<?xml version="1.0" encoding="UTF-8"?>
<bible translation="Punjabi Bible 2016 - ਪਵਿੱਤਰ ਬਾਈਬਲ O.V." status="Copyright © 2016 by The Bible Society of India" link="https://www.bible.com/bible/1687/GEN.2.PUNOVBSI">
	<testament name="Old">
		<book number="1">
			<chapter number="1">
				<verse number="1">ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਉਤਪਤ ਕੀਤਾ</verse>
				<verse number="2">ਧਰਤੀ ਬੇਡੌਲ ਤੇ ਸੁੰਞੀ ਸੀ ਅਤੇ ਡੁੰਘਿਆਈ ਉੱਤੇ ਅਨ੍ਹੇਰਾ ਸੀ ਅਤੇ ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਸੇਉਂਦਾ ਸੀ</verse>
				<verse number="3">ਪਰਮੇਸ਼ੁਰ ਨੇ ਆਖਿਆ ਕਿ ਚਾਨਣ ਹੋਵੇ ਤਾਂ ਚਾਨਣ ਹੋ ਗਿਆ</verse>
				<verse number="4">ਤਾਂ ਪਰਮੇਸ਼ੁਰ ਨੇ ਚਾਨਣ ਨੂੰ ਡਿੱਠਾ ਭਈ ਚੰਗਾ ਹੈ ਅਤੇ ਪਰਮੇਸ਼ੁਰ ਨੇ ਚਾਨਣ ਨੂੰ ਅਨ੍ਹੇਰੇ ਤੋਂ ਵੱਖਰਾ ਕੀਤਾ</verse>
				<verse number="5">ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਤੇ ਅਨ੍ਹੇਰੇ ਨੂੰ ਰਾਤ ਆਖਿਆ ਸੋ ਸੰਝ ਤੇ ਸਵੇਰ ਪਹਿਲਾ ਦਿਨ ਹੋਇਆ।।</verse>
				<verse number="6">ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਿਆਂ ਕਰੇ</verse>
				<verse number="7">ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਓਵੇਂ ਹੀ ਹੋ ਗਿਆ</verse>
				<verse number="8">ਤਾਂ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ ਸੋ ਸੰਝ ਤੇ ਸਵੇਰ ਦੂਜਾ ਦਿਨ ਹੋਇਆ।।</verse>
				<verse number="9">ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂਜੋ ਖੁਸ਼ਕੀ ਦਿੱਸ ਪਵੇ ਅਤੇ ਓਵੇਂ ਹੀ ਹੋ ਗਿਆ</verse>
				<verse number="10">ਪਰਮੇਸ਼ੁਰ ਨੇ ਖੁਸ਼ਕੀ ਨੂੰ ਧਰਤੀ ਆਖਿਆ ਅਤੇ ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ</verse>
				<verse number="11">ਫੇਰ ਪਰਮੇਸ਼ੁਰ ਨੇ ਅਖਿਆ ਕਿ ਧਰਤੀ ਘਾਹ, ਨਾਲੇ ਬੀ ਵਾਲਾ ਸਾਗ ਪੱਤ ਅਤੇ ਫਲਦਾਰ ਬਿਰਛ ਉਗਾਵੇ ਜਿਹੜੇ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਵਾਲਾ ਫਲ ਧਰਤੀ ਉੱਤੇ ਦੇਣ ਅਤੇ ਓਵੇਂ ਹੀ ਹੋ ਗਿਆ</verse>
				<verse number="12">ਸੋ ਧਰਤੀ ਨੇ ਘਾਹ ਤੇ ਬੀ ਵਾਲਾ ਸਾਗ ਪੱਤ ਉਹ ਦੀ ਜਿਨਸ ਦੇ ਅਨੁਸਾਰ ਤੇ ਫਲਦਾਰ ਬਿਰਛ ਜਿਨ੍ਹਾਂ ਦੇ ਵਿੱਚ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਹੈ ਉਗਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ</verse>
				<verse number="13">ਸੋ ਸੰਝ ਤੇ ਸਵੇਰ ਤੀਜਾ ਦਿਨ ਹੋਇਆ।।</verse>
				<verse number="14">ਤਾਂ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਤਾਂਜੋ ਓਹ ਦਿਨ ਨੂੰ ਰਾਤ ਤੋਂ ਅੱਡ ਕਰਨ, ਨਾਲੇ ਓਹ ਨਿਸ਼ਾਨਾਂ ਤੇ ਰੁੱਤਾਂ ਤੇ ਦਿਨਾਂ ਤੇ ਵਰਿਹਾਂ ਲਈ ਹੋਣ</verse>
				<verse number="15">ਓਹ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਭਈ ਓਹ ਧਰਤੀ ਉੱਤੇ ਚਾਨਣ ਕਰਨ ਅਤੇ ਓਵੇਂ ਹੀ ਹੋ ਗਿਆ</verse>
				<verse number="16">ਸੋ ਪਰਮੇਸ਼ੁਰ ਨੇ ਦੋ ਵੱਡੀਆਂ ਜੋਤਾਂ ਬਣਾਈਆਂ- ਵੱਡੀ ਜੋਤ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਨਿੱਕੀ ਜੋਤ ਜਿਹੜੀ ਰਾਤ ਉੱਤੇ ਰਾਜ ਕਰੇ ਨਾਲੇ ਉਸ ਨੇ ਤਾਰੇ ਵੀ ਬਣਾਏ</verse>
				<verse number="17">ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਭਈ ਧਰਤੀ ਉੱਤੇ ਚਾਨਣ ਕਰਨ</verse>
				<verse number="18">ਅਤੇ ਦਿਨ ਅਰ ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਅਨ੍ਹੇਰੇ ਤੋਂ ਅੱਡ ਕਰਨ। ਤਾਂ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ।।</verse>
				<verse number="19">ਸੋ ਸੰਝ ਤੇ ਸਵੇਰ ਚੌਥਾ ਦਿਨ ਹੋਇਆ</verse>
				<verse number="20">ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਢੇਰ ਸਾਰੇ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ</verse>
				<verse number="21">ਪਰਮੇਸ਼ੁਰ ਨੇ ਵੱਡੇ ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਿਨਸ ਅਨੁਸਾਰ ਪਾਣੀ ਭਰ ਗਏ ਉਤਪਤ ਕੀਤਾ, ਨਾਲੇ ਸਾਰੇ ਪੰਖ ਪੰਛੀਆਂ ਨੂੰ ਵੀ ਉਨ੍ਹਾਂ ਦੀ ਜਿਨਸ ਅਨੁਸਾਰ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ</verse>
				<verse number="22">ਤਾਂ ਪਰਮੇਸ਼ੁਰ ਨੇ ਇਹ ਆਖਕੇ ਉਨ੍ਹਾਂ ਨੂੰ ਅਸੀਸ ਦਿੱਤੀ ਭਈ ਫਲੋ ਤੇ ਵੱਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ</verse>
				<verse number="23">ਸੋ ਸੰਝ ਤੇ ਸਵੇਰ ਪੰਜਵਾ ਦਿਨ ਹੋਇਆ ।।</verse>
				<verse number="24">ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਉੱਤੇ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਤੇ ਡੰਗਰਾਂ ਨੂੰ ਅਰ ਘਿੱਸਰਨ ਵਾਲਿਆਂ ਨੂੰ ਅਰ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਉਪਜਾਵੇ ਅਤੇ ਓਵੇਂ ਹੀ ਹੋ ਗਿਆ</verse>
				<verse number="25">ਸੋ ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਡੰਗਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ</verse>
				<verse number="26">ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ</verse>
				<verse number="27">ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ</verse>
				<verse number="28">ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਰ ਵੱਧੋ ਅਤੇ ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ ਉੱਤੇ ਅਰ ਅਕਾਸ਼ ਦਿਆਂ ਪੰਛੀਆਂ ਉੱਤੇ ਅਰ ਸਾਰੇ ਧਰਤੀ ਪੁਰ ਘਿੱਸਰਨ ਵਾਲਿਆਂ ਜੀਆਂ ਉੱਤੇ ਰਾਜ ਕਰੋ</verse>
				<verse number="29">ਅਤੇ ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰ ਬੀ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ ਤੇ ਹਰ ਬਿਰਛ ਜਿਹ ਦੇ ਵਿੱਚ ਉਸ ਦਾ ਬੀ ਵਾਲਾ ਫਲ ਹੈ ਦੇ ਦਿੱਤਾ। ਇਹ ਤੁਹਾਡੇ ਲਈ ਭੋਜਨ ਹੈ</verse>
				<verse number="30">ਅਤੇ ਮੈਂ ਧਰਤੀ ਦੇ ਹਰ ਜਾਨਵਰ ਨੂੰ ਅਰ ਅਕਾਸ਼ ਦੇ ਹਰ ਪੰਛੀ ਨੂੰ ਅਰ ਧਰਤੀ ਪੁਰ ਹਰ ਘਿੱਸਰਨ ਵਾਲੇ ਨੂੰ ਜਿਹ ਦੇ ਵਿੱਚ ਜੀਵਣ ਦਾ ਸਾਹ ਹੈ ਖਾਣ ਲਈ ਹਰ ਪਰਕਾਰ ਦਾ ਸਾਗ ਪੱਤ ਦੇ ਦਿੱਤਾ ਅਤੇ ਉਵੇਂ ਹੀ ਹੋ ਗਿਆ</verse>
				<verse number="31">ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।।</verse>
			</chapter>
			<chapter number="2">
				<verse number="1">ਸੋ ਅਕਾਸ਼ ਤੇ ਧਰਤੀ ਤੇ ਉਨ੍ਹਾਂ ਦੀ ਸਾਰੀ ਵੱਸੋਂ ਸੰਪੂਰਨ ਕੀਤੀ ਗਈ</verse>
				<verse number="2">ਅਤੇ ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਜਿਹੜਾ ਉਸ ਨੇ ਬਣਾਇਆ ਸੀ ਸੰਪੂਰਨ ਕੀਤਾ ਅਤੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਜਿਹੜਾ ਉਸ ਨੇ ਬਣਾਇਆ ਸੀ ਵੇਹਲਾ ਹੋ ਗਿਆ</verse>
				<verse number="3">ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।</verse>
				<verse number="4">ਇਹ ਅਕਾਸ਼ ਅਤੇ ਧਰਤੀ ਦੀ ਪਦਾਇਸ਼ ਦਾ ਅਰੰਭ ਹੈ ਜਦ ਓਹ ਉਤਪੰਨ ਹੋਏ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ</verse>
				<verse number="5">ਖੇਤ ਦਾ ਕੋਈ ਬੂਟਾ ਅਜੇ ਧਰਤੀ ਉੱਤੇ ਨਹੀਂ ਸੀ ਨਾ ਖੇਤ ਦਾ ਕੋਈ ਸਾਗ ਪੱਤ ਅਜੇ ਉੱਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰਹਾਇਆ ਸੀ ਨਾ ਜਮੀਨ ਦੇ ਵਾਹੁਣ ਲਈ ਕੋਈ ਆਦਮੀ ਸੀ</verse>
				<verse number="6">ਪਰ ਧੁੰਦ ਧਰਤੀਓਂ ਉੱਠਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ</verse>
				<verse number="7">ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਰੱਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਫੂਕਿਆ ਸੋ ਆਦਮੀ ਜੀਉਂਦੀ ਜਾਨ ਹੋ ਗਿਆ</verse>
				<verse number="8">ਤਾਂ ਯਹੋਵਾਹ ਪਰਮੇਸ਼ੁਰ ਨੇ ਇੱਕ ਬਾਗ ਅਦਨ ਵਿੱਚ ਪੂਰਬ ਵੱਲ ਲਾਇਆ ਅਤੇ ਉੱਥੇ ਉਸ ਨੇ ਉਸ ਆਦਮੀ ਨੂੰ ਜਿਹ ਨੂੰ ਉਸ ਨੇ ਰਚਿਆ ਸੀ ਰੱਖਿਆ</verse>
				<verse number="9">ਅਤੇ ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਤੋਂ ਹਰ ਬਿਰਛ ਜਿਹੜਾ ਵੇਖਣ ਵਿੱਚ ਸੁੰਦਰ ਸੀ ਅਰ, ਖਾਣ ਵਿੱਚ ਚੰਗਾ ਸੀ ਅਤੇ ਬਾਗ ਦੇ ਵਿਚਕਾਰ ਜੀਵਣ ਦਾ ਬਿਰਛ ਤੇ ਭਲੇ ਬੁਰੇ ਦੀ ਸਿਆਣ ਦਾ ਬਿਰਫ ਵੀ ਉਗਾਇਆ</verse>
				<verse number="10">ਅਤੇ ਇੱਕ ਦਰਿਆ ਉਸ ਬਾਗ ਨੂੰ ਸਿੰਜਣ ਲਈ ਅਦਨ ਤੋਂ ਨਿੱਕਲਿਆ ਅਤੇ ਉੱਥੋਂ ਵੰਡਿਆ ਗਿਆ ਅਰ ਚਾਰ ਹਿੱਸੇ ਹੋ ਗਿਆ</verse>
				<verse number="11">ਇੱਕ ਦਾ ਨਾਉਂ ਪੀਸੋਨ ਹੈ ਜਿਹੜਾ ਸਾਰੇ ਹਵੀਲਾਹ ਦੇਸ ਨੂੰ ਘੇਰਦਾ ਹੈ ਜਿੱਥੇ ਸੋਨਾ ਹੈ</verse>
				<verse number="12">ਅਰ ਉਸ ਦੇਸ ਦਾ ਸੋਨਾ ਚੰਗਾ ਹੈ ਅਰ ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਹਨ</verse>
				<verse number="13">ਦੂਜੀ ਨਦੀ ਦਾ ਨਾਉਂ ਗੀਹੋਨ ਹੈ ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ</verse>
				<verse number="14">ਤੀਜੀ ਨਦੀ ਦਾ ਨਾਉਂ ਹਿੱਦਕਲ ਹੈ ਜਿਹੜੀ ਅੱਸ਼ੂਰ ਦੇ ਚੜ੍ਹਦੇ ਪਾਸੇ ਜਾਂਦੀ ਹੈ ਅਤੇ ਚੌਥੀ ਫਰਾਤ ਹੈ।।</verse>
				<verse number="15">ਯਹੋਵਾਹ ਪਰਮੇਸ਼ੁਰ ਨੇ ਉਸ ਆਦਮੀ ਨੂੰ ਲੈਕੇ ਅਦਨ ਦੇ ਬਾਗ ਵਿੱਚ ਰੱਖਿਆ ਤਾਂਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ</verse>
				<verse number="16">ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਗਿਆ ਦਿੱਤੀ ਕਿ ਬਾਗ ਦੇ ਹਰ ਬਿਰਛ ਤੋਂ ਤੂੰ ਨਿਸੰਗ ਖਾਈਂ</verse>
				<verse number="17">ਪਰ ਭਲੇ ਬੁਰੇ ਦੀ ਸਿਆਣ ਦੇ ਬਿਰਛ ਤੋਂ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂ ਤੂੰ ਜ਼ਰੂਰ ਮਰੇਂਗਾ।।</verse>
				<verse number="18">ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ</verse>
				<verse number="19">ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂਜੋ ਉਹ ਵੇਖੇ ਭਈ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ ਸੋ ਉਹ ਦਾ ਨਾਉਂ ਹੋ ਗਿਆ</verse>
				<verse number="20">ਐਉਂ ਆਦਮੀ ਨੇ ਸਾਰੇ ਡੰਗਰਾਂ ਨੂੰ ਅਰ ਅਕਾਸ਼ ਦੇ ਪੰਛੀਆਂ ਨੂੰ ਅਰ ਜੰਗਲ ਦੇ ਸਾਰੇ ਜਾਨਵਰਾਂ ਨੂੰ ਨਾਉਂ ਦਿੱਤੇ ਪਰ ਆਦਮੀ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।।</verse>
				<verse number="21">ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਗੂਹੜੀ ਨੀਂਦ ਭੇਜੀ ਸੋ ਉਹ ਸੌਂ ਗਿਆ ਅਤੇ ਉਸ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ</verse>
				<verse number="22">ਤਾਂ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਆਦਮੀ ਵਿੱਚੋਂ ਕੱਢੀ ਇੱਕ ਨਾਰੀ ਬਣਾਈ ਅਤੇ ਉਸ ਨੂੰ ਆਦਮੀ ਕੋਲ ਲੈ ਆਇਆ</verse>
				<verse number="23">ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ</verse>
				<verse number="24">ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ</verse>
				<verse number="25">ਅਤੇ ਮਰਦ ਅਰ ਉਹ ਦੀ ਤੀਵੀਂ ਦੋਵੇਂ ਨੰਗੇ ਸਨ ਪਰ ਸੰਗਦੇ ਨਹੀਂ ਸਨ ।</verse>
			</chapter>
			<chapter number="3">
				<verse number="1">ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ?</verse>
				<verse number="2">ਤੀਵੀਂ ਨੇ ਸੱਪ ਨੂੰ ਆਖਿਆ ਕਿ ਬਾਗ ਦੇ ਬਿਰਛਾਂ ਦੇ ਫਲੋਂ ਤਾਂ ਅਸੀਂ ਖਾਂਦੇ ਹਾਂ</verse>
				<verse number="3">ਪਰ ਜਿਹੜਾ ਬਿਰਛ ਬਾਗ ਦੇ ਵਿਚਕਾਰ ਹੈ ਉਸ ਦੇ ਫਲ ਤੋਂ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ</verse>
				<verse number="4">ਪਰ ਸੱਪ ਨੇ ਤੀਵੀਂ ਨੂੰ ਆਖਿਆ ਕਿ ਤੁਸੀਂ ਕਦੀ ਨਾ ਮਰੋਗੇ</verse>
				<verse number="5">ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਤੋਂ ਖਾਓਗੇ ਤੁਹਾਡੀਆਂ ਅੱਖੀਆਂ ਖੁਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਵਾਂਙੁ ਭਲੇ ਬੁਰੇ ਦੀ ਸਿਆਣਵਾਲੇ ਹੋ ਜਾਓਗੇ</verse>
				<verse number="6">ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ</verse>
				<verse number="7">ਤਦ ਦੋਹਾਂ ਦੀਆਂ ਅੱਖੀਆਂ ਖੁਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ ਭਈ ਅਸੀਂ ਨੰਗੇ ਹਾਂ ਸੋ ਉਨਾਂ ਨੇ ਫਗੂੜੀ ਦੇ ਪੱਤੇ ਸੀਉਂਕੇ ਆਪਣੇ ਲਈ ਤਹਿਮਦ ਬਣਾਏ</verse>
				<verse number="8">ਤਾਂ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ ਜਦ ਉਹ ਬਾਗ ਵਿੱਚ ਠੰਡੇ ਵੇਲੇ ਫਿਰਦਾ ਸੀ ਅਤੇ ਉਸ ਮਰਦ ਅਰ ਉਹ ਦੀ ਤੀਵੀਂ ਨੇ ਬਾਗ ਦੇ ਬਿਰਛਾਂ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾਇਆ</verse>
				<verse number="9">ਤਦ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਪੁਕਾਰਕੇ ਆਖਿਆ ਕਿ ਤੂੰ ਕਿੱਥੇ ਹੈਂ?</verse>
				<verse number="10">ਉਸ ਨੇ ਆਖਿਆ ਕਿ ਤੇਰੀ ਅਵਾਜ਼ ਬਾਗ ਵਿੱਚ ਸੁਣ ਕੇ ਮੈਂ ਡਰ ਗਿਆ ਕਿਉਂਜੋ ਮੈਂ ਨੰਗਾ ਹਾਂ ਸੋ ਮੈਂ ਆਪਣੇ ਆਪ ਨੂੰ ਲੁਕਾਇਆ</verse>
				<verse number="11">ਤਾਂ ਉਸ ਨੇ ਆਖਿਆ, ਕਿਨ ਤੈਨੂੰ ਦੱਸਿਆ ਭਈ ਤੂੰ ਨੰਗਾ ਹੈ? ਜਿਸ ਬਿਰਛ ਤੋਂ ਮੈਂ ਤੈਨੂੰ ਹੁਕਮ ਦਿੱਤਾ ਕਿ ਉਸ ਤੋਂ ਨਾ ਖਾਈਂ ਕੀ ਤੂੰ ਉਸ ਤੋਂ ਖਾਧਾ?</verse>
				<verse number="12">ਫੇਰ ਆਦਮੀ ਨੇ ਆਖਿਆ ਕਿ ਜਿਸ ਤੀਵੀਂ ਨੂੰ ਤੂੰ ਮੈਨੂੰ ਦਿੱਤਾ ਸੀ ਉਸ ਨੇ ਉਸ ਬਿਰਛ ਤੋਂ ਮੈਨੂੰ ਦਿੱਤਾ ਤੇ ਮੈਂ ਖਾਧਾ</verse>
				<verse number="13">ਤਦ ਯਹੋਵਾਹ ਪਰਮੇਸ਼ੁਰ ਨੇ ਤੀਵੀਂ ਨੂੰ ਆਖਿਆ ਕਿ ਤੈਂ ਇਹ ਕੀ ਕੀਤਾ? ਤੀਵੀਂ ਨੇ ਆਖਿਆ ਕਿ ਸੱਪ ਨੇ ਮੈਨੂੰ ਭਰਮਾਇਆ ਤਾਂ ਮੈਂ ਖਾਧਾ</verse>
				<verse number="14">ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ ਭਈ ਏਸ ਲਈ ਕਿ ਤੂੰ ਇਹ ਕੀਤਾ ਤੂੰ ਸਾਰੇ ਡੰਗਰਾਂ ਨਾਲੋਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਢਿੱਡ ਭਾਰ ਤੁਰੇਂਗਾ ਅਤੇ ਆਪਣੇ ਜੀਵਣ ਦੇ ਸਾਰੇ ਦਿਨ ਤੂੰ ਮਿੱਟੀ ਖਾਇਆ ਕਰੇਂਗਾ</verse>
				<verse number="15">ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।।</verse>
				<verse number="16">ਉਸ ਨੇ ਤੀਵੀਂ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।।</verse>
				<verse number="17">ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ</verse>
				<verse number="18">ਉਹ ਕੰਡੇ ਅਰ ਕੰਡਿਆਲੇ ਤੇਰੇ ਲਈ ਉਗਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ</verse>
				<verse number="19">ਤੂੰ ਆਪਣੇ ਮੂੰਹ ਦੇ ਮੁੜ੍ਹਕੇ ਨਾਲ ਰੋਟੀ ਖਾਵੇਂਗਾ ਜਦ ਤੀਕ ਤੂੰ ਮਿੱਟੀ ਵਿੱਚ ਫੇਰ ਨਾ ਮੁੜੇਂ ਕਿਉਂਜੋ ਤੂੰ ਉਸ ਤੋਂ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਤੂੰ ਮੁੜ ਜਾਵੇਂਗਾ।</verse>
				<verse number="20">ਆਦਮੀ ਨੇ ਆਪਣੀ ਤੀਵੀਂ ਦਾ ਨਾਉਂ ਹੱਵਾਹ ਰੱਖਿਆ ਏਸ ਲਈ ਕਿ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੈ</verse>
				<verse number="21">ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਉਹ ਦੀ ਤੀਵੀਂ ਲਈ ਚਮੜੇ ਦੇ ਚੋਲੇ ਬਣਾਕੇ ਉਨ੍ਹਾਂ ਨੂੰ ਪਵਾਏ।।</verse>
				<verse number="22">ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈ ਕੇ ਖਾਵੇ ਅਤੇ ਸਦਾ ਜੀਉਂਦਾ ਰਹੇ</verse>
				<verse number="23">ਸੋ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗੋਂ ਕੱਢ ਦਿੱਤਾ ਤਾਂਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਕੱਢਿਆ ਗਿਆ ਸੀ</verse>
				<verse number="24">ਸੋ ਉਸ ਨੇ ਆਦਮੀ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਉਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।</verse>
			</chapter>
			<chapter number="4">
				<verse number="1">ਤਦ ਆਦਮ ਨੇ ਆਪਣੀ ਤੀਵੀਂ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਕਇਨ ਨੂੰ ਜਣੀ ਤਾਂ ਉਹ ਨੇ ਆਖਿਆ ਕਿ ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ</verse>
				<verse number="2">ਫੇਰ ਉਹ ਉਸ ਦੇ ਭਰਾ ਹਾਬਲ ਨੂੰ ਜਣੀ ਅਰ ਹਾਬਲ ਇੱਜੜਾਂ ਦਾ ਪਾਲੀ ਸੀ ਅਤੇ ਕਇਨ ਜ਼ਮੀਨ ਦਾ ਹਾਲੀ ਸੀ</verse>
				<verse number="3">ਕੁਝ ਦਿਨਾਂ ਦੇ ਮਗਰੋਂ ਐਉਂ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਦੀ ਭੇਟ ਲਈ ਕੁਝ ਲੈ ਆਇਆ</verse>
				<verse number="4">ਹਾਬਲ ਵੀ ਇੱਜੜ ਦੇ ਪਲੌਠਿਆਂ ਅਰ ਉਨ੍ਹਾਂ ਦੀ ਚਰਬੀ ਤੋਂ ਕੁਝ ਲੈ ਆਇਆ ਅਤੇ ਯਹੋਵਾਹ ਨੇ ਹਾਬਲ ਨੂੰ ਅਰ ਉਹ ਦੀ ਭੇਟ ਨੂੰ ਪਸੰਦ ਕੀਤਾ</verse>
				<verse number="5">ਪਰ ਕਇਨ ਅਰ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ ਸੋ ਕਇਨ ਬਹੁਤ ਕਰੋਧਵਾਨ ਹੋਇਆ ਅਰ ਉਹ ਦਾ ਮੂੰਹ ਉੱਤਰ ਗਿਆ</verse>
				<verse number="6">ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, ਤੂੰ ਕਿਉਂ ਕਰੋਧਵਾਨ ਹੈਂ ਅਤੇ ਤੇਰਾ ਮੂੰਹ ਨੀਵਾਂ ਕਿਉਂ ਹੋ ਗਿਆ?</verse>
				<verse number="7">ਜੇ ਤੂੰ ਭਲਾ ਕਰੇਂ ਕੀ ਉਹ ਉਤਾਹਾਂ ਨਾ ਕੀਤਾ ਜਾਵੇ? ਜੇ ਤੂੰ ਭਲਾ ਨਾ ਕਰੇ ਤਾਂ ਪਾਪ ਬੂਹੇ ਉੱਤੇ ਛੈਹ ਵਿੱਚ ਬੈਠਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।।</verse>
				<verse number="8">ਫੇਰ ਕਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਓਹ ਖੇਤ ਵਿੱਚ ਸਨ ਤਾਂ ਐਉਂ ਹੋਇਆ ਕਿ ਕਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠਕੇ ਉਹ ਨੂੰ ਮਾਰ ਸੁੱਟਿਆ</verse>
				<verse number="9">ਤਾਂ ਯਹੋਵਾਹ ਨੇ ਕਇਨ ਨੂੰ ਆਖਿਆ ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ?</verse>
				<verse number="10">ਫੇਰ ਉਸ ਨੇ ਆਖਿਆ, ਕਿ ਤੈਂ ਕੀ ਕੀਤਾ? ਤੇਰੇ ਭਰਾ ਦੇ ਲਹੂ ਦੀ ਅਵਾਜ਼ ਜ਼ਮੀਨ ਵੱਲੋਂ ਮੇਰੇ ਅੱਗੇ ਦੁਹਾਈ ਦਿੰਦੀ ਹੈ</verse>
				<verse number="11">ਹੁਣ ਤੂੰ ਜ਼ਮੀਨ ਤੋਂ ਜਿਹ ਨੇ ਆਪਣਾ ਮੂੰਹ ਤੇਰੇ ਭਰਾ ਦੇ ਲਹੂ ਨੂੰ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ ਸਰਾਪੀ ਹੋਇਆ</verse>
				<verse number="12">ਜਾਂ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵੇਂਗਾ</verse>
				<verse number="13">ਤਾਂ ਕਇਨ ਨੇ ਯਹੋਵਾਹ ਨੂੰ ਆਖਿਆ ਕਿ ਮੇਰਾ ਡੰਡ, ਸਹਿਣ ਤੋਂ ਬਾਹਰ ਹੈ</verse>
				<verse number="14">ਵੇਖ ਤੈਂ ਅੱਜ ਮੈਨੂੰ ਏਸ ਜ਼ਮੀਨ ਦੇ ਉੱਤੋ ਦੁਰਕਾਰ ਦਿੱਤਾ ਅਰ ਮੈਂ ਤੇਰੇ ਮੂੰਹੋਂ ਲੁਕ ਜਾਵਾਂਗਾ ਅਰ ਮੈਂ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵਾਂਗਾ ਅਤੇ ਐਉਂ ਹੋਵੇਗਾ ਕਿ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਵੱਢ ਸੁੱਟੇਗਾ</verse>
				<verse number="15">ਤਦ ਯਹੋਵਾਹ ਨੇ ਉਹ ਨੂੰ ਆਖਿਆ ਕਿ ਏਸ ਲਈ ਜੋ ਕੋਈ ਕਇਨ ਨੂੰ ਵੱਢੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਕੋਈ ਉਹ ਨੂੰ ਲੱਭ ਕੇ ਨਾ ਮਾਰ ਸੁੱਟੇ।।</verse>
				<verse number="16">ਸੋ ਕਇਨ ਯਹੋਵਾਹ ਦੇ ਹਜੂਰੋਂ ਚੱਲਿਆ ਗਿਆ ਅਰ ਅਦਨ ਦੇ ਚੜ੍ਹਦੇ ਪਾਸੇ ਨੋਦ ਦੇਸ ਵਿੱਚ ਜਾ ਵੱਸਿਆ</verse>
				<verse number="17">ਅਰ ਕਇਨ ਨੇ ਆਪਣੀ ਤੀਵੀਂ ਨਾਲ ਸੰਗ ਕੀਤਾ ਅਰ ਉਹ ਗਰਭਣੀ ਹੋਈ ਅਰ ਹਨੋਕ ਨੂੰ ਜਣੀ ਅਤੇ ਉਸ ਨੇ ਇੱਕ ਨਗਰ ਬਣਾਇਆ ਅਰ ਉਸ ਨੇ ਉਸ ਨਗਰ ਦੇ ਨਾਉਂ ਨੂੰ ਆਪਣੇ ਪ੍ਰੁੱਤ ਦੇ ਨਾਉਂ ਉੱਤੇ ਹਨੋਕ ਰੱਖਿਆ</verse>
				<verse number="18">ਹਨੋਕ ਤੋਂ ਈਰਾਦ ਜੰਮਿਆਂ ਅਰ ਈਰਾਦ ਤੋਂ ਮਹੂਯਾਏਲ ਜੰਮਿਆਂ ਅਰ ਮਹੂਯਾਏਲ ਤੋ ਮਥੂਸ਼ਾਏਲ ਜੰਮਿਆਂ ਅਰ ਮਥੂਸ਼ਾਏਲ ਤੋਂ ਲਾਮਕ ਜੰਮਿਆਂ</verse>
				<verse number="19">ਲਾਮਕ ਨੇ ਆਪਣੇ ਲਈ ਦੋ ਤੀਵੀਆਂ ਕੀਤੀਆਂ ਅਰ ਇੱਕ ਦਾ ਨਾਉਂ ਆਦਾਹ ਸੀ ਅਰ ਦੂਈ ਦਾ ਨਾਉਂ ਜ਼ਿੱਲਾਹ ਸੀ</verse>
				<verse number="20">ਅਤੇ ਆਦਾਹ ਯਾਬਲ ਨੂੰ ਜਣੀ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਰ ਪਸੂ ਪਾਲਦੇ ਸਨ</verse>
				<verse number="21">ਅਰ ਉਸ ਦੇ ਭਰਾ ਦਾ ਨਾਉਂ ਜੂਬਲ ਸੀ। ਉਹ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਰ ਬੀਨ ਬਜਾਉਂਦੇ ਸਨ</verse>
				<verse number="22">ਜ਼ਿੱਲਾਹ ਦੀ ਤੂਬਲ- ਕਇਨ ਨੂੰ ਜਣੀ। ਉਹ ਲੋਹੇ ਅਰ ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਦਾ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ- ਕਇਨ ਦੀ ਭੈਣ ਨਾਮਾਹ ਸੀ।।</verse>
				<verse number="23">ਲਾਮਕ ਨੇ ਆਪਣੀਆਂ ਤੀਵੀਆਂ ਨੂੰ ਆਖਿਆ- ਆਦਾਹ ਤੇ ਜਿੱਲਾਹ, ਮੇਰੀ ਅਵਾਜ਼ ਸੁਣੋ, ਹੇ ਲਾਮਕ ਦੀਓ ਤੀਵੀਂਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ ਜਿਹ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ ਜਿਹ ਨੇ ਮੈਨੂੰ ਸੱਟ ਮਾਰੀ ਵੱਢ ਸੁੱਟਿਆ ਹੈ।</verse>
				<verse number="24">ਜੇ ਕਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸੱਤਤਰ ਗੁਣਾ ਲਿਆ ਜਾਵੇਗਾ।।</verse>
				<verse number="25">ਆਦਮ ਨੇ ਫੇਰ ਆਪਣੀ ਤੀਵੀਂ ਨਾਲ ਸੰਗ ਕੀਤਾ ਅਤੇ ਉਹ ਪ੍ਰੁੱਤ ਜਣੀ ਅਤੇ ਉਸ ਨੇ ਏਹ ਕਹਿਕੇ ਉਹ ਦਾ ਨਾਉਂ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਵੰਸ ਹਾਬਲ ਦੀ ਥਾਂ ਜਿਹ ਨੂੰ ਕਇਨ ਨੇ ਵੱਢ ਸੁੱਟਿਆ ਸੀ ਦੇ ਦਿੱਤੀ ਹੈ</verse>
				<verse number="26">ਅਤੇ ਸੇਥ ਤੋਂ ਵੀ ਇੱਕ ਪੁੱਤ੍ਰ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।।</verse>
			</chapter>
			<chapter number="5">
				<verse number="1">ਏਹ ਆਦਮ ਦੀ ਕੁਲ ਪੱਤਰੀ ਦੀ ਪੋਥੀ ਹੈ ਜਿਸ ਦਿਨ ਪਰਮੇਸ਼ੁਰ ਨੇ ਆਦਮ ਨੂੰ ਉਤਪਤ ਕੀਤਾ। ਉਸਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ</verse>
				<verse number="2">ਨਰ ਨਾਰੀ ਉਨ੍ਹਾਂ ਨੂੰ ਉਤਪਤ ਕੀਤਾ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਉਂ ਆਦਮ ਰੱਖਿਆ</verse>
				<verse number="3">ਆਦਮ ਇੱਕ ਸੌ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸਤੋਂ ਇੱਕ ਪੁੱਤ੍ਰ ਉਸ ਵਰਗਾ ਤੇ ਉਸਦੇ ਸਰੂਪ ਉੱਤੇ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਸੇਥ ਰੱਖਿਆ</verse>
				<verse number="4">ਆਦਮ ਦੀ ਉਮਰ ਸੇਥ ਦੇ ਜੰਮਣ ਦੇ ਪਿੱਛੋਂ ਅੱਠ ਸੌ ਵਰਿਹਾਂ ਦੀ ਸੀ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="5">ਆਦਮ ਦੇ ਜੀਵਣ ਦੀ ਸਾਰੀ ਉਮਰ ਨੌ ਸੌ ਤੀਹ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="6">ਸੇਥ ਇੱਕ ਸੌ ਪੰਜਾਹਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਅਨੋਸ਼ ਜੰਮਿਆਂ</verse>
				<verse number="7">ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="8">ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="9">ਅਨੋਸ਼ ਨੱਵੇ ਵਰਿਹਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆਂ</verse>
				<verse number="10">ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="11">ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ ।।</verse>
				<verse number="12">ਕੇਨਾਨ ਸੱਤਰ ਵਰਿਹਾਂ ਦਾ ਸੀ ਤਾਂ ਉਸ ਤੋਂ ਮਹਲਲੇਲ ਜੰਮਿਆਂ</verse>
				<verse number="13">ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲੀ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="14">ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="15">ਮਹਲਲੇਲ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਯਰਦ ਜੰਮਿਆਂ</verse>
				<verse number="16">ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="17">ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="18">ਯਰਦ ਇੱਕ ਸੌ ਬਾਹਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਹਨੋਕ ਜੰਮਿਆਂ</verse>
				<verse number="19">ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="20">ਯਰਦ ਦੀ ਸਾਰੀ ਉਮਰ ਨੌ ਸੌ ਬਾਹਟਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="21">ਹਨੋਕ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਮਥੂਸਲਹ ਜੰਮਿਆਂ</verse>
				<verse number="22">ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਵਰਿਹਾਂ ਤੀਕ ਪਰਮੇਸ਼ੁਰ ਦੇ ਸੰਗ ਚਲਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="23">ਹਨੋਕ ਦੀ ਸਾਰੀ ਉਮਰ ਤਿੰਨ ਸੌ ਪਹਿੰਟਾ ਵਰਿਹਾਂ ਦੀ ਸੀ</verse>
				<verse number="24">ਹਨੋਕ ਪਰਮੇਸ਼ੁਰ ਦੇ ਸੰਗ ਚਲਦਾ ਚਲਦਾ ਅਲੋਪ ਹੋ ਗਿਆ ਕਿਉਂਜੋ ਪਰਮੇਸ਼ੁਰ ਨੇ ਉਸ ਨੂੰ ਲੈ ਲਿਆ।।</verse>
				<verse number="25">ਮਥੂਸਲਹ ਇੱਕ ਸੌ ਸਤਾਸੀਆਂ ਵਰਿਹਾਂ ਦਾ ਸੀ ਤਾਂ ਉਸ ਤੋਂ ਲਾਮਕ ਜੰਮਿਆਂ</verse>
				<verse number="26">ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="27">ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰਾ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="28">ਲਾਮਕ ਇੱਕ ਸੌ ਬਿਆਸੀ ਵਰਿਹਾਂ ਦਾ ਸੀ ਤਾਂ ਉਸ ਤੋਂ ਇੱਕ ਪੁੱਤ੍ਰ ਜੰਮਿਆਂ</verse>
				<verse number="29">ਅਤੇ ਇਹ ਕਹਿ ਕੇ ਉਸ ਦਾ ਨਾਉਂ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਰ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੋਈ ਹੈ ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ ਸ਼ਾਤ ਦੇਵੇਗਾ</verse>
				<verse number="30">ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="31">ਲਾਮਕ ਦੀ ਸਾਰੀ ਉਮਰ ਸਤ ਸੌ ਸਤੱਤਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।</verse>
				<verse number="32">ਨੂਹ ਪੰਜ ਸੌ ਵਰਿਹਾਂ ਦਾ ਸੀ ਤਾਂ ਨੂਹ ਤੋਂ ਸ਼ੇਮ, ਹਾਮ ਤੇ ਯਾਫਤ ਜੰਮੇ ।।</verse>
			</chapter>
			<chapter number="6">
				<verse number="1">ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ</verse>
				<verse number="2">ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ</verse>
				<verse number="3">ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ</verse>
				<verse number="4">ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।</verse>
				<verse number="5">ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ</verse>
				<verse number="6">ਤਾਂ ਯਹੋਵਾਹ ਨੂੰ ਆਦਮੀ ਦੇ ਧਰਤੀ ਉੱਤੇ ਬਣਾਉਣ ਤੋਂ ਰੰਜ ਹੋਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ</verse>
				<verse number="7">ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ</verse>
				<verse number="8">ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਦੀ ਨਿਗਾਹ ਹੋਈ ।।</verse>
				<verse number="9">ਏਹ ਨੂਹ ਦੀ ਕੁਲ ਪੱਤਰੀ ਹੈ । ਨੂਹ ਇੱਕ ਧਰਮੀ ਮਨੁੱਖ ਸੀ ਅਤੇ ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ ਨਾਲ ਚੱਲਦਾ ਸੀ</verse>
				<verse number="10">ਨੂਹ ਦੇ ਤਿੰਨ ਪੁੱਤ੍ਰ ਸਨ ਅਰਥਾਤ ਸ਼ੇਮ ਅਰ ਹਾਮ ਅਰ ਯਾਫਥ</verse>
				<verse number="11">ਧਰਤੀ ਪਰਮੇਸ਼ੁਰ ਦੇ ਅੱਗੇ ਬਿਗੜੀ ਹੋਈ ਸੀ ਅਰ ਧਰਤੀ ਜ਼ੁਲਮ ਨਾਲ ਭਰੀ ਹੋਈ ਸੀ</verse>
				<verse number="12">ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।</verse>
				<verse number="13">ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ</verse>
				<verse number="14">ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ ਦੀ ਲੱਕੜੀ ਤੋਂ ਬਣਾ । ਤੂੰ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਰ ਤੂੰ ਉਹ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ</verse>
				<verse number="15">ਉਹ ਨੂੰ ਏਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ ਅਰ ਉਹ ਦੀ ਚੌੜਾਈ ਪੰਜਾਹ ਹੱਥ ਅਰ ਉਹ ਦੀ ਉਚਾਈ ਤੀਹ ਹੱਥ ਹੋਵੇ</verse>
				<verse number="16">ਤੂੰ ਇੱਕ ਮੋਘ ਕਿਸ਼ਤੀ ਲਈ ਬਣਾਈ ਅਰ ਇੱਕ ਹੱਥ ਉਪਰੋਂ ਉਹ ਨੂੰ ਸੰਪੂਰਨ ਕਰੀਂ ਅਤੇ ਕਿਸ਼ਤੀ ਦੇ ਬੂਹੇ ਨੂੰ ਉਹ ਦੇ ਇੱਕ ਪਾਸੇ ਵਿੱਚ ਰੱਖੀ ਅਤੇ ਇੱਕ ਮਜਲੀ ਅਰ ਦੁਹਾਸਮੀਂ ਸਗੋਂ ਤਿਹਾਸਮੀਂ ਬਣਾਈ</verse>
				<verse number="17">ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਹੈ ਅਕਾਸ਼ ਦੇ ਹੇਠੋਂ ਨਾਸ ਕਰਾਂ। ਸਭ ਕੁਝ ਜਿਹੜਾ ਧਰਤੀ ਉੱਤੇ ਹੈ ਪ੍ਰਾਣ ਛੱਡ ਦੇਵੇਗਾ</verse>
				<verse number="18">ਪਰ ਮੈਂ ਆਪਣਾ ਨੇਮ ਤੇਰੇ ਨਾਲ ਬਨ੍ਹ੍ਹ੍ਹਾਂਗਾਂ। ਤੂੰ ਕਿਸ਼ਤੀ ਵਿੱਚ ਜਾਈਂ ਤੂੰ ਅਰ ਤੇਰੇ ਪੁੱਤ੍ਰ ਅਰ ਤੇਰੀ ਤੀਵੀਂ ਅਰ ਤੇਰੀਆਂ ਨੂਹਾਂ ਤੇਰੇ ਨਾਲ</verse>
				<verse number="19">ਅਤੇ ਸਭ ਜਾਨਦਾਰ ਸਰੀਰਾਂ ਵਿੱਚੋਂ ਜੋੜਾ ਜੋੜਾ ਕਿਸ਼ਤੀ ਵਿੱਚ ਵਾੜ ਲਈਂ ਤਾਂਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇ। ਓਹ ਨਰ ਨਾਰੀ ਹੋਣਗੇ</verse>
				<verse number="20">ਪੰਛੀਆਂ ਵਿੱਚੋਂ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਡੰਗਰ ਤੋਂ ਉਨ੍ਹਾਂ ਦੀ ਜਿਨਸ, ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਜਿਨਸ ਅਨੁਸਾਰ ਸਭਨਾਂ ਵਿੱਚੋਂ ਜੋੜਾ ਜੋੜਾ ਤੇਰੇ ਨਾਲ ਆਉਣਗੇ ਤਾਂਜੋ ਓਹ ਜੀਉਂਦੇ ਰਹਿਣ</verse>
				<verse number="21">ਅਤੇ ਤੂੰ ਆਪਣੇ ਲਈ ਹਰ ਪ੍ਰਕਾਰ ਦੇ ਖਾਜੇ ਵਿੱਚੋਂ ਜੋ ਖਾਈਦਾ ਹੈ ਕੁਝ ਲੈ ਲੈ ਅਤੇ ਉਹ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਰ ਉਨ੍ਹਾਂ ਦੇ ਲ਼ਈ ਖਾਜਾ ਹੋਵੇਗਾ</verse>
				<verse number="22">ਉਪਰੰਤ ਨੂਹ ਨੇ ਇਹ ਕੀਤਾ। ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਤੀਵੇਂ ਉਸ ਨੇ ਕੀਤਾ।।</verse>
			</chapter>
			<chapter number="7">
				<verse number="1">ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ</verse>
				<verse number="2">ਸਾਰੇ ਸ਼ੁੱਧ ਪਸੂਆਂ ਵਿੱਚੋਂ ਸੱਤ ਸੱਤ ਆਪਣੇ ਨਾਲ ਲੈ ਲੈ ਨਰ ਅਰ ਉਨ੍ਹਾਂ ਦੀਆਂ ਨਾਰੀਆਂ ਅਤੇ ਅਸ਼ੁੱਧ ਪਸੂਆਂ ਵਿੱਚੋਂ ਦੋ ਦੋ ਨਰ ਅਰ ਉਨ੍ਹਾਂ ਦੀਆਂ ਨਾਰੀਆਂ</verse>
				<verse number="3">ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ ਸੱਤ ਨਰ ਨਾਰੀਆਂ ਲੈ ਤਾਂਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ</verse>
				<verse number="4">ਕਿਉਂਕਿ ਸੱਤ ਦਿਨ ਅਜੇ ਬਾਕੀ ਹਨ ਤਾਂ ਮੈਂ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਮੀਂਹ ਵਰ੍ਹਾਉਣ ਵਾਲਾ ਹਾਂ ਅਤੇ ਮੈਂ ਸਰਬੱਤ ਜਾਨਾਂ ਨੂੰ ਜੋ ਮੈਂ ਬਣਾਈਆਂ ਹਨ ਜ਼ਮੀਨ ਦੇ ਉੱਤੋਂ ਮੇਟ ਦਿਆਂਗਾ</verse>
				<verse number="5">ਤਾਂ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਤਿਵੇਂ ਹੀ ਕੀਤਾ ।।</verse>
				<verse number="6">ਨੂਹ ਛੇ ਸੌ ਵਰਿਹਾਂ ਦਾ ਸੀ ਜਦ ਜਲ ਪਰਲੋ ਧਰਤੀ ਉੱਤੇ ਆਈ</verse>
				<verse number="7">ਅਤੇ ਨੂਹ ਅਰ ਉਹ ਦੇ ਪੁੱਤ੍ਰ ਅਰ ਤੀਵੀਂ ਅਰ ਉਹ ਦੀਆਂ ਨੂੰਹਾਂ ਪਰਲੋ ਦੇ ਪਾਣੀ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ</verse>
				<verse number="8">ਅਤੇ ਸ਼ੁੱਧ ਡੰਗਰਾਂ ਵਿੱਚੋਂ ਤੇ ਅਸ਼ੁੱਧ ਡੰਗਰਾਂ ਵਿੱਚੋਂ ਅਰ ਪੰਛੀਆਂ ਵਿੱਚੋਂ ਅਰ ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ</verse>
				<verse number="9">ਦੋ ਦੋ ਨਰ ਨਾਰੀ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ</verse>
				<verse number="10">ਤਾਂ ਐਉਂ ਹੋਇਆ ਕਿ ਸੱਤਾਂ ਦਿਨਾਂ ਦੇ ਪਿੱਛੋਂ ਪਰਲੋ ਦੇ ਪਾਣੀ ਧਰਤੀ ਉੱਤੇ ਆਏ</verse>
				<verse number="11">ਨੂਹ ਦੇ ਜੀਵਣ ਦੇ ਛੇ ਸੌਵੇਂ ਵਰਹੇ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ ਹੀ ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਰ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ</verse>
				<verse number="12">ਅਤੇ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਵਰਖਾ ਹੁੰਦੀ ਰਹੀ</verse>
				<verse number="13">ਉਸੇ ਦਿਨ ਨੂਹ ਅਰ ਸ਼ੇਮ ਅਰ ਹਾਮ ਅਰ ਯਾਫ਼ਥ ਨੂਹ ਦੇ ਪੁੱਤ੍ਰ ਅਰ ਨੂਹ ਦੀ ਤੀਵੀਂ ਅਰ ਉਹ ਦੀਆਂ ਤਿੰਨੇ ਨੂਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਵੜੇ</verse>
				<verse number="14">ਏਹ ਅਤੇ ਹਰ ਜੰਗਲੀ ਜਾਨਵਰ ਉਹ ਦੀ ਜਿਨਸ ਦੇ ਅਨੁਸਾਰ, ਹਰ ਡੰਗਰ ਉਹ ਦੀ ਜਿਨਸ ਦੇ ਅਨੁਸਾਰ ਅਤੇ ਹਰ ਧਰਤੀ ਪੁਰ ਘਿੱਸਰਨ ਵਾਲਾ ਉਹ ਦੀ ਜਿਨਸ ਦੇ ਅਨੁਸਾਰ ਅਤੇ ਹਰ ਪੰਛੀ ਉਹ ਦੀ ਜਿਨਸ ਦੇ ਅਨੁਸਾਰ ਅਰ ਹਰ ਪਰਕਾਰ ਦੇ ਪੰਖੇਰੂ ਵੀ ਵੜੇ</verse>
				<verse number="15">ਅਤੇ ਓਹ ਜੋੜਾ ਜੋੜਾ ਸਾਰੇ ਸਰੀਰਾਂ ਵਿੱਚੋਂ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਸੀ ਕਿਸ਼ਤੀ ਵਿੱਚ ਨੂਹ ਕੋਲ ਆਏ</verse>
				<verse number="16">ਜੋ ਆਏ ਨਰ ਨਾਰੀ ਸਾਰੇ ਸਰੀਰਾਂ ਵਿੱਚੋਂ ਆਏ ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਸੀ ਅਤੇ ਯਹੋਵਾਹ ਨੇ ਉਸ ਨੂੰ ਅੰਦਰ ਬੰਦ ਕੀਤਾ</verse>
				<verse number="17">ਤਾਂ ਪਰਲੋ ਚਾਲੀ ਦਿਨ ਧਰਤੀ ਉੱਤੇ ਰਹੀ ਅਤੇ ਪਾਣੀ ਵਧ ਗਿਆ ਅਰ ਕਿਸ਼ਤੀ ਨੂੰ ਚੁੱਕ ਲਿਆ ਸੋ ਉਹ ਧਰਤੀ ਉੱਤੋਂ ਉਤਾਂਹਾਂ ਹੋ ਗਈ</verse>
				<verse number="18">ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਦੇ ਉੱਤੇ ਬਹੁਤ ਵਧ ਗਿਆ ਪਰ ਕਿਸ਼ਤੀ ਪਾਣੀ ਉੱਤੇ ਤਰਦੀ ਰਹੀ</verse>
				<verse number="19">ਅਤੇ ਧਰਤੀ ਉੱਤੇ ਪਾਣੀ ਹੀ ਪਾਣੀ, ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ ਉੱਚੇ ਪਹਾੜ ਜੋ ਸਾਰੇ ਅਕਾਸ਼ ਦੇ ਹੇਠ ਸਨ ਢਕੇ ਗਏ</verse>
				<verse number="20">ਉਨ੍ਹਾਂ ਤੋਂ ਪੰਦਰਾਂ ਹੱਥ ਉੱਚਾ ਪਾਣੀ ਹੀ ਪਾਣੀ ਹੋ ਗਿਆ ਅਤੇ ਪਹਾੜ ਢਕੇ ਗਏ</verse>
				<verse number="21">ਸੋ ਸਰਬੱਤ ਸਰੀਰ ਜਿਹੜੇ ਧਰਤੀ ਉੱਤੇ ਚਲਦੇ ਸਨ ਮਰ ਗਏ ਕੀ ਪੰਛੀ ਕੀ ਡੰਗਰ ਨਾਲੇ ਜੰਗਲੀ ਜਾਨਵਰ ਅਤੇ ਸਾਰੇ ਜੀ ਜੰਤੁ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਅਤੇ ਸਾਰੇ ਆਦਮੀ ਵੀ</verse>
				<verse number="22">ਜਿਨ੍ਹਾਂ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਸੀ ਜਿਹੜੇ ਖੁਸ਼ਕੀ ਉੱਤੇ ਸਨ ਓਹ ਸਾਰੇ ਮਰ ਗਏ</verse>
				<verse number="23">ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ ਕੀ ਆਦਮੀ ਕੀ ਡੰਗਰ ਕੀ ਘਿੱਸਰਨ ਵਾਲਾ ਤੇ ਕੀ ਅਕਾਸ਼ ਦਾ ਪੰਛੀ ਮਿਟ ਗਿਆ । ਓਹ ਧਰਤੀ ਤੋਂ ਮਿਟ ਹੀ ਗਏ ਪਰ ਨੂਹ ਅਰ ਓਹ ਜੋ ਉਸ ਦੇ ਨਾਲ ਕਿਸ਼ਤੀ ਵਿੱਚ ਸਨ ਬਚ ਰਹੇ</verse>
				<verse number="24">ਡੇਢ ਸੌ ਦਿਨਾਂ ਤੀਕਰ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।।</verse>
			</chapter>
			<chapter number="8">
				<verse number="1">ਫੇਰ ਪਰਮੇਸ਼ੁਰ ਨੇ ਨੂਹ ਨੂੰ ਅਰ ਹਰ ਜੰਗਲੀ ਜਾਨਵਰ ਨੂੰ ਅਰ ਹਰ ਡੰਗਰ ਨੂੰ ਜੋ ਉਹ ਦੇ ਨਾਲ ਕਿਸ਼ਤੀ ਵਿੱਚ ਸੀ ਯਾਦ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਵਾਉ ਵਗਾਈ ਅਤੇ ਪਾਣੀ ਘਟਣ ਲਗ ਪਏ</verse>
				<verse number="2">ਡੁੰਘਿਆਈ ਦੇ ਸੋਤੇ ਅਰ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਅਕਾਸ਼ੋਂ ਵਰਖਾ ਥੰਮ ਗਈ</verse>
				<verse number="3">ਅਤੇ ਪਾਣੀ ਧਰਤੀ ਉੱਤੋਂ ਮੋੜੇ ਪਏ ਜਾਂਦੇ ਸਨ ਅਰ ਡੂਢ ਸੌ ਦਿਨਾਂ ਦੇ ਅੰਤ ਵਿੱਚ ਪਾਣੀ ਲਹਿ ਗਿਆ</verse>
				<verse number="4">ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਹਾੜ ਉੱਤੇ ਟਿਕ ਗਈ</verse>
				<verse number="5">ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।</verse>
				<verse number="6">ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਦੇ ਅੰਤ ਵਿੱਚ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਖੋਲ੍ਹ ਦਿੱਤਾ</verse>
				<verse number="7">ਅਤੇ ਉਸ ਨੇ ਇੱਕ ਪਹਾੜੀ ਕਾਉਂ ਛੱਡਿਆ ਅਰ ਜਦ ਤਾਈ ਪਾਣੀ ਧਰਤੀ ਤੋਂ ਨਾ ਸੁੱਕ ਗਏ ਉਹ ਆਉਂਦਾ ਜਾਂਦਾ ਰਿਹਾ</verse>
				<verse number="8">ਫੇਰ ਉਸ ਨੇ ਘੁੱਗੀ ਭੀ ਆਪਣੇ ਵੱਲੋਂ ਛੱਡੀ ਤਾਂਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘਟ ਗਿਆ ਹੈ ਕਿ ਨਹੀਂ</verse>
				<verse number="9">ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ</verse>
				<verse number="10">ਅਤੇ ਉਹ ਨੇ ਸੱਤ ਦਿਨ ਹੋਰ ਠਹਿਰਕੇ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ</verse>
				<verse number="11">ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ ਸੋ ਨੂਹ ਨੇ ਜਾਣ ਲਿਆ ਭਈ ਪਾਣੀ ਧਰਤੀ ਉੱਤੋਂ ਘਟ ਗਿਆ ਹੈ</verse>
				<verse number="12">ਤਦ ਉਹ ਨੇ ਸੱਤ ਦਿਨ ਹੋਰ ਵੀ ਠਹਿਰਕੇ ਘੁੱਗੀ ਨੂੰ ਫਿਰ ਛਡਿਆ ਅਰ ਉਹ ਮੁੜ ਉਹ ਦੇ ਕੋਲ ਨਾ ਆਈ।।</verse>
				<verse number="13">ਤਾਂ ਐਉਂ ਹੋਇਆ ਕਿ ਛੇ ਸੌ ਇੱਕ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ</verse>
				<verse number="14">ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਸੁੱਕੀ ਪਈ ਸੀ</verse>
				<verse number="15">ਤਦ ਪਰਮੇਸ਼ੁਰ ਨੂਹ ਨਾਲ ਬੋਲਿਆ</verse>
				<verse number="16">ਕਿ ਕਿਸ਼ਤੀ ਵਿੱਚੋਂ ਨਿੱਕਲ ਜਾਹ ਤੂੰ ਅਰ ਤੇਰੀ ਤੀਵੀਂ ਅਤੇ ਤੇਰੇ ਪੁੱਤ੍ਰ ਅਰ ਤੇਰੀਆਂ ਨੂਹਾਂ ਵੀ</verse>
				<verse number="17">ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਸਰੀਰਾਂ ਵਿੱਚੋਂ ਹੈ ਅਰਥਾਤ ਪੰਛੀ ਅਰ ਡੰਗਰ ਅਰ ਹਰ ਧਰਤੀ ਪੁਰ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂਜੋ ਓਹ ਧਰਤੀ ਉੱਤੇ ਫੈਲਣ ਅਰ ਫ਼ਲਣ ਅਰ ਧਰਤੀ ਪੁਰ ਵਧਣ</verse>
				<verse number="18">ਤਦ ਨੂਹ ਅਰ ਉਹ ਦੇ ਪੁੱਤ੍ਰ ਅਰ ਉਹ ਦੀ ਤੀਵੀਂ ਅਰ ਉਹ ਦੀਆਂ ਨੂਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ</verse>
				<verse number="19">ਅਤੇ ਹਰ ਜਾਨਵਰ ਅਰ ਹਰ ਘਿੱਸਰਨ ਵਾਲਾ ਅਰ ਹਰ ਪੰਛੀ ਅਰ ਹਰ ਧਰਤੀ ਪੁਰ ਚੱਲਣ ਵਾਲਾ ਆਪੋ ਆਪਣੀ ਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਗਿਆ</verse>
				<verse number="20">ਤਾਂ ਨੂਹ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ ਅਤੇ ਸ਼ੁੱਧ ਡੰਗਰਾਂ ਅਰ ਸ਼ੁੱਧ ਪੰਛੀਆਂ ਵਿੱਚੋਂ ਲੈਕੇ ਉਸ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ</verse>
				<verse number="21">ਅਤੇ ਯਹੋਵਾਹ ਨੇ ਉਹ ਸੁਗੰਧ ਸੁੰਘੀ ਸੋ ਯਹੋਵਾਹ ਨੇ ਆਪਣੇ ਮਨ ਵਿੱਚ ਆਖਿਆ,ਮੈਂ ਫੇਰ ਕਦੀ ਜ਼ਮੀਨ ਨੂੰ ਆਦਮੀ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਆਦਮੀ ਦੇ ਮਨ ਦੀ ਭਾਵਨਾ ਉਸ ਦੀ ਜਵਾਨੀ ਤੋਂ ਬੁਰੀ ਹੀ ਹੈ ਅਤੇ ਮੈਂ ਫੇਰ ਕਦੀ ਸਰਬੱਤ ਜੀਆਂ ਨੂੰ ਨਹੀਂ ਮਾਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ</verse>
				<verse number="22">ਧਰਤੀ ਦੇ ਸਾਰੇ ਦਿਨਾਂ ਤੀਕ ਬੀਜਣ ਅਰ ਵੱਢਣ, ਪਾਲਾ ਅਰ ਧੁੱਪ, ਹਾੜੀ ਅਰ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ ।।</verse>
			</chapter>
			<chapter number="9">
				<verse number="1">ਸੋ ਪਰਮੇਸ਼ੁਰ ਨੇ ਨੂਹ ਅਰ ਉਹ ਦੇ ਪੁੱਤ੍ਰਾਂ ਨੂੰ ਏਹ ਆਖਕੇ ਅਸੀਸ ਦਿੱਤੀ ਕਿ ਫਲੋ ਅਰ ਵਧੋ ਅਰ ਧਰਤੀ ਨੂੰ ਭਰ ਦਿਓ</verse>
				<verse number="2">ਅਤੇ ਤੁਹਾਡਾ ਡਰ ਅਰ ਤੁਹਾਡਾ ਭੈ ਧਰਤੀ ਦੇ ਹਰ ਜਾਨਵਰ ਉੱਤੇ ਅਰ ਅਕਾਸ਼ ਦੇ ਹਰ ਪੰਛੀ ਉੱਤੇ ਅਰ ਹਰ ਇੱਕ ਦੇ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ। ਓਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ</verse>
				<verse number="3">ਹਰ ਚੱਲਣਹਾਰ ਜਿਸ ਦੇ ਵਿੱਚ ਜੀਵਣ ਹੈ ਤੁਹਾਡੇ ਭੋਜਨ ਲਈ ਹੋਵੇਗਾ। ਜਿਵੇਂ ਮੈਂ ਸਾਗ ਪਾਤ ਦਿੱਤਾ ਤਿਵੇਂ ਤੁਹਾਨੂੰ ਹੁਣ ਸਭ ਕੁਝ ਦਿੰਦਾ ਹਾਂ</verse>
				<verse number="4">ਪਰ ਮਾਸ ਉਸ ਦੀ ਜਾਨ ਸਣੇ ਅਰਥਾਤ ਲਹੂ ਸਣੇ ਤੁਸੀਂ ਨਾ ਖਾਇਓ</verse>
				<verse number="5">ਮੈਂ ਜ਼ਰੂਰ ਤੁਹਾਡੀਆਂ ਜਾਨਾਂ ਦੇ ਲਹੂ ਦਾ ਬਦਲਾ ਲਵਾਂਗਾ ਹਰ ਇੱਕ ਜੰਗਲੀ ਜਾਨਵਰ ਤੋਂ ਮੈਂ ਬਦਲਾ ਲਵਾਂਗਾ ਅਤੇ ਆਦਮੀ ਦੇ ਹੱਥੀਂ ਅਰਥਾਤ ਹਰ ਮਨੁੱਖ ਦੇ ਭਰਾ ਦੇ ਹੱਥੀਂ ਮੈਂ ਆਦਮੀ ਦੀ ਜਾਨ ਦਾ ਬਦਲਾ ਲਵਾਂਗਾ</verse>
				<verse number="6">ਜੋ ਆਦਮੀ ਦਾ ਲਹੂ ਵਹਾਏਗਾ ਉਸ ਦਾ ਲਹੂ ਆਦਮੀ ਤੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਦੇ ਸਰੂਪ ਉੱਤੇ ਉਸ ਨੇ ਆਦਮੀ ਨੂੰ ਬਣਾਇਆ ਸੀ</verse>
				<verse number="7">ਤੁਸੀਂ ਫਲੋ ਅਰ ਵਧੋ। ਧਰਤੀ ਉੱਤੇ ਫੈਲੋ ਅਰ ਉਸ ਉੱਤੇ ਵਧੋ।।</verse>
				<verse number="8">ਤਾਂ ਪਰਮੇਸ਼ੁਰ ਨੂਹ ਨਾਲ ਅਰ ਉਹ ਦੇ ਪੁੱਤ੍ਰਾਂ ਨਾਲ ਵੀ ਬੋਲਿਆ ਕਿ</verse>
				<verse number="9">ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਰ ਤੁਹਾਡੇ ਪਿੱਛੋਂ ਤੁਹਾਡੀ ਅੰਸ ਨਾਲ ਬੰਨ੍ਹਾਂਗਾ</verse>
				<verse number="10">ਨਾਲੇ ਹਰ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ ਅਰਥਾਤ ਪੰਛੀ ਡੰਗਰ ਅਤੇ ਧਰਤੀ ਦੇ ਹਰ ਇੱਕ ਜਾਨਵਰ ਨਾਲ ਜੋ ਤੁਹਾਡੇ ਸੰਗ ਹੈ ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ ਅਰ ਧਰਤੀ ਦੇ ਹਰ ਇੱਕ ਜਾਨਵਰ ਨਾਲ ਵੀ</verse>
				<verse number="11">ਸੋ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨਾਂਗਾ ਅਤੇ ਸਾਰੇ ਸਰੀਰਾਂ ਦਾ ਨਾਸ ਫੇਰ ਪਰਲੋ ਦੇ ਪਾਣੀਆਂ ਦੇ ਰਾਹੀਂ ਨਾ ਕੀਤਾ ਜਾਵੇਗਾ ਅਰ ਨਾ ਪਰਲੋ ਧਰਤੀ ਦੇ ਨਾਸ ਕਰਨ ਲਈ ਫੇਰ ਆਵੇਗੀ</verse>
				<verse number="12">ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਤੁਹਾਡੇ ਅਰ ਹਰ ਜੀਉ ਜੰਤ ਵਿੱਚ ਜੋ ਤੁਹਾਡੇ ਸੰਗ ਹੈ ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ</verse>
				<verse number="13">ਮੈਂ ਆਪਣੀ ਧਣੁਕ ਬੱਦਲ ਵਿੱਚ ਰੱਖੀ ਹੈ। ਉਹ ਉਸ ਨੇਮ ਦੇ ਨਿਸ਼ਾਨ ਲਈ ਹੋਵੇਗੀ ਜੋ ਮੇਰੇ ਅਰ ਧਰਤੀ ਵਿੱਚ ਹੋਵੇਗਾ</verse>
				<verse number="14">ਅਤੇ ਐਉਂ ਹੋਵੇਗਾ ਜਦ ਮੈਂ ਬੱਦਲ ਧਰਤੀ ਉੱਪਰ ਲਿਆਵਾਂਗਾ ਤਦ ਉਹ ਧਣੁਕ ਬੱਦਲ ਵਿੱਚ ਦਿੱਸੇਗੀ</verse>
				<verse number="15">ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਰ ਤੁਹਾਡੇ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਚੇਤੇ ਕਰਾਂਗਾ ਅਰ ਪਰਲੋ ਦੇ ਪਾਣੀ ਫੇਰ ਸਾਰੇ ਸਰੀਰਾਂ ਦੇ ਨਾਸ ਕਰਨ ਨੂੰ ਨਹੀਂ ਆਉਣਗੇ</verse>
				<verse number="16">ਧਣੁਕ ਬੱਦਲ ਵਿੱਚ ਹੋਵੇਗੀ ਅਤੇ ਮੈਂ ਉਹ ਨੂੰ ਵੇਖਕੇ ਉਸ ਸਦੀਪਕ ਨੇਮ ਨੂੰ ਜਿਹੜਾ ਪਰਮੇਸ਼ੁਰ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਜੋ ਧਰਤੀ ਉੱਤੇ ਹਨ ਚੇਤੇ ਕਰਾਂਗਾ</verse>
				<verse number="17">ਅਤੇ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਇਹੋ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਧਰਤੀ ਦੇ ਸਾਰੇ ਸਰੀਰਾਂ ਦੇ ਵਿਚਕਾਰ ਬੰਨਿਆਂ ਹੈ।।</verse>
				<verse number="18">ਨੂਹ ਦੇ ਪੁੱਤ੍ਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਸੋ ਸ਼ੇਮ ਅਰ ਹਾਮ ਅਰ ਯਾਫਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ</verse>
				<verse number="19">ਏਹ ਨੂਹ ਦੇ ਤਿੰਨ ਪੁੱਤ੍ਰ ਸਨ ਅਤੇ ਉਨ੍ਹਾਂ ਤੋਂ ਸਾਰੀ ਧਰਤੀ ਆਬਾਦ ਹੋਈ</verse>
				<verse number="20">ਨੂਹ ਜ਼ਿਮੀਂਦਾਰੀ ਕਰਨ ਲੱਗਾ ਅਤੇ ਅੰਗੂਰ ਦੀ ਬਾੜੀ ਲਾਈ</verse>
				<verse number="21">ਉਸ ਨੇ ਮਧ ਪੀਤੀ ਅਰ ਖੀਵਾ ਹੋਕੇ ਤੰਬੂ ਦੇ ਵਿੱਚ ਨੰਗਾ ਪੈ ਗਿਆ</verse>
				<verse number="22">ਤਾਂ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ ਡਿੱਠਾ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ ਦੱਸਿਆ</verse>
				<verse number="23">ਤਾਂ ਸ਼ੇਮ ਅਰ ਯਾਫਥ ਨੇ ਕੱਪੜਾ ਲੈਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਰ ਪਿੱਛਲਖੁਰੀ ਜਾਕੇ ਆਪਣੇ ਪਿਤਾ ਦਾ ਨੰਗੇਜ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ ਸੋ ਆਪਣੇ ਪਿਤਾ ਦਾ ਨੰਗੇਜ ਉਨ੍ਹਾਂ ਨੇ ਨਾ ਡਿੱਠਾ</verse>
				<verse number="24">ਜਦ ਨੂਹ ਆਪਣੇ ਖੀਵੇਪੁਣੇ ਤੋਂ ਜਾਗਿਆ ਤਾਂ ਉਸ ਨੇ ਜਾਣਿਆ ਭਈ ਉਸ ਦੇ ਛੋਟੇ ਪੁੱਤ੍ਰ ਨੇ ਉਸ ਦੇ ਨਾਲ ਕੀ ਕੀਤਾ ਸੀ</verse>
				<verse number="25">ਤਦ ਉਸ ਨੇ ਆਖਿਆ ਕਿ ਕਨਾਨ ਫਿਟਕਾਰੀ ਹੋਵੇ। ਉਹ ਆਪਣੇ ਭਰਾਵਾਂ ਦੇ ਟਹਿਲੂਆਂ ਦਾ ਟਹਿਲੀਆ ਹੋਵੇਗਾ</verse>
				<verse number="26">ਫੇਰ ਉਸ ਨੇ ਆਖਿਆ, ਧੰਨ ਹੋਵੇ ਯਹੋਵਾਹ ਸ਼ੇਮ ਦਾ ਪਰਮੇਸ਼ੁਰ ਅਤੇ ਕਨਾਨ ਉਸ ਦਾ ਦਾਸ ਹੋਊ</verse>
				<verse number="27">ਪਰਮੇਸ਼ੁਰ ਯਾਫਥ ਨੂੰ ਵਧਾਵੇ। ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ</verse>
				<verse number="28">ਪਰਲੋ ਦੇ ਪਿੱਛੋਂ ਨੂਹ ਤਿੰਨ ਸੌ ਪੰਜਾਹ ਵਰਿਹਾਂ ਤੀਕ ਜੀਉਂਦਾ ਰਿਹਾ</verse>
				<verse number="29">ਅਰ ਨੂਹ ਦੇ ਸਾਰੇ ਦਿਨ ਨੌ ਸੌ ਪੰਜਾਹ ਵਰਹੇ ਸਨ ਤਾਂ ਉਹ ਮਰ ਗਿਆ।।</verse>
			</chapter>
			<chapter number="10">
				<verse number="1">ਏਹ ਨੂਹ ਦੇ ਪੁੱਤ੍ਰਾਂ ਸ਼ੇਮ, ਹਾਮ ਅਰ ਯਾਫਥ ਦੀਆਂ ਕੁਲਪਤ੍ਰੀਆਂ ਹਨ ਅਤੇ ਪਰਲੋ ਦੇ ਪਿੱਛੋਂ ਉਨ੍ਹਾਂ ਤੋਂ ਪੁੱਤ੍ਰ ਜੰਮੇ</verse>
				<verse number="2">ਯਾਫਥ ਦੇ ਪੁੱਤ੍ਰ ਗੋਮਰ ਅਰ ਮਾਗੋਗ ਅਰ ਮਾਦਈ ਅਰ ਯਾਵਾਨ ਅਰ ਤੂਬਲ ਅਰ ਮਸਕ ਅਰ ਤੀਰਾਸ ਸਨ</verse>
				<verse number="3">ਗੋਮਰ ਦੇ ਪੁੱਤ੍ਰ ਅਸ਼ਕਨਜ਼ ਅਰ ਰੀਫਤ ਅਰ ਤੋਗਰਮਾਹ</verse>
				<verse number="4">ਯਾਵਾਨ ਦੇ ਪੁੱਤ੍ਰ ਅਲੀਸਾਹ ਅਰ ਤਰਸ਼ੀਸ਼ ਕਿੱਤੀਮ ਅਰ ਦੋਦਾਨੀਮ</verse>
				<verse number="5">ਏਨ੍ਹਾਂ ਤੋਂ ਕੌਮਾਂ ਦੇ ਟਾਪੂ ਉਨ੍ਹਾਂ ਦੇ ਦੇਸਾਂ ਅਰ ਕੌਮਾਂ ਦੇ ਵਿੱਚ ਅਰ ਹਰ ਇੱਕ ਦੀ ਬੋਲੀ ਅਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵੰਡੇ ਗਏ।।</verse>
				<verse number="6">ਹਾਮ ਦੇ ਪੁੱਤ੍ਰ ਕੂਸ਼ ਅਰ ਮਿਸਰਇਮ ਅਰ ਪੂਟ ਅਰ ਕਨਾਨ ਸਨ</verse>
				<verse number="7">ਕੂਸ਼ ਦੇ ਪੁੱਤ੍ਰ ਸਬਾ ਅਰ ਹਵੀਲਾਹ ਅਰ ਸਬਤਾਹ ਅਰ ਰਾਮਾਹ ਅਰ ਸਬਤਕਾ ਸਨ ਅਤੇ ਰਾਮਾਹ ਦੇ ਪੁੱਤ੍ਰ ਸਬਾ ਅਰ ਦਦਾਨ ਸਨ</verse>
				<verse number="8">ਕੂਸ਼ ਤੋਂ ਨਿਮਰੋਦ ਜੰਮਿਆਂ। ਉਹ ਧਰਤੀ ਉੱਤੇ ਇੱਕ ਸੂਰਬੀਰ ਹੋਣ ਲੱਗਾ</verse>
				<verse number="9">ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਏਸ ਲਈ ਕਿਹਾ ਜਾਂਦਾ ਹੈ ਕਿ ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ</verse>
				<verse number="10">ਉਸ ਦੀ ਬਾਦਸ਼ਾਹੀ ਦਾ ਅਰੰਭ ਬਾਬਲ ਅਰ ਅਰਕ ਅਰ ਅਕੱਦ ਅਰ ਕਲਨੇਹ ਸ਼ਿਨਾਰ ਦੇ ਦੇਸ ਵਿੱਚ ਹੋਇਆ ਸੀ</verse>
				<verse number="11">ਉਸ ਦੇਸ ਤੋਂ ਅੱਸ਼ੂਰ ਨਿੱਕਲਿਆ ਅਤੇ ਉਸ ਨੇ ਨੀਨਵਾਹ ਅਰ ਰਹੋਬੋਥ-ਈਰ ਅਰ ਕਾਲਹ ਨੂੰ ਬਣਾਇਆ</verse>
				<verse number="12">ਅਤੇ ਨੀਨਵਾਹ ਅਰ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ ਬਣਾਇਆ</verse>
				<verse number="13">ਮਿਸਰਇਮ ਤੋਂ ਲੂਦੀ ਅਰ ਅਨਾਮੀ ਅਰ ਲਹਾਬੀ ਅਰ ਨਫਤੂਹੀ</verse>
				<verse number="14">ਅਤੇ ਪਤਰੂਸੀ ਅਰ ਕੁਸਲੂਹੀ ਜਿਨ੍ਹਾਂ ਤੋਂ ਫਲਿਸਤੀ ਨਿੱਕਲੇ ਅਰ ਕਫਤੋਰੀ ਜੰਮੇ।।</verse>
				<verse number="15">ਕਨਾਨ ਤੋਂ ਸੀਦੋਨ ਉਹ ਦਾ ਪਲੌਠਾ ਅਰ ਹੇਥ ਜੰਮੇ</verse>
				<verse number="16">ਨਾਲੇ ਯਬੂਸੀ ਅਰ ਅਮੋਰੀ ਅਰ ਗਿਰਗਾਸ਼ੀ</verse>
				<verse number="17">ਅਰ ਹਿੱਵੀ ਅਰ ਅਰਕੀ ਅਰ ਸੀਨੀ</verse>
				<verse number="18">ਅਰ ਅਰਵਾਦੀ ਅਰ ਸਮਾਰੀ ਅਰ ਹਮਾਤੀ ਅਤੇ ਏਸ ਤੋਂ ਪਿੱਛੋਂ ਕਨਾਨੀਆਂ ਦੇ ਘਰਾਣੇ ਖਿੰਡ ਗਏ</verse>
				<verse number="19">ਅਤੇ ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤਾਈਂ ਸੀ ਅਤੇ ਸਦੂਮ ਅਰ ਅਮੂਰਾਹ ਅਰ ਅਦਮਾਹ ਅਰ ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤਾਈਂ ਸੀ</verse>
				<verse number="20">ਏਹ ਹਾਮ ਦੇ ਪੁੱਤ੍ਰ ਉਨ੍ਹਾਂ ਦੇ ਘਰਾਣਿਆਂ ਅਰ ਬੋਲੀਆਂ ਦੇ ਅਨੁਸਾਰ ਅਰ ਉਨ੍ਹਾਂ ਦੇ ਦੇਸਾਂ ਅਰ ਕੌਮਾਂ ਵਿੱਚ ਹਨ।।</verse>
				<verse number="21">ਸ਼ੇਮ ਦੇ ਵੀ ਜਿਹੜਾ ਏਬਰ ਦੇ ਸਾਰੇ ਪੁੱਤ੍ਰਾਂ ਦਾ ਪਿਤਾ ਅਰ ਯਾਫਥ ਦਾ ਵੱਡਾ ਭਰਾ ਸੀ ਪੁੱਤ੍ਰ ਜੰਮੇ</verse>
				<verse number="22">ਸ਼ੇਮ ਦੇ ਪੁੱਤ੍ਰ ਏਲਾਮ ਅਰ ਅੱਸ਼ੂਰ ਅਰਪਕਸ਼ਦ ਅਰ ਲੂਦ ਅਰ ਅਰਾਮ ਸਨ</verse>
				<verse number="23">ਅਰਾਮ ਦੇ ਪੁੱਤ੍ਰ ਊਸ ਅਰ ਹੂਲ ਅਰ ਗਥਰ ਅਰ ਮਸ਼ ਸਨ</verse>
				<verse number="24">ਅਰਪਕਸ਼ਦ ਤੋਂ ਸ਼ਾਲਹ ਅਤੇ ਸ਼ਾਲਹ ਤੋਂ ਏਬਰ</verse>
				<verse number="25">ਏਬਰ ਦੇ ਦੋ ਪੁੱਤ੍ਰ ਜੰਮੇ, ਇੱਕ ਦਾ ਨਾਉਂ ਪਲਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਰ ਉਸ ਦੇ ਭਰਾ ਦਾ ਨਾਉਂ ਯਾਕਟਾਨ ਸੀ</verse>
				<verse number="26">ਅਰ ਯਾਕਟਾਨ ਤੋਂ ਅਲਮੋਦਾਦ ਅਰ ਸਾਲਫ ਅਰ ਹਸਰਮਾਵਤ ਅਰ ਯਾਰਹ</verse>
				<verse number="27">ਅਰ ਹਦੋਰਾਮ ਅਰ ਊਜ਼ਾਲ ਅਰ ਦਿਕਲਾਹ</verse>
				<verse number="28">ਅਰ ਓਬਾਲ ਅਰ ਅਬੀਮਾਏਲ ਅਰ ਸ਼ਬਾ</verse>
				<verse number="29">ਅਰ ਓਫਿਰ ਅਰ ਹਵੀਲਾਹ ਅਰ ਯੋਬਾਬ ਜੰਮੇ। ਏਹ ਸਭ ਯਾਕਟਾਨ ਦੇ ਪੁੱਤ੍ਰ ਸਨ</verse>
				<verse number="30">ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫਾਰ ਤੀਕ ਹੈ ਜੋ ਪੂਰਬ ਦਾ ਇੱਕ ਪਹਾੜ ਹੈ</verse>
				<verse number="31">ਏਹ ਸ਼ੇਮ ਦੇ ਪੁੱਤ੍ਰ ਹਨ ਉਨ੍ਹਾਂ ਦੇ ਘਰਾਣਿਆਂ ਅਰ ਬੋਲੀਆਂ ਦੇ ਅਨੁਸਾਰ ਉਨ੍ਹਾਂ ਦੇ ਦੇਸਾਂ ਵਿੱਚ ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ</verse>
				<verse number="32">ਏਹ ਨੂਹ ਦੇ ਪੁੱਤ੍ਰਾਂ ਦੇ ਘਰਾਣੇ ਹਨ ਉਨ੍ਹਾਂ ਦੀਆਂ ਪੀੜ੍ਹੀਆਂ ਦੇ ਅਨੁਸਾਰ ਅਰ ਉਨ੍ਹਾਂ ਦੀਆਂ ਕੌਮਾਂ ਵਿੱਚ । ਇਨ੍ਹਾਂ ਤੋਂ ਧਰਤੀ ਉੱਤੇ ਪਰਲੋ ਦੇ ਪਿੱਛੋਂ ਕੌਮਾਂ ਖਿੰਡ ਗਈਆਂ।।</verse>
			</chapter>
			<chapter number="11">
				<verse number="1">ਸਾਰੀ ਧਰਤੀ ਉੱਤੇ ਇੱਕੋਈ ਬੋਲੀ ਅਰ ਇੱਕੋਈ ਭਾਸ਼ਾ ਸੀ</verse>
				<verse number="2">ਤੇ ਐਉਂ ਹੋਇਆ ਕਿ ਪੂਰਬ ਵੱਲ ਜਾਂਦੇ ਹੋਏ ਉਨ੍ਹਾਂ ਨੂੰ ਇੱਕ ਮਦਾਨ ਸਿਨਾਰ ਦੇਸ ਵਿੱਚ ਲੱਭਾ ਅਤੇ ਉੱਥੇ ਓਹ ਵੱਸ ਗਏ</verse>
				<verse number="3">ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਰ ਉਨ੍ਹਾਂ ਨੂੰ ਚੰਗੀ ਤਰਾਂ ਪਕਾਈਏ ਸੋ ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਰ ਚੂਨੇ ਦੀ ਥਾਂ ਗਾਰਾ ਸੀ</verse>
				<verse number="4">ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ</verse>
				<verse number="5">ਤਾਂ ਯਹੋਵਾਹ ਉਸ ਸ਼ਹਿਰ ਅਰ ਬੁਰਜ ਨੂੰ ਜਿਹ ਨੂੰ ਆਦਮ-ਵੰਸ ਨੇ ਬਣਾਇਆ ਸੀ ਵੇਖਣ ਲਈ ਉੱਤਰਿਆ</verse>
				<verse number="6">ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ</verse>
				<verse number="7">ਆਓ ਅਸੀਂ ਉੱਤਰੀਏ ਅਤੇ ਉੱਥੇ ਉਨ੍ਹਾਂ ਦੀ ਬੋਲੀ ਨੂੰ ਉਲਟ ਪੁਲਟ ਕਰ ਦੇਈਏ ਭਈ ਉਹ ਇੱਕ ਦੂਜੇ ਦੀ ਬੋਲੀ ਨਾ ਸਮਝਣ</verse>
				<verse number="8">ਤਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਸੋ ਓਹ ਉਸ ਸ਼ਹਿਰ ਦੇ ਬਣਾਉਣ ਤੋਂ ਹਟ ਗਏ</verse>
				<verse number="9">ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।</verse>
				<verse number="10">ਏਹ ਸ਼ੇਮ ਦੀ ਕੁਲਪੱਤਰੀ ਹੈ। ਸ਼ੇਮ ਇੱਕ ਸੌ ਵਰਿਹਾਂ ਦਾ ਸੀ ਅਰ ਉਸ ਤੋਂ ਅਰਪਕਸ਼ਦ ਪਰਲੋ ਦੇ ਦੋ ਵਰਿਹਾਂ ਦੇ ਪਿੱਛੋਂ ਜੰਮਿਆਂ</verse>
				<verse number="11">ਸ਼ੇਮ ਅਰਪਕਸ਼ਦ ਦੇ ਜਨਮ ਦੇ ਪਿੱਛੋਂ ਪੰਜ ਸੌ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="12">ਜਾਂ ਅਰਪਕਸ਼ਦ ਦਾ ਜੀਵਣ ਪੈਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਸ਼ਲਹ ਜੰਮਿਆਂ</verse>
				<verse number="13">ਅਤੇ ਅਰਪਕਸ਼ਦ ਸ਼ਲਹ ਦੇ ਜਨਮ ਦੇ ਪਿੱਛੋਂ ਚਾਰ ਸੌ ਤਿੰਨ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="14">ਜਾਂ ਸ਼ਲਹ ਤੀਹਾਂ ਵਰਿਹਾਂ ਦਾ ਹੋਇਆ ਤਾਂ ਏਬਰ ਜੰਮਿਆਂ</verse>
				<verse number="15">ਸ਼ਲਹ ਏਬਰ ਦੇ ਜਨਮ ਦੇ ਪਿੱਛੋਂ ਚਾਰ ਸੌ ਤਿੰਨ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="16">ਅਤੇ ਏਬਰ ਚੌਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਪਲਗ ਜੰਮਿਆਂ</verse>
				<verse number="17">ਏਬਰ ਪਲਗ ਦੇ ਜਨਮ ਦੇ ਪਿੱਛੋਂ ਚਾਰ ਸੌ ਤੀਹਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ ਧੀਆਂ ਜੰਮੇ</verse>
				<verse number="18">ਜਾਂ ਪਲਗ ਤੀਹਾਂ ਵਰਿਹਾਂ ਦਾ ਹੋਇਆ ਤਾਂ ਰਾਊ ਜੰਮਿਆਂ</verse>
				<verse number="19">ਪਲਗ ਰਾਊ ਦੇ ਜਨਮ ਦੇ ਪਿੱਛੋਂ ਦੋ ਸੌ ਨੌ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="20">ਰਾਊ ਬੱਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆਂ</verse>
				<verse number="21">ਰਊ ਸਰੂਗ ਦੇ ਜਨਮ ਦੇ ਪਿੱਛੋਂ ਦੋ ਸੌ ਸੱਤ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="22">ਜਾਂ ਸਰੂਗ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆਂ</verse>
				<verse number="23">ਸਰੂਗ ਨਾਹੋਰ ਦੇ ਜਨਮ ਦੇ ਪਿੱਛੋਂ ਦੋ ਸੌ ਵਰਿਹਾਂ ਤੀਕ ਜਿਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="24">ਜਾਂ ਨਾਹੋਰ ਉੱਨਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆਂ</verse>
				<verse number="25">ਨਾਹੋਰ ਤਾਰਹ ਦੇ ਜਨਮ ਦੇ ਪਿੱਛੋਂ ਇੱਕ ਸੌ ਉੱਨੀ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ</verse>
				<verse number="26">ਤਾਰਹ ਸੱਤਰਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਅਬਰਾਮ ਅਰ ਨਾਹੋਰ ਅਰ ਹਾਰਾਨ ਜੰਮੇ</verse>
				<verse number="27">ਏਹ ਤਾਰਹ ਦੀ ਕੁਲਪੱਤ੍ਰੀ ਹੈ। ਤਾਰਹ ਤੋਂ ਅਬਰਾਮ ਅਰ ਨਾਹੋਰ ਅਰ ਹਾਰਾਨ ਜੰਮੇ ਅਰ ਹਾਰਾਨ ਤੋਂ ਲੂਤ ਜੰਮਿਆਂ</verse>
				<verse number="28">ਹਾਰਾਨ ਆਪਣੇ ਪਿਤਾ ਤਾਰਹ ਦੇ ਅੱਗੇ ਆਪਣੀ ਜਨਮ ਭੂਮੀ ਵਿੱਚ ਅਰਥਾਤ ਕਸਦੀਆਂ ਦੇ ਊਰ ਵਿੱਚ ਮਰ ਗਿਆ</verse>
				<verse number="29">ਅਬਰਾਮ ਅਰ ਨਾਹੋਰ ਨੇ ਆਪਣੇ ਲਈ ਤੀਵੀਆਂ ਕੀਤੀਆਂ। ਅਬਰਾਮ ਦੀ ਪਤਨੀ ਦਾ ਨਾਉਂ ਸਾਰਈ ਸੀ ਅਰ ਨਾਹੋਰ ਦੀ ਪਤਨੀ ਦਾ ਨਾਉਂ ਮਿਲਕਾਹ ਸੀ ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਰ ਯਿਸਕਾਹ ਦਾ ਪਿਤਾ ਸੀ</verse>
				<verse number="30">ਪਰ ਸਾਰਈ ਬਾਂਝ ਸੀ, ਉਹ ਦਾ ਕੋਈ ਬੱਚਾ ਨਹੀਂ ਸੀ</verse>
				<verse number="31">ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ</verse>
				<verse number="32">ਤਾਰਹ ਦੀ ਉਮਰ ਦੋ ਸੌ ਪੰਜਾਂ ਵਰਿਹਾਂ ਦੀ ਸੀ ਅਰ ਤਾਰਹ ਹਾਰਾਨ ਵਿੱਚ ਮਰ ਗਿਆ ।।</verse>
			</chapter>
			<chapter number="12">
				<verse number="1">ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ ਤੂੰ ਆਪਣੇ ਦੇਸ ਤੋਂ ਅਰ ਆਪਣੇ ਸਾਕਾਂ ਤੋਂ ਅਰ ਆਪਣੇ ਪਿਤਾ ਦੇ ਘਰ ਤੋਂ ਉਸ ਦੇਸ ਨੂੰ ਜੋ ਮੈਂ ਤੈਨੂੰ ਵਿਖਾਵਾਂਗਾ ਨਿੱਕਲ ਤੁਰ</verse>
				<verse number="2">ਅਤੇ ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਰ ਮੈਂ ਤੈਨੂੰ ਅਸੀਸ ਦਿਆਂਗਾ ਅਰ ਮੈਂ ਤੇਰਾ ਨਾਉਂ ਵੱਡਾ ਕਰਾਂਗਾ ਅਰ ਤੂੰ ਬਰਕਤ ਦਾ ਕਾਰਨ ਹੋ</verse>
				<verse number="3">ਜੋ ਤੈਨੂੰ ਅਸੀਸ ਦਿੰਦੇ ਹਨ ਮੈਂ ਉਨ੍ਹਾਂ ਨੂੰ ਅਸੀਸ ਦਿਆਂਗਾ ਅਤੇ ਜੋ ਤੈਨੂੰ ਤੁੱਛ ਜਾਣਦਾ ਹੈ ਮੈਂ ਉਹ ਨੂੰ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ</verse>
				<verse number="4">ਸੋ ਅਬਰਾਮ ਜਿਵੇਂ ਯਹੋਵਾਹ ਉਸ ਨੂੰ ਬੋਲਿਆ ਸੀ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਅਬਰਾਮ ਦੀ ਉਮਰ ਪਝੱਤਰਾਂ ਵਰਿਹਾਂ ਦੀ ਸੀ ਜਦ ਉਹ ਹਾਰਾਨ ਤੋਂ ਨਿੱਕਲਿਆ</verse>
				<verse number="5">ਤਾਂ ਅਬਰਾਮ ਸਾਰਈ ਆਪਣੀ ਪਤਨੀ ਨੂੰ ਅਰ ਲੂਤ ਆਪਣੇ ਭਤੀਜੇ ਨੂੰ ਅਰ ਉਨ੍ਹਾਂ ਦੇ ਸਭ ਧਨ ਨੂੰ ਜੋ ਉਨ੍ਹਾਂ ਨੇ ਇੱਕਠਾ ਕੀਤਾ ਅਰ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪਰਾਪਤ ਕੀਤਾ ਸੀ ਲੈਕੇ ਕਨਾਨ ਦੇਸ ਨੂੰ ਜਾਣ ਲਈ ਨਿੱਕਲ ਤੁਰਿਆ ਅਤੇ ਓਹ ਕਨਾਨ ਦੇਸ ਵਿੱਚ ਆਏ</verse>
				<verse number="6">ਅਤੇ ਅਬਰਾਮ ਦੇਸ ਦੇ ਵਿੱਚੋਂ ਦੀ ਸ਼ਕਮ ਦੀ ਥਾਂ ਤਾਈਂ ਅਰਥਾਤ ਮੋਰਹ ਦੇ ਬਲੂਤ ਤਾਈਂ ਲੰਘਿਆ ਅਤੇ ਕਨਾਨੀ ਅਜੇ ਉਸ ਦੇਸ ਵਿੱਚ ਹੈ ਸਨ</verse>
				<verse number="7">ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇਕੇ ਆਖਿਆ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦਿਆਂਗਾ ਅਤੇ ਉਸ ਨੇ ਉੱਥੇ ਇੱਕ ਜਗਵੇਦੀ ਯਹੋਵਾਹ ਲਈ ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਬਣਾਈ</verse>
				<verse number="8">ਤਦ ਉੱਥੋਂ ਉਹ ਨੇ ਇੱਕ ਪਹਾੜ ਨੂੰ ਜੋ ਬੈਤ-ਏਲ ਤੋਂ ਪੂਰਬ ਵੱਲ ਹੈ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਬੈਤ-ਏਲ ਲਹਿੰਦੇ ਪਾਸੇ ਅਰ ਅਈ ਚੜ੍ਹਦੇ ਪਾਸੇ ਸੀ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਰ ਯਹੋਵਾਹ ਦਾ ਨਾਮ ਲਿਆ</verse>
				<verse number="9">ਤਾਂ ਅਬਰਾਮ ਸਫਰ ਕਰਦਾ ਕਰਦਾ ਦੱਖਣ ਵੱਲ ਤੁਰਿਆ ਗਿਆ।।</verse>
				<verse number="10">ਫੇਰ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਅਬਰਾਮ ਵਾਸ ਕਰਨ ਲਈ ਮਿਸਰ ਨੂੰ ਗਿਆ ਕਿਉਂਕਿ ਕਾਲ ਧਰਤੀ ਉੱਤੇ ਭਾਰੀ ਸੀ</verse>
				<verse number="11">ਐਉਂ ਹੋਇਆ ਜਦ ਉਹ ਮਿਸਰ ਵਿੱਚ ਵੜਨ ਲਈ ਨੇੜੇ ਆਇਆ ਤਾਂ ਉਸ ਨੇ ਸਾਰਈ ਆਪਣੀ ਪਤਨੀ ਨੂੰ ਆਖਿਆ ਹੁਣ ਵੇਖ ਮੈਂ ਜਾਣਦਾ ਹਾਂ ਕਿ ਤੂੰ ਰੂਪਵੰਤੀ ਇਸਤਰੀ ਹੈਂ</verse>
				<verse number="12">ਸੋ ਐਉਂ ਹੋਊਗਾ ਜਦ ਮਿਸਰੀ ਤੈਨੂੰ ਵੇਖਣਗੇ ਤਦ ਓਹ ਕਹਿਣਗੇ ਕਿ ਇਹ ਉਸ ਦੀ ਤੀਵੀਂ ਹੈ ਅਤੇ ਓਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ</verse>
				<verse number="13">ਤੂੰ ਆਖੀਂ ਕਿ ਮੈਂ ਉਹ ਦੀ ਭੈਣ ਹਾਂ ਤਾਂ ਜੋ ਤੇਰੇ ਕਾਰਨ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਰਹੇ</verse>
				<verse number="14">ਤਾਂ ਐਉਂ ਹੋਇਆ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਹ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ</verse>
				<verse number="15">ਅਤੇ ਫ਼ਿਰਾਊਨ ਦੇ ਸਰਦਾਰਾਂ ਨੇ ਉਹ ਨੂੰ ਵੇਖਕੇ ਫ਼ਿਰਾਊਨ ਦੇ ਅੱਗੇ ਉਹ ਦੀ ਵਡਿਆਈ ਕੀਤੀ ਤਾਂ ਉਹ ਤੀਵੀਂ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ</verse>
				<verse number="16">ਅਤੇ ਉਸ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ ਸੋ ਉਹ ਦੇ ਕੋਲ ਇੱਜੜ ਅਰ ਗਾਈਆਂ ਬਲਦ ਅਰ ਗਧੇ ਅਰ ਗੋਲੇ ਗੋਲੀਆਂ ਅਰ ਗਧੀਆਂ ਅਰ ਉੱਠ ਹੋ ਗਏ</verse>
				<verse number="17">ਪਰ ਯਹੋਵਾਹ ਨੇ ਫ਼ਿਰਾਊਨ ਅਰ ਉਹ ਦੇ ਘਰਾਣੇ ਉੱਤੇ ਸਾਰਈ ਅਬਰਾਮ ਦੀ ਪਤਨੀ ਦੇ ਕਾਰਨ ਵੱਡੀਆਂ ਬਵਾਂ ਪਾਈਆਂ</verse>
				<verse number="18">ਤਾਂ ਫ਼ਿਰਾਊਨ ਨੇ ਅਬਰਾਮ ਨੂੰ ਬੁਲਵਾਕੇ ਆਖਿਆ, ਤੈਂ ਮੇਰੇ ਨਾਲ ਇਹ ਕੀ ਕੀਤਾ? ਤੈਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਤੀਵੀਂ ਹੈ?</verse>
				<verse number="19">ਤੈਂ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ?ਤਦ ਹੀ ਮੈਂ ਇਹ ਨੂੰ ਲਿਆ ਕਿ ਆਪਣੀ ਤੀਵੀਂ ਬਣਾਵਾਂ। ਹੁਣ ਵੇਖ ਆਪਣੀ ਤੀਵੀਂ ਨੂੰ ਲੈ ਅਰ ਜਾਹ</verse>
				<verse number="20">ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਅਰ ਉਸ ਦੀ ਪਤਨੀ ਨੂੰ ਅਰ ਉਸ ਦਾ ਸਭ ਕੁਝ ਉੱਥੋਂ ਤੋਰ ਦਿੱਤਾ।।</verse>
			</chapter>
			<chapter number="13">
				<verse number="1">ਤਾਂ ਅਬਰਾਮ ਅਰ ਉਹ ਦੀ ਪਤਨੀ ਅਰ ਸਭ ਕੁਝ ਜੋ ਉਹ ਦੇ ਕੋਲ ਸੀ ਅਰ ਲੂਤ ਵੀ ਉਹ ਦੇ ਨਾਲ ਮਿਸਰ ਤੋਂ ਦੱਖਣ ਦੇਸ ਵੱਲ ਉਤਾਹਾਂ ਗਏ</verse>
				<verse number="2">ਅਬਰਾਮ ਡੰਗਰਾਂ ਅਰ ਸੋਨੇ ਚਾਂਦੀ ਵਿੱਚ ਵੱਡਾ ਧਨ ਮਾਲ ਵਾਲਾ ਸੀ</verse>
				<verse number="3">ਉਹ ਦੱਖਣ ਤੋਂ ਸਫਰ ਕਰਦਾ ਬੈਤ-ਏਲ ਦੀ ਉਸ ਥਾਂ ਤੀਕ ਅੱਪੜਿਆ ਜਿੱਥੇ ਪਹਿਲਾਂ ਆਪਣਾ ਤੰਬੂ ਬੈਤ-ਏਲ ਅਰ ਅਈ ਦੇ ਵਿਚਕਾਰ ਲਾਇਆ ਸੀ</verse>
				<verse number="4">ਅਰਥਾਤ ਉਸ ਜਗਵੇਦੀ ਦੀ ਥਾਂ ਤੀਕ ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਦਾ ਨਾਮ ਲਿਆ।।</verse>
				<verse number="5">ਅਤੇ ਲੂਤ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ ਇੱਜੜ ਅਰ ਗਾਈਆਂ ਬਲਦ ਅਰ ਤੰਬੂ ਸਨ</verse>
				<verse number="6">ਅਤੇ ਉਸ ਦੇਸ ਨੇ ਉਨ੍ਹਾਂ ਨੂੰ ਨਾ ਝੱਲਿਆ ਕਿ ਓਹ ਇੱਕਠੇ ਰਹਿਣ ਕਿਉਂਕਿ ਉਨ੍ਹਾਂ ਦਾ ਮਾਲ ਧਨ ਐਂਨਾ ਸੀ ਕਿ ਓਹ ਇੱਕਠੇ ਨਹੀਂ ਰਹਿ ਸਕਦੇ ਸਨ</verse>
				<verse number="7">ਉਪਰੰਤ ਅਬਰਾਮ ਦੇ ਪਾਲੀਆਂ ਅਤੇ ਲੂਤ ਦੇ ਪਾਲੀਆਂ ਵਿੱਚ ਝਗੜਾ ਪੈ ਗਿਆ ਅਤੇ ਕਨਾਨੀ ਅਰ ਪਰਿੱਜੀ ਜਨਤਾ ਉਸ ਵੇਲੇ ਉਸ ਦੇਸ ਵਿੱਚ ਵੱਸਦੀ ਸੀ</verse>
				<verse number="8">ਅਬਰਾਮ ਨੇ ਲੂਤ ਨੂੰ ਆਖਿਆ ਮੇਰੇ ਅਰ ਤੇਰੇ ਅਤੇ ਮੇਰੇ ਅਰ ਤੇਰੇ ਪਾਲੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ ਕਿਉਂਜੋ ਅਸੀਂ ਭਰਾ ਹਾਂ। ਭਲਾ, ਤੇਰੇ ਅੱਗੇ ਸਾਰਾ ਦੇਸ ਨਹੀਂ ਹੈ?</verse>
				<verse number="9">ਮੈਥੋਂ ਵੱਖਰਾ ਹੋ ਜਾਹ। ਜੇ ਤੂੰ ਖੱਬੇ ਪਾਸੇ ਜਾਵੇਂ ਤਾਂ ਮੈਂ ਸੱਜੇ ਪਾਸੇ ਜਾਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ ਤਾਂ ਮੈਂ ਖੱਬੇ ਪਾਸੇ ਜਾਵਾਂਗਾ</verse>
				<verse number="10">ਸੋ ਲੂਤ ਨੇ ਆਪਣੀਆਂ ਅੱਖਾਂ ਚੁੱਕਕੇ ਯਰਦਨ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਮੈਦਾਨ ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਰ ਅਮੂਰਾਹ ਨੂੰ ਨਾਸ਼ ਕੀਤਾ ਚੰਗਾ ਤਰ ਸੀ, ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਅਥਵਾ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ ਵਰਗਾ ਸੀ</verse>
				<verse number="11">ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣਿਆ ਅਤੇ ਲੂਤ ਪੂਰਬ ਵੱਲ ਚਲਿਆ ਗਿਆ ਸੋ ਉਹ ਇੱਕ ਦੂਜੇ ਤੋਂ ਅੱਡ ਹੋ ਗਏ</verse>
				<verse number="12">ਅਬਰਾਮ ਕਨਾਨ ਦੇ ਦੇਸ ਵਿੱਚ ਵੱਸਿਆ ਅਤੇ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਰ ਸਦੂਮ ਕੋਲ ਆਪਣਾ ਤੰਬੂ ਲਾਇਆ</verse>
				<verse number="13">ਅਤੇ ਸਦੂਮ ਦੇ ਮਨੁੱਖ ਯਹੋਵਾਹ ਦੇ ਅੱਗੇ ਅੱਤ ਬੁਰਿਆਰ ਅਰ ਮਹਾਂ ਪਾਪੀ ਸਨ।।</verse>
				<verse number="14">ਫੇਰ ਯਹੋਵਾਹ ਨੇ ਅਬਰਾਮ ਨੂੰ ਲੂਤ ਦੇ ਉਸ ਤੋਂ ਵੱਖਰੇ ਹੋਣ ਦੇ ਪਿੱਛੋਂ ਆਖਿਆ ਕਿ ਆਪਣੀਆਂ ਅੱਖੀਆਂ ਹੁਣ ਚੁੱਕਕੇ ਇਸ ਥਾਂ ਤੋਂ ਜਿੱਥੇ ਤੂੰ ਹੁਣ ਹੈਂ ਉੱਤਰ ਅਰ ਦੱਖਣ, ਪੂਰਬ ਅਰ ਪੱਛਮ ਵੱਲ ਵੇਖ</verse>
				<verse number="15">ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ ਤੈਨੂੰ ਅਰ ਤੇਰੀ ਅੰਸ ਨੂੰ ਸਦਾ ਲਈ ਮੈਂ ਦਿਆਂਗਾ</verse>
				<verse number="16">ਅਤੇ ਮੈਂ ਤੇਰੀ ਅੰਸ ਨੂੰ ਧਰਤੀ ਦੀ ਧੂੜ ਵਰਗੀ ਅਜੇਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸੱਕੇਗਾ</verse>
				<verse number="17">ਉੱਠ ਤੇ ਏਸ ਦੇਸ ਦੀ ਲੰਬਾਈ ਚੌੜਾਈ ਵਿੱਚ ਫਿਰ ਕਿਉਂਜੋ ਮੈਂ ਇਹ ਤੈਨੂੰ ਦਿਆਂਗਾ</verse>
				<verse number="18">ਤਾਂ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦਿਆਂ ਬਲੂਤਾਂ ਕੋਲ ਜਿਹੜੇ ਹਬਰੋਨ ਵਿੱਚ ਹਨ ਜਾ ਵੱਸਿਆ ਅਤੇ ਉੱਥੇ ਉਸ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ।।</verse>
			</chapter>
			<chapter number="14">
				<verse number="1">ਐਉਂ ਹੋਇਆ ਕਿ ਸਿਨਾਰ ਦੇ ਰਾਜਾ ਅਮਰਾਫਲ ਅਰ ਅੱਲਾਸਾਰ ਦੇ ਰਾਜਾ ਅਰਯੋਕ ਅਰ ਏਲਾਮਦੇ ਰਾਜਾ ਕਦਾਰਲਾਓਮਰ ਅਰ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ</verse>
				<verse number="2">ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ ਅਰ ਅਮੂਰਾਹ ਦੇ ਰਾਜਾ ਬਿਰਸਾ ਅਰ ਅਦਮਾਹ ਦੇ ਰਾਜਾ ਸਿਨਾਬ ਅਰ ਸਬੋਈਮ ਦੇ ਰਾਜਾ ਸਮੇਬਰ ਅਰ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਜੁੱਧ ਕੀਤਾ</verse>
				<verse number="3">ਏਹ ਸਭ ਸਿੱਦੀਮ ਦੀ ਦੂਣ ਵਿੱਚ ਜੋ ਖਾਰਾ ਸਮੁੰਦਰ ਹੈ ਇੱਕਠੇ ਹੋਏ</verse>
				<verse number="4">ਬਾਰਾਂ ਵਰਹੇ ਓਹ ਕਦਾਰਲਾਓਮਰ ਦੇ ਤਾਬਿਆ ਰਹੇ ਪਰ ਤੇਰ੍ਹਵੇਂ ਵਰਹੇ ਓਹ ਆਕੀ ਹੋ ਗਏ</verse>
				<verse number="5">ਅਤੇ ਚੌਧਵੇਂ ਵਰਹੇ ਕਦਾਰਲਾਓਮਰ ਅਰ ਓਹ ਰਾਜੇ ਜੋ ਉਹ ਦੇ ਨਾਲ ਸਨ ਆਏ ਅਤੇ ਉਨ੍ਹਾਂ ਨੇ ਰਫਾਈਆਂ ਨੂੰ ਅਸਤਰੋਥ ਕਰਨਇਮ ਵਿੱਚ ਅਰ ਜ਼ੂਜ਼ੀਆਂ ਨੂੰ ਹਾਮ ਵਿੱਚ ਅਰ ਏਮੀਆਂ ਨੂੰ ਸਾਵੇਹ ਕਿਰਯਾਤਇਮ ਵਿੱਚ</verse>
				<verse number="6">ਅਰ ਹੋਰੀਆਂ ਨੂੰ ਉਨ੍ਹਾਂ ਦੇ ਪਹਾੜ ਸੇਈਰ ਵਿੱਚ ਏਲ-ਪਾਰਾਨ ਤਾਈਂ ਜੋ ਉਜਾੜ ਕੋਲ ਹੈ ਮਾਰਿਆ</verse>
				<verse number="7">ਅਤੇ ਓਹ ਮੁੜਕੇ ਏਨ ਮਿਸਪਾਟ ਅਰਥਾਤ ਕਾਦੇਸ ਨੂੰ ਆਏ ਅਤੇ ਅਮਾਲੇਕੀਆਂ ਦੇ ਸਾਰੇ ਮੁਲਕ ਨੂੰ ਅਰ ਅਮੋਰੀਆਂ ਨੂੰ ਵੀ ਜੋ ਹਸਿਸੋਨ ਤਾਮਰ ਵਿੱਚ ਵੱਸਦੇ ਸਨ ਮਾਰਿਆ</verse>
				<verse number="8">ਅਤੇ ਸਦੂਮ ਦਾ ਰਾਜਾ ਅਰ ਅਮੂਰਾਹ ਦਾ ਰਾਜਾ ਆਦਮਾਹ ਦਾ ਰਾਜਾ ਅਰ ਸਬੋਈਮ ਦਾ ਰਾਜਾ ਅਰ ਬਲਾ ਅਰਥਾਤ ਸੋਆਰ ਦਾ ਰਾਜਾ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਦੂਣ ਵਿੱਚ ਲੜਨ ਲਈ ਪਾਲਾਂ ਬੰਨ੍ਹੀਆਂ</verse>
				<verse number="9">ਅਰਥਾਤ ਕਦਾਰਲਾਓਮਰ ਏਲਾਮ ਦੇ ਰਾਜਾ ਅਰ ਤਿਦਾਲ ਗੋਈਮ ਦੇ ਰਾਜਾ ਅਰ ਅਮਰਾਫਲ ਸਿਨਾਰ ਦੇ ਰਾਜਾ ਅਰ ਅਰਯੋਕ ਅੱਲਾਸਾਰ ਦੇ ਰਾਜਾ ਨਾਲ ਸੋ ਚਾਰ ਰਾਜੇ ਪੰਜਾਂ ਨਾਲ</verse>
				<verse number="10">ਸਿੱਦੀਮ ਦੀ ਦੂਣ ਵਿੱਚ ਚਿੱਕੜ ਦੇ ਟੋਏ ਹੀ ਟੋਏ ਸਨ ਅਤੇ ਸਦੂਮ ਅਰ ਅਮੂਰਾਹ ਦੇ ਰਾਜੇ ਭੱਜੇ ਅਤੇ ਉੱਥੇ ਹੀ ਡਿੱਗ ਪਏ ਅਤੇ ਜਿਹੜੇ ਬਚ ਰਹੇ ਸੋ ਪਹਾੜ ਨੂੰ ਭੱਜੇ</verse>
				<verse number="11">ਤਾਂ ਓਹ ਸਦੂਮ ਅਰ ਅਮੂਰਾਹ ਦਾ ਸਾਰਾ ਮਾਲ ਧਨ ਅਰ ਉਨ੍ਹਾਂ ਦਾ ਸਾਰਾ ਅੰਨ ਦਾਣਾ ਲੁੱਟਕੇ ਤੁਰ ਗਏ</verse>
				<verse number="12">ਓਹ ਲੂਤ ਅਬਰਾਮ ਦੇ ਭਤੀਜੇ ਨੂੰ ਵੀ ਜੋ ਸਦੂਮ ਵਿੱਚ ਵੱਸਦਾ ਸੀ ਅਰ ਉਸ ਦੇ ਮਾਲ ਧਨ ਨੂੰ ਵੀ ਲੁੱਟਕੇ ਤੁਰਦੇ ਹੋਏ</verse>
				<verse number="13">ਫੇਰ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ ਅਤੇ ਉਹ ਅਸ਼ਕੋਲ ਦੇ ਭਰਾ ਅਰ ਆਨੇਰ ਦੇ ਭਰਾ ਮਮਰੇ ਅਮੋਰੀ ਦੇ ਬਲੂਤਾਂ ਦੇ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਦਾ ਅਬਰਾਮ ਨਾਲ ਨੇਮ ਸੀ</verse>
				<verse number="14">ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਰਾ ਫੜਿਆ ਗਿਆ ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਘਰਜੰਮਾਂ ਨੂੰ ਲੈਕੇ ਦਾਨ ਤੀਕਰ ਉਨ੍ਹਾਂ ਦਾ ਪਿੱਛਾ ਕੀਤਾ</verse>
				<verse number="15">ਅਤੇ ਉਸ ਨੇ ਅਰ ਉਸ ਦੇ ਟਹਿਲੂਆਂ ਨੇ ਜੱਥੇ ਬਣਾਕੇ ਰਾਤ ਨੂੰ ਉਨ੍ਹਾਂ ਨੂੰ ਮਾਰਿਆ ਅਤੇ ਹੋਬਾਹ ਤੀਕਰ ਜਿਹੜਾ ਦਮਿਸਕ ਦੇ ਖੱਬੇ ਪਾਸੇ ਹੈ ਉਨ੍ਹਾਂ ਦਾ ਪਿੱਛਾ ਕੀਤਾ</verse>
				<verse number="16">ਅਤੇ ਉਹ ਸਾਰੇ ਮਾਲ ਧਨ ਨੂੰ ਮੋੜ ਲੈ ਆਇਆ ਅਤੇ ਆਪਣੇ ਭਰਾ ਲੂਤ ਨੂੰ ਵੀ ਅਰ ਉਹ ਦਾ ਮਾਲ ਧਨ ਅਰ ਤੀਵੀਆਂ ਅਰ ਲੋਕਾਂ ਨੂੰ ਵੀ ਮੋੜ ਲੈ ਆਇਆ।।</verse>
				<verse number="17">ਸਦੂਮ ਦਾ ਰਾਜਾ ਉਸ ਦੇ ਮਿਲਣ ਲਈ ਨਿੱਕਲਕੇ ਆਇਆ ਜਦੋਂ ਉਹ ਕਦਾਰਲਾਓਮਰ ਅਰ ਉਨ੍ਹਾਂ ਰਾਜਿਆਂ ਨੂੰ ਜਿਹੜੇ ਉਹ ਦੇ ਨਾਲ ਸਨ ਮਾਰਕੇ ਸ਼ਾਵੇਹ ਦੀ ਦੂਣ ਨੂੰ ਜਿਹੜੀ ਬਾਦਸ਼ਾਹੀ ਦੂਣ ਹੈ ਮੁੜ ਆਇਆ</verse>
				<verse number="18">ਅਤੇ ਮਲਕਿ-ਸਿਦਕ ਸ਼ਾਲੇਮ ਦਾ ਰਾਜਾ ਰੋਟੀ ਅਰ ਮਧ ਲੈ ਆਇਆ। ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ</verse>
				<verse number="19">ਤਾਂ ਉਸ ਨੇ ਏਹ ਆਖਕੇ ਉਹ ਨੂੰ ਅਸੀਸ ਦਿੱਤੀ ਕਿ ਅੱਤ ਮਹਾਂ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦਾ ਅਬਰਾਮ ਮੁਬਾਰਕ ਹੋਵੇ</verse>
				<verse number="20">ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ ਤਾਂ ਉਸ ਨੇ ਉਹ ਨੂੰ ਸਭ ਕਾਸੇ ਦਾ ਦਸਵੰਧ ਦਿੱਤਾ</verse>
				<verse number="21">ਅਤੇ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਨ੍ਹਾਂ ਜੀਵਾਂ ਨੂੰ ਮੈਨੂੰ ਦੇਹ ਪਰ ਮਾਲ ਧਨ ਆਪ ਰੱਖ ਲੈ</verse>
				<verse number="22">ਪ੍ਰੰਤੂ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦੇ ਅੱਗੇ ਪਰਨ ਕੀਤਾ ਹੈ</verse>
				<verse number="23">ਕਿ ਮੈਂ ਧਾਗੇ ਤੋਂ ਲੈਕੇ ਜੁੱਤੀ ਦੇ ਸੱਲੂ ਤੀਕ ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ</verse>
				<verse number="24">ਕੇਵਲ ਉਹ ਨੂੰ ਛੱਡ ਦਿਹ ਜੋ ਗੱਭਰੂਆਂ ਨੇ ਖਾ ਲਿਆ ਹੈ ਅਰ ਉਨ੍ਹਾਂ ਮਨੁੱਖਾਂ ਦਾ ਹਿੱਸਾ ਜਿਹੜੇ ਮੇਰੇ ਨਾਲ ਗਏ ਅਰਥਾਤ ਆਨੇਰ ਅਰ ਅਸ਼ਕੋਲ ਅਰ ਮਮਰੇ ਓਹ ਆਪਣਾ ਹਿੱਸਾ ਲੈ ਲੈਣ।।</verse>
			</chapter>
			<chapter number="15">
				<verse number="1">ਇਨ੍ਹਾਂ ਗੱਲਾਂ ਦੇ ਮਗਰੋਂ ਯਹੋਵਾਹ ਦਾ ਬਚਨ ਅਬਰਾਮ ਦੇ ਕੋਲ ਦਰਸ਼ਨ ਵਿੱਚ ਆਇਆ ਕਿ ਨਾ ਡਰ ਅਬਰਾਮ ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰਾ ਅੱਤ ਵੱਡਾ ਅਜਰ ਹਾਂ</verse>
				<verse number="2">ਉਪਰੰਤ ਅਬਰਾਮ ਨੇ ਆਖਿਆ ਹੇ ਯਹੋਵਾਹ ਪ੍ਰਭੁ ਤੂੰ ਮੈਨੂੰ ਕੀ ਦੇਵੇਂਗਾ? ਕਿਉਂਜੋ ਮੈਂ ਔਤ ਜਾਂਦਾ ਹਾਂ ਅਰ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ</verse>
				<verse number="3">ਨਾਲੇ ਅਬਰਾਮ ਨੇ ਆਖਿਆ ਵੇਖ ਤੈਂ ਮੈਨੂੰ ਕੋਈ ਅੰਸ ਨਾ ਦਿੱਤੀ ਅਰ ਵੇਖ ਮੇਰਾ ਘਰਜੰਮ ਮੇਰਾ ਵਾਰਿਸ ਹੋਵੇਗਾ</verse>
				<verse number="4">ਤਾਂ ਵੇਖੋ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ ਕਿ ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਤੁਖ਼ਮ ਵਿੱਚੋਂ ਨਿੱਕਲੇਗਾ ਤੇਰਾ ਵਾਰਿਸ ਹੋਵੇਗਾ</verse>
				<verse number="5">ਤਾਂ ਉਹ ਉਸ ਨੂੰ ਬਾਹਰ ਲੈ ਗਿਆ ਅਰ ਆਖਿਆ ਅਕਾਸ਼ ਵੱਲ ਨਿਗਾਹ ਮਾਰ ਅਤੇ ਤਾਰੇ ਗਿਣ ਜੇ ਤੂੰ ਉਨ੍ਹਾਂ ਨੂੰ ਗਿਣ ਸੱਕੇਂ, ਫੇਰ ਉਸ ਨੇ ਉਹ ਨੂੰ ਆਖਿਆ ਐਂਨੀ ਹੀ ਤੇਰੀ ਅੰਸ ਹੋਵੇਗੀ</verse>
				<verse number="6">ਉਸ ਨੇ ਯਹੋਵਾਹ ਦੀ ਪਰਤੀਤ ਕੀਤੀ ਅਤੇ ਉਹ ਨੇ ਉਹ ਦੇ ਲਈ ਏਸ ਗੱਲ ਨੂੰ ਧਰਮ ਗਿਣਿਆ</verse>
				<verse number="7">ਅਤੇ ਉਸ ਨੇ ਉਹ ਨੂੰ ਆਖਿਆ, ਮੈਂ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਤੋਂ ਕੱਢ ਲੈ ਆਇਆ ਹਾਂ ਤਾਂਜੋ ਮੈਂ ਤੈਨੂੰ ਇਹ ਧਰਤੀ ਤੇਰੀ ਮਿਲਖ ਹੋਣ ਲਈ ਦਿਆਂ</verse>
				<verse number="8">ਤਾਂ ਉਸ ਨੇ ਆਖਿਆ, ਹੇ ਪ੍ਰਭੁ ਯਹੋਵਾਹ ਮੈਂ ਕਿਸ ਤਰਾਂ ਜਾਣਾਂ ਕਿ ਮੈਂ ਉਹ ਨੂੰ ਮਿਲਖ ਵਿੱਚ ਲਵਾਂਗਾ?</verse>
				<verse number="9">ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਲਈ ਇੱਕ ਤਿੰਨਾਂ ਵਰਿਹਾਂ ਦੀ ਵਹਿੜ ਅਰ ਇੱਕ ਤਿੰਨਾਂ ਵਰਿਹਾਂ ਦੀ ਬੱਕਰੀ ਅਰ ਇੱਕ ਤਿੰਨਾਂ ਵਰਿਹਾਂ ਦਾ ਛੱਤ੍ਰਾ ਅਰ ਇੱਕ ਘੁੱਗੀ ਅਰ ਇੱਕ ਕਬੂਤਰ ਦਾ ਬੱਚਾ ਲੈ</verse>
				<verse number="10">ਤਾਂ ਉਹ ਉਸ ਦੇ ਲਈ ਏਹ ਸਭ ਲੈ ਆਇਆ ਅਤੇ ਉਨ੍ਹਾਂ ਦੇ ਦੋ ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ ਪਰ ਪੰਛੀਆਂ ਦੇ ਟੋਟੇ ਨਾ ਕੀਤੇ</verse>
				<verse number="11">ਜਦ ਸ਼ਿਕਾਰੀ ਪੰਖੇਰੂ ਉਨ੍ਹਾਂ ਲੋਥਾਂ ਉੱਤੇ ਉਤਰੇ ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ</verse>
				<verse number="12">ਜਾਂ ਸੂਰਜ ਡੁੱਬਣ ਲੱਗਾ ਤਾਂ ਗੂੜ੍ਹੀ ਨੀਂਦਰ ਅਬਰਾਮ ਉੱਤੇ ਆ ਪਈ ਅਤੇ ਵੇਖੋ ਇੱਕ ਵੱਡਾ ਡਰਾਉਣਾ ਅਨ੍ਹੇਰਾ ਉਹ ਦੇ ਉੱਤੇ ਛਾ ਗਿਆ</verse>
				<verse number="13">ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ ਭਈ ਤੇਰੀ ਅੰਸ ਇੱਕ ਦੇਸ ਵਿੱਚ ਜਿਹੜਾ ਉਨ੍ਹਾਂ ਦਾ ਨਹੀਂ ਹੈ ਪਰਦੇਸੀ ਹੋਊਗੀ ਅਤੇ ਉਨ੍ਹਾਂ ਦੀ ਗੁਲਾਮੀ ਕਰੇਗੀ ਅਰ ਓਹ ਉਨ੍ਹਾਂ ਨੂੰ ਚਾਰ ਸੌ ਵਰਿਹਾਂ ਤੀਕ ਦੁਖ ਦੇਣਗੇ</verse>
				<verse number="14">ਅਤੇ ਉਸ ਕੌਮ ਦਾ ਵੀ ਜਿਹ ਦੀ ਉਹ ਗ਼ੁਲਾਮੀ ਕਰਨਗੇ ਮੈਂ ਨਿਆਉਂ ਕਰਾਂਗਾ ਅਤੇ ਇਹ ਦੇ ਮਗਰੋਂ ਓਹ ਵੱਡੇ ਮਾਲ ਧਨ ਨਾਲ ਨਿੱਕਲ ਆਉਣਗੇ</verse>
				<verse number="15">ਪਰ ਤੂੰ ਆਪਣੇ ਪਿਉ ਦਾਦਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ</verse>
				<verse number="16">ਤੂੰ ਚੰਗੇ ਬਿਰਧਪੁਣੇ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਐੱਧਰ ਫੇਰ ਮੁੜਣਗੇ ਕਿਉਂਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ</verse>
				<verse number="17">ਐਉਂ ਹੋਇਆ ਕਿ ਸੂਰਜ ਆਥਣਿਆ ਅਤੇ ਅਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਰ ਬਲਦੀ ਮਿਸਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ</verse>
				<verse number="18">ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆਂ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦੇ ਦਿੱਤੀ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈਕੇ ਵੱਡੇ ਦਰਿਆ ਫਰਾਤ ਤੀਕ</verse>
				<verse number="19">ਅਤੇ ਕੇਨੀ ਅਰ ਕਨਿੱਜ਼ੀ ਅਰ ਕਦਮੋਨੀ</verse>
				<verse number="20">ਅਰ ਹਿੱਤੀ ਅਰ ਪਰਿੱਜ਼ੀ ਅਰ ਰਫਾਈਮ</verse>
				<verse number="21">ਅਰ ਅਮੋਰੀ ਅਰ ਕਨਾਨੀ ਅਰ ਗਿਰਗਾਸ਼ੀ ਅਰ ਯਬੂਸੀ ਏਹ ਵੀ ਦੇ ਦਿੱਤੇ।।</verse>
			</chapter>
			<chapter number="16">
				<verse number="1">ਸਾਰਈ ਅਬਰਾਮ ਦੀ ਪਤਨੀ ਉਹ ਦੇ ਲਈ ਪੁੱਤ੍ਰ ਨਾ ਜਣੀ। ਉਹ ਦੇ ਕੋਲ ਇੱਕ ਮਿਸਰੀ ਗੋਲੀ ਸੀ ਜਿਹਦਾ ਨਾਉਂ ਹਾਜਰਾ ਸੀ</verse>
				<verse number="2">ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ ਯਹੋਵਾਹ ਨੇ ਮੈਨੂੰ ਜਣਨ ਤੋਂ ਠਾਕਿਆ ਹੈ। ਮੇਰੀ ਗੋੱਲੀ ਕੋਲ ਜਾਹ। ਸ਼ਾਇਤ ਮੈਂ ਉਸ ਤੋਂ ਉਲਾਦ ਵਾਲੀ ਬਣਾਈ ਜਾਵਾਂ। ਅਬਰਾਮ ਨੇ ਸਾਰਈ ਦੀ ਗੱਲ ਸੁਣੀ</verse>
				<verse number="3">ਜਦੋਂ ਅਬਰਾਮ ਨੂੰ ਕਨਾਨ ਦੇਸ ਵਿੱਚ ਵਸਦਿਆਂ ਦਸ ਵਰ੍ਹੇ ਹੋ ਗਏ ਤਾਂ ਸਾਰਈ ਅਬਰਾਮ ਦੀ ਪਤਨੀ ਨੇ ਆਪਣੀ ਮਿਸਰੀ ਗੋੱਲੀ ਹਾਜਰਾ ਨੂੰ ਲੈਕੇ ਆਪਣੇ ਪਤੀ ਅਬਰਾਮ ਨੂੰ ਉਹ ਦੀ ਤੀਵੀਂ ਬਣਨ ਲਈ ਦਿੱਤਾ</verse>
				<verse number="4">ਉਹ ਹਾਜਰਾ ਕੋਲ ਗਿਆ ਅਤੇ ਉਹ ਗਰਭਣੀ ਹੋਈ। ਜਾਂ ਉਸ ਨੇ ਵੇਖਿਆ ਕਿ ਮੈਂ ਗਰਭਣੀ ਹਾਂ ਤਾਂ ਉਹ ਦੀ ਬੀਬੀ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ</verse>
				<verse number="5">ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਮੇਰੀ ਹੱਤਿਆ ਤੇਰੇ ਉੱਤੇ ਪਵੇ। ਮੈਂ ਆਪਣੀ ਗੋਲੀ ਨੂੰ ਤੇਰੀ ਹਿੱਕ ਨਾਲ ਲਾ ਦਿੱਤਾ ਅਤੇ ਜਦ ਉਸ ਨੇ ਵੇਖਿਆ ਕਿ ਉਹ ਗਰਭਣੀ ਹੋਈ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘਟ ਗਈ। ਯਹੋਵਾਹ ਮੇਰਾ ਅਰ ਤੇਰਾ ਨਿਆਉਂ ਕਰੇ</verse>
				<verse number="6">ਫੇਰ ਅਬਰਾਮ ਨੇ ਸਰਾਈ ਨੂੰ ਆਖਿਆ, ਵੇਖ ਤੇਰੀ ਗੋਲੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ</verse>
				<verse number="7">ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ਅਰਥਾਤ ਸੂਰ ਵਾਲੇ ਰਾਹ ਦੇ ਕੋਲ</verse>
				<verse number="8">ਉਸ ਨੇ ਆਖਿਆ ਕਿ ਹੇ ਹਾਜਰਾ ਸਾਰਈ ਦੀਏ ਗੋੱਲੀਏ ਤੂੰ ਕਿੱਥੋਂ ਆਈ ਹੈ ਅਤੇ ਕਿੱਧਰ ਜਾਣਾ ਹੈ? ਤਾਂ ਉਸ ਨੇ ਆਖਿਆ ਮੈਂ ਆਪਣੀ ਬੀਬੀ ਸਾਰਈ ਕੋਲੋਂ ਭੱਜ ਆਈ ਹਾਂ</verse>
				<verse number="9">ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਕਿ ਆਪਣੀ ਬੀਬੀ ਕੋਲ ਮੁੜ ਜਾਹ ਅਤੇ ਆਪਣੇ ਆਪ ਨੂੰ ਉਸ ਦੇ ਤਾਬੇ ਕਰ ਦੇਹ</verse>
				<verse number="10">ਨਾਲੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਮੈਂ ਤੇਰੀ ਅੰਸ ਨੂੰ ਐੱਨਾ ਵਧਾਂਵਾਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ</verse>
				<verse number="11">ਨਾਲੇ ਹੀ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਵੇਖ ਤੂੰ ਗਰਭਣੀ ਹੈਂ ਅਰ ਪੁੱਤ੍ਰ ਜਣੇਗੀ। ਉਹ ਦਾ ਨਾਉਂ ਇਸਮਾਏਲ ਰੱਖੀ ਕਿਉਂਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ</verse>
				<verse number="12">ਪਰ ਉਹ ਜੰਗਲੀ ਖੋਤੇ ਜਿਹਾ ਆਦਮੀ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ</verse>
				<verse number="13">ਉਪਰੰਤ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਬੋਲਦਾ ਸੀ ਇਹ ਰੱਖਿਆ ਕਿ “ ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈਂ ” ਕਿਉਂਕਿ ਉਸ ਨੇ ਆਖਿਆ ਕੀ ਮੈਂ ਐਥੇ ਉਹ ਦੇ ਮੈਨੂੰ ਵੇਖਣ ਦੇ ਮਗਰੋਂ ਵੀ ਵੇਖਦੀ ਹਾਂ?</verse>
				<verse number="14">ਏਸ ਲਈ ਉਹ ਉਸ ਖੂਹ ਦਾ ਨਾਉਂ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ ਅਰ ਬਰਦ ਦੇ ਵਿਚਕਾਰ ਹੈ</verse>
				<verse number="15">ਫੇਰ ਹਾਜਰਾ ਅਬਰਾਮ ਲਈ ਇੱਕ ਪੁੱਤ੍ਰ ਜਣੀ ਅਤੇ ਅਬਰਾਮ ਨੇ ਆਪਣੇ ਪੁੱਤ੍ਰ ਦਾ ਨਾਉਂ ਜਿਹ ਨੂੰ ਹਾਜਰਾ ਜਣੀ ਇਸਮਾਏਲ ਰੱਖਿਆ</verse>
				<verse number="16">ਜਦ ਹਾਜਰਾ ਇਸਮਾਏਲ ਨੂੰ ਅਬਰਾਮ ਲਈ ਜਣੀ ਅਬਰਾਮ ਛਿਆਸੀਆਂ ਵਰਿਹਾਂ ਦਾ ਸੀ।।</verse>
			</chapter>
			<chapter number="17">
				<verse number="1">ਜਦ ਅਬਰਾਮ ਨੜਿੰਨਵੇਂ ਵਰਿਹਾਂ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਰ ਸੰਪੂਰਨ ਹੋ</verse>
				<verse number="2">ਮੈਂ ਆਪਣਾ ਨੇਮ ਆਪਣੇ ਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਂਨੂੰ ਹੱਦੋਂ ਬਾਹਲਾ ਵਧਾਵਾਂਗਾ</verse>
				<verse number="3">ਤਾਂ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਰ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ</verse>
				<verse number="4">ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ</verse>
				<verse number="5">ਉਪਰੰਤ ਤੇਰਾ ਨਾਉਂ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ ਪਰ ਤੇਰਾ ਨਾਉਂ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ</verse>
				<verse number="6">ਅਤੇ ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ ਅਰ ਮੈਂ ਤੈਥੋਂ ਕੌਮਾਂ ਬਣਾਵਾਂਗਾ ਅਰ ਤੈਥੋਂ ਰਾਜੇ ਨਿੱਕਲਣਗੇ</verse>
				<verse number="7">ਅਤੇ ਮੈਂ ਆਪਣਾ ਨੇਮ ਆਪਣੇ ਅਰ ਤੇਰੀ ਅੰਸ ਦੇ ਵਿੱਚ ਜੋ ਤੇਰੇ ਪਿੱਛੋਂ ਆਵੇਗੀ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ ਕਿ ਮੈਂ ਤੇਰੇ ਅਰ ਤੇਰੇ ਪਿੱਛੋਂ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ</verse>
				<verse number="8">ਨਾਲੇ ਮੈਂ ਤੈਨੂੰ ਅਰ ਤੇਰੇ ਪਿੱਛੋਂ ਤੇਰੀ ਅੰਸ ਨੂੰ ਤੇਰੇ ਵੱਸਣ ਦੀ ਏਹ ਧਰਤੀ ਅਰਥਾਤ ਕਨਾਨ ਦੀ ਸਾਰੀ ਧਰਤੀ ਸਦਾ ਦੀ ਮਿਲਖ ਲਈ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ</verse>
				<verse number="9">ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਤੂੰ ਮੇਰੇ ਨੇਮ ਦੀ ਪਾਲਣਾ ਕਰ ਤੂੰ ਅਰ ਤੇਰੇ ਪਿੱਛੋਂ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤਾਈਂ</verse>
				<verse number="10">ਇਹ ਮੇਰਾ ਨੇਮ ਮੇਰੇ ਅਰ ਤੁਹਾਡੇ ਅਰ ਤੇਰੇ ਪਿੱਛੋਂ ਤੇਰੀ ਅੰਸ ਵਿੱਚ ਹੈ ਜਿਸ ਦੀ ਤੁਸੀਂ ਪਾਲਣਾ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ</verse>
				<verse number="11">ਤੁਸੀਂ ਆਪਣੇ ਬਦਨ ਦੀ ਖਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਰ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ</verse>
				<verse number="12">ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ ਭਾਵੇਂ ਉਹ ਤੇਰਾ ਘਰਜੰਮ ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਲਿਆ ਹੋਵੇ</verse>
				<verse number="13">ਤੇਰੇ ਘਰਜੰਮ ਦੀ ਚਾਂਦੀ ਨਾਲ ਲਏ ਹੋਏ ਦੀ ਸੁੰਨਤ ਜ਼ਰੂਰ ਕੀਤੀ ਜਾਵੇ ਸੋ ਮੇਰਾ ਨੇਮ ਤੁਹਾਡੇ ਮਾਸ ਵਿੱਚ ਇੱਕ ਅਨੰਤ ਨੇਮ ਹੋਵੇਗਾ</verse>
				<verse number="14">ਪਰ ਜੋ ਨਰ ਬੇਸੁੰਨਤਾ ਰਹੇ ਅਰ ਜਿਸ ਦੀ ਸੁੰਨਤ ਉਸ ਦੇ ਬਦਨ ਦੀ ਖੱਲੜੀ ਵਿੱਚ ਨਾ ਕੀਤੀ ਗਈ ਹੋਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ। ਉਸ ਮੇਰੇ ਨੇਮ ਨੂੰ ਭੰਨਿਆ ਹੈ।।</verse>
				<verse number="15">ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ ਤੂੰ ਉਹ ਦਾ ਨਾਉਂ ਸਾਰਈ ਨਾ ਆਖੀਂ ਸਗੋਂ ਉਹ ਦਾ ਨਾਉਂ ਸਾਰਾਹ ਹੋਵੇਗਾ</verse>
				<verse number="16">ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਮੈਂ ਤੈਨੂੰ ਉਸ ਤੋਂ ਇੱਕ ਪੁੱਤ੍ਰ ਵੀ ਦਿਆਂਗਾ। ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਹ ਕੌਮਾਂ ਦੀ ਮਾਤਾ ਹੋਵੇਗੀ ਅਤੇ ਉੱਮਤਾਂ ਦੇ ਰਾਜੇ ਉਸ ਤੋਂ ਹੋਣਗੇ</verse>
				<verse number="17">ਤਾਂ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਪਰ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਵਰਿਹਾਂ ਦੇ ਜਨ ਤੋਂ ਪੁੱਤ੍ਰ ਹੋਊਗਾ? ਅਰ ਸਾਰਾਹ ਜੋ ਨੱਵੇਂ ਵਰਿਹਾਂ ਦੀ ਹੈ ਪੁੱਤ੍ਰ ਜਣੇਗੀ?</verse>
				<verse number="18">ਤਾਂ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਹਜ਼ੂਰ ਜੀਉਂਦਾ ਰਹੇ</verse>
				<verse number="19">ਪਰ ਪਰਮੇਸ਼ੁਰ ਨੇ ਆਖਿਆ, ਸਾਰਾਹ ਤੇਰੀ ਪਤਨੀ ਤੇਰੇ ਲਈ ਜ਼ਰੂਰ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਇਸਹਾਕ ਰੱਖੀ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਰ ਉਹ ਦੇ ਪਿੱਛੋਂ ਉਹ ਦੀ ਅੰਸ ਨਾਲ ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ</verse>
				<verse number="20">ਨਾਲੇ ਇਸਮਾਏਲ ਲਈ ਵੀ ਮੈਂ ਤੇਰੀ ਸੁਣੀ। ਵੇਖ ਮੈਂ ਉਹ ਨੂੰ ਅਸੀਸ ਦਿੱਤੀ ਹੈ ਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਰ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਸ਼ਜ਼ਾਦੇ ਜੰਮਣਗੇ ਅਰ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ</verse>
				<verse number="21">ਪਰ ਆਪਣਾ ਨੇਮ ਮੈਂ ਇਸਹਾਕ ਨਾਲ ਹੀ ਕਾਇਮ ਕਰਾਂਗਾ ਜਿਹ ਨੂੰ ਸਾਰਾਹ ਏਸੇ ਰੁੱਤੇ ਆਉਂਦੇ ਵਰਹੇ ਤੇਰੇ ਲਈ ਜਣੇਗੀ</verse>
				<verse number="22">ਜਾਂ ਉਹ ਉਸ ਦੇ ਨਾਲ ਗੱਲ ਕਰਨੋਂ ਹਟਿਆ ਤਾਂ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।।</verse>
				<verse number="23">ਤਾਂ ਅਬਰਾਹਾਮ ਨੇ ਆਪਣੇ ਪੁੱਤ੍ਰ ਇਸ਼ਮਾਏਲ ਨੂੰ ਅਰ ਆਪਣੇ ਸਭ ਘਰਜੰਮਿਆਂ ਨੂੰ ਅਰ ਸਭ ਆਪਣੀ ਚਾਂਦੀ ਨਾਲ ਖ਼ਰੀਦੇ ਹੋਇਆਂ ਨੂੰ ਅਰਥਾਤ ਅਬਰਾਹਾਮ ਦੇ ਘਰ ਦੇ ਮਨੁੱਖਾਂ ਵਿੱਚੋਂ ਹਰ ਇੱਕ ਨਰ ਨੂੰ ਲੈਕੇ ਉਨ੍ਹਾਂ ਨੂੰ ਉਨ੍ਹਾਂ ਦੇ ਬਦਨ ਦੀ ਖੱਲੜੀ ਵਿੱਚ ਉਸੇ ਦਿਹਾੜੇ ਸੁੰਨਤ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ</verse>
				<verse number="24">ਅਤੇ ਅਬਰਾਹਾਮ ਨੜ੍ਹਿੰਨਵੇਂ ਵਰਿਹਾਂ ਦਾ ਸੀ ਜਦ ਉਹ ਦੇ ਬਦਨ ਦੀ ਖੱਲੜੀ ਵਿੱਚ ਸੁੰਨਤ ਕੀਤੀ ਗਈ</verse>
				<verse number="25">ਅਤੇ ਇਸਮਾਏਲ ਤੇਰਾਂ ਵਰਿਹਾਂ ਦਾ ਸੀ ਜਦ ਉਹ ਦੇ ਬਦਨ ਦੀ ਖੱਲੜੀ ਵਿੱਚ ਉਹ ਦੀ ਸੁੰਨਤ ਕੀਤੀ ਗਈ</verse>
				<verse number="26">ਅਬਰਾਹਾਮ ਤੇ ਉਹ ਦੇ ਪੁੱਤ੍ਰ ਇਸਮਾਏਲ ਦੀਆਂ ਸੁੰਨਤਾਂ ਇੱਕੇ ਦਿਨ ਹੋਈਆਂ</verse>
				<verse number="27">ਅਤੇ ਉਹ ਦੇ ਘਰ ਦੇ ਸਭ ਮਨੁੱਖਾਂ ਦੀ ਭਾਵੇਂ ਘਰਜੰਮੇ ਸੀ ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇਕੇ ਲਏ ਹੋਏ ਸੀ ਉਹ ਦੇ ਨਾਲ ਸਭਨਾਂ ਦੀ ਸੁੰਨਤ ਕੀਤੀ ਗਈ</verse>
			</chapter>
			<chapter number="18">
				<verse number="1">ਫੇਰ ਯਹੋਵਾਹ ਨੇ ਉਹ ਨੂੰ ਮਮਰੇ ਦਿਆਂ ਬਲੂਤਾਂ ਵਿੱਚ ਦਰਸ਼ਨ ਦਿੱਤਾ ਜਾਂ ਉਹ ਆਪਣੇ ਤੰਬੂ ਦੇ ਬੂਹੇ ਵਿੱਚ ਦਿਨ ਦੀ ਧੁੱਪ ਦੇ ਵੇਲੇ ਬੈਠਾ ਹੋਇਆ ਸੀ</verse>
				<verse number="2">ਉਸ ਨੇ ਆਪਣੀਆਂ ਅੱਖੀਆਂ ਚੁੱਕਕੇ ਨਿਗਾਹ ਮਾਰੀ ਅਰ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖਲੋਤੇ ਸਨ ਅਤੇ ਉਨ੍ਹਾਂ ਨੂੰ ਵੇਖਦੇ ਹੀ ਉਹ ਉਨ੍ਹਾਂ ਦੇ ਮਿਲਣ ਲਈ ਤੰਬੂ ਦੇ ਬੂਹਿਓਂ ਨੱਸਿਆ ਅਤੇ ਧਰਤੀ ਤੀਕ ਝੁਕਿਆ</verse>
				<verse number="3">ਉਸ ਨੇ ਆਖਿਆ, ਹੇ ਪ੍ਰਭੁ ਜੇ ਮੇਰੇ ਉੱਤੇ ਤੇਰੀ ਕਿਰਪਾ ਦੀ ਨਿਗਾਹ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚੱਲਿਆ ਨਾ ਜਾਣਾ</verse>
				<verse number="4">ਥੋਹੜਾ ਜਿਹਾ ਪਾਣੀ ਲਿਆਇਆ ਜਾਵੇ ਤਾਂਜੋ ਤੁਸੀਂ ਆਪਣੇ ਚਰਨ ਧੋਕੇ ਰੁੱਖ ਹੇਠ ਅਰਾਮ ਕਰੋ</verse>
				<verse number="5">ਮੈਂ ਥੋਹੜੀ ਜਿਹੀ ਰੋਟੀ ਵੀ ਲਿਆਉਂਦਾ ਹਾਂ ਸੋ ਆਪਣੇ ਮਨਾਂ ਨੂੰ ਤਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ ਕਿਉਂਕਿ ਏਸੇ ਲਈ ਤੁਸੀਂ ਆਪਣੇ ਦਾਸ ਕੋਲ ਆਏ ਹੋ। ਤਾਂ ਉਨ੍ਹਾਂ ਨੇ ਆਖਿਆ, ਓਵੇਂ ਹੀ ਕਰ ਜਿਵੇਂ ਤੂੰ ਬੋਲਿਆ</verse>
				<verse number="6">ਤਦ ਅਬਰਾਹਾਮ ਨੇ ਸਾਰਾਹ ਕੋਲ ਤੰਬੂ ਵਿੱਚ ਛੇਤੀ ਜਾਕੇ ਆਖਿਆ, ਝੱਟ ਕਰ ਅਰ ਤਿੰਨ ਮਾਪ ਮੈਦਾ ਗੁੰਨ੍ਹਕੇ ਫੁਲਕੇ ਪਕਾ</verse>
				<verse number="7">ਅਤੇ ਅਬਰਾਹਾਮ ਨੱਸਕੇ ਚੌਣੇ ਵਿੱਚ ਗਿਆ ਅਤੇ ਇੱਕ ਵੱਛਾ ਨਰਮ ਅਰ ਚੰਗਾ ਲੈਕੇ ਇੱਕ ਜੁਆਨ ਨੂੰ ਦਿੱਤਾ ਅਤੇ ਉਸ ਨੇ ਛੇਤੀ ਉਹ ਨੂੰ ਤਿਆਰ ਕੀਤਾ</verse>
				<verse number="8">ਫੇਰ ਉਸ ਨੇ ਦਹੀ ਅਰ ਦੁੱਧ ਅਰ ਉਹ ਵੱਛਾ ਜਿਹ ਨੂੰ ਉਸ ਨੇ ਤਿਆਰ ਕਰਵਾਇਆ ਸੀ ਲੈਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜਾ ਰਿਹਾ ਅਤੇ ਉਨ੍ਹਾਂ ਨੇ ਖਾਧਾ</verse>
				<verse number="9">ਫੇਰ ਉਨ੍ਹਾਂ ਨੇ ਉਹ ਨੂੰ ਆਖਿਆ, ਸਾਰਾਹ ਤੇਰੀ ਪਤਨੀ ਕਿੱਥੇ ਹੈ? ਉਸ ਨੇ ਆਖਿਆ, ਵੇਖੋ ਤੰਬੂ ਵਿੱਚ ਹੈ</verse>
				<verse number="10">ਤਾਂ ਓਸ ਨੇ ਆਖਿਆ, ਮੈਂ ਜ਼ਰੂਰ ਬਹਾਰ ਦੀ ਰੁੱਤੇ ਤੇਰੇ ਕੋਲ ਮੁੜ ਆਵਾਂਗਾ ਅਤੇ ਵੇਖ ਸਾਰਾਹ ਤੇਰੀ ਪਤਨੀ ਪੁੱਤ੍ਰ ਜਣੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ ਸੁਣ ਰਹੀ ਸੀ</verse>
				<verse number="11">ਅਬਰਾਹਾਮ ਅਰ ਸਾਰਾਹ ਬੁੱਢੇ ਅਰ ਵੱਡੀ ਉਮਰ ਦੇ ਸਨ ਅਤੇ ਸਾਰਾਹ ਤੋਂ ਤੀਵੀਆਂ ਵਾਲੀ ਹਾਲਤ ਬੰਦ ਹੋ ਗਈ ਸੀ</verse>
				<verse number="12">ਤਾਂ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਪੁਰਾਣੀ ਪੈ ਗਈ ਹਾਂ ਤਾਂ ਮੈਨੂੰ ਮਜ਼ਾ ਆਵੇਗਾ? ਨਾਲੇ ਮੇਰਾ ਸਵਾਮੀ ਵੀ ਬੁੱਢਾ ਹੈ</verse>
				<verse number="13">ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ ਕਿ ਸਾਰਾਹ ਕਿਉਂ ਇਹ ਆਖਕੇ ਹੱਸੀ ਭਈ ਜਦ ਮੈਂ ਬੁੱਢੀ ਹੋ ਗਈ ਕੀ ਮੈਂ ਸੱਚੀ ਮੁੱਚੀ ਪੁੱਤ੍ਰ ਜਣਾਂਗੀ? ਭਲਾ, ਕੋਈ ਗੱਲ ਯਹੋਵਾਹ ਲਈ ਔਖੀ ਹੈ?</verse>
				<verse number="14">ਮਿਥੇ ਹੋਏ ਵੇਲੇ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਰ ਸਾਰਾਹ ਪੁੱਤ੍ਰ ਜਣੇਗੀ</verse>
				<verse number="15">ਪਰ ਸਾਰਾਹ ਇਹ ਆਖਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ</verse>
				<verse number="16">ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠਕੇ ਸਦੂਮ ਵੱਲ ਮੂੰਹ ਕੀਤਾ ਅਤੇ ਅਬਰਾਹਾਮ ਉਨ੍ਹਾਂ ਦੇ ਰਾਹੇ ਪਾਉਣ ਲਈ ਨਾਲ ਤੁਰ ਪਿਆ</verse>
				<verse number="17">ਤਾਂ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਨੂੰ ਹਾਂ ਕਿਉਂ ਲੁਕਾਵਾਂ?</verse>
				<verse number="18">ਅਬਰਾਹਾਮ ਇੱਕ ਵੱਡੀ ਅਰ ਬਲਵੰਤ ਕੌਮ ਹੋਵੇਗਾ ਅਰ ਧਰਤੀ ਦੀਆੰ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ</verse>
				<verse number="19">ਕਿਉਂਕਿ ਮੈਂ ਉਹ ਨੂੰ ਜਾਣ ਲਿਆ ਹੈ ਤਾਂਜੋ ਉਹ ਆਪਣੇ ਪੁੱਤ੍ਰਾਂ ਨੂੰ ਅਰ ਆਪਣੇ ਘਰਾਣੇ ਨੂੰ ਆਪਣੇ ਪਿੱਛੇ ਆਗਿਆ ਦੇਵੇ ਅਤੇ ਉਹ ਧਰਮ ਅਰ ਨਿਆਉਂ ਕਰਦੇ ਹੋਏ ਯਹੋਵਾਹ ਦੇ ਰਾਹ ਦੀ ਪਾਲਣਾ ਕਰਨ ਅਤੇ ਯਹੋਵਾਹ ਅਬਰਾਹਾਮ ਲਈ ਜੋ ਕੁਝ ਉਹ ਉਸ ਦੇ ਸੰਬੰਧ ਵਿੱਚ ਬੋਲਿਆ ਹੈ ਪੂਰਾ ਕਰੇ</verse>
				<verse number="20">ਉਪਰੰਤ ਯਹੋਵਾਹ ਨੇ ਆਖਿਆ, ਸਦੂਮ ਅਰ ਅਮੂਰਾਹ ਦਾ ਰੌਲਾ ਬਹੁਤ ਵਧ ਗਿਆ ਹੈ ਅਰ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ</verse>
				<verse number="21">ਤਾਂ ਮੈਂ ਉੱਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ ਸਭ ਕੁਝ ਕੀਤਾ ਹੈ ਅਰ ਜੇ ਨਹੀਂ ਤਾਂ ਮੈਂ ਜਣਾਂਗਾ</verse>
				<verse number="22">ਤਾਂ ਓਹ ਮਨੁੱਖ ਉੱਥੋਂ ਮੁੜਕੇ ਸਦੂਮ ਵੱਲ ਤੁਰ ਪਏ ਪਰ ਅਬਰਾਹਾਮ ਅਜੇ ਤੀਕ ਯਹੋਵਾਹ ਦੇ ਸਨਮੁਖ ਖਲੋਤਾ ਰਿਹਾ।।</verse>
				<verse number="23">ਤਾਂ ਅਬਰਾਹਾਮ ਨੇ ਨੇੜੇ ਹੋਕੇ ਆਖਿਆ, ਕੀ ਤੂੰ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?</verse>
				<verse number="24">ਸ਼ਾਇਤ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਰ ਉਹ ਨੂੰ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ ਛੱਡ ਨਾ ਦੇਵੇਂਗਾ?</verse>
				<verse number="25">ਐਉਂ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਤਾਂ ਧਰਮੀ ਕੁਧਰਮੀ ਦੇ ਤੁੱਲ ਹੋ ਜਾਵੇਗਾ। ਇਹ ਤੈਥੋਂ ਦੂਰ ਹੋਵੇ</verse>
				<verse number="26">ਕੀ ਸਾਰੀ ਧਰਤੀ ਦਾ ਨਿਆਈ ਨਿਆਉਂ ਨਾ ਕਰੇਗਾ? ਤਾਂ ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਨਗਰ ਦੇ ਵਿਚਕਾਰ ਮੈਨੂੰ ਲੱਭਣ ਤਾਂ ਮੈਂ ਸਾਰੀ ਥਾਂ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ</verse>
				<verse number="27">ਫੇਰ ਅਬਾਰਾਹਾਮ ਉੱਤਰ ਦੇਕੇ ਆਖਿਆ ਵੇਖ ਮੈਂ ਆਪਣੇ ਪ੍ਰਭੁ ਨਾਲ ਗੱਲ ਕਰਨ ਦਿਲੇਰੀ ਕੀਤੀ ਹੈ ਭਾਵੇਂ ਮੈਂ ਧੂੜ ਅਰ ਖੇਹ ਹੀ ਹਾਂ</verse>
				<verse number="28">ਸ਼ਾਇਤ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ</verse>
				<verse number="29">ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਤ ਉੱਥੇ ਚਾਲੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲੀਆਂ ਦੇ ਕਾਰਨ ਇਹ ਨਹੀਂ ਕਰਾਂਗਾ</verse>
				<verse number="30">ਤਦ ਉਸ ਨੇ ਆਖਿਆ, ਪ੍ਰਭੁ ਕਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ। ਸ਼ਇਤ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਮੈਂ ਇਹ ਨਹੀਂ ਕਰਾਂਗਾ</verse>
				<verse number="31">ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੁ ਨਾਲ ਗੱਲ ਕਰਨ ਦੀ ਦਿਲੇਰੀ ਕੀਤੀ ਹੈ । ਸ਼ਾਇਤ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਨਸ਼ਟ ਨਹੀਂ ਕਰਾਂਗਾ</verse>
				<verse number="32">ਫੇਰ ਉਸ ਨੇ ਆਖਿਆ, ਪ੍ਰਭੁ ਕਰੋਧਵਾਨ ਨਾ ਹੋਵੇ ਤਾਂ ਮੈਂ ਇੱਕੋਈ ਵਾਰ ਫੇਰ ਗੱਲ ਕਰਾਂਗਾ। ਸ਼ਾਇਤ ਉੱਥੇ ਦਸ ਲੱਭਣ। ਤਾਂ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਸ਼ਟ ਨਹੀਂ ਕਰਾਂਗਾ</verse>
				<verse number="33">ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਾਂ ਉਹ ਚੱਲਿਆ ਗਿਆ ਅਰ ਅਬਰਾਹਾਮ ਆਪਣੀ ਥਾਂ ਨੂੰ ਮੁੜ ਪਿਆ।।</verse>
			</chapter>
			<chapter number="19">
				<verse number="1">,ਉਪਰੰਤ ਦੋ ਦੂਤ ਸ਼ਾਮ ਨੂੰ ਸਦੂਮ ਨੂੰ ਆਏ ਅਤੇ ਲੂਤ ਸਦੂਮ ਦੀ ਡੇਉੜ੍ਹੀ ਵਿੱਚ ਬੈਠਾ ਹੋਇਆ ਸੀ ਅਤੇ ਲੂਤ ਉਨ੍ਹਾਂ ਨੂੰ ਵੇਖਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੀਕ ਝੁਕਾਇਆ</verse>
				<verse number="2">ਉਸ ਨੇ ਆਖਿਆ ਵੇਖੋ ਮੇਰੇ ਪ੍ਰਭੁਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਰ ਰਾਤ ਠਹਿਰੋ ਅਰ ਆਪਣੇ ਚਰਨ ਧੋਵੋ ਅਤੇ ਫੇਰ ਤੁਸੀਂ ਤੜਕੇ ਉੱਠਕੇ ਆਪਣੇ ਰਾਹ ਪੈ ਜਾਣਾ ਪਰ ਉਨ੍ਹਾਂ ਨੇ ਆਖਿਆ, ਨਹੀਂ ਅਸੀਂ ਚੌਂਕ ਵਿੱਚ ਰਾਤ ਕਟਾਂਗੇ</verse>
				<verse number="3">ਜਾਂ ਉਹ ਉਨ੍ਹਾਂ ਦੇ ਬਹੁਤ ਹੀ ਖਹਿੜੇ ਪਿਆ ਤਾਂ ਓਹ ਉਸ ਵੱਲ ਮੁੜਕੇ ਉਹ ਦੇ ਘਰ ਗਏ ਅਰ ਉਸ ਨੇ ਉਨ੍ਹਾਂ ਦੀ ਮਹਿਮਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਤਾਂ ਉਨ੍ਹਾਂ ਨੇ ਖਾਧੀ</verse>
				<verse number="4">ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ ਸਦੂਮ ਨਗਰ ਦੇ ਮਨੁੱਖਾਂ ਨੇ ਕੀ ਗਭਰੂ ਕੀ ਬੁੱਢਾ ਸਭ ਪਾਸਿਓਂ ਉਸ ਘਰ ਨੂੰ ਘੇਰ ਲਿਆ</verse>
				<verse number="5">ਅਤੇ ਉਨ੍ਹਾਂ ਨੇ ਲੂਤ ਨੂੰ ਹਾਕ ਮਾਰਕੇ ਆਖਿਆ ਕਿ ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂਜੋ ਅਸੀਂ ਉਨ੍ਹਾਂ ਨੂੰ ਜਾਣੀਏ</verse>
				<verse number="6">ਤਦ ਲੂਤ ਉਨ੍ਹਾਂ ਦੇ ਕੋਲ ਡੇਉੜ੍ਹੀ ਵਿੱਚੋਂ ਬਾਹਰ ਗਿਆ ਅਰ ਬੂਹਾ ਆਪਣੇ ਪਿੱਛੇ ਭੇੜ ਲਿਆ</verse>
				<verse number="7">ਤਾਂ ਉਸ ਨੇ ਆਖਿਆ ਮੇਰੇ ਭਰਾਵੋ ਇਹ ਬੁਰਿਆਈ ਨਾ ਕਰੋ</verse>
				<verse number="8">ਵੋਖੋ ਮੇਰੀਆਂ ਦੋ ਧੀਆਂ ਹਨ ਜਿਨ੍ਹਾਂ ਨੇ ਮਨੁੱਖ ਨੂੰ ਨਹੀਂ ਜਾਣਿਆ ਹੈ। ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਿਵੇਂ ਹੀ ਕਰੋ ਪਰ ਇਨ੍ਹਾਂ ਮਨੁੱਖਾਂ ਨਾਲ ਕੁਝ ਨਾ ਕਰੋ ਕਿਉਂਜੋ ਉਹ ਮੇਰੀ ਛੱਤ ਛਾਏ ਆਏ ਹਨ</verse>
				<verse number="9">ਪਰ ਉਨ੍ਹਾਂ ਨੇ ਆਖਿਆ,ਪਿਛਾਹਾਂ ਹੱਟ ਜਾਹ ਅਤੇ ਉਨ੍ਹਾਂ ਨੇ ਏਹ ਵੀ ਆਖਿਆ ਏਹ ਵੱਸਣ ਲਈ ਆਇਆ ਸੀ ਹੁਣ ਨਿਆਈ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਉਸ ਮਨੁੱਖ ਲੂਤ ਨੂੰ ਬਹੁਤ ਤੰਗ ਕੀਤਾ ਅਰ ਬੂਹੇ ਭੰਨਣ ਲਈ ਨੇੜੇ ਢੁੱਕੇ</verse>
				<verse number="10">ਤਾਂ ਉਨ੍ਹਾਂ ਮਨੁੱਖਾਂ ਨੇ ਹੱਥ ਬਾਹਰ ਕੱਢਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਰ ਬੂਹਾ ਭੇੜ ਲਿਆ</verse>
				<verse number="11">ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਐੱਥੋਂ ਤੀਕ ਕਿ ਓਹ ਬੂਹਾ ਲੱਭਦੇ ਲੱਭਦੇ ਥੱਕ ਗਏ</verse>
				<verse number="12">ਤਦ ਓਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਤੇਰੇ ਕੋਲ ਹੋਰ ਕੌਣ ਐੱਥੇ ਹੈ? ਆਪਣੇ ਜਵਾਈਆਂ ਅਰ ਪੁੱਤ੍ਰਾਂ ਅਰ ਧੀਆਂ ਨੂੰ ਅਰ ਉਹ ਸਭ ਕੁਝ ਜੋ ਤੇਰਾ ਏਸ ਨਗਰ ਵਿੱਚ ਹੈ ਬਾਹਰ ਲੈ ਜਾਹ</verse>
				<verse number="13">ਕਿਉਂਕਿ ਅਸੀਂ ਏਸ ਥਾਂ ਨੂੰ ਏਸ ਲਈ ਨਸ਼ਟ ਕਰਨ ਵਾਲੇ ਹਾਂ ਕਿ ਓਹਨਾਂ ਦੀ ਹੁੱਗ ਯਹੋਵਾਹ ਅੱਗੇ ਬਹੁਤ ਵਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹ ਦੇ ਨਸ਼ਟ ਕਰਨ ਲਈ ਘੱਲਿਆ ਹੈ</verse>
				<verse number="14">ਉਪਰੰਤ ਲੂਤ ਨੇ ਬਾਹਰ ਜਾਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨੂੰ ਉਹ ਦੀਆਂ ਧੀਆਂ ਵਿਆਹੀਆਂ ਗਈਆਂ ਸਨ ਗੱਲ ਕੀਤੀ ਅਤੇ ਆਖਿਆ, ਉੱਠੋ ਅਤੇ ਏਸ ਥਾਂ ਤੋਂ ਨਿੱਕਲੋ ਕਿਉਂਕਿ ਯਹੋਵਾਹ ਏਸ ਨਗਰ ਨੂੰ ਨਸ਼ਟ ਕਰਨ ਨੂੰ ਹੈ ਪਰ ਉਹ ਆਪਣੇ ਜਵਾਈਆਂ ਦੀਆਂ ਅੱਖੀਆਂ ਵਿੱਚ ਮਖੌਲੀਆ ਜਿਹਾ ਜਾਪਿਆ</verse>
				<verse number="15">ਜਦ ਸਵੇਰ ਹੋਇਆ ਤਾਂ ਓਹਨਾਂ ਦੂਤਾਂ ਨੇ ਲੂਤ ਤੋਂ ਛੇਤੀ ਕਰਾਈ ਕਿ ਉੱਠ ਆਪਣੀ ਤੀਵੀਂ ਅਰ ਦੋਹਾਂ ਧੀਆਂ ਨੂੰ ਜਿਹੜੀਆਂ ਐਥੇ ਹਨ ਲੈ ਜਾਹ ਅਜਿਹਾ ਨਾ ਹੋਵੇ ਕਿ ਤੂੰ ਨਗਰ ਦੇ ਅਪਰਾਧ ਵਿੱਚ ਨਿੱਘਰ ਜਾਵੇਂ</verse>
				<verse number="16">ਜਦ ਉਹ ਢਿੱਲ ਕਰ ਰਿਹਾ ਸੀ ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ ਉਹ ਦੇ ਹੱਥ ਅਰ ਉਹ ਦੀ ਤੀਵੀਂ ਦੇ ਹੱਥ ਅਰ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜਕੇ ਉਨ੍ਹਾਂ ਨੂੰ ਬਾਹਰ ਪੁਚਾ ਦਿੱਤਾ</verse>
				<verse number="17">ਤਾਂ ਐਉਂ ਹੋਇਆ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੇ ਆਖਿਆ, ਆਪਣੀ ਜਾਨ ਲੈਕੇ ਭੱਜ ਜਾਹ। ਆਪਣੇ ਪਿੱਛੇ ਨਾ ਵੇਖੀ ਅਰ ਸਾਰੇ ਦੂਣ ਵਿੱਚ ਕਿਤੇ ਨਾ ਠਹਿਰੀਂ। ਪਹਾੜ ਨੂੰ ਭੱਜ ਜਾਹ ਅਜਿਹਾ ਨਾ ਹੋਵੇ ਕਿ ਤੂੰ ਭਸਮ ਹੋ ਜਾਵੇਂ</verse>
				<verse number="18">ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੁਓ ਅਜੇਹਾ ਨਾ ਕਰਨਾ</verse>
				<verse number="19">ਵੇਖੋ ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੋਈ ਹੈ ਅਰ ਤੁਸਾਂ ਆਪਣੀ ਦਯਾ ਨੂੰ ਜੋ ਮੇਰੀ ਜਾਨ ਨੂੰ ਜੀਉਂਦਾ ਰੱਖਣ ਲਈ ਮੇਰੇ ਉੱਤੇ ਕੀਤੀ ਵਧਾਇਆ ਹੈ ਪਰ ਮੈਂ ਪਹਾੜ ਤੀਕ ਨਹੀਂ ਭੱਜ ਸਕਦਾ ਮਤੇ ਮੇਰੇ ਉੱਤੇ ਕੋਈ ਬੁਰਿਆਈ ਆ ਪਵੇ ਅਰ ਮੈਂ ਮਰ ਜਾਵਾਂ</verse>
				<verse number="20">ਵੇਖੋ ਨਾ, ਇਹ ਨਗਰ ਭੱਜਣ ਲਈ ਨੇੜੇ ਹੈ ਅਰ ਇਹ ਨਿੱਕਾ ਜਿਹਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਿੱਕਾ ਨਹੀਂ ਹੈ? ਸੋ ਮੇਰੀ ਜਾਨ ਜੀਉਂਦੀ ਰਹੂਗੀ</verse>
				<verse number="21">ਤਾਂ ਉਸ ਨੇ ਉਹ ਨੂੰ ਆਖਿਆ, ਵੇਖ ਮੈਂ ਤੈਨੂੰ ਏਸ ਗੱਲ ਵਿੱਚ ਵੀ ਮੰਨ ਲਿਆ ਹੈ। ਮੈਂ ਏਸ ਨਗਰ ਨੂੰ ਜਿਹਦੇ ਲਈ ਤੈਂ ਗੱਲ ਕੀਤੀ ਨਹੀਂ ਢਾਵਾਂਗਾ</verse>
				<verse number="22">ਛੇਤੀ ਕਰ ਉੱਥੇ ਨੂੰ ਭੱਜ ਕਿਉਂਕਿ ਮੈਂ ਕੁਝ ਨਹੀਂ ਕਰ ਸਕਦਾ ਜਦ ਤਕ ਤੂੰ ਉੱਥੇ ਨਾ ਜਾਵੇ। ਏਸ ਲਈ ਉਸ ਨਗਰ ਦਾ ਨਾਉਂ ਸੋਆਰ ਰੱਖਿਆ ਗਿਆ</verse>
				<verse number="23">ਸੂਰਜ ਧਰਤੀ ਉੱਤੇ ਚੜ੍ਹਿਆ ਹੀ ਸੀ ਕਿ ਲੂਤ ਸੋਆਰ ਵਿੱਚ ਜਾ ਵੜਿਆ</verse>
				<verse number="24">ਅਤੇ ਯਹੋਵਾਹ ਨੇ ਸਦੂਮ ਅਰ ਅਮੂਰਾਹ ਉੱਤੇ ਗੰਧਕ ਅਰ ਅੱਗ ਯਹੋਵਾਹ ਦੀ ਵੱਲੋਂ ਅਕਾਸ਼ ਤੋਂ ਬਰਸਾਈ</verse>
				<verse number="25">ਅਤੇ ਉਸ ਨੇ ਇਨ੍ਹਾਂ ਨਗਰਾਂ ਨੂੰ ਅਰ ਸਾਰੇ ਦੂਣ ਨੂੰ ਅਰ ਨਗਰਾਂ ਦੇ ਵਸਨੀਕਾਂ ਨੂੰ ਅਰ ਜ਼ਮੀਨ ਦੀ ਅੰਗੂਰੀ ਨੂੰ ਨਸ਼ਟ ਕਰ ਸੁੱਟਿਆ</verse>
				<verse number="26">ਪਰ ਉਸ ਦੀ ਤੀਵੀਂ ਨੇ ਪਿੱਛੇ ਮੁੜਕੇ ਡਿੱਠਾ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।।</verse>
				<verse number="27">ਅਬਰਾਹਾਮ ਸਵੇਰੇ ਹੀ ਉੱਠਕੇ ਉਸ ਥਾਂ ਨੂੰ ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜਾ ਹੋਇਆ ਸੀ ਗਿਆ</verse>
				<verse number="28">ਜਾਂ ਉਸ ਨੇ ਸਦੂਮ ਅਰ ਅਮੂਰਾਹ ਵੱਲ ਅਰ ਦੂਣ ਦੀ ਸਾਰੀ ਧਰਤੀ ਵੱਲ ਡਿੱਠਾ ਤਾਂ ਵੇਖੋ ਧਰਤੀ ਦਾ ਧੂੰਆਂ ਭੱਠੀ ਦੇ ਧੂੰਏਂ ਵਾਂਗਰ ਉੱਠ ਰਿਹਾ ਸੀ</verse>
				<verse number="29">ਸੋ ਐਉਂ ਹੋਇਆ ਜਦ ਪਰਮੇਸ਼ੁਰ ਨੇ ਦੂਣ ਦੇ ਨਗਰਾਂ ਨੂੰ ਨਸ਼ਟ ਕੀਤਾ ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਚੇਤੇ ਕੀਤਾ ਅਰ ਲੂਤ ਨੂੰ ਉਸ ਬਰਬਾਦੀ ਦੇ ਵਿੱਚੋਂ ਕੱਢਿਆ ਜਦ ਉਸ ਨੇ ਉਨ੍ਹਾਂ ਨਗਰਾਂ ਨੂੰ ਜਿੱਥੇ ਲੂਤ ਵੱਸਦਾ ਸੀ ਨਸ਼ਟ ਕਰ ਸੁੱਟਿਆ</verse>
				<verse number="30">ਫੇਰ ਲੂਤ ਸੋਆਰ ਤੋਂ ਉੱਪਰ ਜਾਕੇ ਆਪਣੀਆਂ ਦੋਹਾਂ ਧੀਆਂ ਸਣੇ ਪਹਾੜ ਉੱਤੇ ਵੱਸਿਆ ਕਿਉਂਕਿ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ ਸੋ ਉਹ ਅਰ ਉਹ ਦੀਆਂ ਦੋਵੇਂ ਧੀਆਂ ਇੱਕ ਖੁੰਧਰ ਵਿੱਚ ਵੱਸਣ ਲੱਗ ਪਏ</verse>
				<verse number="31">ਪਲੌਠੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਰ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ ਜੋ ਸਾਰੀ ਧਰਤੀ ਦੇ ਦਸਤੂਰ ਅਨੁਸਾਰ ਸਾਡੇ ਕੋਲ ਅੰਦਰ ਆਵੇ</verse>
				<verse number="32">ਆ ਅਸੀਂ ਆਪਣੇ ਪਿਤਾ ਨੂੰ ਮੱਧ ਪਿਲਾਈਏ ਅਤੇ ਅਸੀਂ ਉਹ ਦੇ ਸੰਗ ਲੇਟੀਏ ਅਤੇ ਐਉਂ ਅਸੀਂ ਆਪਣੇ ਪਿਤਾ ਦੀ ਅੰਸ ਕਾਇਮ ਰੱਖਾਂਗੀਆਂ</verse>
				<verse number="33">ਤਾਂ ਉਨ੍ਹਾਂ ਨੇ ਆਪਣੇ ਪਿਤਾ ਨੂੰ ਓਸੇ ਰਾਤ ਮੱਧ ਪਿਲਾਈ ਅਤੇ ਪਲੌਠੀ ਜਾਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਹ ਨੇ ਉਸ ਦਾ ਲੇਟਣ ਉੱਠਣ ਨਹੀਂ ਸੀ ਜਾਣਿਆ</verse>
				<verse number="34">ਫੇਰ ਅਗਲੇ ਦਿਨ ਐਉਂ ਹੋਇਆ ਕਿ ਪਲੌਠੀ ਨੇ ਛੋਟੀ ਨੂੰ ਆਖਿਆ, ਵੇਖ ਮੈਂ ਕਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮੱਧ ਪਿਲਾਈਏ ਅਤੇ ਤੂੰ ਜਾਹ ਉੂਹ ਦੇ ਸੰਗ ਲੇਟ ਅਤੇ ਐਉਂ ਅਸੀਂ ਆਪਣੇ ਪਿਤਾ ਦੀ ਅੰਸ ਕਾਇਮ ਰੱਖਾਂਗੀਆਂ</verse>
				<verse number="35">ਤਾਂ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਉੱਠਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਹ ਨੇ ਉਸ ਦਾ ਲੇਟਣ ਉੱਠਣ ਨਹੀਂ ਸੀ ਜਾਣਿਆ</verse>
				<verse number="36">ਸੋ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਣੀਆਂ ਹੋਈਆਂ</verse>
				<verse number="37">ਅਤੇ ਪਲੌਠੀ ਪੁੱਤ੍ਰ ਜਣੀ ਅਰ ਉਸ ਨੇ ਉਹ ਦਾ ਨਾਉਂ ਮੋਆਬ ਰੱਖਿਆ। ਉਹ ਮੋਆਬੀਆਂ ਦਾ ਪਿਤਾ ਅੱਜ ਤੀਕ ਹੈ</verse>
				<verse number="38">ਛੋਟੀ ਵੀ ਇੱਕ ਪੁੱਤ੍ਰ ਜਣੀ ਅਰ ਉਸ ਨੇ ਉਹ ਦਾ ਨਾਉਂ ਬਿਨ-ਅੰਮੀ ਰੱਖਿਆ। ਉਹ ਅੰਮੋਨੀਆਂ ਦਾ ਪਿਤਾ ਅੱਜ ਤੀਕ ਹੈ।।</verse>
			</chapter>
			<chapter number="20">
				<verse number="1">ਤਾਂ ਅਬਰਾਹਾਮ ਨੇ ਉੱਥੋਂ ਦੱਖਣ ਦੇ ਦੇਸ ਵੱਲ ਕੂਚ ਕੀਤਾ ਅਤੇ ਕਾਦੇਸ ਅਰ ਸ਼ੂਰ ਦੇ ਵਿਚਕਾਰ ਟਿਕ ਕੇ ਗਰਾਰ ਵਿੱਚ ਜਾ ਵੱਸਿਆ</verse>
				<verse number="2">ਅਤੇ ਅਬਰਾਹਾਮ ਨੇ ਸਾਰਾਹ ਆਪਣੀ ਪਤਨੀ ਦੇ ਵਿਖੇ ਆਖਿਆ ਭਈ ਏਹ ਮੇਰੀ ਭੈਣ ਹੈ ਸੋ ਅਬੀਮਲਕ ਗਰਾਰ ਦੇ ਰਾਜਾ ਨੇ ਆਦਮੀ ਘੱਲ ਕੇ ਸਾਰਾਹ ਨੂੰ ਮੰਗਵਾ ਲਿਆ</verse>
				<verse number="3">ਅਤੇ ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆਕੇ ਉਹ ਨੂੰ ਆਖਿਆ, ਵੇਖ ਤੂੰ ਏਸ ਤੀਵੀਂ ਦੇ ਕਾਰਨ ਜਿਹ ਨੂੰ ਤੂੰ ਲਿਆ ਹੈ ਮਰਨ ਵਾਲਾ ਹੈਂ ਕਿਉਂਜੋ ਉਹ ਵਿਆਹੀ ਹੋਈ ਹੈ</verse>
				<verse number="4">ਪਰ ਅਜੇ ਅਬੀਮਲਕ ਉਹ ਦੇ ਨੇੜੇ ਨਹੀਂ ਗਿਆ ਸੀ ਤਾਂ ਉਸ ਨੇ ਆਖਿਆ, ਹੇ ਪ੍ਰਭੁ ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?</verse>
				<verse number="5">ਕੀ ਉਹ ਨੇ ਮੈਨੂੰ ਨਹੀਂ ਆਖਿਆ ਕਿ ਏਹ ਮੇਰੀ ਭੈਣ ਹੈ? ਅਤੇ ਕੀ ਉਸ ਨੇ ਵੀ ਆਪ ਹੀ ਨਹੀਂ ਆਖਿਆ ਕਿ ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਸਿਧਿਆਈ ਅਰ ਆਪਣੇ ਹੱਥਾਂ ਦੀ ਨਿਰਮਲਤਾਈ ਨਾਲ ਏਹ ਕੀਤਾ ਹੈ</verse>
				<verse number="6">ਤਾਂ ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਮੈਂ ਵੀ ਜਾਣ ਲਿਆ ਹੈ ਕਿ ਤੂੰ ਆਪਣੇ ਦਿਲ ਦੀ ਸਿਧਿਆਈ ਨਾਲ ਇਹ ਕੀਤਾ ਹੈ। ਮੈਂ ਤੈਨੂੰ ਆਪਣੇ ਵਿੱਰੁਧ ਪਾਪ ਕਰਨ ਤੋਂ ਰੋਕਿਆ ਹੈ ਕਿਉਂਕਿ ਮੈਂ ਤੈਨੂੰ ਉਹ ਨੂੰ ਛੋਹਣ ਨਹੀਂ ਦਿੱਤਾ</verse>
				<verse number="7">ਸੋ ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦਿਹ ਕਿਉਂਜੋ ਉਹ ਨਬੀ ਹੈ ਅਰ ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਗਾ ਪਰ ਜੇ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਰ ਸਾਰੇ ਜੋ ਤੇਰੇ ਹਨ ਜ਼ਰੂਰ ਮਰਨਗੇ</verse>
				<verse number="8">ਤਾਂ ਅਬੀਮਲਕ ਸਵੇਰੇ ਹੀ ਉੱਠਿਆ ਅਰ ਆਪਣੇ ਸਾਰੇ ਟਹਿਲੂਆਂ ਨੂੰ ਬੁਲਾਕੇ ਉਨ੍ਹਾਂ ਦੇ ਕੰਨਾਂ ਵਿੱਚ ਏਹ ਸਾਰੀਆਂ ਗੱਲਾਂ ਪਾਈਆਂ ਤਾਂ ਓਹ ਮਨੁੱਖ ਬਹੁਤ ਹੀ ਡਰ ਗਏ</verse>
				<verse number="9">ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾਕੇ ਆਖਿਆ, ਤੈਂ ਸਾਡੇ ਨਾਲ ਏਹ ਕੀ ਕੀਤਾ? ਮੈਂ ਤੇਰਾ ਕੀ ਪਾਪ ਕੀਤਾ ਕਿ ਤੂੰ ਮੇਰੇ ਉੱਤੇ ਅਰ ਮੇਰੀ ਬਾਦਸ਼ਾਹੀ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਇਹ ਕਰਤੂਤ ਜਿਹੜੀ ਤੈਨੂੰ ਨਹੀਂ ਕਰਨੀ ਚਾਹੀਦੀ ਸੀ ਤੈਂ ਮੇਰੇ ਨਾਲ ਕੀਤੀ</verse>
				<verse number="10">ਤਾਂ ਅਬੀਮਲਕ ਨੇ ਅਬਰਾਹਾਮ ਨੂੰ ਆਖਿਆ ਤੈਂ ਕੀ ਵੇਖਿਆ ਭਈ ਤੈਂ ਇਹ ਗੱਲ ਕੀਤੀ?</verse>
				<verse number="11">ਤਾਂ ਅਬਰਾਹਾਮ ਨੇ ਆਖਿਆ ਏਸ ਲਈ ਕਿ ਮੈਂ ਆਖਿਆ ਭਈ ਪਰਮੇਸ਼ੁਰ ਦਾ ਡਰ ਏਸ ਥਾਂ ਜ਼ਰੂਰ ਨਹੀ ਹੈ ਅਰ ਓਹ ਮੇਰੀ ਪਤਨੀ ਦੀ ਖ਼ਾਤਰ ਮੈਨੂੰ ਮਾਰ ਸੁੱਟਣਗੇ</verse>
				<verse number="12">ਪਰ ਓਹ ਸੱਚ ਮੁੱਚ ਮੇਰੀ ਭੈਣ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ ਫੇਰ ਉਹ ਮੇਰੀ ਪਤਨੀ ਹੋ ਗਈ</verse>
				<verse number="13">ਐਉਂ ਹੋਇਆ ਕਿ ਜਦ ਪਰਮੇਸ਼ੁਰ ਨੇ ਮੇਰੇ ਪਿਤਾ ਦੇ ਘਰ ਤੋਂ ਮੈਨੂੰ ਐਧਰ ਔਧਰ ਘੁਮਾਇਆ ਤਾਂ ਮੈਂ ਏਹ ਨੂੰ ਆਖਿਆ ਭਈ ਏਹ ਤੇਰੀ ਦਯਾ ਹੋਵੇਗੀ ਜੋ ਤੂੰ ਮੇਰੇ ਉੱਤੇ ਕਰੇਂ। ਹਰ ਥਾਂ ਜਿੱਥੇ ਅਸੀਂ ਜਾਈਏ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ</verse>
				<verse number="14">ਉਪਰੰਤ ਅਬੀਮਲਕ ਨੇ ਇੱਜੜ ਅਰ ਪਸੂ ਅਰ ਗੋੱਲੇ ਗੋੱਲੀਆਂ ਲੈਕੇ ਅਬਰਾਹਾਮ ਨੂੰ ਦਿੱਤੇ ਅਰ ਉਹ ਨੂੰ ਸਾਰਾਹ ਉਹ ਦੀ ਪਤਨੀ ਵੀ ਮੋੜ ਦਿੱਤੀ</verse>
				<verse number="15">ਨਾਲੇ ਅਬੀਮਲਕ ਨੇ ਆਖਿਆ, ਵੇਖ ਮੇਰਾ ਦੇਸ ਤੇਰੇ ਅੱਗੇ ਹੈ। ਜਿੱਥੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਉੱਥੇ ਵੱਸ</verse>
				<verse number="16">ਅਤੇ ਸਾਰਾਹ ਨੂੰ ਉਸ ਨੇ ਆਖਿਆ, ਵੇਖ ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਟਕੇ ਦਿੱਤੇ। ਵੇਖ ਓਹ ਤੇਰੇ ਲਈ ਅਰ ਸਾਰਿਆਂ ਲਈ ਜੋ ਤੇਰੇ ਸੰਗ ਹਨ ਅੱਖੀਆਂ ਦਾ ਪੜਦਾ ਹੋਣਗੇ ਅਤੇ ਐਉਂ ਹਰ ਤਰਾਂ ਤੇਰੀ ਦਾਦ ਰਸੀ ਹੋਵੇਗੀ</verse>
				<verse number="17">ਤਾਂ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਰ ਪਰਮੇਸ਼ੁਰ ਨੇ ਅਬੀਮਲਕ ਅਰ ਉਸ ਦੀ ਤੀਵੀਂ ਅਰ ਉਸ ਦੀਆਂ ਗੋੱਲੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ</verse>
				<verse number="18">ਕਿਉਂਕਿ ਯਹੋਵਾਹ ਨੇ ਅਬੀਮਲਕ ਦੇ ਘਰਾਣੇ ਦੀ ਹਰ ਕੁੱਖ ਨੂੰ ਸਾਰਾਹ ਅਬਰਾਹਾਮ ਦੀ ਪਤਨੀ ਦੇ ਕਾਰਨ ਸਖ਼ਤੀ ਨਾਲ ਬੰਦ ਕਰ ਛੱਡਿਆ ਸੀ।।</verse>
			</chapter>
			<chapter number="21">
				<verse number="1">ਯਹੋਵਾਹ ਨੇ ਜਿਵੇਂ ਉਹ ਨੇ ਆਖਿਆ ਸੀ ਸਾਰਾਹ ਉੱਤੇ ਨਜ਼ਰ ਕੀਤੀ ਅਰ ਯਹੋਵਾਹ ਨੇ ਸਾਰਾਹ ਲਈ ਉਹ ਕੀਤਾ ਜੋ ਉਹ ਨੇ ਬਚਨ ਕੀਤਾ ਸੀ</verse>
				<verse number="2">ਅਤੇ ਸਾਰਾਹ ਗਰਭਵੰਤੀ ਹੋਈ ਅਰ ਅਬਰਾਹਾਮ ਲਈ ਉਹ ਦੇ ਬੁਢੇਪੇ ਵਿੱਚ ਉਸੇ ਰੁਤੇ ਜੋ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ ਪੁੱਤ੍ਰ ਜਣੀ</verse>
				<verse number="3">ਅਤੇ ਅਬਰਾਹਾਮ ਨੇ ਆਪਣੇ ਪੁੱਤ੍ਰ ਦਾ ਨਾਉਂ ਜੋ ਉਹ ਦੇ ਲਈ ਜੰਮਿਆਂ ਸੀ ਅਰਥਾਤ ਜਿਹ ਨੂੰ ਸਾਰਾਹ ਨੇ ਉਸ ਲਈ ਜਣਿਆ ਸੀ ਇਸਹਾਕ ਰੱਖਿਆ</verse>
				<verse number="4">ਅਤੇ ਅਬਰਾਹਾਮ ਨੇ ਆਪਣੇ ਪੁੱਤ੍ਰ ਇਸਹਾਕ ਦੀ ਸੁੰਨਤ ਅੱਠਾਂ ਦਿਨਾਂ ਦੀ ਉਮਰ ਵਿੱਚ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਸੀ</verse>
				<verse number="5">ਅਬਰਾਹਾਮ ਸੌ ਵਰਿਹਾਂ ਦਾ ਸੀ ਜਾਂ ਉਹ ਦਾ ਪੁੱਤ੍ਰ ਇਸਹਾਕ ਉਹ ਦੇ ਲਈ ਜੰਮਿਆਂ</verse>
				<verse number="6">ਉਪਰੰਤ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਹਸਾਇਆ ਹੈ ਅਤੇ ਸਾਰੇ ਸੁਣਨਵਾਲੇ ਮੇਰੇ ਨਾਲ ਹੱਸਣਗੇ</verse>
				<verse number="7">ਉਸ ਨੇ ਆਖਿਆ, ਕੌਣ ਅਬਰਾਹਾਮ ਨੂੰ ਆਖਦਾ ਹੈ ਭਈ ਸਾਰਾਹ ਪੁੱਤ੍ਰਾਂ ਨੂੰ ਦੁੱਧ ਚੁੰਘਾਏਗੀ? ਕਿਉਂਕਿ ਮੈਂ ਉਹ ਦੇ ਬੁਢੇਪੇ ਲਈ ਪੁੱਤ੍ਰ ਜਣੀ</verse>
				<verse number="8">ਉਹ ਮੁੰਡਾ ਵਧਦਾ ਗਿਆ ਅਰ ਉਹ ਦਾ ਦੁੱਧ ਛੁਡਾਇਆ ਗਿਆ ਅਰ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡਾ ਖਾਣਾ ਕੀਤਾ।।</verse>
				<verse number="9">ਸਾਰਾਹ ਨੇ ਹਾਜਰਾ ਮਿਸਰਨ ਦੇ ਪੁੱਤ੍ਰ ਨੂੰ ਜਿਹ ਨੂੰ ਉਹ ਅਬਰਾਹਾਮ ਲਈ ਜਣੀ ਸੀ ਹਿੜ ਹਿੜ ਕਰਦੇ ਹੋਏ ਡਿੱਠਾ</verse>
				<verse number="10">ਏਸ ਲਈ ਉਹ ਨੇ ਅਬਾਰਾਹਮ ਨੂੰ ਆਖਿਆ ਭਈ ਏਸ ਗੋੱਲੀ ਅਰ ਇਹ ਦੇ ਪੁੱਤ੍ਰ ਨੂੰ ਕੱਢ ਛੱਡ ਕਿਉਂਜੋ ਏਸ ਗੋੱਲੀ ਦਾ ਪੁੱਤ੍ਰ ਮੇਰੇ ਪੁੱਤ੍ਰ ਇਸਹਾਕ ਦੇ ਨਾਲ ਵਾਰਸ ਨਹੀਂ ਹੋਵੇਗਾ</verse>
				<verse number="11">ਪਰ ਆਪਣੇ ਪੁੱਤ੍ਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਅੱਤ ਬੁਰੀ ਸੀ</verse>
				<verse number="12">ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਏਹ ਗੱਲ ਏਸ ਮੁੰਡੇ ਅਤੇ ਤੇਰੀ ਗੋੱਲੀ ਦੇ ਵਿੱਖੇ ਤੇਰੀ ਨਿਗਾਹ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਅਵਾਜ਼ ਸੁਣ ਕਿਉਂਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ</verse>
				<verse number="13">ਅਤੇ ਮੈਂ ਉਸ ਗੋੱਲੀ ਦੇ ਪੁੱਤ੍ਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ</verse>
				<verse number="14">ਤਦ ਅਬਾਰਾਹਮ ਤੜਕੇ ਉੱਠਿਆ ਅਰ ਰੋਟੀ ਅਰ ਪਾਣੀ ਦੀ ਇੱਕ ਮਸ਼ਕ ਲੈਕੇ ਹਾਜਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਾਂ ਉਹ ਤੁਰ ਪਈ ਅਤੇ ਬਏਰਸਬਾ ਦੀ ਉਜਾੜ ਵਿੱਚ ਭੌਂਦੀ ਫਿਰਦੀ ਰਹੀ</verse>
				<verse number="15">ਜਦ ਮਸ਼ਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਉਸ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ</verse>
				<verse number="16">ਤਾਂ ਆਪ ਸਾਹਮਣੇ ਇੱਕ ਤੀਰ ਦੀ ਮਾਰ ਉੱਤੇ ਦੂਰ ਜਾ ਬੈਠੀ ਕਿਉਂਜੋ ਉਸ ਆਖਿਆ, ਮੈਂ ਬੱਚੇ ਦੀ ਮੌਤ ਨਾ ਦੇਖਾਂ ਸੋ ਉਹ ਸਾਹਮਣੇ ਦੂਰ ਬੈਠਕੇ ਉੱਚੀ ਉੱਚੀ ਰੋਈ</verse>
				<verse number="17">ਤਾਂ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਸੁਣ ਲਈ ਅਰ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜਰਾ ਨੂੰ ਬੁਲਾਕੇ ਆਖਿਆ, ਹਾਜਰਾ ਤੈਨੂੰ ਕੀ ਹੋਇਆ? ਨਾ ਡਰ ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਓੱਥੋਂ ਸੁਣ ਲਈ ਹੈ</verse>
				<verse number="18">ਉੱਠ ਅਰ ਮੁੰਡੇ ਨੂੰ ਚੁੱਕ ਲੈ ਅਰ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਏਸ ਨੂੰ ਇੱਕ ਵੱਡੀ ਕੌਮ ਬਣਾਵਾਂਗਾ</verse>
				<verse number="19">ਤਾਂ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਰ ਉਸ ਨੇ ਪਾਣੀ ਦਾ ਇੱਕ ਖੂਹ ਡਿੱਠਾ ਅਤੇ ਉਹ ਜਾਕੇ ਮਸ਼ਕ ਨੂੰ ਪਾਣੀ ਨਾਲ ਭਰ ਲੈ ਆਈ ਅਰ ਮੁੰਡੇ ਨੂੰ ਪਿਲਾਇਆ</verse>
				<verse number="20">ਅਤੇ ਪਰਮੇਸ਼ੁਰ ਉਸ ਮੁੰਡੇ ਦੇ ਅੰਗ ਸੰਗ ਸੀ ਤਾਂ ਉਹ ਵਧਦਾ ਗਿਆ ਅਤੇ ਉਜਾੜ ਵਿੱਚ ਰਿਹਾ ਅਰ ਵੱਡਾ ਹੋਕੇ ਤੀਰ ਅਨਦਾਜ ਬਣਿਆ</verse>
				<verse number="21">ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ ਵਿੱਚੋਂ ਇੱਕ ਤੀਵੀਂ ਉਸ ਦੇ ਲਈ ਲੈ ਆਈ।।</verse>
				<verse number="22">ਫੇਰ ਉਸ ਸਮੇਂ ਐਉਂ ਹੋਇਆ ਕਿ ਅਬੀਮਲਕ ਅਰ ਉਸ ਦੀ ਸੈਨਾ ਦੇ ਸਰਦਾਰ ਫੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ ਪਰਮੇਸ਼ੁਰ ਤੇਰੇ ਸੰਗ ਹੈ</verse>
				<verse number="23">ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਖਾਹ ਕਿ ਤੂੰ ਮੇਰੇ ਨਾਲ ਅਤੇ ਮੇਰੇ ਪੁੱਤ੍ਰਾਂ ਨਾਲ ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਮਾਵੇਂਗਾ ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ ਤੂੰ ਵੀ ਮੇਰੇ ਉੱਤੇ ਅਰ ਏਸ ਦੇਸ ਉੱਤੇ ਜਿਸ ਵਿੱਚ ਤੂੰ ਪਰਦੇਸੀ ਰਿਹਾ ਹੈਂ ਕਰੇਂਗਾ</verse>
				<verse number="24">ਤਦ ਅਬਰਾਹਾਮ ਨੇ ਆਖਿਆ, ਮੈਂ ਸੌਂਹ ਖਾਵਾਂਗਾ</verse>
				<verse number="25">ਤਾਂ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ ਜਿਹੜਾ ਉਸ ਦੇ ਨੌਕਰਾਂ ਨੇ ਜੋਰ ਨਾਲ ਖੋਹ ਲਿਆ ਸੀ</verse>
				<verse number="26">ਤਾਂ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਹਨੇ ਕੀਤਾ ਅਤੇ ਤੈਂ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਦੇ ਦਿਨ ਤੋਂ ਅੱਗੇ ਸੁਣਿਆ ਵੀ ਨਹੀਂ</verse>
				<verse number="27">ਤਾਂ ਅਬਰਾਹਾਮ ਨੇ ਭੇਡਾਂ ਅਰ ਗਾਈਆਂ ਬਲਦ ਲੈਕੇ ਅਬੀਮਲਕ ਨੂੰ ਦਿੱਤੇ ਅਤੇ ਦੋਹਾਂ ਨੇ ਆਪੋ ਵਿੱਚ ਨੇਮ ਕੀਤਾ</verse>
				<verse number="28">ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈਕੇ ਵੱਖਰੀਆਂ ਕਰ ਲਈਆਂ</verse>
				<verse number="29">ਤਾਂ ਅਬੀਮਲਕ ਨੇ ਅਬਰਾਹਾਮ ਨੂੰ ਆਖਿਆ ਕਿ ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?</verse>
				<verse number="30">ਉਸ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂਜੋ ਏਹ ਮੇਰੀਆਂ ਗਵਾਹ ਹੋਣ ਭਈ ਏਹ ਖੂਹ ਮੈਂ ਪੁੱਟਿਆ ਹੈ</verse>
				<verse number="31">ਏਸੇ ਲਈ ਉਸ ਥਾਂ ਦਾ ਨਾਉਂ ਬਏਰਸਬਾ ਪੈ ਗਿਆ ਕਿਉਂਜੋ ਉੱਥੇ ਉਨ੍ਹਾਂ ਦੋਹਾਂ ਨੇ ਸੌਂਹ ਖਾਧੀ ਸੀ</verse>
				<verse number="32">ਸੋ ਉਨ੍ਹਾਂ ਨੇ ਬਏਰਸਬਾ ਵਿੱਚ ਨੇਮ ਕੀਤਾ ਅਰ ਅਬੀਮਲਕ ਅਰ ਉਸ ਦੀ ਸੈਨਾ ਦਾ ਸਰਦਾਰ ਫੀਕੋਲ ਉੱਠੇ ਅਤੇ ਫਲਿਸਤੀਆਂ ਦੇ ਦੇਸ ਨੂੰ ਮੁੜ ਆਏ</verse>
				<verse number="33">ਉਪਰੰਤ ਉਸ ਨੇ ਬਏਰਸਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅਟੱਲ ਪਰਮੇਸ਼ੁਰ ਦਾ ਨਾਮ ਲਿਆ</verse>
				<verse number="34">ਅਤੇ ਅਬਰਾਹਾਮ ਬਹੁਤਿਆਂ ਦਿਨਾਂ ਤੀਕ ਫਲਿਸਤੀਆਂ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਿਹਾ ।।</verse>
			</chapter>
			<chapter number="22">
				<verse number="1">ਇਨ੍ਹਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੂੰ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ</verse>
				<verse number="2">ਤਾਂ ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤ੍ਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈਕੇ ਮੋਰੀਆਹ ਦੀ ਧਰਤੀ ਨੂੰ ਜਾਹ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ</verse>
				<verse number="3">ਤਦ ਅਬਰਾਹਮ ਨੇ ਤੜਕੇ ਉੱਠਕੇ ਆਪਣੇ ਗਧੇ ਉੱਤੇ ਪਲਾਣਾ ਕੱਸਿਆ ਅਰ ਆਪਣੇ ਦੋ ਜੁਆਣ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਨਾਲ ਲਿਆ ਅਰ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਰ ਉੱਠਕੇ ਉਸ ਥਾਂ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ</verse>
				<verse number="4">ਤਾਂ ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕਕੇ ਉਸ ਥਾਂ ਨੂੰ ਦੂਰੋਂ ਡਿੱਠਾ</verse>
				<verse number="5">ਤਾਂ ਅਬਰਾਹਾਮ ਨੇ ਆਪਣੇ ਜੁਆਣਾਂ ਨੂੰ ਆਖਿਆ, ਤੁਸੀਂ ਏਥੇ ਗਧੇ ਦੇ ਕੋਲ ਬੈਠੇ ਰਹੋ। ਮੈਂ ਅਰ ਇਹ ਮੁੰਡਾ ਥੋੜੀ ਦੂਰ ਅੱਗੇ ਜਾਵਾਂਗੇ ਅਤੇ ਮੱਥਾ ਟੇਕਕੇ ਤੁਹਾਡੇ ਕੋਲ ਮੁੜ ਆਵਾਂਗੇ</verse>
				<verse number="6">ਅਬਰਾਹਾਮ ਨੇ ਹੋਮ ਦੀ ਬਲੀ ਦੀਆਂ ਲੱਕੜੀਆਂ ਲੈਕੇ ਆਪਣੇ ਪੁੱਤ੍ਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅਗਨੀ ਅਰ ਛੁਰੀ ਫੜ ਲਈ ਅਰ ਦੋਵੇਂ ਇਕੱਠੇ ਤੁਰੇ ਗਏ</verse>
				<verse number="7">ਤਾਂ ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਆਖਿਆ, ਪੁੱਤ੍ਰ ਕੀ ਗੱਲ ਹੈ? ਉਸ ਆਖਿਆ, ਵੇਖ ਅਗਨੀ ਅਰ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?</verse>
				<verse number="8">ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤ੍ਰ ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਊਗਾ ਤਾਂ ਓਹ ਦੋਵੇਂ ਇਕੱਠੇ ਤੁਰੇ ਗਏ</verse>
				<verse number="9">ਓਹ ਉਸ ਥਾਂ ਉੱਤੇ ਜਾ ਪੁੱਜੇ ਜਿਹੜੀ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਰ ਉਸ ਉੱਤੇ ਲੱਕੜੀਆਂ ਚੁਣ ਦਿੱਤੀਆਂ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਬੰਨ੍ਹਕੇ ਜਗਵੇਦੀ ਪੁਰ ਲੱਕੜੀਆਂ ਉੱਤੇ ਰੱਖ ਦਿੱਤਾ</verse>
				<verse number="10">ਤਾਂ ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਕੱਢਕੇ ਛੁਰੀ ਫੜੀ ਕਿ ਆਪਣੇ ਪੁੱਤ੍ਰ ਨੂੰ ਕੋਹੇ</verse>
				<verse number="11">ਤਾਂ ਯਹੋਵਾਹ ਦੇ ਦੂਤ ਨੇ ਉਹ ਨੂੰ ਅਕਾਸ਼ ਤੋਂ ਪੁਕਾਰਿਆ, “ਅਬਰਾਹਾਮ ਅਬਾਰਾਹਮ!” ਉਸ ਉੱਤਰ ਦਿੱਤਾ, ਮੈਂ ਹਾਜ਼ਰ ਹਾਂ</verse>
				<verse number="12">ਉਸ ਆਖਿਆ, ਤੂੰ ਏਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਭੈ ਖਾਂਦਾ ਹੈਂ ਕਿਉਂਜੋ ਤੈਂ ਆਪਣੇ ਪੁੱਤ੍ਰ, ਹਾਂ, ਆਪਣੇ ਇਕਲੌਤੇ ਪੁੱਤ੍ਰ ਦਾ ਵੀ ਮੈਂਥੋਂ ਸਰਫਾ ਨਹੀਂ ਕੀਤਾ</verse>
				<verse number="13">ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਤਾਂ ਵੇਖੋ ਉਹ ਦੇ ਪਿੱਛੇ ਇੱਕ ਛੱਤ੍ਰਾ ਸੀ ਜਿਹ ਦੇ ਸਿੰਙ ਇੱਕ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਗਿਆ ਅਰ ਛੱਤ੍ਰੇ ਨੂੰ ਫੜ ਕੇ ਲੈ ਆਂਦਾ ਅਰ ਉਸ ਨੂੰ ਆਪਣੇ ਪੁੱਤ੍ਰ ਦੀ ਥਾਂ ਹੋਮ ਦੀ ਬਲੀ ਚੜਾਇਆ</verse>
				<verse number="14">ਤਾਂ ਅਬਰਾਹਾਮ ਨੇ ਉਸ ਥਾਂ ਦਾ ਨਾਉਂ ਯਹੋਵਾਹ ਯਿਰਹ ਰੱਖਿਆ ਜਿਹੜਾ ਅੱਜ ਤੀਕ ਆਖੀਦਾ ਹੈ ਕਿ ਯਹੋਵਾਹ ਦੇ ਪਰਬਤ ਉੱਤੇ ਦਿੱਤਾ ਜਾਵੇਗਾ</verse>
				<verse number="15">ਫੇਰ ਯਹੋਵਾਹ ਦੇ ਦੂਤ ਨੇ ਅਕਾਸ਼ੋਂ ਅਬਰਾਹਾਮ ਨੂੰ ਦੂਜੀ ਵਾਰ ਸੱਦਿਆ</verse>
				<verse number="16">ਅਤੇ ਆਖਿਆ, ਮੈਂ ਆਪ ਆਪਣੀ ਸੌਂਹ ਖਾਧੀ ਹੈ ਯਹੋਵਾਹ ਦਾ ਵਾਕ ਹੈ ਕਿਉਂਜੋ ਤੈਂ ਇਹ ਕੰਮ ਕੀਤਾ ਅਤੇ ਆਪਣੇ ਪੁੱਤ੍ਰ ਸਗੋਂ ਆਪਣੇ ਇਕਲੌਤੇ ਦਾ ਵੀ ਸਰਫਾ ਨਹੀਂ ਕੀਤਾ</verse>
				<verse number="17">ਸੋ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਜਿੰਨ੍ਹੀਂ ਅਰ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਅੱਤ ਵਧਾਂਵਾਗਾ ਅਰ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜਾ ਕਰੇਗੀ</verse>
				<verse number="18">ਅਤੇ ਤੇਰੀ ਅੰਸ ਵਿੱਚ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ਕਿਉਂਜੋ ਤੈਂ ਮੇਰੇ ਬੋਲ ਨੂੰ ਸੁਣਿਆ ਹੈ</verse>
				<verse number="19">ਤਾਂ ਅਬਰਾਹਾਮ ਆਪਣੇ ਜੁਆਣਾਂ ਕੋਲ ਮੁੜ ਆਇਆ ਅਤੇ ਓਹ ਉੱਠਕੇ ਬਏਰਸਬਾ ਨੂੰ ਇਕੱਠੇ ਚਲੇ ਆਏ ਅਰ ਅਬਰਾਹਾਮ ਬਏਰਸਬਾ ਵਿੱਚ ਆ ਟਿਕਿਆ</verse>
				<verse number="20">ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ ਕਿ ਵੇਖ ਮਿਲਕਾਹ ਵੀ ਤੇਰੇ ਭਰਾ ਨਾਹੋਰ ਲਈ ਪੁੱਤ੍ਰਾਂ ਨੂੰ ਜਣੀ ਹੈ</verse>
				<verse number="21">ਅਰਥਾਤ ਉਸ ਉਹ ਦਾ ਪਲੌਠੀ ਦਾ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਅਰਾਮ ਦਾ ਪਿਤਾ</verse>
				<verse number="22">ਅਤੇ ਕਸਦ ਅਰ ਹਜ਼ੋ ਅਰ ਪਿਲਦਾਸ ਅਰ ਯਿਦਲਾਫ ਅਰ ਬਥੂਏਲ</verse>
				<verse number="23">ਅਰ ਬਥੂਏਲ ਦੇ ਰਿਬਕਾਹ ਜੰਮੀ। ਏਹ ਅੱਠ ਮਿਲਕਾਹ ਅਬਰਾਹਾਮ ਦੇ ਭਰਾ ਨਾਹੋਰ ਤੋਂ ਜਣੀ</verse>
				<verse number="24">ਅਤੇ ਉਹ ਦੀ ਧਰੇਲ ਜਿਸ ਦਾ ਨਾਉਂ ਰੂਮਾਹ ਸੀ ਉਹ ਵੀ ਤਬਹ ਅਰ ਗਹਮ ਅਰ ਤਹਸ਼ ਅਰ ਮਾਕਾਹ ਨੂੰ ਜਣੀ।।</verse>
			</chapter>
			<chapter number="23">
				<verse number="1">ਸਾਰਾਹ ਦੀ ਉਮਰ ਇੱਕ ਸੌ ਸਤਾਈਆਂ ਵਰਿਹਾਂ ਦੀ ਹੋਈ</verse>
				<verse number="2">ਏਹ ਸਾਰਾਹ ਦੀ ਉਮਰ ਦੇ ਵਰਹੇ ਸਨ ਤਾਂ ਸਾਰਾਹ ਕਿਰਯਤ ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ ਜਿਹੜਾ ਕਨਾਨ ਦੇਸ ਵਿੱਚ ਹੈ ਅਤੇ ਅਬਰਾਹਾਮ ਸਾਰਾਹ ਦੀ ਮੁਕਾਣ ਦੇਣ ਲਈ ਅਰ ਰੋਣ ਲਈ ਆਇਆ</verse>
				<verse number="3">ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠਕੇ ਹੇਤ ਦੇ ਪੁੱਤ੍ਰਾਂ ਨੂੰ ਬੋਲਿਆ</verse>
				<verse number="4">ਮੈਂ ਪਰਦੇਸੀ ਅਰ ਤੁਹਾਡੇ ਵਿੱਚ ਪਰਾਹੁਣਾ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਮਿਲਖ ਕਰ ਦਿਓ ਤਾਂਜੋ ਮੈਂ ਆਪਣਾ ਮੁਰਦਾ ਆਪਣੇ ਅੱਗੋਂ ਦੱਬ ਦਿਆਂ</verse>
				<verse number="5">ਹੇਤ ਦੇ ਪੁੱਤ੍ਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ</verse>
				<verse number="6">ਪ੍ਰਭੁ ਜੀ ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸਜਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਤੁਹਾਥੋਂ ਨਹੀਂ ਰੋਕੇਗਾ</verse>
				<verse number="7">ਤਾਂ ਅਬਾਰਾਹਮ ਉੱਠਿਆ ਅਰ ਉਹ ਉਸ ਦੇਸ ਦੇ ਲੋਕਾਂ ਅਰਥਾਤ ਹੇਤ ਦੇ ਪੁੱਤ੍ਰਾਂ ਅੱਗੇ ਝੁਕਿਆ</verse>
				<verse number="8">ਅਤੇ ਉਨ੍ਹਾਂ ਨੂੰ ਏਹ ਬੋਲਿਆ ਕਿ ਜੇ ਤੁਹਾਡੀ ਭਾਉਣੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਗੱਲ ਸੁਣੋ ਅਰ ਸੋਹਰ ਦੇ ਪੁੱਤ੍ਰ ਅਫਰੋਨ ਦੇ ਅੱਗੇ ਮੇਰੀ ਸਪਾਰਸ਼ ਕਰੋ</verse>
				<verse number="9">ਤਾਂਜੋ ਉਹ ਮੈਨੂੰ ਮਕਫੇਲਾਹ ਦੀ ਗੁਫਾ ਦੇਵੇ ਜਿਹੜੀ ਉਸ ਦੀ ਹੈ ਅਰ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂਜੋ ਉਹ ਕਬਰਿਸਤਾਨ ਮੇਰੀ ਮਿਲਖ ਹੋਵੇ</verse>
				<verse number="10">ਹੁਣ ਅਫਰੋਨ ਹੇਤ ਦੇ ਪੁੱਤ੍ਰਾਂ ਦੇ ਵਿਚਕਾਰ ਬੈਠਾ ਹੋਇਆ ਸੀ ਤਾਂ ਅਫਰੋਨ ਹਿੱਤੀ ਨੇ ਹੇਤ ਦੇ ਪੁੱਤ੍ਰਾਂ ਦੇ ਕੰਨੀਂ ਨਾਲੇ ਸਾਰਿਆਂ ਨਗਰ ਦੇ ਫਾਟਕ ਤੋਂ ਲੰਘਣ ਵਾਲਿਆਂ ਦੇ ਕੰਨੀਂ ਵੀ ਇਹ ਗੱਲ ਪਾਕੇ ਅਬਰਾਹਾਮ ਨੂੰ ਉੱਤਰ ਦਿੱਤਾ</verse>
				<verse number="11">ਨਹੀਂ ਮੇਰੇ ਪ੍ਰਭੂ ਜੀ ਮੇਰੀ ਸੁਣੋ। ਮੈਂ ਏਹ ਖੇਤ ਤੁਹਾਨੂੰ ਦਿੰਦਾ ਹਾਂ ਅਰ ਏਹ ਗੁਫਾ ਭੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤ੍ਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਆਪਣੇ ਮੁਰਦੇ ਨੂੰ ਦੱਬ ਦਿਓ</verse>
				<verse number="12">ਫੇਰ ਅਬਰਾਹਾਮ ਉਸ ਦੇਸ ਦੇ ਲੋਕਾਂ ਦੇ ਸਨਮੁਖ ਝੁੱਕਿਆ</verse>
				<verse number="13">ਅਤੇ ਉਸ ਦੇਸ ਦੇ ਲੋਕਾਂ ਦੇ ਸੁਣਦੇ ਹੋਏ ਅਫਰੋਨ ਨੂੰ ਆਖਿਆ, ਜੇਕਰ ਤੂੰ ਇਸ ਵਿੱਚ ਮੇਰੀ ਸੁਣਦਾ ਹੈਂ ਤਾਂ ਮੈਂ ਉਸ ਖੇਤ ਲਈ ਚਾਂਦੀ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ</verse>
				<verse number="14">ਅਫਰੋਨ ਨੇ ਏਹ ਆਖਕੇ ਅਬਰਾਹਾਮ ਨੂੰ ਉੱਤਰ ਦਿੱਤਾ</verse>
				<verse number="15">ਪ੍ਰਭੁ ਜੀ ਮੇਰੀ ਸੁਣੋ ਏਹ ਜ਼ਮੀਨ ਦਾ ਖੱਤਾ ਜਿਹੜਾ ਚਾਰ ਸੌ ਚਾਂਦੀ ਦੇ ਰੁਪਇਏ ਦਾ ਹੈ ਏਹ ਸਾਡੇ ਵਿੱਚ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ</verse>
				<verse number="16">ਤਾਂ ਅਬਰਾਹਾਮ ਨੇ ਅਫਰੋਨ ਦੀ ਸੁਣੀ ਅਰ ਅਬਰਾਹਾਮ ਨੇ ਇਹ ਚਾਂਦੀ ਦਾ ਚਾਰ ਸੌ ਰੁਪਇਆ ਜੋ ਬਪਾਰੀਆਂ ਵਿੱਚ ਚਲਤ ਸੀ ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ ਅਫਰੋਨ ਲਈ ਤੋਲ ਦਿੱਤਾ</verse>
				<verse number="17">ਐਉਂ ਮਕਫੇਲਾਹ ਵਾਲਾ ਅਫਰੋਨ ਦਾ ਖੇਤ ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫਾ ਅਰ ਸਾਰੇ ਬਿਰਛ ਜਿਹੜੇ ਖੇਤ ਵਿੱਚ ਸਨ ਅਤੇ ਉਸ ਖੇਤ ਦੇ ਬੰਨਿਆਂ ਦੇ ਉੱਤੇ ਸਨ</verse>
				<verse number="18">ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ ਅਬਰਾਹਾਮ ਦੀ ਮਿਲਖ ਹੋ ਗਈ</verse>
				<verse number="19">ਏਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫੇਲਾ ਦੇ ਖੇਤ ਦੀ ਗੁਫਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ ਦੇ ਹਬਰੋਨ ਵਿੱਚ ਦੱਬ ਦਿੱਤਾ</verse>
				<verse number="20">ਐਉਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫਾ ਹੇਤ ਦੇ ਪੁੱਤ੍ਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਮਿਲਖ ਹੋ ਗਈ।।</verse>
			</chapter>
			<chapter number="24">
				<verse number="1">ਹੁਣ ਅਬਰਾਹਾਮ ਬਹੁਤ ਬਿਰਧ ਅਰ ਵੱਡੀ ਉਮਰ ਦਾ ਹੋ ਗਿਆ ਸੀ ਅਰ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਮ ਨੂੰ ਬਰਕਤ ਦਿੱਤੀ</verse>
				<verse number="2">ਤਾਂ ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ ਕਿ ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ</verse>
				<verse number="3">ਤਾਂਜੋ ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸੌਂਹ ਦੇਵਾਂ ਕਿ ਤੂੰ ਮੇਰੇ ਪੁੱਤ੍ਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਤੀਵੀਂ ਨਾ ਬਿਆਹੀਂ</verse>
				<verse number="4">ਪਰ ਤੂੰ ਮੇਰੇ ਆਪਣੇ ਦੇਸ ਅਰ ਮੇਰੇ ਕੁਨਬੇ ਦੇ ਕੋਲ ਜਾਈਂ ਅਰ ਮੇਰੇ ਪੁੱਤ੍ਰ ਇਸਹਾਕ ਲਈ ਤੀਵੀਂ ਲੈ ਆਵੀਂ</verse>
				<verse number="5">ਤਾਂ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਤ ਉਹ ਤੀਵੀਂ ਮੇਰੇ ਨਾਲ ਏਸ ਦੇਸ ਆਉਣਾ ਨਾ ਚਾਹੇ ਤਾਂ ਕੀ ਮੈਂ ਤੇਰੇ ਪੁੱਤ੍ਰ ਨੂੰ ਉਸ ਦੇਸ ਨੂੰ ਮੋੜ ਲੈ ਜਾਵਾਂ ਜਿੱਥੋਂ ਤੂੰ ਆਇਆ ਹੈਂ?</verse>
				<verse number="6">ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ ਤੂੰ ਮੇਰੇ ਪੁੱਤ੍ਰ ਨੂੰ ਉੱਥੇ ਕਦੰਤ ਨਾ ਮੋੜ ਲੈ ਜਾਵੀਂ</verse>
				<verse number="7">ਯਹੋਵਾਹ ਅਕਾਸ਼ ਦਾ ਪਰਮੇਸ਼ੁਰ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਰ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ ਅਤੇ ਜੋ ਮੇਰੇ ਨਾਲ ਬੋਲਿਆ ਅਰ ਮੇਰੇ ਨਾਲ ਸੌਂਹ ਖਾਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਧਰਤੀ ਦਿਆਂਗਾ ਉਹ ਹੀ ਆਪਣਾ ਦੂਤ ਤੇਰੇ ਅੱਗੇ ਘੱਲੇਗਾ ਅਰ ਤੂੰ ਉੱਥੋਂ ਮੇਰੇ ਪੁੱਤ੍ਰ ਲਈ ਤੀਵੀਂ ਲੈ ਆਵੇਂਗਾ</verse>
				<verse number="8">ਅਤੇ ਜੇ ਉਹ ਤੀਵੀਂ ਤੇਰੇ ਪਿੱਛੇ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਏਸ ਸੌਂਹ ਤੋਂ ਛੁੱਟ ਜਾਵੇਂਗਾ। ਕੇਵਲ ਮੇਰੇ ਪੁੱਤ੍ਰ ਨੂੰ ਉੱਥੇ ਕਦੀ ਨਾ ਉੱਥੇ ਮੋੜ ਲੈ ਜਾਵੀਂ</verse>
				<verse number="9">ਤਾਂ ਉਸ ਨੌਕਰ ਨੇ ਆਪਣਾ ਹੱਥ ਆਪਣੇ ਸਵਾਮੀ ਅਬਰਾਹਾਮ ਦੇ ਪੱਟ ਹੇਠ ਰੱਖਕੇ ਉਹ ਦੇ ਨਾਲ ਇਹ ਗੱਲ ਦੀ ਸੌਂਹ ਖਾਧੀ</verse>
				<verse number="10">ਉਪਰੰਤ ਉਹ ਨੌਕਰ ਆਪਣੇ ਸਵਾਮੀ ਦੇ ਊਠਾਂ ਵਿੱਚੋਂ ਦਸ ਊਠ ਲੈਕੇ ਤੁਰ ਪਿਆ ਕਿਉਂਜੋ ਉਹ ਦੇ ਹੱਥ ਵਿੱਚ ਉਹ ਦੇ ਸਵਾਮੀ ਦਾ ਸਾਰਾ ਮਾਲ ਧਨ ਸੀ ਅਰ ਉੱਠ ਕੇ ਮਸੋਪੋਤਾਮੀਆ ਦੇ ਦੇਸ ਵਿੱਚ ਨਾਹੋਰ ਦੇ ਨਗਰ ਤੀਕ ਗਿਆ</verse>
				<verse number="11">ਅਤੇ ਸ਼ਾਮਾਂ ਦੇ ਵੇਲੇ ਜਦ ਤੀਵੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਹਨ ਤਾਂ ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਬਿਠਾ ਦਿੱਤਾ</verse>
				<verse number="12">ਤਦ ਓਸ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਅੱਜ ਮੇਰਾ ਸਭ ਕਾਰਜ ਸੁਫਲ ਕਰ ਅਤੇ ਮੇਰੇ ਸਵਾਮੀ ਅਬਰਾਹਾਮ ਉੱਤੇ ਦਇਆ ਕਰ</verse>
				<verse number="13">ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜਾ ਹਾਂ ਅਰ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਨ</verse>
				<verse number="14">ਐਉਂ ਹੋਵੇ ਕਿ ਜਿਹੜੀ ਛੋਕਰੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਕੋਡਾ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਰ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੋ ਹੋਵੇ ਜਿਸ ਨੂੰ ਤੈਂ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ ਅਤੇ ਮੈਂ ਏਸੇ ਗੱਲ ਤੋਂ ਜਾਣਾਂਗਾ ਕਿ ਤੈਂ ਮੇਰੇ ਸਵਾਮੀ ਉੱਤੇ ਕਿਰਪਾ ਕੀਤੀ ਹੈ</verse>
				<verse number="15">ਤਾਂ ਐਉਂ ਹੋਇਆ ਜਾਂ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਤੀਵੀਂ ਮਿਲਕਾਹ ਦੇ ਪੁੱਤ੍ਰ ਬਥੂਏਲ ਤੋਂ ਜੰਮੀ ਸੀ ਆਪਣਾ ਘੜਾ ਮੋਢਿਆਂ ਤੇ ਚੁੱਕਕੇ ਆ ਨਿੱਕਲੀ</verse>
				<verse number="16">ਅਰ ਉਹ ਛੋਕਰੀ ਵੇਖਣ ਵਿੱਚ ਵੱਡੀ ਸੋਹਣੀ ਅਰ ਕੁਆਰੀ ਸੀ ਅਰ ਕਿਸੇ ਮਨੁੱਖ ਨੇ ਉਹ ਨੂੰ ਨਹੀਂ ਜਾਣਿਆ ਸੀ ਅਤੇ ਉਹ ਚਸ਼ਮੇ ਵਿੱਚ ਉੱਤਰੀ ਅਰ ਆਪਣਾ ਘੜਾ ਭਰਕੇ ਉਤਾਹਾਂ ਨੂੰ ਆਈ</verse>
				<verse number="17">ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠਕੇ ਗਿਆ ਅਰ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ</verse>
				<verse number="18">ਤਾਂ ਉਸ ਆਖਿਆ, ਮੇਰੇ ਸਵਾਮੀ ਜੀ ਪੀਓ ਤਾਂ ਉਸ ਸ਼ਤਾਬੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਕੋਡਾ ਕੀਤਾ ਅਰ ਉਸ ਨੂੰ ਪਿਲਾਇਆ</verse>
				<verse number="19">ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਾਂ ਉਸ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੀਕਰ ਓਹ ਪੀ ਨਾ ਚੁੱਕਣ</verse>
				<verse number="20">ਤਾਂ ਉਸ ਸ਼ਤਾਬੀ ਨਾਲ ਆਪਣਾ ਘੜਾ ਹੌਦ ਵਿੱਚ ਡੋਹਲ ਦਿੱਤਾ ਅਰ ਫੇਰ ਖੂਹ ਵਿੱਚੋਂ ਪਾਣੀ ਭਰਨ ਨੂੰ ਨੱਠਕੇ ਗਈ ਅਰ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ</verse>
				<verse number="21">ਉਹ ਮਨੁੱਖ ਵੱਡੇ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਭਈ ਯਹੋਵਾਹ ਨੇ ਉਸ ਦਾ ਸਫਰ ਸੁਫਲ ਕੀਤਾ ਹੈ ਕਿ ਨਹੀਂ</verse>
				<verse number="22">ਤਦ ਐਉਂ ਹੋਇਆ ਜਦ ਊਠ ਪੀ ਚੁੱਕੇ ਤਾਂ ਉਸ ਮਨੁੱਖ ਨੇ ਅੱਧੇ ਤੋਂਲੇ ਸੋਨੇ ਦੀ ਇੱਕ ਨੱਥ ਅਰ ਦਸ ਤੋਂਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਲਈ ਕੱਢੇ</verse>
				<verse number="23">ਅਤੇ ਆਖਿਆ, ਮੈਨੂੰ ਦੱਸੀਂ ਤੂੰ ਕਿਹਦੀ ਪੁੱਤ੍ਰੀ ਹੈਂ ਅਰ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?</verse>
				<verse number="24">ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਣਿਆ</verse>
				<verse number="25">ਨਾਲੇ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਪੱਠਾ ਦੱਥਾ ਬਥੇਰਾ ਹੈ ਅਰ ਰਾਤ ਰਹਿਣ ਦੀ ਥਾਂ ਵੀ ਹੈ</verse>
				<verse number="26">ਤਦ ਓਸ ਮਨੁੱਖ ਨੇ ਸੀਸ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ</verse>
				<verse number="27">ਅਰ ਉਸ ਆਖਿਆ, ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਮੇਰੇ ਸਵਾਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਰ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਰ ਮੈਂ ਰਾਹ ਵਿੱਚ ਹੀ ਸਾਂ ਕਿ ਯਹੋਵਾਹ ਨੇ ਮੈਨੂੰ ਮੇਰੇ ਸਵਾਮੀ ਦੇ ਭਰਾਵਾਂ ਦੇ ਘਰ ਦੇ ਰਾਹ ਪਾਇਆ</verse>
				<verse number="28">ਤਾਂ ਉਹ ਛੋਕਰੀ ਆਪਣੀ ਮਾਤਾ ਦੇ ਘਰ ਨੂੰ ਨੱਠਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ</verse>
				<verse number="29">ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਉਂ ਲਾਬਾਨ ਸੀ ਅਤੇ ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜਕੇ ਗਿਆ</verse>
				<verse number="30">ਤਾਂ ਐਉਂ ਹੋਇਆ ਜਦ ਉਸ ਨੇ ਨੱਥ ਅਰ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਡਿੱਠੇ ਅਰ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਹ ਮਨੁੱਖ ਮੈਨੂੰ ਐਉਂ ਐਉਂ ਬੋਲਿਆ ਤਾਂ ਉਹ ਉਸ ਮਨੁੱਖ ਕੋਲ ਆਇਆ ਅਰ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜਾ ਸੀ</verse>
				<verse number="31">ਤਾਂ ਉਸ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਉ। ਬਹਾਰ ਕਿਉਂ ਖੜੇ ਹੋ? ਮੈਂ ਘਰ ਤਿਆਰ ਕੀਤਾ ਹੈ ਤੇ ਊਠਾਂ ਲਈ ਵੀ ਥਾਂ ਹੈ</verse>
				<verse number="32">ਤਾਂ ਉਹ ਮਨੁੱਖ ਘਰ ਵੱਲ ਆਇਆ ਅਰ ਊਠਾਂ ਨੂੰ ਖੋਲ੍ਹਿਆ ਅਰ ਲਾਬਾਨ ਨੇ ਊਠਾਂ ਨੂੰ ਪੱਠਾ ਦੱਥਾ ਦਿੱਤਾ ਅਰ ਉਸ ਦੇ ਅਰ ਉਸ ਦੇ ਸਾਥੀਆਂ ਦੇ ਚਰਨ ਧੋਣ ਲਈ ਪਾਣੀ ਦਿੱਤਾ</verse>
				<verse number="33">ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਆਖਿਆ ਜਦ ਤੀਕਰ ਆਪਣੀ ਗੱਲ ਨਾ ਦੱਸ ਲਵਾਂ ਮੈਂ ਨਹੀਂ ਖਾਵਾਂਗਾ ਤਾਂ ਉਸ ਆਖਿਆ, ਗੱਲ ਕਰੋ</verse>
				<verse number="34">ਫੇਰ ਉਸ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ</verse>
				<verse number="35">ਅਰ ਯਹੋਵਾਹ ਨੇ ਮੇਰੇ ਸਵਾਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਰ ਉਹ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ ਅਰ ਗਾਈਆਂ ਬਲਦ ਅਰ ਸੋਨਾ ਅਰ ਚਾਂਦੀ ਅਰ ਗੋੱਲੇ ਗੋੱਲੀਆਂ ਅਰ ਊਠ ਅਰ ਗਧੇ ਦਿੱਤੇ ਹਨ</verse>
				<verse number="36">ਅਤੇ ਮੇਰੇ ਸਵਾਮੀ ਦੀ ਪਤਨੀ ਸਾਰਾਹ ਨੇ ਆਪਣੇ ਬਿਰਧਪੁਣੇ ਵਿੱਚ ਮੇਰੇ ਸਵਾਮੀ ਲਈ ਇੱਕ ਪੁੱਤ੍ਰ ਜਣਿਆ ਅਰ ਉਸ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ</verse>
				<verse number="37">ਮੇਰੇ ਸਵਾਮੀ ਨੇ ਮੈਥੋਂ ਏਹ ਸੌਂਹ ਅਖਵਾਈ ਹੈ ਕਿ ਤੂੰ ਮੇਰੇ ਪੁੱਤ੍ਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ ਵਿੱਚ ਮੈਂ ਵੱਸਦਾ ਹਾਂ ਤੀਵੀਂ ਨਾ ਲਿਆਵੀਂ</verse>
				<verse number="38">ਸਗੋਂ ਮੇਰੇ ਪਿਤਾ ਦੇ ਘਰ ਅਰ ਮੇਰੇ ਕੁਨਬੇ ਵਿੱਚ ਜਾਵੀਂ ਅਰ ਮੇਰੇ ਪੁੱਤ੍ਰ ਲਈ ਤੀਵੀਂ ਲਿਆਵੀਂ</verse>
				<verse number="39">ਤਾਂ ਮੈਂ ਆਪਣੇ ਸਵਾਮੀ ਨੂੰ ਆਖਿਆ ਕਿ ਸ਼ਾਇਤ ਉਹ ਤੀਵੀਂ ਮੇਰੇ ਪਿੱਛੇ ਨਾ ਆਵੇ</verse>
				<verse number="40">ਉਸ ਮੈਨੂੰ ਆਖਿਆ, ਯਹੋਵਾਹ ਜਿਹਦੇ ਸਨਮੁਖ ਮੈਂ ਚੱਲਦਾ ਹਾਂ ਆਪਣਾ ਦੂਤ ਤੇਰੇ ਨਾਲ ਘੱਲੇਗਾ ਅਰ ਉਹ ਤੇਰੇ ਰਾਹ ਨੂੰ ਸੁਫਲ ਕਰੇਗਾ ਅਰ ਤੂੰ ਮੇਰੇ ਕੁਨਬੇ ਤੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤ੍ਰ ਲਈ ਤੀਵੀਂ ਲਿਆਵੀਂ</verse>
				<verse number="41">ਤਦ ਤੂੰ ਮੇਰੀ ਸੌਂਹ ਤੋਂ ਛੁੱਟੇਗਾ ਜਦ ਤੂੰ ਮੇਰੇ ਕੁਨਬੇ ਵਿੱਚ ਜਾਵੇਂਗਾ ਅਰ ਜੇ ਓਹ ਤੈਨੂੰ ਨਾ ਦੇਣ ਤਾਂ ਤੂੰ ਮੇਰੀ ਸੌਂਹ ਤੋਂ ਬਰੀ ਹੋਇਆ</verse>
				<verse number="42">ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਹਾਂ ਅਰ ਮੈਂ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸੁਫਲ ਕਰੇਂ</verse>
				<verse number="43">ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜਾ ਹਾਂ ਤਾਂ ਐਉਂ ਹੋਵੇ ਕਿ ਜਿਹੜੀ ਕੁਆਰੀ ਭਰਨ ਲਈ ਬਾਹਰ ਆਵੇ ਅਰ ਮੈਂ ਉਹ ਨੂੰ ਆਖਾਂ ਭਈ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾਈਂ ਤਾਂ ਉਹ ਮੈਨੂੰ ਆਖੇ</verse>
				<verse number="44">ਪੀ ਲਾਓ ਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ ਉਹ ਓਹੋ ਤੀਵੀਂ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸਵਾਮੀ ਦੇ ਪੁੱਤ੍ਰ ਲਈ ਠਹਿਰਾਇਆ ਹੈ</verse>
				<verse number="45">ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉੱਤਰੀ ਅਰ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਿਲਾਈਂ</verse>
				<verse number="46">ਤਦ ਉਸ ਸ਼ਤਾਬੀ ਨਾਲ ਆਪਣਾ ਘੜਾ ਲਾਹਕੇ ਆਖਿਆ, ਪੀਓ ਜੀ ਅਰ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਤਾਂ ਮੈਂ ਪੀਤਾ ਅਰ ਉਸ ਮੇਰੇ ਊਠਾਂ ਨੂੰ ਵੀ ਪਿਲਾਇਆ</verse>
				<verse number="47">ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਪੁੱਤ੍ਰੀ ਹੈਂ? ਤਾਂ ਉਸ ਆਖਿਆ ਮੈਂ ਬਥੂਏਲ ਦੀ ਧੀ ਹਾਂ ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਣਿਆ. ਤਾਂ ਮੈਂ ਉਸ ਦੇ ਨੱਕ ਵਿੱਚ ਨੱਥ ਅਰ ਹੱਥਾਂ ਵਿੱਚ ਕੜੇ ਪਾ ਦਿੱਤੇ</verse>
				<verse number="48">ਅਤੇ ਮੈਂ ਆਪਣਾ ਸੀਸ ਝੁਕਾਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਰ ਮੈਂ ਯਹੋਵਾਹ ਆਪਣੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਮੈਨੂੰ ਸਚਿਆਈ ਦੇ ਰਸਤੇ ਪਾਇਆ ਤਾਂਜੋ ਮੈਂ ਆਪਣੇ ਸਵਾਮੀ ਦੇ ਭਰਾ ਦੀ ਪੁੱਤ੍ਰੀ ਉਸ ਦੇ ਪੁੱਤ੍ਰ ਵਾਸਤੇ ਲਵਾਂ</verse>
				<verse number="49">ਹੁਣ ਜੇਕਰ ਤੁਸੀਂ ਮੇਰੇ ਸਵਾਮੀ ਦੇ ਨਾਲ ਦਯਾ ਅਰ ਸਚਿਆਈ ਦਾ ਸਲੂਕ ਕਰਨਾ ਹੈ ਤਾਂ ਮੈਨੂੰ ਦੱਸੋ ਅਰ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ ਤਾਂਜੋ ਮੈਂ ਸੱਜੇ ਅਥਵਾ ਖੱਬੇ ਪਾਸੇ ਵੱਲ ਮੁੜਾਂ</verse>
				<verse number="50">ਤਦ ਲਾਬਾਨ ਅਰ ਬਥੂਏਲ ਨੇ ਜਵਾਬ ਵਿੱਚ ਆਖਿਆ, ਏਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਅਥਵਾ ਭਲਾ ਨਹੀਂ ਆਖ ਸੱਕਦੇ</verse>
				<verse number="51">ਵੇਖੋ ਰਿਬਕਾਹ ਤੁਹਾਡੇ ਸਨਮੁਖ ਹੈ। ਉਹ ਨੂੰ ਲਓ ਅਰ ਜਾਓ ਤਾਂਜੋ ਉਹ ਤੁਹਾਡੇ ਸਵਾਮੀ ਦੇ ਪੁੱਤ੍ਰ ਦੀ ਤੀਵੀਂ ਹੋਵੇ ਜਿਵੇਂ ਯਹੋਵਾਹ ਦਾ ਬਚਨ ਹੈ</verse>
				<verse number="52">ਤਾਂ ਐਉਂ ਹੋਇਆ ਕਿ ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ</verse>
				<verse number="53">ਫੇਰ ਉਸ ਨੌਕਰ ਨੇ ਚਾਂਦੀ ਅਰ ਸੋਨੇ ਦੀਆਂ ਟੂੰਬਾਂ ਅਰ ਬਸਤ੍ਰ ਕੱਢਕੇ ਰਿਬਕਾਹ ਨੂੰ ਦਿੱਤੇ ਅਰ ਉਸ ਨੇ ਉਸ ਦੇ ਭਰਾ ਅਰ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ</verse>
				<verse number="54">ਤਾਂ ਉਸ ਨੇ ਅਰ ਉਸ ਦੇ ਸਾਥੀਆਂ ਨੇ ਖਾਧਾ ਅਰ ਪੀਤਾ ਅਰ ਰਾਤ ਕੱਟੀ। ਤੜਕੇ ਉੱਠਕੇ ਉਸ ਆਖਿਆ, ਮੈਨੂੰ ਮੇਰੇ ਸਵਾਮੀ ਦੇ ਕੋਲ ਤੋਰ ਦਿਓ</verse>
				<verse number="55">ਉਪਰੰਤ ਉਹ ਦੇ ਭਰਾ ਅਰ ਉਹ ਦੀ ਮਾਤਾ ਨੇ ਆਖਿਆ, ਛੋਕਰੀ ਨੂੰ ਥੋੜੇ ਦਿਨ ਅਥਵਾ ਦਸਕੁ ਦਿਨ ਸਾਡੇ ਕੋਲ ਰਹਿਣ ਦਿਓ। ਉਸ ਦੇ ਪਿੱਛੋਂ ਉਹ ਚਲੀ ਜਾਵੇਗੀ</verse>
				<verse number="56">ਪਰ ਉਸ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਡੱਕੋ ਕਿਉਂਜੋ ਯਹੋਵਾਹ ਨੇ ਮੇਰਾ ਪੈਡਾਂ ਸੁਫਲ ਕੀਤਾ ਹੈ। ਮੈਨੂੰ ਘੱਲ ਦਿਓ ਤਾਂਜੋ ਮੈਂ ਆਪਣੇ ਸਵਾਮੀ ਦੇ ਕੋਲ ਜਾਵਾਂ</verse>
				<verse number="57">ਉਨ੍ਹਾਂ ਆਖਿਆ, ਅਸੀਂ ਛੋਕਰੀ ਨੂੰ ਬੁਲਾਉਂਦੇ ਹਾਂ ਅਰ ਉਹ ਦੇ ਮੂੰਹੋਂ ਪੁੱਛਦੇ ਹਾਂ</verse>
				<verse number="58">ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਕੀ ਤੂੰ ਏਸ ਮਨੁੱਖ ਦੇ ਸੰਗ ਜਾਵੇਂਗੀ? ਤਾਂ ਓਸ ਆਖਿਆ, ਮੈਂ ਜਾਵਾਂਗੀ</verse>
				<verse number="59">ਉਪਰੰਤ ਉਨ੍ਹਾਂ ਨੇ ਰਿਬਕਾਹ ਆਪਣੀ ਭੈਣ ਅਰ ਉਹ ਦੀ ਦਾਈ ਅਰ ਅਬਾਰਾਹਮ ਦੇ ਨੌਕਰ ਅਰ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ</verse>
				<verse number="60">ਉਨ੍ਹਾਂ ਰਿਬਕਾਹ ਨੂੰ ਅਸੀਸ ਦਿੱਤੀ ਅਰ ਉਹ ਨੂੰ ਆਖਿਆ, ਹੇ ਸਾਡੀ ਭੈਣ ਤੂੰ ਹਜ਼ਾਰਾਂ ਅਰ ਲੱਖਾਂ ਦੀ ਮਾਤਾ ਹੋ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ</verse>
				<verse number="61">ਤਾਂ ਰਿਬਕਾਹ ਅਰ ਉਸ ਦੇ ਨਾਲ ਦੀਆਂ ਛੋਕਰੀਆਂ ਉੱਠੀਆਂ ਅਰ ਊਠਾਂ ਉੱਤੇ ਚੜ ਗਈਆਂ ਅਰ ਉਸ ਮਨੁੱਖ ਦੇ ਪਿੱਛੇ ਪਿੱਛੇ ਤੁਰ ਪਈਆਂ ਸੋ ਉਹ ਨੌਕਰ ਰਿਬਕਾਹ ਨੂੰ ਲੈਕੇ ਤੁਰ ਪਿਆ</verse>
				<verse number="62">ਇਸਹਾਕ ਬਏਰ-ਲਹੀ-ਰੋਈ ਦੇ ਰਸਤੇ ਤੋਂ ਆਇਆ ਕਿਉਂਜੋ ਉਹ ਦੱਖਣ ਵਿੱਚ ਟਿਕਿਆ ਹੋਇਆ ਸੀ</verse>
				<verse number="63">ਜਾਂ ਇਸਹਾਕ ਸ਼ਾਮਾਂ ਦੇ ਵੇਲੇ ਖੇਤਾਂ ਵਿੱਚ ਗਿਆਨ ਧਿਆਨ ਕਰਨ ਲਈ ਬਾਹਰ ਗਿਆ ਤਾਂ ਉਸ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਅਰ ਵੇਖੋ ਊਠ ਆ ਰਹੇ ਸਨ</verse>
				<verse number="64">ਜਾਂ ਰਿਬਕਾਹ ਨੇ ਅੱਖਾਂ ਚੁੱਕਕੇ ਇਸਹਾਕ ਨੂੰ ਡਿੱਠਾ ਤਾਂ ਊਠ ਤੋਂ ਉੱਤਰ ਗਈ</verse>
				<verse number="65">ਉਹ ਨੇ ਨੌਕਰ ਕੋਲੋ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚ ਦੀ ਸਾਨੂੰ ਮਿਲਣ ਲਈ ਆਉਂਦਾ ਹੈ ਕੌਣ ਹੈ? ਅਤੇ ਨੌਕਰ ਨੇ ਆਖਿਆ, ਉਹ ਮੇਰਾ ਸਵਾਮੀ ਹੈ ਤਾਂ ਉਹ ਨੇ ਬੁਰਕਾ ਲੈਕੇ ਆਪ ਨੂੰ ਢੱਕ ਲਿਆ</verse>
				<verse number="66">ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਕੀਤੀਆਂ ਸਨ ਇਸਹਾਕ ਨੂੰ ਦੱਸੀਆਂ</verse>
				<verse number="67">ਉਪਰੰਤ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਲਿਆ ਅਰ ਉਹ ਉਸ ਦੀ ਪਤਨੀ ਹੋਈ ਅਰ ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਦੇ ਪਿੱਛੋਂ ਸ਼ਾਂਤ ਪ੍ਰਾਪਤ ਹੋਈ।।</verse>
			</chapter>
			<chapter number="25">
				<verse number="1">ਅਬਰਾਹਾਮ ਇੱਕ ਹੋਰ ਤੀਵੀਂ ਲਿਆਇਆ ਜਿਹਦਾ ਨਾਉਂ ਕਟੂਰਾਹ ਸੀ</verse>
				<verse number="2">ਉਸ ਨੇ ਉਸ ਦੇ ਲਈ ਜਿਮਰਾਨ ਅਰ ਯਾਕਸਾਨ ਅਰ ਮਦਾਨ ਅਰ ਮਿਦਯਾਨ ਅਰ ਯਿਸਬਾਕ ਅਰ ਸੂਅਹ ਜਣੇ</verse>
				<verse number="3">ਅਰ ਯਾਕਸਾਨ ਤੋਂ ਸਬਾ ਅਰ ਦਦਾਨ ਜੰਮੇ ਅਰ ਦਾਦਾਨ ਦੇ ਪੁੱਤ੍ਰ ਅੱਸੂਰਿਮ ਅਰ ਲਟੂਸਿਮ ਲਉੱਮਿਮ ਸਨ</verse>
				<verse number="4">ਅਰ ਮਿਦਯਾਨ ਦੇ ਪੁੱਤ੍ਰ ਏਫਾਹ ਅਰ ਏਫਰ ਅਰ ਹਨੋਕ ਅਰ ਏਬੀਦਾ ਅਰ ਅਲਦਾਆ ਸਨ । ਏਹ ਸਾਰੇ ਕਟੂਰਾਹ ਦੇ ਪੁੱਤ੍ਰ ਸਨ।</verse>
				<verse number="5">ਤਾਂ ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ ਇਸਹਾਕ ਨੂੰ ਦਿੱਤਾ</verse>
				<verse number="6">ਪਰ ਆਪਣੀਆਂ ਧਰੇਲਾਂ ਦੇ ਪੁੱਤ੍ਰਾਂ ਨੂੰ ਅਬਰਾਹਾਮ ਨੇ ਇਨਾਮ ਦੇਕੇ ਆਪਣੇ ਪੁੱਤ੍ਰ ਇਸਹਾਕ ਦੇ ਕੋਲੋਂ ਪੂਰਬ ਦੀ ਧਰਤੀ ਵਿੱਚ ਚੜ੍ਹਦੀ ਕੂਟ ਨੂੰ ਆਪਣੇ ਜੀਉਂਦੇ ਜੀ ਘੱਲ ਦਿੱਤਾ</verse>
				<verse number="7">ਅਬਾਰਾਹਮ ਦੇ ਜੀਵਣ ਦੇ ਦਿਹਾੜੇ ਇੱਕ ਸੌ ਪਝੱਤਰ ਵਰਹੇ ਸਨ</verse>
				<verse number="8">ਅਬਰਾਹਾਮ ਪ੍ਰਾਣ ਤਿਆਗ ਕੇ ਚੰਗੇ ਬਿਰਧ ਪੁਣੇ ਵਿੱਚ ਬੁੱਢਾ ਅਰ ਸਮਾਪੂਰ ਹੋਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ</verse>
				<verse number="9">ਤਾਂ ਉਸ ਦੇ ਪੁੱਤ੍ਰਾਂ ਇਸਹਾਕ ਅਰ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫਾ ਵਿੱਚ ਹਿੱਤੀ ਸ਼ੋਹਰ ਦੇ ਪੁੱਤ੍ਰ ਅਫਰੋਨ ਦੀ ਪੈਲੀ ਵਿੱਚ ਜਿਹੜਾ ਮਮਰੇ ਦੇ ਸਾਹਮਣੇ ਹੈ ਦੱਬ ਦਿੱਤਾ</verse>
				<verse number="10">ਉਸ ਪੈਲੀ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤ੍ਰਾਂ ਤੋਂ ਮੁੱਲ ਲਈ ਸੀ ਉੱਥੇ ਅਬਾਰਾਹਮ ਅਤੇ ਉਸ ਦੀ ਤੀਵੀਂ ਸਾਰਾਹ ਦੱਬੇ ਗਏ ਸਨ</verse>
				<verse number="11">ਤਾਂ ਐਉਂ ਕਿ ਅਬਾਰਾਹਮ ਦੇ ਮਰਨ ਦੇ ਪਿੱਛੋਂ ਪਰਮੇਸ਼ੁਰ ਨੇ ਉਸ ਦੇ ਪੁੱਤ੍ਰ ਇਸਹਾਕ ਨੂੰ ਬਰਕਤ ਦਿੱਤੀ ਅਰ ਇਸਹਾਕ ਬਏਰ-ਲਹੀ-ਰੋਈ ਕੋਲ ਜਾ ਟਿਕਿਆ।।</verse>
				<verse number="12">ਅਬਰਾਹਾਮ ਦੇ ਪੁੱਤ੍ਰ ਇਸਮਾਏਲ ਦੀ ਇਹ ਕੁਲ ਪੱਤ੍ਰੀ ਹੈ ਜਿਸ ਨੂੰ ਸਾਰਾਹ ਦੀ ਗੋੱਲੀ ਹਾਜਰਾ ਮਿਸਰੀ ਨੇ ਅਬਰਾਹਾਮ ਲਈ ਜਣਿਆ</verse>
				<verse number="13">ਏਹ ਇਸਮਾਏਲ ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੀ ਕੁਲਪੱਤ੍ਰੀ ਦੇ ਨਾਮਾਂ ਦੇ ਅਨੁਸਾਰ। ਇਸਮਾਏਲ ਦੇ ਪਲੌਠੀ ਦਾ ਨਬਾਯੋਤ ਅਰ ਕੇਦਾਰ ਅਰ ਅਦਬਏਲ ਅਰ ਮਿਬਸਾਮ ਸਨ</verse>
				<verse number="14">ਅਰ ਮਿਸਮਾ ਅਰ ਦੂਮਾਹ ਅਰ ਮਸ਼ਾ</verse>
				<verse number="15">ਹਦਦ ਅਰ ਤੇਮਾ ਅਰ ਯਟੂਰ ਨਾਫੀਸ ਅਰ ਕੇਦਮਾਹ</verse>
				<verse number="16">ਏਹ ਇਸਮਾਏਲ ਦੇ ਪੁੱਤ੍ਰ ਸਨ ਅਰ ਏਹ ਉਨ੍ਹਾਂ ਦੇ ਨਾਉਂ ਉਨ੍ਹਾਂ ਦੇ ਪਿੰਡਾਂ ਅਰ ਉਨ੍ਹਾਂ ਦੀਆਂ ਗੜ੍ਹੀਆਂ ਦੇ ਅਨੁਸਾਰ ਹਨ ਅਰਥਾਤ ਬਾਰਾਂ ਸਰਦਾਰ ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਸਨ</verse>
				<verse number="17">ਏਹ ਇਸ਼ਮਾਏਲ ਦੇ ਜੀਵਨ ਦੇ ਵਰਹੇ ਇੱਕ ਸੌ ਸੈਂਤੀ ਸਨ ਤਾਂ ਉਹ ਪ੍ਰਾਣ ਤਿਆਗਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ</verse>
				<verse number="18">ਓਹ ਹਵੀਲਾਹ ਤੋਂ ਲੈਕੇ ਸ਼ੁਰ ਤੀਕ ਜਿਹੜਾ ਤੇਰੇ ਅੱਸੂਰ ਵੱਲ ਜਾਂਦਿਆਂ ਮਿਸਰ ਦੇ ਸਨਮੁਖ ਹੈ ਵੱਸਦੇ ਸਨ ਅਰ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਟਿਕੇ ਰਹੇ।।</verse>
				<verse number="19">ਏਹ ਅਬਰਾਹਾਮ ਦੇ ਪੁੱਤ੍ਰ ਇਸਹਾਕ ਦੀ ਕੁਲਪੱਤ੍ਰੀ ਹੈ। ਅਬਾਰਾਹਮ ਤੋਂ ਇਸਹਾਕ ਜੰਮਿਆਂ</verse>
				<verse number="20">ਅਤੇ ਇਸਹਾਕ ਚਾਲੀਆਂ ਵਰਿਹਾਂ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ ਜਿਹੜੀ ਬਥੂਏਲ ਪਦਨ ਅਰਾਮ ਦੇ ਅਰਾਮੀ ਦੀ ਧੀ ਅਰ ਲਾਬਾਨ ਅਰਾਮੀ ਦੀ ਭੈਣ ਸੀ</verse>
				<verse number="21">ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਜ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ</verse>
				<verse number="22">ਅਰ ਉਹ ਦੇ ਵਿੱਚ ਬੱਚੇ ਇੱਕ ਦੂਜੇ ਨਾਲ ਘੁਲਦੇ ਸਨ ਅਤੇ ਉਸ ਆਖਿਆ, ਜੇਕਰ ਏਹ ਐਉਂ ਹੈ ਤਾਂ ਮੈਂ ਅਜਿਹੀ ਕਿਉਂ ਹਾਂ? ਅਤੇ ਉਹ ਯਹੋਵਾਹ ਕੋਲੋਂ ਪੁੱਛਣ ਗਈ</verse>
				<verse number="23">ਤਾਂ ਯਹੋਵਾਹ ਉਹ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਰ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਰ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਟਹਿਲ ਕਰੇਗਾ।।</verse>
				<verse number="24">ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੌੜੇ ਸਨ</verse>
				<verse number="25">ਅਤੇ ਜੇਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ ਤਾਂ ਉਨ੍ਹਾਂ ਨੇ ਉਹ ਦਾ ਨਾਉਂ ਏਸਾਓ ਰੱਖਿਆ</verse>
				<verse number="26">ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਿਹਾਂ ਦਾ ਸੀ</verse>
				<verse number="27">ਓਹ ਮੁੰਡੇ ਵੱਡੇ ਹੋਏ ਅਤੇ ਏਸਾਓ ਸਿਆਣਾ ਸ਼ਿਕਾਰੀ ਸੀ ਅਰ ਰੜ ਵਿੱਚ ਰਹਿਣ ਵਾਲਾ ਸੀ ਅਰ ਯਾਕੂਬ ਭੋਲਾ ਭਾਲਾ ਅਰ ਤੰਬੂਆਂ ਵਿੱਚ ਟਿਕਣ ਵਾਲਾ ਸੀ</verse>
				<verse number="28">ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂਜੋ ਉਹ ਸ਼ਿਕਾਰ ਉਹ ਦੇ ਮੂੰਹ ਪਾਉਂਦਾ ਸੀ ਪਰ ਰਿਬਕਾ ਯਾਕੂਬ ਨੂੰ ਪਿਆਰ ਕਰਦੀ ਸੀ</verse>
				<verse number="29">ਤਾਂ ਯਾਕੂਬ ਦਾਲ ਪਕਾਈ ਅਰ ਏਸਾਓ ਰੜ ਵਿੱਚੋਂ ਥੱਕਿਆ ਹੋਇਆ ਆਇਆ</verse>
				<verse number="30">ਅਤੇ ਏਸਾਓ ਨੇ ਯਾਕੂਬ ਨੂੰ ਆਖਿਆ ਏਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਦਿਹ ਕਿਉਂਜੋ ਮੈਂ ਥੱਕਿਆ ਹੋਇਆ ਹਾਂ। ਏਸੇ ਕਾਰਨ ਉਸ ਦਾ ਨਾਉਂ ਅਦੋਮ ਪੈ ਗਿਆ</verse>
				<verse number="31">ਯਾਕੂਬ ਨੇ ਆਖਿਆ, ਤੂੰ ਅੱਜ ਆਪਣੇ ਜੇਠੇ ਹੋਣ ਦੇ ਹੱਕ ਨੂੰ ਮੇਰੇ ਕੋਲ ਬੇਚ ਦਿਹ</verse>
				<verse number="32">ਤਾਂ ਏਸਾਓ ਆਖਿਆ, ਵੇਖ ਮੈਂ ਮਰ ਰਿਹਾ ਹਾਂ। ਏਹ ਜੇਠਾ ਹੋਣਾ ਮੇਰੇ ਕਿਸ ਕੰਮ ਦਾ ਹੈ?</verse>
				<verse number="33">ਤਾਂ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸੌਂਹ ਖਾਹ ਤਾਂ ਓਸ ਸੌਂਹ ਖਾਧੀ ਅਰ ਆਪਣੇ ਜੇਠੇ ਹੋਣ ਦਾ ਹੱਕ ਯਾਕੂਬ ਕੋਲ ਬੇਚ ਦਿੱਤਾ</verse>
				<verse number="34">ਤਾਂ ਯਾਕੂਬ ਨੇ ਏਸਾਓ ਨੂੰ ਰੋਟੀ ਅਰ ਦਾਲ ਦਿੱਤੀ ਅਰ ਉਸ ਨੇ ਖਾਧਾ ਪੀਤਾ ਅਤੇ ਉੱਠਕੇ ਆਪਣੇ ਰਾਹ ਪਿਆ। ਐਉਂ ਏਸਾਓ ਨੇ ਆਪਣੇ ਜੇਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।।</verse>
			</chapter>
			<chapter number="26">
				<verse number="1">ਉਸ ਦੇਸ ਵਿੱਚ ਇੱਕ ਕਾਲ ਪਹਿਲੇ ਕਾਲ ਤੋਂ ਬਿਨਾ ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ ਪੈ ਗਿਆ ਤਾਂ ਇਸਹਾਕ ਅਬੀਮਲਕ ਕੋਲ ਜਿਹੜਾ ਫਿਲਿਸਤੀਆਂ ਦਾ ਰਾਜਾ ਸੀ ਗਰਾਰ ਨੂੰ ਚਲਾ ਗਿਆ</verse>
				<verse number="2">ਤਦ ਯਹੋਵਾਹ ਨੇ ਉਸ ਨੂੰ ਦਰਸ਼ਨ ਦੇਕੇ ਆਖਿਆ, ਮਿਸਰ ਨੂੰ ਨਾ ਉੱਤਰੀਂ ਪਰ ਉਸ ਦੇਸ ਵਿੱਚ ਵੱਸੀਂ ਜਿਹੜਾ ਮੈਂ ਤੈਨੂੰ ਦੱਸਾਂਗਾ</verse>
				<verse number="3">ਤੂੰ ਉਸ ਦੇਸ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ ਸੰਗ ਹੋਵਾਂਗਾ ਅਰ ਤੈਨੂੰ ਬਰਕਤ ਦਿਆਂਗਾ ਕਿਉਂਜੋ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ। ਮੈਂ ਉਸ ਸੌਂਹ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ ਪੂਰੀ ਕਰਾਂਗਾ</verse>
				<verse number="4">ਅਰ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ, ਅਰ ਮੈਂ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ ਅਰ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਂਣਗੀਆਂ</verse>
				<verse number="5">ਕਿਉਂਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਰ ਮੇਰੇ ਫਰਜ਼ਾਂ ਅਰ ਮੇਰੇ ਹੁਕਮਾਂ ਅਰ ਮੇਰੀ ਬਿਧੀਆਂ ਅਰ ਮੇਰੀਆਂ ਬਿਵਸਥਾਂ ਦੀ ਪਾਲਣਾ ਕੀਤੀ</verse>
				<verse number="6">ਅਤੇ ਇਸਹਾਕ ਗਰਾਰ ਵਿੱਚ ਟਿਕਿਆ ਰਿਹਾ</verse>
				<verse number="7">ਅਰ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਤੀਵੀਂ ਵਿਖੇ ਪੁੱਛਿਆ ਤਾਂ ਉਸ ਆਖਿਆ, ਉਹ ਮੇਰੀ ਭੈਣ ਹੈ ਕਿਉਂਜੋ ਉਹ ਏਹ ਆਖਦਾ ਹੋਇਆ ਭੈ ਖਾਂਦਾ ਸੀ ਭਈ ਉਹ ਮੇਰੀ ਤੀਵੀਂ ਹੈ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ ਕਿਉਂਜੋ ਉਹ ਵੇਖਣ ਵਿੱਚ ਸੋਹਣੀ ਸੀ</verse>
				<verse number="8">ਤਾਂ ਐਉਂ ਹੋਇਆ ਕਿ ਜਦ ਉਹ ਉੱਥੇ ਢੇਰ ਦਿਨ ਰਿਹਾ ਤਾਂ ਅਬੀਮਲਕ ਫ਼ਿਲਿਸਤੀਆਂ ਦੇ ਰਾਜਾ ਨੇ ਇੱਕ ਤਾਕੀ ਵਿੱਚ ਝਾਤੀ ਮਾਰਕੇ ਡਿੱਠਾ ਤਾਂ ਵੇਖੋ ਇਸਹਾਕ ਆਪਣੀ ਤੀਵੀਂ ਰਿਬਕਾਹ ਨਾਲ ਕਲੋਲ ਕਰ ਰਿਹਾ ਸੀ</verse>
				<verse number="9">ਤਾਂ ਅਬੀਮਲਕ ਨੇ ਇਸਹਾਕ ਨੂੰ ਬੁਲਾਕੇ ਆਖਿਆ, ਵੇਖ ਉਹ ਸੱਚ ਮੁੱਚ ਤੇਰੀ ਤੀਵੀਂ ਹੈ ਅਰ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਹ ਨੂੰ ਆਖਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਵਾਂ</verse>
				<verse number="10">ਅਬੀਮਲਕ ਨੇ ਆਖਿਆ, ਤੈਂ ਸਾਡੇ ਨਾਲ ਏਹ ਕੀ ਕੀਤਾ? ਜੇ ਜ਼ਰਾਕੁ ਲੋਕਾਂ ਵਿੱਚੋਂ ਕੋਈ ਤੇਰੀ ਤੀਵੀਂ ਦੇ ਸੰਗ ਲੇਟਦਾ ਤਾਂ ਤੂੰ ਸਾਡੇ ਉੱਤੇ ਪਾਪ ਚੜ੍ਹਾਉਂਦਾ</verse>
				<verse number="11">ਤਾਂ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਏਹ ਹੁਕਮ ਦਿੱਤਾ ਕਿ ਜੇ ਕੋਈ ਏਸ ਮਨੁੱਖ ਨੂੰ ਅਰ ਏਸ ਦੀ ਤੀਵੀਂ ਨੂੰ ਹੱਥ ਲਾਵੇਗਾ ਉਹ ਜ਼ਰੂਰ ਮਾਰਿਆ ਜਾਵੇਗਾ।।</verse>
				<verse number="12">ਇਸਹਾਕ ਉਸ ਧਰਤੀ ਵਿੱਚ ਬੀ ਬੀਜਿਆ ਅਰ ਉਸੇ ਸਾਲ ਸੌ ਗੁਣਾ ਪਰਾਪਤ ਕੀਤਾ ਅਤੇ ਯਹੋਵਾਹ ਉਸ ਨੂੰ ਬਰਕਤ ਦਿੱਤੀ</verse>
				<verse number="13">ਸੋ ਉਹ ਮਨੁੱਖ ਵਧ ਗਿਆ ਅਰ ਵਧਦਾ ਚਲਾ ਗਿਆ ਅਰ ਉਹ ਅੱਤ ਵੱਡਾ ਹੋ ਗਿਆ</verse>
				<verse number="14">ਤਾਂ ਉਹ ਭੇਡਾਂ ਬੱਕਰੀਆਂ ਅਰ ਗਾਈਆਂ ਬਲਦਾਂ ਅਰ ਬਹੁਤ ਸਾਰੇ ਟਹਿਲੂਆਂ ਦਾ ਮਾਲਕ ਹੋ ਗਿਆ ਅਤੇ ਫਿਲਿਸਤੀ ਉਸ ਤੋਂ ਸੜਨ ਲੱਗੇ</verse>
				<verse number="15">ਅਰ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਦੇ ਟਹਿਲੂਆਂ ਨੇ ਉਹ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਸਨ ਫਿਲਿਸਤੀਆਂ ਨੇ ਬੰਦ ਕੀਤਾ ਅਰ ਮਿੱਟੀ ਨਾਲ ਭਰ ਦਿੱਤਾ</verse>
				<verse number="16">ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾਹ ਕਿਉਂਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ</verse>
				<verse number="17">ਤਦ ਇਸਹਾਕ ਉੱਥੋਂ ਚਲਾ ਗਿਆ ਅਰ ਗਰਾਰ ਦੇ ਬੇਟ ਵਿੱਚ ਆਪਣਾ ਤੰਬੂ ਲਾਇਆ ਅਰ ਉੱਥੇ ਟਿਕਿਆ</verse>
				<verse number="18">ਤਾਂ ਇਸਹਾਕ ਨੇ ਪਾਣੀ ਦਿਆਂ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ ਅਰ ਜਿਹੜੇ ਫਲਿਸ਼ਤੀਆ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕੀਤੇ ਹੋਏ ਸਨ ਮੁੜਕੇ ਪੁੱਟਿਆ ਅਤੇ ਉਸ ਉਨ੍ਹਾਂ ਦੇ ਨਾਉਂ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ</verse>
				<verse number="19">ਇਸਹਾਕ ਦੇ ਟਹਿਲੂਆਂ ਨੇ ਬੇਟ ਵਿੱਚ ਪੁੱਟਿਆ ਅਰ ਉਨ੍ਹਾਂ ਨੂੰ ਉੱਥੇ ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਾ</verse>
				<verse number="20">ਤਾਂ ਗਰਾਰ ਦੇ ਪਾਲੀ ਇਸਹਾਕ ਦੇ ਪਾਲੀਆਂ ਨੂੰ ਕੌੜੇ ਬਚਨ ਬੋਲੇ ਕਿ ਏਹ ਪਾਣੀ ਸਾਡਾ ਹੈ ਅਤੇ ਉਸ ਨੇ ਉਸ ਖੂਹ ਦਾ ਨਾਉਂ ਏਸਕ ਰੱਖਿਆ ਕਿਉਂਜੋ ਓਹ ਉਸ ਦੇ ਨਾਲ ਝਗੜਦੇ ਸਨ</verse>
				<verse number="21">ਤਾਂ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਰ ਉਸ ਦੇ ਵਿਖੇ ਭੀ ਓਹ ਕੌੜੇ ਬਚਨ ਬੋਲੇ ਉਪਰੰਤ ਉਸ ਨੇ ਉਹ ਦਾ ਨਾਉਂ ਸਿਟਨਾ ਰੱਖਿਆ</verse>
				<verse number="22">ਤਦ ਉਹ ਉੱਥੋਂ ਅੱਗੇ ਤੁਰ ਪਿਆ ਅਰ ਉਸ ਨੇ ਇੱਕ ਹੋਰ ਖੂਹ ਪੁੱਟਿਆ ਅਰ ਓਹ ਉਸ ਵਿਖੇ ਕੌੜੇ ਬਚਨ ਨਹੀਂ ਬੋਲੇ ਉਪਰੰਤ ਉਸ ਨੇ ਉਹ ਦਾ ਨਾਉਂ ਏਹ ਆਖਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਮੋਕਲੀ ਥਾਂ ਦਿੱਤੀ ਹੈ ਅਰ ਅਸੀਂ ਏਸ ਧਰਤੀ ਵਿੱਚ ਫਲਾਂਗੇ।।</verse>
				<verse number="23">ਜਾਂ ਉਹ ਉੱਥੋਂ ਉਤਾਹਾਂ ਬਏਰਸਬਾ ਨੂੰ ਗਿਆ ਤਾਂ ਉੱਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਨ ਦਿੱਤਾ ਅਰ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ</verse>
				<verse number="24">ਨਾ ਡਰ ਕਿਉਂਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਰ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ</verse>
				<verse number="25">ਉਪਰੰਤ ਉਸ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਲਿਆ ਅਤੇ ਉੱਥੇ ਆਪਣਾ ਤੰਬੂ ਖੜਾ ਕੀਤਾ ਅਤੇ ਉੱਥੇ ਇਸਹਾਕ ਦੇ ਟਹਿਲੂਆਂ ਨੇ ਇੱਕ ਖੂਹ ਪੁੱਟਿਆ</verse>
				<verse number="26">ਅਬੀਮਲਕ ਅਰ ਅਹੁੱਜ਼ਥ ਉਹ ਦਾ ਮਿੱਤ੍ਰ ਅਰ ਫੀਕੋਲ ਉਹ ਦੀ ਸੈਨਾ ਦਾ ਸਰਦਾਰ ਗਰਾਰ ਤੋਂ ਉਹ ਦੇ ਕੋਲ ਆਏ</verse>
				<verse number="27">ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ ਜਦ ਕਿ ਤੁਸਾਂ ਮੇਰੇ ਨਾਲ ਵੈਰ ਕਰਕੇ ਆਪਣੇ ਵਿੱਚੋਂ ਮੈਨੂੰ ਕੱਢ ਦਿੱਤਾ?</verse>
				<verse number="28">ਤਾਂ ਉਨ੍ਹਾਂ ਨੇ ਆਖਿਆ ਭਈ ਹੁਣ ਸਫਾਈ ਨਾਲ ਅਸਾਂ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਤਾਂ ਅਸਾਂ ਆਖਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਰ ਤੁਹਾਡੇ ਵਿੱਚ ਇੱਕ ਪਰਨ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ</verse>
				<verse number="29">ਤੁਸੀਂ ਸਾਡੇ ਨਾਲ ਬੁਰਿਆਈ ਨਾ ਕਰਨੀ ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਰ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ</verse>
				<verse number="30">ਤਾਂ ਉਹ ਨੇ ਓਹਨਾਂ ਦੀ ਦਾਉਤ ਕੀਤੀ ਅਰ ਉਨ੍ਹਾਂ ਨੇ ਖਾਧਾ ਪੀਤਾ</verse>
				<verse number="31">ਅਰ ਸਵੇਰੇ ਉੱਠਕੇ ਹਰ ਇੱਕ ਨੇ ਆਪਣੇ ਭਰਾ ਨਾਲ ਸੌਂਹ ਖਾਧੀ ਅਰ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ</verse>
				<verse number="32">ਉਸੇ ਦਿਨ ਐਉਂ ਹੋਇਆ ਕਿ ਇਸਹਾਕ ਦੇ ਟਹਿਲੂਆਂ ਨੇ ਆਕੇ ਉਸ ਖੂਹ ਦੇ ਵਿੱਖੇ ਜਿਹੜਾ ਉਨ੍ਹਾਂ ਪੁੱਟਿਆ ਸੀ ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਾ ਹੈ</verse>
				<verse number="33">ਤਾਂ ਉਸ ਨੇ ਉਸ ਦਾ ਨਾਉਂ ਸ਼ਿਬਆਹ ਰੱਖਿਆ। ਏਸ ਕਾਰਨ ਉਸ ਨਗਰ ਦਾ ਨਾਉਂ ਅੱਜ ਤੀਕ ਬਏਰਸਬਾ ਹੈ।।</verse>
				<verse number="34">ਜਾ ਏਸਾਓ ਚਾਲੀਆਂ ਵਰਿਹਾਂ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਰ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ</verse>
				<verse number="35">ਅਤੇ ਏਹ ਇਸਹਾਕ ਅਰ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।।</verse>
			</chapter>
			<chapter number="27">
				<verse number="1">ਤਾਂ ਐਉਂ ਹੋਇਆ ਕਿ ਜਾਂ ਇਸਹਾਕ ਬਿਰਧ ਹੋ ਗਿਆ ਅਰ ਉਸ ਦੀਆਂ ਅੱਖਾਂ ਧੁੰਦਲਾ ਗਈਆਂ ਭਈ ਉਹ ਵੇਖ ਨਹੀਂ ਸੱਕਦਾ ਸੀ ਤਦ ਉਸ ਆਪਣੇ ਵੱਡੇ ਪੁੱਤ੍ਰ ਏਸਾਓ ਨੂੰ ਸੱਦਕੇ ਆਖਿਆ ਮੇਰੇ ਪੁੱਤ੍ਰ। ਓਸ ਉਹ ਨੂੰ ਆਖਿਆ, ਮੈਂ ਹਾਜ਼ਰ ਹਾਂ</verse>
				<verse number="2">ਤਾਂ ਓਸ ਆਖਿਆ, ਵੇਖ ਮੈਂ ਬਿਰਧ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ</verse>
				<verse number="3">ਸੋ ਤੂੰ ਹੁਣ ਆਪਣੇ ਸ਼ਸਤ੍ਰ ਅਰਥਾਤ ਧਣੁੱਖ ਅਰ ਤਰਕਸ਼ ਲੈ ਅਰ ਰੜ ਵਿੱਚ ਜਾਕੇ ਮੇਰੇ ਲਈ ਸ਼ਿਕਾਰ ਮਾਰ</verse>
				<verse number="4">ਅਰ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲਗਦਾ ਹੈ ਤੇ ਮੇਰੇ ਅੱਗੇ ਪਰੋਸ ਤਾਂਜੋ ਮੈਂ ਖਾਵਾਂ ਅਰ ਮੇਰਾ ਜੀਵ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ</verse>
				<verse number="5">ਜਦ ਇਸਹਾਕ ਆਪਣੇ ਪੁੱਤ੍ਰ ਏਸਾਓ ਨਾਲ ਬੋਲਦਾ ਸੀ ਤਾਂ ਰਿਬਕਾ ਸੁਣਦੀ ਸੀ। ਫੇਰ ਏਸਾਓ ਰੜ ਵੱਲ ਚਲਾ ਗਿਆ ਭਈ ਸ਼ਿਕਾਰ ਮਾਰਕੇ ਲੈ ਆਵੇ</verse>
				<verse number="6">ਤਾਂ ਰਿਬਕਾਹ ਆਪਣੇ ਪੁੱਤ੍ਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਸੁਣਿਆ ਜਦ ਉਹ ਤੇਰੇ ਭਰਾ ਏਸਾਓ ਨੂੰ ਏਹ ਬੋਲਿਆ</verse>
				<verse number="7">ਕਿ ਮੇਰੇ ਲਈ ਸ਼ਿਕਾਰ ਲੈਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਰ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦਿਆਂ</verse>
				<verse number="8">ਹੁਣ ਮੇਰੇ ਪੁੱਤ੍ਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ</verse>
				<verse number="9">ਇੱਜੜ ਵਿੱਚ ਜਾਕੇ ਉੱਥੋਂ ਮੇਰੇ ਲਈ ਬਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲਗਦਾ ਹੈ ਤਿਆਰ ਕਰਾਂ</verse>
				<verse number="10">ਅਤੇ ਆਪਣੇ ਪਿਤਾ ਕੋਲ ਲੈ ਜਾਹ ਤਾਂਜੋ ਉਹ ਖਾਵੇ ਅਰ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ</verse>
				<verse number="11">ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜਤਾਉਲਾ ਮਨੁੱਖ ਹੈ ਅਰ ਮੈਂ ਰੋਮ ਹੀਣ ਮਨੁੱਖ ਹਾਂ</verse>
				<verse number="12">ਸ਼ਾਇਤ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇ ਬਾਜ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਸਰਾਪ ਪਰ ਲਵਾਂ ਤਾਂ ਉਹ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤ੍ਰ ਤੇਰਾ ਸਰਾਪ ਮੇਰੇ ਉੱਤੇ ਆਵੇ</verse>
				<verse number="13">ਤੂੰ ਕੇਵਲ ਮੇਰੀ ਗੱਲ ਸੁਣ ਅਰ ਜਾਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ</verse>
				<verse number="14">ਤਾਂ ਉਸ ਨੇ ਜਾਕੇ ਉਨ੍ਹਾਂ ਨੂੰ ਫੜਿਆ ਅਰ ਆਪਣੀ ਮਾਤਾ ਕੋਲ ਲੈ ਆਇਆ ਅਰ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ ਤਿਆਰ ਕੀਤਾ</verse>
				<verse number="15">ਤਾਂ ਰਿਬਕਾਹ ਨੇ ਆਪਣੇ ਵੱਡੇ ਪੁੱਤ੍ਰ ਏਸਾਓ ਦੇ ਰਾਖਵੇਂ ਬਸਤ੍ਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ ਆਪਣੇ ਨਿੱਕੇ ਪੁੱਤ੍ਰ ਯਾਕੂਬ ਨੂੰ ਪੁਆਏ</verse>
				<verse number="16">ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਰ ਉਸ ਦੀ ਰੋਮ ਹੀਣ ਧੌਣ ਉੱਤੇ ਲਪੇਟੀਆਂ</verse>
				<verse number="17">ਤਾਂ ਉਸ ਨੇ ਉਹ ਸੁਆਦਲਾ ਭੋਜਨ ਅਰ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ ਆਪਣੇ ਪੁੱਤ੍ਰ ਯਾਕੂਬ ਦੇ ਹੱਥ ਵਿੱਚ ਦਿੱਤਾ</verse>
				<verse number="18">ਤਾਂ ਓਸ ਨੇ ਆਪਣੇ ਪਿਤਾ ਕੋਲ ਜਾਕੇ ਆਖਿਆ, ਪਿਤਾ ਜੀ ਤਾਂ ਉਸ ਆਖਿਆ, ਕੀ ਗੱਲ ਹੈ?</verse>
				<verse number="19">ਤੂੰ ਕੌਣ ਹੈਂ ਮੇਰੇ ਪੁੱਤ੍ਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਲੌਠਾ ਪੁੱਤ੍ਰ ਹਾਂ। ਮੈਂ ਉਵੇਂ ਕੀਤਾ ਜਿਵੇਂ ਤੁਸੀਂ ਮੈਨੂੰ ਬੋਲੇ। ਉੱਠ ਬੈਠੋ ਅਰ ਮੇਰੇ ਸ਼ਿਕਾਰ ਤੋਂ ਖਾਓ ਤਾਂਜੋ ਤੁਹਾਡਾ ਜੀਉ ਮੈਨੂੰ ਬਰਕਤ ਦੇਵੇ</verse>
				<verse number="20">ਇਸਹਾਕ ਨੇ ਆਪਣੇ ਪੁੱਤ੍ਰ ਨੂੰ ਆਖਿਆ, ਕਿਕੁੱਰ ਤੈਨੂੰ ਐਨੀ ਸ਼ਤਾਬੀ ਏਹ ਲੱਭਾ ਮੇਰੇ ਪੁੱਤ੍ਰ? ਤਾਂ ਉਸ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਾ ਦਿੱਤਾ</verse>
				<verse number="21">ਤਾਂ ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤ੍ਰ ਮੇਰੇ ਨੇੜੇ ਆ ਤਾਂਜੋ ਮੈਂ ਤੈਨੂੰ ਟੋਹਾਂ ਭਈ ਤੂੰ ਮੇਰਾ ਓਹੋ ਪੁੱਤ੍ਰ ਏਸਾਓ ਹੈਂ ਕਿ ਨਹੀਂ</verse>
				<verse number="22">ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਰ ਓਸ ਉਹ ਨੂੰ ਟੋਹਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ</verse>
				<verse number="23">ਓਸ ਉਹ ਨੂੰ ਨਾ ਪਛਾਤਾ ਕਿਉਂਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ ਉਪਰੰਤ ਉਸ ਨੇ ਉਹ ਨੂੰ ਬਰਕਤ ਦਿੱਤੀ</verse>
				<verse number="24">ਓਸ ਆਖਿਆ, ਕੀ ਤੂੰ ਸੱਚ ਮੁੱਚ ਮੇਰਾ ਪੁੱਤ੍ਰ ਏਸਾਓ ਹੀ ਹੈਂ? ਤਦ ਓਸ ਆਖਿਆ, ਮੈਂ ਹਾਂ</verse>
				<verse number="25">ਓਸ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤ੍ਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂਜੋ ਮੇਰਾ ਜੀਉ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਰ ਓਸ ਖਾਧਾ ਅਰ ਉਸ ਦੇ ਲਈ ਮਧ ਲਿਆਇਆ ਅਤੇ ਓਸ ਪੀਤੀ</verse>
				<verse number="26">ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆਕੇ ਮੈਨੂੰ ਚੁੰਮ ਮੇਰੇ ਪੁੱਤ੍ਰ</verse>
				<verse number="27">ਫੇਰ ਓਸ ਨੇੜੇ ਜਾਕੇ ਉਸ ਨੂੰ ਚੁੰਮਿਆ ਤਾਂ ਓਸ ਦੇ ਬਸਤ੍ਰ ਦੀ ਬਾਸ਼ਨਾ ਸੁੰਘੀ ਅਰ ਉਸ ਨੂੰ ਬਰਕਤ ਦਿੱਤੀ । ਫੇਰ ਓਸ ਆਖਿਆ- ਵੇਖ, ਮੇਰੇ ਪੁੱਤ੍ਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।</verse>
				<verse number="28">ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ ਅਤੇ ਅਨਾਜ ਅਰ ਦਾਖਰਸ ਦੀ ਬਹੁਤਾਇਤ ਤੋਂ ਦੇਵੇ।</verse>
				<verse number="29">ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।</verse>
				<verse number="30">ਤਾਂ ਐਉਂ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿਕੱਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰੋਂ ਆਇਆ</verse>
				<verse number="31">ਤਾਂ ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਰ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਭਈ ਮੇਰਾ ਪਿਤਾ ਉੱਠੇ ਅਰ ਆਪਣੇ ਪੁੱਤ੍ਰ ਦੇ ਸ਼ਿਕਾਰ ਤੋਂ ਖਾਵੇ ਅਰ ਤੁਹਾਡਾ ਜੀਉ ਮੈਨੂੰ ਬਰਕਤ ਦੇਵੇ</verse>
				<verse number="32">ਤਾਂ ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਤੂੰ ਕੌਣ ਹੈਂ? ਤਾਂ ਉਸ ਆਖਿਆ, ਮੈਂ ਤੁਹਾਡਾ ਪਲੌਠਾ ਪੁੱਤ੍ਰ ਏਸਾਓ ਹਾਂ</verse>
				<verse number="33">ਤਾਂ ਇਸਹਾਕ ਨੇ ਅਤਯੰਤ ਥਰ ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਹੈ ਸੀ ਜਿਹੜਾ ਸ਼ਿਕਾਰ ਮਾਰਕੇ ਮੇਰੇ ਕੋਲ ਲਿਆਇਆ? ਮੈਂ ਸਾਰੇ ਵਿੱਚੋਂ ਤੇਰੇ ਆਉਣ ਤੋਂ ਪਹਿਲਾਂ ਖਾਧਾ ਅਰ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ</verse>
				<verse number="34">ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਅਤਯੰਤ ਕੁੜੱਤਣ ਨਾਲ ਭੁੱਭਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ</verse>
				<verse number="35">ਤਾਂ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆਕੇ ਤੇਰੀ ਬਰਕਤ ਲੈ ਗਿਆ</verse>
				<verse number="36">ਉਸ ਨੇ ਆਖਿਆ, ਕੀ ਉਸ ਦਾ ਨਾਉਂ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਓਸ ਹੁਣ ਦੂਜੀ ਵਾਰ ਮੇਰੇ ਸੰਗ ਧੋਖਾ ਕੀਤਾ ਹੈ? ਉਸ ਨੇ ਪਲੋਠੀ ਦਾ ਹੱਕ ਵੀ ਲੈ ਲਿਆ ਅਰ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਾਂ ਓਸ ਆਖਿਆ, ਕੀ ਤੁਸਾਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?</verse>
				<verse number="37">ਤਾਂ ਇਸਹਾਕ ਨੇ ਏਸਾਓ ਨੂੰ ਏਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸਰਦਾਰ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਰ ਅਨਾਜ ਅਰ ਦਾਖਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤ੍ਰ ਮੈਂ ਤੇਰੇ ਲਈ ਕੀ ਕਰਾਂ?</verse>
				<verse number="38">ਤਾਂ ਏਸਾਓ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਉੱਚੀ ਉੱਚੀ ਭੁੱਭਾਂ ਮਾਰੀਆ ਅਰ ਰੋਇਆ</verse>
				<verse number="39">ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਏਹ ਉੱਤਰ ਦਿੱਤਾ- ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤਰੇਲ ਤੋਂ ਰਹਿਣਾ ਤੇਰਾ ਹੋਊ ।</verse>
				<verse number="40">ਤੂੰ ਆਪਣੀ ਤੇਗ ਨਾਲ ਜੀਵੇਂਗਾ ਅਰ ਤੂੰ ਆਪਣੇ ਭਰਾ ਦੀ ਟਹਿਲ ਕਰੇਂਗਾ ਅਰ ਐਉਂ ਹੋਵੇਗਾ ਕਿ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ ।।</verse>
				<verse number="41">ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ ਅਰ ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ</verse>
				<verse number="42">ਉਪਰੰਤ ਰਿਬਕਾਹ ਨੂੰ ਉਸ ਦੇ ਵੱਡੇ ਪੁੱਤ੍ਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤ੍ਰ ਯਾਕੂਬ ਨੂੰ ਬੁਲਾ ਭੇਜਿਆ ਕਿ ਵੇਖ ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ</verse>
				<verse number="43">ਸੋ ਹੁਣ ਮੇਰੇ ਪੁੱਤ੍ਰ ਮੇਰੀ ਗੱਲ ਸੁਣ। ਉੱਠ ਅਰ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾਹ</verse>
				<verse number="44">ਅਰ ਥੋੜੇ ਦਿਨ ਉਸ ਦੇ ਕੋਲ ਰਹਿ ਜਦ ਤੀਕਰ ਤੇਰੇ ਭਰਾ ਦਾ ਕਰੋਧ ਨਾ ਉੱਤਰ ਜਾਵੇ</verse>
				<verse number="45">ਜਦ ਤੀਕਰ ਤੇਰੇ ਭਰਾ ਦਾ ਕਰੋਧ ਤੈਥੋਂ ਨਾ ਹਟ ਜਾਵੇ ਅਤੇ ਜੋ ਕੁਝ ਤੈਂ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇਂ ਤਦ ਤੀਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ । ਮੈਂ ਕਿਉਂ ਇੱਕ ਦਿਹਾੜੇ ਤੁਸਾਂ ਦੋਹਾਂ ਨੂੰ ਗਵਾ ਬੈਠਾ? ।।</verse>
				<verse number="46">ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ ਅਜਿਹੀ ਤੀਵੀਂ ਕਰੇ ਜਿਵੇਂ ਏਸ ਦੇਸ ਦੀਆਂ ਧੀਆਂ ਹਨ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ।।</verse>
			</chapter>
			<chapter number="28">
				<verse number="1">ਤਾਂ ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਰ ਉਸ ਨੂੰ ਬਰਕਤ ਦਿੱਤੀ ਅਰ ਏਹ ਆਖ ਕੇ ਉਸ ਨੂੰ ਹੁਕਮ ਦਿੱਤਾ ਕਿ ਤੂੰ ਕਨਾਨੀ ਧੀਆਂ ਵਿੱਚੋਂ ਤੀਵੀਂ ਨਾ ਕਰੀਂ</verse>
				<verse number="2">ਉੱਠ ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾਹ ਅਰ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਆਪਣੇ ਲਈ ਤੀਵੀਂ ਵਿਆਹ ਲਈਂ</verse>
				<verse number="3">ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਰ ਤੈਨੂੰ ਫਲਵੰਤ ਬਣਾਵੇ ਅਰ ਤੈਨੂੰ ਵਧਾਵੇ ਅਰ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ</verse>
				<verse number="4">ਅਤੇ ਉਹ ਤੈਨੂੰ ਅਬਰਾਹਾਮ ਦੀ ਬਰਕਤ ਅਤੇ ਤੇਰੇ ਨਾਲ ਤੇਰੀ ਅੰਸ ਨੂੰ ਵੀ ਦੇਵੇ ਤਾਂਜੋ ਤੂੰ ਆਪਣੀ ਮੁਸਾਫਰੀ ਦੇ ਦੇਸ ਨੂੰ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਵਿਰਸੇ ਵਿੱਚ ਕਰੇਂ</verse>
				<verse number="5">ਸੋ ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਰ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤ੍ਰ ਅਰ ਯਾਕੂਬ ਅਰ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ ।।</verse>
				<verse number="6">ਜਾਂ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਦਨ ਅਰਾਮ ਵਿੱਚ ਘੱਲਿਆ ਭਈ ਉੱਥੋਂ ਆਪਣੇ ਲਈ ਤੀਵੀਂ ਕਰੇ ਅਤੇ ਉਸ ਉਹ ਨੂੰ ਬਰਕਤ ਦਿੰਦਿਆਂ ਆਖਿਆ ਭਈ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਤੀਵੀਂ ਨਾ ਕਰੀਂ</verse>
				<verse number="7">ਅਤੇ ਯਾਕੂਬ ਆਪਣੇ ਮਾਤਾ ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚੱਲਿਆ ਗਿਆ</verse>
				<verse number="8">ਜਾਂ ਏਸਾਓ ਨੇ ਏਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ</verse>
				<verse number="9">ਤਾਂ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਾਰਾਹਮ ਦੇ ਪੁੱਤ੍ਰ ਇਸਮਾਏਲ ਦੀ ਧੀ ਅਰ ਨਬਾਯੋਥ ਦੀ ਭੈਣ ਮਹਲਥ ਨੂੰ ਆਪਣੇ ਲਈ ਲੈਕੇ ਆਪਣੀਆਂ ਦੂਜੀਆਂ ਤੀਵੀਆਂ ਦੇ ਨਾਲ ਰਲਾ ਲਿਆ ।।</verse>
				<verse number="10">ਯਾਕੂਬ ਬਏਰਸਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ</verse>
				<verse number="11">ਅਤੇ ਇੱਕ ਥਾਂ ਤੇ ਅੱਪੜਿਆ ਅਰ ਉੱਥੇ ਰਾਤ ਕੱਟੀ ਕਿਉਂਜੋ ਸੂਰਜ ਡੁੱਬ ਗਿਆ ਸੀ ਅਰ ਇੱਕ ਪੱਥਰ ਉਸ ਥਾਂ ਤੋਂ ਲੈਕੇ ਆਪਣੇ ਸਿਰਹਾਣੇ ਰੱਖ ਲਿਆ ਅਰ ਉਸ ਥਾਂ ਲੇਟ ਗਿਆ</verse>
				<verse number="12">ਅਤੇ ਇੱਕ ਸੁਫਨਾ ਡਿੱਠਾ ਅਤੇ ਵੇਖੋ ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਰ ਉਸ ਦੀ ਚੋਟੀ ਅਕਾਸ਼ ਤੀਕ ਸੀ ਅਰ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ ਉੱਤਰਦੇ ਸਨ</verse>
				<verse number="13">ਵੇਖੋ ਯਹੋਵਾਹ ਉਸ ਦੇ ਕੋਲ ਖਲੋਤਾ ਸੀ ਅਰ ਉਸ ਆਖਿਆ, ਮੈਂ ਯਹੋਵਾਹ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ ਅਰ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਦਿਆਂਗਾ</verse>
				<verse number="14">ਅਰ ਤੇਰੀ ਅੰਸ ਧਰਤੀ ਦੀ ਧੂੜ ਵਾਂਗਰ ਹੋਵੇਗੀ ਅਰ ਤੂੰ ਲਹਿੰਦੇ ਅਰ ਚੜ੍ਹਦੇ ਅਰ ਉੱਤਰ ਅਰ ਦੱਖਣ ਵੱਲ ਫੁੱਟ ਨਿਕੱਲੇਂਗਾ ਅਰ ਤੈਥੋਂ ਅਰ ਤੇਰੀ ਅੰਸ ਤੋਂ ਪਿਰਥਵੀ ਦੇ ਸਾਰੇ ਟੱਬਰ ਬਰਕਤ ਪਾਉਣਗੇ</verse>
				<verse number="15">ਵੇਖ ਮੈਂ ਤੇਰੇ ਅੰਗ ਸੰਗ ਹਾਂ ਅਰ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ ਅਰ ਤੈਨੂੰ ਫੇਰ ਏਸ ਦੇਸ ਵਿੱਚ ਲੈ ਆਵਾਂਗਾ ਅਰ ਜਿੰਨਾ ਚਿਰ ਤੀਕ ਤੇਰੇ ਨਾਲ ਆਪਣਾ ਬੋਲ ਪੂਰਾ ਨਾ ਕਰ ਲਵਾਂ ਤੈਨੂੰ ਨਹੀਂ ਵਿਸਾਰਾਂਗਾ</verse>
				<verse number="16">ਫੇਰ ਯਾਕੂਬ ਆਪਣੀ ਨੀਂਦਰ ਤੋਂ ਜਾਗਿਆ ਅਰ ਆਖਿਆ ਸੱਚ ਮੁੱਚ ਯਹੋਵਾਹ ਏਸ ਸਥਾਨ ਵਿੱਚ ਹੈ ਪਰ ਮੈਂ ਨਾ ਜਾਤਾ</verse>
				<verse number="17">ਅਤੇ ਓਸ ਭੈ ਖਾਕੇ ਆਖਿਆ ਏਹ ਅਸਥਾਨ ਕਿੱਡਾ ਭਿਆਣਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨਾ ਏਹ ਹੋਰ ਅਸਥਾਨ ਨਹੀਂ ਹੈ ਸਗੋਂ ਏਹ ਤਾਂ ਅਕਾਸ਼ ਦੀ ਡੇਉਢੀ ਹੈ</verse>
				<verse number="18">ਯਾਕੂਬ ਸਵੇਰੇ ਉੱਠਿਆ ਅਰ ਉਸ ਪੱਥਰ ਨੂੰ ਲੈਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ ਥੰਮ੍ਹ ਲਈ ਖੜਾ ਕੀਤਾ ਅਰ ਉਸ ਉੱਤੇ ਤੇਲ ਡੋਹਲਿਆ</verse>
				<verse number="19">ਉਸ ਨੇ ਉਸ ਅਸਥਾਨ ਦਾ ਨਾਉਂ ਬੈਤਏਲ ਰੱਖਿਆ ਪਰ ਪਹਿਲਾਂ ਉਸ ਨਗਰ ਦਾ ਨਾਉਂ ਲੂਜ਼ ਹੈ ਸੀ</verse>
				<verse number="20">ਯਾਕੂਬ ਨੇ ਏਹ ਆਖ ਕੇ ਸੁੱਖਣਾ ਸੁੱਖੀ ਭਈ ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ ਸੰਗ ਹੋਵੇ ਅਰ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ ਅਰ ਖਾਣ ਨੂੰ ਪਰਸ਼ਾਦੀ ਅਰ ਪਾਉਣ ਨੂੰ ਬਸਤ੍ਰ ਮੈਨੂੰ ਦੇਵੇ</verse>
				<verse number="21">ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ</verse>
				<verse number="22">ਅਤੇ ਏਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜਾ ਕੀਤਾ ਪਰਮੇਸ਼ੁਰ ਦਾ ਘਰ ਹੋਵੇਗਾ ਅਰ ਸਾਰੀਆਂ ਚੀਜ਼ਾਂ ਦਾ ਜੋ ਤੂੰ ਮੈਨੂੰ ਦੇਵੇਂਗਾ ਮੈਂ ਜ਼ਰੂਰ ਤੈਨੂੰ ਦਸੌਧ ਦਿਆਂਗਾ।।</verse>
			</chapter>
			<chapter number="29">
				<verse number="1">ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ ਵਿੱਚ ਆਇਆ</verse>
				<verse number="2">ਅਤੇ ਉਸ ਡਿੱਠਾ ਅਰ ਵੇਖੋ ਰੜ ਵਿੱਚ ਇੱਕ ਖੂਹ ਸੀ ਅਤੇ ਵੇਖੋ ਉੱਥੇ ਭੇਡਾਂ ਦੇ ਤਿੰਨ ਇੱਜੜ ਖੂਹ ਦੇ ਕੋਲ ਬੈਠੇ ਹੋਏ ਸਨ ਕਿਉਂ ਜੋ ਉਹ ਉਸ ਖੂਹ ਤੋਂ ਇੱਜੜਾ ਨੂੰ ਪਾਣੀ ਪਿਲਾਉਂਦੇ ਹੁੰਦੇ ਸਨ ਅਰ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ</verse>
				<verse number="3">ਜਾਂ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਰ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੀ ਜਗਹ ਤੇ ਰੱਖ ਦਿੰਦੇ ਸਨ</verse>
				<verse number="4">ਤਦ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਮੇਰੇ ਭਰਾਵੋ ਤੁਸੀਂ ਕਿੱਥੋਂ ਦੇ ਹੋ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ</verse>
				<verse number="5">ਤਾਂ ਉਸ ਓਹਨਾਂ ਨੂੰ ਆਖਿਆ, ਤੁਸੀਂ ਨਾਹੋਰ ਦੇ ਪੁੱਤ੍ਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਆਖਿਆ, ਅਸੀਂ ਜਾਣਦੇ ਹਾਂਗੇ</verse>
				<verse number="6">ਉਸ ਆਖਿਆ, ਉਹ ਚੰਗਾ ਭਲਾ ਹੈ? ਉਨ੍ਹਾਂ ਨੇ ਆਖਿਆ, ਚੰਗਾ ਭਲਾ ਹੈਗਾ ਅਰ ਵੇਖ ਉਹ ਦੀ ਧੀ ਰਾਖੇਲ ਭੇਡਾਂ ਨਾਲ ਲਗੀ ਆਉਂਦੀ ਹੈ</verse>
				<verse number="7">ਤਾਂ ਉਸ ਆਖਿਆ ਵੇਖੋ ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਵੇਲਾ ਨਹੀਂ। ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ</verse>
				<verse number="8">ਪਰ ਉਨ੍ਹਾਂ ਨੇ ਆਖਿਆ, ਅਸੀਂ ਅਜੇਹਾ ਨਹੀਂ ਕਰ ਸੱਕਦੇ ਜਦ ਤੀਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੀਕ ਅਸੀਂ ਭੇਡਾਂ ਨੂੰ ਪਾਣੀ ਨਾ ਪਿਲਾਵਾਂਗੇ</verse>
				<verse number="9">ਉਹ ਉਨ੍ਹਾਂ ਨਾਲ ਬੋਲਦਾ ਹੀ ਸੀ ਕਿ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ ਕਿਉਂਜੋ ਉਹ ਪਾਲਣ ਸੀ</verse>
				<verse number="10">ਤਾਂ ਐਉਂ ਹੋਇਆ ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖੇਲ ਨੂੰ ਅਰ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਰ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ</verse>
				<verse number="11">ਯਾਕੂਬ ਨੇ ਰਾਖੇਲ ਨੂੰ ਚੁੰਮਿਆ ਅਰ ਉੱਚੀ ਉੱਚੀ ਰੋਇਆ</verse>
				<verse number="12">ਤਾਂ ਯਾਕੂਬ ਨੇ ਰਾਖੇਲ ਨੂੰ ਦੱਸਿਆ ਕਿ ਮੈਂ ਤੇਰੇ ਪਿਤਾ ਦਾ ਸਾਕ ਹਾਂ ਅਰ ਮੈਂ ਰਿਬਕਾਹ ਦਾ ਪੁੱਤ੍ਰ ਹਾਂ ਤਾਂ ਉਸ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ</verse>
				<verse number="13">ਤਾਂ ਐਉਂ ਹੋਇਆ ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਰ ਜੱਫੀ ਪਾਕੇ ਉਸ ਨੂੰ ਚੁੰਮਿਆ ਅਰ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਉਸ ਲਾਬਾਨ ਨੂੰ ਸਾਰਿਆ ਗੱਲਾਂ ਦੱਸੀਆਂ</verse>
				<verse number="14">ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ ਮੁੱਚ ਮੇਰੀ ਹੱਡੀ ਅਰ ਮੇਰਾ ਮਾਸ ਹੈਂ ਤਾਂ ਉਹ ਮਹੀਨਾਕੁ ਉਸ ਦੇ ਘਰ ਰਿਹਾ</verse>
				<verse number="15">ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ ਕਿ ਏਸ ਕਾਰਨ ਕਿ ਤੂੰ ਮੇਰਾ ਸਾਕ ਹੈਂ ਕੀ ਮੇਰੀ ਟਹਿਲ ਮੁਖਤ ਹੀ ਕਰੇਂਗਾ? ਮੈਨੂੰ ਦੱਸ, ਕੀ ਤਲਬ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ</verse>
				<verse number="16">ਵੱਡੀ ਦਾ ਨਾਉਂ ਲੇਆਹ ਅਰ ਨਿੱਕੀ ਦਾ ਨਾਉਂ ਰਾਖੇਲ ਸੀ</verse>
				<verse number="17">ਅਤੇ ਲੇਆਹ ਦੀਆਂ ਅੱਖਾਂ ਚੁੰਨੀਆਂ ਸਨ ਪਰ ਰਾਖੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ</verse>
				<verse number="18">ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ ਤਾਂ ਉਸ ਆਖਿਆ ਮੈਂ ਤੇਰੀ ਨਿੱਕੀ ਧੀ ਰਾਖੇਲ ਲਈ ਸੱਤ ਵਰਹੇ ਤੇਰੀ ਟਹਿਲ ਕਰਾਂਗਾ</verse>
				<verse number="19">ਅੱਗੋਂ ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ</verse>
				<verse number="20">ਤੂੰ ਮੇਰੇ ਨਾਲ ਰਹੁ। ਯਾਕੂਬ ਨੇ ਰਾਖੇਲ ਲਈ ਸੱਤ ਵਰਹੇ ਟਹਿਲ ਕੀਤੀ ਅਤੇ ਉਹ ਦੀਆਂ ਅੱਖਾਂ ਵਿੱਚ ਉਹ ਦੇ ਪ੍ਰੇਮ ਦੇ ਕਾਰਨ ਉਹ ਥੋੜੇ ਦਿਨਾਂ ਦੇ ਬਰਾਬਰ ਸਨ</verse>
				<verse number="21">ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇਹ ਕਿਉਂਜੋ ਮੇਰੇ ਦਿਨ ਸੰਪੂਰਣ ਹੋ ਗਏ ਹਨ ਤਾਂਜੋ ਮੈਂ ਉਸ ਕੋਲ ਜਾਵਾਂ</verse>
				<verse number="22">ਤਦ ਲਾਬਾਨ ਨੇ ਉਸ ਥਾਂ ਦੇ ਸਭ ਮਨੁੱਖਾਂ ਨੂੰ ਇਕੱਠਾ ਕਰ ਕੇ ਵੱਡਾ ਖਾਣਾ ਦਿੱਤਾ</verse>
				<verse number="23">ਤੇ ਸ਼ਾਮਾਂ ਵੇਲੇ ਐਉਂ ਹੋਇਆ ਕਿ ਉਹ ਆਪਣੀ ਧੀ ਲੇਆਹ ਨੂੰ ਲੈਕੇ ਉਸ ਦੇ ਕੋਲ ਆਇਆ ਅਤੇ ਉਹ ਉਹ ਦੇ ਕੋਲ ਗਿਆ</verse>
				<verse number="24">ਲਾਬਾਨ ਨੇ ਉਹ ਨੂੰ ਜਿਲਫਾਹ ਆਪਣੀ ਗੋੱਲੀ ਦਿੱਤੀ ਤਾਂਜੋ ਉਹ ਦੀ ਧੀ ਲੇਆਹ ਲਈ ਗੋੱਲੀ ਹੋਵੇ</verse>
				<verse number="25">ਜਾਂ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ ਤਾਂ ਓਸ ਲਾਬਾਨ ਨੂੰ ਆਖਿਆ, ਤੈਂ ਮੇਰੇ ਨਾਲ ਏਹ ਕੀ ਕੀਤਾ? ਕੀ ਰਾਖੇਲ ਲਈ ਮੈਂ ਤੇਰੀ ਟਹਿਲ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕਮਾਇਆ?</verse>
				<verse number="26">ਲਾਬਾਨ ਨੇ ਆਖਿਆ, ਸਾਡੇ ਦੇਸ ਵਿੱਚ ਐਉਂ ਨਹੀਂ ਹੁੰਦਾ ਕਿ ਨਿੰਕੀ ਨੂੰ ਪਲੌਠੀ ਤੋਂ ਪਹਿਲਾਂ ਦਈਏ</verse>
				<verse number="27">ਇਹਦਾ ਸਾਤਾ ਪੂਰਾ ਕਰ ਤਾਂ ਮੈਂ ਤੈਨੂੰ ਏਹ ਵੀ ਉਸ ਟਹਿਲ ਦੇ ਬਦਲੇ ਜਿਹੜੀ ਤੂੰ ਮੇਰੇ ਲਈ ਹੋਰ ਸੱਤਾਂ ਵਰਿਹਾਂ ਤੀਕ ਕਰੇਂਗਾ ਦੇ ਦਿਆਂਗਾ</verse>
				<verse number="28">ਯਾਕੂਬ ਏਸੇ ਤਰਾਂ ਕੀਤਾ ਅਰ ਏਹਦਾ ਸਾਤਾ ਪੂਰਾ ਕੀਤਾ ਤਦ ਉਹ ਉਸ ਨੂੰ ਆਪਣੀ ਧੀ ਰਾਖੇਲ ਵਿਆਹ ਦਿੱਤੀ</verse>
				<verse number="29">ਤਾਂ ਲਾਬਾਨ ਨੇ ਆਪਣੀ ਧੀ ਰਾਖੇਲ ਲਈ ਆਪਣੀ ਗੋੱਲੀ ਬਿਲਹਾਹ ਨੂੰ ਉਸ ਦੀ ਗੋੱਲੀ ਹੋਣ ਲਈ ਦਿੱਤਾ</verse>
				<verse number="30">ਅਰ ਉਹ ਰਾਖੇਲ ਕੋਲ ਵੀ ਗਿਆ ਕਿਉਂਜੋ ਉਹ ਰਾਖੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਹ ਨੇ ਹੋਰ ਸੱਤ ਵਰਹੇ ਉਸ ਦੀ ਟਹਿਲ ਕੀਤੀ।।</verse>
				<verse number="31">ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਘਿਣਾਉਣੀ ਕੀਤੀ ਗਈ ਹੈ ਤਾਂ ਉਸ ਨੇ ਉਸ ਦੀ ਕੁੱਖ ਖੋਲ੍ਹੀ ਪਰ ਰਾਖੇਲ ਬੰਝ ਰਹੀ</verse>
				<verse number="32">ਤਾਂ ਲੇਆਹ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਉਹ ਉਸ ਦਾ ਨਾਉਂ ਰਊਬੇਨ ਰੱਖਿਆ ਕਿਉਂਜੋ ਉਸ ਆਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਸੋ ਹੁਣ ਮੇਰਾ ਮਰਦ ਮੇਰੇ ਨਾਲ ਪ੍ਰੀਤ ਕਰੂਗਾ</verse>
				<verse number="33">ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਘਿਣਾਉਣੀ ਜਾਣੀ ਗਈ ਹਾਂ ਏਸ ਕਾਰਨ ਉਸ ਨੇ ਮੈਨੂੰ ਏਹ ਦਿੱਤਾ ਤੇ ਉਹ ਦਾ ਨਾਉਂ ਸ਼ਿਮਓਨ ਰੱਖਿਆ</verse>
				<verse number="34">ਅਤੇ ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਹੁਣ ਏਸ ਵੇਲੇ ਮੇਰਾ ਮਰਦ ਮੇਰੇ ਨਾਲ ਮਿਲਿਆ ਰਹੂਗਾ ਕਿਉਂਜੋ ਮੈਂ ਉਸ ਦੇ ਲਈ ਤਿੰਨ ਪੁੱਤ੍ਰ ਜਣੇ, ਏਸ ਕਾਰਨ ਉਸ ਉਹ ਦਾ ਨਾਉਂ ਲੇਵੀ ਰੱਖਿਆ</verse>
				<verse number="35">ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਆਖਿਆ, ਏਸ ਵੇਲੇ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਏਸ ਕਾਰਨ ਉਸ ਉਹ ਦਾ ਨਾਉਂ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ ।।</verse>
			</chapter>
			<chapter number="30">
				<verse number="1">ਜਦ ਰਾਖੇਲ ਨੇ ਡਿੱਠਾ ਕਿ ਯਾਕੂਬ ਤੋਂ ਮੈਂ ਨਹੀਂ ਜਣਦੀ ਤਾਂ ਰਾਖੇਲ ਆਪਣੀ ਭੈਣ ਨਾਲ ਖੁਣਸ ਕਰਨ ਲੱਗ ਪਈ ਅਰ ਯਾਕੂਬ ਨੂੰ ਆਖਿਆ, ਮੈਨੂੰ ਪੁੱਤ੍ਰ ਦੇਹ ਨਹੀਂ ਤਾਂ ਮੈਂ ਮਰ ਜਾਵਾਂਗੀ</verse>
				<verse number="2">ਤਾਂ ਯਾਕੂਬ ਦਾ ਕਰੋਧ ਰਾਖੇਲ ਉੱਤੇ ਭੜਕਿਆ ਅਰ ਓਸ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ ਜਿਸ ਤੇਰੀ ਕੁੱਖ ਨੂੰ ਫਲ ਤੋਂ ਰੋਕਿਆ ਹੈ?</verse>
				<verse number="3">ਤਾਂ ਓਸ ਆਖਿਆ, ਵੇਖ ਮੇਰੀ ਗੋੱਲੀ ਬਿਲਹਾਹ ਹੈ। ਉਸ ਦੇ ਕੋਲ ਜਾ ਅਰ ਉਹ ਮੇਰਿਆਂ ਗੋਡਿਆ ਉੱਤੇ ਜਣੇਗੀ ਤਾਂਜੋ ਮੈਂ ਭੀ ਉਸ ਤੋਂ ਅੰਸ ਵਾਲੀ ਬਣਾਈ ਜਾਂਵਾ</verse>
				<verse number="4">ਫੇਰ ਉਸ ਨੇ ਬਿਲਹਾਹ ਆਪਣੀ ਗੋਲੀ ਉਸ ਨੂੰ ਤੀਵੀਂ ਹੋਣ ਲਈ ਦਿੱਤੀ ਅਰ ਯਾਕੂਬ ਉਸ ਦੇ ਕੋਲ ਗਿਆ</verse>
				<verse number="5">ਤਾਂ ਬਿਲਹਾਹ ਗਰਭਵੰਤੀ ਹੋਈ ਅਰ ਯਾਕੂਬ ਤੋਂ ਪੁੱਤ੍ਰ ਜਣੀ</verse>
				<verse number="6">ਅਰ ਰਾਖੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਉਂ ਕੀਤਾ ਨਾਲੇ ਮੇਰੀ ਅਵਾਜ਼ ਸੁਣੀ ਅਰ ਮੈਨੂੰ ਇੱਕ ਪੁੱਤ੍ਰ ਭੀ ਦਿੱਤਾ। ਏਸ ਕਾਰਨ ਉਸ ਦਾ ਨਾਉਂ ਦਾਨ ਰੱਖਿਆ</verse>
				<verse number="7">ਫੇਰ ਬਿਲਹਾਹ ਰਾਖੇਲ ਦੀ ਗੋੱਲੀ ਗਰਭਵੰਤੀ ਹੋਈ ਅਰ ਯਾਕੂਬ ਤੋਂ ਦੂਜਾ ਪੁੱਤ੍ਰ ਜਣੀ</verse>
				<verse number="8">ਰਾਖੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਪਰਮੇਸ਼ੁਰ ਦੇ ਘੋਲਾ ਵਰਗਾ ਘੋਲ ਹੋਇਆ ਪਰ ਮੈਂ ਜਿੱਤ ਗਈ ਏਸ ਲਈ ਉਸ ਦਾ ਨਾਉਂ ਨਫਤਾਲੀ ਰੱਖਿਆ</verse>
				<verse number="9">ਜਾਂ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਆਪਣੀ ਗੋੱਲੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਤੀਵੀਂ ਹੋਣ ਲਈ ਦਿੱਤਾ</verse>
				<verse number="10">ਅਤੇ ਲੇਆਹ ਦੀ ਗੋਲੀ ਜਿਲਫਾਹ ਯਾਕੂਬ ਤੋਂ ਇੱਕ ਪੁੱਤ੍ਰ ਜਣੀ</verse>
				<verse number="11">ਤਾਂ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ ਤਾਂ ਉਸ ਦਾ ਨਾਉਂ ਗਾਦ ਰੱਖਿਆ</verse>
				<verse number="12">ਫੇਰ ਲੇਆਹ ਦੀ ਗੋੱਲੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤ੍ਰ ਜਣਿਆ</verse>
				<verse number="13">ਤਾਂ ਲੇਆਹ ਆਖਿਆ, ਮੈਂ ਸੁਖੀ ਹਾਂ ਏਸ ਕਾਰਨ ਧੀਆਂ ਮੈਨੂੰ ਸੁੱਖੀ ਆਖਣਗੀਆਂ। ਏਸ ਲਈ ਉਸ ਦਾ ਨਾਉਂ ਆਸ਼ੇਰ ਰੱਖਿਆ</verse>
				<verse number="14">ਤਾਂ ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦੀਆ ਪਾਈਆਂ ਅਰ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤ੍ਰ ਦੀਆਂ ਦੂਦੀਆਂ ਵਿੱਚੋਂ ਮੈਨੂੰ ਦੇ</verse>
				<verse number="15">ਉਸ ਉਹ ਨੂੰ ਆਖਿਆ, ਕਿ ਏਹ ਨਿੱਕੀ ਗੱਲ ਹੈ ਕਿ ਤੈਂ ਮੇਰਾ ਮਰਦ ਲੈ ਲਿਆ ਅਰ ਹੁਣ ਤੂੰ ਮੇਰੇ ਪੁੱਤ੍ਰ ਦੀਆਂ ਦੂਦੀਆਂ ਵੀ ਲੈ ਲਵੇਂਗੀ?ਰਾਖੇਲ ਨੇ ਆਖਿਆ, ਇਸ ਲਈ ਤੇਰੇ ਪੁੱਤ੍ਰ ਦੀਆਂ ਦੂਦੀਆਂ ਦੇ ਬਦਲੇ ਉਹ ਮਰਦ ਤੇਰੇ ਸੰਗ ਅੱਜ ਦੀ ਰਾਤ ਲੇਟੇਗਾ</verse>
				<verse number="16">ਜਾਂ ਯਾਕੂਬ ਸ਼ਾਮਾਂ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਹ ਦੇ ਮਿਲਣ ਲਈ ਬਾਹਰ ਆਈ ਅਰ ਉਸ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂਜੋ ਮੈਂ ਤੈਨੂੰ ਆਪਣੇ ਪੁੱਤ੍ਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਉਪਰੰਤ ਉਹ ਉਸ ਰਾਤ ਉਸ ਦੇ ਨਾਲ ਲੇਟਿਆ</verse>
				<verse number="17">ਤਾਂ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵੰਤੀ ਹੋਈ ਅਰ ਯਾਕੂਬ ਲਈ ਪੰਜਵਾਂ ਪੁੱਤ੍ਰ ਜਣੀ</verse>
				<verse number="18">ਤਾਂ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਕਿਉਂਜੋ ਮੈਂ ਆਪਣੀ ਗੋੱਲੀ ਆਪਣੇ ਮਰਦ ਨੂੰ ਦਿੱਤੀ ਅਰ ਉਸ ਉਹ ਦਾ ਨਾਉਂ ਯਿੱਸਾਕਾਰ ਰੱਖਿਆ</verse>
				<verse number="19">ਲੇਆਹ ਫਿਰ ਗਰਭਵੰਤੀ ਹੋਈ ਅਰ ਯਾਕੂਬ ਲਈ ਛੇਵਾਂ ਪੁੱਤ੍ਰ ਜਣੀ</verse>
				<verse number="20">ਲੇਆਹ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਜ ਦਿੱਤਾ । ਹੁਣ ਮੇਰਾ ਮਰਦ ਮੇਰੇ ਸੰਗ ਰਹੇਗਾ ਕਿਉਂਜੋ ਮੈਂ ਉਹ ਦੇ ਲਈ ਛੇ ਪੁੱਤ੍ਰ ਜਣੀ ਤਾਂ ਉਸ ਨੇ ਉਹ ਦਾ ਨਾਉਂ ਜਬੁਲੂਨ ਰੱਖਿਆ</verse>
				<verse number="21">ਫੇਰ ਉਸ ਨੇ ਇੱਕ ਧੀ ਜਣੀ ਅਰ ਉਹ ਦਾ ਨਾਉਂ ਦੀਨਾਹ ਰੱਖਿਆ</verse>
				<verse number="22">ਤਾਂ ਪਰਮੇਸ਼ੁਰ ਨੇ ਰਾਖੇਲ ਨੂੰ ਚੇਤੇ ਕੀਤਾ ਅਰ ਪਰਮੇਸ਼ੁਰ ਨੇ ਉਹ ਦੀ ਸੁਣੀ ਅਰ ਉਹ ਦੀ ਕੁੱਖ ਨੂੰ ਖੋਲ੍ਹਿਆ</verse>
				<verse number="23">ਤਾਂ ਉਹ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਆਖਿਆ, ਪਰਮੇਸ਼ੁਰ ਨੇ ਮੇਰੀ ਬਦਨਾਮੀ ਨੂੰ ਦੂਰ ਕੀਤਾ ਹੈ</verse>
				<verse number="24">ਤਾਂ ਓਸ ਉਹ ਦਾ ਨਾਉਂ ਯੂਸੁਫ਼ ਏਹ ਆਖ ਕੇ ਰੱਖਿਆ ਭਈ ਯਹੋਵਾਹ ਮੈਨੂੰ ਇੱਕ ਹੋਰ ਪੁੱਤ੍ਰ ਦਿੱਤਾ।।</verse>
				<verse number="25">ਐਉਂ ਹੋਇਆ ਜਦ ਯੂਸੁਫ਼ ਰਖੇਲ ਤੋਂ ਜੰਮਿਆਂ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂਜੋ ਮੈਂ ਆਪਣੇ ਅਸਥਾਨ ਅਰ ਆਪਣੇ ਦੇਸ ਨੂੰ ਚੱਲਿਆ ਜਾਵਾਂ</verse>
				<verse number="26">ਅਰ ਮੇਰੀਆਂ ਤੀਵੀਆਂ ਅਰ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਟਹਿਲ ਕੀਤੀ ਮੈਨੂੰ ਦੇਹ ਤਾਂ ਮੈਂ ਚੱਲਿਆ ਜਾਵਾਂਗਾ ਕਿਉਂਜੋ ਤੂੰ ਮੇਰੀ ਟਹਿਲ ਨੂੰ ਜਾਣਦਾ ਹੈ ਜੋ ਮੈਂ ਤੇਰੇ ਲਈ ਕੀਤੀ</verse>
				<verse number="27">ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਦਇਆ ਦੀ ਨਜਰ ਹੋਵੇ ਤਾਂ ਰਹਿ ਜਾਹ ਕਿਉਂ ਜੋ ਮੈਂ ਮਾਲੂਮ ਕੀਤਾ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ</verse>
				<verse number="28">ਉਸ ਆਖਿਆ,ਆਪਣੀ ਤਲਬ ਮੇਰੇ ਨਾਲ ਠਹਿਰਾ ਲੈ ਅਤੇ ਉਹ ਮੈਂ ਤੈਨੂੰ ਦਿਆਂਗਾ</verse>
				<verse number="29">ਉਸ ਉਹ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਤੇਰੀ ਟਹਿਲ ਕਿਵੇਂ ਕੀਤੀ ਅਰ ਤੇਰੇ ਡੰਗਰ ਮੇਰੇ ਨਾਲ ਕਿਵੇਂ ਰਹੇ</verse>
				<verse number="30">ਕਿਉਂਜੋ ਮੇਰੇ ਆਉਂਣ ਤੋਂ ਪਹਿਲਾਂ ਤੇਰੇ ਕੋਲ ਥੋੜਾ ਸੀ ਪਰ ਹੁਣ ਬਹੁਤ ਵਧ ਗਿਆ ਹੈ । ਯਹੋਵਾਹ ਨੇ ਪੈਰ ਪੈਰ ਤੇ ਤੈਨੂੰ ਬਰਕਤ ਦਿੱਤੀ ਹੈ। ਹੁਣ ਮੈਂ ਆਪਣੇ ਘਰ ਲਈ ਭੀ ਕਦ ਕੁਝ ਕਰਾਂ?</verse>
				<verse number="31">ਉਸ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇਹ । ਜੇਕਰ ਮੇਰੇ ਲਈ ਏਹ ਗੱਲ ਕਰੇਂਗਾ ਤਾਂ ਮੈਂ ਤੇਰੇ ਇੱਜੜਾ ਨੂੰ ਫੇਰ ਚਰਾਵਾਂਗਾ ਅਰ ਰਾਖੀ ਕਰਾਂਗਾ</verse>
				<verse number="32">ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਸਾਰੀਆਂ ਚਿਤਲੀਆਂ ਅਰ ਡੱਬੀਆਂ ਅਰ ਸਾਰੀਆਂ ਲੋਹੀਆਂ ਨੂੰ ਅਤੇ ਬੱਕਰੀਆਂ ਵਿੱਚੋਂ ਡੱਬੀਆਂ ਅਰ ਚਿਤਲੀਆਂ ਨੂੰ ਕੱਢਾਂਗਾ ਅਤੇ ਓਹ ਮੇਰੀ ਤਲਬ ਹੋਣਗੀਆਂ</verse>
				<verse number="33">ਅਰ ਮੇਰਾ ਧਰਮ ਮੇਰੇ ਲਈ ਕਿਸੇ ਆਉਣ ਵਾਲੇ ਦਿਨ ਵਿੱਚ ਉੱਤ੍ਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਤਲਬ ਲਈ ਆਵੇਂਗਾ ਤਾਂ ਬੱਕਰੀਆਂ ਵਿੱਚ ਹਰ ਇੱਕ ਜਿਹੜੀ ਚਿਤਲੀ ਅਰ ਡੱਬੀ ਅਰ ਭੇਡਾਂ ਵਿੱਚ ਲੋਹੀ ਨਾ ਹੋਵੇ ਸੋ ਉਹ ਮੇਰੇ ਕੋਲ ਚੋਰੀ ਦੀ ਹੋਵੇਗੀ</verse>
				<verse number="34">ਤਾਂ ਲਾਬਾਨ ਨੇ ਆਖਿਆ, ਵੇਖ ਤੇਰੀ ਗੱਲ ਦੇ ਅਨੁਸਾਰ ਹੋਵੇ</verse>
				<verse number="35">ਤਾਂ ਉਸ ਨੇ ਉਸ ਦਿਹਾੜੇ ਸਾਰੇ ਗਦਰੇ ਅਰ ਡੱਬੇ ਬਕਰੇ ਅਰ ਸਾਰੀਆਂ ਚਿਤਲੀਆਂ ਅਰ ਡੱਬੀਆਂ ਬੱਕਰੀਆਂ ਅਤੇ ਜਿਸ ਕਿਸੇ ਵਿੱਚ ਸਫੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਲੋਹੀਆਂ ਸਨ ਸਭਨਾਂ ਨੂੰ ਕੱਢਿਆ ਅਰ ਆਪਣੇ ਪੁੱਤ੍ਰਾਂ ਦੇ ਹੱਥਾਂ ਵਿੱਚ ਦਿੱਤਾ</verse>
				<verse number="36">ਅਤੇ ਉਸ ਨੇ ਤਿੰਨਾਂ ਦਿਨਾਂ ਦਾ ਪੈਂਡਾ ਆਪਣੇ ਅਰ ਯਾਕੂਬ ਦੇ ਵਿੱਚ ਠਹਿਰਇਆ ਅਰ ਯਾਕੂਬ ਲਾਬਾਨ ਦੇ ਬਾਕੀ ਇੱਜੜਾ ਨੂੰ ਚਾਰਨ ਲੱਗ ਪਿਆ</verse>
				<verse number="37">ਤਦ ਯਾਕੂਬ ਨੇ ਹਰੇ ਸਫੇਦੇ ਅਰ ਬਦਾਮ ਅਰ ਸਰੂ ਦੀਆਂ ਛਿਟੀਆਂ ਲੈਕੇ ਉਨ੍ਹਾਂ ਉੱਤੇ ਅਜੇਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਬਗਿਆਈ ਪਰਗਟ ਹੋਈ</verse>
				<verse number="38">ਤਾਂ ਉਨ੍ਹਾਂ ਛਿਟੀਆਂ ਨੂੰ ਜਿਨਾਂ ਉੱਤੇ ਉਸ ਧਾਰੀਆਂ ਪਾਈਆਂ ਸਨ ਹੌਦਾਂ ਅਤੇ ਨਾਲੀਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ ਉਨ੍ਹਾਂ ਦੇ ਸਾਹਮਣੇ ਹੀ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ</verse>
				<verse number="39">ਸੋ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਰ ਚਿਤਲੇ ਅਰ ਡੱਬੇ ਬੱਚੇ ਦਿੱਤੇ</verse>
				<verse number="40">ਤਾਂ ਯਾਕੂਬ ਨੇ ਲੇਲੇ ਅੱਡ ਕੀਤੇ ਅਰ ਲਾਬਾਨ ਦੇ ਇੱਜੜ ਦੀਆਂ ਵਿੱਚਲੀਆਂ ਗਦਰੀਆਂ ਅਤੇ ਸਭ ਲੋਹੀਆਂ ਦੀ ਵੱਲ ਭੇਡਾਂ ਦੇ ਮੂੰਹ ਫੇਰ ਦਿੱਤੇ ਅਤੇ ਉਸ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਰ ਨਾਲ ਰਲਨ ਨਾ ਦਿੱਤਾ</verse>
				<verse number="41">ਤਾਂ ਐਉਂ ਹੋਇਆ ਕਿ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ ਏਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ</verse>
				<verse number="42">ਪਰ ਜਦ ਇੱਜੜ ਮਾੜਾ ਸੀ ਤਾਂ ਉਸ ਨੇ ਨਾ ਰੱਖੀਆਂ। ਏਸ ਕਾਰਨ ਲਾਬਾਨ ਦੇ ਪੱਠੇ ਮਾੜੇ ਅਰ ਯਾਕੂਬ ਦੇ ਤਕੜੇ ਸਨ</verse>
				<verse number="43">ਸੋ ਉਹ ਮਨੁੱਖ ਬਾਹਲਾ ਹੀ ਵਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਗੋੱਲੀਆਂ ਗੋੱਲੇ ਅਰ ਊਠ ਅਰ ਗਧੇ ਸਨ।।</verse>
			</chapter>
			<chapter number="31">
				<verse number="1">ਉਸ ਨੇ ਲਾਬਾਨ ਦੇ ਪੁੱਤ੍ਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁਝ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਤੋਂ ਏਹ ਸਾਰਾ ਧਨ ਉਹ ਨੇ ਪਾਇਆ ਹੈ</verse>
				<verse number="2">ਫੇਰ ਯਾਕੂਬ ਨੇ ਲਾਬਾਨ ਦਾ ਮੂੰਹ ਡਿੱਠਾ ਤਾਂ ਵੇਖੋ ਉਹ ਅੱਗੇ ਵਾਂਙੁ ਉਹ ਦੀ ਵੱਲ ਨਹੀਂ ਸੀ</verse>
				<verse number="3">ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪਿਉ ਦਾਦਿਆਂ ਦੇ ਦੇਸ ਨੂੰ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ, ਮੈਂ ਤੇਰੇ ਅੰਗ ਸੰਗ ਹੋਵਾਂਗਾ</verse>
				<verse number="4">ਤਾਂ ਯਾਕੂਬ ਨੇ ਰਾਖੇਲ ਅਰ ਲੇਆਹ ਨੂੰ ਰੜੇ ਵਿੱਚ ਆਪਣੇ ਇੱਜੜ ਕੋਲ ਬੁਲਾ ਘੱਲਿਆ</verse>
				<verse number="5">ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਅੱਗੇ ਵਾਂਙੁ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ ਸੰਗ ਰਿਹਾ</verse>
				<verse number="6">ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਟਹਿਲ ਕੀਤੀ ਹੈ</verse>
				<verse number="7">ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕਮਾਇਆ ਅਰ ਮੇਰੀ ਤਲਬ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ</verse>
				<verse number="8">ਜੇ ਉਸ ਐਉਂ ਆਖਿਆ ਕਿ ਚਿਤਲੀਆਂ ਤੇਰੀ ਮਜੂਰੀ ਹਨ ਤਾਂ ਸਾਰੇ ਇੱਜੜ ਨੇ ਸਾਰੇ ਇੱਜੜ ਨੇ ਚਿਤਲੇ ਹੀ ਬੱਚੇ ਦਿੱਤੇ ਅਤੇ ਜੇ ਉਸ ਆਖਿਆ ਕਿ ਗਦਰੇ ਤੇਰੀ ਮਜੂਰੀ ਹਨ ਤਾਂ ਸਾਰੇ ਇੱਜੜ ਨੇ ਗਦਰੇ ਹੀ ਬੱਚੇ ਦਿੱਤੇ</verse>
				<verse number="9">ਸੋ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ</verse>
				<verse number="10">ਅਤੇ ਐਉਂ ਹੋਇਆ ਕਿ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਡਿੱਠਾ ਅਰ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਰ ਚਿਤਲੇ ਅਰ ਚਿਤਕਬਰੇ ਸਨ</verse>
				<verse number="11">ਤਾਂ ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜਰ ਹਾਂ</verse>
				<verse number="12">ਤਦ ਉਸ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਰ ਚਿਤਲੇ ਅਰ ਚਿਤਕਬਰੇ ਹਨ ਕਿਉਂਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ ਹੈ ਸਭ ਡਿੱਠਾ ਹੈ</verse>
				<verse number="13">ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੈਂ ਥੰਮ੍ਹ ਉੱਤੇ ਤੇਲ ਮਲਿਆ ਅਤੇ ਮੇਰੀ ਸੁੱਖਣਾ ਸੁੱਖੀ । ਹੁਣ ਉੱਠ ਅਰ ਏਸ ਦੇਸ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾਹ</verse>
				<verse number="14">ਤਾਂ ਰਾਖੇਲ ਅਰ ਲੇਆਹ ਨੇ ਉੱਤਰ ਦੇਕੇ ਆਖਿਆ, ਕੀ ਅਜੇ ਤੀਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਅਥਵਾ ਅਧਿਕਾਰ ਹੈ?</verse>
				<verse number="15">ਕੀ ਅਸੀਂ ਉਹ ਦੇ ਅੱਗੇ ਓਪਰੀਆਂ ਨਹੀਂ ਰਹੀਆਂ ਕਿਉਂਜੋ ਉਸ ਨੇ ਸਾਨੂੰ ਵੇਚ ਲਿਆ ਅਰ ਸਾਡੀ ਚਾਂਦੀ ਵੀ ਖਾ ਗਿਆ</verse>
				<verse number="16">ਅਰ ਸਭ ਧਨ ਜੋ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਲਿਆ ਉਹ ਸਾਡਾ ਅਰ ਸਾਡੇ ਪੁੱਤ੍ਰਾਂ ਦਾ ਹੈ ਅਰ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ ਸੋਈ ਕਰ</verse>
				<verse number="17">ਤਾਂ ਯਾਕੂਬ ਨੇ ਉੱਠ ਕੇ ਆਪਣੇ ਪੁੱਤ੍ਰਾਂ ਅਰ ਤੀਵੀਆਂ ਨੂੰ ਊਠਾਂ ਉੱਤੇ ਚੜ੍ਹਾਇਆ</verse>
				<verse number="18">ਅਰ ਆਪਣੇ ਸਾਰੇ ਡੰਗਰਾਂ ਨੂੰ ਅਰ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ ਹੱਕ ਲਏ ਤਾਂਜੋ ਕਨਾਨ ਦੇਸ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਾ ਜਾਵੇ</verse>
				<verse number="19">ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਰ ਰਾਖੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ</verse>
				<verse number="20">ਸੋ ਯਾਕੂਬ ਲਾਬਾਨ ਅਰਾਮੀ ਤੋਂ ਚੋਰੀ ਚਲਾ ਗਿਆ ਅਰਥਾਤ ਉਸ ਨੂੰ ਨਾ ਦੱਸਿਆ ਕਿ ਮੈਂ ਭੱਜ ਰਿਹਾ ਹਾਂ</verse>
				<verse number="21">ਤਾਂ ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਹਾੜ ਵੱਲ ਕੀਤਾ।।</verse>
				<verse number="22">ਤੀਜੇ ਦਿਨ ਲਾਬਾਨ ਨੂੰ ਖ਼ਬਰ ਮਿਲੀ ਕਿ ਯਾਕੂਬ ਭੱਜ ਗਿਆ ਹੈ</verse>
				<verse number="23">ਤਾਂ ਓਸ ਆਪਣੇ ਭਰਾਵਾਂ ਨੂੰ ਨਾਲ ਲੈਕੇ ਸੱਤਾਂ ਦਿਨਾਂ ਦਾ ਪੈਡਾਂ ਕਰ ਕੇ ਉਸ ਦਾ ਪਿੱਛਾ ਕੀਤਾ ਅਰ ਉਸ ਨੂੰ ਗਿਲਆਦ ਦੇ ਪਹਾੜ ਉੱਤੇ ਜਾ ਲਿਆ</verse>
				<verse number="24">ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾਕੇ ਆਖਿਆ, ਖ਼ਬਰਦਾਰ ਹੋ ਅਰ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ</verse>
				<verse number="25">ਤਾਂ ਲਾਬਾਨ ਯਾਕੂਬ ਨੂੰ ਜਾ ਮਿਲਿਆ ਅਰ ਯਾਕੂਬ ਨੇ ਆਪਣਾ ਤੰਬੂ ਪਹਾੜ ਉੱਤੇ ਖੜਾ ਕੀਤਾ ਸੀ ਤੇ ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਹਾੜ ਉੱਤੇ ਤੰਬੂ ਖੜਾ ਕੀਤਾ</verse>
				<verse number="26">ਤਾਂ ਲਾਬਾਨ ਨੇ ਯਾਕੂਬ ਨੂੰ ਆਖਿਆ, ਤੈਂ ਕੀ ਕੀਤਾ ਜੋ ਤੂੰ ਮੈਥੋਂ ਚੋਰੀ ਭੱਜ ਆਇਆ ਹੈਂ ਅਰ ਤੂੰ ਮੇਰੀਆਂ ਧੀਆਂ ਨੂੰ ਤੇਗ ਨਾਲ ਕੀਤੇ ਹੋਏ ਕੈਦੀਆਂ ਵਾਂਙੁ ਹੱਕ ਲਿਆਇਆ ਹੈਂ?</verse>
				<verse number="27">ਤੂੰ ਕਿਉਂ ਲੁਕ ਕੇ ਭੱਜਾ ਅਰ ਮੈਨੂੰ ਠੱਗਿਆ ਅਰ ਮੈਨੂੰ ਕਿਉਂ ਨਾ ਖ਼ਬਰ ਦਿੱਤੀ ਤਾਂ ਜੋ ਮੈਂ ਤੈਨੂੰ ਖ਼ੁਸ਼ੀ ਅਰ ਰਾਗ ਰੰਗ ਅਰ ਡੱਫਾਂ ਅਰ ਬਰਬਤਾਂ ਨਾਲ ਵਿਦਿਆ ਕਰਦਾ?</verse>
				<verse number="28">ਤੈਂ ਮੈਨੂੰ ਆਪਣੇ ਪੁੱਤ੍ਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ? ਹੁਣ ਤੈਂ ਮੂਰਖਪੁਣਾ ਕੀਤਾ</verse>
				<verse number="29">ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਰ ਯਾਕੂਬ ਨਾਲ ਭਲਾ ਬੁਰਾ ਨਾ ਬੋਲ</verse>
				<verse number="30">ਹੁਣ ਤੂੰ ਚੱਲਿਆਂ ਤਾਂ ਹੈਂ ਹੀ ਕਿਉਂਜੋ ਤੂੰ ਆਪਣੇ ਪਿਤਾ ਦੇ ਘਰ ਲਈ ਅੱਤ ਲੋਚਦਾ ਹੈਂ ਪਰ ਤੂੰ ਮੇਰੇ ਦੇਵਤਿਆਂ ਨੂੰ ਕਿਉਂ ਚੁਰਾਇਆ?</verse>
				<verse number="31">ਤਾਂ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਏਸ ਲਈ ਕਿ ਮੈਂ ਡਰਿਆ ਤੇ ਮੈਂ ਆਖਿਆ ਕਿ ਤੂੰ ਮੈਥੋਂ ਆਪਣੀਆਂ ਧੀਆਂ ਨੂੰ ਜੋਰ ਨਾਲ ਖੋਹ ਕੇ ਲੈ ਜਾਵੇਂਗਾ</verse>
				<verse number="32">ਜਿਹਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਜਾਚ ਲੈ ਅਰ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ</verse>
				<verse number="33">ਤਾਂ ਲਾਬਾਨ ਨੇ ਯਾਕੂਬ ਦੇ ਤੰਬੂ ਵਿੱਚ ਅਰ ਲੇਆਹ ਦੇ ਤੰਬੂ ਵਿੱਚ ਅਰ ਦੋਹਾਂ ਗੋੱਲੀਆਂ ਦੇ ਤੰਬੂ ਵਿੱਚ ਜਾਕੇ ਕੁਝ ਨਾ ਪਾਇਆ ਅਤੇ ਲੇਆਹ ਦੇ ਤੰਬੂ ਵਿੱਚੋਂ ਨਿਕੱਲ ਕੇ ਰਾਖੇਲ ਦੇ ਤੰਬੂ ਵਿੱਚ ਆਇਆ</verse>
				<verse number="34">ਤਾਂ ਰਾਖੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੇ ਕਚਾਵੇ ਵਿੱਚ ਰੱਖਿਆ ਅਰ ਉਨ੍ਹਾਂ ਦੇ ਉੱਤੇ ਬੈਠ ਗਈ ਅਰ ਲਾਬਾਨ ਨੇ ਸਾਰਾ ਤੰਬੂ ਟੋਹਿਆ ਪਰ ਕੁਝ ਨਾ ਲੱਭਾ</verse>
				<verse number="35">ਤਾਂ ਓਸ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸਵਾਮੀ ਤੁਹਾਡੀਆਂ ਅੱਖਾਂ ਵਿੱਚ ਏਹ ਗੱਲ ਗਰੰਜਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸੱਕੀ ਕਿਉਂਜੋ ਮੈਂ ਤੀਵੀਆਂ ਵਾਲੇ ਹਾਲ ਵਿੱਚ ਹਾਂ। ਸੋ ਉਸ ਨੇ ਟੋਹਿਆ ਪਰ ਉਸ ਨੂੰ ਓਹ ਬੁੱਤ ਨਾ ਲੱਭੇ</verse>
				<verse number="36">ਏਹ ਗੱਲ ਯਾਕੂਬ ਲਈ ਗਰੰਜਗੀ ਦੀ ਸੀ ਅਤੇ ਲਾਬਾਨ ਦੇ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇਕੇ ਆਖਿਆ, ਮੇਰਾ ਕੀ ਦੋਸ਼ ਅਰ ਮੇਰਾ ਕੀ ਪਾਪ ਹੈ ਜੋ ਤੈਂ ਐੱਨਾ ਤੱਤਾ ਹੋਕੇ ਮੇਰਾ ਪਿੱਛਾ ਕੀਤਾ?</verse>
				<verse number="37">ਤੈਂ ਜੋ ਮੇਰਾ ਸਾਰਾ ਅਸਬਾਬ ਟੋਹਿਆ ਤੇਰੇ ਘਰ ਦੇ ਅਸਬਾਬ ਦਾ ਤੈਨੂੰ ਕੀ ਲੱਭਾ? ਉਹ ਨੂੰ ਐਥੇ ਆਪਣੇ ਅਰ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂਜੋ ਓਹ ਸਾਡਾ ਦੋਹਾਂ ਦਾ ਨਿਆਉਂ ਕਰਨ</verse>
				<verse number="38">ਮੈਂ ਏਹਨਾਂ ਵੀਹਾਂ ਵਰਿਹਾਂ ਤੀਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਰ ਬੱਕਰੀਆਂ ਦਾ ਗੱਭ ਨਾ ਡਿੱਗਿਆ ਅਰ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ</verse>
				<verse number="39">ਅਰ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਰ ਉਹ ਜਿਹੜਾ ਦਿਨ ਯਾ ਰਾਤ ਨੂੰ ਚੋਰੀ ਹੋ ਗਿਆ ਉਹ ਤੈਂ ਮੈਥੋਂ ਮੰਗਿਆ</verse>
				<verse number="40">ਇਹ ਮੇਰਾ ਹਾਲ ਸੀ ਭਈ ਦਿਨੇ ਧੁੱਪ ਅਰ ਰਾਤੀਂ ਪਾਲੇ ਮੈਨੂੰ ਖਾ ਲਿਆ ਅਤੇ ਨੀਂਦਰ ਮੇਰੀਆਂ ਅੱਖਾਂ ਤੋਂ ਨੱਠ ਗਈ</verse>
				<verse number="41">ਏਹ ਵੀਹ ਵਰਹੇ ਮੈਂ ਤੇਰੇ ਘਰ ਵਿੱਚ ਰਿਹਾ। ਮੈਂ ਚੌਦਾਂ ਵਰਹੇ ਤੇਰੀਆਂ ਦੋਹਾਂ ਧੀਆਂ ਲਈ ਤੇਰੀ ਟਹਿਲ ਕੀਤੀ ਅਤੇ ਛੇ ਸਾਲ ਤੇਰੀਆਂ ਭੇਡਾਂ ਲਈ ਅਤੇ ਤੈਂ ਦਸ ਵਾਰ ਮੇਰੀ ਤਲਬ ਨੂੰ ਬਦਲਿਆ</verse>
				<verse number="42">ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ । ਪਰਮੇਸ਼ੁਰ ਨੇ ਮੇਰਾ ਕਸ਼ਟ ਅਰ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਰ ਕੱਲ ਰਾਤ ਤੈਨੂੰ ਝਿੜਕਿਆ</verse>
				<verse number="43">ਤਾਂ ਲਾਬਾਨ ਨੇ ਯਾਕੂਬ ਨੂੰ ਉੱਤਰ ਦੇਕੇ ਆਖਿਆ, ਏਹ ਧੀਆਂ ਮੇਰੀਆਂ ਧੀਆਂ ਅਰ ਏਹ ਪੁੱਤ੍ਰ ਮੇਰੇ ਪੁੱਤ੍ਰ ਅਰ ਇਹ ਇੱਜੜ ਮੇਰੇ ਇੱਜੜ ਹਨ ਅਰ ਜੋ ਤੂੰ ਵੇਖਦਾ ਹੈਂ ਸਭ ਮੇਰਾ ਹੈ । ਹੁਣ ਮੈਂ ਅੱਜ ਦੇ ਦਿਨ ਆਪਣੀਆਂ ਏਹਨਾਂ ਧੀਆਂ ਨੂੰ ਅਰ ਏਹਨਾਂ ਤੋਂ ਜੰਮੇ ਹੋਏ ਪੁੱਤ੍ਰਾਂ ਨੂੰ ਕੀ ਕਰਾਂ?</verse>
				<verse number="44">ਸੋ ਹੁਣ ਤੂੰ ਆ ਜੋ ਮੈਂ ਅਰ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਰ ਤੇਰੇ ਵਿਚਕਾਰ ਸਾਖ਼ੀ ਹੋਵੇ</verse>
				<verse number="45">ਤਾਂ ਯਾਕੂਬ ਨੇ ਇੱਕ ਪੱਥਰ ਲੈਕੇ ਥੰਮ੍ਹ ਖੜਾ ਕੀਤਾ</verse>
				<verse number="46">ਅਰ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਲੈਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਖਾਧਾ</verse>
				<verse number="47">ਤਾਂ ਲਾਬਾਨ ਨੇ ਉਸ ਦਾ ਨਾਉਂ ਯਗਰ ਸਾਹਦੂਥਾ ਰੱਖਿਆ ਪਰ ਯਾਕੂਬ ਨੇ ਉਸ ਦਾ ਨਾਉਂ ਗਲੇਦ ਰੱਖਿਆ</verse>
				<verse number="48">ਤਾਂ ਲਾਬਾਨ ਆਖਿਆ ਕਿ ਅੱਜ ਏਹ ਢੇਰ ਮੇਰੇ ਅਰ ਤੇਰੇ ਵਿੱਚ ਸਾਖੀ ਹੋਵੇ, ਏਸ ਕਾਰਨ ਉਸ ਦਾ ਨਾਉਂ ਗਲੇਦ ਰੱਖਿਆ</verse>
				<verse number="49">ਅਰ ਮਿਸਪਾਹ ਵੀ ਏਸ ਲਈ ਕਿ ਓਸ ਆਖਿਆ ਕਿ ਯਹੋਵਾਹ ਮੇਰੀ ਅਰ ਤੇਰੀ ਜਦ ਅਸੀਂ ਇੱਕ ਦੂਜੇ ਤੋਂ ਓਹਲੇ ਹੋਈਏ ਰਾਖੀ ਕਰੇ</verse>
				<verse number="50">ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਰ ਉਨ੍ਹਾਂ ਤੋਂ ਬਿਨਾਂ ਹੋਰ ਤੀਵੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ ਪਰ ਵੇਖ ਪਰਮੇਸ਼ੁਰ ਮੇਰੇ ਅਰ ਓਹਨਾਂ ਤੇਰੇ ਵਿੱਚ ਸਾਖੀ ਹੈ</verse>
				<verse number="51">ਨਾਲੇ ਲਾਬਾਨ ਨੇ ਯਾਕੂਬ ਨੂੰ ਆਖਿਆ, ਵੇਖ ਏਹ ਢੇਰ ਅਰ ਵੇਖ ਏਹ ਥੰਮ੍ਹ ਜੋ ਮੈਂ ਆਪਣੇ ਅਰ ਤੇਰੇ ਵਿੱਚ ਖੜਾ ਕੀਤਾ ਹੈ</verse>
				<verse number="52">ਏਹ ਢੇਰ ਸਾਖੀ ਹੈ ਅਰ ਏਹ ਥੰਮ੍ਹ ਸਾਖੀ ਹੈ ਕਿ ਬੁਰਿਆਈ ਲਈ ਮੈਂ ਏਸ ਢੇਰ ਤੋਂ ਤੇਰੀ ਵੱਲ ਨਾ ਲੰਘਾਂ ਅਤੇ ਤੂੰ ਵੀ ਏਸ ਢੇਰ ਅਰ ਏਸ ਥੰਮ੍ਹ ਤੋਂ ਮੇਰੀ ਵੱਲ ਨਾ ਲੰਘੇਂ</verse>
				<verse number="53">ਅਬਰਾਹਾਮ ਦਾ ਪਰਮੇਸ਼ੁਰ ਅਰ ਨਾਹੋਰ ਦਾ ਪਰਮੇਸ਼ੁਰ ਅਰ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਉਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸੌਂਹ ਖਾਧੀ</verse>
				<verse number="54">ਤਾਂ ਯਾਕੂਬ ਨੇ ਉਸ ਪਹਾੜ ਉੱਤੇ ਭੇਟ ਚੜਾਈ ਅਰ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਰ ਪਹਾੜ ਉੱਤੇ ਰਾਤ ਕੱਟੀ</verse>
				<verse number="55">ਤਾਂ ਲਾਬਾਨ ਨੇ ਸਵੇਰੇ ਉੱਠਕੇ ਆਪਣੇ ਪੁੱਤ੍ਰਾਂ ਅਰ ਧੀਆਂ ਨੂੰ ਚੁੰਮਿਆ ਅਰ ਓਹਨਾਂ ਨੂੰ ਬਰਕਤ ਦਿੱਤੀ ਅਰ ਲਾਬਾਨ ਤੁਰਕੇ ਆਪਣੇ ਅਸਥਾਨ ਨੂੰ ਮੁੜ ਗਿਆ।।</verse>
			</chapter>
			<chapter number="32">
				<verse number="1">ਯਾਕੂਬ ਆਪਣੇ ਰਾਹ ਪੈ ਗਿਆ ਤਾਂ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ</verse>
				<verse number="2">ਅਰ ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਏਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਰ ਉਸ ਥਾਂ ਦਾ ਨਾਉਂ ਮਹਨਾਯਿਮ ਰੱਖਿਆ ।।</verse>
				<verse number="3">ਤਾਂ ਯਾਕੂਬ ਨੇ ਆਪਣੇ ਅੱਗੇ ਸੰਦੇਸੀਆਂ ਨੂੰ ਆਪਣੇ ਭਰਾ ਏਸਾਓ ਕੋਲ ਸ਼ੈਈਰ ਦੀ ਧਰਤੀ ਅਰ ਅਦੋਮ ਦੇ ਮਦਾਨ ਵਿੱਚ ਘੱਲਿਆ</verse>
				<verse number="4">ਅਰ ਉਨ੍ਹਾਂ ਨੂੰ ਹੁਕਮ ਦੇਕੇ ਆਖਿਆ ਕਿ ਤੁਸੀਂ ਮੇਰੇ ਸਵਾਮੀ ਏਸਾਓ ਨੂੰ ਆਖੋ, ਤੁਹਾਡਾ ਦਾਸ ਯਾਕੂਬ ਏਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਟਿਕਿਆ ਅਰ ਹੁਣ ਤੀਕ ਉੱਥੇ ਹੀ ਰਿਹਾ</verse>
				<verse number="5">ਮੇਰੇ ਕੋਲ ਬਲਦ ਗਧੇ ਇੱਜੜ ਅਰ ਗੋੱਲੇ ਗੋੱਲੀਆਂ ਹਨ ਅਰ ਮੈਂ ਆਪਣੇ ਸਵਾਮੀ ਨੂੰ ਏਹ ਦੱਸਣ ਲਈ ਇਨ੍ਹਾਂ ਨੂੰ ਘੱਲਿਆ ਹੈ ਭਈ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਇਆ ਹੋਵੇ</verse>
				<verse number="6">ਤਾਂ ਯਾਕੂਬ ਦੇ ਸੰਦੇਸੀਆਂ ਨੇ ਮੁੜ ਆਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ । ਉਹ ਵੀ ਤੁਹਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ</verse>
				<verse number="7">ਤਾਂ ਯਾਕੂਬ ਅੱਤ ਭੈਮਾਨ ਹੋਇਆ ਅਤੇ ਘਾਬਰਿਆ ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ ਬੱਲਦਾਂ ਅਰ ਊਠਾਂ ਨੂੰ ਲੈਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ</verse>
				<verse number="8">ਅਰ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਆਣ ਪਵੇ ਅਤੇ ਉਸ ਨੂੰ ਮਾਰ ਸੁੱਟੇ ਤਾਂ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ</verse>
				<verse number="9">ਤਾਂ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਰ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ ਅਰ ਮੈਂ ਤੇਰੇ ਸੰਗ ਭਲਿਆਈ ਕਰਾਂਗਾ</verse>
				<verse number="10">ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਰ ਉਸ ਸਾਰੀ ਸਚਿਆਈ ਤੋਂ ਜਿਹੜੀ ਤੈਂ ਆਪਣੇ ਦਾਸ ਦੇ ਸੰਗ ਕੀਤੀ ਬਹੁਤ ਹੀ ਛੋਟਾ ਹਾਂ । ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ</verse>
				<verse number="11">ਤੂੰ ਮੈਨੂੰ ਮੇਰੇ ਭਰਾ ਦੇ ਹੱਥੋਂ ਅਰਥਾਤ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆਕੇ ਮੈਨੂੰ ਅਰ ਮਾਵਾਂ ਨੂੰ ਪੁੱਤ੍ਰਾਂ ਸਣੇ ਨਾ ਮਾਰ ਸੁੱਟੇ</verse>
				<verse number="12">ਤੈਂ ਆਖਿਆ ਕਿ ਮੈਂ ਤੇਰੇ ਸੰਗ ਭਲਿਆਈ ਹੀ ਭਲਿਆਈ ਕਰਾਂਗਾ ਅਰ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗਰ ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ ਬਣਾਵਾਂਗਾ ।।</verse>
				<verse number="13">ਉਹ ਉਸ ਰਾਤ ਉੱਥੇ ਹੀ ਰਿਹਾ ਅਰ ਉਸ ਨੇ ਉਸ ਥਾਂ ਜੋ ਕੁਝ ਉਸ ਦੇ ਹੱਥ ਆਇਆ ਆਪਣੇ ਭਰਾ ਏਸਾਓ ਦੇ ਨਜ਼ਰਾਨੇ ਲਈ ਲਿਆ</verse>
				<verse number="14">ਅਰਥਾਤ ਦੋ ਸੌ ਬੱਕਰੀਆਂ ਅਤੇ ਵੀਹ ਬੱਕਰੇ ਅਰ ਦੋ ਸੌ ਭੇਡਾਂ ਅਤੇ ਵੀਹ ਮੇਂਢੇ</verse>
				<verse number="15">ਅਤੇ ਤੀਹ ਸੂਈਆਂ ਹੋਈਆਂ ਊਠਣੀਆਂ ਬੋਤੀਆਂ ਸਣੇ ਅਰ ਚਾਲੀ ਗਾਊਆਂ ਅਰ ਦਸ ਸਾਹਨ ਅਤੇ ਵੀਹ ਖੋਤੀਆਂ ਦੱਸ ਬੱਚਿਆਂ ਸਣੇ</verse>
				<verse number="16">ਅਰ ਉਨ੍ਹਾਂ ਦੇ ਵੱਗ ਵੱਖਰੇ ਵੱਖਰੇ ਕਰ ਕੇ ਆਪਣੇ ਟਹਿਲੂਆਂ ਦੇ ਹੱਥ ਦਿੱਤੇ ਅਰ ਆਪਣੇ ਟਹਿਲੂਆਂ ਨੂੰ ਆਖਿਆ ਤੁਸੀਂ ਮੇਰੇ ਅੱਗੇ ਅੱਗੇ ਪਾਰ ਲੰਘ ਜਾਓ ਅਤੇ ਵੱਗਾ ਦੇ ਵਿਚਕਾਰ ਥੋੜ ਥੋੜਾ ਫਾਸਲਾ ਰੱਖੋ</verse>
				<verse number="17">ਸਭ ਤੋਂ ਅੱਗੇ ਜਾਣ ਵਾਲੇ ਨੂੰ ਓਸ ਏਹ ਹੁਕਮ ਦਿੱਤਾ ਕਿ ਜਦ ਮੈਨੂੰ ਮੇਰਾ ਭਰਾ ਏਸਾਓ ਮਿਲੇ ਅਰ ਪੁੱਛੇ ਕਿ ਤੂੰ ਕਿਹ ਦਾ ਹੈਂ ਅਰ ਕਿਧਰ ਚੱਲਦਾ ਹੈਂ ਅਰ ਏਹ ਤੇਰੇ ਅਗਲੇ ਕਿਹ ਦੇ ਹਨ?</verse>
				<verse number="18">ਤਾਂ ਤੂੰ ਆਖੀਂ ਏਹ ਤੁਹਾਡੇ ਦਾਸ ਯਾਕੂਬ ਦੇ ਹਨ । ਏਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸਵਾਮੀ ਨੇ ਏਸਾਓ ਲਈ ਘੱਲਿਆ ਹੈ ਅਤੇ ਵੇਖੋ ਉਹ ਵੀ ਸਾਡੇ ਪਿੱਛੇ ਹੈ</verse>
				<verse number="19">ਅਰ ਉਸ ਨੇ ਦੂਜੇ ਅਰ ਤੀਜੇ ਅਰ ਸਾਰਿਆਂ ਨੂੰ ਜਿਹੜੇ ਵੱਗ ਦੇ ਪਿੱਛੇ ਆਉਂਦੇ ਸਨ ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਏਵੇਂ ਹੀ ਬੋਲੋ</verse>
				<verse number="20">ਅਰ ਆਖਿਓ, ਵੇਖੋ ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ ਹੈ ਕਿਉਂਜੋ ਓਸ ਆਖਿਆ ਕਿ ਏਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ ਜਾਂਦਾ ਹੈ ਓਸ ਦੀਆਂ ਅੱਖਾਂ ਠੰਡੀਆਂ ਕਰਾਂਗਾ ਅਰ ਏਸ ਦੇ ਮਗਰੋਂ ਉਹ ਦਾ ਮੂੰਹ ਵੇਖਾਂਗਾ ਸ਼ਾਇਤ ਉਹ ਮੈਨੂੰ ਕਬੂਲ ਕਰੇ</verse>
				<verse number="21">ਸੋ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਰ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ ।।</verse>
				<verse number="22">ਉਹ ਉਸੇ ਰਾਤ ਉੱਠਿਆ ਅਰ ਆਪਣੀਆਂ ਦੋਹਾਂ ਤੀਵੀਆਂ ਅਰ ਦੋਹਾਂ ਗੋੱਲੀਆਂ ਅਰ ਗਿਆਰਾਂ ਪੁੱਤ੍ਰਾਂ ਨੂੰ ਲੈਕੇ ਯੱਬੋਕ ਦੇ ਪੱਤਣ ਤੋਂ ਪਾਰ ਲੰਘਿਆ</verse>
				<verse number="23">ਤਾਂ ਉਸ ਨੇ ਉਨ੍ਹਾਂ ਨੂੰ ਲੈਕੇ ਨਾਲੇ ਤੋਂ ਪਾਰ ਲੰਘਾਇਆ ਅਰ ਜੋ ਉਸ ਦੇ ਕੋਲ ਸੀ ਪਾਰ ਲੰਘਾ ਦਿੱਤਾ</verse>
				<verse number="24">ਤਾਂ ਯਾਕੂਬ ਇੱਕਲਾ ਰਹਿ ਗਿਆ ਅਰ ਉਸ ਦੇ ਨਾਲ ਇੱਕ ਮਨੁੱਖ ਦਿਨ ਦੇ ਚੜ੍ਹਾਓ ਤੀਕ ਘੁਲਦਾ ਰਿਹਾ</verse>
				<verse number="25">ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ</verse>
				<verse number="26">ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ । ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ</verse>
				<verse number="27">ਤਾਂ ਓਸ ਉਹ ਨੂੰ ਆਖਿਆ, ਤੇਰਾ ਨਾਉਂ ਕੀ ਹੈ? ਓਸ ਆਖਿਆ, ਯਾਕੂਬ</verse>
				<verse number="28">ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ</verse>
				<verse number="29">ਤਾਂ ਯਾਕੂਬ ਨੇ ਪੁੱਛ ਕੇ ਆਖਿਆ, ਮੈਨੂੰ ਆਪਣਾ ਨਾ ਦੱਸੀਂ ਤਾਂ ਓਸ ਆਖਿਆ, ਤੂੰ ਮੇਰਾ ਨਾਉਂ ਕਿਉਂ ਪੁੱਛਦਾ ਹੈਂ? ਤਾਂ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ</verse>
				<verse number="30">ਉਪਰੰਤ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਪਨੀਏਲ ਰੱਖਿਆ ਕਿਉਂਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ ਸਾਹਮਣੇ ਵੇਖਿਆ ਅਰ ਉਸ ਦੀ ਜਿੰਦ ਬਚ ਗਈ</verse>
				<verse number="31">ਅਰ ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਰ ਉਹ ਆਪਣੇ ਪੱਟ ਤੋਂ ਲੰਙਾ ਸੀ</verse>
				<verse number="32">ਏਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ ਅੱਜ ਤੀਕਰ ਨਹੀਂ ਖਾਂਦੇ ਕਿਉਂਜੋ ਉਸ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।।</verse>
			</chapter>
			<chapter number="33">
				<verse number="1">ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਲਗਾ ਆਉਂਦਾ ਹੈ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ ਉਪਰੰਤ ਉਸ ਨੇ ਬਾਲਾਂ ਨੂੰ ਲੇਆਹ ਅਰ ਰਾਖੇਲ ਅਰ ਦੋਹਾਂ ਗੋੱਲੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਗੋੱਲੀਆਂ ਨੂੰ ਅਰ ਓਹਨਾਂ ਦੇ ਬਾਲਾਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ</verse>
				<verse number="2">ਲੇਆਹ ਅਰ ਉਸ ਦੇ ਬਾਲਾਂ ਨੂੰ ਉਨ੍ਹਾਂ ਦੇ ਪਿੱਛੇ ਅਰ ਰਾਖੇਲ ਅਰ ਯੂਸੁਫ ਨੂੰ ਸਾਰਿਆਂ ਦੇ ਪਿੱਛੇ ਰੱਖਿਆ</verse>
				<verse number="3">ਪਰ ਉਹ ਆਪ ਉਨ੍ਹਾਂ ਦੇ ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੀਕ ਉਹ ਏਸਾਓ ਕੋਲ ਨਾ ਆ ਪੁੱਜਾ</verse>
				<verse number="4">ਤਾਂ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਰ ਉਸ ਨੂੰ ਜੱਫੀ ਪਾਈ ਅਰ ਉਸ ਦੇ ਗਲ ਵਿੱਚ ਬਾਹਾਂ ਪਾਕੇ ਉਸ ਨੂੰ ਚੁੰਮਿਆ ਅਰ ਓਹ ਰੋਏ</verse>
				<verse number="5">ਫੇਰ ਓਸ ਅੱਖਾਂ ਚੁੱਕ ਕੇ ਤੀਵੀਆਂ ਅਰ ਬਾਲਾਂ ਨੂੰ ਡਿੱਠਾ ਅਰ ਆਖਿਆ, ਤੇਰੇ ਨਾਲ ਏਹ ਕੌਣ ਹਨ? ਤਾਂ ਓਸ ਆਖਿਆ, ਏਹ ਓਹ ਬਾਲ ਹਨ ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ</verse>
				<verse number="6">ਤਾਂ ਗੋੱਲੀਆਂ ਅਰ ਉਨ੍ਹਾਂ ਦੇ ਬਾਲਾਂ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ</verse>
				<verse number="7">ਫੇਰ ਲੇਆਹ ਅਰ ਉਸ ਦੇ ਬਾਲਾਂ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ ਅਰ ਮਗਰੋਂ ਯੂਸੁਫ ਅਰ ਰਾਖੇਲ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ</verse>
				<verse number="8">ਤਾਂ ਓਸ ਆਖਿਆ, ਏਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ ਤੇਰਾ ਕੀ ਪਰੋਜਨ ਹੈ? ਉਸ ਨੇ ਆਖਿਆ ਭਈ ਮੇਰੇ ਸਵਾਮੀ ਦੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ</verse>
				<verse number="9">ਤਾਂ ਏਸਾਓ ਨੇ ਆਖਿਆ, ਮੇਰੇ ਭਰਾ ਮੇਰੇ ਕੋਲ ਤਾਂ ਬਹੁਤ ਕੁਝ ਹੈ ਅਰ ਜੋ ਤੇਰਾ ਹੈ ਓਹ ਤੂੰ ਆਪਣੇ ਕੋਲ ਹੀ ਰੱਖ</verse>
				<verse number="10">ਯਾਕੂਬ ਨੇ ਆਖਿਆ, ਐਉਂ ਨਹੀਂ । ਜੇ ਤੇਰੀ ਨਿਗਾਹ ਵਿੱਚ ਮੇਰੇ ਲਈ ਦਯਾ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ ਕਿਉਂਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਤੁੱਲ ਹੈ ਏਸ ਕਾਰਨ ਕਿ ਤੂੰ ਮੈਥੋਂ ਪਰਸੰਨ ਹੋਇਆ ਹੈਂ</verse>
				<verse number="11">ਮੇਰੀ ਸੁਗਾਤ ਨੂੰ ਜਿਹੜੀ ਤੇਰੇ ਕੋਲ ਘੱਲੀ ਗਈ ਹੈ ਕਬੂਲ ਕਰ ਕਿਉਂਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਰ ਮੇਰੇ ਕੋਲ ਸਭ ਕੁਝ ਹੈ ਤਾਂ ਉਹ ਉਸ ਦੇ ਖੈਹੜੇ ਪਿਆ ਸੋ ਉਸ ਨੇ ਕਬੂਲ ਕਰ ਲਈ</verse>
				<verse number="12">ਫੇਰ ਓਸ ਆਖਿਆ, ਅਸੀਂ ਆਪਣੇ ਰਾਹ ਪੈ ਚੱਲੀਏ ਅਰ ਮੈਂ ਤੇਰੇ ਅੱਗੇ ਅੱਗੇ ਚੱਲਾਂਗਾ</verse>
				<verse number="13">ਪਰ ਉਸ ਨੇ ਉਹ ਨੂੰ ਆਖਿਆ, ਮੇਰਾ ਸਵਾਮੀ ਜਾਣਦਾ ਹੈ ਕਿ ਬਾਲ ਸੋਹਲ ਹਨ ਅਰ ਮੇਰੇ ਕੋਲ ਭੇਡਾਂ ਬੱਕਰੀਆਂ ਅਰ ਗਊਆਂ ਲਵੇਰੀਆਂ ਹਨ ਅਰ ਜੇ ਓਹ ਇੱਕ ਦਿਨ ਵੱਧ ਹੱਕੇ ਜਾਣ ਤਾਂ ਸਾਰੇ ਇੱਜੜ ਮਰ ਜਾਣਗੇ</verse>
				<verse number="14">ਮੇਰਾ ਸਵਾਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਰ ਮੈਂ ਹੌਲੀ ਹੌਲੀ ਡੰਗਰਾਂ ਦੀ ਤੋਰ ਜਿਹੜੇ ਮੇਰੇ ਅੱਗੇ ਹਨ ਅਰ ਬਾਲਾਂ ਦੀ ਤੋਰ ਅਨੁਸਾਰ ਆਵਾਂਗਾ ਜਦ ਤੀਕ ਮੈਂ ਆਪਣੇ ਸਵਾਮੀ ਕੋਲ ਸ਼ੇਈਰ ਵਿੱਚ ਨਾ ਪਹੁੰਚਾਂ</verse>
				<verse number="15">ਉਪਰੰਤ ਏਸਾਓ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕਿੰਨਿਆਂਕੁ ਨੂੰ ਤੇਰੇ ਕੋਲ ਛੱਡਾਂ ਤਾਂ ਓਸ ਆਖਿਆ, ਕੀ ਲੋੜ ਹੈ? ਪਰ ਮੇਰੇ ਸਵਾਮੀ ਦੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ</verse>
				<verse number="16">ਤਾਂ ਉਸੇ ਦਿਨ ਏਸਾਓ ਨੇ ਫੇਰ ਸ਼ੇਈਰ ਦਾ ਰਾਹ ਫੜਿਆ ਅਰ ਯਾਕੂਬ ਸੁੱਕੋਥ ਦੇ ਰਾਹ ਪੈ ਗਿਆ</verse>
				<verse number="17">ਅਤੇ ਆਪਣੇ ਲਈ ਇੱਕ ਘਰ ਬਣਾਇਆ ਅਰ ਆਪਣੇ ਡੰਗਰਾਂ ਲਈ ਛੱਪਰ ਬਣਾਏ ਏਸ ਲਈ ਉਸ ਅਸਥਾਨ ਦਾ ਨਾਉਂ ਸੁੱਕੋਥ ਪੈ ਗਿਆ</verse>
				<verse number="18">ਯਾਕੂਬ ਸ਼ਾਂਤੀ ਨਾਲ ਪਦਨ ਆਰਾਮ ਵਿੱਚੋਂ ਨਿਕੱਲ ਕੇ ਕਨਾਨ ਦੇਸ ਦੇ ਨਗਰ ਸ਼ਕਮ ਵਿੱਚ ਆਇਆ ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ</verse>
				<verse number="19">ਅਰ ਪੈਲੀ ਦਾ ਖੱਤਾ ਜਿੱਥੇ ਆਪਣਾ ਤੰਬੂ ਲਾਇਆ ਸ਼ਕਮ ਦਾ ਪਿਤਾ ਹਮੋਰ ਦੇ ਪੁੱਤ੍ਰਾਂ ਦੇ ਹੱਥੋਂ ਚਾਂਦੀ ਦਾ ਇੱਕ ਸੌ ਟਕੇ ਨਾਲ ਮੁੱਲ ਲਿਆ ਸੀ</verse>
				<verse number="20">ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਨੂੰ ਏਲ ਏਲੋਹੇ ਇਸਰਾਏਲ ਸੱਦਿਆ ।।</verse>
			</chapter>
			<chapter number="34">
				<verse number="1">ਫੇਰ ਲੇਆਹ ਦੀ ਧੀ ਦੀਨਾਹ ਜਿਹੜੀ ਉਹ ਯਾਕੂਬ ਤੋਂ ਜਣੀ ਉਸ ਦੇਸ ਦੀਆਂ ਧੀਆਂ ਵੇਖਣ ਨੂੰ ਬਾਹਰ ਗਈ</verse>
				<verse number="2">ਅਤੇ ਹਮੋਰ ਹਿੱਵੀ ਦੇ ਪੁੱਤ੍ਰ ਸ਼ਕਮ ਓਸ ਦੇਸ ਦੇ ਸਜ਼ਾਦੇ ਨੇ ਉਹ ਨੂੰ ਡਿੱਠਾ ਅਤੇ ਉਹ ਨੂੰ ਲੈਕੇ ਉਹ ਨਾਲ ਲੇਟਿਆ ਅਤੇ ਉਹ ਦੀ ਬੇਪਤੀ ਕੀਤੀ</verse>
				<verse number="3">ਤਾਂ ਉਸ ਦਾ ਜੀਉ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਰ ਉਹ ਨੇ ਉਸ ਛੋਕਰੀ ਨਾਲ ਪ੍ਰੇਮ ਕੀਤਾ ਅਰ ਉਸ ਛੋਕਰੀ ਦੇ ਨਾਲ ਮਿੱਠੇ ਬੋਲ ਬੋਲੇ</verse>
				<verse number="4">ਉਪਰੰਤ ਸ਼ਕਮ ਨੇ ਆਪਣੇ ਪਿਤਾ ਹਾਮੋਰ ਨੂੰ ਆਖਿਆ, ਏਸ ਛੋਕਰੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ</verse>
				<verse number="5">ਤਾਂ ਯਾਕੂਬ ਨੇ ਸੁਣਿਆ ਕਿ ਉਸ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਪਰ ਉਹ ਦੇ ਪੁੱਤ੍ਰ ਉਹ ਦੇ ਡੰਗਰਾਂ ਨਾਲ ਰੜ ਨੂੰ ਗਏ ਹੋਏ ਸਨ ਸੋ ਯਾਕੂਬ ਓਹਨਾਂ ਦੇ ਆਉਣ ਤੀਕ ਚੁੱਪ ਰਿਹਾ</verse>
				<verse number="6">ਫੇਰ ਹਾਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ</verse>
				<verse number="7">ਅਤੇ ਯਾਕੂਬ ਦੇ ਪੁੱਤ੍ਰ ਸੁਣਦਿਆਂ ਹੀ ਰੜ ਤੋਂ ਆਏ ਅਰ ਓਹ ਮਨੁੱਖ ਅੱਤ ਹਿਰਖ ਅਰ ਰੋਹ ਵਿੱਚ ਆਏ ਕਿਉਂਜੋ ਉਸ ਨੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਜਦ ਉਹ ਯਾਕੂਬ ਦੀ ਧੀ ਨਾਲ ਲੇਟਿਆ ਜੋ ਨਹੀਂ ਕਰਨਾ ਚਾਹੀਦਾ ਸੀ</verse>
				<verse number="8">ਤਾਂ ਹਾਮੋਰ ਨੇ ਉਨ੍ਹਾਂ ਦੇ ਨਾਲ ਏਹ ਗੱਲ ਕੀਤੀ ਕਿ ਮੇਰੇ ਪੁੱਤ੍ਰ ਸ਼ਕਮ ਦਾ ਜੀਉ ਤੁਹਾਡੀ ਧੀ ਦੇ ਨਾਲ ਲੱਗ ਗਿਆ ਹੈ । ਉਹ ਨੂੰ ਏਹ ਦੇ ਨਾਲ ਵਿਆਹ ਦਿਓ</verse>
				<verse number="9">ਅਤੇ ਸਾਡੇ ਨਾਲ ਸਾਕ ਨਾਤਾ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਓ ਅਰ ਆਪਣੇ ਲਈ ਸਾਡੀਆਂ ਧੀਆਂ ਲੈ ਲਓ ਅਤੇ ਸਾਡੇ ਨਾਲ ਵੱਸੋ ਅਰ ਏਹ ਧਰਤੀ ਤੁਹਾਡੇ ਅੱਗੇ ਹੈ</verse>
				<verse number="10">ਵੱਸੋ ਅਰ ਬਣਜ ਬੁਪਾਰ ਕਰੋ ਅਰ ਉਸ ਦੇ ਵਿੱਚ ਪੱਤੀਆਂ ਬਣਾਓ</verse>
				<verse number="11">ਤਾਂ ਸ਼ਕਮ ਨੇ ਉਹ ਦੇ ਪਿਤਾ ਅਰ ਉਹ ਦੇ ਭਰਾਵਾਂ ਨੂੰ ਆਖਿਆ ਕਿ ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ ਸੋ ਮੈਂ ਦਿਆਂਗਾ</verse>
				<verse number="12">ਜਿੰਨਾ ਵੀ ਦਾਜ ਅਰ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਏਹ ਛੋਕਰੀ ਮੇਰੇ ਨਾਲ ਵਿਆਹ ਦਿਓ</verse>
				<verse number="13">ਤਾਂ ਯਾਕੂਬ ਦੇ ਪੁੱਤ੍ਰਾਂ ਨੇ ਸ਼ਕਮ ਅਰ ਉਹ ਦੇ ਪਿਤਾ ਹਾਮੋਰ ਨੂੰ ਧੋਹ ਨਾਲ ਉੱਤਰ ਦਿੱਤਾ ਅਰ ਏਸ ਲਈ ਕਿ ਉਸ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ</verse>
				<verse number="14">ਏਹ ਉਨ੍ਹਾਂ ਨੂੰ ਆਖਿਆ ਕਿ ਏਹ ਗੱਲ ਅਸੀਂ ਨਹੀਂ ਕਰ ਸੱਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂਜੋ ਇਸ ਤੋਂ ਸਾਡੀ ਬਦਨਾਮੀ ਹੋਊਗੀ</verse>
				<verse number="15">ਕੇਵਲ ਏਸ ਤੋਂ ਅਸੀਂ ਤੁਹਾਡੀ ਗੱਲ ਮੰਨਾਂਗੇ ਜੇ ਤੁਸੀਂ ਸਾਡੇ ਵਾਂਗਰ ਹੋ ਜਾਓ ਅਰ ਤੁਹਾਡੇ ਵਿੱਚ ਹਰ ਇੱਕ ਨਰ ਦੀ ਸੁੰਨਤ ਕਰਾਈ ਜਾਏ</verse>
				<verse number="16">ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ ਅਰ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣਾਂਗੇ</verse>
				<verse number="17">ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈਕੇ ਚੱਲੇ ਜਾਵਾਂਗੇ</verse>
				<verse number="18">ਤਾਂ ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਰ ਹਮੋਰ ਦੇ ਪੁੱਤ੍ਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ</verse>
				<verse number="19">ਅਰ ਉਸ ਗਭਰੂ ਨੇ ਏਹ ਗੱਲ ਕਰਨ ਵਿੱਚ ਏਸ ਲਈ ਦੇਰੀ ਨਾ ਕੀਤੀ ਕਿ ਉਹ ਯਾਕੂਬ ਦੀ ਧੀ ਤੋਂ ਪਰਸਿੰਨ ਸੀ ਅਰ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਵੱਡਾ ਪਤਵੰਤ ਸੀ</verse>
				<verse number="20">ਤਦ ਹਮੋਰ ਅਰ ਉਹ ਦੇ ਪੁੱਤ੍ਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾਕੇ ਨਗਰ ਦੇ ਮਨੁੱਖਾਂ ਨਾਲ ਏਹ ਗੱਲ ਕੀਤੀ</verse>
				<verse number="21">ਕਿ ਏਹ ਮਨੁੱਖ ਸਾਡੇ ਮੇਲੀ ਹਨ ਸੋ ਓਹ ਏਸ ਦੇਸ ਵਿੱਚ ਵੱਸਣ ਅਰ ਏਸ ਵਿੱਚ ਬੁਪਾਰ ਕਰਨ ਅਰ ਏਹ ਧਰਤੀ ਵੇਖੋ ਉਨ੍ਹਾਂ ਦੇ ਅੱਗੇ ਦੋਹੀਂ ਪਾਸੀਂ ਖੁਲ੍ਹੀ ਹੈ । ਉਨ੍ਹਾਂ ਦੀਆਂ ਧੀਆਂ ਅਸੀਂ ਆਪਣੀਆਂ ਤੀਵੀਆਂ ਲਈ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ</verse>
				<verse number="22">ਕੇਵਲ ਏਸ ਗੱਲ ਤੋਂ ਓਹ ਮਨੁੱਖ ਸਾਨੂੰ ਮੰਨਣਗੇ ਕਿ ਓਹ ਸਾਡੇ ਨਾਲ ਵੱਸਣ ਅਰ ਇੱਕ ਕੌਮ ਹੋਣ ਅਰਥਾਤ ਏਸ ਤੇ ਭਈ ਸਾਡੇ ਹਰ ਇੱਕ ਨਰ ਦੀ ਸੁੰਨਤ ਕਰਾਈ ਜਾਵੇ ਜਿਵੇਂ ਉਨ੍ਹਾਂ ਦੀ ਸੁੰਨਤ ਕੀਤੀ ਗਈ ਹੈ</verse>
				<verse number="23">ਭਲਾ, ਉਨ੍ਹਾਂ ਦੇ ਗਾਈਆਂ ਬਲਦ ਅਰ ਉਨ੍ਹਾਂ ਦਾ ਮਾਲ ਧਨ ਅਰ ਉਨ੍ਹ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਕੇਵਲ ਉਨ੍ਹਾਂ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ</verse>
				<verse number="24">ਤਾਂ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਮੋਰ ਅਰ ਉਸ ਦੇ ਪੁੱਤ੍ਰ ਸ਼ਕਮ ਦੀ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਨਰ ਦੀ ਸੁੰਨਤ ਕਰਾਈ ਗਈ ।।</verse>
				<verse number="25">ਐਉਂ ਹੋਇਆ ਕਿ ਤੀਜੇ ਦਿਹਾੜੇ ਜਦ ਓਹ ਦੁਖ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤ੍ਰ ਸ਼ਿਮਓਨ ਅਰ ਲੇਵੀ ਦੀਨਾਹ ਦੇ ਭਰਾ ਆਪਣੀਆਂ ਤੇਗਾਂ ਲੈਕੇ ਉਸ ਨਗਰ ਉੱਤੇ ਨਿਡਰ ਹੋਕੇ ਆਣ ਪਏ ਅਤੇ ਸਰਬੱਤ ਨਰਾਂ ਨੂੰ ਵੱਢ ਸੁੱਟਿਆ</verse>
				<verse number="26">ਅਤੇ ਉਨ੍ਹਾਂ ਨੇ ਹਮੋਰ ਨੂੰ ਅਰ ਉਹ ਦੇ ਪੁੱਤ੍ਰ ਸ਼ਕਮ ਨੂੰ ਵੀ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈਕੇ ਓਹ ਬਾਹਰ ਨਿਕੱਲ ਗਏ</verse>
				<verse number="27">ਯਾਕੂਬ ਦੇ ਪੁੱਤ੍ਰਾਂ ਨੇ ਲੋਥਾਂ ਉੱਤੇ ਆਕੇ ਨਗਰ ਨੂੰ ਲੁੱਟ ਲਿਆ ਕਿਉਂਜੋ ਉਨ੍ਹਾਂ ਨੇ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਸੀ</verse>
				<verse number="28">ਉਨ੍ਹਾਂ ਦੀਆਂ ਭੇਡਾਂ ਬੱਕਰੀਆਂ ਅਰ ਗਾਈਆਂ ਬਲਦਾਂ ਅਰ ਖੋਤਿਆਂ ਨੂੰ ਅਰ ਜੋ ਕੁਝ ਨਗਰ ਅਰ ਰੜ ਵਿੱਚ ਸੀ ਉਨ੍ਹਾਂ ਨੇ ਲੈ ਲਿਆ</verse>
				<verse number="29">ਉਨ੍ਹਾਂ ਦਾ ਸਭ ਧਨ ਅਰ ਉਨ੍ਹਾਂ ਦੇ ਸਭ ਨਿਆਣਿਆਂ ਨੂੰ ਅਰ ਤੀਵੀਆਂ ਨੂੰ ਫੜ ਕੇ ਲੈ ਗਏ ਅਤੇ ਜੋ ਕੁਝ ਘਰੀਂ ਸੀ ਉਨ੍ਹਾਂ ਨੇ ਲੁੱਟ ਲਿਆ</verse>
				<verse number="30">ਤਦ ਯਾਕੂਬ ਨੇ ਸ਼ਿਮਓਨ ਅਰ ਲੇਵੀ ਨੂੰ ਆਖਿਆ ਤੁਸਾਂ ਮੈਨੂੰ ਔਖਾ ਕੀਤਾ ਅਰ ਏਸ ਦੇਸ ਦੇ ਵਸਨੀਕਾਂ ਵਿੱਚ ਕਨਾਨੀਆਂ ਅਰ ਪਰਿੱਜੀਆਂ ਵਿੱਚ ਤੁਸਾਂ ਮੈਨੂੰ ਘਿਣਾਉਣਾ ਕੀਤਾ ਨਾਲੇ ਮੇਰੇ ਕੋਲ ਥੋੜੇ ਜਿਹੇ ਆਦਮੀ ਹਨ ਸੋ ਓਹ ਮੇਰੇ ਵਿਰੁੱਧ ਇਕੱਠੇ ਹੋਕੇ ਮੈਨੂੰ ਮਾਰਨਗੇ ਸੋ ਮੇਰਾ ਅਰ ਮੇਰੇ ਘਰ ਦਾ ਸੱਤਿਆ ਨਾਸ ਹੋ ਜਾਵੇਗਾ</verse>
				<verse number="31">ਪਰ ਉਨ੍ਹਾਂ ਆਖਿਆ,ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਾਂਙੁ ਵਰਤਾਓ ਕਰੇ? ।।</verse>
			</chapter>
			<chapter number="35">
				<verse number="1">ਤਾਂ ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ ਉੱਠ ਅਰ ਬੈਤਏਲ ਨੂੰ ਉਤਾਹਾਂ ਜਾਹ ਅਤੇ ਉੱਥੇ ਟਿਕ ਅਰ ਉੱਥੇ ਪਰਮੇਸ਼ੁਰ ਲਈ ਜਿਸ ਤੈਨੂੰ ਉਸ ਵੇਲੇ ਵਿਖਾਲੀ ਦਿੱਤੀ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਾ ਸੀ ਇੱਕ ਜਗਵੇਦੀ ਬਣਾ</verse>
				<verse number="2">ਤਾਂ ਯਾਕੂਬ ਨੇ ਆਪਣੇ ਘਰਾਣੇ ਅਰ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਬਾਹਰ ਸੁੱਟ ਦਿਓ ਅਰ ਪਵਿੱਤਰ ਹੋਵੋ ਅਰ ਆਪਣੇ ਬਸਤਰ ਬਦਲ ਲਵੋ</verse>
				<verse number="3">ਅਰ ਅਸੀਂ ਉੱਠ ਕੇ ਬੈਤਏਲ ਨੂੰ ਚੜ੍ਹੀਏ ਅਰ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ ਜਿਸ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਰ ਜਿਸ ਰਸਤੇ ਤੇ ਮੈਂ ਚੱਲਦਾ ਸਾਂ ਮੇਰੇ ਨਾਲ ਰਿਹਾ</verse>
				<verse number="4">ਤਾਂ ਉਨ੍ਹਾਂ ਸਾਰੇ ਪਰਾਏ ਦੇਵਤੇ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਰ ਕੰਨਾਂ ਦੇ ਮੁੰਦਰੇ ਯਾਕੂਬ ਨੂੰ ਦੇ ਦਿੱਤੇ ਤਾਂ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ ਲੁਕੋ ਦਿੱਤਾ</verse>
				<verse number="5">ਤਾਂ ਓਹ ਤੁਰ ਪਏ ਅਰ ਉਨ੍ਹਾਂ ਦੇ ਉਦਾਲੇ ਪੁਦਾਲੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਡਰ ਪੈ ਗਿਆ ਸੋ ਉਨ੍ਹਾਂ ਨੇ ਯਾਕੂਬ ਦੇ ਪੁੱਤ੍ਰਾਂ ਦਾ ਪਿੱਛਾ ਨਾ ਕੀਤਾ</verse>
				<verse number="6">ਯਾਕੂਬ ਅਰ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ ਜਿਹੜਾ ਕਨਾਨ ਦੇ ਦੇਸ ਵਿੱਚ ਹੈ। ਏਹੋ ਹੀ ਬੈਤਏਲ ਹੈ</verse>
				<verse number="7">ਤਾਂ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਰ ਉਸ ਅਸਥਾਨ ਦਾ ਨਾਉਂ ਏਲ ਬੈਤਏਲ ਸੱਦਿਆ ਕਿਉਂਜੋ ਉੱਥੇ ਪਰਮੇਸ਼ੁਰ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਜਦ ਉਹ ਆਪਣੇ ਭਰਾ ਦੇ ਅੱਗੋਂ ਨੱਠਾ ਸੀ</verse>
				<verse number="8">ਤਾਂ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਰ ਉਹ ਬੈਤਏਲ ਦੇ ਹੇਠ ਬਲੂਤ ਦੇ ਰੁੱਖ ਥੱਲੇ ਦਫਨਾਈ ਗਈ ਤਾਂ ਉਸ ਦਾ ਨਾਉਂ ਅੱਲੋਨ ਬਾਕੂਥ ਰੱਖਿਆ ਗਿਆ।।</verse>
				<verse number="9">ਤਾਂ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਨ ਦਿੱਤਾ ਜਦ ਉਹ ਪਦਨ ਅਰਾਮ ਵਿੱਚੋਂ ਆਇਆ ਸੀ ਅਰ ਉਸ ਨੂੰ ਬਰਕਤ ਦਿੱਤੀ</verse>
				<verse number="10">ਤਾਂ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਉਂ ਯਾਕੂਬ ਹੈ ਪਰ ਅੱਗੇ ਨੂੰ ਤੇਰਾ ਨਾਉਂ ਯਾਕੂਬ ਨਹੀਂ ਪੁਕਾਰਿਆ ਜਾਵੇਗਾ ਸਗੋਂ ਤੇਰਾ ਨਾਉਂ ਇਸਰਾਏਲ ਹੋਵੇਗਾ ਤਾਂ ਉਸਨੇ ਉਸ ਦਾ ਨਾਉਂ ਇਸਰਾਏਲ ਰੱਖਿਆ</verse>
				<verse number="11">ਤਾਂ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਫਲ ਅਰ ਵਧ ਅਰ ਕੌਮ ਸਗੋਂ ਕੌਮਾਂ ਦੇ ਜੱਥੇ ਤੈਥੋਂ ਹੋਣਗੇ ਅਰ ਰਾਜੇ ਤੇਰੇ ਤੁਖਮ ਤੋਂ ਨਿੱਕਲਣਗੇ</verse>
				<verse number="12">ਅਰ ਉਹ ਧਰਤੀ ਜਿਹੜੀ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤੀ ਸੀ ਮੈਂ ਤੈਨੂੰ ਦਿਆਂਗਾ ਅਤੇ ਮੈਂ ਤੇਰੇ ਪਿੱਛੋਂ ਤੇਰੀ ਅੰਸ ਨੂੰ ਏਹ ਧਰਤੀ ਦਿਆਂਗਾ</verse>
				<verse number="13">ਅਤੇ ਪਰਮੇਸ਼ੁਰ ਉਸ ਦੇ ਕੋਲੋਂ ਉਸ ਅਸਥਾਨ ਤੋਂ ਜਿੱਥੇ ਉਹ ਉਸ ਨਾਲ ਗੱਲ ਕਰਦਾ ਸੀ ਉਤਾਹਾਂ ਨੂੰ ਗਿਆ</verse>
				<verse number="14">ਤਾਂ ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜਾ ਕੀਤਾ ਜਿੱਥੇ ਉਸ ਉਹ ਦੇ ਨਾਲ ਗੱਲ ਕੀਤੀ ਅਰਥਾਤ ਪੱਥਰ ਦਾ ਇੱਕ ਥੰਮ੍ਹ ਅਰ ਉਸ ਦੇ ਉੱਤੇ ਪੀਣ ਦੀ ਭੇਟ ਡੋਹਲੀ ਅਰ ਤੇਲ ਚੁਆਇਆ</verse>
				<verse number="15">ਅਰ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ ਬੈਤਏਲ ਰੱਖਿਆ</verse>
				<verse number="16">ਤਾਂ ਉਹ ਬੈਤਏਲ ਤੋਂ ਤੁਰ ਪਏ ਅਰ ਜਾਂ ਅਫਰਾਥ ਕੁਝ ਦੂਰ ਰਹਿੰਦਾ ਸੀ ਤਾਂ ਰਾਖੇਲ ਜਣਨ ਲੱਗੀ ਅਰ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ</verse>
				<verse number="17">ਤਾਂ ਐਉਂ ਹੋਇਆ ਕਿ ਜਾਂ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ ਕਿਉਂਜੋ ਏਹ ਵੀ ਤੇਰਾ ਇੱਕ ਪੁੱਤ੍ਰ ਹੈ</verse>
				<verse number="18">ਤਾਂ ਐਉਂ ਹੋਇਆ ਕਿ ਜਾਂ ਉਹ ਦੇ ਪ੍ਰਾਣ ਨਿੱਕਲਣ ਨੂੰ ਸਨ ਅਰ ਉਹ ਮਰਨ ਨੂੰ ਸੀ ਤਾਂ ਉਸ ਨੇ ਉਹ ਦਾ ਨਾਉਂ ਬਨ- ਓਨੀ ਰੱਖਿਆ ਪਰ ਉਸ ਦੇ ਪਿਤਾ ਨੇ ਉਹ ਦਾ ਨਾਉਂ ਬਿਨਯਾਮੀਨ ਰੱਖਿਆ</verse>
				<verse number="19">ਸੋ ਰਾਖੇਲ ਮਰ ਗਈ ਅਰ ਅਫਰਾਥ ਦੇ ਰਾਹ ਵਿੱਚ ਦਫਨਾਈ ਗਈ। ਏਹੋ ਹੀ ਬੈਤਲਹਮ ਹੈ</verse>
				<verse number="20">ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜਾ ਕੀਤਾ ਅਰ ਰਾਖੇਲ ਦੀ ਕਬਰ ਦਾ ਥੰਮ੍ਹ ਅੱਜ ਤੀਕ ਹੈ</verse>
				<verse number="21">ਫੇਰ ਇਸਰਾਏਲ ਤੁਰ ਪਿਆ ਅਰ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖਲ੍ਹਾਰਿਆ</verse>
				<verse number="22">ਤਾ ਐਉਂ ਹੋਇਆ ਕਿ ਜਦ ਇਸਰਾਏਲ ਉਸ ਧਰਤੀ ਵਿੱਚ ਵੱਸਦਾ ਸੀ ਤਾਂ ਰਊਬੇਨ ਜਾਕੇ ਆਪਣੇ ਪਿਤਾ ਦੀ ਸੁਰੇਤ ਬਿਲਹਾਹ ਨਾਲ ਲੇਟਿਆ ਅਰ ਇਸਰਾਏਲ ਨੇ ਸੁਣਿਆ।।</verse>
				<verse number="23">ਯਾਕੂਬ ਦੇ ਬਾਰਾਂ ਪੁੱਤ੍ਰ ਸਨ। ਲੇਆਹ ਦੇ ਏਹ ਸਨ ਯਾਕੂਬ ਦਾ ਪਲੋਠਾ ਰਊਬੇਨ ਅਰ ਸ਼ਿਮਓਨ ਅਰ ਲੇਵੀ ਅਰ ਯਹੂਦਾਹ ਅਰ ਯਿੱਸ਼ਾਕਾਰ ਅਰ ਜਬੁਲੂਨ</verse>
				<verse number="24">ਰਾਖੇਲ ਦੇ ਪੁੱਤ੍ਰ ਯੂਸੁਫ ਅਰ ਬਿਨਯਾਮੀਨ</verse>
				<verse number="25">ਅਰ ਰਾਖੇਲ ਦੀ ਗੋੱਲੀ ਬਿਲਹਾਹ ਦੇ ਪੁੱਤ੍ਰ ਦਾਨ ਅਰ ਨਫਤਾਲੀ ਸਨ</verse>
				<verse number="26">ਅਰ ਲੇਆਹ ਦੀ ਗੋੱਲੀ ਜ਼ਿਲਪਾ ਦੇ ਪੁੱਤ੍ਰ ਗਾਦ ਅਰ ਅਸ਼ੇਰ । ਯਾਕੂਬ ਦੇ ਪੁੱਤ੍ਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ ਏਹੋ ਸਨ।।</verse>
				<verse number="27">ਤਾਂ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ ਅਰਬਾ ਅਰਥਾਤ ਹਬਰੋਨ ਹੈ ਆਇਆ ਜਿੱਥੇ ਅਬਰਾਹਮ ਅਰ ਇਸਹਾਕ ਟਿੱਕੇ ਸਨ</verse>
				<verse number="28">ਤਾਂ ਇਸਹਾਕ ਦੀ ਉਮਰ ਇੱਕ ਸੌ ਅੱਸੀ ਵਰਿਹਾਂ ਦੀ ਸੀ</verse>
				<verse number="29">ਅਰ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ। ਉਹ ਬਿਰਧ ਅਰ ਸਮਾਪੂਰ ਹੋਇਆ ਤਾਂ ਉਸ ਦੇ ਪੁੱਤ੍ਰਾਂ ਏਸਾਓ ਅਰ ਯਾਕੂਬ ਨੇ ਉਸ ਨੂੰ ਦਫਨਾ ਦਿੱਤਾ।।</verse>
			</chapter>
			<chapter number="36">
				<verse number="1">ਏਸਾਓ ਅਰਥਾਤ ਅਦੋਮ ਦੀ ਕੁਲਪੱਤ੍ਰੀ ਏਹ ਹੈ</verse>
				<verse number="2">ਏਸਾਓ ਕਨਾਨੀਆਂ ਦੀ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਰ ਆਹਾਲੀਬਾਮਾਹ ਨੂੰ ਜਿਹੜੀ ਅਨਾਹ ਦੀ ਧੀ ਅਰ ਸਿਬਓਨ ਹਿੱਵੀ ਦੀ ਦੋਹਤੀ ਸੀ</verse>
				<verse number="3">ਅਰ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਅਰ ਨਬਾਯੋਥ ਦੀ ਭੈਣ ਸੀ</verse>
				<verse number="4">ਤਾਂ ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਰ ਬਾਸਮਥ ਨੇ ਰਊਏਲ ਨੂੰ ਜਣਿਆ</verse>
				<verse number="5">ਅਰ ਆਹਾਲੀਬਾਮਾਹ ਨੇ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ, ਏਹ ਏਸਾਓ ਦੇ ਪੁੱਤ੍ਰ ਸਨ ਜਿਹੜੇ ਕਨਾਨ ਦੇਸ ਵਿੱਚ ਜੰਮੇ</verse>
				<verse number="6">ਤਾਂ ਏਸਾਓ ਨੇ ਆਪਣੀਆ ਤੀਵੀਆਂ ਆਪਣੇ ਪੁੱਤ੍ਰ ਧੀਆਂ ਅਰ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ ਆਪਣੇ ਸਾਰੇ ਵੱਗਾਂ ਸਾਰੇ ਡੰਗਰਾਂ ਅਰ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ ਵਿੱਚ ਕਮਾਈ ਸੀ ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ ਵੱਲ ਚੱਲਿਆ ਗਿਆ</verse>
				<verse number="7">ਕਿਉਂਜੋ ਉਨ੍ਹਾਂ ਦਾ ਮਾਲ ਧੰਨ ਐੱਨਾ ਸੀ ਕਿ ਉਹ ਇੱਕਠੇ ਨਹੀਂ ਰਹਿ ਸੱਕਦੇ ਸਨ ਪਰ ਉਹ ਧਰਤੀ ਜਿਸ ਵਿੱਚ ਓਹ ਮੁਸਾਫਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ ਉਨ੍ਹਾਂ ਨੂੰ ਨਹੀਂ ਸਾਂਭ ਸੱਕੀ</verse>
				<verse number="8">ਤਾਂ ਏਸਾਓ ਸ਼ੇਈਰ ਦੇ ਪਹਾੜ ਵਿੱਚ ਟਿਕ ਗਿਆ, ਏਹੋ ਹੀ ਅਦੋਮ ਹੈ</verse>
				<verse number="9">ਏਹ ਏਸਾਓ ਦੀ ਕੁੱਲਪੱਤ੍ਰੀ ਹੈ ਜਿਹੜਾ ਅਦੋਮੀਆਂ ਦਾ ਪਿਤਾ ਸ਼ੇਈਰ ਦੇ ਪਹਾੜ ਵਿੱਚ ਸੀ</verse>
				<verse number="10">ਸੋ ਏਸਾਓ ਦੇ ਪੁੱਤ੍ਰਾਂ ਦੇ ਨਾਓਂ ਏਹ ਸਨ ਅਲੀਫਾਜ਼, ਏਸਾਓ ਦੀ ਤੀਵੀਂ ਆਦਾਹ ਦਾ ਪੁੱਤ੍ਰ ਰਊਏਲ ਏਸਾਓ ਦੀ ਤੀਵੀਂ ਬਾਸਮਤ ਦਾ ਪੁੱਤ੍ਰ</verse>
				<verse number="11">ਅਰ ਅਲੀਫਾਜ਼ ਦੇ ਪੁੱਤ੍ਰ ਤੇਮਾਨ ਓਮਾਰ ਸਫੋ ਅਰ ਗਾਤਾਮ ਅਰ ਕਨਜ਼ ਸਨ</verse>
				<verse number="12">ਤਿਮਨਾਂ ਏਸਾਓ ਦੇ ਪੁੱਤ੍ਰ ਅਲੀਫਾਜ਼ ਦੀ ਸੁਰੇਤ ਸੀ ਅਰ ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਣਿਆ, ਏਹ ਏਸਾਓ ਦੀ ਤੀਵੀਂ ਆਦਾਹ ਦੇ ਪੁੱਤ੍ਰ ਸਨ</verse>
				<verse number="13">ਰਊਏਲ ਦੇ ਪੁੱਤ੍ਰ ਏਹ ਸਨ ਨਹਥ ਅਰ ਜ਼ਰਹ ਅਰ ਸ਼ੰਮਾਹ ਅਰ ਮਿੱਜਾਹ, ਏਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ</verse>
				<verse number="14">ਆਹਾਲੀਬਾਮਾਹ ਦੇ ਪੁੱਤ੍ਰ ਏਹ ਸਨ ਜਿਹੜੀ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਅਰ ਸਿਬਾਓਨ ਦੀ ਦੋਹਤੀ ਸੀ। ਉਹ ਨੇ ਏਸਾਓ ਲਈ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ</verse>
				<verse number="15">ਏਹ ਏਸਾਓ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਸਨ, ਏਸਾਓ ਦੇ ਪਲੋਠੇ ਪੁੱਤ੍ਰ ਅਲੀਫਾਜ਼ ਦੇ ਪੁੱਤ੍ਰ ਸਰਦਾਰ ਤੇਮਾਨ ਸਰਦਾਰ ਓਮਰ ਸਰਦਾਰ ਸਫੋ ਸਰਦਾਰ ਕਨਜ਼</verse>
				<verse number="16">ਸਰਦਾਰ ਕੋਰਹ ਸਰਦਾਰ ਗਾਤਾਮ ਸਰਦਾਰ ਅਮਾਲੇਕ, ਏਹ ਸਰਦਾਰ ਅਲੀਫਾਜ਼ ਤੋਂ ਆਦੋਮ ਦੀ ਧਰਤੀ ਵਿੱਚ ਹੋਏ, ਏਹ ਆਦਾਹ ਦੇ ਪੁੱਤ੍ਰ ਸਨ</verse>
				<verse number="17">ਏਸਾਓ ਦੇ ਪੁੱਤ੍ਰ ਰਊਏਲ ਦੇ ਪੁੱਤ੍ਰ ਏਹ ਸਨ ਸਰਦਾਰ ਨਹਥ ਸਰਦਾਰ ਜਰਹ ਸਰਦਾਰ ਸੰਮਾਹ ਸਰਦਾਰ ਮਿੱਜ਼ਾਹ, ਏਹ ਸਰਦਾਰ ਰਊਏਲ ਤੋਂ ਆਦੋਮ ਦੀ ਧਰਤੀ ਵਿੱਚ ਹੋਏ ਅਰ ਇਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ</verse>
				<verse number="18">ਏਸਾਓ ਦੀ ਤੀਵੀਂ ਆਹਾਲੀਬਾਮਹ ਦੇ ਪੁੱਤ੍ਰ ਏਹ ਸਨ ਸਰਦਾਰ ਯਊਸ ਸਰਦਾਰ ਯਲਾਮ ਸਰਦਾਰ ਕੋਰਹ, ਏਹ ਸਰਦਾਰ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਆਹਾਲੀਬਮਾਹ ਦੇ ਸਨ</verse>
				<verse number="19">ਏਹ ਏਸਾਓ ਅਰਥਾਤ ਅਦੋਮ ਦੇ ਪੁੱਤ੍ਰ ਸਨ ਅਤੇ ਏਹ ਉਨ੍ਹਾਂ ਦੇ ਸਰਦਾਰ ਸਨ।।</verse>
				<verse number="20">ਸ਼ੇਈਰ ਹੋਰੀ ਦੇ ਪੁੱਤ੍ਰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸੋ ਏਹ ਸਨ ਲੋਟਾਨ ਅਰ ਸੋਬਾਲ ਅਰ ਸਿਬਓਨ ਅਰ ਅਨਾਹ</verse>
				<verse number="21">ਅਰ ਦਿਸ਼ੋਨ ਅਰ ਏਸਰ ਅਰ ਦੀਸ਼ਾਨ ਏਹ ਹੋਰੀਆਂ ਦੇ ਸਰਦਾਰ ਸ਼ੇਈਰ ਦੇ ਪੁੱਤ੍ਰ ਅਦੋਮ ਦੀ ਧਰਤੀ ਵਿੱਚ ਸਨ</verse>
				<verse number="22">ਲੋਟਾਨ ਦੇ ਪੁੱਤ੍ਰ ਹੋਰੀ ਅਰ ਹੇਮਾਮ ਸਨ ਅਰ ਤਿਮਨਾ ਲੋਟਾਨ ਦੀ ਭੈਣ ਸੀ</verse>
				<verse number="23">ਏਹ ਸੋਬਾਲ ਦੇ ਪੁੱਤ੍ਰ ਸਨ ਅਲਵਾਨ ਅਰ ਮਾਨਹਥ ਅਰ ਏਬਾਲ ਸ਼ਫੋਲ ਅਰ ਓਨਾਮ</verse>
				<verse number="24">ਏਹ ਸਿਬਓਨ ਦੇ ਪੁੱਤ੍ਰ ਸਨ ਅੱਯਾਹ ਅਰ ਅਨਾਹ। ਏਹ ਓਹ ਅਨਾਹ ਹੈ ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਖੋਤੇਂ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ</verse>
				<verse number="25">ਅਨਾਹ ਦੇ ਪੁੱਤ੍ਰ ਇਹ ਸਨ ਦਿਸ਼ੋਨ ਅਰ ਆਹਾਲੀਬਾਮਾਹ ਅਨਾਹ ਦੀ ਧੀ</verse>
				<verse number="26">ਏਹ ਦੀਸ਼ਾਨ ਦੇ ਪੁੱਤ੍ਰ ਸਨ ਹਮਦਾਨ ਅਰ ਅਸੁਬਾਨ ਅਰ ਯਿਤਰਾਨ ਅਰ ਕਰਾਨ</verse>
				<verse number="27">ਏਸਰ ਦੇ ਪੁੱਤ੍ਰ ਏਹ ਸਨ ਬਿਲਹਾਨ ਅਰ ਜਾਵਾਨ ਅਰ ਆਕਾਨ</verse>
				<verse number="28">ਏਹ ਦੀਸ਼ਾਨ ਦੇ ਪੁੱਤ੍ਰ ਸਨ ਊਸ ਅਰ ਆਰਾਨ</verse>
				<verse number="29">ਏਹ ਹੋਰੀਆਂ ਦੇ ਸਰਦਾਰ ਸਨ ਸਰਦਾਰ ਲੋਟਾਨ ਸਰਦਾਰ ਸੋਬਾਲ ਸਰਦਾਰ ਸਿਬਓਨ ਸਰਦਾਰ ਅਨਾਹ</verse>
				<verse number="30">ਸਰਦਾਰ ਦਿਸ਼ੋਨ ਸਰਦਾਰ ਏਸਰ ਸਰਦਾਰ ਦੀਸ਼ਾਨ, ਏਹ ਹੋਰੀਆਂ ਦੇ ਸਰਦਾਰ ਉਨ੍ਹਾਂ ਦੀ ਸਰਦਾਰੀ ਦੇ ਅਨੁਸਾਰ ਸ਼ੇਈਰ ਦੇ ਦੇਸ ਵਿੱਚ ਸਨ।।</verse>
				<verse number="31">ਏਹ ਰਾਜੇ ਹਨ ਜਿਹੜੇ ਆਦੋਮ ਵਿੱਚ ਇਸਰਾਏਲੀਆਂ ਦੇ ਰਾਜਿਆ ਤੋਂ ਪਹਿਲਾਂ ਰਾਜ ਕਰਦੇ ਸਨ</verse>
				<verse number="32">ਬਓਰ ਦਾ ਪੁੱਤ੍ਰ ਬਲਾ ਆਦੋਮ ਉੱਤੇ ਰਾਜ ਕਰਦਾ ਸੀ ਅਰ ਉਸਦੇ ਨਗਰ ਦਾ ਨਾਉਂ ਦਿਨਹਾਬਾਹ ਸੀ</verse>
				<verse number="33">ਬਲਾ ਮਰ ਗਿਆ ਅਰ ਜ਼ਰਹ ਦਾ ਪੁੱਤ੍ਰ ਯੋਬਾਬ ਬਸਰੇ ਦਾ ਓਸ ਦੇ ਥਾਂ ਰਾਜ ਕਰਨ ਲੱਗਾ</verse>
				<verse number="34">ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ ਤੋਂ ਹੁਸਾਮ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="35">ਹੁਸਾਮ ਮਰ ਗਿਆ ਤਾਂ ਉਸ ਦੇ ਥਾਂ ਬਦਦ ਦਾ ਪੁੱਤ੍ਰ ਹਦਦ ਜਿਸ ਨੇ ਮੋਆਬ ਦੇ ਰੜ ਵਿੱਚ ਮਿਦਯਾਨੀਆਂ ਨੂੰ ਮਾਰਿਆ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਅਵੀਤ ਸੀ</verse>
				<verse number="36">ਹਦਦ ਮਰ ਗਿਆ ਤਾਂ ਉਸ ਦੇ ਥਾਂ ਮਸਰੇਕਾਹ ਦਾ ਸਮਲਾਹ ਰਾਜ ਕਰਨ ਲੱਗਾ</verse>
				<verse number="37">ਸਮਲਾਹ ਮਰ ਗਿਆ ਤਾਂ ਉਸ ਦੇ ਥਾਂ ਸਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉਪੱਰ ਦੇ ਰਹੋਬੋਥ ਦਾ ਸੀ</verse>
				<verse number="38">ਸਾਊਲ ਮਰ ਗਿਆ ਅਰ ਉਸ ਦੇ ਥਾਂ ਅਕਬੋਰ ਦਾ ਪੁੱਤ੍ਰ ਬਆਲਹਾਨਾਨ ਰਾਜ ਕਰਨ ਲੱਗਾ</verse>
				<verse number="39">ਬਆਲਹਾਨਾਨ ਅਕਬੋਰ ਦਾ ਪੁੱਤ੍ਰ ਮਰ ਗਿਆ ਤਾਂ ਉਸ ਦੇ ਥਾਂ ਹਦਰ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਪਾਊ ਸੀ ਅਰ ਉਸ ਦੀ ਤੀਵੀਂ ਦਾ ਨਾਉਂ ਮਹੇਟਬਏਲ ਸੀ ਜਿਹੜੀ ਮਟਰੇਦ ਦੀ ਧੀ ਅਰ ਮੇਜਾਹਾਬ ਦੀ ਦੋਹਤੀ ਸੀ</verse>
				<verse number="40">ਏਸਾਓ ਦੇ ਸਰਦਾਰਾਂ ਦੇ ਨਾਉਂ ਉਨ੍ਹਾਂ ਦੇ ਟੱਬਰਾਂ ਅਰ ਅਸਥਾਨਾਂ ਅਰ ਨਾਮਾਂ ਅਨੁਸਾਰ ਏਹ ਸਨ, ਸਰਦਾਰ ਤਿਮਨਾ ਸਰਦਾਰ ਅਲਵਾਹ ਸਰਦਾਰ ਯਥੇਥ</verse>
				<verse number="41">ਸਰਦਾਰ ਆਹਾਲੀਬਾਮਾਹ ਸਰਦਾਰ ਏਲਾਹ ਸਰਦਾਰ ਫੀਨੋਨ</verse>
				<verse number="42">ਸਰਦਾਰ ਕਨਜ਼ ਸਰਦਾਰ ਤੇਮਾਨ ਸਰਦਾਰ ਮਿਬਸਾਰ</verse>
				<verse number="43">ਸਰਦਾਰ ਮਗਦੀਏਲ ਸਰਦਾਰ ਈਰਾਮ, ਏਹ ਅਦੋਮ ਦੇ ਸਰਦਾਰ ਆਪਣੇ ਕਬਜੇ ਦੀ ਧਰਤੀ ਦੀਆਂ ਬਸਤੀਆਂ ਅਨੁਸਾਰ ਸਨ। ਏਹੋ ਏਸਾਓ ਅਦੋਮੀਆਂ ਦਾ ਪਿਤਾ ਹੈ।।</verse>
			</chapter>
			<chapter number="37">
				<verse number="1">ਯਾਕੂਬ ਆਪਣੇ ਪਿਤਾ ਦੀ ਮੁਸਾਫਰੀ ਦੀ ਧਰਤੀ ਵਿੱਚ ਅਰਥਾਤ ਕਨਾਨ ਦੇ ਦੇਸ ਵਿੱਚ ਵੱਸਿਆ। ਏਹ ਯਾਕੂਬ ਦੀ ਕੁੱਲਪੱਤ੍ਰੀ ਹੈ</verse>
				<verse number="2">ਜਦ ਯੂਸੁਫ਼ ਸਤਾਰਾਂ ਵਰਿਹਾਂ ਦਾ ਸੀ ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਬਿਲਹਾਹ ਅਰ ਜਿਲਪਾਹ ਆਪਣੇ ਪਿਤਾ ਦੀਆਂ ਤੀਵੀਆਂ ਦੇ ਪੁੱਤ੍ਰਾਂ ਨਾਲ ਹੁੰਦਾ ਸੀ ਅਰ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਉਨ੍ਹਾਂ ਦੇ ਪਿਤਾ ਕੋਲ ਲੈ ਆਉਂਦਾ ਸੀ</verse>
				<verse number="3">ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤ੍ਰਾਂ ਨਾਲੋਂ ਵੱਧ ਤੇਹ ਕਰਦਾ ਸੀ ਕਿਉਂਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤ੍ਰ ਸੀ ਅਰ ਉਸ ਨੇ ਉਹ ਦੇ ਲਈ ਇੱਕ ਲੰਮਾ ਚੋਲਾ ਬਣਾਇਆ</verse>
				<verse number="4">ਉਪਰੰਤ ਜਾਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਤੇਹ ਕਰਦਾ ਹੈ ਤਾਂ ਓਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਰ ਉਹ ਦੇ ਨਾਲ ਸ਼ਾਂਤੀ ਨਾਲ ਨਹੀਂ ਬੋਲ ਸੱਕਦੇ ਸਨ</verse>
				<verse number="5">ਫੇਰ ਯੂਸੁਫ਼ ਨੇ ਏਹ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਓਹ ਉਹ ਦੇ ਨਾਲ ਹੋਰ ਵੈਰ ਰੱਖਣ ਲੱਗੇ</verse>
				<verse number="6">ਓਸ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫਨਾ ਮੈਂ ਡਿੱਠਾ ਸੁਣੋ</verse>
				<verse number="7">ਵੇਖੋ ਅਸੀਂ ਖੇਤ ਦੇ ਵਿੱਚ ਭਰੀਆਂ ਬੰਨ੍ਹਦੇ ਸਾਂ ਅਰ ਵੇਖੋ ਮੇਰੀ ਭਰੀ ਉੱਠ ਖੜੀ ਹੋਈ ਅਰ ਵੇਖੋ ਤੁਹਾਡੀਆਂ ਭਰੀਆਂ ਨੇ ਉਹ ਦੇ ਦੁਆਲੇ ਆਕੇ ਮੇਰੀ ਭਰੀ ਨੂੰ ਮੱਥਾ ਟੇਕਿਆ</verse>
				<verse number="8">ਫੇਰ ਉਹ ਦੇ ਭਰਾਵਾਂ ਨੇ ਉਹ ਨੂੰ ਆਖਿਆ, ਕੀ ਤੂੰ ਸੱਚ ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਾਂ ਓਹ ਉਹ ਦੇ ਨਾਲ ਉਹ ਦੇ ਸੁਫ਼ਨੇ ਅਰ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ</verse>
				<verse number="9">ਫੇਰ ਉਸ ਨੇ ਇੱਕ ਹੋਰ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਰ ਆਖਿਆ ਕਿ ਵੇਖੋ ਮੈਂ ਇੱਕ ਹੋਰ ਸੁਫਨਾ ਡਿੱਠਾ ਅਰ ਵੇਖੋ ਸੂਰਜ ਅਰ ਚੰਦ ਅਰ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ</verse>
				<verse number="10">ਉਸ ਨੇ ਉਹ ਨੂੰ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਦੱਸਿਆ ਅਰ ਉਹ ਦੇ ਪਿਤਾ ਨੇ ਉਹ ਨੂੰ ਘੁਰਕਿਆ ਅਰ ਉਹ ਨੂੰ ਆਖਿਆ ਏਹ ਕੀ ਸੁਫਨਾ ਹੈ ਜਿਹੜਾ ਤੈਂ ਵੇਖਿਆ ਹੈ? ਕੀ ਸੱਚ ਮੁੱਚ ਮੈਂ ਅਰ ਤੇਰੀ ਮਾਤਾ ਅਰ ਮੇਰੇ ਭਰਾ ਆਕੇ ਤੇਰੇ ਅੱਗੇ ਧਰਤੀ ਤੀਕ ਮੱਥਾ ਟੇਕਾਂਗੇ?</verse>
				<verse number="11">ਤਾਂ ਉਹ ਦੇ ਭਰਾਵਾਂ ਨੂੰ ਖੁਣਸ ਆਈ ਪਰ ਉਹ ਦੇ ਪਿਤਾ ਨੇ ਏਸ ਗੱਲ ਨੂੰ ਚੇਤੇ ਰੱਖਿਆ ।।</verse>
				<verse number="12">ਫੇਰ ਉਹ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ</verse>
				<verse number="13">ਅਤੇ ਇਸਰਾਏਲ ਨੇ ਯੂਸੁਫ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨੂੰ ਨਹੀਂ ਚਾਰਦੇ ਹਨ? ਜਾਹ ਮੈਂ ਤੈਨੂੰ ਉਨਾਂ ਦੇ ਕੋਲ ਘੱਲਦਾ ਹਾਂ ਤਾਂ ਉਸ ਨੇ ਆਖਿਆ, ਮੈਂ ਹਾਜਰ ਹਾਂ</verse>
				<verse number="14">ਓਸ ਉਹ ਨੂੰ ਆਖਿਆ, ਜਾਹ ਆਪਣੇ ਭਰਾਵਾਂ ਅਰ ਇੱਜੜਾਂ ਦੀ ਸੁੱਖ ਸਾਂਦ ਦਾ ਪਤਾ ਲੈ ਅਤੇ ਮੈਨੂੰ ਮੁੜ ਖ਼ਬਰ ਦਿਹ ਸੋ ਉਸ ਨੇ ਉਹ ਨੂੰ ਹਬਰੋਨ ਦੇ ਦੂਣ ਤੋਂ ਘੱਲਿਆ ਅਰ ਉਹ ਸ਼ਕਮ ਨੂੰ ਆਇਆ</verse>
				<verse number="15">ਅਤੇ ਕੋਈ ਮਨੁੱਖ ਉਹ ਨੂੰ ਮਿਲਿਆ ਅਰ ਵੇਖੋ ਉਹ ਰੜ ਵਿੱਚ ਭੁੱਲਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਏਹ ਪੁੱਛਿਆ, ਤੂੰ ਕੀ ਭਾਲਦਾ ਹੈਂ?</verse>
				<verse number="16">ਤਾਂ ਉਸ ਆਖਿਆ, ਮੈਂ ਆਪਣੇ ਭਰਾਵਾਂ ਨੂੰ ਭਾਲਦਾ ਹਾਂ । ਮੈਨੂੰ ਦੱਸ ਜੋ ਉਹ ਕਿੱਥੇ ਚਾਰਦੇ ਹਨ</verse>
				<verse number="17">ਫੇਰ ਉਸ ਮਨੁੱਖ ਨੇ ਆਖਿਆ, ਓਹ ਐਥੋਂ ਤੁਰ ਗਏ ਕਿਉਂਜੋ ਮੈਂ ਉਨ੍ਹਾਂ ਨੂੰ ਏਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ ਸੋ ਯੂਸੁਫ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਰ ਉਹਨਾਂ ਨੂੰ ਦੋਥਾਨ ਵਿੱਚ ਜਾ ਲੱਭਾ</verse>
				<verse number="18">ਤਾਂ ਉਨ੍ਹਾਂ ਨੇ ਉਹ ਨੂੰ ਦੂਰੋਂ ਡਿੱਠਾ ਅਤੇ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਹ ਦੇ ਮਾਰ ਸੁੱਟਣ ਦਾ ਮਤਾ ਪਕਾਇਆ</verse>
				<verse number="19">ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ ਇਹ ਸੁਫਨਿਆਂ ਦਾ ਸਾਹਿਬ ਆਉਂਦਾ ਹੈ</verse>
				<verse number="20">ਹੁਣ ਆਉ ਅਸੀਂ ਇਹ ਨੂੰ ਮਾਰ ਸੁੱਟੀਏ ਅਰ ਕਿਸੇ ਟੋਏ ਵਿੱਚ ਸੁੱਟ ਦੇਈਏ ਅਰ ਆਖੀਏ ਭਈ ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ ਹੈ ਤਾਂ ਅਸੀਂ ਵੇਖੀਏ ਕਿ ਉਹ ਦੇ ਸੁਫਨਿਆਂ ਦਾ ਕੀ ਬਣੇਗਾ</verse>
				<verse number="21">ਪਰ ਰਊਬੇਨ ਨੇ ਸੁਣ ਕੇ ਉਹ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਰ ਆਖਿਆ, ਅਸੀਂ ਏਸ ਨੂੰ ਜਾਨੋਂ ਨਾ ਮਾਰੀਏ</verse>
				<verse number="22">ਅਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ ਉਹ ਨੂੰ ਏਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪੁਚਾਵੇ</verse>
				<verse number="23">ਐਉਂ ਹੋਇਆ ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਲੰਮਾਂ ਚੋਲਾ ਜਿਹੜਾ ਉਸ ਦੇ ਉੱਤੇ ਸੀ ਲਾਹ ਲਿਆ</verse>
				<verse number="24">ਤਾਂ ਉਨ੍ਹਾਂ ਨੇ ਉਹ ਨੂੰ ਲੈਕੇ ਟੋਏ ਵਿੱਚ ਸੁੱਟ ਦਿੱਤਾ ਪਰ ਉਹ ਟੋਆ ਸੱਖਣਾ ਸੀ ਉਸ ਵਿੱਚ ਪਾਣੀ ਨਹੀਂ ਸੀ</verse>
				<verse number="25">ਜਦ ਓਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਭਈ ਵੇਖੋ ਇਸਮਾਏਲੀਆਂ ਦਾ ਇੱਕ ਕਾਫਿਲਾ ਗਿਲਆਦ ਤੋਂ ਆਉਂਦਾ ਸੀ ਅਰ ਉਨ੍ਹਾਂ ਨੇ ਊਠਾਂ ਉੱਤੇ ਗਰਮ ਮਸਾਲਾ ਅਰ ਗੁਗਲ ਅਰ ਗੰਧਰਸ ਲੱਧੀ ਹੋਈ ਸੀ ਜੋ ਮਿਸਰ ਨੂੰ ਲੈ ਜਾ ਰਿਹਾ ਸੀ</verse>
				<verse number="26">ਉਪਰੰਤ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ,ਕੀ ਲਾਭ ਹੋਊ ਜੇ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਰ ਉਹ ਦੇ ਲਹੂ ਨੂੰ ਲੁਕਾਈਏ?</verse>
				<verse number="27">ਆਓ ਅਸੀਂ ਇਸਮਾਏਲੀਆਂ ਕੋਲ ਉਹ ਨੂੰ ਵੇਚ ਦੇਈਏ ਪਰ ਉਸ ਉੱਤੋਂ ਸਾਡਾ ਹੱਥ ਨਾ ਪਵੇ ਕਿਉਂਜੋ ਉਹ ਸਾਡਾ ਭਰਾ ਅਰ ਸਾਡਾ ਮਾਸ ਹੈ ਅਤੇ ਉਹ ਦੇ ਭਰਾਵਾਂ ਨੇ ਮਨ ਲਿਆ</verse>
				<verse number="28">ਤਾਂ ਓਹ ਮਿਦਯਾਨੀ ਸੌਦਾਗਰ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹਾਂ ਰੁਪਇਆਂ ਨੂੰ ਵੇਚ ਦਿੱਤਾ ਅਤੇ ਓਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ</verse>
				<verse number="29">ਜਾਂ ਰਊਬੇਨ ਟੋਏ ਨੂੰ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਹੈ ਨਹੀਂ ਸੀ ਤਾਂ ਉਹ ਨੇ ਆਪਣੇ ਕੱਪੜੇ ਪਾੜੇ</verse>
				<verse number="30">ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਰ ਆਖਿਆ, ਉਹ ਮੁੰਡਾ ਹੈ ਨਹੀਂ</verse>
				<verse number="31">ਅਤੇ ਮੈਂ ਕਿੱਥੇ ਜਾਵਾਂ? ਤਦ ਉਨ੍ਹਾਂ ਨੇ ਯੂਸੁਫ਼ ਦਾ ਚੋਲਾ ਲੈਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ</verse>
				<verse number="32">ਫੇਰ ਉਸ ਲੰਮੇ ਚੋਲੇ ਨੂੰ ਚੁੱਕਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਏਸ ਨੂੰ ਸਿਆਣੋ ਭਈ ਏਹ ਤੁਹਾਡੇ ਪੁੱਤ੍ਰ ਦਾ ਚੋਲਾ ਹੈ ਕਿ ਨਹੀਂ</verse>
				<verse number="33">ਤਦ ਉਸ ਨੇ ਉਹ ਨੂੰ ਸਿਆਣਕੇ ਆਖਿਆ, ਏਹ ਮੇਰੇ ਪੁੱਤ੍ਰ ਦਾ ਚੋਲਾ ਹੈ। ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ। ਯੂਸੁਫ਼ ਜ਼ਰੂਰ ਹੀ ਪਾੜਿਆ ਗਿਆ ਹੈ</verse>
				<verse number="34">ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਪਾਕੇ ਬਹੁਤ ਦਿਨਾਂ ਤੀਕਰ ਆਪਣੇ ਪੁੱਤ੍ਰ ਦਾ ਸੋਗ ਕਰਦਾ ਰਿਹਾ</verse>
				<verse number="35">ਅਤੇ ਉਹ ਦੇ ਸਾਰੇ ਪੁੱਤ੍ਰ ਧੀਆਂ ਉਹ ਦੇ ਸ਼ਾਂਤ ਕਰਨ ਲਈ ਉੱਠੇ ਪਰ ਉਹ ਨੇ ਸ਼ਾਂਤ ਹੋਣਾ ਨਾ ਚਾਹਿਆ ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤ੍ਰ ਕੋਲ ਰੋਂਦਾ ਰੋਂਦਾ ਉੱਤਰਾਂਗਾ ਅਤੇ ਉਹ ਦਾ ਪਿਤਾ ਉਹ ਦੇ ਲਈ ਰੋਂਦਾ ਰਿਹਾ</verse>
				<verse number="36">ਅਤੇ ਉਨ੍ਹਾਂ ਮਿਦਯਾਨੀਆਂ ਨੇ ਉਹ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਜਿਹੜਾ ਫ਼ਿਰਊਨ ਦਾ ਇੱਕ ਖੁਸਰਾ ਅਤੇ ਜਲਾਦਾਂ ਦਾ ਸਰਦਾਰ ਸੀ ਵੇਚ ਦਿੱਤਾ ।।</verse>
			</chapter>
			<chapter number="38">
				<verse number="1">ਉਸ ਵੇਲੇ ਐਉਂ ਹੋਇਆ ਜਾਂ ਯਹੂਦਾਹ ਆਪਣੇ ਭਰਾਵਾਂ ਕੋਲੋਂ ਹਠਾੜ ਨੂੰ ਗਿਆ ਅਰ ਇੱਕ ਅਦੂਲਾਮੀ ਮਨੁੱਖ ਵੱਲ ਜਿਸ ਦਾ ਨਾਉਂ ਹੀਰਾਹ ਸੀ ਮੁੜਿਆ</verse>
				<verse number="2">ਤਾਂ ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਡਿੱਠਾ ਅਰ ਉਸ ਨੂੰ ਲਿਆ ਅਰ ਉਸ ਦੇ ਕੋਲ ਗਿਆ</verse>
				<verse number="3">ਉਹ ਗਰਭਵੰਤੀ ਹੋਈ ਅਰ ਉਹ ਇੱਕ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਏਰ ਰੱਖਿਆ</verse>
				<verse number="4">ਉਹ ਫੇਰ ਗਰਭਵੰਤੀ ਹੋਈ ਅਰ ਇੱਕ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਓਨਾਨ ਰੱਖਿਆ</verse>
				<verse number="5">ਉਹ ਫੇਰ ਵੀ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਸ਼ੇਲਾਹ ਰੱਖਿਆ ਅਰ ਜਦ ਉਸ ਨੇ ਉਹ ਨੂੰ ਜਣਿਆ ਤਾਂ ਉਹ ਕਜੀਬ ਵਿੱਚ ਸੀ</verse>
				<verse number="6">ਯਹੂਦਾਹ ਨੇ ਆਪਣੇ ਪਲੋਠੇ ਪੁੱਤ੍ਰ ਏਰ ਲਈ ਇੱਕ ਤੀਵੀਂ ਲਿਆਂਦੀ ਜਿਸ ਦਾ ਨਾਉਂ ਤਾਮਾਰ ਸੀ</verse>
				<verse number="7">ਏਰ ਯਹੂਦਾਹ ਦਾ ਪਲੌਠਾ ਯਹੋਵਾਹ ਦੀਆਂ ਅੱਖਾਂ ਵਿੱਚ ਬਦ ਸੀ ਤਾਂ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ</verse>
				<verse number="8">ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਤੀਵੀਂ ਕੋਲ ਜਾਹ ਅਰ ਉਸ ਨਾਲ ਭਰਜਾਈ ਦਾ ਹੱਕ ਅਦਾ ਕਰ ਅਰ ਆਪਣੇ ਭਰਾ ਲਈ ਅੰਸ ਚਲਾ</verse>
				<verse number="9">ਓਨਾਨ ਨੇ ਜਾਣਿਆ ਕਿ ਏਹ ਅੰਸ ਮੇਰੀ ਅੰਸ ਨਹੀਂ ਹੋਵੇਗੀ ਉਪਰੰਤ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਤੀਵੀਂ ਕੋਲ ਗਿਆ ਤਾਂ ਆਪਣੀ ਮਣੀ ਧਰਤੀ ਉੱਤੇ ਬਰਬਾਦ ਕਰ ਦਿੱਤੀ ਸੀ ਭਈ ਕਿਤੇ ਉਹ ਆਪਣੇ ਭਰਾ ਲਈ ਅੰਸ ਨਾ ਦੇਵੇ</verse>
				<verse number="10">ਤਾਂ ਯਹੋਵਾਹ ਦੀਆਂ ਅੱਖਾਂ ਵਿੱਚ ਜੋ ਓਸ ਕੀਤਾ ਸੀ ਬੁਰਾ ਲੱਗਾ ਅਤੇ ਉਸ ਨੇ ਉਹ ਨੂੰ ਵੀ ਮਾਰ ਸੁੱਟਿਆ</verse>
				<verse number="11">ਉਪਰੰਤ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ ਆਪਣੇ ਪਿਤਾ ਦੇ ਘਰ ਰੰਡੀ ਬੈਠ ਰਹੁ ਜਦ ਤੀਕ ਮੇਰਾ ਪੁੱਤ੍ਰ ਸ਼ੇਲਾਹ ਵੱਡਾ ਨਾ ਹੋ ਜਾਵੇ ਕਿਉਂਜੋ ਉਸ ਆਖਿਆ ਕਿਤੇ ਏਹ ਵੀ ਆਪਣੇ ਭਰਾਵਾਂ ਵਾਂਙੁ ਮਰ ਨਾ ਜਾਵੇ ਤਾਂ ਤਾਮਾਰ ਚਲੀ ਗਈ ਅਰ ਆਪਣੇ ਪਿਤਾ ਦੇ ਘਰ ਰਹੀ</verse>
				<verse number="12">ਜਾਂ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ ਯਹੂਦਾਹ ਦੀ ਤੀਵੀਂ ਮਰ ਗਈ ਜਦ ਯਹੂਦਾਹ ਨੂੰ ਸ਼ਾਂਤ ਹੋਈ ਤਾਂ ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਸੱਜਣ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ</verse>
				<verse number="13">ਤਾਂ ਤਾਮਾਰ ਨੂੰ ਦੱਸਿਆ ਗਿਆ ਭਈ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਨੂੰ ਤਿਮਨਾਥ ਨੂੰ ਜਾਂਦਾ ਹੈ</verse>
				<verse number="14">ਤਾਂ ਉਸ ਆਪਣੇ ਉੱਤੋਂ ਰੰਡੇਪੇ ਦੇ ਬਸਤ੍ਰ ਲਾਹ ਸੁੱਟੇ ਅਰ ਬੁਰਕਾ ਪਾਕੇ ਆਪ ਨੂੰ ਲਪੇਟ ਲਿਆ ਅਰ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ ਜਾ ਬੈਠੀ ਕਿਉਂਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ ਪਰ ਉਹ ਉਸ ਦੀ ਤੀਵੀਂ ਬਣਨ ਨੂੰ ਨਹੀਂ ਦਿੱਤੀ ਗਈ</verse>
				<verse number="15">ਤਾਂ ਯਹੂਦਾਹ ਨੇ ਉਸ ਨੂੰ ਵੇਖਿਆ ਅਰ ਸਮਝਿਆ ਕਿ ਏਹ ਕੰਜਰੀ ਹੈ ਕਿਉਂਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ</verse>
				<verse number="16">ਤਾਂ ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਰ ਆਖਿਆ, ਆ ਅਰ ਮੈਨੂੰ ਆਪਣੇ ਕੋਲ ਆਉਣ ਦੇਹ ਕਿਉਂਜੋ ਉਸ ਨੇ ਨਾ ਜਾਤਾ ਕਿ ਏਹ ਮੇਰੀ ਨੂੰਹ ਹੈ ਤਾਂ ਉਸ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?</verse>
				<verse number="17">ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਛੇਲਾ ਘੱਲਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ ਜਦ ਤੀਕ ਉਹ ਨਾ ਘੱਲੇਂ?</verse>
				<verse number="18">ਫੇਰ ਉਸ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ ਅਰ ਆਪਣੀ ਰੱਸੀ ਅਰ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇਹ। ਉਸ ਨੇ ਓਹ ਉਹ ਨੂੰ ਦੇ ਦਿੱਤੇ ਅਰ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵੰਤੀ ਹੋ ਗਈ</verse>
				<verse number="19">ਤਾਂ ਉਹ ਉੱਥੋਂ ਉੱਠਕੇ ਚੱਲੀ ਗਈ ਅਰ ਆਪਣੇ ਉੱਪਰੋਂ ਬੁਰਕਾ ਲਾਹ ਸੁਟਿਆ ਅਰ ਰੰਡੇਪੇ ਦੇ ਬਸਤ੍ਰ ਪਾ ਲਏ</verse>
				<verse number="20">ਤਾਂ ਯਹੂਦਾਹ ਨੇ ਆਪਣੇ ਸੱਜਣ ਅਦੂਲਾਮੀ ਦੇ ਹੱਥ ਬੱਕਰੀ ਦਾ ਛੇਲਾ ਘੱਲਿਆ ਤਾਂਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਤੀਵੀਂ ਦੇ ਹੱਥੋਂ ਮੋੜ ਲਿਆਵੇ ਪਰ ਉਹ ਉਸ ਨੂੰ ਨਾ ਲੱਭੀ</verse>
				<verse number="21">ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਏਹ ਪੁੱਛਿਆ ਕਿ ਉਹ ਕੰਜਰੀ ਕਿੱਥੇ ਹੈ ਜਿਹੜੀ ਏਨਯਿਮ ਦੇ ਰਸਤੇ ਉੱਤੇ ਸੀ? ਤਾਂ ਉਨ੍ਹਾਂ ਨੇ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਸੀ</verse>
				<verse number="22">ਉਹ ਯਹੂਦਾਹ ਦੇ ਕੋਲ ਮੁੜ ਆਇਆ ਅਰ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਰ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਹੈ</verse>
				<verse number="23">ਤਾਂ ਯਹੂਦਾਹ ਨੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਛੇਲਾ ਘੱਲਿਆ ਸੀ ਪਰ ਉਹ ਤੈਨੂੰ ਨਹੀਂ ਲੱਭੀ</verse>
				<verse number="24">ਤਾਂ ਐਉਂ ਹੋਇਆ ਕਿ ਜਦ ਤਿੰਨਕੁ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਯਾਰੀ ਕੀਤੀ ਹੈ ਅਰ ਵੇਖ ਉਹ ਨੂੰ ਯਾਰੀ ਦਾ ਗਰਭ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂਜੋ ਉਹ ਸਾੜ ਦਿੱਤੀ ਜਾਵੇ</verse>
				<verse number="25">ਜਾਂ ਉਹ ਬਾਹਰ ਕੱਢੀ ਗਈ ਤਾਂ ਓਸ ਆਪਣੇ ਸੌਹਰੇ ਨੂੰ ਆਖ ਘੱਲਿਆ ਭਈ ਜਿਸ ਮਨੁੱਖ ਦੀਆਂ ਏਹ ਚੀਜ਼ਾਂ ਹਨ ਮੈਨੂੰ ਉਸ ਦਾ ਗਰਭ ਹੈ ਅਰ ਓਸ ਆਖਿਆ, ਸਿਆਣ ਤਾਂ ਕਿ ਏਹ ਮੁਹਰ ਅਰ ਰੱਸੀ ਅਰ ਲਾਠੀ ਕਿਹਦੀ ਹੈ</verse>
				<verse number="26">ਤਾਂ ਯਹੂਦਾਹ ਨੇ ਪਛਾਣਕੇ ਆਖਿਆ, ਉਹ ਮੈਥੋਂ ਧਰਮੀ ਹੈ ਕਿਉਂਜੋ ਮੈਂ ਉਸ ਨੂੰ ਆਪਣੇ ਪੁੱਤ੍ਰ ਸ਼ੇਲਾਹ ਨੂੰ ਨਹੀਂ ਦਿੱਤਾ ਅਰ ਓਸ ਅੱਗੇ ਨੂੰ ਉਹ ਦੇ ਨਾਲ ਸੰਗ ਨਾ ਕੀਤਾ</verse>
				<verse number="27">ਐਉਂ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੌੜੇ ਸਨ</verse>
				<verse number="28">ਅਤੇ ਐਉਂ ਹੋਇਆ ਕਿ ਜਾਂ ਉਹ ਜਣਨ ਲੱਗੀ ਤਾਂ ਇੱਕ ਨੇ ਆਪਣਾ ਹੱਥ ਕੱਢਿਆ ਅਤੇ ਦਾਈ ਨੇ ਫੜ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਰ ਆਖਿਆ, ਇਹ ਪਹਿਲਾਂ ਨਿਕੱਲਿਆ ਹੈ</verse>
				<verse number="29">ਫੇਰ ਐਉਂ ਹੋਇਆ ਕਿ ਜਾਂ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦਾ ਭਰਾ ਨਿਕੱਲ ਆਇਆ ਅਤੇ ਓਸ ਆਖਿਆ ਤੂੰ ਕਿਉਂ ਪਾੜਦਾ ਹੈਂ ਏਹ ਪਾੜ ਤੇਰੇ ਉੱਤੇ ਆਵੇ ਸੋ ਉਸ ਦਾ ਨਾਉਂ ਪਾਰਸ ਰੱਖਿਆ ਗਿਆ</verse>
				<verse number="30">ਉਸ ਦੇ ਪਿੱਛੋਂ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਪਾ ਦਿੱਤਾ ਸੀ ਨਿਕੱਲਿਆ ਅਤੇ ਉਸ ਦਾ ਨਾਉਂ ਜ਼ਾਰਹ ਰੱਖਿਆ ਗਿਆ।।</verse>
			</chapter>
			<chapter number="39">
				<verse number="1">ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਰ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਖੁਸਰਾ ਤੇ ਜਲਾਦਾਂ ਦਾ ਸਰਦਾਰ ਸੀ ਉਸ ਨੂੰ ਇਸਮਾਏਲੀਆਂ ਦੇ ਹੱਥੋਂ ਜਿਹੜੇ ਉਸ ਨੂੰ ਉੱਥੇ ਲਿਆਏ ਸਨ ਮੁੱਲ ਲੈ ਲਿਆ</verse>
				<verse number="2">ਯਹੋਵਾਹ ਯੂਸੁਫ਼ ਦੇ ਅੰਗ ਸੰਗ ਸੀ ਸੋ ਉਹ ਭਾਗਵਾਨ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ</verse>
				<verse number="3">ਤਾਂ ਉਸ ਦੇ ਸਵਾਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ ਸੰਗ ਹੈ ਅਰ ਜੋ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸੁਫਲ ਕਰਾਉਂਦਾ ਹੈ</verse>
				<verse number="4">ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਉਸ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਘਰ ਦਾ ਮੁਖਤਿਆਰ ਬਣਾ ਦਿੱਤਾ ਅਰ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ</verse>
				<verse number="5">ਐਉਂ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਰ ਆਪਣੀਆਂ ਸਭ ਚੀਜ਼ਾਂ ਦਾ ਮੁਖਤਿਆਰ ਬਣਾ ਦਿੱਤਾ ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਰਕਤ ਬਖ਼ਸ਼ੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ ਭਾਂਵੇ ਓਹ ਘਰ ਵਿੱਚ ਸਨ ਭਾਂਵੇ ਖੇਤ ਵਿੱਚ</verse>
				<verse number="6">ਅਰ ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਛੱਡ ਦਿੱਤਾ ਅਰ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਕਿਸੇ ਹੋਰ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਰ ਸੋਹਣਾ ਸੀ</verse>
				<verse number="7">ਤਾਂ ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਉਸ ਦੇ ਸਵਾਮੀ ਦੀ ਤੀਵੀਂ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਰ ਉਹ ਉਸ ਨੂੰ ਆਖਿਆ, ਤੂੰ ਮੇਰੇ ਨਾਲ ਲੇਟ</verse>
				<verse number="8">ਪਰ ਉਸ ਨੇ ਨਾ ਮੰਨਿਆ ਅਰ ਆਪਣੇ ਸਵਾਮੀ ਦੀ ਤੀਵੀਂ ਨੂੰ ਆਖਿਆ, ਵੇਖੋ ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ</verse>
				<verse number="9">ਅਰ ਏਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ ਕਿਉਂਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐੱਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?</verse>
				<verse number="10">ਤਾਂ ਐਉਂ ਹੋਇਆ ਕਿ ਉਹ ਨਿੱਤ ਦਿਹਾੜੇ ਆਖਦੀ ਰਹੀ ਪਰ ਉਸ ਨੇ ਉਸ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਅਥਵਾ ਉਸ ਦੇ ਕੋਲ ਰਹੇ</verse>
				<verse number="11">ਤਾਂ ਇੱਕ ਦਿਨ ਐਉਂ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਰ ਘਰ ਦੇ ਮਨੁੱਖਾਂ ਵਿੱਚੋਂ ਕੋਈ ਉੱਥੇ ਘਰ ਵਿੱਚ ਨਹੀਂ ਸੀ</verse>
				<verse number="12">ਤਾਂ ਉਸ ਨੇ ਉਸ ਦਾ ਕੱਪੜਾ ਫੜ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਨੱਠਾ ਅਰ ਬਾਹਰ ਨਿਕੱਲਿਆ</verse>
				<verse number="13">ਫੇਰ ਐਉਂ ਹੋਇਆ ਕਿ ਜਾਂ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡਕੇ ਬਾਹਰ ਨੂੰ ਨੱਠ ਗਿਆ ਹੈ</verse>
				<verse number="14">ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਰ ਉਨ੍ਹਾਂ ਨੂੰ ਆਖਿਆ, ਵੇਖੋ ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਨੂੰ ਠੱਠੇ ਕਰੇ। ਉਹ ਮੇਰੇਕੋਲ ਅੰਦਰ ਆਇਆ ਤਾਂਜੋ ਉਹ ਮੇਰੇ ਨਾਲ ਲੇਟੇ ਤਾਂ ਮੈਂ ਵੱਡੀ ਅਵਾਜ਼ ਨਾਲ ਬੋਲ ਪਈ</verse>
				<verse number="15">ਅਤੇ ਐਉਂ ਹੋਇਆ ਕਿ ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਦੇਕੇ ਅਵਾਜ਼ ਉਠਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡਕੇ ਬਾਹਰ ਨੂੰ ਨੱਠ ਗਿਆ</verse>
				<verse number="16">ਸੋ ਉਸ ਨੇ ਆਪਣੇ ਸਵਾਮੀ ਦੇ ਘਰ ਆਉਣ ਤੀਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ</verse>
				<verse number="17">ਤਾਂ ਉਹ ਉਸ ਨੂੰ ਉਨ੍ਹਾਂ ਗੱਲਾਂ ਦੇ ਅਨੁਸਾਰ ਬੋਲੀ ਕਿ ਜਿਹੜਾ ਇਬਰਾਨੀ ਗੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਰ ਮੈਨੂੰ ਠੱਠੇ ਕਰਨ ਲੱਗਾ</verse>
				<verse number="18">ਤਾਂ ਐਉਂ ਹੋਇਆ ਕਿ ਜਾਂ ਮੈਂ ਉੱਚੀ ਦੇਕੇ ਅਵਾਜ਼ ਉਠਾਈ ਤਾਂ ਆਪਣਾ ਕੱਪੜਾ ਮੇਰੇ ਕੋਲ ਛੱਡਕੇ ਬਾਹਰ ਨੂੰ ਨੱਠ ਗਿਆ</verse>
				<verse number="19">ਫੇਰ ਐਉਂ ਹੋਇਆ ਕਿ ਜਦ ਉਸ ਦੇ ਸਵਾਮੀ ਨੇ ਆਪਣੀ ਤੀਵੀਂ ਦੀਆਂ ਗੱਲਾ ਸੁਣੀਆਂ ਜਿਹੜੀ ਏਹ ਬੋਲੀ ਕਿ ਤੇਰੇ ਗੁਲਾਮ ਨੇ ਮੇਰੇ ਨਾਲ ਐਉਂ ਐਉਂ ਕੀਤਾ ਤਾਂ ਉਸ ਦਾ ਕਰੋਧ ਭੜਕ ਉੱਠਿਆ</verse>
				<verse number="20">ਉਪਰੰਤ ਯੂਸੁਫ਼ ਦੇ ਸਵਾਮੀ ਨੇ ਉਸ ਨੂੰ ਲੈਕੇ ਉਸ ਕੈਦ ਵਿੱਚ ਪਾ ਦਿੱਤਾ ਜਿੱਥੇ ਸ਼ਾਹੀ ਕੈਦੀ ਕੈਦ ਸਨ ਅਰ ਉਹ ਉੱਥੇ ਕੈਦ ਵਿੱਚ ਰਿਹਾ</verse>
				<verse number="21">ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਰ ਉਸ ਨੇ ਉਸ ਉੱਤੇ ਕਿਰਪਾ ਕੀਤੀ ਅਰ ਉਸ ਨੇ ਕੈਦਖਾਨੇ ਦੇ ਦਰੋਗੇ ਦੀਆਂ ਅੱਖਾਂ ਵਿੱਚ ਦਯਾ ਪਾਈ</verse>
				<verse number="22">ਅਰ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਰ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ ਉਹੋ ਚਲਾਉਂਦਾ ਸੀ</verse>
				<verse number="23">ਅਤੇ ਕੈਦਖਾਨੇ ਦਾ ਦਰੋਗ਼ਾ ਕਿਸੇ ਚੀਜ਼ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ ਸੁਰਤ ਨਹੀਂ ਲੈਂਦਾ ਸੀ ਏਸ ਲਈ ਭਈ ਯਹੋਵਾਹ ਉਹ ਦੇ ਸੰਗ ਸੀ ਅਰ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸੁਫਲ ਬਣਾ ਦਿੰਦਾ ਸੀ।।</verse>
			</chapter>
			<chapter number="40">
				<verse number="1">ਏਹਨਾਂ ਗੱਲਾ ਦੇ ਪਿੱਛੋਂ ਐਉਂ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਰ ਰਸੋਈਆ ਆਪਣੇ ਸਵਾਮੀ ਮਿਸਰ ਦੇ ਰਾਜਾ ਦੇ ਦੋਸ਼ੀ ਹੋ ਗਏ</verse>
				<verse number="2">ਤਾਂ ਫ਼ਿਰਊਨ ਆਪਣੇ ਦੋਹਾਂ ਖੁਸਰਿਆਂ ਦੇ ਉੱਤੇ ਅਰਥਾਤ ਸਾਕੀਆਂ ਦੇ ਸਰਦਾਰ ਅਰ ਰਸੋਈਆਂ ਦੇ ਸਰਦਾਰ ਉੱਤੇ ਗੁੱਸੇ ਹੋਇਆ</verse>
				<verse number="3">ਅਤੇ ਉਸ ਨੇ ਉਨ੍ਹਾਂ ਨੂੰ ਰਾਖੀ ਵਿੱਚ ਜਲਾਦਾਂ ਦੇ ਸਰਦਾਰ ਦੇ ਘਰ ਵਿੱਚ ਅਰਥਾਤ ਕੈਦਖਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ ਬੰਦ ਕਰ ਦਿੱਤਾ</verse>
				<verse number="4">ਜਲਾਦਾਂ ਦੇ ਸਰਦਾਰ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਰ ਉਸ ਉਨ੍ਹਾਂ ਦੀ ਸੇਵਾ ਕੀਤੀ ਅਰ ਓਹ ਚਿਰ ਤੀਕਰ ਕੈਦ ਰਹੇ</verse>
				<verse number="5">ਤਾਂ ਉਨ੍ਹਾਂ ਦੋਹਾਂ ਨੇ ਇੱਕ ਇੱਕ ਸੁਫਨਾਂ ਇਕੋਈ ਰਾਤ ਵਿੱਚ ਵੇਖਿਆ। ਹਰ ਇੱਕ ਨੇ ਆਪੋ ਆਪਣੇ ਅਰਥ ਦੇ ਅਨੁਸਾਰ ਸੁਫਨਾ ਵੇਖਿਆ ਅਰਥਾਤ ਮਿਸਰ ਦੇ ਰਾਜਾ ਦੇ ਸਾਕੀ ਅਰ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ</verse>
				<verse number="6">ਜਾਂ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਰ ਉਨ੍ਹਾਂ ਨੂੰ ਡਿੱਠਾ ਤਾਂ ਵੇਖੋ ਓਹ ਉਦਾਸ ਸਨ</verse>
				<verse number="7">ਉਸ ਨੇ ਫ਼ਿਰਊਨ ਦੇ ਖੁਸਰਿਆਂ ਨੂੰ ਜਿਹੜੇ ਉਸ ਦੇ ਸੰਗ ਉਹ ਦੇ ਸਵਾਮੀ ਦੇ ਘਰ ਕੈਦ ਸਨ ਪੁੱਛਿਆ, ਅੱਜ ਤੁਹਾਡੇ ਮੂੰਹ ਕਿਉਂ ਭੈੜੇ ਪਏ ਹੋਏ ਹਨ?</verse>
				<verse number="8">ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾਂ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?</verse>
				<verse number="9">ਤਾਂ ਸਾਕੀਆਂ ਦੇ ਸਰਦਾਰ ਨੇ ਯੂਸੁਫ਼ ਨੂੰ ਆਪਣਾ ਸੁਫਨਾ ਦੱਸਿਆ ਅਤੇ ਉਸ ਨੂੰ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ ਦੀ ਇੱਕ ਵੇਲ ਮੇਰੇ ਸਨਮੁਖ ਸੀ</verse>
				<verse number="10">ਅਰ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਰ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਰ ਫੁੱਲ ਲੱਗੇ ਅਰ ਉਸ ਦੇ ਗੁੱਛਿਆਂ ਵਿੱਚ ਦਾਖ ਪੱਕ ਗਈ</verse>
				<verse number="11">ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ ਅਰ ਮੈਂ ਦਾਖਾਂ ਨੂੰ ਲੈਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਰ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ</verse>
				<verse number="12">ਤਾਂ ਯੂਸੁਫ਼ ਨੇ ਉਸ ਨੂੰ ਆਖਿਆ, ਏਸ ਦਾ ਅਰਥ ਏਹ ਹੈ ਕਿ ਓਹ ਤਿੰਨ ਟਹਿਣੀਆਂ ਤਿੰਨ ਦਿਨ ਹਨ</verse>
				<verse number="13">ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਰ ਤੈਨੂੰ ਤੇਰੇ ਹੁੱਦੇ ਉੱਤੇ ਫੇਰ ਖੜਾ ਕਰੇਗਾ ਅਤੇ ਅਗਲੇ ਦਸਤੂਰ ਦੇ ਅਨੁਸਾਰ ਜਦ ਤੂੰ ਉਹ ਦਾ ਸਾਕੀ ਸੀ ਤੂੰ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ</verse>
				<verse number="14">ਪਰ ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਚੇਤੇ ਰੱਖੀਂ ਅਰ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰਾ ਚੇਤਾ ਕਰਾਂਈ ਅਰ ਮੈਨੂੰ ਏਸ ਘਰ ਵਿੱਚੋਂ ਬਾਹਰ ਕਢਾਈ</verse>
				<verse number="15">ਕਿਉਂਜੋ ਇਬਰਾਨੀਆਂ ਦੇ ਦੇਸ ਵਿੱਚੋਂ ਮੈਂ ਸੱਚ ਮੁੱਚ ਚੁਰਾਇਆ ਗਿਆ ਹਾਂ ਅਰ ਏਥੇ ਵੀ ਮੈਂ ਕੁਝ ਨਹੀਂ ਕੀਤਾ ਭਈ ਓਹ ਮੈਨੂੰ ਏਸ ਭੋਰੇ ਵਿੱਚ ਸੁੱਟਣ ।।</verse>
				<verse number="16">ਜਦ ਰਸੋਈਆਂ ਦੇ ਸਰਦਾਰ ਨੇ ਵੇਖਿਆ ਕਿ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਸੁਫ਼ਨੇ ਵਿੱਚ ਸਾਂ ਤਾਂ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ</verse>
				<verse number="17">ਅਰ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਨਾਨਾ ਪਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਰ ਪੰਛੀ ਮੇਰੇ ਸਿਰ ਉਤਲੀ ਟੋਕਰੀ ਵਿੱਚੋਂ ਖਾਂਦੇ ਸਨ</verse>
				<verse number="18">ਤਾਂ ਯੂਸੁਫ਼ ਨੇ ਉੱਤ੍ਰ ਦੇਕੇ ਆਖਿਆ ਕਿ ਏਸ ਦਾ ਅਰਥ ਏਹ ਹੈ ਕਿ ਏਹ ਤਿੰਨ ਟੋਕਰੀਆਂ ਤਿੰਨ ਦਿਨ ਹਨ</verse>
				<verse number="19">ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਛੱਡੇਗਾ ਅਰ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਰ ਪੰਛੀ ਤੇਰਾ ਮਾਸ ਤੇਰੇ ਉੱਤੋਂ ਖਾਣਗੇ</verse>
				<verse number="20">ਤਾਂ ਐਉਂ ਹੋਇਆ ਕਿ ਤੀਜੇ ਦਿਨ ਜਿਹੜਾ ਫ਼ਿਰਊਨ ਦਾ ਜਨਮ ਦਿਨ ਸੀ ਉਸ ਨੇ ਆਪਣੇ ਸਾਰੇ ਟਹਿਲੂਆਂ ਦਾ ਖਾਣਾ ਕੀਤਾ ਅਰ ਆਪਣੇ ਟਹਿਲੂਆਂ ਵਿੱਚੋਂ ਸਰਦਾਰ ਸਾਕੀ ਦਾ ਸਿਰ ਅਰ ਸਰਦਾਰ ਰਸੋਈਏ ਦਾ ਸਿਰ ਉੱਚਾ ਕੀਤਾ</verse>
				<verse number="21">ਪਰ ਉਸ ਨੇ ਸਰਦਾਰ ਸਾਕੀ ਨੂੰ ਤਾਂ ਉਹ ਦੇ ਹੁੱਦੇ ਉੱਤੇ ਮੁੜ ਕੇ ਲਾ ਲਿਆ ਤਾਂਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ</verse>
				<verse number="22">ਪਰ ਉਸ ਨੇ ਸਰਦਾਰ ਰਸੋਈਏ ਨੂੰ ਫ਼ਾਸੀ ਦੇ ਦਿੱਤਾ ਜਿਵੇਂ ਯੂਸੁਫ਼ ਨੇ ਉਨ੍ਹਾਂ ਦਾ ਅਰਥ ਕੀਤਾ ਸੀ</verse>
				<verse number="23">ਪਰ ਸਰਦਾਰ ਸਾਕੀ ਨੇ ਯੂਸੁਫ਼ ਨੂੰ ਚੇਤੇ ਨਾ ਰੱਖਿਆ ਸਗੋਂ ਉਸ ਨੂੰ ਭੁੱਲ ਗਿਆ।।</verse>
			</chapter>
			<chapter number="41">
				<verse number="1">ਤਾਂ ਐਉਂ ਹੋਇਆ ਕਿ ਪੂਰੇ ਦੋ ਵਰਿਹਾਂ ਦੇ ਅੰਤ ਵਿੱਚ ਫ਼ਿਰਊਨ ਨੇ ਸੁਫਨਾ ਡਿੱਠਾ ਤਾਂ ਵੇਖੋ ਉਹ ਦਰਿਆ ਕੋਲ ਖਲੋਤਾ ਸੀ</verse>
				<verse number="2">ਅਰ ਵੇਖੋ ਦਰਿਆ ਵਿੱਚੋਂ ਸੱਤ ਗਾਈਆਂ ਜਿਹੜੀਆਂ ਸੋਹਣੀਆਂ ਅਤੇ ਸਰੀਰ ਦੀਆਂ ਮੋਟੀਆਂ ਸਨ ਨਿੱਕਲੀਆਂ ਅਰ ਛੰਭ ਵਿੱਚ ਚੁਗਣ ਲੱਗ ਪਈਆਂ</verse>
				<verse number="3">ਤਾਂ ਵੇਖੋ ਉਨ੍ਹਾਂ ਦੇ ਮਗਰੋਂ ਸੱਤ ਗਾਈਆਂ ਹੋਰ ਜਿਹੜੀਆਂ ਕੁਸੋਹਣੀਆਂ ਅਤੇ ਸਰੀਰ ਵਿੱਚ ਲਿੱਸੀਆਂ ਸਨ ਦਰਿਆ ਵਿੱਚੋਂ ਨਿੱਕਲੀਆਂ ਅਰ ਦਰਿਆ ਦੇ ਪੱਤਣ ਉੱਤੇ ਉਨ੍ਹਾਂ ਗਾਈਆਂ ਕੋਲ ਖਲੋ ਗਈਆਂ</verse>
				<verse number="4">ਤਾਂ ਕੁਸੋਹਣੀਆਂ ਅਰ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਰ ਮੋਟੀਆਂ ਗਾਈਆਂ ਨੂੰ ਨਿਗਲ ਲਿਆ ਤਾਂ ਫ਼ਿਰਊਨ ਜਾਗ ਉੱਠਿਆ</verse>
				<verse number="5">ਉਹ ਫੇਰ ਸੌਂ ਗਿਆ ਅਰ ਦੂਜੀ ਵਾਰ ਸੁਫਨਾ ਡਿੱਠਾ ਅਰ ਵੇਖੋ ਮੋਟੇ ਅਰ ਚੰਗੇ ਸੱਤ ਸਿੱਟੇ ਇੱਕ ਨਾੜ ਵਿੱਚੋਂ ਨਿੱਕਲੇ</verse>
				<verse number="6">ਅਤੇ ਵੇਖੋ ਉਸ ਦੇ ਮਗਰੋਂ ਸੱਤ ਸਿੱਟੇ ਪਤਲੇ ਅਰ ਪੁਰੇ ਦੀ ਹਵਾ ਦੇ ਝੁਲਸੇ ਹੋਏ ਫੁੱਟ ਪਏ</verse>
				<verse number="7">ਅਤੇ ਓਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟਿਆਂ ਅਰ ਭਰਿਆਂ ਹੋਇਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਵੇਖੋ ਏਹ ਸੁਫਨਾ ਸੀ</verse>
				<verse number="8">ਤਾਂ ਐਉਂ ਹੋਇਆ ਕਿ ਸਵੇਰੇ ਹੀ ਉਸ ਦਾ ਆਤਮਾ ਘਾਬਰ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਰ ਸਾਰੇ ਸਿਆਣੇ ਸੱਦ ਘੱਲੇ ਤਾਂ ਫ਼ਿਰਊਨ ਨੇ ਉਨ੍ਹਾਂ ਨੂੰ ਆਪਣਾ ਸੁਫਨਾ ਦੱਸਿਆ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸੱਕਿਆ</verse>
				<verse number="9">ਤਾਂ ਸਾਕੀਆਂ ਦੇ ਸਰਦਾਰ ਨੇ ਫ਼ਿਰਊਨ ਨਾਲ ਏਹ ਗੱਲ ਕੀਤੀ ਕਿ ਅੱਜ ਮੈਂ ਆਪਣੇ ਪਾਪ ਨੂੰ ਚੇਤੇ ਕਰਦਾ ਹਾਂ</verse>
				<verse number="10">ਫ਼ਿਰਊਨ ਆਪਣੇ ਦਾਸਾਂ ਉੱਤੇ ਗੁੱਸੇ ਹੋਇਆ ਅਤੇ ਮੈਨੂੰ ਅਰ ਸਰਦਾਰ ਰਸੋਈਏ ਨੂੰ ਜਲਾਦਾਂ ਦੇ ਸਰਦਾਰ ਦੇ ਘਰ ਵਿੱਚ ਕੈਦ ਕੀਤਾ-ਮੈਨੂੰ ਅਰ ਸਰਦਾਰ ਰਸੋਈਏ ਨੂੰ ਵੀ</verse>
				<verse number="11">ਤਾਂ ਅਸਾਂ ਦੋਹਾਂ ਨੇ, ਮੈਂ ਅਰ ਉਹ ਨੇ ਇੱਕੋ ਰਾਤ ਸੁਫ਼ਨੇ ਵੇਖੇ। ਹਰ ਇੱਕ ਨੇ ਆਪੋ ਆਪਣੇ ਸੁਫ਼ਨੇ ਦੇ ਅਰਥ ਅਨੁਸਾਰ ਵੇਖਿਆ</verse>
				<verse number="12">ਜਲਾਦਾਂ ਦੇ ਸਰਦਾਰ ਦਾ ਗੁਲਾਮ ਇੱਕ ਇਬਰਾਨੀ ਜੁਆਣ ਉੱਥੇ ਸਾਡੇ ਨਾਲ ਸੀ ਅਤੇ ਅਸਾਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫਨਿਆਂ ਦਾ ਅਰਥ ਇੱਕ ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ</verse>
				<verse number="13">ਤਾਂ ਐਉਂ ਹੋਇਆ ਕਿ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਤਿਵੇਂ ਹੀ ਹੋਇਆ। ਉਹ ਨੇ ਮੈਨੂੰ ਤਾਂ ਮੇਰੇ ਹੁੱਦੇ ਉੱਤੇ ਬਿਠਾਇਆ ਪਰ ਉਸ ਨੂੰ ਫਾਂਸੀ ਦਿੱਤੀ</verse>
				<verse number="14">ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਘੱਲਿਆ ਅਤੇ ਉਨ੍ਹਾਂ ਛੇਤੀ ਨਾਲ ਯੂਸੁਫ਼ ਨੂੰ ਭੋਰੇ ਵਿੱਚੋਂ ਕੱਢਿਆ ਅਤੇ ਉਹ ਹਜਾਮਤ ਕਰ ਕੇ ਤੇ ਬਸਤ੍ਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ</verse>
				<verse number="15">ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿ ਮੈਂ ਇੱਕ ਸੁਫਨਾ ਡਿੱਠਾ ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਵਿਖੇ ਏਹ ਸੁਣਿਆ ਤੂੰ ਸੁਫਨਾ ਸੁਣ ਕੇ ਉਸ ਦਾ ਅਰਥ ਕਰ ਸੱਕਦਾ ਹੈਂ</verse>
				<verse number="16">ਤਾਂ ਯੂਸੁਫ਼ ਨੇ ਫ਼ਿਰਊਨ ਨੂੰ ਉੱਤ੍ਰ ਦਿੱਤਾ ਕਿ ਏਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤ੍ਰ ਦੇਵੇਗਾ</verse>
				<verse number="17">ਅੱਗੋਂ ਫ਼ਿਰਊਨ ਯੂਸੁਫ਼ ਨੂੰ ਬੋਲਿਆ ਵੇਖੋ ਮੈਂ ਆਪਣੇ ਸੁਫ਼ਨੇ ਵਿੱਚ ਦਰਿਆ ਦੇ ਕੰਢੇ ਉੱਤੇ ਖੜਾ ਸੀ</verse>
				<verse number="18">ਤਾਂ ਵੇਖੋ ਦਰਿਆ ਵਿੱਚੋਂ ਸੱਤ ਗਾਈਆਂ ਜਿਹੜੀਆਂ ਮੋਟੀਆਂ ਅਰ ਸੋਹਣੀਆਂ ਸਨ ਨਿੱਕਲੀਆਂ ਅਰ ਓਹ ਛੰਭ ਵਿੱਚ ਚੁਗਣ ਲੱਗ ਪਈਆਂ</verse>
				<verse number="19">ਤਾਂ ਵੇਖੋ ਉਨ੍ਹਾਂ ਦੇ ਮਗਰੋਂ ਹੋਰ ਸੱਤ ਗਾਈਆਂ ਮਾੜੀਆਂ ਅਰ ਰੂਪ ਵਿੱਚ ਅੱਤ ਕੁਸੋਹਣੀਆਂ ਅਰ ਲਿੱਸੀਆਂ ਨਿੱਕਲ ਆਈਆਂ। ਅਜੇਹਿਆਂ ਕੁਸੋਹਣੀਆਂ ਮੈਂ ਮਿਸਰ ਦੇ ਸਾਰੇ ਦੇਸ ਵਿੱਚ ਕਦੀ ਨਹੀਂ ਵੇਖੀਆਂ</verse>
				<verse number="20">ਤਾਂ ਓਹ ਲਿੱਸੀਆਂ ਅਰ ਕੁਸੋਹਣੀਆਂ ਗਾਈਆਂ ਪਹਿਲੀਆਂ ਸੱਤਾਂ ਮੋਟੀਆਂ ਗਾਈਆਂ ਨੂੰ ਖਾ ਗਈਆਂ</verse>
				<verse number="21">ਓਹ ਉਨ੍ਹਾਂ ਦੇ ਅੰਦਰ ਗਈਆਂ ਪਰ ਮਲੂਮ ਨਾ ਹੋਇਆ ਭਈ ਓਹ ਉਨ੍ਹਾਂ ਦੇ ਅੰਦਰ ਗਈਆਂ ਵੀ ਹਨ ਸਗੋਂ ਓਹ ਅੱਗੇ ਵਰਗੀਆਂ ਹੀ ਕੁਸੋਹਣੀਆਂ ਰਹੀਆਂ । ਤਦ ਮੈਂ ਜਾਗ ਉੱਠਿਆ</verse>
				<verse number="22">ਫੇਰ ਮੈਂ ਆਪਣੇ ਸੁਫ਼ਨੇ ਵਿੱਚ ਡਿੱਠਾ ਅਤੇ ਵੇਖੋ ਇੱਕ ਨਾੜ ਵਿੱਚੋਂ ਭਰੇ ਹੋਏ ਸੱਤ ਚੰਗੇ ਸਿੱਟੇ ਨਿੱਕਲੇ</verse>
				<verse number="23">ਅਤੇ ਵੇਖੋ ਸੱਤ ਸਿੱਟੇ ਕੁਮਲਾਏ ਹੋਏ ਅਤੇ ਪਤਲੇ ਅਰ ਪੁਰੇ ਦੀ ਹਵਾ ਨਾਲ ਝੁਲਸੇ ਹੋਏ ਉਨ੍ਹਾਂ ਦੇ ਪਿੱਛੋਂ ਫੁੱਟ ਪਏ</verse>
				<verse number="24">ਤਾਂ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਚੰਗੀਆਂ ਸੱਤਾਂ ਸਿੱਟਿਆਂ ਨੂੰ ਨਿਗਲ ਲਿਆ। ਮੈਂ ਏਹ ਜਾਦੂਗਰਾਂ ਨੂੰ ਆਖਿਆ ਪਰ ਕੋਈ ਮੈਨੂੰ ਦੱਸ ਨਾ ਸੱਕਿਆ।।</verse>
				<verse number="25">ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ ਕਿ ਫ਼ਿਰਊਨ ਦਾ ਸੁਫਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ ਉਹ ਫ਼ਿਰਊਨ ਨੂੰ ਦੱਸਿਆ ਹੈ</verse>
				<verse number="26">ਏਹ ਸੱਤ ਚੰਗੀਆਂ ਗਾਈਆਂ ਸੱਤ ਵਰਹੇ ਹਨ ਅਤੇ ਏਹ ਸੱਤ ਚੰਗੇ ਸਿੱਟੇ ਵੀ ਸੱਤ ਵਰਹੇ ਹਨ। ਸੁਫਨਾ ਇੱਕੋ ਹੀ ਹੈ</verse>
				<verse number="27">ਅਰ ਓਹ ਲਿੱਸੀਆਂ ਅਰ ਕੁਸੋਹਣੀਆਂ ਸੱਤ ਗਾਈਆਂ ਜਿਹੜੀਆਂ ਉਨ੍ਹਾਂ ਦੇ ਮਗਰੋਂ ਨਿੱਕਲੀਆਂ ਸੱਤ ਵਰਹੇ ਹਨ ਅਰ ਓਹ ਸੱਤ ਸਿੱਟੇ ਜਿਹੜੇ ਪਤਲੇ ਅਰ ਪੁਰੇ ਦੀ ਹਵਾ ਨਾਲ ਝੁਲਸੇ ਹੋਏ ਸਨ ਓਹ ਕਾਲ ਦੇ ਸੱਤ ਵਰਹੇ ਹੋਣਗੇ</verse>
				<verse number="28">ਏਹ ਏਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ। ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ ਸੋ ਉਸ ਫ਼ਿਰਊਨ ਨੂੰ ਵਿਖਾਲਿਆ ਹੈ</verse>
				<verse number="29">ਵੇਖੋ ਸਾਰੇ ਮਿਸਰ ਦੇਸ ਵਿੱਚ ਸੱਤ ਵਰਹੇ ਵੱਡੇ ਸੁਕਾਲ ਦੇ ਆਉਣ ਵਾਲੇ ਹਨ</verse>
				<verse number="30">ਪਰ ਉਨ੍ਹਾਂ ਦੇ ਮਗਰੋਂ ਸੱਤ ਵਰਹੇ ਕਾਲ ਦੇ ਚੜ੍ਹਨਗੇ ਅਤੇ ਮਿਸਰ ਦੇਸ ਦਾ ਸਾਰਾ ਸੁਕਾਲ ਭੁੱਲ ਜਾਵੇਗਾ ਅਤੇ ਉਹ ਕਾਲ ਏਸ ਦੇਸ ਨੂੰ ਮੁਕਾ ਦੇਵੇਗਾ</verse>
				<verse number="31">ਅਰ ਉਸ ਸੁਕਾਲ ਦੇਸ ਵਿੱਚ ਉਸ ਆਉਣ ਵਾਲੇ ਕਾਲ ਦੇ ਕਾਰਨ ਮਲੂਮ ਨਾ ਹੋਵੇਗਾ ਕਿਉਂਜੋ ਉਹ ਬਹੁਤ ਹੀ ਭਾਰਾ ਹੋਵੇਗਾ</verse>
				<verse number="32">ਫ਼ਿਰਊਨ ਨੂੰ ਸੁਫਨਾ ਦੋਹਰੀ ਵਾਰ ਏਸ ਲਈ ਵਿਖਾਇਆ ਗਿਆ ਹੈ ਭਈ ਏਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਰ ਪਰਮੇਸ਼ੁਰ ਏਸ ਨੂੰ ਛੇਤੀ ਪੂਰਾ ਕਰੇਗਾ</verse>
				<verse number="33">ਹੁਣ ਫ਼ਿਰਊਨ ਇੱਕ ਸਿਆਣੇ ਅਰ ਬੁੱਧੀਮਾਨ ਮਨੁੱਖ ਨੂੰ ਲੱਭੇ ਅਰ ਉਸ ਨੂੰ ਮਿਸਰ ਦੇਸ ਉੱਤੇ ਠਹਿਰਾਵੇ</verse>
				<verse number="34">ਫ਼ਿਰਊਨ ਐਉਂ ਕਰੇ ਕਿ ਏਸ ਦੇਸ ਉੱਤੇ ਮੁਹੱਸਲਾਂ ਨੂੰ ਮੁਕਰੱਰ ਕਰੇ ਸੋ ਉਹ ਪੰਜਵਾਂ ਹਿੱਸਾ ਮਿਸਰ ਦੀ ਧਰਤੀ ਦਾ ਇਨ੍ਹਾਂ ਸੁਕਾਲ ਦੇ ਸੱਤਾਂ ਵਰਿਹਾਂ ਵਿੱਚ ਲਿਆ ਕਰੇ</verse>
				<verse number="35">ਅਤੇ ਓਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਵਰਿਹਾਂ ਦਾ ਸਾਰਾ ਅੰਨ ਇੱਕਠਾ ਕਰਨ ਅਰ ਫ਼ਿਰਊਨ ਦੇ ਹੱਥ ਹੇਠ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਰ ਉਸ ਦੀ ਰਾਖੀ ਕਰਨ</verse>
				<verse number="36">ਤਾਂ ਓਹੋ ਅੰਨ ਸੱਤਾਂ ਵਰਿਹਾਂ ਦੇ ਕਾਲ ਲਈ ਜਿਹੜਾ ਮਿਸਰ ਦੇਸ ਵਿੱਚ ਪਵੇਗਾ ਜ਼ਖੀਰਾ ਹੋਵੇਗਾ ਤਾਂਜੋ ਏਹ ਦੇਸ ਕਾਲ ਦੇ ਕਾਰਨ ਨਾਸ ਨਾ ਹੋ ਜਾਵੇ।।</verse>
				<verse number="37">ਤਾਂ ਏਹ ਗੱਲ ਫ਼ਿਰਊਨ ਦੀਆਂ ਅੱਖਾਂ ਵਿੱਚ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਵਿੱਚ ਚੰਗੀ ਲੱਗੀ</verse>
				<verse number="38">ਸੋ ਫ਼ਿਰਊਨ ਨੇ ਆਪਣੇ ਟਹਿਲੂਆਂ ਨੂੰ ਆਖਿਆ, ਭਲਾ ਸਾਨੂੰ ਏਸ ਮਨੁੱਖ ਵਰਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ ਕੋਈ ਹੋਰ ਲੱਭੂਗਾ?</verse>
				<verse number="39">ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਏਸ ਲਈ ਏਹ ਸਭ ਕੁਝ ਪਰਮੇਸ਼ੁਰ ਨੇ ਤੈਨੂੰ ਦੱਸਿਆ ਸੋ ਤੇਰੇ ਜਿਹਾ ਸਿਆਣਾ ਅਰ ਬੁੱਧੀਮਾਨ ਕੋਈ ਨਹੀਂ</verse>
				<verse number="40">ਤੂੰ ਮੇਰੇ ਘਰ ਉੱਤੇ ਹੋਵੇਂਗਾ ਅਰ ਮੇਰੀ ਸਾਰੀ ਰਈਅਤ ਤੇਰੇ ਹੁਕਮ ਦੇ ਅਨੁਸਾਰ ਚੱਲੇਗੀ। ਕੇਵਲ ਰਾਜ ਗੱਦੀ ਵਿੱਚ ਮੈਂ ਤੈਥੋਂ ਵੱਡਾ ਹੋਵਾਂਗਾ</verse>
				<verse number="41">ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਤੈਨੂੰ ਸਾਰੇ ਮਿਸਰ ਉੱਤੇ ਮੁਕਰੱਰ ਕੀਤਾ</verse>
				<verse number="42">ਤਾਂ ਫ਼ਿਰਊਨ ਨੇ ਆਪਣੀ ਮੋਹਰ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਰ ਉਸ ਨੂੰ ਕਤਾਨੀ ਬਸਤ੍ਰ ਪਵਾਏ ਅਰ ਸੋਨੇ ਦਾ ਕੰਠਾ ਉਸ ਦੇ ਗਲ ਵਿੱਚ ਪਾਇਆ</verse>
				<verse number="43">ਅਰ ਉਸ ਨੇ ਉਸ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਇਆ ਅਤੇ ਉਨ੍ਹਾਂ ਨੇ ਉਸ ਅੱਗੇ ਡੌਂਡੀ ਪਿਟਾਈ ਕਿ “ਗੋਡੇ ਨਿਵਾਓ!” ਐਉਂ ਉਸ ਨੇ ਉਸ ਨੂੰ ਸਾਰੇ ਮਿਸਰ ਦੇਸ ਉੱਤੇ ਮੁਕੱਰਰ ਕੀਤਾ</verse>
				<verse number="44">ਫ਼ਿਰਊਨ ਨੇ ਯੂਸੁਫ ਨੂੰ ਆਖਿਆ, ਮੈਂ ਫਿਰਊਨ ਹਾਂ ਅਰ ਤੇਰੇ ਬਿਨਾ ਮਿਸਰ ਦੇ ਸਾਰੇ ਦੇਸ ਵਿੱਚ ਕੋਈ ਮਨੁੱਖ ਆਪਣਾ ਹੱਥ ਪੈਰ ਨਹੀਂ ਹਿਲਾਵੇਗਾ</verse>
				<verse number="45">ਫ਼ਿਰਊਨ ਨੇ ਯੂਸੁਫ਼ ਦਾ ਨਾਉਂ ਸਾਫਨਥ ਪਾਨੇਆਹ ਰੱਖਿਆ ਅਰ ਉਸ ਨੂੰ ਊਨ ਦੇ ਪੁਜਾਰੀ ਪੋਟੀ-ਫਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇਸ ਵਿੱਚ ਫਿਰਿਆ।।</verse>
				<verse number="46">ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜਾ ਹੋਇਆ ਤਾਂ ਤੀਹਾਂ ਵਰਿਹਾਂ ਦਾ ਸੀ ਅਰ ਯੂਸੁਫ਼ ਨੇ ਫ਼ਿਰਊਨ ਦੇ ਹਜੂਰੋਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ ਵਿੱਚ ਦੌਰਾ ਕੀਤਾ</verse>
				<verse number="47">ਅਤੇ ਸੁਕਾਲ ਦੇ ਸੱਤਾਂ ਵਰਿਹਾਂ ਵਿੱਚ ਧਰਤੀ ਉੱਤੇ ਘਨੇਰੀ ਫ਼ਸਲ ਹੋਈ</verse>
				<verse number="48">ਤਾਂ ਉਸ ਨੇ ਉਨ੍ਹਾਂ ਸੱਤਾਂ ਵਰਿਹਾਂ ਵਿੱਚ ਜੋ ਮਿਸਰ ਦੇਸ ਉੱਤੇ ਆਏ ਸਨ ਅੰਨ ਇਕੱਠਾ ਕੀਤਾ ਅਰ ਨਗਰਾਂ ਵਿੱਚ ਉਹ ਅੰਨ ਰੱਖਿਆ ਅਰ ਹਰ ਇੱਕ ਨਗਰ ਦੇ ਨੇੜੇ ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ</verse>
				<verse number="49">ਸੋ ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਙੁ ਜਮਾ ਕੀਤਾ ਅਤੇ ਉਹ ਏੱਨਾ ਵਧੀਕ ਸੀ ਕਿ ਉਨ੍ਹਾਂ ਨੇ ਲੇਖਾ ਕਰਨਾ ਛੱਡ ਦਿੱਤਾ ਕਿਉਂਜੋ ਉਹ ਲੇਖਿਉਂ ਬਾਹਰ ਸੀ ।।</verse>
				<verse number="50">ਯੂਸੁਫ਼ ਦੇ ਦੋ ਪੁੱਤ੍ਰ ਕਾਲ ਦੇ ਸਮੇਂ ਤੋਂ ਪਹਿਲਾਂ ਜੰਮੇ ਜਿੰਨ੍ਹਾਂ ਨੂੰ ਊਨ ਦੇ ਪੁਜਾਰੀ ਪੋਟੀ-ਫ਼ਰਾ ਦੀ ਧੀ ਆਸਨਾਥ ਜਣੀ</verse>
				<verse number="51">ਤਾਂ ਯੂਸੁਫ਼ ਨੇ ਪਲੋਠੇ ਦਾ ਨਾਉਂ ਮਨੱਸਹ ਰੱਖਿਆ ਕਿਉਂਜੋ ਉਸ ਨੇ ਆਖਿਆ ਕਿ ਮੈਥੋਂ ਪਰਮੇਸ਼ੁਰ ਨੇ ਮੇਰੇ ਕਸ਼ਟ ਅਰ ਮੇਰੇ ਪਿਤਾ ਦਾ ਘਰ ਭੁਲਾ ਦਿੱਤਾ</verse>
				<verse number="52">ਦੂਜੇ ਦਾ ਨਾਉਂ ਇਹ ਕਹਿਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ ਵਿੱਚ ਫਲਦਾਰ ਬਣਾਇਆ।।</verse>
				<verse number="53">ਸੁਕਾਲ ਦੇ ਸੱਤ ਵਰਹੇ ਜਿਹੜੇ ਮਿਸਰ ਦੇਸ ਉੱਤੇ ਆਏ ਮੁੱਕ ਗਏ</verse>
				<verse number="54">ਜਾਂ ਕਾਲ ਦੇ ਸੱਤ ਵਰਹੇ ਆਉਣ ਲੱਗੇ ਜਿਵੇਂ ਯੂਸੁਫ਼ ਨੇ ਆਖਿਆ ਸੀ ਤਾਂ ਸਾਰਿਆਂ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ ਵਿੱਚ ਰੋਟੀ ਸੀ</verse>
				<verse number="55">ਜਦ ਮਿਸਰ ਦਾ ਸਾਰਾ ਦੇਸ ਭੁੱਖਾ ਮਰਨ ਲੱਗਾ ਤਾਂ ਲੋਕ ਫ਼ਿਰਊਨ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੇ ਤਾਂ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ ਭਈ ਯੂਸੁਫ਼ ਕੋਲ ਜਾਓ ਅਰ ਜੋ ਕੁਝ ਉਹ ਆਖੇ ਸੋ ਕਰੋ</verse>
				<verse number="56">ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਮੋਦੀਖਾਨੇ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ ਕਿਉਂਜੋ ਮਿਸਰ ਦੇਸ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ</verse>
				<verse number="57">ਅਤੇ ਸਾਰਾ ਸੰਸਾਰ ਯੂਸੁਫ਼ ਦੇ ਕੋਲੋਂ ਅੰਨ ਵਿਹਾਜਣ ਮਿਸਰ ਵਿੱਚ ਆਉਣ ਲੱਗਾ ਕਿਉਂਜੋ ਸਾਰੀ ਪਿਰਥਵੀ ਉੱਤੇ ਕਾਲ ਬਹੁਤ ਸ਼ਖ਼ਤ ਸੀ।।</verse>
			</chapter>
			<chapter number="42">
				<verse number="1">ਜਾਂ ਯਾਕੂਬ ਨੇ ਵੇਖਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤ੍ਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?</verse>
				<verse number="2">ਨਾਲੇ ਉਸ ਨੇ ਆਖਿਆ,ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਤਾਂ ਉੱਥੇ ਉੱਤਰ ਜਾਓ ਅਰ ਤੁਸੀਂ ਉੱਥੋਂ ਸਾਡੇ ਲਈ ਅੰਨ ਵਿਹਾਜ ਕੇ ਲੈ ਆਓ ਤਾਂਜੋ ਅਸੀਂ ਜੀਉਂਦੇ ਰਹੀਏ ਅਰ ਮਰ ਨਾ ਜਾਈਏ</verse>
				<verse number="3">ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਵਿਹਾਜਣ ਉੱਤਰ ਗਏ</verse>
				<verse number="4">ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਹ ਦੇ ਭਰਾਵਾਂ ਦੇ ਸੰਗ ਨਾ ਘਲਿਆ ਕਿਉਂਜੋ ਉਸ ਨੇ ਆਖਿਆ ਕਿ ਕਿਤੇ ਉਸ ਉੱਤੇ ਬਿਪਤਾ ਨਾ ਪਵੇ</verse>
				<verse number="5">ਤਾਂ ਇਸਰਾਏਲ ਦੇ ਪੁੱਤ੍ਰ ਅੰਨ ਵਿਹਾਜਣ ਲਈ ਹੋਰ ਆਉਣ ਵਾਲਿਆਂ ਦੇ ਸੰਗ ਆਏ ਕਿਉਂਜੋ ਕਨਾਨ ਦੇਸ ਵਿੱਚ ਕਾਲ ਸੀ।।</verse>
				<verse number="6">ਯੂਸੁਫ਼ ਉਸ ਦੇਸ ਉੱਤੇ ਹਾਕਮ ਸੀ ਅਰ ਉਸ ਦੇਸ ਦੇ ਸਾਰੇ ਲੋਕਾਂ ਦੇ ਕੋਲ ਅੰਨ ਵੇਚਦਾ ਸੀ ਸੋ ਯੂਸੁਫ਼ ਦੇ ਭਰਾ ਆਏ ਅਰ ਧਰਤੀ ਵੱਲ ਮੂੰਹ ਕਰ ਕੇ ਉਸ ਦੇ ਅੱਗੇ ਝੁਕੇ</verse>
				<verse number="7">ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਰ ਉਨ੍ਹਾਂ ਨੂੰ ਪਛਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਲਈ ਓਪਰਾ ਬਣਾਇਆ ਅਰ ਉਨ੍ਹਾਂ ਨੂੰ ਕਰੜਾਈ ਨਾਲ ਬੋਲਿਆ ਅਰ ਉਨ੍ਹਾਂ ਨੂੰ ਆਖਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਕਨਾਨ ਦੇਸ ਤੋਂ ਅੰਨ ਵਿਹਾਜਣ</verse>
				<verse number="8">ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਛਾਣ ਲਿਆ ਪਰ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ</verse>
				<verse number="9">ਅਤੇ ਯੂਸੁਫ਼ ਨੂੰ ਓਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ ਚੇਤੇ ਆਏ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਖੋਜੀ ਹੋ ਅਰ ਦੇਸ ਦੀ ਦੁਰਦਿਸ਼ਾ ਵੇਖਣ ਆਏ ਹੋ</verse>
				<verse number="10">ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸਵਾਮੀ ਜੀ ਤੁਹਾਡੇ ਦਾਸ ਅੰਨ ਵਿਹਾਜਣ ਆਏ ਹਨ</verse>
				<verse number="11">ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤ੍ਰ ਹਾਂ ਅਰ ਅਸੀਂ ਸੱਚੇ ਹਾਂ। ਅਸੀਂ ਤੁਹਾਡੇ ਦਾਸ ਖੋਜੀ ਨਹੀਂ ਹਾਂ</verse>
				<verse number="12">ਪਰ ਉਸ ਨੇ ਉਨ੍ਹਾਂ ਨੂੰ ਆਖਿਆ,ਨਹੀਂ ਸਗੋਂ ਦੇਸ ਦੀ ਦੁਰਦਿਸ਼ਾ ਵੇਖਣ ਆਏ ਹੋ</verse>
				<verse number="13">ਉਨ੍ਹਾਂ ਆਖਿਆ,ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ ਦੇ ਇੱਕ ਹੀ ਮਨੁੱਖ ਦੇ ਪੁੱਤ੍ਰ ਹਾਂ ਅਤੇ ਵੇਖੋ ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਰ ਇੱਕ ਹੈ ਨਹੀਂ</verse>
				<verse number="14">ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਏਹ ਓਹੋ ਤਾਂ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਖੋਜੀ ਹੋ</verse>
				<verse number="15">ਏਸੇ ਤੋਂ ਤੁਸੀਂ ਪਰਖੇ ਜਾਓਗੇ ਫ਼ਿਰਊਨ ਦੀ ਜਾਨ ਦੀ ਸੌਂਹ ਜਦ ਤੀਕ ਤੁਹਾਡਾ ਨਿੱਕਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਿੱਕਲ ਨਾ ਸੱਕੋਗੇ</verse>
				<verse number="16">ਆਪਣੇ ਵਿੱਚੋਂ ਇੱਕ ਨੂੰ ਘੱਲੋ ਅਰ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਏਥੇ ਕੈਦੀ ਹੋਕੇ ਰਹੋ ਤਾਂਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸੌਂਹ ਤੁਸੀਂ ਜ਼ਰੂਰ ਖੋਜੀ ਹੋ</verse>
				<verse number="17">ਉਸ ਉਨ੍ਹਾਂ ਨੂੰ ਤਿੰਨ ਦਿਨਾਂ ਤੀਕ ਇੱਕਠੇ ਕੈਦ ਵਿੱਚ ਬੰਦ ਰੱਖਿਆ</verse>
				<verse number="18">ਤਾਂ ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਐਉਂ ਕਰੋ ਤਾਂ ਜੀਓ ਕਿਉਂਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ</verse>
				<verse number="19">ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖਾਨੇ ਵਿੱਚ ਰੱਖਿਆ ਜਾਵੇ ਅਰ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈਕੇ ਚੱਲੇ ਜਾਓ</verse>
				<verse number="20">ਆਪਣੇ ਨਿੱਕੇ ਭਰਾ ਨੂੰ ਮੇਰੇ ਕੋਲ ਲੈ ਆਉ ਤਾਂਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਰ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਵੇਂ ਹੀ ਕੀਤਾ</verse>
				<verse number="21">ਤਾਂ ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਅਸੀਂ ਆਪਣੇ ਭਰਾ ਦੇ ਕਾਰਨ ਜਰੂਰ ਦੋਸ਼ੀ ਹਾਂ ਕਿਉਂਕਿ ਜਦ ਅਸਾਂ ਉਸ ਦੇ ਆਤਮਾ ਦੇ ਕਸ਼ਟ ਨੂੰ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸਾਂ ਉਸ ਦੀ ਨਾ ਸੁਣੀ । ਏਸੇ ਕਰਕੇ ਏਹ ਬਿਪਤਾ ਸਾਡੇ ਉੱਤੇ ਆਈ ਹੈ</verse>
				<verse number="22">ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਏਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਰ ਵੇਖੋ ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ</verse>
				<verse number="23">ਓਹ ਨਹੀਂ ਜਾਣਦੇ ਸਨ ਕਿ ਯੂਸੁਫ਼ ਸਮਝਦਾ ਹੈ ਕਿਉਂਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ</verse>
				<verse number="24">ਓਹ ਉਨ੍ਹਾਂ ਤੋਂ ਇੱਕ ਪਾਸੋ ਹੋਕੇ ਰੋਇਆ ਫੇਰ ਉਨ੍ਹਾਂ ਕੋਲ ਮੁੜ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਰ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਨ੍ਹਿਆਂ</verse>
				<verse number="25">ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਓਹ ਉਨ੍ਹਾਂ ਦੀਆਂ ਗੂਣਾਂ ਵਿੱਚ ਅੰਨ ਭਰ ਦੇਣ ਅਰ ਇੱਕ ਇੱਕ ਦੀ ਚਾਂਦੀ ਉਹ ਦੀ ਗੂਣ ਵਿੱਚ ਮੋੜ ਕੇ ਰੱਖ ਦੇਣ ਅਰ ਰਸਤੇ ਲਈ ਉਨ੍ਹਾਂ ਨੂੰ ਰਸਤ ਦੇਣ ਤਾਂ ਉਨ੍ਹਾਂ ਨਾਲ ਏਵੇਂ ਹੀ ਕੀਤਾ ਗਿਆ</verse>
				<verse number="26">ਉਨ੍ਹਾਂ ਆਪਣੇ ਖੋਤਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ</verse>
				<verse number="27">ਜਦ ਇੱਕ ਨੇ ਪੜਾਉ ਉੱਤੇ ਆਪਣੇ ਖੋਤੇ ਨੂੰ ਚਾਰਾ ਦੇਣ ਲਈ ਆਪਣੀ ਗੂਣ ਖੋਲ੍ਹੀ ਤਾਂ ਉਸ ਨੇ ਆਪਣੀ ਚਾਂਦੀ ਡਿੱਠੀ ਅਤੇ ਵੇਖੋ ਉਹ ਉਸ ਦੀ ਗੂਣ ਦੇ ਮੂੰਹ ਉੱਤੇ ਪਈ ਹੋਈ ਸੀ</verse>
				<verse number="28">ਤਾਂ ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਰ ਵੇਖੋ ਉਹ ਮੇਰੀ ਗੂਣ ਵਿੱਚ ਹੀ ਹੈ। ਉਨ੍ਹਾਂ ਦੇ ਦਿਲ ਬੈਠ ਗਏ ਅਰ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਏਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ?</verse>
				<verse number="29">ਓਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ ਉਹ ਨੂੰ ਦੱਸਿਆ ਕਿ</verse>
				<verse number="30">ਉਹ ਮਨੁੱਖ ਜਿਹੜਾ ਉਸ ਦੇਸ ਦਾ ਹਾਕਮ ਹੈ ਸਾਨੂੰ ਕਰੜਾਈ ਨਾਲ ਬੋਲਿਆ ਅਤੇ ਸਾਨੂੰ ਦੇਸ ਦਾ ਖੋਜੀ ਠਹਿਰਾਇਆ</verse>
				<verse number="31">ਅਸਾਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਰ ਖੋਜੀ ਨਹੀਂ ਹਾਂ</verse>
				<verse number="32">ਅਸੀਂ ਬਾਰਾਂ ਭਰਾ ਆਪਣੇ ਪਿਤਾ ਦੇ ਪੁੱਤ੍ਰ ਹਾਂ। ਇੱਕ ਹੈ ਨਹੀਂ ਅਰ ਨਿੱਕਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ ਵਿੱਚ ਹੈ</verse>
				<verse number="33">ਤਾਂ ਉਸ ਨੇ ਜਿਹੜਾ ਉਸ ਦੇਸ ਦਾ ਹਾਕਮ ਹੈ ਆਖਿਆ, ਮੈਂ ਏਸ ਤੋਂ ਜਾਣਾਂਗਾ ਕਿ ਤਸੀਂ ਸੱਚੇ ਹੋ ਭਈ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਰ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈਕੇ ਚੱਲੇ ਜਾਓ</verse>
				<verse number="34">ਅਰ ਆਪਣਾ ਨਿੱਕਾ ਭਰਾ ਮੇਰੇ ਕੋਲ ਲੈ ਆਓ ਤਾਂ ਮੈਂ ਜਾਣਾਂਗਾ ਕਿ ਤਸੀਂ ਖੋਜੀ ਨਹੀਂ ਹੋ ਸਗੋਂ ਤੁਸੀਂ ਸੱਚੇ ਹੋ। ਫੇਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਏਸ ਦੇਸ ਵਿੱਚ ਬੁਪਾਰ ਕਰਿਓ</verse>
				<verse number="35">ਅਰ ਐਉਂ ਹੋਇਆ ਕਿ ਜਦ ਓਹ ਆਪਣੀਆਂ ਗੂਣਾਂ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਗੰਢ ਉਸ ਦੀ ਗੂਣ ਵਿੱਚ ਸੀ ਤਾਂ ਓਹ ਅਰ ਉਨ੍ਹਾਂ ਦਾ ਪਿਤਾ ਆਪਣੀਆਂ ਗੰਢਾਂ ਨੂੰ ਵੇਖ ਕੇ ਡਰ ਗਏ</verse>
				<verse number="36">ਅਰ ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਔਤ ਕੀਤਾ। ਯੂਸੁਫ਼ ਹੈ ਨਹੀਂ ਅਤੇ ਸ਼ਿਮਓਨ ਵੀ ਹੈ ਨਹੀਂ। ਬਿਨਯਾਮੀਨ ਨੂੰ ਤੁਸੀਂ ਲੈ ਜਾਓਗੇ। ਏਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ</verse>
				<verse number="37">ਤਦ ਰਊਬੇਨ ਨੇ ਆਪਣੇ ਪਿਤਾ ਨੂੰ ਏਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੇਰੇ ਦੋਹਾਂ ਪੁੱਤ੍ਰਾਂ ਨੂੰ ਮਾਰ ਛੱਡੀਂ। ਉਹ ਨੂੰ ਮੇਰੇ ਹੱਥ ਵਿੱਚ ਦੇ ਦੇਹ ਅਤੇ ਮੈਂ ਉਹ ਨੂੰ ਤੇਰੇ ਕੋਲ ਮੋੜ ਲਿਆਵਾਂਗਾ</verse>
				<verse number="38">ਪਰ ਉਸ ਆਖਿਆ, ਮੇਰਾ ਪੁੱਤ੍ਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂਜੋ ਉਸ ਦਾ ਭਰਾ ਮਰ ਗਿਆ ਅਰ ਉਹ ਇਕੱਲਾ ਰਹਿ ਗਿਆ ਹੈ। ਜੇ ਉਹ ਦੇ ਉੱਤੇ ਕੋਈ ਬਲਾ ਰਸਤੇ ਵਿੱਚ ਜਿੱਥੋਂ ਦੀ ਤੁਸੀਂ ਜਾਂਦੇ ਹੋ ਆ ਪਵੇ ਤਾਂ ਤੁਸੀਂ ਮੇਰੇ ਧੌਲਿਆਂ ਨੂੰ ਗਮ ਨਾਲ ਪਤਾਲ ਵਿੱਚ ਉਤਾਰੋਗੇ।।</verse>
			</chapter>
			<chapter number="43">
				<verse number="1">ਕਾਲ ਧਰਤੀ ਉੱਤੇ ਸਖ਼ਤ ਸੀ</verse>
				<verse number="2">ਤਾਂ ਐਉਂ ਹੋਇਆ ਕਿ ਜਦ ਉਨ੍ਹਾਂ ਨੇ ਉਸ ਅੰਨ ਨੂੰ ਜਿਹੜਾ ਓਹ ਮਿਸਰ ਤੋਂ ਲਿਆਏ ਸਨ ਖਾ ਲਿਆ ਤਾਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਵਿਹਾਜ ਲਿਆਓ</verse>
				<verse number="3">ਤਾਂ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਅੱਤ ਤਕੀਦ ਨਾਲ ਆਖਿਆ ਸੀ ਭਈ ਜੇ ਤੁਹਾਡਾ ਭਰਾ ਤੁਹਾਡੇ ਸੰਗ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ</verse>
				<verse number="4">ਸੋ ਜੇ ਤੂੰ ਸਾਡੇ ਭਰਾ ਨੂੰ ਸਾਡੇ ਨਾਲ ਘੱਲਦਾ ਹੈਂ ਤਾਂ ਅਸੀਂ ਉਤਾਰ ਨੂੰ ਤੇਰੇ ਲਈ ਅੰਨ ਵਿਹਾਜਣ ਜਾਵਾਂਗੇ</verse>
				<verse number="5">ਪਰ ਜੇ ਤੂੰ ਨਹੀਂ ਘੱਲਦਾ ਹੈਂ ਤਾਂ ਅਸੀਂ ਉਤਾਰ ਨੂੰ ਨਹੀਂ ਜਾਵਾਂਗੇ ਕਿਉਂਜੋ ਉਸ ਮਨੁੱਖ ਨੇ ਸਾਨੂੰ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਸੰਗ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ</verse>
				<verse number="6">ਫੇਰ ਇਸਰਾਏਲ ਨੇ ਆਖਿਆ, ਤੁਸੀਂ ਕਿਉਂ ਮੇਰੇ ਨਾਲ ਏਹ ਬੁਰਿਆਈ ਕੀਤੀ ਕਿ ਉਸ ਮਨੁੱਖ ਨੂੰ ਦੱਸਿਆ ਭਈ ਸਾਡਾ ਇੱਕ ਹੋਰ ਭਰਾ ਵੀ ਹੈ?</verse>
				<verse number="7">ਤਾਂ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਰ ਸਾਡੇ ਸਾਕਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੀਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਅਸਾਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਅਸੀਂ ਕਿਵੇਂ ਜਾਣ ਲੈਂਦੇ ਕਿ ਉਹ ਸਾਨੂੰ ਆਖੇਗਾ ਭਈ ਆਪਣੇ ਭਰਾ ਨੂੰ ਲਿਆਓ?</verse>
				<verse number="8">ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਸੰਗ ਘੱਲ ਦੇਹ ਤਾਂਜੋ ਅਸੀਂ ਉੱਠ ਕੇ ਜਾਈਏ ਤੇ ਅਸੀਂ ਜੀਵੀਏ ਅਰ ਮਰ ਨਾ ਜਾਈਏ, ਅਸੀਂ ਵੀ ਅਰ ਤੂੰ ਵੀ ਅਰ ਸਾਡੇ ਨਿਆਣੇ ਵੀ</verse>
				<verse number="9">ਮੈਂ ਉਸ ਲਈ ਜਾਮਨ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਮੰਗਣਾ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਰ ਤੇਰੇ ਸਨਮੁਖ ਨਾ ਬਿਠਾਵਾਂ ਤਾਂ ਮੈਂ ਸਦਾ ਲਈ ਤੇਰਾ ਪਾਪੀ ਠਹਿਰਾਂਗਾ</verse>
				<verse number="10">ਜੇ ਅਸੀਂ ਐੱਨਾਂ ਚਿਰ ਨਾ ਲਾਉਂਦੇ ਤਾਂ ਹੁਣ ਤੀਕ ਦੂਜੀ ਵਾਰ ਹੋ ਆਏ ਹੁੰਦੇ।।</verse>
				<verse number="11">ਤਾਂ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਏਵੇਂ ਹੀ ਹੈ ਤਾਂ ਹੁਣ ਐਉਂ ਕਰੋ ਕਿ ਏਸ ਦੇਸ ਦੀ ਸਭ ਤੋਂ ਉੱਤਮ ਪੈਦਾਵਾਰ ਆਪਣੀਆਂ ਗੂਣਾਂ ਵਿੱਚ ਰੱਖ ਕੇ ਉਸ ਮਨੁੱਖ ਲਈ ਸੁਗਾਤ ਲੈ ਜਾਓ ਅਰਥਾਤ ਥੋੜਾ ਗੁੱਗਲ ਥੋੜਾ ਸ਼ਹਿਤ ਗਰਮ ਮਸਾਲਾਹ ਗੰਧਰਸ ਪਿਸਤਾ ਅਰ ਬਦਾਮ</verse>
				<verse number="12">ਦੁਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਨਾਲੇ ਉਹ ਚਾਂਦੀ ਜਿਹੜੀ ਤੁਹਾਡੀਆਂ ਗੂਣਾਂ ਦੇ ਮੂੰਹ ਵਿੱਚ ਮੁੜ ਆਈ ਉਹ ਆਪਣੇ ਹੱਥਾਂ ਵਿੱਚ ਲੈ ਜਾਓ । ਸ਼ਾਇਤ ਇਹ ਭੁੱਲ ਹੋ ਗਈ ਹੋਵੇ</verse>
				<verse number="13">ਆਪਣੇ ਭਰਾ ਨੂੰ ਵੀ ਲੈ ਜਾਓ ਅਰ ਉੱਠ ਕੇ ਉਸ ਮਨੁੱਖ ਕੋਲ ਮੁੜ ਜਾਓ</verse>
				<verse number="14">ਅਰ ਸਰਬਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਰਹਮ ਬਖ਼ਸ਼ੇ ਜੋ ਉਹ ਤੁਹਾਡੇ ਦੂਜੇ ਭਰਾ ਅਰ ਬਿਨਯਾਮੀਨ ਨੂੰ ਤੁਹਾਡੇ ਨਾਲ ਘੱਲ ਦੇਵੇ ਅਤੇ ਮੈਂ ਜੇ ਔਤ ਹੋਇਆ ਸੋ ਔਤ ਹੋਇਆ</verse>
				<verse number="15">ਤਾਂ ਉਨ੍ਹਾਂ ਮਨੁੱਖਾਂ ਨੇ ਉਹ ਸੁਗਾਤ ਅਰ ਦੁਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲਈ ਅਰ ਬਿਨਯਾਮੀਨ ਨੂੰ ਵੀ ਤਾਂ ਉਹ ਉੱਠ ਕੇ ਮਿਸਰ ਨੂੰ ਉੱਤਰ ਗਏ ਅਰ ਯੂਸੁਫ਼ ਦੇ ਸਨਮੁਖ ਜਾ ਖਲੋਤੇ</verse>
				<verse number="16">ਜਦ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਮੁਖ਼ਤਿਆਰ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾਹ ਅਰ ਜਾਨਵਰ ਮਾਰ ਕੇ ਤਿਆਰ ਕਰ ਕਿਉਂ ਜੋ ਏਹ ਮਨੁੱਖ ਮੇਰੇ ਨਾਲ ਦੋਪਹਰ ਨੂੰ ਖਾਣਗੇ</verse>
				<verse number="17">ਤਾਂ ਉਸ ਮਨੁੱਖ ਨੇ ਯੂਸੁਫ਼ ਦੇ ਹੁਕਮ ਦੇ ਅਨੁਸਾਰ ਕੀਤਾ ਅਰ ਉਹ ਪੁਰਸ਼ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ</verse>
				<verse number="18">ਪਰ ਓਹ ਮਨੁੱਖ ਡਰ ਗਏ ਕਿਉਂਜੋ ਓਹ ਯੂਸੁਫ਼ ਦੇ ਘਰ ਲਿਆਂਦੇ ਗਏ ਸਨ ਅਤੇ ਉਨ੍ਹਾਂ ਆਖਿਆ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡੀਆਂ ਗੂਣਾਂ ਵਿੱਚ ਮੁੜੀ ਸੀ ਅਸੀਂ ਲਿਆਂਦੇ ਗਏ ਹਾਂ ਤਾਂਜੋ ਉਹ ਸਾਡੇ ਲਈ ਕੋਈ ਢੁੱਚਰ ਲੱਭੇ ਅਰ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗੁਲਾਮ ਬਣਾਵੇ ਅਰ ਸਾਡੇ ਖੋਤੇ ਖੋਹ ਲਵੇ</verse>
				<verse number="19">ਤਾਂ ਉਹ ਯੂਸੁਫ਼ ਦੇ ਘਰ ਦੇ ਮੁਖ਼ਤਿਆਰ ਦੇ ਨੇੜੇ ਆਏ ਅਰ ਘਰ ਦੇ ਦਰਵੱਜੇ ਉੱਤੇ ਉਸ ਨੂੰ ਬੋਲੇ</verse>
				<verse number="20">ਤੇ ਉਨ੍ਹਾਂ ਨੇ ਆਖਿਆ ਸਵਾਮੀ ਜੀ ਅਸੀਂ ਪਹਿਲੀ ਵਾਰ ਜਰੂਰ ਅੰਨ ਵਿਹਾਜਣ ਉੱਤਰੇ ਸਾਂ</verse>
				<verse number="21">ਐਉਂ ਹੋਇਆ ਕਿ ਜਦ ਅਸੀਂ ਸਰਾਂ ਵਿੱਚ ਆਏ ਅਰ ਅਸਾਂ ਆਪਣੀਆਂ ਗੂਣਾਂ ਖੋਲ੍ਹੀਆਂ ਤਾਂ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ</verse>
				<verse number="22">ਹੋਰ ਚਾਂਦੀ ਵੀ ਅੰਨ ਵਿਹਾਜਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਤੇ ਨਹੀਂ ਜਾਣਦੇ ਕਿ ਉਹ ਸਾਡੀ ਚਾਂਦੀ ਸਾਡੀਆਂ ਗੂਣਾ ਵਿੱਚ ਕਿਹਨੇ ਰੱਖ ਦਿੱਤੀ</verse>
				<verse number="23">ਤਾਂ ਓਸ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਗੂਣਾਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ</verse>
				<verse number="24">ਤਦ ਉਹ ਪੁਰਸ਼ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਰ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਆਪਣੇ ਪੈਰ ਧੋਤੇ ਅਰ ਉਸ ਨੇ ਉਨ੍ਹਾਂ ਦੇ ਖੋਤਿਆ ਨੂੰ ਚਾਰਾ ਦਿੱਤਾ</verse>
				<verse number="25">ਤਾਂ ਉਨ੍ਹਾਂ ਨੇ ਯੂਸੁਫ਼ ਦੇ ਦੋਪਹਰ ਦੇ ਆਉਣ ਦੀ ਉਡੀਕ ਵਿੱਚ ਸੁਗਾਤ ਤਿਆਰ ਕੀਤੀ ਕਿਉਂਜੋ ਉਨ੍ਹਾਂ ਸੁਣਿਆ ਭਈ ਅਸੀਂ ਐਥੇ ਹੀ ਰੋਟੀ ਖਾਵਾਂਗੇ</verse>
				<verse number="26">ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਲਈ ਘਰ ਵਿੱਚ ਸੁਗਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਰ ਉਨ੍ਹਾਂ ਨੇ ਆਪਣੇ ਆਪ ਨੂੰ ਧਰਤੀ ਤੀਕ ਉਸ ਦੇ ਅੱਗੇ ਝੁਕਾਇਆ</verse>
				<verse number="27">ਓਸ ਉਨ੍ਹਾਂ ਸੁਖ ਸਾਂਦ ਪੁੱਛੀ ਅਰ ਆਖਿਆ, ਕੀ ਤੁਹਾਡਾ ਪਿਤਾ ਰਾਜੀ ਹੈ? ਉਹ ਬੁੱਢਾ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ?</verse>
				<verse number="28">ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਰ ਅੱਜ ਤੀਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸੀਸ ਨਵਾਕੇ ਆਪ ਨੂੰ ਝੁਕਾਇਆ</verse>
				<verse number="29">ਤਾਂ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਅੰਮਾਂ ਜਾਏ ਭਰਾ ਬਿਨਯਾਮੀਨ ਨੂੰ ਡਿੱਠਾ ਅਰ ਆਖਿਆ, ਕੀ ਤੁਹਾਡਾ ਨਿੱਕਾ ਭਰਾ ਜਿਸ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ ਏਹੋ ਹੀ ਹੈ? ਨਾਲੇ ਓਸ ਆਖਿਆ ਮੇਰੇ ਪੁੱਤ੍ਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ</verse>
				<verse number="30">ਤਾਂ ਯੂਸੁਫ਼ ਨੇ ਛੇਤੀ ਕੀਤੀ ਕਿਉਂਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ ਅਰ ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਰ ਓੱਥੇ ਰੋਇਆ</verse>
				<verse number="31">ਫੇਰ ਉਸ ਨੇ ਆਪਣਾ ਮੂੰਹ ਧੋਤਾ ਅਰ ਬਾਹਰ ਆਇਆ ਅਰ ਆਪਣੇ ਆਪ ਨੂੰ ਸਮ੍ਹਾਲ ਕੇ ਆਖਿਆ, ਰੋਟੀ ਰੱਖੋ</verse>
				<verse number="32">ਤਾਂ ਉਨ੍ਹਾਂ ਨੇ ਉਹ ਦੇ ਲਈ ਵੱਖਰੀ ਅਰ ਉਨ੍ਹਾਂ ਲਈ ਵੱਖਰੀ ਅਰ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ ਏਸ ਲਈ ਵੱਖਰੀ ਰੋਟੀ ਰੱਖੀ ਕਿ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸੱਕਦੇ ਸਨ ਕਿਉਂਜੋ ਏਹ ਮਿਸਰੀਆਂ ਲਈ ਭਿੱਟ ਸੀ</verse>
				<verse number="33">ਤਾਂ ਓਹ ਉਹ ਦੇ ਅੱਗੇ ਬੈਠ ਗਏ ਪਲੌਠਾ ਆਪਣੇ ਪਲੋਠੇ ਪਣ ਦੇ ਅਨੁਸਾਰ ਅਰ ਛੋਟਾ ਆਪਣੀ ਛੁਟਿਆਈ ਦੇ ਅਨੁਸਾਰ ਅਰ ਓਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਪਏ ਵੇਖਦੇ ਸਨ</verse>
				<verse number="34">ਤਾਂ ਉਸ ਆਪਣੇ ਅੱਗਿਓਂ ਥਾਲ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਰ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾਂ ਵੱਧ ਸੀ ਸੋ ਉਨ੍ਹਾਂ ਉਹ ਦੇ ਨਾਲ ਪੀਤਾ ਅਰ ਅਨੰਦ ਪਰਸਿੰਨ ਹੋਏ।।</verse>
			</chapter>
			<chapter number="44">
				<verse number="1">ਤਾਂ ਉਸ ਨੇ ਆਪਣੇ ਘਰ ਦੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੀਆਂ ਗੂਣਾਂ ਵਿੱਚ ਅੰਨ ਜਿੰਨਾਂ ਓਹ ਲੈ ਜਾ ਸੱਕਣ ਭਰ ਦੇਹ ਅਰ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਵਿੱਚ ਰੱਖ ਦੇਹ</verse>
				<verse number="2">ਅਰ ਮੇਰਾ ਪਿਆਲਾ ਚਾਂਦੀ ਦਾ ਪਿਆਲਾ ਨਿੱਕੇ ਦੀ ਗੁਣ ਦੇ ਮੂੰਹ ਵਿੱਚ ਉਹ ਦੀ ਵਿਹਾਜਣ ਦੀ ਚਾਂਦੀ ਸਣੇ ਰੱਖ ਦੇਹ ਸੋ ਉਸ ਨੇ ਯੂਸੁਫ ਦੇ ਆਖੇ ਦੇ ਅਨੁਸਾਰ ਹੀ ਕੀਤਾ</verse>
				<verse number="3">ਤਾਂ ਸਵੇਰ ਦੀ ਲੋ ਹੋਣ ਦੇ ਵੇਲੇ ਉਹ ਅਰ ਉਨ੍ਹਾਂ ਦੇ ਖੋਤੇ ਤੋਰ ਦਿੱਤੇ ਗਏ</verse>
				<verse number="4">ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਰ ਜਦ ਤੂੰ ਉਨ੍ਹਾਂ ਨੂੰ ਜਾ ਲਵੇਂ ਤਾਂ ਉਨ੍ਹਾਂ ਨੂੰ ਆਖੀਂ ਤੁਸੀਂ ਕਿਉਂ ਭਲਿਆਈ ਦੇ ਬਦਲੇ ਬੁਰਿਆਈ ਕੀਤੀ?</verse>
				<verse number="5">ਕੀ ਏਹ ਉਹ ਨਹੀਂ ਜਿਹਦੇ ਵਿੱਚੋਂ ਮੇਰਾ ਸਵਾਮੀ ਪੀਂਦਾ ਹੈ ਅਰ ਜਿਹਦੇ ਨਾਲ ਫਾਲ ਵੀ ਪਾਉਂਦਾ ਹੈ? ਤੁਸਾਂ ਜੋ ਏਹ ਕੀਤਾ ਸੋ ਬੁਰਾ ਹੀ ਕੀਤਾ</verse>
				<verse number="6">ਤਾਂ ਉਸ ਨੇ ਉਨ੍ਹਾਂ ਨੂੰ ਜਾ ਲਿਆ ਅਰ ਏਹ ਗੱਲਾਂ ਉਨ੍ਹਾਂ ਨੂੰ ਆਖੀਆਂ</verse>
				<verse number="7">ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸਵਾਮੀ ਇਹੋ ਅਜੇਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਦੂਰ ਰਹੇ</verse>
				<verse number="8">ਵੇਖੋ ਉਹ ਚਾਂਦੀ ਜਿਹੜੀ ਸਾਨੂੰ ਸਾਡੀਆਂ ਗੂਣਾਂ ਦੇ ਮੂੰਹ ਵਿੱਚ ਲੱਭੀ ਕਨਾਨ ਦੇਸ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ ਤਾਂ ਕਿਵੇਂ ਅਸੀਂ ਤੁਹਾਡੇ ਸਵਾਮੀ ਦੇ ਘਰ ਵਿੱਚੋਂ ਚਾਂਦੀ ਯਾ ਸੋਨਾ ਚੁਰਾ ਸੱਕਦੇ ਹਾਂ?</verse>
				<verse number="9">ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ ਉਹ ਮਾਰਿਆ ਜਾਵੇ ਅਰ ਅਸੀਂ ਵੀ ਆਪਣੇ ਸਵਾਮੀ ਦੇ ਗੁਲਾਮ ਹੋ ਜਾਵਾਂਗੇ</verse>
				<verse number="10">ਤਾਂ ਉਸ ਨੇ ਆਖਿਆ, ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ ਉਹ ਮੇਰਾ ਗੁਲਾਮ ਹੋਵੇਗਾ ਪਰ ਤੁਸੀਂ ਨਿਰਦੋਸੀ ਠਹਿਰੋਗੇ</verse>
				<verse number="11">ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੀਆਂ ਗੂਣਾਂ ਜਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੀਆਂ</verse>
				<verse number="12">ਅਤੇ ਉਸ ਨੇ ਵੱਡੇ ਤੋਂ ਲੈਕੇ ਛੋਟੇ ਤੀਕ ਤਲਾਸ਼ੀ ਲਈ ਅਰ ਉਹ ਪਿਆਲਾ ਬਿਨਯਾਮੀਨ ਦੀ ਗੂਣ ਵਿੱਚੋਂ ਲੱਭਾ</verse>
				<verse number="13">ਤਾਂ ਉਨਾਂ ਨੇ ਆਪਣੇ ਬਸਤ੍ਰ ਪਾੜੇ ਅਰ ਹਰ ਇੱਕ ਨੇ ਆਪਣਾ ਖੋਤਾ ਲੱਦਿਆ ਅਰ ਓਹ ਨਗਰ ਨੂੰ ਮੁੜ ਆਏ</verse>
				<verse number="14">ਤਾਂ ਯਹੂਦਾ ਅਰ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਰ ਉਹ ਅਜੇ ਤੀਕ ਉੱਥੇ ਹੀ ਸੀ ਅਤੇ ਉਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ</verse>
				<verse number="15">ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਏਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸਾਓ ਕੀ ਮੇਰੇ ਵਰਗਾ ਆਦਮੀ ਫਾਲ ਪਾ ਸੱਕਦਾ ਹੈ?</verse>
				<verse number="16">ਤਾਂ ਯਹੂਦਾਹ ਨੇ ਆਖਿਆ, ਅਸੀਂ ਆਪਣੇ ਸਵਾਮੀ ਨੂੰ ਕੀ ਆਖੀਏ ਅਰ ਕੀ ਬੋਲੀਏ ਅਰ ਅਸੀਂ ਆਪਣੇ ਆਪ ਨੂੰ ਕਿੱਦਾ ਧਰਮੀ ਬਣਾਈਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ। ਵੇਖੋ ਅਸੀਂ ਆਪਣੇ ਸਵਾਮੀ ਦੇ ਗੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਪਿਆਲਾ ਲੱਭਾ ਹੈ ਪਰ ਉਸ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ</verse>
				<verse number="17">ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਾ ਉਹ ਹੀ ਮੇਰਾ ਗੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਉਤਾਹਾਂ ਚਲੇ ਜਾਓ</verse>
				<verse number="18">ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸਵਾਮੀ ਜੀ ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸਵਾਮੀ ਦੇ ਕੰਨਾਂ ਵਿੱਚ ਗੱਲ ਕਰੇ ਅਰ ਤੁਹਾਡਾ ਕਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ ਕਿਉਂਜੋ ਤੁਸੀਂ ਫ਼ਿਰਊਨ ਜਿਹੇ ਹੋ</verse>
				<verse number="19">ਮੇਰੇ ਸਵਾਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਯਾ ਭਰਾ ਹੈ?</verse>
				<verse number="20">ਅਰ ਅਸੀਂ ਆਪਣੇ ਸਵਾਮੀ ਨੂੰ ਆਖਿਆ ਸੀ ਸਾਡਾ ਬਿਰਧ ਪਿਤਾ ਹੈ ਅਰ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤ੍ਰ ਹੈ ਪਰ ਉਸ ਦਾ ਭਰਾ ਮਰ ਗਿਆ ਹੈ ਅਰ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਰ ਉਸਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ</verse>
				<verse number="21">ਤੁਸਾਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾ</verse>
				<verse number="22">ਤਾਂ ਅਸਾਂ ਆਪਣੇ ਸਵਾਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸੱਕਦਾ। ਜੇਕਰ ਉਹ ਆਪਣੇ ਪਿਤਾ ਨੂੰ ਛੱਡੇ ਤਾਂ ਉਹ ਮਰ ਜਾਊਗਾ</verse>
				<verse number="23">ਫੇਰ ਤੁਸਾਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੀਕ ਤੁਹਾਡਾ ਨਿੱਕਾ ਭਰਾ ਤੁਹਾਡੇ ਸੰਗ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ</verse>
				<verse number="24">ਐਉਂ ਹੋਇਆ ਕੀ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸਾਂ ਆਪਣੇ ਸਵਾਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ</verse>
				<verse number="25">ਤਾਂ ਸਾਡੇ ਪਿਤਾ ਨੇ ਆਖਿਆ ਕਿ ਮੁੜ ਕੇ ਜਾਓ ਅਰ ਥੋੜਾ ਅੰਨ ਸਾਡੇ ਲਈ ਵਿਹਾਜ ਲਿਆਓ</verse>
				<verse number="26">ਪਰ ਅਸਾਂ ਆਖਿਆ, ਅਸੀਂ ਨਹੀਂ ਜਾ ਸੱਕਦੇ। ਜੇਕਰ ਸਾਡਾ ਨਿੱਕਾ ਭਰਾ ਸਾਡੇ ਨਾਲ ਹੋਵੇ ਤਾਂ ਅਸੀਂ ਜਾਵਾਂਗੇ ਕਿਉਂ ਜੋ ਜਦ ਤੀਕ ਸਾਡਾ ਨਿੱਕਾ ਭਰਾ ਸਾਡੇ ਸੰਗ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ</verse>
				<verse number="27">ਉਪਰੰਤ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਮੇਰੇ ਲਈ ਦੋ ਪੁੱਤ੍ਰ ਜਣੀ</verse>
				<verse number="28">ਇੱਕ ਮੇਰੇ ਕੋਲੋਂ ਕਿਤੇ ਚਲਾ ਗਿਆ ਅਰ ਮੈਂ ਆਖਿਆ ਕਿ ਉਹ ਸੱਚਮੁੱਚ ਪਾੜਿਆ ਗਿਆ ਹੈ ਅਰ ਮੈਂ ਉਸ ਨੂੰ ਹੁਣ ਤੀਕ ਨਹੀਂ ਡਿੱਠਾ</verse>
				<verse number="29">ਅਰ ਜੇਕਰ ਤੁਸੀਂ ਏਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਰ ਕੋਈ ਬਿਪਤਾ ਉਸ ਉੱਤੇ ਆਪਈ ਤਾਂ ਤੁਸੀਂ ਮੇਰੇ ਧੌਲਿਆਂ ਨੂੰ ਏਸ ਬੁਰਿਆਈ ਨਾਲ ਪਾਤਾਲ ਵਿੱਚ ਉਤਾਰੋਗੇ</verse>
				<verse number="30">ਹੁਣ ਜਦ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਮੈਂ ਜਾਵਾਂ ਅਰ ਏਹ ਮੁੰਡਾ ਸੰਗ ਨਾ ਹੋਵੇ ਤਾਂ ਏਸ ਲਈ ਕਿ ਉਹ ਦੇ ਪ੍ਰਾਣ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ</verse>
				<verse number="31">ਤਾਂ ਐਉਂ ਹੋਊਗਾ ਕਿ ਜਦ ਉਹ ਵੇਖੇਗਾ ਕੀ ਮੁੰਡਾ ਹੈ ਨਹੀਂ ਤਾਂ ਉਹ ਮਰ ਜਾਊਗਾ ਅਰ ਤੁਹਾਡੇ ਦਾਸ ਆਪਣੇ ਪਿਤਾ ਦੇ ਧੌਲਿਆਂ ਨੂੰ ਸੋਗ ਨਾਲ ਪਤਾਲ ਵਿੱਚ ਉਹ ਉਤਾਰਨਗੇ</verse>
				<verse number="32">ਕਿਉੰਜੋ ਤੁਹਾਡਾ ਦਾਸ ਆਪਣੇ ਪਿਤਾ ਕੋਲ ਮੁੰਡੇ ਦਾ ਜਾਮਨ ਐਉਂ ਹੋਇਆ ਭਈ ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੀਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ</verse>
				<verse number="33">ਹੁਣ ਤੁਹਾਡਾ ਦਾਸ ਮੁੰਡੇ ਦੇ ਥਾਂ ਮੇਰੇ ਸਵਾਮੀ ਦਾ ਗੁਲਾਮ ਰਹੇ ਅਰ ਮੁੰਡਾ ਆਪਣੇ ਭਰਾਵਾਂ ਦੇ ਸੰਗ ਚਲਿਆ ਜਾਵੇ</verse>
				<verse number="34">ਕਿਉਂਜੋ ਮੈਂ ਆਪਣੇ ਪਿਤਾ ਕੋਲ ਕੀਵੇਂ ਜਾਵਾਂ ਜੇਕਰ ਮੁੰਡਾ ਮੇਰੇ ਸੰਗ ਨਾ ਹੋਵੇ? ਕਿਤੇ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ ਮੈਂ ਨਾ ਵੇਖਾਂ।।</verse>
			</chapter>
			<chapter number="45">
				<verse number="1">ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਕੋਲ ਖੜੇ ਸਨ ਰੋਕ ਨਾ ਸਕਿਆ ਸੋ ਉਸ ਨੇ ਉੱਚੀ ਦਿੱਤੀ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਕੱਢ ਦਿਓ ਅਤੇ ਜਦ ਕੋਈ ਮਨੁੱਖ ਕੋਲ ਖੜਾ ਨਾ ਰਿਹਾ ਤਾਂ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ</verse>
				<verse number="2">ਅਰ ਉੱਚੀ ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਰ ਫ਼ਿਰਊਨ ਦੇ ਘਰਾਣੇ ਨੇ ਵੀ ਸੁਣਿਆ</verse>
				<verse number="3">ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ ਮੈਂ ਯੂਸੁਫ਼ ਹਾਂ। ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂਜੋ ਉਸ ਦੇ ਅੱਗੇ ਘਾਬਰ ਗਏ</verse>
				<verse number="4">ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ ਤਾਂ ਉਹ ਨੇੜੇ ਆਏ ਤਦ ਉਸ ਨੇ ਆਖਿਆ ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸਾਂ ਮਿਸਰ ਵਿੱਚ ਵੇਚਿਆ ਸੀ</verse>
				<verse number="5">ਹੁਣ ਤੁਸੀਂ ਹਿਰਖ ਨਾ ਕਰੋ ਅਰ ਨਾ ਹੀ ਰੰਜ ਕਰੋ ਕੀ ਤੁਸਾਂ ਮੈਨੂੰ ਏਧਰ ਵੇਚ ਦਿੱਤਾ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਅੱਗੇ ਮੈਨੂੰ ਜਾਨਾਂ ਬਚਾਉਣ ਲਈ ਘੱਲਿਆ</verse>
				<verse number="6">ਏਨ੍ਹਾਂ ਦੋ ਵਰਿਹਾਂ ਤੋਂ ਧਰਤੀ ਉੱਤੇ ਕਾਲ ਹੈ ਅਰ ਅਤੇ ਪੰਜ ਵਰਹੇ ਹੋਰ ਹਨ ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ</verse>
				<verse number="7">ਸੋ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਤਾਂ ਜੋ ਤੁਹਾਡਾ ਬਕੀਆ ਧਰਤੀ ਉੱਤੇ ਬਚਿਆ ਰਹੇ ਅਰ ਤਹਾਨੂੰ ਵੱਡੇ ਬਚਾਊ ਨਾਲ ਜੀਉਂਦਾ ਰੱਖੇ</verse>
				<verse number="8">ਹੁਣ ਤੁਸਾਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਐਥੇ ਘੱਲਿਆ ਹੈ ਅਰ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਅਰ ਉਸ ਦੇ ਸਾਰੇ ਘਰ ਦਾ ਸਵਾਮੀ ਅਰ ਮਿਸਰ ਦੇ ਸਾਰੇ ਦੇਸ ਦਾ ਹਾਕਮ ਠਹਿਰਾਇਆ ਹੈ</verse>
				<verse number="9">ਸ਼ਤਾਬੀ ਕਰੋ ਅਰ ਮੇਰੇ ਪਿਤਾ ਦੇ ਕੋਲ ਜਾਓ ਅਰ ਉਸ ਨੂੰ ਆਖੋ, ਤੇਰਾ ਪੁੱਤ੍ਰ ਯੂਸੁਫ਼ ਐਉਂ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ ਦਾ ਮਾਲਿਕ ਬਣਾ ਦਿੱਤਾ ਹੈ। ਮੇਰੇ ਕੋਲ ਉੱਤਰ ਆਓ ਢਿੱਲ ਨਾ ਕਰੋ</verse>
				<verse number="10">ਤੁਸੀਂ ਗੋਸ਼ਨ ਦੀ ਧਰਤੀ ਵਿੱਚ ਬਸੇਰਾ ਕਰੋਗੇ ਅਰ ਮੇਰੇ ਨੇੜੇ ਰਹੋਗੇ ਤੁਸੀਂ ਅਰ ਤੁਹਾਡੇ ਬਾਲ ਬੱਚੇ ਅਰ ਤੁਹਾਡੇ ਬੱਚਿਆਂ ਦੇ ਬੱਚੇ ਅਰ ਤੁਹਾਡੇ ਇੱਜੜ ਅਰ ਤੁਹਾਡੇ ਚੋਣੇ ਅਰ ਸਭ ਕੁਝ ਜੋ ਤੁਹਾਡਾ ਹੈ</verse>
				<verse number="11">ਅਰ ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂਜੋ ਅਜੇ ਕਾਲ ਦੇ ਪੰਜ ਵਰਹੇ ਹੋਰ ਹਨ ਕਿਤੇ ਐਉਂ ਨਾ ਹੋਵੇ ਕਿ ਤੁਸੀਂ ਅਰ ਤੁਹਾਡਾ ਘਰਾਣਾ ਅਰ ਤੁਹਾਡੇ ਸੰਗੀ ਕੰਗਾਲ ਹੋ ਜਾਓ</verse>
				<verse number="12">ਅਤੇ ਵੇਖੋ ਤੁਹਾਡੀਆਂ ਅੱਖਾਂ ਅਰ ਮੇਰਾ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਏਹ ਮੇਰਾ ਹੀ ਮੂੰਹ ਹੈ ਜੋ ਤੁਹਾਡੇ ਨਾਲ ਬੋਲਦਾ ਹੈ</verse>
				<verse number="13">ਅਤੇ ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ ਅਰ ਜੋ ਕੁਝ ਤੁਸਾਂ ਡਿੱਠਾ ਹੈ ਮੇਰੇ ਪਿਤਾ ਨੂੰ ਦੱਸਿਓ ਅਰ ਤੁਸੀਂ ਛੇਤਾ ਕਰਿਓ ਅਰ ਮੇਰੇ ਪਿਤਾ ਨੂੰ ਐਥੇ ਲੈ ਆਓ</verse>
				<verse number="14">ਤਾਂ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ ਲਗ ਕੇ ਰੋਇਆ ਅਤੇ ਬਿਨਯਾਮੀਨ ਉਸਦੇ ਗਲ ਲੱਗ ਕੇ ਰੋਇਆ</verse>
				<verse number="15">ਫੇਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਰ ਏਸ ਦੇ ਪਿੱਛੋਂ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ</verse>
				<verse number="16">ਏਹ ਖਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਏਹ ਖ਼ਬਰ ਫ਼ਿਰਊਨ ਨੂੰ ਅਰ ਉਸ ਦੇ ਟਹਿਲੂਆਂ ਨੂੰ ਚੰਗੀ ਲੱਗੀ</verse>
				<verse number="17">ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ ਕਿ ਆਪਣੇ ਭਰਾਵਾਂ ਨੂੰ ਆਖ ਭਈ ਏਹ ਕਰੋ। ਆਪਣੇ ਜਾਨਵਰ ਲੱਦੋ ਅਰ ਕਨਾਨ ਦੇ ਦੇਸ ਵਿੱਚ ਜਾ ਵੜੋ</verse>
				<verse number="18">ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਰ ਮੈਂ ਤੁਹਾਨੂੰ ਮਿਸਰ ਦੇਸ ਦੇ ਪਦਾਰਥ ਦੇਵਾਂਗਾ ਅਰ ਤੁਸੀਂ ਦੇਸ ਦੀ ਚਿਕਨਾਈ ਖਾਓਗੇ</verse>
				<verse number="19">ਹੁਣ ਤੁਹਾਨੂੰ ਇਹ ਆਗਿਆ ਹੈ। ਤੁਸੀਂ ਏਹ ਕਰੋ ਕਿ ਮਿਸਰ ਦੇਸ ਤੋਂ ਗੱਡੇ ਲੈ ਜਾਓ ਅਰ ਆਪਣੇ ਬਾਲ ਬੱਚੇ ਅਰ ਆਪਣੀਆਂ ਤੀਵੀਆਂ ਅਰ ਆਪਣੇ ਪਿਤਾ ਨੂੰ ਲੈ ਆਓ</verse>
				<verse number="20">ਤੁਹਾਡੀ ਨਿਗਾਹ ਵਿੱਚ ਲਕੇ ਤੁਕੇ ਦਾ ਹਿਰਖ ਨਾ ਰਹੇ ਕਿਉਂਜੋ ਸਾਰੇ ਮਿਸਰ ਦੇਸ ਦੇ ਪਦਾਰਥ ਤੁਹਾਡੇ ਹੀ ਹਨ</verse>
				<verse number="21">ਸੋ ਇਸਰਾਏਲ ਦੇ ਪੁੱਤ੍ਰਾਂ ਨੇ ਏਵੇਂ ਹੀ ਕੀਤਾ ਅਰ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਰ ਉਨ੍ਹਾਂ ਨੂੰ ਰਸਤੇ ਲਈ ਰਸਤ ਦਿੱਤੀ</verse>
				<verse number="22">ਅਤੇ ਉਨ੍ਹਾਂ ਸਾਰਿਆਂ ਨੂੰ ਉਸ ਨੇ ਮਨੁੱਖਾਂ ਪਰਤੀ ਇੱਕ ਇੱਕ ਜੋੜਾ ਬਸਤ੍ਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਟਕੇ ਚਾਂਦੀ ਅਰ ਪੰਜ ਜੋੜੇ ਬਸਤਰ ਦਿੱਤੇ</verse>
				<verse number="23">ਅਤੇ ਆਪਣੇ ਪਿਤਾ ਨੂੰ ਏਹ ਕੁਝ ਘੱਲਿਆ ਅਰਥਾਤ ਦਸ ਖੋਤੇ ਮਿਸਰ ਦੇ ਪਦਾਰਥਾਂ ਦੇ ਲਦੇ ਹੋਏ ਅਰ ਦਸ ਖੋਤੀਆਂ ਅੰਨ ਦਾਣੇ ਅਰ ਆਪਣੇ ਪਿਤਾ ਦੇ ਰਸਤੇ ਲਈ ਹੋਰ ਖਾਦ ਖੁਰਾਕ ਦੀਆਂ ਲੱਦੀਆਂ ਹੋਈਆਂ</verse>
				<verse number="24">ਸੋ ਐਉਂ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਰ ਉਹ ਚਲੇ ਗਏ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਘਾਬਰਿਓ ਨਾ</verse>
				<verse number="25">ਸੋ ਉਹ ਮਿਸਰ ਤੋਂ ਉਤਾਹਾਂ ਗਏ ਅਰ ਕਨਾਨ ਦੇਸ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਆਏ</verse>
				<verse number="26">ਅਰ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਊਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ ਉੱਤੇ ਰਾਜ ਕਰਦਾ ਹੈ ਤਾਂ ਉਸ ਦਾ ਦਿਲ ਬੈਠ ਗਿਆ ਕਿਉਂਜੋ ਉਸ ਨੇ ਉਨ੍ਹਾਂ ਦੀ ਪਰਤੀਤ ਨਾ ਕੀਤੀ</verse>
				<verse number="27">ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਨ੍ਹਾਂ ਨੂੰ ਬੋਲਿਆਂ ਸੀ ਉਹ ਨੂੰ ਦੱਸੀਆਂ ਅਤੇ ਜਦ ਉਸ ਨੇ ਗੱਡੇ ਜਿਹੜੇ ਯੂਸੁਫ਼ ਨੇ ਉਸ ਦੇ ਲਿਆਉਣ ਲਈ ਘੱਲੇ ਸਨ ਡਿੱਠੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ</verse>
				<verse number="28">ਤਾਂ ਇਸਰਾਏਲ ਆਖਿਆ, ਇਹੋ ਬੱਸ ਹੈ ਕਿ ਮੇਰਾ ਪੁੱਤ੍ਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਵਾਂਗਾ ਅਰ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।।</verse>
			</chapter>
			<chapter number="46">
				<verse number="1">ਉਪਰੰਤ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਰ ਬਏਰਸਬਾ ਨੂੰ ਆਇਆ ਅਰ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜਾਈਆਂ</verse>
				<verse number="2">ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੀਆਂ ਦਰਿਸ਼ਟਾਂ ਵਿੱਚ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜਰ ਹਾਂ</verse>
				<verse number="3">ਤਾਂ ਉਸ ਆਖਿਆ, ਮੈਂ ਪਰਮੇਸ਼ੁਰ ਤੇਰੇ ਪਿਤਾ ਦਾ ਪਰਮੇਸ਼ੁਰ ਹਾਂ</verse>
				<verse number="4">ਮਿਸਰ ਵੱਲ ਉਤਰਨ ਤੋਂ ਨਾ ਡਰ ਕਿਉਂਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਸੰਗ ਮਿਸਰ ਵਿੱਚ ਉਤਾਰਾਂਗਾ ਅਰ ਮੈਂ ਤੈਨੂੰ ਸੱਚ ਮੁਚ ਫੇਰ ਉਤਾਹਾਂ ਲੈ ਆਵਾਂਗਾ ਅਰ ਯੂਸੁਫ਼ ਤੇਰੀਆਂ ਅੱਖਾਂ ਉੱਤੇ ਆਪਣਾ ਹੱਥ ਧਰੇਗਾ</verse>
				<verse number="5">ਯਾਕੂਬ ਬਏਰਸਬਾ ਤੋਂ ਉੱਠਿਆ ਅਰ ਇਸਰਾਏਲ ਦੇ ਪੁੱਤ੍ਰ ਆਪਣੇ ਪਿਤਾ ਯਾਕੂਬ ਨੂੰ ਅਰ ਨਿੱਕਿਆਂ ਨਿਆਣਿਆਂ ਅਰ ਆਪਣੀ ਤੀਵੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਘੱਲੇ ਸਨ</verse>
				<verse number="6">ਉਨ੍ਹਾਂ ਆਪਣੇ ਡੰਗਰ ਅਰ ਆਪਣਾ ਅਸਬਾਬ ਜਿਹੜਾ ਉਨ੍ਹਾਂ ਨੇ ਕਨਾਨ ਦੇਸ ਵਿੱਚ ਕਮਾਇਆ ਸੀ ਲਿਆ ਅਰ ਯਾਕੂਬ ਅਰ ਉਸ ਦੀ ਸਾਰੀ ਅੰਸ ਉਸ ਦੇ ਸੰਗ ਮਿਸਰ ਵਿੱਚ ਆਈ</verse>
				<verse number="7">ਅਰਥਾਤ ਉਹ ਆਪਣੇ ਪੁੱਤ੍ਰ ਅਰ ਪੋਤ੍ਰੇ ਧੀਆਂ ਅਰ ਪੋਤੀਆਂ ਅਰ ਆਪਣੀ ਸਾਰੀ ਅੰਸ ਆਪਣੇ ਸੰਗ ਲੈ ਕੇ ਮਿਸਰ ਵਿੱਚ ਆਇਆ।।</verse>
				<verse number="8">ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਏਹ ਹਨ ਜਿਹੜੇ ਮਿਸਰ ਵਿੱਚ ਆਏ ਯਾਕੂਬ ਅਰ ਉਸਦਾ ਪੁੱਤ੍ਰ ਰਊਬੇਨ ਉਸਦਾ ਪਲੋਠਾ</verse>
				<verse number="9">ਰਊਬੇਨ ਦੇ ਪੁੱਤ੍ਰ ਹਨੋਕ ਅਤੇ ਫੱਲੂ ਅਤੇ ਹਸਰੋਨ ਅਤੇ ਕਰਮੀ</verse>
				<verse number="10">ਸ਼ਿਮਓਨ ਦੇ ਪੁੱਤ੍ਰ ਯਮੂਏਲ ਅਤੇ ਯਾਮੀਨ ਅਤੇ ਓਹਦ ਅਤੇ ਯਾਕੀਨ ਅਰ ਸੋਹਰ ਅਰ ਸ਼ਾਊਲ ਕਨਾਨਣ ਦਾ ਪੁੱਤ੍ਰ</verse>
				<verse number="11">ਲੇਵੀ ਦੇ ਪੁੱਤ੍ਰ ਗੇਰਸੋਨ ਅਰ ਕਹਾਥ ਅਰ ਮਰਾਰੀ</verse>
				<verse number="12">ਯਹੂਦਾਹ ਦੇ ਪੁੱਤ੍ਰ ਏਰ ਅਰ ਓਨਾਨ ਅਰ ਸ਼ੇਲਾਹ ਅਰ ਫ਼ਰਸ ਅਰ ਜ਼ਾਰਹ ਪਰ ਇਹ ਅਰ ਓਨਾਨ ਕਨਾਨ ਦੇਸ ਵਿੱਚ ਮਰ ਗਏ ਅਰ ਫ਼ਰਸ ਦੇ ਪੁੱਤ੍ਰ ਹਸਰੋਨ ਅਰ ਹਾਮੂਲ ਸਨ</verse>
				<verse number="13">ਯਿੱਸਾਕਾਰ ਦੇ ਪੁੱਤ੍ਰ ਤੋਲਾ ਅਰ ਪੁੱਵਾਹ ਅਰ ਯੋਬ ਅਰ ਸਿਮਰੋਨ</verse>
				<verse number="14">ਜਬੁਲੂਨ ਦੇ ਪੁੱਤ੍ਰ ਸਰਦ ਅਰ ਏਲੋਨ ਅਰ ਯਹਲਏਲ</verse>
				<verse number="15">ਲੇਆਹ ਦੇ ਪੁੱਤ੍ਰ ਇਹ ਸਨ ਜਿਹੜੇ ਉਸ ਨੇ ਪਦਨ ਆਰਾਮ ਵਿੱਚ ਯਾਕੂਬ ਤੋਂ ਉਸ ਦੀ ਧੀ ਦੀਨਾਹ ਸਣੇ ਜਣੇ ਸੋ ਸਾਰੇ ਪ੍ਰਾਣੀ ਉਸ ਦੇ ਪੁੱਤ੍ਰ ਅਰ ਉਸ ਦੀਆਂ ਧੀਆਂ ਤੇਤੀ ਸਨ</verse>
				<verse number="16">ਗਾਦ ਦੇ ਪੁੱਤ੍ਰ ਸਿਫ਼ਯੋਨ ਅਰ ਹੱਗੀ ਅਰ ਸੂਨੀ ਅਰ ਅਸਬੋਨ ਅਰ ਏਰੀ ਅਰ ਅਰੋਦੀ ਅਰ ਅਰਏਲੀ</verse>
				<verse number="17">ਆਸ਼ੇਰ ਦੇ ਪੁੱਤ੍ਰ ਯਿਮਨਾਹ ਅਰ ਯਿਸ਼ਵਾਹ ਅਰ ਯਿਸ਼ਵੀ ਅਰ ਬਰੀਆਹ ਅਰ ਸਰਹ ਉਨ੍ਹਾਂ ਦੀ ਭੈਣ ਅਰ ਬਰੀਆਹ ਦੇ ਪੁੱਤ੍ਰ ਹਬਰ ਅਰ ਮਲਕੀਏਲ</verse>
				<verse number="18">ਏਹ ਜਿਲਫਾਹ ਦੇ ਪੁੱਤ੍ਰ ਸਨ ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ ਸੋ ਉਹ ਯਾਕੂਬ ਲਈ ਏਹ ਸੋਲਾਂ ਪ੍ਰਾਣੀ ਜਣੀ</verse>
				<verse number="19">ਅਰ ਯਾਕੂਬ ਦੀ ਤੀਵੀਂ ਰਾਖੇਲ ਦੇ ਪੁੱਤ੍ਰ ਯੂਸੁਫ਼ ਅਰ ਬਿਨਯਾਮੀਨ ਸਨ</verse>
				<verse number="20">ਅਤੇ ਯੂਸੁਫ਼ ਤੋਂ ਮਿਸਰ ਦੇਸ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਮਨੱਸ਼ਹ ਅਰ ਇਫਰਾਈਮ ਨੂੰ ਜਣੀ</verse>
				<verse number="21">ਬਿਨਯਾਮੀਨ ਦੇ ਪੁੱਤ੍ਰ ਬਲਾ ਅਰ ਬਕਰ ਅਰ ਅਸ਼ਬੇਲ ਅਰ ਗੇਰਾ ਅਰ ਨਾਮਾਨ ਅਰ ਏਹੀ ਅਰ ਰੋਸ਼ ਅਰ ਮੁੱਫੀਮ ਅਰ ਹੁੱਫੀਮ ਅਰ ਆਰਦ</verse>
				<verse number="22">ਏਹ ਰਾਖੇਲ ਦੇ ਪੁੱਤ੍ਰ ਸਨ ਜਿਹੜੇ ਉਹ ਯਾਕੂਬ ਲਈ ਜਣੀ ਸੋ ਏਹ ਸਾਰੇ ਪ੍ਰਾਣੀ ਚੌਦਾਂ ਸਨ</verse>
				<verse number="23">ਅਰ ਦਾਨ ਦਾ ਪੁੱਤ੍ਰ ਹੁਸ਼ੀਮ ਸੀ</verse>
				<verse number="24">ਅਰ ਨਫਤਾਲੀ ਦੇ ਪੁੱਤ੍ਰ ਯਹਸਏਲ ਅਰ ਗੂਨੀ ਅਰ ਯੇਸਰ ਅਰ ਸਿੱਲੇਮ</verse>
				<verse number="25">ਏਹ ਬਿਲਹਾਹ ਦੇ ਪੁੱਤ੍ਰ ਸਨ ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ ਅਰ ਉਹ ਇਹ ਯਾਕੂਬ ਲਈ ਏਹ ਸੱਤ ਪ੍ਰਾਣੀ ਜਣੀ</verse>
				<verse number="26">ਸਾਰੇ ਪ੍ਰਾਣੀ ਜਿਹੜੇ ਯਾਕੂਬ ਮਿਸਰ ਵਿੱਚ ਆਏ ਅਰ ਉਹ ਦੇ ਤੁਖਮ ਵਿੱਚੋਂ ਨਿਕਲੇ ਨੂੰਹਾਂ ਤੋਂ ਬਿਨਾ ਛਿਆਹਠ ਪ੍ਰਾਣੀ ਸਨ</verse>
				<verse number="27">ਅਤੇ ਯੂਸੁਫ਼ ਦੇ ਪੁੱਤ੍ਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਕੁੱਲ ਦੋ ਪ੍ਰਾਣੀ ਸਨ ਸੋ ਸਾਰੇ ਜੇਹੜੇ ਯਾਕੂਬ ਦੇ ਘਰ ਦੇ ਮਿਸਰ ਵਿੱਚ ਆਏ ਸਨ ਸੱਤਰ ਪ੍ਰਾਣੀ ਸਨ</verse>
				<verse number="28">ਤਾਂ ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ ਘੱਲਿਆ ਤਾਂਜੋ ਉਹ ਗੋਸ਼ਨ ਦਾ ਰਾਹ ਵਿਖਾਵੇ ਸੋ ਓਹ ਗੋਸ਼ਨ ਦੀ ਧਰਤੀ ਵਿੱਚ ਆਏ</verse>
				<verse number="29">ਤਾਂ ਯੂਸੁਫ਼ ਨੇ ਆਪਣਾ ਰੱਥ ਜੋੜਿਆ ਅਰ ਆਪਣੇ ਪਿਤਾ ਇਸਰਾਏਲ ਦੇ ਮਿਲਨ ਲਈ ਗੋਸ਼ਨ ਨੂੰ ਗਿਆ ਅਰ ਉਸ ਅੱਗੇ ਹਾਜ਼ਰ ਹੋਇਆ ਅਰ ਉਸ ਦੇ ਗਲ ਲੱਗਾ ਅਰ ਚਿਰ ਤੀਕ ਉਸ ਦੇ ਗਲ ਲੱਗ ਕੇ ਰੋਇਆ</verse>
				<verse number="30">ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇਹ ਕਿਉਂਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ</verse>
				<verse number="31">ਅਰ ਯੂਸੁਫ਼ ਨੇ ਆਪਣੇ ਭਰਾਵਾਂ ਅਰ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖਬਰ ਦੇਣ ਜਾਂਦਾ ਹੈਂ ਅਰ ਉਸ ਨੂੰ ਆਖਾਂਗਾ ਭਈ ਮੇਰੇ ਭਰਾ ਅਰ ਮੇਰੇ ਪਿਤਾ ਦਾ ਘਰਾਣਾ ਜਿਹੜਾ ਕਨਾਨ ਦੇਸ ਵਿੱਚ ਸੀ ਉਹ ਮੇਰੇ ਕੋਲ ਆ ਗਿਆ ਹੈ</verse>
				<verse number="32">ਉਹ ਮਨੁੱਖ ਅਯਾਲੀ ਹਨ ਕਿਉਂਜੋ ਓਹ ਮਾਲ ਡੰਗਰ ਦੇ ਪਾਲਣ ਵਾਲੇ ਹਨ ਅਰ ਓਹ ਆਪਣੇ ਇੱਜੜ ਅਰ ਵੱਗ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਨਾਲ ਲੈ ਆਏ ਹਨ</verse>
				<verse number="33">ਐਉਂ ਹੋਵੇਗਾ ਕੀ ਫ਼ਿਰਊਨ ਤੁਹਾਨੂੰ ਬੁਲਾਏ ਅਰ ਆਖੇ ਕੀ ਤੁਹਾਡਾ ਕੰਮ ਕੀ ਹੈ?</verse>
				<verse number="34">ਤਾਂ ਤੁਸਾਂ ਆਖਣਾ ਤੁਹਾਡੇ ਦਾਸ ਜਵਾਨੀ ਤੋਂ ਲੈਕੇ ਹੁਣ ਤੀਕ ਮਾਲ ਡੰਗਰ ਵਾਲੇ ਰਹੇ ਹਨ ਅਸੀਂ ਵੀ ਅਰ ਸਾਡੇ ਪਿਓ ਦਾਦੇ ਵੀ, ਤਾਂਜੋ ਤੁਸੀਂ ਗੋਸ਼ਨ ਦੀ ਧਰਤੀ ਵਿੱਚ ਵੱਸ ਜਾਓ ਕਿਉਂਜੋ ਮਿਸਰੀ ਸਾਰੇ ਅਯਾਲੀਆਂ ਤੋਂ ਘਿਣ ਕਰਦੇ ਹਨ ।।</verse>
			</chapter>
			<chapter number="47">
				<verse number="1">ਯੂਸੁਫ਼ ਗਿਆ ਅਰ ਫ਼ਿਰਊਨ ਨੂੰ ਦੱਸਿਆ ਕਿ ਮੇਰਾ ਪਿਤਾ ਅਰ ਭਰਾ ਅਰ ਉਨ੍ਹਾਂ ਦੇ ਇੱਜੜ ਅਰ ਚੌਣੇ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਕਨਾਨ ਦੇਸ ਤੋਂ ਆ ਗਏ ਹਨ ਅਰ ਵੇਖੋ ਉਹ ਗੋਸ਼ਨ ਦੀ ਧਰਤੀ ਵਿੱਚ ਹਨ</verse>
				<verse number="2">ਤਾਂ ਓਸ ਆਪਣੇ ਸਭਨਾਂ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁੱਖ ਖੜੇ ਕੀਤੇ</verse>
				<verse number="3">ਅਤੇ ਫ਼ਿਰਊਨ ਨੇ ਉਸ ਦੇ ਭਰਾਵਾਂ ਨੂੰ ਆਖਿਆ, ਤੁਹਾਡਾ ਕੀ ਕੰਮ ਹੈ? ਤਾਂ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਰ ਸਾਡੇ ਪਿਓ ਦਾਦੇ ਵੀ</verse>
				<verse number="4">ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ ਅਸਾਂ ਏਸ ਦੇਸ ਵਿੱਚ ਟਿਕਣ ਨੂੰ ਆਏ ਹਾਂ ਕਿਉਂਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ ਨਾਲੇ ਕਨਾਨ ਦੇਸ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੀ ਧਰਤੀ ਵਿੱਚ ਰਹਿਣ ਦਿਓ</verse>
				<verse number="5">ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਰ ਤੇਰੇ ਭਰਾ ਤੇਰੇ ਕੋਲ ਆਏ ਹਨ</verse>
				<verse number="6">ਮਿਸਰ ਦੇਸ ਤੇਰੇ ਅੱਗੇ ਹੈ। ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ ਵਿੱਚ ਵੱਸਣ ਦੇਹ ਅਤੇ ਜੇਕਰ ਤੂੰ ਜਾਣਦਾ ਹੈ ਭਈ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਮੁਖ਼ਤਿਆਰ ਠਹਿਰਾ ਦੇਹ</verse>
				<verse number="7">ਤਾਂ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਰ ਫ਼ਿਰਊਨ ਦੇ ਸਨਮੁਖ ਖੜਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ</verse>
				<verse number="8">ਫ਼ਿਰਊਨ ਨੇ ਯਾਕੂਬ ਨੂੰ ਆਖਿਆ ਤੇਰੀ ਉਮਰ ਕਿੱਨਿਆਂ ਵਰਿਹਾਂ ਦੀ ਹੈ?</verse>
				<verse number="9">ਯਾਕੂਬ ਨੇ ਫ਼ਿਰਊਨ ਨੂੰ ਆਖਿਆ ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਵਰਹੇ ਦੇ ਹਨ। ਮੇਰੇ ਜੀਵਨ ਦੇ ਦਿਨ ਥੋੜੇ ਅਤੇ ਬੁਰੇ ਹੋਏ ਹਨ ਅਤੇ ਮੇਰੇ ਪਿਓ ਦਾਦੇ ਦੇ ਮੁਸਾਫਰੀ ਦੇ ਜੀਵਨ ਦੇ ਵਰਿਹਾਂ ਦੇ ਬਰਾਬਰ ਨਹੀਂ ਹੋਏ ਹਨ</verse>
				<verse number="10">ਫੇਰ ਯਾਕੂਬ ਫ਼ਿਰਊਨ ਨੂੰ ਬਰਕਤ ਦੇਕੇ ਫ਼ਿਰਊਨ ਦੇ ਹਜ਼ੂਰੋਂ ਨਿੱਕਲ ਆਇਆ</verse>
				<verse number="11">ਯੂਸੁਫ਼ ਨੇ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਵਸਾਇਆ ਅਰ ਉਨ੍ਹਾਂ ਨੂੰ ਮਿਸਰ ਦੇਸ ਦੀ ਸਭ ਤੋਂ ਚੰਗੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ ਮਿਲਖ ਦਿੱਤੀ</verse>
				<verse number="12">ਅਰ ਯੂਸੁਫ਼ ਆਪਣੇ ਪਿਤਾ ਅਰ ਆਪਣੇ ਭਰਾਵਾਂ ਅਰ ਆਪਣੇ ਪਿਤਾ ਦੇ ਸਾਰੇ ਘਰਾਣੇ ਦੀ ਉਨ੍ਹਾਂ ਦੇ ਨਿਆਂਣਿਆਂ ਦੀ ਲੋੜ ਅਨੁਸਾਰ ਰੋਟੀ ਨਾਲ ਪਾਲਣਾ ਕਰਦਾ ਸੀ</verse>
				<verse number="13">ਸਾਰੀ ਧਰਤੀ ਉੱਤੇ ਰੋਟੀ ਨਹੀਂ ਸੀ ਕਿਉਂਜੋ ਕਾਲ ਡਾਢਾ ਭਾਰੀ ਸੀ ਅਰ ਮਿਸਰ ਦੇਸ ਅਰ ਕਨਾਨ ਦੇਸ ਕਾਲ ਦੇ ਕਾਰਨ ਹੁੱਸ ਗਏ ਸਨ</verse>
				<verse number="14">ਯੂਸੁਫ਼ ਨੇ ਸਾਰੀ ਚਾਂਦੀ ਜਿਹੜੀ ਮਿਸਰ ਦੇ ਦੇਸ ਵਿੱਚੋਂ ਅਰ ਕਨਾਨ ਦੇ ਦੇਸ ਵਿੱਚੋਂ ਅੰਨ ਵਿਹਾਜਣ ਦੇ ਬਦਲੇ ਲੱਭੀ ਇਕੱਠੀ ਕਰ ਲਈ ਅਰ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ</verse>
				<verse number="15">ਜਦ ਮਿਸਰ ਦੇਸ ਅਰ ਕਨਾਨ ਦੇਸ ਦੀ ਚਾਂਦੀ ਖਰਚ ਹੋ ਗਈ ਤਾਂ ਸਾਰੇ ਮਿਸਰੀ ਏਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ</verse>
				<verse number="16">ਤਾਂ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਰ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਡੰਗਰਾਂ ਦੇ ਬਦਲੇ ਅੰਨ ਦਿਆਂਗਾ</verse>
				<verse number="17">ਤਾਂ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ ਅਤੇ ਡੰਗਰਾਂ ਅਤੇ ਇੱਜੜਾਂ ਅਤੇ ਖੋਤਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਵਰਹੇ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ</verse>
				<verse number="18">ਜਦ ਉਹ ਵਰਹਾ ਬੀਤ ਗਿਆ ਤਾਂ ਦੂਜੇ ਵਰਹੇ ਓਹ ਉਹ ਦੇ ਕੋਲ ਫੇਰ ਆਏ ਅਰ ਉਸ ਨੂੰ ਆਖਿਆ, ਅਸੀਂ ਆਪਣੇ ਸਵਾਮੀ ਤੋਂ ਲੁਕਾ ਨਹੀਂ ਸੱਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਰ ਮਾਲ ਡੰਗਰ ਵੀ ਸਾਡੇ ਸਵਾਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸਵਾਮੀ ਦੇ ਅੱਗੇ ਸਾਡੇ ਸਰੀਰਾਂ ਅਰ ਜ਼ਮੀਨ ਤੋਂ ਬਿਨਾ ਹੋਰ ਕੁਝ ਬਾਕੀ ਨਹੀਂ ਰਿਹਾ</verse>
				<verse number="19">ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਰ ਸਾਡੀ ਜ਼ਮੀਨ ਵੀ। ਸਾਨੂੰ ਅਰ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਣੇ ਫ਼ਿਰਊਨ ਦੇ ਦਾਸ ਹੋਵਾਂਗੇ ਪਰ ਸਾਨੂੰ ਬੀ ਦਿਓ ਜੋ ਅਸੀਂ ਜੀਵੀਏ ਅਰ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ</verse>
				<verse number="20">ਤਾਂ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ ਕਿਉਂਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਏਸ ਕਰਕੇ ਵੇਚ ਦਿੱਤੇ ਭਈ ਕਾਲ ਨੇ ਉਨ੍ਹਾਂ ਨੂੰ ਡਾਢਾ ਜਿੱਚ ਕੀਤਾ ਸੀ ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ</verse>
				<verse number="21">ਤਾਂ ਉਸ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੀਕ ਨਗਰਾਂ ਵਿੱਚ ਇੱਕਠਾ ਕੀਤਾ</verse>
				<verse number="22">ਕੇਵਲ ਪੁਜਾਰੀਆਂ ਦੀ ਜ਼ਮੀਨ ਮੁੱਲ ਨਾ ਲਈ ਕਿਉਂਜੋ ਪੁਜਾਰੀਆਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਰਸਤ ਮਿਲਦੀ ਸੀ ਅਰ ਉਨ੍ਹਾਂ ਨੇ ਆਪਣੀ ਸ਼ਾਹੀ ਰਸਤ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤੀ ਹੋਈ ਸੀ ਖਾਧਾ ਏਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ</verse>
				<verse number="23">ਤਾਂ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਰ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਲਈ ਫ਼ਿਰਊਨ ਲਈ ਮੁੱਲ ਲੈ ਲਿਆ ਹੈ</verse>
				<verse number="24">ਵੇਖੋ ਬੀ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਰ ਐਉਂ ਹੋਵੇਗਾ ਕਿ ਫਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਤੁਹਾਡੇ ਚਾਰ ਹਿੱਸੇ ਖੇਤ ਦੇ ਬੀ ਲਈ ਅਰ ਤੁਹਾਡੇ ਖਾਣ ਲਈ ਅਰ ਤੁਹਾਡੇ ਘਰਾਣੇ ਅਰ ਤੁਹਾਡੇ ਨਿਆਣਿਆਂ ਦੇ ਖਾਣ ਲਈ ਹੋਣਗੇ</verse>
				<verse number="25">ਉਨ੍ਹਾਂ ਆਖਿਆ, ਤੁਸਾਂ ਸਾਡੀਆਂ ਜਾਨਾਂ ਬਚਾਈਆਂ ਹਨ। ਸਾਡੇ ਸਵਾਮੀ ਦੀ ਆਪਣੇ ਦਾਸਾਂ ਉੱਤੇ ਦਯਾ ਦੀ ਨਿਗਾਹ ਹੋਵੇ ਤਾਂ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ</verse>
				<verse number="26">ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੀਕ ਹੈ ਠਹਿਰਾਇਆ ਭਈ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਕੇਵਲ ਪੁਜਾਰੀਆਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ</verse>
				<verse number="27">ਤਾਂ ਇਸਰਾਏਲੀ ਮਿਸਰ ਦੀ ਧਰਤੀ ਅਰਥਾਤ ਗੋਸ਼ਨ ਦੀ ਧਰਤੀ ਵਿੱਚ ਰਹੇ ਅਰ ਉਨ੍ਹਾਂ ਨੇ ਉੱਥੇ ਮਿਲਖ ਪਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਰ ਵਧੇ</verse>
				<verse number="28">ਅਰ ਯਾਕੂਬ ਮਿਸਰ ਦੇ ਦੇਸ ਵਿੱਚ ਸਤਾਰਾਂ ਵਰਹੇ ਜੀਵਿਆ ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਵਰਿਹਾਂ ਦੀ ਹੋਈ</verse>
				<verse number="29">ਤਾਂ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਸੋ ਉਸ ਆਪਣੇ ਪੁੱਤ੍ਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਰ ਕਿਰਪਾ ਅਰ ਸਚਿਆਈ ਨਾਲ ਮੇਰੇ ਸੰਗ ਵਰਤੀਂ</verse>
				<verse number="30">ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਲੇਟ ਜਾਂਵਾ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਂਵੀ ਅਰ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਉਸ ਆਖਿਆ, ਮੈਂ ਤੇਰੇ ਆਖਣ ਦੇ ਅਨੁਸਾਰ ਕਰਾਂਗਾ</verse>
				<verse number="31">ਅਤੇ ਉਸ ਨੇ ਆਖਿਆ, ਮੇਰੇ ਨਾਲ ਸੌਂਹ ਖਾਹ ਤਾਂ ਉਸ ਨੇ ਉਸ ਦੇ ਨਾਲ ਸੌਂਹ ਖਾਧੀ ਅਤੇ ਇਸਰਾਏਲ ਆਪਣੇ ਮੰਜੇ ਦੇ ਸਰਹਾਣੇ ਉੱਤੇ ਨਿਉਂ ਗਿਆ।।</verse>
			</chapter>
			<chapter number="48">
				<verse number="1">ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ ਤੁਹਾਡਾ ਪਿਤਾ ਬੀਮਾਰ ਹੈ ਤਾਂ ਉਸ ਨੇ ਆਪਣੇ ਦੋਹਾਂ ਪੁੱਤ੍ਰਾਂ ਮਨੱਸ਼ਹ ਅਰ ਇਫ਼ਰਾਏਮ ਨੂੰ ਆਪਣੇ ਸੰਗ ਲਿਆ</verse>
				<verse number="2">ਕਿਸੇ ਨੇ ਯਾਕੂਬ ਨੂੰ ਦੱਸਿਆ ਕਿ ਵੇਖੋ ਤੁਹਾਡਾ ਪੁੱਤ੍ਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ ਤਾਂ ਇਸਰਾਏਲ ਆਪਣੇ ਤਾਈਂ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ</verse>
				<verse number="3">ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ ਵਿੱਚ ਲੂਜ਼ ਕੋਲ ਦਰਸ਼ਨ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ</verse>
				<verse number="4">ਅਰ ਮੈਨੂੰ ਆਖਿਆ ਵੇਖ ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਰ ਤੈਥੋਂ ਢੇਰ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਮਗਰੋਂ ਏਹ ਦੇਸ ਸਦਾ ਲਈ ਤੇਰੀ ਅੰਸ ਦੀ ਮਿਲਖ ਕਰਾਂਗਾ</verse>
				<verse number="5">ਹੁਣ ਤੇਰੇ ਦੋ ਪੁੱਤ੍ਰ ਜਿਹੜੇ ਤੈਥੋਂ ਮਿਸਰ ਦੇਸ ਵਿੱਚ ਮੇਰੇ ਮਿਸਰ ਵਿੱਚ ਤੇਰੇ ਕੋਲ ਆਉਣ ਤੋਂ ਪਹਿਲਾਂ ਜੰਮੇ ਮੇਰੇ ਹਨ। ਰਊਬੇਨ ਅਰ ਸ਼ਿਮਓਨ ਵਾਂਙੁ ਇਫ਼ਰਾਏਮ ਅਰ ਮਨੱਸ਼ਹ ਮੇਰੇ ਹਨ</verse>
				<verse number="6">ਅਤੇ ਉਨ੍ਹਾਂ ਦੇ ਪਿੱਛੋਂ ਜਿਹੜੀ ਅੰਸ ਤੈਥੋਂ ਜੰਮੇਗੀ ਉਹ ਤੇਰੀ ਹੋਵੇਗੀ ਉਹ ਆਪਣੀ ਮਿਲਖ ਵਿੱਚ ਆਪਣੇ ਭਰਾਵਾਂ ਦੇ ਨਾਉਂ ਤੋਂ ਪੁਕਾਰੀ ਜਾਵੇਗੀ</verse>
				<verse number="7">ਮੈਂ ਜਦ ਪਦਨ ਤੋਂ ਆ ਰਿਹਾ ਸੀ ਤਾਂ ਰਸਤੇ ਵਿੱਚ ਜਾਂ ਅਫਰਾਤ ਥੋੜੀ ਦੂਰ ਰਹਿ ਗਿਆ ਕਨਾਨ ਦੇ ਦੇਸ ਵਿੱਚ ਰਾਖੇਲ ਮੇਰੇ ਕੋਲ ਮਰ ਗਈ ਅਰ ਮੈਂ ਉਸ ਨੂੰ ਉੱਥੇ ਹੀ ਅਫ਼ਰਾਤ ਦੇ ਰਸਤੇ ਵਿੱਚ ਦੱਬ ਦਿੱਤਾ</verse>
				<verse number="8">ਏਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤ੍ਰਾਂ ਨੂੰ ਵੇਖ ਕੇ ਆਖਿਆ, ਏਹ ਕੌਣ ਹਨ?</verse>
				<verse number="9">ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਏਹ ਮੇਰੇ ਪੁੱਤ੍ਰ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ। ਉਸ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ</verse>
				<verse number="10">ਪਰ ਇਸਰਾਏਲ ਦੀਆਂ ਅੱਖਾਂ ਬਿਰਧ ਹੋਣ ਦੇ ਕਾਰਨ ਧੁੰਧਲੀਆਂ ਹੋ ਗਈਆਂ ਸਨ ਜੋ ਉਹ ਵੇਖ ਨਾ ਸਕਿਆ ਅਤੇ ਉਹ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗੱਲ ਲਾਇਆ</verse>
				<verse number="11">ਅਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ਼ਾ ਨਹੀਂ ਸੀ ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ</verse>
				<verse number="12">ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਰ ਆਪਣਾ ਮੂੰਹ ਧਰਤੀ ਤੀਕ ਨਿਵਾਇਆ</verse>
				<verse number="13">ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ। ਇਫ਼ਰਾਏਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ ਅਰ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਰ ਉਸਦੇ ਨੇੜੇ ਕੀਤਾ</verse>
				<verse number="14">ਤਾਂ ਇਸਰਾਏਲ ਨੇ ਆਪਣਾ ਸੱਜਾ ਹੱਥ ਲੰਮਾ ਕਰਕੇ ਇਫ਼ਰਾਏਮ ਦੇ ਸਿਰ ਉੱਤੇ ਜਿਹੜਾ ਨਿੱਕਾ ਪੁੱਤ੍ਰ ਸੀ ਧਰਿਆ ਅਰ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ। ਉਸ ਜਾਣਬੁੱਝ ਕੇ ਆਪਣੇ ਹੱਥ ਐਉਂ ਧਰੇ ਕਿਉਂਜੋ ਮਨੱਸ਼ਹ ਪਲੌਠਾ ਸੀ</verse>
				<verse number="15">ਅਰ ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨ ਮੁੱਖ ਮੇਰਾ ਪਿਤਾ ਅਬਰਾਹਾਮ ਅਰ ਇਸਹਾਕ ਚੱਲਦੇ ਰਹੇ ਅਰ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੀਕ ਮੇਰੀ ਪਾਲਣਾ ਕੀਤੀ</verse>
				<verse number="16">ਉਹ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੇਰਾ ਛੁਡਾਉਣ ਵਾਲਾ ਹੈ ਸੋ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਰ ਉਨ੍ਹਾਂ ਨੂੰ ਮੇਰਾ ਨਾਉਂ ਅਰ ਮੇਰੇ ਪਿਤਾ ਅਬਰਾਹਾਮ ਅਰ ਇਸਹਾਕ ਦੇ ਨਾਉਂ ਤੋਂ ਬੁਲਾਇਆ ਜਾਵੇ ਅਰ ਉਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ</verse>
				<verse number="17">ਜਾਂ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਏਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਿਗਾਹ ਵਿੱਚ ਇਹ ਬੁਰਾ ਲੱਗਾ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਫੜ ਲਿਆ ਤਾਂ ਜੋ ਇਫ਼ਰਾਏਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਧਰੇ</verse>
				<verse number="18">ਅਰ ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ ਪਿਤਾ ਜੀ ਐਉਂ ਨਹੀਂ ਕਿਉਂ ਜੋ ਉਹ ਪਲੌਠਾ ਹੈ ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਧਰ</verse>
				<verse number="19">ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ ਮੇਰੇ ਪੁੱਤ੍ਰ ਮੈਂ ਜਾਣਦਾ ਹਾਂ। ਏਸ ਤੋਂ ਵੀ ਇੱਕ ਕੌਮ ਹੋਵੇਗੀ ਅਰ ਏਹ ਵੀ ਵੱਡਾ ਹੋਵੇਗਾ ਪਰ ਉਸਦਾ ਨਿੱਕਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਰ ਉਸ ਦੀ ਅੰਸ ਤੋਂ ਢੇਰ ਸਾਰੀਆਂ ਕੌਮਾਂ ਹੋਣਗੀਆਂ</verse>
				<verse number="20">ਅਤੇ ਉਸ ਨੇ ਓਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਆਖਿਆ ਕਿ ਇਸਰਾਏਲ ਤੇਰੇ ਦਵਾਰਾ ਐਉਂ ਆਖ ਕੇ ਬਰਕਤ ਦਿਆ ਕਰੇਗਾ ਕੀ ਪਰਮੇਸ਼ੁਰ ਤੈਨੂੰ ਇਫ਼ਰਾਏਮ ਅਰ ਮਨੱਸ਼ਹ ਵਰਗਾ ਰੱਖੇ ਸੋ ਉਸਨੇ ਇਫ਼ਰਾਏਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ</verse>
				<verse number="21">ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ ਵੇਖੋ ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਰ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ ਵਿੱਚ ਮੁੜ ਲੈ ਆਵੇਗਾ</verse>
				<verse number="22">ਅਰ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਪਹਾੜੀ ਇਲਾਕਾ ਦਿੱਤਾ ਹੈ ਜਿਹੜਾ ਮੈਂ ਆਪਣੀ ਤੇਗ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਖੋਇਆ ਸੀ।।</verse>
			</chapter>
			<chapter number="49">
				<verse number="1">ਯਾਕੂਬ ਨੇ ਆਪਣੇ ਪੁੱਤ੍ਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂਜੋ ਮੈਂ ਤੁਹਾਨੂੰ ਦੱਸਾਂ ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।।</verse>
				<verse number="2">ਯਾਕੂਬ ਦੇ ਪੁੱਤ੍ਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ।</verse>
				<verse number="3">ਰਊਬੇਨ ਤੂੰ ਮੇਰਾ ਪਲੋਠਾ ਪੁੱਤ੍ਰ ਹੈਂ ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਪਤ ਵਿੱਚ ਉੱਤਮ ਤੇ ਜੋਰ ਵਿੱਚ ਵੀ ਉੱਤਮ ਹੈ।</verse>
				<verse number="4">ਤੇਰਾ ਜਲ ਵਾਂਙੁ ਉਬਾਲਾ ਹੈ ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੀ ਛੇਜ ਉੱਤੇ ਚੜ ਗਿਆ।।</verse>
				<verse number="5">ਸ਼ਿਮਓਨ ਅਤੇ ਲੇਵੀ ਸੱਕੇ ਭਰਾ ਹਨ। ਉਨ੍ਹਾਂ ਦੀਆਂ ਤੇਗਾਂ ਜੁਲਮ ਦੇ ਸਸ਼ਤ੍ਰ ਹਨ।</verse>
				<verse number="6">ਹੇ ਮੇਰੀ ਜਿੰਦ ਉਨ੍ਹਾਂ ਦੀ ਸੰਗਤ ਵਿੱਚ ਨਾ ਜਾਹ । ਹੇ ਮੇਰੀ ਪਤ ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂਜੋ ਉਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਢੱਗੇ ਦੀਆਂ ਸੜਾਂ ਵੱਢ ਦਿੱਤੀਆਂ ।</verse>
				<verse number="7">ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ ਕਿਉਂਜੋ ਉਹ ਤੁੰਦ ਸੀ ਨਾਲੇ ਉਨ੍ਹਾਂ ਦਾ ਰੋਹ ਕਿਉਂਜੋ ਉਹ ਕਠੋਰ ਸੀ । ਤਾਂ ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਵੰਡ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ ।।</verse>
				<verse number="8">ਹੇ ਯਹੂਦਾਹ ਤੇਰੇ ਭਰਾ ਤੈਨੂੰ ਸਲਾਹੁਣਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ । ਤੇਰੇ ਪਿਤਾ ਦੇ ਪੁੱਤ੍ਰ ਤੇਰੇ ਅੱਗੇ ਨਿਉਣਗੇ।</verse>
				<verse number="9">ਯਹੂਦਾਹ ਸਿੰਘ ਦਾ ਬੱਚਾ ਹੈ । ਮੇਰੇ ਪੁੱਤ ਤੂੰ ਸ਼ਿਕਾਰ ਮਾਰ ਕੇ ਉਤਾਹਾਂ ਆਇਆ। ਉਹ ਸਿੰਘ ਵਾਂਙੁ ਸਗੋਂ ਸਿੰਘਣੀ ਵਾਂਙੁ ਨਿਵਿਆ ਤੇ ਛੈਹ ਗਿਆ। ਕੌਣ ਉਹ ਨੂੰ ਛੇੜੇਗਾ?</verse>
				<verse number="10">ਯਹੂਦਾਹ ਤੋਂ ਰਾਜ ਡੰਡਾ ਚਲਿਆ ਨਾ ਜਾਵੇਗਾ ਨਾ ਉਸ, ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ ਜਦ ਤੀਕ ਸ਼ਾਂਤੀ ਦਾਤਾ ਨਾ ਆਵੇ। ਅਤੇ ਲੋਕਾਂ ਦੀ ਆਗਿਆਕਾਰੀ ਉਸੇ ਦੀ ਹੋਵੇਗੀ।</verse>
				<verse number="11">ਉਹ ਆਪਣਾ ਖੋਤਾ ਦਾਖ ਦੀ ਬੇਲ ਨਾਲ ਅਤੇ ਆਪਣੀ ਖੋਤੀ ਦਾ ਬੱਚਾ ਦਾਖ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤ੍ਰ ਮਧ ਵਿੱਚ ਅਤੇ ਆਪਣਾ ਲੀੜਾ ਅੰਗੂਰਾਂ ਦੇ ਲਹੂ ਵਿੱਚ ਧੋਤਾ ਹੈ।</verse>
				<verse number="12">ਉਹ ਦੀਆਂ ਅੱਖਾਂ ਮਧ ਨਾਲੋਂ ਕਾਲੀਆਂ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।।</verse>
				<verse number="13">ਜਬਲੂਨ ਸਮੁੰਦਰਾਂ ਦੇ ਘਾਟ ਉੱਤੇ ਵੱਸੇਗਾ ਅਤੇ ਉਹ ਬੇੜਿਆਂ ਦਾ ਘਾਟ ਹੋਵੇਗਾ ਤੇ ਉਸ ਦਾ ਬੰਨਾ ਸੀਦੋਨ ਤੀਕ ਹੋਵੇਗਾ।।</verse>
				<verse number="14">ਯੱਸ਼ਾਕਾਰ ਤਕੜਾ ਖੋਤਾ ਹੈ ਜਿਹੜਾ ਵਾੜਾਂ ਦੇ ਵਿਚਕਾਰ ਛੈਹ ਕੇ ਬਹਿੰਦਾ ਹੈ,</verse>
				<verse number="15">ਅਤੇ ਉਸ ਨੇ ਇੱਕ ਵਿਸਰਾਮ ਦੀ ਥਾਂ ਡਿੱਠੀ ਕਿ ਉਹ ਚੰਗੀ ਹੈ ਅਤੇ ਉਹ ਦੇਸ ਕਿ ਉਹ ਸੁਹਾਓਣਾ ਹੈ। ਤਾਂ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਬਣਿਆ।।</verse>
				<verse number="16">ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਵਾਂਙੁ ਆਪਣੇ ਲੋਕਾਂ ਦਾ ਨਿਆਉਂ ਕਰੇਗਾ।</verse>
				<verse number="17">ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ ਜਿਹੜਾ ਘੋੜੇ ਦੇ ਸੁੰਮਾਂ ਨੂੰ ਡੰਗ ਮਾਰਦਾ ਹੈ ਤਾਂ ਉਸ ਦਾ ਅਸਵਾਰ ਪਿੱਛੇ ਡਿੱਗ ਪੈਂਦਾ ਹੈ।।</verse>
				<verse number="18">ਹੇ ਯਹੋਵਾਹ ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ।</verse>
				<verse number="19">ਗਾਦ ਨੂੰ ਧਾੜਵੀ ਧੱਕਣਗੇ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ।।</verse>
				<verse number="20">ਆਸੇਰ ਤੋਂ ਉਸਦੀ ਰੋਟੀ ਚਿੱਕਣੀ ਹੋਵੇਗੀ ਅਤੇ ਉਹ ਪਾਤਸ਼ਾਹੀ ਪਰਸ਼ਾਦ ਦੇਵੇਗਾ।।</verse>
				<verse number="21">ਨਫਤਾਲੀ ਛੁਟੇਲ ਹਰਨੀ ਹੈ ਜਿਹੜੀ ਸੁੰਦਰ ਸ਼ਬਦ ਦਿੰਦੀ ਹੈ।।</verse>
				<verse number="22">ਯੂਸੁਫ਼ ਇੱਕ ਫਲਦਾਇਕ ਡਾਲ ਹੈ, ਇੱਕ ਫਲਦਾਇਕ ਡਾਲ ਸੋਤੇ ਉੱਤੇ ਜਿਹ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਦੀਆਂ ਹਨ।</verse>
				<verse number="23">ਤੀਰ ਅੰਦਾਜਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ ।</verse>
				<verse number="24">ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ ਯਾਕੂਬ ਦੇ ਸ਼ਕਤੀਮਾਨ ਦੇ ਹੱਥੋਂ । ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਹੈ।</verse>
				<verse number="25">ਤੇਰੇ ਪਿਤਾ ਦੇ ਪਰਮੇਸ਼ੁਰ ਤੋਂ ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬਸ਼ਕਤੀਮਾਨ ਤੋਂ ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਂਈਆਂ ਦੀਆਂ ਬਰਕਤਾਂ, ਛਾਤੀਆਂ ਦੇ ਕੁੱਖ ਦੀਆਂ ਬਰਕਤਾਂ</verse>
				<verse number="26">ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨਿਆ ਤੀਕ ਵਧ ਗਈਆਂ। ਓਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਸੰਕਲਪ ਕੀਤਾ ਗਿਆ।।</verse>
				<verse number="27">ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸੰਝ ਨੂੰ ਲੁੱਟ ਵੰਡੇਗਾ।।</verse>
				<verse number="28">ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ ਅਤੇ ਇਹ ਉਹ ਹੈ ਜਿਹੜਾ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ</verse>
				<verse number="29">ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨਾਲ ਰਲਨ ਜਾਂਦਾ ਹਾਂ. ਮੈਨੂੰ ਮੇਰੇ ਪਿਓ ਦਾਦਿਆਂ. ਨਾਲ ਉਸ ਗੁਫਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ ਦੱਬਿਓ</verse>
				<verse number="30">ਅਰਥਾਤ ਉਸ ਗੁਫਾ ਵਿੱਚ ਜਿਹੜੀ ਮਕਫੀਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ ਵਿੱਚ ਹੈ ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਮਿਲਖ ਲਈ ਮੁੱਲ ਲਈ ਸੀ।।</verse>
				<verse number="31">ਉੱਥੇ ਉਨ੍ਹਾਂ ਨੇ ਅਬਰਾਹਾਮ ਨੂੰ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ ਅਤੇ ਉੱਥੇ ਉਨ੍ਹਾਂ ਨੇ ਇਸਹਾਕ ਅਰ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ</verse>
				<verse number="32">ਮੈਂ ਉਸ ਪੈਲੀ ਅਤੇ ਉਸ ਗੁਫਾ ਨੂੰ ਜਿਹੜੀ ਉਸ ਦੇ ਵਿੱਚ ਹੈ ਹੇਤ ਦੇ ਪੁੱਤ੍ਰਾਂ ਤੋਂ ਮੁੱਲ ਲਿਆ</verse>
				<verse number="33">ਜਾਂ ਯਾਕੂਬ ਆਪਣੇ ਪੁੱਤ੍ਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਰਲਿਆ।।</verse>
			</chapter>
			<chapter number="50">
				<verse number="1">ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਉਸ ਉੱਤੇ ਉਸ ਉੱਤੇ ਰੋਇਆ ਅਰ ਉਸ ਨੂੰ ਚੁੰਮਿਆ</verse>
				<verse number="2">ਫੇਰ ਯੂਸੁਫ ਨੇ ਆਪਣੇ ਟਹਿਲੂਆਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ ਭਈ ਓਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਸੋ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ</verse>
				<verse number="3">ਅਤੇ ਉਨ੍ਹਾਂ ਨੇ ਉਸ ਦੇ ਲਈ ਚਾਲੀ ਦਿਨ ਪੂਰੇ ਕੀਤੇ ਕਿਉਂਜੋ ਐਉਂ ਓਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਰੋਂਦੇ ਰਹੇ</verse>
				<verse number="4">ਅਤੇ ਜਾਂ ਉਸ ਦੇ ਰੋਣ ਦੇ ਦਿਨ ਬੀਤ ਗਏ ਤਾਂ ਯੂਸੁਫ ਨੇ ਫਿਰਾਊਨ ਦੇ ਘਰਾਣੇ ਏਹ ਗੱਲ ਆਖੀ ਕਿ ਜੇ ਮੇਰੇ ਉੱਤੇ ਤੁਹਾਡੀ ਦਯਾ ਦੀ ਨਿਗਾਹ ਹੈ ਤਾਂ ਫ਼ਿਰਊਨ ਦੇ ਕੰਨਾਂ ਵਿੱਚ ਇਹ ਬੋਲੋ</verse>
				<verse number="5">ਮੇਰੇ ਪਿਤਾ ਨੇ ਮੈਥੋਂ ਏਹ ਸੌਂਹ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ ਵਿੱਚ ਪੁੱਟਿਆ ਸੀ ਦੱਬੀਂ ਸੋ ਹੁਣ ਮੈਨੂੰ ਉਤਾਹਾਂ ਜਾਣ ਦਿਓ ਤਾਂ ਜੋ ਮੈਂ ਆਪਣੇ ਪਿਤਾ ਨੂੰ ਦੱਬਾਂ ਅਤੇ ਮੁੜ ਆਵਾਂ</verse>
				<verse number="6">ਤਾਂ ਫ਼ਿਰਊਨ ਆਖਿਆ, ਜਾਹ ਅਰ ਆਪਣੇ ਪਿਤਾ ਨੂੰ ਦੱਬ ਜਿਵੇਂ ਉਸ ਨੇ ਤੈਥੋਂ ਸੌਂਹ ਲਈ ਹੈ</verse>
				<verse number="7">ਉਪਰੰਤ ਯੂਸੁਫ਼ ਆਪਣੇ ਪਿਤਾ ਨੂੰ ਦੱਬਣ ਲਈ ਉਤਾਹਾਂ ਗਿਆ ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਟਹਿਲੂਏ ਅਤੇ ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ ਦੇ ਸਾਰੇ ਬਜ਼ੁਰਗ ਗਏ</verse>
				<verse number="8">ਅਤੇ ਯੂਸੁਫ਼ ਦਾ ਸਾਰਾ ਘਰਾਣਾ ਅਤੇ ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਸਾਰਾ ਘਰਾਣਾ ਵੀ ਗਏ ਕੇਵਲ ਉਨ੍ਹਾਂ ਦੇ ਨਿਆਣੇ ਅਤੇ ਇੱਜੜ ਅਤੇ ਚੌਣੇਂ ਗੋਸ਼ਨ ਦੇਸ ਵਿੱਚ ਰਹਿ ਗਏ</verse>
				<verse number="9">ਉਸ ਦੇ ਨਾਲ ਰਥ ਵੀ ਅਤੇ ਅਸਵਾਰ ਵੀ ਉਤਾਹਾਂ ਗਏ ਸੋ ਅੱਤ ਵੱਡੀ ਭੀੜ ਹੋ ਗਈ</verse>
				<verse number="10">ਓਹ ਆਤਾਦ ਦੇ ਪਿੜ ਤੀਕ ਆਏ ਜਿਹੜਾ ਯਰਦਨ ਪਾਰ ਹੈ ਉੱਥੇ ਉਨ੍ਹਾਂ ਨੇ ਅੱਤ ਭਾਰੀ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ ਅਰ ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਸੋਗ ਕੀਤਾ</verse>
				<verse number="11">ਜਾਂ ਉਸ ਦੇਸ ਦੇ ਰਹਿਣ ਵਾਲੇ ਕਨਾਨੀਆਂ ਨੇ ਉਸੇ ਸੋਗ ਨੂੰ ਆਤਾਦ ਦੇ ਪਿੜ ਵਿੱਚ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਏਹ ਭਾਰੀ ਸੋਗ ਹੈ ਏਸ ਕਾਰਨ ਉਸ ਦਾ ਨਾਉਂ ਆਬੇਲ ਮਿਸਰਾਈਮ ਜਿਹੜਾ ਯਰਦਨ ਪਾਰ ਹੈ ਰੱਖਿਆ ਗਿਆ</verse>
				<verse number="12">ਉਸ ਦੇ ਪੁੱਤ੍ਰਾਂ ਨੇ ਓਵੇਂ ਕੀਤਾ ਜੀਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ</verse>
				<verse number="13">ਉਸ ਦੇ ਪੁੱਤ੍ਰ ਉਹ ਨੂੰ ਕਨਾਨ ਦੇਸ ਵਿੱਚ ਲੈ ਗਏ ਅਰ ਉਹ ਨੂੰ ਮਕਫੇਲਾਹ ਦੀ ਪੈਲੀ ਦੀ ਗੁਫਾ ਵਿੱਚ ਦੱਬਿਆ ਜਿਸ ਪੈਲੀ ਨੂੰ ਅਬਰਾਹਾਮ ਨੇ ਅਫਰੋਨ ਹਿੱਤੀ ਤੋਂ ਕਬਰ ਦੀ ਮਿਲਖ ਲਈ ਮਮਰੇ ਦੇ ਅਗੇ ਮੁੱਲ ਲਿਆ ਸੀ</verse>
				<verse number="14">ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਰ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮੱਗਰੋਂ ਮਿਸਰ ਨੂੰ ਮੁੜ ਆਏ</verse>
				<verse number="15">ਜਾਂ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਤ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜਿਹੜੀ ਅਸਾਂ ਉਹ ਦੇ ਨਾਲ ਕੀਤੀ ਹੈ ਜ਼ਰੂਰ ਲਵੇਗਾ</verse>
				<verse number="16">ਤਾਂ ਉਨ੍ਹਾਂ ਨੇ ਯੂਸੁਫ਼ ਨੂੰ ਐਉਂ ਆਖ ਘੱਲਿਆ ਭਈ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਏਹ ਆਗਿਆ ਦਿੱਤੀ ਸੀ</verse>
				<verse number="17">ਭਈ ਤੁਸੀਂ ਯੂਸੁਫ਼ ਨੂੰ ਐਉਂ ਆਖਣਾ ਕਿ ਦਯਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ ਕਰ ਦੇਹ ਕਿਉਂਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ ਸੋ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ</verse>
				<verse number="18">ਤਾਂ ਉਸ ਦੇ ਭਰਾ ਵੀ ਉਸ ਦੇ ਅੱਗੇ ਜਾਕੇ ਡਿੱਗ ਪਵੇ ਅਤੇ ਉਨ੍ਹਾਂ ਨੇ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ</verse>
				<verse number="19">ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?</verse>
				<verse number="20">ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਦਾਈਆ ਕੀਤਾ ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਦਾਈਆ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ ਜਿਵੇਂ ਏਸ ਵੇਲੇ ਹੋਇਆ ਹੈ</verse>
				<verse number="21">ਹੁਣ ਤੁਸੀਂ ਨਾ ਡਰੋ । ਮੈਂ ਤੁਹਾਡੀ ਅਤੇ ਤੁਹਾਡੇ ਨੀਂਗਰਾਂ ਦੀ ਪਾਲਣਾ ਕਰਾਂਗਾ ਸੋ ਉਸ ਨੇ ਉਨ੍ਹਾਂ ਨੂੰ ਧੀਰਜ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ ।।</verse>
				<verse number="22">ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਵਰਿਹਾਂ ਤੀਕ ਜੀਉਂਦਾ ਰਿਹਾ</verse>
				<verse number="23">ਅਰ ਯੂਸੁਫ਼ ਨੇ ਇਫ਼ਰਾਈਮ ਦੇ ਪੁੱਤ੍ਰਾਂ ਨੂੰ ਤੀਜੀ ਪੀੜ੍ਹੀ ਤੀਕ ਡਿੱਠਾ ਅਤੇ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਨੀਂਗਰ ਵੀ ਯੂਸੁਫ਼ ਦੇ ਗੋਡਿਆਂ ਉੱਤੇ ਜੰਮੇ</verse>
				<verse number="24">ਤਾਂ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਉਤਾਹਾਂ ਲੈ ਜਾਵੇਗਾ ਜਿਸ ਦੀ ਸੌਂਹ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ</verse>
				<verse number="25">ਤਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤ੍ਰ ਤੋਂ ਏਹ ਸੌਂਹ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਐਥੋਂ ਉਤਾਹਾਂ ਲੈ ਜਾਣਾ</verse>
				<verse number="26">ਯੂਸੁਫ਼ ਇੱਕ ਸੌ ਦੱਸ ਵਰਿਹਾਂ ਦਾ ਹੋਕੇ ਮਰ ਗਿਆ ਅਰ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ।।</verse>
			</chapter>
		</book>
		<book number="2">
			<chapter number="1">
				<verse number="1">ਹੁਣ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਜਿਹੜੇ ਮਿਸਰ ਵਿੱਚ ਇੱਕ ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਸੰਗ ਆਏ ਸੋ ਏਹ ਹਨ</verse>
				<verse number="2">ਰਊਬੇਨ ਸ਼ਿਮਓਨ ਲੇਵੀ ਯਹੂਦਾਹ</verse>
				<verse number="3">ਯਿੱਸਾਕਾਰ ਜਬੂਲੁਨ ਬਿਨਯਾਮੀਨ</verse>
				<verse number="4">ਦਾਨ ਨਫਤਾਲੀ ਗਾਦ ਅਤੇ ਆਸ਼ੇਰ</verse>
				<verse number="5">ਐਉਂ ਏਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿਕਲੇ ਸੱਤ੍ਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ</verse>
				<verse number="6">ਯੂਸੁਫ਼ ਅਤੇ ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ</verse>
				<verse number="7">ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ ਅਤੇ ਵਧ ਗਏ ਅਤੇ ਅੱਤ ਬਲਵੰਤ ਹੋ ਗਏ ਅਰ ਧਰਤੀ ਉਨ੍ਹਾਂ ਨਾਲ ਭਰ ਗਈ ।।</verse>
				<verse number="8">ਤਾਂ ਮਿਸਰ ਉੱਤੇ ਇੱਕ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ</verse>
				<verse number="9">ਉਸ ਆਪਣੀ ਰਈਅਤ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਥੋਂ ਵਧੀਕ ਅਤੇ ਬਲਵੰਤ ਹਨ</verse>
				<verse number="10">ਆਓ ਅਸੀਂ ਉਨ੍ਹਾਂ ਨਾਲ ਹਿਕਮਤ ਨਾਲ ਵਰਤੀਏ ਅਜੇਹਾ ਨਾ ਹੋਵੇ ਕਿ ਓਹ ਹੋਰ ਵਧ ਜਾਣ ਅਤੇ ਐਉਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਓਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਏਸ ਦੇਸ ਤੋਂ ਉਤਾਹਾਂ ਨੂੰ ਚੱਲੇ ਜਾਣ</verse>
				<verse number="11">ਤਾਂ ਉਸ ਉਨ੍ਹਾਂ ਦੇ ਉੱਪਰ ਬੇਗਾਰੀਆਂ ਦੇ ਕਰੋੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ</verse>
				<verse number="12">ਪਰ ਜਿੰਨਾ ਓਹ ਉੱਨ੍ਹਾਂ ਨੂੰ ਜਿੱਚ ਕਰਦੇ ਸਨ ਓਹ ਉਨ੍ਹਾਂ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਐਉਂ ਓਹ ਇਸਰਾਏਲੀਆਂ ਤੋਂ ਅੱਕ ਗਏ</verse>
				<verse number="13">ਉਪਰੰਤ ਮਿਸਰੀ ਇਸਰਾਏਲੀਆਂ ਤੋਂ ਕਰੜਾਈ ਨਾਲ ਟਹਿਲ ਕਰਾਉਣ ਲੱਗੇ</verse>
				<verse number="14">ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਂਉਦੇ ਸਨ ਉਹ ਕਰੜਾਈ ਨਾਲ ਸੀ।।</verse>
				<verse number="15">ਤਾਂ ਮਿਸਰ ਦੇ ਰਾਜਾ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਉਂ ਸਿਫਰਾਹ ਅਤੇ ਦੂਜੀ ਦਾ ਨਾਉਂ ਫੂਆਹ ਸੀ ਆਖਿਆ</verse>
				<verse number="16">ਜਾਂ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਰ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇ ਕਰ ਉਹ ਪੁੱਤ੍ਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇ ਕਰ ਧੀ ਹੋਵੇ ਤਾਂ ਉਹ ਜੀਉਂਦੀ ਰਹੇ</verse>
				<verse number="17">ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ,ਓਹ ਮੁੰਡਿਆਂ ਨੂੰ ਜੀਉਂਦੇ ਰਖਦੀਆਂ ਸਨ</verse>
				<verse number="18">ਤਾਂ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸਾਂ ਏਹ ਗੱਲ ਕਿਉਂ ਕੀਤੀ ਭਈ ਮੁੰਡਿਆਂ ਨੂੰ ਜੀਉਂਦੇ ਰਹਿਣ ਦਿੱਤਾ?</verse>
				<verse number="19">ਤਾਂ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਤੀਵੀਆਂ ਮਿਸਰੀ ਤੀਵੀਆਂ ਵਾਂਙੁ ਨਹੀਂ ਹਨ ਕਿਉਂਜੋ ਓਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ</verse>
				<verse number="20">ਤਾਂ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਓਹ ਲੋਕ ਵਧ ਗਏ ਅਤੇ ਅੱਤ ਬਲਵੰਤ ਹੋ ਗਏ</verse>
				<verse number="21">ਤਾਂ ਐਉਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ</verse>
				<verse number="22">ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਰਈਅਤ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤ੍ਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜੀਉਂਦੀ ਰੱਖ ਲਓ।।</verse>
			</chapter>
			<chapter number="2">
				<verse number="1">ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਜਾਕੇ ਇੱਕ ਲੇਵੀ ਦੀ ਧੀ ਨੂੰ ਵਿਆਹ ਲਿਆ</verse>
				<verse number="2">ਅਤੇ ਉਹ ਤੀਵੀਂ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ। ਜਾਂ ਉਸ ਨੇ ਵੇਖਿਆ ਕਿ ਉਹ ਸੋਹਣਾ ਹੈ ਤਾਂ ਉਸ ਨੂੰ ਤਿੰਨ ਮਹੀਨੇ ਲੁਕਾ ਛੱਡਿਆ</verse>
				<verse number="3">ਜਾਂ ਅੱਗੇ ਨੂੰ ਲੁਕਾ ਨਾ ਸੱਕੀ ਤਾਂ ਉਸ ਨੇ ਕਾਨਿਆਂ ਦਾ ਇੱਕ ਟੋਕਰਾ ਲੈ ਕੇ ਉਸ ਨੂੰ ਚੀਕਣੀ ਮਿੱਟੀ ਅਤੇ ਰਾਲ ਦੇ ਨਾਲ ਲਿੱਪਿਆ ਅਰ ਬਾਲ ਨੂੰ ਉਸ ਦੇ ਵਿੱਚ ਪਾਕੇ ਦਰਿਆ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ</verse>
				<verse number="4">ਅਤੇ ਉਸ ਦੀ ਭੈਣ ਦੂਰ ਖੜੀ ਸੀ ਤਾਂ ਜਾਣੇ ਭਈ ਉਸ ਨਾਲ ਕੀ ਬੀਤਦੀ ਹੈ</verse>
				<verse number="5">ਫ਼ਿਰਊਨ ਦੀ ਧੀ ਅਸ਼ਨਾਨ ਕਰਨ ਲਈ ਦਰਿਆ ਉੱਤੇ ਉੱਤਰੀ ਅਰ ਤਾਂ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ ਕੰਢੇ ਫਿਰਦੀਆਂ ਸਨ ਤਾਂ ਉਸ ਨੇ ਪਿਲਛੀ ਵਿੱਚ ਟੋਕਰਾ ਵੇਖਿਆ। ਉਸ ਆਪਣੀ ਟਹਿਲਣ ਨੂੰ ਉਸ ਦੇ ਲਿਆਉਣ ਨੂੰ ਘੱਲਿਆ</verse>
				<verse number="6">ਜਾਂ ਉਸ ਨੇ ਉਸ ਨੂੰ ਖੋਲ੍ਹਿਆ ਤਾਂ ਉਸ ਨੇ ਬਾਲ ਨੂੰ ਡਿੱਠਾ ਅਤੇ ਵੇਖੋ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆਇਆ ਅਰ ਉਸ ਨੇ ਆਖਿਆ ਕਿ ਏਹ ਇਬਰਾਨੀਆਂ ਦੇ ਬਾਲਾਂ ਵਿੱਚੋਂ ਹੈ</verse>
				<verse number="7">ਤਾਂ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, ਮੈਂ ਜਾਕੇ ਇਬਰਾਨਣਾਂ ਵਿੱਚੋਂ ਕਿਸੇ ਚੁੰਘਾਵੀ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਏਸ ਬਾਲ ਨੂੰ ਦੁੱਧ ਚੁੰਘਾਇਆ ਕਰੇ?</verse>
				<verse number="8">ਤਾਂ ਫ਼ਿਰਊਨ ਦੀ ਧੀ ਨੇ ਆਖਿਆ, ਜਾਹ। ਉਹ ਛੋਕਰੀ ਜਾਕੇ ਬਾਲ ਦੀ ਮਾਂ ਨੂੰ ਸੱਦ ਲਿਆਈ</verse>
				<verse number="9">ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਏਸ ਬਾਲ ਨੂੰ ਲੈ ਅਰ ਮੇਰੇ ਲਈ ਦੁੱਧ ਚੁੰਘਾ। ਮੈਂ ਤੈਨੂੰ ਮਜਦੂਰੀ ਦੇਵਾਂਗੀ। ਤਾਂ ਉਸ ਤੀਵੀਂ ਨੇ ਬਾਲ ਨੂੰ ਲੈ ਕੇ ਦੁੱਧ ਚੁੰਘਾਇਆ</verse>
				<verse number="10">ਜਾਂ ਬਾਲ ਵੱਡਾ ਹੋ ਗਿਆ ਤਾਂ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਆਈ। ਉਹ ਉਸ ਦਾ ਪੁੱਤ੍ਰ ਠਹਿਰਿਆ ਅਤੇ ਉਸ ਨੇ ਇਹ ਕਹਿ ਕੇ ਉਹ ਦਾ ਨਾਮ ਮੂਸਾ ਰੱਖਿਆ ਭਈ ਮੈਂ ਏਸ ਨੂੰ ਪਾਣੀ ਵਿੱਚੋਂ ਕੱਢਿਆ ਹੈ।।</verse>
				<verse number="11">ਫੇਰ ਐਉਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਾਂ ਮੂਸਾ ਵੱਡਾ ਹੋਇਆ ਤਾਂ ਉਸ ਆਪਣੇ ਭਰਾਵਾਂ ਕੋਲ ਬਾਹਰ ਜਾਕੇ ਉਨ੍ਹਾਂ ਦੇ ਭਾਰਾਂ ਨੂੰ ਡਿੱਠਾ ਅਰ ਉਸ ਨੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ</verse>
				<verse number="12">ਉਸ ਨੇ ਐਧਰ ਓਧਰ ਝਾਤੀ ਮਾਰੀ ਅਤੇ ਜਾਂ ਵੇਖਿਆ ਭਈ ਕੋਈ ਨਹੀਂ ਹੈ ਤਾਂ ਉਸ ਨੇ ਉਸ ਮਿਸਰੀ ਨੂੰ ਮਾਰ ਸੁੱਟਿਆ ਅਤੇ ਰੇਤ ਵਿੱਚ ਲੁੱਕਾ ਦਿੱਤਾ</verse>
				<verse number="13">ਜਾਂ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ ਦੋ ਇਬਰਾਨੀ ਆਪੋ ਵਿੱਚ ਲੜ ਰਹੇ ਸਨ ਤਾਂ ਉਸ ਨੇ ਝੂਠੇ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?</verse>
				<verse number="14">ਤਾਂ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈ ਬਣਾ ਦਿੱਤਾ? ਭਲਾ, ਤੂੰ ਏਹ ਸੋਚਦਾ ਹੈਂ ਕਿ ਜਿਵੇਂ ਤੈਂ ਉਸ ਮਿਸਰੀ ਨੂੰ ਮਾਰ ਸੁੱਟਿਆ ਤਿਵੇਂ ਮੈਨੂੰ ਵੀ ਮਾਰ ਸੁੱਟੇਂਗਾ? ਤਾਂ ਮੂਸਾ ਡਰ ਗਿਆ ਅਤੇ ਆਖਿਆ, ਏਹ ਗੱਲ ਜਰੂਰ ਖੁਲ੍ਹ ਗਈ ਹੈ</verse>
				<verse number="15">ਜਾਂ ਫ਼ਿਰਊਨ ਨੇ ਏਹ ਗੱਲ ਸੁਣੀ ਤਾਂ ਮੂਸਾ ਨੂੰ ਜਾਨੋਂ ਮਾਰਨ ਦਾ ਜਤਨ ਕੀਤਾ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਜਾ ਟਿਕਿਆ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।।</verse>
				<verse number="16">ਮਿਦਯਾਨ ਦੇ ਪੁਜਾਰੀ ਦੀਆਂ ਸੱਤ ਧੀਆਂ ਸਨ। ਉਨ੍ਹਾਂ ਆਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ</verse>
				<verse number="17">ਤਾਂ ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਹਟਾ ਦਿੱਤਾ ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਿਲਾਇਆ</verse>
				<verse number="18">ਜਾਂ ਓਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਾਂ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?</verse>
				<verse number="19">ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਡੇ ਅਯਾਲੀਆਂ ਦੇ ਹੱਥੋਂ ਛੁਡਾਇਆ ਨਾਲੇ ਸਾਡੇ ਲਈ ਪਾਣੀ ਕੱਢ ਕੱਢ ਕੇ ਇੱਜੜ ਨੂੰ ਪਿਲਾਇਆ</verse>
				<verse number="20">ਤਾਂ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਸੱਦੋ ਜੋ ਉਹ ਰੋਟੀ ਖਾਵੇ</verse>
				<verse number="21">ਤਾਂ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਰਾਜੀ ਹੋ ਗਿਆ ਅਰ ਉਸ ਆਪਣੀ ਧੀ ਸਿੱਪੋਰਾ ਮੂਸਾ ਨੂੰ ਵਿਆਹ ਦਿੱਤੀ</verse>
				<verse number="22">ਅਤੇ ਉਹ ਪੁੱਤ੍ਰ ਜਣੀ ਤਾਂ ਉਸ ਨੇ ਉਸ ਦਾ ਨਾਉਂ ਗੇਰਸ਼ੋਮ ਰੱਖਿਆ ਕਿਉ ਜੋ ਉਸ ਨੇ ਆਖਿਆ, ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।।</verse>
				<verse number="23">ਤਾਂ ਐਉਂ ਹੋਇਆ ਕਿ ਬਹੁਤ ਦਿਨਾਂ ਦੇ ਪਿੱਛੋਂ ਮਿਸਰ ਦਾ ਰਾਜਾ ਮਰ ਗਿਆ ਅਰ ਇਸਰਾਏਲੀਆਂ ਨੇ ਗੁਲਾਮੀ ਦੇ ਕਾਰਨ ਹੌਕੇ ਲਏ ਅਤੇ ਧਾਹਾਂ ਮਾਰ ਮਾਰ ਕੇ ਰੇਏ ਅਤੇ ਇਨ੍ਹਾਂ ਦੀ ਦੁਹਾਈ ਜੋ ਗੁਲਾਮੀ ਦੇ ਕਾਰਨ ਸੀ ਪਰਮੇਸ਼ੁਰ ਤੀਕ ਅੱਪੜੀ</verse>
				<verse number="24">ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਹੂੰਗ ਸੁਣੀ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ ਚੇਤੇ ਕੀਤਾ</verse>
				<verse number="25">ਤਾਂ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖਬਰ ਲਈ।।</verse>
			</chapter>
			<chapter number="3">
				<verse number="1">ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਪੁਜਾਰੀ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਹਾੜ ਹੋਰੇਬ ਦੇ ਕੋਲ ਆਇਆ</verse>
				<verse number="2">ਤਾਂ ਯਹੋਵਾਹ ਦੇ ਦੂਤ ਨੇ ਇੱਕ ਝਾੜੀ ਵਿੱਚੋ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਾਂ ਉਸ ਨੇ ਡਿੱਠਾ ਤਾਂ ਵੇਖੋ ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ</verse>
				<verse number="3">ਤਾਂ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਦੀ ਹੋਕੇ ਜਾਵਾਂਗਾ ਅਰ ਏਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਏਹ ਝਾੜੀ ਨਹੀਂ ਸੜਦੀ</verse>
				<verse number="4">ਜਾਂ ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਾਂ ਪਰਮੇਸ਼ੁਰ ਨੇ ਉਸ ਝਾੜੀ ਦੇ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, ਹੇ ਮੂਸਾ, ਹੇ ਮੂਸਾ! ਤਾਂ ਉਸ ਆਖਿਆ, ਮੈਂ ਹਾਜ਼ਰ ਹਾਂ</verse>
				<verse number="5">ਫੇਰ ਉਸ ਆਖਿਆ, ਐਧਰ ਨੇੜੇ ਨਾ ਆ। ਆਪਣੇ ਪੈਰਾਂ ਤੋਂ ਜੁੱਤੀ ਲਾਹ ਦੇਹ ਕਿਉਂ ਜੋ ਏਹ ਥਾਂ ਜਿੱਥੇ ਤੂੰ ਖੜਾ ਹੈਂ ਪਵਿਤ੍ਰ ਭੂਮੀ ਹੈ</verse>
				<verse number="6">ਨਾਲੇ ਉਸ ਆਖਿਆ, ਮੈਂ ਤੇਰੇ ਪਿਤਾ ਦਾ ਪਰਮੇਸ਼ੁਰ ਹਾਂ, ਅਬਰਾਹਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਤੇ ਯਾਕੂਬ ਦਾ ਪਰਮੇਸ਼ੁਰ ਹਾਂ। ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਵੇਖਣ ਤੋਂ ਡਰਦਾ ਸੀ</verse>
				<verse number="7">ਯਹੋਵਾਹ ਨੇ ਆਖਿਆ, ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ ਸੱਚ ਮੁੱਚ ਵੇਖਿਆ ਹੈ ਅਰ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗਾਰ ਕਰਾਉਣ ਵਾਲਿਆਂ ਦੇ ਕਾਰਨ ਹੈ ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ</verse>
				<verse number="8">ਅਤੇ ਮੈਂ ਉੱਤਰਿਆ ਹਾਂ ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਅੱਛੀ ਅਤੇ ਮੋਕਲੀ ਧਰਤੀ ਵਿੱਚ ਜਿੱਥੇ ਦੁੱਧ ਅਰ ਸ਼ਹਿਤ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿਜ਼ੀਆਂ, ਹਿੱਵੀਆਂ ਅਰ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ</verse>
				<verse number="9">ਸੋ ਹੁਣ ਵੇਖ ਇਸਰਾਏਲੀਆਂ ਦੀ ਦੁਹਾਈ ਮੇਰੇ ਤੀਕ ਅੱਪੜੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ ਡਿੱਠਾ ਹੈ</verse>
				<verse number="10">ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਘੱਲਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ</verse>
				<verse number="11">ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਕੌਣ ਹਾਂ ਜੋ ਫ਼ਿਰਊਨ ਕੋਲ ਜਾਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?</verse>
				<verse number="12">ਉਸ ਆਖਿਆ, ਮੈਂ ਤੇਰੇ ਨਾਲ ਹੋਵਾਂਗਾਈ ਅਤੇ ਤੇਰੇ ਲਈ ਏਹ ਪਤਾ ਹੋਵੇਗਾ ਕਿ ਮੈਂ ਤੈਨੂੰ ਘੱਲਿਆ ਭਈ ਜਦ ਤੂੰ ਏਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਗਾਂ ਤਾਂ ਤੁਸੀਂ ਏਸ ਪਹਾੜ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।।</verse>
				<verse number="13">ਫੇਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ ਜਦ ਮੈਂ ਇਸਰਾਏਲੀਆਂ ਦੇ ਕੋਲ ਜਾਵਾਂ ਅਰ ਉਨ੍ਹਾਂ ਨੂੰ ਆਖਾਂ ਭਈ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਤਾਂ ਓਹ ਮੈਨੂੰ ਆਖਣਗੇ ਭਈ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?</verse>
				<verse number="14">ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ “ਮੈਂ ਹਾਂ” ਨਾਮੀ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ</verse>
				<verse number="15">ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ, ਅਰ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਸਦੀਪ ਕਾਲ ਤੋਂ ਮੇਰਾ ਏਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਏਹੋ ਹੀ ਯਾਦਗਾਰੀ ਹੈ</verse>
				<verse number="16">ਜਾਹ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ, ਯਾਕੂਬ ਦੇ ਪਰਮੇਸ਼ੁਰ ਐਉਂ ਆਖਦਿਆਂ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜਰੂਰ ਤੁਹਾਡੀ ਖ਼ਬਰ ਲਈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ ਡਿੱਠਾ</verse>
				<verse number="17">ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਰ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜੇਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਉਤਾਹਾਂ ਲਿਆਵਾਂਗਾ</verse>
				<verse number="18">ਓਹ ਤੇਰਾ ਬੋਲ ਸੁਣਨਗੇ ਅਤੇ ਤੂੰ ਅਰ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨਾਂ ਦਿਨਾਂ ਦੇ ਪੈਂਡੇ ਲਈ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ</verse>
				<verse number="19">ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ, ਹਾਂ, ਤਕੜੇ ਹੱਥੀਂ ਵੀ ਨਹੀਂ</verse>
				<verse number="20">ਮੈਂ ਆਪਣਾ ਹੱਥ ਪਸਾਰਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਂਵਾਗਾ ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ</verse>
				<verse number="21">ਅਤੇ ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਐਉਂ ਹੋਵੇਗਾ ਕਿ ਜਾਂ ਤੁਸੀਂ ਜਾਓਗੇ ਤਾਂ ਖਾਲੀ ਹੱਥੀਂ ਨਾ ਜਾਓਗੇ</verse>
				<verse number="22">ਸਗੋਂ ਇੱਕ ਇੱਕ ਤੀਵੀਂ ਆਪਣੀ ਗਵਾਂਢਣ ਤੋਂ ਅਰ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਅਰ ਬਸਤ੍ਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤ੍ਰਾਂ ਅਤੇ ਧੀਆਂ ਦੇ ਪਾਓਗੇ ਅਰ ਮਿਸਰੀਆਂ ਨੂੰ ਲੁੱਟ ਲਓਗੇ।।</verse>
			</chapter>
			<chapter number="4">
				<verse number="1">ਤਾਂ ਮੂਸਾ ਨੇ ਉੱਤ੍ਰ ਦਿੱਤਾ ਕਿ ਵੇਖ ਓਹ ਮੇਰੀ ਪਰਤੀਤ ਨਾ ਕਰਨਗੇ ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਓਹ ਆਖਣਗੇ ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ</verse>
				<verse number="2">ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਤੇਰੇ ਹੱਥ ਵਿੱਚ ਕੀ ਹੈ? ਉਸ ਆਖਿਆ, ਢਾਂਗਾ। ਤਾਂ ਉਸ ਨੇ ਆਖਿਆ, ਏਸ ਨੂੰ ਧਰਤੀ ਉੱਤੇ ਸੁੱਟ ਦੇਹ</verse>
				<verse number="3">ਤਾਂ ਉਸ ਨੇ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ</verse>
				<verse number="4">ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਵਧਾ ਕੇ ਉਸ ਨੂੰ ਪੂਛੋਂ ਫੜ ਲੈ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਹ ਦੇ ਹੱਥ ਵਿੱਚ ਢਾਂਗਾ ਬਣ ਗਿਆ</verse>
				<verse number="5">ਤਾਂ ਜੋ ਓਹ ਪਰਤੀਤ ਕਰਨ ਭਈ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ ਅਰ ਇਸਹਾਕ ਦੇ ਪਰਮੇਸ਼ੁਰ, ਅਰ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ</verse>
				<verse number="6">ਯਹੋਵਾਹ ਨੇ ਉਸ ਨੂੰ ਹੋਰ ਏਹ ਆਖਿਆ, ਹੁਣ ਤੂੰ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖ ਤਾਂ ਉਸ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖਿਆ। ਜਾਂ ਉਸ ਨੇ ਉਹ ਕੱਢਿਆ ਤਾਂ ਵੇਖੋ ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ</verse>
				<verse number="7">ਸੋ ਉਸ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਹਿੱਕ ਉੱਤੇ ਫੇਰ ਰੱਖਿਆ ਤਾਂ ਜਦ ਬਾਹਰ ਕੱਢਿਆ ਵੇਖੋ ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ</verse>
				<verse number="8">ਫੇਰ ਐਉਂ ਹੋਵੇਗਾ ਭਈ ਜੇ ਓਹ ਤੇਰੀ ਪਰਤੀਤ ਨਾ ਕਰਨ ਨਾ ਹੀ ਪਹਿਲੇ ਨਿਸ਼ਾਨ ਦਾ ਮਤਲਬ ਮੰਨਣ ਤਾਂ ਓਹ ਦੂਜੇ ਨਿਸ਼ਾਨ ਦੇ ਮਤਲਬ ਉੱਤੇ ਪਰਤੀਤ ਕਰਨਗੇ</verse>
				<verse number="9">ਅਤੇ ਐਉਂ ਹੋਵੇਗਾ ਭਈ ਜੇ ਕਰ ਓਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਪਰਤੀਤ ਨਾ ਕਰਨ ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈਕੇ ਸੁੱਕੀ ਭੋਂ ਉੱਤੇ ਡੋਹਲੀਂ। ਉਹ ਪਾਣੀ ਜਿਹੜਾ ਤੂੰ ਦਰਿਆ ਤੋਂ ਲਵੇਂਗਾ ਉਹ ਉਸ ਭੋਂ ਉੱਤੇ ਲਹੂ ਹੋ ਜਾਵੇਗਾ।।</verse>
				<verse number="10">ਜਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੁ ਮੈਂ ਧੜੱਲੇ ਦਾਰ ਗੱਲਾਂ ਕਰਨ ਵਾਲਾ ਮਨੁੱਖ ਨਹੀਂ ਹਾਂ ਨਾ ਅੱਗੇ ਸਾਂ ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੇਰੀ ਬੋਲੀ ਢਿੱਲੀ ਹੈ ਅਤੇ ਮੇਰੀ ਜੀਭ ਮੋਟੀ ਹੈ</verse>
				<verse number="11">ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਆਦਮੀ ਦਾ ਮੂੰਹ ਕਿਸ ਬਣਾਇਆ ਅਤੇ ਕੌਣ ਗੁੰਗਾ ਯਾ ਬੋਲਾ ਯਾ ਸੁਜਾਖਾ ਯਾ ਅੰਨ੍ਹਾ ਬਣਾਉਂਦਾ ਹੈ?</verse>
				<verse number="12">ਭਲਾ, ਮੈਂ ਯਹੋਵਾਹ ਹੀ ਨਹੀਂ? ਸੋ ਹੁਣ ਤੂੰ ਜਾਹ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੈਂ ਬੋਲਣਾ ਹੈ ਸੋ ਮੈਂ ਤੈਨੂੰ ਸਿਖਾਵਾਂਗਾ</verse>
				<verse number="13">ਤਾਂ ਉਸ ਆਖਿਆ, ਹੇ ਪ੍ਰਭੁ ਜਿਸ ਦੇ ਹੱਥ ਤੂੰ ਘੱਲਣਾ ਚਾਹੇਂ ਘੱਲ ਦੇਹ</verse>
				<verse number="14">ਫਿਰ ਯਹੋਵਾਹ ਦਾ ਕਰੋਧ ਮੂਸਾ ਉੱਤੇ ਭੜਕਿਆ ਅਰ ਉਸ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ? ਮੈਂ ਜਾਣਦਾ ਹਾਂ ਕਿ ਉਹ ਇੱਕ ਚੰਗਾ ਬੋਲਣ ਵਾਲਾ ਹੈ। ਨਾਲੇ ਵੇਖ ਉਹ ਤੇਰੇ ਮਿਲਨ ਨੂੰ ਨਿਕੱਲਿਆ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ</verse>
				<verse number="15">ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸਾਂ ਕਰਨਾ ਹੈ ਮੈਂ ਤੁਹਾਨੂੰ ਸਿਖਾਵਾਂਗਾ</verse>
				<verse number="16">ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਐਉਂ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ ਅਰ ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ</verse>
				<verse number="17">ਤੂੰ ਏਹ ਢਾਂਗਾ ਆਪਣੇ ਹੱਥ ਵਿੱਚ ਲਈਂ ਜਿਹਦੇ ਨਾਲ ਤੂੰ ਉਨ੍ਹਾਂ ਨਿਸ਼ਾਨਾਂ ਨੂੰ ਵਿਖਾਵੇਂਗਾ।।</verse>
				<verse number="18">ਮੂਸਾ ਆਪਣੇ ਸੌਹਰੇ ਯਿਥਰੋ ਵੱਲ ਮੁੜ ਗਿਆ ਅਰ ਉਸ ਨੂੰ ਆਖਿਆ, ਦਯਾ ਕਰ ਕੇ ਮੈਨੂੰ ਜਾਣ ਦਿਓ। ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜਨ ਦਿਓ ਤਾਂ ਜੋ ਮੈਂ ਵੇਖਾਂ ਭਈ ਓਹ ਅਜੇ ਤੀਕ ਜੀਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਸੁਖ ਸਾਂਦ ਨਾਲ ਜਾਹ</verse>
				<verse number="19">ਤਾਂ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾਹ ਅਰ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਲਾਗੂ ਮਰ ਗਏ ਹਨ</verse>
				<verse number="20">ਮੂਸਾ ਨੇ ਆਪਣੀ ਪਤਨੀ ਅਰ ਆਪਣੇ ਪੁੱਤ੍ਰਾਂ ਨੂੰ ਲੈਕੇ ਖੋਤੇ ਉੱਤੇ ਅਸਵਾਰ ਕੀਤਾ ਅਰ ਉਹ ਮਿਸਰ ਦੇਸ ਨੂੰ ਮੁੜ ਪਿਆ ਅਤੇ ਮੂਸਾ ਪਰਮੇਸ਼ੁਰ ਦਾ ਢਾਂਗਾ ਆਪਣੇ ਹੱਥ ਵਿੱਚ ਲੈ ਗਿਆ</verse>
				<verse number="21">ਯਹੋਵਾਹ ਨੇ ਮੂਸਾ ਨੂੰ ਆਖਿਆ, ਜਦ ਤੂੰ ਮਿਸਰ ਵੱਲ਼ ਮੁੜ ਜਾਵੇਂ ਤਾਂ ਵੇਖ ਤੂੰ ਸਾਰੇ ਅਚਰਜ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ ਫ਼ਿਰਊਨ ਦੇ ਸਨਮੁਖ ਕਰੀਂ ਪਰ ਮੈਂ ਉਸ ਦੇ ਮਨ ਨੂੰ ਕਠੋਰ ਹੋਣ ਦਿਆਂਗਾ ਅਰ ਉਹ ਪਰਜਾ ਨੂੰ ਜਾਣ ਨਾ ਦੇਵੇਗਾ</verse>
				<verse number="22">ਤਾਂ ਤੂੰ ਫ਼ਿਰਊਨ ਨੂੰ ਆਖੀਂ, ਯਹੋਵਾਹ ਐਉਂ ਫਰਮਾਉਂਦਾ ਹੈ ਕਿ ਇਸਰਾਏਲ ਮੇਰਾ ਪਲੋਠਾ ਪੁੱਤ੍ਰ ਹੈ</verse>
				<verse number="23">ਅਰ ਮੈਂ ਤੈਨੂੰ ਆਖਿਆ ਹੈ, ਮੇਰੇ ਪੁੱਤ੍ਰ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਰ ਤੈਂ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ ਮੈਂ ਤੇਰੇ ਪੁੱਤ੍ਰ ਸਗੋਂ ਤੇਰੇ ਪਲੋਠੇ ਪੁੱਤ੍ਰ ਨੂੰ ਜਾਨੋਂ ਮਾਰ ਦਿਆਂਗਾ</verse>
				<verse number="24">ਤਾਂ ਰਸਤੇ ਵਿੱਚ ਪੜਾਓ ਉੱਤੇ ਐਉਂ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਰ ਉਸ ਨੂੰ ਮਾਰਨਾ ਚਾਹਿਆ</verse>
				<verse number="25">ਤਾਂ ਸਿੱਪੋਰਾਹ ਨੇ ਇੱਕ ਚਕ ਮਕ ਦੀ ਪੱਥਰੀ ਲੈ ਕੇ ਆਪਣੇ ਪੁੱਤ੍ਰ ਦੀ ਖੱਲੜੀ ਕੱਟ ਸੁੱਟੀ ਅਰ ਉਸ ਨੂੰ ਉਸ ਦੇ ਪੈਰਾਂ ਵਿੱਚ ਸੁੱਟ ਦਿੱਤਾ ਅਤੇ ਆਖਿਆ, ਤੂੰ ਸੱਚ ਮੁਚ ਮੇਰੇ ਲਈ ਇੱਕ ਖੂਨੀ ਪਤੀ ਹੈਂ</verse>
				<verse number="26">ਸੋ ਉਸ ਨੇ ਉਹ ਨੂੰ ਛੱਡ ਦਿੱਤਾ। ਫਿਰ ਉਸ ਨੇ ਉਹ ਨੂੰ ਆਖਿਆ, ਸੁੰਨਤ ਦੇ ਕਾਰਨ ਤੂੰ ਖੂਨੀ ਪਤੀ ਹੋਇਆ ਹੈਂ।।</verse>
				<verse number="27">ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਜਾਹ ਅਤੇ ਮੂਸਾ ਨੂੰ ਉਜਾੜ ਵਿੱਚ ਮਿਲ ਤਾਂ ਉਹ ਚੱਲਾ ਗਿਆ ਅਰ ਉਸ ਨੂੰ ਪਰਮੇਸ਼ੁਰ ਦੇ ਪਹਾੜ ਉੱਤੇ ਮਿਲਿਆ ਅਤੇ ਉਸ ਨੂੰ ਚੁੰਮਿਆ</verse>
				<verse number="28">ਤਾਂ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ ਜਿਨ੍ਹਾਂ ਲਈ ਉਸ ਨੂੰ ਘੱਲਿਆ ਸੀ ਨਾਲੇ ਓਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ</verse>
				<verse number="29">ਸੋ ਮੂਸਾ ਅਰ ਹਾਰੂਨ ਚੱਲੇ ਗਏ ਅਰ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ</verse>
				<verse number="30">ਅਤੇ ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ ਦੱਸੀਆਂ ਅਤੇ ਪਰਜਾ ਦੇ ਵੇਖਦਿਆਂ ਓਹ ਨਿਸ਼ਾਨ ਵਿਖਾਏ</verse>
				<verse number="31">ਤਾਂ ਪਰਜਾ ਨੇ ਪਰਤੀਤ ਕੀਤੀ ਅਤੇ ਜਦ ਉਨ੍ਹਾਂ ਨੇ ਸੁਣਿਆ ਭਈ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲੀਤੀ ਹੈ ਅਤੇ ਉਨ੍ਹਾਂ ਦਾ ਦੁਖ ਵੇਖਿਆ ਹੈ ਤਾਂ ਆਪਣੇ ਸੀਸ ਨਿਵਾ ਕੇ ਮੱਥਾ ਟੇਕਿਆ।।</verse>
			</chapter>
			<chapter number="5">
				<verse number="1">ਏਸ ਦੇ ਪਿੱਛੋਂ ਮੂਸਾ ਅਤੇ ਹਾਰੂਨ ਨੇ ਜਾਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ</verse>
				<verse number="2">ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਉੱਕਾ ਹੀ ਨਹੀਂ ਜਾਣ ਦੇਵਾਂਗਾ</verse>
				<verse number="3">ਫੇਰ ਉਨ੍ਹਾਂ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨਾਂ ਦਿਨਾਂ ਦਾ ਪੈਡਾਂ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜੇਹਾ ਨਾ ਹੋਵੇ ਭਈ ਉਹ ਸਾਡੇ ਉੱਤੇ ਮਰੀ ਯਾ ਤਲਵਾਰ ਨਾਲ ਚੜ੍ਹਾਈ ਕਰੇ</verse>
				<verse number="4">ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ,ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਆਪਣੀ ਬੇਗਾਰ ਤੇ ਜਾਓ</verse>
				<verse number="5">ਨਾਲੇ ਫ਼ਿਰਊਨ ਨੇ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗਾਰ ਤੋਂ ਵਿਸਰਾਮ ਕਰਾਉਂਦੇ ਹੋ</verse>
				<verse number="6">ਉਪਰੰਤ ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਕਰੋੜਿਆਂ ਨੂੰ ਏਹ ਹੁਕਮ ਦਿੱਤਾ</verse>
				<verse number="7">ਭਈ ਤੁਸੀਂ ਲੋਕਾਂ ਨੂੰ ਅੱਗੇ ਵਾਂਙੁ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਓਹ ਆਪਣੇ ਲਈ ਆਪ ਜਾਕੇ ਤੂੜੀ ਇਕੱਠੀ ਕਰਨ</verse>
				<verse number="8">ਅਰ ਤੁਸੀਂ ਉੱਨੀਆਂ ਹੀ ਇੱਟਾਂ ਜਿੰਨੀਆਂ ਓਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਓਹ ਵੇਹਲੇ ਰਹਿੰਦੇ ਹਨ ਏਸੇ ਲਈ ਓਹ ਏਹ ਦੁਹਾਈ ਦਿੰਦੇ ਹਨ ਭਈ ਅਸੀਂ ਜਾਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ</verse>
				<verse number="9">ਉਹ ਟਹਿਲ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਓਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।।</verse>
				<verse number="10">ਤਾਂ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਰ ਉਨ੍ਹਾਂ ਦੇ ਕਰੋੜਿਆਂ ਨੇ ਬਾਹਰ ਜਾਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ</verse>
				<verse number="11">ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਟਹਿਲ ਤੋਂ ਕੁਝ ਵੀ ਨਹੀਂ ਘਟੇਗਾ</verse>
				<verse number="12">ਤਾਂ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਨੂੰ ਖਿੰਡ ਗਏ</verse>
				<verse number="13">ਅਤੇ ਬੇਗਾਰ ਕਰਾਉਣ ਵਾਲਿਆਂ ਨੇ ਤਗੀਦ ਕਰ ਕੇ ਆਖਿਆ, ਤੁਸੀਂ ਆਪਣਾ ਰੋਜ ਦਾ ਕੰਮ ਰੋਜ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸਾਓ</verse>
				<verse number="14">ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਮੁਕੱਰਰ ਕੀਤਾ ਹੋਇਆ ਸੀ ਮਾਰ ਖਾਧੀ। ਉਨ੍ਹਾਂ ਨੂੰ ਏਹ ਆਖਿਆ ਗਿਆ ਭਈ ਤੁਸਾਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।।</verse>
				<verse number="15">ਤਾਂ ਇਸਰਾਏਲੀਆਂ ਦੇ ਮੇਹਟ ਅੰਦਰ ਆਏ ਅਰ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸਾਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?</verse>
				<verse number="16">ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ</verse>
				<verse number="17">ਉਸ ਆਖਿਆ, ਤੁਸੀਂ ਢਿੱਲੇ ਹੋ, ਢਿੱਲੇ! ਏਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ</verse>
				<verse number="18">ਹੁਣ ਜਾਓ ਅਰ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਰ ਇੱਟਾਂ ਦਾ ਲੇਖਾ ਪੂਰਾ ਕਰਨਾ ਪਾਊਗਾ</verse>
				<verse number="19">ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਵੇਖ ਲਿਆ ਭਈ ਅਸੀਂ ਬੁਰੇ ਹਾਲ ਵਿੱਚ ਹਾਂ ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ</verse>
				<verse number="20">ਜਦ ਓਹ ਫ਼ਿਰਊਨ ਕੋਲੋਂ ਬਾਹਰ ਨਿਕੱਲੇ ਤਾਂ ਓਹ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਨ ਨੂੰ ਰਾਹ ਵਿੱਚ ਖੜੇ ਸਨ ਟੱਕਰੇ</verse>
				<verse number="21">ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਉਂ ਕਰੇ ਕਿਉਂ ਜੋ ਤੁਸਾਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਟਹਿਲੂਆਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਰ ਸਾਨੂੰ ਜਾਨੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤੇਗ ਦੇ ਦਿੱਤੀ ਹੈ</verse>
				<verse number="22">ਫੇਰ ਮੂਸਾ ਯਹੋਵਾਹ ਵੱਲ ਮੁੜਿਆ ਅਰ ਆਖਿਆ, ਹੇ ਪ੍ਰਭੁ ਤੈਂ ਕਿਉਂ ਏਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਰ ਤੈਂ ਮੈਨੂੰ ਕਿਉਂ ਘੱਲਿਆ?</verse>
				<verse number="23">ਕਿਉਂ ਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਏਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੈਂ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ ।।</verse>
			</chapter>
			<chapter number="6">
				<verse number="1">ਯਹੋਵਾਹ ਨੇ ਮੂਸਾ ਨੂੰ ਆਖਿਆ,ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਹੱਥ ਦੇ ਬਲ ਨਾਲ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਧੱਕ ਦੇਵੇਗਾ।।</verse>
				<verse number="2">ਫੇਰ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਅਰ ਉਸ ਨੂੰ ਆਖਿਆ, ਮੈਂ ਯਹੋਵਾਹ ਹਾਂ,</verse>
				<verse number="3">ਮੈਂ ਅਬਰਾਹਾਮ, ਇਸਹਾਕ, ਅਰ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ</verse>
				<verse number="4">ਮੈਂ ਉਨ੍ਹਾਂ ਨਾਲ ਆਪਣਾ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਓਹਨਾਂ ਦੀ ਮੁਸਾਫਰੀ ਦਾ ਦੇਸ ਜਿਸ ਵਿੱਚ ਓਹ ਪਰਦੇਸੀ ਰਹੇ</verse>
				<verse number="5">ਅਤੇ ਮੈਂ ਇਸਰਾਏਲੀਆਂ ਦਾ ਹੂੰਗਣਾ ਵੀ ਸੁਣਿਆ ਜਿਨ੍ਹਾਂ ਨੂੰ ਮਿਸਰੀ ਗੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ</verse>
				<verse number="6">ਏਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢ ਲਵਾਂਗਾ ਅਰ ਮੈਂ ਤੁਹਾਨੂੰ ਉਨ੍ਹਾਂ ਦੀ ਗੁਲਾਮੀ ਤੋਂ ਛੁਟਕਾਰਾ ਦਿਆਂਗਾ ਅਰ ਮੈਂ ਆਪਣੀ ਬਾਂਹ ਲੰਮੀ ਕਰਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ</verse>
				<verse number="7">ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਰ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਅਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢੀ ਲਈ ਆਉਂਦਾ ਹਾਂ</verse>
				<verse number="8">ਅਰ ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ ਜਿਸ ਦੇ ਦੇਣ ਦੀ ਮੈਂ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ, ਮੈਂ ਤੁਹਾਨੂੰ ਉਹ ਮਿਰਾਸ ਵਿੱਚ ਦਿਆਂਗਾ। ਮੈ ਯਹੋਵਾਹ ਹਾਂ</verse>
				<verse number="9">ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਏਵੇਂ ਹੀ ਗੱਲ੍ਹ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਰ ਗੁਲਾਮੀ ਦੀ ਕਰੜਾਈ ਦੇ ਕਾਰਨ ਮੂਸਾ ਦੀ ਨਾ ਸੁਣੀ।।</verse>
				<verse number="10">ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ ਜਾਹ ਅਰ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲ੍ਹ ਕਰ</verse>
				<verse number="11">ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਵਿੱਚੋਂ ਜਾਣ ਦੇਵੇ</verse>
				<verse number="12">ਤਾਂ ਮੂਸਾ ਨੇ ਯਹੋਵਾਹ ਦੇ ਸਨਮੁਖ ਐਉਂ ਗੱਲ ਕੀਤੀ, ਵੇਖ ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ ਤਾਂ ਫ਼ਿਰਊਨ ਕਿਵੇਂ ਮੇਰੀ ਸੁਣੇਗਾਂ ਮੈਂ ਜਿਹੜਾ ਅਣ ਸੁੰਨਤੀ ਬੁੱਲ੍ਹਾਂ ਵਾਲਾ ਹਾਂ?</verse>
				<verse number="13">ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸਰਾਏਲੀਆਂ ਲਈ ਅਰ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਓਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ।।</verse>
				<verse number="14">ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੋਹਰੀ ਏਹ ਹਨ- ਰਊਬੇਨ ਇਸਰਾਏਲ ਦੇ ਪਲੋਠੇ ਦੇ ਪੁੱਤ੍ਰ ਹਨੋਕ ਅਤੇ ਫੱਲੂ, ਹਸਰੋਨ ਅਰ ਕਰਮੀ ਹਨ ਏਹ ਰਊਬੇਨ ਦੀਆਂ ਮੂਹੀਆਂ ਹਨ</verse>
				<verse number="15">ਸ਼ਿਮਓਨ ਦੇ ਪੁੱਤ੍ਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਰ ਸ਼ਾਊਲ ਕਨਾਨੀ ਤੀਵੀਂ ਦਾ ਪੁੱਤ੍ਰ, ਏਹ ਸ਼ਮਊਨ ਦੀਆਂ ਮੂੰਹੀਆਂ ਹਨ</verse>
				<verse number="16">ਲੇਵੀ ਦੇ ਪੁੱਤ੍ਰਾਂ ਦੇ ਨਾਉਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਏਹ ਹਨ- ਗੇਰਸ਼ੋਨ ਅਤੇ ਕਹਾਥ ਅਤੇ ਮਰਾਰੀ। ਅਤੇ ਲੇਵੀ ਦੇ ਜੀਵਣ ਦੇ ਵਰਹੇ ਇੱਕ ਸੌ ਸੈਂਤੀ ਸਨ</verse>
				<verse number="17">ਗੇਰਸ਼ੋਨ ਦੇ ਪੁੱਤ੍ਰ ਲਿਬਨੀ ਅਰ ਸ਼ਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ</verse>
				<verse number="18">ਕਹਾਥ ਦੇ ਪੁੱਤ੍ਰ ਅਮਰਾਮ ਯਿਸਹਾਰ ਹਬਰੋਨ ਅਰ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਵਰਹੇ ਇੱਕ ਸੌ ਤੇਤੀ ਸਨ</verse>
				<verse number="19">ਅਰ ਮਰਾਰੀ ਦੇ ਪੁੱਤ੍ਰ ਮਹਲੀ ਅਰ ਮੂਸ਼ੀ ਹਨ। ਲੇਵੀ ਦੀਆਂ ਮੂਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਦੇ ਅਨੁਸਾਰ ਏਹ ਹਨ</verse>
				<verse number="20">ਅਤੇ ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਤੇ ਮੂਸਾ ਨੂੰ ਜਣੀ ਅਤੇ ਅਮਰਾਮ ਜੀਵਨ ਦੇ ਵਰਹੇ ਇਕ ਸੌ ਸੈਂਤੀ ਵਰਹੇ ਸਨ</verse>
				<verse number="21">ਯਿਸਹਾਰ ਦੇ ਪੁੱਤ੍ਰ ਕੋਰਹ ਅਰ ਨਫ਼ਗ ਅਰ ਜਿਕਰੀ ਹਨ</verse>
				<verse number="22">ਉੱਜ਼ੀਏਲ ਦੇ ਪੁੱਤ੍ਰ ਮੀਸ਼ਾਏਲ ਅਰ ਅਲਸਾਫਾਨ ਅਰ ਸਿਤਰੀ ਹਨ</verse>
				<verse number="23">ਹਾਰੂਨ ਨੇ ਨਹਸੋਨ ਦੀ ਭੈਣ ਅਮੀਨਾਦਾਬ ਦੀ ਧੀ ਅਲੀਸਬਾ ਨੂੰ ਵਿਆਹ ਲਿਆ ਅਤੇ ਉਹ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ ਉਸ ਲਈ ਜਣੀ</verse>
				<verse number="24">ਕੋਰਹ ਦੇ ਪੁੱਤ੍ਰ ਅੱਸੀਰ ਅਰ ਅਲਕਾਨਾਹ ਅਰ ਅਬੀਆਸਾਫ਼ ਹਨ ਏਹ ਕੋਰਹ ਦੀਆਂ ਮੂੰਹੀਆਂ ਹਨ</verse>
				<verse number="25">ਅਤੇ ਹਾਰੂਨ ਦੇ ਪੁੱਤ੍ਰ ਅਲਆਜਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਹ ਦੇ ਲਈ ਫ਼ੀਨਹਾਸ ਨੂੰ ਜਣੀ। ਏਹ ਲੇਵੀਆਂ ਦੇ ਪਿਉ ਦਾਦਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ</verse>
				<verse number="26">ਹਾਰੂਨ ਅਰ ਮੂਸਾ ਓਹੋ ਹਨ ਜਿੰਨ੍ਹਾਂ ਨੇ ਯਹੋਵਾਹ ਨੂੰ ਆਖਿਆ ਸੀ ਭਈ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾ ਦੇ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ</verse>
				<verse number="27">ਏਹ ਓਹੋ ਹਨ ਜਿਨਾਂ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਓਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਏਹ ਓਹੋ ਮੂਸਾ ਅਰ ਹਾਰੂਨ ਹਨ</verse>
				<verse number="28">ਤਾਂ ਐਉਂ ਹੋਇਆ ਕਿ ਜਿਸ ਦਿਨ ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਨਾਲ ਗੱਲ੍ਹ ਕੀਤੀ</verse>
				<verse number="29">ਤਾਂ ਯਹੋਵਾਹ ਮੂਸਾ ਨੂੰ ਐਉਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਓਹ ਸਾਰੀਆਂ ਗੱਲਾਂ ਕਰ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ</verse>
				<verse number="30">ਤਾਂ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਵੇਖ ਮੈਂ ਅਣ ਸੁੰਨਤੀ ਬੁੱਲ੍ਹਾਂ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ?।।</verse>
			</chapter>
			<chapter number="7">
				<verse number="1">ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਜਿਹਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ</verse>
				<verse number="2">ਤੂੰ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਰ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ</verse>
				<verse number="3">ਅਰ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਆਪਣੇ ਨਿਸ਼ਾਨਾਂ ਅਰ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ</verse>
				<verse number="4">ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਰ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ</verse>
				<verse number="5">ਤਾਂ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਰ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ</verse>
				<verse number="6">ਤਾਂ ਮੂਸਾ ਅਤੇ ਹਾਰੂਨ ਨੇ ਓਵੇਂ ਕੀਤਾ। ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਕੀਤਾ</verse>
				<verse number="7">ਅਤੇ ਜਿਸ ਵੇਲੇ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ ਮੂਸਾ ਅੱਸੀਆਂ ਵਰਿਹਾਂ ਦਾ ਅਰ ਹਾਰੂਨ ਤਿਰਾਸੀਆਂ ਵਰਿਹਾਂ ਦਾ ਸੀ।।</verse>
				<verse number="8">ਤਾਂ ਯਹੋਵਾਹ ਨੇ ਮੂਸਾ ਅਰ ਹਾਰੂਨ ਨੂੰ ਐਉਂ ਆਖਿਆ,</verse>
				<verse number="9">ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ</verse>
				<verse number="10">ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ</verse>
				<verse number="11">ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ</verse>
				<verse number="12">ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ</verse>
				<verse number="13">ਤਾਂ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ</verse>
				<verse number="14">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਭਾਰੀ ਹੋ ਗਿਆ ਹੈ ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ</verse>
				<verse number="15">ਤੂੰ ਸਵੇਰੇ ਫ਼ਿਰਊਨ ਕੋਲ ਚੱਲਿਆ ਜਾਹ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਦਰਿਆ ਦੇ ਕੰਢੇ ਉਸ ਦੇ ਮਿਲਨ ਲਈ ਖੜਾ ਹੋ ਜਾਵੀਂ ਅਰ ਉਹ ਢਾਂਗਾ ਜਿਹੜਾ ਸੱਪ ਹੋ ਗਿਆ ਸੀ ਆਪਣੇ ਹੱਥ ਵਿੱਚ ਲਵੀਂ</verse>
				<verse number="16">ਅਰ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਏਹ ਫ਼ਰਮਾ ਕੇ ਘੱਲਿਆ ਹੈ ਭਈ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ ਹੁਣ ਤੀਕ ਤੈਂ ਮੇਰੀ ਨਹੀਂ ਸੁਣੀ</verse>
				<verse number="17">ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ</verse>
				<verse number="18">ਅਰ ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ ਮਰ ਜਾਣਗੀਆਂ ਅਰ ਦਰਿਆ ਤੋਂ ਸੜਿਆਹਣ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਘਿਣ ਕਰਨਗੇ</verse>
				<verse number="19">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣਾ ਢਾਂਗਾ ਲਏ ਅਰ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ ਉਨ੍ਹਾਂ ਦੇ ਦਰਿਆਵਾਂ ਉੱਤੇ ਅਰ ਉਨ੍ਹਾਂ ਦੇ ਤਲਾਬਾਂ ਉੱਤੇ ਅਰ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਜ਼ਖ਼ੀਰਿਆਂ ਉੱਤੇ ਪਸਾਰੇ ਤਾਂ ਜੋ ਓਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਰ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।।</verse>
				<verse number="20">ਤਾਂ ਮੂਸਾ ਅਰ ਹਾਰੂਨ ਨੇ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਤਾਂ ਉਸ ਢਾਂਗਾ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਦੇ ਅੱਗੇ ਦਰਿਆ ਦੇ ਪਾਣੀਆਂ ਉੱਤੇ ਮਾਰਿਆ ਤਾਂ ਸਾਰੇ ਪਾਣੀ ਜਿਹੜੇ ਦਰਿਆ ਵਿੱਚ ਸਨ ਲਹੂ ਬਣ ਗਏ</verse>
				<verse number="21">ਅਤੇ ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ ਮਰ ਗਈਆਂ ਅਰ ਦਰਿਆ ਤੋਂ ਸੜਿਆਹਣ ਆਈ ਅਰ ਮਿਸਰੀ ਦਰਿਆ ਦਾ ਪਾਣੀ ਪੀ ਨਾ ਸੱਕਦੇ ਸਨ ਅਰ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ</verse>
				<verse number="22">ਤਾਂ ਮਿਸਰ ਦੇ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਫ਼ਰਮਾਇਆ ਸੀ</verse>
				<verse number="23">ਤਾਂ ਫ਼ਿਰਊਨ ਮੁੜ ਕੇ ਆਪਣੇ ਮਹਿਲੀਂ ਜਾ ਵੜਿਆ ਅਰ ਏਸ ਗੱਲ ਉੱਤੇ ਵੀ ਆਪਣਾ ਮਨ ਨਾ ਧਰਿਆ</verse>
				<verse number="24">ਤਾਂ ਸਾਰੇ ਮਿਸਰੀ ਦਰਿਆ ਦੇ ਆਲੇ ਦੁਆਲੇ ਪੀਣ ਦੇ ਪਾਣੀ ਲਈ ਪੁਟੱਣ ਲੱਗੇ ਕਿਉਂ ਜੋ ਉਹ ਪਾਣੀ ਨਾ ਪੀ ਸੱਕੇ</verse>
				<verse number="25">ਅਰ ਸੱਤ ਦਿਨ ਪੂਰੇ ਹੋਏ ਉਸ ਦੇ ਪਿੱਛੋਂ ਕਿ ਯਹੋਵਾਹ ਨੇ ਦਰਿਆ ਨੂੰ ਮਾਰਿਆ।।</verse>
			</chapter>
			<chapter number="8">
				<verse number="1">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਕੇ ਉਸ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ</verse>
				<verse number="2">ਅਰ ਜੇ ਤੂੰ ਉਨ੍ਹਾਂ ਦੇ ਘੱਲਣ ਤੋਂ ਮੁੱਕਰ ਜਾਏਂ ਤਾਂ ਵੇਖ ਮੈਂ ਤੇਰੀਆਂ ਸਾਰੀਆਂ ਹੱਦਾਂ ਡੱਡੂਆਂ ਨਾਲ ਮਾਰਾਂਗਾ</verse>
				<verse number="3">ਸੋ ਦਰਿਆ ਡੱਡੂਆਂ ਦੇ ਕਟਕਾਂ ਨਾਲ ਭਰ ਜਾਵੇਗਾ ਅਤੇ ਓਹ ਚੜ੍ਹਨਗੇ ਅਰ ਤੇਰੇ ਮਹਿਲ ਵਿੱਚ ਅਰ ਤੇਰੇ ਸੌਣ ਦੀ ਅਟਾਰੀ ਵਿੱਚ ਅਰ ਤੇਰੀ ਛੇਜ ਉੱਤੇ ਅਤੇ ਤੇਰੇ ਟਹਿਲੂਆਂ ਦੇ ਘਰਾਂ ਵਿੱਚ ਅਤੇ ਤੇਰੀ ਰਈਅਤ ਵਿੱਚ ਅਤੇ ਤੇਰੇ ਤੰਦੂਰਾਂ ਵਿੱਚ ਅਤੇ ਤੇਰੇ ਗੁੰਨ੍ਹਣ ਦਿਆਂ ਪਰਾਤੜਿਆਂ ਵਿੱਚ ਆਉਣਗੇ</verse>
				<verse number="4">ਸੋ ਡੱਡੂ ਤੇਰੇ ਉੱਤੇ, ਤੇਰੀ ਰਈਅਤ ਉੱਤੇ ਅਰ ਤੇਰੇ ਟਹਿਲੂਆਂ ਉੱਤੇ ਚੜ੍ਹਨਗੇ। ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ</verse>
				<verse number="5">ਉਹ ਆਪਣਾ ਹੱਥ ਆਪਣੇ ਢਾਂਗੇ ਨਾਲ ਨਦੀਆਂ ਉੱਤੇ ਦਰਿਆਵਾਂ ਉੱਤੇ ਤਲਾਬਾਂ ਉੱਤੇ ਪਸਾਰੇ ਅਰ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ</verse>
				<verse number="6">ਤਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਾਂ ਡੱਡੂ ਚੜ੍ਹ ਆਏ ਅਰ ਮਿਸਰ ਦੇਸ ਨੂੰ ਢੱਕ ਲਿਆ</verse>
				<verse number="7">ਤਾਂ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਅਰ ਮਿਸਰ ਦੇਸ ਉੱਤੇ ਡੱਡੂ ਚੜ੍ਹਾ ਲਿਆਏ।।</verse>
				<verse number="8">ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੈਥੋਂ ਅਤੇ ਮੇਰੀ ਰਈਅਤ ਤੋਂ ਝਾੜ ਸੁੱਟੇ। ਮੈਂ ਜਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਓਹ ਯਹੋਵਾਹ ਲਈ ਬਲੀ ਚੜ੍ਹਾਉਣ</verse>
				<verse number="9">ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਟਹਿਲੂਆਂ ਅਤੇ ਤੁਹਾਡੀ ਰਈਅਤ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਥੋਂ ਅਰ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਰ ਦਰਿਆ ਦੇ ਵਿੱਚ ਹੀ ਰਹਿਣ?</verse>
				<verse number="10">ਉਸ ਆਖਿਆ ਭਲਕੇ ਤੋਂ। ਤਾਂ ਉਸ ਆਖਿਆ, ਤੁਹਾਡੇ ਆਖੇ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣ ਲਓ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ</verse>
				<verse number="11">ਅਰ ਡੱਡੂ ਤੁਹਾਥੋਂ ਅਤੇ ਤੁਹਾਡੇ ਘਰਾਂ ਤੋਂ ਅਤੇ ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਰਈਅਤ ਤੋਂ ਚੱਲਦੇ ਹੋਣਗੇ। ਓਹ ਕੇਵਲ ਦਰਿਆ ਵਿੱਚ ਹੀ ਰਹਿਣਗੇ</verse>
				<verse number="12">ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਇਆ ਸੀ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ</verse>
				<verse number="13">ਤਾਂ ਯਹੋਵਾਹ ਨੇ ਮੂਸਾ ਦੇ ਆਖਣ ਦੇ ਅਨੁਸਾਰ ਕੀਤਾ ਅਰ ਡੱਡੂ ਘਰਾਂ ਅਤੇ ਵੇਹੜਿਆਂ ਅਤੇ ਖੇਤਾਂ ਵਿੱਚੋਂ ਮੁੱਕ ਗਏ</verse>
				<verse number="14">ਤਾਂ ਉਨ੍ਹਾਂ ਨੇ ਓਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਸੋ ਧਰਤੀ ਉੱਤੇ ਸੜਿਆਹਣ ਹੋ ਗਈ</verse>
				<verse number="15">ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਾਂ ਫ਼ਿਰਊਨ ਡਿੱਠਾ ਭਈ ਸਬਿਹਤਾ ਹੋ ਗਿਆ ਹੈ ਤਾਂ ਆਪਣਾ ਮਨ ਪੱਥਰ ਕਰ ਲਿਆ ਅਰ ਉਨ੍ਹਾਂ ਦੀ ਨਾ ਸੁਣੀ</verse>
				<verse number="16">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣਾ ਢਾਂਗਾ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ</verse>
				<verse number="17">ਉਨ੍ਹਾਂ ਨੇ ਓਵੇਂ ਹੀ ਕੀਤਾ ਅਰ ਹਾਰੂਨ ਨੇ ਆਪਣਾ ਢਾਂਗਾ ਲੈਕੇ ਆਪਣਾ ਹੱਥ ਪਸਾਰਿਆ ਅਰ ਧਰਤੀ ਦੀ ਧੂੜ ਨੂੰ ਮਾਰਿਆ ਤਾਂ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ</verse>
				<verse number="18">ਤਾਂ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਜਤਨ ਕੀਤਾ ਭਈ ਓਹ ਜੂੰਆਂ ਲੈ ਆਉਣ ਪਰ ਓਹ ਲਿਆ ਨਾ ਸੱਕੇ ਅਰ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ</verse>
				<verse number="19">ਤਾਂ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਭਈ ਏਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਨੇ ਉਨ੍ਹਾਂ ਦੀ ਨਾ ਸੁਣੀ</verse>
				<verse number="20">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਨਮੁਖ ਜਾ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਰ ਤੂੰ ਉਸ ਨੂੰ ਆਖੀਂ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ</verse>
				<verse number="21">ਅਰ ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ ਮੈਂ ਤੇਰੇ ਅਰ ਤੇਰੇ ਟਹਿਲੂਆਂ ਅਰ ਤੇਰੀ ਰਈਅਤ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਘੱਲ ਰਿਹਾ ਹਾਂ ਅਰ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੋਂ ਭੀ ਜਿੱਥੇ ਓਹ ਹਨ</verse>
				<verse number="22">ਤਾਂ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ ਅੱਡ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇਂ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ</verse>
				<verse number="23">ਸੋ ਮੈਂ ਆਪਣੀ ਪਰਜਾ ਅਰ ਤੇਰੀ ਰਈਅਤ ਵਿੱਚ ਨਖੇੜਾ ਪਾਵਾਂਗਾ ਅਰ ਏਹ ਨਿਸ਼ਾਨ ਭਲਕੇ ਤੀਕ ਹੋਵੇਗਾ</verse>
				<verse number="24">ਤਾਂ ਯਹੋਵਾਹ ਨੇ ਏਵੇਂ ਹੀ ਕੀਤਾ ਅਰ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਰ ਉਸ ਦੇ ਟਹਿਲੂਆਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ਼ ਹੋ ਗਈ ।।</verse>
				<verse number="25">ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਰ ਆਪਣੇ ਪਰਮੇਸ਼ੁਰ ਲਈ ਏਸੇ ਦੇਸ ਵਿੱਚ ਬਲੀ ਚੜ੍ਹਾਓ</verse>
				<verse number="26">ਤਾਂ ਮੂਸਾ ਨੇ ਆਖਿਆ, ਐਉਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਓਹ ਸਾਨੂੰ ਪਥਰਾਓ ਨਾ ਕਰਨਗੇ?</verse>
				<verse number="27">ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨਾਂ ਦਿਨਾਂ ਦਾ ਪੈਂਡਾ ਉਜਾੜ ਵਿੱਚ ਜਾਵਾਂਗੇ ਅਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ</verse>
				<verse number="28">ਤਾਂ ਫ਼ਿਰਊਨ ਨੇ ਆਖਿਆ ਮੈਂ ਤੁਹਾਨੂੰ ਜਾਣ ਦੇਂਵਾਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਣਾ ਅਰ ਤੁਸੀਂ ਮੇਰੇ ਲਈ ਸਫ਼ਾਰਸ਼ ਕਰਨਾ</verse>
				<verse number="29">ਮੂਸਾ ਨੇ ਆਖਿਆ,ਵੇਖੋ ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ ਅਰ ਉਸ ਦੇ ਟਹਿਲੂਆਂ ਤੋਂ ਅਰ ਉਸ ਦੀ ਰਈਅਤ ਤੋਂ ਭਲਕੇ ਹੱਟ ਜਾਣ ਪਰ ਫ਼ਿਰਊਨ ਫੇਰ ਧੋਖਾ ਨਾ ਕਰੇ ਭਈ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ</verse>
				<verse number="30">ਤਾਂ ਮੂਸਾ ਫ਼ਿਰਊਨ ਕੋਲੋਂ ਬਾਹਰ ਗਿਆ ਅਰ ਯਹੋਵਾਹ ਦੇ ਅੱਗੇ ਸਫ਼ਾਰਸ਼ ਕੀਤੀ</verse>
				<verse number="31">ਯਹੋਵਾਹ ਨੇ ਮੂਸਾ ਦੇ ਆਖਣ ਦੇ ਅਨੁਸਾਰ ਕੀਤਾ ਅਰ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਰ ਉਸ ਦੇ ਟਹਿਲੂਆਂ ਅਰ ਉਸ ਦੀ ਰਈਅਤ ਤੋਂ ਹਟਾ ਦਿੱਤਾ ਤਾਂ ਉੱਥੇ ਇੱਕ ਵੀ ਨਾ ਰਿਹਾ</verse>
				<verse number="32">ਪਰ ਫ਼ਿਰਊਨ ਨੇ ਐਤਕੀਂ ਦੀ ਵਾਰ ਵੀ ਆਪਣਾ ਮਨ ਪੱਥਰ ਕਰ ਲਿਆ ਅਰ ਪਰਜਾ ਨੂੰ ਜਾਣ ਨਾ ਦਿੱਤਾ ।।</verse>
			</chapter>
			<chapter number="9">
				<verse number="1">ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਅਰ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ</verse>
				<verse number="2">ਜੇ ਤੂੰ ਉਨ੍ਹਾਂ ਦੇ ਘੱਲਣ ਤੋਂ ਮੁੱਕਰ ਜਾਵੇਂ ਅਰ ਅਜੇ ਵੀ ਡੱਕ ਛੱਡੇਂ</verse>
				<verse number="3">ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸੂਆਂ ਉੱਤੇ ਜਿਹੜੇ ਜੂਹ ਵਿੱਚ ਹਨ ਘੋੜਿਆਂ ਉੱਤੇ, ਖੋਤਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਰ ਇੱਜੜਾਂ ਉੱਤੇ ਪਵੇਗਾ ਅਰ ਮਰੀ ਅੱਤ ਭਾਰੀ ਹੋਵੇਗੀ</verse>
				<verse number="4">ਯਹੋਵਾਹ ਇਸਰਾਏਲੀਆਂ ਦੇ ਪਸੂਆਂ ਵਿੱਚ ਅਰ ਮਿਸਰੀਆਂ ਦੇ ਪਸੂਆਂ ਵਿੱਚ ਵੇਰਵਾ ਕਰੇਗਾ ਅਰ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ</verse>
				<verse number="5">ਯਹੋਵਾਹ ਨੇ ਇੱਕ ਵੇਲਾ ਠਹਿਰਾਇਆ ਹੈ ਕਿ ਭਲਕੇ ਯਹੋਵਾਹ ਏਹ ਕੰਮ ਏਸ ਦੇਸ ਵਿੱਚ ਕਰੇਗਾ</verse>
				<verse number="6">ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਰ ਮਿਸਰੀਆਂ ਦੇ ਸਾਰੇ ਪਸੂ ਮਰ ਗਏ ਪਰ ਇਸਰਾਏਲੀਆਂ ਦੇ ਪਸੂਆਂ ਵਿੱਚੋ ਇੱਕ ਵੀ ਨਹੀ ਮਰਿਆ</verse>
				<verse number="7">ਫੇਰ ਫ਼ਿਰਊਨ ਨੇ ਕਿਸੇ ਨੂੰ ਘੱਲਿਆ ਤਾਂ ਵੇਖੋ ਇਸਰਾਏਲ ਦੇ ਪਸੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।।</verse>
				<verse number="8">ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ</verse>
				<verse number="9">ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਵੇਗੀ</verse>
				<verse number="10">ਸੋ ਓਹ ਭੱਠੀ ਦੀ ਸੁਆਹ ਲੈਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਰ ਛਾਲੇ ਪੈ ਗਏ</verse>
				<verse number="11">ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖਲੋ ਨਾ ਸੱਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ।</verse>
				<verse number="12">ਅਰ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਰ ਉਸ ਨੇ ਉਨ੍ਹਾਂ ਦੀ ਨਾ ਸੁਣੀ</verse>
				<verse number="13">ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਖਲੋ ਅਰ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ</verse>
				<verse number="14">ਕਿਉਂ ਕਿ ਮੈਂ ਐਤਕੀਂ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਰ ਤੇਰੀ ਰਈਅਤ ਉੱਤੇ ਘੱਲਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਭਈ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ</verse>
				<verse number="15">ਹੁਣ ਤੀਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਰ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿੱਟ ਗਿਆ ਹੁੰਦਾ</verse>
				<verse number="16">ਪਰ ਸੱਚ ਮੁੱਚ ਮੈਂ ਤੈਨੂੰ ਇਸ ਕਰਕੇ ਘਲਿਆਰਿਆ ਅਤੇ ਏਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ</verse>
				<verse number="17">ਹੁਣ ਤੀਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੈਂ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ</verse>
				<verse number="18">ਵੇਖ ਮੈਂ ਭਲਕੇ ਏਸੇ ਵੇਲੇ ਅੱਤ ਭਾਰੀ ਗੜੇ ਵਰਸਾਵਾਂਗਾ ਜਿੱਦਾਂ ਦੇ ਮਿਸਰ ਦੇ ਮੁੱਢ ਤੋਂ ਲੈਕੇ ਹੁਣ ਤੀਕ ਨਹੀਂ ਪਏ</verse>
				<verse number="19">ਸੋ ਹੁਣ ਤੂੰ ਘੱਲ ਕੇ ਆਪਣੇ ਪਸੂ ਅਰ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਰ ਡੰਗਰਾਂ ਉੱਤੇ ਜਿਹੜੇ ਜੂਹ ਵਿੱਚ ਹੋਣ ਅਰ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਰ ਓਹ ਮਰ ਜਾਣਗੇ</verse>
				<verse number="20">ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋ ਜਿਹੜਾ ਯਹੋਵਾਹ ਦੇ ਬਚਨ ਤੋਂ ਭੈ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਰ ਆਪਣੇ ਪਸੂਆਂ ਨੂੰ ਘਰੀਂ ਭਜਾ ਲਿਆਇਆ</verse>
				<verse number="21">ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਰ ਪਸੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।।</verse>
				<verse number="22">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਰ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ</verse>
				<verse number="23">ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਘੱਲੇ ਅਰ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਰ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ</verse>
				<verse number="24">ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਏਹ ਐੱਨੀ ਡਾਢੀ ਸੀ ਭਈ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈਕੇ ਹੋਈ ਹੀ ਨਹੀਂ ਸੀ</verse>
				<verse number="25">ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ</verse>
				<verse number="26">ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ</verse>
				<verse number="27">ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਖਿਆ, ਮੈਂ ਐਤਕੀਂ ਦੀ ਵਾਰ ਪਾਪ ਕੀਤਾ ਯਹੋਵਾਹ ਸਤ ਹੈ। ਮੈਂ ਅਰ ਮੇਰੀ ਰਈਅਤ ਦੁਸ਼ਟ ਹਾਂ</verse>
				<verse number="28">ਤੁਸੀਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਰ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ</verse>
				<verse number="29">ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਗਾਂ ਤਾਂ ਗਰਜਣਾ ਹਟ ਜਾਵੇਗਾ ਅਰ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ</verse>
				<verse number="30">ਮੈਂ ਤੁਹਾਨੂੰ ਅਰ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਭਈ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ</verse>
				<verse number="31">ਅਲਸੀ ਅਰ ਜੌਂ ਮਾਰੇ ਗਏ ਕਿਉਂ ਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ</verse>
				<verse number="32">ਪਰ ਕਣਕ ਅਰ ਮਸਰ ਮਾਰੇ ਨਾ ਗਏ ਕਿਉਂ ਕਿ ਓਹ ਅਜੇ ਵਧੇ ਨਹੀਂ ਸਨ</verse>
				<verse number="33">ਤਾਂ ਮੂਸਾ ਫ਼ਿਰਊਨ ਕੋਲੋਂ ਹੋਕੇ ਨਗਰ ਵਿੱਚੋਂ ਬਾਹਰ ਗਿਆ ਅਰ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜਣਾ ਅਰ ਗੜੇ ਹਟ ਗਏ ਅਤੇ ਬਰਖਾ ਧਰਤੀ ਤੋਂ ਥੰਮ ਗਈ</verse>
				<verse number="34">ਜਦ ਫ਼ਿਰਊਨ ਨੇ ਡਿੱਠਾ ਕਿ ਬਰਖਾ ਅਰ ਗੜੇ ਅਰ ਗਰਜਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਰ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ</verse>
				<verse number="35">ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।</verse>
			</chapter>
			<chapter number="10">
				<verse number="1">ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਰ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਏਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ</verse>
				<verse number="2">ਏਸ ਲਈ ਜੋ ਤੂੰ ਆਪਣੇ ਪੁੱਤ੍ਰ ਅਰ ਆਪਣੇ ਪੋਤ੍ਰੇ ਦੇ ਕੰਨਾਂ ਵਿੱਚ ਪਾਇਆ ਕਰੇਂ ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਰ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ</verse>
				<verse number="3">ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਭਈ ਕਦ ਤੀਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ</verse>
				<verse number="4">ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਘੱਲਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਸਲਾ ਲਿਆ ਰਿਹਾ ਹਾਂ</verse>
				<verse number="5">ਉਹ ਧਰਤੀ ਦੀ ਪਰਤ ਨੂੰ ਐਉਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸੱਕੇਗਾ ਅਰ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬੱਚ ਰਿਹਾ ਹੈ ਖਾ ਜਾਵੇਗੀ ਅਰ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਜੂਹ ਵਿੱਚ ਉੱਗੇ ਹਨ ਖਾ ਜਾਵੇਗੀ</verse>
				<verse number="6">ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤਾਈਂ ਭਈ ਨਾ ਤੇਰੇ ਪਿੱਤ੍ਰਾਂ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਓਹ ਜ਼ਮੀਨ ਉੱਤੇ ਅੱਜ ਦੇ ਦਿਨ ਤੀਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ</verse>
				<verse number="7">ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਏਹ ਮਨੁੱਖ ਕੱਦ ਤੀਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੀਕ ਤੁਸਾਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?</verse>
				<verse number="8">ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ ਜਾਓ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਕਿਹੜੇ ਹਨ?</verse>
				<verse number="9">ਮੂਸਾ ਆਖਿਆ ਅਸੀਂ ਆਪਣੇ ਜੁਆਣਾਂ ਨਾਲ ਆਪਣੇ ਬੁੱਢਿਆਂ ਨਾਲ ਜਾਵਾਂਗੇ ਅਸੀਂ ਆਪਣੇ ਪੁੱਤ੍ਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਵਾਂਗੇ ਕਿਉਂ ਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ</verse>
				<verse number="10">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਐਉਂ ਯਹੋਵਾਹ ਤੁਹਾਡੇ ਸੰਗ ਹੋਵੇ ਜਿਵੇਂ ਮੈਂ ਤੁਹਾਨੂੰ ਅਰ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ</verse>
				<verse number="11">ਐਉਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਲੋੜਦੇ ਹੋ। ਸੋ ਓਹ ਫ਼ਿਰਊਨ ਦੇ ਅੱਗੋਂ ਧੱਕੇ ਗਏ।।</verse>
				<verse number="12">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਰ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬੱਚ ਰਿਹਾ ਹੈ ਚੱਟ ਜਾਵੇ</verse>
				<verse number="13">ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਰ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਾਂ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਸਲਾ ਲੈ ਆਈ</verse>
				<verse number="14">ਅਰ ਸਲਾ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਈ ਅਰ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਈ ਅਤੇ ਐਂਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜੇ ਹੀ ਸਲਾ ਨਹੀਂ ਆਈ ਸੀ ਅਰ ਨਾ ਏਸ ਤੋਂ ਪਿੱਛੇ ਫੇਰ ਕਦੀ ਹੋਵੇਗੀ</verse>
				<verse number="15">ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਅਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫ਼ਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਰ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਈ ਨਾ ਰਹੀ</verse>
				<verse number="16">ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਰ ਤੁਹਾਡਾ ਪਾਪ ਕੀਤਾ ਹੈ</verse>
				<verse number="17">ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫਾਰਸ਼ ਕਰ ਕਿ ਉਹ ਕੇਵਲ ਏਸ ਮੌਤ ਨੂੰ ਮੈਥੋਂ ਹਟਾਵੇ</verse>
				<verse number="18">ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਰ ਯਹੋਵਾਹ ਦੇ ਅੱਗੇ ਸਫ਼ਾਰਸ਼ ਕੀਤੀ</verse>
				<verse number="19">ਤਾਂ ਯਹੋਵਾਹ ਨੇ ਪੱਛੋਂ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਸਲਾ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਸਲਾ ਨਾ ਰਹੀ</verse>
				<verse number="20">ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਰ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।</verse>
				<verse number="21">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਅਨ੍ਹੇਰਾ ਹੋ ਜਾਵੇ, ਅਜੇਹਾ ਅਨ੍ਹੇਰਾ ਜਿਹੜਾ ਟੋਹਿਆ ਜਾਵੇ</verse>
				<verse number="22">ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਰ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਅਨ੍ਹੇਰ ਘੁੱਪ ਰਿਹਾ</verse>
				<verse number="23">ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਰ ਨਾ ਕੋਈ ਤਿੰਨ ਦਿਨ ਤੀਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦਿਆਂ ਟਿਕਾਣਿਆਂ ਵਿੱਚ ਚਾਨਣਾ ਸੀ</verse>
				<verse number="24">ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ ਤੁਸੀਂ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕੇਵਲ ਤੁਹਾਡੇ ਇੱਜੜ ਅਰ ਤੁਹਾਡੇ ਵੱਗ ਰਹਿ ਜਾਣ ਅਰ ਤੁਹਾਡੇ ਨਿਆਣੇ ਵੀ ਨਾਲ ਜਾਣ</verse>
				<verse number="25">ਤਾਂ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ</verse>
				<verse number="26">ਸਾਡੇ ਪਸੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੀਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ</verse>
				<verse number="27">ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਓਸ ਨੇ ਨਾ ਚਾਹਿਆ ਕਿ ਓਹ ਜਾਣ</verse>
				<verse number="28">ਤਾਂ ਫ਼ਿਰਊਨ ਨੇ ਉਸ ਨੂੰ ਆਖਿਆ ਮੇਰੇ ਕੋਲੋਂ ਨਿੱਕਲ ਜਾਹ ਅਰ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾਂ ਵੇਖੀਂ ਕਿਉਂ ਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ</verse>
				<verse number="29">ਤਾਂ ਮੂਸਾ ਨੇ ਆਖਿਆ ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।।</verse>
			</chapter>
			<chapter number="11">
				<verse number="1">ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿਛੋਂ ਉਹ ਤੁਹਾਨੂੰ ਏਥੋਂ ਜਾਣ ਦੇਵੇਗਾ ਅਰ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਏਥੋਂ ਧੱਕੇ ਮਾਰ ਮਾਰ ਕੇ ਤੁਹਾਨੂੰ ਕੱਢ ਦੇਵੇਗਾ</verse>
				<verse number="2">ਪਰਜਾ ਦੇ ਕੰਨਾਂ ਵਿੱਚ ਏਹ ਗੱਲਾਂ ਪਾ ਦੇਹ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਰ ਹਰ ਤੀਵੀਂ ਆਪਣੀ ਗਵਾਂਢਣ ਤੋਂ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਮੰਗ ਲਵੇ</verse>
				<verse number="3">ਅਰ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਰ ਲੋਕਾਂ ਦੀ ਨਿਗਾਹ ਵਿੱਚ ਅੱਤ ਮਹਾਨ ਮਨੁੱਖ ਸੀ।।</verse>
				<verse number="4">ਮੂਸਾ ਨੇ ਆਖਿਆ, ਯਹੋਵਾਹ ਐਉਂ ਫਰਮਾਉਂਦਾ ਹੈ ਕਿ ਮੈਂ ਅੱਧੀਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ</verse>
				<verse number="5">ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ</verse>
				<verse number="6">ਅਰ ਸਾਰੇ ਮਿਸਰ ਦੇਸ ਵਿੱਚ ਅਜੇਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਰ ਨਾ ਅੱਗੇ ਨੂੰ ਫੇਰ ਹੋਵੇਗਾ</verse>
				<verse number="7">ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈਕੇ ਡੰਗਰ ਤੀਕ ਇੱਕ ਕੁੱਤਾ ਵੀ ਨਹੀਂ ਭੌਕੇਂਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ</verse>
				<verse number="8">ਅਰ ਏਹ ਤੇਰੇ ਸਭ ਟਹਿਲੂਏ ਮੇਰੀ ਵੱਲ ਉਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਏਹ ਆਖ ਕੇ ਕਿ ਤੂੰ ਜਾਹ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਰ ਉਸ ਦੇ ਪਿੱਛੋਂ ਮੈਂ ਨਿੱਕਲ ਜਾਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕਰੋਧ ਦੀ ਅੱਗ ਵਿੱਚ ਨਿੱਕਲ ਗਿਆ।।</verse>
				<verse number="9">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ</verse>
				<verse number="10">ਤਾਂ ਮੂਸਾ ਅਤੇ ਹਾਰੂਨ ਨੇ ਏਹ ਸਾਰੇ ਅਚਰਜ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।</verse>
			</chapter>
			<chapter number="12">
				<verse number="1">ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ</verse>
				<verse number="2">ਏਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਰ ਏਹ ਤੁਹਾਡੇ ਵਰਹੇ ਦੇ ਮਹੀਨਿਆਂ ਵਿੱਚ ਪਹਿਲਾ ਹੈ</verse>
				<verse number="3">ਇਸਰਾਏਲ ਦੀ ਸਾਰੀ ਮੰਡਲੀ ਨੂੰ ਏਹ ਬੋਲੋ ਕਿ ਏਸ ਮਹੀਨੇ ਦੀ ਦਸਵੀਂ ਨੂੰ ਇੱਕ ਇੱਕ ਜਣਾ ਆਪੋ ਆਪਣੇ ਪਿਤ੍ਰਾਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ ਇੱਕ ਲੇਲਾ ਲਵੇ</verse>
				<verse number="4">ਅਰ ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗਵਾਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਰ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ</verse>
				<verse number="5">ਤੁਹਾਡਾ ਲੇਲਾ ਬੱਜ ਤੋਂ ਰਹਿਤ ਅਰ ਇੱਕ ਵਰਹੇ ਦਾ ਨਰ ਹੋਵੇ। ਤੁਸੀਂ ਭੇਡਾਂ ਯਾ ਬਕਰੀਆਂ ਤੋਂ ਲਿਓ</verse>
				<verse number="6">ਅਤੇ ਤੁਸੀਂ ਉਸ ਨੂੰ ਏਸ ਮਹੀਨੇ ਦੀ ਚੋਧਵੀਂ ਤੀਕ ਰੱਖ ਛੱਡਣਾ ਅਰ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ</verse>
				<verse number="7">ਅਰ ਓਹ ਉਸ ਦੇ ਲਹੂ ਵਿੱਚੋਂ ਲੈਕੇ ਉਨ੍ਹਾਂ ਘਰਾਂ ਦੇ ਜਿੱਥੇ ਓਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ</verse>
				<verse number="8">ਫੇਰ ਓਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ</verse>
				<verse number="9">ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆਂ ਹੋਇਆ ਸਿਰੀ ਅਤੇ ਪੈਰਾਂ ਅਤੇ ਆਂਦਰਾਂ ਸਣੇ</verse>
				<verse number="10">ਅਰ ਤੁਸੀਂ ਸਵੇਰ ਤੀਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੀਕ ਕੁਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ</verse>
				<verse number="11">ਅਤੇ ਤੁਸਾਂ ਉਸ ਨੂੰ ਐਉਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਸ ਨੂੰ ਛੇਤੀ ਛੇਤੀ ਖਾਣਾ, ਕਿਉਂਕਿ ਏਹ ਯਹੋਵਾਹ ਦਾ ਪਸਾਹ ਹੈ</verse>
				<verse number="12">ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਰ ਮਿਸਰ ਦੇਸ ਦੇ ਪਲੋਠੇ ਭਾਂਵੇ ਮਨੁੱਖ ਦਾ ਭਾਵੇਂ ਡੰਗਰ ਦਾ ਮਾਰ ਸੁੱਟਾਂਗਾ ਅਰ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਉਂ ਕਰਾਂਗਾ। ਮੈਂ ਯਹੋਵਾਹ ਹਾਂ</verse>
				<verse number="13">ਅਰ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਵਾਂਗਾ ਅਰ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ</verse>
				<verse number="14">ਅਰ ਏਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਰ ਤੁਸੀਂ ਏਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਏਸ ਨੂੰ ਸਦੀਪਕ ਬਿਧੀ ਦਾ ਪਰਬ ਮਨਾਇਓ।।</verse>
				<verse number="15">ਤੁਸੀਂ ਸੱਤ ਦਿਨ ਤੀਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂ ਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੀਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ</verse>
				<verse number="16">ਅਰ ਪਹਿਲੇ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤ੍ਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓੱਨਾ ਹੀ ਕਰਿਓ</verse>
				<verse number="17">ਅਤੇ ਤੁਸੀਂ ਏਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂ ਕਿ ਏਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢਿਆ ਸੀ ਏਸ ਕਰਕੇ ਤੁਸੀਂ ਏਹ ਦਿਨ ਆਪਣੀਆਂ ਪੀੜ੍ਹੀਆਂ ਤੀਕ ਸਦਾ ਦੀ ਬਿਧੀ ਲਈ ਮਨਾਇਆ ਕਰੋ</verse>
				<verse number="18">ਪਹਿਲੇ ਮਹਿਨੇ ਦੀ ਚੌਧਵੀਂ ਦੀ ਸ਼ਾਮਾਂ ਤੋਂ ਇੱਕੀ ਤਰੀਕ ਦੀ ਸ਼ਾਮ ਤੀਕ ਤੁਸੀਂ ਪਤੀਰੀ ਰੋਟੀ ਖਾਓ</verse>
				<verse number="19">ਸੱਤਾਂ ਦਿਨਾਂ ਤੀਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂ ਕਿ ਜਿਹੜਾ ਖ਼ਮੀਰੀ ਚੀਜ ਖਾਵੇਗਾ ਉਹ ਪਰਾਣੀ ਇਸਰਾਏਲ ਦੀ ਮੰਡਲੀ ਵਿੱਚੋ ਛੇਕਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ</verse>
				<verse number="20">ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਰ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।।</verse>
				<verse number="21">ਤਾਂ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਰ ਪਸਾਹ ਲਈ ਕੱਟੋ</verse>
				<verse number="22">ਤੁਸੀਂ ਇੱਕ ਜ਼ੂਫੇ ਦੀ ਗੁੱਛੀ ਲੈਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ ਸੇਰੂ ਅਰ ਬੂਹੇ ਦੀਆਂ ਦੋਹਾਂ ਬਾਹੀਆਂ ਉੱਤੇ ਉਸ ਲਹੂ ਨੂੰ ਜਿਹੜਾ ਭਾਂਡੇ ਵਿੱਚ ਹੈ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੀਕ ਆਪਣੇ ਘਰ ਦੇ ਬੂਹੇ ਤੋਂ ਬਾਹਰ ਨਾ ਜਾਵੇ</verse>
				<verse number="23">ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਰ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਬੂਹੇ ਤੋਂ ਪਾਸਾ ਦੇਕੇ ਲੰਘ ਜਾਵੇਗਾ ਅਰ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ</verse>
				<verse number="24">ਤੁਸੀਂ ਆਪਣੇ ਅਰ ਆਪਣੇ ਪੁੱਤ੍ਰਾਂ ਲਈ ਏਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ</verse>
				<verse number="25">ਅਰ ਐਉਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਏਸ ਰੀਤੀ ਨੂੰ ਮਨਾਇਆ ਕਰਿਓ</verse>
				<verse number="26">ਅਰ ਅਜੇਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤ੍ਰ ਤੁਹਾਨੂੰ ਪੁੱਛਣ ਕਿ ਤੁਹਾਡਾ ਏਸ ਰੀਤੀ ਤੋਂ ਕੀ ਮਤਲਬ ਹੈ?</verse>
				<verse number="27">ਤਾਂ ਤੁਸੀਂ ਆਖਿਓ ਕਿ ਏਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ</verse>
				<verse number="28">ਫੇਰ ਇਸਰਾਏਲੀਆਂ ਨੇ ਜਾ ਕੇ ਓਵੇਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।।</verse>
				<verse number="29">ਤਾਂ ਅੱਧੀ ਰਾਤ ਨੂੰ ਐਉਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਲੋਠੇ ਨੂੰ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਧੂਏ ਦੇ ਪਲੋਠੇ ਤੀਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਲੋਠੇ ਨੂੰ ਮਾਰ ਸੁੱਟਿਆ</verse>
				<verse number="30">ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਰ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂ ਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ</verse>
				<verse number="31">ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਰ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਰ ਇਸਰਾਏਲੀ ਵੀ ਅਰ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ</verse>
				<verse number="32">ਆਪਣੇ ਇੱਜੜ ਵੀ ਅਤੇ ਆਪਣੇ ਵੱਗ ਵੀ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਅਤੇ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣੀ</verse>
				<verse number="33">ਅਰ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਓਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂ ਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!</verse>
				<verse number="34">ਉਨ੍ਹਾਂ ਲੋਕਾਂ ਨੇ ਗੁੰਨ੍ਹਿਆਂ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ</verse>
				<verse number="35">ਅਰ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਰ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ</verse>
				<verse number="36">ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਨ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਐਉਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।।</verse>
				<verse number="37">ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾ ਛੇਕੁ ਲੱਖ ਮਨੁੱਖ ਪਾ ਪਿਆਦੇ ਸਨ</verse>
				<verse number="38">ਉਨ੍ਹਾਂ ਦੇ ਨਾਲ ਮਿਲੀ ਜੁਲੀ ਭੀੜ ਵੀ ਗਈ ਨਾਲੇ ਇੱਜੜ ਅਰ ਚੌਣੇ ਅਰਥਾਤ ਢੇਰ ਸਾਰੇ ਪਸੂ ਸਨ</verse>
				<verse number="39">ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਏਸ ਲਈ ਖ਼ਮੀਰ ਨਹੀਂ ਹੋਇਆ ਸੀ ਭਈ ਓਹ ਮਿਸਰੋਂ ਧੱਕੇ ਗਏ ਸਨ ਅਰ ਉੱਥੇ ਠਹਿਰ ਨਾ ਸੱਕੇ ਨਾ ਆਪਣੇ ਲਈ ਰੋਟੀ ਬਣਾ ਸੱਕੇ</verse>
				<verse number="40">ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਵਰਹੇ ਸੀ</verse>
				<verse number="41">ਚਾਰ ਸੌ ਤੀਹ ਵਰਿਹਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ</verse>
				<verse number="42">ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਏਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੀਕ ਮਨਾਉਣ ਵਾਲੀ ਹੈ।।</verse>
				<verse number="43">ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਏਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ</verse>
				<verse number="44">ਪਰ ਮਨੁੱਖ ਦਾ ਹਰ ਟਹਿਲੂਆ ਚਾਂਦੀ ਨਾਲ ਮੁਲ ਲਿਆ ਹੋਇਆ ਜਦ ਉਸ ਦੀ ਸੁੰਨਤ ਕਰ ਦਿੱਤੀ ਹੋਵੇ ਤਦ ਉਹ ਉਸ ਵਿੱਚੋਂ ਖਾਵੇ</verse>
				<verse number="45">ਪਰਦੇਸੀ ਅਤੇ ਮਜੂਰ ਉਸ ਵਿੱਚੋ ਨਾ ਖਾਣ</verse>
				<verse number="46">ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ</verse>
				<verse number="47">ਇਸਰਾਏਲ ਦੀ ਸਾਰੀ ਮੰਡਲੀ ਉਸ ਨੂੰ ਮਨਾਇਆ ਕਰੇ</verse>
				<verse number="48">ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆਕੇ ਉਹ ਨੂੰ ਮਨਾਵੇ ਅਤੇ ਐਉਂ ਉਹ ਦੇਸ ਦੇ ਜੰਮੇ ਹੋਏ ਵਾਂਙੁ ਹੋਵੇਗਾ ਪਰ ਅਣ ਸੁੰਨਤਾ ਨਰ ਉਸ ਵਿੱਚੋਂ ਨਾ ਖਾਵੇ</verse>
				<verse number="49">ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ</verse>
				<verse number="50">ਤਾਂ ਸਾਰੇ ਇਸਰਾਏਲੀਆਂ ਨੇ ਓਵੇਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ</verse>
				<verse number="51">ਅਤੇ ਉਸੇ ਦਿਨ ਐਉਂ ਹੋਇਆ ਕਿ ਯਹੋਵਾਹ ਇਸਰਾਏਲੀਆਂ ਦੇ ਦਲਾਂ ਦੇ ਦਲ ਮਿਸਰ ਦੇਸ ਤੋਂ ਕੱਢ ਲਿਆਇਆ।।</verse>
			</chapter>
			<chapter number="13">
				<verse number="1">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਸਾਰੇ ਪਲੋਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤ੍ਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਓਹ ਮੇਰੇ ਹਨ</verse>
				<verse number="3">ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਏਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂ ਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।</verse>
				<verse number="4">ਤੁਸੀਂ ਅਬੀਬ ਦੇ ਮਹੀਨੇ ਅੱਜ ਦੇ ਦਿਨ ਬਾਹਰ ਨਿੱਕਲ ਆਏ ਹੋ</verse>
				<verse number="5">ਅਤੇ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਰ ਯਬੂਸੀਆਂ ਦੇ ਦੇਸ ਵਿੱਚ ਜੇਹੜਾ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਏਸ ਮਹੀਨੇ ਵਿੱਚ ਏਹ ਉਪਾਸਨਾ ਕਰਿਓ</verse>
				<verse number="6">ਸੱਤਾਂ ਦਿਨਾਂ ਤੀਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ</verse>
				<verse number="7">ਪਤੀਰੀ ਰੋਟੀ ਸੱਤਾਂ ਦਿਨਾਂ ਤੀਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ</verse>
				<verse number="8">ਤੁਸੀਂ ਉਸ ਦਿਨ ਆਪਣੇ ਪੁੱਤ੍ਰਾਂ ਨੂੰ ਏਹ ਦੱਸੋ ਭਈ ਕਾਰਨ ਏਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ</verse>
				<verse number="9">ਏਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿੱਚ ਯਾਦਗਾਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂ ਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ</verse>
				<verse number="10">ਤੁਸੀਂ ਏਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਵਰਹੇ ਦੇ ਵਰਹੇ ਮਨਾਇਆ ਕਰੋ।।</verse>
				<verse number="11">ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ</verse>
				<verse number="12">ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲੇ ਡੰਗਰਾਂ ਵਿੱਚੋਂ ਹਰ ਪਲੋਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਦੇ ਹੋਣਗੇ</verse>
				<verse number="13">ਹਰ ਖੋਤੇ ਦੇ ਪਲੋਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਰ ਆਪਣੇ ਪੁੱਤ੍ਰਾਂ ਵਿੱਚੋਂ ਆਦਮੀ ਦੇ ਹਰ ਪਲੋਠੇ ਨੂੰ ਛੁਡਾ ਲਵੋ</verse>
				<verse number="14">ਐਉਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਏਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ</verse>
				<verse number="15">ਫੇਰ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਲੋਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਲੋਠੇ ਤੋਂ ਲੈਕੇ ਡੰਗਰ ਦੇ ਪਲੋਠੇ ਤੀਕ। ਏਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਰ ਆਪਣੇ ਪੁੱਤ੍ਰਾਂ ਵਿੱਚੋਂ ਹਰ ਪਲੋਠੇ ਨੂੰ ਛੁਡਾ ਲੈਂਦੇ ਹਾਂ</verse>
				<verse number="16">ਏਹ ਤੁਹਾਡਿਆਂ ਹੱਥਾਂ ਵਿੱਚ ਇੱਕ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿਚਕਾਰ ਇੱਕ ਤਵੀਤ ਜਿਹਾ ਹੋਵੇਗਾ ਕਿਉਂ ਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ</verse>
				<verse number="17">ਤਾਂ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਤ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਰ ਮਿਸਰ ਨੂੰ ਮੁੜ ਜਾਣ</verse>
				<verse number="18">ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਰ ਇਸਰਾਏਲੀ ਸ਼ਸਤ੍ਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ</verse>
				<verse number="19">ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸੌਂਹ ਲੈਕੇ ਤਕੀਦ ਕੀਤੀ ਸੀ ਭਈ ਪਰਮੇਸ਼ੁਰ ਤੁਹਾਨੂੰ ਜਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ</verse>
				<verse number="20">ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ</verse>
				<verse number="21">ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ</verse>
				<verse number="22">ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।।</verse>
			</chapter>
			<chapter number="14">
				<verse number="1">ਯਹੋਵਾਹ ਮੂਸਾ ਨਾਲ ਬੋਲਿਆ,</verse>
				<verse number="2">ਇਸਰਾਏਲੀਆਂ ਨੂੰ ਬੋਲ ਕਿ ਓਹ ਮੁੜ ਜਾਣ ਅਰ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਰ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ</verse>
				<verse number="3">ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਓਹ ਧਰਤੀ ਵਿੱਚ ਫਸ ਗਏ ਹਨ ਅਰ ਉਜਾੜ ਨੇ ਉਨ੍ਹਾਂ ਨੂੰ ਅਟਕਾ ਲਿਆ ਹੈ</verse>
				<verse number="4">ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਤਿਵੇਂ ਹੀ ਕੀਤਾ</verse>
				<verse number="5">ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਓਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਰ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਏਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?</verse>
				<verse number="6">ਤਾਂ ਉਸ ਨੇ ਆਪਣਾ ਰਥ ਜੁੜਾਇਆ ਅਰ ਆਪਣੀ ਰਈਅਤ ਨੂੰ ਨਾਲ ਲਿਆ</verse>
				<verse number="7">ਨਾਲੇ ਉਸ ਨੇ ਛੇ ਸੌ ਚੁਗਵੇਂ ਰਥ ਅਰ ਮਿਸਰ ਦੇ ਬਾਕੀ ਰਥ ਭੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ</verse>
				<verse number="8">ਅਰ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜਬਰ ਦਸਤੀ ਨਾਲ ਨਿੱਕਲਦੇ ਜਾਂਦੇ ਸਨ</verse>
				<verse number="9">ਅਰ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਰ ਰਥ ਅਰ ਉਸ ਦੇ ਘੋੜ ਚੜ੍ਹੇ ਅਰ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਰ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।।</verse>
				<verse number="10">ਜਦ ਫ਼ਿਰਊਨ ਨੇੜੇ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ ਪਿੱਛੇ ਆ ਰਹੇ ਸਨ ਤਾਂ ਓਹ ਬਹੁਤ ਹੀ ਡਰੇ ਅਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ</verse>
				<verse number="11">ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਏਹ ਤੈਂ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?</verse>
				<verse number="12">ਏਹ ਓਹੋ ਹੀ ਗੱਲ ਤਾਂ ਨਹੀਂ ਜਿਹੜੀ ਅਸਾਂ ਤੈਨੂੰ ਮਿਸਰ ਵਿੱਚ ਆਖੀ ਸੀ ਭਈ ਸਾਨੂੰ ਰਹਿਣ ਦੇਹ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂ ਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?</verse>
				<verse number="13">ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂ ਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ</verse>
				<verse number="14">ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸਾਂ ਚੁੱਪ ਹੀ ਰਹਿਣਾ।।</verse>
				<verse number="15">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਓਹ ਅੱਗੇ ਤੁਰਨ</verse>
				<verse number="16">ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ</verse>
				<verse number="17">ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਰ ਓਹ ਉਨ੍ਹਾਂ ਦੇ ਪਿੱਛੇ ਜਾਣਗੇ ਅਰ ਮੈਂ ਫ਼ਿਰਊਨ ਅਰ ਉਸ ਦੀ ਸਾਰੀ ਫੌਜ ਅਰ ਰਥਾਂ ਅਰ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ</verse>
				<verse number="18">ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਰ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ</verse>
				<verse number="19">ਅਰ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਰ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖਲੋਤਾ</verse>
				<verse number="20">ਉਹ ਮਿਸਰੀਆਂ ਦੇ ਡੇਰੇ ਅਰ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਰ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਓਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।।</verse>
				<verse number="21">ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹੱਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਰ ਪਾਣੀ ਦੇ ਦੋ ਭਾਗ ਹੋ ਗਏ</verse>
				<verse number="22">ਇਸਰਾਏਲੀ ਸਮੁੰਦਰ ਦੇ ਵਿੱਚ ਦੀ ਖੁਸ਼ਕੀ ਉੱਤੋਂ ਦੀ ਆਏ ਅਰ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਙੁ ਸਨ</verse>
				<verse number="23">ਮਿਸਰੀਆਂ ਨੇ ਪਿੱਛਾ ਕੀਤਾ ਅਰ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਰ ਉਸ ਦੇ ਰਥ ਅਰ ਘੋੜ ਚੜ੍ਹੇ ਸਮੁੰਦਰ ਦੇ ਵਿੱਚ ਆ ਗਏ</verse>
				<verse number="24">ਤਾਂ ਐਉਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਰ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ</verse>
				<verse number="25">ਅਰ ਉਨ੍ਹਾਂ ਦੇ ਰਥਾਂ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਓਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂ ਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।।</verse>
				<verse number="26">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਰ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ</verse>
				<verse number="27">ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਪੌਹ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ</verse>
				<verse number="28">ਉਪਰੰਤ ਪਾਣੀ ਮੁੜੇ ਅਰ ਉਨ੍ਹਾਂ ਨੇ ਰਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਰ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ</verse>
				<verse number="29">ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਰ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਙੁ ਸਨ</verse>
				<verse number="30">ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਐਉਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ</verse>
				<verse number="31">ਐਉਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਰ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।।</verse>
			</chapter>
			<chapter number="15">
				<verse number="1">ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ- ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ ਅੱਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।</verse>
				<verse number="2">ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।</verse>
				<verse number="3">ਯਹੋਵਾਹ ਜੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।</verse>
				<verse number="4">ਫ਼ਿਰਊਨ ਦੇ ਰਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਚੁਗਵੇਂ ਅਫ਼ਸਰ ਲਾਲ ਸਮੁੰਦਰ ਵਿੱਚ ਗ਼ਰਕ ਹੋ ਗਏ।</verse>
				<verse number="5">ਡੂੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਓਹ ਪੱਥਰ ਵਾਂਙੁ ਤਹਿ ਵਿੱਚ ਚਲੇ ਗਏ।</verse>
				<verse number="6">ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜ ਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਿਕਨਾ ਚੂਰ ਕਰ ਸੁੱਟਦਾ ਹੈ।</verse>
				<verse number="7">ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈ, ਤੂੰ ਆਪਣਾ ਕਰੋਧ ਘੱਲਦਾ ਹੈ ਜਿਹੜਾ ਉਨ੍ਹਾਂ ਨੂੰ ਭੁੱਠੇ ਵਾਂਙੁ ਭੱਖ ਲੈਂਦਾ ਹੈ।</verse>
				<verse number="8">ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾ ਹੋ ਗਏ, ਮੌਜਾਂ ਢੇਰ ਵਾਂਙੁ ਖਲੋ ਗਈਆਂ, ਡੁੰਘਿਆਈਆਂ ਸਮੁੰਦਰ ਦੇ ਵਿਚਕਾਰ ਜੰਮ ਗਈਆਂ।</verse>
				<verse number="9">ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਆਪਣੀ ਤਲਵਾਰ ਸੂਤਾਂਗਾ ਅਰ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।</verse>
				<verse number="10">ਤੈਂ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਓਹ ਸਿੱਕੇ ਵਾਂਙੁ ਮਹਾ ਜਲ ਵਿੱਚ ਡੁੱਬ ਗਏ।</verse>
				<verse number="11">ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤ੍ਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ?</verse>
				<verse number="12">ਤੈਂ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।</verse>
				<verse number="13">ਤੈਂ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੈਂ ਛੁਟਕਾਰਾ ਦਿੱਤਾ ਸੀ, ਤੈਂ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤ੍ਰ ਨਿਵਾਸ ਦੇ ਰਾਹ ਪਾ ਦਿੱਤਾ।</verse>
				<verse number="14">ਲੋਕਾਂ ਨੇ ਸੁਣਿਆ, ਓਹ ਕੰਬਦੇ ਹਨ, ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।</verse>
				<verse number="15">ਤਦ ਅਦੋਮ ਦੇ ਸਰਦਾਰ ਘਾਬਰ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢਲ ਗਏ।</verse>
				<verse number="16">ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਓਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਙੁ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੀਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੀਕ ਉਹ ਪਰਜਾ ਜਿਹੜੀ ਤੈਂ ਵਿਹਾਝੀ ਹੈ ਪਾਰ ਨਾ ਲੰਘ ਜਾਵੇ,</verse>
				<verse number="17">ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ ਦੇ ਪਹਾੜ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਅਸਥਾਨ ਵਿੱਚ ਜਿਹੜਾ ਤੈਂ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੁ, ਉਹ ਪਵਿੱਤ੍ਰ ਅਸਥਾਨ ਜਿਹੜਾ ਤੇਰੇ ਹੱਥਾਂ ਨੇ ਅਸਥਰ ਕੀਤਾ ਹੈ।</verse>
				<verse number="18">ਯਹੋਵਾਹ ਸਦਾ ਤੀਕ ਰਾਜ ਕਰਦਾ ਰਹੇਗਾ।।</verse>
				<verse number="19">ਫ਼ਿਰਊਨ ਦੇ ਘੋੜੇ ਅਰ ਉਸ ਦੇ ਰਥ ਅਰ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਖੁਸ਼ਕੀ ਉੱਤੋਂ ਦੀ ਲੰਘ ਗਏ</verse>
				<verse number="20">ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ ਲਈ ਅਰ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਰ ਨੱਚਦੀਆਂ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ</verse>
				<verse number="21">ਮਿਰਯਮ ਨੇ ਉਨ੍ਹਾਂ ਨੂੰ ਉੱਤ੍ਰ ਦਿੱਤਾ- ਯਹੋਵਾਹ ਲਈ ਗਾਓ ਕਿਉਂ ਜੋ ਉਹ ਅੱਤ ਉੱਚਾ ਹੋਇਆ ਹੈ, ਘੋੜਾ ਅਰ ਉਸ ਦਾ ਅਸਵਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।।</verse>
				<verse number="22">ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਓਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ</verse>
				<verse number="23">ਜਦ ਓਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸੱਕੇ ਕਿਉਂ ਜੋ ਉਹ ਕੌੜਾ ਸੀ ਏਸ ਲਈ ਉਸ ਦਾ ਨਾਉਂ ਮਾਰਾਹ ਪੈ ਗਿਆ</verse>
				<verse number="24">ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?</verse>
				<verse number="25">ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ</verse>
				<verse number="26">ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ</verse>
				<verse number="27">ਫੇਰ ਓਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤ੍ਰ ਖਜ਼ੂਰ ਦੇ ਬਿਰਛ ਸਨ ਅਰ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।</verse>
			</chapter>
			<chapter number="16">
				<verse number="1">ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ</verse>
				<verse number="2">ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਣ ਲੱਗੀ</verse>
				<verse number="3">ਅਰ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸਾਂ? ਪਰ ਤੁਸੀਂ ਸਾਨੂੰ ਏਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਏਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ</verse>
				<verse number="4">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ</verse>
				<verse number="5">ਅਰ ਐਉਂ ਹੋਵੇਗਾ ਕਿ ਛੇਵੇਂ ਦਿਨ ਜੋ ਓਹ ਲਿਆਉਣਗੇ ਓਹ ਉਹ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁਗਣਾ ਹੋਵੇਗਾ ਜਿਹੜਾ ਓਹ ਨਿੱਤ ਇਕੱਠਾ ਕਰਨਗੇ</verse>
				<verse number="6">ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ</verse>
				<verse number="7">ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂ ਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਰ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?</verse>
				<verse number="8">ਮੂਸਾ ਨੇ ਆਖਿਆ, ਐਉਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀ ਰੋਟੀ। ਯਹੋਵਾਹ ਤੁਹਾਡਾ ਕੁੜ੍ਹਣਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਣਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ</verse>
				<verse number="9">ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਭਈ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਣਾ ਸੁਣਿਆ</verse>
				<verse number="10">ਤਾਂ ਐਉਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਵਿਖਲਾਈ ਦਿੱਤਾ</verse>
				<verse number="11">ਯਹੋਵਾਹ ਮੂਸਾ ਨੂੰ ਏਹ ਬੋਲਿਆ,</verse>
				<verse number="12">ਮੈਂ ਇਸਰਾਏਲੀਆਂ ਦਾ ਕੁੜ੍ਹਣਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="13">ਸ਼ਾਮਾਂ ਨੂੰ ਐਉਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਰ ਸਵੇਰ ਨੂੰ ਡੇਰੇ ਦੇ ਆਲੇ ਦੁਆਲੇ ਤਰੇਲ ਪਈ</verse>
				<verse number="14">ਜਦ ਤਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ</verse>
				<verse number="15">ਜਾਂ ਇਸਰਾਲੇਈਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਆਹ ਕੀ ਹੈ? ਕਿਉਂ ਜੋ ਓਹ ਨਹੀਂ ਜਾਣਦੇ ਸਨ ਭਈ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ</verse>
				<verse number="16">ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਭਈ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ ਇੱਕ ਓਮਰ ਆਪਣੇ ਪਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ।</verse>
				<verse number="17">ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਰ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ</verse>
				<verse number="18">ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਰ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ</verse>
				<verse number="19">ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੀਕ ਕੋਈ ਰੱਖ ਨਾ ਛੱਡੇ</verse>
				<verse number="20">ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੀਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਹਣ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ</verse>
				<verse number="21">ਸੋ ਓਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਰ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢਲ ਜਾਂਦਾ ਸੀ</verse>
				<verse number="22">ਅਤੇ ਐਉਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਰ ਮੰਡਲੀ ਦੇ ਸਾਰੇ ਸਰਦਾਰ ਆਏ ਅਰ ਮੂਸਾ ਨੂੰ ਦੱਸਿਆ</verse>
				<verse number="23">ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤ੍ਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਜੋ ਬਾਕੀ ਬਚੇ ਆਪਣੇ ਕੋਲ ਸਵੇਰ ਤੀਕ ਰੱਖ ਛੱਡੋ</verse>
				<verse number="24">ਸੋ ਉਨ੍ਹਾਂ ਨੇ ਉਸ ਨੂੰ ਆਪਣੇ ਕੋਲ ਸਵੇਰ ਤੀਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਹਣ ਸੀ ਅਰ ਨਾ ਹੀ ਕੀੜਾ ਸੀ</verse>
				<verse number="25">ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ</verse>
				<verse number="26">ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ</verse>
				<verse number="27">ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ</verse>
				<verse number="28">ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੀਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?</verse>
				<verse number="29">ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਏਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋਹੁੰ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ</verse>
				<verse number="30">ਸੋ ਪਰਜਾ ਨੇ ਸੱਤਵੇਂ ਦਿਨ ਵਿਸਰਾਮ ਕੀਤਾ।।</verse>
				<verse number="31">ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਉਂ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਤ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ</verse>
				<verse number="32">ਮੂਸਾ ਨੇ ਆਖਿਆ, ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਭਈ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਓਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਿਲਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ</verse>
				<verse number="33">ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇਹ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੀਕ ਸਾਂਭਿਆ ਰਹੇ</verse>
				<verse number="34">ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ ਦੇ ਅੱਗੇ ਉਸ ਨੂੰ ਸੰਭਾਲ ਰੱਖਿਆ</verse>
				<verse number="35">ਅਤੇ ਇਸਰਾਏਲੀਆਂ ਨੇ ਚਾਲੀ ਵਰਿਹਾਂ ਤੀਕ ਮੰਨ ਨੂੰ ਖਾਧਾ ਜਦ ਤੀਕ ਓਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ</verse>
				<verse number="36">ਅਤੇ ਇੱਕ ਓਮਰ ਏਫਾ ਦਾ ਦੱਸਵਾਂ ਹਿੱਸਾ ਹੁੰਦਾ ਹੈ।।</verse>
			</chapter>
			<chapter number="17">
				<verse number="1">ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫਰਾਂ ਲਈ ਕੂਚ ਕੀਤਾ ਅਰ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ</verse>
				<verse number="2">ਤਾਂ ਪਰਜਾ ਮੂਸਾ ਨੂੰ ਘੁਰਕਣ ਲੱਗੀ ਅਰ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇਹ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਘੁਰਕਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?</verse>
				<verse number="3">ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਏਹ ਆਖ ਕੇ ਕੁੜ੍ਹਦੀ ਸੀ ਭਈ ਏਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਰ ਸਾਡੇ ਪੁੱਤ੍ਰਾਂ ਅਰ ਸਾਡੇ ਵੱਗਾਂ ਨੂੰ ਇੱਥੇ ਤਿਹਾਇਆ ਮਾਰੇਂ?</verse>
				<verse number="4">ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਏਹ ਤਾਂ ਮੈਨੂੰ ਥੋੜ੍ਹੇ ਚਿਰਾਂ ਤੀਕ ਵੱਟੇ ਮਾਰਨਗੇ</verse>
				<verse number="5">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ</verse>
				<verse number="6">ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ</verse>
				<verse number="7">ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?।।</verse>
				<verse number="8">ਫੇਰ ਅਮਾਲੇਕ ਆਏ ਅਰ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ</verse>
				<verse number="9">ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਰ ਨਿੱਕਲ ਕੇ ਅਮਾਲੇਕ ਨਾਲ ਲੜ। ਭਲਕੇ ਮੈਂ ਪਰਮੇਸ਼ੁਰ ਦਾ ਢਾਂਗਾ ਲੈਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ</verse>
				<verse number="10">ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਰ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ</verse>
				<verse number="11">ਤਾਂ ਐਉਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਰ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ</verse>
				<verse number="12">ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ</verse>
				<verse number="13">ਅਰ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।।</verse>
				<verse number="14">ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿੱਖ ਲੈ ਅਰ ਯਹੋਸ਼ੁਆ ਦੇ ਕੰਨਾਂ ਵਿੱਚ ਸੁਨਾ ਕਿਉਂ ਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ</verse>
				<verse number="15">ਮੂਸਾ ਨੇ ਜਗਵੇਦੀ ਬਣਾਈ ਅਰ ਉਸ ਦਾ ਨਾਉਂ ਯਹੋਵਾਹ ਨਿੱਸੀ ਰੱਖਿਆ</verse>
				<verse number="16">ਅਰ ਉਸ ਆਖਿਆ ਭਈ ਯਹੋਵਾਹ ਦੇ ਸਿੰਘਾਸਣ ਉੱਤੇ ਸੌਂਹ ਏਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਜੁੱਧ ਪੀੜ੍ਹੀਓਂ ਪੀੜ੍ਹੀ ਤੀਕ ਹੁੰਦਾ ਰਹੇਗਾ।।</verse>
			</chapter>
			<chapter number="18">
				<verse number="1">ਜਾਂ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਪੁਜਾਰੀ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ</verse>
				<verse number="2">ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ</verse>
				<verse number="3">ਨਾਲੇ ਉਸ ਦੇ ਦੋਹਾਂ ਪੁੱਤ੍ਰਾਂ ਨੂੰ ਜਿੰਨ੍ਹਾਂ ਵਿੱਚੋਂ ਇੱਕ ਦਾ ਨਾਉਂ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ</verse>
				<verse number="4">ਅਤੇ ਦੂਜੇ ਦਾ ਨਾਉਂ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿੱਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਰ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ</verse>
				<verse number="5">ਅਰ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤ੍ਰਾਂ ਅਰ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ</verse>
				<verse number="6">ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਰ ਤੇਰੀ ਪਤਨੀ ਉਹ ਦੇ ਦੋਹਾਂ ਪੁੱਤ੍ਰਾਂ ਸਣੇ ਤੇਰੇ ਕੋਲ ਆਏ ਹਾਂ</verse>
				<verse number="7">ਤਾਂ ਮੂਸਾ ਆਪਣੇ ਸੌਹਰੇ ਦੇ ਮਿਲਨ ਨੂੰ ਬਾਹਰ ਆਇਆ ਅਰ ਉਸ ਦੇ ਅੱਗੇ ਨਿਵਿਆ ਅਰ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁਖ ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ</verse>
				<verse number="8">ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ</verse>
				<verse number="9">ਤਾਂ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ</verse>
				<verse number="10">ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਰ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ</verse>
				<verse number="11">ਹੁਣ ਮੈਂ ਜਾਤਾ ਭਈ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਓਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ</verse>
				<verse number="12">ਤਾਂ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।।</verse>
				<verse number="13">ਅਗਲੇ ਦਿਨ ਐਉਂ ਹੋਇਆ ਕਿ ਮੂਸਾ ਪਰਜਾ ਦਾ ਨਿਆਉਂ ਕਰਨ ਲਈ ਬੈਠਾ ਅਰ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੀਕ ਖਲੋਤੀ ਰਹੀ</verse>
				<verse number="14">ਜਾਂ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਡਿੱਠਾ ਤਾਂ ਆਖਿਆ, ਏਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਰ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੀਕ ਤੇਰੇ ਅੱਗੇ ਖਲੋਤੀ ਰਹਿੰਦੀ ਹੈ?</verse>
				<verse number="15">ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਏਸ ਕਰਕੇ ਭਈ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ</verse>
				<verse number="16">ਜਾਂ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਓਹ ਮੇਰੇ ਕੋਲ ਆਉਂਦੇ ਹਨ ਅਰ ਮੈਂ ਉਸ ਮਨੁੱਖ ਅਰ ਉਸ ਦੇ ਗਵਾਂਢੀ ਵਿੱਚ ਨਿਆਉਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਰ ਬਿਵਸਥਾ ਜਤਾ ਦਿੰਦਾ ਹਾਂ</verse>
				<verse number="17">ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ</verse>
				<verse number="18">ਤੂੰ ਜਰੂਰ ਥੱਕ ਜਾਵੇਂਗਾ, ਤੂੰ ਵੀ ਅਰ ਤੇਰੇ ਨਾਲ ਏਹ ਲੋਕ ਵੀ ਕਿਉਂ ਜੋ ਏਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇੱਕਲਾ ਏਸ ਨੂੰ ਨਹੀਂ ਕਰ ਸੱਕਦਾ</verse>
				<verse number="19">ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ</verse>
				<verse number="20">ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ</verse>
				<verse number="21">ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ</verse>
				<verse number="22">ਓਹ ਹਰ ਵੇਲੇ ਲੋਕਾਂ ਦਾ ਨਿਆਉਂ ਕਰਨ ਅਤੇ ਐਉਂ ਹੋਵੇ ਭਈ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਐਉਂ ਤੇਰੇ ਲਈ ਸੌਖਾ ਰਹੇਗਾ ਅਰ ਓਹ ਤੇਰੇ ਨਾਲ ਭਾਰ ਹਲਕਾ ਕਰਨ</verse>
				<verse number="23">ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ</verse>
				<verse number="24">ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਰ ਜੋ ਉਸ ਆਖਿਆ ਸੀ ਸੋ ਹੀ ਕੀਤਾ</verse>
				<verse number="25">ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ</verse>
				<verse number="26">ਓਹ ਹਰ ਵੇਲੇ ਪਰਜਾ ਦਾ ਨਿਆਉਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ</verse>
				<verse number="27">ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।।</verse>
			</chapter>
			<chapter number="19">
				<verse number="1">ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਿਸ ਵਿੱਚ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਓਹ ਸੀਨਈ ਦੀ ਉਜਾੜ ਵਿੱਚ ਆਏ</verse>
				<verse number="2">ਅਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਅੱਪੜੇ ਅਰ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਹਾੜ ਦੇ ਅੱਗੇ ਡੇਰਾ ਕੀਤਾ</verse>
				<verse number="3">ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਰ ਯਹੋਵਾਹ ਨੇ ਪਹਾੜ ਤੋਂ ਉਸ ਨੂੰ ਪੁਕਾਰ ਕੇ ਫ਼ਰਮਾਇਆ, ਤੂੰ ਯਾਕੂਬ ਦੇ ਘਰਾਣੇ ਨੂੰ ਐਉਂ ਆਖ ਅਰ ਇਸਰਾਏਲੀਆਂ ਨੂੰ ਦੱਸ</verse>
				<verse number="4">ਭਈ ਤੁਸਾਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾਂ ਉੱਤੇ ਬਿਠਾਲ ਕੇ ਆਪਣੇ ਕੋਲ ਲੈ ਆਇਆ</verse>
				<verse number="5">ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਰ ਮੇਰੇ ਨਾਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ</verse>
				<verse number="6">ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਬਾਦਸ਼ਾਹੀ ਅਤੇ ਪਵਿੱਤ੍ਰ ਕੌਮ ਹੋਵੋਗੇ। ਏਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।।</verse>
				<verse number="7">ਤਾਂ ਮੂਸਾ ਨੇ ਆਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਰ ਓਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ</verse>
				<verse number="8">ਫੇਰ ਸਾਰੀ ਪਰਜਾ ਨੇ ਰਲ ਕੇ ਉੱਤ੍ਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ</verse>
				<verse number="9">ਅਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।</verse>
				<verse number="10">ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾਹ ਅਤੇ ਅਜ ਭਲਕੇ ਉਨ੍ਹਾਂ ਨੂੰ ਪਵਿੱਤ੍ਰ ਕਰ ਅਰ ਓਹ ਆਪਣੇ ਬਸਤ੍ਰ ਧੋਣ</verse>
				<verse number="11">ਅਰ ਤੀਜੇ ਦਿਨ ਲਈ ਤਿਆਰ ਰਹਿਣ ਕਿਉਂ ਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੀ ਦਰਿਸ਼ਟ ਵਿੱਚ ਸੀਨਈ ਦੇ ਪਹਾੜ ਉੱਤੇ ਉੱਤਰੇਗਾ</verse>
				<verse number="12">ਅਰ ਤੂੰ ਪਰਜਾ ਲਈ ਚੁਫੇਰੇ ਏਹ ਆਖ ਕੇ ਹੱਦਾਂ ਬਣਾਈਂ ਭਈ ਤੁਸੀਂ ਧਿਆਨ ਰੱਖੋ ਅਰ ਪਹਾੜ ਦੇ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਰ ਹਰ ਇੱਕ ਜਿਹੜਾ ਪਹਾੜ ਨੂੰ ਛੂਹੇ ਉਹ ਜਰੂਰ ਮਾਰਿਆ ਜਾਵੇ</verse>
				<verse number="13">ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਯਾ ਤੀਰ ਨਾਲ ਵਿੰਨ੍ਹਿਆਂ ਜਾਵੇ ਭਾਵੇਂ ਪਸੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਹਾੜ ਉੱਤੇ ਚੜ੍ਹਨ</verse>
				<verse number="14">ਤਾਂ ਮੂਸਾ ਪਹਾੜ ਤੋਂ ਪਰਜਾ ਕੋਲ ਉੱਤਰਿਆ ਅਰ ਪਰਜਾ ਨੂੰ ਪਵਿੱਤ੍ਰ ਕੀਤਾ ਅਰ ਉਨ੍ਹਾਂ ਨੇ ਆਪਣੇ ਬਸਤ੍ਰ ਧੋਤੇ</verse>
				<verse number="15">ਫੇਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਰ ਤੀਵੀਂ ਦੇ ਨੇੜੇ ਨਾ ਜਾਓ।।</verse>
				<verse number="16">ਐਉਂ ਹੋਇਆ ਕਿ ਜਾਂ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਜਾਂ ਹੋਈਆਂ ਅਰ ਲਿਸ਼ਕਾਂ ਪਈਆਂ ਅਰ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ ਅਰ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ</verse>
				<verse number="17">ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਓਹ ਪਹਾੜ ਦੇ ਹਠਾੜ ਖਲੋ ਗਏ</verse>
				<verse number="18">ਅਰ ਸਾਰੇ ਸੀਨਈ ਪਹਾੜ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ ਅਰ ਸਾਰਾ ਪਹਾੜ ਅੱਤ ਕੰਬ ਰਿਹਾ ਸੀ</verse>
				<verse number="19">ਜਦ ਤੁਰ੍ਹੀ ਦੀ ਅਵਾਜ਼ ਅੱਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਰ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤ੍ਰ ਦਿੱਤਾ</verse>
				<verse number="20">ਯਹੋਵਾਹ ਸੀਨਈ ਪਹਾੜ ਉੱਤੇ ਉੱਤਰਿਆ ਅਰਥਾਤ ਪਹਾੜ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਹਾੜ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ</verse>
				<verse number="21">ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠ ਜਾਹ ਅਰ ਪਰਜਾ ਨੂੰ ਤਕੀਦ ਕਰ ਮਤੇ ਓਹ ਵੇਖਣ ਨੂੰ ਯਹੋਵਾਹ ਕੋਲ ਘੁਸ ਆਉਣ ਅਰ ਉਨ੍ਹਾਂ ਵਿੱਚੋਂ ਬਹੁਤੇ ਡਿੱਗ ਪੈਣ</verse>
				<verse number="22">ਅਰ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤ੍ਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ</verse>
				<verse number="23">ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਹਾੜ ਉੱਤੇ ਨਹੀਂ ਚੜ੍ਹ ਸੱਕਦੇ ਕਿਉਂ ਜੋ ਤੈਂ ਸਾਨੂੰ ਤਕੀਦ ਨਾਲ ਆਖਿਆ ਸੀ ਕਿ ਪਹਾੜ ਦੀਆਂ ਹੱਦਾਂ ਬਣਾ ਰੱਖੋ ਅਰ ਉਹ ਨੂੰ ਪਵਿੱਤ੍ਰ ਕਰੋ</verse>
				<verse number="24">ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਹੇਠਾਂ ਜਾਹ ਅਰ ਫੇਰ ਉਤਾਹਾਂ ਆ ਤੂੰ ਅਤੇ ਤੇਰੇ ਨਾਲ ਹਾਰੂਨ ਪਰ ਜਾਜਕ ਅਤੇ ਲੋਕ ਯਹੋਵਾਹ ਕੋਲ ਚੜ੍ਹਨ ਲਈ ਨਾ ਘੁਸਣ ਕਿਤੇ ਉਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ</verse>
				<verse number="25">ਤਾਂ ਮੂਸਾ ਪਰਜਾ ਕੋਲ ਉੱਤਰਿਆ ਅਰ ਉਨ੍ਹਾਂ ਨੂੰ ਦੱਸਿਆ।।</verse>
			</chapter>
			<chapter number="20">
				<verse number="1">ਫੇਰ ਪਰਮੇਸ਼ੁਰ ਏਹ ਸਾਰੀਆਂ ਗੱਲਾਂ ਬੋਲਿਆ ਕਿ</verse>
				<verse number="2">ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।</verse>
				<verse number="3">ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।</verse>
				<verse number="4">ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ</verse>
				<verse number="5">ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ</verse>
				<verse number="6">ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।</verse>
				<verse number="7">ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।</verse>
				<verse number="8">ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ</verse>
				<verse number="9">ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ</verse>
				<verse number="10">ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ</verse>
				<verse number="11">ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।</verse>
				<verse number="12">ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।</verse>
				<verse number="13">ਤੂੰ ਖ਼ੂਨ ਨਾ ਕਰ ।।</verse>
				<verse number="14">ਤੂੰ ਜ਼ਨਾਹ ਨਾ ਕਰ।।</verse>
				<verse number="15">ਤੂੰ ਚੋਰੀ ਨਾ ਕਰ ।।</verse>
				<verse number="16">ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।</verse>
				<verse number="17">ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।</verse>
				<verse number="18">ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂਆਂ ਵੇਖ ਰਹੀ ਸੀ ਅਤੇ ਜਾਂ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਤੇ ਦੂਰ ਜਾ ਖਲੋਤੀ</verse>
				<verse number="19">ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਭਈ ਅਸੀਂ ਕਿਤੇ ਮਰ ਨਾ ਜਾਈਏ</verse>
				<verse number="20">ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਏਸ ਲਈ ਆਇਆ ਹੈ ਭਈ ਤੁਹਾਨੂੰ ਪਰਤਾਵੇ ਅਰ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ</verse>
				<verse number="21">ਤਾਂ ਪਰਜਾ ਦੂਰ ਖਲੋਤੀ ਰਹੀ ਪਰ ਮੂਸਾ ਉਸ ਘੁੱਪ ਅਨ੍ਹੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।।</verse>
				<verse number="22">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਐਉਂ ਫ਼ਰਮਾ, ਤੁਸਾਂ ਵੇਖਿਆ ਭਈ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ</verse>
				<verse number="23">ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ</verse>
				<verse number="24">ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ</verse>
				<verse number="25">ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਓ। ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸਾਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸਾਂ ਉਸ ਨੂੰ ਭਰਿਸ਼ਟ ਕੀਤਾ</verse>
				<verse number="26">ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਭਈ ਕਿਤੇ ਤੁਹਾਡਾ ਨੰਗੇਜ ਉਸ ਉੱਤੇ ਖੁਲ੍ਹ ਨਾ ਜਾਵੇ।।</verse>
			</chapter>
			<chapter number="21">
				<verse number="1">ਏਹ ਓਹ ਨਿਆਉਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ</verse>
				<verse number="2">ਜਦ ਤੂੰ ਇਬਰਾਨੀ ਗੁਲਾਮ ਲਵੇਂ ਤਾਂ ਉਹ ਛੇ ਵਰਹੇ ਤੇਰੀ ਟਹਿਲ ਕਰੇ ਪਰ ਸੱਤਵੇਂ ਵਰਹੇ ਉਹ ਮੁਖਤ ਅਜ਼ਾਦ ਹੋਕੇ ਚੱਲਿਆ ਜਾਵੇ</verse>
				<verse number="3">ਜੇ ਉਹ ਇੱਕਲਾ ਆਇਆ ਹੋਵੇ ਤਾਂ ਇੱਕਲਾ ਹੀ ਚੱਲਿਆ ਜਾਵੇ ਅਰ ਜੇ ਓਹ ਤੀਵੀਂ ਵਾਲਾ ਸੀ ਤਾਂ ਉਸ ਦੀ ਤੀਵੀਂ ਉਸ ਦੇ ਨਾਲ ਚੱਲੀ ਜਾਵੇ</verse>
				<verse number="4">ਜੇ ਉਸ ਦੇ ਸਵਾਮੀ ਨੇ ਉਸ ਨੂੰ ਤੀਵੀਂ ਦਿੱਤੀ ਹੋਵੇ ਅਰ ਉਹ ਉਸ ਲਈ ਪੁੱਤ੍ਰ ਧੀਆਂ ਜਣੀ ਤਾਂ ਉਹ ਤੀਵੀਂ ਅਰ ਉਹ ਦੇ ਬੱਚੇ ਉਹ ਦੇ ਸਵਾਮੀ ਦੇ ਹੋਣਗੇ ਅਰ ਉਹ ਇੱਕਲਾ ਚੱਲਿਆ ਜਾਵੇ</verse>
				<verse number="5">ਪਰ ਜੇ ਗੋੱਲਾ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸਵਾਮੀ ਅਤੇ ਆਪਣੀ ਤੀਵੀਂ ਅਤੇ ਆਪਣੇ ਬੱਚਿਆਂ ਨਾਲ ਪਰੇਮ ਕਰਦਾ ਹਾਂ। ਮੈਂ ਅਜ਼ਾਦ ਹੋਕੇ ਚੱਲਿਆ ਨਹੀਂ ਜਾਵਾਂਗਾ</verse>
				<verse number="6">ਤਾਂ ਉਸ ਦਾ ਸਵਾਮੀ ਉਸ ਨੂੰ ਨਿਆਈਆਂ ਦੇ ਕੋਲ ਲਿਆਵੇ ਅਤੇ ਓਹ ਦਰਵੱਜੇ ਦੇ ਕੋਲ ਅਥਵਾ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸਵਾਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ</verse>
				<verse number="7">ਅਰ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋੱਲੀ ਹੋਣ ਲਈ ਵੇਚੇ ਤਾਂ ਉਹ ਗੋੱਲਿਆ ਵਾਂਙੁ ਬਾਹਰ ਨਾ ਚਲੀ ਜਾਵੇ</verse>
				<verse number="8">ਜੇ ਉਹ ਆਪਣੇ ਸਵਾਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸੱਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ</verse>
				<verse number="9">ਜੇ ਉਹ ਉਸ ਦੀ ਆਪਣੇ ਪੁੱਤ੍ਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ</verse>
				<verse number="10">ਜੇ ਉਹ ਦੂਜੀ ਤੀਵੀਂ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ</verse>
				<verse number="11">ਜੇ ਉਹ ਉਸ ਦੇ ਲਈ ਏਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਖਤ ਬਿਨਾ ਚਾਂਦੀ ਦੇ ਚੱਲੀ ਜਾਵੇ।।</verse>
				<verse number="12">ਜੇ ਕੋਈ ਮਨੁੱਖ ਨੂੰ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜਰੂਰ ਮਾਰਿਆ ਜਾਵੇ</verse>
				<verse number="13">ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਰ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਅਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ</verse>
				<verse number="14">ਜੋ ਕੋਈ ਮਨੁੱਖ ਆਪਣੇ ਗਵਾਂਢੀ ਉੱਤੇ ਧੱਕੋ ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈਕੇ ਮਾਰ ਦੇਹ</verse>
				<verse number="15">ਜੇ ਕੋਈ ਆਪਣੇ ਪਿਤਾ ਅਰ ਆਪਣੀ ਮਾਤਾ ਨੂੰ ਮਾਰੇ ਉਹ ਜਰੂਰ ਮਾਰਿਆ ਜਾਵੇ</verse>
				<verse number="16">ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕੱਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜਰੂਰ ਮਾਰਿਆ ਜਾਵੇ</verse>
				<verse number="17">ਜਿਹੜਾ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਫਿਟਕਾਰੇ ਉਹ ਜਰੂਰ ਮਾਰਿਆ ਜਾਵੇ</verse>
				<verse number="18">ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗਵਾਂਢੀ ਨੂੰ ਪੱਥਰ ਨਾਲ ਯਾ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ</verse>
				<verse number="19">ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰਾਂ ਨਾਲ ਚੰਗਾ ਕਰਾਵੇ</verse>
				<verse number="20">ਜਿਹੜਾ ਮਨੁੱਖ ਆਪਣੇ ਗੋੱਲੇ ਨੂੰ ਯਾ ਆਪਣੀ ਗੋੱਲੀ ਨੂੰ ਡਾਂਗ ਨਾਲ ਅਜੇਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ</verse>
				<verse number="21">ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ</verse>
				<verse number="22">ਜਦ ਕਦੀ ਮਨੁੱਖ ਆਪੋ ਵਿੱਚ ਹੱਥੋ ਪਾਈ ਹੋਣ ਅਤੇ ਕਿਸੇ ਗਰਭਣੀ ਤੀਵੀਂ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜਰੂਰ ਡੰਨ ਭਰੇ ਜਿੰਨਾ ਉਸ ਤੀਵੀਂ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਈਆਂ ਦੇ ਆਖੇ ਦੇ ਅਨੁਸਾਰ ਦੇਵੇ</verse>
				<verse number="23">ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,</verse>
				<verse number="24">ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,</verse>
				<verse number="25">ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇਹ</verse>
				<verse number="26">ਜਦ ਕੋਈ ਮਨੁੱਖ ਆਪਣੇ ਗੋੱਲੇ ਦੀ ਅੱਖ ਯਾ ਗੋੱਲੀ ਦੀ ਅੱਖ ਉੱਤੇ ਅਜੇਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ</verse>
				<verse number="27">ਜੇ ਉਹ ਆਪਣੇ ਗੋੱਲੇ ਦੇ ਦੰਦ ਯਾ ਆਪਣੀ ਗੋੱਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।।</verse>
				<verse number="28">ਜਦ ਕੋਈ ਬਲਦ ਕਿਸੇ ਮਨੁੱਖ ਨੂੰ ਯਾ ਕਿਸੇ ਤੀਵੀਂ ਨੂੰ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲਦ ਨੂੰ ਜਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲਦ ਦਾ ਮਾਲਕ ਬੇਦੋਸ਼ਾ ਠਹਿਰੇ</verse>
				<verse number="29">ਜੇ ਉਹ ਬਲਦ ਪਿੱਛੇ ਵੀ ਮਾਰ ਖੰਡ ਹੁੰਦਾ ਸੀ ਅਤੇ ਉਸ ਦੇ ਮਾਲਕ ਨੂੰ ਏਹ ਦੱਸਿਆ ਗਿਆ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਰ ਉਸ ਨੇ ਕਿਸੇ ਮਨੁੱਖ ਯਾ ਤੀਵੀਂ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਰ ਉਸ ਦਾ ਮਾਲਕ ਭੀ ਮਾਰਿਆ ਜਾਵੇ</verse>
				<verse number="30">ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆਂ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ</verse>
				<verse number="31">ਜੇ ਉਸ ਨੇ ਪੁੱਤ੍ਰ ਨੂੰ ਸਿੰਗ ਮਾਰਿਆ ਹੋਵੇ ਯਾ ਧੀ ਨੂੰ ਸਿੰਗ ਮਾਰਿਆ ਹੋਵੇ ਤਾਂ ਉਸੇ ਨਿਆਉਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ</verse>
				<verse number="32">ਜੇ ਉਹ ਬਲਦ ਗੋੱਲੇ ਨੂੰ ਯਾ ਗੋੱਲੀ ਨੂੰ ਸਿੰਗ ਮਾਰੇ ਤਾਂ ਤੀਹ ਰੁਪਈਏ ਚਾਂਦੀ ਦੇ ਉਸ ਦੇ ਸਵਾਮੀ ਨੂੰ ਦਿੱਤੇ ਜਾਣ ਅਰ ਉਹ ਬਲਦ ਵੱਟਿਆਂ ਨਾਲ ਮਾਰਿਆ ਜਾਵੇ</verse>
				<verse number="33">ਜਦ ਕੋਈ ਮਨੁੱਖ ਟੋਆ ਖੋਲ੍ਹੇ ਯਾਂ ਟੋਆ ਪੁੱਟਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲਦ ਯਾ ਖੋਤਾ ਡਿੱਗ ਪਵੇ</verse>
				<verse number="34">ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ</verse>
				<verse number="35">ਜਦ ਕਦੀ ਕਿਸੇ ਦਾ ਬਲਦ ਉਸ ਦੇ ਗਵਾਂਢੀ ਦੇ ਬਲਦ ਨੂੰ ਮਾਰੇ ਅਰ ਉਹ ਮਰ ਜਾਵੇ ਤਾਂ ਜੀਉਂਦੇ ਬਲਦ ਨੂੰ ਵੇਚ ਦੇਣ ਅਰ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ</verse>
				<verse number="36">ਅਥਵਾ ਜੇ ਏਹ ਜਾਣਿਆ ਗਿਆ ਕਿ ਉਹ ਪਿੱਛੇ ਭੀ ਮਾਰ ਖੰਡ ਹੁੰਦਾ ਸੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜਰੂਰ ਘਾਟਾ ਭਰੇ ਅਤੇ ਬਲਦ ਦੇ ਵੱਟੇ ਬਲਦ ਦੇਵੇ ਅਰ ਉਹ ਲੋਥ ਉਹ ਦੀ ਹੋਵੇਗੀ।।</verse>
			</chapter>
			<chapter number="22">
				<verse number="1">ਜੇ ਕੋਈ ਮਨੁੱਖ ਬਲਦ ਯਾ ਭੇਡ ਚੁਰਾਵੇ ਯਾ ਉਸ ਨੂੰ ਮਾਰ ਸੁੱਟੇ ਯਾ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ</verse>
				<verse number="2">ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਏਹ ਖੂਨ ਦਾ ਦੋਸ਼ ਨਹੀਂ ਹੈ</verse>
				<verse number="3">ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ</verse>
				<verse number="4">ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜੀਉਂਦਾ ਲੱਭ ਜਾਵੇ ਭਾਵੇਂ ਬਲਦ ਭਾਵੇਂ ਖੋਤਾ ਭਾਵੇਂ ਭੇਡ ਤਾਂ ਉਹ ਦੂਣਾ ਵੱਟਾ ਭਰੇ</verse>
				<verse number="5">ਜਦ ਕੋਈ ਮਨੁੱਖ ਪੈਲੀ ਯਾ ਦਾਖ ਦੇ ਬਾਗ਼ ਨੂੰ ਖਿਲਾ ਦੇਵੇ ਯਾ ਆਪਣਾ ਪਸੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਅੱਤ ਉੱਤਮ ਪੈਦਾਵਾਰ ਤੋਂ ਯਾ ਬਾਗ਼ ਦੀ ਅੱਤ ਉੱਤਮ ਦਾਖ ਤੋਂ ਵੱਟਾ ਭਰੇ।।</verse>
				<verse number="6">ਜੇ ਕਦੀ ਅੱਗ ਭਖ ਉੱਠੇ ਅਤੇ ਕੰਡੇ ਕਾਠ ਨੂੰ ਐਉਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਯਾ ਅੰਨ ਦੀ ਖੜੀ ਪੈਲੀ ਯਾ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜਰੂਰ ਵੱਟਾ ਭਰੇ</verse>
				<verse number="7">ਜਦ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਚਾਂਦੀ ਯਾ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੂਣਾ ਭਰੇ</verse>
				<verse number="8">ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਾਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗਵਾਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ</verse>
				<verse number="9">ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲਦ ਦੀ ਭਾਂਵੇ ਖੋਤੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ ਦੀ ਜਿਸ ਵਿਖੇ ਕੋਈ ਆਖੇ ਕਿ ਏਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈ ਦੋਸ਼ੀ ਠਹਿਰਾਉਣ ਉਹ ਆਪਣੇ ਗਵਾਂਢੀ ਨੂੰ ਦੂਣਾ ਭਰ ਦੇਵੇ</verse>
				<verse number="10">ਜੇ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਖੋਤਾ ਯ ਬਲਦ ਯਾ ਭੇਡ ਯਾ ਕੋਈ ਪਸੂ ਸਾਂਭਣ ਲਈ ਦੇਵੇ ਅਰ ਉਹ ਮਰ ਜਾਵੇ ਯਾ ਸੱਟ ਖਾ ਜਾਵੇ ਯਾ ਕਿਸੇ ਦੇ ਵੇਖੇ ਬਿਨਾ ਕਿਤੇ ਹੱਕਿਆ ਜਾਵੇ</verse>
				<verse number="11">ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸੌਂਹ ਹੋਵੇਗੀ ਭਈ ਉਸ ਨੇ ਆਪਣੇ ਗਵਾਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ</verse>
				<verse number="12">ਜੇ ਉਹ ਸੱਚ ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ</verse>
				<verse number="13">ਜੇ ਉਹ ਸੱਚ ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।।</verse>
				<verse number="14">ਜਦ ਕੋਈ ਮਨੁੱਖ ਆਪਣੇ ਗਵਾਂਢੀ ਤੋਂ ਕੁਝ ਉਧਾਰ ਲਵੇ ਅਰ ਉਹ ਸੱਟ ਖਾ ਜਾਵੇ ਯਾ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜਰੂਰ ਵੱਟਾ ਭਰੇ</verse>
				<verse number="15">ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।।</verse>
				<verse number="16">ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜਰੂਰ ਉਸ ਦਾ ਮੁੱਲ ਦੇਕੇ ਉਸ ਨੂੰ ਵਿਆਹ ਲਵੇ</verse>
				<verse number="17">ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮਹਿਰ ਅਨੁਸਾਰ ਚਾਂਦੀ ਤੋਲ ਕੇ ਦੇਵੇ।।</verse>
				<verse number="18">ਤੂੰ ਜਾਦੂਗਰਨੀ ਨੂੰ ਜੀਉਂਦੀ ਨਾ ਛੱਡ</verse>
				<verse number="19">ਜੋ ਕੋਈ ਪਸੂ ਨਾਲ ਕੁਕਰਮ ਕਰੇ ਉਹ ਜਰੂਰ ਮਾਰਿਆ ਜਾਵੇ</verse>
				<verse number="20">ਜਿਹੜਾ ਕੇਵਲ ਯਹੋਵਾਹ ਤੋਂ ਬਿਨਾ ਹੇਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆ ਨਾਸ ਕੀਤਾ ਜਾਵੇ</verse>
				<verse number="21">ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ</verse>
				<verse number="22">ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ</verse>
				<verse number="23">ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਓਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ</verse>
				<verse number="24">ਅਤੇ ਮੇਰਾ ਕਰੋਧ ਭੜਕ ਉੱਠੇਗਾ ਅਰ ਮੈਂ ਤੁਹਾਨੂੰ ਤੇਗ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਤੀਵੀਆਂ ਵਿਧਵਾ ਅਤੇ ਤੁਹਾਡੇ ਪੁੱਤ੍ਰ ਯਤੀਮ ਹੋ ਜਾਣਗੇ</verse>
				<verse number="25">ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ</verse>
				<verse number="26">ਜੇ ਤੂੰ ਆਪਣੇ ਗਵਾਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇਹ</verse>
				<verse number="27">ਕਿਉਂ ਜੋ ਉਹੀ ਉਸ ਦਾ ਓਢਣਾ ਹੈ। ਏਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਐਉਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ</verse>
				<verse number="28">ਤੂੰ ਨਿਆਈਆਂ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪਰਧਾਨ ਨੂੰ ਫਿਟਕਾਰ ਨਾ ਦੇਹ।।</verse>
				<verse number="29">ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤ੍ਰਾਂ ਵਿੱਚੋ ਪਲੋਠਾ ਮੈਨੂੰ ਦੇਹ</verse>
				<verse number="30">ਐਉਂ ਤੂੰ ਆਪਣੇ ਬਲਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇਹ</verse>
				<verse number="31">ਤੁਸੀਂ ਮੇਰੇ ਲਈ ਪਵਿੱਤ੍ਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।।</verse>
			</chapter>
			<chapter number="23">
				<verse number="1">ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ</verse>
				<verse number="2">ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜੇਹਾ ਉੱਤ੍ਰ ਨਾ ਦੇਹ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਉਂ ਨੂੰ ਉਲੱਦ ਦੇਵੇਂ</verse>
				<verse number="3">ਤੂੰ ਕਿਸੇ ਕੰਗਾਲ ਦੀ ਉਹ ਦੇ ਝਗੜੇ ਵਿੱਚ ਪੱਖ ਨਾ ਕਰ।।</verse>
				<verse number="4">ਜਦ ਤੂੰ ਆਪਣੇ ਵੈਰੀ ਦੇ ਬਲਦ ਅਥਵਾ ਖੋਤੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜਰੂਰ ਉਹ ਉਸ ਨੂੰ ਮੋੜ ਦੇਹ</verse>
				<verse number="5">ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਖੋਤਾ ਤੂੰ ਭਾਰ ਹੇਠ ਪਿਆ ਹੋਇਆ ਵੇਖੇ ਅਰ ਉਸ ਦੀ ਸਹਾਇਤਾ ਕਰਨੀ ਨਾ ਚਾਹੇਂ ਫੇਰ ਵੀ ਤੂੰ ਜਰੂਰ ਉਸ ਦੀ ਸਹਾਇਤਾ ਕਰ</verse>
				<verse number="6">ਤੂੰ ਆਪਣੇ ਮੁਤਾਜ ਦੇ ਨਿਆਉਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆ</verse>
				<verse number="7">ਝੁਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ</verse>
				<verse number="8">ਤੂੰ ਵੱਢੀ ਨਾ ਖਾਹ ਕਿਉਂ ਜੋ ਵੱਢੀ ਤੇਜ ਨਿਗਾਹ ਵਾਲੇ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ</verse>
				<verse number="9">ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਜੀਉ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸਾਓ</verse>
				<verse number="10">ਛੇ ਸਾਲ ਤੂੰ ਆਪਣੀ ਧਰਤੀ ਬੀਜ ਅਰ ਉਸ ਦਾ ਹਾਸਲ ਇਕੱਠਾ ਕਰ</verse>
				<verse number="11">ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇਹ ਕਿ ਵੇਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਓਹ ਰੜੇ ਦੇ ਦਰਿੰਦੇ ਖਾਣ। ਐਉਂ ਤੂੰ ਆਪਣੀ ਦਾਖ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ</verse>
				<verse number="12">ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰ ਤਾਂ ਜੋ ਤੇਰਾ ਬਲਦ ਅਤੇ ਤੇਰਾ ਖੋਤਾ ਸਸਤਾਉਣ ਅਰ ਤੇਰੀ ਗੋੱਲੀ ਦਾ ਪੁੱਤ੍ਰ ਅਤੇ ਪਰਦੇਸੀ ਟਹਿਕ ਜਾਣ</verse>
				<verse number="13">ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦਾ ਨਾਉਂ ਵੀ ਨਾ ਲਓ ਅਤੇ ਓਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ</verse>
				<verse number="14">ਤੂੰ ਵਰਹੇ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮੰਨਾ</verse>
				<verse number="15">ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਮਹੀਨੇ ਦੇ ਠਹਿਰਾਏ ਹੋਏ ਸਮੇ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਓਹ ਮੇਰੇ ਸਾਹਮਣੇ ਵੇਖੇ ਨਾ ਜਾਣ</verse>
				<verse number="16">ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੈਂ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਵਰਹੇ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ</verse>
				<verse number="17">ਵਰਹੇ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਨਰ ਪ੍ਰਭੁ ਯਹੋਵਾਹ ਅੱਗੇ ਹਾਜਰ ਹੋਣ।।</verse>
				<verse number="18">ਤੂੰ ਖ਼ਮੀਰ ਨਾਲ ਮੇਰੀ ਬਲੀ ਦਾ ਲਹੂ ਨਾ ਚੜ੍ਹਾ। ਨਾ ਮੇਰੇ ਪਰਬ ਦੀ ਚਰਬੀ ਸਾਰੀ ਰਾਤ ਸਵੇਰ ਤੀਕ ਰਹੇ</verse>
				<verse number="19">ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲੇ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਰਿੰਨ੍ਹ।।</verse>
				<verse number="20">ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਘੱਲਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਅਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ</verse>
				<verse number="21">ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਏਸ ਲਈ ਭਈ ਮੇਰਾ ਨਾਮ ਉਸ ਵਿੱਚ ਹੈ</verse>
				<verse number="22">ਸਗੋਂ ਜੇ ਤੁਸੀਂ ਸੱਚ ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ</verse>
				<verse number="23">ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫਰਿੱਜੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ</verse>
				<verse number="24">ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਦੀ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਙੁ ਕੰਮ ਕਰੋ ਸਗੋਂ ਉਨ੍ਹਾਂ ਨੂੰ ਜਰੂਰ ਢਾਓ ਅਤੇ ਉਨ੍ਹਾਂ ਦੇ ਥੰਮ੍ਹਾਂ ਨੂੰ ਉੱਕਾ ਹੀ ਚਿਕਨਾ ਚੂਰ ਕਰੋ</verse>
				<verse number="25">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ</verse>
				<verse number="26">ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਸੰਢ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ</verse>
				<verse number="27">ਮੈਂ ਆਪਣਾ ਭੈ ਤੁਹਾਡੇ ਅੱਗੇ ਘੱਲਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ</verse>
				<verse number="28">ਮੈਂ ਤੁਹਾਡੇ ਅੱਗੇ ਡੇਮੂ ਘੱਲਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ</verse>
				<verse number="29">ਮੈਂ ਇੱਕੋ ਹੀ ਵਰਹੇ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਓਹ ਧਰਤੀ ਉੱਜੜ ਜਾਵੇ ਅਤੇ ਰੜੇ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ</verse>
				<verse number="30">ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ ਹੌਲੀ ਧੱਕਾਂਗਾ ਜਦ ਤੀਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ</verse>
				<verse number="31">ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫਲਿਸਤੀਆਂ ਦੇ ਸਮੁੰਦਰ ਤੀਕ ਅਤੇ ਉਜਾੜ ਤੋਂ ਦਰਿਆ (ਫਰਾਤ) ਤੀਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧਿੱਕ ਦਿਓਗੇ</verse>
				<verse number="32">ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ</verse>
				<verse number="33">ਓਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਇਜੇਹਾ ਨਾ ਹੋਵੇ ਕਿ ਓਹ ਤੁਹਾਥੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜਰੂਰ ਤੁਹਾਡੇ ਲਈ ਫਾਹੀ ਹੋਵੇਗੀ।।</verse>
			</chapter>
			<chapter number="24">
				<verse number="1">ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ</verse>
				<verse number="2">ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਰ ਏਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ</verse>
				<verse number="3">ਸੋ ਮੂਸਾ ਆਇਆ ਅਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਉਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤ੍ਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ</verse>
				<verse number="4">ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਹਾੜ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ</verse>
				<verse number="5">ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਘੱਲਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਬਲਦਾਂ ਤੋਂ ਚੜ੍ਹਾਈਆਂ</verse>
				<verse number="6">ਫੇਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ</verse>
				<verse number="7">ਅਰ ਉਸ ਨੇ ਨੇਮ ਦੀ ਪੋਥੀ ਲੈਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ,ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ</verse>
				<verse number="8">ਉਪਰੰਤ ਮੂਸਾ ਨੇ ਲਹੂ ਲੈਕੇ ਲੋਕਾਂ ਉੱਤੇ ਛਿੜਕਿਆ ਅਰ ਆਖਿਆ, ਵੇਖੋ ਏਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ।।</verse>
				<verse number="9">ਤਾਂ ਮੂਸਾ ਅਰ ਹਾਰੂਨ ਅਰ ਨਾਦਾਬ ਅਰ ਅਬੀਹੂ ਅਰ ਇਸਰਾਏਲ ਦੇ ਸੱਤ੍ਰ ਬਜ਼ੁਰਗ ਉਤਾਹਾਂ ਗਏ</verse>
				<verse number="10">ਫੇਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਹਾਟ ਅਕਾਸ਼ ਹੀ ਵਰਗੀ ਸੀ</verse>
				<verse number="11">ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਰ ਉਨ੍ਹਾਂ ਨੇ ਖਾਧਾ ਪੀਤਾ</verse>
				<verse number="12">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ</verse>
				<verse number="13">ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਰ ਮੂਸਾ ਪਰਮੇਸ਼ੁਰ ਦੇ ਪਹਾੜ ਉੱਤੇ ਗਿਆ</verse>
				<verse number="14">ਅਰ ਉਸ ਨੇ ਬਜ਼ੁਰਗਾਂ ਨੂੰ ਆਖਿਆ,ਤੁਸੀਂ ਸਾਡੇ ਲਈ ਏਥੇ ਠਹਿਰੋ ਜਦ ਤੀਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ</verse>
				<verse number="15">ਸੋ ਮੂਸਾ ਪਹਾੜ ਉੱਤੇ ਚੜ੍ਹਿਆ ਅਤੇ ਬੱਦਲ ਪਹਾੜ ਉੱਤੇ ਛਾ ਗਿਆ</verse>
				<verse number="16">ਅਰ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ</verse>
				<verse number="17">ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਙੁ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ</verse>
				<verse number="18">ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਰ ਪਹਾੜ ਉੱਤੇ ਚੜ੍ਹ ਗਿਆ ਤਾਂ ਮੂਸਾ ਪਹਾੜ ਉੱਤੇ ਚਾਲੀ ਦਿਨ ਅਰ ਚਾਲੀ ਰਾਤਾਂ ਰਿਹਾ।।</verse>
			</chapter>
			<chapter number="25">
				<verse number="1">ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ</verse>
				<verse number="2">ਇਸਰਾਏਲੀਆਂ ਨੂੰ ਫ਼ਰਮਾ ਭਈ ਓਹ ਮੇਰੇ ਲਈ ਚੜ੍ਹਾਵਾ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰਾ ਚੜ੍ਹਾਵਾ ਲਿਓ</verse>
				<verse number="3">ਏਹ ਉਹ ਚੜ੍ਹਾਵਾ ਹੈ ਜਿਹੜਾ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ</verse>
				<verse number="4">ਨੀਲਾ ਅਰ ਬੈਂਗਣੀ ਅਰ ਕਿਰਮਚੀ ਰੰਗ ਅਤੇ ਮਹੀਨ ਕਤਾਨ ਅਰ ਪਸ਼ਮ</verse>
				<verse number="5">ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਰ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ</verse>
				<verse number="6">ਅਤੇ ਦੀਵੇ ਦਾ ਤੇਲ ਅਰ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਦੀ ਧੂਪ ਦਾ ਮਸਾਲਾ</verse>
				<verse number="7">ਸੁਲੇਮਾਨੀ ਪੱਥਰ ਅਰ ਏਫ਼ੋਦ ਵਿੱਚ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ</verse>
				<verse number="8">ਅਤੇ ਓਹ ਮੇਰੇ ਲਈ ਇੱਕ ਪਵਿੱਤ੍ਰ ਅਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ</verse>
				<verse number="9">ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਹਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।।</verse>
				<verse number="10">ਓਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੁੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ</verse>
				<verse number="11">ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫੇਰੇ ਬਣਾਈਂ</verse>
				<verse number="12">ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ</verse>
				<verse number="13">ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ</verse>
				<verse number="14">ਤੂੰ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਵੀਂ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ</verse>
				<verse number="15">ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਓਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ</verse>
				<verse number="16">ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ</verse>
				<verse number="17">ਤੂੰ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੇਢ ਹੱਥ ਹੋਵੇ</verse>
				<verse number="18">ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਬਣਾਈਂ</verse>
				<verse number="19">ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਰ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਸਿਰਿਆਂ ਉੱਤੇ ਕਰੂਬੀਆਂ ਨੂੰ ਬਣਾਇਓ</verse>
				<verse number="20">ਅਤੇ ਓਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਲਾਰੇ ਹੋਏ ਹੋਣ ਅਤੇ ਓਹ ਆਪਣੇ ਖੰਭਾਂ ਨਾਲ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਹੋਣ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਹੋਣ</verse>
				<verse number="21">ਅਤੇ ਤੂੰ ਪਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਰ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ</verse>
				<verse number="22">ਤਾਂ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਓਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।।</verse>
				<verse number="23">ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੇਢ ਹੱਥ ਹੋਵੇ</verse>
				<verse number="24">ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ</verse>
				<verse number="25">ਤੂੰ ਉਹ ਦੇ ਲਈ ਚੁਫੇਰੇ ਇੱਕ ਚੱਪਾ ਕਨਾਰੀ ਬਣਾਈਂ ਅਤੇ ਤੂੰ ਕਨਾਰੀ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ</verse>
				<verse number="26">ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਰ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ</verse>
				<verse number="27">ਕਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ</verse>
				<verse number="28">ਤੂੰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ</verse>
				<verse number="29">ਨਾਲੇ ਤੂੰ ਉਸ ਦੀਆਂ ਥਾਲੀਆਂ ਚਮਚੇ ਉਸ ਦੇ ਗੜਵੇ ਅਰ ਡੋਹਲਣ ਦੇ ਕਟੋਰੇ ਬਣਾਈਂ ਓਹ ਕੁੰਦਨ ਸੋਨੇ ਦੇ ਬਣਾਈ</verse>
				<verse number="30">ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀਆਂ ਰੋਟੀਆਂ ਸਦਾ ਲਈ ਰੱਖਿਆ ਕਰੀਂ।।</verse>
				<verse number="31">ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਰ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ</verse>
				<verse number="32">ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ</verse>
				<verse number="33">ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ</verse>
				<verse number="34">ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ</verse>
				<verse number="35">ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਐਉਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ</verse>
				<verse number="36">ਉਨਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸ ਤੋਂ ਹੋਣ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁਕੜੇ ਤੋਂ ਹੋਵੇ</verse>
				<verse number="37">ਤੂੰ ਉਸ ਦੇ ਸੱਤ ਦੀਵੇ ਬਣਾਈਂ ਅਰ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਓਹ ਆਹਮੋ ਸਾਹਮਣੇ ਚਾਨਣ ਦੇਣ</verse>
				<verse number="38">ਉਸ ਦੇ ਗੁਲ ਤਰਾਸ਼ ਅਰ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ</verse>
				<verse number="39">ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲਗ ਭਗ ਤੋਂ ਏਹ ਅਤੇ ਏਹ ਸਾਰੇ ਭਾਂਡੇ ਬਣਾਏ ਜਾਣ</verse>
				<verse number="40">ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ।।</verse>
			</chapter>
			<chapter number="26">
				<verse number="1">ਤੂੰ ਡੇਹਰੇ ਲਈ ਦਸ ਪੜਦੇ ਉਣੇ ਹੋਏ ਕਤਾਨ ਦੇ ਬਣਾਈਂ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰ ਦਾ ਕੰਮ ਬਣਾਈਂ</verse>
				<verse number="2">ਹਰ ਇੱਕ ਪੜਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪੜਦੇ ਦੀ ਚੁੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪੜਦਿਆਂ ਦਾ ਹੋਵੇ</verse>
				<verse number="3">ਪੰਜ ਪੜਦੇ ਇੱਕ ਦੂਜੇ ਨਾਲ ਜੂੜੇ ਹੋਏ ਹੋਣ ਅਤੇ ਦੂਜੇ ਪੰਜ ਪੜਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ</verse>
				<verse number="4">ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਰ ਐਉਂ ਤੂੰ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ</verse>
				<verse number="5">ਪੰਜਾਹ ਬੀੜੇ ਤੂੰ ਪਹਿਲੇ ਪੜਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਹੋਣ</verse>
				<verse number="6">ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਰ ਪੜਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਐਉਂ ਡੇਹਰਾ ਇੱਕੋ ਹੀ ਹੋਵੇ।।</verse>
				<verse number="7">ਤੂੰ ਪਸ਼ਮ ਦੇ ਪੜਦੇ ਡੇਹਰੇ ਦੇ ਤੰਬੂ ਲਈ ਬਣਾਈਂ ਅਰ ਤੂੰ ਓਹ ਗਿਆਰਾਂ ਪੜਦੇ ਬਣਾਈਂ</verse>
				<verse number="8">ਹਰ ਇੱਕ ਪੜਦੇ ਦੀ ਲੰਬਾਈ ਤੀਹ ਹੱਥ ਅਰ ਹਰ ਪੜਦੇ ਦੀ ਚੁੜਾਈ ਚਾਰ ਹੱਥ ਅਰ ਏਹ ਗਿਆਰਾਂ ਪੜਦੇ ਇੱਕ ਨਾਪ ਦੇ ਹੋਣ</verse>
				<verse number="9">ਤੂੰ ਪੰਜ ਪੜਦੇ ਵੱਖਰੇ ਜੋੜੀਂ ਅਰ ਛੇ ਪੜਦੇ ਵੱਖਰੇ ਅਰ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ</verse>
				<verse number="10">ਤੂੰ ਪੰਜਾਹ ਬੀੜੇ ਉਸ ਪੜਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪੜਦੇ ਦੀ ਸੰਜਾਫ਼ ਵਿੱਚ ਬਣਾਈਂ</verse>
				<verse number="11">ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਰ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਰ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ</verse>
				<verse number="12">ਅਰ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਹਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ</verse>
				<verse number="13">ਅਰ ਉਹ ਤੰਬੂ ਦੇ ਪੜਦੇ ਦੀ ਲੰਬਾਈ ਦਾ ਵਾਧਾ ਏਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਹਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਾਊ ਰਹਿਣਗੇ</verse>
				<verse number="14">ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਬਣਾਈਂ।।</verse>
				<verse number="15">ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਖੜਵੀਆਂ ਫੱਟੀਆਂ ਡੇਹਰੇ ਲਈ ਬਣਾਈਂ</verse>
				<verse number="16">ਫੱਟੀ ਦੀ ਲੰਬਾਈ ਦਸ ਹੱਥ ਅਰ ਹਰ ਫੱਟੀ ਦੀ ਚੁੜਾਈ ਡੂਢ ਹੱਥ ਹੋਵੇ</verse>
				<verse number="17">ਅਰ ਹਰ ਫੱਟੀ ਵਿੱਚ ਦੋ ਚੂਲਾਂ ਇੱਕ ਦੂਜੀ ਨੂੰ ਜੋੜਨ ਲਈ ਹੋਣ ਐਉਂ ਤੂੰ ਡੇਹਰੇ ਦੀਆਂ ਸਾਰੀਆਂ ਫੱਟੀਆਂ ਬਣਾਈਂ</verse>
				<verse number="18">ਸੋ ਤੂੰ ਡੇਹਰੇ ਦੀਆਂ ਫੱਟੀਆਂ ਬਣਾਈਂ ਵੀਹ ਫੱਟੀਆਂ ਦੱਖਣ ਦੇ ਪਾਸੇ ਵੱਲ ਦੇ ਲਈ</verse>
				<verse number="19">ਅਤੇ ਤੂੰ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟੀਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੀ ਫੱਟੀ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ</verse>
				<verse number="20">ਅਰ ਡੇਹਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੀਆਂ</verse>
				<verse number="21">ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਅਤੇ ਦੂਜੀ ਫੱਟੀ ਹੇਠ ਦੋ ਛਿਥੀਆਂ</verse>
				<verse number="22">ਅਰ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਵੱਲ ਤੂੰ ਛੇ ਫੱਟੀਆਂ ਬਣਾਈਂ</verse>
				<verse number="23">ਤੂੰ ਦੋ ਫੱਟੀਆਂ ਡੇਹਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ</verse>
				<verse number="24">ਤਾਂ ਜੋ ਓਹ ਹੇਠਾਂ ਦੋਹਰੀਆਂ ਹੋਣ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਿਤ ਰਹਿਣ। ਐਉਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਓਹ ਹੋਣ</verse>
				<verse number="25">ਅਰ ਓਹ ਅੱਠ ਫੱਟੀਆਂ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਅਤੇ ਦੂਜੀ ਫੱਟੀ ਹੇਠ ਵੀ ਦੋ ਚੀਥੀਆਂ</verse>
				<verse number="26">ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਹਰੇ ਦੇ ਇੱਕ ਪਾਸੇ ਦੀਆਂ ਫੱਟੀਆਂ ਲਈ ਪੰਜ ਹੋੜੇ।</verse>
				<verse number="27">ਅਤੇ ਡੇਹਰੇ ਦੇ ਦੂਜੇ ਪਾਸੇ ਦੀਆਂ ਫੱਟੀਆਂ ਲਈ ਪੰਜ ਹੋੜੇ ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੀਆਂ ਫੱਟੀਆਂ ਲਈ ਪੰਜ ਹੋੜੇ</verse>
				<verse number="28">ਅਰ ਵਿਚਲਾ ਹੋੜਾ ਫੱਟੀਆਂ ਦੇ ਵਿਚਕਾਰੋਂ ਦੀ ਦੁਸਾਰ ਪਾਰ ਜਾਵੇਗਾ</verse>
				<verse number="29">ਅਰ ਤੂੰ ਫੱਟੀਆਂ ਨੂੰ ਸੋਨੇ ਨਾਲ ਮੜ੍ਹੀਂ ਅਰ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ</verse>
				<verse number="30">ਤੂੰ ਡੇਹਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਹਾੜ ਉੱਤੇ ਵਿਖਾਇਆ ਸੀ।।</verse>
				<verse number="31">ਤੂੰ ਨੀਲੇ ਬੈਂਗਣੀ ਅਰ ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪੜਦਾ ਬਣਾਈਂ। ਉਹ ਕਾਰੀਗਰ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ</verse>
				<verse number="32">ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚੌਂਹ ਥੰਮ੍ਹੀਆਂ ਉੱਤੇ ਲਮਕਾਵੀਂ ਅਰ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਰ ਓਹ ਚਾਂਦੀ ਦੀਆਂ ਚੌਂਹ ਚੀਥੀਆਂ ਉੱਤੇ ਹੋਣ</verse>
				<verse number="33">ਤੂੰ ਪੜਦੇ ਨੂੰ ਕੁੰਡੀਆਂ ਦੇ ਹੇਠ ਲੰਮਕਾਵੀਂ ਅਰ ਤੂੰ ਓੱਥੇ ਉਸ ਪੜਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਏਹ ਪੜਦਾ ਤੁਹਾਡੇ ਲਈ ਪਵਿੱਤ੍ਰ ਅਸਥਾਨ ਨੂੰ ਅੱਤ ਪਵਿੱਤ੍ਰ ਅਸਥਾਨ ਤੋਂ ਵੱਖਰਾ ਕਰੇਗਾ</verse>
				<verse number="34">ਤੂੰ ਪਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤ੍ਰ ਅਸਥਾਨ ਵਿੱਚ ਰੱਖੀਂ</verse>
				<verse number="35">ਤੂੰ ਮੇਜ਼ ਪੜਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਹਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਰ ਮੇਜ਼ ਉੱਤਰ ਦੇ ਪਾਸੇ ਵੱਲ ।।</verse>
				<verse number="36">ਤੂੰ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਅਰ ਕਿਰਮਚੀ ਰੰਗ ਦੇ ਮਹੀਨੇ ਉਣੇ ਹੋਏ ਕਤਾਨ ਦੀ ਬਣਾਈਂ। ਏਹ ਕਸੀਦੇਕਾਰ ਦਾ ਕੰਮ ਹੋਵੇ</verse>
				<verse number="37">ਤੂੰ ਓਟ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਰ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਰ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।।</verse>
			</chapter>
			<chapter number="27">
				<verse number="1">ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਪੰਜ ਹੱਥ ਲੰਮੀ ਅਤੇ ਪੰਜ ਹੱਥ ਚੌੜੀ ਬਣਾਈਂ। ਉਹ ਜਗਵੇਦੀ ਚੌਰਸ ਹੋਵੇ ਅਰ ਉਸ ਦੀ ਉਚਾਈ ਤਿੰਨ ਹੱਥ ਹੋਵੇ</verse>
				<verse number="2">ਤੂੰ ਉਹ ਦੇ ਸਿੰਙ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈ। ਉਹ ਦੇ ਸਿੰਙ ਉਸੇ ਤੋਂ ਹੋਣ ਅਰ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ</verse>
				<verse number="3">ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ ਅਰ ਉਹ ਦੇ ਕੜਛੇ ਅਰ ਉਹ ਦੇ ਬਾਟੇ ਅਰ ਉਹ ਦੀਆਂ ਤ੍ਰਿਸੂਲੀਆਂ ਅਰ ਉਹ ਦਿਆਂ ਅੰਗੀਠੀਆਂ ਬਣਾਈਂ</verse>
				<verse number="4">ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ । ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਝਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ</verse>
				<verse number="5">ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਦੀ ਰੱਖੀਂ। ਐਉਂ ਉਹ ਜਾਲੀ ਜਗਵੇਦੀ ਦੇ ਗੱਭੇ ਹੋਵੇ</verse>
				<verse number="6">ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ</verse>
				<verse number="7">ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਓਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ</verse>
				<verse number="8">ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਹਾੜ ਉੱਤੇ ਵਿਖਲਾਇਆ ਗਿਆ ਤਿਵੇਂ ਓਹ ਉਸ ਨੂੰ ਬਣਾਉਣ।।</verse>
				<verse number="9">ਐਉਂ ਤੂੰ ਡੇਹਰੇ ਦਾ ਹਾਤਾ ਬਣਾਈਂ- ਦੱਖਣ ਵੱਲ ਦੇ ਪਾਸੇ ਹਾਤੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ</verse>
				<verse number="10">ਅਤੇ ਉਹ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਵੀਹ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ</verse>
				<verse number="11">ਐਉਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਬੀਆਂ ਕਨਾਤਾਂ ਹੋਣ ਅਤੇ ਉਹ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਵੀਹ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ</verse>
				<verse number="12">ਹਾਤੇ ਦੀ ਚੁੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ</verse>
				<verse number="13">ਅਤੇ ਹਾਤੇ ਦੀ ਚੁੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ</verse>
				<verse number="14">ਅਤੇ ਫਾਟਕ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਰ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ</verse>
				<verse number="15">ਅਰ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ</verse>
				<verse number="16">ਹਾਤੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਰ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੇ ਬਣਾਈਂ ਅਤੇ ਏਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ</verse>
				<verse number="17">ਅਤੇ ਹਾਤੇ ਦੀਆਂ ਸਾਰੀਆਂ ਥੰਮ੍ਹੀਆਂ ਚੁਫੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ</verse>
				<verse number="18">ਹਾਤੇ ਦੀ ਲੰਬਾਈ ਸੌ ਹੱਥ ਅਰ ਚੁੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ</verse>
				<verse number="19">ਡੇਹਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਹਾਤੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।।</verse>
				<verse number="20">ਤੂੰ ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਤੇਰੇ ਕੋਲ ਨਿਰੋਲ ਕੁੱਟਮਾਂ ਜ਼ੈਤੂਨ ਦਾ ਤੇਲ ਚਾਨਣੇ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ</verse>
				<verse number="21">ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪੜਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਰ ਉਸ ਦੇ ਪੁੱਤ੍ਰ ਉਹ ਨੂੰ ਸ਼ਾਮ ਤੋਂ ਸਵੇਰ ਤੀਕ ਯਹੋਵਾਹ ਅੱਗੇ ਸਵਾਰਨ। ਏਹ ਸਦਾ ਦੀ ਬਿਧੀ ਪੀੜ੍ਹੀਆਂ ਤੀਕ ਇਸਰਾਏਲੀਆਂ ਵੱਲੋਂ ਹੈ।।</verse>
			</chapter>
			<chapter number="28">
				<verse number="1">ਤੂੰ ਆਪਣੇ ਭਰਾ ਹਾਰੂਨ ਅਰ ਉਸ ਦੇ ਨਾਲ ਉਸ ਦੇ ਪੁੱਤ੍ਹਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਰ ਉਸ ਦੇ ਪੁੱਤ੍ਰ ਨਾਦਾਬ, ਅਬੀਹੂ, ਅਲਆਜਾਰ, ਈਥਾਮਾਰ</verse>
				<verse number="2">ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤ੍ਰ ਬਸਤ੍ਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ</verse>
				<verse number="3">ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਬੋਲੀਂ ਕਿ ਓਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤ੍ਰਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ</verse>
				<verse number="4">ਜਿਹੜੇ ਬਸਤ੍ਰ ਓਹ ਬਣਾਉਣ ਸੋ ਏਹ ਹਨ- ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗ਼ਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਏਹ ਪਵਿੱਤ੍ਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਲਈ ਬਣਾਉਣ ਤਾਂ ਜੋ ਓਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ</verse>
				<verse number="5">ਅਤੇ ਓਹ ਸੋਨਾ, ਅਤੇ ਨੀਲਾ, ਬੈਂਗਣੀ, ਅਰ ਕਿਰਮਚੀ ਮਹੀਨ ਕਤਾਨ ਲੈਣ</verse>
				<verse number="6">ਅਰ ਓਹ ਏਫ਼ੋਦ ਨੂੰ ਸੋਨੇ, ਅਤੇ ਨੀਲੇ ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰ ਦਾ ਕੰਮ ਹੋਵੇ</verse>
				<verse number="7">ਅਰ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਐਉਂ ਉਹ ਜੋੜਿਆ ਜਾਵੇ</verse>
				<verse number="8">ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ</verse>
				<verse number="9">ਤੂੰ ਦੋ ਸੁਲੇਮਾਨੀ ਪੱਥਰ ਲੈਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਉੱਕਰੀਂ</verse>
				<verse number="10">ਉਨ੍ਹਾਂ ਦੇ ਛੇ ਨਾਉਂ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਦੇ ਅਨੁਸਾਰ</verse>
				<verse number="11">ਪੱਥਰਾਂ ਦੀ ਚਿੱਤਰਕਾਰੀ ਦੇ ਕੰਮ ਨਾਲ ਛਾਪ ਦੀ ਉੱਕਰਾਈ ਵਾਂਙੁ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖ਼ਾਨਿਆਂ ਵਿੱਚ ਜੜੀਂ</verse>
				<verse number="12">ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਏਹ ਦੋਨੋਂ ਪੱਥਰ ਰੱਖੀਂ। ਓਹ ਇਸਰਾਏਲ ਦੇ ਪੁੱਤ੍ਰਾਂ ਲਈ ਯਾਦਗੀਰੀ ਦੇ ਪੱਥਰ ਹੋਣ। ਐਉਂ ਹਾਰੂਨ ਉਨ੍ਹਾਂ ਦੇ ਨਾਉਂ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਾਰੀ ਲਈ ਲੈ ਜਾਵੇ।।</verse>
				<verse number="13">ਤੂੰ ਸੋਨੇ ਦੇ ਖ਼ਾਨੇ ਬਣਾਈਂ</verse>
				<verse number="14">ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜੀਰੀਆਂ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਓਹ ਗੁੰਦੀਆਂ ਹੋਈਆਂ ਜੰਜੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ</verse>
				<verse number="15">ਤੂੰ ਇੱਕ ਨਿਆਉਂ ਦਾ ਸੀਨਾ ਬੰਦ ਕਾਰੀਗਰ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਙੁ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ</verse>
				<verse number="16">ਓਹ ਚੌਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੁੜਾਈ ਇੱਕ ਗਿੱਠ ਹੋਵੇ</verse>
				<verse number="17">ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਜ਼ਬਰਜਦ, ਅਰਥਾਤ ਏਹ ਪਹਿਲੀ ਪਾਲ ਹੈ</verse>
				<verse number="18">ਦੂਜੀ ਪਾਲ ਵਿੱਚ ਪੱਨਾ, ਨੀਲਮ, ਦੂਧੀਯਾ ਬਿਲੌਰ</verse>
				<verse number="19">ਤੀਜੀ ਪਾਲ ਵਿੱਚ ਜ਼ਰਕਨ, ਹਰੀ ਅਕੀਕ. ਕਟਹਿਲਾ</verse>
				<verse number="20">ਚੌਥੀ ਪਾਲ ਵਿੱਚ ਬੈਰੂਜ਼. ਸੁਲੇਮਾਨੀ, ਯਸ਼ੁਬ। ਏਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ</verse>
				<verse number="21">ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉਕਰਾਈ ਵਾਂਙੁ ਹਰ ਇੱਕ ਦੇ ਨਾਉਂ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਹੋਣਗੇ</verse>
				<verse number="22">ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜੀਰੀ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਦੀ ਬਣਾਈਂ</verse>
				<verse number="23">ਅਤੇ ਤੂੰ ਸੀਨੇ ਬੰਦ ਉੱਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੋਂ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ</verse>
				<verse number="24">ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ</verse>
				<verse number="25">ਅਰ ਦੂਜੇ ਦੋਨੋਂ ਸਿਰੇ ਗੁੰਦੀਆਂ ਹੋਈਆਂ ਜੰਜੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕੱਤਰਾਂ ਉੱਤੇ ਅਗਲੇ ਪਾਸੇ ਰੱਖੀਂ</verse>
				<verse number="26">ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫ਼ੋਦ ਦੀ ਕਨਾਰੀ ਦੇ ਅੰਦਰਲੇ ਪਾਸੇ ਹਨ</verse>
				<verse number="27">ਤਾਂ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਰ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕੱਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪੱਟਕੇ ਦੇ ਉੱਤੇ ਰੱਖੀਂ</verse>
				<verse number="28">ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਓਹ ਅਜੇਹਾ ਬੰਨਣ੍ਹ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪੱਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲੇ</verse>
				<verse number="29">ਐਉਂ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਨਿਆਉਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤ੍ਰ ਅਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਏਹ ਸਦਾ ਦੀ ਯਾਦਗੀਰੀ ਹੋਵੇ</verse>
				<verse number="30">ਤੂੰ ਨਿਆਉਂ ਦੇ ਸੀਨੇ ਬੰਦ ਵਿੱਚ ਊਰੀਮ ਅਰ ਤੁੰਮੀਮ ਪਾਵੀਂ ਅਰ ਐਉਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਰ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦਾ ਨਿਆਉਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।।</verse>
				<verse number="31">ਤੂੰ ਏਫ਼ੋਦ ਦੇ ਚੋਗ਼ੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ</verse>
				<verse number="32">ਅਤੇ ਉਹ ਦੇ ਵਿਚਕਾਰ ਉਸ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ</verse>
				<verse number="33">ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਰੰਗ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਆਲੇ ਦੁਆਲੇ ਸੋਨੇ ਦੇ ਘੁੰਗਰੂ ਪਾਵੀਂ</verse>
				<verse number="34">ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਰ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ</verse>
				<verse number="35">ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੇ ਯਾਂ ਨਿਕੱਲੇ ਤਾਂ ਜੋ ਉਹ ਮਰ ਨਾ ਜਾਵੇ।।</verse>
				<verse number="36">ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤ੍ਰਾ ਬਣਾਈਂ ਅਤੇ ਉਹ ਦੇ ਉੱਤੇ ਛਾਪ ਦੀ ਉੱਕਰਾਈ ਵਰਗਾ ਏਹ ਉੱਕਰੀਂ “ ਯਹੋਵਾਹ ਲਈ ਪਵਿੱਤ੍ਰਤਾਈ ”</verse>
				<verse number="37">ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ</verse>
				<verse number="38">ਐਉਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤ੍ਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲੀ ਪਵਿੱਤ੍ਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤ੍ਰ ਪੁਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜੂਰੀ ਹੋਵੇ</verse>
				<verse number="39">ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਰ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ</verse>
				<verse number="40">ਤੂੰ ਹਾਰੂਨ ਦੇ ਪੁੱਤ੍ਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ</verse>
				<verse number="41">ਅਰ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤ੍ਰਾਂ ਨੂੰ ਏਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ</verse>
				<verse number="42">ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੀਕ ਹੋਵੇ</verse>
				<verse number="43">ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਉੱਤੇ ਹੋਵੇ ਜਦ ਓਹ ਮੰਡਲੀ ਦੇ ਤੰਬੂ ਵਿੱਚ ਵੜਨ ਯਾ ਜਗਵੇਦੀ ਕੋਲ ਜਾਣ ਭਈ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਨ ਅਜੇਹਾ ਨਾ ਹੋਵੇ ਭਈ ਓਹ ਅਪਰਾਧੀ ਹੋਕੇ ਮਰਨ। ਏਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।।</verse>
			</chapter>
			<chapter number="29">
				<verse number="1">ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਕਰੇਂ ਭਈ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਏਹ ਹੈ ਕਿ ਇੱਕ ਵਹਿੜਾ ਅਤੇ ਦੋ ਛੱਤ੍ਰੇ ਬੱਜ ਤੋਂ ਬਿਨਾਂ ਲਵੀਂ</verse>
				<verse number="2">ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਰ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ</verse>
				<verse number="3">ਅਤੇ ਤੂੰ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਵਹਿੜੇ ਅਤੇ ਦੋਹਾਂ ਛੱਤ੍ਰਿਆਂ ਨਾਲ ਨੇੜੇ ਲਿਆਵੀਂ</verse>
				<verse number="4">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਦੇ ਨੇੜੇ ਲਿਆਈਂ ਅਰ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ</verse>
				<verse number="5">ਤੂੰ ਬਸਤ੍ਰ ਲੈਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਰ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪੱਟਕੇ ਨਾਲ ਉਹ ਦਾ ਲੱਕ ਬੰਨ੍ਹੀਂ</verse>
				<verse number="6">ਤੂੰ ਉਸ ਦੇ ਸੀਸ ਉੱਤੇ ਅਮਾਮਾ ਰੱਖੀਂ ਅਤੇ ਪਵਿੱਤ੍ਰ ਤਾਜ ਅਮਾਮੇ ਉੱਤੇ ਰੱਖੀਂ</verse>
				<verse number="7">ਫੇਰ ਤੂੰ ਮਸਹ ਕਰਨ ਦਾ ਤੇਲ ਲੈਕੇ ਉਸ ਦੇ ਸੀਸ ਉੱਤੇ ਚੋਵੀਂ ਅਤੇ ਐਉਂ ਤੂੰ ਉਹ ਨੂੰ ਮਸਹ ਕਰੀਂ</verse>
				<verse number="8">ਫੇਰ ਉਸ ਦੇ ਪੁੱਤ੍ਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਉੱਤੇ ਕੁੜਤੇ ਪਹਿਨਾਈਂ</verse>
				<verse number="9">ਤੂੰ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਰ ਉਨ੍ਹਾਂ ਉੱਤੇ ਸਾਫ਼ੇ ਬੰਨ੍ਹੀਂ ਅਰ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਐਉਂ ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਥਾਪੀਂ</verse>
				<verse number="10">ਮੰਡਲੀ ਦੇ ਤੰਬੂ ਦੇ ਅੱਗੇ ਤੂੰ ਵਹਿੜੇ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਰ ਉਸ ਦੇ ਪੁੱਤ੍ਰ ਆਪਣੇ ਹੱਥ ਵਹਿੜੇ ਦੇ ਸਿਰ ਉੱਤੇ ਰੱਖਣ</verse>
				<verse number="11">ਫੇਰ ਤੂੰ ਉਸ ਵਹਿੜੇ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਅੱਗੇ ਕੱਟ ਸੁੱਟੀਂ</verse>
				<verse number="12">ਤੂੰ ਵਹਿੜੇ ਦਾ ਲਹੂ ਲੈਕੇ ਜਗਵੇਦੀ ਦੇ ਸਿੰਙਾਂ ਉੱਤੇ ਆਪਣੀ ਉਂਗਲੀ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨਿਉਂ ਉੱਤੇ ਡੋਹਲ ਦੇਈਂ</verse>
				<verse number="13">ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਰ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜਾ ਉਨ੍ਹਾਂ ਦੇ ਉੱਤੇ ਹੈ ਲੈਕੇ ਜਗਵੇਦੀ ਉੱਤੇ ਸਾੜ ਸੁੱਟੀਂ</verse>
				<verse number="14">ਪਰ ਵਹਿੜੇ ਦਾ ਮਾਸ ਅਤੇ ਉਸ ਦਾ ਚੰਮ ਅਤੇ ਗੋਹਾ ਤੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਏਹ ਪਾਪ ਦੀ ਬਲੀ ਹੈ।।</verse>
				<verse number="15">ਤੂੰ ਇੱਕ ਛੱਤ੍ਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਛੱਤ੍ਰੇ ਦੇ ਸਿਰ ਉੱਤੇ ਰੱਖਣ</verse>
				<verse number="16">ਤੂੰ ਉਸ ਛੱਤ੍ਰੇ ਨੂੰ ਕੱਟ ਸੁੱਟੀਂ ਅਰ ਉਸ ਦਾ ਲਹੂ ਲੈਕੇ ਜਗਵੇਦੀ ਉੱਤੇ ਆਲੇ ਦੁਆਲੇ ਛਿੜਕ ਦੇਈਂ</verse>
				<verse number="17">ਫੇਰ ਤੂੰ ਉਸ ਛੱਤ੍ਰੇ ਨੂੰ ਟੋਟੇ ਟੋਟੇ ਕਰੀਂ ਅਰ ਉਸ ਦੀਆਂ ਆਂਦਰਾਂ ਅਰ ਉਸ ਦੀਆਂ ਲੱਤਾਂ ਧੋਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ</verse>
				<verse number="18">ਸੋ ਤੂੰ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਦੀ ਬਲੀ ਹੈ। ਏਹ ਇੱਕ ਸੁਗੰਧਤਾ ਹੈ। ਏਹ ਯਹੋਵਾਹ ਲਈ ਅੱਗ ਦੀ ਭੇਟ ਹੈ।।</verse>
				<verse number="19">ਤੂੰ ਦੂਜਾ ਛੱਤ੍ਰਾ ਲਈਂ ਅਤੇ ਹਾਰੂਨ ਅਰ ਉਸ ਦੇ ਪੁੱਤ੍ਰ ਆਪਣੇ ਹੱਥ ਉਸ ਛੱਤ੍ਰੇ ਦੇ ਸਿਰ ਉੱਤੇ ਰੱਖਣ</verse>
				<verse number="20">ਤੂੰ ਉਸ ਛੱਤ੍ਰੇ ਨੂੰ ਕੱਟ ਸੁੱਟੀਂ ਅਰ ਉਸ ਦੇ ਲਹੂ ਵਿੱਚੋਂ ਲੈਕੇ ਹਾਰੂਨ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਪੁੱਤ੍ਰਾਂ ਦੇ ਸੱਜੇ ਕੰਨਾਂ ਦੀਆਂ ਪਾਪੜੀਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ ਦੁਆਲੇ ਛਿੜਕ ਦੇਈਂ</verse>
				<verse number="21">ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤ੍ਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਐਉਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤ੍ਰ ਅਰ ਉਸ ਦੇ ਨਾਲ ਉਸ ਦੇ ਪੁੱਤਾਂ ਦੇ ਬਸਤ੍ਰ ਪਵਿੱਤ੍ਰ ਕੀਤੇ ਜਾਣ</verse>
				<verse number="22">ਤੂੰ ਛੱਤ੍ਰੇ ਦੀ ਚਰਬੀ ਅਤੇ ਉਸ ਦੀ ਚੱਕੀ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਤੇ ਦੋਨੋਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂ ਕਿ ਉਹ ਛੱਤ੍ਰਾ ਥਾਪਨਾ ਦਾ ਹੈ</verse>
				<verse number="23">ਤੂੰ ਇੱਕ ਰੋਟੀ ਇੱਕ ਪਰਾਉਠਾ ਇੱਕ ਪੂੜਾ ਉਸ ਪਤੀਰੀ ਰੋਟੀ ਦੇ ਛਾਬੇ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ</verse>
				<verse number="24">ਤੂੰ ਸਭਨਾਂ ਨੂੰ ਹਾਰੂਨ ਦੀਆਂ ਹਥੇਲੀਆਂ ਉੱਤੇ ਅਤੇ ਉਸ ਦੇ ਪੁੱਤ੍ਰਾਂ ਦੀਆਂ ਹਥੇਲੀਆਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਯਹੋਵਾਹ ਲਈ ਹਿਲਾਵੀਂ</verse>
				<verse number="25">ਫੇਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਏਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ।।</verse>
				<verse number="26">ਤੂੰ ਹਾਰੂਨ ਦੇ ਥਾਪਨਾ ਦੇ ਛੱਤ੍ਰੇ ਦਾ ਸੀਨਾ ਲੈਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰੀ ਵੰਡ ਹੋਵੇਗਾ</verse>
				<verse number="27">ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੇ ਥਾਪਨਾ ਦੇ ਛੱਤ੍ਰੇ ਤੋਂ ਪਵਿੱਤ੍ਰ ਕਰੀਂ</verse>
				<verse number="28">ਸੋ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁਖ ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।।</verse>
				<verse number="29">ਪਵਿੱਤ੍ਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮੰਗਰੋਂ ਉਸ ਦੇ ਪੁੱਤ੍ਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਓਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ</verse>
				<verse number="30">ਸੱਤ ਦਿਨ ਜਿਹੜਾ ਪੁੱਤ੍ਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ</verse>
				<verse number="31">ਤੂੰ ਥਾਪਨਾ ਦੇ ਛੱਤ੍ਰੇ ਨੂੰ ਲੈਕੇ ਉਸ ਦਾ ਮਾਸ ਇੱਕ ਪਵਿੱਤ੍ਰ ਅਸਥਾਨ ਵਿੱਚ ਉਬਾਲੀਂ</verse>
				<verse number="32">ਅਤੇ ਹਾਰੂਨ ਅਰ ਉਸ ਦੇ ਪੁੱਤ੍ਰ ਛੱਤ੍ਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਖਾਣ</verse>
				<verse number="33">ਓਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪਰਾਸਚਿਤ ਕੀਤਾ ਗਿਆ ਤਾਂ ਜੋ ਓਹ ਥਾਪੇ ਅਤੇ ਪਵਿੱਤ੍ਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਓਹ ਪਵਿੱਤ੍ਰ ਹਨ</verse>
				<verse number="34">ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੀਕ ਕੁਝ ਬਾਕੀ ਰਹੇ ਤਾਂ ਤੂੰ ਉਸ ਬੱਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤ੍ਰ ਹੈ।।</verse>
				<verse number="35">ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਲਈਂ ਓਦਾਂ ਹੀਂ ਕਰੀਂ ਜਿੱਦਾਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੀਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ</verse>
				<verse number="36">ਪਾਪ ਦੀ ਭੇਟ ਦਾ ਵਹਿੜਾ ਨਿੱਤ ਪਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁਧ ਕਰੀਂ। ਜਦ ਤੂੰ ਉਸ ਲਈ ਪਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤ੍ਰ ਕਰਨ ਲਈ ਤੇਲ ਚੋਵੀਂ</verse>
				<verse number="37">ਸੱਤ ਦਿਨ ਤੀਕ ਤੂੰ ਜਗਵੇਦੀ ਲਈ ਪਰਾਸਚਿਤ ਕਰ ਕੇ ਉਹ ਨੂੰ ਪਵਿੱਤ੍ਰ ਕਰੀਂ ਸੋ ਉਹ ਜਗਵੇਦੀ ਅੱਤ ਪਵਿੱਤ੍ਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤ੍ਰ ਹੋਵੇਗਾ।।</verse>
				<verse number="38">ਉਹ ਜਿਹੜਾ ਤੈਂ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਏਹ ਹੈ — ਇੱਕ ਇੱਕ ਵਰਹੇ ਦੇ ਦੋ ਲੇਲੇ ਨਿੱਤ ਨਿੱਤ ਸਦਾ ਲਈ</verse>
				<verse number="39">ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮਾਂ ਨੂੰ ਚੜ੍ਹਾਵੀਂ</verse>
				<verse number="40">ਅਤੇ ਇੱਕ ਲੇਲੇ ਨਾਲ ਏਫਾ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ ਅਤੇ ਮਧ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ</verse>
				<verse number="41">ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਰ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਚੜ੍ਹਾਵੀਂ</verse>
				<verse number="42">ਏਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ</verse>
				<verse number="43">ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤ੍ਰ ਕੀਤਾ ਜਾਵੇਗਾ</verse>
				<verse number="44">ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤ੍ਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤ੍ਰ ਕਰਾਂਗਾ</verse>
				<verse number="45">ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ</verse>
				<verse number="46">ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।।</verse>
			</chapter>
			<chapter number="30">
				<verse number="1">ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ</verse>
				<verse number="2">ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ</verse>
				<verse number="3">ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ</verse>
				<verse number="4">ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ</verse>
				<verse number="5">ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ</verse>
				<verse number="6">ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ</verse>
				<verse number="7">ਅਰ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰ ਦੇ ਸਮੇ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਏਹ ਧੁਖਾਵੇ</verse>
				<verse number="8">ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ</verse>
				<verse number="9">ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਹਲਿਓ</verse>
				<verse number="10">ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।।</verse>
				<verse number="11">ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="12">ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ</verse>
				<verse number="13">ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ</verse>
				<verse number="14">ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਵੀਹ ਵਰਹੇ ਦੇ ਅਰ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ</verse>
				<verse number="15">ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪਰਾਣਾਂ ਦੇ ਪਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ</verse>
				<verse number="16">ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।।</verse>
				<verse number="17">ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ</verse>
				<verse number="18">ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ</verse>
				<verse number="19">ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਪੈਰ ਧੋਣ</verse>
				<verse number="20">ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ</verse>
				<verse number="21">ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।।</verse>
				<verse number="22">ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ</verse>
				<verse number="23">ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ</verse>
				<verse number="24">ਅਤੇ ਤੱਜ ਪੰਜ ਸੌ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਤਾ ਤੇਲ ਇਕ ਹੀਨ</verse>
				<verse number="25">ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ</verse>
				<verse number="26">ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ</verse>
				<verse number="27">ਨਾਲੇ ਮੇਜ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ</verse>
				<verse number="28">ਅਤੇ ਹੋਮ ਦੀ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਰ ਉਸ ਦੀ ਚੌਕੀ ਨੂੰ</verse>
				<verse number="29">ਤੂੰ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਕਿ ਓਹ ਅੱਤ ਪਵਿੱਤ੍ਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤ੍ਰ ਹੋਵੇਗਾ</verse>
				<verse number="30">ਤਾਂ ਤੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ</verse>
				<verse number="31">ਅਤੇ ਤੂੰ ਇਸਰਾਏਲੀਆਂ ਨੂੰ ਬੋਲੀਂ ਭਈ ਏਹ ਮਲਣ ਦਾ ਪਵਿੱਤ੍ਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੀਕ ਹੋਵੇ</verse>
				<verse number="32">ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ</verse>
				<verse number="33">ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।</verse>
				<verse number="34">ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ- ਏਹ ਇੱਕੋ ਵਜਨ ਦੇ ਹੋਣ</verse>
				<verse number="35">ਤੂੰ ਓਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤ੍ਰ ਹੋਵੇ</verse>
				<verse number="36">ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ</verse>
				<verse number="37">ਜਿਹੜੀ ਧੂਪ ਤੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤ੍ਰ ਹੋਵੇ</verse>
				<verse number="38">ਜਿਹੜਾ ਮਨੁੱਖ ਉਸ ਵਾਂਙੁ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।।</verse>
			</chapter>
			<chapter number="31">
				<verse number="1">ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ</verse>
				<verse number="2">ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤ੍ਰ ਹੈ ਅਤੇ ਹੂਰ ਦਾ ਪੋਤ੍ਰਾ ਹੈ ਅਰ ਯਹੂਦਾਹ ਦੀ ਗੋਤ ਦਾ ਹੈ ਨਾਉਂ ਲੈਕੇ ਸੱਦਿਆ ਹੈ</verse>
				<verse number="3">ਅਤੇ ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ</verse>
				<verse number="4">ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ</verse>
				<verse number="5">ਨਾਲੇ ਜੋੜਨ ਲਈ ਪੱਥਰਾਂ ਦੀ ਉੱਕਰਾਈ ਅਤੇ ਲੱਕੜੀ ਦੀ ਉੱਕਰਾਈ ਕਰੇ ਅਰ ਸਾਰੀ ਕਾਰੀਗਰੀ ਨਾਲ ਕਰੇ</verse>
				<verse number="6">ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤ੍ਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਓਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ</verse>
				<verse number="7">ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪਰਾਸਚਿਤ ਦਾ ਸਰਪੋਸ਼ ਜਿਹੜਾ ਉਸ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ</verse>
				<verse number="8">ਨਾਲੇ ਮੇਜ਼ ਅਰ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ</verse>
				<verse number="9">ਅਤੇ ਹੋਮ ਦੀ ਭੇਟ ਦੀ ਜਗਵੇਦੀ ਅਰ ਉਸ ਦਾ ਸਾਰਾ ਸਮਾਨ ਅਤੇ ਹੌਦ ਅਰ ਉਸ ਦੀ ਚੌਂਕੀ</verse>
				<verse number="10">ਅਤੇ ਮਹੀਨ ਉਣੇ ਹੋਏ ਬਸਤ੍ਰ ਅਤੇ ਹਾਰੂਨ ਜਾਜਕ ਦੇ ਪਵਿੱਤ੍ਰ ਬਸਤ੍ਰ ਅਤੇ ਉਸ ਦੇ ਪੁੱਤ੍ਰਾਂ ਦੇ ਬਸਤ੍ਰ ਜਦ ਓਹ ਜਾਜਕਾਈ ਦੀ ਉਪਾਸਨਾ ਕਰਨ</verse>
				<verse number="11">ਅਤੇ ਮਸਹ ਕਰਨ ਦਾ ਤੇਲ ਅਰ ਸੁਗੰਧ ਵਾਲੀ ਧੂਪ ਪਵਿੱਤ੍ਰ ਅਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਓਹ ਕਰਨ।।</verse>
				<verse number="12">ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ</verse>
				<verse number="13">ਤੂੰ ਇਸਰਾਏਲੀਆਂ ਨੂੰ ਬੋਲ ਭਈ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕ ਇੱਕ ਨਿਸ਼ਾਨ ਹੈ ਭਈ ਤੁਸੀਂ ਜਾਣੋਂ ਕਿ ਮੈਂ ਯਹੋਵਾਹ ਤੁਹਾਡਾ ਪਵਿੱਤ੍ਰ ਕਰਨ ਵਾਲਾ ਹਾਂ</verse>
				<verse number="14">ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤ੍ਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜਰੂਰ ਮਾਰਿਆ ਜਾਵੇ ਕਿਉਂ ਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="15">ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਯਹੋਵਾਹ ਲਈ ਪਵਿੱਤ੍ਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜਰੂਰ ਮਾਰਿਆ ਜਾਵੇ</verse>
				<verse number="16">ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੀਕ ਇੱਕ ਵਿਸਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ</verse>
				<verse number="17">ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂ ਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸਰਾਮ ਕੀਤਾ ਅਤੇ ਸ਼ਾਂਤ ਪਾਈ।।</verse>
				<verse number="18">ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।।</verse>
			</chapter>
			<chapter number="32">
				<verse number="1">ਜਾਂ ਲੋਕਾਂ ਨੇ ਵੇਖਿਆ ਭਈ ਮੂਸਾ ਨੇ ਪਹਾੜੋਂ ਲਹਿਣ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ</verse>
				<verse number="2">ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਤੀਵੀਆਂ ਅਤੇ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ</verse>
				<verse number="3">ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ</verse>
				<verse number="4">ਤਾਂ ਉਸ ਨੇ ਓਹ ਉਨ੍ਹਾਂ ਦੇ ਹੱਥੋਂ ਲੈ ਲਏ ਅਰ ਉਨ੍ਹਾਂ ਨੂੰ ਢਾਲ ਕੇ ਇੱਕ ਉਕੱਰਨ ਵਾਲੇ ਸੰਦ ਨਾਲ ਘੜ ਕੇ ਉਹ ਦਾ ਇੱਕ ਬੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ</verse>
				<verse number="5">ਜਦ ਹਾਰੂਨ ਨੇ ਏਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਭਲਕੇ ਯਹੋਵਾਹ ਦਾ ਪਰਬ ਹੈ</verse>
				<verse number="6">ਤਾਂ ਓਹ ਅਗਲੇ ਦਿਨ ਸਵੇਰ ਨੂੰ ਉੱਠੇ ਅਰ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁੱਖ ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਰ ਹੱਸਣ ਖੇਲਣ ਨੂੰ ਉੱਠੇ।।</verse>
				<verse number="7">ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਹਠਾੜ ਨੂੰ ਜਾਹ ਕਿਉਂ ਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ</verse>
				<verse number="8">ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ</verse>
				<verse number="9">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਏਹ ਲੋਕ ਹਠੀ ਹਨ</verse>
				<verse number="10">ਹੁਣ ਤੂੰ ਮੈਨੂੰ ਇਕੱਲਾ ਹੋਣ ਦੇਹ ਤਾਂ ਜੋ ਮੇਰਾ ਕਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਰ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੈਥੋਂ ਇੱਕ ਵੱਡੀ ਕੌਮ ਬਣਾਵਾਂਗਾ</verse>
				<verse number="11">ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾਕੇ ਆਖਿਆ, ਹੇ ਯਹੋਵਾਹ ਤੇਰਾ ਕਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ?</verse>
				<verse number="12">ਮਿਸਰੀ ਕਿਉਂ ਆਖਣ ਭਈ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਜ਼ਮੀਨ ਉੱਤੋਂ ਮੁਕਾ ਦੇਵੇ? ਆਪਣੇ ਕਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਾਉਣ ਤੋਂ ਹਟ ਜਾਣਾ</verse>
				<verse number="13">ਤੂੰ ਆਪਣੇ ਸੇਵਕ ਅਬਰਾਹਾਮ ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੈਂ ਆਪਣੀ ਹੀ ਸੌਂਹ ਖਾਕੇ ਆਖਿਆ ਸੀ ਭਈ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ ਅਤੇ ਏਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਓਹ ਸਦਾ ਲਈ ਓਹ ਦੇ ਅਧਕਾਰੀ ਹੋਣਗੇ</verse>
				<verse number="14">ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।।</verse>
				<verse number="15">ਤਾਂ ਮੂਸਾ ਮੁੜ ਕੇ ਪਹਾੜ ਤੋਂ ਹਠਾੜ ਨੂੰ ਆਇਆ ਅਤੇ ਸਾਖੀ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਓਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ</verse>
				<verse number="16">ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ</verse>
				<verse number="17">ਜਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ</verse>
				<verse number="18">ਤਾਂ ਉਸ ਆਖਿਆ, ਏਹ ਰੌਲਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਰ ਨਾ ਏਹ ਰੌਲਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ</verse>
				<verse number="19">ਤਾਂ ਐਉਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਬੱਛੇ ਅਤੇ ਨੱਚਣ ਨੂੰ ਡਿੱਠਾ ਤਾਂ ਮੂਸਾ ਦਾ ਕਰੋਧ ਅੱਤ ਭੜਕ ਉੱਠਿਆ ਅਰ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਪਹਾੜ ਦੇ ਹੇਠ ਉਨ੍ਹਾਂ ਨੂੰ ਭੰਨ ਸੁੱਟਿਆ</verse>
				<verse number="20">ਅਤੇ ਉਸ ਬੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਉਸ ਦਾ ਪੀਪਾ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਰ ਇਸਰਾਏਲੀਆਂ ਨੂੰ ਪਿਲਾ ਛੱਡਿਆ</verse>
				<verse number="21">ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?</verse>
				<verse number="22">ਅੱਗੋਂ ਹਾਰੂਨ ਨੇ ਆਖਿਆ, ਮੇਰੇ ਸਵਾਮੀ ਦਾ ਕਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਭਈ ਓਹ ਬੁਰਿਆਈ ਉੱਤੇ ਤਿਆਰ ਹਨ</verse>
				<verse number="23">ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਲਈ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ</verse>
				<verse number="24">ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿੰਨ੍ਹਾਂ ਕੋਲ ਸੋਨਾ ਹੈ ਓਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਰ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਏਹ ਬੱਛਾ ਨਿੱਕਲ ਆਇਆ।।</verse>
				<verse number="25">ਜਾਂ ਮੂਸਾ ਨੇ ਲੋਕਾਂ ਨੂੰ ਡਿੱਠਾ ਭਈ ਓਹ ਬੇ ਲਗਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ ਲਗਾਮ ਕੀਤਾ</verse>
				<verse number="26">ਤਾਂ ਮੂਸਾ ਨੇ ਡੇਰੇ ਦੇ ਫਾਟਕ ਕੋਲ ਖਲੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ</verse>
				<verse number="27">ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਸਭ ਮਨੁੱਖ ਆਪਣੀਆਂ ਤੇਗਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੀਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗਵਾਂਢੀ ਨੂੰ ਵੱਢ ਸੁੱਟਣ</verse>
				<verse number="28">ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਰ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜਾਰ ਮਨੁੱਖ ਡਿੱਗੇ</verse>
				<verse number="29">ਮੂਸਾ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ । ਹਾਂ, ਹਰ ਇੱਕ ਮਨੁੱਖ ਆਪਣੇ ਪੁੱਤ੍ਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।।</verse>
				<verse number="30">ਅਗਲੇ ਦਿਨ ਐਉਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸਾਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ । ਸ਼ਾਇਤ ਮੈਂ ਤੁਹਾਡੇ ਪਾਪ ਦਾ ਪਰਾਸਚਿਤ ਕਰਾਂ</verse>
				<verse number="31">ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ</verse>
				<verse number="32">ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਰ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੈਂ ਲਿਖੀ ਹੈ ਮੈਨੂੰ ਮਿਟਾ ਸੁੱਟੀਂ</verse>
				<verse number="33">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ</verse>
				<verse number="34">ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾਹ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ</verse>
				<verse number="35">ਅਰ ਯਹੋਵਾਹ ਨੇ ਬੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ।।</verse>
			</chapter>
			<chapter number="33">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,ਏਥੋਂ ਤੁਰ ਕੇ ਤੂੰ ਅਤੇ ਏਹ ਲੋਕ ਜਿੰਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਕਿ ਮੈਂ ਏਹ ਤੁਹਾਡੀ ਅੰਸ ਨੂੰ ਦੇਵਾਂਗਾ</verse>
				<verse number="2">ਅਰ ਮੈਂ ਤੇਰੇ ਅੱਗੇ ਇੱਕ ਦੂਤ ਘੱਲਾਂਗਾ ਅਰ ਮੈਂ ਕਨਾਨੀ, ਅਮੋਰੀ, ਹਿੱਤੀ, ਫਰਿੱਜੀ ਹਿੱਵੀ ਅਰ ਯਬੂਸੀਆਂ ਨੂੰ ਧੱਕ ਦੇਵਾਂਗਾ</verse>
				<verse number="3">ਉਸ ਦੇਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਪਰ ਮੈਂ ਤੁਹਾਡੇ ਨਾਲ ਨਾਲ ਉਤਾਹਾਂ ਨਾ ਜਾਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ</verse>
				<verse number="4">ਜਾਂ ਲੋਕਾਂ ਨੇ ਏਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ</verse>
				<verse number="5">ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਹਾਠੇ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ ਨਾਲ ਉਤਾਹਾਂ ਜਾਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਭਈ ਤੁਹਾਡੇ ਨਾਲ ਕੀ ਕਰਾਂ</verse>
				<verse number="6">ਇਸਰਾਏਲੀਆਂ ਨੇ ਹੋਰੇਬ ਦੇ ਪਹਾੜ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ</verse>
				<verse number="7">ਤਾਂ ਮੂਸਾ ਇੱਕ ਤੰਬੂ ਲੈਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਐਉਂ ਹੋਇਆ ਭਈ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ</verse>
				<verse number="8">ਅਰ ਐਉਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਬੂਹੇ ਕੋਲ ਖਲੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ</verse>
				<verse number="9">ਅਤੇ ਐਉਂ ਸੀ ਭਈ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਬੂਹੇ ਉੱਤੇ ਖਲੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ</verse>
				<verse number="10">ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਬੂਹੇ ਉੱਤੇ ਖਲੋਤਾ ਵੇਖਿਆ ਤਾਂ ਸਾਰੇ ਲੋਕ ਉੱਠ ਖਲੋਤੇ ਅਰ ਆਪੋ ਆਪਣੇ ਤੰਬੂ ਦੇ ਬੂਹੇ ਵਿੱਚ ਮੱਥਾ ਟੇਕਿਆ</verse>
				<verse number="11">ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤ੍ਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।।</verse>
				<verse number="12">ਫੇਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾਹ ਪਰ ਤੈਂ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਘੱਲੇਂਗਾ ਤਾਂ ਵੀ ਤੈਂ ਆਖਿਆ ਹੈ, ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ</verse>
				<verse number="13">ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਏਹ ਕੌਮ ਤੇਰੀ ਪਰਜਾ ਹੈ</verse>
				<verse number="14">ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਸੰਗ ਜਾਵੇਗੀ ਅਤੇ ਮੈਂ ਤੈਨੂੰ ਵਿਸਰਾਮ ਦਿਆਂਗਾ</verse>
				<verse number="15">ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਸੰਗ ਨਹੀਂ ਜਾਂਦੀ ਤਾਂ ਸਾਨੂੰ ਏਥੋਂ ਉਤਾਹਾਂ ਨਾ ਲੈ ਜਾਵੀਂ</verse>
				<verse number="16">ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ?</verse>
				<verse number="17">ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੈਂ ਕੀਤੀ ਹੈ ਮੈਂ ਏਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ</verse>
				<verse number="18">ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ</verse>
				<verse number="19">ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਰ ਤੇਰੇ ਅੱਗੇ ਯਹੋਵਾਹ ਦੇ ਨਾਉਂ ਦਾ ਪਰਚਾਰ ਕਰਾਂਗਾ ਅਰ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਮ ਕਰਨਾ ਹੈ ਰਹਮ ਕਰਾਂਗਾ</verse>
				<verse number="20">ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸੱਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸੱਕਦਾ</verse>
				<verse number="21">ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਰ ਤੂੰ ਇੱਕ ਚਟਾਨ ਉੱਤੇ ਖਲੋ ਜਾਵੀਂ</verse>
				<verse number="22">ਅਰ ਐਉਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੁੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ</verse>
				<verse number="23">ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰਾ ਪਿੱਛਾ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।।</verse>
			</chapter>
			<chapter number="34">
				<verse number="1">ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫੱਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਓਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ</verse>
				<verse number="2">ਸਵੇਰ ਤੋਂ ਤਿਆਰ ਹੋ ਅਰ ਸਵੇਰ ਨੂੰ ਸੀਨਈ ਪਹਾੜ ਉੱਤੇ ਚੜ੍ਹ ਅਰ ਓੱਥੇ ਪਹਾੜ ਦੀ ਟੀਸੀ ਉੱਤੇ ਮੇਰੇ ਲਈ ਖਲੋ ਰਹੁ</verse>
				<verse number="3">ਤੇਰੇ ਸੰਗ ਕੋਈ ਮਨੁੱਖ ਨਾ ਚੜ੍ਹੇ ਅਰ ਸਾਰੇ ਪਹਾੜ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਰ ਨਾ ਹੀ ਉਸ ਪਹਾੜ ਦੇ ਅੱਗੇ ਇੱਜੜ ਚੁਗੇ ਅਰ ਨਾ ਹੀ ਚੌਣਾ</verse>
				<verse number="4">ਉਪਰੰਤ ਉਸ ਨੇ ਪਹਿਲੇ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜੀਆਂ ਅਰ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਹਾੜ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਰ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ</verse>
				<verse number="5">ਯਹੋਵਾਹ ਬੱਦਲ ਵਿੱਚ ਉੱਤਰਿਆ ਅਰ ਉੱਥੇ ਉਸ ਦੇ ਨਾਲ ਖਲੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ</verse>
				<verse number="6">ਅਰ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਐਉਂ ਪਰਚਾਰ ਕੀਤਾ, ਯਹੋਵਾਹ,ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕਰੋਧ ਵਿੱਚ ਧੀਰਜੀ ਅਰ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ</verse>
				<verse number="7">ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੁੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ</verse>
				<verse number="8">ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ</verse>
				<verse number="9">ਅਤੇ ਉਸ ਆਖਿਆ, ਹੇ ਪ੍ਰਭੁ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੁ ਸਾਡੇ ਨਾਲ ਨਾਲ ਚੱਲੇ ਭਾਵੇਂ ਏਹ ਹਠੀਏ ਹੀ ਲੋਕ ਹਨ ਅਰ ਸਾਡਾ ਕੁਧਰਮ ਅਰ ਸਾਡਾ ਪਾਪ ਬਖ਼ਸ਼ੇ ਅਰ ਸਾਨੂੰ ਆਪਣਾ ਅਧਕਾਰੀ ਬਣਾਵੇ</verse>
				<verse number="10">ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜੇਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿੰਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦਾ ਕੰਮ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ</verse>
				<verse number="11">ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੋਂ ਅਮੋਰੀ, ਕਨਾਨੀ, ਹਿੱਤੀ, ਫਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ</verse>
				<verse number="12">ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਜਿੱਥੇ ਤੂੰ ਜਾਂਦਾ ਹੈ ਅਜੇਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ</verse>
				<verse number="13">ਕਿਉਂ ਜੋ ਤੁਸਾਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਰ ਉਨ੍ਹਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ ਨੂੰ ਵੱਢ ਸੁੱਟਣਾ</verse>
				<verse number="14">ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ</verse>
				<verse number="15">ਮਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਅਤੇ ਜਦ ਓਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਰ ਤੂੰ ਉਸ ਦੀ ਬਲੀ ਤੋਂ ਖਾਵੇਂ</verse>
				<verse number="16">ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਲਵੇਂ ਅਰ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤ੍ਰਾਂ ਤੋਂ ਵੀ ਆਪਣਿਆਂ ਦੇਵਤਿਆਂ ਦੇ ਮੱਗਰ ਜਨਾਂਕਾਰੀ ਕਰਾਉਣ।।</verse>
				<verse number="17">ਤੂੰ ਆਪਣੇ ਲਈ ਢਾਲੇ ਹੋਏ ਦੇਵਤੇ ਨਾ ਬਣਾਈਂ</verse>
				<verse number="18">ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ</verse>
				<verse number="19">ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਲੋਠੇ ਨਰ ਮੇਰੇ ਹਨ</verse>
				<verse number="20">ਪਰ ਖੋਤੀ ਦੇ ਪਲੋਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇ ਤਾਂ ਤੂੰ ਉਸ ਦੀ ਧੌਣ ਭੰਨ ਸੱਟੀਂ। ਆਪਣੇ ਪੁੱਤ੍ਰਾਂ ਵਿੱਚੋਂ ਹਰ ਇੱਕ ਪਲੋਠੇ ਨੂੰ ਤੂੰ ਛੁਡਾਵੀਂ ਅਤੇ ਓਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ</verse>
				<verse number="21">ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸਰਾਮ ਕਰੀਂ</verse>
				<verse number="22">ਅਤੇ ਤੂੰ ਅਠਵਾਰੇ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ</verse>
				<verse number="23">ਵਰਹੇ ਵਿੱਚ ਤਿੰਨ ਵਾਰੀ ਤੇਰੇ ਸਾਰੇ ਨਰ ਪ੍ਰਭੁ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਵਿਖਲਾਈ ਦੇਣ</verse>
				<verse number="24">ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਵਿਖਲਾਈ ਦੇਵੇਂ</verse>
				<verse number="25">ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੀਕ ਰੱਖ ਛੱਡੀਂ</verse>
				<verse number="26">ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਲਿਆਵੀਂ। ਤੂੰ ਪਠੋਰੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।।</verse>
				<verse number="27">ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ</verse>
				<verse number="28">ਉਹ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ</verse>
				<verse number="29">ਤਾਂ ਐਉਂ ਹੋਇਆ ਕਿ ਜਾਂ ਮੂਸਾ ਸੀਨਈ ਪਹਾੜ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਹਾੜ ਤੋਂ ਉਤਰਨ ਦੇ ਸਮੇ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਾਲੂਮ ਨਾ ਹੋਇਆ ਭਈ ਉਸਦੇ ਮੂੰਹ ਦੀ ਖੱਲ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦੀ ਹੈ</verse>
				<verse number="30">ਜਦ ਹਾਰੂਨ ਨੇ ਅਤੇ ਸਾਰੇ ਇਸਰਾਏਲੀਆਂ ਨੇ ਮੂਸਾ ਨੂੰ ਡਿੱਠਾ ਤਾਂ ਵੇਖੋ ਉਸ ਦੇ ਮੂੰਹ ਦੀ ਖੱਲ ਚਮਕਦੀ ਸੀ ਅਰ ਓਹ ਉਸ ਦੇ ਨੇੜੇ ਜਾਣ ਤੋਂ ਡਰੇ</verse>
				<verse number="31">ਤਾਂ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਰ ਮੰਡਲੀ ਦੇ ਸਾਰੇ ਪਰਧਾਨ ਉਸ ਦੇ ਕੋਲ ਮੁੜ ਆਏ ਅਰ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ</verse>
				<verse number="32">ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਹਾੜ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ</verse>
				<verse number="33">ਜਾਂ ਮੁਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪੜਦਾ ਪਾ ਲਿਆ</verse>
				<verse number="34">ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪੜਦਾ ਲਾਹ ਸੁੱਟਦਾ ਸੀ ਜਦ ਤੀਕ ਉਹ ਬਾਹਰ ਨਹੀਂ ਸੀ ਆਉਂਦਾ ਅਰ ਬਾਹਰ ਆਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ</verse>
				<verse number="35">ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਭਈ ਮੂਸਾ ਜੇ ਮੂੰਹ ਦੀ ਖੱਲ ਚਮਕਦੀ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਸੀ ਜਦ ਤੀਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ ।।</verse>
			</chapter>
			<chapter number="35">
				<verse number="1">ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਏਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ</verse>
				<verse number="2">ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸਰਾਮ ਦਾ ਪਵਿੱਤ੍ਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ</verse>
				<verse number="3">ਤੁਸਾਂ ਆਪਣੇ ਵਾਸਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।।</verse>
				<verse number="4">ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਏਹ ਹੈ</verse>
				<verse number="5">ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ— ਸੋਨਾ ਚਾਂਦੀ ਪਿੱਤਲ</verse>
				<verse number="6">ਅਰ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ</verse>
				<verse number="7">ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਰ ਬੱਕਰਿਆਂ ਦੀਆਂ ਖੱਲਾਂ ਅਰ ਸ਼ਿੱਟੀਮ ਦੀ ਲੱਕੜੀ</verse>
				<verse number="8">ਅਰ ਦੀਵੇ ਦਾ ਤੇਲ ਅਰ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ</verse>
				<verse number="9">ਸੁਲੇਮਾਨੀ ਪੱਥਰ ਅਤੇ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ</verse>
				<verse number="10">ਤੁਹਾਡੇ ਵਿੱਚੋਂ ਹਰ ਇੱਕ ਚਤਰਾ ਆਵੇ ਅਰ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ</verse>
				<verse number="11">ਡੇਹਰਾ ਅਰ ਉਸ ਦਾ ਤੰਬੂ ਅਰ ਉਸ ਦਾ ਢੱਕਣ ਅਰ ਉਸ ਦੀਆਂ ਕੁੰਡੀਆਂ ਅਰ ਉਸ ਦੀਆਂ ਫੱਟੀਆਂ ਅਰ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ</verse>
				<verse number="12">ਸੰਦੂਕ ਅਤੇ ਉਸ ਦੀਆਂ ਚੋਬਾਂ ਪਰਾਸਚਿਤ ਦਾ ਸਰਪੋਸ਼ ਅਰ ਓਟ ਦਾ ਪੜਦਾ</verse>
				<verse number="13">ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਅਤੇ ਹਜ਼ੂਰੀ ਦੀ ਰੋਟੀ</verse>
				<verse number="14">ਸ਼ਮਾਦਾਨ ਚਾਨਣਾ ਦੇਣ ਲਈ ਅਤੇ ਉਸ ਦਾ ਸਮਾਨ ਅਰ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ</verse>
				<verse number="15">ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਹਰੇ ਦੇ ਦਰਵੱਜੇ ਕੋਲ ਬੂਹੇ ਦੀ ਓਟ</verse>
				<verse number="16">ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਰ ਉਸ ਦਾ ਸਾਰਾ ਸਮਾਨ ਹੌਦ ਅਤੇ ਉਹ ਦੀ ਚੌਂਕੀ</verse>
				<verse number="17">ਹਾਤੇਂ ਦੀਆਂ ਕਨਾਤਾਂ ਅਰ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ ਅਰ ਹਾਤੇ ਦੇ ਫਾਟਕ ਦੀ ਓਟ</verse>
				<verse number="18">ਡੇਹਰੇ ਦੀਆਂ ਕੀਲੀਆਂ ਅਤੇ ਹਾਤੇ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ</verse>
				<verse number="19">ਅਤੇ ਮਹੀਨ ਉਣੇ ਹੋਏ ਬਸਤ੍ਰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਅਤੇ ਹਾਰੂਨ ਜਾਜਕ ਲਈ ਪਵਿੱਤ੍ਰ ਬਸਤ੍ਰ ਅਰ ਉਹ ਦੇ ਪੁੱਤ੍ਰਾਂ ਲਈ ਅਤੇ ਓਹਨਾਂ ਦੇ ਜਾਜਕਾਈ ਦੇ ਕੰਮ ਲਈ ਬਸਤ੍ਰ</verse>
				<verse number="20">ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ</verse>
				<verse number="21">ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਓਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤ੍ਰ ਬਸਤ੍ਰਾਂ ਲਈ ਲਿਆਏ</verse>
				<verse number="22">ਮਨੁੱਖ ਅਤੇ ਉਨ੍ਹਾਂ ਦੇ ਨਾਲ ਤੀਵੀਆਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ ਨਥਾਂ ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਰ ਸਾਰੇ ਮੁਨੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ</verse>
				<verse number="23">ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ</verse>
				<verse number="24">ਜਿਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ</verse>
				<verse number="25">ਅਤੇ ਸਾਰੀਆਂ ਚਤਰੀਆਂ ਇਸਤਰੀਆਂ ਨੇ ਆਪਣੇ ਹੱਥੀਂ ਕੱਤਿਆ ਅਤੇ ਜੋ ਕੱਤਿਆ ਓਹੋ ਲੈ ਆਇਆਂ, ਅਰਥਾਤ ਨੀਲਾ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ</verse>
				<verse number="26">ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ</verse>
				<verse number="27">ਅਤੇ ਸਰਦਾਰ ਸੁਲੇਮਾਨੀ ਪੱਥਰ ਅਰ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ</verse>
				<verse number="28">ਅਰ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਰ ਸੁੰਗਧੀ ਧੂਪ</verse>
				<verse number="29">ਅਰ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿੰਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਓਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ</verse>
				<verse number="30">ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ</verse>
				<verse number="31">ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ</verse>
				<verse number="32">ਕਿ ਉਹ ਚਤਰਾਈ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਰ ਪਿੱਤਲ ਦਾ ਕੰਮ ਕਰੇ</verse>
				<verse number="33">ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਚਤਰਾਈ ਦਾ ਕੰਮ ਕਰੇ</verse>
				<verse number="34">ਅਤੇ ਉਸ ਨੇ ਸਿਖਲਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਕ ਦੇ ਪੁੱਤ੍ਰ ਆਹਾਲੀਆਬ ਨੂੰ ਦਿੱਤੀ</verse>
				<verse number="35">ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਓਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਰ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ ।।</verse>
			</chapter>
			<chapter number="36">
				<verse number="1">ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਓਹ ਜਾਣਨ ਭਈ ਪਵਿੱਤ੍ਰ ਅਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ</verse>
				<verse number="2">ਫੇਰ ਮੂਸਾ ਨੇ ਬਸਲਏਲ ਅਰ ਆਹਾਲੀਆਬ ਅਰ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿੰਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਭਈ ਓਹ ਨੇੜੇ ਆਕੇ ਏਹ ਕੰਮ ਕਰਨ</verse>
				<verse number="3">ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨਾਂ ਨੂੰ ਇਸਰਾਏਲੀਆਂ ਨੇ ਪਵਿੱਤ੍ਰ ਅਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਓਹ ਉਹ ਦੇ ਕੋਲ ਹਰ ਸਵੇਰ ਨੰ ਖ਼ੁਸ਼ੀ ਦੀਆਂ ਭੇਟਾਂ ਵਾਫਰ ਲਿਆਉਂਦੇ ਰਹੇ</verse>
				<verse number="4">ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤ੍ਰ ਅਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਓਹ ਕਰਦੇ ਸਨ ਆਏ</verse>
				<verse number="5">ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਾਫਰ ਲਿਆਉਂਦੇ ਹਨ</verse>
				<verse number="6">ਤਾਂ ਮੂਸਾ ਨੇ ਹੁਕਮ ਦਿੱਤਾ ਅਰ ਉਨ੍ਹਾਂ ਨੇ ਏਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਭਈ ਮਨੁੱਖ ਅਤੇ ਇਸਤਰੀਆਂ ਪਵਿੱਤ੍ਰ ਅਸਥਾਨ ਦੀ ਭੇਟਾਂ ਲਈ ਹੋਰ ਪਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ</verse>
				<verse number="7">ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ, ਸਗੋਂ ਵਾਫਰ ਸੀ</verse>
				<verse number="8">ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜੇਹੜੇ ਏਹ ਕੰਮ ਕਰਦੇ ਸਨ ਡੇਹਰੇ ਦੇ ਦਸ ਪੜਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ</verse>
				<verse number="9">ਹਰ ਇੱਕ ਪੜਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪੜਦੇ ਦੀ ਚੁੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪੜਦਿਆਂ ਦਾ ਸੀ</verse>
				<verse number="10">ਉਸ ਨੇ ਪੰਜ ਪੜਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪੜਦੇ ਭੀ ਇੱਕ ਦੂਜੇ ਨਾਲ ਜੋੜੇ</verse>
				<verse number="11">ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਐਉਂ ਹੀ ਉਸ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ</verse>
				<verse number="12">ਪੰਜਾਹ ਬੀੜੇ ਉਸ ਨੇ ਇੱਕ ਪੜਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਸਨ</verse>
				<verse number="13">ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਰ ਪੜਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਐਉਂ ਡੇਹਰਾ ਇੱਕੋ ਹੀ ਸੀ</verse>
				<verse number="14">ਅਤੇ ਉਸ ਨੇ ਪਸ਼ਮ ਦੇ ਪੜਦੇ ਡੇਹਰੇ ਦੇ ਉਪਰਲੇ ਤੰਬੂ ਲਈ ਬਣਾਏ ਅਰ ਉਸ ਨੇ ਓਹ ਗਿਆਰਾਂ ਪੜਦੇ ਬਣਾਏ</verse>
				<verse number="15">ਹਰ ਇੱਕ ਪੜਦੇ ਦੀ ਲੰਬਾਈ ਤੀਹ ਹੱਥ ਅਰ ਹਰ ਇੱਕ ਪੜਦੇ ਦੀ ਚੁੜਾਈ ਚਾਰ ਹੱਥ ਅਰ ਏਹ ਗਿਆਰਾਂ ਪੜਦੇ ਇੱਕੋ ਨਾਪ ਦੇ ਸਨ</verse>
				<verse number="16">ਉਸ ਨੇ ਪੰਜ ਪੜਦੇ ਵੱਖਰੇ ਜੋੜੇ ਅਰ ਛੇ ਪੜਦੇ ਵੱਖਰੇ</verse>
				<verse number="17">ਉਸ ਨੇ ਪੰਜਾਹ ਬੀੜੇ ਉਸ ਪੜਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ, ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪੜਦੇ ਦੀ ਸੰਜਾਫ਼ ਵਿੱਚ ਬਣਾਏ</verse>
				<verse number="18">ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ</verse>
				<verse number="19">ਅਰ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉਤਲਾ ਢੱਕਣ ਬੱਕਰਿਆਂ ਦੀਆਂ ਖੱਲਾਂ ਦਾ ਬਣਾਇਆ।।</verse>
				<verse number="20">ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਹਰੇ ਲਈ ਬਣਾਏ</verse>
				<verse number="21">ਹਰ ਫੱਟੇ ਦੀ ਲੰਬਾਈ ਦਸ ਹੱਥ ਅਰ ਹਰ ਫੱਟੇ ਦੀ ਚੁੜਾਈ ਡੂਢ ਹੱਥ ਸੀ</verse>
				<verse number="22">ਅਰ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਐਉਂ ਉਸ ਨੇ ਡੇਹਰੇ ਦੇ ਸਾਰੇ ਫੱਟੇ ਬਣਾਏ</verse>
				<verse number="23">ਉਸ ਨੇ ਡੇਹਰੇ ਦੇ ਫੱਟੇ ਐਉਂ ਬਣਾਏ —— ਬੀਹ ਫੱਟੇ ਦੱਖਣ ਦੇ ਪਾਸੇ ਵੱਲ ਲਈ</verse>
				<verse number="24">ਅਤੇ ਉਸ ਨੇ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਬੀਹਾਂ ਫੱਟੀਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ</verse>
				<verse number="25">ਅਤੇ ਡੇਹਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਬੀਹ ਫੱਟੇ ਬਣਾਏ</verse>
				<verse number="26">ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ</verse>
				<verse number="27">ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ</verse>
				<verse number="28">ਉਸ ਨੇ ਦੋ ਫੱਟੇ ਡੇਹਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ</verse>
				<verse number="29">ਓਹ ਹੇਠੋਂ ਦੋਹਰੇ ਸਨ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਐਉਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ</verse>
				<verse number="30">ਅਰ ਓਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੋਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ</verse>
				<verse number="31">ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਹਰੇ ਦੇ ਇੱਕ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ ਅਤੇ ਡੇਹਰੇ ਦੇ ਦੂਜੇ ਪਾਸੇ ਦਿਆਂ ਫੱਟਿਆ ਲਈ ਪੰਜ ਹੋੜੇ</verse>
				<verse number="32">ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ</verse>
				<verse number="33">ਅਤੇ ਵਿਚੱਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਦੁਸਾਰ ਪਾਰ ਲੰਘਾਇਆ</verse>
				<verse number="34">ਅਰ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ</verse>
				<verse number="35">ਉਸ ਨੇ ਨੀਲੇ, ਬੈਂਗਣੀ ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪੜਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ</verse>
				<verse number="36">ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਰ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ</verse>
				<verse number="37">ਅਰ ਉਸ ਨੇ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਕਿਰਮਚੀ ਰੰਗ ਦੀ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਏਹ ਕਸੀਦੇਕਾਰ ਦਾ ਕੰਮ ਸੀ</verse>
				<verse number="38">ਉਸ ਨੇ ਪੰਜ ਥੰਮ੍ਹੀਆਂ ਉਸ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਰ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।।</verse>
			</chapter>
			<chapter number="37">
				<verse number="1">ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ</verse>
				<verse number="2">ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ</verse>
				<verse number="3">ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ</verse>
				<verse number="4">ਅਰ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ</verse>
				<verse number="5">ਉਸ ਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ</verse>
				<verse number="6">ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੂਢ ਹੱਥ ਸੀ</verse>
				<verse number="7">ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ ਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ</verse>
				<verse number="8">ਇੱਕ ਕਰੂਬੀ ਇੱਕ ਸਿਰੇ ਤੇ ਅਰ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ</verse>
				<verse number="9">ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।</verse>
				<verse number="10">ਉਸ ਨੇ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ</verse>
				<verse number="11">ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ</verse>
				<verse number="12">ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ</verse>
				<verse number="13">ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ</verse>
				<verse number="14">ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ</verse>
				<verse number="15">ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ</verse>
				<verse number="16">ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।</verse>
				<verse number="17">ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ</verse>
				<verse number="18">ਅਰ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ</verse>
				<verse number="19">ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ</verse>
				<verse number="20">ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ</verse>
				<verse number="21">ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ</verse>
				<verse number="22">ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ</verse>
				<verse number="23">ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ</verse>
				<verse number="24">ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।</verse>
				<verse number="25">ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ</verse>
				<verse number="26">ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ</verse>
				<verse number="27">ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ</verse>
				<verse number="28">ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ</verse>
				<verse number="29">ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।।</verse>
			</chapter>
			<chapter number="38">
				<verse number="1">ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੁੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਰ ਉਸ ਦੀ ਉਚਾਈ ਤਿੰਨ ਹੱਥ ਸੀ</verse>
				<verse number="2">ਉਸ ਨੇ ਉਸ ਦੇ ਸਿੰਙ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ</verse>
				<verse number="3">ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ</verse>
				<verse number="4">ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ</verse>
				<verse number="5">ਉਹ ਉਹ ਦੇ ਥੜੇ ਦੇ ਹੇਠ ਅਤੇ ਉਹ ਦੇ ਗੱਭੇ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ</verse>
				<verse number="6">ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ</verse>
				<verse number="7">ਉਸ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ</verse>
				<verse number="8">ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਸੇਵਾ ਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।।</verse>
				<verse number="9">ਉਸ ਨੇ ਹਾਤਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਹਾਤੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਸੌ ਹੱਥ ਬਣਾਈਆਂ</verse>
				<verse number="10">ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਬੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਬੀਹ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ</verse>
				<verse number="11">ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਬੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਬੀਹ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ</verse>
				<verse number="12">ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਰ ਕੜੇ ਚਾਂਦੀ ਦੇ ਸਨ</verse>
				<verse number="13">ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ</verse>
				<verse number="14">ਵਰਵੱਜੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ</verse>
				<verse number="15">ਅਤੇ ਐਉਂ ਦੂਜੇ ਪਾਸੇ ਲਈ ਸੀ ਅਰਥਾਤ ਹਾਤੇ ਦੇ ਫਾਟਕ ਦੀ ਦੋਹੀਂ ਪਾਸੀਂ ਪੰਦਰਾਂ ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ</verse>
				<verse number="16">ਹਾਤੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ</verse>
				<verse number="17">ਅਰ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਰ ਥੰਮ੍ਹੀਆਂ ਦੇ ਕੁੰਡੇ ਅਰ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਹਾਤੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ</verse>
				<verse number="18">ਹਾਤੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਬੀਹ ਹੱਥ ਅਤੇ ਉਹ ਦੀ ਉਚਾਈ ਚੁੜਾਈ ਜਿੰਨੀ ਪੰਜ ਹੱਥ ਹਾਤੇ ਦੀਆਂ ਕਨਾਤਾਂ ਵਾਂਙੁ ਸੀ</verse>
				<verse number="19">ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ</verse>
				<verse number="20">ਡੇਹਰੇ ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।।</verse>
				<verse number="21">ਏਹ ਡੇਹਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਹਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ</verse>
				<verse number="22">ਸੋ ਹੂਰ ਦੇ ਪੋਤ੍ਰੇ ਅਰ ਊਰੀ ਦੇ ਪੁਤ੍ਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ</verse>
				<verse number="23">ਉਹ ਦੇ ਨਾਲ ਆਹਾਲੀਆਬ ਅਹੀਸਮਕ ਦਾ ਪੁੱਤ੍ਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਚਤੇਰਾ ਅਰ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।।</verse>
				<verse number="24">ਸਾਰਾ ਸੋਨਾ ਜਿਹੜਾ ਪਵਿੱਤ੍ਰ ਅਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਇਆ</verse>
				<verse number="25">ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪਝੱਤ੍ਰ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਸੀ</verse>
				<verse number="26">ਅਰਥਾਤ ਜੀਆਂ ਪਰਤੀ ਅੱਧਾ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਬੀਹ ਵਰਿਹਾਂ ਦੇ ਅਤੇ ਉੱਤੇ ਦੇ ਸਨ ਓਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ</verse>
				<verse number="27">ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤ੍ਰ ਅਸਥਾਨ ਦੀਆਂ ਚੀਥੀਆਂ ਅਤੇ ਪੜਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ</verse>
				<verse number="28">ਅਤੇ ਇੱਕ ਹਜ਼ਾਰ ਸੱਤ ਸੌ ਪਝੱਤ੍ਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ</verse>
				<verse number="29">ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ ਸੀ</verse>
				<verse number="30">ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਹਰੇ ਦੀਆਂ ਸਾਰੀਆਂ ਕੀਲੀਆਂ ਅਤੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।।</verse>
			</chapter>
			<chapter number="39">
				<verse number="1">ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ, ਬੈਂਗਣੀ ਅਤੇ ਕਿਰਮਚੀ ਬਸਤ੍ਰ ਪਵਿੱਤ੍ਰ ਅਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤ੍ਰ ਬਸਤ੍ਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="2">ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ</verse>
				<verse number="3">ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ</verse>
				<verse number="4">ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾਕੇ ਜੋੜੀਆਂ ਅਤੇ ਓਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ</verse>
				<verse number="5">ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="6">ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਜੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉਕਰਾਈ ਵਾਂਙੁ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਦੇ ਅਨੁਸਾਰ ਉਕਾਰ ਕੇ ਬਣਾਏ</verse>
				<verse number="7">ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤ੍ਰਾਂ ਦੀ ਯਾਦਗਾਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
				<verse number="8">ਉਸ ਨੇ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਏਫ਼ੋਦ ਦੇ ਕੰਮ ਵਾਂਙੁ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ</verse>
				<verse number="9">ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੁੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ</verse>
				<verse number="10">ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਰ ਜਬਰਜਦ ਏਹ ਪਹਿਲੀ ਪਾਲ ਸੀ</verse>
				<verse number="11">ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ, ਬਿਲੌਰ</verse>
				<verse number="12">ਤੀਜੀ ਪਾਲ ਵਿੱਚ ਜਰਕਨ, ਹਰੀ ਅਕੀਕ, ਕਟੈਹਿਲਾ</verse>
				<verse number="13">ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ, ਅਰ ਯਸ਼ਬ, ਏਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਹੋਏ ਸਨ</verse>
				<verse number="14">ਅਤੇ ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਙੁ ਹਰ ਇੱਕ ਦੇ ਨਾਮ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਸਨ</verse>
				<verse number="15">ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜੀਰੀ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਦੀ ਬਣਾਈ</verse>
				<verse number="16">ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਓਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ</verse>
				<verse number="17">ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜੀਰਾਂ ਸੀਨੇ ਬੰਦ ਦੇ ਸਿਰਿਆਂ ਉੱਤੋਂ ਦੋਹਾਂ ਕੜਿਆਂ ਵਿੱਚ ਪਾਈਆਂ</verse>
				<verse number="18">ਅਤੇ ਦੂਜੇ ਦੋਨੋਂ ਸਿਰੇ ਗੁੰਦੀਆਂ ਹੋਈਆਂ ਜੰਜੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ</verse>
				<verse number="19">ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਨਾਰੀ ਦੇ ਅੰਦਰਲੇ ਪਾਸੇ ਸਨ</verse>
				<verse number="20">ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ</verse>
				<verse number="21">ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜੇਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
				<verse number="22">ਉਸ ਨੇ ਏਫ਼ੋਦ ਦਾ ਚੋਗ਼ਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ</verse>
				<verse number="23">ਅਤੇ ਚੋਗ਼ੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ</verse>
				<verse number="24">ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ</verse>
				<verse number="25">ਅਨਾਰਾਂ ਦੇ ਵਿਚਕਾਰ ਅਤੇ ਆਲੇ ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗ਼ੇ ਦੇ ਹੇਠਲੇ ਪੱਲੇ ਉੱਤੇ ਪਾਏ</verse>
				<verse number="26">ਅਰਥਾਤ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗ਼ੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਏਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="27">ਉਨ੍ਹਾਂ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ</verse>
				<verse number="28">ਅਤੇ ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਸੋਹਣੀਆਂ ਪੱਗਾਂ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ</verse>
				<verse number="29">ਅਰ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="30">ਉਨ੍ਹਾਂ ਨੇ ਮੱਥੇ ਲਈ ਪਵਿੱਤ੍ਰ ਚਮਕੀਲਾ ਪੱਤ੍ਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਙੁ ਲਿਖੀ “ਯਹੋਵਾਹ ਲਈ ਪਵਿੱਤ੍ਰਤਾਈ”</verse>
				<verse number="31">ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="32">ਸੋ ਡੇਹਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਐਉਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।।</verse>
				<verse number="33">ਤਾਂ ਓਹ ਡੇਹਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ</verse>
				<verse number="34">ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪੜਦਾ</verse>
				<verse number="35">ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪਰਾਸਚਿਤ ਦਾ ਸਰਪੋਸ਼</verse>
				<verse number="36">ਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ</verse>
				<verse number="37">ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣੇ ਲਈ ਤੇਲ</verse>
				<verse number="38">ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਤੰਬੂ ਦੇ ਦਰਵੱਜੇ ਦੀ ਓਟ</verse>
				<verse number="39">ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਕੀ</verse>
				<verse number="40">ਹਾਤੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਹਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ</verse>
				<verse number="41">ਅਰ ਪਵਿੱਤ੍ਰ ਅਸਥਾਨ ਲਈ ਮਹੀਨ ਉਣਿਆ ਹੋਇਆ ਬਸਤ੍ਰ ਅਰਥਾਤ ਹਾਰੂਨ ਜਾਜਕ ਦੇ ਪਵਿੱਤ੍ਰ ਬਸਤ੍ਰ ਅਤੇ ਉਸ ਦੇ ਪੁੱਤ੍ਰਾਂ ਦੇ ਬਸਤ੍ਰ ਕਿ ਓਹ ਜਾਜਕਾਈ ਦਾ ਕੰਮ ਕਰਨ</verse>
				<verse number="42">ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਬਣਾਇਆ</verse>
				<verse number="43">ਮੂਸਾ ਨੇ ਏਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।।</verse>
			</chapter>
			<chapter number="40">
				<verse number="1">ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="2">ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਹਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ</verse>
				<verse number="3">ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪੜਦੇ ਨਾਲ ਵੱਖਰਾ ਕਰੀਂ</verse>
				<verse number="4">ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ ਅਤੇ ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਰ ਉਸ ਦੇ ਦੀਵੇ ਜਗਾਵੀਂ</verse>
				<verse number="5">ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਹਰੇ ਦੇ ਦਰਵੱਜੇ ਦੀ ਓਟ ਲਮਕਾਈਂ</verse>
				<verse number="6">ਤੂੰ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਅੱਗੇ ਰੱਖੀਂ</verse>
				<verse number="7">ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਰ ਉਸ ਵਿੱਚ ਪਾਣੀ ਪਾਈਂ</verse>
				<verse number="8">ਫੇਰ ਤੂੰ ਹਾਤੇ ਨੂੰ ਚੁਫੇਰੇ ਖੜਾ ਕਰੀਂ ਅਤੇ ਹਾਤੇ ਦੇ ਫਾਟਕ ਦੀ ਓਟ ਲਮਕਾਈਂ</verse>
				<verse number="9">ਤੂੰ ਮਲਣ ਦਾ ਤੇਲ ਲੈਕੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਸੋ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤ੍ਰ ਕਰੀਂ ਤਾਂ ਓਹ ਪਵਿੱਤ੍ਰ ਹੋਵੇਗਾ</verse>
				<verse number="10">ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਐਉਂ ਤੂੰ ਜਗਵੇਦੀ ਨੂੰ ਪਵਿੱਤ੍ਰ ਕਰੀਂ ਤਾਂ ਉਹ ਜਗਵੇਦੀ ਅੱਤ ਪਵਿੱਤ੍ਰ ਹੋਵੇਗੀ</verse>
				<verse number="11">ਫੇਰ ਤੂੰ ਹੌਦ ਨੂੰ ਅਤੇ ਉਸ ਦੀ ਚੌਂਕੀ ਨੂੰ ਮਲੀਂ। ਤੂੰ ਉਹ ਨੂੰ ਪਵਿੱਤ੍ਰ ਕਰੀਂ</verse>
				<verse number="12">ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ</verse>
				<verse number="13">ਤੂੰ ਹਾਰੂਨ ਨੂੰ ਪਵਿੱਤ੍ਰ ਬਸਤ੍ਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ</verse>
				<verse number="14">ਤੂੰ ਉਸ ਦੇ ਪੁੱਤ੍ਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ</verse>
				<verse number="15">ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੈਂ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਓਹ ਮੇਰੇ ਲਈ ਜਾਜਕ ਹੋਣ ਅਤੇ ਐਉਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਜਾਜਕਾਈ ਹੋਵੇਗੀ</verse>
				<verse number="16">ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ।।</verse>
				<verse number="17">ਉਪਰੰਤ ਐਉਂ ਹੋਇਆ ਕਿ ਦੂਜੇ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਹਰਾ ਖੜਾ ਕੀਤਾ ਗਿਆ</verse>
				<verse number="18">ਅਤੇ ਮੂਸਾ ਨੇ ਡੇਹਰੇ ਨੂੰ ਖੜਾ ਕੀਤਾ ਅਰ ਉਸ ਨੇ ਉਹ ਦੀਆਂ ਚੀਥੀਆਂ ਅਰ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ</verse>
				<verse number="19">ਫੇਰ ਡੇਹਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="20">ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ</verse>
				<verse number="21">ਉਹ ਸੰਦੂਕ ਨੂੰ ਡੇਹਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="22">ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਹਰੇ ਦੇ ਉੱਤਰ ਵੱਲ ਦੇ ਪਾਸੇ ਪੜਦੇ ਤੋਂ ਬਾਹਰ ਰੱਖਿਆ</verse>
				<verse number="23">ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="24">ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਹਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ</verse>
				<verse number="25">ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="26">ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪੜਦੇ ਦੇ ਸਾਹਮਣੇ ਰੱਖਿਆ</verse>
				<verse number="27">ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="28">ਫੇਰ ਉਸ ਨੇ ਡੇਹਰੇ ਦੇ ਦਰਵੱਜੇ ਦੀ ਓਟ ਲਮਕਾਈ</verse>
				<verse number="29">ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਰੱਖਿਆ ਅਰ ਉਸ ਉੱਤੇ ਹੋਮ ਦੀ ਭੇਟ ਅਰ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="30">ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ</verse>
				<verse number="31">ਅਤੇ ਮੂਸਾ ਤੇ ਹਾਰੂਨ ਅਰ ਉਸ ਦੇ ਪੁੱਤ੍ਰ ਉਸ ਵਿੱਚ ਹੱਥ ਪੈਰ ਧੋਂਦੇ ਹੁੰਦੇ ਸਨ</verse>
				<verse number="32">ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="33">ਫੇਰ ਉਸ ਨੇ ਹਾਤਾ ਡੇਹਰੇ ਅਤੇ ਜਗਵੇਦੀ ਦੇ ਚੁਫੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਹਾਤੇ ਦੇ ਫਾਟਕ ਉੱਤੇ ਲਮਕਾਇਆ। ਐਉਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ</verse>
				<verse number="34">ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ</verse>
				<verse number="35">ਤਾਂ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸੱਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ</verse>
				<verse number="36">ਜਦ ਬੱਦਲ ਡੇਹਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਾਰਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਚੱਲਦੇ ਸਨ</verse>
				<verse number="37">ਪਰ ਜਦ ਬੱਦਲ ਨਾ ਚੁੱਕ ਹੁੰਦਾ ਸੀ ਤਾਂ ਓਹ ਨਹੀਂ ਚੱਲਦੇ ਸਨ ਜਦ ਤੀਕ ਬੱਦਲ ਚੁੱਕਿਆ ਨਾ ਜਾਵੇ</verse>
				<verse number="38">ਕਿਉਂ ਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਹਰੇ ਉੱਤੇ ਹੁੰਦਾ ਸੀ ਅਤੇ ਰਾਤ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਐਉਂ ਹੀ ਹੁੰਦਾ ਰਿਹਾ।।</verse>
			</chapter>
		</book>
		<book number="3">
			<chapter number="1">
				<verse number="1">ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਬੋਲਿਆ,</verse>
				<verse number="2">ਇਸਰਾਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਤੁਹਾਡੇ ਵਿੱਚੋਂ ਕੋਈ ਆਦਮੀ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸਾਂ ਡੰਗਰਾਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣੀ</verse>
				<verse number="3">ਜੇ ਉਸ ਦੀ ਭੇਟ ਵੱਗ ਦੀ ਇੱਕ ਹੋਮ ਬਲੀ ਦੀ ਹੋਵੇ ਤਾਂ ਉਹ ਇੱਕ ਬੱਜ ਤੋਂ ਰਹਿਤ ਨਰ ਚੜ੍ਹਾਵੇ। ਉਹ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵੱਜੇ ਦੇ ਕੋਲ ਉਹ ਨੂੰ ਚੜ੍ਹਾਵੇ ਭਈ ਉਹ ਯਹੋਵਾਹ ਦੇ ਅੱਗੇ ਕਬੂਲ ਹੋਵੇ</verse>
				<verse number="4">ਅਤੇ ਉਹ ਆਪਣਾ ਹੱਥ ਉਸ ਹੋਮ ਬਲੀ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਕੋਲੋਂ ਮੰਨਿਆ ਜਾਏ</verse>
				<verse number="5">ਅਤੇ ਉਹ ਯਹੋਵਾਹ ਦੇ ਅੱਗੇ ਉਸ ਬਲਦ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਉਸ ਦਾ ਲਹੂ ਲਿਆ ਕੇ ਉਸ ਜਗਵੇਦੀ ਦੇ ਉੱਤੇ ਜੋ ਮੰਡਲੀ ਦੇ ਡੇਰੇ ਦਰਵੱਜੇ ਕੋਲ ਹੈ ਚੁਫੇਰੇ ਛਿਣਕਣ</verse>
				<verse number="6">ਅਤੇ ਉਹ ਉਸ ਹੋਮ ਬਲੀ ਦੀ ਖੱਲ ਉਧੇੜ ਲਵੇ ਅਰ ਉਸ ਨੂੰ ਟੋਟੇ ਟੋਟੇ ਕਰੇ</verse>
				<verse number="7">ਅਤੇ ਹਾਰੂਨ ਜਾਜਕ ਦੇ ਪੁੱਤ੍ਰ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ</verse>
				<verse number="8">ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ ਓਹ ਟੋਟੇ, ਸਿਰ ਅਤੇ ਚਰਬੀ ਨੂੰ ਸੁਧਾਰ ਕੇ ਰੱਖਣ</verse>
				<verse number="9">ਪਰ ਉਸ ਦੀਆਂ ਆਂਦ੍ਰਾ ਤੇ ਉਸ ਦੀਆਂ ਲੱਤਾਂ ਓਹ ਪਾਣੀ ਨਾਲ ਧੋ ਸੁੱਟਣ ਅਤੇ ਜਾਜਕ ਸਭਨਾਂ ਨੂੰ ਜਗਵੇਦੀ ਦੇ ਉੱਤੇ ਹੋਮ ਕਰਕੇ ਅਤੇ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਸਾੜੇ।।</verse>
				<verse number="10">ਅਤੇ ਜੇ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਉਸ ਨੂੰ ਇੱਕ ਬੱਜ ਤੋਂ ਰਹਿਤ ਨਰ ਲਿਆਵੇ</verse>
				<verse number="11">ਅਤੇ ਉਹ ਯਹੋਵਾਹ ਦੇ ਅੱਗੇ ਜਗਵੇਦੀ ਦੀ ਉਤਰਲੀ ਵੱਲ ਉਸ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਜਗਵੇਦੀ ਦੇ ਉੱਤੇ ਚੁਫੇਰੇ ਉਹ ਦਾ ਲਹੂ ਛਿਣਕਣ</verse>
				<verse number="12">ਅਤੇ ਉਹ ਉਸ ਨੂੰ ਉਸ ਦੇ ਸਿਰ ਅਤੇ ਉਸ ਦੀ ਚਰਬੀ ਸਣੇ ਟੋਟੇ ਟੋਟੇ ਕਰੇ ਅਤੇ ਜਾਜਕ ਉਸ ਜਗਵੇਦੀ ਦੀ ਅੱਗ ਦੀ ਲੱਕੜ ਉੱਤੇ ਸੁਧਾਰ ਕੇ ਰੱਖਣ</verse>
				<verse number="13">ਪਰ ਉਸ ਦੀਆਂ ਆਂਦ੍ਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਸਾਰਾ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਹੋਮ ਬਲੀ ਅਰਥਾਤ ਸੁਗੰਧਤਾ ਦੀ ਅੱਗ ਦੀ ਭੇਟ ਹੈ।।</verse>
				<verse number="14">ਅਤੇ ਜੇ ਯਹੋਵਾਹ ਦੇ ਅਗੇ ਉਸ ਦੇ ਹੋਮ ਦੀ ਭੇਟ ਪੰਛੀਆਂ ਦੀ ਹੋਵੇ, ਤਾਂ ਉਹ ਘੁੱਗੀਆਂ ਯਾ ਕਬੂਤ੍ਰਾਂ ਦਿਆਂ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ</verse>
				<verse number="15">ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦਾ ਸਿਰ ਮਰੋੜ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸ ਦਾ ਲਹੂ ਜਗਵੇਦੀ ਦੇ ਇੱਕ ਪਾਸੇ ਚੁਆਵੇ</verse>
				<verse number="16">ਅਤੇ ਉਹ ਉਸ ਦਿਆਂ ਪਰਾਂ ਸਣੇ ਉਸ ਦੀ ਝੋਂਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਦੇ ਪਾਸੇ ਸੁਆਹ ਦੀ ਥਾਂ ਵਿੱਚ ਉਸ ਨੂੰ ਸੁੱਟੇ</verse>
				<verse number="17">ਅਤੇ ਉਹ ਖੰਭਾਂ ਸਣੇ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ ਵੱਖ ਨਾ ਕਰੇ ਅਤੇ ਜਾਜਕ ਅੱਗ ਦੀ ਲੱਕੜ ਤੇ ਜਗਵੇਦੀ ਦੇ ਉੱਤੇ ਉਸ ਨੂੰ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਦੀ ਅੱਗ ਦੀ ਭੇਟ ਦਾ ਇੱਕ ਹੋਮ ਹੈ ।।</verse>
			</chapter>
			<chapter number="2">
				<verse number="1">ਜਾਂ ਕੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਤਾਂ ਉਸ ਦੀ ਭੇਟ ਮਹੀਨ ਆਟੇ ਦੀ ਹੋਵੇ ਅਤੇ ਉਸ ਦੇ ਉੱਤੇ ਤੇਲ ਚੋਵੇ ਅਤੇ ਉਸ ਦੇ ਉੱਤੇ ਲੁਬਾਨ ਪਾਵੇ</verse>
				<verse number="2">ਅਤੇ ਉਹ ਉਸ ਨੂੰ ਹਾਰੂਨ ਦੇ ਪੁੱਤ੍ਰ ਜਾਜਕਾਂ ਦੇ ਕੋਲ ਲਿਆਵੇ ਅਤੇ ਉਹ ਉਸ ਵਿੱਚੋਂ ਉਸ ਦੇ ਮੈਦੇ ਵਿੱਚੋਂ ਅਤੇ ਉਸ ਦੇ ਤੇਲ ਵਿੱਚੋਂ ਉਸ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਦੇ ਉੱਤੇ ਉਸ ਦੇ ਸਿਮਰਨ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਕਰਕੇ ਸਾੜੇ</verse>
				<verse number="3">ਅਤੇ ਮੈਦੇ ਦੀ 3 ਭੇਟ ਦਾ ਵਾਧੂ ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤ੍ਰ ਹੈ।।</verse>
				<verse number="4">ਜੇ ਤੂੰ ਤੰਦੂਰ ਦਾ ਪਕਾਇਆ ਹੋਇਆ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਏ ਮੈਦੇ ਦਾ ਪਤੀਰੇ ਫੁਲਕਿਆਂ ਦਾ ਹੋਵੇ ਯਾ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।।</verse>
				<verse number="5">ਅਤੇ ਜੇ ਤੇਰਾ ਚੜ੍ਹਾਵਾ ਇੱਕ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਹੋਵੇ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਏ ਪਤੀਰੀ ਮੈਦੇ ਦਾ ਹੋਵੇ</verse>
				<verse number="6">ਤੂੰ ਉਸ ਨੂੰ ਟੋਟੇ ਟੋਟੇ ਕਰੀਂ ਅਤੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।।</verse>
				<verse number="7">ਅਤੇ ਜੇ ਤੇਰਾ ਚੜ੍ਹਾਵਾ ਤਵੀ ਵਿੱਚ ਪਕਾਈ ਹੋਈ ਮੈਦੇ ਦੀ ਭੇਟ ਹੋਵੇ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਵੇ ਮੈਦੇ ਦਾ ਹੋਵੇ</verse>
				<verse number="8">ਅਤੇ ਤੂੰ ਇਨ੍ਹਾਂ ਵਸਤਾਂ ਦੀ ਬਣਾਈ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਾਂ ਉਹ ਜਾਜਕ ਦੇ ਅੱਗੇ ਧਰੀ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਕੋਲ ਲਿਆਵੇ</verse>
				<verse number="9">ਅਤੇ ਜਾਜਕ ਉਸ ਦੇ ਸਿਮਰਨ ਲਈ ਉਸ ਮੈਦੇ ਦੀ ਭੇਟ ਤੋਂ ਕੁਝ ਲੈਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ</verse>
				<verse number="10">ਅਤੇ ਜਿਹੜਾ ਉਸ ਮੈਦੇ ਦੀ ਭੇਟ ਤੋਂ ਰਹਿ ਜਾਏ ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦਾ ਹੋਵੇ ਇਹ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ</verse>
				<verse number="11">ਮੈਦੇ ਦੀ ਭੇਟ ਵਿੱਚ ਜੋ ਤੁਸਾਂ ਯਹੋਵਾਹ ਦੇ ਅੱਗੇ ਲਿਆਉਣੀ ਕੁਝ ਖ਼ਮੀਰ ਨਾ ਹੋਵੇ ਕਿਉਂ ਜੋ ਤੁਸਾਂ ਯਹੋਵਾਹ ਦੇ ਅੱਗੇ ਕਿਸੇ ਅੱਗ ਦੀ ਭੇਟ ਵਿੱਚ ਨਾ ਖ਼ਮੀਰ ਨਾ ਕੁਝ ਸ਼ਹਿਤ ਸਾੜਨਾ।।</verse>
				<verse number="12">ਪਹਿਲੇ ਫ਼ਲਾਂ ਦੇ ਚੜ੍ਹਾਵੇ ਦੀ ਗੱਲ ਵਿੱਚ ਤੁਸਾਂ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਉਣਾ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜਿਆ ਨਾ ਜਾਏ</verse>
				<verse number="13">ਅਤੇ ਆਪਣੀ ਮੈਦੇ ਦੀ ਭੇਟ ਦੇ ਸਭਨਾਂ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ ਅਤੇ ਆਪਣੀ ਮੈਦੇ ਦੀ ਭੇਟ ਵਿੱਚ ਤੂੰ ਆਪਣੇ ਪਰਮੇਸ਼ੁਰ ਦੇ ਨੇਮ ਦਾ ਲੂਣ ਨਾ ਘਟਾਵੀਂ, ਆਪਣੀਆਂ ਸਾਰੀਆਂ ਭੇਟਾਂ ਵਿੱਚ ਤੂੰ ਲੂਣ ਚੜ੍ਹਾਵੀਂ</verse>
				<verse number="14">ਅਤੇ ਜੇ ਤੂੰ ਆਪਣਿਆਂ ਪਹਿਲਿਆਂ ਫਲਾਂ ਦੀ ਇੱਕ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਪੂਰੇ ਸਿੱਟਿਆਂ ਵਿੱਚੋਂ ਦਲੇ ਹੋਏ ਦਾਣੇ ਚੜ੍ਹਾਵੀਂ</verse>
				<verse number="15">ਅਤੇ ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਦੇ ਉੱਤੇ ਲੁਬਾਨ ਧਰੀਂ, ਇਹ ਇੱਕ ਮੈਦੇ ਦੀ ਭੇਟ ਹੈ</verse>
				<verse number="16">ਅਤੇ ਜਾਜਕ ਉਸ ਦੇ ਸਿਮਰਨ ਦੇ ਲਈ ਉਸ ਦਿਆਂ ਦਲਿਆਂ ਹੋਇਆਂ ਦਾਣਿਆਂ ਵਿੱਚੋਂ ਅਤੇ ਓਸ ਦੇ ਤੇਲ ਵਿੱਚੋਂ ਕੁਝ ਲੈਕੇ ਉਸ ਦੇ ਸਾਰੇ ਲੁਬਾਨ ਸਣੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੈ।।</verse>
			</chapter>
			<chapter number="3">
				<verse number="1">ਜੇ ਉਸ ਦਾ ਚੜ੍ਹਾਵਾ ਸੁਖ ਸਾਂਦ ਦੀ ਬਲੀ ਹੋਵੇ ਜੇ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲਦ ਭਾਵੇਂ ਗਊ ਹੋਵੇ, ਉਸ ਨੂੰ ਯਹੋਵਾਹ ਦੇ ਅੱਗੇ ਬੱਜ ਤੋਂ ਰਹਿਤ ਚੜ੍ਹਾਵੇ</verse>
				<verse number="2">ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਕੱਟ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਜਾਜਕ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ,</verse>
				<verse number="3">ਅਤੇ ਉਹ ਸੁਖ ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜ ਦੀ ਹੈ ਅਤੇ ਉਹ ਸਾਰੀ ਚਰਬੀ ਜਿਹੜੀ ਆਂਦ੍ਰਾਂ ਦੇ ਉੱਤੇ ਹੈ</verse>
				<verse number="4">ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ</verse>
				<verse number="5">ਅਤੇ ਹਾਰੂਨ ਦੇ ਪੁੱਤ੍ਰ ਉਸ ਨੂੰ ਹੋਮ ਬਲੀ ਦੇ ਉੱਤੇ ਜੋ ਅੱਗ ਦੀ ਲੱਕੜ ਦੇ ਉੱਤੇ ਹੈ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ।।</verse>
				<verse number="6">ਅਤੇ ਜੇ ਉਸ ਦੀ ਸੁਖ ਸਾਂਦ ਦੀ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਇੱਜੜ ਵਿੱਚੋਂ ਹੋਵੇ ਤਾਂ ਭਾਵੇਂ ਨਰ ਯਾ ਮਦੀਨ ਹੋਵੇ, ਉਸ ਨੂੰ ਬੱਜ ਤੋਂ ਰਹਿਤ ਚੜ੍ਹਾਵੇ,</verse>
				<verse number="7">ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ</verse>
				<verse number="8">ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ, ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ</verse>
				<verse number="9">ਅਤੇ ਸੁੱਖ ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ, ਉਸ ਦੀ ਚਰਬੀ ਅਤੇ ਸਾਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਅਤੇ ਸਾਰੀ ਚਰਬੀ, ਜੋ ਆਂਦ੍ਰਾਂ ਦੇ ਉੱਤੇ ਹੈ</verse>
				<verse number="10">ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ</verse>
				<verse number="11">ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦਾ ਪ੍ਰਸਾਦ ਹੈ।।</verse>
				<verse number="12">ਅਤੇ ਜੇ ਉਸ ਦੀ ਭੇਟ ਬੱਕਰਾ ਹੋਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ</verse>
				<verse number="13">ਅਤੇ ਉਹ ਆਪਣਾ ਹੱਥ ਉਸ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ</verse>
				<verse number="14">ਅਤੇ ਉਹ ਉਸ ਵਿੱਚੋਂ ਆਪਣੀ ਭੇਟ ਚੜ੍ਹਾਵੇ ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ</verse>
				<verse number="15">ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ</verse>
				<verse number="16">ਅਤੇ ਜਾਜਕ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜੇ। ਇਹ ਅੱਗ ਦੀ ਸੁਗੰਧਤਾ ਦੀ ਭੇਟ ਦਾ ਪ੍ਰਸਾਦ ਹੈ, ਸਾਰੀ ਚਰਬੀ ਯਹੋਵਾਹ ਦੀ ਹੈ</verse>
				<verse number="17">ਇਹ ਤੁਹਾਡੀਆਂ ਪੀੜ੍ਹੀਆਂ ਦੇ ਲਈ ਤੁਹਾਡੇ ਸਾਰੇ ਵਸੇਬਿਆਂ ਵਿੱਚ ਇੱਕ ਸਦਾ ਦੀ ਬਿਧੀ ਹੈ ਭਈ ਤੁਸਾਂ ਨਾ ਚਰਬੀ ਨਾ ਲਹੂ ਖਾਣਾ।।</verse>
			</chapter>
			<chapter number="4">
				<verse number="1">ਯਹੋਵਾਹ ਮੂਸਾ ਨੂੰ ਆਖਿਆ ਕਿ</verse>
				<verse number="2">ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਪ੍ਰਾਣੀ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋ ਕੇ ਕਿਸੇ ਦਾ ਪਾਪ ਕਰੇ, ਉਨ੍ਹਾਂ ਗੱਲਾਂ ਵਿੱਚ ਜੋ ਕਰਨ ਜੋਗ ਨਹੀਂ ਉਨ੍ਹਾਂ ਨੂੰ ਕਰੇ</verse>
				<verse number="3">ਜੇ ਕਦੀ ਮਸਹ ਕੀਤਾ ਹੋਇਆ ਜਾਜਕ ਲੋਕਾਂ ਨੂੰ ਦੋਸ਼ੀ ਬਣਾਉਣ ਦਾ ਪਾਪ ਕਰੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਇੱਕ ਜੁਆਨ ਬਲਦ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਪਾਪ ਦੀ ਭੇਟ ਕਰ ਕੇ ਲਿਆਵੇ</verse>
				<verse number="4">ਅਰ ਉਹ ਉਸ ਬਲਦ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲਦ ਦੇ ਸਿਰ ਉੱਤੇ ਧਰਕੇ ਬਲਦ ਨੂੰ ਯਹੋਵਾਹ ਦੇ ਅੱਗੇ ਕੱਟ ਸਿੱਟੇ</verse>
				<verse number="5">ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲਦ ਦੇ ਲਹੂ ਵਿੱਚੋਂ ਕੁਝ ਲੈਕੇ ਮੰਡਲੀ ਦੇ ਡੇਰੇ ਨੂੰ ਲਿਆਵੇ</verse>
				<verse number="6">ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤ੍ਰ ਅਸਥਾਨ ਦੇ ਪੜਦੇ ਦੇ ਮੋਹਰੇ ਉਹ ਲਹੂ ਯਹੋਵਾਹ ਦੇ ਅੱਗੇ ਸੱਤ ਵਾਰੀ ਛਿਣਕੇ</verse>
				<verse number="7">ਅਤੇ ਜਾਜਕ ਉਸ ਲਹੂ ਵਿੱਚੋਂ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਙਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਕੁਝ ਪਾਵੇ ਅਤੇ ਬਲਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ</verse>
				<verse number="8">ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ</verse>
				<verse number="9">ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ</verse>
				<verse number="10">ਜਿਸ ਤਰ੍ਹਾਂ ਉਹ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੇ ਬਲਦ ਤੋਂ ਵੱਖਰੇ ਹੋਏ ਅਤੇ ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ</verse>
				<verse number="11">ਅਤੇ ਬਲਦ ਦੀ ਖੱਲ ਉਸ ਦਾ ਸਾਰਾ ਮਾਸ ਅਤੇ ਉਸ ਦੇ ਸਿਰ ਸਣੇ ਅਤੇ ਉਸ ਦੀਆਂ ਲੱਤਾਂ ਸਣੇ ਅਤੇ ਉਸ ਦੀਆਂ ਆਂਦ੍ਰਾਂ ਅਤੇ ਉਸ ਦਾ ਗੋਹਾ</verse>
				<verse number="12">ਅਰਥਾਤ ਸਾਰਾ ਬਲਦ ਉਹ ਡੇਰਿਆਂ ਤੋਂ ਬਾਹਰ ਇੱਕ ਸੁਥਰੀ ਥਾਂ ਵਿੱਚ ਜਿੱਥੇ ਸੁਆਹ ਪੈਂਦੀ ਹੈ ਲੈ ਜਾਵੇ ਅਤੇ ਉਸ ਨੂੰ ਅੱਗ ਨਾਲ ਲੱਕੜਾਂ ਉੱਤੇ ਸਾੜ ਸੁੱਟੇ, ਉਹ ਉੱਥੇ ਹੀ ਸਾੜਿਆ ਜਾਏ ਜਿੱਥੇ ਸੁਆਹ ਰੱਖੀ ਜਾਂਦੀ ਹੈ।।</verse>
				<verse number="13">ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਗੁੱਝੀ ਹੋਵੇ ਅਤੇ ਉਹ ਨੇ ਯਹੋਵਾਹ ਦੀਆਂ ਆਗਿਆਂ ਵਿੱਚੋਂ ਉਹ ਕੀਤਾ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਹੋਵੇ</verse>
				<verse number="14">ਜਾਂ ਉਹ ਪਾਪ ਜੋ ਉਹ ਉਸ ਵਿੱਚ ਕੀਤਾ ਹੈ ਪਰਗਟ ਹੋ ਗਿਆ ਤਾਂ ਮੰਡਲੀ ਇੱਕ ਜੁਆਨ ਬਲਦ ਪਾਪ ਦੇ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ</verse>
				<verse number="15">ਅਤੇ ਮੰਡਲੀ ਦੇ ਬਜ਼ੁਰਗ ਬਲਦ ਦੇ ਸਿਰ ਉੱਤੇ ਯਹੋਵਾਹ ਦੇ ਅੱਗੇ ਆਪਣੇ ਹੱਥ ਰੱਖਣ ਅਤੇ ਯਹੋਵਾਹ ਦੇ ਅੱਗੇ ਉਹ ਬਲਦ ਕੱਟਿਆ ਜਾਏ</verse>
				<verse number="16">ਅਤੇ ਉਹ ਮਸਹ ਕੀਤਾ ਹੋਇਆ ਜਾਜਕ ਬਲਦ ਦੇ ਲਹੂ ਵਿੱਚੋਂ ਮੰਡਲੀ ਦੇ ਡੇਰੇ ਕੋਲ ਕੁਝ ਲਿਆਵੇ</verse>
				<verse number="17">ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ</verse>
				<verse number="18">ਅਤੇ ਉਹ ਉਸ ਲਹੂ ਵਿੱਚੋਂ ਉਸ ਜਗਵੇਦੀ ਦੇ ਸਿੰਙਾਂ ਦੇ ਉੱਤੇ ਜੋ ਯਹੋਵਾਹ ਦੇ ਅੱਗੇ ਹੈ ਜੋ ਮੰਡਲੀ ਦੇ ਡੇਰੇ ਵਿੱਚ ਹੈ ਕੁਝ ਪਾਵੇ ਅਤੇ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ</verse>
				<verse number="19">ਅਤੇ ਉਹ ਉਸ ਦੇ ਉੱਤੇ ਉਸ ਦੀ ਸਾਰੀ ਚਰਬੀ ਲੈਕੇ ਜਗਵੇਦੀ ਦੇ ਉੱਤੇ ਸਾੜੇ</verse>
				<verse number="20">ਅਤੇ ਜਿਸ ਤਰਾਂ ਉਸ ਨੇ ਪਾਪ ਦੀ ਭੇਟ ਦੇ ਬਲਦ ਨਾਲ ਕੀਤਾ ਤੇਹਾ ਹੀ ਉਹ ਇਸ ਬਲਦ ਨਾਲ ਕਰੇ ਅਤੇ ਜਾਜਕ ਉਨ੍ਹਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ</verse>
				<verse number="21">ਅਤੇ ਉਹ ਜਿਸ ਤਰਾਂ ਉਸ ਨੇ ਪਹਿਲੇ ਬਲਦ ਨੂੰ ਸਾੜਿਆ ਉਸੇ ਤਰਾਂ ਇਸ ਬਲਦ ਨੂੰ ਡੇਰਿਓਂ ਬਾਹਰ ਲੈ ਜਾਕੇ ਸਾੜੇ ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ</verse>
				<verse number="22">ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ</verse>
				<verse number="23">ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਉੱਤੇ ਪਰਗਟ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ ਬੱਕਰੀਆਂ ਵਿੱਚੋਂ ਇੱਕ ਪਠੋਰਾ ਨਰ ਬੱਜ ਤੋਂ ਰਹਿਤ</verse>
				<verse number="24">ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ</verse>
				<verse number="25">ਅਤੇ ਜਾਜਕ ਉਸ ਪਾਪ ਦੀ ਭੇਟ ਤੋਂ ਆਪਣੀ ਉਂਗਲ ਨਾਲ ਕੁਝ ਲੈਕੇ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਹਲ ਦੇਵੇ</verse>
				<verse number="26">ਅਤੇ ਉਹ ਉਸ ਦੀ ਸਾਰੀ ਚਰਬੀ ਸੁਖ ਸਾਂਦ ਦੀ ਬਲੀ ਦੀ ਚਰਬੀ ਵਰਗੀ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।</verse>
				<verse number="27">ਜੇ ਕੋਈ ਆਮ ਲੋਕਾਂ ਵਿੱਚੋਂ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕਿਸੇ ਵਿੱਚ ਪਾਪ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ</verse>
				<verse number="28">ਯਾ ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਨੂੰ ਮਲੂਮ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ, ਬੱਕਰੀਆਂ ਵਿੱਚੋਂ ਪੱਠ ਨਾਰੀ ਬੱਜ ਤੋਂ ਰਹਿਤ ਉਸ ਪਾਪ ਦੇ ਲਈ ਜੋ ਉਸ ਨੇ ਕੀਤਾ</verse>
				<verse number="29">ਅਤੇ ਉਹ ਆਪਣਾ ਹੱਥ ਉਸ ਪਾਪ ਦੀ ਭੇਟ ਦੇ ਸਿਰ ਉੱਤੇ ਧਰ ਕੇ ਹੋਮ ਦੀ ਥਾਂ ਵਿੱਚ ਉਸ ਪਾਪ ਦੀ ਭੇਟ ਨੂੰ ਕੱਟ ਸੁੱਟੇ</verse>
				<verse number="30">ਅਤੇ ਜਾਜਕ ਆਪਣੀ ਉਂਗਲ ਨਾਲ ਉਸ ਦੇ ਲਹੂ ਤੋਂ ਕੁਝ ਲੈਕੇ ਉਸ ਨੂੰ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ</verse>
				<verse number="31">ਅਤੇ ਉਹ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਹੋਈ ਸੀ, ਉਸੇ ਤਰਾਂ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਉਸ ਨੂੰ ਖਿਮਾਂ ਹੋ ਜਾਵੇਗੀ</verse>
				<verse number="32">ਅਤੇ ਜੇ ਉਹ ਪਾਪ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਬੱਜ ਤੋਂ ਰਹਿਤ ਲੇਲੀ ਲਿਆਵੇ</verse>
				<verse number="33">ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ</verse>
				<verse number="34">ਅਤੇ ਜਾਜਕ ਆਪਣੀ ਉਂਗਲ ਨਾਲ ਪਾਪ ਦੀ ਭੇਟ ਤੋਂ ਕੁਝ ਲਹੂ ਲੈਕੇ ਹੋਮ ਦੀ ਜਗਵੇਦੀ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ</verse>
				<verse number="35">ਅਤੇ ਉਹ ਉਸ ਦੀ ਸਾਰੀ ਚਰਬੀ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਤੋਂ ਲੇਲੇ ਦੀ ਚਰਬੀ ਵੱਖਰੀ ਹੋਈ ਸੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਦੇ ਲਈ ਜੋ ਉਸ ਨੇ ਕੀਤਾ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।</verse>
			</chapter>
			<chapter number="5">
				<verse number="1">ਜੇ ਕੋਈ ਪ੍ਰਾਣੀ ਅਜਿਹਾ ਪਾਪ ਕਰੇ ਜੋ ਉਗਾਹ ਹੋਵੇ, ਅਤੇ ਸੌਂਹ ਚੁੱਕਣ ਦਾ ਸ਼ਬਦ ਸੁਣੇ ਭਾਂਵੇ ਉਸ ਨੇ ਡਿੱਠਾ ਹੈ ਯਾਂ ਜਾਣਿਆ ਹੈ, ਪਰ ਉਹ ਨਾ ਦੱਸੇ ਤਾਂ ਉਹ ਦੋਸ਼ੀ ਠਹਿਰੇਗਾ</verse>
				<verse number="2">ਯਾ ਜੇ ਕੋਈ ਪ੍ਰਾਣੀ ਕਿਸੇ ਅਪਵਿੱਤ੍ਰ ਵਸਤੂ ਨੂੰ ਛੋਹੇ, ਭਾਂਵੇ ਅਪਵਿੱਤ੍ਰ ਪਸੂ ਦੀ ਲੋਥ, ਯਾ ਅਪਵਿੱਤ੍ਰ ਡੰਗਰ ਦੀ ਲੋਥ, ਯਾ ਅਪਵਿੱਤ੍ਰ ਕੀੜਿਆਂ ਦੀ ਲੋਥ ਅਤੇ ਉਹ ਉਸ ਨੂੰ ਮਲੂਮ ਨਾ ਹੋਵੇ, ਉਹ ਭੀ ਅਪਵਿੱਤ੍ਰ ਅਤੇ ਦੋਸ਼ੀ ਠਹਿਰੇਗਾ</verse>
				<verse number="3">ਯਾ ਜੇ ਉਹ ਮਨੁੱਖ ਦੀ ਕਿਸੇ ਗੰਦਕੀ, ਭਾਂਵੇ ਕੋਈ ਗੰਦਕੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤ੍ਰ ਹੁੰਦਾ ਹੈ, ਛੋਹੇ ਅਤੇ ਉਸ ਨੂੰ ਖਬਰ ਨਾ ਹੋਵੇ ਜਿਸ ਵੇਲੇ ਉਸ ਨੂੰ ਖਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ</verse>
				<verse number="4">ਯਾ ਜੇ ਕੋਈ ਪ੍ਰਾਣੀ ਹੂੜ੍ਹ ਪੁਣੇ ਨਾਲ ਸੌਂਹ ਚੁਕੇ ਅਤੇ ਆਪਣਿਆਂ ਹੋਠਾਂ ਨਾਲ ਬੁਰਿਆਈ ਕਰਨ ਯਾ ਭਲਿਆਈ ਕਰਨ ਦਾ ਬਚਨ ਦੇਵੇ, ਭਾਂਵੇ ਕੁਝ ਹੋਵੇ, ਜੋ ਮਨੁੱਖ ਤੋਂ ਹੂੜ੍ਹ ਪੁਣੇ ਦੀ ਸੌਂਹ ਨਾਲ ਹੁੰਦਾ ਹੈ ਅਤੇ ਉਹ ਉਸ ਨੂੰ ਖਬਰ ਨਾ ਹੋਵੇ, ਜਿਸ ਵੇਲੇ ਉਸ ਨੂੰ ਖਬਰ ਹੋਵੇ ਤਦ ਉਹ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਦੋਸ਼ੀ ਠਹਿਰੇਗਾ</verse>
				<verse number="5">ਅਤੇ ਐਉਂ ਹੋਵੇਗਾ ਜਾਂ ਉਹ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਦੋਸ਼ੀ ਠਹਿਰੇ ਤਾਂ ਉਹ ਮੰਨ ਲਵੇ ਜੋ ਮੈਂ ਇਸ ਗੱਲ ਵਿੱਚ ਪਾਪ ਕੀਤਾ ਹੈ</verse>
				<verse number="6">ਅਤੇ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਹੈ ਇੱਜੜ ਵਿੱਚੋਂ ਇੱਕ ਲੇਲੀ, ਯਾ ਬੱਕਰਿਆਂ ਦੀ ਪੱਠ, ਦੋਸ਼ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲਿਆਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ</verse>
				<verse number="7">ਤੇ ਜੇ ਉਹ ਇੱਕ ਲੇਲਾ ਲਿਆ ਨਾ ਸੱਕੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਹੈ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਯਹੋਵਾਹ ਦੇ ਅੱਗੇ ਦੋਸ਼ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਦੀ ਭੇਟ ਦੇ ਲਈ ਅਤੇ ਦੂਜੀ ਹੋਮ ਦੀ ਭੇਟ ਦੇ ਲਈ</verse>
				<verse number="8">ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਉਹ ਪਾਪ ਦੇ ਲਈ ਜਿਹੜੀ ਭੇਟ ਹੈ ਉਸ ਨੂੰ ਪਹਿਲੇ ਚੜ੍ਹਾਵੇ ਅਤੇ ਉਸ ਦੇ ਗਲੇ ਤੋਂ ਉਸ ਦਾ ਸਿਰ ਮਰੋੜ ਲਵੇ ਪਰ ਉਸ ਨੂੰ ਚੀਰ ਕੇ ਅੱਡੋ ਅੱਡ ਨਾ ਕਰੇ</verse>
				<verse number="9">ਅਤੇ ਉਸ ਪਾਪ ਦੀ ਭੇਟ ਦੇ ਲਹੂ ਤੋਂ ਜਗਵੇਦੀ ਦੇ ਇੱਕ ਪਾਸੇ ਕੁਝ ਛਿਣਕੇ ਅਤੇ ਰਹਿੰਦਾ ਲਹੂ ਜਗਵੇਦੀ ਦੇ ਹੇਠ ਡੋਹਲਿਆ ਜਾਵੇ । ਇਹ ਪਾਪ ਦੀ ਭੇਟ ਹੈ</verse>
				<verse number="10">ਅਤੇ ਉਹ ਦੂਜੀ ਨੂੰ ਹੋਮ ਬਲੀ ਕਰਕੇ ਮਰਜਾਦਾ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦਾ ਲਈ ਜੋ ਉਸ ਨੇ ਕੀਤਾ ਹੈ ਉਸ ਦੇ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।</verse>
				<verse number="11">ਪਰ ਜੇ ਉਹ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਨਾ ਲਿਆ ਸਕੇ ਤਾਂ ਉਹ ਜੋ ਪਾਪੀ ਹੈ ਸੋ ਆਪਣੀ ਭੇਟ ਵਿੱਚ ਇੱਕ ਮੈਦੇ ਦੇ ਏਫਾਹ ਦਾ ਦਸਵਾਂ ਹਿੱਸਾ ਪਾਪ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ ਨਾ ਉਸ ਦੇ ਉਤੇ ਲੁਬਾਨ ਧਰੇ, ਕਿਉਂ ਜੋਂ ਉਹ ਪਾਪ ਦੀ ਭੇਟ ਹੈ</verse>
				<verse number="12">ਤਾਂ ਉਹ ਉਸ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਤੋਂ ਇੱਕ ਮੁੱਠ ਭਰਕੇ ਸਿਮਰਨ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ</verse>
				<verse number="13">ਅਤੇ ਜਾਜਕ ਉਸ ਦੇ ਪਾਪ ਲਈ ਜੋ ਉਸ ਨੇ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਪਾਪ ਕੀਤਾ, ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ। ਮੈਦੇ ਦੀ ਭੇਟ ਵਰਗਾ ਰਹਿੰਦਾ ਖੂੰਹਦਾ ਜਾਜਕ ਦਾ ਹੋਵੇ।।</verse>
				<verse number="14">ਅਤੇ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="15">ਜੇ ਕੋਈ ਪ੍ਰਾਣੀ ਦੋਸ਼ ਕਰੇ ਅਤੇ ਯਹੋਵਾਹ ਦੀਆਂ ਪਵਿੱਤ੍ਰ ਗੱਲਾਂ ਵਿੱਚ ਅਣਜਾਣ ਹੋਕੇ ਪਾਪ ਕਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਬੱਜ ਤੋਂ ਰਹਿਤ ਛੱਤ੍ਰਾ ਲਿਆਵੇ ਅਤੇ ਤੂੰ ਚਾਂਦੀ ਦਿਆਂ ਸ਼ਕਲਾਂ ਦੇ ਲੇਖੇ ਤੋਂ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਦੋਸ਼ ਦੀ ਭੇਟ ਕਰਕੇ ਉਸ ਦਾ ਮੁੱਲ ਠਹਿਰਾਵੀਂ</verse>
				<verse number="16">ਅਤੇ ਉਸ ਨੇ ਉਸ ਪਵਿੱਤ੍ਰ ਗੱਲ ਵਿੱਚ ਜਿਹੜਾ ਘਾਟਾ ਪਾਇਆ ਸੋ ਉਸ ਦਾ ਵੱਟਾ ਦੇਵੇ, ਨਾਲੇ ਇੱਕ ਪੰਜਵਾਂ ਹਿੱਸਾ ਹੋਰ ਪਾਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨਾਲ ਉਸ ਦੇ ਲਈ ਪ੍ਰਾਸਚਿਤ ਕਰੇ, ਅਤੇ ਉਹ ਦੀ ਖਿਮਾ ਹੋ ਜਾਵੇਗੀ।।</verse>
				<verse number="17">ਜੇ ਕੋਈ ਪ੍ਰਾਣੀ ਪਾਪ ਕਰੇ ਅਤੇ ਯਹੋਵਾਹ ਦੀਆਂ ਆਗਿਆਂ ਵਿੱਚ ਜਿਹੜੀਆਂ ਕਰਨ ਜੋਗ ਨਹੀਂ ਹਨ ਉਨ੍ਹਾਂ ਗੱਲਾਂ ਵਿੱਚੋਂ ਕਿਸੇ ਨੂੰ ਕਰੇ, ਭਾਵੇਂ ਉਸ ਨੂੰ ਖਬਰ ਭੀ ਨਾ ਹੋਵੇ ਤਾਂ ਭੀ ਉਹ ਦੋਸ਼ੀ ਹੈ ਅਤੇ ਆਪਣਾ ਪਾਪ ਚੁੱਕੇ</verse>
				<verse number="18">ਅਤੇ ਉਹ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਠਹਿਰਾਉਣ ਦੇ ਅਨੁਸਾਰ ਦੋਸ਼ ਦੀ ਭੇਟ ਲਈ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਦੇ ਲਈ ਉਸ ਅਣਜਾਣ ਪੁਣੇ ਦੀ, ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਸੀ ਅਤੇ ਉਸ ਨੂੰ ਖਬਰ ਨਹੀਂ ਹੋਈ ਸੀ, ਪ੍ਰਾਸਚਿਤ ਕਰੇ ਅਤੇ ਉਸ ਨੂੰ ਖਿਮਾ ਹੋ ਜਾਵੇਗੀ</verse>
				<verse number="19">ਇਹ ਦੋਸ਼ ਦੀ ਭੇਟ ਹੈ, ਉਸ ਯਹੋਵਾਹ ਦੇ ਅੱਗੇ ਜਰੂਰ ਪਾਪ ਕੀਤਾ।।</verse>
			</chapter>
			<chapter number="6">
				<verse number="1">ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="2">ਜੇ ਕੋਈ ਪ੍ਰਾਣੀ ਪਾਪ ਕਰੇ ਅਤੇ ਯਹੋਵਾਹ ਦੇ ਅੱਗੇ ਦੋਸ਼ ਕਰੇ ਅਤੇ ਉਸ ਵਿੱਚ ਜੋ ਉਸ ਕੋਲ ਗਹਿਣਾ ਰੱਖਿਆ ਸੀ, ਆਪਣੇ ਗੁਆਂਢੀ ਨੂੰ ਝੂਠ ਆਖੇ, ਯਾ ਵਹਦੇ ਵਿੱਚ, ਯਾ ਠੱਗੀ ਵਿੱਚ ਯਾ ਆਪਣੇ ਗੁਆਂਢੀ ਨਾਲ ਸਖ਼ਤੀ ਕੀਤੀ ਹੋਵੇ</verse>
				<verse number="3">ਯਾ ਉਸ ਵਸਤ ਨੂੰ ਜਿਹੜੀ ਗੁਆਚ ਗਈ ਹੋਵੇ ਲਭੇ ਅਤੇ ਉਸ ਦੇ ਉੱਤੇ ਝੂਠ ਆਖੇ ਅਤੇ ਝੂਠ ਦੀ ਸੌਂਹ ਚੁੱਕੇ, ਇਨ੍ਹਾਂ ਸਭਨਾਂ ਗੱਲਾਂ ਵਿੱਚ ਮਨੁੱਖ ਪਾਪ ਜੋ ਕਰੇ</verse>
				<verse number="4">ਤਾਂ ਅਜਿਹਾ ਹੋਵੇਗਾ, ਇਸ ਲਈ, ਜੋ ਉਸ ਨੇ ਪਾਪ ਕੀਤਾ ਅਤੇ ਦੋਸ਼ੀ ਹੋਇਆ ਤਾਂ ਉਸ ਵਸਤ ਨੂੰ ਜੋ ਉਸ ਨੇ ਖੋਹ ਲਈ ਸੀ, ਯਾ ਉਹ ਵਸਤ ਜੋ ਉਸ ਨੂੰ ਛਲ ਨਾਲ ਮਿਲੀ ਹੈ, ਯਾ ਉਹ ਜੋ ਉਸ ਦੇ ਕੋਲ ਅਮਾਨ ਰੱਖਿਆ ਹੈ, ਯਾ ਉਹ ਗੁਆਚੀ ਹੋਈ ਵਸਤ ਜੋ ਉਸ ਨੇ ਲੱਭੀ ਹੈ ਸੋ ਮੋੜ ਦੇਵੇ</verse>
				<verse number="5">ਯਾ ਉਹ ਸਾਰਾ ਜਿਸ ਦੇ ਵਿੱਚ ਉਸ ਨੇ ਝੂਠੀ ਸੌਂਹ ਚੁੱਕੀ ਉਹ ਉਸ ਨੂੰ ਉਸੇ ਤਰਾਂ ਸਾਰਾ ਮੋੜ ਦੇਵੇ ਅਤੇ ਉਸ ਦੇ ਨਾਲ ਭੀ ਇੱਕ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਜਿਸ ਦਾ ਹੈ ਦੇ ਦੇਵੇ, ਆਪਣੀ ਪਾਪ ਦੀ ਭੇਟ ਦੇ ਦਿਹਾੜੇ ਵਿੱਚ</verse>
				<verse number="6">ਅਤੇ ਉਹ ਆਪਣੇ ਦੋਸ਼ ਦੀ ਭੇਟ ਵਿੱਚ ਯਹੋਵਾਹ ਦੇ ਅੱਗੇ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਦੇ ਅਨੁਸਾਰ ਦੋਸ਼ ਦੀ ਭੇਟ ਕਰਕੇ ਜਾਜਕ ਦੇ ਕੋਲ ਲਿਆਵੇ</verse>
				<verse number="7">ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਹੈ, ਸੋ ਸਭ ਕੁਝ ਦੀ ਖਿਮਾ ਉਸ ਨੂੰ ਹੋ ਜਾਵੇਗੀ।।</verse>
				<verse number="8">ਅਤੇ ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="9">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਇਹ ਆਖ ਕੇ ਆਗਿਆ ਦੇਵੀਂ, ਹੋਮ ਦੀ ਭੇਟ ਦੀ ਬਿਵਸਥਾ ਇਹ ਹੈ। ਇਸ ਕਰਕੇ ਹੋਮ ਦੀ ਭੇਟ ਹੈ ਜੋ ਜਗਵੇਦੀ ਦੇ ਉੱਤੇ ਸਾਰੀ ਰਾਤ ਸਵੇਰ ਤੋੜੀ ਸੜਦੀ ਰਹਿੰਦੀ ਹੈ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਸੜਦੀ ਹੋਵੇ</verse>
				<verse number="10">ਅਤੇ ਜਾਜਕ ਆਪਣੇ ਕਤਾਨ ਦੇ ਵਸਤ੍ਰ ਪਹਿਨ ਲਵੇ ਅਤੇ ਆਪਣੀ ਕਤਾਨ ਦੀ ਕੱਛ ਆਪਣੇ ਸਰੀਰ ਉੱਤੇ ਪਾਕੇ ਜਿਹੜੀ ਹੋਮ ਬਲੀ ਦੇ ਨਾਲ ਜਗਵੇਦੀ ਉੱਤੇ ਅੱਗ ਨੇ ਭਸਮ ਕਰ ਲਈ ਹੈ ਉਹ ਸੁਵਾਹ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ</verse>
				<verse number="11">ਅਤੇ ਉਹ ਆਪਣੇ ਵਸਤ੍ਰ ਲਾਹ ਲਵੇ ਅਤੇ ਹੋਰ ਲੀੜੇ ਪਾਕੇ ਉਸ ਸੁਵਾਹ ਨੂੰ ਡੇਰਿਆਂ ਤੋਂ ਬਾਹਰ ਸੁਥਰੀ ਥਾਂ ਵਿੱਚ ਲੈ ਜਾਵੇ</verse>
				<verse number="12">ਅਤੇ ਜਗਵੇਦੀ ਦੇ ਉੱਤੇ ਜਿਹੜੀ ਅੱਗ ਹੈ ਸੋ ਉਸ ਦੇ ਵਿੱਚ ਬਲਦੀ ਰਹੇ। ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਸਵੇਰ ਦੇ ਵੇਲੇ ਸਦਾ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਉਸ ਦੇ ਉੱਤੇ ਹੋਮ ਦੀ ਭੇਟ ਸੁਧਾਰ ਕੇ ਰੱਖੇ ਅਤੇ ਉਹ ਉਸ ਦੇ ਉੱਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜੇ</verse>
				<verse number="13">ਜਗਵੇਦੀ ਦੇ ਉੱਤੇ ਅੱਗ ਸਦਾ ਬੱਲਦੀ ਰਹੇ, ਉਹ ਕਦੀ ਨਾ ਬੁਝੇ।।</verse>
				<verse number="14">ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ, ਹਾਰੂਨ ਦੇ ਪੁੱਤ੍ਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਮੋਹਰੇ ਉਸ ਨੂੰ ਚੜ੍ਹਾਉਣ</verse>
				<verse number="15">ਅਤੇ ਉਸ ਤੋਂ ਇੱਕ ਮੁੱਠ ਭਰਕੇ ਅਰਥਾਤ ਉਸ ਮੈਦੇ ਦੀ ਭੇਟ ਦੇ ਮੈਦੇ ਤੋਂ ਅਤੇ ਉਸ ਦੇ ਤੇਲ ਤੋਂ ਅਤੇ ਸਾਰੇ ਲੁਬਾਨ ਤੋਂ ਜੋ ਮੈਦੇ ਦੀ ਭੇਟ ਉੱਤੇ ਹੈ, ਉਸ ਨੂੰ ਯਹੋਵਾਹ ਦੇ ਅੱਗੇ ਸਿਮਰਨ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ</verse>
				<verse number="16">ਅਤੇ ਜੋ ਉਸ ਤੋਂ ਵਧੇ, ਸੋ ਹਾਰੂਨ ਅਤੇ ਉਸ ਦੇ ਪੁੱਤ੍ਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤ੍ਰ ਥਾਂ ਵਿੱਚ ਖਾਧੀ ਜਾਵੇ,ਓਹ ਮੰਡਲੀ ਦੇ ਡੇਰੇ ਦੇ ਚੌਪਟੇ ਵਿੱਚ ਉਸ ਨੂੰ ਖਾਣ</verse>
				<verse number="17">ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ। ਮੈਂ ਉਸ ਨੂੰ ਅੱਗ ਦੀਆਂ ਆਪਣੀਆਂ ਭੇਟਾਂ ਵਿੱਚੋਂ ਉਸ ਨੂੰ ਉਨ੍ਹਾਂ ਦਾ ਭਾਗ ਠਹਿਰਾ ਕੇ ਦਿੱਤਾ ਹੈ, ਇਹ ਜਿਹੀ ਪਾਪ ਦੀ ਭੇਟ, ਤੇ ਜਿਹੀ ਦੋਸ਼ ਦੀ ਭੇਟ ਅੱਤ ਪਵਿੱਤ੍ਰ ਹੈ</verse>
				<verse number="18">ਹਾਰੂਨ ਦੀ ਸੰਤਾਨ ਵਿੱਚੋਂ ਸੱਭੇ ਪੁਰਸ਼ ਉਸ ਤੋਂ ਖਾਣ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ। ਜੋ ਉਨ੍ਹਾਂ ਨੂੰ ਛੋਹੇ ਸੋ ਪਵਿੱਤ੍ਰ ਹੋਵੇ।।</verse>
				<verse number="19">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="20">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਭੇਟ ਜੋ ਉਨ੍ਹਾਂ ਨੂੰ ਉਸ ਦੇ ਮਸਹ ਕਰਨ ਦੇ ਦਿਨ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣੀ ਹੈ ਸੋ ਇਹ ਹੈ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਮੈਦੇ ਦੇ ਇੱਕ ਏਫਾਹ ਦਾ ਦਸਵਾਂ ਹਿੱਸਾ,ਅੱਧਾ ਸਵੇਰ ਨੂੰ ਤੇ ਅੱਧਾ ਰਾਤ ਨੂੰ</verse>
				<verse number="21">ਇੱਕ ਤਵੀ ਵਿੱਚ ਉਹ ਤੇਲ ਨਾਲ ਬਣਾਈ ਜਾਵੇ ਅਤੇ ਜਾਂ ਪੱਕ ਜਾਏ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਪਕਾਏ ਹੋਏ ਟੋਟੇ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਚੜ੍ਹਾਵੀਂ</verse>
				<verse number="22">ਅਤੇ ਉਸ ਦੇ ਪੁੱਤ੍ਰਾਂ ਵਿੱਚੋਂ ਜਿਸ ਜਾਜਕ ਨੂੰ ਉਸ ਦੀ ਥਾਂ ਵਿੱਚ ਮਸਹ ਕਰਨਾ ਹੈ, ਉਸ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਉਹ ਸਮੁੱਚਾ ਸਾੜਿਆ ਜਾਵੇ</verse>
				<verse number="23">ਕਿਉਂਜੋ ਜਾਜਕ ਦੇ ਲਈ ਸੱਭੇ ਮੈਦੇ ਦੀਆਂ ਭੇਟਾ ਸਮੁੱਚਾ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।।</verse>
				<verse number="24">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="25">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨਾਲ ਬੋਲ ਕਿ ਪਾਪ ਦੀ ਭੇਟ ਦੀ ਬਿਵਸਥਾ ਇਹ ਹੈ, ਜਿੱਥੇ ਹੋਮ ਦੀ ਭੇਟ ਕੱਟੀ ਜਾਂਦੀ ਹੈਉੱਥੇ ਪਾਪ ਦੀ ਭੇਟ ਭੀ ਯਹੋਵਾਹ ਦੇ ਅੱਗੇ ਕੱਟੀ ਜਾਏ, ਇਹ ਅੱਤ ਪਵਿੱਤ੍ਰ ਹੈ</verse>
				<verse number="26">ਜਿਹੜਾ ਜਾਜਕ ਉਸ ਨੂੰ ਪਾਪ ਦੇ ਲਈ ਚੜ੍ਹਾਵੇ ਸੋ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਚੌਪਟੇ ਵਿੱਚ ਪਵਿੱਤ੍ਰ ਥਾਂ ਵਿੱਚ ਖਾਧੀ ਜਾਵੇ</verse>
				<verse number="27">ਜੋ ਕੁਝ ਉਸ ਦੇ ਮਾਸ ਨੂੰ ਛੋਹੇ ਸੋ ਪਵਿੱਤ੍ਰ ਹੋਵੇ ਅਤੇ ਜੇ ਉਸ ਦੇ ਲਹੂ ਦੀ ਕਿਸੇ ਲੀੜੇ ਉੱਤੇ ਛਿੱਟ ਪੈ ਜਾਵੇ ਤਾਂ ਤੂੰ ਉਸ ਨੂੰ ਜਿਸ ਦੇ ਉੱਤੇ ਛਿੱਟ ਪਈ ਪਵਿੱਤ੍ਰ ਥਾਂ ਵਿੱਚ ਧੋ ਸੁੱਟੀਂ</verse>
				<verse number="28">ਪਰ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਰਿੰਨਿਆ ਹੈ ਸੋ ਭੰਨੀ ਜਾਏ ਅਤੇ ਜੇ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਰਿੰਨਿਆ ਹੋਵੇ ਤਾਂ ਨਾਲੇ ਉਸ ਨੂੰ ਮਾਂਜਣ ਨਾਲੇ ਪਾਣੀ ਨਾਲ ਧੋਣਾ</verse>
				<verse number="29">ਜਾਜਕਾਂ ਵਿੱਚੋਂ ਸੱਭੇ ਪੁਰਖ ਉਸ ਤੋਂ ਖਾਣ। ਇਹ ਅੱਤ ਪਵਿੱਤ੍ਰ ਹੈ</verse>
				<verse number="30">ਅਤੇ ਕੋਈ ਪਾਪ ਦੀ ਭੇਟ ਜਿਸ ਦਾ ਕੁਝ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਆਂਦਾ ਜਾਵੇ, ਨਾ ਖਾਣਾ, ਉਹ ਅੱਗ ਵਿੱਚ ਸਾੜਿਆ ਜਾਵੇ।।</verse>
			</chapter>
			<chapter number="7">
				<verse number="1">ਅਤੇ ਇਸੇ ਤਰਾਂ ਦੋਸ਼ ਦੀ ਭੇਟ ਦੀ ਬਿਵਸਥਾ ਹੈ, ਉਹ ਅੱਤ ਪਵਿੱਤ੍ਰ ਹੈ</verse>
				<verse number="2">ਜਿੱਥੇ ਓਹ ਹੋਮ ਦੀ ਭੇਟ ਨੂੰ ਕੱਟਦੇ ਹਨ ਉੱਥੇ ਹੀ ਓਹ ਦੋਸ਼ ਦੀ ਭੇਟ ਨੂੰ ਕੱਟਣ ਅਤੇ ਉਸ ਦੇ ਲਹੂ ਤੋਂ ਉਸ ਜਗਵੇਦੀ ਦੇ ਉੱਤੇ ਚੁਫੇਰੇ ਛਿਣਕੇ</verse>
				<verse number="3">ਅਤੇ ਉਹ ਉਸ ਦੀ ਸਾਰੀ ਚਰਬੀ ਚੜ੍ਹਾਵੇ, ਪੂਛ ਅਤੇ ਉਹ ਚਰਬੀ ਜੋ ਆਂਦ੍ਰਾਂ ਨੂੰ ਢੱਕਦੀ ਹੈ</verse>
				<verse number="4">ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ</verse>
				<verse number="5">ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ</verse>
				<verse number="6">ਜਾਜਕਾਂ ਵਿੱਚੋਂ ਸੱਭੇ ਪੁਰਖ ਉਸ ਤੋਂ ਖਾਣ। ਉਹ ਪਵਿੱਤ੍ਰ ਥਾਂ ਵਿੱਚ ਖਾਧੀ ਜਾਏ। ਉਹ ਅੱਤ ਪਵਿੱਤ੍ਰ ਹੈ</verse>
				<verse number="7">ਜਿਹੀ ਪਾਪ ਦੀ ਭੇਟ ਹੈ, ਤਿਹੀ ਦੋਸ਼ ਦੀ ਭੇਟ ਹੈ ਉਨ੍ਹਾਂ ਦੀ ਇੱਕੋ ਬਿਵਸਥਾ ਹੈ। ਜਿਹੜਾ ਜਾਜਕ ਉਸ ਦਾ ਪ੍ਰਾਸਚਿਤ ਕਰੇ, ਸੋ ਉਸ ਨੂੰ ਰੱਖੇ</verse>
				<verse number="8">ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੇ ਹੋਮ ਦੀ ਭੇਟ ਚੜ੍ਹਾਵੇ, ਉਹ ਜਾਜਕ ਉਸ ਹੋਮ ਦੀ ਭੇਟ ਦੀ ਖੱਲ ਜੋ ਉਸ ਨੇ ਚੜ੍ਹਾਈ ਹੈ ਆਪ ਰੱਖੇ</verse>
				<verse number="9">ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ ਪਕਾਈ ਜਾਵੇ ਅਤੇ ਸਾਰੀ ਜੋ ਤਵੀ ਵਿੱਚ, ਯਾਂ ਤਵੇ ਉੱਤੇ ਪਕਾਈ ਜਾਵੇ ਸੋ ਉਸੇ ਜਾਜਕ ਦੀ ਹੋਵੇਗੀ ਜਿਹੜਾ ਉਸ ਨੂੰ ਚੜ੍ਹਾਵੇ</verse>
				<verse number="10">ਅਤੇ ਸੱਭੇ ਮੈਦੇ ਦੀਆਂ ਭੇਟਾਂ ਭਾਵੇਂ ਤੇਲ ਨਾਲ ਰਲੀਆਂ ਹੋਈਆਂ ਭਾਵੇਂ ਰੁੱਖੀਆਂ, ਸੋ ਹਾਰੂਨ ਦੇ ਸਾਰੇ ਪੁੱਤ੍ਰ ਇੱਕੋ ਜਿਹੇ ਵੰਡਣ।।</verse>
				<verse number="11">ਜਿਹੜੀਆਂ ਯਹੋਵਾਹ ਦੇ ਅੱਗੇ ਭੇਟਾਂ ਉਸ ਨੂੰ ਚੜ੍ਹਾਉਣੀਆਂ ਹਨ, ਉਨ੍ਹਾਂ ਸੁਖ ਸਾਂਦ ਦੀਆਂ ਭੇਟਾਂ ਦੀ ਬਿਵਸਥਾ ਇਹ ਹੈ</verse>
				<verse number="12">ਜੇ ਉਹ ਉਸ ਨੂੰ ਧੰਨਵਾਦਾਂ ਲਈ ਚੜ੍ਹਾਵੇ ਤਾਂ ਉਹ ਆਪਣੇ ਧੰਨਵਾਦ ਦੀ ਭੇਟ ਵਿੱਚ ਤੇਲ ਨਾਲ ਗੁੰਨੇ ਹੋਏ ਪਤੀਰੇ ਫੁਲਕੇ ਅਤੇ ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਇਆਂ ਪੂੜੀਆਂ ਚੜ੍ਹਾਵੇ</verse>
				<verse number="13">ਅਤੇ ਪੂੜੀਆਂ ਦੇ ਨਾਲ ਉਹ ਆਪਣੀ ਭੇਟ ਵਿੱਚ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੇ ਧੰਨਵਾਦਾਂ ਦੀ ਬਲੀ ਨਾਲ ਖ਼ਮੀਰੀ ਰੋਟੀ ਭੀ ਚੜ੍ਹਾਵੇ</verse>
				<verse number="14">ਅਤੇ ਉਸ ਵਿੱਚੋਂ ਉਹ ਹਰੇਕ ਭੇਟ ਵਿੱਚੋਂ ਚੁਕਾਈ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਇੱਕ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ ਜਿਹੜਾ ਸੁਖ ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿਣਕੇ</verse>
				<verse number="15">ਅਤੇ ਜਿਹੜਾ ਧੰਨਵਾਦਾਂ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ ਹੈ ਸੋ ਉਸੇ ਦਿਨ ਜਿਸ ਦੇ ਵਿੱਚ ਚੜ੍ਹਾਇਆ ਜਾਂਦਾ ਹੈ ਸੋ ਖਾਧਾ ਜਾਏ, ਉਹ ਉਸ ਵਿੱਚੋਂ ਸਵੇਰ ਤੀਕੁਰ ਕੁਝ ਨਾ ਛੱਡੇ</verse>
				<verse number="16">ਪਰ ਜੇ ਉਸ ਦੀ ਭੇਟ ਦੀ ਬਲੀ ਕੋਈ ਸੁੱਖਣਾ ਹੋਵੇ, ਯਾ ਪ੍ਰਸਿੰਨਤਾ ਦੀ ਭੇਟ ਹੋਵੇ, ਤਾਂ ਉਹ ਉਸੇ ਦਿਨ ਜਿਸ ਦੇ ਵਿੱਚ ਉਹ ਆਪਣੀ ਬਲੀ ਚੜ੍ਹਾਉਂਦਾ ਹੈ ਖਾਧੀ ਜਾਏ, ਅਤੇ ਜੋ ਰਹੇ ਸੋ ਦੂਜੇ ਦਿਨ ਭੀ ਖਾਧਾ ਜਾਏ</verse>
				<verse number="17">ਪਰ ਜਿਹੜਾ ਉਸ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੋੜੀ ਰਹੇ ਸੋ ਅੱਗ ਨਾਲ ਸਾੜਿਆ ਜਾਵੇ</verse>
				<verse number="18">ਅਤੇ ਜੇ ਉਸ ਦੀਆਂ ਸੁਖ ਸਾਂਦਾ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਵਿੱਚ ਖਾਧਾ ਜਾਏ ਤਾਂ ਉਹ ਮੰਨਿਆ ਨਾ ਜਾਏ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆਂ ਜਾਏ। ਉਹ ਗਿਲਾਨ ਹੋਵੇ ਅਤੇ ਜਿਹੜਾ ਪ੍ਰਾਣੀ ਉਸ ਨੂੰ ਖਾਵੇ ਸੋ ਆਪਣਾ ਦੋਸ਼ ਚੁੱਕੇ</verse>
				<verse number="19">ਅਤੇ ਉਹ ਮਾਸ ਜੋ ਕਿਸੇ ਅਪਵਿੱਤ੍ਰ ਵਸਤ ਨਾਲ ਛੋਹੇ ਸੋ ਖਾਧਾ ਨਾ ਜਾਏ ਉਹ ਅੱਗ ਨਾਲ ਸਾੜਿਆ ਜਾਏ ਅਤੇ ਮਾਸ ਜੋ ਹੈ, ਸੋ ਸਾਰੇ ਪਵਿੱਤ੍ਰ ਲੋਕ ਉਸ ਤੋਂ ਖਾਣ</verse>
				<verse number="20">ਪਰ ਉਹ ਪ੍ਰਾਣੀ ਜਿਹੜਾ ਉਨ੍ਹਾਂ ਸੁਖ ਸਾਂਦ ਦੀਆਂ ਬਲੀਆਂ ਦੇ ਮਾਸ ਵਿੱਚੋਂ ਜੋ ਯਹੋਵਾਹ ਦੀਆਂ ਹਨ ਕੁਝ ਖਾਵੇ ਅਤੇ ਆਪ ਅਪਵਿੱਤ੍ਰ ਹੋਵੇ ਤਾਂ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="21">ਨਾਲੇ ਉਹ ਪ੍ਰਾਣੀ ਜਿਹੜਾ ਕਿਸੇ ਅਪਵਿੱਤ੍ਰ ਵਸਤ ਨੂੰ ਛੋਹੇ ਜਿਹੀ ਮਨੁੱਖ ਦੀ ਅਪਵਿੱਤ੍ਰਾਈ, ਯਾ ਕਿਸੇ ਅਪਵਿੱਤ੍ਰ ਪਸੂ, ਯਾ ਕਿਸੇ ਗਿਲਾਨ ਅਪਵਿੱਤ੍ਰ ਵਸਤ, ਅਤੇ ਫੇਰ ਉਨ੍ਹਾਂ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ, ਜੋ ਯਹੋਵਾਹ ਦੀਆਂ ਹਨ ਖਾਵੇ ਤਾਂ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="22">ਅਤੇ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="23">ਇਸਰਾਏਲੀਆਂ ਨਾਲ ਬੋਲ ਕਿ ਤੁਸਾਂ ਕਿਸੇ ਪ੍ਰਕਾਰ ਦੀ ਚਰਬੀ, ਭਾਵੇਂ ਬਲਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ, ਨਾ ਖਾਣੀ</verse>
				<verse number="24">ਅਤੇ ਉਸ ਲੋਥ ਦੀ ਚਰਬੀ ਜਿਹੜੀ ਆਪ ਹੀ ਮਰ ਜਾਏ ਅਤੇ ਉਸ ਦੀ ਚਰਬੀ ਜਿਹੜੀ ਪਸੂਆਂ ਨਾਲ ਪਾੜੀ ਗਈ ਹੋਵੇ ਤਾਂ ਉਹ ਹੋਰ ਕਿਸੇ ਕੰਮ ਵਿੱਚ ਵਰਤੀ ਜਾਏ ਪਰ ਤੁਸਾਂ ਕਿਸੇ ਤਰਾਂ ਉਸ ਤੋਂ ਨਾ ਖਾਣੀ</verse>
				<verse number="25">ਕਿਉਂ ਕੇ ਜਿਹੜਾ ਉਸ ਪਸੂ ਦੀ ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਚਰਬੀ ਖਾਵੇ ਤਾਂ ਉਹ ਪ੍ਰਾਣੀ, ਜੋ ਉਸ ਨੂੰ ਖਾਂਦਾ ਹੈ ਸੋ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="26">ਨਾਲੇ ਤੁਸਾਂ ਕਿਸੇ ਪ੍ਰਕਾਰ ਦਾ ਲਹੂ, ਭਾਵੇਂ ਪੰਛੀ ਦਾ, ਭਾਵੇਂ ਪਸੂ ਦਾ, ਆਪਣੇ ਸਾਰੇ ਵਸੇਬਿਆਂ ਵਿੱਚ ਨਾ ਖਾਣਾ</verse>
				<verse number="27">ਜਿਹੜਾ ਪ੍ਰਾਣੀ ਕਿਸੇ ਪ੍ਰਕਾਰ ਦਾ ਲਹੂ ਖਾਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।</verse>
				<verse number="28">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="29">ਇਸਰਾਏਲੀਆਂ ਨਾਲ ਇਹ ਬੋਲ ਕਿ ਉਹ ਜਿਹੜਾ ਯਹੋਵਾਹ ਦੇ ਅੱਗੇ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਸੋ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ</verse>
				<verse number="30">ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ, ਉਹ ਛਾਤੀ ਦੇ ਸਣੇ ਚਰਬੀ ਲਿਆਵੇ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ</verse>
				<verse number="31">ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮਿਲ ਜਾਵੇ</verse>
				<verse number="32">ਅਤੇ ਤੁਸੀਂ ਸੱਜੀ ਰਾਣ ਨੂੰ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਇੱਕ ਚੁਕਾਈ ਦੀ ਭੇਟ ਕਰਕੇ ਜਾਜਕ ਨੂੰ ਦੇਣੀ</verse>
				<verse number="33">ਜਿਹੜਾ ਹਾਰੂਨ ਦੇ ਪੁੱਤ੍ਰਾਂ ਵਿੱਚੋਂ ਸੁਖ ਸਾਂਦ ਦੀਆਂ ਭੇਟਾਂ ਦਾ ਲਹੂ ਚੜ੍ਹਾਵੇ ਅਤੇ ਚਰਬੀ, ਉਹ ਸੱਜੀ ਰਾਣ ਆਪਣਾ ਭਾਗ ਜਾਣ ਕੇ ਰੱਖੇ</verse>
				<verse number="34">ਕਿਉਂ ਜੋ ਹਿਲਾਉਣ ਦੀ ਛਾਤੀ ਅਤੇ ਚੁਕਾਈ ਦੀ ਰਾਣ ਮੈਂ ਇਸਰਾਏਲੀਆਂ ਕੋਲੋਂ ਉਨ੍ਹਾਂ ਦੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਲੈਕੇ ਹਾਰੂਨ ਜਾਜਕ ਅਤੇ ਉਸ ਦੇ ਪੁੱਤ੍ਰਾਂ ਨੂੰ ਇਸਰਾਏਲੀਆਂ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਦਿੱਤੀ ਹੈ।।</verse>
				<verse number="35">ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਸ ਦਿਨ ਉਸ ਨੇ ਉਨ੍ਹਾਂ ਨੂੰ ਜਾਜਕ ਦੇ ਕੰਮ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਥਾਪਿਆ, ਇਹ ਹਾਰੂਨ ਦੇ ਮਸਹ ਕਰਨ ਅਤੇ ਉਸ ਦੇ ਪੁੱਤ੍ਰਾਂ ਦੇ ਮਸਹ ਕਰਨ ਦਾ ਅਧਿਕਾਰ ਹੈ</verse>
				<verse number="36">ਜਿਹੜਾ ਯਹੋਵਾਹ ਇਸਰਾਏਲੀਆਂ ਕੋਲੋਂ ਜਿਸ ਵੇਲੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਕਰਕੇ ਮਸਹ ਕੀਤਾ ਉਨ੍ਹਾਂ ਨੂੰ ਦੇਣ ਦੀ ਆਗਿਆ ਦਿੱਤੀ</verse>
				<verse number="37">ਇਹ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਅਤੇ ਪਾਪ ਦੀ ਬਲੀ ਅਤੇ ਦੋਸ਼ ਦੀ ਭੇਟ ਅਤੇ ਪਵਿੱਤ੍ਰ ਠਹਿਰਾਉਣ ਅਤੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੀ ਬਿਵਸਥਾ ਹੈ</verse>
				<verse number="38">ਜਿਹੜੀ ਯਹੋਵਾਹ ਨੇ ਸੀਨਾ ਪਹਾੜ ਉੱਤੇ ਮੂਸਾ ਨੂੰ ਆਗਿਆ ਦਿੱਤੀ ਸੀ ਜਿਸ ਦਿਨ ਵਿੱਚ ਓਸ ਨੇ ਇਸਰਾਏਲੀਆਂ ਨੂੰ ਆਪਣੇ ਚੜ੍ਹਾਵੇ ਸੀਨਾ ਦੀ ਉਜਾੜ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣ ਦੀ ਆਗਿਆ ਦਿੱਤੀ ਸੀ।।</verse>
			</chapter>
			<chapter number="8">
				<verse number="1">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਹਾਰੂਨ ਅਤੇ ਉਸ ਦੇ ਸਣੇ ਉਸ ਦੇ ਪੁੱਤ੍ਰਾਂ ਨੂੰ ਅਤੇ ਲੀੜਿਆਂ ਨੂੰ, ਅਤੇ ਮਸਹ ਕਰਨ ਦੇ ਤੇਲ ਨੂੰ, ਅਤੇ ਪਾਪ ਦੀ ਭੇਟ ਦੇ ਲਈ ਇੱਕ ਬਲਦ ਨੂੰ ਅਤੇ ਦੋਹਾਂ ਛੱਤ੍ਰਿਆਂ ਨੂੰ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈਕੇ</verse>
				<verse number="3">ਤੂੰ ਸਾਰੀ ਮੰਡਲੀ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਇਕੱਠੀ ਕਰੀਂ</verse>
				<verse number="4">ਅਤੇ ਜਿੱਹੀ ਯਹੋਵਾਹ ਨੇ ਆਗਿਆ ਦਿੱਤੀ ਤਿਹਾ ਹੀ ਮੂਸਾ ਨੇ ਕੀਤਾ ਅਤੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਉਹ ਮੰਡਲੀ ਇਕੱਠੀ ਹੋ ਗਈ</verse>
				<verse number="5">ਅਤੇ ਮੂਸਾ ਨੇ ਮੰਡਲੀ ਨੂੰ ਆਖਿਆ, ਜਿਹੜੀ ਗੱਲ ਯਹੋਵਾਹ ਨੇ ਕਰਨ ਨੂੰ ਆਖੀ ਸੋ ਇਹ ਹੈ</verse>
				<verse number="6">ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਲਿਆਕੇ ਪਾਣੀ ਨਾਲ ਧੋਤਾ</verse>
				<verse number="7">ਅਤੇ ਉਸ ਨੇ ਉਸ ਦੇ ਉੱਤੇ ਕੁੜਤਾ ਪਾਇਆ ਅਤੇ ਉਸ ਨੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਉਸ ਨੂੰ ਪਹਿਰਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਾਇਆ ਏਫ਼ੋਦ ਦੇ ਸੋਹਣੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਉਸ ਦੇ ਨਾਲ ਉਸ ਨੂੰ ਕੱਸਿਆ</verse>
				<verse number="8">ਅਤੇ ਉਸ ਨੇ ਉਸ ਦੇ ਉੱਤੇ ਚਪੜਾਸ ਰੱਖੀ ਨਾਲੇ ਉਸ ਨੇ ਚਪੜਾਸ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ</verse>
				<verse number="9">ਅਤੇ ਉਸ ਨੇ ਅਮਾਮੇ ਨੂੰ ਉਸ ਦੇ ਸਿਰ ਉੱਤੇ ਰੱਖਿਆ ਨਾਲੇ ਅਮਾਮੇ ਦੇ ਉੱਤੇ ਅਰਥਾਤ ਉਸ ਦੇ ਮੱਥੇ ਦੇ ਉੱਤੇ ਉਸ ਨੇ ਸੋਨੇ ਦੀ ਪੱਤ੍ਰੀ ਅਤੇ ਪਵਿੱਤ੍ਰ ਅਮਾਮਾ ਪਾਇਆ ਜਿਹੀ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ</verse>
				<verse number="10">ਅਤੇ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਤੇਲ ਪਾਕੇ ਪਵਿੱਤ੍ਰ ਕੀਤਾ</verse>
				<verse number="11">ਅਤੇ ਉਸ ਤੋਂ ਲੈਕੇ ਜਗਵੇਦੀ ਨੂੰ ਸੱਤ ਵੇਰੀ ਛਿੜਕਿਆ ਅਤੇ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਵਲੇਵੇਂ ਨੂੰ ਅਤੇ ਉਸ ਦਾ ਚੁਬੱਚਾ ਅਤੇ ਉਸ ਦੀ ਚੌਂਕੀ ਨੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਤੇਲ ਲਾਇਆ</verse>
				<verse number="12">ਅਤੇ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤ੍ਰ ਕਰਨ ਲਈ ਮਸਹ ਕੀਤਾ</verse>
				<verse number="13">ਅਤੇ ਮੂਸਾ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਲਿਆਕੇ ਉਨ੍ਹਾਂ ਨੂੰ ਕੁੜਤੇ ਪਹਰਾਏ, ਉਨ੍ਹਾਂ ਦੇ ਲੱਕ ਪਟਕਿਆਂ ਨਾਲ ਬੰਨ੍ਹੇ ਅਤੇ ਉਨ੍ਹਾਂ ਨੂੰ ਪੱਗਾਂ ਬੰਨ੍ਹਾਈਆਂ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ</verse>
				<verse number="14">ਅਤੇ ਉਹ ਪਾਪ ਦੀ ਭੇਟ ਲਈ ਬਲਦ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਪਾਪ ਦੀ ਭੇਟ ਬਲਦ ਦੇ ਸਿਰ ਉੱਤੇ ਆਪਣੇ ਹੱਥ ਧਰੇ</verse>
				<verse number="15">ਅਤੇ ਉਸ ਨੇ ਉਸ ਨੂੰ ਕੱਟਿਆ ਅਤੇ ਮੂਸਾ ਨੇ ਉਸ ਦਾ ਲਹੂ ਲੈਕੇ ਜਗਵੇਦੀ ਦੇ ਸਿੰਙਾਂ ਉੱਤੇ ਆਪਣੀ ਉਂਗਲ ਨਾਲ ਚੁਫੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਹਲਕੇ ਉਸ ਦੇ ਲਈ ਪ੍ਰਾਸਚਿਤ ਕਰਕੇ ਉਸ ਨੂੰ ਪਵਿੱਤ੍ਰ ਕੀਤਾ</verse>
				<verse number="16">ਅਤੇ ਜਿਹੜੀਆਂ ਆਂਦ੍ਰਾਂ ਦੇ ਉੱਤੇ ਸਾਰੀ ਚਰਬੀ ਅਤੇ ਕਲੇਜੇ ਦੇ ਉੱਤੇ ਝਿੱਲੀ ਅਤੇ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਲੈਕੇ ਮੂਸਾ ਨੇ ਉਸ ਨੂੰ ਜਗਵੇਦੀ ਉੱਤੇ ਸਾੜਿਆ</verse>
				<verse number="17">ਪਰ ਬਲਦ ਅਤੇ ਉਸ ਦੀ ਖੱਲ ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ ਜੇਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ।।</verse>
				<verse number="18">ਅਤੇ ਉਸ ਹੋਮ ਦੀ ਭੇਟ ਦੇ ਛੱਤ੍ਰੇ ਨੂੰ ਅਰਥਾਤ ਥਾਪਣ ਦੇ ਛੱਤ੍ਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਛੱਤ੍ਰੇ ਦੇ ਸਿਰ ਉੱਤੇ ਹੱਥ ਧਰੇ</verse>
				<verse number="19">ਅਤੇ ਉਸ ਨੇ ਉਸ ਨੂੰ ਕੱਟਿਆ ਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਉੱਤੇ ਚੁਫੇਰ ਛਿਣਕਿਆ</verse>
				<verse number="20">ਅਤੇ ਉਸ ਨੇ ਛੱਤ੍ਰੇ ਨੂੰ ਟੋਟੇ ਟੋਟੇ ਕੀਤਾ ਅਤੇ ਮੂਸਾ ਨੇ ਸਿਰ ਨੂੰ ਅਤੇ ਟੋਟਿਆਂ ਨੂੰ ਅਤੇ ਚਰਬੀ ਨੂੰ ਸਾੜਿਆ</verse>
				<verse number="21">ਅਤੇ ਉਸ ਨੇ ਆਂਦ੍ਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਦੀ ਸੁਗੰਧਤਾ ਕਰਕੇ ਹੋਮ ਸੀ ਜੇਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ।।</verse>
				<verse number="22">ਅਤੇ ਉਹ ਦੂਜੇ ਛੱਤ੍ਰੇ ਨੂੰ ਅਰਥਾਤ ਥਾਪਣ ਦੇ ਛੱਤ੍ਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਛੱਤ੍ਰੇ ਦੇ ਸਿਰ ਉੱਤੇ ਆਪਣੇ ਹੱਥ ਧਰੇ</verse>
				<verse number="23">ਅਤੇ ਉਸ ਨੇ ਉਸ ਨੂੰ ਕੱਟਿਆ ਅਤੇ ਮੂਸਾ ਨੇ ਉਸ ਦੇ ਲਹੂ ਤੋਂ ਕੁਝ ਲੈਕੇ ਹਾਰੂਨ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਇਆ</verse>
				<verse number="24">ਅਤੇ ਉਸ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਆਂਦਾ ਅਤੇ ਮੂਸਾ ਨੇ ਲਹੂ ਤੋਂ ਉਨ੍ਹਾਂ ਦੇ ਸੱਜੇ ਕੰਨਾਂ ਦੀ ਪਾਪੜੀ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ</verse>
				<verse number="25">ਅਤੇ ਉਸ ਨੇ ਚਰਬੀ ਨੂੰ ਅਤੇ ਪੂਛ ਨੂੰ ਲੈਕੇ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਸੀ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ ਅਤੇ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜੀ ਰਾਣ</verse>
				<verse number="26">ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ ਓਸ ਨੇ ਇੱਕ ਪਤੀਰੀ ਰੋਟੀ ਅਤੇ ਇੱਕ ਤੇਲ ਦੀ ਥਿੰਧੀ ਰੋਟੀ ਅਤੇ ਇੱਕ ਮੱਠੀ ਲੈਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੀ ਰਾਣ ਉੱਤੇ ਧਰਿਆ</verse>
				<verse number="27">ਅਤੇ ਉਸ ਨੇ ਸਾਰਾ ਹਾਰੂਨ ਦੇ ਹੱਥਾਂ ਅਤੇ ਉਸ ਦੇ ਪੁੱਤ੍ਰਾਂ ਦੇ ਹੱਥਾਂ ਉੱਤੇ ਰੱਖ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ</verse>
				<verse number="28">ਅਤੇ ਮੂਸਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਓਹ ਸੁਗੰਧਤਾ ਕਰਕੇ ਥਾਪਣ ਦੀਆਂ ਭੇਟਾਂ ਸਨ, ਇਹ ਯਹੋਵਾਹਦੇ ਅੱਗੇ ਇੱਕ ਅੱਗ ਦੀ ਭੇਟ ਸੀ</verse>
				<verse number="29">ਅਤੇ ਮੂਸਾ ਨੇ ਛਾਤੀ ਨੂੰ ਲੈਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤ੍ਰੇ ਦਾ ਉਹ ਮੂਸਾ ਦਾ ਭਾਗ ਸੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ</verse>
				<verse number="30">ਅਤੇ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ ਕੁਝ ਲੈਕੇ ਹਾਰੂਨ ਅਤੇ ਉਸ ਦੇ ਲੀੜੇ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਦੇ ਲੀੜਿਆਂ ਉੱਤੇ ਛਿਣਕਿਆ ਅਤੇ ਹਾਰੂਨ ਅਤੇ ਉਸ ਦੇ ਲੀੜੇ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਨਾਲ ਉਸ ਦੇ ਪੁਤ੍ਰਾਂ ਦੇ ਲੀੜਿਆਂ ਨੂੰ ਪਵਿੱਤ੍ਰ ਕੀਤਾ।।</verse>
				<verse number="31">ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖਿਆ, ਮੰਡਲੀ ਦੇ ਡੇਰੇ ਦੇ ਬੂਹੇ ਕੋਲ ਮਾਸ ਰਿੰਨ੍ਹੋ ਅਤੇ ਉੱਥੇ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਜਿਹੜੀ ਰੋਟੀ ਹੈ ਉਸ ਦੇ ਨਾਲ ਉਸ ਨੂੰ ਖਾਓ ਜੇਹਾ ਮੈਂ ਤੁਹਾਨੂੰ ਇਹ ਆਖਕੇ ਆਗਿਆ ਦਿੱਤੀ ਸੀ ਭਈ ਹਾਰੂਨ ਅਤੇ ਉਸ ਦੇ ਪੁੱਤ੍ਰ ਉਸ ਨੂੰ ਖਾਣ</verse>
				<verse number="32">ਅਤੇ ਜੋ ਕੁਝ ਉਸ ਮਾਸ ਤੋਂ ਅਤੇ ਉਸ ਰੋਟੀ ਤੋਂ ਰਹਿੰਦਾ ਹੈ ਸੋ ਤੁਸਾਂ ਅੱਗ ਨਾਲ ਸਾੜਨਾ</verse>
				<verse number="33">ਅਤੇ ਸੱਤ ਦਿਨ ਤੋੜੀ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਨਾ ਨਿਕੱਲਨਾ ਜਦ ਤੋੜੀ ਤੇਰੇ ਥਾਪਣ ਦੇ ਦਿਨ ਪੂਰੇ ਨਾ ਹੋਣ ਕਿਉਂ ਜੋ ਸੱਤਾਂ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ</verse>
				<verse number="34">ਜਿਹਾ ਉਸ ਨੇ ਅੱਜ ਦੇ ਦਿਨ ਕੀਤਾ ਤਿਹਾ ਹੀ ਯਹੋਵਾਹ ਨੇ ਆਗਿਆ ਦਿੱਤੀ ਜੋ ਤੁਹਾਡੇ ਲਈ ਪ੍ਰਾਸਚਿਤ ਹੋਵੇ</verse>
				<verse number="35">ਸੋ ਤੁਸਾਂ ਰਾਤ ਦਿਨ ਸੱਤ ਦਿਨ ਤੋੜੀ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਰਹਿੰਣਾ ਅਤੇ ਯਹੋਵਾਹ ਦੀ ਆਗਿਆ ਮੰਨਣੀ ਜੋ ਤੁਸੀਂ ਮਰੋ ਨਾ ਕਿਉਂ ਜੋ ਏਸੇ ਤਰਾਂ ਮੈਨੂੰ ਆਗਿਆ ਹੈ</verse>
				<verse number="36">ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਸਭਨਾਂ ਗੱਲਾਂ ਨੂੰ ਜੋ ਯਹੋਵਾਹ ਨੇ ਮੂਸਾ ਦੀ ਰਾਹੀਂ ਆਗਿਆ ਦਿੱਤੀ ਸੀ ਕੀਤਾ।।</verse>
			</chapter>
			<chapter number="9">
				<verse number="1">ਅਤੇ ਅੱਠਵੇਂ ਦਿਨ ਐਉਂ ਹੋਇਆ ਜੋ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ</verse>
				<verse number="2">ਅਤੇ ਉਸ ਨੇ ਹਾਰੂਨ ਨੂੰ ਆਖਿਆ, ਪਾਪ ਦੀ ਭੇਟ ਦੇ ਲਈ ਤੂੰ ਇੱਕ ਵੱਛਾ ਅਤੇ ਹੋਮ ਦੀ ਭੇਟ ਦੇ ਲਈ ਇੱਕ ਛੱਤ੍ਰਾ ਬੱਜ ਤੋਂ ਰਹਿਤ ਲੈਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ</verse>
				<verse number="3">ਅਤੇ ਤੂੰ ਇਸਰਾਏਲੀਆਂ ਨੂੰ ਐਉਂ ਬੋਲ ਕਿ ਤੁਸੀਂ ਪਾਪ ਦੀ ਭੇਟ ਦੇ ਲਈ ਬੱਕਰਿਆਂ ਵਿੱਚੋਂ ਇੱਕ ਪੱਠ ਅਤੇ ਇੱਕ ਵਰਹੇ ਦਾ ਇੱਕ ਵੱਛਾ ਅਤੇ ਇੱਕ ਲੇਲਾ ਹੋਮ ਦੀ ਭੇਟ ਦੇ ਲਈ ਬੱਜ ਤੋਂ ਰਹਿਤ ਲੈਣਾ</verse>
				<verse number="4">ਨਾਲੇ ਸੁਖ ਸਾਂਦ ਦੀਆਂ ਭੇਟਾਂ ਦੇ ਲਈ ਇੱਕ ਬਲਦ ਅਤੇ ਇੱਕ ਛੱਤ੍ਰਾ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਅਤੇ ਇੱਕ ਤੇਲ ਨਾਲ ਰਲੀ ਹੋਈ ਮੈਦੇ ਦੀ ਭੇਟ ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਨ ਦੇਵੇਗਾ।।</verse>
				<verse number="5">ਅਤੇ ਜੋ ਕੁਝ ਮੂਸਾ ਆਗਿਆ ਦਿੱਤੀ ਸੀ ਓਹ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਏ ਅਤੇ ਸਾਰੀ ਮੰਡਲੀ ਯਹੋਵਾਹ ਦੇ ਅੱਗੇ ਨੇੜੇ ਢੁੱਕ ਖਲੋਤੀ</verse>
				<verse number="6">ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ</verse>
				<verse number="7">ਅਤੇ ਮੂਸਾ ਹਾਰੂਨ ਨੂੰ ਆਖਿਆ, ਜਗਵੇਦੀ ਦੇ ਕੋਲ ਜਾਕੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾਓ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾਕੇ ਉਨ੍ਹਾਂ ਦੇ ਪ੍ਰਾਸਚਿਤ ਕਰ ਜਿਹਾ ਯਹੋਵਾਹ ਨੇ ਆਗਿਆ ਦਿੱਤੀ।।</verse>
				<verse number="8">ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ</verse>
				<verse number="9">ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦਿਆਂ ਸਿੰਙਾਂ ਉੱਤੇ ਪਾਇਆ ਅਤੇ ਜਗਵੇਦੀ ਦੇ ਹੇਠ ਲਹੂ ਡੋਹਲ ਦਿੱਤਾ</verse>
				<verse number="10">ਪਰ ਪਾਪ ਦੀ ਭੇਟ ਦੀ ਜਿਹੜੀ ਚਰਬੀ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਝਿੱਲੀ ਸੀ ਸੋ ਉਸ ਨੇ ਜਗਵੇਦੀ ਦੇ ਉੱਤੇ ਸਾੜੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ</verse>
				<verse number="11">ਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ</verse>
				<verse number="12">ਅਤੇ ਉਸ ਨੇ ਹੋਮ ਦੀ ਭੇਟ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ</verse>
				<verse number="13">ਅਤੇ ਉਹ ਉਸ ਦੇ ਅੱਗੇ ਹੋਮ ਦੀ ਭੇਟ ਉਸ ਦੇ ਟੋਟਿਆਂ ਅਤੇ ਉਸ ਦੇ ਸਿਰ ਸਣੇ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।।</verse>
				<verse number="14">ਅਤੇ ਉਸ ਨੇ ਆਂਦ੍ਰਾਂ ਨੂੰ ਅਤੇ ਲੱਤਾਂ ਨੂੰ ਧੋਕੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਹੋਮ ਦੀ ਬਲੀ ਦੇ ਉੱਤੇ ਸਾੜਿਆ।।</verse>
				<verse number="15">ਤਾਂ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਜਿਹੜੀ ਲੋਕਾਂ ਦੇ ਲਈ ਪਾਪ ਦੀ ਭੇਟ ਸੀ ਉਸ ਬੱਕਰੇ ਨੂੰ ਲੈਕੇ ਉਸ ਨੂੰ ਕੱਟਿਆ ਅਤੇ ਪਹਿਲੋਂ ਵਾਂਙੁ ਉਸ ਨੂੰ ਪਾਪ ਦੇ ਲਈ ਚੜ੍ਹਾਇਆ</verse>
				<verse number="16">ਅਤੇ ਉਸ ਨੇ ਹੋਮ ਦੀ ਭੇਟ ਲਿਆਕੇ ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ</verse>
				<verse number="17">ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਤੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੇ ਹੋਮ ਕੋਲ ਸਾੜਿਆ</verse>
				<verse number="18">ਨਾਲੇ ਉਸ ਨੇ ਜਿਹੜੀ ਲੋਕਾਂ ਦੇ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਸੀ ਉਸ ਬਲਦ ਅਤੇ ਛੱਤ੍ਰੇ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ</verse>
				<verse number="19">ਅਤੇ ਬਲਦ ਅਤੇ ਛੱਤ੍ਰੇ ਦੀ ਚਰਬੀ ਅਤੇ ਪੂਛ ਅਤੇ ਜੋ ਆਂਦ੍ਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ</verse>
				<verse number="20">ਅਤੇ ਉਨ੍ਹਾਂ ਨੇ ਛਾਤੀਆਂ ਦੇ ਉੱਤੇ ਚਰਬੀ ਧਰੀ ਅਤੇ ਉਸ ਨੇ ਜਗਵੇਦੀ ਦੇ ਉੱਤੇ ਚਰਬੀ ਨੂੰ ਸਾੜਿਆ</verse>
				<verse number="21">ਅਤੇ ਹਾਰੂਨ ਨੇ ਛਾਤੀਆਂ ਨੂੰ ਅਤੇ ਸੱਜੀ ਰਾਣ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਜਿਹੀ ਮੂਸਾ ਨੇ ਆਗਿਆ ਦਿੱਤੀ ਸੀ</verse>
				<verse number="22">ਅਤੇ ਹਾਰੂਨ ਨੇ ਲੋਕਾਂ ਦੀ ਵੱਲ ਆਪਣਾ ਹੱਥ ਪਸਾਰ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਸੁਖ ਸਾਂਦ ਦੀਆਂ ਭੇਟਾਂ ਦੇ ਚੜ੍ਹਾਉਣ ਤੋਂ ਹਿਠਾਂਹ ਆਇਆ</verse>
				<verse number="23">ਅਤੇ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ</verse>
				<verse number="24">ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ ਭਸਮ ਕਰ ਸੁੱਟਿਆ, ਜਾਂ ਸਾਰੇ ਲੋਕਾਂ ਨੇ ਡਿੱਠਾ ਤਾਂ ਹਾਕਾਂ ਮਾਰ ਕੇ ਮੂੰਹ ਪਰਨੇ ਡਿੱਗੇ।।</verse>
			</chapter>
			<chapter number="10">
				<verse number="1">ਹਾਰੂਨ ਦੇ ਪੁੱਤ੍ਰਾਂ ਨਾਦਾਬ ਅਰ ਅਬੀਹੂ ਨੇ ਆਪੋ ਆਪਣੀ ਧੂਪਦਾਨੀ ਲੈਕੇ ਉਸ ਦੇ ਵਿੱਚ ਅੱਗ ਧਰੀ ਅਤੇ ਉਸ ਦੇ ਉੱਤੇ ਧੂਪ ਪਾਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ ਜਿਸ ਤੋਂ ਉਸ ਨੇ ਵਰਜਿਆ ਸੀ</verse>
				<verse number="2">ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਨ੍ਹਾਂ ਨੂੰ ਭਸਮ ਕਰ ਗਈ ਅਤੇ ਓਹ ਯਹੋਵਾਹ ਦੇ ਅੱਗੇ ਮਰ ਗਏ</verse>
				<verse number="3">ਤਦ ਮੂਸਾ ਨੇ ਹਾਰੂਨ ਨੂੰ ਆਖਿਆ,ਇਹ ਉਹ ਗੱਲ ਹੈ ਜੋ ਯਹੋਵਾਹ ਨੇ ਐਉਂ ਬੋਲੀ ਸੀ ਭਈ ਮੈਂ ਉਨ੍ਹਾਂ ਦੇ ਸਾਹਮਣੇ ਜੋ ਮੇਰੇ ਨੇੜੇ ਢੁੱਕਦੇ ਹਨ ਪਵਿੱਤ੍ਰ ਹੋਵਾਂਗਾ ਅਤੇ ਸਭਨਾਂ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ ਅਤੇ ਹਾਰੂਨ ਚੁੱਪ ਕਰ ਗਿਆ</verse>
				<verse number="4">ਅਤੇ ਮੂਸਾ ਨੇ ਹਾਰੂਨ ਦੇ ਚਾਚੇ ਉਜਿਏਲ ਦੇ ਪੁੱਤ੍ਰ ਮੀਸ਼ਾਏਲ ਅਤੇ ਇਲਜਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਨੇੜੇ ਆਓ ਅਤੇ ਆਪਣਿਆਂ ਭਾਈਆਂ ਨੂੰ ਪਵਿੱਤ੍ਰ ਅਸਥਾਨ ਦੇ ਅੱਗੋਂ ਡੇਰੇ ਦੇ ਬਾਹਰ ਚੁੱਕ ਲਿਜਾਓ</verse>
				<verse number="5">ਸੋ ਨੇੜੇ ਜਾਕੇ ਉਨ੍ਹਾਂ ਨੂੰ ਉਨ੍ਹਾਂ ਦਿਆਂ ਕੁੜਤਿਆਂ ਸਣੇ ਡੇਰੇ ਤੋਂ ਬਾਹਰ ਚੁੱਕ ਲੈ ਗਏ ਜੇਹਾ ਮੂਸਾ ਨੇ ਆਖਿਆ</verse>
				<verse number="6">ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਆਪਣਿਆਂ ਲੀੜਿਆਂ ਨੂੰ ਪਾੜੋ ਅਜਿਹਾ ਨਾ ਹੋਵੇ ਜੋ ਤੁਸੀਂ ਭੀ ਮਰ ਜਾਓ ਅਤੇ ਸਾਰਿਆਂ ਲੈਕਾਂ ਉੱਤੇ ਕ੍ਰੋਧ ਪੈ ਜਾਏ ਪਰ ਤੇਰੇ ਭਾਈ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਸਾੜਨ ਦਾ ਸੋਗ ਕਰੇ ਜਿਹੜਾ ਯਹੋਵਾਹ ਨੇ ਜਗਾਇਆ ਸੀ</verse>
				<verse number="7">ਅਤੇ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਬਾਹਰ ਨਾ ਨਿਕੱਲਨਾ ਅਜਿਹਾ ਨਾ ਹੋਵੇ ਜੋ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ ਅਤੇ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।।</verse>
				<verse number="8">ਅਤੇ ਯਹੋਵਾਹ ਹਾਰੂਨ ਨਾਲ ਬੋਲਿਆ ਕਿ</verse>
				<verse number="9">ਕੋਈ ਮਧ ਯਾ ਨਸ਼ਾ ਨਾ ਪੀਣਾ, ਨਾ ਤੂੰ, ਨਾ ਤੇਰੇ ਸਣੇ ਤੇਰੇ ਪੁੱਤ੍ਰ ਜਿਸ ਵੇਲੇ ਤੁਸੀਂ ਮੰਡਲੀ ਦੇ ਡੇਰੇ ਵਿੱਚ ਜਾਓ ਜੋ ਤੁਸੀਂ ਮਰੋ ਨਾ । ਇਹ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ</verse>
				<verse number="10">ਤਾਂ ਜੋ ਤੁਸੀਂ ਪਵਿੱਤ੍ਰ ਅਤੇ ਅਪਿਵੱਤ੍ਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਭੇਦ ਰੱਖੋ</verse>
				<verse number="11">ਅਤੇ ਤਾਂ ਜੋ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਸਭਨਾਂ ਬਿਧਾਂ ਨੂੰ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੀ ਰਾਹੀਂ ਆਖੀਆਂ ਸਨ ਸਿਖਾਓ।।</verse>
				<verse number="12">ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜਾਰ ਅਤੇ ਈਥਾਮਾਰ ਨੂੰ ਜਿਹੜੇ ਬਚੇ ਸਨ ਆਖਿਆ, ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਰਹਿੰਦੀ ਹੈ ਉਸ ਨੂੰ ਲੈਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨਾ ਖਾਓ ਕਿਉਂ ਜੋ ਉਹ ਅੱਤ ਪਵਿੱਤ੍ਰ ਹੈ</verse>
				<verse number="13">ਅਤੇ ਤੁਸਾਂ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਅਧਿਕਾਰ ਹੈ ਕਿਉਂ ਜੋ ਮੈਨੂੰ ਏਹੋ ਆਗਿਆ ਹੋਈ ਹੈ</verse>
				<verse number="14">ਅਤੇ ਤੁਸਾਂ ਹਿਲਾਉਣ ਦੀ ਛਾਤੀ ਅਤੇ ਚੁਕਾਈ ਦੀ ਰਾਣ ਸੁਥਰੀ ਥਾਂ ਵਿੱਚ ਖਾਣਾ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੀਆਂ ਧੀਆਂ ਤੇਰੇ ਸਣੇ, ਕਿਉਂ ਜੋ ਇਸਰਾਏਲੀਆਂ ਦੇ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਜੋ ਦਿੱਤੀਆਂ ਜਾਂਦੀਆਂ ਹਨ ਇਹ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਅਧਿਕਾਰ ਹੈ</verse>
				<verse number="15">ਉਹ ਚੁਕਾਈ ਦੀ ਰਾਣ ਨੂੰ ਅਤੇ ਹਿਲਾਉਣ ਦੀ ਛਾਤੀ ਨੂੰ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਣੇ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਉਣ ਲਈ ਲਿਆਉਣ ਅਤੇ ਇਹ ਇੱਕ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਤੇਰੇ ਸਣੇ ਹੋਵੇਗਾ, ਜਿਹੀ ਯਹੋਵਾਹ ਨੇ ਆਗਿਆ ਦਿੱਤੀ।।</verse>
				<verse number="16">ਤਾਂ ਮੂਸਾ ਨੇ ਬੜੇ ਜਤਨ ਨਾਲ ਪਾਪ ਦੀ ਭੇਟ ਦੀ ਭੇਟ ਦੇ ਬੱਕਰੇ ਨੂੰ ਢੂੰਡਿਆ ਅਤੇ ਵੇਖੋ ਉਹ ਸਾੜਿਆ ਗਿਆ ਅਤੇ ਹਾਰੂਨ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚੇ ਸਨ ਐਉਂ ਆਖ ਕੇ ਕ੍ਰੋਧੀ ਹੋਇਆ</verse>
				<verse number="17">ਭਈ ਤੁਸਾਂ ਪਾਪ ਦੀ ਭੇਟ ਨੂੰ ਪਵਿੱਤ੍ਰ ਥਾਂ ਵਿੱਚ ਕਿਉਂ ਨਹੀਂ ਖਾਧਾ, ਉਹ ਅੱਤ ਪਵਿੱਤ੍ਰ ਜੋ ਹੈ ਅਤੇ ਯਹੋਵਾਹ ਨੇ ਮੰਡਲੀ ਦੇ ਪਾਪ ਚੁੱਕਣ ਲਈ ਅਤੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਜੋ ਦਿੱਤਾ?</verse>
				<verse number="18">ਵੇਖੋ ਉਸ ਦਾ ਲਹੂ ਪਵਿੱਤ੍ਰ ਥਾਂ ਵਿੱਚ ਆਂਦਾ ਨਹੀਂ ਗਿਆ, ਤੁਸਾਂ ਉਸ ਨੂੰ ਪਵਿੱਤ੍ਰ ਥਾਂ ਵਿੱਚ ਜਰੂਰ ਖਾਣਾ ਸੀ, ਜੇਹਾ ਮੈਂ ਆਗਿਆ ਦਿੱਤੀ</verse>
				<verse number="19">ਅਤੇ ਹਾਰੂਨ ਨੇ ਮੂਸਾ ਨੂੰ ਆਖਿਆ, ਵੇਖੋ ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਅਤੇ ਏਹੋ ਜੇਹੀਆਂ ਗੱਲਾਂ ਮੇਰੇ ਨਾਲ ਹੋਈਆਂ ਅਤੇ ਜੇ ਮੈਂ ਅੱਜ ਦੇ ਦਿਨ ਪਾਪ ਦੀ ਭੇਟ ਜੋਂ ਖਾਂਦਾ ਤਾਂ ਭਲਾ, ਉਹ ਯਹੋਵਾਹ ਦੇ ਅੱਗੇ ਮੰਨਿਆ ਜਾਂਦਾ?</verse>
				<verse number="20">ਅਤੇ ਜਾਂ ਮੂਸਾ ਨੇ ਇਹ ਸੁਣਿਆ ਤਾਂ ਰਾਜੀ ਹੋ ਗਿਆ ।।</verse>
			</chapter>
			<chapter number="11">
				<verse number="1">ਤਾਂ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨਾਲ ਬੋਲੋ ਕਿ ਸਭਨਾਂ ਪਸੂਆਂ ਵਿੱਚੋਂ ਜੋ ਧਰਤੀ ਉੱਤੇ ਹਨ ਜਿਹੜੇ ਪਸੂ ਤੁਹਾਡੇ ਖਾਣ ਜੋਗ ਹਨ ਸੋ ਏਹ ਹਨ</verse>
				<verse number="3">ਪਸੂਆਂ ਵਿੱਚੋਂ ਜਿਸ ਦਾ ਸੁੰਬ ਪਾਟਾ ਹੋਇਆ ਅਤੇ ਦੁਸੁੰਬਾ ਹੈ ਅਤੇ ਉਗਾਲੀ ਕਰਦਾ ਹੈ, ਉਹ ਤੁਸਾਂ ਖਾਣਾ</verse>
				<verse number="4">ਤਾਂ ਵੀ ਉਨ੍ਹਾਂ ਵਿੱਚੋਂ ਜਿਹੜੇ ਉਗਾਲੀ ਕਰਦੇ ਹਨ, ਯਾ ਉਨ੍ਹਾਂ ਵਿੱਚੋਂ ਜਿਨ੍ਹਾਂ ਦਾ ਸੁੰਬ ਪਾਟਾ ਹੋਇਆ ਹੈ ਇਹ ਤੁਸਾਂ ਨਹੀਂ ਖਾਣਾ, ਊਠ ਕਿਉਂ ਜੋ ਉਗਾਲੀ ਤਾਂ ਕਰਦਾ ਹੈ ਪਰ ਉਸ ਦਾ ਸੁੰਬ ਨਹੀਂ ਪਾਟਾ ਹੋਇਆ, ਉਹ ਤੁਹਾਨੂੰ ਅਸ਼ੁੱਧ ਹੈ</verse>
				<verse number="5">ਅਤੇ ਪਹਾੜੀ ਚੂਹਾ ਕਿਉਂ ਜੋ ਉਗਾਲੀ ਤਾਂ ਕਰਦਾ ਹੈ ਪਰ ਉਸ ਦਾ ਸੁੰਬ ਨਹੀਂ ਪਾਟਾ ਹੋਇਆ, ਉਹ ਤੁਹਾਨੂੰ ਅਸ਼ੁੱਧ ਹੈ</verse>
				<verse number="6">ਅਤੇ ਸਹਿਆ ਕਿਉਂ ਜੋ ਉਗਾਲੀ ਤਾਂ ਕਰਦਾ ਹੈ ਪਰ ਉਸ ਦਾ ਸੁੰਬ ਨਹੀਂ ਪਾਟਾ ਹੋਇਆ, ਉਹ ਤੁਹਾਨੂੰ ਅਸ਼ੁੱਧ ਹੈ</verse>
				<verse number="7">ਅਤੇ ਸੂਰ ਭਾਵੇਂ ਉਸ ਦਾ ਸੁੰਬ ਪਾਟਾ ਹੋਇਆ ਹੈ ਅਤੇ ਦਸੁੰਬਾ ਭੀ ਹੈ, ਤਾਂ ਭੀ ਉਗਾਲੀ ਨਹੀਂ ਕਰਦਾ, ਉਹ ਤੁਹਾਨੂੰ ਅਸ਼ੁੱਧ ਹੈ</verse>
				<verse number="8">ਉਨ੍ਹਾਂ ਦੇ ਮਾਸ ਤੋਂ ਤੁਸਾਂ ਨਾ ਖਾਣਾ ਅਤੇ ਨਾ ਉਨ੍ਹਾਂ ਦੀ ਲੋਥ ਨੂੰ ਤੁਸਾਂ ਛੋਹਣਾ, ਓਹ ਤੁਹਾਨੂੰ ਅਸ਼ੁੱਧ ਹਨ।।</verse>
				<verse number="9">ਪਾਣੀਆਂ ਵਿੱਚੋਂ ਜਿਹੜੇ ਤੁਸਾਂ ਖਾਣੇ ਸੋ ਏਹ ਹਨ, ਪਾਣੀਆਂ, ਸਮੁੰਦ੍ਰਾਂ ਅਤੇ ਨਦੀਆਂ ਵਿੱਚ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਹੋਣ ਓਹ ਤੁਸਾਂ ਖਾਣੇ</verse>
				<verse number="10">ਅਤੇ ਸਮੁੰਦ੍ਰਾਂ ਅਤੇ ਨਦੀਆਂ ਦੇ ਓਹ ਸੱਭੇ ਜੋ ਪਾਣੀਆਂ ਵਿੱਚ ਚੱਲਦੇ ਹਨ ਅਤੇ ਪਾਣੀਆਂ ਵਿੱਚ ਕਿਸੇ ਜੀਵ ਦੇ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ</verse>
				<verse number="11">ਓਹ ਤੁਹਾਨੂੰ ਜਰੂਰ ਮਾੜੇ ਲੱਗਣ, ਤੁਸਾਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਭੀ ਮਾੜੀ ਜਾਣਨੀ</verse>
				<verse number="12">ਪਾਣੀਆਂ ਦੇ ਵਿੱਚ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ।।</verse>
				<verse number="13">ਅਤੇ ਪੰਛੀਆਂ ਵਿੱਚੋਂ ਜਿਹੜੇ ਤੁਸਾਂ ਮਾੜੇ ਸਮਝਣੇ ਸੋ ਏਹ ਹਨ, ਏਹ ਨਾ ਖਾਧੇ ਜਾਣ, ਏਹ ਮਾੜੇ ਹਨ, ਉਕਾਬ ਅਤੇ ਮੁਰਾਰੀ ਅਤੇ ਮੱਛੀਮਾਰ</verse>
				<verse number="14">ਅਤੇ ਇੱਲ ਅਤੇ ਗਿਰਝ ਆਪਣੀ ਜਾਤ ਦੇ ਅਨੁਸਾਰ</verse>
				<verse number="15">ਸੱਭੇ ਕਾਉਂ ਆਪੋ ਆਪਣੀ ਜਾਤ ਅਨੁਸਾਰ</verse>
				<verse number="16">ਅਤੇ ਸ਼ੁਤਰ ਮੁਰਗ ਅਤੇ ਕਲਪੇਚਕ ਅਤੇ ਕੋਇਲ ਅਤੇ ਬਾਜ ਆਪਣੀ ਜਾਤੀ ਅਨੁਸਾਰ</verse>
				<verse number="17">ਅਤੇ ਚੁਗਲ ਅਤੇ ਜਲ ਕਾਉਂ ਅਤੇ ਬੋਜਾ</verse>
				<verse number="18">ਅਤੇ ਰਾਜਹੰਸ ਅਤੇ ਹਵਾਸਿਲ ਅਤੇ ਆਰਗਲ</verse>
				<verse number="19">ਅਤੇ ਲਮਢੀਂਗ ਅਤੇ ਬਗਲਾ ਆਪਣੀ ਜਾਤ ਅਨੁਸਾਰ ਅਤੇ ਟਟੀਹਰੀ ਅਤੇ ਚਾਮਚਿੱਠੀ</verse>
				<verse number="20">ਸੱਭੇ ਘਿਸਰਨ ਵਾਲੇ ਜੋ ਉੱਡਦੇ ਵੀ ਹਨ ਅਤੇ ਚੌਹਾਂ ਪੈਰਾਂ ਨਾਲ ਚੱਲਦੇ ਹਨ, ਤੁਹਾਨੂੰ ਮਾੜੇ ਲੱਗਣ</verse>
				<verse number="21">ਤਾਂ ਵੀ ਸਭਨਾਂ ਉੱਡਣ ਵਾਲਿਆਂ ਵਿੱਚੋਂ ਜਿਹੜੇ ਚਹੁੰਵਾ ਪੈਰਾਂ ਨਾਲ ਚੱਲਦੇ ਹਨ ਅਤੇ ਧਰਤੀ ਉੱਤੇ ਟੱਪਣ ਲਈ ਪੈਰਾਂ ਦੇ ਉਤਾਂਹ ਜਿਨ੍ਹਾਂ ਦੀਆਂ ਲੱਤਾਂ ਹਨ ਤੁਸਾਂ ਇਹ ਖਾਣਾ</verse>
				<verse number="22">ਹਾਂ, ਤੁਸਾਂ ਇਨ੍ਹਾਂ ਵਿੱਚੋਂ ਖਾਣਾ, ਮੱਕੜੀ ਆਪਣੀ ਜਾਤ ਅਨੁਸਾਰ ਅਤੇ ਰੋਡਾ ਮੱਕੜੀ ਆਪਣੀ ਜਾਤ ਅਨੁਸਾਰ ਅਤੇ ਗਭਰੇਲਾ ਅਤੇ ਟਿੱਡੀ ਆਪਣੀ ਜਾਤ ਅਨੁਸਾਰ</verse>
				<verse number="23">ਪਰ ਹੋਰ ਉੱਡਣ ਵਾਲੇ ਜਿਨ੍ਹਾਂ ਦੇ ਚਾਰੇ ਪੈਰ ਹਨ ਤੁਹਾਨੂੰ ਮਾੜੇ ਲੱਗਣ</verse>
				<verse number="24">ਅਤੇ ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਇਨ੍ਹਾਂ ਦੀ ਲੋਥ ਨੂੰ ਛੂਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ</verse>
				<verse number="25">ਅਤੇ ਜੋ ਇਨ੍ਹਾਂ ਦੀ ਲੋਥ ਦਾ ਕੁਝ ਚੁੱਕੇ ਤਾਂ ਉਹ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ</verse>
				<verse number="26">ਸਭਨਾਂ ਪਸੂਆਂ ਦੀ ਲੋਥ ਜਿਨ੍ਹਾਂ ਦੇ ਸੁੰਬ ਪਾਟੇ ਨਹੀਂ ਹੋਏ ਅਤੇ ਦੁਸੁੰਬੇ ਨਹੀਂ ਅਤੇ ਨਾ ਉਗਾਲੀ ਕਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਨੂੰ ਛੋਹੇ ਸੋ ਅਸ਼ੁੱਧ ਹੋਵੇ</verse>
				<verse number="27">ਅਤੇ ਸਾਰੇ ਪਰਕਾਰ ਦੇ ਪਸੂਆਂ ਵਿੱਚੋਂ ਜਿਹੜੇ ਚਹੁੰਵਾਂ ਪੈਰਾਂ ਨਾਲ ਚੱਲਦੇ ਹਨ ਜਿਹੜੇ ਪੰਜਿਆਂ ਪਰਨੇ ਤੁਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ</verse>
				<verse number="28">ਅਤੇ ਜਿਹੜਾ ਉਨ੍ਹਾਂ ਦੀ ਲੋਥ ਨੂੰ ਚੁੱਕੇ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ। ਏਹ ਤੁਹਾਨੂੰ ਅਸ਼ੁੱਧ ਹਨ।।</verse>
				<verse number="29">ਅਤੇ ਘਿਸਰਨ ਵਾਲਿਆਂ ਵਿੱਚੋਂ, ਜਿਹੜੇ ਧਰਤੀ ਉੱਤੇ ਘਿਸਰਦੇ ਹਨ, ਏਹ ਤੁਹਾਨੂੰ ਅਸ਼ੁੱਧ ਹੋਣ, ਛਛੁੰਦਰ ਅਤੇ ਚੂਹਾ ਅਤੇ ਗੌਹ ਉਸ ਦੀ ਜਾਤ ਦੇ ਅਨੁਸਾਰ</verse>
				<verse number="30">ਅਤੇ ਵਰਲ ਅਤੇ ਹਰਜੂਨ ਅਤੇ ਕਿਰਲੀ ਅਤੇ ਅਜਾਤ ਅਤੇ ਗਿਰਗਿਟ</verse>
				<verse number="31">ਸਭਨਾਂ ਘਿਸਰਨ ਵਾਲਿਆਂ ਵਿੱਚੋਂ ਏਹ ਤੁਹਾਨੂੰ ਅਸ਼ੁੱਧ ਹਨ। ਜਿਹੜਾ ਉਨ੍ਹਾਂ ਨੂੰ ਮੋਇਆਂ ਹੋਇਆਂ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ</verse>
				<verse number="32">ਅਤੇ ਜਿਸ ਵਸਤ ਉੱਤੇ ਉਨ੍ਹਾਂ ਵਿੱਚੋਂ ਕੋਈ ਮਰ ਕੇ ਡਿੱਗ ਪਵੇ ਤਾਂ ਉਹ ਵਸਤ ਅਸ਼ੁੱਧ ਹੋਵੇ, ਭਾਵੇਂ ਲੱਕੜ ਦਾ ਭਾਂਡਾ ਹੋਵੇ, ਭਾਵੇਂ ਲੀੜਾ, ਭਾਵੇਂ ਚੰਮ, ਭਾਵੇਂ ਤੱਪੜ, ਭਾਵੇਂ ਕਿਹਾਕੁ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ ਤਾਂ ਉਹ ਪਾਣੀ ਵਿੱਚ ਧਰਿਆ ਜਾਵੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ, ਇਸੇ ਤਰਾਂ ਨਾਲ ਸ਼ੁੱਧ ਹੋਵੇ</verse>
				<verse number="33">ਅਤੇ ਸੱਭੇ ਮਿੱਟੀ ਦੇ ਭਾਂਡੇ ਜਿਨ੍ਹਾਂ ਦੇ ਵਿੱਚ ਉਨ੍ਹਾਂ ਵਿੱਚੋਂ ਕੋਈ ਡਿੱਗ ਪਵੇ ਜੋ ਕੁਝ ਉਸ ਦੇ ਵਿੱਚ ਹੈ, ਸੋ ਅਸ਼ੁੱਧ ਹੋਵੇ ਅਤੇ ਉਹ ਭਾਂਡਾ ਭੰਨਿਆ ਜਾਏ</verse>
				<verse number="34">ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਉਸ ਦੇ ਉੱਤੇ ਉਨ੍ਹਾਂ ਵਿੱਚੋਂ ਪਾਣੀ ਪੈ ਜਾਏ ਅਪਵਿੱਤ੍ਰ ਹੋਵੇਗਾ ਅਤੇ ਸਭ ਕੁਝ ਜੋ ਪੀਤਾ ਜਾਂਦਾ ਹੈ, ਸੋ ਇਨ੍ਹਾਂ ਭਾਂਡਿਆਂ ਵਿੱਚ ਅਸ਼ੁੱਧ ਹੋਵੇਗਾ</verse>
				<verse number="35">ਅਤੇ ਇਨ੍ਹਾਂ ਦੀ ਲੋਥ ਤੋਂ ਜਿਸ ਵਸਤ ਤੇ ਕੁਝ ਪੈ ਜਾਏ, ਉਹ ਅਸ਼ੁੱਧ ਹੋਵੇ, ਭਾਵੇਂ ਤੰਦੂਰ, ਭਾਵੇਂ ਚੁੱਲੇ, ਓਹ ਭੰਨੇ ਜਾਣ ਕਿਉਂ ਜੋ ਓਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਅਸ਼ੁੱਧ ਠਹਿਰਨ</verse>
				<verse number="36">ਤਾਂ ਵੀ ਬਾਉਲੀ ਯਾ ਸੋਤਾ ਜਿਸ ਦੇ ਪਾਣੀ ਬਹੁਤ ਹੈ ਸ਼ੁੱਧ ਹੋਵੇ ਪਰ ਜਿਹੜਾ ਉਨ੍ਹਾਂ ਦੀ ਲੋਥ ਨੂੰ ਛੋਹੇ ਸੋ ਅਸ਼ੁੱਧ ਹੋਵੇ</verse>
				<verse number="37">ਅਤੇ ਉਨ੍ਹਾਂ ਦੀ ਲੋਥ ਤੋਂ ਜੋ ਕੁਝ ਕਿਸੇ ਬੀਜਣ ਦੇ ਬੀ ਉੱਤੇ ਪੈ ਜਾਏ ਉਹ ਸ਼ੁੱਧ ਰਹੇਗਾ</verse>
				<verse number="38">ਪਰ ਜੇ ਕਦੀ ਉਹ ਬੀ ਪਾਣੀ ਵਿੱਚ ਭੇਵਿਆ ਜਾਏ ਅਤੇ ਉਨ੍ਹਾਂ ਦੀ ਲੋਥ ਤੋਂ ਕੁਝ ਉਸ ਉੱਤੇ ਪੈ ਜਾਏ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇ</verse>
				<verse number="39">ਅਤੇ ਜੇ ਕੋਈ ਪਸੂ ਤੁਹਾਡੇ ਖਾਣ ਜੋਗ ਹੈ ਮਰ ਜਾਵੇ ਤਾਂ ਜਿਹੜਾ ਉਸ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ</verse>
				<verse number="40">ਅਤੇ ਜਿਹੜਾ ਉਸ ਦੀ ਲੋਥ ਤੋਂ ਕੁਝ ਖਾਵੇ ਤਾਂ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ ਉਹ ਭੀ ਜਿਹੜਾ ਉਸ ਦੀ ਲੋਥ ਨੂੰ ਚੁੱਕੇ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ</verse>
				<verse number="41">ਅਤੇ ਸੱਭੇ ਘਿਸਰਨ ਵਾਲੇ ਜਿਹੜੇ ਧਰਤੀ ਉੱਤੇ ਘਿਸਰਦੇ ਹਨ ਸੋ ਮਾੜੇ ਠਹਿਰਨ, ਏਹ ਖਾਧੇ ਨਾ ਜਾਣ</verse>
				<verse number="42">ਜਿਹੜਾ ਢਿੱਡ ਪਰਨੇ ਘਿਸਰਦਾ ਹੈ ਅਤੇ ਜਿਹੜਾ ਚਹੁੰਵਾਂ ਪੈਰਾਂ ਨਾਲ ਤੁਰਦਾ ਹੈ ਅਤੇ ਜਿਹੜਾ ਸਭਨਾਂ ਘਿਸਰਨ ਵਾਲਿਆਂ ਵਿੱਚੋਂ ਜੋ ਧਰਤੀ ਉੱਤੇ ਘਿਸਰਦੇ ਹਨ, ਪੈਰ ਵਧਾਉਂਦਾ ਹੈ, ਉਨ੍ਹਾਂ ਤੋਂ ਤੁਸਾਂ ਨਾ ਖਾਣਾ ਕਿਉਂ ਜੋ ਓਹ ਮਾੜੇ ਹਨ</verse>
				<verse number="43">ਕਿਸੇ ਘਿਸਰਨ ਵਾਲੇ ਤੋਂ ਜੋ ਘਿਸਰਦਾ ਹੈ ਤੁਸਾਂ ਆਪਣੇ ਆਪ ਨੂੰ ਮਾੜੇ ਨਾ ਬਣਾਉਣਾ, ਨਾ ਤੁਸਾਂ ਉਨ੍ਹਾਂ ਤੋਂ ਆਪਣੇ ਆਪ ਨੂੰ ਅਸ਼ੁੱਧ ਬਣਾਉਣਾ ਭਈ ਤੁਸੀਂ ਉਨ੍ਹਾਂ ਤੋਂ ਭ੍ਰਿਸ਼ਟ ਹੋ ਜਾਓ</verse>
				<verse number="44">ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਸੋ ਤੁਸਾਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਤੁਸਾਂ ਪਵਿੱਤ੍ਰ ਬਣਨਾ, ਮੈਂ ਜੋ ਪਵਿੱਤ੍ਰ ਹਾਂ, ਨਾ ਤੁਸਾਂ ਆਪਣੇ ਆਪ ਨੂੰ ਕਿਸੇ ਪ੍ਰਕਾਰ ਦੇ ਘਿਸਰਨ ਵਾਲੇ ਤੋਂ ਜੋ ਧਰਤੀ ਉੱਤੇ ਘਿਸਰਦਾ ਹੈ ਭ੍ਰਿਸ਼ਟ ਕਰਨਾ</verse>
				<verse number="45">ਮੈਂ ਤਾਂ ਤੁਹਾਡੇ ਪਰਮੇਸ਼ੁਰ ਬਣਨ ਲਈ ਓਹੋ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਲਿਆਉਂਦਾ ਹਾਂ, ਸੋ ਤੁਸੀਂ ਪਵਿੱਤ੍ਰ ਹੋਵੋ, ਮੈਂ ਜੋ ਪਵਿੱਤ੍ਰ ਹਾਂ</verse>
				<verse number="46">ਪਸੂ ਅਤੇ ਪੰਛੀ ਅਤੇ ਸੱਭੇ ਜੀਵ ਜੋ ਪਾਣੀ ਵਿੱਚ ਚੱਲਦੇ ਹਨ ਅਤੇ ਸੱਭੇ ਜੀਵ ਜੋ ਧਰਤੀ ਉੱਤੇ ਘਿਸਰਦੇ ਹਨ, ਉਨ੍ਹਾਂ ਦੀ ਇਹ ਬਿਵਸਥਾ ਹੈ</verse>
				<verse number="47">ਭਈ ਸ਼ੁੱਧ ਅਤੇ ਅਸ਼ੁੱਧ ਨੂੰ ਸਿਆਣਨ ਅਤੇ ਉਹ ਪਸੂ ਜੋ ਖਾਣ ਜੋਗ ਹੈ ਅਤੇ ਉਹ ਪਸੂ ਜੋ ਖਾਣ ਜੋਗ ਨਹੀਂ ਹੈ।।</verse>
			</chapter>
			<chapter number="12">
				<verse number="1">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨਾਲ ਬੋਲ ਕਿ ਜੇ ਕਦੀ ਤੀਵੀਂ ਗਰਭਵਣੀ ਹੋਵੇ ਅਤੇ ਮੁੰਡਾ ਜਣੇ ਤਾਂ ਉਹ ਸੱਤ ਦਿਨ ਤੋੜੀ ਅਪਵਿੱਤ੍ਰ ਰਹੇ ਉਸ ਦੇ ਸਿਰਨ੍ਹਾਉਣੀ ਦੇ ਦਿਨਾਂ ਦੇ ਅਨੁਸਾਰ ਅਪਵਿੱਤ੍ਰ ਰਹੇ</verse>
				<verse number="3">ਅਤੇ ਅਠਵੇਂ ਦਿਨ ਮੁੰਡੇ ਦੀ ਖੱਲੜੀ ਦੀ ਸੁੰਨਤ ਕੀਤੀ ਜਾਵੇ</verse>
				<verse number="4">ਅਤੇ ਇਸ ਦੇ ਪਿੱਛੋਂ ਉਸ ਲਹੂ ਤੋਂ ਆਪਣੇ ਸ਼ੁੱਧ ਕਰਨ ਵਿੱਚ ਤੇਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹੇ ਅਤੇ ਨਾ ਪਵਿੱਤ੍ਰ ਥਾਂ ਵਿੱਚ ਆਵੇ ਜਦ ਤੋੜੀ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਚੁਕੱਣ</verse>
				<verse number="5">ਪਰ ਜੇ ਉਹ ਕੁੜੀ ਜਣੇ ਤਾਂ ਪੰਦ੍ਰਾਂ ਦਿਨ ਉਸ ਦੀ ਸਿਰਨ੍ਹਾਉਣੀ ਦੀ ਆਗਿਆ ਦੇ ਅਨੁਸਾਰ ਅਪਵਿੱਤ੍ਰ ਰਹੇ ਅਤੇ ਛਿਆਂਹਠਵੇਂ ਦਿਨ ਤੋੜੀ ਆਪਣੇ ਲਹੂ ਤੋਂ ਪਵਿੱਤ੍ਰ ਕਰਨ ਵਿੱਚ ਠਹਿਰੀ ਰਹੇ</verse>
				<verse number="6">ਅਤੇ ਜਾਂ ਉਸ ਦੇ ਸ਼ੁੱਧ ਹੋਣ ਦੇ ਦਿਨ ਪੁੱਤ੍ਰ ਦੇ ਲਈ ਯਾ ਧੀ ਦੇ ਲਈਪੂਰੇ ਹੋਣ ਤਾਂ ਉਹ ਇੱਕ ਵਰਹੇ ਦਾ ਲੇਲਾ ਇੱਕ ਹੋਮ ਕਰਕੇ ਅਤੇ ਇੱਕ ਕਬੂਤ੍ਰ ਦਾ ਬੱਚਾ ਯਾ ਘੁੱਗੀ ਪਾਪ ਦੀ ਭੇਟ ਕਰਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਵੇ</verse>
				<verse number="7">ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾੱਸਚਿਤ ਕਰੇ ਅਤੇ ਉਸ ਨੂੰ ਆਪਣੇ ਲਹੂ ਵਹਿਣ ਤੋਂ ਸ਼ੁੱਧ ਕਰੇ। ਇਹ ਉਸ ਦੇ ਲਈ ਬਿਵਸਥਾ ਹੈ ਜਿਸ ਨੇ ਪੁੱਤ੍ਰ ਯਾ ਧੀ ਜਣੀ</verse>
				<verse number="8">ਅਤੇ ਜੇ ਕਦੀ ਉਹ ਇੱਕ ਲੇਲਾ ਲਿਆਉਣ ਜੋਗੀ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਯਾ ਕਬੂਤ੍ਰਾਂ ਦੇ ਬੱਚੇ ਲਿਆਵੇ, ਇੱਕ ਤਾਂ ਹੋਮ ਕਰਕੇ ਅਤੇ ਦੂਜਾ ਪਾਪ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।।</verse>
			</chapter>
			<chapter number="13">
				<verse number="1">ਤਾਂ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਬੋਲਿਆ ਕਿ</verse>
				<verse number="2">ਜੇ ਕਿਸੇ ਦੇ ਸਰੀਰ ਦੇ ਚੰਮ ਵਿੱਚ ਸੋਜ, ਯਾ ਪਪੜੀ ਯਾ ਬਗੀ ਥਾਂ ਹੋਵੇ ਅਤੇ ਉਸ ਦੇ ਸਰੀਰ ਦੇ ਚੰਮ ਵਿੱਚ ਕੋਹੜ ਦੇ ਰੋਗ ਵਰਗਾ ਹੋਵੇ, ਤਾਂ ਉਹ ਹਾਰੂਨ ਜਾਜਕ ਦੇ ਕੋਲ ਯਾ ਉਨ੍ਹਾਂ ਦੇ ਪੁੱਤ੍ਰਾਂ ਵਿੱਚੋਂ ਜਿਹੜਾ ਜਾਜਕ ਹੈ ਉਸ ਦੇ ਕੋਲ ਲਿਆਂਦਾ ਜਾਵੇ</verse>
				<verse number="3">ਅਤੇ ਜਾਜਕ ਉਸ ਦੇ ਸਰੀਰ ਦੇ ਚੰਮ ਵਿੱਚ ਉਸ ਰੋਗ ਨੂੰ ਵੇਖੇ ਅਤੇ ਜੇ ਉਸ ਰੋਗ ਵਿੱਚ ਵਾਲ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੇ ਵੇਖਣ ਵਿੱਚ ਉਸ ਦੇ ਸਰੀਰ ਦੇ ਚੰਮ ਨਾਲੋਂ ਕੁਝ ਡੂੰਘਾ ਦਿਸੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਉਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਆਖੇ</verse>
				<verse number="4">ਜੇ ਉਹ ਬੱਗੀ ਥਾਂ ਉਸ ਦੇ ਸਰੀਰ ਦੇ ਚੰਮ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਕੁਝ ਡੂੰਘੀ ਨਾ ਦਿਸੇ ਅਤੇ ਉਸ ਦੇ ਵਾਲ ਚਿੱਟੇ ਨਾ ਹੋਏ ਹੋਣ ਤਾਂ ਜਾਜਕ ਉਸ ਨੂੰ ਜਿਸ ਦਾ ਕੋਹੜ ਹੈ ਸੱਤ ਦਿਨ ਤੋੜੀ ਉਸ ਨੂੰ ਬੰਨ੍ਹ ਰੱਖੇ</verse>
				<verse number="5">ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਸ ਦੇ ਵੇਖਣ ਵਿੱਚ ਉਹ ਰੋਗ ਓੱਥੇ ਰਹਿਆ ਅਤੇ ਚੰਮ ਵਿੱਚ ਖਿਲਿਰਿਆ ਨਾ ਹੋਇਆ ਹੋਵੇ ਤਾਂ ਜਾਜਕ ਉਹ ਨੂੰ ਹੋਰ ਸੱਤ ਦਿਨ ਤੋੜੀ ਬੰਨ੍ਹ ਰੱਖੇ</verse>
				<verse number="6">ਅਤੇ ਜਾਜਕ ਉਸ ਨੂੰ ਫੇਰ ਸੱਤਵੇਂ ਦਿਨ ਵੇਖੇ ਅਤੇ ਵੇਖੇ ਜੇ ਉਹ ਰੋਗ ਕੁਝ ਗੂੜਾ ਜਿਹਾ ਹੋਵੇ ਅਤੇ ਰੋਗ ਚੰਮ ਵਿੱਚ ਨਾ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਆਖੇ, ਉਹ ਤਾਂ ਨਿਰੀ ਪਪੜੀ ਹੀ ਹੈ, ਅਤੇ ਉਹ ਆਪਣੇ ਲੀੜੇ ਧੋ ਕੇ ਸ਼ੁੱਧ ਹੋ ਜਾਵੇ</verse>
				<verse number="7">ਪਰ ਜੇ ਉਹ ਪਪੜੀ ਉਸ ਦੇ ਪਿੱਛੋਂ ਜੋ ਜਾਜਕ ਨੇ ਸ਼ੁੱਧ ਕਰਨ ਲਈ ਉਸ ਨੂੰ ਡਿੱਠਾ ਹੈ, ਚੰਮ ਵਿੱਚ ਬਹੁਤ ਖਿਲਰੀ ਹੋਈ ਹੋਵੇ ਤਾਂ ਉਹ ਜਾਜਕ ਤੋਂ ਫੇਰ ਵੇਖਿਆ ਜਾਵੇ</verse>
				<verse number="8">ਅਤੇ ਜੇ ਜਾਜਕ ਵੇਖੇ ਭਈ ਵੇਖੋ, ਉਹ ਪਪੜੀ ਚੰਮ ਵਿੱਚ ਖਿਲਰਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਕੋਹੜ ਹੈ।।</verse>
				<verse number="9">ਜੇਕਰ ਕਿਸੇ ਜਣੇ ਵਿੱਚ ਕੋਹੜ ਦਾ ਰੋਗ ਹੋਵੇ ਤਾਂ ਉਹ ਜਾਜਕ ਦੇ ਕੋਲ ਲਿਆਂਦਾ ਜਾਵੇ</verse>
				<verse number="10">ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਸੋਜ ਚੰਮ ਦੇ ਵਿੱਚ ਚਿੱਟੀ ਹੋਵੇ ਅਤੇ ਉਸ ਤੋਂ ਵਾਲ ਭੀ ਚਿੱਟੇ ਹੋ ਗਏ ਹੋਣ ਅਤੇ ਉਸ ਸੋਜ ਵਿੱਚ ਕੱਚਾ ਮਾਸ ਭੀ ਹੋਵੇ</verse>
				<verse number="11">ਤਾਂ ਉਹ ਉਸ ਦੇ ਸਰੀਰ ਦੇ ਚੰਮ ਵਿੱਚ ਪੁਰਾਣਾ ਕੋਹੜ ਹੈ ਅਤੇ ਜਾਜਕ ਉਸ ਨੂੰ ਅਸ਼ੁੱਧ ਆਖੇ ਪਰ ਉਸ ਨੂੰ ਬੰਨ੍ਹ ਨਾ ਰੱਖੇ ਕਿਉਂ ਜੋ ਉਹ ਅਸ਼ੁੱਧ ਹੈ</verse>
				<verse number="12">ਅਤੇ ਜੇ ਉਹ ਕੋਹੜ ਚੰਮ ਵਿੱਚ ਖਿਲਰ ਜਾਵੇ ਅਤੇ ਕੋਹੜ ਉਸ ਦੇ ਸਾਰੇ ਚੰਮ ਨੂੰ ਜਿਸ ਦਾ ਰੋਗ ਹੈ ਸਿਰ ਤੋਂ ਲੈਕੇ ਪੈਰਾਂ ਤੋੜੀ ਕੱਜੇ, ਜਿੱਥੇ ਕਿਥੇ ਜਾਜਕ ਵੇਖੇ</verse>
				<verse number="13">ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇ ਉਸ ਦੇ ਕੋਹੜ ਨੇ ਉਸ ਦੇ ਸਾਰੇ ਸਰੀਰ ਨੂੰ ਕੱਜ ਲਿਆ ਹੋਵੇ ਤਾਂ ਉਹ ਉਸ ਨੂੰ, ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਤਾਂ ਸਾਰਾ ਚਿੱਟਾ ਹੋਗਿਆ, ਉਹ ਸ਼ੁੱਧ ਹੈ,</verse>
				<verse number="14">ਪਰ ਜੇ ਕੱਚਾ ਮਾਸ ਉਸ ਦੇ ਵਿੱਚ ਦਿੱਸ ਪਵੇ ਤਾਂ ਉਹ ਅਸ਼ੁੱਧ ਹੈ,</verse>
				<verse number="15">ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਆਖੇ ਕਿਉਂ ਜੋ ਕੱਚਾ ਮਾਸ ਅਸ਼ੁੱਧ ਹੈ, ਉਹ ਕੋਹੜ ਹੈ</verse>
				<verse number="16">ਯਾ ਜੇ ਉਹ ਕੱਚਾ ਮਾਸ ਮੁੜ ਚਿੱਟਾ ਹੋ ਜਾਵੇ ਹੋ ਜਾਵੇ ਤਾਂ ਉਹ ਜਾਜਕ ਦੇ ਕੋਲ ਫੇਰ ਆਵੇ</verse>
				<verse number="17">ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਚਿੱਟਾ ਹੋਗਿਆ ਹੋਵੇ ਤਾਂ ਜਾਜਕ ਉਸ ਨੂੰ ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਸ਼ੁੱਧ ਹੈ।।</verse>
				<verse number="18">ਉਹ ਸਰੀਰ ਭੀ ਜਿਸ ਦੇ ਵਿੱਚ ਉਸ ਦੇ ਚੰਮ ਦੇ ਵਿੱਚ ਫੋੜਾ ਹੋ ਗਿਆ ਹੋਵੇ ਅਤੇ ਚੰਗਾ ਹੋ ਗਿਆ</verse>
				<verse number="19">ਅਤੇ ਫੋੜੇ ਦੀ ਥਾਂ ਵਿੱਚ ਕੋਈ ਚਿੱਟੀ ਸੋਜ ਯਾ ਬੱਗੀ ਥਾਂ ਚਿੱਟੀ ਅਤੇ ਕੁਝ ਲਾਲ ਭੀ ਅਤੇ ਉਹ ਜਾਜਕ ਨੂੰ ਦੱਸੀ ਜਾਏ</verse>
				<verse number="20">ਅਤੇ ਜਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੈ ਅਤੇ ਉਸ ਦੇ ਵਾਲ ਭੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਫੋੜੇ ਵਿੱਚੋਂ ਨਿਕੱਲਿਆ ਹੋਇਆ ਕੋਹੜ ਦਾ ਰੋਗ ਹੈ</verse>
				<verse number="21">ਪਰ ਜੇ ਕਦੀ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਉਸ ਦੇ ਵਿੱਚ ਕੋਈ ਚਿੱਟੇ ਵਾਲ ਨਾ ਹੋਣ ਅਤੇ ਉਹ ਚੰਮ ਨਾਲੋਂ ਡੂੰਘਾ ਨਾ ਹੋਵੇ ਪਰ ਰਤੀਕੁ ਗੂੜ੍ਹਾ ਦਿੱਸੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੋੜੀ ਬੰਨ੍ਹ ਰੱਖੇ</verse>
				<verse number="22">ਅਤੇ ਜੇ ਉਹ ਚੰਮ ਵਿੱਚ ਬਹੁਤ ਖਿਲਰ ਜਾਏ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਰੋਗ ਹੈ</verse>
				<verse number="23">ਪਰ ਜੇ ਉਹ ਬੱਗੀ ਥਾਂ ਉੱਥੇ ਹੀ ਰਹੇ ਅਤੇ ਖਿਲਰ ਨਾ ਜਾਏ ਤਾਂ ਉਹ ਪੱਕਾ ਹੋਇਆ ਫੋੜਾ ਹੈ ਜਾਜਕ ਉਸ ਨੂੰ ਸ਼ੁੱਧ ਆਖੇ।।</verse>
				<verse number="24">ਯਾ ਜੇ ਕੋਈ ਐਹੋ ਜਿਹਾ ਸਰੀਰ ਹੋਵੇ ਜਿਸ ਦੇ ਵਿੱਚ ਚੰਮ ਜਲਨ ਪੈਂਦੀ ਹੋਵੇ ਅਤੇ ਉਸ ਜਲਨ ਦੇ ਮਾਸ ਵਿੱਚ ਇੱਕ ਚਿੱਟੀ ਬੱਗੀ ਥਾਂ ਹੋਵੇ ਕੁਝ ਕੁਝ ਲਾਲ ਯਾਂ ਚਿੱਟੀ</verse>
				<verse number="25">ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਸ ਬੱਗੀ ਥਾਂ ਵਿੱਚ ਵਾਲ ਚਿੱਟੇ ਹੋ ਗਏ ਹੋਣ ਅਤੇ ਉਹ ਥਾਂ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੈ ਤਾਂ ਉਹ ਉਸ ਜਲਨ ਵਿੱਚੋਂ ਨਿਕੱਲਿਆ ਹੋਇਆ ਕੋਹੜ ਹੈ, ਸੋ ਜਾਜਕ ਉਸ ਨੂੰ ਅਸ਼ੁੱਧ ਆਖੇ, ਉਹ ਕੋਹੜ ਦਾ ਰੋਗ ਹੈ</verse>
				<verse number="26">ਪਰ ਜੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਉਸ ਬੱਗੀ ਥਾਂ ਵਿੱਚ ਕੋਈ ਚਿੱਟਾ ਵਾਲ ਹੋਵੇ ਅਤੇ ਉਹ ਹੋਰ ਚੰਮ ਨਾਲੋਂ ਡੂੰਘੀ ਨਾ ਹੋਵੇ ਸਗੋਂ ਕੁਝ ਗੂੜ੍ਹੀ ਦਿੱਸੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੋੜ੍ਹੀਂ ਬੰਨ੍ਹ ਰੱਖੇ</verse>
				<verse number="27">ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਜੇ ਉਹ ਚੰਮ ਵਿੱਚ ਬਹੁਤ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਉਹ ਕੋਹੜ ਦਾ ਰੋਗ ਹੈ</verse>
				<verse number="28">ਅਤੇ ਜੇ ਉਹ ਬੱਗੀ ਥਾਂ ਉੱਥੇ ਹੀ ਰਹੇ ਅਤੇ ਚੰਮ ਵਿੱਚ ਨਾ ਖਿਲਰੇ ਪਰ ਰਤੀਕੁ ਗੂੜ੍ਹੀ ਹੋਵੇ ਤਾਂ ਉਹ ਜਲਨ ਦੀ ਸੋਜ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਆਖੇ ਕਿਉਂ ਜੋ ਉਹ ਜਲਨ ਕਰਕੇ ਲਾਲ ਹੋ ਗਈ ਹੈ।।</verse>
				<verse number="29">ਜੇ ਕਦੀ ਮਨੁੱਖ ਯਾ ਤੀਵੀਂ ਨੂੰ ਸਿਰ ਉੱਤੇ ਯਾ ਠੋਡੀ ਉੱਤੇ ਦਾਗ ਹੋਵੇ</verse>
				<verse number="30">ਤਾਂ ਜਾਜਕ ਉਸ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੋਵੇ ਅਤੇ ਉਸ ਦੇ ਵਿੱਚ ਇੱਕ ਪਤਲਾ ਪਿੱਲਾ ਵਾਲ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਉਹ ਇੱਕ ਸੇਣੂਆ, ਅਰਥਾਤ ਸਿਰ ਯਾਂ ਠੋਡੀ ਉੱਤੇ ਕੋਹੜ ਹੈ</verse>
				<verse number="31">ਅਤੇ ਜੇ ਜਾਜਕ ਸੇਣੂਏ ਦੇ ਰੋਗ ਉੱਤੇ ਵੇਖੇ ਅਤੇ ਵੇਖੋ, ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਨਾ ਹੋਵੇ ਅਤੇ ਉਸ ਦੇ ਵਿੱਚ ਕੋਈ ਕਾਲਾ ਵਾਲ ਨਾ ਹੋਵੇ ਤਾਂ ਜਾਜਕ ਉਸ ਨੂੰ ਜਿਸ ਦੇ ਸੇਣੂਏ ਦਾ ਰੋਗ ਹੈ ਸੱਤ ਦਿਨ ਤੋੜੀ ਬੰਨ੍ਹ ਰੱਖੇ</verse>
				<verse number="32">ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਸੇਣੂਆ ਖਿਲਰ ਨਾ ਜਾਏ ਅਤੇ ਓਸ ਦੇ ਵਿੱਚ ਕੋਈ ਪਿੱਲਾ ਵਾਲ ਨਾ ਹੋਵੇ ਅਤੇ ਓਸ ਦੇ ਵੇਖਣ ਵਿੱਚ ਉਹ ਸੇਣੂਆ ਚੰਮ ਨਾਲੋਂ ਡੂੰਘਾ ਨਾ ਹੋਵੇ</verse>
				<verse number="33">ਤਾਂ ਉਹ ਮੁੰਨਿਆ ਜਾਏ ਪਰ ਉਸ ਸੇਣੂਏ ਨੂੰ ਉਹ ਮੁੰਨ ਨਾ ਸੁੱਟੇ ਅਤੇ ਜਾਜਕ ਉਸ ਨੂੰ ਜਿਸ ਨੂੰ ਸੇਣੂਆ ਹੈ ਸੱਤ ਦਿਨ ਹੋਰ ਨਜਰ ਹੇਠ ਰੱਖੇ</verse>
				<verse number="34">ਅਤੇ ਸੱਤਵੇਂ ਦਿਨ ਜਾਜਕ ਉਸ ਸੇਣੂਏ ਨੂੰ ਫੇਰ ਵੇਖੇ ਅਤੇ ਵੇਖੋ, ਜੇ ਸੇਣੂਆ ਚੰਮ ਵਿੱਚ ਖਿਲਰਿਆ ਹੋਇਆ ਨਾ ਹੋਵੇ ਅਤੇ ਨਾ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘਾ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਆਖੇ ਅਤੇ ਉਹ ਆਪਣੇ ਲੀੜੇ ਧੋਕੇ ਸ਼ੁੱਧ ਹੋ ਜਾਵੇ</verse>
				<verse number="35">ਪਰ ਜੇ ਉਹ ਸੇਣੂਅ ਉਸ ਦੇ ਸ਼ੁੱਧ ਹੋਣ ਦੇ ਪਿੱਛੋਂ ਚੰਮ ਵਿੱਚ ਬਹੁਤ ਖਿਲਰ ਜਾਏ</verse>
				<verse number="36">ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਹ ਸੇਣੂਆ ਚੰਮ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਪਿੱਲੇ ਵਾਲ ਨੂੰ ਭੀ ਨਾ ਭਾਲੇ, ਉਹ ਅਸ਼ੁੱਧ ਹੈ</verse>
				<verse number="37">ਪਰ ਜੇ ਕਦੀ ਉਸ ਦੇ ਵੇਖਣ ਵਿੱਚ ਉਹ ਸੇਣੂਆ ਉੱਥੇ ਹੀ ਰਹੇ ਅਤੇ ਉਸ ਦੇ ਵਿੱਚ ਇੱਕ ਕਾਲਾ ਵਾਲ ਪੈ ਗਿਆ ਹੋਵੇ ਤਾਂ ਸੇਣੂਆ ਚੰਗਾ ਹੋਗਿਆ। ਉਹ ਸ਼ੁੱਧ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਆਖੇ।।</verse>
				<verse number="38">ਜੇ ਕਦੀ ਮਨੁੱਖ ਯਾ ਤੀਵੀਂ ਦੇ ਸਰੀਰ ਦੇ ਚੰਮ ਵਿੱਚ ਬੱਗੀਆਂ ਥਾਵਾਂ ਅਰਥਾਤ ਚਿੱਟੀਆਂ ਬੱਗੀਆਂ ਥਾਵਾਂ ਹੋਣ</verse>
				<verse number="39">ਤਾਂ ਜਾਜਕ ਵੇਖ ਲਵੇ ਅਤੇ ਵੇਖੋ, ਜੇ ਉਨ੍ਹਾਂ ਦੇ ਸਰੀਰ ਦੇ ਚੰਮ ਵਿੱਚ ਜਿਹੜੀਆਂ ਬੱਗੀਆਂ ਥਾਵਾਂ ਹੋਣ ਕੁਝ ਗੂੜ੍ਹੀਆਂ ਦਿੱਸਣ ਤਾਂ ਉਹ ਇੱਕ ਡੱਬੀ ਥਾਂ ਹੈ ਜੋ ਚੰਮ ਵਿੱਚ ਹੁੰਦੀ ਹੈ, ਉਹ ਸ਼ੁੱਧ ਹੈ</verse>
				<verse number="40">ਅਤੇ ਉਹ ਮਨੁੱਖ ਜਿਸ ਦੇ ਵਾਲ ਸਿਰ ਤੋਂ ਲਹਿ ਪਏ ਹਨ ਸੋ ਉਹ ਗੰਜਾਂ ਤਾਂ ਹੈ ਤਾਂ ਭੀ ਸ਼ੁੱਧ ਹੈ</verse>
				<verse number="41">ਅਤੇ ਜਿਸ ਦੇ ਵਾਲ ਆਪਣੇ ਸਿਰ ਦੇ ਉਸ ਥਾਂ ਤੋਂ ਲਹਿ ਪਏ ਹੋਣ, ਜੋ ਮੂੰਹ ਦੀ ਵੱਲ ਹੈ ਤਾਂ ਉਹ ਮੱਥੇ ਦਾ ਗੰਜਾ ਤਾਂ ਹੈ, ਤਾਂ ਵੀ ਸ਼ੁੱਧ ਹੈ</verse>
				<verse number="42">ਅਤੇ ਜੇ ਕਦੀ ਉਸ ਗੰਜੇ ਸਿਰ ਵਿੱਚ, ਯਾਂ ਗੰਜੇ ਮੱਥੇ ਵਿੱਚ, ਇੱਕ ਚਿੱਟਾ ਲਾਲ ਜਿਹਾ ਫੋੜਾ ਹੋਵੇ ਤਾਂ ਉਹ ਉਸ ਦੇ ਗੰਜੇ ਸਿਰ ਵਿੱਚ, ਯਾ ਉਸ ਦੇ ਗੰਜੇ ਮੱਥੇ ਵਿੱਚ ਨਿਕੱਲਿਆ ਹੋਇਆ ਕੋਹੜ ਹੈ</verse>
				<verse number="43">ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਵਿੱਚ, ਯਾ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ ਲਾਲ ਜਿਹੀ ਹੋਵੇ ਜਿਸ ਤਰਾਂ ਉਸ ਦੇ ਸਰੀਰ ਦੇ ਚੰਮ ਵਿੱਚ ਕੋਹੜ ਦਿਸ ਪੈਂਦਾ ਹੈ</verse>
				<verse number="44">ਤਾਂ ਉਹ ਕੋਹੜੀ ਹੈ, ਉਹ ਅਸ਼ੁੱਧ ਹੈ, ਜਾਜਕ ਉਸ ਨੂੰ ਮੂਲੋਂ ਅਸ਼ੁੱਧ ਆਖੇ, ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ</verse>
				<verse number="45">ਅਤੇ ਉਹ ਕੋਹੜੀ ਜਿਸ ਨੂੰ ਰੋਗ ਲੱਗਾ ਹੋਵੇ ਓਸ ਦੇ ਲੀੜੇ ਪਾੜੇ ਜਾਣ ਅਤੇ ਉਸ ਦਾ ਸਿਰ ਨੰਗਾ ਹੋਵੇ ਅਤੇ ਆਪਣੇ ਉਤਲੇ ਹੋਠ ਉੱਤੇ ਕੁਝ ਕੱਜ ਕੇ ਏਹ ਹਾਕਾਂ ਮਾਰੇ, “ਅਸ਼ੁੱਧ! ਅਸ਼ੁੱਧ”</verse>
				<verse number="46">ਜਿੰਨੇ ਦਿਨ ਉਹ ਰੋਗ ਉਸ ਦੇ ਵਿੱਚ ਰਹੇ ਉਹ ਭ੍ਰਿਸ਼ਟ ਰਹੇ, ਉਹ ਅਸ਼ੁੱਧ ਹੈ, ਉਹ ਇਕੱਲਾ ਵਸੇ, ਉਸ ਦਾ ਵਸੇਬਾ ਡੇਰੇ ਤੋਂ ਬਾਹਰ ਹੋਵੇ।।</verse>
				<verse number="47">ਉਹ ਲੀੜਾ ਭੀ ਜਿਸ ਦੇ ਵਿੱਚ ਕੋਹੜ ਹੋਵੇ, ਭਾਵੇਂ ਉੱਨ ਦਾ ਭਾਵੇਂ ਕਤਾਨ ਦਾ</verse>
				<verse number="48">ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ ਭਾਵੇਂ ਉੱਨ ਦਾ, ਭਾਵੇ ਚੰਮ ਵਿੱਚ ਦੀ ਬਣੀ ਹੋਈ ਕਿਸੇ ਵਸਤ ਵਿੱਚ</verse>
				<verse number="49">ਅਤੇ ਜੇ ਉਹ ਰੋਗ ਕਿਸੇ ਲੀੜੇ ਵਿੱਚ ਯਾ ਚੰਮ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਦੀ ਬਣੀ ਹੋਈ ਕਿਸੇ ਵਸਤ ਵਿੱਚ ਕੁਝ ਹਰਾ ਯਾ ਲਾਲ ਜਿਹਾ ਹੋਵੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਨੂੰ ਦੱਸਿਆ ਜਾਵੇ</verse>
				<verse number="50">ਅਤੇ ਜਾਜਕ ਉਸ ਰੋਗ ਨੂੰ ਵੇਖੇ ਅਤੇ ਉਸ ਨੂੰ ਜਿਸ ਦਾ ਰੋਗ ਹੈ ਸੱਤ ਦਿਨ ਤੋੜੀ ਬੰਨ੍ਹ ਰੱਖੇ</verse>
				<verse number="51">ਅਤੇ ਸੱਤਵੇਂ ਦਿਨ ਉਸ ਰੋਗ ਨੂੰ ਵੇਖੇ ਜੇ ਉਹ ਰੋਗ ਉਸ ਲੀੜੇ ਵਿੱਚ, ਭਾਵੇ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਵਿੱਚ, ਯਾ ਚੰਮ ਦੀ ਬਣੀ ਹੋਈ ਕਿਸੀ ਵਸਤ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਉਹ ਰੋਗ ਇੱਕ ਵਧਣ ਵਾਲਾ ਕੋਹੜ ਹੈ, ਉਹ ਅਸ਼ੁੱਧ ਹੈ</verse>
				<verse number="52">ਸੋ ਉਹ ਉਸ ਲੀੜੇ ਨੂੰ, ਭਾਵੇਂ ਤਾਣੀ, ਭਾਵੇਂ ਉੱਣਨੀ, ਉੱਨ ਦਾ ਯਾ ਕਤਾਨ ਦਾ, ਯਾ ਚੰਮ ਦੀ ਕਿਸੇ ਵਸਤ ਦਾ ਜਿਸ ਦੇ ਵਿੱਚ ਰੋਗ ਹੈ ਸਾੜ ਸੁੱਟੇ ਕਿਉਂ ਜੋ ਉਹ ਵਧਣ ਵਾਲਾ ਕੋਹੜ ਹੈ, ਉਹ ਅੱਗ ਵਿੱਚ ਸਾੜਿਆ ਜਾਵੇ</verse>
				<verse number="53">ਅਤੇ ਜੇ ਜਾਜਕ ਵੇਖੇ ਅਤੇ ਵੇਖੋ, ਉਹ ਰੋਗ ਉਸ ਲੀੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚੰਮ ਦੀ ਕਿਸੇ ਵਸਤ ਵਿੱਚ ਨਾ ਖਿਲਰਿਆ ਹੋਵੇ</verse>
				<verse number="54">ਤਾਂ ਜਾਜਕ ਆਗਿਆ ਦੇਵੇ ਜੋ ਉਸ ਵਸਤ ਨੂੰ ਜਿਸ ਦੇ ਵਿੱਚ ਰੋਗ ਹੈ ਧੋ ਸੁੱਟਣ ਅਤੇ ਉਸ ਨੂੰ ਸੱਤ ਦਿਨ ਹੋਰ ਬੰਨ੍ਹ ਰੱਖੇ</verse>
				<verse number="55">ਅਤੇ ਜਾਜਕ ਧੋਣ ਦੇ ਪਿੱਛੋਂ ਉਸ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਸ ਰੋਗ ਦਾ ਰੰਗ ਵੱਟਿਆ ਹੋਇਆ ਨਾ ਹੋਵੇ ਅਤੇ ਰੋਗ ਖਿਲਰਿਆ ਹੋਇਆ ਨਾ ਹੋਵੇ ਤਾਂ ਉਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀਂ, ਉਹ ਅੰਦਰੋਂ ਵੱਧਦਾ ਹੈ, ਭਾਵੇਂ ਬਾਹਰੋਂ ਯਾਂ ਅੰਦਰੋਂ ਨੰਗਾ ਹੋਵੇ</verse>
				<verse number="56">ਅਤੇ ਜੇ ਜਾਜਕ ਵੇਖੇ ਅਤੇ ਵੇਖੇ, ਜੋ ਉਸ ਦੇ ਧੋਣ ਦੇ ਪਿੱਛੋਂ ਉਹ ਰੋਗ ਕੁਝ ਗੂੜ੍ਹਾ ਦਿੱਸੇ, ਤਾਂ ਉਹ ਉਸ ਲੀੜੇ ਵਿੱਚੋਂ, ਯਾ ਚੰਮ ਵਿੱਚੋਂ, ਯਾ ਤਾਣੀ ਵਿੱਚੋਂ, ਯਾ ਉੱਣਨੀ ਵਿੱਚੋਂ ਉਸ ਨੂੰ ਪਾੜ ਕੇ ਕੱਢੇ</verse>
				<verse number="57">ਅਤੇ ਜੇ ਉਹ ਉਸ ਲੀੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਯਾ ਚੰਮ ਕਿਸੇ ਵਸਤ ਵਿੱਚ ਪਰਗਟ ਹੋਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤ ਨੂੰ ਜਿਸ ਦੇ ਵਿੱਚ ਰੋਗ ਹੈ ਅੱਗ ਵਿੱਚ ਸਾੜ ਸੁੱਟੀਂ</verse>
				<verse number="58">ਅਤੇ ਉਹ ਲੀੜਾ ਭਾਵੇਂ ਤਾਣੀ, ਭਾਵੇਂ ਉੱਣਨੀ, ਯਾ ਕੋਈ ਵਸਤ ਚੰਮ ਦੀ ਭਾਵੇਂ ਹੋਵੇ ਜੋ ਤੂੰ ਧੋਵੇਂ, ਜੇ ਉਹ ਰੋਗ ਉਨ੍ਹਾਂ ਵਿੱਚੋਂ ਹਟ ਜਾਵੇ ਤਾਂ ਉਹ ਦੂਜੀ ਵਾਰ ਧੋਤਾ ਜਾਵੇ ਅਤੇ ਸ਼ੁੱਧ ਹੋ ਜਾਏ</verse>
				<verse number="59">ਕਿਸੇ ਲੀੜੇ ਵਿੱਚ, ਭਾਵੇਂ ਉੱਨ ਦਾ, ਭਾਵੇਂ ਕਤਾਨ ਦਾ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮਾਂ ਦੀ ਕਿਸੇ ਵਸਤ ਵਿੱਚ ਉਸ ਨੂੰ ਸ਼ੁੱਧ ਆਖਣ ਲਈ, ਯਾ ਉਸ ਨੂੰ ਅਸ਼ੁੱਧ ਆਖਣ ਲਈ, ਕੋਹੜ ਦੇ ਰੋਗ ਦੀ ਬਿਵਸਥਾ ਇਹੋ ਹੈ।।</verse>
			</chapter>
			<chapter number="14">
				<verse number="1">ਉਪਰੰਤ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਉਸ ਦੇ ਸ਼ੁਧ ਹੋਣ ਦੇ ਦਿਨ ਵਿੱਚ, ਕੋਹੜੀ ਦੀ ਇਹ ਬਿਵਸਥਾ ਹੈ, ਉਹ ਜਾਜਕ ਕੋਲ ਲਿਆਂਦਾ ਜਾਵੇ</verse>
				<verse number="3">ਅਤੇ ਜਾਜਕ ਡੇਰੇ ਤੋਂ ਬਾਹਰ ਨਿਕੱਲੇ ਅਤੇ ਜਾਜਕ ਵੇਖੇ ਅਤੇ ਵੇਖੋ, ਜੇ ਉਹ ਕੋਹੜ ਦਾ ਰੋਗ ਕੋਹੜੀ ਵਿੱਚੋਂ ਚੰਗਾ ਹੋ ਗਿਆ ਹੋਵੇ</verse>
				<verse number="4">ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਆਗਿਆ ਦੇਵੇ ਜੋ ਦੋ ਜੀਉਂਦੇ ਅਤੇ ਸ਼ੁੱਧ ਪੰਛੀ ਲਿਆਵੇ ਅਤੇ ਦਿਆਰ ਦੀ ਲੱਕੜ ਅਤੇ ਕਿਰਮਚੀ ਕੱਪੜਾ ਅਤੇ ਜੂਫਾ</verse>
				<verse number="5">ਅਤੇ ਜਾਜਕ ਕਿਸੇ ਮਿੱਟੀ ਦੇ ਭਾਂਡੇ ਵਿੱਚ ਵਗਦੇ ਪਾਣੀ ਉੱਤੇ ਪੰਛੀਆਂ ਵਿੱਚੋਂ ਇੱਕ ਨੂੰ ਕੱਟਣ ਦੀ ਆਗਿਆ ਦੇਵੇ</verse>
				<verse number="6">ਅਤੇ ਜੀਉਂਦਾ ਪੰਛੀ ਜੋ ਹੈ, ਸੋ ਉਸ ਨੂੰ ਲੈਕੇ ਅਤੇ ਦਿਆਰ ਦੀ ਲੱਕੜ ਅਤੇ ਕਿਰਮ ਅਤੇ ਜੂਫਾ ਉਨ੍ਹਾਂ ਨੂੰ ਅਤੇ ਜੀਉਂਦੇ ਪੰਛੀ ਨੂੰ ਉਸ ਪੰਛੀ ਦੇ ਲਹੂ ਵਿੱਚ ਜੋ ਵਗਦੇ ਪਾਣੀ ਉੱਤੇ ਕੱਟਿਆ ਹੋਇਆ ਸੀ ਡੋਬ ਦੇਵੇ</verse>
				<verse number="7">ਅਤੇ ਉਹ ਉਸ ਨੂੰ ਜੋ ਕੋਹੜ ਤੋਂ ਸ਼ੁੱਧ ਹੋਣ ਵਾਲਾ ਹੈ ਸੱਤ ਵੇਰੀ ਛਿਣਕੇ ਅਤੇ ਉਸ ਨੂੰ ਸ਼ੁੱਧ ਆਖੇ ਅਤੇ ਜੀਉਂਦੇ ਪੰਛੀ ਨੂੰ ਖੁਲ੍ਹੀ ਪੈਲੀ ਵਿੱਚ ਉਡਾ ਦੇਵੇ</verse>
				<verse number="8">ਅਤੇ ਉਹ ਜੋ ਸ਼ੁੱਧ ਹੋਣ ਵਾਲਾ ਹੈ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਆਪਣੇ ਸਾਰੇ ਵਾਲ ਮੁਨਾ ਸੁੱਟੇ ਅਤੇ ਸ਼ੁੱਧ ਹੋਣ ਲਈ ਪਾਣੀ ਵਿੱਚ ਨ੍ਹਾਵੇ ਅਤੇ ਇਸ ਦੇ ਪਿੱਛੋਂ ਉਹ ਡੇਰੇ ਵਿੱਚ ਆਵੇ ਅਤੇ ਆਪਣੇ ਡੇਰੇ ਤੋਂ ਬਾਹਰ ਸੱਤ ਦਿਨ ਤੋੜੀ ਬਾਹਰ ਵਾਸ ਕਰੇ</verse>
				<verse number="9">ਪਰ ਸੱਤਵੇਂ ਦਿਨ ਐਉਂ ਹੋਵੇ ਕਿ ਉਹ ਆਪਣੇ ਸਾਰੇ ਵਾਲ ਆਪਣੇ ਸਿਰ ਤੋਂ ਅਤੇ ਆਪਣੀ ਠੋਡੀ ਤੋਂ ਆਪਣਿਆਂ ਭਰਵੱਟਿਆਂ ਤੋਂ ਮੁਨਾ ਸੁੱਟੇ, ਹਾਂ, ਆਪਣੇ ਸਾਰੇ ਵਾਲ ਮੁਨਾ ਸੁੱਟੇ ਅਤੇ ਉਹ ਆਪਣੇ ਲੀੜੇ ਧੋਵੇ, ਨਾਲੇ ਆਪਣਾ ਸਰੀਰ ਪਾਣੀ ਨਾਲ ਧੋਵੇ ਅਤੇ ਉਹ ਸ਼ੁੱਧ ਹੋ ਜਾਵੇਗਾ</verse>
				<verse number="10">ਅਤੇ ਅੱਠਵੇਂ ਦਿਨ ਉਹ ਦੋ ਲੇਲੇ ਬੱਜ ਤੋਂ ਰਹਿਤ ਅਤੇ ਇੱਕ ਬੱਜ ਤੋਂ ਰਹਿਤ ਪਹਿਲੇ ਵਰਹੇ ਦੀ ਲੇਲੀ ਅਤੇ ਮੈਦੇ ਦੇ ਤਿੰਨ ਦਸਵੰਧ ਤੇਲ ਨਾਲ ਰਲਾਏ ਹੋਏ ਅਤੇ ਇੱਕ ਪਾਉ ਤੇਲ ਲਿਆਵੇ</verse>
				<verse number="11">ਅਤੇ ਜਾਜਕ ਜੋ ਉਸ ਨੂੰ ਸ਼ੁੱਧ ਕਰਦਾ ਹੈ ਸੋ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਅਤੇ ਉਨ੍ਹਾਂ ਵਸਤਾਂ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਰੱਖੇ</verse>
				<verse number="12">ਅਤੇ ਜਾਜਕ ਇੱਕ ਲੇਲਾ ਲੈਕੇ ਦੋਸ਼ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਪਾਉ ਤੇਲ ਨੂੰ ਲੈਕੇ ਉਨ੍ਹਾਂ ਨੂੰ ਹਿਲਾਉਂਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ</verse>
				<verse number="13">ਅਤੇ ਜਿੱਥੇ ਉਹ ਪਾਪ ਦੀ ਭੇਟ ਨੂੰ ਅਤੇ ਹੋਮ ਦੀ ਭੇਟ ਨੂੰ ਪਵਿੱਤ੍ਰ ਥਾਂ ਵਿੱਚ ਕੱਟੇ ਉਸ ਥਾਂ ਵਿੱਚ ਉਸ ਲੇਲੇ ਨੂੰ ਕੱਟੇ ਕਿਉਂਕਿ ਜਿੱਕਰ ਪਾਪ ਦੀ ਭੇਟ ਜਾਜਕ ਦੀ ਹੈ ਤਿਹਾ ਹੀ ਦੋਸ਼ ਦੀ ਭੇਟ ਭੀ ਹੈ, ਉਹ ਅੱਤ ਪਵਿੱਤ੍ਰ ਹੈ</verse>
				<verse number="14">ਅਤੇ ਜਾਜਕ ਦੋਸ਼ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜਾਜਕ ਉਸ ਨੂੰ ਉਸ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਜੋ ਸ਼ੁੱਧ ਹੋਣ ਵਾਲਾ ਹੈ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਵੇ</verse>
				<verse number="15">ਅਤੇ ਜਾਜਕ ਉਸ ਪਾਉ ਤੇਲ ਤੋਂ ਕੁਝ ਲੈਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ</verse>
				<verse number="16">ਅਤੇ ਜਾਜਕ ਆਪਣੀ ਸੱਜੀ ਉਂਗਲ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚੋ ਡੋਬ ਕੇ ਆਪਣੀ ਉਂਗਲ ਨਾਲ ਉਸ ਤੇਲ ਵਿੱਚੇਂ ਯਹੋਵਾਹ ਦੇ ਅੱਗੇ ਸੱਤ ਵੇਰੀ ਛਿਣਕੇ</verse>
				<verse number="17">ਅਤੇ ਰਹਿੰਦੇ ਤੇਲ ਨੂੰ ਜੋ ਉਸ ਦੇ ਹੱਥ ਵਿੱਚ ਹੈ ਸੋ ਜਾਜਕ ਓਸ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਦੀ ਭੇਟ ਦੇ ਲਹੂ ਉੱਤੇ ਪਾਵੇ</verse>
				<verse number="18">ਅਤੇ ਰਹਿੰਦੇ ਤੇਲ ਨੂੰ ਜੋ ਜਾਜਕ ਦੇ ਹੱਥ ਵਿੱਚ ਸੋ ਉਸ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ</verse>
				<verse number="19">ਅਤੇ ਜਾਜਕ ਪਾਪ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜਿਹੜਾ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਮਗਰੋਂ ਹੋਮ ਦੀ ਭੇਟ ਨੂੰ ਕੱਟ ਸੁੱਟੇ</verse>
				<verse number="20">ਅਤੇ ਜਾਜਕ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗਾ</verse>
				<verse number="21">ਅਤੇ ਜੇ ਉਹ ਕੰਗਾਲ ਹੋਵੇ ਅਤੇ ਐਡਾ ਲਿਆ ਨਾ ਸੱਕੇ ਤਾਂ ਉਹ ਦੋਸ਼ ਦੀ ਭੇਟ ਕਰਕੇ ਹਿਲਾਉਣ ਲਈ ਆਪਣੇ ਲਈ ਪ੍ਰਾਸਚਿਤ ਕਰਨ ਨੂੰ ਇੱਕ ਲੇਲਾ ਅਤੇ ਮੈਦੇ ਦਾ ਇੱਕ ਦਸਵੰਧ ਤੇਲ ਨਾਲ ਰਲਾਇਆ ਹੋਇਆ ਮੈਦੇ ਦੀ ਭੇਟ ਕਰਕੇ ਅਤੇ ਇੱਕ ਪਾਉ ਤੇਲ</verse>
				<verse number="22">ਅਤੇ ਦੋ ਘੁੱਗੀਆਂ ਯਾਂ ਕਬੂਤ੍ਰਾਂ ਦੇ ਦੋ ਬੱਚੇ ਜੇਹੇਕੁ ਲੈ ਸੱਕੇ ਅਤੇ ਇੱਕ ਤਾਂ ਪਾਪ ਦੀ ਭੇਟ ਅਤੇ ਦੂਜਾ ਹੋਮ ਦੀ ਭੇਟ ਹੋਵੇ</verse>
				<verse number="23">ਅਤੇ ਅੱਠਵੇਂ ਦਿਨ ਉਹ ਉਨ੍ਹਾਂ ਨੂੰ ਆਪਣੇ ਸ਼ੁੱਧ ਕਰਨ ਲਈ ਜਾਜਕ ਦੇ ਕੋਲ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ</verse>
				<verse number="24">ਅਤੇ ਜਾਜਕ ਦੋਸ਼ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਵੇ</verse>
				<verse number="25">ਅਤੇ ਉਹ ਦੋਸ਼ ਦੀ ਭੇਟ ਦੇ ਲੇਲੇ ਨੂੰ ਕੱਟ ਸੁੱਟੇ ਅਤੇ ਜਾਜਕ ਉਸ ਦੋਸ਼ ਦੀ ਭੇਟ ਦੇ ਲਹੂ ਤੋਂ ਕੁਝ ਲੈਕੇ ਉਸ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾ ਦੇਵੇ</verse>
				<verse number="26">ਅਤੇ ਜਾਜਕ ਉਸ ਤੇਲ ਤੋਂ ਆਪਣੇ ਖੱਬੇ ਹੱਥ ਦੀ ਤਲੀ ਵਿੱਚ ਕੁਝ ਪਾ ਦੇਵੇ</verse>
				<verse number="27">ਅਤੇ ਜਾਜਕ ਆਪਣੀ ਸੱਜੀ ਉਂਗਲ ਨਾਲ ਉਸ ਤੇਲ ਤੋਂ ਜੋ ਉਸ ਦੇ ਖੱਬੇ ਹੱਥ ਵਿੱਚ ਹੈ ਸੱਤ ਵੇਰੀ ਕੁਝ ਯਹੋਵਾਹ ਦੇ ਅੱਗੇ ਛਿਣਕੇ</verse>
				<verse number="28">ਅਤੇ ਜਾਜਕ ਆਪਣੇ ਹੱਥ ਦੇ ਤੇਲ ਤੋਂ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਦੀ ਭੇਟ ਦੇ ਲਹੂ ਦੀ ਥਾਂ ਵਿੱਚ ਪਾ ਦੇਵੇ</verse>
				<verse number="29">ਅਤੇ ਰਹਿੰਦੇ ਤੇਲ ਨੂੰ ਜੋ ਜਾਜਕ ਦੇ ਹੱਥ ਵਿੱਚ ਹੈ ਸੋ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਨੂੰ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਪਾ ਦੇਵੇ</verse>
				<verse number="30">ਅਤੇ ਉਨ੍ਹਾਂ ਘੁੱਗੀਆਂ ਵਿੱਚੋਂ ਯਾ ਕਬੂਤ੍ਰਾਂ ਦਿਆਂ ਬੱਚਿਆਂ ਵਿੱਚੋਂ ਜਿਹਾ ਉਸ ਨੂੰ ਲੱਭ ਸੱਕੇ ਇੱਕ ਨੂੰ ਚੜ੍ਹਾਵੇ</verse>
				<verse number="31">ਹਾਂ, ਜਿਹਾ ਉਸ ਨੂੰ ਹੱਥ ਆਵੇ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਮੈਦੇ ਦੀ ਭੇਟ ਸਣੇ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਲਈ ਜੋ ਯਹੋਵਾਹ ਦੇ ਅੱਗੇ ਸ਼ੁੱਧ ਹੋਣ ਵਾਲਾ ਹੈ, ਪ੍ਰਾਸਚਿਤ ਕਰੇ</verse>
				<verse number="32">ਉਸ ਦੇ ਲਈ ਜਿਸ ਦੇ ਵਿੱਚ ਕੋਹੜ ਦਾ ਰੋਗ ਹੈ ਅਤੇ ਜਿਸ ਦੇ ਹੱਥ ਵਿੱਚ ਸ਼ੁੱਧਤਾਈ ਦੀਆਂ ਵਸਤਾਂ ਨਹੀਂ ਆ ਸੱਕਦੀਆਂ, ਇਹ ਉਸ ਦੀ ਬਿਵਸਥਾ ਹੈ।।</verse>
				<verse number="33">ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਬੋਲਿਆ ਕਿ</verse>
				<verse number="34">ਜਾਂ ਤੁਸੀਂ ਕਨਾਨ ਦੇਸ ਵਿੱਚ ਜੋ ਮੈਂ ਤੁਹਾਨੂੰ ਪੱਤੀ ਕਰਕੇ ਦਿੰਦਾ ਹਾਂ ਆਓ ਅਤੇ ਤੁਹਾਡੀ ਪੱਤੀ ਦੇ ਦੇਸਦੇ ਕਿਸੇ ਘਰ ਵਿੱਚ ਕੋਹੜ ਦਾ ਰੋਗ ਮੈਂ ਪਾ ਦੇਵਾਂ</verse>
				<verse number="35">ਅਤੇ ਘਰ ਵਾਲਾ ਜਾਜਕ ਦੇ ਕੋਲ ਆਵੇ ਅਤੇ ਇਹ ਬੋਲੇ ਭਈ ਮੈਨੂੰ ਐਉਂ ਮਾਲੂਮ ਹੁੰਦਾ ਹੈ ਜੋ ਘਰ ਵਿੱਚ ਰੋਗ ਹੈ</verse>
				<verse number="36">ਤਾਂ ਜਾਜਕ ਉਸ ਘਰ ਨੂੰ ਸੱਖਣਾ ਕਰਨ ਦੀ ਆਗਿਆ ਦੇਵੇ ਉਸ ਦੇ ਪਹਲੋਂ ਜੋ ਜਾਜਕ ਰੋਗ ਵੇਖਣ ਨੂੰ ਉਸ ਦੇ ਵਿੱਚ ਵੜੇ ਭਈ ਸਭ ਕੁਝ ਜੋ ਘਰ ਵਿੱਚ ਹੈ ਅਸ਼ੁੱਧ ਨਾ ਹੋ ਜਾਵੇ ਅਤੇ ਪਿੱਛੋਂ ਜਾਜਕ ਘਰ ਵੇਖਣ ਨੂੰ ਵੜੇ</verse>
				<verse number="37">ਅਤੇ ਉਹ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਘਰ ਦੀਆਂ ਕੰਧਾਂ ਵਿੱਚ ਪੋਲੀਆਂ ਲੀਕਾਂ ਨਾਲ ਕੁਝ ਹਰੀਆਂ ਯਾ ਕੁਝ ਲਾਲ ਜੇਹੀਆਂ, ਜੋ ਉਸ ਦੇ ਵੇਖਣ ਵਿੱਚ ਕੰਧ ਨਾਲੋਂ ਡੂੰਘੀਆਂ ਹੋਣ</verse>
				<verse number="38">ਤਾਂ ਜਾਜਕ ਘਰ ਵਿੱਚੋਂ ਘਰ ਦੇ ਬੂਹੇ ਤੋੜੀ ਨਿਕੱਲੇ ਅਤੇ ਘਰ ਨੂੰ ਸੱਤ ਦਿਨ ਤੋੜੀ ਬੰਦ ਕਰ ਛੱਡੇ</verse>
				<verse number="39">ਅਤੇ ਜਾਜਕ ਫੇਰ ਸੱਤਵੇਂ ਦਿਨ ਆਵੇ ਅਤੇ ਵੇਖੋ, ਜੇ ਉਹ ਰੋਗ ਘਰ ਦੀਆਂ ਕੰਧਾਂ ਵਿੱਚ ਖਿਲਰਿਆ ਹੋਇਆ ਹੋਵੇ</verse>
				<verse number="40">ਤਾਂ ਜਾਜਕ ਇਹ ਆਗਿਆ ਦੇਵੇ ਜੋ ਓਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ ਲੈ ਜਾਣ ਓਹ ਉਨ੍ਹਾਂ ਨੂੰ ਕਿਸੇ ਅਸ਼ੁੱਧ ਥਾਂ ਵਿੱਚ ਸ਼ਹਿਰ ਤੋਂ ਬਾਹਰ ਸੁੱਟਣ</verse>
				<verse number="41">ਅਤੇ ਉਹ ਉਸ ਘਰ ਨੂੰ ਅੰਦਰੋਂ ਆਲੇ ਦੁਆਲੇ ਛਿਲਵਾ ਦੇਵੇ ਅਤੇ ਉਸ ਮਿੱਟੀ ਨੂੰ ਜੋ ਛਿੱਲੀ ਹੈ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਸੁੱਟਣ</verse>
				<verse number="42">ਅਤੇ ਉਹ ਹੋਰ ਪੱਥਰ ਲੈਕੇ ਉਨ੍ਹਾਂ ਨੂੰ ਉਨ੍ਹਾਂ ਪੱਥਰਾਂ ਦੀ ਥਾਂ ਵਿੱਚ ਰੱਖਣ ਅਤੇ ਹੋਰ ਚੂੰਨਾ ਲੈਕੇ ਘਰ ਨੂੰ ਲਿੰਬੇ</verse>
				<verse number="43">ਅਤੇ ਜੇ ਕਦੀ ਪੱਥਰ ਲੈ ਜਾਣ ਤੋਂ ਪਿੱਛੋ ਅਤੇ ਘਰ ਦੇ ਛਿਲਣ ਦੇ ਪਿੱਛੋਂ ਅਤੇ ਉਸ ਦੇ ਲਿੰਬਣ ਦੇ ਪਿੱਛੋਂ ਉਹ ਰੋਗ ਫੇਰ ਆਵੇ ਅਤੇ ਘਰ ਵਿੱਚ ਨਿਕੱਲੇ</verse>
				<verse number="44">ਤਾਂ ਜਾਜਕ ਆਣ ਕੇ ਵੇਖੇ ਅਤੇ ਵੇਖੋ, ਜੋ ਉਹ ਰੋਗ ਘਰ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਉਹ ਘਰ ਵਿੱਚ ਵਧਣ ਵਾਲਾ ਕੋਹੜ ਹੈ, ਉਹ ਅਸ਼ੁੱਧ ਹੈ</verse>
				<verse number="45">ਅਤੇ ਉਹ ਉਸ ਘਰ ਨੂੰ ਢਾਹ ਦੇਵੇ ਉਸ ਦੇ ਪੱਥਰ ਅਤੇ ਉਸ ਦੀਆਂ ਲੱਕੜੀਆਂ ਅਤੇ ਘਰ ਦਾ ਸਾਰਾ ਚੂਨਾ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਲੈ ਜਾਵੇ</verse>
				<verse number="46">ਨਾਲੇ ਉਹ ਜਿਹੜਾ ਉਸ ਘਰ ਵਿੱਚ ਵੜੇ ਜਿਸ ਵੇਲੇ ਉਹ ਬੰਦ ਸੀ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="47">ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਉਸ ਘਰ ਵਿੱਚ ਖਾਵੇ ਅਤੇ ਉਹ ਆਪਣੇ ਲੀੜੇ ਧੋ ਸੁੱਟੇ</verse>
				<verse number="48">ਅਤੇ ਜੇ ਜਾਜਕ ਆਣ ਕੇ ਉਸ ਨੂੰ ਵੇਖੇ ਅਤੇ ਵੇਖੋ ਉਸ ਘਰ ਦੇ ਲਿੰਬਣ ਦੇ ਪਿੱਛੋਂ ਉਹ ਰੋਗ ਘਰ ਦੇ ਵਿੱਚ ਨਾ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਘਰ ਨੂੰ ਸ਼ੁੱਧ ਆਖੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ</verse>
				<verse number="49">ਅਤੇ ਉਸ ਘਰ ਦੇ ਸ਼ੁੱਧ ਕਰਨ ਲਈ ਉਹ ਦੋ ਪੰਛੀ ਅਤੇ ਦਿਆਰ ਦੀ ਲੱਕੜ ਅਤੇ ਕਿਰਮ ਅਤੇ ਜੂਫਾ ਲਵੇ</verse>
				<verse number="50">ਅਤੇ ਉਹ ਪੰਛੀਆਂ ਵਿੱਚੋਂ ਇੱਕ ਕਿਸੇ ਮਿੱਟੀ ਦੇ ਭਾਂਡੇ ਵਿੱਚ ਵਗਦੇ ਪਾਣੀ ਉੱਤੇ ਕੱਟੇ</verse>
				<verse number="51">ਅਤੇ ਉਹ ਦਿਆਰ ਦੀ ਲੱਕੜ ਅਤੇ ਜੂਫਾ ਅਤੇ ਕਿਰਮ ਅਤੇ ਜੀਉਂਦੇ ਪੰਛੀ ਨੂੰ ਲੈਕੇ ਉਨ੍ਹਾਂ ਨੂੰ ਕੱਟੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਘਰ ਨੂੰ ਸੱਤ ਵੇਰੀ ਛਿਣਕੇ</verse>
				<verse number="52">ਅਤੇ ਉਹ ਪੰਛੀ ਦੇ ਲਹੂ ਨਾਲ ਅਤੇ ਵਗਦੇ ਪਾਣੀ ਨਾਲ ਅਤੇ ਜੀਉਂਦੇ ਪੰਛੀ ਨਾਲ ਅਤੇ ਦਿਆਰ ਦੀ ਲੱਕੜ ਨਾਲ ਅਤੇ ਜੂਫੇ ਨਾਲ ਅਤੇ ਕਿਰਮ ਨਾਲ ਉਸ ਘਰ ਨੂੰ ਸ਼ੱਧ ਕਰੇ</verse>
				<verse number="53">ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁਲੀਆਂ ਪੈਲੀਆਂ ਵਿੱਚ ਉਡਾ ਦੇਵੇ, ਉਸ ਘਰ ਦੇ ਪ੍ਰਾਸਚਿਤ ਕਰਨ ਲਈ ਅਤੇ ਉਹ ਸ਼ੁੱਧ ਹੋਵੇਗਾ</verse>
				<verse number="54">ਇਹ ਸਰਬ ਪ੍ਰਕਾਰ ਦੇ ਕੋਹੜ ਦੇ ਰੋਗ ਅਤੇ ਸੇਣੂਏ ਦੇ ਲਈ ਬਿਵਸਥਾ ਹੈ</verse>
				<verse number="55">ਅਤੇ ਲੀੜਿਆਂ ਦਾ ਕੋਹੜ ਅਤੇ ਘਰ ਦਾ</verse>
				<verse number="56">ਅਤੇ ਸੋਜ ਅਤੇ ਪੱਪੜੀ ਦੀ ਅਤੇ ਬੱਗੀ ਥਾਂ ਦੇ ਲਈ</verse>
				<verse number="57">ਇਹ ਸਮਝਾਉਣ ਜੋ ਅਸ਼ੁੱਧ ਹੋਵੇ ਯਾ ਸ਼ੁੱਧ ਹੋਵੇ, ਇਹ ਕੋਹੜ ਦੀ ਬਿਵਸਥਾ ਹੈ।।</verse>
			</chapter>
			<chapter number="15">
				<verse number="1">ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਇਹ ਆਖੋ, ਜੇ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਰੋਗ ਹੋਵੇ ਤਾਂ ਉਸ ਪ੍ਰਮੇਹ ਰੋਗ ਕਰਕੇ ਅਸ਼ੁੱਧ ਹੈ</verse>
				<verse number="3">ਅਤੇ ਉਸ ਦੇ ਪ੍ਰਮੇਹ ਵਿੱਚ ਉਸ ਦੀ ਅਸ਼ੁੱਧਤਾਈ ਇਹ ਹੈ,ਭਾਵੇਂ ਉਸ ਦੇ ਸਰੀਰ ਤੋਂ ਪ੍ਰਮੇਹ ਵਗੇ, ਭਾਵੇਂ ਉਸ ਦੇ ਸਰੀਰ ਵਿੱਚ ਬੰਦ ਹੋ ਜਾਏ, ਤਾਂ ਭੀ ਉਸ ਦੀ ਅਸ਼ੁੱਧਤਾਈ ਹੈ,</verse>
				<verse number="4">ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੰਮਾ ਪਵੇ ਅਸ਼ੁੱਧ ਹੋਣ ਅਤੇ ਸੱਭੇ ਜਿਨ੍ਹਾਂ ਉੱਤੇ ਉਹ ਬਹੇ ਅਸ਼ੁੱਧ ਹੋਣ</verse>
				<verse number="5">ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="6">ਅਤੇ ਜਿਹੜਾ ਕਿਸੇ ਵਸਤ ਉੱਤੇ ਜਿਸ ਦੇ ਉੱਤੇ ਜਿਹੜਾ ਉਹ ਪ੍ਰਮੇਹ ਵਾਲਾ ਬੈਠਾ ਸੀ, ਬੈਠੇ, ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="7">ਅਤੇ ਜਿਹੜਾ ਉਸ ਪ੍ਰਮੇਹ ਵਾਲੇ ਦੇ ਸਰੀਰ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="8">ਅਤੇ ਜੇ ਕਦੀ ਪ੍ਰਮੇਹ ਵਾਲਾ ਸ਼ੁੱਧ ਵਾਲੇ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="9">ਅਤੇ ਜਿਹੜੀ ਕਾਠੀ ਉੱਤੇ ਉਹ ਪ੍ਰਮੇਹ ਵਾਲਾ ਬਹਿੰਦਾ ਹੈ ਸੋ ਅਸ਼ੁੱਧ ਹੋਵੇ</verse>
				<verse number="10">ਅਤੇ ਜਿਹੜਾ ਕਿਸੇ ਵਸਤ ਨੂੰ ਛੋਹੇ ਜੋ ਉਸ ਦੇ ਹੇਠ ਸੀ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ ਅਤੇ ਜਿਹੜਾ ਉਨ੍ਹਾਂ ਵਸਤਾਂ ਵਿੱਚੋਂ ਕਿਸੇ ਵਸਤ ਨੂੰ ਚੁੱਕੇ ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="11">ਅਤੇ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਅਤੇ ਉਸ ਨੇ ਆਪਣੇ ਹੱਥ ਨਾ ਧੋਤੇ ਹੋਣ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="12">ਅਤੇ ਉਹ ਮਿੱਟੀ ਦਾ ਭਾਂਡਾ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਸੋ ਭੰਨਿਆਂ ਜਾਏ ਅਤੇ ਸੱਭੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ</verse>
				<verse number="13">ਅਤੇ ਜਾਂ ਪ੍ਰਮੇਹ ਵਾਲਾ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਲਈ ਆਪਣੇ ਸ਼ੁੱਧ ਹੋਣ ਕਰਕੇ ਸੱਤ ਦਿਨ ਗਿਣੇ ਅਤੇ ਆਪਣੇ ਲੀੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨ੍ਹਾਵੇ ਅਤੇ ਉਹ ਸ਼ੁੱਧ ਹੋਵੇਗਾ</verse>
				<verse number="14">ਅਤੇ ਅੱਠਵੇਂ ਦਿਨ ਉਹ ਦੋ ਘੁੱਗਿਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ</verse>
				<verse number="15">ਅਤੇ ਜਾਜਕ ਉਨ੍ਹਾਂ ਨੂੰ ਚੜ੍ਹਾਵੇ, ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਪ੍ਰੇਮਹ ਕਰਕੇ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ</verse>
				<verse number="16">ਅਤੇ ਜੇ ਕਿਸੇ ਮਨੁੱਖ ਦੀ ਬਿੰਦ ਨਿਕੱਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="17">ਅਤੇ ਸੱਭੇ ਲੀੜੇ ਅਤੇ ਸੱਭੇ ਚੰਮ ਜਿਨ੍ਹਾਂ ਦੇ ਉੱਤੇ ਬਿੰਦ ਪਵੇ ਸੋ ਪਾਣੀ ਨਾਲ ਧੋਤੇ ਜਾਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ</verse>
				<verse number="18">ਉਹ ਤੀਵੀਂ ਭੀ ਜਿਸ ਦੇ ਨਾਲ ਕੋਈ ਮਨੁੱਖ ਸੰਗ ਕਰੇ ਅਤੇ ਉਸ ਤੋਂ ਰਕਤ ਨਿਕੱਲੇ ਤਾਂ ਉਹ ਦੋਵੇਂ ਪਾਣੀ ਵਿੱਚ ਨਹਾਉਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ।।</verse>
				<verse number="19">ਜੇ ਕਿਸੇ ਤੀਵੀਂ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਸਰੀਰ ਦਾ ਪ੍ਰਮੇਹ ਲਹੂ ਹੋਵੇ ਤਾਂ ਉਹ ਸੱਤ ਦਿਨ ਤੋੜੀ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੋਹੇ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="20">ਅਤੇ ਜਿਹੜੀ ਵਸਤ ਉੱਤੇ ਉਹ ਆਪਣੇ ਵੱਖਰੇ ਹੋਣ ਦੇ ਦਿਨਾਂ ਵਿੱਚ ਲੰਮੀ ਪਵੇ, ਸੋ ਅਸ਼ੁੱਧ ਹੋਵੇ ਅਤੇ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ ਸੋ ਅਸ਼ੁੱਧ ਹੋਵੇ</verse>
				<verse number="21">ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="22">ਅਤੇ ਜਿਸ ਦੇ ਉੱਤੇ ਉਹ ਬੈਠਦੀ ਸੀ ਜੋ ਕੋਈ ਉਸ ਵਸਤ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="23">ਅਤੇ ਭਾਵੇਂ ਉਸ ਦੀ ਸੇਜ ਹੋਵੇ ਯਾ ਕੋਈ ਵਸਤ ਜਿਸ ਦੇ ਉੱਤੇ ਉਹ ਬਹਿੰਦੀ ਹੈ ਜਿਸ ਵੇਲੇ ਉਹ ਉਸ ਨੂੰ ਛੋਹੇ ਤਾਂ ਉਹ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="24">ਅਤੇ ਜੇ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦੀ ਰਿਤੂ ਲੱਗੇ ਤਾਂ ਉਹ ਸੱਤ ਦਿਨ ਤੋੜੀ ਅਸ਼ੁੱਧ ਰਹੇ ਅਤੇ ਹਰ ਸੇਜ ਦੇ ਉੱਤੇ ਉਹ ਲੰਮਾ ਪੈਂਦਾ ਹੈ ਸੋ ਅਸ਼ੁੱਧ ਰਹੇ</verse>
				<verse number="25">ਅਤੇ ਜੇ ਕਦੇ ਕਿਸੇ ਤੀਵੀਂ ਨੂੰ ਉਸ ਦੇ ਵੱਖਰੇ ਹੋਣ ਦੇ ਦਿਨਾਂ ਤੋਂ ਵੱਧ, ਲਹੂ ਦਾ ਪ੍ਰਮੇਹ ਕਈ ਦਿਨ ਤੋੜੀ ਵਗੇ, ਯਾ ਜੇ ਉਹ ਉਸ ਤੋਂ ਵੱਖਰੀ ਹੋਣ ਦੇ ਵੇਲੇ ਸਿਰ ਤੋਂ ਵੱਧ ਜਾਏ ਤਾਂ ਉਸ ਦੀ ਅਸ਼ੁੱਧਤਾਈ ਦੇ ਪ੍ਰਮੇਹ ਦੇ ਦਿਨ ਅਜੇਹੇ ਹੋਣ ਜੇਹੇ ਉਸ ਦੇ ਵੱਖਰੇ ਹੋਣ ਦੇ ਦਿਨ ਸਨ, ਉਹ ਅਸ਼ੁੱਧ ਰਹੇ</verse>
				<verse number="26">ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ ਸੋ ਉਸ ਦੇ ਵੱਖਰੇ ਹੋਣ ਦੀ ਸੇਜ ਦੇ ਸਮਾਨ ਹੋਣ ਅਤੇ ਉਸ ਦੀ ਵੱਖਰੀ ਹੋਣ ਦੀ ਅਸ਼ੁੱਧਤਾਈ ਵਰਗੀ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ, ਅਸ਼ੁੱਧ ਹੋਵੇ</verse>
				<verse number="27">ਅਤੇ ਜਿਹੜਾ ਉਨ੍ਹਾਂ ਵਸਤਾਂ ਨੂੰ ਛੋਹੇ ਸੋ ਅਸ਼ੁੱਧ ਬਣੇ ਅਤੇ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ</verse>
				<verse number="28">ਪਰ ਜੇ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋਈ ਹੋਵੇ ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਦੇ ਪਿੱਛੋਂ ਸ਼ੁੱਧ ਹੋ ਜਾਵੇਗੀ</verse>
				<verse number="29">ਅਤੇ ਅੱਠਵੇਂ ਦਿਨ ਉਹ ਦੋ ਘੁਗੀਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਕੋਲ ਲਿਆਵੇ</verse>
				<verse number="30">ਅਤੇ ਜਾਜਕ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦਾ ਅਸ਼ੁੱਧਤਾਈ ਦੇ ਪ੍ਰਮੇਹ ਕਰਕੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ</verse>
				<verse number="31">ਏਸੇ ਤਰਾਂ ਤੁਸਾਂ ਇਸਰਾਏਲੀਆਂ ਨੂੰ ਆਪਣੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ ਜੋ ਉਹ ਆਪਣੀ ਅਸ਼ੁੱਧਤਾਈ ਵਿੱਚ ਜੋ ਉਨ੍ਹਾਂ ਦੇ ਵਿਚਕਾਰ ਹੈ ਮੇਰੇ ਡੇਹਰੇ ਦੇ ਭ੍ਰਿਸ਼ਟ ਕਰਨ ਵਿੱਚ ਨਾ ਮਰਨ</verse>
				<verse number="32">ਜਿਸ ਨੂੰ ਪ੍ਰਮੇਹ ਅਤੇ ਜਿਸ ਦੀ ਬਿੰਦ ਦੇ ਨਿਕੱਲਣ ਨਾਲ ਅਸ਼ੁੱਧ ਹੋਵੇ, ਉਸ ਦੀ ਇਹ ਬਿਵਸਥਾ ਹੈ</verse>
				<verse number="33">ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।।</verse>
			</chapter>
			<chapter number="16">
				<verse number="1">ਹਾਰੂਨ ਦੇ ਪੁੱਤ੍ਰਾਂ ਦੇ ਮਰਨ ਦੇ ਮਗਰੋਂ ਜਿਸ ਵੇਲੇ ਓਹ ਯਹੋਵਾਹ ਦੇ ਅੱਗੇ ਭੇਟ ਚੜ੍ਹਾਕੇ ਮਰ ਗਏ</verse>
				<verse number="2">ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, ਜੋ ਉਹ ਪਵਿੱਤ੍ਰ ਥਾਂ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜੋ ਸੰਦੂਕ ਦੇ ਉੱਤੇ ਹੈ ਸਭਨੀਂ ਵਾਰੀਂ ਨਾ ਆਇਆ ਕਰੇ, ਜੋ ਉਹ ਮਰੇ ਨਾ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ</verse>
				<verse number="3">ਪਵਿੱਤ੍ਰ ਥਾਂ ਵਿੱਚ ਹਾਰੂਨ ਇਸ ਤਰਾਂ ਆਇਆ ਕਰੇ, ਇੱਕ ਜੁਆਨ ਬਲਦ ਲੈਕੇ ਪਾਪ ਦੀ ਭੇਟ ਦੇ ਲਈ ਅਤੇ ਇੱਕ ਛੱਤ੍ਰਾ ਲੈਕੇ ਹੋਮ ਦੀ ਭੇਟ ਦੇ ਲਈ</verse>
				<verse number="4">ਉਹ ਪਵਿੱਤ੍ਰ ਕਤਾਨ ਦੇ ਕੁੜਤੇ ਨੂੰ ਪਹਿਰੇ ਅਤੇ ਕਤਾਨ ਦੀ ਕੱਛ ਉਸ ਦੇ ਸਰੀਰ ਉੱਤੇ ਹੋਵੇ ਅਤੇ ਉਸ ਦਾ ਲੱਕ ਕਤਾਨ ਦੇ ਪੱਟਕੇ ਨਾਲ ਕੱਸਿਆ ਹੋਇਆ ਹੋਵੇ ਅਤੇ ਕਤਾਨ ਦਾ ਅਮਾਮਾ ਪਹਿਰੇ। ਏਹ ਪਵਿੱਤ੍ਰ ਲੀੜੇ ਹਨ, ਇਸ ਲਈ ਉਹ ਆਪਣਾ ਸਰੀਰ ਪਾਣੀ ਨਾਲ ਧੋਕੇ ਉਨ੍ਹਾਂ ਨੂੰ ਪਹਿਰੇ</verse>
				<verse number="5">ਅਤੇ ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਦੀ ਭੇਟ ਕਰਕੇ ਬੱਕਰੀਆਂ ਦੇ ਦੋ ਪਠੋਰੇ ਅਤੇ ਹੋਮ ਦੀ ਭੇਟ ਕਰਕੇ ਇੱਕ ਛੱਤ੍ਰਾ ਲਵੇ</verse>
				<verse number="6">ਅਤੇ ਹਾਰੂਨ ਆਪਣੀ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ</verse>
				<verse number="7">ਅਤੇ ਉਹ ਦੋਵੇਂ ਬੱਕਰੇ ਲੈਕੇ ਮੰਡਲੀ ਦੇ ਡੇਰੇ ਦੇ ਬੁਹੇ ਕੋਲ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਖਲਿਹਾਰੇ</verse>
				<verse number="8">ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਗੁਣਾ ਪਾਵੇ, ਇੱਕ ਗੁਣਾ ਯਹੋਵਾਹ ਦੇ ਲਈ ਅਤੇ ਦੂਜਾ ਗੁਣਾ ਅਜ਼ਾਜ਼ੇਲ ਦੇ ਲਈ</verse>
				<verse number="9">ਅਤੇ ਜਿਸ ਬੱਕਰੇ ਉੱਤੇ ਯਹੋਵਾਹ ਦਾ ਗੁਣਾ ਪਵੇ, ਹਾਰੂਨ ਉਸ ਨੂੰ ਲਿਆ ਕੇ ਪਾਪ ਦੀ ਭੇਟ ਕਰਕੇ ਚੜ੍ਹਾਵੇ</verse>
				<verse number="10">ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਦਾ ਗੁਣਾ ਪਿਆ, ਸੋ ਯਹੋਵਾਹ ਦੇ ਅੱਗੇ ਉਸ ਦੇ ਨਾਲ ਪ੍ਰਾਸਚਿਤ ਕਰਨ ਲਈ ਅਤੇ ਉਸ ਨੂੰ ਛੋਟ ਕਰਕੇ ਉਜਾੜ ਵਿੱਚ ਛੱਡਣ ਲਈ, ਜੀਉਂਦਾ ਧਰਿਆ ਜਾਏ</verse>
				<verse number="11">ਅਤੇ ਹਾਰੂਨ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਲਿਆਕੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਕੱਟ ਸੁੱਟੇ</verse>
				<verse number="12">ਅਤੇ ਉਹ ਜਗਵੇਦੀ ਦੇ ਉੱਤੋਂ ਅੱਗ ਦੇ ਕੋਲਿਆਂ ਨਾਲ ਧੂਪਦਾਨੀ ਨੂੰ ਭਰ ਕੇ ਅਤੇ ਮਹੀਨ ਕੁੱਟੇ ਹੋਏ ਅਸ਼ੁਗੰਧ ਨਾਲ ਹੱਥ ਭਰ ਕੇ ਉਸ ਨੂੰ ਪੜਦੇ ਦੇ ਅੰਦਰ ਲੈ ਆਵੇ</verse>
				<verse number="13">ਅਤੇ ਉਹ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਧੂਪ ਪਾਵੇ ਜੋ ਧੂਪ ਦਾ ਬੱਦਲ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ ਕੱਜ ਲਵੇ ਭਈ ਉਹ ਮਰੇ ਨਾ</verse>
				<verse number="14">ਅਤੇ ਉਹ ਬਲਦ ਦੇ ਲਹੂ ਤੋਂ ਲੈਕੇ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਪੂਰਬ ਦੀ ਵੱਲ ਆਪਣੀ ਉਂਗਲ ਨਾਲ ਛਿਣਕੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਓਹ ਆਪਣੀ ਉਂਗਲ ਨਾਲ ਲਹੂ ਨੂੰ ਸੱਤ ਵੇਰੀ ਛਿਣਕੇ।।</verse>
				<verse number="15">ਫੇਰ ਉਹ ਪਾਪ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ ਕੱਟ ਕੇ ਉਸ ਦਾ ਲਹੂ ਪੜਦੇ ਦੇ ਅੰਦਰ ਲਿਆਵੇ ਅਤੇ ਜਿਕੁਰ ਉਸ ਦੇ ਬਲਦ ਦੇ ਲਹੂ ਨਾਲ ਕੀਤਾ ਤਿਹਾ ਹੀ ਉਸ ਲਹੂ ਨਾਲ ਕਰੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਉਸ ਨੂੰ ਛਿਣਕੇ</verse>
				<verse number="16">ਅਤੇ ਇਸਰਾਏਲੀਆਂ ਦੀ ਅਸ਼ੁੱਧਤਾਈ ਦੇ ਕਾਰਨ ਅਤੇ ਉਨ੍ਹਾਂ ਦੇ ਪਾਪਾਂ ਵਿੱਚ ਉਨ੍ਹਾਂ ਦੇ ਅਪਰਾਧਾਂ ਦੇ ਕਾਰਨ, ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਏਸੇ ਤਰਾਂ ਜਿਹੜਾ ਉਨ੍ਹਾਂ ਦੇ ਵਿੱਚ, ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ ਮੰਡਲੀ ਦੇ ਡੇਰੇ ਦੇ ਲਈ ਕਰੇ</verse>
				<verse number="17">ਅਤੇ ਜਿਸ ਵੇਲੇ ਉਹ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ ਜਦ ਤੋੜੀ ਉਹ ਨਿੱਕਲੇ ਨਾ ਅਤੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਨਾ ਕੀਤਾ ਹੋਵੇ, ਤਾਂ ਉਸ ਵੇਲੇ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਨਾ ਹੋਵੇ</verse>
				<verse number="18">ਅਤੇ ਜਿਹੜੀ ਜਗਵੇਦੀ ਯਹੋਵਾਹ ਦੇ ਅੱਗੇ ਹੈ, ਉਸ ਜਗਵੇਦੀ ਦੇ ਕੋਲ ਜਾਕੇ ਉਸ ਦੇ ਲ਼ਈ ਪ੍ਰਾਸਚਿਤ ਕਰੇ ਅਤੇ ਬਲਦ ਦੇ ਲਹੂ ਤੋਂ ਅਤੇ ਬੱਕਰੇ ਦੇ ਲਹੂ ਤੋਂ ਲੈਕੇ ਉਸ ਨੂੰ ਜਗਵੇਦੀ ਦਿਆਂ ਸਿਙਾਂ ਉੱਤੇ ਆਲੇ ਦੁਆਲੇ ਛਿਣਕੇ</verse>
				<verse number="19">ਅਤੇ ਉਹ ਉਸ ਲਹੂ ਤੋਂ ਉਸ ਦੇ ਉੱਤੇ ਸੱਤ ਵੇਰੀ ਆਪਣੀ ਉਂਗਲ ਨਾਲ ਛਿਣਕੇ ਅਤੇ ਉਸ ਨੂੰ ਸ਼ੁੱਧ ਕਰੇ ਅਤੇ ਇਸਰਾਏਲੀਆਂ ਦੀ ਅਸ਼ੁੱਧਤਾਈ ਤੋਂ ਉਸ ਨੂੰ ਪਵਿੱਤ੍ਰ ਕਰੇ।।</verse>
				<verse number="20">ਜਾਂ ਉਹ ਪਵਿੱਤ੍ਰ ਥਾਂ ਦਾ ਅਤੇ ਮੰਡਲੀ ਦੇ ਡੇਰੇ ਦਾ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ</verse>
				<verse number="21">ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਧਰੇ ਅਤੇ ਇਸਰਾਏਲੀਆਂ ਦੀਆਂ ਬਦੀਆਂ ਨੂੰ ਅਤੇ ਉਨ੍ਹਾਂ ਦੇ ਸਾਰਿਆਂ ਪਾਪਾਂ ਵਿੱਚ ਉਨ੍ਹਾਂ ਦੇ ਸਾਰੇ ਅਪਰਾਧਾਂ ਨੂੰ ਬੱਕਰੇ ਦੇ ਸਿਰ ਉੱਤੇ ਉਨ੍ਹਾਂ ਨੂੰ ਧਰ ਕੇ ਉਸ ਦੇ ਉੱਤੇ ਇਕਰਾਰ ਕਰੇ ਅਤੇ ਉਸ ਨੂੰ ਕਿਸੇ ਤਿਆਰ ਮਨੁੱਖ ਦੇ ਹੱਥ ਨਾਲ ਉਜਾੜ ਵਿੱਚ ਭੇਜ ਦੇਵੇ</verse>
				<verse number="22">ਅਤੇ ਉਹਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਇੱਕ ਦੂਰ ਦੇਸ ਨੂੰ ਚੱਲਿਆ ਜਾਵੇ ਅਤੇ ਉਹ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ</verse>
				<verse number="23">ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਣ ਕੇ ਅਤੇ ਜਿਹੜੇ ਉਸ ਨੂੰ ਪਵਿੱਤ੍ਰ ਥਾਂ ਦੇ ਅੰਦਰ ਜਾਣ ਦੇ ਵੇਲੇ ਪਹਿਰੇ ਸਨ ਕਤਾਨ ਦੇ ਲੀੜਿਆਂ ਨੂੰ ਲਾਹ ਕੇ ਉਨ੍ਹਾਂ ਨੂੰ ਉੱਥੇ ਛੱਡੇ</verse>
				<verse number="24">ਅਤੇ ਉਹ ਆਪਣੇ ਸਰੀਰ ਨੂੰ ਪਵਿੱਤ੍ਰ ਥਾਂ ਵਿੱਚ ਪਾਣੀ ਨਾਲਧੋਕੇ ਆਪਣੇ ਲੀੜੇ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਲਈ ਪ੍ਰਾਸਚਿਤ ਕਰੇ</verse>
				<verse number="25">ਅਤੇ ਪਾਪ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜ ਸੁੱਟੇ</verse>
				<verse number="26">ਅਤੇ ਜਿਸ ਨੇ ਅਜ਼ਾਜ਼ੇਲ ਲਈ ਉਸ ਬੱਕਰੇ ਨੂੰ ਛੱਡ ਦਿੱਤਾ, ਸੋ ਆਪਣੇ ਲੀੜੇ ਧੋਕੇ ਪਾਣੀ ਵਿੱਚ ਨ੍ਹਾਕੇ ਪਿੱਛੋਂ ਡੇਰੇ ਵਿੱਚ ਆਵੇ</verse>
				<verse number="27">ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਅਤੇ ਪਾਪ ਦੀ ਭੇਟ ਦੇ ਬੱਕਰੇ ਨੂੰ ਜਿਨ੍ਹਾਂ ਦਾ ਲਹੂ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਸੀ ਸੋ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਓਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਖੱਲਾਂ ਅਤੇ ਉਨ੍ਹਾਂ ਦੇ ਮਾਸ ਅਤੇ ਉਨ੍ਹਾਂ ਦੇ ਗੋਹੇ ਸਣੇ ਸਾੜ ਸੁੱਟਣ</verse>
				<verse number="28">ਅਤੇ ਜਿਹੜਾ ਉਨ੍ਹਾਂ ਨੂੰ ਸਾੜੇ, ਸੋ ਆਪਣੇ ਲੀੜੇ ਧੋਕੇ ਅਤੇ ਪਾਣੀ ਵਿੱਚ ਨ੍ਹਾਕੇ ਪਿੱਛੋਂ ਡੇਰੇ ਵਿੱਚ ਆਵੇ।।</verse>
				<verse number="29">ਅਤੇ ਤੁਹਾਡੇ ਲਈ ਇਹ ਇੱਕ ਸਦਾ ਦੀ ਬਿਧੀ ਠਹਿਰੇ, ਜੋ ਸੱਤਵੇਂ ਮਹੀਨੇ ਵਿੱਚ ਮਹੀਨੇ ਦੀ ਦਸਵੀਂ ਮਿਤੀ ਨੂੰ ਤੁਸਾਂ ਆਪਣੇ ਪ੍ਰਾਣਾਂ ਨੂੰ ਦੁਖ ਦੇਣਾ ਅਤੇ ਕੁਝ ਕੰਮ ਨਾ ਕਰਨਾ, ਭਾਵੇਂ ਆਪਣੇ ਦੇਸ ਦਾ ਹੋਵੇ, ਭਾਵੇਂ ਓਪਰਾ, ਜੋ ਤੁਹਾਡੇ ਵਿਚਕਾਰ ਰਹਿੰਦਾ ਹੋਵੇ</verse>
				<verse number="30">ਕਿਉਂ ਜੋ ਓਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਨੂੰ ਤੁਹਾਡੇ ਲਈ ਪ੍ਰਾਸਚਿਤ ਕਰੇ ਜੋ ਤੁਸੀਂ ਆਪਣਿਆਂ ਸਾਰਿਆਂ ਪਾਪ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ</verse>
				<verse number="31">ਇਹ ਤੁਹਾਡੇ ਲਈ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸਾਂ ਆਪਣੇ ਪ੍ਰਾਣਾਂ ਨੂੰ ਦੁਖ ਦੇਣਾ</verse>
				<verse number="32">ਅਤੇ ਉਹ ਜਾਜਕ ਜਿਸ ਨੂੰ ਉਹ ਮਸਹ ਕਰੇ ਅਤੇ ਜਿਸ ਨੂੰ ਆਪਣੇ ਪਿਓ ਦੀ ਥਾਂ ਜਾਜਕ ਦੇ ਕੰਮ ਵਿੱਚ ਸੇਵਾ ਕਰਨ ਲਈ ਥਾਪੇ ਸੋ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਲੀੜੇ ਨੂੰ ਅਰਥਾਤ ਪਵਿੱਤ੍ਰ ਬਸਤ੍ਰ ਨੂੰ ਪਹਿਰੇ</verse>
				<verse number="33">ਅਤੇ ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਭਨਾਂ ਲੋਕਾਂ ਦੇ ਲਈ ਪ੍ਰਾਸਚਿਤ ਕਰੇ</verse>
				<verse number="34">ਅਤੇ ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਭਈ ਤੁਸੀ ਇਸਰਾਏਲੀਆਂ ਦੇ ਸਭਨਾਂ ਪਾਪਾਂ ਦੇ ਲਈ ਵਰਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ। ਅਤੇ ਉਸ ਨੇ ਤਿਹਾ ਹੀ ਕੀਤਾ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ।।</verse>
			</chapter>
			<chapter number="17">
				<verse number="1">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖੋ, ਜਿਹੜੀ ਗੱਲ ਦੀ ਯਹੋਵਾਹ ਨੇ ਆਗਿਆ ਦਿੱਤੀ ਸੋ ਇਹ ਹੈ</verse>
				<verse number="3">ਭਾਵੇਂ ਕੋਈ ਮਨੁੱਖ ਇਸਰਾਏਲ ਦੇ ਘਰਾਣੇ ਤੋਂ ਹੋਵੇ, ਜੋ ਬਲਦ, ਯਾ ਲੇਲਾ, ਯਾ ਬੱਕਰਾ ਡੇਰੇ ਵਿੱਚ ਕੱਟ ਸੁੱਟੇ ਯਾ ਡੇਰੇ ਤੋਂ ਬਾਹਰ ਕੱਟੇ</verse>
				<verse number="4">ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਡੇਹਰੇ ਦੇ ਅੱਗੇ ਬਲੀ ਚੜ੍ਹਾਉਣ ਨੂੰ ਉਸ ਨੂੰ ਨਾ ਲਿਆਵੇ, ਓਸ ਦੇ ਜੁੰਮੇ ਖੂਨ ਗਿਣਿਆ ਜਾਏ । ਉਸ ਨੇ ਲਹੂ ਬਹਾਇਆ ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="5">ਏਸ ਕਰਕੇ ਜੋ ਇਸਰਾਏਲੀਆਂ ਆਪਣੀਆਂ ਬਲੀਆਂ ਨੂੰ ਜੋ ਓਹ ਖੁਲੇ ਰੜੇ ਵਿੱਚ ਚੜ੍ਹਾਉਂਦੇ ਹਾਂ ਭਈ ਓਹ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਕਰਕੇ ਚੜ੍ਹਾਉਣ</verse>
				<verse number="6">ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਛਿਣਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾਂ ਕਰਕੇ ਸਾੜੇ</verse>
				<verse number="7">ਅਤੇ ਉਹ ਫੇਰ ਕਦੀ ਆਪਣੀਆਂ ਬਲੀਆਂ ਭੂਤ ਬੱਕਰਿਆਂ ਦੇ ਅੱਗੇ ਜਿਨ੍ਹਾਂ ਦੇ ਮਗਰ ਉਹ ਲੱਗ ਕੇ ਉਹ ਜਨਾਹ ਕਰਦੇ ਸਨ ਨਾ ਚੜ੍ਹਾਉਣ, ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਹੋਵੇ।।</verse>
				<verse number="8">ਤੈਂ ਉਨ੍ਹਾਂ ਨੂੰ ਇਸ ਤਰਾਂ ਆਖਣਾ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਦੀ ਭੇਟ ਯਾ ਬਲੀ ਚੜ੍ਹਾਵੇ</verse>
				<verse number="9">ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਉਸ ਨੂੰ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਏ ।।</verse>
				<verse number="10">ਅਤੇ ਭਾਵੇਂ ਕੋਈ ਮਨੁੱਖ ਇਸਰਾਏਲ ਦੇ ਘਰਾਣੇ ਦਾ ਹੋਵੇ ਯਾ ਉਨ੍ਹਾਂ ਓਪਰਿਆਂ ਵਿੱਚੋਂ ਜੋ ਤੁਹਾਡੇ ਵਿੱਚ ਵੱਸਦੇ ਹਨ ਜਿਹੜਾ ਕਿਸੇ ਪਰਕਾਰ ਦਾ ਲਹੂ ਖਾਵੇ ਤਾਂ ਜਿਹੜਾ ਲਹੂ ਖਾਵੇ, ਮੈਂ ਓਸ ਪ੍ਰਾਣੀ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਛੇਕ ਦਿਆਂਗਾ</verse>
				<verse number="11">ਕਿਉਂ ਜੋ ਸਰੀਰ ਦੀ ਜਿੰਦ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਦਿੱਤਾ ਹੈ ਕਿਉਂ ਕਿ ਜਿਹੜਾ ਪ੍ਰਾਸਚਿਤ ਕਰਦਾ ਹੈ ਸੋ ਜਿੰਦ ਦੇ ਕਾਰਨ ਲਹੂ ਹੈ</verse>
				<verse number="12">ਇਸ ਲਈ ਮੈਂ ਇਸਰਾਏਲੀਆਂ ਨੂੰ ਆਖਿਆ, ਜੋ ਤੁਹਾਡੇ ਵਿੱਚੋਂ ਕੋਈ ਪ੍ਰਾਣੀ ਲਹੂ ਨਾ ਖਾਵੇ, ਨਾ ਕੋਈ ਓਪਰਾ ਜੋ ਤੁਹਾਡੇ ਵਿਚਕਾਰ ਵੱਸਦਾ ਹੈ ਲਹੂ ਖਾਵੇ</verse>
				<verse number="13">ਅਤੇ ਭਾਵੇਂ ਕੋਈ ਮਨੁੱਖ ਇਸਰਾਏਲੀਆਂ ਦਾ ਹੋਵੇ ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਜੋਗ ਪਸੂ ਯਾ ਪੰਛੀ ਨੂੰ ਫੜ ਲਵੇ ਉਹ ਦਾ ਲਹੂ ਕੱਢਕੇ ਉਹ ਨੂੰ ਮਿੱਟੀ ਨਾਲ ਕੱਜੇ</verse>
				<verse number="14">ਕਿਉਂਜੋ ਉਹ ਸਾਰੇ ਮਾਸ ਦੀ ਜਿੰਦ ਹੈ, ਉਸ ਦਾ ਲਹੂ ਉਸ ਦੀ ਜਿੰਦ ਦੇ ਲਈ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਿਆ, ਤੁਸਾਂ ਕਿਸੇ ਪਰਕਾਰ ਦੇ ਮਾਸ ਦਾ ਲਹੂ ਨਾ ਖਾਣਾ ਕਿਉਂਜੋ ਸਾਰੇ ਮਾਸ ਦੀ ਜਿੰਦ ਉਸ ਦਾ ਲਹੂ ਹੈ । ਜਿਹੜਾ ਉਸ ਨੂੰ ਖਾਵੇ ਉਹ ਛੇਕਿਆ ਜਾਵੇ</verse>
				<verse number="15">ਅਤੇ ਜਿਹੜਾ ਪ੍ਰਾਣੀਂ ਉਸ ਨੂੰ ਜੋ ਆਪੇ ਮਰ ਗਿਆ ਹੋਵੇ ਯਾ ਉਸ ਨੂੰ ਜਿਹੜਾ ਪਸੂਆਂ ਨੇ ਪਾੜਿਆ ਹੋਵੇ ਉਹ ਖਾਵੇ, ਭਾਵੇਂ ਆਪਣੇ ਦੇਸ ਦਾ, ਭਾਵੇਂ ਓਪਰਾ ਹੋਵੇ ਤਾਂ ਉਹ ਨਾਲੇ ਆਪਣੇ ਲੀੜੇ ਧੋਵੇ ਨਾਲੇ ਪਾਣੀ ਵਿੱਚ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ, ਫੇਰ ਉਹ ਸ਼ੁੱਧ ਬਣੇ</verse>
				<verse number="16">ਪਰ ਜੇ ਉਹ ਨਾ ਧੋਵੇ ਨਾ ਨ੍ਹਾਵੇ ਤਾਂ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ।।</verse>
			</chapter>
			<chapter number="18">
				<verse number="1">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨਾਲ ਗੱਲ ਕਰਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="3">ਮਿਸਰ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਤੁਸਾਂ ਨਾ ਕਰਨਾ, ਅਤੇ ਕਨਾਨ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿੱਥੇ ਮੈਂ ਤੁਹਾਨੂੰ ਲਿਆਉਂਦਾ ਹਾਂ ਤੁਸਾਂ ਨਾ ਕਰਨਾ, ਨਾ ਤੁਸਾਂ ਉਨ੍ਹਾਂ ਦੀਆਂ ਰੀਤਾਂ ਵਿੱਚ ਚੱਲਨਾ</verse>
				<verse number="4">ਤੁਸਾਂ ਮੇਰਿਆਂ ਨਿਆਵਾਂ ਨੂੰ ਕਰਨਾ ਅਤੇ ਉਨ੍ਹਾਂ ਦੇ ਵਿੱਚ ਤੁਰਨ ਲਈ ਮੇਰੀਆਂ ਰੀਤਾਂ ਨੂੰ ਧਿਆਨ ਰੱਖਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="5">ਸੋ ਤੁਸਾਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ। ਜੇ ਕੋਈ ਉਨ੍ਹਾਂ ਨੂੰ ਪੂਰਾ ਕਰੇ ਤਾਂ ਉਹ ਇਨ੍ਹਾਂ ਵਿੱਚ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।।</verse>
				<verse number="6">ਤੁਹਾਡੇ ਵਿੱਚੋਂ ਕੋਈ ਜਣਾ ਉਨ੍ਹਾਂ ਦੇ ਨੰਗੇਜ ਉਘਾੜਨ ਦੇ ਲਈ ਆਪਣੇ ਨੇੜੇ ਦੇ ਸਾਕ ਦੇ ਕਿਸੇ ਕੋਲ ਨਾ ਜਾਏ । ਮੈਂ ਯਹੋਵਾਹ ਹਾਂ</verse>
				<verse number="7">ਆਪਣੇ ਪਿਉ ਦੇ ਨੰਗੇਜ ਨੂੰ ਅਤੇ ਆਪਣੀ ਮਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ ਨਾ ਉਘਾੜੀਂ</verse>
				<verse number="8">ਆਪਣੇ ਪਿਉ ਦੀ ਵਹੁਟੀ ਦਾ ਨੰਗੇਜ ਤੂੰ ਨਾ ਉਘਾੜੀਂ, ਇਹ ਤੇਰੇ ਪਿਉ ਦਾ ਨੰਗੇਜ ਹੈ</verse>
				<verse number="9">ਆਪਣੀ ਭੈਣ ਅਤੇ ਆਪਣੇ ਪਿਉ ਦੀ ਧੀ ਯਾ ਆਪਣੀ ਮਾਂ ਦੀ ਧੀ ਦਾ ਨੰਗੇਜ, ਭਾਵੇਂ ਘਰ ਦੀ ਜੰਮੀ, ਭਾਵੇਂ ਵਾਂਢੇ ਜੰਮੀ ਹੋਈ ਹੋਵੇ, ਉਨ੍ਹਾਂ ਦਾ ਨੰਗੇਜ ਤੂੰ ਨਾ ਉਘਾੜੀਂ</verse>
				<verse number="10">ਤੇਰੇ ਪੁੱਤ੍ਰ ਦੀ ਧੀ ਯਾ ਤੇਰੀ ਧੀ ਦੀ ਧੀ ਦਾ ਨੰਗੇਜ, ਹਾਂ, ਉਨ੍ਹਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ ਕਿਉਂ ਜੋ ਉਨ੍ਹਾਂ ਦਾ ਨੰਗੇਜ ਸੋ ਤੇਰਾ ਆਪਣਾ ਹੀ ਹੈ</verse>
				<verse number="11">ਆਪਣੇ ਪਿਉ ਦੀ ਤੀਵੀਂ ਦੀ ਧੀ ਦਾ ਨੰਗੇਜ ਜੋ ਤੇਰੇ ਪਿਉ ਤੋਂ ਜੰਮੀ ਤੇਰੀ ਭੈਣ ਜੋ ਹੋਈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ</verse>
				<verse number="12">ਆਪਣੇ ਪਿਉ ਦੀ ਭੈਣ ਦਾ ਨੰਗੇਜ ਤੂੰ ਨਾ ਉਘਾੜੀਂ, ਉਹ ਤੇਰੇ ਪਿਓ ਦਾ ਨੇੜੇ ਦਾ ਸਾਕ ਹੈ</verse>
				<verse number="13">ਆਪਣੀ ਮਾਂ ਦੀ ਭੈਣ ਦਾ ਨੰਗੇਜ ਤੂੰ ਨਾ ਉਘਾੜੀਂ ਕਿਉਂ ਜੋ ਉਹ ਤੇਰੀ ਮਾਂ ਦਾ ਨੇੜੇ ਦਾ ਸਾਕ ਹੈ</verse>
				<verse number="14">ਤੂੰ ਆਪਣੇ ਪਿਓ ਦੇ ਭਰਾ ਦਾ ਨੰਗੇਜ ਨਾ ਉਘਾੜੀਂ, ਤੂੰ ਉਸ ਦੀ ਵਹੁਟੀ ਕੋਲ ਨਾ ਜਾਈਂ, ਉਹ ਤੇਰੀ ਚਾਚੀ ਹੈ</verse>
				<verse number="15">ਤੂੰ ਆਪਣੀ ਨੂੰਹ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪੁੱਤ੍ਰ ਦੀ ਵਹੁਟੀ ਹੈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ</verse>
				<verse number="16">ਤੂੰ ਆਪਣੇ ਭਰਾ ਦੀ ਵਹੁਟੀ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਭਰਾ ਦਾ ਨੰਗੇਜ ਹੈ</verse>
				<verse number="17">ਤੂੰ ਕਿਸੇ ਤੀਵੀਂ ਅਤੇ ਉਸ ਦੀ ਧੀ ਦਾ ਨੰਗੇਜ ਨਾ ਉਘਾੜੀਂ, ਨਾ ਤੂੰ ਉਸ ਦੇ ਪੁੱਤ੍ਰ ਦੀ ਧੀ, ਯਾਂ ਉਸ ਦੀ ਧੀ ਦੀ ਧੀ ਨੂੰ ਉਸ ਦਾ ਨੰਗੇਜ ਉਘਾੜਨ ਲਈ ਲਿਆਵੀਂ ਕਿਉਂ ਜੋ ਉਹ ਉਸ ਦੇ ਨੇੜੇ ਦੇ ਸਾਕ ਹਨ, ਇਹ ਖੋਟ ਹੈ</verse>
				<verse number="18">ਨਾ ਤੂੰ ਕਿਸੇ ਤੀਵੀਂ ਨੂੰ ਉਸ ਦੇ ਦੁਖ ਦੇਣ ਲਈ ਉਸ ਦਾ ਨੰਗੇਜ ਉਘਾੜਨ ਲਈ, ਪਹਿਲੀ ਵਹੁਟੀ ਦੇ ਜੀਉਂਦਿਆਂ ਉਸ ਦੀ ਭੈਣ ਨੂੰ ਨਾ ਵਿਆਹਵੀਂ</verse>
				<verse number="19">ਨਾਲੇ ਤੂੰ ਕਿਸੇ ਤੀਵੀਂ ਦਾ ਨੰਗੇਜ ਉਘਾੜਨ ਲਈ ਜਿੱਥੋਂ ਤੋੜੀ ਉਹ ਆਪਣੀ ਅਸ਼ੁੱਧਤਾਈ ਕਰਕੇ ਵੱਖਰੀ ਹੈ, ਉਸ ਦੇ ਕੋਲ ਨਾ ਜਾਵੀਂ</verse>
				<verse number="20">ਨਾਲੇ ਤੂੰ ਆਪਣੇ ਗੁਆਂਢੀ ਦੀ ਵਹੁਟੀ ਨਾਲ ਸੰਗ ਨਾ ਕਰੀਂ, ਜੋ ਉਸ ਦੇ ਨਾਲ ਤੁਸੀਂ ਭ੍ਰਿਸ਼ਟ ਨਾ ਹੋ ਜਾਓ</verse>
				<verse number="21">ਅਤੇ ਤੂੰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵ ਦੇ ਅੱਗੇ ਅੱਗ ਵਿੱਚ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ। ਮੈਂ ਯਹੋਵਾਹ ਹਾਂ</verse>
				<verse number="22">ਤੂੰ ਜਿਸ ਤਰਾਂ ਤੀਵੀਂ ਦੇ ਨਾਲ ਸੰਗ ਕਰਦਾ ਹੈਂ ਮਨੁੱਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਹੈ</verse>
				<verse number="23">ਤੂੰ ਕਿਸੇ ਪਸੂ ਦੇ ਨਾਲ ਸੰਗ ਨਾ ਕਰੀਂ ਜੋ ਤੂੰ ਉਸ ਤੋਂ ਭ੍ਰਿਸ਼ਟ ਨਾ ਹੋ ਜਾਵੇਂ ਅਤੇ ਨਾ ਕੋਈ ਤੀਵੀਂ ਕਿਸੇ ਪਸੂ ਦੇ ਅੱਗੇ ਜਾਕੇ ਖਲੋਵੇ ਜੋ ਉਸ ਤੋਂ ਸੰਗ ਕਰਵਾਏ, ਇਹ ਅਪੁੱਠੀ ਗੱਲ ਹੈ</verse>
				<verse number="24">ਤੁਸਾਂ ਇਨ੍ਹਾਂ ਗੱਲਾਂ ਵਿੱਚ ਆਪਣੇ ਆਪ ਨੂੰ ਕਿਸੇ ਨਾਲ ਅਸ਼ੁੱਧ ਨਾ ਕਰਨਾ ਕਿਉਂ ਜੋ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਜਾਤਾਂ ਜੋ ਮੈਂ ਤੁਹਾਡੇ ਅੱਗੇ ਕੱਢਦਾ ਹੈਂ ਅਸ਼ੁੱਧ ਹੋਈਆਂ ਹਨ</verse>
				<verse number="25">ਅਤੇ ਧਰਤੀ ਭੀ ਅਸ਼ੁੱਧ ਹੋਈ ਹੈ, ਇਸ ਲਈ ਮੈਂ ਉਸ ਦੀ ਬਦੀ ਦਾ ਵੱਟਾ ਉਸ ਤੋਂ ਲੈਂਦਾ ਹਾਂ ਅਤੇ ਧਰਤੀ ਭੀ ਆਪਣੇ ਵਾਸੀਆਂ ਨੂੰ ਉਗਲਾਛ ਦਿੰਦੀ ਹੈ</verse>
				<verse number="26">ਸੋ ਤੁਸੀਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ ਅਤੇ ਇਨ੍ਹਾਂ ਮਾੜੀਆਂ ਗੱਲਾਂ ਵਿੱਚੋਂ ਕੋਈ ਨਾ ਕਰਨੀ, ਭਾਵੇਂ ਆਪਣੀ ਜਾਤ ਦਾ, ਭਾਵੇਂ ਕੋਈ ਓਪਰਾ ਜੋ ਤੁਹਾਡੇ ਵਿੱਚ ਵੱਸਦਾ ਹੈ</verse>
				<verse number="27">ਕਿਉਂ ਜੋ ਧਰਤੀ ਦੇ ਵਾਸੀਆਂ ਨੇ, ਜੋ ਤੁਹਾਡੇ ਅੱਗੇ ਸਨ ਏਹ ਸੱਭੇ ਮਾੜੀਆਂ ਗੱਲਾਂ ਕੀਤੀਆਂ ਅਤੇ ਧਰਤੀ ਅਸ਼ੁੱਧ ਹੋ ਗਈ</verse>
				<verse number="28">ਜੋ ਧਰਤੀ ਤੁਹਾਡੀ ਅਸ਼ੁੱਧਤਾਈ ਦੇ ਵੇਲੇ ਤੁਹਾਨੂੰ ਭੀ ਉਗਲਾਛ ਨਾ ਦੇਵੇ ਜਿੱਕੁਰ ਉਸ ਨੇ ਜੋ ਤੁਹਾਥੋਂ ਪਹਿਲੇ ਸਨ ਉਨ੍ਹਾਂ ਜਾਤਾਂ ਨੂੰ ਉਗਲਾਛ ਦਿੱਤਾ</verse>
				<verse number="29">ਕਿਉਂ ਜੋ ਇਨ੍ਹਾਂ ਮਾੜੀਆਂ ਗੱਲਾਂ ਵਿੱਚ ਜਿਹੜਾ ਕੁਝ ਕਰੇ ਤਾਂ ਓਹ ਪ੍ਰਾਣੀ ਜੋ ਕਰਨ ਸੋ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ</verse>
				<verse number="30">ਇਸ ਲਈ ਤੁਸਾਂ ਮੇਰੇ ਹੁਕਮਾਂ ਨੂੰ ਮੰਨਣਾ ਜੋ ਤੁਸੀਂ ਇਨ੍ਹਾਂ ਮਾੜੀਆਂ ਰੀਤਾਂ ਵਿੱਚੋਂ, ਜੋ ਤੁਹਾਡੇ ਅੱਗੋਂ ਕੀਤੀਆਂ ਗਈਆਂ ਹਨ ਨਾ ਕਰਨੀਆਂ ਅਤੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਅਸ਼ੁੱਧ ਨਾ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
			</chapter>
			<chapter number="19">
				<verse number="1">ਤਾਂ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।।</verse>
				<verse number="3">ਤੁਸਾਂ ਆਪੋ ਆਪਣੀ ਮਾਂ ਅਤੇ ਆਪਣੇ ਪਿਉ ਤੋਂ ਡਰਨਾ ਅਤੇ ਮੇਰਿਆਂ ਸਬਤਾਂ ਨੂੰ ਧਿਆਨ ਰੱਖਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="4">ਤੁਸਾਂ ਠਾਕੁਰਾਂ ਵੱਲ ਧਿਆਨ ਨਾ ਕਰਨਾ, ਨਾ ਆਪਣੇ ਲਈ ਢਾਲਵੀਆਂ ਮੂਰਤਾਂ ਬਣਾਉਣੀਆਂ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="5">ਅਤੇ ਜੇ ਤੁਸੀਂ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸਾਂ ਆਪਣੇ ਕਬੂਲੇ ਜਾਣ ਲਈ ਚੜ੍ਹਾਉਣੀ</verse>
				<verse number="6">ਉਹ ਓਸੇ ਦਿਨ ਜਿਸ ਦਿਨ ਵਿੱਚ ਤੁਸੀਂ ਉਸ ਨੂੰ ਚੜ੍ਹਾਓ ਅਤੇ ਅਗਲੇ ਭਲਕ ਖਾਧੀ ਜਾਏ ਅਤੇ ਜੇ ਕਦੀ ਤੀਜੇ ਦਿਨ ਤੋੜੀ ਕੁਝ ਰਹਿ ਜਾਏ ਤਾਂ ਉਹ ਅੱਗ ਵਿੱਚ ਸਾੜੀ ਜਾਵੇ</verse>
				<verse number="7">ਅਤੇ ਜੇ ਉਹ ਤੀਜੇ ਦਿਨ ਨੂੰ ਕੁਝ ਖਾਧੀ ਨਾ ਜਾਏ, ਉਹ ਮਾੜੀ ਗੱਲ ਹੈ, ਉਹ ਕਬੂਲ ਨਾ ਕੀਤੀ ਜਾਵੇਗੀ</verse>
				<verse number="8">ਇਸ ਲਈ ਜਿਹੜਾ ਉਸ ਨੂੰ ਖਾਵੇ ਸੋ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤ੍ਰ ਵਸਤ ਨੂੰ ਭ੍ਰਿਸ਼ਟ ਕੀਤਾ ਅਤੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।</verse>
				<verse number="9">ਅਤੇ ਜਿਸ ਵੇਲੇ ਤੁਸੀਂ ਆਪਣੀ ਧਰਤੀ ਦੀ ਵਾਢੀ ਕਰੋ ਤਾਂ ਤੂੰ ਮੂਲੋਂ ਆਪਣੀ ਪੈਲੀ ਦੀਆਂ ਨੁੱਕਰਾਂ ਦੀ ਵਾਢੀ ਨਾ ਕਰੀਂ, ਨਾ ਤੂੰ ਆਪਣੀ ਵਾਢੀ ਦਾ ਸਿਲਾ ਸਾਭੀਂ</verse>
				<verse number="10">ਅਤੇ ਤੂੰ ਆਪਣੇ ਦਾਖਾਂ ਦੇ ਬਾਗਾਂ ਦਾ ਸਿਲਾ ਨਾ ਚੁਗੀਂ, ਤੂੰ ਆਪਣੇ ਦਾਖਾਂ ਦੇ ਬਾਗਾਂ ਦੇ ਸਾਰੇ ਦਾਣੇ ਨਾ ਸਾਭੀਂ, ਤੂੰ ਕੰਗਾਲ ਅਤੇ ਓਪਰੇ ਦੇ ਲਈ ਛੱਡ ਦੇਈਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="11">ਤੁਸਾਂ ਚੋਰੀ ਨਾ ਕਰਨੀ, ਨਾ ਛਲ ਖੇਡਣਾ, ਨਾ ਆਪਸ ਵਿੱਚ ਝੂਠ ਬੋਲਨਾਂ।।</verse>
				<verse number="12">ਅਤੇ ਤੁਸਾਂ ਮੇਰਾ ਨਾਮ ਲੈਕੇ ਝੂਠੀ ਸੌਂਹ ਨਾ ਚੁੱਕਣੀ, ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।।</verse>
				<verse number="13">ਤੂੰ ਆਪਣੇ ਗੁਆਢੀਂ ਨਾਲ ਛੱਲ ਨਾ ਖੇਡੀਂ, ਨਾ ਤੂੰ ਉਸ ਤੋਂ ਕੁਝ ਖੋਹਵੀ। ਮਜੂਰ ਦੀ ਮਜੂਰੀ ਤੇਰੇ ਕੋਲ ਸਾਰੀ ਰਾਤ ਸਵੇਰ ਤੋੜੀ ਤੇਰੇ ਕੋਲ ਨਾ ਰਹੇ।।</verse>
				<verse number="14">ਤੂੰ ਡੋਰੇ ਨੂੰ ਗਾਲਾਂ ਨਾ ਕੱਢੀ, ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ, ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।।</verse>
				<verse number="15">ਤੁਸਾਂ ਨਿਆਉਂ ਵਿੱਚ ਕੋਈ ਅਨਿਆਉਂ ਨਾ ਕਰਨਾ, ਤੂੰ ਕੰਗਾਲ ਦੀ ਰਈ ਨਾ ਕਰੀਂ, ਨਾ ਸਮਰੱਥੀ ਦਾ ਲਿਹਾਜ ਕਰੀਂ, ਪਰ ਸਚਿਆਈ ਨਾਲ ਤੂੰ ਆਪਣੇ ਗਵਾਢੀਂ ਦਾ ਨਿਆਉਂ ਕਰੀਂ।।</verse>
				<verse number="16">ਤੂੰ ਆਪਣੇ ਲੋਕਾਂ ਵਿੱਚ ਘੁਸਮੁਸੀਆ ਬਣਕੇ ਭਉਂਦਾ ਨਾ ਫਿਰੀਂ। ਤੂੰ ਆਪਣੇ ਗੁਆਢੀਂ ਦੇ ਖੂਨ ਵਿੱਚ ਲੱਕ ਨਾ ਬੰਨ੍ਹੀਂ । ਮੈਂ ਯਹੋਵਾਹ ਹਾਂ।।</verse>
				<verse number="17">ਤੂੰ ਆਪਣੇ ਭਰਾ ਨਾਲ ਆਪਣੇ ਮਨ ਵਿੱਚ ਵੈਰ ਨਾ ਰੱਖੀਂ। ਤੂੰ ਜਰੂਰ ਆਪਣੇ ਗੁਆਢੀਂ ਨੂੰ ਤਾੜੀਂ, ਜੋ ਓਸ ਦਾ ਦੋਸ਼ ਤੇਰੇ ਜੁੰਮੇ ਨਾ ਹੋਵੇ।।</verse>
				<verse number="18">ਤੂੰ ਬਦਲਾ ਨਾ ਲਵੀਂ, ਨਾ ਆਪਣੇ ਲੋਕਾਂ ਦੇ ਪਰਵਾਰ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਢੀਂ ਨਾਲ ਆਪਣੇ ਜੇਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।।</verse>
				<verse number="19">ਤੁਸਾਂ ਮੇਰੀਆਂ ਬਿਧਾਂ ਨੂੰ ਧਿਆਨ ਰੱਖਣਾ। ਤੂੰ ਆਪਣੇ ਡੰਗਰ ਨੂੰ ਕਿਸੇ ਵੱਖਰੀ ਜਾਤ ਨਾਲ ਨਾ ਮਿਲਾਵੀਂ। ਤੂੰ ਆਪਣੀ ਪੈਲੀ ਵਿੱਚ ਰਲਿਆ ਮਿਲਿਆ ਬੀਜ ਨਾ ਬੀਜੀਂ, ਨਾ ਤੇਰੇ ਉੱਤੇ ਸੂਤਰ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਪਵੇ।।</verse>
				<verse number="20">ਜਿਹੜਾ ਕਿਸੇ ਤੀਵੀਂ ਨਾਲ ਜੋ ਟਹਿਲਨ ਹੈ ਅਤੇ ਜੋ ਕਿਸੇ ਭਰਤੇ ਦੀ ਮੰਗੀ ਹੋਈ ਹੈ ਅਤੇ ਜਿਸ ਦਾ ਵੱਟਾ ਨਾ ਦਿੱਤਾ ਹੋਇਆ ਹੋਵੇ, ਨਾ ਉਹ ਛੱਡੀ ਗਈ ਹੋਵੇ, ਉਹ ਸੰਗ ਕਰੇ ਤਾਂ ਉਹ ਬੈਤਾਂ ਨਾਲ ਮਾਰੀ ਜਾਏ, ਓਹ ਵੱਢੇ ਨਾ ਜਾਣ ਕਿਉਂ ਜੋ ਉਹ ਅਜਾਦ ਨਹੀਂ ਸੀ</verse>
				<verse number="21">ਅਤੇ ਉਹ ਆਪਣੇ ਦੋਸ਼ ਦੀ ਭੇਟ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਅਰਥਾਤ ਦੋਸ਼ ਦੀ ਭੇਟ ਕਰਕੇ ਇੱਕ ਛੱਤ੍ਰਾ ਲਿਆਵੇ</verse>
				<verse number="22">ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨੂੰ ਲੈਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਓਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ ਸੋ ਪ੍ਰਾਸਚਿਤ ਕਰੇ ਅਤੇ ਉਹ ਪਾਪ ਜੋ ਉਸ ਨੇ ਕੀਤਾ ਹੈ ਸੋ ਉਸ ਨੂੰ ਖਿਮਾ ਹੋ ਜਾਵੇਗਾ।।</verse>
				<verse number="23">ਅਤੇ ਜਾਂ ਤੁਸਾਂ ਉਸ ਦੇਸ ਵਿੱਚ ਆਓ ਅਤੇ ਭਾਂਤ ਭਾਂਤ ਦੇ ਬੂਟਿਆਂ ਨੂੰ ਖਾਣ ਲਈ ਲਾਓ ਤੁਸਾਂ ਉਨ੍ਹਾਂ ਦਿਆਂ ਫਲਾਂ ਨੂੰ ਅਸੁੰਨਤੀ ਸਮਝਣਾ, ਓਹ ਤਿੰਨਾਂ ਵਰਿਹਾਂ ਤਾਈਂ ਤੁਹਾਡੇ ਲਈ ਅਸੁੰਨਤੀ ਜਿਹਾ ਹੋਵੇ, ਉਹ ਖਾਧਾ ਨਾ ਜਾਏ</verse>
				<verse number="24">ਪਰ ਚਉਥੇ ਵਰਹੇ ਵਿੱਚ ਉਸ ਦਾ ਸਾਰਾ ਫਲ ਯਹੋਵਾਹ ਦੇ ਉਪਕਾਰ ਮੰਨਣ ਲਈ ਪਵਿੱਤ੍ਰ ਹੋਵੇ</verse>
				<verse number="25">ਅਤੇ ਪੰਜਵੇਂ ਵਰਹੇ ਵਿੱਚ ਤੁਸਾਂ ਫਲ ਖਾਣਾ ਜੋ ਉਹ ਤਾਹਨੂੰ ਆਪਣਾ ਵਾਧਾ ਦੇਵੇ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="26">ਤੁਸਾਂ ਕੋਈ ਵਸਤ ਲਹੂ ਨਾਲ ਨਾ ਖਾਣੀ, ਨਾ ਤੁਸਾਂ ਜਾਦੂ ਕਰਨੇ, ਨਾ ਮਹਰੂਤ ਵੇਖਣੇ</verse>
				<verse number="27">ਤੁਸਾਂ ਆਪਣਿਆਂ ਸਿਰਾਂ ਦੀਆਂ ਨੁੱਕਰਾਂ ਨਾ ਮੁੰਨਾਵਣੀਆਂ, ਨਾ ਤੂੰ ਆਪਣੀ ਦਾੜ੍ਹੀ ਦੀਆਂ ਨੁੱਕਰਾਂ ਨੂੰ ਵਿਗਾੜ</verse>
				<verse number="28">ਤੁਸਾਂ ਕਿਸੇ ਦੇ ਮਰਨ ਉੱਤੇ ਆਪਣਿਆਂ ਸਰੀਰਾਂ ਨੂੰ ਨਾ ਚੀਰਨਾ, ਮੈਂ ਯਹੋਵਾਹ ਹਾਂ।।</verse>
				<verse number="29">ਆਪਣੀ ਧੀ ਨੂੰ ਕੰਜਰੀ ਬਣਾਉਣ ਦੇ ਲਈ ਆਪਣੀ ਧੀ ਦੀ ਪਤ ਨਾ ਲਾਹ, ਅਜਿਹਾ ਨਾ ਹੋਵੇ ਜੋ ਧਰਤੀ ਉੱਤੇ ਕੰਜਰੀਬਾਜੀ ਪਸਰੇ ਅਤੇ ਦੇਸ ਖੋਟ ਨਾਲ ਭਰਪੂਰ ਹੋਵੇ।।</verse>
				<verse number="30">ਤੁਸਾਂ ਮੇਰਿਆਂ ਸਬਤਾਂ ਨੂੰ ਮਨਾਉਣਾ ਅਤੇ ਮੇਰੇ ਪਵਿੱਤ੍ਰ ਅਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।।</verse>
				<verse number="31">ਤੁਸੀਂ ਉਨ੍ਹਾਂ ਦੀ ਵੱਲ ਧਿਆਨ ਨਾ ਕਰੋ ਜਿਨ੍ਹਾਂ ਦੇ ਦੇਉ ਯਾਰ ਹਨ, ਨਾ ਜਾਦੂਗਰਾਂ ਦੇ ਮਗਰ ਲੱਗੋ ਜੋ ਉਨ੍ਹਾਂ ਨਾਲ ਭ੍ਰਿਸ਼ਟ ਨਾ ਹੋ ਜਾਓ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="32">ਤੈਂ ਧਉਲੇ ਸਿਰ ਦੇ ਅੱਗੇ ਉੱਠਣਾ, ਬੁੱਢੇ ਦੇ ਮੂੰਹ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।।</verse>
				<verse number="33">ਅਤੇ ਜੇ ਕਦੀ ਓਪਰਾ ਤੇਰੇ ਨਾਲ ਤੁਹਾਡੇ ਦੇਸ ਵਿੱਚ ਵੱਸੇ ਤਾਂ ਤੁਸਾਂ ਉਹ ਨੂੰ ਦੁਖ ਨਾ ਦੇਣਾ</verse>
				<verse number="34">ਪਰ ਜਿਹੜਾ ਓਪਰਾ ਤੁਹਾਡੇ ਵਿੱਚ ਵੱਸਦਾ ਹੈ ਸੋ ਤੁਹਾਨੂੰ ਅਜਿਹਾ ਹੋਵੇ ਜਿਹਾ ਆਪਣੇ ਵਿੱਚ ਜੰਮਿਆਂ ਹੋਵੇ ਅਤੇ ਤੂੰ ਉਸ ਦੇ ਨਾਲ ਆਪਣੇ ਜਿਹਾ ਪਿਆਰ ਕਰੀਂ ਕਿਉਂ ਜੋ ਤੁਸੀਂ ਮਿਸਰ ਦੇ ਦੇਸ ਵਿੱਚ ਓਪਰੇ ਸਾਓ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="35">ਤੁਸਾਂ ਨਿਆਉਂ ਕਰਨ ਵਿੱਚ, ਨਾਪਣ ਵਿੱਚ, ਤੋਂਲਣ ਵਿੱਚ, ਯਾ ਮਿਣਨ ਵਿੱਚ ਅਨਿਆਉਂ ਨਾ ਕਰਨਾ</verse>
				<verse number="36">ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸੋਂ ਲਿਆਇਆ</verse>
				<verse number="37">ਸੋ ਤੁਸਾਂ ਮੇਰੀਆਂ ਸਭਨਾਂ ਬਿਧਾਂ ਅਤੇ ਸਭਨਾਂ ਨਿਆਵਾਂ ਨੂੰ ਮੰਨਣਾ, ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।।</verse>
			</chapter>
			<chapter number="20">
				<verse number="1">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਨਾਲੇ ਤੂੰ ਇਸਰਾਏਲੀਆਂ ਨੂੰ ਆਖੀਂ, ਜਿਹੜਾ ਇਸਰਾਏਲੀਆਂ ਵਿੱਚੋਂ ਯਾ ਉਨ੍ਹਾਂ ਓਪਰਿਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ ਆਪਣੇ ਵੰਸ ਵਿੱਚੋਂ ਕੋਈ ਜਣਾ ਮੋਲਕ ਦੇਵ ਨੂੰ ਦੇਵੇ ਤਾਂ ਉਹ ਜਰੂਰ ਵੱਢਿਆ ਜਾਵੇ। ਦੇਸ ਦੇ ਲੋਕ ਉਸ ਨੂੰ ਵੱਟਿਆ ਨਾਲ ਮਾਰ ਸੁੱਟਣ</verse>
				<verse number="3">ਅਤੇ ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾਂ ਅਤੇ ਮੈਂ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਵੱਢਾਂ ਗਾ ਕਿਉਂਜੋ ਮੇਰੇ ਪਵਿੱਤ੍ਰ ਅਸਥਾਨ ਅਸ਼ੁੱਧ ਕਰਨ ਲਈ ਅਤੇ ਮੇਰੇ ਪਵਿੱਤ੍ਰ ਨਾਮ ਦੇ ਬਦਨਾਮ ਕਰਨ ਲਈ ਉਸ ਨੇ ਆਪਣੇ ਵੰਸ ਵਿੱਚੋਂ ਮੋਲਕ ਦੇਵ ਅੱਗੇ ਚੜ੍ਹਾਇਆ</verse>
				<verse number="4">ਅਤੇ ਜੇ ਕਦੀ ਉਸ ਦੇਸ ਦੇ ਲੋਕ ਕਿਧਰੇ ਉਸ ਮਨੁੱਖ ਵੱਲੋਂ ਅੱਖੀਆਂ ਮੀਟਣ ਜਿਸ ਵੇਲੇ ਉਹ ਆਪਣ ਵੰਸ ਵਿੱਚੋਂ ਮੋਲਕ ਦੇਵ ਅੱਗੇ ਚੜ੍ਹਾਵੇ ਅਤੇ ਉਸ ਨੂੰ ਵੱਢ ਨਾ ਸੁੱਟਣ</verse>
				<verse number="5">ਤਾਂ ਮੈਂ ਉਸ ਮਨੁੱਖ ਅਤੇ ਉਸ ਟੱਬਰ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ, ਅਤੇ ਸਭਨਾਂ ਨੂੰ ਜੋ ਮੋਲਕ ਦੇਵ ਦੇ ਨਾਲ ਜਨਾਹ ਕਰਨ ਦੇ ਲਈ ਉਸ ਦੇ ਮਗਰ ਲੱਗਣ, ਉਨ੍ਹਾਂ ਦਿਆਂ ਲੋਕਾਂ ਵਿੱਚੋਂ ਵੱਢਾਗਾਂ।।</verse>
				<verse number="6">ਅਤੇ ਜਿਹੜਾ ਪ੍ਰਾਣੀ ਉਨ੍ਹਾਂ ਦੇ ਮਗਰ ਲੱਗੇ, ਜਿਨ੍ਹਾਂ ਦੇ ਦੇਉ ਯਾਰ ਹਨ, ਅਤੇ ਜਾਦੂਗਰਾਂ ਦੇ ਮਗਰ ਉਨ੍ਹਾਂ ਦੇ ਨਾਲ ਯਾਰੀ ਕਰਨ ਲਈ ਫਿਰਦਾ ਹੈ, ਮੈਂ ਵੀ ਉਸ ਪ੍ਰਾਣੀ ਦਾ ਵਿਰੋਧੀ ਬਣਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਵੱਢਾਂਗਾ।।</verse>
				<verse number="7">ਸੋ ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਪਵਿੱਤ੍ਰ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="8">ਅਤੇ ਤੁਸਾਂ ਮੇਰੀਆਂ ਬਿਧਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ। ਮੈ ਉਹ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ।।</verse>
				<verse number="9">ਜਿਹੜਾ ਆਪਣੇ ਪਿਓ ਯਾ ਆਪਣੀ ਮਾਂ ਨੂੰ ਫਿਟਕਾਰੇ ਸੋ ਜਰੂਰ ਵੱਢਿਆ ਜਾਵੇ। ਉਸ ਨੇ ਆਪਣੇ ਪਿਓ ਯਾ ਆਪਣੀ ਮਾਂ ਨੂੰ ਫਿਟਕਾਰਿਆ, ਉਸ ਦਾ ਖੂਨ ਉਸ ਦੇ ਜੁੰਮੇ ਹੋਵੇ।।</verse>
				<verse number="10">ਅਤੇ ਉਹ ਮਨੁੱਖ ਜੋ ਕਿਸੇ ਹੋਰ ਮਨੁੱਖ ਦੀ ਵਹੁਟੀ ਨਾਲ ਯਾਰੀ ਕਰੇ, ਤਾਂ ਜਿਸ ਨੇ ਆਪਣੇ ਗਵਾਂਢੀ ਦੀ ਵਹੁਟੀ ਨਾਲ ਯਾਰੀ ਕੀਤੀ, ਯਾਰ ਅਤੇ ਯਾਰਨੀ ਜਰੂਰ ਵੱਢੇ ਜਾਣ</verse>
				<verse number="11">ਅਤੇ ਉਹ ਮਨੁੱਖ ਜੋ ਆਪਣੇ ਪਿਓ ਦੀ ਤੀਵੀਂ ਨਾਲ ਸੰਗ ਕਰੇ ਉਸ ਨੇ ਆਪਣੇ ਪਿਉ ਦਾ ਨੰਗੇਜ ਉਘਾੜਿਆ। ਓਹ ਦੋਵੇਂ ਜਰੂਰ ਵੱਢੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ</verse>
				<verse number="12">ਅਤੇ ਜੇ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਓਹ ਦੋਵੇਂ ਜਰੂਰ ਵੱਢੇ ਜਾਣ। ਉਨ੍ਹਾਂ ਨੇ ਉਲਟੀ ਗੱਲ ਕੀਤੀ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ</verse>
				<verse number="13">ਨਾਲੇ ਜੇ ਕੋਈ ਮਨੁੱਖ ਜਿਸ ਤਰਾਂ ਤੀਵੀਂ ਨਾਲ ਸੰਗ ਕਰਦਾ ਹੈ ਉਸ ਤਰਾਂ ਮਨੁੱਖ ਨਾਲ ਸੰਗ ਕਰੇ ਤਾਂ ਉਨ੍ਹਾਂ ਦੋਹਾਂ ਨੇ ਮਾੜੀ ਗੱਲ ਕੀਤੀ। ਓਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ</verse>
				<verse number="14">ਅਤੇ ਜੇ ਕੋਈ ਮਨੁੱਖ ਕੋਈ ਵਹੁਟੀ ਉਸ ਦੀ ਮਾਂ ਸਣੇ ਵਿਆਹਵੇ ਤਾਂ ਉਹ ਖੋਟ ਹੈ, ਓਹ ਅੱਗ ਨਾਲ ਸਾੜੇ ਜਾਂਣ, ਨਾਲੇ ਉਹ, ਨਾਲੇ ਉਹ, ਦੋਵੇਂ ਭਈ ਤੁਹਾਡੇ ਵਿਚਕਾਰ ਕੋਈ ਖੋਟ ਨਾ ਰਹੇ</verse>
				<verse number="15">ਅਤੇ ਜੇ ਕੋਈ ਮਨੁੱਖ ਪਸੂ ਨਾਲ ਸੰਗ ਕਰੇ ਤਾਂ ਉਹ ਜਰੂਰ ਵੱਢਿਆ ਜਾਏ ਅਤੇ ਪਸੂ ਨੂੰ ਭੀ ਵੱਢ ਸੁੱਟਣਾ</verse>
				<verse number="16">ਅਤੇ ਜੇ ਕੋਈ ਤੀਵੀਂ ਪਸੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਤੀਵੀਂ ਨੂੰ ਅਤੇ ਪਸੂ ਨੂੰ ਵੱਢ ਸੁੱਟੀਂ। ਉਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ</verse>
				<verse number="17">ਅਤੇ ਜੇ ਕੋਈ ਮਨੁੱਖ ਆਪਣੀ ਭੈਣ ਆਪਣੇ ਪਿਉ ਦੀ ਧੀ ਯਾ ਆਪਣੀ ਮਾਂ ਦੀ ਧੀ ਨੂੰ ਲਿਆਵੇ ਅਤੇ ਉਸ ਦਾ ਨੰਗੇਜ ਵੇਖੇ ਅਤੇ ਉਹ ਉਸ ਦਾ ਨੰਗੇਜ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਓਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ ਉਘਾੜਿਆ, ਸੋ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ</verse>
				<verse number="18">ਅਤੇ ਜੇ ਕੋਈ ਮਨੁੱਖ ਰਿਤੂ ਵਾਲੀ ਤੀਵੀਂ ਨਾਲ ਸੰਗ ਕਰੇ ਅਤੇ ਉਸ ਦਾ ਨੰਗੇਜ ਉਘਾੜੇ ਤਾਂ ਉਸ ਨੇ ਉਸ ਦਾ ਸੂੰਬ ਖੁਲ੍ਹਵਾਇਆ, ਓਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ</verse>
				<verse number="19">ਅਤੇ ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਉ ਦੀ ਭੈਣ ਦਾ ਨੰਗੇਜ ਨਾ ਉਘਾੜੀਂ ਕਿਉਂ ਜੋ ਉਹ ਆਪਣੇ ਸਾਕ ਨੂੰ ਉਘਾੜਣਾ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ</verse>
				<verse number="20">ਅਤੇ ਜੇ ਕੋਈ ਮਨੁੱਖ ਆਪਣੇ ਚਾਚੇ ਦੀ ਤੀਵੀਂ ਨਾਲ ਸੰਗ ਕਰੇ ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ ਉਘਾੜਿਆ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ, ਓਹ ਔਤਰੇ ਮਰਨਗੇ</verse>
				<verse number="21">ਅਤੇ ਜੇ ਕੋਈ ਮਨੁੱਖ ਆਪਣੇ ਭਰਾ ਦੀ ਵਹੁਟੀ ਲਿਆਵੇ ਤਾਂ ਇਹ ਪਲੀਤ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ ਉਘਾੜਿਆ ਹੈ, ਓਹ ਔਤਰੇ ਰਹਿਣਗੇ।।</verse>
				<verse number="22">ਸੋ ਤੁਸਾਂ ਮੇਰੀਆਂ ਸਭਨਾਂ ਬਿਧਾਂ ਅਤੇ ਮੇਰਿਆਂ ਸਭਨਾਂ ਨਿਆਵਾਂ ਨੂੰ ਮੰਨਕੇ ਪੂਰਾ ਕਰਨਾ ਭਈ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲਿਜਾਂਦਾ ਹਾਂ ਤੁਹਾਨੂੰ ਉਗਲਾਛ ਨਾ ਦੇਵੇ</verse>
				<verse number="23">ਅਤੇ ਜਿਹੜੇ ਮੈਂ ਤੁਹਾਡੇ ਅੱਗੇ ਕੱਢਦਾ ਹਾਂ ਉਸ ਜਾਤ ਦੀਆਂ ਰੀਤਾਂ ਦੇ ਅਨੁਸਾਰ ਤੁਸਾਂ ਨਾ ਤੁਰਨਾ ਕਿਉਂ ਜੋ ਉਨ੍ਹਾਂ ਨੇ ਤਾਂ ਏਸ ਸੱਭੇ ਗੱਲਾਂ ਕੀਤੀਆਂ ਅਤੇ ਇਸ ਲਈ ਉਹ ਮੈਨੂੰ ਮਾੜੇ ਲੱਗੇ</verse>
				<verse number="24">ਪਰ ਮੈਂ ਤੁਹਾਨੂੰ ਆਖਿਆ ਹੈ, ਤੁਸੀਂ ਉਨ੍ਹਾਂ ਦਾ ਦੇਸ ਰੱਖੋਗੇ ਅਤੇ ਮੈਂ ਉਸ ਦੇ ਰੱਖਣ ਦੇ ਲਈ ਤੁਹਾਨੂੰ ਦਿਆਂਗਾ, ਇੱਕ ਅਜੇਹਾ ਦੇਸ ਜਿੱਥੇ ਦੁੱਧ ਅਤੇ ਸ਼ਹਿਤ ਵੱਗਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜਿਸ ਨੇ ਹੋਰਨਾਂ ਲੋਕਾਂ ਤੋਂ ਤੁਹਾਨੂੰ ਵੱਖਰੇ ਕੀਤਾ</verse>
				<verse number="25">ਸੋ ਤੁਸਾਂ ਸ਼ੁੱਧ ਅਤੇ ਅਸ਼ੁੱਧ ਪਸੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਤੁਸਾਂ ਪਸੂ ਯਾ ਪੰਛੀ, ਯਾ ਕਿਸੇ ਪ੍ਰਕਾਰ ਦੇ ਜੀਵ ਕਰਕੇ ਜੋ ਧਰਤੀ ਉੱਤੇ ਘਿਸਰਦਾ ਹੈ ਜੋ ਮੈਂ ਤੁਹਾਡੇ ਕੋਲੋਂ ਅਸ਼ੁੱਧ ਸਮਝ ਕੇ ਵੱਖਰਾ ਕੀਤਾ ਮਾੜੇ ਨਾ ਬਣਨਾ</verse>
				<verse number="26">ਅਤੇ ਤੁਸੀਂ ਮੇਰੇ ਅੱਗੇ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਪਵਿੱਤ੍ਰ ਹਾਂ ਅਤੇ ਆਪਣੇ ਬਣਾਉਣ ਲਈ ਮੈਂ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ।।</verse>
				<verse number="27">ਨਾਲੇ ਮਨੁੱਖ ਯਾ ਤੀਵੀਂ ਜਿਸ ਦਾ ਦੇਉ ਯਾਰ ਹੈ ਯਾਂ ਜਾਦੂਗਰ ਹੈ ਜਰੂਰ ਵੱਢੀ ਜਾਵੇ, ਓਹ ਉਨ੍ਹਾਂ ਨੂੰ ਵੱਟਿਆਂ ਨਾਲ ਮਾਰ ਸੁੱਟਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।।</verse>
			</chapter>
			<chapter number="21">
				<verse number="1">ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤ੍ਰਾਂ ਜਾਜਕਾਂ ਨਾਲ ਗੱਲ ਕਰਕੇ ਆਖ, ਭਈ ਆਪਣੇ ਲੋਕਾਂ ਵਿੱਚੋਂ ਕੋਈ ਮੁਰਦੇ ਦੇ ਲਈ ਭ੍ਰਿਸ਼ਟ ਨਾ ਬਣੇ</verse>
				<verse number="2">ਪਰ ਆਪਣੇ ਸਾਕ ਜੋ ਨੇੜੇ ਦੇ ਹਨ, ਆਪਣੀ ਮਾਂ ਦੇ ਲਈ ਅਤੇ ਆਪਣੇ ਪਿਉ ਦੇ ਲਈ ਅਤੇ ਆਪਣੀ ਧੀ ਦੇ ਲਈ ਅਤੇ ਆਪਣੇ ਭਰਾ ਦੇ ਲਈ</verse>
				<verse number="3">ਅਤੇ ਆਪਣੀ ਕੁਆਰੀ ਭੈਣ ਦੇ ਲਈ ਜੋ ਉਸ ਦਾ ਨੇੜੇ ਦਾ ਸਾਕ ਹੈ ਜਿਸ ਦਾ ਭਰਤਾ ਨਾ ਹੋਇਆ ਹੋਵੇ ਉਸ ਦੇ ਲਈ ਭ੍ਰਿਸ਼ਟ ਹੋ ਜਾਏ</verse>
				<verse number="4">ਪਰ ਉਹ ਆਪਣਿਆਂ ਲੋਕਾਂ ਵਿੱਚ ਮਾਲਕ ਹੋਕੇ, ਆਪ ਨੂੰ ਗਿਲਾਨ ਕਰਾਉਣ ਲਈ ਭ੍ਰਿਸ਼ਟ ਨਾ ਬਣੇ</verse>
				<verse number="5">ਓਹ ਆਪਣੇ ਸਿਰਾਂ ਨੂੰ ਨਾ ਮਨਾਉਣ ਅਤੇ ਆਪਣੀ ਦਾੜ੍ਹੀ ਦੀਆਂ ਨੁਕਰਾਂ ਨਾ ਮੁਨਾਉਣ, ਨਾ ਆਪਣੇ ਸਰੀਰ ਵਿੱਚ ਕੋਈ ਚੀਰ ਪਾਉਣ</verse>
				<verse number="6">ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਏਸ ਲਈ ਓਹ ਪਵਿੱਤ੍ਰ ਰਹਿਣ</verse>
				<verse number="7">ਓਸ ਕਿਸੇ ਕੰਜਰੀ ਨੂੰ ਯਾ ਕਿਸੇ ਭਿੱਟੜ ਨੂੰ ਵਹੁਟੀ ਨਾ ਬਣਾਉਣ, ਨਾ ਓਹ ਕਿਸੇ ਭਰਤੇ ਦੀ ਕੱਢੀ ਹੋਈ ਤੀਵੀਂ ਨੂੰ ਵਿਆਹੁਣ ਕਿਉਂ ਜੋ ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹਨ</verse>
				<verse number="8">ਸੋ ਤੂੰ ਉਸ ਨੂੰ ਪਵਿੱਤ੍ਰ ਕਰੀਂ ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਉਹ ਤੇਰੇ ਅੱਗੇ ਪਵਿੱਤ੍ਰ ਹੋਵੇ ਕਿਉਂ ਜੋ ਮੈਂ ਯਹੋਵਾਹ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ ਪਵਿੱਤ੍ਰ ਹਾਂ।।</verse>
				<verse number="9">ਅਤੇ ਜੇ ਕਿਸੇ ਜਾਜਕ ਦੀ ਧੀ ਆਪ ਯਾਰੀ ਖੇਡ ਕੇ ਭ੍ਰਿਸ਼ਟ ਬਣੇ ਤਾਂ ਉਸ ਨੇ ਆਪਣੇ ਪਿਉ ਨੂੰ ਭ੍ਰਿਸ਼ਟ ਬਣਵਾਇਆ, ਉਹ ਅੱਗ ਨਾਲ ਸਾੜੀ ਜਾਏ</verse>
				<verse number="10">ਅਤੇ ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਿਆ ਅਤੇ ਜੋ ਲੀੜੇ ਪਾਉਣ ਲਈ ਥਾਪਿਆ ਹੈ ਸੋ ਆਪਣਾ ਸਿਰ ਨੰਗਾ ਨਾ ਕਰੇ, ਨਾ ਆਪਣੇ ਕੱਪੜੇ ਪਾੜੇ</verse>
				<verse number="11">ਭਾਵੇਂ ਉਸ ਦਾ ਪਿਉ, ਭਾਵੇਂ ਉਸ ਦੀ ਮਾਂ ਹੋਵੇ, ਕਿਸੇ ਮੁਰਦੇ ਕੋਲ ਜਾ ਕੇ ਅਸ਼ੁੱਧ ਨਾ ਬਣੇ</verse>
				<verse number="12">ਨਾ ਪਵਿੱਤ੍ਰ ਅਸਥਾਨ ਤੋਂ ਨਿੱਕਲੇ, ਨਾ ਉਹ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕਰੇ ਕਿਉਂ ਜੋ ਉਸ ਦੇ ਪਰਮੇਸ਼ੁਰ ਦੇ ਮਸਹ ਕਰਨ ਦੇ ਤੇਲ ਦਾ ਮੁਕਟ ਉਸ ਦੇ ਉੱਤੇ ਹੈ। ਮੈਂ ਯਹੋਵਾਹ ਹਾਂ</verse>
				<verse number="13">ਅਤੇ ਉਹ ਕੁਆਰੀ ਵਹੁਟੀ ਵਿਆਹਵੇ</verse>
				<verse number="14">ਰੰਡੀ ਨੂੰ ਯਾ ਕੱਢੀ ਹੋਈ ਤੀਵੀਂ ਨੂੰ, ਯਾ ਭਿੱਟੜ ਨੂੰ. ਯਾ ਕੰਜਰੀ ਨੂੰ, ਇਨ੍ਹਾਂ ਤੋਂ ਨਾ ਵਿਆਹਵੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਵਹੁਟੀ ਵਿਆਹਵੇ</verse>
				<verse number="15">ਨਾ ਉਹ ਆਪਣੇ ਲੋਕਾਂ ਵਿੱਚ ਆਪਣੇ ਵੰਸ ਨੂੰ ਭਰਿਸ਼ਟ ਕਰੇ ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ।।</verse>
				<verse number="16">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="17">ਹਾਰੂਨ ਨੂੰ ਬੋਲ, ਤੇਰੀ ਸੰਤਾਨ ਵਿੱਚ ਆਪੋ ਆਪਣੀ ਪੀੜ੍ਹੀ ਵਿੱਚ ਜਿਸ ਨੂੰ ਕੋਈ ਬੱਜ ਹੋਵੇ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਜਾਵੇ</verse>
				<verse number="18">ਕਿਉਂ ਜੋ ਭਾਵੇਂ ਕਿਹਾ ਮਨੁੱਖ, ਹੋਵੇ ਜਿਸ ਨੂੰ ਬੱਜ ਹੋਵੇ, ਉਹ ਨੇੜੇ ਨਾ ਜਾਏ, ਅੰਨ੍ਹਾਂ ਯਾ ਲੰਙਾਂ, ਯਾ ਜਿਸ ਦਾ ਨੱਕ ਫੀਨਾ ਹੋਵੇ, ਯਾ ਜਿਸ ਦੀ ਲੱਤ ਲੰਮੀ ਹੋਵੇ</verse>
				<verse number="19">ਯਾ ਕੋਈ ਮਨੁੱਖ ਜਿਸ ਦਾ ਪੈਰ ਯਾ ਹੱਥ ਭਜਾ ਹੋਇਆ ਹੋਵੇ</verse>
				<verse number="20">ਯਾ ਕੁੱਬਾ ਯਾ ਮਧਰਾ ਯਾ ਭੈਂਗਾ ਯਾ ਜਿਸ ਵਿੱਚ ਦਾਦ ਯਾ ਖੁਜਲੀ ਯਾ ਨਲ ਫਿੱਸਿਆ ਹੋਇਆ ਹੋਵੇ</verse>
				<verse number="21">ਹਾਰੂਨ ਜਾਜਕ ਦੀ ਸੰਤਾਨ ਵਿੱਚੋਂ ਜਿਸ ਮਨੁੱਖ ਨੂੰ ਬੱਜ ਹੋਵੇ, ਸੋ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣਲਈ ਨੇੜੇ ਨਾ ਆਵੇ ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਆਵੇ</verse>
				<verse number="22">ਉਹ ਆਪਣੇ ਪਰਮੇਸ਼ੁਰ ਦੀ ਰੋਟੀ, ਨਾਲੇ ਅੱਤ ਪਵਿੱਤ੍ਰ, ਨਾਲੇ ਪਵਿੱਤ੍ਰ ਖਾਵੇ</verse>
				<verse number="23">ਪਰ ਉਹ ਪੜਦੇ ਦੇ ਅੰਦਰ ਨਾ ਜਾਵੇ ਅਤੇ ਜਗਵੇਦੀ ਦੇ ਨੇੜੇ ਨਾ ਆਵੇ, ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਭਈ ਉਹ ਮੇਰਿਆਂ ਪਵਿੱਤ੍ਰ ਅਸਥਾਨਾਂ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ</verse>
				<verse number="24">ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ, ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਏਹ ਗੱਲਾਂ ਕੀਤੀਆਂ।।</verse>
			</chapter>
			<chapter number="22">
				<verse number="1">ਨਾਲੇ ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="2">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖ, ਜੋ ਓਹ ਆਪਣੇ ਆਪ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਤੋਂ ਅੱਡ ਹੋਣ, ਅਤੇ ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤ੍ਰ ਕਰਦੇ ਹਨ ਉਨ੍ਹਾਂ ਗੱਲਾਂ ਤੋਂ ਮੇਰੇ ਪਵਿੱਤ੍ਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ</verse>
				<verse number="3">ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ ਤੁਹਾਡੀ ਸਾਰੀ ਸੰਤਾਨ ਵਿੱਚ ਕੋਈ ਪਵਿੱਤ੍ਰ ਵਸਤਾਂ ਦੇ ਅੱਗੇ, ਜੋ ਇਸਰਾਏਲੀ ਯਹੋਵਾਹ ਦੇ ਅੱਗੇ ਪਵਿੱਤ੍ਰ ਕਰਦੇ ਹਨ, ਉੱਥੇ ਅਸ਼ੁੱਧ ਹੋਕੇ ਜਾਵੇ, ਤਾਂ ਉਹ ਪ੍ਰਾਣੀ ਮੇਰੇ ਅੱਗੋਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ</verse>
				<verse number="4">ਹਾਰੂਨ ਦੀ ਸੰਤਾਨ ਵਿੱਚ ਜਿਹੜਾ ਕੋਹੜਾ ਹੋਵੇ ਯਾ ਜਿਸ ਨੂੰ ਪ੍ਰਮੇਹ ਹੋਵੇ, ਉਹ ਜਦ ਤੀਕੁਰ ਸ਼ੁੱਧ ਨਾ ਹੋਵੇ ਪਵਿੱਤ੍ਰ ਵਸਤ ਨੂੰ ਨਾ ਖਾਵੇ ਅਤੇ ਜਿਹੜਾ ਕਿਸੇ ਵਸਤ ਨੂੰ ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਯਾ ਕਿਸੇ ਮਨੁੱਖ ਨੂੰ ਜਿਸ ਦੀ ਬਿੰਦ ਉਸ ਤੋਂ ਨਿਕੱਲੇ, ਛੋਹੇ</verse>
				<verse number="5">ਯਾ ਜਿਹੜਾ ਕਿਸੇ ਘਿਸਰਨ ਵਾਲੀ ਵਸਤ ਨੂੰ ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਛੋਹੇ ਯਾ ਕਿਸੇ ਮਨੁੱਖ ਨੂੰ ਜਿਸ ਤੋਂ ਉਸ ਨੂੰ ਅਸ਼ੁੱਧਤਾਈ ਲੱਗੇ, ਭਾਵੇਂ ਕਿਹੀ ਅਸ਼ੁੱਧਤਾਈ ਉਸ ਨੂੰ ਹੋਵੇ</verse>
				<verse number="6">ਤਾਂ ਜਿਹੜਾ ਪ੍ਰਾਣੀ ਏਹੋ ਜਿਹੀ ਵਸਤ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ ਅਤੇ ਆਪਣਾ ਸਰੀਰ ਪਾਣੀ ਨਾਲ ਧੋਣ ਤੋਂ ਬਿਨਾ ਪਵਿੱਤ੍ਰ ਵਸਤ ਨੂੰ ਨਾ ਖਾਵੇ</verse>
				<verse number="7">ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ</verse>
				<verse number="8">ਉਹ ਜੋ ਆਪੇ ਮਰ ਜਾਵੇ, ਯਾ ਪਸੂਆਂ ਨੇ ਪਾੜਿਆ ਹੋਵੇ, ਉਸ ਨੂੰ ਉਹ ਆਪ ਮਲੀਨ ਹੋਕੇ ਨਾ ਖਾਵੇ। ਮੈਂ ਯਹੋਵਾਹ ਹਾਂ</verse>
				<verse number="9">ਸੋ ਓਹ ਮੇਰੇ ਹੁਕਮ ਨੂੰ ਮੰਨਣ ਅਜਿਹਾ ਨਾ ਹੋਵੇ, ਜੋ ਉਹ ਉਸ ਦੀ ਗਿਲਾਨ ਕਰਨ ਵਿੱਚ ਉਸ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਓਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ</verse>
				<verse number="10">ਪਵਿੱਤ੍ਰ ਵਸਤ ਤੋਂ ਕੋਈ ਓਪਰਾ ਨਾ ਖਾਵੇ, ਜਾਜਕ ਦੇ ਕੋਲ ਭਾਵੇਂ ਕੋਈ ਰਹੇ ਯਾ ਕੋਈ ਨੌਕਰ ਉਹ ਪਵਿੱਤ੍ਰ ਵਸਤ ਤੋਂ ਨਾ ਖਾਏ</verse>
				<verse number="11">ਪਰ ਜੇ ਕਦੀ ਜਾਜਕ ਕਿਸੇ ਪ੍ਰਾਣੀ ਨੂੰ ਆਪਣੀ ਰੋਕੜ ਨਾਲ ਮੁੱਲ ਲਵੇ ਤਾਂ ਉਹ ਉਸ ਤੋਂ ਖਾਏ ਅਤੇ ਉਹ ਭੀ ਜੋ ਉਸ ਦੇ ਘਰ ਵਿੱਚ ਜੰਮਿਆਂ ਹੋਵੇ, ਉਹ ਉਸ ਦੇ ਭੋਜਨ ਤੋਂ ਖਾਣ</verse>
				<verse number="12">ਜੇ ਜਾਜਕ ਦੀ ਧੀ ਕਿਸੇ ਓਪਰੇ ਨਾਲ ਵਿਆਹੀ ਜਾਵੇ ਤਾਂ ਉਹ ਪਵਿੱਤ੍ਰ ਵਸਤਾਂ ਦੀ ਭੇਟ ਤੋਂ ਨਾ ਖਾਵੇ</verse>
				<verse number="13">ਪਰ ਜੇ ਜਾਜਕ ਦੀ ਧੀ ਰੰਡੀ ਯਾ ਕੱਢੀ ਹੋਈ ਯਾ ਔਤਰੀ ਹੋਵੇ ਅਤੇ ਆਪਣੇ ਪਿਉ ਦੇ ਘਰ ਵਿੱਚ ਮੁੜ ਆਵੇ, ਅੱਗੇ ਵਾਕਰ, ਤਾਂ ਉਹ ਆਪਣੇ ਪਿਉ ਦੇ ਭੋਜਨ ਤੋਂ ਖਾਵੇ, ਪਰ ਕੋਈ ਓਪਰਾ ਉਸ ਤੋਂ ਨਾ ਖਾਵੇ।।</verse>
				<verse number="14">ਅਤੇ ਜੇ ਕੋਈ ਮਨੁੱਖ ਅਣਜਾਣਤਾ ਨਾਲ ਪਵਿੱਤ੍ਰ ਵਸਤ ਤੋਂ ਖਾਵੇ ਤਾਂ ਉਹ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਰਲਾਕੇ ਜਾਜਕ ਨੂੰ ਪਵਿੱਤ੍ਰ ਵਸਤ ਦੇ ਨਾਲ ਹੀ ਉਹ ਦੇ ਦੇਵੇ</verse>
				<verse number="15">ਅਤੇ ਉਹ ਜਿਹੜੇ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਦਾ ਨਿਰਾਦਰ ਨਾ ਕਰਨ</verse>
				<verse number="16">ਜਿਸ ਵੇਲੇ ਉਹ ਉਨ੍ਹਾਂ ਦੀਆਂ ਪਵਿੱਤ੍ਰ ਵਸਤਾਂ ਤੋਂ ਖਾਣ, ਉਨ੍ਹਾਂ ਕੋਲੋਂ ਬਦੀ ਦਾ ਦੋਸ਼ ਨਾ ਚੁਕਾਉਣ. ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ।।</verse>
				<verse number="17">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="18">ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਐਉਂ ਬੋਲ ਕਿ ਇਸਰਾਏਲੀਆਂ ਤੋਂ ਯਾ ਇਸਾਰਏਲ ਦੇ ਓਪਰਿਆਂ ਵਿੱਚੋਂ ਜਿਹੜਾ ਜਣਾਂ ਆਪਣੀਆਂ ਸਾਰੀਆਂ ਸੁੱਖਣਾਂ ਕਰਕੇ ਅਤੇ ਆਪਣੀ ਮਰਜੀ ਦੀਆਂ ਭੇਟਾਂ ਕਰਕੇ ਜੋ ਉਹ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਚੜ੍ਹਤ ਚੜ੍ਹਾਵੇ</verse>
				<verse number="19">ਸੋ ਤੁਸੀਂ ਆਪਣੇ ਕਬੂਲ ਹੋਣ ਲਈ ਇੱਕ ਨਰ ਬੱਜ ਤੋਂ ਰਹਿਤ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਯਾ ਬੱਕਰੀਆਂ ਵਿੱਚੋਂ ਚੜ੍ਹਾਉ</verse>
				<verse number="20">ਪਰ ਜਿਸ ਨੂੰ ਕੋਈ ਬੱਜ ਹੋਵੇ ਉਹ ਤੁਸਾਂ ਨਾ ਚੜ੍ਹਾਉਣਾ ਕਿਉਂ ਜੋ ਉਹ ਤੁਹਾਡੇ ਵੱਲੋਂ ਮੰਨਿਆ ਨਾ ਜਾਵੇਗਾ</verse>
				<verse number="21">ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ</verse>
				<verse number="22">ਅੰਨ੍ਹਾ ਯਾ ਟੁੱਟਾ ਹੋਇਆ ਯਾ ਲੂਲਾ ਯਾ ਜਿਸ ਨੂੰ ਮੁਹਕੇ ਹੋਣ, ਯਾ ਦਾਦ ਵਾਲਾ ਯਾ ਖੁਜਲੀ ਵਾਲਾ, ਇਨ੍ਹਾਂ ਤੋਂ ਤੁਸਾਂ ਯਹੋਵਾਹ ਦੇ ਅੱਗ ਨਾ ਚੜ੍ਹਾਉਣੇ, ਨਾ ਉਨ੍ਹਾਂ ਨੂੰ ਅੱਗੇ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣੇ</verse>
				<verse number="23">ਕੋਈ ਬਲਦ ਯਾ ਪੱਠ, ਜਿਸ ਦਾ ਕੋਈ ਅੰਗ ਵੱਧ ਯਾ ਘੱਟ ਹੋਵੇ, ਉਹ ਤੁਸੀਂ ਆਪਣੀ ਮਰਜੀ ਦੀ ਭੇਟ ਵਿੱਚ ਚੜ੍ਹਾਓ ਤਾਂ ਚੜ੍ਹਾਓ, ਪਰ ਸੁੱਖਣਾ ਕਰਕੇ ਉਹ ਮੰਨਿਆਂ ਨਾ ਜਾਵੇਗਾ</verse>
				<verse number="24">ਜਿਸ ਦੇ ਨਲ ਨੂੰ ਸੱਟ ਲੱਗੀ ਹੋਵੇ ਯਾ ਫਿੱਸਿਆ ਹੋਇਆ, ਯਾ ਭੱਜਿਆ ਹੋਇਆ, ਯਾ ਫੱਟਿਆ ਹੋਇਆ ਹੋਵੇ, ਉਹ ਤੁਸਾਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣੀ</verse>
				<verse number="25">ਅਤੇ ਨਾ ਆਪਣੇ ਪਰਮੇਸ਼ੁਰ ਦਾ ਭੋਜਨ ਇਨ੍ਹਾਂ ਵਿੱਚੋਂ ਕਿਸੇ ਵਸਤ ਨੂੰ ਓਪਰੇ ਦੇ ਹੱਥੋਂ ਲੈਕੇ ਤੁਸਾਂ ਚੜ੍ਹਾਉਣਾ ਕਿਉਂ ਜੋ ਉਨ੍ਹਾਂ ਦੀ ਸੜਨ ਉਨ੍ਹਾਂ ਦੇ ਵਿੱਚ ਹੈ ਅਤੇ ਬੱਜਾ ਭੀ ਹਨ, ਉਹ ਤੁਹਾਡੇ ਹੱਥੋਂ ਮੰਨੇ ਨਾ ਜਾਣਗੇ।।</verse>
				<verse number="26">ਤਾਂ ਯਹੋਵਾਹ ਮੂਸਾ ਨਾਲ ਬਲਿਆ ਕਿ</verse>
				<verse number="27">ਜਾਂ ਕੋਈ ਬਲਦ ਯਾ ਭੇਡ ਯਾ ਬੱਕਰਾ ਜੰਮੇ ਤਾਂ ਉਹ ਸੱਤ ਦਿਨ ਤੋੜੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਮੰਨਣ ਜੋਗਾ ਹੋਵੇਗਾ</verse>
				<verse number="28">ਭਾਵੇਂ ਗਾਉ ਹੋਵੇ, ਭਾਵੇਂ ਬੱਕਰੀ ਹੋਵੇ, ਤਾਂ ਉਸ ਨੂੰ ਅਤੇ ਉਸ ਦੇ ਵੱਛੇ ਨੂੰ ਇੱਕ ਦਿਨ ਵਿੱਚ ਦੋਵੇਂ ਨਾ ਵੱਢੀ</verse>
				<verse number="29">ਅਤੇ ਜਿਸ ਵੇਲੇ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਉ, ਤਾਂ ਤੁਸਾਂ ਆਪਣੇ ਕਬੂਲ ਹੋਣ ਲਈ ਚੜ੍ਹਾਉਣੀ</verse>
				<verse number="30">ਉਸੇ ਦਿਨ ਉਹ ਖਾਧੀ ਜਾਵੇ, ਤੁਸਾਂ ਉਸ ਤੋਂ ਸਵੇਰ ਤੀਕਰ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ</verse>
				<verse number="31">ਸੋ ਤੁਸਾਂ ਮੇਰੀਆਂ ਆਗਿਆਂ ਮੰਨ ਕੇ ਪੂਰੀਆਂ ਕਰਨਾ ਮੈਂ ਯਹੋਵਾਹ ਹਾਂ</verse>
				<verse number="32">ਤੁਸਾਂ ਮੇਰੇ ਪਵਿੱਤ੍ਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਪਵਿੱਤ੍ਰ ਸਮਝਿਆ ਜਾਵਾਂਗਾ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ</verse>
				<verse number="33">ਜਿਸ ਨੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਲਿਆਂਦਾ, ਮੈਂ ਯਹੋਵਾਹ ਹਾਂ।।</verse>
			</chapter>
			<chapter number="23">
				<verse number="1">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨੂੰ ਐਉਂ ਬੋਲ, ਜਿਹੜੇ ਯਹੋਵਾਹ ਦੇ ਪਰਬ ਹਨ, ਜੋ ਤੁਸਾਂ ਪਵਿੱਤ੍ਰ ਮੇਲੇ ਕਰਨੇ ਸੋ ਏਹ ਮੇਰੇ ਪਰਬ ਹਨ</verse>
				<verse number="3">ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਇੱਕ ਪਵਿੱਤ੍ਰ ਮੇਲਾ ਹੈ, ਤੁਸਾਂ ਉਸ ਦੇ ਵਿੱਚ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਯਹੋਵਾਹ ਦਾ ਸਬਤ ਹੈ।।</verse>
				<verse number="4">ਜਿਹੜੇ ਤੁਸਾਂ ਉਨ੍ਹਾਂ ਦਿਆਂ ਵੇਲਿਆਂ ਸਿਰ ਹੋਕਾ ਦੇਣਾ ਹੈ, ਸੋ ਯਹੋਵਾਹ ਦੇ ਪਰਬ ਅਤੇ ਪਵਿੱਤ੍ਰ ਮੇਲੇ ਏਹ ਹਨ</verse>
				<verse number="5">ਪਹਿਲੇ ਮਹੀਨੇ ਦੀ ਚੌਧਵੀਂ ਮਿਤੀ ਨੂੰ ਸੰਧਿਆ ਵੇਲੇ ਤਾਈਂ ਯਹੋਵਾਹ ਦਾ ਪਸਾਹਦਾ ਪਰਬ ਹੈ</verse>
				<verse number="6">ਅਤੇ ਉਸ ਮਹੀਨੇ ਦੀ ਪੰਧ੍ਰਵੀਂ ਮਿਤੀ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਸੱਤ ਦਿਨ ਤੋੜੀ ਤੁਸਾਂ ਪਤੀਰੀ ਰੋਟੀ ਖਾਣੀ</verse>
				<verse number="7">ਪਹਿਲੇ ਦਿਨ ਤੁਸਾਂ ਪਵਿੱਤ੍ਰ ਮੇਲਾ ਕਰਨਾ, ਉਸ ਦੇ ਵਿੱਚ ਤੁਸਾਂ ਕੋਈ ਕੰਮ ਧੰਦਾ ਨਾ ਕਰਨਾ</verse>
				<verse number="8">ਪਰ ਤੁਸਾਂ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਚੜ੍ਹਾਉਣੀ ਅਤੇ ਸੱਤਵੇਂ ਦਿਨ ਪਵਿੱਤ੍ਰ ਮੇਲਾ ਹੋਵੇ, ਉਸ ਦੇ ਵਿੱਚ ਤੁਸਾਂ ਕੋਈ ਕੰਮ ਧੰਦਾ ਨਾ ਕਰਨਾ।।</verse>
				<verse number="9">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="10">ਇਸਰਾਏਲੀਆਂ ਨਾਲ ਗੱਲ਼ ਕਰ ਅਤੇ ਐਉਂ ਓਹਨਾਂ ਨੂੰ ਆਖ ਭਈ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਜੋ ਮੈਂ ਤੁਹਾਨੂੰ ਦਿੰਦਾ ਹਾਂ ਆ ਗਏ ਹੋ ਅਤੇ ਉਸ ਦੀ ਹਾੜੀ ਭੀ ਵੱਢੋਗੇ ਤਾਂ ਤੁਸਾਂ ਆਪਣੀ ਹਾੜੀ ਦੇ ਪਹਿਲੇ ਫਲ ਤੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ</verse>
				<verse number="11">ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਸਾਹਮਣੇ ਹਿਲਾਵੇ ਭਈ ਉਹ ਤੁਹਾਡੇ ਕੋਲੋਂ ਮੰਨਿਆਂ ਜਾਏ, ਉਸ ਸਬਤ ਦੇ ਅਗਲੇ ਭਲਕ ਨੂੰ ਜਾਜਕ ਉਸ ਨੂੰ ਹਿਲਾਵੇ</verse>
				<verse number="12">ਅਤੇ ਓਸੇ ਦਿਨ ਜਿਸ ਦੇ ਵਿੱਚ ਤੁਸੀਂ ਉਸ ਪੂਲੇ ਨੂੰ ਹਿਲਾਓ ਤੁਸਾਂ ਇੱਕ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਪਹਿਲੇ ਵਰਹੇ ਦਾ ਇੱਕ ਲੇਲਾ ਚੜ੍ਹਾਉਣਾ</verse>
				<verse number="13">ਅਤੇ ਉਸ ਮੈਦੇ ਦੀ ਭੇਟ ਜੋ ਹੈ, ਸੋ ਤੇਲ ਨਾਲ ਰਲੇ ਹੋਏ ਦੋ ਦਸਵੰਧ ਮੈਦੇ ਦੇ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਇੱਕ ਦਾਖਰਸ ਦੇ ਕੁੱਪੇ ਦੀ ਚੁਥਾਈ ਉਸ ਦੀ ਪੀਣ ਦੀ ਭੇਟ ਹੋਵੇ</verse>
				<verse number="14">ਅਤੇ ਜਿਸ ਦਿਨ ਤਾਂਈ ਤੁਸੀਂ ਆਪਣੇ ਪਰਮੇਸ਼ੁਰ ਅੱਗੇ ਇੱਕ ਭੇਟ ਨਾ ਲਿਆਓ, ਉਸ ਦਿਨ ਤੋੜੀ ਤੁਸਾਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ, ਨਾ ਹਰੇ ਸਿੱਟੇ ਖਾਣੇ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ।।</verse>
				<verse number="15">ਅਤੇ ਉਸ ਸਬਤ ਦੇ ਅਗਲੇ ਭਲਕ ਤੋਂ ਉਸ ਦਿਨ ਤੋਂ ਜੋ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ ਤੁਸੀਂ ਸੱਤ ਸਬਤ ਪੂਰੇ ਗਿਣਨੇ</verse>
				<verse number="16">ਅਰਥਾਤ ਸੱਤਵੇਂ ਸਬਤ ਦੇ ਅਗਲੇ ਭਲਕ ਤਾਈਂ ਤੁਸਾਂ ਪੰਜਾਹ ਦਿਨ ਗਿਣਨੇ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਮੈਦੇ ਦੀ ਭੇਟ ਨਵੀਂ ਚੜ੍ਹਾਉਣੀ</verse>
				<verse number="17">ਤੁਸਾਂ ਆਪਣੇ ਵਸੇਬਿਆਂ ਵਿੱਚੋਂ ਦੋ ਦਸਵੰਧਾ ਦੇ ਦੋ ਹਿਲਾਉਣ ਦੀਆਂ ਰੋਟੀਆਂ ਕੱਢਣੀਆਂ, ਓਹ ਮੈਦੇ ਦੀਆਂ ਹੋਣ, ਓਹ ਖਮੀਰ ਨਾਲ ਗੁੰਨ੍ਹੀਆਂ ਜਾਣ, ਉਹ ਯਹੋਵਾਹ ਦੇ ਅੱਗੇ ਪਹਿਲਾ ਫਲ ਹੈ</verse>
				<verse number="18">ਅਤੇ ਤੁਸਾਂ ਉਨ੍ਹਾਂ ਰੋਟੀਆਂ ਦੇ ਨਾਲ ਬੱਜ ਤੋਂ ਰਹਿਤ ਪਹਿਲੇ ਵਰਹੇ ਦੇ ਸੱਤ ਲੇਲੇ ਅਤੇ ਇੱਕ ਜੁਆਨ ਬਲਦ ਅਤੇ ਦੋ ਛੱਤ੍ਰੇ ਚੜ੍ਹਾਉਣੇ। ਉਹ ਉਨ੍ਹਾਂ ਦੇ ਮੈਦੇ ਦੀਆਂ ਭੇਟਾਂ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਸਣੇ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਹੋਵੇ, ਅਰਥਾਤ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ</verse>
				<verse number="19">ਫੇਰ ਤੁਸਾਂ ਬੱਕਰਿਆਂ ਦੀ ਇੱਕ ਪੱਠ ਪਾਪ ਦੀ ਭੇਟ ਕਰਕੇ ਅਤੇ ਪਹਿਲੇ ਵਰਹੇ ਦੇ ਦੋ ਲੇਲੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਚੜ੍ਹਾਉਣੇ।</verse>
				<verse number="20">ਅਤੇ ਜਾਜਕ ਉਨ੍ਹਾਂ ਪਹਿਲੇ ਫਲ ਦੀ ਰੋਟੀ ਸਣੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਦੋਹਾਂ ਲੇਲਿਆਂ ਸਣੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਣ</verse>
				<verse number="21">ਅਤੇ ਓਸੇ ਦਿਨ ਤੁਸਾਂ ਆਪਣੇ ਲਈ ਇੱਕ ਪਵਿੱਤ੍ਰ ਮੇਲੇ ਦਾ ਹੋਕਾ ਦੇਣਾ। ਤੁਸਾਂ ਉਸ ਦੇ ਵਿੱਚ ਕੋਈ ਕੰਮ ਧੰਦਾ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਠਹਿਰੇ।।</verse>
				<verse number="22">ਅਤੇ ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਹਾੜੀ ਵੱਢੋ ਤਾਂ ਤੂੰ ਵੱਢਣ ਵੇਲੇ ਆਪਣੀ ਪੈਲੀ ਦੀਆਂ ਨੁੱਕਰਾਂ ਸਾਰੀਆਂ ਨਾ ਵੱਢੀਂ, ਨਾ ਤੂੰ ਆਪਣੀ ਹਾੜੀ ਦਾ ਕੋਈ ਸਿਲਾ ਚੁਗੀਂ। ਤੂੰ ਉਨ੍ਹਾਂ ਨੂੰ ਕੰਗਾਲ ਅਤੇ ਓਪਰੇ ਦੇ ਲਈ ਛੱਡੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="23">ਨਾਲੇ ਮੂਸਾ ਯਹੋਵਾਹ ਨਾਲ ਬੋਲਿਆ ਕਿ</verse>
				<verse number="24">ਇਸਰਾਏਲ ਦੇ ਪਰਵਾਰ ਨੂੰ ਬੋਲ ਕਿ ਸੱਤਵੇਂ ਮਹੀਨੇ ਨੂੰ, ਮਹੀਨੇ ਦੀ ਪਹਿਲੀ ਮਿਤੀ ਵਿੱਚ ਤੁਸਾਂ ਇੱਕ ਸਬਤ, ਇੱਕ ਤੁਰ੍ਹੀ ਵਜਾਉਣ ਦਾ ਸਿਮਰਨਾ, ਇੱਕ ਪਵਿੱਤ੍ਰ ਮੇਲਾ ਕਰਨ</verse>
				<verse number="25">ਤੁਸਾਂ ਉਸ ਦੇ ਵਿੱਚ ਕੋਈ ਕੰਮ ਧੰਦਾ ਨਾ ਕਰਨਾ ਪਰ ਤੁਸਾਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ।।</verse>
				<verse number="26">ਅਤੇ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="27">ਨਾਲੇ ਇਸੇ ਸੱਤਵੇਂ ਮਹੀਨੇ ਦੀ ਦਸਵੀਂ ਮਿਤੀ ਨੂੰ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਇੱਕ ਪਵਿੱਤ੍ਰ ਮੇਲਾ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ</verse>
				<verse number="28">ਅਤੇ ਤੁਸਾਂ ਉਸ ਦਿਨ ਵਿੱਚ ਕੋਈ ਕੰਮ ਨਾ ਕਰਨਾ ਕਿਉਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕਰਨ ਨੂੰ, ਇਹ ਪ੍ਰਾਸਚਿਤ ਦਾ ਦਿਨ ਹੈ</verse>
				<verse number="29">ਕਿਉਂ ਕਿ ਜਿਹੜਾ ਪ੍ਰਾਣੀ ਓਸ ਦਿਨ ਔਖ ਨਾ ਸਹਾਰੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="30">ਅਤੇ ਜਿਹੜਾ ਪ੍ਰਾਣੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸੇ ਪ੍ਰਾਣੀ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ</verse>
				<verse number="31">ਤੁਸਾਂ ਕਿਸੇ ਪ੍ਰਕਾਰ ਦਾ ਕੰਮ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਠਹਿਰੇ</verse>
				<verse number="32">ਇਹ ਤੁਹਾਨੂੰ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ। ਤੁਸੀਂ ਉਸ ਮਹੀਨੇ ਦੀ ਨੌਵੀਂ ਮਿਤੀ ਨੂੰ ਉਸ ਸੰਧਿਆ ਤੋਂ ਅਗਲੀ ਸੰਧਿਆ ਤੋੜੀ ਆਪਣੇ ਵਿਸਰਾਮ ਰੱਖਣਾ।।</verse>
				<verse number="33">ਤਾਂ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="34">ਇਸਰਾਏਲੀਆਂ ਨੂੰ ਬੋਲ ਕਿ ਇਸੇ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਡੇਰਿਆਂ ਦਾ ਪਰਬ ਹੋਵੇ</verse>
				<verse number="35">ਪਹਿਲੇ ਦਿਨ ਨੂੰ ਪਵਿੱਤ੍ਰ ਮੇਲਾ ਹੋਵੇ, ਤੁਸਾਂ ਉਸ ਦੇ ਵਿਚ ਕੋਈ ਕੰਮ ਧੰਦਾ ਨਾ ਕਰਨਾ</verse>
				<verse number="36">ਸੱਤ ਦਿਨ ਤੋੜੀ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ, ਅੱਠਵੇਂ ਦਿਨ ਤੁਹਾਡੇ ਲਈ ਪਵਿੱਤ੍ਰ ਮੇਲਾ ਹੋਵੇ, ਅਤੇ ਤੁਸਾਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ। ਇਹ ਇੱਕ ਖਾਸ ਮੇਲੇ ਦਾ ਦਿਨ ਹੈ, ਤੁਸਾਂ ਉਸ ਦੇ ਵਿਚ ਕੋਈ ਕੰਮ ਧੰਦਾ ਨਾ ਕਰਨਾ</verse>
				<verse number="37">ਜਿਹੜੇ ਤੁਸਾਂ ਪਵਿੱਤ੍ਰ ਮੇਲਿਆਂ ਦਾ ਹੋਕਾ ਦੇਣਾ ਹੈ, ਭਈ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਅਤੇ ਬਲੀ ਅਤੇ ਪੀਣ ਦੀਆਂ ਭੇਟਾਂ ਸੱਭੋ ਆਪੋ ਆਪਣਿਆਂ ਦਿਨਾਂ ਵਿੱਚ ਏਹੋ ਪਰਬ ਹਨ</verse>
				<verse number="38">ਅਤੇ ਯਹੋਵਾਹ ਦੇ ਸਬਤ ਤੋਂ ਬਿਨਾ ਆਪਣੇ ਦਾਨ ਤੋਂ ਬਿਨਾਂ ਅਤੇ ਆਪਣੀਆਂ ਸਾਰੀਆਂ ਸੁੱਖਣਾਂ ਤੋਂ ਬਿਨਾਂ ਅਤੇ ਆਪਣੀਆਂ ਸਾਰੀਆਂ ਮਰਜੀ ਦੀਆਂ ਭੇਟਾਂ ਤੋਂ ਬਿਨਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ</verse>
				<verse number="39">ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਜਿਸ ਵੇਲੇ ਤੁਸੀਂ ਦੇਸ ਦੇ ਫਲ ਨੂੰ ਇੱਕਠਾ ਕਰੋ ਤਾਂ ਤੁਸਾਂ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਇੱਕ ਪਰਬ ਰੱਖਣਾ। ਪਹਿਲਾਂ ਦਿਨ ਸਬਤ ਅਤੇ ਅੱਠਵੇਂ ਦਿਨ ਭੀ ਸਬਤ ਹੋਵੇ</verse>
				<verse number="40">ਅਤੇ ਤੁਸਾਂ ਪਹਿਲੇ ਦਿਨ ਸੋਹਣੇ ਸੋਹਣੇ ਬਿਰਛਾਂ ਦੀਆਂ ਟਾਹਣੀਆਂ ਨੂੰ ਅਰਥਾਤ ਖਜੂਰ ਦੀਆਂ ਟਾਹਣੀਆਂ ਅਤੇ ਮੋਟੇ ਬਿਰਛਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ ਮਜਨੂੰ ਲੈਣਾ ਅਤੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੋੜੀ ਅਨੰਦ ਖੁਸ਼ੀ ਕਰਨੀ</verse>
				<verse number="41">ਵਰਹੇ ਵਿੱਚ ਸੱਤ ਦਿਨ ਤੋੜੀ ਤੁਸਾਂ ਇਸ ਦਾ ਯਹੋਵਾਹ ਦੇ ਅੱਗੇ ਪਰਬ ਕਰਨ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸਾਂ ਸੱਤਵੇਂ ਦਿਨ ਵਿੱਚ ਇਸ ਨੂੰ ਰੱਖਣਾ</verse>
				<verse number="42">ਤੁਸਾਂ ਸੱਤ ਦਿਨ ਤੋੜੀ ਛੱਪਰੀਆਂ ਵਿੱਚ ਵੱਸਣਾ, ਸੱਭੇ ਜੋ ਇਸਰਾਏਲੀ ਜੰਮੇ ਹੋਏ ਹਨ, ਸੋ ਛੱਪਰੀਆਂ ਵਿੱਚ ਵੱਸਣ</verse>
				<verse number="43">ਭਈ ਤੁਹਾਡੀਆਂ ਪੀੜ੍ਹੀਆਂ ਜਾਣਨ, ਜੋ ਮੈਂ ਇਸਰਾਏਲੀਆਂ ਨੂੰ ਛੱਪਰੀਆਂ ਵਿੱਚ ਵਸਾਇਆ ਜਿਸ ਵੇਲੇ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਲਿਆਂਦਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="44">ਅਤੇ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਪਰਬਾਂ ਨੂੰ ਦੱਸ ਦਿੱਤਾ।।</verse>
			</chapter>
			<chapter number="24">
				<verse number="1">ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨੂੰ ਆਗਿਆ ਦਿਓ, ਜੋ ਉਹ ਤੇਰੇ ਕੋਲ ਚਾਨਣ ਦੇ ਲਈ ਦੀਵੇ ਦੇ ਸਦਾ ਜਗਾਉਣ ਲਈ ਨਰੋਲ ਪੀੜਿਆ ਹੋਇਆ ਤੇਲ ਲਿਆਉਣ</verse>
				<verse number="3">ਹਾਰੂਨ ਸੰਧਿਆ ਤੋਂ ਲੈਕੇ ਸਵੇਰ ਤੋੜੀ ਯਹੋਵਾਹ ਦੇ ਅੱਗੇ ਸਦਾ ਦੇ ਲਈ ਸਾਖੀ ਦੇ ਪੜਦੇ ਤੋਂ ਬਾਹਰ ਮੰਡਲੀ ਦੇ ਡੇਰੇ ਵਿੱਚ ਉਸ ਨੂੰ ਸੁਧਾਰੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ</verse>
				<verse number="4">ਉਹ ਖ਼ਾਲਿਸ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸੁਧਾਰੇ।।</verse>
				<verse number="5">ਅਤੇ ਤੂੰ ਮੈਦਾ ਲੈਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ ਇੱਕ ਰੋਟੀ ਵਿੱਚ ਦੋ ਦੋ ਦਸਵੰਧ ਹੋਣ</verse>
				<verse number="6">ਅਤੇ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤ੍ਰ ਮੇਜ ਦੇ ਉੱਤੇ ਇੱਕ ਇੱਕ ਪਾਲ ਵਿੱਚ ਛੀ ਛੀ ਧਰ ਕੇ ਦੋ ਪਾਲਾਂ ਕਰੀਂ</verse>
				<verse number="7">ਅਤੇ ਤੂੰ ਇੱਕ ਇੱਕ ਪਾਲ ਦੇ ਉੱਤੇ ਨਰੋਲ ਲੁਬਾਨ ਧਰੀਂ, ਜੋ ਉਹ ਰੋਟੀ ਦੇ ਉੱਤੇ ਸਿਮਰਨ ਲਈ, ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ</verse>
				<verse number="8">ਇੱਕ ਇੱਕ ਸਬਤ ਨੂੰ, ਉਹ ਉਸ ਨੂੰ ਯਹੋਵਾਹ ਦੇ ਅੱਗੇ ਸਦਾ ਦੇ ਲਈ ਇਸਰਾਏਲੀਆਂ ਤੋਂ ਇੱਕ ਸਦਾ ਦੇ ਨੇਮ ਦੇ ਅਨੁਸਾਰ ਲੈਕੇ ਸੁਧਾਰੇ</verse>
				<verse number="9">ਅਤੇ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਬਣੇਗੀ ਅਤੇ ਓਹ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਗੇ ਕਿਉਂ ਜੋ ਉਹ ਉਸ ਦੇ ਲਈ ਇੱਕ ਸਦਾ ਦੀ ਬਿਧੀ ਕਰਕੇ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ।।</verse>
				<verse number="10">ਅਤੇ ਇੱਕ ਇਸਰਾਏਲੀ ਤੀਵੀਂ ਦਾ ਪੁੱਤ੍ਰ ਜਿਸ ਦਾ ਪਿਓ ਮਿਸਰੀ ਸੀ ਸੋ ਇਸਰਾਏਲੀਆਂ ਨਾਲ ਨਿੱਕਲ ਗਿਆ ਸੀ ਅਤੇ ਇਹ ਇਸਰਾਏਲਣ ਦਾ ਪੁੱਤ੍ਰ ਅਤੇ ਕੋਈ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਦੇ ਸਨ</verse>
				<verse number="11">ਅਤੇ ਉਸ ਇਸਰਾਏਲਣ ਦਾ ਪੁੱਤ੍ਰ ਯਹੋਵਾਹ ਦੇ ਨਾਮ ਦਾ ਦੁਰਬਚਨ ਬੋਲਿਆ ਅਤੇ ਕੁਫ਼ਰ ਬਕਿਆ ਅਤੇ ਓਹ ਉਸ ਨੂੰ ਮੂਸਾ ਦੇ ਕੋਲ ਲੈ ਆਏ ਅਤੇ ਉਸ ਦੀ ਮਾਂ ਦਾ ਨਾਉਂ ਸਲੂਮੀਥ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ</verse>
				<verse number="12">ਅਤੇ ਉਨ੍ਹਾਂ ਨੇ ਉਸ ਨੂੰ ਬੰਨ੍ਹ ਰੱਖਿਆ, ਭਈ ਵੇਖੀਏ ਯਹੋਵਾਹ ਸਾਨੂੰ ਕੀ ਸਲਾਹ ਦੱਸੇ।।</verse>
				<verse number="13">ਅਤੇ ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="14">ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਓ ਅਤੇ ਜਿਨ੍ਹਾਂ ਨੇ ਸੁਣਿਆ ਓਹ ਆਪਣੇ ਹੱਥ ਉਸ ਦੇ ਸਿਰ ਉੱਤੇ ਧਰਨ ਅਤੇ ਸਾਰੀ ਮੰਡਲੀ ਉਸ ਨੂੰ ਵੱਟਿਆਂ ਨਾਲ ਮਾਰ ਸੁੱਟੇ</verse>
				<verse number="15">ਅਤੇ ਤੂੰ ਇਸਰਾਏਲੀਆਂ ਨੂੰ ਬੋਲ ਕਿ ਜਿਹੜਾ ਆਪਣੇ ਪਰਮੇਸ਼ੁਰ ਨੂੰ ਗਾਲਾਂ ਕੱਢੇ ਸੋ ਆਪਣੇ ਪਾਪ ਦਾ ਆਪ ਹੀ ਜੁੰਮਾ ਚੁੱਕੇ</verse>
				<verse number="16">ਅਤੇ ਜਿਹੜਾ ਯਹੋਵਾਹ ਦੇ ਨਾਮ ਨੂੰ ਦੁਰਬਚਨ ਬੋਲੇ ਸੋ ਜਰੂਰ ਵੱਢਿਆ ਜਾਵੇ ਅਤੇ ਸਾਰੀ ਮੰਡਲੀ ਉਸ ਨੂੰ ਨਿਸੰਗ ਵੱਟਿਆਂ ਨਾਲ ਮਾਰ ਸੁੱਟੇ, ਭਾਵੇਂ ਓਪਰਾ, ਭਾਵੇਂ ਉਹ ਜੋ ਦੇਸ ਵਿੱਚ ਜੰਮਿਆਂ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦਾ ਦੂਰਬਚਨ ਬੋਲੇ, ਸੋ ਵੱਢਿਆ ਜਾਵੇ।।</verse>
				<verse number="17">ਅਤੇ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ ਸੋ ਜਰੂਰ ਵੱਢਿਆ ਜਾਵੇ</verse>
				<verse number="18">ਅਤੇ ਜਿਹੜਾ ਕਿਸੇ ਪਸੂ ਨੂੰ ਮਾਰ ਸਿੱਟੇ ਸੋ ਉਸ ਨੂੰ ਪਸੂ ਦਾ ਪਸੂ ਉਸ ਦਾ ਵੱਟਾ ਦੇਵੇ</verse>
				<verse number="19">ਅਤੇ ਜੇ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਬੱਜ ਲਾਵੇ, ਜਿਹਾ ਉਸ ਨੇ ਕੀਤਾ ਤਿਹਾ ਹੀ ਉਸ ਨੂੰ ਕੀਤਾ ਜਾਵੇ</verse>
				<verse number="20">ਫੱਟ ਦਾ ਫੱਟ, ਅੱਖ ਦੀ ਅੱਖ, ਦੰਦ ਦਾ ਦੰਦ, ਜਿਹਾ ਉਸ ਨੇ ਕਿਸੇ ਮਨੁੱਖ ਨੂੰ ਬੱਜ ਲਾਈ ਤਿਹਾ ਹੀ ਉਸ ਨੂੰ ਕੀਤਾ ਜਾਵੇ</verse>
				<verse number="21">ਅਤੇ ਜਿਹੜਾ ਕਿਸੇ ਪਸੂ ਨੂੰ ਵੱਢ ਸੁੱਟੇ ਉਹ ਉਸ ਦਾ ਵੱਟਾ ਦੇਵੇ ਅਤੇ ਜਿਹੜਾ ਕਿਸੇ ਮਨੁੱਖ ਨੂੰ ਵੱਢ ਸੁੱਟੇ ਉਹ ਵੱਢਿਆ ਜਾਵੇ</verse>
				<verse number="22">ਤੁਸਾਂ ਇੱਕ ਪਰਕਾਰ ਦਾ ਨਿਆਉਂ, ਭਾਵੇਂ ਓਪਰੇ ਦੇ ਲਈ, ਭਾਵੇਂ ਆਪਣੇ ਦੇਸ ਦੇ ਕਿਸੇ ਦੇ ਲਈ, ਕਰਨਾ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="23">ਅਤੇ ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਉਣ ਲਈ, ਅਤੇ ਉਸ ਨੂੰ ਵੱਟਿਆਂ ਨਾਲ ਮਾਰ ਸੁੱਟਣ ਲਈ, ਮੂਸਾ ਨੇ ਇਸਰਾਏਲੀਆਂ ਨੂੰ ਆਖਿਆ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਤਿਹਾ ਹੀ ਇਸਰਾਏਲੀਆਂ ਨੇ ਕੀਤਾ।।</verse>
			</chapter>
			<chapter number="25">
				<verse number="1">ਫੇਰ ਯਹੋਵਾਹ ਮੂਸਾ ਨੂੰ ਸੀਨਾ ਦੇ ਪਹਾੜ ਵਿੱਚ ਬੋਲਿਆ ਕਿ</verse>
				<verse number="2">ਇਸਰਾਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ, ਜਾਂ ਤੁਸੀਂ ਉਸ ਦੇਸ ਵਿੱਚ ਆ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂਤਾਂ ਉਹ ਦੇਸ ਯਹੋਵਾਹ ਦੇ ਅੱਗੇ ਇੱਕ ਸਬਤ ਰੱਖੇ</verse>
				<verse number="3">ਛੇ ਵਰਹੇ ਤੈਂ ਆਪਣੀ ਪੈਲੀ ਬੀਜਣੀ ਅਤੇ ਛੇ ਵਰਹੇ ਤੂੰ ਆਪਣੀਆਂ ਦਾਖਾਂ ਦੀ ਬਾਗਵਾਨੀ ਕਰੀਂ ਅਤੇ ਉਸ ਦੇ ਫਲਾਂ ਨੂੰ ਸਾਂਭੀਂ</verse>
				<verse number="4">ਪਰ ਸੱਤਵੇਂ ਵਰਹੇ ਵਿੱਚ ਧਰਤੀ ਦੇ ਵਿਸਰਾਮ ਦਾ ਸਬਤ ਹੋਵੇਗਾ, ਯਹੋਵਾਹ ਦੇ ਅੱਗੇ ਇੱਕ ਸਬਤ। ਤੂੰ ਨਾ ਆਪਣੀ ਪੈਲੀ ਬੀਜੀਂ, ਨਾ ਆਪਣੇ ਦਾਖਾਂ ਦੀ ਬਾਗਵਾਨੀ ਕਰੀਂ</verse>
				<verse number="5">ਜਿਹੜੀ ਤੇਰੀ ਹਾੜੀ ਆਪੇ ਹੀ ਉੱਗ ਪਵੇ ਉਸ ਨੂੰ ਤੂੰ ਨਾ ਵੱਢੀ, ਨਾ ਆਪਣਿਆ ਵੇਹਲਿਆਂ ਬਾਗਾਂ ਵਿੱਚੋਂ ਦਾਖਾਂ ਤੋਂੜੀਂ ਕਿਉਂ ਜੋ ਉਹ ਧਰਤੀ ਦੇ ਲਈ ਵਿਸਰਾਮ ਦਾ ਵਰਹਾ ਹੈ</verse>
				<verse number="6">ਅਤੇ ਧਰਤੀ ਦਾ ਸਬਤ ਤੁਹਾਡੇ ਲਈ ਭੋਜਨ ਹੋਵੇਗਾ, ਤੇਰੇ ਲਈ, ਤੇਰੇ ਟਹਿਲੀਏ ਦੇ ਲਈ, ਤੇਰੇ ਟਹਿਲਣ ਦੇ ਲਈ, ਅਤੇ ਤੇਰੇ ਮਜੂਰ ਦੇ ਲਈ ਅਤੇ ਓਪਰੇ ਦੇ ਲਈ, ਜੋ ਤੇਰੇ ਨਾਲ ਵੱਸਦਾ ਹੈ</verse>
				<verse number="7">ਅਤੇ ਤੇਰੇ ਡੰਗਰਾਂ ਦੇ ਲਈ ਅਤੇ ਉਨ੍ਹਾਂ ਜਾਨਵਰਾਂ ਦੇ ਲਈ, ਜੋ ਤੇਰੇ ਦੇਸ ਵਿੱਚ ਹਨ ਉਸ ਦਾ ਸਾਰਾ ਵਾਧੁ ਭੋਜਨ ਹੋਵੇਗਾ।।</verse>
				<verse number="8">ਅਤੇ ਤੈਂ ਵਰਿਹਾਂ ਦੇ ਸੱਤ ਸਬਤ ਗਿਣਨੇਂ, ਅਰਥਾਤ ਸੱਤੇ ਸੱਤ ਵਰਹੇ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਵਰਿਹਾਂ ਦਾ ਵੇਲਾ ਸੋ ਤੇਰੇ ਲਈ ਉਣੰਜਾ ਵਰਹੇ ਹੋਣ</verse>
				<verse number="9">ਤਾਂ ਤੂੰ ਅਨੰਦ ਦੀ ਤੁਰੀ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਸੁਣਾਵੀ, ਅਰਥਾਤ ਪ੍ਰਾਸਚਿਤ ਦੇ ਦਿਨ ਨੂੰ ਆਪਣੇ ਸਾਰੇ ਦੇਸ ਵਿੱਚ ਤੁਸਾਂ ਤੁਰਹੀ ਸੁਣਾਉਣੀ</verse>
				<verse number="10">ਅਤੇ ਤੁਸਾਂ ਪੰਜਾਹਵੇਂ ਵਰਹੇ ਨੂੰ ਪਵਿੱਤ੍ਰ ਰੱਖਣਾ ਅਤੇ ਦੇਸ ਦਿਆ ਸਾਰਿਆ ਵਾਸੀਆਂ ਦੇ ਲਈ ਛੁਟਕਾਰੇ ਦਾ ਹੋਕਾ ਦੇਣਾ ਇਹ ਤੁਹਾਡੇ ਲਈ ਅਨੰਦ ਹੋਵੇਗਾ ਅਤੇ ਤੁਸਾਂ ਆਪੋ ਆਪਣੀ ਪੱਤੀ ਵਿੱਚ ਮੁੜ ਜਾਣਾ ਅਤੇ ਤੁਸਾਂ ਆਪੋ ਆਪਣੇ ਟੱਬਰਾ ਵਿੱਚ ਮੁੜ ਜਾਣਾ</verse>
				<verse number="11">ਉਹ ਪੰਜਾਹਵਾ ਵਰਹਾ ਤੁਹਾਡੇ ਲਈ ਅਨੰਦ ਦਾ ਹੋਵੇਗਾ, ਤੁਸਾਂ ਨਾ ਬੀਜਣਾ, ਨਾ ਉਸ ਦੇ ਵਿੱਚ ਜਿਹੜਾ ਆਪੇ ਉੱਗ ਪਵੇ ਵੱਢਣਾ, ਨਾ ਉਸ ਦੇ ਵਿੱਚ ਆਪਣੇ ਵੇਹਲੇ ਬਾਗ ਦੀਆਂ ਦਾਖਾਂ ਤੋਂੜਨੀਆਂ</verse>
				<verse number="12">ਕਿਉਂ ਜੋ ਉਹ ਅਨੰਦ ਦਾ ਹੈ, ਉਹ ਤੁਹਾਡੇ ਲਈ ਪਵਿੱਤ੍ਰ ਹੋਵੇ। ਤੁਸਾਂ ਉਸ ਦਾ ਵਾਧੁ ਪੈਲੀ ਵਿੱਚੋਂ ਖਾਣਾ</verse>
				<verse number="13">ਏਸ ਅਨੰਦ ਦੇ ਵਰਹੇ ਵਿੱਚ ਤੁਸਾਂ ਸਭਨਾਂ ਆਪੋ ਆਪਣੀ ਪੱਤੀ ਵਿੱਚ ਮੁੜ ਜਾਣਾ</verse>
				<verse number="14">ਅਤੇ ਜੇ ਤੂੰ ਆਪਣੇ ਗਵਾਂਢੀ ਪਾਸ ਕੁਝ ਵੇਚੇਂ ਯਾਂ ਆਪਣੇ ਗਵਾਂਢੀ ਦੇ ਹੱਥੋਂ ਕੁਝ ਮੁਲ ਲਵੇਂ ਤਾਂ ਤੁਸਾਂ ਇਕ ਦੂਜੇ ਨੂੰ ਦੁਖ ਨਾ ਦੇਣਾ</verse>
				<verse number="15">ਅਨੰਦ ਦੇ ਪਿੱਛੋਂ ਜਿੰਨੇ ਵਰਹੇ ਹਨ ਉਨ੍ਹਾਂ ਦੇ ਅਨੁਸਾਰ ਤੁਸਾਂ ਆਪਣੇ ਗਵਾਂਢੀ ਤੋਂ ਮੁਲ ਲੈਣਾ ਅਤੇ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਹੱਥ ਵੇਚ ਲਵੇ</verse>
				<verse number="16">ਵਰਿਹਾਂ ਦੇ ਵਧਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਵਧਾਵੀਂ ਅਤੇ ਵਰਿਹਾਂ ਦੇ ਘਟਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਕੋਲ ਵੇਚ ਲੈਂਦਾ ਹੈ</verse>
				<verse number="17">ਸੋ ਤੁਸਾਂ ਇੱਕ ਦੂਜੇ ਨੂੰ ਦੁਖ ਨਾ ਦੇਣਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀ ਕਿਉ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="18">ਸੋ ਤੁਸਾਂ ਮੇਰੀਆਂ ਬਿਧਾਂ ਪੂਰੀਆਂ ਕਰਨਾ, ਅਤੇ ਮੇਰਿਆਂ ਨਿਆਵਾਂ ਨੂੰ ਮੰਨਕੇ ਪੂਰਿਆਂ ਕਰਨਾ, ਫਿਰ ਤੁਸੀਂ ਦੇਸ ਵਿੱਚ ਸੁਖ ਸਾਂਦ ਨਾਲ ਰਹੋਗੇ</verse>
				<verse number="19">ਅਤੇ ਉਹ ਦੇਸ ਆਪਣਾ ਫਲ ਉਗਾਵੇਗਾ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ ਵਿੱਚ ਸੁਖ ਸਾਂਦ ਨਾਲ ਰਹੋਗੇ</verse>
				<verse number="20">ਅਤੇ ਜੇ ਕਦੀ ਤੁਸੀਂ ਆਖੋ ਭਈ ਸੱਤਵੇਂ ਵਰਿਹੇ ਨੂੰ ਅਸੀਂ ਕੀ ਖਾਵਾਂਗੇ, ਵੇਖੋ, ਅਸੀਂ ਬੀਜਾਂਗੇ ਨਹੀਂ, ਨਾ ਅਸੀਂ ਅੰਨ ਸਾਂਭਾਂਗੇ</verse>
				<verse number="21">ਤਦ ਮੈਂ ਤੁਹਾਡੇ ਉੱਤੇ ਛੇਵੇਂ ਵਰਹੇ ਵਿੱਚ ਵਰ ਪਾਵਾਂਗਾ ਅਤੇ ਉਹ ਤਿਨਾਂ ਵਰਿਹਾਂ ਦੇ ਲਈ ਫਲ ਉਗਾਵੇਗਾ</verse>
				<verse number="22">ਅਤੇ ਤੁਸਾਂ ਅੱਠਵੇਂ ਵਰਹੇ ਵਿੱਚ ਬੀਜਣਾ ਅਤੇ ਨੌਵੇਂ ਵਰਹੇ ਤੀਕੁਰ ਅਜੇ ਪਹਿਲੇ ਹੀ ਫਲ ਖਾਂਦੇ ਹੋਵੋਗੇ । ਜਦ ਤੋੜੀ ਉਸ ਦੇ ਫਲ ਨਾ ਆਉਣ ਤਦ ਤੋੜੀ ਤੁਸੀਂ ਪੁਰਾਣੇ ਤੋਂ ਖਾਂਦੇ ਰਹੋਗੇ</verse>
				<verse number="23">ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਕਿਉਂ ਜੋ ਤੁਸੀਂ ਓਪਰੇ ਅਤੇ ਪਰਾਹੁਣੇ ਮੇਰੇ ਕੋਲ ਹੋ</verse>
				<verse number="24">ਅਤੇ ਤੁਹਾਡੀ ਪੱਤੀ ਦੀ ਸਾਰੀ ਧਰਤੀ ਵਿੱਚ ਤੁਸਾਂ ਧਰਤੀ ਦਾ ਮੁੜਾਉਣਾ ਮੰਨ ਲੈਣਾ।।</verse>
				<verse number="25">ਜੇ ਕਦੀ ਤੇਰਾ ਭਰਾ ਕੰਗਾਲ ਬਣ ਜਾਏ ਅਤੇ ਆਪਣੀ ਪੱਤੀ ਤੋਂ ਕੁਝ ਵੇਚ ਸੁੱਟੀ ਹੋਵੇ ਅਤੇ ਜੇ ਕਦੀ ਉਸ ਦਿਆਂ ਸਾਕਾਂ ਵਿੱਚੋਂ ਕੋਈ ਜਣਾ ਉਸ ਨੂੰ ਮੁੜਾਉਣ ਆਵੇ ਅਤੇ ਜੋ ਉਸ ਦੇ ਭਰਾ ਨੇ ਵੇਚ ਸੁੱਟੀ ਤਾਂ ਉਸ ਨੂੰ ਜਰੂਰ ਮੋੜ ਲਵੇ</verse>
				<verse number="26">ਅਤੇ ਜੇ ਉਸ ਜਣੇ ਦਾ ਕੋਈ ਮੁੜਾਉਣ ਵਾਲਾ ਨਾ ਹੋਵੇ ਅਤੇ ਉਹ ਆਪ ਉਸ ਨੂੰ ਮੋੜਣ ਜੋਗਾ ਬਣੇ</verse>
				<verse number="27">ਤਦ ਉਹ ਉਸ ਦੇ ਵੇਚਣ ਦੇ ਵੇਲੇ ਤੋਂ ਜਿਤਨੇ ਵਰਹੇ ਬੀਤੇ ਗਿਣ ਲਵੇ ਅਤੇ ਜਿਸ ਦੇ ਕੋਲ ਉਸ ਨੇ ਵੇਚੀ ਸੀ ਉਸ ਜਣੇ ਨੂੰ ਉਤਨਾ ਵਾਧੂ ਦੇ ਦੇਵੇ ਭਈ ਉਹ ਆਪਣੀ ਪੱਤੀ ਵਿੱਚ ਫੇਰ ਮੁੜ ਆਵੇ</verse>
				<verse number="28">ਪਰ ਜੇ ਕਦੀ ਉਹ ਉਸ ਨੂੰ ਮੋੜਨ ਜੋਗਾ ਨਹੀਂ ਹੈ ਤਾਂ ਜੋ ਵੇਚੀ ਹੋਈ ਹੈ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਅਨੰਦ ਦੇ ਵਰਹੇ ਤੋੜੀ ਰਹੇਗੀ ਅਤੇ ਅਨੰਦ ਦੇ ਵਿੱਚ ਉਹ ਛੁੱਟ ਜਾਏਗੀ ਅਤੇ ਉਸ ਦੀ ਪੱਤੀ ਉਸ ਨੂੰ ਮਿਲ ਜਾਏਗੀ</verse>
				<verse number="29">ਅਤੇ ਜੇ ਕੋਈ ਮਨੁੱਖ ਕਿਸ ਪੱਕੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਦੇ ਵੇਚਣ ਦੇ ਪਿੱਛੋਂ ਇੱਕ ਪੂਰੇ ਵਰਹੇ ਤੋੜੀ ਉਸ ਨੂੰ ਮੋੜ ਸੱਕੇਗਾ, ਇੱਕ ਪੂਰੇ ਵਰਹੇ ਤੱਕ ਉਸ ਨੂੰ ਨਿਸੰਗ ਮੋੜ ਲਵੇ</verse>
				<verse number="30">ਅਤੇ ਜੇ ਕਦੀ ਉਹ ਇੱਕ ਪੂਰੇ ਵਰਹੇ ਦੇ ਵੇਲੇ ਤਾਈਂ ਉਹ ਮੋੜਿਆ ਨਾ ਜਾਏ ਤਦ ਉਹ ਘਰ ਜੋ ਪੱਕੇ ਸ਼ਹਿਰ ਵਿੱਚ ਹੈ ਜਿਸ ਨੇ ਮੁੱਲ ਲਿਆ ਹੈ ਉਸੇ ਦਾ ਉਸ ਦੀਆਂ ਪੀੜ੍ਹੀਆਂ ਤੋੜੀ ਠਹਿਰਾਇਆ ਜਾਵੇ, ਉਹ ਅਨੰਦ ਦੇ ਵਿੱਚ ਛੱਡਿਆ ਨਾ ਜਾਵੇ</verse>
				<verse number="31">ਪਰ ਉਨ੍ਹਾਂ ਪਿੰਡਾਂ ਦੇ ਘਰ ਜਿਨ੍ਹਾਂ ਦੇ ਕੋਈ ਧੂੜ ਕੋਟ ਨਹੀਂ, ਓਹ ਧਰਤੀ ਦੀਆਂ ਪੈਲੀਆਂ ਦੇ ਸਮਾਨ ਸਮਝੇ ਜਾਣਗੇ, ਓਹ ਮੋੜਨ ਜੋਗੇ ਹਨ, ਓਹ ਅਨੰਦ ਵਿੱਚ ਛੁੱਟ ਜਾਣ</verse>
				<verse number="32">ਤਾਂ ਭੀ ਲੇਵੀਆਂ ਦੇ ਸ਼ਹਿਰ ਅਤੇ ਉਨ੍ਹਾਂ ਦੀਆਂ ਪੱਤੀਆਂ ਦੇ ਸ਼ਹਿਰਾਂ ਦੇ ਘਰ ਸੋ ਲੇਵੀ ਭਾਵੇਂ ਕਿਸੇ ਵੇਲੇ ਮੋੜ ਲੈਣ</verse>
				<verse number="33">ਅਤੇ ਜੇ ਕੋਈ ਮਨੁੱਖ ਲੇਵੀਆਂ ਕੋਲੋਂ ਮੁੱਲ ਲਵੇ ਤਾਂ ਉਹ ਘਰ ਜੋ ਵੇਚਿਆ ਹੋਵੇ ਅਤੇ ਉਸ ਦੀ ਪੱਤੀ ਦਾ ਸ਼ਹਿਰ ਸੋ ਅਨੰਦ ਦੇ ਵਰਹੇ ਵਿੱਚ ਛੁੱਟ ਜਾਣਗੇ, ਕਿਉਂ ਜੋ ਇਸਰਾਏਲੀਆਂ ਵਿੱਚ ਲੇਵੀਆਂ ਦੇ ਸ਼ਹਿਰਾਂ ਦੇ ਘਰ ਉਨ੍ਹਾਂ ਦੀ ਪੱਤੀ ਹੈ</verse>
				<verse number="34">ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀ ਸ਼ਾਮਲਾਤ ਸੋ ਵੇਚੀ ਨਾ ਜਾਏ ਕਿਉਂ ਜੋ ਉਹ ਉਨ੍ਹਾਂ ਦੀ ਸਦਾ ਦੀ ਪੱਤੀ ਹੈ।।</verse>
				<verse number="35">ਅਤੇ ਜੇ ਕਦੀ ਤੇਰਾ ਭਰਾ ਕੰਗਾਲ ਬਣ ਗਿਆ ਹੋਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਦੀ ਸਮ੍ਹਾਲ ਰੱਖੀਂ, ਹਾਂ, ਓਪਰੇ ਅਤੇ ਪਰਾਹੁਣੇ ਵਾਂਙੁ ਉਹ ਤੇਰੇ ਨਾਲ ਵੱਸੇ</verse>
				<verse number="36">ਉਸ ਤੋਂ ਤੂੰ ਵਿਆਜ ਵੱਟਾ ਨਾ ਲਵੀ ਪਰ ਆਪਣੇ ਪਰਮੇਸ਼ੁਰ ਤੋਂ ਡਰੀ ਭਈ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ</verse>
				<verse number="37">ਤੂੰ ਉਸ ਨੂੰ ਆਪਣੀ ਰੋਕੜ ਵਿਆਜ ਕਰਕੇ ਨਾ ਦੇਵੀਂ, ਨਾ ਖੱਟੀ ਖੱਟ ਕੇ ਉਸ ਨੂੰ ਭੋਜਨ ਖੁਵਾਵੀਂ</verse>
				<verse number="38">ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਕਨਾਨ ਦਾ ਦੇਸ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸੋਂ ਲਿਆਇਆ।।</verse>
				<verse number="39">ਅਤੇ ਜੇ ਤੇਰਾ ਭਰਾ ਤੇਰੇ ਕੋਲੋਂ ਕੰਗਾਲ ਹੋ ਜਾਏ ਅਤੇ ਤੇਰੇ ਪਾਸ ਵਿੱਕ ਜਾਏ ਤਾਂ ਤੂੰ ਉਸ ਕੋਲੋਂ ਦਾਸ ਜਿਹੀ ਟਹਿਲ ਨਾ ਕਰਵਾਵੀਂ</verse>
				<verse number="40">ਪਰ ਉਹ ਤੇਰੇ ਕੋਲ ਮਜੂਰ ਜਿਹਾ, ਅਤੇ ਪਰਾਹੁਣੇ ਜਿਹਾ ਰਹੇ ਅਤੇ ਅਨੰਦ ਦੇ ਵਰਹੇ ਤਾਈਂ ਤੇਰੀ ਟਹਿਲ ਕਰੇ</verse>
				<verse number="41">ਅਤੇ ਫੇਰ ਤੇਰੇ ਕੋਲੋਂ ਉਹ ਛੁੱਟ ਜਾਏ, ਨਾਲੇ ਉਹ, ਨਾਲੇ ਉਸ ਦੇ ਬਾਲ ਬੱਚੇ ਅਤੇ ਆਪਣੇ ਟੱਬਰ ਵੱਲ ਮੁੜ ਜਾਏ ਅਤੇ ਆਪਣੇ ਪਿਉ ਦਾਦਿਆਂ ਦੀ ਪੱਤੀ ਵੱਲ ਮੁੜ ਜਾਏ</verse>
				<verse number="42">ਕਿਉਂ ਜੋ ਓਹ ਮੇਰੇ ਟਹਿਲੀਏ ਹਨ ਜੋ ਮੈਂ ਮਿਸਰ ਦੇ ਦੇਸੋਂ ਕੱਢ ਲਿਆਂਦੇ, ਓਹ ਦਾਸਾਂ ਵਰਗੇ ਵੇਚੇ ਨਾ ਜਾਣ</verse>
				<verse number="43">ਤੂੰ ਉਨ੍ਹਾਂ ਦੇ ਨਾਲ ਅਨ੍ਹੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀ</verse>
				<verse number="44">ਤੇਰੇ ਦਾਸ ਅਤੇ ਤੇਰੀਆਂ ਦਾਸੀਆਂ ਜੋ ਤੇਰੇ ਕੋਲ ਹੋਣ ਸੋ ਉਨ੍ਹਾਂ ਵਿੱਚੋਂ ਬਣਨ ਜੋ ਤੁਹਾਡੇ ਆਲੇ ਦੁਆਲੇ ਹਨ, ਉਨ੍ਹਾਂ ਕੋਲੋਂ ਤੁਸੀਂ ਦਾਸ ਅਤੇ ਦਾਸੀਆਂ ਮੁੱਲ ਲਵੋ</verse>
				<verse number="45">ਨਾਲੇ ਉਨ੍ਹਾਂ ਓਪਰਿਆਂ ਦੀ ਸੰਤਾਨ ਤੋਂ ਜੋ ਤੁਹਾਡੇ ਵਿੱਚ ਵੱਸਦੇ ਹਨ, ਉਨ੍ਹਾਂ ਤੋਂ ਅਤੇ ਉਨ੍ਹਾਂ ਦੇ ਟੱਬਰਾਂ ਤੋਂ ਜੋ ਤੁਹਾਡੇ ਨਾਲ ਹਨ ਜਿਹੜੇ ਤੁਹਾਡੇ ਦੇਸ ਵਿੱਚ ਉਨ੍ਹਾਂ ਨੂੰ ਜੰਮੇ, ਤੁਸੀਂ ਮੁੱਲ ਲਵੋ ਅਤੇ ਓਹ ਤੁਹਾਡੇ ਅਧਿਕਾਰ ਰਹਿਣ</verse>
				<verse number="46">ਅਤੇ ਤੁਸੀਂ ਉਨ੍ਹਾਂ ਨੂੰ ਪੱਤੀ ਕਰਕੇ ਆਪਣੇ ਪਰਵਾਰ ਦੇ ਲਈ ਪੱਤੀ ਦੇ ਸਮਾਨ ਛੱਡੋ, ਓਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਆਪਣੇ ਭਰਾਵਾਂ ਇਸਰਾਏਲੀਆਂ ਦੇ ਉੱਤੇ ਤੁਸਾਂ ਇੱਕ ਦੂਜੇ ਨਾਲ ਅਨ੍ਹੇਰ ਨਾ ਕਰਨਾ।।</verse>
				<verse number="47">ਅਤੇ ਜੇ ਕੋਈ ਪਰਾਹੁਣਾ ਯਾ ਓਪਰਾ ਤੇਰੇ ਨਾਲ ਜੋ ਹੈ ਧਨਵਾਨ ਹੋ ਜਾਏ ਅਤੇ ਤੇਰਾ ਭਰਾ ਜੋ ਉਸ ਦੇ ਨਾਲ ਹੈ ਕੰਗਾਲ ਬਣ ਜਾਏ ਅਤੇ ਆਪਣੇ ਆਪ ਨੂੰ ਉਸ ਓਪਰੇ ਯਾ ਪਰਾਹੁਣੇ ਦੇ ਪਾਸ ਵੇਚ ਸੁੱਟੇ ਯਾ ਉਸ ਓਪਰੇ ਦੇ ਟੱਬਰ ਕੋਲ</verse>
				<verse number="48">ਤਾਂ ਉਸ ਦੇ ਵੇਚਣ ਦੇ ਪਿੱਛੋਂ ਉਸ ਦਾ ਮੋੜਨਾ ਭੀ ਹੋ ਸੱਕੇਗਾ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਮੋੜ ਲਵੇ</verse>
				<verse number="49">ਉਸ ਦਾ ਚਾਚਾ ਯਾ ਉਸ ਦੇ ਚਾਚੇ ਦਾ ਪੁੱਤ੍ਰ ਉਸ ਨੂੰ ਮੋੜ ਲਵੇ ਯਾਂ ਕੋਈ ਜੋ ਉਸ ਦੇ ਟੱਬਰ ਦੇ ਸਾਕਾਂ ਵਿੱਚੋਂ ਉਸ ਨੂੰ ਮੋੜ ਲਵੇ ਯਾਂ ਜਦ ਆਪ ਮੋੜਾਉਣ ਜੋਗਾ ਹੋਵੇ ਤਾਂ ਉਹ ਆਪ ਮੁੜਾ ਲਵੇ</verse>
				<verse number="50">ਅਤੇ ਉਹ ਮੁੱਲ ਲੈਣ ਵਾਲੇ ਦੇ ਨਾਲ ਉਸ ਵਰਹੇ ਤੋਂ ਜੋ ਉਹ ਉਸ ਦੇ ਕੋਲ ਵੇਚਿਆ ਗਿਆ ਸੀ ਅਨੰਦ ਦੇ ਵਰਹੇ ਤਾਈਂ ਲੇਖਾਂ ਕਰੇ ਅਤੇ ਉਨ੍ਹਾਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਸ ਦੇ ਵੇਚਣ ਦਾ ਮੁੱਲ ਠਹਿਰਾਵੇ ਮਜੂਰ ਦੇ ਵੇਲੇ ਦੇ ਅਨੁਸਾਰ ਸੋਈ ਉਸ ਦੇ ਨਾਲ ਹੋਵੇ</verse>
				<verse number="51">ਜੇ ਕਦੀ ਅਜੇ ਬਹੁਤ ਵਰਹੇ ਰਹਿੰਦੇ ਹੋਣ ਤਾਂ ਉਹ ਆਪਣੇ ਮੁੜਾਉਣ ਦਾ ਮੁੱਲ ਉਸ ਰੋਕੜ ਵਿੱਚੋਂ ਜਿਸ ਉੱਪਰ ਉਹ ਵੇਚਿਆ ਗਿਆ ਸੀ ਉਨ੍ਹਾਂ ਵਰਿਹਾਂ ਦੇ ਅਨੁਸਾਰ ਉਹ ਮੋੜ ਦੇਵੇ</verse>
				<verse number="52">ਅਤੇ ਜੇ ਅਨੰਦ ਦੇ ਵਰਹੇ ਤੀਕੁਰ ਥੋੜੇ ਵਰਹੇ ਰਹਿੰਦੇ ਹੋਣ ਤਾਂ ਉਹ ਉਸ ਦੇ ਨਾਲ ਲੇਖਾ ਕਰੇ ਅਤੇ ਆਪਣੇ ਮੁੜਾਉਣ ਦਾ ਮੁੱਲ ਆਪਣਿਆਂ ਉਨ੍ਹਾਂ ਵਰਿਹਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ</verse>
				<verse number="53">ਅਤੇ ਉਹ ਵਰਹੇ ਦੇ ਠਹਿਰਾਏ ਹੋਏ ਮਜੂਰ ਵਰਗਾ ਉਸ ਦੇ ਨਾਲ ਰਹੇ ਅਤੇ ਉਹ ਤੇਰੇ ਵੇਖਣ ਵਿੱਚ ਉਸ ਦੇ ਨਾਲ ਅਨ੍ਹੇਰ ਨਾ ਕਰੇ</verse>
				<verse number="54">ਅਤੇ ਜੇ ਕਦੀ ਉਹ ਇਨ੍ਹਾਂ ਵਰਿਹਾਂ ਵਿੱਚ ਮੋੜਿਆ ਨਾ ਜਾਏ ਤਾਂ ਉਹ ਅਨੰਦ ਦੇ ਵਰਹੇ ਵਿੱਚ ਛੁੱਟ ਜਾਵੇ, ਨਾਲੇ ਉਹ, ਨਾਲ ਉਸ ਦੇ ਬਾਲ ਬੱਚੇ</verse>
				<verse number="55">ਕਿਉਂ ਜੋ ਇਸਰਾਏਲੀ ਮੇਰੇ ਟਹਿਲੀਏ ਹਨ। ਓਹ ਮੇਰੇ ਟਹਿਲੀਏ ਹਨ ਜਿਨ੍ਹਾਂ ਨੂੰ ਮੈਂ ਮਿਸਰ ਦੇ ਦੇਸੋਂ ਕੱਢ ਲਿਆਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
			</chapter>
			<chapter number="26">
				<verse number="1">ਤੁਸਾਂ ਆਪਣੇ ਲਈ ਕੋਈ ਠਾਕੁਰ ਨਾ ਬਣਾਉਣਾ, ਨਾ ਆਪਣੇ ਲਈ ਕੋਈ ਉੱਕਰੀ ਹੋਈ ਕੋਈ ਮੂਰਤ ਯਾਂ ਥੰਮ੍ਹ ਖੜਾ ਕਰਨਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਪੱਥਰ ਦੀ ਮੂਰਤ ਉਸ ਦੇ ਅੱਗੇ ਨਿਉਣ ਲਈ ਰੱਖਣੀ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="2">ਤੁਸਾਂ ਮੇਰਿਆਂ ਸਬਤਾਂ ਦੀ ਮਨਾਉਤਾ ਕਰਨੀ ਅਤੇ ਮੇਰੇ ਪਵਿੱਤ੍ਰ ਅਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।।</verse>
				<verse number="3">ਜੇ ਤੁਸੀਂ ਮੇਰੀਆਂ ਬਿਧਾਂ ਵਿੱਚ ਚੱਲ ਕੇ ਮੇਰੇ ਹੁਕਮਾਂ ਨੂੰ ਮੰਨੋਗੇ ਅਤੇ ਪੂਰਾ ਕਰੋਗੇ</verse>
				<verse number="4">ਤਾਂ ਮੈਂ ਤੁਹਾਨੂੰ ਵੇਲੇ ਸਿਰ ਮੀਂਹ ਦੇਵਾਂਗਾ ਅਤੇ ਧਰਤੀ ਆਪਣੀ ਖੱਟੀ ਦੇਵੇਗੀ ਅਤੇ ਧਰਤੀ ਦੇ ਬਿਰਛ ਫਲ ਉਗਾਉਣਗੇ</verse>
				<verse number="5">ਅਤੇ ਤੁਹਾਡਾ ਗਾਹ ਪਾਉਣਾ ਦਾਖਾਂ ਦੇ ਤੋਂੜਣ ਤਾਈਂ ਰਹੇਗਾ ਅਤੇ ਦਾਖਾਂ ਦਾ ਤੋਂੜਨਾ ਬੀਜਣ ਦੇ ਵੇਲੇ ਤਾਈਂ ਰਹੇਗਾ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ ਵਿੱਚ ਸੁਖ ਨਾਲ ਰਹੋਗੇ</verse>
				<verse number="6">ਅਤੇ ਮੈਂ ਉਸ ਦੇਸ ਵਿੱਚ ਸੁਖ ਬਖਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਅਤੇ ਕੋਈ ਤੁਹਾਨੂੰ ਉਦਰਾਵੇਗਾ ਨਹੀ ਅਤੇ ਮੈਂ ਮਾੜੇ ਦਰਿੰਦੇ ਦੇ ਦੇਸ ਵਿੱਚੋਂ ਕੱਢਾਂਗਾ ਅਤੇ ਤਲਵਾਰ ਤੁਹਾਡੇ ਦੇਸ ਵਿੱਚੋਂ ਨਾ ਲੰਘੇਗੀ</verse>
				<verse number="7">ਅਤੇ ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ</verse>
				<verse number="8">ਅਤੇ ਪੰਜ ਤੁਹਾਡੇ ਵਿੱਚੋਂ ਸੌ ਨੂੰ ਭਜਾਉਣਗੇ ਅਤੇ ਸੌ ਤੁਹਾਡੇ ਵਿੱਚੋਂ ਦੱਸ ਹਜਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ</verse>
				<verse number="9">ਮੈਂ ਤੁਹਾਡੀ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਤੁਹਾਨੂੰ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ</verse>
				<verse number="10">ਅਤੇ ਤੁਸੀਂ ਪੁਰਾਣਿਆਂ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣਿਆਂ ਪਦਾਰਥਾਂ ਨੂੰ ਕੱਢੋਗੇ</verse>
				<verse number="11">ਅਤੇ ਮੈਂ ਆਪਣਾ ਡੇਹਰਾ ਤੁਹਾਡੇ ਵਿੱਚ ਵਿੱਚ ਖਲਿਆਰਾਂਗਾ ਅਤੇ ਮੇਰਾ ਜੀ ਤੁਹਾਨੂੰ ਮਾੜੇ ਨਾ ਸਮਝੇਗਾ</verse>
				<verse number="12">ਅਤੇ ਮੈਂ ਤੁਹਾਡੇ ਨਾਲ ਹੀ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੇ ਲੋਕ ਬਣੋਗੇ</verse>
				<verse number="13">ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਕੱਢ ਲਿਆਇਆ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਭੰਨ ਕੇ ਤੁਹਾਨੂੰ ਸਿੱਧੇ ਕਰਕੇ ਤੋਂਰਿਆ।।</verse>
				<verse number="14">ਪਰ ਜੇ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਭਨਾਂ ਆਗਿਆਂ ਨੂੰ ਨਾ ਮੰਨੋਗੇ</verse>
				<verse number="15">ਅਤੇ ਜੇ ਤੁਸੀਂ ਮੇਰੀਆਂ ਬਿਧਾਂ ਨੂੰ ਤਿਆਗ ਦਿਓਗੇ ਯਾ ਜੇ ਤੁਹਾਡੇ ਜੀ ਨੂੰ ਮੇਰੇ ਨਿਆਉਂ ਮਾੜੇ ਲੱਗਣ, ਏਹੋ ਜੇਹੇ ਜੋ ਤੁਸੀਂ ਮੇਰੇ ਸਭਨਾਂ ਆਗਿਆਂ ਨੂੰ ਮੰਨੋ ਸਗੋਂ ਮੇਰੇ ਨੇਮ ਨੂੰ ਭੰਨ ਸੁੱਟੋ</verse>
				<verse number="16">ਮੈਂ ਭੀ ਤੁਹਾਡੇ ਨਾਲ ਇਹ ਕਰਾਂਗਾ, ਮੈਂ ਤੁਹਾਡੇ ਉੱਤੇ ਡਰ, ਖਈ ਰੋਗ ਅਤੇ ਤਾਪ ਜੋ ਤੁਹਾਡੀਆਂ ਅੱਖੀਆਂ ਦਾ ਨਾਸ ਕਰੇ ਅਤੇ ਤੁਹਾਡਿਆਂ ਰਿਦਿਆਂ ਨੂੰ ਦੁਖ ਦੇਵੇ ਠਹਿਰਾਵਾਂਗਾ ਅਤੇ ਤੁਸੀਂ ਆਪਣੇ ਬੀ ਬਿਅਰਥ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾਣਗੇ</verse>
				<verse number="17">ਅਤੇ ਮੈਂ ਆਪਣਾ ਮੂੰਹ ਤੁਹਾਡੇ ਵਿਰੱਧ ਰੱਖਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ ਓਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡੇ ਮਗਰ ਨਾ ਲੱਗੇ ਤਾਂ ਭੀ ਤੁਸੀਂ ਭੱਜੋਗੇ</verse>
				<verse number="18">ਅਤੇ ਜੇ ਤੁਸੀਂ ਇਸ ਸਭ ਕਰਕੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਦੰਡ ਦੇਵਾਂਗਾ</verse>
				<verse number="19">ਅਤੇ ਮੈਂ ਤੁਹਾਡੀ ਜੋਰਾਵਰੀ ਦਾ ਅਹੰਕਾਰ ਤੋਂੜਾਂਗਾ ਅਤੇ ਮੈਂ ਤੁਹਾਡਾ ਅਕਾਸ਼ ਲੋਹੇ ਵਰਗਾ ਅਤੇ ਤੁਹਾਡੀ ਧਰਤੀ ਪਿੱਤਲ ਵਰਗੀ ਬਣਾਵਾਂਗਾ</verse>
				<verse number="20">ਅਤੇ ਤੁਹਾਡਾ ਜੋਰ ਐਵੇਂ ਜਾਏਗਾ ਕਿਉਂ ਜੋ ਤੁਹਾਡੀ ਧਰਤੀ ਹਾੜੀ ਨਾ ਉਗਾਵੇਗੀ ਅਤੇ ਧਰਤੀ ਦੇ ਬਿਰਛ ਭੀ ਫਲ ਨਾ ਉਗਾਉਣਗੇ।।</verse>
				<verse number="21">ਅਤੇ ਜੇ ਤੁਸੀਂ ਮੇਰੇ ਵਿਰੁੱਧ ਵਿੱਚ ਤੁਰੋ ਅਤੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ</verse>
				<verse number="22">ਮੈਂ ਜੰਗਲੀ ਜਾਨਵਰ ਵੀ ਤੁਹਾਡੇ ਵੱਲ ਘੱਲਾਂਗਾ ਜੋ ਤੁਹਾਡਿਆਂ ਬੱਚਿਆਂ ਨੂੰ ਖੋਹ ਲੈਣ ਅਤੇ ਤੁਹਾਡਿਆਂ ਡੰਗਰਾਂ ਦਾ ਨਾਸ ਕਰਨ ਅਤੇ ਤੁਹਾਨੂੰ ਘਟਾਉਣ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵੇਹਲੀਆਂ ਰਹਿਣਗੀਆਂ</verse>
				<verse number="23">ਅਤੇ ਜੇ ਤੁਸੀਂ ਇਨ੍ਹਾਂ ਗੱਲਾਂ ਕਰਕੇ ਮੇਰੇ ਕੋਲੋਂ ਤਾੜੇ ਨਾ ਜੀਓਗੇ ਪਰ ਮੇਰੇ ਵਿਰੋਧ ਵਿੱਚ ਤੁਰੋਗੇ</verse>
				<verse number="24">ਤਾਂ ਮੈਂ ਭੀ ਤੁਹਾਡੇ ਵਿਰੋਧ ਵਿੱਚ ਤੁਰਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਸੱਤ ਗੁਣਾ ਹੋਰ ਭੀ ਦੰਡ ਦੇਵਾਂਗਾ</verse>
				<verse number="25">ਅਤੇ ਮੈਂ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਜਿਹੜੀ ਮੇਰੇ ਨੇਮ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋ ਜਾਓ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਵੈਰੀ ਦੇ ਹੱਥ ਵਿੱਚ ਸੌਂਪੇ ਜਾਓਗੇ</verse>
				<verse number="26">ਅਤੇ ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਢਾਸਣਾ ਢਾਹ ਸੁੱਟਿਆ ਤਾਂ ਦਸ ਤੀਵੀਆਂ ਤੁਹਾਡੀਆਂ ਰੋਟੀਆਂ ਇੱਕੇ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਂਲਕੇ ਦੇਣਗੀਆਂ ਅਤੇ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ</verse>
				<verse number="27">ਅਤੇ ਜੇ ਤੁਸੀਂ ਏਹ ਸਭ ਕਰਕੇ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਵਿੱਚ ਤੁਰੋ</verse>
				<verse number="28">ਤਦ ਮੈਂ ਭੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਵਿੱਚ ਤੁਰਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਦੰਡ ਪਾਵਾਂਗਾ</verse>
				<verse number="29">ਅਤੇ ਤੁਸੀਂ ਆਪਣੇ ਪੁੱਤ੍ਰਾਂ ਦਾ ਮਾਸ ਖਾਓਗੇ ਅਤੇ ਤੁਸੀਂ ਆਪਣੀਆਂ ਧੀਆਂ ਦਾ ਮਾਸ ਖਾਓਗੇ</verse>
				<verse number="30">ਅਤੇ ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਵਾਂਗਾ ਅਤੇ ਤੁਹਾਡੇ ਸੂਰਜ ਦੇ ਖੰਭਿਆਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲੋਥਾਂ ਨੂੰ ਤੁਹਾਡੇ ਠਾਕੁਰਾਂ ਦੀਆਂ ਲੋਥਾਂ ਉੱਤੇ ਸੁੱਟਾਂਗਾ ਅਤੇ ਤੁਸੀਂ ਮੇਰੇ ਜੀ ਨੂੰ ਮਾੜੇ ਲੱਗੋਗੇ</verse>
				<verse number="31">ਅਤੇ ਮੈਂ ਤੁਹਾਡਿਆਂ ਸ਼ਹਿਰਾਂ ਨੂੰ ਉਜਾੜਾਂਗਾ ਅਤੇ ਤੁਹਾਡਿਆਂ ਪਵਿੱਤ੍ਰ ਅਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਸੁਗੰਧਤਾਈਆਂ ਦਾ ਮੁਸ਼ਕ ਨਾ ਲਵਾਂਗਾ</verse>
				<verse number="32">ਅਤੇ ਮੈਂ ਉਸ ਦੇਸ ਦਾ ਨਾਸ ਕਰਵਾਵਾਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ ਸੋ ਵੇਖਕੇ ਅਚਰਜ ਹੋ ਜਾਣਗੇ</verse>
				<verse number="33">ਅਤੇ ਮੈਂ ਤੁਹਾਨੂੰ ਕੌਮਾਂ ਵਿੱਚ ਖਿੰਡਾਵਾਂਗਾ ਅਤੇ ਮੈਂ ਤੁਹਾਡੇ ਮਗਰੋਂ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ ਵੇਹਲਾ ਹੋ ਜਾਏਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ</verse>
				<verse number="34">ਤਾਂ ਜਦ ਤੋੜੀ ਉਹ ਵੇਹਲਾ ਰਹੇ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ ਵਿੱਚ ਰਹੋ ਤਦ ਤੋੜੀ ਉਹ ਆਪਣੇ ਸਬਤ ਦੇ ਸਵਾਦ ਚੱਖੇ, ਹਾਂ ਉਸ ਵੇਲੇ ਦੇਸ ਵਿਸਰਮ ਕਰੇ ਅਤੇ ਆਪਣਿਆਂ ਸਬਤਾਂ ਦਾ ਸ੍ਵਾਦ ਚੱਖੇ</verse>
				<verse number="35">ਜਿੱਥੋਂ ਤੋੜੀ ਉਹ ਵੇਹਲਾਂ ਰਹੇ ਉੱਥੋਂ ਤੋੜੀ ਵਿਸਰਾਮ ਕਰੇ ਕਿਉਂਕਿ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਵੱਸਦੇ ਸਾਓ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸਰਾਮ ਨਾ ਮਿਲਿਆ</verse>
				<verse number="36">ਅਤੇ ਤੁਹਾਡੇ ਵਿੱਚੋਂ ਜੋ ਜੀਉਂਦੇ ਰਹਿਣ ਉਨ੍ਹਾਂ ਦਿਆਂ ਵੈਰੀਆਂ ਦੇ ਦੇਸਾਂ ਵਿੱਚ ਮੈਂ ਉਨ੍ਹਾਂ ਦਿਆਂ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਓਹ ਪੱਤਰ ਦੇ ਖੜਕਾਰ ਸੁਣਦਿਆਂ ਭੱਜ ਜਾਣਗੇ। ਜਿਵੇਂ ਤਲਵਾਰ ਤੋਂ ਭੱਜਦੇ ਹਨ ਤਿਵੇਂ ਹੀ ਭੱਜਣਗੇ ਅਤੇ ਕਿਸੇ ਦੇ ਮਗਰ ਲੱਗੇ ਤੋਂ ਬਿਨਾਂ ਹੀ ਡਿੱਗ ਪੈਣਗੇ</verse>
				<verse number="37">ਅਤੇ ਓਹ ਇੱਕ ਦੂਜੇ ਉੱਤੇ ਆ ਪੈਣਗੇ, ਜੇਹੇ ਕਿਸੇ ਦੇ ਮਗਰ ਲੱਗੇ ਤੋਂ ਬਿਨਾ ਹੀ ਤਲਵਾਰ ਦੇ ਅੱਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਅੜਨ ਦਾ ਕੁਝ ਤੁਹਾਡੇ ਵਿੱਚ ਜੋਰ ਨਾ ਰਹੇਗਾ</verse>
				<verse number="38">ਅਤੇ ਤੁਸੀਂ ਕੌਮਾਂ ਦੇ ਵਿੱਚ ਮਰ ਜਾਉਗੇ ਅਤੇ ਤੁਹਾਡਿਆਂ ਵੈਰੀਆਂ ਦਾ ਦੇਸ ਤੁਹਾਨੂੰ ਨਿਗਲ ਜਾਏਗਾ</verse>
				<verse number="39">ਅਤੇ ਉਹ ਜੋ ਤੁਹਾਡੇ ਵਿੱਚੋਂ ਰਹਿਣਗੇ ਸੋ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਬਦੀ ਕਰਦੇ ਕਰਦੇ ਲਿੱਸੇ ਪੈ ਜਾਣਗੇ,ਨਾਲੇ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ ਵਿੱਚ ਲਿੱਸੇ ਪੈ ਜਾਣਗੇ</verse>
				<verse number="40">ਜੇ ਉਹ ਆਪਣੀ ਬਦੀ ਨੂੰ ਅਤੇ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ, ਨਾਲੇ ਆਪਣੀ ਬੇਈਮਾਨੀ ਨੂੰ ਜਿਸ ਕਰਕੇ ਉਨ੍ਹਾਂ ਨੇ ਮੇਰਾ ਬੇਈਮਾਨੀ ਕੀਤੀ ਅਤੇ ਆਪਣੇ ਮੇਰੇ ਵਿਰੁੱਧ ਤੁਰਨ ਨੂੰ ਮੰਨ ਲੈਣ</verse>
				<verse number="41">ਅਤੇ ਇਹ ਭੀ ਕਿ ਮੈਂ ਉਨ੍ਹਾਂ ਦੇ ਵਿਰੁੱਧ ਤੁਰਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦਿਆਂ ਵੈਰੀਆਂ ਦੇ ਦੇਸ ਵਿੱਚ ਲਿਆਇਆ, ਜੇ ਕਦੀ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਰਿਦੇ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਦੰਡ ਨੂੰ ਮੰਨ ਲੈਣ</verse>
				<verse number="42">ਤਦ ਮੈਂ ਆਪਣਾ ਨੇਮ ਯਾਕੂਬ ਦੇ ਨਾਲ ਅਤੇ ਨਾਲੇ ਆਪਣਾ ਨੇਮ ਇਸਹਾਕ ਦੇ ਨਾਲ ਅਤੇ ਨਾਲੇ ਆਪਣਾ ਨੇਮ ਅਬਰਾਹਾਮ ਦੇ ਨਾਲ ਚੇਤੇ ਕਰਾਂਗਾ ਅਤੇ ਮੈਂ ਉਸ ਦੇਸ ਦਾ ਚੇਤਾ ਭੀ ਕਰਾਂਗਾ</verse>
				<verse number="43">ਨਾਲੇ ਉਹ ਦੇਸ ਉਨ੍ਹਾਂ ਕੋਲੋਂ ਛੱਡਿਆ ਜਾਏਗਾ ਅਤੇ ਆਪਣੇ ਸਬਤਾਂ ਦਾ ਸੁਆਦ ਚੱਖੇਗਾ ਜਿਸ ਵੇਲੇ ਉਹ ਉਨ੍ਹਾਂ ਤੋਂ ਬਿਨਾਂ ਵੇਹਲਾ ਰਹੇ ਅਤੇ ਉਹ ਆਪਣੀ ਬਦੀ ਦਾ ਦੰਡ ਮੰਨ ਲੈਣ ਕਿਉਂ, ਹਾਂ, ਕਿਉਂ ਜੋ ਉਨ੍ਹਾਂ ਨੇ ਮੇਰਿਆਂ ਨਿਆਵਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧਾਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ</verse>
				<verse number="44">ਤਾਂ ਭੀ ਜਿਸ ਵੇਲੇ ਉਹ ਆਪਣੇ ਵੈਰੀਆਂ ਦੇ ਦੇਸ ਵਿੱਚ ਹੋਣ ਮੈਂ ਉਨ੍ਹਾਂ ਨੂੰ ਰੱਦਾਂਗਾ ਅਤੇ ਉਨ੍ਹਾਂ ਦਾ ਮੂਲੋਂ ਨਾਸ ਕਰਨ ਲਈ ਅਤੇ ਆਪਣਾ ਨੇਮ ਉਨ੍ਹਾਂ ਦੇ ਨਾਲ ਤੋਂੜਨ ਲਈ ਉਨ੍ਹਾਂ ਨੂੰ ਮਾੜੇ ਨਾ ਜਾਣਾਂਗਾ ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ</verse>
				<verse number="45">ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪਿਉ ਦਾਦਿਆਂ ਦਾ ਨੇਮ ਜਿਨ੍ਹਾਂ ਨੂੰ ਮੈਂ ਮਿਸਰ ਦੇ ਦੇਸੋਂ ਕੌਮਾਂ ਦੇ ਵੇਖਣ ਵਿੱਚ ਉਨ੍ਹਾਂ ਦਾ ਪਰਮੇਸ਼ੁਰ ਬਣਨ ਲਈ ਕੱਢ ਲਿਆਇਆ ਚੇਤੇ ਕਰਾਂਗਾ । ਮੈਂ ਯਹੋਵਾਹ ਹਾਂ</verse>
				<verse number="46">ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿੱਚ ਸੀਨਾ ਦੇ ਪਹਾੜ ਉੱਤੇ ਮੂਸਾ ਦੇ ਹੱਥੀਂ ਬਿਧਾਂ ਅਤੇ ਨਿਆਵਾਂ ਅਤੇ ਬਿਵਸਥਾਂ ਜੋ ਠਹਿਰਾਈਆਂ, ਸੋ ਏਹੋ ਹਨ।।</verse>
			</chapter>
			<chapter number="27">
				<verse number="1">ਯਹੋਵਾਹ ਮੂਸਾ ਨਾਲ ਬੋਲਿਆ ਕਿ</verse>
				<verse number="2">ਇਸਾਰਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਕੋਈ ਮਨੁੱਖ ਸੁੱਖਣਾ ਸੁੱਖ ਕੇ ਕਿਸੇ ਨੂੰ ਯਹੋਵਾਹ ਦੇ ਲਈ ਥਾਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਉਨ੍ਹਾਂ ਦੀਆਂ ਜਿੰਦਾਂ ਯਹੋਵਾਹ ਦੇ ਲਈ ਹੋਣਗੀਆਂ</verse>
				<verse number="3">ਅਤੇ ਤੇਰਾ ਮੁੱਲ ਉਸ ਪੁਰਖ ਦੇ ਲਈ ਜੋ ਵੀਹਾਂ ਵਰਿਹਾਂ ਦਾ ਹੋਵੇ ਸੱਠਾਂ ਵਰਿਹਾਂ ਤੋੜੀ, ਹਾਂ, ਤੇਰਾ ਮੁੱਲ ਪੰਜਾਹ ਰੁਪਏ ਚਾਂਦੀ ਦੇ, ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਵੇਗਾ</verse>
				<verse number="4">ਅਤੇ ਜੇ ਇਸਤ੍ਰੀ ਹੋਵੇ ਤਾਂ ਤੇਰਾ ਮੁੱਲ ਤੀਹ ਰੁਪਏ ਹੋਵੇ</verse>
				<verse number="5">ਅਤੇ ਜੇ ਉਹ ਪੰਜਾਂ ਵਰਿਹਾਂ ਤੋਂ ਲੈਕੇ ਵੀਹਾਂ ਵਰਿਹਾਂ ਤੋੜੀ ਹੋਵੇ ਤਾਂ ਤੇਰਾ ਮੁੱਲ ਪੁਰਖ ਦਾ ਵੀਹ ਰੁਪਏ ਅਤੇ ਇਸਤ੍ਰੀ ਦਾ ਦਸ ਰੁਪਏ ਹੋਵੇ</verse>
				<verse number="6">ਅਤੇ ਜੇ ਉਹ ਇੱਕ ਮਹੀਨੇ ਤੋਂ ਲੈਕੇ ਪੰਜਾਂ ਵਰਿਹਾਂ ਤੋੜੀ ਹੋਵੇ ਤਾਂ ਤੇਰਾ ਮੁੱਲ ਪੁਰਖ ਦਾ ਚਾਂਦੀ ਦੇ ਪੰਜ ਰੁਪਏ ਅਤੇ ਤੇਰਾ ਮੁੱਲ ਇਸਤ੍ਰੀ ਦਾ ਚਾਂਦੀ ਦੇ ਤਿੰਨ ਰੁਪਏ ਹੋਵੇਗਾ</verse>
				<verse number="7">ਅਤੇ ਜੇ ਉਹ ਸੱਠਾਂ ਵਰਿਹਾਂ ਤੋਂ ਉੱਪਰ ਹੋਵੇ ਜੇ ਉਹ ਪੁਰਖ ਹੋਵੇ ਤਾਂ ਤੇਰਾ ਮੁੱਲ ਪੰਦ੍ਰਾਂ ਰੁਪਏ ਅਤੇ ਇਸਤ੍ਰੀ ਹੋਵੇ ਤਾਂ ਦਸ ਰੁਪਏ ਹੋਵੇ</verse>
				<verse number="8">ਪਰ ਜੇ ਉਹ ਤੇਰੇ ਮੁੱਲ ਨਾਲੋਂ ਘੱਟ ਹੋਵੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ਼ ਠਹਿਰਾਵੇ ਸੁੱਖਣਾ ਵਾਲੇ ਦੀ ਸਮਰੱਥਾ ਦੇ ਅਨੁਸਾਰ ਜਾਜਕ ਉਸ ਦਾ ਮੁੱਲ ਠਹਿਰਾਵੇ</verse>
				<verse number="9">ਤੇ ਜੇ ਉਹ ਪਸੂ ਹੋਵੇ ਜਿਹਾ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਤਾਂ ਸਭ ਕੁਝ ਉਨ੍ਹਾਂ ਵਿੱਚੋਂ ਜੋ ਯਹੋਵਾਹ ਦੇ ਅੱਗੇ ਚੜ੍ਹਾਏ ਜਾਂਦੇ ਹਨ, ਪਵਿੱਤ੍ਰ ਹੋਵੇਗਾ</verse>
				<verse number="10">ਉਹ ਉਸ ਨੂੰ ਨਾ ਵਟਾਵੇ, ਨਾ ਮੋੜੇ, ਚੰਗੇ ਦੇ ਵੱਟੇ ਮਾੜਾ ਅਤੇ ਮਾੜੇ ਦੇ ਵੱਟੇ ਚੰਗਾ ਨਾ ਦੇਵੇ ਅਤੇ ਜੇ ਕਦੇ ਉਹ ਕਿਵੇਂ ਪਸੂ ਦੇ ਵੱਟੇ ਹੋਰ ਕੋਈ ਪਸੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤ੍ਰ ਹੋਣ</verse>
				<verse number="11">ਅਤੇ ਜੇ ਕਦੀ ਉਹ ਅਸ਼ੁੱਧ ਪਸੂ ਹੋਵੇ ਜਿਹੜੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਨਹੀਂ ਹਨ ਤਾਂ ਉਹ ਜਾਜਕ ਦੇ ਅੱਗੇ ਉਸ ਪਸੂ ਨੂੰ ਲਿਆਵੇ</verse>
				<verse number="12">ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਕਿ ਮਾੜਾ ਜਿਸ ਤਰਾਂ ਤੂੰ ਜੋ ਜਾਜਕ ਹੈਂ ਉਸ ਦਾ ਮੁੱਲ ਠਹਿਰਾਂਵੇ ਉਸੇ ਤਰਾਂ ਹੋਵੇਗਾ</verse>
				<verse number="13">ਪਰ ਜੇ ਉਹ ਉਸ ਨੂੰ ਮੋੜੇ ਤਾਂ ਉਹ ਪੰਜਵਾਂ ਹਿੱਸਾ ਇੱਕ ਹੋਰ ਪਾ ਕੇ ਤੇਰੇ ਮੁੱਲ ਦੇ ਨਾਲ ਹੀ ਦੇ ਦੇਵੇ ।।</verse>
				<verse number="14">ਜਾਂ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤ੍ਰ ਬਣਾਉਣ ਲਈ ਅਰਪੇ ਤਾਂ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਯਾ ਮਾੜਾ ਅਤੇ ਜਿਹਾ ਜਾਜਕ ਉਸ ਦਾ ਮੁੱਲ ਠਹਿਰਾਵੇ ਤਿਹਾ ਹੀ ਰਹੇ</verse>
				<verse number="15">ਅਤੇ ਜੇ ਉਹ ਅਰਪਣ ਵਾਲਾ ਕਿਵੇਂ ਆਪਣਾ ਘਰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾ ਕੇ ਦੇਵੇ ਅਤੇ ਉਹ ਉਸੇ ਦਾ ਹੋਵੇਗਾ</verse>
				<verse number="16">ਅਤੇ ਜੇ ਕੋਈ ਮਨੁੱਖ ਯਹੋਵਾਹ ਦੇ ਅੱਗੇ ਆਪਣੀ ਪੱਤੀ ਦੀ ਪੈਲੀ ਦਾ ਕੁਝ ਟੋਟਾ ਅਰਪੇ ਤਾਂ ਤੇਰਾ ਮੁੱਲ ਉਸ ਦੇ ਬੀਜ ਦੇ ਅਨੁਸਾਰ ਹੋਵੇ, ਜਵਾਂ ਦੇ ਬੀ ਦਾ ਇੱਕ ਟੋਪੇ ਦਾ ਮੁੱਲ ਪੰਜਾਹ ਰੁਪਏ ਚਾਂਦੀ ਦਾ ਹੋਵੇ</verse>
				<verse number="17">ਜੇ ਉਹ ਆਪਣੀ ਪੈਲੀ ਅਨੰਦ ਦੇ ਵਰਹੇ ਤੋਂ ਅਰਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਰਹੇ</verse>
				<verse number="18">ਪਰ ਜੇ ਉਹ ਅਨੰਦ ਦੇ ਪਿੱਛੋਂ ਆਪਣੀ ਪੈਲੀ ਅਰਪੇ ਤਾਂ ਜਾਜਕ ਰਹਿੰਦਿਆਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਵਰਹੇ ਤੋੜੀ ਉਸ ਰੋਕੜ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਏ</verse>
				<verse number="19">ਅਤੇ ਜੇ ਉਸ ਪੈਲੀ ਦਾ ਅਰਪਣ ਵਾਲਾ ਕਿਵੇਂ ਓਸ ਨੂੰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾਕੇ ਦੇਵੇ ਅਤੇ ਉਸੇ ਦਾ ਠਹਿਰੇਗਾ</verse>
				<verse number="20">ਅਤੇ ਜੇ ਉਹ ਉਸ ਪੈਲੀ ਨੂੰ ਮੋੜਨਾ ਨਾ ਚਾਹੇ ਯਾ ਜੇ ਉਹ ਪੈਲੀ ਉਸ ਨੇ ਕਿਸੇ ਹੋਰ ਮਨੁੱਖ ਕੋਲ ਵੇਚ ਸੁੱਟੀ ਹੋਵੇ ਤਾਂ ਉਹ ਫੇਰ ਕਦੀ ਮੋੜੀ ਨਾ ਜਾਏ</verse>
				<verse number="21">ਪਰ ਉਹ ਪੈਲੀ ਜਿਸ ਵੇਲੇ ਉਹ ਅਨੰਦ ਦੇ ਵਰਹੇ ਵਿੱਚ ਉਸ ਤੋਂ ਛੁੱਟ ਜਾਏ ਸੋ ਯਹੋਵਾਹ ਦੇ ਅੱਗੇ ਸੁੱਖੀ ਹੋਈ ਪੈਲੀ ਜਿਹੀ ਪਵਿੱਤ੍ਰ ਹੋਵੇਗੀ । ਉਸ ਦਾ ਅਧਿਕਾਰ ਜਾਜਕ ਨੂੰ ਹੋਵੇਗਾ</verse>
				<verse number="22">ਅਤੇ ਜੇ ਕੋਈ ਮਨੁੱਖ ਇੱਕ ਮੁੱਲ ਲਈ ਹੋਈ ਪੈਲੀ ਯਹੋਵਾਹ ਦੇ ਅੱਗੇ ਅਰਪੇ ਜੋ ਆਪਣੀ ਪੱਤੀ ਦੀਆਂ ਪੈਲੀਆਂ ਵਿੱਚੋਂ ਨਹੀਂ ਹੈ</verse>
				<verse number="23">ਤਦ ਜਾਜਕ ਤੇਰੇ ਮੁੱਲ ਦੇ ਲੇਖਾ ਅਨੰਦ ਦੇ ਵਰਹੇ ਤਾਈਂ ਕਰੇ ਅਤੇ ਉਹ ਓਸੇ ਦਿਨ ਵਿੱਚ ਤੇਰੇ ਠਹਿਰਾਏ ਹੋਏ ਮੁੱਲ ਨੂੰ ਪਵਿੱਤ੍ਰ ਜਾਣ ਕੇ ਯਹੋਵਾਹ ਦੇ ਅੱਗੇ ਦੇਵੇ</verse>
				<verse number="24">ਅਨੰਦ ਦੇ ਵਰਹੇ ਵਿੱਚ ਉਹ ਪੈਲੀ ਓਸੇ ਨੂੰ ਮੁੜੇਗੀ ਜਿਸ ਤੋਂ ਉਹ ਮੁੱਲ ਲਈ ਸੀ ਅਰਥਾਤ ਓਸੇ ਨੂੰ ਜਿਸ ਦੇ ਅਧਿਕਾਰ ਉਹ ਧਰਤੀ ਪਹਿਲੋਂ ਸੀ</verse>
				<verse number="25">ਅਤੇ ਤੇਰੇ ਸਾਰੇ ਠਹਿਰਾਏ ਹੋਏ ਮੁੱਲ ਸੋ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਹੋਣ, ਸ਼ਕਲ ਦੀਆਂ ਵੀਹ ਗਿਰਾ ਹੋਣ।।</verse>
				<verse number="26">ਨਿਰਾ ਪੁਰਾ ਪਸੂਆਂ ਦਾ ਜੇਠਾ ਜੋ ਯਹੋਵਾਹ ਦਾ ਜੇਠਾ ਹੋਵੇ ਕੋਈ ਮਨੁੱਖ ਉਸ ਨੂੰ ਨਾ ਅਰਪੇ ਭਾਵੇਂ ਬਲਦ ਦਾ, ਭਾਵੇਂ ਭੇਡ ਦਾ, ਯਹੋਵਾਹ ਦਾ ਜੋ ਹੈ</verse>
				<verse number="27">ਅਤੇ ਜੇ ਕਦੀ ਉਹ ਕਿਸੇ ਅਸ਼ੁੱਧ ਪਸੂ ਦਾ ਹੋਵੇ ਤਾਂ ਉਹ ਉਸ ਨੂੰ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਮੋੜ ਲਵੇ ਅਤੇ ਉਸ ਨੂੰ ਇੱਕ ਪੰਜਵਾਂ ਹਿੱਸਾ ਹੋਰ ਨਾਲ ਪਾ ਕੇ ਦੇਵੇ, ਯਾ ਜੇ ਉਹ ਮੋੜਿਆ ਨਾ ਜਾਏ ਤਾਂ ਉਹ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਏ</verse>
				<verse number="28">ਤਦ ਭੀ ਕੋਈ ਸੁੱਖੀ ਹੋਈ ਵਸਤ ਜੋ ਕੋਈ ਮਨੁੱਖ ਆਪਣੇ ਮਾਲ ਵਿੱਚੋਂ ਯਹੋਵਾਹ ਦੇ ਅੱਗੇ ਸੁੱਟੇ, ਭਾਵੇਂ ਕੋਈ ਮਨੁੱਖ, ਭਾਵੇਂ ਪਸੂ, ਭਾਵੇਂ ਆਪਣੀ ਪੱਤੀ ਦੀ ਪੈਲੀ, ਸੋ ਵੇਚੀ ਨਾ ਜਾਏ, ਨਾ ਮੋੜੀ। ਸੱਭੇ ਸੁੱਖੀਆਂ ਹੋਈਆਂ ਵਸਤਾ ਯਹੋਵਾਹ ਦੇ ਅੱਗੇ ਅੱਤ ਪਵਿੱਤ੍ਰ ਹਨ</verse>
				<verse number="29">ਜਿਹੜੇ ਜਣੇ ਮਨੁੱਖਾਂ ਵਿੱਚੋਂ ਸੁੱਖੇ ਜਾਣ ਸੋ ਫੇਰ ਨਾ ਮੋੜੇ ਜਾਣ, ਪਰ ਜਰੂਰ ਵੱਢੇ ਜਾਂਣ</verse>
				<verse number="30">ਅਤੇ ਧਰਤੀ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀ ਦਾ, ਭਾਵੇਂ ਬਿਰਛਾਂ ਦੇ ਫਲਾਂ ਦਾ ਹੋਵੇ ਸੋ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤ੍ਰ ਹੈ</verse>
				<verse number="31">ਅਤੇ ਜੇ ਕੋਈ ਮਨੁੱਖ ਕਿਵੇਂ ਆਪਣੇ ਦਸਵੰਧਾਂ ਤੋਂ ਕੁਝ ਮੋੜ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਪਾ ਕੇ ਦੇਵੇ</verse>
				<verse number="32">ਅਤੇ ਵੱਗ ਦੇ ਦਸਵੰਧ ਯਾ ਇੱਜੜ ਦੇ ਦਸਵੰਧ ਅਰਥਾਤ ਉਸ ਸਭ ਦਾ ਜੋ ਸੋਟੇ ਹੇਠ ਆਏ ਹੋਏ ਹੋਨ, ਉਸ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਵੇਗਾ</verse>
				<verse number="33">ਉਹ ਉਸ ਨੂੰ ਛਾਂਟੇ, ਭਈ ਚੰਗਾ ਹੈ, ਯਾ ਮਾੜਾ, ਨਾ ਉਸ ਨੂੰ ਵਟਾਵੇ ਅਤੇ ਜੇ ਉਹ ਉਸ ਨੂੰ ਕਿਵੇਂ ਵਟਾਵੇ ਤਦ ਉਹ, ਨਾਲੇ ਉਸ ਦਾ ਵਟਾਂਦਰਾ ਦੋਵੇਂ ਪਵਿੱਤ੍ਰ ਹੋਣਗੇ, ਉਹ ਮੋੜਿਆ ਨਾ ਜਾਏ</verse>
				<verse number="34">ਜਿਹੜੀਆਂ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਾ ਦੇ ਪਹਾੜ ਉੱਤੇ ਮੂਸਾ ਨੂੰ ਆਗਿਆ ਦਿੱਤੀਆਂ, ਓਹ ਆਗਿਆ ਏਹੋ ਹਨ।।</verse>
			</chapter>
		</book>
		<book number="4">
			<chapter number="1">
				<verse number="1">ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ</verse>
				<verse number="2">ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ, ਸਿਰਾਂ ਪਰਤੀ ਸਾਰੇ ਨਰਾਂ ਦੇ ਨਾਮਾਂ ਦੀ ਗਿਣਤੀ ਕਰ</verse>
				<verse number="3">ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲ ਵਿੱਚੋਂ ਜੁੱਧ ਲਈ ਨਿੱਕਲਦੇ ਹਨ ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕਰੋ</verse>
				<verse number="4">ਅਤੇ ਤੁਹਾਡੇ ਨਾਲ ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪਿਤ੍ਰਾਂ ਦੇ ਘਰਾਣੇ ਵਿੱਚ ਮੁਖਿਆ ਹੈ</verse>
				<verse number="5">ਅਰ ਉਨ੍ਹਾਂ ਮਨੁੱਖਾਂ ਦੇ ਨਾਉਂ ਜਿਹੜੇ ਤੁਹਾਡੇ ਨਾਲ ਖੜੇ ਹੋਣਗੇ ਏਹ ਹਨ, ਰਊਬੇਨ ਲਈ ਸ਼ਦੇਉਰ ਦਾ ਪੁੱਤ੍ਰ ਅਲੀਸੂਰ</verse>
				<verse number="6">ਸ਼ਿਮਓਨ ਲਈ ਸ਼ੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ</verse>
				<verse number="7">ਯਹੂਦਾਹ ਲਈ ਅੰਮੀਨਦਾਬ ਦਾ ਪੁੱਤ੍ਰ ਨਹਸ਼ੋਨ</verse>
				<verse number="8">ਯਿੱਸਾਕਾਰ ਲਈ ਸੂਆਰ ਦਾ ਪੁੱਤ੍ਰ ਨਥਾਨੀਏਲ</verse>
				<verse number="9">ਜ਼ਬੂਲੁਨ ਲਈ ਹੇਲੋਨ ਦਾ ਪੁੱਤ੍ਰ ਅਲੀਆਬ</verse>
				<verse number="10">ਯੂਸੁਫ਼ ਦੇ ਪੁੱਤ੍ਰਾਂ ਵਿੱਚੋਂ ਅਫ਼ਰਾਇਮ ਲਈ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤ੍ਰ ਗਮਲੀਏਲ</verse>
				<verse number="11">ਬਿਨਯਾਮੀਨ ਲਈ ਗਿਦਓਨੀ ਦਾ ਪੁੱਤ੍ਰ ਅਬੀਦਾਨ</verse>
				<verse number="12">ਦਾਨ ਲਈ ਅੰਮੀਸ਼ਦਾਈ ਦਾ ਪੁੱਤ੍ਰ ਅਹੀਅਜ਼ਰ</verse>
				<verse number="13">ਆਸ਼ੇਰ ਲਈ ਆਕਰਾਨ ਦਾ ਪੁੱਤ੍ਰ ਪਗੀਏਲ</verse>
				<verse number="14">ਗਾਦ ਲਈ ਦਊਏਲ ਦਾ ਪੁੱਤ੍ਰ ਅਲਯਾਸਾਫ਼</verse>
				<verse number="15">ਨਫ਼ਤਾਲੀ ਲਈ ਏਨਾਨ ਦਾ ਪੁੱਤ੍ਰ ਅਹੀਰਾ</verse>
				<verse number="16">ਏਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਵਿੱਚ ਪਰਧਾਨ ਸਨ ਅਤੇ ਏਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਸਰਦਾਰ ਸਨ</verse>
				<verse number="17">ਮੂਸਾ ਅਰ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਲਿਆ ਜਿੰਨ੍ਹਾਂ ਦੇ ਨਾਮਾਂ ਦਾ ਨਿਗਮਾ ਕੀਤਾ ਗਿਆ ਹੈ</verse>
				<verse number="18">ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="19">ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਉਸ ਨੇ ਸੀਨਈ ਦੀ ਉਜੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।।</verse>
				<verse number="20">ਇਸਰਾਏਲ ਦੇ ਪਲੋਠੇ ਰਊਬੇਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="21">ਅਤੇ ਰਊਬੇਨ ਦੇ ਗੋਤ ਦੇ ਗਿਣੇ ਹੋਏ ਛਤਾਲੀ ਹਜ਼ਾਰ ਪੰਜ ਸੌ ਸਨ।।</verse>
				<verse number="22">ਸ਼ਿਮਓਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="23">ਅਤੇ ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਉਣਾਹਟ ਹਜ਼ਾਰ ਤਿੰਨ ਸੌ ਸਨ।।</verse>
				<verse number="24">ਗਾਦ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="25">ਅਤੇ ਗਾਦ ਦੇ ਗੋਤ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।।</verse>
				<verse number="26">ਯਹੂਦਾਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="27">ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਚੁਹੱਤਰ ਹਜ਼ਾਰ ਛੇ ਸੌ ਸਨ।।</verse>
				<verse number="28">ਯਿੱਸਾਕਾਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="29">ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ।।</verse>
				<verse number="30">ਜ਼ਬੂਲੁਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="31">ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ।।</verse>
				<verse number="32">ਯੂਸੁਫ ਦੇ ਪੁੱਤ੍ਰ ਅਫ਼ਰਾਈਮ ਦੇ ਪੁੱਤ੍ਰਾਂ ਦੀ ਵੰਸਾਉਲੀਆਂ ਆਪਣੀ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="33">ਅਤੇ ਅਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲੀ ਹਜ਼ਾਰ ਪੰਜ ਸੌ ਸਨ।।</verse>
				<verse number="34">ਮਨੱਸ਼ਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="35">ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਬੱਤੀ ਹਜ਼ਾਰ ਦੋ ਸੌ ਸਨ।।</verse>
				<verse number="36">ਬਿਨਯਾਮੀਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ</verse>
				<verse number="37">ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੈਂਤੀ ਹਜ਼ਾਰ ਚਾਰ ਸੌ ਸਨ।।</verse>
				<verse number="38">ਦਾਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ</verse>
				<verse number="39">ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਬਾਹਟ ਹਜ਼ਾਰ ਸੱਤ ਸੌ ਸਨ।।</verse>
				<verse number="40">ਆਸ਼ੇਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ</verse>
				<verse number="41">ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਇੱਕਤਾਲੀ ਹਜ਼ਾਰ ਪੰਜ ਸੌ ਸਨ।।</verse>
				<verse number="42">ਨਫ਼ਤਾਲੀ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ</verse>
				<verse number="43">ਅਤੇ ਨਫਤਾਲੀ ਦੇ ਗਿਣੇ ਗੋਤ ਦੇ ਹੋਏ ਤਰਵੰਜਾ ਹਜ਼ਾਰ ਚਾਰ ਸੌ ਸਨ।।</verse>
				<verse number="44">ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ</verse>
				<verse number="45">ਸੋ ਓਹ ਸਾਰੇ ਜਿਹੜੇ ਇਸਰਾਲੀਆਂ ਵਿੱਚੋਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਜੁੱਧ ਲਈ ਨਿੱਕਲਦੇ ਸਨ</verse>
				<verse number="46">ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।।</verse>
				<verse number="47">ਪਰ ਲੇਵੀ ਆਪਣੇ ਪਿਉ ਦਾਦਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ</verse>
				<verse number="48">ਯਹੋਵਾਹ ਮੂਸਾ ਨੂੰ ਬੋਲਿਆਂ</verse>
				<verse number="49">ਕਿ ਨਿਰਾ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ</verse>
				<verse number="50">ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਹਰੇ ਉੱਤੇ, ਉਸ ਦੇ ਸਾਰੇ ਸਾਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਮੁਕੱਰਰ ਕਰੀਂ। ਓਹ ਡੇਹਰੇ ਨੂੰ ਅਤੇ ਉਸ ਦੇ ਸਾਰੇ ਸਾਮਾਨ ਨੂੰ ਚੁੱਕਣ ਅਤੇ ਓਹ ਉਸ ਦੀ ਸੇਵਾ ਕਰਨ ਅਰ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ</verse>
				<verse number="51">ਜਦ ਡੇਹਰੇ ਦਾ ਕੂਚ ਹੋਵੇ ਤਾਂ ਲੇਵੀ ਉਸ ਨੂੰ ਲਾਹੁਣ ਅਰ ਜਦ ਡੇਹਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜਾ ਕਰਨ ਪਰ ਓਪਰਾ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ</verse>
				<verse number="52">ਇਸਰਾਏਲੀ ਆਪਣੇ ਤੰਬੂ ਇਉਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ</verse>
				<verse number="53">ਪਰ ਲੇਵੀ ਸਾਖੀ ਦੇ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਹਰੇ ਦੀ ਰਾਖੀ ਕਰਨ</verse>
				<verse number="54">ਇਸਰਾਏਲੀਆਂ ਨੇ ਇਉਂ ਹੀ ਕੀਤਾ। ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।।</verse>
			</chapter>
			<chapter number="2">
				<verse number="1">ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ</verse>
				<verse number="2">ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਰ ਆਲੇ ਦੁਆਲੇ ਓਹ ਤੰਬੂ ਲਾਉਣ</verse>
				<verse number="3">ਜਿਹੜੇ ਸੂਰਜ ਦੇ ਨਿੱਕਲਣ ਵੱਲ ਚੜ੍ਹਦੇ ਪਾਸੇ ਡੇਰਾ ਲਾਉਣ ਓਹ ਯਹੂਦਾਹ ਦੇ ਡੇਰੇ ਦੇ ਝੰਡੇ ਦੇ ਹੋਣ ਆਪਣੀਆਂ ਸੈਨਾਂ ਅਨੁਸਾਰ ਅਤੇ ਯਹੂਦਾਹ ਦੇ ਲੋਕਾਂ ਦਾ ਪਰਧਾਨ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਹੋਵੇ</verse>
				<verse number="4">ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ</verse>
				<verse number="5">ਅਤੇ ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪਰਧਾਨ ਸੂਆਰ ਦਾ ਪੁੱਤ੍ਰ ਨਥਨਿਏਲ ਹੋਵੇ</verse>
				<verse number="6">ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ</verse>
				<verse number="7">ਨਾਲੇ ਜ਼ਬੂਲੁਨ ਦੇ ਗੋਤ ਅਤੇ ਜ਼ਬੂਲੁਨ ਦੇ ਲੋਕਾਂ ਦਾ ਪਰਧਾਨ ਹੇਲੋਨ ਦਾ ਪੁੱਤ੍ਰ ਅਲੀਆਬ ਹੋਵੇ</verse>
				<verse number="8">ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ</verse>
				<verse number="9">ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਓਹ ਕੂਚ ਕਰਨ।।</verse>
				<verse number="10">ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਹੋਵੇ</verse>
				<verse number="11">ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਛਤਾਲੀ ਹਜ਼ਾਰ ਪੰਜ ਸੌ ਸਨ</verse>
				<verse number="12">ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪਰਧਾਨ ਸੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ ਹੋਵੇ</verse>
				<verse number="13">ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਉਣਾਹਟ ਹਜ਼ਾਰ ਤਿੰਨ ਸੌ ਸਨ</verse>
				<verse number="14">ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦੀ ਪਰਧਾਨ ਦਊਏਲ ਦਾ ਪੁੱਤ੍ਰ ਅਲਯਾਸਾਫ਼ ਹੋਵੇ</verse>
				<verse number="15">ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ</verse>
				<verse number="16">ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।।</verse>
				<verse number="17">ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।।</verse>
				<verse number="18">ਅਫ਼ਰਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਲਹਿੰਦੇ ਪਾਸੇ ਵੱਲ ਹੋਵੇ ਅਤੇ ਅਫ਼ਰਈਮ ਦੋ ਲੋਕਾਂ ਦਾ ਪਰਧਾਨ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਹੋਵੇ</verse>
				<verse number="19">ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚਾਲੀ ਹਜ਼ਾਰ ਪੰਜ ਸੌ ਸਨ</verse>
				<verse number="20">ਫੇਰ ਉਹ ਦੇ ਕੋਲ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪਰਧਾਨ ਪਦਾਹਸ਼ੂਰ ਦਾ ਪੁੱਤ੍ਰ ਗਮਲੀਏਲ ਹੋਵੇ</verse>
				<verse number="21">ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ</verse>
				<verse number="22">ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪਰਧਾਨ ਗਿਦਓਨੀ ਦਾ ਪੁੱਤ੍ਰ ਅਬੀਦਾਨ ਹੋਵੇ</verse>
				<verse number="23">ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ</verse>
				<verse number="24">ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਤੀਜੇ ਓਹ ਕੂਚ ਕਰਨ।।</verse>
				<verse number="25">ਦਾਨ ਦੇ ਡੇਰੇ ਦਾ ਝੰਡਾ ਉੱਤਰ ਵੱਲ ਦੇ ਪਾਸੇ ਉਨ੍ਹਾਂ ਦੀਆਂ ਸੈਨਾ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪਰਧਾਨ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਹੋਵੇ</verse>
				<verse number="26">ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬਾਹਟ ਹਜ਼ਾਰ ਸੱਤ ਸੌ ਸਨ</verse>
				<verse number="27">ਜਿਹੜੇ ਉਹ ਦੇ ਕੋਲ ਡੇਰਾ ਲਾਉਣ ਓਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪਰਧਾਨ ਆਕਰਾਨ ਦਾ ਪੁੱਤ੍ਰ ਪਗੀਏਲ ਹੋਵੇ</verse>
				<verse number="28">ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ</verse>
				<verse number="29">ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪਰਧਾਨ ਏਨਾਨ ਦਾ ਪੁੱਤ੍ਰ ਅਹੀਰਾ ਹੋਵੇ</verse>
				<verse number="30">ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ</verse>
				<verse number="31">ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।।</verse>
				<verse number="32">ਏਹ ਓਹ ਇਸਰਾਲੀ ਹਨ ਜਿਹੜੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। ਡੇਰਿਆਂ ਦੇ ਸਾਰੇ ਗਿਣੇ ਹੋਏ ਉਨ੍ਹਾਂ ਦੀਆਂ ਸੈਨਾ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ</verse>
				<verse number="33">ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="34">ਇਸਰਾਏਲੀਆਂ ਨੇ ਸਭ ਕੁਝ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਇਉਂ ਓਹ ਆਪਣੇ ਝੰਡਿਆਂ ਕੋਲ ਡੇਰਾ ਲਾਉਂਦੇ ਸਨ ਅਤੇ ਇਉਂ ਓਹ ਕੂਚ ਕਰਦੇ ਸਨ, ਹਰ ਮਨੁੱਖ ਆਪਣੀਆਂ ਕੁਲਾਂ ਨਾਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ।।</verse>
			</chapter>
			<chapter number="3">
				<verse number="1">ਏਹ ਹਾਰੂਨ ਅਰ ਮੂਸਾ ਦੀ ਕੁਲ ਪੱਤ੍ਰੀ ਹੈ ਜਿਸ ਦਿਨ ਯਹੋਵਾਹ ਸੀਨਈ ਪਹਾੜ ਉੱਤੇ ਮੂਸਾ ਨਾਲ ਬੋਲਿਆ</verse>
				<verse number="2">ਅਤੇ ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ,- ਪਲੋਠਾ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ</verse>
				<verse number="3">ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ, ਓਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿੰਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ</verse>
				<verse number="4">ਨਾਦਾਬ ਅਰ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਓਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਓਪਰੀ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤ੍ਰ ਨਹੀਂ ਸਨ ਸੋ ਅਲਆਜ਼ਾਰ ਅਰ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।।</verse>
				<verse number="5">ਯਹੋਵਾਹ ਮੂਸਾ ਨੂੰ ਬੋਲਿਆ</verse>
				<verse number="6">ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜਾ ਕਰ ਤਾਂ ਜੋ ਓਹ ਉਸ ਦੀ ਸੇਵਾ ਕਰਨ</verse>
				<verse number="7">ਅਤੇ ਓਹ ਉਸ ਦਾ ਫਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮੰਡਲੀ ਦੇ ਤੰਬੂ ਦੇ ਅੱਗੇ ਪੂਰਾ ਕਰਨ ਭਈ ਓਹ ਡੇਹਰੇ ਦੀ ਟਹਿਲ ਸੇਵਾ ਕਰਨ</verse>
				<verse number="8">ਅਤੇ ਉਹ ਮੰਡਲੀ ਦੇ ਤੰਬੂ ਦਾ ਸਾਰਾ ਸਾਮਾਨ ਸਮਾਲ੍ਹਣ ਨਾਲੇ ਇਸਰਾਏਲੀਆਂ ਦਾ ਫਰਜ ਪੂਰਾ ਕਰਨ ਜਦ ਓਹ ਡੇਹਰੇ ਦੀ ਟਹਿਲ ਸੇਵਾ ਕਰਨ</verse>
				<verse number="9">ਅਤੇ ਤੂੰ ਲੇਵੀਆਂ ਨੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਦੇਈ। ਏਹ ਪੂਰੀ ਤੌਰ ਨਾਲ ਇਸਰਾਏਲੀਆਂ ਵਿੱਚੋਂ ਉਨ੍ਹਾਂ ਨੂੰ ਦਿੱਤੇ ਗਏ ਹਨ</verse>
				<verse number="10">ਤੂੰ ਹਾਰੂਨ ਅਰ ਉਸਦੇ ਪੁੱਤ੍ਰਾਂ ਨੂੰ ਠਹਿਰਾਈਂ ਤਾਂ ਜੋ ਓਹ ਆਪਣੀ ਜਾਜਕਾਈ ਸਾਂਭਣ ਪਰ ਓਪਰਾ ਜਿਹੜਾ ਨੇੜੇ ਆਵੇ ਮਾਰਿਆ ਜਾਵੇ।।</verse>
				<verse number="11">ਫਿਰ ਯਹੋਵਾਹ ਮੂਸਾ ਨੂੰ ਬੋਲਿਆ</verse>
				<verse number="12">ਮੈਂ, ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਲੋਠਿਆਂ ਦੇ ਥਾਂ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਲੈ ਲਿਆ ਹੈ ਸੋ ਇਉਂ ਲੇਵੀ ਮੇਰੇ ਹੋਣਗੇ</verse>
				<verse number="13">ਕਿਉਂ ਜੋ ਹਰ ਇੱਕ ਪਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਲੋਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੀਕ ਪਵਿੱਤ੍ਰ ਕੀਤਾ, ਓਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।।</verse>
				<verse number="14">ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ,</verse>
				<verse number="15">ਲੇਵੀਆਂ ਨੂੰ ਗਿਣ। ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਦੇ ਅਨੁਸਾਰ ਗਿਣ। ਹਰ ਨਰ ਇੱਕ ਮਹੀਨੇ ਤੋਂ ਉੱਪਰ ਦਾ ਗਿਣੀ</verse>
				<verse number="16">ਉਪਰੰਤ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਬੋਲ ਅਨੁਸਾਰ ਗਿਣਿਆ</verse>
				<verse number="17">ਏਹ ਲੇਵੀ ਦੇ ਪੁੱਤ੍ਰਾਂ ਦੇ ਨਾਉਂ ਸਨ,- ਗੇਰਸ਼ੋਨ, ਕਹਾਥ ਅਰ ਮਰਾਰੀ</verse>
				<verse number="18">ਏਹ ਗੇਰਸ਼ੋਨ, ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੇ ਟੱਬਰਾਂ ਅਨੁਸਾਰ ਲਿਬਨੀ, ਅਰ ਸ਼ੀਮਈ</verse>
				<verse number="19">ਕਹਾਥ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,- ਅਮਰਾਮ, ਯਿਸਹਾਰ, ਹਬਰੋਨ ਅਰ ਉੱਜੀਏਲ</verse>
				<verse number="20">ਮਰਾਰੀ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,- ਮਹਲੀ ਅਰ ਮੂਸ਼ੀ। ਏਹ ਲੇਵੀ ਦੇ ਟੱਬਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਹਨ</verse>
				<verse number="21">ਲਿਬਨੀਆਂ ਦਾ ਟੱਬਰ ਅਤੇ ਸ਼ਿਮਈਆਂ ਦਾ ਟੱਬਰ ਗੇਰਸ਼ੋਨ ਦੇ ਹਨ। ਏਹ ਗੇਰਸ਼ੋਨੀਆਂ ਦੇ ਟੱਬਰ ਹਨ</verse>
				<verse number="22">ਅਤੇ ਨਰ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ</verse>
				<verse number="23">ਗੇਰਸ਼ੋਨੀਆਂ ਦੇ ਟੱਬਰ ਡੇਹਰੇ ਦੇ ਪਿੱਛੇ ਲਹਿੰਦੇ ਪਾਸੇ ਡੇਰਾ ਲਾਉਣ</verse>
				<verse number="24">ਅਤੇ ਗੇਰਸ਼ੋਨੀਆਂ ਦੇ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਲਾਏਲ ਦਾ ਪੁੱਤ੍ਰ ਅਲਯਾਸਾਫ ਹੋਵੇ</verse>
				<verse number="25">ਗੇਰਸ਼ੋਨੀਆਂ ਦੀ ਜ਼ੁੰਮੇਵਾਰੀ ਵਿੱਚ ਮੰਡਲੀ ਦੇ ਤੰਬੂ ਵਿੱਚ ਡੇਹਰਾ ਅਤੇ ਤੰਬੂ, ਉਹ ਦਾ ਢੱਕਣ ਅਤੇ ਮੰਡਲੀ ਦੇ ਦਰਵੱਜੇ ਦੀ ਓਟ ਹੋਣ</verse>
				<verse number="26">ਨਾਲੇ ਹਾਤੇ ਦੀ ਕਨਾਤ ਅਤੇ ਹਾਤੇ ਦੇ ਦਰਵੱਜੇ ਦੀ ਓਟ ਜਿਹੜਾ ਡੇਹਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ ਦੁਆਲੇ ਅਤੇ ਓਹ ਦੀਆਂ ਲਾਸਾਂ ਓਹ ਦੀ ਸਾਰੀ ਟਹਿਲ ਸੇਵਾ ਲਈ।।</verse>
				<verse number="27">ਕਹਾਥ ਵਿੱਚੋਂ ਅਮਰਾਮੀਆਂ ਦਾ ਟੱਬਰ ਅਤੇ ਯਿਸਹਾਰੀਆਂ ਦਾ ਟੱਬਰ ਅਤੇ ਹਬਰੋਨੀਆਂ ਦਾ ਟੱਬਰ ਉੱਜ਼ੀਏਲੀਆਂ ਦਾ ਟੱਬਰ ਸਨ। ਏਹ ਕਹਾਥ ਦੇ ਸਨ</verse>
				<verse number="28">ਸਾਰੇਂ ਨਰਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤ੍ਰ ਅਸਥਾਨ ਦੇ ਜ਼ੁੰਮੇਵਾਰ ਸਨ</verse>
				<verse number="29">ਕਹਾਥੀਆਂ ਦੇ ਟੱਬਰ ਡੇਹਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ</verse>
				<verse number="30">ਅਤੇ ਕਹਾਥੀਆਂ ਦੇ ਟੱਬਰ ਅਨੁਸਾਰ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਉੱਜੀਏਲ ਦਾ ਪੁੱਤ੍ਰ ਅੱਲੀਸਾਫਾਨ ਹੋਵੇ</verse>
				<verse number="31">ਉਨ੍ਹਾਂ ਦੀ ਜ਼ੁੰਮੇਵਾਰੀ ਇੱਕ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਰ ਪਵਿੱਤ੍ਰ ਅਸਥਾਨ ਦਾ ਸਮਾਨ ਜਿਨ੍ਹਾਂ ਨਾਲ ਓਹ ਸੇਵਾ ਕਰਦੇ ਹਨ ਅਰ ਓਟ ਅਰ ਉਹ ਦੀ ਸਾਰੀ ਟਹਿਲ ਸੇਵਾ ਹੋਣ</verse>
				<verse number="32">ਅਤੇ ਲੇਵੀਆਂ ਦੇ ਸਰਦਾਰਾਂ ਦਾ ਸਰਦਾਰ ਹਾਰੂਨ ਜਾਜਕ ਦਾ ਪੁੱਤ੍ਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤ੍ਰ ਅਸਥਾਨ ਦੇ ਸਮਾਲ੍ਹਣ ਵਾਲਿਆਂ ਦੀ ਵੇਖਭਾਲ ਕਰੇਂ</verse>
				<verse number="33">ਮਹਲੀਆਂ ਦਾ ਟੱਬਰ ਅਤੇ ਮੂਸ਼ੀਆਂ ਦਾ ਟੱਬਰ ਮਰਾਰੀ ਦੇ ਸਨ। ਏਹ ਮਰਾਰੀ ਦੇ ਟੱਬਰ ਸਨ</verse>
				<verse number="34">ਸਾਰੇ ਨਰਾਂ ਦੀ ਗਿਣਤੀ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਛੇ ਹਜ਼ਾਰ ਦੋ ਸੌ ਸਨ</verse>
				<verse number="35">ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਅਬੀਹਾਯਿਲ ਦਾ ਪੁੱਤ੍ਰ ਸੂਰੀਏਲ ਹੋਵੇ। ਡੇਹਰੇ ਦੇ ਉੱਤਰ ਵੱਲ ਓਹ ਆਪਣਾ ਡੇਰਾ ਲਾਉਣ</verse>
				<verse number="36">ਮਰਾਰੀਆਂ ਦੀ ਵੇਖ ਭਾਲ ਦੀ ਜੁੰਮੇਵਾਰੀ ਵਿੱਚ ਡੇਹਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ ਅਰ ਉਸ ਦਾ ਸਾਰਾ ਸਮਾਨ ਅਰ ਉਸ ਦੀ ਸਾਰੀ ਸੇਵਾ ਹੋਣ</verse>
				<verse number="37">ਨਾਲੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ ਅਰ ਉਨ੍ਹਾਂ ਦੀਆਂ ਚੀਥੀਆਂ ਅਰ ਉਨ੍ਹਾਂ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ।।</verse>
				<verse number="38">ਜਿਹੜੇ ਡੇਹਰੇ ਦੇ ਸਾਹਮਣੇ ਪੂਰਬ ਵੱਲ ਮੰਡਲੀ ਦੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ ਸੋ ਮੂਸਾ ਅਰ ਹਾਰੂਨ ਅਰ ਉਹ ਦੇ ਪੁੱਤ੍ਰ ਹੋਣ ਤਾਂ ਜੋ ਓਹ ਪਵਿੱਤ੍ਰ ਅਸਥਾਨ ਦੀ ਉਸ ਜੁੰਮੇਵਾਰੀ ਦੇ ਸੰਭਾਲ ਹੋਣ ਜਿਹੜੀ ਇਸਰਾਏਲੀਆਂ ਲਈ ਜੁੰਮੇਵਾਰੀ ਹੈ ਪਰ ਜੇ ਕੋਈ ਓਪਰਾ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ</verse>
				<verse number="39">ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਨਰ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।।</verse>
				<verse number="40">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਲੋਠੇ ਨਰ ਗਿਣ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ</verse>
				<verse number="41">ਤੂੰ ਲੇਵੀਆਂ ਨੂੰ ਮੇਰੇ ਲਈ, ਮੈਂ ਜੋ ਯਹੋਵਾਹ ਹਾਂ, ਇਸਰਾਏਲੀਆਂ ਦੇ ਸਾਰੇ ਪਲੌਠੀਆਂ ਦੇ ਥਾਂ, ਨਾਲੇ ਲੇਵੀਆਂ ਦੇ ਡੰਗਰ ਦੇ ਇਸਰਾਏਲੀਆਂ ਦੇ ਡੰਗਰਾਂ ਦੇ ਪਲੋਠਿਆਂ ਦੇ ਥਾਂ ਲੈ ਲਈਂ</verse>
				<verse number="42">ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਲੋਠੇ ਗਿਣੇ</verse>
				<verse number="43">ਅਤੇ ਸਾਰੇ ਨਰ ਪਲੋਠਿਆਂ ਦੇ ਨਾਮਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਉਨ੍ਹਾਂ ਦੇ ਗਿਣੇ ਹੋਇਆਂ ਵਿੱਚੋਂ ਬਾਈ ਹਜ਼ਾਰ ਦੋ ਸੌ ਤਿਹੱਤ੍ਰ ਸੀ।।</verse>
				<verse number="44">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="45">ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਲੋਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਉਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ</verse>
				<verse number="46">ਅਤੇ ਉਨ੍ਹਾਂ ਦੋ ਸੌ ਤਿਹੱਤ੍ਰਾਂ ਇਸਰਾਏਲੀ ਪਲੋਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ</verse>
				<verse number="47">ਤੂੰ ਪੰਜ ਪੰਜ ਰੁਪਏ ਸਿਰਾਂ ਪਰਤੀ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕਲ ਵੀਹ ਗੇਰਾਹ ਦਾ ਹੋਵੇ)</verse>
				<verse number="48">ਤੂੰ ਉਹ ਚਾਂਦੀ ਹਾਰੂਨ ਅਰ ਉਹ ਦੇ ਪੁੱਤ੍ਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ</verse>
				<verse number="49">ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ ਲਈ</verse>
				<verse number="50">ਇਸਰਾਏਲ ਦੇ ਪਲੋਠਿਆਂ ਤੋਂ ਉਸ ਨੇ ਏਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌਂ ਪੈਂਹਟ ਰੁਪਏ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ</verse>
				<verse number="51">ਤਾਂ ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਯਹੋਵਾਹ ਦੇ ਬੋਲ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
			</chapter>
			<chapter number="4">
				<verse number="1">ਯਹੋਵਾਹ ਮੂਸਾ ਅਰ ਹਾਰੂਨ ਨੂੰ ਬੋਲਿਆ,</verse>
				<verse number="2">ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ</verse>
				<verse number="3">ਤੀਹ ਵਰਿਹਾਂ ਤੋਂ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ</verse>
				<verse number="4">ਕਹਾਥੀਆਂ ਦੀ ਸੇਵਾ ਮੰਡਲੀ ਦੇ ਤੰਬੂ ਵਿੱਚ ਅੱਤ ਪਵਿੱਤ੍ਰ ਚੀਜ਼ਾਂ ਵਿਖੇ ਏਹ ਹੈ-</verse>
				<verse number="5">ਹਾਰੂਨ ਅਰ ਉਸ ਦੇ ਪੁੱਤ੍ਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਓਟ ਦਾ ਪੜਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ</verse>
				<verse number="6">ਨਾਲੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਉਸ ਉੱਤੇ ਰੱਖਣ ਅਰ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਰ ਉਸ ਦੀਆਂ ਚੋਬਾਂ ਪਾਉਣ</verse>
				<verse number="7">ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ ਅਰ ਕੌਲੀਆਂ ਅਰ ਗੜਵੇ ਅਰ ਪੀਣ ਦੀਆਂ ਭੇਟਾਂ ਦੇ ਅਰਘੇ ਰੱਖਣ ਅਤੇ ਹਮੇਸ਼ਗੀ ਦੀ ਰੋਟੀ ਉਸ ਉੱਤੇ ਪਈ ਰਹੇ</verse>
				<verse number="8">ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ</verse>
				<verse number="9">ਫੇਰ ਓਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ ਉਸ ਗੁਲ ਤਰਾਸ਼, ਉਸ ਦੇ ਗੁਲ ਦਾਨ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਓਹ ਉਸ ਦੀ ਸੇਵਾ ਕਰਦੇ ਹਨ</verse>
				<verse number="10">ਤਾਂ ਉਸ ਦੇ ਸਾਰੇ ਸਮਾਨ ਸਣੇ ਬੱਕਰਿਆਂ ਦੀਆ ਖੱਲਾਂ ਦੇ ਢੱਕਣ ਵਿੱਚ ਰੱਖਣ ਅਤੇ ਓਹ ਉਸ ਨੂੰ ਚੋਬਾਂ ਉੱਤੇ ਧਰਨ</verse>
				<verse number="11">ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ</verse>
				<verse number="12">ਫੇਰ ਓਹ ਓਪਾਸਨਾ ਦੀ ਸੇਵਾ ਦੇ ਸਾਰੇ ਭਾਡੇਂ ਜਿੰਨਾਂ ਨਾਲ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਰ ਉਨ੍ਹਾਂ ਨੂੰ ਚੋਬਾਂ ਉੱਤੇ ਰੱਖਣ</verse>
				<verse number="13">ਤਾਂ ਓਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ</verse>
				<verse number="14">ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿੰਨ੍ਹਾਂ ਨਾਲ ਓਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਤ੍ਰਿਸੂਲੀਆਂ, ਕੜਛੇ, ਬਾਟੀਆਂ ਅਰ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ</verse>
				<verse number="15">ਜਦ ਹਾਰੂਨ ਅਰ ਉਸ ਦੇ ਪੁੱਤ੍ਰ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਰੇ ਸਾਮਾਨ ਦੇ ਕੱਜਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਓਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ, ਪਰ ਓਹ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹਣ ਮਤੇ ਓਹ ਮਰ ਜਾਂਣ! ਮੰਡਲੀ ਦੇ ਤੰਬੂ ਵਿੱਚੋਂ ਏਹ ਭਾਰ ਕਹਾਥੀਆਂ ਦਾ ਹੈ</verse>
				<verse number="16">ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਦੀ ਏਹ ਜੁੰਮੇਵਾਰੀ ਹੈ ਕਿ ਚਾਨਣੇ ਦਾ ਤੇਲ, ਸੁਗੰਧੀ ਧੂਪ, ਹਮੇਸ਼ਗੀ ਦੀ ਮੈਦੇ ਦੀ ਭੇਟ ਅਰ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਹਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ ਨਾਲੇ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਮਾਨ ਦੀ ਵੇਖ ਭਾਲ ਕਰੇ।।</verse>
				<verse number="17">ਫੇਰ ਯਹੋਵਾਹ ਮੂਸਾ ਅਰ ਹਾਰੂਨ ਨੂੰ ਬੋਲਿਆ,</verse>
				<verse number="18">ਤੁਸੀਂ ਕਹਾਥੀਆਂ ਦਿਆਂ ਟੱਬਰਾਂ ਦਿਆਂ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ</verse>
				<verse number="19">ਪਰ ਤੁਸੀਂ ਉਨ੍ਹਾਂ ਲਈ ਏਹ ਕਰੋ ਤਾਂ ਜੋ ਓਹ ਜੀਉਣ ਅਰ ਨਾ ਮਰਨ। ਜਦ ਓਹ ਅੱਤ ਪਵਿੱਤ੍ਰ ਚੀਜ਼ਾਂ ਕੋਲ ਜਾਣ ਤਾਂ ਹਾਰੂਨ ਅਰ ਉਸ ਦੇ ਪੁੱਤ੍ਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਸ ਦਾ ਭਾਰ ਠਹਿਰਾਉਣ</verse>
				<verse number="20">ਓਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤ੍ਰ ਅਸਥਾਨ ਨੂੰ ਨਾ ਵੇਖਣ ਮਤੇ ਓਹ ਮਰ ਜਾਣ! ।।</verse>
				<verse number="21">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="22">ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਟੱਬਰ ਅਨੁਸਾਰ ਗਿਣਤੀ ਕਰ</verse>
				<verse number="23">ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਉਨ੍ਹਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ</verse>
				<verse number="24">ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ, - ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਏਹ ਹੈ,</verse>
				<verse number="25">ਓਹ ਡੇਹਰੇ ਦੇ ਪੜਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀ ਓਟ</verse>
				<verse number="26">ਅਤੇ ਹਾਤੇ ਦੀਆਂ ਕਨਾਤਾਂ ਅਤੇ ਹਾਤੇ ਦੇ ਫਾਟਕ ਦੇ ਦਰਵੱਜੇ ਦੀ ਓਟ ਜਿਹੜੀ ਡੇਹਰੇ ਅਰ ਜਗਵੇਦੀ ਦੇ ਕੋਲ ਆਲੇ ਦੁਆਲੇ ਹੈ ਅਤੇ ਉਨ੍ਹਾਂ ਦੀਆਂ ਲਾਸਾਂ ਅਰ ਉਨ੍ਹਾਂ ਦੀ ਸੇਵਾ ਦਾ ਸਾਰਾ ਸਾਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਓਹ ਏਹ ਟਹਿਲ ਸੇਵਾ ਕਰਨ</verse>
				<verse number="27">ਹਾਰੂਨ ਅਰ ਉਸ ਦੇ ਪੁਤ੍ਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਉਂ ਤੁਸੀਂ ਉਨ੍ਹਾਂ ਦੇ ਉੱਤੇ ਉਨ੍ਹਾਂ ਦੇ ਸਾਰੇ ਭਾਰਾਂ ਦੀ ਜੁੰਮੇਵਾਰੀ ਠਹਿਰਾਓ</verse>
				<verse number="28">ਮੰਡਲੀ ਦੇ ਤੰਬੂ ਵਿੱਚ ਏਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਵੇਖ ਭਾਲ ਹੋਵੇਗੀ।।</verse>
				<verse number="29">ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਨਾ</verse>
				<verse number="30">ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਓਹਨਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ</verse>
				<verse number="31">ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜੁੰਮੇਵਾਰੀ ਏਹ ਹੈ,- ਡੇਹਰੇ ਦੀਆਂ ਫੱਟੀਆਂ,ਉਸ ਦੇ ਹੋੜੇ,ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ</verse>
				<verse number="32">ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਲਾਸਾਂ, ਉਨ੍ਹਾਂ ਦਾ ਸਾਰਾ ਸਾਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਪਰਤੀ ਸਾਮਾਨ ਚੁੱਕਣ ਦੀ ਜੁਮੇਵਾਰੀ ਉਨ੍ਹਾਂ ਦੀ ਠਹਿਰਾਓ</verse>
				<verse number="33">ਏਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਹੋਵੇ ।।</verse>
				<verse number="34">ਫੇਰ ਮੂਸਾ ਅਰ ਹਾਰੂਨ ਅਰ ਮੰਡਲੀ ਦੇ ਪਰਧਾਨਾਂ ਨੇ ਕਹਾਥੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਿਆਂ</verse>
				<verse number="35">ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ</verse>
				<verse number="36">ਓਹ ਉਨ੍ਹਾਂ ਦੇ ਟੱਬਰਾਂ ਅਨੁਸਾਰ ਜਿਹੜੇ ਗਿਣੇ ਗਏ ਦੋ ਹਜ਼ਾਰ ਸੱਤ ਸੌ ਪੰਜਾਹ ਸਨ</verse>
				<verse number="37">ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।।</verse>
				<verse number="38">ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ</verse>
				<verse number="39">ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਕਰਨ ਜੋਗ ਹੋਣ ਕਿ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ</verse>
				<verse number="40">ਅਤੇ ਓਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਹੋਏ ਦੋ ਹਜ਼ਾਰ ਛੇ ਸੌ ਤੀਹ ਸਨ</verse>
				<verse number="41">ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।।</verse>
				<verse number="42">ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ</verse>
				<verse number="43">ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਭਈ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ</verse>
				<verse number="44">ਓਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ</verse>
				<verse number="45">ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।।</verse>
				<verse number="46">ਸਾਰੇ ਲੇਵੀ ਜਿਹੜੇ ਗਿਣੇ ਗਏ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਪਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ</verse>
				<verse number="47">ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਟਹਿਲ ਸੇਵਾ ਕਰਨ ਅਰ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ,</verse>
				<verse number="48">ਏਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ</verse>
				<verse number="49">ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਓਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਰ ਭਾਰ ਅਨੁਸਾਰ। ਇਉਂ ਓਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
			</chapter>
			<chapter number="5">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲੋਥਾਂ ਤੋਂ ਅਸ਼ੁੱਧ ਹੋਣ</verse>
				<verse number="3">ਭਾਵੇਂ ਨਰ ਭਾਵੇਂ ਨਾਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਓਹ ਉਨ੍ਹਾਂ ਦੇ ਡੇਰਿਆਂ ਨੂੰ ਜਿੰਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ</verse>
				<verse number="4">ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।।</verse>
				<verse number="5">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="6">ਇਸਰਾਏਲੀਆਂ ਨੂੰ ਬੋਲ ਕੇ ਜਦ ਕੋਈ ਮਨੁੱਖ ਅਥਵਾ ਤੀਵੀਂ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਰ ਉਹ ਪ੍ਰਾਣੀ ਦੋਸ਼ੀ ਠਹਿਰੇ</verse>
				<verse number="7">ਤਾਂ ਉਹ ਆਪਣੇ ਪਾਪ ਦਾ ਅਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦਾ ਪੂਰਾ ਵੱਟਾ ਭਰੇ ਅਤੇ ਉਹ ਉਸ ਦੇ ਨਾਲ ਪੰਜਵਾ ਹਿੱਸਾ ਵੱਧ ਪਾਕੇ ਉਹ ਨੂੰ ਦੇਵੇ ਜਿਹ ਦਾ ਉਹ ਦੋਸ਼ੀ ਹੋਇਆ</verse>
				<verse number="8">ਜੇ ਉਸ ਮਨੁੱਖ ਦਾ ਕੋਈ ਨੇੜਦਾਰ ਨਾ ਹੋਵੇ ਜਿਹ ਨੂੰ ਉਸ ਦੋਸ਼ ਦਾ ਹਰਜਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ ਜਾਜਕ ਨੂੰ ਦਿੱਤਾ ਜਾਵੇ ਨਾਲੇ ਪਰਾਸਚਿਤ ਦਾ ਛੱਤ੍ਰਾ ਜਿਹ ਦੇ ਨਾਲ ਉਸ ਦਾ ਪਰਾਸਚਿਤ ਕੀਤਾ ਜਾਵੇ</verse>
				<verse number="9">ਇਸਰਾਏਲੀਆਂ ਦੀਆਂ ਪਵਿੱਤ੍ਰ ਚੀਜ਼ਾਂ ਵਿੱਚੋਂ ਜਿਹੜੀਆਂ ਓਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ</verse>
				<verse number="10">ਹਰ ਮਨੁੱਖ ਦੀਆਂ ਪਵਿੱਤ੍ਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸ ਦਾ ਹੋਵੇ।।</verse>
				<verse number="11">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="12">ਇਸਰਾਏਲੀਆਂ ਨਾਲ ਗੱਲ ਕਰ ਅਰ ਉਨ੍ਹਾਂ ਨੂੰ ਆਖ ਭਈ ਜਦ ਕਿਸੇ ਮਨੁੱਖ ਦੀ ਤੀਵੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ</verse>
				<verse number="13">ਅਤੇ ਕੋਈ ਮਨੁੱਖ ਉਸ ਨਾਲ ਲੇਟੇ ਅਰ ਬਦਕਾਰੀ ਕਰੇ ਪਰ ਏਹ ਉਸ ਦੇ ਮਨੁੱਖ ਦੀਆਂ ਅੱਖਾਂ ਤੋਂ ਅਪਰੋਖੇ ਰਹੇ ਅਤੇ ਉਹ ਗੱਲ ਲੁਕੀ ਰਹੇ ਅਤੇ ਉਹ ਭਿੱਟੀ ਗਈ ਹੋਵੇ ਪਰ ਨਾ ਕੋਈ ਉਸ ਦੇ ਵਿਰੁੱਧ ਗਵਾਹ ਹੋਵੇ ਅਰ ਓਹ ਫੜਿਆ ਨਾ ਗਿਆ ਹੋਵੇ</verse>
				<verse number="14">ਪਰ ਉਸ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਅਰ ਉਹ ਭਿੱਟੀ ਗਈ ਹੋਵੇ ਅਥਵਾ ਉਸ ਦਾ ਜਲਨ ਦਾ ਮਜ਼ਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਪਰ ਉਹ ਭਿਟੀ ਗਈ ਹੋਵੇ</verse>
				<verse number="15">ਤਾਂ ਉਹ ਮਨੁੱਖ ਆਪਣੀ ਤੀਵੀਂ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫਾ ਦਾ ਦਸਵਾਂ ਹਿੱਸਾ ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਰੀ ਦੀ ਭੇਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ</verse>
				<verse number="16">ਤਾਂ ਜਾਜਕ ਉਹ ਨੂੰ ਨੇੜੇ ਲਿਆ ਕੇ ਯਹੋਵਾਹ ਅੱਗੇ ਖੜੀ ਕਰੇ</verse>
				<verse number="17">ਫੇਰ ਜਾਜਕ ਪਵਿੱਤ੍ਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਹਰੇ ਦੇ ਫਰਸ਼ ਦੀ ਧੂੜ ਲੈਕੇ ਉਸ ਜਲ ਵਿੱਚ ਪਾਵੇ</verse>
				<verse number="18">ਫੇਰ ਜਾਜਕ ਉਸ ਤੀਵੀਂ ਨੂੰ ਯਹੋਵਾਹ ਦੇ ਅੱਗੇ ਖੜੀ ਕਰੇ ਅਤੇ ਉਸ ਦੇ ਸਿਰ ਦੇ ਬਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ</verse>
				<verse number="19">ਤਾਂ ਜਾਜਕ ਉਸ ਨੂੰ ਸੌਂਹ ਦੇਵੇ ਅਤੇ ਤੀਵੀਂ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਿੱਟੀ ਨਹੀਂ ਗਈ ਤਾਂ ਤੂੰ ਏਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ ਬਚੀ ਰਹੁ</verse>
				<verse number="20">ਪਰੰਤੂ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇ ਕਿਸੇ ਹੋਰ ਮਨੁੱਖ ਦੇ ਸੰਗ ਬਿਨਾ ਤੇਰੇ ਆਪਣੇ ਮਨੁੱਖ ਦੇ ਲੇਟਕੇ ਭਿੱਟੀ ਗਈ ਹੈਂ-</verse>
				<verse number="21">ਤਾਂ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸੌਂਹ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸੌਂਹ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੀ ਜਾਂਘ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ</verse>
				<verse number="22">ਐਉਂ ਏਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੀ ਜਾਂਘ ਨੂੰ ਸਾੜੇ ਤਾਂ ਤੀਵੀਂ ਆਖੇ, “ਆਮੀਨ,ਆਮੀਨ”</verse>
				<verse number="23">ਤਾਂ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮੇਸੇ</verse>
				<verse number="24">ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਨੂੰ ਪਿਲਾਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ</verse>
				<verse number="25">ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ</verse>
				<verse number="26">ਤਾਂ ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਤੀਵੀਂ ਨੂੰ ਪਿਲਾਵੇ</verse>
				<verse number="27">ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭਿੱਟੀ ਗਈ ਹੈ ਅਤੇ ਉਸ ਆਪਣੇ ਮਨੁੱਖ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾਕੇ ਕੌੜਾ ਹੋ ਜਾਵੇਗਾ ਅਰ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ</verse>
				<verse number="28">ਪਰ ਜੇ ਤੀਵੀਂ ਭਿੱਟੀ ਨਹੀਂ ਗਈ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।।</verse>
				<verse number="29">ਏਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਭਿੱਟੀ ਜਾਵੇ</verse>
				<verse number="30">ਯਾ ਜਦ ਕਿਸੇ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਅਤੇ ਉਸ ਨੂੰ ਆਪਣੀ ਤੀਵੀਂ ਦੀ ਜਲਨ ਹੋਵੇ ਤਾਂ ਉਹ ਉਸ ਤੀਵੀਂ ਨੂੰ ਯਹੋਵਾਹ ਅੱਗੇ ਖੜੀ ਕਰੇ ਅਤੇ ਜਾਜਕ ਉਸ ਉੱਤੇ ਏਹ ਸਾਰੀ ਬਿਵਸਥਾ ਵਰਤੇ</verse>
				<verse number="31">ਇਉਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਤੀਵੀਂ ਆਪਣੀ ਬਦੀ ਨੂੰ ਆਪ ਚੁੱਕੇਗੀ।।</verse>
			</chapter>
			<chapter number="6">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਜਦ ਕੋਈ ਪੁਰਸ਼ ਯਾ ਇਸਤ੍ਰੀ ਨਜ਼ੀਰ ਦੀ ਖਾਸ ਸੁੱਖਣਾ ਸੁਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਨ ਕਰੇ</verse>
				<verse number="3">ਤਾਂ ਮਧ ਤੋਂ ਅਰ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ ਨਾ ਤਾਂ ਦਾਖ ਰਸ ਦਾ ਸਿਰਕਾ ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖ ਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਯਾ ਤਾਜ਼ਾ ਖਾਵੇ</verse>
				<verse number="4">ਉਹ ਦੇ ਅੱਡ ਹੋਣ ਦੇ ਸਾਰੇ ਦਿਨ ਉਹ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆਂ ਹੋਵੇ ਬੀ ਤੋਂ ਲੈਕੇ ਛਿੱਲ ਤੀਕ</verse>
				<verse number="5">ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੀਕ ਉਸ ਦਿਨ ਦੇ ਪੂਰੇ ਨਾ ਹੋਣ ਜਿੰਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤ੍ਰ ਰਹੇ ਅਤੇ ਆਪਣੇ ਸਿਰ ਦੇ ਬਾਲਾਂ ਦੀਆਂ ਲਟਾਂ ਵਧਣ ਦੇਵੇ</verse>
				<verse number="6">ਉਸ ਦੇ ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਉਹ ਕਿਸੇ ਲੋਥ ਉੱਤੇ ਨਾ ਜਾਵੇ</verse>
				<verse number="7">ਉਹ ਆਪਣੇ ਪਿਤਾ, ਮਾਤਾ, ਭਰਾ ਯਾ ਭੈਣ ਲਈ ਜਦ ਓਹ ਮਰ ਜਾਣ ਭਿੱਟਿਆਂ ਨਾ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜੁੰਮੇਵਾਰੀ ਉਸ ਦੇ ਸਿਰ ਉੱਤੇ ਹੈ</verse>
				<verse number="8">ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤ੍ਰ ਹਨ</verse>
				<verse number="9">ਜੇ ਕੋਈ ਉਸ ਦੇ ਕੋਲ ਅਚਾਣਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਿਰ ਭਿੱਟਿਆ ਗਿਆ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ</verse>
				<verse number="10">ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਦੋ ਘੁੱਗੀਆਂ ਯਾ ਦੋ ਕਬੂਤਰ ਦੇ ਬੱਚੇ ਲਿਆਵੇ</verse>
				<verse number="11">ਤਾਂ ਜਾਜਕ ਇੱਕ ਨੂੰ ਪਾਪ ਦੀ ਬਲੀ ਅਰ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਉਂ ਉਹ ਦੇ ਲਈ ਪਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲੋਥਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤ੍ਰ ਕਰੇ</verse>
				<verse number="12">ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਵਰਹੇ ਦਾ ਲੇਲਾ ਅਪਰਾਧ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿੱਛਲੇ ਦਿਨ ਅਕਾਰਥ ਗਏ ਕਿਉਂ ਜੋ ਉਹ ਆਪਣੇ ਅੱਡ ਹੋਣ ਵਿੱਚ ਭਿੱਟਿਆ ਗਿਆ।।</verse>
				<verse number="13">ਏਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਂਦਾ ਜਾਵੇ</verse>
				<verse number="14">ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਵਰਹੇ ਦਾ ਬੱਜ ਤੋਂ ਰਹਿਤ ਲੇਲਾ ਹੋਮ ਦੀ ਬਲੀ ਲਈ ਅਤੇ ਇੱਕ ਵਰਹੇ ਦੀ ਬੱਜ ਤੋਂ ਰਹਿਤ ਲੇਲੀ ਪਾਪ ਦੀ ਬਲੀ ਲਈ ਅਤੇ ਇੱਕ ਬੱਜ ਤੋਂ ਰਹਿਤ ਛੱਤ੍ਰਾ ਸੁਖ ਸਾਂਦ ਦੀ ਬਲੀ ਲਿਆਵੇ</verse>
				<verse number="15">ਨਾਲੇ ਪਤੀਰੀਆਂ ਰੋਟੀਆਂ ਦਾ ਛਾਬਾ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ</verse>
				<verse number="16">ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ</verse>
				<verse number="17">ਅਤੇ ਉਸ ਛੱਤ੍ਰੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਣੇ ਸੁਖ ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਵੀ ਚੜ੍ਹਾਵੇਂ</verse>
				<verse number="18">ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਬਾਲ ਅੱਗ ਉੱਤੇ ਸੁੱਟੇ ਜਿਹੜੇ ਸੁਖ ਸਾਂਦ ਦੀ ਬਲੀ ਹੇਠ ਹੈ</verse>
				<verse number="19">ਫੇਰ ਜਾਜਕ ਉਸ ਛੱਤ੍ਰੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰਾ ਫੁਲਕਾ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ</verse>
				<verse number="20">ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ, ਯਹੋਵਾਹ ਅੱਗੇ ਹਿਲਾਵੇ। ਏਹ ਹਿਲਾਇਆ ਹੋਇਆ ਸੀਨਾ ਅਰ ਚੁੱਕੀ ਹੋਈ ਰਾਣ ਜਾਜਕ ਲਈ ਪਵਿੱਤ੍ਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸੱਕੇਗਾ</verse>
				<verse number="21">ਏਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਓਵੇਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।।</verse>
				<verse number="22">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="23">ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਬੋਲ ਕਿ ਤੁਸੀਂ ਇਉਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,</verse>
				<verse number="24">“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,</verse>
				<verse number="25">ਯਹੋਵਾਹ ਆਪਣੇ ਮੁਖੜੇ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,</verse>
				<verse number="26">ਯਹੋਵਾਹ ਆਪਣਾ ਮੁਖੜਾ ਤੇਰੀ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।।”</verse>
				<verse number="27">ਇਉਂ ਓਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।।</verse>
			</chapter>
			<chapter number="7">
				<verse number="1">ਐਉਂ ਹੋਇਆ ਕਿ ਜਿਸ ਦਿਨ ਮੂਸਾ ਡੇਹਰੇ ਨੂੰ ਖੜਾ ਕਰਨ ਦਾ ਅਤੇ ਉਸ ਨੂੰ ਤੇਲ ਮਲਣ ਅਤੇ ਉਸ ਨੂੰ ਉਸ ਦੇ ਸਾਰੇ ਸਮਾਨ ਸਣੇ ਪਵਿੱਤ੍ਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਣੇ ਤੇਲ ਮਲਣ ਅਤੇ ਪਵਿੱਤ੍ਰ ਕਰਨ ਦਾ ਕੰਮ ਮੁਕਾ ਚੁੱਕਿਆ</verse>
				<verse number="2">ਤਾਂ ਇਸਰਾਏਲੀਆਂ ਦੇ ਪਰਧਾਨ ਜਿਹੜੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਨਜ਼ਰਾ ਲਿਆਏ। ਏਹ ਗੋਤਾਂ ਦੇ ਪਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ</verse>
				<verse number="3">ਓਹ ਆਪਣੀਆਂ ਨਜ਼ਰਾਂ ਯਹੋਵਾਹ ਅੱਗੇ ਲਿਆਏ, ਛੇ ਛੱਤੇ ਹੋਏ ਗੱਡੇ ਅਰ ਬਾਰਾਂ ਬਲਦ ਅਰਥਾਤ ਇੱਕ ਗੱਡਾ ਦੋ ਸਰਦਾਰਾਂ ਵੱਲੋਂ ਅਤੇ ਇੱਕ ਇੱਕ ਬਲਦ ਇੱਕ ਇੱਕ ਵੱਲੋਂ ਅਤੇ ਓਹ ਉਨ੍ਹਾਂ ਨੂੰ ਡੇਹਰੇ ਦੇ ਸਾਹਮਣੇ ਲਿਆਏ</verse>
				<verse number="4">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,</verse>
				<verse number="5">ਉਨ੍ਹਾਂ ਤੋਂ ਲੈ ਲੈ ਤਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਅਤੇ ਓਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਦੇ ਦੇਹ</verse>
				<verse number="6">ਤਾਂ ਮੂਸਾ ਨੇ ਗੱਡੇ ਅਰ ਬਲਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ</verse>
				<verse number="7">ਗੇਰਸ਼ੋਨੀਆਂ ਨੂੰ ਦੋ ਗੱਡੇ ਅਰ ਚਾਰ ਬਲਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ</verse>
				<verse number="8">ਅਤੇ ਚਾਰ ਗੱਡੇ ਅਰ ਅੱਠ ਬਲਦ ਮਰਾਰੀਆਂ ਨੂੰ ਉਹਨਾਂ ਦੀ ਟਹਿਲ ਸੇਵਾ ਅਨੁਸਾਰ ਜਿਹੜੀ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਸੀ ਦਿੱਤੇ</verse>
				<verse number="9">ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤ੍ਰ ਅਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ</verse>
				<verse number="10">ਇਉਂ ਪਰਧਾਨ ਜਗਵੇਦੀ ਦੀ ਚੱਠ ਲਈ ਜਿਸ ਦਿਨ ਉਸ ਉੱਤੇ ਤੇਲ ਚੋਪੜਿਆ ਗਿਆ ਆਪਣੀਆਂ ਨਜ਼ਰਾਂ ਲਿਆਏ। ਪਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ</verse>
				<verse number="11">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਕੱਲਾ ਇਕੱਲਾ ਪਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੀ ਚੱਠ ਲਈ ਆਪਣੀਆਂ ਨਜ਼ਰਾਂ ਲਿਆਵੇ।।</verse>
				<verse number="12">ਤਾਂ ਐਉ ਹੋਇਆ ਕਿ ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਯਹੂਦਾਹ ਦੇ ਗੋਤ ਦਾ ਆਪਣਾ ਚੜ੍ਹਾਵਾ ਲਿਆਇਆ</verse>
				<verse number="13">ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="14">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="15">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="16">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="17">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ ਅਤੇ ਪੰਜ ਇੱਕ ਸਾਲੇ ਲੇਲੇ। ਏਹ ਅੰਮੀਨਾਦਾਬ ਦੇ ਪੁੱਤ੍ਰ ਨਹਸ਼ੋਨ ਦਾ ਚੜ੍ਹਾਵਾ ਸੀ।।</verse>
				<verse number="18">ਦੂਜੇ ਦਿਨ ਸੂਆਰ ਦਾ ਪੁੱਤ੍ਰ ਨਥਨਿਏਲ ਯਿੱਸਾਕਾਰ ਦਾ ਪਰਧਾਨ ਆਪਣਾ ਚੜ੍ਹਾਵਾ ਲਿਆਇਆ</verse>
				<verse number="19">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="20">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="21">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="22">ਇੱਕ ਪੱਠਾ ਪਾਪ ਦੀ ਬਲੀ ਲ਼ਈ</verse>
				<verse number="23">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸੂਆਰ ਦੇ ਪੁੱਤ੍ਰ ਨਥਨਿਏਲ ਦਾ ਚੜ੍ਹਵਾ ਸੀ।।</verse>
				<verse number="24">ਤੀਜੇ ਦਿਨ ਜ਼ਬੂਲੁਨੀਆਂ ਦਾ ਪਰਧਾਨ ਹੇਲੋਨ ਦਾ ਪੁੱਤ੍ਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ</verse>
				<verse number="25">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="26">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="27">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="28">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="29">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਹੇਲੋਨ ਦੇ ਪੁਤ੍ਰ ਅਲੀਆਬ ਦਾ ਚੜ੍ਹਾਵਾ ਸੀ।।</verse>
				<verse number="30">ਚੌਥੇ ਦਿਨ ਰਊਬੇਨੀਆਂ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ</verse>
				<verse number="31">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਂਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="32">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="33">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="34">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="35">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸ਼ਦੇਊਰ ਦੇ ਪੁੱਤ੍ਰ ਅਲੀਸੂਰ ਦਾ ਚੜ੍ਹਾਵਾ ਸੀ।।</verse>
				<verse number="36">ਪੰਜਵੇਂ ਦਿਨ ਸ਼ਿਮਓਨੀਆਂ ਦਾ ਪਰਧਾਨ ਸੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ</verse>
				<verse number="37">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰੇ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="38">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="39">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="40">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="41">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸ਼ੂਰਸ਼ਦਾਈ ਦੇ ਪੁੱਤ੍ਰ ਸ਼ਲੁਮੀਏਲ ਦਾ ਚੜ੍ਹਾਵਾ ਸੀ।।</verse>
				<verse number="42">ਛੇਵੇਂ ਦਿਨ ਗਾਦੀਆਂ ਦਾ ਪਰਧਾਨ ਦਊਏਲ ਦਾ ਪੁੱਤ੍ਰ ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ</verse>
				<verse number="43">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾਂ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="44">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="45">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="46">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="47">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਦਊਏਲ ਦੇ ਪੁੱਤ੍ਰ ਅਲਯਾਸਾਫ਼ ਦਾ ਚੜ੍ਹਾਵਾ ਸੀ।।</verse>
				<verse number="48">ਸੱਤਵੇਂ ਦਿਨ ਅਫਰਈਮੀਆਂ ਦਾ ਪਰਧਾਨ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ</verse>
				<verse number="49">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="50">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="51">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="52">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="53">ਅਤੇ ਸੁੱਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਅੰਮੀਹੂਦ ਦੇ ਪੁੱਤ੍ਰ ਅਲੀਸ਼ਾਮਾ ਦਾ ਚੜ੍ਹਾਵਾ ਸੀ।।</verse>
				<verse number="54">ਅੱਠਵੇਂ ਦਿਨ ਮਨੱਸ਼ੀਆਂ ਦਾ ਪਰਧਾਨ ਪਦਾਹਸੂਰ ਦਾ ਪੁੱਤ੍ਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ</verse>
				<verse number="55">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="56">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="57">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="58">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="59">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਪਦਾਹਸੂਰ ਦੇ ਪੁੱਤ੍ਰ ਗਮਲੀਏਲ ਦਾ ਚੜ੍ਹਾਵਾ ਸੀ।।</verse>
				<verse number="60">ਨੌਵੇਂ ਦਿਨ ਬਿਨਯਾਮੀਨੀਆਂ ਦਾ ਪਰਧਾਨ ਗਿਦਓਨੀ ਦਾ ਪੁੱਤ੍ਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ</verse>
				<verse number="61">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਸਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਂਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="62">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="63">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="64">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="65">ਅਤੇ ਸੁੱਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਗਿਦਓਨੀ ਦੇ ਪੁੱਤ੍ਰ ਅਬੀਦਾਨ ਦਾ ਚੜ੍ਹਾਵਾ ਸੀ।।</verse>
				<verse number="66">ਦਸਵੇਂ ਦਿਨ ਦਾਨੀਆਂ ਦਾ ਪਰਧਾਨ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ</verse>
				<verse number="67">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਂਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="68">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="69">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="70">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="71">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਅੰਮੀਸ਼ੱਦਾਈ ਦੇ ਪੁੱਤ੍ਰ ਅਹੀਅਜ਼ਰ ਦਾ ਚੜ੍ਹਾਵਾ ਸੀ।।</verse>
				<verse number="72">ਗਿਆਰਵੇਂ ਦਿਨ ਆਸ਼ੇਰੀਆਂ ਦਾ ਪਰਧਾਨ ਆਕਰਾਨ ਦਾ ਪੁੱਤ੍ਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ</verse>
				<verse number="73">ਉਹ ਦਾ ਚੜ੍ਹਾਵਾ ਇੱਕ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲਅਨੁਸਾਰ । ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ</verse>
				<verse number="74">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="75">ਇੱਕ ਵਹਿੜਾ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="76">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="77">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਆਕਰਾਨ ਦੇ ਪੁੱਤ੍ਰ ਪਗੀਏਲ ਦਾ ਚੜ੍ਹਾਵਾ ਸੀ।।</verse>
				<verse number="78">ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪਰਧਾਨ ਏਨਾਨ ਦਾ ਪੁੱਤ੍ਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ</verse>
				<verse number="79">ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਣ ਮੈਦੇ ਨਾਲ ਭਰੇ ਹੋਏ ਸਨ</verse>
				<verse number="80">ਇੱਕ ਕੌਲੀ ਸੋਨੇ ਦੀ ਦਸ ਤੋਂਲੇ ਦੀ ਧੂਪ ਨਾਲ ਭਰੀ ਹੋਈ</verse>
				<verse number="81">ਇੱਕ ਵਹਿੜਾਂ, ਇੱਕ ਛੱਤ੍ਰਾ, ਇੱਕ ਇੱਕ ਸਾਲਾ ਲੇਲਾ ਹੋਮ ਦੀ ਬਲੀ ਲਈ</verse>
				<verse number="82">ਇੱਕ ਪੱਠਾ ਪਾਪ ਦੀ ਬਲੀ ਲਈ</verse>
				<verse number="83">ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ ਏਹ ਏਨਾਨ ਦੇ ਪੁੱਤ੍ਰ ਅਹੀਰਾ ਦਾ ਚੜ੍ਹਾਵਾ ਸੀ।।</verse>
				<verse number="84">ਏਹ ਇਸਰਾਏਲ ਦੇ ਪਰਧਾਨਾਂ ਵੱਲੋਂ ਜਗਵੇਦੀ ਦੀ ਚੱਠ ਲਈ ਛੜ੍ਹਾਵਾ ਸੀ ਜਿਸ ਦਿਨ ਓਹ ਚੋਪੜੀ ਗਈ ਅਰਥਾਤ ਚਾਂਦੀ ਦੇ ਬਾਰ੍ਹਾਂ ਥਾਲ, ਚਾਂਦੀ ਦੇ ਬਾਰ੍ਹਾਂ ਕਟੋਰੇ, ਸੋਨੇ ਦੀਆਂ ਬਾਰ੍ਹਾਂ ਕੌਲੀਆਂ</verse>
				<verse number="85">ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ ਸਾਰੇ ਚਾਂਦੀ ਦੇ ਭਾਂਡੇ ਤੀਹ ਸੇਰ ਸਨ ਪਵਿੱਤਰ ਅਸਥਾਨ ਦੇ ਸ਼ਕਲ ਅਨੁਸਾਰ</verse>
				<verse number="86">ਸੋਨੇ ਦੀਆਂ ਬਾਰ੍ਹਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ ਹਰ ਕੌਲੀ ਦਸ ਤੋਂਲੇ ਦੀ ਪਵਿੱਤ੍ਰ ਅਸਥਾਨ ਦੀ ਸ਼ਕਲ ਅਨੁਸਾਰ ਸੋ ਕੌਲੀਆਂ ਦਾ ਸਾਰਾ ਸੋਨਾ ਡੂਢ ਸੇਰ ਸੀ</verse>
				<verse number="87">ਹੋਮ ਦੀ ਬਲੀ ਦੇ ਸਾਰੇ ਪਸੂ ਬਾਰ੍ਹਾਂ ਵਹਿੜੇਂ, ਬਾਰ੍ਹਾਂ ਛੱਤ੍ਰੇ, ਬਾਰ੍ਹਾਂ ਲੇਲੇ ਇੱਕ ਇੱਕ ਸਾਲੇ ਉਨ੍ਹਾਂ ਦੀ ਮੈਦੇ ਦੀ ਭੇਟ ਸਣੇ ਬਾਰ੍ਹਾਂ ਪੱਠੇ ਪਾਪ ਦੀ ਬਲੀ ਲਈ</verse>
				<verse number="88">ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸੂ ਏਹ ਸਨ,- ਚੌਵੀ ਬਲਦ, ਸੱਠ ਛੱਤ੍ਰੇ, ਸੱਠ ਬੱਕਰੇ, ਸੱਠ ਲੇਲੇ ਇੱਕ ਸਾਲੇ, ਏਹ ਜਗਵੇਦੀ ਦੀ ਚੱਠ ਲਈ ਉਸ ਦੇ ਤੇਲ ਨਾਲ ਚੋਪੜਨ ਦੇ ਪਿੱਛੋਂ ਸਨ</verse>
				<verse number="89">ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਉਹ ਦੇ ਨਾਲ ਬੋਲਣ ਲਈ ਵੜਿਆ ਤਾਂ ਉਸ ਨੇ ਉਸ ਅਵਾਜ਼ ਨੂੰ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਉਹ ਉਸ ਦੇ ਨਾਲ ਬੋਲਿਆ।।</verse>
			</chapter>
			<chapter number="8">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਜਦ ਤੂੰ ਦੀਵੇ ਬਾਲੇਂ ਤਾਂ ਓਹ ਸੱਤ ਦੀਵੇਂ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ</verse>
				<verse number="3">ਤਾਂ ਹਾਰੂਨ ਨੇ ਤਿਵੇਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="4">ਏਹ ਸ਼ਮਾਦਾਨ ਦੀ ਬਣਾਉਟ ਸੀ,- ਉਹ ਘੜੇ ਹੋਏ ਸੋਨੇ ਦੇ ਡੰਡੇ ਤੋਂ ਫੁੱਲਾਂ ਤੀਕ ਘੜਕੇ ਬਣਾਇਆ ਹੋਇਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਤਿਵੇਂ ਉਸ ਨੇ ਸ਼ਮਾਦਾਨ ਨੂੰ ਬਣਾਇਆ।।</verse>
				<verse number="5">ਫੇਰ ਯਹੋਵਾਹ ਮੂਸਾ ਨੂੰ ਬੋਲਿਆ</verse>
				<verse number="6">ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤ੍ਰ ਕਰ</verse>
				<verse number="7">ਅਤੇ ਓਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਲਈ ਇਉਂ ਕਰੀਂ ਭਈ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿਟਕ ਦੇਹ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤ੍ਰ ਧੋਣ, ਇਉਂ ਉਹ ਸਾਫ਼ ਹੋਣ</verse>
				<verse number="8">ਫੇਰ ਉਹ ਇੱਕ ਵਹਿੜਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਂਟ ਮਹੀਨ ਮੈਦਾ ਤੇਲ ਨਾਲ ਮਸਿਆ ਹੋਇਆ ਅਤੇ ਤੂੰ ਦੂਜਾ ਵਿਹਿੜਾ ਪਾਪ ਦੀ ਬਲੀ ਲਈ ਲਵੀਂ</verse>
				<verse number="9">ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਅੱਗੇ ਹਾਜ਼ਰ ਕਰੀਂ ਨਾਲੇਂ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ</verse>
				<verse number="10">ਅਤੇ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਤਾਂ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਣ</verse>
				<verse number="11">ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇਂ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ</verse>
				<verse number="12">ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਦੀ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਂਟ ਲਈ ਚੜ੍ਹਾ ਤਾਂ ਜੋ ਓਹ ਲੇਵੀਆਂ ਦਾ ਪਰਾਸਚਿਤ ਹੋਵੇ</verse>
				<verse number="13">ਤਾਂ ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ</verse>
				<verse number="14">ਇਉਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ ਸੋ ਉਹ ਲੇਵੀ ਮੇਰੇ ਹੋਣਗੇ</verse>
				<verse number="15">ਅਤੇ ਏਸ ਦੇ ਮਗਰੋਂ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਉਂ ਉਨ੍ਹਾਂ ਨੂੰ ਸਾਫ਼ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜਾਵੀਂ</verse>
				<verse number="16">ਕਿਉਂ ਜੋ ਏਹ ਇਸਰਾਏਲੀਆਂ ਵਿੱਚੋਂ ਉੱਕੇ ਹੀ ਸਾਰੇ ਕੁੱਖ ਖੋਲਣ ਵਾਲਿਆਂ ਦੇ ਥਾਂ ਅਰਥਾਤ ਇਸਰਾਏਲੀਆਂ ਦੇ ਪਲੋਠਿਆਂ ਦੇ ਥਾਂ ਮੈਨੂੰ ਦਿੱਤੇ ਗਏ ਹਨ ਮੈਂ ਉਨ੍ਹਾਂ ਨੂੰ ਆਪਣੇ ਲਈ ਲਿਆ ਹੈ</verse>
				<verse number="17">ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਲੋਠੇ ਮੇਰੇ ਹਨ, ਕੀ ਆਦਮੀ ਦਾ ਕੀ ਡੰਗਰ ਦਾ। ਜਿਸ ਦਿਨ ਤੋਂ ਮਿਸਰ ਦੇਸ ਦਿਆਂ ਸਾਰਿਆਂ ਪਲੋਠਿਆਂ ਨੂੰ ਮਾਰਿਆ ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤ੍ਰ ਕੀਤਾ</verse>
				<verse number="18">ਇਉਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਲੋਠਿਆਂ ਦੇ ਥਾਂ ਲਿਆ ਹੈ</verse>
				<verse number="19">ਮੈਂ ਹਾਰੂਨ ਅਰ ਉਸ ਦੇ ਪੁੱਤ੍ਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ। ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ ਨਾਲੇ ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਕੋਈ ਬਵਾ ਇਸਰਾਏਲੀਆਂ ਵਿੱਚੋਂ ਜਦ ਇਸਰਾਏਲੀ ਪਵਿੱਤ੍ਰ ਅਸਥਾਨ ਦੇ ਨੇੜ੍ਹੇ ਆਉਣ ਨਾ ਪਵੇ</verse>
				<verse number="20">ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਏਵੇਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਇਸਰਾਏਲੀਆਂ ਨੇ ਉਨ੍ਹਾਂ ਦੇ ਨਾਲ ਕੀਤਾ</verse>
				<verse number="21">ਤਾਂ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ ਅਤੇ ਆਪਣੇ ਬਸਤ੍ਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਂਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤ੍ਰਤਾਈ ਲਈ ਪ੍ਰਾਸਚਿਤ ਕੀਤਾ</verse>
				<verse number="22">ਏਸ ਦੇ ਮਗਰੋਂ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਵੜੇ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਹੀ ਉਨ੍ਹਾਂ ਨੇ ਉਨ੍ਹਾਂ ਨਾਲ ਕੀਤਾ।।</verse>
				<verse number="23">ਯਹੋਵਾਹ ਮੂਸਾ ਨੂੰ ਬੋਲਿਆ</verse>
				<verse number="24">ਲੇਵੀਆਂ ਲਈ ਏਹ ਹੈ ਕਿ ਪੰਝੀਆਂ ਵਰ੍ਹਿਆਂ ਤੋਂ ਉੱਪਰ ਓਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਨੂੰ ਲੱਗੇ ਰਹਿਣ</verse>
				<verse number="25">ਅਤੇ ਪੰਜਾਹ ਵਰ੍ਹਿਆਂ ਤੋਂ ਓਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਓਹ ਹੋਰ ਸੇਵਾ ਦਾ ਕੰਮ ਨਾ ਕਰਨ</verse>
				<verse number="26">ਪਰ ਓਹ ਆਪਣੇ ਭਰਾਵਾਂ ਦੀ ਸੇਵਾ ਮੰਡਲ ਦੇ ਤੰਬੂ ਵਿੱਚ ਇਉਂ ਕਰਨ ਭਈ ਓਹ ਆਪਣੀਆਂ ਜੁਮੇਵਾਰੀਆਂ ਪੂਰੀਆਂ ਕਰਨ ਪਰ ਓਹ ਆਪ ਸੇਵਾ ਦਾ ਕੰਮ ਨਾ ਕਰਨ। ਇਉਂ ਲੇਵੀਆਂ ਦੀਆਂ ਜਿਮੇਵਾਰੀਆਂ ਨੂੰ ਠਹਿਰਾਵੀਂ।।</verse>
			</chapter>
			<chapter number="9">
				<verse number="1">ਯਹੋਵਾਹ ਮੂਸਾ ਨੂੰ ਸੀਨਈ ਦੀ ਉਜਾੜ ਵਿੱਚ ਦੂਜੇ ਵਰ੍ਹੇ ਦੇ ਪਹਿਲੇ ਮਹੀਨੇ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਬੋਲਿਆ,</verse>
				<verse number="2">ਇਸਰਾਏਲੀ ਪਸਾਹ ਨੂੰ ਉਹ ਦੇ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ</verse>
				<verse number="3">ਏਸੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮਨਾਇਆ ਕਰੋ। ਉਸ ਦੀਆਂ ਸਾਰੀਆਂ ਬਿਧੀਆਂ ਅਤੇ ਸਾਰੀਆਂ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ</verse>
				<verse number="4">ਮੂਸਾ ਇਸਰਾਏਲੀਆਂ ਨੂੰ ਬੋਲਿਆ ਭਈ ਤੁਸੀਂ ਪਸਾਹ ਨੂੰ ਮਨਾਓ</verse>
				<verse number="5">ਉਪਰੰਤ ਉਨ੍ਹਾਂ ਨੇ ਪਸਾਹ ਨੂੰ ਪਹਿਲੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਸੀਨਈ ਦੀ ਉਜਾੜ ਵਿੱਚ ਮਨਾਇਆ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।।</verse>
				<verse number="6">ਕਈ ਮਨੁੱਖ ਸਨ ਜਿਹੜੇ ਕਿਸੇ ਆਦਮੀ ਦੀ ਲੋਥ ਦੇ ਕਾਰਨ ਅਸ਼ੁੱਧ ਹੋ ਗਏ ਸਨ ਅਤੇ ਓਹ ਉਸ ਦਿਨ ਉੱਤੇ ਪਸਾਹ ਨਾ ਮਨਾ ਸਕੇ ਤਾਂ ਓਹ ਮੂਸਾ ਅਰ ਹਾਰੂਨ ਦੇ ਅੱਗੇ ਉਸ ਦਿਨ ਹਾਜ਼ਰ ਹੋਏ</verse>
				<verse number="7">ਉਨ੍ਹਾਂ ਮਨੁੱਖਾਂ ਨੇ ਉਹ ਨੂੰ ਆਖਿਆ ਭਈ ਅਸੀਂ ਇੱਕ ਆਦਮੀ ਦੀ ਲੋਥ ਦੇ ਕਾਰਨ ਅਸ਼ੁੱਧ ਹਾਂ। ਅਸੀਂ ਕਿਉਂ ਰੁਕੇ ਰਹੀਏ ਕੀ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?</verse>
				<verse number="8">ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਠਹਿਰੋ ਅਤੇ ਮੈਂ ਸੁਣਾਂਗਾ ਜਿਹੜਾ ਹੁਕਮ ਯਹੋਵਾਹ ਤੁਹਾਡੇ ਲਈ ਦੇਵੇਗਾ।।</verse>
				<verse number="9">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="10">ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਕਿਸੇ ਲੋਥ ਅਥਵਾ ਕਿਸੇ ਲੰਮੇ ਪੈਂਡੇ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੀ ਪਸਾਹ ਮਨਾਵੇ</verse>
				<verse number="11">ਦੂਜੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਓਹ ਨੂੰ ਮਨਾਉਣ। ਪਤੀਰੀ ਰੋਟੀ ਅਤੇ ਕੌੜੀ ਭਾਜੀ ਨਾਲ ਓਹ ਉਹ ਨੂੰ ਖਾਣ</verse>
				<verse number="12">ਅਤੇ ਸਵੇਰ ਤੀਕ ਕੁਝ ਬਾਕੀ ਨਾ ਛੱਡਣ ਅਤੇ ਨਾ ਹੀ ਓਹ ਦੀ ਹੱਡੀ ਤੋਂੜਣ। ਪਸਾਹ ਦੀ ਸਾਰੀ ਵਿਧੀ ਅਨੁਸਾਰ ਓਹ ਨੂੰ ਮਨਾਉਣ</verse>
				<verse number="13">ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਪੈਂਡੇ ਵਿੱਚ ਵੀ ਨਾ ਹੋਵੇ ਜੇ ਓਹ ਪਸਾਹ ਮਨਾਉਣ ਤੋਂ ਇਨਕਾਰੀ ਹੋਵੇ ਤਾਂ ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਓਹ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ। ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ</verse>
				<verse number="14">ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਲਈ ਇੱਕੋ ਹੀ ਬਿਧੀ ਹੋਵੇ, ਪਰਦੇਸੀ ਲਈ ਵੀ ਅਤੇ ਦੇਸ ਦੇ ਜੰਮੇ ਹੋਏ ਲਈ ਵੀ।।</verse>
				<verse number="15">ਜਿਸ ਦਿਨ ਡੇਹਰਾ ਖੜਾ ਕੀਤਾ ਗਿਆ ਤਾਂ ਬੱਦਲ ਨੇ ਡੇਹਰੇ ਨੂੰ ਸਾਖੀ ਦੇ ਤੰਬੂ ਤੀਕ ਢੱਕ ਲਿਆ ਅਤੇ ਸੰਝ ਨੂੰ ਡੇਹਰੇ ਉੱਤੇ ਸਵੇਰ ਤੀਕ ਅੱਗ ਜੇਹੀ ਦਿੱਸਦੀ ਰਹੀ</verse>
				<verse number="16">ਇਉਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿਸਦੀ ਹੁੰਦੀ ਸੀ</verse>
				<verse number="17">ਜਦ ਕਦੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਮਗਰੋਂ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਹਰੇ ਲਾਉਂਦੇ ਸਨ</verse>
				<verse number="18">ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਕਿ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਉੱਤੇ ਠਹਿਰਦਾ ਸੀ ਉਹ ਆਪਣੇ ਡੇਰੇ ਵਿੱਚ ਰਹਿੰਦੇ ਸਨ</verse>
				<verse number="19">ਜਦ ਬੱਦਲ ਡੇਹਰੇ ਉੱਤੇ ਬਹੁਤੇ ਦਿਨਾਂ ਤੀਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰਮੰਨਦੇ ਹੋਏ ਕੂਚ ਨਹੀਂ ਕਰਦੇ ਸਨ</verse>
				<verse number="20">ਕਦੀ ਕਦੀ ਬੱਦਲ ਥੋੜੇ ਦਿਨ ਡੇਹਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਹਰੇ ਵਿੱਚ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ</verse>
				<verse number="21">ਅਤੇ ਕਦੀ ਕਦੀ ਬੱਦਲ ਸੰਝ ਤੋਂ ਸਵੇਰ ਤੀਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਓਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਓਹ ਕੂਚ ਕਰਦੇ ਸਨ</verse>
				<verse number="22">ਭਾਵੇਂ ਦੋ ਦਿਨ ਭਾਵੇਂ ਮਹੀਨਾ ਭਾਵੇਂ ਢੇਰ ਚਿਰ ਬੱਦਲ ਡੇਹਰੇ ਉੱਤੇ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਡੇਹਰੇ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਅਤੇ ਜਦ ਉਹ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ</verse>
				<verse number="23">ਯਹੋਵਾਹ ਦੇ ਹੁਕਮ ਨਾਲ ਓਹ ਡੇਹਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਓਹ ਕੂਚ ਕਰਦੇ ਸਨ। ਯਹੋਵਾਹ ਦੀ ਆਗਿਆ ਨੂੰ ਓਹ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।।</verse>
			</chapter>
			<chapter number="10">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ</verse>
				<verse number="3">ਜਦ ਓਹ ਓਹਨਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦਰਵੱਜੇ ਕੋਲ ਇਕੱਠੀ ਹੋ ਜਾਵੇ</verse>
				<verse number="4">ਜੇਕਰ ਇੱਕੋ ਹੀ ਫੂਕਣ ਤਾਂ ਪਰਧਾਨ ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ ਤੇਰੇ ਕੋਲ ਇਕੱਠੇ ਹੋ ਜਾਣ</verse>
				<verse number="5">ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋਂ ਤਾਂ ਚੜ੍ਹਦੇ ਪਾਸੇ ਦੇ ਡੇਹਰੇ ਕੂਚ ਕਰਨ</verse>
				<verse number="6">ਜਦ ਤੁਸੀਂ ਸਾਹ ਖਿੱਚ ਕੇ ਦੂਜੀ ਫੂਕ ਮਾਰੋ ਤਾਂ ਦੱਖਣ ਦੇ ਡੇਹਰੇ ਕੂਚ ਕਰਨ। ਐਉਂ ਉਨ੍ਹਾਂ ਦੇ ਕੂਚ ਕਰਨ ਲਈ ਸਾਹ ਖਿੱਚ ਕੇ ਫੂਕਣ</verse>
				<verse number="7">ਜਦ ਸਭਾ ਇਕੱਠੀ ਕਰਨੀ ਹੋਵੇਂ ਤਾਂ ਤੁਸੀਂ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ</verse>
				<verse number="8">ਅਤੇ ਹਾਰੂਨ ਦੇ ਪੁੱਤ੍ਰ ਜਾਜਕ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੀਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਇੱਕ ਬਿਧੀ ਹੋਵੇ</verse>
				<verse number="9">ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤੁਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ</verse>
				<verse number="10">ਨਾਲੇ ਤੁਸੀਂ ਆਪਣੇ ਅਨੰਦ ਦੇ ਦਿਨ ਅਤੇ ਆਪਣੇ ਠਹਿਰਾਏ ਹੋਏ ਸਮੇਂ ਉੱਤੇ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਤੁਰ੍ਹੀਆਂ ਨੂੰ ਆਪਣੇ ਹੋਮ ਦੀਆਂ ਭੇਟਾਂ ਉੱਤੇ ਅਤੇ ਆਪਣਿਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਫੂਕੋ ਅਤੇ ਓਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਹੋਣ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
				<verse number="11">ਐਉਂ ਹੋਇਆ ਕਿ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਹਰੇ ਦੇ ਉੱਤੋਂ ਚੁੱਕਿਆ ਗਿਆ</verse>
				<verse number="12">ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਰਾਨ ਦੀ ਉਜਾੜ ਵਿੱਚ ਟਿਕ ਗਿਆ</verse>
				<verse number="13">ਸੋ ਉਨ੍ਹਾਂ ਨੇ ਪਹਿਲਾ ਕੂਚ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ ਕੀਤਾ</verse>
				<verse number="14">ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ</verse>
				<verse number="15">ਯਿੱਸਾਕਾਰ ਦੇ ਗੋਤ ਦਾ ਸੈਨਾ ਪਤੀ ਸੂਆਰ ਦਾ ਪੁੱਤ੍ਰ ਨਥਨਿਏਲ ਸੀ</verse>
				<verse number="16">ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾ ਪਤੀ ਹੇਲੋਨ ਦਾ ਪੁੱਤ੍ਰ ਅਲੀਆਬ ਸੀ</verse>
				<verse number="17">ਫੇਰ ਡੇਹਰਾ ਲਾਹਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ</verse>
				<verse number="18">ਫੇਰ ਰਾਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਇਆ ਅਤੇ ਉਨ੍ਹਾਂ ਦਾ ਸੈਨਾ ਪਤੀ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਸੀ</verse>
				<verse number="19">ਸ਼ਿਮਓਨ ਦੇ ਗੋਤ ਦਾ ਸੈਨਾ ਪਤੀ ਸੂਰੀਸ਼ੱਦਾਈ ਦਾ ਪੁੱਤ੍ਰ ਸ਼ਲੁਮੀਏਲ ਸੀ</verse>
				<verse number="20">ਅਤੇ ਗਾਦ ਦੇ ਗੋਤ ਦਾ ਸੈਨਾ ਪਤੀ ਦਊਏਲ ਦਾ ਪੁੱਤ੍ਰ ਅਲਯਾਸਾਫ਼ ਸੀ</verse>
				<verse number="21">ਫੇਰ ਕਹਾਥੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੀਕ ਡੇਹਰੇ ਨੂੰ ਖੜਾ ਕਰ ਲਿਆ</verse>
				<verse number="22">ਫੇਰ ਅਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਕੂਚ ਹੋਇਆ। ਉਨ੍ਹਾਂ ਦਾ ਸੈਨਾ ਪਤੀ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਸੀ</verse>
				<verse number="23">ਮਨੱਸ਼ਹ ਦੇ ਗੋਤ ਦਾ ਸੈਨਾ ਪਤੀ ਪਦਾਹਸੂਰ ਦਾ ਪੁੱਤ੍ਰ ਗਮਲੀਏਲ ਸੀ</verse>
				<verse number="24">ਬਿਨਯਾਮੀਨ ਦੇ ਗੋਤ ਦਾ ਸੈਨਾ ਪਤੀ ਗਿਦਓਨੀ ਦਾ ਪੁੱਤ੍ਰ ਆਬੀਦਾਨ ਸੀ</verse>
				<verse number="25">ਫੇਰ ਦਾਨ ਦੇ ਡੇਹਰੇ ਦੇ ਝੰਡੇ ਦਾ ਜਿਹੜਾ ਸਾਰਿਆਂ ਡੇਰਿਆਂ ਦੇ ਪਛਾੜੀ ਸੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕੂਚ ਹੋਇਆ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਸੀ</verse>
				<verse number="26">ਅਤੇ ਅਸ਼ੇਰ ਦੇ ਗੋਤ ਦਾ ਸੈਨਾ ਪਤੀ ਆਕਰਾਨ ਦਾ ਪੁੱਤ੍ਰ ਪਗੀਏਲ ਸੀ</verse>
				<verse number="27">ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾ ਪਤੀ ਏਨਾਨ ਦਾ ਪੁੱਤ੍ਰ ਅਹੀਰਾ ਸੀ</verse>
				<verse number="28">ਏਹ ਇਸਰਾਏਲੀਆਂ ਦੇ ਸਫ਼ਰ ਸਨ ਉਨ੍ਹਾਂ ਦੀਆਂ ਸੈਨਾ ਅਨੁਸਾਰ ਜਦ ਓਹ ਕੂਚ ਕਰਦੇ ਹੁੰਦੇ ਸਨ।।</verse>
				<verse number="29">ਮੂਸਾ ਨੇ ਆਪਣੇ ਸਹੁਰੇ ਰਾਊਏਲ ਮਿਦਯਾਨੀ ਦੇ ਪੁੱਤ੍ਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲੀਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ</verse>
				<verse number="30">ਉਸ ਆਖਿਆ, ਮੈਂ ਨਹੀਂ ਜਾਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਸਾਕਾਂ ਵਿੱਚ ਜਾਵਾਂਗਾ</verse>
				<verse number="31">ਤਾਂ ਉਸ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ</verse>
				<verse number="32">ਅਤੇ ਐਉਂ ਹੋਵੇਗਾ ਕੇ ਜਦ ਤੂੰ ਸਾਡੇ ਸੰਗ ਚੱਲੇਂ, ਹਾਂ, ਤਾਂ ਐਉਂ ਹੀ ਹੋਵੇਗਾ ਕਿ ਓਹ ਭਲਿਆਈ ਜਿਹੜੀ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਤੇਰੇ ਨਾਲ ਕਰਾਂਗੇ।।</verse>
				<verse number="33">ਫੇਰ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਅਤੇ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ ਅੱਗੇ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਤਾਂ ਜੋ ਉਨ੍ਹਾਂ ਲਈ ਵਿਸਰਾਮ ਦਾ ਥਾਂ ਲੱਭੇ</verse>
				<verse number="34">ਦਿਨ ਨੂੰ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ ਜਦ ਓਹ ਡੇਰੇ ਤੋਂ ਕੂਚ ਕਰਦੇ ਸਨ।।</verse>
				<verse number="35">ਤਾਂ ਐਉਂ ਹੋਇਆ ਭਈ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਹੁੰਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖੇਰੂੰ ਖੇਰੂੰ ਹੋ ਜਾਣ ਅਤੇ ਤੈਥੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਨੱਠ ਜਾਣ”!</verse>
				<verse number="36">ਅਤੇ ਜਦ ਠਹਿਰਦਾ ਸੀ ਤਾਂ ਉਹ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ”।।</verse>
			</chapter>
			<chapter number="11">
				<verse number="1">ਤਾਂ ਪਰਜਾ ਯਹੋਵਾਹ ਦੇ ਸੁਣਨ ਵਿੱਚ ਬੁੜ ਬੁੜਾਉਣ ਅਤੇ ਅਵੱਲੀਆਂ ਗੱਲਾਂ ਆਖਣ ਲੱਗੀ ਅਤੇ ਜਾਂ ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲਣ ਲੱਗ ਪਈ ਅਤੇ ਡੇਰੇ ਦੀਆਂ ਹੱਦਾਂ ਵਿੱਚ ਉਨ੍ਹਾਂ ਨੂੰ ਭਸਮ ਕਰ ਸੁੱਟਿਆ</verse>
				<verse number="2">ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਹਟ ਗਈ</verse>
				<verse number="3">ਉਸ ਥਾਂ ਦਾ ਨਾਉਂ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ੍ਹ ਉੱਠੀ ਸੀ।।</verse>
				<verse number="4">ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਵਿੱਚ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਵੀ ਬਾਰਮ ਬਾਰ ਰੋਏ ਅਤੇ ਆਖਣ ਲੱਗੇ, ਸਾਨੂੰ ਮਾਸ ਕੌਣ ਖਵਾਵੇਗਾ?</verse>
				<verse number="5">ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਖ਼ਤ ਖਾਂਦੇ ਸਾਂ ਨਾਲੇ ਖੀਰੇ, ਖ਼ਰਬੂਜੇ, ਗੰਦਨੇ, ਪਿਆਜ਼ ਅਰ ਲਸਣ</verse>
				<verse number="6">ਪਰ ਹੁਣ ਸਾਡੀ ਜਾਨ ਸੁੱਕ ਗਈ ਹੈ। ਹੁਣ ਤਾਂ ਕੁਝ ਵੀ ਨਹੀਂ ਦਿੱਸਦਾ ਸਿਵਾਏ ਇਸ ਮੰਨ ਦੇ!</verse>
				<verse number="7">ਉਹ ਮੰਨ ਧਨੀਏ ਵਰਗਾ ਸੀ ਅਤੇ ਮੋਤੀ ਵਾੰਙੁ ਦਿੱਸਦਾ ਸੀ</verse>
				<verse number="8">ਲੋਕ ਜਾ ਕੇ ਉਹ ਨੂੰ ਇਕੱਠ ਕਰ ਲੈਂਦੇ ਸਨ ਅਤੇ ਉਹ ਨੂੰ ਚੱਕੀਆਂ ਵਿੱਚ ਪੀਂਹਦੇ ਅਥਵਾ ਉੱਖਲੀ ਵਿੱਚ ਕੁੱਟਦੇ ਸਨ, ਫੇਰ ਉਹ ਨੂੰ ਤਵੀਆਂ ਵਿੱਚ ਤਲ ਕੇ ਉਹ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ</verse>
				<verse number="9">ਜਦ ਰਾਤ ਨੂੰ ਡੇਰੇ ਉੱਤੇ ਤਰੇਲ ਪੈਂਦੀ ਸੀ ਤਾਂ ਮੰਨ ਉਸ ਉੱਤੇ ਉੱਤਰਦਾ ਸੀ।।</verse>
				<verse number="10">ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਟੱਬਰ ਨਾਲ ਆਪੋ ਆਪਣੇ ਤੰਬੂ ਦੇ ਦਰਵੱਜੇ ਵਿੱਚ ਰੋਂਦੇ ਸੁਣਿਆ। ਤਾਂ ਯਹੋਵਾਹ ਦਾ ਕ੍ਰੋਧ ਡਾਢਾ ਭੜਕਿਆ ਅਤੇ ਮੂਸਾ ਦੀ ਨਿਗਾਹ ਵਿੱਚ ਵੀ ਏਹ ਇੱਕ ਬੁਰਿਆਈ ਸੀ</verse>
				<verse number="11">ਉਪਰੰਤ ਮੂਸਾ ਨੇ ਯਹੋਵਾਹ ਨੂੰ ਆਖਿਆ, ਤੈਂ ਕਿਉਂ ਆਪਣੇ ਦਾਸ ਨਾਲ ਬੁਰਿਆਈ ਕੀਤੀ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ ਜੋ ਏਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈਂ?</verse>
				<verse number="12">ਕੀ ਮੈਂ ਹੀ ਏਸ ਪਰਜਾ ਨੂੰ ਗਰਭ ਵਿੱਚ ਲਿਆ ਅਤੇ ਮੈਂ ਹੀ ਉਹ ਨੂੰ ਜਣਿਆ ਜੋ ਤੂੰ ਮੈਨੂੰ ਕਹਿੰਦਾ ਹੈਂ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਜਿਵੇਂ ਪਿਤਾ ਦੁੱਧ ਪੀਂਦੇ ਬਾਲ ਨੂੰ ਚੁੱਕੀ ਫਿਰਦਾ ਹੈ ਉਸ ਜ਼ਮੀਨ ਨੂੰ ਲੈ ਜਾਹ ਜਿਹ ਦੇ ਦੇਣ ਦੀ ਸੌਂਹ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਹੈ?</verse>
				<verse number="13">ਕਿੱਥੋਂ ਮੇਰੇ ਕੋਲ ਮਾਸ ਆਇਆ ਕਿ ਮੈਂ ਏਸ ਸਾਰੀ ਪਰਜਾ ਨੂੰ ਦੇਵਾਂ ਕਿਉਂ ਜੋ ਓਹ ਏਹ ਆਖ ਕਿ ਮੇਰੇ ਅੱਗੇ ਰੋਂਦੇ ਹਨ ਭਈ ਸਾਨੂੰ ਮਾਸ ਦੇਹ ਤਾਂ ਜੋ ਅਸੀਂ ਖਾਈਏ</verse>
				<verse number="14">ਮੈਂ ਇਕੱਲਾ ਏਸ ਸਾਰੀ ਪਰਜਾ ਨੂੰ ਸਾਂਭ ਨਹੀਂ ਸੱਕਦਾ ਕਿਉਂ ਜੋ ਏਹ ਮੇਰੇ ਲਈ ਵਧੀਕ ਭਾਰ ਹੈ</verse>
				<verse number="15">ਜੇ ਤੈਂ ਐਉਂ ਹੀ ਮੇਰੇ ਨਾਲ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਭਈ ਮੈਂ ਆਪਣੀ ਖੁਆਰੀ ਨਾ ਵੇਖਾਂ!।।</verse>
				<verse number="16">ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਮਨੁੱਖ ਇਕੱਠੇ ਕਰ ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਓਹ ਪਰਜਾ ਦੇ ਬਜ਼ੁਰਗ ਅਤੇ ਹੁੱਦੇਦਾਰ ਹਨ। ਫੇਰ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕੇ ਓਹ ਉੱਥੇ ਤੇਰੇ ਨਾਲ ਖਲੋ ਜਾਣ</verse>
				<verse number="17">ਅਤੇ ਮੈਂ ਉੱਤਰ ਕੇ ਉੱਥੇ ਤੇਰੇ ਨਾਲ ਗੱਲ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ ਉਨ੍ਹਾਂ ਉਤੇ ਪਾਵਾਂਗਾ ਅਤੇ ਓਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ</verse>
				<verse number="18">ਅਤੇ ਪਰਜਾ ਨੂੰ ਆਖ ਕੇ ਕੱਲ ਲਈ ਆਪਣੇ ਆਪ ਨੂੰ ਪਵਿੱਤ੍ਰ ਕਰੋ ਫੇਰ ਤੁਸੀਂ ਮਾਸ ਖਾਓਗੇ ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਏਹ ਆਖ ਕੇ ਰੋਂਦੇ ਸਾਓ ਕਿ ਕੌਣ ਸਾਨੂੰ ਮਾਸ ਖੁਵਾਵੇਗਾ ਕਿਉਂ ਜੋ ਅਸੀਂ ਮਿਸਰ ਵਿੱਚ ਸੁਖਾਲੇ ਸਾਂ? ਏਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ</verse>
				<verse number="19">ਨਾ ਇੱਕ ਦਿਨ, ਨਾ ਦੋ ਦਿਨ, ਨਾ ਪੰਜ ਦਿਨ, ਨਾ ਦਸ ਦਿਨ, ਨਾ ਵੀਹ ਦਿਨ, ਤੁਸੀਂ ਖਾਓਗੇ</verse>
				<verse number="20">ਸਗੋਂ ਪੂਰਾ ਮਹੀਨਾ ਜਦ ਤੀਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਨਾ ਨਿੱਕਲੇ ਅਤੇ ਓਹ ਤੁਹਾਡੇ ਲਈ ਘਿਣਾਉਣਾ ਨਾ ਹੋਵੇ ਕਿਉਂ ਜੋ ਤੁਸਾਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ ਤਿਆਗ ਦਿੱਤਾ ਹੈ ਅਤੇ ਤੁਸੀਂ ਉਹ ਦੇ ਅੱਗੇ ਏਹ ਆਖ ਕੇ ਰੋਂਦੇ ਸਾਓ ਭਈ ਅਸੀਂ ਮਿਸਰੋਂ ਕਾਹਨੂੰ ਨਿੱਕਲੇ?</verse>
				<verse number="21">ਤਾਂ ਮੂਸਾ ਨੇ ਆਖਿਆ ਕੇ ਏਹ ਪਰਜਾ ਜਿਹ ਦੇ ਵਿੱਚ ਮੈਂ ਹਾਂ ਛੇ ਲੱਖ ਪਿਆਦੇ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਓਹ ਪੂਰਾ ਮਹੀਨਾ ਖਾਣਗੇ!</verse>
				<verse number="22">ਭਲਾ, ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਕਿ ਉਨ੍ਹਾਂ ਲਈ ਬੱਸ ਹੋਣ? ਅਥਵਾ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਤਾਂ ਜੋ ਓਹ ਉਨ੍ਹਾਂ ਲਈ ਬੱਸ ਹੋਣ?।।</verse>
				<verse number="23">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੁੰਦੀ ਹੈ ਕਿ ਨਹੀਂ!</verse>
				<verse number="24">ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਆਖ ਸੁਣਾਈਆਂ ਅਤੇ ਓਹ ਨੇ ਸੱਤ੍ਰ ਮਨੁੱਖ ਜਿਹੜੇ ਪਰਜਾ ਦੇ ਬਜ਼ੁਰਗ ਸਨ ਇਕੱਠੇ ਕੀਤੇ ਅਤੇ ਓਹਨਾਂ ਨੂੰ ਤੰਬੂ ਦੇ ਆਲੇ ਦੁਆਲੇ ਖੜਾ ਕੀਤਾ</verse>
				<verse number="25">ਤਾਂ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਹ ਦੇ ਨਾਲ ਗੱਲ਼ ਕੀਤੀ। ਫੇਰ ਉਸ ਨੇ ਉਸ ਆਤਮਾ ਤੋਂ ਲੈਕੇ ਜਿਹੜਾ ਉਹ ਦੇ ਉੱਤੇ ਸੀ ਓਹਨਾਂ ਸੱਤ੍ਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਐਉਂ ਹੋਇਆ ਕਿ ਜਦ ਆਤਮਾ ਓਹਨਾਂ ਉੱਤੇ ਉੱਤਰਿਆ ਤਾਂ ਓਹ ਅਗੰਮ ਵਾਚਣ ਲੱਗ ਪਏ ਪਰ ਓਹਨਾਂ ਨੇ ਏਸ ਦੇ ਮਗਰੋਂ ਫੇਰ ਨਾ ਕੀਤਾ</verse>
				<verse number="26">ਪਰ ਡੇਹਰੇ ਵਿੱਚ ਦੋ ਮਨੁੱਖ ਰਹਿ ਗਏ, ਇੱਕ ਦਾ ਨਾਉਂ ਅਲਦਾਦ ਤੇ ਦੂਜੇ ਦਾ ਨਾਉਂ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉੱਤਰਿਆ ਅਤੇ ਏਹ ਲਿਖਿਆ ਹੋਇਆਂ ਦੇ ਵਿੱਚ ਦੇ ਸਨ ਪਰ ਤੰਬੂ ਕੋਲ ਬਾਹਰ ਨਹੀਂ ਸੀ ਗਏ। ਓਹ ਡੇਰੇ ਵਿੱਚ ਹੀ ਅਗੰਮ ਵਾਚਣ ਲੱਗੇ</verse>
				<verse number="27">ਤਾਂ ਇੱਕ ਗੱਭਰੂ ਨੇ ਨੱਸ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕੇ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਅਗੰਮ ਵਾਚਦੇ ਹਨ!</verse>
				<verse number="28">ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੋਣਵਿਆਂ ਵਿੱਚੋਂ ਸੀ ਉੱਤਰ ਦਿੱਤਾ ਕਿ ਹੇ ਮੂਸਾ ਮੇਰੇ ਸੁਆਮੀ ਜੀ, ਉਨ੍ਹਾਂ ਨੂੰ ਵਰਜ ਦਿਓ!</verse>
				<verse number="29">ਪਰ ਮੂਸਾ ਨੇ ਉਹ ਨੂੰ ਆਖਿਆ, ਕੀ ਤੂੰ ਮੇਰੇ ਲਈ ਖਿੱਝਦਾ ਹੈਂ? ਕਾਸ਼ ਕੇ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਪਾਉਂਦਾ!।।</verse>
				<verse number="30">ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਨੂੰ ਮੁੜੇ</verse>
				<verse number="31">ਤਾਂ ਯਹੋਵਾਹ ਵੱਲੋਂ ਇੱਕ ਹਵਾ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੀਕ ਏਧਰ ਅਤੇ ਇੱਕ ਦਿਨ ਦੇ ਪੈਂਡੇ ਤੀਕ ਓਧਰ ਡੇਰੇ ਦੇ ਆਲੇ ਦੁਆਲੇ ਦੋ ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ</verse>
				<verse number="32">ਤਾਂ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ ਘੱਟ ਇਕੱਠੇ ਕੀਤੇ ਸਨ ਉਹ ਦੇ ਦੱਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਓਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ ਦੁਆਲੇ ਖਿਲਾਰ ਦਿੱਤਾ</verse>
				<verse number="33">ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾ ਵਿੱਚ ਹੀ ਸੀ ਅਤੇ ਉਹ ਨੂੰ ਚਿੱਥਿਆ ਨਹੀਂ ਸੀ ਤਾਂ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ</verse>
				<verse number="34">ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਉਂ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹੜੀ ਹਾਬੜੀ ਹੋਈ ਸੀ</verse>
				<verse number="35">ਕਿਬਰੋਥ-ਹੱਤਾਵਾਹ ਤੋਂ ਪਰਜਾ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਟਿਕੇ।।</verse>
			</chapter>
			<chapter number="12">
				<verse number="1">ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਵਿਰੁੱਧ ਉਸ ਕੂਸ਼ੀ ਤੀਵੀਂ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਗੱਲਾਂ ਕੀਤੀਆਂ ਕਿਉਂ ਜੋ ਉਸ ਨੇ ਕੂਸ਼ੀ ਤੀਵੀਂ ਨਾਲ ਵਿਆਹ ਕਰ ਲਿਆ ਸੀ</verse>
				<verse number="2">ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਤਾਂ ਯਹੋਵਾਹ ਨੇ ਸੁਣਿਆ</verse>
				<verse number="3">ਅਤੇ ਉਹ ਮਰਦ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਪ੍ਰਿਥਵੀ ਉੱਤੇ ਸਨ ਬਹੁਤ ਅਧੀਨ ਸੀ</verse>
				<verse number="4">ਫੇਰ ਯਹੋਵਾਹ ਨੇ ਅਚਣਚੇਤ ਮੂਸਾ, ਹਾਰੂਨ ਅਰ ਮਿਰਯਮ ਨੂੰ ਆਖਿਆ, ਤੁਸੀਂ ਤਿੰਨੇ ਮੰਡਲੀ ਦੇ ਤੰਬੂ ਕੋਲ ਆ ਜਾਓ, ਸੋ ਓਹ ਤਿੰਨੇ ਬਾਹਰ ਗਏ</verse>
				<verse number="5">ਤਾਂ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉੱਤਰਿਆ ਅਤੇ ਤੰਬੂ ਦੇ ਦਰਵੱਜੇ ਉੱਤੇ ਖਲੋ ਗਿਆ। ਜਾਂ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਓਹ ਦੋਵੇਂ ਬਾਹਰ ਆਏ</verse>
				<verse number="6">ਉਸ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉਤੇ ਪਰਗਟ ਕਰਾਂਗਾ ਅਤੇ ਸੁਫ਼ਨੇ ਵਿੱਚ ਮੈਂ ਉਹ ਦੇ ਨਾਲ ਬੋਲਾਂਗਾ</verse>
				<verse number="7">ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਓਹ ਮੇਰੇ ਸਾਰੇ ਘਰ ਦੇ ਵਿੱਚ ਅਤਬਾਰ ਵਾਲਾ ਹੈ</verse>
				<verse number="8">ਮੈਂ ਓਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ, ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?।।</verse>
				<verse number="9">ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚਲਿਆ ਗਿਆ</verse>
				<verse number="10">ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਙੁ ਹੋ ਗਈ। ਤਾਂ ਹਾਰੂਨ ਨੇ ਮਿਰਯਮ ਨੂੰ ਡਿੱਠਾ ਅਤੇ ਵੇਖੋ ਉਹ ਕੋੜ੍ਹਨ ਹੋ ਗਈ ਸੀ!</verse>
				<verse number="11">ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਏਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸਾਂ ਮੂਰਖਤਾਈ ਨਾਲ ਕੀਤਾ ਅਤੇ ਜਿਸ ਤੋਂ ਅਸੀਂ ਪਾਪੀ ਹੋਏ ਹਾਂ</verse>
				<verse number="12">ਓਸ ਨੂੰ ਮੁਰਦੇ ਜਿਹਾ ਨਾ ਹੋਣ ਦੇਹ ਜਿਹ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ</verse>
				<verse number="13">ਤਾਂ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਓਹ ਨੂੰ ਚੰਗਾ ਕਰ</verse>
				<verse number="14">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਓਹ ਦੇ ਪਿਤਾ ਨੇ ਨਿਰਾ ਓਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਓਹ ਨੂੰ ਸੱਤਾਂ ਦਿਨਾਂ ਤੀਕ ਲਾਜ ਨਾ ਆਉਂਦੀ? ਓਹ ਸੱਤਾਂ ਦਿਨਾਂ ਤੀਕ ਡੇਰੇ ਤੋਂ ਬਾਹਰ ਬੰਦ ਰਹੇ ਤਾਂ ਉਸ ਦੇ ਮਗਰੋਂ ਉਹ ਫੇਰ ਅੰਦਰ ਆਵੇ</verse>
				<verse number="15">ਸੋ ਮਿਰਯਮ ਸੱਤਾਂ ਦਿਨਾਂ ਤੀਕ ਡੇਰੇ ਤੋਂ ਬਾਹਰ ਬੰਦ ਰਹੀ ਅਤੇ ਪਰਜਾ ਨੇ ਉਹ ਦੇ ਅੰਦਰ ਆਉਣ ਤੀਕ ਕੂਚ ਨਾ ਕੀਤਾ</verse>
				<verse number="16">ਏਸ ਦੇ ਮਗਰੋਂ ਪਰਜਾ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।।</verse>
			</chapter>
			<chapter number="13">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਤੂੰ ਮਨੁੱਖ ਘੱਲ ਕੇ ਓਹ ਕਨਾਨ ਦੇਸ ਦੀ ਖੋਜ ਕੱਢਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਤੋਂ ਇੱਕ ਇੱਕ ਮਨੁੱਖ ਜਿਹੜਾ ਉਨਾਂ ਵਿੱਚ ਪਰਧਾਨ ਹੋਵੇ ਤੁਸੀਂ ਘੱਲੋ</verse>
				<verse number="3">ਸੋ ਮੂਸਾ ਨੇ ਓਹਨਾਂ ਨੂੰ ਪਾਰਾਨ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਘੱਲਿਆ, ਏਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ</verse>
				<verse number="4">ਅਤੇ ਏਹ ਉਨ੍ਹਾਂ ਦੇ ਨਾਉਂ ਸਨ,- ਰਾਊਬੇਨ ਦੇ ਗੋਤ ਤੋਂ ਜ਼ਕੂਰ ਦੇ ਪੁੱਤ੍ਰ ਸ਼ੰਮੂਆ</verse>
				<verse number="5">ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤ੍ਰ ਸ਼ਾਫਾਟ</verse>
				<verse number="6">ਯਹੂਦਾਹ ਦੇ ਗੋਤ ਤੋਂ ਯਫੁੰਨਾਹ ਦਾ ਪੁੱਤ੍ਰ ਕਾਲੇਬ</verse>
				<verse number="7">ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤ੍ਰ ਯਿਗਾਲ</verse>
				<verse number="8">ਅਫ਼ਰਈਮ ਦੇ ਗੋਤ ਤੋਂ ਨੂੰਨ ਦਾ ਪੁੱਤ੍ਰ ਹੋਸ਼ੇਆ</verse>
				<verse number="9">ਬਿਨਯਾਮੀਨ ਦੇ ਗੋਤ ਤੋਂ ਰਾਫੂ ਦਾ ਪੁੱਤ੍ਰ ਪਲਟੀ</verse>
				<verse number="10">ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤ੍ਰ ਗੱਦੀਏਲ</verse>
				<verse number="11">ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤ੍ਰ ਗੱਦੀ</verse>
				<verse number="12">ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤ੍ਰ ਅੰਮੀਏਲ</verse>
				<verse number="13">ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤ੍ਰ ਸਥੂਰ</verse>
				<verse number="14">ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤ੍ਰ ਨਹਬੀ</verse>
				<verse number="15">ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤ੍ਰ ਗਾਊਏਲ</verse>
				<verse number="16">ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹਨ ਜਿਨ੍ਹਾਂ ਨੂੰ ਮੂਸਾ ਨੇ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਮੂਸਾ ਨੇ ਨੂਨ ਦੇ ਪੁੱਤ੍ਰ ਹੋਸ਼ੇਆ ਦਾ ਨਾਉਂ ਯਹੋਸ਼ੁਆ ਰੱਖਿਆ।।</verse>
				<verse number="17">ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦੇ ਖੋਜ ਕੱਢਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਐਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ</verse>
				<verse number="18">ਅਤੇ ਦੇਸ ਨੂੰ ਵੇਖੋ ਭਈ ਉਹ ਕੇਹੋ ਜਿਹਾ ਹੈ ਨਾਲੇ ਓਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤੱਕੜੇ ਹਨ ਜਾਂ ਮਾੜੇ ਹਨ ਅਤੇ ਥੋੜ੍ਹੇ ਯਾ ਬਹੁਤੇ ਹਨ</verse>
				<verse number="19">ਅਤੇ ਓਹ ਧਰਤੀ ਕੇਹੋ ਜੇਹੀ ਹੈ ਜਿਹ ਦੇ ਵਿੱਚ ਓਹ ਵੱਸਦੇ ਹਨ, ਚੰਗੀ ਹੈ ਯਾ ਮਾੜੀ ਅਤੇ ਸ਼ਹਿਰ ਕੇਹੋ ਜੇਹੇ ਹਨ ਜਿਨ੍ਹਾਂ ਵਿੱਚ ਓਹ ਵੱਸਦੇ ਹਨ, ਤੰਬੂਆਂ ਵਾਲੇ ਹਨ ਯਾ ਗੜਾਂ ਵਾਲੇ ਹਨ</verse>
				<verse number="20">ਅਤੇ ਧਰਤੀ ਕਿਹੋ ਜਿਹੀ ਹੈ, ਫਲਦਾਰ ਯਾ ਬੰਜਰ ਅਤੇ ਓਹ ਦੇ ਵਿੱਚ ਬਿਰਛ ਹਨ ਕਿ ਨਹੀਂ। ਤੁਸੀਂ ਤੱਕੜੇ ਹੋਵੋ ਅਤੇ ਉਸ ਧਰਤੀ ਦੇ ਫਲ ਤੋਂ ਕੁਝ ਲਿਆਇਓ ਕਿਉਂ ਜੋ ਓਹ ਮੌਸਮ ਪਹਿਲੀ ਪੱਕੀ ਦਾਖ ਦਾ ਸੀ</verse>
				<verse number="21">ਸੋ ਉਨ੍ਹਾਂ ਉੱਪਰ ਜਾ ਕੇ ਧਰਤੀ ਦਾ ਖੋਜ ਕੱਢਿਆ ਸੀਨ ਦੀ ਉਜਾੜ ਤੋਂ ਰਹੋਬ ਤੀਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ</verse>
				<verse number="22">ਤਾਂ ਓਹ ਦੱਖਣ ਵੱਲ ਚੜੇ ਅਤੇ ਹਬਰੋਨ ਤੀਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਵਰਹੇ ਪਹਿਲਾਂ ਬਣਿਆ ਸੀ</verse>
				<verse number="23">ਫੇਰ ਓਹ ਅਸ਼ਕੋਲ ਦੀ ਦੂਣ ਤੀਕ ਆਏ ਅਤੇ ਉੱਥੇ ਦਾਖ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਓਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਅਤੇ ਨਾਲੇ ਅਨਾਰ ਅਤੇ ਹਜੀਰਾਂ ਲਿਆਏ</verse>
				<verse number="24">ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਤੋਂੜਿਆ ਸੀ ਉਸ ਥਾਂ ਦਾ ਨਾਉਂ ਅਸ਼ਕੋਲ ਦੀ ਦੂਣ ਪੈ ਗਿਆ</verse>
				<verse number="25">ਤਾਂ ਓਹ ਉਸ ਦੇ ਦੇਸ ਦਾ ਖੋਜ ਕੱਢ ਕੇ ਚਾਲੀਆਂ ਦਿਨਾਂ ਪਿੱਛੋਂ ਮੁੜੇ</verse>
				<verse number="26">ਓਹ ਤੁਰ ਕੇ ਮੂਸਾ, ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖਬਰ ਲਿਆਏ ਨਾਲੇ ਉਸ ਧਰਤੀ ਦਾ ਫਲ ਵਿਖਾਇਆ</verse>
				<verse number="27">ਅਤੇ ਉਨ੍ਹਾਂ ਨੇ ਉਹ ਨੂੰ ਨਿਰਨਾ ਕਰ ਕੇ ਆਖਿਆ ਕੇ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੈਂ ਸਾਨੂੰ ਘੱਲਿਆ ਸੀ। ਉੱਥੇ ਸੱਚ ਮੁੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਅਤੇ ਏਹ ਉਹ ਦਾ ਫਲ ਹੈ</verse>
				<verse number="28">ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸਦੇ ਸ਼ਹਿਰ ਗੜਾਂ ਵਾਲੇ ਅਤੇ ਵੱਡੇ ਵੱਡੇ ਹਨ ਨਾਲੇ ਅਸੀਂ ਉੱਥੇ ਅਨਾਕ ਦੀ ਅੰਸ ਨੂੰ ਵੀ ਵੇਖਿਆ</verse>
				<verse number="29">ਉਸ ਦੇਸਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ ਯਬੂਸੀ ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ ਦੁਆਲੇ ਵੱਸਦੇ ਹਨ</verse>
				<verse number="30">ਤਾਂ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸੱਕਦੇ ਹਾਂ। ਅਸੀਂ ਜ਼ਰੂਰ ਹੀ ਉਸ ਦੇ ਉੱਤੇ ਕਬਜ਼ਾ ਕਰ ਸੱਕਦੇ ਹਾਂ!</verse>
				<verse number="31">ਪਰ ਉਨਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸੱਕਦੇ ਕਿਉਂ ਜੋ ਓਹ ਸਾਥੋਂ ਬਲਵਾਨ ਹਨ</verse>
				<verse number="32">ਓਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖਬਰ ਲਿਆਏ ਜਿਹ ਦਾ ਉਨ੍ਹਾਂ ਨੇ ਖੋਜ ਕੱਢਿਆ ਸੀ ਅਤੇ ਆਖਣ ਲੱਗੇ ਕਿ ਜਿਸ ਦੇਸ ਦੇ ਵਿੱਚ ਦੀ ਅਸੀ ਲੰਘੇ ਭਈ ਉਸ ਦਾ ਖੋਜ ਕੱਢੀਏ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸਾਂ ਉਸ ਵਿੱਚ ਵੇਖਿਆ ਵੱਡੇ ਵੱਡੇ ਕੱਦਾਂ ਵਾਲੇ ਮਨੁੱਖ ਹਨ</verse>
				<verse number="33">ਅਤੇ ਉੱਥੇ ਅਸਾਂ ਨਫੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡਿਆਂ ਵਰਗੇ ਸਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਅਸੀਂ ਏਵੇਂ ਹੀ ਸਾਂ!।।</verse>
			</chapter>
			<chapter number="14">
				<verse number="1">ਤਾਂ ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ ਚੀਕ ਚਿਹਾੜਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ</verse>
				<verse number="2">ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਅਥਵਾ ਏਸ ਉਜਾੜ ਵਿੱਚ ਮਰ ਮੁੱਕਦੇ!</verse>
				<verse number="3">ਯਹੋਵਾਹ ਸਾਨੂੰ ਕਾਹਨੂੰ ਏਸ ਦੇਸ ਵਿੱਚ ਲਿਆਇਆ ਭਈ ਅਸੀਂ ਤੇਗ ਨਾਲ ਡਿੱਗੀਏ ਅਤੇ ਸਾਡੀਆਂ ਤੀਵੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ ਕਿ ਅਸੀਂ ਮਿਸਰ ਨੂੰ ਮੁੜ ਜਾਈਏ?</verse>
				<verse number="4">ਤਾਂ ਓਹ ਇੱਕ ਦੂਜੇ ਨੂੰ ਆਖਣ ਲੱਗੇ ਭਈ ਅਸੀਂ ਇੱਕ ਸਰਦਾਰ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ</verse>
				<verse number="5">ਤਾਂ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ</verse>
				<verse number="6">ਫੇਰ ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਾਹ ਦੇ ਪੁੱਤ੍ਰ ਕਾਲਿਬ ਨੂੰ ਜਿਹੜੇ ਧਰਤੀ ਦਾ ਖੋਜ ਕੱਢਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ</verse>
				<verse number="7">ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਓਹ ਧਰਤੀ ਜਿਹ ਦੇ ਵਿੱਚ ਦੀ ਅਸੀਂ ਖੋਜ ਕਰਨ ਦੇ ਲਈ ਲੰਘੇ ਡਾਢੀ ਹੀ ਚੰਗੀ ਹੈ</verse>
				<verse number="8">ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਏਸ ਧਰਤੀ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਓਹ ਇੱਕ ਧਰਤੀ ਹੈ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ</verse>
				<verse number="9">ਕੇਵਲ ਨਾ ਤਾਂ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਹੋਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਓਹ ਤਾਂ ਸਾਡੀ ਇੱਕ ਬੁਰਕੀ ਹੀ ਹਨ। ਓਹਨਾਂ ਦੀ ਰੱਛਿਆ ਓਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਓਹਨਾਂ ਤੋਂ ਤੁਸੀਂ ਨਾ ਡਰੋ!</verse>
				<verse number="10">ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦਾ ਪਰਤਾਪ ਸਾਰੇ ਇਸਰਾਏਲੀਆਂ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਇਆ।।</verse>
				<verse number="11">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਏਹ ਪਰਜਾ ਕਦ ਤੀਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦ ਤੀਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸਾਨਾਂ ਦੇ ਹੁੰਦਿਆਂ ਹੋਇਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ ਪਰਤੀਤ ਨਾ ਕਰੇਗੀ?</verse>
				<verse number="12">ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਮੈਂ ਉਨ੍ਹਾਂ ਨੂੰ ਵਿਰਸੇ ਤੋਂ ਖਾਰਜ ਕਰਾਂਗਾ, ਅਤੇ ਤੈਨੂੰ ਇੱਕ ਕੌਮ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਬਣਾਵਾਂਗਾ</verse>
				<verse number="13">ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਮਿਸਰੀ ਸੁਣਨਗੇਂ ਕਿਉਂ ਜੋ ਤੂੰ ਏਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ</verse>
				<verse number="14">ਅਤੇ ਓਹ ਏਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਏਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਓਹਨਾਂ ਨੂੰ ਆਹਮੋ ਸਾਹਮਣੇ ਵਿਖਾਈਂ ਦਿੰਦਾ ਹੈ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ</verse>
				<verse number="15">ਜੇ ਤੂੰ ਏਸ ਪਰਜਾ ਨੂੰ ਇੱਕ ਮਨੁੱਖ ਵਾਂਙੁ ਮਾਰ ਸੁੱਟੇ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਸ਼ਹੂਰੀ ਸੁਣੀ ਹੈ ਆਖਣਗੀਆਂ,</verse>
				<verse number="16">ਏਸ ਲਈ ਕੇ ਯਹੋਵਾਹ ਏਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਹ ਦੇ ਦੇਣ ਦੀ ਸੌਂਹ ਖਾਧੀ ਸੀ ਤਾਂ ਹੀ ਤਾਂ ਉਸ ਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ</verse>
				<verse number="17">ਹੁਣ ਪ੍ਰਭੁ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ</verse>
				<verse number="18">ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਐਵੇਂ ਹੀ ਨਹੀਂ ਛੱਡ ਦਿੰਦਾ। ਓਹ ਪੇਵਾਂ ਦੇ ਕੁਧਰਮ ਦਾ ਉਨ੍ਹਾਂ ਦੇ ਪੁੱਤ੍ਰਾਂ ਉੱਤੋਂ ਤੀਜੀ ਚੌਥੀ ਪੀੜੀ ਤੀਕ ਬਦਲਾ ਲੈਣ ਹਾਰਾ ਹੈ</verse>
				<verse number="19">ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੈਂ ਏਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੀਕ ਬਖ਼ਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇਹ</verse>
				<verse number="20">ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ</verse>
				<verse number="21">ਪਰ ਮੇਰੀ ਜਿੰਦ ਦੀ ਸੌਂਹ ਯਹੋਵਾਹ ਦੇ ਪਰਤਾਪ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ</verse>
				<verse number="22">ਫੇਰ ਵੀ ਓਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੇ ਪਰਤਾਪ ਨੂੰ ਅਤੇ ਮੇਰੇ ਨਿਸਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੀਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ</verse>
				<verse number="23">ਓਹ ਉੱਕਾ ਹੀ ਉਸ ਧਰਤੀ ਨੂੰ ਨਾਂ ਵੇਖਣਗੇ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਨਾਂ ਹੀ ਓਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਓਹ ਨੂੰ ਵੇਖਣਗੇ</verse>
				<verse number="24">ਪਰ ਮੇਰਾ ਸੇਵਕ ਕਾਲੇਬ ਉਸ ਦੀ ਅੰਸ ਏਸ ਉੱਤੇ ਕਬਜ਼ਾ ਕਰੇਗੀ ਏਸ ਲਈ ਕਿ ਉਹ ਦੇ ਵਿੱਚ ਹੋਰ ਮਜਾਜ ਹੈ ਅਤੇ ਓਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਏਸ ਧਰਤੀ ਵਿੱਚ ਜਿਹ ਦੇ ਵਿੱਚ ਓਹ ਗਿਆ ਸੀ ਲਿਆਵਾਂਗਾ</verse>
				<verse number="25">ਅਤੇ ਅਮਾਲੇਕੀ ਅਤੇ ਕਨਾਨੀ ਦੂਣ ਵਿੱਚ ਵੱਸਦੇ ਹਨ। ਕੱਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਥਾਣੀ ਉਜਾੜ ਨੂੰ ਕੂਚ ਕਰੋ।।</verse>
				<verse number="26">ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,</verse>
				<verse number="27">ਕਦ ਤੀਕ ਮੈਂ ਏਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ ਬੁੜਾਉਂਦੀ ਹੈ? ਇਸਰਾਏਲੀਆਂ ਦੀ ਏਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ ਬੁੜ ਕਰਦੇ ਹਨ ਮੈਂ ਸੁਣਿਆ ਹੈ</verse>
				<verse number="28">ਉਨ੍ਹਾਂ ਨੂੰ ਆਖੋ ਕਿ ਮੈਨੂੰ ਜਾਨ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਸੱਚ ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਤਿਵੇਂ ਹੀ ਮੈਂ ਤੁਹਾਡੇ ਨਾਲ ਕਰਾਂਗਾ</verse>
				<verse number="29">ਏਸੇ ਉਜਾੜ ਵਿੱਚ ਤੁਹਾਡੀਆਂ ਲੋਥਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁਲ ਲੇਖੇ ਅਨੁਸਾਰ ਵੀਹ ਵਰਿਹਾਂ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ ਬੁੜਾਏ</verse>
				<verse number="30">ਤੁਸੀਂ ਉੱਕਾ ਹੀ ਏਸ ਦੇਸ ਵਿੱਚ ਨਾ ਵੜੋਗੇ ਜਿਹ ਦੀ ਮੈਂ ਸੌਂਹ ਖਾਧੀ ਸੀ ਭਈ ਮੈਂ ਤੁਹਾਨੂੰ ਉਸ ਵਿੱਚ ਵਸਾਂਵਾਗਾ, ਯਫੁੰਨਹ ਦੇ ਪੁੱਤ੍ਰ ਕਾਲੇਬ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਤੋਂ ਛੁੱਟ,</verse>
				<verse number="31">ਪਰ ਤੁਹਾਡੇ ਨਿਆਣੇ ਜਿਨ੍ਹਾ ਵਿਖੇ ਤੁਸਾਂ ਆਖਿਆ ਸੀ ਕਿ ਓਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਓਹ ਏਸ ਸਾਰੀ ਧਰਤੀ ਨੂੰ ਸਿਆਨਣਗੇ ਜਿਹ ਨੂੰ ਤੁਸਾਂ ਰੱਦਿਆ ਹੈ</verse>
				<verse number="32">ਪਰ ਤੁਹਾਡੀਆਂ ਲੋਥਾਂ ਏਸ ਉਜਾੜ ਵਿੱਚ ਡਿੱਗ ਪੈਣਗੀਆਂ, ਏਹ ਤੁਹਾਡੇ ਲਈ ਹੈ!</verse>
				<verse number="33">ਤੁਹਾਡੇ ਪੁੱਤ੍ਰ ਉਜਾੜ ਵਿੱਚ ਚਾਲੀਆਂ ਵਰਿਹਾਂ ਤੀਕ ਅਯਾਲੀ ਹੋਣਗੇ ਅਤੇ ਤੁਹਾਡੇ ਛਨਾਲੇ ਦੀ ਸਜ਼ਾ ਚੁੱਕਣਗੇ ਜਦ ਤੀਕ ਤੁਹਾਡੀਆਂ ਲੋਥਾਂ ਉਜਾੜ ਵਿੱਚ ਗੱਲ ਸੜ ਨਾ ਜਾਣ</verse>
				<verse number="34">ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਏਸ ਧਰਤੀ ਦਾ ਖੋਜ ਕੱਢਿਆ ਚਾਲੀ ਦਿਨ ਅਰਥਾਤ ਇੱਕ ਦਿਨ ਇੱਕ ਵਰਹੇ ਜਿਹਾ ਤੁਸੀਂ ਆਪਣੀ ਬੁਰਿਆਈ ਨੂੰ ਚਾਲੀ ਵਰਿਹਾਂ ਤੀਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣਾ ਜਾਣੋਗੇ!</verse>
				<verse number="35">ਮੈਂ ਯਹੋਵਾਹ ਬੋਲ ਚੁੱਕਾ ਹਾਂ। ਮੈਂ ਜ਼ਰੂਰ ਏਹ ਏਸ ਸਾਰੀ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਓਹ ਏਸ ਉਜਾੜ ਵਿੱਚ ਗੱਲ ਸੜ ਜਾਣਗੇ ਅਤੇ ਏਥੇ ਹੀ ਓਹ ਮਰ ਜਾਣਗੇ।।</verse>
				<verse number="36">ਫੇਰ ਓਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਖੋਜ ਕੱਢਣ ਲਈ ਘੱਲਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜੇਹੀ ਬੁਰੀ ਖਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ,</verse>
				<verse number="37">ਓਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ</verse>
				<verse number="38">ਪਰ ਨੂਨ ਦਾ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਹ ਦਾ ਪੁੱਤ੍ਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਖੋਜ ਕੱਢਣ ਨੂੰ ਗਏ ਸਨ ਜੀਉਂਦੇ ਬਚ ਰਹੇ।।</verse>
				<verse number="39">ਤਾਂ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਏਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਵੱਡਾ ਕੀਤਾ</verse>
				<verse number="40">ਤਾਂ ਓਹ ਸਵੇਰੇ ਹੀ ਉੱਠ ਕੇ ਪਹਾੜ ਦੀ ਟੀਸੀ ਉੱਤੇ ਏਹ ਕਹਿ ਕੇ ਗਏ ਭਈ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਵਾਂਗੇ ਜਿਹ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸਾਂ ਪਾਪ ਕੀਤਾ ਹੈ</verse>
				<verse number="41">ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਏਹ ਸੁਫ਼ਲ ਨਹੀਂ ਹੋਵੇਗਾ</verse>
				<verse number="42">ਤੁਸੀਂ ਉਤਾਂਹ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡੇ ਵਿਚਕਾਰ ਨਹੀਂ ਹੈ ਮਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਭਾਂਜ ਖਾ ਜਾਓ</verse>
				<verse number="43">ਨਾਲੇ ਅਮਾਲੇਕੀ ਅਰ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤੇਗ ਨਾਲ ਡਿੱਗ ਪਓਗੇ। ਏਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ</verse>
				<verse number="44">ਪਰੰਤੂ ਓਹ ਹਠ ਧਰਮੀ ਨਾਲ ਪਹਾੜ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ</verse>
				<verse number="45">ਤਾਂ ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਹਾੜ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੀਕ ਵੱਢਦੇ ਗਏ।।</verse>
			</chapter>
			<chapter number="15">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਆਪਣੀ ਵੱਸਣ ਦੀ ਧਰਤੀ ਵਿੱਚ ਜਿਹੜੀ ਮੈਂ ਤੁਹਾਨੂੰ ਦਿੰਦਾ ਹਾਂ ਆਉ</verse>
				<verse number="3">ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਂਣੇ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁਖਣਾ ਪੂਰੀ ਕਰੋ ਅਥਵਾ ਖੁਸ਼ੀ ਦੀ ਭੇਟ ਵਾਂਙੁ ਯਾ ਤੁਹਾਡੇ ਠਹਿਰਾਏ ਹੋਏ ਪਰਬਾ ਵਿੱਚ ਦੀ ਭੇਟ ਵਾਂਙੁ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੌਣੇ ਤੋਂ ਯਾ ਇੱਜੜ ਤੋਂ ਹੋਵੇ</verse>
				<verse number="4">ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫੇ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ</verse>
				<verse number="5">ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮੱਧ ਹਰ ਲੇਲੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਅਥਵਾ ਬਲੀ ਨਾਲ ਬਣਾ ਛੱਡ</verse>
				<verse number="6">ਛੱਤ੍ਰੇ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਬਣਾ ਛੱਡ</verse>
				<verse number="7">ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮੱਧ ਯਹੋਵਾਹ ਲਈ ਸੁਗੰਧਤਾ ਚੜ੍ਹਾ</verse>
				<verse number="8">ਜਦ ਤੂੰ ਹੋਮ ਦੀ ਭੇਟ ਅਥਵਾ ਬਲੀ ਲਈ ਵਹਿੜਾ ਤਿਆਰ ਕਰੇ ਤਾਂ ਜੋ ਸੁੱਖਣਾ ਪੂਰੀ ਹੋਵੇ ਅਥਵਾ ਯਹੋਵਾਹ ਲਈ ਸੁੱਖ ਸਾਂਦ ਦੀਆਂ ਭੇਟਾਂ ਹੋਣ</verse>
				<verse number="9">ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ</verse>
				<verse number="10">ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮੱਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ</verse>
				<verse number="11">ਇਉਂ ਹਰ ਬਲਦ, ਹਰ ਛੱਤ੍ਰੇ, ਹਰ ਲੇਲੇ ਅਤੇ ਹਰ ਮੇਮਨੇ ਲਈ ਲਈ ਕੀਤਾ ਜਾਵੇ</verse>
				<verse number="12">ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ ਇਉਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ</verse>
				<verse number="13">ਸਾਰੇ ਦੇਸੀ ਜਦ ਉਨ੍ਹਾਂ ਨਾਲ ਜਦ ਓਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਉਂ ਹੀ ਕਰਨ</verse>
				<verse number="14">ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਅਥਵਾ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ</verse>
				<verse number="15">ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਏਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਤਿਵੇਂ ਪਰਦੇਸੀ ਯਹੋਵਾਹ ਅੱਗੇ ਹੋ</verse>
				<verse number="16">ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਟਿਕਿਆ ਹੋਇਆ ਹੋਵੇ।।</verse>
				<verse number="17">ਯਹੋਵਾਹ ਮੂਸਾ ਨਾਲ ਬੋਲਿਆ,</verse>
				<verse number="18">ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ</verse>
				<verse number="19">ਤਾਂ ਐਉਂ ਹੋਵੇਗਾ ਭਈ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਇਓ</verse>
				<verse number="20">ਆਪਣੀ ਤੌਣ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਤਿਵੇਂ ਏਹ ਨੂੰ ਹਿਲਾਓ</verse>
				<verse number="21">ਤੁਸੀਂ ਆਪਣੀ ਤੌਣ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।।</verse>
				<verse number="22">ਜਦ ਤੁਸੀਂ ਭੁੱਲੋ ਅਤੇ ਏਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਮੂਸਾ ਨੂੰ ਬੋਲਿਆ ਹੈ</verse>
				<verse number="23">ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ</verse>
				<verse number="24">ਤਾਂ ਇਉਂ ਜੇ ਓਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਪਰੋਖੇ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਣੇ ਕਨੂਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ</verse>
				<verse number="25">ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਓਹ ਮਾਫ਼ ਕੀਤੇ ਜਾਣਗੇ ਕਿਉਂ ਜੋ ਓਹ ਭੁੱਲ ਸੀ, ਓਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ</verse>
				<verse number="26">ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਓਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਟਿਕਿਆ ਹੋਇਆ ਹੈ ਕਿਉਂ ਜੋ ਓਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।।</verse>
				<verse number="27">ਜੇ ਇੱਕੋ ਹੀ ਪ੍ਰਾਣੀ ਭੁੱਲ ਨਾਲ ਪਾਪ ਕਰੇਂ ਤਾ ਪਾਪ ਦੀ ਬਲੀ ਲਈ ਓਹ ਇੱਕ ਸਾਲਾ ਬੱਕਰੀ ਚੜ੍ਹਾਵੇ</verse>
				<verse number="28">ਫੇਰ ਜਾਜਕ ਉਸ ਪ੍ਰਾਣੀ ਲਈ ਜਿਹੜਾ ਭੁੱਲ ਕੇ ਪਾਪ ਕਰੇ ਪਰਾਸਚਿਤ ਕਰੇ ਜਦ ਓਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ ਐਉਂ ਉਹ ਦੇ ਲਈ ਪਰਾਸਚਿਤ ਹੋਵੇ ਤਾਂ ਉਹ ਮਾਫੀ ਪਾਵੇਗਾ</verse>
				<verse number="29">ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਟਿਕਦਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ</verse>
				<verse number="30">ਜਿਹੜਾ ਪ੍ਰਾਣੀ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ</verse>
				<verse number="31">ਏਸ ਲਈ ਭਈ ਉਸ ਨੇ ਯਹੋਵਾਹ ਦੀ ਬਾਣੀ ਦੀ ਹਾਨੀ ਕੀਤੀ ਅਤੇ ਉਸ ਦਾ ਹੁਕਮ ਤੋਂੜਿਆ ਹੈ, ਉਹ ਪ੍ਰਾਣੀ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਘੇਸ ਉਸ ਦੇ ਉੱਤੇ ਹੋਵੇਗੀ।।</verse>
				<verse number="32">ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁੱਗਦਾ ਹੋਇਆ ਮਿਲਿਆ</verse>
				<verse number="33">ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁੱਗਦਿਆਂ ਮਿਲਿਆ ਸੀ ਓਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ</verse>
				<verse number="34">ਤਾਂ ਉਨ੍ਹਾਂ ਨੇ ਉਸ ਨੂੰ ਬੰਦੀ ਖਾਨੇ ਵਿੱਚ ਰੱਖਿਆ ਕਿਉਂ ਜੋ ਅਜੇ ਤੀਕ ਏਹ ਸਫਾਈ ਨਾਲ ਨਹੀਂ ਦੱਸਿਆ ਗਿਆ ਸੀ ਭਈ ਉਹ ਦੇ ਨਾਲਕੀ ਕੀਤਾ ਜਾਵੇ</verse>
				<verse number="35">ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ</verse>
				<verse number="36">ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
				<verse number="37">ਯਹੋਵਾਹ ਨੇ ਮੂਸਾ ਨੂੰ ਆਖਿਆ,</verse>
				<verse number="38">ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਓਹ ਆਪਣੇ ਬਸਤ੍ਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੀਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ</verse>
				<verse number="39">ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ</verse>
				<verse number="40">ਤਾਂ ਜੋ ਤੁਸੀਂ ਮੇਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਉਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਹੋਵੋ</verse>
				<verse number="41">ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।</verse>
			</chapter>
			<chapter number="16">
				<verse number="1">ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤ੍ਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤ੍ਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤ੍ਰ ਓਨ ਨੇ ਜਿਹੜੇ ਰਊਬੇਨੀ ਸਨ ਮਨੁੱਖਾਂ ਨੂੰ ਨਾਲ ਲਿਆ</verse>
				<verse number="2">ਓਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ ਮੂਸਾ ਦੇ ਅੱਗੇ ਉੱਠੇ</verse>
				<verse number="3">ਅਤੇ ਓਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤ੍ਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫੇਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?</verse>
				<verse number="4">ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਭਾਰ ਡਿੱਗਿਆ</verse>
				<verse number="5">ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਭਈ ਕੌਣ ਉਹ ਦਾ ਹੈ ਅਤੇ ਕੌਣ ਪਵਿੱਤ੍ਰ ਹੈ ਅਤੇ ਕਿਹ ਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ</verse>
				<verse number="6">ਏਹ ਕਰੋ ਭਈ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪ ਦਾਨ ਲਓ</verse>
				<verse number="7">ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਐਉਂ ਹੋਵੇਗਾ ਕਿ ਓਹ ਮਨੁੱਖ ਜਿਹ ਨੂੰ ਯਹੋਵਾਹ ਚੁਣੇਗਾ ਉਹ ਪਵਿੱਤ੍ਰ ਹੋਵੇਗਾ। ਹੁਣ ਲੇਵਿਓ, ਤੁਸੀਂ ਵੀ ਬਸ ਕਰੋ!</verse>
				<verse number="8">ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!</verse>
				<verse number="9">ਕੀ ਏਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਾਰਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਓਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਹਰੇ ਦੀ ਟਹਿਲ ਸੇਵਾ ਕਰੋਂ ਮੰਡਲੀ ਦੇ ਅੱਗੋ ਖਲੋ ਕੇ ਓਹਨਾਂ ਦੀ ਸੇਵਾ ਕਰੋ?</verse>
				<verse number="10">ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਸੰਗ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?</verse>
				<verse number="11">ਏਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਓਹ ਦੇ ਵਿਰੁੱਧ ਬੁੜ ਬੁੜਾਉਂਦੇ ਹੋ?</verse>
				<verse number="12">ਤਾਂ ਮੂਸਾ ਨੇ ਅਲੀਆਬ ਦੇ ਪੁੱਤ੍ਰਾਂ ਦਾਥਾਨ ਅਤੇ ਅਬੀਰਾਮ ਨੂੰ ਬੁਲਾ ਘੱਲਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ</verse>
				<verse number="13">ਕੀ ਏਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਉਤਾਹਾਂ ਕੱਢ ਲਿਆਇਆ ਹੈ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੋ ਧੱਕੀ ਸਾਡੇ ਉੱਤੇ ਆਪਣੇ ਆਪ ਨੂੰ ਪਾਤਸ਼ਾਹ ਬਣਾਈਂ ਬੈਠਾ ਹੈ?</verse>
				<verse number="14">ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗਾਂ ਦਾ ਅਧਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਉੱਪਰ ਨਹੀਂ ਜਾਣਾ!</verse>
				<verse number="15">ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਹਰਜ਼ ਕੀਤਾ</verse>
				<verse number="16">ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ ਅਤੇ ਓਹ ਅਤੇ ਹਾਰੂਨ</verse>
				<verse number="17">ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣੇ ਧੂਪਦਾਨ ਅਰਥਾਤ ਢਾਈ ਸੌ ਧੂਪਦਾਨ,- ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ</verse>
				<verse number="18">ਤਾਂ ਹਰ ਮਨੁੱਖ ਨੇ ਆਪਣਾ ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਰ ਹਾਰੂਨ ਸਣੇ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਖਲ੍ਹੋ ਗਏ</verse>
				<verse number="19">ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।।</verse>
				<verse number="20">ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,</verse>
				<verse number="21">ਏਸ ਮੰਡਲੀ ਦੇ ਵਿੱਚੋ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੋਰ ਵਿੱਚ ਭੱਖ ਲਵਾਂ</verse>
				<verse number="22">ਤਾਂ ਓਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇਂ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?।।</verse>
				<verse number="23">ਤਾਂ ਯਹੋਵਾਹ ਮੂਸਾ ਨਾਲ ਬੋਲਿਆ,</verse>
				<verse number="24">ਮੰਡਲੀ ਨੂੰ ਬੋਲ ਕਿ ਓਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲਿਓਂ ਦੁਆਲਿਓਂ ਉਤਾਹਾਂ ਚਲੇ ਜਾਣ</verse>
				<verse number="25">ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ ਪਿੱਛੇ ਗਏ</verse>
				<verse number="26">ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਖਿਸਕ ਜਾਓ ਅਤੇ ਉਨ੍ਹਾਂ ਦੀ ਕਿਸੇ ਸ਼ੈ ਨੂੰ ਨਾ ਤੱਕਿਓ ਮਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਧੱਕੇ ਜਾਓ!</verse>
				<verse number="27">ਸੋ ਓਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲਿਓਂ ਦੁਆਲਿਓਂ ਉਤਾਹਾਂ ਨੂੰ ਚਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵੱਜਿਆਂ ਵਿੱਚ ਆਪਣੀਆਂ ਤੀਵੀਆਂ, ਪੁੱਤ੍ਰਾਂ ਅਤੇ ਨਿਆਣਿਆਂ ਸਣੇ ਖਲੋ ਗਏ</verse>
				<verse number="28">ਫੇਰ ਮੂਸਾ ਨੇ ਆਖਿਆ, ਤੁਸੀਂ ਏਸ ਤੋਂ ਜਾਣ ਲਓਗੇ ਕਿ ਯਹੋਵਾਹ ਨੇ ਮੈਨੂੰ ਘੱਲਿਆ ਹੈ ਨਾ ਕਿ ਮੇਰੇ ਮਨ ਨੇ ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ</verse>
				<verse number="29">ਜੇ ਏਹ ਸਾਰਿਆਂ ਆਦਮੀਆਂ ਦੀ ਆਮ ਮੌਤੇ ਮਰਨ ਅਤੇ ਸਾਰਿਆਂ ਆਦਮੀਆਂ ਵਾੰਙੁ ਇੰਨਾਂ ਉੱਤੇ ਭਾਣਾ ਵਰਤੇ ਤਾਂ ਯਹੋਵਾਹ ਨੇ ਮੈਨੂੰ ਘੱਲਿਆ ਹੀ ਨਹੀਂ।</verse>
				<verse number="30">ਪਰ ਜੇ ਯਹੋਵਾਹ ਕੋਈ ਅਨੋਖਾ ਕੰਮ ਕਰੇ ਅਤੇ ਭੂਮੀ ਆਪਣਾ ਮੂੰਹ ਖੋਲ ਕੇ ਇਨ੍ਹਾਂ ਨੂੰ ਅਤੇ ਇਨ੍ਹਾਂ ਦੇ ਲਕੇ ਤੁਕੇ ਨੂੰ ਭੱਖ ਲਵੇ ਭਈ ਓਹ ਜੀਉਂਦੇ ਪਾਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਿਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਨੂੰ ਤੁੱਛ ਜਾਤਾ ਹੈ!।।</verse>
				<verse number="31">ਤਾਂ ਐਉਂ ਹੋਇਆ ਕਿ ਜਦ ਉਹ ਏਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ ਪਾਟ ਗਈ</verse>
				<verse number="32">ਅਤੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ ਅਤੇ ਉਨ੍ਹਾਂ ਦਾ ਸਾਰਾ ਲਕਾ ਤੁਕਾ ਭੱਖ ਲਿਆ</verse>
				<verse number="33">ਇਉਂ ਓਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਾਤਾਲ ਵਿੱਚ ਉਤਰ ਗਏ ਅਤੇ ਧਰਤੀ ਉਨ੍ਹਾਂ ਉੱਤੇ ਮਿਲ ਗਈ ਸੋ ਓਹ ਸਭਾ ਵਿੱਚੋਂ ਨਾਸ ਹੋ ਗਏ</verse>
				<verse number="34">ਤਾਂ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ ਦੁਆਲੇ ਸਨ ਉਨ੍ਹਾਂ ਦੀਆਂ ਚੀਕਾਂ ਤੋਂ ਨੱਠ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਮਤੇ ਧਰਤੀ ਸਾਨੂੰ ਵੀ ਭੱਖ ਲਵੇ!</verse>
				<verse number="35">ਤਾਂ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਨ੍ਹਾਂ ਢਾਈ ਸੌ ਮਨੁੱਖਾਂ ਨੂੰ ਜਿਹੜੇ ਧੂਪ ਧੁਖਾਉਂਦੇ ਸਨ ਭਸਮ ਕਰ ਗਈ।।</verse>
				<verse number="36">ਤਾਂ ਯਹੋਵਾਹ ਮੂਸਾ ਨਾਲ ਬੋਲਿਆ,</verse>
				<verse number="37">ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਨੂੰ ਬੋਲ ਕੇ ਉਹ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲਵੇ ਅਤੇ ਤੂੰ ਅੱਗ ਨੂੰ ਖਿਲਾਰ ਦੇਹ ਕਿਉਂ ਜੋ ਓਹ ਪਵਿੱਤ੍ਰ ਹਨ</verse>
				<verse number="38">ਅਰਥਾਤ ਇਨ੍ਹਾਂ ਪਾਪੀਆਂ ਦੇ ਧੂਪਦਾਨ ਜਿਹੜੇ ਆਪਣੀਆਂ ਜਾਨਾਂ ਦੇ ਘਾਤੀ ਸਨ ਓਹਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤ੍ਰ ਬਣਾਓ ਕਿਉਂ ਜੋ ਉਨ੍ਹਾਂ ਨੇ ਓਹਨਾਂ ਨੰ ਯਹੋਵਾਹ ਅੱਗੇ ਅਰਪਣ ਕੀਤਾ ਸੀ ਸੋ ਓਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਲਈ ਇੱਕ ਨਿਸ਼ਾਨ ਹੋਵੇਗਾ</verse>
				<verse number="39">ਅਲਆਜ਼ਾਰ ਜਾਜਕ ਨੇ ਓਹਨਾਂ ਪਿੱਤਲ ਦਿਆਂ ਧੂਪਦਾਨਾਂ ਨੂੰ ਲੈਕੇ ਜਿਹੜੇ ਭਸਮ ਹੋਇਆਂ ਹੋਇਆਂ ਨੇ ਅਰਪਣ ਕੀਤੇ ਸਨ ਓਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ</verse>
				<verse number="40">ਕਿ ਓਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਤਾਂ ਜੋ ਕੋਈ ਓਪਰਾ ਮਨੁੱਖ ਜਿਹੜਾ ਹਾਰੂਨ ਦੀ ਅੰਸ ਦਾ ਨਾ ਹੋਵੇ ਨੇੜ੍ਹੇ ਆ ਕੇ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਤੇ ਨਾ ਹੀ ਕੋਰਹ ਅਤੇ ਉਸ ਦੀ ਟੋਲੀ ਵਾਂਙੁ ਹੋਵੇ ਜਿਵੇਂ ਯਹੋਵਾਹ ਉਹ ਨੂੰ ਮੂਸਾ ਦੇ ਰਾਹੀਂ ਬੋਲਿਆ ਸੀ।।</verse>
				<verse number="41">ਅਗਲੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਏਹ ਆਖ ਕੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਤੁਸਾਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!</verse>
				<verse number="42">ਫੇਰ ਐਉਂ ਹੋਇਆ ਕਿ ਜਦ ਮੰਡਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ ਤਾਂ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਨਿਗਾਹ ਮਾਰੀ ਅਤੇ ਵੇਖੋ ਬੱਦਲ ਨੇ ਉਸ ਨੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪਰਗਟ ਹੋਇਆ</verse>
				<verse number="43">ਤਾਂ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਅੱਗੇ ਆਏ।।</verse>
				<verse number="44">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="45">ਏਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਇੱਕ ਅੱਖ ਦੇ ਫੋਰ ਵਿੱਚ ਭੱਖ ਲਵਾਂ! ਤਦ ਓਹ ਮੂੰਹ ਦੇ ਭਾਰ ਡਿੱਗੇ</verse>
				<verse number="46">ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾਕੇ ਛੇਤੀ ਨਾਲ ਮੰਡਲੀ ਕੋਲ ਲੈ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰ ਕਿਉਂ ਜੋ ਯਹੋਵਾਹ ਵੱਲੋਂ ਕ੍ਰੋਧ ਨਿੱਕਲਿਆ ਹੈ ਅਤੇ ਬਵਾ ਤੁਰ ਪਈ ਹੈ!</verse>
				<verse number="47">ਤਾਂ ਹਾਰੂਨ ਉਹ ਲੈ ਕੇ ਜਿਵੇਂ ਮੂਸਾ ਬੋਲਿਆ ਸਭਾ ਵਿੱਚ ਨੱਠ ਕੇ ਗਿਆ ਅਤੇ ਵੇਖੋ ਪਰਜਾ ਵਿੱਚ ਬਵਾ ਪਈ ਹੋਈ ਸੀ ਅਤੇ ਧੂਪ ਪਾਕੇ ਪਰਜਾ ਲਈ ਪਰਾਸਚਿਤ ਕੀਤਾ</verse>
				<verse number="48">ਅਤੇ ਓਹ ਮੋਇਆਂ ਅਤੇ ਜੀਉਂਦਿਆਂ ਦੇ ਵਿਚਕਾਰ ਖਲੋਤਾ ਸੀ ਤਾਂ ਬਵਾ ਰੁਕ ਗਈ</verse>
				<verse number="49">ਜਿਹੜੇ ਬਵਾ ਨਾਲ ਮਰੇ ਓਹ ਚੌਦਾਂ ਹਜ਼ਾਰ ਸੱਤ ਸੌ ਸਨ ਉਨ੍ਹਾਂ ਨੂੰ ਛੱਡ ਕੇ ਜਿਹੜੇ ਕੋਰਹ ਦੀ ਗੱਲ ਕਾਰਨ ਮਰੇ</verse>
				<verse number="50">ਫੇਰ ਹਾਰੂਨ ਮੂਸਾ ਕੋਲ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਮੁੜ ਆਏ ਤਾਂ ਬਵਾ ਰੁਕ ਗਈ।।</verse>
			</chapter>
			<chapter number="17">
				<verse number="1">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਇਸਰਾਏਲੀਆਂ ਨੂੰ ਬੋਲ ਅਤੇ ਉਨ੍ਹਾਂ ਤੋਂ ਢਾਂਗੇ ਘਰਾਣਿਆਂ ਪਰਤੀ ਲੈ ਅਰਥਾਤ ਉਨ੍ਹਾਂ ਦੇ ਸਾਰਿਆਂ ਪਰਧਾਨਾਂ ਤੋਂ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਬਾਰ੍ਹਾਂ ਢਾਂਗੇ ਲੈ ਅਤੇ ਹਰ ਮਨੁੱਖ ਦਾ ਨਾਉਂ ਉਸ ਦੇ ਢਾਂਗੇ ਉੱਤੇ ਲਿਖੀਂ</verse>
				<verse number="3">ਅਤੇ ਤੂੰ ਹਾਰੂਨ ਦਾ ਨਾਉਂ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ ਢਾਂਗਾ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆ ਦੇ ਹਰ ਮੁਖੀਏ ਦੇ ਲਈ ਹੋਵੇ</verse>
				<verse number="4">ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ ਰੱਖ</verse>
				<verse number="5">ਅਤੇ ਐਉਂ ਹੋਵੇਗਾ ਕਿ ਉਸ ਮਨੁੱਖ ਦੇ ਢਾਂਗੇ ਤੋਂ ਜਿਹ ਨੂੰ ਮੈਂ ਚੁਣਾਂਗਾ ਕੂਮਲੀਆਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ ਮੁਕਾ ਦਿਆਂਗਾ ਜਿਹੜੀ ਓਹ ਤੁਹਾਡੇ ਵਿਰੁੱਧ ਬੁੜ ਬੁੜਾਉਂਦੇ ਹਨ</verse>
				<verse number="6">ਮੂਸਾ ਇਸਰਾਏਲੀਆਂ ਨੂੰ ਇਉਂ ਬੋਲਿਆ ਅਤੇ ਉਨ੍ਹਾਂ ਦੇ ਸਾਰੇ ਪਰਧਾਨਾਂ ਨੇ ਉਹ ਨੂੰ ਢਾਂਗੇ ਦਿੱਤੇ, ਹਰ ਪਰਧਾਨ ਦਾ ਇੱਕ ਇੱਕ ਢਾਂਗਾ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆ ਅਨੁਸਾਰ, ਬਾਰ੍ਹਾਂ ਢਾਂਗੇ ਅਤੇ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆ ਦੇ ਵਿੱਚ ਸੀ</verse>
				<verse number="7">ਤਾਂ ਮੂਸਾ ਨੇ ਉਨ੍ਹਾਂ ਢਾਂਗਿਆ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖਿਆ।।</verse>
				<verse number="8">ਤਾ ਐਉਂ ਹੋਇਆ ਕੇ ਅਗਲੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ ਅਤੇ ਵੇਖੋ ਹਾਰੂਨ ਦਾ ਢਾਂਗਾ ਲੇਵੀ ਦੇ ਘਰਾਣੇ ਦਾ ਫੁੱਟ ਪਿਆ ਅਤੇ ਉਸ ਨੂੰ ਕੂਮਲੀਆਂ ਨਿੱਕਲੀਆਂ ਹੋਈਆਂ ਸਨ ਅਤੇ ਫੁੱਲ ਨਿੱਕਲੇ ਹੋਏ ਸਨ ਅਤੇ ਬਦਾਮ ਲੱਗੇ ਹੋਏ ਸਨ</verse>
				<verse number="9">ਤਾਂ ਮੂਸਾ ਸਾਰੇ ਢਾਂਗੇ ਯਹੋਵਾਹ ਦੇ ਅੱਗੋਂ ਬਾਹਰ ਇਸਰਾਏਲੀਆਂ ਕੋਲ ਲਿਆਇਆ ਅਤੇ ਉਨ੍ਹਾਂ ਨੇ ਵੇਖੇ ਅਤੇ ਹਰ ਮਨੁੱਖ ਨੇ ਆਪਣਾ ਢਾਂਗਾ ਲਿਆ</verse>
				<verse number="10">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਦਾ ਢਾਂਗਾ ਸਾਖੀ ਦੇ ਅੱਗੇ ਆਕੀਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ ਰੱਖ ਦੇਹ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਮੁਕਾ ਦੇਵੇਂ ਅਤੇ ਓਹ ਨਾ ਮਰਨ</verse>
				<verse number="11">ਮੂਸਾ ਨੇ ਏਵੇਂ ਹੀ ਕੀਤਾ, ਜਿਵੇਂ ਯਹੋਵਾਹ ਨੇ ਓਹ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ</verse>
				<verse number="12">ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੇ ਪ੍ਰਾਣ ਨਿੱਕਲ ਗਏ ਹਨ ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ</verse>
				<verse number="13">ਜੋ ਕੋਈ ਯਹੋਵਾਹ ਦੇ ਡੇਹਰੇ ਦੇ ਨੇੜ੍ਹੇ ਜਾਂਦਾ ਓਹ ਮਰ ਜਾਂਦਾ ਹੈ। ਕੀ ਅਸਾਂ ਸਾਰਿਆਂ ਦਾ ਨਾਸ ਹੋ ਜਾਵੇਗਾ?।।</verse>
			</chapter>
			<chapter number="18">
				<verse number="1">ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ ਕਿ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੇ ਪਿਤਾ ਦਾ ਘਰਾਣਾ ਤੇਰੇ ਸੰਗ ਪਵਿੱਤ੍ਰ ਅਸਥਾਨ ਦੀ ਬਦੀ ਨੂੰ ਚੁੱਕੋਗੇ ਅਤੇ ਤੂੰ ਅਰ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਦੀ ਬਦੀ ਨੂੰ ਚੁੱਕੋਗੇ</verse>
				<verse number="2">ਅਤੇ ਆਪਣੇ ਭਰਾਵਾਂ ਨੂੰ ਵੀ ਜਿਹੜੇ ਲੇਵੀ ਦੇ ਗੋਤ ਦੇ ਅਤੇ ਤੇਰੇ ਪਿਉ ਦੇ ਗੋਤ ਦੇ ਹਨ ਆਪਣੇ ਨੇੜ੍ਹੇ ਲਿਆ ਕਿ ਓਹ ਤੇਰੇ ਨਾਲ ਮਿਲ ਕੇ ਤੇਰੀ ਟਹਿਲ ਸੇਵਾ ਕਰਨ ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਸਾਖੀ ਦੇ ਤੰਬੂ ਦੇ ਅੱਗੇ ਰਹੋ</verse>
				<verse number="3">ਤਾਂ ਜੋ ਓਹ ਤੇਰੀ ਜੁੰਮੇਵਾਰੀ ਨੂੰ ਅਤੇ ਸਾਰੇ ਤੰਬੂ ਦੀ ਜੁੰਮੇਵਾਰੀ ਨੂੰ ਸਾਂਭਣ ਪਰੰਤੂ ਪਵਿੱਤ੍ਰ ਅਸਥਾਨ ਦੇ ਭਾਂਡਿਆ ਕੋਲ ਅਤੇ ਜਗਵੇਦੀ ਕੋਲ ਓਹ ਨਾ ਆਉਣ ਕਿ ਉਹ ਮਰ ਨਾ ਜਾਣ, ਨਾ ਓਹ ਨਾ ਤੁਸੀਂ</verse>
				<verse number="4">ਪਰ ਓਹ ਤੇਰੇ ਸੰਗ ਮਿਲਾਏ ਜਾਣ ਅਰ ਓਹ ਮੰਡਲੀ ਦੇ ਤੰਬੂ ਦੀ ਜੁੰਮੇਵਾਰੀ ਸਾਂਭਣ। ਓਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਕੋਈ ਓਪਰਾ ਤੁਹਾਡੇ ਨੇੜ੍ਹੇ ਨਾ ਆਵੇ</verse>
				<verse number="5">ਅਤੇ ਤੁਸੀਂ ਪਵਿੱਤ੍ਰ ਅਸਥਾਨ ਦੀ ਜੁੰਮੇਵਾਰੀ ਨੂੰ ਅਤੇ ਜਗਵੇਦੀ ਦੀ ਜੁੰਮੇਵਾਰੀ ਨੂੰ ਸਾਂਭੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਹੋਵੇ</verse>
				<verse number="6">ਅਤੇ ਵੇਖੋ, ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਲੈ ਲਿਆ। ਤੁਹਾਡੇ ਲਈ ਉਹ ਇੱਕ ਦਾਤ ਹੈ ਜਿਹੜੀ ਯਹੋਵਾਹ ਲਈ ਦਿੱਤੀ ਗਈ ਹੈ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ</verse>
				<verse number="7">ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਨੂੰ —— ਜਗਵੇਦੀ ਦਾ ਅਤੇ ਪੜਦੇ ਦੇ ਅੰਦਰਲਾ ਸਭ ਕੁਝ ਸਾਂਭੋ, ਇਉਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਇੱਕ ਦਾਨ ਵਾਲੀ ਸੇਵਾ ਵਾੰਙੁ ਦਿੱਤੀ ਹੈ, ਪਰ ਜਿਹੜਾ ਓਪਰਾ ਨੇੜ੍ਹੇ ਆਵੇ ਓਹ ਮਾਰਿਆ ਜਾਵੇ।।</verse>
				<verse number="8">ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜੁੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤ੍ਰ ਚੀਜ਼ਾਂ ਤੈਨੂੰ ਮਸਾਹ ਹੋਣ ਦੇ ਕਾਰਨ ਤੇਰੇ ਪੁੱਤ੍ਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ</verse>
				<verse number="9">ਏਹ ਤੇਰੇ ਲਈ ਅੱਤ ਪਵਿੱਤ੍ਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚ ਰਹਿਣ। ਉਨ੍ਹਾਂ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਓਹ ਮੈਨੂੰ ਮੋੜਦੇ ਹਨ ਤੇਰੇ ਲਈ ਅਤੇ ਤੇਰੇ ਪੁੱਤ੍ਰਾਂ ਲਈ ਅੱਤ ਪਵਿੱਤ੍ਰ ਹੋਣਗੀਆਂ</verse>
				<verse number="10">ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤ੍ਰ ਅਸਥਾਨ ਵਿੱਚ ਖਾਓ। ਹਰ ਇੱਕ ਨਰ ਉਨ੍ਹਾਂ ਨੂੰ ਖਾਵੇ। ਓਹ ਤੇਰੇ ਲਈ ਪਵਿੱਤ੍ਰ ਹੋਣਗੀਆਂ</verse>
				<verse number="11">ਅਤੇ ਤੇਰੇ ਲਈ ਏਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤਿਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ</verse>
				<verse number="12">ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ ਅਤੇ ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਓਹ ਯਹੋਵਾਹ ਲਈ ਦਿੰਦੇ ਹਨ ਮੈਂ ਤੈਨੂੰ ਦਿੱਤੇ</verse>
				<verse number="13">ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਓਹ ਯਹੋਵਾਹ ਲਈ ਲਿਆਉਂਦੇ ਹਨ ਓਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ</verse>
				<verse number="14">ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾ ਤੇਰੀਆਂ ਹੋਣਗੀਆਂ</verse>
				<verse number="15">ਸਾਰਿਆਂ ਸਰੀਰਾਂ ਵਿੱਚੋਂ ਕੁੱਖ ਦੇ ਖੋਲ੍ਹਣ ਵਾਲੇ ਜਿਹੜੇ ਓਹ ਯਹੋਵਾਹ ਦੇ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਡੰਗਰ ਦਾ, ਓਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਲੋਠੇ ਦੇ ਨਿਸਤਾਰਾ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਡੰਗਰਾ ਦੇ ਪਲੋਠਿਆਂ ਦੇ ਨਿਸਤਾਰਾ ਦਾ ਮੁੱਲ ਦੇਣਾ</verse>
				<verse number="16">ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੈਂ ਦੇਣਾ ਹੋਵੇ ਇੱਕ ਮਹੀਨੇ ਤੋਂ ਉਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇਹ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ</verse>
				<verse number="17">ਪਰੰਤੂ ਗਾਊ ਦੇ ਪਲੋਠੇ, ਭੇਡ ਦੇ ਪਲੋਠੇ ਅਤੇ ਬੱਕਰੀ ਦੇ ਪਲੋਠੇ ਦੇ ਨਿਸਤਾਰੇ ਦਾ ਮੁੱਲ ਨਾ ਦੇਣਾ, ਓਹ ਪਵਿੱਤ੍ਰ ਹਨ ਉਨ੍ਹਾਂ ਦਾ ਲੂਹ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ</verse>
				<verse number="18">ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਇਆ ਹੋਇਆ ਸੀਨਾ ਅਤੇ ਸੱਜੀ ਰਾਣ ਤੇਰੇ ਹਨ</verse>
				<verse number="19">ਸਾਰੀਆਂ ਪਵਿੱਤ੍ਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ ਮੈਂ ਤੈਨੂੰ ਅਤੇ ਤੇਰੇ ਪੁੱਤ੍ਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਏਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੇ ਅੰਸ ਲਈ ਹੋਵੇ</verse>
				<verse number="20">ਤਾਂ ਯਹੋਵਾਹ ਨੇ ਹਾਰੂਨ ਨੂੰ ਆਖਿਆ ਉਨ੍ਹਾਂ ਦੀ ਧਰਤੀ ਵਿੱਚ ਕੋਈ ਵਿਰਸਾ ਨਾ ਲਵੀਂ ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹਾਂ।।</verse>
				<verse number="21">ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਓਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ ਦਿੱਤਾ ਹੈ</verse>
				<verse number="22">ਅਤੇ ਅੱਗੇ ਨੂੰ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜ੍ਹੇ ਨਾ ਆਉਣ ਮਤੇ ਓਹ ਪਾਪ ਚੁੱਕਣ ਅਤੇ ਮਰ ਜਾਣ</verse>
				<verse number="23">ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਓਹ ਆਪਣੀ ਬਦੀ ਆਪ ਚੁੱਕਣ। ਏਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਦੀ ਬਿਧੀ ਹੋਵੇ ਪਰ ਇਸਰਾਏਲੀਆਂ ਦੇ ਵਿੱਚ ਓਹ ਵਿਰਸਾ ਨਾ ਪਾਉਣਗੇ</verse>
				<verse number="24">ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਓਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦਿੱਤਾ ਹੈ। ਏਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਓਹ ਇਸਰਾਏਲੀਆਂ ਵਿੱਚ ਵਿਰਸਾ ਨਾ ਪਾਉਣਗੇ।।</verse>
				<verse number="25">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="26">ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ ਅਰਥਾਤ ਦਸਵੰਧ ਦਾ ਦਸਵੰਧ</verse>
				<verse number="27">ਅਤੇ ਏਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ ਜਿਵੇਂ ਏਹ ਪਿੜ ਦਾ ਅੰਨ ਦਾ ਅਤੇ ਕੋਹਲੂ ਦੇ ਦਾਖਰਸ ਦੀ ਭਰਪੂਰੀ ਹੈ</verse>
				<verse number="28">ਇਉਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ</verse>
				<verse number="29">ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ ਉਸ ਦੀ ਥਿੰਧਿਆਈ ਤੋਂ ਅਰਥਾਤ ਉਸਦੇ ਪਵਿੱਤ੍ਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ</verse>
				<verse number="30">ਅਤੇ ਤੂੰ ਉਨ੍ਹਾਂ ਨੂੰ ਆਖ ਕੇ ਜਦ ਤੁਸੀਂ ਉਸ ਦੀ ਥਿੰਧਿਆਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੀ ਵਾਫਰੀ ਅਤੇ ਕੋਹਲੂ ਦੀ ਵਾਫਰੀ ਹੈ</verse>
				<verse number="31">ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਘਰਾਣੇ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ</verse>
				<verse number="32">ਅਤੇ ਤੁਸੀਂ ਉਸ ਦੇ ਕਾਰਨ ਪਾਪ ਨਹੀਂ ਕਰੋਗੇ ਜਦ ਤੁਸੀਂ ਉਸ ਦੀ ਥਿੰਧਿਆਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤ੍ਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਮਤੇ ਤੁਸੀਂ ਮਰ ਜਾਓ।।</verse>
			</chapter>
			<chapter number="19">
				<verse number="1">ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,</verse>
				<verse number="2">ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਓਹ ਤੇਰੇ ਕੋਲ ਇੱਕ ਲਾਲ ਨਰੋਈ ਜੁਆਨ ਗਾਂ ਲਿਆਉਣ ਜਿਹੜੀ ਬੱਜ ਤੋਂ ਰਹਿਤ ਹੋਵੇ ਅਤੇ ਜਿਹ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ</verse>
				<verse number="3">ਅਤੇ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ</verse>
				<verse number="4">ਫੇਰ ਅਲਆਜ਼ਾਰ ਜਾਜਕ ਉਸ ਦੇ ਲਹੂ ਤੋਂ ਆਪਣੀ ਉਂਗਲੀ ਨਾਲ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ</verse>
				<verse number="5">ਤਾਂ ਕੋਈ ਉਸ ਗਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ, ਉਸ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਣੇ ਸਾੜੇ</verse>
				<verse number="6">ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜ਼ੂਫ਼ਾ ਅਤੇ ਕਿਰਮਚੀ ਰੰਗ ਲੈ ਕੇ ਗਾਂ ਦੇ ਸਾੜਣ ਦੀ ਅੱਗ ਵਿੱਚ ਸੁੱਟੇ</verse>
				<verse number="7">ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸੰਝ ਤੀਕ ਅਸ਼ੁੱਧ ਰਹੇਗਾ</verse>
				<verse number="8">ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਅਰ ਸੰਝ ਤੀਕ ਅਸ਼ੁੱਧ ਰਹੇ</verse>
				<verse number="9">ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਅਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਓਹ ਪਾਪ ਦੀ ਭੇਟ ਹੈ</verse>
				<verse number="10">ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸੰਝ ਤੀਕ ਅਸ਼ੁੱਧ ਰਹੇਗਾ। ਇਸਰਾਏਲੀਆਂ ਲਈ ਅਤੇ ਪਰਦੇਸੀ ਲਈ ਜਿਹੜਾ ਉਨ੍ਹਾਂ ਦੇ ਵਿੱਚ ਟਿੱਕਦਾ ਹੈ ਏਹ ਸਦਾ ਦੀ ਬਿਧੀ ਹੋਵੇਗੀ।।</verse>
				<verse number="11">ਜੇ ਕੋਈ ਕਿਸੇ ਆਦਮੀ ਦੀ ਲੋਥ ਨੂੰ ਛੋਹੇ ਉਹ ਸੱਤ ਦਿਨ ਅਸ਼ੁੱਧ ਰਹੇ</verse>
				<verse number="12">ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਓਹ ਸ਼ੁੱਧ ਨਹੀਂ ਹੋਵੇਗਾ</verse>
				<verse number="13">ਜੋ ਕੋਈ ਕਿਸੇ ਆਦਮੀ ਦੀ ਲੋਥ ਨੂੰ ਜਿਹੜਾ ਮਰ ਗਿਆ ਹੋਵੇ ਛੋਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕੀਤਾ ਹੋਵੇ ਉਹ ਯਹੋਵਾਹ ਦੇ ਡੇਹਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇ, ਏਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ ।।</verse>
				<verse number="14">ਏਹ ਬਿਵਸਥਾ ਹੈ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੀਕ ਅਸ਼ੁੱਧ ਰਹੇਗਾ</verse>
				<verse number="15">ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਬੰਨ੍ਹੇ ਹੋਏ ਹੋਣ ਓਹ ਅਸ਼ੁੱਧ ਹਨ</verse>
				<verse number="16">ਜੋ ਕੋਈ ਰੜ ਵਿੱਚ ਤੇਗ ਨਾਲ ਵੱਡੇ ਹੋਏ ਨੂੰ ਯਾ ਕਿਸੇ ਲੋਥ ਨੂੰ ਯਾ ਆਦਮੀ ਦੀ ਹੱਡੀ ਨੂੰ ਯਾ ਕਿਸੇ ਕਬਰ ਨੂੰ ਛੋਹੇ ਉਹ ਸੱਤ ਦਿਨ ਅਸ਼ੁੱਧ ਰਹੇਗਾ</verse>
				<verse number="17">ਅਤੇ ਉਸ ਅਸ਼ੁੱਧ ਲਈ ਉਹ ਪਾਪ ਦੀ ਭੇਟ ਦੀ ਸਾੜਨ ਦੀ ਸੁਆਹ ਤੋਂ ਲੈਣ ਅਤੇ ਉਸ ਉੱਤੇ ਵੱਗਦਾ ਪਾਣੀ ਇੱਕ ਭਾਂਡੇ ਵਿੱਚ ਪਾਇਆ ਜਾਵੇ</verse>
				<verse number="18">ਅਤੇ ਕੋਈ ਸ਼ੁੱਧ ਮਨੁੱਖ ਜ਼ੂਫਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ ਅਤੇ ਸਾਰੇ ਭਾਂਡਿਆਂ ਉੱਤੇ ਅਤੇ ਉਨ੍ਹਾਂ ਪ੍ਰਾਣੀਆਂ ਉੱਤੇ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਹ ਨੇ ਹੱਡੀ ਨੂੰ ਯਾ ਵੱਡੇ ਹੋਏ ਨੂੰ ਯਾ ਲੋਥ ਨੂੰ ਯਾ ਕਬਰ ਨੂੰ ਛੋਹਿਆ ਛਿੜਕੇ</verse>
				<verse number="19">ਅਤੇ ਸ਼ੁੱਧ ਜਨ ਅਸ਼ੁੱਧ ਉੱਤੇ ਤੀਜੇ ਦਿਨ ਅਤੇ ਸੱਤਵੇਂ ਦਿਨ ਛਿੜਕੇ ਅਤੇ ਇਉਂ ਸੱਤਵੇਂ ਦਿਨ ਉਸ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸੰਝ ਨੂੰ ਸ਼ੁੱਧ ਹੋਵੇਗਾ</verse>
				<verse number="20">ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਪ੍ਰਾਣੀ ਸਭਾ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤ੍ਰ ਅਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਜੋ ਓਹ ਅਸ਼ੁੱਧ ਹੈ</verse>
				<verse number="21">ਅਤੇ ਉਨ੍ਹਾਂ ਲਈ ਏਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੋਹਣ ਵਾਲਾ ਸੰਝ ਤੀਕ ਅਸ਼ੁੱਧ ਰਹੇ</verse>
				<verse number="22">ਅਤੇ ਜੋ ਕੁਝ ਅਸ਼ੁੱਧ ਜਨ ਛੋਹੇ ਉਹ ਅਸ਼ੁੱਧ ਹੋਵੇਗਾ ਅਤੇ ਜਿਹੜਾ ਪ੍ਰਾਣੀ ਉਸ ਚੀਜ਼ ਨੂੰ ਛੋਹੇ ਉਹ ਸੰਝ ਤੀਕ ਅਸ਼ੁੱਧ ਰਹੇਗਾ।।</verse>
			</chapter>
			<chapter number="20">
				<verse number="1">ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਟਿਕ ਗਈ ਪਰ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ</verse>
				<verse number="2">ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਤਾਂ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ</verse>
				<verse number="3">ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਪ੍ਰਾਣ ਤਿਆਗ ਦਿੰਦੇ ਜਦ ਸਾਡੇ ਭਰਾਵਾਂ ਨੇ ਯਹੋਵਾਹ ਅੱਗੇ ਪ੍ਰਾਣ ਤਿਆਗੇ ਸਨ!</verse>
				<verse number="4">ਤੁਸੀਂ ਯਹੋਵਾਹ ਦੀ ਸਭਾ ਨੂੰ ਕਾਹਨੂੰ ਏਸ ਉਜਾੜ ਵਿੱਚ ਲੈ ਆਏ ਹੋ ਕਿ ਅਸੀਂ ਅਤੇ ਸਾਡੇ ਪਸੂ ਏਥੇ ਮਰੀਏ?</verse>
				<verse number="5">ਤੁਸੀਂ ਕਾਹਨੂੰ ਸਾਨੂੰ ਮਿਸਰ ਤੋਂ ਉਤਾਹਾਂ ਲਿਆਏ? ਤੁਸਾਂ ਸਾਨੂੰ ਏਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀ, ਨਾ ਹਜੀਰ, ਨਾ ਦਾਖ ਦੀ ਬੇਲ, ਨਾ ਅਨਾਰ, ਅਤੇ ਨਾ ਪੀਣ ਲਈ ਪਾਣੀ ਹੈ</verse>
				<verse number="6">ਤਾਂ ਮੂਸਾ ਅਤੇ ਹਾਰੂਨ ਸਭਾ ਦੇ ਅੱਗੋਂ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਜਾ ਕੇ ਮੂੰਹਾਂ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ</verse>
				<verse number="7">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="8">ਢਾਗਾਂ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ ਅਤੇ ਤੁਸੀਂ ਉਨ੍ਹਾਂ ਦੇ ਵੇਖਦਿਆਂ ਪੱਥਰੇਲੀ ਢਿੱਗ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਢਿੱਗ ਤੋਂ ਪਾਣੀ ਕੱਢੇਂਗਾ। ਇਉਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸੂਆਂ ਨੂੰ ਪਿਲਾਵੇਂਗਾ</verse>
				<verse number="9">ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ</verse>
				<verse number="10">ਅਤੇ ਮੂਸਾ ਅਰ ਹਾਰੂਨ ਨੇ ਸਭਾ ਨੂੰ ਉਸ ਢਿੱਗ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾਲੂਓ, ਕੀ ਅਸੀਂ ਤੁਹਾਡੇ ਲਈ ਏਸ ਢਿੱਗ ਤੋਂ ਪਾਣੀ ਕੱਢੀਏ?</verse>
				<verse number="11">ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਢਿੱਗ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ, ਫੇਰ ਮੰਡਲੀ ਅਤੇ ਉਨ੍ਹਾਂ ਦੇ ਪਸੂਆਂ ਨੇ ਪੀਤਾ</verse>
				<verse number="12">ਉਪਰੰਤ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਏਸ ਲਈ ਕਿ ਤੁਸਾਂ ਮੇਰੀ ਪਰਤੀਤ ਨਾ ਕੀਤੀ ਕਿ ਇਸਰਾਏਲ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤ੍ਰ ਠਹਿਰਾਉਂਦੇ, ਹੁਣ ਤੁਸੀਂ ਏਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਜਾਓਗੇ</verse>
				<verse number="13">ਏਹ ਮਰੀਬਾਹ ਦਾ ਪਾਣੀ ਹੈ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ। ਸੋ ਉਹ ਉਨ੍ਹਾਂ ਦੇ ਵਿੱਚ ਪਵਿੱਤ੍ਰ ਠਹਿਰਾਇਆ ਗਿਆ।।</verse>
				<verse number="14">ਫੇਰ ਮੂਸਾ ਨੇ ਕਾਦੇਸ਼ ਤੋਂ ਆਦੋਮ ਦੇ ਰਾਜੇ ਕੋਲ ਹਲਕਾਰੇ ਘੱਲੇ। ਇਉਂ ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰੀ ਕਸ਼ਟਨੀ ਜਾਣਦੇ ਹੋ ਜੋ ਸਾਡੇ ਉੱਤੇ ਆਈ</verse>
				<verse number="15">ਕਿ ਕਿਵੇਂ ਸਾਡੇ ਪਿਉ ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੀਕ ਵੱਸੇ। ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪਿਉ ਦਾਦਿਆਂ ਨਾਲ ਬੁਰਾ ਵਰਤਾਓ ਕੀਤਾ</verse>
				<verse number="16">ਜਦ ਅਸਾਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਇੱਕ ਦੂਤ ਘੱਲਕੇ ਸਾਨੂੰ ਮਿਸਰੋਂ ਕੱਢ ਲਿਆਇਆ ਅਤੇ ਵੇਖੋ, ਅਸੀਂ ਕਾਦੇਸ਼ ਵਿੱਚ ਇੱਕ ਸ਼ਹਿਰ ਵਿੱਚ ਹਾਂ ਜਿਹੜਾ ਤੁਹਾਡੀ ਸਰਹੱਦ ਉੱਤੇ ਹੈ</verse>
				<verse number="17">ਸਾਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਅਤੇ ਦਾਖ ਦੀ ਬਾੜੀ ਦੇ ਵਿੱਚ ਦੀ ਨਹੀਂ ਲੰਘਾਂਗੇ। ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕੇ ਸੜਕ ਲੰਘਦੇ ਜਾਵਾਂਗੇ ਅਤੇ ਜਦ ਤਾਈਂ ਅਸੀਂ ਸੱਜੇ ਯਾ ਖੱਬੇ ਨਹੀਂ ਮੁੜਾਂਗੇ ਜਦ ਤਾਈ ਅਸੀਂ ਤੁਹਾਡਿਆਂ ਹੱਦਾਂ ਤੋਂ ਨਾ ਲੰਘ ਜਾਈਏ</verse>
				<verse number="18">ਪਰ ਅਦੋਮ ਨੇ ਉਹ ਨੂੰ ਆਖਿਆ, ਤੁਸੀਂ ਮੇਰੇ ਵਿੱਚ ਦੀ ਨਹੀਂ ਲੰਘੋਗੇ ਮਤੇ ਮੇਰਾ ਤੁਹਾਡਾ ਮੇਲ ਤੇਗ ਨਾਲ ਹੋਵੇ</verse>
				<verse number="19">ਤਾਂ ਇਸਰਾਏਲੀਆਂ ਨੇ ਉਹ ਨੂੰ ਆਖਿਆ, ਅਸੀਂ ਸੜਕੇ ਸੜਕ ਜਾਵਾਂਗੇ ਅਤੇ ਜੇ ਤੁਹਾਡੇ ਪਾਣੀ ਤੋਂ ਅਸੀਂ ਅਤੇ ਸਾਡਾ ਵੱਗ ਪੀਵਾਂਗੇ ਤਾਂ ਅਸੀਂ ਉਹ ਦਾ ਮੁੱਲ ਦੇ ਦੇਵਾਂਗਾ। ਹੋਰ ਕੋਈ ਗੱਲ ਨਹੀਂ, ਕੇਵਲ ਅਸੀਂ ਪੈਦਲ ਲੰਘ ਜਾਵਾਂਗੇ</verse>
				<verse number="20">ਪਰ ਉਸ ਆਖਿਆ, ਤੁਸੀਂ ਨਹੀਂ ਲੰਘਣਾ ਪਾਓਗੇ ਅਤੇ ਅਦੋਮ ਉਹ ਦੇ ਮਿਲਣ ਲਈ ਬਹੁਤ ਲੋਕਾਂ ਨਾਲ ਅਤੇ ਜ਼ਬਰਦਸਤ ਹੱਥ ਨਾਲ ਨਿੱਕਲਿਆ</verse>
				<verse number="21">ਇਉਂ ਅਦੋਮ ਆਪਣੀਆਂ ਹੱਦਾਂ ਦੇ ਵਿੱਚ ਦੀ ਇਸਰਾਏਲੀਆਂ ਦੇ ਲੰਘ ਜਾਣ ਤੋਂ ਇਨਕਾਰੀ ਹੋ ਗਿਆ। ਤਾਂ ਇਸਰਾਏਲ ਨੇ ਉੱਥੋਂ ਆਪਣਾ ਮੁਹਾਣਾ ਮੋੜ ਲਿਆ।।</verse>
				<verse number="22">ਫੇਰ ਉਨ੍ਹਾਂ ਨੇ ਕਾਦੇਸ਼ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਹੋਰ ਨਾਮੀ ਪਰਬਤ ਨੂੰ ਆਈ</verse>
				<verse number="23">ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮੀ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ ਆਖਿਆ,</verse>
				<verse number="24">ਹਾਰੂਨ ਆਪਣੇ ਲੋਕਾਂ ਵਿੱਚ ਜਾ ਰਲੇਗਾ ਅਤੇ ਉਹ ਉਸ ਧਰਤੀ ਵਿੱਚ ਨਹੀਂ ਵੜੇਗਾ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਏਸ ਲਈ ਕਿ ਤੁਸੀਂ ਮੇਰੇ ਹੁਕਮ ਦੇ ਵਿਰੁੱਧ ਮਰੀਬਾਹ ਦੇ ਪਾਣੀ ਉੱਤੇ ਝਗੜਾ ਕੀਤਾ</verse>
				<verse number="25">ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਨੂੰ ਲੈ ਕੇ ਹੋਰ ਨਾਮੀ ਪਰਬਤ ਉੱਤੇ ਆ</verse>
				<verse number="26">ਹਾਰੂਨ ਦੇ ਬਸਤ੍ਰ ਉਸ ਉੱਤੋਂ ਲਾਹ ਕੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪੁਆ। ਹਾਰੂਨ ਆਪਣੇ ਲੋਕਾਂ ਵਿੱਚ ਜਾ ਰਲੇਗਾ ਤੇ ਉੱਥੇ ਮਰੇਗਾ</verse>
				<verse number="27">ਤਾਂ ਮੂਸਾ ਨੇ ਤਿਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਓਹ ਸਾਰੀ ਮੰਡਲੀ ਦੇ ਵੇਖਦਿਆਂ ਹੋਰ ਨਾਮੀ ਪਰਬਤ ਉੱਤੇ ਚੜ ਗਏ</verse>
				<verse number="28">ਅਤੇ ਮੂਸਾ ਨੇ ਹਾਰੂਨ ਦੇ ਬਸਤ੍ਰ ਲਾਹ ਕੇ ਉਸ ਦੇ ਪੁੱਤ੍ਰ ਅਲਆਜ਼ਾਰ ਨੂੰ ਪੁਆਏ ਅਤੇ ਹਾਰੂਨ ਉਸ ਪਹਾੜ ਦੀ ਟੀਸੀ ਉੱਤੇ ਮਰ ਗਿਆ ਅਤੇ ਮੂਸਾ ਅਰ ਅਲਆਜ਼ਾਰ ਪਹਾੜ ਤੋਂ ਉੱਤਰੇ</verse>
				<verse number="29">ਜਦ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਪ੍ਰਾਣ ਤਿਆਗ ਚੁੱਕਾ ਹੈ ਤਾਂ ਇਸਰਾਏਲ ਦੇ ਸਾਰੇ ਘਰਾਣੇ ਨੇ ਹਾਰੂਨ ਲਈ ਤੀਹ ਦਿਨ ਸੋਗ ਕੀਤਾ।।</verse>
			</chapter>
			<chapter number="21">
				<verse number="1">ਅਰਾਦ ਦੇ ਕਾਨਨੀ ਰਾਜਾ ਨੇ ਜਿਹੜਾ ਦੱਖਣ ਵੱਲ ਰਹਿੰਦਾ ਸੀ ਸੁਣਿਆ ਕਿ ਇਸਰਾਏਲ ਅਥਾਰੀਮ ਦੇ ਰਾਹ ਥਾਣੀ ਆ ਰਿਹਾ ਹੈ ਤਾਂ ਇਸਰਾਏਲ ਨਾਲ ਲਾੜਾਈ ਛੇੜ ਬੈਠਾ ਅਤੇ ਉਨ੍ਹਾਂ ਵਿੱਚੋਂ ਕੁਝ ਬੰਧੂਏ ਬਣਾ ਲਏ</verse>
				<verse number="2">ਤਾਂ ਇਸਰਾਏਲ ਨੇ ਯਹੋਵਾਹ ਅੱਗੇ ਸੁੱਖਣਾ ਸੁੱਖੀ ਅਤੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ ਮੁੱਚ ਮੇਰੇ ਹੱਥ ਵਿੱਚ ਦੇ ਦੇਵੇਂ ਤਾਂ ਮੈਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗਾ</verse>
				<verse number="3">ਤਾਂ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਰ ਕਨਾਨੀਆਂ ਨੂੰ ਉਸ ਦੇ ਹਵਾਲੇ ਕਰ ਦਿੱਤਾ ਤਾਂ ਉਨ੍ਹਾਂ ਨੇ ਓਹਨਾਂ ਦਾ ਅਤੇ ਓਹਨਾਂ ਦੇ ਸ਼ਹਿਰਾਂ ਦਾ ਸ਼ੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਉਂ ਹਾਰਮਾਹ ਪੈ ਗਿਆ।।</verse>
				<verse number="4">ਤਾਂ ਉਨ੍ਹਾਂ ਨੇ ਹੋਰ ਨਾਮੀ ਪਰਬਤ ਤੋਂ ਲਾਲ ਸਮੁੰਦਰ ਥਾਣੀ ਅਦੋਮ ਦੇਸ ਦੇ ਉਦਾਲਿਓਂ ਦੀ ਕੂਚ ਕੀਤਾ ਪਰ ਪਰਜਾ ਦੀ ਜਾਨ ਰਾਹ ਦੇ ਕਾਰਨ ਹੁੱਸ ਗਈ</verse>
				<verse number="5">ਸੋ ਪਰਜਾ ਯਹੋਵਾਹ ਦੇ ਵਿਰੁੱਧ ਅਤੇ ਮੂਸਾ ਦੇ ਵਿਰੁੱਧ ਬੋਲੀ ਭਈ ਤੁਸੀਂ ਕਿਉਂ ਸਾਨੂੰ ਮਿਸਰ ਤੋਂ ਉਤਾਹਾਂ ਲੈ ਆਏ ਤਾਂ ਜੋ ਅਸੀਂ ਉਜਾੜ ਵਿੱਚ ਮਰੀਏ? ਏੱਥੇ ਨਾ ਰੋਟੀ ਹੈ, ਨਾ ਪਾਣੀ ਹੈ। ਸਾਡੀਆਂ ਜਾਨਾਂ ਏਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!</verse>
				<verse number="6">ਤਾਂ ਯਹੋਵਾਹ ਨੇ ਪਰਜਾ ਵਿੱਚ ਅਗਨੀ ਸੱਪ ਘੱਲੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡਸਿਆ ਤਾਂ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ</verse>
				<verse number="7">ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋਂ ਅਸੀਂ ਤੇਰੇ ਵਿਰੁੱਧ ਅਤੇ ਯਹੋਵਾਹ ਦੇ ਵਿਰੁੱਧ ਬੋਲੇ ਹੁਣ ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਥੋਂ ਏਹ ਸੱਪ ਮੋੜ ਲਵੇ। ਸੋ ਮੂਸਾ ਨੇ ਪਰਜਾ ਲਈ ਬੇਨਤੀ ਕੀਤੀ</verse>
				<verse number="8">ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਲਈ ਇੱਕ ਅਗਨੀ ਸੱਪ ਬਣਾ ਕੇ ਉਹ ਨੂੰ ਇੱਕ ਡੰਡੇ ਉੱਤੇ ਰੱਖ ਦੇਹ ਤਾਂ ਐਉਂ ਹੋਵੇਗਾ ਕਿ ਜਿਹੜਾ ਡਸਿਆ ਜਾਵੇ ਉਹ ਨੂੰ ਵੇਖ ਕੇ ਜੀਉਂਦਾ ਰਹੇਗਾ</verse>
				<verse number="9">ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ ਉਹ ਨੂੰ ਡੰਡੇ ਉੱਤੇ ਰੱਖਿਆਂ ਤਾਂ ਐਉਂ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ ਤਾਂ ਓਹ ਪਿੱਤਲ ਦੇ ਸੱਪ ਵੱਲ ਨਿਗਾਹ ਕਰ ਕੇ ਜੀਉਂਦਾ ਰਹਿੰਦਾ ਸੀ।।</verse>
				<verse number="10">ਫੇਰ ਇਸਰਾਏਲ ਨੇ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ</verse>
				<verse number="11">ਫੇਰ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਦੀ ਉਸ ਉਜਾੜ ਵਿੱਚ ਜਿਹੜੀ ਮੋਆਬ ਦੇ ਸਾਹਮਣੇ ਚੜ੍ਹਦੇ ਪਾਸੇ ਹੈ ਡੇਰੇ ਲਾਏ</verse>
				<verse number="12">ਉੱਥੋਂ ਕੂਚ ਕਰ ਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਕੀਤੇ</verse>
				<verse number="13">ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਪਾਰ ਲਾਏ ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ</verse>
				<verse number="14">ਏਸ ਲਈ ਯਹੋਵਾਹ ਦੇ ਜੰਗ ਨਾਮੇ ਵਿੱਚ ਲਿਖਿਆ ਹੈ, ਵਾਹੇਬ ਜਿਹੜਾ ਸੁਫਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ,</verse>
				<verse number="15">ਅਤੇ ਵਾਦੀਆਂ ਦੀ ਢਾਲ, ਜਿਹੜੀ ਆਰ ਦੀ ਵੱਸੋਂ ਤੀਕ ਫੈਲੀ ਹੋਈ ਹੈ, ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।।</verse>
				<verse number="16">ਓਥੋਂ ਓਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਹ ਦੇ ਵਿੱਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।।</verse>
				<verse number="17">ਤਦ ਇਸਰਾਏਲ ਨੇ ਏਹ ਗੀਤ ਗਾਇਆ,- ਹੇ ਖੂਹ, ਉੱਬਲ ਆ! ਉਸ ਲਈ ਗਾਓ,</verse>
				<verse number="18">ਉਹ ਖੂਹ ਜਿਹ ਨੂੰ ਸਰਦਾਰਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆਸਾ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!।।</verse>
				<verse number="19">ਓਹ ਫੇਰ ਉਜਾੜ ਤੋਂ ਮੱਤਾਨਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ</verse>
				<verse number="20">ਅਤੇ ਬਾਮੋਥ ਤੋਂ ਉਸ ਢਾਬ ਨੂੰ ਜਿਹੜੀ ਮੋਆਬ ਦੇ ਮਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਥਲ ਉੱਤੇ ਪਲਮੀ ਹੋਈ ਹੈ।।</verse>
				<verse number="21">ਤਾਂ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਹਲਕਾਰੇ ਘੱਲੇ</verse>
				<verse number="22">ਕਿ ਤੁਸੀਂ ਮੈਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ। ਅਸੀਂ ਖੇਤ ਅਥਵਾ ਦਾਖ ਦੀ ਬਾੜੀ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਥਾਣੀ ਚੱਲਾਂਗੇ ਜਦ ਤੱਕ ਤੁਹਾਡਿਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ</verse>
				<verse number="23">ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦੇ ਮਿਲਣ ਲਈ ਉਜਾੜ ਵਿੱਚ ਬਾਹਰ ਜਾ ਕੇ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ</verse>
				<verse number="24">ਤਾਂ ਇਸਰਾਏਲ ਨੇ ਉਹ ਨੂੰ ਤੇਗ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਤੀਕ ਅਰਥਾਤ ਅੰਮੋਨੀਆਂ ਤੀਕਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ</verse>
				<verse number="25">ਅਤੇ ਇਸਰਾਏਲ ਨੇ ਏਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਦੇ ਸਾਰੇ ਸ਼ਹਿਰਾਂ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ</verse>
				<verse number="26">ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰੋਨ ਤੀਕ ਲੈ ਲਿਆ ਸੀ</verse>
				<verse number="27">ਏਸ ਲਈ ਕਵੀ ਆਖਦੇ ਹਨ ਕਿ ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਿਆ ਅਤੇ ਪੱਕਾ ਕੀਤਾ ਜਾਵੇ,</verse>
				<verse number="28">ਕਿਉਂ ਜੋ ਅੱਗ ਹੱਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ।</verse>
				<verse number="29">ਹਾਏ ਤੈਨੂੰ, ਹੇ ਮੋਆਬ! ਹੇ ਕਮੋਸ ਦੇ ਪੂਜਕੋ ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁਤ੍ਰਾਂ ਨੂੰ ਭਗੋੜਿਆਂ ਵਾਂਙੁ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਸੀਹੋਨ ਅਮੋਰੀਆਂ ਦੇ ਰਾਜੇ ਦੇ ਬੰਧਣ ਵਿੱਚ!</verse>
				<verse number="30">ਅਸਾਂ ਉਨ੍ਹਾਂ ਉੱਤੇ ਤੀਰ ਚਲਾਏ, ਹਸ਼ਬੋਨ ਦੀਬੋਨ ਤੀਕ ਬਰਬਾਦ ਹੋਇਆ, ਅਤੇ ਅਸਾਂ ਨੋਫਾਹ ਤੀਕ ਉਜਾੜ ਦਿੱਤਾ, ਜਿਹੜਾ ਮੇਦਬਾ ਤੀਕ ਫੈਲਿਆ ਹੋਇਆ ਹੈ।।</verse>
				<verse number="31">ਐਉਂ ਇਸਰਾਏਲ ਅੰਮੋਰੀਆਂ ਦੀ ਧਰਤੀ ਵਿੱਚ ਵੱਸਿਆ</verse>
				<verse number="32">ਫੇਰ ਮੂਸਾ ਨੇ ਯਾਜ਼ੇਰ ਦੀ ਖੋਜ ਕੱਢਣ ਲਈ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਕਾਬੂ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।।</verse>
				<verse number="33">ਫੇਰ ਮੁੜ ਕੇ ਓਹ ਬਾਸ਼ਾਨ ਦੇ ਰਾਹ ਥਾਣੀ ਉਤਾਹਾਂ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਸ ਦੇ ਮਿਲਣ ਨੂੰ ਬਾਹਰ ਆਈ ਅਤੇ ਅਦਰਾਈ ਉੱਤੇ ਉਨ੍ਹਾਂ ਦੇ ਨਾਲ ਲੜੇ</verse>
				<verse number="34">ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸੇ ਦੇ ਨਾਲ ਇਉਂ ਕਰੇਗਾ ਜਿਵੇਂ ਤੈਂ ਸੀਹੋਨ ਅਮੋਰੀਆ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ</verse>
				<verse number="35">ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਇਉਂ ਮਾਰਿਆ, ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।।</verse>
			</chapter>
			<chapter number="22">
				<verse number="1">ਤਾਂ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਪਾਰ ਯਰੀਹੋ ਕੋਲ ਡੇਰੇ ਲਾਏ।।</verse>
				<verse number="2">ਅਤੇ ਬਾਲਾਕ ਸਿੱਪੋਰ ਦੇ ਪੁੱਤ੍ਰ ਨੇ ਸਭ ਕੁਝ ਵੇਖਿਆ ਜਿਹੜਾ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ</verse>
				<verse number="3">ਅਤੇ ਮੋਆਬ ਉਸ ਪਰਜਾ ਦੇ ਅੱਗੋਂ ਡਾਢਾ ਡਰਿਆ ਕਿਉਂ ਜੋ ਉਹ ਬਹੁਤ ਸੀ ਸੋ ਮੋਆਬ ਇਸਰਾਏਲੀਆਂ ਦੇ ਕਾਰਨ ਅੱਤ ਬਿਆਕੁਲ ਹੋਇਆ</verse>
				<verse number="4">ਤਾਂ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕਿ ਹੁਣ ਇਹ ਸਾਡੇ ਆਲੇ ਦੁਆਲੇ ਦਾ ਸਭ ਕੁਝ ਚੱਟ ਜਾਵੇਗਾ ਜਿਵੇਂ ਬਲਦ ਖੇਤ ਦਾ ਘਾਹ ਚੱਟ ਜਾਂਦਾ ਹੈ। ਸਿੱਪੋਰ ਦਾ ਪੁੱਤ੍ਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ</verse>
				<verse number="5">ਉਪਰੰਤ ਉਹ ਨੇ ਹਲਕਾਰੇ ਬਓਰ ਦੇ ਪੁੱਤ੍ਰ ਬਿਲਆਮ ਕੋਲ ਪਥੋਰ ਨੂੰ ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੀ ਅੰਸ ਦੇ ਦੇਸ ਵਿੱਚ ਘੱਲੇ ਕਿ ਉਹ ਉਸ ਨੂੰ ਏਹ ਆਖ ਕੇ ਸੱਦੇ ਕਿ ਵੇਖੋ, ਇੱਕ ਉੱਮਤ ਮਿਸਰ ਤੋਂ ਨਿੱਕਲੀ ਹੈ ਅਤੇ ਵੇਖੋ, ਓਹ ਧਰਤੀ ਦੀ ਪਰਤ ਨੂੰ ਢੱਕ ਲੈਂਦੇ ਹਨ ਅਤੇ ਓਹ ਮੇਰੇ ਸਾਹਮਣੇ ਆ ਵੱਸੇ ਹਨ</verse>
				<verse number="6">ਹੁਣ ਤੂੰ ਆਣ ਕੇ ਏਸ ਉੱਮਤ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਓਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਤ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਐਉਂ ਮਾਰੀਏ ਭਈ ਮੈਂ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦਿਆਂ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਹ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ ਅਤੇ ਜਿਹ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।।</verse>
				<verse number="7">ਤਾਂ ਮੋਆਬ ਦੇ ਬਜ਼ੁਰਗ ਅਰ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਫਾਲ ਪਾਉਣ ਦੇ ਇਨਾਮ ਸਨ ਅਤੇ ਓਹ ਬਿਲਆਮ ਕੋਲ ਆ ਕੇ ਉਹ ਨੂੰ ਬਾਲਾਕ ਦੀਆਂ ਗੱਲਾਂ ਬੋਲੇ</verse>
				<verse number="8">ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਐੱਥੇ ਰਾਤ ਟਿੱਕੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖਬਰ ਲਿਆਵਾਂਗਾ। ਉਪਰੰਤ ਮੋਆਬ ਦੇ ਸਰਦਾਰ ਬਿਲਆਮ ਨਾਲ ਠਹਿਰੇ</verse>
				<verse number="9">ਪਰਮੇਸ਼ੁਰ ਨੇ ਬਿਲਆਮ ਕੋਲ ਆਣ ਕੇ ਆਖਿਆ ਕਿ ਏਹ ਮਨੁੱਖ ਤਰੇ ਨਾਲ ਕੌਣ ਹਨ?</verse>
				<verse number="10">ਅੱਗੋਂ ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤ੍ਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਏਹ ਆਖ ਕੇ ਘੱਲਿਆ</verse>
				<verse number="11">ਕਿ ਵੇਖ, ਏਹ ਉਮਤ ਜਿਹੜੀ ਮਿਸਰ ਤੋਂ ਆ ਰਹੀ ਹੈ ਉਸ ਨੇ ਧਰਤੀ ਦੀ ਪਰਤ ਨੂੰ ਢੱਕ ਲਿਆ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਬਦ ਦੁਆ ਦੇਹ, ਸ਼ਾਇਤ ਮੈਂ ਉਨ੍ਹਾਂ ਨਾਲ ਲੜ ਸੱਕਾਂ ਤਾਂ ਜੋ ਉਨ੍ਹਾਂ ਨੂੰ ਕੱਢ ਦਿਆਂ</verse>
				<verse number="12">ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਏਹਨਾਂ ਨਾਲ ਨਾ ਜਾਈਂ ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਓਹ ਮੁਬਾਰਕ ਹਨ</verse>
				<verse number="13">ਉਪਰੰਤ ਬਿਲਆਮ ਨੇ, ਸਵੇਰ ਨੂੰ ਉੱਠ ਕੇ ਬਾਲਾਕ ਦੇ ਸਰਦਾਰਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੈ ਮੈਨੂੰ ਤੁਹਾਡੇ ਨਾਲ ਜਾਣ ਤੋਂ ਵਰਜਿਆ।।</verse>
				<verse number="14">ਤਾਂ ਮੋਆਬ ਦੇ ਸਰਦਾਰ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੂੰ ਆਖਿਆ, ਬਿਲਆਮ ਨੇ ਸਾਡੇ ਨਾਲ ਆਉ ਤੋਂ ਇਨਕਾਰ ਕੀਤਾ</verse>
				<verse number="15">ਤਦ ਬਾਲਾਕ ਨੇ ਇੱਕ ਵਾਰ ਹੋਰ ਸਰਦਾਰ ਘੱਲੇ ਜਿਹੜੇ ਏਹਨਾਂ ਤੋਂ ਵਧੀਕ ਅਰ ਪਤਵੰਤੇ ਸਨ</verse>
				<verse number="16">ਓਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤ੍ਰ ਬਾਲਾਕ ਐਉਂ ਆਖਦਾ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ</verse>
				<verse number="17">ਕਿਉਂ ਜੋ ਮੈਂ ਤੁਹਾਨੂੰ ਅੱਤ ਵੱਡੀ ਪਤ ਦਿਆਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ ਮੈਂ ਕਰਾਂਗਾ ਪਰ ਆਓ, ਮੇਰੇ ਲਈ ਇਸ ਉੱਮਤ ਨੂੰ ਬਦ ਦੁਆ ਦਿਓ</verse>
				<verse number="18">ਅੱਗੋਂ ਬਿਲਆਮ ਨੇ ਉੱਤਰ ਦੇ ਕੇ ਬਾਲਾਕ ਦੇ ਟਹਿਲੂਆਂ ਨੂੰ ਆਖਿਆ, ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਰ ਸੋਨਾ ਵੀ ਦੇਵੇ ਤਾਂ ਵੀ ਮੈ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਦੀ ਉਲੰਘਣਾ ਨਹੀਂ ਕਰ ਸੱਕਦਾ ਹਾਂ ਕਿ ਮੈਂ ਘੱਟ ਯਾ ਵੱਧ ਕਰਾਂ</verse>
				<verse number="19">ਹੁਣ ਤੁਸੀਂ ਐਥੇ ਅੱਜ ਦੀ ਰਾਤ ਵੀ ਠਹਿਰਾਣਾ ਤਾਂ ਜੋ ਮੈਂ ਜਾਣਾਂ ਕਿ ਯਹੋਵਾਹ ਹੋਰ ਕਿਹੜੀ ਗੱਲ ਮੇਰੇ ਨਾਲ ਬੋਲੇਗਾ</verse>
				<verse number="20">ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਹ ਨੂੰ ਆਖਿਆ, ਜੇ ਏਹ ਮਨੁੱਖ ਤੈਨੂੰ ਸੱਦਣ ਲਈ ਆਏ ਹਨ ਤਾਂ ਉੱਠ ਕੇ ਉਨ੍ਹਾਂ ਨਾਲ ਤੁਰ ਪਈ ਨਿਰੀ ਓਹ ਗੱਲ ਜਿਹੜੀ ਮੈਂ ਤੈਨੂੰ ਬੋਲਾਂ ਤੂੰ ਕਰੀਂ।।</verse>
				<verse number="21">ਬਿਲਆਮ ਨੇ ਸਵੇਰ ਨੂੰ ਉੱਠ ਕੇ ਆਪਣੀ ਗਧੀ ਉੱਤੇ ਪਲਾਣਾ ਕੱਸਿਆ ਅਤੇ ਮੋਆਬ ਦੇ ਸਰਦਾਰਾਂ ਨਾਲ ਤੁਰ ਪਿਆ</verse>
				<verse number="22">ਤਾਂ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਕਿਉਂ ਜੋ ਉਹ ਜਾਂਦਾ ਸੀ ਅਤੇ ਯਹੋਵਾਹ ਦੇ ਦੂਤ ਨੇ ਆਪਣੇ ਆਪ ਨੂੰ ਰਾਹ ਵਿੱਚ ਉਸ ਦੇ ਵਿਰੋਧੀ ਹੋਣ ਲਈ ਖੜਾ ਕੀਤਾ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਸੰਗ ਸਨ</verse>
				<verse number="23">ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜਾ ਡਿੱਠਾ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਤਾਂ ਜੋ ਉਹ ਨੂੰ ਰਾਹ ਵੱਲ ਮੋੜੇ</verse>
				<verse number="24">ਜਦ ਯਹੋਵਾਹ ਦਾ ਦੂਤ ਦਾਖ ਦੀ ਬਾੜੀ ਵਿੱਚ ਉਸ ਤੰਗ ਰਾਹ ਵਿੱਚ ਜਾ ਖਲੋਤਾ ਜਿੱਥੇ ਇੱਕ ਪਾਸੇ ਕੰਧ ਅਤੇ ਦੂਜੇ ਪਾਸ ਵੀ ਕੰਧ ਸੀ</verse>
				<verse number="25">ਜਾਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਡਿੱਠਾ ਤਾਂ ਉਹ ਆਪਣੇ ਆਪ ਨੂੰ ਦਬਾ ਕੇ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ ਸੋ ਉਸ ਨੇ ਫੇਰ ਉਹ ਨੂੰ ਮਾਰਿਆ</verse>
				<verse number="26">ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਤੰਗ ਥਾਂ ਵਿੱਚ ਜਾ ਖਲੋਤਾ ਜਿਸ ਤੋਂ ਸੱਜੇ ਖੁੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ</verse>
				<verse number="27">ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫੇਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ</verse>
				<verse number="28">ਤਾਂ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਹ ਨੇ ਬਿਲਆਮ ਨੂੰ ਆਖਿਆ, ਮੈਂ ਤੇਰਾ ਕੀ ਕੀਤਾ ਕਿ ਤੈਂ ਮੈਨੂੰ ਇਨ੍ਹਾਂ ਤਿੰਨਾਂ ਵਾਰੀਆਂ ਵਿੱਚ ਮਾਰਿਆ?</verse>
				<verse number="29">ਤਾਂ ਬਿਲਆਮ ਨੇ ਗਧੀ ਨੂੰ ਆਖਿਆ ਇਸ ਲਈ ਕਿ ਤੈਂ ਮੇਰੇ ਨਾਲ ਮਖੌਲ ਕੀਤਾ।। ਜੇ ਮੇਰੇ ਹੱਥ ਵਿੱਚ ਤੇਗ ਹੁੰਦੀ ਤਾਂ ਮੈਂ ਹੁਣ ਹੀ ਤੈਨੂੰ ਵੱਢ ਸੁੱਟਦਾ</verse>
				<verse number="30">ਅੱਗੋਂ ਗਧੀ ਨੇ ਬਿਲਆਮ ਨੂੰ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਹ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੀਕ ਸਵਾਰ ਹੁੰਦਾ ਰਿਹਾ ਹੈਂ? ਕਦੀ ਮੈਂ ਅੱਗੇ ਵੀ ਤੇਰੇ ਨਾਲ ਐਉਂ ਕੀਤਾ ਹੈ? ਉਸ ਆਖਿਆ ਨਹੀਂ</verse>
				<verse number="31">ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਖੋਲੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖਲੋਤੇ ਵੇਖਿਆ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ ਤਾਂ ਉਸ ਨੇ ਆਪਣਾ ਸਿਰ ਨਿਵਾਇਆ ਅਤੇ ਉਹ ਅੱਗੇ ਝੁਕਿਆ</verse>
				<verse number="32">ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਲਈ ਨਿੱਕਲਿਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਉਲਟਾ ਹੈ</verse>
				<verse number="33">ਗਧੀ ਨੇ ਮੈਨੂੰ ਵੇਖਿਆ ਅਤੇ ਮੈਥੋਂ ਤਿੰਨ ਵਾਰ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ</verse>
				<verse number="34">ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕੇ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸਾਂ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖਲੋਤਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਵਾਂਗਾ</verse>
				<verse number="35">ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾਹ ਪਰ ਨਿਰੀ ਉਹ ਗੱਲ ਜਿਹੜੀ ਮੈਂ ਤੇਰੇ ਨਾਲ ਬੋਲਾਂ ਓਹੋ ਗੱਲ ਤੂੰ ਬੋਲੀਂ। ਤਦ ਬਿਲਆਮ ਬਾਲਾਕ ਦੇ ਸਰਦਾਰਾਂ ਨਾਲ ਚੱਲਿਆ ਗਿਆ।।</verse>
				<verse number="36">ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈਂ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਸਗੋਂ ਐਨ ਸਰਹੱਦ ਉੱਤੇ ਸੀ</verse>
				<verse number="37">ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਲੋੜ ਲਈ ਨਹੀਂ ਬੁਲਾ ਘੱਲਿਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈ ਤੈਨੂੰ ਸੱਚ ਮੁੱਚ ਵੱਡੀ ਪਤ ਨਹੀਂ ਦੇ ਸੱਕਦਾ?</verse>
				<verse number="38">ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸੱਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾਂ</verse>
				<verse number="39">ਫਿਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਓਹ ਕਿਰਯਥ–ਹੁਸੋਥ ਵਿੱਚ ਆਏ</verse>
				<verse number="40">ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਰ ਉਨ੍ਹਾਂ ਸਰਦਾਰਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਘੱਲਿਆ</verse>
				<verse number="41">ਤਾਂ ਸਵੇਰ ਨੂੰ ਐਉਂ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉੱਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਤੀਕ ਡਿੱਠਾ।।</verse>
			</chapter>
			<chapter number="23">
				<verse number="1">ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਇੱਥੇ ਮੇਰੇ ਲਈ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ</verse>
				<verse number="2">ਤਾਂ ਜਿਵੇਂ ਬਿਲਆਮ ਬੋਲਿਆ ਸੀ ਤਿਵੇਂ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ</verse>
				<verse number="3">ਤਾਂ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖਲੋ ਜਾਹ ਅਤੇ ਮੈਂ ਜਾਵਾਂਗਾ, ਸ਼ਾਇਤ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ ਤਾਂ ਉਹ ਇੱਕ ਨੰਗੇ ਪਰਬਤ ਉੱਤੇ ਗਿਆ</verse>
				<verse number="4">ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ ਹੈ</verse>
				<verse number="5">ਤਾਂ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਕੋਲ ਮੁੜ ਕੇ ਇਉਂ ਇਉਂ ਬੋਲੀਂ।।</verse>
				<verse number="6">ਤਾਂ ਉਹ ਉਹ ਦੇ ਕੋਲ ਮੁੜ ਆਇਆ ਅਤੇ ਵੇਖੋ, ਓਹ ਆਪਣੇ ਚੜ੍ਹਾਵੇ ਕੋਲ ਖਲੋਤਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਸਰਦਾਰ ਸਨ।</verse>
				<verse number="7">ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਆ ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ!</verse>
				<verse number="8">ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਧਿੱਕਾਰਾਂ, ਜਿਹ ਨੂੰ ਯਹੋਵਾਹ ਨੇ ਨਹੀਂ ਧਿੱਕਾਰਿਆ?</verse>
				<verse number="9">ਚੱਟਾਨ ਦੀਆਂ ਟਿਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਏਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਓਹ ਆਪਣੇ ਆਪ ਨੂੰ ਨਹੀਂ ਗਿਣਦੀ।</verse>
				<verse number="10">ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!।।</verse>
				<verse number="11">ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੈਂ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਲਈ ਬਦ ਦੁਆ ਕਰਨ ਲਈ ਲਿਆਂਦਾ ਅਤੇ ਵੇਖ, ਤੈਂ ਉਨ੍ਹਾਂ ਨੂੰ ਬਰਕਤ ਹੀ ਬਰਕਤ ਦਿੱਤੀ!</verse>
				<verse number="12">ਉਸ ਨੇ ਉੱਤ੍ਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?</verse>
				<verse number="13">ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ।। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਬਦ ਦੁਆ ਦੇਹ</verse>
				<verse number="14">ਫੇਰ ਉਹ ਉਸ ਨੂੰ ਸੋਫੀਮ ਦੀ ਰੜ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਹਾ ਚੜ੍ਹਾਇਆ</verse>
				<verse number="15">ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖਲੋ ਜਾਹ ਜਦ ਤੀਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ</verse>
				<verse number="16">ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਮੁੜ ਕੇ ਇਉਂ ਇਉਂ ਬੋਲੀਂ</verse>
				<verse number="17">ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਸਰਦਾਰਾਂ ਨਾਲ ਖਲੋਤਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ,</verse>
				<verse number="18">ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤ੍ਰ, ਮੇਰੀਆਂ ਗੱਲਾਂ ਉੱਤੇ ਕੰਨ ਧਰ।</verse>
				<verse number="19">ਪਰਮੇਸ਼ੁਰ ਇਨਸਾਨ ਨਹੀਂ ਕਿ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ?</verse>
				<verse number="20">ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਏਸ ਨੂੰ ਮੈਂ ਨਹੀਂ ਮੋੜ ਸੱਕਦਾ।</verse>
				<verse number="21">ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਡਿੱਠੀ, ਨਾ ਇਸਰਾਏਲ ਵਿੱਚ ਸ਼ਰਾਰਤ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।</verse>
				<verse number="22">ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਨ੍ਹਾਂ ਉਹ ਦਾ ਬਲ ਹੈ।</verse>
				<verse number="23">ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਫਾਲ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!</verse>
				<verse number="24">ਏਹ ਪਰਜਾ ਸਿੰਘਣੀ ਵਾਂਙੁ ਉੱਠੇਗੀ, ਅਤੇ ਸਿੰਘ ਵਾਂਙੁ ਆਪਣੇ ਆਪ ਨੂੰ ਖੜਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੀਕ ਸ਼ਿਕਾਰ ਨਾਂ ਖਾ ਲਵੇ, ਅਤੇ ਪਾੜੇ ਹੋਏ ਦਾ ਲਹੂ ਨਾ ਪੀ ਲਵੇ।।</verse>
				<verse number="25">ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਬਦ ਦੁਆ ਦੇਹ ਅਤੇ ਨਾ ਉਹ ਨੂੰ ਬਰਕਤ ਹੀ ਦੇਹ!</verse>
				<verse number="26">ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਬੋਲੇ ਮੈਨੂੰ ਉਹੀ ਕਰਨਾ ਪੈਂਦਾ ਹੈ?</verse>
				<verse number="27">ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ</verse>
				<verse number="28">ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਥਲ ਉੱਤੇ ਪਲਮੀ ਹੋਈ ਹੈ</verse>
				<verse number="29">ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਏਥੇ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ</verse>
				<verse number="30">ਤਾਂ ਬਾਲਾਕ ਨੇ ਤਿਵੇਂ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਰਾ ਚੜ੍ਹਾਇਆ।।</verse>
			</chapter>
			<chapter number="24">
				<verse number="1">ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ</verse>
				<verse number="2">ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ</verse>
				<verse number="3">ਤਦ ਉਸ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ।</verse>
				<verse number="4">ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।</verse>
				<verse number="5">ਹੇ ਯਾਕੂਬ, ਤੇਰੇ ਤੰਬੂ ਕੇਡੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!</verse>
				<verse number="6">ਵਾਦੀ ਵਾਂਙੁ ਓਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗਾਂ ਵਾਂਙੁ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਬਿਰਛਾਂ ਵਾੰਙੁ ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਙੁ,</verse>
				<verse number="7">ਪਾਣੀ ਉਸ ਦੇ ਕੁਰਾਲਾਂ ਤੋਂ ਵਗੇਗਾ, ਅਤੇ ਉਸ ਦਾ ਬੀ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵੱਧਦਾ ਜਾਵੇਗਾ।</verse>
				<verse number="8">ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਹਾ ਉਸ ਦਾ ਬਲ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਚੂਰ ਚੂਰ ਕਰੇਗਾ, ਅਤੇ ਓਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।</verse>
				<verse number="9">ਉਹ ਛੈਹ ਗਿਆ, ਉਹ ਸਿੰਘ ਵਾਂਙੁ ਲੇਟਿਆ, ਅਤੇ ਸਿੰਘਣੀ ਵਾਂਙੁ, —ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!।।</verse>
				<verse number="10">ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ</verse>
				<verse number="11">ਹੁਣ ਆਪਣੇ ਥਾਂ ਨੂੰ ਨੱਠ ਜਾਹ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡੀ ਪਤ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਪਤ ਲੈਣ ਤੋਂ ਮਨ੍ਹਾ ਕੀਤਾ</verse>
				<verse number="12">ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਹਲਕਾਰਿਆਂ ਨੂੰ ਜਿਹੜੇ ਤੈਂ ਮੇਰੇ ਕੋਲ ਘੱਲੇ ਸਨ ਨਹੀਂ ਆਖਿਆ ਸੀ</verse>
				<verse number="13">ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ</verse>
				<verse number="14">ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ ਮੈਂ ਤੈਨੂੰ ਦੱਸਾਂਗਾ ਭਈ ਏਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ</verse>
				<verse number="15">ਫੇਰ ਉਸ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, — ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ,</verse>
				<verse number="16">ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।</verse>
				<verse number="17">ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਅਸਾ ਉੱਠੇਗਾ। ਉਹ ਮੋਆਬ ਦੇ ਮੱਥਿਆਂ ਨੂੰ ਵਿੰਨ੍ਹੇਗਾ, ਅਤੇ ਸਾਰੇ ਫਸਾਦੀਆਂ ਨੂੰ ਉਧੇੜੇਗਾ।</verse>
				<verse number="18">ਆਦੋਮ ਉਹ ਦੀ ਮਿਲਖ ਹੋਵੇਗਾ, ਅਤੇ ਸੇਈਰ ਵੀ ਉਹ ਦੀ ਮਿਲਖ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਕਰਦਾ ਜਾਵੇਗਾ।</verse>
				<verse number="19">ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਬਚਿਆਂ ਹੋਇਆ ਨੂੰ ਨਾਸ ਕਰੇਗਾ।।</verse>
				<verse number="20">ਫੇਰ ਉਸ ਨੇ ਅਮਾਲੇਕ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੋਣਾ ਹੈ</verse>
				<verse number="21">ਫੇਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਤੇਰਾ ਵਸੇਬਾ ਅਸਥਿਰ ਤਾਂ ਹੈ, ਅਤੇ ਤੇਰਾ ਆਹਲਣਾ ਚਟਾਨ ਵਿੱਚ ਤਾਂ ਹੈ,</verse>
				<verse number="22">ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੀਕ ਅੱਸੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।।</verse>
				<verse number="23">ਉਸ ਨੇ ਫੇਰ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,— ਹਾਏ! ਪਰਮੇਸ਼ੁਰ ਦੀ ਕਰਨੀ ਤੋਂ ਬਿਨਾਂ ਕੌਣ ਜੀਉਂਦਾ ਰਹੇਗਾ?</verse>
				<verse number="24">ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸੂਰ ਨੂੰ ਦੁਖ ਦੇਣਗੇ ਅਤੇ ਏਬਰ ਨੂੰ ਦੁਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।।</verse>
				<verse number="25">ਤਾਂ ਬਿਲਆਮ ਉੱਠ ਕੇ ਚੱਲਾ ਗਿਆ ਅਤੇ ਆਪਣੇ ਅਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪਿਆ।।</verse>
			</chapter>
			<chapter number="25">
				<verse number="1">ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗੇ ਪਏ</verse>
				<verse number="2">ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਅੱਗੇ ਮੱਥਾ ਟੇਕਿਆ</verse>
				<verse number="3">ਸੋ ਇਸਰਾਏਲ ਪਓਰ ਦੇ ਬਆਲ ਦੇਵ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ</verse>
				<verse number="4">ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇਹ ਤਾਂ ਜੋ ਯਹੋਵਾਹ ਦੇ ਕ੍ਰੋਧ ਦਾ ਤੱਤ ਇਸਰਾਏਲ ਤੋਂ ਟੱਲ ਜਾਵੇ</verse>
				<verse number="5">ਤਾਂ ਮੂਸਾ ਨੇ ਇਸਰਾਏਲ ਦੇ ਨਿਆਉਂਕਾਰਾਂ ਨੂੰ ਆਖਿਆ ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!।।</verse>
				<verse number="6">ਤਾਂ ਵੇਖੋ, ਇੱਕ ਇਸਰਾਏਲੀ ਮਨੁੱਖ ਆਇਆ ਅਤੇ ਆਪਣੇ ਭਰਾਵਾਂ ਲਈ ਇੱਕ ਮਿਦਯਾਨਣ ਨੂੰ ਮੂਸਾ ਦੇ ਵੇਖਦਿਆਂ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਤੇ ਜਦ ਓਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਰੋ ਰਹੇ ਸਨ ਲੈ ਆਇਆ</verse>
				<verse number="7">ਜਾਂ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ</verse>
				<verse number="8">ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਤੀਵੀਂ ਦੇ ਢਿੱਡ ਨੂੰ ਵਿੰਨ੍ਹ ਸੁੱਟਿਆ ਤਾਂ ਇਸਰਾਏਲੀਆਂ ਤੋਂ ਬਵਾ ਰੁੱਕ ਗਈ</verse>
				<verse number="9">ਜਿਹੜੇ ਉਸ ਬਵਾ ਨਾਲ ਮਰੇ ਓਹ ਚੌਵੀ ਹਜ਼ਾਰ ਸਨ।।</verse>
				<verse number="10">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="11">ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ।। ਜਦ ਓਹ ਉਨ੍ਹਾਂ ਵਿੱਚ ਮੇਰੀ ਅਣਖ ਨਾਲ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਨਾਲ ਅੰਤ ਨਹੀਂ ਕੀਤਾ</verse>
				<verse number="12">ਏਸ ਲਈ ਆਖ, ਕਿ ਵੇਖ, ਮੈਂ ਉਹ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ</verse>
				<verse number="13">ਅਤੇ ਓਹ ਉਸ ਲਈ ਅਤੇ ਉਸਦੇ ਪਿੱਛੋਂ ਉਸ ਦੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ</verse>
				<verse number="14">ਉਸ ਇਸਰਾਏਲੀ ਮਨੁੱਖ ਦਾ ਨਾਉਂ ਜ਼ਿਮਰੀ ਸੀ ਜੋ ਮਿਦਯਾਨੀ ਤੀਵੀਂ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਘਰਾਣੇ ਦਾ ਪਰਧਾਨ ਸਾਲੂ ਦਾ ਪੁੱਤ੍ਰ ਸੀ</verse>
				<verse number="15">ਅਤੇ ਉਸ ਮਿਦਯਾਨੀ ਤੀਵੀਂ ਦਾ ਨਾਉਂ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਘਰਾਣੇ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।।</verse>
				<verse number="16">ਉਪਰੰਤ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="17">ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਮਾਰੋ</verse>
				<verse number="18">ਕਿਉਂ ਜੋ ਉਹ ਤੁਹਾਨੂੰ ਆਪਣਿਆਂ ਛਲਾਂ ਨਾਲ ਮਾਰ ਸਤਾਉਂਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੇ ਤੁਹਾਨੂੰ ਛਲਿਆ ਜਿਵੇਂ ਪਓਰ ਦੀ ਗੱਲ਼ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।।</verse>
			</chapter>
			<chapter number="26">
				<verse number="1">ਬਵਾ ਦੇ ਮਗਰੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਅਰ ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਨੂੰ ਆਖਿਆ,</verse>
				<verse number="2">ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਵਰਿਹਾਂ ਅਰ ਉੱਪਰ ਦੇ ਅਤੇ ਪਿੱਤਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸ਼ਰਾਏਲ ਵਿੱਚ ਜੁੱਧ ਕਰਨ ਜੋਗ ਹਨ</verse>
				<verse number="3">ਤਦ ਮੂਸਾ ਅਰ ਅਲਆਜ਼ਾਰ ਜਾਜਕ ਮੋਆਬ ਦੇ ਮਦਾਨ ਵਿੱਚ ਯਰਦਨ ਉਤੇ ਯਰੀਹੋ ਕੋਲ ਉਨ੍ਹਾਂ ਨੂੰ ਬੋਲੇ,</verse>
				<verse number="4">ਵੀਹ ਵਰਿਹਾਂ ਅਰ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਰ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।।</verse>
				<verse number="5">ਰਊਬੇਨ ਇਸਰਾਏਲ ਦਾ ਪਲੋਠਾ। ਰਊਬੇਨ ਦੇ ਪੁੱਤ੍ਰ,— ਹਨੋਕ ਤੋਂ ਹਨੋਕੀਆਂ ਦਾ ਟੱਬਰ, ਪੱਲੂ ਤੋਂ ਪੱਲੂਆਂ ਦਾ ਟੱਬਰ, ਹਸਰੋਣ ਤੋਂ ਹੱਸਰੋਣੀਆਂ ਦਾ ਟੱਬਰ,</verse>
				<verse number="6">ਕਰਮੀ ਤੋਂ ਕਰਮੀਆਂ ਦਾ ਟੱਬਰ</verse>
				<verse number="7">ਏਹ ਰਊਬੇਨੀਆਂ ਦੇ ਟੱਬਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਓਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ</verse>
				<verse number="8">ਅਤੇ ਪੱਲੂ ਦਾ ਪੁੱਤ੍ਰ ਅਲੀਆਬ ਸੀ</verse>
				<verse number="9">ਅਤੇ ਅਲੀਆਬ ਦੇ ਪੁੱਤ੍ਰ ਨਮੂਏਲ ਅਰ ਦਾਥਾਨ ਅਰ ਅਬੀਰਾਮ ਸਨ। ਏਹ ਓਹ ਦਾਥਾਨ ਅਰ ਅਬੀਰਾਮ ਹਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਰ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਤੀਂਘੜ ਰਹੇ ਸਨ ਜਦ ਓਹ ਯਹੋਵਾਹ ਦੇ ਵਿਰੁੱਧ ਤੀਂਘੜਦੇ ਸਨ</verse>
				<verse number="10">ਓਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਭੱਖ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ ਸੋ ਓਹ ਇੱਕ ਨਿਸਾਨ ਹੋ ਗਏ</verse>
				<verse number="11">ਪਰ ਕੋਰਹ ਦੇ ਪੁੱਤ੍ਰ ਨਹੀਂ ਮਰੇ।।</verse>
				<verse number="12">ਸਿਮਓਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,–ਨਮੂਏਲ ਤੋਂ ਨਮੂਏਲੀਆਂ ਦਾ ਟੱਬਰ, ਯਮੀਨ ਤੋਂ ਯਮੀਨੀਆਂ ਦਾ ਟੱਬਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,</verse>
				<verse number="13">ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਊਲ ਕੋਂ ਸ਼ਾਊਲੀਆਂ ਦਾ ਟੱਬਰ</verse>
				<verse number="14">ਏਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਓਹ ਬਾਈ ਹਜ਼ਾਰ ਦੋ ਸੌ ਸਨ।।</verse>
				<verse number="15">ਗਾਦ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,— ਸਫੋਨ ਤੋਂ ਸਫੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ</verse>
				<verse number="16">ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ</verse>
				<verse number="17">ਅਰੋਦ ਤੋਂ ਅਰੋਦੀਆਂ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ</verse>
				<verse number="18">ਏਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਚਾਲੀ ਹਜ਼ਾਰ ਪੰਜ ਸੌ ਸਨ।।</verse>
				<verse number="19">ਯਹੂਦਾਹ ਦੇ ਪੁੱਤ੍ਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ</verse>
				<verse number="20">ਯਹੂਦਾਹ ਦੇ ਪੁੱਤ੍ਰਰ ਆਪਣਿਆਂ ਟੱਬਰਾਂ ਦੇ ਅਨੁਸਾਰ ਏਹ ਸਨ,— ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ</verse>
				<verse number="21">ਪਰਸ ਦੇ ਪੁੱਤ੍ਰ ਏਹ ਸਨ,— ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਮੂਲ ਤੋਂ ਹਮੂਲੀਆਂ ਦਾ ਟੱਬਰ</verse>
				<verse number="22">ਏਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਓਹ ਛਿਹੱਤਰ ਹਜ਼ਾਰ ਪੰਜ ਸੌ ਸਨ।।</verse>
				<verse number="23">ਯਿੱਸਾਕਾਰ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,— ਤੋਂਲਾ ਤੋਂ ਤੋਂਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ</verse>
				<verse number="24">ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ</verse>
				<verse number="25">ਏਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਓਹ ਚੌਹਟ ਹਜ਼ਾਰ ਤਿੰਨ ਸੌ ਸਨ।।</verse>
				<verse number="26">ਜ਼ਬੂਲੁਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,— ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ,</verse>
				<verse number="27">ਏਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਸੱਠ ਹਜ਼ਾਰ ਪੰਜ ਸੌ ਸਨ।।</verse>
				<verse number="28">ਯੂਸੁਫ਼ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਰ ਅਫ਼ਰਈਮ</verse>
				<verse number="29">ਮਨੱਸ਼ਹ ਦੇ ਪੁੱਤ੍ਰ,- ਮਾਕੀਰ ਤੋਂ ਮਾਕੀਰੀਆਂ ਦਾ ਟੱਬਰ ਅਤੇ ਮਾਕੀਰ ਤੋਂ ਗਿਲਆਦ ਜੰਮਿਆਂ,- ਗਿਲਆਦ ਤੋਂ ਗਿਲਆਦੀਆਂ ਦਾ ਟੱਬਰ</verse>
				<verse number="30">ਏਹ ਗਿਲਆਦ ਦੇ ਪੁੱਤ੍ਰ,-ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ</verse>
				<verse number="31">ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ</verse>
				<verse number="32">ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ</verse>
				<verse number="33">ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤ੍ਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਉਂ ਮਹਲਾਹ ਅਰ ਨੋਆਹ ਅਰ ਹਾਗਲਾਹ ਅਰ ਮਿਲਕਾਹ ਅਰ ਤਿਰਸਾਹ ਸਨ</verse>
				<verse number="34">ਏਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ।।</verse>
				<verse number="35">ਅਫ਼ਰਈਮ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ ਏਹ ਸਨ,- ਸ਼ੂਥਲਹ ਤੋਂ ਸ਼ੂਥਲਹੀਆਂ ਦਾ ਟੱਬਰ, ਬਕਰ ਤੋਂ ਬਕਰੀਆਂ ਦਾ ਟੱਬਰ ਥਹਨ ਤੋਂ ਥਹਨੀਆਂ ਦਾ ਟੱਬਰ</verse>
				<verse number="36">ਅਤੇ ਏਹ ਸ਼ੂਥਲਹ ਦੇ ਪੁੱਤ੍ਰ ਸਨ,- ਏਰਾਨ ਤੋਂ ਏਰਾਨੀਆਂ ਦਾ ਟੱਬਰ</verse>
				<verse number="37">ਏਹ ਅਫ਼ਰਈਮ ਦੇ ਪੁੱਤ੍ਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਬੱਤੀ ਹਜ਼ਾਰ ਪੰਜ ਸੌ ਸਨ ਇਹ ਯੂਸੁਫ਼ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।।</verse>
				<verse number="38">ਬਿਨਯਾਮੀਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਬਲਾ ਤੋਂ ਬਲੀਆਂ ਦਾ ਟੱਬਰ, ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ</verse>
				<verse number="39">ਸ਼ਫੂਫਾਮ ਤੋਂ ਸ਼ਫੂਫਾਮੀਆਂ ਦਾ ਟੱਬਰ, ਹੂਫਾਮ ਤੋਂ ਹੂਫਾਮੀਆਂ ਦਾ ਟੱਬਰ ਥਹਨ ਤੋਂ</verse>
				<verse number="40">ਅਤੇ ਬਲਾ ਦੇ ਪੁੱਤ੍ਰ ਅਰਦ ਅਰ ਨਆਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ</verse>
				<verse number="41">ਏਹ ਬਿਨਯਾਮੀਨ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਤਾਂਲੀ ਹਜ਼ਾਰ ਛੇ ਸੌ ਸਨ।।</verse>
				<verse number="42">ਦਾਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਸ਼ੂਹਾਮ ਤੋਂ ਸ਼ਹਾਮੀਆਂ ਦਾ ਟੱਬਰ, ਏਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ</verse>
				<verse number="43">ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਟ ਹਜ਼ਾਰ ਚਾਰ ਸੌ ਸਨ।।</verse>
				<verse number="44">ਆਸ਼ੇਰ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰਹੀਯਾਹ ਤੋਂ ਬਰੀਈਆਂ ਦਾ ਟੱਬਰ</verse>
				<verse number="45">ਬਰੀਯਾਹ ਦੇ ਪੁੱਤ੍ਰ ਤੋਂ,- ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ</verse>
				<verse number="46">ਅਤੇ ਆਸ਼ੇਰ ਦੀ ਧੀ ਦਾ ਨਾਉਂ ਸਾਰਾਹ ਸੀ</verse>
				<verse number="47">ਏਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਤਿਰਵੰਜਾ ਹਜ਼ਾਰ ਚਾਰ ਸੌ ਸਨ।।</verse>
				<verse number="48">ਨਫ਼ਤਾਲੀ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,-ਯਹਸਏਲ ਤੋਂ ਯਹਸਏਲੀਆਂ ਦਾ ਟੱਬਰ, ਗੂਨੀ ਤੋਂ ਗੂਨੀਆਂ ਦਾ ਟੱਬਰ</verse>
				<verse number="49">ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ</verse>
				<verse number="50">ਏਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ</verse>
				<verse number="51">ਏਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।।</verse>
				<verse number="52">ਤਦ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="53">ਇਨ੍ਹਾਂ ਦੀ ਮਿਲਖ ਲਈ ਧਰਤੀ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ</verse>
				<verse number="54">ਬਹੁਤਿਆਂ ਲਈ ਤੂੰ ਵੱਡੀ ਮਿਲਖ ਦੇਈਂ ਅਤੇ ਥੋੜਿਆਂ ਲਈ ਛੋਟੀ ਮਿਲਖ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਮਿਲਖ ਦਿੱਤੀ ਜਾਵੇ</verse>
				<verse number="55">ਤਾਂ ਵੀ ਗੁਣੇ ਪਾ ਕੇ ਧਰਤੀ ਵੰਡੀ ਜਾਵੇ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਓਹ ਮਿਲਖ ਲੈਣ</verse>
				<verse number="56">ਗੁਣੇ ਪਾਓਣ ਨਾਲ ਮਿਲਖ ਬਹੁਤਿਆਂ ਅਰ ਥੋੜਿਆਂ ਵਿੱਚ ਵੰਡੀ ਜਾਵੇ।।</verse>
				<verse number="57">ਏਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ,- ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ,</verse>
				<verse number="58">ਏਹ ਲੇਵੀ ਦੇ ਟੱਬਰ ਹਨ, - ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ</verse>
				<verse number="59">ਅਤੇ ਅਮਰਾਮ ਦੀ ਤੀਵੀਂ ਦਾ ਨਾਉਂ ਯੋਕਬਦ ਸੀ ਅਰ ਓਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜਨਮੀ ਅਤੇ ਅਮਰਾਮ ਲਈ ਹਾਰੂਨ ਅਰ ਮੂਸਾ ਅਰ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ</verse>
				<verse number="60">ਅਤੇ ਹਾਰੂਨ ਲਈ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ ਜੰਮੇ</verse>
				<verse number="61">ਅਤੇ ਨਾਦਾਬ ਅਰ ਅਬੀਹੂ ਮਰ ਗਏ ਜਦ ਓਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ</verse>
				<verse number="62">ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਨਰ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਓਹ ਇਸਰਾਏਲੀਆਂ ਵਿੱਚ ਏਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਮਿਲਖ ਨਹੀਂ ਦਿੱਤੀ ਗਈ।।</verse>
				<verse number="63">ਏਹ ਓਹ ਹਨ ਜਿਹੜੇ ਮੂਸਾ ਅਰ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ</verse>
				<verse number="64">ਪਰ ਇਨ੍ਹਾਂ ਵਿੱਚ ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ</verse>
				<verse number="65">ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਓਹ ਉਜਾੜ ਵਿੱਚ ਜਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤ੍ਰ ਯਹੋਸ਼ੁਆ ਅਰ ਯਫੁੰਨਹ ਦੇ ਪੁੱਤ੍ਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।।</verse>
			</chapter>
			<chapter number="27">
				<verse number="1">ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ</verse>
				<verse number="2">ਅਤੇ ਮੂਸਾ ਦੇ ਅੱਗੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਪਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵੱਜੇ ਵਿੱਚ ਖਲੋ ਕੇ ਆਖਿਆ,</verse>
				<verse number="3">ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚੋਂ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਆਕੀ ਹੋ ਗਏ ਸਨ। ਓਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸਦੇ ਪੁੱਤ੍ਰ ਨਹੀਂ ਸਨ</verse>
				<verse number="4">ਸਾਡੇ ਪਿਤਾ ਦਾ ਨਾਉਂ ਉਸ ਦੇ ਟੱਬਰ ਵਿੱਚੋਂ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਮਿਲਖ ਦਿਓ</verse>
				<verse number="5">ਤਾਂ ਮੂਸਾ ਉਨ੍ਹਾਂ ਦੇ ਨਿਆਉਂ ਨੂੰ ਯਹੋਵਾਹ ਅੱਗੇ ਲੈ ਗਿਆ</verse>
				<verse number="6">ਤਾਂ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="7">ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਮਿਲਕੱਯਤ ਦੇਹ ਅਰਥਾਤ ਉਨ੍ਹਾਂ ਤੀਕ ਉਨ੍ਹਾਂ ਦੇ ਪਿਤਾ ਦੀ ਮਿਲਖ ਪਹੁੰਚਾ ਦੇਹ</verse>
				<verse number="8">ਤੂੰ ਇਸਰਾਏਲੀਆਂ ਨੂੰ ਬੋਲ ਕਿ ਜੋ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤ੍ਰ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੀ ਧੀ ਤੀਕ ਪਹੁੰਚਾਓ</verse>
				<verse number="9">ਜੇ ਉਸ ਦੀ ਧੀ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੇ ਭਰਾਵਾਂ ਨੂੰ ਦਿਓ</verse>
				<verse number="10">ਜੇ ਉਸ ਦਾ ਭਰਾ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ</verse>
				<verse number="11">ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
				<verse number="12">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਏਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ</verse>
				<verse number="13">ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਂਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ</verse>
				<verse number="14">ਏਸ ਲਈ ਕਿ ਤੁਸਾਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਆਕੀ ਹੋ ਗਈ ਅਤੇ ਤੁਸਾਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤ੍ਰ ਨਾ ਠਹਿਰਾਇਆ। ਓਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿਚ ਕਾਦੇਸ਼ ਦੇ ਕੋਲ ਸੀ।।</verse>
				<verse number="15">ਫੇਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ</verse>
				<verse number="16">ਕਿ ਯਹੋਵਾਹ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ</verse>
				<verse number="17">ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਙੁ ਨਾ ਹੋਵੇ ਜਿਨ੍ਹਾਂ ਦਾ ਪਾਲੀ ਨਹੀ</verse>
				<verse number="18">ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਰਦ ਹੈ ਜਿਹ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਧਰ</verse>
				<verse number="19">ਫੇਰ ਤੂੰ ਉਸ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇ ਉਹ ਨੂੰ ਇਖ਼ਤਿਆਰ ਦੇਹ</verse>
				<verse number="20">ਅਤੇ ਤੂੰ ਓਸ ਉੱਤੇ ਆਪਣੀ ਪਦਵੀ ਤੋਂ ਦੇਹ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ</verse>
				<verse number="21">ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫੈਂਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਨਾਲੇ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ</verse>
				<verse number="22">ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ</verse>
				<verse number="23">ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।।</verse>
			</chapter>
			<chapter number="28">
				<verse number="1">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਤੂੰ ਇਸਰਾਏਲ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਆਖ ਭਈ ਮੇਰਾ ਚੜ੍ਹਾਵਾ ਅਰਥਾਤ ਮੇਰਾ ਪਰਸ਼ਾਦ ਅੱਗ ਦੀ ਭੇਟ ਲਈ ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਚੇਤੇ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ</verse>
				<verse number="3">ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਏਹ ਭੇਟ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇਕ ਸਾਲੇ ਲੇਲੇ ਬੱਜ ਤੋਂ ਰਹਿਤ ਨਿੱਤ ਦੋ ਦੋ ਸਦਾ ਦੀ ਹੋਮ ਦੀ ਬਲੀ ਲਈ</verse>
				<verse number="4">ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾ ਅਤੇ ਦੂਜਾ ਲੇਲਾ ਤੂੰ ਸ਼ਾਮਾਂ ਨੂੰ ਚੜ੍ਹਾ</verse>
				<verse number="5">ਨਾਲੇ ਏਫੇ ਦਾ ਦਸਵੰਧ ਦਾ ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ</verse>
				<verse number="6">ਏਹ ਅਖੰਡ ਹੋਮ ਬਲੀ ਹੈ ਜਿਹੜੀ ਸੀਨਈ ਦੇ ਪਹਾੜ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ</verse>
				<verse number="7">ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਲੇਲੇ ਲਈ ਹੋਵੇ ਅਤੇ ਪਵਿਤ੍ਰ ਅਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ</verse>
				<verse number="8">ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਙੁ ਅਤੇ ਉਸ ਦੇ ਪੀਣ ਦੀ ਭੇਟ ਵਾਂਙੁ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।।</verse>
				<verse number="9">ਅਤੇ ਸਬਤ ਦੇ ਦਿਨ ਤੂੰ ਦੋ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ</verse>
				<verse number="10">ਏਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।।</verse>
				<verse number="11">ਆਪਣੇ ਮਹੀਨਿਆਂ ਦੇ ਆਦ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਇਆ ਕਰੋ</verse>
				<verse number="12">ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਛੱਤ੍ਰੇ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਮੈਦੇ ਦੇ ਹੋਣ</verse>
				<verse number="13">ਹਰ ਲੇਲੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾਦੀ ਅੱਗ ਦੀ ਭੇਟ ਹੋਵੇਗੀ</verse>
				<verse number="14">ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਛੱਤ੍ਰੇ ਲਈ ਹੀਨ ਦੀ ਤਿਹਾਈ ਅਤੇ ਹਰ ਲੇਲੇ ਲਈ ਹੀਨ ਦੀ ਚੌਥਾਈ ਹੋਵੇ। ਏਹ ਸਾਰੇ ਵਰ੍ਹੇ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ</verse>
				<verse number="15">ਅਤੇ ਯਹੋਵਾਹ ਲਈ ਪਾਪ ਦੀ ਬਲੀ ਇੱਕ ਬੱਕਰਾ ਹੋਵੇ। ਅਖੰਡ ਹੋਮ ਦੀ ਬਲੀ ਦੇ ਨਾਲ ਏਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।।</verse>
				<verse number="16">ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦੀ ਪਸਾਹ ਹੋਵੇ</verse>
				<verse number="17">ਅਤੇ ਏਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੀਕ ਪਤੀਰੀ ਰੋਟੀ ਖਾਧੀ ਜਾਵੇ</verse>
				<verse number="18">ਪਹਿਲੇ ਇੱਕ ਦਿਨ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ</verse>
				<verse number="19">ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਏਹ ਤੁਹਾਡੇ ਬੱਜ ਤੋਂ ਰਹਿਤ ਹੋਣ</verse>
				<verse number="20">ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰ ਵਹਿੜੇ ਲਈ ਤਿੰਨ ਦਸਵੰਧ, ਹਰ ਛੱਤ੍ਰੇ ਲਈ ਦੋ ਦਸਵੰਧ ਚੜ੍ਹਾਓ</verse>
				<verse number="21">ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ ਚੜ੍ਹਾ</verse>
				<verse number="22">ਅਤੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਪਾਪ ਦੀ ਬਲੀ ਹੋਵੇ</verse>
				<verse number="23">ਅਤੇ ਸਵੇਰ ਦੀ ਹੋਮ ਦੀ ਬਲੀ ਜਿਹੜੀ ਅਖੰਡ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਓ</verse>
				<verse number="24">ਇਸ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਏਹ ਅਖੰਡ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨਾ ਚੜ੍ਹਾਇਆ ਜਾਵੇ</verse>
				<verse number="25">ਸੱਤਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰਨਾ।।</verse>
				<verse number="26">ਪਹਿਲੇ ਫਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ</verse>
				<verse number="27">ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਇਓ ਅਰਥਾਤ ਦੋ ਵਹਿੜੇ, ਇੱਕ ਛੱਤ੍ਹਾ ਅਤੇ ਸੱਤ ਇੱਕ ਸਾਲੇ ਲੇਲੇ</verse>
				<verse number="28">ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿਨ ਦਸਵੰਧ ਅਤੇ ਹਰ ਛੱਤ੍ਰੇ ਲਈ ਦੋ ਦਸਵੰਧ</verse>
				<verse number="29">ਉਨ੍ਹਾਂ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ</verse>
				<verse number="30">ਨਾਲੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਚੜ੍ਹਾਇਆ ਜਾਵੇ</verse>
				<verse number="31">ਅਖੰਡ ਹੋਮ ਬਲੀ ਅਤੇ ਉਸ ਮੈਦੇ ਦੀ ਭੇਟ ਤੋਂ ਬਿਨਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਬੱਜ ਤੋਂ ਰਹਿਤ ਹੋਣ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।।</verse>
			</chapter>
			<chapter number="29">
				<verse number="1">ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ</verse>
				<verse number="2">ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ ਅਰ ਬੱਜ ਤੋਂ ਰਹਿਤ ਸੱਤ ਇੱਕ ਸਾਲੇ ਲੇਲੇ</verse>
				<verse number="3">ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਛੱਤ੍ਰੇ ਲਈ ਦੋ ਦਸਵੰਧ</verse>
				<verse number="4">ਅਤੇ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ</verse>
				<verse number="5">ਨਾਲੇ ਤੁਹਾਡੇ ਪਰਾਸਚਿਤ ਲਈ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ</verse>
				<verse number="6">ਅਤੇ ਏਹ ਇਨ੍ਹਾਂ ਦੇ ਬਿਨਾਂ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਅਖੰਡ ਹੋਮ ਬਲੀ ਲਈ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਣੇ ਅਤੇ ਉਨ੍ਹਾਂ ਦੀ ਰੀਤ ਅਨੁਸਾਰ, ਏਹ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਹੋਵੇ।।</verse>
				<verse number="7">ਏਸ ਸੱਤਵੇਂ ਮਹੀਨੇ ਦੇ ਦੱਸਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿਉ ਪਰ ਕੋਈ ਕੰਮ ਧੰਦਾ ਨਾ ਕਰੋ</verse>
				<verse number="8">ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ, ਸੱਤ ਇੱਕ ਸਾਲੇ ਲੇਲੇ। ਇਹ ਤੁਹਾਡੇ ਚੜ੍ਹਾਵੇ ਬੱਜ ਤੋਂ ਰਹਿਤ ਹੋਣ</verse>
				<verse number="9">ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ। ਵਹਿੜੇ ਲਈ ਤਿੰਨ ਦਸਵੰਧ, ਛੱਤ੍ਰੇ ਲਈ ਦੋ ਦਸਵੰਧ</verse>
				<verse number="10">ਅਤੇ ਉਨ੍ਹਾਂ ਸੱਤਾਂ ਲੇਲਿਆਂ ਵਿੱਚੋਂ ਹਰ ਇੱਕ ਲੇਲੇ ਲਈ ਇੱਕ ਦਸਵੰਧ ਹੋਵੇ</verse>
				<verse number="11">ਅਤੇ ਪਰਾਸਚਿਤ ਲਈ ਪਾਪ ਦੀ ਬਲੀ ਅਤੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਰ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="12">ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ</verse>
				<verse number="13">ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰਾਂ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਜਿਹੜੇ ਬੱਜ ਤੋਂ ਰਹਿਤ ਹੋਣ</verse>
				<verse number="14">ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰਾਂ ਵਹਿੜਿਆਂ ਵਿੱਚੋਂ ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਛੱਤ੍ਰਿਆਂ ਵਿੱਚੋਂ ਹਰ ਛੱਤ੍ਰੇ ਲਈ ਦੋ ਦਸਵੰਧ</verse>
				<verse number="15">ਅਤੇ ਉਨ੍ਹਾਂ ਚੌਦਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ</verse>
				<verse number="16">ਅਤੇ ਅਖੰਡ ਹੋਮ ਬਲੀ ਅਰ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="17">ਦੂਜੇ ਦਿਨ ਬਾਰ੍ਹਾਂ ਵਹਿੜੇ, ਦੋ ਛੱਤ੍ਰੇ ਅਤੇ ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜਾਓ</verse>
				<verse number="18">ਅਤੇ ਵਹਿੜਿਆਂ, ਛੱਤ੍ਰਿਆਂ, ਅਰ ਲੇਲਿਆਂ ਦੇ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="19">ਅਤੇ ਅਖੰਡ ਹੋਮ ਬਲੀ ਅਰ ਉਸ ਦੇ ਮੈਦੇ ਅਰ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="20">ਤੀਜੇ ਦਿਨ ਗਿਆਰਾਂ ਵਹਿੜੇ, ਦੋ ਛੱਤ੍ਰੇ ਅਤੇ ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜਾਓ</verse>
				<verse number="21">ਅਤੇ ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="22">ਅਤੇ ਅਖੰਡ ਹੋਮ ਬਲੀ ਅਤੇ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="23">ਚੌਥੇ ਦਿਨ ਦਸ ਵਹਿੜੇ, ਦੋ ਛੱਤ੍ਰੇ ਅਤੇ ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ</verse>
				<verse number="24">ਅਤੇ ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="25">ਅਤੇ ਅਖੰਡ ਹੋਮ ਬਲੀ ਅਤੇ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="26">ਪੰਜਵੇਂ ਦਿਨ ਨੌਂ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ</verse>
				<verse number="27">ਅਤੇ ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="28">ਅਤੇ ਅਖੰਡ ਹੋਮ ਬਲੀ ਅਤੇ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="29">ਛੇਵੇਂ ਦਿਨ ਅੱਠ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ</verse>
				<verse number="30">ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="31">ਅਤੇ ਅਖੰਡ ਹੋਮ ਲਈ ਬਲੀ ਅਤੇ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="32">ਸੱਤਵੇਂ ਦਿਨ ਸੱਤ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ</verse>
				<verse number="33">ਅਤੇ ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="34">ਅਤੇ ਅਖੰਡ ਹੋਮ ਬਲੀ ਅਤੇ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="35">ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰਿਓ</verse>
				<verse number="36">ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ ਅਤੇ ਸੱਤ ਲੇਲੇ ਬੱਜ ਤੋਂ ਰਹਿਤ</verse>
				<verse number="37">ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀਆਂ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ</verse>
				<verse number="38">ਅਤੇ ਅਖੰਡ ਹੋਮ ਬਲੀ ਅਤੇ ਉਸ ਦੇ ਮੈਦੇ ਅਰ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।</verse>
				<verse number="39">ਏਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾ ਅਰ ਖੁਸ਼ੀਆਂ ਦੀਆਂ ਭੇਟਾਂ ਤੋਂ ਛੁੱਟ ਚੜਾਓ। ਏਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਰ ਤੁਹਾਡੇ ਪੀਣ ਦੀਆਂ ਭੇਟਾਂ ਅਰ ਤੁਹਾਡੇ ਸੁੱਖ ਸਾਂਦ ਦੀਆਂ ਭੇਟਾਂ ਲਈ ਹੋਣ</verse>
				<verse number="40">ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ।।</verse>
			</chapter>
			<chapter number="30">
				<verse number="1">ਮੂਸਾ ਇਸਰਾਏਲੀਆਂ ਦਿਆਂ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਏਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ</verse>
				<verse number="2">ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਅਥਵਾ ਸੌਂਹ ਖਾਵੇ ਅਤੇ ਆਪਣੇ ਜੀਉ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣੇ ਬਚਨ ਨਾ ਤੋਂੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ</verse>
				<verse number="3">ਜੇ ਕੋਈ ਕੰਨਿਆ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ੍ਹ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ</verse>
				<verse number="4">ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਰ ਉਸ ਦੇ ਬੰਨ੍ਹਣ ਨੂੰ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬੱਚਨ ਜਿਹ ਦੇ ਨਾਲ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ</verse>
				<verse number="5">ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਵਰਜੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੇ ਬੰਨ੍ਹਣ ਜਿੰਨ੍ਹਾਂ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਵਰਜਿਆ ।।</verse>
				<verse number="6">ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾਂ ਉਸ ਉੱਤੇ ਹੋਣ ਅਥਵਾ ਉਹ ਆਪਣੇ ਬੁੱਲਾਂ ਤੋਂ ਬਿੰਨ੍ਹਾਂ ਸੋਚੇ ਸਮਝੇ ਅਜੇਹੀ ਗੱਲ੍ਹ ਕਢੇ ਜਿਸ ਤੋਂ ਉਸ ਦੇ ਜੀਉ ਉੱਤੇ ਬੰਨ੍ਹਣ ਪਵੇ</verse>
				<verse number="7">ਅਤੇ ਉਸ ਦਾ ਮਨੁੱਖ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਕਰ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਓਹ ਬੰਨਣ ਜਿਨ੍ਹਾ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ</verse>
				<verse number="8">ਪਰ ਜੇ ਸੁਨਣ ਵਾਲੇ ਦਿਨ ਉਸ ਦਾ ਮਨੁੱਖ ਉਸ ਨੂੰ ਵਰਜੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਰ ਉਸ ਦੇ ਬੁੱਲਾਂ ਤੋਂ ਬਿਨਾਂ ਸੋਚੇ ਸਮਝੇ ਨਿਕਲੀ ਹੋਈ ਗੱਲ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਟੁੱਟ ਜਾਵੇਂ ਤਾਂ ਯਹੋਵਾਹ ਉਸ ਨੂੰ ਮਾਫੀ ਦੇਵੇਗਾ।।</verse>
				<verse number="9">ਪਰ ਵਿਧਵਾ ਅਥਵਾ ਛੁੱਟੜ ਦੀ ਸੁੱਖਣਾ ਜੋ ਕੁਝ ਓਸ ਆਪਣੇ ਜੀਉ ਉੱਤੇ ਬੰਨ੍ਹਿਆ ਹੈ ਓਸ ਉੱਤੇ ਪੱਕੀ ਰਹੇ</verse>
				<verse number="10">ਜੇ ਉਸ ਨੇ ਆਪਣੇ ਮਨੁੱਖ ਦੇ ਘਰ ਵਿੱਚ ਸੁੱਖਣਾ ਸੁੱਖੀ ਅਥਵਾ ਓਸ ਸੌਂਹ ਨਾਲ ਆਪਣੇ ਜੀਉ ਉੱਤੇ ਕੋਈ ਬੰਨਣ ਬੰਨ੍ਹਿਆ</verse>
				<verse number="11">ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਓਸ ਨੂੰ ਨਾ ਵਰਜਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕਾ ਰਹੇ</verse>
				<verse number="12">ਪਰ ਜੇ ਉਸ ਦੇ ਮਨੁੱਖ ਨੇ ਸੁਣਦੇ ਸਾਰ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਬੁੱਲ੍ਹਾਂ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਯਾ ਜੀਉ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਮਨੁੱਖ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ।।</verse>
				<verse number="13">ਹਰ ਸੁੱਖਣਾ ਅਰ ਹਰ ਸੌਂਹ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਦੁਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਮਨੁੱਖ ਉਸ ਨੂੰ ਪੱਕਾ ਰੱਖੇ ਅਥਵਾ ਉਸ ਦਾ ਮਨੁੱਖ ਉਸ ਨੂੰ ਤੋੜ ਦੇਵੇ</verse>
				<verse number="14">ਪਰ ਜੇ ਉਸ ਦਾ ਮਨੁੱਖ ਨਿੱਤ ਚੁੱਪ ਵੱਟ ਛੱਡੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਯਾ ਉਸ ਦੇ ਸਾਰੇ ਬੰਨ੍ਹਣ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਉਹ ਚੁੱਪ ਰਿਹਾ ਜਿਸ ਦਿਨ ਉਹ ਨੇ ਸੁਣਿਆ ਸੀ</verse>
				<verse number="15">ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ</verse>
				<verse number="16">ਏਹ ਓਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਮਨੁੱਖ ਅਤੇ ਤੀਵੀਂ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਉਹ ਆਪਣੇ ਪਿਤਾ ਦੇ ਘਰ ਜੁਆਨੀ ਵਿੱਚ ਹੋਵੇ।।</verse>
			</chapter>
			<chapter number="31">
				<verse number="1">ਯਹੋਵਾਹ ਮੂਸਾ ਨੂੰ ਬੋਲਿਆ ਕਿ</verse>
				<verse number="2">ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫੇਰ ਤੂੰ ਆਪਣੇ ਲੋਕਾਂ ਵਿੱਚ ਜਾ ਰਲੇਂਗਾ</verse>
				<verse number="3">ਤਾਂ ਮੂਸਾ ਪਰਜਾ ਨੂੰ ਬੋਲਿਆ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤ੍ਰ ਧਾਰੀ ਬਣਾਓ ਤਾਂ ਜੋ ਓਹ ਮਿਦਯਾਨ ਦੇ ਵਿਰੁੱਧ ਚੜ੍ਹਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ</verse>
				<verse number="4">ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਤੋਂ ਤੁਸੀਂ ਇੱਕ ਇੱਕ ਹਜ਼ਾਰ ਜੁੱਧ ਕਰਨ ਲਈ ਘੱਲੋ</verse>
				<verse number="5">ਤਾਂ ਇਸਰਾਏਲ ਦਿਆਂ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਪੁਚਾਏ ਗਏ ਅਰਥਾਤ ਬਾਰਾਂ ਹਜ਼ਾਰ ਜੁੱਧ ਲਈ ਸ਼ਸਤ੍ਰ ਧਾਰੀ ਸਨ</verse>
				<verse number="6">ਉਪਰੰਤ ਮੂਸਾਂ ਨੇ ਉਨ੍ਹਾਂ ਨੂੰ ਗੋਤਾਂ ਪਰਤੀ ਹਜ਼ਾਰ ਕਰਕੇ ਨਾਲੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫੀਨਹਾਸ ਨੂੰ ਜੁੱਧ ਲਈ ਘੱਲਿਆ ਅਤੇ ਪਵਿੱਤ੍ਰ ਅਸਥਾਨ ਦੇ ਭਾਂਡੇ ਨਾਲ ਸਨ ਅਤੇ ਚੌਕਸ ਕਰਨ ਦੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ</verse>
				<verse number="7">ਸੋ ਓਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਨਰਾਂ ਨੂੰ ਵੱਢ ਸੁੱਟਿਆ</verse>
				<verse number="8">ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਓਹਨਾਂ ਵੱਢਿਆ ਹੋਇਆਂ ਦੇ ਨਾਲ ਹੀ ਵੱਢ ਸੁੱਟਿਆ ਅਰਥਾਤ ਅੱਵੀ ਅਤੇ ਰਕਮ ਅਤੇ ਸੂਰ ਅਤੇ ਹੂਰ ਅਤੇ ਰਬਾ,— ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਨਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਤੇਗ ਨਾਲ ਵੱਢ ਸੁੱਟਿਆ</verse>
				<verse number="9">ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਤੀਵੀਆਂ ਅਤੇ ਉਨ੍ਹਾਂ ਦੇ ਨਿਆਣਿਆਂ ਨੂੰ ਬੰਧੂਏ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ ਅਤੇ ਉਨ੍ਹਾਂ ਦੇ ਸਾਰੇ ਵੱਗ ਅਤੇ ਉਨ੍ਹਾਂ ਦਾ ਸਾਰਾ ਲਕਾ ਤੁਕਾ ਲੁੱਟ ਲਿਆ</verse>
				<verse number="10">ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਜਿਨ੍ਹਾਂ ਵਿੱਚ ਓਹ ਵੱਸਦੇ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਛਾਉਣੀਆਂ ਨੂੰ ਅੱਗ ਨਾਲ ਫੂਕ ਦਿੱਤਾ</verse>
				<verse number="11">ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਬੰਧੂਏ ਕੀ ਮਨੁੱਖ ਕੀ ਡੰਗਰ ਲੈ ਗਏ</verse>
				<verse number="12">ਅਤੇ ਓਹ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਇਸਰਾਏਲੀਆਂ ਦੀ ਮੰਡਲੀ ਕੋਲ ਬੰਧੂਆਂ ਨੂੰ ਅਤੇ ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ ਲੈ ਆਏ।।</verse>
				<verse number="13">ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪਰਧਾਨ ਡੇਰੇ ਤੋਂ ਬਾਹਰ ਅੱਗਲਵਾਂਢੀ ਗਏ</verse>
				<verse number="14">ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਸਰਦਾਰਾਂ ਨਾਲ ਅਤੇ ਸੈਂਕੜਿਆਂ ਦੇ ਸਰਦਾਰਾਂ ਨਾਲ ਜਿਹੜੇ ਜੁੱਧ ਕਰਨ ਗਏ ਕ੍ਰੋਧਵਾਨ ਹੋਇਆ</verse>
				<verse number="15">ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ ਕੀ ਤੁਸੀਂ ਸਾਰੀਆਂ ਨਾਰੀਆਂ ਨੂੰ ਜੀਉਂਦੀਆਂ ਰੱਖਿਆ ਹੈ?</verse>
				<verse number="16">ਵੇਖੋ, ਏਹ ਓਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਲਾਹ ਨਾਲ ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਾਂ ਬਵਾ ਯਹੋਵਾਹ ਦੀ ਮੰਡਲੀ ਵਿੱਚ ਪਈ</verse>
				<verse number="17">ਹੁਣ ਨਿਆਣਿਆਂ ਵਿੱਚੋਂ ਨਰ ਨਿਆਣੇ ਵੱਢ ਸੁੱਟੋ ਅਤੇ ਹਰ ਤੀਵੀਂ ਜਿਹ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਵੱਢ ਸੁੱਟੋ</verse>
				<verse number="18">ਪਰ ਸਾਰੀਆਂ ਕੁਆਰੀਆਂ ਨੂੰ ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਆਪਣੇ ਲਈ ਜੀਉਂਦੀਆਂ ਰੱਖੋ</verse>
				<verse number="19">ਪਰ ਤੁਸੀਂ ਡੇਰੇ ਤੋਂ ਬਾਹਰ ਸੱਤ ਦਿਨ ਟਿਕੋ, ਓਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਵੱਢਿਆ ਹੋਵੇ ਅਤੇ ਓਹ ਸਾਰੇ ਜਿਨ੍ਹਾਂ ਨੇ ਕਿਸੇ ਵੱਢੇ ਹੋਏ ਨੂੰ ਛੋਹਿਆ ਹੋਵੇ ਤੁਸੀਂ ਸਾਰੇ ਅਤੇ ਤੁਹਾਡੇ ਬੰਧੂਏ ਆਪਣੇ ਆਪ ਨੂੰ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤ੍ਰ ਕਰੋ</verse>
				<verse number="20">ਅਤੇ ਸਾਰੇ ਬਸਤ੍ਰ ਅਤੇ ਸਾਰੇ ਚੰਮ ਦਾ ਸਾਮਾਨ ਤੇ ਸਾਰਾ ਪਸ਼ਮੀਨੇ ਦਾ ਕੰਮ ਅਤੇ ਸਾਰੇ ਲੱਕੜੀ ਦੇ ਭਾਂਡੇ ਤੁਸੀਂ ਪਵਿੱਤ੍ਰ ਕਰੋ</verse>
				<verse number="21">ਤਾਂ ਅਲਆਜ਼ਾਰ ਜਾਜਕ ਨੇ ਉਨ੍ਹਾਂ ਜੋਧਿਆਂ ਨੂੰ ਜਿਹੜੇ ਜੁੱਧ ਵਿੱਚ ਗਏ ਸਨ ਆਖਿਆ, ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="22">ਨਿਰਾ ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ</verse>
				<verse number="23">ਅਰਥਾਤ ਹਰ ਇੱਕ ਸ਼ੈ ਜਿਹੜੀ ਅੱਗ ਵਿੱਚ ਪੈ ਸਕੇ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ ਤਾਂ ਉਹ ਸ਼ੁੱਧ ਹੋਵੇਗੀ। ਤਾਂ ਵੀ ਓਹ ਅਸ਼ੁੱਧਤਾਈ ਦੇ ਜਲ ਨਾਲ ਪਵਿੱਤ੍ਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸੱਕੇ ਤੁਸੀਂ ਪਾਣੀ ਦੇ ਵਿੱਚ ਦੀ ਲੰਘਾਓ</verse>
				<verse number="24">ਅਤੇ ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਏਸ ਦੇ ਮਗਰੋਂ ਤੁਸੀਂ ਡੇਰੇ ਵਿੱਚ ਆਓ।।</verse>
				<verse number="25">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="26">ਤੂੰ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਲੁੱਟ ਦੇ ਮਾਲ ਦਾ ਜਿਹੜਾ ਫੜਿਆ ਗਿਆ ਹੈ ਲੇਖਾ ਕਰੋ, ਕੀ ਆਦਮੀ ਦਾ ਕੀ ਡੰਗਰ ਦਾ</verse>
				<verse number="27">ਅਤੇ ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਜੋਧਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ</verse>
				<verse number="28">ਅਤੇ ਤੂੰ ਉਨ੍ਹਾਂ ਜੋਧਿਆਂ ਤੋਂ ਜਿਹੜੇ ਲੜਾਈ ਵਿੱਚ ਗਏ ਯਹੋਵਾਹ ਲਈ ਕਰ ਲਈਂ ਅਰਥਾਤ ਇੱਕ ਜਾਨ ਪੰਜ ਸੌ ਵਿੱਚ ਭਾਵੇਂ ਆਦਮੀਆਂ ਦੀ ਭਾਵੇਂ ਵੱਗ ਦੀ ਭਾਵੇਂ ਗਧਿਆਂ ਦੀ ਭਾਵੇਂ ਇੱਜੜਾਂ ਦੀ</verse>
				<verse number="29">ਉਨ੍ਹਾਂ ਦੇ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਈਂ</verse>
				<verse number="30">ਅਤੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਲੈ ਭਾਵੇਂ ਆਦਮੀਆਂ ਦਾ ਭਾਵੇਂ ਵੱਗ ਦਾ ਭਾਵੇਂ ਇੱਜੜ ਦਾ ਅਰਥਾਤ ਸਾਰੇ ਡੰਗਰਾਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਈਂ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਹਨ।।</verse>
				<verse number="31">ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਅਲਆਜ਼ਾਰ ਜਾਜਕ ਨੇ ਅਤੇ ਮੂਸਾ ਨੇ ਕੀਤਾ</verse>
				<verse number="32">ਅਤੇ ਮਾਲ ਡੰਗਰ ਤੋਂ ਬਿਨਾ ਜਿਹੜਾ ਜੋਧਿਆਂ ਨੇ ਲੁੱਟਿਆ ਛੇ ਲੱਖ ਪਝੱਤਰ ਹਜ਼ਾਰ ਭੇਡਾਂ,</verse>
				<verse number="33">ਬਹੱਤਰ ਹਜ਼ਾਰ ਬਲਦ,</verse>
				<verse number="34">ਇਕਾਹਟ ਹਜ਼ਾਰ ਗਧੇ,</verse>
				<verse number="35">ਅਤੇ ਇਨਸਾਨਾਂ ਵਿੱਚੋਂ ਓਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ ਸਾਰੀਆਂ ਜਣੀਆਂ ਬੱਤੀ ਹਜ਼ਾਰ ਸਨ</verse>
				<verse number="36">ਅਤੇ ਜੋਧਿਆਂ ਦਾ ਅੱਧ ਗਿਣਤੀ ਅਨੁਸਾਰ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ</verse>
				<verse number="37">ਅਤੇ ਯਹੋਵਾਹ ਦੀ ਕਰ ਏਹ ਸੀ,— ਇੱਜੜ ਤੋਂ ਛੇ ਸੌ ਪਝੱਤਰ</verse>
				<verse number="38">ਅਤੇ ਬਲਦ ਛੱਤੀ ਹਜ਼ਾਰ ਸਨ ਜਿਨ੍ਹਾਂ ਤੋਂ ਯਹੋਵਾਹ ਦੀ ਕਰ ਬਹੱਤਰ ਸੀ</verse>
				<verse number="39">ਗਧੇ ਤੀਹ ਹਜ਼ਾਰ ਪੰਜ ਸੌ ਸਨ ਜਿਨ੍ਹਾਂ ਤੋਂ ਯਹੋਵਾਹ ਦੀ ਕਰ ਇਕਾਹਟ ਸੀ</verse>
				<verse number="40">ਅਤੇ ਇਨਸਾਨ ਸੋਲਾਂ ਹਜ਼ਾਰ ਸਨ ਜਿਨ੍ਹਾਂ ਤੋਂ ਯਹੋਵਾਹ ਦੀ ਕਰ ਬੱਤੀ ਪ੍ਰਾਣੀ ਸਨ</verse>
				<verse number="41">ਤਾਂ ਮੂਸਾ ਨੇ ਉਸ ਕਰ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="42">ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਜੁੱਧ ਕਰਨ ਵਾਲਿਆਂ ਤੋਂ ਵੰਡਿਆ</verse>
				<verse number="43">ਅਤੇ ਮੰਡਲੀ ਦਾ ਹਿੱਸਾ ਏਹ ਸੀ,— ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ</verse>
				<verse number="44">ਬਲਦ ਛੱਤੀ ਹਜ਼ਾਰ</verse>
				<verse number="45">ਗਧੇ ਤੀਹ ਹਜ਼ਾਰ ਪੰਜ ਸੌ,</verse>
				<verse number="46">ਇਨਸਾਨ ਸੋਲਾਂ ਹਜ਼ਾਰ</verse>
				<verse number="47">ਮੂਸਾ ਨੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਭਾਵੇਂ ਆਦਮੀਆਂ ਵਿੱਚੋਂ ਭਾਵੇਂ ਡੰਗਰਾਂ ਵਿੱਚੋਂ ਲੈ ਕੇ ਓਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ</verse>
				<verse number="48">ਤਾਂ ਸੈਨਾਪਤੀ ਜਿਹੜੇ ਸੈਨਾ ਦੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਸਰਦਾਰ ਅਤੇ ਸੈਂਕੜਿਆਂ ਦੇ ਸਰਦਾਰ ਮੂਸਾ ਦੇ ਕੋਲ ਆਏ</verse>
				<verse number="49">ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਜੁੱਧ ਕਰਨ ਵਾਲਿਆਂ ਦਾ ਲੇਖਾ ਕੀਤਾ ਜਿਹੜੇ ਸਾਡੇ ਹੱਥਾਂ ਵਿੱਚ ਸਨ ਅਤੇ ਸਾਡੇ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ</verse>
				<verse number="50">ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲੀਆਂ, ਬਾਜੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪਰਾਸਚਿਤ ਕਰੀਏ</verse>
				<verse number="51">ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਏਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ</verse>
				<verse number="52">ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ ਜਿਹੜਾ ਉਨ੍ਹਾਂ ਯਹੋਵਾਹ ਲਈ ਚੜ੍ਹਾਇਆ ਸਵਾਕੁ ਪੰਜ ਮਣ ਪੱਕਾ ਸੀ ਜਿਹੜਾ ਹਜ਼ਾਰਾਂ ਦੇ ਸਰਦਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਤੋਂ ਆਇਆ</verse>
				<verse number="53">ਜੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ</verse>
				<verse number="54">ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।।</verse>
			</chapter>
			<chapter number="32">
				<verse number="1">ਰਊਬੇਨੀਆਂ ਅਤੇ ਗਾਦੀਆਂ ਕੋਲ ਬਹੁਤ ਵੱਡੇ ਵੱਡੇ ਵੱਗ ਸਨ ਅਤੇ ਜਾਂ ਉਨ੍ਹਾਂ ਨੇ ਯਾਜ਼ੇਰ ਦੇ ਦੇਸ ਨੂੰ ਗਿਲਆਦ ਦੇ ਦੇਸ ਨੂੰ ਡਿੱਠਾ ਤਾਂ ਵੇਖੋ, ਉਹ ਥਾਂ ਵੱਗਾਂ ਵਾਲਾ ਥਾਂ ਸੀ</verse>
				<verse number="2">ਉਪਰੰਤ ਗਾਦੀਆਂ ਅਤੇ ਰਾਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਕੋਲ ਜਾ ਕੇ ਆਖਿਆ</verse>
				<verse number="3">ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ,ਨਬੋ ਅਤੇ ਬਓਨ,</verse>
				<verse number="4">ਅਰਥਾਤ ਜਿਸ ਧਰਤੀ ਨੂੰ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਅੱਗੇ ਮਾਰਿਆ ਹੈ ਏਹ ਧਰਤੀ ਵੱਗਾਂ ਵਾਲੀ ਧਰਤੀ ਹੈ ਅਤੇ ਤੁਹਾਡੇ ਦਾਸਾਂ ਕੋਲ ਵੱਗ ਹਨ</verse>
				<verse number="5">ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਮਿਲਖ ਲਈ ਦਿੱਤੀਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ</verse>
				<verse number="6">ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਭਲਾ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਏਥੇ ਬੈਠੇ ਰਹੋ?</verse>
				<verse number="7">ਤੁਸੀਂ ਕਿਉਂ ਇਸਰਾਏਲੀਆਂ ਦਾ ਦਿਲ ਤੋਂੜਦੇ ਹੋ ਕਿ ਓਹ ਉਸ ਧਰਤੀ ਵਿੱਚ ਨਾ ਲੰਘਣ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ?</verse>
				<verse number="8">ਐਉਂ ਤੁਹਾਡੇ ਵੱਡਿਆਂ ਨੇ ਕੀਤਾ ਜਦ ਮੈਂ ਉਨ੍ਹਾਂ ਨੂੰ ਕਾਦੇਸ਼-ਬਰਨੇਆ ਤੋਂ ਧਰਤੀ ਵੇਖਣ ਨੂੰ ਘੱਲਿਆ</verse>
				<verse number="9">ਜਦ ਓਹ ਅਸ਼ਕੋਲ ਦੀ ਵਾਦੀ ਨੂੰ ਉਤਾਹਾਂ ਗਏ ਅਤੇ ਉਸ ਧਰਤੀ ਨੂੰ ਵੇਖਿਆ ਤਾਂ ਉਨ੍ਹਾਂ ਨੇ ਇਸਰਾਏਲੀਆਂ ਦਾ ਦਿਲ ਤੋਂੜਿਆ ਸੀ ਸੋ ਓਹ ਉਸ ਧਰਤੀ ਵਿੱਚ ਨਾ ਗਏ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ</verse>
				<verse number="10">ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸੌਂਹ ਖਾ ਕੇ ਆਖਿਆ</verse>
				<verse number="11">ਕਿ ਏਹ ਮਨੁੱਖ ਜਿਹੜੇ ਮਿਸਰੋਂ ਆਏ ਹਨ ਵੀਹ ਵਰਿਹਾਂ ਦੇ ਅਤੇ ਉਸ ਤੋਂ ਉੱਪਰ ਦੇ ਉਸ ਧਰਤੀ ਨੂੰ ਉੱਕਾ ਹੀ ਨਾ ਵੇਖਣਗੇ ਜਿਹ ਦੀ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਸੀ ਕਿਉਂ ਜੋ ਓਹ ਮੇਰੇ ਪਿੱਛੇ ਪਿੱਛੇ ਨਾ ਚੱਲੇ</verse>
				<verse number="12">ਯਫੁੰਨਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਤੋਂ ਛੁੱਟ, ਕਿਉਂ ਜੋ ਓਹ ਯਹੋਵਾਹ ਦੇ ਪਿੱਛੇ ਪਿੱਛੇ ਚੱਲੇ ਸਨ</verse>
				<verse number="13">ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਉਸ ਉਨ੍ਹਾਂ ਨੂੰ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਭੁਆਇਆ ਜਦ ਤੀਕ ਸਾਰੀ ਪੀੜ੍ਹੀ ਜਿਹ ਨੇ ਏਹ ਬੁਰਿਆਈ ਯਹੋਵਾਹ ਦੀਆਂ ਅੱਖਾਂ ਵਿੱਚ ਕੀਤੀ ਸੀ ਗਲ ਸੜ੍ਹ ਨਾ ਗਈ</verse>
				<verse number="14">ਹੁਣ ਵੇਖੋ, ਤੁਸੀਂ ਆਪਣੇ ਵੱਡਿਆਂ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਪਾਪੀ ਮਨੁੱਖਾਂ ਦੇ ਜਣੇ ਹੋਏ ਹੋ। ਤੁਸੀਂ ਯਹੋਵਾਹ ਦੇ ਡਾਢੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ</verse>
				<verse number="15">ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹਟ ਜਾਓ ਤਾਂ ਓਹ ਫੇਰ ਦੋਬਾਰਾ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਸੋ ਤੁਸੀਂ ਏਸ ਸਾਰੀ ਪਰਜਾ ਦਾ ਨਾਸ ਕਰ ਦਿਓਗੇ।।</verse>
				<verse number="16">ਤਾਂ ਉਨ੍ਹਾਂ ਨੇ ਨੇੜੇ ਆ ਕੇ ਉਹ ਨੂੰ ਆਖਿਆ, ਅਸੀਂ ਏਥੇ ਆਪਣੇ ਪਸੂਆਂ ਲਈ ਵਾੜੇ ਅਤੇ ਆਪਣੇ ਨਿੱਕੇ ਨਿਆਣਿਆਂ ਲਈ ਸ਼ਹਿਰ ਬਣਾਵਾਂਗੇ</verse>
				<verse number="17">ਪਰ ਅਸੀਂ ਸ਼ਸਤ੍ਰ ਕੱਸ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੀਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪੁਚਾ ਲਈਏ ਅਤੇ ਸਾਡੇ ਨਿੱਕੇ ਨਿਆਣੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਏਸ ਧਰਤੀ ਦੇ ਵਸਨੀਕਾਂ ਦੇ ਕਾਰਨ ਵੱਸਣਗੇ</verse>
				<verse number="18">ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਿੰਨਾ ਚਿਰ ਇਸਰਾਏਲੀਆਂ ਦਾ ਇੱਕ ਇੱਕ ਮਨੁੱਖ ਆਪਣੀ ਮਿਲਖ ਦਾ ਮਾਲਕ ਨਾ ਹੋ ਜਾਵੇ</verse>
				<verse number="19">ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਪਰੇ ਮਿਲਖ ਨਹੀਂ ਲਵਾਂਗੇ ਕਿਉਂ ਜੋ ਸਾਡੀ ਮਿਲਖ ਸਾਨੂੰ ਯਰਦਨ ਦੇ ਉਰੇ ਪੂਰਬ ਵੱਲ ਮਿਲੀ ਹੈ।।</verse>
				<verse number="20">ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਏਹ ਕੰਮ ਕਰੋ, ਜੇ ਤੁਸੀਂ ਸ਼ਸਤ੍ਰ ਕੱਸ ਕੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ</verse>
				<verse number="21">ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤ੍ਰ ਧਾਰੀ ਹੋ ਕੇ ਯਹੋਵਾਹ ਅੱਗੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੀਕ ਉਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ</verse>
				<verse number="22">ਅਤੇ ਧਰਤੀ ਯਹੋਵਾਹ ਅੱਗੇ ਸਰ ਨਾ ਹੋ ਜਾਵੇ ਤਾਂ ਏਸ ਦੇ ਮਗਰੋਂ ਤੁਸੀਂ ਮੁੜੋ ਤਾਂ ਹੀ ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਬੇਦੋਸ਼ੇ ਠਹਿਰੋਗੇ ਅਤੇ ਏਹ ਧਰਤੀ ਯਹੋਵਾਹ ਅੱਗੇ ਤੁਹਾਡੀ ਮਿਲਖ ਹੋਵੇਗੀ</verse>
				<verse number="23">ਪਰ ਜੇ ਤੁਸੀਂ ਏਹ ਨਾ ਕਰੋ ਤਾਂ ਵੇਖੋ, ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਜਾਣੋ ਭਈ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ</verse>
				<verse number="24">ਆਪਣੇ ਨਿੱਕੇ ਨਿਆਣਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਤਿਵੇਂ ਕਰੋ</verse>
				<verse number="25">ਗਾਦੀਆਂ ਅਤੇ ਰਾਊਬੇਨੀਆਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸ ਤਿਵੇੰ ਹੀ ਕਰਨਗੇ ਜਿਵੇਂ ਸਾਡੇ ਸੁਆਮੀ ਨੇ ਹੁਕਮ ਦਿੱਤਾ ਹੈ</verse>
				<verse number="26">ਸਾਡੇ ਨਿੱਕੇ ਨਿਆਣੇ, ਸਾਡੀਆਂ ਤੀਵੀਆਂ, ਸਾਡੇ ਵੱਗ ਅਤੇ ਸਾਡਾ ਸਾਰਾ ਮਾਲ ਡੰਗਰ ਉੱਥੇ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ</verse>
				<verse number="27">ਪਰ ਤੁਹਾਡੇ ਸਾਰੇ ਦਾਸ ਜੁੱਧ ਲਈ ਸ਼ਸਤ੍ਰ ਧਾਰੀ ਹੋਕੇ ਯਹੋਵਾਹ ਅੱਗੇ ਲੰਘਣਗੇ ਜਿਵੇਂ ਸਾਡੇ ਸੁਆਮੀ ਨੇ ਗੱਲ ਕੀਤੀ ਹੈ</verse>
				<verse number="28">ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ</verse>
				<verse number="29">ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਲੰਘਣ ਓਹ ਸਾਰੇ ਜਿਹੜੇ ਯਹੋਵਾਹ ਅੱਗੇ ਲੜਾਈ ਲਈ ਸ਼ਸਤ੍ਰ ਧਾਰੀ ਹੋਣ ਅਤੇ ਧਰਤੀ ਤੁਹਾਡੇ ਅੱਗੇ ਸਰ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਧਰਤੀ ਉਨ੍ਹਾਂ ਦੀ ਮਿਲਖ ਕਰ ਦੇਇਓ</verse>
				<verse number="30">ਪਰ ਜੇ ਓਹ ਤੁਹਾਡੇ ਨਾਲ ਸ਼ਸਤ੍ਰ ਧਾਰੀ ਹੋਕੇ ਪਾਰ ਨਾ ਲੰਘਣ ਤਾਂ ਓਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਮਿਲਖ ਲੈਣ</verse>
				<verse number="31">ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੁਹਾਡੇ ਦਾਸਾਂ ਨੂੰ ਬੋਲਿਆ ਹੈ ਤਿਵੇਂ ਅਸੀਂ ਕਰਾਂਗੇ</verse>
				<verse number="32">ਅਸੀਂ ਸ਼ਸਤ੍ਰ ਧਾਰੀ ਹੋਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਵੜਾਂਗੇ ਪਰ ਸਾਡੀ ਮਿਲਖ ਦਾ ਕਬਜ਼ਾ ਯਰਦਨ ਦੇ ਏਸ ਪਾਰ ਰਹੇਗਾ।।</verse>
				<verse number="33">ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਰਥਾਤ ਉਹ ਧਰਤੀ ਉਸ ਦੇ ਸ਼ਹਿਰਾਂ ਨਾਲ ਉਨ੍ਹਾਂ ਦੀਆਂ ਹੱਦਾਂ ਤੀਕ ਅਰਥਾਤ ਆਲੇ ਦੁਆਲੇ ਦੀ ਧਰਤੀ ਦੇ ਸ਼ਹਿਰ</verse>
				<verse number="34">ਅਤੇ ਗਾਦੀਆਂ ਨੇ ਏਹ ਗੜ੍ਹ ਵਾਲੇ ਸ਼ਹਿਰ ਆਪਣੇ ਇੱਜੜਾਂ ਦੇ ਵਾੜਿਆਂ ਸਣੇ ਬਣਾਏ ਅਰਥਾਤ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ</verse>
				<verse number="35">ਅਤੇ ਅਟਰੋਥ—ਸੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ</verse>
				<verse number="36">ਅਤੇ ਬੈਤ-ਨਿਮਰਾਹ ਅਤੇ ਬੈਤ-ਹਾਰਾਨ ਅਤੇ ਏਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ</verse>
				<verse number="37">ਪਰ ਰਊਬੇਨੀਆਂ ਨੇ ਏਹ ਬਣਾਏ,- ਹਸ਼ਬੋਨ ਅਤੇ ਅਲਆਲੇ ਅਤੇ ਕਿਰਯਾਥੈਮ</verse>
				<verse number="38">ਅਤੇ ਨਬੋ ਅਤੇ ਬਆਲ-ਮਓਨ ਜਿਨ੍ਹਾਂ ਦੇ ਨਾਉਂ ਬਦਲੇ ਗਏ ਅਤੇ ਸ਼ਿਬਮਾਹ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਉਂ ਰੱਖੇ</verse>
				<verse number="39">ਮਨੱਸ਼ਹ ਦੇ ਪੁੱਤ੍ਰ ਮਾਕੀਰ ਦੀ ਅੰਸ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ</verse>
				<verse number="40">ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ</verse>
				<verse number="41">ਅਤੇ ਮਨੱਸ਼ਹ ਦੀ ਅੰਸ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਉਂ ਹੱਵੋਥ- ਯਾਈਰ ਰੱਖੇ</verse>
				<verse number="42">ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਸ ਨੂੰ ਆਪਣਾ ਨਾਉਂ ਨੋਬਹ ਦਿੱਤਾ।।</verse>
			</chapter>
			<chapter number="33">
				<verse number="1">ਏਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਓਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਰ ਹਾਰੂਨ ਦੀ ਅਗਵਾਈ ਨਾਲ ਨਿੱਕਲੇ</verse>
				<verse number="2">ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਿਲਾਂ ਏਹ ਹਨ-</verse>
				<verse number="3">ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ</verse>
				<verse number="4">ਜਦੋਂ ਮਿਸਰੀ ਸਾਰੇ ਪਲੋਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਵਿੱਚ ਸਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਦਾ ਫੈਂਸਲਾ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ</verse>
				<verse number="5">ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਸੁੱਕੋਥ ਵਿੱਚ ਆਪਣੇ ਡੇਰੇ ਲਾਏ</verse>
				<verse number="6">ਤਾਂ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ</verse>
				<verse number="7">ਫੇਰ ਏਥਾਮ ਤੋਂ ਕੂਚ ਕਰ ਕੇ ਓਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ</verse>
				<verse number="8">ਤਾਂ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਓਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ</verse>
				<verse number="9">ਅਤੇ ਮਾਰਾਹ ਤੋਂ ਕੂਚ ਕਰ ਕੇ ਓਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਰ ਸੱਤਰ ਖਜੂਰ ਦੇ ਬਿਰਛ ਸਨ, ਸੋ ਉੱਥੇ ਉਨ੍ਹਾਂ ਨੇ ਡੇਰੇ ਲਾਏ</verse>
				<verse number="10">ਫੇਰ ਉਨ੍ਹਾਂ ਨੇ ਏਲੀਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ</verse>
				<verse number="11">ਅਤੇ ਲਾਲ ਸਮੁੰਦਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ</verse>
				<verse number="12">ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ</verse>
				<verse number="13">ਤਾਂ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ</verse>
				<verse number="14">ਤਾਂ ਆਲੂਸ਼ ਤੋਂ ਕੂਚ ਕਰ ਕੇ ਰਫੀਦਿਮ ਵਿੱਚ ਡੇਰੇ ਲਾਏ ਪਰ ਉੱਥੇ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ</verse>
				<verse number="15">ਫੇਰ ਰਫੀਦਿਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ</verse>
				<verse number="16">ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ- ਹੱਤਅਵਾਹ ਵਿੱਚ ਡੇਰੇ ਲਾਏ</verse>
				<verse number="17">ਤਾਂ ਕਿਬਰੋਥ- ਹੱਤਅਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ</verse>
				<verse number="18">ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ</verse>
				<verse number="19">ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ</verse>
				<verse number="20">ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ</verse>
				<verse number="21">ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ</verse>
				<verse number="22">ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ</verse>
				<verse number="23">ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਹਾੜ ਵਿੱਚ ਡੇਰੇ ਲਾਏ</verse>
				<verse number="24">ਤਾਂ ਸ਼ਾਫ਼ਰ ਪਹਾੜ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ</verse>
				<verse number="25">ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ</verse>
				<verse number="26">ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਾਹਥ ਵਿੱਚ ਡੇਰੇ ਲਾਏ</verse>
				<verse number="27">ਅਤੇ ਤਾਹਥ ਤੋਂ ਕੂਚ ਕਰ ਕੇ ਥਾਰਹ ਵਿੱਚ ਡੇਰੇ ਲਾਏ</verse>
				<verse number="28">ਅਤੇ ਥਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ</verse>
				<verse number="29">ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ</verse>
				<verse number="30">ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ</verse>
				<verse number="31">ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ</verse>
				<verse number="32">ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ</verse>
				<verse number="33">ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ</verse>
				<verse number="34">ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ</verse>
				<verse number="35">ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ</verse>
				<verse number="36">ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ</verse>
				<verse number="37">ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਹਾੜ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ</verse>
				<verse number="38">ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ</verse>
				<verse number="39">ਅਤੇ ਹਾਰੂਨ ਇੱਕ ਸੌ ਤੇਈ ਵਰਿਹਾਂ ਦਾ ਸੀ ਜਦ ਉਹ ਹੋਰ ਪਹਾੜ ਉੱਤੇ ਮਰ ਗਿਆ।।</verse>
				<verse number="40">ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖਬਰ ਸੁਣੀ</verse>
				<verse number="41">ਅਤੇ ਉਨ੍ਹਾਂ ਨੇ ਹੋਰ ਪਹਾੜ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ</verse>
				<verse number="42">ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫੂਨੋਨ ਵਿੱਚ ਡੇਰੇ ਲਾਏ</verse>
				<verse number="43">ਤਾਂ ਫੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ</verse>
				<verse number="44">ਅਤੇ ਓਬੋਥ ਤੋਂ ਕੂਚ ਕਰ ਕੇ ਇਯੇ-ਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ</verse>
				<verse number="45">ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ-ਗਾਦ ਵਿੱਚ ਡੇਰੇ ਲਾਏ</verse>
				<verse number="46">ਅਤੇ ਦੀਬੋਨ-ਗਾਦ ਤੋਂ ਕੂਚ ਕਰ ਕੇ ਅਲਮੋਨ- ਦਿਬਲਾਤੈਮਾਹ ਵਿੱਚ ਡੇਰੇ ਲਾਏ</verse>
				<verse number="47">ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ</verse>
				<verse number="48">ਅਬਾਰੀਮ ਦੇ ਪਹਾੜਾ ਤੋਂ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ</verse>
				<verse number="49">ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ-ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੀਕ ਮੋਆਬ ਦੇ ਮਦਾਨ ਵਿੱਚ ਡੇਰੇ ਲਾਏ।।</verse>
				<verse number="50">ਯਹੋਵਾਹ ਮੂਸਾ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਬੋਲ੍ਹਿਆ,</verse>
				<verse number="51">ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੀ ਧਰਤੀ ਵਿੱਚ ਲੰਘੋ</verse>
				<verse number="52">ਤਾਂ ਤੁਸੀਂ ਉਸ ਧਰਤੀ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਉੱਕਰੇ ਹੋਏ ਪੱਥਰਾਂ ਨੂੰ ਨਾਸ ਕਰੋ ਅਤੇ ਉਨ੍ਹਾਂ ਦੇ ਢਾਲੇ ਹੋਏ ਬੁੱਤਾਂ ਨੂੰ ਵੀ ਨਾਸ ਕਰੋ ਅਤੇ ਉਨ੍ਹਾਂ ਦੇ ਸਾਰੇ ਉੱਚੇ ਅਸਥਾਨਾਂ ਨੂੰ ਢਾਹ ਸੁੱਟੋ</verse>
				<verse number="53">ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ</verse>
				<verse number="54">ਤੁਸੀਂ ਗੁਣਾ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਮਿਲਖ ਕਰ ਲਓ। ਬਹੁਤਿਆਂ ਲਈ ਤੁਸੀਂ ਵੱਡੀ ਮਿਲਖ ਦਿਓ ਅਤੇ ਥੋੜਿਆਂ ਲਈ ਛੋਟੀ ਮਿਲਖ ਦਿਓ। ਜਿੱਥੇ ਕਿਸੇ ਦਾ ਗੁਣਾ ਪਵੇ ਉੱਥੇ ਉਸ ਦੀ ਮਿਲਖ ਹੋਵੇ। ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਮਿਲਖ ਲਿਓ</verse>
				<verse number="55">ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਐਉਂ ਹੋਵੇਗਾ ਕਿ ਓਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਤਿਣ ਅਰ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਓਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁਖ ਦੇਣਗੇ</verse>
				<verse number="56">ਤਾਂ ਐਉਂ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨਾ ਧਾਰਿਆ ਉਹੀ ਤੁਹਾਡੇ ਨਾਲ ਕਰਾਂਗਾ!।।</verse>
			</chapter>
			<chapter number="34">
				<verse number="1">ਤਾਂ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="2">ਇਸਾਰਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਵੜੋ(ਏਹ ਦੇਸ ਉਹ ਹੈ ਜਿਹੜਾ ਤੁਹਾਡੀ ਮਿਲਖ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੀਕ)</verse>
				<verse number="3">ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਲਾਂਭੇ ਲਾਂਭੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਸਲੂਣੇ ਸਮੁੰਦਰ ਦੇ ਸਿਰ ਤੋਂ ਪੂਰਬ ਵੱਲ ਹੋਵੇ</verse>
				<verse number="4">ਤਾਂ ਤੁਹਾਡੀ ਹੱਦ ਦੱਖਣ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫੇਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਉ ਦੱਖਣ ਤੋਂ ਕਾਦੇਸ਼ ਬਰਨੇਆ ਤੀਕ ਹੋਵੇ ਅਤੇ ਹਸਰ-ਅੱਦਾਰ ਤੀਕ ਜਾ ਕੇ ਅਸਮੋਨ ਤੀਕ ਪਹੁੰਚੇ</verse>
				<verse number="5">ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤਾਂਈ ਘੁੰਮੇ ਅਤੇ ਉਹ ਦਾ ਫੈਲਾਉ ਸਮੁੰਦਰ ਤੀਕ ਹੋਵੇ</verse>
				<verse number="6">ਅਤੇ ਤੁਹਾਡੇ ਲਹਿੰਦੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਏਹ ਤੁਹਾਡੇ ਲਹਿੰਦੇ ਪਾਸੇ ਦੀ ਹੱਦ ਹੋਵੇ</verse>
				<verse number="7">ਏਹ ਤੁਹਾਡੇ ਉਤਰ ਵੱਲ ਦੀ ਹੱਦ ਹੋਵੇ। ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮੇ ਪਰਬਤ ਤੱਕ ਨਿਸ਼ਾਨ ਲਾਓ</verse>
				<verse number="8">ਹੋਰ ਪਰਬਤਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਾਓ ਤਾਂ ਹੱਦ ਸਦਾਦ ਤਾਂਈ ਪਹੁੰਚੇ</verse>
				<verse number="9">ਫੇਰ ਹੱਦ ਜ਼ਿਫਰੋਨ ਤੀਕ ਜਾਵੇ ਅਤੇ ਓਹ ਦਾ ਫੈਲਾਉ ਹਸਰ-ਏਨਾਨ ਤੱਕ ਹੋਵੇ। ਏਹ ਤੁਹਾਡੀ ਉੱਤਰ ਦੀ ਹੱਦ ਹੋਵੇ</verse>
				<verse number="10">ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੀਕ ਨਿਸ਼ਾਨ ਲਾਓ</verse>
				<verse number="11">ਅਤੇ ਹੱਦ ਸ਼ਫਾਮ ਤੋਂ ਰਿਬਲਾਹ ਤੀਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਹੱਦ ਹੇਠਾਂ ਨੂੰ ਜਾਵੇ ਅਤੇ ਪੂਰਬ ਵੱਲ ਕਿਨੱਰਥ ਦੀ ਝੀਲ ਦੇ ਕੰਢੇ ਤੀਕ ਪਹੁੰਚੇ</verse>
				<verse number="12">ਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਉ ਸਲੂਣੇ ਸਮੁੰਦਰ ਤੀਕ ਹੋਵੇ। ਏਹ ਤੁਹਾਡੀ ਧਰਤੀ ਦੇ ਆਲੇ ਦੁਆਲੇ ਦੀਆਂ ਹੱਦਾਂ ਹੋਣ।।</verse>
				<verse number="13">ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਧਰਤੀ ਹੈ ਜਿਹ ਦੀ ਮਿਲਖ ਤੁਸੀਂ ਗੁਣੇ ਪਾ ਕੇ ਲਓਗੇ ਜਿਹ ਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ</verse>
				<verse number="14">ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਪਾ ਲਿਆ ਹੈ</verse>
				<verse number="15">ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਚੜ੍ਹਦੇ ਪਾਸੇ ਪਾ ਲਿਆ ਹੈ।।।</verse>
				<verse number="16">ਫੇਰ ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="17">ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹਨ ਜੋ ਤੁਹਾਡੇ ਲਈ ਧਰਤੀ ਦੀ ਮਿਲਖ ਵੰਡਣ। ਅਲਆਜ਼ਾਰ ਜਾਜਕ ਅਰ ਨੂਨ ਦਾ ਪੁੱਤ੍ਰ ਯਹੋਸ਼ੁਆ</verse>
				<verse number="18">ਨਾਲੇ ਤੁਸੀਂ ਹਰ ਗੋਤ ਤੋਂ ਇੱਕ ਇੱਕ ਪਰਧਾਨ ਧਰਤੀ ਦੀ ਮਿਲਖ ਵੰਡਣ ਲਈ ਲਿਓ</verse>
				<verse number="19">ਅਤੇ ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹੋਣ,- ਯਹੂਦਾਹ ਦੇ ਗੋਤ ਲਈ ਯਫੁੰਨਹ ਦਾ ਪੁੱਤ੍ਰ ਕਾਲੇਬ</verse>
				<verse number="20">ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤ੍ਰ ਸ਼ਮੂਏਲ</verse>
				<verse number="21">ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤ੍ਰ ਅਲੀਦਾਦ</verse>
				<verse number="22">ਦਾਨੀਆਂ ਦੇ ਗੋਤ ਲਈ ਇੱਕ ਪਰਧਾਨ ਯਾਗਲੀ ਦਾ ਪੁੱਤ੍ਰ ਬੁੱਕੀ</verse>
				<verse number="23">ਯੂਸੁਫ਼ ਦੇ ਪੁੱਤ੍ਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪਰਧਾਨ ਏਫ਼ੋਦ ਦਾ ਪੁੱਤ੍ਰ ਹੰਨੀਏਲ</verse>
				<verse number="24">ਅਤੇ ਅਫ਼ਰਈਮੀਆਂ ਦੇ ਗੋਤ ਲਈ ਇੱਕ ਪਰਧਾਨ ਸ਼ਿਫ਼ਟਾਨ ਦਾ ਪੁੱਤ੍ਰ ਕਮੂਏਲ</verse>
				<verse number="25">ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪਰਧਾਨ ਪਰਨਾਕ ਦਾ ਪੁੱਤ੍ਰ ਅਲੀਸਾਫਾਨ</verse>
				<verse number="26">ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪਰਧਾਨ ਅੱਜ਼ਾਨ ਦਾ ਪੁੱਤ੍ਰ ਪਲਟੀਏਲ</verse>
				<verse number="27">ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪਰਧਾਨ ਸ਼ਲੋਮੀ ਦਾ ਪੁੱਤ੍ਰ ਅਹੀਦੂਦ</verse>
				<verse number="28">ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪਰਧਾਨ ਅੰਮੀਹੂਦ ਦਾ ਪੁੱਤ੍ਰ ਪਦਹੇਲ</verse>
				<verse number="29">ਏਹ ਓਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਓਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਮਿਲਖ ਵੰਡ ਦੇਣ।।</verse>
			</chapter>
			<chapter number="35">
				<verse number="1">ਫੇਰ ਯਹੋਵਾਹ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਦੇ ਕੋਲ ਮੂਸਾ ਨੂੰ ਬੋਲਿਆ,</verse>
				<verse number="2">ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਮਿਲਖ ਵਿੱਚੋਂ ਰਹਿਣ ਲਈ ਨਗਰ ਦੇਣ, ਨਾਲੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਤ ਲੇਵੀਆਂ ਨੂੰ ਦੇਣ</verse>
				<verse number="3">ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਤ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਲਕੇ ਤੁਕੇ ਲਈ ਅਤੇ ਉਨ੍ਹਾਂ ਦੇ ਮਾਲ ਡੰਗਰ ਲਈ ਹੋਵੇ</verse>
				<verse number="4">ਅਤੇ ਨਗਰਾਂ ਦੀ ਸ਼ਾਮਲਾਤ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈਕੇ ਬਾਹਰ ਵੱਲ ਆਲੇ ਦੁਆਲੇ ਇੱਕ ਇੱਕ ਹਜ਼ਾਰ ਹੱਥ ਹੋਵੇ</verse>
				<verse number="5">ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ ਹੱਥ, ਲਹਿੰਦੇ ਪਾਸੇ ਵੱਲ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਅਤੇ ਨਗਰ ਵਿਚਕਾਰ ਹੋਵੇ। ਏਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਤਾਂ ਹੋਣ</verse>
				<verse number="6">ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਓਹ ਛੇ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਨੱਠ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨਾਂ ਤੁਸੀਂ ਬਤਾਲੀ ਨਗਰ ਹੋਰ ਦਿਓ</verse>
				<verse number="7">ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਹੋਣ। ਨਗਰ ਸ਼ਾਮਲਾਤ ਸਣੇ ਹੋਣ</verse>
				<verse number="8">ਅਤੇ ਓਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਮਿਲਖ ਤੋਂ ਦੇਣੇ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜਿਆਂ ਵਿੱਚੋਂ ਥੋੜੇ ਦਿਓ। ਹਰ ਇੱਕ ਆਪਣੀ ਮਿਲਖ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।।</verse>
				<verse number="9">ਯਹੋਵਾਹ ਮੂਸਾ ਨੂੰ ਬੋਲਿਆ,</verse>
				<verse number="10">ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ</verse>
				<verse number="11">ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਨੱਠ ਜਾਵੇ ਜਿਸ ਵਿੱਸਰ ਭੋਲੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ</verse>
				<verse number="12">ਅਤੇ ਏਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾ ਚਿਰ ਉਹ ਮੰਡਲੀ ਦੇ ਅੱਗੇ ਨਿਆਉਂ ਲਈ ਖੜਾ ਨਾ ਕੀਤਾ ਜਾਵੇ</verse>
				<verse number="13">ਅਤੇ ਜਿਹੜੇ ਨਗਰ ਤੁਸੀਂ ਦਿਓ ਓਹ ਤੁਹਾਡੇ ਲਈ ਛੇ ਪਨਾਹ ਦੇ ਨਗਰ ਹੋਣ</verse>
				<verse number="14">ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਓਹ ਪਨਾਹ ਦੇ ਨਗਰ ਹੋਣ</verse>
				<verse number="15">ਇਸਰਾਏਲੀਆਂ ਲਈ, ਪਰਦੇਸੀ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਏਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਪ੍ਰਾਣੀ ਨੂੰ ਵਿੱਸਰ ਭੋਲੇ ਮਾਰ ਛੱਡੇ ਉਹ ਉੱਥੇ ਨੱਠ ਜਾਵੇ</verse>
				<verse number="16">ਪਰ ਜੇ ਉਸ ਨੇ ਉਹ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਓਹ ਮਰ ਗਿਆ ਹੋਵੇ ਤਾਂ ਓਹ ਖੂਨੀ ਹੈ ਅਤੇ ਉਹ ਖੂਨੀ ਜਰੂਰ ਮਾਰਿਆ ਜਾਵੇ</verse>
				<verse number="17">ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸੱਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜਰੂਰ ਮਾਰਿਆ ਜਾਵੇ</verse>
				<verse number="18">ਅਥਵਾ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸੱਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜਰੂਰ ਮਾਰਿਆ ਜਾਵੇ</verse>
				<verse number="19">ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ</verse>
				<verse number="20">ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਅਥਵਾ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ</verse>
				<verse number="21">ਅਥਵਾ ਦੁਸ਼ਮਣੀ ਨਾਲ ਆਪਣੇ ਹੱਥੀਂ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਉਸ ਖੂਨੀ ਨੂੰ ਮਾਰ ਸੁੱਟੇ ਜਦ ਕਦੀ ਉਹ ਲੱਭੇ।।</verse>
				<verse number="22">ਪਰ ਜੇ ਉਸ ਨੇ ਉਹ ਨੂੰ ਅਚਾਣਕ ਦੁਸ਼ਮਣੀ ਤੋਂ ਬਿਨਾ ਧੱਕਾ ਮਾਰਿਆ ਹੋਵੇ ਅਥਵਾ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨਾ ਕੁਝ ਸੁੱਟਿਆ ਹੋਵੇ</verse>
				<verse number="23">ਅਥਵਾ ਕਿਸੇ ਪੱਥਰ ਨਾਲ ਜਿਹ ਦੇ ਨਾਲ ਕੋਈ ਮਰ ਸੱਕੇ ਵੇਖੋ ਬਿਨਾ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਹਰਜਾ ਚਾਹੁੰਦਾ ਸੀ</verse>
				<verse number="24">ਤਾਂ ਮੰਡਲੀ ਮਾਰਨ ਵਾਲੇ ਅਤੇ ਖੂਨ ਦਾ ਬਦਲਾ ਲੈਣ ਵਾਲੇ ਵਿੱਚ ਇਨ੍ਹਾਂ ਨਿਆਵਾਂ ਅਨੁਸਾਰ ਫੈਂਸਲਾ ਕਰੇ</verse>
				<verse number="25">ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਨੱਠ ਗਿਆ ਸੀ ਅਤੇ ਉਸ ਵਿੱਚ ਸਰਦਾਰ ਜਾਜਕ ਦੀ ਮੌਤ ਤੀਕ ਜਿਹੜਾ ਪਵਿੱਤ੍ਰ ਤੇਲ ਨਾਲ ਮਸਹ ਹੋਇਆ ਹੈ ਵੱਸੇ</verse>
				<verse number="26">ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ</verse>
				<verse number="27">ਅਤੇ ਖੂਨ ਦਾ ਬਦਲਾ ਲੈਂਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਖੂਨੀ ਨੂੰ ਵੱਢ ਸੁੱਟੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ</verse>
				<verse number="28">ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਸਰਦਾਰ ਜਾਜਕ ਦੀ ਮੌਤ ਤੀਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਸਰਦਾਰ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਮਿਲਖ ਦੀ ਧਰਤੀ ਵਿੱਚ ਮੁੜ ਜਾਵੇ</verse>
				<verse number="29">ਅਤੇ ਏਹ ਤੁਹਾਡੇ ਲਈ ਨਿਆਉਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡਿਆਂ ਸਾਰਿਆਂ ਰਹਿਣ ਦਿਆਂ ਥਾਵਾਂ ਵਿੱਚ ਹੋਵੇ</verse>
				<verse number="30">ਜੇ ਕੋਈ ਕਿਸੇ ਪ੍ਰਾਣੀ ਨੂੰ ਮਾਰੇ ਉਹ ਖੂਨੀ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਜਣਾ ਨਾ ਮਾਰਿਆ ਜਾਵੇ</verse>
				<verse number="31">ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਿਓ ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਹੀ ਮਾਰਿਆ ਜਾਵੇ</verse>
				<verse number="32">ਤੁਸੀਂ ਕੋਈ ਜੁਰਮਾਨਾ ਉਸ ਲਈ ਨਾ ਲਿਓ ਜਿਹੜਾ ਆਪਣੇ ਪਨਾਹ ਨਗਰ ਨੂੰ ਨੱਠ ਗਿਆ ਹੋਵੇ ਅਤੇ ਉਹ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ</verse>
				<verse number="33">ਤੁਸੀਂ ਉਸ ਧਰਤੀ ਨੂੰ ਭਰਿਸ਼ਟ ਨਾ ਕਰੋ ਜਿਹ ਦੇ ਵਿੱਚ ਤੁਸੀਂ ਹੋ, ਕਿਉਂ ਜੋ ਖੂਨ ਧਰਤੀ ਨੂੰ ਭਰਿਸ਼ਟ ਕਰਦਾ ਹੈ ਅਤੇ ਉਸ ਧਰਤੀ ਲਈ ਕੋਈ ਪਰਾਸਚਿਤ ਨਾ ਹੋਵੇ ਉਸ ਲਹੂ ਦੇ ਬਦਲੇ ਜਿਹੜਾ ਉਸ ਵਿੱਚ ਵਹਾਇਆ ਗਿਆ, ਬਿਨਾਂ ਉਸ ਖੂਨੀ ਦੇ ਲਹੂ ਦੇ</verse>
				<verse number="34">ਤੁਸੀਂ ਉਸ ਧਰਤੀ ਨੂੰ ਜਿੱਥੇ ਤੁਸੀਂ ਵੱਸਦੇ ਹੋ ਅਸ਼ੁੱਧ ਨਾ ਕਰੋ ਅਤੇ ਜਿਹ ਦੇ ਵਿੱਚ ਮੈਂ ਵੱਸਦਾ ਹਾਂ ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਦੇ ਵਿਚਕਾਰ ਵੱਸਦਾ ਹਾਂ।।</verse>
			</chapter>
			<chapter number="36">
				<verse number="1">ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਜਿਹੜੇ ਯੂਸੁਫ਼ ਦੇ ਪੁੱਤ੍ਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤ੍ਰ ਗਿਲਆਦ ਦੇ ਪੁੱਤ੍ਰਾਂ ਦੇ ਟੱਬਰ ਤੋਂ ਸਨ ਨੇੜੇ ਆਣ ਕੇ ਮੂਸਾ ਦੇ ਅੱਗੇ ਅਰ ਉਨ੍ਹਾਂ ਪਰਧਾਨਾਂ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਗੱਲ ਕੀਤੀ</verse>
				<verse number="2">ਅਤੇ ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਮਿਲਖ ਦੀ ਧਰਤੀ ਗੁਣਾਂ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਮਿਲਖ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ</verse>
				<verse number="3">ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੀ ਮਿਲਖ ਤੋਂ ਨਿੱਕਲ ਜਾਵੇਗੀ ਅਤੇ ਉਹ ਉਸ ਗੋਤ ਨੂੰ ਦਿੱਤੀ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ ਅਤੇ ਸਾਡੀ ਮਿਲਖ ਦੇ ਗੁਣੇ ਤੋਂ ਨਿੱਕਲ ਜਾਵੇਗੀ</verse>
				<verse number="4">ਜਦ ਇਸਰਾਏਲੀਆਂ ਦਾ ਅਨੰਦ ਹੋਣ ਦਾ ਵਰ੍ਹਾ ਆਵੇਗਾ ਤਾਂ ਉਨ੍ਹਾਂ ਦੀ ਮਿਲਖ ਉਸ ਗੋਤ ਦੀ ਮਿਲਖ ਨਾਲ ਰਲ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ। ਐਉਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਤੋਂ ਨਿੱਕਲ ਜਾਵੇਗੀ।।</verse>
				<verse number="5">ਤਾਂ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕੇ ਯੂਸੁਫ਼ ਦੇ ਪੁੱਤ੍ਰਾਂ ਦਾ ਗੋਤ ਠੀਕ ਬੋਲਦਾ ਹੈ</verse>
				<verse number="6">ਏਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ ਕਿ ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਓਹ ਉਹ ਦੇ ਨਾਲ ਵਿਆਹ ਕਰ ਲੈਣ ਪਰ ਕੇਵਲ ਆਪਣੇ ਪਿਉ ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰ ਲੈਣ</verse>
				<verse number="7">ਇਉਂ ਇਸਰਾਏਲੀਆਂ ਦੀ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਇਸਰਾਏਲੀ ਆਪਣੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਵਿੱਚ ਬਣਿਆ ਰਹੇ</verse>
				<verse number="8">ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਮਿਲਖ ਲਵੇ ਆਪਣੇ ਪਿਉ ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ ਦਾਦਿਆਂ ਦੀ ਮਿਲਖ ਲਵੇ</verse>
				<verse number="9">ਇਉਂ ਕੋਈ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ ਆਪਣੀਆਂ ਮਿਲਖਾਂ ਵਿੱਚ ਬਣੇ ਰਹਿਣ</verse>
				<verse number="10">ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ</verse>
				<verse number="11">ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤ੍ਰਾਂ ਨਾਲ ਵਿਆਹੀਆਂ ਗਈਆਂ</verse>
				<verse number="12">ਓਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁੱਤ੍ਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਉਂ ਉਨ੍ਹਾਂ ਦੀ ਮਿਲਖ ਉਨ੍ਹਾਂ ਦੇ ਪਿਉ ਦਾਦਿਆਂ ਦੇ ਗੋਤ ਵਿੱਚ ਬਣੀ ਰਹੀ।।</verse>
				<verse number="13">ਏਹ ਓਹ ਹੁਕਮ ਅਤੇ ਫੈਂਸਲੇ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।।</verse>
			</chapter>
		</book>
		<book number="5">
			<chapter number="1">
				<verse number="1">ਏਹ ਓਹ ਗੱਲਾਂ ਹਨ ਜਿਹੜੀਆਂ ਮੂਸਾ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰਲੀ ਉਜਾੜ ਵਿੱਚ ਸੂਫ਼ ਦੇ ਅੱਗੇ ਅਰਾਬਾਹ ਵਿੱਚ ਫਾਰਾਨ, ਤੋਂਫ਼ਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਾਲੇ ਬੋਲਿਆ</verse>
				<verse number="2">ਏਹ ਹੋਰੇਬ ਤੋਂ ਸੇਈਰ ਪਰਬਤ ਦੇ ਰਾਹ ਥਾਣੀ ਕਾਦੇਸ਼- ਬਰਨੇਆ ਤੀਕ ਗਿਆਰਾਂ ਦਿਨਾਂ ਦਾ ਸਫ਼ਰ ਹੈ</verse>
				<verse number="3">ਐਉਂ ਹੋਇਆ ਕਿ ਚਾਲੀਵੇਂ ਵਰਹੇ ਦੇ ਗਿਆਰਵੇਂ ਮਹੀਨੇ ਅਤੇ ਉਸ ਮਹੀਨੇ ਦੀ ਪਹਿਲੀ ਤਾਰੀਕ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਓਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਉਨ੍ਹਾਂ ਲਈ ਹੁਕਮ ਦਿੱਤਾ ਸੀ</verse>
				<verse number="4">ਇਹ ਦੇ ਮਗਰੋਂ ਕਿ ਉਸ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਬਾਸ਼ਾਨ ਦੇ ਰਾਜੇ ਓਗ ਨੂੰ ਜਿਹੜਾ ਅਸ਼ਤਾਰੋਥ ਵਿੱਚ ਵੱਸਦਾ ਸੀ ਅਦਰਈ ਵਿੱਚ ਮਾਰ ਸੁੱਟਿਆ</verse>
				<verse number="5">ਤਾਂ ਯਰਦਨ ਦੇ ਪਾਰ ਮੋਆਬ ਦੇ ਦੇਸ ਵਿੱਚ ਮੂਸਾ ਏਸ ਬਿਵਸਥਾ ਦਾ ਨਿਰਨਾ ਕਰਨ ਲੱਗਾ</verse>
				<verse number="6">ਕਿ ਯਹੋਵਾਹ ਸਾਡਾ ਪਰਮੇਸ਼ੁਰ ਹੋਰੇਬ ਵਿੱਚ ਸਾਡੇ ਨਾਲ ਏਹ ਬੋਲਿਆ ਕਿ ਤੁਸੀਂ ਏਸ ਪਹਾੜ ਵਿੱਚ ਢੇਰ ਚਿਰ ਤੀਕ ਰਹੇ ਹੋ</verse>
				<verse number="7">ਹੁਣ ਤੁਸੀਂ ਮੁੜੋ ਅਤੇ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ ਵਿੱਚ ਅਤੇ ਅਰਾਬਾਹ ਦੇ ਨੇੜੇ ਤੇੜੇ ਦੇ ਥਾਵਾਂ ਵਿੱਚ ਪਹਾੜੀ ਦੇਸ ਵਿੱਚ ਅਤੇ ਮਦਾਨ ਵਿੱਚ ਦੱਖਣ ਵੱਲ ਅਤੇ ਸਮੁੰਦਰ ਦੇ ਕੰਢੇ ਉੱਤੇ ਕਨਾਨੀਆਂ ਦੇ ਦੇਸ ਵਿੱਚ ਲਬਾਨੋਨ ਅਤੇ ਵੱਡੇ ਦਰਿਆ ਤੀਕ ਅਰਥਾਤ ਦਰਿਆ ਫ਼ਰਾਤ ਤੀਕ ਜਾਓ</verse>
				<verse number="8">ਵੇਖੋ, ਏਸ ਧਰਤੀ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ। ਏਸ ਵਿੱਚ ਜਾਓ ਅਤੇ ਏਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ ਕਿ ਮੈਂ ਤੁਹਾਨੂੰ ਅਤੇ ਉਸ ਦੇ ਮਗਰੋਂ ਤੁਹਾਡੀ ਅੰਸ ਨੂੰ ਦਿਆਂਗਾ</verse>
				<verse number="9">ਤਾਂ ਉਸ ਵੇਲੇ ਮੈਂ ਤੁਹਾਨੂੰ ਏਹ ਆਖਿਆ ਸੀ ਕਿ ਮੈਂ ਇੱਕਲਾ ਤੁਹਾਡਾ ਭਾਰ ਨਹੀਂ ਚੁੱਕ ਸੱਕਦਾ</verse>
				<verse number="10">ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਵਧਾਇਆ ਹੈ ਅਤੇ ਵੇਖੋ, ਅੱਜ ਦੇ ਦਿਨ ਤੁਸੀਂ ਅਕਾਸ਼ ਦੇ ਤਾਰਿਆਂ ਜਿਨ੍ਹੇ ਹੋ</verse>
				<verse number="11">ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ ਜਿਵੇਂ ਉਸ ਤੁਹਾਨੂੰ ਬਚਨ ਦਿੱਤਾ ਹੈ</verse>
				<verse number="12">ਮੈਂ ਕਿਵੇਂ ਇੱਕਲਾ ਤੁਹਾਡਾ ਥਕੇਵਾਂ, ਤੁਹਾਡਾ ਭਾਰ ਅਤੇ ਤੁਹਾਡਾ ਰਿੱਝਣ ਭੁੱਜਣ ਝੱਲੀ ਜਾਵਾਂ?</verse>
				<verse number="13">ਤੁਸੀਂ ਬੁੱਧਵਾਨ ਸਿਆਣੇ ਅਤੇ ਮੰਨੇ ਦੰਨੇ ਮਨੁੱਖ ਆਪਣੇ ਗੋਤਾਂ ਅਨੁਸਾਰ ਲਓ ਕਿ ਮੈਂ ਉਨ੍ਹਾਂ ਨੂੰ ਤੁਹਾਡੇ ਉੱਤੇ ਸਰਦਾਰ ਠਹਿਰਾਵਾਂ</verse>
				<verse number="14">ਤਾਂ ਤੁਸਾਂ ਮੈਨੂੰ ਉੱਤਰ ਦੇ ਕੇ ਆਖਿਆ ਸੀ ਕਿ ਏਹ ਗੱਲ ਚੰਗੀ ਹੈ ਜਿਹੜੀ ਤੂੰ ਸਾਡੇ ਕਰਨ ਲਈ ਬੋਲਿਆਂ ਹੈਂ</verse>
				<verse number="15">ਸੋ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਮੰਨੇ ਦੰਨੇ ਮਨੁੱਖ ਸਨ ਅਤੇ ਤੁਹਾਡੇ ਉੱਤੇ ਸਰਦਾਰ ਠਹਿਰਾਏ ਅਰਥਾਤ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਅਤੇ ਦਸਾਂ ਦੇ ਸਰਦਾਰ, ਨਾਲੇ ਤੁਹਾਡੇ ਗੋਤਾਂ ਦੇ ਹੁੱਦੇਦਾਰ</verse>
				<verse number="16">ਅਤੇ ਉਸੇ ਵੇਲੇ ਮੈਂ ਤੁਹਾਡੇ ਨਿਆਉਂਕਾਰਾਂ ਨੂੰ ਹੁਕਮ ਦੇ ਕੇ ਆਖਿਆ ਸੀ ਕਿ ਆਪਣੇ ਭਰਾਵਾਂ ਦੇ ਵਿਚਲੇ ਝਗੜੇ ਸੁਣੋ ਅਰ ਮਨੁੱਖ ਅਤੇ ਉਸ ਦੇ ਭਰਾ ਦਾ ਨਿਆਉਂ ਕਰੋ</verse>
				<verse number="17">ਨਿਆਉਂ ਕਰਨ ਦੇ ਵੇਲੇ ਕਿਸੇ ਦੀ ਪੱਖ ਪਾਤ ਨਾ ਕਰਿਓ। ਤੁਸੀਂ ਵੱਡੇ ਛੋਟੇ ਦੀ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ ਕਿਉਂ ਜੋ ਨਿਆਉਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਾਹਲੀ ਔਖੀ ਹੋਵੇ ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਹ ਨੂੰ ਸੁਣਾਂਗਾ</verse>
				<verse number="18">ਤਾਂ ਮੈਂ ਉਸ ਵੇਲੇ ਤੁਹਾਨੂੰ ਸਾਰੀਆਂ ਗੱਲਾਂ ਦਾ ਹੁਕਮ ਜਿਹੜੀਆਂ ਤੁਹਾਡੇ ਕਰਨ ਦੀਆਂ ਸਨ ਦਿੱਤਾ ਸੀ।।</verse>
				<verse number="19">ਫੇਰ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚ ਦੀ ਜਿਹੜੀ ਤੁਸਾਂ ਅਮੋਰੀਆਂ ਦੇ ਪਹਾੜੀ ਦੇਸ ਦੇ ਕੋਲ ਵੇਖੀ ਸੀ ਅਸੀਂ ਗਏ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ</verse>
				<verse number="20">ਫੇਰ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ ਕੋਲ ਪੁੱਜੇ ਹੋ ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ</verse>
				<verse number="21">ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਏਹ ਧਰਤੀ ਰੱਖੀ ਹੈ! ਚੜ੍ਹ ਜਾਓ ਅਤੇ ਕਬਜਾ ਕਰੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਬੋਲਿਆ ਹੈ! ਨਾ ਡਰੋ ਅਤੇ ਨਾ ਘਾਬਰੋ!</verse>
				<verse number="22">ਉਪਰੰਤ ਤੁਸਾਂ ਸਾਰਿਆਂ ਨੇ ਮੇਰੇ ਕੋਲ ਆਣ ਕੇ ਮੈਨੂੰ ਆਖਿਆ ਸੀ ਕਿ ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਘੱਲੀਏ ਕਿ ਓਹ ਸਾਡੇ ਲਈ ਧਰਤੀ ਦੀ ਭਾਲ ਕਰਨ ਅਤੇ ਸਾਨੂੰ ਉਸ ਰਾਹ ਦਾ ਜਿਹ ਦੇ ਵਿੱਚ ਅਸਾਂ ਉਤਾਹਾਂ ਜਾਣਾ ਹੈ ਅਤੇ ਉਨ੍ਹਾਂ ਸ਼ਹਿਰਾਂ ਦਾ ਜਿਨ੍ਹਾਂ ਵਿੱਚ ਅਸਾਂ ਪੁੱਜਣਾ ਹੈ ਪਤਾ ਦੇਣ</verse>
				<verse number="23">ਏਹ ਗੱਲ ਮੈਨੂੰ ਚੰਗੀ ਲੱਗੀ ਤਾਂ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਹਰ ਗੋਤ ਤੋਂ ਇੱਕ ਇੱਕ ਕਰਕੇ ਲਏ</verse>
				<verse number="24">ਓਹ ਮੁੜ ਕੇ ਪਹਾੜੀ ਦੇਸ ਉੱਤੇ ਚੜ੍ਹ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪੁੱਜ ਕੇ ਉਹ ਦਾ ਖੋਜ ਕੱਢਿਆ</verse>
				<verse number="25">ਓਹ ਆਪਣੇ ਹੱਥਾਂ ਵਿੱਚ ਉਸ ਦੇਸ ਦਾ ਫਲ ਲੈ ਕੇ ਸਾਡੇ ਕੋਲ ਲਿਆਏ ਅਤੇ ਸਾਨੂੰ ਖਬਰ ਦਿੱਤੀ ਅਤੇ ਆਖਿਆ ਕਿ ਉਹ ਧਰਤੀ ਚੰਗੀ ਹੈ ਕਿ ਜਿਹੜੀ ਯਹੋਵਾਹ ਸਾਨੂੰ ਦਿੰਦਾ ਹੈ।।</verse>
				<verse number="26">ਪਰ ਤੁਸੀਂ ਉਤਾਹਾਂ ਜਾਣਾ ਨਹੀਂ ਚਾਹੁੰਦੇ ਸਾਓ ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਤੋਂ ਆਕੀ ਹੋ ਗਏ</verse>
				<verse number="27">ਨਾਲੇ ਤੁਸੀਂ ਆਪਣੇ ਤੰਬੂਆਂ ਵਿੱਚ ਬੁੜ ਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਕਰਦਾ ਹੈ ਏਸ ਲਈ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਹੈ ਭਈ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ ਜੋ ਸਾਡਾ ਨਾਸ ਕਰ ਸੁੱਟਣ</verse>
				<verse number="28">ਅਸੀਂ ਕਿੱਧਰ ਜਾਂਦੇ ਹਾਂ? ਸਾਡੇ ਭਰਾਵਾਂ ਨੇ ਸਾਡੇ ਹਿਰਦੇ ਏਹ ਆਖ ਕੇ ਢਾਲ ਦਿੱਤੇ ਹਨ ਕਿ ਓਹ ਲੋਕ ਸਾਥੋਂ ਵੱਡੇ ਵੱਡੇ ਅਤੇ ਉੱਚੇ ਹਨ! ਸ਼ਹਿਰ ਵੱਡੇ ਅਤੇ ਅਕਾਸ਼ ਤੀਕ ਉੱਚਿਆਂ ਗੜ੍ਹਾਂ ਵਾਲੇ ਹਨ, ਨਾਲੇ ਅਸਾਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ!</verse>
				<verse number="29">ਤਾਂ ਮੈਂ ਤੁਹਾਨੂੰ ਆਖਿਆ ਸੀ ਕਿ ਨਾ ਉਨ੍ਹਾਂ ਤੋਂ ਧੜਕਿਓ ਅਤੇ ਨਾ ਉਨ੍ਹਾਂ ਤੋਂ ਭੈ ਖਾਇਓ</verse>
				<verse number="30">ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਅੱਗੇ ਮਿਸਰ ਵਿੱਚ ਕੀਤਾ</verse>
				<verse number="31">ਨਾਲੇ ਉਜਾੜ ਵਿੱਚ, ਜਿੱਥੇ ਤੁਸਾਂ ਵੇਖਿਆ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁੱਕਿਆ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਚੁੱਕਦਾ ਹੈ ਤੁਹਾਡੇ ਸਾਰੇ ਰਾਹ ਵਿੱਚ ਜਿੱਥੇ ਤੁਸੀਂ ਜਾਂਦੇ ਸਾਓ ਜਦ ਤੀਕ ਤੁਸੀਂ ਏਸ ਅਸਥਾਨ ਤੀਕ ਨਾ ਪੁੱਜੇ</verse>
				<verse number="32">ਪਰ ਏਸ ਗੱਲ ਵਿੱਚ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਤੀਤ ਨਾ ਕੀਤੀ</verse>
				<verse number="33">ਉਹ ਤੁਹਾਡੇ ਅੱਗੇ ਅੱਗੇ ਰਾਹ ਵਿੱਚ ਜਾਂਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਥਾਂ ਲੱਭੇ, ਰਾਤ ਨੂੰ ਅੱਗ ਨਾਲ ਅਤੇ ਦਿਨ ਨੂੰ ਬੱਦਲ ਨਾਲ ਉਹ ਤੁਹਾਨੂੰ ਰਾਹ ਵਿਖਾਉਂਦਾ ਸੀ ਜਿਹ ਦੇ ਵਿੱਚ ਤੁਸਾਂ ਜਾਣਾ ਹੁੰਦਾ ਸੀ</verse>
				<verse number="34">ਯਹੋਵਾਹ ਤੁਹਾਡੀਆਂ ਗੱਲਾਂ ਦਾ ਰੌਲਾ ਸੁਣ ਕੇ ਕ੍ਰੋਧਵਾਨ ਹੋਇਆ ਅਤੇ ਏਹ ਆਖ ਕੇ ਸੌਂਹ ਖਾਧੀ</verse>
				<verse number="35">ਕਿ ਇਨ੍ਹਾਂ ਮਨੁੱਖਾਂ ਵਿੱਚੋਂ ਇੱਕ ਵੀ ਜਿਹੜਾ ਏਸ ਬੁਰੀ ਪੀੜ੍ਹੀ ਦਾ ਹੈ ਉਸ ਚੰਗੀ ਧਰਤੀ ਨੂੰ ਨਾ ਵੇਖੇਗਾ ਜਿਹ ਦੇ ਦੇਣ ਦੀ ਸੌਂਹ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ,</verse>
				<verse number="36">ਯਫੁੰਨਹ ਦੇ ਪੁੱਤ੍ਰ ਕਾਲੇਬ ਤੋਂ ਛੁੱਟ। ਉਹ ਉਸ ਨੂੰ ਵੇਖੇਗਾ ਅਤੇ ਮੈਂ ਉਹ ਧਰਤੀ ਜਿੱਥੇ ਉਹ ਨੇ ਪੈਰ ਧਰੇ ਹਨ ਉਹ ਨੂੰ ਅਤੇ ਉਹ ਦੇ ਪੁੱਤ੍ਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ</verse>
				<verse number="37">ਯਹੋਵਾਹ ਮੇਰੇ ਨਾਲ ਵੀ ਤੁਹਾਡੇ ਕਾਰਨ ਏਹ ਆਖ ਕੇ ਗੁੱਸੇ ਹੋਇਆ ਕਿ ਤੂੰ ਵੀ ਉੱਥੇ ਨਹੀਂ ਵੜੇਂਗਾ</verse>
				<verse number="38">ਨੂਨ ਦਾ ਪੁੱਤ੍ਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜਾ ਹੈ ਉਹ ਉੱਥੇ ਵੜੇਗਾ। ਉਹ ਨੂੰ ਤਕੜਾ ਕਰ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਮਿਲਖ ਦੁਆਵੇਗਾ</verse>
				<verse number="39">ਤੁਹਾਡੇ ਨਿਆਣੇ ਜਿੰਨ੍ਹਾਂ ਨੂੰ ਤੁਸਾਂ ਆਖਿਆ ਸੀ ਕਿ ਓਹ ਲੁੱਟ ਲਈ ਹੋਣਗੇ ਅਤੇ ਤੁਹਾਡੇ ਪੁੱਤ੍ਰ ਜਿੰਨ੍ਹਾਂ ਨੂੰ ਅਜੇ ਭਲੇ ਬੁਰੇ ਦੀ ਸਿਆਣ ਨਹੀਂ ਓਹ ਉਸ ਵਿੱਚ ਵੜਨਗੇ ਅਤੇ ਮੈਂ ਉਹ ਓਹਨਾਂ ਨੂੰ ਦਿਆਂਗਾ ਅਤੇ ਓਹ ਉਸ ਉੱਤੇ ਕਬਜ਼ਾ ਕਰਨਗੇ</verse>
				<verse number="40">ਪਰ ਤੁਸੀਂ ਮੁੜੋ ਅਤੇ ਉਜਾੜ ਵਿੱਚ ਲਾਲ ਸਮੁੰਦਰ ਦੇ ਰਾਹ ਥਾਣੀ ਕੂਚ ਕਰੋ।।</verse>
				<verse number="41">ਫੇਰ ਤੁਸਾਂ ਉੱਤਰ ਦੇ ਕੇ ਮੈਨੂੰ ਆਖਿਆ ਕਿ ਅਸਾਂ ਯਹੋਵਾਹ ਅੱਗੇ ਪਾਪ ਕੀਤਾ। ਅਸੀਂ ਉਤਾਹਾਂ ਜਾ ਕੇ ਲੜਾਂਗੇ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਤੁਹਾਡੇ ਵਿੱਚੋਂ ਹਰ ਇੱਕ ਨੇ ਆਪਣੇ ਲੜਾਈ ਦੇ ਸ਼ਸਤ੍ਰ ਬੰਨ੍ਹ ਕੇ ਪਹਾੜੀ ਦੇਸ ਵਿੱਚ ਚੜ੍ਹਨਾ ਇੱਕ ਛੋਟੀ ਜਹੀ ਗੱਲ ਜਾਤੀ</verse>
				<verse number="42">ਪਰ ਯਹੋਵਾਹ ਨੇ ਮੈਨੂੰ ਆਖਿਆ ਕਿ ਉਨ੍ਹਾਂ ਨੂੰ ਆਖ ਕਿ ਉਤਾਹਾਂ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਸੰਗ ਨਹੀਂ ਹਾਂ ਮਤੇ ਤੁਸੀਂ ਆਪਣੇ ਵੈਰੀਆ ਅੱਗੇ ਮਾਰੇ ਜਾਓ</verse>
				<verse number="43">ਇਉਂ ਮੈਂ ਤੁਹਾਨੂੰ ਬੋਲਿਆ ਸਾਂ ਪਰ ਤੁਸਾਂ ਨਾ ਸੁਣਿਆ ਅਤੇ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਆਕੀ ਹੋ ਗਏ ਅਤੇ ਧਿਗਾਣੇ ਪਹਾੜੀ ਦੇਸ ਵਿੱਚ ਚੜ੍ਹ ਗਏ</verse>
				<verse number="44">ਤਾਂ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ ਵਿੱਚ ਵੱਸਦੇ ਸਨ ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਨਠਾ ਦਿੱਤਾ ਜਿਵੇਂ ਸ਼ਹਿਤ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੀਕ ਮਾਰਿਆ</verse>
				<verse number="45">ਫੇਰ ਤੁਸੀਂ ਮੁੜੇ ਅਤੇ ਯਹੋਵਾਹ ਅੱਗੇ ਰੋਏ ਪਰ ਯਹੋਵਾਹ ਨੇ ਤੁਹਾਡਾ ਰੌਲਾ ਨਾ ਸੁਣਿਆ ਅਤੇ ਨਾ ਆਪਣਾ ਕੰਨ ਤੁਹਾਡੇ ਵੱਲ ਧਰਿਆ</verse>
				<verse number="46">ਸੋ ਜਿੰਨੇ ਦਿਨ ਤੁਸੀਂ ਟਿਕੇ ਕਾਦੇਸ਼ ਵਿੱਚ ਹੀ ਬਹੁਤ ਦਿਨਾਂ ਤੀਕ ਟਿਕੇ ਰਹੇ।।</verse>
			</chapter>
			<chapter number="2">
				<verse number="1">ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਥਾਣੀ ਉਜਾੜ ਵਿੱਚ ਕੂਚ ਕੀਤਾ ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸਾਂ ਬਹੁਤਿਆਂ ਦਿਨਾਂ ਤੀਕ ਸੇਈਰ ਪਹਾੜ ਦੇ ਆਲੇ ਦੇ ਦੁਆਲੇ ਘੇਰਾ ਪਾ ਰੱਖਿਆ</verse>
				<verse number="2">ਤਾਂ ਯਹੋਵਾਹ ਨੇ ਮੈਨੂੰ ਆਖਿਆ</verse>
				<verse number="3">ਕਿ ਤੁਸਾਂ ਢੇਰ ਚਿਰ ਤੀਕ ਏਸ ਪਹਾੜ ਦੇ ਦੁਆਲੇ ਘੇਰਾ ਪਾਇਆ ਹੈ। ਹੁਣ ਆਪਣਾ ਮੁਹਾਣਾ ਉੱਤਰ ਵੱਲ ਮੋੜ ਲਓ</verse>
				<verse number="4">ਪਰਜਾ ਨੂੰ ਹੁਕਮ ਦੇਹ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚ ਦੀ ਲੰਘਣਾ ਹੈ ਜਿਹੜੇ ਸੇਈਰ ਵਿੱਚ ਵੱਸਦੇ ਹਨ। ਓਹ ਤੁਹਾਥੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹੋ</verse>
				<verse number="5">ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ। ਮੈਂ ਸੇਈਰ ਪਹਾੜ ਏਸਾਓ ਨੂੰ ਮਿਲਖ ਲਈ ਦੇ ਦਿੱਤਾ ਹੈ</verse>
				<verse number="6">ਤੁਸੀਂ ਉਨ੍ਹਾਂ ਤੋਂ ਚਾਂਦੀ ਦੇ ਕੇ ਅੰਨ ਲਿਓ ਤਾਂ ਜੋ ਤੁਸੀਂ ਖਾਓ ਨਾਲੇ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲੈਣਾ ਤਾਂ ਜੋ ਤੁਸੀਂ ਪੀਓ</verse>
				<verse number="7">ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥ ਦੇ ਸਾਰੇ ਕੰਮ ਉੱਤੇ ਬਰਕਤ ਦਿੱਤੀ ਹੈ ਅਤੇ ਏਸ ਵੱਡੀ ਉਜਾੜ ਵਿੱਚ ਤੁਹਾਡਾ ਤੁਰਨਾ ਫਿਰਨਾ ਜਾਣਦਾ ਹੈ। ਏਹ ਚਾਲੀ ਵਰਹੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਗੱਲੋਂ ਘਾਟਾ ਨਹੀਂ ਪਿਆ</verse>
				<verse number="8">ਉਪਰੰਤ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਰਾਬਾਹ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਥਾਣੀ ਗਏ।।</verse>
				<verse number="9">ਯਹੋਵਾਹ ਨੇ ਮੈਨੂੰ ਆਖਿਆ, ਮੋਆਬ ਨੂੰ ਨਾ ਸਤਾਈਂ, ਨਾ ਓਹਨਾਂ ਨਾਲ ਲੜਾਈ ਦੀ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਉਸ ਧਰਤੀ ਤੋਂ ਮਿਲਖ ਨਾ ਦਿਆਂਗਾ। ਮੈਂ ਲੂਤ ਦੀ ਅੰਸ ਨੂੰ ਆਰ ਮਿਲਖ ਕਰਕੇ ਦੇ ਦਿੱਤਾ ਹੈ</verse>
				<verse number="10">ਪਹਿਲਿਆਂ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਏਹ ਲੋਕ ਅਨਾਕੀਆਂ ਵਰਗੇ ਵੱਡੇ ਵੱਡੇ ਅਤੇ ਬਹੁਤੇ ਉਚੇਰੇ ਸਨ</verse>
				<verse number="11">ਏਹ ਅਨਾਕੀਆਂ ਵਾਂਙੁ ਰਫਾਈ ਗਿਣੇ ਜਾਂਦੇ ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ</verse>
				<verse number="12">ਹੋਰੀ ਵੀ ਪਹਿਲਿਆਂ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗੋਂ ਉਨ੍ਹਾਂ ਨੂੰ ਨਾਸ ਕਰ ਕੇ ਆਪ ਉਨ੍ਹਾਂ ਦੇ ਥਾਂ ਵੱਸ ਗਏ ਜਿਵੇਂ ਇਸਰਾਏਲ ਨੇ ਆਪਣੀ ਮਿਲਖ ਦੇ ਦੇਸ ਵਿੱਚ ਕੀਤਾ ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ</verse>
				<verse number="13">ਹੁਣ ਉੱਠੋ ਅਤੇ ਜ਼ਾਰਦ ਦੇ ਨਾਲੇ ਦੇ ਉੱਤੋਂ ਲੰਘੋ ਤਾਂ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਲੰਘੇ</verse>
				<verse number="14">ਉਹ ਸਮਾਂ ਜਿਹੜਾ ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਸਾਡੇ ਲੰਘਣ ਤੀਕ ਸੀ ਓਹ ਅਠੱਤਿਆਂ ਵਰਿਹਾਂ ਦਾ ਸੀ ਜਦ ਤੀਕ ਉਸ ਪੀੜ੍ਹੀ ਦੇ ਸਾਰੇ ਜੋਧੇ ਡੇਰਿਆਂ ਵਿੱਚੋਂ ਮਰ ਮਿਟ ਨਾ ਗਏ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ</verse>
				<verse number="15">ਨਾਲੇ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਡੇਰੇ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ ਜਦ ਤੀਕ ਸਾਰੇ ਦੇ ਸਾਰੇ ਮਿਟ ਨਾ ਗਏ</verse>
				<verse number="16">ਤਾਂ ਐਉਂ ਹੋਇਆ ਕਿ ਜਦ ਸਾਰੇ ਜੋਧੇ ਉਨ੍ਹਾਂ ਲੋਕਾਂ ਵਿੱਚੋਂ ਮਰ ਖਪ ਗਏ</verse>
				<verse number="17">ਤਦ ਯਹੋਵਾਹ ਮੇਰੇ ਨਾਲ ਬੋਲਿਆ,</verse>
				<verse number="18">ਤੂੰ ਅੱਜ ਮੋਆਬ ਦੀ ਹੱਦ ਵਿੱਚ ਦੀ ਆਰ ਨੂੰ ਲੰਘਣਾ ਹੈ</verse>
				<verse number="19">ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਓਹਨਾਂ ਨੂੰ ਨਾ ਸਤਾਈਂ ਅਤੇ ਨਾ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੀ ਧਰਤੀ ਵਿੱਚੋਂ ਮਿਲਖ ਨਾ ਦਿਆਂਗਾ। ਮੈਂ ਉਹ ਲੂਤ ਦੀ ਅੰਸ ਨੂੰ ਮਿਲਖ ਕਰਕੇ ਦਿੱਤੀ ਹੈ</verse>
				<verse number="20">ਉਹ ਵੀ ਰਫਾਈਆਂ ਦੀ ਧਰਤੀ ਗਿਣੀ ਗਈ। ਰਫਾਈ ਪਿੱਛਲਿਆਂ ਸਮਿਆਂ ਵਿੱਚ ਉੱਥੇ ਵੱਸਦੇ ਸਨ ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ</verse>
				<verse number="21">ਏਹ ਲੋਕ ਅਨਾਕੀਆਂ ਵਾਂਙੁ ਬਹੁਤੇ ਵੱਡੇ ਵੱਡੇ ਅਤੇ ਉਚੇਰੇ ਸਨ ਪਰ ਯਹੋਵਾਹ ਨੇ ਓਹਨਾਂ ਨੂੰ ਉਨ੍ਹਾਂ ਦੇ ਅੱਗੋਂ ਨਾਸ ਕਰ ਦਿੱਤਾ ਅਤੇ ਆਪ ਓਹਨਾਂ ਦੇ ਥਾਂ ਵੱਸ ਗਏ</verse>
				<verse number="22">ਜਿਵੇਂ ਉਹ ਨੇ ਏਸਾਵੀਆਂ ਲਈ ਜਿਹੜੇ ਸੇਈਰ ਵਿੱਚ ਵੱਸਦੇ ਸਨ ਕੀਤਾ ਜਦ ਉਹ ਨੇ ਹੋਰੀਆਂ ਦਾ ਨਾਸ ਓਹਨਾਂ ਦੇ ਅੱਗੋਂ ਕਰ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਕੱਢ ਦਿੱਤਾ ਅਤੇ ਓਹਨਾਂ ਦੇ ਥਾਂ ਅੱਜ ਦੇ ਦਿਨ ਤੀਕ ਵੱਸਦੇ ਹਨ</verse>
				<verse number="23">ਅਤੇ ਅੱਵੀ ਪਿੰਡਾਂ ਵਿੱਚ ਅੱਜ਼ਾਹ ਤੀਕ ਵੱਸਦੇ ਸਨ ਅਤੇ ਕਫ਼ਤੋਂਰੀਆਂ ਨੇ ਜਿਹੜੇ ਕਫ਼ਤੋਂਰ ਤੋਂ ਨਿਕਲੇ ਸਨ ਓਹਨਾਂ ਦਾ ਨਾਸ ਕਰ ਕੇ ਓਹਨਾਂ ਦੇ ਥਾਂ ਵੱਸ ਗਏ</verse>
				<verse number="24">ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ, ਮੈਂ ਤੁਹਾਡੇ ਹੱਥ ਵਿੱਚ ਸੀਹੋਨ,ਅਮੋਰੀ, ਹਸ਼ਬੋਨ ਦੇ ਰਾਜੇ ਨੂੰ, ਨਾਲੇ ਉਸ ਦੇ ਦੇਸ ਨੂੰ ਦੇ ਦਿੱਤਾ। ਉਹ ਦੇ ਉੱਤੇ ਕਬਜ਼ੇ ਦਾ ਅਰੰਭ ਕਰੋ ਅਤੇ ਲੜਾਈ ਦੀ ਛੇੜ ਛਾੜ ਕਰੋ</verse>
				<verse number="25">ਅੱਜ ਦੇ ਦਿਨ ਮੈਂ ਤੇਰਾ ਭੈ ਅਤੇ ਤੇਰਾ ਡਰ ਸਾਰੇ ਅਕਾਸ਼ ਦੇ ਹੇਠ ਦੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਜਿਹੜੇ ਤੇਰੀ ਖਬਰ ਸੁਣਨਗੇ ਓਹ ਕੰਬਣਗੇ ਅਤੇ ਤੇਰੇ ਕਾਰਨ ਤੜਫ ਉੱਠਣਗੇ।।</verse>
				<verse number="26">ਉਪਰੰਤ ਮੈਂ ਹਲਕਾਰੇ ਕਦੇਮੋਥ ਦੀ ਉਜਾੜ ਤੋਂ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਗੱਲਾਂ ਦੇ ਕੇ ਘੱਲੇ</verse>
				<verse number="27">ਕਿ ਮੈਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦੇਹ। ਮੈਂ ਸੜਕੇ ਸੜਕੇ ਜਾਵਾਂਗਾ, ਮੈਂ ਜੋ ਸੱਜੇ ਖੱਬੇ ਨਹੀਂ ਮੁੜਾਂਗਾ</verse>
				<verse number="28">ਤੂੰ ਮੈਨੂੰ ਅੰਨ ਚਾਂਦੀ ਦੇ ਬਦਲੇ ਵੇਚੀਂ ਕਿ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਕਿ ਮੈਂ ਪੀਵਾਂ। ਕੇਵਲ ਮੈਨੂੰ ਪੈਦਲ ਲੰਘਣ ਦੇਹ</verse>
				<verse number="29">ਜਿਵੇਂ ਏਸਾਵੀਆਂ ਨੇ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਤੇ ਮੋਆਬੀਆਂ ਨੇ ਜਿਹੜੇ ਆਰ ਵਿੱਚ ਵੱਸਦੇ ਸਨ ਮੇਰੇ ਨਾਲ ਕੀਤਾ, ਜਦ ਤੀਕ ਮੈਂ ਯਰਦਨ ਦੇ ਪਾਰ ਉਸ ਧਰਤੀ ਵਿੱਚ ਨਾ ਲੰਘਿਆ ਜਿਹੜੀ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ</verse>
				<verse number="30">ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਲੰਘਣ ਨਾ ਦਿੱਤਾ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ ਜਿਵੇਂ ਅੱਜ ਦੇ ਦਿਨ ਹੈ</verse>
				<verse number="31">ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਸੀਹੋਨ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਕਬਜ਼ੇ ਦਾ ਅਰੰਭ ਕਰ ਤਾਂ ਜੋ ਤੂੰ ਉਸ ਦੇ ਦੇਸ ਦੀ ਮਿਲਖ ਲਵੇਂ</verse>
				<verse number="32">ਤਾਂ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਾਹਸ ਵੱਲ ਸਾਡਾ ਸਾਹਮਣਾ ਕੀਤਾ</verse>
				<verse number="33">ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਲਾ ਦਿੱਤਾ ਅਤੇ ਅਸਾਂ ਉਸ ਨੂੰ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ</verse>
				<verse number="34">ਅਸਾਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਖੋਹ ਲਏ ਅਤੇ ਉਨ੍ਹਾਂ ਦੇ ਮਨੁੱਖਾਂ ਦਾ, ਤੀਵੀਆਂ ਅਤੇ ਨਿਆਣਿਆਂ ਸਣੇ ਸੱਤਿਆ ਨਾਸ ਕਰ ਦਿੱਤਾ, ਅਸਾਂ ਇੱਕ ਵੀ ਨਾ ਛੱਡਿਆ</verse>
				<verse number="35">ਕੇਵਲ ਡੰਗਰ ਸਾਡੀ ਲੁੱਟ ਵਿੱਚ ਆਏ ਨਾਲੇ ਉਨ੍ਹਾਂ ਸ਼ਹਿਰਾਂ ਦਾ ਲੁੱਟ ਦਾ ਮਾਲ ਜਿਹੜੇ ਅਸਾਂ ਖੋਹੇ ਸਨ</verse>
				<verse number="36">ਅਰੋਏਰ ਤੋਂ ਜਿਹੜਾ ਅਰਨੋਨ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ ਗਿਲਆਦ ਤੀਕ ਕੋਈ ਨਗਰ ਅਜਿਹਾ ਨਹੀਂ ਸੀ ਜਿਹੜਾ ਸਾਡੇ ਲਈ ਬਹੁਤ ਉੱਚਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ</verse>
				<verse number="37">ਕੇਵਲ ਤੁਸੀਂ ਅੰਮੋਨੀਆਂ ਦੇ ਦੇਸ ਦੇ ਨੇੜੇ ਨਾ ਆਏ ਅਰਥਾਤ ਯਾਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਵਰਜਿਆ ਸੀ।।</verse>
			</chapter>
			<chapter number="3">
				<verse number="1">ਫੇਰ ਮੁੜ ਕੇ ਅਸੀਂ ਬਾਸ਼ਾਨ ਦੇ ਰਾਹ ਥਾਣੀਂ ਉਤਾਹਾਂ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਨਿੱਕਲਿਆ ਤਾਂ ਉਸ ਨੇ ਅਤੇ ਉਸ ਦੇ ਸਾਰੇ ਲੋਕਾਂ ਨੇ ਅਦਰਈ ਵਿੱਚ ਸਾਡਾ ਸਾਹਮਣਾ ਕੀਤਾ</verse>
				<verse number="2">ਯਹੋਵਾਹ ਨੇ ਮੈਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਇਉਂ ਕਰੇਂਗਾ ਜਿਵੇਂ ਤੈਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਕੀਤਾ</verse>
				<verse number="3">ਇਉਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਓਗ ਬਾਸ਼ਾਨ ਦੇ ਰਾਜੇ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦਿੱਤਾ ਅਤੇ ਅਸੀਂ ਉਸ ਨੂੰ ਅਜੇਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ</verse>
				<verse number="4">ਨਾਲੇ ਉਸ ਵੇਲੇ ਅਸਾਂ ਉਸ ਦੇ ਸਾਰੇ ਸ਼ਹਿਰ ਖੋਹ ਲਏ ਅਤੇ ਇੱਕ ਨਗਰ ਵੀ ਨਹੀਂ ਸੀ ਜਿਹੜਾ ਅਸਾਂ ਉਨ੍ਹਾਂ ਤੋਂ ਲਿਆ ਹੋਵੇ, ਅਰਥਾਤ ਅਰਗੋਬ ਦੇ ਸਾਰੇ ਇਲਾਕੇ ਦੇ ਸੱਠ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸਨ।</verse>
				<verse number="5">ਏਹ ਸਾਰੇ ਸ਼ਹਿਰ ਗੜ੍ਹਾਂ ਵਾਲੇ ਸਨ। ਓਹਨਾਂ ਦੀਆਂ ਕੰਧਾਂ ਉੱਚੀਆਂ ਅਤੇ ਓਹਨਾਂ ਦੇ ਫਾਟਕ ਅਰਲਾਂ ਵਾਲੇ ਸਨ। ਏਹਨਾਂ ਤੋਂ ਛੁੱਟ ਬਹੁਤ ਸਾਰੇ ਪੱਧਰੇ ਪਿੰਡ ਵੀ ਸਨ</verse>
				<verse number="6">ਅਸਾਂ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ ਜਿਵੇਂ ਅਸਾਂ ਹਸ਼ਬੋਨ ਦੇ ਰਾਜੇ ਸੀਹੋਨ ਨਾਲ ਕੀਤਾ। ਅਸਾਂ ਸਾਰਿਆਂ ਸ਼ਹਿਰਾਂ ਦੇ ਮਨੁੱਖਾਂ ਦਾ, ਤੀਵੀਆਂ ਅਰ ਨਿਆਣਿਆਂ ਸਣੇ ਸੱਤਿਆ ਨਾਸ ਕੀਤਾ</verse>
				<verse number="7">ਪਰ ਸਾਰੇ ਡੰਗਰ ਅਤੇ ਸ਼ਹਿਰਾਂ ਦਾ ਲੁੱਟ ਦਾ ਮਾਲ ਅਸਾਂ ਆਪਣੇ ਲਈ ਲੁੱਟ ਲਿਆ</verse>
				<verse number="8">ਅਤੇ ਉਸ ਸਮੇਂ ਅਸਾਂ, ਅਮੋਰੀਆਂ ਦੇ ਦੋਹਾਂ ਰਾਜਿਆਂ ਦੇ ਹੱਥੋਂ ਜਿਹੜੇ ਯਰਦਨ ਤੋਂ ਪਾਰ ਸਨ ਉਸ ਧਰਤੀ ਨੂੰ ਅਰਨੋਨ ਦੇ ਨਾਲੇ ਤੋਂ ਹਰਮੋਨ ਦੇ ਪਰਬਤ ਤੀਕ ਲੈ ਲਿਆ</verse>
				<verse number="9">ਸੀਦੋਨੀ ਹਰਮੋਨ ਨੂੰ ਸਿਰਯੋਨ ਪਰ ਅਮੋਰੀ ਉਹ ਨੂੰ ਸਨੀਰ ਆਖਦੇ ਹਨ</verse>
				<verse number="10">ਉਹ ਉੱਚੇ ਮਦਾਨ ਦੇ ਸਾਰੇ ਸ਼ਹਿਰ ਸਾਰਾ ਅਦਰਈ ਤੀਕ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸ਼ਹਿਰ ਸਨ ਅਸਾਂ ਲੈ ਲਏ</verse>
				<verse number="11">ਨਿਰਾ ਓਗ ਬਾਸ਼ਾਨ ਦਾ ਰਾਜਾ ਰਫਾਈਆਂ ਦੇ ਬਕੀਏ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਲੋਹੇ ਦਾ ਸੀ ਅਤੇ ਨੌਂ ਹੱਥ ਉਸ ਦੀ ਲੰਬਾਈ ਅਤੇ ਚਾਰ ਹੱਥ ਉਸ ਦੀ ਚੌੜਾਈ ਮਨੁੱਖ ਦੇ ਹੱਥ ਅਨੁਸਾਰ ਸੀ। ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ?</verse>
				<verse number="12">ਇਉਂ ਅਸਾਂ ਉਸ ਸਮੇਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਗਿਲਆਦ ਦੇ ਪਹਾੜੀ ਦੇਸ ਦਾ ਅੱਧਾ ਹਿੱਸਾ ਉਸ ਦੇ ਸ਼ਹਿਰਾਂ ਸਣੇ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ</verse>
				<verse number="13">ਅਤੇ ਗਿਲਆਦ ਦਾ ਬਕੀਆ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ ਮੈਂ ਮਨੱਸ਼ਹ ਅੱਧੇ ਗੋਤ ਨੂੰ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਣੇ ਅਰਗੋਬ ਦਾ ਸਾਰਾ ਇਲਾਕਾ। ਏਹ ਰਫਾਈਆਂ ਦਾ ਦੇਸ ਅਖਵਾਉਂਦਾ ਸੀ</verse>
				<verse number="14">ਮਨੱਸ਼ੀ ਯਾਈਰ ਨੇ ਅਰਗੋਬ ਦਾ ਸਾਰਾ ਇਲਾਕਾ ਗਮੂਰੀਆਂ ਅਤੇ ਮਆਕਾਤੀਆਂ ਦੀਆਂ ਹੱਦਾਂ ਤੀਕ ਲੈ ਲਿਆ ਅਤੇ ਉਨ੍ਹਾਂ ਦਾ ਨਾਉਂ ਅਰਥਾਤ ਬਾਸ਼ਾਨ ਦਾ ਨਾਉਂ ਆਪਣੇ ਨਾਉਂ ਉੱਤੇ ਹੱਵੋਥ-ਯਾਈਰ ਰੱਖਿਆ ਜਿਹੜਾ ਅੱਜ ਦੇ ਦਿਨ ਤੀਕ ਹੈ</verse>
				<verse number="15">ਅਤੇ ਮਕੀਰ ਨੂੰ ਮੈਂ ਗਿਲਆਦ ਦੇ ਦਿੱਤਾ</verse>
				<verse number="16">ਅਤੇ ਰਊਬੇਨੀਆਂ ਅਰ ਗਾਦੀਆਂ ਨੂੰ ਮੈਂ ਗਿਲਆਦ ਵਿੱਚੋਂ ਅਰਨੋਨ ਦੇ ਨਾਲੇ ਤੀਕ ਅਰਥਾਤ ਨਾਲੇ ਦੇ ਵਿਚਾਲੇ ਅਰ ਬੰਨੇ ਤੀਕ ਅਤੇ ਯਾਬੋਕ ਦੇ ਨਾਲੇ ਤੀਕ ਜਿਹੜਾ ਅੰਮੋਨੀਆਂ ਦੀ ਹੱਦ ਹੈ ਦਿੱਤਾ</verse>
				<verse number="17">ਨਾਲੇ ਅਰਾਬਾਹ ਅਰ ਯਰਦਨ ਅਰ ਉਸ ਦਾ ਬੰਨਾ ਕਿੰਨਰਥ ਤੋਂ ਅਰਾਬਾਹ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਅਤੇ ਜਿਹੜਾ ਪਿਸਗਾਹ ਦੀ ਢਾਲ ਹੇਠ ਪੂਰਬ ਵੱਲ ਹੈ।।</verse>
				<verse number="18">ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਏਹ ਧਰਤੀ ਤੁਹਾਡੀ ਮਿਲਖ ਕਰਕੇ ਦੇ ਦਿੱਤੀ। ਸ਼ਸਤ੍ਰਧਾਰੀ ਹੋ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ ਅੱਗੇ ਸਾਰੇ ਸੂਰ ਬੀਰ ਪਾਰ ਲੰਘੇ</verse>
				<verse number="19">ਕੇਵਲ ਤੁਹਾਡੀਆਂ ਤੀਵੀਆਂ, ਨਿਆਣੇ ਅਰ ਤੁਹਾਡੇ ਵੱਗ- ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੇ ਵੱਡੇ ਵੱਡੇ ਵੱਗ ਹਨ- ਤੁਹਾਡੇ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਮੈਂ ਤੁਹਾਨੂੰ ਦਿੱਤੇ</verse>
				<verse number="20">ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ ਜਿਵੇਂ ਤੁਹਾਨੂੰ ਦਿੱਤਾ ਗਿਆ ਹੈ ਅਤੇ ਓਹ ਵੀ ਉਸ ਧਰਤੀ ਉੱਤੇ ਕਬਜ਼ਾ ਨਾ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਦੇ ਪਾਰ ਦਿੰਦਾ ਹੈ ਫੇਰ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਮਿਲਖ ਉੱਤੇ ਜਿਹੜੀ ਮੈਂ ਤੁਹਾਨੂੰ ਦਿੱਤੀ ਮੁੜੇ</verse>
				<verse number="21">ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਕਿ ਤੇਰੀਆਂ ਅੱਖਾਂ ਨੇ ਸਭ ਕੁੱਝ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਵੇਖਿਆ ਐਉਂ ਯਹੋਵਾਹ ਸਾਰੀਆਂ ਪਾਤਸ਼ਾਹੀਆਂ ਨਾਲ ਕਰੇਗਾ ਜਦ ਤੂੰ ਉੱਪਰ ਪਾਰ ਲੰਘੇਂ</verse>
				<verse number="22">ਤੁਸੀਂ ਓਹਨਾਂ ਕੋਲੋਂ ਨਾ ਡਰੋ ਕਿਉਂ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾਹੈ।।</verse>
				<verse number="23">ਉਸ ਵੇਲੇ ਮੈਂ ਯਹੋਵਾਹ ਦੇ ਅੱਗੇ ਤਰਲੇ ਪਾ ਕੇ ਬੇਨਤੀ ਕੀਤੀ</verse>
				<verse number="24">ਕਿ ਹੇ ਪ੍ਰਭੁ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਰ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵ ਹੈ ਜਿਹੜਾ ਤੇਰੇ ਜੇਹੇ ਕਾਰਜ ਅਤੇ ਤੇਰੇ ਜੇਹੇ ਸ਼ਕਤੀ ਵਾਲੇ ਕੰਮ ਕਰ ਸਕੇ?</verse>
				<verse number="25">ਮੈਨੂੰ ਪਾਰ ਲੰਘਣ ਦੇਹ ਕਿ ਮੈਂ ਚੰਗੀ ਧਰਤੀ ਨੂੰ ਜਿਹੜਾ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ ਨੂੰ ਅਰ ਲਬਾਨੋਨ ਨੂੰ ਵੇਖਾਂ</verse>
				<verse number="26">ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਸੀ ਅਤੇ ਮੇਰੀ ਨਾ ਸੁਣੀ। ਯਹੋਵਾਹ ਨੇ ਮੈਨੂੰ ਆਖਿਆ, ਬੱਸ ਕਰ! ਫੇਰ ਮੇਰੇ ਨਾਲ ਏਹ ਗੱਲ ਕਦੀ ਨਾ ਛੇੜੀਂ!</verse>
				<verse number="27">ਪਿਸਗਾਹ ਦੀ ਟੀਸੀ ਉੱਤੇ ਚੜ੍ਹ ਅਤੇ ਆਪਣੀਆਂ ਅੱਖਾਂ ਲਹਿੰਦੇ ਵੱਲ, ਉੱਤਰ ਵੱਲ, ਦੱਖਣ ਵੱਲ ਅਰ ਚੜ੍ਹਦੇ ਵੱਲ ਚੁੱਕ ਅਤੇ ਆਪਣੀ ਅੱਖੀਂ ਵੇਖ ਕਿਉਂ ਜੋ ਤੂੰ ਏਸ ਯਰਦਨ ਦੇ ਪਾਰ ਨਾ ਲੰਘੇਂਗਾ</verse>
				<verse number="28">ਪਰ ਯਹੋਸ਼ੁਆ ਨੂੰ ਹੁਕਮ ਦੇਹ ਅਤੇ ਉਹ ਨੂੰ ਤਕੜਾ ਕਰ ਅਤੇ ਬਲ ਦੇਹ ਕਿਉਂ ਜੋ ਉਹ ਏਸ ਪਰਜਾ ਦੇ ਅੱਗੇ ਪਾਰ ਲੰਘੇਂਗਾ ਅਤੇ ਉਹ ਉਨ੍ਹਾਂ ਨੂੰ ਉਹ ਧਰਤੀ ਜਿਹੜੀ ਤੂੰ ਵੇਖੇਂਗਾ ਮਿਲਖ ਕਰਕੇ ਦੁਆਵੇਗਾ</verse>
				<verse number="29">ਤਾਂ ਅਸੀਂ ਬੈਤ-ਪਓਰ ਅੱਗੇ ਦੂਣ ਵਿੱਚ ਵੱਸੇ।।</verse>
			</chapter>
			<chapter number="4">
				<verse number="1">ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਾਨੂਨਾਂ ਨੂੰ ਸੁਣੋ ਜਿਹੜੇ ਮੈਂ ਪੂਰੇ ਕਰਨ ਲਈ ਤੁਹਾਨੂੰ ਸਿਖਾਉਂਦਾ ਹਾਂ ਤਾਂ ਜੋ ਤੁਸੀਂ ਜੀਓ ਅਤੇ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿਹੜੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ</verse>
				<verse number="2">ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਨਾ ਓਹਨਾਂ ਨੂੰ ਵਧਾਓ ਅਤੇ ਨਾ ਓਹਨਾਂ ਨੂੰ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ</verse>
				<verse number="3">ਜੋ ਕੁਝ ਯਹੋਵਾਹ ਨੇ ਬਆਲ- ਪਓਰ ਦੇ ਕਾਰਨ ਕੀਤਾ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਦੇ ਪਿੱਛੇ ਗਏ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ</verse>
				<verse number="4">ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੰਗ ਸੰਗ ਰਹੇ ਹੋ ਅੱਜ ਤੀਕ ਸਾਰੇ ਜੀਉਂਦੇ ਹੋ</verse>
				<verse number="5">ਵੇਖੋ,ਮੈਂ ਤੁਹਾਨੂੰ ਬਿਧੀਆਂ ਅਤੇ ਕਨੂਨ ਸਿਖਾਏ ਹਨ ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਤੁਸੀਂ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਜਾਂਦੇ ਹੋ ਐਉਂ ਐਉਂ ਕਰਿਓ</verse>
				<verse number="6">ਤੁਸੀਂ ਓਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਏਹ ਤੁਹਾਡੀ ਬੁੱਧੀ ਅਤੇ ਸਮਝ ਹੈ ਉਨ੍ਹਾਂ ਲੋਕਾਂ ਦੀ ਨਿਗਾਹ ਵਿੱਚ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਏਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ</verse>
				<verse number="7">ਕਿਉਂ ਜੋ ਕਿਹੜੀ ਵੱਡੀ ਕੌਮ ਹੈ ਜਿਹ ਦੇ ਲਈ ਪਰਮੇਸ਼ੁਰ ਐੱਨਾ ਨੇੜੇ ਹੈ ਜਿੰਨਾ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨੇੜੇ ਹੈ ਜਦ ਕਦੀ ਅਸੀਂ ਉਸ ਦੇ ਅੱਗੇ ਅਸੀਂ ਬੇਨਤੀ ਕਰਦੇ ਹਾਂ?</verse>
				<verse number="8">ਅਤੇ ਕਿਹੜੀ ਵੱਡੀ ਕੌਮ ਹੈ ਜਿਹ ਦੇ ਕੋਲ ਬਿਧੀਆਂ ਅਤੇ ਕਨੂਨ ਐੱਨੇ ਧਾਰਮਕ ਹਨ ਜਿੰਨੀ ਏਹ ਸਾਰੀ ਬਿਵਸਥਾ ਜਿਹੜੀ ਮੈਂ ਤੁਹਾਡੇ ਅੱਗੇ ਅੱਜ ਰੱਖਦਾ ਹਾਂ?</verse>
				<verse number="9">ਕੇਵਲ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ ਮਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਹਾਡੀਆਂ ਅੱਖਾਂ ਨੇ ਵੇਖੀਆਂ ਹਨ ਅਤੇ ਓਹ ਤੁਹਾਡੇ ਹਿਰਦੇ ਵਿੱਚੋਂ ਜੀਵਨ ਭਰ ਨਿੱਕਲ ਜਾਣ ਪਰ ਤੁਸੀਂ ਓਹ ਆਪਣੇ ਪੁੱਤ੍ਰਾਂ ਅਤੇ ਪੋਤ੍ਰਿਆਂ ਨੂੰ ਦੱਸਿਓ</verse>
				<verse number="10">ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜੇ ਸਾਓ ਜਦ ਯਹੋਵਾਹ ਨੇ ਮੈਨੂੰ ਆਖਿਆ ਕਿ ਲੋਕਾਂ ਨੂੰ ਮੇਰੇ ਲਈ ਇੱਕਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਮੈਥੋਂ ਜ਼ਮੀਨ ਉੱਤੇ ਆਪਣੇ ਜੀਵਨ ਭਰ ਡਰਨਾ ਸਿੱਖਣ ਨਾਲੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ</verse>
				<verse number="11">ਤਾਂ ਤੁਸੀਂ ਨੇੜੇ ਆਣ ਕੇ ਪਰਬਤ ਦੇ ਹੇਠ ਖਲੋ ਗਏ ਅਤੇ ਉਹ ਪਹਾੜ ਅਕਾਸ਼ ਦੇ ਵਿਚਾਲੇ ਤੀਕ ਅੱਗ ਨਾਲ ਬਲਦਾ ਸੀ ਨਾਲੇ ਅਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ</verse>
				<verse number="12">ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ। ਤੁਸਾਂ ਉਸ ਦੇ ਸ਼ਬਦਾਂ ਦੀ ਅਵਾਜ਼ ਤਾਂ ਸੁਣੀ ਪਰ ਕੋਈ ਸਰੂਪ ਨਾ ਵੇਖਿਆ, ਨਿਰੀ ਅਵਾਜ਼ ਹੀ ਸੁਣੀ</verse>
				<verse number="13">ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ ਜਿਹ ਦੇ ਪੂਰਾ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋਹਾਂ ਫੱਟੀਆਂ ਉੱਤੇ ਲਿਖਿਆ</verse>
				<verse number="14">ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੋਂ ਦੀ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਦੇ ਹੋ</verse>
				<verse number="15">ਤੁਸੀਂ ਆਪਣਿਆਂ ਮਨਾਂ ਦੀ ਬਹੁਤ ਰਾਖੀ ਕਰੋ ਕਿਉਂ ਜੋ ਜਦ ਯਹੋਵਾਹ ਅੱਗ ਦੇ ਵਿੱਚੋਂ ਦੀ ਹੋਰੇਬ ਵਿੱਚ ਤੁਹਾਡੇ ਨਾਲ ਬੋਲਿਆ ਤਾਂ ਤੁਸਾਂ ਕੋਈ ਸਰੂਪ ਨਾ ਵੇਖਿਆ</verse>
				<verse number="16">ਮਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜੀ ਹੋਈ ਮੂਰਤ ਬਣਾਓ ਅਰਥਾਤ ਕਿਸੇ ਨਰ ਨਾਰੀ ਦੀ ਸ਼ਕਲ,</verse>
				<verse number="17">ਕਿਸੇ ਡੰਗਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਅਥਵਾ ਕਿਸੇ ਪੱਖ ਪੰਖੇਰੂ ਦੀ ਸ਼ਕਲ ਜਿਹੜਾ ਅਕਾਸ਼ ਵਿੱਚ ਉੱਡਦਾ ਹੈ</verse>
				<verse number="18">ਕਿਸੇ ਜ਼ਮੀਨ ਉੱਤੇ ਘਿਸਰਨ ਵਾਲੇ ਦੀ ਸ਼ਕਲ, ਕਿਸੇ ਮੱਛ ਕੱਛ ਦੀ ਸ਼ਕਲ ਜਿਹੜੇ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹਨ</verse>
				<verse number="19">ਮਤੇ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਪਰੇਰੇ ਜਾ ਕੇ ਉਨ੍ਹਾਂ ਅੱਗੇ ਮਥਾ ਟੇਕੋ ਅਤੇ ਉਨ੍ਹਾਂ ਦੀ ਪੂਜਾ ਕਰੋ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਦੇ ਰੱਖਿਆ ਹੈ</verse>
				<verse number="20">ਪਰ ਤੁਹਾਨੂੰ ਯਹੋਵਾਹ ਨੇ ਲੈ ਕੇ ਮਿਸਰ ਦੀ ਲੋਹੇ ਦੀ ਭੱਠੀ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਮਿਲਖ ਪਰਜਾ ਹੋਵੋ ਜਿਵੇਂ ਤੁਸੀਂ ਅੱਜ ਦੇ ਦਿਨ ਹੋ</verse>
				<verse number="21">ਨਾਲੇ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸੌਂਹ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਨਾ ਤੂੰ ਉਸ ਚੰਗੀ ਧਰਤੀ ਵਿੱਚ ਵੜੇਂਗਾ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ</verse>
				<verse number="22">ਸਗੋਂ ਮੈਂ ਤਾਂ ਏਸ ਧਰਤੀ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਲੰਘਣਾ ਪਰ ਤੁਸਾਂ ਲੰਘਣਾ ਹੈ ਅਤੇ ਤੁਸੀਂ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰੋਗੇ</verse>
				<verse number="23">ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਭੁੱਲ ਜਾਓ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜੀ ਹੋਈ ਮੂਰਤ ਬਣਾਓ ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਵਰਜਿਆ ਹੈ</verse>
				<verse number="24">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ।।</verse>
				<verse number="25">ਜਦ ਤੁਹਾਡੇ ਪੁੱਤ੍ਰ ਪੋਤ੍ਰੇ ਹੋਣ ਅਤੇ ਤੁਸੀਂ ਧਰਤੀ ਉੱਤੇ ਢਿੱਲੇ ਪੈ ਜਾਓ ਅਤੇ ਵਿਗਾੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ</verse>
				<verse number="26">ਤਾਂ ਮੈਂ ਅਕਾਸ਼ ਅਤੇ ਧਰਤੀ ਦੀ ਗਵਾਹੀ ਤੁਹਾਡੇ ਵਿੱਰੁਧ ਅੱਜ ਲੈਂਦਾ ਹਾਂ ਕਿ ਛੇਤੀ ਨਾਲ ਉਸ ਧਰਤੀ ਉੱਤੋਂ ਤੁਹਾਡਾ ਉੱਕਾ ਹੀ ਨਾਸ ਹੋ ਜਾਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਨੂੰ ਯਰਦਨੋਂ ਪਾਰ ਜਾਂਦੇ ਹੋ। ਤਹਾਨੂੰ ਉਸ ਉੱਤੇ ਬਹੁਤੇ ਦਿਨਾਂ ਤੀਕ ਰਹਿਣ ਦਾ ਮੌਕਾ ਨਾ ਮਿਲੇਗਾ ਸਗੋਂ ਤੁਹਾਡਾ ਉੱਕਾ ਹੀ ਸੱਤਿਆ ਨਾਸ ਹੋ ਜਾਵੇਗਾ</verse>
				<verse number="27">ਯਹੋਵਾਹ ਤੁਹਾਨੂੰ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿੱਧਰ ਯਹੋਵਾਹ ਤੁਹਾਨੂੰ ਧੱਕ ਦੇਵੇਗਾ ਉੱਥੇ ਤੁਸੀਂ ਕੌਮਾਂ ਵਿੱਚ ਥੋੜੇ ਜਿਹੇ ਰਹਿ ਜਾਓਗੇ</verse>
				<verse number="28">ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ, ਨਾ ਸੁੰਘਦੇ ਹਨ</verse>
				<verse number="29">ਫੇਰ ਤੁਸੀਂ ਉੱਥੇ ਯਹੋਵਾਹ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਆਪਣੇ ਸਾਰੇ ਹਿਰਦੇ ਨਾਲ ਅਤੇ ਸਾਰੇ ਮਨ ਨਾਲ ਢੂੰਡ ਕਰੋਗੇ</verse>
				<verse number="30">ਜਦ ਤੁਹਾਡੀ ਬਿਪਤਾ ਵਿੱਚ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆ ਪੈਣ ਤਾ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ</verse>
				<verse number="31">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਨੂੰ ਨਾਸ ਕਰੇਗਾ, ਨਾ ਤੁਹਾਡੇ ਪਿਉ ਦਾਦਿਆਂ ਦੇ ਨੇਮ ਨੂੰ ਜਿਸ ਦੇ ਵਿਖੇ ਉਸ ਨੇ ਉਨਾਂ ਨਾਲ ਸੌਂਹ ਖਾਧੀ ਸੀ ਭੁੱਲੇਗਾ</verse>
				<verse number="32">ਅਗਲੇ ਦਿਨਾਂ ਦੇ ਵਿਖੇ ਜਿਹੜੇ ਤੁਹਾਥੋਂ ਅੱਗੇ ਸਨ ਅਰਥਾਤ ਉਸ ਦਿਨ ਤੋਂ ਜਦ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਪੁੱਛੋ ਕਿ ਅਜੇਹੀ ਵੱਡੀ ਗੱਲ ਕਦੀ ਹੋਈ ਅਥਵਾ ਉਸ ਵਾਂਙੁ ਸੁਣੀ?</verse>
				<verse number="33">ਕੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਸੁਣੀ ਜਿਵੇਂ ਤੁਸਾਂ ਸੁਣੀ ਅਤੇ ਜੀਉਂਦੇ ਰਹੇ?</verse>
				<verse number="34">ਅਥਵਾ ਪਰਮੇਸ਼ੁਰ ਨੇ ਕਦੀ ਪਰੋਜਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸਾਨਾਂ, ਅਚਰਜ ਕੰਮਾਂ, ਲੜਾਈ, ਸ਼ਕਤੀ ਵਾਲੇ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ ਵੱਡੇ ਡਰਾਵਿਆਂ ਨਾਲ ਲਿਆ ਹੋਵੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?</verse>
				<verse number="35">ਹੁਣ ਤੁਸਾਂ ਵੇਖਿਆ ਤਾਂ ਜੋ ਤੁਸੀਂ ਜਾਣੋ ਭਈ ਯਹੋਵਾਹ ਉਹੀ ਪਰਮੇਸ਼ੁਰ ਹੈ ਜਿਸ ਦੇ ਬਿਨਾ ਹੋਰ ਕੋਈ ਹੈ ਹੀ ਨਹੀਂ</verse>
				<verse number="36">ਅਕਾਸ਼ ਤੋਂ ਉਸ ਨੇ ਆਪਣੀ ਅਵਾਜ਼ ਤੁਹਾਨੂੰ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸਾਂ ਉਸ਼ ਦੇ ਸ਼ਬਦ ਅੱਗ ਦੇ ਵਿੱਚ ਦੀ ਸੁਣੇ</verse>
				<verse number="37">ਏਸ ਲਈ ਕਿ ਉਸ ਨੇ ਤੁਹਾਡੇ ਪਿਉ ਦਾਦਿਆਂ ਨਾਲ ਪ੍ਰੀਤ ਰੱਖੀ ਉਸ ਨੇ ਉਨ੍ਹਾਂ ਦੇ ਪਿੱਛੋਂ ਉਨ੍ਹਾਂ ਦੀ ਅੰਸ ਨੂੰ ਚੁਣਿਆ ਅਤੇ ਤੁਹਾਨੂੰ ਮਿਸਰ ਤੋਂ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਕੱਢ ਲਿਆਇਆ</verse>
				<verse number="38">ਤਾਂ ਜੋ ਤੁਹਾਡੇ ਅੱਗੋਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢੇ ਭਈ ਤੁਹਾਨੂੰ ਅੰਦਰ ਲਿਆਵੇ ਅਤੇ ਉਨ੍ਹਾਂ ਦੀ ਧਰਤੀ ਮਿਲਖ ਵਿੱਚ ਤੁਹਾਨੂੰ ਦੇਵੇ ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ</verse>
				<verse number="39">ਏਸ ਦਿਨ ਨੂੰ ਜਾਣੋ ਅਤੇ ਆਪਣੇ ਹਿਰਦਿਆਂ ਵਿੱਚ ਰੱਖੋ ਭਈ ਯਹੋਵਾਹ ਹੀ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਪਰਮੇਸ਼ੁਰ ਹੈ। ਹੋਰ ਕੋਈ ਹੈ ਹੀ ਨਹੀਂ</verse>
				<verse number="40">ਤੁਸੀਂ ਉਸ ਦੀਆਂ ਬਿਧੀਆਂ ਦੀ ਅਤੇ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਹਾਡਾ ਅਤੇ ਤੁਹਾਥੋਂ ਪਿੱਛੇ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਤੁਸੀਂ ਉਸ ਜ਼ਮੀਨ ਉੱਤੇ ਆਪਣੇ ਦਿਨ ਲੰਮੇ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ।।</verse>
				<verse number="41">ਤਾਂ ਮੂਸਾ ਨੇ ਯਰਦਨ ਦੇ ਪਾਰ ਚੜ੍ਹਦੇ ਪਾਸੇ ਵੱਲ ਤਿੰਨ ਸ਼ਹਿਰ ਵੱਖਰੇ ਕੀਤੇ</verse>
				<verse number="42">ਤਾਂ ਜੋ ਉੱਥੇ ਖੂਨੀ ਨੱਠ ਜਾਵੇ ਜਿਹ ਨੇ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰ ਸੁੱਟਿਆ ਹੋਵੇ ਅਤੇ ਉਹ ਦੇ ਨਾਲ ਪਿੱਛਲਿਆਂ ਦਿਨਾਂ ਵਿੱਚ ਉਸ ਦਾ ਵੈਰ ਨਹੀਂ ਸੀ, ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਵਿੱਚ ਨੱਠ ਜਾਵੇ ਅਤੇ ਜਾਉਂਦਾ ਰਹੇ</verse>
				<verse number="43">ਅਰਥਾਤ ਰਊਬੇਨੀਆਂ ਲਈ ਉਜਾੜ ਵਿੱਚ ਉੱਚੇ ਮਦਾਨ ਦੇ ਉੱਤੇ ਬਸਰ ਅਤੇ ਗਾਦੀਆਂ ਲਈ ਗਿਲਆਦ ਵਿੱਚੋਂ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ</verse>
				<verse number="44">ਏਹ ਉਹ ਬਿਵਸਥਾ ਹੈ ਜਿਹੜੀ ਮੂਸਾ ਨੇ ਇਸਰਾਏਲੀਆਂ ਅੱਗੇ ਰੱਖੀ</verse>
				<verse number="45">ਅਤੇ ਏਹ ਓਹ ਸਾਖੀਆਂ, ਬਿਧੀਆਂ, ਅਤੇ ਕਨੂਨ ਹਨ ਜਿਹੜੇ ਮੂਸਾ ਇਸਰਾਏਲੀਆਂ ਨੂੰ ਜਦ ਓਹ ਮਿਸਰ ਤੋਂ ਨਿੱਕਲੇ,</verse>
				<verse number="46">ਯਰਦਨ ਪਾਰ ਉਸ ਦੂਣ ਵਿੱਚ ਦੱਸੇ ਜਿਹੜੀ ਬੈਤ- ਪਓਰ ਅੱਗੇ ਸੀਹੋਨ ਅਮੋਰੀਆਂ ਦੇ ਰਾਜੇ ਦੇ ਦੇਸ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਜਦ ਓਹ ਮਿਸਰੋਂ ਨਿੱਕਲੇ ਸਨ ਮਾਰਿਆ</verse>
				<verse number="47">ਅਤੇ ਉਨ੍ਹਾਂ ਨੇ ਉਸ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਨਾਲੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ ਉੱਤੇ ਵੀ। ਏਹ ਅਮੋਰੀਆਂ ਦੇ ਦੋਨੋਂ ਰਾਜੇ ਸਨ ਅਤੇ ਓਹ ਯਰਦਨ ਪਾਰ ਚੜ੍ਹਦੇ ਪਾਸੇ ਵੱਸਦੇ ਸਨ</verse>
				<verse number="48">ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੇ ਬੰਨੇ ਉੱਤੇ ਹੈ ਸੀਹੋਨ ਪਰਬਤ ਤੀਕ ਜਿਹੜਾ ਹਰਮੋਨ ਵੀ ਹੈ</verse>
				<verse number="49">ਅਤੇ ਸਾਰਾ ਅਰਾਬਾਹ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਪਿਸਗਾਹ ਦੀ ਢਾਲ ਹੇਠ ਹੈ ਉਨ੍ਹਾਂ ਨੂੰ ਕਬਜ਼ਾ ਕਰ ਲਿਆ।।</verse>
			</chapter>
			<chapter number="5">
				<verse number="1">ਮੂਸਾ ਨੇ ਸਾਰੇ ਇਸਰਾਏਲ ਨੂੰ ਬੁਲਾ ਕੇ ਆਖਿਆ, ਹੇ ਇਸਰਾਏਲ, ਏਹਨਾਂ ਬਿਧੀਆਂ ਅਤੇ ਕਨੂਨਾਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਏਹਨਾਂ ਨੂੰ ਸਿੱਖੋ ਅਤੇ ਏਹਨਾਂ ਨੂੰ ਪੂਰਾ ਕਰਨ ਲਈ ਮੰਨੋ</verse>
				<verse number="2">ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨਿਆਂ</verse>
				<verse number="3">ਯਹੋਵਾਹ ਨੇ ਏਹ ਨੇਮ ਸਾਡੇ ਪਿਉ ਦਾਦਿਆਂ ਨਾਲ ਨਹੀਂ ਬੰਨਿਆਂ ਸਗੋਂ ਸਾਡੇ ਨਾਲ, ਹਾਂ, ਸਾਡੇ ਹੀ ਨਾਲ ਜਿਹੜੇ ਅੱਜ ਦੇ ਦਿਨ ਸਾਰੇ ਏਥੇ ਜੀਉਂਦੇ ਹਾਂ</verse>
				<verse number="4">ਯਹੋਵਾਹ ਅੱਗ ਦੇ ਵਿੱਚ ਦੀ ਪਹਾੜ ਉੱਤੋਂ ਤੁਹਾਡੇ ਨਾਲ ਆਹਮੋ ਸਾਹਮਣੇ ਹੋ ਕੇ ਬੋਲਿਆ</verse>
				<verse number="5">ਉਸ ਵੇਲੇ ਮੈਂ ਯਹੋਵਾਹ ਦੇ ਅਤੇ ਤੁਹਾਡੇ ਵਿਚਾਲੇ ਖੜਾ ਹੋਇਆ ਤਾਂ ਜੋ ਤੁਹਾਨੂੰ ਯਹੋਵਾਹ ਦਾ ਬਚਨ ਦੱਸਾਂ ਕਿਉਂ ਜੋ ਤੁਸੀਂ ਅੱਗ ਤੋਂ ਡਰਦੇ ਸਾਓ ਅਤੇ ਪਹਾੜ ਉੱਤੇ ਨਾ ਚੜ੍ਹੇ।।</verse>
				<verse number="6">ਉਸ ਆਖਿਆ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਮਿਸਰ ਦੀ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।</verse>
				<verse number="7">ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।</verse>
				<verse number="8">ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਰ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ</verse>
				<verse number="9">ਨਾ ਤੂੰ ਓਹਨਾਂ ਦੇ ਅੱਗੇ ਮੱਥਾ ਟੇਕ, ਨਾ ਓਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਆਪਣੇ ਵੈਰੀਆਂ ਦੀ ਤੀਜੀ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ</verse>
				<verse number="10">ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।</verse>
				<verse number="11">ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।</verse>
				<verse number="12">ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਤੇ ਚੇਤੇ ਰੱਖ ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ</verse>
				<verse number="13">ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ</verse>
				<verse number="14">ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ, ਨਾ ਤੇਰੀ ਧੀ, ਨਾ ਤੇਰਾ ਗੋੱਲਾ, ਨਾ ਤੇਰੀ ਗੋੱਲੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਡੰਗਰ, ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਤੇਰਾ ਗੋੱਲਾ ਅਤੇ ਤੇਰੀ ਗੋੱਲੀ ਤੇਰੇ ਵਾਂਙੁ ਅਰਾਮ ਕਰਨ</verse>
				<verse number="15">ਯਾਦ ਰੱਖ ਕਿ ਤੂੰ ਮਿਸਰ ਦੇਸ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਨਾਲ ਅਤੇ ਬਾਂਹ ਲੰਮੀ ਕਰ ਕੇ ਤੈਨੂੰ ਕੱਢ ਲਿਆ। ਏਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।।</verse>
				<verse number="16">ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ ਤਾਂ ਜੋ ਤੇਰੇ ਦਿਨ ਲੰਮੇ ਹੋਣ ਅਤੇ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਤੇਰਾ ਭਲਾ ਹੋਵੇ।।</verse>
				<verse number="17">ਤੂੰ ਖੂਨ ਨਾ ਕਰ।।</verse>
				<verse number="18">ਤੂੰ ਜ਼ਨਾਹ ਨਾ ਕਰ।।</verse>
				<verse number="19">ਤੂੰ ਚੋਰੀ ਨਾ ਕਰ।।</verse>
				<verse number="20">ਤੂੰ ਆਪਣੇ ਗੁਆਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।</verse>
				<verse number="21">ਤੂੰ ਆਪਣੇ ਗੁਆਂਢੀ ਦੀ ਤੀਵੀਂ ਦੀ ਲਾਲਸਾ ਨਾ ਕਰ। ਤੂੰ ਆਪਣੇ ਗੁਆਂਢੀ ਦੇ ਘਰ ਦੀ ਹਿਰਸ ਨਾ ਕਰ, ਨਾ ਉਹ ਦੇ ਖੇਤ, ਨਾ ਉਹ ਦੇ ਗੋੱਲੇ, ਨਾ ਉਹ ਦੀ ਗੋੱਲੀ, ਨਾ ਉਹ ਦੇ ਬਲਦ, ਨਾ ਉਹ ਦੇ ਖੋਤੇ ਅਤੇ ਨਾ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦੀ।।</verse>
				<verse number="22">ਏਹ ਸਾਰੀਆਂ ਗੱਲਾਂ ਯਹੋਵਾਹ ਨੇ ਤੁਹਾਡੀ ਸਾਰੀ ਸਭਾ ਨਾਲ ਪਹਾੜ ਉੱਤੇ ਅੱਗ ਵਿੱਚ ਦੀ ਬੱਦਲ ਤੋਂ ਅਤੇ ਕਾਲੀਆਂ ਘਟਾਂ ਤੋਂ ਵੱਡੀ ਅਵਾਜ਼ ਨਾਲ ਕੀਤੀਆਂ ਅਤੇ ਹੋਰ ਨਾ ਬੋਲਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋਹੁੰ ਪੱਟੀਆਂ ਉੱਤੇ ਲਿਖ ਕੇ ਮੈਨੂੰ ਦਿੱਤਾ</verse>
				<verse number="23">ਤਾਂ ਐਉਂ ਹੋਇਆ ਕਿ ਜਦ ਤੁਸਾਂ ਉਸ ਅਵਾਜ਼ ਉਸ ਅਨ੍ਹੰਰ ਵਿੱਚ ਸੁਣਿਆ ਜਦ ਪਹਾੜ ਅੱਗ ਨਾਲ ਬਲ ਰਿਹਾ ਸੀ ਤਾਂ ਤੁਸੀਂ ਮੇਰੇ ਕੋਲ ਆਏ ਅਰਥਾਤ ਤੁਹਾਡੀਆਂ ਗੋਤਾਂ ਦੇ ਸਾਰੇ ਮੁਖੀਏ ਅਤੇ ਤੁਹਾਡੇ ਬਜੁਰਗ</verse>
				<verse number="24">ਤਾਂ ਤੁਸਾਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਅਤੇ ਅਸਾਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ। ਅੱਜ ਦੇ ਦਿਨ ਅਸਾਂ ਵੇਖਿਆ ਭਈ ਪਰਮੇਸ਼ੁਰ ਆਦਮੀ ਨਾਲ ਬੋਲਦਾ ਹੈ ਅਤੇ ਉਹ ਆਦਮੀ ਨਾਲ ਬੋਲਦਾ ਹੈ ਅਤੇ ਉਹ ਜੀਉਂਦਾ ਰਹਿੰਦਾ ਹੈ</verse>
				<verse number="25">ਸੋ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਏਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ। ਜੇ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਵਾਂਗੇ</verse>
				<verse number="26">ਤਾਂ ਸਾਰੇ ਸਰੀਰਾਂ ਵਿੱਚੋਂ ਕਿਹੜਾ ਹੈ ਜਿਹ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਵਿੱਚੋਂ ਬੋਲਦੇ ਸੁਣੀ ਹੋਵੇ ਜਿਵੇਂ ਅਸਾਂ ਸੁਣੀ ਅਤੇ ਜੀਉਂਦਾ ਰਿਹਾ ਹੋਵੇ?</verse>
				<verse number="27">ਤੂੰ ਜਾ ਕੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਤਾਂ ਤੂੰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੇਰੇ ਨਾਲ ਬੋਲੇ ਸਾਨੂੰ ਦੱਸ ਅਤੇ ਅਸਾਂ ਸੁਣਾਂਗੇ ਅਤੇ ਮੰਨਾਂਗੇ</verse>
				<verse number="28">ਯਹੋਵਾਹ ਨੇ ਤੁਹਾਡੀਆਂ ਗੱਲਾਂ ਦੀ ਅਵਾਜ਼ ਜਦ ਤੁਸੀਂ ਮੇਰੇ ਨਾਲ ਬੋਲੇ ਸੁਣੀ ਤਾਂ ਯਹੋਵਾਹ ਨੇ ਆਖਿਆ, ਮੈਂ ਏਸ ਪਰਜਾ ਦੀਆਂ ਗੱਲਾਂ ਦੀ ਅਵਾਜ਼ ਸੁਣੀ ਜਿਹੜੀਆਂ ਓਹ ਤੇਰੇ ਨਾਲ ਬੋਲੇ। ਜੋ ਕੁਝ ਓਹ ਬੋਲੇ ਸੋ ਚੰਗਾ ਬੋਲੇ</verse>
				<verse number="29">ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜੇਹਾ ਮਨ ਹੁੰਦਾ ਕਿ ਓਹ ਮੈਥੋਂ ਡਰਦੇ ਅਤੇ ਸਦਾ ਮੇਰੇ ਸਾਰੇ ਹੁਕਮਾਂ ਨੂੰ ਮੰਨਦੇ ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੀਕ ਭਲਾ ਹੁੰਦਾ</verse>
				<verse number="30">ਜਾ ਕੇ ਉਨ੍ਹਾਂ ਨੂੰ ਆਖ ਕਿ ਆਪਣੇ ਤੰਬੂਆਂ ਨੂੰ ਮੁੜ ਜਾਓ</verse>
				<verse number="31">ਪਰ ਤੂੰ ਇੱਥੇ ਮੇਰੇ ਕੋਲ ਖਲੋ ਜਾਹ ਅਤੇ ਮੈਂ ਤੈਨੂੰ ਓਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ ਜਿਹੜੇ ਤੂੰ ਉਨ੍ਹਾਂ ਨੂੰ ਸਿਖਾਲਣੇ ਹਨ ਤਾਂ ਜੋ ਓਹ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਕਬਜ਼ਾ ਕਰਨ ਲਈ ਦਿੰਦਾ ਹਾਂ ਉਨ੍ਹਾਂ ਨੂੰ ਪੂਰਾ ਕਰਨ</verse>
				<verse number="32">ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਸੱਜੇ ਖੱਬੇ ਨਾ ਮੁੜਿਓ</verse>
				<verse number="33">ਉਸ ਸਾਰੇ ਰਾਹ ਵਿੱਚ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ ਚੱਲੋ ਤਾਂ ਜੋ ਤੁਸੀਂ ਜੀਓ ਤੇ ਤੁਹਾਡਾ ਭਲਾ ਹੋਵੇ ਅਤੇ ਤੁਹਾਡੇ ਦਿਨ ਉਸ ਧਰਤੀ ਵਿੱਚ ਜਿਹ ਦਾ ਤੁਸੀਂ ਕਬਜ਼ਾ ਕਰੋਗੇ ਲੰਮੇ ਹੋਣ।।</verse>
			</chapter>
			<chapter number="6">
				<verse number="1">ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ</verse>
				<verse number="2">ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ</verse>
				<verse number="3">ਹੇ ਇਸਰਾਏਲ, ਸੁਣੋ ਅਤੇ ਏਵੇਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਬਹੁਤ ਵਧੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਉਸ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵੱਗਦਾ ਹੈ ਬਚਨ ਕੀਤਾ।।</verse>
				<verse number="4">ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ</verse>
				<verse number="5">ਤੁਸੀਂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ</verse>
				<verse number="6">ਅਤੇ ਇਹ ਗੱਲਾਂ ਜਿਨ੍ਹਾ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤੁਹਾਡੇ ਹਿਰਦੇ ਉੱਤੇ ਹੋਣ</verse>
				<verse number="7">ਤੁਸੀਂ ਓਹਨਾਂ ਨੂੰ ਆਪਣੇ ਬੱਚਿਆ ਨੂੰ ਸਿਖਲਾਓ ਤੁਸੀਂ ਆਪਣੇ ਘਰ ਬੈਠਿਆ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ</verse>
				<verse number="8">ਤੁਸੀਂ ਓਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਓਹ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਤਵੀਤ ਜਿਹੀਆਂ ਹੋਣ</verse>
				<verse number="9">ਤੁਸੀਂ ਓਹਨਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖੋ।।</verse>
				<verse number="10">ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਲਿਆਵੇਗਾ, ਨਾਲੇ ਵੱਡੇ ਅਤੇ ਚੰਗੇ ਸ਼ਹਿਰ ਦੇਵੇਗਾ ਜਿਹੜੇ ਤੁਸਾਂ ਨਹੀਂ ਬਣਾਏ</verse>
				<verse number="11">ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜਿਹੜੇ ਤੁਸਾਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸਾਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਿਰਛ ਜਿਹੜੇ ਤੁਸਾਂ ਨਹੀਂ ਲਾਏ ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ</verse>
				<verse number="12">ਤਾਂ ਤੁਸੀਂ ਚੌਕਸ ਰਹਿਓ, ਮਤੇ ਤੁਸੀਂ ਯਹੋਵਾਹ ਨੂੰ ਵਿੱਸਰ ਜਾਓ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ</verse>
				<verse number="13">ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਉਪਾਸਨਾ ਕਰੋ ਅਤੇ ਉਸ ਦੇ ਨਾਮ ਦੀ ਸੌਂਹ ਖਾਓ</verse>
				<verse number="14">ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ ਦੁਆਲੇ ਹਨ</verse>
				<verse number="15">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਹੜਾ ਤੁਹਾਡੇ ਵਿੱਚ ਇੱਕ ਅਣਖ ਵਾਲਾ ਪਰਮੇਸ਼ੁਰ ਹੈ ਅਜੇਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਜ਼ਮੀਨ ਉੱਤੋਂ ਮਿਟਾ ਦੇਵੇ।।</verse>
				<verse number="16">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਪਰਤਾਓ ਜਿਵੇਂ ਤੁਸਾਂ ਮੱਸਾਹ ਵਿੱਚ ਕੀਤਾ ਸੀ</verse>
				<verse number="17">ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ, ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰੋ ਜਿਨ੍ਹਾਂ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ</verse>
				<verse number="18">ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਕਰੋ ਤੁਸੀਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ</verse>
				<verse number="19">ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।।</verse>
				<verse number="20">ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਓਹ ਸਾਖੀਆਂ, ਬਿਧੀਆਂ ਅਤੇ ਕਨੂਨ ਕਿਹੜੇ ਹਨ ਜਿਨ੍ਹਾਂ ਦਾ ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ?</verse>
				<verse number="21">ਤਾਂ ਤੁਸੀਂ ਆਪਣੇ ਪੁੱਤ੍ਰਾਂ ਨੂੰ ਆਖੋ ਭਈ ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ</verse>
				<verse number="22">ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ ਤੇ ਵੱਡੇ ਅਤੇ ਦੁਖ ਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ ਸਨ</verse>
				<verse number="23">ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਅੰਦਰ ਲਿਆਵੇ ਅਤੇ ਉਹ ਧਰਤੀ ਸਾਨੂੰ ਦੇਵੇ ਜਿਹ ਦੀ ਸੌਂਹ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਖਾਧੀ ਸੀ</verse>
				<verse number="24">ਯਹੋਵਾਹ ਨੇ ਏਹਨਾਂ ਸਾਰੀਆਂ ਬਿਧੀਆਂ ਦੇ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਆਪਣੀ ਭਲਿਆਈ ਦੇ ਕਾਰਨ ਜੀਵਨ ਭਰ ਡਰੀਏ ਤਾਂ ਜੋ ਉਹ ਸਾਨੂੰ ਜੀਉਂਦਾ ਰੱਖੇ ਜਿਵੇਂ ਅੱਜ ਦੇ ਦਿਨ ਰੱਖਿਆ ਹੈ</verse>
				<verse number="25">ਏਹ ਸਾਡਾ ਧਰਮ ਹੋਵੇਗਾ ਕਿ ਅਸੀਂ ਏਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰਾਂ ਮੰਨੀਏ।।</verse>
			</chapter>
			<chapter number="7">
				<verse number="1">ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਅੰਦਰ ਲੈ ਜਾਵੇ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਸੱਤ ਕੌਮਾਂ ਨੂੰ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜ਼ੀ, ਹਿੱਵੀ ਅਤੇ ਯਬੂਸੀ ਜਿਹੜੀਆਂ ਤੁਹਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ</verse>
				<verse number="2">ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਤੁਸੀਂ ਓਹਨਾਂ ਨੂੰ ਮਾਰ ਸੁੱਟਿਓ। ਤੁਸੀਂ ਓਹਨਾਂ ਦਾ ਮੂਲੋਂ ਮੁੱਢੋਂ ਸੱਤਿਆ ਨਾਸ ਕਰ ਦੇਇਓ, ਨਾ ਤੁਸੀਂ ਓਹਨਾਂ ਨਾਲ ਨੇਮ ਬੰਨ੍ਹੋ, ਨਾ ਓਹਨਾਂ ਉੱਤੇ ਤਰਸ ਖਾਓ,</verse>
				<verse number="3">ਨਾ ਓਹਨਾਂ ਨਾਲ ਵਿਆਹ ਕਰੋ, ਨਾ ਕੋਈ ਉਸ ਦੇ ਪੁੱਤ੍ਰ ਨੂੰ ਧੀ ਦੇਵੇ, ਨਾ ਕੋਈ ਆਪਣੇ ਪੁੱਤ੍ਰ ਲਈ ਉਸ ਦੀ ਧੀ ਲਵੇ</verse>
				<verse number="4">ਕਿਉਂ ਜੋ ਓਹ ਤੁਹਾਡੇ ਪੁੱਤ੍ਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ ਤਾਂ ਜੋ ਓਹ ਹੋਰਨਾਂ ਦੇਵਤਿਆਂ ਦੀ ਪੂਜਾ ਕਰਨ ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਝੱਟ ਪੱਟ ਨਾਸ ਕਰ ਦੇਵੇ</verse>
				<verse number="5">ਪਰ ਤੁਸੀਂ ਓਹਨਾਂ ਨਾਲ ਐਉਂ ਕਰਿਓ, ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ ਓਹਨਾਂ ਦੇ ਥੰਮ੍ਹਾਂ ਨੂੰ ਚੂਰ ਚੂਰ ਕਰ ਦੇਇਓ, ਓਹਨਾਂ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਓਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਇਓ</verse>
				<verse number="6">ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਕਿ ਤੁਸੀਂ ਸਾਰੀ ਜ਼ਮੀਨ ਦੇ ਉੱਪਰ ਦੇ ਰਾਜੇ ਲੋਕਾਂ ਵਿੱਚੋਂ ਉਸ ਦੀ ਨਿੱਜੀ ਪਰਜਾ ਹੋਵੋ</verse>
				<verse number="7">ਯਹੋਵਾਹ ਨੇ ਤੁਹਾਡੇ ਨਾਲ ਪ੍ਰੀਤ ਕਰ ਕੇ ਏਸ ਲਈ ਨਹੀਂ ਚੁਣਿਆ ਕਿ ਤੁਸੀਂ ਸਾਰਿਆਂ ਲੋਕਾਂ ਨਾਲੋਂ ਬਹੁਤੇ ਸਾਓ</verse>
				<verse number="8">ਪਰ ਏਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸੌਂਹ ਦੀ ਪਾਲਨਾ ਕੀਤੀ ਜਿਹੜੀ ਉਸ ਨੇ ਤੁਹਾਡੇ ਪਿਓ ਦਾਦਿਆਂ ਨਾਲ ਖਾਧੀ ਸੀ ਤਾਂ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ</verse>
				<verse number="9">ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਓਹੀ ਪਰਮੇਸ਼ੁਰ ਹੈ ਜਿਹੜਾ ਆਪਣੀ ਗੱਲ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੀਕ ਉਨ੍ਹਾਂ ਉੱਤੇ ਦਯਾਵਾਨ ਹੈ ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ</verse>
				<verse number="10">ਉਹ ਆਪਣੇ ਵੈਰੀਆਂ ਦੇ ਵੇਖਦਿਆਂ ਤੇ ਓਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਓਹਨਾਂ ਨੂੰ ਬਦਲਾ ਦੇਵੇਗਾ</verse>
				<verse number="11">ਸੋ ਤੁਸੀਂ ਉਸ ਹੁਕਮਨਾਮੇ, ਬਿਧੀਆਂ, ਅਤੇ ਕਾਨੂਨਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ ਪੂਰਾ ਕਰ ਕੇ ਪਾਲਨਾ ਕਰੋ।।</verse>
				<verse number="12">ਤਾਂ ਐਉਂ ਹੋਵੇਗਾ ਕਿ ਏਸ ਕਾਰਨ ਕਿ ਤੁਸੀਂ ਏਹਨਾਂ ਕਾਨੂਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਓਹਨਾਂ ਦੀ ਪਾਲਨਾ ਕਰਦੇ ਹੋ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾ ਕੇ ਕੀਤੀ ਸੀ ਕਾਇਮ ਰੱਖੇਗਾ</verse>
				<verse number="13">ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ, ਤੁਹਾਡਾ ਵਾਧਾ ਕਰੇਗਾ ਅਤੇ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮੈਂ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਦੇ ਦੇਣ ਦੀ ਸੌਂਹ ਉਸ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਬਰਕਤ ਦੇਵੇਗਾ</verse>
				<verse number="14">ਤੁਸੀਂ ਸਾਰਿਆਂ ਲੋਕਾਂ ਵਿੱਚ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਨਰ ਨਾ ਕੋਈ ਨਾਰੀ ਬੇ ਫਲ ਰਹੇਗਾ ਅਤੇ ਨਾ ਤੁਹਾਡੇ ਡੰਗਰਾਂ ਵਿੱਚੋਂ ਕੋਈ</verse>
				<verse number="15">ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਤੁਹਾਨੂੰ ਨਾ ਲਾਵੇਗਾ ਸਗੋਂ ਓਹ ਓਹਨਾਂ ਉੱਤੇ ਪਾਵੇਗਾ ਜਿਹੜੇ ਤੁਹਾਡੇ ਵੈਰੀ ਹਨ</verse>
				<verse number="16">ਤੁਸੀਂ ਓਹਨਾਂ ਸਾਰਿਆਂ ਲੋਕਾਂ ਨੂੰ ਭਸਮ ਕਰ ਸੁੱਟੋਗੇ ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਨਾ ਤੁਹਾਡੀ ਅੱਖ ਵਿੱਚ ਉਹਨਾਂ ਉੱਤੇ ਤਰਸ ਆਵੇ, ਨਾ ਤੁਸੀਂ ਓਹਨਾਂ ਦੇ ਦੇਵਤਿਆਂ ਦੀ ਪੂਜਾ ਕਰੋ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੀ ਹੋਵੇਗਾ।।</verse>
				<verse number="17">ਜੇ ਤੁਸੀਂ ਆਪਣੇ ਮਨਾਂ ਵਿੱਚ ਆਖੋ ਕਿ ਏਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਓਹਨਾਂ ਨੂੰ ਕਿਵੇਂ ਕਾਬੂ ਕਰ ਸੱਕੀਏ?</verse>
				<verse number="18">ਤੁਸੀਂ ਓਹਨਾਂ ਤੋਂ ਨਾ ਡਰੋ। ਤੁਸੀਂ ਅੱਛੀ ਤਰਾਂ ਯਾਦ ਕਰੋ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤ ਸੀ</verse>
				<verse number="19">ਨਾਲੇ ਓਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਓਹ ਨਿਸ਼ਾਨ, ਅਚਰਜ ਕੰਮ, ਬਲਵੰਤ ਹੱਥ ਅਤੇ ਲੰਮੀ ਬਾਂਹ ਕੱਢ ਲਿਆਇਆ, ਇਉਂ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਨਾਲ ਕਰੇਗਾ ਜਿਨ੍ਹਾਂ ਦੇ ਅੱਗੇ ਤੁਸੀਂ ਡਰਦੇ ਹੋ</verse>
				<verse number="20">ਨਾਲੇ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਵਿੱਚ ਡੇਹਮੂ ਘੱਲੇਗਾ ਜਦ ਤੀਕ ਓਹ ਜਿਹੜੇ ਬਚ ਰਹਿਣਗੇ ਅਤੇ ਓਹ ਜਿਹੜੇ ਤੁਹਾਡੇ ਅੱਗੋਂ ਆਪ ਨੂੰ ਲੁਕਾਉਣਗੇ ਨਾਸ ਨਾ ਹੋ ਜਾਣ</verse>
				<verse number="21">ਤੁਸੀਂ ਓਹਨਾਂ ਦੇ ਅੱਗੋਂ ਭੈ ਨਾ ਖਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਵਿਚਕਾਰ ਹੈ। ਉਹ ਇੱਕ ਵੱਡਾ ਅਤੇ ਭੈ ਦਾਇਕ ਪਰਮੇਸ਼ੁਰ ਹੈ</verse>
				<verse number="22">ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗੋਂ ਹੌਲੀ ਹੌਲੀ ਕੱਢੇਗਾ। ਤੁਸੀਂ ਇਨ੍ਹਾਂ ਨੂੰ ਝੱਟ ਪੱਟ ਭਸਮ ਨਾ ਕਰੋ ਮਤੇ ਜੰਗਲੀ ਜਾਨਵਰ ਤੁਹਾਡੇ ਉੱਤੇ ਵਧੀਕ ਹੋ ਜਾਣ</verse>
				<verse number="23">ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਲਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਓਹਨਾਂ ਨੂੰ ਘਬਰਾ ਦੇਵੇਗਾ ਜਦ ਤੀਕ ਓਹਨਾਂ ਦਾ ਸੱਤਿਆ ਨਾਸ ਨਾ ਹੋ ਜਾਵੇ</verse>
				<verse number="24">ਉਹ ਓਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ। ਤੁਸੀਂ ਓਹਨਾਂ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦਿਓਗੇ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸੱਕੇਗਾ ਐਥੋਂ ਤੀਕ ਕਿ ਤੁਸੀਂ ਓਹਨਾਂ ਦਾ ਸੱਤਿਆ ਨਾਸ ਕਰ ਸੁੱਟੋਗੇ</verse>
				<verse number="25">ਤੁਸੀਂ ਓਹਨਾਂ ਦਿਆਂ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤੀਆਂ ਨੂੰ ਅੱਗ ਵਿੱਚ ਸਾੜ ਸੁੱਟੋ ਪਰ ਤੁਸੀਂ ਉਸ ਚਾਂਦੀ ਸੋਨੇ ਦਾ ਜਿਹੜਾ ਓਹਨਾਂ ਦੇ ਉੱਤੇ ਹੈ ਲੋਭ ਨਾ ਕਰੋ, ਨਾ ਉਹ ਆਪਣੇ ਲਈ ਲਓ ਮਤੇ ਤੁਸੀਂ ਓਹਨਾਂ ਦੇ ਫੰਦੇ ਵਿੱਚ ਫਸ ਜਾਓ ਕਿਉਂ ਜੋ ਏਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਲਈ ਇੱਕ ਘਿਣਾਉਣੀ ਚੀਜ਼ ਹੈ</verse>
				<verse number="26">ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਮਤੇ ਤੁਸੀਂ ਉਸ ਵਾਂਙੁ ਹਰਾਮ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰੋ ਕਿਉਂ ਜੋ ਉਹ ਇੱਕ ਹਰਾਮ ਚੀਜ਼ ਹੈ।।</verse>
			</chapter>
			<chapter number="8">
				<verse number="1">ਏਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਸ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ</verse>
				<verse number="2">ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖੋ ਜਿਹ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਵਰਹੇ ਉਜਾੜ ਦੇ ਵਿੱਚ ਲਈ ਫਿਰਦਾ ਰਿਹਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਪਰਖੇ ਅਤੇ ਜਾਣੋ ਭਈ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ ਵੀ ਕਿ ਨਹੀਂ?</verse>
				<verse number="3">ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਉਹ ਮੰਨ ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ ਤੁਹਾਨੂੰ ਖਿਲਾਇਆ ਤਾਂ ਜੋ ਤੁਹਾਨੂੰ ਸਿਖਾਵੇ ਭਈ ਆਦਮੀ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂੰਹੋ ਨਿਕਲਦਾ ਹੈ ਆਦਮੀ ਜੀਉਂਦਾ ਰਹੇਗਾ</verse>
				<verse number="4">ਇਨ੍ਹਾਂ ਚਾਲੀਆਂ ਵਰਿਹਾਂ ਵਿੱਚ ਨਾ ਤੁਹਾਡੇ ਉਪਰਲੇ ਬਸਤ੍ਰ ਹੰਢੇ, ਨਾ ਤੁਹਾਡੇ ਪੈਰ ਸੁੱਜੇ</verse>
				<verse number="5">ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਤਾੜਦਾ ਹੈ ਤਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਦਾ ਰਿਹਾ</verse>
				<verse number="6">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ</verse>
				<verse number="7">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ, ਇੱਕ ਧਰਤੀ ਜਿੱਥੇ ਪਾਣੀ ਦੇ ਨਾਲੇ, ਚਸ਼ਮੇ, ਅਤੇ ਡੂੰਘੇ ਸੋਤੇ ਹਨ ਜਿਹੜੇ ਦੂਣਾ ਅਤੇ ਪਹਾੜਾਂ ਵਿੱਚ ਵਗਦੇ ਹਨ,</verse>
				<verse number="8">ਇੱਕ ਧਰਤੀ ਜਿੱਥੇ ਕਣਕ, ਜੌ,ਅੰਗੂਰ, ਹਜੀਰ, ਅਤੇ ਅਨਾਰ ਹੁੰਦੇ ਹਨ, ਇੱਕ ਧਰਤੀ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,</verse>
				<verse number="9">ਇੱਕ ਧਰਤੀ ਜਿਹ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜੋਂ ਨਾ ਹੋਵੇਗੀ, ਇੱਕ ਧਰਤੀ ਜਿਹ ਦੇ ਪੱਥਰ ਲੋਹੇ ਦੇ ਹਨ ਅਤੇ ਜਿਹ ਦੀ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ</verse>
				<verse number="10">ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੀ ਧਰਤੀ ਦੇ ਕਾਰਨ ਜਿਹੜੀ ਉਸ ਤੁਹਾਨੂੰ ਦਿੱਤੀ ਮੁਬਾਰਕ ਆਖੋਗੇ</verse>
				<verse number="11">ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿੱਸਰ ਜਾਓ ਅਤੇ ਉਸ ਦੇ ਹੁਕਮਾਂ, ਕਨੂਨਾਂ ਅਤੇ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਨਾ ਮੰਨੋ</verse>
				<verse number="12">ਅਜੇਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ</verse>
				<verse number="13">ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵਧ ਜਾਣ ਅਤੇ ਤੁਹਾਡੀ ਚਾਂਦੀ ਸੋਨਾ ਵਧ ਜਾਵੇ ਸਗੋਂ ਤੁਹਾਡਾ ਸਭ ਕੁਝ ਹੀ ਵਧ ਜਾਵੇ</verse>
				<verse number="14">ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਜਿਹ ਨੇ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢਿਆ</verse>
				<verse number="15">ਅਤੇ ਜਿਹ ਨੇ ਤੁਹਾਨੂੰ ਵੱਡੀ ਅਤੇ ਭਿਆਣਕ ਉਜਾੜ ਦੇ ਵਿੱਚ ਦੀ ਲਿਆਂਦਾ ਜਿੱਥੇ ਅੱਗਨੀ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਜਿੱਥੇ ਪਾਣੀ ਨਹੀਂ ਸੀ, ਜਿਹ ਨੇ ਤੁਹਾਡੇ ਲਈ ਪਥਰੈਲੀ ਢਿੱਗ ਤੋਂ ਪਾਣੀ ਕੱਢਿਆ,</verse>
				<verse number="16">ਜਿਹ ਨੇ ਤੁਹਾਨੂੰ ਉਜਾੜ ਵਿੱਚ ਮੰਨ ਖਿਲਾਇਆ ਜਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਾ ਜਾਤਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ</verse>
				<verse number="17">ਮਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਏਹ ਧਨ ਕਮਾਇਆ ਹੈ</verse>
				<verse number="18">ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖੋ ਕਿਉਂ ਜੋ ਉਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ ਜਿਹ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਜਿਵੇਂ ਅੱਜ ਦੇ ਦਿਨ ਹੈ।।</verse>
				<verse number="19">ਤਾਂ ਐਉਂ ਹੋਵਗਾ ਭਈ ਜੇ ਤੁਸੀਂ ਸੱਚ ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿੱਸਰ ਜਾਓ ਅਤੇ ਦੂਜੇ ਦੇਵਤਿਆਂ ਦੇ ਮਗਰ ਚੱਲੋ, ਓਹਨਾਂ ਦੀ ਪੂਜਾ ਕਰੋ ਅਤੇ ਓਹਨਾਂ ਅੱਗੇ ਮੱਥਾ ਟੇਕੋ ਤਾਂ ਮੈਂ ਤੁਹਾਡੇ ਵਿਰੁੱਧ ਅੱਜ ਸਾਖੀ ਦਿੰਦਾ ਹਾਂ ਭਈ ਤੁਸੀਂ ਜ਼ਰੂਰ ਨਾਸ ਹੋ ਜਾਓਗੇ</verse>
				<verse number="20">ਉਨ੍ਹਾਂ ਕੌਮਾਂ ਵਾਂਙੁ ਜਿਹੜੀਆਂ ਯਹੋਵਾਹ ਤੁਹਾਡੇ ਅੱਗੋਂ ਨਾਸ ਕਰਦਾ ਹੈ ਤਿਵੇਂ ਹੀ ਤੁਸੀਂ ਨਾਸ ਹੋ ਜਾਓਗੇ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ।।</verse>
			</chapter>
			<chapter number="9">
				<verse number="1">ਹੇ ਇਸਰਾਏਲ, ਸੁਣੋ, ਤੁਸਾਂ ਅੱਜ ਯਰਦਨ ਤੋਂ ਪਾਰ ਲੰਘਣਾ ਹੈ ਤਾਂ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਕਬਜ਼ਾ ਕਰੋ ਜਿਹੜੀਆਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੀਕ ਹਨ</verse>
				<verse number="2">ਉਹ ਉੱਮਤ ਵੱਡੀ ਅਤੇ ਉਚੇਰੀ ਹੈ, ਅਨਾਕੀ ਜਿੰਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿੰਨ੍ਹਾਂ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਅੱਗੇ ਕੌਣ ਖੜੋ ਸੱਕਦਾ ਹੈ?</verse>
				<verse number="3">ਤੁਸੀਂ ਅੱਜ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਭਸਮ ਵਾਲੀ ਅੱਗ ਵਾਂਙੁ ਲੰਘਣ ਵਾਲਾ ਹੈ। ਉਹ ਓਹਨਾਂ ਦਾ ਨਾਸ ਕਰੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਓਹਨਾਂ ਨੂੰ ਕੱਢ ਦਿਓਗੇ ਅਤੇ ਝੱਟ ਪੱਟ ਓਹਨਾਂ ਦਾ ਨਾਸ ਕਰ ਦਿਓਗੇ ਜਿਵੇਂ ਯਹੋਵਾਹ ਤੁਹਾਨੂੰ ਬੋਲਿਆ ਸੀ</verse>
				<verse number="4">ਤੁਸੀਂ ਆਪਣੇ ਮਨ ਵਿੱਚ ਨਾ ਆਖੋ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਏਸ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਲਿਆਇਆ ਹੈ। ਨਹੀਂ, ਸਗੋਂ ਓਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਰਿਹਾ ਹੈ</verse>
				<verse number="5">ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਜਾਂਦੇ ਹੋ ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗੋਂ ਕੱਢਦਾ ਹੈ ਅਤੇ ਏਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਬਰਾਹਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾ ਕੇ ਕੀਤਾ ਸੀ</verse>
				<verse number="6">ਤੁਸੀਂ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਏਹ ਚੰਗੀ ਧਰਤੀ ਤੁਹਾਨੂੰ ਕਬਜ਼ਾ ਕਰਨ ਲਈ ਨਹੀਂ ਦਿੰਦਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ।।</verse>
				<verse number="7">ਚੇਤੇ ਰੱਖੋ ਅਤੇ ਵਿੱਸਰ ਨਾ ਜਾਓ ਕਿ ਤੁਸਾਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਗੁੱਸੇ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ ਤੋਂ ਨਿੱਕਲੇ ਉਸ ਦਿਨ ਤੀਕ ਕਿ ਤੁਸੀਂ ਏਸ ਅਸਥਾਨ ਤੀਕ ਆਏ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੋ</verse>
				<verse number="8">ਅਤੇ ਹੋਰੇਬ ਵਿੱਚ ਵੀ ਤੁਸਾਂ ਯਹੋਵਾਹ ਨੂੰ ਗੁੱਸੇ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ ਕਰਨ ਲਈ ਕ੍ਰੋਧਵਾਨ ਹੋਇਆ</verse>
				<verse number="9">ਜਦ ਮੈਂ ਪਹਾੜ ਉੱਤੇ ਪੱਥਰ ਦੀਆਂ ਪੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਪੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ ਤਦ ਮੈਂ ਪਹਾੜ ਉੱਤੇ ਚਾਲੀ ਦਿਨ ਅਤੇ ਚਾਲੀ ਰਾਤਾਂ ਰਿਹਾ। ਮੈਂ ਨਾ ਰੋਟੀ ਖਾਧੀ ਨਾ ਪਾਣੀ ਪੀਤਾ</verse>
				<verse number="10">ਤਾਂ ਯਹੋਵਾਹ ਨੇ ਮੈਨੂੰ ਦੋਨੋਂ ਪੱਥਰ ਦੀਆਂ ਪੱਟੀਆਂ ਦਿੱਤੀਆਂ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਓਹਨਾਂ ਉੱਤੇ ਸਾਰੀਆਂ ਬਾਣੀਆਂ ਅਨੁਸਾਰ ਲਿਖਿਆ ਹੋਇਆ ਸੀ ਜਿਹੜੀਆਂ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਦੇ ਦਿਨ ਕੀਤੀਆਂ</verse>
				<verse number="11">ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਅਤੇ ਚਾਲੀਆਂ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਓਹ ਦੋਵੇਂ ਪੱਥਰ ਦੀਆਂ ਪੱਟੀਆਂ ਅਰਥਾਤ ਨੇਮ ਦੀਆਂ ਪੱਟੀਆਂ ਮੈਨੂੰ ਦਿੱਤੀਆਂ</verse>
				<verse number="12">ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਛੇਤੀ ਨਾਲ ਏਥੋਂ ਉਤਰ ਜਾਹ ਕਿਉਂ ਜੋ ਤੇਰੇ ਲੋਕ ਜਿੰਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ ਹੈਂ ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ। ਓਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ</verse>
				<verse number="13">ਨਾਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਮੈਂ ਏਸ ਪਰਜਾ ਨੂੰ ਡਿੱਠਾ ਅਤੇ ਵੇਖ, ਉਹ ਇੱਕ ਹਾਠੀ ਪਰਜਾ ਹੈ</verse>
				<verse number="14">ਮੈਨੂੰ ਛੱਡ ਕਿ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੈਥੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।।</verse>
				<verse number="15">ਤਾਂ ਮੈਂ ਪਹਾੜ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਹਾੜ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਪੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ</verse>
				<verse number="16">ਤਾਂ ਮੈਂ ਡਿੱਠਾ ਅਤੇ ਵੇਖੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪਾਪ ਕੀਤਾ ਜੋ ਤੁਸਾਂ ਆਪਣੇ ਲਈ ਇੱਕ ਵੱਛਾ ਢਾਲ ਕੇ ਬਣਾ ਲਿਆ। ਤੁਸੀਂ ਛੇਤੀ ਨਾਲ ਉਸ ਮਾਰਗ ਤੋਂ ਮੁੜ ਪਏ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ</verse>
				<verse number="17">ਮੈਂ ਓਹ ਦੋਨੋਂ ਪੱਟੀਆਂ ਫੜ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਤੇ ਓਹਨਾਂ ਨੂੰ ਭੰਨ ਸੁੱਟਿਆ</verse>
				<verse number="18">ਤਾਂ ਮੈਂ ਅੱਗੇ ਵਾਂਙੁ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਨਾ ਮੈਂ ਪਾਣੀ ਪੀਤਾ ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਜਦ ਤੁਸਾਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਸੋ ਉਸ ਨੂੰ ਗੁੱਸਾ ਚੜ੍ਹਾਇਆ</verse>
				<verse number="19">ਮੈਂ ਤਾਂ ਉਸ ਦੇ ਗੁੱਸੇ ਅਤੇ ਗਰਮ ਹੋਣ ਦੇ ਕਾਰਨ ਡਰਿਆ ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜੇਹਾ ਗੁੱਸਾ ਹੋਇਆ ਕਿ ਉਹ ਤੁਹਾਡਾ ਨਾਸ਼ ਕਰਨ ਵਾਲਾ ਹੀ ਸੀ। ਤਾਂ ਯਹੋਵਾਹ ਨੇ ਉਸ ਵੇਲੇ ਵੀ ਮੇਰੀ ਸੁਣ ਲਈ ਸੀ</verse>
				<verse number="20">ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਗੁੱਸੇ ਹੋਇਆ ਭਈ ਉਹ ਨੂੰ ਨਾਸ ਕਰ ਦੇਵੇਂ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ</verse>
				<verse number="21">ਮੈਂ ਤੁਹਾਡੇ ਪਾਪ ਨੂੰ ਅਰਥਾਤਉਸ ਵੱਛੇ ਨੂੰ ਜਿਹੜਾ ਤੁਸਾਂ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐੱਨਾ ਮਹੀਨ ਕਰ ਦਿੱਤਾ ਕਿ ਉਹ ਗਰਦ ਜਿਹਾ ਹੋ ਗਿਆ ਤਾਂ ਮੈਂ ਉਸ ਗਰਦ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ</verse>
				<verse number="22">ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿੱਚ ਤੁਸਾਂ ਯਹੋਵਾਹ ਨੂੰ ਗੁੱਸਾ ਚੜ੍ਹਾਇਆ</verse>
				<verse number="23">ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਘੱਲਿਆ ਅਤੇ ਆਖਿਆ, ਚੜ੍ਹ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਾਓ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਤੋਂ ਆਕੀ ਹੋ ਗਏ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਨਾ ਉਸ ਦੀ ਅਵਾਜ਼ ਨੂੰ ਸੁਣਿਆ</verse>
				<verse number="24">ਜਿਸ ਦਿਨ ਤੋਂ ਮੈਂ ਤੁਹਾਨੂੰ ਜਾਤਾ ਤੁਸੀਂ ਯਹੋਵਾਹ ਦੇ ਵਿੱਰੁਧ ਆਕੀ ਰਹੇ ਹੋ।।</verse>
				<verse number="25">ਤਾਂ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਪਰਨੇ ਡਿੱਗ ਕੇ ਪਿਆ ਰਿਹਾ ਜਿਵੇਂ ਅੱਗੇ ਪਿਆ ਰਿਹਾ ਸਾਂ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ</verse>
				<verse number="26">ਤਾਂ ਮੈਂ ਯਹੋਵਾਹ ਕੋਲ ਬੇਨਤੀ ਕੀਤੀ ਕਿ ਹੇ ਪ੍ਰਭੁ ਯਹੋਵਾਹ, ਆਪਣੀ ਪਰਜਾ ਨੂੰ ਆਪਣੀ ਮਿਲਖ ਨੂੰ ਨਾਸ ਨਾ ਕਰ ਜਿਹ ਦਾ ਤੈਂ ਆਪਣੀ ਮਹਾਨਤਾ ਨਾਲ ਨਿਸਤਾਰਾ ਕੀਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਕਿ ਆਇਆ ਹੈਂ</verse>
				<verse number="27">ਆਪਣੇ ਦਾਸਾਂ ਨੂੰ ਯਾਦ ਕਰ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਅਤੇ ਏਸ ਪਰਜਾ ਦੀ ਘੇਸ ਅਤੇ ਦੁਸ਼ਟਪੁਣੇ ਅਤੇ ਪਾਪ ਨੂੰ ਨਾ ਵੇਖ</verse>
				<verse number="28">ਮਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆਂ ਹੈ ਆਖਣ ਕਿ ਯਹੋਵਾਹ ਓਹਨਾਂ ਨੂੰ ਉਸ ਧਰਤੀ ਵਿੱਚ ਨਾ ਲਿਆ ਸਕਿਆ ਜਿਹ ਦਾ ਓਹਨਾਂ ਨਾਲ ਬਚਨ ਕੀਤਾ ਸੀ ਕਿਉਂ ਜੋ ਉਹ ਓਹਨਾਂ ਨਾਲ ਲਾਗ ਰੱਖਦਾ ਹੈ ਏਸ ਲਈ ਓਹਨਾਂ ਨੂੰ ਕੱਡ ਲਿਆਇਆ ਕਿ ਉਜਾੜ ਵਿੱਚ ਓਹਨਾਂ ਦਾ ਨਾਸ ਕਰੇ</verse>
				<verse number="29">ਓਹ ਤੇਰੀ ਪਰਜਾ ਅਤੇ ਤੇਰੀ ਮਿਲਖ ਹਨ ਜਿਨ੍ਹਾਂ ਨੂੰ ਵੱਡੀ ਸ਼ਕਤੀ ਅਤੇ ਲੰਮੀ ਬਾਂਹ ਨਾਲ ਕੱਢ ਲਿਆਇਆ।।</verse>
			</chapter>
			<chapter number="10">
				<verse number="1">ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਅੱਗੇ ਵਾਂਙੁ ਪੱਥਰ ਦੀਆਂ ਦੋ ਪੱਟੀਆਂ ਆਪਣੇ ਲਈ ਤੱਛ ਕੇ ਬਣਾ ਅਤੇ ਮੇਰੇ ਕੋਲ ਪਹਾੜ ਉੱਤੇ ਚੜ੍ਹ ਆ ਨਾਲੇ ਲੱਕੜੀ ਦਾ ਇੱਕ ਸੰਦੂਕ ਬਣਾ</verse>
				<verse number="2">ਮੈਂ ਪੱਟੀਆਂ ਉੱਤੇ ਉਹ ਗੱਲਾਂ ਲਿਖਾਗਾਂ ਜਿਹੜੀਆਂ ਪਹਿਲੀਆਂ ਪੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ। ਫੇਰ ਉਨ੍ਹਾਂ ਨੂੰ ਤੂੰ ਸੰਦੂਕ ਵਿੱਚ ਰੱਖ ਲਈ।</verse>
				<verse number="3">ਤਾਂ ਮੈਂ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਅਤੇ ਮੈਂ ਪੱਥਰ ਦੀਆਂ ਦੋ ਪੱਟੀਆਂ ਅੱਗੇ ਵਾਂਙੁ ਤੱਛੀਆਂ ਅਤੇ ਇਹ ਦੋਨੋਂ ਪੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਹਾੜ ਮੈਂ ਉੱਤੇ ਚੜ੍ਹ ਗਿਆ</verse>
				<verse number="4">ਤਾਂ ਉਸ ਨੇ ਉਨ੍ਹਾਂ ਪੱਟੀਆ ਉੱਤੇ ਲਿਖਿਆ ਜਿਵੇਂ ਪਹਿਲੇਂ ਲਿਖਿਆ ਸੀ ਅਰਥਾਤ ਦਸ ਹੁਕਮ ਜਿਹੜੇ ਯਹੋਵਾਹ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਵਾਲੇ ਦਿਨ ਬੋਲਿਆ ਸੀ। ਫੇਰ ਯਹੋਵਾਹ ਨੇ ਉਹ ਮੈਨੂੰ ਦੇ ਦਿੱਤੀਆਂ</verse>
				<verse number="5">ਜਦ ਮੈਂ ਪਹਾੜ ਤੋਂ ਮੁੜ ਉੱਤਰਿਆ ਤਾਂ ਮੈਂ ਉਨ੍ਹਾਂ ਪੱਟੀਆਂ ਨੂੰ ਉਸ ਸੰਦੂਕ ਵਿੱਚ ਜਿਹੜਾ ਮੈਂ ਬਣਾਇਆ ਸੀ ਰੱਖ ਦਿੱਤਾ ਅਤੇ ਓਹ ਉੱਥੇ ਹਨ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ।।</verse>
				<verse number="6">ਇਸਰਾਏਲੀਆਂ ਨੇ ਆਕਾਨੀਆ ਦੇ ਬਏਰੋਥ ਤੋਂ ਮੋਸੋਰਾਹ ਤੀਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉੱਥੇ ਉਹ ਦੱਬਿਆ ਗਿਆ ਤਾਂ ਉਸ ਦੇ ਪੁੱਤ੍ਰ ਅਲਆਜ਼ਾਰ ਨੇ ਉਸ ਦੇ ਥਾਂ ਜਾਜਕਾਈ ਕੀਤੀ</verse>
				<verse number="7">ਉੱਥੋਂ ਉਨ੍ਹਾਂ ਨੇ ਗੁਦਗੋਦਾਹ ਨੂੰ ਕੂਚ ਕੀਤਾ। ਫੇਰ ਗੁਦਗੋਦਾਹ ਤੋਂ ਯਾਟਬਤਾਹ ਨੂੰ ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ ਸੀ</verse>
				<verse number="8">ਉਸੇ ਵੇਲੇ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਕਿ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੇ ਅਤੇ ਯਹੋਵਾਹ ਦੇ ਅੱਗੇ ਖੜ੍ਹਾ ਰਿਹਾ ਕਰੇ ਅਤੇ ਉਸ ਦੀ ਉਪਾਸਨਾ ਕਰੇ ਅਤੇ ਉਸ ਦੇ ਨਾਮ ਉੱਤੇ ਅਸੀਸ ਦੇਵੇ ਜਿਵੇਂ ਅੱਜ ਤੀਕ ਦਿੰਦੇ ਆਏ ਹਨ</verse>
				<verse number="9">ਏਸ ਲਈ ਲੇਵੀ ਦਾ ਕੋਈ ਭਾਗ ਅਥਵਾ ਕੋਈ ਮਿਲਖ ਉਸ ਦੇ ਭਰਾਵਾਂ ਨਾਲ ਨਹੀਂ। ਯਹੋਵਾਹ ਹੀ ਉਸ ਦੀ ਮਿਲਖ ਹੈ ਜਿਵੇਂ ਤੁਹਾਡਾ ਪਰਮੇਸ਼ੁਰ ਉਸ ਨੂੰ ਬੋਲਿਆ ਸੀ</verse>
				<verse number="10">ਮੈਂ ਪਹਾੜ ਉੱਤੇ ਜਿਵੇਂ ਪਹਿਲਾਂ ਚਾਲੀ ਦਿਨ ਅਤੇ ਚਾਲੀ ਰਾਤਾਂ ਰਿਹਾ ਸਾਂ ਫੇਰ ਰਿਹਾ ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਤੇ ਯਹੋਵਾਹ ਤੁਹਾਨੂੰ ਨਾਸ ਕਰਨਾ ਨਹੀਂ ਚਾਹੁੰਦਾ ਸੀ</verse>
				<verse number="11">ਯਹੋਵਾਹ ਨੇ ਮੈਨੂੰ ਆਖਿਆ ਉੱਠ ਅਤੇ ਪਰਜਾ ਦੇ ਅੱਗੇ ਅੱਗੇ ਕੂਚ ਕਰ ਅਤੇ ਓਹ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰਨ ਜਿਹ ਦੇ ਦੇਣ ਦੀ ਸੌਂਹ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ।।</verse>
				<verse number="12">ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਥੋਂ ਹੋਰ ਕੀ ਚਾਹੁੰਦਾ ਹੈ ਭਈ ਕੇਵਲ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਭੈ ਖਾਓ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ</verse>
				<verse number="13">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਡੀ ਭਲਿਆਈ ਲਈ ਤੁਹਾਨੂੰ ਹੁਕਮ ਦਿੰਦਾ ਹਾਂ</verse>
				<verse number="14">ਵੇਖੋ, ਅਕਾਸ਼ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ ਸਗੋ ਅਕਾਸ਼ਾਂ ਦੇ ਅਕਾਸ਼, ਨਾਲ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ</verse>
				<verse number="15">ਕੇਵਲ ਤੁਹਾਡੇ ਪਿਉ ਦਾਦਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਪਿੱਛੋਂ ਉਨ੍ਹਾਂ ਦੀ ਅੰਸ ਨੂੰ ਸਾਰੇ ਲੋਕਾਂ ਵਿੱਚੋਂ ਚੁਣਿਆ ਜਿਵੇਂ ਅੱਜ ਦੇ ਦਿਨ ਹੈ</verse>
				<verse number="16">ਆਪਣੇ ਮਨਾਂ ਦੀਆਂ ਖਲੜੀਆਂ ਦੀ ਸੁਨਤ ਕਰਾਓ ਅਤੇ ਅੱਗੇ ਨੂੰ ਹਾਠੇ ਨਾ ਬਣੋ</verse>
				<verse number="17">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਅਤੇ ਪ੍ਰਭੁਆਂ ਦਾ ਪ੍ਰਭੁ ਹੈ। ਉਹ ਇੱਕ ਮਹਾਨ ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ ਜਿਹੜਾ ਕਿਸੇ ਦਾ ਪੱਖ ਨਹੀਂ ਕਰਦਾ, ਨਾ ਕਿਸੇ ਤੋਂ ਵੱਢੀ ਲੈਂਦਾ ਹੈ</verse>
				<verse number="18">ਉਹ ਯਤੀਮ ਅਤੇ ਵਿਧਵਾ ਦਾ ਨਿਆਉਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਹ ਨੂੰ ਰੋਟੀ ਕੱਪੜਾ ਦੇਵੇ</verse>
				<verse number="19">ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਮਿਸਰ ਦੇਸ ਵਿੱਚ ਤੁਸੀਂ ਵੀ ਪਰਦੇਸੀ ਸਾਓ</verse>
				<verse number="20">ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਖਾਓ, ਉਸ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸ ਦੇ ਨਾਮ ਉੱਤੇ ਸੌਂਹ ਖਾਓ</verse>
				<verse number="21">ਉਹੀ ਤੁਹਾਡੀ ਮਹਿਮਾ ਦੇ ਜੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ ਜਿਹ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਣਕ ਕੰਮ ਕੀਤੇ ਜਿਹੜੇ ਤੁਸਾਂ ਆਪਣੀ ਅੱਖੀਂ ਵੇਖੇ</verse>
				<verse number="22">ਤੁਹਾਡੇ ਪਿਉ ਦਾਦੇ ਮਿਸਰ ਵਿੱਚ ਸੱਤਰ ਪ੍ਰਾਣੀਆਂ ਨਾਲ ਗਏ ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦਿਆਂ ਤਾਰਿਆਂ ਜਿਨ੍ਹਾਂ ਵਧਾਇਆ ਹੈ।।</verse>
			</chapter>
			<chapter number="11">
				<verse number="1">ਤੁਸੀਂ ਯਹੋਵਾਹ ਆਪਣੇ ਪਰਮੇਸ਼ਰ ਨਾਲ ਪ੍ਰੇਮ ਰੱਖੋ ਅਤੇ ਉਸ ਦੀ ਆਗਿਆ, ਬਿਧੀਆਂ ਕਾਨੂਨਾਂ ਅਤੇ ਹੁਕਮਾਂ ਦੀ ਸਦਾ ਲਈ ਪਾਲਣਾ ਕਰੋ</verse>
				<verse number="2">ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤ੍ਰਾਂ ਨਾਲ ਨਹੀਂ ਬੋਲਦਾ ਜਿਨ੍ਹਾਂ ਨੇ ਨਹੀਂ ਸਿਆਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮ੍ਹੀ ਬਾਂਹ ਨੂੰ ਵੇਖਿਆ</verse>
				<verse number="3">ਨਾਲੇ ਉਸ ਦੇ ਨਿਸ਼ਾਨ, ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਮਿਸਰ ਦੇ ਰਾਜੇ ਫ਼ਿਰਊਨ ਅਤੇ ਉਹ ਦੇ ਦੇਸ ਨਾਲ ਕੀਤੇ</verse>
				<verse number="4">ਨਾਲੇ ਜੋ ਕੁਝ ਉਸ ਨੇ ਮਿਸਰ ਦੀ ਫੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀਤਾ ਜਦ ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ ਜਦ ਓਹ ਤੁਹਾਡੇ ਪਿੱਛੇ ਲੱਗੇ ਆਉਂਦੇ ਸਨ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਦਾ ਨਾਸ ਅੱਜ ਤੀਕ ਕੀਤਾ</verse>
				<verse number="5">ਨਾਲੇ ਜੋ ਕੁਝ ਉਸ ਤੁਹਾਡੇ ਨਾਲ ਉਜਾੜ ਵਿੱਚ ਕੀਤਾ ਜਦ ਤੱਕ ਤੁਸੀਂ ਏਸ ਥਾਂ ਤੀਕ ਨਹੀਂ ਆਏ</verse>
				<verse number="6">ਅਤੇ ਜੋ ਕੁਝ ਉਸ ਨੇ ਦਾਥਾਨ ਅਤੇ ਅਬੀਰਾਮ ਰਊਬੇਨੀ ਅਲੀਆਬ ਦੇ ਪੁੱਤ੍ਰਾਂ ਨਾਲ ਕੀਤਾ ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਅ ਜੰਨਤਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ ਸਾਰੇ ਇਸਰਾਏਲੀਆਂ ਦੇ ਵਿੱਚੋਂ ਭੱਖ ਲਿਆ</verse>
				<verse number="7">ਪਰੰਤੂ ਤੁਹਾਡੀਆਂ ਹੀ ਅੱਖਾਂ ਨੇ ਯਹੋਵਾਹ ਦਾ ਸਾਰਾ ਵੱਡਾ ਕੰਮ ਜੋ ਉਸ ਕੀਤਾ ਵੇਖਿਆ ਹੈ</verse>
				<verse number="8">ਏਸ ਲਈ ਤੁਸੀਂ ਉਹ ਸਾਰਾ ਹੁਕਮਨਾਮਾ ਜਿਹੜਾ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਮੰਨੋ ਤਾਂ ਜੋ ਤੁਸੀਂ ਤੱਕੜੇ ਰਹੋ ਅਤੇ ਜਾਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਣ ਵਾਲੇ ਹੋ</verse>
				<verse number="9">ਤਾਂ ਜੋ ਤੁਸੀਂ ਉਸ ਭੂਮੀ ਉੱਤੇ ਆਪਣੇ ਦਿਨ ਲੰਮੇ ਕਰੋ ਜਿਹਦੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਅੰਸ ਨੂੰ ਦੇਣ ਦੀ ਸੌਂਹ ਖਾਧੀ ਸੀ ਜਿਹੜੀ ਧਰਤੀ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ</verse>
				<verse number="10">ਕਿਉਂ ਜੋ ਉਹ ਧਰਤੀ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਮਿਸਰ ਦੇਸ ਵਰਗੀ ਨਹੀਂ ਜਿੱਥੋਂ ਤੁਸੀਂ ਨਿਕਲੇ ਹੋ ਜਿੱਥੇ ਤੁਸੀਂ ਆਪਣੀ ਬੀ ਬੀਜਦੇ ਸਾਓ ਅਤੇ ਤੁਸੀਂ ਆਪਣੇ ਪੈਰ ਨਾਲ ਪਾਣੀ ਦਿੰਦੇ ਸਾਓ ਜਿਵੇਂ ਸਾਗ ਪੱਤ ਦੀ ਕਿਆਰੀ ਨੂੰ</verse>
				<verse number="11">ਜਿਹੜੀ ਧਰਤੀ ਉੱਤੇ ਕਬਜ਼ਾ ਕਰਨ ਨੂੰ ਤੁਸੀਂ ਪਾਰ ਲੰਘਦੇ ਹੋ ਪਹਾੜਾਂ ਅਤੇ ਦੂਣਾ ਦਾ ਦੇਸ ਹੈ ਅਤੇ ਉਹ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀ ਹੈ</verse>
				<verse number="12">ਉਹ ਇੱਕ ਧਰਤੀ ਹੈ ਜਿਹਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਉਸ ਉੱਤੇ ਵਰਹੇ ਦੇ ਅਰੰਭ ਤੋਂ ਵਰਹੇ ਦੇ ਅੰਤ ਤੀਕ ਲੱਗੀ ਰਹਿੰਦੀ ਹੈ।।</verse>
				<verse number="13">ਐਉਂ ਹੋਵੇਗਾ ਕੇ ਜੇ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰਨੀ</verse>
				<verse number="14">ਤਾਂ ਮੈਂ ਤੁਹਾਡੀ ਧਰਤੀ ਉੱਤੇ ਵੇਲੇ ਸਿਰ ਵਰਖਾ ਵਰ੍ਹਾਵਾਗਾਂ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਤੁਸੀਂ ਆਪਣਾ ਅੰਨ, ਨਵੀਂ ਮੈ ਅਤੇ ਤੇਲ ਇਕੱਠਾ ਕਰੋਗੇ</verse>
				<verse number="15">ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਡੰਗਰਾਂ ਲਈ ਘਾਹ ਦੇਵਾਂਗਾਂ ਅਤੇ ਤੁਸੀਂ ਰੱਜ ਕੇ ਖਾਓਗੇ</verse>
				<verse number="16">ਚੌਕਸ ਰਹੋ ਮਤੇ ਤੁਹਾਡੇ ਮੰਨ ਵਿੱਚ ਭੁਲੇਖਾ ਲੱਗ ਜਾਵੇ ਅਤੇ ਤੁਸੀਂ ਕੁਰਾਹੇ ਪੈਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੋ</verse>
				<verse number="17">ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕੇ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਹਾਸਲ ਨਾ ਦੇਵੇ, ਸੋ ਤੁਸੀਂ ਛੇਤੀ ਨਾਲ ਉਸ ਚੰਗੀ ਧਰਤੀ ਉੱਤੋਂ ਜਿਹੜੀ ਯਹੋਵਾਹ ਤੁਹਾਨੂੰ ਦਿੰਦਾ ਹੈ ਨਾਸ ਹੋ ਜਾਓਗੇ</verse>
				<verse number="18">ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣਿਆਂ ਦਿਲਾਂ ਅਤੇ ਜਾਨਾਂ ਵਿੱਚ ਰੱਖਣਾ ਅਤੇ ਓਹਨਾਂ ਨੂੰ ਤੁਸਾਂ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਓਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਤਵੀਤ ਵਾਂਙੁ ਹੋਣ</verse>
				<verse number="19">ਤੁਸੀਂ ਆਪਣੇ ਘਰ ਬੈਠੇ, ਰਾਹ ਚੱਲਦੇ, ਲੰਮੇ ਪਏ ਅਤੇ ਉੱਠਦੇ ਹੋਏ ਇਨ੍ਹਾਂ ਗੱਲਾਂ ਦਾ ਆਪਣੇ ਬੱਚਿਆਂ ਨਾਲ ਚਰਚਾ ਕਰਕੇ ਸਿਖਾਓ</verse>
				<verse number="20">ਤੁਸੀਂ ਇਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ</verse>
				<verse number="21">ਤਾਂ ਜੋ ਜਿਵੇਂ ਧਰਤੀ ਉੱਤੇ ਅਕਾਸ਼ ਦੇ ਦਿਨ ਹਨ ਤੁਹਾਡੇ ਦਿਨ ਅਤੇ ਤੁਹਾਡੇ ਬੱਚਿਆਂ ਦੇ ਦਿਨ ਉਸ ਭੂਮੀ ਉੱਤੇ ਵੱਧ ਜਾਣ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਸੀ।।</verse>
				<verse number="22">ਜੇ ਤੁਸੀਂ ਉਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ ਮਨ ਲਾ ਕੇ ਪਾਲਨਾ ਕਰੋਗੇ ਅਤੇ ਉਸ ਨੂੰ ਪੂਰਾ ਕਰੋਗੇ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲਣਾ ਅਤੇ ਉਸ ਦੇ ਨਾਲ ਲੱਗੇ ਰਹਿਣਾ</verse>
				<verse number="23">ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਅਤੇ ਤੁਸੀਂ ਕੌਮਾਂ ਉੱਤੇ ਜਿਹੜੀਆਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਹਨ ਕਾਬੂ ਪਾ ਲਓਗੇ</verse>
				<verse number="24">ਹਰ ਥਾਂ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ ਤੁਹਾਡਾ ਹੋਵੇਗਾ ਅਰਥਾਤ ਉਜਾੜ, ਲਬਾਨੋਨ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੀਕ ਤੁਹਾਡੀਆਂ ਹੱਦਾਂ ਹੋਣਗੀਆਂ</verse>
				<verse number="25">ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ। ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ ਪਾ ਦੇਵੇਗਾ।।</verse>
				<verse number="26">ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ</verse>
				<verse number="27">ਬਰਕਤ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ</verse>
				<verse number="28">ਸਰਾਪ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ ਜਿਹ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੋ ਜਿਨ੍ਹਾਂ ਨੂੰ ਤੁਸਾਂ ਨਹੀਂ ਜਾਣਿਆ।।</verse>
				<verse number="29">ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਤਾਂ ਤੁਸੀਂ ਬਰਕਤ ਗਰਿੱਜ਼ੀਮ ਪਹਾੜ ਉੱਤੋਂ ਅਤੇ ਸਰਾਪ ਏਬਾਲ ਪਹਾੜ ਉੱਤੋਂ ਦੇਇਓ</verse>
				<verse number="30">ਕੀ ਏਹ ਯਰਦਨ ਪਾਰ ਉਸ ਰਾਹ ਦੇ ਪਛਾੜੀ ਨਹੀਂ ਹਨ ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?</verse>
				<verse number="31">ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੋ ਹੋ ਤਾਂ ਜੋ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਕਬਜ਼ਾ ਕਰੋਗੇ ਅਤੇ ਉਸ ਵਿੱਚ ਵੱਸੋਗੇ</verse>
				<verse number="32">ਤੁਸੀਂ ਸਾਰੀਆਂ ਬਿਧੀਆਂ ਅਤੇ ਕਨੂਨਾਂ ਨੂੰ ਪੂਰਾ ਕਰਨ ਲਈ ਮੰਨੋ ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।।</verse>
			</chapter>
			<chapter number="12">
				<verse number="1">ਏਹ ਓਹ ਬਿਧੀਆਂ ਅਤੇ ਕਨੂਨ ਹਨ ਜਿਨ੍ਹਾਂ ਨੂੰ ਤੁਸਾਂ ਆਪਣੇ ਸਾਰੇ ਦਿਨ ਜਿੰਨਾ ਚਿਰ ਤੁਸੀਂ ਜੀਉਂਦੇ ਰਹੋਗੇ ਉਸ ਧਰਤੀ ਵਿੱਚ ਪੂਰਾ ਕਰਨਾ ਹੈ ਜਿਹੜੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਕਬਜ਼ਾ ਕਰਨ ਲਈ ਦਿੱਤੀ ਹੈ</verse>
				<verse number="2">ਉਨ੍ਹਾਂ ਸਾਰੇ ਅਸਥਾਨਾਂ ਦਾ ਜਿੱਥੇ ਪਰਾਈਆਂ ਕੌਮਾਂ ਜਿਨ੍ਹਾਂ ਨੂੰ ਤੁਸਾਂ ਕੱਢਣਾ ਹੈ ਆਪਣੇ ਦੇਵਤਿਆਂ ਦੀ ਉੱਚੇ ਪਹਾੜਾਂ ਉੱਤੇ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਹੇਠ ਪੂਜਾ ਕਰਦੀਆਂ ਹਨ ਤੁਸਾਂ ਉੱਕਾ ਹੀ ਕੱਖ ਨਾ ਰਹਿਣ ਦੇਣਾ</verse>
				<verse number="3">ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ ਅਤੇ ਓਹਨਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰ ਦੇਣਾ ਅਤੇ ਓਹਨਾਂ ਦੇ ਟੁੰਡਾ ਨੂੰ ਅੱਗ ਵਿੱਚ ਸਾੜ ਸੁੱਟਣਾ ਅਤੇ ਓਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਤੋੜ ਫੋੜ ਸੁੱਟਣਾ ਅਤੇ ਓਹਨਾਂ ਦਾ ਨਾਉਂ ਉਸ ਥਾਂ ਉੱਤੋਂ ਮਿਟਾ ਦੇਣਾ</verse>
				<verse number="4">ਇਉਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਨਾ ਕਰਿਓ</verse>
				<verse number="5">ਪਰ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਿਆਂ ਸਾਰਿਆਂ ਗੋਤਾਂ ਵਿੱਚੋਂ ਚੁਣੇਗਾ ਕਿ ਓਹ ਉੱਥੇ ਆਪਣਾ ਨਾਮ ਰਖੇ ਅਰਥਾਤ ਉਸ ਦਾ ਡੇਹਰਾ ਤੁਸੀਂ ਲੱਭਿਓ ਅਤੇ ਉੱਥੇ ਜਾਇਆ ਕਰੋ</verse>
				<verse number="6">ਉੱਥੇ ਤੁਸੀਂ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਨਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ, ਆਪਣੇ ਚੌਣਿਆਂ ਅਤੇ ਆਪਣੇ ਇੱਜੜਾਂ ਦੇ ਪਲੋਠੇ ਲੈ ਜਾਇਆ ਕਰੋ</verse>
				<verse number="7">ਅਤੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਆਪਣੇ ਹੱਥਾਂ ਦੇ ਹਰ ਕੰਮ ਉੱਤੇ ਤੁਸੀਂ ਅਤੇ ਤੁਹਾਡੇ ਘਰਾਣੇ ਜਿਨ੍ਹਾਂ ਦੇ ਕਾਰਨ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ ਖੁਸ਼ੀ ਮਨਾਇਓ</verse>
				<verse number="8">ਤੁਸੀਂ ਕੋਈ ਅਜੇਹਾ ਕੰਮ ਨਾ ਕਰਿਓ ਜਿਵੇਂ ਅੱਜ ਅਸੀਂ ਏਥੇ ਕਰਦੇ ਹਾਂ। ਏਥੇ ਹਰ ਮਨੁੱਖ ਜੋ ਉਸ ਦੀ ਨਿਗਾਹ ਵਿੱਚ ਭਲਾ ਹੈ ਉਹੀ ਕਰਦਾ ਹੈ</verse>
				<verse number="9">ਕਿਉਂ ਜੋ ਤੁਸੀਂ ਹੁਣ ਤੀਕ ਉਸ ਅਰਾਮ ਵਿੱਚ ਅਤੇ ਉਸ ਮਿਲਖ ਵਿੱਚ ਨਹੀਂ ਅੱਪੜੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ</verse>
				<verse number="10">ਜਦ ਤੁਸੀਂ ਯਰਦਨ ਪਾਰ ਲੰਘੋ ਅਤੇ ਉਸ ਧਰਤੀ ਵਿੱਚ ਵੱਸ ਜਾਓ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਅਤੇ ਤੁਸੀਂ ਅਮਨ ਨਾਲ ਵੱਸ ਜਾਓ</verse>
				<verse number="11">ਤਾਂ ਐਉਂ ਹੋਵਗਾ ਕਿ ਤੁਸੀਂ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਭਈ ਆਪਣਾ ਨਾਮ ਉੱਥੇ ਰੱਖੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਲਿਆਇਆ ਕਰਿਓ ਅਰਥਾਤ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਆਪਣੀਆਂ ਸਾਰੀਆਂ ਮਨ ਭਾਉਂਦੀਆਂ ਸੁੱਖਨਾਂ ਜਿਹੜੀਆਂ ਤੁਸਾਂ ਯਹੋਵਾਹ ਸਈ ਸੁੱਖੀਆਂ ਹਨ</verse>
				<verse number="12">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਨੰਦ ਕਰਿਓ, ਤੁਸੀਂ, ਤੁਹਾਡੇ ਪੁੱਤ੍ਰ, ਤੁਹਾਡੀਆਂ ਧੀਆਂ, ਤੁਹਾਡੇ ਗੋੱਲੇ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ</verse>
				<verse number="13">ਖਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਡੀ ਨਿਗਾਹ ਵਿੱਚ ਜਾਵੇ ਨਾ ਚੜ੍ਹਾਇਓ</verse>
				<verse number="14">ਪਰ ਉਸ ਅਸਥਾਨ ਉੱਤੇ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚ ਚੁਣੇ ਉੱਥੇ ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਰਿਓ</verse>
				<verse number="15">ਤਾਂ ਵੀ ਆਪਣੇ ਮਨ ਦੀ ਪੂਰੀ ਇੱਛਾ ਅਨੁਸਾਰ ਤੁਸੀਂ ਕੱਟ ਕੇ ਮਾਸ ਆਪਣੇ ਫਾਟਕਾਂ ਦੇ ਅੰਦਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਅਨੁਸਾਰ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਖਾਇਓ। ਸ਼ੁੱਧ ਅਤੇ ਅਸ਼ੁੱਧ ਉਸ ਨੂੰ ਖਾਣ ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ</verse>
				<verse number="16">ਕੇਵਲ ਲਹੂ ਤੁਸਾਂ ਨਾ ਖਾਣਾ। ਤੁਸੀਂ ਉਸ ਨੂੰ ਪਾਣੀ ਵਾਂਙੁ ਭੂਮੀ ਉੱਤੇ ਡੋਹਲ ਦੇਣਾ</verse>
				<verse number="17">ਪਰ ਤੁਸਾਂ ਆਪਣੇ ਅੰਨ, ਆਪਣੀ ਨਵੀਂ ਮੈ, ਆਪਣੇ ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਆਪਣੇ ਚੌਣੇ ਦੇ ਪਲੋਠੇ, ਆਪਣੇ ਫਾਟਕਾਂ ਦੇ ਅੰਦਰ ਕਦਾ ਚਿਤ ਨਾ ਖਾਣਾ, ਨਾ ਆਪਣੀਆਂ ਸਾਰੀਆਂ ਸੁੱਖਨਾ, ਨਾ ਆਪਣੀਆਂ ਖੁਸ਼ੀ ਦੀਆਂ ਭੇਟਾਂ ਨਾ ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ</verse>
				<verse number="18">ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਉਨ੍ਹਾਂ ਨੂੰ ਖਾਇਓ, ਤੁਸੀਂ ਤੁਹਾਡੇ ਪੁੱਤ੍ਰ ਤੁਹਾਡੀਆਂ ਧੀਆਂ ਗੋੱਲੋ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਅਨੰਦ ਕਰਿਓ</verse>
				<verse number="19">ਖਬਰਦਾਰ ਰਹੋ ਕਿ ਜਦ ਤੀਕ ਤੁਸੀਂ ਆਪਣੀ ਭੂਮੀ ਉੱਤੇ ਹੋ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।।</verse>
				<verse number="20">ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਅਤੇ ਤੁਸੀਂ ਆਖੋਗੇ ਕਿ ਅਸੀਂ ਮਾਸ ਖਾਈਏ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ ਤਾਂ ਤੁਸੀਂ ਆਪਣੇ ਜੀਅ ਦੀ ਪੂਰੀ ਇੱਛਾ ਅਨੁਸਾਰ ਮਾਸ ਖਾਓ</verse>
				<verse number="21">ਜੇ ਉਹ ਅਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਕਿ ਉੱਥੇ ਆਪਣਾ ਨਾਮ ਰੱਖੇ ਤੁਹਾਥੋਂ ਬਹੁਤ ਦੁਰੇਡੇ ਹੋਵੇ ਤਾਂ ਤੁਸੀਂ ਆਪਣੇ ਇੱਜੜ ਅਤੇ ਆਪਣੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ ਹੈ ਲੈ ਕੇ ਕੱਟ ਲਿਓ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਨੁਸਾਰ ਖਾ ਲਿਆ ਕਰਿਓ</verse>
				<verse number="22">ਜਿਵੇਂ ਚਿਕਾਰਾ ਅਤੇ ਹਿਰਨ ਖਾਈਦਾ ਹੈ ਤਿਵੇਂ ਤੁਸੀਂ ਉਸ ਨੂੰ ਖਾਇਓ, ਅਸ਼ੁੱਧ ਅਤੇ ਸ਼ੁੱਧ ਦੋਨੋਂ ਉਸ ਨੂੰ ਖਾਣ</verse>
				<verse number="23">ਪਰ ਲਹੂ ਕਦਾ ਚਿਤ ਨਾ ਖਾਇਓ ਕਿਉਂ ਜੋ ਲਹੂ ਹੀ ਜੀਉਣ ਹੈ ਅਤੇ ਤੁਸੀਂ ਜੀਉਣ ਨੂੰ ਮਾਸ ਨਾਲ ਨਾ ਖਾਇਓ</verse>
				<verse number="24">ਤੁਸੀਂ ਉਸ ਨੂੰ ਨਾ ਖਾਇਓ। ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਙੁ ਡੋਹਲ ਦੇਇਓ</verse>
				<verse number="25">ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਤੁਹਾਡਾ ਅਤੇ ਤੁਹਾਡੇ ਪਿੱਛੋਂ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਠੀਕ ਕੰਮ ਕਰੋ</verse>
				<verse number="26">ਕੇਵਲ ਤੁਹਾਡੀਆਂ ਪਵਿੱਤ੍ਰ ਚੀਜ਼ਾਂ ਜਿਹੜੀਆਂ ਤੁਹਾਡੇ ਕੋਲ ਹਨ ਅਤੇ ਤੁਹਾਡੀਆਂ ਸੁੱਖਣਾਂ ਤੁਸੀਂ ਲੈ ਕੇ ਉਸ ਅਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਚੁਣੇਗਾ</verse>
				<verse number="27">ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਮਾਸ ਅਤੇ ਲਹੂ ਦੇ ਸਣੇ ਯਹੋਵਾਹ ਉੱਥੇ ਚੜ੍ਹਾਇਓ ਪਰ ਬਲੀਆਂ ਦਾ ਲਹੂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਅੱਗੇ ਡੋਹਲਨ ਦੇਣਾ ਤਾਂ ਮਾਸ ਤੁਸੀਂ ਖਾ ਲੈਣਾ</verse>
				<verse number="28">ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਸੁਣੋ ਅਤੇ ਮੰਨੋ ਤਾਂ ਜੋ ਤੁਹਾਡਾ ਅਤੇ ਤੁਹਾਡੇ ਪਿੱਛੋਂ ਬੱਚਿਆਂ ਦਾ ਸਦਾ ਲਈ ਭਲਾ ਹੋਵੇ ਸੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਕੰਮ ਕਰੋ।।</verse>
				<verse number="29">ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਤੁਹਾਡੇ ਅੱਗੋਂ ਵੱਢ ਸੁੱਟੇ ਜਿੱਥੇ ਤੁਸੀਂ ਓਹਨਾਂ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ ਅਤੇ ਤੁਸੀਂ ਓਹਨਾਂ ਉੱਤੇ ਕਾਬੂ ਪਾ ਕੇ ਓਹਨਾਂ ਦੀ ਧਰਤੀ ਵਿੱਚ ਵੱਸ ਜਾਓ</verse>
				<verse number="30">ਤਾਂ ਖਬਰਦਾਰ ਰਹਿਣਾ ਅਤੇ ਓਹਨਾਂ ਦੇ ਪਿੱਛੇ ਲੱਗ ਕੇ ਫਸ ਨਾ ਜਾਣਾ ਜਦ ਓਹ ਤੁਹਾਡੇ ਅੱਗੋਂ ਨਾਸ ਕੀਤੇ ਗਏ ਹੋਣ। ਤੁਸੀਂ ਓਹਨਾਂ ਦੇ ਦੇਵਤਿਆਂ ਦੇ ਵਿਖੇ ਨਾ ਪੁੱਛਣਾ ਕਿ ਏਹ ਪਰਾਈਆਂ ਕੌਮਾਂ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੀਆਂ ਹਨ ਤਾਂ ਜੋ ਅਸੀਂ ਵੀ ਏਵੇਂ ਹੀ ਕਰੀਏ</verse>
				<verse number="31">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਐਉਂ ਨਾ ਕਰਨਾ ਕਿਉਂ ਜੋ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਨੂੰ ਨਫ਼ਰਤ ਹੈ ਓਹਨਾ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ ਕਿਉਂ ਜੋ ਓਹ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ</verse>
				<verse number="32">ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਉਸ ਦੀ ਪਾਲਣਾ ਕਰਿਓ, ਨਾ ਉਸ ਵਿੱਚ ਕੁਝ ਵਧਾਇਓ, ਨਾ ਉਸ ਵਿੱਚੋਂ ਕੁਝ ਘਟਾਇਓ।।</verse>
			</chapter>
			<chapter number="13">
				<verse number="1">ਜੇ ਤੁਹਾਡੇ ਵਿੱਚੋਂ ਕੋਈ ਨਬੀ ਅਥਵਾ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਅਥਵਾ ਅਚਰਜ ਕੰਮ ਵਿਖਾਵੇ</verse>
				<verse number="2">ਅਤੇ ਉਹ ਨਿਸ਼ਾਨ ਅਥਵਾ ਅਚਰਜ ਕੰਮ ਪੂਰਾ ਹੋ ਜਾਵੇ ਜਿਹ ਦੇ ਵਿਖੇ ਉਹ ਤੁਹਾਨੂੰ ਬੋਲਿਆ ਕਿ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਤਾਂ ਸੀ ਅਤੇ ਓਹਨਾਂ ਦੀ ਪੂਜਾ ਕਰੀਏ</verse>
				<verse number="3">ਤਾਂ ਤੁਸੀਂ ਉਸ ਨਬੀ ਅਥਵਾ ਸੁਫ਼ਨਾ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖਦਾ ਹੈ ਕਿ ਓਹ ਜਾਣੇ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ</verse>
				<verse number="4">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਿਓ। ਉਸ ਤੋਂ ਡਰਿਓ, ਉਸ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸ ਦੀ ਅਵਾਜ਼ ਨੂੰ ਸੁਣਿਓ, ਉਸ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ</verse>
				<verse number="5">ਅਤੇ ਉਹ ਨਬੀ ਅਥਵਾ ਸੁਫ਼ਨਿਆਂ ਦੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਬੋਲ ਕੇ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਕੁਰਾਹੇ ਪਾਇਆ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੱਲਣ ਦਾ ਹੁਕਮ ਦਿੱਤਾ ਸੀ ਕੁਰਾਹੇ ਪਾਇਆ ਚਾਹੁੰਦਾ ਹੈ। ਇਉਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।।</verse>
				<verse number="6">ਜੇ ਤੁਹਾਡਾ ਸੱਕਾ ਭਰਾ ਯਾ ਤੁਹਾਡਾ ਪੁੱਤ੍ਰ ਯਾ ਤੁਹਾਡੀ ਧੀ ਯਾ ਤੁਹਾਡੀ ਪਰੀਤਮਾ ਯਾ ਤੁਹਾਡਾ ਜਾਨੀ ਦੋਸਤ ਗੁੱਝੇ ਗੁੱਝੇ ਏਹ ਆਖ ਕੇ ਫੁਸਲਾਵੇ ਭਈ ਅਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਓਹਨਾਂ ਦੀ ਪੂਜਾ ਕਰੀਏ ਜਿਨ੍ਹਾਂ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ</verse>
				<verse number="7">ਅਰਥਾਤ ਪਰਾਈਆਂ ਕੌਮਾਂ ਦੇ ਦੇਵਤਿਆਂ ਤੋਂ ਜਿਹੜੇ ਤੁਹਾਡੇ ਆਲੇ ਦੁਆਲੇ ਅਤੇ ਦੂਰ ਨੇੜੇ ਧਰਤੀ ਦੇ ਇੱਕ ਸਿਰੇ ਤੋਂ ਧਰਤੀ ਦੇ ਦੂਜੇ ਸਿਰੇ ਤੀਕ ਹਨ</verse>
				<verse number="8">ਤਾਂ ਤੁਸੀਂ ਹਾਮੀ ਨਾ ਭਰੋ, ਨਾ ਉਸ ਦੀ ਸੁਣੋ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰੋ, ਨਾ ਉਸ ਨੂੰ ਲੁਕਾਓ</verse>
				<verse number="9">ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟੋ, ਉਸ ਦੇ ਮਾਰਨ ਉੱਤੇ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਮਗਰੋਂ ਸਾਰੀ ਪਰਜਾ ਦੇ ਹੱਥ</verse>
				<verse number="10">ਤੁਸੀਂ ਉਸ ਨੂੰ ਪੱਥਰਾਂ ਨਾਲ ਪੱਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਤੁਹਾਡੇ ਯਹੋਵਾਹ ਪਰਮੇਸ਼ੁਰ ਤੋਂ ਕੁਰਾਹੇ ਪਾਉਣਾ ਚਾਹੁੰਦਾ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ</verse>
				<verse number="11">ਸਾਰਾ ਇਸਰਾਏਲ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।।</verse>
				<verse number="12">ਜੇ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ</verse>
				<verse number="13">ਕਿ ਤੁਹਾਡੇ ਵਿੱਚੋਂ ਕਈ ਇੱਕ ਨਖਿੱਧ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਸਨੀਕਾ ਨੂੰ ਏਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਤਾਂ</verse>
				<verse number="14">ਤਾਂ ਤੁਸੀਂ ਪੁੱਛੋ ਅਤੇ ਲੱਭੋ ਅਤੇ ਪੱਕਾ ਪਤਾ ਲਓ ਅਤੇ ਵੇਖੋ, ਜੇ ਇਹ ਗੱਲ਼ ਸੱਚੀ ਅਤੇ ਪੱਕੀ ਹੈ ਕਿ ਏਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ</verse>
				<verse number="15">ਤਾਂ ਤੁਸੀਂ ਉਸ ਸ਼ਹਿਰ ਦੇ ਵਸਨੀਕਾਂ ਨੂੰ ਜ਼ਰੂਰ ਤੇਗ ਦੀ ਧਾਰ ਨਾਲ ਵੱਢ ਸੁੱਟਣਾ, ਉਸ ਨੂੰ, ਉਸ ਦੇ ਵਿੱਚ ਦੀਆਂ ਸੱਭ ਚੀਜ਼ਾਂ ਨੂੰ ਉਸ ਦੇ ਡੰਗਰਾਂ ਨੂੰ ਤੇਗ ਦੀ ਧਾਰ ਨਾਲ ਅਰਪਣ ਕਰ ਦੇਣਾ</verse>
				<verse number="16">ਉਸ ਦਾ ਸਾਰਾ ਹੀ ਲੁੱਟ ਦਾ ਮਾਲ ਉਸ ਦੇ ਚੌਂਕ ਵਿੱਚ ਇਕੱਠਾ ਕਰਕੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਦੇ ਸਾਰੇ ਹੀ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਵਿੱਚ ਸਾੜ ਸੁੱਟਿਓ ਤਾਂ ਜੋ ਉਹ ਸਦਾ ਲਈ ਇੱਕ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਕਦੀ ਨਾ ਉਸਾਰਿਆ ਜਾਵੇ</verse>
				<verse number="17">ਅਤੇ ਉਸ ਹਰਾਮ ਤੋਂ ਕੋਈ ਚੀਜ਼ ਤੁਹਾਡੇ ਹੱਥ ਨਾ ਲੱਗੇ ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਮੁੜੇ ਅਤੇ ਤੁਹਾਡੇ ਉੱਤੇ ਰਹਮ ਕਰ ਕੇ ਦਯਾਵਾਨ ਹੋਵੇ ਅਤੇ ਤੁਹਾਨੂੰ ਵਧਾਵੇ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ</verse>
				<verse number="18">ਏਹ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਤੁਸੀਂ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਕਰੋਗੇ।।</verse>
			</chapter>
			<chapter number="14">
				<verse number="1">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤ੍ਰ ਹੋ। ਨਾ ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਘਾਇਲ ਕਰਿਓ, ਨਾ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ</verse>
				<verse number="2">ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤ੍ਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਕਿ ਤੁਸੀਂ ਪਿਰਥਵੀ ਦੀਆਂ ਸਾਰੀਆਂ ਉੱਮਤਾਂ ਵਿੱਚੋਂ ਉਸ ਦੀ ਇੱਕ ਅਣੋਖੀ ਉੱਮਤ ਹੋਵੋ</verse>
				<verse number="3">ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਓ</verse>
				<verse number="4">ਜਿਨ੍ਹਾਂ ਜਾਨਵਰਾਂ ਨੂੰ ਤੁਸੀਂ ਖਾ ਸੱਕਦੇ ਹੋ ਓਹ ਏਹ ਹਨ ਅਰਥਾਤ ਬਲਦ, ਭੇਡ, ਅਤੇ ਬੱਕਰੀ</verse>
				<verse number="5">ਹਰਨ, ਚਿਕਾਰਾ, ਲਾਲ ਹਰਨ, ਬਣ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ</verse>
				<verse number="6">ਅਤੇ ਪਸ਼ੂਆਂ ਵਿੱਚੋਂ ਹਰ ਇੱਕ ਪਸ਼ੂ ਜਿਹ ਦੇ ਖੁਰ ਪਾਟੇ ਹੋਏ ਅਰਥਾਤ ਖੁਰਾਂ ਦੇ ਦੋ ਵੱਖੋ ਵੱਖ ਹਿੱਸੇ ਹੋਣ ਅਤੇ ਉਗਾਲੀ ਕਰਨ ਵਾਲਾ ਹੋਵੇ ਉਹ ਤੁਸੀਂ ਖਾਇਓ</verse>
				<verse number="7">ਤਾਂ ਵੀ ਤੁਸੀਂ ਇਨ੍ਹਾਂ ਵਿੱਚੋਂ ਨਾ ਖਾਇਓ ਭਾਵੇਂ ਇਹ ਉਗਾਲੀ ਕਰਦੇ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਊਠ, ਸਹਿਆ, ਅਤੇ ਪਹਾੜੀ ਸਹਿਆ, ਕਿਉਂ ਜੋ ਇਹ ਉਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ, ਇਹ ਤੁਹਾਡੇ ਲਈ ਅਸ਼ੁੱਧ ਹਨ</verse>
				<verse number="8">ਸੂਰ ਕਿਉਂ ਜੋ ਏਹ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਏਹ ਉਗਾਲੀ ਨਹੀਂ ਕਰਦਾ, ਏਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਏਹ ਦੇ ਮਾਸ ਵਿੱਚੋਂ ਨਾ ਖਾਣਾ ਨਾ ਇਹ ਦੀ ਲੋਥ ਨੂੰ ਛੋਹਣਾ।।</verse>
				<verse number="9">ਏਹਨਾਂ ਸਾਰਿਆਂ ਵਿੱਚੋਂ ਜਿਹੜੇ ਪਾਣੀ ਵਿੱਚ ਹਨ ਤੁਸੀਂ ਖਾਇਓ ਜਿਹਦੇ ਪਰ ਅਤੇ ਚਾਨੇ ਹੋਣ ਤੁਸੀਂ ਖਾਇਓ</verse>
				<verse number="10">ਜਿਹ ਦੇ ਪਰ ਅਤੇ ਚਾਨੇ ਨਾ ਹੋਣ ਉਹ ਤੁਸੀਂ ਨਾ ਖਾਓ। ਉਹ ਤੁਹਾਡੇ ਲਈ ਅਸ਼ੁੱਧ ਹਨ।।</verse>
				<verse number="11">ਸਾਰੇ ਪਵਿੱਤ੍ਰ ਪੰਛੀ ਤੁਸੀਂ ਖਾਓ</verse>
				<verse number="12">ਪਰ ਏਹ ਓਹ ਹਨ ਜਿਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਹੱਡ ਖੋਰ, ਸਮੁੰਦਰੀ ਉਕਾਬ</verse>
				<verse number="13">ਇੱਲ, ਲਗੜ, ਅਰ ਗਿੱਧ ਉਸ ਦੀ ਜਿਨਸ ਅਨੁਸਾਰ</verse>
				<verse number="14">ਹਰ ਇੱਕ ਪਹਾੜੀ ਕਾਂ ਉਸ ਦੀ ਜਿਨਸ ਅਨੁਸਾਰ</verse>
				<verse number="15">ਸ਼ੁਤਰ ਮੁਰਗ, ਬਿਲ ਬਤੌਰੀ, ਕੁਰਲ ਅਤੇ ਬਾਜ਼ ਉਸਦੀ ਜਿਨਸ ਅਨੁਸਾਰ</verse>
				<verse number="16">ਨਿੱਕਾ ਉੱਲੂ ਅਤੇ ਵੱਡਾ ਉੱਲੂ ਅਤੇ ਕੰਨਾਂ ਵਾਲੇ ਉੱਲੂ</verse>
				<verse number="17">ਹਵਾਸਲ ਗਿਰਝ, ਮਾਹੀ ਗੀਰ</verse>
				<verse number="18">ਲਮ ਢੀਂਗ ਅਤੇ ਬਗਲਾ ਉਸ ਦੀ ਜਿਨਸ ਅਨੁਸਾਰ, ਚੱਕੀ ਰਾਹ ਅਤੇ ਚੰਮ ਗਿੱਦੜ</verse>
				<verse number="19">ਅਤੇ ਸਾਰੇ ਘਿੱਸਰਨ ਵਾਲੇ ਪੰਖੇਰੂ ਓਹ ਤੁਹਾਡੇ ਲਈ ਅਸ਼ੁੱਧ ਹਨ। ਓਹ ਨਾ ਖਾਧੇ ਜਾਣ</verse>
				<verse number="20">ਸਾਰੇ ਸ਼ੁੱਧ ਪੰਖੇਰੂ ਖਾਇਓ।।</verse>
				<verse number="21">ਤੁਸੀਂ ਮੁਰਦਾਰ ਨਾ ਖਾਇਓ। ਤੁਸੀਂ ਉਸ ਨੂੰ ਉਸ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਦੇ ਸੱਕਦੇ ਹੋ। ਓਹ ਉਸ ਨੂੰ ਖਾਵੇ ਅਥਵਾ ਉਸ ਨੂੰ ਕਿਸੇ ਓਪਰੇ ਕੋਲ ਵੇਚ ਸੱਕਦੇ ਹੋ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ। ਤੁਸੀਂ ਮੇਮਨੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।।</verse>
				<verse number="22">ਤੁਸੀਂ ਜ਼ਰੂਰ ਆਪਣੇ ਬੀ ਦੀ ਸਾਰੀ ਪੈਦਾਵਾਰ ਦਾ ਜਿਹੜੀ ਖੇਤ ਵਿੱਚੋਂ ਵਰ੍ਹੇ ਦੇ ਵਰ੍ਹੇ ਨਿੱਕਲਦੀ ਹੈ ਦਸਵੰਧ ਦਿਓ</verse>
				<verse number="23">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਧਾਉਣ ਲਈ ਚੁਣੇ ਆਪਣੇ ਅੰਨ, ਆਪਣੀ ਨਵੀਂ ਮੈਂ, ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਲੋਠਿਆਂ ਨੂੰ ਖਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੀਕ ਰੱਖਣਾ ਸਿੱਖੋ</verse>
				<verse number="24">ਜੇ ਉਹ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਉਹ ਨੂੰ ਉੱਥੇ ਲੈ ਜਾ ਨਾ ਸਕੋ ਯਾ ਉਹ ਅਸਥਾਨ ਤੁਹਾਥੋਂ ਦੁਰੇਡਾ ਹੋਵੇ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਸ ਕਰਨ ਲਈ ਚੁਣੇਗਾ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਬਰਕਤ ਦੇਵੇ</verse>
				<verse number="25">ਤਦ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਓ ਅਤੇ ਉਸ ਅਸਥਾਨ ਨੂੰ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ</verse>
				<verse number="26">ਤੁਸੀਂ ਉਸ ਚਾਂਦੀ ਨੂੰ ਆਪਣੀ ਜਾਨ ਦੀ ਇੱਛਿਆ ਲਈ ਦਿਓ ਅਰਥਾ ਬਲਦ ਲਈ, ਭੇਡ ਲਈ, ਮੈਂ ਲਈ, ਸ਼ਰਾਬ ਲਈ ਯਾ ਜਿਸ ਕਾਸੇ ਨੂੰ ਤੁਹਾਡਾ ਜੀ ਲੋਚੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਓ। ਤੁਸੀਂ ਅਤੇ ਤੁਹਾਡਾ ਘਰਾਣਾ ਅਨੰਦ ਕਰੋ</verse>
				<verse number="27">ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਤੁਸੀਂ ਉਸ ਨੂੰ ਭੁੱਲ ਜਾਇਓ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਮਿਲਖ ਨਹੀਂ ਹੈ।।</verse>
				<verse number="28">ਹਰ ਤਿੰਨ੍ਹਾਂ ਵਰਿਹਾਂ ਦੇ ਅੰਤ ਵਿੱਚ ਤੁਸੀਂ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਹਰ ਤੀਜੇ ਵਰ੍ਹੇ ਵਿੱਚ ਲਿਆਓ ਅਤੇ ਆਪਣੇ ਫਾਟਕਾਂ ਦੇ ਅੰਦਰ ਰੱਖੋ</verse>
				<verse number="29">ਤਾਂ ਲੇਵੀ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ ਹੈ, ਨਾਲੇ ਪਰਦੇਸੀ, ਯਤੀਮ ਅਤੇ ਵਿਧਵਾ ਵੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹਨ ਆਣ ਕੇ ਖਾਣ ਅਤੇ ਰੱਜਣ ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਹੱਥਾਂ ਦੇ ਕੰਮਾਂ ਉੱਤੇ ਜਿਹੜੇ ਤੁਸੀਂ ਕਰਦੇ ਹੋ ਤੁਹਾਨੂੰ ਬਰਕਤ ਦੇਵੇ।।</verse>
			</chapter>
			<chapter number="15">
				<verse number="1">ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਸੀਂ ਛੋਟ ਛੱਡੋ</verse>
				<verse number="2">ਛੋਟ ਦੀ ਰੀਤ ਏਹ ਹੈ, ਹਰ ਲੈਣਦਾਰ ਆਪਣਾ ਕਰਜ਼ ਜਿਹੜਾ ਆਪਣੇ ਗੁਆਂਢੀ ਨੂੰ ਕਰਜ਼ ਤੋਂ ਦਿੱਤਾ ਹੋਵੇ ਛੱਡ ਦੇਵੇ। ਉਹ ਆਪਣੇ ਗੁਆਂਢੀ ਤੋਂ ਆਪਣੇ ਭਰਾ ਤੋਂ ਨਾ ਉਗਰਾਹੇ ਕਿਉਂ ਜੋ ਯਹੋਵਾਹ ਦੀ ਛੋਟ ਦਾ ਢੰਡੋਰਾ ਫਿਰਾਇਆ ਗਿਆ ਹੈ</verse>
				<verse number="3">ਓਪਰੇ ਤੋਂ ਤੁਸੀਂ ਉਗਰਾਹ ਲਵੋ ਪਰ ਜੋ ਕੁਝ ਤੁਹਾਡਾ ਤੁਹਾਡੇ ਭਰਾ ਵੱਲ ਹੈ ਤੁਸੀਂ ਆਪਣੀ ਹੱਥੀਂ ਉਸ ਨੂੰ ਛੱਡ ਦਿਓ</verse>
				<verse number="4">ਤਦ ਤੁਹਾਡੇ ਵਿੱਚ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਧਰਤੀ ਵਿੱਚ ਬਰਕਤ ਦੇਵੇਗਾ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰ ਕੇ ਮਿਲਖ ਲਈ ਦੇਣ ਵਾਲਾ ਹੈ</verse>
				<verse number="5">ਜੇ ਕੇਵਲ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ ਅਤੇ ਏਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ</verse>
				<verse number="6">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਤੁਹਾਨੂੰ ਬਰਕਤ ਦੇਵੇਗਾ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਕਰਜ਼ ਨਾ ਲਓਗੇ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।।</verse>
				<verse number="7">ਜੇ ਤੁਹਾਡੇ ਕੋਲ ਤੁਹਾਡੇ ਭਰਾਵਾਂ ਵਿੱਚੋਂ ਕੋਈ ਤੁਹਾਡੇ ਕਿਸੇ ਫਾਟਕ ਦੇ ਅੰਦਰ ਤੁਹਾਡੀ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੰਗਾਲ ਹੋਵੇ ਤਾਂ ਤੁਸੀਂ ਆਪਣਾ ਮਨ ਕਠੋਰ ਨਾ ਕਰੋ ਨਾ ਆਪਣਾ ਹੱਥ ਆਪਣੇ ਕੰਗਾਲ ਭਰਾ ਤੋਂ ਰੋਕੋ</verse>
				<verse number="8">ਪਰ ਤੁਸੀਂ ਆਪਣਾ ਹੱਥ ਉਸ ਲਈ ਜ਼ਰੂਰ ਖੁਲ੍ਹਾ ਰੱਖੋ ਅਤੇ ਉਸ ਨੂੰ ਉਸ ਦੀ ਲੋੜ੍ਹ ਦੇ ਅਨੁਸਾਰ ਜ਼ਰੂਰ ਚੋਖਾ ਉਧਾਰ ਦਿਓ</verse>
				<verse number="9">ਖਬਰਦਾਰ ਰਹੋ ਮਤੇ ਤੁਹਾਡੇ ਮਨ ਵਿੱਚ ਕੋਈ ਨਿਕੰਮੀ ਵਿਚਾਰ ਆ ਜਾਵੇ ਕਿ ਸੱਤਵਾਂ ਵਰ੍ਹਾ ਅਰਥਾਤ ਛੋਟ ਦਾ ਵਰਹਾ ਨੇੜੇ ਹੈ ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਨਾ ਦਿਓ ਕਿ ਉਹ ਤੁਹਾਡੇ ਵਿਰੁੱਧ ਯਹੋਵਾਹ ਅੱਗੇ ਫ਼ਰਿਆਦ ਕਰੇ ਅਤੇ ਏਹ ਤੁਹਾਡੇ ਲਈ ਪਾਪ ਹੋ ਜਾਵੇ</verse>
				<verse number="10">ਤੁਸੀਂ ਉਸ਼ ਨੂੰ ਜ਼ਰੂਰ ਦਿਓ ਅਤੇ ਇਹ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਜਦ ਤੁਸੀਂ ਉਸ ਨੂੰ ਦਿਓ ਕਿਉਂ ਜੋ ਇਸ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਜੋ ਤੁਹਾਡਾ ਹੱਥ ਸ਼ੁਰੂ ਕਰੇ ਬਰਕਤ ਦੇਵੇਗਾ</verse>
				<verse number="11">ਕੰਗਾਲ ਤਾਂ ਦੇਸ ਵਿੱਚੋਂ ਬੰਦ ਨਾ ਹੋਣਗੇ ਏਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੀ ਮੁੱਠ ਆਪਣੇ ਭਰਾ ਵੱਲ਼ ਜਿਹੜਾ ਤੁਹਾਡੇ ਦੇਸ ਵਿਚ ਲੋੜਵੰਦ ਅਤੇ ਕੰਗਾਲ ਹੋਵੇ ਜ਼ਰੂਰ ਖੁਲ੍ਹੀ ਰੱਖੋ।।</verse>
				<verse number="12">ਜੇ ਤੁਹਾਡਾ ਇਬਰਾਨੀ ਭਰਾ ਅਥਵਾ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਤੁਹਾਡੀ ਛੇ ਵਰਹੇ ਸੇਵਾ ਕਰੇ ਤਾਂ ਸੱਤਵੇਂ ਵਰਹੇ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਕਰ ਦਿਓ</verse>
				<verse number="13">ਜਦ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਛੱਡ ਦਿਓ ਤਾਂ ਉਸ ਨੂੰ ਸੱਖਣਾ ਹੀ ਨਾ ਘੱਲੋ</verse>
				<verse number="14">ਆਪਣੇ ਇੱਜੜ, ਆਪਣੇ ਖਲਵਾੜੇ ਅਤੇ ਆਪਣੇ ਦਾਖ਼ ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ ਤਿਵੇਂ ਤੁਸੀਂ ਉਸ ਨੂੰ ਦਿਓ</verse>
				<verse number="15">ਚੇਤੇ ਰੱਖੋ, ਤੁਸੀਂ ਮਿਸਰ ਦੇਸ ਵਿੱਚ ਗੁਲਾਮ ਸਾਓ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ ਏਸ ਲਈ ਮੈਂ ਤੁਹਾਨੂੰ ਏਸ ਗੱਲ ਦਾ ਹੁਕਮ ਦਿੰਦਾ ਹਾਂ</verse>
				<verse number="16">ਤਾਂ ਐਉਂ ਹੋਵੇਗਾ ਕਿ ਜੇ ਉਹ ਤੁਹਾਨੂੰ ਆਖੇ ਕੇ ਮੈਂ ਤੁਹਾਡੇ ਕੋਲੋਂ ਨਹੀਂ ਜਾਵਾਂਗਾ ਕਿਉਂ ਜੋ ਉਹ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਏਸ ਲਈ ਪ੍ਰੇਮ ਕਰਦਾ ਹੈ ਕਿ ਤੁਹਾਡੇ ਸੰਗ ਉਸ ਦਾ ਭਲਾ ਹੈ</verse>
				<verse number="17">ਤਾਂ ਤੁਸੀਂ ਆਰ ਲੈ ਕੇ ਉਸਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦਿਓ ਤਾਂ ਉਹ ਸਦਾ ਤੀਕ ਤੁਹਾਡਾ ਗੁਲਾਮ ਰਹੇਗਾ, ਨਾਲੇ ਤੁਸੀਂ ਆਪਣੀ ਗੋੱਲੀ ਨਾਲ ਵੀ ਏਵੇਂ ਹੀ ਕਰੋ</verse>
				<verse number="18">ਤੁਹਾਡੀ ਨਿਗਾਹ ਵਿੱਚ ਏਹ ਕੰਮ ਔਖਾ ਨਾ ਹੋਵੇ ਜਦ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਛੱਡੋ ਕਿਉਂ ਜੋ ਉਸ ਨੇ ਛੇਆਂ ਵਰਿਹਾਂ ਤੀਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।।</verse>
				<verse number="19">ਤੁਸੀਂ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਲੋਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਰੱਖੋ ਅਤੇ ਆਪਣੇ ਬਲਦ ਦੇ ਕਿਸੇ ਪਲੋਠੇ ਤੋਂ ਕੋਈ ਕੰਮ ਨਾ ਲਓ, ਨਾ ਆਪਣੇ ਇੱਜੜ ਦੇ ਕਿਸੇ ਪਲੋਠੇ ਦੀ ਉੱਨ ਕਤਰਨਾ</verse>
				<verse number="20">ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਵਰਹੇ ਦੇ ਵਰਹੇ ਉਸ ਅਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਚੁਣੇਗਾ</verse>
				<verse number="21">ਜੇ ਉਸ ਵਿੱਚ ਕੋਈ ਬੱਜ ਹੋਵੇ ਅਥਵਾ ਲੰਙਾ ਅਥਵਾ ਅੰਨ੍ਹਾ ਅਰਥਾਤ ਕੋਈ ਭੈੜੀ ਬੱਜ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਚੜ੍ਹਾਓ</verse>
				<verse number="22">ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਓ। ਅਸ਼ੁੱਧ ਅਤੇ ਸ਼ੁੱਧ ਦੋਨੋਂ ਉਸ ਨੂੰ ਖਾਣ ਜਿਵੇਂ ਚਿਕਾਰਾ ਅਤੇ ਹਰਨ</verse>
				<verse number="23">ਕੇਵਲ ਤੁਸੀਂ ਉਸ ਦਾ ਲਹੂ ਨਾ ਪੀਓ, ਤੁਸੀਂ ਉਸ ਨੂੰ ਪਾਣੀ ਵਾਂਙੁ ਧਰਤੀ ਉੱਤੇ ਡੋਹਲ ਦਿਓ।।</verse>
			</chapter>
			<chapter number="16">
				<verse number="1">ਅਬੀਬ ਦੇ ਮਹੀਨੇ ਨੂੰ ਤੁਸੀਂ ਮਨਾਇਆ ਕਰੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਹ ਕਰੋ ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਵੇਲੇ ਕੱਢ ਲਿਆਇਆ</verse>
				<verse number="2">ਤੁਸੀਂ ਚੌਣੇ ਅਤੇ ਇੱਜੜ ਤੋਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਪਸਾਹ ਚੜ੍ਹਾਉ ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ</verse>
				<verse number="3">ਤੁਸੀਂ ਉਹ ਦੇ ਨਾਲ ਖਮੀਰ ਨਾ ਖਾਇਓ। ਸੱਤ ਦਿਨ ਉਹ ਦੇ ਨਾਲ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ ਤੋਂ ਤੁਰਤ ਫੁਰਤ ਨਿੱਕਲ ਆਏ ਹੋ। ਪਰੋਜਨ ਏਹ ਹੈ ਭਈ ਤੁਸੀਂ ਜੀਵਨ ਭਰ ਉਸ ਦਿਨ ਨੂੰ ਚੇਤੇ ਰੱਖੋ ਜਦ ਤੁਸੀਂ ਮਿਸਰ ਦੇਸ ਤੋਂ ਨਿੱਕਲ ਆਏ</verse>
				<verse number="4">ਸੱਤਾਂ ਦਿਨਾਂ ਤੀਕ ਕੋਈ ਖਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਨਾ ਵੇਖਿਆ ਜਾਵੇ, ਨਾ ਉਸ ਮਾਸ ਤੋਂ ਜਿਹੜਾ ਪਹਿਲੇ ਦਿਨ ਸ਼ਾਮਾਂ ਨੂੰ ਤੁਸੀਂ ਚੜ੍ਹਾਓ, ਸਾਰੀ ਰਾਤ ਸਵੇਰ ਤੀਕ ਕੁਝ ਬਾਕੀ ਰਹੇ</verse>
				<verse number="5">ਤੁਸੀਂ ਪਸਹ ਨੂੰ ਆਪਣੇ ਹੋਰ ਕਿਸੇ ਫਾਟਕ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਚੜ੍ਹਾ ਨਾ ਸਕੋਗੇ</verse>
				<verse number="6">ਪਰੰਤੂ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇਂ ਤੁਸੀਂ ਸ਼ਾਮਾਂ ਨੂੰ ਪਸਹ ਚੜ੍ਹਾਓ ਜਦ ਸੂਰਜ ਡੁੱਬ ਰਿਹਾ ਹੋਵੇ ਉਸੇ ਰੁੱਤੇ ਜਦ ਤੁਸੀਂ ਮਿਸਰੋਂ ਨਿੱਕਲੇ ਸਾਓ</verse>
				<verse number="7">ਤੁਸੀਂ ਭੁੰਨ ਕੇ ਉਸ ਅਸਥਾਨ ਵਿੱਚ ਖਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਮੁੜ ਕੇ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਚੱਲੇ ਆਓ</verse>
				<verse number="8">ਛੇ ਦਿਨ ਤੁਸੀਂ ਪਤੀਰੀ ਰੋਟੀ ਖਾਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਵਿੱਚ ਕੋਈ ਕੰਮ ਧੰਦਾ ਨਾ ਕਰੋ।।</verse>
				<verse number="9">ਸੱਤ ਹਫ਼ਤੇ ਤੁਸੀਂ ਆਪਣੇ ਲਈ ਗਿਣੋ। ਖੜੀ ਫ਼ਸਲ ਨੂੰ ਦਾਤੀ ਲਾਉਣ ਦੇ ਵੇਲੇ ਤੁਸੀਂ ਸੱਤ ਹਫਤੇ ਤੁਸੀਂ ਗਿਣਨੇ ਸ਼ੁਰੂ ਕਰੋ</verse>
				<verse number="10">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਆਪਣੇ ਹੱਥ ਦੀ ਖੁਸ਼ੀ ਦੀ ਭੇਟ ਦੇ ਨਜ਼ਰਾਨਿਆਂ ਨਾਲ ਮਨਾਓ। ਤੁਸੀਂ ਤਿਵੇਂ ਦਿਓ ਜਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਬਰਕਤ ਦਿੰਦਾ ਹੈ</verse>
				<verse number="11">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਅਨੰਦ ਕਰੋ, ਤੁਸੀਂ, ਤੁਹਾਡਾ ਪੁੱਤ੍ਰ, ਤੁਹਾਡੀ ਧੀ, ਤੁਹਾਡਾ ਗੋੱਲਾ, ਤੁਹਾਡੀ ਗੋੱਲੀ, ਨਾਲੇ ਓਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ</verse>
				<verse number="12">ਤੁਸੀਂ ਚੇਤੇ ਰੱਖੋ ਕੇ ਤੁਸੀਂ ਮਿਸਰ ਦੇਸ ਵਿੱਚ ਗੁਲਾਮ ਸਾਓ। ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨੋ ਅਤੇ ਪੂਰਾ ਕਰੋ।।</verse>
				<verse number="13">ਸੱਤਾਂ ਦਿਨਾਂ ਤੀਕ ਤੁਸੀਂ ਆਪਣੇ ਲਈ ਡੇਰਿਆਂ ਦਾ ਪਰਬ ਮਨਾਓ ਜਦ ਤੁਸੀਂ ਆਪਣੇ ਪਿੜ ਅਤੇ ਮੈਂ ਦੇ ਕੋਹਲੂ ਤੋਂ ਮਾਲ ਇਕੱਠਾ ਕਰ ਲਿਆ ਹੋਵੇ</verse>
				<verse number="14">ਉਸ ਆਪਣੇ ਪਰਬ ਵਿੱਚ ਤੁਸੀਂ ਅਨੰਦ ਕਰੋ, ਤੁਸੀਂ, ਤੁਹਾਡਾ ਪੁੱਤ੍ਰ, ਤੁਹਾਡੀ ਧੀ, ਤੁਹਾਡਾ ਗੋੱਲਾ, ਤੁਹਾਡੀ ਗੋੱਲੀ, ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ</verse>
				<verse number="15">ਸੱਤਾਂ ਦਿਨਾਂ ਤੀਕ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ ਪਰਬ ਮਨਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ ਤਾਂ ਤੁਸੀਂ ਪੂਰਾ ਪੂਰਾ ਅਨੰਦ ਕਰੋ</verse>
				<verse number="16">ਵਰ੍ਹੇ ਵਿੱਚ ਤਿੰਨ੍ਹ ਵਾਰ ਤੁਹਾਡੇ ਸਾਰੇ ਨਰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਉਹ ਚੁਣੇਗਾ ਹਾਜ਼ਰ ਹੋਣ ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ, ਹਫ਼ਤਿਆਂ ਦੇ ਪਰਬ ਉੱਤੇ ਅਤੇ ਓਹ ਯਹੋਵਾਹ ਦੇ ਸਨਮੁਖ ਸੱਖ਼ਣੇ ਹੱਥ ਨਾ ਹਾਜ਼ਰ ਹੋਣ</verse>
				<verse number="17">ਹਰ ਮਨੁੱਖ ਆਪਣੇ ਵਿਤ ਅਨੁਸਾਰ ਦੇਵੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਦਿੱਤੀ ਹੋਈ ਬਰਕਤ ਹੈ।।</verse>
				<verse number="18">ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਹੁੱਦੇਦਾਰ ਠਹਿਰਾਓ। ਓਹ ਪਰਜਾ ਦਾ ਧਰਮ ਨਾਲ ਨਿਆਉਂ ਕਰਨ</verse>
				<verse number="19">ਤੁਸੀਂ ਨਿਆਉਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰੋ। ਤੁਸੀਂ ਵੱਢੀ ਨਾ ਖਾਓ ਕਿਉਂ ਜੋ ਵੱਢੀ ਸਿਆਣਿਆ ਦੀਆਂ ਅੱਖਾਂ ਨੂੰ ਅੰਨ੍ਹਾਂ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉੱਲਦ ਦਿੰਦੀ ਹੈ</verse>
				<verse number="20">ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।।</verse>
				<verse number="21">ਤੁਸੀਂ ਕਿਸੇ ਰੁੱਖ ਦਾ ਟੁੰਡ ਆਪਣੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਦੇ ਕੋਲ ਜਿਹੜੀ ਤੁਸੀਂ ਆਪਣੇ ਲਈ ਬਣਾਓਗੇ ਨਾ ਲਓ</verse>
				<verse number="22">ਤੁਸੀਂ ਆਪਣੇ ਲਈ ਕੋਈ ਥੰਮ੍ਹ ਨਾ ਖੜਾ ਕਰੋ ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਣ ਕਰਦਾ ਹੈ।।</verse>
			</chapter>
			<chapter number="17">
				<verse number="1">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਅਥਵਾ ਲੇਲਾ ਜਿਹ ਦੇ ਵਿੱਚ ਬੱਜ ਅਥਵਾ ਕੋਈ ਬੁਰੀ ਗੱਲ ਹੋਵੇ ਨਾ ਚੜ੍ਹਾਓ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।।</verse>
				<verse number="2">ਜੇ ਤੁਹਾਡੇ ਵਿੱਚ ਕਿਸੇ ਫਾਟਕ ਦੇ ਅੰਦਰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੋਈ ਮਨੁੱਖ ਅਥਵਾ ਕੋਈ ਤੀਵੀਂ ਪਾਈ ਜਾਵੇ ਜਿਹ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਉਸਦੇ ਨੇਮ ਦੀ ਉਲੰਘਣ ਦੀ ਕੋਈ ਬੁਰਿਆਈ ਕੀਤੀ ਹੋਵੇ</verse>
				<verse number="3">ਅਤੇ ਚੱਲ ਕੇ ਦੂਜਿਆਂ ਦੇਵਤਿਆਂ ਦੀ ਪੂਜਾ ਕੀਤੀ ਹੋਵੇ ਅਤੇ ਓਹਨਾਂ ਦੇ ਅੱਗੇ ਅਥਵਾ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਿਆ ਹੋਵੇ ਜਿਹ ਦਾ ਮੈਂ ਹੁਕਮ ਨਹੀਂ ਦਿੱਤਾ ਸੀ</verse>
				<verse number="4">ਅਤੇ ਜੇ ਏਹ ਤੁਹਾਨੂੰ ਦੱਸਿਆ ਜਾਵੇ ਅਰ ਤੁਸੀਂ ਸੁਣ ਕਿ ਚੰਗੀ ਤਰ੍ਹਾਂ ਪਤਾ ਕੱਢ ਲਿਆ ਹੋਵੇ ਅਤੇ ਵੇਖੋ, ਜੇ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜੇਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ</verse>
				<verse number="5">ਤਾਂ ਤੁਸੀਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਜਿਹ ਨੇ ਏਹ ਬੁਰਾ ਕੰਮ ਕੀਤਾ, ਹਾਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਪੱਥਰਾਓ ਕਰੋ ਕੇ ਉਹ ਮਰ ਜਾਵੇ</verse>
				<verse number="6">ਦੋਹਾਂ ਅਥਵਾ ਤਿੰਨ੍ਹਾਂ ਗਵਾਹਾਂ ਦੀ ਜੁਬਾਨੀ, ਮਰਨ ਵਾਲਾ ਮਾਰਿਆ ਜਾਵੇ ਪਰ ਇੱਕੋਈ ਗਵਾਹ ਦੀ ਜ਼ਬਾਨੀ ਉਹ ਨਾ ਮਾਰਿਆ ਜਾਵੇ</verse>
				<verse number="7">ਗਵਾਹਾਂ ਦਾ ਹੱਥ ਮਾਰਨ ਲਈ ਉਸ ਉੱਤੇ ਪਹਿਲ ਕਰੇ ਅਤੇ ਉਸ ਦੇ ਮਗਰੋਂ ਸਾਰੇ ਲੋਕਾਂ ਦੇ ਹੱਥ ਇਉਂ ਤੁਸੀਂ ਆਪਣੇ ਵਿੱਚੋਂ ਏਹ ਬੁਰਿਆਈ ਮਿਟਾ ਦਿਓ।।</verse>
				<verse number="8">ਜੇ ਤੁਹਾਡੇ ਵਿੱਚ ਕੋਈ ਨਿਆਉਂ ਦੀ ਗੱਲ ਬਹੁਤ ਕਠਨ ਉੱਠੇ ਅਰਥਾਤ ਆਪੋ ਵਿੱਚ ਖੂਨ, ਆਪੋ ਵਿੱਚ ਦਾ ਦਾਵਾ, ਆਪੋ ਵਿੱਚ ਦੀ ਮਾਰ ਕੁਟਾਈ ਜਿਹੜੀਆਂ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀਆਂ ਗੱਲਾਂ ਹੋਣ ਤਾਂ ਤੁਸੀਂ ਉੱਠ ਕੇ ਉਸ ਅਸਥਾਨ ਨੂੰ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ</verse>
				<verse number="9">ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਉਂਕਾਰਾਂ ਦੇ ਕੋਲੋਂ ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣ ਜਾ ਕੇ ਪੁੱਛ ਗਿੱਛ ਕਰੋ। ਓਹ ਤੁਹਾਨੂੰ ਉਸ ਗੱਲ਼ ਦਾ ਫੈਂਸਲਾ ਦੱਸਣਗੇ</verse>
				<verse number="10">ਫਿਰ ਤੁਸੀਂ ਉਸ ਫੈਂਸਲੇ ਦੇ ਅਨੁਸਾਰ ਕਰੋ ਜਿਹੜਾ ਉਹ ਤੁਹਾਨੂੰ ਉਸ ਅਸਥਾਨ ਤੋਂ ਦੱਸਣਗੇ ਜਿਹੜਾ ਯਹੋਵਾਹ ਚੁਣੇਗਾ। ਤੁਸੀਂ ਸਭ ਕੁਝ ਜੋ ਓਹ ਤੁਹਾਨੂੰ ਦੱਸਣ ਪੂਰਨਤਾਈ ਲਈ ਉਸ ਦੀ ਪਾਲਨਾ ਕਰੋ</verse>
				<verse number="11">ਉਸ ਬਿਵਸਥਾ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਦੱਸਣ, ਉਸ ਨਿਆਉਂ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਆਖਣ ਤੁਸੀਂ ਕਰੋ। ਉਸ ਫੈਂਸਲੇ ਤੋਂ ਜਿਹੜਾ ਓਹ ਤੁਹਾਨੂੰ ਦੱਸਣ ਸੱਜੇ ਖੱਬੇ ਨਾ ਮੁੜੋ</verse>
				<verse number="12">ਜਿਹੜਾ ਮਨੁੱਖ ਹਿੱਕ ਧੱਕਾ ਕਰ ਕੇ ਜਾਜਕ ਦੀ ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਉਪਾਸਨਾ ਲਈ ਖੜ੍ਹਾ ਹੈ ਅਥਵਾ ਨਿਆਉਂ ਕਾਰ ਦੀ ਨਾ ਸੁਣੇ ਉਹ ਮਨੁੱਖ ਮਾਰ ਦਿੱਤਾ ਜਾਵੇ ਇਉਂ ਤੁਸੀਂ ਏਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਉੱਕਾ ਹੀ ਮਿਟਾ ਦਿਓ</verse>
				<verse number="13">ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਤਾਂ ਫਿਰ ਹਿੱਕ ਧੱਕਾ ਨਾ ਕਰੇਗੀ।।</verse>
				<verse number="14">ਜਦ ਤੁਸੀਂ ਉਸ ਦੇਸ ਵਿੱਚ ਆਓ ਅਤੇ ਕਬਜ਼ਾ ਕਰ ਕੇ ਉਸ ਦੇਸ ਵਿੱਚ ਵਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਆਖਣ ਲੱਗ ਪਓ ਭਈ ਅਸੀਂ ਆਪਣੇ ਉੱਤੇ ਇੱਕ ਰਾਜਾ ਆਲੇ ਦੁਆਲੇ ਦੀਆਂ ਕੌਮਾਂ ਵਾਂਙੁ ਇੱਕ ਲਈਏ</verse>
				<verse number="15">ਤਾਂ ਤੁਸੀਂ ਜ਼ਰੂਰ ਉਸ ਰਾਜੇ ਨੂੰ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਆਪਣੇ ਉੱਤੇ ਟਿੱਕ ਲਓ। ਆਪਣੇ ਭਰਾਵਾਂ ਵਿੱਚੋਂ ਆਪਣੇ ਉੱਤੇ ਰਾਜਾ ਟਿੱਕ ਲਓ ਤੁਸੀਂ ਆਪਣੇ ਉੱਤੇ ਕੋਈ ਓਪਰਾ ਜਿਹੜਾ ਤੁਹਾਡਾ ਭਰਾ ਨਹੀਂ ਟਿਕ ਨਹੀਂ ਸੱਕਦੇ</verse>
				<verse number="16">ਪਰ ਓਹ ਆਪਣੇ ਲਈ ਬਹੁਤੇ ਘੋੜੇ ਨਾ ਵਧਾਵੇ, ਨਾ ਹੀ ਉਹ ਪਰਜੇ ਨੂੰ ਘੋੜੇ ਵਧਾਉਣ ਲਈ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਨਾ ਮੁੜਿਓ</verse>
				<verse number="17">ਨਾ ਉਹ ਆਪਣੇ ਲਈ ਤੀਵੀਆਂ ਵਧਾਵੇ ਮਤੇ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ ਸੋਨਾ ਬਹੁਤ ਵਧਾਵੇ</verse>
				<verse number="18">ਐਉਂ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਏਸ ਬਿਵਸਥਾ ਦੀ ਨਕਲ ਉਸ ਪੋਥੀ ਵਿੱਚੋਂ ਜਿਹੜੀ ਲੇਵੀ ਜਾਜਕਾਂ ਦੇ ਕੋਲ ਹੈ ਲਿਖ ਲਵੇ</verse>
				<verse number="19">ਉਹ ਉਸਦੇ ਕੋਲ ਰਹੇਗੀ। ਉਹ ਜੀਵਨ ਦੇ ਸਾਰੇ ਦਿਨ ਉਸ ਨੂੰ ਪੜ੍ਹੇ ਤਾਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ</verse>
				<verse number="20">ਤਾਂ ਜੋ ਉਸ ਦਾ ਮਨ ਉਸ ਦੇ ਭਰਾਵਾਂ ਉੱਤੇ ਹੰਕਾਰ ਵਿੱਚ ਨਾ ਆ ਜਾਵੇ, ਨਾਲੇ ਉਹ ਏਸ ਹੁਕਮਨਾਮੇ ਤੋਂ ਸੱਜੇ ਖੱਬੇ ਨਾ ਮੁੜੇ ਏਸ ਲਈ ਕੇ ਉਹ ਅਤੇ ਉਸ ਦੇ ਪੁੱਤ੍ਰ ਇਸਰਾਏਲ ਦੇ ਵਿਚਕਾਰ ਆਪਣੇ ਰਾਜ ਵਿੱਚ ਆਪਣੇ ਦਿਨ ਲੰਮ੍ਹੇ ਕਰਨ।।</verse>
			</chapter>
			<chapter number="18">
				<verse number="1">ਲੇਵੀ ਜਾਜਕਾਂ ਅਰਥਾਤ ਲੇਵੀ ਦੀ ਸਾਰੀ ਗੋਤ ਦਾ ਕੋਈ ਭਾਗ ਯਾ ਮਿਲਖ ਇਸਰਾਏਲ ਨਾਲ ਨਾ ਹੋਵੇਗੀ। ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਓਹ ਦੀ ਮਿਲਖ ਖਾਣਗੇ</verse>
				<verse number="2">ਪਰ ਉਨ੍ਹਾਂ ਦੀ ਆਪਣੇ ਭਰਾਵਾਂ ਨਾਲ ਕੋਈ ਮਿਲਖ ਨਹੀਂ। ਯਹੋਵਾਹ ਹੀ ਉਨ੍ਹਾਂ ਦੀ ਮਿਲਖ ਹੈ ਜਿਵੇਂ ਉਹ ਉਨ੍ਹਾਂ ਨਾਲ ਬੋਲਿਆ ਸੀ।</verse>
				<verse number="3">ਪਰਜਾ ਵੱਲੋਂ ਜਾਜਕਾਂ ਦਾ ਏਹ ਹੱਕ ਹੋਵੇਗਾ ਜਿਹੜੇ ਬਲੀ ਚੜ੍ਹਾਉਂਦੇ ਹਨ ਭਾਵੇਂ ਬਲਦ ਭਾਵੇਂ ਲੇਲਾ ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਓਝੜੀ ਦੇਣ</verse>
				<verse number="4">ਆਪਣੇ ਅੰਨ, ਨਵੀਂ ਮੈ, ਤੇਲ ਦੀ ਪਹਿਲੀ ਪੈਦਾਵਰ ਅਤੇ ਆਪਣੇ ਇੱਜੜ ਦੀ ਪਹਿਲੀ ਮੋਨੀ ਦੀ ਉੱਨ ਉਸ ਨੂੰ ਦਿਓ</verse>
				<verse number="5">ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੂੰ ਉਹ ਨੂੰ ਤੁਹਾਡੀਆਂ ਸਾਰੀਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤ੍ਰ ਯਹੋਵਾਹ ਦੇ ਨਾਮ ਦੀ ਉਪਾਸਨਾ ਲਈ ਸਦਾ ਤੀਕ ਖੜੇ ਰਿਹਾ ਕਰਨ।।</verse>
				<verse number="6">ਜੇ ਕੋਈ ਲੇਵੀ ਤੁਹਾਡੇ ਕਿਸੇ ਫਾਟਕ ਤੋਂ ਸਾਰੇ ਇਸਰਾਏਲ ਦੇ ਵਿੱਚੋਂ ਜਿੱਥੇ ਉਹ ਰਹਿੰਦਾ ਹੈ ਆਵੇ ਅਤੇ ਆਪਣੇ ਸਾਰੇ ਜੀ ਦੀ ਸਾਰੀ ਇੱਛਿਆ ਨਾਲ ਉਸ ਅਸਥਾਨ ਨੂੰ ਜਾਵੇ ਜਿਹੜਾ ਯਹੋਵਾਹ ਚੁਣੇਗਾ</verse>
				<verse number="7">ਤਦ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਪਾਸਨਾ ਕਰੇਗਾ ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ</verse>
				<verse number="8">ਜੋ ਕੁਝ ਉਸ ਦੇ ਪਿਉ ਦਾਦਿਆਂ ਦੀ ਮਿਲਖ ਦੀ ਬਿਕਰੀ ਤੋਂ ਹੋਵੇ ਉਸ ਤੋਂ ਬਿਨ੍ਹਾਂ ਓਹ ਇੱਕੋ ਜਿਹਾ ਹਿੱਸਾ ਖਾਣ</verse>
				<verse number="9">ਜਦ ਤੁਸੀਂ ਉਸ ਦੇਸ ਵਿੱਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਤਾਂ ਤੁਸੀਂ ਇਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕਰਨਾ ਨਾ ਸਿੱਖਿਓ</verse>
				<verse number="10">ਤੁਹਾਡੇ ਵਿੱਚ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤ੍ਰ ਯਾ ਆਪਣੀ ਧੀ ਨੂੰ ਅੱਗ ਦੇ ਵਿੱਚ ਦੀ ਲੰਘਾਵੇ ਯਾ ਕੋਈ ਫਾਲ ਪਾਉਣ ਵਾਲਾ, ਮਹੂਰਤ ਦੇਣ ਵਾਲਾ, ਮੰਤਰੀ ਯਾ ਜਾਦੂਗਰ</verse>
				<verse number="11">ਝਾੜਾ ਫੂਕੀ ਕਰਨ ਵਾਲਾ ਜਿੰਨ੍ਹਾਂ ਤੋਂ ਪੁੱਛਾਂ ਲੈਣ ਵਾਲਾ, ਦਿਓਆਂ ਦਾ ਯਾਰ ਯਾ ਭੂਤਣਿਆਂ ਦਾ ਕੱਢਣ ਵਾਲਾ</verse>
				<verse number="12">ਕਿਉਂ ਜੋ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਅੱਗੇ ਘਿਣਾਉਣਾ ਹੈ ਅਤੇ ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢਣ ਵਾਲਾ ਹੈ</verse>
				<verse number="13">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਣ ਹੋਵੋ</verse>
				<verse number="14">ਕਿਉਂ ਜੋ ਏਹ ਕੌਮਾਂ ਜਿੰਨ੍ਹਾਂ ਨੂੰ ਤੁਸੀਂ ਕੱਢਣ ਲੱਗੇ ਹੋ ਮਹੂਰਤ ਵੇਖਣ ਵਾਲਿਆਂ ਦੀ ਅਤੇ ਫਾਲ ਪਾਉਣ ਵਾਲਿਆਂ ਦੀ ਸੁਣਦੀਆਂ ਹਨ ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਉਂ ਕਰਨ ਨਹੀਂ ਦਿੰਦਾ</verse>
				<verse number="15">ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਮੇਰੇ ਵਰਗਾ ਤੁਹਾਡੇ ਲਈ ਇੱਕ ਨਬੀ ਖੜਾ ਕਰੇਗਾ, ਤੁਸੀਂ ਉਸ ਦੀ ਸੁਣਿਓ</verse>
				<verse number="16">ਉਸ ਸਾਰੇ ਦੇ ਅਨੁਸਾਰ ਜਿਹੜਾ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਹੋਰੇਬ ਉੱਤੇ ਸਭਾ ਦੇ ਦਿਨ ਏਹ ਆਖ ਕੇ ਮੰਗਿਆ ਕਿ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀਏ ਨਾ ਏਹ ਵੱਡੀ ਅੱਗ ਵੇਖਿਏ ਤਾਂ ਜੋ ਅਸੀਂ ਮਰ ਨਾ ਜਾਈਏ</verse>
				<verse number="17">ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਜੋ ਕੁਝ ਓਹ ਬੋਲੇ ਹਨ ਸੋ ਠੀਕ ਹੈ</verse>
				<verse number="18">ਮੈਂ ਉਨ੍ਹਾਂ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਏਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ ਉਨ੍ਹਾਂ ਨੂੰ ਦੱਸੇਗਾ</verse>
				<verse number="19">ਤਾਂ ਐਉਂ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਸ਼ਬਦ ਨਾ ਸੁਣੇਗਾ ਜੋ ਉਹ ਮੇਰੇ ਨਾਮ ਉੱਤੇ ਬੋਲੇਗਾ ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ</verse>
				<verse number="20">ਪਰ ਉਹ ਨਬੀ ਹਿਕ ਧੱਕੇ ਨਾਲ ਮੇਰੇ ਨਾਮ ਉੱਤੇ ਬਚਨ ਬੋਲੇ ਜਿਹਦਾ ਮੈਂ ਬੋਲਣ ਦਾ ਹੁਕਮ ਨਹੀਂ ਦਿੱਤਾ ਅਥਵਾ ਜਿਹੜਾ ਦੂਜੇ ਦੇਵਤਿਆਂ ਦੇ ਨਾਉਂ ਉੱਤੇ ਬੋਲੇਗਾ ਉਹ ਨਬੀ ਮਾਰਿਆ ਜਾਵੇ</verse>
				<verse number="21">ਜੋ ਤੁਸੀਂ ਆਪਣੇ ਮਨ ਵਿੱਚ ਆਖੋ ਭਈ ਉਸ ਬਚਨ ਨੂੰ ਜਿਹੜਾ ਯਹੋਵਾਹ ਨਹੀਂ ਬੋਲਿਆ ਕਿਵੇਂ ਜਾਣੀਏ?</verse>
				<verse number="22">ਜਦ ਉਹ ਨਬੀ ਯਹੋਵਾਹ ਦੇ ਨਾਮ ਉੱਤੇ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ, ਨਾ ਹੀ ਉਹ ਬੀਤੇ ਤਾਂ ਉਹ ਏਹ ਗੱਲ ਜਿਹੜੀ ਯਹੋਵਾਹ ਨਹੀਂ ਬੋਲਿਆ। ਉਹ ਨਬੀ ਹਿੱਕ ਧੱਕੇ ਨਾਲ ਉਹ ਗੱਲ੍ਹ ਬੋਲਿਆ,ਤੁਸੀਂ ਉਸ ਤੋਂ ਨਾ ਡਰੋ ।।</verse>
			</chapter>
			<chapter number="19">
				<verse number="1">ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਵੱਢ ਸੁੱਟੇ ਜਿੰਨ੍ਹਾਂ ਦਾ ਦੇਸ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਉਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਕੇ ਓਹਨਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਓ</verse>
				<verse number="2">ਤਾਂ ਤੁਸੀਂ ਤਿੰਨ ਸ਼ਹਿਰ ਆਪਣੇ ਲਈ ਉਸ ਦੇਸ ਵਿੱਚੋਂ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ ਵੱਖਰੇ ਰੱਖਿਓ</verse>
				<verse number="3">ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਤਿੰਨੀ ਥਾਈਂ ਵੰਢ ਲਿਓ ਤਾਂ ਜੋ ਹਰ ਖੂਨੀ ਉੱਥੇ ਨੱਠ ਜਾਵੇ</verse>
				<verse number="4">ਇਹ ਉਸ ਖੂਨੀ ਦੀ ਗੱਲ ਹੈ ਜੋ ਉੱਥੇ ਨੱਠ ਕੇ ਜਿਵੇਂ ਜਿਹੜਾ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰ ਸੁੱਟੇ ਅਤੇ ਉਸ ਦਾ ਉਹ ਦੇ ਨਾਲ ਪਹਿਲਾ ਕੋਈ ਵੈਰ ਨਹੀਂ ਸੀ</verse>
				<verse number="5">ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੰਨ੍ਹ ਵਿੱਚੋਂ ਲੱਕੜੀ ਵੱਢਣ ਜਾਵੇ ਅਤੇ ਜਦ ਉਸ ਦਾ ਹੱਥ ਰੁੱਖ ਦੇ ਵੱਢਣ ਲਈ ਕੁਹਾੜੀ ਦਾ ਇੱਕ ਟੱਕ ਮਾਰੇ ਅਤੇ ਫਲ ਦਸਤੇ ਤੋਂ ਘਸ ਕੇ ਨਿੱਕਲ ਜਾਵੇ ਅਤੇ ਉਸ ਦੇ ਗੁਆਂਢੀ ਉੱਤੇ ਇਉਂ ਪਵੇ ਕਿ ਉਹ ਮਰ ਜਾਵੇ ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਜੀਉਂਦਾ ਰਹੇ</verse>
				<verse number="6">ਐਉਂ ਨਾ ਹੋਵੇ ਭਈ ਖੂਨ ਦਾ ਬਦਲਾ ਲੈਣ ਵਾਲਾ ਜਦੋਂ ਉਸ ਦਾ ਮਨ ਜਲ ਰਿਹਾ ਹੈ ਖੂਨੀ ਦੇ ਮਗਰ ਪੈ ਕੇ ਏਸ ਲਈ ਕਿ ਉਹ ਰਾਹ ਬਹੁਤ ਲੰਮਾ ਹੈ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਪਰ ਉਹ ਮਰਨ ਜੋਗ ਨਹੀਂ ਸੀ ਕਿਉਂ ਜੋ ਉਸ ਦਾ ਉਹ ਦੇ ਨਾਲ ਪਹਿਲਾ ਉਹ ਦੇ ਨਾਲ ਕੋਈ ਵੈਰ ਨਹੀਂ ਸੀ</verse>
				<verse number="7">ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖ ਲਓ</verse>
				<verse number="8">ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਅਤੇ ਉਹ ਤੁਹਾਨੂੰ ਉਹ ਸਾਰਾ ਦੇਸ ਦੇ ਦੇਵੇ ਜਿਹ ਦੇ ਦੇਣ ਦਾ ਬਚਨ ਉਸ ਤੁਹਾਡੇ ਪਿਉ ਦਾਦਿਆਂ ਨਾਲ ਕੀਤਾ ਸੀ</verse>
				<verse number="9">ਤਦ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਅੱਜ ਮੈਂ ਤੁਹਾਨੂੰ ਦਿੰਦਾ ਹਾਂ ਪੂਰਾ ਕਰਨ ਲਈ ਇਸ ਦੀ ਪਾਲਣਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦਿਆਂ ਰਾਹਾਂ ਉੱਤੇ ਸਦਾ ਤੀਕ ਚੱਲੋ ਤਾਂ ਮੈਂ ਤੁਹਾਨੂੰ ਤਿੰਨ ਸ਼ਹਿਰ ਹੋਰ ਇਨ੍ਹਾਂ ਤਿੰਨਾਂ ਦੇ ਨਾਲ ਦਿਆਂਗਾ</verse>
				<verse number="10">ਤਾਂ ਜੋ ਬੇਦੋਸ਼ੇ ਦਾ ਖੂਨ ਤੁਹਾਡੇ ਦੇਸ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਹੈ ਵਹਾਇਆ ਨਾ ਜਾਵੇ ਅਤੇ ਇਉਂ ਤੁਹਾਡੇ ਉੱਤੇ ਖੂਨ ਆਏ।।</verse>
				<verse number="11">ਪਰ ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖਦਾ ਹੋਇਆ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਉੱਠ ਕੇ ਉਸ ਦੀ ਜਾਨ ਨੂੰ ਇਉਂ ਮਾਰੇ ਕਿ ਉਹ ਮਰ ਜਾਵੇ ਅਤੇ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ</verse>
				<verse number="12">ਤਾਂ ਉਸ ਸ਼ਹਿਰ ਦੇ ਬਜ਼ੁਰਗ ਉਹ ਨੂੰ ਫੜ ਕੇ ਮੋੜ ਲੈਣ ਆਉਣ ਅਤੇ ਉਹ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਦੇਣ ਭਈ ਉਹ ਮਾਰਿਆ ਜਾਵੇ</verse>
				<verse number="13">ਤੁਹਾਡੀ ਅੱਖ ਉਸ ਦੇ ਉੱਤੇ ਤਰਸ ਨਾ ਖਾਵੇ ਪਰ ਤੁਸੀਂ ਉਸ ਨਿਰਦੋਸ਼ ਦੇ ਖੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।।</verse>
				<verse number="14">ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਓ ਜਿਹੜੀਆਂ ਉਨ੍ਹਾਂ ਨੇ ਪਹਿਲਾਂ ਤੇਰੀ ਮਿਲਖ ਵਿੱਚ ਬੰਨ੍ਹੀਆਂ ਹੋਈਆਂ ਹਨ ਜਿਹੜੀ ਤੁਸੀਂ ਉਸ ਧਰਤੀ ਵਿੱਚ ਲਾਓਗੇ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ ।।</verse>
				<verse number="15">ਇੱਕੋ ਹੀ ਗਵਾਹ ਕਿਸੇ ਮਨੁੱਖ ਉੱਤੇ ਉਸ ਦੀ ਕਿਸੇ ਬੁਰਿਆਈ ਅਥਵਾ ਉਸ ਦੇ ਕਿਸੇ ਵੀ ਪਾਪ ਕਾਰਨ ਜਿਹੜਾ ਉਸ ਨੇ ਕੀਤਾ ਹੋਵੇ ਨਾ ਉੱਠੇ। ਦੋ ਯਾ ਤਿੰਨ ਗਵਾਹਾਂ ਦੀ ਜ਼ਬਾਨੀ ਗੱਲ ਪੱਕੀ ਸਮਝੀ ਜਾਵੇ</verse>
				<verse number="16">ਜੇ ਕੋਈ ਜ਼ਾਲਮ ਗਵਾਹ ਕਿਸੇ ਮਨੁੱਖ ਉੱਤੇ ਉੱਠੇ ਤਾਂ ਜੋ ਉਸ ਦੇ ਵਿਰੁੱਧ ਬੇਈਮਾਨ ਹੋਣ ਦੀ ਗਵਾਹੀ ਦੇਵੇ</verse>
				<verse number="17">ਤਾਂ ਦੋਨੋਂ ਮਨੁੱਖ ਜਿਨਾਂ ਦੇ ਵਿਰੁੱਧ ਝਗੜਾ ਹੈ ਯਹੋਵਾਹ ਦੇ ਸਨਮੁੱਖ ਖੜੇ ਕੀਤੇ ਜਾਣ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਈਆਂ ਦੇ ਅੱਗੇ</verse>
				<verse number="18">ਤਾਂ ਉਹ ਚੰਗੀ ਤਰ੍ਹਾਂ ਪੁੱਛ ਗਿੱਛ ਕਰਨ ਅਤੇ ਵੇਖੋ, ਜੇ ਉਹ ਗਵਾਹ ਝੂਠਾ ਗਵਾਹ ਹੋਵੇ ਅਤੇ ਆਪਣੇ ਭਰਾ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ ਹੋਵੇ</verse>
				<verse number="19">ਤਾਂ ਤੁਸੀਂ ਉਸ ਦੇ ਨਾਲ ਉਵੇਂ ਹੀ ਕਰਨਾ ਜਿਵੇਂ ਉਸ ਆਪਣੇ ਭਰਾ ਦੇ ਨਾਲ ਪਰੋਜਨ ਕੀਤਾ ਸੀ ਇਉਂ ਆਪਣੇ ਵਿੱਚੋਂ ਇਹ ਬੁਰਿਆਈ ਮਿਟਾ ਸੁੱਟਿਓ</verse>
				<verse number="20">ਤਾਂ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਾ ਕਰਨਗੇ</verse>
				<verse number="21">ਤੁਹਾਡੀਆਂ ਅੱਖਾਂ ਉਸ ਉੱਤੇ ਤਰਸ ਨਾ ਖਾਣ। ਜਾਨ ਦੇ ਵੱਟੇ ਜਾਨ, ਅੱਖ ਦੇ ਵੱਟੇ ਹੱਥ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਅਤੇ ਪੈਰ ਦੇ ਵੱਟੇ ਪੈਰ।।</verse>
			</chapter>
			<chapter number="20">
				<verse number="1">ਜਦ ਤੁਸੀਂ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨਿੱਕਲੋ ਤਾਂ ਘੋੜੇ, ਰਥ ਅਤੇ ਆਪਣੇ ਤੋਂ ਬਹੁਤ ਸਾਰੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਤੋਂ ਡਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸੰਗ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ</verse>
				<verse number="2">ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਜੁੱਧ ਦੇ ਨੇੜੇ ਜਾਓ ਤਾਂ ਜਾਜਕ ਲੋਕਾਂ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕਰੇ</verse>
				<verse number="3">ਅਤੇ ਉਹ ਉਨ੍ਹਾਂ ਨੂੰ ਆਖੇ ਕਿ ਸੁਣੋ ਹੇ ਇਸਰਾਏਲ, ਤੁਸੀਂ ਅੱਜ ਦੇ ਦਿਨ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਢਿੱਲਾ ਨਾ ਪੈ ਜਾਵੇ, ਨਾ ਤੁਸੀਂ ਡਰੋ ਨਾ ਓਦਰੋ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ</verse>
				<verse number="4">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ ਕਿ ਉਹ ਤੁਹਾਡੇ ਲਈ ਤੁਹਾਡੇ ਵੈਰੀਆਂ ਨਾਲ ਤੁਹਾਨੂੰ ਬਚਾਉਣ ਲਈ ਜੁੱਧ ਕਰੇ</verse>
				<verse number="5">ਫੇਰ ਹੁੱਦੇਦਾਰ ਲੋਕਾਂ ਨੂੰ ਬੋਲਣ, ਕਿਹੜਾ ਉਹ ਮਨੁੱਖ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ ਪਰ ਉਸ ਦੀ ਚੱਠ ਨਾ ਕੀਤੀ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ ਮਤੇ ਓਹ ਜੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦੀ ਚੱਠ ਕਰੇ</verse>
				<verse number="6">ਅਤੇ ਕਿਹੜਾ ਮਨੁੱਖ ਹੈ ਜਿਸ ਨੇ ਅੰਗੂਰੀ ਬਾਗ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਜਾਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਮਤੇ ਉਹ ਜੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ</verse>
				<verse number="7">ਅਤੇ ਕਿਹੜਾ ਮਨੁੱਖ ਹੈ ਜਿਸ ਨੇ ਕਿਸੇ ਤੀਵੀਂ ਨਾਲ ਕੁੜਮਾਈ ਕੀਤੀ ਹੋਵੇ ਪਰ ਉਸ ਨੂੰ ਲਿਆਂਦਾ ਨਾ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਅਤੇ ਉਹ ਜੁੱਧ ਵਿੱਚ ਮਰ ਜਾਵੇ ਮਤੇ ਦੂਜਾ ਮਨੁੱਖ ਉਸ ਨੂੰ ਲੈ ਆਵੇ</verse>
				<verse number="8">ਫੇਰ ਹੁੱਦੇਦਾਰ ਲੋਕਾਂ ਨੂੰ ਹੋਰ ਬੋਲਣ, ਕਿਹੜਾ ਮਨੁੱਖ ਡਰਦਾ ਅਤੇ ਆਪਣੇ ਮਨ ਵਿੱਚ ਢਿੱਲਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਮਤੇ ਉਹ ਦਾ ਭਰਾਵਾਂ ਦੇ ਦਿਲ ਉਸਦੇ ਦਿਲ ਵਾਂਙੁ ਢੱਲ ਜਾਣ</verse>
				<verse number="9">ਤਾਂ ਐਉਂ ਹੋਵੇਗਾ ਕਿ ਜਦ ਹੁੱਦੇਦਾਰ ਲੋਕਾਂ ਨਾ ਬੋਲ ਚੁੱਕਣ ਤਾਂ ਉਹ ਸੈਨਾ ਲਈ ਲੋਕਾਂ ਉੱਤੇ ਸਰਦਾਰ ਠਹਿਰਾਉਣ।।</verse>
				<verse number="10">ਜਦ ਤੁਸੀਂ ਕਿਸੇ ਸ਼ਹਿਰ ਉੱਤੇ ਜੁੱਧ ਕਰਨ ਲਈ ਨੇੜੇ ਜਾਓ ਤਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ</verse>
				<verse number="11">ਜੇ ਕਰ ਘਰ ਉਹ ਤੁਹਾਨੂੰ ਸੁਲਾਹ ਦਾ ਉੱਤ੍ਰ ਦੇਵੇ ਅਤੇ ਤੁਹਾਡੇ ਲਈ ਫਾਟਕ ਖੋਲ ਦੇਵੇ ਤਾਂ ਐਉਂ ਹੋਵੇਗਾ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਬੇਗਾਰੀ ਹੋ ਕੇ ਤੁਹਾਡੀ ਟਹਿਲ ਸੇਵਾ ਕਰਨ</verse>
				<verse number="12">ਜੇ ਉਹ ਤੁਹਾਡੇ ਨਾਲ ਸੁਲਾਹ ਨਾ ਕਰੇ ਪਰ ਤੁਹਾਡੇ ਨਾਲ ਜੁੱਧ ਕਰੇ ਤਾਂ ਉਸ ਦੇ ਦੁਆਲੇ ਘੇਰਾ ਪਾ ਲਓ</verse>
				<verse number="13">ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ ਤਾਂ ਤੁਸੀਂ ਉਸ ਦੇ ਸਾਰੇ ਨਰ ਤੇਗ ਦੀ ਧਾਰ ਨਾਲ ਵੱਢ ਸੁੱਟੋ</verse>
				<verse number="14">ਪਰ ਤੀਵੀਆਂ ਨਿਆਣੇ ਡੰਗਰ ਅਤੇ ਉਸ ਸ਼ਹਿਰ ਦਾ ਸਭ ਕੁਝ ਅਰਥਾਤ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਵੋ ਅਤੇ ਆਪਣੇ ਵੈਰੀਆਂ ਦੀ ਲੁੱਟ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਸੀਂ ਖਾਓ</verse>
				<verse number="15">ਏਦਾਂ ਹੀ ਤੁਸੀਂ ਸਾਰਿਆਂ ਸ਼ਹਿਰਾਂ ਨਾਲ ਕਰੋ ਜਿਹੜੇ ਤੁਹਾਥੋਂ ਬਹੁਤ ਦੁਰੇਡੇ ਹਨ ਪਰ ਓਹ ਇਨ੍ਹਾਂ ਕੌਮਾਂ ਦੇ ਸ਼ਹਿਰ ਨਹੀਂ ਹਨ</verse>
				<verse number="16">ਸਗੋਂ ਤੁਸੀਂ ਇਨ੍ਹਾਂ ਲੋਕਾਂ ਦੇ ਸ਼ਹਿਰਾਂ ਵਿੱਚੋਂ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਕੋਈ ਪ੍ਰਾਣੀ ਜੀਉਂਦਾ ਨਾ ਰਹਿਣ ਦਿਓ</verse>
				<verse number="17">ਪਰ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ ਹਿੱਵੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਤੀਆਂ, ਯਬੂਸੀਆਂ ਦਾ ਸੱਤਿਆ ਨਾਸ ਕਰ ਦਿਓ</verse>
				<verse number="18">ਤਾਂ ਜੋ ਓਹ ਤੁਹਾਨੂੰ ਆਪਣੇ ਜਿਹੇ ਘਿਣਾਉਣੇ ਕੰਮ ਕਰਨਾ ਨਾ ਸਿਖਾਉਣ ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ ਅਤੇ ਇਉਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਕਰੋ।।</verse>
				<verse number="19">ਜਦ ਤੁਸੀਂ ਕਿਸੇ ਸ਼ਹਿਰ ਨੂੰ ਢੇਰ ਚਿਰ ਤੀਕ ਉਸ ਦੇ ਫੜਨ ਨੂੰ ਜੁੱਧ ਕਰ ਕੇ ਘੇਰ ਛੱਡੋ ਤਾਂ ਤੁਸੀਂ ਉਸ ਦੇ ਬਿਰਛਾਂ ਨੂੰ ਕੁਹਾੜੀ ਦੇ ਟੱਕਾਂ ਨਾਲ ਨਾਸ ਨਾ ਕਰੋ ਕਿਉਂ ਜੋ ਤੁਸੀਂ ਉਨ੍ਹਾਂ ਤੋਂ ਖਾਓਗੇ, ਏਸ ਲਈ ਤੁਸੀਂ ਉਨ੍ਹਾਂ ਨੂੰ ਵੱਢ ਨਾ ਸੁੱਟੋ। ਭਲਾ, ਖੇਤ ਦਾ ਬਿਰਛ ਆਦਮੀ ਜਿਹਾ ਹੈ ਕਿ ਉਹ ਤੁਹਾਡੇ ਅੱਗੇ ਘੇਰਿਆ ਜਾਵੇ?</verse>
				<verse number="20">ਕੇਵਲ ਉਹ ਬਿਰਛ ਜਿਹੜੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਉਨ੍ਹਾਂ ਨੂੰ ਤੁਸੀਂ ਨਾਸ ਕਰ ਦਿਓ ਅਤੇ ਵੱਢ ਸੁੱਟੋ, ਇਉਂ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਜਿਹੜਾ ਤੁਹਾਡੇ ਨਾਲ ਜੁੱਧ ਕਰਦਾ ਹੈ ਘੇਰੇ ਵਾਲੀ ਕੰਧ ਬਣਾਓ ਜਦ ਤੀਕ ਉਹ ਜਿੱਤਿਆ ਨਾ ਜਾਵੇ।।</verse>
			</chapter>
			<chapter number="21">
				<verse number="1">ਜੇ ਕੋਈ ਲੋਥ ਉਸ ਜ਼ਮੀਨ ਉੱਤੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਨੂੰ ਦਿੰਦਾ ਹੈ ਖੇਤ ਵਿੱਚ ਪਈ ਲੱਭੇ ਅਤੇ ਏਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ</verse>
				<verse number="2">ਤਾਂ ਤੁਹਾਡੇ ਬਜ਼ੁਰਗ ਅਤੇ ਤੁਹਾਡੇ ਨਿਆਈਂ ਬਾਹਰ ਜਾ ਕੇ ਉਨ੍ਹਾਂ ਸ਼ਹਿਰਾਂ ਤੀਕ ਜਿਹੜੇ ਲੋਥ ਦੇ ਆਲੇ ਦੁਆਲੇ ਹਨ ਨਾਪਣ</verse>
				<verse number="3">ਤਾਂ ਐਉਂ ਹੋਵੇਗਾ ਕਿ ਜਿਹੜਾ ਸ਼ਹਿਰ ਲੋਥ ਦੇ ਨੇੜੇ ਹੋਵੇ ਉਹ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜੂਲੇ ਹੇਠ ਕੁਝ ਖਿੱਚਿਆ ਨਾ ਹੋਵੇ</verse>
				<verse number="4">ਤਾਂ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵੱਗਦੇ ਪਾਣੀ ਦੀ ਵਾਦੀ ਵਿੱਚ ਜਿਹੜੀ ਨਾ ਵਾਹੀ ਨਾ ਬੀਜੀ ਗਈ ਹੋਵੇ ਲੈ ਜਾਣ ਅਤੇ ਉਸ ਵੱਛੀ ਦੀ ਧੌਂਣ ਉਸ ਵਾਦੀ ਵਿੱਚ ਭੰਨ ਸੁੱਟਣ</verse>
				<verse number="5">ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਉਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਪਾਸਨਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ ਲਈ ਚੁਣ ਲਿਆ ਹੈ ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰ ਝਗੜਾ ਅਤੇ ਹਰ ਚੋਟ ਦਾ ਫੈਂਸਲਾ ਕੀਤਾ ਜਾਵੇ</verse>
				<verse number="6">ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲੋਥ ਦੇ ਨੇੜੇ ਤੇੜੇ ਦੇ ਹਨ ਆਪਣੇ ਹੱਥ ਉਸ ਵੱਛੀ ਉੱਤੇ ਧੋਣ ਜਿਹ ਦੀ ਧੌਣ ਉਸ ਵਾਦੀ ਵਿੱਚ ਭੰਨੀ ਗਈ ਹੈ</verse>
				<verse number="7">ਅਤੇ ਉੱਤਰ ਦੇ ਕੇ ਆਖਣ, ਸਾਡੀ ਹੱਥੀਂ ਇਹ ਲਹੂ ਨਹੀਂ ਵਹਾਇਆ, ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ</verse>
				<verse number="8">ਹੇ ਯਹੋਵਾਹ, ਆਪਣੀ ਪਰਜਾ ਇਸਰਾਏਲ ਨੂੰ ਮਾਫੀ ਦੇਹ ਜਿਹ ਨੂੰ ਤੈਂ ਛੁਡਾਇਆ ਹੈ ਅਤੇ ਬੇਦੋਸ਼ੇ ਦਾ ਖੂਨ ਆਪਣੀ ਪਰਜਾ ਇਸਰਾਏਲੀ ਵਿੱਚ ਰਹਿਣ ਨਾ ਦੇਵੀਂ ਤਾਂ ਉਹ ਖੂਨ ਉਨ੍ਹਾਂ ਨੂੰ ਮਾਫ ਕੀਤਾ ਜਾਵੇਗਾ</verse>
				<verse number="9">ਇਉਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਵਿੱਚੋਂ ਕੱਢ ਸਕੋਗੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦੇ ਕੰਮ ਕਰੋਗੇ।।</verse>
				<verse number="10">ਜਦ ਤੁਸੀਂ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨਿੱਕਲੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਤੁਹਾਡੇ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਧੂਆ ਬਣਾ ਕੇ ਲੈ ਆਓ</verse>
				<verse number="11">ਅਤੇ ਤੂੰ ਉਨ੍ਹਾਂ ਬੰਧੂਆ ਵਿੱਚ ਕੋਈ ਰੂਪ ਵੰਤੀ ਤੀਵੀਂ ਵੇਖ ਕੇ ਉਹ ਨੂੰ ਲੋਚੇ ਕਿ ਉਹ ਨੂੰ ਆਪਣੀ ਤੀਵੀਂ ਬਣਾਵੇ</verse>
				<verse number="12">ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ ਅਤੇ ਆਪਣੇ ਨੌਂਹ ਲੁਹਾਵੇ</verse>
				<verse number="13">ਉਹ ਆਪਣੇ ਬੰਧੂਆ ਵਾਲੇ ਲੀੜੇ ਲਾਹ ਸੁੱਟੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ ਪਿਤਾ ਲਈ ਇੱਕ ਮਹੀਨਾ ਸੋਗ ਕਰੇ। ਏਸ ਦੇ ਮੰਗਰੋਂ ਤੂੰ ਉਸ ਦੇ ਕੋਲ ਅੰਦਰ ਜਾਵੀਂ। ਤੂੰ ਉਸ ਦਾ ਮਾਲਕ ਅਤੇ ਉਹ ਤੇਰੀ ਤੀਵੀਂ ਹੋਵੇ</verse>
				<verse number="14">ਤਾਂ ਐਉਂ ਹੋਵੇਗਾ ਕਿ ਜੇ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇ ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦਾਚਿਤ ਨਾ ਵੇਚੀਂ ਅਤੇ ਨਾ ਉਹ ਦੇ ਨਾਲ ਗੋੱਲੀਆਂ ਵਾਲਾ ਵਰਤਾਉ ਕਰੀਂ ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।।</verse>
				<verse number="15">ਜੇ ਕਿਸੇ ਮਨੁੱਖ ਕੋਲ ਦੋ ਤੀਵੀਆਂ ਹੋਣ ਇੱਕ ਪਿਆਰੀ ਅਤੇ ਦੂਜੀ ਘਿਣਾਉਣੀ ਅਤੇ ਪਿਆਰੀ ਅਰ ਘਿਣਾਉਣੀ ਦੋਵੇਂ ਪੁੱਤ੍ਰ ਜਨਣ ਅਤੇ ਜੇਠਾ ਘਿਣਾਉਣੀ ਦਾ ਹੋਵੇ</verse>
				<verse number="16">ਤਾਂ ਇਉਂ ਹੋਵੇ ਕੇ ਜਿਸ ਵੇਲੇ ਉਹ ਆਪਣੇ ਪੁੱਤ੍ਰਾਂ ਨੂੰ ਆਪਣੀ ਸਾਰੀ ਮਿਲਖ ਵੰਡੇ ਤਾਂ ਪਿਆਰੀ ਦੇ ਪੁੱਤ੍ਰ ਨੂੰ ਜੇਠੇ ਦਾ ਹੱਕ ਘਿਣਾਉਣੀ ਦੇ ਪੁੱਤ੍ਰ ਤੋਂ ਅੱਗੇ ਜਿਹੜਾ ਸੱਚ ਮੁਚ ਜੇਠਾ ਹੈ ਨਾ ਦੇਵੇ</verse>
				<verse number="17">ਪਰ ਜੇਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤ੍ਰ ਹੈ ਉਹ ਸਿਆਣੇ ਅਤੇ ਉਹ ਨੂੰ ਜੋ ਕੁਝ ਉਸ ਦਾ ਹੈ ਦੁੱਗਣਾ ਹਿੱਸਾ ਦੇਵੇ ਕਿਉਂ ਜੋ ਓਹ ਉਸ ਦੀ ਸ਼ਕਤੀ ਦਾ ਮੁੱਢ ਹੈ, ਜੇਠੇ ਹੋਣ ਦਾ ਹੱਕ ਉਸ ਦਾ ਹੈ।।</verse>
				<verse number="18">ਜੇ ਕਿਸੇ ਮਨੁੱਖ ਦੇ ਕੋਲ ਕੱਬਾ ਅਤੇ ਆਕੀ ਪੁੱਤ੍ਰ ਹੋਵੇ ਜਿਹੜਾ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਅਤੇ ਉਨ੍ਹਾਂ ਦੀ ਨਾ ਸੁਣੇ</verse>
				<verse number="19">ਤਾਂ ਉਸ ਦਾ ਪਿਤਾ ਅਤੇ ਮਾਤਾ ਉਸ ਨੂੰ ਫੜ੍ਹ ਕੇ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਕੋਲ ਉਸ ਦੇ ਥਾਂ ਦੇ ਫਾਟਕ ਉੱਤੇ ਲੈ ਜਾਣ</verse>
				<verse number="20">ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ ਭਈ ਏਹ ਸਾਡਾ ਪੁੱਤ੍ਰ ਕੱਬਾ ਅਤੇ ਆਕੀ ਹੈ ਅਤੇ ਸਾਡੇ ਕਹੇ ਕਾਰ ਨਹੀਂ। ਓਹ ਪੇਟੂ ਅਤੇ ਸ਼ਰਾਬੀ ਹੈ</verse>
				<verse number="21">ਤਾਂ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਨੂੰ ਇਉਂ ਵੱਟੇ ਮਾਰਨ ਕੀ ਉਹ ਮਰ ਜਾਵੇ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਦਿਓ ਤਾਂ ਸਾਰੇ ਇਸਰਾਏਲੀ ਸੁਣ ਕੇ ਡਰਨਗੇ।।</verse>
				<verse number="22">ਜੇ ਕਿਸੇ ਮਨੁੱਖ ਉੱਤੇ ਅਜਿਹਾ ਪਾਪ ਆ ਜਾਵੇ ਜੋ ਮੌਤ ਜੋਗ ਹੋਵੇ ਅਤੇ ਉਹ ਮਾਰਿਆ ਜਾਵੇ ਅਤੇ ਤੁਸੀਂ ਉਹ ਨੂੰ ਰੁੱਖ ਉੱਤੇ ਟੰਗ ਦਿਓ</verse>
				<verse number="23">ਤਾਂ ਤੁਸੀਂ ਸਾਰੀ ਰਾਤ ਉਸ ਦੀ ਲੋਥ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ ਕਿਉਂ ਜੋ ਜਿਹੜਾ ਟੰਗਿਆ ਜਾਵੇ ਉਹ ਪਰਮੇਸ਼ੁਰ ਦਾ ਸਰਾਪੀ ਹੈ। ਤੁਸੀਂ ਆਪਣੀ ਜ਼ਮੀਨ ਨੂੰ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦੇਣ ਵਾਲਾ ਹੈ ਭ੍ਰਿਸ਼ਟ ਨਾ ਕਰੋ।।</verse>
			</chapter>
			<chapter number="22">
				<verse number="1">ਤੂੰ ਆਪਣੇ ਭਰਾ ਦਾ ਬਲਦ ਅਥਵਾ ਲੇਲਾ ਗੁਆਚਿਆ ਹੋਇਆ ਵੇਖ ਕੇ ਆਪਣੀ ਅੱਖ ਉਨ੍ਹਾਂ ਤੋਂ ਨਾ ਚੁਰਾ। ਤੂੰ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ</verse>
				<verse number="2">ਜੇ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਵੇ ਅਥਵਾ ਤੂੰ ਉਸ ਨੂੰ ਜਾਣਦਾ ਨਾ ਹੋਵੇ ਤਾਂ ਤੂੰ ਉਹ ਨੂੰ ਆਪਣੇ ਘਰ ਲੈ ਜਾਹ ਅਤੇ ਉਹ ਤੇਰੇ ਕੋਲ ਰਹੇ ਜਦ ਤੀਕ ਤੇਰਾ ਭਰਾ ਉਹ ਨੂੰ ਨਾ ਭਾਲੇ, ਫੇਰ ਤੂੰ ਉਸ ਨੂੰ ਮੋੜ ਦੇਵੀਂ</verse>
				<verse number="3">ਇਉਂ ਤੂੰ ਉਸ ਦੇ ਗਧੇ ਨਾਲ ਕਰ ਅਤੇ ਇਉਂ ਉਸ ਦੇ ਲੀੜੇ ਨਾਲ ਕਰ ਸਗੋਂ ਇਉਂ ਆਪਣੇ ਭਰਾ ਦੀ ਹਰ ਗੁਆਚੀ ਹੋਈ ਚੀਜ਼ ਨਾਲ ਕਰ ਜਿਹੜੀ ਉਸ ਤੋਂ ਗੁਆਚੀ ਅਤੇ ਤੈਨੂੰ ਲੱਭੀ ਹੋਵੇ। ਤੂੰ ਆਪਣੀ ਅੱਖ ਉਸ ਤੋਂ ਨਹੀਂ ਚੁਰਾ ਸੱਕਦਾ।</verse>
				<verse number="4">ਤੂੰ ਆਪਣੇ ਭਰਾ ਦਾ ਗਧਾ ਅਥਵਾ ਬਲਦ ਰਾਹ ਵਿੱਚ ਡਿਗਿਆ ਹੋਇਆ ਵੇਖ ਕੇ ਆਪਣੀ ਅੱਖ ਉਨ੍ਹਾਂ ਤੋਂ ਨਾ ਚੁਰਾ। ਤੂੰ ਜ਼ਰੂਰ ਉਹ ਦੇ ਨਾਲ ਹੋ ਕੇ ਉਹ ਨੂੰ ਚੁੱਕ।।</verse>
				<verse number="5">ਜ਼ਨਾਨੀ ਉੱਤੇ ਮਰਦ ਦਾ ਭੇਸ ਨਾ ਹੋਵੇ ਨਾ ਮਰਦ ਜ਼ਨਾਨੀ ਦਾ ਬਸਤ੍ਰ ਪਾਵੇ ਕਿਉਂ ਜੋ ਹਰ ਇੱਕ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।।</verse>
				<verse number="6">ਜੇ ਕਿਸੇ ਪੰਛੀ ਦਾ ਆਹਲਣਾ ਰਾਹ ਵਿੱਚ ਕਿਸੇ ਰੁੱਖ ਉੱਤੇ ਅਥਵਾ ਧਰਤੀ ਉੱਤੇ ਬੋਟਾਂ ਅਥਵਾ ਆਂਡਿਆ ਨਾਲ ਤੈਨੂੰ ਪਿਆ ਹੋਇਆ ਲੱਭੇ ਅਤੇ ਮਾਂ ਬੋਟਾਂ ਅਥਵਾ ਆਂਡਿਆਂ ਉੱਤੇ ਬੈਠੀ ਹੋਈ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਨਾਲ ਨਾ ਫੜ</verse>
				<verse number="7">ਤੂੰ ਮਾਂ ਨੂੰ ਜ਼ਰੂਰ ਛੱਡ ਦੇਹ ਪਰ ਬੱਚਿਆਂ ਨੂੰ ਆਪਣੇ ਲਈ ਲੈ ਲੈ ਤਾਂ ਜੋ ਤੇਰਾ ਭਲਾ ਹੋਵੇ ਅਤੇ ਤੂੰ ਆਪਣੇ ਦਿਨ ਲੰਮੇ ਕਰੇਂ।।</verse>
				<verse number="8">ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਜੋ ਤੂੰ ਆਪਣੇ ਘਰ ਉੱਤੇ ਜੇ ਕੋਈ ਉੱਥੇ ਡਿਗ ਪਵੇ ਖੂਨ ਨਾ ਲਿਆਵੇਂ।।</verse>
				<verse number="9">ਤੂੰ ਆਪਣੇ ਅੰਗੂਰੀ ਬਾਗ ਵਿੱਚ ਦੋ ਪਰਕਾਰ ਦੇ ਬੀ ਨਾ ਬੀਜੀਂ ਮਤੇ ਉਹ ਬੀ ਜਿਹੜਾ ਤੂੰ ਬੀਜਿਆ ਹੈ ਅਰਥਾਤ ਸਾਰੀ ਪੈਦਾਵਰ ਅਤੇ ਬਾਗ ਦਾ ਵਾਧਾ ਜ਼ਬਤ ਹੋ ਜਾਵੇ</verse>
				<verse number="10">ਤੂੰ ਬਲਦ ਅਤੇ ਗਧੇ ਨੂੰ ਇਕੱਠਾ ਨਾ ਵਾਹੀ</verse>
				<verse number="11">ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਲੀੜਾ ਨਾ ਪਾ</verse>
				<verse number="12">ਤੂੰ ਆਪਣੇ ਲਈ ਉਸ ਲੀੜੇ ਦੇ ਚੌਹੀਂ ਪਾਸੀ ਜਿਸ ਨਾਲ ਤੂੰ ਆਪ ਨੂੰ ਕੱਜਦਾ ਹੈਂ ਝਾਲਰ ਬਣਾਈਂ।।</verse>
				<verse number="13">ਜੇ ਕੋਈ ਮਨੁੱਖ ਕਿਸੇ ਤੀਵੀਂ ਨੂੰ ਲੈ ਕੇ ਉਸ ਦੇ ਕੋਲ ਜਾਵੇ ਪਰ ਫੇਰ ਉਸ ਤੋਂ ਘਿਣ ਕਰਨ ਲੱਗ ਪਵੇ</verse>
				<verse number="14">ਅਤੇ ਉਸ ਉੱਤੇ ਬੇਸ਼ਰਮੀ ਦੀਆਂ ਗੱਲਾਂ ਲਾਵੇ ਅਤੇ ਏਹ ਆਖ ਕੇ ਉਸ ਨੂੰ ਬਦਨਾਮ ਕਰੇ ਕਿ ਮੈਂ ਏਸ ਤੀਵੀਂ ਨੂੰ ਲਿਆ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ</verse>
				<verse number="15">ਤਾਂ ਉਸ ਛੋਕਰੀ ਦੇ ਮਾਪੇ ਉਸ ਛੋਕਰੀ ਦੇ ਕੁਆਰਪੁਣੇ ਦੇ ਨਿਸ਼ਾਨ ਲੈ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਲੈ ਜਾਣ</verse>
				<verse number="16">ਅਤੇ ਉਸ ਛੋਕਰੀ ਦਾ ਪਿਉ ਬਜ਼ੁਗਰਾਂ ਨੂੰ ਆਖੇ, ਮੈਂ ਆਪਣੀ ਧੀ ਏਸ ਮਨੁੱਖ ਨਾਲ ਵਿਆਹ ਦਿੱਤੀ ਹੈ ਪਰ ਉਹ ਉਸ ਤੋਂ ਘਿਣ ਕਰਦਾ ਹੈ</verse>
				<verse number="17">ਅਤੇ ਵੇਖੋ, ਉਹ ਨੇ ਉਸ ਉੱਤੇ ਏਹ ਆਖ ਕੇ ਬੇਸ਼ਰਮੀ ਦੀਆਂ ਊਜਾਂ ਲਾਈਆਂ ਹਨ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ ਪਰ ਇਹ ਮੇਰੇ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ ਤਾਂ ਉਹ ਲੀੜਾ ਸ਼ਹਿਰ ਵਿੱਚ ਬਜ਼ੁਰਗਾਂ ਅੱਗੇ ਵਿਖਾ ਦੇਵੇ</verse>
				<verse number="18">ਤਾਂ ਉਹ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਲੈ ਕੇ ਉਸ ਨੂੰ ਝਿੜਕਣ</verse>
				<verse number="19">ਅਤੇ ਓਹ ਉਸ ਉੱਤੇ ਇੱਕ ਸੌ ਰੁਪਏ ਚਾਂਦੀ ਦਾ ਜ਼ਰਮਾਨਾ ਲਾਉਣ ਅਤੇ ਓਹ ਉਸ ਛੋਕਰੀ ਦੇ ਪਿਉ ਨੂੰ ਦੇ ਦੇਣ ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਉੱਤੇ ਬਦਨਾਮੀ ਲਾਈ ਅਤੇ ਉਹ ਉਸ ਦੀ ਤੀਵੀਂ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸੱਕੇਗਾ</verse>
				<verse number="20">ਪਰ ਜੇ ਇਹ ਗੱਲ ਸੱਚੀ ਹੋਵੇ ਅਤੇ ਕੁਆਰਪੁਣੇ ਦੇ ਨਿਸ਼ਾਨ ਛੋਕਰੀ ਵਿੱਚ ਨਾ ਪਾਏ ਗਏ ਹੋਣ</verse>
				<verse number="21">ਤਾਂ ਉਹ ਉਸ ਛੋਕਰੀ ਨੂੰ ਉਸ ਦੇ ਪਿਉ ਦੇ ਘਰ ਦੇ ਦਰਵੱਜੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਮਨੁੱਖ ਉਸ ਨੂੰ ਵੱਟੇ ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਜਦ ਉਸ ਨੇ ਆਪਣੇ ਪਿਉ ਦੇ ਘਰ ਵਿੱਚ ਜ਼ਨਾਹ ਕੀਤਾ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਦਿਓ।।</verse>
				<verse number="22">ਜੇ ਕੋਈ ਮਨੁੱਖ ਕਿਸੇ ਵਿਆਹੀ ਹੋਈ ਤੀਵੀਂ ਨਾਲ ਸੰਗ ਕਰਦਾ ਹੋਇਆ ਪਾਇਆ ਜਾਵੇ ਤਾਂ ਓਹ ਦੋਨੋਂ ਮਾਰ ਸੁੱਟੇ ਜਾਣ ਅਰਥਾਤ ਉਹ ਮਨੁੱਖ ਜਿਹੜਾ ਉਸ ਤੀਵੀਂ ਨਾਲ ਪਿਆ ਹੋਇਆ ਪਾਇਆ ਜਾਵੇ ਅਤੇ ਉਹ ਤੀਵੀਂ। ਇਉਂ ਤੁਸੀਂ ਇਹ ਬੁਰਿਆਈ ਇਸਰਾਏਲ ਵਿੱਚੋਂ ਕੱਢ ਦਿਓ</verse>
				<verse number="23">ਜੇ ਕਿਸੇ ਕੁਆਰੀ ਛੋਕਰੀ ਦੀ ਕਿਸੇ ਮਨੁੱਖ ਨਾਲ ਕੁੜਮਾਈ ਹੋਈ ਹੋਵੇ ਅਤੇ ਕੋਈ ਹੋਰ ਮਨੁੱਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ</verse>
				<verse number="24">ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾਓ ਅਤੇ ਉਨ੍ਹਾਂ ਨੂੰ ਵੱਟਿਆਂ ਨਾਲ ਅਜਿਹਾ ਮਾਰੋ ਕਿ ਓਹ ਮਰ ਜਾਣ ਉਸ ਛੋਕਰੀ ਨੂੰ ਏਸ ਕਾਰਨ ਇਹ ਸ਼ਹਿਰ ਵਿੱਚ ਹੁੰਦਿਆ ਤੇ ਉਸ ਚੀਕਾਂ ਨਹੀਂ ਮਾਰੀਆਂ ਅਤੇ ਉਸ ਮਨੁੱਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਤੀਵੀਂ ਦੀ ਬੇਪਤੀ ਕੀਤੀ। ਇਉਂ ਤੁਸੀਂ ਏਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ।।</verse>
				<verse number="25">ਪਰ ਜੇ ਉਹ ਮਨੁੱਖ ਉਸ ਕੁੜਮਾਈ ਕੀਤੀ ਵਾਲੀ ਛੋਕਰੀ ਨੂੰ ਖੇਤ ਵਿੱਚ ਪਾਵੇ ਅਤੇ ਉਹ ਮਨੁੱਖ ਉਸ ਨਾਲ ਧੱਕੋ ਧੱਕੀ ਸੰਗ ਕਰੇ ਤਾਂ ਨਿਰਾ ਉਹ ਮਨੁੱਖ ਜਿਸ ਨੇ ਉਸ ਨਾਲ ਸੰਗ ਕੀਤਾ ਮਾਰਿਆ ਜਾਵੇ</verse>
				<verse number="26">ਪਰ ਉਸ ਛੋਕਰੀ ਨੂੰ ਕੁਝ ਨਾ ਕਰੋ। ਉਸ ਛੋਕਰੀ ਦਾ ਇਹ ਪਾਪ ਮੌਤ ਜੋਗ ਨਹੀਂ ਸੀ। ਜਿਵੇਂ ਮਨੁੱਖ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ ਤਿਵੇਂ ਹੀ ਏਹ ਗੱਲ ਹੈ</verse>
				<verse number="27">ਕਿਉਂ ਜੋ ਖੇਤ ਵਿੱਚੋਂ ਉਹ ਨੇ ਉਸ ਨੂੰ ਪਾਇਆ। ਉਸ ਕੁੜਮਾਈ ਕੀਤੀ ਛੋਕਰੀ ਨੇ ਚੀਕਾਂ ਮਾਰੀਆ ਪਰ ਉਸ ਦਾ ਸੁਣਨ ਵਾਲਾ ਕੋਈ ਨਹੀਂ ਸੀ।।</verse>
				<verse number="28">ਜੇ ਕੋਈ ਮਨੁੱਖ ਕਿਸੇ ਕੁਆਰੀ ਨੂੰ ਪਾਵੇ ਜਿਹ ਦੀ ਕੁੜਮਾਈ ਅਜੇ ਨਹੀਂ ਹੋਈ ਅਤੇ ਫੜ ਕੇ ਉਸ ਨਾਲ ਸੰਗ ਕਰੇ ਅਤੇ ਓਹ ਫੜੇ ਜਾਣ</verse>
				<verse number="29">ਤਾਂ ਉਹ ਮਨੁੱਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ ਉਸ ਛੋਕਰੀ ਦੇ ਪਿਉ ਨੂੰ ਚਾਂਦੀ ਦੇ ਪੰਜਾਹ ਰੁਪਏ ਦੇਵੇ, ਫੇਰ ਉਹ ਉਹ ਦੀ ਤੀਵੀਂ ਹੋਵੇਗੀ ਏਸ ਲਈ ਕਿ ਉਹ ਨੇ ਉਸ ਦੀ ਬੇਪਤੀ ਕੀਤੀ ਉਹ ਉਸ ਨੂੰ ਆਪਣੇ ਜੀਵਨ ਭਰ ਛੱਡ ਨਹੀਂ ਸੱਕੇਗਾ।।</verse>
				<verse number="30">ਕੋਈ ਮਨੁੱਖ ਆਪਣੇ ਪਿਉ ਦੀ ਤੀਵੀਂ ਨਾ ਲਵੇ, ਨਾ ਉਹ ਆਪਣੇ ਪਿਉ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।</verse>
			</chapter>
			<chapter number="23">
				<verse number="1">ਜਿਸ ਦੇ ਨਲ ਮਿੱਧੇ ਹੋਏ ਹੋਣ ਅਥਵਾ ਇੰਦਰੀ ਕੱਟੀ ਹੋਈ ਹੋਵੇ ਉਹ ਯਹੋਵਾਹ ਦੀ ਸਭਾ ਵਿੱਚ ਨਾ ਵੜੇ</verse>
				<verse number="2">ਹਰਾਮ ਦੀ ਨਸਲ ਯਹੋਵਾਹ ਦੀ ਸਭਾ ਵਿੱਚ ਨਾ ਵੜੇ। ਉਹ ਦੱਸਵੀਂ ਪੀੜ੍ਹੀ ਤੀਕ ਵੀ ਯਹੋਵਾਹ ਸਭਾ ਵਿੱਚ ਨਾ ਵੜ੍ਹੇ</verse>
				<verse number="3">ਕੋਈ ਅਮੋਨੀ, ਕੋਈ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਉਨ੍ਹਾਂ ਵਿੱਚੋਂ ਕੋਈ ਵੀ ਦੱਸਵੀਂ ਪੀੜ੍ਹੀ ਤੀਕ ਸਦਾ ਲਈ ਯਹੋਵਾਹ ਦੀ ਸਭਾ ਵਿੱਚ ਨਾ ਵੜੇ</verse>
				<verse number="4">ਏਸ ਗੱਲ ਦਾ ਕਾਰਨ ਏਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸਾਓ ਤਾਂ ਓਹ ਰੋਟੀ ਪਾਣੀ ਲੈ ਕੇ ਰਾਹ ਉੱਤੇ ਤੁਹਾਡੇ ਅਗਲਵਾਂਢੀ ਨਾ ਨਿੱਕਲੇ ਸਗੋਂ ਤੁਹਾਡੇ ਵਿਰੁੱਧ ਉਨ੍ਹਾਂ ਨੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫਤੋਂਰ ਵਿਚੋਂ ਸੱਦਿਆ ਕੇ ਓਹ ਤੁਹਾਨੂੰ ਸਰਾਪ ਦੇਵੇ</verse>
				<verse number="5">ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਸੁਨਣੀ ਨਾ ਚਾਹੀ ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੂੰ ਤੁਹਾਡੇ ਨਾਲ ਪ੍ਰੇਮ ਸੀ</verse>
				<verse number="6">ਤੁਸੀਂ ਸਦਾ ਤੀਕ ਆਪਣੇ ਜੀਵਨ ਭਰ ਉਨ੍ਹਾਂ ਦੀ ਸੁੱਖ ਸਾਂਦ ਅਤੇ ਉਨ੍ਹਾਂ ਦੀ ਭਲਿਆਈ ਨਾ ਭਾਲੋ।।</verse>
				<verse number="7">ਤੁਸੀਂ ਕਿਸੇ ਅਦੋਮੀ ਤੋਂ ਘਿਣ ਨਾ ਕਰੋ ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਘਿਣ ਨਾ ਕਰੋ ਕਿਉਂ ਜੋ ਤੁਸੀਂ ਉਸ ਦੇ ਦੇਸ ਵਿੱਚ ਵਿੱਚ ਪਰਦੇਸੀ ਸਾਓ</verse>
				<verse number="8">ਉਨ੍ਹਾਂ ਦੇ ਪੁੱਤ੍ਰ ਜਿਹੜੇ ਉਨ੍ਹਾਂ ਤੋਂ ਜੰਮਣ ਤੀਜੀ ਪੀੜ੍ਹੀ ਵਿੱਚ ਯਹੋਵਾਹ ਦੀ ਸਭਾ ਵਿੱਚ ਵੜ੍ਹਨ</verse>
				<verse number="9">ਜਦ ਤੁਸੀਂ ਆਪਣੇ ਵੈਰੀਆਂ ਦੇ ਵਿਰੁੱਧ ਛੌਣੀ ਵਿੱਚ ਨਿੱਕਲੋ ਤਾਂ ਤੁਸੀਂ ਹਰ ਬੁਰੀ ਗੱਲ਼ ਤੋਂ ਆਪ ਨੂੰ ਬਚਾ ਰੱਖੋ</verse>
				<verse number="10">ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਤੇ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ ਉਹ ਛੌਣੀ ਵਿੱਚੋਂ ਇੱਕ ਪਾਸੇ ਨੂੰ ਚਲਿਆ ਜਾਵੇ, ਉਹ ਛੌਣੀ ਵਿੱਚ ਨਾ ਵੜ੍ਹੇ</verse>
				<verse number="11">ਤਾਂ ਐਉਂ ਹੋਵੇਗਾ ਕਿ ਸੰਝ ਦੇ ਵੇਲੇ ਉਹ ਪਾਣੀ ਨਾਲ ਨਹਾਵੇ ਅਤੇ ਜਦ ਸੂਰਜ ਡੁੱਬ ਗਿਆ ਹੋਵੇ ਤਦ ਉਹ ਛੌਣੀ ਵਿੱਚ ਵੜ੍ਹੇ</verse>
				<verse number="12">ਤੁਹਾਡੇ ਲਈ ਛੌਣੀ ਤੋਂ ਬਾਹਰ ਇੱਕ ਪਾਸੇ ਵੱਲ ਥਾਂ ਹੋਵੇ ਜਿੱਥੇ ਤੁਸੀਂ ਸੁਚੇਤੇ ਜਾਓ</verse>
				<verse number="13">ਤੁਹਾਡੇ ਸੰਦਾ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਐਉਂ ਹੋਵੇ ਕੇ ਜਦ ਤੁਸੀਂ ਬਾਹਰ ਸੁਚੇਤੇ ਬੈਠੋ ਤਾਂ ਤੁਸੀਂ ਉਸ ਦੇ ਨਾਲ ਪੁੱਟੋ। ਅਤੇ ਜੋ ਕੱਜ ਤੁਹਾਡੇ ਵਿੱਚੋਂ ਨਿੱਕਲਿਆ ਹੋਵੇ ਮੁੜ ਕੇ ਉਸ ਨੂੰ ਕੁਝ ਦਿਓ</verse>
				<verse number="14">ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਛੌਣੀ ਦੇ ਵਿੱਚ ਫਿਰਦਾ ਹੈ ਤਾਂ ਜੋ ਉਹ ਤੁਹਾਨੂੰ ਛੁਡਾਵੇ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਹੀ ਤੁਹਾਡੀ ਛੌਣੀ ਪਵਿੱਤ੍ਰ ਹੋਵੇ ਮਤੇ ਉਹ ਤੁਹਾਡੇ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖ ਕੇ ਮੁੜ ਜਾਵੇ।।</verse>
				<verse number="15">ਤੂੰ ਕੋਈ ਗੋੱਲਾ ਜਿਹੜਾ ਤੇਰੇ ਕੋਲ ਆਪਣੇ ਸੁਆਮੀ ਤੋਂ ਨੱਠ ਕੇ ਆ ਜਾਵੇ ਉਸ ਦੇ ਸੁਆਮੀ ਨੂੰ ਨਾ ਮੋੜੀਂ</verse>
				<verse number="16">ਓਹ ਤੇਰੇ ਵਿੱਚ ਤੇਰੇ ਸੰਗ ਉਸ ਥਾਂ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਉਸ ਨੂੰ ਚੰਗਾ ਲੱਗੇ ਟਿਕ ਜਾਵੇ। ਤੂੰ ਉਸ ਨੂੰ ਦੁੱਖ ਨਾ ਦੇਵੀਂ।।</verse>
				<verse number="17">ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਦੇਵਦਾਸੀ ਨਾ ਹੋਵੇ ਅਤੇ ਨਾ ਇਸਰਾਏਲ ਦੇ ਪੁੱਤ੍ਰਾਂ ਵਿੱਚੋਂ ਕੋਈ ਗਾਂਡੂ ਹੋਵੇ</verse>
				<verse number="18">ਤੂੰ ਕੰਜਰੀ ਦੀ ਖਰਚੀ ਅਤੇ ਕੁੱਤੇ ਦੀ ਕਮਾਈ ਕਿਸੇ ਸੁੱਖਨਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲੈ ਜਾਵੀਂ ਕਿਉਂ ਜੋ ਏਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।।</verse>
				<verse number="19">ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਨਾ ਦੇਵੀਂ, ਨਾ ਚਾਂਦੀ ਦਾ ਬਿਆਜ, ਨਾ ਅੰਨ ਦਾ ਬਿਆਜ, ਨਾ ਕਿਸੇ ਚੀਜ਼ ਦਾ ਬਿਆਜ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ</verse>
				<verse number="20">ਤੂੰ ਓਪਰੇ ਨੂੰ ਬਿਆਜ ਉੱਤੇ ਦੇ ਸੱਕਦਾ ਹੈਂ ਪਰ ਆਪਣੇ ਭਰਾ ਨੂੰ ਬਿਆਜ ਉੱਤੇ ਨਾ ਦੇਵੀਂ ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਕੰਮਾਂ ਵਿੱਚ ਉਸ ਧਰਤੀ ਉੱਤੇ ਜਿੱਥੇ ਤੂੰ ਕਬਜ਼ਾ ਕਰਨ ਲਈ ਜਾਂਦਾ ਹੈ ਤੈਨੂੰ ਬਰਕਤ ਦੇਵੇ</verse>
				<verse number="21">ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁਖਨਾ ਸੁੱਖੇ ਤਾਂ ਉਸ ਦੇ ਪੂਰਾ ਕਰਨ ਵਿੱਚ ਢਿੱਲ ਨਾ ਪੈਣ ਦੇਵੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੈਥੋਂ ਜ਼ਰੂਰ ਪੂਰਾ ਪੂਰਾ ਲਵੇਗਾ ਅਤੇ ਓਹ ਢਿੱਲ ਤੇਰੇ ਲਈ ਪਾਪ ਹੋਵੇਗੀ</verse>
				<verse number="22">ਪਰ ਜੇ ਤੂੰ ਸੁੱਖਨਾ ਨਾ ਸੁੱਖੇਂ ਤਾਂ ਓਹ ਤੇਰੇ ਲਈ ਪਾਪ ਨਹੀਂ ਹੋਵੇਗੀ</verse>
				<verse number="23">ਜੋ ਕੁਝ ਤੇਰੇ ਬੁੱਲਾਂ ਤੋਂ ਨਿਕਲੇ ਤੂੰ ਓਸ ਨੂੰ ਪੂਰਾ ਕਰੀਂ ਜਿਵੇਂ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਖੁਸ਼ੀ ਦੀ ਭੇਂਟ ਸੁੱਖੀ ਅਤੇ ਜਿਵੇਂ ਆਪਣੇ ਮੂੰਹ ਤੋਂ ਬਚਨ ਕੱਢਿਆ</verse>
				<verse number="24">ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ ਵਿੱਚ ਜਾਵੇਂ ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾਈਂ ਪਰ ਤੂੰ ਆਪਣੇ ਭਾਂਡੇ ਵਿੱਚ ਨਾ ਪਾਈਂ</verse>
				<verse number="25">ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ ਤਾਂ ਤੂੰ ਆਪਣੇ ਹੱਥ ਨਾਲ ਸਿੱਟੇ ਤੋਂੜ੍ਹੀਂ ਪਰ ਦਾਤੀ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਨਾ ਚਲਾਈਂ।।</verse>
			</chapter>
			<chapter number="24">
				<verse number="1">ਜਦ ਕੋਈ ਮਨੁੱਖ ਤੀਵੀਂ ਲੈ ਕੇ ਵਿਆਹੇ ਅਤੇ ਐਉਂ ਹੋਵੇ ਕਿ ਓਹ ਉਸ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਨਾ ਹੋਵੇ ਏਸ ਲਈ ਭਈ ਓਸ ਨੇ ਉਸ ਦੇ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖੀ ਤਾਂ ਓਹ ਤਿਆਗ ਪੱਤਰ ਲਿਖ ਕੇ ਓਹ ਦੇ ਹੱਥ ਦੇ ਦੇਵੇ, ਇਉਂ ਓਹ ਉਹ ਨੂੰ ਆਪਣੇ ਘਰੋਂ ਕੱਢ ਦੇਵੇ</verse>
				<verse number="2">ਜਦ ਉਹ ਓਹ ਉਸ ਦੇ ਘਰ ਤੋਂ ਨਿਕਲੀਂ ਤਾਂ ਉਹ ਜਾ ਕੇ ਕਿਸੇਂ ਹੋਰ ਮਨੁੱਖ ਦੀ ਤੀਵੀਂ ਹੋ ਸੱਕਦੀ ਹੈ</verse>
				<verse number="3">ਜੇ ਦੂਜਾ ਮਨੁੱਖ ਉਸ ਤੋਂ ਘਿਣ ਕਰੇ ਅਤੇ ਉਹ ਦੇ ਲਈ ਤਿਆਗ ਪੱਤਰ ਲਿਖ ਕੇ ਉਹ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਅਥਵਾ ਜੇ ਦੂਜਾ ਮਨੁੱਖ ਜਿਸ ਓਹ ਨੂੰ ਵਿਆਹਿਆ ਸੀ ਮਰ ਜਾਵੇ</verse>
				<verse number="4">ਤਾਂ ਉਹ ਦਾ ਪਹਿਲਾ ਮਾਲਕ ਜਿਸ ਨੇ ਓਹ ਨੂੰ ਕੱਢ ਦਿੱਤਾ ਸੀ ਓਹ ਨੂੰ ਆਪਣੀ ਤੀਵੀਂ ਬਣਾਉਣ ਲਈ ਜਦ ਕਿ ਓਹ ਭ੍ਰਿਸ਼ਟ ਹੋ ਚੁੱਕੀ ਫੇਰ ਨਹੀਂ ਲੈ ਸੱਕਦਾ ਕਿਉਂ ਜੋ ਫੇਰ ਏਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਉ ਤੁਸੀਂ ਉਸ ਧਰਤੀ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਪਾਪ ਨਾ ਕਰਾਓ।।</verse>
				<verse number="5">ਜਦ ਕੋਈ ਮਨੁੱਖ ਨਵੀਂ ਤੀਵੀਂ ਵਿਆਹੇ ਤਾਂ ਉਹ ਸੈਨਾ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਗੱਲ ਦੀ ਜੁੰਮੇਵਾਰੀ ਹੋਵੇ। ਓਹ ਆਪਣੇ ਘਰ ਵਿੱਚ ਇੱਕ ਵਰਹਾ ਵੇਹਲਾ ਰਹੇ ਅਤੇ ਆਪਣੀ ਤੀਵੀਂ ਨੂੰ ਜਿਹੜੀ ਉਸ ਨੇ ਵਿਆਹੀ ਖੁਸ਼ ਕਰੇ।।</verse>
				<verse number="6">ਕੋਈ ਮਨੁਖ ਕਿਸੇ ਦੀ ਚੱਕੀ ਅਥਵਾ ਉਸ ਦੇ ਪੁੜ ਗਿਰਵੀ ਨਾ ਰੱਖੇ ਕਿਉਂ ਜੋ ਓਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ</verse>
				<verse number="7">ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਜਣੇ ਨੂੰ ਚੁਰਾਉਂਦਾ ਪਾਇਆ ਜਾਵੇ ਅਤੇ ਉਹ ਦੇ ਨਾਲ ਗੁਲਾਮਾ ਵਰਗਾ ਵਰਤਾਓ ਕਰ ਕੇ ਉਹ ਨੂੰ ਵੇਚੇ ਤਾਂ ਓਹ ਚੋਰ ਮਾਰਿਆ ਜਾਵੇ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਸੁੱਟਿਓ।।</verse>
				<verse number="8">ਕੋੜ ਦੀ ਬਵਾ ਵਿੱਚ ਚੌਕਸ ਰਹੋ ਅਤੇ ਤੁਸੀਂ ਪੂਰੀ ਤਰ੍ਹਾਂ ਸਭ ਕੁਝ ਕਰੋ ਜਿਵੇਂ ਲੇਵੀ ਜਾਜਕ ਤੁਹਾਨੂੰ ਦੱਸਣ। ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਤੁਸੀਂ ਪੂਰਾ ਕਰ ਕੇ ਮੰਨਿਓ</verse>
				<verse number="9">ਯਾਦ ਰੱਖੋ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਰਯਮ ਦੇ ਨਾਲ ਕੀਤਾ ਜਦੋ ਤੁਸੀਂ ਮਿਸਰ ਤੋਂ ਨਿਕਲਦੇ ਹੋਏ ਰਾਹ ਵਿੱਚ ਸਾਓ।।</verse>
				<verse number="10">ਜਦ ਤੂੰ ਆਪਣੇ ਗੁਆਂਢੀ ਨੂੰ ਕੋਈ ਚੀਜ਼ ਉਧਾਰ ਦੇਵੇ ਤਾਂ ਤੂੰ ਉਸ ਘਰ ਵਿੱਚ ਗਿਰਵੀ ਚੀਜ਼ ਨਾ ਲੈਂਣ ਲਈ ਵੜ੍ਹੀਂ</verse>
				<verse number="11">ਤੂੰ ਬਾਹਰ ਹੀ ਖੜਾ ਰਹੁ ਅਤੇ ਓਹ ਮਨੁੱਖ ਜਿਸ ਨੂੰ ਤੂੰ ਉਧਾਰ ਦਿੱਤਾ ਹੈ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ</verse>
				<verse number="12">ਜੇ ਉਹ ਮਨੁੱਖ ਕੰਗਾਲ ਹੋਵੇ ਤਾਂ ਤੂੰ ਉਸ ਗਿਰਵੀ ਚੀਜ਼ ਵਿੱਚ ਸੌਂ ਨਾ ਜਾਵੀਂ</verse>
				<verse number="13">ਜਦ ਸੂਰਜ ਡੁੱਬ ਜਾਵੇ ਤੂੰ ਜ਼ਰੂਰ ਓਹ ਗਿਰਵੀ ਚੀਜ਼ ਉਸ ਨੂੰ ਮੁੜ ਦੇਵੀਂ ਤਾਂ ਜੋ ਉਹ ਆਪਣੇ ਲੀੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਏਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਧਰਮ ਲਈ ਗਿਣਿਆ ਜਾਵੇ</verse>
				<verse number="14">ਤੂੰ ਮਜ਼ਦੂਰ ਉੱਤੇ ਹੱਤਿਆ ਨਾ ਕਰ ਜਿਹੜਾ ਕੰਗਾਲ ਅਤੇ ਮੁਤਾਜ ਹੈ ਭਾਵੇਂ ਓਹ ਤੇਰੇ ਭਰਾਵਾਂ ਵਿੱਚੋਂ ਭਾਵੇਂ ਪਰਦੇਸੀਆਂ ਵਿੱਚੋਂ ਹੋਵੇ ਜਿਹੜੇ ਤੇਰੇ ਦੇਸ ਵਿੱਚ ਤੇਰੇ ਫਾਟਕ ਦੇ ਅੰਦਰ ਹਨ</verse>
				<verse number="15">ਤੂੰ ਉਸ ਦੇ ਦਿਨ ਵਿੱਚ ਉਸ ਦੀ ਮਜ਼ਦੂਰੀ ਦੇ ਦੇਵੀਂ ਅਤੇ ਉਸ ਉੱਤੇ ਸੂਰਜ ਨਾ ਡੁੱਬੇ ਕਿਉਂ ਜੋ ਓਹ ਕੰਗਾਲ ਹੈ ਅਤੇ ਉਸ ਦਾ ਦਿਲ ਉਸ ਵਿੱਚ ਹੈ ਅਤੇ ਉਹ ਯਹੋਵਾਹ ਅੱਗੇ ਤੇਰੇ ਵਿਰੁੱਧ ਦੁਹਾਈ ਦੇਵੇ ਅਤੇ ਏਹ ਤੇਰੇ ਲਈ ਪਾਪ ਠਹਿਰੇ।।</verse>
				<verse number="16">ਪਿਉ ਪੁੱਤ੍ਰਾਂ ਦੇ ਕਾਰਨ ਨਾ ਮਾਰੇ ਜਾਣ, ਨਾ ਪੁੱਤ੍ਰ ਪੇਵਾਂ ਦੇ ਕਾਰਨ ਮਾਰੇ ਜਾਣ। ਹਰ ਮਨੁੱਖ ਆਪਣੇ ਹੀ ਪਾਪ ਲਈ ਮਾਰਿਆ ਜਾਵੇ।।</verse>
				<verse number="17">ਤੂੰ ਪਰਦੇਸੀ ਅਤੇ ਯਤੀਮ ਦਾ ਨਿਆਉਂ ਨਾ ਵਿਗਾੜੀਂ ਨਾ ਕਿਸੇ ਵਿਧਵਾ ਦਾ ਲੀੜ੍ਹਾ ਗਿਰਵੀ ਰੱਖੀਂ</verse>
				<verse number="18">ਤੂੰ ਚੇਤੇ ਰੱਖ ਕਿ ਤੂੰ ਮਿਸਰ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ, ਏਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਏਹ ਕੰਮ ਕਰੀਂ।।</verse>
				<verse number="19">ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਤੂੰ ਕੋਈ ਉੱਥੇ ਲਾਂਗਾ ਭੁੱਲ ਜਾਵੇ ਤਾਂ ਤੂੰ ਉਸ ਦੇ ਲੈਣ ਨੂੰ ਨਾ ਮੁੜੀਂ। ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਹੋਵੇਗਾ ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ।।</verse>
				<verse number="20">ਜਦ ਤੂੰ ਆਪਣੇ ਜ਼ੈਤੂਨ ਦੇ ਬਿਰਛ ਨੂੰ ਝਾੜੇ ਤਾਂ ਤੂੰ ਮਗਰੋਂ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ ਸਗੋਂ ਓਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ</verse>
				<verse number="21">ਜਦ ਤੂੰ ਆਪਣੇ ਬਾਗ ਦੇ ਅੰਗੂਰ ਇਕੱਠੇ ਕਰੇਂ ਤਾਂ ਮਗਰੋਂ ਉਸ ਦੇ ਸਾਰੇ ਗੁੱਛੇ ਨਾ ਤੋਂੜੀਂ। ਓਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ</verse>
				<verse number="22">ਚੇਤੇ ਰੱਖੀਂ ਕਿ ਤੂੰ ਮਿਸਰ ਦੇਸ ਵਿੱਚ ਗੁਲਾਮ ਸੈਂ ਏਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਭਈ ਤੂੰ ਏਹ ਕੰਮ ਕਰੀਂ।।</verse>
			</chapter>
			<chapter number="25">
				<verse number="1">ਜੇ ਮਨੁੱਖ ਵਿੱਚ ਝਗੜਾ ਹੋ ਜਾਵੇ ਅਤੇ ਓਹ ਨਿਆਉਂ ਲਈ ਆਉਣ ਅਤੇ ਨਿਆਈਂ ਉਨ੍ਹਾਂ ਦਾ ਨਿਆਉਂ ਕਰਨ ਤਾਂ ਓਹ ਧਰਮੀ ਨੂੰ ਧਰਮੀ ਅਤੇ ਬੁਰਿਆਰ ਨੂੰ ਬੁਰਿਆਰ ਠਹਿਰਾਉਣ</verse>
				<verse number="2">ਐਉਂ ਹੋਵੇਗਾ ਕਿ ਜੋ ਉਹ ਬੁਰਾ ਮਨੁੱਖ ਕੁੱਟਣ ਜੋਗ ਹੋਵੇ ਤਾਂ ਨਿਆਈ ਉਸ ਨੂੰ ਲੰਮਾ ਪਾ ਲਵੇ ਅਤੇ ਆਪਣੇ ਸਾਹਮਣੇ ਉਹ ਦੀ ਬੁਰਿਆਈ ਦੇ ਅਨੁਸਾਰ ਗਿਣਤੀ ਨਾਲ ਕੁਟਵਾਏ</verse>
				<verse number="3">ਉਹ ਉਸ ਨੂੰ ਚਾਲੀ ਕੋਟਲੇ ਮਾਰੇ ਪਰ ਏਸ ਤੋਂ ਵੱਧ ਨਾ ਮਾਰੇ ਮਤੇ ਜੇ ਉਹ ਉਸ ਨੂੰ ਏਹਨਾਂ ਤੋਂ ਉੱਤੇ ਬਹੁਤ ਕੋਟਲੇ ਮਾਰੇ ਤਾਂ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਜਾਤਾ ਜਾਵੇ।।</verse>
				<verse number="4">ਤੂੰ ਗਾਹੁੰਦੇ ਬਲਦ ਦੇ ਮੂੰਹ ਨੂੰ ਛਿੱਕੁਲੀ ਨਾ ਚੜ੍ਹਾਈਂ ।।</verse>
				<verse number="5">ਜੇ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤ੍ਰ ਨਾ ਹੋਵੇ ਤਾਂ ਮਰਨ ਵਾਲੇ ਦੀ ਤੀਵੀਂ ਬਾਹਰ ਕਿਸੇ ਓਪਰੇ ਮਨੁੱਖ ਨਾਲ ਨਾ ਵਿਆਹੀ ਜਾਵੇ। ਉਸ ਦੇ ਮਨੁੱਖ ਦਾ ਭਰਾ ਉਸ ਦੇ ਕੋਲ ਜਾਵੇ ਅਤੇ ਆਪਣੀ ਤੀਵੀਂ ਹੋਣ ਲਈ ਉਸ ਨੂੰ ਲੈ ਕੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ</verse>
				<verse number="6">ਤਾਂ ਐਉਂ ਹੋਵੇਗਾ ਕਿ ਜੇਠਾ ਜਿਹੜਾ ਉਹ ਜਣੇਗੀ ਉਹ ਦੇ ਮਰੇ ਹੋਏ ਭਰਾ ਦੇ ਨਾਉਂ ਉੱਤੇ ਠਹਿਰਾਇਆ ਜਾਵੇ ਤਾਂ ਜੋ ਉਹ ਦਾ ਨਾਉਂ ਇਸਰਾਏਲ ਵਿੱਚੋਂ ਮਿਟ ਨਾ ਜਾਵੇ</verse>
				<verse number="7">ਪਰ ਜੇ ਉਹ ਮੁੱਨਖ ਆਪਣੇ ਭਰਾਦੀ ਤੀਵੀਂ ਨੂੰ ਲੈਣਾ ਨਾ ਚਾਹੇ ਤਾਂ ਉਹ ਦੇ ਭਰਾ ਦੀ ਤੀਵੀਂ ਬਜ਼ੁਰਗਾਂ ਕੋਲ ਫਾਟਕ ਉੱਤੇ ਜਾ ਕੇ ਆਖੇ, ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਉਂ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦੇ ਭਰਾ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ</verse>
				<verse number="8">ਤਾਂ ਉਹ ਸ਼ਹਿਰ ਦੇ ਬਜ਼ੁਰਗ ਉਹ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇ ਉਹ ਖੜਾ ਹੋ ਕੇ ਆਖੇ, ਮੈਂ ਉਸ ਨੂੰ ਲੈਣਾ ਨਹੀਂ ਚਾਹੁੰਦਾ</verse>
				<verse number="9">ਤਦ ਉਹ ਦੇ ਭਰਾ ਦੀ ਤੀਵੀਂ ਬਜ਼ੁਰਗਾਂ ਦੇ ਵੇਖਦਿਆਂ ਤੇ ਨੇੜੇ ਆਵੇ ਅਤੇ ਉਹ ਦੀ ਜੁੱਤੀ ਉਹ ਦੇ ਪੈਰਾਂ ਤੋਂ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ ਤਦ ਉਹ ਉੱਤਰ ਦੇ ਕੇ ਆਖੇ, ਇਉਂ ਉਸ ਮਨੁੱਖ ਨਾਲ ਕੀਤਾ ਜਾਵੇਗਾ ਜਿਹੜਾਂ ਆਪਣੇ ਭਰਾ ਦਾ ਘਰਾਣਾ ਨਹੀਂ ਬਣਾਉਦਾ</verse>
				<verse number="10">ਫੇਰ ਉਹ ਦਾ ਨਾਉਂ ਇਸਰਾਏਲ ਵਿੱਚ ਇਉਂ ਸੱਦਿਆਂ ਜਾਵੇ ਕਿ \ਜੁੱਤੀ ਲੱਥੇ ਦਾ ਘਰਾਣਾ\।।</verse>
				<verse number="11">ਜੇ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਤੀਵੀਂ ਨੇੜੇ ਆਵੇ ਤਾਂ ਜੋ ਆਪਣੇ ਮਨੁੱਖ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣੇ ਹੱਥ ਵਧਾ ਕੇ ਉਸ ਦੇ ਚੱਡਿਆਂ ਤੋਂ ਫੜ ਲਵੇ</verse>
				<verse number="12">ਤਾਂ ਤੂੰ ਉਸ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖ ਉਸ ਉੱਤੇ ਤਰਸ ਨਾ ਖਾਵੇ।।</verse>
				<verse number="13">ਤੇਰੇ ਥੈਲੇ ਵਿੱਚ ਦੋ ਪਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ, ਇੱਕ ਛੋਟਾ</verse>
				<verse number="14">ਤੇਰੇ ਘਰ ਵਿੱਚ ਦੋ ਪਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ, ਇੱਕ ਛੋਟਾ</verse>
				<verse number="15">ਪੂਰਾ ਅਤੇ ਠੀਕ ਵੱਟਾ ਤੇਰੇ ਕੋਲ ਅਤੇ ਨਾਪ ਵੀ ਪੂਰਾ ਅਤੇ ਠੀਕ ਵੱਟਾ ਤੇਰੇ ਕੋਲ ਹੋਵੇ ਤਾਂ ਜੋ ਤੇਰੇ ਦਿਨ ਉਸ ਜ਼ਮੀਨ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ ਲੰਮੇ ਹੋਣ</verse>
				<verse number="16">ਕਿਉਂ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਸਾਰੇ ਜਿਹੜੇ ਏਹ ਕੰਮ ਕਰਦੇ ਹਨ ਅਰਥਾਤ ਸਾਰੇ ਜਿਹੜੇ ਬੁਰਿਆਈ ਕਰਦੇ ਹਨ ਘਿਣਾਉਣੇ ਲੱਗਦੇ ਹਨ।।</verse>
				<verse number="17">ਯਾਦ ਰੱਖੋ ਜੋ ਅਮਾਲੇਕੀਆਂ ਨੇ ਤੁਹਾਡੇ ਨਾਲ ਕੀਤਾ ਜਦ ਤੁਸੀਂ ਰਾਹ ਵਿੱਚ ਸਾਓ ਅਤੇ ਮਿਸਰ ਤੋਂ ਨਿੱਕਲ ਆਏ ਸਾਓ</verse>
				<verse number="18">ਓਹ ਕਿਵੇਂ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਤੁਹਾਡੇ ਪਛਾੜੀ ਦਿਆਂ ਨੂੰ ਮਾਰਿਆ, ਉਨ੍ਹਾਂ ਸਾਰਿਆਂ ਨੂੰ ਜਿਹੜੇ ਹੁੱਸੇ ਹੋਏ ਸਨ ਜਦ ਤੁਸੀਂ ਥੱਕੇ ਮਾਂਦੇ ਸਾਓ ਅਤੇ ਓਹ ਪਰਮੇਸ਼ੁਰ ਤੋਂ ਨਾ ਡਰੇ</verse>
				<verse number="19">ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਉਸ ਦੇਸ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਦੇ ਕਬਜ਼ੇ ਲਈ ਦਿੰਦਾ ਹੈ ਅਰਾਮ ਦੇਵੇ ਤਾਂ ਤੁਸੀਂ ਅਮਾਲੇਕੀਆਂ ਦਾ ਨਾਮ ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦਿਓ। ਤੁਸੀਂ ਭੁੱਲ ਨਾ ਜਾਓ।।</verse>
			</chapter>
			<chapter number="26">
				<verse number="1">ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਵਿੱਚ ਆਓ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਅਤੇ ਉਸ ਉਤੇ ਕਬਜ਼ਾ ਕਰ ਕੇ ਉਸ ਵਿੱਚੋਂ ਵੱਸ ਜਾਓ</verse>
				<verse number="2">ਤਾਂ ਤੂੰ ਉਸ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਉਸ ਦੇਸ ਤੋਂ ਲੈ ਆਵੇਂਗਾ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਤੇ ਉਸ ਅਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ</verse>
				<verse number="3">ਅਤੇ ਉਸ ਜਾਜਕ ਕੋਲ ਜਾ ਕੇ ਜਿਹੜਾ ਉਨ੍ਹਾਂ ਦਿਨਾਂ ਦੇ ਹੋਵੇ ਆਖੀਂ, ਮੈਂ ਅੱਜ ਦੇ ਦਿਨ ਏਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਉੱਘੀ ਕਰਦਾ ਹਾਂ ਭਈ ਮੈਂ ਉਸ ਧਰਤੀ ਵਿੱਚ ਆਇਆ ਹਾਂ ਜਿਹ ਦੀ ਯਹੋਵਾਹ ਨੇ ਸਾਰੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ</verse>
				<verse number="4">ਤਾਂ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖੇ</verse>
				<verse number="5">ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, ਮੇਰਾ ਪਿਤਾ ਨਾਸ ਹੋਣ ਵਾਲਾ ਅਰਾਮੀ ਸੀ ਅਤੇ ਭਾਵੇਂ ਓਹ ਥੋੜੇ ਜੇਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿੱਕਿਆ ਤਾਂ ਉੱਥੇ ਉਹ ਇੱਕ ਵੱਡੀ ਬਲਵੰਤ ਅਤੇ ਬਹੁਤ ਸਾਰੀ ਕੌਮ ਹੋ ਗਿਆ</verse>
				<verse number="6">ਤਾਂ ਮਿਸਰ ਸਾਡੇ ਨਾਲ ਬੁਰਾ ਵਰਤਾਓ ਕਰਨ ਅਤੇ ਸਾਨੂੰ ਦੁਖ ਦੇਣ ਲੱਗ ਪਏ ਅਤੇ ਸਾਡੇ ਉੱਤੇ ਕਰੜੀ ਟਹਿਲ ਸੇਵਾ ਲਾਈ</verse>
				<verse number="7">ਅਤੇ ਅਸਾਂ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਦਾ ਦਬਕਾ ਵੇਖਿਆ</verse>
				<verse number="8">ਤਾਂ ਯਹੋਵਾਹ ਬਲਵੰਤ ਹੱਥ ਨਾਲ, ਪਸਾਰੀ ਹੋਈ ਬਾਂਹ ਨਾਲ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ ਕੰਮਾਂ ਨਾਲ, ਸਾਨੂੰ ਕੱਢ ਲਿਆਇਆ</verse>
				<verse number="9">ਅਤੇ ਸਾਨੂੰ ਏਸ ਅਸਥਾਨ ਵਿੱਚ ਲਿਆਂਦਾ ਅਤੇ ਸਾਨੂੰ ਏਹ ਧਰਤੀ ਦਿੱਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ</verse>
				<verse number="10">ਹੁਣ ਵੇਖ, ਮੈਂ ਉਸ ਧਰਤੀ ਦੇ ਪਹਿਲੇ ਫਲ ਲਿਆਇਆ ਹਾਂ ਜਿਹੜੀ, ਹੇ ਯਹੋਵਾਹ ਤੈਂ ਮੈਨੂੰ ਦਿੱਤੀ। ਤਾਂ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖ ਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ</verse>
				<verse number="11">ਇਉਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਅਨੰਦ ਕਰੀਂ, ਤੂੰ, ਨਾਲੇ ਲੇਵੀ ਅਤੇ ਪਰਦੇਸੀ ਜਿਹੜਾ ਤੇਰੇ ਨਾਲ ਹੋਵੇ।।</verse>
				<verse number="12">ਜਦ ਤੂੰ ਸਾਰੇ ਵਾਧੇ ਦਾ ਦਸਵੰਧ ਤੀਜੇ ਵਰਹੇ ਵਿੱਚ ਜਿਹੜਾ ਦਸਵੰਧ ਦਾ ਵਰਹਾ ਹੈ ਵੰਡ ਚੁੱਕਿਆ ਅਤੇ ਤੂੰ ਉਹ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤਾ ਤਾਂ ਜੋ ਓਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ</verse>
				<verse number="13">ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ ਕਿ ਮੈਂ ਆਪਣੇ ਘਰ ਤੋਂ ਪਵਿੱਤ੍ਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ ਯਤੀਮ ਅਤੇ ਵਿਧਵਾ ਨੂੰ ਤੇਰੀ ਸਾਰੀ ਦਿੱਤੀ ਹੋਈ ਆਗਿਆ ਅਨੁਸਾਰ ਦੇ ਦਿੱਤੀਆਂ ਹਨ। ਮੈਂ ਤੇਰੇ ਹੁਕਮਾਂਦਾ ਉਲੰਘਣ ਨਹੀਂ ਕੀਤਾ, ਨਾ ਹੀ ਉਨ੍ਹਾਂ ਨੂੰ ਭੁੱਲਿਆ ਹਾਂ</verse>
				<verse number="14">ਮੈਂ ਆਪਣੇ ਸੋਗ ਵਿੱਚ ਉਨ੍ਹਾਂ ਤੋਂ ਨਹੀਂ ਖਾਧਾ, ਨਾ ਜਦ ਮੈਂ ਅਸ਼ੁੱਧ ਸਾਂ ਉਨ੍ਹਾਂ ਵਿੱਚੋਂ ਕੁਝ ਕੱਢਿਆ, ਨਾ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ। ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਤਿਵੇਂ ਹੀ ਕੀਤਾ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ</verse>
				<verse number="15">ਅਕਾਸ਼ ਵਿੱਚੋਂ ਆਪਣੇ ਪਵਿੱਤ੍ਰ ਨਿਵਾਸ ਤੋਂ ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇਹ, ਨਾਲੇ ਉਸ ਜ਼ਮੀਨ ਨੂੰ ਜਿਹੜੀ ਤੂੰ ਸਾਨੂੰ ਦਿੱਤੀ ਹੈ ਜਿਵੇਂ ਤੂੰ ਸਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ। ਉਹ ਇੱਕ ਧਰਤੀ ਹੈ ਜਿਹ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ।।</verse>
				<verse number="16">ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਏਹਨਾਂ ਬਿਧੀਆਂ ਅਤੇ ਕਨੂਨਾਂ ਨੂੰ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਨਾ ਕਰੋ</verse>
				<verse number="17">ਅੱਜ ਤੁਸਾਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ</verse>
				<verse number="18">ਉਪਰੰਤ ਯਹੋਵਾਹ ਨੇ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਅਣੋਖੀ ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋ</verse>
				<verse number="19">ਤਾਂ ਜੋ ਉਹ ਤੁਹਾਨੂੰ ਸਾਰੀਆਂ ਕੌਮਾਂ ਨਾਲ ਜਿਨ੍ਹਾਂ ਨੂੰ ਉਸ ਨੇ ਬਣਾਇਆ ਸੀ ਉਸਤਤ, ਨਾਉਂ ਅਤੇ ਪਤ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਕੀਤਾ ਸੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤ੍ਰ ਪਰਜਾ ਹੋਵੋ।।</verse>
			</chapter>
			<chapter number="27">
				<verse number="1">ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ ਕਿ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪਾਲਨਾ ਕਰੋ</verse>
				<verse number="2">ਅਤੇ ਐਉਂ ਹੋਵੇਗਾ ਕਿ ਜਦ ਤੁਸੀਂ ਯਰਦਨ ਤੋਂ ਪਾਰ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਲੰਘੋ ਤਦ ਤੁਸੀਂ ਆਪਣੇ ਲਈ ਵੱਡੇ ਵੱਡੇ ਪੱਥਰ ਖੜੇ ਕਰੋ ਅਤੇ ਓਹਨਾਂ ਉੱਤੇ ਲਿਪਾਈ ਕਰੋ</verse>
				<verse number="3">ਜਦ ਤੁਸੀਂ ਪਾਰ ਲੰਘ ਜਾਓ ਤੁਸੀਂ ਓਹਨਾਂ ਉੱਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿੱਖੋ ਤਾਂ ਜੋ ਤੁਸੀਂ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਵੜੋ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਹੈ</verse>
				<verse number="4">ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਯਰਦਨ ਤੋਂ ਪਾਰ ਲੰਘੇ ਤਾਂ ਤੁਸੀਂ ਏਹਨਾਂ ਪੱਥਰਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਏਬਾਲ ਪਹਾੜ ਉੱਤੇ ਖੜਾ ਕਰ ਕੇ ਓਹਨਾਂ ਉੱਤੇ ਲਿਪਾਈ ਕਰ ਦੇਣੀ</verse>
				<verse number="5">ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਓਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਲਾਓ</verse>
				<verse number="6">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਅਣਘੜਤ ਪੱਥਰਾਂ ਦੀ ਬਣਾਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਓ</verse>
				<verse number="7">ਨਾਲੇ ਤੁਸੀਂ ਸੁਖ ਸਾਂਦ ਦੀਆਂ ਬਲੀਆਂ ਚੜ੍ਹਾ ਕੇ ਉੱਥੇ ਖਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰੋ</verse>
				<verse number="8">ਤੁਸੀਂ ਓਹਨਾਂ ਪੱਥਰਾਂ ਉੱਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼ ਸਾਫ਼ ਲਿਖੋ।।</verse>
				<verse number="9">ਤਾਂ ਮੂਸਾ ਅਤੇ ਲੇਵੀ ਜਾਜਕ ਸਾਰੇ ਇਸਰਾਏਲ ਨਾਲ ਬੋਲੇ, ਹੇ ਇਸਰਾਏਲ, ਚੁੱਪ ਸਾਧ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ</verse>
				<verse number="10">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰੀਆਂ ਕਰੋ।।</verse>
				<verse number="11">ਮੂਸਾ ਨੇ ਉਸੇ ਦਿਨ ਪਰਜਾ ਨੂੰ ਹੁਕਮ ਦਿੱਤਾ</verse>
				<verse number="12">ਕਿ ਜਦ ਤੁਸੀਂ ਯਰਦਨ ਪਾਰ ਲੰਘ ਗਏ ਹੋਵੋ ਏਹ ਗਿਰੱਜ਼ੀਮ ਪਹਾੜ ਉੱਤੇ ਖੜੇ ਹੋ ਕੇ ਪਰਜਾ ਨੂੰ ਅਸੀਸ ਦੇਣ ਅਰਥਾਤ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ</verse>
				<verse number="13">ਅਤੇ ਏਹ ਏਬਾਲ ਪਹਾੜ ਉੱਤੇ ਸਰਾਪ ਲਈ ਖੜੇ ਹੋਣ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ</verse>
				<verse number="14">ਅਤੇ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,–</verse>
				<verse number="15">ਸਰਾਪੀ ਹੋਵੇ ਉਹ ਮਨੁੱਖ ਜਿਹੜਾ ਘੜੀ ਹੋਈ ਯਾ ਢਲੀ ਹੋਈ ਮੂਰਤ ਜਿਹੜੀ ਯਹੋਵਾਹ ਅੱਗੇ ਘਿਣਾਉਣੀ ਅਤੇ ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ ਬਣਾਵੇ ਅਤੇ ਓਹਨਾਂ ਨੂੰ ਕਿਸੇ ਉਹਲੇ ਥਾਂ ਖੜਾ ਕਰੇ ਤਾਂ ਪਰਜਾ ਉੱਤਰ ਦੇ ਕੇ ਆਖੇ ਆਮੀਨ।।</verse>
				<verse number="16">ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਤੁੱਛ ਜਾਣੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="17">ਸਰਾਪੀ ਹੋਵੇ ਉਹ ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="18">ਸਰਾਪੀ ਹੋਵੇ ਉਹ ਜਿਹੜਾ ਅੰਨ੍ਹੇ ਨੂੰ ਕੁਰਾਹੇ ਪਾਵੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="19">ਸਾਰੀਪ ਹੋਵੇ ਉਹ ਜਿਹੜਾ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਿਆਉਂ ਵਿਗਾੜੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="20">ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਉ ਦੀ ਤੀਵੀਂ ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਉ ਦਾ ਨੰਗੇਜ਼ ਖੋਲ੍ਹਿਆ ਹੈ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="21">ਸਰਾਪੀ ਹੋਵੇ ਉਹ ਜਿਹੜਾ ਕਿਸੇ ਪਸੂ ਨਾਲ ਕੁਕਰਮ ਕਰੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="22">ਸਰਾਪੀ ਹੋਵੇ ਉਹ ਜਿਹੜਾ ਆਪਣੀ ਭੈਣ ਨਾਲ ਕੁਕਰਮ ਕਰੇ ਜਿਹੜੀ ਉਹ ਦੇ ਪਿਉ ਦੀ ਧੀ ਯਾ ਉਹ ਦੀ ਮਾਂ ਦੀ ਧੀ ਹੈ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="23">ਸਰਾਪੀ ਹੋਵੇ ਉਹ ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="24">ਸਰਾਪੀ ਹੋਵੇ ਉਹ ਜਿਹੜਾ ਆਪਣੇ ਗੁਆਂਢੀ ਨੂੰ ਲੁਕ ਕੇ ਮਾਰੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="25">ਸਰਾਪੀ ਹੋਵੇ ਉਹ ਜਿਹੜਾ ਵੱਢੀ ਖਾ ਕੇ ਬੇਦੋਸ਼ੇ ਪ੍ਰਾਣੀ ਦਾ ਖੂਨ ਕਰੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
				<verse number="26">ਸਰਾਪੀ ਹੋਵੇ ਉਹ ਜਿਹੜਾ ਏਸ ਬਿਵਸਥਾ ਦੀਆਂ ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ ਤਾਂ ਸਾਰੀ ਪਰਜਾ ਆਖੇ, ਆਮੀਨ।।</verse>
			</chapter>
			<chapter number="28">
				<verse number="1">ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰ ਕੇ ਪੂਰਾ ਕਰੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਉੱਤੇ ਉੱਚਾ ਕਰੇਗਾ</verse>
				<verse number="2">ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ ਤਾਂ ਏਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ</verse>
				<verse number="3">ਮੁਬਾਰਕ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਖੇਤ ਵਿੱਚ</verse>
				<verse number="4">ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਡੰਗਰ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ</verse>
				<verse number="5">ਮੁਬਾਰਕ ਹੋਵੇਗੀ ਤੁਹਾਡੀ ਖਾਰੀ ਅਤੇ ਤੁਹਾਡਾ ਪਰਾਤੜਾ</verse>
				<verse number="6">ਮੁਬਾਰਕ ਹੋਵੋਗੇ ਤੁਸੀਂ ਆਪਣੇ ਅੰਦਰ ਵਿੱਚ ਆਉਣ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਆਪਣੇ ਬਾਹਰ ਜਾਣ ਵਿੱਚ</verse>
				<verse number="7">ਯਹੋਵਾਹ ਤੁਹਾਡਿਆਂ ਵੈਰੀਆਂ ਨੂੰ ਤੁਹਾਡੇ ਜਿਹੜੇ ਵਿਰੁੱਧ ਉੱਠਦੇ ਹਨ ਤੁਹਾਡੇ ਅੱਗੋਂ ਮਰਵਾ ਸੁੱਟੇਗਾ। ਇੱਕ ਰਾਹ ਥਾਣੀ ਉਹ ਆਉਣਗੇ ਪਰ ਸੱਤੀਂ ਰਾਹੀਂ ਹੋ ਕੇ ਤੁਹਾਡੇ ਅੱਗੋਂ ਨੱਠਣਗੇ</verse>
				<verse number="8">ਯਹੋਵਾਹ ਤੁਹਾਡੇ ਲਈ ਅਸੀਸ ਦੀ ਆਗਿਆ ਤੁਹਾਡੇ ਮੋਦੀ ਖ਼ਾਨਿਆਂ ਵਿੱਚ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਦੇਵੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਅਸ਼ੀਸ ਦੇਵੇਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ</verse>
				<verse number="9">ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸੌਂਹ ਖਾਧੀ ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤ੍ਰ ਪਰਜਾ ਕਰ ਕੇ ਕਾਇਮ ਕਰੇਗਾ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ</verse>
				<verse number="10">ਤਾਂ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਉੱਤੇ ਪੁਕਾਰੇ ਜਾਂਦੇ ਹੋ ਅਤੇ ਉਹ ਤੁਹਾਥੋਂ ਡਰਨਗੇ</verse>
				<verse number="11">ਯਹੋਵਾਹ ਤੁਹਾਡੇ ਪਦਾਰਥਾਂ ਨੂੰ ਵਧਾਵੇਗਾ ਅਰਥਾਤ ਤੁਹਾਡੇ ਸਰੀਰਾਂ ਦਾ ਫਲ, ਤੁਹਾਡੇ ਚੌਣੇ ਦਾ ਫਲ, ਤੁਹਾਡੀ ਜ਼ਮੀਨ ਦਾ ਫਲ ਉਸ ਭੂਮੀ ਉੱਤੇ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ</verse>
				<verse number="12">ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਪਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਆਪ ਕਰਜ਼ ਨਹੀਂ ਲਓਗੇ</verse>
				<verse number="13">ਯਹੋਵਾਹ ਤੁਹਾਨੂੰ ਸਿਰ ਠਹਿਰਾਵੇਗਾ ਪਰ ਪੂਛ ਨਹੀਂ ਅਤੇ ਤੁਸੀਂ ਉੱਤੇ ਹੀ ਰਹੋਗੇ ਪਰ ਹੇਠਾਂ ਨਹੀਂ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋ ਜਿਹੜੇ ਅੱਜ ਮੈਂ ਤੁਹਾਨੂੰ ਪਾਲਨਾ ਕਰਨ ਲਈ ਦਿੰਦਾ ਹਾਂ</verse>
				<verse number="14">ਅਤੇ ਤੁਸੀਂ ਉਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਸੱਜੇ ਖੱਬੇ ਨਾ ਮੁੜੋ ਭਈ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਨ੍ਹਾਂ ਦੀ ਪੂਜਾ ਕਰੋ।।</verse>
				<verse number="15">ਪਰ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਭਈ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਏਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਜਾ ਫੜਨਗੇ</verse>
				<verse number="16">ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ</verse>
				<verse number="17">ਸਰਾਪੀ ਹੋਵੇਗੀ ਤੁਹਾਡੀ ਖਾਰੀ ਅਤੇ ਤੁਹਾਡਾ ਪਰਾਤੜਾ</verse>
				<verse number="18">ਸਰਾਪੀ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ</verse>
				<verse number="19">ਸਰਾਪੀ ਹੋਵੋਗੇ ਤੁਸੀਂ ਆਪਣੇ ਅੰਦਰ ਆਉਣ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਆਪਣੇ ਬਾਹਰ ਜਾਣ ਵਿੱਚ</verse>
				<verse number="20">ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ਜਿਨ੍ਹਾਂ ਨਾਲ ਤੁਸਾਂ ਮੈਨੂੰ ਤਿਆਗ ਦਿੱਤਾ ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਝਿੜਕ ਪਾਵੇਗਾ ਜਦ ਤੀਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਸ ਨਾ ਹੋ ਜਾਓ</verse>
				<verse number="21">ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ ਜਦ ਤੀਕ ਉਹ ਤੁਹਾਨੂੰ ਉਸ ਜ਼ਮੀਨ ਉੱਤੋਂ ਮਿਟਾ ਨਾ ਦੇਵੇ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ</verse>
				<verse number="22">ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਮੋਹਰਕਾਤਪ, ਤੇਗ, ਸੋਕੜੇ, ਅਤੇ ਉੱਲੀ ਨਾਲ ਮਾਰੇਗਾ। ਉਹ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ ਜਦ ਤੀਕ ਤੁਸੀਂ ਨਾਸ ਨਾ ਹੋ ਜਾਓ</verse>
				<verse number="23">ਅਤੇ ਤੁਹਾਡਾ ਅਕਾਸ਼ ਜਿਹੜਾ ਤੁਹਾਡੇ ਸਿਰ ਉੱਤੇ ਹੈ ਪਿੱਤਲ ਦਾ ਹੋ ਜਾਵੇਗਾ ਅਤੇ ਧਰਤੀ ਜਿਹੜੀ ਤੁਹਾਡੇ ਹੇਠ ਹੈ ਲੋਹੇ ਦੀ ਹੋ ਜਾਵੇਗੀ</verse>
				<verse number="24">ਯਹੋਵਾਹ ਤੁਹਾਡੀ ਧਰਤੀ ਦੀ ਵਰਖਾ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਅਕਾਸ਼ ਤੋਂ ਏਹ ਤੁਹਾਡੇ ਉਤੇ ਪਾਵੇਗਾ ਜਦ ਤੀਕ ਤੁਸੀਂ ਮਿਟ ਨਾ ਜਾਓ</verse>
				<verse number="25">ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੋਂ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਥਾਣੀ ਉਨ੍ਹਾਂ ਦੇ ਵਿਰੁੱਧ ਜਾਓਗੇ ਪਰ ਸੱਤੀਂ ਰਾਹੀਂ ਹੋ ਕੇ ਉਨ੍ਹਾਂ ਦੇ ਅੱਗੋਂ ਨੱਠੋਗੇ ਅਤੇ ਤੁਸੀਂ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਡਰਾਉਣਾ ਨਮੂਨਾ ਹੋਵੇਗੇ</verse>
				<verse number="26">ਤੁਹਾਡੀਆਂ ਲੋਥਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਦਰਿੰਦਿਆਂ ਦਾ ਖਾਜਾ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਹੀਂ ਹੋਵੇਗਾ</verse>
				<verse number="27">ਯਹੋਵਾਹ ਤੁਹਾਨੂੰ ਮਿਸਰੀ ਫੋੜਿਆਂ, ਬਵਾਸੀਰ, ਦੱਦਰੀ, ਅਤੇ ਖੁਰਕ ਨਾਲ ਮਾਰੇਗਾ ਜਿਨ੍ਹਾਂ ਤੋਂ ਤੁਸੀਂ ਚੰਗੇ ਨਹੀਂ ਹੋ ਸੱਕੋਗੇ</verse>
				<verse number="28">ਯਹੋਵਾਹ ਤੁਹਾਨੂੰ ਸ਼ੁਦਾ, ਅੰਨ੍ਹਪੁਣੇ ਅਤੇ ਮਨ ਦੀ ਘਬਰਾਹਟ ਨਾਲ ਮਾਰੇਗਾ</verse>
				<verse number="29">ਜਿਵੇਂ ਅੰਨ੍ਹਾ ਅਨ੍ਹੇਰ ਵਿੱਚ ਟੋਂਹੰਦਾ ਫਿਰਦਾ ਹੈ ਤੁਸੀਂ ਦੁਪਹਿਰ ਨੂੰ ਟੋਂਹਦੇ ਫਿਰੋਗੇ। ਤੁਸੀਂ ਆਪਣਿਆਂ ਰਾਹਾਂ ਵਿੱਚ ਸੁਫਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਅਤੇ ਲੁੱਟ ਹੁੰਦੇ ਰਹੋਗੇ ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਾ ਹੋਵੇਗਾ</verse>
				<verse number="30">ਤੁਸੀਂ ਕਿਸੇ ਤੀਵੀਂ ਨਾਲ ਕੁੜਮਾਈ ਕਰੋਗੇ ਪਰ ਦੂਜਾ ਮਨੁੱਖ ਉਹ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ ਪਰ ਉਸ ਵਿੱਚ ਵੱਸੋਗੇ ਨਾ। ਅੰਗੂਰੀ ਬਾਗ ਤੁਸੀਂ ਲਓਗੇ ਪਰ ਤੁਸੀਂ ਉਸ ਦਾ ਫਲ ਨਾ ਖਾਓਗੇ</verse>
				<verse number="31">ਤੁਹਾਡਾ ਬਲਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਾ ਖਾਓਗੇ। ਤੁਹਾਡਾ ਗਧਾ ਤੁਹਾਡੇ ਅੱਗੋਂ ਚੁਰਾਇਆ ਜਾਵੇਗਾ ਪਰ ਫੇਰ ਮੁੜ ਤੁਹਾਨੂੰ ਲੱਭੇਗਾ ਨਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ</verse>
				<verse number="32">ਤੁਹਾਡੇ ਪੁੱਤ੍ਰ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਉਹਨਾਂ ਉੱਤੇ ਸਾਰਾ ਦਿਨ ਵੇਖ ਵੇਖ ਅਤੇ ਲੋਚ ਲੋਚ ਤਰਸ ਜਾਣਗੀਆਂ ਪਰ ਤੁਹਾਡੇ ਹੱਥਾਂ ਵਿੱਚ ਕੋਈ ਜੋਰ ਨਹੀਂ ਹੋਵੇਗਾ</verse>
				<verse number="33">ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਓਹ ਲੋਕ ਜਿਨ੍ਹਾਂ ਨੂੰ ਤੁਸੀਂ ਜਾਣਦੇ ਨਹੀਂ ਖਾਣਗੇ। ਤੁਸੀਂ ਸਦਾ ਲਈ ਦੱਬੇ ਅਤੇ ਪੀਹ ਹੁੰਦੇ ਰਹੋਗੇ</verse>
				<verse number="34">ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਵੇਖ ਕੇ ਸ਼ੁਦਾਈ ਹੋ ਜਾਓਗੇ</verse>
				<verse number="35">ਯਹੋਵਾਹ ਤੁਹਾਨੂੰ ਬਹੁਤ ਬੁਰੇ ਫੋੜਿਆਂ ਨਾਲ ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸੱਕੋਗੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਤੁਹਾਡੇ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੀਕ ਮਾਰੇਗਾ</verse>
				<verse number="36">ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਹ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ ਇੱਕ ਕੌਮ ਕੋਲ ਪੁਚਾਵੇਗਾ ਜਿਹ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ। ਉੱਤੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ</verse>
				<verse number="37">ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖੌਲ ਹੋਵੋਗੇ</verse>
				<verse number="38">ਤੁਸੀਂ ਖੇਤ ਵਿੱਚ ਬੀ ਤਾਂ ਬਹੁਤ ਲੈ ਜਾਓਗੇ ਪਰ ਇਕੱਠਾ ਥੋੜ੍ਹਾ ਕਰੋਗੇ ਕਿਉਂ ਜੋ ਸਲਾ ਉਹ ਨੂੰ ਭੱਖ ਲਵੇਗੀ</verse>
				<verse number="39">ਤੁਸੀਂ ਅੰਗੂਰੀ ਬਾਗ ਲਾ ਕੇ ਉਹ ਨੂੰ ਪਾਲੋਗੇ ਪਰ ਨਾ ਤਾਂ ਤੁਸੀਂ ਮਧ ਪੀਓਗੇ, ਨਾ ਗੁੱਛੇ ਇਕੱਠੇ ਕਰੋਗੇ ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ</verse>
				<verse number="40">ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਜ਼ੈਤੂਨ ਦੇ ਬਿਰਛ ਹੋਣਗੇ ਪਰ ਤੁਸੀਂ ਆਪ ਨੂੰ ਤੇਲ ਨਾ ਮਲੋਗੇ ਕਿਉਂ ਜੋ ਉਹ ਦਾ ਫਲ ਝੜ ਜਾਵੇਗਾ</verse>
				<verse number="41">ਪੁੱਤ੍ਰ ਧੀਆਂ ਤੁਸੀਂ ਜਣੋਗੇ ਪਰ ਓਹ ਤੁਹਾਡੇ ਨਾ ਹੋਣਗੇ ਕਿਉਂ ਜੋ ਓਹ ਅਸੀਰੀ ਵਿੱਚ ਜਾਣਗੇ</verse>
				<verse number="42">ਤੁਹਾਡੇ ਸਾਰੇ ਬਿਰਛਾਂ ਦਾ ਅਤੇ ਤੁਹਾਡੇ ਜ਼ਮੀਨ ਦਾ ਫਲ ਟਿੱਡਾ ਖਾ ਜਾਵੇਗਾ</verse>
				<verse number="43">ਉਹ ਪਰਦੇਸੀ ਜਿਹੜਾ ਤੁਹਾਡੇ ਵਿੱਚ ਹੈ ਤੁਹਾਥੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ ਪਰ ਤੁਸੀਂ ਹੇਠਾਂ ਹੀ ਹੇਠਾਂ ਜਾਓਗੇ</verse>
				<verse number="44">ਉਹ ਤੁਹਾਨੂੰ ਕਰਜ਼ ਦੇਵੇਗਾ ਪਰ ਤੁਸੀਂ ਉਹ ਨੂੰ ਕਰਜ਼ ਨਾ ਦੇਓਗੇ। ਉਹ ਸਿਰ ਹੋਵੇਗਾ ਅਤੇ ਤੁਸੀਂ ਪੂਛ ਹੋਵੋਗੇ</verse>
				<verse number="45">ਤੁਹਾਡੇ ਉੱਤੇ ਏਹ ਸਾਰੇ ਸਰਾਪ ਆਉਣਗੇ ਸਗੋਂ ਉਹ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਪੈਣਗੇ ਜਦ ਤੀਕ ਤੁਸੀਂ ਮਿਟ ਨਾ ਜਾਓ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਕਿ ਤੁਸੀਂ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ</verse>
				<verse number="46">ਅਤੇ ਓਹ ਤੁਹਾਡੇ ਉੱਤੇ ਨਾਲੇ ਤੁਹਾਡੀ ਅੰਸ ਸਦਾ ਤੀਕ ਨਿਸ਼ਾਨ ਅਤੇ ਅਚਰਜ ਲਈ ਹੋਣਗੇ</verse>
				<verse number="47">ਏਸ ਲਈ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦ ਤਾਈ ਅਤੇ ਮਨ ਦੀ ਖੁਸ਼ੀ ਨਾਲ ਸਾਰੀਆਂ ਚੀਜ਼ਾਂ ਦੇ ਵਾਫ਼ਰ ਹੁੰਦਿਆਂ ਵੀ ਨਹੀਂ ਕੀਤੀ</verse>
				<verse number="48">ਤੁਸੀਂ ਆਪਣੇ ਵੈਰੀਆਂ ਦੀ ਜਿੰਨਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਘੱਲੇਗਾ ਭੁੱਖ, ਤਿਹ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਵਿੱਚ ਟਹਿਲ ਸੇਵਾ ਕਰੋਗੇ ਅਤੇ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖਣਗੇ ਜਦ ਤੀਕ ਤੁਹਾਨੂੰ ਮਿਟਾ ਨਾ ਦੇਣ</verse>
				<verse number="49">ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ ਜਿਵੇਂ ਉਕਾਬ ਉੱਡਦਾ ਹੈ ਇੱਕ ਕੌਮ ਨੂੰ ਲੈ ਆਵੇਗਾ, ਉਹ ਕੌਮ ਜਿਹ ਦੀ ਬੋਲੀ ਤੁਸੀਂ ਨਹੀਂ ਸਮਝੋਗੇ</verse>
				<verse number="50">ਇੱਕ ਕੌਮ ਜਿਹ ਦਾ ਮੂੰਹ ਗੁੱਸੇ ਵਾਲਾ ਹੋਵੇਗਾ ਜਿਹੜੀ ਨਾ ਬੁੱਢਿਆਂ ਦਾ ਆਦਰ ਕਰੇਗੀ ਨਾ ਜੁਆਨਾਂ ਉੱਤੇ ਦਯਾ ਕਰੇਗੀ</verse>
				<verse number="51">ਜਦ ਤੀਕ ਉਹ ਤੁਹਾਨੂੰ ਮਿਟਾ ਨਾ ਦੇਵੇ ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ। ਉਹ ਤੁਹਾਡੇ ਲਈ ਅੰਨ, ਨਵੀਂ ਮੈ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ, ਤੁਹਾਡੇ ਇੱਜੜ ਦੇ ਬੱਚੇ ਨਾ ਛੱਡੇਗੀ ਜਦ ਤੀਕ ਤੁਹਾਨੂੰ ਨਾਸ ਨਾ ਕਰ ਦੇਵੇ</verse>
				<verse number="52">ਅਤੇ ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ ਜਦ ਤੀਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਜਿੰਨ੍ਹਾਂ ਉੱਤੇ ਤੁਸੀਂ ਆਪਣੇ ਦੇਸ ਵਿੱਚ ਨਿਹਚਾ ਕੀਤੀ ਬੈਠੇ ਸਾਓ ਨਾ ਢਾਹੀਆਂ ਜਾਣ। ਇਉਂ ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ ਦੇ ਅੰਦਰ ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ ਘੇਰ ਲਵੇਗੀ</verse>
				<verse number="53">ਉਸ ਘੇਰੇ ਅਤੇ ਉਸ ਬਿਪਤ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਤੰਗ ਕਰਨਗੇ ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤ੍ਰ ਧੀਆਂ ਦਾ ਮਾਸ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਖਾਓਗੇ</verse>
				<verse number="54">ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਲਾਡਲਾ ਅਤੇ ਨਾਜ਼ਕ ਹੋਵੇਗਾ ਉਸ ਦੀ ਅੱਖ ਆਪਣੇ ਭਰਾ ਅਤੇ ਆਪਣੀ ਪਰੀਤਮਾ ਅਤੇ ਆਪਣੇ ਪੁੱਤ੍ਰਾਂ ਦੇ ਬਕੀਏ ਵੱਲ ਜਿਹੜੇ ਬਾਕੀ ਹੋਣਗੇ ਭੈੜੀ ਹੋਵੇਗੀ</verse>
				<verse number="55">ਸੋ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਆਪਣੇ ਪੁੱਤ੍ਰਾਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਹ ਦੇ ਵਿੱਚ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ</verse>
				<verse number="56">ਤੁਹਾਡੇ ਵਿੱਚੋਂ ਉਹ ਲਾਡਲੀ ਅਤੇ ਨਾਜ਼ਕ ਤੀਵੀਂ ਜਿਸ ਨੇ ਕਦੀ ਆਪਣਾ ਪੱਬ ਧਰਤੀ ਉੱਤੇ ਨਜ਼ਾਕਤ ਅਤੇ ਲਾਡਪੁਣੇ ਦੇ ਕਾਰਨ ਰੱਖਣ ਦਾ ਹੌਂਸਲਾ ਨਹੀਂ ਕੀਤਾ ਉਸ ਦੀ ਅੱਖ ਆਪਣੇ ਬਾਲਮ ਅਤੇ ਆਪਣੇ ਪੁੱਤ੍ਰ ਧੀ ਵੱਲ ਭੈੜੀ ਹੋਵੇਗੀ</verse>
				<verse number="57">ਨਾਲੇ ਆਪਣੀ ਆਓਲ ਵੱਲ ਜਿਹੜੀ ਉਹ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਓਹਨਾਂ ਬੱਚਿਆਂ ਵੱਲ ਜਿਹੜੇ ਉਹ ਜਣੇਗੀ ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਹ ਸਾਰੀਆਂ ਚੀਜ਼ਾਂ ਦੀ ਥੁੜੋਂ ਦੇ ਕਾਰਨ ਚੁੱਪ ਕੀਤੇ ਓਹਨਾਂ ਨੂੰ ਖਾ ਜਾਵੇਗੀ</verse>
				<verse number="58">ਜੇ ਤੁਸੀਂ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਏਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰੇ ਕਰਨ ਦੀ ਪਾਲਨਾ ਨਾ ਕਰੋ ਭਈ ਤੁਸੀਂ ਏਸ ਪਰਤਾਪ ਵਾਲੇ ਅਤੇ ਭੈ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੇ</verse>
				<verse number="59">ਤਾਂ ਯਹੋਵਾਹ ਤੁਹਾਡੀਆਂ ਬਵਾਂ ਅਤੇ ਤੁਹਾਡੀ ਅੰਸ ਦੀਆਂ ਬਵਾਂ ਅਣੋਖੀਆਂ ਬਣਾਵੇਗਾ। ਓਹ ਬਵਾਂ ਵੱਡੀਆਂ ਅਤੇ ਬਹੁਤੇ ਚਿਰ ਤੀਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤੇ ਚਿਰ ਤੀਕ ਰਹਿਣ ਵਾਲੇ ਹੋਣਗੇ</verse>
				<verse number="60">ਉਹ ਤੁਹਾਡੇ ਉੱਤੇ ਸਾਰੇ ਮਿਸਰੀ ਰੋਗ ਜਿੰਨ੍ਹਾਂ ਤੋਂ ਤੁਸੀਂ ਡਰਦੇ ਸਾਓ ਮੁੜ ਲਿਆਵੇਗਾ । ਓਹ ਤੁਹਾਨੂੰ ਲੱਗੇ ਰਹਿਣਗੇ</verse>
				<verse number="61">ਨਾਲੇ ਹਰ ਇੱਕ ਬਿਮਾਰੀ ਅਤੇ ਹਰ ਬਿਪਤਾ ਜਿਹੜੀ ਏਸ ਬਿਵਸਥਾ ਦੀ ਪੋਥੀ ਵਿੱਚ ਲਿਖੀ ਨਹੀਂ ਗਈ ਯਹੋਵਾਹ ਤੁਹਾਡੇ ਉੱਤੇ ਲਿਆਵੇਗਾ ਜਦ ਤੀਕ ਤੁਸੀਂ ਮਿਟ ਨਾ ਜਾਓ</verse>
				<verse number="62">ਅਤੇ ਤੁਸੀਂ ਗਿਣਤੀ ਵਿੱਚ ਥੋੜੇ ਜੇਹੇ ਬਾਕੀ ਰਹਿ ਜਾਓਗੇ ਭਾਵੇਂ ਤੁਸੀਂ ਅਕਾਸ਼ ਦੇ ਤਾਰਿਆਂ ਜਿੰਨੇ ਸਾਓ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ</verse>
				<verse number="63">ਐਉਂ ਹੋਵੇਗਾ ਕਿ ਜਿਵੇਂ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਵਾਧੇ ਲਈ ਖੁਸ ਹੁੰਦਾ ਸੀ ਹੁਣ ਤਿਵੇਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਡੇ ਨਾਸ ਕਰਨ ਅਤੇ ਤੁਹਾਡੇ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਧਰਤੀ ਉੱਤੋਂ ਜਿੱਥੇ ਤੁਸੀਂ ਕਬਜ਼ ਕਰਨ ਨੂੰ ਜਾਂਦੇ ਹੋ ਉਖੇੜੇ ਜਾਓਗੇ</verse>
				<verse number="64">ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਪਾਸੇ ਤੋਂ ਧਰਤੀ ਦੇ ਦੂਜੇ ਪਾਸੇ ਤੀਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਹੋਰਨਾਂ ਦੇਵਤਿਆਂ ਦੀ ਪੂਜਾ ਕਰੋਗੇ ਜਿੰਨਾਂ ਨੂੰ ਨਾ ਤੁਸਾਂ ਨਾ ਤੁਹਾਡੇ ਪਿਉ ਦਾਦਿਆਂ ਨੇ ਜਾਤਾ ਸੀ ਅਰਥਾਤ ਲੱਕੜੀ ਅਤੇ ਪੱਥਰ ਦੇ</verse>
				<verse number="65">ਇਨ੍ਹਾਂ ਕੌਮਾਂ ਵਿੱਚ ਤੁਸੀਂ ਸੁਖ ਨਾ ਪਾਵੋਗੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਅਰਾਮ ਹੋਵੇਗਾ ਸਗੋਂ ਯਹੋਵਾਹ ਉੱਥੇ ਕੰਬਣ ਵਾਲੇ ਦਿਲ ਅਤੇ ਅੱਖਾਂ ਦੀ ਧੁੰਦ ਅਤੇ ਮਨ ਦੀ ਕਲਪਣਾ ਤੁਹਾਨੂੰ ਦੇਵੇਗਾ</verse>
				<verse number="66">ਤੁਹਾਡਾ ਜੀਉਣ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਲਾਹ ਬੈਠੋਗੇ</verse>
				<verse number="67">ਤੁਹਾਡੇ ਦਿਲ ਦੇ ਡਰ ਦੇ ਕਾਰਨ ਜਿਹੜਾ ਤੁਸੀਂ ਡਰਦੇ ਰਹੋਗੇ ਜਿਹੜਾ ਤੁਸੀਂ ਵੇਖੋਗੇ ਤੁਸੀਂ ਸਵੇਰ ਨੂੰ ਆਖੋਗੇ, ਸੰਝ ਹੋਵੇਗੀ? ਅਤੇ ਸੰਝ ਨੂੰ ਤੁਸੀਂ ਆਖੋਗੇ, ਕਦੋਂ ਸਵੇਰ ਹੋਵੇਗੀ?</verse>
				<verse number="68">ਫੇਰ ਯਹੋਵਾਹ ਤੁਹਾਨੂੰ ਬੇੜਿਆਂ ਨਾਲ ਮਿਸਰ ਨੂੰ ਲੈ ਜਾਵੇਗਾ ਉਸੇ ਰਾਹ ਥਾਣੀ ਜਿੱਥੇ ਮੈਂ ਤੁਹਾਨੂੰ ਆਖਿਆ ਸੀ ਭਈ ਤੁਸੀਂ ਉਹ ਨੂੰ ਫੇਰ ਕਦੀ ਨਹੀਂ ਵੇਖੋਗੇ ਅਤੇ ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਕੋਲ ਗੋੱਲੇ ਗੋੱਲੀਆਂ ਕਰਕੇ ਵੇਚੋਗੇ ਪਰ ਕੋਈ ਗਾਹਕ ਨਹੀਂ ਹੋਵੇਗਾ।।</verse>
			</chapter>
			<chapter number="29">
				<verse number="1">ਏਹ ਉਸ ਨੇਮ ਦੀਆਂ ਗੱਲਾਂ ਹਨ ਜਿਹੜਾ ਯਹੋਵਾਹ ਨੇ ਮੂਸਾ ਨੂੰ ਇਸਰਾਏਲੀਆਂ ਨਾਲ ਮੋਆਬ ਦੇਸ ਵਿੱਚ ਬੰਨ੍ਹਣ ਦਾ ਹੁਕਮ ਦਿੱਤਾ ਸੀ। ਏਹ ਉਸ ਤੋਂ ਜਿਹੜਾ ਉਹ ਨੇ ਹੋਰੇਬ ਵਿੱਚ ਉਨ੍ਹਾਂ ਨਾਲ ਬੰਨ੍ਹਿਆ ਸੀ ਵੱਖਰਾ ਹੈ।।</verse>
				<verse number="2">ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੇ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਦੇਸ ਨਾਲ ਕੀਤਾ ਸੀ ਓਹ ਤੁਸਾਂ ਵੇਖਿਆ ਸੀ</verse>
				<verse number="3">ਅਰਥਾਤ ਓਹ ਵੱਡੇ ਪਰਤਾਵੇ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ, ਨਿਸ਼ਾਨ ਅਤੇ ਓਹ ਵੱਡੇ ਵੱਡੇ ਅਚਰਜ ਕੰਮ</verse>
				<verse number="4">ਪਰ ਯਹੋਵਾਹ ਨੇ ਅੱਜ ਤੀਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ, ਨਾ ਸੁਨਣ ਵਾਲੇ ਕੰਨ ਤੁਹਾਨੂੰ ਦਿੱਤੇ</verse>
				<verse number="5">ਮੈਂ ਤੁਹਾਨੂੰ ਚਾਲੀ ਵਰਹੇ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਉੱਤੋਂ ਤੁਹਾਡੇ ਕੱਪੜੇ ਹੰਢੇ, ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਹੀ ਹੰਢੀਆਂ</verse>
				<verse number="6">ਰੋਟੀ ਤੁਸਾਂ ਨਾ ਖਾਧੀ, ਨਾ ਮੈਂ, ਨਾਂ ਸ਼ਰਾਬ ਤੁਸਾਂ ਪੀਤੀ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="7">ਜਦ ਤੁਸੀਂ ਏਸ ਥਾਂ ਉੱਤੇ ਆਏ ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਜੁੱਧ ਕਰਨ ਨੂੰ ਨਿੱਕਲੇ ਤਾਂ ਅਸਾਂ ਉਨ੍ਹਾਂ ਨੂੰ ਮਾਰਿਆ</verse>
				<verse number="8">ਅਤੇ ਉਨ੍ਹਾਂ ਦਾ ਦੇਸ ਲੈ ਕੇ ਅਸਾਂ ਰਾਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਮਿਲਖ ਵਿੱਚ ਦੇ ਦਿੱਤਾ</verse>
				<verse number="9">ਏਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸੁਫ਼ਲ ਹੋਵੋ।।</verse>
				<verse number="10">ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁੱਖ ਖੜੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਹੁੱਦੇਦਾਰ, ਸਗੋਂ ਇਸਰਾਏਲ ਦੇ ਸਾਰੇ ਮਨੁੱਖ</verse>
				<verse number="11">ਤੁਹਾਡੇ ਨਿਆਣੇ, ਤੁਹਾਡੀਆਂ ਤੀਵੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ ਲੱਕੜ ਹਾਰੇ ਤੋਂ ਲੈਕੇ ਪਾਣੀ ਭਰਨ ਵਾਲੇ ਤੀਕ</verse>
				<verse number="12">ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸੌਂਹ ਵਾਲੇ ਨੇਮ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਅੱਜ ਦੇ ਦਿਨ ਤੁਹਾਡੇ ਨਾਲ ਬੰਨਦਾ ਹੈ ਮਿਲ ਜਾਓ</verse>
				<verse number="13">ਭਈ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਓਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਸ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ</verse>
				<verse number="14">ਨਾ ਕੇਵਲ ਤੁਹਾਡੇ ਨਾਲ ਮੈਂ ਏਹ ਸੌਂਹ ਅਤੇ ਨੇਮ ਬੰਨ੍ਹ ਰਿਹਾ ਹਾਂ</verse>
				<verse number="15">ਸਗੋਂ ਉਸ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਦੇ ਸਨਮੁਖ ਖਲੋਤਾ ਹੈ ਅਤੇ ਉਸ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹੈ</verse>
				<verse number="16">ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚ ਦੀ ਹੋ ਕੇ ਆਏ ਜਿਨ੍ਹਾਂ ਦੇ ਵਿੱਚੋਂ ਦੀ ਤੁਸੀਂ ਲੰਘੇ</verse>
				<verse number="17">ਤੁਸਾਂ ਓਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਓਹਨਾਂ ਦੀਆਂ ਮੂਰਤਾਂ ਵੇਖੀਆਂ ਅਰਥਾਤ ਲੱਕੜੀ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਚੀਜ਼ਾਂ ਜਿਹੜੀਆਂ ਓਹਨਾਂ ਦੇ ਕੋਲ ਸਨ</verse>
				<verse number="18">ਕਿਤੇ ਐਉਂ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਮਨੁੱਖ ਯਾ ਤੀਵੀਂ ਯਾ ਟੱਬਰ ਯਾ ਕੋਈ ਗੋਤ ਜਿਹ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ ਅਤੇ ਕਿਤੇ ਐਉਂ ਵੀ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ</verse>
				<verse number="19">ਤਾਂ ਐਉਂ ਹੋਵੇਗਾ ਕਿ ਜਦ ਕੋਈ ਮਨੁੱਖ ਏਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਏਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾ ਤਾਂ ਜੋ ਖੁਸ਼ਕੀ ਤਰੀ ਨਾਲ ਮਿੱਟ ਜਾਵੇ</verse>
				<verse number="20">ਯਹੋਵਾਹ ਉਸ ਨੂੰ ਮਾਫ ਕਰਨਾ ਨਾ ਚਾਹੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਉਸ ਮਨੁੱਖ ਉੱਤੇ ਸੁਲਗੇਗੀ ਅਤੇ ਸਾਰਾ ਸਰਾਪ ਜਿਹੜਾ ਏਸ ਪੋਥੀ ਵਿੱਚ ਲਿਖਿਆ ਹੈ ਉਸ ਉੱਤੇ ਆ ਪਵੇਗਾ ਅਤੇ ਯਹੋਵਾਹ ਉਸ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ</verse>
				<verse number="21">ਯਹੋਵਾਹ ਉਹ ਨੂੰ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਏਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਏਸ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਹਨ ਬੁਰਿਆਈ ਲਈ ਵੱਖਰਾ ਕਰੇਗਾ</verse>
				<verse number="22">ਜਦ ਓਹ ਉਸ ਦੇਸ ਦੀਆਂ ਬਵਾਂ ਅਤੇ ਓਹ ਬਿਮਾਰੀਆਂ ਜਿਨ੍ਹਾਂ ਨਾਲ ਯਹੋਵਾਹ ਨੇ ਉਸ ਨੂੰ ਬਿਮਾਰ ਕੀਤਾ ਵੇਖਣਗੇ ਤਦ ਆਉਣ ਵਾਲੀ ਪੀੜ੍ਹੀ ਅਰਥਾਤ ਤੁਹਾਡੇ ਬੱਚੇ ਜਿਹੜੇ ਤੁਹਾਡੇ ਪਿੱਛੋਂ ਉੱਠਣਗੇ ਅਤੇ ਓਪਰਾ ਜਿਹੜਾ ਦੂਰ ਦੇਸ ਤੋਂ ਆਵੇਗਾ ਆਖਣਗੇ</verse>
				<verse number="23">ਕਿ ਕਿਵੇਂ ਉਹ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਪਲਟਾਓ ਵਾਂਙੁ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟਾ ਦਿੱਤਾ ਸੀ</verse>
				<verse number="24">ਤਾਂ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਏਸ ਧਰਤੀ ਨਾਲ ਇਉਂ ਕਿਉਂ ਕੀਤਾ ਐਨਾ ਵੱਡਾ ਕਰੋਧ ਦਾ ਤੱਤ ਕਿਉਂ ਹੈ?</verse>
				<verse number="25">ਤਾਂ ਓਹ ਆਖਣਗੇ, ਏਸ ਲਈ ਕੇ ਉਨ੍ਹਾਂ ਨੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਉਨ੍ਹਾਂ ਨਾਲ ਬੰਨ੍ਹਿਆ ਸੀ ਜਦ ਉਹ ਉਨ੍ਹਾਂ ਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ</verse>
				<verse number="26">ਉਨ੍ਹਾਂ ਨੇ ਜਾਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਓਹਨਾਂ ਦੇ ਅੱਗੇ ਮੱਥਾ ਟੇਕਿਆ, ਓਹ ਦੇਵਤੇ ਜਿਨਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਉਸ ਨੇ ਉਨ੍ਹਾਂ ਲਈ ਠਹਿਰਾਏ</verse>
				<verse number="27">ਏਸ ਕਾਰਨ ਯਹੋਵਾਹ ਦਾ ਕ੍ਰੋਧ ਏਸ ਦੇਸ ਦੇ ਉੱਤੇ ਭੜਕਿਆ ਕਿ ਉਹ ਸਾਰੇ ਸਰਾਪ ਜਿਹੜੇ ਏਸ ਪੋਥੀ ਵਿੱਚ ਲਿਖੇ ਹੋਏ ਹਨ ਏਸ ਉੱਤੇ ਪਾਵੇ</verse>
				<verse number="28">ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਤੈਸ਼ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚੋਂ ਉਖਾੜ ਕੇ ਦੂਜੇ ਦੇਸ ਵਿੱਚ ਸੁੱਟ ਦਿੱਤਾ ਜਿਵੇਂ ਅੱਜ ਦੇ ਦਿਨ ਹੈ</verse>
				<verse number="29">ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੀਆਂ ਹਨ ਪਰ ਜਿਹੜੀਆਂ ਪਰਗਟ ਹਨ ਓਹ ਸਦਾ ਤੀਕ ਸਾਡੇ ਲਈ ਅਤੇ ਸਾਡੇ ਪੁੱਤ੍ਰਾਂ ਲਈ ਹਨ ਤਾਂ ਜੋ ਏਸ ਬਿਵਸਥਾ ਦੀਆਂ ਗੱਲਾਂ ਪੂਰੀਆਂ ਕਰਦੇ ਰਹੀਏ।।</verse>
			</chapter>
			<chapter number="30">
				<verse number="1">ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ</verse>
				<verse number="2">ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ਼ ਦੀ ਅਵਾਜ਼ ਉਸ ਸਾਰੇ ਹੁਕਮ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਸੀਂ ਅਤੇ ਤੁਹਾਡੀ ਅੰਸ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਸੁਣੋਗੇ</verse>
				<verse number="3">ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਅਸੀਰੀ ਨੂੰ ਪਲਟ ਕੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ ਮੁੜ ਤੁਹਾਨੂੰ ਇਕੱਠਾ ਕਰੇਗਾ</verse>
				<verse number="4">ਜੇ ਤੁਹਾਡਾ ਕੋਈ ਹੱਕਿਆ ਹੋਇਆ ਅਕਾਸ਼ ਦੇ ਸਿਰੇ ਉੱਤੇ ਹੋਵੇ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਉੱਥੋਂ ਤੁਹਾਨੂੰ ਲੈ ਆਵੇਗਾ</verse>
				<verse number="5">ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪਿਉ ਦਾਦਿਆਂ ਨੇ ਕਬਜ਼ਾ ਕੀਤਾ ਅਤੇ ਤੁਸੀਂ ਵੀ ਕਬਜ਼ਾ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਨਾਲੋਂ ਵਧਾਵੇਗਾ</verse>
				<verse number="6">ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਦਿਲ ਦੀ ਸੁਨੰਤ ਕਰੇਗਾ ਅਤੇ ਤੁਹਾਡੀ ਅੰਸ ਦੇ ਦਿਲ ਦੀ ਵੀ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ ਤਾਂ ਜੋ ਤੁਸੀਂ ਜੀਉਂਦੇ ਰਹੋ</verse>
				<verse number="7">ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਏਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਥੋਂ ਘਿਣ ਕਰਨ ਵਾਲਿਆਂ ਉੱਤੇ ਜਿਨ੍ਹਾਂ ਨੇ ਤੁਹਾਨੂੰ ਦੁਖ ਦਿੱਤਾ ਪਾਵੇਗਾ</verse>
				<verse number="8">ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ</verse>
				<verse number="9">ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਭਲਿਆਈ ਲਈ ਤੁਹਾਨੂੰ ਵਧਾਏਗਾ ਅਰਥਾਤ ਤੁਹਾਡੇ ਸਰੀਰ ਦੇ ਫਲ, ਤੁਹਾਡੇ ਡੰਗਰ ਦੇ ਫਲ, ਤੁਹਾਡੀ ਜ਼ਮੀਨ ਦੇ ਫਲ ਵਿੱਚ ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ ਜਿਵੇਂ ਉਹ ਤੁਹਾਡੇ ਪਿਉ ਦਾਦਿਆਂ ਉੱਤੇ ਖੁਸ਼ ਸੀ</verse>
				<verse number="10">ਗੱਲ ਏਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੀਆਂ ਬਿਵਸਥਾ ਦੀ ਏਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।।</verse>
				<verse number="11">ਏਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤੁਹਾਡੇ ਲਈ ਬਹੁਤਾ ਔਖਾ ਤਾਂ ਨਹੀਂ, ਨਾ ਹੀ ਤੁਹਾਥੋਂ ਦੂਰ ਹੈ</verse>
				<verse number="12">ਉਹ ਅਕਾਸ਼ ਉੱਤੇ ਤਾਂ ਹੈ ਨਹੀਂ ਕਿ ਤੁਸੀਂ ਆਖੋ, ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?</verse>
				<verse number="13">ਨਾ ਹੀ ਉਹ ਸਮੁੰਦਰ ਪਾਰ ਹੈ ਕਿ ਤੁਸੀਂ ਆਖੋ, ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?</verse>
				<verse number="14">ਪਰ ਉਹ ਬਾਣੀ ਬਹੁਤ ਨੇੜੇ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।।</verse>
				<verse number="15">ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ</verse>
				<verse number="16">ਅਰਥਾਤ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਬਰਕਤ ਦੇਵੇ</verse>
				<verse number="17">ਜੇ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਇੱਕ ਪਾਸੇ ਵੱਲ ਹੱਕੇ ਜਾ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਓਹਨਾਂ ਦੀ ਪੂਜਾ ਕਰੋ</verse>
				<verse number="18">ਤਾਂ ਮੈਂ ਤੁਹਾਨੂੰ ਅੱਜੇ ਦੱਸ ਛੱਡਦਾ ਹਾਂ ਭਈ ਤੁਸੀਂ ਜਰੂਰ ਹੀ ਨਾਸ ਹੋ ਜਾਓਗੇ। ਤੁਸੀਂ ਆਪਣੇ ਦਿਨ ਉਸ ਧਰਤੀ ਉੱਤੇ ਲੰਮੇ ਨਾ ਕਰੋਗੇ ਜਿੱਥੇ ਤੁਸੀਂ ਯਰਦਨੋਂ ਪਾਰ ਲੰਘ ਕੇ ਕਬਜ਼ਾ ਕਰਨ ਲਈ ਜਾਂਦੇ ਹੋ</verse>
				<verse number="19">ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਨੂੰ ਗਵਾਹ ਬਣਾਉਂਦਾ ਹਾਂ ਭਈ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਏਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡੀ ਅੰਸ ਜੀਉਂਦੇ ਰਹੋ</verse>
				<verse number="20">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।।</verse>
			</chapter>
			<chapter number="31">
				<verse number="1">ਮੂਸਾ ਨੇ ਜਾ ਕੇ ਸਾਰੇ ਇਸਰਾਏਲ ਨਾਲ ਏਹ ਗੱਲਾਂ ਕੀਤੀਆਂ</verse>
				<verse number="2">ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਅੱਜ ਇੱਕ ਸੌ ਵੀਹ ਵਰਿਹਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸੱਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਏਸ ਯਰਦਨੋਂ ਪਾਰ ਨਹੀਂ ਲੰਘੇਗਾ</verse>
				<verse number="3">ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਲੰਘ ਕੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗੋਂ ਮਿਟਾ ਦੇਵੇਗਾ, ਤੁਸੀਂ ਓਹਨਾਂ ਉੱਤੇ ਕਬਜ਼ਾ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ ਅੱਗੇ ਲੰਘੇਗਾ ਜਿਵੇਂ ਯਹੋਵਾਹ ਬੋਲਿਆ ਹੈ</verse>
				<verse number="4">ਯਹੋਵਾਹ ਓਹਨਾਂ ਨਾਲ ਤਿਵੇਂ ਕਰੇਗਾ ਜਿਵੇਂ ਉਸ ਨੇ ਅਮੋਰੀਆ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਓਹਨਾਂ ਦੇ ਦੇਸ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਮਿਟਾ ਸੁੱਟਿਆ</verse>
				<verse number="5">ਯਹੋਵਾਹ ਓਹਨਾਂ ਨੂੰ ਤੁਹਾਡੇ ਅੱਗੋਂ ਹਰਾ ਦੇਵੇਗਾ ਅਤੇ ਤੁਸੀਂ ਓਹਨਾਂ ਨਾਲ ਉਸ ਸਾਰੇ ਹੁਕਮ ਅਨੁਸਾਰ ਕਰਿਓ ਜਿਹੜਾ ਮੈਂ ਤੁਹਾਨੂੰ ਦਿੱਤਾ ਸੀ</verse>
				<verse number="6">ਤੱਕੜੇ ਹੋਵੋ, ਹੌਂਸਲਾ ਰੱਖੋ, ਡਰੋ ਨਾ ਅਤੇ ਨਾ ਹੀ ਓਹਨਾਂ ਤੋਂ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਨਾਲ ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।</verse>
				<verse number="7">ਤਾਂ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਯਹੋਸ਼ੁਆ ਨੂੰ ਸੱਦ ਕੇ ਆਖਿਆ, ਤੱਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਏਸ ਪਰਜਾ ਨਾਲ ਉਸ ਦੇਸ ਵਿੱਚ ਜਾਵੇਂਗਾ ਜਿਹ ਦੇ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਤੂੰ ਉਨ੍ਹਾਂ ਨੂੰ ਉਹ ਮਿਲਖ ਦੁਆਵੇਂਗਾ</verse>
				<verse number="8">ਯਹੋਵਾਹ ਉਹ ਹੈ ਜਿਹੜਾ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੇਰੇ ਨਾਲ ਹੋਵੇਗਾ। ਉਹ ਤੈਨੂੰ ਨਾ ਛੱਡੇਗਾ ਅਤੇ ਨਾ ਤੈਨੂੰ ਤਿਆਗੇਗਾ। ਨਾ ਡਰੀਂ ਅਤੇ ਨਾ ਓਦਰੀਂ!।।</verse>
				<verse number="9">ਉਪਰੰਤ ਮੂਸਾ ਨੇ ਏਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਦਿੱਤਾ</verse>
				<verse number="10">ਅਤੇ ਮੂਸਾ ਨੇ ਏਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ ਕੇ ਸੱਤਾਂ ਵਰਿਹਾਂ ਦੇ ਅੰਤ ਵਿੱਚ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਉੱਤੇ</verse>
				<verse number="11">ਜਦ ਸਾਰਾ ਇਸਰਾਏਲ ਆ ਕੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਤੇ ਉਨ੍ਹਾਂ ਦੇ ਅੱਗੇ ਏਸ ਬਿਵਸਥਾ ਨੂੰ ਪੜ੍ਹੋ</verse>
				<verse number="12">ਪਰਜਾ ਨੂੰ ਇਕੱਠਾ ਕਰੋ, ਮਨੁੱਖਾਂ, ਤੀਵੀਆਂ, ਅਤੇ ਨਿਆਣਿਆਂ ਨੂੰ ਅਤੇ ਆਪਣੇ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਓਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾਂ ਕਰਨ</verse>
				<verse number="13">ਅਤੇ ਉਨ੍ਹਾਂ ਦੇ ਨਿਆਣੇ ਬੱਚੇ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ ਜਿੰਨਾ ਚਿਰ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਯਰਦਨੋਂ ਪਾਰ ਲੰਘ ਰਹੇ ਹੋ।।</verse>
				<verse number="14">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੋ ਤਾਂ ਜੋ ਮੈਂ ਉਹ ਨੂੰ ਹੁਕਮ ਦੇਵਾਂ। ਸੋ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ</verse>
				<verse number="15">ਤਾਂ ਯਹੋਵਾਹ ਨੇ ਤੰਬੂ ਵਿੱਚ ਬੱਦਲ ਦੇ ਥੰਮ੍ਹ ਥਾਣੀ ਦਰਸ਼ਣ ਦਿੱਤਾ ਅਤੇ ਉਹ ਬੱਦਲ ਦਾ ਥੰਮ੍ਹ ਤੰਬੂ ਦੇ ਦਰਵੱਜੇ ਉੱਤੇ ਖਲੋ ਗਿਆ</verse>
				<verse number="16">ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਤੂੰ ਆਪਣੇ ਪਿਉ ਦਾਦਿਆਂ ਨਾਲ ਸੌਂ ਜਾਣ ਵਾਲਾ ਹੈਂ ਅਤੇ ਏਹ ਪਰਜਾ ਉੱਠ ਕੇ ਧਰਤੀ ਦੇ ਓਪਰੇ ਦੇਵਤਿਆਂ ਨਾਲ ਜਿਨ੍ਹਾਂ ਵਿੱਚ ਏਹ ਜਾਂਦੀ ਹੈ ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ ਭੰਗ ਕਰੇਗੀ</verse>
				<verse number="17">ਤਾਂ ਮੇਰਾ ਕ੍ਰੋਧ ਉਸ ਦਿਨ ਉਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਉਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਓਹ ਭੱਖ ਲਏਗਾ ਜਾਣਗੇ ਨਾਲੇ ਉਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ ਸੋ ਓਹ ਉਸ ਦਿਨ ਆਖਣਗੇ, ਕੀ ਇਨ੍ਹਾਂ ਬੁਰਿਆਈਆਂ ਦੇ ਸਾਡੇ ਉੱਤੇ ਆਉਣ ਦਾ ਕਾਰਨ ਏਹ ਨਹੀਂ ਭਈ ਸਾਡਾ ਪਰਮੇਸ਼ੁਰ ਸਾਡੇ ਸੰਗ ਨਹੀਂ ਹੈ?</verse>
				<verse number="18">ਤਾਂ ਮੈਂ ਵੀ ਉਸ ਦਿਨ ਆਪਣਾ ਮੂੰਹ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਉਨ੍ਹਾਂ ਨੇ ਕੀਤੀ ਲੁਕਾ ਲਵਾਂਗਾ ਕਿਉਂ ਜੋ ਓਹ ਦੂਜੇ ਦੇਵਤਿਆਂ ਦੀ ਵੱਲ਼ ਮੁੜ ਗਏ</verse>
				<verse number="19">ਹੁਣ ਤੁਸੀਂ ਆਪਣੇ ਲਈ ਏਹ ਗੀਤ ਲਿਖ ਲਓ ਅਤੇ ਇਸਰਾਏਲੀਆਂ ਨੂੰ ਸਿਖਾ ਕੇ ਕੰਠ ਕਰਾਓ ਤਾਂ ਜੋ ਏਹ ਗੀਤ ਮੇਰੇ ਲਈ ਇਸਰਾਏਲੀਆਂ ਦੇ ਵਿਰੁੱਧ ਗਵਾਹ ਹੋਵੇਗਾ</verse>
				<verse number="20">ਜਦ ਮੈਂ ਉਨ੍ਹਾਂ ਨੂੰ ਉਸ ਭੂਮੀ ਵਿੱਚ ਲੈ ਆਇਆ ਹੋਵਾਂਗਾ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਓਹ ਖਾ ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਾਂ ਓਹ ਦੂਜੇ ਦੇਵਤਿਆਂ ਵੱਲ ਫਿਰ ਕੇ ਓਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਜਾਣਗੇ ਅਤੇ ਮੇਰਾ ਨਾਮ ਭੰਗ ਕਰ ਸੁੱਟਣਗੇ</verse>
				<verse number="21">ਤਾਂ ਐਉਂ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰੀਆਈਆਂ ਤੇ ਬਿਪਤਾਂ ਉਨ੍ਹਾਂ ਉੱਤੇ ਆ ਪੈਣਗੀਆਂ ਤਾਂ ਏਹ ਗੀਤ ਉਨ੍ਹਾਂ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਉਨ੍ਹਾਂ ਦੀ ਅੰਸ ਦੇ ਮੂੰਹ ਤੋਂ ਉਹ ਭੁੱਲ ਨਾ ਜਾਵੇਗਾ। ਏਸ ਤੋਂ ਅੱਗੇ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਪੁਚਾਇਆ ਜਿਹ ਦੀ ਮੈਂ ਸੌਂਹ ਖਾਧੀ ਸੀ ਮੈਂ ਤਾਂ ਉਨ੍ਹਾਂ ਦਾ ਪ੍ਰੋਜਨ ਜਾਣਦਾ ਹਾਂ ਜਿਹੜਾ ਓਹ ਅੱਜ ਘੜਦੇ ਹਨ</verse>
				<verse number="22">ਉਪਰੰਤ ਮੂਸਾ ਨੇ ਏਹ ਗੀਤ ਉਸੇ ਦਿਨ ਲਿਖਿਆ ਅਤੇ ਇਸਰਾਏਲੀਆਂ ਨੂੰ ਸਿਖਾਇਆ</verse>
				<verse number="23">ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਏਹ ਆਖ ਕੇ ਹੁਕਮ ਦਿੱਤਾ ਭਈ ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ ਵਿੱਚ ਲੈ ਜਾਵੇਂਗਾ ਜਿਹ ਦੀ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।।</verse>
				<verse number="24">ਤਾਂ ਐਉਂ ਹੋਇਆ ਕਿ ਜਦ ਮੂਸਾ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੋਥੀ ਵਿੱਚ ਲਿਖ ਚੁੱਕਿਆ</verse>
				<verse number="25">ਤਾਂ ਮੂਸਾ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਹੁਕਮ ਦਿੱਤਾ</verse>
				<verse number="26">ਕਿ ਏਸ ਬਿਵਸਥਾ ਦੀ ਪੋਥੀ ਨੂੰ ਲੈ ਕੇ ਉਹ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ ਤਾਂ ਜੋ ਉਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ?</verse>
				<verse number="27">ਕਿਉਂ ਜੋ ਮੈਂ ਤੁਹਾਡੇ ਆਕੀਪੁਣੇ ਅਤੇ ਤੁਹਾਡੀ ਧੌਣ ਦੇ ਪੱਠੇ ਨੂੰ ਜਾਣਦਾ ਹਾਂ। ਵੇਖੋ ਜਦ ਮੇਰੇ ਅੱਜ ਤੁਹਾਡੇ ਵਿੱਚ ਜੀਉਂਦਿਆਂ ਜਾਗਦਿਆਂ ਤੇ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਹੋਏ ਰਹੇ ਹੋ ਤਾਂ ਮੇਰੀ ਮੌਤ ਦੇ ਪਿੱਛੋਂ ਕਿੰਨਾ ਵਧੀਕ ਨਾ ਹੋਵੋਗੇ?</verse>
				<verse number="28">ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਹੁੱਦੇਦਾਰਾਂ ਨੂੰ ਇਕੱਠੇ ਕਰੋ ਤਾਂ ਜੋ ਮੈਂ ਏਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਵਿਰੁੱਧ ਗਵਾਹ ਬਣਾਵਾਂ</verse>
				<verse number="29">ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਦੇ ਪਿੱਛੋਂ ਤੁਸੀਂ ਆਪਣੇ ਆਪ ਨੂੰ ਉੱਕਾ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਫਿਰ ਜਾਓਗੇ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਖਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਓਗੇ।।</verse>
				<verse number="30">ਤਾਂ ਮੂਸਾ ਨੇ ਇਸਰਾਏਲ ਦੀ ਸਾਰੀ ਸਭਾ ਦੇ ਕੰਨਾਂ ਵਿੱਚ ਏਸ ਗੀਤ ਦੀਆਂ ਤੁਕਾਂ ਅੰਤ ਤੀਕ ਪਾਈਆਂ।।</verse>
			</chapter>
			<chapter number="32">
				<verse number="1">ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੀ ਬਾਣੀ ਸੁਣ।</verse>
				<verse number="2">ਮੇਰਾ ਉਪਦੇਸ਼ ਮੀਂਹ ਵਾਂਙੁ ਵਰਹੇਗਾ, ਮੇਰਾ ਬੋਲ ਤ੍ਰੇਲ ਵਾਂਙੁ ਪਵੇਗਾ, ਜਿਵੇਂ ਕੂਲੇ ਕੂਲੇ ਘਾਹ ਉੱਤੇ ਫੁਹਾਰ, ਅਤੇ ਸਾਗ ਪੱਤ ਉੱਤੇ ਝੜੀਆਂ।</verse>
				<verse number="3">ਮੈਂ ਤਾਂ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।</verse>
				<verse number="4">ਉਹ ਚਟਾਨ ਹੈ, ਉਸ ਦੀ ਕਰਨੀ ਪੂਰੀ ਹੈ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਉਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸਚਿਆਰ ਹੈ।</verse>
				<verse number="5">ਓਹ ਵਿਗੜ ਗਏ ਹਨ, ਓਹ ਉਸ ਦੇ ਪੁੱਤ੍ਰ ਨਹੀਂ ਸਗੋਂ ਕਲੰਕੀ ਹਨ, ਇੱਕ ਪੀੜ੍ਹੀ ਟੇਢੀ ਅਤੇ ਵੱਟੀ ਘੁੱਟੀ ਹੋਈ ਹੈ।</verse>
				<verse number="6">ਕੀ ਤੁਸੀਂ ਯਹੋਵਾਹ ਨੂੰ ਇਉਂ ਬਦਲਾ ਦਿੰਦੇ ਹੋ, ਹੇ ਮੂੜ ਅਤੇ ਮੱਤ ਹੀਣ ਪਰਜਾ? ਕੀ ਉਹ ਤੇਰਾ ਪਿਤਾ ਨਹੀਂ ਜਿਸ ਤੈਨੂੰ ਮੁੱਲ ਲਿਆ, ਜਿਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?</verse>
				<verse number="7">ਪੁਰਾਣਿਆਂ ਦਿਨਾਂ ਨੂੰ ਯਾਦ ਕਰ, ਪੀੜ੍ਹੀਆਂ ਦੀਆਂ ਪੀੜ੍ਹੀਆਂ ਦੇ ਦਿਨਾਂ ਉੱਤੇ ਵਿਚਾਰ ਕਰ, ਆਪਣੇ ਪਿਉ ਤੋਂ ਪੁੱਛ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗ ਤੋਂ, ਓਹ ਤੈਨੂੰ ਆਖਣਗੇ।।</verse>
				<verse number="8">ਜਦ ਅੱਤ ਮਹਾਨ ਨੇ ਕੌਮਾਂ ਨੂੰ ਮਿਲਖ ਵੰਡੀ, ਜਦ ਉਸ ਆਦਮ ਦੇ ਪੁੱਤ੍ਰਾਂ ਨੂੰ ਵੱਖ ਕੀਤਾ, ਤਾਂ ਉਸ ਨੇ ਉੱਮਤਾਂ ਦੀਆਂ ਹੱਦਾਂ ਬੰਨ੍ਹੀਆਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ,</verse>
				<verse number="9">ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਮਿਲਖ ਦਾ ਗੁਣਾ ਹੈ।</verse>
				<verse number="10">ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ ਲੱਭਿਆ, ਅਤੇ ਸੁੰਨਸਾਨ ਬਣ ਵਿੱਚੋਂ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖਬਰ ਲਈ, ਅੱਖ ਦੀ ਕਾਕੀ ਵਾਂਙੁ ਉਸ ਨੇ ਉਹ ਦੀ ਰਾਖੀ ਕੀਤੀ।</verse>
				<verse number="11">ਜਿਵੇਂ ਉਕਾਬ ਆਪਣੇ ਆਹਲਣੇ ਨੂੰ ਹਿਲਾਉਂ- ਦਾ, ਆਪਣੇ ਬੱਚਿਆਂ ਉੱਤੇ ਫੜ ਫੜਾਉਂਦਾ ਹੈ, ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈਂਦਾ ਹੈ, ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕਦਾ ਹੈ,</verse>
				<verse number="12">ਤਿਵੇਂ ਯਹੋਵਾਹ ਹੀ ਨੇ ਉਸ ਦੀ ਅਗਵਾਈ ਕੀਤੀ, ਅਤੇ ਉਸ ਨਾਲ ਕੋਈ ਓਪਰਾ ਦੇਵਤਾ ਨਹੀਂ ਸੀ।</verse>
				<verse number="13">ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਪੱਥਰ ਵਿੱਚੋਂ ਸ਼ਹਿਤ ਚੁਸਾਇਆ, ਅਤੇ ਤੇਲ ਚਕਮਕ ਦੀ ਚਟਾਨ ਤੋਂ।</verse>
				<verse number="14">ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਢੇ ਅਤੇ ਬੱਕਰੇ, ਕਣਕ ਦੇ ਨਸ਼ਾਸ਼ਤੇ ਨਾਲ, ਅਤੇ ਅੰਗੂਰੀ ਲਹੂ ਦੀ ਮਧ ਤੈਂ ਪੀਤੀ।</verse>
				<verse number="15">ਯਸ਼ੁਰੂਨ ਮੱਲ ਗਿਆ ਅਤੇ ਦੁਲੱਤੀ ਮਾਰੀ, ਤੂੰ ਵੀ ਮੱਲ ਗਿਆ, ਤੂੰ ਮੋਟਾ ਹੋ ਗਿਆ, ਤੂੰ ਚਰਬਾ ਗਿਆ। ਤਦ ਉਸ ਨੇ ਪਰਮੇਸ਼ੁਰ ਨੂੰ ਜਿਸ ਉਸ ਨੂੰ ਬਣਾਇਆ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚਟਾਨ ਨੂੰ ਹਲਕਾ ਜਾਤਾ।</verse>
				<verse number="16">ਉਨ੍ਹਾਂ ਨੇ ਉਸ ਨੂੰ ਓਪਰੇ ਦੇਵਤਿਆਂ ਨਾਲ ਅਣਖੀ ਬਣਾਇਆ, ਘਿਣਾਉਣੇ ਕੰਮਾਂ ਨਾਲ ਉਸ ਨੂੰ ਗੁੱਸਾ ਦੁਆਇਆ।</verse>
				<verse number="17">ਉਨ੍ਹਾਂ ਨੇ ਭ੍ਰਿਸ਼ਟ ਆਤਮਾਂ ਅੱਗੇ ਜਿਹੜੇ ਦੇਵ ਨਹੀਂ ਸਨ ਬਲੀਆਂ ਚੜ੍ਹਾਈਆਂ, ਦੇਵ ਜਿਨ੍ਹਾਂ ਨੂੰ ਉਨ੍ਹਾਂ ਨੇ ਨਾ ਜਾਤਾ, ਨਵੇਂ ਨਵੇਂ ਦੇਵ ਜਿਹੜੇ ਹੁਣੇ ਨਿੱਕਲੇ ਹਨ, ਜਿਨ੍ਹਾਂ ਤੋਂ ਤੁਹਾਡੇ ਪਿਉ ਦਾਦੇ ਨਹੀਂ ਡਰੇ।</verse>
				<verse number="18">ਉਸ ਚਟਾਨ ਨੂੰ ਜਿਸ ਤੈਨੂੰ ਜਨਮ ਪੈਦਾ ਕੀਤਾ ਤੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।</verse>
				<verse number="19">ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਣ ਕੀਤੀ, ਆਪਣੇ ਪੁੱਤ੍ਰਾਂ ਧੀਆਂ ਦੀ ਛੇੜ ਛਾੜ ਦੇ ਕਾਰਨ।</verse>
				<verse number="20">ਤਾਂ ਉਸ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਭਈ ਉਨ੍ਹਾਂ ਦਾ ਅੰਤ ਕੀ ਹੁੰਦਾ ਹੈ, ਕਿਉਂ ਜੋ ਏਹ ਇੱਕ ਆਕੀ ਪੀੜ੍ਹੀ ਹੈ, ਓਹ ਪੁੱਤ੍ਰ ਹਨ ਜਿਨ੍ਹਾਂ ਵਿੱਚ ਈਮਾਨ ਨਹੀਂ ਹੈ।</verse>
				<verse number="21">ਇਨ੍ਹਾਂ ਨੇ ਮੈਨੂੰ ਉਸ ਤੋਂ ਅਣਖੀ ਕੀਤਾ ਜਿਹੜਾ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਮੈਨੂੰ ਆਪਣੀਆਂ ਫੋਕੀਆਂ ਗੱਲਾਂ ਨਾਲ ਗੁੱਸੇ ਕੀਤਾ, ਤਾਂ ਮੈਂ ਉਨ੍ਹਾਂ ਨੂੰ ਓਹਨਾਂ ਤੋਂ ਅਣਖੀ ਕਰਾਂਗਾ ਜੋ ਉੱਮਤ ਹੀ ਨਹੀਂ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸੇ ਕਰਾਂਗਾ,</verse>
				<verse number="22">ਕਿਉਂ ਜੋ ਮੇਰੇ ਕ੍ਰੋਧ ਵਿੱਚੋਂ ਅੱਗ ਭੜਕ ਉੱਠੀ ਹੈ, ਅਤੇ ਸਭ ਤੋਂ ਹੇਠਲੇ ਪਤਾਲ ਤੀਕ ਬਲਦੀ ਜਾਂਦੀ ਹੈ, ਅਤੇ ਧਰਤੀ ਉਸ ਦੀ ਪੈਦਾਵਾਰ ਸਣੇ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜ ਦੀਆਂ ਨੀਆਂ ਨੂੰ ਅੱਗ ਲਾਉਂਦੀ ਹੈਂ।</verse>
				<verse number="23">ਮੈਂ ਉਨ੍ਹਾਂ ਉੱਤੇ ਬੁਰਿਆਈਆਂ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।</verse>
				<verse number="24">ਓਹ ਭੁੱਖ ਨਾਲ ਢਲ ਜਾਣਗੇ, ਤੱਤੇ ਤਾਓ ਅਤੇ ਕੌੜੀ ਬਵਾ ਨਾਲ ਓਹ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਦਰਿੰਦਿਆਂ ਦੇ ਦੰਦ ਚਲਾਵਾਂਗਾ, ਧੂੜ ਉੱਤੇ ਘਿੱਸਰਨ ਵਾਲਿਆਂ ਦੇ ਜ਼ਹਿਰ ਨਾਲ।</verse>
				<verse number="25">ਬਾਹਰੋਂ ਤੇਗ ਖੋਹ ਲਵੇਗੀ, ਅਤੇ ਕੋਠੀਆਂ ਵਿੱਚ ਹਰਾਸ ਹੋਵੇਗਾ। ਜਵਾਨ ਅਤੇ ਕੁਆਰੀ ਦਾ ਵੀ, ਦੁੱਧ ਚੁੰਘਦੇ ਬੱਚੇ ਨਾਲੇ ਧੌਲਿਆਂ ਵਾਲੇ ਮਨੁੱਖ ਦਾ ਵੀ ਨਾਸ ਹੋ ਜਾਵੇਗਾ।</verse>
				<verse number="26">ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ ਦੂਰ ਤੀਕ ਖਿਲਾਰ ਦਿੰਦਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਮਿਟਾ ਦਿੰਦਾ,</verse>
				<verse number="27">ਜੇ ਏਹ ਨਾ ਹੁੰਦਾ ਕਿ ਮੈਂ ਵੈਰੀ ਦੀ ਛੇੜ ਛਾੜ ਤੋਂ ਡਰਦਾ, ਮਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਓਹ ਆਖਣ ਭਈ ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਏਹ ਸਭ ਕੁਝ ਨਹੀਂ ਕੀਤਾ।।</verse>
				<verse number="28">ਏਹ ਤਾਂ ਇੱਕ ਮੱਤ ਹੀਣ ਕੌਮ ਹੈ, ਏਹਨਾਂ ਵਿੱਚ ਕੋਈ ਸਮਝ ਨਹੀਂ।</verse>
				<verse number="29">ਭਲਾ ਹੁੰਦਾ ਕਿ ਓਹ ਬੁੱਧਵਾਨ ਹੁੰਦੇ ਅਤੇ ਏਸ ਗੱਲ ਨੂੰ ਸਮਝ ਲੈਂਦੇ, ਅਤੇ ਓਹ ਆਪਣੇ ਅੰਤ ਨੂੰ ਵਿਚਾਰ ਲੈਂਦੇ,</verse>
				<verse number="30">ਕਿਵੇਂ ਇੱਕ ਜਣਾ ਹਜ਼ਾਰ ਦੇ ਪਿੱਛੇਂ ਪਵੇ, ਅਤੇ ਦੋ ਜਣੇ ਇੱਕ ਮਹੈਣ ਨੂੰ ਨਠਾਉਣ, ਜੇ ਉਨ੍ਹਾਂ ਦੀ ਚਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜਾ ਦਿੰਦਾ?</verse>
				<verse number="31">ਓਹਨਾਂ ਦੀ ਚਟਾਨ ਤਾਂ ਸਾਡੀ ਚਟਾਨ ਵਰਗੀ ਨਹੀਂ, ਭਾਵੇਂ ਸਾਡੇ ਵੈਰੀ ਹੀ ਨਿਆਉਂ ਕਰਨ।</verse>
				<verse number="32">ਓਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਹੈ, ਅਤੇ ਅਮੂਰਾਹ ਦੇ ਖੇਤਾਂ ਤੋਂ। ਉਸ ਦੇ ਅੰਗੂਰ ਪਿੱਤ ਦੇ ਅੰਗੂਰ ਹਨ, ਉਸ ਦੇ ਗੁੱਛੇ, ਕੌੜੇ ਹਨ।</verse>
				<verse number="33">ਓਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿਸ ।।</verse>
				<verse number="34">ਕੀ ਏਹ ਮੇਰੇ ਕੋਲ ਇਕੱਠੇ ਨਹੀਂ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਨਹੀਂ?</verse>
				<verse number="35">ਬਦਲਾ ਦੇਣਾ ਅਤੇ ਬਦਲਾ ਲੈਂਣਾ ਮੇਰਾ ਕੰਮ ਹੈ, ਉਸ ਵੇਲੇ ਜਦ ਓਹਨਾਂ ਦਾ ਪੈਰ ਤਿਲਕੇ, ਕਿਉਂ ਜੋ ਓਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਓਹਨਾਂ ਉੱਤੇ ਆਉਣ ਵਾਲੀਆਂ ਗੱਲਾਂ ਛੇਤੀ ਆ ਰਹੀਆਂ ਹਨ।</verse>
				<verse number="36">ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਨਾ ਕੋਈ ਬੰਧੂਆ ਰਿਹਾ, ਨਾ ਕੋਈ ਖੁਲ੍ਹਾ।</verse>
				<verse number="37">ਤਾਂ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ? ਅਤੇ ਉਹ ਚਟਾਨ ਜਿਹ ਦੀ ਓਹ ਪਨਾਹ ਲੈਂਦੇ ਸਨ?</verse>
				<verse number="38">ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਓਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਓਹ ਤੁਹਾਡੇ ਉੱਤੇ ਦੀ ਓਟ ਹੋਣ!</verse>
				<verse number="39">ਹੁਣ ਵੇਖੋ ਕਿ ਮੈਂ, ਉਹੀ ਮੈਂ ਹਾਂ, ਅਤੇ ਮੇਰੇ ਬਿਨਾਂ ਹੋਰ ਕੋਈ ਪਰਮੇਸ਼ੁਰ ਹੈ ਹੀ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜਖ਼ਮੀ ਕਰਦਾ ਅਤੇ ਮੈਂ ਹੀ ਚੰਗਾ ਕਰਦਾ, ਅਤੇ ਕੋਈ ਨਹੀਂ ਜਿਹੜਾ ਮੇਰੇ ਹੱਥੋਂ ਛੁਡਾ ਸੱਕੇ,</verse>
				<verse number="40">ਕਿਉਂ ਜੋ ਮੈਂ ਆਪਣਾ ਹੱਥ ਅਕਾਸ਼ ਵੱਲ ਚੁੱਕਦਾ ਹਾਂ, ਅਤੇ ਮੈਂ ਕਹਿੰਦਾ ਹਾਂ, ਭਈ ਮੈਂ ਸਦੀਪ ਕਾਲ ਜੀਉਂਦਾ ਹਾਂ।</verse>
				<verse number="41">ਜੇ ਮੈ ਆਪਣੀ ਚਮਕਦੀ ਹੋਈ ਤੇਗ ਤੇਜ਼ ਕਰਾਂ, ਅਤੇ ਮੈਂ ਨਿਆਉਂ ਨੂੰ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਘਿਣ ਕਰਨ ਵਾਲਿਆਂ ਤੋਂ ਵੀ ਵੱਟਾ ਲਵਾਂਗਾ</verse>
				<verse number="42">ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤਾਨੇ ਕਰਾਂਗਾ, ਅਤੇ ਮੇਰੀ ਤੇਗ ਮਾਂਸ ਖਾਵੇਗੀ, ਵੱਢਿਆਂ ਹੋਇਆ ਅਤੇ ਬੰਧੂਆਂ ਦੇ ਲਹੂ ਨਾਲ, ਵੈਰੀਆਂ ਦੇ ਆਗੂਆਂ ਦੇ ਸਿਰਾਂ ਤੋਂ।।</verse>
				<verse number="43">ਹੇ ਕੌਮੋਂ, ਉਸ ਦੀ ਪਰਜਾ ਦੇ ਨਾਲ ਜੈ ਕਾਰਾ ਗਜਾਓ, ਕਿਉਂ ਜੋ ਓਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਵੱਟਾ ਦੇਵੇਗਾ, ਅਤੇ ਆਪਣੀ ਪਰਜਾ ਅਤੇ ਆਪਣੀ ਭੂਮੀ ਨੂੰ ਢੱਕ ਲਵੇਗਾ।।</verse>
				<verse number="44">ਤਾਂ ਮੂਸਾ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਏਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ</verse>
				<verse number="45">ਅਤੇ ਜਦ ਮੂਸਾ ਏਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ</verse>
				<verse number="46">ਤਾਂ ਉਸ ਉਨ੍ਹਾਂ ਨੂੰ ਆਖਿਆ, ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤ੍ਰਾਂ ਨੂੰ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਦਾ ਹੁਕਮ ਦਿਓ</verse>
				<verse number="47">ਕਿਉਂ ਜੋ ਉਹ ਤੁਹਾਡੇ ਲਈ ਕੋਈ ਫੋਕੀ ਜਿਹੀ ਗੱਲ ਨਹੀਂ ਹੈ ਸਗੋਂ ਉਹੀ ਤੁਹਾਡਾ ਜੀਵਨ ਹੈ ਅਤੇ ਏਸ ਗੱਲ ਦੇ ਕਾਰਨ ਤੁਸੀਂ ਆਪਣੇ ਦਿਨ ਉਸ ਭੂਮੀ ਉਤੇ ਜਿੱਥੇ ਤੁਸੀਂ ਯਰਦਨੋਂ ਪਾਰ ਕਬਜ਼ਾ ਕਰਨ ਲਈ ਜਾ ਰਹੇ ਹੋ ਲੰਮੇ ਕਰੋਗੇ।।</verse>
				<verse number="48">ਤਾਂ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ</verse>
				<verse number="49">ਕਿ ਤੂੰ ਏਸ ਅਬਾਰੀਮ ਦੇ ਪਹਾੜ ਉੱਤੇ ਨਬੋ ਦੀ ਚੋਟੀ ਤੇ ਚੜ੍ਹ ਜਿਹੜਾ ਮੋਆਬ ਦੇ ਦੇਸ ਵਿੱਚ ਯਰੀਹੋ ਦੇ ਅੱਗੇ ਹੈ ਅਤੇ ਕਨਾਨ ਦੇਸ ਨੂੰ ਵੇਖ ਜਿਹੜਾ ਮੈਂ ਮਿਲਖ ਲਈ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ</verse>
				<verse number="50">ਅਤੇ ਉਸ ਪਹਾੜ ਵਿੱਚ ਜਿੱਥੇਂ ਤੂੰ ਚੜ੍ਹ ਰਿਹਾ ਹੈਂ ਮਰ ਜਾਹ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਹਾੜ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ</verse>
				<verse number="51">ਏਸ ਕਾਰਨ ਕਿ ਤੁਸਾਂ ਸੀਨ ਦੀ ਉਜਾੜ ਵਿੱਚ ਕਾਦੇਸ਼ ਕੋਲ ਮਰੀਬਾਹ ਦੇ ਪਾਣੀਆਂ ਉੱਤੇ ਮੇਰਾ ਉਲੰਘਣ ਕੀਤਾ ਅਰਥਾਤ ਤੁਸਾਂ ਇਸਰਾਏਲੀਆਂ ਦੇ ਵਿੱਚ ਮੈਂਨੂੰ ਪਵਿੱਤ੍ਰ ਨਾ ਠਹਿਰਾਇਆ</verse>
				<verse number="52">ਏਸ ਲਈ ਤੂੰ ਉਸ ਦੇਸ ਨੂੰ ਆਪਣੇ ਸਾਹਮਣੇ ਵੇਖੇਂਗਾ ਪਰ ਉੱਥੇ ਉਸ ਦੇਸ ਵਿੱਚ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ ਵੜੇਂਗਾ ਨਾ।।</verse>
			</chapter>
			<chapter number="33">
				<verse number="1">ਏਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਜਨ ਨੇ ਆਪਣੀ ਮੌਤ ਤੋਂ ਅੱਗੇਂ ਇਸਰਾਏਲੀਆਂ ਨੂੰ ਦਿੱਤੀ</verse>
				<verse number="2">ਉਸ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਚੜ੍ਹਿਆ, ਪਾਰਾਨ ਦੇ ਪਹਾੜ ਤੋਂ ਚਮਕਿਆ, ਅਤੇ ਸੰਤ ਜਨਾਂ ਦੇ ਮਹੈਣ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਦਾ ਹੁਕਮਨਾਮਾ ਸੀ।</verse>
				<verse number="3">ਸੱਚ ਮੁੱਚ ਉਹ ਲੋਕਾਂ ਨਾਲ ਪ੍ਰੀਤ ਪਾਲਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਓਹ ਤੇਰੇ ਪੈਰਾਂ ਵਿੱਚ ਬੈਠੇ ਹਨ, ਤੇਰੀਆਂ ਗੱਲਾਂ ਤੋਂ ਹਰ ਇੱਕ ਲਾਭ ਉੱਠਾਉਂਦਾ ਹੈ।</verse>
				<verse number="4">ਮੂਸਾ ਨੇ ਬਿਵਸਥਾ ਦਾ ਹੁਕਮਨਾਮਾ ਸਾਨੂੰ ਦਿੱਤਾ, ਉਹ ਯਾਕੂਬ ਦੀ ਸਭਾ ਦੀ ਮਿਲਖ ਸੀ।</verse>
				<verse number="5">ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਮੁਖੀਏ ਇਕੱਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾ ਹੋਏ।।</verse>
				<verse number="6">ਰਊਬੇਨ ਜੀਉਂਦਾ ਰਹੇ, ਮਰੇ ਨਾ, ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜੇ ਜਿਹੇ ਹੋਣ।</verse>
				<verse number="7">ਯਹੂਦਾਹ ਲਈ ਉਸ ਆਖਿਆ, ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ, ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ। ਉਹ ਆਪਣੀਂ ਹੱਥੀਂ ਆਪਣੇ ਲਈ ਲੜੇ, ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ।।</verse>
				<verse number="8">ਲੇਵੀ ਲਈ ਉਸ ਆਖਿਆ, ਤੇਰੇ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ, ਜਿਹ ਨੂੰ ਤੈਂ ਮੱਸਾਹ ਉੱਤੇ ਪਰਖਿਆ, ਅਤੇ ਮਰੀਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,</verse>
				<verse number="9">ਜਿਸ ਆਪਣੇ ਪਿਤਾ ਅਤੇ ਮਾਤਾ ਵਿਖੇ ਆਖਿਆ ਸੀ, ਕਿ ਮੈਂ ਉਨ੍ਹਾਂ ਨੂੰ ਵੇਖਿਆ ਨਹੀਂ, ਨਾ ਹੀ ਆਪਣੇ ਭਰਾਵਾਂ ਨੂੰ ਮੰਨਿਆ, ਨਾ ਆਪੁਣੇ ਪੁੱਤ੍ਰਾਂ ਨੂੰ ਜਾਤਾ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।</verse>
				<verse number="10">ਓਹ ਯਾਕੂਬ ਨੂੰ ਤੇਰੇ ਕਨੂਨ ਸਿਖਾਲਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ। ਓਹ ਤੇਰੇ ਅੱਗੇ ਧੂਪ, ਧੁਖਾਉਣਗੇ, ਅਤੇ ਤੇਰੀ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ।</verse>
				<verse number="11">ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇਹ, ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਣ ਕਰਨ ਵਾਲਿਆਂ ਦਾ ਵੀ ਕਿ ਫੇਰ ਨਾ ਉੱਠਣ।</verse>
				<verse number="12">ਬਿਨਯਾਮੀਨ ਲਈ ਉਸ ਆਖਿਆ, ਯਹੋਵਾਹ ਦਾ ਪ੍ਰੇਮੀ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਕੱਜ ਛੱਡੇਗਾ, ਅਤੇ ਉਸ ਦੇ ਘਨੇੜੇ ਉੱਤੇ ਉਹ ਵੱਸਦਾ ਰਹੇਗਾ।।</verse>
				<verse number="13">ਯੂਸੁਫ਼ ਲਈ ਉਸ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਲੀ ਪਈ ਹੋਈ ਡੂੰਘਿਆਈ ਤੋਂ,</verse>
				<verse number="14">ਅਤੇ ਸੂਰਜ ਦੇ ਫਲਾਂ ਦੇ ਪਦਾਰਥਾਂ ਤੋਂ, ਚੰਦ ਦੇ ਉਗਾਏ ਹੋਏ ਪਦਾਰਥਾਂ ਤੋਂ,</verse>
				<verse number="15">ਅਤੇ ਆਦੀ ਪਹਾੜਾਂ ਦੀਆਂ ਉੱਤਮ ਚੀਜ਼ਾਂ ਤੋਂ, ਅਤੇ ਸਨਾਤਨ ਉੱਚਿਆਈਆਂ ਦੇ ਪਦਾਰਥਾਂ ਤੋਂ,</verse>
				<verse number="16">ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਰਾਥਾਂ ਤੋਂ, ਕੰਡਿਆਂ ਵਾਲੀ ਝਾੜੀ ਵਿੱਚ ਵੱਸਣ ਵਾਲੇ ਦੀ ਪਰਸੰਨਤਾ ਤੋਂ, ਓਹ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਵਿੱਚੋਂ ਸੰਕਲਪ ਹੋਇਆ ਸੀ।</verse>
				<verse number="17">ਉਸ ਦੇ ਬਲਦ ਦੇ ਪਲੋਠੇ ਦੀ ਸ਼ਾਨ ਉਸ ਦੀ ਹੈ, ਉਸ ਦੇ ਸਿੰਙ ਜੰਗਲੀ ਸਾਨ੍ਹ ਦੇ ਸਿੰਙ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੀਕ ਧੱਕੇਗਾ। ਏਹ ਅਫ਼ਰਾਈਮ ਦੇ ਮਹੈਣ ਹਨ, ਅਤੇ ਮਨੱਸ਼ਹ ਦੇ ਹਜ਼ਾਰਾਂ।।</verse>
				<verse number="18">ਜ਼ਬੂਲੁਨ ਲਈ ਉਸ ਆਖਿਆ, ਹੇ ਜ਼ਬੂਲੁਨ, ਆਪਣੇ ਬਾਹਰ ਜਾਣ ਉੱਤੇ, ਅਤੇ ਹੇ ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।</verse>
				<verse number="19">ਓਹ ਲੋਕਾਂ ਨੂੰ ਪਹਾੜ ਉੱਤੇ ਸੱਦਣਗੇ, ਉੱਥੇ ਓਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ, ਕਿਉਂ ਜੋ ਓਹ ਸਮੁੰਦਰਾਂ ਦੀ ਵਾਫ਼ਰੀ ਚੂਪਣਗੇ, ਰੇਤਾਂ ਵਿੱਚ ਲੁਕੇ ਹੋਏ ਖਜ਼ਾਨੇ।।</verse>
				<verse number="20">ਗਾਦ ਲਈ ਉਸ ਆਖਿਆ, ਮੁਬਾਰਕ ਉਹ ਜਿਹੜਾ ਗਾਦ ਨੂੰ ਵਧਾਏ, ਉਹ ਸ਼ੇਰਨੀ ਵਾਂਙੁ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪਰੀ ਨੂੰ ਤੋੜ ਸੁੱਟਦਾ ਹੈ।</verse>
				<verse number="21">ਉਸ ਨੇ ਪਹਿਲਾ ਹਿੱਸਾ ਆਪਣੇ ਲਈ ਭਾਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਹੈ। ਉਸ ਨੇ ਲੋਕਾਂ ਦੇ ਮੁਖੀਆਂ ਨੂੰ ਲਿਆ ਕੇ ਯਹੋਵਾਹ ਦਾ ਧਰਮ ਪੂਰਾ ਕੀਤਾ, ਨਾਲੇ ਉਸ ਦੇ ਨਿਆਉਂ ਨੂੰ ਇਸਰਾਏਲ ਨਾਲ।।</verse>
				<verse number="22">ਦਾਨ ਲਈ ਉਸ ਆਖਿਆ, ਦਾਨ ਸ਼ੇਰ ਦਾ ਬੱਚਾ ਹੈ, ਓਹ ਬਾਸ਼ਾਨ ਤੋਂ ਕੁੱਦਦਾ ਹੈ।।</verse>
				<verse number="23">ਨਫ਼ਤਾਲੀ ਲਈ ਉਸ ਆਖਿਆ, ਹੇ ਨਫ਼ਤਾਲੀ ਦਯਾ ਨਾਲ ਤ੍ਰਿਪਤ, ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ, ਲਹਿੰਦੇ ਉੱਤੇ ਅਤੇ ਦੱਖਣ ਉੱਤੇ ਕਬਜ਼ਾ ਕਰ ਲੈ।।</verse>
				<verse number="24">ਆਸ਼ੇਰ ਲਈ ਉਸ ਆਖਿਆ, ਹੇ ਆਸ਼ੇਰ, ਪੁੱਤ੍ਰਾਂ ਨਾਲ ਮੁਬਾਰਕ ਹੋ, ਉਹ ਆਪਣੇ ਭਰਾਵਾਂ ਨੂੰ ਭਾਵੇਂ, ਅਤੇ ਆਪਣਾ ਪੈਰ ਤੇਲ ਵਿੱਚ ਡਬੋਏ।</verse>
				<verse number="25">ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ।।</verse>
				<verse number="26">ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ, ਜਿਹੜਾ ਅਕਾਸ਼ ਉੱਤੇ ਤੇਰੀ ਸਹਾਇਤਾ ਲਈ ਸਵਾਰ ਹੈ, ਅਤੇ ਆਪਣੇ ਪਰਤਾਪ ਵਿੱਚ ਬੱਦਲਾਂ ਉੱਤੇ।</verse>
				<verse number="27">ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਵੈਰੀ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਆਖਿਆ, ਨਾਸ ਕਰ ਦੇਹ।।</verse>
				<verse number="28">ਤਾਂ ਇਸਰਾਏਲ ਸੁਖ ਨਾਲ ਵੱਸੇਗਾ, ਯਾਕੂਬ ਦਾ ਸੋਤਾ ਇਕੱਲਾ ਹੈ, ਉਸ ਧਰਤੀ ਉੱਤੇ ਜਿੱਥੇ ਅੰਨ ਅਤੇ ਨਵੀਂ ਮਧ ਹੈ, ਹਾਂ, ਉਸ ਦਾ ਅਕਾਸ਼ ਤ੍ਰੇਲ ਪਾਉਂਦਾ ਹੈ।।</verse>
				<verse number="29">ਹੇ ਇਸਰਾਏਲ, ਤੂੰ ਧੰਨ ਹੈਂ, ਤੇਰੇ ਵਰਗਾ ਕੌਣ ਹੈ? ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੀ ਸਹਾਇਤਾ ਦੀ ਢਾਲ, ਅਤੇ ਤੇਰੇ ਪਰਤਾਪ ਦੀ ਤੇਗ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਓਹਨਾਂ ਦੇ ਉੱਚੇ ਅਸਥਾਨਾਂ ਉੱਤੇ ਮਿਧਦਾ ਫਿਰੇਂਗਾ।।</verse>
			</chapter>
			<chapter number="34">
				<verse number="1">ਮੂਸਾ ਮੋਆਬ ਦੇ ਮਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਦੀ ਚੋਟੀ ਉੱਤੇ ਜਿਹੜਾ ਯਰੀਹੋ ਦੇ ਅੱਗੇ ਹੈ ਚੜ੍ਹ ਗਿਆ ਅਤੇ ਯਹੋਵਾਹ ਨੇ ਉਸ ਨੂੰ ਗਿਲਆਦ ਦੀ ਸਾਰੀ ਧਰਤੀ ਦਾਨ ਤੀਕ ਵਿਖਾਈ</verse>
				<verse number="2">ਨਾਲੇ ਸਾਰਾ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਅਤੇ ਯਹੂਦਾਹ ਦਾ ਸਾਰਾ ਦੇਸ ਪਿੱਛਲੇ ਸਮੁੰਦਰ ਤੀਕ</verse>
				<verse number="3">ਨਾਲੇ ਦੱਖਣ ਯਰੀਹੋ ਦੀ ਦੂਣ ਦਾ ਮਦਾਨ ਜਿਹੜਾ ਖਜੂਰਾਂ ਦੇ ਬਿਰਛਾਂ ਦਾ ਸ਼ਹਿਰ ਹੈ ਸੋਆਰ ਤੀਕ</verse>
				<verse number="4">ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਏਹ ਉਹ ਦੇਸ ਹੈ ਜਿਹਦੀ ਸੌਂਹ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਏਹ ਤੇਰੀ ਅੰਸ ਨੂੰ ਦਿਆਂਗਾ। ਮੈਂ ਤੈਨੂੰ ਤੇਰੀਂ ਅੱਖੀਂ ਏਹ ਵਿਖਾਇਆ ਪਰ ਤੂੰ ਉੱਥੇ ਨਹੀਂ ਲੰਘੇਗਾ</verse>
				<verse number="5">ਸੋ ਮੂਸਾ ਯਹੋਵਾਹ ਦਾ ਦਾਸ ਉੱਥੇ ਮੋਆਬ ਦੇ ਦੇਸ ਵਿੱਚ ਯਹੋਵਾਹ ਦੇ ਆਖਣ ਅਨੁਸਾਰ ਮਰ ਗਿਆ</verse>
				<verse number="6">ਅਤੇ ਉਹ ਨੇ ਉਸ ਨੂੰ ਮੋਆਬ ਦੇਸ ਦੀ ਦੂਣ ਵਿੱਚ ਬੈਤ-ਪਓਰ ਅੱਗੇ ਦਫ਼ਨਾਇਆ ਅਤੇ ਕੋਈ ਮਨੁੱਖ ਉਸ ਦੀ ਕਬਰ ਨੂੰ ਅੱਜ ਦੇ ਦਿਨ ਤੀਕ ਨਹੀਂ ਜਾਣਦਾ</verse>
				<verse number="7">ਮੂਸਾ ਇੱਕ ਸੌ ਵੀਹ ਵਰਿਹਾਂ ਦਾ ਸੀ ਜਦ ਉਹ ਚਲਾਣਾ ਕਰ ਗਿਆ, ਨਾ ਤਾਂ ਉਸ ਦੀ ਅੱਖ ਧੁੰਦਲੀ ਹੋਈ, ਨਾ ਹੀ ਉਸ ਦੀ ਸ਼ਕਤੀ ਘਟੀ</verse>
				<verse number="8">ਇਸਰਾਏਲ ਮੂਸਾ ਲਈ ਮੋਆਬ ਦੇ ਮਦਾਨ ਵਿੱਚ ਤੀਹ ਦਿਨ ਸੋਗ ਕਰਦੇ ਰਹੇ, ਇਉਂ ਮੂਸਾ ਦੇ ਸੋਗ ਅਤੇ ਸਿਆਪੇ ਦੇ ਦਿਨ ਪੂਰੇ ਹੋਏ</verse>
				<verse number="9">ਨੂਨ ਦਾ ਪੁੱਤ੍ਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਉਪਰੰਤ ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਓਵੇਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।</verse>
				<verse number="10">ਤਾਂ ਇਸਰਾਏਲ ਵਿੱਚ ਫੇਰ ਕੋਈ ਨਬੀ ਮੂਸਾ ਵਰਗਾ ਨਹੀਂ ਉੱਠਿਆ ਜਿਹ ਨੂੰ ਯਹੋਵਾਹ ਮੂੰਹ ਦਰ ਮੂੰਹ ਜਾਣਦਾ ਸੀ</verse>
				<verse number="11">ਇਨ੍ਹਾਂ ਸਾਰਿਆਂ ਨਿਸ਼ਾਨਾਂ, ਅਚਰਜ ਕੰਮਾਂ ਵਿਖੇ ਜਿਹੜਾ ਯਹੋਵਾਹ ਨੇ ਉਹ ਨੂੰ ਮਿਸਰ ਦੇਸ ਵਿੱਚ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਸਾਰੇ ਦੇਸ ਲਈ ਵਿਖਾਲਣ ਨੂੰ ਘੱਲਿਆ</verse>
				<verse number="12">ਅਤੇ ਉਸ ਸਾਰੇ ਬਲਵੰਤ ਹੱਥ ਅਤੇ ਉਸ ਸਾਰੇ ਵੱਡੇ ਭੈ ਦੇ ਵਿਖੇ ਜਿਹੜਾ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਤੇ ਵਿਖਾਇਆ।।</verse>
			</chapter>
		</book>
		<book number="6">
			<chapter number="1">
				<verse number="1">ਯਹੋਵਾਹ ਦੇ ਦਾਸ ਮੂਸਾ ਦੇ ਮਰਨ ਦੇ ਪਿੱਛੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਖਿਆ</verse>
				<verse number="2">ਕਿ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਏਸ ਯਰਦਨ ਦੇ ਪਾਰ ਲੰਘ, ਤੂੰ ਅਤੇ ਏਹ ਸਾਰੇ ਲੋਕ ਉਸ ਦੇਸ ਨੂੰ ਜਾਓ ਜਿਹੜਾ ਮੈਂ ਉਨ੍ਹਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ</verse>
				<verse number="3">ਸਾਰਾ ਥਾਂ ਜਿੱਥੇ ਤੇਰੇ ਪੈਰ ਦੀ ਤਲੀ ਰੱਖੀ ਜਾਵੇ ਉਹ ਸਭ ਮੈਂ ਤੁਹਾਨੂੰ ਦਿੱਤਾ, ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ</verse>
				<verse number="4">ਉਜਾੜ ਅਤੇ ਏਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੀਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ ਸੂਰਜ ਦੇ ਲਹਿਣ ਦੇ ਪਾਸੇ ਵੱਡੇ ਸਮੁੰਦਰ ਤੀਕ ਤੁਹਾਡੀ ਹੱਦ ਹੋਵੇਗੀ</verse>
				<verse number="5">ਤੇਰੀ ਸਾਰੀ ਅਵਸਥਾ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਾ ਆਕੜੇਗਾ। ਜਿਵੇਂ ਮੈਂ ਮੂਸਾ ਦੇ ਸੰਗ ਰਿਹਾ ਤਿਵੇਂ ਤੇਰੇ ਸੰਗ ਵੀ ਰਹਾਂਗਾ। ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ</verse>
				<verse number="6">ਤਕੜਾ ਹੋ ਅਤੇ ਹੌਸਲਾ ਰੱਖ ਕਿਉਂ ਜੋ ਏਹ ਦੇਸ ਜਿਹ ਦੀ ਮੈਂ ਇਨ੍ਹਾਂ ਦੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਹੈ ਤੂੰ ਇਨ੍ਹਾਂ ਲੋਕਾਂ ਨੂੰ ਮਿਲਖ ਲਈ ਦੁਆਵੇਂਗਾ</verse>
				<verse number="7">ਤੂੰ ਨਿਰਾ ਤਕੜਾ ਹੋ ਅਤੇ ਵੱਡਾ ਹੌਸਲਾ ਰੱਖ ਤਾਂ ਜੋ ਉਸ ਸਾਰੀ ਬਿਵਸਥਾ ਅਨੁਸਾਰ ਜਿਸ ਦਾ ਮੇਰੇ ਦਾਸ ਮੂਸਾ ਨੇ ਤੈਨੂੰ ਹੁਕਮ ਦਿੱਤਾ ਹੈ ਪਾਲਨਾ ਕਰ ਕੇ ਪੂਰਾ ਕਰੇਂ, ਉਸ ਤੋਂ ਸੱਜੇ ਅਥਵਾ ਖੱਬੇ ਨਾ ਮੁੜੇਂ ਤਾਂ ਜੋ ਤੂੰ ਜਿੱਥੇ ਜਾਵੇਂ ਤੇਰਾ ਬੋਲ ਬਾਲਾ ਹੋਵੇ</verse>
				<verse number="8">ਏਹ ਬਿਵਸਥਾ ਦੀ ਪੋਥੀ ਤੇਰੇ ਮੂੰਹ ਤੋਂ ਕਦੀ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਉਸ ਉੱਤੇ ਧਿਆਨ ਰੱਖ ਤਾਂ ਜੋ ਤੂੰ ਉਸ ਸਾਰੇ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ ਚੱਲੇਂ ਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸੁਫਲ ਬਣਾਵੇਂਗਾ ਅਤੇ ਤੇਰਾ ਬੋਲ ਬਾਲਾ ਹੋਵੇਗਾ</verse>
				<verse number="9">ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ਭਈ ਤਕੜਾ ਹੋ ਅਤੇ ਹੌਸਲਾ ਰੱਖ? ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਸੰਗ ਹੈ।।</verse>
				<verse number="10">ਤਾਂ ਯਹੋਸ਼ੁਆ ਨੇ ਲੋਕਾਂ ਦੇ ਹੁੱਦੇਦਾਰਾਂ ਨੂੰ ਹੁਕਮ ਦਿੱਤਾ</verse>
				<verse number="11">ਕਿ ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਭਈ ਤੁਸੀਂ ਆਪਣੇ ਤਾਈਂ ਰਸਤ ਤਿਆਰ ਕਰੋ ਕਿਉਂ ਜੋ ਤਿੰਨਾਂ ਦਿਨਾਂ ਦੇ ਪਿੱਛੋਂ ਤੁਸੀਂ ਏਸ ਯਰਦਨ ਤੋਂ ਪਾਰ ਲੰਘੋਗੇ ਤਾਂ ਜੋ ਜਾ ਕੇ ਉਸ ਦੇਸ ਉੱਤੇ ਕਬਜ਼ਾ ਕਰੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ</verse>
				<verse number="12">ਤਾਂ ਰਊਬੇਨੀਆਂ ਅਤੇ ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇਆਖਿਆ</verse>
				<verse number="13">ਯਹੋਵਾਹ ਦੇ ਦਾਸ ਮੂਸਾ ਦੀ ਗੱਲ ਨੂੰ ਚੇਤੇ ਰੱਖੋ ਜਿਹ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸੁਖ ਵੀ ਅਤੇ ਏਹ ਦੇਸ ਵੀ ਦੇਵੇਗਾ</verse>
				<verse number="14">ਤੁਹਾਡੀਆਂ ਤੀਵੀਆਂ, ਤੁਹਾਡੇ ਬਾਲ ਅਤੇ ਤੁਹਾਡੇ ਵੱਗ ਏਸ ਧਰਤੀ ਵਿੱਚ ਵੱਸਣਗੇ ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨੇ ਸੂਰ ਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਨ੍ਹਾਂ ਦੀ ਸਹਾਇਤਾ ਕਰੋ</verse>
				<verse number="15">ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਏਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜਿਓ ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ</verse>
				<verse number="16">ਤਾਂ ਉਨ੍ਹਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੈਂ ਸਾਨੂੰ ਆਗਿਆ ਦਿੱਤੀ ਓਵੇਂ ਹੀ ਅਸੀਂ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਘੱਲੇਂਗਾ ਅਸੀਂ ਉੱਥੇ ਹੀ ਜਾਵਾਂਗੇ</verse>
				<verse number="17">ਜਿਵੇਂ ਅਸਾਂ ਮੂਸਾ ਦੀਆਂ ਸਾਰੀਆਂ ਗੱਲਾਂ ਸੁਣੀਆਂ ਓਵੇਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਸੁਣਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ ਸੰਗ ਸੀ ਓਵੇਂ ਤੇਰੇ ਅੰਗ ਸੰਗ ਵੀ ਰਹੇ</verse>
				<verse number="18">ਅਤੇ ਜੇ ਕੋਈ ਮਨੁੱਖ ਤੇਰੇ ਆਖੇ ਤੋਂ ਆਕੀ ਹੋਵੇ ਅਤੇ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਹ ਦੀ ਤੂੰ ਉਸਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਸਲਾ ਰੱਖ।।</verse>
			</chapter>
			<chapter number="2">
				<verse number="1">ਤਦ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਸ਼ਿੱਟੀਮ ਤੋਂ ਦੋ ਮਨੁੱਖਾਂ ਨੂੰ ਚੁੱਪ ਚਾਪ ਭੇਤ ਲੈਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਜਾ ਕੇ ਉਸ ਦੇਸ ਨੂੰ ਅਰਥਾਤ ਯਰੀਹੋ ਨੂੰ ਵੇਖੋ ਤਾਂ ਓਹ ਗਏ ਅਤੇ ਇੱਕ ਬੇਸਵਾ ਦੇ ਘਰ ਵਿੱਚ ਜਿਹ ਦਾ ਨਾਉਂ ਰਾਹਾਬ ਸੀ ਵੜ ਕੇ ਉੱਥੇ ਟਿੱਕੇ</verse>
				<verse number="2">ਤਾਂ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਏੱਥੇ ਦੇਸ ਦੀ ਖੋਜ ਲਈ ਆਏ ਹੋਏ ਹਨ</verse>
				<verse number="3">ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਕਹਾ ਘੱਲਿਆ ਭਈ ਓਹਨਾਂ ਮਨੁੱਖਾਂ ਨੂੰ ਲਿਆ। ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਹਨ ਕਿਉਂ ਜੋ ਓਹ ਸਾਰੇ ਦੇਸ ਨੂੰ ਖੋਜਣ ਆਏ ਹਨ</verse>
				<verse number="4">ਤਾਂ ਉਸ ਤੀਵੀਂ ਨੇ ਓਹਨਾਂ ਦੋਹਾਂ ਮਨੁੱਖਾਂ ਨੂੰ ਲੈ ਕੇ ਲੁਕਾ ਦਿੱਤਾ ਅਤੇ ਇਉਂ ਆਖਿਆ ਭਈ ਓਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਓਹ ਕਿੱਥੋਂ ਦੇ ਸਨ</verse>
				<verse number="5">ਅਤੇ ਐਉਂ ਹੋਇਆ ਕਿ ਜਦ ਫਾਟਕਾਂ ਦੇ ਬੰਦ ਕਰਨ ਦੇ ਵੇਲੇ ਅਨ੍ਹੇਰਾ ਸੀ ਤਾਂ ਓਹ ਮਨੁੱਖ ਕਿੱਧਰੇ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਓਹ ਮਨੁੱਖ ਕਿੱਥੇ ਚੱਲੇ ਗਏ ਹਨ। ਛੇਤੀ ਨਾਲ ਓਹਨਾਂ ਦਾ ਪਿੱਛਾ ਕਰੋ ਕਿਉਂ ਜੋ ਤੁਸੀਂ ਓਹਨਾਂ ਨੂੰ ਜਾ ਟੱਕਰੋਗੇ</verse>
				<verse number="6">ਪਰ ਉਹ ਓਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਸਣ ਦਿਆਂ ਗਰਨਿਆਂ ਦੇ ਹੇਠ ਜਿਹੜੇ ਛੱਤ ਉੱਤੇ ਚਿਣ ਕੇ ਰੱਖੇ ਹੋਏ ਸਨ ਲੁਕਾ ਦਿੱਤਾ</verse>
				<verse number="7">ਮਨੁੱਖ ਓਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੀਕ ਗਏ ਅਤੇ ਜਿਸ ਵੇਲੇ ਓਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਨ੍ਹਾਂ ਨੇ ਫਾਟਕ ਬੰਦ ਕਰ ਲਿਆ</verse>
				<verse number="8">ਓਹਨਾਂ ਦੇ ਲੰਮੇ ਪੈਣ ਤੋਂ ਪਹਿਲਾਂ ਉਹ ਓਹਨਾਂ ਕੋਲ ਛੱਤ ਉੱਤੇ ਚੜ੍ਹ ਗਈ</verse>
				<verse number="9">ਅਤੇ ਓਹਨਾਂ ਨੂੰ ਆਖਿਆ ਭਈ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਏਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਭੈ ਅਸਾਂ ਲੋਕਾਂ ਉੱਤੇ ਆ ਪਿਆ ਹੈ ਅਤੇ ਏਸ ਦੇਸ ਦੇ ਸਾਰੇ ਵਸਨੀਕ ਤੁਹਾਡੇ ਅੱਗੋਂ ਢਲੇ ਜਾਂਦੇ ਹਨ</verse>
				<verse number="10">ਕਿਉਂ ਜੋ ਅਸਾਂ ਸੁਣਿਆ ਹੈ ਕਿ ਜਿਸ ਵੇਲੇ ਤੁਸਾਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਅੱਗੋਂ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸਿਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਕੀਤਾ ਜਿਨ੍ਹਾਂ ਦਾ ਤੁਸਾਂ ਮੂਲੋਂ ਮੁੱਢੋਂ ਨਾਸ ਕਰ ਸੁੱਟਿਆ</verse>
				<verse number="11">ਅਤੇ ਜਦ ਅਸਾਂ ਸੁਣਿਆ ਤਾਂ ਸਾਡੇ ਮਨ ਪਾਣਿਓਂ ਪਾਣੀ ਹੋ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉੱਪਰਲੇ ਸੁਰਗ ਵਿੱਚ ਅਤੇ ਹੇਠਲੀ ਧਰਤੀ ਉੱਤੇ ਉਹੋ ਪਰਮੇਸ਼ੁਰ ਹੈ</verse>
				<verse number="12">ਸੋ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸੌਂਹ ਖਾਓ ਏਸ ਲਈ ਭਈ ਜਹੀ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ ਤਹੀ ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕਾ ਨਿਸ਼ਾਨ ਮੈਨੂੰ ਦਿਓ</verse>
				<verse number="13">ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਨ੍ਹਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਛੁਡਾਓਗੇ</verse>
				<verse number="14">ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇ ਕਰ ਤੁਸੀਂ ਸਾਡੀ ਏਹ ਗੱਲ ਨਾ ਦੱਸੋ ਤਾਂ ਤੁਹਾਡੀ ਮੌਤ ਦੇ ਵੱਟੇ ਸਾਡੀ ਜਾਨ ਹੈ ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਏਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਰਤਾਂਗੇ</verse>
				<verse number="15">ਉਹ ਨੇ ਓਹਨਾਂ ਨੂੰ ਰੱਸੇ ਨਾਲ ਬਾਰੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਧੂੜਕੋਟ ਦੇ ਨਾਲ ਲੱਗਦਾ ਸੀ ਅਤੇ ਉਹ ਉੱਸੇ ਧੂੜਕੋਟ ਵਿੱਚ ਰਹਿੰਦੀ ਸੀ</verse>
				<verse number="16">ਉਸ ਓਹਨਾਂ ਨੂੰ ਆਖਿਆ, ਪਹਾੜ ਵੱਲ ਚੱਲੇ ਜਾਓ ਮਤੇ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਸੋ ਤੁਸੀਂ ਤਿੰਨਾਂ ਦਿਨਾਂ ਤੀਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੀਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਪੈ ਜਾਇਓ</verse>
				<verse number="17">ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਏਸ ਸੌਂਹ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀ ਬਰੀ ਹੋਵਾਂਗੇ</verse>
				<verse number="18">ਵੇਖ ਜਦ ਅਸੀਂ ਏਸ ਦੇਸ ਵਿੱਚ ਆਵਾਂਗੇ ਤਾਂ ਏਹ ਕਿਰਮਚੀ ਸੂਤ ਦੀ ਡੋਰੀ ਏਸ ਬਾਰੀ ਨਾਲ ਬੰਨ੍ਹੀਂ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਾ ਕਰੀਂ</verse>
				<verse number="19">ਤਾਂ ਐਉਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਆ ਜਾਵੇਗਾ ਉਸ ਦਾ ਖ਼ੂਨ ਉਸ ਦੇਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ੀ ਹੋਵਾਂਗੇ ਅਤੇ ਜੋ ਕਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖ਼ੂਨ ਸਾਡੇ ਸਿਰ ਉੱਤੇ ਹੋਵੇਗਾ</verse>
				<verse number="20">ਜੇ ਕਰ ਤੂੰ ਸਾਡੀ ਏਹ ਗੱਲ ਦੱਸ ਦੇਵੇਂਗੀ ਤਾਂ ਉਸ ਸੌਂਹ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ</verse>
				<verse number="21">ਉਸ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਓਹਨਾਂ ਨੂੰ ਤੋਂਰ ਦਿੱਤਾ ਤਾਂ ਓਹ ਤੁਰ ਗਏ ਅਤੇ ਉਹਨੇ ਕਿਰਮਚੀ ਸੂਤ ਦੀ ਡੋਰੀ ਬਾਰੀ ਨਾਲ ਬੰਨ੍ਹ ਦਿੱਤੀ</verse>
				<verse number="22">ਤਾਂ ਓਹ ਤੁਰ ਕੇ ਪਹਾੜ ਕੋਲ ਗਏ ਅਤੇ ਉੱਥੇ ਤਿੰਨਾਂ ਦਿਨਾਂ ਤੀਕ ਰਹੇ ਜਦ ਤੀਕ ਓਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਓਹਨਾਂ ਨੂੰ ਉਸ ਸਾਰੇ ਰਾਹ ਵਿੱਚ ਭਾਲਿਆ ਪਰ ਉਹ ਨਾ ਲੱਭੇ।।</verse>
				<verse number="23">ਤਾਂ ਓਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤ੍ਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਓਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ</verse>
				<verse number="24">ਅਤੇ ਓਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ ਮੁੱਚ ਯਹੋਵਾਹ ਨੇ ਏਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਏਸ ਦੇਸ ਦੇ ਸਾਰੇ ਵਸਨੀਕ ਸਾਡੇ ਅੱਗੇ ਢਲ ਤੁਰੇ ਹਨ।।</verse>
			</chapter>
			<chapter number="3">
				<verse number="1">ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ</verse>
				<verse number="2">ਤਾਂ ਐਉਂ ਹੋਇਆ ਕਿ ਤਿੰਨਾਂ ਦਿਨਾਂ ਦੇ ਪਿੱਛੋਂ ਹੁੱਦੇਦਾਰ ਡੇਰੇ ਦੇ ਵਿੱਚਕਾਰ ਦੀ ਲੰਘੇ</verse>
				<verse number="3">ਉਨ੍ਹਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਅਸਥਾਨਾਂ ਤੋਂ ਕੂਚ ਕਰ ਕੇ ਉਹ ਦੇ ਮਗਰ ਮਗਰ ਚੱਲਿਓ</verse>
				<verse number="4">ਪਰ ਤੁਹਾਡੇ ਅਤੇ ਉਹ ਦੇ ਵਿੱਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦੀ ਵਿੱਥ ਹੋਵੇ ਅਤੇ ਉਹ ਦੇ ਨੇੜੇ ਨਾ ਢੁੱਕਿਓ ਤਾਂ ਜੋ ਤੁਸੀਂ ਉਸ ਰਾਹ ਨੂੰ ਜਿੱਥੋਂ ਦੀ ਤੁਸਾਂ ਤੁਰਨਾ ਹੈ ਜਾਣੋ ਏਸ ਲਈ ਭਈ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਥਾਣੀ ਕਦੀ ਨਹੀਂ ਲੰਘੇ</verse>
				<verse number="5">ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਭਈ ਆਪਣੇ ਆਪ ਨੂੰ ਪਵਿੱਤਰ ਕਰੋ ਕਿਉਂ ਜੋ ਭਲਕੇ ਯਹੋਵਾਹ ਤੁਹਾਡੇ ਵਿੱਚ ਅਚੰਭਾ ਵਿਖਾਲੇਗਾ</verse>
				<verse number="6">ਫੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ ਅੱਗੇ ਪਾਰ ਲੰਘੋ ਤਾਂ ਉਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ ਅੱਗੇ ਤੁਰੇ।।</verse>
				<verse number="7">ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਨੂੰ ਵੇਖਦਿਆਂ ਤੈਨੂੰ ਵਡਿਆਈ ਦੇਣ ਦਾ ਅਰੰਭ ਕਰਾਂਗਾ ਏਸ ਲਈ ਭਈ ਓਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਰਹਾਂਗਾ</verse>
				<verse number="8">ਅਤੇ ਤੂੰ ਓਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਢੇ ਉੱਤੇ ਅੱਪੜੋ ਤਾਂ ਤੁਸਾਂ ਯਰਦਨ ਦੇ ਵਿੱਚ ਖਲੋ ਜਾਣਾ</verse>
				<verse number="9">ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਉਰੇ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ</verse>
				<verse number="10">ਸੋ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਏਸ ਤੋਂ ਜਾਣੋਗੇ ਭਈ ਜੀਉਂਦਾ ਪਰਮੇਸ਼ੁਰ ਤੁਹਾਡੇ ਵਿੱਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਜ਼ਰੂਰ ਧੱਕ ਦੇਵੇਗਾ</verse>
				<verse number="11">ਵੇਖੋ, ਸਾਰੀ ਧਰਤੀ ਦੇ ਪ੍ਰਭੁ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ</verse>
				<verse number="12">ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦਿਆਂ ਗੋਤਾਂ ਵਿੱਚੋਂ ਇੱਕ ਇੱਕ ਗੋਤ ਪਿੱਛੇ ਇੱਕ ਇੱਕ ਮਨੁੱਖ ਆਪਣੇ ਲਈ ਲਓ</verse>
				<verse number="13">ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੁ ਦਾ ਸੰਦੂਕ ਚੁੱਕਦੇ ਹਨ ਯਰਦਨ ਦਿਆਂ ਪਾਣੀਆਂ ਵਿੱਚ ਧਰੀਆਂ ਜਾਣ ਤਾਂ ਯਰਦਨ ਦੇ ਪਾਣੀ ਉਨ੍ਹਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ ਵੱਖਰੇ ਹੋ ਜਾਣਗੇ ਅਤੇ ਓਹ ਇੱਕ ਢੇਰ ਹੋ ਕੇ ਖਲੋ ਜਾਣਗੇ।।</verse>
				<verse number="14">ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਆਪਣਿਆਂ ਤੰਬੂਆਂ ਤੋਂ ਕੂਚ ਕੀਤਾ ਭਈ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ</verse>
				<verse number="15">ਅਤੇ ਜਦ ਨੇਮ ਦੇ ਸੰਦੂਕ ਨੂੰ ਚੁਕਣ ਵਾਲੇ ਯਰਦਨ ਤੀਕ ਅੱਪੜੇ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਓਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ</verse>
				<verse number="16">ਤਾਂ ਉੱਤੋਂ ਵੱਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਓਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਉੱਕੇ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਦੀ ਪਾਰ ਲੰਘੇ</verse>
				<verse number="17">ਅਤੇ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿੱਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਉੱਤੋਂ ਦੀ ਲੰਘ ਗਏ ਜਦ ਤੀਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।।</verse>
			</chapter>
			<chapter number="4">
				<verse number="1">ਤਾਂ ਐਉਂ ਹੋਇਆ ਕਿ ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ</verse>
				<verse number="2">ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਲੈ ਲਓ, ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ</verse>
				<verse number="3">ਅਤੇ ਓਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਓ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਪੜਾਓ ਵਿੱਚ ਰੱਖੋ ਜਿੱਥੇ ਅੱਜ ਦੀ ਰਾਤ ਵਸੇਰਾ ਕਰਨਾ ਹੈ</verse>
				<verse number="4">ਤਾਂ ਯਹੋਸ਼ੁਆ ਨੇ ਓਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ ਇੱਕ ਮਨੁੱਖ ਹਰ ਇੱਕ ਗੋਤ ਪਿੱਛੋਂ ਤਿਆਰ ਕੀਤਾ ਸੀ</verse>
				<verse number="5">ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦਿਆਂ ਗੋਤਾਂ ਦੀ ਗਿਣਤੀ ਅਨੁਸਾਰ ਇੱਕ ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ</verse>
				<verse number="6">ਏਸ ਲਈ ਭਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਭਈ ਏਹਨਾਂ ਪੱਥਰਾਂ ਦਾ ਕਾ ਮਤਲਬ ਹੈ?</verse>
				<verse number="7">ਤਾਂ ਤੁਸੀਂ ਉਨ੍ਹਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਅੱਗੇ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ ਸਨ, ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ! ਸੋ ਏਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗੀਰੀ ਲਈ ਹੋਣਗੇ</verse>
				<verse number="8">ਉਪਰੰਤ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਓਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਪੜਾਓ ਵਿੱਚ ਲੈ ਗਏ ਅਤੇ ਉਨ੍ਹਾਂ ਨੂੰ ਉੱਥੇ ਰੱਖ ਦਿੱਤਾ</verse>
				<verse number="9">ਤਾਂ ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਓਹ ਅੱਜ ਦੇ ਦਿਨ ਤੀਕ ਉੱਥੇ ਹਨ</verse>
				<verse number="10">ਕਿਉਂ ਜੋ ਓਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੀਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਨ੍ਹਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਛੇਤੀ ਕੀਤੀ ਅਤੇ ਪਾਰ ਲੰਘ ਗਏ</verse>
				<verse number="11">ਤਾਂ ਐਉਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ</verse>
				<verse number="12">ਫੇਰ ਰਊਬੇਨ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ</verse>
				<verse number="13">ਤਾਂ ਚਾਲੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਜੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮਦਾਨ ਵਿੱਚ ਲੜਾਈ ਲਈ ਪਾਰ ਲੰਘੇ।।</verse>
				<verse number="14">ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੀ ਨਿਗਾਹ ਵਿੱਚ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਓਹ ਮੂਸਾ ਕੋਲੋਂ ਉਸ ਦੀ ਸਾਰੀ ਅਵਸਥਾ ਤੀਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।।</verse>
				<verse number="15">ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ</verse>
				<verse number="16">ਕਿ ਉਨ੍ਹਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਓਹ ਯਰਦਨ ਤੋਂ ਉਤਾਹਾਂ ਆਉਣ</verse>
				<verse number="17">ਉਪਰੰਤ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਉਤਾਹਾਂ ਆਓ</verse>
				<verse number="18">ਤਾਂ ਐਉਂ ਹੋਇਆ ਕਿ ਜਦ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਉਤਾਹਾਂ ਆਏ ਅਤੇ ਜਦ ਉਨ੍ਹਾਂ ਜਾਜਕਾਂ ਦਿਆਂ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੀ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਙੁ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।।</verse>
				<verse number="19">ਤਾਂ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਰੀਕ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ</verse>
				<verse number="20">ਤਾਂ ਯਹੋਸ਼ੁਆ ਨੇ ਉਨ੍ਹਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜਾ ਕੀਤਾ</verse>
				<verse number="21">ਤਾਂ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਆਪਣਿਆਂ ਪੇਵਾਂ ਕੋਲੋਂ ਪੁੱਛਣ ਕਿ ਏਹ ਪੱਥਰ ਕੇਹੇ ਹਨ</verse>
				<verse number="22">ਤਦ ਤੁਸੀਂ ਆਪਣੇ ਬਾਲਕਾਂ ਨੂੰ ਇਉਂ ਸਮਝਾਇਓ ਕਿ ਇਸਰਾਏਲ ਏਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ</verse>
				<verse number="23">ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਿਹ ਨੂੰ ਸਾਡੇ ਸਾਹਮਣੇ ਸੁਕਾ ਦਿੱਤਾ ਸੀ ਜਦ ਤੀਕ ਅਸੀਂ ਪਾਰ ਨਾ ਲੰਘੇ</verse>
				<verse number="24">ਏਸ ਲਈ ਭਈ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੀਕ ਡਰਦੇ ਰਿਹਾ ਕਰੋ।।</verse>
			</chapter>
			<chapter number="5">
				<verse number="1">ਤਾਂ ਐਉਂ ਹੋਇਆ ਕਿ ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਲਹਿੰਦੇ ਪਾਸੇ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਲੀਆਂ ਦੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਓਹ ਪਾਰ ਨਾ ਲੰਘੇ ਤਾਂ ਉਨ੍ਹਾਂ ਦੇ ਮਨ ਪਾਣੀਓਂ ਪਾਣੀ ਹੋ ਗਏ ਅਤੇ ਉਨ੍ਹਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।।</verse>
				<verse number="2">ਉਸ ਵੇਲੇ ਯਹੋਵਾਹ ਨੇ ਯਹੋਸ਼ੁਆ, ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ</verse>
				<verse number="3">ਤਾਂ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ</verse>
				<verse number="4">ਅਤੇ ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਏਹ ਸੀ ਕਿ ਓਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਓਹ ਨਰ ਜਿਹੜੇ ਸਾਰੇ ਜੋਧੇ ਸਨ ਓਹ ਸਾਰੇ ਮਿਸਰੋਂ ਨਿਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ</verse>
				<verse number="5">ਸਾਰੇ ਲੋਕਾਂ ਦੀ ਜਿਹੜੇ ਨਿੱਕਲੇ ਸਨ ਸੁੰਨਤ ਹੋ ਚੁੱਕੀ ਸੀ ਪਰ ਜਿੰਨੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਨ੍ਹਾਂ ਦੀ ਸੁੰਨਤ ਨਹੀਂ ਹੋਈ ਸੀ</verse>
				<verse number="6">ਕਿਉਂ ਜੋ ਇਸਰਾਏਲੀ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਫਿਰਦੇ ਰਹੇ ਜਦ ਤੀਕ ਸਾਰੀ ਕੌਮ ਦੇ ਜੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ ਏਸ ਲਈ ਭਈ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸੌਂਹ ਖਾਧੀ ਸੀ ਕਿ ਉਹ ਓਹਨਾਂ ਨੂੰ ਉਹ ਧਰਤੀ ਵਿਖਾਵੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਓਹਨਾਂ ਦੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ</verse>
				<verse number="7">ਜਿਹੜੇ ਬਾਲ ਓਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕਰਾਈ ਕਿਉਂ ਜੋ ਓਹ ਅਸੁੰਨਤੀ ਸਨ ਏਸ ਲਈ ਕਿ ਰਾਹ ਦੇ ਵਿੱਚ ਓਹਨਾਂ ਨੇ ਉਨ੍ਹਾਂ ਦੀ ਸੁੰਨਤ ਨਹੀਂ ਕਰਾਈ ਸੀ</verse>
				<verse number="8">ਅਤੇ ਐਉਂ ਹੋਇਆ ਕਿ ਜਦ ਸਾਰੀ ਕੌਮ ਦੀ ਸੁੰਨਤ ਕਰ ਚੁੱਕੇਤਾਂ ਜਦ ਤੀਕ ਓਹ ਚੰਗੇ ਨਾ ਹੋਏ ਓਹ ਆਪੋ ਆਪਣੇ ਥਾਂ ਡੇਰੇ ਵਿੱਚ ਰਹੇ</verse>
				<verse number="9">ਫੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਦੂਸ਼ਨਾ ਰੇੜ੍ਹ ਦਿੱਤੀ ਹੈ ਤਾਂ ਹੀ ਉਹ ਥਾਂ ਅੱਜ ਦੇ ਦਿਨ ਤੀਕ ਗਿਲਗਾਲ ਅਖਵਾਉਂਦਾ ਹੈ।।</verse>
				<verse number="10">ਫੇਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ ਅਤੇ ਉਨ੍ਹਾਂ ਨੇ ਯਰੀਹੋ ਦੇ ਮਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਰੀਕ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ</verse>
				<verse number="11">ਅਤੇ ਪਸਾਹ ਦੇ ਇੱਕ ਦਿਨ ਪਿੱਛੋਂ ਉਨ੍ਹਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉੱਸੇ ਦਿਨ ਖਾਧੀ</verse>
				<verse number="12">ਅਤੇ ਜਦ ਉਨ੍ਹਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨ ਬੰਦ ਹੋ ਗਿਆ। ਫੇਰ ਇਸਰਾਏਲੀਆਂ ਨੂੰ ਮੰਨ ਕਦੀ ਨਾ ਮਿਲਿਆਪਰ ਉਨ੍ਹਾਂ ਉਸ ਵਰਹੇ ਕਨਾਨ ਦੇਸ ਦੀ ਉਤਪਤ ਤੋਂ ਖਾਧਾ</verse>
				<verse number="13">ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਖੰਡਾ ਸੂਤੀ ਉਹ ਦੇ ਸਾਹਮਣੇ ਖੜਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਤੂੰ ਸਾਡੀ ਵੱਲ ਹੈਂ ਯਾ ਸਾਡੇ ਵੈਰੀਆਂ ਵੱਲ?</verse>
				<verse number="14">ਉਸ ਆਖਿਆ ਨਹੀਂ ਸਗੋਂ ਮੈਂ ਤਾਂ ਏਸ ਵੇਲੇ ਯਹੋਵਾਹ ਦਾ ਸੈਨਾ ਪਤੀ ਬਣ ਕੇ ਆਇਆ ਹਾਂ ਤਾਂ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਰ ਉਸ ਨੂੰ ਆਖਿਆ, ਮੇਰਾ ਪ੍ਰਭੁ ਆਪਣੇ ਦਾਸ ਨੂੰ ਕੀ ਆਖਦਾ ਹੈ?</verse>
				<verse number="15">ਯਹੋਵਾਹ ਦੇ ਸੈਨਾ ਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਵੇਂ ਹੀ ਕੀਤਾ।।</verse>
			</chapter>
			<chapter number="6">
				<verse number="1">ਯਰੀਹੋ ਇਸਰਾਏਲੀਆਂ ਦੇ ਕਾਰਨ ਵੱਡੀ ਪਕਿਆਈ ਨਾਲ ਬੰਦ ਕੀਤਾ ਹੋਇਆ ਸੀ, ਨਾ ਤਾਂ ਕੋਈ ਅੰਦਰ ਆ ਸੱਕਦਾ ਸੀ, ਨਾ ਕੋਈ ਬਾਹਰ ਜਾ ਸੱਕਦਾ ਸੀ</verse>
				<verse number="2">ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ</verse>
				<verse number="3">ਸੋ ਤੁਸੀਂ ਸਾਰੇ ਜੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵੇਰ ਸ਼ਹਿਰ ਦੇ ਦੁਆਲੇ ਫਿਰੋ ਅਤੇ ਛੇਆਂ ਦਿਨਾਂਤੀਕ ਤੁਸਾਂ ਏਵੇਂ ਹੀ ਕਰਨਾ</verse>
				<verse number="4">ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦਿਆਂ ਸਿੰਙਾ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵੇਰੀ ਸ਼ਹਿਰ ਦੇ ਦੁਆਲੇ ਫਿਰਿਓ ਅਤੇ ਜਾਜਕ ਤੁਰ੍ਹੀਆਂ ਵਜਾਉਣ</verse>
				<verse number="5">ਤਾਂ ਐਉਂ ਹੋਵੇਗਾ ਕਿ ਜਦ ਓਹ ਚਿਰ ਤੀਕ ਮੇਢੇ ਦੇ ਸਿੰਙਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਕਾਰਾ ਗਜਾਉਣ ਤਾਂ ਸ਼ਹਿਰ ਦਾ ਧੂੜਕੋਟ ਮੁੱਢ ਤੀਕ ਢਹਿ ਪਵੇਗਾ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉੱਤਾਹਾਂ ਜਾਵੇਗਾ।।</verse>
				<verse number="6">ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਸੱਤ ਜਾਜਕ ਮੇਢੇ ਦਿਆਂ ਸਿੰਙਾਂ ਦੀਆਂ ਸੱਤ ਤੁਰੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ</verse>
				<verse number="7">ਫੇਰ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਰ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।।</verse>
				<verse number="8">ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਮੇਢੇ ਦਿਆਂ ਸਿੰਙਾ ਦੀਆਂ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਨ੍ਹਾਂ ਦੇ ਮਗਰ ਆਉਂਦਾ ਸੀ</verse>
				<verse number="9">ਅਤੇ ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ ਮਗਰ ਤੁਰੇ ਆਉਂਦੇ ਸਨ ਜਦ ਓਹ ਜਾਂਦੇ ਜਾਂਦੇ ਤੁਰ੍ਹੀਆਂ ਵਜਾਉਂਦੇ ਸਨ</verse>
				<verse number="10">ਤਾਂ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸਾਂ ਜੈ ਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੀਕ ਕਿ ਮੈਂ ਤੁਹਾਨੂੰ ਜੈ ਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈ ਕਾਰਾ ਗਜਾਇਓ</verse>
				<verse number="11">ਉਪਰੰਤ ਯਹੋਵਾਹ ਦਾ ਸੰਦੂਕ ਸ਼ਹਿਰ ਦੇ ਦੁਆਲੇ ਇੱਕ ਵੇਰ ਭੌਂ ਆਇਆ ਤਾਂ ਓਹ ਡੇਰੇ ਵਿੱਚ ਮੁੜ ਆਏ ਅਤੇ ਡੇਰੇ ਵਿੱਚ ਰਾਤ ਰਹੇ।।</verse>
				<verse number="12">ਤਾਂ ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ</verse>
				<verse number="13">ਅਤੇ ਸੱਤ ਜਾਜਕ ਮੇਢੇ ਦੇ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਨ੍ਹਾਂ ਦੇ ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ ਮਗਰ ਤੁਰੇ ਜਾਂਦੇ ਸਨ ਅਤੇ ਓਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ</verse>
				<verse number="14">ਓਹ ਦੂਜੇ ਦਿਨ ਫੇਰ ਇੱਕ ਵੇਰੀ ਸ਼ਹਿਰ ਦੇ ਦੁਆਲੇ ਫਿਰੇ ਅਤੇ ਡੇਰੇ ਵਿੱਚ ਮੁੜ ਆਏ। ਇਉਂ ਉਨ੍ਹਾਂ ਨੇ ਛੇ ਦਿਨ ਤੀਕ ਕੀਤਾ</verse>
				<verse number="15">ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਓਹ ਤੜਕੇ ਹੀ ਦਿਨ ਚੜ੍ਹਨ ਦੇ ਵੇਲੇ ਉੱਠੇ ਅਤੇ ਓਵੇਂ ਹੀ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ। ਨਿਰਾ ਉੱਸੇ ਦਿਨ ਓਹ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ</verse>
				<verse number="16">ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈ ਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਏਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!</verse>
				<verse number="17">ਏਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਅਰਪਣ ਕੀਤਾ ਜਾਵੇਗਾ ਪਰ ਨਿਰੀ ਰਾਹਾਬ ਬੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਓਹਨਾਂ ਹਲਕਾਰਿਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸਾਂ ਘੱਲਿਆ ਸੀ</verse>
				<verse number="18">ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਮਣਸੀਆਂ ਹੋਈਆਂ ਚੀਜ਼ਾਂ ਤੋਂ ਬਚਾ ਰੱਖਿਓ ਮਤੇ ਤੁਸੀਂ ਅਰਪਣ ਕੀਤੇ ਹੋਏ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁਖ ਦਿਓ</verse>
				<verse number="19">ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਸੋ ਓਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ</verse>
				<verse number="20">ਲੋਕਾਂ ਨੇ ਜੈ ਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈ ਕਾਰਾ ਬੋਲੇ ਤਾਂ ਧੂੜਕੋਟ ਮੁੱਢ ਤੀਕ ਢੈਹ ਗਿਆ ਏਥੋਂ ਤੀਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਸੋ ਸ਼ਹਿਰ ਨੂੰ ਲੈ ਲਿਆ</verse>
				<verse number="21">ਅਤੇ ਉਨ੍ਹਾਂ ਨੇ ਓਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ ਕੀ ਮਨੁੱਖ ਕੀ ਤੀਵੀਂ, ਕੀ ਜੁਆਨ, ਕੀ ਬੁੱਢਾ, ਕੀ ਬਲਦ, ਕੀ ਭੇਡ ਕੀ ਖੋਤਾ, ਤੇਗ ਦੀ ਧਾਰ ਨਾਲ ਅਰਪਣ ਕਰ ਲਿਆ।।</verse>
				<verse number="22">ਪਰ ਯਹੋਸ਼ੁਆ ਨੇ ਉਨ੍ਹਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦਾ ਖੋਜ ਕੱਢਣ ਗਏ ਸਨ ਆਖਿਆ ਕਿ ਉਸ ਬੇਸਵਾ ਦੇ ਘਰ ਜਾਓ ਅਤੇ ਉਸ ਤੀਵੀਂ ਨੂੰ ਅਰ ਜੋ ਕੁਝ ਉਸ ਦਾ ਬੈ ਬਾਹਰ ਲੈ ਆਓ ਜਿਵੇਂ ਤੁਸਾਂ ਉਸ ਨਾਲ ਸੌਂਹ ਖਾਧੀ ਸੀ</verse>
				<verse number="23">ਤਾਂ ਓਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ</verse>
				<verse number="24">ਫੇਰ ਉਨ੍ਹਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖਜ਼ਾਨੇ ਵਿੱਚ ਰੱਖ ਦਿੱਤੇ</verse>
				<verse number="25">ਤਾਂ ਯਹੋਸ਼ੁਆ ਨੇ ਰਾਹਾਬ ਬੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਓਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੀਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਹਲਕਾਰਿਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖੋਜ ਕੱਢਣ ਨੂੰ ਘੱਲਿਆ ਸੀ ਉਸ ਨੇ ਲੁਕਾਇਆ ਸੀ</verse>
				<verse number="26">ਤਾਂ ਯਹੋਸ਼ੁਆ ਨੇ ਉਸ ਵੇਲੇ ਸੌਂਹ ਖਾਧੀ ਸੀ ਭਈ ਜੋ ਮਨੁੱਖ ਉੱਠ ਕੇ ਏਸ ਸ਼ਹਿਰ ਯਰੀਹੋ ਨੂੰ ਫੇਰ ਬਣਾਵੇ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਉਹ ਆਪਣੇ ਪਲੋਠੇ ਉੱਤੇ ਉਹ ਦੀ ਨਿਉਂ ਰੱਖੇਗਾ ਅਤੇ ਆਪਣੇ ਛੋਟੇ ਪੁੱਤ੍ਰ ਉੱਤੇ ਉਹ ਦਾ ਬੂਹਾ ਲਾਵੇਗਾ!</verse>
				<verse number="27">ਪਰ ਯਹੋਵਾਹ ਯਹੋਸ਼ੁਆ ਦੇ ਅੰਗ ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।।</verse>
			</chapter>
			<chapter number="7">
				<verse number="1">ਪਰ ਇਸਰਾਏਲੀਆਂ ਨੇ ਮਣਸੀ ਹੋਈ ਚੀਜ਼ ਵਿਖੇ ਅਪਰਾਧ ਕੀਤਾ ਕਿਉਂ ਜੋ ਜ਼ਰਹ ਦੇ ਪੜਪੋਤੇ ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤ੍ਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਮਣਸੀ ਹੋਈ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਾਇਆ</verse>
				<verse number="2">ਤਾਂ ਯਹੋਸ਼ੁਆ ਨੇ ਯਰੀਹੋਂ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤ-ਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਘੱਲੇ ਅਤੇ ਓਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦਾ ਖੋਜ ਕੱਢ ਲਿਆਓ। ਉਪਰੰਤ ਓਹ ਮਨੁੱਖ ਗਏ ਅਤੇ ਅਈ ਦਾ ਖੋਜ ਕੱਢਿਆ</verse>
				<verse number="3">ਤਾਂ ਓਹਨਾਂ ਨੇ ਯਹੋਸ਼ੁਆ ਕੋਲ ਮੁੜ ਆਣ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਮਾਰ ਲੈਣ। ਸਾਰਿਆਂ ਲੋਕਾਂ ਨੂੰ ਘੱਲਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਜੇਹੇ ਹਨ</verse>
				<verse number="4">ਸੋ ਲੋਕਾਂ ਵਿੱਚੋਂ ਤਿੰਨ ਕੁ ਹਜ਼ਾਰ ਉੱਧਰ ਉਤਾਹਾਂ ਗਏ ਅਤੇ ਅਈ ਦੇ ਮਨੁੱਖਾਂ ਦੇ ਅੱਗੋਂ ਨੱਠ ਆਏ</verse>
				<verse number="5">ਅਤੇ ਅਈ ਵਾਲਿਆਂ ਨੇ ਉਨ੍ਹਾਂ ਵਿੱਚੋਂ ਛੱਤੀਕੁ ਮਨੁੱਖ ਮਾਰ ਮੁਕਾਏ ਅਤੇ ਫਾਟਕ ਦੇ ਅੱਗੋ ਲੈ ਕੇ ਸਬਾਰੀਮ ਤੀਕ ਉਨ੍ਹਾਂ ਦੇ ਪਿੱਛੇ ਆਏ ਅਤੇ ਉਨ੍ਹਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢਲ ਗਏ ਅਤੇ ਪਾਣੀਓਂ ਪਾਣੀ ਹੋ ਗਏ।।</verse>
				<verse number="6">ਤਾਂ ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੀਕ ਮੂੰਹ ਪਰਨੇ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਨ੍ਹਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ</verse>
				<verse number="7">ਤਾਂ ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੁ ਯਹੋਵਾਹ, ਕੀ ਤੂੰ ਏਹਨਾਂ ਲੋਕਾਂ ਨੂੰ ਏਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆ ਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸੰਤੋਂਖ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ</verse>
				<verse number="8">ਹੇ ਪ੍ਰਭੁ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਭੁਆਂ ਲਈ ਹੈ?</verse>
				<verse number="9">ਕਨਾਨੀ ਅਤੇ ਸਾਰੇ ਏਸ ਦੇਸ ਦੇ ਵਸਨੀਕ ਸੁਣਨਗੇ ਅਤੇ ਓਹ ਸਾਨੂੰ ਘੇਰ ਲੈਣਗੇ ਅਤੇ ਓਹ ਸਾਡਾ ਨਾਉਂ ਧਰਤੀ ਉੱਤੋਂ ਮਿਟਾ ਦੇਣਗੇ ਤਾਂ ਤੂੰ ਆਪਣੇ ਵੱਡੇ ਨਾਮ ਲਈ ਕੀ ਕਰੇਂਗਾ?।।</verse>
				<verse number="10">ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?</verse>
				<verse number="11">ਇਸਰਾਏਲ ਨੇ ਪਾਪ ਕੀਤਾ ਹੈ। ਹਾਂ, ਉਨ੍ਹਾਂ ਨੇ ਮੇਰੇ ਨੇਮ ਦਾ ਜਿਹ ਦਾ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ। ਹਾਂ, ਉਨ੍ਹਾਂ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ ਅਤੇ ਚੁਰਾ ਲਈਆਂ ਹਨ ਅਤੇ ਧੋਖਾ ਵੀ ਕੀਤਾ ਹੈ ਅਤੇ ਆਪਣੇ ਨਿੱਕ ਸੁੱਕ ਵਿੱਚ ਰਲਾ ਲਈਆਂ ਹਨ</verse>
				<verse number="12">ਏਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਖਲੋ ਨਾ ਸਗੋਂ ਅਗੋਂ ਵੈਰੀਆਂ ਦੇ ਅੱਗੋਂ ਪਿੱਠ ਭੁਆਈ ਕਿਉਂ ਜੋ ਓਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ</verse>
				<verse number="13">ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਭਲਕੇ ਲਈ ਪਵਿੱਤਰ ਕਰੋ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਮਣਸੀ ਹੋਈ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਖਲੋ ਨਾ ਸੱਕੋਗੇ ਜਦ ਤੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ</verse>
				<verse number="14">ਸੋ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਇਉਂ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜੇਗਾ ਆਪਣੀਆਂ ਮੂੰਹੀਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀਂ ਨੂੰ ਯਹੋਵਾਹ ਫੜੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜੇਗਾ ਉਹ ਮਨੁੱਖ ਮਨੁੱਖ ਕਰਕੇ ਨੇੜੇ ਆਵੇ</verse>
				<verse number="15">ਅਤੇ ਐਉਂ ਹੋਵੇਗਾ ਕਿ ਜੋ ਮਣਸੀ ਹੋਈ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਰਬੰਸ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਹੈ।।</verse>
				<verse number="16">ਤਾਂ ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆ ਅਤੇ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ</verse>
				<verse number="17">ਅਤੇ ਯਹੂਦਾਹ ਦੀਆਂ ਮੂੰਹੀਆਂ ਨੂੰ ਨੇੜੇ ਆਂਦਾ ਤਾਂ ਜ਼ਰਾਹੀਆਂ ਦੀ ਮੂੰਹੀਂ ਫੜੀ ਗਈ। ਜ਼ਰਾਹੀ ਦੀ ਮੂੰਹੀਂ ਦੇ ਮਨੁੱਖ ਮਨੁਖ ਕਰਕੇ ਨੇੜੇ ਲਿਆਇਆ ਤਾਂ ਜ਼ਬਦੀ ਫੜਿਆ ਗਿਆ</verse>
				<verse number="18">ਤਾਂ ਉਸ ਦੇ ਘਰਾਣੇ ਦਾ ਮਨੁੱਖ ਮਨੁੱਖ ਕਰਕੇ ਨੇੜੇ ਲਿਆਇਆ ਤਾ ਯਹੂਦਾਹ ਦੇ ਗੋਤ ਦਾ ਜ਼ਰਹ ਦਾ ਪੜਪੋਤਾ ਜ਼ਬਦੀ ਦਾ ਪੋਤਾ ਅਤੇ ਕਰਮੀ ਦਾ ਪੁੱਤ੍ਰ ਆਕਾਨ ਫੜਿਆ ਗਿਆ</verse>
				<verse number="19">ਤਾਂ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇਹ ਅਤੇ ਤੂੰ ਹੁਣ ਮੈਨੂੰ ਦੱਸ ਭਈ ਤੈਂ ਕੀ ਕੀਤਾ ਹੈ ਅਤੇ ਮੈਥੋਂ ਲੁਕਾ ਨਾ</verse>
				<verse number="20">ਤਾਂ ਆਕਾਨ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਮੈਂ ਸੱਚ ਮੁੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਪਾਪ ਕੀਤਾ ਹੈ ਅਤੇ ਮੈਂ ਐਉਂ ਐਉਂ ਕੀਤਾ ਹੈ</verse>
				<verse number="21">ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਡਿੱਠਾ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲੋਭ ਆ ਗਿਆ ਅਤੇ ਮੈਂ ਓਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਓਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ</verse>
				<verse number="22">ਤਾਂ ਯਹੋਸ਼ੁਆ ਨੇ ਹਲਕਾਰੇ ਘੱਲੇ। ਓਹ ਤੰਬੂ ਵੱਲ ਭੱਜ ਕੇ ਗਏ ਅਤੇ ਵੇਖੋ ਉਹ ਤੰਬੂ ਵਿੱਚ ਦੱਬਿਆ ਹੋਇਆ ਸੀ ਅਤੇ ਚਾਂਦੀ ਉਹ ਦੇ ਹੇਠ ਸੀ</verse>
				<verse number="23">ਓਹ ਓਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਓਹਨਾਂ ਨੂੰ ਯਹੋਵਾਹ ਦੇ ਸਨਮੁਖ ਰੱਖ ਦਿੱਤਾ</verse>
				<verse number="24">ਤਾਂ ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤ੍ਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤ੍ਰਾਂ ਧੀਆਂ, ਉਹ ਦੇ ਬਲਦ, ਖੋਤੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਖੱਡ ਵਿੱਚ ਉਤਾਂਹਾ ਲੈ ਆਏ</verse>
				<verse number="25">ਤਾਂ ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪੱਥਰਾਓ ਕੀਤਾ ਅਤੇ ਪੱਥਰਾਓ ਦੇ ਪਿੱਛੋਂ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ</verse>
				<verse number="26">ਅਤੇ ਉਨ੍ਹਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ ਤਾਂ ਯਹੋਵਾਹ ਨੇ ਆਪਣੇ ਕ੍ਰੋਧ ਦੀ ਗਰਮੀ ਨੂੰ ਉਨ੍ਹਾਂ ਉੱਤੋਂ ਫੇਰਿਆ। ਏਸ ਲਈ ਉਸ ਥਾਂ ਦਾ ਨਾਉਂ ਅੱਜ ਤੀਕ ਆਕੋਰ ਦੀ ਖੱਡ ਹੈ।।</verse>
			</chapter>
			<chapter number="8">
				<verse number="1">ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਨਾ ਘਾਬਰ। ਸਾਰੇ ਜੋਧਿਆਂ ਨੂੰ ਆਪਣੇ ਨਾਲ ਲੈ ਅਤੇ ਉੱਠ ਕੇ ਅਈ ਉੱਤੇ ਚੜ੍ਹਾਈ ਕਰ। ਵੇਖ ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ</verse>
				<verse number="2">ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਓਹੀ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਨਿਰੀ ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਿਓ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ।।</verse>
				<verse number="3">ਤਾਂ ਯਹੋਸ਼ੁਆ ਅਤੇ ਸਾਰੇ ਜੋਧੇ ਅਈ ਉਤੇ ਚੜਾਈ ਕਰਨ ਲਈ ਉੱਠੇ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰ ਬੀਰ ਚੁਣ ਲਏ ਅਤੇ ਰਾਤ ਨੂੰ ਉਨ੍ਹਾਂ ਨੂੰ ਘੱਲਿਆ</verse>
				<verse number="4">ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਵੇਖੋ ਤੁਸਾਂ ਸ਼ਹਿਰ ਦੀ ਘਾਤ ਵਿੱਚ ਸ਼ਹਿਰ ਦੇ ਪਿੱਛੇ ਬੈਠ ਜਾਣਾ। ਸ਼ਹਿਰ ਤੋਂ ਬਹੁਤ ਦੂਰ ਨਾ ਜਾਣਾ ਅਤੇ ਤੁਸਾਂ ਸਾਰਿਆਂ ਨੇ ਤਿਆਰ ਰਹਿਣਾ</verse>
				<verse number="5">ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਐਉਂ ਹੋਵੇਗਾ ਕਿ ਜਦ ਓਹ ਸਾਡਾ ਸਾਹਮਣਾ ਕਰਨ ਨੂੰ ਨਿੱਕਲਣ ਤਾਂ ਅਸੀਂ ਉਨ੍ਹਾਂ ਦੇ ਅੱਗੇ ਪਹਿਲਾਂ ਵਾਂਙੁ ਨੱਸਾਂਗੇ</verse>
				<verse number="6">ਤਾਂ ਓਹ ਸਾਡੇ ਪਿੱਛੇ ਆਉਣਗੇ ਐਥੋਂ ਤੀਕ ਕਿ ਅਸੀਂ ਉਨ੍ਹਾਂ ਨੂੰ ਸ਼ਹਿਰੋਂ ਦੂਰ ਖਿੱਚ ਲੈ ਜਾਵਾਂਗੇ ਕਿਉਂ ਜੋ ਓਹ ਆਖਣਗੇ ਕਿ ਏਹ ਸਾਡੇ ਅੱਗੋਂ ਪਹਿਲਾਂ ਵਾਂਙੁ ਨੱਸਦੇ ਹਨ। ਇਉਂ ਅਸੀਂ ਉਨ੍ਹਾਂ ਦੇ ਅੱਗੋਂ ਨੱਸਾਂਗੇ</verse>
				<verse number="7">ਤਦ ਤੁਸਾਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ</verse>
				<verse number="8">ਅਤੇ ਐਉਂ ਹੋਵੇਗਾ ਕਿ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ, ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ!</verse>
				<verse number="9">ਯਹੋਸ਼ੁਆ ਨੇ ਉਨ੍ਹਾਂ ਨੂੰ ਘੱਲਿਆ ਤਾਂ ਓਹ ਘਾਤ ਵਿੱਚ ਗਏ ਅਤੇ ਬੈਤ-ਏਲ ਅਤੇ ਅਈ ਦੇ ਵਿੱਚਕਾਰ ਅਈ ਦੇ ਲਹਿੰਦੇ ਪਾਸੇ ਜਾ ਬੈਠੇ ਪਰ ਯਹੋਸ਼ੁਆ ਉਸ ਰਾਤ ਲੋਕਾਂ ਦੇ ਵਿੱਚ ਰਿਹਾ।।</verse>
				<verse number="10">ਤਾਂ ਯਹੋਸ਼ੁਆ ਨੇ ਸਵੇਰ ਦੇ ਵੇਲੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ</verse>
				<verse number="11">ਅਤੇ ਸਾਰੇ ਜੋਧੇ ਜਿਹੜੇ ਉਸ ਦੇ ਨਾਲ ਸਨ ਉਤਾਹਾਂ ਗਏ ਅਤੇ ਨੇੜੇ ਅੱਪੜੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੇ ਵਿੱਚ ਇੱਕ ਖੱਡ ਸੀ</verse>
				<verse number="12">ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਨ੍ਹਾਂ ਨੂੰ ਬੈਤ-ਏਲ ਅਰ ਅਈ ਦੇ ਵਿੱਚਕਾਰ ਸ਼ਹਿਰੋਂ ਲਹਿੰਦੀ ਵੱਲ ਘਾਤ ਵਿੱਚ ਬਿਠਾਇਆ</verse>
				<verse number="13">ਸੋ ਉਨ੍ਹਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉੱਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਲਹਿੰਦੀ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।।</verse>
				<verse number="14">ਅਤੇ ਐਉਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਏਹ ਡਿੱਠਾ ਤਾਂ ਉਨ੍ਹਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਮਿਥੇ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਾਰ ਨਿੱਕਲੇ ਪਰ ਉਸ ਨੇ ਏਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਹਨ</verse>
				<verse number="15">ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਨ੍ਹਾਂ ਦੇ ਅੱਗੋਂ ਉਜਾੜ ਵੱਲ ਇਉਂ ਨੱਸਿਆ ਜਿਵੇਂ ਉਨ੍ਹਾਂ ਅੱਗੋਂ ਮਾਰੇ ਕੁੱਟੇ ਹੋਏ ਹੁੰਦੇ ਹਨ</verse>
				<verse number="16">ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਨ੍ਹਾਂ ਦਾ ਪਿੱਛਾ ਕਰਨ ਲਈ ਇੱਕਠੇ ਸੱਦੇ ਗਏ ਸੋ ਉਨ੍ਹਾਂ ਨੇ ਯਹੋਸ਼ੁਆ ਦਾ ਅਜੇਹਾ ਪਿੱਛਾ ਕੀਤਾ ਕਿ ਓਹ ਸ਼ਹਿਰੋਂ ਦੂਰ ਖਿੱਚੇ ਗਏ</verse>
				<verse number="17">ਉਪਰੰਤ ਅਈ ਤੇਅ ਬੈਤ-ਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਓਹ ਸ਼ਹਿਰ ਨੂੰ ਖੁਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ</verse>
				<verse number="18">ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਲੰਮਾ ਕਰ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਲੰਮਾ ਕੀਤਾ। ਜਦ ਉਹ ਨੇ ਆਪਣੇ ਹੱਥ ਲੰਮਾ ਕੀਤਾ</verse>
				<verse number="19">ਤਾਂ ਘਾਤ ਵਾਲੇ ਆਪਣੇ ਥਾਂ ਤੋਂ ਛੇਤੀ ਨਾਲ ਉੱਠ ਕੇ ਨੱਠੇ ਅਤੇ ਸ਼ਹਿਰ ਵਿੱਚ ਜਾ ਵੜੇ ਅਤੇ ਉਹ ਨੂੰ ਲੈ ਲਿਆ ਫੇਰ ਉਨ੍ਹਾਂ ਨੂੰ ਛੇਤੀ ਨਾਲ ਸ਼ਹਿਰ ਨੂੰ ਅੱਗ ਲਾ ਦਿੱਤੀ</verse>
				<verse number="20">ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰ ਕੇ ਡਿੱਠਾ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੀਕ ਉੱਠ ਰਿਹਾ ਸੀ ਸੋ ਉਨ੍ਹਾਂ ਵਿੱਚ ਏਧਰ ਓਧਰ ਭੱਜਣ ਦੀ ਸ਼ਕਤੀ ਨਾ ਰਹੀ ਓਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ</verse>
				<verse number="21">ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਡਿੱਠਾ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਲੈ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਨ੍ਹਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁਟਿਆ</verse>
				<verse number="22">ਅਤੇ ਏਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਓਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਏਧਰ ਅਤੇ ਕੁਝ ਓਧਰ ਹੋ ਗਏ ਤਾਂ ਉਨ੍ਹਾਂ ਨੇ ਓਹਨਾਂ ਨੂੰ ਇੱਥੋਂ ਤੀਕ ਮਾਰਿਆ ਕਿ ਓਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ</verse>
				<verse number="23">ਤਾਂ ਉਨ੍ਹਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ ਕੇ ਯਹੋਸ਼ੁਆ ਕੋਲ ਲੈ ਆਂਦਾ।।</verse>
				<verse number="24">ਤਾਂ ਐਉਂ ਹੋਇਆ ਕਿ ਜਦ ਇਸਰਾਏਲ ਰੜ ਦੀ ਉਸ ਉਜਾੜ ਵਿੱਚ ਜਿੱਥੋਂ ਉਨ੍ਹਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤ ਜਦ ਓਹ ਸਾਰੇ ਤੇਗ ਦੀ ਧਾਰ ਨਾਲ ਵੱਢੇ ਗਏ ਏਥੋਂ ਤੀਕ ਕਿ ਓਹ ਮੂਲੋਂ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਨ੍ਹਾਂ ਨੇ ਤੇਗ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ</verse>
				<verse number="25">ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ</verse>
				<verse number="26">ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੀਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆ ਨਾਸ ਨਾ ਕਰ ਲਿਆ</verse>
				<verse number="27">ਇਸਰਾਏਲ ਨੇ ਉਸ ਸ਼ਹਿਰ ਦੇ ਕੇਵਲ ਪਸੂ ਅਤੇ ਲੁੱਟ ਦਾ ਮਾਲ ਆਪਣੇ ਲਈ ਖੋਹ ਲਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਹੁਕਮ ਦੇ ਕੇ ਗੱਲ ਆਖੀ ਸੀ</verse>
				<verse number="28">ਸੋ ਯਹੋਸ਼ੁਆ ਨੇ ਅਈ ਨੂੰ ਸਾੜ ਸੁੱਟਿਆ ਅਤੇ ਸਦਾ ਲਈ ਇੱਕ ਥੇਹ ਬਣਾ ਦਿੱਤਾ, ਉਹ ਅੱਜ ਦੇ ਦਿਨ ਤੀਕ ਉਜਾੜ ਹੈ</verse>
				<verse number="29">ਫੇਰ ਅਈ ਦੇ ਰਾਜੇ ਨੂੰ ਸ਼ਾਮਾਂ ਤੀਕ ਰੁੱਖ ਉੱਤੇ ਟੰਗ ਦਿੱਤਾ ਅਤੇ ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ ਅਤੇ ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ।।</verse>
				<verse number="30">ਫੇਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਹਾੜ ਵਿੱਚ ਬਣਾਈ</verse>
				<verse number="31">ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਅਤੇ ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਅਣਘੜੇ ਪੱਥਰਾਂ ਦੀ ਬਣਾਈ ਹੋਈ ਸੀ ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁਖ ਸਾਂਦ ਦੇ ਬਲੀਦਾਨ ਕੀਤੇ</verse>
				<verse number="32">ਉਸ ਨੇ ਉਨ੍ਹਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦਾ ਇੱਕ ਉਤਾਰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ</verse>
				<verse number="33">ਅਤੇ ਸਾਰਾ ਇਸਰਾਏਲ ਅਤੇ ਉਨ੍ਹਾਂ ਦੇ ਬਜ਼ੁਰਗ ਅਤੇ ਹੁੱਦੇਦਾਰ ਅਤੇ ਉਨ੍ਹਾਂ ਦੇ ਨਿਆਉਂਕਾਰ ਸੰਦੂਕ ਦੇ ਏਸੇ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਨ੍ਹਾਂ ਦਾ ਅੱਧ ਗਰਿੱਜ਼ੀਮ ਪਹਾੜ ਦੇ ਸਾਹਮਣੇ ਅਤੇ ਅੱਧ ਏਬਾਲ ਪਹਾੜ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ</verse>
				<verse number="34">ਫੇਰ ਉਸ ਨੇ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਬਰਕਤਾਂ ਅਤੇ ਸਰਾਪ ਦੇਵੇ ਸੁਣਾਏ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਸਨ</verse>
				<verse number="35">ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜੇਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਨ੍ਹਾਂ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਨ੍ਹਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।।</verse>
			</chapter>
			<chapter number="9">
				<verse number="1">ਤਾਂ ਐਉਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਹਾੜ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ</verse>
				<verse number="2">ਤਾਂ ਉਨ੍ਹਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਜੁੱਧ ਕਰਨ ਲਈ ਇਕੱਠਾ ਕੀਤਾ।।</verse>
				<verse number="3">ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ</verse>
				<verse number="4">ਤਾਂ ਓਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਓਹ ਆ ਕੇ ਆਪਣੇ ਹਲਕਾਰੇ ਆਪ ਨੂੰ ਬਣਾ ਬੈਠੇ ਅਤੇ ਓਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਖੋਤਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ</verse>
				<verse number="5">ਅਤੇ ਪੁਰਾਣੇ ਪਾਟੇ ਝੀਟੇ ਛਿੱਤ੍ਰ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਲੀੜੇ ਆਪਣੇ ਉੱਤੇ ਲੈ ਲਏ ਅਤੇ ਓਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ</verse>
				<verse number="6">ਓਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਓਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਭਈ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ</verse>
				<verse number="7">ਤਾਂ ਇਸਰਾਏਲ ਦੇ ਮਨੁੱਖਾਂ ਨੇ ਓਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਤ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ੍ਹ ਕਿਵੇਂ ਬੰਨ੍ਹ ਲਈਏ?</verse>
				<verse number="8">ਫੇਰ ਓਹਨਾਂ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਤੁਸੀਂ ਕੌਣ ਹੋ ਅਤੇ ਕਿੱਥੋਂ ਆਏ ਹੋ?</verse>
				<verse number="9">ਓਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸਾਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ</verse>
				<verse number="10">ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ</verse>
				<verse number="11">ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਾਹ ਦੀ ਰਸਤ ਲੈ ਕੇ ਉਨ੍ਹਾਂ ਦੇ ਮਿਲਣ ਲਈ ਜਾਓ ਅਤੇ ਉਨ੍ਹਾਂ ਨੂੰ ਆਖੋ ਭਈ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ</verse>
				<verse number="12">ਏਹ ਸਾਡੀ ਰੋਟੀ ਅਸਾਂ ਆਪਣੇ ਸੀਧੇ ਲਈ ਆਪਣਿਆਂ ਘਰਾਂ ਤੋਂ ਗਰਮ ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ</verse>
				<verse number="13">ਅਤੇ ਏਹੇ ਮਧ ਦੀਆਂ ਮਸ਼ਕਾਂ ਜਿਹੜੀਆਂ ਅਸਾਂ ਭਰੀਆਂ ਨਵੀਆਂ ਸਨ ਪਰਹੁਣ ਵੇਖੋ ਓਹ ਪਾਟ ਗਈਆਂ ਹਨ ਅਤੇ ਸਾਡੇ ਲੀੜੇ ਅਤੇ ਛਿੱਤ੍ਰ ਏਸ ਵੱਡੇ ਲੰਮੇ ਪੈਂਡੇ ਨਾਲ ਹੰਢ ਗਏ ਹਨ</verse>
				<verse number="14">ਤਾਂ ਉਨ੍ਹਾਂ ਮਨੁੱਖਾਂ ਨੇ ਓਹਨਾਂ ਦੀ ਰਸਤ ਤੋਂ ਲਿਆ ਪਰ ਉਨ੍ਹਾਂ ਨੇ ਯਹੋਵਾਹ ਦੀ ਸਲਾਹ ਨਾ ਲਈ</verse>
				<verse number="15">ਉਪਰੰਤ ਯਹੋਸ਼ੁਆ ਨੇ ਓਹਨਾਂ ਨਾਲ ਸੁਲਾਹ ਕਰ ਲਈ ਅਤੇ ਓਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪਰਧਾਨਾਂ ਨੇ ਓਹਨਾਂ ਨਾਲ ਸੌਂਹ ਖਾਧੀ</verse>
				<verse number="16">ਤਾਂ ਐਉਂ ਹੋਇਆ ਕਿ ਉਨ੍ਹਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਨ੍ਹਾਂ ਨੇ ਸੁਣਿਆ ਕਿ ਓਹ ਉਨ੍ਹਾਂ ਦੇ ਗੁਆਂਢੀ ਹਨ ਅਤੇ ਉਨ੍ਹਾਂ ਦੇ ਵਿੱਚ ਹੀ ਵੱਸਦੇ ਹਨ।।</verse>
				<verse number="17">ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਓਹਨਾਂ ਦੇ ਸ਼ਹਿਰਾਂ ਵਿੱਚ ਆ ਗਏ ਅਤੇ ਓਹਨਾਂ ਦੇ ਸ਼ਹਿਰ ਗਿਬਓਨ, ਕਫ਼ੀਗਰ ਤਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ</verse>
				<verse number="18">ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਨਾ, ਏਸੇ ਲਈ ਕਿ ਸਭਾ ਦੇ ਪਰਧਾਨਾਂ ਨੇ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਸੀ ਅਤੇ ਸਾਰੀ ਸਭਾ ਪਰਧਾਨਾਂ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ</verse>
				<verse number="19">ਪਰ ਸਾਰਿਆਂ ਪਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸਾਂ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਹੈ ਇਸ ਲਈ ਅਸੀਂ ਓਹਨਾਂ ਨੂੰ ਹੱਥ ਨਹੀਂ ਲਾ ਸੱਕਦੇ</verse>
				<verse number="20">ਅਸੀਂ ਓਹਨਾਂ ਲਈ ਏਹ ਕਰਾਂਗੇ ਕਿ ਅਸੀਂ ਓਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਏਸ ਸੌਂਹ ਦੇ ਕਾਰਨ ਕ੍ਰੋਧ ਆ ਪਵੇ ਜਿਹੜੀ ਅਸਾਂ ਓਹਨਾਂ ਨਾਲ ਖਾਧੀ ਹੈ</verse>
				<verse number="21">ਤਾਂ ਪਰਧਾਨਾਂ ਨੇ ਉਨ੍ਹਾਂ ਨੂੰ ਆਖਿਆ, ਓਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਓਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪਰਧਾਨਾਂ ਨੇ ਓਹਨਾਂ ਨਾਲ ਗੱਲ ਕੀਤੀ ਸੀ</verse>
				<verse number="22">ਤਾਂ ਯਹੋਸ਼ੁਆ ਨੇ ਓਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸਾਂ ਸਾਨੂੰ ਏਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਕਿ ਜਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ</verse>
				<verse number="23">ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜੇਹਾ ਨਾ ਰਹੇਗਾ ਜਿਹੜਾ ਗੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ</verse>
				<verse number="24">ਓਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਏਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਏਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸਾਂ ਏਹ ਕੰਮ ਕੀਤਾ</verse>
				<verse number="25">ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।।</verse>
				<verse number="26">ਤਾਂ ਉਸ ਨੇ ਓਹਨਾਂ ਨਾਲ ਓਹੋ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਓਹਨਾਂ ਨੂੰ ਬਚਾ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਨਾ ਵੱਢਿਆ</verse>
				<verse number="27">ਤਾਂ ਯਹੋਸ਼ੁਆ ਨੇ ਉੱਸੇ ਦਿਨ ਉਨ੍ਹਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉੱਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੀਕ ਹੀ ਠਹਿਰਾਇਆ।।</verse>
			</chapter>
			<chapter number="10">
				<verse number="1">ਐਉਂ ਹੋਇਆ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਲੈ ਲਿਆ ਅਤੇ ਉਹ ਦਾ ਸੱਤਿਆ ਨਾਸ ਕਰ ਸੁੱਟਿਆ ਹੈ ਅਤੇ ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਓਵੇਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ ਅਤੇ ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਸੁਲਾਹ ਕਰ ਲਈ ਅਤੇ ਉਨ੍ਹਾਂ ਦੇ ਵਿੱਚ ਰਹਿੰਦੇ ਸਨ</verse>
				<verse number="2">ਤਾਂ ਓਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸ਼ਹਿਰਾਂ ਵਿੱਚੋਂ ਉਹ ਇੱਕ ਵਰਗਾ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ</verse>
				<verse number="3">ਤਾਂ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹਾਰਾਮ ਨੂੰ ਅਤੇ ਯਰਮੂਥ ਦੇ ਰਾਜੇ ਫਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੱਦ ਘੱਲਿਆ ਕਿ</verse>
				<verse number="4">ਮੇਰੇ ਕੋਲ ਚੜ੍ਹ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਸੁਲਾਹ ਕਰ ਲਈ ਹੈ</verse>
				<verse number="5">ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਓਹ ਅਤੇ ਓਹਨਾਂ ਦੇ ਸਾਰੇ ਦਲ ਚੜ੍ਹੇ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਜੁੱਧ ਕੀਤਾ।।</verse>
				<verse number="6">ਤਾਂ ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਕਹਾ ਘੱਲਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਢਿੱਲਾ ਨਾ ਕਰਨਾ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਹਾੜ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ</verse>
				<verse number="7">ਤਾਂ ਯਹੋਸ਼ੁਆ ਨਾਲੇ ਸਾਰੇ ਜੋਧੇ ਅਤੇ ਸਾਰੇ ਸੂਰ ਬੀਰ ਗਿਲਗਾਲ ਤੋਂ ਚੜ੍ਹੇ</verse>
				<verse number="8">ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਓਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਓਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਓਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖਲੋ ਨਾ ਸੱਕੇਗਾ</verse>
				<verse number="9">ਤਾਂ ਯਹੋਸ਼ੁਆ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਓਹਨਾਂ ਉੱਤੇ ਅਚਾਣਕ ਆ ਪਿਆ</verse>
				<verse number="10">ਯਹੋਵਾਹ ਨੇ ਇਸਰਾਏਲ ਦੇ ਅੱਗੇ ਓਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਓਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੀਕ ਮਾਰਦਾ ਗਿਆ</verse>
				<verse number="11">ਤਾਂ ਐਉਂ ਹੋਇਆ ਕਿ ਜਦ ਓਹ ਇਸਰਾਏਲ ਦੇ ਅੱਗੋਂ ਨੱਠੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਓਹਨਾਂ ਉੱਤੇ ਅਕਾਸ਼ੋਂ ਵੱਡੇ ਵੱਡੇ ਪੱਥਰ ਅਜ਼ੇਕਾਹ ਤੀਕ ਇਉਂ ਸੁੱਟੇ ਕਿ ਓਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਓਹ ਓਹਨਾਂ ਤੋਂ ਵੱਧ ਸਨ ਜਿਹੜੇ ਇਸਰਾਏਲ ਦੀ ਤੇਗ ਨਾਲ ਵੱਢੇ ਗਏ।।</verse>
				<verse number="12">ਤਦ ਯਹੋਸ਼ੁਆ ਨੇ ਯਹੋਵਾਹ ਨਾਲ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਨੂੰ ਦੇ ਦਿੱਤਾ ਗੱਲ ਕੀਤੀ ਅਤੇ ਇਸਰਾਏਲੀਆਂ ਦੇ ਵੇਖਦਿਆਂ ਆਖਿਆ, \ਹੇ ਸੂਰਜ, ਗਿਬਓਨ, ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹੁ!\</verse>
				<verse number="13">ਤਾਂ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜਾ ਰਿਹਾ, ਜਦ ਤੀਕ ਕੌਮ ਨੇ ਆਪਣੇ ਵੈਰੀਆਂ ਤੋਂ ਵੱਟਾ ਨਾ ਲਿਆ।। ਕੀ ਏਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜਾ ਰਿਹਾ ਅਤੇ ਸਾਰੀ ਕੁ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ</verse>
				<verse number="14">ਏਸ ਤੋਂ ਅੱਗੇ ਅਥਵਾ ਪਿੱਛੇ ਅਜੇਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।।</verse>
				<verse number="15">ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ</verse>
				<verse number="16">ਪਰ ਏਹ ਪੰਜੇ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ</verse>
				<verse number="17">ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਓਹ ਪੰਜ ਰਾਜੇ ਲੱਭ ਪਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ</verse>
				<verse number="18">ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ ਵੱਡੇ ਪੱਥਰ ਰੇੜ੍ਹ ਦਿਓ ਅਤੇ ਉਨ੍ਹਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਰੱਖ ਦਿਓ</verse>
				<verse number="19">ਪਰ ਤੁਸੀਂ ਨਾ ਖਲੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਓਹਨਾਂ ਦੇ ਪਛਾੜੀ ਦਿਆਂ ਨੂੰ ਮਾਰੋ। ਓਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ</verse>
				<verse number="20">ਤਾਂ ਐਉਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਓਹਨਾਂ ਦਾ ਬਕੀਆ ਜਿਹੜਾ ਬਚ ਰਿਹਾ ਉਨ੍ਹਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜਿਆ</verse>
				<verse number="21">ਤਾਂ ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ</verse>
				<verse number="22">ਫੇਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਏਹ ਪੰਜ ਰਾਜੇ ਮੇਰੇ ਕੋਲ ਲੈ ਆਓ</verse>
				<verse number="23">ਤਾਂ ਉਨ੍ਹਾਂ ਨੇ ਓਵੇਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਏਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ</verse>
				<verse number="24">ਫੇਰ ਐਉਂ ਹੋਇਆ ਕਿ ਜਦ ਓਹ ਓਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਜੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਏਹਨਾਂ ਰਾਜਿਆਂ ਦੀਆਂ ਧੌਣਾਂ ਉੱਤੇ ਰੱਖੋ ਸੋ ਉਨ੍ਹਾਂ ਨੇ ਨੇੜੇ ਆ ਕੇ ਆਪਣੇ ਪੈਰ ਓਹਨਾਂ ਦੀਆਂ ਧੌਣਾਂ ਉੱਤੇ ਰੱਖੇ</verse>
				<verse number="25">ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਾਬਰੋ। ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਏਵੇਂ ਹੀ ਕਰੇਗਾ</verse>
				<verse number="26">ਛੇਕੜੇ ਯਹੋਸ਼ੁਆ ਨੇ ਓਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਓਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਓਹ ਸ਼ਾਮਾਂ ਤੀਕ ਉਨ੍ਹਾਂ ਰੁੱਖਾਂ ਉੱਤੇ ਟੰਗੇ ਰਹੇ</verse>
				<verse number="27">ਤਾਂ ਐਉਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਰੁੱਖਾਂ ਉੱਤੋਂ ਲਾਹ ਦਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਓਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੀਕ ਵੀ ਹਨ।।</verse>
				<verse number="28">ਯਹੋਸ਼ੁਆ ਨੇ ਉੱਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਰ ਉਹ ਦੇ ਰਾਜੇ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਓਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।।</verse>
				<verse number="29">ਫੇਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਲੰਘੇ ਅਤੇ ਲਿਬਨਾਹ ਨਾਲ ਜੁੱਧ ਕੀਤਾ</verse>
				<verse number="30">ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਓਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ</verse>
				<verse number="31">ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਜੁੱਧ ਕੀਤਾ</verse>
				<verse number="32">ਤਾਂ ਯਹੋਵਾਹ ਨੇ ਲਾਕੀਸ਼ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਸ ਨੂੰ ਲੈ ਲਿਆ ਅਤੇ ਉਸ ਨੂੰ ਅਤੇ ਉਹ ਦੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।।</verse>
				<verse number="33">ਤਦ ਗਜ਼ਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ</verse>
				<verse number="34">ਤਾਂ ਯਹੋਸ਼ੁਆ ਅਤੇ ਸਾਰੇ ਇਸਰਾਏਲ ਉਸ ਦੇ ਨਾਲ ਲਾਕੀਸ਼ ਤੋਂ ਅਗਲੋਨ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਜੁੱਧ ਕੀਤਾ</verse>
				<verse number="35">ਅਤੇ ਉਸੇ ਦਿਨ ਉਹ ਨੂੰ ਲੈ ਲਿਆ ਅਤੇ ਉਹ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ</verse>
				<verse number="36">ਫੇਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਜੁੱਧ ਕੀਤਾ</verse>
				<verse number="37">ਅਤੇ ਉਹ ਨੂੰ ਲੈ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ</verse>
				<verse number="38">ਤਾਂ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਦੇ ਨਾਲ ਦਬਿਰ ਨੂੰ ਮੁੜ ਕੇ ਉਸ ਨਾਲ ਜੁੱਧ ਕੀਤਾ</verse>
				<verse number="39">ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਲੈ ਲਿਆ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਓਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਵੇਂ ਉਸ ਨੇ ਦਬਿਰ ਅਤੇ ਉਹ ਦੇ ਰਾਜੇ ਨਾਲ ਕੀਤਾ।।</verse>
				<verse number="40">ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਓਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਲਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ</verse>
				<verse number="41">ਯਹੋਸ਼ੁਆ ਨੇ ਓਹਨਾਂ ਨੂੰ ਕਾਦੇਸ਼ ਬਰਨੇਆ ਤੋਂ ਅੱਜ਼ਾਹ ਤੀਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੀਕ ਮਾਰ ਲਿਆ</verse>
				<verse number="42">ਅਤੇ ਯਹੋਸ਼ੁਆ ਨੇ ਓਹਨਾਂ ਸਾਰੇ ਰਾਜਿਆਂ ਨੂੰ ਅਤੇ ਉਨ੍ਹਾਂ ਦੇ ਸਾਰੇ ਦੇਸਾਂ ਨੂੰ ਇਕੋ ਹੀ ਸਮੇਂ ਵਿੱਚ ਏਸ ਕਾਰਨ ਲੈ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ</verse>
				<verse number="43">ਫੇਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।।</verse>
			</chapter>
			<chapter number="11">
				<verse number="1">ਤਾਂ ਐਉਂ ਹੋਇਆ ਕਿ ਜਦ ਹਾਸੋਰ ਦੇ ਰਾਜੇ ਯਬੀਨ ਨੇ ਏਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ ਦੇ ਰਾਜੇ ਨੂੰ ਸੱਦ ਘੱਲਿਆ</verse>
				<verse number="2">ਨਾਲੇ ਉਨ੍ਹਾਂ ਰਾਜਿਆਂ ਨੂੰ ਜਿਹੜੇ ਉੱਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰੋਥ ਦੇ ਦੱਖਣ ਵੱਲ ਮਦਾਨ ਵਿੱਚ ਅਤੇ ਬੇਟ ਵਿੱਚ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ</verse>
				<verse number="3">ਨਾਲੇ ਕਨਾਨੀਆਂ ਨੂੰ ਜਿਹੜੇ ਚੜ੍ਹਦੇ ਅਤੇ ਲਹਿੰਦੇ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਹਾੜ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਫਾਹ ਦੇ ਦੇਸ ਵਿੱਚ ਸਨ</verse>
				<verse number="4">ਅਤੇ ਓਹ ਅਤੇ ਉਨ੍ਹਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ ਓਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਸਨ ਨਾਲੇ ਘੋੜੇ ਅਤੇ ਰਥ ਵੀ ਬਹੁਤ ਹੀ ਸਨ</verse>
				<verse number="5">ਤਾਂ ਏਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਓਹਨਾਂ ਨੇ ਮੇਰੋਮ ਦਿਆਂ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਜੁੱਧ ਕਰਨ</verse>
				<verse number="6">ਉਪਰੰਤ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਓਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਏਸੇ ਵੇਲੇ ਮੈਂ ਏਹਨਾਂ ਸਾਰਿਆਂ ਨੂੰ ਵਢਾ ਕੇ ਇਸਰਾਏਲ ਦੇ ਅੱਗੇ ਲਾ ਦਿਆਂਗਾ। ਤੂੰ ਓਹਨਾਂ ਦੇ ਘੋੜਿਆਂ ਦੀਆਂ ਸੜ੍ਹਾਂ ਵੱਢੇਂਗਾ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜੇਂਗਾ।।</verse>
				<verse number="7">ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਜੋਧੇ ਓਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਣਕ ਓਹਨਾਂ ਉੱਤੇ ਆਣ ਪਏ</verse>
				<verse number="8">ਅਤੇ ਯਹੋਵਾਹ ਨੇ ਓਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੀਕ ਅਤੇ ਮਿਸਰਫੋਥ-ਮਇਮ ਅਤੇ ਮਿਸਫਾਹ ਦੀ ਦੂਣ ਤੀਕ ਚੜ੍ਹਦੇ ਪਾਸੇ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਇਉਂ ਮਾਰਿਆ ਕਿ ਓਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ</verse>
				<verse number="9">ਅਤੇ ਯਹੋਸ਼ੁਆ ਨੇ ਓਹਨਾਂ ਨਾਲ ਇਉਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਓਹਨਾਂ ਦਿਆਂ ਘੋੜਿਆ ਦੀਆਂ ਸੜ੍ਹਾਂ ਵੱਢ ਸੁੱਟੀਆਂ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜ ਦਿੱਤਾ।।</verse>
				<verse number="10">ਤਾਂ ਏਸੇ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤੇਗ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਏਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ</verse>
				<verse number="11">ਉਨ੍ਹਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤੇਗ ਦੀ ਧਾਰ ਨਾਲ ਵੱਢ ਕੇ ਓਹਨਾਂ ਦਾ ਸੱਤਿਆ ਨਾਸ ਕਰ ਸੁੱਟਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ</verse>
				<verse number="12">ਅਤੇ ਯਹੋਸ਼ਆ ਨੇ ਏਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਓਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਕੇ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ</verse>
				<verse number="13">ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥੇਹਾਂ ਉੱਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ</verse>
				<verse number="14">ਅਤੇ ਏਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੀਕ ਓਹਨਾਂ ਦਾ ਨਾਸ ਨਾ ਕਰ ਲਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ</verse>
				<verse number="15">ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਉਵੇਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।।</verse>
				<verse number="16">ਇਉਂ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਅਰਥਾਤ ਏਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮਦਾਨ, ਇਸਰਾਏਲ ਦਾ ਪਾਹੜੀ ਦੇਸ ਅਤੇ ਉਸ ਦਾ ਬੇਟ</verse>
				<verse number="17">ਹਾਲਾਕ ਨਾਮੀ ਪਹਾੜ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਬਆਲਗਾਦ ਤੀਕ ਜਿਹੜਾ ਲਬਾਨੋਨ ਦੀ ਦੂਣ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ</verse>
				<verse number="18">ਯਹੋਸ਼ੁਆ ਢੇਰ ਚਿਰ ਤੀਕ ਏਹਨਾਂ ਸਾਰਿਆਂ ਰਾਜਿਆਂ ਨਾਲ ਜੁੱਧ ਕਰਦਾ ਰਿਹਾ</verse>
				<verse number="19">ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਹ ਨੇ ਇਸਰਾਏਲੀਆਂ ਦੇ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਨ੍ਹਾਂ ਨੇ ਸਾਰਿਆਂ ਨੂੰ ਜੁੱਧ ਨਾਲ ਲੈ ਲਿਆ</verse>
				<verse number="20">ਕਿਉਂ ਜੋ ਏਹ ਯਹੋਵਾਹ ਵੱਲੋਂ ਹੋਇਆ ਕਿ ਓਹਨਾਂ ਦੇ ਮਨ ਕਠੋਰ ਹੋ ਗਏ ਅਤੇ ਓਹਨਾਂ ਨੇ ਇਸਰਾਏਲ ਨਾਲ ਜੁੱਧ ਕੀਤਾ ਤਾਂ ਜੋ ਉਹ ਓਹਨਾਂ ਦਾ ਸੱਤਿਆ ਨਾਸ ਕਰੇ ਅਰ ਓਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਓਹਨਾਂ ਦਾ ਨਾਸ ਕਰੇ।।</verse>
				<verse number="21">ਫੇਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਓਹਨਾਂ ਦਾ ਨਾਲੇ ਓਹਨਾਂ ਦੇ ਸ਼ਹਿਰਾਂ ਦਾ ਸੱਤਿਆ ਨਾਸ ਕਰ ਸੁੱਟਿਆ</verse>
				<verse number="22">ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ</verse>
				<verse number="23">ਸੋ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਨ੍ਹਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ ਵਿੱਚ ਦੇ ਦਿੱਤਾ। ਸੋ ਉਸ ਦੇਸ ਨੂੰ ਜੁੱਧ ਤੋਂ ਅਰਾਮ ਮਿਲਿਆ।।</verse>
			</chapter>
			<chapter number="12">
				<verse number="1">ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੀਕ ਅਤੇ ਸਾਰਾ ਮਦਾਨ ਚੜ੍ਹਦੇ ਪਾਸੇ ਵੱਲ</verse>
				<verse number="2">ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਦੇ ਅੱਧ ਯਬੋਕ ਨਦੀ ਤੀਕ ਜਿਹੜੀ ਅੰਮੋਨੀਆਂ ਦੀ ਹੱਦ ਹੈ</verse>
				<verse number="3">ਅਤੇ ਉਹ ਮਦਾਨ ਕਿੰਨਰੋਥ ਦੇ ਸਮੁੰਦਰ ਤੀਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਪੂਰਬ ਵੱਲ ਬੈਤ-ਯਸ਼ਿਮੋਨ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ</verse>
				<verse number="4">ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਰ ਅਦਰਈ ਵਿੱਚ ਵੱਸਦਾ ਸੀ</verse>
				<verse number="5">ਅਤੇ ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਰ ਮਆਕਾਤੀਆਂ ਦੀ ਹੱਦ ਤੀਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ</verse>
				<verse number="6">ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।।</verse>
				<verse number="7">ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੀਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ</verse>
				<verse number="8">ਪਹਾੜ ਵਿੱਚ, ਬੇਟ ਵਿੱਚ, ਮਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ</verse>
				<verse number="9">ਯਰੀਹੋ ਦਾ ਰਾਜਾ ਇੱਕ ਅਈ ਦਾ ਜਿਹੜਾ ਬੈਤ-ਏਲ ਕੋਲ ਹੈ, ਰਾਜਾ ਇੱਕ,</verse>
				<verse number="10">ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ</verse>
				<verse number="11">ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ</verse>
				<verse number="12">ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ</verse>
				<verse number="13">ਦਬਿਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ,</verse>
				<verse number="14">ਹਾਰਮਾਹ ਦਾ ਰਾਜਾ ਇੱਕ, ਅਗਦ ਦਾ ਰਾਜਾ ਇੱਕ,</verse>
				<verse number="15">ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ</verse>
				<verse number="16">ਮੱਕੇਦਾਹ ਦਾ ਰਾਜਾ ਇੱਕ, ਬੈਤ-ਏਲ ਦਾ ਰਾਜਾ ਇੱਕ</verse>
				<verse number="17">ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ</verse>
				<verse number="18">ਅਫੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ</verse>
				<verse number="19">ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ</verse>
				<verse number="20">ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸਾਫ ਦਾ ਰਾਜਾ ਇੱਕ</verse>
				<verse number="21">ਤਿਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ</verse>
				<verse number="22">ਕਦਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨਆਮ ਦਾ ਰਾਜਾ ਇੱਕ</verse>
				<verse number="23">ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱਚ ਗੋਯਿਮ ਦਾ ਰਾਜਾ ਇੱਕ</verse>
				<verse number="24">ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਹਨ।।</verse>
			</chapter>
			<chapter number="13">
				<verse number="1">ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਅਜੇ ਬਾਕੀ ਹੈ</verse>
				<verse number="2">ਬਾਕੀ ਦੀ ਧਰਤੀ ਏਹ ਹੈ, - ਫਲਿਸਤੀਆਂ ਦੇ ਸਾਰੇ ਹਲਕੇ ਅਤੇ ਗਸ਼ੂਰੀਆਂ ਦੇ ਸਾਰੇ</verse>
				<verse number="3">ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੀਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਗਿਣੀਦਾ ਹੈ, ਫਲਿਸੀਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ</verse>
				<verse number="4">ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨਿਆਂ ਦਾ ਹੈ, ਅਫ਼ੇਕਾਹ ਤੀਕ ਅਮੋਰੀਆਂ ਦੀ ਹੱਦ ਤੀਕ</verse>
				<verse number="5">ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ-ਗਾਦ ਤੋਂ ਜਿਹੜਾ ਹਬਰੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੀਕ</verse>
				<verse number="6">ਪਹਾੜ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫੋਥ-ਮਯਿਮ ਤੀਕ ਅਰਥਾਤ ਸਾਰੇ ਸੀਦੋਨੀ। ਮੈਂ ਉਨ੍ਹਾਂ ਨੂੰ ਇਸਰੇਲੀਆਂ ਦੇ ਅੱਗੋਂ ਕੱਢ ਦਿਆਂਗਾ ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ ਵਿੱਚ ਅਲਾਟ ਕਰ ਦੇਹ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ</verse>
				<verse number="7">ਹੁਣ ਏਸ ਧਰਤੀ ਨੂੰ ਓਹਨਾਂ ਨੌਆਂ ਗੋਤਾਂ ਅਤੇ ਮਨੱਸ਼ਾਹ ਦੇ ਅੱਧੇ ਗੋਤ ਲਈ ਮਿਲਖ ਵਿੱਚ ਵੰਡ ਦੇਈਂ</verse>
				<verse number="8">ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ ਜਿਹੜੀ ਮੂਸਾ ਨੇ ਓਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤੀ ਸੀ</verse>
				<verse number="9">ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮਦਾਨ ਦੀਬੋਨ ਤੀਕ</verse>
				<verse number="10">ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੀਕ</verse>
				<verse number="11">ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੀਕ</verse>
				<verse number="12">ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਰ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫਾਈਆਂ ਦੇ ਬਕੀਏ ਤੋਂ ਰਹਿ ਗਿਆ ਸੀ ਕਿਉਂ ਜੋ ਮੂਸਾ ਨੇ ਉਨ੍ਹਾਂ ਨੂੰ ਮਾਰ ਕੇ ਕੱਢ ਦਿੱਤਾ ਸੀ</verse>
				<verse number="13">ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੀਕ ਇਸਰਾਏਲ ਦੇ ਵਿੱਚ ਰਹਿੰਦੇ ਹਨ</verse>
				<verse number="14">ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਮਿਲਖ ਨਾ ਦਿੱਤੀ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦੀ ਮਿਲਖ ਹਨ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।।</verse>
				<verse number="15">ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ</verse>
				<verse number="16">ਅਤੇ ਉਨ੍ਹਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੀਕ ਸਾਰਾ ਮਦਾਨ</verse>
				<verse number="17">ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ-ਬਆਲ ਮਓਨ</verse>
				<verse number="18">ਅਤੇ ਯਹਸਾਹ ਅਤੇ ਕਦੇਮੋਥ ਅਤੇ ਮੇਫਾਅਥ</verse>
				<verse number="19">ਕਿਰਯਾਥਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਹਾੜ ਦੀ ਖੱਡ ਵਿੱਚ ਹੈ</verse>
				<verse number="20">ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ</verse>
				<verse number="21">ਅਤੇ ਉਪਰਲੇ ਮਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦਿਆਂ ਪਰਧਾਨਾਂ ਸਣੇ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ</verse>
				<verse number="22">ਉਸ ਫਾਲ ਪੌਣ ਵਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤੇਗ ਨਾਲ ਓਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ</verse>
				<verse number="23">ਰਊਬੇਨੀਆਂ ਦੀ ਹੱਦ ਯਰਦਨ ਅਰ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ ਉਨ੍ਹਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।।</verse>
				<verse number="24">ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਦੇ ਦਿੱਤੀ</verse>
				<verse number="25">ਅਤੇ ਉਨ੍ਹਾਂ ਦੀ ਹੱਦ ਯਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੀਕ ਜਿਹੜਾ ਰੱਬਾਹ ਦੇ ਅੱਗੇ ਹੈ</verse>
				<verse number="26">ਅਤੇ ਹਸ਼ਬੋਨ ਤੋਂ ਰਾਮਥ ਮਿਸਪਹ ਅਤੇ ਬਟੋਨੀਮ ਤੀਕ ਅਤੇ ਮਹਨਇਮ ਤੋਂ ਦਬਿਰ ਦੀ ਹੱਦ ਤੀਕ</verse>
				<verse number="27">ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੀਕ ਯਰਦਨ ਪਾਰ ਪੂਰਬ ਵੱਲ</verse>
				<verse number="28">ਏਹ ਗਾਦੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।।</verse>
				<verse number="29">ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ</verse>
				<verse number="30">ਅਤੇ ਉਨ੍ਹਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ</verse>
				<verse number="31">ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਪੁੱਤ੍ਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤ੍ਰਾਂ ਦੇ ਅੱਧ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ</verse>
				<verse number="32">ਏਹ ਓਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ</verse>
				<verse number="33">ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਮਿਲਖ ਨਾ ਦਿੱਤੀ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਓਹਨਾਂ ਦੀ ਮਿਲਖ ਹੈ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।।</verse>
			</chapter>
			<chapter number="14">
				<verse number="1">ਏਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ ਵਿੱਚ ਵੰਡੀਆਂ</verse>
				<verse number="2">ਅਤੇ ਗੁਣਿਆਂ ਨਾਲ ਉਨ੍ਹਾਂ ਨੂੰ ਮਿਲਖ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢਿਆਂ ਨੌਵਾਂ ਗੋਤਾਂ ਨੂੰ ਹੁਕਮ ਦਿੱਤਾ ਸੀ</verse>
				<verse number="3">ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈਆਂ ਗੋਤਾਂ ਨੂੰ ਮਿਲਖ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਨ੍ਹਾਂ ਦੇ ਵਿੱਚ ਮਿਲਖ ਨਾ ਦਿੱਤੀ</verse>
				<verse number="4">ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਅਤੇ ਉਨ੍ਹਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਹਿੱਸਾ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਨ੍ਹਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਤ ਦਿੱਤੀ</verse>
				<verse number="5">ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।।</verse>
				<verse number="6">ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਕੀਤੀ ਸੀ</verse>
				<verse number="7">ਮੈਂ ਚਾਲੀਆਂ ਵਰਿਹਾਂ ਦਾ ਸਾਂ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼ ਬਰਨੇਆ ਤੋਂ ਉਸ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖਬਰ ਉਹ ਨੂੰ ਦਿੱਤੀ</verse>
				<verse number="8">ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਪਾਣੀਓਂ ਪਾਣੀ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ</verse>
				<verse number="9">ਤਾਂ ਮੂਸਾ ਨੇ ਉੱਸੇ ਦਿਨ ਏਹ ਸੌਂਹ ਖਾਧੀ ਭਈ ਜ਼ਰੂਰ ਏਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤ੍ਰਾਂ ਲਈ ਏਸ ਕਾਰਨ ਸਦਾ ਦੀ ਮਿਲਖ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ</verse>
				<verse number="10">ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਵਰਹੇ ਜੀਉਂਦਾ ਰੱਖਿਆ ਹੈ ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਵਰਿਹਾਂ ਦਾ ਹਾਂ</verse>
				<verse number="11">ਮੈਂ ਅੱਜੇ ਤੀਕ ਇੰਨਾ ਬਲਵੰਤ ਹਾਂ ਜਿੰਨਾ ਉਸ ਦਿਨ ਸਾਂ ਜਦ ਮੂਸਾ ਨੇ ਮੈਨੂੰ ਘੱਲਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਓਵੇਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ</verse>
				<verse number="12">ਹੁਣ ਮੈਨੂੰ ਏਹ ਪਹਾੜੀ ਦੇਸ ਦੇਹ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੈਂ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ। ਸ਼ਾਇਤ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਓਹਨਾਂ ਨੂੰ ਕੱਢ ਸੱਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ</verse>
				<verse number="13">ਤਾਂ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਹਬਰੋਨ ਮਿਲਖ ਵਿੱਚ ਦਿੱਤਾ</verse>
				<verse number="14">ਏਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਦੀ ਮਿਲਖ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ ਮਗਰ ਤੁਰਦਾ ਰਿਹਾ</verse>
				<verse number="15">ਅਤੇ ਹਬਰੋਨ ਦਾ ਨਾਉਂ ਏਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫੇਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।।</verse>
			</chapter>
			<chapter number="15">
				<verse number="1">ਯਹੂਦੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੀਕ ਸੀ ਅਰਥਾਤ ਦੱਖਣ ਵੱਲ ਸੀਨ ਦੀ ਉਜਾੜ ਤੀਕ ਜਿਹੜੀ ਦੱਖਣ ਦੇ ਸਿਰੇ ਉੱਤੇ ਹੀ ਹੈ</verse>
				<verse number="2">ਅਤੇ ਉਨ੍ਹਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ</verse>
				<verse number="3">ਅਤੇ ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੀਕ ਅੱਪੜਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼ ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸ਼ਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ</verse>
				<verse number="4">ਤਾਂ ਅਸਮੋਨ ਤੀਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ। ਏਹ ਤੁਹਾਡੀ ਦੱਖਣੀ ਹੱਦ ਰਹੇਗੀ</verse>
				<verse number="5">ਅਤੇ ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੀਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ</verse>
				<verse number="6">ਤਾਂ ਉਹ ਹੱਦ ਬੈਤ ਹਗਲਾਹ ਤੀਕ ਚੜ ਕੇ ਬੈਤ ਅਰਬਾਹ ਦੇ ਉੱਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਚੜ੍ਹੀ</verse>
				<verse number="7">ਫੇਰ ਉਹ ਹੱਦ ਆਕੋਰ ਦੀ ਖੱਡ ਤੋਂ ਦਬਿਰ ਤੀਕ ਚੜ੍ਹ ਗਈ ਅਤੇ ਉੱਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅਦੋਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੀਕ ਲੰਘੀ ਅਤੇ ਉਹ ਦਾ ਫੈਲਾਓ ਏਨ ਰੋਗੇਲ ਤੀਕ ਸੀ</verse>
				<verse number="8">ਤਾਂ ਫੇਰ ਉਹ ਹੱਦ ਬਨ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਹਾੜ ਦੀ ਟੀਸੀ ਤੀਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ</verse>
				<verse number="9">ਤਾਂ ਉਹ ਹੱਦ ਪਹਾੜ ਦੀਟੀਸੀ ਤੋਂ ਨਫਤੋਂਆ ਦੇ ਸੋਤੇ ਦੇ ਪਾਣੀਆਂ ਤੀਕ ਜਾ ਅੱਪੜੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੀਕ ਗਈ ਫੇਰ ਉਹ ਹੱਦ ਬਆਲਾਹ ਤੀਕ ਜਿਹੜਾ ਕਿਰਯਥ ਯਾਰੀਮ ਹੈ ਅੱਪੜੀ</verse>
				<verse number="10">ਤਾਂ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੀਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੀਕ ਉੱਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫੇਰ ਬੈਤ-ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ</verse>
				<verse number="11">ਫੇਰ ਉਹ ਹੱਦ ਅਕਰੋਨ ਦੀ ਉਚਿਆਈ ਤੀਕ ਉੱਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੀਕ ਅੱਪੜੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਹ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ</verse>
				<verse number="12">ਲਹਿੰਦੇ ਹੱਦ ਵੱਡੇ ਸਮੁੰਦਰ ਦੇ ਕੰਢੇ ਤੀਕ ਸੀ। ਏਹ ਯਹੂਦੀਆਂ ਦੇ ਆਲੇ ਦੁਆਲੇ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਹੈ।।</verse>
				<verse number="13">ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਹਿੱਸਾ ਦਿੱਤਾ ਅਰਥਾਤ ਕਿਰਯਬ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ</verse>
				<verse number="14">ਤਾਂ ਕਾਲੇਬ ਨੇ ਉਥੋਂ ਅਨਾਕ ਦੇ ਪੁੱਤ੍ਰਾਂ ਨੂੰ ਕੱਢ ਦਿੱਤਾ ਅਰਥਾਤ ਸੇਸੈ, ਅਹੀਮਾਨ ਅਤੇ ਤਲਮੈ ਅਨਾਕ ਦੀ ਅੰਸ ਨੂੰ</verse>
				<verse number="15">ਉੱਥੋਂ ਉਹ ਨੇ ਦਬਿਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬਿਰ ਦਾ ਨਾਉਂ ਪਹਿਲਾਂ ਕਿਰਯਥ ਸੇਫਰ ਸੀ</verse>
				<verse number="16">ਤਾਂ ਕਾਲੇਬ ਨੇ ਆਖਿਆ, ਜੋ ਕੋਈ ਕਿਰਯਬ ਸੇਫਰ ਨੂੰ ਮਾਰ ਕੇ ਲੈ ਲਵੇ ਤਾਂ ਮੈ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ</verse>
				<verse number="17">ਕਾਲੇਬ ਦੇ ਭਰਾ ਕਨਜ ਦੇ ਪੁੱਤ੍ਰ ਆਥਨੀਏਲ ਨੇ ਉਸ ਨੂੰ ਲੈ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ</verse>
				<verse number="18">ਫੇਰ ਐਉਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਚੁੱਕਿਆ ਕਿ ਉਹ ਉਹ ਦੇ ਪਿਤਾ ਤੋਂ ਇੱਕ ਪੈਲੀ ਮੰਗੇ। ਜਦ ਉਹ ਆਪਣੇ ਖੋਤੇ ਤੋਂ ਉਤਰੀ ਤਾਂ ਕਾਲੇਬ ਨੇ ਉਹ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?</verse>
				<verse number="19">ਤਾਂ ਉਸ ਆਖਿਆ, ਮੈਨੂੰ ਬਰਕਤ ਦੇਹ ਕਿਉਂ ਜੋ ਤੂੰ ਮੈਨੂੰ ਦੱਖਣੀ ਦੇਸ ਦਾਨ ਦਿੱਤਾ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦੇਹ। ਉਪਰੰਤ ਉਸ ਨੇ ਉਹ ਨੂੰ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਦੇ ਦਿੱਤੇ।।</verse>
				<verse number="20">ਇਹ ਯਹੂਦੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਹੈ</verse>
				<verse number="21">ਅਤੇ ਯਹੂਦੀਆਂ ਦੇ ਗੋਤ ਦੇ ਸਿਰੇ ਵਾਲੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਏਹ ਹਨ-ਕਬਸਏਲ ਅਤੇ ਏਦਰ ਅਤੇ ਯਾਗੂਰ</verse>
				<verse number="22">ਅਤੇ ਕੀਨਾਹ ਅਤ ਦੀਮੋਨਾਹ ਅਤੇ ਅਦਾਦਾਹ</verse>
				<verse number="23">ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ</verse>
				<verse number="24">ਜ਼ੀਫ ਅਤੇ ਤਲਮ ਅਤੇ ਬਆਲੋਥ</verse>
				<verse number="25">ਅਤੇ ਹਾਸੋਰ ਹੱਦਤਾਰ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ</verse>
				<verse number="26">ਅਮਾਮ ਅਤੇ ਸ਼ਮਾ ਅਤੇ ਮੋਲਾਦਾਹ</verse>
				<verse number="27">ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ ਪਾਲਟ</verse>
				<verse number="28">ਅਤੇ ਹਸਰ-ਸੂਆਲ ਅਤੇ ਬਏਰ-ਸ਼ਬਾ ਅਤੇ ਬਿਜ਼ਯੋਥਯਾਹ</verse>
				<verse number="29">ਬਆਲਾਹ ਅਤੇ ਇੱਯੀਮ ਅਤੇ ਆਸਮ</verse>
				<verse number="30">ਅਤੇ ਅਲਤੋਂਲਦ ਅਤੇ ਕਸੀਲ ਅਤੇ ਹਾਰਮਾਹ</verse>
				<verse number="31">ਅਤੇ ਸਿਕਲਾਗ ਅਤੇ ਮਦਮੰਨਾਹ ਅਤੇ ਸਨਸੰਨਾਹ</verse>
				<verse number="32">ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਅਯਿਨ ਅਤੇ ਰਿੰਮੋਨ। ਸਾਰੇ ਸ਼ਹਿਰ ਉੱਨਤੀ ਉਨ੍ਹਾਂ ਦੇ ਪਿੰਡਾਂ ਸਣੇ ਹਨ।।</verse>
				<verse number="33">ਮਦਾਨ ਵਿੱਚ ਅਸ਼ਤਾਓਲ ਅਤੇ ਸਾਰਾਹ ਅਤੇ ਅਸਨਾਹ</verse>
				<verse number="34">ਅਤੇ ਜਾਨੋਅਹ ਅਤੇ ਏਨ ਗੱਨੀਮ, ਤੱਪੂਅਹ ਅਤੇ ਏਨਾਮ</verse>
				<verse number="35">ਯਰਮੂਥ ਅਤੇ ਅੱਦੁਲਾਮ, ਸੋਕੋਹ ਅਤੇ ਅਜ਼ੇਕਾਹ</verse>
				<verse number="36">ਅਤੇ ਸ਼ਅਰਯਿਮ ਅਤੇ ਅਦੀਥਯਿਮ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="37">ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ</verse>
				<verse number="38">ਅਤੇ ਦਿਲਾਨ ਅਤੇ ਮਿਸਪਹ ਅਤੇ ਯਾਕਥਏਲ</verse>
				<verse number="39">ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ</verse>
				<verse number="40">ਅਤੇ ਕੱਬੋਨ ਲਹਮਾਸ ਅਤੇ ਕਿਥਲੀਸ਼</verse>
				<verse number="41">ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="42">ਲਿਬਨਾਹ ਅਤੇ ਅਥਰ ਅਤੇ ਆਸ਼ਾਨ</verse>
				<verse number="43">ਅਤੇ ਯਿਫਤਾਹ ਅਤੇ ਅਸ਼ਨਾਹ ਅਤੇ ਨਸੀਬ</verse>
				<verse number="44">ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="45">ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ</verse>
				<verse number="46">ਅਕਰੋਨ ਤੋਂ ਸਮੁੰਦਰ ਤੀਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਨ੍ਹਾਂ ਦੇ ਪਿੰਡ</verse>
				<verse number="47">ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀਨਦੀ ਅਤੇ ਵੱਡੇ ਸਮੁੰਦਰ ਦੇ ਕੰਢੇ ਤੀਕ</verse>
				<verse number="48">ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ</verse>
				<verse number="49">ਅਤੇ ਦੰਨਾਹ ਅਤੇ ਕਿਰਯਥ ਸੰਨਾਹ ਜਿਹੜਾ ਦਬਿਰ ਹੈ</verse>
				<verse number="50">ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ</verse>
				<verse number="51">ਅਤੇ ਗੋਸ਼ਨ ਅਤੇ ਰੋਲੋਨ ਅਤੇ ਗਿਲੋਹ ਗਿਆਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="52">ਅਰਾਬ ਅਤੇ ਦੂਮਾਹ ਅਸ਼ਾਨ</verse>
				<verse number="53">ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ</verse>
				<verse number="54">ਅਤੇ ਹੁਮਤਾਹ ਅਤੇ ਕਿਰਯਥ-ਅਰਭਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="55">ਮਾਓਨ ਕਰਮਲ ਅਤੇ ਜ਼ੀਫ ਅਤੇ ਯੂਟਾਹ</verse>
				<verse number="56">ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜਾਨੋਅਹ</verse>
				<verse number="57">ਕਯਿਨ ਗਿਬਾਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="58">ਹਲਹੂਲ ਬੈਤ ਸੂਰ ਅਤੇ ਗਦੋਰ</verse>
				<verse number="59">ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="60">ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="61">ਉਜਾੜ ਵਿੱਚ ਬੈਤ ਅਰਬਾਹ ਮਿੱਦੀਨ ਅਤੇ ਸਕਾਕਾਹ</verse>
				<verse number="62">ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ ਗੱਦੀ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="63">ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਨ੍ਹਾਂ ਨੂੰ ਨਾ ਕੱਢ ਸੱਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੀਕ ਵੱਸਦੇ ਹਨ।।</verse>
			</chapter>
			<chapter number="16">
				<verse number="1">ਯੂਸੁਫ਼ ਦੀ ਅੰਸ ਦਾ ਗੁਣਾ ਇਉਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋਂ ਤੋਂ ਬੈਤ-ਏਲ ਦੀ ਪਹਾੜੀ ਤੀਕ ਚੜ੍ਹਦਾ ਹੈ</verse>
				<verse number="2">ਫੇਰ ਬੈਤ-ਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਰੋਥ ਨੂੰ ਗਈ</verse>
				<verse number="3">ਫੇਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ ਹੋਰੋਨ ਦੀ ਹੱਦ ਅਤੇ ਗਜ਼ਰ ਤੀਕ ਉਤਰੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ</verse>
				<verse number="4">ਉਪਰੰਤ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਨੇ ਆਪਣੀ ਏਹ ਮਿਲਖ ਲੈ ਲਈ।।</verse>
				<verse number="5">ਅਫ਼ਰਾਈਮ ਦੀ ਅੰਸ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ। ਉਨ੍ਹਾਂ ਦੀ ਮਿਲਖ ਦੀ ਹੱਦ ਚੜ੍ਹਦੇ ਪਾਸੇ ਅਟਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੀਕ ਸੀ</verse>
				<verse number="6">ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ ਨਾਲ ਦੀ ਲੰਘੀ</verse>
				<verse number="7">ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਥ ਵੱਲ ਉਤਰੀ ਅਤੇ ਯਰੀਹੋ ਨੂੰ ਅਪੱੜ ਕੇ ਯਰਦਨ ਨੂੰ ਗਈ</verse>
				<verse number="8">ਅਤੇ ਉਹ ਹੱਦ ਲਹਿੰਦੀ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ। ਅਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ</verse>
				<verse number="9">ਅਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ ਵਿੱਚ ਵੱਖੋ ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="10">ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਓਹ ਕਨਾਨੀ ਅੱਜ ਦੇ ਦਿਨ ਤੀਕ ਅਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਓਹ ਵੇਗਾਰ ਲਈ ਟਹਿਲੂਏ ਹਨ।।</verse>
			</chapter>
			<chapter number="17">
				<verse number="1">ਮਨੱਸ਼ਹ ਦੇ ਗੋਤ ਦਾ ਗੁਣਾ ਏਹ ਸੀ, ਏਸ ਲਈ ਜੋ ਉਹ ਯੂਸੁਫ਼ ਦਾ ਪਲੋਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਲੋਠਾ ਅਤੇ ਗਿਲਆਦ ਦਾ ਪਿਤਾ ਸੀ ਜੋਧਾ ਹੋਣ ਕਰ ਕੇ ਗਿਲਆਦ ਅਤੇ ਬਾਸ਼ਾਨ ਮਿਲੇ</verse>
				<verse number="2">ਅਤੇ ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀ ਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਏਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁਰਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ</verse>
				<verse number="3">ਪਰ ਸਲਾਫਹਾਦ ਦੇ ਜਿਹ ਦਾ ਪਿਉ ਹੇਫਰ, ਦਾਦਾ ਗਿਲਆਦ, ਪੜਦਾਦਾ ਮਾਕਾਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤ੍ਰ ਨਹੀਂ ਸਨ ਪਰ ਧੀਆਂ ਹੈਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਏਹ ਸਨ — ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ</verse>
				<verse number="4">ਅਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ</verse>
				<verse number="5">ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਛੁੱਟ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ</verse>
				<verse number="6">ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤ੍ਰਾਂ ਦੇ ਵਿੱਚ ਮਿਲਖ ਲਈ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤ੍ਰ ਦਾ ਸੀ।।</verse>
				<verse number="7">ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੀਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਓਹ ਹੱਦ ਸੱਜੇ ਪਾਸਿਓਂ ਏਨ ਤੱਪੂਆਹ ਦੇ ਵਸਨੀਕਾਂ ਤੀਕ ਲੰਘੀ</verse>
				<verse number="8">ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ ਦੀ ਹੱਦ ਕੋਲ ਅਫਰਾਈਮੀਆਂ ਦਾ ਸੀ</verse>
				<verse number="9">ਫੇਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉੱਤਰੀ। ਅਫ਼ਰਾਈਮ ਦੇ ਏਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉੱਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ</verse>
				<verse number="10">ਤਾਂ ਦੱਖਣ ਅਫ਼ਰਾਈਮ ਲਈ ਸੀ ਅਤੇ ਉੱਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਓਹ ਉੱਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ</verse>
				<verse number="11">ਅਤੇ ਮਨੱਸ਼ਹ ਲਈ ਯਿੱਸਾਕਾਰ ਵਿੱਚ ਅਤੇ ਆਸ਼ੇਰ ਵਿੱਚ ਏਹ ਸੀ, ਬੇਤਸ਼ਾਨ ਅਤੇ ਉਸ ਦੀਆਂ ਬਸਤੀਆਂ ਅਤੇ ਯਿਬਲਆਮ ਅਤੇ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸ਼ੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ</verse>
				<verse number="12">ਪਰ ਮਨੱਸ਼ੀ ਉਨ੍ਹਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸੱਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀ ਵੱਸੇ ਰਹੇ</verse>
				<verse number="13">ਐਉਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਓਹ ਕਨਾਨੀਆਂ ਤੋਂ ਵਗਾਰ ਲੈਣ ਲੱਗੇ ਪਏ ਪਰ ਓਹਨਾਂ ਨੂੰ ਮੂਲੋਂ ਨਾ ਕੱਢਿਆ।।</verse>
				<verse number="14">ਤਾਂ ਯੂਸੁਫ ਦੇ ਪੁਤ੍ਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸਾਂ ਸਾਨੂੰ ਕਿਉਂ ਮਿਲਖ ਵਿੱਚ ਇੱਕੋ ਹੀ ਗੁਣਾ ਅਤੇ ਇੱਕੋ ਹੀ ਹਿੱਸਾ ਦਿੱਤਾ? ਅਸੀਂ ਤਾਂ ਢੇਰ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਸਾਨੂੰ ਅੱਜ ਤਾਈਂ ਬਰਕਤ ਦਿੱਤੀ ਹੈ</verse>
				<verse number="15">ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਢੇਰ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਬਣ ਨੂੰ ਚੜ੍ਹਾ ਜਾਓ ਅਤੇ ਓਥੇਂ ਤੁਸੀਂ ਫਰਿਜ਼ੀਆਂ ਅਤੇ ਰਫਾਈਆਂ ਦੀ ਧਰਤੀ ਵਿੱਚ ਬਣ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਅਫ਼ਰਾਈਮ ਦਾ ਪਹਾੜ ਭੀੜਾ ਹੈ</verse>
				<verse number="16">ਤਾਂ ਯੂਸੁਫ਼ ਦੇ ਪੁੱਤ੍ਰਾਂ ਨੇ ਆਖਿਆ ਕਿ ਏਹ ਪਹਾੜ ਸਾਡੇ ਵੱਸਣ ਜੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਦੂਣ ਦੀ ਧਰਤੀ ਵਿੱਚ ਵੱਸਦੇ ਹਨ ਲੋਹੇ ਦੇ ਰਥ ਹਨ, ਨਾਲੇ ਓਹਨਾਂ ਕੋਲ ਜਿਹੜੇ ਬੈਤ ਸ਼ਆਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਓਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਦੂਣ ਵਿੱਚ ਹਨ</verse>
				<verse number="17">ਤਾਂ ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਅਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਗੁਣਾ ਨਹੀਂ ਹੋਵੇਗਾ</verse>
				<verse number="18">ਪਰ ਪਹਾੜ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਬਣ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਓਹਨਾਂ ਦੇ ਰਥ ਲੋਹੇ ਦੇ ਹਨ ਅਤੇ ਓਹ ਤਕੜੇ ਵੀ ਹਨ।।</verse>
			</chapter>
			<chapter number="18">
				<verse number="1">ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਅਤੇ ਉੱਥੇ ਮੰਡਲੀ ਦੇ ਤੰਬੂ ਨੂੰ ਖੜਾ ਕੀਤਾ ਅਤੇ ਉਹ ਦੇਸ਼ ਉਨ੍ਹਾਂ ਦੇ ਅੱਗੇ ਅਧੀਨ ਹੋ ਗਿਆ</verse>
				<verse number="2">ਅਤੇ ਇਸਰਾਏਲੀਆਂ ਵਿੱਚ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿੰਨ੍ਹਾਂ ਨੂੰ ਮਿਲਖ ਨਹੀਂ ਵੰਡੀ ਗਈ</verse>
				<verse number="3">ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਨੂੰ ਜਾ ਕੇ ਕਬਜ਼ਾ ਕਰਨ ਵਿੱਚ ਜਿਹੜਾ ਤੁਹਾਡਿਆਂ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ ਕਦ ਤੀਕ ਘੌਲ ਕਰੋਗੇ?</verse>
				<verse number="4">ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫੇਰ ਮੈਂ ਓਹਨਾਂ ਨੂੰ ਘੱਲਾਂਗਾ ਅਤੇ ਓਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ ਅਨੁਸਾਰ ਉਹ ਨੂੰ ਦੱਸਣ, ਫੇਰ ਓਹ ਮੇਰੇ ਕੋਲ ਆਉਣ</verse>
				<verse number="5">ਅਤੇ ਓਹ ਉਹ ਨੂੰ ਸੱਤਾਂ ਹਿੱਸਿਆ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉੱਤਰ ਵੱਲ ਖੜਾ ਰਹੇ</verse>
				<verse number="6">ਤਾਂ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਨ੍ਹਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਗੁਣਾ ਪਾਵਾਂਗਾ</verse>
				<verse number="7">ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਹਿੱਸਾ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਨ੍ਹਾਂ ਦੀ ਮਿਲਖ ਹੈ ਅਤੇ ਗਾਦ ਅਤੇ ਰਊਬੇਨ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ</verse>
				<verse number="8">ਤਾਂ ਓਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਨ੍ਹਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫੇਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਐਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣਾ ਪਵਾਂਗਾ</verse>
				<verse number="9">ਉਪਰੰਤ ਓਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਨ੍ਹਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆ ਵਿੱਚ ਕਰ ਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਓਹ ਯਹੋਸ਼ੁਆ ਨਾਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ</verse>
				<verse number="10">ਤਾਂ ਯਹੋਸ਼ੁਆ ਨੇ ਉਨ੍ਹਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣਾ ਪਾਇਆ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਵੰਡ ਦਿੱਤਾ।।</verse>
				<verse number="11">ਤਾਂ ਬਿਨਯਾਮੀਨੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਨ੍ਹਾਂ ਦੇ ਗੁਣੇ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿਚਕਾਰ ਨਿੱਕਲੀ</verse>
				<verse number="12">ਅਤੇ ਉੱਤਰ ਪਾਸੇ ਉਨ੍ਹਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉੱਤਰ ਵੱਲ ਯਰੀਹੋ ਦੀ ਉੱਚਿਆਈ ਨੂੰ ਚੜ੍ਹ ਕੇ ਲਹਿੰਦੇ ਪਾਸੇ ਪਹਾੜੀ ਦੇਸ ਥਾਣੀ ਚੜ੍ਹੀ ਅਤੇ ਉਹ ਦਾ ਫੈਲਾਓ ਬੈਤ ਆਵਨ ਦੀ ਉਜਾੜ ਤੀਕ ਸੀ</verse>
				<verse number="13">ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੀਕ ਦੱਖਣ ਵੱਲ ਗਈ ਜਿਹੜਾ ਬੈਤ-ਏਲ ਹੈ, ਫੇਰ ਉਹ ਹੱਦ ਅਤਰੋਥ ਅੱਦਾਰ ਨੂੰ ਉਸ ਪਹਾੜ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ ਹੋਰੋਨ ਦੇ ਦੱਖਣ ਦੀ ਵੱਲ ਹੈ</verse>
				<verse number="14">ਤਾਂ ਉਹ ਹੱਦ ਹੇਠਾ ਜਾ ਕੇ ਲਹਿੰਦੇ ਪਾਸੇ ਉਸ ਪਹਾੜ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੀਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਏਹ ਲਹਿੰਦਾ ਪਾਸਾ ਸੀ</verse>
				<verse number="15">ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਸੀ ਅਤੇ ਉਹ ਹੱਦ ਲਹਿੰਦੀ ਵੱਲ ਜਾ ਕੇ ਨਫਤੋਂਆਹ ਦੇ ਪਾਣੀਆਂ ਤੇ ਸੋਤੇ ਤੀਕ ਅੱਪੜੀ</verse>
				<verse number="16">ਫੇਰ ਉਹ ਹੱਦ ਉਸ ਪਹਾੜ ਦੇ ਸਿਰੇ ਤੀਕ ਜਿਹੜਾ ਬਨ — ਹਿੰਨੋਮ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਉਤਰੀ ਤਾਂ ਏਨ ਰੋਗੇਲ ਨੂੰ ਉਤਰੀ</verse>
				<verse number="17">ਫੇਰ ਉਹ ਉੱਤਰ ਵੱਲ ਜਾ ਕੇ ਏਨ ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੀਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਉਤਰੀ</verse>
				<verse number="18">ਉਹ ਅਰਾਬਾਹ ਦੇ ਅੱਗੇ ਚੜ੍ਹਾਈ ਤੀਕ ਉੱਤਰੀ ਵੱਲ ਲੰਘੀ ਤਾਂ ਅਰਾਬਾਹ ਨੂੰ ਉੱਤਰ</verse>
				<verse number="19">ਫੇਰ ਉਹ ਹੱਦ ਬੈਤ ਹਾਗਲਾਹ ਦੀ ਚੜ੍ਹਾਈ ਤੀਕ ਉੱਤਰ ਵੱਲ ਅੱਪੜੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੀਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੀਕ ਸੀ। ਏਹ ਦੱਖਣ ਦੀ ਹੱਦ ਸੀ</verse>
				<verse number="20">ਚੜ੍ਹਦੇ ਪਾਸੇ ਉਹ ਦੀ ਹੱਦ ਯਰਦਨ ਸੀ। ਏਹ ਬਿਨਯਾਮੀਨੀਆਂ ਦੀ ਮਿਲਖ ਦੀਆਂ ਆਲੇ ਦੁਆਲੇ ਦੀਆਂ ਹੱਦਾਂ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ।।</verse>
				<verse number="21">ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸਨ, ਯਰੀਹੋ ਅਤੇ ਬੈਤ ਹਾਗਲਾਹ ਅਤੇ ਏਮਕ ਕਸੀਸ</verse>
				<verse number="22">ਅਤੇ ਬੈਤ ਅਰਾਬਾਹ ਅਤੇ ਸਮਾਰਯਿਮ ਅਤੇ ਬੈਤ-ਏਲ</verse>
				<verse number="23">ਅਤੇ ਅੱਵੀਮ ਅਤੇ ਪਾਰਾਹ ਅਤੇ ਅਫਰਾਹ</verse>
				<verse number="24">ਅਤੇ ਕਫਰਅੱਮੋਨੀ ਅਤੇ ਆਫਨੀ ਅਤੇ ਗਾਬਾ। ਬਾਰਾਂ ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡ</verse>
				<verse number="25">ਗਿਬਓਨ ਅਤੇ ਰਾਮਾਹ ਅਤੇ ਬਏਰੋਥ</verse>
				<verse number="26">ਅਤੇ ਮਿਸਪਹ ਅਤੇ ਕਫੀਰਾਹ ਅਤੇ ਮੋਸਾਹ</verse>
				<verse number="27">ਅਤੇ ਰਕਮ ਅਤੇ ਯਿਰਪਏਲ ਅਤੇ ਤਰਲਾਹ</verse>
				<verse number="28">ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਥ ਕਿਰਯਥ। ਚੌਦਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ। ਏਹ ਬਿਨਯਾਮੀਨੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ।।</verse>
			</chapter>
			<chapter number="19">
				<verse number="1">ਦੂਜਾ ਗੁਣਾ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਨ੍ਹਾਂ ਦੇ ਘਰਾਣਿਆ ਅਨੁਸਾਰ ਨਿੱਕਲਿਆ ਅਤੇ ਉਨ੍ਹਾਂ ਦੀ ਮਿਲਖ ਯਹੂਦੀਆਂ ਦੀ ਮਿਲਖ ਦੇ ਵਿੱਚ ਸੀ</verse>
				<verse number="2">ਅਤੇ ਉਨ੍ਹਾਂ ਦੀ ਮਿਲਖ ਇਹ ਸੀ, ਬਏਰ ਸ਼ਬਾ ਅਤੇ ਸ਼ਬਾ ਅਤੇ ਮੋਲਾਦਾਹ</verse>
				<verse number="3">ਅਤੇ ਹਸਰ ਸੂਆਲ ਅਤੇ ਬਾਲਾਹ ਅਤੇ ਆਸਮ</verse>
				<verse number="4">ਅਲਤੋਂਲਦ ਅਤੇ ਬਥੂਲ ਅਤੇ ਹਾਰਮਾਹ</verse>
				<verse number="5">ਸਿਕਲਾਗ ਅਤੇ ਬੈਤ ਮਰਕਾਬੋਥ ਅਤੇ ਹਸਰ ਸੂਸਾਹ</verse>
				<verse number="6">ਬੈਤ ਲਬਾਓਥ ਅਤੇ ਸਾਰੂਹਨ, ਏਹ ਤੇਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="7">ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਏਹ ਚਾਰੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="8">ਨਾਲੇ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ ਦੁਆਲੇ ਸਨ ਬਆਲਥ-ਬਏਰ ਦੱਖਣੀ ਰਾਮਥ ਤੀਕ। ਏਹ ਸ਼ਿਮਓਨੀਆਂ ਦੇ ਗੋਤ ਦੀ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਸੀ</verse>
				<verse number="9">ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਨ੍ਹਾਂ ਲਈ ਵੱਧ ਸੀ ਏਸੇ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ ਉਨ੍ਹਾਂ ਦੀ ਮਿਲਖ ਦੇ ਵਿੱਚੋਂ ਲਈ।।</verse>
				<verse number="10">ਤੀਜਾ ਗੁਣਾ ਜ਼ਬੂਲੁਨੀਆਂ ਦਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਨਿੱਕਲਿਆ ਅਤੇ ਉਨ੍ਹਾਂ ਦੀ ਮਿਲਖ ਦੀ ਹੱਦ ਸਰੀਦ ਤੀਕ ਸੀ</verse>
				<verse number="11">ਅਤੇ ਉਨ੍ਹਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸ਼ਥ ਨੂੰ ਢੁੱਕ ਕੇ ਉਸ ਵਾਦੀ ਨੂੰ ਜਾ ਢੁੱਕੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ</verse>
				<verse number="12">ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥਨੂੰ ਜਾ ਕੇ ਯਾਫੀਆ ਨੂੰ ਚੜ੍ਹੀ</verse>
				<verse number="13">ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਿੱਤਾ ਹੇਫਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੀਕ ਅੱਪੜਦਾ ਹੈ ਗਈ</verse>
				<verse number="14">ਅਤੇ ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਹਏਲ ਦੀ ਵਾਦੀ ਤੀਕ ਸੀ</verse>
				<verse number="15">ਅਤੇ ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="16">ਏਹ ਜ਼ਬੂਲੁਨੀਆਂ ਦੀ ਮਿਲਣ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ, ਏਹ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="17">ਚੌਥਾ ਗੁਣਾ ਯਿੱਸਾਕਾਰ ਲਈ ਨਿੱਕਲਿਆ ਅਰਥਾਤ ਯਿੱਸਾਕਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ</verse>
				<verse number="18">ਅਤੇ ਉਨ੍ਹਾਂ ਦੀ ਹੱਦ ਯਿਜ਼ਰਾਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੀਕ ਸੀ</verse>
				<verse number="19">ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ</verse>
				<verse number="20">ਰੰਬੀਥ ਅਤੇ ਕਿਸ਼ਯੋਨ ਅਤੇ ਆਬਸ</verse>
				<verse number="21">ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤਾਈਂ ਸੀ</verse>
				<verse number="22">ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੀਕ ਸੀ, ਸੌਲਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="23">ਉਹ ਯਿੱਸਾਕਾਰੀਆਂ ਦੇ ਗੋਤ ਦੀ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਸੀ ਅਤੇ ਉਨ੍ਹਾਂ ਦਾ ਸ਼ਹਿਰ ਤੇ ਪਿੰਡ ਏਹ ਸਨ।।</verse>
				<verse number="24">ਪੰਜਵਾਂ ਗੁਣਾ ਆਸ਼ੇਰੀਆਂ ਦੇ ਗੋਤ ਦਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਨਿੱਕਲਿਆ</verse>
				<verse number="25">ਅਤੇ ਉਨ੍ਹਾਂ ਦੀ ਹੱਦ ਏਹ ਸੀ, - ਹਲਕਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ</verse>
				<verse number="26">ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਲਹਿੰਦੀ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ</verse>
				<verse number="27">ਤਾਂ ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉੱਤਰ ਵੱਲ ਬੈਤ ਏਮਕ ਅਤੇ ਨਈਏਲ ਤੀਕ ਜਾ ਢੁੱਕੀ, ਫੇਰ ਉਹ ਖੱਬੇ ਪਾਸੇ ਕਬੂਲ ਨੂੰ ਨਿੱਕਲੀ</verse>
				<verse number="28">ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੀਕ</verse>
				<verse number="29">ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੀਕ ਸੀ</verse>
				<verse number="30">ਨਾਲੇ ਉੱਮਾਹ ਅਤੇ ਅਫੇਰ ਅਤੇ ਰਹੋਬ, ਬਾਈ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="31">ਏਹ ਆਸ਼ੇਰੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਏਹ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="32">ਛੇਵਾਂ ਗੁਣਾਂ ਨਫ਼ਤਾਲੀਆਂ ਦੇ ਲਈ ਨਿੱਕਲਿਆ ਅਰਥਾਤ ਨਫ਼ਤਾਲੀਆਂ ਦੇ ਲਈ ਉਨ੍ਹਾਂ ਦੀਆਂ ਗੋਤਾਂ ਅਨੁਸਾਰ</verse>
				<verse number="33">ਉਨ੍ਹਾਂ ਦੀ ਹੱਦ ਹਲਫ ਤੋਂ ਸਆਨੰਨੀਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ ਅਰ ਯਬਨਏਲ ਤੋਂ ਲੱਕੂਮ ਤੀਕ ਅਤੇ ਉਸ ਦਾ ਫੈਲਾਓ ਯਰਦਨ ਤੀਕ ਸੀ</verse>
				<verse number="34">ਤਾਂ ਉਹ ਹੱਦ ਲਹਿੰਦੀ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਢੁੱਕੀ ਅਤੇ ਲਹਿੰਦੀ ਵੱਲ ਅਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਢੁੱਕੀ</verse>
				<verse number="35">ਅਤੇ ਗੜ੍ਹ ਵਾਲੇ ਸ਼ਹਿਰ ਏਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਾਰਥ</verse>
				<verse number="36">ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ</verse>
				<verse number="37">ਅਤੇ ਕਦਸ਼ ਅਤੇ ਅਦਰਈ ਅਤੇ ਏਨ ਹਾਸੋਰ</verse>
				<verse number="38">ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ</verse>
				<verse number="39">ਏਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਏਹ ਸ਼ਹਿਰ ਅਰ ਉਨ੍ਹਾਂ ਦੇ ਪਿੰਡ।।</verse>
				<verse number="40">ਸੱਤਵਾਂ ਗੁਣਾ ਦਾਨੀਆਂ ਦੇ ਗੋਤ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਨਿੱਕਲਿਆ</verse>
				<verse number="41">ਅਤੇ ਉਨ੍ਹਾਂ ਦੀ ਮਿਲਖ ਦੀ ਹੱਦ ਏਹ ਸੀ, - ਸਾਰਾਹ ਅਤੇ ਅਸ਼ਤਾਓਲ ਅਤੇ ਹਰ ਸ਼ਮਸ਼</verse>
				<verse number="42">ਅਤੇ ਸ਼ਆਲੱਬੀਨ ਅਤੇ ਅਯਾਲੋਨ ਅਤੇ ਯਿਥਲਾਹ</verse>
				<verse number="43">ਅਤੇ ਏਲੋਨ ਅਤੇ ਤਿਮਨਾਥ ਅਤੇ ਅਕਰੋਨ</verse>
				<verse number="44">ਅਤੇ ਅਲਕਤੇਹ ਅਤੇ ਗਿਬਥੋਨ ਅਤ ਬਆਲਾਥ</verse>
				<verse number="45">ਯਿਹੁਦ ਅਤੇ ਬਨੇ-ਬਕਰ ਅਤੇ ਗਾਥ-ਰਿੰਮੋਨ</verse>
				<verse number="46">ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ੋ ਦੇ ਸਾਹਮਣੇ ਦੀ ਹੱਦ</verse>
				<verse number="47">ਅਤੇ ਦਾਨੀਆਂ ਦੀ ਹੱਦ ਉਨ੍ਹਾਂ ਤੋਂ ਪਾਰ ਏਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤੇਰਾ ਦੀ ਧਾਰ ਨਾਲ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਾਸਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਉਂ ਉੱਤੇ ਆਖਿਆ</verse>
				<verse number="48">ਏਹ ਦਾਨੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।</verse>
				<verse number="49">ਤਾਂ ਓਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ ਦਿੱਤੀ</verse>
				<verse number="50">ਯਹੋਵਾਹ ਦੇ ਹੁਕਮ ਅਨੁਸਾਰ ਉਨ੍ਹਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।।</verse>
				<verse number="51">ਏਹ ਓਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਪਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਅੱਗੇ ਗੁਣਾ ਪਾ ਕੇ ਵੰਡ ਦਿੱਤੀਆਂ। ਸੋ ਓਹ ਉਸ ਦੇਸ ਨੂੰ ਵੰਡ ਚੁੱਕੇ।।</verse>
			</chapter>
			<chapter number="20">
				<verse number="1">ਯਹੋਵਾਹ ਯਹੋਸ਼ੁਆ ਨੂੰ ਬੋਲਿਆ</verse>
				<verse number="2">ਕਿ ਤੂੰ ਇਸਰਾਏਲੀਆਂ ਨਾਲ ਗੱਲ ਕਰ ਭਈ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਹ ਦੇ ਲਈ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ</verse>
				<verse number="3">ਜਿੱਥੇ ਉਹ ਖ਼ੂਨੀ ਨੱਠ ਜਾਵੇ ਜਿਸ ਅਣਜਾਣੇ ਅਥਵਾ ਵਿੱਸਰ ਭੋਲੇ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਓਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ</verse>
				<verse number="4">ਅਤੇ ਉਹ ਏਹਨਾਂ ਨਗਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਓਹ ਉਹ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਓਹ ਉਹ ਨੂੰ ਥਾਂ ਦੇਣ ਕਿ ਉਹ ਉਨ੍ਹਾਂ ਦੇ ਵਿੱਚ ਵੱਸ ਜਾਵੇ</verse>
				<verse number="5">ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਓਹ ਖ਼ੂਨੀ ਨੂੰ ਉਸ ਦੇ ਹਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ</verse>
				<verse number="6">ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੀਕ ਕਿ ਉਹ ਨਿਆਉਂ ਲਈ ਮੰਡਲੀ ਦੇ ਅੱਗੇ ਨਾ ਖਲੋਵੇ ਅਤੇ ਜਦ ਤੀਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਨ੍ਹਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਸ ਸ਼ਹਿਰ ਨੂੰ ਜਿੱਥੋਂ ਉਹ ਨੱਸਿਆ ਸੀ ਜਾਵੇ।।</verse>
				<verse number="7">ਅਤੇ ਉਨ੍ਹਾਂ ਨੇ ਨਫ਼ਤਾਲੀ ਦੇ ਪਹਾੜ ਉੱਤੇ ਗਲੀਲ ਵਿੱਚ ਕਦਸ਼ ਨੂੰ ਅਤੇ ਅਫ਼ਰਾਈਮ ਦੇ ਪਹਾੜ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਹਾੜ ਵਿੱਚ ਕਿਰਯਥ ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ</verse>
				<verse number="8">ਅਤੇ ਯਰਦਨ ਦੇ ਪਾਰ ਯਰੀਹੋ ਦੀ ਚੜ੍ਹਦੀ ਵੱਲ ਉਨ੍ਹਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ</verse>
				<verse number="9">ਏਸ ਨਗਰ ਸਾਰੇ ਇਸਾਰਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਨ੍ਹਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਨੱਸ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਵੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੀਕ ਕਿ ਉਹ ਮੰਡਲੀ ਦੇ ਅੱਗੇ ਨਾ ਖੜਾ ਕੀਤਾ ਜਾਵੇ।।</verse>
			</chapter>
			<chapter number="21">
				<verse number="1">ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਰਦਾਰਾਂ ਕੋਲ ਆਏ</verse>
				<verse number="2">ਅਤੇ ਉਨ੍ਹਾਂ ਨੇ ਓਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਇਹ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ</verse>
				<verse number="3">ਤਾਂ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਦਿੱਤੀਆਂ।।</verse>
				<verse number="4">ਕਹਾਥੀਆਂ ਦਿਆਂ ਘਰਾਣਿਆਂ ਦਾ ਗੁਣਾ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤ੍ਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।</verse>
				<verse number="5">ਬਾਕੀ ਕਹਾਥੀਆਂ ਲਈ ਅਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।।</verse>
				<verse number="6">ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।</verse>
				<verse number="7">ਮਰਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।।</verse>
				<verse number="8">ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ</verse>
				<verse number="9">ਅਤੇ ਉਨ੍ਹਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਏਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਉਂ ਦੱਸੇ ਗਏ</verse>
				<verse number="10">ਅਤੇ ਓਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦਿਆਂ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਗੁਣਾ ਉਨ੍ਹਾਂ ਦਾ ਹੋਇਆ</verse>
				<verse number="11">ਉਪਰੰਤ ਉਨ੍ਹਾਂ ਨੇ ਓਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ ਦੁਆਲੇ ਦੀ ਸ਼ਾਮਲਾਤ ਦਿੱਤੀ</verse>
				<verse number="12">ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ</verse>
				<verse number="13">ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤੇ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ</verse>
				<verse number="14">ਅਤੇ ਯੱਤਿਰ ਉਹ ਦੀ ਸ਼ਾਮਲਾਤ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਤ ਸਣੇ</verse>
				<verse number="15">ਅਤੇ ਹੋਲੋਨ ਉਹ ਦੀ ਸਣੇ ਸ਼ਾਮਲਾਤ ਅਤੇ ਦਬਿਰ ਉਹ ਦੀ ਸ਼ਾਮਲਾਤ ਸਣੇ</verse>
				<verse number="16">ਅਤੇ ਆਇਨ ਉਹ ਦੀ ਸ਼ਾਮਲਾਤ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਤ ਸਣੇ ਅਰਥਾਤ ਨੌਂ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ</verse>
				<verse number="17">ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਤ ਸਣੇ ਅਤੇ ਗਬਾ ਉਹ ਦੀ ਸ਼ਾਮਲਾਤ ਸਣੇ</verse>
				<verse number="18">ਅਨਾਥੋਥ ਉਹ ਦੀ ਸ਼ਾਮਲਾਤ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="19">ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰਾ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।।</verse>
				<verse number="20">ਕਹਾਥੀਆਂ ਦਿਆਂ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਨ੍ਹਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਇਮ ਦੇ ਗੋਤ ਵਿੱਚੋਂ ਸਨ</verse>
				<verse number="21">ਉਨ੍ਹਾਂ ਨੇ ਓਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਤ ਸਣੇ</verse>
				<verse number="22">ਅਤੇ ਕਿਬਸੈਮ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਹੋਰੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="23">ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇ ਉਹ ਦੀ ਸ਼ਾਮਲਾਤ ਸਣੇ, ਗਿਬਥੋਨ ਉਹ ਦੀ ਸ਼ਾਮਲਾਤ ਸਣੇ,</verse>
				<verse number="24">ਅੱਯਾਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="25">ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ</verse>
				<verse number="26">ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।।</verse>
				<verse number="27">ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ</verse>
				<verse number="28">ਅਤੇ ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਤ ਸਣੇ, ਦਾਬਰਥ ਉਹ ਦੀ ਸ਼ਾਮਲਾਤ ਸਣੇ,</verse>
				<verse number="29">ਯਰਮੂਥ ਉਹ ਦੀ ਸ਼ਾਮਲਾਤ ਸਣੇ ਅਤੇ ਏਨ ਗੱਨੀਮ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="30">ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਤ ਸਣੇ, ਅਬਦੋਨ ਉਹ ਦੀ ਸ਼ਾਮਲਾਤ ਸਣੇ,</verse>
				<verse number="31">ਹਲਕਾਥ ਉਹ ਦੀ ਸ਼ਾਮਲਾਤ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="32">ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ</verse>
				<verse number="33">ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।।</verse>
				<verse number="34">ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨਆਮ ਉਹ ਦੀ ਸ਼ਾਮਲਾਤ ਸਣੇ, ਕਰਤਾਹ ਉਹ ਦੀ ਸ਼ਾਮਲਾਤ ਸਣੇ,</verse>
				<verse number="35">ਦਿਮਨਾਹ ਉਹ ਦੀ ਸ਼ਾਮਲਾਤ ਸਣੇ ਨਹਲਾਲ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="36">ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਤ ਸਣੇ ਅਤੇ ਯਾਹਸਾਹ ਉਹ ਦੀ ਸ਼ਾਮਲਾਤ ਸਣੇ</verse>
				<verse number="37">ਕਦੇਮੋਥ ਉਹ ਦੀ ਸ਼ਾਮਲਾਤ ਸਣੇ ਅਤੇ ਮੇਪਅਥ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ</verse>
				<verse number="38">ਅਤੇ ਗਾਦ ਦੇ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਮਹਨਇਮ ਉਹ ਦੀ ਸ਼ਾਮਲਾਤ ਸਣੇ,</verse>
				<verse number="39">ਹਸ਼ਬੋਨ ਉਹ ਦੀ ਸ਼ਾਮਲਾਤ ਸਣੇ ਅਤੇ ਯਆਜ਼ੇਰ ਉਹ ਦੀ ਸ਼ਾਮਲਾਤ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ</verse>
				<verse number="40">ਏਹ ਸਾਰੇ ਸ਼ਹਿਰ ਮਰਾਰਿਆਂ ਦੇ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚ ਸਨ ਜਿਹੜੇ ਅਤੇ ਉਨ੍ਹਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ</verse>
				<verse number="41">ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ ਵਿੱਚ ਸਨ ਅੱਠਤਾਲੀ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ</verse>
				<verse number="42">ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਤ ਆਲੇ ਦੁਆਲੇ ਹੁੰਦੀ ਸੀ। ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।।</verse>
				<verse number="43">ਸੋ ਯਹੋਵਾਹ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ</verse>
				<verse number="44">ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ</verse>
				<verse number="45">ਉਨ੍ਹਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।।</verse>
			</chapter>
			<chapter number="22">
				<verse number="1">ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ</verse>
				<verse number="2">ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਅਤੇ ਤੁਸਾਂ ਮੇਰੇ ਸਾਰੇ ਬੋਲਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ</verse>
				<verse number="3">ਤੁਸਾਂ ਢੇਰ ਸਾਰੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਪਣੇ ਭਰਾਵਾਂ ਨੂੰ ਨਹੀਂ ਵਿਸਾਰਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਜ਼ੁਮੇਵਾਰੀ ਦੀ ਪਾਲਨਾ ਕੀਤੀ</verse>
				<verse number="4">ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁਖ ਦਿੱਤਾ ਹੈ ਜਿਵੇਂ ਉਸ ਉਨ੍ਹਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ ਦੇ ਦੇਸ ਨੂੰ ਜਿਹੜੀ ਯਹੋਵਾਹ ਨੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ</verse>
				<verse number="5">ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬੜੇ ਉੱਦਮ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਹ ਨੂੰ ਚਿੰਬੜੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ</verse>
				<verse number="6">ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ, ਫੇਰ ਓਹ ਆਪਣੇ ਤੰਬੂਆਂ ਨੂੰ ਤੁਰ ਗਏ</verse>
				<verse number="7">ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਲਹਿੰਦੀ ਵੱਲ ਮਿਲਖ ਦਿੱਤੀ ਤਾਂ ਫੇਰ ਜਦ ਯਹੋਸ਼ੁਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰਘੱਲਿਆ ਤਾਂ ਉਨ੍ਹਾਂ ਨੂੰ ਬਰਕਤ ਦਿੱਤੀ</verse>
				<verse number="8">ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।।</verse>
				<verse number="9">ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ਼ ਵਿੱਚ ਹੈ ਭਈ ਓਹ ਗਿਲਆਦ ਦੇ ਦੇਸ ਨੂੰ ਆਪਣੀ ਜਾਗੀਰ ਵਿੱਚ ਜਾਣ ਜਿੱਥੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ</verse>
				<verse number="10">ਅਤੇ ਜਦ ਓਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਓਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ</verse>
				<verse number="11">ਤਾਂ ਇਸਰਾਏਲੀਆਂ ਨੇ ਸੁਣਿਆ ਕਿ ਵੇਖੋ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਕਨਾਨ ਦੇਸ ਦੇ ਸਾਹਮਣੇ ਯਰਦਨ ਦੇ ਇਲਾਕਿਆਂ ਵਿੱਚ ਇੱਕ ਜਗਵੇਦੀ ਇਸਰਾਏਲੀਆਂ ਦੇ ਪਾਸੇ ਵੱਲ ਬਣਾ ਲਈ ਹੈ</verse>
				<verse number="12">ਅਤੇ ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਨ੍ਹਾਂ ਨਾਲ ਜੁੱਧ ਕਰਨ ਲਈ ਚੜ੍ਹਾਈ ਕਰਨ</verse>
				<verse number="13">ਤਾਂ ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਘੱਲਿਆ</verse>
				<verse number="14">ਅਤੇ ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪਿਉ ਦਾਦਿਆਂ ਦੇ ਘਰਾਣਿਆਂ ਦਿਆਂ ਕੁਲ ਗੋਤਾਂ ਦਾ ਇੱਕ ਇੱਕ ਪਰਧਾਨ ਅਤੇ ਹਰ ਮਨੁੱਖ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ</verse>
				<verse number="15">ਅਤੇ ਓਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਓਹਨਾਂ ਨਾਲ ਗੱਲ ਕੀਤੀ</verse>
				<verse number="16">ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਏਹ ਕੀ ਬੇਈਮਾਨੀ ਹੈ ਜਿਹੜੀ ਤੁਸਾਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?</verse>
				<verse number="17">ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸਾਂ ਆਪਣੇ ਆਪ ਨੂੰ ਅਜੇ ਪਾਕ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?</verse>
				<verse number="18">ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੱਕਰਦੇ ਹੋ? ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋਵੋਗੇ ਤਾਂ ਭਲਕੇ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ</verse>
				<verse number="19">ਤਾਂ ਵੀ ਜੇ ਤੁਹਾਡੀ ਆਪਣੀ ਜਗੀਰ ਦੀ ਧਰਤੀ ਅੱਸ਼ੁਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਹਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ ਲੈ ਲਓ ਪਰ ਨਾ ਯਹੋਵਾਹ ਤੋਂ ਆਕੀ ਹੋਵੇ ਅਤੇ ਨਾ ਸਾਥੋਂ ਆਕੀ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨਾ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ</verse>
				<verse number="20">ਕੀ ਜ਼ਰਹ ਦੇ ਪੁੱਤ੍ਰ ਆਕਾਨ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ।।</verse>
				<verse number="21">ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ</verse>
				<verse number="22">ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲ ਵੀ ਜਾਣੇਗਾ ਕਿ ਜੇ ਕਦੀ ਆਕੀ ਹੋਣ ਵਿੱਚ ਅਥਵਾ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ</verse>
				<verse number="23">ਕਿ ਜੇ ਅਸਾਂ ਆਪਣੇ ਲਈ ਏਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਅਥਵਾ ਮੈਦੇ ਦੀਆਂ ਭੇਟਾ ਚੜ੍ਹਾਈਏ ਅਥਵਾ ਸੁਖ ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ</verse>
				<verse number="24">ਅਥਵਾ ਅਸਾਂ ਏਸ ਗੱਲ ਦੇ ਡਰ ਨਾਲ ਏਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?</verse>
				<verse number="25">ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ। ਸ਼ਾਇਤ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁਕਰਾ ਦੇਣ</verse>
				<verse number="26">ਏਸ ਲਈ ਅਸਾਂ ਆਖਿਆ ਕਿ ਅਸੀਂ ਆਪਣੇ ਲਈ ਇੱਕ ਜਗਵੇਦੀ ਬਣਾਈਏ, ਉਹ ਤਾਂ ਨਾ ਹੋਮ ਦੀਆਂ ਭੇਟਾਂ ਅਤੇ ਨਾ ਬਲੀਆਂ ਲਈ ਹੈ</verse>
				<verse number="27">ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁਖ ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤ੍ਰ ਆਉਣ ਵਾਲਿਆਂ ਸਮਿਆਂ ਵਿਚ ਸਾਡੇ ਪੁੱਤ੍ਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ</verse>
				<verse number="28">ਤਾਂ ਅਸਾਂ ਆਖਿਆ ਕਿ ਐਉਂ ਹੋਵੇਗਾ ਕਿ ਜਦ ਓਹ ਸਾਨੂੰ ਯਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪਿਉ ਦਾਦਿਆਂ ਨਾਂ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਸਾਖੀ ਹੈ</verse>
				<verse number="29">ਏਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨਾ ਜਿਹੜੀ ਉਸ ਦੇ ਡੇਹਰੇ ਦੇ ਸਾਹਮਣੇ ਹੈ।।</verse>
				<verse number="30">ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਨ੍ਹਾਂ ਨੂੰ ਏਹ ਚੰਗਾ ਲੱਗਾ</verse>
				<verse number="31">ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।।</verse>
				<verse number="32">ਅਲਆਜ਼ਾਰ ਜਾਜਕ ਦਾ ਪੁੱਤ੍ਰ ਫ਼ੀਨਹਾਸ ਅਤੇ ਓਹ ਪਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਨ੍ਹਾਂ ਨੂੰ ਏਹ ਖਬਰ ਦਿੱਤੀ</verse>
				<verse number="33">ਤਾਂ ਏਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫੇਰ ਉਨ੍ਹਾਂ ਉੱਤੇ ਜੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ</verse>
				<verse number="34">ਤਾਂ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ \ਸਾਖੀ\ ਆਖਿਆ ਕਿਉਂ ਜੋ ਸਾਡੇ ਵਿੱਚ ਏਹ ਸਾਖੀ ਹੈ ਭਈ ਯਹੋਵਾਹ ਹੀ ਪਰਮੇਸ਼ੁਰ ਹੈ।।</verse>
			</chapter>
			<chapter number="23">
				<verse number="1">ਐਉਂ ਹੋਇਆ ਜਦ ਯਹੋਵਾਹ ਨੇ ਢੇਰ ਸਾਰੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਵੈਰੀਆਂ ਤੋਂ ਸੁਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ</verse>
				<verse number="2">ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ</verse>
				<verse number="3">ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸਾਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ</verse>
				<verse number="4">ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੀਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ</verse>
				<verse number="5">ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਓਹਨਾਂ ਨੂੰ ਤੁਹਾਡੇ ਅੱਗੋਂ ਧੱਕ ਦੇਵੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਾਂ ਤੁਸੀਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ</verse>
				<verse number="6">ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜ ਸੱਕੋ</verse>
				<verse number="7">ਏਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਓਹਨਾਂ ਦੇ ਦੇਵਤਿਆਂ ਦਾ ਨਾਉਂ ਵੀ ਨਾ ਉਚਰੋ, ਨਾ ਉਹਨਾਂ ਦੀ ਸੌਂਹ ਖਵਾਓ, ਨਾ ਓਹਨਾਂ ਦੀ ਉਪਾਸਨਾ ਕਰੋ ਅਤੇ ਨਾ ਓਹਨਾਂ ਦੇ ਅੱਗੇ ਮੱਥਾ ਟੇਕੋ</verse>
				<verse number="8">ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਚਿੰਬੜੇ ਰਹੋ ਜਿਵੇਂ ਅੱਜ ਦੇ ਦਿਨ ਤੀਕ ਤੁਸਾਂ ਕੀਤਾ</verse>
				<verse number="9">ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਏਹ ਹੈ ਕਿ ਅੱਜ ਦੇ ਦਿਨ ਤੀਕ ਤੁਹਾਡੇ ਅੱਗੇ ਕੋਈ ਮਨੁੱਖ ਨਹੀਂ ਖਲੋ ਸੱਕਿਆ</verse>
				<verse number="10">ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਨਠਾ ਦੇਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ</verse>
				<verse number="11">ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ। ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।।</verse>
				<verse number="12">ਜੇ ਤੁਸੀਂ ਕਿਸੇ ਤਰਾਂ ਫਿਰ ਜਾਓ ਅਤੇ ਏਹਨਾਂ ਕੌਮਾਂ ਦੇ ਬਕੀਏ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਓਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਓਹਨਾਂ ਦੇ ਵਿੱਚ ਵੜੋ ਅਤੇ ਓਹ ਤੁਹਾਡੇ ਵਿੱਚ ਵੜਨ</verse>
				<verse number="13">ਤਾਂ ਤੁਸੀਂ ਜ਼ਰੂਰ ਜਾਣ ਰੱਖੋ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਏਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫੇਰ ਨਹੀਂ ਕੱਢੇਗਾ ਸਗੋਂ ਓਹ ਤੁਹਾਡੇ ਲਈ ਫਾਹੀ ਅਤੇ ਜਾਲ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੀਕ ਏਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।।</verse>
				<verse number="14">ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਭਈ ਏਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਓਹ ਸਾਰੇ ਤੁਹਾਡੇ ਲਈ ਪੂਰੇ ਹੋਏ। ਓਹਨਾਂ ਵਿੱਚੋਂ ਇੱਕ ਬਚਨ ਵੀ ਨਾ ਰਿਹਾ</verse>
				<verse number="15">ਤਾਂ ਐਉਂ ਹੋਵੇਗਾ ਕਿ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਵੇਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੀਕ ਕਿ ਉਹ ਏਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ</verse>
				<verse number="16">ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੇਗੋ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਏਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।।</verse>
			</chapter>
			<chapter number="24">
				<verse number="1">ਤਾਂ ਯਹੋਸ਼ੁਆ ਨੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਾ ਕੀਤਾ ਅਤੇ ਇਸਰਾਏਲ ਦਿਆਂ ਬਜ਼ੁਰਗਾਂ, ਸਰਦਾਰਾਂ, ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦਿਆ ਅਤੇ ਓਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ</verse>
				<verse number="2">ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਅਗਲਿਆਂ ਸਮਿਆਂ ਵਿੱਚ ਤੁਹਾਡੇ ਪਿਉ ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖਾਸ ਕਰਕੇ ਤਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਓਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ</verse>
				<verse number="3">ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਤੋਂ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ</verse>
				<verse number="4">ਅਤੇ ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ</verse>
				<verse number="5">ਫੇਰ ਮੈਂ ਮੂਸਾ ਅਤੇ ਹਾਰੂਨ ਨੂੰ ਘੱਲਿਆ ਅਤੇ ਮਿਸਰ ਨੂੰ ਮੈਂ ਬਵਾ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ</verse>
				<verse number="6">ਅਤੇ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਤੋਂ ਕੱਢਿਆ ਅਤੇ ਤੁਸੀਂ ਸਮੁੰਦਰ ਤੀਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪਿਉ ਦਾਦਿਆਂ ਦਾ ਰਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੀਕ ਪਿੱਛਾ ਕੀਤਾ</verse>
				<verse number="7">ਜਦ ਉਨ੍ਹਾਂ ਨੇ ਯਹੋਵਾਹ ਅੱਗੇ ਤਰਲਾ ਪਾਇਆ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਓਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਓਹਨਾਂ ਨੂੰ ਢਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸਾਂ ਆਪਣੀ ਅੱਖੀਂ ਵੇਖੀਆ ਤਾਂ ਤੁਸੀਂ ਢੇਰ ਸਾਰੇ ਦਿਨਾਂ ਤੀਕ ਉਜਾੜ ਵਿੱਚ ਰਹੇ</verse>
				<verse number="8">ਫੇਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਓਹ ਤੁਹਾਡੇ ਨਾਲ ਲੜੇ ਪਰ ਮੈਂ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਓਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ</verse>
				<verse number="9">ਤਾਂ ਫੇਰ ਮੋਆਬ ਦੇ ਰਾਜੇ ਸਿਫ਼ੋਰ ਦਾ ਪੁੱਤ੍ਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੱਦ ਘੱਲਿਆ</verse>
				<verse number="10">ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ</verse>
				<verse number="11">ਤਾਂ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ</verse>
				<verse number="12">ਤਾਂ ਮੈਂ ਤੁਹਾਡੇ ਅੱਗੇ ਡੇਹਮੂ ਘੱਲਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤੇਗ ਨਾਲ, ਨਾ ਤੁਹਾਡੇ ਧਣੁਖ ਨਾਲ ਏਹ ਹੋਇਆ</verse>
				<verse number="13">ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸਾਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸਾਂ ਨਹੀਂ ਉਸਾਰੇ ਪਰ ਤੁਸੀਂ ਉਨ੍ਹਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗਾਂ ਅਤੇ ਜ਼ੈਤੂਨੀ ਬਾਗਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸਾਂ ਨਹੀਂ ਲਾਏ</verse>
				<verse number="14">ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਓਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਓਪਾਸਨਾ ਕਰੋ</verse>
				<verse number="15">ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿੰਨ੍ਹਾਂ ਦੀ ਤੁਹਾਡੇ ਪਿਉ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ</verse>
				<verse number="16">ਤਾਂ ਪਰਜਾ ਨੇ ਉੱਤਰ ਦਿੱਤਾ ਕਿ ਏਹ ਸਾਥੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ!</verse>
				<verse number="17">ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪਿਉ ਦਾਦਿਆਂ ਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰੋਂ ਉਤਾਹਾਂ ਲੈ ਆਇਆ ਅਤੇ ਸਾਡੇ ਵੇਖਦਿਆਂ ਏਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ</verse>
				<verse number="18">ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।।</verse>
				<verse number="19">ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸੱਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀਆਂ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ</verse>
				<verse number="20">ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ ਏਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ</verse>
				<verse number="21">ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!</verse>
				<verse number="22">ਫੇਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸਾਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਭਈ ਉਸ ਦੀ ਉਪਾਸਨਾ ਕਰੋਗੋ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ</verse>
				<verse number="23">ਹੁਣ ਓਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ</verse>
				<verse number="24">ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।।</verse>
				<verse number="25">ਉਪਰੰਤ ਉਸੇ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿੱਧੀ ਅਤੇ ਇੱਕ ਕਨੂਨ ਠਹਿਰਾਇਆ</verse>
				<verse number="26">ਅਤੇ ਯਹੋਸ਼ੁਆ ਨੇ ਏਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਅਸਥਾਨ ਦੇ ਵਿੱਚ ਸੀ ਖੜਾ ਕਰ ਦਿੱਤਾ</verse>
				<verse number="27">ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਏਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਏਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਏਹ ਤੁਹਾਡੇ ਉੱਤੇ ਗਵਾਹੀ ਹੋਵੇਗਾ ਮਤੇ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ</verse>
				<verse number="28">ਫੇਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਨ੍ਹਾਂ ਦੀ ਮਿਲਖ ਨੂੰ ਘੱਲਿਆ।।</verse>
				<verse number="29">ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤ੍ਰ ਯਹੋਸ਼ੁਆ ਯਹੋਵਾਹ ਦਾ ਦਾਸ ਚਲਾਣਾ ਕਰ ਗਿਆ। ਉਹ ਇੱਕ ਸੌ ਦੱਸਾਂ ਵਰਿਹਾ ਦਾ ਸੀ</verse>
				<verse number="30">ਤਾਂ ਉਨ੍ਹਾਂ ਨੇ ਉਸ ਨੂੰ ਉਸ ਦੀ ਮਿਲਖ ਦੀ ਹੱਦ ਉੱਤੇ ਤਿਮਨਥ ਸਰਹ ਵਿੱਚ ਅਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਆਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ</verse>
				<verse number="31">ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਨ੍ਹਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜੀਉਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।।</verse>
				<verse number="32">ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤ੍ਰਾਂ ਤੋਂ ਇੱਕ ਸੌ ਰੁਪਏ ਨੂੰ ਮੁਲ ਲਿਆ ਸੀ ਦਫ਼ਨਾ ਦਿੱਤਾ, ਸੋ ਓਹ ਯੂਸੁਫ਼ ਦੀ ਅੰਸ ਦੀ ਮਿਲਖ ਵਿੱਚ ਆ ਗਈਆਂ।।</verse>
				<verse number="33">ਹਾਰੂਨ ਦਾ ਪੁੱਤ੍ਰ ਅਲਆਜ਼ਾਰ ਵੀ ਚਲਾਣਾ ਕਰ ਗਿਆ ਅਤੇ ਉਸ ਨੂੰ ਉਸ ਦੇ ਪੁੱਤ੍ਰ ਫ਼ੀਨਹਾਸ ਦੇ ਟਿੱਬੇ ਉੱਤੇ ਜਿਹੜਾ ਅਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।।</verse>
			</chapter>
		</book>
		<book number="7">
			<chapter number="1">
				<verse number="1">ਯਹੋਸ਼ੁਆ ਦੇ ਮਰਨ ਦੇ ਮਗਰੋਂ ਅਜਿਹਾ ਹੋਇਆ, ਜੋ ਇਸਰਾਏਲੀਆਂ ਨੇ ਯਹੋਵਾਹ ਕੋਲੋਂ ਪੁਛਿਆ, ਭਲਾ, ਕਨਾਨੀਆਂ ਨਾਲ ਜੁੱਧ ਕਰਨ ਨੂੰ ਸਾਡੇ ਲਈ ਪਹਿਲੇ ਕੌਣ ਚੜੇਗਾ?</verse>
				<verse number="2">ਯਹੋਵਾਹ ਨੇ ਆਖਿਆ, ਯਹੂਦਾਹ ਚੜੇਗਾ, ਅਤੇ ਵੇਖੋ, ਮੈਂ ਇਹ ਦੇਸ ਉਸੇ ਦੇ ਹੱਥ ਕਰ ਦਿੱਤਾ ਹੈ</verse>
				<verse number="3">ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, ਮੇਰੇ ਗੁਣੇ ਦੀ ਵੰਡ ਵਿੱਚ ਮੇਰੇ ਨਾਲ ਚੜ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਏਸੇ ਤਰਾਂ ਮੈਂ ਭੀ ਤੇਰੇ ਗੁਣੇ ਦੀ ਵੰਡ ਵਿੱਚ ਤੇਰੇ ਨਾਲ ਚੜਾਂਗਾ ਸੋ ਸ਼ਿਮਓਨ ਉਸ ਦੇ ਨਾਲ ਗਿਆ</verse>
				<verse number="4">ਤਦ ਯਹੂਦਾਹ ਚੜਿਆ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ਿਆ ਨੂੰ ਓਨਾਂ ਦੇ ਹੱਥੀ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦੱਸ ਹਜ਼ਾਰ ਮਨੁੱਖ ਵੱਢੇ</verse>
				<verse number="5">ਉਨਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਾ ਅਤੇ ਉਸ ਨਾਲ ਲੜੇ ਅਤੇ ਕਨਾਨੀਆਂ ਅਰ ਫ਼ਰਿੱਜੀਆਂ ਨੂੰ ਮਾਰਿਆ</verse>
				<verse number="6">ਪਰ ਅਦੋਨੀ ਬਜ਼ਕ ਭੱਜ ਗਿਆ ਅਰ ਉਨਾਂ ਨੇ ਉਸ ਦਾ ਪਿੱਛਾ ਕੀਤਾ ਅਰ ਉਸ ਨੂੰ ਫੜ ਕੇ ਉਸ ਦੇ ਹੱਥਾਂ ਨਾਲੇ ਪੈਰਾਂ ਦੇ ਅੰਗੂਠੇ ਵੱਢ ਸੁੱਟੇ</verse>
				<verse number="7">ਤਦ ਅਦੋਨੀ ਬਜ਼ਕ ਨੇ ਆਖਿਆ, ਹੱਥਾਂ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਪਾਤਸ਼ਾਹ ਮੇਰੀ ਮੇਜ ਦੇ ਹੇਠੋਂ ਗਿਰਾਹੀਆਂ ਚੁਗ ਚੁਗ ਖਾਂਦੇ ਸਨ, ਸੋ ਜਿਹਾ ਮੈਂ ਕੀਤਾ ਸੀ ਪਰਮੇਸ਼ੁਰ ਨੇ ਮੈਨੂੰ ਤਿਹਾ ਹੀ ਵੱਟਾ ਦਿੱਤਾ। ਫੇਰ ਓਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ</verse>
				<verse number="8">ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਸ਼ਹਿਰ ਨੂੰ ਅੱਗ ਨਾਲ ਫੂਕ ਸੁੱਟਿਆ।।</verse>
				<verse number="9">ਇਸ ਦੇ ਪਿੱਛੋਂ ਯਹੂਦੀ ਲਹਿ ਕੇ ਓਹਨਾਂ ਕਨਾਨੀਆਂ ਨਾਲ ਲੜੇ ਜੋ ਪਹਾੜ ਵਿੱਚ ਅਤੇ ਦੱਖਣ ਦੇ ਦੇਸ ਅਤੇ ਬੇਟ ਵਿੱਚ ਵੱਸਦੇ ਸਨ</verse>
				<verse number="10">ਅਤੇ ਯਹੂਦਾਹ ਓਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ ਸਾਹਮਣਾ ਕਰਨ ਨੂੰ ਗਿਆ। ਉਸ ਹਬਰੋਨ ਦਾ ਨਾਉਂ ਪਹਿਲੇ ਕਿਰਯਥ-ਅਰਬਾ ਸੀ। ਉੱਥੇ ਉਨਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰਿਆ</verse>
				<verse number="11">ਅਤੇ ਉਹ ਉੱਥੋ ਤੁਰ ਕੇ ਦਬੀਰੀਆ ਉੱਤੇ ਚੜਿਆ। ਦਬੀਰ ਦਾ ਨਾਉਂ ਪਹਿਲੇ ਕਿਰਯਥ —ਸੇਫ਼ਰ ਸੀ</verse>
				<verse number="12">ਤਦ ਕਾਲੇਬ ਨੇ ਆਖਿਆ, ਜਿਹੜਾ ਕਿਰਯਬ-ਸੇਫਰ ਨੂੰ ਮਾਰ ਕੇ ਲੈ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ</verse>
				<verse number="13">ਤਦ ਕਾਲੇਬ ਦੇ ਨਿੱਕੇ ਭਰਾ ਕਨਜ ਦੇ ਪੁੱਤ੍ਰ ਅਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਉਹ ਨੇ ਆਪਣੀ ਧੀ ਅਕਸਾਹ ਉਹ ਨੂੰ ਵਿਆਹ ਦਿੱਤੀ</verse>
				<verse number="14">ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਉਹ ਉਸ ਦੇ ਕੋਲ ਆਈ ਤਾਂ ਉਹ ਨੇ ਉਸ ਨੂੰ ਚੁੱਕਿਆ ਜੋ ਉਹ ਆਪਣੇ ਪਿਉ ਕੋਲੋਂ ਇੱਕ ਪੈਲੀ ਮੰਗੇ। ਫੇਰ ਉਹ ਛੇਤੀ ਨਾਲ ਆਪਣੇ ਖੋਤੇ ਤੋਂ ਉੱਤਰੀ, ਤਦ ਕਾਲੇਬ ਨੇ ਉਸ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?</verse>
				<verse number="15">ਉਸ ਨੇ ਆਖਿਆ, ਮੈਨੂੰ ਅਸ਼ੀਸ ਦੇਹ, ਤੈਂ ਜੋ ਮੈਨੂੰ ਦੱਖਣ ਦਾ ਇੱਕ ਦੇਸ ਦਾਨ ਦਿੱਤਾ ਹੈ, ਮੈਨੂੰ ਪਾਣੀ ਦੇ ਸੁੰਬ ਭੀ ਦੇਹ, ਤਾਂ ਕਾਲੇਬ ਨੇ ਉੱਤਲੇ ਸੁੰਬ ਅਤੇ ਹੇਠਲੇ ਸੁੰਬ ਉਸ ਨੂੰ ਦਿੱਤੇ।।</verse>
				<verse number="16">ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ ਖਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੀ ਉਜਾੜ ਨੂੰ ਜੋ ਅਰਾਦ ਦੇ ਦੱਖਣ ਵੱਲ ਹੈ ਉਤਾਹਾਂ ਆਈਂ ਅਤੇ ਉਨ੍ਹਾਂ ਲੋਕਾਂ ਵਿਚਕਾਰ ਜਾ ਵੱਸੀ</verse>
				<verse number="17">ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਓਹਨਾਂ ਨੇ ਉਹਨਾਂ ਕਨਾਨੀਆਂ ਨੂੰ ਜਾ ਮਾਰਿਆ ਜੋ ਸਫ਼ਾਥ ਵਿੱਚ ਰਹਿੰਦੇ ਸਨ, ਅਤੇ ਉਹ ਦਾ ਨਾਸ ਕਰ ਸੁੱਟਿਆ ਸੋ ਉਸ ਸ਼ਹਿਰ ਦਾ ਨਾਉਂ ਹਾਰਮਾਹ ਸਦਵਾਇਆ</verse>
				<verse number="18">ਅਤੇ ਯਹੂਦਾਹ ਨੇ ਅੱਜਾਹ ਅਰ ਉਸ ਦੇ ਉਦਾਲੇ ਅਤੇ ਅਸਕਲੋਨ ਅਰ ਉਸ ਦੇ ਉਦਾਲੇ ਅਕਰੋਨ ਅਰ ਉਸ ਦੇ ਉਦਾਲੇ ਨੂੰ ਲੈ ਲਿਆ</verse>
				<verse number="19">ਅਤੇ ਯਹੋਵਾਹ ਯਹੂਦਾਹ ਦੇ ਅੰਗ ਸੰਗ ਸੀ ਅਤੇ ਉਸ ਨੇ ਪਹਾੜੀਆਂ ਨੂੰ ਕੱਢ ਦਿੱਤਾ ਪਰ ਦੂਣ ਦੇ ਵਾਸੀਆਂ ਨੂੰ ਨਾ ਕੱਢ ਸੱਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰੱਥ ਸਨ</verse>
				<verse number="20">ਤਦ ਉਨ੍ਹਾਂ ਨੇ ਮੂਸਾ ਦੇ ਆਖਣ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦਿਆਂ ਤਿੰਨਾਂ ਪੁੱਤ੍ਰਾਂ ਨੂੰ ਉੱਥੋਂ ਕੱਡ ਦਿੱਤਾ</verse>
				<verse number="21">ਅਤੇ ਬਿਨਯਾਮੀਨੀਆਂ ਨੇ ਉਨ੍ਹਾਂ ਯਬੂਸੀਆਂ ਨੂੰ ਜੋ ਯਰੂਸ਼ਲਮ ਵਿੱਚ ਰਸਾਏ ਗਏ ਸਨ ਕੱਢ ਨਾ ਦਿੱਤਾ, ਸੋ ਯਬੂਸੀ ਬਿਨਯਾਮੀਨੀਆਂ ਦੇ ਨਾਲ ਅੱਜ ਦੇ ਦਿਨ ਤੋੜੀ ਯਰੂਸ਼ਲਮ ਵਿੱਚ ਵੱਸਦੇ ਹਨ।।</verse>
				<verse number="22">ਯੂਸੁਫ ਦਾ ਟੱਬਰ ਬੈਤੇਲ ਉੱਤੇ ਚੜ ਆਇਆ, ਅਤੇ ਯਹੋਵਾਹ ਉਨ੍ਹਾਂ ਦੇ ਅੰਗ ਸੰਗ ਸੀ</verse>
				<verse number="23">ਅਤੇ ਯੂਸੁਫ ਦੇ ਟੱਬਰ ਨੇ ਬੈਤੇਲ ਦੇ ਖੋਜ ਕੱਢਣ ਲਈ ਲੋਕ ਘੱਲੇ, ਅਤੇ ਉਸ ਸ਼ਹਿਰ ਦਾ ਨਾਉਂ ਪਹਿਲੇ ਲੂਜ ਸੀ</verse>
				<verse number="24">ਉਪਰੰਤ ਖੋਜੀਆਂ ਨੇ ਇੱਕ ਮਨੁੱਖ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਢਿੱਠਾ ਤਾਂ ਉਸ ਨੂੰ ਆਖਿਆ ਭਈ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਈ ਤਾਂ ਅਸੀਂ ਭੀ ਤੇਰੇ ਨਾਲ ਭਲਿਆਈ ਕਰਾਂਗੇ</verse>
				<verse number="25">ਸੋ ਉਸ ਨੇ ਸ਼ਹਿਰ ਵਿੱਚ ਵੜਨ ਦਾ ਰਾਹ ਓਹਨਾਂ ਨੂੰ ਵਿਖਾਇਆ ਅਤੇ ਓਹਨਾਂ ਨੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਟੱਬਰ ਸਣੇ ਜੀਉਂਦਾ ਛੱਡਿਆ</verse>
				<verse number="26">ਅਤੇ ਉਸ ਮਨੁੱਖ ਨੇ ਹਿੱਤਿਆ ਦੇ ਦੇਸ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਬਣਾਇਆ ਅਤੇ ਉਸ ਦਾ ਨਾਉਂ ਲੂਜ ਰੱਖਿਆ ਸੋ ਅੱਜ ਤੋੜੀ ਉਸ ਦਾ ਉਹ ਨਾਉਂ ਹੈ।।</verse>
				<verse number="27">ਮਨੱਸ਼ਹ ਨੇ ਬੈਤਸ਼ਾਨ ਅਤੇ ਉਸ ਦਿਆਂ ਪਿੰਡਾਂ ਨੂੰ ਅਤੇ ਤਾਨਾਕ ਅਰ ਉਸ ਦਿਆਂ ਪਿੰਡਾਂ ਨੂੰ ਅਤੇ ਦੋਰ ਅਰ ਉਸ ਦਿਆਂ ਪਿੰਡਾਂ ਦੇ ਵਾਸੀਆਂ ਨੂੰ ਅਤੇ ਯਿਬਲਾਮ ਅਰ ਉਸ ਦਿਆਂ ਪਿੰਡਾਂ ਦੇ ਵਾਸੀਆਂ ਨੂੰ ਅਤੇ ਮਗਿੱਦੋਂ ਅਰ ਉਸ ਦਿਆਂ ਪਿੰਡਾਂ ਦੇ ਵਾਸੀਆਂ ਨੂੰ ਕੱਢ ਨਾ ਦਿੱਤਾ, ਪਰ ਕਨਾਨੀ ਉਸ ਦੇਸ ਵਿੱਚ ਵੱਸਦੇ ਹੀ ਰਹੇ</verse>
				<verse number="28">ਅਤੇ ਜਾਂ ਇਸਰਾਏਲੀ ਤੱਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬਗਾਰ ਦਾ ਕੰਮ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਮੂਲੋਂ ਕੱਢ ਨਾ ਦਿੱਤਾ।।</verse>
				<verse number="29">ਇਫ਼ਰਾਈਮ ਨੇ ਭੀ ਓਹਨਾਂ ਕਨਾਨੀਆਂ ਨੂੰ ਜੋ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਸੋ ਕਨਾਨੀ ਗਜ਼ਰ ਦਿਆਂ ਵਾਸੀਆਂ ਦੇ ਵਿੱਚਕਾਰ ਵੱਸਦੇ ਰਹੇ।।</verse>
				<verse number="30">ਜਬੂਲੁਨ ਨੇ ਭੀ ਕਟਰੋਨ ਅਤੇ ਨਹਲੋਲ ਦਿਆਂ ਲੋਕਾਂ ਨੂੰ ਨਾ ਕੱਢਿਆ ਸੋ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਬਗਾਰ ਦਿੰਦੇ ਰਹੇ।।</verse>
				<verse number="31">ਆਸ਼ੇਰ ਨੇ ਭੀ ਅੱਕ ਸੀਦੋਨ, ਅਹਲਾਬ, ਅਕਜੀਬ, ਹਲਬਾਹ, ਅਫੀਕ ਅਤੇ ਰਹੋਬ ਦੇ ਵਾਸੀਆਂ ਨੂੰ ਕੱਢ ਨਾ ਦਿੱਤਾ</verse>
				<verse number="32">ਸਗੋਂ ਆਸ਼ੇਰੀ ਉਨ੍ਹਾਂ ਕਨਾਨੀਆਂ ਦੇ ਵਿਚਕਾਰ ਜੋ ਉਸ ਦੇਸ ਦੇ ਵਾਸੀ ਸਨ ਵੱਸਦੇ ਰਹੇ ਕਿਉਂ ਜੋ ਓਹਨਾਂ ਨੇ ਓਹਨਾਂ ਨੂੰ ਕੱਢ ਨਾ ਦਿੱਤਾ।।</verse>
				<verse number="33">ਨਫਤਾਲੀ ਨੇ ਭੀ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦਿਆਂ ਵਾਸੀਆਂ ਨੂੰ ਨਾ ਕੱਢਿਆ ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ- ਅਨਾਤ ਦੇ ਵਾਸੀ ਓਹਨਾਂ ਨੂੰ ਬਗਾਰ ਦਿੰਦੇ ਰਹੇ।।</verse>
				<verse number="34">ਅਮੋਰੀਆਂ ਨੇ ਦਾਨੀਆਂ ਨੂੰ ਪਹਾੜ ਵਿੱਚ ਧੱਕ ਦਿੱਤਾ, ਅਜਿਹਾ ਉਨ੍ਹਾਂ ਨੇ ਓਹਨਾਂ ਨੂੰ ਦੂਣ ਵਿੱਚ ਨਾ ਲਹਿਣ ਦਿੱਤਾ।।</verse>
				<verse number="35">ਪਰ ਅਮੋਰੀ ਹਰਸ ਦੇ ਪਹਾੜ ਉੱਤੇ ਅੱਯਾਲੋਨ ਵਿੱਚ ਅਤੇ ਸਾਲਬੀਨ ਵਿੱਚ ਵੱਸਦੇ ਹੀ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤੱਕੜਾ ਹੋਇਆ ਜੋ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ</verse>
				<verse number="36">ਅਤੇ ਅਮੋਰੀਆ ਦਾ ਬੰਨਾ ਅਕਰੱਬੀਮ ਦੀ ਚੜਾਈ ਦੇ ਪੱਥਰ ਤੋਂ ਲੈਕੇ ਉੱਤਲੀ ਵੱਲ ਸੀ।।</verse>
			</chapter>
			<chapter number="2">
				<verse number="1">ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ, ਅਤੇ ਉਸ ਨੇ ਆਖਿਆ, ਮੈਂ ਤੁਹਾਨੂੰ ਮਿਸਰੋਂ ਕੱਢ ਲਿਆਇਆਂ ਹਾ ਅਤੇ ਤੁਹਾਨੂੰ ਇਸ ਦੇਸ ਵਿੱਚ ਜਿਹਦੇ ਲਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਲੈ ਆਇਆ ਅਤੇ ਮੈਂ ਆਖਿਆ ਜੋ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੀ ਨਾ ਭੰਨਾਂਗਾ</verse>
				<verse number="2">ਸੋ ਤੁਸੀਂ ਇਸ ਦੇਸ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹੋ ਸਗੋਂ ਤੁਸੀਂ ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੋ, ਪਰ ਤੁਸਾਂ ਮੇਰੀ ਆਗਿਆ ਨਾ ਮੰਨੀ, ਤੁਸਾਂ ਇਉਂ ਕਾਹਨੂੰ ਕੀਤਾ?</verse>
				<verse number="3">ਇਸ ਲਈ ਮੈਂ ਵੀ ਆਖਿਆ, ਜੋ ਮੈਂ ਓਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡੇ ਜਿਹੇ ਅਤੇ ਓਹਨਾਂ ਦੇ ਦਿਓਤੇ ਤੁਹਾਡੇ ਲਈ ਫਾਹੀ ਹੋਣਗੇ</verse>
				<verse number="4">ਅਤੇ ਅਜਿਹਾ ਹੋਇਆ ਭਈ ਜਦੋਂ ਯਹੋਵਾਹ ਦੇ ਦੂਤ ਨੇ ਸਾਰੇ ਇਸਰਾਏਲੀਆਂ ਨੂੰ ਏਹ ਗੱਲਾਂ ਸੁਣਾਈਆਂ ਤਾਂ ਓਹ ਲੋਕ ਉੱਚੀ ਦੇ ਕੇ ਰੋਣ ਲੱਗੇ</verse>
				<verse number="5">ਓਨ੍ਹਾਂ ਨੇ ਉਸ ਥਾਂ ਦਾ ਨਾਉਂ ਬੋਕੀਮ ਰੱਖਿਆ, ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ ।।</verse>
				<verse number="6">ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿੱਦਿਆ ਕੀਤਾ ਤਾਂ ਇਸਰਾਏਲੀਆਂ ਵਿੱਚੋਂ ਸਭ ਮਨੁੱਖ ਆਪੋ ਆਪਣੀ ਪੱਤੀ ਵਿੱਚ ਗਏ ਭਈ ਉਸ ਦੇਸ ਨੂੰ ਆਪਣੇ ਵੱਸ ਵਿੱਚ ਕਰਨ</verse>
				<verse number="7">ਅਤੇ ਉਹ ਲੋਕ ਯਹੋਸ਼ੁਆ ਦੇ ਜੀਉਂਦੇ ਜੀਅ ਅਤੇ ਜਦ ਤੀਕ ਓਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਪਿੱਛੇ ਜੀਉਂਦੇ ਸਨ ਜਿੰਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮ ਡਿੱਠੇ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਤਦ ਤੀਕ ਯਹੋਵਾਹ ਦੀ ਉਪਾਸਨਾ ਕਰਦੇ ਰਹੇ</verse>
				<verse number="8">ਅਤੇ ਨੂਨ ਦਾ ਪੁੱਤ੍ਰ ਯਹੋਵਾਹ ਦਾ ਦਾਸ ਯਹੋਸ਼ੁਆ ਇੱਕ ਸੌ ਦੱਸਾਂ ਵਰਿਹਾਂ ਦਾ ਹੋ ਕੇ ਮਰ ਗਿਆ</verse>
				<verse number="9">ਅਤੇ ਓਹਨਾਂ ਨੇ ਉਸ ਦੀ ਪੱਤੀ ਦੀ ਧਰਤੀ ਤਿਮਨਥ- ਹਰਸ ਵਿੱਚ ਇਫਰਾਈਮ ਦੇ ਪਹਾੜ ਦੇ ਉੱਤੇ ਜੋ ਗਾਸ਼ ਦੇ ਪਹਾੜ ਦੇ ਉੱਤਰ ਵੱਲ ਹੈ ਉਸ ਨੂੰ ਦੱਬ ਦਿੱਤਾ</verse>
				<verse number="10">ਗੱਲ ਕਾਹਦੀ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪਿੱਤ੍ਰਾਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਪੀੜ੍ਹੀ ਉੱਠੀ, ਜਿਸ ਨੇ ਨਾ ਯਹੋਵਾਹ ਨੂੰ ਨਾ ਉਸ ਕੰਮ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤਾ ਸੀ ਜਾਤਾ ।।</verse>
				<verse number="11">ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲਾਂ ਦੀ ਪੂਜਾ ਕਰਨ ਲੱਗੇ</verse>
				<verse number="12">ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਓਪਰਿਆਂ ਦਿਓਤਿਆਂ ਦੀ ਉਨ੍ਹਾਂ ਲੋਕਾਂ ਦਿਆਂ ਦਿਓਤਿਆਂ ਦੇ ਵਿੱਚੋਂ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ, ਪੂਜਾ ਕੀਤੀ, ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਉਕਸਾਇਆ</verse>
				<verse number="13">ਸੋ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਰ ਬਆਲ ਅਤੇ ਅਸ਼ਤਾਰੋਥ ਦੀ ਪੂਜਾ ਕੀਤੀ ।।</verse>
				<verse number="14">ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲੀਤਾ ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਜੋ ਚੁਫੇਰੇ ਸਨ ਉਨ੍ਹਾਂ ਨੂੰ ਵੇਚ ਦਿੱਤਾ ਜੋ ਫੇਰ ਆਪਣੇ ਵੈਰੀਆਂ ਤੱਕ ਨਾ ਖਲੋ ਸੱਕੇ</verse>
				<verse number="15">ਅਤੇ ਜਿੱਥੇ ਕਿਤੇ ਓਹ ਬਾਹਰ ਨਿੱਕਲੇ, ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਸੀ ਜਿੱਕਰ ਯਹੋਵਾਹ ਨੇ ਆਖਿਆ ਸੀ ਅਤੇ ਜਿੱਕਰ ਯਹੋਵਾਹ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਸੋ ਉਹ ਬਹੁਤ ਔਖੇ ਹੋਏ ।।</verse>
				<verse number="16">ਤਦ ਯਹੋਵਾਹ ਨੇ ਨਿਆਈਆਂ ਨੂੰ ਠਹਿਰਾਇਆ ਜਿਨ੍ਹਾਂ ਨੇ ਲੁਟੇਰਿਆਂ ਦੇ ਹੱਥੋਂ ਉਨ੍ਹਾਂ ਨੂੰ ਛੁਡਾ ਦਿੱਤਾ</verse>
				<verse number="17">ਪਰ ਉਨ੍ਹਾਂ ਨੇ ਆਪਣੇ ਨਿਆਈਆਂ ਨੂੰ ਭੀ ਨਾ ਮੰਨਿਆ ਸਗੋਂ ਓਪਰਿਆਂ ਦਿਓਤਿਆਂ ਦੇ ਮਗਰ ਲੱਗ ਕੇ ਅਪਰਾਧੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਿਆ ਅਤੇ ਓਹ ਉਸ ਰਾਹੋਂ ਛੇਤੀ ਨਾਲ ਮੁੜ ਗਏ ਜਿਸ ਦੇ ਵਿੱਚ ਉਨ੍ਹਾਂ ਦੇ ਪਿਉ ਦਾਦੇ ਯਹੋਵਾਹ ਦੀ ਆਗਿਆਕਾਰੀ ਕਰਦੇ ਹੋਏ ਤੁਰਦੇ ਸਨ ਅਤੇ ਉਨ੍ਹਾਂ ਵਾਂਙੁ ਨਾ ਵਰਤੇ</verse>
				<verse number="18">ਤਦ ਯਹੋਵਾਹ ਨੇ ਉਨ੍ਹਾਂ ਦੇ ਲਈ ਨਿਆਈਆਂ ਨੂੰ ਠਹਿਰਾਇਆ ਤਾਂ ਯਹੋਵਾਹ ਉਨ੍ਹਾਂ ਨਿਆਈਆਂ ਦੇ ਸੰਗ ਸੀ ਅਤੇ ਜਦ ਤੀਕ ਨਿਆਈ ਜੀਉਂਦਾ ਸੀ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਉਨ੍ਹਾਂ ਨੂੰ ਛੁਡਾਉਂਦਾ ਰਿਹਾ ਇਸ ਲਈ ਜੋ ਯਹੋਵਾਹ ਨੇ ਉਨ੍ਹਾਂ ਦੀ ਦੁਹਾਈ ਤੋਂ ਜੋ ਓਹ ਆਪਣੇ ਦੁੱਖ ਦਾਈ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ ਰੰਜ ਕੀਤਾ</verse>
				<verse number="19">ਅਤੇ ਅਜਿਹਾ ਹੋਇਆ ਕੇ ਤਦ ਉਹ ਨਿਆਈਂ ਮਰ ਗਿਆ ਤਾਂ ਓਹ ਫੇਰ ਬੇਮੁਖ ਹੋਏ ਅਤੇ ਓਹ ਆਪਣਿਆਂ ਪਿਉ ਦਾਦਿਆਂ ਨਾਲੋਂ ਆਪ ਵਧੀਕ ਅਪਰਾਧੀ ਬਣੇ ਇਸ ਲਈ ਜੋ ਉਹ ਓਪਰਿਆਂ ਦਿਓਤਿਆਂ ਦੀ ਪੂਜਾ ਕਰਨ ਲਈ ਉਨ੍ਹਾਂ ਦੇ ਮਗਰ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕੇ ਅਰ ਉਹ ਆਪੋ ਆਪਣੇ ਕੰਮਾਂ ਅਰ ਆਪੋ ਆਪਣੋ ਕੁਰਾਹ ਤੋਂ ਮੁੜਦੇ ਨਹੀਂ ਸਨ ।।</verse>
				<verse number="20">ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਆਖਿਆ, ਇਸ ਲਈ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੰਨਿਆਂ ਸੀ ਤੋੜ ਸੁੱਟਿਆ ਅਤੇ ਮੇਰੀ ਆਗਿਆ ਨਾ ਸੁਣੀ</verse>
				<verse number="21">ਤਾਂ ਮੈਂ ਭੀ ਹੁਣ ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਯਹੋਸ਼ੁਆ ਛੱਡ ਕੇ ਮਰ ਗਿਆ ਸੀ ਕਿਸੇ ਨੂੰ ਭੀ ਉਨ੍ਹਾਂ ਦੇ ਅੱਗੋਂ ਨਾ ਕੱਢਾਂਗਾ</verse>
				<verse number="22">ਭਈ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਵਾਂ ਜੋ ਯਹੋਵਾਹ ਦੇ ਰਾਹ ਉੱਤੇ ਤੁਰਨ ਲਈ ਜਿੱਕਰ ਉਨ੍ਹਾਂ ਦੇ ਪਿਉ ਦਾਦੇ ਰਾਜ਼ੀ ਹੁੰਦੇ ਸਨ ਉਹ ਰਾਜ਼ੀ ਹੋਣਗੇ ਯਾ ਨਹੀਂ</verse>
				<verse number="23">ਸੋ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਰਹਿਣ ਦਿੱਤਾ ਅਤੇ ਉਨ੍ਹਾਂ ਨੂੰ ਛੇਤੀ ਨਾ ਕੱਢਿਆ ਅਤੇ ਯਹੋਸ਼ੁਆ ਦੇ ਹੱਥ ਵਿੱਚ ਭੀ ਉਨ੍ਹਾਂ ਨੂੰ ਨਾ ਦਿੱਤਾ ।।</verse>
			</chapter>
			<chapter number="3">
				<verse number="1">ਏਹ ਓਹ ਕੌਮਾਂ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਰਹਿਣ ਦਿੱਤਾ ਜੋ ਇਸਰਾਏਲ ਦਾ ਅਰਥਾਤ ਉਨ੍ਹਾਂ ਦਾ ਜਿਨ੍ਹਾਂ ਨੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਿਆ ਸੀ ਉਨ੍ਹਾਂ ਦੇ ਰਾਹੀਂ ਪਰਤਾਵਾ ਲਵੇ</verse>
				<verse number="2">ਨਿਰਾ ਏਸੇ ਲਈ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਅੱਗੇ ਲੜਾਈ ਦਾ ਵੱਲ ਨਹੀਂ ਆਉਂਦਾ ਸੀ ਉਹ ਸਿਖਾਵੇ</verse>
				<verse number="3">ਅਰਥਾਤ ਫਲਿਸਤੀਆਂ ਦੇ ਪੰਜ ਸਰਦਾਰ ਅਤੇ ਸਾਰੇ ਕਨਾਨੀ ਅਰ ਸੀਦੋਨੀ ਅਰ ਹਿੱਵੀ ਜਿਹੜੇ ਲਬਾਨੋਨ ਦੇ ਪਹਾੜ ਵਿੱਚ ਬਆਲ-ਹਰਮੋਨ ਦੇ ਪਹਾੜੋਂ ਲੈ ਕੇ ਹਮਾਥ ਦੇ ਲਾਂਘੇ ਤੋੜੀ ਵੱਸਦੇ ਸਨ</verse>
				<verse number="4">ਏਹ ਇਸ ਲਈ ਰਹੇ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਿਆ ਜਾਵੇ ਅਤੇ ਮਲੂਮ ਹੋਵੇ ਜੋ ਓਹ ਯਹੋਵਾਹ ਦੀਆਂ ਆਗਿਆਂ ਨੂੰ ਜੋ ਉਹ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖੀਆਂ ਸਨ ਸੁਣਨਗੇ ਯਾ ਨਹੀਂ।।</verse>
				<verse number="5">ਸੋ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ</verse>
				<verse number="6">ਅਰ ਉਨ੍ਹਾਂ ਨੇ ਓਹਨਾਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਰ ਆਪਣੀਆਂ ਧੀਆਂ ਓਹਨਾਂ ਦੇ ਪੁੱਤ੍ਰਾਂ ਨੂੰ ਦਿੱਤੀਆਂ ਅਤੇ ਓਹਨਾਂ ਦੇ ਦਿਓਤਿਆਂ ਦੀ ਪੂਜਾ ਕੀਤੀ।।</verse>
				<verse number="7">ਸੋ ਇਸਰਾਏਲੀਆਂ ਨੇ ਯੋਹਾਵਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰਿਆ ਅਤੇ ਬਆਲਾਂ ਤੇ ਅਸੇਰਾਹ ਦੇਵੀ ਦੀ ਪੂਜਾ ਕੀਤੀ।।</verse>
				<verse number="8">ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮੇਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਵੇਚ ਦਿੱਤਾ ਸੋ ਓਹ ਕੂਸ਼ਨ-ਰਿਸ਼ਾਤੈਮ ਦੀ ਟਹਿਲ ਅੱਠ ਵਰਹੇ ਕਰਦੇ ਰਹੇ</verse>
				<verse number="9">ਜਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਦ ਯਹੋਵਾਹ ਨੇ ਇੱਕ ਬਚਾਉਣ ਵਾਲਾ ਆਥਨੀਏਲ ਅਰਥਾਤ ਕਾਲੇਬ ਦੇ ਨਿੱਕੇ ਭਰਾ ਕਨਜ਼ ਦੇ ਪੁੱਤ੍ਰ ਆਥਨੀਏਲ ਨੂੰ ਜਿਹ ਨੇ ਉਨ੍ਹਾਂ ਨੂੰ ਬਚਾਇਆ ਠਹਿਰਾਇਆ</verse>
				<verse number="10">ਅਤੇ ਯਹੋਵਾਹ ਦਾ ਆਤਮਾ ਉਸ ਦੇ ਉੱਤੇ ਆਇਆ ਅਰ ਉਹ ਇਸਰਾਏਲ ਦਾ ਨਿਆਈ ਬਣਿਆ ਅਰ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਨੂੰ ਉਹ ਦੇ ਹੱਥ ਵਿੱਚ ਕਰ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ</verse>
				<verse number="11">ਅਤੇ ਚਾਲੀਆਂ ਵਰਿਹਾਂ ਤੀਕਰ ਉਹ ਦੇਸ ਸੁਖੀ ਰਿਹਾ, ਤਾਂ ਕਨਜ਼ ਦਾ ਪੁੱਤ੍ਰ ਆਥਨੀਏਲ ਮਰ ਗਿਆ।।</verse>
				<verse number="12">ਇਸਰਾਏਲੀਆਂ ਨੇ ਫੇਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਤਾਂ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ</verse>
				<verse number="13">ਅਤੇ ਉਸ ਨੇ ਅੰਮੋਨੀਆਂ ਤੇ ਅਮਾਲੇਕੀਆਂ ਨੂੰ ਆਪਣੇ ਨਾਲ ਰਲਾਇਆ ਅਤੇ ਇਸਰਾਏਲ ਨੂੰ ਜਾ ਮਾਰਿਆ ਅਤੇ ਖਜੂਰਾਂ ਦਾ ਸ਼ਹਿਰ ਲੈ ਲਿਆ</verse>
				<verse number="14">ਸੋ ਇਸਰਾਏਲੀ ਅਠਾਰਾਂ ਵਰਿਹਾਂ ਤੀਕ ਮੋਆਬ ਦੇ ਰਾਜਾ ਅਗਲੋਨ ਦੀ ਟਹਿਲ ਕਰਦੇ ਰਹੇ</verse>
				<verse number="15">ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਿਨਯਾਮੀਨੀ ਗੇਰਾ ਦੇ ਪੁੱਤ੍ਰ ਏਹੂਦ ਨੂੰ ਜੋ ਖੱਬਾ ਸੀ ਉਠਾਇਆ ਅਤੇ ਇਸਰਾਏਲੀਆਂ ਨੇ ਉਸ ਦੇ ਹਥੀਂ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਘੱਲਿਆ</verse>
				<verse number="16">ਪਰ ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੁਧਾਰੀ ਕਟਾਰ ਬਣਵਾਈ ਅਤੇ ਉਹ ਨੂੰ ਲੀੜੇ ਹੇਠ ਸੱਜੇ ਪੱਟ ਨਾਲ ਬੰਨਿਆ</verse>
				<verse number="17">ਅਤੇ ਉਹ ਨਜ਼ਰਾਨਾ ਮੋਆਬ ਦੇ ਰਾਜਾ ਕੋਲ ਲਿਆਇਆ ਅਤੇ ਅਗਲੋਨ ਇੱਕ ਵੱਡਾ ਘੋਗੜ ਮਨੁੱਖ ਸੀ</verse>
				<verse number="18">ਅਤੇ ਅਜਿਹਾ ਹੋਇਆ ਜਾਂ ਉਹ ਨਜ਼ਰਾਨਾ ਦੇ ਚੁੱਕਾ ਤਾਂ ਜਿਹੜੇ ਨਜ਼ਰਾਨਾ ਚੁੱਕ ਲਿਆਏ ਸਨ ਉਨ੍ਹਾਂ ਲੋਕਾਂ ਨੂੰ ਉਸ ਨੇ ਵਿਦਿਆ ਕੀਤਾ</verse>
				<verse number="19">ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ ਮੁੜ ਆਇਆ ਅਤੇ ਆਖਿਆ, ਹੇ ਮਹਾਰਾਜ, ਤੇਰੇ ਲਈ ਇੱਕ ਗੁੱਝਾ ਸੰਦੇਸਾ ਮੇਰੇ ਕੋਲ ਹੈ। ਉਹ ਬੋਲਿਆ, ਸਾਰੇ ਚੁੱਪ ਕਰ ਰਹੋ ਤਾਂ ਜਿਹੜੇ ਉਹ ਦੇ ਦੁਆਲੇ ਖਲੋਤੇ ਸਨ ਸਭ ਬਾਹਰ ਨਿੱਕਲ ਗਏ</verse>
				<verse number="20">ਤਾਂ ਏਹੂਦ ਉਹ ਦੇ ਕੋਲ ਆਇਆ, ਉਸ ਵੇਲੇ ਉਹ ਵਾ ਖੋਰੀ ਚੁਬਾਰੇ ਵਿੱਚ ਜੋ ਨਿਰਾ ਉਹ ਦੇ ਲਈ ਸੀ ਬੈਠਾ ਹੋਇਆ ਸੀ ਤਾਂ ਏਹੂਦ ਨੇ ਆਖਿਆ, ਤੇਰੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ਾ ਹੈ ਤਾਂ ਉਹ ਚੌਂਕੀ ਉੱਤੋਂ ਉੱਠ ਖਲੋਤਾ</verse>
				<verse number="21">ਤਾਂ ਏਹੂਦ ਨੇ ਆਪਣਾ ਖੱਬਾ ਹੱਥ ਲੰਮਾ ਕੀਤਾ ਅਤੇ ਸੱਜੇ ਪੱਟ ਉੱਤੋਂ ਕਟਾਰ ਫੜ ਕੇ ਉਹ ਦੀ ਤੋਂਦ ਦੇ ਵਿੱਚ ਘਸੋੜ ਦਿੱਤੀ</verse>
				<verse number="22">ਅਤੇ ਫਲ ਦੇ ਸਣੇ ਮੁੱਠ ਭੀ ਧੱਸ ਗਈ ਅਤੇ ਕਟਾਰ ਚਰਬੀ ਦੇ ਵਿੱਚ ਜਾ ਖੁੱਭੀ ਕਿਉਂ ਜੋ ਉਸ ਨੇ ਉਹ ਦੀ ਤੋਂਦ ਵਿੱਚੋਂ ਉਹ ਨੂੰ ਨਹੀਂ ਕੱਢਿਆ ਅਤੇ ਬਿਸ਼ਟਾ ਨਿੱਕਲ ਪਿਆ</verse>
				<verse number="23">ਤਦ ਏਹੂਦ ਨੇ ਬਾਹਰ ਸੁਫੇ ਵਿੱਚ ਆ ਕੇ ਚੁਬਾਰੇ ਦਾ ਬੂਹਾ ਆਪਣੇ ਮਗਰੋਂ ਭੇੜਿਆ ਅਰ ਜੰਦਰਾ ਮਾਰ ਦਿੱਤਾ</verse>
				<verse number="24">ਜਦ ਉਹ ਨਿੱਕਲ ਗਿਆ ਤਾਂ ਉਹ ਦੇ ਟਹਿਲੂਏ ਆਏ ਅਤੇ ਜਾਂ ਉਨ੍ਹਾਂ ਨੇ ਡਿੱਠਾ, ਵੇਖੋ, ਚੁਬਾਰੇ ਦੇ ਬੂਹੇ ਵੱਜੇ ਹੋਏ ਸਨ ਤਾਂ ਉਹ ਬੋਲੇ, ਉਹ ਵਾ ਖੋਰੇ ਚੁਬਾਰੇ ਵਿੱਚ ਬੈਠਾ ਹੋਊ</verse>
				<verse number="25">ਅਤੇ ਓਹ ਇੱਥੋਂ ਤੀਕਰ ਉਹ ਨੂੰ ਉਡੀਕਦੇ ਰਹੇ ਜੋ ਲੱਜਿਆਵਾਨ ਹੋਏ ਅਤੇ ਜਦੋਂ ਡਿੱਠਾ ਜੋ ਚੁਬਾਰੇ ਦਾ ਬੂਹਾ ਨਹੀਂ ਖੁੱਲ੍ਹਦਾ, ਤਾਂ ਉਨ੍ਹਾਂ ਨੇ ਕੁੰਜੀ ਲਾ ਕੇ ਆਪ ਬੂਹਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮੇਇਆ ਪਿਆ ਸੀ!</verse>
				<verse number="26">ਉਨ੍ਹਾਂ ਦੇ ਉਡੀਕਣ ਦੇ ਚਿਰ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ</verse>
				<verse number="27">ਤਾਂ ਅਜਿਹਾ ਹੋਇਆ ਕਿ ਜਦੋਂ ਉੱਥੇ ਅੱਪੜਿਆ ਤਾਂ ਉਹ ਨੇ ਇਫ਼ਰਾਈਮ ਦੇ ਪਹਾੜ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਦੇ ਨਾਲ ਪਹਾੜੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ ਅੱਗੇ ਹੋਇਆ</verse>
				<verse number="28">ਉਸ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਮਗਰ ਤੁਰੋ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਕਰ ਦਿੱਤਾ ਹੈ, ਸੋ ਓਹ ਉਸ ਦੇ ਪਿੱਛੇ ਲੱਥੇ ਅਤੇ ਯਰਦਨ ਦਿਆਂ ਪੱਤਣਾਂ ਨੂੰ ਜੋ ਮੋਆਬ ਦੀ ਵੱਲ ਸਨ, ਮੱਲ ਲਿਆ ਅਤੇ ਇੱਕ ਨੂੰ ਭੀ ਪਾਰ ਨਾ ਲੰਘਣ ਦਿੱਤਾ</verse>
				<verse number="29">ਉਸ ਵੇਲੇ ਮੋਆਬ ਦੇ ਦਸ ਕੁ ਹਜ਼ਾਰ ਮਨੁੱਖ ਉਨ੍ਹਾਂ ਨੇ ਵੱਢ ਸੁੱਟੇ ਜੋ ਸਾਰੇ ਮੋਟੇ ਅਤੇ ਤਕੜੇ ਜਣੇ ਸਨ ਅਰ ਉਨ੍ਹਾਂ ਵਿੱਚੋਂ ਇੱਕ ਭੀ ਨਾ ਬਚਿਆ</verse>
				<verse number="30">ਸੋ ਉਸ ਦਿਨ ਇਸਰਾਏਲ ਦੇ ਹੱਥ ਵਿੱਚ ਮੋਆਬ ਆਇਆ ਅਤੇ ਅੱਸੀਆਂ ਵਰਿਹਾਂ ਤੋਂੜੀਂ ਉਹ ਦੇਸ ਸੁੱਖ ਭੋਗਦਾ ਰਿਹਾ।।</verse>
				<verse number="31">ਉਹ ਦੇ ਪਿੱਛੋਂ ਅਨਾਥ ਦਾ ਪੁੱਤ੍ਰ ਸ਼ਮਗਰ ਉੱਠਿਆ ਅਤੇ ਉਸ ਨੇ ਫਲਿਸਤੀਆਂ ਵਿੱਚੋਂ ਛੀ ਸੌ ਮਨੁੱਖਾਂ ਨੂੰ ਬਲਦ ਦੀ ਪਾਰਇਣ ਨਾਲ ਮਾਰਿਆ ਸੋ ਉਸ ਨੇ ਭੀ ਇਸਰਾਏਲ ਨੂੰ ਬਚਾਇਆ।।</verse>
			</chapter>
			<chapter number="4">
				<verse number="1">ਏਹੂਦ ਦੇ ਮਰਨ ਦੇ ਮਗਰੋਂ ਇਸਰਾਏਲ ਨੇ ਯਹੋਵਾਹ ਦੇ ਅੱਗੇ ਫੇਰ ਬੁਰਿਆਈ ਕੀਤੀ</verse>
				<verse number="2">ਸੋ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਵੇਚ ਦਿੱਤਾ ਜੋ ਹਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਉਂ ਸੀਸਰਾ ਸੀ ਜੋ ਓਪਰੀਆਂ ਕੌਮਾਂ ਦੇ ਹਰੋਸ਼ਥ ਵਿੱਚ ਵੱਸਦਾ ਸੀ</verse>
				<verse number="3">ਤਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਉਸ ਦੇ ਕੋਲ ਨੌਂ ਸੌ ਰਥ ਲੋਹੇ ਦੇ ਸਨ ਅਤੇ ਉਸ ਨੇ ਵੀਹਾਂ ਵਰਿਹਾਂ ਤੀਕਰ ਇਸਰਾਏਲੀਆਂ ਨੂੰ ਡਾਢਾ ਦੁਖ ਦਿੱਤਾ।।</verse>
				<verse number="4">ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਨਬੀਆ ਇਸਰਾਏਲੀਆਂ ਦਾ ਨਿਆਉਂ ਕਰਦੀ ਹੁੰਦੀ ਸੀ</verse>
				<verse number="5">ਉਹ ਇਫ਼ਰਾਈਮ ਦੇ ਪਹਾੜ ਵਿੱਚ ਰਾਮਹ ਅਤੇ ਬੈਤੇਲ ਦੇ ਵਿੱਚਕਾਰ ਦਬੋਰਾਹ ਦੀ ਖਜੂਰ ਦੇ ਹੇਠ ਰਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਉਂ ਦੇ ਲਈ ਆਉਂਦੇ ਸਨ</verse>
				<verse number="6">ਤਦ ਉਹ ਨੇ ਕਦਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤ੍ਰ ਬਾਰਾਕ ਨੂੰ ਸੱਦ ਘੱਲਿਆ ਅਤੇ ਉਸ ਨੂੰ ਆਖਿਆ, ਭਲਾ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਭਈ ਜਾਹ ਅਤੇ ਤਬੋਰ ਦੇ ਪਹਾੜ ਵੱਲ ਲੋਕਾਂ ਨੂੰ ਪਰੇਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ?</verse>
				<verse number="7">ਅਰ ਮੈਂ ਕੀਸ਼ੋਨ ਦੀ ਨਦੀ ਕੋਲ ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦਿਆਂ ਰਥਾਂ ਨੂੰ ਅਤੇ ਉਸ ਦੀ ਭੀੜ ਭਾੜ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਤੇਰੇ ਹੱਥਾਂ ਵਿੱਚ ਉਹ ਨੂੰ ਕਰ ਦਿਆਗਾਂ</verse>
				<verse number="8">ਬਾਰਾਕ ਨੇ ਉਹ ਨੂੰ ਆਖਿਆ, ਜੇ ਤੂੰ ਮੇਰੇ ਨਾਲ ਚੱਲੇਂਗੀ ਤਾਂ ਮੈਂ ਜਾਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਭੀ ਨਹੀਂ ਜਾਂਦਾ</verse>
				<verse number="9">ਉਹ ਬੋਲੀ, ਜ਼ਰੂਰ ਮੈਂ ਤੇਰੇ ਨਾਲ ਤੁਰਾਂਗੀ ਪਰ ਇਸ ਪੈਂਡੇ ਵਿੱਚ ਜੋ ਤੂੰ ਕਰਦਾ ਹੈਂ ਤੇਰਾ ਆਦਰ ਭਾਊ ਕੁਝ ਨਾ ਹੋਵੇਗਾ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਤੀਵੀਂ ਦੇ ਹੱਥ ਵੇਚ ਦੇਵੇਗਾ। ਸੋ ਦਬੋਰਾਹ ਉੱਠੀ ਅਰ ਬਾਰਾਕ ਦੇ ਨਾਲ ਕੇਦਸ਼ ਨੂੰ ਗਈ।।</verse>
				<verse number="10">ਬਾਰਾਕ ਨੇ ਜ਼ਬੂਲੁਨ ਅਰ ਨਫ਼ਤਾਲੀ ਨੂੰ ਕੇਦਸ਼ ਵਿੱਚ ਇਕੱਠੇ ਸੱਦ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਰ ਦਬੋਰਾਹ ਭੀ ਉਸ ਦੇ ਨਾਲ ਚੜ੍ਹੀ</verse>
				<verse number="11">ਹਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ ਆਪਣੇ ਆਪ ਨੂੰ ਕੇਨੀਆਂ ਤੋਂ ਅੱਡ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕੇਦਸ਼ ਦੇ ਲਾਗੇ ਹੈ ਆਪਣਾ ਤੰਬੂ ਲਾਇਆ ਸੀ</verse>
				<verse number="12">ਤਦ ਸੀਸਰਾ ਨੂੰ ਖਬਰ ਹੋਈ ਜੋ ਅਬੀਨੋਅਮ ਦਾ ਪੁੱਤ੍ਰ ਬਾਰਾਕ ਤਾਬੋਰ ਦੇ ਪਹਾੜ ਉੱਤੇ ਚੜ੍ਹਿਆ ਹੈ</verse>
				<verse number="13">ਸੀਸਰਾ ਨੇ ਆਪਣੇ ਸਾਰੇ ਰਥ ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੇ ਸਾਰੇ ਲੋਕ ਓਪਰੀਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੋੜੀ ਇਕੱਠੇ ਕੀਤੇ</verse>
				<verse number="14">ਤਦ ਦਬੋਰਾਹ ਨੇ ਬਾਰਾਕ ਨੂੰ ਆਖਿਆ ਭਈ ਉੱਠ, ਕਿਉਂ ਜੋ ਇਹ ਉਹ ਦਿਨ ਹੈ ਜਿਸ ਦੇ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਭਲਾ, ਯਹੋਵਾਹ ਤੇਰੇ ਮੋਹਰੇ ਨਹੀਂ ਨਿਕੱਲਿਆ? ਤਾਂ ਬਾਰਾਕ ਤਾਬੋਰ ਦੇ ਪਹਾੜੋਂ ਲੱਥਾ ਅਰ ਦਸ ਹਜ਼ਾਰ ਮਨੁੱਖ ਉਸ ਦੇ ਮਗਰ ਲੱਗੇ</verse>
				<verse number="15">ਤਾਂ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਹ ਦੀ ਸਾਰੀ ਫੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਜੋ ਸੀਸਰਾ ਰਥੋਂ ਹੇਠਾਂ ਉਤਰ ਕੇ ਪੈਦਲ ਨੱਠਾ</verse>
				<verse number="16">ਅਤੇ ਬਾਰਾਕ ਨੇ ਫੌਜ ਅਤੇ ਰਥਾਂ ਦਾ ਪਿੱਛਾ ਓਪਰੀਆਂ ਕੌਮਾਂ ਦੇ ਹਰੋਸ਼ਥ ਤੋੜੀ ਕੀਤਾਅਤੇ ਸੀਸਰਾ ਦੀ ਸਾਰੀ ਫੌਜ ਤਲਵਾਰ ਨਾਲ ਐਉਂ ਵੱਢੀ ਕਿ ਇੱਕ ਭੀ ਨਾ ਬਚਿਆ</verse>
				<verse number="17">ਅਤੇ ਸੀਸਰਾ ਪੈਦਲ ਭੱਜ ਕੇ ਹਬਰ ਕੇਨੀ ਦੀ ਵਹੁਟੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹਬਰ ਕੇਨੀ ਦੇ ਟੱਬਰ ਵਿੱਚ ਮੇਲ ਸੀ।।</verse>
				<verse number="18">ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਹ ਨੂੰ ਬੋਲੀ, ਆਓ ਮਾਹਰਾਜ, ਮੇਰੇ ਘਰ ਆਓ ਅਰ ਡਰੋ ਨਾ। ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨਾ ਭੂਰੇ ਨਾਲ ਉਹ ਨੂੰ ਢੱਕ ਲਿਆ</verse>
				<verse number="19">ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਥੋੜਾ ਜਿਹਾ ਪਾਣੀ ਪਿਵਾ ਲੈ ਕਿਉਂ ਜੋ ਮੈਨੂੰ ਤੇਹ ਲੱਗੀ ਹੈ ਸੋ ਉਸ ਨੇ ਇੱਕ ਦੁੱਧ ਕਾੜ੍ਹਨੀ ਖੋਲ੍ਹ ਕੇ ਪਿਆਈ ਅਰ ਉਹ ਨੂੰ ਢੱਕ ਦਿੱਤਾ</verse>
				<verse number="20">ਫੇਰ ਉਹ ਨੇ ਉਸ ਨੂੰ ਆਖਿਆ, ਤੰਬੂ ਦੇ ਬੂਹੇ ਉੱਤੇ ਖਲੋ ਜਾ ਅਤੇ ਅਜਿਹਾ ਹੋਵੇ ਕਿ ਜਾਂ ਕੋਈ ਆਵੇ ਅਰ ਤੈਥੋਂ ਪੁੱਛੇ ਭਈ ਇੱਥੇ ਕੋਈ ਮਨੁੱਖ ਹੈ? ਤਾਂ ਤੂੰ ਆਖੀਂ, ਨਹੀਂ</verse>
				<verse number="21">ਤਦ ਹਬਰ ਦੀ ਵਹੁਟੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਮੁੰਗਲੀ ਹੱਥ ਵਿੱਚ ਲੈ ਲਈ ਅਤੇ ਮਲਕੜੇ ਉਹ ਦੇ ਕੋਲ ਜਾ ਕੇ ਉਹ ਦੀ ਪੁੜਪੁੜੀ ਵਿੱਚ ਕਿੱਲੀ ਨੂੰ ਵਾੜ ਕੇ ਅਜਿਹਾ ਠੋਕਿਆ ਜੋ ਉਹ ਧਰਤੀ ਦੇ ਵਿੱਚ ਜਾ ਖੁੱਭੀ ਇਸ ਲਈ ਜੋ ਉਹ ਥਕਾਵਟ ਤੋਂ ਘੂਕ ਸੁੱਤਾ ਪਿਆ ਸੀ, ਸੋ ਉਹ ਮਰ ਗਿਆ</verse>
				<verse number="22">ਅਤੇ ਵੇਖੋ, ਜਾਂ ਬਾਰਾਕ ਸੀਸਰਾ ਦੇ ਮਗਰ ਤੁਰਿਆ ਤਾਂ ਯਾਏਲ ਉਹ ਦੇ ਮਿਲਣ ਨੂੰ ਨਿੱਕਲੀ ਅਤੇ ਉਹ ਨੂੰ ਆਖਿਆ, ਆ ਅਤੇ ਤੈਨੂੰ ਮੈਂ ਉਹ ਮਨੁੱਖ ਵਿਖਾਵਾਂਗੀ ਜਿਹ ਨੂੰ ਤੂੰ ਭਾਲਦਾ ਹੈਂ ਅਤੇ ਜਦ ਉਹ ਉਸ ਦੇ ਕੋਲ ਗਿਆ ਤਾਂ ਵੇਖੋ, ਸੀਸਰਾ ਮੋਇਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ</verse>
				<verse number="23">ਸੋ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਅੱਗੇ ਹਰਾ ਦਿੱਤਾ</verse>
				<verse number="24">ਅਤੇ ਇਸਰਾਏਲੀਆਂ ਦਾ ਹੱਥ ਬਹੁਤ ਤਕੜਾ ਹੋਇਆ ਅਤੇ ਕਨਾਨ ਦੇ ਰਾਜਾ ਯਾਬੀਨ ਉੱਤੇ ਸਮਰਥ ਹੋਇਆ ਇੱਥੋਂ ਤੋੜੀ ਜੋ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਸੁੱਟਿਆ।।</verse>
			</chapter>
			<chapter number="5">
				<verse number="1">ਉੱਸੇ ਦਿਨ ਦਬੋਰਾਹ ਤੇ ਅਬੀਨੋਅਮ ਬਾਰਾਕ ਨੇ ਇਉਂ ਗਾਇਆ,-</verse>
				<verse number="2">ਇਸਰਾਏਲ ਦੇ ਸਰਦਾਰਾਂ ਦੀ ਸਰਦਾਰੀ ਲਈ, ਅਤੇ ਲੋਕਾਂ ਦੇ ਆਪੇ ਹੀ ਭਰਤੀ ਹੋਣ ਲਈ ਯਹੋਵਾਹ ਨੂੰ ਧੰਨ ਆਖੋ! ।।</verse>
				<verse number="3">ਹੇ ਰਾਜਿਓ, ਸੁਣੋ ਅਤੇ ਹੇ ਰਾਜ ਪੁੱਤ੍ਰੋ, ਕੰਨ ਲਾਓ! ਮੈਂ, ਹਾਂ, ਮੈਂ ਯਹੋਵਾਹ ਲਈ ਗਾਵਾਂਗੀ, ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਾਂਗੀ।</verse>
				<verse number="4">ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੀ ਭੂਮੀ ਤੋਂ ਤੁਰਿਆ, ਤਾਂ ਧਰਤੀ ਵੀ ਕੰਬ ਉੱਠੀ, ਅਕਾਸ਼ ਵੀ ਚੋ ਪਏ, ਘਟਾਂ ਤੋਂ ਵੀ ਕਣੀਆਂ ਵਰ੍ਹੀਆਂ।</verse>
				<verse number="5">ਪਹਾੜ ਯਹੋਵਾਹ ਦੇ ਅੱਗਿਓਂ ਢਲ ਗਏ, ਏਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗਿਓਂ।।</verse>
				<verse number="6">ਅਨਾਥ ਦੇ ਪੁੱਤ੍ਰ ਸ਼ਮਗਰ ਦੇ ਦਿਨਾਂ ਵਿੱਚ, ਯਾਏਲ ਦੇ ਦਿਨਾਂ ਵਿੱਚ ਸੜਕਾਂ ਵੇਹਲੀਆਂ ਰਹਿੰਦੀਆਂ ਸਨ, ਅਤੇ ਰਾਹੀਂ ਪੈਹਿਆਂ ਦੇ ਰਾਹ ਤੁਰਦੇ ਸਨ।</verse>
				<verse number="7">ਇਸਰਾਏਲ ਵਿੱਚ ਆਗੂ ਮੁੱਕ ਗਏ, ਓਹ ਉੱਕਾ ਹੀ ਮੁੱਕ ਗਏ, ਜਦ ਤੀਕ ਮੈਂ, ਦਬੋਰਾਹ, ਨਾ ਉੱਠੀ, ਜਦ ਤੀਕ ਮੈਂ ਇਸਰਾਏਲ ਵਿੱਚ ਮਾਤਾ ਬਣ ਕੇ ਨਾ ਉੱਠੀ!</verse>
				<verse number="8">ਉਨ੍ਹਾਂ ਨੇ ਨਵੇਂ ਦਿਓਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਰਾਏਲ ਦਿਆਂ ਚਾਲੀ ਹਜ਼ਾਰਾਂ ਵਿੱਚੋਂ ਇੱਕ ਢਾਲ ਯਾ ਇੱਕ ਬਰਛੀ ਵੀ ਦਿੱਸੀ?</verse>
				<verse number="9">ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਾ ਹੋਇਆ ਹੈ, ਜਿਨ੍ਹਾਂ ਨੇ ਆਪੋ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ! ।।</verse>
				<verse number="10">ਹੇ ਬੱਗਿਆਂ ਖੋਤਿਆਂ ਉੱਤੇ ਚੜ੍ਹਨ ਵਾਲਿਓ! ਹੇ ਨਫ਼ੀਸ ਗਲੀਚਿਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਏਹ ਦਾ ਚਰਚਾ ਕਰੋ!</verse>
				<verse number="11">ਬਾਉਲੀਆਂ ਉੱਤੇ ਤੀਰ-ਬਾਜਾਂ ਦੀ ਅਵਾਜ਼ ਤੋਂ ਦੂਰ, ਉੱਥੇ ਓਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ,- ਇਸਰਾਏਲ ਵਿੱਚ ਉਹ ਦੇ ਧਰਮੀ ਕੰਮਾਂ ਨੂੰ । ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।।</verse>
				<verse number="12">ਜਾਗ ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤ੍ਰ! ਅਤੇ ਆਪਣੇ ਬੰਧੂਆਂ ਨੂੰ ਬੰਨ੍ਹ।</verse>
				<verse number="13">ਤਦ ਮੁਖੀਆਂ ਦੇ ਬਕੀਏ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।</verse>
				<verse number="14">ਇਫ਼ਰਾਈਮ ਵਿੱਚੋਂ ਓਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੋਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ। ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਓਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।</verse>
				<verse number="15">ਅਤੇ ਯਿੱਸਾਕਾਰ ਦੇ ਸਰਦਾਰ ਦਬੋਰਾਹ ਦੇ ਨਾਲ ਸਨ, ਯਿੱਸਾਕਾਰ ਤੇ ਬਾਰਾਕ ਵੀ। ਉਹ ਖੱਡ ਵਿੱਚ ਪੈਦਲ ਘੱਲਿਆ ਗਿਆ । ਰਊਬੇਨ ਦੇ ਜਥਿਆਂ ਵਿੱਚ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।</verse>
				<verse number="16">ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਆਂਕਣੇ ਨੂੰ ਸੁਣਨ ਲਈ? ਰਊਬੇਨ ਦੇ ਜਥਿਆਂ ਲਈ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।</verse>
				<verse number="17">ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਾ ਰਿਹਾ।</verse>
				<verse number="18">ਜ਼ਬੂਲੁਨ ਅਤੇ ਨਫ਼ਤਾਲੀ ਓਹ ਲੋਕ ਸਨ ਜਿਨ੍ਹਾਂ ਨੇ ਰੜੇ ਦਿਆਂ ਉੱਚਿਆਂ ਥਾਵਾਂ ਉੱਤੇ ਆਪਣਿਆਂ ਪ੍ਰਾਣਾਂ ਨੂੰ ਤੁੱਛ ਜਾਣਿਆ।।</verse>
				<verse number="19">ਰਾਜੇ ਆਣ ਕੇ ਲੜੇ, ਤਦ ਕਨਾਨ ਦੇ ਰਾਜੇ ਲੜੇ, ਤਆਨਾਕ ਵਿੱਚ ਮਗਿੱਦੋ ਦੇ ਪਾਣੀਆਂ ਕੋਲ,–— ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।</verse>
				<verse number="20">ਓਹ ਅਕਾਸ਼ੋਂ ਲੜੇ, ਤਾਰੇ ਆਪਣੀਆਂ ਦੌੜਾਂ ਵਿੱਚ ਸੀਸਰਾ ਨਾਲ ਲੜੇ।</verse>
				<verse number="21">ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਰੋੜ੍ਹ ਕੇ ਲੈ ਗਈ–— ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!।।</verse>
				<verse number="22">ਤਦ ਘੋੜਿਆਂ ਦੇ ਖੁਰ ਟਾਪਾਂ ਮਾਰਦੇ ਸਨ, ਬਲਵਾਨਾਂ ਦੇ ਕੁੱਦ ਕੁੱਦਣ ਤੋਂ।</verse>
				<verse number="23">ਮੇਰੋਜ਼ ਨੂੰ ਸਰਾਪ ਦਿਓ, ਯਹੋਵਾਹ ਦੇ ਦੂਤ ਨੇ ਆਖਿਆ, ਉਹ ਦੇ ਵਸਨੀਕਾਂ ਨੂੰ ਕਰੜਾ ਸਰਾਪ ਦਿਓ! ਕਿਉਂ ਜੋ ਓਹ ਯਹੋਵਾਹ ਦੀ ਸਹਾਇਤਾ ਨੂੰ ਨਾ ਆਏ, ਯਹੋਵਾਹ ਦੀ ਸਹਾਇਆ ਨੂੰ ਸੂਰਬੀਰਾਂ ਦੇ ਵਿਰੁੱਧ।।</verse>
				<verse number="24">ਹਬਰ ਕੇਨੀ ਦੀ ਤੀਵੀਂ ਯਾਏਲ ਸਭਨਾਂ ਤੀਵੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਦੀਆਂ ਤੀਵੀਆਂ ਨਾਲੋਂ ਮੁਬਾਰਕ!</verse>
				<verse number="25">ਉਹ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨੀਆਂ ਦੇ ਥਾਲ ਵਿੱਚ ਦਹੀਂ ਲਿਆਈ!</verse>
				<verse number="26">ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ। ਅਤੇ ਆਪਣਾ ਸੱਜਾ ਹੱਥ ਕਾਰੀਗਰ ਦੀ ਮੰਗਲੀ ਉੱਤੇ ਅਤੇ ਸੀਸਰਾ ਨੂੰ ਠੋਕਿਆ, ਉਹ ਦੇ ਸਿਰ ਨੂੰ ਭੰਨ ਸੁੱਟਿਆ, ਉਹ ਦੀ ਪੁੜਪੁੜੀ ਨੂੰ ਦੁਸਾਰ ਪਾਰ ਵਿੰਨ੍ਹ ਦਿੱਤਾ!</verse>
				<verse number="27">ਉਸ ਦੇ ਪੈਰਾਂ ਵਿੱਚ ਉਹ ਨਿਵਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਨਿਵਿਆ, ਉਹ ਡਿੱਗ ਪਿਆ, ਜਿੱਥੇ ਉਹ ਨਿਵਿਆ ਉੱਥੇ ਹੀ ਉਹ ਮੁਰਦਾ ਡਿੱਗਿਆ।।</verse>
				<verse number="28">ਸੀਸਰਾ ਦੀ ਮਾਤਾ ਬਾਰੀ ਵਿੱਚੋਂ ਝਾਕ ਮਾਰ ਕੇ ਝਰੋਖੇ ਵਿੱਚੋਂ ਚਿੱਲਾਈ, ਉਹ ਦੇ ਰਥ ਦੇ ਆਉਣ ਵਿੱਚ ਇੱਡਾ ਚਿਰ ਕਿਉਂ ਲੱਗਾ? ਉਹ ਦੇ ਰਥਾਂ ਦੇ ਪਹੀਏ ਢਿੱਲ ਕਿਉਂ ਲਾਉਂਦੇ ਹਨ?</verse>
				<verse number="29">ਉਹ ਦੀਆਂ ਸਿਆਣੀਆਂ ਸਰਦਾਰਨੀਆਂ ਨੇ ਉਹ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,</verse>
				<verse number="30">ਭਲਾ, ਓਹ ਨਹੀਂ ਲੁੱਟ ਪਾ ਪਾ ਕੇ ਉਹ ਨੂੰ ਵੰਡਦੇ ਹਨ, ਇੱਕ ਇੱਕ ਵੀਰ ਨੂੰ ਇੱਕ ਦੋ ਕੁੜੀਆਂ, ਅਤੇ ਸੀਸਰਾਂ ਨੂੰ ਰੰਗ ਬਰੰਗੇ ਬਸਤਰ ਦੀ ਲੁੱਟ? ਰੰਗ ਬਰੰਗੇ ਕੱਢਿਆਂ ਹੋਇਆਂ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੀਆਂ ਧੌਣਾਂ ਦਾ ਦੋ ਪਾਸਾ ਕੰਢਿਆ ਹੋਇਆ ਰੰਗ ਬਿਰੰਗਾ ਬਸਤਰ?।।</verse>
				<verse number="31">ਇਸੇ ਤਰਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਹ ਦੇ ਪ੍ਰੇਮੀ ਸੂਰਜ ਵਾਂਗਰ ਹੋਣ, ਜਦ ਉਹ ਆਪਣੇ ਬਲ ਨਾਲ ਚੜ੍ਹਦਾ ਹੈ।। ਅਤੇ ਦੇਸ ਨੂੰ ਚਾਲੀ ਵਰਹੇ ਸੁਖ ਰਿਹਾ।।</verse>
			</chapter>
			<chapter number="6">
				<verse number="1">ਇਸਰਾਏਲੀਆਂ ਨੇ ਯਹੋਵਾਹ ਅੱਗੇ ਬੁਰਿਆਈ ਕੀਤੀ ਤਦ ਯਹੋਵਾਹ ਨੇ ਉਨ੍ਹਾਂ ਨੂੰ ਸੱਤਾਂ ਵਰਿਹਾਂ ਤੋੜੀ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ</verse>
				<verse number="2">ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀਆਂ ਨੇ ਆਪਣੇ ਲਈ ਪਹਾੜਾਂ ਵਿੱਚ ਘੁਰੇ ਅਤੇ ਗੁਫਾਂ ਅਰ ਕੋਟ ਬਣਾਏ</verse>
				<verse number="3">ਅਤੇ ਅਜਿਹਾ ਹੁੰਦਾ ਸੀ ਭਈ ਜਿਸ ਵੇਲੇ ਇਸਰਾਏਲੀ ਕੁਝ ਬੀਜਦੇ ਸਨ ਤਾਂ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਉਨ੍ਹਾਂ ਉੱਤੇ ਚੜ੍ਹ ਆਉਂਦੇ ਸਨ</verse>
				<verse number="4">ਅਤੇ ਉਨ੍ਹਾਂ ਦੇ ਸਾਹਮਣੇ ਤੰਬੂ ਲਾ ਕੇ ਪੈਲੀਆਂ ਦਾ ਫਲ ਅੱਜ਼ਾਹ ਦੇ ਅੱਪੜਨ ਤੋੜੀ ਉਜਾੜ ਦਿੰਦੇ ਸਨ ਅਤੇ ਇਸਰਾਏਲ ਦੇ ਵਿੱਚ ਅਹਾਰ ਨਹੀਂ ਰਹਿਣ ਦਿੰਦੇ ਸਨ, ਨਾ ਭੇਡ ਨਾ ਬਲਦ ਨਾ ਖੋਤਾ</verse>
				<verse number="5">ਕਿਉਂ ਜੋ ਆਪਣੇ ਡੰਗਰ ਅਤੇ ਆਪਣਿਆਂ ਤੰਬੂਆਂ ਸਣੇ ਟਿੱਡੀ ਦੇ ਦਲ ਵਾਂਙੁ ਆਉਂਦੇ ਸਨ ਅਤੇ ਓਹ ਅਰ ਉਨ੍ਹਾਂ ਦੇ ਊਠ ਅਣਗਿਣਤ ਸਨ ਅਤੇ ਉਸ ਦੇਸ ਵਿੱਚ ਵੜ ਕੇ ਉਹ ਨੂੰ ਉਜਾੜਦੇ ਸਨ</verse>
				<verse number="6">ਸੋ ਮਿਦਯਾਨੀਆਂ ਦੇ ਕਾਰਨ ਇਸਰਾਏਲੀ ਅੱਤ ਨਿਰਧਨ ਹੋ ਗਏ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤਾ।।</verse>
				<verse number="7">ਅਜਿਹਾ ਹੋਇਆ ਜਾਂ ਇਸਰਾਏਲੀਆਂ ਨੇ ਮਿਦਯਾਨੀਆਂ ਦੇ ਕਾਰਨ ਯਹੋਵਾਹ ਅੱਗੇ ਦੁਹਾਈ ਦਿੱਤੀ</verse>
				<verse number="8">ਤਾਂ ਯਹੋਵਾਹ ਨੇ ਇਸਰਾਏਲੀਆਂ ਕੋਲ ਇੱਕ ਨਬੀ ਘੱਲਿਆ ਜਿਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਉਤਾਹਾਂ ਲਿਆਇਆ ਅਤੇ ਮੈਂ ਤੁਹਾਨੂੰ ਗੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ</verse>
				<verse number="9">ਅਤੇ ਮਿਸਰੀਆਂ ਦੇ ਹੱਥੋਂ ਅਰ ਉਨ੍ਹਾਂ ਸਭਨਾਂ ਦੇ ਹੱਥੋਂ ਜਿਹੜੇ ਤੁਹਾਨੂੰ ਦੁਖ ਦਿੰਦੇ ਸਨ ਮੈਂ ਛੁਡਾਇਆ ਅਤੇ ਤੁਹਾਡੇ ਅੱਗੋਂ ਉਨ੍ਹਾਂ ਨੂੰ ਕੱਢ ਦਿੱਤਾ ਅਰ ਉਨ੍ਹਾਂ ਦਾ ਦੇਸ ਤੁਹਾਨੂੰ ਦਿੱਤਾ</verse>
				<verse number="10">ਅਤੇ ਮੈਂ ਤੁਹਾਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਮੈਂ ਹਾਂ, ਸੋ ਤੁਸੀਂ ਅਮੋਰੀਆਂ ਦੇ ਦਿਓਤਿਆਂ ਕੋਲੋਂ ਜਿਨਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਨਾ ਡਰੋ ਪਰ ਤੁਸੀਂ ਮੇਰੇ ਬਚਨ ਦੇ ਸਰੋਤੇ ਨਾ ਬਣੋ।।</verse>
				<verse number="11">ਫੇਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਬਿਰਛ ਹੇਠ ਬੈਠਾ ਜਿਹੜਾ ਯੋਆਸ਼ ਅਬੀ-ਅਜਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤ੍ਰ ਗਿਦਾਊਨ ਇੱਕ ਚਬੱਚੇ ਵਿੱਚ ਕਣਕ ਨੂੰ ਛੱਟ ਰਿਹਾ ਸੀ ਇਸ ਕਰਕੇ ਜੋ ਮਿਦਯਾਨੀਆਂ ਦੇ ਹੱਥੋਂ ਲੁਕਾਵੇ</verse>
				<verse number="12">ਸੋ ਯਹੋਵਾਹ ਦੇ ਦੂਤ ਨੇ ਉਹ ਨੂੰ ਦਰਸ਼ਨ ਦਿੱਤਾ ਅਤੇ ਉਹ ਨੂੰ ਆਖਿਆ, ਹੇ ਤਕੜੇ ਸੂਰਬੀਰ ਯਹੋਵਾਹ ਤੇਰੇ ਨਾਲ ਹੈ</verse>
				<verse number="13">ਗਿਦਾਊਨ ਨੇ ਉਸ ਨੂੰ ਆਖਿਆ, ਹੈ ਪ੍ਰਭੁ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਾਹਨੂੰ ਪੈਂਦੀ? ਅਤੇ ਓਹ ਸਾਰੇ ਅਚਰਜ ਕੰਮ ਕਿੱਥੇ ਹਨ ਜਿਹੜੇ ਸਾਡੇ ਪਿਉ ਦਾਦੇ ਸਾਨੂੰ ਬਾਤਾਂ ਪਾ ਕੇ ਇਉਂ ਸੁਣਾਉਂਦੇ ਸਨ ਜੋ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ</verse>
				<verse number="14">ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਆਖਿਆ, ਤੂੰ ਆਪਣੇ ਇਸੇ ਬਲ ਨਾਲ ਜਾਹ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾ! ਭਲਾ, ਮੈਂ ਤੈਨੂੰ ਘੱਲਿਆ ਨਹੀਂ?</verse>
				<verse number="15">ਉਹ ਨੇ ਉਸ ਨੂੰ ਆਖਿਆ, ਹੇ ਪ੍ਰਭੁ, ਮੈਂ ਇਸਰਾਏਲ ਨੂੰ ਕਿੱਕਰ ਬਚਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ ਅਤੇ ਆਪਣੇ ਪਿਉ ਦੇ ਟੱਬਰ ਵਿੱਚੋਂ ਮੈਂ ਸਭ ਤੋਂ ਨਿੱਕਾ ਹਾਂ</verse>
				<verse number="16">ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਮੈਂ ਜ਼ਰੂਰ ਤੇਰੇ ਨਾਲ ਹੋਵਾਂਗਾ ਅਤੇ ਤੂੰ ਮਿਦਯਾਨੀਆਂ ਨੂੰ ਇੱਕੇ ਮਨੁੱਖ ਵਾਂਗਰ ਵੱਢ ਸੁੱਟੇਂਗਾ</verse>
				<verse number="17">ਤਾਂ ਉਹ ਨੇ ਉਸ ਨੂੰ ਆਖਿਆ, ਜੇ ਕਦੀ ਮੈਂ ਤੇਰੇ ਅੱਗੇ ਹੁਣ ਕਿਰਪਾ ਪਾਈ ਹੈ ਤਾਂ ਕੋਈ ਨਿਸ਼ਾਨੀ ਮੈਨੂੰ ਵਿਖਾ ਜੋ ਮੈਂ ਜਾਣਾਂ ਭਈ ਤੂੰ ਹੀ ਹੈਂ ਜਿਹੜਾ ਮੇਰੇ ਨਾਲ ਬੋਲਦਾ ਹੈਂ</verse>
				<verse number="18">ਮੈਂ ਤੇਰੇ ਅੱਗੇ ਬੇਨਤੀ ਕਰਨਾ ਭਈ ਜਦ ਤੀਕ ਮੈਂ ਤੇਰੇ ਕੋਲ ਮੁੜ ਨਾ ਆਵਾਂ ਅਤੇ ਆਪਣੀ ਭੇਟਾ ਨਾ ਲਿਆਵਾ ਅਤੇ ਤੇਰੇ ਅੱਗੇ ਉਹ ਨੂੰ ਅਰਪਣ ਨਾ ਕਰਾਂ ਤਦ ਤੋੜੀ ਤੂੰ ਇੱਥੋਂ ਪੈਰ ਨਾ ਚੁੱਕੀਂ। ਸੋ ਉਸ ਨੇ ਆਖਿਆ, ਜਦ ਤੀਕ ਤੂੰ ਨਾ ਮੁੜੇਂਗਾ ਤਦ ਤੀਕ ਮੈਂ ਇੱਥੇ ਰਹਾਂਗਾ।।</verse>
				<verse number="19">ਤਦ ਗਿਦਊਨ ਗਿਆ ਅਤੇ ਉਹ ਨੇ ਇੱਕ ਪਠੋਰਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਉਹ ਨੇ ਟੋਕਰੀ ਵਿੱਚ ਧਰਿਆ ਅਤੇ ਤਰੀਰ ਇੱਕ ਦੇਗਚੇ ਵਿੱਚ ਪਾ ਕੇ ਉਸ ਦੇ ਲਈ ਬਲੂਤ ਦੇ ਬਿਰਛ ਹੇਠ ਲਿਆ ਰੱਖੀ</verse>
				<verse number="20">ਜਦ ਯਹੋਵਾਹ ਦੇ ਦੂਤ ਨੇ ਉਹ ਨੂੰ ਕਿਹਾ, ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖ ਦੇਹ ਅਰ ਤਰੀਰ ਉਸ ਦੇ ਉੱਤੇ ਡੋਹਲ ਦੇਹ ਸੋ ਉਹ ਉੱਸੇ ਤਰਾਂ ਕੀਤਾ।।</verse>
				<verse number="21">ਤਾਂ ਯਹੋਵਾਹ ਦੇ ਦੂਤ ਨੇ ਉਸ ਛਿਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੋਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਅਤੇ ਮਾਸ ਅਰ ਪਤੀਰੀਆਂ ਰੋਟੀਆਂ ਨੂੰ ਖਾ ਗਈ,ਤਦ ਯਹੋਵਾਹ ਦਾ ਦੂਤ ਉਹ ਦੇ ਨੇਤਰਾਂ ਤੋਂ ਅਲੋਪ ਹੋ ਗਿਆ</verse>
				<verse number="22">ਜਾਂ ਗਿਦਊਨ ਨੇ ਡਿੱਠਾ ਜੋ ਉਹ ਯਹੋਵਾਹ ਦਾ ਦੂਤ ਸੀ ਤਾਂ ਗਿਦਊਨ ਨੇ ਆਖਿਆ, ਹਾਏ ਹਾਏ! ਹੇ ਪ੍ਰਭੁ ਯਹੋਵਾਹ, ਕਿਉਂ ਜੋ ਮੈਂ ਯਹੋਵਾਹ ਦੇ ਦੂਤ ਨੂੰ ਆਹਮੋ ਸਾਹਮਣੇ ਡਿੱਠਾ</verse>
				<verse number="23">ਤਦ ਯਹੋਵਾਹ ਨੇ ਉਹ ਨੂੰ ਆਖਿਆ, ਤੈਨੂੰ ਸੁੱਖ ਹੋਵੇ। ਡਰ ਨਾ, ਤੂੰ ਨਹੀਂ ਮਰੇਗਾ</verse>
				<verse number="24">ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈਂ ਅਰ ਉਸ ਦਾ ਨਾਉਂ ਯਹੋਵਾਹ ਸ਼ਲੋਮ ਧਰਿਆ ਸੋ ਉਹ ਅਬੀ-ਅਜ਼ਰੀਆ ਦੇ ਆਫ਼ਰਾਹ ਵਿੱਚ ਅੱਜ ਦੇ ਦਿਨ ਤੋੜੀ ਹੈ।।</verse>
				<verse number="25">ਤਾਂ ਅਜਿਹਾ ਹੋਇਆ ਜੋ ਉਸੇ ਰਾਤ ਯਹੋਵਾਹ ਨੇ ਉਹ ਨੂੰ ਆਖਿਆ, ਆਪਣੇ ਪਿਉ ਦਾ ਬਲਦ ਲੈ ਅਰਥਾਤ ਉਹ ਦੂਜਾ ਬਲਦ ਜਿਹੜਾ ਸੱਤਾਂ ਵਰਿਹਾਂ ਦਾ ਹੈ ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਉ ਦੀ ਹੈ ਢਾਹ ਸੁੱਟ ਤੇ ਉਸ ਦੇ ਕੋਲ ਦਾ ਟੁੰਡ ਵੱਢ ਸੁੱਟ</verse>
				<verse number="26">ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇਸ ਪੱਥਰ ਦੇ ਉੱਤੇ ਅੱਛੀ ਤਰ੍ਹਾਂ ਨਾਲ ਜਗਵੇਦੀ ਬਣਾ ਅਤੇ ਉਸ ਦੂਜੇ ਬਲਦ ਨੂੰ ਲੈ ਕੇ ਉਸ ਦੇ ਕੋਲ ਦੇ ਟੁੰਡ ਦੀ ਲੱਕੜ ਨਾਲ ਜਿਹ ਨੂੰ ਤੂੰ ਵੱਢ ਸੁੱਟੇਂਗਾ ਹੋਮ ਚੜ੍ਹਾ</verse>
				<verse number="27">ਤਾਂ ਗਿਦਾਊਨ ਨੇ ਆਪਣੇ ਟਹਿਲੂਆਂ ਵਿੱਚੋਂ ਦੱਸ ਜਣੇ ਲਏ ਅਤੇ ਜਿਹਾ ਯਹੋਵਾਹ ਨੇ ਉਹ ਨੂੰ ਆਖਿਆ ਸੀ ਤਿਹਾ ਹੀ ਕੀਤਾ ਅਤੇ ਇਸ ਕਰਕੇ ਜੋ ਉਹ ਇਹ ਕੰਮ ਦਿਨੇ ਕਰਨ ਵਿੱਚ ਆਪਣੇ ਪਿਉ ਦੇ ਘਰਾਣੇ ਅਰ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ ਸੋ ਰਾਤੀਂ ਕੀਤਾ।।</verse>
				<verse number="28">ਜਦ ਸ਼ਹਿਰ ਦੇ ਲੋਕ ਤੜਕੇ ਉੱਠੇ ਤਾਂ ਵੇਖੋ, ਬਆਲ ਦੀ ਜਗਵੇਦੀ ਢੱਠੀ ਪਈ ਸੀ ਅਥੇ ਉਸ ਦੇ ਕੋਲ ਦਾ ਟੁੰਡ ਵੱਢਿਆ ਪਿਆ ਸੀ ਅਤੇ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ ਦੂਜਾ ਬਲਦ ਚੜ੍ਹਾਇਆ ਹੋਇਆ ਸੀ</verse>
				<verse number="29">ਤਾਂ ਉਨ੍ਹਾਂ ਨੇ ਆਪੋ ਵਿੱਚ ਆਖਿਆ, ਭਈ ਇਹ ਕੰਮ ਕਿਸ ਨੇ ਕੀਤਾ ਹੈ? ਜਾਂ ਉਨ੍ਹਾਂ ਨੇ ਭਾਲ ਢੂੰਡ ਅਤੇ ਪੁੱਛ ਕੀਤੀ ਤਾਂ ਲੋਕਾਂ ਨੇ ਆਖਿਆ, ਯੋਆਸ਼ ਦੇ ਪੁੱਤ੍ਰ ਗਿਦਾਊਨ ਨੇ ਇਹ ਕੰਮ ਕੀਤਾ ਹੈ</verse>
				<verse number="30">ਤਾਂ ਸ਼ਹਿਰ ਦਿਆਂ ਲੋਕਾਂ ਨੇ ਯੋਆਸ਼ ਨੂੰ ਆਖਿਆ, ਆਪਣੇ ਪੁੱਤ੍ਰ ਨੂੰ ਕੱਢ ਲਿਆ ਤਾਂ ਜੋ ਮਾਰਿਆ ਜਾਏ ਕਿਉਂ ਜੋ ਉਹ ਨੇ ਬਆਲ ਦੀ ਜਗਵੇਦੀ ਢਾਹੀ ਅਤੇ ਉਸ ਦੇ ਕੋਲ ਦੇ ਟੁੰਡ ਨੂੰ ਵੱਢ ਸੁੱਟਿਆ ਹੈ</verse>
				<verse number="31">ਤਾਂ ਯੋਆਸ਼ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖਲੋਤੇ ਸਨ ਆਖਿਆ, ਭਲਾ, ਤੁਸੀਂ ਬਆਲ ਦੇ ਲਈ ਝਗੜਾ ਚੁੱਕਦੇ ਹੋ ਅਤੇ ਤੁਸੀਂ ਉਹ ਨੂੰ ਬਚਾਉਣਾ ਚਾਹੁੰਦੇ ਹੋ? ਜਿਹੜਾ ਉਹ ਦੇ ਲਈ ਝਗੜਾ ਚੁੱਕੇ ਸੋ ਅੱਜ ਭਲਕ ਵੱਢਿਆ ਜਾਵੇ। ਜੇ ਉਹ ਦਿਓਤਾ ਹੈ ਤਾਂ ਆਪਣੇ ਲਈ ਆਪ ਹੀ ਝਗੜਾ ਚੁੱਕੇ, ਇਸ ਕਰਕੇ ਜੋ ਉਹ ਦੀ ਜਗਵੇਦੀ ਕਿਸੇ ਨੇ ਢਾਹ ਸੁੱਟੀ ਹੈ</verse>
				<verse number="32">ਇਸ ਲਈ ਉਸ ਨੇ ਉਸ ਦਿਨ ਤੋਂ ਉਸ ਦਾ ਨਾਉਂ ਯਰੁੱਬਆਲ ਧਰਿਆ ਅਤੇ ਆਖਿਆ, ਭਲਾ, ਉਹ ਦੇ ਨਾਲ ਬਆਲ ਆਪ ਹੀ ਝਗੜਾ ਕਰੇ ਕਿਉਂ ਜੋ ਉਹ ਦੀ ਜੱਗਵੇਦੀ ਉਹ ਨੇ ਢਾਹ ਸੁੱਟੀ ਹੈ।।</verse>
				<verse number="33">ਤਦ ਸਾਰੇ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਇਕੱਠੇ ਹੋਏ ਅਤੇ ਪਾਰ ਲੰਘ ਕੇ ਯਜ਼ਰਾਏਲ ਦੀ ਦੂਣ ਵਿੱਚ ਆ ਤੰਬੂ ਲਾਏ</verse>
				<verse number="34">ਯਹੋਵਾਹ ਦਾ ਆਤਮਾ ਗਿਦਊਨ ਉੱਤੇ ਆਇਆ ਸੋ ਉਹ ਨੇ ਤੁਰ੍ਹੀ ਵਜਾਈ ਅਤੇ ਅਬੀ-ਅਜਰ ਦੇ ਲੋਕ ਉਹ ਦੇ ਮਗਰ ਲੱਗੇ</verse>
				<verse number="35">ਫੇਰ ਉਹ ਨੇ ਸਾਰੇ ਮਨੱਸ਼ਹ ਵਿੱਚ ਹਲਕਾਰੇ ਘੱਲੇ ਸੋ ਓਹ ਭੀ ਉਹ ਦੇ ਮਗਰ ਇਕੱਠੇ ਹੋਏ ਅਤੇ ਉਹ ਨੇ ਆਸ਼ੇਰ ਅਤੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਕੋਲ ਭੀ ਹਲਕਾਰੇ ਘੱਲੇ, ਸੋ ਉਹ ਭੀ ਉਨ੍ਹਾਂ ਨੂੰ ਮਿਲਣ ਲਈ ਚੜ੍ਹ ਆਏ।।</verse>
				<verse number="36">ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, ਜੇ ਤੂੰ ਚਾਹੁੰਦਾ ਹੈਂ ਜੋ ਇਸਰਾਏਲ ਦਾ ਛੁਟਕਾਰਾ ਮੇਰੇ ਹੱਥੀਂ ਕੀਤਾ ਜਾਵੇ, ਜਿਹਾ ਕੁ ਤੈਂ ਆਖਿਆ ਹੈ</verse>
				<verse number="37">ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਪਿੜ ਦੇ ਵਿੱਚ ਰੱਖ ਦਿੰਦਾ ਹਾਂ, ਸੋ ਜੇ ਕਰ ਤ੍ਰੇਲ ਨਿਰੀ ਉੱਨ ਦੇ ਫੰਬੇ ਉੱਤੇ ਹੀ ਪਵੇ ਅਰ ਆਲੇ ਦੁਆਲੇ ਦੀ ਧਰਤੀ ਸਭ ਸੁੱਕੀ ਰਹੇ ਤਾਂ ਮੈਂ ਸੱਚ ਮੁੱਚ ਜਾਣਾਂਗਾ ਕਿ ਜਿੱਕਰ ਤੈਂ ਆਖਿਆ ਹੈ, ਤਿਹਾ ਹੀ ਇਸਰਾਏਲ ਨੂੰ ਤੂੰ ਮੇਰੇ ਹੱਥੀਂ ਛੁਟਕਾਰਾ ਦੇਵੇਂਗਾ</verse>
				<verse number="38">ਤਾਂ ਅਜਿਹਾ ਹੀ ਹੋਇਆ ਜਾਂ ਉਹ ਪਰਭਾਤ ਦੇ ਵੇਲੇ ਉੱਠਿਆ ਅਤੇ ਉਸ ਉੱਨ ਦੇ ਫੰਬੇ ਨੂੰ ਘੱਟ ਕੇ ਨਪੀੜਿਆ ਤਾਂ ਉਸ ਫੰਬੇ ਵਿੱਚੋਂ ਤ੍ਰੇਲ ਦੇ ਪਾਣੀ ਇੱਕ ਕਟੋਰਾ ਭਰਿਆ ਗਿਆ</verse>
				<verse number="39">ਤਦ ਗਿਦਊਨ ਨੇ ਪਰਮੇਸ਼ੁਰ ਨੂੰ ਆਖਿਆ, ਮੇਰੇ ਉੱਤੇ ਤੇਰਾ ਕ੍ਰੋਧ ਨਾ ਜਾਗੇ ਕਿਉਂ ਜੋ ਮੈਂ ਇੱਕੋ ਈ ਵਾਰ ਹੋਰ ਆਖਨਾ, ਮੈਂ ਤੇਰੇ ਅੱਗੇ ਅਰਦਾਸ ਕਰਨਾ ਜੋ ਇੱਕ ਹੁਣ ਦੀ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰਾ ਪਰਤਾਵਾ ਲਵਾਂ, ਸੋ ਹੁਣ ਨਿਰਾ ਉੱਨ ਦਾ ਫੰਬਾ ਸੁੱਕਾ ਰਹੇ ਅਤੇ ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ</verse>
				<verse number="40">ਸੋ ਪਰਮੇਸ਼ੁਰ ਨੇ ਉਸ ਰਾਤ ਅਜਿਹਾ ਹੀ ਕੀਤਾ ਕਿਉਂ ਜੋ ਨਿਰਾ ਉੱਨ ਦਾ ਫੰਬਾ ਸੁੱਕਾ ਰਿਹਾ ਅਤੇ ਹੋਰ ਸਾਰੀ ਧਰਤੀ ਉੱਤੇ ਤ੍ਰੇਲ ਪਈ ਸੀ।।</verse>
			</chapter>
			<chapter number="7">
				<verse number="1">ਤਦ ਯਰੁੱਬਆਲ ਜੋ ਗਿਦਾਊਨ ਹੈ ਸਾਰਿਆਂ ਲੋਕਾਂ ਸਣੇ ਜੋ ਉਹ ਦੇ, ਨਾਲ ਸਨ ਪਰਭਾਤ ਵੇਲੇ ਉੱਠਿਆ ਅਤੇ ਹਰੋਦ ਦੇ ਸੋਤੇ ਕੋਲ ਤੰਬੂ ਲਾਏ ਅਤੇ ਮਿਦਯਾਨੀਆਂ ਦੀ ਛੌਣੀ ਉਨ੍ਹਾਂ ਦੇ ਉੱਤਰ ਵੱਲ ਮੋਰੀਹ ਪਹਾੜ ਦੇ ਕੋਲ ਦੂਣ ਵਿੱਚ ਸੀ</verse>
				<verse number="2">ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ ਲੋਕ ਤੇਰੇ ਨਾਲ ਬਹੁਤ ਵੱਧ ਹਨ। ਅਜਿਹਾ ਨਾ ਹੋਵੇ ਜੋ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਆਖੇ ਭਈ ਮੇਰੇ ਹੀ ਹੱਥ ਨੇ ਮੈਨੂੰ ਬਚਾਇਆ</verse>
				<verse number="3">ਸੋ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਢੰਢੋਰਾ ਫੇਰ ਅਤੇ ਆਖ ਭਈ ਜਿਹੜਾ ਘਾਬਰਦਾ ਹੈ ਅਤੇ ਡਰਦਾ ਹੈ ਸੋ ਮੁੜ ਜਾਏ ਅਤੇ ਗਿਲਆਦ ਪਹਾੜ ਤੋਂ ਛੇਤੀ ਵਿਦਿਆ ਹੋਵੇ, ਸੋ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਮੁੜ ਗਏ ਅਤੇ ਦਸ ਹਜ਼ਾਰ ਪਿੱਛੇ ਰਹੇ</verse>
				<verse number="4">ਤਦ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਅਜੇ ਭੀ ਲੋਕ ਵਧੀਕ ਹਨ ਸੋ ਉਨ੍ਹਾਂ ਪਾਣੀ ਦੇ ਕੋਲ ਹੇਠਾਂ ਲੈ ਆ ਅਤੇ ਮੈਂ ਤੇਰੇ ਲਈ ਉੱਥੇ ਉਨ੍ਹਾਂ ਦਾ ਪਰਤਾਵਾ ਲਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਿਹ ਦੇ ਲਈ ਮੈਂ ਤੈਨੂੰ ਆਖਾਂ ਭਈ ਇਹ ਤੇਰੇ ਨਾਲ ਜਾਵੇ ਅਤੇ ਓਹ ਸੱਭੇ ਜਿੰਨ੍ਹਾ ਦੇ ਲਈ ਮੈਂ ਆਖਾਂ ਭਈ ਇਹ ਤੇਰੇ ਨਾਲ ਨਾ ਜਾਣ ਸੋ ਓਹ ਤੇਰੇ ਨਾਲ ਨਾ ਜਾਣ</verse>
				<verse number="5">ਸੋ ਓਹ ਲੋਕਾਂ ਨੂੰ ਹੇਠਾਂ ਪਾਣੀ ਕੋਲ ਲੈ ਆਇਆ ਅਤੇ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਜਿਹੜਾ ਮਨੁੱਖ ਕੁੱਤੇ ਵਾਂਙੁ ਲੱਕ ਲੱਕ ਕਰ ਕੇ ਪਾਣੀ ਪੀਵੇ ਤਾਂ ਅਜਿਹਾ ਤੂੰ ਵੱਖਰਾ ਰੱਖ ਅਰ ਤਿਹਾ ਹੀ ਜੋ ਆਪਣੇ ਗੋਡੇ ਨਿਵਾ ਕੇ ਪਾਣੀ ਪੀਵੇ</verse>
				<verse number="6">ਸੋ ਓਹ ਜਿੰਨ੍ਹਾਂ ਨੇ ਆਪਣਾ ਹੱਥ ਮੂੰਹ ਨੂੰ ਲਾ ਕੇ ਲੱਕ ਲੱਕ ਕਰ ਕੇ ਪਾਣੀ ਪੀਤਾ ਓਹ ਗਿਣਤੀ ਵਿੱਚ ਤਿੰਨ ਸੌ ਮਨੁੱਖ ਸਨ ਪਰ ਰਹਿੰਦੇ ਸਭਨਾਂ ਲੋਕਾਂ ਨੇ ਪਾਣੀ ਪੀਣ ਲਈ ਗੋਡੇ ਨਿਵਾਏ</verse>
				<verse number="7">ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿੰਨ੍ਹਾਂ ਨੇ ਲੱਕ ਲੱਕ ਕੇ ਪਾਣੀ ਪੀਤਾ ਹੈ ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ ਅਤੇ ਰਹਿੰਦੇ ਸਭਨਾਂ ਲੋਕਾਂ ਨੂੰ ਆਪੋ ਆਪਣੀ ਘਰੀਂ ਮੁੜਨ ਦੇਹ</verse>
				<verse number="8">ਤਦ ਉਨ੍ਹਾਂ ਲੋਕਾਂ ਨੇ ਆਪਣੀ ਰਸਤ ਅਰ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਰਹਿੰਦੇ ਸੱਭੇ ਇਸਰਾਏਲ ਵਿੱਚੋਂ ਆਪੋ ਆਪਣੇ ਤੰਬੂ ਵੱਲ ਉਹ ਨੇ ਘੱਲੇ। ਪਰ ਉਨ੍ਹਾਂ ਤਿੰਨ ਸੌਆਂ ਨੂੰ ਉਹ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛੌਣੀਂ ਉਸ ਦੇ ਹੇਠ ਦੂਣ ਵਿੱਚ ਸੀ।।</verse>
				<verse number="9">ਤਾਂ ਅਜਿਹਾ ਹੋਇਆ ਜੋ ਉਸ ਰਾਤ ਯਹੋਵਾਹ ਨੇ ਉਹ ਨੂੰ ਆਖਿਆ, ਉੱਠ ਅਤੇ ਉਸ ਦਲ ਦੇ ਕੋਲ ਜਾਹ ਕਿਉਂ ਜੋ ਮੈਂ ਉਸ ਨੂੰ ਤੇਰੇ ਅਧੀਨ ਕਰ ਦਿੱਤਾ ਹੈ</verse>
				<verse number="10">ਜੇ ਤੂੰ ਇਕੱਲਾ ਲਹਿਣ ਤੋਂ ਡਰਦਾ ਹੈਂ ਤਾਂ ਤੂੰ ਆਪਣੇ ਟਹਿਲੂਏ ਫੂਰਾਹ ਦੇ ਨਾਲ ਦਲ ਵੱਲ ਲਹਿ ਜਾਹ</verse>
				<verse number="11">ਤੂੰ ਸੁਣ ਲਵੇਂਗਾ ਜੋ ਓਹ ਕੀ ਆਖਦੇ ਹਨ, ਇਹ ਦੇ ਪਿੱਛੋਂ ਤੇਰੇ ਹੱਥਾਂ ਵਿੱਚ ਜ਼ੋਰ ਆਵੇਗਾ ਅਤੇ ਤੂੰ ਉਸ ਪੜਾਉ ਦੇ ਕੋਲ ਲਹਿ ਸੱਕੇਂਗਾ। ਸੋ ਉਹ ਆਪਣੇ ਟਹਿਲੂਆ ਫੂਰਾਹ ਨੂੰ ਨਾਲ ਲੈ ਕੇ ਉਨ੍ਹਾਂ ਸਿਪਾਹੀਆਂ ਤੀਕਰ ਗਿਆ ਜਿਹੜੇ ਪੜਾਉ ਦੇ ਬੰਨੇ ਉੱਤੇ ਸਨ</verse>
				<verse number="12">ਮਿਦਯਾਨੀ ਅਰ ਅਮਾਲੇਕੀ ਅਤੇ ਪੂਰਬੀ ਲੋਕ ਦੂਣ ਦੇ ਵਿੱਚ ਟਿੱਡੀਆਂ ਵਾਂਗਰ ਢੇਰ ਸਾਰੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਰਗੇ ਅਣਗਿਣਤ ਸਨ</verse>
				<verse number="13">ਜਦ ਗਿਦਾਊਨ ਅੱਪੜਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਨਾਲ ਦੇ ਨੂੰ ਇੱਕ ਸੁਫਨਾ ਸੁਣਾਉਂਦਾ ਪਿਆ ਸੀ ਅਤੇ ਉਹ ਨੇ ਆਖਿਆ, ਵੇਖੋ, ਮੈਂ ਇੱਕ ਸੁਫਨਾ ਡਿੱਠਾ ਹੈ ਭਈ ਜਵਾਂ ਦਾ ਇੱਕ ਫੁਲਕਾ ਮਿਦਯਾਨੀ ਡੇਰੇ ਵਿੱਚ ਰੁੜ੍ਹ ਆਇਆ ਅਤੇ ਇੱਕ ਤੰਬੂ ਨਾਲ ਆ ਲੱਗਾ ਅਰ ਉਸ ਤੰਬੂ ਨੂੰ ਅਜਿਹਾ ਮਾਰਿਆ ਜੋ ਉਹ ਡਿੱਗ ਪਿਆ ਅਤੇ ਮੂਧਾ ਕਰ ਸੁੱਟਿਆ ਅਜਿਹਾ ਜੋ ਉਹ ਤੰਬੂ ਵਿਛ ਗਿਆ</verse>
				<verse number="14">ਤਾਂ ਉਹ ਦੇ ਨਾਲ ਦੇ ਨੇ ਉੱਤਰ ਦੇ ਕੇ ਆਖਿਆ, ਯੋਆਸ਼ ਦੇ ਪੁੱਤ੍ਰ ਗਿਦਾਊਨ ਇਸਰਾਏਲੀ ਮਨੁੱਖ ਦੀ ਤਲਵਾਰ ਖੁਣੋਂ ਹੋਰ ਇਹ ਦਾ ਕੋਈ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਉਹ ਦੇ ਹੱਥ ਕਰ ਦਿੱਤੀ।।</verse>
				<verse number="15">ਅਜਿਹਾ ਹੋਇਆ ਭਈ ਜਿਸ ਵੇਲੇ ਗਿਦਾਊਨ ਨੇ ਇਹ ਸੁਫ਼ਨਾ ਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਰ ਇਸਰਾਏਲੀ ਫੌਜ ਨੂੰ ਮੁੜ ਆਇਆ ਅਰ ਬੋਲਿਆ, ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ!</verse>
				<verse number="16">ਤਦ ਉਹ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨਾਂ ਟੋਲੀਆਂ ਕੀਤੀਆਂ ਅਰ ਇੱਕ ਇੱਕ ਦੇ ਹੱਥ ਵਿੱਚ ਇੱਕ ਇੱਕ ਤੁਰ੍ਹੀ ਅਰ ਸੱਖਣਾ ਘੜਾ ਦਿੱਤਾ ਅਰ ਇੱਕ ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀਂ</verse>
				<verse number="17">ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਵੱਲ ਵੇਖ ਕੇ ਮੇਰੇ ਵਾਂਙੁ ਕੰਮ ਕਰਨਾ ਅਤੇ ਸੁਚੇਤ ਰਹੋ। ਜਦ ਮੈਂ ਪੜਾਓ ਦੇ ਬੰਨੇ ਉੱਤੇ ਜਾ ਪੁੱਜਾਂ ਤਾਂ ਜੋ ਕੁਝ ਮੈਂ ਕਰਾਂ ਸੋ ਤੁਸੀਂ ਭੀ ਕਰਨਾ</verse>
				<verse number="18">ਜਦ ਮੈਂ ਅਤੇ ਓਹ ਸੱਭੇ ਜੋ ਮੇਰੇ ਨਾਲ ਦੇ ਹਨ ਤੁਰ੍ਹੀਆਂ ਵਜਾਈਏ ਤਾਂ ਤੁਸਾਂ ਸਭਨਾਂ ਨੇ ਭੀ ਪੜਾਉ ਦੇ ਸਭਨੀਂ ਬੰਨੀਂ ਤੁਰ੍ਹੀਆਂ ਵਜਾਉਣੀਆਂ ਅਤੇ ਇਹ ਜੈ ਕਾਰਾ ਬੁਲਾਓ,“ਯਹੋਵਾਹ ਅਤੇ ਗਿਦਾਊਨ ਦੀ ਜੈ!”।।</verse>
				<verse number="19">ਉਪਰੰਤ ਗਿਦਾਊਨ ਅਤੇ ਓਹ ਸੌ ਮਨੁੱਖ ਜੋ ਉਹ ਦੇ ਨਾਲ ਸਨ ਦੂਜੇ ਪਹਿਰੇ ਜੇ ਵੇਲੇ ਪੜਾਉ ਦੇ ਕੰਢੇ ਉੱਤੇ ਆਏ। ਉਸ ਵੇਲੇ ਪਹਿਰੇ ਅਜੇ ਹੁਣੇ ਬਦਲੇ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਭੰਨ ਸੁੱਟਿਆ</verse>
				<verse number="20">ਅਤੇ ਉਨ੍ਹਾਂ ਤਿੰਨ੍ਹਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਭੰਨ ਸੁੱਟੇ ਅਤੇ ਮਸ਼ਾਲਾਂ ਨੂੰ ਆਪਣੇ ਖੱਬਿਆਂ ਹੱਥਾਂ ਵਿੱਚ ਫੜ ਲੀਤਾ ਅਤੇ ਤੁਰ੍ਹੀਆਂ ਵਜਾਉਣ ਲਈ ਆਪਣੇ ਸੱਜੇ ਹੱਥ ਵਿੱਚ ਅਤੇ ਜੈ ਕਾਰਾ ਬੁਲਾਇਆ, ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤੇਗ!</verse>
				<verse number="21">ਅਤੇ ਉਨ੍ਹਾਂ ਵਿੱਚੋਂ ਸਭ ਕੋਈ ਮਨੁੱਖ ਆਪੋ ਆਪਣੇ ਥਾਂ ਸਿਰ ਛੌਣੀ ਦੇ ਚੁਫੇਰੇ ਖਲੋਤਾ ਸੀ ਤਦ ਸਾਰੀ ਫੌਜ ਦੌੜੀ ਅਤੇ ਡਾਡਾਂ ਮਾਰਦੀ ਭੱਜ ਨਿੱਕਲੀ</verse>
				<verse number="22">ਉਨ੍ਹਾਂ ਨੇ ਓਹ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਸਭਨਾਂ ਦੀ ਤਲਵਾਰ ਉਨ੍ਹਾਂ ਦੇ ਨਾਲ ਦਿਆਂ ਅਤੇ ਸਾਰੀ ਫੌਜ ਉੱਤੇ ਚਲਵਾਈ ਅਤੇ ਫੌਜ ਬੈਤ ਸ਼ਿੱਟਾਹ ਨੂੰ ਸਰੇਰਹ ਦੀ ਵੱਲ ਅਬੇਲ ਮਹੋਲਾਹ ਤੀਕ ਜੋ ਟੱਬਾਥ ਕੋਲ ਹੈ ਭੱਜ ਗਈ</verse>
				<verse number="23">ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਰ ਸਾਰੇ ਮਨੱਸ਼ਹ ਦੇ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਮਗਰ ਪਏ।।</verse>
				<verse number="24">ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜ ਵਿੱਚ ਹਲਕਾਰੇ ਘੱਲੇ ਅਤੇ ਆਖਿਆ, ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਲਹਿ ਆਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਪਾਣੀਆਂ ਨੂੰ ਬੈਤ ਬਾਰਾਹ ਤੋੜੀ ਅਤੇ ਯਰਦਨ ਨੂੰ ਮੱਲ ਲਓ। ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਪਾਣੀਆਂ ਨੂੰ ਬੈਤ ਬਾਰਾਹ ਅਤੇ ਯਰਦਨ ਤੋਂੜ੍ਹੀ ਮੱਲ ਲਿਆ</verse>
				<verse number="25">ਅਤੇ ਉਨ੍ਹਾਂ ਨੇ ਮਿਦਯਾਨ ਦਿਆਂ ਦੋਂਹ ਸਰਦਾਰਾਂ ਨੂੰ ਓਰੇਬ ਅਤੇ ਜ਼ਏਬ ਨੂੰ ਫੜਿਆ ਅਤੇ ਓਰੇਥ ਦੇ ਪੱਥਰ ਉੱਤੇ ਓਰੇਬ ਨੂੰ ਅਤੇ ਜ਼ਏਬ ਦੇ ਵੇਲਣੇ ਕੋਲ ਜ਼ਏਬ ਨੂੰ ਵੱਢ ਸੁੱਟਿਆ ਅਤੇ ਮਿਦਯਾਨ ਦੇ ਮਗਰ ਪਏ ਅਤੇ ਓਰੇਬ ਅਰ ਜ਼ਏਬ ਦੇ ਸਿਰ ਯਰਦਨ ਦੇ ਪਾਰ ਗਿਦਾਊਨ ਕੋਲ ਲੈ ਆਏ।।</verse>
			</chapter>
			<chapter number="8">
				<verse number="1">ਇਫ਼ਰਾਈਮ ਦਿਆਂ ਲੋਕਾਂ ਨੇ ਉਹ ਨੂੰ ਆਖਿਆ, ਤੈਂ ਸਾਡੇ ਨਾਲ ਇਹ ਕੀ ਕੀਤਾ ਜਿਸ ਵੇਲੇ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਸੱਦਿਆ? ਅਤੇ ਉਨ੍ਹਾਂ ਨੇ ਉਹ ਦੇ ਨਾਲ ਡਾਢਾ ਝਗੜਾ ਕੀਤਾ</verse>
				<verse number="2">ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੁਣ ਮੈਂ ਤੁਹਾਡੇ ਸਮਾਨ ਕੀ ਕੀਤਾ ਹੈ? ਭਲਾ, ਇਫ਼ਰਾਈਮ ਦੇ ਦਾਖਾਂ ਦੀ ਰਹਿੰਦ ਖੂੰਧ ਅਬੀ ਅਜਰ ਦੇ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?</verse>
				<verse number="3">ਪਰਮੇਸ਼ੁਰ ਨੇ ਮਿਦਯਾਨ ਦੇ ਸਰਦਾਰ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਸਮਾਨ ਕੰਮ ਕਰਨ ਦੀ ਮੇਰੀ ਕੀ ਸਮਰੱਥਾ ਸੀ? ਜਦ ਉਹ ਨੇ ਇਹ ਆਖਿਆ, ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।।</verse>
				<verse number="4">ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਤਿੰਨ ਸੌ ਆਪਣੇ ਨਾਲ ਦਿਆਂ ਸਣੇ ਪਾਰ ਲੰਘਿਆ ਓਹ ਹੁੱਸੇ ਹੋਏ ਤਾਂ ਸਨ ਪਰ ਮਗਰ ਲੱਗੀ ਗਏ। ਤਦ ਉਹ ਨੇ ਸੁੱਕੋਥ ਦਿਆਂ ਲੋਕਾਂ ਨੂੰ ਆਖਿਆ ਭਈ ਜਿਹੜੇ ਮੇਰੇ ਨਾਲ ਹਨ ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਓ</verse>
				<verse number="5">ਕਿਉਂ ਜੋ ਇਹ ਹੁੱਸੇ ਹੋਏ ਹਨ ਅਤੇ ਮੈਂ ਮਿਦਯਾਨ ਦਿਆਂ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਮਗਰ ਪਿਆ ਹੋਇਆ ਹਾਂ।।</verse>
				<verse number="6">ਤਾਂ ਸੁੱਕੋਥ ਦਿਆਂ ਸਰਦਾਰਾਂ ਨੇ ਆਖਿਆ, ਭਲਾ, ਜ਼ਬਾਹ ਅਤੇ ਸਲਮੁੰਨਾ ਦੇ ਹੱਥ ਅਜੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?</verse>
				<verse number="7">ਗਿਦਾਊਨ ਬੋਲਿਆ, ਹੱਛਾ ਜਿਸ ਵੇਲੇ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਹੇਠ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਕਰੀਰ ਅਤੇ ਮਲਿਹਾਂ ਨਾਲ ਛਿੱਲਾਂਗਾ!।।</verse>
				<verse number="8">ਉੱਥੋਂ ਪਨੂਏਲ ਨੂੰ ਗਿਆ ਅਤੇ ਉੱਥੋਂ ਦਿਆਂ ਲੋਕਾਂ ਤੋਂ ਇਸੇ ਤਰਾਂ ਮੰਗਿਆ, ਸੋ ਪਨੂਏਲ ਦਿਆਂ ਲੋਕਾਂ ਨੇ ਭੀ ਓਹੋ ਉੱਤਰ ਦਿੱਤਾ ਜੋ ਸੁੱਕੋਥੀਆਂ ਨੇ ਦਿੱਤਾ ਸੀ</verse>
				<verse number="9">ਸੋ ਪਨੂਏਲ ਦੇ ਵਾਸੀਆਂ ਨੂੰ ਭੀ ਉਸ ਨੇ ਆਖਿਆ, ਭਈ ਜਦ ਮੈਂ ਸੁਖ ਸਾਂਦ ਨਾਲ ਮੁੜਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹਵਾਂਗਾ!।।</verse>
				<verse number="10">ਜ਼ਬਾਹ ਅਰ ਸਲਮੁੰਨਾ ਆਪਣੀ ਫੌਜ ਸਣੇ ਜੋ ਪੂਰਬ ਦੇ ਲੋਕਾਂ ਵਿੱਚੋਂ ਪੰਦਰਾਂ ਕੁ ਹਜ਼ਾਰ ਰਹਿੰਦੇ ਸਨ ਕਰਕੋਰ ਦੇ ਵਿੱਚ ਸਨ ਕਿਉਂ ਜੋ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਵੱਢੇ ਗਏ ਸਨ।।</verse>
				<verse number="11">ਤਦ ਗਿਦਾਊਨ ਉਨ੍ਹਾਂ ਦੇ ਰਾਹ ਥਾਣੀ ਗਿਆ ਜੋ ਨੋਬਹ ਅਤੇ ਯਾਗਬਹਾਹ ਦੇ ਚੜ੍ਹਦੇ ਰੁਖ ਤੰਬੂਆਂ ਦੇ ਵਿੱਚ ਰਹਿੰਦੇ ਸਨ ਅਤੇ ਉਸ ਦਲ ਨੂੰ ਮਾਰਿਆ ਕਿਉਂ ਜੋ ਉਹ ਦਲ ਨਚਿੰਤ ਸੀ</verse>
				<verse number="12">ਅਤੇ ਜ਼ਬਾਹ ਅਤੇ ਸਲਮੁੰਨਾ ਭੱਜੇ ਅਰ ਉਹ ਉਨ੍ਹਾਂ ਦੇ ਮਗਰ ਪਿਆ ਅਤੇ ਉਨ੍ਹਾਂ ਮਿਦਯਾਨੀ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜਿਆ ਅਰ ਸਾਰੀ ਫੌਜ ਨੂੰ ਹਰਾ ਦਿੱਤਾ।।</verse>
				<verse number="13">ਯੋਆਸ਼ ਦਾ ਪੁੱਤ੍ਰ ਗਿਦਾਊਨ ਹਰਸ਼ ਦੀ ਚੜ੍ਹਾਈ ਤੋਂ ਲੜਾਇਓਂ ਮੁੜ ਗਿਆ</verse>
				<verse number="14">ਅਤੇ ਸੁੱਕੋਥੀਆਂ ਵਿੱਚੋਂ ਇੱਕ ਗਭਰੂ ਨੂੰ ਫੜ ਕੇ ਉਸ ਕੋਲੋਂ ਪੁੱਛਿਆ ਤਾਂ ਉਸ ਨੇ ਉਹ ਨੂੰ ਸਤੱਤ੍ਰਾਂ ਮਨੁੱਖਾਂ ਦਾ ਥਹੁ ਦੱਸਿਆ। ਏਹ ਸੱਭੇ ਸੁੱਕੋਥ ਦੇ ਸਰਦਾਰ ਅਤੇ ਬਜ਼ੁਰਗ ਸਨ</verse>
				<verse number="15">ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਬੋਲਿਆ, ਵੇਖੋ, ਜ਼ਬਾਹ ਅਤੇ ਸਲਮੁੰਨਾ ਜਿੰਨ੍ਹਾਂ ਦੇ ਲਈ ਤੁਸਾਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਮੈਨੂੰ ਆਖਦੇ ਸਾਓ, ਭਲਾ, ਜ਼ਬਾਹ ਅਤੇ ਸਲਮੁੰਨਾ ਅਜੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰਿਆਂ ਥੱਕਿਆਂ ਹੋਇਆਂ ਜੁਆਨਾਂ ਨੂੰ ਰੋਟੀ ਦੇਈਏ?</verse>
				<verse number="16">ਤਾਂ ਉਹ ਨੇ ਸ਼ਹਿਰ ਦੇ ਬਜ਼ੁਰਗਾਂ ਨੂੰ ਫੜਿਆ ਅਤੇ ਕਰੀਰਾਂ ਅਤੇ ਮਲਿਹਾਂ ਨਾਲ ਸੁੱਕੋਥ ਦਿਆਂ ਲੋਕਾਂ ਨੂੰ ਸੁਧਾਰਿਆ</verse>
				<verse number="17">ਅਤੇ ਪਨੂਏਲ ਦਾ ਬੁਰਜ ਢਾਹ ਦਿੱਤਾ ਅਤੇ ਸ਼ਹਿਰੀਆਂ ਨੂੰ ਵੱਢ ਸੁੱਟਿਆ।।</verse>
				<verse number="18">ਫੇਰ ਉਹ ਨੇ ਜ਼ਬਾਹ ਅਤੇ ਸਲਮੁੰਨਾ ਨੂੰ ਆਖਿਆ ਭਈ ਜਿੰਨ੍ਹਾਂ ਨੂੰ ਤੁਸਾਂ ਤਬੋਰ ਵਿੱਚ ਵੱਢਿਆ ਸੀ, ਓਹ ਲੋਕ ਕਿਹੋ ਜੇਹੇ ਸਨ? ਓਹ ਬੋਲ, ਅਜੇਹੇ ਸਨ ਜੇਹਾ ਤੂੰ ਹੈਂ। ਸੱਭੇ ਰਾਜ ਪੁੱਤ੍ਰਾਂ ਦੀ ਡੌਲ ਦੇ ਸਨ</verse>
				<verse number="19">ਤਾਂ ਉਹ ਨੇ ਆਖਿਆ, ਓਹ ਮੇਰੇ ਸਕੇ ਭਰਾ, ਮੇਰੀ ਮਾਂ ਦੇ ਪੁੱਤ੍ਰ ਸਨ, ਸੋ ਜੀਉਂਦੇ ਯਹੋਵਾਹ ਦੀ ਸੌਂਹ, ਜੇ ਕਦੀ ਤੁਸੀਂ ਉਨ੍ਹਾਂ ਨੂੰ ਜੀਉਂਦਿਆਂ ਛੱਡਦੇ ਤਾਂ ਮੈ ਤੁਹਾਨੂੰ ਨਾ ਵੱਢਦਾ!</verse>
				<verse number="20">ਫੇਰ ਉਹ ਨੇ ਆਪਣੇ ਜੇਠੇ ਪੁੱਤ੍ਰ ਯਥਰ ਨੂੰ ਆਖਿਆ, ਉੱਠ, ਇੰਨ੍ਹਾਂ ਨੂੰ ਵੱਢ ਸੁੱਟ! ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਧੂਈ ਕਿਉਂ ਜੋ ਉਹ ਅਜੇ ਛੋਕਰਾ ਹੀ ਸੀ</verse>
				<verse number="21">ਤਾਂ ਜ਼ਬਾਹ ਅਰ ਸਲਮੁੰਨਾ ਨੇ ਆਖਿਆ, ਤੂੰ ਆਪ ਉੱਠ ਅਤੇ ਸਾਡੇ ਉੱਤੇ ਹੱਲਾ ਕਰ ਕੇ ਆਣ ਪਓ ਕਿਉਂ ਜੋ ਜਿਹਾ ਮਨੁੱਖ ਤਿਹਾ ਹੀ ਉਸ ਦਾ ਜ਼ੋਰ! ਸੋ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਓਹ ਹੈਂਕਲਾਂ ਜੋ ਉਨ੍ਹਾਂ ਦੇ ਊਠਾਂ ਦੇ ਗਲਾਂ ਵਿੱਚ ਸਨ ਸੋ ਉਨ੍ਹਾਂ ਨੇ ਲਾਹ ਲਈਆਂ।।</verse>
				<verse number="22">ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਊਨ ਨੂੰ ਆਖਿਆ, ਸਾਡੇ ਉੱਤੇ ਤੂੰ ਰਾਜ ਕਰ, ਤੂੰ ਅਤੇ ਤੇਰਾ ਪੁੱਤ੍ਰ ਅਤੇ ਤੇਰਾ ਪੋਤ੍ਰਾ ਭੀ ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ</verse>
				<verse number="23">ਤਦ ਗਿਦਊਨ ਨੇ ਉਨ੍ਹਾਂ ਨੂੰ ਆਖਿਆ, ਨਾ ਮੈਂ ਤੁਹਾਡੇ ਉੱਥੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤ੍ਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਤੁਹਡੇ ਉੱਤੇ ਰਾਜ ਕਰੇਗਾ।।</verse>
				<verse number="24">ਤਾਂ ਗਿਦਾਊਨ ਨੇ ਉਨ੍ਹਾਂ ਨੂੰ ਆਖਿਆ, ਮੈਂ ਇੱਕ ਗੱਲ ਤੁਹਾਥੋਂ ਮੰਗਨਾ ਹਾਂ ਭਈ ਤੁਸੀਂ ਸਾਰੇ ਮਨੁੱਖ ਆਪਣੀ ਲੁੱਟ ਦੇ ਵਿੱਚੋਂ ਵਾਲੇ ਮੈਨੂੰ ਦੇ ਦਿਓ ਕਿਉਂ ਜੋ ਉਨ੍ਹਾਂ ਦੇ ਵਾਲੇ ਸੋਨੇ ਸਨ ਇਸ ਲਈ ਜੋ ਓਹ ਇਸਮਾਏਲੀ ਸਨ</verse>
				<verse number="25">ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਦੇਣ ਵਿੱਚ ਰਾਜ਼ੀ ਹਾਂ ਜੋ ਉਨ੍ਹਾਂ ਨੇ ਇੱਕ ਚਾਦਰ ਵਿਛਾ ਕੇ ਆਪਣੀ ਲੁੱਟ ਦੇ ਧਨ ਵਿੱਚੋਂ ਸਾਰਿਆਂ ਨੇ ਉਹ ਦੇ ਉੱਤੇ ਵਾਲੇ ਸੁੱਟ ਦਿੱਤੇ</verse>
				<verse number="26">ਸੋ ਓਹ ਸੋਨੇ ਦੇ ਵਾਲੇ ਜੋ ਉਹ ਨੇ ਮੰਗੇ ਸਨ ਤੋਲ ਵਿੱਚ ਵੀਹ ਕੁ ਸੇਰ ਸਨ, ਗਹਿਣੇ ਅਤੇ ਕੰਠੇ ਅਤੇ ਕਿਰਮਚੀ ਲੀੜੀਆਂ ਤੋਂ ਬਿਨਾਂ ਜੋ ਮਿਦਿਯਾਨੀ ਹੰਡਾਉਂਦੇ ਸਨ ਅਤੇ ਉਨਾਂ ਗਹਿਣਿਆਂ ਤੋਂ ਬਿਨਾਂ ਜੋ ਉਨ੍ਹਾਂ ਦੇ ਉਠਾ ਦੇ ਗਲਾਂ ਵਿੱਚ ਸਨ</verse>
				<verse number="27">ਸੋ ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ ਅਤੇ ਉੱਥੇ ਸਾਰੇ ਇਸਰਾਏਲੀ ਉਸ ਦੇ ਮਗਰ ਲੱਗ ਕੇ ਜ਼ਨਾਕਾਰ ਹੋਏ ਅਤੇ ਇਹ ਗੱਲ ਗਿਦਾਊਨ ਅਰ ਉਹ ਦੇ ਟੱਬਰ ਦੇ ਲਈ ਇੱਕ ਫਾਹੀ ਹੋ ਗਈ।।</verse>
				<verse number="28">ਇਸ ਤਰ੍ਹਾਂ ਨਾਲ ਇਸਰਾਏਲੀਆਂ ਅੱਗੇ ਮਿਦਯਾਨੀ ਅਜੇਹੇ ਹਾਰੇ ਜੋ ਫੇਰ ਸਿਰ ਨਾ ਚੁੱਕ ਸੱਕੇ ਅਤੇ ਗਿਦਊਨ ਦੇ ਦਿਨਾਂ ਵਿੱਚ ਚਾਲੀ ਵਰਹੇ ਦੇਸ ਸੁਖੀ ਰਿਹਾ।।</verse>
				<verse number="29">ਯੋਆਸ਼ ਦਾ ਪੁੱਤ੍ਰ ਯਰੁੱਬਆਲ ਆਪਣੇ ਘਰ ਜਾ ਕੇ ਉੱਥੇ ਹੀ ਰਿਹਾ</verse>
				<verse number="30">ਅਤੇ ਗਿਦਾਊਨ ਦੇ ਸੱਤਰ ਪੁੱਤ੍ਰ ਸਨ ਜੋ ਉਹ ਦੀ ਬਿੰਦ ਤੋਂ ਉਤਪਤ ਹੋਏ ਕਿਉਂ ਜੋ ਉਹ ਦੀਆਂ ਢੇਰ ਸਾਰੀਆਂ ਤੀਵੀਆਂ ਸਨ</verse>
				<verse number="31">ਅਤੇ ਉਹ ਦੀ ਇੱਕ ਸੁਰੀਤ ਜੋ ਸ਼ਕਮ ਵਿੱਚ ਸੀ ਇੱਕ ਪੁੱਤ੍ਰ ਉਸ ਤੋਂ ਜਣੀ ਅਤੇ ਉਸ ਨੇ ਉਹ ਦਾ ਨਾਉਂ ਅਬੀਮਲਕ ਧਰਿਆ</verse>
				<verse number="32">ਅਤੇ ਯੋਆਸ਼ ਦਾ ਪੁੱਤ੍ਰ ਗਿਦਾਊਨ ਵੱਡਾ ਬੁੱਢਾ ਹੋ ਕੇ ਮਰ ਗਿਆ ਅਤੇ ਆਪਣੇ ਪਿਉ ਯੋਆਸ਼ ਦੇ ਮਕਬਰੇ ਵਿੱਚ ਅਬੀ ਅਜ਼ਰੀਆ ਦੇ ਆਫ਼ਰਾਹ ਵਿੱਚ ਦਬਿਆ ਗਿਆ</verse>
				<verse number="33">ਅਤੇ ਅਜੇਹਾ ਹੋਇਆ ਜੋ ਗਿਦਾਊਨ ਦੇ ਮਰਨ ਦੇ ਮਗਰੋਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਮਗਰ ਲੱਗ ਦੇ ਜ਼ਨਾਕਾਰ ਹੋਏ ਅਤੇ ਬਆਲ ਬਰੀਤ ਨੂੰ ਆਪਣੇ ਦਿਓਤਾ ਥਾਪ ਲਿਆ</verse>
				<verse number="34">ਐਉਂ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਚੇਤੇ ਕੀਤਾ ਜਿਸ ਨੇ ਉਨ੍ਹਾਂ ਨੂੰ ਚੁਫੇਰਿਓਂ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ ਸੀ</verse>
				<verse number="35">ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੇ ਘਰ ਉੱਤੇ ਉਨ੍ਹਾਂ ਸਭਨਾਂ ਭਲਿਆਈਆਂ ਦੇ ਬਦਲੇ ਜੋ ਉਹ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ ਦਯਾ ਕੀਤੀ।।</verse>
			</chapter>
			<chapter number="9">
				<verse number="1">ਤਦ ਯਰੁੱਬਆਲ ਦਾ ਪੁੱਤ੍ਰ ਅਬੀਮਲਕ ਸ਼ਕਮ ਵਿੱਚ ਆਪਣਿਆਂ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਸਾਰੇ ਨਾਨਕੇ ਟੱਬਰ ਨੂੰ ਆਖਣ ਲੱਗਾ</verse>
				<verse number="2">ਸੋ ਸ਼ਕਮ ਦਿਆਂ ਸਾਰਿਆਂ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਭਲਾ ਤੁਹਾਡੇ ਲਈ ਇਹ ਚੰਗਾ ਹੈ ਜੋ ਸੱਤਰ ਮਨੁੱਖ ਜਿਹੜੇ ਯਰੁੱਬਆਲ ਦੇ ਪੁੱਤ੍ਰ ਹਨ ਸੱਭੋ ਤੁਹਾਡੇ ਉੱਤੇ ਰਾਜ ਕਰਨ ਯਾ ਇਹ ਕਿ ਨਿਰਾ ਇੱਕੋ ਹੀ ਰਾਜ ਕਰੇ? ਨਾਲੇ ਚੇਤੇ ਰੱਖੋ ਜੋ ਮੈਂ ਭੀ ਤੁਹਾਡੀ ਹੱਡੀ ਅਤੇ ਤੁਹਾਡਾ ਮਾਸ ਹਾਂ</verse>
				<verse number="3">ਉਹ ਦੇ ਮਾਮਿਆਂ ਨੇ ਉਹ ਦੇਲਈ ਸ਼ਕਮ ਦਿਆਂ ਸਾਰਿਆਂ ਲੋਕਾਂ ਦੇ ਕੰਨੀਂ ਇਹ ਗੱਲਾਂ ਪਾ ਦਿੱਤੀਆਂ। ਉਨ੍ਹਾਂ ਦੇ ਮਨ ਅਬੀਮਲਕ ਦੇ ਮਗਰ ਤੁਰਨ ਵੱਲ ਰਾਜ਼ੀ ਹੋਏ ਕਿਉਂ ਜੋ ਓਹ ਬੋਲੇ, ਇਹ ਸਾਡਾ ਭਰਾ ਹੈ</verse>
				<verse number="4">ਉਨ੍ਹਾਂ ਨੇ ਬਆਲ ਬਰੀਥ ਦੇ ਘਰ ਵਿੱਚ ਸੱਤਰ ਤੋਂਲੇ ਚਾਂਦੀ ਕੱਢ ਕੇ ਉਹ ਨੂੰ ਦਿੱਤੀ ਸੋ ਉਹ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਟਹਿਲੂਏ ਰੱਖੇ ਅਤੇ ਓਹ ਉਸ ਦੇ ਮਗਰ ਹੋਏ</verse>
				<verse number="5">ਉਹ ਨੇ ਆਫ਼ਰਾਹ ਵਿੱਚ ਆਪਣੇ ਪਿਉ ਦੇ ਘਰ ਜਾ ਕੇ ਆਪਣਿਆਂ ਭਰਾਵਾਂ ਯਰੁੱਬਆਲ ਦਿਆਂ ਪੁੱਤ੍ਰਾਂ ਨੂੰ ਜੋ ਸੱਤਰ ਜਣੇ ਸਨ ਇੱਕੇ ਪੱਥਰ ਉੱਤੇ ਵੱਢ ਸੁੱਟਿਆ ਪਰ ਯਰੁੱਬਆਲ ਦਾ ਨਿੱਕਾ ਪੁੱਤ੍ਰ ਯੋਥਾਮ ਲੁੱਕ ਜੋ ਗਿਆ ਸੀ ਸੋ ਬਚ ਰਿਹਾ</verse>
				<verse number="6">ਤਦ ਸ਼ਕਮ ਦੇ ਸਾਰੇ ਲੋਕ ਅਤੇ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ ਜਾ ਕੇ ਉਨ੍ਹਾਂ ਨੇ ਅਬੀਮਲਕ ਨੂੰ ਪਾਤਸ਼ਾਹ ਬਣਾਇਆ।।</verse>
				<verse number="7">ਜਦ ਇਹ ਦੀ ਖਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਹਾੜ ਦੀ ਟੀਸੀ ਉੱਤੇ ਚੜ੍ਹ ਖਲੋਤਾ ਅਤੇ ਉੱਚੀ ਅਵਾਜ਼ ਕੱਢ ਕੇ ਬੋਲਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, ਹੇ ਸ਼ਕਮ ਦਿਓ ਲੋਕੋ, ਮੇਰੀ ਸੁਣੋ ਭਈ ਪਰਮੇਸ਼ੁਰ ਤੁਹਾਡੀ ਭੀ ਸੁਣੇ</verse>
				<verse number="8">ਇੱਕ ਵਾਰੀ ਬਿਰਛ ਆਪਣੇ ਉੱਤੇ ਰਾਜਾ ਮਸਹ ਕਰਨ ਲਈ ਨਿੱਕਲੇ, ਸੋ ਉਨ੍ਹਾਂ ਨੇ ਕਊ ਦੇ ਬਿਰਛ ਨੂੰ ਜਾ ਕੇ ਆਖਿਆ, ਤੂੰ ਸਾਡਾ ਰਾਜਾ ਬਣ</verse>
				<verse number="9">ਤਦ ਕਊ ਬਿਰਛ ਨੇ ਉਨ੍ਹਾਂ ਨੂੰ ਆਖਿਆ, ਭਲਾ, ਮੈਂ ਆਪਣੀ ਥਿੰਧਿਆਈ ਨੂੰ ਜਿਹ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕਰੀਦਾ ਹੈ ਛੱਡ ਦਿਆਂ ਅਤੇ ਜਾ ਕੇ ਬਿਰਛਾਂ ਉੱਤੇ ਝੁੱਲਦਾ ਫਿਰਾਂ?</verse>
				<verse number="10">ਤਾਂ ਬਿਰਛਾਂ ਨੇ ਹੰਜੀਰ ਦੇ ਬਿਰਛ ਨੂੰ ਆਖਿਆ, ਆ, ਤੂੰ ਸਾਡਾ ਰਾਜਾ ਬਣ</verse>
				<verse number="11">ਪਰ ਹੰਜੀਰ ਨੇ ਉਨ੍ਹਾਂ ਨੂੰ ਆਖਿਆ, ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਬਿਰਛਾਂ ਉੱਤੇ ਝੁੱਲਦਾ ਫਿਰਾਂ?</verse>
				<verse number="12">ਤਦ ਬਿਰਛਾਂ ਨੇ ਦਾਖ ਨੂੰ ਆਖਿਆ, ਚੱਲ ਤੂੰ ਸਾਡਾ ਰਾਜਾ ਬਣ</verse>
				<verse number="13">ਅਤੇ ਦਾਖ ਨੇ ਉਨ੍ਹਾਂ ਨੂੰ ਆਖਿਆ, ਭਲਾ ਮੈਂ ਆਪਣੇ ਰਸ ਨੂੰ ਜਿਹ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਰਾਜ਼ੀ ਹੁੰਦੇ ਹਨ ਛੱਡਾਂ ਅਤੇ ਬਿਰਛਾਂ ਉੱਤੇ ਜਾ ਝੁੱਲਦੀ ਫਿਰਾਂ</verse>
				<verse number="14">ਤਦ ਉਨ੍ਹਾਂ ਸਭਨਾਂ ਬਿਰਛਾਂ ਨੇ ਕਰੀਰ ਨੂੰ ਆਖਿਆ, ਭਈ ਚੱਲ ਤੂੰ ਸਾਡਾ ਰਾਜਾ ਬਣ</verse>
				<verse number="15">ਅਤੇ ਕਰੀਰ ਨੇ ਬਿਰਛਾਂ ਨੂੰ ਆਖਿਆ ਜੇ ਤੁਸੀਂ ਸੱਚ ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ ਤਾਂ ਆਓ ਮੇਰੇ ਪਰਛਾਵੇਂ ਦੇ ਹੇਠ ਆਸਰਾ ਲਓ ਅਤੇ ਜੇ ਨਹੀਂ ਤਾਂ ਕਰੀਰ ਦੇ ਵਿੱਚੋਂ ਇੱਕ ਅੱਗਨਿੱਕਲ ਕੇ ਲਬਾਨੋਨ ਦਿਆਂ ਦਿਆਰਾਂ ਨੂੰ ਭੁੱਖ ਲਵੇ!</verse>
				<verse number="16">ਸੋ ਹੁਣ ਜੇ ਕਦੀ ਤੁਸਾਂ ਸਚਿਆਈ ਅਤੇ ਭਲਮਣਸਊ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਅਤੇ ਜੇ ਕਦੀ ਤੁਸਾਂ ਯਰੁੱਬਆਲ ਨਾਲ ਅਤੇ ਉਹ ਦੇ ਟੱਬਰ ਨਾਲ ਚੰਗਾ ਵਰਤਾਉ ਕੀਤਾ ਅਤੇ ਜੇ ਕਦੀ ਉਹ ਨੂੰ ਉਸ ਦਯਾ ਦੇ ਸਮਾਨ ਜੋ ਉਹ ਦਿਆਂ ਹੱਥਾਂ ਨੇ ਕੀਤੀ ਤੁਸਾਂ ਇਹ ਵੱਟਾ ਦਿੱਤਾ ਹੈ</verse>
				<verse number="17">ਕਿਉਂ ਜੋ ਮੇਰਾ ਪਿਉ ਤੁਹਾਡੇ ਲਈ ਲੜਿਆ ਅਤੇ ਆਪਣੀ ਜਿੰਦ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ</verse>
				<verse number="18">ਅਤੇ ਅੱਜ ਤੁਸੀਂ ਮੇਰੇ ਪਿਉ ਦੇ ਟੱਬਰ ਉੱਤੇ ਹੱਥ ਚਲਾ ਕੇ ਉਹ ਦੇ ਸੱਤਰ ਪੁੱਤ੍ਰ ਇੱਕੋ ਪੱਥਰ ਉੱਤੇ ਵੱਢ ਸੁੱਟੇ ਅਤੇ ਉਹ ਦੀ ਟਹਿਲਣ ਦੇ ਪੁੱਤ੍ਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਪਾਤਸ਼ਾਹ ਬਣਾਇਆ ਇਸ ਲਈ ਜੋ ਉਹ ਤੁਹਾਡਾ ਭਰਾ ਹੈ</verse>
				<verse number="19">ਸੋ ਜੇ ਤੁਸਾਂ ਸਚਿਆਈ ਅਤੇ ਭਲਮਣਸਊ ਤੋਂ ਯਰੁੱਬਆਲ ਅਤੇ ਉਹ ਦੇ ਘਰ ਨਾਲ ਅੱਜ ਵਰਤਿਆ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ ਅਤੇ ਉਹ ਤੁਹਾਡੇ ਨਾਲ ਅਨੰਦ ਰਹੇ</verse>
				<verse number="20">ਜੇ ਨਹੀਂ ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦਿਆਂ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਖਾ ਜਾਵੇ! ਅਤੇ ਸ਼ਕਾਮ ਦਿਆਂ ਲੋਕਾਂ ਅਤੇ ਮਿਲੋ ਦੀ ਸੰਤਾਨ ਵੱਲੋਂ ਭਈ ਇੱਕ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਖਾ ਜਾਵੇ!</verse>
				<verse number="21">ਤਾਂ ਯੋਥਾਮ ਉੱਥੋ ਭੱਜ ਕੇ ਨੱਠਾ ਅਰ ਆਪਣੇ ਭਾਈ ਅਬੀਮਲਕ ਦੇ ਡਰ ਦੇ ਮਾਰੇ ਬਏਰ ਨੂੰ ਗਿਆ ਅਤੇ ਉੱਥੇ ਰਿਹਾ।।</verse>
				<verse number="22">ਅਬੀਮਲਕ ਨੇ ਇਸਰਾਏਲੀਆਂ ਵਿੱਚ ਤਿੰਨ ਵਰਹੇ ਸਰਦਾਰੀ ਕੀਤੀ</verse>
				<verse number="23">ਅਰ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦਿਆਂ ਲੋਕਾਂ ਦੇ ਵਿੱਚਕਾਰ ਇੱਕ ਦੁਸ਼ਟ ਆਤਮਾ ਘੱਲਿਆ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਛਲ ਕਰਨ ਲੱਗੇ</verse>
				<verse number="24">ਭਈ ਉਹ ਅਨ੍ਹੇਰ ਜਿਹੜਾ ਯਰੁੱਬਆਲ ਦਿਆਂ ਸੱਤਰਾਂ ਪੁੱਤ੍ਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਭੀ ਜਿੰਨ੍ਹਾਂ ਨੇ ਉਹ ਦੇ ਭਰਾਵਾਂ ਦੇ ਵੱਢਣ ਵਿੱਚ ਉਪਰਾਲਾ ਕੀਤਾ</verse>
				<verse number="25">ਅਤੇ ਸ਼ਕਮ ਦਿਆਂ ਲੋਕਾਂ ਨੇ ਪਹਾੜ ਦੀਆਂ ਟੀਸੀਆਂ ਉੱਤੇ ਉਸ ਦੇ ਫੜਨ ਲਈ ਛਹਿ ਲਾਉਣ ਵਾਲੇ ਬਿਠਾਏ ਅਤੇ ਉਨ੍ਹਾਂ ਨੇ ਉਸ ਰਾਹ ਦੇ ਸਭਨਾਂ ਲੰਘਣ ਵਾਲਿਆਂ ਨੂੰ ਲੁੱਟ ਲਿਆ ਅਤੇ ਅਬੀਮਲਕ ਨੂੰ ਖਬਰ ਹੋਈ</verse>
				<verse number="26">ਤਦ ਅਬਦ ਦਾ ਪੁੱਤ੍ਰ ਗਆਲ ਆਪਣੇ ਭਰਾਵਾਂ ਸਣੇ ਆਇਆ ਅਤੇ ਸ਼ਕਮ ਦੀ ਵੱਲ ਤੁਰਿਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਆਸਰਾ ਕੀਤਾ</verse>
				<verse number="27">ਸੋ ਉਸ ਪੈਲੀ ਵਿੱਚ ਨਿੱਕਲ ਕੇ ਆਪਣੀਆਂ ਦਾਖਾਂ ਦੇ ਬਾਗਾਂ ਦਾ ਫਲ ਤੋਂੜਿਆ ਅਤੇ ਦਾਖਾਂ ਦੇ ਬਾਗਾਂ ਦਾ ਫਲ ਤੋਂੜਿਆ ਅਤੇ ਦਾਖਾਂ ਨੂੰ ਨਪੀੜ ਕੇ ਅਨੰਦ ਕੀਤਾ ਅਤੇ ਆਪਣੇ ਠਾਕਰ ਦੁਵਾਰੇ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦਿੱਤਾ</verse>
				<verse number="28">ਤਦ ਅਬਦ ਦੇ ਪੁੱਤ੍ਰ ਗਆਲ ਨੇ ਆਖਿਆ, ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਜੋ ਅਸੀਂ ਉਹ ਦੀ ਟਹਿਲ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤ੍ਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਉ ਹਮੋਰ ਦਿਆਂ ਲੋਕਾਂ ਦੀ ਟਹਿਲ ਕਰੋ। ਉਸ ਦੀ ਟਹਿਲ ਅਸੀਂ ਕਾਹਨੂੰ ਕਰੀਏ?</verse>
				<verse number="29">ਹਾਏ ਹਾਏ! ਜੇ ਕਦੀ ਏਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ ਅਤੇ ਉਸ ਨੇ ਅਬੀਮਲਕ ਨੂੰ ਆਖਿਆ, ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!।।</verse>
				<verse number="30">ਜਦ ਜ਼ਬੂਲ ਨੇ ਜੋ ਸ਼ਹਿਰ ਦਾ ਸਰਦਾਰ ਸੀ ਅਬਦ ਦੇ ਪੁੱਤ੍ਰ ਗਆਲ ਦੀਆਂ ਏਹ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਜਾਗ ਪਿਆ</verse>
				<verse number="31">ਅਤੇ ਉਸ ਨੇ ਛਲ ਨਾਲ ਅਬੀਮਲਕ ਕੋਲ ਹਲਕਾਰੇ ਘੱਲ ਕੇ ਆਖਿਆ, ਵੇਖ ਅਬਦ ਦਾ ਪੁਤ੍ਰ ਗਆਲ ਅਪਣਿਆਂ ਭਰਾਵਾਂ ਸਣੇ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਓਹ ਤੇਰੇ ਵਿਰੁੱਧ ਸ਼ਹਿਰ ਨੂੰ ਚੁੱਕਦੇ ਹਨ</verse>
				<verse number="32">ਹੁਣ ਤੂੰ ਆਪਣਿਆਂ ਲੋਕਾਂ ਸਣੇ ਰਾਤ ਨੂੰ ਉੱਠ ਅਤੇ ਰੜੇ ਵਿੱਚ ਛਹਿ ਲਾ ਕੇ ਬੈਠ</verse>
				<verse number="33">ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਪਰਭਾਤੇ ਹੀ ਉੱਠ ਕੇ ਸ਼ਹਿਰ ਉੱਤੇ ਹੱਲਾ ਕਰ ਅਰ ਵੇਖ, ਜਦ ਉਹ ਆਪਣਿਆਂ ਲੋਕਾਂ ਸਣੇ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਹੱਥੋਂ ਹੋ ਸੱਕੇ ਤੂੰ ਉਨ੍ਹਾਂ ਨਾਲ ਕਰੀਂ!।।</verse>
				<verse number="34">ਤਾਂ ਅਬੀਮਲਕ ਆਪਣਿਆਂ ਸਾਰਿਆਂ ਲੋਕਾਂ ਸਣੇ ਰਾਤ ਨੂੰ ਉੱਠਿਆ ਅਰ ਚਾਰ ਟੋਲੀਆਂ ਬਣ ਕੇ ਸ਼ਕਮ ਦੇ ਸਾਹਮਣੇ ਛਹਿ ਵਿੱਚ ਬੈਠਾ</verse>
				<verse number="35">ਅਤੇ ਅਬਦ ਦਾ ਪੁੱਤ੍ਰ ਗਆਲ ਬਾਹਰ ਨਿੱਕਲ ਕੇ ਸ਼ਹਿਰ ਦੇ ਬੂਹੇ ਦੇ ਲਾਂਘੇ ਉੱਤੇ ਖਲੋਤਾ ਰਿਹਾ। ਤਦ ਅਬੀਮਲਕ ਆਪਣੇ ਲੋਕਾਂ ਸਣੇ ਛਹਿ ਵਿੱਚੋਂ ਨਿੱਕਲਿਆ</verse>
				<verse number="36">ਅਤੇ ਜਾਂ ਗਆਲ ਨੇ ਲੋਕਾਂ ਨੂੰ ਡਿੱਠਾ ਤਾਂ ਉਹ ਨੇ ਜ਼ਬੂਲ ਨੂੰ ਆਖਿਆ, ਪਹਾੜਾਂ ਦੀਆਂ ਟੀਸੀਆਂ ਉੱਤੋਂ ਲੋਕ ਲਹਿੰਦੇ ਹਨ! ਜ਼ਬੂਲ ਨੇ ਉਹ ਨੂੰ ਆਖਿਆ, ਏਹ ਪਹਾੜ ਦੇ ਪਰਛਾਵੇਂ ਹਨ ਜਿਹੜੇ ਤੁਹਾਨੂੰ ਮਨੁੱਖਾਂ ਵਾਂਙੁ ਦਿਸਦੇ</verse>
				<verse number="37">ਤਦ ਗਆਲ ਨੇ ਫੇਰ ਆਖਿਆ, ਵੇਖ, ਰੜੇ ਦੇ ਵਿੱਚੋਂ ਦੀ ਲੋਕ ਹੇਠਾਹਾਂ ਨੂੰ ਉੱਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਬਿਰਛ ਵੱਲੋਂ ਆਉਂਦੀ ਹੈ!</verse>
				<verse number="38">ਤਾਂ ਜ਼ਬੂਲ ਨੇ ਉਹ ਨੂੰ ਆਖਿਆ, ਹੁਣ ਉਹ ਮੂੰਹ ਤੇਰਾ ਕਿੱਥੇ ਹੈ ਜਿਹ ਦੇ ਨਾਲ ਤੂੰ ਆਖਿਆ ਭਈ ਅਬੀਮਲਕ ਹੈ ਕੌਣ ਜੋ ਅਸੀਂ ਉਹ ਦੀ ਟਹਿਲ ਕਰੀਏ? ਭਲਾ, ਏਹ ਓਹ ਲੋਕ ਨਹੀਂ ਜਿੰਨ੍ਹਾਂ ਨੂੰ ਤੁਸਾਂ ਤੁੱਛ ਜਾਣਿਆ? ਸੋ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!</verse>
				<verse number="39">ਤਦ ਗਆਲ ਸ਼ਕਮ ਦਿਆਂ ਲੋਕਾਂ ਦੇ ਮੋਹਰੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ</verse>
				<verse number="40">ਅਬੀਮਲਕ ਨੇ ਉਹ ਦਾ ਪਿੱਛਾ ਕੀਤਾ ਅਤੇ ਉਹ ਉਸ ਦੇ ਅੱਗੋਂ ਨੱਠਾ ਅਤੇ ਰਾਹ ਵਿੱਚ ਸ਼ਹਿਰ ਦੇ ਬੂਹੇ ਤੋੜੀ ਢੇਰ ਸਾਰੇ ਫੱਟੇ ਗਏ ਅਤੇ ਡਿੱਗੇ</verse>
				<verse number="41">ਅਤੇ ਅਬੀਮਲਕ ਅਰੂਮਾਹ ਦੇ ਵਿੱਚ ਜਾ ਰਿਹਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਹ ਦਿਆਂ ਭਰਾਵਾਂ ਨੂੰ ਕੱਢ ਦਿੱਤਾ ਭਈ ਸ਼ਕਮ ਵਿੱਚ ਨਾ ਰਹਿਣ</verse>
				<verse number="42">ਅਗਲੇ ਭਲਕ ਅਜੇਹਾ ਹੋਇਆ ਜੋ ਲੋਕ ਰੜੇ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਖਬਰ ਹੋਈ</verse>
				<verse number="43">ਸੋ ਉਹ ਨੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਰੜੇ ਤੇ ਛਹਿ ਲਾ ਕੇ ਬੈਠਾ ਅਤੇ ਓਨ ਵੇਖ ਕੇ ਡਿੱਠਾ ਭਈ ਲੋਕ ਸ਼ਹਿਰੋਂ ਨਿੱਕਲ ਆਏ ਅਤੇ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਉੱਠਿਆ ਅਤੇ ਉਨ੍ਹਾਂ ਨੂੰ ਮਾਰ ਲਿਆ</verse>
				<verse number="44">ਅਤੇ ਅਬੀਮਲਕ ਉਨ੍ਹਾਂ ਟੋਲੀਆਂ ਸਣੇ ਜੋ ਉਸ ਦੇ ਨਾਲ ਸਨ ਅੱਗੇ ਨੱਠ ਕੇ ਸ਼ਹਿਰ ਦੇ ਬੂਹੇ ਦੇ ਲਾਂਘੇ ਉੱਤੇ ਖਲੋਤਾ ਅਤੇ ਉਨ੍ਹਾਂ ਦੋਹਾਂ ਟੋਲੀਆਂ ਸਣੇ ਉਨ੍ਹਾਂ ਸਭਨਾਂ ਉੱਤੇ ਜਿਹੜੇ ਰੜੇ ਵਿੱਚ ਸਨ ਆਣ ਪਿਆ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ</verse>
				<verse number="45">ਅਬੀਮਲਕ ਸਾਰਾ ਦਿਨ ਸ਼ਹਿਰ ਨਾਲ ਲੜਦਾ ਰਿਹਾ ਅਤੇ ਸ਼ਹਿਰ ਨੂੰ ਜਿੱਤ ਕੇ ਸ਼ਹਿਰ ਦਿਆਂ ਲੋਕਾਂ ਨੂੰ ਵੱਢ ਸੁੱਟਿਆ ਅਤੇ ਸ਼ਹਿਰ ਨੂੰ ਢਾਹ ਦਿੱਤਾ ਅਤੇ ਉਹ ਦੇ ਉੱਤੇ ਲੂਣ ਖਿੰਡਾਇਆ।।</verse>
				<verse number="46">ਜਦ ਸ਼ਕਮ ਦੇ ਬੁਰਜ ਦੇ ਸਭਨਾਂ ਲੋਕਾਂ ਨੇ ਇਹ ਸੁਣਿਆ ਤਾਂ ਓਹ ਏਲਬਰੀਥ ਦਿਓਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜ੍ਹੇ</verse>
				<verse number="47">ਇਹ ਖਬਰ ਅਬੀਮਲਕ ਨੂੰ ਹੋਈ ਜੋ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ</verse>
				<verse number="48">ਤਦ ਅਬੀਮਲਕ ਆਪਣੇ ਸਾਰੇ ਨਾਲ ਦਿਆਂ ਲੋਕਾਂ ਸਣੇ ਸਲਮੋਨ ਦੇ ਪਹਾੜ ਉੱਤੇ ਚੜ੍ਹਿਆ ਅਤੇ ਅਬੀਮਲਕ ਨੇ ਆਪਣੇ ਹੱਥ ਵਿੱਚ ਕੁਹਾੜਾ ਫੜ ਕੇ ਬਿਰਛਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਹ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖਿਆ ਅਤੇ ਆਪਣੇ ਨਾਲ ਦਿਆਂ ਲੋਕਾਂ ਨੂੰ ਆਖਿਆ ਭਈ ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆਂ ਤੁਸੀਂ ਭੀ ਛੇਤੀ ਨਾਲ ਤੇਹਾ ਹੀ ਕਰੋ!</verse>
				<verse number="49">ਤਦ ਉਨ੍ਹਾਂ ਸਭਨਾਂ ਨੇ ਇੱਕ ਇੱਕ ਟਾਹਣੀ ਵੱਢ ਲਈ ਅਤੇ ਅਬੀਮਲਕ ਦੇ ਮਗਰ ਲੱਗ ਤੁਰੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ ਸੋ ਸ਼ਕਮ ਦੇ ਬੁਰਜ ਵਿੱਚ ਜਿੰਨੇ ਲੋਕ ਸਨ ਸਭ ਮਰ ਗਏ। ਸਾਰੇ ਪੁਰਖ ਤੀਵੀਆਂ ਇੱਕ ਹਜ਼ਾਰ ਸਨ।।</verse>
				<verse number="50">ਫੇਰ ਅਬੀਮਲਕ ਤੇਬੇਸ ਨੂੰ ਗਿਆ ਅਤੇ ਤੇਬੇਸ ਦੇ ਸਾਹਮਣੇ ਤੰਬੂ ਲਾ ਕੇ ਉਹ ਨੂੰ ਜਿੱਤ ਲਿਆ</verse>
				<verse number="51">ਪਰ ਉੱਥੇ ਸ਼ਹਿਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ ਜੋ ਸਾਰੇ ਮਨੁੱਖ ਅਤੇ ਤੀਵੀਆਂ ਅਤੇ ਸ਼ਹਿਰ ਦੇ ਵਾਸੀ ਭੀ ਸੱਭੇ ਭੱਜ ਕੇ ਉਹ ਦੇ ਵਿੱਚ ਜਾ ਵੜੇ ਅਤੇ ਬੂਹਾ ਮਾਰ ਕੇ ਬੁਰਜ ਦੀ ਛੱਤ ਉੱਤੇ ਜਾ ਚੜ੍ਹੇ</verse>
				<verse number="52">ਤਦ ਅਬੀਮਲਕ ਬੁਰਜ ਦੇ ਕੋਲ ਆਇਆ ਅਤੇ ਉਸ ਦੇ ਨਾਲ ਲੜਿਆ ਅਤੇ ਉਸ ਦੇ ਸਾੜਨ ਲਈ ਬੁਰਜ ਦੇ ਬੂਹੇ ਦੇ ਨੇੜੇ ਆ ਢੁੱਕਾ</verse>
				<verse number="53">ਤਦ ਕਿਸੇ ਤੀਵੀਂ ਨੇ ਚੱਕੀ ਦਾ ਉਪਰਲਾ ਪੁੱੜ ਅਬੀਮਲਕ ਦੇ ਸਿਰ ਉੱਤੇ ਡੇਗ ਦਿੱਤਾ ਅਤੇ ਉਹ ਦਾ ਸਿਰ ਫੇਹ ਦਿੱਤਾ</verse>
				<verse number="54">ਤਦ ਉਸ ਨੇ ਝੱਟ ਆਪਣੇ ਸ਼ਸਤ੍ਰ ਚੁੱਕਣ ਵਾਲੇ ਜੁਆਨ ਨੂੰ ਸੱਦ ਕੇ ਆਖਿਆ, ਤਲਵਾਰ ਧੂਹ ਕੇ ਮੈਨੂੰ ਵੱਡ ਸੁੱਟ ਭਈ ਮੇਰੇ ਉੱਤੇ ਕੋਈ ਇਹ ਨਾ ਆਖੇ ਜੋ ਉਹ ਨੂੰ ਇੱਕ ਤੀਵੀਂ ਨੇ ਮਾਰ ਸੁੱਟਿਆ! ਅਤੇ ਉਸ ਜੁਆਨ ਨੇ ਉਹ ਨੂੰ ਵਿੰਨ੍ਹ ਦਿੱਤਾ ਸੋ ਉਹ ਮਰ ਗਿਆ</verse>
				<verse number="55">ਜਾਂ ਇਸਰਾਏਲੀਆਂ ਨੇ ਡਿੱਠਾ ਜੋ ਅਬੀਮਲਕ ਪੂਰਾ ਹੋ ਗਿਆ ਹੈ ਤਾਂ ਸੱਭੋ ਆਪੋ ਆਪਣੇ ਘਰ ਨੂੰ ਚੱਲੇ ਗਏ।।</verse>
				<verse number="56">ਇਉਂ ਪਰਮੇਸ਼ਰ ਨੇ ਅਬੀਮਲਕ ਦੇ ਉਸ ਅਨ੍ਹੇਰ ਨੂੰ ਜੋ ਉਹ ਨੇ ਆਪਣਿਆਂ ਸੱਤਰ ਭਰਾਵਾਂ ਨੂੰ ਵੱਢ ਕੇ ਆਪਣੇ ਪਿਉ ਦੇ ਨਾਲ ਕੀਤਾ ਸੀ ਉਹ ਦੇ ਉੱਤੇ ਹੋਇਆ</verse>
				<verse number="57">ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਉਨ੍ਹਾਂ ਦਿਆਂ ਸਿਰਾਂ ਉੱਤੇ ਪਰਮੇਸ਼ੁਰ ਨੇ ਪਾਈ ਅਤੇ ਉਨ੍ਹਾਂ ਉੱਤੇ ਯਰੁੱਬਆਲ ਦੇ ਪੁੱਤ੍ਰ ਯੋਥਾਮ ਦਾ ਸਰਾਪ ਆ ਪਿਆ।।</verse>
			</chapter>
			<chapter number="10">
				<verse number="1">ਅਬੀਮਲਕ ਦੇ ਪਿੱਛੋਂ ਦੋਦੋ ਦੇ ਪੋਤ੍ਰੇ ਪੁਆਹ ਦਾ ਪੁੱਤ੍ਰ ਤੋਲਾ ਜੋ ਯਿੱਸਾਕਾਰ ਦੇ ਗੋਤ ਵਿੱਚੋਂ ਸੀ ਸੋ ਇਸਰਾਏਲ ਦੇ ਬਚਾਓ ਲਈ ਉੱਠਿਆ ਅਤੇ ਉਹ ਇਫ਼ਰਾਈਮ ਪਹਾੜ ਦੇ ਵਿਚਕਾਰ ਸ਼ਾਮੀਰ ਦੇ ਵਿੱਚ ਰਹਿੰਦਾ ਸੀ</verse>
				<verse number="2">ਉਹ ਤੇਈ ਵਰਹੇ ਇਸਰਾਏਲ ਦਾ ਨਿਆਉੰ ਕਰ ਕੇ ਮਰ ਗਿਆ ਅਤੇ ਸ਼ਾਮੀਰ ਵਿੱਚ ਦੱਬਿਆ ਗਿਆ।।</verse>
				<verse number="3">ਉਹ ਦੇ ਪਿੱਛੋਂ ਇੱਕ ਗਿਲਆਦੀ ਯਾਈਰ ਉੱਠਿਆ ਅਤੇ ਉਹ ਨੇ ਬਾਈ ਵਰਹੇ ਇਸਰਾਏਲ ਦਾ ਨਿਆਉਂ ਕੀਤਾ</verse>
				<verse number="4">ਉਹ ਦੇ ਤੀਹ ਪੁੱਤ੍ਰ ਸਨ ਜੋ ਤੀਹਾਂ ਖੋਤੀਆਂ ਦਿਆਂ ਬੱਚਿਆਂ ਉੱਤੇ ਚੜ੍ਹਦੇ ਸਨ ਅਤੇ ਉਨ੍ਹਾਂ ਦੇ ਤੀਹ ਨਗਰ ਸਨ ਜਿੰਨ੍ਹਾਂ ਦੇ ਨਾਉਂ ਅੱਜ ਦੇ ਦਿਨ ਤੋੜੀ ਯਾਈਰ ਦੀਆਂ ਵਸਤੀਆਂ ਹਨ ਜੋ ਗਿਲਆਦ ਦੇਸ ਵਿੱਚ ਹਨ</verse>
				<verse number="5">ਅਤੇ ਯਾਈਰ ਮਰ ਗਿਆ ਅਰ ਕਾਮੋਨ ਵਿੱਚ ਦੱਬਿਆ ਗਿਆ।।</verse>
				<verse number="6">ਤਦ ਇਸਰਾਏਲੀ ਯਹੋਵਾਹ ਅੱਗੇ ਫੇਰ ਬੁਰਿਆਈ ਕਰਨ ਲੱਗੇ ਅਰ ਉਨ੍ਹਾਂ ਨੇ ਬਆਲਾਂ ਅਰ ਅਸ਼ਤਾਰੋਥਾਂ ਅਰਾਮ ਦਿਆਂ ਦਿਓਤਿਆਂ ਅਤੇ ਸੈਦਾ ਦਿਆਂ ਦਿਓਤਿਆਂ, ਮੋਆਬ ਦਿਆਂ ਦਿਓਤਿਆਂ, ਅੰਮੋਨੀਆਂ ਦੇ ਦਿਓਤਿਆਂ ਅਤੇ ਫ਼ਲਿਸਤੀਆਂ ਦੇ ਦਿਓਤਿਆਂ ਦੀ ਪੂਜਾ ਕੀਤੀ ਅਰ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਭਗਤੀ ਨਾ ਕੀਤੀ</verse>
				<verse number="7">ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਬਲ ਉੱਠਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਅਤੇ ਅੰਮੋਨੀਆਂ ਦੇ ਹੱਥ ਵਿੱਚ ਵੇਚ ਦਿੱਤਾ</verse>
				<verse number="8">ਉਨ੍ਹਾਂ ਨੇ ਉੱਸੇ ਵਰਹੇ ਇਸਰਾਏਲੀਆਂ ਨੂੰ ਦੁਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ ਵਿੱਚ ਜੋ ਗਿਲਆਦ ਦੇ ਵਿੱਚ ਹੈ ਸਨ ਅਠਾਰਾਂ ਵਰਿਹਾਂ ਤੋੜੀ ਡਾਢਾ ਦੁਖ ਦਿੱਤਾ</verse>
				<verse number="9">ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜੇਹੀ ਲੜਾਈ ਕੀਤੀ ਜੋ ਇਸਰਾਏਲੀ ਡਾਢੇ ਔਖੇ ਹੋਏ।।</verse>
				<verse number="10">ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਆਖਿਆ, ਅਸਾਂ ਤੇਰਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!</verse>
				<verse number="11">ਅਤੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ, ਭਲਾ, ਮੈਂ ਤੁਹਾਨੂੰ ਮਿਸਰੀਆਂ,ਅਮੋਰੀਆਂ, ਅੰਮੋਨੀਆਂ ਅਤੇ ਫਲਿੱਸਤੀਆਂ ਦੇ ਹੱਥੋਂ ਨਹੀਂ ਛੁਡਾਇਆ?</verse>
				<verse number="12">ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਔਖਿਆਂ ਕੀਤਾ ਅਰ ਤੁਸਾਂ ਮੇਰੇ ਅੱਗੇ ਦੁਹਾਈ ਦਿੱਤੀ ਸੋ ਮੈਂ ਉਨ੍ਹਾਂ ਦੇ ਹੱਥੋਂ ਭੀ ਤੁਹਾਨੂੰ ਛੁਡਾਇਆ</verse>
				<verse number="13">ਤਾਂ ਵੀ ਤੁਸਾਂ ਮੈਨੂੰ ਛੱਡ ਕੇ ਓਪਰਿਆਂ ਦਿਓਤਿਆਂ ਦੀ ਪੂਜਾ ਕੀਤੀ ਸੋ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ</verse>
				<verse number="14">ਤੁਸੀਂ ਜਾਓ ਅਤੇ ਉਨ੍ਹਾਂ ਦਿਓਤਿਆਂ ਅੱਗੇ ਚਿੱਲਾਓ ਜਿਨ੍ਹਾਂ ਨੂੰ ਤੁਸਾਂ ਮੰਨ ਲਿਆ ਹੈ ਜੋ ਓਹ ਤੁਹਾਨੂੰ ਤੁਹਾਡੇ ਔਖ ਦੇ ਵੇਲੇ ਛੁਡਾਉਣ!</verse>
				<verse number="15">ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਆਖਿਆ, ਅਸਾਂ ਪਾਪ ਤਾਂ ਕੀਤਾ ਹੈ ਪਰ ਜਿਹੜਾ ਤੇਰੇ ਵੇਖਣ ਵਿੱਚ ਚੰਗਾ ਦਿੱਸੇ ਓਹੋ ਸਾਡੇ ਨਾਲ ਕਰ। ਹੁਣ ਸਾਡਾ ਛੁਟਕਾਰਾ ਕਰ!</verse>
				<verse number="16">ਤਾਂ ਉਨ੍ਹਾਂ ਨੇ ਓਪਰਿਆਂ ਦਿਓਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਪ੍ਰਭੁ ਦੀ ਭਗਤੀ ਕੀਤੀ ਤਾਂ ਉਹ ਦਾ ਜੀ ਇਸਰਾਏਲ ਦੇ ਦੁਖ ਨਾਲ ਦੁਖੀ ਹੋਇਆ</verse>
				<verse number="17">ਉਸ ਵੇਲੇ ਅੰਮੋਨੀ ਇਕੱਠੇ ਹੋਏ ਅਤੇ ਉਨ੍ਹਾਂ ਗਿਲਆਦ ਵਿੱਚ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਭੀ ਰਲ ਕੇ ਮਿਸਫਾਹ ਵਿੱਚ ਤੰਬੂ ਲਾਏ</verse>
				<verse number="18">ਤਾਂ ਗਿਲਆਦ ਦਿਆਂ ਲੋਕਾਂ ਅਤੇ ਸਰਾਦਾਰਾਂ ਨੇ ਆਪੋ ਵਿੱਚ ਆਖਿਆ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਨਾਲ ਲੜਾਈ ਛੇੜੇਗਾ? ਓਹੋ ਸਾਰੇ ਗਿਲਆਦ ਦੇ ਵਾਸੀਆਂ ਦਾ ਪਰਮੁਖ ਬਣੇਗਾ।।</verse>
			</chapter>
			<chapter number="11">
				<verse number="1">ਗਿਲਆਦ ਵਿੱਚ ਯਿਫ਼ਤਾਹ ਨਾਮੇ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਕੰਜਰੀ ਦਾ ਜਣਿਆ ਹੋਇਆ ਸੀ ਅਤੇ ਯਿਫ਼ਤਾਹ ਦਾ ਪਿਓ ਗਿਲਆਦ ਸੀ</verse>
				<verse number="2">ਅਤੇ ਗਿਲਆਦ ਦੀ ਤੀਵੀਂ ਉਸ ਤੋਂ ਪੁੱਤ੍ਰ ਜਣੀ ਅਤੇ ਜਾਂ ਉਸ ਤੀਵੀਂ ਦੇ ਪੁੱਤ੍ਰ ਵੱਡੇ ਹੋਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਛੇਕ ਕੇ ਉਹ ਨੂੰ ਆਖਿਆ, ਸਾਡੇ ਪਿਓ ਦੇ ਘਰ ਵਿੱਚ ਤੇਰੀ ਪੱਤੀ ਨਹੀਂ, ਤੂੰ ਓਪਰੀਂ ਤੀਵੀਂ ਦਾ ਜਣਿਆ ਹੋਇਆ ਜੋ ਹੈਂ</verse>
				<verse number="3">ਤਦ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲ ਭੱਜ ਕੇ ਤੋਬ ਦੇ ਦੇਸ ਵਿੱਚ ਜਾ ਵਸਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਹ ਦੇ ਨਾਲ ਤੁਰਦੇ ਫਿਰਦੇ ਸਨ।।</verse>
				<verse number="4">ਅਜਿਹਾ ਹੋਇਆ ਜੋ ਕੁਝ ਚਿਰ ਪਿੱਛੋਂ ਅੰਮੋਨੀ ਇਸਰਾਏਲੀਆਂ ਨਾਲ ਲੜ੍ਹਨ ਲੱਗੇ</verse>
				<verse number="5">ਅਤੇ ਇਉਂ ਹੋਇਆ ਭਈ ਜਾਂ ਅੰਮੋਨੀ ਇਸਰਾਏਲ ਨਾਲ ਲੜ੍ਹਨ ਲੱਗੇ ਤਾਂ ਤੋਬ ਦੇਸ ਵਿੱਚੋਂ ਯਿਫ਼ਤਾਹ ਨੂੰ ਮੋੜ ਲੈ ਆਉਣ ਨੂੰ ਗਿਲਆਦ ਦੇ ਬਜੁਰਗ ਗਏ</verse>
				<verse number="6">ਸੋ ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, ਆ ਸਾਡਾ ਆਗੂ ਬਣ ਜੋ ਅਸੀਂ ਅੰਮੋਨੀਆ ਦੇ ਨਾਲ ਲੜ੍ਹੀਏ</verse>
				<verse number="7">ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ ਭਲਾ ਤੁਸਾਂ ਮੇਰੇ ਨਾਲ ਵੈਰ ਨਹੀਂ ਕੀਤਾ ਅਤੇ ਮੇਰੇ ਪਿਓ ਦੇ ਘਰ ਵਿੱਚੋਂ ਮੈਨੂੰ ਨਹੀਂ ਕੱਢ ਦਿੱਤਾ? ਸੋ ਹੁਣ ਬਿਪਤਾ ਦੇ ਵੇਲੇ ਤੁਸੀਂ ਮੇਰੇ ਕੋਲ ਕਿਉਂ ਆਏ ਹੋ?</verse>
				<verse number="8">ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ ਅਸੀਂ ਤੇਰੇ ਕੋਲ ਹੁਣ ਫੇਰ ਇਸ ਲਈ ਆਏ ਹਾਂ ਜੋ ਤੂੰ ਸਾਡੇ ਨਾਲ ਚੱਲੇ ਅਤੇ ਅੰਮੋਨੀਆ ਨਾਲ ਲੜਾਈ ਕਰੇਂ ਅਤੇ ਸਾਡਾ ਅਰ ਸਾਰੇ ਗਿਲਆਦ ਦੇ ਵਾਸੀਆਂ ਦਾ ਪਰਮੁਖ ਬਣੇ</verse>
				<verse number="9">ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ ਭਈ ਜੇ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਫੇਰ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ ਤਦ ਜੇ ਕਦੀ ਯਹੋਵਾਹ ਉਨ੍ਹਾਂ ਨੂੰ ਮੇਰੇ ਅੱਗੇ ਹਰਾ ਦੇਵੇ ਤਾਂ ਭਲਾ, ਮੈਂ ਤੁਹਾਡਾ ਪਰਮੁਖ ਬਣ ਜਾਵਾਂਗਾ?</verse>
				<verse number="10">ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਨਿਸੰਗ ਤੇਰੇ ਆਖਣ ਅਨੁਸਾਰ ਵਰਤਾਂਗੇ</verse>
				<verse number="11">ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਨਾਲ ਤੁਰਿਆਂ ਅਤੇ ਉਹ ਨੂੰ ਲੋਕਾਂ ਨੇ ਆਪਣਾ ਪਰਮੁਖ ਅਤੇ ਆਗੂ ਬਣਾਇਆ ਅਤੇ ਯਿਫ਼ਤਾਹ ਨੇ ਮਿਸਫਾਹ ਵਿੱਚ ਯੋਹਾਵਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।।</verse>
				<verse number="12">ਤਾਂ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਹਲਕਾਰੇ ਘੱਲ ਕੇ ਆਖਿਆ, ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਉੱਤੇ ਮੇਰੇ ਦੇਸ ਨਾਲ ਲੜ੍ਹਾਈ ਕਰਨ ਨੂੰ ਚੜ੍ਹ ਆਇਆ ਹੈਂ?</verse>
				<verse number="13">ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਹਲਕਾਰਿਆਂ ਨੂੰ ਉੱਤਰ ਦਿੱਤਾ, ਇਸ ਲਈ ਭਈ ਜਿਸ ਵੇਲੇ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ ਤਾਂ ਉਨ੍ਹਾਂ ਨੇ ਮੇਰਾ ਦੇਸ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੀਕਰ ਖੋਹ ਲਿਆ ਸੀ ਹੁਣ ਉਹ ਦੇਸ ਨੂੰ ਸੁਲਾਹ ਸਫਾਈ ਨਾਲ ਮੋੜ ਦੇ</verse>
				<verse number="14">ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਅੰਮੋਨੀਆਂ ਦੇ ਰਾਜਾ ਕੋਲ ਫੇਰ ਘੱਲਿਆ</verse>
				<verse number="15">ਅਤੇ ਓਹ ਨੂੰ ਆਖਿਆ, ਯਿਫ਼ਤਾਹ ਏਹ ਆਖਦਾ ਹੈ ਜੋ ਇਸਰਾਏਲ ਨੇ ਮੋਆਬ ਦਾ ਦੇਸ ਅਤੇ ਅੰਮੋਨੀਆ ਦਾ ਦੇਸ ਨਹੀਂ ਸੀ ਖੋਹ ਲਿਆ</verse>
				<verse number="16">ਪਰ ਜਿਸ ਵੇਲੇ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ ਅਤੇ ਲਾਲ ਸਮੁੰਦਰ ਤੋੜੀ ਉਜਾੜ ਵਿੱਚ ਕਾਦੇਸ਼ ਤੀਕੁਰ ਤੁਰੇ ਆਏ</verse>
				<verse number="17">ਉਸ ਵੇਲੇ ਇਸਾਰੇਲੀਆਂ ਨੇ ਅਦੋਮ ਦੇ ਰਾਜਾ ਦੀ ਵੱਲ ਹਲਕਾਰੇ ਘੱਲੇ ਜੋ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੇਹ ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ ਅਤੇ ਇਸੇ ਤਰ੍ਹਾਂ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਕਾਹ ਘੱਲਿਆ ਅਤੇ ਉਹ ਨੇ ਭੀ ਨਾ ਮੰਨਿਆ ਸੋ ਇਸਰਾਏਲੀ ਕਾਦੇਸ਼ ਵਿੱਚ ਠਹਿਰੇ</verse>
				<verse number="18">ਤਦ ਉਹ ਉਜਾੜ ਵਿੱਚੋਂ ਦੀ ਤੁਰ ਪਏ ਅਤੇ ਆਦੋਮ ਦੇ ਦੇਸ ਅਤੇ ਮੋਆਬ ਦੇ ਦੇਸ ਦੇ ਦੁਆਲੇ ਭੌਂ ਕੇ ਮੋਆਬ ਦੇ ਦੇਸ ਦੀ ਚੜਦੀ ਵੱਲੋਂ ਆ ਨਿਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਤੰਬੂ ਲਾਏ ਪਰ ਮੋਆਬ ਦੇ ਬੰਨੇ ਵਿੱਚ ਨਾ ਮੁੜੇ ਕਿਉਂ ਜੋ ਅਰਨੋਨ ਮੋਆਬ ਦਾ ਬੰਨ੍ਹਾ ਸੀ</verse>
				<verse number="19">ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ ਹਲਕਾਰੇ ਘੱਲੇ ਅਤੇ ਇਸਰਾਏਲ ਨੇ ਉਸ ਨੂੰ ਆਖਿਆ, ਸਾਡੀ ਇਹ ਬੇਨਤੀ ਹੈ ਜੋ ਆਪਣੇ ਦੇਸ ਵਿੱਚੋਂ ਦੀ ਸਾਨੂੰ ਆਪਣੀ ਥਾਂਹ ਵੱਲ ਲੰਘਣ ਦਿਓ</verse>
				<verse number="20">ਪਰ ਸੀਹੋਨ ਨੇ ਇਸਰਾਏਲ ਉੱਤੇ ਪਰਤੀਤ ਨਾ ਕੀਤੀ ਜੋ ਉਨ੍ਹਾਂ ਨੂੰ ਆਪਣੇ ਬੰਨ੍ਹੇ ਉੱਤੋਂ ਦੀ ਲੰਘਣ ਦੇਵੇ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜ੍ਹਿਆ</verse>
				<verse number="21">ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਣੇ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਮਾਰ ਲਿਆ। ਸੋ ਇਸੇ ਤਰਾਂ ਇਸਰਾਏਲੀਆਂ ਨੇ ਉਸ ਦੇਸ ਦੇ ਵਾਸੀ ਅਮੋਰੀਆ ਦੇ ਸਾਰੇ ਦੇਸ ਨੂੰ ਮੱਲ ਲਿਆ</verse>
				<verse number="22">ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੋੜੀ ਅਤੇ ਉਜਾੜੋਂ ਲੈ ਕੇ ਯਰਦਨ ਤੋੜੀ ਅਮੋਰੀਆ ਦੇ ਸਾਰਿਆ ਬੰਨ੍ਹਿਆ ਨੂੰ ਮੱਲ ਲਿਆ</verse>
				<verse number="23">ਸੋ ਹੁਣ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਅਮੋਰੀਆ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੇ ਪੱਤੀ ਤੋਂ ਕੱਢ ਦਿੱਤਾ ਤਾਂ ਭਲਾ, ਤੂੰ ਉਹ ਦਾ ਪੱਤੀਦਾਰ ਬਣੇਗਾ?</verse>
				<verse number="24">ਜੋ ਤੇਰਾ ਦਿਓਤਾ ਕਮੋਸ਼ ਤੈਨੂੰ ਪੱਤੀ ਵਿੱਚ ਦਿੰਦਾ ਹੈ ਭਲਾ, ਉਹ ਨੂੰ ਤੂੰ ਕਬਜੇ ਵਿੱਚ ਲੈਂਦਾ ਨਹੀਂ? ਸੋ ਅਸੀਂ ਭੀ ਉਨ੍ਹਾਂ ਸਭਨਾ ਨੂੰ ਜਿਹੜੇ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗੋਂ ਕੱਢ ਦੇਵੇਗਾ ਜਿੱਤ ਕੇ ਕਬਜ਼ਾ ਕਰਾਂਗੇ</verse>
				<verse number="25">ਹੁਣ ਭਲਾ, ਮੋਆਬ ਦੇ ਰਾਜਾ ਬਾਲਾਕ ਨਾਲੋਂ ਜੋ ਸਿੱਫੋਰ ਦਾ ਪੁੱਤ੍ਰ ਸੀ ਤੂੰ ਕੁਝ ਚੰਗਾ ਹੈ? ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਯਾ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ ਸੀ?</verse>
				<verse number="26">ਜਿਸ ਵੇਲੇ ਇਸਰਾਏਲੀ ਹਸ਼ਬੋਨ ਅਤੇ ਉਸ ਦਿਆਂ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦਿਆਂ ਪਿੰਡਾਂ ਵਿੱਚ ਅਤੇ ਉਨ੍ਹਾਂ ਸਭਨਾਂ ਪਿੰਡਾਂ ਵਿੱਚ ਜਿਹੜੇ ਅਰਨੋਨ ਦਿਆਂ ਦੋਹਾਂ ਕੰਢਿਆਂ ਲਾਗੇ ਹਨ ਤਿੰਨ ਸੌ ਵਰਹੇ ਵੱਸਿਆ, ਭਲਾ, ਤੁਸਾਂ ਉਨ੍ਹਾਂ ਨੂੰ ਉੰਨ੍ਹੇ ਚਿਰ ਵਿੱਚ ਕਿਉਂ ਨਾ ਮੋੜ ਲਿਆ</verse>
				<verse number="27">ਗੱਲ ਕਾਹਦੀ, ਮੈਂ ਤਾਂ ਤੇਰਾ ਪਾਪ ਨਹੀਂ ਕੀਤਾ ਸਗੋਂ ਤੂੰ ਮੇਰੇ ਨਾਲ ਬੁਰਿਆਈ ਕਰਦਾ ਹੈਂ ਜੋ ਮੇਰੇ ਨਾਲ ਲੜ੍ਹਨ ਆਉਂਦਾ ਹੈਂ ਸੋ ਯਹੋਵਾਹ ਹੀ ਜੋ ਨਿਆਈ ਹੈ ਇਸਰਾਏਲੀਆਂ ਅਤੇ ਅੰਮੋਨੀਆ ਦੇ ਵਿਚਕਾਰ ਅੱਜ ਦੇ ਦਿਨ ਨਿਆਉਂ ਕਰੇ!</verse>
				<verse number="28">ਪਰ ਅੰਮੋਨੀਆ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਆਖ ਘੱਲੀਆਂ ਸਨ ਨਾ ਸੁਣਿਆ।।</verse>
				<verse number="29">ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਤੋਂ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਅੱਪੜ ਪਿਆ, ਅਤੇ ਗਿਲਆਦ ਦੇ ਮਿਸਪੇਹ ਤੋਂ ਅੰਮੋਨੀਆ ਵੱਲ ਲੰਘਣ ਲੱਗਾ</verse>
				<verse number="30">ਅਤੇ ਯਿਫ਼ਤਾਹ ਨੇ ਯਹੋਵਾਹ ਦੀ, ਸੁੱਖਣਾ ਸੁੱਖ ਕੇ ਆਖਿਆ ਭਈ ਜੇ ਤੂੰ ਸੱਚ ਮੁੱਚ ਅੰਮੋਨੀਆ ਨੂੰ ਮੇਰੇ ਹੱਥ ਸੌਂਪ ਦੇਵੇਂ</verse>
				<verse number="31">ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆ ਵੱਲੋਂ ਸੁੱਖ ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਬੂਹੇ ਤੋਂ ਮੇਰੇ ਮਿਲਣ ਨੂੰ ਪਹਿਲੋਂ ਨਿੱਕਲੇਗਾ ਸੋ ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਹ ਨੂੰ ਹੋਮ ਦੀ ਬਲੀ ਚੜ੍ਹਾਵਾਂਗਾ।।</verse>
				<verse number="32">ਤਦ ਯਿਫ਼ਤਾਹ ਅੰਮੋਨੀਆ ਨਾਲ ਲੜ੍ਹਾਈ ਕਰਨ ਨੂੰ ਪਾਰ ਲੰਘਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਹ ਦੇ ਹੱਥ ਸੌਂਪ ਦਿੱਤਾ</verse>
				<verse number="33">ਅਤੇ ਉਹ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਅੱਪੜਨ ਤੋੜੀ ਜੋ ਵੀ ਸ਼ਹਿਰ ਹਨ ਅਤੇ ਦਾਖਾਂ ਦੇ ਬਾਗਾਂ ਤੋੜੀ ਬਹੁਤ ਵੱਡੀ ਵਾਢ ਨਾਲ ਉਨ੍ਹਾਂ ਨੂੰ ਵੱਡਿਆ। ਇਸ ਤਰਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।।</verse>
				<verse number="34">ਯਿਫ਼ਤਾਹ ਮਿਸਫਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ ਉਹ ਦੀ ਧੀ ਡੱਫ ਵਜਾਉਂਦੀ ਅਤੇ ਨੱਚਦੀ ਹੋਈ ਉਹ ਦੇ ਮਿਲਣ ਨੂੰ ਨਿੱਕਲੀ ਅਤੇ ਉਹ ਉਸ ਦੀ ਇੱਕਲੋਤੀ ਸੀ, ਉਸ ਤੋਂ ਬਿਨਾਂ ਹੋਰ ਪੁੱਤ੍ਰ ਧੀ ਉਹ ਦੇ ਕੋਈ ਨਹੀਂ ਸੀ</verse>
				<verse number="35">ਤਾਂ ਅਜਿਹਾ ਹੋਇਆ ਭਈ ਜਾਂ ਉਹ ਨੇ ਉਸ ਨੂੰ ਡਿੱਠਾ ਤਾਂ ਉਹ ਨੇ ਆਪਣੇ ਲੀੜੇ ਪਾੜ ਕੇ ਆਖਿਆ, ਹਾਏ! ਹਾਏ ਮੇਰੀਏ ਧੀਏ! ਤੈਂ ਮੈਨੂੰ ਬਹੁਤ ਨੀਵਾਂ ਕੀਤਾ ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸੱਕਦਾ</verse>
				<verse number="36">ਉਸ ਨੇ ਉਹ ਨੂੰ ਆਖਿਆ, ਹੇ ਮੇਰੇ ਪਿਓ, ਜੋ ਤੈਂ ਯਹੋਵਾਹ ਨੂੰ ਬਚਨ ਦਿੱਤਾ ਹੈ, ਸੋ ਜੋ ਕੁਝ ਤੈਂ ਮੂੰਹੋਂ ਕੱਢਿਆ ਹੈ ਸੋ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆ ਤੋਂ ਤੇਰਾ ਬਦਲਾ ਲਿਆ ਹੈ</verse>
				<verse number="37">ਫੇਰ ਉਸ ਨੇ ਆਪਣੇ ਪਿਓ ਨੂੰ ਆਖਿਆ, ਮੇਰੇ ਲਈ ਇਨ੍ਹਾਂ ਕਰ। ਦੋ ਮਹੀਨੇ ਮੈਨੂੰ ਛੱਡ ਦੇ ਜੋ ਮੈਂ ਪਹਾੜਾਂ ਵਿੱਚ ਫਿਰਾਂ ਅਤੇ ਮੈਂ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ</verse>
				<verse number="38">ਉਹ ਬੋਲਿਆ, ਜਾ ਅਤੇ ਉਹ ਨੇ ਉਸ ਨੂੰ ਦੋਂਹ ਮਹੀਨਿਆਂ ਦੀ ਵਿਹਲ ਦਿੱਤੀ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਕੇ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਈ ਪਿੱਟੀ</verse>
				<verse number="39">ਅਜਿਹਾ ਹੋਇਆ ਕਿ ਦੋਹ ਮਹੀਨਿਆਂ ਪਿੱਛੋਂ ਉਹ ਆਪਣੇ ਪਿਓ ਕੋਲ ਆਈ ਅਤੇ ਉਹ ਨੇ ਉਸ ਦੇ ਨਾਲ ਉਸ ਸੁੱਖਣਾ ਅਨੁਸਾਰ ਜੋ ਉਸ ਸੁੱਖੀ ਸੀ ਕੀਤਾ ਅਤੇ ਉਹ ਪੁਰਖ ਤੋਂ ਅਣਜਾਣ ਰਹੀ, ਉਪਰੰਤ ਇਸਰਾਏਲੀਆਂ ਵਿੱਚੋਂ ਏਹ ਮਰਜਾਦਾ ਠਹਿਰੀ</verse>
				<verse number="40">ਜੋ ਵਰਹੇ ਦੇ ਵਰਹੇ ਇਸਰਾਏਲ ਦੀਆਂ ਧੀਆਂ ਵਰਹੇ ਵਿੱਚ ਚਾਰ ਦਿਨ ਤੋੜੀਂ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।।</verse>
			</chapter>
			<chapter number="12">
				<verse number="1">ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਉੱਤਰ ਵੱਲ ਗਏ ਅਤੇ ਯਿਫ਼ਤਾਹ ਨੂੰ ਆਖਿਆ, ਤੂੰ ਜੋ ਅੰਮੋਨੀਆ ਨਾਲ ਲੜ੍ਹਾਈ ਕਰਨ ਨੂੰ ਪਾਰ ਲੰਘਿਆ ਤਾਂ ਸਾਨੂੰ ਕਿਉਂ ਨਹੀਂ ਸੱਦਿਆ ਜੋ ਅਸੀਂ ਭੀ ਤੇਰੇ ਨਾਲ ਜਾਂਦੇ ਸੋ ਹੁਣ ਤੇਰੇ ਘਰ ਨੂੰ ਤੇਰੇ ਸਣੇ ਫੂਕ ਸੁੱਟਾਂਗੇ</verse>
				<verse number="2">ਤਾਂ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆ ਨਾਲ ਵੱਡਾ ਝਗੜਾ ਹੋ ਰਿਹਾ ਅਤੇ ਜਦ ਮੈਂ ਤੁਹਾਨੂੰ ਸੱਦਿਆ ਤਾਂ ਤੁਸਾਂ ਉਨ੍ਹਾਂ ਦੇ ਹੱਥੋਂ ਮੈਨੂੰ ਨਾ ਛੁਡਾਇਆ</verse>
				<verse number="3">ਜਦ ਮੈਂ ਏਹ ਡਿੱਠਾ ਜੋ ਤੁਹਾਡੇ ਵੱਲੋਂ ਬਚਾਓ ਨਹੀਂ ਹੁੰਦਾ ਤਾਂ ਮੈਂ ਆਪਣੀ ਜਿੰਦ ਤਲੀ ਉੱਤੇ ਰੱਖੀਂ ਅਤੇ ਪਾਰ ਲੰਘ ਕੇ ਅੰਮੋਨੀਆ ਦਾ ਸਾਹਮਣਾ ਕੀਤਾ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦਿੱਤਾ ਸੋ ਤੁਸੀਂ ਅੱਜ ਦੇ ਦਿਨ ਕਿਸ ਲਈ ਮੇਰੇ ਉੱਤੇ ਚੜ੍ਹ ਆਏ ਹੋ ਜੋ ਮੇਰੇ ਨਾਲ ਲੜੋ?</verse>
				<verse number="4">ਤਦ ਯਿਫ਼ਤਾਹ ਨੇ ਸਭਨਾਂ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜ੍ਹਾਈ ਕੀਤੀ ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਇਸ ਲਈ ਜੋ ਆਖਦੇ ਸਨ, ਤੁਸੀਂ ਗਿਲਆਦੀ ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!</verse>
				<verse number="5">ਅਤੇ ਗਿਲਆਦੀਆਂ ਨੇ ਯਰਦਨ ਦੇ ਪਤਣਾਂ ਨੂੰ ਜੋ ਇਫ਼ਰਾਈਮੀਆਂ ਦੇ ਸਾਹਮਣੇ ਸਨ ਮੱਲ ਲਿਆ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਇਫ਼ਰਾਈਮੀ ਭੱਜਾ ਹੋਇਆ ਆਣ ਕੇ ਬੋਲਿਆ ਮੈਨੂੰ ਪਾਰ ਲੰਘਣ ਦਿਓ, ਤਾਂ ਗਿਲਆਦੀਆਂ ਨੇ ਉਹ ਨੂੰ ਪੁੱਛਿਆ, ਤੂੰ ਇਫ਼ਰਾਈਮੀ ਹੈਂ? ਜੇ ਉਹ ਨੇ ਆਖਿਆ, ਨਹੀਂ</verse>
				<verse number="6">ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਕਹੁ ਤਾਂ “ਸ਼ਿੱਬੋਲਥ” ਅਤੇ ਉਹ ਨੇ ਆਖਿਆ “ਸਿੱਬੋਲਥ” ਇਸ ਲਈ ਜੋ ਇਹ ਗੱਲ ਉਹ ਦੀ ਜੀਭ ਉੱਤੇ ਠੀਕ ਨਹੀਂ ਚੜ੍ਹਦੀ ਸੀ ਤਾਂ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਯਰਦਨ ਦਿਆਂ ਪਤਣਾਂ ਕੋਲ ਵੱਢ ਸੁੱਟਿਆ। ਸੋ ਉਸ ਵੇਲੇ ਬਤਾਲੀ ਹਜ਼ਾਰ ਇਫ਼ਰਾਈਮੀ ਵੱਢੇ ਗਏ</verse>
				<verse number="7">ਯਿਫ਼ਤਾਹ ਨੇ ਛਿਆਂ ਵਰਹਾਂ ਤੋੜੀ ਇਸਰਾਏਲ ਦਾ ਨਿਆਉਂ ਕੀਤਾ। ਇਹ ਦੇ ਪਿੱਛੋਂ ਯਿਫ਼ਤਾਹ ਗਿਲਆਦੀ ਮਰ ਗਿਆ ਅਤੇ ਗਿਲਆਦ ਦੇ ਕਿਸੇ ਸ਼ਹਿਰ ਵਿੱਚ ਦੱਬਿਆ ਗਿਆ।।</verse>
				<verse number="8">ਉਹ ਦੇ ਪਿੱਛੋਂ ਇਬਸਾਨ ਬੈਤਲਹਮੀ ਇਸਰਾਏਲ ਦਾ ਨਿਆਈ ਬਣਿਆ</verse>
				<verse number="9">ਉਹ ਦੇ ਤੀਹ ਪੁੱਤ੍ਰ ਅਤੇ ਤੀਹ ਧੀਆਂ ਸਨ ਸੋ ਤੀਹੇ ਧੀਆਂ ਉਹ ਨੇ ਪਰਦੇਸ ਵਿਆਹੀਆਂ ਅਤੇ ਆਪਣਿਆਂ ਤੀਹਾਂ ਪੁੱਤ੍ਰਾਂ ਦੇ ਲਈ ਪਰਦੇਸੋਂ ਤੀਹ ਨੂੰਹਾਂ ਲੈ ਆਇਆ ਅਤੇ ਸੱਤਾਂ ਵਰਿਹਾਂ ਤੋੜੀ ਉਹ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ</verse>
				<verse number="10">ਤਦ ਇਬਸਾਨ ਮਰ ਗਿਆ ਅਤੇ ਬੈਤਲਹਮ ਵਿੱਚ ਦੱਬਿਆ ਗਿਆ।।</verse>
				<verse number="11">ਉਹ ਦੇ ਪਿੱਛੋਂ ਜ਼ਬੂਲੁਨੀ ਏਲੋਨ ਇਸਰਾਏਲੀਆਂ ਦਾ ਨਿਆਈਂ ਹੋਇਆ ਅਤੇ ਉਹ ਦਸਾਂ ਵਰਿਹਾਂ ਤੋੜੀ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ</verse>
				<verse number="12">ਅਤੇ ਜ਼ਬੂਲੁਨੀ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇ ਦੇਸ ਵਿੱਚ ਅੱਯਾਲੋਨ ਵਿੱਚ ਦੱਬਿਆ ਗਿਆ।।</verse>
				<verse number="13">ਉਹ ਦੇ ਪਿੱਛੋਂ ਹਿੱਲੇਲ ਫਿਰਾਤੋਨੀ ਦਾ ਪੁੱਤ੍ਰ ਅਬੋਦਨ ਇਸਰਾਏਲ ਦਾ ਨਿਆਈਂ ਬਣਿਆ</verse>
				<verse number="14">ਉਹ ਦੇ ਚਾਲੀ ਪੁੱਤ੍ਰ ਅਤੇ ਤੀਹ ਪੋਤ੍ਰੇ ਸਨ ਜਿਹੜੇ ਸੱਤਰਾਂ ਖੋਤਿਆਂ ਦੇ ਬੱਚਿਆਂ ਉੱਤੇ ਚੜ੍ਹਦੇ ਸਨ । ਉਹ ਨੇ ਅੱਠ ਵਰਹੇ ਇਸਰਾਏਲੀਆਂ ਉੱਤੇ ਨਿਆਉਂ ਕੀਤਾ</verse>
				<verse number="15">ਤਾਂ ਹਿੱਲੇਲ ਫਿਰਾਤੋਂਨੀ ਦਾ ਪੁੱਤ੍ਰ ਅਬਦੋਨ ਮਰ ਗਿਆ ਅਤੇ ਅਮਾਲੇਕ ਦੇ ਪਹਾੜ ਵਿੱਚ ਇਫ਼ਰਾਈਮ ਦੇ ਦੇਸ ਵਿੱਚ ਫਿਰਾਤੋਨ ਦੇ ਵਿੱਚ ਦੱਬਿਆ ਗਿਆ।।</verse>
			</chapter>
			<chapter number="13">
				<verse number="1">ਇਸਰਾਏਲੀਆਂ ਨੇ ਯਹੋਵਾਹ ਦੀ ਨਿਗਾਹ ਵਿੱਚ ਫੇਰ ਬਦੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲੀਹਾਂ ਵਰਿਹਾਂ ਤੋੜੀ ਫਲਿਸਤੀਆਂ ਦੇ ਹੱਥ ਸੌਂਪ ਦਿੱਤਾ।।</verse>
				<verse number="2">ਦਾਨ ਦੇ ਟੱਬਰ ਵਿੱਚੋਂ ਇੱਕ ਜਾਣਾ ਮਾਨੋਆਹ ਨਾਮੇ ਸਾਰਾਹ ਦਾ ਸੀ। ਉਹ ਦੀ ਪਤਨੀ ਬਾਂਝ ਸੀ ਅਤੇ ਉਹ ਕੋਈ ਬਾਲ ਨਾ ਜਣੀ</verse>
				<verse number="3">ਯਹੋਵਾਹ ਦੇ ਦੂਤ ਨੇ ਉਸ ਤੀਵੀਂ ਨੂੰ ਦਰਸ਼ਣ ਦੇ ਕੇ ਆਖਿਆ, ਵੇਖ, ਤੂੰ ਬਾਂਝ ਅਤੇ ਜਣਦੀ ਨਹੀਂ ਪਰ ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ</verse>
				<verse number="4">ਸੋ ਹੁਣ ਧਿਆਨ ਰੱਖੀਂ ਅਤੇ ਦਾਖ ਰਸ ਯਾ ਕੋਈ ਅਮਲ ਵਾਲੀ ਚੀਜ਼ ਨਾ ਪੀਵੀਂ ਅਤੇ ਅਸ਼ੁੱਧ ਵਸਤਾਂ ਨਾ ਖਾਵੀਂ</verse>
				<verse number="5">ਕਿਉਂ ਜੋ ਵੇਖ, ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ। ਉਹ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਇਸ ਲਈ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥੋਂ ਇਸਰਾਏਲੀਆਂ ਦਾ ਬਚਾਓ ਕਰਨ ਲੱਗੇਗਾ।।</verse>
				<verse number="6">ਤਦ ਉਸ ਤੀਵੀਂ ਨੇ ਆਪਣੇ ਪਤੀ ਨੂੰ ਆਣ ਆਖਿਆ ਜੋ ਇੱਕ ਪਰਮੇਸ਼ੁਰ ਦਾ ਬੰਦਾ ਮੇਰੇ ਕੋਲ ਆਇਆ। ਉਹ ਦੀ ਡੌਲ ਪਰਮੇਸ਼ੁਰ ਦੇ ਦੂਤ ਦੀ ਡੌਲ ਵਰਗੀ ਡਾਢੀ ਡਰਾਉਣੀ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਜੋ ਤੂੰ ਕਿਥੋਂ ਦਾ ਹੈਂ ਅਤੇ ਉਸ ਨੇ ਭੀ ਮੈਨੂੰ ਆਪਣਾ ਨਾਉਂ ਨਹੀਂ ਦੱਸਿਆ</verse>
				<verse number="7">ਪਰ ਉਸ ਨੇ ਮੈਨੂੰ ਆਖਿਆ, ਵੇਖ, ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ ਸੋ ਹੁਣ ਤੂੰ ਦਾਖ ਰਸ ਯਾ ਕੋਈ ਅਮਲ ਵਾਲੀ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤ ਖਾਵੀਂ ਕਿਉਂ ਜੋ ਉਹ ਮੁੰਡਾ ਢਿੱਡ ਤੋਂ ਹੀ ਮਰਨ ਦੇ ਦਿਨ ਤੋੜੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।।</verse>
				<verse number="8">ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ, ਅਜਿਹਾ ਕਰ ਜੋ ਉਹ ਪਰਮੇਸ਼ੁਰ ਦਾ ਬੰਦਾ ਜਿਹ ਨੂੰ ਤੈਂ ਘੱਲਿਆ ਸੀ ਅਸਾਂ ਲੋਕਾਂ ਕੋਲ ਫੇਰ ਆਵੇ ਅਤੇ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਜੰਮੇਗਾ ਉਸ ਨਾਲ ਅਸੀਂ ਕਿੱਕਰ ਕਰੀਏ</verse>
				<verse number="9">ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣੀ ਅਤੇ ਪਰਮੇਸ਼ੁਰ ਦਾ ਦੂਤ ਉਸ ਤੀਵੀਂ ਕੋਲ ਪੈਲੀ ਵਿੱਚ ਬੈਠਿਆ ਹੋਇਆ ਫੇਰ ਆਇਆ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ</verse>
				<verse number="10">ਸੋ ਉਸ ਤੀਵੀਂ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਉਹ ਨੂੰ ਆਖਿਆ, ਵੇਖ, ਓਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ ਸੋ ਹੁਣ ਫੇਰ ਮੈਨੂੰ ਦਿਸ ਪਿਆ</verse>
				<verse number="11">ਤਾਂ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਮਗਰ ਤੁਰਿਆ ਅਤੇ ਉਸ ਮਨੁੱਖ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, ਕੀ ਤੂੰ ਓਹੋ ਮਨੁੱਖ ਹੈਂ ਜਿਸ ਨੇ ਏਸ ਤੀਵੀਂ ਨਾਲ ਗੱਲਾਂ ਕੀਤੀਆਂ? ਉਸ ਨੇ ਆਖਿਆ, ਮੈਂ ਓਹੋ ਹਾਂ</verse>
				<verse number="12">ਤਦ ਮਾਨੋਆਹ ਨੇ ਆਖਿਆ, ਜਿੱਕਰ ਤੈਂ ਆਖਿਆ ਹੈ ਉੱਕਰ ਹੀ ਹੋਵੇ ਪਰ ਉਹ ਮੁੰਡਾ ਕਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?</verse>
				<verse number="13">ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, ਉਨ੍ਹਾਂ ਸਭਨਾਂ ਵਸਤਾਂ ਤੋਂ ਜੋ ਮੈਂ ਆਖੀਆਂ ਹਨ ਇਹ ਤੀਵੀਂ ਸੰਗ ਕੇ ਰਹੇ</verse>
				<verse number="14">ਕੋਈ ਅਜਿਹੀ ਵਸਤ ਜੋ ਦਾਖ ਦੀ ਹੋਵੇ ਸੋ ਇਹ ਨਾ ਖਾਵੇ ਅਤੇ ਦਾਖ ਰਸ ਯਾ ਕੋਈ ਅਮਲ ਨਾ ਪੀਵੇ ਅਤੇ ਅਸ਼ੁੱਧ ਵਸਤ ਨਾ ਖਾਵੇ, ਇਨ੍ਹਾਂ ਸਭਨਾਂ ਆਗਿਆਂ ਦਾ ਚੇਤਾ ਰੱਖੇ ਜੋ ਮੈਂ ਉਸ ਨੂੰ ਆਖੀਆਂ ਹਨ।।</verse>
				<verse number="15">ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, ਅਸੀਂ ਤੈਨੂੰ ਅਟਕਾ ਛੱਡੀਏ ਭਈ ਅਸੀਂ ਤੇਰੇ ਲਈ ਇੱਕ ਪਠੋਰਾ ਤਿਆਰ ਕਰੀਏ</verse>
				<verse number="16">ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, ਭਾਵੇਂ ਤੂੰ ਮੈਨੂੰ ਅਟਕਾ ਭੀ ਛੱਡੇ ਤਾਂ ਭੀ ਮੈਂ ਤੇਰੀ ਰੋਟੀ ਨਹੀਂ ਖਾਣੀ ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣੀ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜਾਉਣੀ ਲੋੜੀਦੀਂ ਹੈ, ਕਿਉਂ ਜੋ ਮਾਨੋਆਹ ਨੂੰ ਇਹ ਖਬਰ ਨਹੀਂ ਸੀ ਜੋ ਉਹ ਯਹੋਵਾਹ ਦਾ ਦੂਤ ਹੈ</verse>
				<verse number="17">ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, ਆਪਣਾ ਨਾਉਂ ਦੱਸ ਭਈ ਜਿਸ ਵੇਲੇ ਤੇਰਾ ਆਖਿਆ ਪੂਰਾ ਹੋਵੇ ਤਾਂ ਅਸੀਂ ਤੇਰਾ ਆਦਰ ਭਾਉ ਕਰੀਏ</verse>
				<verse number="18">ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, ਤੂੰ ਮੇਰਾ ਨਾਉਂ ਕਿਉਂ ਪੁੱਛਣਾ ਹੈ? ਮੇਰਾ ਨਾਉਂ ਤਾਂ ਅਚਰਜ ਹੈ</verse>
				<verse number="19">ਤਦ ਮਾਨੋਆਹ ਨੇ ਇੱਕ ਪਠੋਰਾ ਮੈਦੇ ਦੀ ਭੇਟ ਸਣੇ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਦੂਤ ਨੇ ਅਚਰਜ ਕੰਮ ਕੀਤੇ ਅਰ ਮਾਨੋਆਹ ਅਰ ਉਸ ਦੀ ਪਤਨੀ ਦੋਵੇਂ ਪਏ ਵੇਖਦੇ ਸਨ</verse>
				<verse number="20">ਅਤੇ ਅਜੇਹਾ ਹੋਇਆ ਭਈ ਜਾਂ ਜਗਵੇਦੀ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿੱਚਕਾਰ ਅਕਾਸ਼ ਨੂੰ ਚੱਲਿਆ ਗਿਆ ਅਤੇ ਮਾਨੋਆਹ ਅਰ ਉਸ ਦੀ ਪਤਨੀ ਨੇ ਉਸ ਗੱਲ ਨੂੰ ਡਿੱਠਾ ਅਤੇ ਮੂੰਹ ਪਰਨੇ ਭੁੰਞੇ ਡਿੱਗ ਪਏ</verse>
				<verse number="21">ਅਤੇ ਯਹੋਵਾਹ ਦਾ ਦੂਤ ਮਾਨੋਆਹ ਅਰ ਉਸ ਦੀ ਪਤਨੀ ਨੂੰ ਫੇਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਤਾ ਜੋ ਉਹ ਯਹੋਵਾਹ ਦਾ ਦੂਤ ਸੀ</verse>
				<verse number="22">ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, ਹੁਣ ਅਸੀਂ ਜ਼ਰੂਰ ਮਰ ਜਾਵਾਂਗੇ ਕਿਉਂ ਜੋ ਅਸਾਂ ਪਰਮੇਸ਼ੁਰ ਨੂੰ ਡਿੱਠਾ ਹੈ!</verse>
				<verse number="23">ਉਹ ਦੀ ਪਤਨੀ ਨੇ ਉਹ ਨੂੰ ਆਖਿਆ, ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਾਡੇ ਹੱਥੋਂ ਨਾ ਲੈਂਦਾ, ਨਾ ਹੀ ਸਾਨੂੰ ਇਹ ਸਭ ਕੁਝ ਦੱਸਦਾ ਅਤੇ ਨਾ ਸਾਨੂੰ ਇਸ ਵੇਲੇ ਇਹੋ ਜੇਹੀਆਂ ਗੱਲਾਂ ਆਖਦਾ।।</verse>
				<verse number="24">ਉਹ ਤੀਵੀਂ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਸਮਸੂਨ ਰੱਖਿਆ ਅਰ ਉਹ ਮੁੰਡਾ ਵਧਿਆ ਅਤੇ ਯਹੋਵਾਹ ਨੇ ਉਹ ਨੂੰ ਅਸੀਸ ਦਿੱਤੀ</verse>
				<verse number="25">ਅਤੇ ਯਹੋਵਾਹ ਦਾ ਆਤਮਾ ਮਹਨੇਹ- ਦਾਨ ਵਿੱਚ ਸਾਰਾਹ ਅਤੇ ਅਸ਼ਤਾਓਲ ਦੇ ਵਿੱਚਕਾਰ ਉਹ ਨੂੰ ਉੱਕਸਾਉਣ ਲੱਗਾ ।।</verse>
			</chapter>
			<chapter number="14">
				<verse number="1">ਸਮਸੂਨ ਤਿਮਨਾਥ ਵੱਲ ਉਤਰ ਗਿਆ ਅਤੇ ਤਿਮਨਾਥ ਵਿੱਚ ਫਲਿਸਤੀਆਂ ਦੀਆਂ ਧੀਆਂ ਵਿੱਚੋਂ ਉਹ ਨੇ ਇੱਕ ਤੀਵੀਂ ਡਿੱਠੀ</verse>
				<verse number="2">ਅਤੇ ਉਹ ਨੇ ਉਤਾਹਾਂ ਜਾ ਕੇ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਦੱਸਿਆ ਜੋ ਫਲਿਸਤੀਆਂ ਦੀਆਂ ਧੀਆਂ ਵਿੱਚੋਂ ਤਿਮਨਾਥ ਵਿੱਚ ਮੈਂ ਇੱਕ ਤੀਵੀਂ ਡਿੱਠੀ ਹੈ, ਸੋ ਉਹ ਨੂੰ ਲੈ ਆਓ ਜੋ ਮੇਰੀ ਵਹੁਟੀ ਬਣੇ</verse>
				<verse number="3">ਤਦ ਉਹ ਦੇ ਪਿਤਾ ਅਰ ਉਹ ਦੀ ਮਾਤਾ ਨੇ ਆਖਿਆ, ਭਲਾ, ਤੇਰੇ ਭਾਈਚਾਰੇ ਦੀਆਂ ਧੀਆਂ ਵਿੱਚ ਅਤੇ ਮੇਰੇ ਸਾਰੇ ਲੋਕਾਂ ਵਿੱਚ ਕੋਈ ਤੀਵੀ ਨਹੀਂ ਜੋ ਅਸੁੰਨਤੀ ਫਲਿਸਤੀਆਂ ਵਿੱਚ ਤੂੰ ਵਹੁਟੀ ਲੈਣ ਲਈ ਗਿਆ ਹੈ? ਸਮਸੂਨ ਨੇ ਆਪਣੇ ਪਿਤਾ ਨੂੰ ਆਖਿਆ, ਮੈਨੂੰ ਇਹੋ ਲੈ ਦਿਓ ਕਿਉਂ ਜੋ ਮੇਰੀਆਂ ਅੱਖਾਂ ਵਿੱਚ ਓਹੋ ਜਚਦੀ ਹੈ</verse>
				<verse number="4">ਪਰ ਉਹ ਦੇ ਮਾਪੇ ਨਾ ਸਮਝੇ ਜੋ ਇਹ ਯਹੋਵਾਹ ਦੀ ਵੱਲੋਂ ਹੈਸੀ ਜੋ ਫਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਪੱਜ ਲੱਭਦਾ ਸੀ। ਉਸ ਵੇਲੇ ਫਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।।</verse>
				<verse number="5">ਤਦ ਸਮਸੂਨ ਅਤੇ ਉਹ ਦੇ ਮਾਪੇ ਤਿਮਨਾਥ ਵਲ ਉਤਰੇ ਅਤੇ ਤਿਮਨਾਥ ਦੇ ਦਾਖ ਦੇ ਬਾਗਾਂ ਵਿੱਚ ਅੱਪੜੇ ਤਾਂ ਵੇਖੋ, ਇੱਕ ਜੁਆਨ ਬਬਰ ਸ਼ੇਰ ਉਹ ਦੇ ਸਾਹਮਣੇ ਆ ਗੱਜਿਆ</verse>
				<verse number="6">ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਹ ਦੇ ਹੱਥ ਵਿੱਚ ਕੁਝ ਭੀ ਨਹੀਂ ਸੀ ਪਰ ਉਹ ਨੇ ਉਸ ਨੂੰ ਇਉਂ ਪਾੜਿਆ ਜਿੱਕਰ ਪਠੋਰੇ ਨੂੰ ਪਾੜਦੇ ਹਨ ਅਤੇ ਇਹ ਗੱਲ ਜੋ ਉਹ ਨੇ ਕੀਤੀ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਨਾ ਦੱਸੀ</verse>
				<verse number="7">ਫੇਰ ਉਹ ਲਹਿ ਗਿਆ ਅਤੇ ਉਸ ਤੀਵੀਂ ਨਾਲ ਗੱਲਾਂ ਕੀਤੀਆਂ ਅਤੇ ਉਹ ਸਮਸੂਨ ਦੀਆਂ ਅੱਖਾਂ ਵਿੱਚ ਜਚ ਗਈ।।</verse>
				<verse number="8">ਕੁਝ ਚਿਰ ਪਿੱਛੋਂ ਉਹ ਮੁਕਲਾਵੇ ਲਈ ਗਿਆ ਅਤੇ ਰਾਹ ਤੋਂ ਲਾਂਭੇ ਹੋ ਕੇ ਬਬਰ ਸ਼ੇਰ ਦੀ ਲੋਥ ਵੇਖਣ ਗਿਆ ਅਤੇ ਵੇਖੋ, ਉੱਥੇ ਬਬਰ ਸ਼ੇਰ ਦੀ ਲੋਥ ਵਿੱਚ ਸ਼ਹਿਤ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਤ ਭੀ ਸੀ</verse>
				<verse number="9">ਅਤੇ ਉਹ ਨੂੰ ਹੱਥ ਵਿੱਚ ਫੜ ਕੇ ਖਾਂਦਾ ਖਾਂਦਾ ਤੁਰ ਪਿਆ ਅਤੇ ਆਪਣੇ ਮਾਪਿਆਂ ਕੋਲ ਆਇਆ ਅਰ ਉਨ੍ਹਾਂ ਨੂੰ ਭੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਭੀ ਖਾਧਾ ਪਰ ਉਨ੍ਹਾਂ ਨੂੰ ਇਹ ਨਾ ਦੱਸਿਆ ਜੋ ਮੈਂ ਇਹ ਸ਼ਹਿਤ ਬਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।।</verse>
				<verse number="10">ਫੇਰ ਉਹ ਦਾ ਪਿਤਾ ਉਸ ਤੀਵੀਂ ਦੇ ਘਰ ਲਹਿ ਗਿਆ ਅਤੇ ਉੱਥੇ ਸਮਸੂਨ ਨੇ ਦਾਉਤ ਦਿੱਤੀ ਕਿਉਂ ਜੋ ਜੁਆਨਾਂ ਦੀ ਇਹੋ ਰੀਤ ਸੀ</verse>
				<verse number="11">ਅਤੇ ਅਜੇਹਾ ਹੋਇਆ ਕਿ ਜਦ ਉੱਥੋਂ ਦਿਆਂ ਲੋਕਾਂ ਨੇ ਉਹ ਨੂੰ ਡਿੱਠਾ ਤਾਂ ਤੀਹ ਜਾਂਞੀ ਲਿਆਏ ਜੋ ਉਹ ਦੇ ਨਾਲ ਰਹਿਣ।।</verse>
				<verse number="12">ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਣਾ ਸੋ ਜੇ ਕਦੀ ਤੁਸੀਂ ਦਾਉਤ ਦਿਆਂ ਸੱਤਾਂ ਦਿਨਾਂ ਵਿੱਚ ਉਹ ਨੂੰ ਬੁੱਝ ਲਾਓ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਝਗਲੇ ਅਰ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ</verse>
				<verse number="13">ਅਤੇ ਜੇ ਤੁਸੀਂ ਨਾ ਦੱਸ ਸੱਕੋ ਤਾਂ ਤੀਹ ਝਗਲੇ ਅਰ ਤੀਹ ਜੋੜੇ ਬਸਤਰ ਤੁਸਾਂ ਮੈਨੂੰ ਦੇਣੇ। ਓਹ ਬੋਲੇ, ਆਪਣੀ ਬੁਝਾਰਤ ਪਾ ਤਾਂ ਅਸੀਂ ਸੁਣੀਏ</verse>
				<verse number="14">ਤਾਂ ਜੋ ਉਹ ਨੇ ਆਖਿਆ,- ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ।। ਅਤੇ ਓਹ ਤਿੰਨਾਂ ਦਿਨਾਂ ਵਿੱਚ ਇਸ ਬੁਝਾਰਤ ਨੂੰ ਨਾ ਬੁੱਝ ਸਕੇ</verse>
				<verse number="15">ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਵਹੁਟੀ ਨੂੰ ਆਖਿਆ, ਸਾਡੇ ਲਈ ਆਪਣੇ ਭਰਤੇ ਨੂੰ ਫੁਲਾਹੁਣੀਆਂ ਦੇਹ ਜੋ ਉਹ ਸਾਥੋਂ ਬੁਝਾਰਤ ਬੁਝਾਵੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਓ ਦੇ ਘਰ ਨੂੰ ਅੱਗ ਨਾਲ ਸਾੜ ਸੁੱਟਾਂਗੇ। ਭਲਾ, ਇਸੇ ਵਾਸਤੇ ਹੀ ਤੁਸਾਂ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਸੋ ਤੁਸੀਂ ਆਪਣਾ ਕਰ ਲਓ?</verse>
				<verse number="16">ਤਦ ਸਮਸੂਨ ਦੀ ਵਹੁਟੀ ਉਹ ਦੇ ਅੱਗੇ ਰੋ ਕੇ ਬੋਲੀ, ਤੂੰ ਮੇਰੇ ਨਾਲ ਵੈਰ ਹੀ ਰੱਖਦਾ ਹੈਂ ਅਤੇ ਮੈਨੂੰ ਪਿਆਰ ਨਹੀਂ ਕਰਦਾ। ਤੈਂ ਮੇਰੇ ਲੋਕਾਂ ਦੇ ਪਰਵਾਰ ਅੱਗੇ ਇੱਕ ਬੁਝਾਰਤ ਪਾਈ ਅਰ ਮੈਨੂੰ ਨਾ ਦੱਸੀ। ਉਹ ਨੇ ਉਸ ਨੂੰ ਆਖਿਆ, ਵੇਖ, ਮੈਂ ਆਪਣੇ ਪਿਉ ਅਤੇ ਆਪਣੀ ਮਾਂ ਨੂੰ ਭੀ ਨਹੀਂ ਦੱਸੀ ਸੋ ਭਲਾ, ਮੈਂ ਤੈਨੂੰ ਦੱਸਾਂ?</verse>
				<verse number="17">ਸੋ ਉਹ ਦੇ ਅੱਗੇ ਦਾਉਤ ਦਿਆਂ ਸੱਤਾਂ ਦਿਨਾਂ ਤੋੜੀ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜੇਹਾ ਹੋਇਆ ਜੋ ਉਹ ਨੇ ਉਹ ਨੂੰ ਦੱਸ ਦਿੱਤੀ ਕਿਉਂ ਜੋ ਉਸ ਨੇ ਉਹ ਨੂੰ ਵੱਡਾ ਔਖਾ ਕੀਤਾ ਸੀ ਸੋ ਉਹ ਨੇ ਆਪਣੇ ਪਰਵਾਰ ਦੇ ਲੋਕਾਂ ਨੂੰ ਦੱਸ ਦਿੱਤੀ</verse>
				<verse number="18">ਅਤੇ ਉਸ ਸ਼ਹਿਰ ਦਿਆਂ ਲੋਕਾਂ ਨੇ ਸੱਤਵੇਂ ਦਿਨ ਸੂਰਜ ਲਹਿਣ ਤੋਂ ਪਹਿਲਾਂ ਉਹ ਨੂੰ ਆਖਿਆ,- ਸ਼ਹਿਤ ਨਾਲੋਂ ਮਿੱਠਾ ਕੀ ਹੈ, ਅਤੇ ਬਬਰ ਸ਼ੇਰ ਨਾਲੋਂ ਤਕੜਾ ਕੌਣ ਹੈ?।। ਤਾਂ ਉਹ ਨੇ ਉਨ੍ਹਾਂ ਨੂੰ ਆਖਿਆ,- ਜੇ ਕਦੀ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਂਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!।।</verse>
				<verse number="19">ਫਿਰ ਯਹੋਵਾਹ ਦਾ ਆਤਮਾ ਡਾਢੇ ਜ਼ੋਰ ਨਾਲ ਉਹ ਦੇ ਉੱਤੇ ਆਇਆ ਅਤੇ ਉਹ ਅਸ਼ਕਲੋਨ ਨੂੰ ਲਹਿ ਗਿਆ ਅਤੇ ਉਨ੍ਹਾਂ ਦੇ ਤੀਹ ਮਨੁੱਖ ਵੱਢੇ ਅਤੇ ਉਨ੍ਹਾਂ ਦੇ ਬਸਤਰ ਲਾਹ ਕੇ ਓਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦਿੱਤੇ ਜੋ ਉਹ ਦਾ ਕ੍ਰੋਧ ਜਾਗਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਉਤਾਹਾਂ ਤੁਰ ਗਿਆ</verse>
				<verse number="20">ਪਰ ਸਮਸੂਨ ਦੀ ਵਹੁਟੀ ਉਹ ਦੇ ਇੱਕ ਮਿੱਤ੍ਰ ਨੂੰ ਦਿੱਤੀ ਗਈ ਜੋ ਉਹ ਦਾ ਸਾਥੀ ਸੀ।।</verse>
			</chapter>
			<chapter number="15">
				<verse number="1">ਪਰ ਕੁਝ ਚਿਰ ਪਿੱਛੋਂ ਕਣਕ ਦੀਆਂ ਵਾਢੀਆਂ ਦੇ ਸਮੇਂ ਇਉਂ ਹੋਇਆ ਜੋ ਸਮਸੂਨ ਇੱਕ ਪਠੋਰਾ ਲੈ ਕੇ ਆਪਣੀ ਤੀਵੀਂ ਨੂੰ ਮਿਲਣ ਗਿਆ ਅਤੇ ਆਖਿਆ, ਮੈਂ ਆਪਣੀ ਵਹੁਟੀ ਕੋਲ ਕੋਠੜੀ ਵਿੱਚ ਜਾਵਾਂਗਾ ਪਰ ਉਹ ਦੇ ਸਹੁਰੇ ਨੇ ਉਹ ਨੂੰ ਅੰਦਰ ਨਾ ਜਾਣ ਦਿੱਤਾ</verse>
				<verse number="2">ਅਤੇ ਉਹ ਦੇ ਸਹੁਰੇ ਨੇ ਆਖਿਆ, ਮੈਂ ਸੱਚ ਮੁੱਚ ਜਾਣਿਆ ਜੋ ਤੈਂ ਉਹ ਦੇ ਨਾਲ ਡਾਢਾ ਵੈਰ ਕੀਤਾ ਸੀ, ਇਸ ਲਈ ਉਹ ਮੈਂ ਤੇਰੇ ਮਿੱਤ੍ਰ ਨੂੰ ਦੇ ਦਿੱਤੀ, ਭਲਾ, ਉਸ ਦੀ ਨਿੱਕੀ ਭੈਣ ਉਸ ਨਾਲੋਂ ਸੋਹਣੀ ਨਹੀਂ ਸੋ ਉਹ ਦੇ ਥਾਂ ਇਹ ਨੂੰ ਲੈ ਲੈ।।</verse>
				<verse number="3">ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਇਸ ਵੇਲੇ ਫਲਿਸਤੀਆਂ ਦੇ ਸਨਮੁਖ ਮੈਂ ਨਿਰਦੋਸ਼ ਠਹਿਰਾਂਗਾ ਜਿਸ ਵੇਲੇ ਮੈਂ ਉਨ੍ਹਾਂ ਨਾਲ ਬੁਰਿਆਈ ਕਰਾਂਗਾ</verse>
				<verse number="4">ਅਤੇ ਸਮਸੂਨ ਨੇ ਤਿੰਨ ਸੌ ਲੂੰਬੜੀਆਂ ਨੂੰ ਜਾ ਫੜਿਆ ਅਤੇ ਦੋਂਹ ਦੋਂਹ ਦੀ ਪੂਛ ਨਾਲ ਪੂਛ ਅੜਾਈ ਅਤੇ ਦੋਂਹਾਂ ਪੂਛਾਂ ਵਿੱਚ ਮਸ਼ਾਲਾਂ ਬੰਨ੍ਹੀਆਂ</verse>
				<verse number="5">ਤਾਂ ਮਸ਼ਾਲਾਂ ਬਾਲ ਕੇ ਫਲਿਸਤੀਆ ਦੀਆਂ ਖਲੋਤੀਆਂ ਪੈਲੀਆਂ ਵਿੱਚ ਲੂੰਬੜੀਆਂ ਛੱਡ ਦਿੱਤੀਆਂ ਸੋ ਉਹ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਪੈਲੀਆਂ ਤੀਕ ਅਤੇ ਕਊਆਂ ਦੇ ਬਾਗ ਭੀ ਸਾੜ ਦਿੱਤੇ।।</verse>
				<verse number="6">ਤਦ ਫਲਿਸਤੀਆਂ ਨੇ ਆਖਿਆ, ਇਹ ਕਿਸ ਨੇ ਕੀਤਾ ਹੈ? ਓਹ ਬੋਲੇ, ਤਿਮਨਾਥੀ ਦੇ ਜਵਾਈ ਸਮਸੂਨ ਨੇ, ਇਸ ਲਈ ਜੋ ਉਸ ਨੇ ਉਹ ਦੀ ਵਹੁਟੀ ਖੋਹ ਕੇ ਉਹ ਦੇ ਮਿੱਤ੍ਰ ਨੂੰ ਦੇ ਦਿੱਤੀ। ਤਦ ਫਲਿਸਤੀ ਚੜ੍ਹ ਆਏ ਅਤੇ ਉਸ ਤੀਵੀਂ ਨੂੰ ਅਰ ਉਸ ਦੇ ਪਿਉ ਨੂੰ ਅੱਗ ਨਾਲ ਫੂਕ ਸੁੱਟਿਆ।।</verse>
				<verse number="7">ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹੋ ਜਿਹਾ ਵਰਤਾਵਾ ਕਰੋ ਤਾਂ ਮੈਂ ਜ਼ਰੂਰ ਤੁਹਾਥੋਂ ਵੱਟਾ ਲਵਾਂਗਾ ਤਾਂ ਸ਼ਾਂਤ ਕਰਾਂਗਾ</verse>
				<verse number="8">ਫਿਰ ਉਹ ਨੇ ਉਨ੍ਹਾਂ ਨੂੰ ਦਬਾ ਕੇ ਵੱਡੀ ਵਾਢ ਕੀਤੀ ਅਤੇ ਉੱਥੋਂ ਲਹਿ ਕੇ ਏਟਾਮ ਪੱਥਰ ਦੀ ਇੱਕ ਗੁਫਾ ਵਿੱਚ ਜਾ ਰਿਹਾ।।</verse>
				<verse number="9">ਤਾਂ ਫਲਿਸਤੀ ਚੜ੍ਹੇ ਅਤੇ ਯਹੂਦਾਹ ਦੇ ਦੇਸ ਵਿੱਚਕਾਰ ਤੰਬੂ ਲਾਏ ਅਤੇ ਲਹੀ ਵਿੱਚ ਖਿੰਡ ਗਏ</verse>
				<verse number="10">ਅਤੇ ਯਹੂਦਾਹ ਦਿਆਂ ਲੋਕਾਂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਾਹ ਨੂੰ ਸਾਡੇ ਉੱਤੇ ਚੜ੍ਹ ਆਏ ਹੋ? ਉਨ੍ਹਾਂ ਆਖਿਆ, ਅਸੀਂ ਸਮਸੂਨ ਨੂੰ ਬੰਨ੍ਹਣ ਆਏ ਹਾਂ ਕਿ ਜਿਹੀ ਉਹ ਨੇ ਸਾਡੀ ਨਾਲ ਕੀਤੀ ਤਿਹੀ ਅਸੀਂ ਉਹ ਦੇ ਨਾਲ ਕਰੀਏ</verse>
				<verse number="11">ਤਦ ਯਹੂਦਾਹ ਦੇ ਤਿੰਨ ਹਜ਼ਾਰ ਜੁਆਨਾਂ ਨੇ ਏਟਾਮ ਪੱਥਰ ਦੀ ਉਸ ਗੁਫਾ ਉੱਤੇ ਜਾ ਕੇ ਸਮਸੂਨ ਨੂੰ ਆਖਿਆ. ਤੈਨੂੰ ਖਬਰ ਨਹੀਂ ਜੋ ਸਾਡੇ ਉੱਤੇ ਫਲਿਸਤੀ ਰਾਜ ਕਰਦੇ ਹਨ ਸੋ ਤੂੰ ਸਾਡੇ ਨਾਲ ਇਹ ਕੀ ਕੀਤੀ? ਉਹ ਨੇ ਉਨ੍ਹਾਂ ਨੂੰ ਆਖਿਆ, ਜੇਹੀ ਉਨ੍ਹਾਂ ਨੇ ਮੇਰੇ ਨਾਲ ਕੀਤੀ ਤੇਹੀ ਮੈਂ ਉਨ੍ਹਾਂ ਨਾਲ ਕੀਤੀ</verse>
				<verse number="12">ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਅਸੀਂ ਇਸ ਲਈ ਆਏ ਹਾਂ ਜੋ ਤੈਨੂੰ ਬੰਨ੍ਹ ਤੇ ਫਲਿਸਤੀਆਂ ਦੇ ਹੱਥ ਸੌਂਪ ਦੇਵੀਏ ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਮੇਰੇ ਨਾਲ ਸੌਂਹ ਖਾਓ ਭਈ ਅਸੀਂ ਆਪ ਤੇਰੇ ਉੱਤੇ ਹੱਲਾ ਨਾ ਕਰਾਂਗੇ</verse>
				<verse number="13">ਤਾਂ ਉਨ੍ਹਾਂ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਨਹੀਂ ਪਰ ਅਸੀਂ ਤੈਨੂੰ ਘੁੱਟ ਤੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਤੈਨੂੰ ਸੌਂਪ ਦੇਵਾਂਗੇ ਪਰ ਤੈਨੂੰ ਮੂਲੋਂ ਜਾਨੋਂ ਨਾ ਮਾਰਾਂਗੇ। ਫੇਰ ਉਨ੍ਹਾਂ ਨੇ ਉਹ ਨੂੰ ਦੋਂਹ ਨਵਿਆਂ ਰੱਸਿਆਂ ਨਾਲ ਕੜਿਆਂ ਅਤੇ ਪਹਾੜ ਉੱਤੋਂ ਉਹ ਨੂੰ ਲਾਹ ਲਿਆਏ।।</verse>
				<verse number="14">ਜਦ ਉਹ ਲਹੀ ਵਿੱਚ ਅੱਪੜਿਆ ਤਾਂ ਫਲਿਸਤੀ ਹਾਕਾਂ ਮਾਰ ਕੇ ਉਹ ਨੂੰ ਮਿਲੇ। ਉਸ ਵੇਲੇ ਯਹੋਵਾਹ ਦਾ ਆਤਮਾ ਡਾਢੇ ਜ਼ੋਰ ਨਾਲ ਉਹ ਦੇ ਉੱਤੇ ਆਇਆ ਅਤੇ ਓਹ ਰੱਸੇ ਜਿਨ੍ਹਾਂ ਨਾਲ ਉਹ ਦੀਆਂ ਬਾਹਾਂ ਬੰਨ੍ਹੀਆਂ ਸਨ ਅਜੇਹੇ ਹੋ ਗਏ ਜੇਹੇ ਅੱਗ ਨਾਲ ਸੜੇ ਹੋਏ ਸਨ ਅਤੇ ਉਹ ਦੇ ਹੱਥਾਂ ਦੇ ਬੰਧਨ ਖੁਲ ਗਏ</verse>
				<verse number="15">ਉਸ ਵੇਲੇ ਉਹ ਨੂੰ ਇੱਕ ਖੋਤੇ ਦੇ ਜਬਾੜੇ ਦੀ ਨਵੀਂ ਹੱਡੀ ਲੱਭ ਪਈ ਅਤੇ ਆਪਣਾ ਹੱਥ ਲੰਮਾ ਕਰ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖ ਮਾਰ ਸੁੱਟੇ</verse>
				<verse number="16">ਸਮਸੂਨ ਨੇ ਆਖਿਆ,–— ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਸੁੱਟੇ!।।</verse>
				<verse number="17">ਤਾਂ ਅਜਿਹਾ ਹੋਇਆ ਕਿ ਜਦ ਇਹ ਗੱਲ ਆਖ ਚੁੱਕਾ ਤਾਂ ਉਹ ਨੇ ਜਬਾੜੇ ਦੀ ਹੱਡੀ ਆਪਣੇ ਹੱਥੋਂ ਸੁੱਟ ਦਿੱਤੀ ਅਤੇ ਉਸ ਥਾਂ ਦਾ ਨਾਉਂ ਰਾਮਥ-ਲਹੀ ਰੱਖਿਆ।।</verse>
				<verse number="18">ਉਹ ਡਾਢਾ ਤਿਹਾਇਆ ਹੋਇਆ ਅਤੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਤੈਂ ਆਪਣੇ ਸੇਵਕ ਦੇ ਹੱਥੀਂ ਇੱਕ ਵੱਡਾ ਬਚਾਓ ਬਖਸ਼ਿਆ ਅਤੇ ਹੁਣ ਭਲਾ, ਮੈਂ ਤੇਹ ਨਾਲ ਮਰ ਕੇ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?</verse>
				<verse number="19">ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਪੁੱਟਿਆ ਅਰ ਉੱਥੋਂ ਪਾਣੀ ਨਿੱਕਲਿਆ ਅਤੇ ਜਾਂ ਉਹ ਨੇ ਪੀਤਾ ਤਾਂ ਉਹ ਦੀ ਜਾਨ ਵਿੱਚ ਫੇਰ ਜਾਨ ਆਈ ਇਸ ਲਈ ਉਸ ਥਾਂ ਦਾ ਨਾਉਂ ਏਨਹੱਕੋਰੇ ਧਰਿਆ ਗਿਆ ਸੀ ਜੋ ਅੱਜ ਤੋੜੀ ਲਹੀ ਵਿੱਚ ਹੈ</verse>
				<verse number="20">ਅਤੇ ਉਹ ਨੇ ਫਲਿਸਤੀਆਂ ਦੇ ਸਮੇਂ ਇਸਰਾਏਲੀਆਂ ਉੱਤੇ ਵੀਹਾਂ ਵਰਿਹਾਂ ਤੋੜੀ ਨਿਆਉਂ ਕੀਤਾ।।</verse>
			</chapter>
			<chapter number="16">
				<verse number="1">ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਕੰਜਰੀ ਡਿੱਠੀ ਤੇ ਉਹ ਦੇ ਕੋਲ ਅੰਦਰ ਵੜ ਗਿਆ</verse>
				<verse number="2">ਅਤੇ ਅੱਜ਼ਾਹ ਦਿਆ ਲੋਕਾਂ ਨੂੰ ਖਬਰ ਹੋਈ ਜੋ ਸਮਸੂਨ ਇੱਥੇ ਆਇਆ ਹੈ ਅਤੇ ਉਨ੍ਹਾਂ ਨੇ ਉਹ ਨੂੰ ਘੇਰ ਲਿਆ ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਹ ਦੀ ਛਹਿ ਵਿੱਚ ਲੱਗੇ ਰਹੇ। ਓਹ ਸਾਰੀ ਰਾਤ ਏਹ ਆਖ ਕੇ ਚੁੱਪ ਚੁਪਾਤੇ ਰਹੇ ਭਈ ਪਰਭਾਤ ਦੇ ਲੋਆਲੇ ਵਿੱਚ ਉਹ ਨੂੰ ਮਾਰ ਲਵਾਂਗੇ</verse>
				<verse number="3">ਸਮਸੂਨ ਅਧੀ ਰਾਤ ਤੋੜੀ ਪਿਆ ਰਿਹਾ ਅਤੇ ਅੱਧੀ ਰਾਤ ਉੱਠ ਕੇ ਡੇਉੜ੍ਹੀ ਦੇ ਬੂਹਿਆਂ ਨੂੰ ਅਤੇ ਦੋਹਾਂ ਬਾਹੀਆਂ ਨੂੰ ਹੋੜੇ ਸਣੇ ਲਾਹ ਕੇ ਅਤੇ ਉਨ੍ਹਾਂ ਨੂੰ ਮੋਢੇ ਉੱਤੇ ਚੁੱਕ ਕੇ ਉਸ ਪਹਾੜ ਦੀ ਟੀਸੀ ਉੱਤੇ ਜੋ ਹਬਰੋਨ ਦੇ ਸਾਹਮਣੇ ਹੈ ਅੱਪੜਾ ਦਿੱਤਾ!।।</verse>
				<verse number="4">ਕੁਝ ਚਿਰ ਪਿੱਛੋਂ ਅਜਿਹਾ ਹੋਇਆ ਜੋ ਉਹ ਨੇ ਸੋਰੇਕ ਦੀ ਦੂਣ ਵਿੱਚ ਇਕ ਤੀਵੀਂ ਨਾਲ ਪ੍ਰੀਤ ਲਾਈ ਜਿਹ ਦਾ ਨਾਉਂ ਦਲੀਲਾਹ ਸੀ</verse>
				<verse number="5">ਅਤੇ ਫਲਿਸਤੀਆਂ ਦੇ ਸਰਦਾਰ ਉਸ ਤੀਵੀਂ ਕੋਲ ਚੜ੍ਹ ਆਏ ਅਤੇ ਉਸ ਨੂੰ ਆਖਿਆ, ਤੂੰ ਉਹ ਨੂੰ ਫੁਲਾਹੁਣੀਆਂ ਦੇ ਕੇ ਮਲੂਮ ਕਰ ਜੋ ਇਹ ਡਾਢੀ ਸ਼ਕਤੀ ਉਹ ਦੀ ਕਿੱਥੋਂ ਹੈ ਅਤੇ ਅਸੀਂ ਉਹ ਨੂੰ ਕਿੱਕਰ ਵੱਸ ਕਰੀਏ ਜੋ ਉਹ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਭਨਾਂ ਵਿੱਚੋਂ ਇੱਕ ਇੱਕ ਜਣਾ ਤੈਨੂੰ ਗਿਆਰਾਂ ਗਿਆਰਾਂ ਸੌ ਰੁਪਿਆ ਦੇਵੇਗਾ।।</verse>
				<verse number="6">ਤਦ ਦਲੀਲਾਹ ਨੇ ਸਮਸੂਨ ਨੂੰ ਆਖਿਆ, ਮੈਨੂੰ ਇਹ ਦੱਸ ਤਾਂ ਜੋ ਤੇਰੀ ਇਹ ਡਾਢੀ ਸ਼ਕਤੀ ਕਿਸ ਕਰਕੇ ਹੈ ਅਤੇ ਤੈਨੂੰ ਕੋਈ ਕਿੱਕਰ ਬੰਨ੍ਹੇ ਜੋ ਉਹ ਤੈਨੂੰ ਅਧੀਨ ਕਰ ਲਵੇ?</verse>
				<verse number="7">ਸਮਸੂਨ ਨੇ ਉਸ ਨੂੰ ਆਖਿਆ, ਜੇ ਕਦੀ ਓਹ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹਣ ਜੋ ਸੁੱਕ ਨਾ ਗਈਆਂ ਹੋਣ ਤਾਂ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੀ ਹੋ ਜਾਵਾਂਗਾ</verse>
				<verse number="8">ਤਾਂ ਫਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੱਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ ਉਸ ਤੀਵੀਂ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਉਹ ਨੂੰ ਬੰਨ੍ਹਿਆ</verse>
				<verse number="9">ਛਹਿ ਲਾਉਣ ਵਾਲੇ ਉਸ ਦੇ ਕੋਲ ਕੋਠੜੀ ਅੰਦਰ ਸਨ ਅਤੇ ਤੀਵੀਂ ਨੇ ਉਹ ਨੂੰ ਆਖਿਆ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ! ਤਾਂ ਉਹ ਨੇ ਛੰਮਕਾਂ ਨੂੰ ਇਉਂ ਤੋਂੜਿਆ ਜਿੱਕਰ ਸਣ ਦੀ ਲਟ ਜਿਹ ਦੇ ਵਿੱਚੋਂ ਅੱਗ ਦੇ ਸਾੜਨ ਦੀ ਮੁਸ਼ਕ ਆਵੇ ਸੋ ਉਹ ਦੀ ਸ਼ਕਤੀ ਦਾ ਪਤਾ ਨਾ ਲੱਗਾ</verse>
				<verse number="10">ਤਦ ਦਲੀਲਾਹ ਨੇ ਸਮਸੂਨ ਨੂੰ ਆਖਿਆ, ਵੇਖ, ਤੂੰ ਮੇਰੇ ਨਾਲ ਮਖੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਜੋ ਤੂੰ ਕਿੱਕਰ ਬੰਨ੍ਹਿਆ ਜਾਵੇਂ</verse>
				<verse number="11">ਉਹ ਨੇ ਉਸ ਨੂੰ ਆਖਿਆ, ਜੇ ਕਦੀ ਓਹ ਮੈਨੂੰ ਨਵੀਆਂ ਲੱਜਾਂ ਨਾਲ ਜੋ ਕਦੀ ਵਰਤਣ ਵਿੱਚ ਨਾ ਆਈਆਂ ਹੋਣ ਘੁੱਟ ਕੇ ਬੰਨ੍ਹਣ ਤਾਂ ਮੈਂ ਨਿਰਬਲ ਹੋਵਾਂਗਾ ਅਤੇ ਕਿਸੇ ਹੋਰ ਮਨੁੱਖ ਵਰਗਾ ਹੋ ਜਾਵਾਂਗਾ</verse>
				<verse number="12">ਤਦ ਦਲੀਲਾਹ ਨੇ ਕੋਰੀਆਂ ਲੱਜਾਂ ਲੈ ਆਂਦੀਆਂ ਅਤੇ ਉਨ੍ਹਾਂ ਨਾਲ ਉਹ ਨੂੰ ਬੰਨ੍ਹਿਆ ਅਤੇ ਉਹ ਨੂੰ ਆਖਿਆ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ! ਅਤੇ ਛਹਿਲਾਉਣ ਵਾਲੇ ਕੋਠੜੀ ਵਿੱਚ ਲੁਕੇ ਹੋਏ ਸਨ, ਸੋ ਉਹ ਨੇ ਆਪਣੀਆਂ ਬਾਹਾਂ ਉੱਤੋਂ ਉਨ੍ਹਾਂ ਨੂੰ ਧਾਗੇ ਵਾਂਙੁ ਤੋੜ ਸੁੱਟਿਆ</verse>
				<verse number="13">ਫੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, ਐਤਕੀ ਭੀ ਤੈਂ ਮੇਰੇ ਨਾਲ ਮਖੌਲ ਹੀ ਕੀਤਾ ਅਤੇ ਮੇਰੇ ਨਾਲ ਝੂਠ ਬੋਲਿਆ, ਪਰ ਮੈਨੂੰ ਦੱਸ ਜੋ ਤੂੰ ਕਿੱਕਰ ਬੰਨ੍ਹਿਆ ਜਾਵੇਂ? ਉਹ ਨੇ ਉਸ ਨੂੰ ਆਖਿਆ, ਜੇ ਤੂੰ ਮੇਰੀਆਂ ਸੱਤ ਲਟਾਂ ਤਾਣੇ ਦੇ ਵਿੱਚ ਉਣ ਦੇਵੇਂ ਤਾਂ</verse>
				<verse number="14">ਤਦ ਉਸ ਨੇ ਕਿੱਲੀ ਨਾਲ ਉਹ ਨੂੰ ਕੱਸ ਕੇ ਆਖਿਆ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ! ਤਾਂ ਉਹ ਨੇ ਨੀਂਦਰ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਣੇ ਪੁੱਟ ਸੁੱਟਿਆ।।</verse>
				<verse number="15">ਤਦ ਉਸ ਨੇ ਉਹ ਨੂੰ ਆਖਿਆ, ਕਿਸ ਤਰਾਂ ਤੂੰ ਆਖਦਾ ਹੈਂ ਜੋ ਮੇਰਾ ਤੇਰੇ ਨਾਲ ਪਿਆਰ ਹੈ, ਭਾਵੇਂ ਤੇਰਾ ਮਨ ਮੇਰੇ ਨਾਲ ਨਹੀਂ ਲੱਗਾ? ਤੈਂ ਏਹ ਤਿੰਨ ਵਾਰ ਮੇਰੇ ਨਾਲ ਮਖੌਲ ਕੀਤਾ ਅਤੇ ਮੈਨੂੰ ਨਾ ਦੱਸਿਆ ਸੋ ਤੇਰਾ ਜ਼ੋਰ ਕਿਹ ਦੇ ਵਿੱਚ ਹੈ</verse>
				<verse number="16">ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਗੱਲਾਂ ਨਾਲ ਦਿਨੋਂ ਦਿਨ ਉਹ ਨੂੰ ਔਖ ਦਿੱਤਾ ਅਤੇ ਵੱਡਾ ਹਠ ਬੰਨ੍ਹਿਆ ਅਜਿਹਾ ਜੋ ਉਹ ਦੇ ਪ੍ਰਾਣ ਮੌਤ ਮੰਗਦੇ ਸਨ</verse>
				<verse number="17">ਤਦ ਉਹ ਨੇ ਆਪਣੇ ਸਾਰੇ ਮਨ ਦੀ ਉਸ ਨੂੰ ਆਖ ਦਿੱਤੀ ਅਤੇ ਉਸ ਨੂੰ ਦੱਸਿਆ ਭਈ ਮੇਰੇ ਸਿਰ ਉੱਤੇ ਉਸਤਰਾ ਨਹੀਂ ਫਿਰਿਆ, ਇਸ ਕਰਕੇ ਜੋ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਲਈ ਨਿਆਰਾ ਕੀਤਾ ਗਿਆ ਹਾਂ। ਸੋ ਜੇ ਕਦੀ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਮੈਥੋਂ ਜਾਂਦਾ ਰਹੇਗਾ ਅਤੇ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੋ ਜਾਵਾਂਗਾ</verse>
				<verse number="18">ਜਦ ਦਲੀਲਾਹ ਨੇ ਵੇਖਿਆ ਜੋ ਹੁਣ ਉਹ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫਲਿਸਤੀਆਂ ਦੇ ਸਰਦਾਰਾਂ ਨੂੰ ਆਖ ਘੱਲਿਆ ਜੋ ਐਤਕੀ ਦੀ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਹ ਦੇ ਮਨ ਵਿੱਚ ਸੀ ਸਭ ਉਹ ਨੇ ਮੇਰੇ ਅੱਗੇ ਪਰਗਟ ਕੀਤਾ ਹੈ, ਸੋ ਫਲਿਸਤੀਆਂ ਦੇ ਸਰਦਾਰ ਉਹ ਦੇ ਕੋਲ ਆਏ ਅਤੇ ਰੋਕੜ ਆਪਣੇ ਹੱਥ ਵਿੱਚ ਲੈ ਆਏ</verse>
				<verse number="19">ਤਾਂ ਉਸ ਨੇ ਆਪਣਿਆਂ ਗੋਡਿਆਂ ਉੱਤੇ ਉਹ ਨੂੰ ਸੁਲਾ ਛੱਡਿਆ ਅਤੇ ਇੱਕ ਮਨੁੱਖ ਸੱਦ ਕੇ ਸੱਤ ਲਟਾਂ ਜੋ ਉਸ ਦੇ ਸਿਰ ਉੱਤੇ ਸਨ ਮੁਨਾ ਸੁੱਟੀਆਂ ਅਤੇ ਉਹ ਨੂੰ ਛੇੜਨ ਲੱਗੀ ਅਤੇ ਉਹ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ</verse>
				<verse number="20">ਤਾਂ ਉਹ ਬੋਲੀ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ! ਉਹ ਨੀਂਦਰ ਤੋਂ ਜਾਗਿਆ ਅਰ ਉਹ ਨੇ ਆਖਿਆ, ਅੱਗੇ ਵਾਂਙੁ ਮੈਂ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਅਕੜਵਾਂਗਾ ਪਰ ਉਹ ਨੂੰ ਖਬਰ ਨਹੀਂ ਸੀ ਜੋ ਯਹੋਵਾਹ ਉਸ ਕੋਲੋਂ ਅੱਡ ਹੋ ਗਿਆ ਹੈ।।</verse>
				<verse number="21">ਤਦ ਫਲਿਸਤੀਆਂ ਨੇ ਉਹ ਨੂੰ ਫੜਿਆ ਅਤੇ ਉਹ ਦੀਆਂ ਅੱਖੀਆਂ ਕੱਢ ਸੁੱਟੀਆਂ ਅਤੇ ਉਹ ਨੂੰ ਅੱਜ਼ਾਹ ਵਿੱਚ ਲਾਹ ਲਿਆਏ ਅਤੇ ਪਿੱਤਲ ਦੀ ਬੇੜੀ ਨਾਲ ਉਹ ਨੂੰ ਬੰਨ੍ਹਿਆ ਅਤੇ ਉਹ ਕੈਦਖਾਨੇ ਵਿੱਚ ਚੱਕੀ ਪੀਂਹਦਾ ਹੁੰਦਾ ਸੀ</verse>
				<verse number="22">ਗੱਲ ਕਾਹਦੀ, ਉਹ ਦੇ ਸਿਰ ਮੁਨਾਉਣ ਦੇ ਪਿੱਛੋਂ ਫੇਰ ਉਹ ਦੇ ਵਾਲ ਉੱਗਣ ਲੱਗੇ</verse>
				<verse number="23">ਅਤੇ ਫਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਜੋ ਆਪਣੇ ਦਿਉਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਸਾਡੇ ਦਿਓਤੇ ਨੇ ਸਾਡੇ ਵੈਰੀ ਸਮਸੂਨ ਨੂੰ, ਸਾਡੇ ਹੱਥ ਸੌਂਪ ਦਿੱਤਾ ਹੈ</verse>
				<verse number="24">ਜਦ ਲੋਕਾਂ ਨੇ ਉਹ ਨੰ ਡਿੱਠਾ ਤਾਂ ਆਪਣੇ ਦਿਓਤੇ ਦੀ ਉਸਤਤ ਕਰ ਕੇ ਬੋਲੇ ਜੋ ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਹ ਨੇ ਸਾਡਾ ਦੇਸ ਉਜਾੜ ਕਰ ਦਿੱਤਾ ਸੀ ਅਤੇ ਸਾਡੇ ਵਿੱਚ ਢੇਰ ਸਾਰਿਆਂ ਦਾ ਨਾਸ ਕਰ ਸੁੱਟਿਆ ਸੀ ਸਾਡੇ ਹੱਥ ਸੌਂਪ ਦਿੱਤਾ ਹੈ</verse>
				<verse number="25">ਤਾਂ ਅਜਿਹਾ ਹੋਇਆ ਕਿ ਜਦ ਉਨ੍ਹਾਂ ਦੇ ਜੀ ਅਨੰਦ ਸਨ ਤਾਂ ਉਨ੍ਹਾਂ ਆਖਿਆ, ਸਮਸੂਨ ਨੂੰ ਸੱਦੋ ਜੋ ਅੱਗੇ ਸਾਡੇ ਅੱਗੇ ਖੇਲ ਕਰੇ ਸੋ ਉਨ੍ਹਾਂ ਨੇ ਸਮਸੂਨ ਨੂੰ ਕੈਦਖਾਨੇ ਵਿੱਚੋਂ ਸਦਵਾਇਆ ਅਤੇ ਉਹ ਨੇ ਉਨ੍ਹਾਂ ਦੇ ਅੱਗੇ ਖੇਲ ਕੀਤਾ ਅਤੇ ਉਨ੍ਹਾਂ ਨੇ ਦੋਂਹ ਥੰਮ੍ਹਾਂ ਦੇ ਵਿੱਚਕਾਰ ਉਹ ਨੂੰ ਖਲ੍ਹਿਆਰਿਆ</verse>
				<verse number="26">ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਹ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਆਖਿਆ, ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ ਉਨ੍ਹਾਂ ਥੰਮ੍ਹਾਂ ਨੂੰ ਮੈਨੂੰ ਹੱਥ ਪਾ ਲੈਣ ਦੇਹ ਜੋ ਮੈਂ ਢਾਸਣਾ ਲਾਵਾਂ</verse>
				<verse number="27">ਉਹ ਘਰ ਮਨੁੱਖਾਂ ਅਤੇ ਤੀਵੀਆਂ ਨਾਲ ਭਰਿਆ ਹੋਇਆ ਸੀ ਅਤੇ ਫਲਿਸਤੀਆਂ ਦੇ ਸਾਰੇ ਸਰਦਾਰ ਉੱਥੇ ਸਨ ਅਤੇ ਤਿੰਨ ਕੁ ਹਜ਼ਾਰ ਇਸਤ੍ਰੀਆਂ ਪੁਰਖ ਛੱਤ ਉੱਤੇ ਸਨ ਜਿਹੜੇ ਸਮਸੂਨ ਨੂੰ ਖੇਲ ਕਰਦਿਆਂ ਵੇਖਦੇ ਪਏ ਸਨ</verse>
				<verse number="28">ਤਦ ਸਮਸੂਨ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਤੇਰੇ ਅੱਗੇ ਤਰਲੇ ਕਰਦਾ ਹਾਂ ਜੋ ਮੈਨੂੰ ਚੇਤੇ ਕਰ ਅਤੇ ਐਤਕੀ ਦੀ ਵਾਰੀ ਮੈਨੂੰ ਜ਼ੋਰ ਦੇਹ, ਹੇ ਪਰਮੇਸ਼ੁਰ, ਜੋ ਫਲਿਸਤੀਆਂ ਤੋਂ ਮੈਂ ਇੱਕੋ ਵਾਰ ਆਪਣੀਆਂ ਦੋਂਹ ਅੱਖਾਂ ਦਾ ਵੱਟਾ ਲੈ ਲਵਾਂ!</verse>
				<verse number="29">ਤਾਂ ਸਮਸੂਨ ਨੇ ਵਿੱਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ ਢਾਸਣਾ ਲਾ ਕੇ ਇੱਕ ਨੂੰ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਫੜਿਆ</verse>
				<verse number="30">ਸਮਸੂਨ ਬੋਲਿਆ ਮੇਰੇ ਪ੍ਰਾਣ ਭੀ ਫਲਿਸਤੀਆਂ ਦੇ ਨਾਲ ਹੀ ਜਾਣ ਸੋ ਆਪਣਾ ਸਾਰਾ ਜ਼ੋਰ ਲਾ ਕੇ ਨਿਵਿਆਂ ਅਤੇ ਉਹ ਘਰ ਉਨ੍ਹਾਂ ਸਰਦਾਰਾਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ ਡਿੱਗ ਪਿਆ ਸੋ ਓਹ ਮੁਰਦੇ ਜਿਨ੍ਹਾਂ ਨੂੰ ਉਹ ਨੇ ਆਪਣੇ ਮਰਨ ਦੇ ਵੇਲੇ ਮਾਰਿਆ ਉਨ੍ਹਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਜੀਉਂਦਿਆਂ ਵੱਢਿਆ ਸੀ ਵਧੀਕ ਸਨ</verse>
				<verse number="31">ਤਦ ਉਹ ਦੇ ਭਰਾ ਅਤੇ ਉਹ ਦੇ ਪਿਤਾ ਦਾ ਸਾਰਾ ਟੱਬਰ ਉਤਰ ਆਇਆ ਅਤੇ ਉਹ ਨੂੰ ਚੁੱਕ ਕੇ ਲੈ ਗਏ ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿੱਚਕਾਰ ਉਹ ਦੇ ਪਿਤਾ ਮਾਨੋਆਹ ਦੇ ਮਕਬਰੇ ਵਿੱਚ ਉਹ ਨੂੰ ਦੱਬਿਆ। ਉਹ ਨੇ ਵੀਹ ਵਰਿਹਾਂ ਤੋੜੀ ਇਸਰਾਏਲ ਦਾ ਨਿਆਉਂ ਕੀਤਾ।।</verse>
			</chapter>
			<chapter number="17">
				<verse number="1">ਇਫ਼ਰਾਈਮ ਦੇ ਪਹਾੜ ਵਿੱਚ ਮੀਕਾਹ ਨਾਮੇ ਇੱਕ ਮਨੁੱਖ ਸੀ</verse>
				<verse number="2">ਅਤੇ ਉਹ ਨੇ ਆਪਣੀ ਮਾਂ ਨੂੰ ਆਖਿਆ, ਓਹ ਯਾਰਾਂ ਸੌ ਰੁਪਏ ਜੋ ਤੈਥੋਂ ਖੜੇ ਗਏ ਸਨ ਜਿਨ੍ਹਾਂ ਪਿੱਛੇ ਤੂੰ ਧ੍ਰਿਕਾਰਾਂ ਦਿੱਤੀਆਂ ਅਤੇ ਮੇਰੇ ਕੰਨੀਂ ਭੀ ਸੁਣਾਈ ਦਿੱਤੀਆਂ, ਵੇਖ ਉਹ ਚਾਂਦੀ ਮੇਰੇ ਕੋਲ ਹੈ। ਮੈਂ ਹੀ ਉਹ ਲੈ ਲਈ ਸੀ। ਉਹ ਦੀ ਮਾਂ ਬੋਲੀ, ਹੇ ਮੇਰੇ ਪੁੱਤ੍ਰ ਯਹੋਵਾਹ ਤੈਨੂੰ ਅਸੀਸ ਦੇਵੇ</verse>
				<verse number="3">ਅਤੇ ਉਹ ਨੇ ਉਹ ਯਾਰਾਂ ਰੁਪਿਆ ਆਪਣੀ ਮਾਂ ਨੂੰ ਮੋੜ ਦਿੱਤਾ ਤਾਂ ਉਹ ਦੀ ਮਾਂ ਨੇ ਆਖਿਆ, ਇਹ ਚਾਂਦੀ ਮੈਂ ਆਪਣੇ ਹੱਥੀਂ ਯਹੋਵਾਹ ਦੇ ਲਈ ਜ਼ਰੂਰ ਚੜ੍ਹਤ ਕੀਤੀ ਸੀ ਭਈ ਮੈਂ ਆਪਣੇ ਪੁੱਤ੍ਰ ਨੂੰ ਦੇਵਾਂ ਭਈ ਉਹ ਇੱਕ ਉੱਕਰੀ ਹੋਈ ਅਰ ਇੱਕ ਢਾਲਵੀਂ ਮੂਰਤ ਬਣਾਵੇ ਸੋ ਹੁਣ ਮੈਂ ਤੈਨੂੰ ਮੋੜ ਦਿੰਦੀ ਹਾਂ</verse>
				<verse number="4">ਜਾਂ ਉਹ ਨੇ ਓਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਹ ਦੀ ਮਾਂ ਨੇ ਦੋ ਸੌ ਰੁਪਿਆ ਲੈ ਕੇ ਢਾਲਣ ਵਾਲੇ ਨੂੰ ਦਿੱਤਾ ਅਤੇ ਉਸ ਨੂੰ ਉਨ੍ਹਾਂ ਨਾਲ ਇੱਕ ਉੱਕਰੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ ਸੋ ਉਹ ਮੀਕਾਹ ਦੇ ਘਰ ਰਹੀ</verse>
				<verse number="5">ਅਤੇ ਉਸ ਮਨੁੱਖ ਮੀਕਾਹ ਦਾ ਇੱਕ ਠਾਕਰ ਦੁਆਰਾ ਬਣਿਆ ਅਤੇ ਉਹ ਨੇ ਇੱਕ ਏਫ਼ੋਦ ਅਤੇ ਤਿਰਾਫੀਮ ਨੂੰ ਬਣਾਇਆ ਅਤੇ ਆਪਣਿਆਂ ਪੁੱਤ੍ਰਾਂ ਵਿੱਚੋਂ ਇੱਕ ਨੂੰ ਥਾਪਿਆ ਸੋ ਉਹ ਉਸ ਦੇ ਲਈ ਪਰੋਹਤ ਹੋਇਆ</verse>
				<verse number="6">ਉਸ ਵੇਲੇ ਇਸਰਾਏਲ ਵਿੱਚ ਪਾਤਸ਼ਾਹ ਕੋਈ ਨਹੀਂ ਸੀ। ਸੱਭੇ ਮਨੁੱਖ ਜੋ ਕੁਝ ਉਨ੍ਹਾਂ ਨੂੰ ਚੰਗਾ ਲੱਗੇ ਓਹੋ ਕਰਦੇ ਸਨ।।</verse>
				<verse number="7">ਯਹੂਦਾਹ ਦੇ ਟੱਬਰ ਦਾ ਬੈਤਲਹਮ-ਯਹੂਦਾਹ ਵਿੱਚ ਇੱਕ ਜੁਆਨ ਲੇਵੀ ਸੀ ਜੋ ਉੱਥੇ ਆ ਵੱਸਿਆ</verse>
				<verse number="8">ਇਹ ਮਨੁੱਖ ਬੈਤਲਹਮ-ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਭਈ ਜਿੱਥੇ ਟਿਕਾਣਾ ਲੱਭੇ ਜਾ ਰਹੇ ਸੋ ਉਹ ਤੁਰਦਿਆਂ ਤੁਰਦਿਆਂ ਇਫ਼ਰਾਈਮ ਦੇ ਪਹਾੜ ਮੀਕਾਹ ਦੇ ਘਰ ਅੱਪੜ ਪਿਆ</verse>
				<verse number="9">ਮੀਕਾਹ ਨੇ ਉਹ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਬੈਤਲਹਮ-ਯਹੂਦਾਹ ਦਾ ਲੇਵੀ ਹਾਂ ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਲੱਭੇ ਉੱਥੇ ਜਾ ਰਹਾਂ</verse>
				<verse number="10">ਮੀਕਾਹ ਨੇ ਉਸ ਨੂੰ ਆਖਿਆ, ਮੇਰੇ ਕੋਲ ਰਹੁ ਅਤੇ ਮੇਰਾ ਪਿਉ ਅਤੇ ਪਰੋਹਤ ਬਣ ਅਤੇ ਮੈਂ ਤੈਨੂੰ ਦਸ ਰੁਪਏ ਵਰਹਾ ਅਤੇ ਇੱਕ ਜੋੜਾ ਲੀੜਿਆਂ ਦਾ ਅਤੇ ਰੋਟੀ ਭੀ ਦਿਆਂਗਾ, ਸੋ ਉਹ ਲੇਵੀ ਅੰਦਰ ਗਿਆ</verse>
				<verse number="11">ਇਹ ਲੇਵੀ ਉਸ ਮਨੁੱਖ ਦੇ ਕੋਲ ਰਹਿਣ ਵਿੱਚ ਰਾਜ਼ੀ ਹੋਇਆ ਅਤੇ ਉਹ ਜੁਆਨ ਇੱਕ ਉਹ ਦੇ ਪੁੱਤ੍ਰਾਂ ਵਰਗਾ ਹੋਇਆ</verse>
				<verse number="12">ਤਾਂ ਮੀਕਾਹ ਨੇ ਉਸ ਲੇਵੀ ਨੂੰ ਥਾਪਿਆ ਸੋ ਉਹ ਜੁਆਨ ਉਹ ਦਾ ਪਰੋਹਤ ਬਣਿਆ ਅਤੇ ਮੀਕਾਹ ਦੇ ਘਰ ਵਿੱਚ ਰਿਹਾ</verse>
				<verse number="13">ਤਦ ਮੀਕਾਹ ਨੇ ਆਖਿਆ, ਹੁਣ ਮੈਂ ਜਾਣਦਾ ਹਾਂ ਜੋ ਯਹੋਵਾਹ ਮੇਰਾ ਭਲਾ ਕਰੇਗਾ ਇਸ ਲਈ ਜੋ ਇੱਕ ਲੇਵੀ ਮੇਰਾ ਪਰੋਹਤ ਹੈ।।</verse>
			</chapter>
			<chapter number="18">
				<verse number="1">ਉਨ੍ਹੀਂ ਦਿਨੀਂ ਇਸਰਾਏਲ ਦਾ ਪਾਤਸ਼ਾਹ ਕੋਈ ਨਹੀਂ ਸੀ ਅਤੇ ਉਨ੍ਹੀਂ ਦਿਨੀਂ ਦਾਨ ਦਾ ਗੋਤ ਆਪਣੇ ਵੱਸਣ ਨੂੰ ਕੋਈ ਪੱਤੀ ਢੂੰਡਦਾ ਸੀ ਇਸ ਲਈ ਜੋ ਉਨ੍ਹਾਂ ਨੂੰ ਉਸ ਦਿਨ ਤੋੜੀ ਇਸਰਾਏਲ ਦਿਆਂ ਗੋਤਾਂ ਵਿੱਚ ਪੂਰੀ ਪੱਤੀ ਨਹੀਂ ਮਿਲੀ ਸੀ</verse>
				<verse number="2">ਸੋ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਮੇ ਆਪਣੇ ਬੰਨਿਓਂ ਸਾਰਾਹ ਅਤੇ ਅਸ਼ਤਾਓਲ ਘੱਲੇ ਤਾਂ ਜੋ ਓਹ ਉਸ ਦੇਸ ਦਾ ਖੋਜ ਕੱਢਣ ਅਤੇ ਉਸ ਦੀ ਸੂਹ ਲੈਣ। ਉਨ੍ਹਾਂ ਨੂੰ ਆਖਿਆ ਭਈ ਜਾਓ ਅਤੇ ਦੇਸ ਦੀ ਸੂਹ ਲਓ। ਜਦ ਓਹ ਇਫ਼ਰਾਈਮ ਦੇ ਪਹਾੜ ਮੀਕਾਹ ਦੇ ਘਰ ਆਏ ਤਾਂ ਉੱਥੇ ਉਤਰ ਪਏ</verse>
				<verse number="3">ਜਦ ਮੀਕਾਹ ਦੇ ਘਰ ਕੋਲ ਅੱਪੜੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਛਾਣੀ ਅਤੇ ਓਧਰ ਮੁੜ ਕੇ ਉਸ ਨੂੰ ਆਖਿਆ, ਇੱਥੇ ਤੈਨੂੰ ਕੌਣ ਲਿਆਇਆ? ਅਤੇ ਤੂੰ ਇੱਥੇ ਕੀ ਕਰਦਾ ਹੈ? ਅਤੇ ਇੱਥੇ ਤੇਰਾ ਕੀ ਵਿਉਹਾਰ ਹੈ?</verse>
				<verse number="4">ਉਸ ਨੇ ਉਨ੍ਹਾਂ ਨੂੰ ਆਖਿਆ, ਮੀਕਾਹ ਨੇ ਮੇਰੇ ਨਾਲ ਇਸ ਤਰਾ ਦਾ ਵਿਉਹਾਰ ਕੀਤਾ ਹੈ ਅਤੇ ਮੈਨੂੰ ਤਲਬ ਉੱਤੇ ਰੱਖਿਆ ਅਤੇ ਮੈਂ ਉਹ ਦਾ ਪਰੋਹਤ ਬਣਿਆ ਹਾਂ</verse>
				<verse number="5">ਉਨ੍ਹਾਂ ਨੇ ਉਸ ਨੂੰ ਆਖਿਆ, ਪਰਮੇਸ਼ੁਰ ਕੋਲੋਂ ਸਲਾਹ ਲਓ ਜੋ ਅਸੀਂ ਜਾਈਏ ਭਈ ਇਸ ਰਾਹ ਜਿਸ ਦੇ ਵਿੱਚ ਅਸੀਂ ਤੁਰਦੇ ਹਾਂ ਸਾਡੇ ਲਈ ਸਫਲ ਹੋਵੇਗਾ ਕਿ ਨਹੀਂ</verse>
				<verse number="6">ਤਾਂ ਉਸ ਪਰੋਹਤ ਨੇ ਉਨ੍ਹਾਂ ਨੂੰ ਆਖਿਆ, ਸੁਖ ਸਾਂਦ ਨਾਲ ਜਾਓ ਕਿਉਂ ਜੋ ਜਿਹ ਦੇ ਵਿੱਚ ਤੁਸੀਂ ਤੁਰੇ ਹੋ ਤੁਹਾਡਾ ਇਹੋ ਪੈਂਡਾ ਯਹੋਵਾਹ ਦੇ ਸਾਹਮਣੇ ਹੈ।।</verse>
				<verse number="7">ਸੋ ਪੰਜੇ ਜਣੇ ਜਾ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉੱਥੋ ਦਿਆਂ ਲੋਕਾਂ ਨੂੰ ਉਨ੍ਹਾਂ ਨੇ ਡਿੱਠਾ ਜੋ ਨਿਚਿੰਤ ਸੈਦੋਨੀਆਂ ਵਾਂਙੁ ਸੁਖ ਸਾਂਦ ਨਾਲ ਰਹਿੰਦੇ ਹਨ ਅਤੇ ਉਸ ਦੇਸ ਵਿੱਚ ਹਾਕਮ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਔਖ ਦੇਵੇ ਅਤੇ ਸੈਦੋਨੀਆਂ ਤੋਂ ਓਹ ਦੂਰ ਸਨ ਅਤੇ ਕਿਸੇ ਆਦਮੀ ਨਾਲ ਉਨ੍ਹਾਂ ਦਾ ਕੁਝ ਕੰਮ ਨਹੀਂ ਸੀ</verse>
				<verse number="8">ਸੋ ਓਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ ਜੋ ਤੁਸੀਂ ਕੀ ਆਖਦੇ ਹੋ?</verse>
				<verse number="9">ਓਹ ਬੋਲੇ, ਉੱਠੋ ਜੋ ਅਸੀਂ ਉਨ੍ਹਾਂ ਉਤੇ ਚੜ੍ਹਾਈ ਕਰੀਏ ਕਿਉਂ ਜੋ ਅਸੀਂ ਉਹ ਦੇਸ ਡਿੱਠਾ ਹੈ ਅਤੇ ਵੇਖੋ, ਉਹ ਡਾਢਾ ਚੰਗਾ ਹੈ ਅਤੇ ਤੁਸੀਂ ਐਵੇਂ ਬੈਠੇ ਹੋ? ਹੁਣ ਤੁਸੀਂ ਤੁਰਨ ਵਿੱਚ ਅਤੇ ਉਸ ਦੇਸ ਦੇ ਜਿੱਤਣ ਵਿੱਚ ਢਿੱਲ ਨਾ ਲਾਓ</verse>
				<verse number="10">ਜਿਸ ਵੇਲੇ ਤੁਰੋਗੇ ਤਾਂ ਇੱਕ ਨਿਚਿੰਤ ਲੋਕਾਂ ਵਿੱਚ ਅਤੇ ਮੋਕਲੇ ਦੇਸ ਵਿੱਚ ਵੜੋਗੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਤੁਹਾਡੇ ਹੱਥ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ ਹੈ ਜਿਸ ਦੇ ਵਿੱਚ ਸੰਸਾਰ ਦੀਆਂ ਸਾਰੀਆਂ ਵਸਤਾਂ ਵਿੱਚੋ ਕਿਸੇ ਦਾ ਘਾਟਾ ਨਹੀਂ।।</verse>
				<verse number="11">ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਮਨੁੱਖ ਸ਼ਸਤ੍ਰ ਬੰਨ੍ਹੇ ਉੱਥੋਂ ਤੁਰ ਪਏ</verse>
				<verse number="12">ਓਹ ਚੜ੍ਹੇ ਅਤੇ ਯਹੂਦਾਹ ਦੇ ਦੇਸ ਦੇ ਕਿਰਯਥ- ਯਾਰੀਮ ਵਿੱਚ ਅੱਪੜ ਕੇ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੀਕਰ ਉਸ ਥਾਂ ਨੂੰ ਓਹ ਮਹਾਨੇਹ- ਦਾਨ ਆਖਦੇ ਹਨ। ਵੇਖੋ, ਇਹ ਕਿਰਯਾਥ- ਯਾਰੀਮ ਦੇ ਮਗਰ ਦੇ ਮਗਰ ਹੈ।।</verse>
				<verse number="13">ਉੱਥੋਂ ਲੰਘ ਕੇ ਇਫ਼ਰਾਈਮ ਦੇ ਪਹਾੜ ਵਿੱਚ ਅੱਪੜ ਪਏ ਅਤੇ ਮੀਕਾਹ ਦੇ ਘਰ ਵਿੱਚ ਆਏ।।</verse>
				<verse number="14">ਤਦ ਉਨ੍ਹਾਂ ਪੰਜਾਂ ਮਨੁੱਖਾਂ ਨੇ ਜਿਹੜੇ ਲਾਇਸ਼ ਦੇ ਦੇਸ ਵਿੱਚ ਖੋਜ ਕੱਢਣ ਲਈ ਗਏ ਸਨ ਆਪਣਿਆਂ ਭਰਾਵਾਂ ਨੂੰ ਆਖਿਆ, ਤੁਹਾਨੂੰ ਖਬਰ ਹੈ ਜੋ ਇਨਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ ਅਤੇ ਉੱਕਰੀ ਹੋਈ ਅਤੇ ਇੱਕ ਢਲੀ ਹੋਈ ਮੂਰਤ ਹੈ? ਸੋ ਹੁਣ ਵਿਚਾਰੋ ਜੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ</verse>
				<verse number="15">ਤਦ ਓਹ ਉਸ ਦੀ ਵੱਲ ਗਏ ਅਤੇ ਉਸ ਲੇਵੀ ਜੁਆਨ ਦੀ ਸੁਖ ਸਾਂਦ ਪੁੱਛੀ</verse>
				<verse number="16">ਸੋ ਓਹ ਛੇ ਸੌ ਦਾਨੀ ਸਸ਼ਤ੍ਰ ਬੰਨ ਜੁਆਨ ਲਾਂਘੇ ਦੇ ਫਾਟਕ ਪੁਰ ਖਲੋਤੇ ਰਹੇ</verse>
				<verse number="17">ਅਤੇ ਉਨ੍ਹਾਂ ਪੰਜਾਂ ਨੇ ਜੋ ਦੇਸ ਦੇ ਖੋਜ ਕੱਢਣ ਲਈ ਨਿੱਕਲੇ ਸਨ ਘਰ ਦੇ ਵਿੱਚ ਵੜ ਕੇ ਉੱਕਰੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਲੈ ਲਿਆ ਅਤੇ ਪਰੋਹਤ ਉਸ ਛੇ ਸੌ ਮਨੁੱਖਾਂ ਨਾਲ ਸ਼ਸਤ੍ਰ ਬੰਨ੍ਹ ਸਨ ਲਾਂਘੇ ਦੇ ਫਾਟਕ ਉੱਤੇ ਖਲੋਤਾ ਸੀ</verse>
				<verse number="18">ਸੋ ਜਾਂ ਉਨ੍ਹਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਉੱਕਰੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪਰੋਹਤ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਕਰਦੇ ਹੋ?</verse>
				<verse number="19">ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਚੁੱਪ ਕਰ! ਆਪਣੇ ਮੂੰਹ ਅੱਗੇ ਹੱਥ ਦੇਹ ਅਤੇ ਸਾਡੇ ਨਾਲ ਤੁਰ ਕੇ ਸਾਡਾ ਪਿਓ ਅਤੇ ਪਰੋਹਤ ਬਣ। ਭਲਾ, ਤੈਨੂੰ ਇੱਕ ਮਨੁੱਖ ਦੇ ਘਰ ਪਰੋਹਤ ਹੋਣਾ ਚੰਗਾ ਹੈ ਯਾ ਇੱਕ ਗੋਤ ਇਸਰਾਏਲੀਆਂ ਦੇ ਇੱਕ ਟੱਬਰ ਦਾ ਪਰੋਹਤ ਹੋਣਾ?</verse>
				<verse number="20">ਤਾਂ ਪਰੋਹਤ ਦਾ ਮਨ ਅਨੰਦ ਹੋ ਗਿਆ ਅਤੇ ਉਹ ਏਫ਼ੋਦ, ਤਰਾਫ਼ੀਮ ਅਤੇ ਉੱਕਰੀ ਹੋਈ ਮੂਰਤ ਨੂੰ ਲੈ ਕੇ ਲੋਕਾਂ ਦੇ ਵਿੱਚਕਾਰ ਆਇਆ</verse>
				<verse number="21">ਉਪਰੰਤ ਓਹ ਮੁੜੇ ਅਤੇ ਤੁਰ ਪਏ ਅਤੇ ਬਾਲਕਾਂ, ਡੰਗਰਾਂ ਅਤੇ ਸਾਰੇ ਨਿੱਕ ਸੁੱਕ ਨੂੰ ਅੱਗੇ ਕਰਕੇ ਲੰਘ ਨਿੱਕਲੇ।।</verse>
				<verse number="22">ਤਦ ਓਹ ਮੀਕਾਹ ਦੇ ਘਰ ਤੋਂ ਕੁਝ ਹੀ ਦੂਰ ਗਏ ਤਾਂ ਮੀਕਾਹ ਦੇ ਘਰ ਦੇ ਆਲੇ ਦੁਆਲੇ ਦੇ ਵਾਸੀ ਇੱਕਠੇ ਹੋ ਕੇ ਦਾਨੀਆਂਕੋਲ ਜਾ ਅੱਪੜੇ</verse>
				<verse number="23">ਅਤੇ ਦਾਨੀਆਂ ਨੂੰ ਉਨ੍ਹਾਂ ਨੇ ਜਾ ਵੰਗਾਰਿਆ ਤਾਂ ਉਨ੍ਹਾਂ ਨੇ ਆਪਣੇ ਮੂੰਹ ਮੋੜੇ ਅਰ ਮੀਕਾਹ ਨੂੰ ਆਖਿਆ, ਤੈਨੂੰ ਕੀ ਹੋਇਆ ਜੋ ਇੱਡੀ ਟੋਲੀ ਨਾਲ ਆਉਂਦਾ ਹੈ?</verse>
				<verse number="24">ਉਹ ਨੇ ਆਖਿਆ ਕਿ ਤੁਸੀਂ ਮੇਰਿਆਂ ਦਿਓਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆਂ ਸੀ ਅਤੇ ਮੇਰੇ ਪਰੋਹਤ ਨੂੰ ਲੈ ਕੇ ਤੁਰ ਪਏ ਤਾਂ ਹੁਣ ਪਿੱਛੇ ਮੇਰਾ ਕੀ ਰਹਿ ਗਿਆ? ਅਤੇ ਫੇਰ ਤੁਸੀਂ ਆਖਦੇ ਹੋ ਜੋ ਤੈਨੂੰ ਕੀ ਹੋਇਆ?</verse>
				<verse number="25">ਤਦ ਦਾਨੀਆਂ ਨੇ ਉਹ ਨੂੰ ਆਖਿਆ, ਤੇਰੀ ਅਵਾਜ਼ ਸਾਡੇ ਵਿੱਚ ਨਾ ਸੁਣਾਈ ਦੇਵੇ ਮਤੇ ਕੌੜੇ ਮਨੁੱਖ ਤੇਰੇ ਉੱਤੇ ਉੱਠ ਪੈਣ ਸੋ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਿੰਦ ਦੇ ਨਾਸ ਦਾ ਕਾਰਨ ਬਣ ਜਾਵੇਂ!</verse>
				<verse number="26">ਤਾਂ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਡਿੱਠਾ ਭਈ ਓਹ ਮੇਰੇ ਨਾਲੋਂ ਤਕੜੇ ਹਨ ਤਾਂ ਮੂੰਹ ਭੁਆ ਕੇ ਘਰ ਨੂੰ ਮੁੜ ਆਇਆ</verse>
				<verse number="27">ਅਤੇ ਓਹਨਾਂ ਨੇ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤਾਂ ਪਰੋਹਤ ਸਣੇ ਲੈ ਲਈਆਂ ਅਤੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਅੱਪੜ ਪਏ ਜੋ ਸੁਖੀ ਅਤੇ ਨਿਚਿੰਤ ਸਨ ਅਤੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਸ਼ਹਿਰ ਨੂੰ ਸਾੜ ਸੁੱਟਿਆ</verse>
				<verse number="28">ਅਤੇ ਉਨ੍ਹਾਂ ਦਾ ਸਹਾਇਕ ਕੋਈ ਨਹੀਂ ਸੀ ਕਿਉਂ ਜੋ ਉਹ ਸੈਦੋਨ ਤੋਂ ਦੂਰ ਸੀ ਅਤੇ ਕਿਸੇ ਨਾਲ ਵਿਉਹਾਰ ਨਹੀਂ ਕਰਦੇ ਸਨ ਅਤੇ ਉਹ ਬੈਤਰਹੋਬ ਦੀ ਦੂਣ ਵਿੱਚ ਸੀ ਅਤੇ ਉਨ੍ਹਾਂ ਨੇ ਉਹ ਸ਼ਹਿਰ ਫੇਰ ਬਣਾਇਆ ਅਤੇ ਉਸ ਵਿੱਚ ਵੱਸੇ</verse>
				<verse number="29">ਅਤੇ ਉਸ ਸ਼ਹਿਰ ਦਾ ਨਾਉਂ ਦਾਨ ਰੱਖਿਆ ਆਪਣੇ ਪਿਉ ਦਾਨ ਦੇ ਨਾਉਂ ਉੱਤੇ ਜੋ ਇਸਰਾਏਲ ਲਈ ਜੰਮਿਆਂ ਸੀ ਪਰ ਪਹਿਲਾਂ ਉਸ ਸ਼ਹਿਰ ਦਾ ਨਾਉਂ ਲਾਇਸ਼ ਸੀ।।</verse>
				<verse number="30">ਦਾਨੀਆਂ ਨੇ ਉਸ ਉੱਕਰੀ ਹੋਈ ਮੂਰਤ ਨੂੰ ਟਿਕਾਇਆ ਅਤੇ ਮਨੱਸ਼ਹ ਦੇ ਪੁੱਤ੍ਰ ਗੇਰਸ਼ੋਮ ਅਤੇ ਉਹ ਦੇ ਪੋਤ੍ਰੇ ਯੋਨਾਥਨ ਅਤੇ ਉਹ ਦੇ ਪੁੱਤ੍ਰ ਉਸ ਦੇਸ ਦੀ ਅਸੀਰੀ ਦੇ ਦਿਹਾੜੇ ਤੋੜੀ ਦਾਨੀਆਂ ਦੇ ਪਰੋਹਤ ਬਣੇ ਰਹੇ</verse>
				<verse number="31">ਉਨ੍ਹਾਂ ਸਭਨਾਂ ਦਿਨਾਂ ਵਿੱਚ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਘਰ ਸ਼ੀਲੋਹ ਵਿੱਚ ਰਿਹਾ ਉਨ੍ਹਾਂ ਮੀਕਾਹ ਦੀ ਉੱਕਰੀ ਹੋਈ ਮੂਰਤ ਆਪਣੇ ਲਈ ਖੜੀ ਕਰ ਰੱਖੀ।।</verse>
			</chapter>
			<chapter number="19">
				<verse number="1">ਉਨ੍ਹੀਂ ਦਿਨੀਂ ਇਸਰਾਏਲੀਆਂ ਦਾ ਪਾਤਸ਼ਾਹ ਕੋਈ ਨਹੀਂ ਸੀ ਅਤੇ ਅਜਿਹਾ ਹੋਇਆ ਜੋ ਇੱਕ ਲੇਵੀ ਮਨੁੱਖ ਨੇ ਜਿਹੜਾ ਇਫ਼ਰਾਈਮ ਦੇ ਪਹਾੜ ਦੇ ਪਰੇ ਰਹਿੰਦਾ ਸੀ ਬੈਤਲਹਮ-ਯਹੂਦਾਹ ਤੋਂ ਆਪਣੇ ਲਈ ਇੱਕ ਸੁਰੀਤ ਨੂੰ ਲੈ ਲਿਆ</verse>
				<verse number="2">ਉਹ ਦੀ ਸੁਰੀਤ ਉਹ ਦੇ ਨਾਲ ਕੁਕਰਮ ਕਰ ਕੇ ਉਹ ਦੇ ਕੋਲੋਂ ਬੈਤਲਹਮ-ਯਹੂਦਾਹ ਵਿੱਚ ਆਪਣੇ ਪਿਉਕੇ ਜਾ ਕੇ ਚਾਰ ਮਹੀਨੇ ਉੱਥੇ ਰਹੀ</verse>
				<verse number="3">ਅਤੇ ਉਹ ਦਾ ਭਰਤਾ ਉੱਠਿਆ ਅਤੇ ਉਹ ਦੇ ਮਗਰ ਗਿਆ ਜੋ ਉਹ ਨੂੰ ਮਿੱਠੀਆਂ ਗੱਲਾਂ ਕਰ ਕੋ ਮੋੜ ਲਿਆਵੇ ਅਤੇ ਉਹ ਦੇ ਨਾਲ ਇੱਕ ਟਹਿਲੂਆ ਅਰ ਦੋ ਖੋਤੇ ਸਨ ਸੋ ਉਹ ਉਸ ਨੂੰ ਆਪਣੇ ਪਿਉਕੇ ਘਰ ਲੈ ਗਈ ਅਤੇ ਜਦੋਂ ਛੋਕਰੀ ਦੇ ਪਿਉ ਨੇ ਉਹ ਨੂੰ ਡਿੱਠਾ ਤਾਂ ਉਹ ਦੇ ਮਿਲਣ ਨਾਲ ਅਨੰਦ ਹੋ ਗਿਆ</verse>
				<verse number="4">ਸੋ ਉਹ ਦੇ ਸਹੁਰੇ ਅਰਥਾਤ ਛੋਕਰੀ ਦੇ ਪਿਉ ਨੇ ਉਹ ਨੂੰ ਅਟਕਾ ਛੱਡਿਆ ਅਤੇ ਉਹ ਤਿੰਨ ਦਿਨ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਨੇ ਖਾਧਾ ਪੀਤਾ ਅਰ ਉਹ ਉੱਥੇ ਟਿਕੇ ਰਹੇ।।</verse>
				<verse number="5">ਚੌਥੇ ਦਿਨ ਜਦ ਪਰਭਾਤੇ ਉੱਠੇ ਤਾਂ ਅਜਿਹਾ ਹੋਇਆ ਜੋ ਉਹ ਵਿਦਿਆ ਹੋਣ ਲਈ ਉੱਠ ਖਲੋਤਾ ਤਾਂ ਛੋਕਰੀ ਦੇ ਪਿਉ ਨੇ ਆਪਣੇ ਜੁਆਈ ਨੂੰ ਆਖਿਆ, ਗਿਰਾਹੀਕੁ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਆਪਣੇ ਰਾਹ ਪੈ ਜਾਹ</verse>
				<verse number="6">ਸੋ ਓਹ ਦੋਵੇਂ ਬੈਠ ਗਏ ਅਤੇ ਉਨ੍ਹਾਂ ਰਲ ਕੇ ਖਾਧਾ ਪੀਤਾ ਅਤੇ ਛੋਕਰੀ ਦੇ ਪਿਉ ਨੇ ਉਸ ਮਨੁੱਖ ਨੂੰ ਆਖਿਆ ਸੀ ਭਈ ਰਾਜ਼ੀ ਰਹੁ ਅਤੇ ਸਾਰੀ ਰਾਤ ਟਿਕੋ ਅਰ ਆਪਣੇ ਮਨ ਨੂੰ ਅਨੰਦ ਕਰੋ</verse>
				<verse number="7">ਫੇਰ ਉਹ ਮਨੁੱਖ ਵਿਦਿਆ ਹੋਣ ਨੂੰ ਉੱਠ ਖੜੋਤਾ ਅਤੇ ਉਹ ਦਾ ਸਹੁਰਾ ਉਸ ਨਾਲ ਹੱਠ ਬੰਨ੍ਹ ਬੈਠਾ ਤਾਂ ਫੇਰ ਉਹ ਨੇ ਰਾਤ ਉੱਥੇ ਹੀ ਕੱਟੀ</verse>
				<verse number="8">ਅਤੇ ਪੰਜਵੇਂ ਦਿਨ ਤੜਕੇ ਹੀ ਉੱਠਿਆ ਜੋ ਵਿਦਿਆ ਹੋਵਾਂ ਤਾਂ ਛੋਕਰੀ ਦੇ ਪਿਉ ਨੇ ਉਹ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢਲਦੇ ਤੋੜੀ ਠਹਿਰ ਜਾਵੀਂ ਅਤੇ ਦਿਨ ਢਲਕੇ ਤੋੜੀ ਠਹਿਰ ਜਾਵੀਂ</verse>
				<verse number="9">ਜਦ ਉਹ ਮਨੁੱਖ ਅਤੇ ਉਹ ਦੀ ਸੁਰੀਤ ਅਰ ਉਹ ਦਾ ਟਹਿਲੂਆ ਸਾਰੇ ਉੱਠੇ ਜੋ ਵਿਦਿਆ ਹੋਈਏ ਤਾਂ ਛੋਕਰੀ ਦੇ ਪਿਉ ਉਹ ਦੇ ਸਹੁਰੇ ਨੇ ਉਹ ਨੂੰ ਆਖਿਆ, ਵੇਖ, ਤਿਕਾਲਾਂ ਹੁੰਦੀਆਂ ਜਾਂਦੀਆਂ ਹਨ ਅਤੇ ਮੈਂ ਤੁਹਾਡੇ ਤਰਲੇ ਕਰਨਾ ਜੋ ਰਾਤ ਤੁਸੀਂ ਇੱਥੇ ਰਹੋ। ਵੇਖੋ, ਦਿਨ ਲਹਿੰਦਾ ਜਾਂਦਾ ਹੈ। ਰਹਿ ਪਓ ਭਈ ਤੇਰਾ ਮਨ ਅਨੰਦ ਹੋਵੇ ਅਤੇ ਮਨ੍ਹੇਰੇ ਹੀ ਉੱਠ ਕੇ ਆਪਣੇ ਰਾਹ ਤੁਰ ਪਓ ਜੋ ਤੂੰ ਆਪਣੇ ਡੇਰੇ ਵਲ ਵਿਦਿਆ ਹੋਵੇਂ</verse>
				<verse number="10">ਪਰ ਉਸ ਰਾਤ ਰਹਿਣ ਵਿੱਚ ਉਹ ਮਨੁੱਖ ਰਾਜ਼ੀ ਨਾ ਹੋਇਆ ਸੋ ਵਿਦਾ ਹੋ ਕੇ ਉੱਠ ਤੁਰਿਆ ਅਤੇ ਯਬੂਸ ਦੇ ਲਾਗੇ ਅੱਪੜ ਪਿਆ ਜਿਹ ਨੂੰ ਯਰੂਸ਼ਲਮ ਆਖਦੇ ਹਨ ਅਤੇ ਉਹ ਦੇ ਨਾਲ ਦੋਵੇਂ ਖੋਤੇ ਕਾਠੀ ਪਈ ਅਤੇ ਸੁਰੀਤ ਵੀ ਉਹ ਦੇ ਨਾਲ ਸੀ</verse>
				<verse number="11">ਜਦ ਓਹ ਯਬੂਸ ਦੇ ਨੇੜੇ ਅੱਪੜੇ ਤਾਂ ਦਿਨ ਬਹੁਤ ਹੀ ਲਹਿ ਗਿਆ ਸੀ। ਤਾਂ ਟਹਿਲੂਏ ਨੇ ਆਪਣੇ ਸੁਆਮੀ ਨੂੰ ਆਖਿਆ, ਆਓ ਜੀ, ਤੁਸੀਂ ਯਬੂਸੀਆਂ ਦੇ ਇਸ ਸ਼ਹਿਰ ਵਿੱਚ ਵੜ ਕੇ ਇੱਥੇ ਰਹੀਏ</verse>
				<verse number="12">ਪਰ ਉਸ ਦੇ ਸੁਆਮੀ ਨੇ ਉਸ ਨੂੰ ਆਖਿਆ, ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਅਸੀਂ ਨਹੀਂ ਵੜਦੇ ਪਰ ਅਸੀਂ ਗਿਬਆਹ ਵੱਲ ਲੰਘ ਜਾਵਾਂਗੇ</verse>
				<verse number="13">ਅਤੇ ਆਪਣੇ ਟਹਿਲੂਏ ਨੂੰ ਆਖਿਆ, ਤੁਰ, ਇੰਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵਲ ਚੱਲੀਏ ਯਾ ਗਿਬਆਹ ਨੂੰ ਯਾ ਰਾਮਾਹ ਨੂੰ ਜੋ ਉੱਥੇ ਰਾਤ ਰਹੀਏ</verse>
				<verse number="14">ਸੋ ਓਹ ਉੱਥੋਂ ਲੰਘ ਕੇ ਪੈਂਡਾ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਆਏ ਤਾਂ ਸੂਰਜ ਲਹਿ ਗਿਆ</verse>
				<verse number="15">ਸੋ ਓਹ ਉੱਥੇ ਭੌਂ ਪਏ ਜੋ ਗਿਬਆਹ ਵਿੱਚ ਵੜ ਕੇ ਉੱਥੇ ਰਹੀਏ ਅਤੇ ਜਾਂ ਉਹ ਵੜ ਗਿਆ ਤਾਂ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂ ਜੋ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਟਿਕਾਉਣ ਲਈ ਆਪਣੇ ਘਰ ਲੈ ਜਾਂਦਾ।।</verse>
				<verse number="16">ਤਾਂ ਵੇਖੋ, ਸੰਧਿਆ ਵੇਲੇ ਇੱਕ ਬੁੱਢਾ ਪੈਲੀ ਵਿੱਚੋਂ ਕੰਮ ਧੰਧਾਂ ਮੁਕਾ ਕੇ ਉੱਥੇ ਆ ਨਿੱਕਲਿਆ, ਇਹ ਵੀ ਇਫ਼ਰਾਈਮ ਦੇ ਪਹਾੜ ਦਾ ਸੀ ਜੋ ਗਿਬਆਹ ਵਿੱਚ ਆ ਵੱਸਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ</verse>
				<verse number="17">ਉਹ ਨੇ ਅੱਖਾਂ ਚੁੱਕ ਕੇ ਡਿੱਠਾ ਭਈ ਇੱਕ ਰਾਹੀ ਸ਼ਹਿਰ ਦੇ ਚੌਂਕ ਵਿੱਚ ਹੈ ਸੋ ਉਸ ਬੁੱਢੇ ਨੇ ਆਖਿਆ, ਤੂੰ ਆਇਆ ਕਿੱਥੋਂ ਹੈ ਅਤੇ ਜਾਣਾ ਕਿੱਥੇ ਹੈ?</verse>
				<verse number="18">ਉਹ ਨੇ ਉਸ ਨੂੰ ਆਖਿਆ, ਅਸੀਂ ਬੈਤਲਹਮ-ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜ ਦੇ ਪਰਲੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹਾਂ। ਮੈਂ ਬੈਤਲਹਮ-ਯਹੂਦਾਹ ਨੂੰ ਗਿਆ ਸਾਂ ਅਤੇ ਹੁਣ ਯਹੋਵਾਹ ਦੇ ਘਰ ਵੱਲ ਜਾਂਦਾ ਹਾਂ। ਇੱਥੇ ਅਜਿਹਾ ਮਨੁੱਖ ਕੋਈ ਨਹੀਂ ਜੋ ਸਾਨੂੰ ਆਪਣੇ ਘਰ ਉਤਾਰੇ</verse>
				<verse number="19">ਭਾਵੇਂ ਸਾਡਿਆਂ ਖੋਤਿਆਂ ਦਾ ਤਾਂ ਦਾਣਾ ਪੱਠਾ ਸਾਡੇ ਕੋਲ ਹੈ ਅਤੇ ਮੇਰੇ ਅਰ ਤੇਰੀ ਟਹਿਲਣ ਦੇ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ ਰੋਟੀ ਅਤੇ ਦਾਖ ਰਸ ਭੀ ਹੈ, ਕਿਸੇ ਵਸਤ ਦਾ ਘਾਟਾ ਨਹੀਂ ਹੈ</verse>
				<verse number="20">ਉਸ ਬੁੱਢੇ ਨੇ ਆਖਿਆ, ਤੈਨੂੰ ਸੁਖ ਸਾਂਦ ਹੋਵੇ। ਤੇਰੀ ਸਾਰੀ ਲੋੜ ਸਾਡੇ ਸਿਰ ਤੋਂ ਹੋਵੇ ਪਰ ਤੂੰ ਚੌਂਕ ਵਿੱਚ ਕਦਾ ਚਿੱਤ ਨਾ ਰਹੁ</verse>
				<verse number="21">ਸੋ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਹ ਦੇ ਖੋਤਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਧਾ ਪੀਤਾ।।</verse>
				<verse number="22">ਜਿਸ ਵੇਲੇ ਓਹ ਆਪਣੇ ਮਨ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦਿਆਂ ਲੋਕਾਂ ਵਿੱਚੋਂ ਜੋ ਬਲਿਆਲ ਵੰਸੀ ਸਨ ਕਈ ਉਸ ਘਰ ਦੇ ਦੁਆਲੇ ਆਣ ਪਏ ਅਤੇ ਬੂਹਾ ਖੜਕਾ ਕੇ ਉਸ ਘਰ ਵਾਲੇ ਅਰਥਾਤ ਬੁੱਢੇ ਨੂੰ ਆਖਣ ਲੱਗੇ ਕਿ ਜਿਹੜਾ ਤੇਰੇ ਘਰ ਆਇਆ ਹੈ ਉਸ ਮਨੁੱਖ ਨੂੰ ਕੱਢ ਲਿਆ ਜੋ ਅਸੀਂ ਉਹ ਨੂੰ ਜਾਣੀਏ</verse>
				<verse number="23">ਉਸ ਮਨੁੱਖ ਨੇ ਅਰਥਾਤ ਘਰ ਵਾਲੇ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਆਖਿਆ, ਨਹੀਂ ਮੇਰੇ ਭਰਾਓ, ਅਜੇਹੀ ਬਦੀ ਨਾ ਕਰਨਾ ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਇਹ ਮੂਰਖਤਾਈ ਨਾ ਕਰੋ</verse>
				<verse number="24">ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਉਸ ਦੀ ਸੁਰੀਤ ਹਨ। ਮੈਂ ਉਨ੍ਹਾਂ ਨੂੰ ਕੱਢ ਲਿਆਉਣਾ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਦਿੱਸੇ ਓਹੋ ਉਨ੍ਹਾਂ ਨਾਲ ਕਰੋ ਪਰ ਇਸ ਮਨੁੱਖ ਨਾਲ ਅਜੇਹੀ ਮੂਰਖਤਾਈ ਨਾ ਕਰੋ</verse>
				<verse number="25">ਪਰ ਓਹ ਲੋਕ ਉਹ ਦੀ ਗੱਲ਼ ਨਹੀਂ ਮੰਨਦੇ ਸਨ ਸੋ ਉਹ ਮਨੁੱਖ ਆਪਣੀ ਸੁਰੀਤ ਨੂੰ ਫੜ ਕੇ ਉਨ੍ਹਾਂ ਕੋਲ ਬਾਹਰ ਕੱਢ ਲਿਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਵੇਰ ਤੋੜੀ ਉਸ ਨੂੰ ਛੇੜਦੇ ਰਹੇ ਅਤੇ ਜਦ ਪਹੁ ਫੁਟੀ ਤਾਂ ਉਸ ਨੂੰ ਛੱਡ ਗਏ</verse>
				<verse number="26">ਅਤੇ ਉਹ ਤੀਵੀਂ ਮਨ੍ਹੇਰੇ ਹੀ ਆਣ ਕੇ ਜਿੱਥੇ ਉਸ ਦਾ ਭਰਤਾ ਸੀ ਉਸ ਮਨੁੱਖ ਦੇ ਘਰ ਦੇ ਬੂਹੇ ਉੱਤੇ ਡਿੱਗ ਪਈ ਜਦ ਤੀਕਰ ਦਿਨ ਨਾ ਚੜ੍ਹਿਆ</verse>
				<verse number="27">ਉਸ ਦੇ ਭਰਤਾ ਨੇ ਸਵੇਰੇ ਉੱਠ ਕੇ ਘਰ ਦੇ ਬੂਹੇ ਖੋਲ੍ਹੇ ਅਤੇ ਤੁਰਨ ਨੂੰ ਬਾਹਰ ਨਿੱਕਲਿਆ ਤਾਂ ਵੇਖੋ, ਉਹ ਤੀਵੀਂ ਜਿਹੜੀ ਉਹ ਦੀ ਸੁਰੀਤ ਸੀ ਘਰ ਦੇ ਬੂਹੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਸਰਦਲ ਨਾਲ ਲੱਗੇ ਹੋਏ ਸਨ</verse>
				<verse number="28">ਉਹ ਨੇ ਆਖਿਆ, ਉੱਠ ਤੁਰੀਏ ਪਰ ਉੱਤਰ ਕੁਝ ਨਾ ਮਿਲਿਆ। ਤਦ ਉਹ ਨੇ ਆਪਣੇ ਖੋਤੇ ਉੱਤੇ ਉਸ ਨੂੰ ਧਰ ਲਿਆ ਅਤੇ ਉੱਠੇ ਕੇ ਆਪਣੇ ਘਰ ਵੱਲ ਤੁਰ ਪਿਆ</verse>
				<verse number="29">ਅਤੇ ਘਰ ਅੱਪੜ ਕੇ ਉਹ ਨੇ ਛੁਰੀ ਲਈ ਅਤੇ ਆਪਣੀ ਸੁਰੀਤ ਨੂੰ ਅੰਗਾਂ ਤੋਂ ਅੰਗ ਬਾਰਾਂ ਟੋਟੇ ਕੀਤੇ ਅਤੇ ਇਸਰਾਏਲ ਦਿਆਂ ਸਾਰਿਆਂ ਬੰਨਿਆਂ ਵਿੱਚ ਭੇਜੇ</verse>
				<verse number="30">ਤਾਂ ਅਜਿਹਾ ਹੋਇਆ ਕਿ ਜਿਸ ਕਿਸੇ ਨੇ ਇਹ ਡਿੱਠਾ ਉਹ ਬੋਲਿਆ, ਜਦੋਂ ਤੋਂ ਇਸਰਾਏਲੀ ਮਿਸਰੋਂ ਨਿਕਲ ਆਏ ਅੱਜ ਦੇ ਦਿਨ ਤੀਕਰ ਅਜਿਹਾ ਕੰਮ ਨਹੀਂ ਹੋਇਆ, ਨਾ ਕਿਸੇ ਨੇ ਡਿੱਠਾ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ।।</verse>
			</chapter>
			<chapter number="20">
				<verse number="1">ਤਦ ਸਾਰੇ ਇਸਰਾਏਲੀ ਨਿੱਕਲ ਕੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਗਿਲਆਦ ਦੇ ਦੇਸ ਸਣੇ ਸਾਰੀ ਮੰਡਲੀ ਇੱਕ ਮਨੁੱਖ ਵਾਂਙੁ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਇਕੱਠੀ ਹੋਈ</verse>
				<verse number="2">ਅਤੇ ਸਭਨਾਂ ਲੋਕਾਂ ਦੇ ਅਰਥਾਤ ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਰਦਾਰਾਂ ਦੇ ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ</verse>
				<verse number="3">ਅਤੇ ਬਿਨਯਾਮੀਨੀਆਂ ਨੇ ਸੁਣਿਆ ਜੋ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਆਖਿਆ, ਦੱਸੋ ਜੋ ਇਹ ਬਦੀ ਕਿੱਕਰ ਹੋਈ?</verse>
				<verse number="4">ਤਾਂ ਉਸ ਲੇਵੀ ਨੇ ਜੋ ਇਸ ਵੱਢੀ ਹੋਈ ਤੀਵੀਂ ਦਾ ਭਰਤਾ ਸੀ ਉੱਤਰ ਦੇ ਕੇ ਆਖਿਆ, ਮੈਂ ਆਪਣੀ ਗੋੱਲੀ ਸਣੇ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਟਿਕਣ ਲਈ ਆਇਆ ਸਾਂ</verse>
				<verse number="5">ਅਤੇ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਉਦਾਲੇ ਮੇਰੀ ਛਹਿ ਵਿੱਚ ਬੈਠੇ ਅਤੇ ਮੈਨੂੰ ਮਾਰਿਆ ਚਾਹੁੰਦੇ ਸਨ ਅਤੇ ਮੇਰੀ ਸੁਰੀਤ ਨਾਲ ਅਜਿਹਾ ਅਨ੍ਹੇਰ ਮਾਰਿਆ ਜੋ ਉਹ ਮਰ ਗਈ</verse>
				<verse number="6">ਸੋ ਮੈਂ ਆਪਣੀ ਸੁਰੀਤ ਨੂੰ ਲੈ ਕੇ ਟੋਟੇ ਟੋਟੇ ਕਰ ਕੇ ਉਹ ਨੂੰ ਇਸਰਾਏਲ ਦੀ ਪੱਤੀ ਦੇ ਸਾਰੇ ਦੇਸ ਵਿੱਚ ਘੱਲਿਆ ਕਿਉਂ ਜੋ ਇਸਰਾਏਲ ਦੇ ਵਿੱਚਕਾਰ ਉਨ੍ਹਾਂ ਨੇ ਲੁੱਚਪੁਣਾ ਅਤੇ ਮੂਰਖਤਾਈ ਕੀਤੀ</verse>
				<verse number="7">ਵੇਖੋ, ਸਭ ਇਸਰਾਏਲੀਓ, ਇੱਥੇ ਤੁਸੀਂ ਸਲਾਹ ਤੇ ਮੱਤ ਦੱਸੋ।।</verse>
				<verse number="8">ਤਦ ਸਾਰੇ ਲੋਕ ਇੱਕ ਮਨੁੱਖ ਵਾਕਰ ਉੱਠੇ ਅਤੇ ਬੋਲੇ, ਜੋ ਸਾਡੇ ਵਿੱਚੋਂ ਆਪਣੇ ਤੰਬੂ ਵੱਲ ਕੋਈ ਨਾ ਜਾਵੇਗਾ ਅਤੇ ਸਾਡੇ ਵਿੱਚੋਂ ਆਪਣੇ ਘਰ ਵੱਲੋਂ ਕੋਈ ਨਾ ਮੁੜੇਗਾ</verse>
				<verse number="9">ਪਰ ਹੁਣ ਅਸੀਂ ਗਿਬਆਹ ਨਾਲ ਗੱਲ ਕਰਾਂਗੇ ਜੋ ਅਸੀਂ ਗੁਣੇ ਪਾ ਦੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ</verse>
				<verse number="10">ਅਤੇ ਅਸੀਂ ਇਸਰਾਏਲ ਦਿਆਂ ਸਭਨਾਂ ਗੋਤਾਂ ਵਿੱਚੋਂ ਸੌ ਵਿੱਚੋਂ ਦਸ ਅਤੇ ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਲੋਕਾਂ ਦੀ ਰਸਤ ਲਿਆਉਣ ਲਈ ਵਖਰੇ ਕਰਾਂਗੇ ਤਾਂ ਜਿਸ ਵੇਲੇ ਲੋਕ ਬਿਨਆਮੀਨ ਦੇ ਗਿਬਆਹ ਵਿੱਚ ਆਉਣ ਤਾਂ ਉਨ੍ਹਾਂ ਨਾਲ ਉਸੇ ਮੂਰਖਤਾਈ ਦੇ ਅਨੁਸਾਰ ਕਰਨ ਜਿਹੜੀ ਉਨ੍ਹਾਂ ਇਸਰਾਏਲ ਵਿੱਚ ਕੀਤੀ ਹੈ</verse>
				<verse number="11">ਸੋ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਙੁ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।।</verse>
				<verse number="12">ਇਸਰਾਏਲ ਦਿਆਂ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਗੋਤ ਵਿੱਚ ਮਨੁੱਖ ਘੱਲ ਕੇ ਇਉਂ ਆਖਿਆ ਭਈ ਇਹ ਕੀ ਬਦੀ ਹੈ ਜੋ ਤੁਹਾਡੇ ਵਿੱਚਕਾਰ ਹੋਈ ਹੈ?</verse>
				<verse number="13">ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸੀਆਂ ਨੂੰ ਜੋ ਗਿਬਆਹ ਵਿੱਚ ਹਨ ਸਾਡੇ ਹੱਥ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਵੱਢ ਸੁੱਟੀਏ ਅਤੇ ਇਸਰਾਏਲ ਵਿੱਚੋਂ ਕਲੰਕ ਹਟਾ ਦੇਈਏ ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦਾ ਆਖਿਆ ਨਾ ਮੰਨਿਆ</verse>
				<verse number="14">ਸਗੋਂ ਬਿਨਯਾਮੀਨੀ ਸ਼ਹਿਰਾਂ ਵਿੱਚੋਂ ਗਿਬਆਹ ਵਿੱਚ ਆ ਇਕੱਠੇ ਹੋਏ ਜੋ ਇਸਰਾਏਲੀਆਂ ਨਾਲ ਲੜਨ ਲਈ ਨਿੱਕਲਣ</verse>
				<verse number="15">ਅਤੇ ਬਿਨਯਾਮੀਨੀ ਜੋ ਉਸ ਵੇਲੇ ਸ਼ਹਿਰਾਂ ਵਿੱਚੋਂ ਇਕੱਠੇ ਹੋਏ ਗਿਣੇ ਗਏ ਸੋ ਗਿਬਆਹ ਦੇ ਵਾਸੀ ਸੱਤ ਸੌ ਚੁਣੇ ਹਏ ਜੁਆਨਾਂ ਤੋਂ ਬਿਨਾ ਛੱਬੀ ਹਜ਼ਾਰ ਤਲਵਾਰ ਧਾਰੀ ਸੂਰਮੇ ਸਨ</verse>
				<verse number="16">ਇਨ੍ਹਾਂ ਸਭਨਾਂ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਸੱਭੇ ਪੱਥਰ ਦੇ ਨਾਲ ਵਾਲ ਬਿੰਨ੍ਹੀ ਕੌਡੀ ਦਾ ਨਸ਼ਾਨਾ ਫੁੰਡਦੇ ਸਨ ਅਤੇ ਉੱਕਦੇ ਨਹੀਂ ਸਨ</verse>
				<verse number="17">ਅਤੇ ਇਸਰਾਏਲ ਦੇ ਲੋਕ ਬਿਨਯਾਮੀਨੋਂ ਬਾਝ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਜੋਧੇ ਸਨ।।</verse>
				<verse number="18">ਇਸਰਾਏਲੀ ਉੱਠ ਕੇ ਬੈਤੇਲ ਨੂੰ ਚੜ੍ਹ ਗਏ ਅਤੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਭਈ ਸਾਡੇ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲੇ ਕੌਣ ਚੜ੍ਹੇ? ਯਹੋਵਾਹ ਨੇ ਆਖਿਆ, ਪਹਿਲੇ ਯਹੂਦਾਹ</verse>
				<verse number="19">ਸੋ ਇਸਰਾਏਲੀਆਂ ਨੇ ਸਵੇਰੇ ਉੱਠ ਕੇ ਗਿਬਆਹ ਦੇ ਸਾਹਮਣੇ ਤੰਬੂ ਲਾਏ</verse>
				<verse number="20">ਅਤੇ ਇਸਰਾਏਲ ਦੇ ਮਨੁੱਖ ਬਿਨਯਾਮੀਨ ਨਾਲ ਲੜਨ ਨੂੰ ਨਿੱਕਲੇ ਅਤੇ ਇਸਰਾਏਲ ਦੇ ਮਨੁੱਖ ਗਿਬਆਹ ਵਿੱਚ ਉਨ੍ਹਾਂ ਦੇ ਸਾਹਮਣੇ ਪਾਲ ਬੰਨ੍ਹ ਕੇ ਲੜਾਈ ਦੇ ਲਈ ਆ ਖਲੋਤੇ</verse>
				<verse number="21">ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਵੱਢ ਕੇ ਖੇਹ ਵਿੱਚ ਰਲਾ ਦਿੱਤਾ</verse>
				<verse number="22">ਅਤੇ ਲੋਕਾਂ ਨੇ ਅਰਥਾਤ ਇਸਰਾਏਲੀ ਮਨੁੱਖਾਂ ਨੇ ਆਪਣੇ ਆਪ ਨੂੰ ਤਕੜਾ ਕਰ ਕੇ ਅਗਲੇ ਭਲਕ ਉਸੇ ਥਾਂ ਵਿੱਚ ਜਿੱਥੇ ਪਹਿਲੇ ਦਿਨ ਪਾਲ ਬੰਨ੍ਹੀ ਸੀ ਫੇਰ ਪਾਲ ਬੰਨ੍ਹੀ</verse>
				<verse number="23">ਪਰ ਇਸਰਾਏਲੀ ਉੱਤੇ ਗਏ ਅਤੇ ਤਿਕਾਲਾਂ ਤੋੜੀ ਯਹੋਵਾਹ ਦੇ ਅੱਗੇ ਰੋਏ ਅਤੇ ਯਹੋਵਾਹ ਤੋਂ ਸਲਾਹ ਪੁੱਛੀ ਭਈ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਪਰਵਾਰ ਨਾਲ ਲੜਨ ਨੂੰ ਫੇਰ ਚੜ੍ਹੀਏ ਕਿ ਨਾ? ਯਹੋਵਾਹ ਨੇ ਆਖਿਆ, ਉਹ ਦੇ ਉੱਤੇ ਚੜ੍ਹਾਈ ਕਰੋ</verse>
				<verse number="24">ਸੋ ਇਸਰਾਏਲੀ ਅਗਲੇ ਭਲਕ ਬਿਨਯਾਮੀਨੀਆਂ ਨਾਲ ਲੜਨ ਲਈ ਨੇੜੇ ਆਏ</verse>
				<verse number="25">ਅਤੇ ਉਸ ਅਗਲੇ ਭਲਕ ਬਿਨਯਾਮੀਨ ਨੇ ਗਿਬਆਹ ਤੋਂ ਨਿੱਕਲ ਕੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਮਨੁੱਖ ਵੱਢ ਕੇ ਧੂੜ ਕਰ ਦਿੱਤੇ। ਏਹ ਸੱਭੇ ਤਲਵਾਰ ਧਾਰੀ ਮਨੁੱਖ ਸਨ।।</verse>
				<verse number="26">ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠੇ ਅਤੇ ਬੈਤੇਲ ਵਿੱਚ ਆਣ ਕੇ ਰੋਏ ਅਰ ਉੱਥੇ ਯਹੋਵਾਹ ਦੇ ਸਨਮੁਖ ਬੈਠੇ ਅਰ ਉਸ ਦਿਨ ਸਭਨਾਂ ਨੇ ਸੰਧਿਆ ਤੋੜੀ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ ਸਾਂਦ ਭੇਟਾਂ ਯਹੋਵਾਹ ਅੱਗੇ ਚੜ੍ਹਾਈਆਂ</verse>
				<verse number="27">ਅਤੇ ਇਸਰਾਏਲੀਆਂ ਨੇ ਯਹੋਵਾਹ ਕੋਲੋਂ ਪੁੱਛਿਆ ਕਿਉਂ ਜੋ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਉਨ੍ਹੀਂ ਦਿਨੀਂ ਉੱਥੇ ਹੀ ਸੀ</verse>
				<verse number="28">ਅਤੇ ਹਾਰੂਨ ਦਾ ਪੁੱਤ੍ਰ ਅਲਆਜ਼ਰ ਦਾ ਪੁੱਤ੍ਰ ਫੀਨਿਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਖਲੋਂਦਾ ਹੁੰਦਾ ਸੀ। ਤਦ ਉਸ ਨੇ ਇੱਕ ਪ੍ਰਸ਼ਨ ਪੁੱਛਿਆ, ਮੈਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਫੇਰ ਲੜਾਈ ਕਰਨ ਨੂੰ ਜਾਵਾਂ ਯਾ ਹਟ ਜਾਵਾਂ? ਅਤੇ ਯਹੋਵਾਹ ਨੇ ਆਖਿਆ, ਜਾਹ ਕਿਉਂ ਜੋ ਭਲਕੇ ਮੈਂ ਉਨ੍ਹਾਂ ਨੂੰ ਤੇਰੇ ਹੱਥ ਸੌਂਪ ਦਿਆਂਗਾ</verse>
				<verse number="29">ਸੋ ਇਸਰਾਏਲੀਆਂ ਨੇ ਗਿਬਆਹ ਦੇ ਉਦਾਲੇ ਛਹਿ ਵਿੱਚ ਬੈਠਣ ਵਾਲਿਆਂ ਨੂੰ ਬਿਠਾਇਆ</verse>
				<verse number="30">ਅਤੇ ਇਸਰਾਏਲੀਆਂ ਨੇ ਤੀਜੇ ਦਿਨ ਫੇਰ ਬਿਨਯਾਮੀਨੀਆਂ ਉੱਤੇ ਚੜ੍ਹਾਈ ਕੀਤੀ ਅਤੇ ਅੱਗੇ ਅੱਗੇ ਵਾਂਙੁ ਗਿਬਆਹ ਦੇ ਸਾਹਮਣੇ ਫੇਰ ਪਾਲ ਬੰਨ੍ਹੀ</verse>
				<verse number="31">ਅਤੇ ਬਿਨਯਾਮੀਨੀ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰੋਂ ਦੂਰ ਤੀਕਰ ਖਿੱਚੇ ਗਏ ਅਤੇ ਉਨ੍ਹਾਂ ਸੜਕਾਂ ਤੋਂ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤੇਲ ਵੱਲ ਅਤੇ ਦੂਜੀ ਰੜੇ ਵਿੱਚ ਗਿਬਆਹ ਵੱਲ ਜਾਂਦੀ ਸੀ ਅੱਗੇ ਵਾਕਰ ਲੋਕਾਂ ਨੂੰ ਮਾਰਨਾ ਅਰ ਵੱਢਣਾ ਅਰੰਭ ਕੀਤਾ ਅਤੇ ਇਸਰਾਏਲ ਦੇ ਤੀਹ ਕੁ ਮਨੁੱਖ ਵੱਢ ਸੁੱਟੇ</verse>
				<verse number="32">ਤਾਂ ਬਿਨਯਾਮੀਨੀਆਂ ਨੇ ਆਖਿਆ, ਜੋ ਅੱਗੇ ਵਾਂਙੁ ਹੀ ਓਹ ਸਾਡੇ ਕੋਲੋਂ ਹਾਰ ਗਏ ਹਨ ਅਤੇ ਇਸਰਾਏਲੀਆਂ ਨੇ ਆਖਿਆ, ਆਓ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ</verse>
				<verse number="33">ਤਦ ਸਾਰੇ ਇਸਰਾਏਲ ਦੇ ਮਨੁੱਖ ਇੱਕ ਇੱਕ ਆਪਣੇ ਥਾਂ ਤੋਂ ਉੱਠ ਖਲੋਤਾ ਅਤੇ ਬਆਲ ਤਾਮਾਰ ਵਿੱਚ ਪਾਲ ਬੰਨ੍ਹੀ। ਉਸ ਵੇਲੇ ਓਹ ਇਸਰਾਏਲੀ ਜੋ ਛਹਿ ਵਿੱਚ ਬੈਠੇ ਸਨ ਆਪਣਿਆਂ ਥਾਵਾਂ ਤੋਂ ਗਿਬਆਹ ਦੇ ਰੜੇ ਵਿੱਚ ਕਾਹਲੀ ਨਾਲ ਨਿੱਕਲ ਆਏ</verse>
				<verse number="34">ਅਤੇ ਸਾਰੇ ਇਸਰਾਏਲ ਦੇ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆਣ ਪਏ ਅਤੇ ਡਾਢੀ ਲੜਾਈ ਮੱਚੀ ਪਰ ਉਨ੍ਹਾਂ ਨੇ ਨਾ ਜਾਤਾ ਭਈ ਸਾਡੇ ਉੱਤੇ ਬਿੱਜ ਆ ਪਹੁੰਚੀ ਹੈ</verse>
				<verse number="35">ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਇਸਰਾਏਲੀਆਂ ਨੇ ਉਸ ਦਿਨ ਪੰਝੀ ਹਜ਼ਾਰ ਤੇ ਇੱਕ ਸੌ ਬਿਨਯਾਮੀਨੀਆਂ ਨੂੰ ਵੱਢਿਆ। ਇਹ ਸੱਭੇ ਤਲਵਾਰ ਧਾਰੀ ਸਨ</verse>
				<verse number="36">ਬਿਨਯਾਮੀਨੀਆਂ ਨੇ ਡਿੱਠਾ ਜੋ ਅਸੀਂ ਹਾਰ ਗਏ ਹਾਂ ਕਿਉਂ ਜੋ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗੋਂ ਨੱਠੇ ਇਸ ਲਈ ਜੋ ਉਨ੍ਹਾਂ ਨੇ ਛਹਿ ਬਹਿਣ ਵਾਲਿਆਂ ਉੱਤੇ ਪਰਤੀਤ ਰੱਖੀ ਸੀ ਜਿਨ੍ਹਾਂ ਨੂੰ ਗਿਬਆਹ ਦੇ ਉਦਾਲੇ ਬਿਠਾਇਆ ਸੀ</verse>
				<verse number="37">ਤਦ ਛਹਿ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਛਹਿ ਵਾਲੇ ਆਪਣੇ ਆਪ ਨੂੰ ਖਿਲਾਰ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ</verse>
				<verse number="38">ਪਰ ਇਸਰਾਏਲ ਦਿਆਂ ਲੋਕਾਂ ਵਿੱਚ ਅਤੇ ਛਹਿ ਵਾਲਿਆਂ ਵਿੱਚ ਇਹ ਨਿਸ਼ਾਨੀ ਠਹਿਰਾਈ ਹੋਈ ਸੀ ਜੋ ਏਹ ਇੱਕ ਧੂੰਏਂ ਦਾ ਵੱਡਾ ਬੱਦਲ ਸ਼ਹਿਰੋਂ ਉਤਾਹਾਂ ਨੂੰ ਕੱਢਣ</verse>
				<verse number="39">ਜਾਂ ਇਸਰਾਏਲ ਦੇ ਲੋਕ ਲੜਨ ਤੋਂ ਹਟ ਗਏ ਤਾਂ ਬਿਨਯਾਮੀਨੀ ਮਾਰਨ ਲੱਗੇ ਅਤੇ ਉਨ੍ਹਾਂ ਵਿੱਚੋਂ ਤੀਹ ਕੁ ਮਨੁੱਖ ਵੱਢ ਸੁੱਟੇ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਨਿਸੰਗ ਓਹ ਸਾਡੇ ਸਾਹਮਣਿਓਂ ਹਾਰੇ ਜਾਂਦੇ ਸਨ ਜਿੱਕਰ ਪਹਿਲੀ ਲੜਾਈ ਵਿੱਚ ਹਾਰੇ ਸਨ</verse>
				<verse number="40">ਪਰ ਜਿਸ ਵੇਲੇ ਧੂੰਏਂ ਦਾ ਬੱਦਲ ਇੱਕਸਾਰ ਸ਼ਹਿਰੋਂ ਉੱਠਿਆ ਤਾਂ ਬਿਨਯਾਮੀਨੀਆਂ ਨੇ ਆਪਣੇ ਪਿੱਛੇ ਡਿੱਠਾ ਅਤੇ ਵੇਖੋ, ਸ਼ਹਿਰੋਂ ਅਕਾਸ਼ ਤੋਂੜੀਂ ਧੂੰਆਂ ਰੌਲੀ ਉੱਠ ਰਹੀ ਸੀ</verse>
				<verse number="41">ਇਸਰਾਏਲ ਦੇ ਮਨੁੱਖ ਮੁੜੇ ਅਰ ਬਿਨਯਾਮੀਨ ਦੇ ਲੋਕ ਘਬਰਾ ਗਏ ਕਿਉਂ ਜੋ ਉਨ੍ਹਾਂ ਨੇ ਡਿੱਠਾ ਭਈ ਬਿੱਜ ਆਣ ਪਈ!</verse>
				<verse number="42">ਸੋ ਇਸਰਾਏਲ ਦੇ ਮਨੁੱਖਾਂ ਦੇ ਸਾਹਮਣਿਓਂ ਆਪਣੀ ਪਿੱਠ ਭੁਆਂ ਕੇ ਉਜਾੜ ਵੱਲ ਤੁਰ ਪਏ ਪਰ ਲੜਾਈ ਉਨ੍ਹਾਂ ਉੱਤੇ ਜਾ ਪਈ ੌਅਤੇ ਉਨ੍ਹਾਂ ਲੋਕਾਂ ਨੇ ਜਿਹੜੇ ਹੋਰਨਾਂ ਸ਼ਹਿਰਾਂ ਤੋਂ ਆਏ ਸਨ ਉਨ੍ਹਾਂ ਨੂੰ ਭੀ ਵਿੱਚੇ ਵੱਢ ਸੁੱਟਿਆ</verse>
				<verse number="43">ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਘੇਰਿਆ ਅਤੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗਿਬਆਹ ਦੇ ਚੜ੍ਹਦੇ ਬੰਨੇ ਪੜਾਓ ਪੁਰ ਉਨ੍ਹਾਂ ਨੂੰ ਲਿਤਾੜ ਸੁੱਟਿਆ</verse>
				<verse number="44">ਸੋ ਬਿਨਯਾਮੀਨੀਆਂ ਦੇ ਅਠਾਰਾਂ ਹਜ਼ਾਰ ਡਿੱਗ ਪਏ। ਇਹ ਸੱਭੋ ਸੂਰਮੇ ਮਨੁੱਖ ਸਨ</verse>
				<verse number="45">ਓਹ ਮੁੜ ਕੇ ਉਜਾੜ ਵਿੱਚ ਰਿੰਮੋਨ ਦੀ ਪਹਾੜੀ ਵੱਲ ਨੱਠ ਗਏ ਅਤੇ ਸੜਕਾਂ ਵਿੱਚੋਂ ਚੁਣ ਕੇ ਪੰਜ ਹਜ਼ਾਰ ਮਾਰ ਸੁੱਟੇ ਅਤੇ ਗਿਦੋਮ ਤੋੜੀ ਉਨ੍ਹਾਂ ਦਾ ਵੱਡਾ ਤਕੜਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਦੋ ਹਜ਼ਾਰ ਹੋਰ ਮਾਰੇ</verse>
				<verse number="46">ਸੋ ਸਭ ਬਿਨਯਾਮੀਨੀ ਜੋ ਉਸ ਦਿਨ ਡਿੱਗ ਪਏ ਪੰਝੀ ਹਜ਼ਾਰ ਤਲਵਾਰ ਧਾਰੀ ਜੁਆਨ ਸਨ ਅਤੇ ਏਹ ਸਾਰੇ ਸੂਰਮੇ ਸਨ</verse>
				<verse number="47">ਪਰ ਛੇ ਸੌ ਮਨੁੱਖ ਉਜਾੜ ਵੱਲ ਮੁੜ ਕੇ ਰਿੰਮੋਨ ਦੀ ਪਹਾੜੀ ਨੂੰ ਭੱਜ ਗਏ ਅਤੇ ਰਿੰਮੋਨ ਦੀ ਪਹਾੜੀ ਵਿੱਚ ਚਾਰ ਮਹੀਨੇ ਰਹੇ</verse>
				<verse number="48">ਤਦ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਉੱਤੇ ਮੁੜੇ ਅਤੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ, ਨਾਲੇ ਸਾਰੇ ਸ਼ਹਿਰ ਨੂੰ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਨ੍ਹਾਂ ਨੂੰ ਲੱਭੇ ਅਤੇ ਜੋ ਜੋ ਸ਼ਹਿਰ ਉਨ੍ਹਾਂ ਨੂੰ ਲੱਭਾ ਉਸ ਨੂੰ ਸਾੜ ਸੁੱਟਿਆ।।</verse>
			</chapter>
			<chapter number="21">
				<verse number="1">ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਵਿੱਚ ਸੌਂਹ ਖਾਧੀ ਸੀ ਭਈ ਸਾਡੇ ਵਿੱਚੋਂ ਕੋਈ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਾ ਦੇਵੇਗਾ</verse>
				<verse number="2">ਲੋਕ ਬੈਤੇਲ ਵਿੱਚ ਆਏ ਅਤੇ ਸੰਧਿਆ ਤੋੜੀ ਉੱਥੇ ਪਰਮੇਸ਼ੁਰ ਦੇ ਅੱਗੇ ਬੈਠੇ ਰਹੇ ਅਤੇ ਉੱਚੀ ਅਵਾਜ਼ ਨਾਲ ਡਾਢੇ ਰੋਏ</verse>
				<verse number="3">ਅਤੇ ਬੋਲੇ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਉੱਤੇ ਏਹ ਕੀ ਅਨਰਥ ਆਇਆ ਜੋ ਇਸਰਾਏਲ ਵਿੱਚੋਂ ਅੱਜ ਇੱਕ ਗੋਤ ਘਟ ਗਿਆ?</verse>
				<verse number="4">ਤਾਂ ਅਜਿਹਾ ਹੋਇਆ ਜੋ ਅਗਲੇ ਭਲਕ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਦੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ</verse>
				<verse number="5">ਅਤੇ ਇਸਰਾਏਲੀਆਂ ਨੇ ਆਖਿਆ, ਜੋ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਕਿਹੜਾ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਹੀ ਨਹੀਂ ਚੜ੍ਹ ਆਇਆ ਕਿਉਂ ਜੋ ਉਨ੍ਹਾਂ ਨੇ ਡਾਢੀ ਸੌਂਹ ਖਾਧੀ ਸੀ ਭਈ ਜਿਹੜਾ ਕੋਈ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਨਾ ਆਵੇਗਾ ਸੋ ਨਿਸੰਗ ਵੱਢਿਆ ਜਾਵੇਗਾ</verse>
				<verse number="6">ਸੋ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਪਛਤਾਏ ਅਤੇ ਬੋਲੇ ਜੋ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ</verse>
				<verse number="7">ਅਤੇ ਜਿਹੜੇ ਬੱਚੇ ਰਹੇ ਹਨ ਉਨ੍ਹਾਂ ਨੂੰ ਅਸੀਂ ਕਿੱਥੋਂ ਵਹੁਟੀਆਂ ਦੇਈਏ ਕਿਉਂ ਜੋ ਅਸਾਂ ਤਾਂ ਯਹੋਵਾਹ ਦੀ ਸੌਂਹ ਖਾਧੀ ਹੈ ਜੋ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦੇਣੀਆਂ।।</verse>
				<verse number="8">ਤਾਂ ਉਨ੍ਹਾਂ ਨੇ ਆਖਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਫਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਚੜ੍ਹ ਆਇਆ? ਤਾਂ ਵੇਖੋ, ਸਭਾ ਵਿੱਚ ਇਕੱਠੇ ਹੋਣ ਲਈ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਉੱਥੇ ਕੋਈ ਨਹੀਂ ਆਇਆ ਸੀ</verse>
				<verse number="9">ਕਿਉਂ ਜੋ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਸੀ ਤਾਂ ਵੇਖੋ, ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਨਾ ਲੱਭਾ</verse>
				<verse number="10">ਤਦ ਸਭਾ ਨੇ ਬਾਰਾਂ ਹਜ਼ਾਰ ਸੂਰਮੇ ਮਨੁੱਖ ਤੋਂਰ ਕੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਯਾਬੇਸ਼-ਗਿਲਆਦ ਦੇ ਵਾਸੀਆਂ ਨੂੰ ਤੀਵੀਆਂ ਅਤੇ ਬਾਲਕਾਂ ਸਣੇ ਤਲਵਾਰ ਦੀ ਧਾਰ ਨਾਲ ਜਾ ਕੇ ਵੱਢ ਸੁੱਟੋ</verse>
				<verse number="11">ਅਤੇ ਇਹ ਕੰਮ ਕਰਨਾ ਜੋ ਸਾਰਿਆਂ ਪੁਰਸ਼ਾਂ ਅਤੇ ਉਨ੍ਹਾਂ ਤੀਵੀਆਂ ਨੂੰ ਜਿਨ੍ਹਾਂ ਮਨੁੱਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ</verse>
				<verse number="12">ਸੋ ਉਨ੍ਹਾਂ ਨੇ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਲੱਭੀਆਂ ਜਿਹੜੀਆਂ ਮਨੁੱਖਾਂ ਤੋਂ ਅਣਜਾਣ ਸਨ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਓਹ ਉਨ੍ਹਾਂ ਨੂੰ ਕਨਾਨ ਦੇ ਦੇਸ ਵਿੱਚ ਸ਼ੀਲੋਹ ਦੇ ਡੇਰੇ ਵਿੱਚ ਲੈ ਆਏ</verse>
				<verse number="13">ਤਦ ਸਾਰੀ ਸਭਾ ਨੇ ਬਿਨਯਾਮੀਨੀਆਂ ਨੂੰ ਜੋ ਰਿੰਮੋਨ ਦੀ ਪਹਾੜੀ ਵਿੱਚ ਸਨ ਆਖ ਘੱਲਿਆ ਅਤੇ ਸੁਖ ਸਾਂਦ ਦਾ ਸੁਨੇਹਾ ਉਨ੍ਹਾਂ ਨੂੰ ਦਿੱਤਾ</verse>
				<verse number="14">ਸੋ ਉਸ ਵੇਲੇ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੇ ਯਾਬੇਸ਼-ਗਿਲਆਦ ਦੀਆਂ ਕੁੜੀਆਂ ਜਿਹੜੀਆਂ ਬਚੀਆਂ ਸਨ ਉਨ੍ਹਾਂ ਨੂੰ ਦੇ ਦਿੱਤੀਆਂ ਪਰ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ</verse>
				<verse number="15">ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਤੋੜ ਪਾ ਦਿੱਤੀ ਸੀ।।</verse>
				<verse number="16">ਤਦ ਸਭਾ ਦੇ ਬਜ਼ੁਰਗ ਬੋਲੇ, ਜਿਹੜੇ ਵੱਧ ਰਹੇ ਹਨ ਉਨ੍ਹਾਂ ਦੇ ਲਈ ਵਹੁਟੀਆਂ ਦਾ ਕੀ ਕਰੀਏ? ਕਿਉਂ ਜੋ ਬਿਨਯਾਮੀਨੀਆਂ ਦੀਆਂ ਸਾਰੀਆਂ ਤੀਵੀਆਂ ਮਾਰੀਆਂ ਗਈਆਂ</verse>
				<verse number="17">ਤਦ ਉਨ੍ਹਾਂ ਨੇ ਆਖਿਆ, ਇਹ ਲੋੜੀਦਾ ਹੈ ਭਈ ਜਿਹੜੇ ਬਿਨਯਾਮੀਨ ਦੇ ਵਿੱਚੋਂ ਵੱਧ ਰਹੇ ਹਨ ਉਨ੍ਹਾਂ ਦੇ ਲਈ ਪੱਤੀ ਰਹੀ ਇਸ ਕਰਕੇ ਜੋ ਇਸਰਾਏਲੀਆਂ ਦਾ ਇੱਕ ਗੋਤ ਮੇਸਿਆ ਨਾ ਜਾਵੇ</verse>
				<verse number="18">ਤਦ ਭੀ ਅਸੀਂ ਤਾਂ ਉਨ੍ਹਾਂ ਨੂੰ ਵਹੁਟੀਆਂ ਦੇ ਲਈ ਆਪਣੀਆਂ ਧੀਆਂ ਨਹੀਂ ਦੇ ਸੱਕਦੇ ਕਿਉਂ ਜੋ ਇਸਰਾਏਲੀਆਂ ਨੇ ਸੌਂਹ ਖਾਧੀ ਹੈ ਭਈ ਜਿਹੜਾ ਬਿਨਯਾਮੀਨੀ ਨੂੰ ਵਾਹੁਟੀ ਦੇਵੇ ਸੋ ਸਰਾਪੀ ਹੋਵੇ</verse>
				<verse number="19">ਤਦ ਉਨ੍ਹਾਂ ਨੇ ਆਖਿਆ, ਵੇਖੋ, ਸ਼ੀਲੋਹ ਵਿੱਚ ਯਹੋਵਾਹ ਦੇ ਲਈ ਵਰਹੇ ਦਾ ਪਰਬ ਹੈ ਉਸ ਥਾਂ ਦੇ ਕੋਲ ਜੋ ਬੈਤੇਲ ਦੇ ਉੱਤਰ ਅਤੇ ਉਸ ਸੜਕ ਦੇ ਚੜ੍ਹਦੇ ਜਿਹੜੀ ਬੈਤੇਲ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ</verse>
				<verse number="20">ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਆਗਿਆ ਦਿੱਤੀ ਗਈ ਭਈ ਜਾਓ ਅਤੇ ਦਾਖ ਦੇ ਬਾਗਾਂ ਦੇ ਵਿਚਕਾਰ ਛਹਿ ਵਿੱਚ ਬੈਠੋ</verse>
				<verse number="21">ਅਤੇ ਧਿਆਨ ਰੱਖੋ, ਵੇਖੋ, ਜੇ ਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਦਾਖ ਦੇ ਬਾਗਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ ਇੱਕ ਵਹੁਟੀ ਆਪਣੇ ਲਈ ਫੜ ਲਓ ਅਤੇ ਬਿਨਯਾਮੀਨ ਦੇ ਦੇਸ ਨੂੰ ਤੁਰ ਜਾਓ</verse>
				<verse number="22">ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਉਨ੍ਹਾਂ ਦੇ ਪਿਉ ਯਾ ਭਰਾ ਸਾਡੇ ਕੋਲ ਆਣ ਕੇ ਪੁਕਾਰਨਗੇ ਤਾਂ ਅਸੀਂ ਉਨ੍ਹਾਂ ਨੂੰ ਆਖਾਂਗੇ ਭਈ ਸਾਡੇ ਲਈ ਓਹਨਾਂ ਨੂੰ ਬਖ਼ਸ਼ ਦਿਓ ਕਿਉਂ ਜੋ ਅਸਾਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਵਹੁਟੀ ਨਾ ਫੜੀ, ਨਾ ਤੁਸਾਂ ਆਪੇ ਉਨ੍ਹਾਂ ਨੂੰ ਓਹ ਕੁੜੀਆਂ ਦਿੱਤੀਆਂ ਜੋ ਤੁਸੀਂ ਅਪਰਾਧੀ ਹੁੰਦੇ</verse>
				<verse number="23">ਗੱਲ ਕਾਹਦੀ, ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ ਇੱਕ ਵਹੁਟੀ ਫੜ ਲਈ ਅਤੇ ਲੈ ਕੇ ਆਪਣੀ ਪੱਤੀ ਵੱਲ ਮੁੜ ਪਏ ਅਤੇ ਆਪਣਿਆਂ ਸ਼ਹਿਰਾਂ ਨੂੰ ਆ ਸੁਧਾਰਿਆ ਅਰ ਉਨ੍ਹਾਂ ਵਿੱਚ ਵੱਸੇ ਅਤੇ ਇਸਰਾਏਲੀ ਉਸ ਵੇਲੇ ਉਥੋਂ ਤੁਰ ਗਏ</verse>
				<verse number="24">ਸੱਭੋ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਟੱਬਰ ਵਿੱਚ ਅਤੇ ਓਹ ਸੱਭੇ ਉੱਥੋਂ ਆਪੋ ਆਪਣੀ ਪੱਤੀ ਵਲ ਗਏ</verse>
				<verse number="25">ਅਤੇ ਉੱਨੀਂ ਦਿਨੀਂ ਇਸਰਾਏਲ ਦਾ ਪਾਤਸ਼ਾਹ ਕੋਈ ਨਹੀਂ ਸੀ। ਜੋ ਕਿਸੇ ਨੂੰ ਚੰਗਾ ਦਿੱਸਦਾ ਸੀ ਸੋ ਕਰਦਾ ਸੀ।।</verse>
			</chapter>
		</book>
		<book number="8">
			<chapter number="1">
				<verse number="1">ਨਿਆਈਆਂ ਦੇ ਰਾਜ ਦੇ ਸਮੇਂ ਵਿੱਚ ਅਜਿਹਾ ਹੋਇਆ ਜੋ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਬੈਤਲਹਮ ਯਹੂਦਾਹ ਦਾ ਇੱਕ ਮਨੁੱਖ ਆਪਣੀ ਤੀਵੀਂ ਅਤੇ ਦੋਹਾਂ ਪੁੱਤ੍ਰਾਂ ਸਣੇ ਮੋਆਬ ਦੇ ਦੇਸ ਵਿੱਚ ਵੱਸਣ ਨੂੰ ਚੱਲਿਆ</verse>
				<verse number="2">ਉਸ ਮਨੁੱਖ ਦਾ ਨਾਉਂ ਅਲੀਮਲਕ ਅਤੇ ਉਹ ਦੀ ਤੀਵੀਂ ਦਾ ਨਾਉਂ ਨਾਓਮੀ ਸੀ ਅਰ ਉਹ ਦੇ ਪੁੱਤ੍ਰਾਂ ਦੇ ਨਾਉਂ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ- ਯਹੂਦਾਹ ਦੇ ਇਫ਼ਰਾਥੀ ਸਨ ਸੋ ਓਹ ਮੋਆਬ ਦੇ ਦੇਸ ਵਿੱਚ ਆਣ ਕੇ ਉੱਥੇ ਰਹੇ</verse>
				<verse number="3">ਨਾਓਮੀ ਦਾ ਪਤੀ ਅਲੀਮਲਕ ਮਰ ਗਿਆ ਅਤੇ ਉਹ ਅਰ ਉਸ ਦੇ ਦੋਵੇਂ ਪੁੱਤ੍ਰ ਰਹਿ ਗਏ</verse>
				<verse number="4">ਉਨ੍ਹਾਂ ਦੁਹਾਂ ਨੇ ਮੋਆਬ ਦੀਆਂ ਤੀਵੀਆਂ ਵਿੱਚੋਂ ਵਹੁਟੀਆਂ ਵਿਆਹੀਆਂ। ਇੱਕ ਦਾ ਨਾਉਂ ਆਰਪਾਹ ਅਤੇ ਦੂਜੀ ਦਾ ਨਾਉਂ ਰੂਥ ਸੀ ਅਤੇ ਓਹ ਦਸਕੁ ਵਰਹੇ ਉੱਥੇ ਰਹੇ</verse>
				<verse number="5">ਇਹ ਦੇ ਪਿੱਛੋਂ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ ਸੋ ਉਹ ਤੀਵੀਂ ਆਪਣੇ ਦੋਹਾਂ ਪੁੱਤ੍ਰਾਂ ਅਤੇ ਪਤੀ ਕੋਲੋਂ ਇੱਕਲੀ ਛੱਡੀ ਗਈ।।</verse>
				<verse number="6">ਤਦ ਉਹ ਆਪਣੀਆਂ ਦੋਹਾਂ ਨੂੰਹਾਂ ਸਣੇ ਮੋਆਬ ਦੇ ਦੇਸੋਂ ਮੁੜ ਜਾਣ ਲਈ ਉੱਠੀ ਕਿਉਂ ਜੋ ਉਹ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਭਈ ਯਹੋਵਾਹ ਨੇ ਆਪਣੇ ਲੋਕਾਂ ਦਾ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ</verse>
				<verse number="7">ਸੋ ਉਸ ਥਾਂ ਤੋਂ ਜਿੱਥੇ ਉਹ ਹੈਸੀ ਆਪਣੀਆਂ ਦੋਹਾਂ ਨੂੰਹਾਂ ਸਣੇ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਪੈਂਡਾ ਕੀਤਾ</verse>
				<verse number="8">ਨਾਓਮੀ ਨੇ ਆਪਣੀਆਂ ਦੋਹਾਂ ਨੂੰਹਾਂ ਨੂੰ ਆਖਿਆ ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਜਾਓ। ਜੇਹੀ ਤੁਸਾਂ ਮੇਰੇ ਮਿਰਤਕਾਂ ਨਾਲ ਅਤੇ ਮੇਰੇ ਨਾਲ ਦਯਾ ਕਰੇ</verse>
				<verse number="9">ਯਹੋਵਾਹ ਅਜਿਹਾ ਕਰੇ ਜੋ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ। ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਉੱਚੀ ਅਵਾਜ਼ ਨਾਲ ਰੋਈਆਂ</verse>
				<verse number="10">ਫੇਰ ਉਨ੍ਹਾਂ ਨੇ ਉਹ ਨੂੰ ਆਖਿਆ, ਸੱਚ ਮੁੱਚ ਅਸੀਂ ਤੇਰੇ ਨਾਲ ਤੇਰਿਆਂ ਲੋਕਾਂ ਦੇ ਵਿੱਚ ਜਾਵਾਂਗੀਆ</verse>
				<verse number="11">ਅੱਗੋਂ ਨਾਓਮੀ ਨੇ ਆਖਿਆ, ਹੇ ਮੇਰੀਓ ਧੀਓ, ਮੁੜ ਜਾਓ। ਮੇਰੇ ਨਾਲ ਕਾਹਨੂੰ ਤੁਰਦੀਆਂ ਹੋ? ਭਲਾ, ਮੇਰੀ ਕੁੱਖ ਵਿੱਚ ਕੋਈ ਹੋਰ ਪੁੱਤ੍ਰ ਹਨ ਜੋ ਤੁਹਾਡੇ ਪਤੀ ਬਣਨ?</verse>
				<verse number="12">ਹੇ ਮੇਰੀਓ ਧੀਓ, ਮੁੜ ਜਾਓ, ਤੁਰ ਜਾਓ ਕਿਉਂ ਜੋ ਮੈਂ ਵੱਡੀ ਬੁੱਢੀ ਹਾਂ ਅਤੇ ਪਤੀ ਕਰਨ ਜੋਗ ਨਹੀਂ ਜੋ ਮੈਂ ਕਹਾਂ ਭਈ ਮੈਨੂੰ ਆਸਾ ਹੈ ਜੋ ਅੱਜ ਦੀ ਰਾਤੀਂ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜਣਦੀ</verse>
				<verse number="13">ਸੋ ਜਦ ਤੀਕਰ ਓਹ ਵੱਡੇ ਹੁੰਦੇ ਭਲਾ, ਤਦ ਤੀਕਰ ਤੁਸੀਂ ਠਹਿਰ ਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀਓ ਧੀਓ, ਮੈਂ ਤੁਹਾਡੇ ਕਾਰਨ ਵੱਡੀ ਉਦਾਸ ਹਾਂ ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਪਸਰਿਆ ਹੈ</verse>
				<verse number="14">ਤਦ ਓਹ ਫੇਰ ਉੱਚੀ ਅਵਾਜ਼ ਕੱਢ ਕੇ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਉਹ ਦੇ ਨਾਲ ਲੱਗੀ ਰਹੀ</verse>
				<verse number="15">ਤਦ ਉਹ ਬੋਲੀ, ਵੇਖ ਤੇਰੀ ਜਿਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਵੱਲ ਮੁੜ ਗਈ ਹੈ। ਤੂੰ ਵੀ ਆਪਣੀ ਜਿਠਾਣੀ ਦੇ ਮੰਗਰ ਮੁੜ ਜਾਹ</verse>
				<verse number="16">ਪਰ ਰੂਥ ਬੋਲੀ, ਮੇਰੇ ਅੱਗੇ ਤਰਲੇ ਨਾ ਪਾ ਜੋ ਮੈਂ ਤੈਨੂੰ ਇਕੱਲਿਆਂ ਛੱਡਾਂ ਅਤੇ ਮੰਗਰੋਂ ਮੁੜਾਂ ਕਿਉਂਜੋ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਸੋ ਮੇਰੇ ਲੋਕ ਅਤੇ ਤੇਰਾ ਪਰਮੇਸ਼ੁਰ ਸੋ ਮੇਰਾ ਪਰਮੇਸ਼ੁਰ ਹੋਵੇਗਾ</verse>
				<verse number="17">ਜਿੱਥੇ ਤੂੰ ਮਰੇਂਗੀ ਉੱਥੇ ਮੈਂ ਮਰਾਂਗੀ ਅਤੇ ਉੱਥੇ ਹੀ ਮੈਂ ਦੱਬੀ ਜਾਂਵਾਗੀ। ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਹ ਦੇ ਨਾਲੋਂ ਭੀ ਵਧੀਕ ਵੀ ਜੇ ਕਦੀ ਮੌਤ ਤੋਂ ਛੁੱਟ ਕੋਈ ਹੋਰ ਕਾਰਨ ਮੈਨੂੰ ਤੈਥੋਂ ਵੱਖਰੀ ਕਰੇ</verse>
				<verse number="18">ਜਦ ਉਹ ਨੇ ਡਿੱਠਾ ਜੋ ਉਹ ਦਾ ਮਨ ਉਸ ਦੇ ਨਾਲ ਜਾਣ ਨੂੰ ਬੱਝ ਗਿਆ ਹੈ ਤਾਂ ਉਹ ਆਖਣੋ ਹੱਟ ਗਈ।।</verse>
				<verse number="19">ਸੋ ਉਹ ਦੋਵੇਂ ਤੁਰ ਪਈਆਂ ਐਥੋਂ ਤੋੜੀ ਜੋ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਆ ਵੜੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲਾ ਪੈ ਗਿਆ ਅਤੇ ਤੀਵੀਆਂ ਬੋਲੀਆਂ, ਕੀ ਏਹ ਨਾਓਮੀ ਹੈ?</verse>
				<verse number="20">ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾਓਮੀ ਨਾ ਆਖੋ। ਮੈਨੂੰ ਮਾਰਾ ਆਖੋ ਕਿਉਂਜੋ ਸਰਬਸ਼ਕਤੀਮਾਨ ਨੇ ਮੇਰੇ ਨਾਲ ਡਾਢੀ ਕੁੜੱਤਣ ਦਾ ਕੰਮ ਕੀਤਾ ਹੈ</verse>
				<verse number="21">ਮੈਂ ਭਰੀ ਪੱਲੀਂ ਨਿਕਲੀ ਸੀ ਪਰ ਯਹੋਵਾਹ ਮੈਨੂੰ ਸੱਖਣੀ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਆਖਦੀਆਂ ਹੋ? ਤੁਸੀਂ ਵੇਖਦੇ ਹੋ ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬਸ਼ਕਤੀਮਾਨ ਨੇ ਮੈਨੂੰ ਦੁਖ ਦਿੱਤਾ</verse>
				<verse number="22">ਗੱਲ ਕਾਹਦੀ, ਨਾਓਮੀ ਅਤੇ ਉਹਦੇ ਨਾਲ ਦੀ ਮੋਆਬਣ ਰੂਥ ਉਸਦੀ ਨੂੰਹ ਮੋਆਬ ਦੇ ਦੇਸੋਂ ਮੁੜ ਆਈਆਂ ਅਤੇ ਜਵਾਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।।</verse>
			</chapter>
			<chapter number="2">
				<verse number="1">ਨਾਓਮੀ ਦੇ ਪਤੀ ਦਾ ਇੱਕ ਸਾਕ ਸੀ ਜੋ ਅਲੀਮਲਕ ਦੇ ਟੱਬਰ ਵਿੱਚ ਵੱਡਾ ਧਨੀ ਸੀ ਅਤੇ ਉਹਦਾ ਨਾਉਂ ਬੋਅਜ਼ ਸੀ</verse>
				<verse number="2">ਸੋ ਮੋਆਬਣ ਰੂਥ ਨੇ ਨਾਓਮੀ ਨੂੰ ਆਖਿਆ ਮੈਨੂੰ ਪਰਵਾਨਗੀ ਦੇਵੇਂ ਤਾਂ ਮੈਂ ਪੈਲੀਆਂ ਵਿੱਚ ਜਾਂਵਾ ਅਤੇ ਜਿਹ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਹਦੇ ਮਗਰ ਸਿਲਾ ਚੁਗ ਲਵਾਂ। ਉਹ ਉਸ ਨੂੰ ਬੋਲੀ, ਜਾਹ ਮੇਰੀਏ ਧੀਏ</verse>
				<verse number="3">ਸੋ ਉਹ ਗਈ ਅਤੇ ਪੈਲੀ ਵਿੱਚ ਵੱੜ ਕੇ ਵਾਢਿਆਂ ਦੇ ਮਗਰ ਸਿਲਾ ਚੁਗਣ ਲੱਗੀ ਅਤੇ ਸੰਜੋਗ ਨਾਲ ਉਹ ਅਲੀਮਲਕ ਜੇ ਸਾਕ ਬੋਅਜ਼ ਦੀ ਪੈਲੀ ਵਿੱਚ ਜਾ ਵੜੀ।।</verse>
				<verse number="4">ਤਾਂ ਵੇਖੋ ਜੋ ਬੋਅਜ਼ ਬੈਤਲਹਮ ਤੋਂ ਆਇਆ ਅਤੇ ਵਾਢਿਆਂ ਨੂੰ ਆਖਿਆ, ਯਹੋਵਾਹ ਤੁਹਾਡੇ ਨਾਲ ਹੋਵੇ ਅਤੇ ਉਨ੍ਹਾਂ ਨੇ ਉੱਤਰ ਦਿੱਤਾ ਯਹੋਵਾਹ ਤੁਹਾਨੂੰ ਅਸੀਸ ਦੇਵੇ</verse>
				<verse number="5">ਫੇਰ ਬੋਅਜ਼ ਨੇ ਆਪਣੇ ਟਹਿਲੂਏ ਨੂੰ ਜੋ ਵਾਢਿਆਂ ਦੇ ਉੱਤੇ ਮੁਕੱਰਰ ਸੀ ਪੁੱਛਿਆ ਭਈ ਇਹ ਕਿਹ ਦੀ ਛੋਕਰੀ ਹੈ?</verse>
				<verse number="6">ਟਹਿਲੂਏ ਨੇ ਜੋ ਵਾਢਿਆਂ ਦੇ ਉੱਤੇ ਮੁਕੱਰਰ ਸੀ ਉੱਤਰ ਦੇਕੇ ਆਖਿਆ, ਇਹ ਮੋਆਬਣ ਛੋਕਰੀ ਹੈ ਜੋ ਨਾਓਮੀ ਦੇ ਨਾਲ ਮੋਆਬ ਤੋਂ ਮੁੜ ਆਈ ਹੈ</verse>
				<verse number="7">ਅਤੇ ਉਹ ਬੋਲੀ, ਮੈਨੂੰ ਵਾਢਿਆਂ ਦੇ ਪਿੱਛੇ ਭਰੀਆਂ ਦੇ ਵਿਚਕਾਰ ਸਿਲਾ ਚੁਗਣ ਅਤੇ ਇਕੱਠਾ ਕਰਨ ਦਿਓ ਸੋ ਉਹ ਆਈ ਅਤੇ ਸਵੇਰ ਤੋਂ ਹੁਣ ਤੋੜੀ ਲੱਗੀ ਰਹੀ ਅਤੇ ਰਤਾਕੁ ਵਿਸਰਾਮ ਕਰਨ ਲਈ ਘਰ ਵਿੱਚ ਠਹਿਰੀ</verse>
				<verse number="8">ਤਾਂ ਬੋਅਜ਼ ਨੇ ਰੂਥ ਨੂੰ ਆਖਿਆ, ਹੇ ਮੇਰੀਏ ਧੀਏ ਤੂੰ ਮੇਰੀ ਗਲ ਨਹੀਂ ਸੁਣਦੀ? ਤੂੰ ਹੋਰ ਕਿਸੇ ਪੈਲੀ ਵਿੱਚ ਸਿਲਾ ਚੁੱਗਣ ਨਾ ਜਾ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰਾਂ ਮੇਰੀਆਂ ਛੋਕਰੀਆਂ ਦੇ ਨਾਲ ਨਾਲ ਰਹੁ</verse>
				<verse number="9">ਇਸ ਪੈਲੀ ਵੱਲ ਜਿਹ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਉਨ੍ਹਾਂ ਦੇ ਮਗਰ ਮਗਰ ਤੁਰੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ ਜੋ ਉਹ ਤੈਨੂੰ ਨਾ ਛੇੜਨ ਅਤੇ ਜਾਂ ਤੈਨੂੰ ਤੇਹ ਲੱਗੇ ਤਾਂ ਘੜਿਆਂ ਵਿੱਚੋਂ ਜਾ ਕੇ ਪੀ ਜੋ ਮੇਰੇ ਜੁਆਨਾਂ ਨੇ ਭਰੇ ਹਨ</verse>
				<verse number="10">ਤਦ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਨਿਉਂ ਕੇ ਮੱਥਾ ਟੇਕਿਆ ਅਤੇ ਆਖਿਆ, ਮੈਂ ਕਿਉਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਜੋ ਤੈਂ ਮੇਰੀ ਵੱਲ ਧਿਆਨ ਕੀਤਾ? ਮੈਂ ਤਾਂ ਓਪਰੀ ਤੀਵੀਂ ਹਾਂ</verse>
				<verse number="11">ਤਦ ਬੋਅਜ਼ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਮੈਨੂੰ ਉਹ ਸਾਰੀ ਗੱਲ ਦੀ ਖ਼ਬਰ ਹੈ ਜੋ ਤੈਂ ਆਪਣੇ ਪਤੀ ਦੇ ਮਰਨ ਦੇ ਮੰਗਰੋਂ ਆਪਣੀ ਸੱਸ ਦੇ ਨਾਲ ਕੀਤੀ ਅਤੇ ਕਿੱਕਰ ਤੈਂ ਆਪਣੇ ਪਿਓ ਅਤੇ ਆਪਣੀ ਮਾਂ ਅਤੇ ਆਪਣੀ ਜੰਮਣ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ ਜਿਨ੍ਹਾਂ ਨੂੰ ਤੂੰ ਅੱਗੇ ਨਹੀਂ ਜਾਣਦੀ ਸੀ</verse>
				<verse number="12">ਯਹੋਵਾਹ ਤੇਰੇ ਕੰਮ ਦਾ ਵੱਟਾ ਦੇਵੇ ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ ਜਿਹ ਦੇ ਖੰਭ ਹੇਠ ਪਰਤੀਤ ਕਰਕੇ ਤੂੰ ਆਈ ਹੈਂ ਤੈਨੂੰ ਪੂਰਾ ਵੱਟਾ ਦਿੱਤਾ ਜਾਵੇ</verse>
				<verse number="13">ਤਦ ਉਹ ਬੋਲੀ, ਹੇ ਮੇਰੇ ਮਾਲਕ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸਾਂ ਤਾਂ ਮੈਨੂੰ ਧੀਰਜ ਦਿੱਤੀ ਹੈ ਅਤੇ ਤੁਸਾਂ ਆਪਣੀ ਟਹਿਲਣ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਹਨ ਭਾਵੇਂ ਮੈਂ ਤੇਰੀਆਂ ਟਹਿਲਣਾਂ ਵਿੱਚੇਂ ਇੱਕ ਵਰਗੀ ਵੀ ਨਹੀਂ</verse>
				<verse number="14">ਫੇਰ ਬੋਅਜ਼ ਨੇ ਉਹ ਨੂੰ ਆਖਿਆ ਜੋ ਰੋਟੀ ਵੇਲੇ ਤੂੰ ਐਥੇ ਆ ਅਤੇ ਰੋਟੀ ਖਾਹ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡਬੋ। ਤਾਂ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਧਰੇ ਸੋ ਉਹ ਨੇ ਖਾਧੇ ਅਤੇ ਰੱਜ ਗਈ ਅਤੇ ਕੁਝ ਛੱਡ ਦਿੱਤੇ</verse>
				<verse number="15">ਜਾਂ ਉਹ ਸਿਲਾ ਚੁਗਣ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਹ ਨੂੰ ਭਰੀਆਂ ਦੇ ਵਿੱਚ ਚੁਗਣ ਦੇਣ ਅਤੇ ਹਟਾਉਣ ਨਾ</verse>
				<verse number="16">ਅਤੇ ਰੁੱਗਾਂ ਵਿੱਚੋਂ ਜਾਣ ਬੁੱਝ ਕੇ ਭੀ ਉਹਦੇ ਲਈ ਕੁਝ ਡੇਗੀ ਜਾਓ ਅਤੇ ਛੱਡੀ ਜਾਓ ਜੋ ਉਹ ਚੁਗੇ ਅਤੇ ਉਹ ਨੂੰ ਕੋਈ ਝਿੜਕੇ ਨਾ</verse>
				<verse number="17">ਸੋ ਉਹ ਸੰਧਿਆ ਤੋੜੀ ਪੈਲੀ ਵਿੱਚ ਚੁਗਦੀ ਰਹੀ ਅਤੇ ਜੋ ਕੁਝ ਉਹ ਨੇ ਚੁਗਿਆ ਸੀ ਉਸ ਨੂੰ ਕੁੱਟਿਆ ਅਤੇ ਉਹ ਬੱਤੀਕੁ ਸੇਰ ਜੌਂ ਹੋਏ।।</verse>
				<verse number="18">ਸੋ ਉਨ੍ਹਾਂ ਨੂੰ ਚੁੱਕ ਕੇ ਉਹ ਸ਼ਹਿਰ ਵਿੱਚ ਗਈ ਅਤੇ ਜੋ ਕੁਝ ਉਹ ਨੇ ਚੁਗਿਆ ਸੀ ਸਭ ਉਸਦੀ ਸੱਸ ਨੇ ਡਿੱਠਾ ਅਤੇ ਉਹ ਨੇ ਉਹ ਵੀ ਜੋ ਰੱਜ ਕੇ ਛੱਡਿਆ ਸੀ ਸੋ ਆਪਣੀ ਸੱਸ ਨੂੰ ਦਿੱਤਾ</verse>
				<verse number="19">ਫੇਰ ਉਹ ਦੀ ਸੱਸ ਨੇ ਉਹ ਨੂੰ ਪੁੱਛਿਆ ਤੈਂ ਅੱਜ ਕਿੱਥੋਂ ਸਿਲਾ ਚੁਗਿਆ ਅਤੇ ਕਿੱਥੇ ਕੰਮ ਧੰਦਾ ਕੀਤਾ? ਧੰਨ ਉਹ ਹੈ ਜਿਹ ਨੇ ਤੇਰੀ ਖ਼ਬਰ ਲਈ ਹੈ ਤਾਂ ਉਹ ਨੇ ਆਪਣੀ ਸੱਸ ਨੂੰ ਉਹ ਜਿਹਦੇ ਕੋਲ ਕੰਮ ਧੰਦਾ ਕੀਤਾ ਸੀ ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਉਂ ਬੋਅਜ਼ ਹੈ ਜਿਹਦੇ ਕੋਲ ਮੈਂ ਅੱਜ ਕੰਮ ਧੰਦਾ ਕਰਦੀ ਰਹੀ</verse>
				<verse number="20">ਤਾਂ ਨਾਓਮੀ ਨੇ ਆਪਣੀ ਨੂੰਹ ਨੂੰ ਆਖਿਆ, ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ ਜਿਸ ਨੇ ਜਿਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਖੂਣੋਂ ਖਾਲੀ ਨਹੀਂ ਰੱਖਿਆ ਅਤੇ ਨਾਓਮੀ ਨੇ ਉਹ ਨੂੰ ਆਖਿਆ, ਇਹ ਮਨੁੱਖ ਸਾਡਾ ਨੇੜਦਾਰ ਹੈ ਅਰਥਾਤ ਛੁਡਾਉਣ ਵਾਲਿਆਂ ਵਿੱਚੋਂ ਹੈ</verse>
				<verse number="21">ਮੋਆਬਣ ਰੂਥ ਬੋਲੀ, ਉਹ ਨੇ ਮੈਨੂੰ ਇਹ ਭੀ ਆਖਿਆ ਭਈ ਜਦ ਤੋੜੀ ਮੇਰੀਆ ਵਾਢੀਆਂ ਨਾ ਹੋ ਚੁੱਕਣ ਤੂੰ ਮੇਰਿਆ ਜੁਵਾਨਾਂ ਦੇ ਨਾਲ ਨਾਲ ਰਿਹਾ ਕਰ</verse>
				<verse number="22">ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ ਹੇ ਮੇਰੀਏ ਧੀਏ, ਚੰਗੀ ਗੱਲ ਹੈ ਜੇ ਤੂੰ ਉਹ ਦੀਆ ਛੋਕਰੀਆਂ ਨਾਲ ਜਾਇਆ ਕਰੇ ਅਤੇ ਉਹ ਤੈਨੂੰ ਕਿਸੇ ਹੋਰ ਪੈਲੀ ਵਿੱਚ ਨਾ ਲੱਭਣ</verse>
				<verse number="23">ਸੋ ਜਦ ਤੋੜੀ ਜਵਾਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ ਉਹ ਬੋਅਜ਼ ਦੀਆਂ ਛੋਕਰੀਆਂ ਨਾਲ ਜਾਂਦੀ ਰਹੀ ਅਤੇ ਆਪਣੀ ਸੱਸ ਦੇ ਕੋਲ ਵੱਸੀ ਰਹੀ।।</verse>
			</chapter>
			<chapter number="3">
				<verse number="1">ਤਦ ਉਹ ਦੀ ਸੱਸ ਨਾਓਮੀ ਨੇ ਉਹ ਨੂੰ ਆਖਿਆ, ਮੇਰੀਏ ਧੀਏ, ਕੀ ਮੈਂ ਤੇਰਾ ਸੁੱਖ ਨਾ ਮੰਗਾ ਜਿਹ ਦੇ ਵਿੱਚ ਤੇਰਾ ਭਲਾ ਹੋਵੇ?</verse>
				<verse number="2">ਭਲਾ, ਹੁਣ ਬੋਅਜ਼ ਸਾਡੀਆਂ ਨੇੜਦਾਰਾਂ ਵਿੱਚੋਂ ਨਹੀਂ ਜਿਹ ਦੀਆਂ ਛੋਕਰੀਆਂ ਨਾਲ ਤੂੰ ਰਹੀਂ ਸੈਂ? ਵੇਖ, ਉਹ ਅੱਜ ਰਾਤੀਂ ਪਿੜ ਵਿੱਚ ਜੌਂ ਛੱਟੇਗਾ</verse>
				<verse number="3">ਸੋ ਤੂੰ ਅਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਲੀੜੇ ਪਾ ਕੇ ਪਿੜ ਵੱਲ ਉੱਤਰ ਜਾਹ ਅਤੇ ਜਦ ਤੋੜੀ ਉਹ ਖਾ ਪੀ ਕੇ ਚੁੱਕੇ ਤਦ ਤੋੜੀ ਆਪਣਾ ਆਪ ਉਸ ਮਨੁੱਖ ਨੂੰ ਨਾ ਜਣਾ</verse>
				<verse number="4">ਐਉਂ ਹੋਵੇਗਾ ਕਿ ਜਦ ਉਹ ਲੇਟ ਜਾਵੇ ਤਾਂ ਉਸ ਥਾਂ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖ। ਤਦ ਤੂੰ ਅੰਦਰ ਜਾਹ ਅਤੇ ਉਹ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੰਮੀ ਪੈ ਜਾਹ ਅਤੇ ਉਹ ਸਭ ਕੁਝ ਜੋ ਤੂੰ ਕਰਨਾ ਹੈ ਤੈਨੂੰ ਆਪੇ ਹੀ ਦੱਸੇਗਾ</verse>
				<verse number="5">ਉਹ ਨੇ ਆਪਣੀ ਸੱਸ ਨੂੰ ਆਖਿਆ, ਜੋ ਕੁਝ ਤੂੰ ਮੈਨੂੰ ਆਖਦੀ ਹੈਂ ਮੈਂ ਸਭ ਕਰਾਂਗੀ।।</verse>
				<verse number="6">ਉਪਰੰਤ ਉਹ ਪਿੜ ਵੱਲ ਲਹਿ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ ਸੋ ਸਭ ਕੁਝ ਉਹ ਨੇ ਕੀਤਾ</verse>
				<verse number="7">ਤਦ ਬੋਅਜ਼ ਖਾ ਪੀ ਚੁੱਕਾ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਬੋਹਲ ਦੇ ਇੱਕ ਪਾਸੇ ਵੱਲ ਜਾ ਲੰਮਾ ਪਿਆ ਤਦ ਉਹ ਮਲਕੜੇ ਆਈ ਅਤੇ ਉਹ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਪੈ ਗਈ।।</verse>
				<verse number="8">ਤਾਂ ਅਜਿਹਾ ਹੋਇਆ ਜੋ ਅੱਧੀ ਰਾਤ ਨੂੰ ਉਹ ਮਨੁੱਖ ਡਰ ਗਿਆ ਅਤੇ ਪਾਸਾ ਮੋੜ ਕੇ ਵੇਖਿਆ ਜੋ ਇੱਕ ਜ਼ਨਾਨੀ ਉਹ ਦੇ ਪੈਰਾਂ ਕੋਲ ਪਈ ਹੋਈ ਹੈ</verse>
				<verse number="9">ਤਦ ਉਹ ਨੇ ਪੁੱਛਿਆ, ਤੂੰ ਕੌਣ ਹੈਂ? ਉਹ ਬੋਲੀ ਮੈਂ ਤੁਹਾਡੀ ਟਹਿਲਣ ਰੂਥ ਹਾਂ ਸੋ ਤੁਸੀਂ ਆਪਣੀ ਟਹਿਲਣ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਓ ਕਿਉਂ ਜੋ ਤੁਸੀਂ ਛੁਡਾਉਣ ਵਾਲਿਆਂ ਵਿੱਚੋਂ ਹੋ</verse>
				<verse number="10">ਉਹ ਬੋਲਿਆ, ਹੇ ਬੀਬੀ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੈਂ ਅੱਗੇ ਨਾਲੋਂ ਅੰਤ ਵਿੱਚ ਵਧੀਕ ਕਿਰਪਾ ਕਰ ਵਿਖਾਈ ਇਸ ਲਈ ਜੋ ਤੂੰ ਗੱਭਰੂਆਂ ਦੇ ਮਗਰ ਨਾ ਲੱਗੀ ਭਾਵੇਂ ਧਨੀ ਭਾਵੇਂ ਨਿਰਧਨ ਹੁੰਦੇ</verse>
				<verse number="11">ਹੁਣ ਹੇ ਬੀਬੀ, ਨਾ ਡਰ। ਸਭ ਕੁਝ ਜੋ ਤੂੰ ਮੰਗਦੀ ਹੈਂ ਮੈਂ ਤੇਰੇ ਨਾਲ ਕਰਾਂਗਾ ਕਿਉਂ ਜੋ ਮੇਰੇ ਲੋਕਾਂ ਦੀ ਸਾਰੀ ਪਰਿਹਾ ਜਾਣਦੀ ਹੈ ਜੋ ਤੂੰ ਸਤਵੰਤੀ ਇਸਤ੍ਰੀ ਹੈਂ</verse>
				<verse number="12">ਅਤੇ ਇਹ ਗੱਲ ਭੀ ਸੱਚ ਹੈ ਜੋ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ ਜੋ ਮੇਰੇ ਨਾਲੋਂ ਵੀ ਨੇੜੇ ਹੈ</verse>
				<verse number="13">ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਐਉਂ ਹੋਵੇਗਾ ਕਿ ਜੇ ਉਹ ਤੇਰੇ ਲਈ ਛੁਡਾਵੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਮੰਨੇ ਤਾਂ ਮੈਂ ਛੁਡਾਵਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸੌਂਹ ਖਾਂਦਾ ਹਾਂ। ਤੂੰ ਸਵੇਰ ਤੀਕ ਪਈ ਰਹੁ।।</verse>
				<verse number="14">ਸੋ ਉਹ ਸਵੇਰ ਤੀਕਰ ਉਹ ਦੇ ਪੈਰਾਂ ਕੋਲ ਪਈ ਰਹੀ ਅਤੇ ਮੁਨ੍ਹੇਰੇ ਜਿਸ ਵੇਲੇ ਇੱਕ ਦੂਜੇ ਨੂੰ ਸਿਆਣ ਨਾ ਸਕੇ ਉਹ ਉੱਠ ਖਲੋਤੀ ਤਾਂ ਉਸ ਨੇ ਆਖਿਆ, ਇਸ ਗੱਲ ਦੀ ਖਬਰ ਨਾ ਹੋਵੇ ਜੋ ਪਿੜ ਵਿੱਚ ਕੋਈ ਤੀਵੀਂ ਆਈ ਸੀ</verse>
				<verse number="15">ਫੇਰ ਉਸ ਨੇ ਆਖਿਆ, ਆਪਣੇ ਉਪਰਲੀ ਚੱਦਰ ਫੜ ਛੱਡ ਤਦ ਜਿਸ ਵੇਲੇ ਉਹ ਉਸ ਨੂੰ ਫੜਦੀ ਸੀ ਉਸ ਨੇ ਛੇ ਟੋਪੇ ਜਵਾਂ ਦੇ ਮਿਣੇ ਅਤੇ ਉਹ ਨੂੰ ਦੇ ਦਿੱਤੇ ਸੋ ਉਹ ਸ਼ਹਿਰ ਨੂੰ ਗਈ</verse>
				<verse number="16">ਜਾਂ ਉਹ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਆਖਿਆ, ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ? ਤਾਂ ਉਹ ਨੇ ਉਹ ਸਭ ਕੁਝ ਦਸ ਦਿੱਤਾ ਜੋ ਉਸ ਮਨੁੱਖ ਨੇ ਉਹ ਦੇ ਲਈ ਕੀਤਾ ਸੀ</verse>
				<verse number="17">ਅਤੇ ਆਖਿਆ, ਮੈਨੂੰ ਤਾਂ ਉਸ ਨੇ ਇਹ ਛੇ ਟੋਪੇ ਜਵਾਂ ਦੇ ਦੇ ਦਿੱਤੇ ਹਨ ਕਿਉਂ ਜੋ ਉਸ ਨੇ ਮੈਨੂੰ ਆਖਿਆ, ਤੂੰ ਆਪਣੀ ਸੱਸ ਕੋਲ ਸੱਖਣੇ ਹੱਥੀਂ ਨਾ ਜਾਈਂ</verse>
				<verse number="18">ਤਾਂ ਉਹ ਦੀ ਸੱਸ ਨੇ ਆਖਿਆ, ਮੇਰੀਏ ਧੀਏ, ਬੈਠੀ ਰਹੁ ਜਦ ਤੋੜੀ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ ਕਿਉਂ ਜੋ ਜਦ ਤੋੜੀ ਅੱਜ ਇਸ ਕੰਮ ਨੂੰ ਪੂਰਾ ਨਾ ਕਰ ਲਵੇ ਤਦ ਤੋੜੀ ਉਸ ਮਨੁੱਖ ਨੂੰ ਸ਼ਾਂਤ ਨਹੀਂ ਆਉਣੀ।।</verse>
			</chapter>
			<chapter number="4">
				<verse number="1">ਤਦ ਬੋਅਜ਼ ਡੇਉੜ੍ਹੀ ਉੱਤੇ ਗਿਆ ਅਤੇ ਉੱਥੇ ਜਾ ਬੈਠਾ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਹ ਦੀ ਗੱਲ ਬੋਅਜ਼ ਨੇ ਕੀਤੀ ਸੀ ਕੋਲੇਂ ਦੀ ਲੰਘ ਰਿਹਾ ਸੀ ਸੋ ਉਸ ਨੂੰ ਉਸ ਨੇ ਆਖਿਆ, ਓਏ ਫਲਾਣਿਆਂ, ਓਰੇ ਆ ਅਤੇ ਇੱਕ ਪਾਸੇ ਬੈਠ ਤਾਂ ਉਹ ਮੁੜ ਕੇ ਇੱਕ ਪਾਸੇ ਬੈਠ ਗਿਆ</verse>
				<verse number="2">ਉਹ ਨੇ ਸ਼ਹਿਰ ਦਿਆਂ ਬਜ਼ੁਰਗਾਂ ਵਿੱਚੋਂ ਦਸਾਂ ਮਨੁੱਖਾਂ ਨੂੰ ਸੱਦਿਆ ਅਤੇ ਆਖਿਆ, ਐਥੇ ਬੈਠੋ । ਸੋ ਉਹ ਬੈਠ ਗਏ</verse>
				<verse number="3">ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਆਖਿਆ, ਨਾਓਮੀ ਜਿਹੜੀ ਮੋਆਬ ਦੇ ਦੇਸੋਂ ਮੁੜ ਆਈ ਹੈ ਸੋ ਇੱਕ ਟੋਟਾ ਪੈਲੀ ਦਾ ਵੇਚਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ</verse>
				<verse number="4">ਸੋ ਮੈਂ ਆਖਿਆ ਭਈ ਤੇਰੇ ਕੰਨੀਂ ਕੱਢ ਲਵਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਮੂੰਹ ਤੇ ਜੋ ਬੈਠੇ ਹਨ ਅਤੇ ਮੇਰੀ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਮੁੱਲ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ ਅਰ ਜੇ ਨਹੀਂ ਤਾਂ ਮੈਨੂੰ ਦੱਸ ਜੋ ਮੈਨੂੰ ਭੀ ਖਬਰ ਹੋਵੇ ਕਿਉਂ ਜੋ ਤੇਰੇ ਬਿਨਾਂ ਹਰ ਕੋਈ ਨਹੀਂ ਛੁਡਾ ਸੱਕਦਾ ਅਤੇ ਮੈਂ ਤੇਰੇ ਪਿਛੋਂ ਹਾਂ। ਉਹ ਬੋਲਿਆ, ਮੈਂ ਛੁਡਾਵਾਂਗਾ</verse>
				<verse number="5">ਤਦ ਬੋਅਜ਼ ਨੇ ਆਖਿਆ, ਜਿਸ ਦਿਨ ਤੋਂ ਉਹ ਪੈਲੀ ਨਾਓਮੀ ਦੇ ਹੱਥੋਂ ਮੁੱਲ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮੋਏ ਦੀ ਤੀਵੀਂ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੀ ਪੱਤੀ ਵਿੱਚ ਬਣਿਆ ਰਹੇ।।</verse>
				<verse number="6">ਤਦ ਉਸ ਛੁਡਾਉਣ ਵਾਲੇ ਨੇ ਆਖਿਆ, ਮੈਂ ਆਪਣੇ ਲਈ ਤਾਂ ਉਹ ਨੂੰ ਛੁਡਾ ਸੱਕਦਾ ਅਜਿਹਾ ਨਾ ਹੋਵੇ ਜੋ ਮੈਂ ਆਪਣੀ ਪੱਤੀ ਵਿਗਾੜ ਬੈਠਾਂ ਸੋ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ ਕਿਉਂ ਜੋ ਮੈਂ ਆਪ ਨਹੀਂ ਛੁਡਾ ਸੱਕਦਾ</verse>
				<verse number="7">ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਭਨਾਂ ਗੱਲਾਂ ਦੇ ਪੱਕਾ ਕਰਨ ਦੀ ਇਹ ਰੀਤੀ ਹੁੰਦੀ ਸੀ ਜੋ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੇ ਗੁਆਢੀਂ ਨੂੰ ਦੇ ਦਿੰਦਾ ਸੀ, ਇਹ ਇਸਰਾਏਲ ਵਿੱਚ ਸਬੂਤ ਦੇਣ ਦੀ ਮਰਜਾਦਾ ਸੀ</verse>
				<verse number="8">ਸੋ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਆਖਿਆ, ਤੂੰ ਆਪ ਹੀ ਲੈ ਲੈ ਸੋ ਉਸ ਨੇ ਆਪਣੀ ਜੁੱਤੀ ਲਾਹੀ।।</verse>
				<verse number="9">ਤਾਂ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਅੱਜ ਦੇ ਦਿਨ ਗਵਾਹ ਹੋਏ ਜੋ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਮੁੱਲ ਲੈ ਲਿਆ</verse>
				<verse number="10">ਨਾਲੇ ਮੈਂ ਮਹਿਲੋਨ ਦੀ ਤੀਵੀਂ ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਤਾਂ ਜੋ ਉਹ ਮੇਰੀ ਪਤਨੀ ਬਣੇ ਇਸ ਕਰ ਕੇ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੀ ਪੱਤੀ ਵਿੱਚ ਬਣਿਆ ਰਹੇ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੇ ਭਰਾਵਾਂ ਅਤੇ ਉਹ ਦੇ ਥਾਵਾਂ ਦੇ ਫਾਟਕਾਂ ਤੋਂ ਮਿਟ ਨਾ ਜਾਵੇ। ਤੁਸੀਂ ਅੱਜ ਦੇ ਦਿਨ ਗਵਾਹ ਹੋ</verse>
				<verse number="11">ਤਦ ਸਾਰਿਆਂ ਲੋਕਾਂ ਨੇ ਜੋ ਡਿਉੜ੍ਹੀ ਉੱਤੇ ਸਨ ਅਤੇ ਉਹਾਂ ਬਜ਼ੁਰਗਾਂ ਨੇ ਆਖਿਆ, ਅਸੀਂ ਗਵਾਹ ਹਾਂ। ਯਹੋਵਾਹ ਉਸ ਤੀਵੀਂ ਨੂੰ ਜੋ ਤੇਰੇ ਘਰ ਵਿੱਚ ਆਈ ਹੈ ਰਾਖੇਲ ਅਤੇ ਲਿਆਹ ਵਰਗੀ ਕਰੇ ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਇਫ਼ਰਾਥਾਹ ਵਿੱਚ ਸੂਰਮਗਤੀ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਉਂ ਉਜਾਗਰ ਹੋਵੇ</verse>
				<verse number="12">ਤੇਰਾ ਟੱਬਰ ਜੋ ਯਹੋਵਾਹ ਤੈਨੂੰ ਇਸ ਛੋਕਰੀ ਕੋਲੋਂ ਦੇਵੇਗਾ ਫਾਰਸ ਦੇ ਟੱਬਰ ਵਰਗਾ ਹੋਵੇ ਜਿਹ ਨੂੰ ਤਾਮਾਰ ਯਹੂਦਾਹ ਦੇ ਲਈ ਜਣੀਂ।।</verse>
				<verse number="13">ਤਦ ਬੋਅਜ਼ ਨੇ ਰੂਥ ਨੂੰ ਲਿਆ ਅਤੇ ਉਹ ਉਸ ਦੀ ਪਤਨੀ ਹੋ ਗਈ ਅਤੇ ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਬਖਸ਼ੀਸ਼ ਦਿੱਤੀ ਅਤੇ ਉਹ ਪੁੱਤ੍ਰ ਜਣੀ</verse>
				<verse number="14">ਤਾਂ ਤੀਵੀਆਂ ਨੇ ਨਾਓਮੀ ਨੂੰ ਆਖਿਆ, ਮੁਬਾਰਕ ਯਹੋਵਾਹ ਹੈ ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਖੁਣੋਂ ਨਾ ਛੱਡਿਆ ਜੋ ਉਹ ਦਾ ਨਾਉਂ ਇਸਰਾਏਲ ਵਿੱਚ ਉਜਾਗਰ ਹੋਵੇ!</verse>
				<verse number="15">ਅਤੇ ਉਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰੇ ਬੁਢੇਪੇ ਦਾ ਪਾਲਣਹਾਰਾ ਹੋਵੇਗਾ ਕਿਉਂ ਜੋ ਤੇਰੀ ਨੂੰਹ ਜੋ ਤੈਨੂੰ ਚਾਹੁੰਦੀ ਹੈ ਅਤੇ ਤੇਰੀ ਲਈ ਸੱਤਾਂ ਪੁੱਤ੍ਰਾਂ ਨਾਲੋਂ ਚੰਗੀ ਹੈ ਉਹ ਨੂੰ ਜਣੀ</verse>
				<verse number="16">ਤਾਂ ਨਾਓਮੀ ਨੇ ਉਸ ਬਾਲ ਚੁੱਕ ਕੇ ਆਪਣੀ ਛਾਤੀ ਨਾਲ ਲਗਾ ਲਿਆ ਅਤੇ ਉਹ ਦੀ ਦਾਈ ਬਣੀ</verse>
				<verse number="17">ਤਦ ਉਹ ਦੀਆਂ ਗੁਆਢਣਾਂ ਨੇ ਉਹ ਦਾ ਨਾਉਂ ਧਰ ਕੇ ਆਖਿਆ, ਨਾਓਮੀ ਦੇ ਲਈ ਪੁੱਤ੍ਰ ਜੰਮਿਆਂ ਅਤੇ ਉਨ੍ਹਾਂ ਨੇ ਉਸ ਦਾ ਨਾਉਂ ਓਬੇਦ ਧਰਿਆ। ਉਹ ਯੱਸੀ ਦਾ ਪਿਤਾ ਅਤੇ ਦਾਊਦ ਦਾ ਬਾਬਾ ਸੀ</verse>
				<verse number="18">ਸੋ ਫਾਰਸ ਦੀ ਕੁਲ ਪੱਤ੍ਰੀ ਇਹ ਹੈ, ਫਾਰਸ ਤੋਂ ਹਸਰੋਨ ਜੰਮਿਆਂ</verse>
				<verse number="19">ਅਤੇ ਹਸਰੋਨ ਤੋਂ ਰਾਮ ਜੰਮਿਆਂ ਅਤੇ ਰਾਮ ਤੋਂ ਅਮਿਨਦਾਬ ਜੰਮਿਆਂ</verse>
				<verse number="20">ਅਤੇ ਅਮਿਨਦਾਬ ਤੋਂ ਨਹਿਸ਼ੋਨ ਜੰਮਿਆਂ ਅਤੇ ਨਹਿਸ਼ੋਨ ਤੋਂ ਸਲਮੋਨ ਜੰਮਿਆਂ</verse>
				<verse number="21">ਅਤੇ ਸਲਮੋਨ ਤੋਂ ਬੋਅਜ਼ ਜੰਮਿਆਂ ਅਤੇ ਬੋਅਜ਼ ਤੋਂ ਓਬੇਦ ਜੰਮਿਆਂ</verse>
				<verse number="22">ਅਤੇ ਓਬੇਦ ਤੋਂ ਯੱਸੀ ਜੰਮਿਆਂ ਅਤੇ ਯੱਸੀ ਤੋਂ ਦਾਊਦ ਜੰਮਿਆਂ।।</verse>
			</chapter>
		</book>
		<book number="9">
			<chapter number="1">
				<verse number="1">ਇਫ਼ਰਾਈਮ ਦੇ ਪਹਾੜ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ ਅਤੇ ਉਹ ਦਾ ਨਾਉਂ ਅਲਕਾਨਾਹ ਯਰੋਹਾਮ ਦਾ ਪੁੱਤ੍ਰ ਸੀ ਜੋ ਅਲੀਹੂ ਦਾ ਪੁੱਤ੍ਰ ਜੋ ਤੋਹੁ ਦਾ ਪੁੱਤ੍ਰ ਜੋ ਸੂਫ਼ ਇਫ਼ਰਾਥੀ ਦਾ ਪੁੱਤ੍ਰ ਸੀ</verse>
				<verse number="2">ਉਹ ਦੀਆਂ ਦੋ ਇਸਤ੍ਰੀਆ ਸਨ। ਇੱਕ ਦਾ ਨਾਉਂ ਹੰਨਾਹ ਅਤੇ ਦੂਜੀ ਦਾ ਪਨਿੰਨਾਹ। ਪਨਿੰਨਾਹ ਦੇ ਬਾਲਕ ਹੈ ਸਨ ਪਰ ਹੰਨਾਹ ਦੇ ਬਾਲਕ ਨਹੀਂ ਸਨ</verse>
				<verse number="3">ਇੱਹ ਮਨੁੱਖ ਵਰਹੇ ਦੇ ਵਰਹੇ ਆਪਣੇ ਸ਼ਹਿਰੋਂ ਸ਼ੀਲੋਹ ਵਿੱਚ ਸੈਨਾਂ ਦੇ ਯਹੋਵਾਹ ਦੇ ਅੱਗੇ ਮੱਥਾ ਟੇਕਣ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ ਅਤੇ ਏਲੀ ਦੇ ਦੋ ਪੁੱਤ੍ਰ ਹਾਫ਼ਨੀ ਅਤੇ ਫੀਨਹਾਸ ਯਹੋਵਾਹ ਦੇ ਜਾਜਕ ਸਨ।।</verse>
				<verse number="4">ਅਜਿਹਾ ਹੋਇਆ ਜਾਂ ਅਲਕਾਨਾਹ ਬਲੀ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਇਸਤ੍ਰੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤ੍ਰਾਂ ਅਤੇ ਉਹ ਦੀਆਂ ਧੀਆਂ ਨੂੰ ਵੰਡ ਦਿੰਦਾ ਸੀ</verse>
				<verse number="5">ਪਰ ਹੰਨਾਹ ਨੂੰ ਦੂਹਰੀ ਵੰਡ ਦਿੰਦਾ ਸੀ ਏਸ ਲਈ ਜੋ ਹੰਨਾਹ ਨਾਲ ਉਸ ਦਾ ਪਿਆਰ ਸੀ ਪਰ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ</verse>
				<verse number="6">ਅਤੇ ਉਹ ਦੀ ਸੌਂਕਣ ਉਹ ਨੂੰ ਅਕਾਉਣ ਲਈ ਬਹੁਤ ਛੇੜਦੀ ਸੀ ਏਸ ਲਈ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ</verse>
				<verse number="7">ਅਤੇ ਵਰਹੇ ਦੇ ਵਰਹੇ ਜਾਂ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਾਂ ਇਸੇ ਤਰਾਂ ਉਹ ਨੂੰ ਛੇੜਦੀ ਹੁੰਦੀ ਸੀ ਸੋ ਉਹ ਰੋਇਆ ਕਰੇ ਅਤੇ ਕੁਝ ਨਾ ਖਾਵੇ</verse>
				<verse number="8">ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜ੍ਹਦਾ ਰਹਿੰਦਾ ਹੈ? ਭਲਾ, ਤੈਨੂੰ ਦਸਾਂ ਪੁੱਤ੍ਰਾਂ ਨਾਲੋਂ ਮੈਂ ਚੰਗਾ ਨਹੀਂ?।।</verse>
				<verse number="9">ਗੱਲ ਕਾਹਦੀ, ਜਾਂ ਓਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਇੱਕ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ</verse>
				<verse number="10">ਅਤੇ ਉਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਭੁੱਬਾਂ ਮਾਰ ਮਾਰ ਰੋਈ</verse>
				<verse number="11">ਅਰ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਜੇ ਤੂੰ ਆਪਣੀ ਟਹਿਲਣ ਦੇ ਦੁਖ ਵੱਲ ਧਿਆਨ ਕਰੇਂ ਅਤੇ ਮੈਨੂੰ ਚੇਤੇ ਕਰੇਂ ਅਤੇ ਆਪਣੀ ਟਹਿਲਣ ਨੂੰ ਭੁਲਾਵੇਂ ਅਤੇ ਆਪਣੀ ਟਹਿਲਣ ਨੂੰ ਪੁੱਤ੍ਰ ਦੇਵੇਂ ਤਾਂ ਮੈਂ ਉਹ ਯਹੋਵਾਹ ਨੂੰ ਜਿਨਾ ਚਿਰ ਉਹ ਜੀਉਂਦਾ ਰਹੇ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ</verse>
				<verse number="12">ਤਾਂ ਅਜਿਹਾ ਹੋਇਆ ਕਿ ਜਾਂ ਉਹ ਯਹੋਵਾਹ ਦੇ ਅੱਗੇ ਬੇਨਤੀ ਕਰਦੀ ਪਈ ਸੀ ਤਾਂ ਏਲੀ ਨੇ ਉਹ ਦੇ ਮੂੰਹ ਵੱਲ ਧਿਆਨ ਕੀਤਾ</verse>
				<verse number="13">ਪਰ ਹੰਨਾਹ ਆਪਣੇ ਮਨ ਵਿੱਚ ਹੀ ਪਈ ਆਖਦੀ ਸੀ ਨਿਰੇ ਉਹ ਦੇ ਬੁੱਲ੍ਹ ਹੀ ਪਏ ਹਿੱਲਦੇ ਸਨ ਪਰ ਉਹ ਦੀ ਅਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਜਾਤਾ ਭਈ ਉਹ ਅਮਲ ਵਿੱਚ ਹੈ</verse>
				<verse number="14">ਸੋ ਏਲੀ ਨੇ ਉਹ ਨੂੰ ਆਖਿਆ, ਕਿੰਨਾ ਚਿਰ ਤੂੰ ਅਮਲ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ!</verse>
				<verse number="15">ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਸੁਆਮੀ ਜੀ, ਮੈਂ ਤਾਂ ਉਦਾਸ ਮਨ ਤੀਵੀਂ ਹਾਂ। ਮੈ ਯਾ ਕੋਈ ਹੋਰ ਅਮਲ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਹਲ ਦਿੱਤਾ ਹੈ</verse>
				<verse number="16">ਤੂੰ ਆਪਣੀ ਟਹਿਲਣ ਨੂੰ ਸ਼ਤਾਨ ਦੀ ਧੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁਖਾਂ ਦੇ ਢੇਰ ਹੋਣ ਕਰਕੇ ਹੁਣ ਤੋੜੀ ਬੋਲਦੀ ਰਹੀ ਹਾਂ</verse>
				<verse number="17">ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਨਾਲ ਜਾਹ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜੋਈ ਪੂਰੀ ਕਰੇ ਜੋ ਤੈਂ ਉਸ ਤੋਂ ਮੰਗੀ ਹੈ</verse>
				<verse number="18">ਉਹ ਨੇ ਆਖਿਆ, ਤੇਰੀ ਦਯਾ ਤੇਰੀ ਟਹਿਲਣ ਉੱਤੇ ਹੋਵੇ। ਤਦ ਉਸ ਤੀਵੀਂ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਹ ਦਾ ਮੂੰਹ ਉਦਾਸ ਨਾ ਰਿਹਾ।।</verse>
				<verse number="19">ਓਹ ਸਵੇਰੇ ਹੀ ਉੱਠੇ ਅਤੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਾਂ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਹ ਨੂੰ ਚੇਤੇ ਕੀਤਾ</verse>
				<verse number="20">ਅਤੇ ਅਜਿਹਾ ਹੋਇਆ ਜੋ ਹੰਨਾਹ ਨੂੰ ਗਰਭ ਹੋਣ ਦੇ ਪਿੱਛੋਂ ਜਾਂ ਦਿਨ ਪੂਰੇ ਹੋਏ ਤਾਂ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਸਮੂਏਲ ਧਰਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ</verse>
				<verse number="21">ਅਤੇ ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਸਣੇ ਉਸ ਵਰਹੇ ਦੀ ਭੇਟ ਅਤੇ ਸੁੱਖਣਾ ਯਹੋਵਾਹ ਦੇ ਅੱਗੇ ਚੜ੍ਹਾਉਣ ਨੂੰ ਗਿਆ</verse>
				<verse number="22">ਪਰ ਹੰਨਾਹ ਨਾ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿੰਨਾ ਚਿਰ ਮੁੰਡੇ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਤਾਂ ਫੇਰ ਸਦਾ ਉੱਥੇ ਹੀ ਰਹੇ</verse>
				<verse number="23">ਸੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੋ ਕਰ। ਜਦ ਤੋੜੀ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਠਹਿਰੀ ਰਹੁ। ਨਿਰਾ ਯਹੋਵਾਹ ਆਪਣੇ ਬਚਨ ਨੂੰ ਪੂਰਾ ਰੱਖੇ। ਸੋ ਉਹ ਤੀਵੀਂ ਠਹਿਰੀ ਰਹੀ ਅਤੇ ਆਪਣੇ ਪੁੱਤ੍ਰ ਨੂੰ ਦੁੱਧ ਚੁੰਘਾਉਂਦੀ ਰਹੀ ਸੀ ਜਦ ਤੋੜੀ ਉਸ ਦਾ ਦੁੱਧ ਨਾ ਛੁਡਾਇਆ।।</verse>
				<verse number="24">ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ</verse>
				<verse number="25">ਤਦ ਉਨ੍ਹਾਂ ਨੇ ਇੱਕ ਵੱਛੇ ਨੂੰ ਬਲੀ ਚੜ੍ਹਾਇਆ ਅਤੇ ਮੁੰਡੇ ਨੂੰ ਏਲੀ ਕੋਲ ਲੈ ਆਏ</verse>
				<verse number="26">ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੀ ਜਿੰਦ ਦੀ ਸੌਂਹ, ਹੇ ਸੁਆਮੀ, ਮੈਂ ਉਹੋ ਤੀਵੀਂ ਹਾਂ ਜਿਹ ਨੇ ਤੇਰੇ ਕੋਲ ਐਥੇ ਖੜੇ ਕੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਸੀ</verse>
				<verse number="27">ਮੈਂ ਏਸ ਮੁੰਡੇ ਦੇ ਲਈ ਬੇਨਤੀ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਅਰਜੋਈ ਜੋ ਮੈਂ ਉਸ ਕੋਲੋਂ ਮੰਗੀ ਸੀ ਪੂਰੀ ਕੀਤੀ</verse>
				<verse number="28">ਏਸ ਲਈ ਮੈਂ ਵੀ ਏਹ ਯਹੋਵਾਹ ਨੂੰ ਦੇ ਦਿੱਤਾ ਹੈ। ਜਿੰਨਾ ਚਿਰ ਉਹ ਜੀਉਂਦਾ ਹੈ ਯਹੋਵਾਹ ਦਾ ਦਿੱਤਾ ਹੋਇਆ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।।</verse>
			</chapter>
			<chapter number="2">
				<verse number="1">ਹੰਨਾਹ ਨੇ ਬੇਨਤੀ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਤੋਂ ਅਨੰਦ ਹੈ।। ਮੇਰਾ ਮਨ ਯਹੋਵਾਹ ਵਿੱਚ ਬਾਗੋ ਬਾਗ ਹੈ ਯਹੋਵਾਹ ਕੋਲੋਂ ਮੇਰਾ ਸਿੰਙ ਉੱਚਾ ਹੋ ਗਿਆ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।</verse>
				<verse number="2">ਯਹੋਵਾਹ ਜਿਹਾ ਪਵਿੱਤਰ ਕੋਈ ਨਹੀਂ, ਤੇਰੇ ਬਿਨਾ ਕੋਈ ਨਹੀਂ, ਕੋਈ ਚਟਾਨ ਸਾਡੇ ਪਰਮੇਸ਼ੁਰ ਜਿਹੀ ਨਹੀਂ।</verse>
				<verse number="3">ਐਡੇ ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਕਰਨੀਆਂ ਉਸ ਤੋਂ ਤੋਂਲੀਆਂ ਜਾਂਦੀਆਂ ਹਨ।</verse>
				<verse number="4">ਬਲਵਾਨਾਂ ਦੇ ਧਣੁਖ ਟੁੱਟ ਗਏ, ਅਤੇ ਓਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।</verse>
				<verse number="5">ਓਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਮਜੂਰ ਹੋ ਗਏ, ਅਤੇ ਓਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿੱਟ ਗਈ, - ਐਥੋਂ ਤੋਂੜੀਂ ਜੋ ਸੰਢ ਨੂੰ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਲਿੱਸੀ ਪੈ ਗਈ।</verse>
				<verse number="6">ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਲਾਹੁੰਦਾ ਹੈ ਅਤੇ ਉਹੋ ਹੀ ਚੁੱਕਦਾ ਹੈ।</verse>
				<verse number="7">ਯਹੋਵਾਹ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਹੇਠ ਡੇਗਦਾ ਹੈ ਅਤੇ ਉਤਾਹਾਂ ਕਰਦਾ ਹੈ।</verse>
				<verse number="8">ਗਰੀਬ ਨੂੰ ਉਹ ਖ਼ਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਗੁਹੀਰੇ ਵਿੱਚੋਂ ਕੱਢਦਾ ਹੈ, ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਪਰਤਾਪ ਦੀ ਗੱਦੀ ਦਾ ਵਾਰਸ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਉਂ ਉਨ੍ਹਾਂ ਉੱਤੇ ਧਰੀ ਹੈ।</verse>
				<verse number="9">ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪਾਤੇ ਅਨ੍ਹੇਰੇ ਵਿੱਚ ਪਏ ਰਹਿਣਗੇ, ਕਿਉਂ ਜੋ ਬਲ ਨਾਲ ਕੋਈ ਨਹੀਂ ਜਿੱਤਦਾ।</verse>
				<verse number="10">ਯਹੋਵਾਹ ਦੇ ਵਿਰੋਧੀ ਟੋਟੇ ਟੋਟੇ ਕੀਤੇ ਜਾਣਗੇ, ਉਹ ਸੁਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ, ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਙ ਨੂੰ ਉੱਚਾ ਕਰੇਗਾ!।।</verse>
				<verse number="11">ਤਾਂ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਮੁੰਡਾ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।।</verse>
				<verse number="12">ਹੁਣ ਏਲੀ ਦੇ ਪੁੱਤ੍ਰ ਸ਼ਤਾਨੀ ਪੁੱਤ੍ਰ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਸਿਆਤਾ</verse>
				<verse number="13">ਅਤੇ ਜਾਜਕਾਂ ਦੀ ਰੀਤ ਲੋਕਾਂ ਨਾਲ ਇਹ ਸੀ ਭਈ ਜਾਂ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਟਹਿਲੂਆ ਮਾਸ ਰਿੰਨ੍ਹਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ</verse>
				<verse number="14">ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ ਯਾ ਦੇਕਚੇ ਯਾ ਵੱਲਟੋਹੀ ਯਾ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿੰਨਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ</verse>
				<verse number="15">ਅਤੇ ਅਜਿਹਾ ਵੀ ਹੁੰਦਾਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਟਹਿਲੂਆ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਭਈ ਜਾਜਕ ਨੂੰ ਭੁੰਨਣ ਲਈ ਮਾਸ ਦੇਹ ਕਿਉਂ ਜੋ ਉਹ ਤੈਥੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਲੈਂਦਾ ਹੈ</verse>
				<verse number="16">ਅਤੇ ਜੇ ਕਦੀ ਉਹ ਨੂੰ ਕੋਈ ਆਖੇ ਭਈ ਅਜੇ ਉਸ ਚਰਬੀ ਨੂੰ ਸਾੜ ਲੈਣ ਦੇਹ ਤਾਂ ਫੇਰ ਜਿੰਨਾ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸਨੂੰ ਅੱਗੋਂ ਆਖਦਾ, ਨਹੀਂ, ਤੂੰ ਹੁਣੇ ਮੈਨੂੰ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!</verse>
				<verse number="17">ਸੋ ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।।</verse>
				<verse number="18">ਪਰ ਸਮੂਏਲ ਜੋ ਮੁੰਡਾ ਸੀ ਸੂਤਰ ਦਾ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ</verse>
				<verse number="19">ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਝੱਗਾ ਬਣਾ ਕੇ ਵਰਹੇ ਦੇ ਵਰਹੇ ਲਿਆਉਂਦੀ ਹੁੰਦੀ ਸੀ ਜਦ ਉਹ ਆਪਣੇ ਪਤੀ ਦੇ ਨਾਲ ਵਰ੍ਹੇ ਦੀ ਭੇਟ ਚੜ੍ਹਾਉਣ ਆਉਂਦੀ ਸੀ।।</verse>
				<verse number="20">ਸੋ ਏਲੀ ਨੇ ਅਲਕਾਨਾਹ ਅਤੇ ਉਹ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਤੀਵੀਂ ਤੋਂ ਉਸ ਅਰਜੋਈ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਗਈ ਸੀ ਅੰਸ ਦੇਵੇ। ਸੋ ਓਹ ਆਪਣੇ ਘਰ ਗਏ</verse>
				<verse number="21">ਫੇਰ ਹੰਨਾਹ ਉੱਤੇ ਯਹੋਵਾਹ ਨੇ ਧਿਆਨ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਉਹ ਨੂੰ ਤਿੰਨ ਪੁੱਤ੍ਰ ਅਤੇ ਦੋ ਧੀਆਂ ਜੰਮੀਆਂ ਅਤੇ ਉਹ ਮੁੰਡਾ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।।</verse>
				<verse number="22">ਏਲੀ ਵੱਡਾ ਬੁੱਢਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤ੍ਰ ਸਾਰੇ ਇਸਰਾਏਲ ਨਾਲ ਕੀ ਕੀ ਕਰਦੇ ਸਨ ਅਤੇ ਕਿੱਕੁਰ ਉਨ੍ਹਾਂ ਤੀਵੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਦੀਆਂ ਇਕੱਠੀਆਂ ਹੁੰਦੀਆਂ ਸਨ ਸੰਗ ਕਰਦੇ ਸਨ</verse>
				<verse number="23">ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਭਈ ਅਜੇਹੇ ਕੰਮ ਤੁਸੀਂ ਕਿਉਂ ਕਰਦੇ ਹੋ? ਕਿਉਂ ਜੋ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ</verse>
				<verse number="24">ਨਾ ਮੇਰਿਓ ਪੁੱਤੋ। ਕਿਉਂ ਜੋ ਇਹ ਚੰਗੀ ਖਬਰ ਨਹੀਂ ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਪਰਜਾ ਦੇ ਉਲੰਘਣ ਦੇ ਕਾਰਨ ਬਣਦੇ ਹੋ</verse>
				<verse number="25">ਜੇ ਕਦੀ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਪਰਮੇਸ਼ੁਰ ਉਹ ਦਾ ਨਿਆਉਂ ਕਰੇਗਾ ਪਰ ਜੇ ਕਦੀ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਫ਼ਾਰਸ਼ ਕੌਣ ਕਰੇਗਾ? ਤਾਂ ਵੀ ਉਨ੍ਹਾਂ ਨੇ ਆਪਣੇ ਪਿਉ ਦਾ ਆਖਿਆ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ</verse>
				<verse number="26">ਅਤੇ ਉਹ ਮੁੰਡਾ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਰ ਮਨੁੱਖਾਂ ਦੇ ਅੱਗੇ ਮੰਨਿਆ ਪਰਮੰਨਿਆ ਸੀ।।</verse>
				<verse number="27">ਤਦ ਇੱਕ ਪਰਮੇਸ਼ੁਰ ਦੇ ਮਰਦ ਨੇ ਏਲੀ ਕੋਲ ਆ ਕੇ ਉਹ ਨੂੰ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਉ ਦੇ ਘਰਾਣੇ ਉੱਤੇ ਜਾਂ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗੁਲਾਮੀ ਵਿੱਚ ਸੀ ਪਰਗਟ ਨਹੀਂ ਹੋਇਆ</verse>
				<verse number="28">ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਭਈ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਦੇ ਹਨ ਤੇਰੇ ਪਿਉ ਦੇ ਟੱਬਰ ਨੂੰ ਨਹੀਂ ਦਿੱਤੀਆਂ?</verse>
				<verse number="29">ਫੇਰ ਤੁਸੀਂ ਕਾਹ ਨੂੰ ਮੇਰੀ ਉਸ ਬਲੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲੱਤ ਮਾਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤ੍ਰਾਂ ਦਾਮੇਰੇ ਨਾਲੋਂ ਵਧੀਕ ਆਦਰ ਕਰਦਾ ਹੈਂ ਜੋ ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੋ?</verse>
				<verse number="30">ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਤਾਂ ਸਹੀ ਭਈ ਤੇਰਾ ਟੱਬਰ ਅਤੇ ਤੇਰੇ ਪਿਉ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਓਹ ਜਿਹੜੇ ਮੇਰਾ ਆਦਰ ਕਰਦੇ ਹਨ ਮੈਂ ਵੀ ਉਨ੍ਹਾਂ ਦਾ ਆਦਰ ਕਰਾਂਗਾ ਪਰ ਓਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ</verse>
				<verse number="31">ਵੇਖ, ਓਹ ਦਿਨ ਆਉਂਦੇ ਹਨ ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਉ ਦੇ ਟੱਬਰ ਦੀ ਬਾਂਹ ਅਜੇਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਬੁੱਢਾ ਨਾ ਹੋਵੇਗਾ</verse>
				<verse number="32">ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕਦੀ ਕੋਈ ਬੁੱਢਾ ਨਾ ਹੋਵੇਗਾ</verse>
				<verse number="33">ਅਤੇ ਤੇਰਾ ਉਹ ਮਨੁੱਖ ਜਿਸ ਨੂੰ ਮੈਂ ਆਪਣੀ ਜਗਵੇਦੀ ਤੋਂ ਨਾ ਵੱਢਾਂਗਾ ਉਹੋ ਤੇਰੀਆਂ ਅੱਖੀਆਂ ਕੱਢਣ ਵਾਲਾ ਬਣੇਗਾ ਅਤੇ ਤੇਰੇ ਮਨ ਦਾ ਦੁਖਦਾਈ ਬਣੇਗਾ ਅਤੇ ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ ਖਪ ਜਾਵੇਗਾ</verse>
				<verse number="34">ਅਤੇ ਜੋ ਤੇਰੇ ਦੋਹਾਂ ਪੁੱਤ੍ਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਏਹ ਇੱਕ ਨਿਸ਼ਾਨੀ ਹੋਵੇਗੀ, ਓਹ ਦੋਵੇਂ ਦੇ ਦੇਵੋਂ ਇੱਕ ਦਿਨ ਮਰ ਜਾਣਗੇ</verse>
				<verse number="35">ਅਤੇ ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖਲ੍ਹਿਆਰਾਂਗਾ ਜੋ ਮੇਰੇ ਮਨ ਤੇ ਜੀਅ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਮਸਹ ਕੀਤੇ ਹੋਏ ਦੇ ਅੱਗੇ ਅੱਗੇ ਤੁਰੇਗਾ</verse>
				<verse number="36">ਅਤੇ ਅਜਿਹਾ ਹੋਵੇਗਾ ਭਈ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਰਹੇਗਾ, ਇੱਕ ਟੋਟੇ ਚਾਂਦੀ ਅਤੇ ਇੱਕ ਟੁਕੜੇ ਰੋਟੀ ਦੇ ਲਈ ਉਹਦੇ ਅੱਗੇ ਮੱਥੇ ਟੇਕੇਗਾ ਅਤੇ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇਹ ਜੋ ਮੈਂ ਇੱਕ ਚੱਪਾ ਰੋਟੀ ਖਾਇਆ ਕਰਾਂ।।</verse>
			</chapter>
			<chapter number="3">
				<verse number="1">ਉਹ ਮੁੰਡਾ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਟਹਿਲ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਵੱਡੀ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ</verse>
				<verse number="2">ਅਤੇ ਉਸ ਵੇਲੇ ਅਜਿਹਾ ਹੋਇਆ ਜਾਂ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਚੁੰਨ੍ਹੀਆਂ ਹੋਣ ਲਗੀਆਂ ਜੋ ਉਹ ਵੇਖ ਨਹੀਂ ਸੱਕਦਾ ਸੀ</verse>
				<verse number="3">ਅਤੇ ਪਰਮੇਸ਼ੁਰ ਦਾ ਦੀਵਾ ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਅਜੇ ਨਹੀਂ ਬੁੱਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ</verse>
				<verse number="4">ਤਾਂ ਯਹੋਵਾਹ ਨੇ ਸਮੂਏਲ ਨੂੰ ਸੱਦਿਆ ਅਤੇ ਉਹ ਬੋਲਿਆ, ਮੈਂ ਹਾਜ਼ਰ ਹਾਂ</verse>
				<verse number="5">ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੈਂ ਜੋ ਮੈਨੂੰ ਸੱਦਿਆ ਸੋ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਸੱਦਿਆ। ਫੇਰ ਲੰਮਾ ਪੈ ਰਹੁ। ਸੋ ਉਹ ਜਾ ਕੇ ਲੰਮਾ ਪਿਆ</verse>
				<verse number="6">ਯਹੋਵਾਹ ਨੇ ਸਮੂਏਲ ਨੂੰ ਫੇਰ ਸੱਦਿਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੈਂ ਜੋ ਮੈਨੂੰ ਸੱਦਿਆ। ਉਸ ਨੇ ਆਖਿਆ, ਹੇ ਮੇਰੇ ਪੁੱਤ੍ਰ, ਮੈਂ ਤਾਂ ਨਹੀਂ ਸੱਦਿਆ। ਫੇਰ ਲੰਮਾ ਪੈ ਰਹੁ</verse>
				<verse number="7">ਪਰ ਸਮੂਏਲ ਨੇ ਅਜੇ ਯਹੋਵਾਹ ਨੂੰ ਨਹੀਂ ਸਿਆਤਾ ਸੀ ਅਤੇ ਨੀ ਹੀ ਯਹੋਵਾਹ ਦੀ ਬਾਣੀ ਉਸ ਦੇ ਉੱਤੇ ਪਰਗਟ ਹੋਈ ਸੀ</verse>
				<verse number="8">ਫੇਰ ਯਹੋਵਾਹ ਨੇ ਤੀਜੀ ਵੇਰ ਸਮੂਏਲ ਨੂੰ ਸੱਦਿਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਰ ਆਖਿਆ ਮੈਂ ਹਾਜ਼ਰ ਹਾਂ, ਤੈਂ ਜੋ ਮੈਨੂੰ ਸੱਦਿਆ ਹੈ। ਤਦ ਏਲੀ ਨੇ ਜਾਤਾ ਜੋ ਯਹੋਵਾਹ ਨੇ ਮੁੰਡੇ ਨੂੰ ਸੱਦਿਆ ਹੋਣਾ ਹੈ</verse>
				<verse number="9">ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾਹ ਲੰਮਾ ਪੈ ਰਹੁ ਅਤੇ ਅਜਿਹਾ ਹੋਵੇਗਾ ਭਈ ਜਾਂ ਉਹ ਤੈਨੂੰ ਸੱਦੇ ਤਾਂ ਤੂੰ ਆਖੀਂ, ਹੇ ਯਹੋਵਾਹ, ਫ਼ਰਮਾ,ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਲੰਮਾ ਪਿਆ</verse>
				<verse number="10">ਤਦ ਯਹੋਵਾਹ ਆ ਖਲੋਤਾ ਅਤੇ ਅੱਗੇ ਵਾਂਙੁ ਸੱਦਿਆ, \ਸਮੂਏਲ, ਸਮੂਏਲ!\ ਤਦ ਸਮੂਏਲ ਬੋਲਿਆ, ਫ਼ਰਮਾ ਕਿਉ ਜੋ ਤੇਰਾ ਦਾਸ ਸੁਣਦਾ ਹੈ।।</verse>
				<verse number="11">ਤਾਂ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਦੇ ਸੁਣਨ ਵਾਲਿਆਂ ਦੇ ਦੋਵੇਂ ਕੰਨ ਸਾਂ ਸਾਂ ਪਏ ਕਰਨਗੇ</verse>
				<verse number="12">ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੀਕ ਲਿਆਵਾਂਗਾ ਜੋ ਮੈਂ ਉਹ ਦੇ ਟੱਬਰ ਦੇ ਲਈ ਆਖਿਆ ਸੀ</verse>
				<verse number="13">ਕਿਉਂ ਜੋ ਮੈਂ ਉਹ ਨੂੰ ਆਖਿਆ ਭਈ ਮੈਂ ਉਸ ਬੁਰਿਆਈ ਦੇ ਕਾਰਨ ਜਿਹ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਤੋੜੀ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤ੍ਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਵਰਜਿਆ</verse>
				<verse number="14">ਏਸੇ ਕਰਕੇ ਏਲੀ ਦੇ ਟੱਬਰ ਲਈ ਮੈਂ ਸੌਂਹ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ ਕਿਸੇ ਬਲੀ ਯਾ ਭੇਟ ਦੇ ਨਾਲ ਸਦਾ ਤੀਕ ਨਾ ਮਿਟੇ।।</verse>
				<verse number="15">ਸਮੂਏਲ ਸਵੇਰੇ ਤੋੜੀ ਸੁੱਤਾ ਰਿਹਾ ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਰੋਇਆ ਦੱਸਣ ਤੋਂ ਡਰਦਾ ਸੀ</verse>
				<verse number="16">ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤ੍ਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ</verse>
				<verse number="17">ਤਦ ਉਹ ਨੇ ਪੁੱਛਿਆ, ਉਹ ਕੀ ਗੱਲ ਸੀ ਜੋ ਤੈਨੂੰ ਉਸ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆ ਹਨ ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਵੀ ਤੇਹਾ ਹੀ ਕਰੇ ਅਤੇ ਉਸ ਨਾਲੋਂ ਵੀ ਵਧੀਕ!</verse>
				<verse number="18">ਤਦ ਸਮੂਏਲ ਨੇ ਉਹ ਨੂੰਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।।</verse>
				<verse number="19">ਸਮੂਏਲ ਵਧਦਾ ਗਿਆ ਅਤੇ ਯਹੋਵਾਹ ਉਹ ਦੇ ਸੰਗ ਸੀ ਅਤੇ ਉਸ ਨੇ ਉਹ ਦੀ ਕੋਈ ਗੱਲ ਧਰਤੀ ਉੱਤੇ ਅਕਾਰਥੀ ਨਾ ਡਿੱਗਣ ਦਿੱਤੀ</verse>
				<verse number="20">ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ</verse>
				<verse number="21">ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪਰਗਟ ਹੋਇਆ ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ।।</verse>
			</chapter>
			<chapter number="4">
				<verse number="1">ਸਮੂਏਲ ਦੀ ਗੱਲ ਸਾਰੇ ਇਸਰਾਏਲ ਨੂੰ ਅੱਪੜ ਪਈ ਅਤੇ ਇਸਰਾਏਲ ਫਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬਨ-ਅਜ਼ਰ ਦੇ ਲਾਗੇ ਤੰਬੂ ਲਾਏ ਅਤੇ ਫਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ</verse>
				<verse number="2">ਤਾਂ ਫਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਪਾਲ ਬੰਨ੍ਹੀ ਅਤੇ ਜਾਂ ਲੜਾਈ ਖਿੱਲਰ ਗਈ ਤਾਂ ਇਸਰਾਏਲ ਫਲਿਸਤੀਆਂ ਅੱਗੇ ਹਾਰ ਗਏ ਅਤੇ ਉਨ੍ਹਾਂ ਨੇ ਓਹਨਾਂ ਦੀ ਫੌਜ ਵਿੱਚੋਂ ਜੋ ਮਦਾਨ ਵਿੱਚ ਸੀ ਚਾਰਕੁ ਹਜ਼ਾਰ ਮਨੁੱਖ ਵੱਢ ਸੁੱਟੇ।।</verse>
				<verse number="3">ਜਾਂ ਲੋਕ ਡੇਰੇ ਵਿੱਚ ਮੁੜ ਆਏ ਸਨ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਭਈ ਯਹੋਵਾਹ ਨੇ ਸਾਨੂੰ ਫਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਭਈ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ</verse>
				<verse number="4">ਸੋ ਓਹਨਾਂ ਨੇ ਸ਼ੀਲੋਹ ਵਿੱਚ ਲੋਕ ਘੱਲੇ ਜੋ ਸੈਨਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਜੋ ਦੋਹੁੰ ਕਰੂਬੀਆਂ ਦੇ ਵਿਚਕਾਰ ਟਿਕਦਾ ਹੈ ਉੱਥੋਂ ਲੈ ਆਉਣ ਅਤੇ ਏਲੀ ਦੇ ਦੇਵੇਂ ਪੁੱਤ੍ਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ</verse>
				<verse number="5">ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਡੇਰੇ ਵਿੱਚ ਆ ਪੁੱਜਾ ਤਾਂ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ ਅਜੇਹਾ ਜੋ ਧਰਤੀ ਕੰਬ ਉੱਠੀ</verse>
				<verse number="6">ਅਤੇ ਜਾਂ ਫਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ ਭਈ ਇਨ੍ਹਾਂ ਇਬਰਾਨੀਆਂ ਦੇ ਡੇਰੇ ਵਿੱਚ ਏਹ ਜੈਕਾਰੇ ਦੀ ਕੇਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਤਾ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਡੇਰੇ ਵਿੱਚ ਅੱਪੜ ਪਿਆ ਹੈ</verse>
				<verse number="7">ਤਾਂ ਫਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਡੇਰੇ ਵਿੱਚ ਆਇਆ ਹੈ! ਅਤੇ ਬੋਲੇ, ਹਾਇ ਸਾਨੂੰ! ਕਿਉਂ ਜੋ ਅੱਜ ਕੱਲ ਅਜਿਹੀ ਗੱਲ ਕਦੀ ਨਹੀਂ ਹੋਈ</verse>
				<verse number="8">ਹਾਇ ਸਾਨੂੰ! ਅਜਿਹੇ ਬਲਵੰਤ ਦੇਵਾਂ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਏਹ ਓਹ ਦੇਓ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਿਆ</verse>
				<verse number="9">ਹੇ ਫਲਿਸਤੀਓ, ਤੁਸੀਂ ਤਕੜੇ ਹੋਵੋ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗੁਲਾਮ ਨਾ ਬਣੋ ਜਿੱਕੁਰ ਓਹ ਤੁਹਾਡੇ ਗੁਲਾਮ ਬਣੇ ਸਨ ਸਗੋਂ ਮਰਦ ਬਣੋ ਅਤੇ ਲੜੋ!।।</verse>
				<verse number="10">ਸੋ ਫਲਿਸਤੀ ਲੜੇ ਅਤੇ ਇਸਰਾਏਲ ਹਾਰ ਗਿਆ ਅਤੇ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਡਾਢੀ ਵਾਢ ਹੋਈ ਕਿਉਂ ਜੋ ਤੀਹ ਹਜ਼ਾਰ ਏਸਰਾਏਲੀ ਪਿਆਦੇ ਮਾਰੇ ਗਏ</verse>
				<verse number="11">ਅਤੇ ਪਰਮੇਸ਼ੁਰ ਦਾ ਸੰਦੂਕ ਲੁੱਟਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤ੍ਰ ਹਾਫ਼ਨੀ ਅਤੇ ਫ਼ੀਨਹਾਸ ਵੱਢੇ ਗਏ।।</verse>
				<verse number="12">ਤਦ ਬਿਨਯਾਮੀਨ ਦਾ ਇੱਕ ਮਨੁੱਖ ਫੌਜ ਦੇ ਵਿੱਚੋਂ ਨੱਠਾ ਅਤੇ ਲੀੜੇ ਪਾੜੇ ਹੋਏ ਅਰ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਅੱਪੜਿਆ</verse>
				<verse number="13">ਅਤੇ ਜਾਂ ਉਹ ਆਇਆ ਤਾਂ ਵੇਖੋ, ਏਲੀ ਸੜਕੋਂ ਲਾਂਭੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਪਿਆ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਪਿਆ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ</verse>
				<verse number="14">ਅਤੇ ਜਾਂ ਸਿਆਪੇ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਏਹ ਕੇਹਾ ਰੌਲਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਖਬਰ ਦਿੱਤੀ</verse>
				<verse number="15">ਅਤੇ ਏਲੀ ਅਠਾਨਵਿਆਂ ਵਰਿਹਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਚੁੰਨ੍ਹੀਆਂ ਹੋ ਗਈਆਂ ਸਨ ਅਰ ਉਹ ਨੂੰ ਦਿਸਦਾ ਕੁਝ ਨਹੀਂ ਸੀ</verse>
				<verse number="16">ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫੌਜ ਦੇ ਵਿੱਚੋਂ ਭੱਜਾ ਹਾਂ। ਉਹ ਬੋਲਿਆ, ਹੇ ਮੇਰੇ ਪੁੱਤ੍ਰ, ਕੀ ਖਬਰ ਹੈ?</verse>
				<verse number="17">ਉਸ ਹਲਕਾਰੇ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫਲਿਸਤੀਆਂ ਦੇ ਅੱਗੋਂ ਭਾਜ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੇਵੇਂ ਪੁੱਤ੍ਰ ਹਾਫ਼ਨੀ ਅਤੇ ਫ਼ੀਨਹਾਸ ਮਰ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਖੁੱਸ ਗਿਆ</verse>
				<verse number="18">ਤਾਂ ਅਜੇਹਾ ਹੋਇਆ ਭਈ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਪਰਨੇ ਬੂਹੇ ਦੇ ਕੋਲ ਡਿੱਗ ਪਿਆ ਅਤੇ ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਬੁੱਢਾ ਅਤੇ ਭਾਰਾ ਵੀ ਸੀ ਅਤੇ ਉਹ ਚਾਲੀ ਵਰਹੇ ਇਸਰਾਏਲ ਦਾ ਨਿਆਉਂ ਕਰਦਾ ਰਿਹਾ।।</verse>
				<verse number="19">ਉਸ ਦੀ ਨੂੰਹ ਫ਼ੀਨਹਾਸ ਦੀ ਵਹੁਟੀ ਗਰਭਣੀ ਸੀ ਅਰ ਉਹ ਦੇ ਜਨਣ ਦਾ ਵੇਲਾ ਨੇੜੇ ਸੀ ਅਤੇ ਜਦ ਉਹ ਨੇ ਏਹ ਗੱਲਾਂ ਸੁਣੀਆਂ ਭਈ ਪਰਮੇਸ਼ੁਰ ਦਾ ਸੰਦੂਕ ਖੁੱਸ ਗਿਆ ਅਤੇ ਤੇਰਾ ਸਹੁਰਾ ਅਰ ਭਰਤਾ ਮਰ ਗਏ ਸਨ ਤਾਂ ਉਹ ਨਿਵੀਂ ਅਤੇ ਜਣੀ ਕਿਉਂ ਜੋ ਜਣਨ ਦੀ ਪੀੜ ਆਣ ਲੱਗੀ</verse>
				<verse number="20">ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਤੀਵੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਓਦਰ ਨਾ ਕਿਉਂ ਜੋ ਤੈਂ ਪੁੱਤ੍ਰ ਜਣਿਆ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ</verse>
				<verse number="21">ਅਤੇ ਉਹ ਨੇ ਉਸ ਮੁੰਡੇ ਦਾ ਨਾਉਂ ਈਕਾਬੋਦ ਧਰਿਆ ਅਤੇ ਬੋਲੀ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਰ ਭਰਤੇ ਦੇ ਕਾਰਨ ਵੀ</verse>
				<verse number="22">ਅਤੇ ਉਹ ਬੋਲੀ, ਪਰਤਾਪ ਇਸਰਾਏਲ ਤੋਂ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹਿਆ ਗਿਆ।।</verse>
			</chapter>
			<chapter number="5">
				<verse number="1">ਫਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ ਲੈ ਕੇ ਉਸ ਨੂੰ ਅਬਨ- ਅਜ਼ਰ ਤੋਂ ਅਸ਼ਦੋਦ ਤੋੜੀ ਅੱਪੜਾ ਦਿੱਤਾ</verse>
				<verse number="2">ਅਤੇ ਜਦ ਫਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ ਲਿਆ ਤਾਂ ਓਹ ਉਸ ਨੂੰ ਦਾਗੋਨ ਦੇ ਘਰ ਵਿੱਚ ਲਿਆਏ ਅਤੇ ਦਾਗੋਨ ਕੋਲ ਰੱਖਿਆ।।</verse>
				<verse number="3">ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਤੇ ਡਿੱਗਾ ਪਿਆ ਸੀ! ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖਲ੍ਹਿਆਰਿਆ</verse>
				<verse number="4">ਅਗਲੇ ਭਲਕ ਓਹ ਫੇਰ ਮੁਨ੍ਹੇਰੇ ਹੀ ਉੱਠੇ ਜਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਸ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਸਰਦਲ ਉੱਤੇ ਵੱਢੀਆਂ ਪਈਆਂ ਸਨ! ਨਿਰਾ ਪੁਰਾ ਉਹ ਦਾ ਧੜ ਰਹਿ ਗਿਆ!</verse>
				<verse number="5">ਏਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਸੱਭੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੋੜੀ ਦਾਗੋਨ ਦੀ ਸਰਦਲ ਉੱਤੇ ਪੈਰ ਨਹੀਂ ਧਰਦੇ</verse>
				<verse number="6">ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਡਾਢਾ ਪੈ ਗਿਆ ਸੀ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਨੂੰ ਉਹ ਦੇ ਉਦਾਲੇ ਦਿਆਂ ਲੋਕਾਂ ਸਣੇ ਮਵੇਸੀਆਂ ਨਾਲ ਮਾਰਿਆ</verse>
				<verse number="7">ਜਦ ਅਸ਼ਦੋਦੀਆਂ ਨੇ ਡਿੱਠਾ ਜੋ ਇਹ ਗੱਲ ਹੋਈ ਹੈ ਤਾਂ ਉਨ੍ਹਾਂ ਨੇ ਆਖਿਆ, ਭਈ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਹੈ</verse>
				<verse number="8">ਸੋ ਉਨ੍ਹਾਂ ਨੇ ਫਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਲੋੜੀਦਾ ਹੈ ਜੋ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਵਿੱਚ ਲੈ ਜਾਣ ਸੋ ਓਹ ਇਸਰਾਏਲ ਦੇ ਸੰਦੂਕ ਨੂੰ ਗਥ ਵਿੱਚ ਲੈ ਗਏ</verse>
				<verse number="9">ਜਦ ਓਹ ਉਸ ਨੂੰ ਉੱਥੇ ਲੈ ਗਏ ਸਨ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਦੇ ਨਾਸ ਕਰਨ ਨੂੰ ਉਹ ਦੇ ਉੱਤੇ ਵੀ ਪਸਰ ਗਿਆ ਅਤੇ ਉਹ ਨੇ ਉਸ ਸ਼ਹਿਰ ਦਿਆਂ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੋੜੀ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਮਵੇਸ਼ੀਆਂ ਨਿਕਲੀਆਂ।।</verse>
				<verse number="10">ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਅੱਪੜਿਆ ਤਾਂ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ ਭਈ ਓਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਏਸ ਲਈ ਲਿਆਏ ਹਨ ਜੋ ਸਾਡਾ ਅਤੇ ਸਾਡਿਆਂ ਲੋਕਾਂ ਦਾ ਨਾਸ ਕਰਨ</verse>
				<verse number="11">ਸੋ ਉਨ੍ਹਾਂ ਨੇ ਫਲਿਸਤੀਆਂ ਦਿਆਂ ਸਰਦਾਰਾਂ ਨੂੰ ਸੱਦ ਕੇ ਇੱਕਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜੋ ਭਈ ਉਹ ਆਪਣੇ ਥਾਂ ਜਾਵੇ ਜੋ ਸਾਡਾ ਅਤੇ ਸਾਡਿਆਂ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਉੱਥੇ ਸਾਰੇ ਸ਼ਹਿਰ ਵਿੱਚ ਮੌਤ ਦੀ ਵੱਡੀ ਧੁੰਮ ਪੈ ਗਈ ਸੀ ਅਤੇ ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ</verse>
				<verse number="12">ਅਤੇ ਓਹ ਲੋਕ ਜੋ ਮੋਏ ਨਹੀਂ ਸਨ ਸੋ ਮਵੇਸ਼ੀਆਂ ਨਾਲ ਮਾਂਦੇ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੋੜੀ ਜਾ ਪੁੱਜੀ।।</verse>
			</chapter>
			<chapter number="6">
				<verse number="1">ਸੋ ਯਹੋਵਾਹ ਦਾ ਸੰਦੂਕ ਸੱਤਾਂ ਮਹੀਨਿਆਂ ਤੋੜੀ ਫਲਿਸਤੀਆਂ ਦੇ ਦੇਸ ਵਿੱਚ ਰਿਹਾ</verse>
				<verse number="2">ਤਦ ਫਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਜੋ ਕਿੱਕੁਰ ਉਹ ਨੂੰ ਉਹ ਦੇ ਥਾਂ ਵਿੱਚ ਅੱਪੜਾਈਏ</verse>
				<verse number="3">ਓਹ ਬੋਲੇ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜਦੇ ਹੋ ਤਾਂ ਸੱਖਣਾ ਨਾ ਘੱਲੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜਣੀ ਤਾਂ ਤੁਸੀਂ ਨਿਰੋਏ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਜੋ ਉਹ ਤੁਹਾਥੋਂ ਕਿਸ ਲਈ ਨਹੀਂ ਹੱਥ ਚੁੱਕਦਾ</verse>
				<verse number="4">ਤਦ ਉਨ੍ਹਾਂ ਨੇ ਪੁੱਛਿਆ, ਅਸੀਂ ਦੋਸ ਦੀ ਭੇਟ ਕਿਹੋ ਜਿਹੀ ਭੇਜੀਏ? ਉਹ ਬੋਲੇ, ਫਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੁਨਹਿਰੀ ਮਵੇਸ਼ੀਆਂ ਅਤੇ ਪੰਜ ਸੁਨਹਿਰੀ ਚੂਹੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜੇਹੀ ਬਵਾ ਹੈ</verse>
				<verse number="5">ਸੋ ਤੁਸੀਂ ਆਪਣੀਆਂ ਮਵੇਸੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹੀਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਕੀ ਜਾਣੀਏ ਜੇ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ</verse>
				<verse number="6">ਤੁਸੀਂ ਆਪਣੇ ਮਨ ਨੂੰ ਕਰੜਾ ਕਿਉਂ ਕਰਦੇ ਹੋ ਜਿੱਕੁਰ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਕਰੜਾ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ ਸ਼ਕਤੀਆਂ ਦੱਸੀਆਂ। ਭਲਾ, ਓਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਓਹ ਚੱਲੇ ਨਾ ਗਏ?</verse>
				<verse number="7">ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਲਓ ਜੋ ਜੂਲੇ ਹੇਠ ਨਾ ਆਈਆਂ ਹੋਣ ਅਤੇ ਉਨ੍ਹਾਂ ਗਊਆਂ ਨੂੰ ਗੱਡੀ ਹੇਠ ਜੋਤ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ</verse>
				<verse number="8">ਅਤੇ ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕੜੀ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਧਰ ਦਿਓ ਅਤੇ ਉਹ ਨੂੰ ਵਿਦਿਆ ਕਰ ਦਿਓ ਜੋ ਤੁਰ ਜਾਵੇ</verse>
				<verse number="9">ਅਤੇ ਵੇਖੋ, ਜੇ ਉਹ ਆਪਣੇ ਬੰਨੇ ਦੇ ਰਾਹ ਬੈਤਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਭਈ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਵੇਂ ਹੀ ਹੋਈ ਹੈ।।</verse>
				<verse number="10">ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਇਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ</verse>
				<verse number="11">ਅਤੇ ਯਹੋਵਾਹ ਦਾ ਸੰਦੂਕ ਅਰ ਸੋਨੇ ਦੀਆਂ ਚੂਹੀਆਂ ਅਤੇ ਆਪਣੀਆਂ ਮਵੇਸ਼ੀਆਂ ਦੀਆਂ ਮੂਰਤਾਂ ਦੀ ਸੰਦੂਕੜੀ ਨੂੰ ਗੱਡੀ ਵਿੱਚ ਧਰਿਆ</verse>
				<verse number="12">ਤਾਂ ਉਹ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਤੁਰਦੀਆਂ ਤੁਰਦੀਆਂ ਅੜਾਉਂਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਭਵੀਆਂ ਅਤੇ ਫਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤਸ਼ਮਸ਼ ਦੇ ਬੰਨੇ ਤੋੜੀ ਗਏ</verse>
				<verse number="13">ਅਤੇ ਬੈਤਸ਼ਮਸ਼ ਦੇ ਲੋਕ ਨਿਵਾਣ ਵਿੱਚ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖੀਆਂ ਚੁੱਕੀਆਂ ਤਾਂ ਸੰਦੂਕ ਨੂੰ ਡਿੱਠਾ ਅਤੇ ਵੇਖਦਿਆਂ ਸਾਰ ਅਨੰਦ ਹੋ ਗਏ</verse>
				<verse number="14">ਅਤੇ ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ</verse>
				<verse number="15">ਅਤੇ ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕੜੀ ਸਣੇ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ ਹਿਠਾਂਹ ਲਾਹਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤਸ਼ਮਸ਼ ਦਿਆਂ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਭੀ ਦਿੱਤੀਆਂ</verse>
				<verse number="16">ਜਦ ਉਨ੍ਹਾਂ ਪੰਜਾ ਫਲਿਸਤੀ ਸਰਦਾਰਾਂ ਨੇ ਏਹ ਡਿੱਠਾ ਤਾਂ ਓਹ ਉਸੇ ਦਿਨ ਅਕਰੋਨ ਨੂੰ ਮੁੜ ਗਏ</verse>
				<verse number="17">ਅਤੇ ਏਹ ਸੋਨੇ ਦੀਆਂ ਮਵੇਸ਼ੀਆਂ ਜੋ ਫਲਿਸਤੀਆਂ ਨੇ ਦੋਸ਼ ਦੀ ਭੇਟ ਲਈ ਯਹੋਵਾਹ ਨੂੰ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ</verse>
				<verse number="18">ਅਤੇ ਏਹ ਸੋਨੇ ਦੀਆਂ ਚੂਹੀਆਂ ਫਲਿਸਤੀਆਂ ਦੇ ਪੰਜਾਂ ਸਰਦਾਰਾਂ ਦੇ ਸ਼ਹਿਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੋੜੀ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੋੜੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।।</verse>
				<verse number="19">ਉਹ ਨੇ ਬੈਤਸ਼ਮਸ਼ ਦਿਆਂ ਲੋਕਾਂ ਨੂੰ ਏਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਅਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਏਸ ਲਈ ਜੋ ਯਹੋਵਾਹ ਨੇ ਲੋਕਾ ਨੂੰ ਵੱਡੀ ਮਾਰ ਨਾਲ ਮਾਰਿਆ</verse>
				<verse number="20">ਸੋ ਬੈਤਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸੇ ਦੀ ਮਜਾਲ ਹੈ ਜੋ ਕੋਈ ਇਸ ਪਵਿੱਤ੍ਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਹ ਦੀ ਵੱਲ ਜਾਵੇ?।।</verse>
				<verse number="21">ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਹਲਕਾਰੇ ਘੱਲੇ ਅਤੇ ਆਖਿਆ, ਫਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।।</verse>
			</chapter>
			<chapter number="7">
				<verse number="1">ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਧਰਿਆ ਜੋ ਟੀਸੀ ਦੇ ਉੱਤੇ ਹੈ ਅਤੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪਵਿੱਤ੍ਰ ਕੀਤਾ ਜੋ ਉਹ ਯਹੋਵਾਹ ਦੇ ਸੰਦੂਕ ਦੀ ਵੇਖ ਭਾਲ ਕਰੇ</verse>
				<verse number="2">ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਢੇਰ ਚਿਰ ਬੀਤ ਗਿਆ ਕਿਉਂ ਜੋ ਉਸ ਨੂੰ ਵੀਹ ਵਰਹੇ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਨਾਲ ਯਹੋਵਾਹ ਦੀ ਤਾਂਘ ਕੀਤੀ।।</verse>
				<verse number="3">ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰਿਆਂ ਮਨਾਂ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਨੂੰ ਆਪਣੇ ਵਿੱਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ</verse>
				<verse number="4">ਤਦ ਇਸਰਾਏਲਿਆਂ ਨੇ ਬਆਲੀਮ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਨਿਰੀ ਯਹੋਵਾਹ ਦੀ ਹੀ ਸੇਵਾ ਕੀਤੀ</verse>
				<verse number="5">ਫੇਰ ਸਮੂਏਲ ਨੇ ਆਖਿਆ, ਮਿਸਫਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆ ਕਰੋ ਤਾਂ ਤੁਹਾਡੇ ਲਈ ਮੈਂ ਯਹੋਵਾਹ ਅੱਗੇ ਬੇਨਤੀ ਕਰਾਂਗਾ</verse>
				<verse number="6">ਸੋ ਓਹ ਸਭੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸਾਂ ਯਹੋਵਾਹ ਦਾ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਉਂ ਕੀਤਾ</verse>
				<verse number="7">ਜਦ ਫਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਚੜ੍ਹਾਈ ਕੀਤੀ ਸੋ ਇਸਰਾਏਲੀ ਇਹ ਸੁਣ ਕੇ ਫਲਿਸਤੀਆਂ ਕੋਲੋਂ ਡਰ ਗਏ</verse>
				<verse number="8">ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਹੋ ਪਰ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਤਰਲਾ ਕਰ ਭਈ ਉਹ ਸਾਨੂੰ ਫਲਿਸਤੀਆਂ ਦੇ ਹੱਥੋਂ ਬਚਾਵੇ।।</verse>
				<verse number="9">ਸਮੂਏਲ ਨੇ ਇੱਕ ਮੇਢੇ ਦਾ ਦੁੱਧ ਚੁੰਘਦਾ ਬੱਚਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰ ਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ</verse>
				<verse number="10">ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾਉਂਦਾ ਪਿਆ ਸੀ ਤਾਂ ਫਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾ ਦਿੱਤਾ ਅਤੇ ਓਹ ਇਸਰਾਏਲ ਅੱਗੇ ਮਾਰੇ ਗਏ</verse>
				<verse number="11">ਅਤੇ ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਤੋਂ ਨਿੱਕਲ ਕੇ ਫਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ-ਕਰ ਦੇ ਹੇਠ ਤੋੜੀ ਉਨ੍ਹਾਂ ਨੂੰ ਮਾਰਦੇ ਤੁਰੇ ਗਏ</verse>
				<verse number="12">ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖਲ੍ਹਿਆਰਿਆ ਅਤੇ ਉਹ ਦਾ ਨਾਉਂ ਅਬਨ-ਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੋੜੀ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।।</verse>
				<verse number="13">ਸੋ ਫਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਉਂਦਿਆਂ ਤੋੜੀ ਫਲਿਸਤੀਆਂ ਦੇ ਵਿਰੁੱਧ ਰਿਹਾ</verse>
				<verse number="14">ਅਤੇ ਓਹ ਸ਼ਹਿਰ ਜੋ ਫਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨੋਂ ਲੈ ਕੇ ਗਥ ਤੋੜੀ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਉਦਾਲੇ ਵੀ ਇਸਰਾਏਲ ਨੇ ਫਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਰ ਅਮੋਰੀਆਂ ਵਿੱਚ ਮੇਲ ਹੋਇਆ</verse>
				<verse number="15">ਜਦ ਤੋੜੀ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ</verse>
				<verse number="16">ਅਤੇ ਵਰਹੇ ਦੇ ਵਰਹੇ ਬੈਤੇਲ ਅਤੇ ਗਿਲਗਾਲ ਅਤੇ ਮਿਸਫਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਉਂ ਕਰਦਾ ਸੀ</verse>
				<verse number="17">ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਉਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।।</verse>
			</chapter>
			<chapter number="8">
				<verse number="1">ਤਾਂ ਅਜਿਹਾ ਹੋਇਆ ਕਿ ਜਦ ਸਮੂਏਲ ਬੁੱਢਾ ਹੋ ਗਿਆ ਤਾਂ ਉਸਨੇ ਆਪਣੇ ਪੁੱਤ੍ਰਾਂ ਨੂੰ ਇਸਰਾਏਲ ਉੱਤੇ ਨਿਆਉਂ ਕਰਨ ਲਈ ਠਹਿਰਾਇਆ</verse>
				<verse number="2">ਅਤੇ ਉਸ ਦੇ ਜੇਠੇ ਦਾ ਨਾਉਂ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤ੍ਰ ਦਾ ਨਾਉਂ ਅਬਿੱਯਾਹ। ਏਹ ਦੋਵੇਂ ਬਏਰਸ਼ਬਾ ਵਿੱਚ ਨਿਆਉਂਕਾਰ ਸਨ</verse>
				<verse number="3">ਪਰ ਉਸ ਦੇ ਪੁੱਤ੍ਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਖੱਟੀ ਦੇ ਮਗਰ ਲੱਗਦੇ ਅਤੇ ਵੱਢੀ ਲੈਂਦੇ ਅਤੇ ਨਿਆਉਂ ਵਿੱਚ ਪੱਖ ਪਾਤ ਕਰਦੇ ਸਨ</verse>
				<verse number="4">ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ</verse>
				<verse number="5">ਅਤੇ ਉਸ ਨੂੰ ਬੋਲੇ, ਵੇਖ, ਤੂੰ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤ੍ਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਉਂ ਕਰਨ ਲਈ ਜਿੱਕੁਰ ਸਭਨਾਂ ਲੋਕਾਂ ਵਿੱਚ ਹੈ ਕਿਸੇ ਨੂੰ ਸਾਡਾ ਪਾਤਸ਼ਾਹ ਠਹਿਰਾ ਦੇਹ।।</verse>
				<verse number="6">ਪਰ ਉਹ ਗੱਲ ਜੋ ਉਨ੍ਹਾਂ ਨੇ ਆਖੀ ਭਈ ਸਾਡੇ ਲਈ ਇੱਕ ਪਾਤਸ਼ਾਹ ਠਹਿਰਾ ਦੇਹ ਜੋ ਸਾਡਾ ਨਿਆਉਂ ਕਰੇ ਸਮੂਏਲ ਨੂੰ ਮਾੜੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ</verse>
				<verse number="7">ਤਾਂ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਓਹ ਤੈਨੂੰ ਆਖਣ ਕੰਨ ਲਾ ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗ ਦਿੱਤਾ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ</verse>
				<verse number="8">ਜਦ ਦਾ ਮੈਂ ਉਨ੍ਹਾਂ ਨੂੰ ਮਿਸਰੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੋੜੀ ਉਨ੍ਹਾਂ ਸਭਨਾਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਓਹ ਤੇਰੇ ਨਾਲ ਕਰਦੇ ਹਨ</verse>
				<verse number="9">ਸੋ ਉਨ੍ਹਾਂ ਦੀ ਗੱਲ ਤੂੰ ਸੁਣ! ਤੂੰ ਵੀ ਉਨ੍ਹਾਂ ਉੱਤੇ ਉਗਾਹੀ ਦੇ ਕੇ ਉਨ੍ਹਾਂ ਨੂੰ ਚੰਗੀ ਤਰਾਂ ਦੱਸ ਦੇਹ ਭਈ ਜਿਹੜਾ ਪਾਤਸ਼ਾਹ ਉਨ੍ਹਾਂ ਉੱਤੇ ਰਾਜ ਕਰੇਗਾ ਉਹ ਦੀ ਡੌਲ ਚਾਲ ਕੇਹੋ ਜਿਹੀ ਹੋਵੇਗੀ।।</verse>
				<verse number="10">ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਪਾਤਸ਼ਾਹ ਮੰਗਦੇ ਸਨ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ</verse>
				<verse number="11">ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਪਾਤਸ਼ਾਹ ਦਾ ਇਹ ਵਰਤਾਓ ਹੋਵੇਗਾ, - ਉਹ ਤੁਹਾਡੇ ਪੁੱਤ੍ਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰਥਾਂ ਦੇ ਲਈ ਅਤੇ ਆਪਣੇ ਘੋੜ ਚੜ੍ਹਿਆਂ ਦੇ ਲਈ ਟਹਿਲੂਏ ਰੱਖੇਗਾ ਅਤੇ ਓਹ ਉਸ ਦੇ ਰਥਾਂ ਦੇ ਅੱਗੇ ਭੱਜਣਗੇ</verse>
				<verse number="12">ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਓਹਨਾਂ ਕੋਲੋਂ ਹਲ ਵਗਾਵੇਗਾ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰਥਾਂ ਦਾ ਵਲੇਵਾਂ ਬਣਾਵੇਗਾ</verse>
				<verse number="13">ਅਤੇ ਤੁਹਾਡੀਆਂ ਧੀਆਂ ਨੂੰ ਲਵੇਗਾ ਜੋ ਉਹ ਗਾਂਧਣਾਂ ਅਤੇ ਲਾਂਗਰਨਾਂ ਅਰ ਰਸੋਇਣਾਂ ਬਣਨ</verse>
				<verse number="14">ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗਾਂ ਅਤੇ ਤੁਹਾਡੇ ਜ਼ੈਤੂਨ ਦਿਆਂ ਬਾਗਾਂ ਨੂੰ ਜੋ ਚੰਗੇ ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣਿਆਂ ਟਹਿਲੂਆਂ ਨੂੰ ਦੇ ਦੇਵੇਗਾ</verse>
				<verse number="15">ਅਤੇ ਤੁਹਾਡੇ ਬੀ ਅਤੇ ਦਾਖ ਦਿਆਂ ਬਾਗਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਟਹਿਲੂਆਂ ਨੂੰ ਦੇ ਦੇਵੇਗਾ</verse>
				<verse number="16">ਅਤੇ ਤੁਹਾਡੇ ਟਹਿਲੂਏ ਅਤੇ ਟਹਿਲੂਣਾਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਖੋਤਿਆਂ ਨੂੰ ਲੈ ਕੇ ਆਪਣੇ ਕੰਮ ਵਿੱਚ ਲਾਵੇਗਾ</verse>
				<verse number="17">ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗੁਲਾਮ ਬਣੋਗੇ</verse>
				<verse number="18">ਅਤੇ ਤੁਸੀਂ ਉਸ ਪਾਤਸ਼ਾਹ ਦੇ ਕਾਰਨ ਜਿਹ ਨੂੰ ਤੁਸਾਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆ ਦਿਓਗੇ ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ।।</verse>
				<verse number="19">ਤਾਂ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਗੋਂ ਸਾਨੂੰ ਆਪਣੇ ਉੱਤੇ ਪਾਤਸ਼ਾਹ ਲੋੜੀਦਾ ਹੈ</verse>
				<verse number="20">ਜੇ ਅਸੀਂ ਵੀ ਹੋਰ ਸਭਨਾਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਪਾਤਸ਼ਾਹ ਸਾਡਾ ਨਿਆਉਂ ਕਰੇ ਅਤੇ ਸਾਡੇ ਅੱਗੇ ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ</verse>
				<verse number="21">ਤਾਂ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਕੰਨਾਂ ਵਿੱਚ ਸੁਣਾਇਆ</verse>
				<verse number="22">ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਓਹਨਾਂ ਦੀ ਗੱਲ ਸੁਣ ਅਤੇ ਓਹਨਾਂ ਲਈ ਇੱਕ ਪਾਤਸ਼ਾਹ ਬਣਾ। ਤਦ ਸਮੂਏਲ ਨੇ ਇਸਰਾਏਲ ਦਿਆਂ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾ ਨੂੰ ਜਾਓ।।</verse>
			</chapter>
			<chapter number="9">
				<verse number="1">ਬਿਨਯਾਮੀਨ ਦੇ ਗੋਤ ਦਾ ਇੱਕ ਮਨੁੱਖ ਸੀ ਜਿਹ ਦਾ ਨਾਉਂ ਕੀਸ਼ ਜੋ ਅਬੀਏਲ ਦਾ ਪੁੱਤ੍ਰ ਜੋ ਸਰੂਰ ਦਾ ਪੁੱਤ੍ਰ ਜੋ ਬਕੋਰਥ ਦਾ ਪੁੱਤ੍ਰ ਜੋ ਅਫਿਆਹ ਦਾ ਪੁੱਤ੍ਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਤਕੜਾ ਸੂਰਮਾ ਸੀ</verse>
				<verse number="2">ਉਹ ਦਾ ਇੱਕ ਸ਼ਾਊਲ ਨਾਮੇ ਪੁੱਤ੍ਰ ਸੋਹਣਾ ਅਤੇ ਡਾਢਾ ਚੰਗਾ ਜੁਆਨ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵਧੀਕ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਮੋਢਿਓਂ ਲੈ ਕੇ ਉਤਾਹਾਂ ਸਭਨਾਂ ਨਾਲੋਂ ਉੱਚਾ ਸੀ</verse>
				<verse number="3">ਉਸ ਸ਼ਾਊਲ ਦੇ ਪਿਉ ਕੀਸ਼ ਦੀਆਂ ਖੋਤੀਆਂ ਗੁਆਚ ਗਈਆਂ ਸੋ ਕੀਸ਼ ਨੇ ਆਪਣੇ ਪੁੱਤ੍ਰ ਸ਼ਾਊਲ ਨੂੰ ਆਖਿਆ, ਟਹਿਲੂਆਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਕੇ ਖੋਤੀਆਂ ਨੂੰ ਜਾ ਭਾਲ</verse>
				<verse number="4">ਸੋ ਉਹ ਅਫ਼ਰਾਈਮ ਦੇ ਪਹਾੜ ਵੱਲ ਦੀ ਲੰਘਿਆ ਅਤੇ ਸ਼ਲੀਸ਼ਾਹ ਦੇ ਦੇਸ ਵਿੱਚੋਂ ਹੋ ਕੇ ਨਿੱਕਲ ਗਿਆ ਪਰ ਓਹ ਨਾ ਲੱਭੀਆਂ ਤਦ ਓਹ ਸ਼ਾਲੀਮ ਦੇ ਦੇਸ ਵਿੱਚ ਗਏ ਅਤੇ ਓਹ ਉੱਥੇ ਵੀ ਨਾ ਸਨ। ਫੇਰ ਓਹ ਬਿਨਯਾਮੀਨੀਆਂ ਦੇ ਦੇਸ ਵਿੱਚ ਦੀ ਆਏ ਤਾਂ ਉੱਥੇ ਵੀ ਓਹਨਾਂ ਨੂੰ ਨਾ ਟੱਕਰੀਆਂ</verse>
				<verse number="5">ਜਦ ਉਹ ਸੂਫ਼ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਟਹਿਲੂਏ ਨੂੰ ਆਖਿਆ, ਅਸੀਂ ਮੁੜ ਜਾਈਏ ਅਜਿਹਾ ਨਾ ਹੋਵੇ ਜੋ ਮੇਰਾ ਪਿਉ ਖੋਤਿਆ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ</verse>
				<verse number="6">ਟਹਿਲੂਏ ਨੇ ਉਹ ਨੂੰ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਰਦ ਹੈ ਅਤੇ ਉਹ ਪਤ ਵਾਲਾ ਮਰਦ ਹੈ ਅਤੇ ਜੇਹਾ ਉਹ ਆਖੇ ਸਭ ਕੁਝ ਤੇਹਾ ਹੀ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਕੀ ਜਾਣੀਏ ਜੋ ਉਹ ਜਿਸ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੇ?</verse>
				<verse number="7">ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਜੇ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਮਰਦ ਲਈ ਕੀ ਲੈ ਜਾਈਏ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁਕ ਗਈਆਂ ਹਨ ਅਤੇ ਉਸ ਪਰਮੇਸ਼ੁਰ ਦੇ ਮਰਦ ਲਈ ਸਾਡੇ ਕੋਲ ਕੋਈ ਸੁਗਾਤ ਨਹੀਂ ਹੈ। ਸਾਡੇ ਕੋਲ ਹੈ ਕੀ?</verse>
				<verse number="8">ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ, ਵੇਖ, ਇੱਕ ਚੁਆਨੀ ਮੇਰੇ ਕੋਲ ਹੈਗੀ ਸੋ ਮੈਂ ਉਸ ਪਰਮੇਸ਼ੁਰ ਦੇ ਮਰਦ ਨੂੰ ਦਿਆਂਗਾ ਭਈ ਉਹ ਸਾਨੂੰ ਸਾਡਾ ਰਾਹ ਦੱਸੇ</verse>
				<verse number="9">ਪਿੱਛਲੇ ਸਮੇਂ ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਮਤਾ ਕਰਨ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਸਦਾਉਂਦਾ ਹੈ ਪਿੱਛੇ ਉਹ ਨੂੰ ਦਰਸ਼ੀ ਆਖਦੇ ਸਨ</verse>
				<verse number="10">ਤਦ ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਚੰਗੀ ਗੱਲ ਹੈ। ਚੱਲ ਚੱਲੀਏ। ਸੋ ਓਹ ਸ਼ਹਿਰ ਨੂੰ ਆਏ ਜਿੱਥੇ ਉਹ ਪਰਮੇਸ਼ੁਰ ਦਾ ਮਰਦ ਸੀ।।</verse>
				<verse number="11">ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਓਹਨਾਂ ਨੂੰ ਕਈ ਛੋਕਰੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਓਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਏਥੇ ਦਰਸ਼ੀ ਹੈ?</verse>
				<verse number="12">ਉਨ੍ਹਾਂ ਨੇ ਓਹਨਾਂ ਨੂੰ ਉੱਤਰ ਦੇ ਕੇ ਆਖਿਆ, ਆਹੋ, ਹੈ, ਵੇਖੋ, ਉਹ ਤੁਹਾਡੇ ਸਾਹਮਣੇ ਹੈ। ਛੇਤੀ ਜਾਓ ਕਿਉਂ ਜੋ ਉਹ ਅੱਜੇ ਸ਼ਹਿਰ ਵਿੱਚ ਆਇਆ ਹੈ ਏਸ ਲਈ ਜੋ ਅੱਜ ਦੇ ਦਿਨ ਲੋਕ ਉੱਚੇ ਥਾਂ ਵਿੱਚ ਬਲੀ ਚੜ੍ਹਾਉਂਦੇ ਹਨ</verse>
				<verse number="13">ਜਦ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਅੱਗੋਂ ਤੁਰਤ ਮਿਲ ਪਓ ਕਿਉਂ ਜੋ ਜਦ ਤੋੜੀ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਏਸ ਲਈ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ</verse>
				<verse number="14">ਸੋ ਓਹ ਸ਼ਹਿਰ ਨੂੰ ਚੜ੍ਹ ਗਏ ਅਤੇ ਜਦ ਸ਼ਹਿਰ ਵਿੱਚ ਵੜੇ ਤਾਂ ਵੇਖੋ, ਸਮੂਏਲ ਉੱਚੇ ਥਾਂ ਨੂੰ ਜਾਣ ਲਈ ਓਹਨਾਂ ਦੇ ਸਾਹਮਣੇ ਬਾਹਰ ਨਿੱਕਲਿਆ।।</verse>
				<verse number="15">ਯਹੋਵਾਹ ਨੇ ਸ਼ਾਊਲ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਸਮੂਏਲ ਦੇ ਕੰਨ ਖੋਲ੍ਹ ਕੇ ਆਖ ਦਿੱਤਾ ਸੀ</verse>
				<verse number="16">ਜੋ ਭਲਕੇ ਐਸੇ ਵੇਲੇ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸੋਂ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਮਸਹ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਏਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੋੜੀ ਪੁੱਜ ਪਈ ਹੈ</verse>
				<verse number="17">ਸੋ ਜਦ ਸਮੂਏਲ ਨੇ ਸ਼ਾਊਲ ਨੂੰ ਡਿੱਠਾ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਹ ਦੇ ਲਈ ਮੈਂ ਤੈਨੂੰ ਕਿਹਾ ਹੈ। ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ।</verse>
				<verse number="18">ਸੋ ਸ਼ਾਊਲ ਡਿਉੜ੍ਹੀ ਵਿੱਚ ਸਮੂਏਲ ਕੋਲ ਅੱਪੜਿਆ ਅਤੇ ਉਹ ਨੂੰ ਆਖਿਆ, ਜੀ ਮੈਨੂੰ ਦੱਸੋ ਜੋ ਦਰਸ਼ੀ ਦਾ ਘਰ ਕਿੱਥੇ ਹੈ?</verse>
				<verse number="19">ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ। ਮੇਰੇ ਅੱਗੇ ਅੱਗੇ ਉੱਚੇ ਥਾਂ ਵੱਲ ਚੜ੍ਹ ਕਿਉਂ ਜੋ ਤੁਸੀਂ ਅੱਜ ਮੇਰੇ ਨਾਲ ਖਾਓ ਅਤੇ ਸਵੇਰੇ ਮੈਂ ਤੈਨੂੰ ਵਿਦਿਆ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਸੋ ਸਭ ਕੁੱਝ ਤੈਨੂੰ ਦੱਸਾਂਗਾ</verse>
				<verse number="20">ਅਤੇ ਤੇਰੀਆਂ ਖੋਤੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਪਏ ਸਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਓਹ ਲੱਭ ਪਈਆਂ ਹਨ ਅਤੇ ਇਸਰਾਏਲ ਕਿਸ ਦੇ ਮੂਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਉ ਦੇ ਸਾਰੇ ਟੱਬਰ ਵੱਲ ਨਹੀਂ?</verse>
				<verse number="21">ਸੋ ਸ਼ਾਊਲ ਨੇ ਉੱਤਰ ਦਿੱਤਾ ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਭਨਾਂ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ?</verse>
				<verse number="22">ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਟਹਿਲੂਏ ਨੂੰ ਲੈ ਕੇ ਚੁਬਾਰੇ ਵਿੱਚ ਲੈ ਆਂਦਾ ਅਤੇ ਓਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਤੀਹਕੁ ਜਣੇ ਸਨ ਉੱਚੇ ਥਾਂ ਬਿਠਾਇਆ</verse>
				<verse number="23">ਸਮੂਏਲ ਨੇ ਲਾਂਗਰੀ ਨੂੰ ਆਖਿਆ, ਉਹ ਟੁਕੜਾ ਜੋ ਮੈਂ ਤੈਨੂੰ ਆਖਿਆ ਸੀ, ਰੱਖ ਛੱਡੀਂ, ਸੋ ਲੈ ਆ</verse>
				<verse number="24">ਲਾਂਗਰੀ ਨੇ ਇੱਕ ਮੋਢਾ ਉਸ ਸਭ ਦੇ ਸਣੇ ਜੋ ਉਹ ਦੇ ਉੱਤੇ ਸੀ ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਧਰਿਆ ਅਤੇ ਸਮੂਏਲ ਨੇ ਆਖਿਆ, ਵੇਖ, ਏਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਧਰ ਕੇ ਖਾਹ ਏਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਪਿਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਦਾ ਨਿਉਂਦਾ ਕੀਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਦੇ ਨਾਲ ਭੋਜਨ ਖਾਧਾ।।</verse>
				<verse number="25">ਜਦ ਓਹ ਉੱਚੇ ਥਾਂਓਂ ਸ਼ਹਿਰ ਨੂੰ ਲੱਥੇ ਤਾਂ ਉਸਨੇ ਘਰ ਦੀ ਛੱਤ ਉੱਤੇ ਸ਼ਾਊਲ ਨਾਲ ਗੱਲਾਂ ਕੀਤੀਆਂ</verse>
				<verse number="26">ਅਤੇ ਓਹ ਸਵੇਰੇ ਹੀ ਉੱਠੇ ਅਰ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਤੋਰਾਂ। ਸੋ ਸ਼ਾਊਲ ਉੱਠਿਆ ਅਤੇ ਓਹ ਦੋਵੇਂ ਉਹ ਅਰ ਸਮੂਏਲ ਬਾਹਰ ਚੱਲੇ ਗਏ</verse>
				<verse number="27">ਅਤੇ ਜਦ ਓਹ ਸ਼ਹਿਰ ਦੇ ਲਾਂਘੇ ਵੱਲ ਲਹਿੰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਟਹਿਲੂਏ ਨੂੰ ਆਗਿਆ ਦੇਹ ਜੋ ਸਾਥੋਂ ਅੱਗੇ ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖਲੋ ਜਾਹ ਭਈ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।।</verse>
			</chapter>
			<chapter number="10">
				<verse number="1">ਫੇਰ ਸਮੂਏਲ ਨੇ ਇੱਕ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਹਲ ਦਿੱਤੀ ਅਰ ਉਹ ਨੂੰ ਚੁੰਮ ਕੇ ਆਖਿਆ, ਭਲਾ, ਯਹੋਵਾਹ ਨੇ ਤੈਨੂੰ ਇਸ ਕਰਕੇ ਨਹੀਂ ਮਸਹ ਕੀਤਾ ਹੈ ਜੋ ਤੂੰ ਉਹ ਦੀ ਮਿਰਾਸ ਦਾ ਪਰਧਾਨ ਬਣੇਂ?</verse>
				<verse number="2">ਅੱਜ ਜਾਂ ਤੂੰ ਮੇਰੇ ਕੋਲੋਂ ਵਿਦਿਆ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖੇਲ ਦੀ ਸਮਾਧ ਸਲਸਹ ਕੋਲ ਤੈਨੂੰ ਦੋ ਜਣੇ ਮਿਲਣਗੇ ਤੇ ਓਹ ਤੈਨੂੰ ਆਖਣਗੇ ਭਈ ਜਿਨ੍ਹਾਂ ਨੂੰ ਤੂੰ ਭਾਲਣ ਗਿਆ ਸੈਂ ਓਹ ਖੋਤੀਆਂ ਲੱਭ ਪਈਆਂ ਹਨ। ਵੇਖ, ਹੁਣ ਤੇਰਾ ਪਿਉ ਖੋਤੀਆਂ ਵੱਲੋਂ ਨਿਚਿੰਤ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤ੍ਰ ਪਿੱਛੇ ਕੀ ਕਰਾਂ?</verse>
				<verse number="3">ਤਦ ਤੂੰ ਉੱਥੋਂ ਲੰਘੇਂਗਾ ਅਤੇ ਤਬੋਰ ਦੇ ਬਲੂਤ ਹੇਠ ਅੱਪੜੇਂਗਾ ਤਾਂ ਉੱਥੋਂ ਤਿੰਨ ਜਣੇ ਜੋ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਤੁਰੇ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਤਾਂ ਤਿੰਨ ਪਠੋਰੇ ਚੁੱਕੀ ਜਾਂਦਾ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜਾ ਇੱਕ ਦਾਖ ਰਸ ਦੀ ਮਸ਼ਕ</verse>
				<verse number="4">ਓਹ ਤੈਨੂੰ ਸੁਖ ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋ ਲੈ ਲਵੀਂ</verse>
				<verse number="5">ਅਤੇ ਇਹ ਦੇ ਪਿੱਛੋਂ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫਲਿਸਤੀਆਂ ਦੀ ਚੌਂਕੀ ਹੈ ਅੱਪੜੇਂਗਾ ਅਤੇ ਅਜਿਹਾ ਹੋਵੇਗਾ ਜਾਂ ਤੂੰ ਉੱਥੇ ਸ਼ਹਿਰ ਵਿੱਚ ਵੜੇਂ ਤਾਂ ਇੱਕ ਟੋਲੀ ਤੈਨੂੰ ਨਬੀਆਂ ਦੀ ਮਿਲੇਗੀ ਜੋ ਉੱਥੇ ਉੱਚੇ ਥਾਓਂ ਲਹਿੰਦੀ ਹੋਵੇਗੀ ਅਤੇ ਓਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਓਹ ਅਗੰਮ ਵਾਚਣਗੇ</verse>
				<verse number="6">ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਚੇਂਗਾ ਸਗੋਂ ਤੂੰ ਹੋਰ ਡੌਲ ਦਾ ਮਨੁੱਖ ਬਣ ਜਾਵੇਂਗਾ</verse>
				<verse number="7">ਅਤੇ ਅਜਿਹਾ ਹੋਵੇਗਾ ਜਾਂ ਏਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ ਤਾਂ ਫੇਰ ਜਿਹਾ ਤੇਰੇ ਹੱਥ ਆਵੇ ਤੇਹਾ ਵਰਤ ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ</verse>
				<verse number="8">ਅਤੇ ਅਜਿਹਾ ਵੀ ਹੋਵੇਗਾ ਜੋ ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਲਹਿ ਜਾਵੇਂਗਾ ਅਤੇ ਵੇਖ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਸੋ ਤੂੰ ਸੱਤਾਂ ਦਿਨਾਂ ਤੋੜੀ ਉੱਥੇ ਰਹੁ ਜਦ ਤੋੜੀ ਮੈਂ ਤੇਰੇ ਕੋਲ ਨਾ ਅੱਪੜਾਂ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।।</verse>
				<verse number="9">ਅਜਿਹਾ ਹੋਵੇਗਾ ਜਾਂ ਉਹਨੇ ਸਮੂਏਲ ਕੋਲੋਂ ਵਿਦਿਆ ਹੋ ਕੇ ਪਿੱਠ ਭੁਆਈ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਹ ਨੂੰ ਦੂਜੀ ਡੌਲ ਦਾ ਮਨ ਦਿੱਤਾ ਅਤੇ ਓਹ ਸਭ ਨਿਸ਼ਾਨੀਆਂ ਉੱਸੇ ਦਿਨ ਹੋ ਗਈਆਂ</verse>
				<verse number="10">ਜਾਂ ਓਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਹ ਨੂੰ ਇੱਕ ਨਬੀਆਂ ਦੀ ਟੋਲੀ ਮਿਲ ਪਈ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜੋਰ ਨਾਲ ਆਇਆ ਅਤੇ ਉਹ ਨੇ ਵੀ ਉਨ੍ਹਾਂ ਨਾਲ ਅਗੰਮ ਵਾਚਿਆ</verse>
				<verse number="11">ਅਤੇ ਅਜਿਹਾ ਹੋਇਆ ਜਾਂ ਉਹ ਦੇ ਅਗਲੇ ਜਾਣੂ ਪਛਾਣੂਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਚਦਿਆਂ ਡਿੱਠਾ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤ੍ਰ ਨੂੰ ਕੀ ਹੋਇਆ? ਭਲਾ, ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?</verse>
				<verse number="12">ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ, ਓਹਨਾਂ ਦਾ ਪਿਉ ਕੌਣ ਹੈ? ਤਦੋਂ ਦੀ ਇਹ ਕਹਾਉਤ ਵੱਜ ਗਈ, \ਭਲਾ, ਸ਼ਾਊਲ ਵੀ ਨਬੀਆਂ ਵਿੱਚ ਹੈ?\</verse>
				<verse number="13">ਸੋ ਜਦ ਉਹ ਅਗੰਮ ਵਾਚ ਚੁੱਕਿਆ ਤਾਂ ਉੱਚੇ ਥਾਂ ਨੂੰ ਆਇਆ।।</verse>
				<verse number="14">ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਰ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸਾਓ? ਉਹ ਨੇ ਆਖਿਆ, ਖੋਤੀਆਂ ਲੱਭਣ ਅਤੇ ਜਾਂ ਅਸਾਂ ਡਿੱਠਾ ਜੇ ਕਿਤੇ ਨਹੀਂ ਹਨ ਤਾਂ ਸਮੂਏਲ ਕੋਲ ਆਏ</verse>
				<verse number="15">ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?</verse>
				<verse number="16">ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਭਈ ਖੋਤੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।।</verse>
				<verse number="17">ਇਹ ਦੇ ਪਿੱਛੇ ਸਮੂਏਲ ਨੇ ਮਿਸਫਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ</verse>
				<verse number="18">ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ</verse>
				<verse number="19">ਪਰ ਅੱਜ ਤੁਸਾਂ ਆਪਣੇ ਪਰਮੇਸ਼ੁਰ ਨੂੰ ਤਜ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਅਤੇ ਤੁਸਾਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਪਾਤਸ਼ਾਹ ਠਹਿਰਾਓ ਸੋ ਹੁਣ ਇੱਕ ਇੱਕ ਗੋਤ ਪਿੱਛੇ ਹਜ਼ਾਰਾਂ ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਜੇ ਅੱਗੇ ਹਜ਼ਾਰ ਕਰੋ</verse>
				<verse number="20">ਜਾਂ ਸਮੂਏਲ ਨੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਦੇ ਗੋਤ ਦੇ ਨਾਉਂ ਉੱਤੇ ਗੁਣਾ ਨਿੱਕਲਿਆ</verse>
				<verse number="21">ਅਤੇ ਜਾਂ ਉਹਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨੇੜੇ ਸੱਦਿਆ ਤਾਂ ਮਟਰੀ ਦੇ ਟੱਬਰ ਦਾ ਨਾਉਂ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤ੍ਰ ਸ਼ਾਊਲ ਦਾ ਨਾਉਂ ਨਿੱਕਲਿਆ ਅਰ ਜਾਂ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾਂ ਲੱਭਾ</verse>
				<verse number="22">ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਨਿੱਕ ਸੁੱਕ ਵਿੱਚ ਲੁੱਕ ਰਿਹਾ ਹੈ</verse>
				<verse number="23">ਤਦ ਓਹ ਭੱਜ ਕੇ ਉੱਥੋਂ ਉਹ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿੱਚਕਾਰ ਖਲੋਤਾ ਤਾਂ ਮੋਢਿਓਂ ਉੱਤੇ ਸਭਨਾਂ ਨਾਲੋਂ ਵੱਧ ਲੰਮਾ ਸੀ</verse>
				<verse number="24">ਤਾਂ ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਹ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਇੱਕ ਵੀ ਨਹੀਂ। ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!</verse>
				<verse number="25">ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਵੱਲ ਦੱਸੇ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਧਰੇ। ਇਹ ਦੇ ਪਿੱਛੋਂ ਸਮੂਏਲ ਨੇ ਸਭਨਾਂ ਲੋਕਾਂ ਨੂੰ ਵਿਦਿਆ ਕੀਤਾ ਭਈ ਹਰ ਕੋਈ ਆਪੋ ਆਪਣੇ ਘਰੀਂ ਜਾਵੇ।।</verse>
				<verse number="26">ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਕਸਾਇਆ ਸੀ ਉਹ ਦੇ ਨਾਲ ਗਈ</verse>
				<verse number="27">ਪਰ ਸ਼ਤਾਨ ਵੰਸੀ ਬੋਲੇ, ਇਹ ਮਨੁੱਖ ਸਾਨੂੰ ਕਿੱਕੁਰ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ ਪਰ ਉਹ ਬੋਲਿਆ ਵਾਂਙੁ ਸੀ।।</verse>
			</chapter>
			<chapter number="11">
				<verse number="1">ਤਦ ਅੰਮੋਨੀ ਨਾਹਾਸ਼ ਚੜ੍ਹ ਆਇਆ ਅਤੇ ਯਾਬੇਸ-ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਨੇਮ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ</verse>
				<verse number="2">ਤਾਂ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਏਸ ਗੱਲ ਉੱਤੇ ਮੈਂ ਤੁਹਾਡੇ ਨਾਲ ਨੇਮ ਕਰਾਂਗਾ ਜੋ ਮੈਂ ਤੁਹਾਡੇ ਸਭਨਾਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਇਹ ਇਉਂ ਮੈਂ ਬੇਪਤੀ ਸਾਰੇ ਇਸਰਾਏਲ ਉੱਤੇ ਧਰਾਂਗਾ!</verse>
				<verse number="3">ਤਦ ਯਾਬੇਸ਼ ਦਿਆਂ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਤੋੜੀ ਵੇਹਲ ਦਿਓ ਭਈ ਅਸੀਂ ਇਸਰਾਏਲ ਦੇ ਸਾਰਿਆਂ ਬੰਨਿਆਂ ਵਿੱਚ ਹਲਕਾਰੇ ਘਲੀਏ ਅਤੇ ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।।</verse>
				<verse number="4">ਤਦ ਸ਼ਾਊਲ ਦੇ ਗਿਬਆਹ ਵਿੱਚ ਹਲਕਾਰੇ ਆਏ ਅਤੇ ਉਨ੍ਹਾਂ ਨੇ ਲੋਕਾਂ ਦੇ ਕੰਨੀਂ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਚਿਚਲਾ ਕੇ ਰੋਏ</verse>
				<verse number="5">ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲਦਾਂ ਦੇ ਮਗਰ ਲਗਾ ਆਉਂਦਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਹੋਇਆ ਹੈ ਜੋ ਲੋਕ ਰੋਂਦੇ ਹਨ? ਉਨ੍ਹਾਂ ਨੇ ਯਾਬੇਸ਼ ਦਿਆਂ ਲੋਕਾਂ ਦਾ ਸੁਨੇਹਾ ਆਖ ਸੁਣਇਆ</verse>
				<verse number="6">ਜਿਸ ਵੇਲੇ ਸ਼ਾਊਲ ਨੇ ਇਹ ਖਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਅਤੇ ਉਹ ਦਾ ਕ੍ਰੋਧ ਬਹੁਤ ਜਾਗਿਆ</verse>
				<verse number="7">ਅਤੇ ਉਹ ਨੇ ਇੱਕ ਢੱਗਿਆਂ ਦੀ ਜੋਗ ਲੈ ਲਈ ਅਤੇ ਉਨ੍ਹਾਂ ਨੂੰ ਚੀਰ ਕੇ ਟੋਟੇ ਟੋਟੇ ਕੀਤਾ ਅਤੇ ਉਨ੍ਹਾਂ ਨੂੰ ਹਲਕਾਰਿਆਂ ਦੇ ਹੱਥ ਇਸਰਾਏਲ ਦੀਆਂ ਸਭਨਾਂ ਹੱਦਾਂ ਵਿੱਚ ਘੱਲ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲਦਾਂ ਨਾਲ ਅਜੇਹਾ ਹੀ ਕੀਤਾ ਜਾਵੇਗਾ ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਆਣ ਪਿਆ ਅਤੇ ਉਹ ਇੱਕ ਦਿਲ ਹੋ ਕੇ ਆਏ</verse>
				<verse number="8">ਅਤੇ ਉਹ ਨੇ ਓਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ</verse>
				<verse number="9">ਸੋ ਓਹਨਾਂ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼-ਗਿਲਆਦ ਦਿਆਂ ਮਨੁੱਖਾਂ ਨੂੰ ਐਉਂ ਆਖੋ ਜੋ ਭਲਕੇ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਾਂ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਹਲਕਾਰਿਆਂ ਨੇ ਯਾਬੇਸ਼ ਦਿਆਂ ਲੋਕਾਂ ਨੂੰ ਸੁਨੇਹਾ ਆਣ ਦਿੱਤਾ ਅਤੇ ਓਹ ਅਨੰਦ ਹੋਏ</verse>
				<verse number="10">ਤਦ ਯਾਬੇਸ਼ ਦਿਆਂ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਭਲਕੇ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ</verse>
				<verse number="11">ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਕੀਤੀਆਂ ਅਤੇ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਦਾ ਪਿਆ ਸੀ ਐਥੋਂ ਤੋੜੀ ਜੋ ਦਿਨ ਢੇਰ ਚੜ੍ਹ ਆਇਆ ਅਤੇ ਅਜਿਹਾ ਹੋਇਆ ਭਈ ਜਿਹੜੇ ਬਚ ਗਏ ਸੋ ਅਜਿਹੇ ਖਿੰਡੇ ਜੋ ਦੋ ਵੀ ਇਕੱਠੇ ਨਾ ਰਹੇ।।</verse>
				<verse number="12">ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ, ਭਲਾ, ਸ਼ਾਊਲ ਸਾਡਾ ਪਾਤਸ਼ਾਹ ਬਣੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਭਈ ਅਸੀਂ ਉਨ੍ਹਾਂ ਨੂੰ ਵੱਢ ਸੁੱਟੀਏ!</verse>
				<verse number="13">ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਨਾ ਮਾਰਿਆ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ</verse>
				<verse number="14">ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਗਿਲਗਾਲ ਨੂੰ ਚੱਲੀਏ ਭਈ ਉੱਥੇ ਰਾਜ ਨੂੰ ਦੂਜੀ ਵੇਰ ਫੇਰ ਠਹਿਰਾਈਏ</verse>
				<verse number="15">ਸੋ ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਰ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।।</verse>
			</chapter>
			<chapter number="12">
				<verse number="1">ਤਦ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਵੇਖੋ, ਜੋ ਕੁਝ ਤੁਸਾਂ ਮੈਨੂੰ ਕਿਹਾ ਸੋ ਮੈਂ ਤੁਹਾਡੀ ਅਵਾਜ਼ ਨੂੰ ਸੁਣ ਲਿਆ ਹੈ ਅਤੇ ਇੱਕ ਨੂੰ ਤੁਹਾਡੇ ਉੱਤੇ ਪਾਤਸ਼ਾਹ ਠਹਿਰਾ ਦਿੱਤਾ ਹੈ</verse>
				<verse number="2">ਅਤੇ ਹੁਣ ਵੇਖੋ, ਇਹ ਪਾਤਸ਼ਾਹ ਤੁਹਾਡੇ ਅੱਗੇ ਅੱਗੇ ਤੁਰਦਾ ਹੈ ਅਤੇ ਮੈਂ ਹੁਣ ਬੁੱਢਾ ਹਾਂ ਅਤੇ ਮੇਰਾ ਸਿਰ ਚਿੱਟਾ ਹੋ ਗਿਆ ਹੈ ਅਤੇ ਵੇਖੋ, ਮੇਰੇ ਪੁੱਤ੍ਰ ਤੁਹਾਡੇ ਨਾਲ ਹਨ ਅਤੇ ਮੈਂ ਨਿਆਣਪੁਣੇ ਤੋਂ ਅੱਜ ਤੋੜੀ ਤੁਹਾਡੇ ਅੱਗੇ ਅੱਗੇ ਚੱਲਦਾ ਰਿਹਾ</verse>
				<verse number="3">ਵੇਖੋ, ਮੈਂ ਹਾਜ਼ਰ ਹਾਂ, ਸੋ ਆਓ, ਯਹੋਵਾਹ ਦੇ ਅਤੇ ਉਸ ਦੇ ਮਸਹ ਕੀਤੇ ਹੋਏ ਦੇ ਅੱਗੇ ਮੇਰੇ ਉੱਤੇ ਗੁਵਾਹੀ ਭਰੋ। ਮੈਂ ਕਿਸ ਦਾ ਬਲਦ ਲਿਆ ਯਾ ਕਿਸ ਦਾ ਖੋਤਾ ਖੋਹ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਯਾ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਦੇ ਕੋਲੋਂ ਮੈਂ ਵੱਢੀ ਲਈ ਹੈ ਤਾਂ ਮੈਂ ਅੰਨ੍ਹਾ ਹੋ ਜਾਵਾਂ? ਮੈਂ ਤੁਹਾਨੂੰ ਮੋੜ ਦਿਆਂਗਾ</verse>
				<verse number="4">ਤਾਂ ਉਨ੍ਹਾਂ ਨੇ ਆਖਿਆ, ਤੈਂ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੈਂ ਕਿਸੇ ਦੇ ਹੱਥੋਂ ਕੁਝ ਲਿਆ ਹੈ</verse>
				<verse number="5">ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਮਸਹ ਕੀਤਾ ਹੋਇਆ ਅੱਜ ਦੇ ਦਿਨ ਗਵਾਹ ਹੈ ਜੋ ਤੁਸਾਂ ਮੇਰੇ ਹੱਥ ਵਿੱਚੋਂ ਕੁਝ ਨਹੀਂ ਲੱਭਾ। ਓਹ ਬੋਲੇ, ਗਵਾਹ ਹੈ।।</verse>
				<verse number="6">ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ ਜਿਸ ਨੇ ਮੂਸਾ ਅਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਦੇਦੇਸ ਵਿੱਚੋਂ ਕੱਢ ਲਿਆਂਦਾ</verse>
				<verse number="7">ਹੁਣ ਚੁੱਪ ਕਰਕੇ ਖੜੋ ਜਾਓ ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਭਨਾਂ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਅਤੇ ਤੁਹਾਡੇ ਪਿਉ ਦਾਦਿਆਂ ਉੱਤੇ ਕੀਤੀਆਂ ਤੁਹਾਡੇ ਨਾਲ ਗੱਲ ਨਿਤਾਰਾਂ</verse>
				<verse number="8">ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਘੱਲਿਆ ਅਤੇ ਓਹ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਓਹਨਾਂ ਨੂੰ ਇੱਥੇ ਵਸਾਇਆ</verse>
				<verse number="9">ਫੇਰ ਜਾਂ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਤਾਂ ਉਸ ਨੇ ਓਹਨਾਂ ਨੂੰ ਹਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ ਅਤੇ ਫਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਪਾਤਸ਼ਾਹ ਦੇ ਹੱਥ ਵੇਚ ਦਿੱਤਾ ਅਤੇ ਓਹ ਓਹਨਾਂ ਨਾਲ ਲੜੇ</verse>
				<verse number="10">ਫੇਰ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸਾਂ ਪਾਪ ਕੀਤਾ ਕਿਉਂ ਜੋ ਅਸਾਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਭਗਤੀ ਕਰਾਂਗੇ</verse>
				<verse number="11">ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫਤਾਹ ਅਤੇ ਸਮੂਏਲ ਨੂੰ ਘੱਲਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫੇਰੇ ਸਨ ਛੁਟਕਾਰਾ ਦਿੱਤਾ ਅਤੇ ਤੁਸੀਂ ਸੁਖ ਨਾਲ ਵੱਸ ਗਏ</verse>
				<verse number="12">ਜਾਂ ਤੁਸਾਂ ਡਿੱਠਾ ਜੋ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਉੱਤੇ ਚੜ੍ਹ ਆਇਆ ਸੀ ਤਾਂ ਤੁਸਾਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਪਾਤਸ਼ਾਹ ਲੋੜੀਦਾ ਹੈ ਜੋ ਸਾਡੇ ਉੱਤੇ ਰਾਜ ਕਰੇ ਭਾਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਪਾਤਸ਼ਾਹ ਸੀ</verse>
				<verse number="13">ਹੁਣ ਵੇਖੋ, ਇਹ ਤੁਹਾਡਾ ਪਾਤਸ਼ਾਹ ਹੈ ਜਿਸ ਨੂੰ ਤੁਸਾਂ ਚੁਣ ਲਿਆ ਅਤੇ ਜਿਸ ਨੂੰ ਤੁਸਾਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਪਾਤਸ਼ਾਹ ਠਹਿਰਾ ਦਿੱਤਾ ਹੈ</verse>
				<verse number="14">ਜੇ ਤੁਸੀਂ ਯਹੋਵਾਹ ਕੋਲੋਂ ਡਰਦੇ ਰਹੋਗੇ ਅਤੇ ਉਹ ਦੀ ਉਪਾਸਨਾ ਕਰੋਗੇ ਅਤੇ ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੀਆਂ ਆਗਿਆ ਦੇ ਵਿਰੁੱਧ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਪਾਤਸ਼ਾਹ ਤੁਹਾਡੇ ਉੱਤੇ ਰਾਜ ਕਰਦਾ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ</verse>
				<verse number="15">ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੀਆਂ ਆਗਿਆਂ ਦੇ ਵਿਰੁੱਧ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਵੇਂ ਤੁਹਾਡੇ ਪਿਉ ਦਾਦਿਆਂ ਦੇ ਵਿਰੁੱਧ ਹੁੰਦਾ ਸੀ।।</verse>
				<verse number="16">ਸੋ ਹੁਣ ਤੁਸੀਂ ਖੜੋ ਹੋ ਜਾਓ ਅਤੇ ਏਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖੀਆਂ ਦੇ ਅੱਗੇ ਕਰੇਗਾ ਵੇਖੋ</verse>
				<verse number="17">ਭਲਾ, ਅੱਜ ਕਣਕ ਵੱਢਣ ਦਾ ਸਮਾ ਨਹੀਂ? ਮੈਂ ਯਹੋਵਾਹ ਕੋਲ ਪੁਕਾਰਾਂਗਾ ਜੋ ਉਹ ਗੱਜ ਅਤੇ ਮੀਂਹ ਘੱਲੇ ਏਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਤੁਸਾਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ</verse>
				<verse number="18">ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਯਹੋਵਾਹ ਨੇ ਉਸੇ ਵੇਲੇ ਗੱਜ ਅਤੇ ਮੀਂਹ ਨੂੰ ਘੱਲਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਵੱਡੇ ਡਹਿਲ ਗਏ</verse>
				<verse number="19">ਤਦ ਸਭਨਾਂ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸਾਂ ਆਪਣੇ ਸਾਰੇ ਪਾਪਾਂ ਉੱਤੇ ਏਹ ਬਦੀ ਵਧੀਕ ਕੀਤੀ ਜੋ ਆਪਣੇ ਲਈ ਇੱਕ ਪਾਤਸ਼ਾਹ ਮੰਗਿਆ!।।</verse>
				<verse number="20">ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਏਹ ਸਭ ਬਦੀ ਤੁਸਾਂ ਕੀਤੀ ਤਾਂ ਸਹੀ ਪਰ ਯਹੋਵਾਹ ਦੇ ਮਗਰੋਂ ਲਾਂਭੇ ਨਾ ਹਟੋ ਸਗੋਂ ਆਪਣੇ ਸਾਰੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ</verse>
				<verse number="21">ਅਤੇ ਤੁਸੀਂ ਵਿਅਰਥ ਦੇ ਮਗਰ ਲੱਗ ਕੇ ਲਾਂਭੇ ਨਾ ਹਟੋ ਜਿਸ ਦੇ ਵਿੱਚੋਂ ਕੁਝ ਲਾਭ ਯਾ ਛੁਟਕਾਰਾ ਨਹੀਂ ਹੁੰਦਾ ਉਸ ਸਭ ਵਿਅਰਥ ਜੋ ਹੈ</verse>
				<verse number="22">ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਲਈ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਏਸ ਲਈ ਜੋ ਯਹੋਵਾਹ ਦੀ ਇੱਛਿਆ ਹੋਈ ਜੋ ਤੁਹਾਨੂੰ ਆਪਣੀ ਪਰਜਾ ਬਣਾਵੇ</verse>
				<verse number="23">ਅਤੇ ਮੈਥੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਕੇ ਯਹੋਵਾਹ ਦਾ ਪਾਪੀ ਬਣਾਂ ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਾਂਗਾ ਜੋ ਚੰਗਾ ਅਤੇ ਸਿੱਧਾ ਹੈ</verse>
				<verse number="24">ਸੋ ਨਿਰਾ ਤੁਸੀਂ ਐੱਨਾ ਕਰੋ ਜੋ ਯਹੋਵਾਹ ਕੋਲੋਂ ਡਰੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਭਗਤੀ ਕਰੋ ਅਤੇ ਧਿਆਨ ਕਰੋ ਜੋ ਤੁਹਾਡੇ ਲਈ ਉਹ ਨੇ ਕੇਡੇ ਵੱਡੇ ਕੰਮ ਕੀਤੇ ਹਨ</verse>
				<verse number="25">ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬਦੀ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਪਾਤਸ਼ਾਹ ਦੋਵੇਂ ਹੂੰਝੇ ਜਾਓਗੇ!।।</verse>
			</chapter>
			<chapter number="13">
				<verse number="1">ਸ਼ਾਊਲ ਤੀਹ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਜਾਂ ਉਸ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕਰ ਲਿਆ</verse>
				<verse number="2">ਤਾਂ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖ ਆਪਣੇ ਲਈ ਚੁਣ ਲਏ। ਦੋ ਹਜ਼ਾਰ ਮਿਕਮਾਸ਼ ਵਿੱਚ ਅਤੇ ਬੈਤੇਲ ਦੇ ਪਹਾੜ ਵਿੱਚ ਸ਼ਾਊਲ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ ਅਤੇ ਉਹ ਨੇ ਬਾਕੀ ਦਿਆਂ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਿਆ ਕੀਤਾ</verse>
				<verse number="3">ਯੋਨਾਥਾਨ ਨੇ ਫਲਿਸਤੀਆਂ ਦੇ ਪਾਹਰੂਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ ਅਤੇ ਇਹ ਗੱਲ ਫਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਫੁੰਕਵਾ ਕੇ ਸਾਰੇ ਦੇਸ ਵਿੱਚ ਇਹ ਡੌਂਡੀ ਸੁਣਾਈ ਜੋ ਇਬਰਾਨੀ ਸੁਣ ਲੈਣ!</verse>
				<verse number="4">ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਇਸਰਾਏਲੀ ਵੀ ਫਲਿਸਤੀਆਂ ਦੀ ਨਿਗਾਹ ਵਿੱਚ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।।</verse>
				<verse number="5">ਫਲਿਸਤੀ ਵੀ ਇਸਰਾਏਲ ਨਾਲ ਲੜਨ ਨੂੰ ਇਕੱਠੇ ਹੋਏ। ਉਨ੍ਹਾਂ ਤੇ ਤੀਹ ਹਜ਼ਾਰ ਰਥ ਅਤੇ ਛੇ ਹਜ਼ਾਰ ਘੋੜ ਚੜ੍ਹੇ ਸਨ ਅਤੇ ਢੇਰ ਸਾਰੇ ਲੋਕ ਜਿਵੇਂ ਸਮੁੰਦਰ ਦੇ ਕੰਢੇ ਦੀ ਰੇਤ ਹੈ। ਸੋ ਉਹ ਚੜ੍ਹ ਆਏ ਅਤੇ ਬੈਤ-ਆਵਨ ਦੀ ਚੜ੍ਹਦੀ ਵੱਲ ਮਿਕਮਾਸ਼ ਵਿੱਚ ਡੇਰੇ ਲਾਏ</verse>
				<verse number="6">ਜਾਂ ਇਸਰਾਏਲੀਆਂ ਨੇ ਡਿੱਠਾ ਜੋ ਅਸੀਂ ਭੀੜ ਵਿੱਚ ਫਾਥੇ ਹਾਂ ਕਿਉਂ ਜੋ ਲੋਕ ਔਖੇ ਸਨ ਤਾਂ ਕੁੰਦਰਾਂ, ਝਾੜੀਆਂ, ਪੱਥਰਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁੱਕੇ</verse>
				<verse number="7">ਅਤੇ ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ ਅਤੇ ਓਹ ਸਭ ਲੋਕ ਜੋ ਉਸ ਦੇ ਮਗਰ ਸਨ ਸੋ ਕੰਬਦੇ ਪਏ ਸਨ।।</verse>
				<verse number="8">ਓਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਵੇਲੇ ਦੇ ਅਨੁਸਾਰ ਸੱਤਾਂ ਦਿਨਾਂ ਤੋੜੀ ਠਹਿਰੇ ਰਹੇ ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਰ ਸਾਰੇ ਲੋਕ ਉਹ ਦੇ ਕੋਲੋਂ ਖਿੰਡ ਗਏ</verse>
				<verse number="9">ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁਖ ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਹ ਨੇ ਹੋਮ ਦੀ ਬਲੀ ਚੜ੍ਹਾਈ</verse>
				<verse number="10">ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਅੱਪੜ ਪਿਆ ਅਤੇ ਸ਼ਾਊਲ ਉਸ ਦੇ ਮਿਲਣ ਨੂੰ ਉਸ ਦੀ ਸੁਖਸਾਂਦ ਪੁੱਛਣ ਨਿੱਕਲਿਆ।।</verse>
				<verse number="11">ਤਾਂ ਸਮੂਏਲ ਨੇ ਪੁੱਛਿਆ, ਤੁਸੀਂ ਕੀ ਕੀਤਾ? ਸ਼ਾਊਲ ਬੋਲਿਆ, ਜੋ ਮੈਂ ਡਿੱਠਾ ਭਈ ਲੋਕ ਮੇਰੇ ਕੋਲੋਂ ਖਿੰਡ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ</verse>
				<verse number="12">ਤਾਂ ਮੈਂ ਆਖਿਆ ਜੋ ਫਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਆਣ ਪੈਣਗੇ ਅਤੇ ਮੈਂ ਹੁਣ ਤੀਕੁਰ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਏਸ ਲਈ ਮੈਂ ਬੇ ਵਸ ਹੋ ਕੇ ਹੋਮ ਦੀ ਬਲੀ ਚੜ੍ਹਾਈ</verse>
				<verse number="13">ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੈਂ ਮੂਰਖਤਾਈ ਕੀਤੀ ਹੈ ਕਿਉਂ ਜੋ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਦੀ ਰਾਖੀ ਨਹੀਂ ਕੀਤੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਤੋੜੀ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ</verse>
				<verse number="14">ਪਰ ਹੁਣ ਤਾਂ ਤੇਰਾ ਰਾਜ ਨਾ ਠਹਿਰੇਗਾ ਕਿਉਂ ਜੋ ਯਹੋਵਾਹ ਨੇ ਇੱਕ ਆਪਣੇ ਮਨ ਦੇ ਅਨੁਸਾਰੀ ਮਨੁੱਖ ਨੂੰ ਭਾਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦੇ ਪਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੈਂ ਯਹੋਵਾਹ ਦੀ ਆਗਿਆ ਨੂੰ ਜੋ ਉਸ ਨੇ ਤੈਨੂੰ ਦਿੱਤੀ ਸੀ ਨਹੀਂ ਮੰਨਿਆ</verse>
				<verse number="15">ਤਾਂ ਸਮੂਏਲ ਉੱਠਿਆ ਅਰ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਚੜ੍ਹ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਹ ਦੇ ਕੋਲ ਸਨ ਗਿਣਿਆ ਅਤੇ ਓਹ ਮਨੁੱਖ ਛੇਕੁ ਸੌ ਸਨ</verse>
				<verse number="16">ਅਤੇ ਸ਼ਾਊਲ ਅਤੇ ਉਹ ਦਾ ਪੁੱਤ੍ਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਆ ਰਹੇ ਅਤੇ ਫਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।</verse>
				<verse number="17">ਲੁਟੇਰੇ ਫਲਿਸਤੀਆਂ ਦੇ ਦਲ ਤੋਂ ਤਿੰਨ ਟੋਲੀਆਂ ਹੋ ਕੇ ਨਿੱਕਲੇ। ਇੱਕ ਟੋਲੀ ਤਾਂ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ</verse>
				<verse number="18">ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਖੱਡ ਦੇ ਉੱਤੇ ਉਜਾੜ ਦੇ ਪਾਸੇ ਸੀ।।</verse>
				<verse number="19">ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਲੱਭਦਾ ਸੀ ਕਿਉਂ ਜੋ ਫਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ</verse>
				<verse number="20">ਸਗੋਂ ਸਾਰੇ ਇਸਰਾਏਲੀ ਫਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹਲ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਲਹਿ ਜਾਂਦੇ ਸਨ</verse>
				<verse number="21">ਪਰ ਦਾਤੀਆਂ, ਹਲ ਫਾਲਾਂ, ਤੁੰਗਲੀਆਂ ਅਤੇ ਕੁਹਾੜਿਆ ਦੇ ਲਈ ਅਤੇ ਪਰਾਇਣ ਦੀਆਂ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਤਾਂ ਸਨ</verse>
				<verse number="22">ਸੋ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ ਪਰ ਓਹ ਸ਼ਾਊਲ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੇ ਕੋਲ ਸਨ</verse>
				<verse number="23">ਤਦ ਫਲਿਸਤੀਆਂ ਦੀ ਚੌਂਕੀ ਮਿਕਮਾਸ਼ ਦੇ ਦਰੇ ਤੋੜੀ ਅੱਪੜ ਪਈ।।</verse>
			</chapter>
			<chapter number="14">
				<verse number="1">ਇੱਕ ਦਿਨ ਅਜਿਹਾ ਹੋਇਆ ਜੋ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸ਼ਤ੍ਰ ਚੁੱਕਦਾ ਸੀ ਆਖਿਆ, ਆਓ, ਅਸੀਂ ਫਲਿਸਤੀਆਂ ਦੀ ਚੌਂਕੀ ਵੱਲ ਪਾਰ ਲੰਘੀਏ ਪਰ ਉਸ ਨੇ ਆਪਣੇ ਪਿਉ ਨੂੰ ਨਾ ਦੱਸਿਆ</verse>
				<verse number="2">ਅਤੇ ਸ਼ਾਊਲ ਗਿਬਆਹ ਦੇ ਲਾਂਘੇ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਠਹਿਰਿਆ ਜੋ ਮਿਗਰੋਨ ਵਿੱਚ ਸੀ ਅਤੇ ਛੇਕੁ ਸੌ ਮਨੁੱਖ ਉਸ ਦੇ ਨਾਲ ਸਨ</verse>
				<verse number="3">ਅਤੇ ਆਹੀਯਾਹ ਅਹਿਟੂਬ ਦਾ ਪੁੱਤ੍ਰ ਜੋ ਈਕਾਬੋਦ ਦਾ ਭਰਾ ਸੀ ਫ਼ੀਨਹਾਸ ਦਾ ਪੋਤ੍ਰਾ ਅਤੇ ਏਲੀ ਦਾ ਪੜ ਪੋਤ੍ਰਾ ਸੀ ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।।</verse>
				<verse number="4">ਉਸ ਦਰੇ ਵਿੱਚ ਜਿੱਥੇ ਯੋਨਾਥਾਨ ਚਾਹੁੰਦਾ ਸੀ ਭਈ ਫਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ ਇੱਕ ਪਾਸੇ ਵੱਡਾ ਤਿੱਖਾ ਪਹਾੜ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਹਾੜ ਸੀ। ਇੱਕ ਦਾ ਨਾਉਂ ਬੋਸੇਸ ਅਤੇ ਦੂਜੇ ਦਾ ਨਾਉਂ ਸਨਹ ਸੀ</verse>
				<verse number="5">ਇੱਕ ਦਾ ਮੂੰਹ ਮਿਕਮਾਸ਼ ਦੇ ਸਾਹਮਣੇ ਉੱਤਰ ਵੱਲ ਸੀ ਅਤੇ ਦੂਏ ਦਾ ਮੂੰਹ ਦੱਖਣ ਵੱਲ ਗਾਬਾ ਦੇ ਸਾਹਮਣੇ ਸੀ</verse>
				<verse number="6">ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤ੍ਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ। ਕੀ ਜਾਣੀਏ ਜੋ ਯਹੋਵਾਹ ਸਾਡੇ ਲਈ ਕੰਮ ਸੁਆਰੇ ਕਿਉਂ ਜੋ ਯਹੋਵਾਹ ਅੱਗੇ ਕੁਛ ਔਖ ਨਹੀਂ ਜੋ ਬਹੁਤਿਆਂ ਨਾਲ ਛੁਟਕਾਰਾ ਕਰੇ ਯਾ ਥੋੜਿਆ ਨਾਲ</verse>
				<verse number="7">ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਉਹ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ। ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੇ ਮਨ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ</verse>
				<verse number="8">ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪ ਨੂੰ ਪਰਗਟ ਕਰਾਂਗੇ</verse>
				<verse number="9">ਅਤੇ ਜੇ ਓਹ ਸਾਨੂੰ ਇਹ ਆਖਣ, ਜਦ ਤੋੜੀ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖਲੋਤੇ ਰਹਾਂਗੇ ਅਰ ਉਨ੍ਹਾਂ ਕੋਲ ਨਾ ਚੜ੍ਹਾਂਗੇ</verse>
				<verse number="10">ਪਰ ਜੇ ਓਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ</verse>
				<verse number="11">ਤਦ ਓਹਨਾਂ ਦੋਹਾਂ ਨੇ ਫਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਓਹ ਲੁੱਕੇ ਸਨ!</verse>
				<verse number="12">ਅਤੇ ਚੌਂਕੀ ਦੇ ਮਨੁੱਖਾਂ ਨੇ ਯੋਨਾਥਨ ਅਤੇ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ, ਸੋ ਯੋਨਾਥਾਨ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ</verse>
				<verse number="13">ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਓਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਭੀ ਉਹ ਦੇ ਮਗਰ ਮਗਰ ਵੱਢੀ ਜਾਂਦਾ ਸੀ</verse>
				<verse number="14">ਸੋ ਇਹ ਪਹਿਲੀ ਵਾਢ ਜੋ ਯੋਨਾਥਾਨ ਤੇ ਉਹ ਦੇ ਸ਼ਸਤ੍ਰ ਚੁਕਣ ਵਾਲੇ ਨੇ ਕੀਤੀ ਵੀਹਕੁ ਮਨੁੱਖਾਂ ਦੀ ਸੀ ਅਤੇ ਅੱਧੀਕੁ ਬਿਘਾ ਪੈਲੀ ਵਿੱਚ ਹੋਈ</verse>
				<verse number="15">ਤਦ ਡੇਰੇ ਅਤੇ ਰੜੇ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੁੰਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।।</verse>
				<verse number="16">ਸ਼ਾਊਲ ਦੇ ਪਾਹਰੂਆਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਡਿੱਠਾ ਤਾਂ ਵੇਖੋ, ਉਸ ਦਲ ਦੇ ਲੋਕ ਢਲੇ ਜਾਂਦੇ ਸਨ ਅਤੇ ਓਹ ਐਧਰ ਉੱਧਰ ਤੁਰੇ ਜਾਂਦੇ ਸਨ</verse>
				<verse number="17">ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣੋਂ ਅਤੇ ਲੱਭੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਨੇ ਗਿਣਿਆ ਤਾਂ ਵੇਖੋ, ਯੋਨਾਥਾਨ ਅਰ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੂੰ ਨਾ ਲੱਭਾ</verse>
				<verse number="18">ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਐਥੇ ਲੈ ਆਓ ਕਿਉਂ ਜੋ ਉਸ ਦਿਨ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਹੈ ਸੀ।</verse>
				<verse number="19">ਤਾਂ ਅਜਿਹਾ ਹੋਇਆ ਭਈ ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫਲਿਸਤੀਆਂ ਦੇ ਡੇਰੇ ਵਿੱਚ ਜੋ ਰੌਲਾ ਪਿਆ ਸੋ ਵਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ</verse>
				<verse number="20">ਅਤੇ ਸ਼ਾਊਲ ਅਰ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲ ਚਲੀ ਪੈ ਗਈ</verse>
				<verse number="21">ਓਹ ਇਬਰਾਨੀ ਜੋ ਪਹਿਲਾਂ ਫਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫੇਰਿਓਂ ਇਕੱਠੇ ਹੋਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ ਰਲ ਗਏ</verse>
				<verse number="22">ਅਤੇ ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਅਫ਼ਰਾਈਮ ਦੇ ਪਹਾੜ ਵਿੱਚ ਲੁਕ ਰਹੇ ਸਨ ਜਦ ਇਹ ਸੁਣਿਆ ਭਈ ਫਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਓਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ</verse>
				<verse number="23">ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤਆਵਨ ਦੇ ਪਰਲੇ ਪਾਸੇ ਤੋੜੀ ਅਪੱੜ ਪਈ।।</verse>
				<verse number="24">ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਤਕਾਲਾਂ ਤੋੜੀ ਭੋਜਨ ਚੱਖੇ ਉਹ ਦੇ ਉੱਤੇ ਸਰਾਪ ਹੋਊ ਏਸ ਕਰਕੇ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਓਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਹੀਂ ਚੱਖਿਆ ਸੀ</verse>
				<verse number="25">ਸਭ ਲੋਕ ਇੱਕ ਬਣ ਵਿੱਚ ਜਾ ਪੁੱਜੇ ਅਤੇ ਉੱਥੇ ਭੋਏਂ ਉੱਤੇ ਸ਼ਹਿਤ ਹੈ ਸੀ</verse>
				<verse number="26">ਅਤੇ ਜਿਸ ਵੇਲੇ ਏਹ ਲੋਕ ਉਸ ਬਣ ਵਿੱਚ ਅੱਪੜੇ ਤਾਂ ਵੇਖੋ, ਉੱਥੇ ਸ਼ਹਿਤ ਚੋਂਦਾ ਹੈ ਪਰ ਕਿਸੇ ਨੇ ਆਪਣੇ ਮੂੰਹ ਵੱਲ ਹੱਥ ਨਾ ਚੁੱਕਿਆ ਕਿਉਂ ਜੋ ਲੋਕ ਉਸ ਸੌਂਹ ਤੋਂ ਡਰੇ</verse>
				<verse number="27">ਪਰ ਜਿਸ ਵੇਲੇ ਉਹ ਦੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਹੱਥਲੀ ਸੋਟੀ ਦੇ ਸਿਰੇ ਨੂੰ ਸ਼ਹਿਤ ਦੇ ਛੱਤੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖੀਆਂ ਉੱਘੜ ਆਈਆਂ</verse>
				<verse number="28">ਤਦ ਓਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾ ਕੇ ਆਖਿਆ ਸੀ ਭਈ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ</verse>
				<verse number="29">ਤਾਂ ਯੋਨਾਥਾਨ ਬੋਲਿਆ, ਮੇਰੇ ਪਿਉ ਨੇ ਦੇਸ ਨੂੰ ਦੁਖ ਦਿੱਤਾ। ਵੇਖੋ, ਮੈਂ ਰਤਾਕੁ ਸ਼ਹਿਤ ਚੱਖਿਆ ਤਾਂ ਮੇਰੀਆਂ ਅੱਖੀਆਂ ਉੱਘੜ ਆਈਆਂ ਹਨ</verse>
				<verse number="30">ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਓਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਹੋ ਜਿਹਾ ਵਧੀਕ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫਲਿਸਤੀਆਂ ਦੀ ਇਸ ਨਾਲੋਂ ਵੀ ਹੋਰ ਵਧੀਕ ਵਾਢ ਹੁੰਦੀ?</verse>
				<verse number="31">ਸੋ ਓਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈਕੇ ਅਯਾਲੋਨ ਤੋੜੀ ਫਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕ ਪਏ ਸਨ</verse>
				<verse number="32">ਅਤੇ ਲੋਕ ਲੁੱਟ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲਦਾਂ ਨੂੰ ਫੜ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਣੇ ਖਾ ਗਏ।।</verse>
				<verse number="33">ਤਦ ਸ਼ਾਊਲ ਨੂੰ ਖਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਜੋ ਲਹੂ ਸਣੇ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਦੋਸ਼ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ</verse>
				<verse number="34">ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਖਿੰਡ ਜਾਓ ਅਤੇ ਓਹਨਾਂ ਨੂੰ ਆਖੋ ਭਈ ਸਭ ਕੋਈ ਮਨੁੱਖ ਆਪੋ ਆਪਣੇ ਬਲਦ ਅਤੇ ਆਪੋ ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਣੇ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਗੱਲ ਕਾਹਦੀ, ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣਾ ਬਲਦ ਉੱਥੇ ਹੀ ਲੈ ਆਇਆ ਅਤੇ ਉੱਥੇ ਹੀ ਵੱਢਿਆ</verse>
				<verse number="35">ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਹ ਨੇ ਯਹੋਵਾਹ ਦੇ ਲਈ ਬਣਾਈ।।</verse>
				<verse number="36">ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫਲਿਸਤੀਆਂ ਦਾ ਪਿੱਛਾ ਕਰੀਏ ਅਤੇ ਪਰਭਾਤ ਹੁੰਦਿਆਂ ਤੋੜੀ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਓਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਐਥੇ ਪਰਮੇਸ਼ੁਰ ਦੇ ਨੇੜੇ ਹੋਈਏ</verse>
				<verse number="37">ਉਪਰੰਤ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਜੋ ਮੈਂ ਫਲਿਸਤੀਆਂ ਦਾ ਪਿੱਛਾ ਕਰਨ ਨੂੰ ਲਹਾਂ ਤਾਂ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਂਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ</verse>
				<verse number="38">ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਐਥੇ ਨੇੜੇ ਆਉਣ ਅਤੇ ਲੱਭਣ ਅਰ ਵੇਖਣ ਜੋ ਅੱਜ ਦੇ ਦਿਨ ਕਿਕੁੱਰ ਪਾਪ ਹੋਇਆ ਹੈ</verse>
				<verse number="39">ਕਿਉਂ ਜੋ ਜੀਉਂਦੇ ਯਹੋਵਾਹ ਦੀ ਸੌਂਹ, ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤ੍ਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਰ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ</verse>
				<verse number="40">ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੇ ਅਤੇ ਮੈਂ ਅਰ ਮੇਰਾ ਪੁੱਤ੍ਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਦਿਸੇ ਸੋ ਕਰੋ</verse>
				<verse number="41">ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚਾ ਗੁਣਾ ਪਾ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ ਪਰ ਲੋਕ ਬਚ ਗਏ</verse>
				<verse number="42">ਤਦ ਸ਼ਾਊਲ ਨੇ ਆਖਿਆ, ਮੇਰੇ ਅਤੇ ਮੇਰੇ ਪੁੱਤ੍ਰ ਯੋਨਾਥਾਨ ਦੇ ਨਾਉਂ ਉੱਤੇ ਵੀ ਗੁਣਾ ਪਾ। ਤਦ ਯੋਨਾਥਾਨ ਫੜਿਆ ਗਿਆ</verse>
				<verse number="43">ਤਾਂ ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤਾਂ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਆਪਣੀ ਸੋਟੀ ਦੀ ਚੁੰਭੜ ਨਾਲ ਰਤਾਕੁ ਸ਼ਹਿਤ ਚੱਖਿਆ ਸੀ ਅਤੇ ਵੇਖੋ, ਮੈਨੂੰ ਹੁਣ ਮਰਨਾ ਪਿਆ</verse>
				<verse number="44">ਸ਼ਾਊਲ ਨੇ ਆਖਿਆ, ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵਧੀਕ ਪਰ ਹੇ ਯੋਨਾਥਾਨ, ਤੈਨੂੰ ਅਵੱਸ਼ ਮਰਨਾ ਪਵੇਗਾ</verse>
				<verse number="45">ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਭਲਾ, ਯੋਨਾਥਾਨ ਮਰ ਜਾਊ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜੀਉਂਦੇ ਪਰਮੇਸ਼ੁਰ ਦੀ ਸੌਂਹ, ਉਹ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ</verse>
				<verse number="46">ਫੇਰ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫਲਿਸਤੀ ਆਪਣੇ ਥਾਂ ਨੂੰ ਗਏ।।</verse>
				<verse number="47">ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਨ੍ਹਾਂ ਨੂੰ ਦੁੱਖ ਦਿੰਦਾ ਸੀ</verse>
				<verse number="48">ਫੇਰ ਉਸ ਨੇ ਬਹਾਦਰੀ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ</verse>
				<verse number="49">ਸ਼ਾਊਲ ਦੇ ਪੁੱਤ੍ਰਾਂ ਦੇ ਨਾਉਂ ਏਹ ਸਨ, ਯੋਨਾਥਾਨ ਅਤੇ ਯਿਸ਼ਵੀ ਅਤੇ ਮਾਲਕਿਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਉਂ ਏਹ ਸਨ, ਵੱਡੀ ਦਾ ਨਾਉਂ ਮੇਰਬ ਅਤੇ ਨਿੱਕੀ ਦਾ ਨਾਉਂ ਮੀਕਲ</verse>
				<verse number="50">ਅਤੇ ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਅਹੀਮਆਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤ੍ਰ ਸੀ</verse>
				<verse number="51">ਸ਼ਾਊਲ ਦੇ ਪਿਤਾ ਦਾ ਨਾਉਂ ਕੀਸ਼ ਸੀ ਅਤੇ ਅਬੀਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤ੍ਰ ਸੀ</verse>
				<verse number="52">ਸ਼ਾਊਲ ਦੀ ਸਾਰੀ ਉਮਰ ਵਿੱਚ ਫਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਤਕੜੇ ਮਨੁੱਖ ਯਾ ਸੂਰਬੀਰ ਮਨੁੱਖ ਨੂੰ ਵੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।।</verse>
			</chapter>
			<chapter number="15">
				<verse number="1">ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਘੱਲਿਆ ਹੈ ਭਈ ਮੈਂ ਤੈਨੂੰ ਮਸਹ ਕਰਾਂ ਏਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਪਾਤਸ਼ਾਹ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ</verse>
				<verse number="2">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਚੇਤਾ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਓਹ ਮਿਸਰੋਂ ਨਿੱਕਲ ਆਏ ਤਾਂ ਓਹ ਕਿੱਕੁਰ ਓਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ</verse>
				<verse number="3">ਸੋ ਹੁਣ ਤੂੰ ਜਾਹ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਰ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਕੁੱਛੜਲੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲਦ ਭੇਡ ਅਤੇ ਊਠ ਖੋਤੇ ਤੋੜੀ ਸਭਨਾਂ ਨੂੰ ਵੱਢ ਸੁੱਟ</verse>
				<verse number="4">ਸੋ ਸ਼ਾਊਲ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਤਲਾਇਮ ਵਿੱਚ ਓਹਨਾਂ ਨੂੰ ਗਿਣ ਲਿਆ। ਓਹ ਦੋ ਲੱਖ ਪਿਆਦੇ ਅਤੇ ਯਹੂਦਾਹ ਦੇ ਦਸ ਹਜ਼ਾਰ ਸਨ</verse>
				<verse number="5">ਅਤੇ ਸ਼ਾਊਲ ਅਮਾਲੇਕ ਦੇ ਇੱਕ ਨਗਰ ਕੋਲ ਆਇਆ ਅਤੇ ਦੂਣ ਦੇ ਵਿੱਚ ਛਹਿ ਲਾ ਕੇ ਬੈਠਾ।।</verse>
				<verse number="6">ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਜਾਓ ਤੁਰੋ। ਅਮਾਲੇਕੀਆਂ ਦੇ ਵਿੱਚਕਾਰੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਸਣੇ ਤੁਹਾਡਾ ਵੀ ਨਾਸ ਕਰ ਦੇਵਾਂ, ਏਸ ਲਈ ਜੋ ਤੁਸਾਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਓਹ ਮਿਸਰੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ</verse>
				<verse number="7">ਅਤੇ ਸ਼ਾਊਲ ਨੇ ਅਮਾਲੇਕੀਆਂ ਨੂੰ ਹਵੀਲਾਹ ਤੋਂ ਲੈ ਕੇ ਸੂਰ ਦੇ ਲਾਂਘੇ ਤੋੜੀ ਜੋ ਮਿਸਰ ਦੇ ਅੱਗੇ ਹੈ ਮਾਰਿਆ</verse>
				<verse number="8">ਅਤੇ ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਜੀਂਉਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ</verse>
				<verse number="9">ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਚੰਗੀਆਂ ਭੇਡਾਂ ਅਤੇ ਬਲਦਾਂ ਅਤੇ ਮੋਟੇ ਮੋਟੇ ਵੱਛਿਆਂ ਅਤੇ ਮੇਢਿਆਂ ਦਿਆਂ ਬਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਇਆ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।।</verse>
				<verse number="10">ਤਦ ਯਹੋਵਾਹ ਦਾ ਬਚਨ ਸਮੂਏਲ ਨੂੰ ਅੱਪੜ ਪਿਆ</verse>
				<verse number="11">ਕਿ ਮੈਂ ਗਰੰਜ ਹਾਂ ਜੋ ਮੈਂ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਕਿਉਂ ਜੋ ਉਹ ਮੇਰੇ ਮਗਰ ਤੁਰਨ ਤੋਂ ਭੌਂ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਨੂੰ ਪੂਰਾ ਨਾ ਕੀਤਾ ਸੋ ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਤਰਲੇ ਕਰਦਾ ਰਿਹਾ</verse>
				<verse number="12">ਜਦ ਸਮੂਏਲ ਸ਼ਾਊਲ ਦੇ ਮਿਲਣ ਨੂੰ ਤੜਕੇ ਹੀ ਉੱਠਿਆ ਤਾਂ ਸਮੂਏਲ ਨੂੰ ਖਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ ਤਾਂ ਭੌਂ ਗਿਆ ਅਰ ਲੰਘ ਕੇ ਗਿਲਗਾਲ ਵੱਲ ਲਹਿ ਗਿਆ</verse>
				<verse number="13">ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਉਹ ਨੂੰ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ</verse>
				<verse number="14">ਤਾਂ ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ ਮੈਂ ਅਤੇ ਬਲਦਾਂ ਦਾ ਅੜਾਉਣਾ ਕੇਹਾ ਹੈ ਜੋ ਮੈਂ ਸੁਣਦਾ ਹਾਂ</verse>
				<verse number="15">ਤਾਂ ਸ਼ਾਊਲ ਨੇ ਆਖਿਆ ਕਿ ਓਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ ਚੰਗੀਆਂ ਭੇਡਾਂ ਅਤੇ ਬਲਦਾਂ ਨੂੰ ਜੀਉਂਦਿਆਂ ਰੱਖਿਆ ਭਈ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸਾਂ ਮੂਲੋਂ ਹੀ ਨਾਸ ਕਰ ਸੁੱਟਿਆ</verse>
				<verse number="16">ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਠਹਿਰ ਜਾਹ ਅਤੇ ਅੱਜ ਰਾਤੀਂ ਜਿਹੜਾ ਯਹੋਵਾਹ ਨੇ ਮੈਨੂੰ ਆਖਿਆ ਹੈ ਉਹ ਮੈਂ ਤੈਨੂੰ ਦੱਸਾਂਗਾ ਤਾਂ ਉਹ ਉਸ ਨੂੰ ਬੋਲਿਆ, ਦੱਸੋ ਜੀ</verse>
				<verse number="17">ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੈਂ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪਰਧਾਨ ਨਹੀਂ ਠਹਿਰਾਇਆ ਗਿਆ? ਅਤੇ ਯਹੋਵਾਹ ਨੇ ਇਸਰਾਏਲ ਦਾ ਪਾਤਸ਼ਾਹ ਬਣਨ ਲਈ ਤੈਨੂੰ ਮਸਹ ਕੀਤਾ</verse>
				<verse number="18">ਯਹੋਵਾਹ ਨੇ ਤੈਨੂੰ ਪੈਂਡੇ ਵਿੱਚ ਘੱਲਿਆ ਅਤੇ ਆਖਿਆ, ਜਾਹ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਨੂੰ ਨਾਸ ਕਰ ਅਤੇ ਜਦ ਤੋੜੀ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ</verse>
				<verse number="19">ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਉੱਤੇ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਬਦੀ ਕੀਤੀ?</verse>
				<verse number="20">ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਘੱਲਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਪਾਤਸ਼ਾਹ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ</verse>
				<verse number="21">ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲਦ ਅਰਥਾਤ ਚੰਗੀਆਂ ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕੀਤਾ ਲੋੜੀਦਾ ਸੀ ਸੋ ਗਿਲਗਾਲ ਦੇ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ</verse>
				<verse number="22">ਸਮੂਏਲ ਬੋਲਿਆ, - ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਯਾ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਛੱਤਰਿਆਂ ਦੀ ਚਰਬੀ ਨਾਲੋਂ ਚੰਗਾ ਹੈ,</verse>
				<verse number="23">ਕਿਉਂ ਜੋ ਬਗਾਵਤ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਖਚਰਊ ਅਤੇ ਬਦੀ ਅਤੇ ਮੂਰਤੀ ਪੂਜਾ ਇੱਕੋ ਜਿਹੀ ਹੈ। ਸੋ ਜਿਹਾ ਤੈਂ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਤਿਹਾ ਹੀ ਉਸ ਨੇ ਪਾਤਸ਼ਾਹ ਰਹਿਣ ਤੋਂ ਤੈਨੂੰ ਰੱਦਿਆ ਹੈ।।</verse>
				<verse number="24">ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਮੈਂ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਹੈ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਓਹਨਾਂ ਦੀ ਗੱਲ ਸੁਣੀ</verse>
				<verse number="25">ਸੋ ਹੁਣ ਦਯਾ ਕਰ ਕੇ ਮੇਰਾ ਪਾਪ ਖਿਮਾ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾਂ</verse>
				<verse number="26">ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਂ ਤੇਰੇ ਨਾਲ ਨਹੀਂ ਜਾਂਦਾ ਕਿਉਂ ਜੋ ਤੈਂ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਪਾਤਸ਼ਾਹ ਰਹਿਣ ਤੋਂ ਤੈਨੂੰ ਰੱਦਿਆ ਹੈ</verse>
				<verse number="27">ਜਾਂ ਸਮੂਏਲ ਵਿਦਿਆ ਹੋਣ ਨੂੰ ਮੁੜਿਆ ਤਾਂ ਉਹਨੇ ਉਸ ਦੀ ਚੱਦਰ ਦਾ ਪੱਲਾ ਫੜ ਲਿਆ ਅਤੇ ਉਹ ਪਾਟ ਗਿਆ</verse>
				<verse number="28">ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੈਂ ਅੱਜ ਤੇਰੇ ਨਾਲੋਂ ਪਾੜ ਲਿਆ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੈਥੋਂ ਚੰਗਾ ਹੈ</verse>
				<verse number="29">ਨਾਲੇ ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਨਹੀਂ ਪਛਤਾਉਂਦਾ ਕਿਉਂ ਜੋ ਉਹ ਮਨੁੱਖ ਨਹੀਂ ਹੈ ਜੋ ਪਛਤਾਵੇ</verse>
				<verse number="30">ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਾਂ</verse>
				<verse number="31">ਤਦ ਸਮੂਏਲ ਸ਼ਾਊਲ ਦੇ ਮਗਰ ਤੁਰਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।।</verse>
				<verse number="32">ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਪਾਤਸ਼ਾਹ ਅਗਾਗ ਨੂੰ ਐਥੇ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਚਿੰਤ ਹੋ ਕੇ ਉਹ ਦੇ ਕੋਲ ਆਇਆ ਅਤੇ ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ</verse>
				<verse number="33">ਪਰ ਸਮੂਏਲ ਨੇ ਆਖਿਆ, ਜਿਵੇਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰਿਆਂ ਕੀਤਾ ਤਿਵੇਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ ਟੋਟੇ ਕੀਤਾ।।</verse>
				<verse number="34">ਤਾਂ ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਸ਼ਾਊਲੀ ਗਿਬਆਹ ਵੱਲ ਚੜ੍ਹ ਗਿਆ</verse>
				<verse number="35">ਅਤੇ ਸਮੂਏਲ ਆਪਣੀ ਮੌਤ ਤੋੜੀ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਉੱਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਬਣਾਉਣ ਵਿੱਚ ਅਫਸੋਸ ਕੀਤਾ।।</verse>
			</chapter>
			<chapter number="16">
				<verse number="1">ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦ ਤੋੜੀ ਤੂੰ ਸ਼ਾਊਲ ਉੱਤੇ ਸੋਗ ਕਰਦਾ ਰਹੇਂਗਾ ਭਾਵੇਂ ਮੈਂ ਉਹ ਨੂੰ ਇਸਰਾਏਲ ਦੇ ਰਾਜ ਉੱਤੇ ਰੱਦਿਆ? ਤੂੰ ਆਪਣੇ ਸਿੰਙ ਵਿੱਚ ਤੇਲ ਭਰ ਅਤੇ ਜਾਹ। ਮੈਂ ਤੈਨੂੰ ਬੇਤਲਹਮੀ ਯੱਸੀ ਦੇ ਕੋਲ ਘੱਲਦਾ ਹਾਂ ਕਿਉਂ ਜੋ ਉਹ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਮੈਂ ਆਪਣੇ ਲਈ ਪਾਤਸ਼ਾਹ ਠਹਿਰਾਇਆ ਹੈ</verse>
				<verse number="2">ਅਤੇ ਸਮੂਏਲ ਬੋਲਿਆ, ਮੈਂ ਕਿੱਕੁਰ ਜਾਵਾਂ? ਜੇ ਕਦੀ ਸ਼ਾਊਲ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾਹ ਅਤੇ ਐਉਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ</verse>
				<verse number="3">ਜਦ ਤੂੰ ਬਲੀ ਚੜਾਵੇਂ ਤਾਂ ਯੱਸੀ ਨੂੰ ਨਿਉਂਦਾ ਦੇਹ ਅਤੇ ਫੇਰ ਜੋ ਤੈਨੂੰ ਕਰਨਾ ਹੈ ਸੋ ਮੈਂ ਤੈਨੂੰ ਦੱਸਾਂਗਾ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਮਸਹ ਕਰ</verse>
				<verse number="4">ਜਿਹੜਾ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਹੋ ਕੀਤਾ ਅਤੇ ਬੈਤਲਹਮ ਵਿੱਚ ਆਇਆ। ਤਦ ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸੁਲਾਹ ਨਾਲ ਆਇਆ ਹੈਂ?</verse>
				<verse number="5">ਉਹ ਬੋਲਿਆ, ਆਹੋ ਸੁਲਾਹ ਨਾਲ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤ੍ਰਾਂ ਸਣੇ ਪਵਿੱਤ੍ਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।।</verse>
				<verse number="6">ਅਜਿਹਾ ਹੋਇਆ ਜਾਂ ਓਹ ਆਏ ਤਾਂ ਉਸ ਨੇ ਅਲੀਆਬ ਨੂੰ ਵੇਖਿਆ ਅਤੇ ਬੋਲਿਆ, ਠੀਕ ਯਹੋਵਾਹ ਦੇ ਅੱਗੇ ਏਹ ਉਹ ਦਾ ਮਸੀਹ ਹੈ</verse>
				<verse number="7">ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੀ ਲੰਮਾਣ ਵੱਲ ਨਾ ਵੇਖ ਕਿਉਂ ਜੋ ਉਹ ਨੂੰ ਮੈਂ ਨਹੀਂ ਮੰਨਿਆ ਯਹੋਵਾਹ ਜੋ ਮਨੁੱਖ ਵਾਂਙੁ ਨਹੀਂ ਵੇਖਦਾ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਰਿਦੇ ਨੂੰ ਵੇਖਦਾ ਹੈ</verse>
				<verse number="8">ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।</verse>
				<verse number="9">ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ</verse>
				<verse number="10">ਗੱਲ ਕਾਹਦੀ, ਯੱਸੀ ਨੇ ਆਪਣੇ ਸੱਤਾਂ ਹੀ ਪੁੱਤ੍ਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਏਹਨਾਂ ਨੂੰ ਨਹੀਂ ਚੁਣਿਆ</verse>
				<verse number="11">ਸਮੂਏਲ ਨੇ ਯੱਸੀ ਨੂੰ ਆਖਿਆ, ਤੇਰੇ ਸੱਭੇ ਪੁੱਤ੍ਰ ਇਹੋ ਹੀ ਹਨ? ਉਹ ਬੋਲਿਆ, ਸਭਨਾਂ ਨਾਲੋਂ ਨਿੱਕਾ ਅੱਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਾਂ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦ ਘੱਲ ਕਿਉਂ ਜੋ ਜਦ ਤੋੜੀ ਉਹ ਇੱਥੇ ਨਾ ਆਵੇਗਾ ਅਸੀਂ ਨਹੀਂ ਬੈਠਣਾ</verse>
				<verse number="12">ਸੋ ਉਸ ਨੇ ਸੱਦ ਭੇਜਿਆ ਅਤੇ ਉਹ ਨੂੰ ਅੰਦਰ ਲੈ ਆਇਆ। ਉਹ ਲਾਲ ਰੰਗ ਅਤੇ ਸੁੰਦਰ ਅੱਖੀਆਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਮਸਹ ਕਰ ਕਿਉਂ ਜੋ ਇਹੋ ਹੀ ਹੈ</verse>
				<verse number="13">ਤਦ ਸਮੂਏਲ ਨੇ ਤੇਲ ਦਾ ਸਿੰਙ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਮਸਹ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਿਆ ਹੋਇਆ।।</verse>
				<verse number="14">ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅੱਡ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ ਆਤਮਾ ਉਹ ਨੂੰ ਅਕਾਉਣ ਲੱਗਾ</verse>
				<verse number="15">ਤਦ ਸ਼ਾਊਲ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ ਆਤਮਾ ਤੁਹਾਨੂੰ ਅਕਾਉਂਦਾ ਹੈ</verse>
				<verse number="16">ਸਾਡਾ ਸੁਆਮੀ ਹੁਣ ਆਪਣੇ ਚਾਕਰਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਕਰੇ ਜੋ ਓਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਚਤਰ ਹੋਵੇ ਅਤੇ ਐਉਂ ਹੋਵੇਗਾ ਭਈ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ ਆਤਮਾ ਤੁਹਾਡੇ ਉੱਤੇ ਚੜ੍ਹੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ</verse>
				<verse number="17">ਸ਼ਾਊਲ ਨੇ ਆਪਣੇ ਚਾਕਰਾਂ ਨੂੰ ਆਖਿਆ ਅੱਛਾ, ਮੇਰੇ ਲਈ ਕੋਈ ਰੱਖੋ ਜੋ ਵਜਾਉਣ ਵਿੱਚ ਚਤਰ ਹੋਵੇ ਅਤੇ ਮੇਰੇ ਕੋਲ ਲੈ ਆਓ</verse>
				<verse number="18">ਸੋ ਉਸ ਵੇਲੇ ਉਹ ਦੇ ਚਾਕਰਾਂ ਵਿੱਚੋਂ ਇੱਕ ਨੇ ਇਉਂ ਆਖਿਆ, ਵੇਖ, ਮੈ ਬੈਤਲਹਮੀ ਯੱਸੀ ਦਾ ਇੱਕ ਪੁੱਤ੍ਰ ਡਿੱਠਾ ਹੈ ਜੋ ਵਜਾਉਣ ਵਿੱਚ ਚਤਰ ਹੈ, ਨਾਲੇ ਡਾਢਾ ਸੂਰਬੀਰ ਹੈ, ਜੋਧਾ ਵੀ ਹੈ, ਗੱਲਾਂ ਵਿੱਚ ਵੱਡਾ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।।</verse>
				<verse number="19">ਸੋ ਸ਼ਾਊਲ ਨੇ ਹਲਕਾਰਿਆਂ ਦੇ ਹੱਥ ਯੱਸੀ ਨੂੰ ਐਉਂ ਸੱਦ ਘੱਲਿਆ ਭਈ ਆਪਣੇ ਪੁੱਤ੍ਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਘੱਲ ਦੇਹ</verse>
				<verse number="20">ਉਪਰੰਤ ਯੱਸੀ ਨੇ ਇੱਕ ਖੋਤਾ ਜਿਹ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮਸ਼ਕ ਮੈਂ ਦੀ ਅਤੇ ਇੱਕ ਪਠੋਰਾ ਲੈ ਕੇ ਆਪਣੇ ਪੁੱਤ੍ਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਘੱਲਿਆ</verse>
				<verse number="21">ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖਲੋਤਾ ਅਤੇ ਉਸ ਨੇ ਉਹ ਦੇ ਨਾਲ ਵੱਡਾ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤ੍ਰ ਚੁੱਕਣ ਵਾਲਾ ਬਣਿਆ</verse>
				<verse number="22">ਅਤੇ ਸ਼ਾਊਲ ਨੇ ਯੱਸੀ ਨੂੰ ਆਖ ਘਲਿਆ ਕਿ ਦਾਊਦ ਨੂੰ ਮੇਰੇ ਅੱਗੇ ਰਹਿਣ ਦੇਹ ਕਿਉਂ ਜੋ ਉਹ ਮੇਰੀਂ ਅੱਖੀਂ ਚੜ੍ਹ ਗਿਆ ਹੈ</verse>
				<verse number="23">ਤਾਂ ਐਉਂ ਹੋਇਆ ਭਈ ਜਿਸ ਵੇਲੇ ਉਹ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਚੜ੍ਹਦਾ ਸੀ ਤਾਂ ਦਾਊਦ ਬਰਬਤ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਚੰਗਾ ਹੁੰਦਾ ਸੀ ਤਾਂ ਉਹ ਦੁਸ਼ਟ ਆਤਮਾ ਉਹ ਦੇ ਉੱਤੋਂ ਹਟ ਜਾਂਦਾ ਸੀ।।</verse>
			</chapter>
			<chapter number="17">
				<verse number="1">ਹੁਣ ਫਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿੱਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ</verse>
				<verse number="2">ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਦੂਣ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫਲਿਸਤੀਆਂ ਦੇ ਸਾਹਮਣੇ ਪਾਲਾਂ ਬੰਨ੍ਹੀਆਂ</verse>
				<verse number="3">ਇੱਕ ਪਾਸੇ ਦੇ ਪਹਾੜ ਉੱਤੇ ਫਲਿਸਤੀ ਖਲੋਤੇ ਸਨ ਅਤੇ ਦੂਜੇ ਪਾਸੇ ਦੇ ਪਹਾੜ ਉੱਤੇ ਇਸਰਾਏਲੀ ਖਲੋਤੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਾਲੇ ਇੱਕ ਖੱਡ ਸੀ।।</verse>
				<verse number="4">ਉਸ ਵੇਲੇ ਫਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਮੇ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ</verse>
				<verse number="5">ਅਤੇ ਉਹ ਦੇ ਸਿਰ ਤੇ ਇੱਕ ਪਿੱਤਲ ਉੱਤੇ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੂਢ ਮਣ ਪਿੱਤਲ ਦੀ ਸੀ</verse>
				<verse number="6">ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿੱਚਕਾਰ ਪਿੱਤਲ ਦੀ ਬਰਛੀ ਸੀ</verse>
				<verse number="7">ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ੍ਹ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ</verse>
				<verse number="8">ਸੋ ਉਹ ਨਿੱਕਲ ਕੇ ਖਲੋਤਾ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸਾਂ ਲੜਾਈ ਦੇ ਲਈ ਕਾਹ ਨੂੰ ਪਾਲ ਬੰਨ੍ਹੀ ਹੈ? ਭਲਾ, ਮੈਂ ਫਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਟਹਿਲੂਏ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਲਹਿ ਆਵੇ</verse>
				<verse number="9">ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗੁਲਾਮ ਹੋਵੋਗੇ ਅਤੇ ਸਾਡੀ ਗੁਲਾਮੀ ਕਰੋਗੇ</verse>
				<verse number="10">ਫੇਰ ਉਹ ਫਿਲਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਨਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪੋ ਵਿੱਚ ਜੁੱਧ ਕਰੀਏ</verse>
				<verse number="11">ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਓਹ ਘਾਬਰੇ ਅਤੇ ਬਹੁਤ ਡਰ ਗਏ।।</verse>
				<verse number="12">ਦਾਊਦ ਯੱਸੀ ਨਾਮੇ ਬੈਤਲਹਮ ਯਹੂਦਾਹ ਦੇ ਅਫਰਾਥੀ ਮਨੁੱਖ ਦਾ ਪੁੱਤ੍ਰ ਸੀ ਜਿਸ ਦੇ ਅੱਠ ਪੁੱਤ੍ਰ ਸਨ ਅਤੇ ਉਹ ਆਪ ਸ਼ਾਊਲ ਦੇ ਵੇਲੇ ਲੋਕਾਂ ਵਿੱਚ ਬੁੱਢਾ ਹੋਇਆ ਸੀ</verse>
				<verse number="13">ਯੱਸੀ ਦੇ ਤਿੰਨ ਵੱਡੇ ਪੁੱਤ੍ਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਜੇਠੇ ਦਾ ਨਾਉਂ ਅਲੀਆਬ ਸੀ ਅਤੇ ਦੂਜੇ ਦਾ ਨਾਉਂ ਅਬੀਨਾਦਾਬ ਅਤੇ ਤੀਜੇ ਦਾ ਨਾਉਂ ਸ਼ੰਮਾਹ ਸੀ</verse>
				<verse number="14">ਦਾਊਦ ਸਭਨਾਂ ਨਾਲੋਂ ਨਿੱਕਾ ਸੀ ਅਤੇ ਉਹ ਦੇ ਤਿੰਨ ਵੱਡੇ ਪੁੱਤ੍ਰ ਸ਼ਾਊਲ ਦੇ ਮਗਰ ਲੱਗੇ</verse>
				<verse number="15">ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਉ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ</verse>
				<verse number="16">ਸੋ ਉਹ ਫਲਿਸਤੀ ਨਿੱਤ ਸਵੇਰੇ ਅਤੇ ਤਕਾਲਾਂ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੋੜੀ ਉਹ ਆਪਣੇ ਆਪ ਨੂੰ ਅੱਗੇ ਕਰਦਾ ਰਿਹਾ</verse>
				<verse number="17">ਫੇਰ ਯੱਸੀ ਨੇ ਆਪਣੇ ਪੁੱਤ੍ਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੂੰਨੇ ਹੋਏ ਦਾਣੇ ਅਤੇ ਏਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਡੇਰਿਆਂ ਵੱਲ ਤੁਰ ਜਾਹ</verse>
				<verse number="18">ਅਤੇ ਏਹ ਦਸ ਚੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾਹ ਅਤੇ ਆਪਣੇ ਭਰਾਵਾਂ ਦੀ ਡੌਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ</verse>
				<verse number="19">ਉਸ ਵੇਲੇ ਸ਼ਾਊਲ ਅਤੇ ਓਹ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਦੂਣ ਵਿੱਚ ਫਲਿਸਤੀਆਂ ਦੇ ਨਾਲ ਲੜਦੇ ਪਏ ਸਨ।।</verse>
				<verse number="20">ਦਾਊਦ ਨੇ ਪਰਭਾਤ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿੱਕੁਰ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਵੰਗਾਰਦਾ ਸੀ ਮੋਰਚੇ ਵਿੱਚ ਅੱਪੜ ਪਿਆ</verse>
				<verse number="21">ਅਤੇ ਇਸਰਾਏਲ ਅਰ ਫਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ ਸਾਹਮਣੇ ਪਾਲਾਂ ਬੰਨ੍ਹੀਆਂ ਸਨ</verse>
				<verse number="22">ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਧਰੀਆਂ ਜੋ ਪਾਹਰੂ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖਬਰ ਸੁਰਤ ਪੁੱਛੀ</verse>
				<verse number="23">ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਭਲਵਾਨ ਗਾਥੀ ਫਲਿਸਤੀ ਗੋਲਿਅਥ ਨਾਮੇ ਫਲਿਸਤੀ ਪਾਲਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਅੱਗੇ ਵਾਂਙੁ ਫੇਰ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ</verse>
				<verse number="24">ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ</verse>
				<verse number="25">ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸਾਂ ਇਸ ਮਨੁੱਖ ਨੂੰ ਡਿੱਠਾ ਜੋ ਨਿੱਕਲਦਾ ਹੈ। ਸੱਚ ਮੁੱਚ ਇਹ ਤਾਂ ਇਸਰਾਏਲ ਨੂੰ ਲੱਜਿਆਵਾਨ ਹੀ ਕਰਨ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਪਾਤਸ਼ਾਹ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਹ ਨੂੰ ਦੇਵੇਗਾ ਅਤੇ ਉਹ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ</verse>
				<verse number="26">ਤਾਂ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫਲਿਸਤੀ ਹੈ ਕੌਣ ਜੋ ਜੀਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਲੱਜਿਆਵਾਨ ਕਰੇ?</verse>
				<verse number="27">ਲੋਕਾਂ ਨੇ ਇਸ ਤਰਾਂ ਦਾ ਉੱਤਰ ਦਿੱਤਾ ਭਈ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਏਹ ਏਹ ਮਿਲੇਗਾ।।</verse>
				<verse number="28">ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਜਾਗਿਆ ਅਤੇ ਉਹ ਬੋਲਿਆ, ਤੂੰ ਕਾਹਨੂੰ ਐਥੇ ਲਹਿ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜੇਹੀਆਂ ਭੇਡਾਂ ਨੂੰ ਤੂੰ ਕਿਸ ਗੋਚਰੇ ਛੱਡ ਆਇਆ ਹੈਂ? ਮੈਂ ਤੇਰੀ ਦੌੜ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਦੇ ਵੇਖਣ ਨੂੰ ਹੀ ਲਹਿ ਆਇਆ ਹੈਂ</verse>
				<verse number="29">ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਭਲਾ, ਕੋਈ ਕਾਰਨ ਨਹੀਂ?।।</verse>
				<verse number="30">ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ</verse>
				<verse number="31">ਅਤੇ ਜਾਂ ਓਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਓਨ੍ਹਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖਬਰ ਦਿੱਤੀ ਅਤੇ ਉਸ ਨੇ ਉਹ ਨੂੰ ਸੱਦ ਘੱਲਿਆ।।</verse>
				<verse number="32">ਤਾਂ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਾਬਰੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫਲਿਸਤੀ ਨਾਲ ਲੜੇਗਾ</verse>
				<verse number="33">ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫਲਿਸਤੀ ਦਾ ਸਾਹਮਣਾ ਕਰਨ ਅਤੇ ਉਹ ਦੇ ਨਾਲ ਲੜਨ ਜੋਗਾ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਨਿਆਣਪੁਣੇ ਤੋਂ ਹੀ ਜੋਧਾ ਹੈ</verse>
				<verse number="34">ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਉ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਾਂ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ</verse>
				<verse number="35">ਤਾਂ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਰ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਾਂ ਉਹ ਮੇਰੇ ਉੱਤੇ ਆਣ ਪਿਆ ਤਾਂ ਮੈਂ ਉਸ ਨੰ ਬਰਾਛੋਂ ਫੜ ਕੇ ਮਾਰਿਆ ਅਤੇ ਉਸ ਨੂੰ ਜਿੰਦੋਂ ਮੁਕਾਇਆ</verse>
				<verse number="36">ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਜਿੰਦੋਂ ਮੁਕਾਇਆ ਸੋ ਇਹ ਅਸੁੰਨਤੀ ਫਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜੀਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਲੱਜਿਆਵਾਨ ਕਰ ਰਿਹਾ ਹੈ!</verse>
				<verse number="37">ਫੇਰ ਦਾਊਦ ਨੇ ਏਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾਹ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।।</verse>
				<verse number="38">ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ</verse>
				<verse number="39">ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਉੱਦਮ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਜਾਚਿਆ ਨਹੀਂ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ। ਸੋ ਦਾਊਦ ਨੇ ਓਹ ਸਭ ਆਪਣੇ ਉੱਤੋਂ ਲਾਹ ਦਿੱਤੇ</verse>
				<verse number="40">ਅਤੇ ਉਹ ਨੇ ਆਪਣੀ ਡਾਂਗ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਖੱਡ ਤੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਆਜੜੀ ਦੇ ਚੋਲੇ ਵੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਧਰ ਲਿਆ ਅਤੇ ਉਹ ਦਾ ਗੋਪੀਆਂ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫਲਿਸਤੀ ਦੇ ਨੇੜੇ ਜਾਣ ਲੱਗਾ</verse>
				<verse number="41">ਤਾਂ ਫਲਿਸਤੀ ਤੁਰਿਆ ਅਰ ਦਾਊਦ ਦੇ ਨੇੜੇ ਆਉਣ ਲੱਗਾ ਅਰ ਉਸ ਦੀ ਢਾਲ ਚੁੱਕਣ ਵਾਲਾ ਉਸ ਦੇ ਅੱਗੇ ਸੀ</verse>
				<verse number="42">ਜਾਂ ਫਲਿਸਤੀ ਨੇ ਆਲੇ ਦੁਆਲੇ ਵੇਖ ਕੇ ਦਾਊਦ ਨੂੰ ਡਿੱਠਾ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਲਾਲ ਰੰਗ ਅਤੇ ਸੋਹਣੇ ਰੂਪ ਦਾ ਸੀ</verse>
				<verse number="43">ਸੋ ਫਲਿਸਤੀ ਨੇ ਦਾਊਦ ਨੂੰ ਆਖਿਆ, ਭਲਾ, ਮੈਂ ਕੋਈ ਕੁੱਤਾ ਹਾਂ ਜੋ ਤੂੰ ਡਾਂਗ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫਲਿਸਤੀ ਨੇ ਆਪਣੇ ਦੇਵਤਿਆਂ ਦੇ ਨਾਉਂ ਲੈ ਕੇ ਦਾਊਦ ਨੂੰ ਗਾਲਾਂ ਕੱਢੀਆਂ</verse>
				<verse number="44">ਤਦ ਫਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਪੌਣ ਦੇ ਪੰਛੀਆਂ ਅਤੇ ਜੰਗਲੀ ਦਰਿੰਦਿਆਂ ਨੂੰ ਵੰਡਾਂ!</verse>
				<verse number="45">ਪਰ ਦਾਊਦ ਨੇ ਫਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈਂ ਪਰ ਮੈਂ ਸੈਨਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੈਂ ਲੱਜਿਆਵਾਨ ਕੀਤਾ ਤੇਰੇ ਕੋਲ ਆਉਂਦਾ ਹਾਂ!</verse>
				<verse number="46">ਅਤੇ ਅੱਜ ਹਾਂ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਰ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਭਈ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ</verse>
				<verse number="47">ਅਤੇ ਇਸ ਸਾਰੇ ਕਟਕ ਨੂੰ ਵੀ ਖਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਜੁੱਧ ਦਾ ਸੁਆਮੀ ਯਹੋਵਾਹ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!</verse>
				<verse number="48">ਅਤੇ ਅਜਿਹਾ ਹੋਇਆ ਜਾਂ ਫਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਢੁੱਕਾ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫਲਿਸਤੀ ਨਾਲ ਲੜਨ ਨੂੰ ਨੱਠਾ</verse>
				<verse number="49">ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੋਪੀਏ ਵਿੱਚ ਧਰ ਕੇ ਫਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਪਰਨੇ ਧਰਤੀ ਉੱਤੇ ਡਿੱਗ ਪਿਆ!</verse>
				<verse number="50">ਸੋ ਦਾਊਦ ਨੇ ਇੱਕ ਗੋਪੀਏ ਅਰ ਇੱਕ ਪੱਥਰ ਨਾਲ ਫਲਿਸਤੀ ਨੂੰ ਜਿੱਤ ਲਿਆ ਅਤੇ ਉਸ ਫਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਅਤੇ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ</verse>
				<verse number="51">ਏਸ ਕਰਕੇ ਦਾਊਦ ਭੱਜ ਕੇ ਫਲਿਸਤੀ ਦੇ ਉੱਤੇ ਚੜ੍ਹ ਖਲੋਤਾ ਅਤੇ ਉਸ ਦੀ ਤਲਵਾਰ ਫੜ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਜਿੰਦੋਂ ਮੁਕਾ ਕੇ ਉਸ ਦਾ ਸਿਰ ਉਸ ਨਾਲ ਵੱਢ ਸੁੱਟਿਆ ਅਤੇ ਜਾਂ ਫਲਿਸਤੀਆਂ ਨੇ ਆਪਣਾ ਭਲਵਾਨ ਮੋਇਆ ਪਿਆ ਡਿੱਠਾ ਤਾਂ ਓਹ ਭੱਜ ਗਏ</verse>
				<verse number="52">ਤਾਂ ਇਸਰਾਏਲ ਅਰ ਯਹੂਦਾਹ ਦੇ ਲੋਕ ਉੱਠੇ ਅਤੇ ਦੂਣ ਤੋੜੀ ਅਤੇ ਅਕਰੋਨ ਦੇ ਫਾਟਕਾਂ ਤੋੜੀ ਵੰਗਾਰ ਕੇ ਫਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫਲਿਸਤੀਆਂ ਵਿੱਚੋਂ ਫੱਟੇ ਗਏ ਸੋ ਸਆਰੈਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੋੜੀ ਡਿੱਗਦੇ ਗਏ</verse>
				<verse number="53">ਤਦ ਇਸਰਾਏਲੀ ਫਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ</verse>
				<verse number="54">ਅਤੇ ਦਾਊਦ ਉਸ ਫਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤ੍ਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ।।</verse>
				<verse number="55">ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫਲਿਸਤੀ ਨਾਲ ਲੜਨ ਲਈ ਜਾਂਦਿਆਂ ਡਿੱਠਾ ਤਾਂ ਉਸਨੇ ਸੈਨਾਪਤੀ ਅਬਨੇਰ ਕੋਲੋਂ ਪੁੱਛਿਆਂ, ਅਬਨੇਰ ਇਹ ਮੁੰਡਾ ਕਿਹ ਦਾ ਪੁੱਤ੍ਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੀ ਜਿੰਦ ਦੀ ਸੌਂਹ ਮੈਨੂੰ ਤਾਂ ਖਬਰ ਨਹੀਂ</verse>
				<verse number="56">ਤਦ ਪਾਤਸ਼ਾਹ ਨੇ ਆਖਿਆ, ਤੂੰ ਭਾਲ ਕਰ ਜੋ ਮੁੰਡਾ ਕਿਹ ਦਾ ਪੁੱਤ੍ਰ ਹੈ</verse>
				<verse number="57">ਸੋ ਜਾਂ ਦਾਊਦ ਉਸ ਫਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ</verse>
				<verse number="58">ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਹ ਦਾ ਪੁੱਤ੍ਰ ਹੈਂ? ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮੀ ਯੱਸੀ ਦਾ ਪੁੱਤ੍ਰ ਹਾਂ।।</verse>
			</chapter>
			<chapter number="18">
				<verse number="1">ਅਜਿਹਾ ਹੋਇਆ ਜਾਂ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ ਤਾਂ ਯੋਨਾਥਾਨ ਦਾ ਜੀਅ ਦਾਊਦ ਦੇ ਜੀਅ ਨਾਲ ਰਲ ਗਿਆ ਅਤੇ ਯੋਨਾਥਾਨ ਨੇ ਉਹ ਨੂੰ ਆਪਣਾ ਜਾਨੀ ਮਿੱਤਰ ਬਣਾਇਆ</verse>
				<verse number="2">ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਉ ਦੇ ਘਰ ਨਾ ਮੁੜਨ ਦਿੱਤਾ</verse>
				<verse number="3">ਅਤੇ ਯੋਨਾਥਾਨ ਅਰ ਦਾਊਦ ਨੇ ਆਪੋ ਵਿੱਚ ਨੇਮ ਕੀਤਾ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ</verse>
				<verse number="4">ਤਦ ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁਖ ਅਤੇ ਪਟਕੇ ਤੀਕੁਰ ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।।</verse>
				<verse number="5">ਜਿੱਥੇ ਕਿਤੇ ਸ਼ਾਊਲ ਉਹ ਨੂੰ ਘੱਲਦਾ ਸੀ ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਜੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਭਨਾਂ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਟਹਿਲੂਆਂ ਦੇ ਸਾਹਮਣੇ ਦੀ ਮੰਨਿਆ ਪਰਮੰਨਿਆ ਹੋਇਆ ਸੀ</verse>
				<verse number="6">ਅਤੇ ਅਜਿਹਾ ਹੋਇਆ ਜਾਂ ਓਹ ਆਉਂਦੇ ਸਨ ਜਿਸ ਵੇਲੇ ਦਾਊਦ ਫਲਿਸਤੀ ਨੂੰ ਮਾਰ ਕੇ ਮੁੜਿਆ ਤਾਂ ਇਸਰਾਏਲ ਦੇ ਸਾਰਿਆਂ ਸ਼ਹਿਰਾਂ ਤੋਂ ਤੀਵੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫਾਂ ਅਤੇ ਚਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਪਾਤਸ਼ਾਹ ਦੇ ਮਿਲਣ ਨੂੰ ਨਿੱਕਲੀਆਂ</verse>
				<verse number="7">ਅਤੇ ਉਨ੍ਹਾਂ ਤੀਵੀਆਂ ਨੇ ਵਜਾਉਂਦਿਆਂ ਵਜਾਉਂਦਿਆਂ ਵਾਰੋ ਵਾਰੀ ਗਾ ਕੇ ਆਖਿਆ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਆਪਣੇ ਲੱਖਾਂ ਨੂੰ!</verse>
				<verse number="8">ਤਾਂ ਸ਼ਾਊਲ ਨੂੰ ਵੱਡਾ ਕ੍ਰੋਧ ਆਇਆ ਅਰ ਇਹ ਗੱਲ ਉਸ ਨੂੰ ਮਾੜੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਠਹਿਰਾਏ ਅਤੇ ਮੇਰੇ ਲਈ ਨਿਰੇ ਹਜ਼ਾਰਾਂ! ਬੱਸ, ਹੁਣ ਰਾਜ ਤੋਂ ਬਿਨਾ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?</verse>
				<verse number="9">ਉਸ ਦਿਨ ਤੋਂ ਅੱਗੇ ਨੂੰ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।।</verse>
				<verse number="10">ਅਗਲੇ ਭਲਕ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਚਣ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਙੁ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ</verse>
				<verse number="11">ਤਦ ਸ਼ਾਊਲ ਨੇ ਸਾਂਗ ਸੁੱਟ ਕੇ ਆਖਿਆ, ਦਾਊਦ ਨੂੰ ਮੈਂ ਕੰਧ ਨਾਲ ਵਿੰਨ੍ਹਾਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੋ ਵਾਰੀਂ ਬਚ ਨਿੱਕਲਿਆ।।</verse>
				<verse number="12">ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ</verse>
				<verse number="13">ਏਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਆਪਣਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ</verse>
				<verse number="14">ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ</verse>
				<verse number="15">ਸੋ ਜਾਂ ਸ਼ਾਊਲ ਨੇ ਡਿੱਠਾ ਜੋ ਉਹ ਵੱਡੀ ਸਫਲਤਾ ਨਾਲ ਚੱਲਦਾ ਹੈ ਤਾਂ ਉਸ ਕੋਲੋਂ ਡਰਨ ਲੱਗਾ</verse>
				<verse number="16">ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਓਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।।</verse>
				<verse number="17">ਤਦ ਸ਼ਾਊਲ ਨੇ ਦਾਊਦ ਨੂੰ ਆਖਿਆ ਵੇਖ ਮੇਰੀ ਵੱਡੀ ਧੀ ਮੇਰਬ ਹੈ। ਉਹ ਮੈਂ ਤੈਨੂੰ ਵਿਆਹ ਦਿੰਦਾ ਹਾਂ। ਨਿਰਾ ਤੂੰ ਮੇਰੇ ਲਈ ਸੂਰ ਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਭਈ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫਲਿਸਤੀਆਂ ਦਾ ਹੱਥ ਹੀ ਚੱਲੇ</verse>
				<verse number="18">ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰੀ ਜਿੰਦ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਉ ਦਾ ਟੱਬਰ ਕਿਹੜਾ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ?</verse>
				<verse number="19">ਪਰ ਅਜਿਹਾ ਹੋਇਆ ਜਾਂ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ</verse>
				<verse number="20">ਅਤੇ ਸ਼ਾਊਲ ਦੀ ਧੀ ਮੀਕਲ ਨੇ ਦਾਊਦ ਨਾਲ ਪ੍ਰੀਤ ਲਾਈ ਸੋ ਉਨ੍ਹਾਂ ਨੇ ਸ਼ਾਊਲ ਨੂੰ ਖਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ</verse>
				<verse number="21">ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੁੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਦੂਜੇ ਨਾਲ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।।</verse>
				<verse number="22">ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜੇਹੇ ਗੱਲ ਕਰੋ ਅਤੇ ਆਖੋ, ਵੇਖ, ਪਾਤਸ਼ਾਹ ਤੇਰੇ ਨਾਲ ਰਾਜ਼ੀ ਹੈ ਅਤੇ ਤੂੰ ਉਹ ਦੇ ਸਾਰੇ ਟਹਿਲੂਆਂ ਦਾ ਪਿਆਰਾ ਹੈਂ। ਹੁਣ ਤੂੰ ਪਾਤਸ਼ਾਹ ਦਾ ਜਵਾਈ ਬਣ</verse>
				<verse number="23">ਉਪਰੰਤ ਸ਼ਾਊਲ ਦੇ ਟਹਿਲੂਆ ਨੇ ਏਹ ਗੱਲਾਂ ਦਾਊਦ ਦੇ ਕੰਨਾਂ ਵਿੱਚ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?</verse>
				<verse number="24">ਤਾਂ ਸ਼ਾਊਲ ਦੇ ਟਹਿਲੂਆਂ ਨੇ ਉਹ ਨੂੰ ਖਬਰ ਦਿੱਤੀ ਭਈ ਦਾਊਦ ਇਉਂ ਆਖਦਾ ਹੈ</verse>
				<verse number="25">ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਭਈ ਪਾਤਸ਼ਾਹ ਕਿਸੇ ਤਰਾਂ ਦੀ ਵਰੀ ਨਹੀਂ ਮੰਗਦਾ ਸਗੋਂ ਫਲਿਸਤੀਆਂ ਦੀਆਂ ਸੌ ਖਲੜੀਆਂ ਏਸ ਲਈ ਜੋ ਪਾਤਸ਼ਾਹ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਜੋ ਫਿਲਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਸੁੱਟਾਂ</verse>
				<verse number="26">ਜਾਂ ਉਹ ਦੇ ਟਹਿਲੂਆਂ ਨੇ ਏਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਪਾਤਸ਼ਾਹ ਦਾ ਜਵਾਈ ਬਣਾਂ। ਦਿਨ ਅਜੇ ਪੂਰੇ ਨਹੀਂ ਹੋਏ ਸਨ</verse>
				<verse number="27">ਕਿ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਪਾਤਸ਼ਾਹ ਦੇ ਅੱਗੇ ਧਰ ਦਿੱਤੀਆਂ ਜੋ ਉਹ ਪਾਤਸ਼ਾਹ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।।</verse>
				<verse number="28">ਇਹ ਵੇਖ ਕੇ ਸ਼ਾਊਲ ਨੇ ਜਾਤਾ ਭਈ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਸ਼ਾਊਲ ਦੀ ਧੀ ਮੀਕਲ ਉਹ ਦੇ ਨਾਲ ਪ੍ਰੀਤ ਕਰਦੀ ਸੀ</verse>
				<verse number="29">ਤਾਂ ਸ਼ਾਊਲ ਦਾਊਦ ਕੋਲੋਂ ਵਧੀਕ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਦਾ ਵੈਰੀ ਬਣ ਗਿਆ</verse>
				<verse number="30">ਤਦ ਫਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਤੁਰੇ ਅਤੇ ਜਾਂ ਓਹ ਨਿੱਕਲ ਤੁਰੇ ਤਾਂ ਸ਼ਾਊਲ ਦੇ ਟਹਿਲੂਆਂ ਨਾਲੋਂ ਦਾਊਦ ਨੂੰ ਵਧੀਕ ਸਫ਼ਲਤਾ ਹੋਈ ਸੋ ਉਹ ਦਾ ਨਾਉਂ ਬਹੁਤ ਆਦਰ ਪਾ ਗਿਆ।।</verse>
			</chapter>
			<chapter number="19">
				<verse number="1">ਤਦ ਸ਼ਾਊਲ ਨੇ ਆਪਣੇ ਪੁੱਤ੍ਰ ਯੋਨਾਥਾਨ ਅਤੇ ਆਪਣੇ ਸਾਰਿਆਂ ਟਹਿਲੂਆਂ ਨੂੰ ਆਖਿਆ ਭਈ ਦਾਊਦ ਨੂੰ ਮਾਰ ਸੁੱਟੋ ਪਰ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਦਾਊਦ ਨਾਲ ਵੱਡਾ ਸਨੇਹ ਕੀਤਾ</verse>
				<verse number="2">ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਉ ਤੈਨੂੰ ਮਾਰਿਆ ਚਾਹੁੰਦਾ ਹੈ ਸੋ ਹੁਣ ਪਰਭਾਤ ਤੀਕੁਰ ਤੂੰ ਚੁਕੰਨਾ ਰਹੁ ਤੇ ਕਿਸੇ ਓਹਲੇ ਵਿੱਚ ਲੁੱਕ ਕੇ ਆਪ ਨੂੰ ਛਿਪਾ</verse>
				<verse number="3">ਅਤੇ ਮੈਂ ਬਾਹਰ ਜਾ ਕੇ ਉਸ ਰੜੇ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਉ ਦੇ ਕੋਲ ਖਲੋਵਾਂਗਾ ਅਤੇ ਆਪਣੇ ਪਿਉ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਂ ਵੇਖਾਂਗਾ ਸੋ ਤੈਨੂੰ ਦੱਸਾਂਗਾ।।</verse>
				<verse number="4">ਸੋ ਯੋਨਾਥਾਨ ਨੇ ਆਪਣੇ ਪਿਉ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਪਾਤਸ਼ਾਹ ਆਪਣੇ ਦਾਸ ਦਾਊਦ ਨਾਲ ਪਾਪ ਨਾ ਕਰੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਲਈ ਬਹੁਤ ਚੰਗੇ ਹਨ</verse>
				<verse number="5">ਕਿਉਂ ਜੋ ਉਸ ਨੇ ਆਪਣੀ ਜਿੰਦ ਆਪਣੀ ਤਲੀ ਉੱਤੇ ਧਰੀ ਅਤੇ ਉਸ ਫਲਿਸਤੀ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬ਼ਖ਼ਸ਼ੀ ਅਤੇ ਤੈਂ ਡਿੱਠਾ ਅਤੇ ਪਰਸੰਨ ਹੋਇਆ। ਫੇਰ ਤੂੰ ਕਾਹਨੂੰ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਕਾਰਨ ਤੋਂ ਬਿਨਾ ਦਾਊਦ ਦੇ ਮਾਰਨ ਨੂੰ ਲੋਚਦਾ ਹੈਂ?</verse>
				<verse number="6">ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸ਼ਾਊਲ ਨੇ ਸੌਂਹ ਖਾ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ, ਉਹ ਨਾ ਮਾਰਿਆ ਜਾਵੇਗਾ</verse>
				<verse number="7">ਤਾਂ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਙੁ ਉਹ ਦੇ ਕੋਲ ਰਹਿਣ ਲੱਗਾ।।</verse>
				<verse number="8">ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫਲਿਸਤੀਆਂ ਨਾਲ ਲੜਿਆ ਅਤੇ ਵੱਡੀ ਵਾਢ ਕਰ ਕੇ ਉਨ੍ਹਾਂ ਨੂੰ ਐਉਂ ਮਾਰਿਆ ਕਿ ਓਹ ਉਸ ਦੇ ਅੱਗੋਂ ਨੱਸ ਗਏ</verse>
				<verse number="9">ਯਹੋਵਾਹ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਚੜ੍ਹਿਆ। ਉਹ ਆਪਣੇ ਘਰ ਵਿੱਚ ਇੱਕ ਸਾਂਗ ਆਪਣੇ ਹੱਥ ਵਿੱਚ ਫੜ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ</verse>
				<verse number="10">ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨਾ ਪਰ ਦਾਊਦ ਸ਼ਾਊਲ ਦੇ ਅੱਗੋਂ ਖਿਸਕ ਗਿਆ ਅਤੇ ਸਾਂਗ ਕੰਧ ਦੇ ਵਿੱਚ ਜਾ ਖੁੱਭੀ ਸੋ ਦਾਊਦ ਉਸ ਰਾਤ ਭੱਜ ਕੇ ਬਚ ਗਿਆ</verse>
				<verse number="11">ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਘੱਲੇ ਅਤੇ ਦਾਊਦ ਦੀ ਵਹੁਟੀ ਮੀਕਲ ਨੇ ਉਸ ਨੂੰ ਖਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਭਲਕੇ ਮਾਰਿਆ ਜਾਵੇਂਗਾ।।</verse>
				<verse number="12">ਮੀਕਲ ਨੇ ਦਾਊਦ ਨੂੰ ਬਾਰੀ ਵਿੱਚੋਂ ਹੇਠਾਂ ਲਾਹ ਦਿੱਤਾ ਸੋ ਉਹ ਗਿਆ ਅਤੇ ਭੱਜ ਕੇ ਬਚ ਗਿਆ</verse>
				<verse number="13">ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾਂ ਪਾ ਛੱਡਿਆ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੀ ਸਿਹਰਾਂਦੀ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ</verse>
				<verse number="14">ਅਤੇ ਜਾਂ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਹਲਕਾਰੇ ਘੱਲੇ ਤਾਂ ਉਹ ਬੋਲੀ, ਉਹ ਤਾਂ ਮਾਂਦਾ ਹੈ</verse>
				<verse number="15">ਅਤੇ ਸ਼ਾਊਲ ਨੇ ਦਾਊਦ ਦੇ ਵੇਖਣ ਲਈ ਹਲਕਾਰਿਆਂ ਨੂੰ ਫੇਰ ਘੱਲਿਆ ਅਤੇ ਆਖਿਆ, ਉਹ ਨੂੰ ਮੰਜੇ ਸਣੇ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ</verse>
				<verse number="16">ਤਾਂ ਹਲਕਾਰੇ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰਹਾਂਦੀ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਧਰਿਆ ਹੋਇਆ ਹੈ</verse>
				<verse number="17">ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੈਂ ਮੇਰੇ ਨਾਲ ਇਹ ਠੱਗੀ ਕਾਹਨੂੰ ਕੀਤੀ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇਹ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?।।</verse>
				<verse number="18">ਦਾਊਦ ਭੱਜ ਕੇ ਬਚ ਰਿਹਾ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਰਹੇ</verse>
				<verse number="19">ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ</verse>
				<verse number="20">ਤਾਂ ਸ਼ਾਊਲ ਨੇ ਦਾਊਦ ਦੇ ਫੜਨ ਲਈ ਹਲਕਾਰੇ ਘੱਲੇ ਅਰ ਉਨ੍ਹਾਂ ਨੇ ਜਾਂ ਡਿੱਠਾ ਭਈ ਇੱਕ ਨਬੀਆਂ ਦੀ ਟੋਲੀ ਹੈ ਅਤੇ ਓਹ ਅਗੰਮ ਵਾਚ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖਲੋਤਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਹਲਕਾਰਿਆਂ ਉੱਤੇ ਆਇਆ ਅਤੇ ਓਹ ਵੀ ਅਗੰਮ ਵਾਚਣ ਲੱਗ ਪਏ</verse>
				<verse number="21">ਜਾਂ ਸ਼ਾਊਲ ਨੂੰ ਇਹ ਖਬਰ ਅੱਪੜ ਪਈ ਤਾਂ ਉਹ ਨੇ ਹੋਰ ਹਲਕਾਰੇ ਘੱਲੇ ਅਤੇ ਓਹ ਵੀ ਅਗੰਮ ਵਾਚਣ ਲੱਗ ਪਏ ਤਾਂ ਸ਼ਾਊਲ ਨੇ ਤੀਜੀ ਵਾਰ ਫੇਰ ਹੋਰ ਹਲਕਾਰੇ ਘੱਲੇ ਅਤੇ ਓਹ ਵੀ ਅਗੰਮ ਵਾਚਣ ਲੱਗ ਪਏ</verse>
				<verse number="22">ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਅੱਪੜ ਪਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ, ਓਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ</verse>
				<verse number="23">ਤਦ ਉਹ ਰਾਮਾਹ ਦੇ ਨਾਯੋਥ ਵੱਲ ਤੁਰਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਤੁਰਦਿਆਂ ਤੁਰਦਿਆਂ ਅਗੰਮ ਵਾਚੀ ਗਿਆ ਐਥੋਂ ਤੋੜੀ ਜੋ ਰਾਮਾਹ ਦੇ ਨਾਯੋਥ ਵਿੱਚ ਅੱਪੜ ਗਿਆ</verse>
				<verse number="24">ਅਤੇ ਉਸ ਨੇ ਵੀ ਆਪਣੇ ਲੀੜੇ ਲਾਹ ਸੁੱਟੇ ਅਤੇ ਸਮੂਏਲ ਦੇ ਅੱਗੇ ਉੱਸੇ ਤਰਾਂ ਅਗੰਮ ਵਾਚਿਆ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ \ਭਲਾ, ਸ਼ਾਊਲ ਵੀ ਨਬੀਆਂ ਵਿੱਚ ਹੈ?\।।</verse>
			</chapter>
			<chapter number="20">
				<verse number="1">ਤਦ ਦਾਊਦ ਰਾਮਾਹ ਦੇ ਨਾਯੋਥ ਵਿੱਚੋਂ ਭੱਜ ਗਿਆ ਅਤੇ ਯੋਨਾਥਾਨ ਕੋਲ ਆ ਕੇ ਬੋਲਿਆ, ਮੈਂ ਕੀ ਕੀਤਾ? ਮੇਰੀ ਕੀ ਬਦੀ ਹੈ? ਮੈਂ ਤੇਰੇ ਪਿਉ ਦੇ ਅੱਗੇ ਕੀ ਪਾਪ ਕੀਤਾ ਹੈ ਜੋ ਉਹ ਮੈਨੂੰ ਮਾਰਿਆ ਚਾਹੁੰਦਾ ਹੈ?</verse>
				<verse number="2">ਤਾਂ ਉਸ ਨੇ ਉਹ ਨੂੰ ਆਖਿਆ,ਪਰਮੇਸ਼ੁਰ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਉ ਮੇਰੇ ਕੰਨਾਂ ਵਿੱਚ ਪਾਏ ਬਿਨਾ ਕੋਈ ਨਿੱਕਾ ਵੱਡਾ ਕੰਮ ਨਾ ਕਰੇਗਾ ਅਤੇ ਇਹ ਗੱਲ ਮੇਰਾ ਪਿਉ ਮੈਥੋਂ ਕਿੱਕੁਰ ਲੁਕਾਵੇਗਾ? ਅਜਿਹਾ ਨਾ ਹੋਵੇਗਾ</verse>
				<verse number="3">ਤਦ ਦਾਊਦ ਨੇ ਸੌਂਹ ਖਾ ਕੇ ਆਖਿਆ, ਤੇਰਾ ਪਿਉ ਚੰਗੀ ਤਰਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਭਈ ਯੋਨਾਥਾਨ ਇਹ ਨਾ ਜਾਣੇ ਅਤੇ ਉਹ ਗਰੰਜ ਹੋਵੇ ਪਰ ਜੀਉਂਦੇ ਪਰਮੇਸ਼ੁਰ ਅਤੇ ਤੇਰੀ ਜਿੰਦ ਦੀ ਸੌਂਹ ਮੇਰੇ ਅਤੇ ਮੌਤ ਦੇ ਵਿੱਚ ਨਿਰੀ ਇੱਕ ਹੀ ਕਦਮ ਦੀ ਵਿੱਥ ਹੈ</verse>
				<verse number="4">ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ</verse>
				<verse number="5">ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਭਲਕੇ ਨਵਾਂ ਚੰਦ ਹੈ ਅਤੇ ਮੈਨੂੰ ਲੋੜੀਦਾ ਹੈ ਜੋ ਉਸ ਦਿਨ ਮੈਂ ਪਾਤਸ਼ਾਹ ਨਾਲ ਖਾਣ ਬੈਠਾਂ ਸੋ ਤੂੰ ਮੈਨੂੰ ਪਰਵਾਨਗੀ ਦੇਹ ਜੋ ਮੈਂ ਤੀਜੇ ਦਿਨ ਦੀ ਸੰਧਿਆ ਤੋੜੀ ਰੜੇ ਵਿੱਚ ਲੁਕਿਆ ਰਹਾਂ</verse>
				<verse number="6">ਜੇ ਕਦੀ ਤੇਰਾ ਪਿਉ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਨੱਠ ਜਾਣ ਲਈ ਤਰਲੇ ਪਾ ਕੇ ਛੁੱਟੀ ਮੰਗੀ ਹੈ ਕਿਉਂ ਜੋ ਉੱਥੇ ਸਾਰੇ ਟੱਬਰ ਲਈ ਵਰਹੇ ਦੀ ਬਲੀ ਹੈ</verse>
				<verse number="7">ਸੋ ਜੇ ਕਦੀ ਉਹ ਇਉਂ ਬੋਲੇ, \ਖਰੀ ਗੱਲ\ ਤਾਂ ਤੇਰੇ ਦਾਸ ਦੀ ਸੁਖ ਹੈ ਪਰ ਜੇ ਉਹ ਨੂੰ ਕ੍ਰੋਧ ਜਾਗੇ ਤਾਂ ਸੱਚ ਮੰਨ ਲੈ ਜੋ ਉਹ ਦੀ ਖੋਟੀ ਨੀਤ ਹੈ</verse>
				<verse number="8">ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਦੇਸ ਵਿੱਚ ਆਪਣੇ ਨਾਲ ਰਲਾਇਆ। ਤਦ ਵੀ ਜੇ ਕਦੀ ਮੇਰੇ ਵਿੱਚ ਖੋਟ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਉ ਕੋਲ ਮੈਨੂੰ ਕਾਹਨੂੰ ਲੈ ਜਾਵੇਂ?</verse>
				<verse number="9">ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੇ ਟਲ ਜਾਵੇ ਜੇ ਕਦੀ ਮੈਨੂੰ ਖਬਰ ਹੁੰਦੀ ਜੋ ਮੇਰੇ ਪਿਉ ਦੀ ਨੀਤ ਤੇਰੇ ਨਾਲ ਖੋਟੀ ਹੈ ਤਾਂ ਭਲਾ, ਮੈਂ ਤੈਨੂੰ ਖਬਰ ਨਾ ਕਰਦਾ?</verse>
				<verse number="10">ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖਬਰ ਦੇਵੇ? ਕੀ ਜਾਣੀਏ, ਤੇਰਾ ਪਿਉ ਤੈਨੂੰ ਅੱਗੋਂ ਕਰੜਾ ਉੱਤਰ ਸੁਣਾਵੇਂ।।</verse>
				<verse number="11">ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਰੜੇ ਵਿੱਚ ਚੱਲੀਏ ਸੋ ਓਹ ਦੋਵੇਂ ਰੜੇ ਵਿੱਚ ਗਏ</verse>
				<verse number="12">ਤਾਂ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਭਲਕੇ ਯਾ ਪਰਸੋਂ ਆਪਣੇ ਪਿਉ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ</verse>
				<verse number="13">ਤਾਂ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵਧੀਕ ਅਤੇ ਜੇ ਕਦੀ ਮੇਰੇ ਪਿਉ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਿਆ ਕਰ ਦਿਆਂਗਾ ਭਈ ਤੂੰ ਸੁਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿੱਕੁਰ ਮੇਰੇ ਪਿਉ ਦੇ ਨਾਲ ਸੀ</verse>
				<verse number="14">ਅਤੇ ਤੂੰ ਨਿਰਾ ਇਹੋ ਨਾ ਕਰ ਜੋ ਮੇਰੇ ਜੀਉਂਦੇ ਜੀ ਮੇਰੇ ਉੱਤੇ ਯਹੋਵਾਹ ਦੀ ਕਿਰਪਾ ਕਰੇ ਜੋ ਮੈਂ ਮਰ ਨਾ ਜਾਵਾਂ</verse>
				<verse number="15">ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ</verse>
				<verse number="16">ਸੋ ਯੋਨਾਥਾਨ ਨੇ ਦਾਊਦ ਦੀ ਸੰਤਾਨ ਦਾ ਨੇਮ ਕੀਤਾ ਅਤੇ ਆਖਿਆ, ਭਈ ਯਹੋਵਾਹ ਦਾਊਦ ਦੇ ਵੈਰੀਆਂ ਕੋਲੋਂ ਬਦਲਾ ਲਵੇ</verse>
				<verse number="17">ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸੌਂਹ ਚੁੱਕਾਈ ਏਸ ਲਈ ਜੋ ਉਸ ਨਾਲ ਉਹ ਦਾ ਵੱਡਾ ਪਿਆਰ ਸੀ ਕਿਉਂ ਜੋ ਉਹ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ</verse>
				<verse number="18">ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਭਲਕੇ ਨਵਾਂ ਚੰਦ ਹੋਵੇਗਾ ਅਤੇ ਤੇਰਾ ਥਾਂ ਵੇਹਲਾ ਰਹਿਣ ਕਰਕੇ ਤੂੰ ਚੇਤੇ ਆਵੇਂਗਾ</verse>
				<verse number="19">ਸੋ ਜਾਂ ਤੂੰ ਤਿੰਨਾਂ ਦਿਨਾਂ ਤੋੜੀ ਨਾ ਆਵੇਂਗਾ ਤਾਂ ਤੂੰ ਛੇਤੀ ਲਹਿ ਕੇ ਉਸ ਥਾਂ ਜਾਹ ਜਿੱਥੇ ਤੂੰ ਉਸ ਨੇਮ ਦੇ ਦਿਨ ਲੁਕਿਆ ਰਿਹਾ ਸੈਂ ਅਤੇ ਅੱਜਲ ਪੱਥਰ ਦੇ ਕੋਲ ਰਹੁ</verse>
				<verse number="20">ਮੈਂ ਆ ਕੇ ਉਸ ਵੱਲ ਤਿੰਨ ਤੀਰ ਮਰਾਂਗਾ ਜੋ ਜਾਣੀਦਾ ਨਿਸ਼ਾਨਾ ਫੁੰਡਦਾ ਹਾਂ</verse>
				<verse number="21">ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਘੱਲਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁਖ ਹੈ ਅਤੇ ਜੀਉਂਦੇ ਪਰਮੇਸ਼ੁਰ ਦੀ ਸੌਂਹ, ਔਖ ਨਹੀਂ</verse>
				<verse number="22">ਪਰ ਜੇ ਮੈਂ ਮੁੰਡੇ ਨੂੰ ਇਉਂ ਆਖਾਂ, ਵੇਖ, ਤੀਰ ਤੈਥੋਂ ਪਰੇ ਹਨ ਤਾਂ ਤੂੰ ਨਿੱਕਲ ਜਾਹ ਕਿਉਂ ਜੋ ਯਹੋਵਾਹ ਨੇ ਤੈਨੂੰ ਵਿਦਿਆ ਕੀਤਾ ਹੈ</verse>
				<verse number="23">ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ, ਯਹੋਵਾਹ ਤੇਰੇ ਅਤੇ ਮੇਰੇ ਵਿੱਚਕਾਰ ਸਦਾ ਹੋਵੇ।।</verse>
				<verse number="24">ਸੋ ਦਾਊਦ ਰੜੇ ਦੇ ਵਿੱਚ ਲੁਕਿਆ ਅਤੇ ਜਾਂ ਨਵਾਂ ਚੰਦ ਹੋਇਆ ਪਾਤਸ਼ਾਹ ਰੋਟੀ ਖਾਣ ਲਈ ਬੈਠਾ</verse>
				<verse number="25">ਅਤੇ ਪਾਤਸ਼ਾਹ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ ਪਰ ਦਾਊਦ ਦਾ ਥਾਂ ਵੇਹਲਾ ਸੀ</verse>
				<verse number="26">ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਭਈ ਉਹ ਨੂੰ ਕੁਝ ਬਣੀ ਹੋਈ ਹੋਊ। ਅਪਵਿੱਤ੍ਰ ਹੋਣਾ ਹੈ, ਜ਼ਰੂਰ ਅਪਵਿੱਤ੍ਰ ਹੋਣਾ ਹੈ</verse>
				<verse number="27">ਪਰ ਅਗਲੇ ਭਲਕ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਵੇਹਲਾ ਰਿਹਾ। ਤਦ ਸ਼ਾਊਲ ਨੇ ਆਪਣੇ ਪੁੱਤ੍ਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤ੍ਰ ਨਾ ਕੱਲ ਖਾਣ ਆਇਆ ਸੀ ਨਾ ਅੱਜ?</verse>
				<verse number="28">ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਤਰਲੇ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਮੰਗੀ ਹੈ</verse>
				<verse number="29">ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇਹ ਕਿਉਂ ਜੋ ਸ਼ਹਿਰ ਵਿੱਚ ਸਾਡੇ ਟੱਬਰ ਦੀ ਇੱਕ ਬਲੀ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਜਾਣ ਦੀ ਆਗਿਆ ਕੀਤੀ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦੇਹੋ ਭਈ ਮੈਂ ਆਪਣਿਆਂ ਭਰਾਵਾਂ ਨੂੰ ਜਾ ਮਿਲਾਂ। ਏਸ ਕਰਕੇ ਉਹ ਪਾਤਸ਼ਾਹ ਦੀ ਪੰਗਤ ਵਿੱਚ ਨਹੀਂ ਆਇਆ</verse>
				<verse number="30">ਤਦ ਸ਼ਾਊਲ ਦਾ ਕ੍ਰੋਧ ਯੋਨਾਥਾਨ ਉੱਤੇ ਜਾਗਿਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਕੁਚਲਣੀ ਅਤੇ ਆਪ ਹੁਦਰੀ ਦੇ ਪੁੱਤ੍ਰ! ਭਲਾ, ਮੈਨੂੰ ਖਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ ਦੀ ਲੱਜ ਲਈ ਯੱਸੀ ਦੇ ਪੁੱਤ੍ਰ ਨੂੰ ਚੁਣ ਲਿਆ ਹੈ?</verse>
				<verse number="31">ਜਦ ਤੋੜੀ ਇਹ ਯੱਸੀ ਦਾ ਪੁੱਤ੍ਰ ਧਰਤੀ ਉੱਤੇ ਜੀਉਂਦਾ ਹੈ ਤਦ ਤੋੜੀ ਨਾ ਤੂੰ ਪੱਕਾ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਅਵੱਸ ਮਾਰਿਆ ਜਾਵੇਗਾ</verse>
				<verse number="32">ਯੋਨਾਥਾਨ ਨੇ ਆਪਣੇ ਪਿਉ ਸ਼ਾਊਲ ਨੂੰ ਉੱਤਰ ਦਿੱਤਾ, ਉਹ ਕਿਉਂ ਮਾਰਿਆ ਜਾਵੇ? ਉਸ ਨੇ ਕੀ ਕੀਤਾ ਹੈ?</verse>
				<verse number="33">ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਸਾਂਗ ਚਲਾਈ। ਤਦ ਯੋਨਾਥਾਨ ਨੂੰ ਖਬਰ ਹੋਈ ਜੋ ਉਹ ਦੇ ਪਿਉ ਨੇ ਦਾਊਦ ਦੇ ਮਾਰਨ ਦੀ ਪੂਰੀ ਨੀਤ ਧਾਰੀ ਹੈ</verse>
				<verse number="34">ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਪੰਗਤ ਵਿਚੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਉ ਨੇ ਉਹ ਨੂੰ ਵੱਡਾ ਖੱਜਲ ਕੀਤਾ।।</verse>
				<verse number="35">ਉਪਰੰਤ ਸਵੇਰ ਨੂੰ ਯੋਨਾਥਾਨ ਉਸੇ ਵੇਲੇ ਜੋ ਦਾਊਦ ਨਾਲ ਠਹਿਰਾਇਆ ਹੋਇਆ ਸੀ ਰੜੇ ਵੱਲ ਗਿਆ ਅਤੇ ਇੱਕ ਨਿੱਕਾ ਮੁੰਡਾ ਉਹ ਦੇ ਨਾਲ ਸੀ</verse>
				<verse number="36">ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਭਈ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ</verse>
				<verse number="37">ਅਤੇ ਜਾਂ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਅੱਪੜ ਪਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਗੱਜ ਕੇ ਆਖਿਆ, ਭਲਾ, ਤੀਰ ਤੈਥੋਂ ਪਰੇ ਨਹੀਂ?</verse>
				<verse number="38">ਨਾਲੇ ਯੋਨਾਥਾਨ ਨੇ ਮੁੰਡੇ ਦੇ ਮਗਰੋਂ ਗੱਜ ਕੇ ਆਖਿਆ, ਕਾਹਲੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਿਆਂ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ</verse>
				<verse number="39">ਪਰ ਉਸ ਮੁੰਡੇ ਨੇ ਕੁਝ ਨਾ ਸਮਝਿਆ, ਨਿਰਾ ਦਾਊਦ ਅਤੇ ਯੋਨਾਥਾਨ ਨੇ ਹੀ ਇਸ ਗੱਲ ਨੂੰ ਜਾਤਾ</verse>
				<verse number="40">ਫੇਰ ਯੋਨਾਥਾਨ ਨੇ ਆਪਣੇ ਹਥਿਆਰ ਉਸ ਮੁੰਡੇ ਨੂੰ ਦੇ ਕੇ ਆਖਿਆ, ਜਾਹ ਸ਼ਹਿਰ ਵੱਲ ਲੈ ਜਾਹ।।</verse>
				<verse number="41">ਜਾ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਡੰਡੌਤ ਕੀਤੀ ਅਤੇ ਓਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਰਲ ਮਿਲ ਕੇ ਰੋਏ ਪਰ ਦਾਊਦ ਵਧੀਕ ਰੋਇਆ</verse>
				<verse number="42">ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਨੇਮ ਦੇ ਕਾਰਨ ਜੋ ਅਸਾਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸੌਂਹ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁਖ ਨਾਲ ਜਾ। ਸੋ ਉਹ ਉੱਠ ਕੇ ਵਿਦਿਆ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।।</verse>
			</chapter>
			<chapter number="21">
				<verse number="1">ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਲਣ ਤੋਂ ਡਰਿਆ ਅਤੇ ਉਸ ਨੇ ਆਖਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਹੈ ਨਹੀਂ?</verse>
				<verse number="2">ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਪਾਤਸ਼ਾਹ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਘੱਲਿਆ ਹੈ ਕਿਸੇ ਮਨੁੱਖ ਉੱਤੇ ਨਾ ਪਰਗਟ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ ਫ਼ਲਾਨੇ ਥਾਂ ਬਿਠਾ ਦਿੱਤਾ ਹੈ</verse>
				<verse number="3">ਪਰ ਹੁਣ ਤੇਰੇ ਹੱਥ ਵਿੱਚ ਕੀ ਹੈ? ਪੰਜ ਰੋਟੀਆਂ ਯਾ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇਹ</verse>
				<verse number="4">ਜਾਜਕ ਨੇ ਦਾਊਦ ਨੂੰ ਉੱਤਰ ਦੇਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤ੍ਰ ਰੋਟੀਆਂ ਹਨ ਜੇ ਕਦੀ ਜੁਆਨਾਂ ਨੇ ਸੱਚ ਮੁੱਚ ਆਪਣੇ ਆਪ ਨੂੰ ਤੀਵੀਆਂ ਕੋਲੋਂ ਵੱਖਰਾ ਰੱਖਿਆ ਹੋਵੇ</verse>
				<verse number="5">ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਤੀਵੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਪੈਂਡਾ ਮਮੂਲੀ ਜਿਹਾ ਸੀ ਸੋ ਓਹਨਾਂ ਦੇ ਭਾਂਡੇ ਅੱਜ ਕਿੰਨੇ ਵਧੀਕ ਸ਼ੁੱਧ ਹੋਣਗੇ</verse>
				<verse number="6">ਸੋ ਜਾਜਕ ਨੇ ਪਵਿੱਤ੍ਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਖੁਣੋਂ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਭਈ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਤੱਤੀ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ</verse>
				<verse number="7">ਉਸ ਦਿਨ ਉੱਥੇ ਸ਼ਾਊਲ ਦੇ ਟਹਿਲੂਆਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਅਟਕਾਇਆ ਹੋਇਆ ਸੀ। ਉਹ ਦਾ ਨਾਉਂ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਵਾਗੀਆਂ ਦਾ ਚੌਧਰੀ ਸੀ।।</verse>
				<verse number="8">ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਯਾ ਤਲਵਾਰ ਤਾਂ ਨਹੀਂ? ਕਿਉ ਜੋ ਮੈਂ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ ਪਾਤਸ਼ਾਹ ਦੇ ਕੰਮ ਦੀ ਛੇਤੀ ਲੋੜ ਜੋ ਸੀ</verse>
				<verse number="9">ਸੋ ਜਾਜਕ ਨੇ ਆਖਿਆ, ਫਲਿਸਤੀ ਗੋਲਿਅਥ ਦੀ ਤਲਵਾਰ ਜਿਹ ਨੂੰ ਤੂੰ ਏਲਾਹ ਦੇ ਖੱਡ ਵਿੱਚ ਮਾਰਿਆ ਸੀ ਵੇਖ ਉਹ ਇੱਕ ਲੀੜੇ ਦੇ ਵਿੱਚ ਵਲ੍ਹੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨਾ ਹੋਰ ਐਥੇ ਕੋਈ ਨਹੀਂ। ਤਦ ਦਾਊਦ ਬੋਲਿਆ, ਉਸ ਜੇਹੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇਹ।।</verse>
				<verse number="10">ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ</verse>
				<verse number="11">ਆਕੀਸ਼ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਭਲਾ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਪਾਤਸ਼ਾਹ ਹੈ? ਅਤੇ ਉਹ ਨਹੀਂ ਜਿਸ ਦੇ ਲਈ ਓਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਨੇ ਆਪਣੇ ਲੱਖਾਂ ਨੂੰ?</verse>
				<verse number="12">ਏਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਵੱਲੋਂ ਬਹੁਤ ਡਰਿਆ</verse>
				<verse number="13">ਤਦ ਉਹ ਨੇ ਉਸ ਦੇ ਅੱਗੇ ਆਪਣੀ ਡੌਲ ਚਾਲ ਵਟਾ ਲਈ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਕਮਲਾ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉਤੇ ਵਿਅਰਥ ਗੱਲਾਂ ਲਿਖਣ ਲੱਗਾ ਅਤੇ ਲਾਲਾਂ ਆਪਣੀ ਦਾਹੜੀ ਉੱਤੇ ਵਗਾਈਆਂ</verse>
				<verse number="14">ਤਦ ਆਕੀਸ਼ ਨੇ ਆਪਣੇ ਟਹਿਲੂਆਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ, ਤੁਸੀਂ ਇਹ ਨੂੰ ਮੇਰੇ ਕੋਲ ਕਾਹ ਨੂੰ ਲਿਆਏ ਹੋ?</verse>
				<verse number="15">ਭਲਾ, ਮੈਨੂੰ ਪਾਗਲਾਂ ਦੀ ਥੁੜ੍ਹੋਂ ਹੈ ਜੋ ਤੁਸੀਂ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਲਈ ਉਹ ਨੂੰ ਮੇਰੇ ਕੋਲ ਲੈ ਆਏ? ਭਲਾ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?।।</verse>
			</chapter>
			<chapter number="22">
				<verse number="1">ਤਾਂ ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਖੁੰਧਰ ਵਿੱਚ ਭੱਜ ਆਇਆ ਅਤੇ ਉਹ ਦੇ ਭਰਾ ਅਤੇ ਉਹ ਦੇ ਪਿਉ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ</verse>
				<verse number="2">ਅਤੇ ਸਭ ਦੁਖੀਏ ਅਤੇ ਕਰਜਾਈ ਅਤੇ ਸਭ ਜੋ ਦਿਲ ਜਲੇ ਸਨ ਉਹ ਦੇ ਕੋਲ ਆ ਰਲੇ ਉਹ ਅਰ ਉਨ੍ਹਾਂ ਦਾ ਸਰਦਾਰ ਬਣਿਆ ਅਰ ਚਾਰਕੁ ਸੌ ਮਨੁੱਖ ਉਹ ਦੇ ਨਾਲ ਹੋ ਗਏ।।</verse>
				<verse number="3">ਉੱਥੋਂ ਦਾਊਦ ਮੋਆਬ ਦੇ ਮਿਸਫੇਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, ਪਰਵਾਨਗੀ ਦੇਹ ਜੋ ਮੇਰੀ ਮਾਂ ਅਤੇ ਪਿਉ ਨਿੱਕਲ ਆਉਣ ਅਤੇ ਤੁਹਾਡੇ ਕੋਲ ਰਹਿਣ ਜਦ ਤੀਕੁਰ ਮੈਂ ਨਾ ਜਾਣਾਂ ਜੋ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ</verse>
				<verse number="4">ਸੋ ਉਹ ਉਨ੍ਹਾਂ ਨੂੰ ਮੋਆਬ ਦੇ ਰਾਜੇ ਕੋਲ ਲੈ ਆਇਆ ਅਤੇ ਜਦ ਤੋੜੀ ਦਾਊਦ ਨੇ ਆਪਣੇ ਆਪ ਨੂੰ ਕੋਟ ਵਿੱਚ ਲੁਕਾ ਛੱਡਿਆ ਓਹ ਉਸ ਦੇ ਨਾਲ ਸਨ।।</verse>
				<verse number="5">ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਕੋਟ ਵਿੱਚ ਨਾ ਲੁਕਿਆ ਰਹੁ। ਤੁਰ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾਹ। ਸੋ ਦਾਊਦ ਤੁਰਿਆ ਅਤੇ ਹਾਰਥ ਦੇ ਬਨ ਵਿੱਚ ਆ ਵੜਿਆ।।</verse>
				<verse number="6">ਤਦ ਸ਼ਾਊਲ ਨੇ ਸੁਣਿਆ ਭਈ ਦਾਊਦ ਪਰਗਟ ਹੋਇਆ ਹੈ ਅਤੇ ਓਹ ਲੋਕ ਵੀ ਜੋ ਉਹ ਦੇ ਨਾਲ ਸਨ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰਛ ਹੇਠ ਆਪਣੀ ਬਰਛੀ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ ਦੁਆਲੇ ਉਸ ਦੇ ਟਹਿਲੂਏ ਖਲੋਤੇ ਸਨ</verse>
				<verse number="7">ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਜੋ ਉਸ ਦੇ ਆਲੇ ਦੁਆਲੇ ਖਲੋਤੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਭਲਾ, ਯੱਸੀ ਦਾ ਪੁੱਤ੍ਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ ਦੇਵੇਗਾ?</verse>
				<verse number="8">ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਸਰਦਾਰ ਬਣਾਵੇਗਾ ਜੋ ਤੁਸਾਂ ਸਭਨਾਂ ਨੇ ਮੇਰੇ ਵਿਰੋਧੀ ਬਣਨ ਦਾ ਏਕਾ ਕੀਤਾ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਭਈ ਮੇਰੇ ਪੁੱਤ੍ਰ ਨੇ ਯੱਸੀ ਦੇ ਪੁੱਤ੍ਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲੈ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤ੍ਰ ਨੇ ਮੇਰੇ ਟਹਿਲੂਏ ਨੂੰ ਚੁੱਕਿਆ ਹੈ?।।</verse>
				<verse number="9">ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤ੍ਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤ੍ਰ ਅਹੀਮਲਕ ਜਾਜਕ ਕੋਲ ਆਉਂਦਾ ਡਿੱਠਾ</verse>
				<verse number="10">ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਦੀ ਰਸਤ ਦਿੱਤੀ ਅਤੇ ਫਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ</verse>
				<verse number="11">ਤਦ ਪਾਤਸ਼ਾਹ ਨੇ ਅਹੀਟੂਬ ਦੇ ਪੁੱਤ੍ਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਉ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦ ਘੱਲਿਆ ਅਤੇ ਓਹ ਸਭ ਪਾਤਸ਼ਾਹ ਕੋਲ ਆਏ</verse>
				<verse number="12">ਤਾਂ ਸ਼ਾਊਲ ਨੇ ਆਖਿਆ, ਹੇ ਅਹੀਟੂਬ ਦੇ ਪੁੱਤ੍ਰ ਤੂੰ ਸੁਣ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ</verse>
				<verse number="13">ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤ੍ਰ ਨੇ ਮੇਰੇ ਵਿਰੁੱਧ ਕਿਉਂ ਏਕਾ ਕੀਤਾ ਹੈ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਛਹਿ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ</verse>
				<verse number="14">ਤਦ ਅਹੀਮਲਕ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਟਹਿਲੂਆਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਪਾਤਸ਼ਾਹ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਪਤ ਵਾਲਾ ਹੈ?</verse>
				<verse number="15">ਭਲਾ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ! ਪਾਤਸ਼ਾਹ ਆਪਣੇ ਟਹਿਲੂਏ ਦਾ ਅਤੇ ਮੇਰੇ ਪਿਉ ਦੇ ਸਾਰੇ ਟੱਬਰ ਦਾ ਕੁੱਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਟਹਿਲੂਆ ਇਨ੍ਹਾਂ ਗੱਲਾਂ ਵਿੱਚੋਂ ਕੁੱਛ ਥੋੜਾ ਬਹੁਤਾ ਹੀ ਨਹੀਂ ਜਾਣਦਾ ਸੀ</verse>
				<verse number="16">ਤਦ ਪਾਤਸ਼ਾਹ ਬੋਲਿਆ, ਅਹੀਮਲਕ, ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਉ ਦਾ ਸਾਰਾ ਟੱਬਰ!।।</verse>
				<verse number="17">ਫੇਰ ਪਾਤਸ਼ਾਹ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖਲੋਤੇ ਸਨ ਆਗਿਆ ਕੀਤੀ, ਤੁਸੀਂ ਮੁੜੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖਬਰ ਨਾ ਕੀਤੀ। ਪਰ ਪਾਤਸ਼ਾਹ ਦੇ ਟਹਿਲੂਆਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ</verse>
				<verse number="18">ਤਦ ਪਾਤਸ਼ਾਹ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹੱਲਾ ਕਰ। ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹੱਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀਆਂ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਵੱਢ ਸੁੱਟਿਆ</verse>
				<verse number="19">ਅਤੇ ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਤੇ ਉਹ ਦੇ ਮਨੁੱਖ, ਤੀਵੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲਦਾਂ, ਖੋਤਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ</verse>
				<verse number="20">ਅਤੇ ਅਹੀਟੂਬ ਦੇ ਪੁੱਤ੍ਰ ਅਹੀਮਲਕ ਦੇ ਪੁੱਤ੍ਰਾਂ ਵਿੱਚੋਂ ਇੱਕ ਜਣਾ ਜਿਹ ਦਾ ਨਾਉਂ ਅਬਯਾਥਾਰ ਸੀ ਬਚ ਨਿੱਕਲਿਆ ਅਤੇ ਦਾਊਦ ਵੱਲ ਭੱਜ ਗਿਆ</verse>
				<verse number="21">ਅਬਯਾਥਾਰ ਨੇ ਦਾਊਦ ਨੂੰ ਖਬਰ ਦਿੱਤੀ ਜੋ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਵੱਢ ਸੁੱਟਿਆ</verse>
				<verse number="22">ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸਾਂ ਜਾਂ ਅਦੋਮੀ ਦੋਏਗ ਉੱਥੇ ਸੀ ਭਈ ਇਹ ਜ਼ਰੂਰ ਸ਼ਾਊਲ ਨੂੰ ਖਬਰ ਦੱਸੇਗਾ। ਤੇਰੇ ਪਿਉ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ</verse>
				<verse number="23">ਸੋ ਤੂੰ ਮੇਰੇ ਨਾਲ ਰਹੁ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਿੰਦ ਨੂੰ ਭਾਲਦਾ ਹੈ ਸੋ ਮੇਰੀ ਜਿੰਦ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸਲਾਮਤ ਰਹੇਂਗਾ।।</verse>
			</chapter>
			<chapter number="23">
				<verse number="1">ਤਦ ਉਨ੍ਹਾਂ ਨੇ ਦਾਊਦ ਨੂੰ ਖਬਰ ਦੇ ਕੇ ਆਖਿਆ ਵੇਖ ਫਲਿਸਤੀ ਕਈਲਾਹ ਨਾਲ ਲੜਦੇ ਹਨ ਅਤੇ ਖਲਵਾੜਿਆਂ ਨੂੰ ਲੁੱਟਦੇ ਹਨ</verse>
				<verse number="2">ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਮੈਂ ਜਾਵਾਂ ਅਤੇ ਉਨ੍ਹਾਂ ਫਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾਹ ਫਲਿਸਤੀਆਂ ਨੂੰ ਮਾਰ ਅਤੇ ਕਈਲਾਹ ਨੂੰ ਬਚਾ</verse>
				<verse number="3">ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖੋ, ਅਸੀਂ ਤਾਂ ਐਥੇ ਯਹੂਦਾਹ ਵਿੱਚ ਪਏ ਡਰਦੇ ਹਾਂ। ਫੇਰ ਜੇ ਅਸੀਂ ਕਈਲਾਹ ਵਿੱਚ ਜਾ ਕੇ ਫਲਿਸਤੀਆਂ ਦੇ ਦਲ ਦਾ ਸਾਹਮਣਾ ਕਰੀਏ ਤਾਂ ਕਿਨਾ ਵਧੀਕ ਨਾ ਡਰਾਂਗੇ?</verse>
				<verse number="4">ਤਾਂ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ ਸੋ ਯਹੋਵਾਹ ਨੇ ਉੱਤਰ ਦਿੱਤਾ ਭਈ ਉੱਠ ਕਈਲਾਹ ਵੱਲ ਲਹਿ ਜਾਹ ਕਿਉਂ ਜੋ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ</verse>
				<verse number="5">ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਗਏ ਅਤੇ ਫਲਿਸਤੀਆਂ ਨਾਲ ਲੜੇ ਅਤੇ ਉਨ੍ਹਾਂ ਦੇ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਵੱਢ ਸੁੱਟਿਆ ਸੋ ਦਾਊਦ ਨੇ ਕਈਲੀਆਂ ਨੂੰ ਬਚਾਇਆ</verse>
				<verse number="6">ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਅਹੀਮਲਕ ਦਾ ਪੁੱਤ੍ਰ ਅਬਯਾਥਾਰ ਭੱਜ ਕੇ ਕਈਲਾਹ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਏਫ਼ੋਦ ਸੀ।।</verse>
				<verse number="7">ਸੋ ਸ਼ਾਊਲ ਨੂੰ ਖਬਰ ਹੋਈ ਭਈ ਦਾਊਦ ਕਈਲਾਹ ਵਿੱਚ ਅੱਪੜ ਪਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਹੋੜੇ ਹਨ ਵੜ ਕੇ ਫਸ ਗਿਆ ਹੈ</verse>
				<verse number="8">ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਭਈ ਓਹ ਜੁੱਧ ਕਰ ਕੇ ਅਤੇ ਕਈਲਾਹ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਕਟਕ ਨੂੰ ਘੇਰਨ।।</verse>
				<verse number="9">ਦਾਊਦ ਨੂੰ ਖਬਰ ਹੋਈ ਜੋ ਸ਼ਾਊਲ ਮੇਰੇ ਨਾਲ ਅੰਦਰੋ ਅੰਦਰ ਖੋਟੀ ਨੀਤ ਬੰਨ੍ਹਦਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ</verse>
				<verse number="10">ਤਾਂ ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਭਈ ਸ਼ਾਊਲ ਦਾ ਇਹ ਮਤਾ ਹੈ ਜੋ ਕਲੀਲਾਹ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ</verse>
				<verse number="11">ਭਲਾ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਲਹਿ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੈਂ ਤੇਰੇ ਤਰਲੇ ਕਰਨਾ ਹਾਂ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ, ਉਹ ਲਹਿ ਆਵੇਗਾ</verse>
				<verse number="12">ਤਦ ਦਾਊਦ ਨੇ ਆਖਿਆ, ਭਲਾ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਯਾ ਨਹੀਂ? ਯਹੋਵਾਹ ਨੇ ਆਖਿਆ, ਓਹ ਦੇ ਦੇਣਗੇ।।</verse>
				<verse number="13">ਤਦ ਦਾਊਦ ਆਪਣਿਆਂ ਮਨੁੱਖਾਂ ਸਣੇ ਜੋ ਛੇਕੁ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਕਈਲਾਹ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਜਾਣੋਂ ਹਟ ਗਿਆ</verse>
				<verse number="14">ਦਾਊਦ ਉਜਾੜ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਜਾ ਰਿਹਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ</verse>
				<verse number="15">ਜਾਂ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਿੰਦ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਉਜਾੜ ਦੇ ਇੱਕ ਬਣ ਵਿੱਚ ਸੀ।।</verse>
				<verse number="16">ਸ਼ਾਊਲ ਦਾ ਪੁੱਤ੍ਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਬਣ ਵਿੱਚ ਜਾ ਕੇ ਉਹ ਦਾ ਹੱਥ ਪਰਮੇਸ਼ੁਰ ਵਿੱਚ ਤਕੜਾ ਕੀਤਾ</verse>
				<verse number="17">ਅਤੇ ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਉ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਅੱਪੜੇਗਾ ਅਤੇ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ ਅਤੇ ਮੈਂ ਤੈਥੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਉ ਸ਼ਾਊਲ ਵੀ ਜਾਣਦਾ ਹੈ</verse>
				<verse number="18">ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਨੇਮ ਕੀਤਾ ਅਤੇ ਦਾਊਦ ਬਣ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਗਿਆ।।</verse>
				<verse number="19">ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਬਣ ਦਿਆਂ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਹਾੜ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ ਲੁਕਿਆ ਹੋਇਆ ਨਹੀਂ ਰਹਿੰਦਾ?</verse>
				<verse number="20">ਸੋ ਹੇ ਪਾਤਸ਼ਾਹ ਹੁਣ ਜਿੱਕੁਰ ਤੁਹਾਡਾ ਜੀਅ ਲਹਿ ਆਉਣ ਨੂੰ ਚਾਹੁੰਦਾ ਹੈ ਸੋ ਲਹਿ ਆਓ ਅਤੇ ਇਹ ਸਾਡਾ ਜ਼ੁੰਮਾ ਰਿਹਾ ਜੋ ਅਸੀਂ ਉਹ ਨੂੰ ਪਾਤਸ਼ਾਹ ਦੇ ਹੱਥ ਦੇ ਦਿਆਂਗੇ</verse>
				<verse number="21">ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸਾਂ ਮੇਰੇ ਉੱਤੇ ਦਯਾ ਕੀਤੀ ਹੈ</verse>
				<verse number="22">ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਡਿੱਠਾ ਹੈ ਕਿਉਂ ਜੋ ਮੈਨੂੰ ਖਬਰ ਹੈ ਭਈ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ</verse>
				<verse number="23">ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰਾਂ ਖਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਵਾਂਗਾ ਅਤੇ ਅਜਿਹਾ ਹੋਵੇਗਾ ਭਈ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ</verse>
				<verse number="24">ਸੋ ਓਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਣੇ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮਦਾਨ ਵਿੱਚ ਸੀ</verse>
				<verse number="25">ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ</verse>
				<verse number="26">ਸੋ ਸ਼ਾਊਲ ਪਹਾੜ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਣੇ ਪਹਾੜ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦਿਆਂ ਲੋਕਾਂ ਨੂੰ ਫੜਨ ਦੇ ਲਈ ਚੁਫੇਰਿਓਂ ਘੇਰ ਲਿਆ ਸੀ।।</verse>
				<verse number="27">ਉਸ ਵੇਲੇ ਇੱਕ ਹਲਕਾਰਾ ਸ਼ਾਊਲ ਕੋਲ ਆ ਕੇ ਬੋਲਿਆ, ਸ਼ਤਾਬੀ ਤੁਰੇ ਆਓ ਕਿਉਂ ਜੋ ਫਲਿਸਤੀਆਂ ਨੇ ਦੇਸ ਉੱਤੇ ਹੱਲਾ ਕੀਤਾ ਹੈ</verse>
				<verse number="28">ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫਲਿਸਤੀਆਂ ਦੇ ਵਿਰੁੱਧ ਹੋਇਆ। ਏਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਉਂ \ਰਿਹਾਈ ਦੀ ਚਟਾਨ\ ਰੱਖਿਆ।।</verse>
				<verse number="29">ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਵਿੱਚ ਪੱਕਿਆ ਥਾਵਾਂ ਦੇ ਵਿੱਚਕਾਰ ਆ ਰਿਹਾ।।</verse>
			</chapter>
			<chapter number="24">
				<verse number="1">ਅਜਿਹਾ ਹੋਇਆ ਜਾਂ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ</verse>
				<verse number="2">ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ</verse>
				<verse number="3">ਤਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਖੁੰਧਰ ਸੀ ਸੋ ਸ਼ਾਊਲ ਸੁਚੇਤੇ ਫਿਰਨ ਲਈ ਉਸ ਖੁੰਧਰ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਣੇ ਉਸੇ ਖੁੰਧਰ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ</verse>
				<verse number="4">ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਲਈ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਮਲਕੜੇ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ</verse>
				<verse number="5">ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਵਿਆਕਲ ਹੋ ਗਿਆ, ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ</verse>
				<verse number="6">ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਭਈ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਮਸਹ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਹੈ</verse>
				<verse number="7">ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਏਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਖੁੰਧਰ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ</verse>
				<verse number="8">ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਖੁੰਧਰ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਪਾਤਸ਼ਾਹ! ਅਤੇ ਸ਼ਾਊਲ ਨੇ ਪਿਛਾਂਹ ਭੌਂ ਕੇ ਜਾਂ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ</verse>
				<verse number="9">ਅਤੇ ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਾਹ ਨੂੰ ਕੰਨ ਲਾਉਂਦਾ ਹੈਂ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?</verse>
				<verse number="10">ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਡਿੱਠਾ ਜੋ ਯਹੋਵਾਹ ਨੇ ਅੱਜ ਹੀ ਕਿੱਕੁਰ ਤੈਨੂੰ ਖੁੰਧਰ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਲੈ, ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਮਸਹ ਕੀਤਾ ਹੋਇਆ ਹੈ</verse>
				<verse number="11">ਹੇ ਮੇਰੇ ਪਿਤਾ, ਵੇਖ, ਹਾਂ ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਜੋ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਐਥੋਂ ਹੀ ਲੱਭ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦੇ ਲੈਣ ਨੂੰ ਛਹਿ ਵਿੱਚ ਲੱਗਾ ਰਹਿੰਦਾ ਹੈਂ</verse>
				<verse number="12">ਮੇਰਾ ਤੇਰਾ ਨਿਆਉਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ</verse>
				<verse number="13">ਜਿਵੇਂ ਪੁਰਾਣਿਆਂ ਦੀ ਅਖਾਉਤ ਵਿਚ ਕਿਹਾ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ</verse>
				<verse number="14">ਇਸਰਾਏਲ ਦਾ ਪਾਤਸ਼ਾਹ ਕਿਹ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਹ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮੋਏ ਹੋਏ ਕੁੱਤੇ ਦਾ ਯਾ ਇੱਕ ਪਿਸੂ ਦਾ!</verse>
				<verse number="15">ਫੇਰ ਯਹੋਵਾਹ ਹੀ ਨਿਆਈ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਿਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।।</verse>
				<verse number="16">ਅਜਿਹਾ ਹੋਇਆ ਜਾਂ ਦਾਊਦ ਨੇ ਏਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤ੍ਰ ਦਾਊਦ, ਇਹ ਤੇਰੀ ਅਵਾਜ਼ ਹੈ? ਅਤੇ ਸ਼ਾਊਲ ਉੱਚੀ ਅਵਾਜ਼ ਕੱਢ ਕੇ ਰੋਇਆ</verse>
				<verse number="17">ਤਾਂ ਉਸ ਨੇ ਦਾਊਦ ਨੂੰ ਆਖਿਆ, ਤੂੰ ਮੈਥੋਂ ਵਧੀਕ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਵੱਟੇ ਮੇਰੇ ਨਾਲ ਭਲਿਆਈ ਕੀਤੀ ਹੈ</verse>
				<verse number="18">ਅਤੇ ਅੱਜ ਤੂੰ ਜਣਾਇਆ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਕਿਉਂ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ</verse>
				<verse number="19">ਜੇ ਕਦੀ ਕੋਈ ਮਨੁੱਖ ਤਾਂ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਭਲਾ, ਉਹ ਨੂੰ ਸੁਖ ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੈਂ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ</verse>
				<verse number="20">ਵੇਖ, ਹੁਣ ਮੈਂ ਚੰਗੀ ਤਰਾਂ ਜਾਣਦਾ ਹਾਂ ਜੋ ਸੱਚ ਮੁੱਚ ਤੂੰ ਪਾਤਸ਼ਾਹ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਟਿਕ ਜਾਵੇਗਾ</verse>
				<verse number="21">ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸੌਂਹ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿਚੋਂ ਤੇਰੇ ਨਾਉਂ ਨੂੰ ਨਾ ਮਿਟਾਵਾਂਗਾ</verse>
				<verse number="22">ਸੋ ਦਾਊਦ ਦੇ ਸ਼ਾਊਲ ਨਾਲ ਸੌਂਹ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਕੋਟ ਵਿੱਚ ਜਾ ਬੈਠੇ।।</verse>
			</chapter>
			<chapter number="25">
				<verse number="1">ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਲਹਿ ਗਿਆ</verse>
				<verse number="2">ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋ ਬਾਰ ਕਰਮਲ ਵਿੱਚ ਸੀ। ਇਹ ਬਹੁਤ ਵੱਡਾ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਰ ਇੱਕ ਹਜ਼ਾਰ ਬੱਕਰੀ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ</verse>
				<verse number="3">ਉਸ ਮਨੁੱਖ ਦਾ ਨਾਉਂ ਨਾਬਾਲ ਅਤੇ ਉਹ ਦੀ ਤੀਵੀਂ ਦਾ ਨਾਉਂ ਅਬੀਗੈਲ ਸੀ। ਇਹ ਤੀਵੀਂ ਵੱਡੀ ਸਿਆਣੀ ਅਤੇ ਰੂਪਵੰਤ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।।</verse>
				<verse number="4">ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ</verse>
				<verse number="5">ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਉਂ ਲੈ ਕੇ ਉਹ ਦੀ ਸੁਖ ਸਾਂਦ ਪੁਛੋ</verse>
				<verse number="6">ਅਤੇ ਉਹ ਭਾਗਵਾਨ ਮਨੁੱਖ ਨੂੰ ਇਉਂ ਆਖੋ, ਭਈ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ</verse>
				<verse number="7">ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਾਂ ਤੇਰੇ ਆਜੜੀ ਸਾਡੇ ਨਾਲ ਸਨ ਅਸਾਂ ਉਨ੍ਹਾਂ ਨੂੰ ਕੁਝ ਔਖ ਨਹੀਂ ਦਿੱਤਾ ਅਤੇ ਜਿੰਨਾ ਚਿਰ ਓਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ</verse>
				<verse number="8">ਤੂੰ ਆਪਣੇ ਜੁਆਨਾਂ ਕੋਲੋਂ ਪੁੱਛ। ਓਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਏਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪੁੱਤ੍ਰ ਦਾਊਦ ਨੂੰ ਬਖ਼ਸ਼ ਦੇਹ</verse>
				<verse number="9">ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਉਂ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆਣ ਆਖਿਆ, ਤਾਂ ਚੁੱਪ ਕਰ ਕਰ ਰਹੇ</verse>
				<verse number="10">ਸੋ ਨਾਬਾਲ ਨੇ ਦਾਊਦ ਦੇ ਟਹਿਲੂਆਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤ੍ਰ ਕੌਣ? ਅੱਜ ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ</verse>
				<verse number="11">ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਰ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦਿਆਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?</verse>
				<verse number="12">ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ</verse>
				<verse number="13">ਤਾਂ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ ਆਪਣੀ ਤਲਵਾਰ ਬੰਨ੍ਹ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨ੍ਹੀ ਅਤੇ ਚਾਰਕੁ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ</verse>
				<verse number="14">ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਤੀਵੀਂ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁਖ ਸਾਂਦ ਪੁੱਛਣ ਲਈ ਹਲਕਾਰੇ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ</verse>
				<verse number="15">ਪਰ ਉਨ੍ਹਾਂ ਲੋਕਾਂ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਔਖ ਨਹੀਂ ਹੋਇਆ ਅਤੇ ਜਿੰਨਾ ਚਿਰ ਅਸੀਂ ਉਨ੍ਹਾਂ ਵਿੱਚ ਰਲੇ ਰਹੇ ਅਤੇ ਰੜਿਆਂ ਵਿੱਚ ਸਾਂ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ</verse>
				<verse number="16">ਸਗੋਂ ਜਿੰਨਾ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬਕੱਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਓਟ ਵਿੱਚ ਸਾਂ</verse>
				<verse number="17">ਸੋ ਹੁਣ ਸਮਝੋ ਅਤੇ ਵਿਚਾਰੋਂ ਜੋ ਤੁਸੀਂ ਕਿ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਸ਼ਤਾਨ ਦਾ ਪੁੱਤ੍ਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸੱਕਦਾ।।</verse>
				<verse number="18">ਤਦ ਅਬੀਗੈਲ ਕਾਹਲੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹਜੀਰਾਂ ਦੀ ਲੈ ਕੇ ਖੋਤਿਆਂ ਉੱਤੇ ਲੱਦ ਲਿਆ</verse>
				<verse number="19">ਅਤੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਭਰਤੇ ਨਾਬਾਲ ਨੂੰ ਨਾ ਦੱਸਿਆ</verse>
				<verse number="20">ਅਜਿਹਾ ਹੋਇਆ ਜਿਸ ਵੇਲੇ ਉਹ ਖੋਤੇ ਉੱਤੇ ਚੜ੍ਹ ਕੇ ਪਹਾੜ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਣੇ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ</verse>
				<verse number="21">ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਦੀ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੀ ਥਾਂ ਮੇਰੇ ਨਾਲ ਬੁਰਿਆਈ ਕੀਤੀ</verse>
				<verse number="22">ਸੋ ਜੇ ਕਦੀ ਮੈਂ ਸਵੇਰੇ ਤੀਕਰ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵਧੀਕ</verse>
				<verse number="23">ਜਾਂ ਅਬੀਗੈਲ ਨੇ ਦਾਊਦ ਨੂੰ ਡਿੱਠਾ ਤਾਂ ਛੇਤੀ ਕੀਤੀ ਅਤੇ ਖੋਤੇ ਉੱਤੋਂ ਹੇਠਾਂਹ ਲਹਿ ਦੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ</verse>
				<verse number="24">ਅਤੇ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਟਹਿਲਣ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਟਹਿਲਣ ਦੀ ਬੇਨਤੀ ਸੁਣ ਲਓ</verse>
				<verse number="25">ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜੇਹਾ ਉਹ ਦਾ ਨਾਉਂ ਹੈ ਤੇਹਾ ਹੀ ਉਹ ਹੈ। ਉਹਦਾ ਨਾਉਂ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਟਹਿਲਣ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸਾਂ ਘੱਲਿਆ ਸੀ ਡਿੱਠਾ ਨਹੀਂ</verse>
				<verse number="26">ਸੋ ਹੁਣ ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਅਤੇ ਤੇਰੀ ਜਿੰਦ ਦੀ ਸੌਂਹ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਓਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!</verse>
				<verse number="27">ਹੁਣ ਇਹ ਭੇਟ ਜੋ ਤੁਹਾਡੀ ਟਹਿਲਣ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ</verse>
				<verse number="28">ਦਯਾ ਕਰ ਕੇ ਆਪਣੀ ਟਹਿਲਣ ਦੇ ਦੋਸ਼ ਖਿਮਾ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਏਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੀ ਸਾਰੀ ਅਵਸਥਾ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ</verse>
				<verse number="29">ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ</verse>
				<verse number="30">ਅਤੇ ਅਜਿਹਾ ਹੋਵੇਗਾ, ਜਿਸ ਵੇਲੇ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪਰਧਾਨ ਠਹਿਰਾਏ</verse>
				<verse number="31">ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਯਾ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।।</verse>
				<verse number="32">ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੇਰੇ ਮਿਲਣ ਨੂੰ ਘੱਲਿਆ ਹੈ</verse>
				<verse number="33">ਅਤੇ ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ</verse>
				<verse number="34">ਕਿਉਂ ਜੋ ਸੱਚੀ ਮੁੱਚੀ ਜੀਉਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਪਰਭਾਤ ਤੀਕਰ ਨਾਬਾਲ ਦਾ ਇੱਕ ਵੀ ਨਰ ਨਾ ਛੱਡਦਾ!</verse>
				<verse number="35">ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ ਸਾਂਧ ਨਾਲ ਜਾਹ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।।</verse>
				<verse number="36">ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜੇਹਾ ਕੋਈ ਪਾਤਸ਼ਾਹ ਜੱਗ ਕਰੇ ਅਤੇ ਨਾਬਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੀਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ</verse>
				<verse number="37">ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉੱਤਰ ਗਿਆ ਤਾਂ ਉਹ ਦੀ ਤੀਵੀਂ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ</verse>
				<verse number="38">ਤਾਂ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।।</verse>
				<verse number="39">ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਵੱਟਾ ਲਿਆ ਅਤੇ ਆਪਣੇ ਟਹਿਲੂਏ ਨੂੰ ਬੁਰਿਆਈਓਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੇ ਖੋਟ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਟਹਿਲੂਏ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ</verse>
				<verse number="40">ਅਤੇ ਜਾਂ ਦਾਊਦ ਦੇ ਟਹਿਲੂਏ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਘੱਲਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ</verse>
				<verse number="41">ਤਾਂ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਟਹਿਲਣ ਆਪਣੇ ਮਹਾਰਾਜ ਦੇ ਟਹਿਲੂਆਂ ਦੇ ਪੈਰ ਧੋਣ ਵਾਲੀ ਸੇਵਕਣੀ ਠਹਿਰੇ</verse>
				<verse number="42">ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਖੋਤੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ ਲੈ ਲਈਆਂ ਅਤੇ ਦਾਊਦ ਦੇ ਹਲਕਾਰਿਆਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ</verse>
				<verse number="43">ਅਤੇ ਦਾਊਦ ਨੇ ਯਿਜ਼ਰੀਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਓਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।।</verse>
				<verse number="44">ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤ੍ਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।।</verse>
			</chapter>
			<chapter number="26">
				<verse number="1">ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਭਲਾ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?</verse>
				<verse number="2">ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ</verse>
				<verse number="3">ਅਤੇ ਸ਼ਾਊਲ ਨੇ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਡਿੱਠਾ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ</verse>
				<verse number="4">ਤਾਂ ਦਾਊਦ ਨੇ ਸੇਲੂਆਂ ਨੂੰ ਘੱਲਿਆ ਅਤੇ ਜਾਤਾ ਜੋ ਸ਼ਾਊਲ ਸੱਚ ਮੁੱਚ ਆਇਆ ਹੈ।।</verse>
				<verse number="5">ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤ੍ਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਡਿੱਠਾ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ ਦੁਆਲੇ ਡੇਰੇ ਲਾਏ ਹੋਏ ਸਨ</verse>
				<verse number="6">ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਉੱਤਰ ਦੇ ਕੇ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ ਅਬੀਸ਼ਾਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ</verse>
				<verse number="7">ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੇ ਸਿਰਹਾਂ ਦੀ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬੀਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ</verse>
				<verse number="8">ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ । ਜੋ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!</verse>
				<verse number="9">ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਮਸਹ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?</verse>
				<verse number="10">ਦਾਊਦ ਨੇ ਇਹ ਵੀ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਯਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ</verse>
				<verse number="11">ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਹ ਦੀ ਸਿਰਹਾਂਦੀਓ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ</verse>
				<verse number="12">ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੀ ਸਿਰਹਾਂਦਿਓ ਲੈ ਲਿਆ ਅਤੇ ਓਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਡਿੱਠਾ ਅਤੇ ਨਾ ਹੀ ਜਾਤਾ ਅਤੇ ਕੋਈ ਨਾ ਜਾਗਿਆ ਕਿਉਂ ਜੋ ਓਹ ਸਭ ਸੁੱਤੇ ਪਏ ਸਨ ਏਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ੍ਰ ਆਈ ਹੋਈ ਸੀ</verse>
				<verse number="13">ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਹਾੜ ਦੀ ਟੀਸੀ ਉੱਤੇ ਜਾ ਖਲੋਤਾ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ</verse>
				<verse number="14">ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤ੍ਰ ਅਬੀਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬੀਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਪਾਤਸ਼ਾਹ ਨੂੰ ਹਾਕਾਂ ਮਾਰਦਾ ਹੈਂ?</verse>
				<verse number="15">ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਪਾਤਸ਼ਾਹ ਦੀ ਰਾਖੀ ਨਹੀਂ ਕੀਤੀ। ਕਿਉਂ ਜੋ ਇਨ੍ਹਾਂ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਪਾਤਸ਼ਾਹ ਦੇ ਵੱਢਣ ਨੂੰ ਵੜ ਗਿਆ ਸੀ</verse>
				<verse number="16">ਸੋ ਇਹ ਕੰਮ ਤਾਂ ਤੈਂ ਕੁਝ ਚੰਗਾ ਨਹੀਂ ਕੀਤਾ। ਜੀਉਂਦੇ ਯਹੋਵਾਹ ਦੀ ਸੌਂਹ, ਤੁਸੀਂ ਵੱਢਣ ਜੋਗੇ ਹੋ ਕਿਉਂ ਜੋ ਤੁਸਾਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਮਸਹ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਪਾਤਸ਼ਾਹ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?</verse>
				<verse number="17">ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਸਿਆਣ ਕੇ ਆਖਿਆ, ਹੇ ਮੇਰੇ ਪੁੱਤ੍ਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ, ਜੀ, ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹ ਮੇਰੀ ਹੀ ਅਵਾਜ਼ ਹੈ</verse>
				<verse number="18">ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਟਹਿਲੂਏ ਦੇ ਮਗਰ ਇਸ ਤਰਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?</verse>
				<verse number="19">ਸੋ ਹੁਣ ਹੇ ਮਹਾਰਾਜ ਪਾਤਸ਼ਾਹ, ਆਪਣੇ ਟਹਿਲੂਏ ਦੀਆਂ ਸੁਣੋ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾਹ, ਹੋਰਨਾਂ ਦੇਵਤਿਆਂ ਦੀ ਪੂਜਾ ਕਰ</verse>
				<verse number="20">ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਤਾਸ਼ਾਹ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।।</verse>
				<verse number="21">ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤ੍ਰ ਦਾਊਦ ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਡਾਢੀ ਭੁੱਲ ਕੀਤੀ!</verse>
				<verse number="22">ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਪਾਤਸ਼ਾਹ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ</verse>
				<verse number="23">ਅਤੇ ਯਹੋਵਾਹ ਸਭਨਾਂ ਮਨੁੱਖਾਂ ਨੂੰ ਆਪੋ ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ</verse>
				<verse number="24">ਵੇਖ, ਜਿਵੇਂ ਤੇਰੀ ਜਿੰਦ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਦੁਰਲੱਭ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁਖਾਂ ਵਿੱਚੋਂ ਛੁਟਕਾਰਾ ਦੇਵੇ</verse>
				<verse number="25">ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈਂ ਤੂੰ, ਹੇ ਮੇਰੇ ਪੁੱਤ੍ਰ ਦਾਊਦ। ਤੂੰ ਵੱਡ ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਹੀ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਪਿਆ।।</verse>
			</chapter>
			<chapter number="27">
				<verse number="1">ਦਾਊਦ ਨੇ ਆਪਣੇ ਮਨ ਵਿੱਚ ਆਖਿਆ ਭਈ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਨਸ਼ਟ ਹੋ ਜਾਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਕਾਹਲੀ ਨਾਲ ਭੱਜ ਕੇ ਫਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਵਾਂਗਾ</verse>
				<verse number="2">ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤ੍ਰ ਆਕੀਸ਼ ਵੱਲ ਲੰਘ ਗਿਆ</verse>
				<verse number="3">ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਣੇ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਤੀਵੀਂ ਸੀ</verse>
				<verse number="4">ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।।</verse>
				<verse number="5">ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਓਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਜੋਗਾ ਥਾਂ ਦੇ ਦੇਣ ਕਿਉਂ ਜੋ ਤੇਰਾ ਟਹਿਲੂਆ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ?</verse>
				<verse number="6">ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੋੜੀ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ</verse>
				<verse number="7">ਜਿੰਨਾ ਚਿਰ ਦਾਊਦ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਵਰਹਾ ਅਤੇ ਚਾਰ ਮਹੀਨੇ ਸਨ।।</verse>
				<verse number="8">ਦਾਊਦ ਅਰ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਓਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੋੜੀ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ</verse>
				<verse number="9">ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਤ੍ਰੀਮਤ ਪੁਰਸ਼ ਕਿਸੇ ਨੂੰ ਜੀਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵੱਗ, ਖੋਤੇ, ਊਠ ਅਤੇ ਲੀੜੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ</verse>
				<verse number="10">ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਾਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ</verse>
				<verse number="11">ਅਤੇ ਦਾਊਦ ਕਿਸੇ ਇੱਕ ਪੁਰਸ਼ ਯਾ ਤ੍ਰੀਮਤ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖਬਰ ਜਾ ਦੇਣ ਭਈ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੋੜੀ ਉਹ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ</verse>
				<verse number="12">ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਓਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਏਸ ਲਈ ਉਹ ਸਦਾ ਮੇਰਾ ਟਹਿਲੂਆ ਰਹੇਗਾ।।</verse>
			</chapter>
			<chapter number="28">
				<verse number="1">ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਫਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰਿਆਂ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ</verse>
				<verse number="2">ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਟਹਿਲੂਏ ਕੋਲੋਂ ਕਿੰਨਾਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖਾ ਬਣਾਵਾਂਗਾ।।</verse>
				<verse number="3">ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਸੋਗ ਕੀਤਾ ਸੀ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ</verse>
				<verse number="4">ਸੋ ਫਲਿਸਤੀ ਇਕੱਠੇ ਹੋ ਕੇ ਆਏ ਅਤੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ</verse>
				<verse number="5">ਜਾਂ ਸ਼ਾਊਲ ਨੇ ਫਲਿਸਤੀਆਂ ਦਾ ਦਲ ਡਿੱਠਾ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ</verse>
				<verse number="6">ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫ਼ਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।।</verse>
				<verse number="7">ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਤੀਵੀਂ ਭਾਲੋ ਜਿਸ ਦੇ ਭੂਤ ਮਿੱਤ੍ਰ ਹੋਣ ਜੋ ਮੈਂ ਉਹ ਦੇ ਕੋਲ ਜਾਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਏਨਦੋਰ ਵਿੱਚ ਇੱਕ ਤੀਵੀਂ ਹੈ ਜਿਸ ਦਾ ਭੂਤ ਮਿੱਤ੍ਰ ਹੈ</verse>
				<verse number="8">ਸੋ ਸ਼ਾਊਲ ਨੇ ਆਪਣਾ ਭੇਸ ਵਟਾ ਕੇ ਹੋਰ ਲੀੜੇ ਪਾ ਲਏ ਅਤੇ ਗਿਆ ਅਰ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਤੀਵੀਂ ਕੋਲ ਅੱਪੜਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤ੍ਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਉਤਾਹਾਂ ਲਿਆ</verse>
				<verse number="9">ਤਦ ਉਸ ਤੀਵੀਂ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਭਈ ਸ਼ਾਊਲ ਨੇ ਕੀ ਕੀਤਾ, ਕਿੱਕੁਰ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਿੰਦ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇਂ?</verse>
				<verse number="10">ਤਦ ਸ਼ਾਊਲ ਨੇ ਯਹੋਵਾਹ ਦੀ ਸੌਂਹ ਚੁਕ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ, ਇਸ ਗੱਲ ਦਾ ਤੈਨੂੰ ਕੁਝ ਡੰਡ ਨਾ ਮਿਲੇਗਾ</verse>
				<verse number="11">ਤਦ ਉਹ ਤੀਵੀਂ ਬੋਲੀ, ਮੈਂ ਤੇਰੇ ਲਈ ਕਿਸ ਨੂੰ ਮੰਗਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਮੰਗਵਾ</verse>
				<verse number="12">ਜਿਸ ਵੇਲੇ ਉਸ ਤੀਵੀਂ ਨੇ ਸਮੂਏਲ ਨੂੰ ਡਿੱਠਾ ਤਾਂ ਉੱਚੀ ਅਵਾਜ਼ ਨਾਲ ਚਿਚਲਾਈ ਅਤੇ ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਤੁਸਾਂ ਮੇਰੇ ਨਾਲ ਛੱਲ ਕਾਹਨੂੰ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!</verse>
				<verse number="13">ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਘਾਬਰ ਨਾ। ਤੈਂ ਕੀ ਡਿੱਠਾ ਹੈ? ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦਿਓਤੇ ਨੂੰ ਧਰਤੀ ਵਿੱਚ ਚੜ੍ਹਦਾ ਵੇਖਦੀ ਹਾਂ</verse>
				<verse number="14">ਤਦ ਉਹ ਨੇ ਉਸ ਨੂੰ ਆਖਿਆ, ਉਹ ਦੀ ਡੌਲ ਦਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉਤਾਹਾਂ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਤਾ ਜੋ ਉਹੋ ਸਮੂਏਲ ਹੈ ਅਤੇ ਉਹ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।।</verse>
				<verse number="15">ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨੀਆਂ ਦੇ। ਏਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ</verse>
				<verse number="16">ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਾਹਨੂੰ ਪੁੱਛਦਾ ਹੈਂ?</verse>
				<verse number="17">ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਭਈ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ</verse>
				<verse number="18">ਏਸ ਲਈ ਜੇ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜੇ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ</verse>
				<verse number="19">ਨਾਲੇ ਯਹੋਵਾਹ ਤੇਰੇ ਸਣੇ ਇਸਰਾਏਲ ਨੂੰ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਭਲਕੇ ਤੂੰ ਅਤੇ ਤੇਰੇ ਪੁੱਤ੍ਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ</verse>
				<verse number="20">ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਹੋ ਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਡਾਢਾ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।।</verse>
				<verse number="21">ਤਦ ਉਹ ਤੀਵੀਂ ਸ਼ਾਊਲ ਕੋਲ ਆਈ ਅਤੇ ਜਾਂ ਡਿੱਠਾ ਜੋ ਉਹ ਅੱਤ ਘਾਬਰ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਟਹਿਲਣ ਨੇ ਤੁਹਾਡੀ ਅਵਾਜ਼ ਸੁਣੀ ਅਤੇ ਮੈਂ ਆਪਣੀ ਜਿੰਦ ਆਪਣੇ ਹੱਥ ਦੀ ਤਲੀ ਉੱਤੇ ਧਰੀ ਅਤੇ ਜੋ ਗੱਲਾਂ ਤੁਸਾਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ</verse>
				<verse number="22">ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਟਹਿਲਣ ਦੀ ਗੱਲ ਸੁਣੋ ਅਤੇ ਪਰਵਾਨਗੀ ਦਿਓ ਜੋ ਮੈਂ ਇੱਕ ਚੱਪਾ ਰੋਟੀ ਤੁਹਾਡੇ ਕੋਲ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ</verse>
				<verse number="23">ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਟਹਿਲੂਆਂ ਨੇ ਉਸ ਤੀਵੀਂ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਹੋ ਬੈਠਾ</verse>
				<verse number="24">ਅਤੇ ਉਸ ਤੀਵੀਂ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ</verse>
				<verse number="25">ਅਤੇ ਸ਼ਾਊਲ ਅਰ ਉਹ ਦੇ ਟਹਿਲੂਆਂ ਦੇ ਅੱਗੇ ਲਿਆ ਧਰੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਓਹ ਉੱਠੇ ਅਤੇ ਉਸੇ ਰਾਤ ਉੱਥੋਂ ਤੁਰ ਪਏ।।</verse>
			</chapter>
			<chapter number="29">
				<verse number="1">ਸੋ ਫਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਸੁੰਬ ਦੇ ਨੇੜੇ ਜੋ ਯਿਜ਼ਰਾਏਲ ਵਿੱਚ ਹੈ ਆ ਡੇਰੇ ਲਾਏ</verse>
				<verse number="2">ਅਤੇ ਫਲਿਸਤੀਆਂ ਦੇ ਸਰਦਾਰ ਸੈਂਕੜਿਆਂ ਤੇ ਹਜ਼ਾਰਾਂ ਦੇ ਨਾਲ ਅੱਗੇ ਅੱਗੇ ਜਾਂਦੇ ਸਨ ਪਰ ਦਾਊਦ ਆਪਣਿਆਂ ਮਨੁੱਖਾਂ ਸਣੇ ਪਿੱਛੇ ਪਿੱਛੇ ਆਕੀਸ਼ ਨਾਲ ਆਉਂਦਾ ਸੀ</verse>
				<verse number="3">ਤਦ ਫਲਿਸਤੀ ਸਰਦਾਰਾਂ ਨੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਪਾਤਸ਼ਾਹ ਸ਼ਾਊਲ ਦਾ ਟਹਿਲੂਆ ਨਹੀਂ ਜੇ ਐੱਨੇ ਦਿਨਾਂ ਅਤੇ ਐੱਨੇ ਵਰਿਹਾਂ ਦਾ ਮੇਰੇ ਨਾਲ ਹੈ ਅਤੇ ਜਦ ਦਾ ਉਹ ਮੇਰੇ ਕੋਲ ਆ ਪਿਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਡਿੱਠਾ?</verse>
				<verse number="4">ਤਦ ਫਲਿਸਤੀਆਂ ਦੇ ਸਰਦਾਰ ਉਹ ਦੇ ਨਾਲ ਗੁੱਸੇ ਹੋਏ ਅਤੇ ਫਲਿਸਤੀ ਸਰਦਾਰਾਂ ਨੇ ਉਹ ਨੂੰ ਆਖਿਆ ਭਈ ਇਸ ਮਨੁੱਖ ਨੂੰ ਐੱਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ। ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨਾਲ ਨਹੀਂ?</verse>
				<verse number="5">ਭਲਾ, ਇਹ ਉਹ ਦਾਊਦ ਨਹੀਂ ਜਿਸ ਦੇ ਲਈ ਓਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਆਪਣੇ ਲੱਖਾਂ ਨੂੰ?।।</verse>
				<verse number="6">ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਸੱਚ ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੋੜੀ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਉੱਤੇ ਰਾਜ਼ੀ ਨਹੀਂ</verse>
				<verse number="7">ਸੋ ਹੁਣ ਤੂੰ ਮੁੜ ਅਤੇ ਸੁਖ ਨਾਲ ਚੱਲਿਆ ਜਾਹ ਜੋ ਫਲਿਸਤੀ ਸਰਦਾਰਾਂ ਨੂੰ ਗੁੱਸੇ ਨਾ ਕਰੇਂ।।</verse>
				<verse number="8">ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆ ਰਿਹਾ ਹਾਂ ਤਦ ਦਾ ਅੱਜ ਤੋੜੀ ਤੈਂ ਮੇਰੇ ਵਿੱਚ ਕੀ ਡਿੱਠਾ ਹੈ ਜੋ ਮੈਂ ਆਪਣੇ ਸੁਆਮੀ ਪਾਤਸ਼ਾਹ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਵਾਂ?</verse>
				<verse number="9">ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਚੰਗਾ ਹੈਂ ਪਰ ਫਲਿਸਤੀ ਸਰਦਾਰਾਂ ਨੇ ਆਖਿਆ, ਜੋ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ</verse>
				<verse number="10">ਸੋ ਹੁਣ ਤੂੰ ਸਵੇਰੇ ਆਪਣੇ ਮਾਲਕ ਦੇ ਟਹਿਲੂਆਂ ਸਣੇ ਜੋ ਐੱਥੇ ਤੇਰੇ ਨਾਲ ਆਏ ਸਨ ਉੱਠ ਕੇ ਛੇਤੀ ਸਵੇਰੇ ਪਹੁ ਫੁੱਟਦਿਆਂ ਸਾਰ ਵਿਦਿਆ ਹੋ ਜਾਈਂ</verse>
				<verse number="11">ਸੋ ਦਾਊਦ ਆਪਣਿਆਂ ਮਨੁੱਖਾਂ ਸਣੇ ਸਵੇਰੇ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫਲਿਸਤੀ ਯਿਜ਼ਰਾਏਲ ਵੱਲ ਚੜ੍ਹੇ।।</verse>
			</chapter>
			<chapter number="30">
				<verse number="1">ਅਜਿਹਾ ਹੋਇਆ ਜਾਂ ਦਾਊਦ ਅਤੇ ਉਹ ਦੇ ਮਨੁੱਖ ਤੀਜੇ ਦਿਨ ਸਿਕਲਗ ਵਿੱਚ ਅੱਪੜੇ ਤਾਂ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਿਆ ਸੀ</verse>
				<verse number="2">ਅਤੇ ਜਿਹੜੀਆਂ ਉਹ ਦੇ ਵਿੱਚ ਤੀਵੀਆਂ ਸਨ ਓਹਨਾਂ ਨੂੰ ਨਿੱਕੇ ਵੱਡੇ ਸਣੇ ਬੰਧੂਆ ਬਣਾ ਲਿਆ ਪਰ ਕਿਸੇ ਨੂੰ ਵੱਢਿਆ ਨਹੀਂ ਸੀ ਸਗੋਂ ਓਹਨਾਂ ਨੂੰ ਨਾਲ ਲੈ ਕੇ ਆਪਣੇ ਰਾਹ ਤੁਰ ਗਏ।।</verse>
				<verse number="3">ਸੋ ਜਦ ਦਾਊਦ ਅਤੇ ਉਹ ਦੇ ਮਨੁੱਖ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਹੈ ਅਤੇ ਉਨ੍ਹਾਂ ਦੀਆਂ ਤੀਵੀਆਂ ਅਤੇ ਉਨ੍ਹਾਂ ਦੇ ਪੁੱਤ੍ਰ ਅਤੇ ਉਨ੍ਹਾਂ ਦੀਆਂ ਧੀਆਂ ਸਾਰੇ ਬੰਧੂਏ ਹੋ ਗਏ ਸਨ</verse>
				<verse number="4">ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹੇ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ</verse>
				<verse number="5">ਦਾਊਦ ਦੀਆਂ ਦੋਵੇਂ ਪਤਨੀਆਂ ਯਿਜ਼ਰੀਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਤੀਵੀਂ ਸੀ ਬੰਧਨਾਂ ਬਣ ਗਈਆਂ ਸਨ</verse>
				<verse number="6">ਦਾਊਦ ਵੱਡਾ ਔਖਾ ਹੋਇਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦਾ ਉਪਾਓ ਕਰਦੇ ਸਨ ਏਸ ਲਈ ਜੋ ਸੱਭੇ ਆਪੋ ਆਪਣੇ ਪੁੱਤ੍ਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਆਪਣੇ ਮਨ ਨੂੰ ਤਕੜਾ ਕੀਤਾ</verse>
				<verse number="7">ਅਤੇ ਦਾਊਦ ਨੇ ਅਹੀਮਲਕ ਦੇ ਪੁੱਤ੍ਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐਥੇ ਮੇਰੇ ਕੋਲ ਏਫ਼ੋਦ ਲੈ ਆ। ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫ਼ੋਦ ਲੈ ਆਇਆ</verse>
				<verse number="8">ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦੇ ਮਗਰ ਪਵਾਂ ਕਿ ਨਾ? ਕੀ ਮੈਂ ਉਨ੍ਹਾਂ ਕੋਲ ਅੱਪੜਾਂਗਾ ਯਾ ਨਹੀਂ? ਉਸ ਨੇ ਉੱਤਰ ਦਿੱਤਾ, ਮਗਰ ਪੈ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਅੱਪੜੇਂਗਾ ਅਤੇ ਨਿਸ਼ੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ</verse>
				<verse number="9">ਸੋ ਦਾਊਦ ਤੁਰਿਆ ਉਹ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਅਤੇ ਬਸੋਰ ਦੇ ਨਾਲੇ ਤੋੜੀ ਆਏ ਅਤੇ ਓਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ</verse>
				<verse number="10">ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਕਿਉਂ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਭਈ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸੱਕੇ।।</verse>
				<verse number="11">ਤਾਂ ਉਨ੍ਹਾਂ ਨੇ ਰੜੇ ਵਿੱਚ ਇੱਕ ਮਿਸਰੀ ਲੱਭਾ ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹਨੂੰ ਰੋਟੀ ਦਿੱਤੀ ਅਰ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ</verse>
				<verse number="12">ਨਾਲੇ ਉਨ੍ਹਾਂ ਨੇ ਇੱਕ ਹਜੀਰ ਦੀ ਪਿੰਨੀ ਦਾ ਟੋਟਾ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਪ੍ਰਾਣ ਪਏ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਨਾ ਰੋਟੀ ਖਾਧੀ ਸੀ, ਨਾ ਹੀ ਪਾਣੀ ਪੀਤਾ ਸੀ</verse>
				<verse number="13">ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਹਦਾ ਹੈਂ ਅਤੇ ਤੂੰ ਕਿਹੜੇ ਥਾਂਓਂ ਹੈਂ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਟਹਿਲੂਆ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਮਾਂਦਾ ਪੈ ਗਿਆ ਸਾਂ</verse>
				<verse number="14">ਅਸਾਂ ਕਰੇਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਸੀ ਅਤੇ ਸਿਕਲਗ ਨੂੰ ਅਸਾਂ ਅੱਗ ਨਾਲ ਸਾੜ ਸੁੱਟਿਆ</verse>
				<verse number="15">ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਸ ਕਟਕ ਦੇ ਕੋਲ ਅੱਪੜਾ ਸੱਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਚੁੱਕ ਜੋ ਤੂੰ ਮੈਨੂੰ ਜਿੰਦੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਂਪੇਂਗਾ ਤਾਂ ਮੈਂ ਉਸ ਕਟਕ ਕੋਲ ਤੈਨੂੰ ਅੱਪੜਾਵਾਂਗਾ।।</verse>
				<verse number="16">ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ ਪੀਂਦੇ ਅਤੇ ਨੱਚਦੇ ਸਨ</verse>
				<verse number="17">ਦਾਊਦ ਨੇ ਤਰਕਾਲਾਂ ਤੋਂ ਲੈ ਕੇ ਦੂਜੇ ਦਿਨ ਦੀਆਂ ਤਰਕਲਾਂ ਤੋੜੀ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਨਿਰੇ ਚਾਰ ਸੌ ਜੁਆਨ ਉੱਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ</verse>
				<verse number="18">ਅਤੇ ਜੋ ਕੁਝ ਅਮਾਲੇਕੀ ਲੈ ਗਏ ਸਨ ਦਾਊਦ ਨੇ ਸਭ ਛੁਡਾ ਲਿਆ ਅਤੇ ਦਾਊਦ ਨੇ ਆਪਣੀਆਂ ਦੋਹਾਂ ਪਤਨੀਆਂ ਨੂੰ ਵੀ ਛੁਡਾਇਆ</verse>
				<verse number="19">ਉਨ੍ਹਾਂ ਦੀ ਕਿਸੇ ਵਸਤ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤ੍ਰ, ਨਾ ਲੁੱਟ ਨਾ ਕੋਈ ਵਸਤ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ। ਦਾਊਦ ਨੇ ਸਭ ਨੂੰ ਮੋੜ ਲਿਆ</verse>
				<verse number="20">ਅਤੇ ਦਾਊਦ ਨੇ ਸਾਰੇ ਇੱਜੜ ਅਤੇ ਵੱਗ ਲੈ ਲਏ ਅਤੇ ਉਨ੍ਹਾਂ ਨੂੰ ਰਹਿੰਦੇ ਡੰਗਰਾਂ ਦੇ ਅੱਗੇ ਹੱਕ ਦਿੱਤਾ ਅਤੇ ਆਖਦੇ ਸਨ ਜੋ ਇਹ ਦਾਊਦ ਦੀ ਲੁੱਟ ਹੈ।।</verse>
				<verse number="21">ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸੱਕੇ ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਓਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਾਂ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁਖ ਸਾਂਦ ਪੁੱਛੀ</verse>
				<verse number="22">ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਓਹਨਾਂ ਵਿੱਚੋਂ ਸਭਨਾਂ ਕੁਲੱਛਣਿਆਂ ਅਤੇ ਸ਼ਤਾਨੀ ਲੋਕਾਂ ਨੇ ਆਖਿਆ, ਏਹ ਜੋ ਸਾਡੇ ਨਾਲ ਨਹੀਂ ਗਏ ਸਨ ਏਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸਾਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤ੍ਰਾਂ ਧੀਆਂ ਤੋਂ ਬਿਨਾ ਜੋ ਓਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ</verse>
				<verse number="23">ਤਾਂ ਦਾਊਦ ਬੋਲਿਆ, ਓ ਮੇਰਿਓ ਭਰਾਓ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਕਟਕ ਸਾਡੇ ਹੱਥ ਵਿੱਚ ਕਰ ਦਿੱਤਾ</verse>
				<verse number="24">ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜੇਹੀ ਵੰਡ ਉਹ ਨੂੰ ਮਿਲਦੀ ਹੈ ਤੇਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜੇਹੀ ਵੰਡ ਹੋਵੇਗੀ</verse>
				<verse number="25">ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੋੜੀ ਹੈ।।</verse>
				<verse number="26">ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤ੍ਰਾਂ ਦੇ ਲਈ ਕੁਝ ਘੱਲਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਤੁਹਾਡੇ ਲਈ ਇੱਕ ਸੁਗਾਤ ਹੈ</verse>
				<verse number="27">ਅਤੇ ਜਿਹੜੇ ਬੈਤੇਲ ਵਿੱਚ ਸਨ ਉਨ੍ਹਾਂ ਕੋਲ ਘੱਲਿਆ ਅਤੇ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯੱਤੀਰ ਵਿੱਚ ਸਨ</verse>
				<verse number="28">ਅਤੇ ਉਨ੍ਹਾਂ ਕੋਲ ਜੋ ਅਰੋਏਰ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਸਿਫਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਇਸ਼ਤਿਮੋਆ ਵਿੱਚ ਸਨ</verse>
				<verse number="29">ਅਤੇ ਉਨ੍ਹਾਂ ਕੋਲ ਜੋ ਰਾਕਾਲ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯਰਹਮਿਏਲੀਆਂ ਦੇ ਸ਼ਹਿਰਾਂ ਵਿੱਚ ਅਤੇ ਉਨ੍ਹਾਂ ਕੋਲ ਜੋ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ</verse>
				<verse number="30">ਨਾਲੇ ਉਨ੍ਹਾਂ ਕੋਲ ਜੋ ਹਾਰਮਾਹ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਤੇਾਕ ਵਿੱਚ ਸਨ</verse>
				<verse number="31">ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਘੱਲਿਆ।।</verse>
			</chapter>
			<chapter number="31">
				<verse number="1">ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋ ਕੇ ਡਿੱਗ ਪਏ</verse>
				<verse number="2">ਅਤੇ ਫਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤ੍ਰਾਂ ਦਾ ਡਾਢਾ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕਿਸ਼ੂਆ ਸ਼ਾਊਲ ਦੇ ਪੁੱਤ੍ਰਾਂ ਨੂੰ ਵੱਢ ਸੁੱਟਿਆ</verse>
				<verse number="3">ਅਤੇ ਸ਼ਾਊਲ ਉੱਤੇ ਵੱਡੀ ਲੜਾਈ ਵਧ ਗਈ ਅਤੇ ਤੀਰੰਦਾਜ਼ਾਂ ਨੇ ਉਹ ਨੂੰ ਲੱਭਾ ਅਤੇ ਤੀਰੰਦਾਜ਼ਾਂ ਦੇ ਹੱਥੋਂ ਉਹ ਵੱਡਾ ਫੱਟਿਆ ਗਿਆ</verse>
				<verse number="4">ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂ ਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹਦੇ ਉੱਤੇ ਡਿੱਗ ਪਿਆ</verse>
				<verse number="5">ਅਤੇ ਜਾਂ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈਂ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ</verse>
				<verse number="6">ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਹਾੜੇ ਇਕੱਠੇ ਹੀ ਮਰ ਮਿਟੇ।।</verse>
				<verse number="7">ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ</verse>
				<verse number="8">ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ਸਤ੍ਰ ਬਸਤ੍ਰ ਲਹੁੰਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਾਹਾੜ ਵਿੱਚ ਡਿੱਗੇ ਲੱਭੇ</verse>
				<verse number="9">ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤ੍ਰ ਲਾਹ ਕੇ ਫਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ</verse>
				<verse number="10">ਸੋ ਉਨ੍ਹਾਂ ਨੇ ਉਹ ਦੇ ਸ਼ਸਤ੍ਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲੋਥ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।।</verse>
				<verse number="11">ਜਾਂ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫਲਿਸਤੀਆਂ ਨੇ ਸ਼ਾਊਲ ਨਾਲ ਐਉਂ ਕੀਤਾ</verse>
				<verse number="12">ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ ਅਤੇ ਸਾਰੀ ਰਾਤ ਤੁਰੇ ਗਏ ਅਤੇ ਬੈਤ-ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤ੍ਰਾਂ ਦੀਆਂ ਲੋਥਾਂ ਸਣੇ ਉਹ ਦੀ ਲੋਥ ਲਾਹ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ</verse>
				<verse number="13">ਤਾਂ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੇ ਯਾਬੇਸ ਵਿੱਚ ਬਲੂਤ ਦੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ।।</verse>
			</chapter>
		</book>
		<book number="10">
			<chapter number="1">
				<verse number="1">ਸ਼ਾਊਲ ਦੇ ਮਰਨ ਦੇ ਮਗਰੋਂ ਐਉਂ ਹੋਇਆ ਜਾਂ ਦਾਊਦ ਅਮਾਲੇਕੀਆਂ ਨੂੰ ਵੱਢ ਕੇ ਮੁੜਿਆ ਅਤੇ ਦਾਊਦ ਸਿਕਲਗ ਵਿੱਚ ਦੋ ਦਿਨ ਰਿਹਾ ਸੀ</verse>
				<verse number="2">ਤਾਂ ਤੀਜੇ ਦਿਨ ਅਜੇਹਾ ਹੋਇਆ ਜੋ ਵੇਖੋ, ਇੱਕ ਜਣਾ ਸ਼ਾਊਲ ਦਿਆਂ ਡੇਰਿਆਂ ਵੱਲੋਂ ਲੀੜੇ ਪਾੜੇ ਹੋਏ ਅਤੇ ਸਿਰ ਉੱਤੇ ਖੇਹ ਪਾਈ ਹੋਈ ਆਇਆ ਅਤੇ ਅਜੇਹਾ ਹੋਇਆ ਭਈ ਜਿਸ ਵੇਲੇ ਦਾਊਦ ਦੇ ਕੋਲ ਅੱਪੜਿਆ ਤਾਂ ਧਰਤੀ ਉੱਤੇ ਡਿੱਗਾ ਅਤੇ ਡੰਡੌਤ ਕੀਤੀ</verse>
				<verse number="3">ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਉਂਦਾ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦਿਆਂ ਡੇਰਿਆਂ ਵਿੱਚੋਂ ਬਚ ਨਿੱਕਲਿਆ ਹਾਂ</verse>
				<verse number="4">ਤਦ ਦਾਊਦ ਨੇ ਉਸਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਮਰ ਭੀ ਗਏ ਅਤੇ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਵੀ ਮਰ ਗਏ</verse>
				<verse number="5">ਤਦ ਦਾਊਦ ਨੇ ਉਸ ਗਭਰੂ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਆਖਿਆ, ਤੂੰ ਕਿੱਕਰ ਜਾਣਦਾ ਹੈਂ ਜੋ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਮਰ ਗਏ ਹਨ?</verse>
				<verse number="6">ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਦੇ ਪਹਾੜ ਵਿੱਚ ਸਾਂ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੋੜਚੜ੍ਹੇ ਵੱਡੇ ਜ਼ੋਰ ਨਾਲ ਉਹ ਦੇ ਮਗਰ ਲੱਗੇ ਹੋਏ ਸਨ</verse>
				<verse number="7">ਅਤੇ ਉਹ ਨੇ ਆਪਣੇ ਮਗਰ ਵੇਖ ਕੇ ਜਾਂ ਮੈਨੂੰ ਡਿੱਠਾ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!</verse>
				<verse number="8">ਸੋ ਉਸ ਨੇ ਮੈਨੂੰ ਆਖਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ</verse>
				<verse number="9">ਫੇਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖਲੋ ਕੋ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ ਅਤੇ ਪ੍ਰਾਣ ਅਜੇ ਤੀਕ ਵੀ ਮੇਰੇ ਵਿੱਚ ਹਨ</verse>
				<verse number="10">ਤਦ ਮੈਂ ਉਸ ਦੇ ਉੱਤੇ ਖਲੋ ਕੇ ਉਸ ਨੂੰ ਵੱਢ ਸੁੱਟਿਆ ਅਤੇ ਕਿਉਂ ਜੋ ਮੈਂ ਜਾਣਦਾ ਸਾਂ ਭਈ ਹੁਣ ਜਿਹੜਾ ਇਹ ਡਿੱਗਾ ਹੈ ਸੋ ਬਚੇਗਾ ਨਹੀਂ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੰਙਣ ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ</verse>
				<verse number="11">ਤਦ ਦਾਊਦ ਨੇ ਆਪਣੇ ਲੀੜੇ ਫੜ ਕੇ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਹ ਦੇ ਨਾਲ ਸਨ ਅਜੇਹਾ ਹੀ ਕੀਤਾ</verse>
				<verse number="12">ਅਤੇ ਓਹ ਰੋਏ ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਰ ਉਸ ਦੇ ਪੁੱਤ੍ਰ ਯੋਨਾਥਾਨ ਅਤੇ ਯਹੋਵਾਹ ਦਿਆਂ ਲੋਕਾਂ ਅਰ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ ਸੰਧਿਆ ਤੋੜੀ ਵਰਤ ਰੱਖਿਆ।।</verse>
				<verse number="13">ਫੇਰ ਦਾਊਦ ਨੇ ਉਸ ਜੁਆਨ ਨੂੰ ਜੋ ਇਹ ਖਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈਂ? ਉਸ ਨੇ ਆਖਿਆ, ਜੀ ਮੈਂ ਪਰੇਦਸੀ ਦਾ ਪੁੱਤ੍ਰ ਅਤੇ ਅਮਾਲੇਕੀ ਹਾਂ</verse>
				<verse number="14">ਸੋ ਦਾਊਦ ਨੇ ਉਸ ਨੂੰ ਆਖਿਆ, ਭਲਾ, ਤੂੰ ਯਹੋਵਾਹ ਦੇ ਮਸਹ ਹੋਏ ਉੱਤੇ ਉਸ ਦੇ ਨਾਲ ਕਰਨ ਲਈ ਹੱਥ ਚਲਾਉਣ ਤੋਂ ਨਾ ਡਰਿਆ?</verse>
				<verse number="15">ਫੇਰ ਦਾਊਦ ਨੇ ਇੱਕ ਜੁਆਨ ਨੂੰ ਸੱਦ ਕੇ ਆਖਿਆ, ਉਸ ਦੇ ਕੋਲ ਜਾ ਕੇ ਉਸ ਉੱਤੇ ਜਾ ਪਓ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ</verse>
				<verse number="16">ਅਤੇ ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੈਂ ਆਪਣੇ ਮੂੰਹੋਂ ਆਪਣੀ ਗੁਵਾਹੀ ਦਿੱਤੀ ਅਤੇ ਆਖਿਆ ਭਈ ਮੈਂ ਯਹੋਵਾਹ ਦੇ ਮਸਹ ਕੀਤੇ ਹੋਏ ਨੂੰ ਜਿੰਦੋਂ ਮਾਰਿਆ!।।</verse>
				<verse number="17">ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤ੍ਰ ਯੋਨਾਥਾਨ ਉੱਤੇ ਇਹ ਵੈਣ ਪਾ ਕੇ ਸਿਆਪਾ ਕੀਤਾ</verse>
				<verse number="18">ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।।</verse>
				<verse number="19">ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਉੱਚਿਆਂ ਥਾਵਾਂ ਉੱਤੇ ਮਾਰਿਆ ਗਿਆ। ਹਾਏ ਸੂਰਬੀਰ ਕਿੱਕਰ ਡਿੱਗ ਪਏ!</verse>
				<verse number="20">ਗਥ ਵਿੱਚ ਖਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਨਾ ਡੌਂਡੀ ਫੇਰੋ, ਅਜਿਹਾ ਨਾ ਹੋਵੇ ਜੋ ਫਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੋ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।।</verse>
				<verse number="21">ਹੇ ਗਿਲਬੋਆ ਦੇ ਪਹਾੜੋ, ਤੁਹਾਡੇ ਉੱਤੇ ਨਾ ਤ੍ਰੇਲ ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ, ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ — ਹਾਂ, ਸ਼ਾਊਲ ਦੀ ਢਾਲ ਲਈ ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!।।</verse>
				<verse number="22">ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਭੌਂ ਗਈ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।।</verse>
				<verse number="23">ਸ਼ਾਊਲ ਅਤੇ ਯੋਨਾਥਾਨ ਆਪਣਿਆਂ ਜੀਵਨਾਂ ਵਿੱਚ ਪਿਆਰੇ ਅਰ ਮਨ ਭਾਉਂਦੇ ਸਨ, ਅਤੇ ਓਹ ਆਪਣੇ ਮਰਨ ਵਿੱਚ ਵੀ ਵੱਖਰੇ ਨਾ ਹੋਏ ਓਹ ਉਕਾਬਾਂ ਨਾਲੋਂ ਵੀ ਕਾਹਲੇ ਸਨ ਅਤੇ ਬੱਬਰ ਸ਼ੇਰ ਨਾਲੋਂ ਤਕੜੇ ਸਨ।।</verse>
				<verse number="24">ਹੇ ਇਸਰਾਏਲ ਦੀਓ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਕਿਰਮਚੀ ਲੀੜੇ, ਹੋਰਨਾਂ ਰਸੀਲਿਆਂ ਵਸਤਾਂ ਨਾਲ ਪਹਿਨਾਏ, ਜਿਸ ਨੇ ਤੁਹਾਡਿਆਂ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜ਼ਾਇਆ।।</verse>
				<verse number="25">ਹਾਏ! ਉਹ ਸੂਰਮੇ ਕਿੱਕਰ ਲੜਾਈ ਦੇ ਵਿੱਚ ਡਿੱਗ ਪਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!</verse>
				<verse number="26">ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਵੱਡਾ ਦੁਖੀ ਹਾਂ! ਤੂੰ ਮੈਨੂੰ ਅੱਤ ਪਿਆਰਾ ਸੈਂ; ਮੇਰੀ ਵੱਲ ਤੇਰੀ ਅਚਰਜ ਪ੍ਰੀਤ ਸੀ, ਤੀਵੀਆਂ ਦੀ ਪ੍ਰੀਤ ਨਾਲੋਂ ਵੀ ਵਧੀਕ!।।</verse>
				<verse number="27">ਹਾਏ! ਉਹ ਸੂਰਮੇ ਕਿੱਕਰ ਡਿੱਗ ਪਏ, ਅਤੇ ਜੁੱਧ ਦੇ ਸ਼ਸਤ੍ਰ ਨਸ਼ਟ ਹੋ ਗਏ!।।</verse>
			</chapter>
			<chapter number="2">
				<verse number="1">ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ ਭਈ ਮੈਂ ਯਹੂਦਾਹ ਦੇ ਨਗਰਾਂ ਵਿੱਚੋਂ ਕਿਸੇ ਉੱਤੇ ਚੜ੍ਹ ਜਾਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚੜ੍ਹ ਜਾ! ਜਦ ਦਾਊਦ ਨੇ ਆਖਿਆ, ਕਿੱਥੇ ਜਾਵਾਂ? ਉਸ ਨੇ ਆਖਿਆ, ਹਬਰੋਨ ਵੱਲ</verse>
				<verse number="2">ਸੋ ਦਾਊਦ ਉੱਥੇ ਚੜ ਗਿਆ ਅਤੇ ਉਹ ਦੇ ਨਾਲ ਉਹ ਦੀਆਂ ਦੋਵੇਂ ਪਤਨੀਆਂ ਅਰਥਾਤ ਯਿਜ਼ਰੇਲਣ ਅਹੀਨੋਅਮ ਅਤੇ ਕਰਮਲੀ ਨਾਬਾਲ ਦੀ ਤੀਵੀਂ ਅਬੀਗੈਲ ਸਨ</verse>
				<verse number="3">ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਸਭਨਾਂ ਨੂੰ ਉਨ੍ਹਾਂ ਦੇ ਟੱਬਰਾਂ ਸਣੇ ਉਤਾਹਾਂ ਲੈ ਆਇਆ ਸੋ ਓਹ ਹਬਰੋਨ ਦਿਆਂ ਪਿੰਡਾ ਵਿੱਚ ਆਣ ਵੱਸੇ</verse>
				<verse number="4">ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਮਸਹ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਪਾਤਸ਼ਾਹ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖਬਰ ਦਿੱਤੀ ਭਈ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਸੋ ਯਾਬੇਸ਼ ਗਿਲਆਦ ਦੇ ਲੋਕ ਹਨ।।</verse>
				<verse number="5">ਸੋ ਦਾਊਦ ਨੇ ਯਾਬੇਸ਼ ਗਿਲਆਦ ਦਿਆਂ ਲੋਕਾਂ ਕੋਲ ਹਲਕਾਰੇ ਘੱਲ ਕੇ ਉਨ੍ਹਾਂ ਨੂੰ ਆਖਿਆ ਭਈ ਯਹੋਵਾਹ ਵੱਲੋਂ ਤੁਸੀਂ ਮੁਬਾਰਕ ਹੋਵੋ ਕਿਉਂ ਜੋ ਤੁਸਾਂ ਆਪਣੇ ਮਾਲਕ ਸ਼ਾਊਲ ਉੱਤੇ ਐਡੀ ਦਯਾ ਕੀਤੀ ਜੋ ਉਹ ਨੂੰ ਦੱਬ ਦਿੱਤਾ</verse>
				<verse number="6">ਹੁਣ ਯਹੋਵਾਹ ਤੁਹਾਡੇ ਉੱਤੇ ਕਿਰਪਾ ਅਤੇ ਸਚਿਆਈ ਕਰਦਾ ਰਹੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਵੱਟਾ ਦਿਆਂਗਾ ਇਸ ਲਈ ਜੋ ਤੁਸਾਂ ਇਹ ਕੰਮ ਕੀਤਾ</verse>
				<verse number="7">ਸੋ ਹੁਣ ਤੁਹਾਡੀਆਂ ਬਾਹਾਂ ਤਕੜੀਆਂ ਹੋਣ ਅਤੇ ਤੁਸੀਂ ਵਰਿਆਮਗੀ ਕਰੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਮਸਹ ਕੀਤਾ ਜੋ ਮੈਂ ਤਿੰਨ੍ਹਾਂ ਦਾ ਪਾਤਸ਼ਾਹ ਬਣਾਂ।।</verse>
				<verse number="8">ਪਰ ਨੇਰ ਦੇ ਪੁੱਤ੍ਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ ਸ਼ਾਊਲ ਦੇ ਪੁੱਤ੍ਰ ਇਸ਼ਬੋਸ਼ਥ ਨੂੰ ਲੈ ਕੇ ਉਹ ਨੂੰ ਮਹਨਾਇਮ ਵਿੱਚ ਅੱਪੜਾ ਦਿੱਤਾ</verse>
				<verse number="9">ਅਤੇ ਉਹ ਨੂੰ ਗਿਲਆਦ, ਅਸ਼ੂਰੀਆਂ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮੀਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ</verse>
				<verse number="10">ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੀ ਉਮਰ ਚਾਲੀਹਾਂ ਵਰਿਹਾਂ ਦੀ ਸੀ ਜਿਸ ਵੇਲੇ ਉਹ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਦੋ ਵਰ੍ਹੇ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਮਗਰ ਲੱਗਾ</verse>
				<verse number="11">ਅਤੇ ਉਹ ਚਿਰ ਜਿਸ ਵਿੱਚ ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਰਾਜ ਕੀਤਾ ਸੋ ਸੱਤ ਵਰਹੇ ਅਤੇ ਛੇ ਮਹੀਨੇ ਸੀ।।</verse>
				<verse number="12">ਨੇਰ ਦੇ ਪੁੱਤ੍ਰ ਅਬਨੇਰ ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੇ ਟਹਿਲੂਏ ਮਹਨਾਇਮ ਵਿੱਚੋਂ ਤੁਰ ਕੇ ਗਿਬਓਨ ਵਿੱਚ ਆਏ</verse>
				<verse number="13">ਅਤੇ ਸਰੂਯਾਹ ਦਾ ਪੁੱਤ੍ਰ ਯੋਆਬ ਅਤੇ ਦਾਊਦ ਦੇ ਟਹਿਲੂਏ ਨਿੱਕਲੇ ਅਤੇ ਗਿਬਓਨ ਦੇ ਤਲਾ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾ ਦੇ ਉਰਲੇ ਬੰਨੇ ਅਤੇ ਦੂਜਾ ਤਲਾ ਦੇ ਪਰਲੇ ਬੰਨੇ</verse>
				<verse number="14">ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਕਿ ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਸੋ ਯੋਆਬ ਬੋਲਿਆ, ਉੱਠਣ</verse>
				<verse number="15">ਤਦ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਵੱਲੋ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਟਹਿਲੂਆਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ</verse>
				<verse number="16">ਅਤੇ ਇੱਕ ਇੱਕ ਨੇ ਆਪੋ ਆਪਣੇ ਗੁਆਂਢੀ ਨੂੰ ਸਿਰੋਂ ਫੜ ਕੇ ਆਪਣੀ ਤਲਵਾਰ ਆਪਣੇ ਗੁਆਂਢੀ ਦੀ ਵੱਖੀ ਵਿੱਚ ਧਸਾ ਦਿੱਤੀ ਸੋ ਉਹ ਇਕੱਠੇ ਹੀ ਡਿੱਗ ਪਏ। ਇਸ ਲਈ ਉਸ ਥਾਂ ਨਾਉਂ ਹਲਕ ਹੱਸੂਰੀਮ ਰੱਖਿਆ ਜੋ ਗਿਬਓਨ ਵਿੱਚ ਹੈ</verse>
				<verse number="17">ਅਤੇ ਉਸ ਦਿਹਾੜੇ ਵੱਡੀ ਤਕੜੀ ਲੜਾਈ ਮੱਚੀ ਅਤੇ ਅਬਨੇਰ ਅਰ ਇਸਰਾਏਲ ਦੇ ਲੋਕ ਦਾਊਦ ਦੇ ਟਹਿਲੂਆਂ ਅੱਗੋਂ ਹਾਰ ਗਏ।।</verse>
				<verse number="18">ਉੱਥੇ ਸਰੂਯਾਹ ਦੇ ਤਿੰਨ ਪੁੱਤ੍ਰ ਯੋਆਬ ਅਤੇ ਅਬੀਸ਼ਈ ਅਤੇ ਅਸਾਹੇਲ ਵੀ ਸਨ ਅਤੇ ਅਸਾਹੇਲ ਉਜਾੜ ਦੇ ਹਿਰਨ ਵਰਗੇ ਪੈਰਾਂ ਦਾ ਕਾਹਲਾ ਸੀ</verse>
				<verse number="19">ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਨੂੰ ਜਾਂਦੀ ਵੇਰ ਉਹ ਸੱਜੇ ਯਾ ਖੱਬੇ ਹੱਥ ਨੂੰ ਨਾ ਭਵਿਆਂ</verse>
				<verse number="20">ਤਦ ਅਬਨੇਰ ਨੇ ਆਪਣੇ ਮਗਰ ਵੇਖ ਕੇ ਉਹ ਨੂੰ ਆਖਿਆ, ਤੂੰ ਹੀ ਅਸਾਹੇਲ ਹੈਂ? ਉਹ ਬੋਲਿਆ, ਆਹੋ!</verse>
				<verse number="21">ਤਾਂ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਯਾ ਖੱਬੇ ਹੱਥ ਨੂੰ ਮੁੜ ਕੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ ਲੈ ਅਤੇ ਉਹ ਦੇ ਸ਼ਸਤ੍ਰ ਲੁੱਟ ਲੈ ਪਰ ਅਸਾਹੇਲ ਨੇ ਨਾ ਚਾਹਿਆ ਜੋ ਉਹ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਵਾਂ</verse>
				<verse number="22">ਅਬਨੇਰ ਨੇ ਅਸਾਹੇਲ ਨੂੰ ਫੇਰ ਆਖਿਆ, ਮੇਰੇ ਮਗਰ ਲੱਗਣੋਂ ਹਟ ਜਾਹ! ਮੈਂ ਤੈਨੂੰ ਵੱਢ ਕੇ ਧਰਤੀ ਉੱਤੇ ਕਾਹਨੂੰ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿੱਕਣ ਮੂੰਹ ਵਿਖਾਵਾਂਗਾ?</verse>
				<verse number="23">ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪੁੱਠੇ ਸਿਰੇ ਨਾਲ ਉਹ ਦੀ ਪੰਜਵੀ ਪਸਲੀ ਦੇ ਹੇਠ ਉਹ ਨੂੰ ਅਜੇਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ ਸੋ ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ ਅਤੇ ਅਜੇਹਾ ਹੋਇਆ ਭਈ ਜਿਹੜਾ ਕੋਈ ਉੱਥੇ ਜਿੱਥੇ ਅਸਾਹੇਲ ਮੋਇਆ ਪਿਆ ਸੀ ਆਉਂਦਾ ਸੀ ਤਾਂ ਉੱਥੇ ਹੀ ਖਲੋਤਾ ਰਹਿੰਦਾ ਸੀ</verse>
				<verse number="24">ਤਦ ਯੋਆਬ ਅਤੇ ਅਬੀਸ਼ਈ ਭੀ ਅਬਨੇਰ ਦੇ ਪਿੱਛੇ ਲੱਗ ਪਏ ਅਤੇ ਜਾਂ ਓਹ ਅੰਮਾਹ ਦੇ ਪਹਾੜ ਤੋੜੀ ਜੋ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਅੱਪੜੇ ਤਾਂ ਸੂਰਜ ਡੁੱਬ ਗਿਆ</verse>
				<verse number="25">ਅਤੇ ਬਿਨਯਾਮੀਨੀ ਅਬਨੇਰ ਦੇ ਮਗਰ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਹਾੜ ਦੀ ਟੀਸੀ ਉੱਤੇ ਖਲੋ ਗਏ</verse>
				<verse number="26">ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਤਲਵਾਰ ਓੜਕ ਤੋੜੀ ਨਾਸ ਕਰਦੀ ਰਹੇਗੀ? ਭਲਾ, ਤੂੰ ਨਹੀਂ ਜਾਣਦਾ ਜੋ ਉਹ ਦਾ ਛੇਕੜ ਕੌੜਾ ਹੋਵੇਗਾ ਅਤੇ ਤਦ ਤੋੜੀ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੋਂਗਾ?</verse>
				<verse number="27">ਤਦ ਯੋਆਬ ਨੇ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ ਜੇ ਕਦੀ ਤੂੰ ਏਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸੱਭੋ ਆਪੋ ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ</verse>
				<verse number="28">ਸੋ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫੇਰ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਲੜਾਈ ਵੀ ਹੋਰ ਨਾ ਕੀਤੀ</verse>
				<verse number="29">ਅਤੇ ਅਬਨੇਰ ਅਰ ਉਹ ਦੇ ਲੋਕ ਉਸ ਸਾਰੀ ਰਾਤ ਰੜੇ ਵਿੱਚੇ ਤੁਰੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਸਾਰੇ ਬਿਤਰੋਨ ਵਿੱਚ ਦੀ ਗਏ ਅਤੇ ਮਹਨਾਇਮ ਵਿੱਚ ਫੇਰ ਆ ਗਏ</verse>
				<verse number="30">ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ ਅਤੇ ਜਾਂ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਟਹਿਲੂਆਂ ਵਿੱਚੋਂ ਅਸਾਹੇਲ ਖੁਣੋਂ ਉੱਨੀ ਮਨੁੱਖ ਨਾ ਲੱਭੇ</verse>
				<verse number="31">ਪਰ ਦਾਊਦ ਦੇ ਟਹਿਲੂਆਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਟਹਿਲੂਆਂ ਵਿੱਚੋਂ ਲੋਕਾਂ ਨੂੰ ਅਜੇਹਾ ਮਾਰਿਆ ਜੋ ਤਿੰਨ ਸੌ ਸੱਠ ਮਨੁੱਖ ਮਰ ਗਏ।।</verse>
				<verse number="32">ਸੋ ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ ਉਹ ਨੂੰ ਦੱਬ ਦਿੱਤਾ ਅਤੇ ਯੋਆਬ ਅਰ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹੁ ਫਟਦਿਆਂ ਸਾਰ ਹਬਰੋਨ ਵਿੱਚ ਆ ਗਏ।।</verse>
			</chapter>
			<chapter number="3">
				<verse number="1">ਸੋ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਚਿਰ ਤੋੜੀ ਜੁੱਧ ਹੁੰਦਾ ਰਿਹਾ ਪਰ ਦਾਊਦ ਦਿਨੋਂ ਦਿਨ ਤਕੜਾ ਹੁੰਦਾ ਗਿਆ ਪਰ ਸ਼ਾਊਲ ਦਾ ਘਰਾਣਾ ਮਾੜਾ ਹੁੰਦਾ ਗਿਆ।।</verse>
				<verse number="2">ਫੇਰ ਹਬਰੋਨ ਵਿੱਚ ਦਾਊਦ ਨੂੰ ਪੁੱਤ੍ਰ ਜਣੇ ਸੋ ਉਹ ਦੇ ਪੌਲਠੇ ਪੁੱਤ੍ਰ ਦਾ ਨਾਉਂ ਜੋ ਯਿਜ਼ਰੇਲਣ ਅਹੀਨੋਅਮ ਦੇ ਢਿੱਡੋਂ ਸੀ ਅਮਨੋਨ ਸੀ</verse>
				<verse number="3">ਅਤੇ ਦੂਜੇ ਦਾ ਨਾਉਂ ਜੋ ਕਰਮਲੀ ਨਾਬਾਲ ਦੀ ਤੀਵੀਂ ਅਬੀਗੈਲ ਦੇ ਢਿੱਡੋਂ ਹੋਇਆ ਕਿਲਆਬ ਸੀ ਅਤੇ ਤੀਜੇ ਦਾ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਢਿੱਡੋਂ ਸੀ ਅਬਸ਼ਾਲੋਮ ਸੀ</verse>
				<verse number="4">ਅਤੇ ਚੌਥੇ ਦਾ ਨਾਉਂ ਅਦੋਨਿੱਯਾਹ ਹੱਗੀਥ ਦਾ ਪੁੱਤ੍ਰ ਅਤੇ ਪੰਜਵੇਂ ਦਾ ਨਾਉਂ ਸਫਟਯਾਹ ਅਬੀਟਾਲ ਦਾ ਪੁੱਤ੍ਰ</verse>
				<verse number="5">ਅਤੇ ਛੀਵਾਂ ਯਿਬਰਆਮ ਸੀ, ਉਹ ਅਗਂਲਾਹ ਦੇ ਢਿੱਡੋਂ ਸੀ ਜੋ ਦਾਊਦ ਦੀ ਪਤਨੀ ਸੀ। ਏਹ ਦਾਊਦ ਤੋਂ ਹਬਰੋਨ ਵਿੱਚ ਜੰਮੇ।।</verse>
				<verse number="6">ਜਾਂ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਜੋ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਿਆ ਕੀਤਾ</verse>
				<verse number="7">ਅਤੇ ਸ਼ਾਊਲ ਦੀ ਇੱਕ ਸੁਰੀਤ ਰਿਜ਼ਪਾਹ ਨਾਮੇ ਅੱਯਾਹ ਦੀ ਧੀ ਸੀ ਤਾਂ ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਉ ਦੀ ਸੁਰੀਤ ਨਾਲ ਕਿਉਂ ਸੰਗ ਕੀਤਾ?</verse>
				<verse number="8">ਸੋ ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਵੱਡਾ ਗੁੱਸੇ ਹੋਇਆ ਅਤੇ ਆਖਿਆ, ਭਲਾ, ਮੈਂ ਕੁੱਤੇ ਦਾ ਸਿਰ ਹਾਂ ਜੋ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੋੜੀ ਤੇਰੇ ਪਿਉ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤ੍ਰਾਂ ਉੱਤੇ ਕਿਰਪਾ ਕਰਦਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਪਿਆ ਜੋ ਤੂੰ ਅੱਜ ਇਸ ਤੀਵੀਂ ਦੇ ਕਾਰਨ ਮੇਰੇ ਉੱਤੇ ਊਜ ਲਾਵੇਂ?</verse>
				<verse number="9">ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੀਕ ਜੇ ਕਦੀ ਮੈਂ ਜਿੱਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ ਉਸੇ ਤਰਾਂ ਨਾਲ ਕੰਮ ਨਾ ਕਰਾਂ</verse>
				<verse number="10">ਭਈ ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਟਿਕਾ ਦਿਆਂ!</verse>
				<verse number="11">ਤਦ ਉਹ ਅਬਨੇਰ ਦੇ ਸਾਹਮਣੇ ਫੇਰ ਕੁਝ ਉੱਤਰ ਨਾ ਦੇ ਸੱਕਿਆ ਕਿਉਂ ਜੋ ਉਸ ਕੋਲੋਂ ਉਹ ਡਰ ਗਿਆ ਸੀ।।</verse>
				<verse number="12">ਇਸੇ ਕਰਕੇ ਅਬਨੇਰ ਨੇ ਦਾਊਦ ਕੋਲ ਹਲਕਾਰੇ ਘੱਲੇ ਅਤੇ ਆਖਿਆ, ਭਈ ਦੇਸ ਕਿਹ ਦਾ ਹੈ? ਤੁਸੀਂ ਮੇਰੇ ਨਾਲ ਆਪਣਾ ਨੇਮ ਕਰੋ ਅਤੇ ਵੇਖੋ, ਮੇਰਾ ਹੱਥ ਤੁਹਾਡੇ ਨਾਲ ਹੋਵੇਗਾ ਜੋ ਸਾਰੇ ਇਸਰਾਏਲ ਨੂੰ ਤੁਹਾਡੀ ਵੱਲ ਕਰ ਦੇਵਾਂ</verse>
				<verse number="13">ਤਦ ਉਹ ਬੋਲਿਆ, ਸਤ ਬਚਨ, ਮੈਂ ਤੇਰੇ ਨਾਲ ਨੇਮ ਕਰਾਂਗਾ ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਹਾਂ ਅਤੇ ਇਸ ਤੋਂ ਬਿਨਾ ਤੂੰ ਮੇਰਾ ਮੂੰਹ ਨਾ ਵੇਖੇਂਗਾ ਭਈ ਜਿਸ ਵੇਲੇ ਤੂੰ ਮੇਰਾ ਮੂੰਹ ਵੇਖਣ ਨੂੰ ਆਵੇਂ ਤਾਂ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਲੈ ਆਵੀਂ</verse>
				<verse number="14">ਅਤੇ ਦਾਊਦ ਨੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਨੂੰ ਹਲਾਕਾਰਿਆਂ ਦੇ ਰਾਹੀਂ ਸੁਨੇਹਾ ਘੱਲਿਆ ਭਈ ਮੇਰੀ ਪਤਨੀ ਮੀਕਲ ਨੂੰ ਜੋ ਮੈਂ ਫਲਿਸਤੀਆਂ ਦੀ ਸੌ ਖਲੜੀ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇਹ</verse>
				<verse number="15">ਸੋ ਈਸ਼ਬੋਸ਼ਥ ਨੇ ਲੋਕ ਘੱਲੇ ਅਤੇ ਉਸ ਤੀਵੀਂ ਨੂੰ ਉਸ ਦੇ ਪਤੀ ਲਾਵਿਸ਼ ਦੇ ਪੁੱਤ੍ਰ ਫਲਟੀਏਲ ਕੋਲੋਂ ਖੋਹ ਲਿਆ</verse>
				<verse number="16">ਅਤੇ ਉਸ ਦਾ ਪਤੀ ਉਸ ਤੀਵੀਂ ਦੇ ਨਾਲ ਉਸ ਦੇ ਮਗਰੋ ਮਗਰ ਬਹੁਰੀਮ ਤੋੜੀ ਰੋਂਦਾ ਤੁਰਿਆ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾਹ, ਮੁੜ ਜਾਹ! ਤਦ ਉਹ ਮੁੜ ਗਿਆ।।</verse>
				<verse number="17">ਤਾਂ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਅੱਗੇ ਹੀ ਚਾਹੁੰਦੇ ਸਾਓ ਭਈ ਦਾਊਦ ਸਾਡਾ ਪਾਤਸ਼ਾਹ ਬਣੇ</verse>
				<verse number="18">ਸੋ ਹੁਣ ਤੁਸੀਂ ਕਮਾਓ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਜੋ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ</verse>
				<verse number="19">ਤਾਂ ਅਬਨੇਰ ਨੇ ਬਿਨਯਾਮੀਨ ਦੇ ਕੰਨਾਂ ਵਿੱਚ ਭੀ ਗੱਲ ਸੁਣਾਈ ਤਾਂ ਫੇਰ ਅਬਨੇਰ ਹਬੋਰਨ ਨੂੰ ਗਿਆ ਇਸ ਕਰਕੇ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਦਿੱਸਿਆ ਸੀ ਸੋ ਦਾਊਦ ਦੇ ਕੰਨਾਂ ਵਿੱਚ ਸੁਣਾਵੇ</verse>
				<verse number="20">ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਰ ਉਹ ਦੇ ਨਾਲ ਦੇ ਲੋਕਾਂ ਦੀ ਦਾਉਤ ਕੀਤੀ</verse>
				<verse number="21">ਅਤੇ ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਪਾਤਸ਼ਾਹ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਨੇਮ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਸੋ ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ।।</verse>
				<verse number="22">ਵੇਖੋ, ਉਸ ਵੇਲੇ ਦਾਊਦ ਦੇ ਟਹਿਲੂਏ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਕੇ ਆਏ ਅਤੇ ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੰ ਤੋਂਰ ਦਿੱਤਾ ਸੀ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ</verse>
				<verse number="23">ਜਾਂ ਯੋਆਬ ਦੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਰ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ</verse>
				<verse number="24">ਸੋ ਯੋਆਬ ਪਾਤਸ਼ਾਹ ਦੇ ਕੋਲ ਆ ਕੇ ਬੋਲਿਆ, ਏਹ ਤੈਂ ਕੀ ਕੀਤਾ? ਵੇਖ, ਅਬਨੇਰ ਤੇਰੇ ਕੋਲ ਆਇਆ ਸੋ ਤੈਂ ਉਹ ਨੂੰ ਕਾਹਨੂੰ ਵਿਦਿਆ ਕੀਤਾ ਜੋ ਚੱਲਿਆ ਗਿਆ?</verse>
				<verse number="25">ਤੂੰ ਨੇਰ ਦੇ ਪੁੱਤ੍ਰ ਅਬਨੇਰ ਨੂੰ ਜਾਣਦਾ ਹੈਂ ਜੋ ਤੇਰੇ ਨਾਲ ਛਲ ਕਰਨ ਨੂੰ ਅਤੇ ਤੇਰਾ ਆਉਣਾ ਜਾਣਾ ਲੱਭਣ ਨੂੰ ਅਤੇ ਜੋ ਕੁਝ ਤੂੰ ਕਰਦਾ ਹੈਂ ਸੋ ਸਭ ਜਾਣ ਲੈਣ ਨੂੰ ਤੇਰੇ ਕੋਲ ਆਇਆ ਸੀ</verse>
				<verse number="26">ਫੇਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਹ ਨੇ ਅਬਨੇਰ ਦੇ ਮਗਰ ਹਲਕਾਰੇ ਘੱਲੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਇਹ ਖਬਰ ਦਾਊਦ ਨੂੰ ਨਹੀਂ ਸੀ</verse>
				<verse number="27">ਸੋ ਜਾਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹਾ ਇੱਕ ਗੱਲ ਕਰਨ ਲਈ ਉਹ ਨੂੰ ਡਿਉੜ੍ਹੀ ਦੀ ਨੁੱਕਰ ਵਿੱਚ ਇਕਲਵੰਜੇ ਲੈ ਗਿਆ ਅਤੇ ਉੱਥੇ ਉਸ ਦੀ ਪੰਜਵੀ ਪਸਲੀ ਦੇ ਹੇਠ ਆਪਣੇ ਭਰਾ ਅਸਾਹੇਲ ਦੇ ਖ਼ੂਨ ਦੇ ਵੱਟੇ ਅਜਿਹਾ ਮਾਰਿਆ ਜੋ ਉਹ ਮਰ ਗਿਆ।।</verse>
				<verse number="28">ਇਹ ਦੇ ਪਿੱਛੋਂ ਜਾਂ ਦਾਊਦ ਨੇ ਸੁਣਿਆ ਤਾਂ ਉਹ ਬੋਲਿਆ, ਮੈਂ ਆਪਣੇ ਰਾਜ ਸਣੇ ਯਹੋਵਾਹ ਦੇ ਅੱਗੇ ਨੇਰ ਦੇ ਪੁੱਤ੍ਰ ਅਬਨੇਰ ਦੇ ਖ਼ੂਨ ਤੋਂ ਬਿਦੋਸ਼ਾ ਹਾਂ</verse>
				<verse number="29">ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਉ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਯਾ ਕੋੜ੍ਹਾ ਹੋਵੇ ਯਾ ਲਾਠੀ ਫੜ ਕੇ ਤੁਰੇ ਯਾ ਤਲਵਾਰ ਨਾਲ ਡਿੱਗੇ ਯਾ ਰੋਟੀ ਦੇ ਅਧੀਨ ਹੋਵੇ!</verse>
				<verse number="30">ਸੋ ਯੋਆਬ ਦੇ ਸਿਰ ਅਤੇ ਉਹ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।।</verse>
				<verse number="31">ਦਾਊਦ ਨੇ ਯੋਆਬ ਅਤੇ ਸਭਨਾਂ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਭਈ ਆਪਣੇ ਲੀੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਪਾਤਸ਼ਾਹ ਆਪ ਅਰਥੀ ਦੇ ਮਗਰ ਮਗਰ ਤੁਰਿਆ</verse>
				<verse number="32">ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦੱਬ ਦਿੱਤਾ ਅਤੇ ਪਾਤਸ਼ਾਹ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਰ ਲੋਕ ਵੀ ਸਭ ਰੋਏ</verse>
				<verse number="33">ਪਾਤਸ਼ਾਹ ਨੇ ਅਬਨੇਰ ਲਈ ਉਲ੍ਹਾਹਣੀਆਂ ਨਾਲ ਸਿਆਪਾ ਕੀਤਾ ਅਤੇ ਆਖਿਆ, - ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮੋਇਓਂ?</verse>
				<verse number="34">ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਸਗੋਂ ਤੂੰ ਤਾਂ ਇਉਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ।। ਤਾਂ ਉਹ ਦੇ ਉੱਤੇ ਸਭ ਲੋਕ ਹੋਰ ਰੋਏ ।।</verse>
				<verse number="35">ਤਾਂ ਸਭ ਲੋਕ ਉੱਥੋਂ ਆਏ ਅਤੇ ਦਾਊਦ ਨੂੰ ਕੁਝ ਖੁਵਾਉਣ ਲੱਗੇ ਜਾਂ ਦਿਨ ਕੁਝ ਹੈਸੀ। ਤਦ ਦਾਊਦ ਨੇ ਸੌਂਹ ਖਾ ਕੇ ਆਖਿਆ, ਜੇ ਕਦੀ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਯਾ ਹੋਰ ਕੁਝ ਚੱਖਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੀਕ!</verse>
				<verse number="36">ਸਭਨਾਂ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਏਹ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਪਾਤਸ਼ਾਹ ਕਰਦਾ ਸੀ ਸੋ ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ</verse>
				<verse number="37">ਅਤੇ ਸਭਨਾਂ ਲੋਕਾਂ ਨੇ ਅਰ ਸਾਰੇ ਇਸਰਾਏਲ ਨੇ ਉਸ ਦਿਹਾੜੇ ਠੀਕ ਜਾਣ ਲਿਆ ਭਈ ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਦੀ ਮਰਜੀ ਵਿੱਚ ਨਹੀਂ ਮੋਇਆ</verse>
				<verse number="38">ਅਤੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਜੋ ਅੱਜ ਦੇ ਦਿਨ ਇੱਕ ਸਰਦਾਰ ਸਗੋਂ ਇੱਕ ਮਹਾ ਪੁਰਸ਼ ਇਸਰਾਏਲ ਦੇ ਵਿੱਚੋਂ ਲਾਹ ਦਿੱਤਾ ਗਿਆ ਹੈ?</verse>
				<verse number="39">ਅਤੇ ਅੱਜ ਦੇ ਦਿਨ ਮੈਂ ਹੀਣਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਏਹ ਲੋਕ ਸਰੂਯਾਹ ਦੇ ਪੁੱਤ੍ਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ ਪਰ ਯਹੋਵਾਹ ਬੁਰਿਆਈ ਨੂੰ ਉਹ ਦੀ ਬੁਰਿਆਰ ਦਾ ਪੂਰਾ ਵੱਟਾ ਲਾਵੇਗਾ।।</verse>
			</chapter>
			<chapter number="4">
				<verse number="1">ਜਾਂ ਸ਼ਾਊਲ ਦੇ ਪੁੱਤ੍ਰ ਨੇ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਉਹ ਦੇ ਹੱਥ ਢਿੱਲੇ ਪੈ ਗਏ ਅਤੇ ਸਾਰੇ ਇਸਰਾਏਲੀ ਦੁਖੀ ਹੋਏ</verse>
				<verse number="2">ਸ਼ਾਊਲ ਦੇ ਪੁੱਤ੍ਰ ਦੇ ਦੋ ਮਨੁੱਖ ਸਨ ਜੋ ਜਥਿਆਂ ਦੇ ਸਰਦਾਰ ਸਨ, ਇੱਕ ਦਾ ਨਾਉਂ ਬਆਨਾਹ ਅਤੇ ਦੂਜੇ ਦਾ ਨਾਉਂ ਰੇਕਾਬ ਸੀ। ਏਹ ਦੋਵੇਂ ਬਿਨਯਾਮੀਨ ਦੇ ਵੰਸ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ</verse>
				<verse number="3">ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਸੋ ਅੱਜ ਤੋੜੀ ਉਹ ਉੱਥੋਂ ਦੇ ਪਰਦੇਸੀ ਹਨ</verse>
				<verse number="4">ਅਤੇ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਦਾ ਇੱਕ ਪੁੱਤ੍ਰ ਦੁਹਾਂ ਪੈਰਾਂ ਤੋਂ ਲੰਙਾ ਸੀ ਸੋ ਜਿਸ ਵੇਲੇ ਸ਼ਾਊਲ ਅਤੇ ਯੋਨਾਥਾਨ ਦੀ ਖਬਰ ਯਿਜ਼ਰਾਏਲ ਤੋਂ ਆਈ ਤਾਂ ਉਹ ਪੰਜਾਂ ਵਰਿਹਾਂ ਦਾ ਸੀ ਸੋ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ ਅਤੇ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜੇਹਾ ਹੋਇਆ ਜੋ ਉਹ ਡਿੱਗ ਪਿਆ ਅਤੇ ਲੰਙਾ ਹੋ ਗਿਆ ਅਤੇ ਉਹ ਦਾ ਨਾਉਂ ਮਫ਼ੀਬੋਸ਼ਥ ਸੀ</verse>
				<verse number="5">ਅਤੇ ਰਿੰਮੋਨ ਬੇਰੋਥੀ ਦੇ ਪੁੱਤ੍ਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਦੇ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਆਪਣੇ ਮੰਜੇ ਉੱਤੇ ਲੰਮਾ ਪਿਆ ਸੀ</verse>
				<verse number="6">ਸੋ ਓਹ ਉੱਥੇ ਘਰ ਵਿੱਚ ਠੀਕ ਇਉਂ ਆ ਵੜੇ ਜਾਣੀਦਾ ਕਣਕ ਕੱਢਣ ਆਏ ਹਨ ਅਤੇ ਉਹ ਦੀ ਪੰਜਵੀਂ ਪਸਲੀ ਹੇਠ ਉਹ ਨੂੰ ਮਾਰਿਆ ਅਤੇ ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ</verse>
				<verse number="7">ਕਿਉਂ ਜੋ ਜਿਸ ਵੇਲੇ ਓਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਸਾਰੀ ਰਾਤ ਮਦਾਨ ਦੇ ਰਾਹ ਭੱਜੇ ਗਏ</verse>
				<verse number="8">ਅਤੇ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਪਾਤਸ਼ਾਹ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ ਉਹ ਦੇ ਪੁੱਤ੍ਰ ਈਸ਼ਬੋਸ਼ਥ ਦਾ ਸਿਰ ਹੈ ਜੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਪਾਤਸ਼ਾਹ ਦਾ ਬਦਲਾ ਸ਼ਾਊਲ ਅਰ ਉਹ ਦੀ ਅੰਸ ਤੋਂ ਲੈ ਲਿਆ।।</verse>
				<verse number="9">ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਉੱਤਰ ਦੇ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ ਜਿਸ ਨੇ ਮੇਰੀ ਜਿੰਦ ਨੂੰ ਸਭਨਾਂ ਦੁਖਾਂ ਵਿੱਚੋਂ ਛੁਟਕਾਰਾ ਦਿੱਤਾ</verse>
				<verse number="10">ਜਿਸ ਵੇਲੇ ਇੱਕ ਜਣੇ ਨੇ ਮੈਨੂੰ ਆਖਿਆ ਭਈ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਜੋ ਮੈਂ ਏਹ ਨੂੰ ਚੰਗੀ ਖਬਰ ਦਿੰਦਾ ਹਾਂ ਤਾਂ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਵੱਢ ਸੁੱਟਿਆ। ਇਹੋ ਇਨਾਮ ਮੈਂ ਉਹ ਦੀ ਖਬਰ ਦੇ ਬਦਲੇ ਦਿੱਤਾ</verse>
				<verse number="11">ਫੇਰ ਕਿੰਨ੍ ਕੁ ਵੱਧ ਦਿੱਤਾ ਲੋੜੀਦਾ ਹੈ ਜਾਂ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਦੇ ਵਿੱਚ ਉਹ ਦੇ ਮੰਜੇ ਉੱਤੇ ਉਹ ਨੂੰ ਵੱਢ ਸੁੱਟਿਆ! ਤਾਂ ਭਲਾ, ਮੈਂ ਉਹ ਦੇ ਖ਼ੂਨ ਦਾ ਬਦਲਾ ਤੁਹਾਡੇ ਹੱਥੋਂ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ?</verse>
				<verse number="12">ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਓਹਨਾਂ ਦੇ ਹੱਥ ਪੈਰ ਵੱਢ ਕੇ ਹਬਰੋਨ ਦੀ ਬਾਓਲੀ ਉੱਤੇ ਲਮਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।।</verse>
			</chapter>
			<chapter number="5">
				<verse number="1">ਇਹ ਦੇ ਪਿੱਛੋਂ ਇਸਰਾਏਲ ਦੇ ਸਾਰੇ ਗੋਤ ਹਬਰੋਨ ਦੇ ਵਿੱਚ ਦਾਊਦ ਕੋਲ ਆਏ ਅਤੇ ਉਹ ਨੂੰ ਆਖਿਆ ਕਿ ਵੇਖੋ, ਅਸੀਂ ਤੁਹਾਡੀ ਹੀ ਹੱਡੀ ਤੇ ਬੋਟੀ ਹਾਂ</verse>
				<verse number="2">ਅਤੇ ਪਿੱਛਲੇ ਸਮੇਂ ਵਿੱਚ ਵੀ ਜਿਸ ਵੇਲੇ ਸਾਡਾ ਪਾਤਸ਼ਾਹ ਸ਼ਾਊਲ ਸੀ ਤਾਂ ਤੁਸੀਂ ਹੀ ਇਸਰਾਏਲ ਨੂੰ ਬਾਹਰ ਲੈ ਜਾਂਦੇ ਅਤੇ ਫੇਰ ਮੋੜ ਲਿਆਉਂਦੇ ਸਾਓ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਜੋ ਤੂੰ ਮੇਰੀ ਪਰਜਾ ਇਸਰਾਏਲ ਨੂੰ ਚੁਗਾਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪਰਧਾਨ ਹੋਵੇਂਗਾ</verse>
				<verse number="3">ਗੱਲ ਕਾਹਦੀ, ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਪਾਤਸ਼ਾਹ ਕੋਲ ਆਏ ਅਤੇ ਦਾਊਦ ਪਾਤਸ਼ਾਹ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਨੇਮ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ।।</verse>
				<verse number="4">ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਤੀਹਾਂ ਵਰਿਹਾਂ ਦਾ ਸੀ ਅਤੇ ਉਸ ਨੇ ਚਾਲੀ ਵਰਹੇ ਰਾਜ ਕੀਤਾ</verse>
				<verse number="5">ਉਸ ਨੇ ਸੱਤ ਵਰਹੇ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਰ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਵਰਹੇ ਰਾਜ ਕੀਤਾ।।</verse>
				<verse number="6">ਫੇਰ ਪਾਤਸ਼ਾਹ ਆਪਣਿਆਂ ਮਨੁੱਖਾਂ ਸਣੇ ਯਰੂਸ਼ਲਮ ਨੂੰ ਯਬੂਸੀਆਂ ਕੋਲ ਗਿਆ ਜੋ ਉਸ ਦੇਸ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ ਸੀ ਭਈ ਤੂੰ ਏਥੇ ਨਾ ਵੜ੍ਹੇਂਗਾ ਪਰੰਤੂ ਅੰਨ੍ਹੇ ਅਤੇ ਲੰਙੇ ਤੈਨੂੰ ਰੋਕਣਗੇ ਅਤੇ ਉਨ੍ਹਾਂ ਨੇ ਸਮਝਿਆ ਭਈ ਦਾਊਦ ਐਥੇ ਨਹੀਂ ਵੜ ਸੱਕੇਗਾ</verse>
				<verse number="7">ਪਰ ਦਾਊਦ ਨੇ ਸੀਯੋਨ ਦਾ ਕੋਟ ਲੈ ਲਿਆ ਅਤੇ ਉਹੋ ਦਾਊਦ ਦਾ ਸ਼ਹਿਰ ਬਣਿਆ</verse>
				<verse number="8">ਅਤੇ ਉਸ ਦਿਨ ਦਾਊਦ ਨੇ ਆਖਿਆ ਸੀ ਭਈ ਜਿਹੜਾ ਕੋਈ ਯਬੂਸੀਆਂ ਅਤੇ ਲੰਙਿਆਂ ਅਤੇ ਅੰਨ੍ਹਿਆਂ ਨੂੰ ਜੋ ਦਾਊਦ ਦੇ ਪ੍ਰਾਣਾਂ ਦੇ ਵੈਰੀ ਹਨ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ। ਇਸੇ ਲਈ ਇਹ ਕਹਾਉਤ ਤੁਰ ਪਈ ਕਿ ਅੰਨ੍ਹਿਆਂ ਅਤੇ ਲੰਙਿਆਂ ਦੇ ਹੁੰਦਿਆਂ ਉਹ ਭਵਨ ਵਿੱਚ ਨਹੀਂ ਵੜੇਗਾ</verse>
				<verse number="9">ਤਾਂ ਦਾਊਦ ਕੋਟ ਵਿੱਚ ਰਿਹਾ ਅਤੇ ਉਸ ਨੇ ਉਹ ਦਾ ਨਾਉਂ ਦਾਊਦ ਦਾ ਸ਼ਹਿਰ ਧਰਿਆ ਅਤੇ ਦਾਊਦ ਨੇ ਮਿੱਲੋਂ ਦੇ ਆਲੇ ਦੁਆਲੇ ਅਰ ਉਹ ਦੇ ਅੰਦਰ ਮਕਾਨ ਬਣਾਏ</verse>
				<verse number="10">ਦਾਊਦ ਵੱਧਦਾ ਚੱਲਿਆ ਗਿਆ ਅਰ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਸ ਦੇ ਅੰਸ ਸੰਗ ਸੀ।।</verse>
				<verse number="11">ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਹਲਕਾਰੇ ਅਤੇ ਦਿਆਰ ਦੀ ਲੱਕੜ ਅਤੇ ਤਖਾਣ ਅਤੇ ਪੱਥਰ ਘੜਨ ਵਾਲੇ ਦਾਊਦ ਕੋਲ ਘੱਲੇ ਅਰ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ</verse>
				<verse number="12">ਤਾਂ ਦਾਊਦ ਠੀਕ ਜਾਣਦਾ ਸੀ ਜੋ ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਸੀ।।</verse>
				<verse number="13">ਸੋ ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਸੁਰੀਤਾਂ ਅਤੇ ਇਸਤ੍ਰੀਆਂ ਵਿਆਹੀਆਂ ਅਤੇ ਦਾਊਦ ਤੋਂ ਪੁੱਤ੍ਰ ਧੀਆਂ ਵੀ ਹੋਰ ਜੰਮੇ</verse>
				<verse number="14">ਅਤੇ ਉਨ੍ਹਾਂ ਪੁੱਤ੍ਰਾਂ ਦੇ ਨਾਉਂ ਜੋ ਯਰੂਸ਼ਲਮ ਵਿੱਚ ਜੰਮੇ ਏਹ ਸਨ, - ਸ਼ਮੂਆਹ, ਸ਼ੋਬਾਬ, ਨਾਥਾਨ ਅਰ ਸੁਲੇਮਾਨ</verse>
				<verse number="15">ਯਿਬਹਾਰ, ਅਲੀਸ਼ੂਆ, ਨਫ਼ਗ ਅਤੇ ਯਾਫ਼ੀਆ</verse>
				<verse number="16">ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।।</verse>
				<verse number="17">ਜਾਂ ਫਲਿਸਤੀਆਂ ਨੇ ਸੁਣਿਆ ਜੋ ਉਨ੍ਹਾਂ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰਿਆਂ ਫਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਅਤੇ ਦਾਊਦ ਨੇ ਸੁਣਿਆ ਸੋ ਉਹ ਕੋਟ ਵਿੱਚ ਲਹਿ ਗਿਆ</verse>
				<verse number="18">ਅਤੇ ਫਲਿਸਤੀ ਆਏ ਅਰ ਰਫ਼ਾਈਆਂ ਦੀ ਦੂਣ ਵਿੱਚ ਖਿੰਡ ਗਏ</verse>
				<verse number="19">ਤਦ ਦਾਊਦ ਨੇ ਯਹੋਵਾਹ ਕੋਲੋਂ ਮਤਾ ਪੁੱਛਿਆ, ਭਲਾ, ਮੈਂ ਫਲਿਸਤੀਆਂ ਉੱਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਚੜ੍ਹਾਈ ਕਰ ਕਿਉਂ ਜੋ ਨਿਸੰਗ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਸੌਪਾਂਗਾ</verse>
				<verse number="20">ਸੋ ਦਾਊਦ ਬਆਲ ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਨੇ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਉਂ ਢਹਿ ਪਿਆ ਜਿਵੇਂ ਮੋਘੇ ਵਿੱਚੋਂ ਪਾਣੀ ਰੋੜ ਲੈ ਜਾਂਦਾ ਹੈ! ਇਸ ਲਈ ਉਸ ਨੇ ਉਸ ਥਾਉਂ ਦਾ ਨਾਉਂ ਬਆਲ ਪਰਾਸੀਮ ਧਰਿਆ</verse>
				<verse number="21">ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਕ ਲਿਆ।।</verse>
				<verse number="22">ਫਲਿਸਤੀ ਫੇਰ ਚੜ੍ਹੇ ਅਤੇ ਰਫ਼ਾਈਆਂ ਦੀ ਦੂਣ ਵਿੱਚ ਖਿੰਡ ਗਏ</verse>
				<verse number="23">ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਪੁੱਛੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਮਗਰ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰਛਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹੱਲਾ ਕਰ</verse>
				<verse number="24">ਅਤੇ ਅਜਿਹਾ ਹੋਵੇ ਭਈ ਜਿਸ ਵੇਲੇ ਤੂੰ ਤੂਤਾਂ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ ਅੱਗੇ ਤੁਰ ਕੇ ਫਲਿਸਤੀਆਂ ਦੇ ਦਲ ਨੂੰ ਮਾਰੇਗਾ</verse>
				<verse number="25">ਸੋ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਦਾਊਦ ਨੇ ਤਿਵੇਂ ਹੀ ਕੀਤਾ ਅਤੇ ਫਲਿਸਤੀਆਂ ਨੂੰ ਗੱਬਾਹ ਤੋਂ ਲੈ ਕੇ ਗਜਰ ਵਿੱਚ ਅੱਪੜਨ ਤੀਕ ਮਾਰਿਆ।।</verse>
			</chapter>
			<chapter number="6">
				<verse number="1">ਫੇਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ ਤੀਹ ਹਜ਼ਾਰ ਜੁਆਨਾਂ ਨੂੰ ਫਿੱਕਠਿਆਂ ਕੀਤਾ</verse>
				<verse number="2">ਤਾਂ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਯਹੂਦਾਹ ਤੋਂ ਤੁਰਿਆ ਇਸ ਕਰਕੇ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉੰਦਾ ਹੈ ਜੋ ਕਰੂਬੀਆਂ ਦੇ ਉੱਤੇ ਬਰਾਜਮਾਨ ਹੈ ਉੱਥੋਂ ਚੜ੍ਹਾ ਕੇ ਲੈ ਆਵੇ</verse>
				<verse number="3">ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤ੍ਰਾਂ ਉਜ਼ਾਹ ਅਤੇ ਅਰਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ</verse>
				<verse number="4">ਅਤੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ ਨਾਲ ਗਏ ਪਰ ਅਹਯੋ ਸੰਦੂਕ ਦੇ ਅੱਗੇ ਅੱਗੇ ਤੁਰਿਆ</verse>
				<verse number="5">ਅਤੇ ਦਾਊਦ ਅਰ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭਨਾਂ ਤਰਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜਰੀਆਂ, ਚਿਮੱਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ ਅੱਗੇ ਵਜਾਉਂਦੇ ਤੁਰੇ।।</verse>
				<verse number="6">ਜਾਂ ਓਹ ਨਾਕੋਨ ਦੇ ਪਿੜ ਕੋਲ ਅੱਪੜੇ ਤਾਂ ਊਜ਼ਾਹ ਨੇ ਹੱਥ ਲੰਮਾ ਕਰ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ ਕੇ ਸੰਭਾਲਿਆ</verse>
				<verse number="7">ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ</verse>
				<verse number="8">ਦਾਊਦ ਉਦਾਸ ਹੋ ਗਿਆ ਇਸ ਕਰਕੇ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਉਂ ਪਰਸ-ਊਜ਼ਾਹ ਰੱਖਿਆ ਸੋ ਅੱਜ ਤੋੜੀ ਹੈ</verse>
				<verse number="9">ਅਤੇ ਦਾਊਦ ਉਸ ਦਿਹਾੜੇ ਯਹੋਵਾਹ ਕੋਲੋਂ ਡਰਿਆ ਅਤੇ ਆਖਿਆ ਭਈ ਯਹੋਵਾਹ ਦਾ ਸੰਦੂਕ ਮੇਰੇ ਕੋਲ ਕਿੱਕਨ ਆਵੇਗਾ?</verse>
				<verse number="10">ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ ਤਾਂ ਦਾਊਦ ਉਹ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ</verse>
				<verse number="11">ਅਤੇ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇਘਰ ਵਿੱਚ ਤਿੰਨ ਮਹੀਨੇ ਪਿਆ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।।</verse>
				<verse number="12">ਦਾਊਦ ਪਾਤਸ਼ਾਹ ਨੂੰ ਲੋਕਾਂ ਨੇ ਏਹ ਖਬਰ ਦਿੱਤੀ ਭਈ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋ ਕੇ ਚੜ੍ਹਾ ਲਿਆਇਆ</verse>
				<verse number="13">ਅਤੇ ਅਜਿਹਾ ਹੋਇਆ ਜਾਂ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਰਮਾਂ ਤੁਰੇ ਤਾਂ ਉਹ ਨੇ ਬਲਦ ਅਤੇ ਮੋਟਾ ਪਸੂ ਭੇਟ ਕਰ ਕੇ ਚੜ੍ਹਾਇਆ</verse>
				<verse number="14">ਅਤੇ ਦਾਊਦ ਯਹੋਵਾਹ ਦੇ ਅੱਗੇ ਆਪਣੇ ਸਾਰੇ ਜ਼ੋਰ ਨਾਲ ਲੁੱਡੀ ਪਾਉਂਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ</verse>
				<verse number="15">ਸੋ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈ ਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਚੁੱਕ ਕੇ ਲੈ ਆਏ</verse>
				<verse number="16">ਜਾਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਵੜਿਆ ਤਾਂ ਸਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਪਾਤਸ਼ਾਹ ਨੂੰ ਯਹੋਵਾਹ ਦੇ ਅੱਗੇ ਟਪੂਸੀਆਂ ਮਾਰਦਾਂ ਅਤੇ ਲੁੱਡੀ ਪਾਉਂਦਿਆਂ ਡਿੱਠਾ ਸੋ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਤਾ</verse>
				<verse number="17">ਇਸ ਤਰਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਓਸ ਤੰਬੂ ਦੇ ਵਿਚਕਾਰ ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਧਰ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅਗੇ ਚੜ੍ਹਾਈਆਂ</verse>
				<verse number="18">ਅਤੇ ਜਾਂ ਦਾਊਦ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਉਂ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ</verse>
				<verse number="19">ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੇ ਸਾਰੇ ਮਹੈਣ ਨੂੰ ਭਾਵੇਂ ਪੁਰਸ਼ ਹੋਵੇ ਇਸਤ੍ਰੀ ਸਾਰਿਆਂ ਨੂੰ ਇੱਕ ਇੱਕ ਰੋਟੀ ਤੇ ਇੱਕ ਇੱਕ ਤਰ ਬੋਟੀ ਅਤੇ ਇੱਕ ਇੱਕ ਦਾਖ ਦਾ ਕੁਲਚਾ ਦਿੱਤਾ ਤਾਂ ਸਭ ਲੋਕ ਆਪੋ ਆਪਣੇ ਘਰਾਂ ਤੋਂ ਵਿਦਿਆ ਹੋਏ।।</verse>
				<verse number="20">ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਅੱਜ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਪਾਤਸ਼ਾਹ ਕੇਡਾਕੁ ਪਰਤਾਪਵਾਨ ਬਣਿਆ ਜਿਸ ਨੇ ਅੱਜ ਆਪਣੇ ਨੌਕਰਾਂ ਧੀਆਂ ਟਹਿਲਣਾਂ ਦੀਆਂ ਅੱਖੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ ਜਿੱਕਰ ਕੋਈ ਲੁੱਚਾ ਆਪ ਨੂੰ ਨਿਲੱਜ ਬਣਾ ਕੇ ਨੰਗਾ ਕਰਦਾ ਹੈ!</verse>
				<verse number="21">ਅੱਗੋਂ ਦਾਊਦ ਨੇ ਮੀਕਲ ਨੂੰ ਆਖਿਆ, ਏਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਉ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ ਸੋ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ</verse>
				<verse number="22">ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ</verse>
				<verse number="23">ਸੋ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੋੜੀ ਕੋਈ ਬੱਚਾ ਨਾ ਜੰਮਿਆਂ।।</verse>
			</chapter>
			<chapter number="7">
				<verse number="1">ਅਜਿਹਾ ਹੋਇਆ ਜਿਸ ਵੇਲੇ ਪਾਤਸ਼ਾਹ ਘਰ ਵਿੱਚ ਬੈਠਾ ਸੀ ਅਤੇ ਯਹੋਵਾਹ ਨੇ ਉਸ ਦੇ ਚੁਫੇਰੇ ਦੇ ਵੈਰੀਆਂ ਤੋਂ ਉਹ ਨੂੰ ਸੁਖ ਦਿੱਤਾ</verse>
				<verse number="2">ਤਦ ਪਾਤਸ਼ਾਹ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਜੋ ਮੈਂ ਦਿਆਰ ਦੀਆਂ ਲਕੜੀਆਂ ਦੇ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਪੜਦਿਆਂ ਦੇ ਵਿਚਕਾਰ ਰਹਿੰਦਾ ਹੈ</verse>
				<verse number="3">ਤਦ ਨਾਥਾਨ ਨੇ ਪਾਤਸ਼ਾਹ ਨੂੰ ਆਖਿਆ, ਜਾਹ, ਜੋ ਕੁਝ ਤੇਰੇ ਮਨ ਵਿੱਚ ਹੈ ਸਭ ਕਰ ਕਿਉਂ ਜੋ ਯਹੋਵਾਹ ਤੇਰੇ ਨਾਲ ਹੈ।।</verse>
				<verse number="4">ਉਸੇ ਰਾਤ ਅਜਿਹਾ ਹੋਇਆ ਜੋ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ ਕਿ ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਉਂ ਫਰਮਾਉਂਦਾ ਹੈ</verse>
				<verse number="5">ਭਲਾ, ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ?</verse>
				<verse number="6">ਜਦ ਦਾ ਮੈਂ ਇਸਰਾਏਲ ਨੂੰ ਮਿਸਰੋ ਕੱਢ ਲਿਆਇਆ ਹਾਂ ਅੱਜ ਤੋੜੀ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਯਾ ਡੇਹਰੇ ਵਿੱਚ ਫਿਰਦਾ ਰਿਹਾ</verse>
				<verse number="7">ਅਤੇ ਜਿੱਥੇ ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ ਤਾਂ ਭਲਾ, ਮੈਂ ਕਿਸੇ ਇਸਰਾਏਲੀ ਗੋਤ ਨੂੰ ਜਿਹ ਨੂੰ ਮੈਂ ਆਪਣੀ ਇਸਰਾਏਲੀ ਪਰਜਾ ਦੇ ਚਰਾਉਣ ਦੀ ਆਗਿਆ ਕੀਤੀ ਕਦੀ ਆਖਿਆ ਹੈ ਭਈ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉ ਨਹੀਂ ਬਣਾਉਂਦੇ?</verse>
				<verse number="8">ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਭਈ ਸੈਨਾਂ ਦਾ ਯਹੋਵਾਹ ਏਹ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪਰਧਾਨ ਬਣਾ ਦਿੱਤਾ</verse>
				<verse number="9">ਅਤੇ ਜਿੱਥੇ ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰਿਆਂ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਉਨ੍ਹਾਂ ਲੋਕਾਂ ਵਰਗਾ ਜਿਨ੍ਹਾਂ ਦਾ ਨਾਉਂ ਜਗਤ ਵਿੱਚ ਵੱਡਾ ਹੈ ਤੇਰਾ ਨਾਉਂ ਵੱਡਾ ਕੀਤਾ</verse>
				<verse number="10">ਨਾਲੇ ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜੋ ਓਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭੌਂਣ ਅਤੇ ਅਪਰਾਧੀਆਂ ਦੇ ਪੁੱਤ੍ਰ ਅੱਗੇ ਵਾਂਗਰ ਉਨ੍ਹਾਂ ਨੂੰ ਫੇਰ ਨਾ ਦੁਖ ਦੇਣਗੇ</verse>
				<verse number="11">ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਾਰਏਲ ਉੱਤੇ ਹੋਵੇ ਅਤੇ ਤੇਰੇ ਸਾਰੇ ਵੈਰੀਆਂ ਤੋਂ ਤੈਨੂੰ ਸੁਖ ਦਿੱਤਾ। ਫੇਰ ਯਹੋਵਾਹ ਤੈਨੂੰ ਦੱਸਦਾ ਹੈ ਜੋ ਯਹੋਵਾਹ ਤੇਰੇ ਲਈ ਘਰ ਵੀ ਬਣਾਵੇਗਾ</verse>
				<verse number="12">ਅਤੇ ਜਦ ਤੇਰੇ ਦਿਨ ਪੂਰੇ ਹੋਣਗੇ ਅਤੇ ਤੂੰ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਰਹੇਂਗਾ ਅਤੇ ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਜੋ ਤੇਰੇ ਤੁਖਮ ਤੋਂ ਹੋਵੇਗੀ ਖਲ੍ਹਿਆਰਾਂਗਾ ਅਤੇ ਉਹ ਦੇ ਰਾਜ ਨੂੰ ਪੱਕਾ ਕਰਾਂਗਾ</verse>
				<verse number="13">ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਤੋੜੀ ਟਿਕਾਈ ਰੱਖਾਂਗਾ</verse>
				<verse number="14">ਅਤੇ ਮੈਂ ਉਹ ਦਾ ਪਿਤਾ ਬਣਾਂਗਾ ਅਰ ਉਹ ਮੇਰਾ ਪੁੱਤ੍ਰ ਹੋਵੇਗਾ ਸੋ ਜੇ ਕਦੀ ਉਹ ਦੋਸ਼ ਕਰੇਗਾ ਤਾਂ ਮੈਂ ਉਹ ਨੂੰ ਮਨੁੱਖਾਂ ਦੇ ਬੈਂਤ ਅਤੇ ਆਦਮ ਦੀ ਸੰਤਾਨ ਦੇ ਕੋਟੜਿਆਂ ਨਾਲ ਸਵਾਰਾਂਗਾ</verse>
				<verse number="15">ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ ਜਿੱਕਰ ਸ਼ਾਊਲ ਤੋਂ ਮੈਂ ਉਹ ਵੱਖਰੀ ਕੀਤੀ ਜਿਸ ਨੂੰ ਮੈਂ ਤੇਰੇ ਅੱਗੋਂ ਨਾਸ ਕੀਤਾ</verse>
				<verse number="16">ਸਗੋਂ ਤੇਰਾ ਟੱਬਰ ਅਤੇ ਤੇਰਾ ਰਾਜ ਸਦੀਪਕ ਤੋੜੀ ਤੇਰੇ ਅੱਗੇ ਪੱਕਾ ਰਹੇਗਾ। ਤੇਰੀ ਰਾਜ ਗੱਦੀ ਸਦਾ ਅੱਟਲ ਰਹੇਗੀ</verse>
				<verse number="17">ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਸਾਰੀ ਦਰਿਸ਼ਟ ਅਨੁਸਾਰ ਦਾਊਦ ਨੂੰ ਆਖਿਆ।।</verse>
				<verse number="18">ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਅੱਗੇ ਬੈਠ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰ ਕੀ ਹੈ ਜੋ ਤੈਂ ਮੈਨੂੰ ਐਥੋਂ ਤੋੜੀ ਅਪੜਾ ਦਿੱਤਾ?</verse>
				<verse number="19">ਅਤੇ ਏਹ ਵੀ ਹੇ ਪ੍ਰਭੁ ਯਹੋਵਾਹ, ਅਜੇ ਤੇਰੀ ਨਿਗਾਹ ਵਿੱਚ ਕੁੱਝ ਹੋਇਆ ਹੀ ਨਹੀਂ ਜੋ ਤੈਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਦੱਸੀ ਅਤੇ ਹੇ ਪ੍ਰਭੁ ਯਹੋਵਾਹ, ਭਲਾ, ਏਹ ਮਨੁੱਖ ਦਾ ਅਧਕਾਰ ਹੈ!</verse>
				<verse number="20">ਅਤੇ ਦਾਊਦ ਦੀ ਕੀ ਮਜਾਲ ਹੈ ਜੋ ਤੈਨੂੰ ਕੁਝ ਹੋਰ ਆਖੇ? ਹੇ ਪ੍ਰਭੁ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ</verse>
				<verse number="21">ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਦੇ ਅਨੁਸਾਰ ਏਹ ਸਾਰੇ ਵੱਡੇ ਕੰਮ ਆਪਣੇ ਦਾਸ ਨੂੰ ਜਣਾਉਣ ਲਈ ਤੈਂ ਕੀਤੇ</verse>
				<verse number="22">ਸੋ ਤੂੰ ਹੇ ਯਹੋਵਾਹ ਪਰਮੇਸ਼ੁਰ, ਵੱਡਾ ਹੈਂ ਕਿਉਂ ਜੋ ਕੋਈ ਤੇਰੇ ਸਮਾਨ ਨਹੀਂ ਅਤੇ ਜਿੱਥੋਂ ਤੋੜੀ ਅਸੀਂ ਆਪਣੀ ਕੰਨੀਂ ਸੁਣਿਆ ਹੈ ਤੈਥੋਂ ਬਾਝ ਹੋਰ ਕੋਈ ਪਰਮੇਸ਼ੁਰ ਨਹੀਂ</verse>
				<verse number="23">ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਸਮਾਨ ਕਿਹੜੀ ਕੌਮ ਹੈ ਜਿਹ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ, ਨਾਲੇ ਆਪਣੇ ਲਈ ਇੱਕ ਨਾਮ ਬਣਾਵੇ ਅਤੇ ਤੁਹਾਡੇ ਲਈ ਅਤੇ ਤੇਰੇ ਦੇਸ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ ਜਿਹ ਨੂੰ ਤੂੰ ਮਿਸਰ ਤੋਂ, ਕੌਮਾਂ ਤੋਂ ਅਤੇ ਉਨ੍ਹਾਂ ਦਿਆਂ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ਹੈ?</verse>
				<verse number="24">ਤੈਂ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ ਜੋ ਸਦੀਪਕ ਤੋੜੀ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ</verse>
				<verse number="25">ਹੁਣ ਤੂੰ ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਟੱਬਰ ਲਈ ਬੋਲਿਆ ਹੈਂ ਸਦੀਪਕ ਤੋੜੀ ਅਟੱਲ ਕਰ ਅਤੇ ਜੇਹਾ ਤੂੰ ਬੋਲਿਆ ਹੈ ਤੇਹਾ ਹੀ ਕਰ</verse>
				<verse number="26">ਅਤੇ ਏਹ ਆਖ ਕੇ ਤੇਰੇ ਨਾਮ ਦੀ ਸਦੀਪਕ ਤੋੜੀ ਵਡਿਆਈ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ</verse>
				<verse number="27">ਕਿਉਂ ਜੋ ਤੈਂ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਭਈ ਮੈਂਤੇਰੇ ਲਈ ਘਰ ਬਣਾਵਾਂਗਾ ਸੋ ਤੇਰੇ ਦਾਸ ਨੇ ਆਪਣੇ ਮਨ ਵਿੱਚ ਏਹ ਠਹਿਰਾਇਆ ਹੈ ਜੋ ਤੇਰੇ ਅੱਗੇ ਏਹ ਬੇਨਤੀ ਕਰੇ</verse>
				<verse number="28">ਅਤੇ ਹੇ ਯਹੋਵਾਹ ਪ੍ਰਭੁ, ਤੂੰ ਓਹੋ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੈਂ ਆਪਣੇ ਦਾਸ ਨਾਲ ਉਸ ਭਲਿਆਈ ਦਾ ਬਚਨ ਕੀਤਾ ਹੈ</verse>
				<verse number="29">ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਜੋ ਉਹ ਤੇਰੇ ਅੱਗੇ ਸਦੀਪਕ ਤੋੜੀ ਅਟੱਲ ਰਹੇ ਕਿਉਂ ਜੋ ਤੈਂ ਹੀ, ਹੇ ਯਹੋਵਾਹ ਪ੍ਰਭੁ, ਏਹ ਆਖਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੋੜੀ ਮੁਬਾਰਕ ਹੋਵੇ।।</verse>
			</chapter>
			<chapter number="8">
				<verse number="1">ਏਹ ਦੇ ਪਿੱਛੋਂ ਐਉਂ ਹੋਇਆ ਕਿ ਦਾਊਦ ਨੇ ਫਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਜਿੱਤ ਲਿਆ ਅਤੇ ਦਾਊਦ ਨੇ ਰਾਜਧਾਨੀ ਫਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ</verse>
				<verse number="2">ਅਤੇ ਉਸ ਨੇ ਮੋਆਬ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਡੇਗ ਕੇ ਜਰੀਬ ਨਾਲ ਮਿਣਿਆ ਅਰਥਾਤ ਦੋਂਹ ਜਰੀਬਾਂ ਨਾਲ ਉਨ੍ਹਾਂ ਨੂੰ ਮਿਣਿਆ ਜਿਨ੍ਹਾਂ ਦਾ ਨਾਸ ਕੀਤਾ ਅਤੇ ਇੱਕ ਪੂਰੀ ਜਰੀਬ ਨਾਲ ਉਨ੍ਹਾਂ ਨੂੰ ਮਿਣਿਆ ਜੋ ਜੀਉਂਦੇ ਛੱਡੇ ਸੋ ਮੋਆਬੀ ਦਾਊਦ ਦੇ ਟਹਿਲੂਏ ਬਣੇ ਅਤੇ ਨਜ਼ਰ ਲਿਆਏ।।</verse>
				<verse number="3">ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤ੍ਰ ਹਦਦਅਜ਼ਰ ਨੂੰ ਵੀ ਜਦ ਉਹ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ ਮਾਰਿਆ</verse>
				<verse number="4">ਅਤੇ ਦਾਊਦ ਨੇ ਉਸ ਦੇ ਇੱਕ ਹਜ਼ਾਰ ਅਤੇ ਸੱਤ ਸੌ ਘੋੜ ਚੜ੍ਹੇ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ ਅਤੇ ਦਾਊਦ ਨੇ ਰਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਰੱਖ ਲਏ</verse>
				<verse number="5">ਅਤੇ ਜਦ ਦੰਮਿਸਕ ਦੇ ਅਰਾਮੀ ਸੋਬਾਹ ਦੇ ਰਾਜਾ ਹਦਦਅਜ਼ਾਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਵੱਢ ਸੁੱਟੇ</verse>
				<verse number="6">ਤਾਂ ਦਾਊਦ ਨੇ ਦੰਮਿਸਕੀ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬਹਾਲ ਕੀਤੀਆਂ ਸੋ ਅਰਾਮੀ ਵੀ ਦਾਊਦ ਦੇ ਟਹਿਲੂਏ ਬਣੇ ਅਤੇ ਨਜ਼ਰਾਂ ਲਿਆਏ। ਜਿੱਥੇ ਕਿਤੇ ਦਾਊਦ ਜਾਂਦਾ ਸੀ ਯਹੋਵਾਹ ਉਹ ਨੂੰ ਫਤਹ ਬਖਸ਼ਦਾ ਸੀ</verse>
				<verse number="7">ਅਤੇ ਦਾਊਦ ਨੇ ਹਦਦਅਜ਼ਰ ਦੇ ਟਹਿਲੂਆਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਰ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ</verse>
				<verse number="8">ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦਿਆਂ ਸ਼ਹਿਰਾਂ ਵਿੱਚੋਂ ਸਨ ਦਾਊਦ ਪਾਤਸ਼ਾਹ ਢੇਰ ਸਾਰਾ ਪਿੱਤਲ ਲੈ ਆਇਆ।।</verse>
				<verse number="9">ਜਾਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਜੋ ਦਾਊਦ ਨੇ ਹਦਦਅਜ਼ਰ ਦੀ ਸਾਰੀ ਫੌਜ ਨੂੰ ਮਾਰਿਆ ਹੈ</verse>
				<verse number="10">ਤਾਂ ਤੋਈ ਨੇ ਆਪਣੇ ਪੁੱਤ੍ਰ ਯੋਰਾਮ ਨੂੰ ਦਾਊਦ ਪਾਤਸ਼ਾਹ ਕੋਲ ਘੱਲਿਆ ਜੋ ਉਸ ਦੀ ਸੁਖ ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਲੜਾਈ ਕਰ ਕੇ ਉਹ ਨੂੰ ਮਾਰ ਲਿਆ ਸੀ ਅਤੇ ਇਸ ਕਰਕੇ ਵੀ ਜੋ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ ਸੋ ਯੋਰਾਮ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ</verse>
				<verse number="11">ਤਾਂ ਦਾਊਦ ਪਾਤਸ਼ਾਹ ਨੇ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ ਅਤੇ ਸੋਨੇ ਸਣੇ ਇਨ੍ਹਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਸੀ</verse>
				<verse number="12">ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫਲਿਸਤੀਆਂ, ਅਮਾਲੇਕੀਆਂ ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤ੍ਰ ਹਦਦਅਜ਼ਰ ਦੀ ਲੁੱਟ ਵਿੱਚੋਂ</verse>
				<verse number="13">ਦਾਊਦ ਅਠਾਰਾਂ ਹਜ਼ਾਰ ਅਰਾਮੀ ਮਨੁੱਖ ਲੂਣ ਦੀ ਖੱਡ ਵਿੱਚ ਮਾਰ ਕੇ ਮੁੜ ਆਇਆ ਅਤੇ ਵੱਡਾ ਨਾਉਂ ਪਾਇਆ।।</verse>
				<verse number="14">ਉਸ ਨੇ ਅਦੋਮ ਵਿੱਚ ਚੌਕੀਆਂ ਬਿਠਾਈਆਂ ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਟਹਿਲੂਏ ਬਣੇ ਅਤੇ ਜਿੱਥੇ ਕਿਤੇ ਦਾਊਦ ਗਿਆ ਯਹੋਵਾਹ ਦਾਊਦ ਨੂੰ ਫ਼ਤਹ ਬਖਸ਼ਦਾ ਰਿਹਾ</verse>
				<verse number="15">ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਦੇ ਉੱਤੇ ਧਰਮ ਦਾ ਨਿਆਉਂ ਕਰਦਾ ਸੀ</verse>
				<verse number="16">ਅਤੇ ਸਰੂਯਾਹ ਦਾ ਪੁੱਤ੍ਰ ਯੋਆਬ ਸੈਨਾ ਉੱਤੇ ਸੀ ਅਤੇ ਅਹੀਲੂਦ ਦਾ ਪੁੱਤ੍ਰ ਯਹੋਸਾਫ਼ਾਟ ਇਤਹਾਸ ਦਾ ਲਿਖਾਰੀ ਸੀ</verse>
				<verse number="17">ਅਹੀਟੂਬ ਦਾ ਪੁੱਤ੍ਰ ਸਾਦੋਕ ਅਤੇ ਅਬਯਾਥਾਰ ਦਾ ਪੁੱਤ੍ਰ ਅਹੀਮਲਕ ਜਾਜਕ ਸਨ ਅਤੇ ਸਰਾਯਾਹ ਲਿਖਾਰੀ ਸੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਸੀ ਅਤੇ ਦਾਊਦ ਦੇ ਪੁੱਤ੍ਰ ਦਿਵਾਨ ਸਨ।।</verse>
			</chapter>
			<chapter number="9">
				<verse number="1">ਫੇਰ ਦਾਊਦ ਨੇ ਆਖਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਰਹਿੰਦਾ ਹੈ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?</verse>
				<verse number="2">ਸ਼ਾਊਲ ਦੇ ਘਰਾਣੇ ਦਾ ਇੱਕ ਸੀਬਾ ਨਾਮੇ ਟਹਿਲੂਆ ਸੀ ਸੋ ਜਾਂ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ</verse>
				<verse number="3">ਤਦ ਪਾਤਸ਼ਾਹ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜੇਹੀ ਦਯਾ ਕਰਾਂ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤ੍ਰ ਹੈ ਜੋ ਪੈਰੋਂ ਲੰਙਾ ਹੈ</verse>
				<verse number="4">ਤਦ ਪਾਤਸ਼ਾਹ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਵੇਖੋ ਲੋਦਬਾਰ ਵਿੱਚ ਅੰਮੀਏਲ ਦੇ ਪੁੱਤ੍ਰ ਮਾਕੀਰ ਦੇ ਘਰ ਵਿੱਚ ਹੈ</verse>
				<verse number="5">ਸੋ ਦਾਊਦ ਪਾਤਸ਼ਾਹ ਨੇ ਮਨੁੱਖ ਘੱਲੇ ਅਤੇ ਲੋਦਬਾਰ ਤੋਂ ਅੰਮੀਏਲ ਦੇ ਪੁੱਤ੍ਰ ਮਾਕੀਰ ਦੇ ਘਰੋਂ ਉਹ ਨੂੰ ਮੰਗਵਾ ਲਿਆ</verse>
				<verse number="6">ਅਤੇ ਜਾਂ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤ੍ਰ ਮਫ਼ੀਬੋਸ਼ਥ ਦਾਊਦ ਕੋਲ ਅੱਪੜਿਆ ਤਾਂ ਉਸ ਨੇ ਮੂੰਹ ਪਰਨੇ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫ਼ੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ!</verse>
				<verse number="7">ਸੋ ਦਾਊਦ ਨੇ ਉਹ ਨੂੰ ਆਖਿਆ ਡਰ ਨਾ ਕਿਉਂ ਜੋ ਮੈਂ ਤੇਰੇ ਪਿਉ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਬਾਬੇ ਸ਼ਾਊਲ ਦੀ ਸਾਰੀ ਪੈਲੀ ਤੈਨੂੰ ਮੋੜ ਦਿਆਂਗਾ ਅਤੇ ਤੂੰ ਮੇਰੇ ਲੰਗਰ ਵਿੱਚੋਂ ਸਦਾ ਰੋਟੀ ਖਾਵੇਂਗਾ</verse>
				<verse number="8">ਤਦ ਉਸ ਨੇ ਮਥਾ ਟੇਕਿਆ ਅਤੇ ਬੋਲਿਆ, ਤੁਹਾਡਾ ਸੇਵਕ ਹੈ ਹੀ ਕੀ ਜੋ ਤੁਸੀਂ ਮੇਰੇ ਉੱਤੇ ਮੋਏ ਕੁੱਤੇ ਵਰਗਾ ਹਾਂ ਧਿਆਨ ਕਰੋ?।।</verse>
				<verse number="9">ਤਦ ਪਾਤਸ਼ਾਹ ਨੇ ਸ਼ਾਊਲ ਦੇ ਟਹਿਲੂਏ ਸੀਬਾ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਮੈਂ ਸਭ ਕੁਝ ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ ਸੋ ਤੇਰੇ ਮਾਲਕ ਦੇ ਪੁੱਤ੍ਰ ਨੂੰ ਬਖ਼ਸ਼ ਦਿੱਤਾ ਹੈ</verse>
				<verse number="10">ਸੋ ਤੂੰ ਆਪਣੇ ਪੁੱਤ੍ਰਾਂ ਅਤੇ ਟਹਿਲੂਆਂ ਸਣੇ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤ੍ਰ ਦੇ ਲਈ ਖਾਣ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤ੍ਰ ਹੈ ਸੋ ਸਦਾ ਮੇਰੇ ਲੰਗਰ ਵਿੱਚ ਰੋਟੀ ਖਾਵੇਗਾ ਅਤੇ ਉਸ ਸੀਬਾ ਦੇ ਪੰਦਰਾ ਪੁੱਤ੍ਰ ਅਤੇ ਵੀਹ ਟਹਿਲੂਏ ਸਨ</verse>
				<verse number="11">ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਸਭ ਕੁਝ ਜੋ ਮੇਰੇ ਮਾਹਰਾਜ ਪਾਤਸ਼ਾਹ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਪਾਤਸ਼ਾਹ ਨੇ ਆਖਿਆ ਜੋ ਉਹ ਰਾਜ ਪੁੱਤ੍ਰਾਂ ਵਾਂਙੁ ਮੇਰੇ ਲੰਗਰ ਵਿੱਚੋਂ ਰੋਟੀ ਖਾਵੇਗਾ</verse>
				<verse number="12">ਅਤੇ ਮਫ਼ੀਬੋਸ਼ਥ ਦਾ ਮੀਕਾ ਨਾਮੇ ਇੱਕ ਨਿੱਕਾ ਜਿਹਾ ਪੁੱਤ੍ਰ ਸੀ ਅਤੇ ਹੋਰ ਜਿੰਨੇ ਸੀਬਾ ਦੇ ਘਰ ਰਹਿੰਦੇ ਸਨ ਸੋ ਸਭ ਮਫ਼ੀਬੋਸ਼ਥ ਦੇ ਟਹਿਲੂਏ ਸਨ</verse>
				<verse number="13">ਸੋ ਮਫ਼ੀਬੋਸ਼ਥ ਯਰੂਸ਼ਲਮ ਵਿੱਚ ਰਿਹਾ ਕਿਉਂ ਜੋ ਸਦਾ ਪਾਤਸ਼ਾਹ ਦੇ ਲੰਗਰ ਵਿੱਚੋਂ ਰੋਟੀ ਖਾਂਦਾ ਹੁੰਦਾ ਸੀ ਅਤੇ ਦੋਹਾਂ ਪੈਰਾਂ ਤੋਂ ਲੰਙਾ ਸੀ।।</verse>
			</chapter>
			<chapter number="10">
				<verse number="1">ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦੇ ਪੁੱਤ੍ਰ ਹਾਨੂਨ ਨੇ ਉਸ ਦੇ ਥਾਂ ਰਾਜ ਕੀਤਾ</verse>
				<verse number="2">ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤ੍ਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਉ ਨੇ ਮੇਰੇਂ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਉ ਦੇ ਵਿਖੇ ਉਹ ਦੇ ਕੋਲ ਮੁਕਾਣ ਦੇਣ ਲਈ ਆਪਣੇ ਟਹਿਲੂਏ ਘੱਲੇ ਅਤੇ ਦਾਊਦ ਦੇ ਟਹਿਲੂਏ ਅੰਮੋਨੀਆਂ ਦੇ ਦੇਸ ਵਿੱਚ ਗਏ</verse>
				<verse number="3">ਪਰ ਅੰਮੋਨੀਆਂ ਦੇ ਸਰਦਾਰਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੈਨੂੰ ਏਹ ਧਿਆਨ ਹੈ ਜੋ ਦਾਊਦ ਤੇਰੇ ਪਿਉ ਦਾ ਆਦਰ ਕਰਦਾ ਹੈ ਜੋ ਉਸ ਮੁਕਾਣ ਦੇਣ ਲਈ ਤੇਰੇ ਕੋਲ ਲੋਕ ਘੱਲੇ ਹਨ? ਭਲਾ, ਦਾਊਦ ਨੇ ਆਪਣੇ ਟਹਿਲੂਏ ਤੇਰੇ ਕੋਲ ਇਸ ਲਈ ਨਹੀਂ ਘੱਲੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?</verse>
				<verse number="4">ਤਦ ਹਾਨੂਨ ਨੇ ਦਾਊਦ ਦੇ ਟਹਿਲੂਏ ਨੂੰ ਫੜ ਲਿਆ ਅਤੇ ਸਭਨਾਂ ਦੀ ਅੱਧੀ ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਲੀੜੇ ਅੱਧ ਵਿੱਚਕਾਰੋਂ ਲੱਕ ਤੋੜੀ ਕਤਰ ਸੁੱਟੇ ਅਤੇ ਉਨ੍ਹਾਂ ਨੂੰ ਤੋਰ ਦਿੱਤਾ</verse>
				<verse number="5">ਤਦ ਦਾਊਦ ਨੂੰ ਖਬਰ ਆਈ ਤਾਂ ਉਸ ਨੇ ਉਨ੍ਹਾਂ ਦੇ ਮਿਲਣ ਲਈ ਲੋਕ ਘੱਲੇ ਕਿਉਂ ਜੋ ਓਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਪਾਤਸ਼ਾਹ ਨੇ ਆਖਿਆ, ਜਦ ਤੋੜੀ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਦੇ ਵਿੱਚ ਰਹੋ, ਇਹ ਦੇ ਪਿੱਛੋਂ ਆ ਜਾਓ।।</verse>
				<verse number="6">ਅੰਮੋਨੀਆਂ ਨੇ ਜਾਂ ਡਿੱਠਾ ਭਈ ਅਸੀਂ ਦਾਊਦ ਅੱਗੇ ਭੈੜੇ ਠਹਿਰੇ ਹਾਂ ਤਾਂ ਅੰਮੋਨੀਆਂ ਨੇ ਲੋਕ ਘੱਲੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਤੋਂ ਵੀਹ ਹਜ਼ਾਰ ਪਿਆਦੇ ਲਏ ਅਤੇ ਮਆਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖ ਅਤੇ ਟੋਬ ਦੇ ਮਨੁੱਖਾਂ ਤੋਂ ਬਾਰਾਂ ਹਜ਼ਾਰ ਮਜੂਰ ਰੱਖੇ</verse>
				<verse number="7">ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾ ਨੂੰ ਭੇਜਿਆ</verse>
				<verse number="8">ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੀ ਡਿਉੜ੍ਹੀ ਦੇ ਲਾਂਘੇ ਕੋਲ ਲੜਾਈ ਦੇ ਲਈ ਪਾਲ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਮਨੁੱਖ ਰੜੇ ਵਿੱਚ ਵੱਖਰੇ ਰਹੇ</verse>
				<verse number="9">ਯੋਆਬ ਨੇ ਜਾਂ ਡਿੱਠਾ ਭਈ ਲੜਾਈ ਦਾ ਸਾਹਮਣਾ ਦੋਹੀਂ ਪਾਸੀਂ ਅੱਗੋਂ ਤੇ ਪਿੱਛੋਂ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ</verse>
				<verse number="10">ਅਤੇ ਰਹਿੰਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ</verse>
				<verse number="11">ਅਤੇ ਆਖਿਆ, ਜੇ ਕਰ ਕਦੀ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਜ਼ੋਰ ਪਾਉਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ</verse>
				<verse number="12">ਸੋ ਤਕੜੇ ਰਹੀਏ ਅਤੇ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਵਰਿਆਮਗੀ ਕਰੀਏ ਅਤੇ ਜੋ ਯਹੋਵਾਹ ਨੂੰ ਭਾਵੇ ਸੋ ਕਰੇ</verse>
				<verse number="13">ਫੇਰ ਯੋਆਬ ਅਤੇ ਓਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹੱਲਾ ਕਰਨ ਨੂੰ ਅੱਗੇ ਵਧੇ ਅਰ ਓਹ ਉਨ੍ਹਾਂ ਦੇ ਅੱਗੋਂ ਨੱਠ ਗਏ</verse>
				<verse number="14">ਅਤੇ ਅੰਮੋਨੀ ਵੀ ਇਹ ਵੇਖ ਕੇ ਜੋ ਅਰਾਮੀ ਨੱਠ ਗਏ ਹਨ ਤਾਂ ਓਹ ਵੀ ਅਬੀਸ਼ਈ ਦੇ ਅੱਗੋਂ ਨੱਠ ਗਏ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।।</verse>
				<verse number="15">ਜਾ ਅਰਾਮੀਆਂ ਨੇ ਡਿੱਠਾ ਜੋ ਅਸੀਂ ਇਸਰਾਏਲ ਦੇ ਅੱਗੋਂ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਾ ਕੀਤਾ</verse>
				<verse number="16">ਅਤੇ ਹਦਦਅਜ਼ਰ ਨੇ ਲੋਕ ਘੱਲੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫੌਜ ਦਾ ਸਰਦਾਰ ਸੀ ਉਨ੍ਹਾਂ ਦੇ ਮੋਹਰੇ ਤੁਰਿਆ</verse>
				<verse number="17">ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕਠਿਆਂ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੋੜੀ ਆਇਆ। ਤਾਂ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਰ ਉਸ ਨਾਲ ਲੜੇ</verse>
				<verse number="18">ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਅਤੇ ਚਾਲੀ ਹਜ਼ਾਰ ਘੋੜ ਚੜ੍ਹੇ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਮਾਰ ਲਿਆ ਸੋ ਉਹ ਉੱਥੇ ਹੀ ਮਰ ਗਿਆ</verse>
				<verse number="19">ਜਾਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਡਿੱਠਾ ਭਈ ਓਹ ਇਸਰਾਏਲ ਅੱਗੇ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਮੇਲ ਕੀਤਾ ਅਤੇ ਉਨ੍ਹਾਂ ਦੀ ਟਹਿਲ ਕੀਤੀ। ਗੱਲ ਕਾਹਦੀ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।।</verse>
			</chapter>
			<chapter number="11">
				<verse number="1">ਜਾਂ ਆਉਂਦੇ ਵਰਹੇ ਦੇ ਓਹ ਦਿਨ ਆ ਗਏ ਜਿਹ ਦੇ ਵਿੱਚ ਪਾਤਸ਼ਾਹ ਲੋਕ ਲੜਾਈ ਨੂੰ ਚੜ੍ਹਦੇ ਹਨ ਤਾਂ ਦਾਊਦ ਨੇ ਯੋਬਾਬ ਅਤੇ ਉਹ ਦੇ ਨਾਲ ਆਪਣੇ ਟਹਿਲੂਆਂ ਅਤੇ ਸਾਰੇ ਇਸਰਾਏਲ ਨੂੰ ਘੱਲਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਹੱਬਾਹ ਨੂੰ ਘੇਰਾ ਜਾ ਪਾਇਆ ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।।</verse>
				<verse number="2">ਇੱਕ ਦਿਨ ਸੰਧਿਆ ਵੇਲੇ ਅਜੇਹਾ ਹੋਇਆ ਜੋ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਤੀਵੀਂ ਨੂੰ ਡਿੱਠਾ ਜੋ ਨਹਾਉਂਦੀ ਪਈ ਸੀ ਅਤੇ ਉਹ ਤੀਵੀਂ ਵੇਖਣ ਵਿੱਚ ਡਾਢੀ ਸੋਹਣੀ ਸੀ</verse>
				<verse number="3">ਤਦ ਦਾਊਦ ਨੇ ਉਸ ਤੀਵੀਂ ਦਾ ਪਤਾ ਕਰਨ ਲਈ ਲੋਕ ਘੱਲੇ। ਉਨ੍ਹਾਂ ਨੇ ਆਖਿਆ, ਭਲਾ, ਇਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਤੀਵੀਂ ਨਹੀਂ?</verse>
				<verse number="4">ਦਾਊਦ ਨੇ ਮਨੁੱਖ ਘੱਲ ਕੇ ਉਸ ਤੀਵੀਂ ਨੂੰ ਸੱਦ ਲਿਆ ਸੋ ਉਹਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਪਾਕ ਹੋਈ ਸੀ ਤਾਂ ਉਹ ਆਪਣੇ ਘਰ ਨੂੰ ਚੱਲੀ ਗਈ</verse>
				<verse number="5">ਅਤੇ ਉਹ ਤੀਵੀਂ ਗਰਭਣੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਘੱਲਿਆ ਜੋ ਮੈਂ ਗਰਭਣੀ ਹਾਂ।।</verse>
				<verse number="6">ਦਾਊਦ ਨੇ ਯੋਆਬ ਨੂੰ ਆਖ ਘੱਲਿਆ ਭਈ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਘੱਲ ਦੇਹ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਘੱਲਿਆ</verse>
				<verse number="7">ਜਾਂ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ ਭਈ ਯੋਆਬ ਦੀ ਕੀ ਡੌਲ ਚਾਲ ਹੈ ਅਤੇ ਲੋਕਾਂ ਦੀ ਕੀ ਖਬਰ ਹੈ ਅਤੇ ਲੜਾਈ ਦਾ ਕੀ ਹਾਲ ਹੈ?</verse>
				<verse number="8">ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾਹ ਆਪਣੇ ਘਰ ਅਤੇ ਪੈਰ ਧੋ। ਊਰਿੱਯਾਹ ਜਦ ਪਾਤਸ਼ਾਹ ਦੇ ਮਹਿਲ ਤੋਂ ਨਿੱਕਲਿਆ ਤਾਂ ਪਾਤਸ਼ਾਹ ਵੱਲੋਂ ਕੁਝ ਉਹ ਦੇ ਮਗਰ ਇਨਾਮ ਘੱਲਿਆ ਗਿਆ</verse>
				<verse number="9">ਪਰ ਊਰਿੱਯਾਹ ਪਾਤਸ਼ਾਹ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸਭਨਾਂ ਟਹਿਲੂਆਂ ਨਾਲ ਸੌਂ ਰਿਹਾ ਅਰ ਆਪਣੇ ਘਰ ਨਾ ਗਿਆ</verse>
				<verse number="10">ਜਦ ਉਨ੍ਹਾਂ ਨੇ ਦਾਊਦ ਨੂੰ ਖਬਰ ਦਿੱਤੀ ਭਈ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੈਂ ਪੈਂਡਾ ਕਰ ਕੇ ਨਹੀਂ ਆਇਆ? ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?</verse>
				<verse number="11">ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਕਿ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਾਹਰਾਜ ਦੇ ਟਹਿਲੂਏ ਖੁਲ੍ਹੇ ਰੜੇ ਵਿੱਚ ਪਏ ਹੋਏ ਹਨ, ਫੇਰ ਮੈਂ ਕਿੱਕਰ ਆਪਣੇ ਘਰ ਵਿੱਚ ਜਾ ਕੇ ਖਾਵਾਂ ਪੀਵਾਂ ਅਤੇ ਆਪਣੀ ਤੀਵੀਂ ਨਾਲ ਸੌਂ ਰਹਾਂ? ਤੇਰੀ ਜਿੰਦ ਅਤੇ ਤੇਰੇ ਪ੍ਰਾਣਾਂ ਦੀ ਸੌਂਹ ਇਹ ਗੱਲ ਮੈਂ ਕਦੀ ਨਾ ਕਰਾਂਗਾ!</verse>
				<verse number="12">ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਐਥੇ ਰਹੁ ਅਤੇ ਭਲਕੇ ਮੈਂ ਤੈਨੂੰ ਵਿਦਿਆ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਰਹਿ ਪਿਆ</verse>
				<verse number="13">ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਸਤ ਕੀਤਾ ਅਤੇ ਉਹ ਸੰਧਿਆ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਟਹਿਲੂਆਂ ਦੇ ਨਾਲ ਮੰਜੇ ਉੱਤੇ ਸੌਂ ਰਿਹਾ ਪਰ ਆਪਣੇ ਘਰ ਨਾ ਗਿਆ।।</verse>
				<verse number="14">ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਘੱਲੀ</verse>
				<verse number="15">ਅਤੇ ਉਸ ਨੇ ਚਿੱਠੀ ਵਿੱਚ ਏਹ ਲਿਖਿਆ ਭਈ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਮੋਹਰੇ ਕਰੋ ਅਤੇ ਉਹ ਦੇ ਕੋਲੋਂ ਮੁੜ ਆਓ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ</verse>
				<verse number="16">ਅਤੇ ਅਜੇਹਾ ਹੋਇਆ ਜਾਂ ਯੋਆਬ ਉਸ ਸ਼ਹਿਰ ਦੇ ਉਦਾਲੇ ਤਕਾਉਣ ਲਈ ਗਿਆ ਤਾਂ ਉਸ ਨੇ ਊਰਿੱਯਾਹ ਨੂੰ ਅਜੇਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਜਾਤਾ ਭਈ ਐਥੇ ਸੂਰਮੇ ਹਨ</verse>
				<verse number="17">ਤਾਂ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਟਹਿਲੂਆਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ</verse>
				<verse number="18">ਤਦ ਯੋਆਬ ਨੇ ਮਨੁੱਖ ਘੱਲਿਆ ਅਤੇ ਲੜਾਈ ਦੀ ਸਾਰੀ ਖਬਰ ਦਾਊਦ ਨੂੰ ਸੁਣਾਈ</verse>
				<verse number="19">ਅਤੇ ਹਲਕਾਰੇ ਨੂੰ ਇਉਂ ਸਮਝਾ ਕੇ ਆਖਿਆ, ਜਦ ਤੂੰ ਪਾਤਸ਼ਾਹ ਨੂੰ ਲੜਾਈ ਦੀ ਗੱਲ ਆਖ ਚੁੱਕੇਂ</verse>
				<verse number="20">ਤਾਂ ਜੇ ਕਦੀ ਅਜੇਹਾ ਹੋਵੇ ਜੋ ਪਾਤਸ਼ਾਹ ਦਾ ਕ੍ਰੋਧ ਜਾਗੇ ਅਤੇ ਉਹ ਤੈਨੂੰ ਆਖੇ ਭਈ ਜਦ ਤੁਸੀਂ ਲੜਨ ਨੂੰ ਚੜ੍ਹੇ ਤਾਂ ਸ਼ਹਿਰ ਦੇ ਐਡੇ ਨੇੜੇ ਕਾਹ ਨੂੰ ਢੁੱਕੇ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਜੋ ਉਹ ਕੰਧ ਉੱਤੋਂ ਤੀਰ ਮਾਰਨਗੇ?</verse>
				<verse number="21">ਯਰੂਬਸਥ ਦੇ ਪੁੱਤ੍ਰ ਅਬੀਮਲਕ ਨੂੰ ਕਿਸ ਨੇ ਮਾਰਿਆ? ਭਲਾ, ਇੱਕ ਤੀਵੀਂ ਨੇ ਚੱਕੀ ਦਾ ਪੁੜ ਨਾ ਉਹ ਦੇ ਉੱਤੇ ਕੱਢ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਾਹਨੂੰ ਗਏ ਸਾਓ? ਤਦ ਆਖਣਾ, ਜੀ ਤੇਰਾ ਟਹਿਲੂਆ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।।</verse>
				<verse number="22">ਸੋ ਹਲਕਾਰਾ ਤੁਰ ਪਿਆ ਅਤੇ ਆਇਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਣ ਦੱਸਿਆ</verse>
				<verse number="23">ਅਤੇ ਹਲਕਾਰੇ ਨੇ ਦਾਊਦ ਨੂੰ ਆਖਿਆ ਭਈ ਸੱਚ ਮੁੱਚ ਲੋਕਾਂ ਨੇ ਸਾਡੇ ਉੱਤੇ ਵੱਡਾ ਜ਼ੋਰ ਪਾਇਆ ਅਤੇ ਓਹ ਰੜੇ ਵਿੱਚ ਸਾਡੇ ਕੋਲ ਨਿੱਕਲ ਆਏ ਸੋ ਅਸੀਂ ਉਨ੍ਹਾਂ ਦੇ ਮਗਰ ਲੱਗੇ ਲੱਗੇ ਡਿਉੜ੍ਹੀ ਦੇ ਫਾਟਕ ਤੋੜੀ ਤੁਰੇ ਗਏ</verse>
				<verse number="24">ਤਦ ਤੀਰ ਅੰਦਾਜ਼ਾਂ ਨੇ ਕੰਧ ਉੱਤੋਂ ਤੁਹਾਡੇ ਟਹਿਲੂਆਂ ਦਾ ਨਿਸ਼ਾਨਾ ਫੁੰਡਿਆ। ਪਾਤਸ਼ਾਹ ਦੇ ਕਈ ਟਹਿਲੂਏ ਮਰ ਗਏ ਅਤੇ ਤੁਹਾਡਾ ਟਹਿਲੂਆ ਹਿੱਤੀ ਊਰਿੱਯਾਹ ਵੀ ਮਰ ਗਿਆ</verse>
				<verse number="25">ਸੋ ਦਾਊਦ ਨੇ ਹਲਕਾਰੇ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਐਉਂ ਆਖ ਜੋ ਇਹ ਗੱਲ ਤੈਨੂੰ ਮਾੜੀ ਨਾ ਲੱਗੇ ਕਿਉਂ ਜੋ ਤਲਵਾਰ ਜੇਹਾ ਇੱਕ ਨੂੰ ਵੱਢਦੀ ਹੈ ਤੇਹਾ ਦੂਜੇ ਨੂੰ ਵੀ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਧੀਰਜ ਦੇਈਂ।।</verse>
				<verse number="26">ਤਾਂ ਊਰਿੱਯਾਹ ਦੀ ਪਤਨੀ ਆਪਣੇ ਪਤੀ ਊਰਿੱਯਾਹ ਦਾ ਮਰਨਾ ਸੁਣ ਕੇ ਸੋਗ ਵਿੱਚ ਬੈਠੀ</verse>
				<verse number="27">ਅਤੇ ਜਦ ਸੋਗ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਸਦਾਇਆ ਅਤੇ ਉਸ ਦੀ ਪਤਨੀ ਬਣੀ ਅਤੇ ਉਹ ਉਸ ਦੇ ਲਈ ਪੁੱਤ੍ਰ ਜਣੀ ਪਰ ਉਹ ਕੰਮ ਜੋ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।।</verse>
			</chapter>
			<chapter number="12">
				<verse number="1">ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਘੱਲਿਆ। ਉਸਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਜਣੇ ਸਨ, ਇੱਕ ਤਾਂ ਧਨਵਾਨ ਅਤੇ ਦੂਜਾ ਕੰਗਾਲ</verse>
				<verse number="2">ਉਸ ਧਨਵਾਨ ਕੋਲ ਢੇਰ ਸਾਰੇ ਇੱਜੜ ਅਤੇ ਵੱਗ ਸਨ</verse>
				<verse number="3">ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਖੁਣੋਂ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਸੀ ਅਤੇ ਪਾਲਿਆ ਸੀ ਅਤੇ ਉਹ ਉਸ ਦੇ ਅਤੇ ਉਸ ਦੇ ਬਾਲਕਾਂ ਦੇ ਕੋਲ ਵਧੀ। ਉਹ ਉੱਸੇ ਦੀ ਰੋਟੀ ਵਿੱਚੋਂ ਖਾਂਦੀ, ਉੱਸੇ ਦੇ ਕਟੋਰੇ ਵਿੱਚੋਂ ਪੀਂਦੀ, ਉੱਸੇ ਦੀ ਝੋਲੀ ਵਿੱਚ ਸੌਂਦੀ ਅਤੇ ਉਸ ਦੀ ਧੀ ਦੇ ਥਾਂ ਸੀ</verse>
				<verse number="4">ਇੱਕ ਰਾਹੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਵੱਗ ਨੂੰ ਬਚਾ ਰੱਖਿਆ ਅਤੇ ਉਸ ਰਾਹੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਖੋਹ ਲਈ ਅਤੇ ਉਸ ਪਰਾਹੁਣੇ ਦੇ ਲਈ ਤਿਆਰ ਕੀਤੀ</verse>
				<verse number="5">ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਜਾਗਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਜਿਸ ਮਨੁੱਖ ਨੇ ਇਹ ਕੰਮ ਕੀਤਾ ਸੋ ਵੱਢਣ ਜੋਗਾ ਹੈ!</verse>
				<verse number="6">ਸੋ ਉਹ ਮਨੁੱਖ ਚੌਗਣੀ ਲੇਲੀ ਦੀ ਕੀਮਤ ਉਹ ਨੂੰ ਮੋੜ ਕੇ ਦੇਵੇ ਕਿਉਂ ਜੋ ਉਸ ਨੇ ਅਜੇਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।।</verse>
				<verse number="7">ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈਂ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਉਂ ਆਖਿਆ ਹੈ, ਮੈਂ ਤੈਨੂੰ ਮਸਹ ਕੀਤਾ ਜੋ ਤੂੰ ਇਸਰਾਏਲ ਉੱਤੇ ਰਾਜ ਕਰੇਂ ਅਤੇ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ</verse>
				<verse number="8">ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ ਅਤੇ ਜੇ ਕਦੀ ਏਹ ਸਭ ਕੋਈ ਕੁਝ ਥੋੜਾ ਸੀ ਤਾਂ ਮੈਂ ਤੈਨੂੰ ਹੋਰ ਹੋਰ ਵਸਤਾਂ ਵੀ ਦਿੰਦਾ</verse>
				<verse number="9">ਸੋ ਤੈਂ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਾਹਨੂੰ ਬੁਰਿਆਈ ਕੀਤੀ ਕਿਉਂ ਜੋ ਤੈਂ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਵੱਢਵਾਇਆ ਅਤੇ ਉਸ ਦੀ ਪਤਨੀ ਨੂੰ ਲੈ ਕੇ ਆਪਣੀ ਪਤਨੀ ਬਣਾਇਆ ਅਰ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਵੱਢਾ ਸੁੱਟਿਆ?</verse>
				<verse number="10">ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੈਂ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊੱਰਿਯਾਹ ਦੀ ਪਤਨੀ ਨੂੰ ਲੈ ਕੇ ਆਪਣੀ ਪਤਨੀ ਬਣਾਇਆ</verse>
				<verse number="11">ਯਹੋਵਾਹ ਐਉਂ ਆਖਦਾ ਹੈ ਭਈ ਵੇਖ ਮੈਂ ਇੱਕ ਬਦੀ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰੇ ਗੁਆਂਢੀ ਨੂੰ ਦਿਆਂਗਾ ਅਤੇ ਉਹ ਇਸ ਸੂਰਜ ਦੇ ਸਾਹਮਣੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰੇਗਾ</verse>
				<verse number="12">ਕਿਉਂ ਜੋ ਤੈਂ ਇਹ ਗੱਲ ਲੁਕ ਕੇ ਕੀਤੀ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਖੁਲ੍ਹ ਮਖੁਲ੍ਹਾ ਏਹ ਕਰਾਂਗਾ</verse>
				<verse number="13">ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦਾ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਬਖ਼ਸ਼ਿਆ ਹੈ ਸੋ ਤੂੰ ਨਾ ਮਰੇਂਗਾ</verse>
				<verse number="14">ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਲਈ ਨਿੰਦਿਆ ਕਰਨ ਦਾ ਵੱਡਾ ਵੇਲਾ ਲੱਭਾ ਸੋ ਏਹ ਮੁੰਡਾ ਵੀ ਜੋ ਤੇਰੇ ਲਈ ਜੰਮੇਗਾ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਨੂੰ ਚਲਾ ਗਿਆ।।</verse>
				<verse number="15">ਯਹੋਵਾਹ ਨੇ ਉਸ ਮੁੰਡੇ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆਂ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਮਾਂਦਾ ਪੈ ਗਿਆ</verse>
				<verse number="16">ਸੋ ਦਾਊਦ ਨੇ ਉਸ ਮੁੰਡੇ ਦੇ ਲਈ ਪਰਮੇਸ਼ੁਰ ਕੋਲ ਜਾ ਕੇ ਬੇਨਤੀ ਕੀਤੀ ਤੇ ਦਾਊਦ ਵਰਤ ਰੱਖਿਆ ਤੇ ਜਾ ਕੇ ਸਾਰੀ ਰਾਤ ਭੌਂ ਤੇ ਪਿਆ ਰਿਹਾ</verse>
				<verse number="17">ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਧਰਤੀ ਉੱਤੋਂ ਉਠਾਉਣ ਪਰ ਉਹ ਨੇ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ</verse>
				<verse number="18">ਤਾਂ ਅਜੇਹਾ ਹੋਇਆ ਜੋ ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਟਹਿਲੂਏ ਡਰ ਦੇ ਮਾਰੇ ਆਖ ਨਾ ਸੱਕੇ ਜੋ ਮੁੰਡਾ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਮੁੰਡਾ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਕਰ ਹੁਣ ਅਸੀਂ ਉਹ ਨੂੰ ਆਖੀਏ ਕਿ ਮੁੰਡਾ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਿਵੇਂ ਕਸ਼ਟ ਦੇਵੇਗਾ!</verse>
				<verse number="19">ਪਰ ਜਦ ਦਾਊਦ ਨੇ ਡਿੱਠਾ ਜੋ ਟਹਿਲੂਏ ਆਪੋ ਵਿੱਚ ਘੁਸਰ ਮੁਸਰ ਕਰਦੇ ਪਏ ਹਨ ਤਾਂ ਦਾਊਦ ਨੇ ਜਾਤਾ ਭਈ ਮੁੰਡਾ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਟਹਿਲੂਆਂ ਨੂੰ ਆਖਿਆ, ਕੀ ਮੁੰਡਾ ਮਰ ਗਿਆ? ਉਨ੍ਹਾਂ ਨੇ ਆਖਿਆ, ਜੀ, ਮਰ ਗਿਆ</verse>
				<verse number="20">ਤਦ ਦਾਊਦ ਧਰਤੀ ਤੋਂ ਉੱਠਿਆ, ਨਹਾਤਾ, ਸੁਗੰਧਤਾ ਲਾਈ, ਲੀੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮਥਾ ਟੇਕਿਆ ਫੇਰ ਆਪਣੇ ਘਰ ਵਿੱਚ ਗਿਆ ਅਤੇ ਰੋਟੀ ਮੰਗੀ ਅਤੇ ਉਨ੍ਹਾਂ ਨੇ ਉਹ ਦੇ ਅੱਗੇ ਰੋਟੀ ਪਰੋਸੀ ਸੋ ਉਹ ਨੇ ਖਾਧੀ</verse>
				<verse number="21">ਤਦ ਉਹ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸਾਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਾਂ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਇਆ ਪਰ ਜਾਂ ਉਹ ਮਰ ਗਿਆ ਤਾਂ ਤੁਸਾਂ ਉੱਠ ਕੇ ਰੋਟੀ ਖਾਧੀ</verse>
				<verse number="22">ਉਹ ਨੇ ਆਖਿਆ, ਜਦ ਤੋੜੀ ਉਹ ਮੁੰਡਾ ਜੀਉਂਦਾ ਸੀ ਤਾਂ ਮੈ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਨਾ ਕਰੇਗਾ ਜੇ ਏਹ ਮੁੰਡਾ ਜੀਵੇ?</verse>
				<verse number="23">ਪਰ ਹੁਣ ਤਾਂ ਉਹ ਮਰ ਗਿਆ। ਫੇਰ ਮੈਂ ਕਾਹਨੂੰ ਵਰਤ ਰੱਖਾਂ? ਭਲਾ, ਮੈਂ ਉਹ ਨੂੰ ਫੇਰ ਆਪਣੇ ਕੋਲ ਲਿਆ ਸੱਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।।</verse>
				<verse number="24">ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਧੀਰਜ ਦਿੱਤੀ ਅਰ ਉਹ ਦੇ ਕੋਲ ਜਾ ਕੇ ਉਹ ਦੇ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤ੍ਰ ਜਣੀ ਅਰ ਉਸ ਦਾ ਨਾਉਂ ਸੁਲੇਮਾਨ ਧਰਿਆ। ਉਹ ਯਹੋਵਾਹ ਦਾ ਪਿਆਰਾ ਹੋਇਆ</verse>
				<verse number="25">ਅਤੇ ਯਹੋਵਾਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਘੱਲਿਆ ਅਤੇ ਉਸ ਦਾ ਨਾਉਂ ਯਹੋਵਾਹ ਦੇ ਕਾਰਨ ਯਦੀਦਯਾਹ ਧਰਿਆ।।</verse>
				<verse number="26">ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ</verse>
				<verse number="27">ਫੇਰ ਯੋਆਬ ਨੇ ਹਲਕਾਰਿਆਂ ਦੇ ਰਾਹੀਂ ਦਾਊਦ ਨੂੰ ਆਖ ਘੱਲਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ</verse>
				<verse number="28">ਸੋ ਹੁਣ ਤੁਸੀਂ ਰਹਿੰਦੇ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜੇਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਉਂ ਤੋਂ ਸੱਦਿਆ ਜਾਵੇ</verse>
				<verse number="29">ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਰੱਬਾਹ ਉੱਤੇ ਚੜ੍ਹਿਆ ਅਰ ਉਹ ਦੇ ਸਾਹਮਣੇ ਲੜਿਆ ਅਤੇ ਉਹ ਨੂੰ ਜਿੱਤ ਲਿਆ</verse>
				<verse number="30">ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ ਉਨ੍ਹਾਂ ਬਹੁਮੁੱਲੇ ਪਥਰਾਂ ਸਣੇ ਜੋ ਉਸ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਸੋ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਸ਼ਹਿਰ ਵਿੱਚੋਂ ਢੇਰ ਸਾਰੀ ਲੁੱਟ ਕੱਢੀ</verse>
				<verse number="31">ਤਾਂ ਉਹ ਨੇ ਉਨ੍ਹਾਂ ਨੂੰ ਜੋ ਉਹ ਦੇ ਵਿੱਚ ਸਨ ਬਾਹਰ ਕੱਢ ਕੇ ਆਰਿਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੇ ਕੁਲਹਾੜਿਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਆਵਿਆਂ ਦੇ ਵਿੱਚ ਘੱਲਿਆ ਅਤੇ ਉਹ ਨੇ ਅੰਮੋਨੀਆਂ ਦੀਸਾਰੇ ਸ਼ਹਿਰਾਂ ਨਾਲ ਏਹੋ ਹੀ ਕੀਤਾ ਤਾਂ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜੇ।।</verse>
			</chapter>
			<chapter number="13">
				<verse number="1">ਇਸ ਤੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦੇ ਪੁੱਤ੍ਰ ਅਬਸ਼ਾਲੋਮ ਦੀ ਤਾਮਾਰ ਨਾਮੇ ਇੱਕ ਭੈਣ ਸੋਹਣੀ ਸੀ। ਉਹ ਦੇਨਾਲ ਦਾਊਦ ਦੇ ਪੁੱਤ੍ਰ ਅਮਨੋਨ ਨੇ ਪਰੀਤ ਲਾ ਲਾਈ</verse>
				<verse number="2">ਅਤੇ ਅਮਨੋਨ ਅਜਿਹਾ ਲੱਟੂ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਪੈ ਗਿਆ ਕਿਉਂ ਜੋ ਉਹ ਕੁਆਰੀ ਸੀ ਸੋ ਅਮਨੋਨ ਨੇ ਉਹ ਦੇ ਨਾਲ ਕੁਝ ਕਰਨਾ ਆਪਣੇ ਲਈ ਔਖਾ ਸਮਝਿਆ</verse>
				<verse number="3">ਅਤੇ ਦਾਊਦ ਦੇ ਭਰਾ ਸਿਮਆਹ ਦਾ ਪੁੱਤ੍ਰ ਯੋਨਾਦਾਬ ਅਮਨੋਨ ਦਾ ਮਿੱਤ੍ਰ ਸੀ ਅਤੇ ਇਹ ਯੋਨਾਦਾਬ ਵੱਡਾ ਚਾਤਰ ਮਨੁੱਖ ਸੀ</verse>
				<verse number="4">ਸੋ ਉਸ ਨੇ ਉਹ ਨੂੰ ਆਖਿਆ, ਤੂੰ ਪਾਤਸ਼ਾਹ ਦਾ ਪੁੱਤ੍ਰ ਹੋ ਕੇ ਦਿਨੋਂ ਦਿਨ ਲਿੱਸਾ ਕਿਉੰ ਹੁੰਦਾ ਜਾਂਦਾ ਹੈਂ? ਭਲਾ, ਤੂੰ ਮੈਨੂੰ ਨਾ ਦੱਸੇਂਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੇਰੀ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਰੀਤ ਲੱਗ ਗਈ ਹੈ</verse>
				<verse number="5">ਸੋ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪੈ ਰਹੁ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਉ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਜੋ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦਿਓ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।।</verse>
				<verse number="6">ਤਦ ਅਮਨੋਨ ਲੰਮਾ ਪੈ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਪਾਤਸ਼ਾਹ ਉਸ ਦੇ ਵੇਖਣ ਨੂੰ ਆਇਆ ਤਾਂ ਅਮਨੋਨ ਨੇ ਪਾਤਸ਼ਾਹ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਭਈ ਮੈਂ ਉਸ ਦੇ ਹੱਥੋਂ ਖਾਵਾਂ</verse>
				<verse number="7">ਤਦ ਦਾਊਦ ਨੇ ਤਾਮਾਰ ਦੇ ਘਰ ਆਖ ਘੱਲਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾਹ ਅਤੇ ਉਹ ਦੇ ਲਈ ਭੋਜਨ ਪਕਾ</verse>
				<verse number="8">ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਲੈ ਕੇ ਗੁੰਨ੍ਹਿਆ ਅਤੇ ਉਹਦੇ ਸਾਹਮਣੇ ਪੂਰੀਆਂ ਤਲੀਆਂ</verse>
				<verse number="9">ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਧਰ ਦਿੱਤਾ ਪਰ ਉਹ ਨੇ ਖਾਣ ਤੋਂ ਨਾਂਹ ਕੀਤੀ। ਤਦ ਅਮਨੋਨ ਨੇ ਆਖਿਆ, ਸੱਭੇ ਜਣੇ ਮੇਰੇ ਕੋਲੋਂ ਬਾਹਰ ਨਿੱਕਲ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਨਿੱਕਲ ਗਏ</verse>
				<verse number="10">ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਓਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ</verse>
				<verse number="11">ਜਦ ਉਹ ਭੋਜਨ ਉਹ ਦੇ ਖੁਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਰ ਉਸ ਨੂੰ ਆਖਿਆ, ਕੁੜੇ, ਮੇਰੇ ਨਾਲ ਭੋਗ ਕਰ!</verse>
				<verse number="12">ਉਹ ਬੋਲੀ, ਨਹੀਂ ਮੇਰੇ ਭਈਆ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜੇਹਾ ਕੰਮ ਕਰਨਾ ਜੋਗ ਨਹੀਂ! ਤੂੰ ਅਜੇਹੀ ਮੂਰਖਤਾਈ ਨਾ ਕਰ!</verse>
				<verse number="13">ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਘੱਟਿਆਂ ਵਿੱਚੋਂ ਇੱਕ ਘੱਟਾ ਹੋਵੇਗਾ! ਤੂੰ ਹੁਣ ਪਾਤਸ਼ਾਹ ਨੂੰ ਬੋਲ। ਉਹ ਮੈਨੂੰ ਤੈਥੋਂ ਨਾਂਹ ਨਾ ਕਰੇਗਾ</verse>
				<verse number="14">ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਦੇ ਨਾਲੋਂ ਤਕੜਾ ਹੋਣ ਦੇ ਕਾਰਨ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।।</verse>
				<verse number="15">ਫੇਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਜੋ ਉਹ ਵੈਰ ਉਸ ਨਾਲੋਂ ਵੀ ਭਈ ਜਾਂ ਉਸ ਦੇ ਨਾਲ ਪਰੀਤ ਲਾਈ ਸੀ ਵਧੀਕ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾਹ!</verse>
				<verse number="16">ਤਾਂ ਉਸ ਨੇ ਉਹ ਨੂੰ ਆਖਿਆ, ਕੋਈ ਕਾਰਨ ਨਹੀਂ ਅਤੇ ਇਹ ਬੁਰਿਆਈ ਜੋ ਤੈਂ ਮੈਨੂੰ ਕੱਢ ਦਿੱਤਾ ਸੋ ਓਸ ਕਲੰਕ ਨਾਲੋਂ ਜੋ ਤੈਂ ਮੇਰੇ ਨਾਲ ਮੂੰਹ ਕਾਲਾ ਕੀਤਾ ਵਧੀਕ ਮਾੜਾ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ</verse>
				<verse number="17">ਤਦ ਅਮਨੋਨ ਨੇ ਆਪਣੇ ਜੁਆਨ ਟਹਿਲੂਏ ਨੂੰ ਜੋ ਉਹ ਦੀ ਟਹਿਲ ਕਰਦਾ ਸੀ ਸੱਦ ਕੇ ਆਖਿਆ, ਏਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਮਗਰੋਂ ਬੂਹਾ ਮਾਰ ਲੈ!</verse>
				<verse number="18">ਉਸ ਦੇ ਉੱਤੇ ਰੰਗ ਬਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਪਾਤਸ਼ਾਹਾਂ ਦੀ ਕੁਆਰੀਆਂ ਧੀਆਂ ਏਹੋ ਜੇਹੇ ਹੀ ਲੀੜੇ ਪਹਿਨਦੀਆਂ ਸਨ। ਗੱਲ ਕਾਹਦੀ, ਉਹ ਦੇ ਟਹਿਲੂਏ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਬੂਹਾ ਮਾਰ ਲਿਆ।।</verse>
				<verse number="19">ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ ਬਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ</verse>
				<verse number="20">ਅਤੇ ਉਸ ਦੇ ਭਰਾ ਅਬਸ਼ਾਲੋਮ ਨੇ ਉਹ ਨੂੰ ਆਖਿਆ, ਕੀ ਤੇਰਾ ਭਰਾ ਅਮਨੋਨ ਤੇਰੇ ਨਾਲ ਲੱਗਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਕਰ ਰਹੁ ਉਹ ਤੇਰਾ ਭਰਾ ਜੋ ਹੈ ਅਤੇ ਇਸ ਗੱਲ ਲਈ ਮਨ ਵਿੱਚ ਫਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ</verse>
				<verse number="21">ਤਾਂ ਦਾਊਦ ਪਾਤਸ਼ਾਹ ਨੇ ਏਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਬਹੁਤ ਜਾਗਿਆ</verse>
				<verse number="22">ਅਤੇ ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਇਸ ਕਰਕੇ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ</verse>
				<verse number="23">ਅਤੇ ਅਜੇਹਾ ਹੋਇਆ ਜੋ ਪੂਰੇ ਦੋਂਹ ਵਰਿਹਾਂ ਪਿੱਛੇ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਅਬਾਲ-ਹਸੋਰ ਵਿੱਚ ਜੋ ਇਫ਼ਰਾਈਮ ਦੇ ਕੋਲ ਹੈ ਉੱਥੇ ਸਨ ਅਤੇ ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤ੍ਰਾਂ ਨੂੰ ਬੁਲਾਇਆ</verse>
				<verse number="24">ਅਤੇ ਅਬਸ਼ਾਲੋਮ ਪਾਤਸ਼ਾਹ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉਨੱ ਕਤਰਨ ਵਾਲੇ ਹਨ ਸੋ ਹੁਣ ਮੈਂ ਬੇਨਤੀ ਕਰਨਾ ਜੋ ਪਾਤਸ਼ਾਹ ਅਤੇ ਉਹ ਦੇ ਟਹਿਲੂਏ ਤੇਰੇ ਸੇਵਕ ਦੇ ਨਾਲ ਚੱਲਣ</verse>
				<verse number="25">ਤਦ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤ੍ਰ ਅਸੀਂ ਸੱਭੇ ਤਾਂ ਇਸ ਵੇਲੇ ਨਾ ਜਾਈਏ ਅਜੇਹਾ ਨਾ ਹੋਵੇ ਜੋ ਤੈਨੂੰ ਭਾਰੂ ਹੋ ਜਾਈਏ ਅਤੇ ਉਸ ਨੇ ਉਕਿਹ ਕੀਤੀ ਪਰ ਉਹ ਨੇ ਜਾਣ ਵੱਲੋਂ ਤਾਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ</verse>
				<verse number="26">ਤਦ ਅਬਸ਼ਾਲੋਮ ਨੇ ਆਖਿਆ, ਜੇ ਕਦੀ ਐਉਂ ਨਹੀਂ ਹੁੰਦਾ ਤਾਂ ਮੇਰੇ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਕਰ ਦਿਓ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਕਿਉਂ ਜਾਵੇ</verse>
				<verse number="27">ਤਦ ਅਬਸ਼ਾਲੋਮ ਨੇ ਉਹ ਨੂੰ ਅਕਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤ੍ਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।।</verse>
				<verse number="28">ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਛੱਡਿਆ ਸੀ ਭਈ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਸਤ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਭਈ ਅਮਨੋਨ ਨੂੰ ਮਾਰ ਲਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਕੁਝ ਡਰਨਾ ਨਾ? ਭਲਾ, ਮੈਂ ਤੁਹਾਨੂੰ ਆਗਿਆ ਨਹੀਂ ਦਿੱਤੀ? ਸੋ ਤਕੜੇ ਹੋਵੋ, ਵਿਰਆਮ ਬਣੋ!</verse>
				<verse number="29">ਉਪਰੰਤ ਅਬਸ਼ਾਲੋਮ ਦੇ ਜੁਆਨਾਂ ਨੇ ਜੇਹਾਂ ਅਬਸ਼ਾਲੋਮ ਨੇ ਆਖਿਆ ਸੀ ਤੇਹਾ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ-ਪੁੱਤ੍ਰ ਉੱਠੇ ਅਤੇ ਸੱਭੇ ਮਨੁੱਖ ਆਪ ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।।</verse>
				<verse number="30">ਤਾਂ ਅਜਿਹਾ ਹੋਇਆ ਜੋ ਅਜੇ ਓਹ ਰਾਹ ਵਿੱਚ ਹੀ ਹੈਸਨ ਜੋ ਦਾਊਦ ਨੂੰ ਖਬਰ ਹੋਈ ਭਈ ਅਬਸ਼ਾਲੋਮ ਨੇਸਾਰੇ ਰਾਜ-ਪੁੱਤ੍ਰਾਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਬਚਿਆ!</verse>
				<verse number="31">ਤਦ ਪਾਤਸ਼ਾਹ ਉੱਠਿਆ ਅਤੇ ਆਪਣੇ ਲੀੜੇ ਪਾੜ ਸੁੱਟੇ ਅਤੇ ਭੌਂ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਟਹਿਲੂਏ ਵੀ ਲੀੜੇ ਪਾੜ ਕੇ ਉਹ ਦੇ ਅੱਗੇ ਖਲੋਤੇ</verse>
				<verse number="32">ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤ੍ਰ ਯੋਨਾਦਾਬ ਇਉਂ ਆਖ ਕੇ ਬੋਲਿਆ, ਮੇਰਾ ਮਾਹਰਾਜ ਏਹ ਧਿਆਨ ਨਾ ਕਰੇ ਜੋ ਉਨ੍ਹਾਂ ਨੇ ਸਭਨਾਂ ਜੁਆਨਾਂ ਨੂੰ ਜੋ ਪਾਤਸ਼ਾਹ ਦੇ ਪੁੱਤ੍ਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਇਸ ਕਰਕੇ ਜੋ ਅਬਸ਼ਾਲੋਮ ਨੇ ਜਿਸ ਦਿਹਾੜੇ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਛੱਡੀ ਸੀ</verse>
				<verse number="33">ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਭਈ ਸਾਰੇ ਰਾਜ-ਪੁੱਤ੍ਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਵੱਢਿਆ ਗਿਆ</verse>
				<verse number="34">ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਾਂ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਢੇਰ ਸਾਰੇ ਲੋਕ ਪਹਾੜ ਦੇ ਰਾਹ ਵੱਲੋਂ ਉਹ ਦੇ ਮਗਰ ਆਉਂਦੇ ਹਨ</verse>
				<verse number="35">ਤਦ ਯੋਨਾਦਾਬ ਨੇ ਪਾਤਸ਼ਾਹ ਨੂੰ ਆਖਿਆ, ਵੇਖੋ ਰਾਜ-ਪੁੱਤ੍ਰ ਆ ਗਏ ਅਤੇ ਜੇਹਾ ਤੁਹਾਡੇ ਸੇਵਕ ਨੇ ਆਖਿਆ ਸੀ ਤੇਹਾ ਹੀ ਹੋਇਆ</verse>
				<verse number="36">ਅਤੇ ਅਜਿਹਾ ਹੋਇਆ ਕਿ ਜਦ ਉਹ ਗੱਲ ਆਖ ਚੁੱਕਾ ਤਾਂ ਰਾਜ-ਪੁੱਤ੍ਰ ਆਣ ਪੁੱਜੇ ਅਤੇ ਚੀਕਾਂ ਮਾਰ ਮਾਰ ਰੋਏ ਅਤੇ ਪਾਤਸ਼ਾਹ ਵੀ ਆਪਣੇ ਸਾਰਿਆਂ ਟਹਿਲੂਆਂ ਸਣੇ ਬਹੁਤ ਭੁੱਬਾਂ ਮਾਰ ਮਾਰ ਰੋਇਆ</verse>
				<verse number="37">ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਰੂਹ ਦੇ ਪੁੱਤ੍ਰ ਤਲਮੀ ਕੋਲ ਗਿਆ ਅਤੇ ਦਾਊਦ ਰੋਜ਼ ਦਿਹਾੜੀ ਆਪਣੇ ਪੁੱਤ੍ਰ ਦੇ ਲਈ ਸੋਗ ਕਰਦਾ ਸੀ</verse>
				<verse number="38">ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਰ ਤਿੰਨ ਵਰਹੇ ਉੱਥੇ ਰਿਹਾ</verse>
				<verse number="39">ਅਤੇ ਦਾਊਦ ਪਾਤਸ਼ਾਹ ਦਾ ਜੀਅ ਅਬਸ਼ਾਲੋਮ ਦੇ ਕੋਲ ਜਾਣ ਨੂੰ ਵੱਡਾ ਲੋਚਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਧੀਰਜ ਆ ਗਈ ਸੀ, ਉਹ ਮਰ ਹੀ ਜੋ ਚੁੱਕਾ ਸੀ।।</verse>
			</chapter>
			<chapter number="14">
				<verse number="1">ਸਰੂਯਾਹ ਦੇ ਪੁੱਤ੍ਰ ਯੋਆਬ ਨੇ ਜਦ ਜਾਤਾ ਭਈ ਪਾਤਸ਼ਾਹ ਦਾ ਦਿਲ ਅਬਸ਼ਾਲੋਮ ਵੱਲ ਹੈ</verse>
				<verse number="2">ਤਾਂ ਯੋਆਬ ਨੇ ਤਕੋਆਹ ਵਿੱਚ ਮਨੁੱਖ ਘੱਲ ਕੇ ਉੱਥੋਂ ਇੱਕ ਸਿਆਣੀ ਤੀਵੀਂ ਸਦਾਈ ਅਤੇ ਉਹ ਨੂੰ ਆਖਿਆ, ਜੋ ਸੋਗ ਦਾ ਭਰਾਵਾ ਪਹਿਨ ਕੇ ਸੋਗੀ ਦਾ ਸਾਂਗ ਬਣਾ ਅਤੇ ਤੇਲ ਆਪਣੇ ਉੱਤੇ ਨਾ ਮਲ ਸਗੋਂ ਅਜਿਹੀ ਬਣ ਜੋ ਜਾਣੀਦਾ ਇਹ ਨੂੰ ਚਰੋਕਣਾ ਹੀ ਕਿਸੇ ਮੋਏ ਹੋਏ ਦਾ ਸੋਗ ਹੈ</verse>
				<verse number="3">ਅਤੇ ਪਾਤਸ਼ਾਹ ਕੋਲ ਜਾ ਕੇ ਉਸਨਾਲ ਏਹ ਗੱਲ ਕਰ। ਤਾਂ ਯੋਆਬ ਨੇ ਉਹ ਦੇ ਮੂੰਹ ਵਿੱਚ ਗੱਲਾਂ ਪਾ ਦਿੱਤੀਆਂ।।</verse>
				<verse number="4">ਜਦ ਉਹ ਤਕੋਆਹ ਦੀ ਬੁੱਢੀ ਪਾਤਸ਼ਾਹ ਕੋਲ ਆਈ ਤਾਂ ਮੂੰਹ ਪਰਨੇ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਬੋਲੀ, ਹੇ ਪਾਤਸ਼ਾਹ, ਮੇਰੀ ਦੁਹਾਈ!</verse>
				<verse number="5">ਤਦ ਪਾਤਸ਼ਾਹ ਨੇ ਉਹ ਨੂੰ ਆਖਿਆ, ਤੈਨੂੰ ਕੀ ਹੋਇਆ? ਉਹ ਬੋਲੀ, ਮੈਂ ਸੱਚ ਮੁੱਚ ਰੰਡੀ ਤੀਵੀਂ ਹਾਂ ਅਤੇ ਮੇਰਾ ਪਤੀ ਮਰ ਗਿਆ ਹੈ</verse>
				<verse number="6">ਤੁਹਾਡੀ ਗੋੱਲੀ ਦੇ ਦੋ ਪੁੱਤ੍ਰ ਸਨ ਸੋ ਦੋਵੇਂ ਪੈਲੀ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਸੀ ਕੋਈ ਨਹੀਂ ਜੋ ਉਨ੍ਹਾਂ ਨੂੰ ਅੱਡ ਕਰੇ ਸੋ ਇੱਕ ਨੇ ਦੂਜੇ ਨੂੰ ਮਰਿਆ ਅਤੇ ਵੱਢ ਸੁੱਟਿਆ</verse>
				<verse number="7">ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਗੋੱਲੀ ਦਾ ਵਿਰੋਧੀ ਹੋ ਗਿਆ ਹੈ ਅਤੇ ਓਹ ਆਖਦੇ ਹਨ ਭਈ ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਹ ਨੂੰ ਸਾਡੇ ਹੱਥ ਸੌਂਪ ਦੇਹ ਜੋ ਅਸੀਂ ਉਹ ਦੇ ਮਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ ਸੋ ਅਸੀਂ ਪੱਤੀਦਾਰ ਨੂੰ ਵੀ ਮਾਰ ਸੁੱਟਾਂਗੇ! ਇਉ ਓਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਉਂ ਅਤੇ ਬਕੀਏ ਨੂੰ ਧਰਤੀ ਉੱਤੇ ਨਹੀਂ ਛੱਡਦੇ</verse>
				<verse number="8">ਸੋ ਪਾਤਸ਼ਾਹ ਨੇ ਉਸ ਬੁੱਢੀ ਨੂੰ ਆਖਿਆ, ਤੂੰ ਆਪਣੇ ਘਰ ਜਾਹ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ</verse>
				<verse number="9">ਤਾਂ ਉਸ ਤਕੋਆਹ ਦੀ ਬੁੱਢੀ ਨੇ ਪਾਤਸ਼ਾਹ ਨੂੰ ਆਖਿਆ, ਹੇ ਮੇਰੇ ਮਹਾਰਾਜ ਪਾਤਸ਼ਾਹ ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਉ ਦੇ ਘਰਾਣੇ ਉੱਤੇ ਹੋਵੇ ਅਤੇ ਪਾਤਸ਼ਾਹ ਅਰ ਉਹ ਦਾ ਸਿੰਘਾਸਣ ਬਿਦੋਸ਼ਾ ਹੋਵੇ</verse>
				<verse number="10">ਤਦ ਪਾਤਸ਼ਾਹ ਨੇ ਆਖਿਆ, ਜਿਹੜਾ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਜੋ ਫੇਰ ਤੈਨੂੰ ਛੋਹ ਵੀ ਨਾ ਸੱਕੇ</verse>
				<verse number="11">ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖ਼ੂਨ ਦੇ ਵੱਟੇ ਲੈਣ ਵਾਲਿਆਂ ਨੂੰ ਅਟਕਾ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤ੍ਰ ਨੂੰ ਮਾਰ ਲੈਂਣ। ਤਦ ਉਸ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਤੇਰੇ ਪੁੱਤ੍ਰ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ</verse>
				<verse number="12">ਤਦ ਉਸ ਤੀਵੀਂ ਨੇ ਆਖਿਆ, ਆਪਣੀ ਗੋੱਲੀ ਨੂੰ ਪਰਵਾਨਗੀ ਦੇਹ ਜੋ ਆਪਣੇ ਮਹਾਰਾਜ ਪਾਤਸ਼ਾਹ ਅੱਗੇ ਇੱਕ ਗੱਲ ਹੋਰ ਬੋਲੇ</verse>
				<verse number="13">ਉਸ ਆਖਿਆ, ਬੋਲ, ਤਦ ਉਸ ਤੀਵੀਂ ਨੇ ਆਖਿਆ, ਤੁਸਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਵਿੱਚ ਐਉਂ ਕਾਹਨੂੰ ਧਿਆਨ ਕੀਤਾ ਹੈ ਕਿਉਂ ਜੋ ਪਾਤਸ਼ਾਹ ਇਹ ਆਖਦਿਆਂ ਸਾਰ ਹੀ ਦੋਸ਼ੀ ਬਣਿਆ ਇਸ ਲਈ ਜੋ ਪਾਤਸ਼ਾਹ ਆਪਣੇ ਕੱਢੇ ਹੋਏ ਨੂੰ ਫੇਰ ਨਹੀਂ ਸੱਦਦਾ</verse>
				<verse number="14">ਅਸੀਂ ਸਭਨਾਂ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਜੋ ਫੇਰ ਸੰਮ੍ਹਾਲਿਆ ਨਹੀਂ ਜਾਂਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਉਪਾਓ ਕਰਦਾ ਹੈ ਜੋ ਉਹ ਦੇ ਕੱਢੇ ਹੋਏ ਉਸ ਕੋਲੋਂ ਮੂਲੋਂ ਨਾ ਕੱਢੇ ਜਾਣ</verse>
				<verse number="15">ਸੋ ਹੁਣ ਮੈਂ ਆਪਣੇ ਮਾਹਰਾਜ ਪਾਤਸ਼ਾਹ ਅੱਗੇ ਏਹ ਆਖਣ ਆਈ ਹਾਂ ਇਸ ਕਰਕੇ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਗੋੱਲੀ ਨੇ ਆਖਿਆ ਭਈ ਮੈਂ ਆਪ ਪਾਤਸ਼ਾਹ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਪਾਤਸ਼ਾਹ ਆਪਣੀ ਟਹਿਲਣ ਦੀ ਬੇਨਤੀ ਅਨੁਸਾਰ ਕਰੇ?</verse>
				<verse number="16">ਕਿਉਂ ਜੋ ਪਾਤਸ਼ਾਹ ਅਵਸ਼ ਸੁਣ ਕੇ ਆਪਣੀ ਟਹਿਲਣ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤ੍ਰ ਨੂੰ ਪਰਮੇਸ਼ੁਰ ਦੀ ਦਿੱਤੀ ਹੋਈ ਪੱਤੀ ਵਿੱਚੋਂ ਕੱਢ ਕੇ ਵੱਢਿਆ ਚਾਹੁੰਦਾ ਹੈ ਛੁਡਾਵੇਗਾ</verse>
				<verse number="17">ਤਦ ਤੁਹਾਡੀ ਗੋਲੀ ਨੇ ਆਖਿਆ, ਮੇਰੇ ਮਹਾਰਾਜ ਪਾਤਸ਼ਾਹ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਪਾਤਸ਼ਾਹ ਭਲਿਆਈ ਅਤੇ ਬੁਰਿਆਈ ਦੇ ਸਿਆਣਨ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ, ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!</verse>
				<verse number="18">ਤਦ ਪਾਤਸ਼ਾਹ ਨੇ ਉਸ ਤੀਵੀਂ ਨੂੰ ਮੁੜ ਆਖਿਆ, ਜਿਹੜੀ ਗੱਲ ਮੈਂ ਤੈਥੋਂ ਪੁੱਛਣਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ। ਤਦ ਉਹ ਤੀਵੀਂ ਬੋਲੀ, ਜੀ ਮਾਹਰਾਜ ਪਾਤਸ਼ਾਹ, ਦੱਸੋ</verse>
				<verse number="19">ਸੋ ਪਾਤਸ਼ਾਹ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ? ਉਸ ਤੀਵੀਂ ਨੇ ਉੱਤਰ ਦੇ ਕੇ ਆਖਿਆ, ਤੁਹਾਡੀ ਜਿੰਦ ਦੀ ਸੌਂਹ ਹੇ ਮੇਰੇ ਮਾਹਰਾਜ ਪਾਤਸ਼ਾਹ ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਾਹਰਾਜ ਪਾਤਸ਼ਾਹ ਨੇ ਆਖੀਆਂ ਸੱਜੇ ਯਾ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਟਹਿਲੂਏ ਯੋਆਬ ਨੇ ਹੀ ਮੈਨੂੰ ਆਗਿਆ ਕੀਤੀ ਅਤੇ ਉਸ ਨੇ ਹੀ ਏਸ ਸਭ ਗੱਲਾਂ ਤੁਹਾਡੀ ਟਹਿਲਣ ਦੇ ਮੂੰਹ ਵਿੱਚ ਪਾ ਦਿੱਤੀਆਂ</verse>
				<verse number="20">ਅਤੇ ਤੁਹਾਡੇ ਟਹਿਲੂਏ ਯੋਆਬ ਨੇ ਏਹ ਸਾਰੀ ਗੱਲ ਇਸ ਕਰਕੇ ਕੀਤੀ ਹੈ ਜੋ ਉਹ ਏਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ!।।</verse>
				<verse number="21">ਤਦ ਪਾਤਸ਼ਾਹ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਏਹ ਕੰਮ ਕਰਦਾ ਹਾਂ! ਤੂੰ ਜਾਹ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ</verse>
				<verse number="22">ਤਦ ਯੋਆਬ ਧਰਤੀ ਉੱਤੇ ਮੂੰਹ ਪਰਨੇ ਡਿੱਗਾ ਅਤੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਆਖਿਆ। ਤਾਂ ਯੋਆਬ ਬੋਲਿਆ, ਅੱਜ ਤੁਹਾਡਾ ਸੇਵਕ ਜਾਣਦਾ ਹੈ ਭਈ ਤੁਹਾਡੀ ਵੱਲੋਂ ਹੇ ਮੇਰੇ ਮਾਹਰਾਜ ਪਾਤਸ਼ਾਹ,ਮੇਰੇ ਉੱਤੇ ਕਿਰਪਾ ਦੀ ਦ੍ਰਿਸ਼ਟ ਹੈ ਇਸ ਲਈ ਜੋ ਪਾਤਸ਼ਾਹ ਨੇ ਆਪਣੇ ਟਹਿਲੂਏ ਦੀ ਬੇਨਤੀ ਮੰਨ ਲਈ</verse>
				<verse number="23">ਫੇਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ</verse>
				<verse number="24">ਤਦ ਪਾਤਸ਼ਾਹ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਅਤੇ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਪਾਤਸ਼ਾਹ ਦਾ ਮੂੰਹ ਨਾ ਡਿੱਠਾ।।</verse>
				<verse number="25">ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੀਕੁਰ ਉਹ ਦੇ ਵਿੱਚ ਕੋਈ ਕਾਣ ਨਹੀਂ ਸੀ</verse>
				<verse number="26">ਜਦ ਉਹ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਕਿਉਂ ਜੋ ਵਰਹੇ ਦੇ ਛੇਕੜ ਉਹ ਮੁੰਨਦਾ ਹੁੰਦਾ ਸੀ ਉਹ ਵਾਲ ਬਹੁਤ ਸਾਰੇ ਭਾਰੇ ਜੋ ਸਨ ਇਸ ਕਰਕੇ ਉਨ੍ਹਾਂ ਨੂੰ ਮੁੰਨਦਾ ਸੀ ਅਤੇ ਆਪਣੇ ਸਿਰ ਦੇ ਵਾਲ ਢਾਈ ਸੇਰ ਪਾਤਸ਼ਾਹੀ ਤੋਲ ਦੇ ਅਨੁਸਾਰ ਤੋਲਦਾ ਸੀ</verse>
				<verse number="27">ਸੋ ਅਬਸ਼ਾਲੋਮ ਦੇ ਤਿੰਨ ਪੁੱਤ੍ਰ ਜੰਮੇ ਅਤੇ ਇੱਕ ਧੀ ਤਾਮਾਰ ਨਾਮੇ ਸੀ। ਉਹ ਵੱਡੀ ਸੋਹਣੀ ਜਨਾਨੀ ਸੀ</verse>
				<verse number="28">ਅਤੇ ਅਬਸ਼ਾਲੋਮ ਪੂਰੇ ਦੋ ਵਰਹੇ ਯਰੂਸ਼ਲਮ ਵਿੱਚ ਰਿਹਾ ਪਰ ਪਾਤਸ਼ਾਹ ਦਾ ਮੂੰਹ ਨਾ ਡਿੱਠਾ</verse>
				<verse number="29">ਸੋ ਅਬਸ਼ਾਲੋਮ ਨੇ ਯੋਆਬ ਨੂੰ ਪਾਤਸ਼ਾਹ ਕੋਲ ਘੱਲਣ ਲਈ ਸੱਦਿਆ ਪਰ ਉਹ ਦੇ ਕੋਲ ਆਉਣ ਨੂੰ ਉਸ ਦਾ ਜੀਅ ਨਹੀਂ ਕਰਦਾ ਸੀ ਅਤੇ ਫੇਰ ਉਸ ਨੇ ਦੂਜੀ ਵੇਰ ਸੱਦਿਆ ਪਰ ਉਹ ਨਾ ਆਇਆ</verse>
				<verse number="30">ਤਦ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਵੇਖੋ, ਯੋਆਬ ਦੀ ਪੈਲੀ ਮੇਰੀ ਪੈਲੀ ਦੇ ਲਾਗੇ ਅਤੇ ਉੱਥੇ ਉਹ ਦੇ ਜੌਂ ਹਨ ਸੋ ਉਨ੍ਹਾਂ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਸੋ ਅਬਸ਼ਾਲੋਮ ਦੇ ਟਹਿਲੂਆਂ ਨੇ ਪੈਲੀ ਨੂੰ ਅੱਗ ਲਾਈ</verse>
				<verse number="31">ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਟਹਿਲੂਆਂ ਨੇ ਮੇਰੀ ਪੈਲੀ ਕਿਉਂ ਸਾੜ ਸੁੱਟੀ?</verse>
				<verse number="32">ਤਾਂ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੱਦਾ ਘੱਲਿਆ ਭਈ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਪਾਤਸ਼ਾਹ ਕੋਲ ਘੱਲਾਂ ਭਈ ਮੈਂ ਗਸ਼ੂਰ ਤੋਂ ਐਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ ਸੋ ਹੁਣ ਪਾਤਸ਼ਾਹ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ</verse>
				<verse number="33">ਤਦ ਯੋਆਬ ਨੇ ਪਾਤਸ਼ਾਹ ਕੋਲ ਜਾ ਕੇ ਉਸ ਨੂੰ ਏਹ ਗੱਲ ਆਖੀ ਅਤੇ ਜਾਂ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਪਤਾਸ਼ਾਹ ਕੋਲ ਆਇਆ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਪਰਨੇ ਡਿੱਗ ਪਿਆ ਅਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।।</verse>
			</chapter>
			<chapter number="15">
				<verse number="1">ਏਹ ਦੇ ਪਿੱਛੋਂ ਅਜਿਹਾ ਹੋਇਆ ਸੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੋੜਨ ਵਾਲੇ ਪੰਜਾਹ ਮਨੁੱਖ ਤਿਆਰ ਕਰ ਛੱਡੇ</verse>
				<verse number="2">ਅਤੇ ਅਬਸ਼ਾਲੋਮ ਪਰਭਾਤੇ ਹੀ ਉੱਠ ਕੇ ਡਿਉੜ੍ਹੀ ਦੇ ਲਾਂਘੇ ਕੋਲ ਖਲੋਂਦਾ ਹੁੰਦਾ ਸੀ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਫਰਿਆਈ ਪਾਤਸ਼ਾਹ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਸੱਦ ਕੇ ਆਖਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈਂ? ਜੇ ਉਸ ਨੇ ਆਖਿਆ, ਭਈ ਤੇਰਾ ਟਹਿਲੂਆ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ</verse>
				<verse number="3">ਤਾਂ ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਚੰਗੀਆਂ ਅਤੇ ਸੱਚੀਆਂ ਹਨ ਪਰ ਪਾਤਸ਼ਾਹ ਤੋਂ ਲੈ ਕੇ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ</verse>
				<verse number="4">ਨਾਲੇ ਅਬਸ਼ਾਲੋਮ ਆਖਦਾ ਹੁੰਦਾ ਸੀ, ਜੇ ਕਦੀ ਦੇਸ ਵਿੱਚ ਮੈਂ ਨਿਆਈ ਹੁੰਦਾ ਤਾਂ ਜੋ ਕੋਈ ਫਰਿਆਦੀ ਮੇਰੇ ਕੋਲ ਆਉਂਦਾ ਤਾਂ ਅਵੱਸ਼ ਮੈਂ ਉਹ ਦਾ ਨਿਆਉਂ ਕਰਦਾ!</verse>
				<verse number="5">ਅਤੇ ਇਉਂ ਹੁੰਦਾ ਸੀ ਜਾਂ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣਾ ਹੱਥ ਪਸਾਰ ਕੇ ਅਤੇ ਉਹ ਨੂੰ ਗਲੇ ਲਾ ਕੇ ਉਹ ਨੂੰ ਚੁੰਮ ਲੈਂਦਾ ਸੀ</verse>
				<verse number="6">ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਲਈ ਆਉਂਦੇ ਸਨ ਇਸੇ ਤਰਾਂ ਹੀ ਕੀਤਾ। ਐਉਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਮੋਹ ਲਏ।।</verse>
				<verse number="7">ਚਾਰ ਵਰਿਹਾਂ ਪਿੱਛੋਂ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਪਾਤਸ਼ਾਹ ਨੂੰ ਆਖਿਆ, ਮੈਨੂੰ ਪਰਵਾਨਗੀ ਦਿਓ ਭਈ ਮੈਂ ਜਾਵਾਂ ਅਤੇ ਮੈਂ ਆਪਣੀ ਸੁੱਖਣਾ ਨੂੰ ਜੋ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ</verse>
				<verse number="8">ਕਿਉਂ ਜੋ ਤੁਹਾਡੇ ਦਾਸ ਨੇ ਜਦ ਅਰਾਮੀ ਗਸ਼ੂਰ ਵਿੱਚ ਸੀ ਤਾਂ ਏਹ ਸੁੱਖਣਾ ਸੁੱਖੀ ਸੀ ਭਈ ਜੇ ਕਦੀ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ</verse>
				<verse number="9">ਤਦ ਪਾਤਸ਼ਾਹ ਨੇ ਉਹ ਨੂੰ ਆਖਿਆ, ਸੁਖ ਨਾਲ ਜਾਹ, ਸੋ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ।।</verse>
				<verse number="10">ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਉਂ ਅਖਵਾ ਕੇ ਘੱਲੇ ਭਈ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਲੋਮ ਹਬਰੋਨ ਵਿੱਚ ਪਾਤਸ਼ਾਹ ਹੈ!</verse>
				<verse number="11">ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ ਦੋ ਸੌ ਮਨੁੱਖ ਤੁਰੇ ਜੋ ਸੱਦੇ ਗਏ ਸਨ। ਓਹ ਆਪਣੇ ਸਹਿਜ ਸੁਭਾ ਤੁਰੇ ਜਾਂਦੇ ਸਨ ਤੇ ਉਨ੍ਹਾਂ ਨੂੰ ਕਿਸੇ ਗੱਲ ਦੀ ਖਬਰ ਨਾ ਹੋਈ</verse>
				<verse number="12">ਅਬਸ਼ਾਲੋਮ ਨੇ ਦਾਊਦ ਦੇ ਮੰਤ੍ਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ ਸੱਦ ਲਿਆ ਅਤੇ ਗੋਸ਼ਟ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਕੋਲ ਹੁੰਦੇ ਹੁੰਦੇ ਜੁੜਦੇ ਜਾਂਦੇ ਸਨ।।</verse>
				<verse number="13">ਤਦ ਇੱਕ ਸੂਹੇ ਨੇ ਦਾਊਦ ਨੂੰ ਆਣ ਦੱਸਿਆ ਭਈ ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਮਗਰ ਲੱਗੇ ਹੋਏ ਹਨ</verse>
				<verse number="14">ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਟਹਿਲੂਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਾ ਬਚਾਂਗੇ! ਛੇੱਤੀ ਤੁਰੋ, ਅਜਿਹਾ ਨਾ ਹੋਵੇ ਜੋ ਅਚਣਚੇਤ ਹੀ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬਦੀ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!</verse>
				<verse number="15">ਪਾਤਸ਼ਾਹ ਦਿਆਂ ਟਹਿਲੂਆਂ ਨੇ ਪਾਤਸ਼ਾਹ ਨੂੰ ਆਖਿਆ, ਵੇਖੋ, ਤੁਹਾਡੇ ਟਹਿਲੂਏ ਜੋ ਕੁਝ ਮਹਾਰਾਜ ਪਾਤਸ਼ਾਹ ਆਖੇ ਉਹੋ ਹੀ ਕਰਨ ਨੂੰ ਤਿਆਰ ਹਨ</verse>
				<verse number="16">ਪਰ ਪਾਤਸ਼ਾਹ ਨਿੱਕਲਿਆ ਅਤੇ ਉਹ ਦਾ ਸਾਰਾ ਟਬੱਰ ਉਹ ਦੇ ਮਗਰ ਲੱਗਾ ਅਤੇ ਪਾਤਸ਼ਾਹ ਨੇ ਦਸ ਤੀਵੀਆਂ ਜਿਹੜੀਆਂ ਸੁਰੀਤਾਂ ਸਨ ਪਿੱਛੇ ਛੱਡੀਆਂ ਜੋ ਓਹ ਘਰ ਦੀ ਰਾਖੀ ਕਰਨ</verse>
				<verse number="17">ਤਾਂ ਪਾਤਸ਼ਾਹ ਨਿੱਕਲਿਆ ਅਤੇ ਸਭ ਲੋਕ ਉਹ ਦੇਮਗਰ ਲੱਗੇ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ</verse>
				<verse number="18">ਅਤੇ ਉਹ ਦੇਸਾਰੇ ਟਹਿਲੂਏ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ ਅਤੇ ਫਲੇਤੀ ਅਤੇ ਸਾਰੇ ਗਿੱਤੀ ਛੇ ਸੌ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਪਾਤਸ਼ਾਹ ਦੇ ਅੱਗੇ ਅੱਗੇ ਪਾਰ ਲੰਘ ਗਏ।।</verse>
				<verse number="19">ਤਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾਹ ਅਤੇ ਪਾਤਸ਼ਾਹ ਨਾਲ ਰਹੁ ਕਿਉਂ ਜੋ ਤੂੰ ਓਪਰਾ ਹੈਂ ਅਤੇ ਆਪਣੇ ਦੇਸੋਂ ਕੱਢਿਆ ਹੋਇਆ ਵੀ ਹੈਂ</verse>
				<verse number="20">ਆਪਣੇ ਥਾਂ ਮੁੜ ਜਾਹ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਐਧਰ ਉੱਧਰ ਭੁਆਵਾਂ ਕਿਉਂ ਜੋ ਮੇਰੇ ਜਾਣ ਦਾ ਕੋਈ ਥਹੁ ਨਹੀਂ? ਸੋ ਤੂੰ ਮੁੜ ਜਾਹ ਅਤੇ ਆਪਣੇ ਭਰਾਵਾਂ ਨੂੰ ਭੀ ਲੈ ਜਾਹ ਅਤੇ ਦਯਾ ਅਰ ਸਚਿਆਈ ਤੇਰੇ ਨਾਲ ਹੋਵੇ</verse>
				<verse number="21">ਤਦ ਇੱਤਈ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀ ਜਿੰਦ ਦੀ ਸੌਂਹ, ਜਿੱਥੇ ਕਿੱਤੇ ਮੇਰਾ ਮਹਾਰਾਜ ਪਾਤਸ਼ਾਹ ਭਾਵੇਂ ਮੋਇਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਟਹਿਲੂਆ ਵੀ ਅਵੱਸ਼ ਹੋਵੇਗਾ</verse>
				<verse number="22">ਤਾਂ ਦਾਊਦ ਨੇ ਇਤੱਈ ਨੂੰ ਆਖਿਆ, ਚੱਲ ਪਾਰ ਲੰਘ ਅਤੇ ਇਤਈ ਗਿੱਤੀ ਅਰ ਉਸ ਦੇ ਸਾਰੇ ਲੋਕ ਅਤੇ ਸਭ ਨਿਆਣੇ ਨੀਂਗਰ ਜੋ ਉਸ ਦੇ ਨਾਲ ਸਨ ਪਾਰ ਲੰਘ ਗਏ</verse>
				<verse number="23">ਅਤੇ ਸਾਰਾ ਦੇਸ ਭੁੱਬਾਂ ਮਾਰ ਮਾਰ ਰੋਇਆ ਅਤੇ ਸਭ ਲੋਕ ਪਾਰ ਹੋ ਗਏ। ਪਾਤਸ਼ਾਹ ਆਪ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਪਏ।।</verse>
				<verse number="24">ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਉਤਾਹਾਂ ਚੜ੍ਹ ਗਿਆ ਐੱਥੋਂ ਤੋੜੀ ਜੋ ਸਭ ਲੋਕ ਸ਼ਹਿਰ ਵਿੱਚੋਂ ਨਿੱਕਲ ਆਏ</verse>
				<verse number="25">ਤਦ ਪਾਤਸ਼ਾਹ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇ ਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਦੀ ਨਿਗਾਹ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਸ ਦੇ ਅਰ ਉਹ ਦੇ ਅਸਥਾਨ ਦੇ ਦਰਸ਼ਨ ਮੈਨੂੰ ਫੇਰ ਕਰਾਵੇਗਾ</verse>
				<verse number="26">ਪਰ ਜੇ ਉਹ ਇਉਂ ਆਖੇ ਭਈ ਮੈਂ ਹੁਣ ਤੇਰੇ ਨਾਲ ਰਾਜ਼ੀ ਨਹੀਂ ਤਾਂ ਮੈਂ ਹਾਜ਼ਰ ਹਾਂ। ਜੋ ਉਹ ਦੀ ਨਿਗਾਹ ਵਿੱਚ ਚੰਗਾ ਹੈ ਸੋ ਮੇਰੇ ਨਾਲ ਕਰੇ</verse>
				<verse number="27">ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫੇਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸੁਖ ਨਾਲ ਮੁੜ ਜਾਹ ਨਾਲੇ ਤੇਰੇ ਦੋਵੇਂ ਪੁੱਤ੍ਰ ਅਹੀਮਅਸ ਜੋ ਤੇਰਾ ਪੁੱਤ੍ਰ ਹੈ ਅਤੇ ਯੋਨਾਥਾਨ ਜੋ ਅਬਯਾਥਰ ਦਾ ਪੁੱਤ੍ਰ ਹੈ</verse>
				<verse number="28">ਵੇਖੋ, ਮੈਂ ਉਸ ਉਜਾੜ ਦੇ ਪੱਤਣ ਕੋਲ ਠਹਿਰਾਂਗਾ ਜਦ ਤੋੜੀ ਤੁਹਾਡੇ ਵੱਲੋਂ ਕੋਈ ਸੁਨੇਹਾ ਯਾ ਖਬਰ ਦੇਣ ਲਈ ਮੈਨੂੰ ਨਾ ਆਵੇ</verse>
				<verse number="29">ਸੋ ਸਾਦੋਕ ਅਤੇ ਅਬਾਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।।</verse>
				<verse number="30">ਦਾਊਦ ਜ਼ੈਤੂਨ ਦੇ ਪਹਾੜ ਦੀ ਚੜ੍ਹਾਈ ਦੇ ਰਾਹ ਗਿਆ ਅਤੇ ਚੜ੍ਹਦੀ ਵੇਰ ਰੋਂਦਾ ਸੀ ਅਤੇ ਸਿਰ ਢਕਿਆ ਹੋਇਆ ਅਰ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਭਨਾਂ ਲੋਕਾਂ ਨੇ ਆਪਣੇ ਸਿਰ ਢਕ ਲਏ ਅਤੇ ਚੜ੍ਹਦੇ ਜਾਂਦੇ ਸਨ ਅਤੇ ਚੜ੍ਹਦੀ ਵੇਰੀ ਰੋਂਦੇ ਸਨ।।</verse>
				<verse number="31">ਸੋ ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਆਕੀਆਂ ਦੇ ਵਿੱਚ ਰਲ ਕੇ ਅਬਸ਼ਾਲੋਮ ਦੇ ਨਾਲ ਹੈ। ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਨਾਲ ਉਲਟਾ ਦੇਹ</verse>
				<verse number="32">ਅਤੇ ਅਜਿਹਾ ਹੋਇਆ ਭਈ ਜਾਂ ਦਾਊਦ ਜਿੱਥੇ ਉਸ ਨੇ ਪਰਮੇਸ਼ੁਰ ਅੱਗੇ ਮੱਥਾ ਟੇਕਿਆ ਸੀ ਉਸ ਪਹਾੜ ਦੀ ਟੀਸੀ ਉੱਤੇ ਅੱਪੜਿਆ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਦੇ ਮਿਲਣ ਨੂੰ ਆਇਆ</verse>
				<verse number="33">ਤਦ ਦਾਊਦ ਨੇ ਉਹ ਨੂੰ ਆਖਿਆ, ਜੇ ਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਮੈਨੂੰ ਭਾਰੂ ਹੋਵੇਂਗਾ</verse>
				<verse number="34">ਪਰ ਜੇ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇਂ, ਹੇ ਪਾਤਸ਼ਾਹ, ਮੈਂ ਤੁਹਾਡਾ ਟਹਿਲੂਆ ਹਾਂ। ਜਿੱਕਰ ਤੁਹਾਡੇ ਪਿਤਾ ਦਾ ਟਹਿਲੂਆ ਹਾਂ, ਜਿੱਕਰ ਮੈਂ ਤੁਹਾਡੇ ਪਿਤਾ ਦਾ ਟਹਿਲੂਆ ਸਾਂ ਤੁਹਾਡਾ ਵੀ ਟਹਿਲੂਆਂ ਹਾਂ ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਜਿੱਤ ਸੱਕਦਾ ਹੈਂ</verse>
				<verse number="35">ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਸਨ? ਸੋ ਅਜਿਹਾ ਹੋਵੇ ਭਈ ਜੋ ਕੁਝ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇਂ ਸੋ ਸਾਦੋਕ ਅਤੇ ਅਬਾਯਾਥਾਰ ਜਾਜਕਾਂ ਨੂੰ ਕਹਿ ਦੇਵੀਂ</verse>
				<verse number="36">ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤ੍ਰ ਵੀ ਹਨ ਅਹੀਮਅਸ ਸਾਦੋਕ ਦਾ ਅਤੇ ਯੋਨਾਥਾਨ ਅਬਾਯਾਥਾਰ ਦਾ, ਫੇਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੀ ਰਾਹੀਂ ਮੈਨੂੰ ਅਖਵਾ ਘੱਲਣਾ। ਸੋ ਹੂਸ਼ਈ ਦਾਊਦ ਦਾ ਮਿੱਤ੍ਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਸ਼ਹਿਰ ਵਿੱਚ ਆ ਪੁੱਜਾ।।</verse>
			</chapter>
			<chapter number="16">
				<verse number="1">ਜਾਂ ਦਾਊਦ ਪਹਾੜ ਦੀ ਟੀਸੀ ਤੋਂ ਕੁਝ ਅੱਗੇ ਵੱਧਿਆ ਤਾਂ ਮਫ਼ੀਬੋਸ਼ਥ ਦਾ ਜੁਆਨ ਸੀਬਾ ਦੋ ਖੋਤੇ ਕੱਸੇ ਹੋਏ ਜਿਨ੍ਹਾਂ ਉੱਤੇ ਦੋ ਸੌ ਰੋਟੀਆਂ ਅਤੇ ਸੌ ਗੁੱਛਾ ਦਾਖਾਂ ਦਾ ਅਤੇ ਸੌ ਫਲ ਹਾੜੂ ਅਤੇ ਇੱਕ ਮਸ਼ਕ ਮੈਂ ਦੀ ਲੱਦੀ ਹੋਈ ਸੀ ਉਹ ਦੇ ਮਿਲਣ ਨੂੰ ਆਇਆ</verse>
				<verse number="2">ਅਤੇ ਪਾਤਸ਼ਾਹ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਪਰੋਜਨ ਹੈ? ਸੀਬਾ ਨੇ ਆਖਿਆ, ਏਹ ਖੋਤੇ ਪਾਤਸ਼ਾਹ ਦੇ ਘਰਾਣੇ ਦੇ ਚੜ੍ਹਨ ਲਈ ਤੇ ਰੋਟੀਆਂ ਅਤੇ ਹਾੜੂ ਫਲ ਜੁਆਨਾਂ ਦੇ ਖਾਣ ਲਈ ਹੋਣ ਅਤੇ ਇਹ ਮੈ ਓਹ ਜੋ ਉਜਾੜ ਵਿੱਚ ਹੁੱਸ ਜਾਣ ਸੋ ਪੀ ਲੈਣ</verse>
				<verse number="3">ਸੋ ਪਾਤਸ਼ਾਹ ਨੇ ਆਖਿਆ, ਤੇਰੇ ਮਾਲਕ ਦਾ ਪੁੱਤ੍ਰ ਕਿੱਥੇ ਹੈ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਰਹਿੰਦਾ ਹੈ ਕਿਉਂ ਜੋ ਉਸ ਨੇ ਆਖਿਆ ਹੈ ਭਈ ਇਸਰਾਏਲ ਦਾ ਘਰਾਣਾ ਅੱਜੋ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ</verse>
				<verse number="4">ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ ਸੋ ਸਭ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਤੁਹਾਡੇ ਪੈਰੀਂ ਪੈਂਦਾ ਹਾਂ ਜੋ ਮੈਂ ਆਪਣੇ ਮਾਹਰਾਜ ਪਾਤਸ਼ਾਹ ਦੀ ਨਿਗਾਹ ਵਿੱਚ ਕਿਰਪਾ ਜੋਗ ਹੋਵਾਂ।।</verse>
				<verse number="5">ਫੇਰ ਉੱਥੋਂ ਦਾਊਦ ਪਾਤਸ਼ਾਹ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੀ ਕੁਲ ਵਿੱਚੋਂ ਇੱਕ ਜਣਾ ਗੇਰਾ ਦਾ ਪੁੱਤ੍ਰ ਸ਼ਿਮਈ ਨਾਮੇ ਨਿੱਕਲਿਆ ਅਤੇ ਸਰਾਪ ਦਿੰਦਾ ਤੁਰਿਆ ਜਾਂਦਾ ਸੀ</verse>
				<verse number="6">ਅਤੇ ਉਸ ਨੇ ਦਾਊਦ ਉੱਤੇ ਅਤੇ ਦਾਊਦ ਪਾਤਸ਼ਾਹ ਦੇ ਸਾਰਿਆਂ ਟਹਿਲੂਆਂ ਉੱਤੇ ਵੱਟੇ ਮਾਰੇ ਅਤੇ ਉਸ ਵੇਲੇ ਸਾਰੇ ਸੂਰਮੇ ਅਤੇ ਸਭ ਲੋਕ ਉਹ ਦੇ ਸੱਜੇ ਖੱਬੇ ਹੱਥ ਸਨ</verse>
				<verse number="7">ਅਤੇ ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖ਼ੂਨੀ ਮਨੁੱਖ! ਹੇ ਸ਼ਤਾਨ ਦੇ ਮਨੁੱਖ!</verse>
				<verse number="8">ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖ਼ੂਨ ਨੂੰ ਜਿਸ ਦੇ ਥਾਂ ਤੂੰ ਪਾਤਸ਼ਾਹ ਬਣਿਆ ਤੇਰੇ ਉੱਤੇ ਮੋੜ ਦਿੱਤਾ ਅਤੇ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤ੍ਰ ਅਬਸ਼ਾਲੋਮ ਦੇ ਹੱਥ ਦਿੱਤਾ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ ਕਿਉਂ ਜੋ ਤੂੰ ਖ਼ੂਨੀ ਮਨੁੱਖ ਹੈਂ!।।</verse>
				<verse number="9">ਤਦ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, ਏਹ ਮੋਇਆ ਹੋਇਆ ਕੁੱਤਾ ਕਾਹਨੂੰ ਮੇਰੇ ਮਾਹਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਆਗਿਆ ਹੋਵੇ ਤਾਂ ਜਾ ਕੇ ਉਹ ਦਾ ਸਿਰ ਉਡਾਵਾਂ!</verse>
				<verse number="10">ਪਾਤਸ਼ਾਹ ਨੇ ਆਖਿਆ, ਹੇ ਸਰੂਯਾਹ ਦੇ ਪੁੱਤ੍ਰੋ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਭਈ ਦਾਊਦ ਨੂੰ ਸਰਾਪ ਦੇਹ। ਫੇਰ ਕੌਣ ਆਖ ਸੱਕਦਾ ਹੈ ਜੋ ਤੈਂ ਅਜੇਹਾ ਕਿਉਂ ਕੀਤਾ?</verse>
				<verse number="11">ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਟਹਿਲੂਆਂ ਨੂੰ ਆਖਿਆ, ਵੇਖੋ, ਮੇਰਾ ਪੁੱਤ੍ਰ ਹੀ ਜੋ ਮੇਰੇ ਤੁਖਮੋਂ ਜੰਮਿਆਂ ਸੀ ਮੇਰੀ ਜਿੰਦ ਨੂੰ ਭਾਲਦਾ ਹੈ ਤਾਂ ਫੇਰ ਹੁਣ ਇਹ ਬਿਨਯਾਮੀਨੀ ਭਲਾ ਕੁਝ ਹੋਰ ਨਾ ਕਰੇਗਾ? ਉਹ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ</verse>
				<verse number="12">ਕੀ ਜਾਣੀਏ ਜੋ ਯਹੋਵਾਹ ਮੇਰੀ ਬਦੀ ਵੱਲ ਵੇਖੇ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਵੱਟੇ ਮੇਰੇ ਨਾਲ ਭਲਿਆਈ ਕਰੇ?</verse>
				<verse number="13">ਜਿਸ ਵੇਲੇ ਦਾਊਦ ਅਤੇ ਉਸ ਦੇ ਲੋਕ ਰਾਹ ਦੇ ਵਿੱਚ ਤੁਰੇ ਜਾਂਦੇ ਸਨ ਤਾਂ ਸ਼ਿਮਈ ਪਹਾੜ ਦੇ ਬੰਨੇ ਉੱਤੇ ਉਸ ਦੇ ਨਾਲ ਨਾਲ ਲੰਘਦਾ ਸੀ, ਸਰਾਪ ਦਿੰਦਾ ਜਾਂਦਾ ਸੀ, ਉਹ ਦੇ ਵੱਲ ਵੱਟੇ ਮਾਰਦਾ ਅਤੇ ਘੱਟਾ ਸੁੱਟਦਾ ਸੀ</verse>
				<verse number="14">ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਭ ਥੱਕੇ ਹੋਏ ਆਏ ਅਤੇ ਉੱਥੇ ਸਾਹ ਲਿਆ</verse>
				<verse number="15">ਅਬਸ਼ਾਲੋਮ ਅਤੇ ਉਹ ਦੇ ਸਾਰੇ ਲੋਕ ਅਰਥਾਤ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ ਅਤੇ ਅਹੀਥੋਫ਼ਲ ਉਸ ਦੇ ਨਾਲ ਸੀ</verse>
				<verse number="16">ਤਾਂ ਅਜਿਹਾ ਹੋਇਆ ਜਾਂ ਦਾਊਦ ਦਾ ਮਿੱਤ੍ਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਪਾਤਸ਼ਾਹ ਜੀਉਂਦਾ ਰਹੇ, ਪਾਤਸ਼ਾਹ ਜੀਉਂਦਾ ਰਹੇ!</verse>
				<verse number="17">ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤ੍ਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤ੍ਰ ਨਾਲ ਕਿਉਂ ਨਹੀਂ ਗਿਆ?</verse>
				<verse number="18">ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਐਉਂ ਨਹੀਂ ਸਗੋਂ ਜਿਹ ਨੂੰ ਯਹੋਵਾਹ ਅਤੇ ਏਹ ਲੋਕ ਅਤੇ ਇਸਰਾਏਲ ਦੇ ਸਾਰੇ ਮਨੁੱਖ ਚੁਣ ਲੈਣ ਮੈਂ ਉੱਸੇ ਦਾ ਹੋਵਾਂਗਾ ਅਰ ਉਸ ਦੇ ਨਾਲ ਰਹਾਂਗਾ</verse>
				<verse number="19">ਫੇਰ ਮੈਂ ਕਿਹਦੀ ਟਹਿਲ ਕਰਾਂ? ਭਲਾ, ਉਹ ਦੇ ਪੁੱਤ੍ਰ ਦੀ ਨਹੀਂ? ਜੇਹੀ ਮੈਂ ਤੁਹਾਡੇ ਪਿਤਾ ਦੇ ਅੱਗੇ ਟਹਿਲ ਕੀਤੀ ਤੇਹੀ ਹੀ ਤੁਹਾਡੇ ਅੱਗੇ ਵੀ ਕਰਾਂਗਾ।।</verse>
				<verse number="20">ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪੋ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ</verse>
				<verse number="21">ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ ਆਪਣੇ ਪਿਤਾ ਦੀਆਂ ਉਨ੍ਹਾਂ ਸੁਰੀਤਾਂ ਦੇ ਨਾਲ ਭੋਗ ਕਰੋ ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਭਈ ਤੁਹਾਡੇ ਪਿਤਾ ਦੀ ਤੁਹਾਡੇ ਨਾਲ ਘਿਣ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ</verse>
				<verse number="22">ਸੋ ਉਨ੍ਹਾਂ ਨੇ ਹਵੇਲੀ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਆਪਣੇ ਪਿਤਾ ਦੀਆਂ ਸੁਰੀਤਾਂ ਦੇ ਨਾਲ ਸੰਗ ਕੀਤਾ</verse>
				<verse number="23">ਅਤੇ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜੇਹੀ ਹੁੰਦੀ ਸੀ ਭਈ ਜਾਣੀਦਾ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਉਹ ਨੇ ਪਾਈ ਸੀ ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਐਹੋ ਜਿਹੀ ਸੀ।।</verse>
			</chapter>
			<chapter number="17">
				<verse number="1">ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ, ਮੈਨੂੰ ਪਰਵਾਨਗੀ ਦਿਓ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁਖ ਚੁਣ ਲਵਾਂ ਅਤੇ ਇਸੇ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ</verse>
				<verse number="2">ਅਤੇ ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਹ ਦੇ ਉੱਤੇ ਜਾ ਪਵਾਂਗਾ ਅਤੇ ਉਹ ਨੂੰ ਡਰਾਵਾਂਗਾ ਜੋ ਉਹ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਨਿਰਾ ਪਾਤਸ਼ਾਹ ਨੂੰ ਹੀ ਮਾਰ ਲਵਾਂਗਾ</verse>
				<verse number="3">ਅਤੇ ਸਭਨਾਂ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਹ ਨੂੰ ਤੁਸੀਂ ਭਾਲਦੇ ਹੋ ਅਤੇ ਸਭਨਾਂ ਲੋਕਾਂ ਦਾ ਮੋੜਨਾ ਇੱਕੋ ਜੇਹਾ ਹੈ ਸੋ ਸੱਭੇ ਲੋਕ ਸੁਖ ਸਾਂਦ ਨਾਲ ਰਹਿਣਗੇ</verse>
				<verse number="4">ਸੋ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਬਜ਼ੁਰਗਾਂ ਨੂੰ ਚੰਗੀ ਲੱਗੀ।।</verse>
				<verse number="5">ਉਸੇ ਵੇਲੇ ਅਬਸ਼ਾਲੋਮ ਨੇ ਆਖਿਆ, ਭਈ ਹੂਸ਼ਈ ਅਰਕੀ ਨੂੰ ਵੀ ਸੱਦ ਲਓ ਜੋ ਉਹ ਦੇ ਮੂੰਹੋਂ ਵੀ ਅਸੀਂ ਕੁਝ ਸੁਣੀਏ</verse>
				<verse number="6">ਸੋ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਅਤੇ ਅਬਸ਼ਾਲੋਮ ਨੇ ਉਹ ਨੂੰ ਐਉਂ ਆਖਿਆ, ਕਿ ਅਹੀਥੋਫ਼ਲ ਐਉਂ ਆਖਦਾ ਹੈ ਸੋ ਅਸੀਂ ਐਉਂ ਕਰੀਏ ਯਾ ਨਾ?</verse>
				<verse number="7">ਤੂੰ ਬੋਲ। ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦੱਸੀ ਹੈ ਸੋ ਇਸ ਵੇਲੇ ਚੰਗੀ ਨਹੀਂ</verse>
				<verse number="8">ਨਾਲੇ ਹੂਸ਼ਈ ਨੇ ਆਖਿਆ ਕਿ ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਜੋ ਓਹ ਕਿੱਡੇ ਕੁ ਸੂਰਮੇ ਹਨ ਅਤੇ ਓਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਙੁ ਜਿਹ ਦੇ ਬੱਚੇ ਉਜਾੜ ਵਿੱਚ ਖੁੱਸ ਗਏ ਹੋਣ ਕੌੜੇ ਹੋਏ ਹਨ। ਤੁਹਾਡਾ ਪਿਤਾ ਜੋਧਾ ਮਨੁੱਖ ਹੈ ਅਰ ਉਹ ਲੋਕਾਂ ਦੇ ਨਾਲ ਨਾ ਰਹੇਗਾ</verse>
				<verse number="9">ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਯਾ ਕਿਸੇ ਹੋਰ ਥਾਂ ਵਿੱਚ ਲੁੱਕਿਆ ਹੋਇਆ ਹੈ ਅਤੇ ਜੇ ਕਰ ਪਹਿਲੇ ਪਹਿਲ ਹੀ ਲੋਕਾਂ ਵਿੱਚੋਂ ਕੋਈ ਹਾਰ ਜਾਣ ਤਾਂ ਸਭਨਾਂ ਵਿੱਚ ਏਹੋ ਹੀ ਸੁਣਿਆ ਜਾਵੇਗਾ ਭਈ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪੈ ਗਈ</verse>
				<verse number="10">ਅਤੇ ਉਸ ਵੇਲੇ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਸੋ ਵੀ ਮੂਲੋਂ ਢਲ ਜਾਵੇਗਾ ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਜੋ ਤੁਹਾਡਾ ਪਿਤਾ ਸੂਰਮਾ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ</verse>
				<verse number="11">ਸੋ ਮੈਂ ਇਹ ਸਲਾਹ ਦਿੰਦਾ ਹਾਂ ਭਈ ਸਾਰਾ ਇਸਰਾਏਲ ਦਾਨ ਤੋਂ ਲੈ ਕਿ ਬਏਰਸ਼ਬਾ ਤੋੜੀ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ ਅਤੇ ਤੁਸੀਂ ਆਪ ਲੜਾਈ ਉੱਤੇ ਚੜ੍ਹੋ</verse>
				<verse number="12">ਤਾਂ ਉਸੇ ਵੇਲੇ ਅਸੀਂ ਜਿੱਥੇ ਕਿਤੇ ਉਹ ਹੋਵੇ ਉਹ ਨੂੰ ਟੱਕਰਾਂਗੇ ਅਤੇ ਤ੍ਰੇਲ ਵਾਕਰ ਜੋ ਭੋਂ ਉੱਤੇ ਡਿੱਗਦੀ ਹੈ ਉਹ ਦੇ ਉੱਤੇ ਜਾ ਪਵਾਂਗੇ। ਤਦ ਉਹ ਅਰ ਸਭ ਲੋਕ ਜੋ ਉਹ ਦੇ ਨਾਲ ਹਨ ਸਭਨਾਂ ਵਿੱਚੋਂ ਇੱਕ ਵੀ ਜੀਉਂਦਾ ਨਾ ਰਹੇਗਾ</verse>
				<verse number="13">ਜੇ ਉਹ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਰੱਸੀਆਂ ਲੈ ਕੇ ਉਸ ਸ਼ਹਿਰ ਨੂੰ ਚੜ੍ਹ ਜਾਣਗੇ ਅਤੇ ਅਸੀਂ ਉਹ ਨੂੰ ਨਦੀ ਵਿੱਚ ਅਜੇਹਾ ਖਿੱਚ ਲਵਾਂਗੇ ਜੋ ਉੱਥੋਂ ਇੱਕ ਰੋੜਾ ਵੀ ਨਾ ਲੱਭੂ</verse>
				<verse number="14">ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਆਖਿਆ, ਏਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ ਸੋ ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।।</verse>
				<verse number="15">ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਭਈ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਐਉਂ ਸਲਾਹ ਦਿੱਤੀ ਹੈ ਅਤੇ ਮੈਂ ਐਉਂ ਐਉਂ ਸਲਾਹ ਦਿੱਤੀ</verse>
				<verse number="16">ਸੋ ਹੁਣ ਛੇਤੀ ਹੀ ਕਿਸੇ ਨੂੰ ਘੱਲ ਕੇ ਦਾਊਦ ਨੂੰ ਆਖੋ ਭਈ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਸ਼ਤਾਬੀ ਪਾਰ ਲੰਘ ਜਾਓ ਅਜਿਹਾ ਨਾ ਹੋਵੇ ਜੋ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ</verse>
				<verse number="17">ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਭਈ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਗੋਲੀ ਨੇ ਉਨ੍ਹਾਂ ਨੂੰ ਜਾ ਦੱਸਿਆ ਸੋ ਓਹ ਗਏ ਅਤੇ ਦਾਊਦ ਪਾਤਸ਼ਾਹ ਨੂੰ ਖ਼ਬਰ ਜਾ ਦੱਸੀ</verse>
				<verse number="18">ਤਾਂ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਆਖਿਆ ਪਰ ਓਹ ਦੋਵੇਂ ਕਾਹਲੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਜਣੇ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਦੇ ਵਿੱਚ ਲਹਿ ਗਏ</verse>
				<verse number="19">ਅਤੇ ਤੀਵੀਂ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ ਸੋ ਉਹ ਗੱਲ ਪਰਗਟ ਨਾ ਹੋਈ</verse>
				<verse number="20">ਜਾਂ ਅਬਸ਼ਾਲੋਮ ਦੇ ਟਹਿਲੂਏ ਉਸ ਘਰ ਵਿੱਚ ਉਸ ਤੀਵੀਂ ਕੋਲ ਆਏ ਅਤੇ ਪੁੱਛਿਆ ਭਈ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਾਂ ਉਸ ਤੀਵੀਂ ਨੇ ਉਨ੍ਹਾਂ ਨੂੰ ਆਖਿਆ, ਓਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਜਾਂ ਉਨ੍ਹਾਂ ਨੇ ਓਹਨਾਂ ਨੂੰ ਭਾਲਿਆ ਅਰ ਨਾ ਲੱਭੇ ਤਾਂ ਯਰੂਸ਼ਲਮ ਨੂੰ ਮੁੜ ਆਏ</verse>
				<verse number="21">ਅਤੇ ਅਜਿਹਾ ਹੋਇਆ ਭਈ ਜਾਂ ਓਹ ਮੁੜ ਗਏ ਤਾਂ ਓਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਦਾਊਦ ਪਾਤਸ਼ਾਹ ਨੂੰ ਖਬਰ ਜਾ ਦੱਸੀ ਅਤੇ ਓਹਨਾਂ ਨੇ ਦਾਊਦ ਨੂੰ ਆਖਿਆ, ਉੱਠੋਂ, ਛੇਤੀ ਪਾਰ ਲੰਘੋ ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਉੱਤੇ ਇਸ ਤਰਾਂ ਸਲਾਹ ਦਿੱਤੀ ਹੈ</verse>
				<verse number="22">ਤਾਂ ਦਾਊਦ ਅਰ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨੋਂ ਪਾਰ ਲੰਘ ਗਏ। ਪਹੁ ਫਟਦਿਆਂ ਤੋੜੀ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ ਜੋ ਯਰਦਨੋਂ ਪਾਰ ਨਾ ਲੰਘਿਆ ਹੋਵੇ।।</verse>
				<verse number="23">ਜਾਂ ਅਹੀਥੋਫ਼ਲ ਨੇ ਡਿੱਠਾ ਭਈ ਮੇਰੀ ਸਲਾਹ ਨੂੰ ਨਹੀਂ ਵਰਤਿਆ ਤਾਂ ਉਸ ਨੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਉੱਤੇ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੁਧਾਰ ਕੇ ਆਪਣੇ ਆਪ ਨੂੰ ਫਾਹੇ ਦੇ ਦਿੱਤਾ ਅਤੇ ਮਰ ਗਿਆ ਅਤੇ ਆਪਣੇ ਪਿਉ ਦੀ ਸਮਾਧ ਵਿੱਚ ਦੱਬਿਆ ਗਿਆ</verse>
				<verse number="24">ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨੋਂ ਪਾਰ ਲੰਘ ਗਿਆ ਉਹ ਅਰ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ।।</verse>
				<verse number="25">ਅਬਸ਼ਾਲੋਮ ਨੇ ਯੋਆਬ ਦੇ ਥਾਂ ਅਮਾਸਾ ਨੂੰ ਸੈਨਾ ਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮੇ ਇਸਰਾਏਲੀ ਮਨੁੱਖ ਦਾ ਪੁੱਤ੍ਰ ਸੀ ਉਸ ਨੇ ਨਾਹਸ਼ ਦੀ ਧੀ ਯੋਆਬ ਦੀ ਮਾਂ ਸਰੂਯਾਹ ਦੀ ਭੈਣ ਅਬੀਗੈਲ ਨਾਲ ਭੋਗ ਕੀਤਾ ਸੀ</verse>
				<verse number="26">ਸੋ ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ ਵਿੱਚ ਤੰਬੂ ਲਾਏ।।</verse>
				<verse number="27">ਜਾਂ ਦਾਊਦ ਮਹਨਇਮ ਵਿੱਚ ਅੱਪੜਿਆ ਤਾਂ ਅਜਿਹਾ ਹੋਇਆ ਜੋ ਨਾਹਸ਼ ਦਾ ਪੁੱਤ੍ਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤ੍ਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ</verse>
				<verse number="28">ਮੰਜੇ, ਭਾਂਡੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,</verse>
				<verse number="29">ਸ਼ਹਿਤ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਦੇ ਅਰ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਓਹ ਲੋਕ ਉਜਾੜ ਦੇ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹਨ।।</verse>
			</chapter>
			<chapter number="18">
				<verse number="1">ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਸਰਦਾਰ ਅਤੇ ਸੈਂਕੜਿਆ ਉੱਤੇ ਸਰਦਾਰ ਥਾਪ ਦਿੱਤੇ</verse>
				<verse number="2">ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰ ਕੇ ਉਨ੍ਹਾਂ ਨੂੰ ਬਾਹਰ ਘੱਲਿਆ। ਤਾਂ ਪਾਤਸ਼ਾਹ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ</verse>
				<verse number="3">ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇ ਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ ਪਰ ਹੁਣ ਤੁਸੀਂ ਸਾਡੇ ਦਸ ਹਜ਼ਾਰ ਵਰਗੇ ਹੋ। ਸੋ ਹੁਣ ਚੰਗੀ ਗੱਲ ਏਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ</verse>
				<verse number="4">ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਹੀ ਕਰਾਂਗਾ ਸੋ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਬੂਹੇ ਉੱਤੇ ਹੋ ਖਲੋਤਾ ਅਤੇ ਸਾਰੇ ਲੋਕ ਸੌ ਸੌ ਅਤੇ ਹਜ਼ਾਰ ਹਜ਼ਾਰ ਬਣ ਕੇ ਨਿੱਕਲ ਪਏ</verse>
				<verse number="5">ਉਸ ਵੇਲੇ ਪਾਤਸ਼ਾਹ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਭਈ ਮੇਰੇ ਕਾਰਨ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਸਰਦਾਰਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।।</verse>
				<verse number="6">ਲੋਕ ਰੜੇ ਦੇ ਵਿੱਚ ਨਿੱਕਲ ਕੇ ਇਸਰਾਏਲ ਦੇ ਸਾਹਮਣੇ ਹੋਏ ਅਤੇ ਅਫ਼ਰਾਈਮ ਦੇ ਬਣ ਵਿੱਚ ਲੜਾਈ ਜੁੜੀ</verse>
				<verse number="7">ਅਤੇ ਇਸਰਾਏਲ ਦੇ ਲੋਕ ਦਾਊਦ ਦੇ ਟਹਿਲੂਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ ਵੀਹ ਹਜ਼ਾਰ ਮਨੁੱਖਾਂ ਦੀ ਡਾਢੀ ਵਾਢ ਹੋਈ</verse>
				<verse number="8">ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ ਵਿੱਚ ਖਿੰਡ ਗਈ ਸੋ ਜਿਹੜੇ ਬਣ ਦੇ ਕਾਰਨ ਨਾਸ ਹੋਏ ਉਨ੍ਹਾਂ ਨਾਲੋਂ ਜਿਹੜੇ ਤਲਵਾਰ ਨਾਲ ਮੋਏ ਸੋ ਬਹੁਤ ਵਧੀਕ ਸਨ।।</verse>
				<verse number="9">ਉਸ ਵੇਲੇ ਅਬਸ਼ਾਲੋਮ ਦਾਊਦ ਦੇ ਟਹਿਲੂਆ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਅੜ ਗਿਆ ਅਤੇ ਉਹ ਅਕਾਸ਼ ਅਤੇ ਧਰਤੀ ਦੇ ਵਿਚਕਾਰ ਲਮਕਦਾ ਰਹਿ ਗਿਆ ਅਰ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ</verse>
				<verse number="10">ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖਬਰ ਦੱਸੀ ਭਈ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਵਿੱਚ ਫਸਿਆ ਹੋਇਆ ਡਿੱਠਾ!</verse>
				<verse number="11">ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖਬਰ ਦੱਸੀ ਸੀ ਆਖਿਆ, ਵਾਹ! ਤੈਂ ਉਹ ਨੂੰ ਡਿੱਠਾ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਪਾਇਆ? ਤਾਂ ਮੈਂ ਤੈਨੂੰ ਦਸ ਟੁਕੜੇ ਚਾਂਦੀ ਅਤੇ ਇੱਕ ਪੇਟੀ ਬਖ਼ਸ਼ ਦਿੰਦਾ</verse>
				<verse number="12">ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਪਾਤਸ਼ਾਹ ਦੇ ਪੁੱਤ੍ਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਪਾਤਸ਼ਾਹ ਨੇ ਅਸਾਂ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇਤਈ ਨੂੰ ਤਕੀਦ ਨਾਲ ਆਖਿਆ ਸੀ ਭਈ ਧਿਆਨ ਰੱਖਣਾ ਸੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ</verse>
				<verse number="13">ਸੋ ਜੇ ਮੈਂ ਐਉਂ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ</verse>
				<verse number="14">ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਚਿਰ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਅਜੇ ਬਲੂਤ ਦੇ ਬਿਰਛ ਦੇ ਵਿਚਕਾਰ ਜੀਉਂਦਾ ਹੀ ਸੀ ਧਸਾ ਦਿੱਤੇ</verse>
				<verse number="15">ਅਤੇ ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤ੍ਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ</verse>
				<verse number="16">ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਲੋਕ ਇਸਰਾਏਲ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਜੋ ਯੋਆਬ ਨੇ ਲੋਕਾਂ ਨੂੰ ਰੋਕਿਆ</verse>
				<verse number="17">ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਬਣ ਦੇ ਵਿਖੇ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਵੱਟਿਆਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।।</verse>
				<verse number="18">ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਧਰਤੀ ਲੈ ਕੇ ਆਪਣੇ ਲਈ ਪਾਤਸ਼ਾਹੀ ਖੱਡ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਭਈ ਮੇਰੇ ਕੋਈ ਪੁੱਤ੍ਰ ਨਹੀਂ ਹੈ ਜਿਸ ਨਾਲ ਮੇਰੇ ਨਾਉਂ ਦਾ ਚੇਤਾ ਰਹੇ ਅਤੇ ਉਸ ਨੇ ਆਪਣਾ ਨਾਉਂ ਉਸ ਥੰਮ੍ਹ ਉੱਤੇ ਰੱਖਿਆ ਸੀ ਅਤੇ ਅੱਜ ਦੇ ਦਿਨ ਤੋੜੀ ਉਹ ਅਬਸ਼ਾਲੋਮ ਦੀ ਮਟੀ ਸਦਾਉਂਦੀ ਹੈ।।</verse>
				<verse number="19">ਤਦ ਸਾਦੋਕ ਦੇ ਪੁੱਤ੍ਰ ਅਹੀਮਅਸ ਨੇ ਆਖਿਆ, ਮੈਨੂੰ ਹੁਣ ਦੌੜਨ ਦੇਹ ਜੋ ਮੈਂ ਪਾਤਸ਼ਾਹ ਨੂੰ ਖਬਰ ਜਾ ਦੱਸਾਂ ਜੋ ਯਹੋਵਾਹ ਨੇ ਉਹ ਦੇ ਵੈਰੀਆਂ ਤੋਂ ਉਹ ਦਾ ਬਦਲਾ ਲਿਆ</verse>
				<verse number="20">ਯੋਆਬ ਨੇ ਉਸ ਨੂੰ ਆਖਿਆ, ਅੱਜ ਨਾ ਤੂੰ ਖਬਰ ਦੱਸ। ਫੇਰ ਸਹੀ ਕਿਸੇ ਹੋਰ ਦਿਨ ਤੈਨੂੰ ਖਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਕਬਰ ਨਾ ਦੇਵੀਂ ਕਿਉਂ ਜੋ ਪਾਤਸ਼ਾਹ ਦਾ ਪੁੱਤ੍ਰ ਮਰ ਗਿਆ ਹੈ</verse>
				<verse number="21">ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾਹ ਅਤੇਜੋ ਕੁਝ ਤੈਂ ਡਿੱਠਾ ਹੈ ਸੋ ਪਾਤਸ਼ਾਹ ਨੂੰ ਆਖ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ</verse>
				<verse number="22">ਫੇਰ ਸਾਦੋਕ ਦੇ ਪੁੱਤ੍ਰ ਅਹੀਮਅਸ ਨੇ ਦੂਜੀ ਵੇਰੀ ਯੋਆਬ ਨੂੰ ਆਖਿਆ, ਜਰਾ ਮੈਨੂੰ ਵੀ ਪਰਵਾਨਗੀ ਦੇਹ ਜੋ ਕੂਸ਼ੀ ਦੇ ਪਿੱਛੇ ਭੱਜਾਂ ਸੋ ਯੋਆਬ ਬੋਲਿਆ ਬੀਬਾ ਜੀ, ਤੈਨੂੰ ਕੀ ਲੋੜ ਹੈ ਭੱਜਣ ਦੀਕਿਉਂ ਜੋ ਤੇਰੇ ਲਾਭ ਦੀ ਖਬਰ ਨਹੀਂ?</verse>
				<verse number="23">ਫੇਰ ਉਸ ਨੇ ਆਖਿਆ, ਤਾਂ ਵੀ ਮੈਨੂੰ ਭੱਜਣ ਦੇਹ ਤਾਂ ਉਹ ਨੇ ਆਖਿਆ, ਨੱਠ! ਅਤੇ ਅਹੀਮਅਸ ਮਦਾਨ ਦੇ ਰਾਹ ਗਿਆ ਅਰ ਕੂਸ਼ੀ ਕੋਲੋਂ ਅੱਗੇ ਵੱਧ ਗਿਆ</verse>
				<verse number="24">ਅਤੇ ਉਸ ਵੇਲੇ ਦਾਊਦ ਦੋਹਾਂ ਡਿਉੜ੍ਹੀਆਂ ਦੇ ਵਿਚਕਾਰ ਬੈਠਾ ਸੀ ਅਤੇ ਰਾਖਾ ਡੇਉੜ੍ਹੀ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਸੋ ਉਸ ਨੇ ਅੱਖਾਂ ਚੁੱਕ ਕੇ ਡਿੱਠਾ ਅਤੇ ਵੇਖੋ, ਇੱਕ ਜਣਾ ਇਕੱਲਾ ਨੱਠਿਆ ਆਉਂਦਾ ਸੀ</verse>
				<verse number="25">ਰਾਖੇ ਨੇ ਹਾਕਾਂ ਮਾਰ ਕੇ ਪਾਤਸ਼ਾਹ ਨੂੰ ਖਬਰ ਕੀਤੀ ਸੋ ਪਾਤਸ਼ਾਹ ਨੇ ਆਖਿਆ, ਜੋ ਉਹ ਇਕੱਲਾ ਹੈ ਤਾਂ ਉਹ ਦੇ ਮੂੰਹ ਵਿੱਚ ਕੋਈ ਖਬਰ ਹੋਵੇਗੀ। ਉਹ ਤੁਰਦਾ ਤੁਰਦਾ ਨੇੜੇ ਢੁੱਕਦਾ ਆਉਂਦਾ ਸੀ</verse>
				<verse number="26">ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਡਿੱਠਾ ਅਤੇ ਰਾਖੇ ਨੇ ਡਿਉੜ੍ਹੀ ਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਵੀ ਖਬਰ ਲਿਆਉਂਦਾ ਹੋਵੇਗਾ</verse>
				<verse number="27">ਤਦ ਰਾਖੇ ਨੇ ਆਖਿਆ, ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤ੍ਰ ਅਹੀਮਅਸ ਦੇ ਭੱਜਣ ਵਰਗਾ ਮੈਨੂੰ ਦਿੱਸਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖਬਰ ਲਿਆਉਂਦਾ ਹੋਵੇਗਾ</verse>
				<verse number="28">ਅਹੀਮਅਸ ਨੇ ਹਾਕਾਂ ਮਾਰ ਕੇ ਪਾਤਸ਼ਾਹ ਨੂੰ ਆਖਿਆ, ਸਭ ਸੁਖ ਹੈ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਪਰਨੇ ਡਿੱਗ ਪਿਆ ਅਤੇ ਮੱਥਾ ਟੇਕ ਕੇ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਾਹਰਾਜ ਪਾਤਸ਼ਾਹ ਉੱਤੇ ਹੱਥ ਚੁੱਕਿਆ ਸੀ ਸੌਂਪ ਦਿੱਤਾ ਹੈ</verse>
				<verse number="29">ਤਾਂ ਪਾਤਸ਼ਾਹ ਨੇ ਆਖਿਆ, ਅਬਸ਼ਾਲੋਮ ਜੁਆਨ ਸੁਖ ਨਾਲ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਪਾਤਸ਼ਾਹ ਦੇ ਟਹਿਲੂਏ ਨੂੰ ਅਤੇ ਤੁਹਾਡੇ ਟਹਿਲੂਏ ਨੂੰ ਘੱਲਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖਬਰ ਨਹੀਂ ਸੀ ਜੋ ਕੀ ਹੋਇਆ ਹੈ</verse>
				<verse number="30">ਤਦ ਪਾਤਸ਼ਾਹ ਨੇ ਆਖਿਆ, ਲਾਂਭੇ ਹੋ ਕੇ ਐਥੇ ਖਲੋ ਜਾਹ,ਅਤੇ ਉਹ ਲਾਂਭੇ ਹੋ ਕੇ ਖਲੋ ਗਿਆ</verse>
				<verse number="31">ਤਾਂ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਾਹਰਾਜ ਪਾਤਸ਼ਾਹ,ਮੈਂ ਚੰਗੀ ਖਬਰ ਲਿਆਇਆ ਹਾਂ ਭਈ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਉੱਠੇ ਸਨ ਤੁਹਾਡਾ ਬਦਲਾ ਲਿਆ</verse>
				<verse number="32">ਜਦ ਪਾਤਸ਼ਾਹ ਨੇ ਉਹ ਕੂਸ਼ੀ ਨੂੰ ਪੁੱਛਿਆ ਭਈ ਅਬਸ਼ਾਲੋਮ ਜੁਆਨ ਸੁਖ ਨਾਲ ਹੈ? ਤਾਂ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਾਹਰਾਜ ਪਾਤਸ਼ਾਹ ਦੇ ਵੈਰੀ ਅਤੇ ਓਹ ਸੱਭੇ ਜੋ ਪਾਤਸ਼ਾਹ ਦੇ ਵਿਰੋਧ ਵਿੱਚ ਤੁਹਾਡੇ ਉੱਤੇ ਔਖ ਦੇਣ ਨੂੰ ਉੱਠਦੇ ਹਨ ਸੋ ਉੱਸੇ ਜੁਆਨ ਵਰਗੇ ਹੋ ਜਾਣ!।।</verse>
				<verse number="33">ਤਦ ਪਾਤਸ਼ਾਹ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜ੍ਹੀ ਦੇ ਉੱਤੇ ਸੀ ਰੋਂਦਾ ਰੋਂਦਾ ਚੜ੍ਹ ਗਿਆ ਅਤੇ ਚੜ੍ਹਦੀ ਵੇਰ ਇਉਂ ਆਖਦਾ ਜਾਂਦਾ ਸੀ, ਹਾਏ ਮੇਰੇ ਪੁੱਤ੍ਰ ਅਬਸ਼ਾਲੋਮ! ਹੇ ਮੇਰੇ ਪੁੱਤ੍ਰ, ਮੇਰੇ ਪੁੱਤ੍ਰ ਅਬਸ਼ਾਲੋਮ! ਚੰਗਾ ਹੁੰਦਾ ਜੇ ਕਦੀ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤ੍ਰ, ਮੇਰੇ ਪੁੱਤ੍ਰ!।।</verse>
			</chapter>
			<chapter number="19">
				<verse number="1">ਯੋਆਬ ਨੂੰ ਖਬਰ ਹੋਈ ਜੋ ਵੇਖ ਪਾਤਸ਼ਾਹ ਅਬਸ਼ਾਲੋਮ ਦੇ ਲਈ ਰੋਂਦਾ ਪਿੱਟਦਾ ਹੈ</verse>
				<verse number="2">ਅਤੇ ਉਸ ਦਿਨ ਦੀ ਫਤਹ ਸਭਨਾਂ ਲੋਕਾਂ ਦੇ ਲਈ ਰੋਣ ਦਾ ਕਾਰਨ ਹੋਈ ਕਿਉਂ ਜੋ ਲੋਕਾਂ ਨੇ ਉਸ ਦਿਨ ਖਬਰ ਸੁਣੀ ਭਈ ਪਾਤਸ਼ਾਹ ਆਪਣੇ ਪੁੱਤ੍ਰ ਪਿੱਛੇ ਦੁਖੀ ਹੋਇਆ ਹੈ</verse>
				<verse number="3">ਅਤੇ ਲੋਕ ਉਸ ਦਿਨ ਚੋਰੀ ਛੱਪੇ ਸ਼ਹਿਰ ਵਿੱਚ ਆ ਵੜੇ ਜਿਵੋਂ ਲੋਕ ਲੜਾਈਓਂ ਭਾਜ ਖਾ ਕੇ ਸੰਗਦੇ ਮਾਰੇ ਆਉਣ</verse>
				<verse number="4">ਪਾਤਸ਼ਾਹ ਨੇ ਆਪਣਾ ਮੂੰਹ ਢਕਿਆ ਅਤੇ ਪਾਤਸ਼ਾਹ ਉੱਚੀ ਅਵਾਜ਼ ਨਾਲ ਪੁਕਾਰਿਆ, ਹਾਏ ਮੇਰੇ ਪੁੱਤ੍ਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤ੍ਰ, ਮੇਰੇ ਪੁੱਤ੍ਰ!</verse>
				<verse number="5">ਤਦ ਯੋਆਬ ਘਰ ਵਿੱਚ ਪਾਤਸ਼ਾਹ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਟਹਿਲੂਆਂ ਦੇ ਮੂੰਹ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ ਜਿਨ੍ਹਾਂ ਨੇ ਤੇਰੀ ਜਿੰਦ, ਤੇਰੇ ਪੁੱਤ੍ਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਸੁਰੀਤਾਂ ਦੀਆਂ ਜਿੰਦਾਂ ਬਚਾ ਦਿੱਤੀਆਂ</verse>
				<verse number="6">ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈਂ ਅਤੇ ਆਪਣੇ ਮਿੱਤ੍ਰਾਂ ਨਾਲ ਵੈਰ ਰੱਖਦਾ ਹੈਂ ਕਿਉਂ ਜੋ ਅੱਜ ਦੇ ਦਿਨ ਤੈਂ ਏਹ ਜਣਾਇਆ ਭਈ ਨਾ ਤਾਂ ਤੈਨੂੰ ਸਰਦਾਰਾਂ ਦੀ ਲੋੜ ਹੈ, ਨਾ ਟਹਿਲੂਆਂ ਦੀ ਕਿਉਂ ਜੋ ਅੱਜ ਮੈਨੂੰ ਏਹ ਦਿੱਸਦਾ ਹੈ ਭਈ ਜੇ ਕਦੀ ਅਬਸ਼ਾਲੋਮ ਜੀਂਉਦਾ ਰਹਿੰਦਾ ਅਤੇ ਅਸੀਂ ਸੱਭੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!</verse>
				<verse number="7">ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਟਹਿਲੂਆਂ ਨੂੰ ਧੀਰਜ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਭਈ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੋੜੀ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਏਹੇ ਤੇਰੇ ਲਈ ਉਨ੍ਹਾਂ ਸਭਨਾਂ ਬੁਰਿਆਈਆਂ ਨਾਲੋਂ ਜੋ ਜੁਆਨਪੁਣੇ ਦੇ ਮੁੱਢੋਂ ਲੈ ਕੇ ਅੱਜ ਤੋੜੀ ਤੇਰੇ ਉੱਤੇ ਆਈਆਂ ਵਧੀਕ ਬੁਰੀ ਹੋਵੇਗੀ!</verse>
				<verse number="8">ਸੋ ਪਾਤਸ਼ਾਹ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਭਨਾਂ ਲੋਕਾਂ ਨੂੰ ਖਬਰ ਹੋਈ, ਵੇਖੋ, ਪਤਾਸ਼ਾਹ ਫਾਟਕ ਵਿੱਚ ਬੈਠਾ ਹੈ ਤਾਂ ਸਭ ਲੋਕ ਪਾਤਸ਼ਾਹ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।।</verse>
				<verse number="9">ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਭਈ ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣੇ ਦੇਸੋਂ ਭੱਜ ਗਿਆ ਹੈ</verse>
				<verse number="10">ਅਤੇ ਅਬਸ਼ਾਲੋਮ ਜਿਹ ਨੂੰ ਅਸਾਂ ਆਪਣੇ ਉੱਤੇ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਪਾਤਸ਼ਾਹ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।।</verse>
				<verse number="11">ਤਦ ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖ ਘੱਲਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਛੇਕੜ ਰਹਿ ਗਏ ਹੋ? ਭਾਵੇਂ ਹੀ ਸਾਰੇ ਇਸਰਾਏਲ ਦੀਆਂ ਗੱਲਾਂ ਪਾਤਸ਼ਾਹ ਨੂੰ ਘਰ ਵਿੱਚ ਅੱਪੜ ਪਈਆਂ ਹਨ?</verse>
				<verse number="12">ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫੇਰ ਤੁਸੀਂ ਪਾਤਸ਼ਾਹ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ?</verse>
				<verse number="13">ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜੇਹਾ ਹੀ ਕਰੇ ਸੋਗੋਂ ਇਹ ਦੇ ਨਾਲੋਂ ਵੀ ਵਧੀਕ!</verse>
				<verse number="14">ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਇਉਂ ਮੋੜਿਆ ਜਿੱਕਰ ਕਿਸੇ ਇੱਕ ਮਨੁੱਖ ਦਾ ਮਨ ਮੋੜੀਦਾ ਹੈ ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਸੁਨੇਹਾ ਘੱਲਿਆ ਭਈ ਆਪਣੇ ਸਾਰਿਆਂ ਟਹਿਲੂਆਂ ਸਣੇ ਮੁੜ ਆਓ</verse>
				<verse number="15">ਸੋ ਪਾਤਸ਼ਾਹ ਮੁੜਿਆ ਅਤੇ ਯਰਦਨ ਤੋੜੀ ਆਇਆ ਅਤੇ ਯਹੂਦਾਹ ਪਾਤਸ਼ਾਹ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੋੜੀ ਆਇਆ</verse>
				<verse number="16">ਅਤੇ ਗੇਰਾ ਦਾ ਪੁੱਤ੍ਰ ਸ਼ਿਮਈ ਬਿਨਯਾਮੀਨੀ ਬਹੁਰੀਮ ਤੋਂ ਕਾਹਲੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਪਾਤਸ਼ਾਹ ਦੇ ਮਿਲਣ ਨੂੰ ਹਠਾੜ ਨੂੰ ਆਇਆ</verse>
				<verse number="17">ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਟਹਿਲੂਆ ਆਪਣੇ ਪੰਦਰਾਂ ਪੁੱਤ੍ਰਾਂ ਅਤੇ ਵੀਹਾਂ ਟਹਿਲੂਆਂ ਸਣੇ ਆਇਆ ਅਤੇ ਓਹ ਪਾਤਸ਼ਾਹ ਦੇ ਸਾਹਮਣੇ ਯਰਦਨੋਂ ਪਾਰ ਲੰਘੇ</verse>
				<verse number="18">ਪਾਤਸ਼ਾਹ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤ੍ਰ ਸ਼ਿਮਈ ਪਾਤਸ਼ਾਹ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਪਰਨੇ ਡਿੱਗ ਪਿਆ</verse>
				<verse number="19">ਅਤੇ ਪਾਤਸ਼ਾਹ ਨੂੰ ਆਖਿਆ, ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਾਹਰਾਜ ਪਾਤਸ਼ਾਹ ਯਰੂਸ਼ਲਮ ਤੋਂ ਨਿੱਕਲਿਆ ਹਠ ਨਾਲ ਆਖਿਆ ਸੀ ਚੇਤੇ ਨਾ ਕਰੋ ਅਰ ਪਾਤਸ਼ਾਹ ਆਪਣੇ ਮਨ ਵਿੱਚ ਨਾ ਰੱਖੇ</verse>
				<verse number="20">ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਪਾਤਸ਼ਾਹ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾ ਨਿੱਕਲਿਆ ਹਾਂ</verse>
				<verse number="21">ਫੇਰ ਸਰੂਯਾਹ ਦਾ ਪੁੱਤ੍ਰ ਅਬੀਸ਼ਈ ਨੇ ਆਖਿਆ, ਭਲਾ ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ?</verse>
				<verse number="22">ਪਰ ਦਾਊਦ ਨੇ ਆਖਿਆ, ਹੇ ਸਰੂਯਾਹ ਦੇ ਪੁੱਤ੍ਰੋ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ, ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਏਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਪਾਤਸ਼ਾਹ ਬਣਿਆ ਹਾਂ?</verse>
				<verse number="23">ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਪਾਤਸ਼ਾਹ ਨੇ ਉਹ ਦੇ ਨਾਲ ਸੌਂਹ ਖਾਧੀ।।</verse>
				<verse number="24">ਸ਼ਾਊਲ ਦਾ ਪੁੱਤ੍ਰ ਮਫ਼ੀਬੋਸ਼ਥ ਪਾਤਸ਼ਾਹ ਦੇ ਮਿਲਣ ਨੂੰ ਲਹਿ ਗਿਆ ਅਤੇ ਜਿਸ ਦਿਨ ਦਾ ਪਾਤਸ਼ਾਹ ਨਿੱਕਲਿਆ ਸੀ ਉਸ ਨੇ ਉਸ ਦਿਨ ਤੋੜੀ ਜਦ ਉਹ ਸੁਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾਹੜੀ ਸੁਵਾਰੀ ਸੀ ਅਤੇ ਨਾ ਹੀ ਆਪਣੇ ਲੀੜੇ ਧੁਵਾਏ ਸਨ</verse>
				<verse number="25">ਅਤੇ ਅਜਿਹਾ ਹੋਇਆ ਜਾਂ ਉਹ ਪਾਤਸ਼ਾਹ ਨੂੰ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ?</verse>
				<verse number="26">ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਪਾਤਸ਼ਾਹ, ਮੇਰੇ ਟਹਿਲੂਏ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਭਈ ਸੀ ਭਈ ਮੈਂ ਆਪਣੇ ਲਈ ਖੋਤੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਪਾਤਸ਼ਾਹ ਕੋਲ ਜਾਵਾਂ, ਤੁਹਾਡਾ ਸੇਵਕ ਲੰਙਾ ਜੋ ਹੈ</verse>
				<verse number="27">ਪਰ ਉਸ ਨੇ ਮੇਰੇ ਮਾਹਰਾਜ ਪਾਤਸ਼ਾਹ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਾਹਰਾਜ ਪਾਤਸ਼ਾਹ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ</verse>
				<verse number="28">ਕਿਉਂ ਜੋ ਮੇਰੇ ਪਿਉ ਦਾ ਸਾਰਾ ਘਰਾਣਾ ਮੇਰੇ ਮਾਹਰਾਜ ਪਾਤਸ਼ਾਹ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸਾਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੇ ਲੰਗਰ ਵਿੱਚ ਰੋਟੀ ਖਾਂਦੇ ਹਨ। ਫੇਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਮੇਰਾ ਕੀ ਅਧਕਾਰ ਹੈ?</verse>
				<verse number="29">ਜਦ ਪਾਤਸ਼ਾਹ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈਂ? ਮੈਂ ਤਾਂ ਆਖ ਛੱਡਿਆ ਹੈ ਭਈ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਉ</verse>
				<verse number="30">ਤਾਂ ਮਫ਼ੀਬੋਸ਼ਥ ਨੇ ਪਾਤਸ਼ਾਹ ਨੂੰ ਆਖਿਆ, ਜੀ ਹਾਂ, ਸਗੋਂ ਓਹ ਸੱਭੋ ਲੈ ਲਵੇ ਮੇਰਾ ਮਹਾਰਾਜ ਪਾਤਸ਼ਾਹ ਜੋ ਸੁਖ ਨਾਲ ਫੇਰ ਘਰ ਵਿੱਚ ਆਇਆ ਹੈ।।</verse>
				<verse number="31">ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਲਹਿ ਕੇ ਉਹ ਨੂੰ ਯਰਦਨੋਂ ਪਾਰ ਪਹੁੰਚਾਉਣ ਲਈ ਪਤਸ਼ਾਹ ਦੇ ਨਾਲ ਯਰਦਨੋਂ ਪਾਰ ਗਿਆ</verse>
				<verse number="32">ਅਤੇ ਏਹ ਬਰਜ਼ਿੱਲਈ ਵੱਡਾ ਬੁੱਢਾ ਅਸੀਹਾਂ ਵਰਿਹਾਂ ਦਾ ਸੀ ਅਤੇ ਉਸ ਨੇ ਪਾਤਸ਼ਾਹ ਨੂੰ ਜਾਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਅੱਪੜਾਈ ਸੀ ਕਿਉਂ ਜੋ ਉਹ ਬਹੁਤ ਵੱਡਾ ਮਨੁੱਖ ਸੀ</verse>
				<verse number="33">ਸੋ ਪਾਤਸ਼ਾਹ ਨੇ ਬਰਜ਼ਿੱਲਈ ਨੂੰ ਆਖਿਆ, ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ</verse>
				<verse number="34">ਬਰਜ਼ਿੱਲਈ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, ਹੁਣ ਮੇਰਾ ਜੀਉਣਾ ਕਿੱਨਾ ਕੁ ਚਿਰ ਹੈ ਜੋ ਪਾਤਸ਼ਾਹ ਨਾਲ ਯਰੂਸ਼ਲਮ ਨੂੰ ਚੜ੍ਹ ਜਾਵਾਂ?</verse>
				<verse number="35">ਕਿਉਂ ਜੋ ਅੱਜ ਦੇ ਦਿਨ ਮੈਂ ਅਸੀਹਾਂ ਵਰਿਹਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸੱਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸੱਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸੱਕਦਾ ਹਾਂ? ਫੇਰ ਤੁਹਾਡਾ ਸੇਵਕ ਆਪਣੇ ਮਾਹਰਾਜ ਪਾਤਸ਼ਾਹ ਉੱਤੇ ਕਾਹ ਨੂੰ ਭਾਰੂ ਹੋਵੇ?</verse>
				<verse number="36">ਤੁਹਾਡਾ ਸੇਵਕ ਥੋੜੀ ਦੂਰ ਤੋੜੀ ਯਰਦਨ ਦੇ ਪਾਰ ਪਾਤਸ਼ਾਹ ਨਾਲ ਜਾਵੇਗਾ ਅਤੇ ਕੀ ਲੋੜ ਹੈ ਜੋ ਪਾਤਸ਼ਾਹ ਮੈਨੂੰ ਐਡਾ ਵਟਾਂਦਰਾ ਕਰ ਕੇ ਵੱਟਾਲਾਹਵੇ?</verse>
				<verse number="37">ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਉ ਅਤੇ ਆਪਣੀ ਮਾਂ ਦੀ ਕਬਰ ਦੇ ਕੋਲ ਮਰ ਜਾਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈਗਾ, ਉਹ ਮੇਰੇ ਮਾਹਰਾਜ ਪਾਤਸ਼ਾਹ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੇ</verse>
				<verse number="38">ਤਦ ਪਾਤਸ਼ਾਹ ਨੇ ਉੱਤਰ ਦਿੱਤਾ, ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਂਗਾ ਸੋ ਮੈਂ ਤੇਰੇ ਲਈ ਕਰਾਂਗਾ</verse>
				<verse number="39">ਫੇਰ ਸਭ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਾਂ ਪਾਤਸ਼ਾਹ ਪਾਰ ਆਇਆ ਤਾਂ ਪਾਤਸ਼ਾਹ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਰ ਉਹ ਆਪਣੇ ਥਾਂ ਨੂੰ ਮੁੜ ਗਿਆ</verse>
				<verse number="40">ਤਦ ਪਾਤਸ਼ਾਹ ਗਿਲਗਾਲ ਨੂੰ ਤੁਰਿਆ ਅਤੇ ਕਿਮਹਾਮ ਉਸ ਦੇ ਨਾਲ ਪਾਰ ਤੁਰਿਆ ਅਤੇ ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਪਾਤਸ਼ਾਹ ਦੇ ਨਾਲ ਗਏ।।</verse>
				<verse number="41">ਤਾਂ ਵੇਖੋ, ਇਸਰਾਏਲ ਦੇ ਸਭ ਲੋਕ ਪਾਤਸ਼ਾਹ ਕੋਲ ਆਏ ਅਤੇ ਪਾਤਸ਼ਾਹ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਾਹ ਨੂੰ ਚੜ੍ਹਾ ਲਿਆਏ? ਅਤੇ ਜਾ ਕੇ ਪਤਾਸ਼ਾਹ ਨੂੰ ਅਰ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਭਨਾਂ ਲੋਕਾਂ ਨੂੰ ਯਰਦਨੋਂ ਪਾਰ ਲੈ ਆਏ?</verse>
				<verse number="42">ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਾਹ ਨੂੰ ਗੁੱਸੇ ਹੁੰਦੇ ਹੋ? ਭਲਾ, ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਯਾ ਪਾਤਸ਼ਾਹ ਨੇ ਸਾਨੂੰ ਕੁਝ ਬਖ਼ਸ਼ ਦਿੱਤਾ ਹੈ?</verse>
				<verse number="43">ਫੇਰ ਇਸਰਾਏਲ ਦੇ ਮਨੁੱਖਾਂ ਨੇ ਯਹੂਦਾਹ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਪਾਤਸ਼ਾਹ ਵਿੱਚ ਸਾਡੀਆਂ ਦਸ ਪੱਤੀਆਂ ਹਨ ਅਤੇ ਤੁਹਾਡੇ ਨਾਲੋਂ ਸਾਡਾ ਅਧਕਾਰ ਦਾਊਦ ਉੱਤੇ ਵਧੀਕ ਹੈ। ਫੇਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੋ ਤੁਸੀਂ ਪਾਤਸ਼ਾਹ ਦੇ ਮੋੜ ਲਿਆਉਣ ਵਿੱਚ ਪਹਿਲੇ ਸਾਥੋਂ ਸਲਾਹ ਨਾ ਪੁੱਛੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।।</verse>
			</chapter>
			<chapter number="20">
				<verse number="1">ਸੁਤੇ ਹੀ ਉੱਥੇ ਇੱਕ ਸ਼ਬਾ ਨਾਮੇ ਬਿਨਯਾਮੀਨੀ ਵਾਹਿਯਾਤ ਜਿਹਾ ਮਨੁੱਖ ਬਿਕਰੀ ਦਾ ਪੁੱਤ੍ਰ ਸੀ। ਉਸ ਨੇ ਧੂਤੂ ਵਜਾ ਕੇ ਆਖਿਆ, ਨਾ ਸਾਡੀ ਪੱਤੀ ਦਾਊਦ ਦੇ ਨਾਲ ਲੱਗਦੀ ਹੈ, ਨਾ ਸਾਡੀ ਵੰਡ ਯੱਸੀ ਦੇ ਪੁੱਤ੍ਰ ਨਾਲ ਲੱਗਦੀ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਤੁਰੋ!</verse>
				<verse number="2">ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿਛਾ ਛੱਡ ਕੇ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੋੜੀ ਆਪਣੇ ਪਾਤਸ਼ਾਹ ਦੇ ਨਾਲ ਲੱਗੇ ਰਹੇ।।</verse>
				<verse number="3">ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਪਾਤਸ਼ਾਹ ਨੇ ਉਨ੍ਹਾਂ ਆਪਣੀਆਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਫੜ ਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੋੜੀ ਕੈਦ ਵਿੱਚ ਰੰਡੇਪੇ ਜੇਹੀ ਹਾਲਤ ਵਿੱਚ ਰਹੀਆਂ।।</verse>
				<verse number="4">ਪਾਤਸ਼ਾਹ ਨੇ ਅਮਾਸਾ ਨੂੰ ਆਖਿਆ ਭਈ ਤਿੰਨਾਂ ਦਿਨਾਂ ਵਿੱਚ ਯਹੂਦਾਹ ਦੇ ਮਨੁੱਖਾਂ ਨੂੰ ਮੇਰੇ ਕੋਲ ਇਕੱਠਿਆਂ ਕਰ ਅਤੇ ਤੂੰ ਵੀ ਐਥੇ ਹੋਵੀਂ</verse>
				<verse number="5">ਸੋ ਅਮਾਸਾ ਯਹੂਦਾਹ ਦੇ ਮਨੁੱਖਾਂ ਨੂੰ ਇਕੱਠਾ ਕਰਨ ਗਿਆ ਪਰ ਉਹ ਨੇ ਉਸ ਚਿਰ ਤੋਂ ਜੋ ਉਹ ਦੇ ਲਈ ਠਹਿਰਾ ਦਿੱਤਾ ਸੀ ਵਧੀਕ ਢਿੱਲ ਲਾਈ</verse>
				<verse number="6">ਤਦ ਦਾਊਦ ਨੇ ਅਬੀਸ਼ਈ ਨੂੰ ਆਖਿਆ, ਹੁਣ ਸ਼ਬਾ ਬਿਕਰੀ ਦਾ ਪੁੱਤ੍ਰ ਸਾਡੇ ਨਾਲ ਅਬਸ਼ਾਲੋਮ ਨਾਲੋਂ ਵੀ ਵਧੀਕ ਬਦੀ ਕਰੇਗਾ ਸੋ ਤੂੰ ਆਪਣੇ ਮਾਲਕ ਦੇ ਟਹਿਲੂਆਂ ਨੂੰ ਲੈ ਕੇ ਉਸ ਦਾ ਪਿੱਛਾ ਕਰ ਅਜਿਹਾ ਨਾ ਹੋਵੇ ਜੋ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਕੇ ਸਾਡੇ ਵੇਖਣ ਤੋਂ ਬਚ ਜਾਵੇ</verse>
				<verse number="7">ਸੋ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫਲੇਤੀ ਅਤੇ ਸਾਰੇ ਸੂਰਮੇ ਨਿੱਕਲੇ ਅਤੇ ਬਿਕਰੀ ਦੇ ਪੁੱਤ੍ਰ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ</verse>
				<verse number="8">ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਅੱਪੜੇ ਤਾਂ ਅਮਾਸਾ ਉਨ੍ਹਾਂ ਦੇ ਅੱਗੇ ਆਇਆ ਅਤੇ ਯੋਆਬ ਨੇ ਆਪਣੇ ਫੌਜੀ ਲੀੜੇ ਜੋ ਉਸ ਉੱਤੇ ਸਨ ਕੱਸੇ ਹੋਏ ਸਨ ਅਤੇ ਉਹ ਦੇ ਨਾਲ ਇੱਕ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨ੍ਹਿਆ ਹੋਇਆ ਸੀ ਅਤੇ ਜਾਂਦੀ ਵੇਰੀ ਉਹ ਡਿੱਗ ਪਈ</verse>
				<verse number="9">ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁਖ ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾਹੜੀ ਸੱਜੇ ਹੱਥ ਨਾਲ ਫੜ ਲਈ ਜੋ ਉਹ ਨੂੰ ਚੁੰਮੇ</verse>
				<verse number="10">ਪਰ ਅਮਾਸਾ ਨੇ ਉਸ ਤਲਵਾਰ ਦਾ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪੰਜਵੀਂ ਪਸਲੀ ਦੇ ਹੇਠ ਅਜੇਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ ਅਤੇ ਫੇਰ ਦੂਜੀ ਵੇਰ ਨਾ ਮਾਰਿਆ ਸੋ ਉਹ ਮਰ ਗਿਆ। ਫੇਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ</verse>
				<verse number="11">ਤਦ ਇੱਕ ਜਣਾ ਯੋਆਬ ਦੇ ਜੁਆਨਾਂ ਵਿੱਚੋਂ ਉਸ ਦੇ ਕੋਲ ਖਲੋਤਾ ਰਿਹਾ ਅਤੇ ਇਉਂ ਆਖਿਆ, ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੀ ਵੱਲ ਹੈ ਸੋ ਯੋਆਬ ਨਾਲ ਤੁਰੇ</verse>
				<verse number="12">ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਾਂ ਉਸ ਮਨੁੱਖ ਨੇ ਡਿੱਠਾ ਜੋ ਸਭ ਲੋਕ ਖਲੋਂਦੇ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਇਸ ਲਈ ਜੋ ਡਿੱਠਾ ਭਈ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖਲੋਂਦਾ ਗਿਆ</verse>
				<verse number="13">ਜਾਂ ਉਹ ਰਾਹ ਵਿੱਚੋਂ ਉਹ ਨੂੰ ਚੁੱਕ ਲੈ ਗਿਆ ਤਾਂ ਸਭ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤ੍ਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।।</verse>
				<verse number="14">ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ-ਮਅਕਾਹ ਤਾਈਂ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ</verse>
				<verse number="15">ਉਨ੍ਹਾਂ ਨੇ ਆ ਕੇ ਉਸ ਨੂੰ ਬੈਤ-ਮਆਕਾਹ ਦੇ ਆਬੇਲ ਦੇ ਵਿੱਚ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਇੱਕ ਦਮ ਦਮਾ ਬਣਾਇਆ ਜੋ ਕੰਧ ਦੇ ਨਾਲ ਸੀ ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਸੋ ਕੰਧ ਦੇ ਢਾਹੁਣ ਦਾ ਜਤਨ ਕਰਦੇ ਸਨ।।</verse>
				<verse number="16">ਉਸ ਵੇਲੇ ਇੱਕ ਸਿਆਣੀ ਤੀਵੀਂ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣੀਓ, ਵੇ ਸੁਣੀਓ! ਯੋਆਬ ਨੂੰ ਆਖੋ ਭਈ ਐਥੇ ਨੇੜੇ ਆ ਕਿਉ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ</verse>
				<verse number="17">ਅਤੇ ਜਾਂ ਉਹ ਨੇੜੇ ਆਇਆ ਤਾਂ ਉਸ ਤੀਵੀਂ ਨੇ ਉਹ ਨੂੰ ਆਖਿਆ, ਤੂੰ ਯੋਆਬ ਹੈਂ? ਉਸ ਆਖਿਆ, ਜੀ ਮੈਂ ਉਹੋ ਹਾਂ ਤਾਂ ਉਸ ਉਹ ਨੂੰ ਆਖਿਆ, ਆਪਣੀ ਟਹਿਲਣ ਦੀ ਗੱਲ ਸੁਣ ਲੈ। ਉਹ ਬੋਲਿਆ, ਜੀ ਮੈਂ ਸੁਣਦਾ ਹਾਂ</verse>
				<verse number="18">ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰਾਂ ਓਹ ਕੰਮ ਨੂੰ ਮੁਕਾਉਂਦੇ ਸਨ</verse>
				<verse number="19">ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕੀਤਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ ਨੂੰ ਕਾਹ ਨੂੰ ਨਿਗਲਿਆ ਚਾਹੁੰਦਾ ਹੈਂ?</verse>
				<verse number="20">ਯੋਆਬ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਮੈਥੋਂ ਦਫ਼ਾ ਦੂਰ ਹੋਵੇ ਜੋ ਨਿਗਲਾਂ ਯਾ ਨਾਸ ਕਰਾਂ!</verse>
				<verse number="21">ਇਹ ਗੱਲ ਐਉਂ ਨਹੀਂ ਸਗੋਂ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਸ਼ਬਾ ਨਾਮੇ ਬਿਕਰੀ ਦਾ ਪੁੱਤ੍ਰ ਹੈ। ਉਸ ਨੇ ਪਾਤਸ਼ਾਹ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਸੋ ਨਿਰਾ ਓਹੋ ਮੈਨੂੰ ਸੌਂਪ ਦੇਹ ਤਾਂ ਮੈਂ ਸ਼ਹਿਰੋਂ ਤੁਰ ਜਾਵਾਂਗਾ। ਉਸ ਤੀਵੀਂ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!</verse>
				<verse number="22">ਤਦ ਉਹ ਤੀਵੀਂ ਆਪਣੀ ਬੁੱਧ ਨਾਲ ਸਭਨਾਂ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਨੇ ਬਿਕਰੀ ਦੇ ਪੁੱਤ੍ਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਆਇਆ।।</verse>
				<verse number="23">ਯੋਆਬ ਇਸਰਾਏਲ ਦੀ ਸਾਰੀ ਸੈਨਾ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਸਰਦਾਰ ਸੀ</verse>
				<verse number="24">ਅਤੇ ਅਦੋਰਾਮ ਬੇਗਾਰੀਆਂ ਉੱਤੇ ਸੀ ਅਤੇ ਅਹੀਲਦ ਦਾ ਪੁੱਤ੍ਰ ਯਹੋਸ਼ਾਫਾਟ ਇਤਹਾਸ ਦਾ ਲਿਖਾਰੀ ਸੀ</verse>
				<verse number="25">ਸ਼ਿਵਾ ਲਿਖਾਰੀ ਸੀ ਅਤੇ ਸਾਦੋਕ ਅਤੇ ਅਬਿਯਾਥਾਰ ਜਾਜਕ ਸਨ</verse>
				<verse number="26">ਅਤੇ ਈਰਾ ਯਾਇਰੀ ਵੀ ਦਾਊਦ ਦਾ ਸ਼ਾਹੀ ਜਾਜਕ ਸੀ।।</verse>
			</chapter>
			<chapter number="21">
				<verse number="1">ਫੇਰ ਦਾਊਦ ਦੇ ਸਮੇਂ ਵਿੱਚ ਤਿੰਨ ਵਰਹੇ ਉੱਤੋਂ ਥੱਲੀ ਅੰਨਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਏਹ ਸ਼ਾਊਲ ਦੇ ਅਤੇ ਉਹ ਦੇ ਹਤਿਆਰੇ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ</verse>
				<verse number="2">ਤਦ ਪਾਤਸ਼ਾਹ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਏਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦਾ ਬਕੀਆ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਸ਼ਾਊਲ ਇਸਰਾਏਲੀਆਂ ਅਤੇ ਯਹੂਦੀਆਂ ਲਈ ਯਤਨ ਕਰ ਕੇ ਉਨ੍ਹਾਂ ਨੂੰ ਮਾਰਿਆ ਚਾਹੁੰਦਾ ਸੀ)</verse>
				<verse number="3">ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਭਈ ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤ ਨਾਲ ਮੈਂ ਪਰਾਸਚਿਤ ਕਰਾਂ ਭਈ ਤੁਸੀਂ ਯਹੋਵਾਹ ਦੀ ਮਿਰਾਸ ਨੂੰ ਅਸੀਸ ਦਿਓ?</verse>
				<verse number="4">ਤਾਂ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਨੂੰ ਸ਼ਾਊਲ ਤੋਂ ਅਰ ਉਹ ਦੇ ਘਰਾਣੇਂ ਤੋਂ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਿੰਦੋਂ ਮਾਰੋ। ਸੋ ਉਸ ਆਖਿਆ, ਫੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?</verse>
				<verse number="5">ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਜੁਗਤ ਕੀਤੀ ਭਈ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ</verse>
				<verse number="6">ਸੋ ਉਹ ਦੇ ਪੁੱਤ੍ਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਪਾਤਸ਼ਾਹ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ</verse>
				<verse number="7">ਪਰ ਪਾਤਸ਼ਾਹ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੱਤ੍ਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਉਸ ਸੌਂਹ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਯਹੋਵਾਹ ਨੂੰ ਵਿੱਚ ਦੇ ਕੇ ਖਾਧੀ ਸੀ</verse>
				<verse number="8">ਪਰ ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫਾਹ ਦੇ ਦੋ ਪੁੱਤ੍ਰ ਜੋ ਸ਼ਾਊਲ ਦੇ ਲਈ ਜਣੀ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤ੍ਰ ਜੋ ਬਰਜ਼ਿੱਲਈ ਮਹੋਲਾਥੀ ਦੇ ਪੁੱਤ੍ਰ ਅਦਰੀਏਲ ਦੇ ਲਈ ਜਣੀ ਸੀ ਫੜ ਲਏ</verse>
				<verse number="9">ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚੋਂ ਜੋ ਜਵਾਂ ਦੀਆਂ ਵਾਢੀਆਂ ਦੇ ਅਰੰਭ ਵਿੱਚ ਹੁੰਦੇ ਹਨ ਮਾਰੇ ਗਏ।।</verse>
				<verse number="10">ਤਦ ਅੱਯਾਹ ਦੀ ਧੀ ਰਿਸਫਾਹ ਨੇ ਤੱਪੜ ਦਾ ਲੀੜਾ ਲੈ ਕੇ ਵਾਢੀਆ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੋੜੀ ਅਕਾਸ਼ੋਂ ਓਹਨਾਂ ਉੱਤੇ ਕਣੀਆਂ ਨਾ ਵਰਹੀਆਂ ਅਤੇ ਉਸ ਨੇ ਓਹਨਾਂ ਨੂੰ ਦਿਨੇ ਪੌਣ ਦੇ ਪੰਛੀਆਂ ਦੇ ਅਤੇ ਰਾਤੀ ਜੰਗਲੀ ਜਾਨਵਰਾਂ ਤੋਂ ਬਚਾ ਦਿੱਤਾ ਜੋ ਓਹਨਾਂ ਨੂੰ ਨਾ ਛੋਹਣ</verse>
				<verse number="11">ਅਤੇ ਦਾਊਦ ਨੂੰ ਖਬਰ ਹੋਈ ਭਈ ਸ਼ਾਊਲ ਦੀ ਸੁਰੀਤ ਅੱਯਾਹ ਦੀ ਧੀ ਰਿਸਫਾਹ ਨੇ ਇਉਂ ਕੀਤਾ।।</verse>
				<verse number="12">ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਮੋੀ ੜ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ-ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ</verse>
				<verse number="13">ਸੋ ਉਹ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ</verse>
				<verse number="14">ਤਾਂ ਉਨ੍ਹਾਂ ਨੇ ਸ਼ਾਊਲ ਅਰ ਉਸ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਉ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਸੋ ਉਨ੍ਹਾਂ ਨੇ ਸਭ ਕੀਤਾ ਅਤੇ ਉਹ ਦੇ ਪਿੱਛੋਂ ਉਸ ਦੇਸ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।।</verse>
				<verse number="15">ਫਲਿਸਤੀ ਫੇਰ ਇਸਰਾਏਲ ਨਾਲ ਲੜੇ ਅਤੇ ਦਾਊਦ ਆਪਣੇ ਟਹਿਲੂਆਂ ਨੂੰ ਨਾਲ ਲੈ ਕੇ ਉਤਰਿਆ ਅਤੇ ਫਲਿਸਤੀਆਂ ਨਾਲ ਲੜਿਆ ਅਰ ਦਾਊਦ ਥੱਕ ਗਿਆ</verse>
				<verse number="16">ਉਸ ਵੇਲੇ ਦੈਂਤ ਦੇ ਪੁੱਤ੍ਰਾਂ ਵਿੱਚੋਂ ਇਸ਼ਬੀ-ਬੋਨਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੌਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਿਆ ਚਾਹੁੰਦਾ ਸੀ</verse>
				<verse number="17">ਪਰ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੇ ਉਹ ਨੂੰ ਸ਼ਹਿ ਦਿੱਤੀ ਅਤੇ ਉਸ ਫਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸੌਂਹ ਖਾ ਕੇ ਆਖਿਆ, ਤੁਸੀਂ ਫੇਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਜੋ ਕਿਤੇ ਇਸਰਾਏਲ ਦਾ ਦੀਵਾ ਨਾ ਬੁੱਝ ਜਾਵੇ</verse>
				<verse number="18">ਅਤੇ ਅਜਿਹਾ ਹੋਇਆ ਜੋ ਏਹ ਦੇ ਪਿੱਛੋਂ ਗੋਬ ਵਿੱਚ ਫਲਿਸਤੀਆਂ ਨਾਲ ਫੇਰ ਲੜਾਈ ਹੋਈ ਤਦ ਹੁਸ਼ਾਤੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤ੍ਰਾਂ ਵਿੱਚੋਂ ਸੀ ਵੱਢ ਸੁੱਟਿਆ</verse>
				<verse number="19">ਅਤੇ ਫੇਰ ਫਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤ੍ਰ ਅਲਹਾਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਹ ਦੀ ਬਰਛੀ ਜੁਲਾਹੇ ਦੇ ਤੁਰ ਵਰਗੀ ਸੀ ਮਾਰਿਆ</verse>
				<verse number="20">ਫੇਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡਾ ਲੰਮਾ ਮਨੁੱਖ ਸੀ। ਉਹ ਦੇ ਇੱਕ ਇੱਕ ਹੱਥ ਵਿੱਚ ਛੇ ਛੇ ਉਂਗਲੀਆਂ ਅਤੇ ਇੱਕ ਇੱਕ ਪੈਰ ਵਿੱਚ ਵੀ ਛੇ ਛੇ ਉਂਗਲੀਆਂ ਸਨ ਜੋ ਸੱਭੇ ਚੱਵੀ ਹੈਸਨ ਅਤੇ ਇਹ ਵੀ ਦੈਂਤ ਦੀ ਵੰਸ਼ ਵਿੱਚੋਂ ਸੀ</verse>
				<verse number="21">ਜਿਸ ਵੇਲੇ ਉਹ ਨੇ ਇਸਰਾਏਲ ਨੂੰ ਵੰਗਾਰਿਆ ਸੀ ਉਸ ਵੇਲੇ ਦਾਊਦ ਦੇ ਭਰਾ ਸ਼ਿਮਅਈ ਦੇ ਪੁੱਤ੍ਰ ਯੋਨਾਥਾਨ ਨੇ ਉਹ ਨੂੰ ਮਾਰਿਆ</verse>
				<verse number="22">ਏਹ ਚਾਰੇ ਗਥ ਵਿੱਚ ਦੈਂਤ ਤੋਂ ਜੰਮੇ ਸਨ ਅਤੇ ਦਾਊਦ ਦੇ ਹੱਥੋਂ ਅਰ ਉਹ ਦੇ ਟਹਿਲੂਆਂ ਦੇ ਹੱਥੋਂ ਡੇਗੇ ਗਏ।।</verse>
			</chapter>
			<chapter number="22">
				<verse number="1">ਦਾਊਦ ਨੇ ਉਸ ਦਿਨ ਇਸ ਭਜਨ ਦੀਆਂ ਗੱਲਾਂ ਯਹੋਵਾਹ ਅੱਗੇ ਕੀਤੀਆਂ ਜਿਸ ਦਿਨ ਯਹੋਵਾਹ ਨੇ ਉਹ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ</verse>
				<verse number="2">ਅਤੇ ਉਹ ਨੇ ਆਖਿਆ, ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!</verse>
				<verse number="3">ਪਰਮੇਸ਼ੁਰ ਮੇਰਾ ਟਿੱਲਾ ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅਨ੍ਹੇਰੇ ਤੋਂ ਬਚਾਉਂਦਾ ਹੈਂ।</verse>
				<verse number="4">ਮੈਂ ਯਹੋਵਾਹ ਨੂੰ ਜਿਹੜਾ ਉਸਤਤ ਜੋਗ ਹੈ ਪੁਕਾਰਾਂਗਾ, ਸੋ ਮੈਂ ਆਪਣੇ ਵੈਰੀਆਂ ਤੋਂ ਬਚ ਜਾਵਾਂਗਾ।</verse>
				<verse number="5">ਮੌਤ ਦੀਆਂ ਲਹਿਰਾਂ ਨੇ ਮੈਨੂੰ ਵਲ ਲਿਆ, ਬੇਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।</verse>
				<verse number="6">ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਧੇ ਮੇਰੇ ਸਾਹਮਣੇ ਹੋਏ।</verse>
				<verse number="7">ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਰ ਮੇਰੀ ਦੁਹਾਈ ਉਹ ਦੇ ਕੰਨਾਂ ਤੀਕ ਪੁੱਜੀ।</verse>
				<verse number="8">ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!</verse>
				<verse number="9">ਉਹ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਹ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ!</verse>
				<verse number="10">ਉਹ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆਂ, ਅਤੇ ਉਹ ਦੇ ਪੈਰਾਂ ਹੇਠ ਘੁੱਪ ਅਨ੍ਹੇਰਾ ਸੀ।</verse>
				<verse number="11">ਤਾਂ ਉਹ ਕਰੂਬੀ ਉੱਤੇ ਚੜ੍ਹ ਕੇ ਉੱਡਿਆ, ਹਾਂ, ਉਹ ਪੌਣ ਦੀਆਂ ਖੰਭਾਂ ਉੱਤੇ ਵੇਖਿਆ ਗਿਆ।</verse>
				<verse number="12">ਉਹ ਨੇ ਅਨ੍ਹੇਰ ਨੂੰ ਆਪਣੇ ਆਲੇ ਦੁਆਲੇ ਦਾ ਮੰਡਪ ਬਣਾਇਆ, ਜਲਾਂ ਦਾ ਇਕੱਠ, ਅਕਾਸ਼ ਦੀਆਂ ਘਟਾਂ ਨੂੰ।</verse>
				<verse number="13">ਉਹ ਦੇ ਅੱਗੇ ਦੀ ਦਮਕ ਤੋਂ, ਅੰਗਿਆਰੇ ਦਗ ਦਗ ਕਰਨ ਲੱਗੇ!</verse>
				<verse number="14">ਯਹੋਵਾਹ ਅਕਾਸ਼ ਤੋਂ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।</verse>
				<verse number="15">ਫੇਰ ਉਹ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿਨ੍ਹ ਭਿੰਨ ਕੀਤਾ, ਬਿਜਲੀਆਂ ਨਾਲ ਉਨ੍ਹਾਂ ਨੂੰ ਘਬਰਾ ਦਿੱਤਾ!</verse>
				<verse number="16">ਯਹੋਵਾਹ ਨੇ ਘੁਰਕਣੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।।</verse>
				<verse number="17">ਉਹ ਨੇ ਉੱਪਰੋਂ ਹੱਥ ਕੱਢ ਕੇ ਮੈਨੂੰ ਲੈ ਲਿਆ, ਉਹ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।।</verse>
				<verse number="18">ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਰ ਉਨ੍ਹਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।</verse>
				<verse number="19">ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰੀ ਟੇਕ ਸੀ।</verse>
				<verse number="20">ਉਹ ਮੈਨੂ ਖੁਲ੍ਹੇ ਅਸਥਾਨ ਵਿੱਚ ਕੱਢ ਲਿਆ- ਇਆ, ਉਹ ਨੇ ਮੈਨੂੰ ਇਸ ਲਈ ਛੁਡਾਇਆ ਕਿ ਉਹ ਮੈਥੋਂ ਪਰਸੰਨ ਸੀ।।</verse>
				<verse number="21">ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,</verse>
				<verse number="22">ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਨਾ ਕੀਤੀ, ਅਤੇ ਬਦੀ ਕਰ ਕੇ ਆਪਣੇ ਪਰਮੇਸ਼ੁਰ ਤੋਂ ਬੇਮੁਖ ਨਹੀਂ ਹੋਇਆ।</verse>
				<verse number="23">ਉਹ ਦੇ ਸਾਰੇ ਨਿਆਉਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਵਿਧੀਆਂ ਤੋਂ ਮੈਂ ਨਹੀਂ ਮੁੜਿਆ।</verse>
				<verse number="24">ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ।</verse>
				<verse number="25">ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ ਅਤੇ ਮੇਰੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।।</verse>
				<verse number="26">ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।</verse>
				<verse number="27">ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਵੇਂਗਾ।</verse>
				<verse number="28">ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵੀਆਂ ਕਰੇਂ।</verse>
				<verse number="29">ਤੂੰ ਮੇਰਾ ਦੀਵਾਂ ਹੈਂ, ਹੇ ਯਹੋਵਾਹ! ਯਹੋਵਾਹ ਮੇਰੇ ਅਨ੍ਹੇਰੇ ਨੂੰ ਚਾਨਣਾ ਕਰਦਾ ਹੈ!</verse>
				<verse number="30">ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜਥੇ ਦੇ ਵਿੱਚੋਂ ਹੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ।</verse>
				<verse number="31">ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।।</verse>
				<verse number="32">ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚਟਾਨ ਹੈ?</verse>
				<verse number="33">ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ, ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।</verse>
				<verse number="34">ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਵਾਂ ਉੱਤੇ ਖੜਾ ਕਰਦਾ ਹੈ।</verse>
				<verse number="35">ਉਹ ਮੇਰੇ ਹੱਥਾਂ ਨੂੰ ਜੁੱਧ ਕਰਨਾ ਇਉਂ ਸਿਖਾਉਂਦਾ ਹੈ, ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।</verse>
				<verse number="36">ਤੈਂ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।</verse>
				<verse number="37">ਤੈਂ ਮੇਰੇ ਹੇਠ ਮੇਰਿਆਂ ਕਦਮਾਂ ਨੂੰ ਵਧਾਇਆ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।।</verse>
				<verse number="38">ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।</verse>
				<verse number="39">ਮੈਂ ਉਨ੍ਹਾਂ ਨੂੰ ਭੱਖ ਲਿਆ ਅਤੇ ਅਜੇਹਾ ਮਾਰਿਆ, ਕਿ ਓਹ ਫੇਰ ਨਾ ਉੱਠੇ, - ਓਹ ਮੇਰੇ ਪੈਰਾਂ ਹੇਠਾ ਡਿੱਗ ਪਏ ਸਨ!</verse>
				<verse number="40">ਤੈਂ ਜੁੱਧ ਦੇ ਲਈ ਮੇਰਾ ਲੱਕ ਬਲ ਨਾਲ ਕੱਸਿਆ ਹੈ, ਤੈਂ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ।</verse>
				<verse number="41">ਤੈਂ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆ ਨਾਸ ਕੀਤਾ!</verse>
				<verse number="42">ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।</verse>
				<verse number="43">ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਮਿੱਧਿਆ, ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!।।</verse>
				<verse number="44">ਤੈਂ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਤਾ, ਉਨ੍ਹਾਂ ਨੇ ਮੇਰੀ ਸੇਵਾ ਕੀਤਾ।</verse>
				<verse number="45">ਪਰਦੇਸੀ ਮੇਰੇ ਅੱਗੇ ਹਿੱਚਕ ਕੇ ਆਏ, ਸੁਣਦਿਆਂ ਸਾਰ ਓਹ ਅਧੀਨ ਹੋ ਗਏ।</verse>
				<verse number="46">ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲੇ।।</verse>
				<verse number="47">ਯਹੋਵਾਹ ਜੀਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦਾ ਚਟਾਨ ਹੈ ਬਜ਼ੁਰਗੀ ਹੋਵੇ!</verse>
				<verse number="48">ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਹੇਠ ਕਰ ਦਿੱਤਾ।</verse>
				<verse number="49">ਜਿਹ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ</verse>
				<verse number="50">ਏਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜੱਸ ਗਵਾਂਗਾ!</verse>
				<verse number="51">ਉਹ ਆਪਣੇ ਪਾਤਸ਼ਾਹ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ ਅਰ ਉਹ ਦੀ ਅੰਸ ਉੱਤੇ, ਸਦਾ ਤੀਕ ਦਯਾ ਕਰਦਾ ਹੈ।।</verse>
			</chapter>
			<chapter number="23">
				<verse number="1">ਦਾਊਦ ਯੱਸੀ ਦੇ ਪੁੱਤ੍ਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ ਸੀ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।।</verse>
				<verse number="2">ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ।</verse>
				<verse number="3">ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚਟਾਨ ਮੈਨੂੰ ਬੋਲੀ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੌ ਨਾਲ ਰਾਜ ਕਰਦਾ ਹੈ,</verse>
				<verse number="4">ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੇ ਤਿੱਖੀ ਧੁੱਪ ਦੇ ਕਾਰਨ ਧਰਤੀ ਉੱਤੇ ਉੱਗਦਾ ਹੈ।</verse>
				<verse number="5">ਭਾਵੇਂ ਮੇਰਾ ਘਰ ਪਰਮੇਸ਼ੁਰ ਦੇ ਅੱਗੇ ਇਸ ਡੌਲ ਦਾ ਨਹੀਂ, ਤਾਂ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰੀਆਂ ਗੱਲਾਂ ਵਿੱਚ ਠੀਕ ਠਾਕ ਅਰ ਪੱਕਾ ਹੈ। ਏਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ?</verse>
				<verse number="6">ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਙੁ ਲਾਂਭੇ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜੇ ਨਹੀਂ ਜਾਂਦੇ।</verse>
				<verse number="7">ਪਰ ਜੋ ਮਨੁੱਖ ਉਨ੍ਹਾਂ ਨੂੰ ਛੋਹਿਆ ਚਾਹੇ, ਤਾਂ ਲੋੜੀਦਾ ਹੈ ਜੋ ਲੋਹੇ ਯਾ ਬਰਛੀ ਦੇ ਫਲ ਨੂੰ ਵਰਤੇ, ਅਤੇ ਓਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ।।</verse>
				<verse number="8">ਦਾਊਦ ਦੇ ਸੂਰਮੇ ਏਹ ਹਨ —ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਸਰਦਾਰਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜੋ ਅਜ਼ਨੀ ਸਦਾਉੰਦਾ ਸੀ। ਉੱਸੇ ਨੇ ਹੀ ਅੱਠਾਂ ਸੌਆਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਇੱਕੇ ਵਾਰ ਵੱਢ ਸੁੱਟਿਆ</verse>
				<verse number="9">ਉਹ ਦੇ ਪਿੱਛੋਂ ਦੋਦੀ ਦਾ ਪੁੱਤ੍ਰ ਅਲਆਜ਼ਾਰ ਅਹੋਹੀ ਦਾ ਪੋਤ੍ਰਾ ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫਲਿਸਤੀਆਂ ਨੂੰ ਜੋ ਜੁੱਧ ਕਰਨ ਨੂੰ ਇਕੱਠੇ ਹੋਏ ਸਨ ਵੰਗਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ</verse>
				<verse number="10">ਸੋ ਉਸ ਨੇ ਉੱਠ ਕੇ ਫਲਿਸਤੀਆਂ ਨੂੰ ਮਾਰਿਆ ਅਤੇ ਐਥੋਂ ਤੀਕੁਰ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡ ਜਿੱਤ ਲੈ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਨਿਰੇ ਲੁੱਟਣ ਲਈ ਹੀ ਮੁੜ ਆਏ</verse>
				<verse number="11">ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤ੍ਰ ਸ਼ੰਮਾਹ ਸੀ। ਜਿਸ ਵੇਲੇ ਫਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫਲਿਸਤੀਆਂ ਦੇ ਅੱਗੇ ਨੱਸ ਗਏ</verse>
				<verse number="12">ਉਹ ਉਸ ਪੈਲੀ ਦੇ ਵਿੱਚਕਾਰ ਖਲੋਤਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫਲਿਸਤੀਆਂ ਨੂੰ ਵੱਡ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ</verse>
				<verse number="13">ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁਲਾਮ ਦੀ ਗੁਫਾ ਨੂੰ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫਲਿਸਤੀਆਂ ਦੇ ਦਲ ਨੇ ਰਫਾਈਮ ਦੀ ਖੱਡ ਵਿੱਚ ਤੰਬੂ ਲਾਏ ਸਨ</verse>
				<verse number="14">ਤਾਂ ਦਾਊਦ ਉਸ ਵੇਲੇ ਇੱਕ ਕੋਟ ਵਿੱਚ ਸੀ ਅਤੇ ਫਲਿਸਤੀਆਂ ਦਾ ਪਹਿਰਾ ਯਰੂਸ਼ਲਮ ਬੈਤਲਹਮ ਦੇ ਵਿੱਚ ਸੀ</verse>
				<verse number="15">ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮਨੁੱਖ ਉਸ ਖੂਹ ਦਾ ਜੋ ਬੈਤਲਹਮ ਦੇ ਫਾਟਕ ਕੋਲ ਹੈ ਇੱਕ ਘੁੱਟ ਪਾਣੀ ਦਾ ਮੈਨੰ ਪਿਲਾਵੇ</verse>
				<verse number="16">ਤਾਂ ਉਨ੍ਹਾਂ ਤਿੰਨਾਂ ਨੇ ਫਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ</verse>
				<verse number="17">ਅਤੇ ਉਸ ਨੇ ਆਖਿਆ, ਹੇ ਯਹੋਵਾਹ, ਏਹੋ ਜਿਹਾ ਕਰਨਾ ਮੈਥੋ ਪਰੇ ਹੋਵੇ ਕਿਉਂ ਜੋ ਏਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਿੰਦ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਦੇ ਪੀਣ ਵੱਲੋਂ ਨਾਂਹ ਕੀਤੀ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਏਹ ਕੰਮ ਕੀਤੇ</verse>
				<verse number="18">ਅਤੇ ਸਰੂਯਾਹ ਦੇ ਪੁੱਤ੍ਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਜੋ ਤਿੰਨਾਂ ਵਿੱਚੋਂ ਨਾਮੀ ਬਣਿਆ</verse>
				<verse number="19">ਉਹ ਤਾਂ ਤਿੰਨਾਂ ਵਿੱਚੋਂ ਸਭਨਾਂ ਨਾਲੋਂ ਵੱਡਾ ਪਤਵਾਲਾ ਸੀ ਤਦ ਉਹ ਉਨ੍ਹਾਂ ਦਾ ਸਰਦਾਰ ਬਣਿਆ ਪਰ ਉਨ੍ਹਾਂ ਪਹਿਲਿਆਂ ਤਿਨਾਂ ਵਰਗਾ ਨਹੀਂ ਸੀ</verse>
				<verse number="20">ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪ੍ਰੋਤਾ ਸੀ ਜਿਸ ਨੇ ਕਈ ਵੱਡੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ ਦੇ ਦਿਨੀਂ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ</verse>
				<verse number="21">ਅਤੇ ਉਸ ਨੇ ਇੱਕ ਦਰਸ਼ਨੀ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛੀ ਖੋਹ ਲਈ ਅਰ ਉੱਸੇ ਦੀ ਬਰਛੀ ਨਾਲ ਉਹ ਨੂੰ ਮਾਰਿਆ</verse>
				<verse number="22">ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੇ ਏਹ ਕੰਮ ਕੀਤੇ ਅਤੇ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਉਂ ਸੀ</verse>
				<verse number="23">ਉਹ ਉਨ੍ਹਾਂ ਤੀਹਾਂ ਵਿੱਚੋਂ ਵਧੀਕ ਪਤਵਾਲਾ ਸੀ ਪਰ ਉਹ ਉਨ੍ਹਾਂ ਪਹਿਲਾਂ ਤਿੰਨਾਂ ਵਰਗਾ ਨਹੀਂ ਸੀ ਅਤੇ ਦਾਊਦ ਨੇ ਉਸ ਨੂੰ ਆਪਣੇ ਸਰਫ ਖਾਸ ਦਿਆਂ ਉੱਤੇ ਠਹਿਰਾਇਆ</verse>
				<verse number="24">ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤ੍ਰ ਅਲਹਾਨਾਨ</verse>
				<verse number="25">ਸ਼ੰਮਾਹ ਹਰੀ ਅਤੇ ਅਲੀਕਾ ਹਰੋਦੀ</verse>
				<verse number="26">ਹਲਸ ਪਲਟੀ ਅਤੇ ਇੱਕੇਸ਼ ਤਕੋਈ ਦਾ ਪੁੱਤ੍ਰ ਈਰਾ</verse>
				<verse number="27">ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਬੀ</verse>
				<verse number="28">ਸਲਮੋਨ ਅਹੋਹੀ ਤੇ ਮਹਰਈ ਨਟੋਫ਼ਾਥੀ</verse>
				<verse number="29">ਬਆਨਾਹ ਦਾ ਪੁੱਤ੍ਰ ਹੇਲਬ ਇੱਕ ਨਟੋਫ਼ਾਥੀ ਤੇ ਰੀਬਈ ਦਾ ਪੁੱਤ੍ਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ</verse>
				<verse number="30">ਬਨਾਯਾਹ ਪਿਰਾਥੋਨੀ ਤੇ ਗਆਸ਼ ਦੀਆਂ ਨਦੀਆਂ ਤੋਂ ਹਿੱਦਈ</verse>
				<verse number="31">ਅਬੀ-ਅਲਬੋਨ ਅਰਬਾਥੀ ਤੇ ਅਜ਼ਮਾਵਥ ਬਰਹੁਮੀ</verse>
				<verse number="32">ਅਲਯਹਬਾ ਸ਼ਅਲਬੋਨੀ ਤੇ ਯਾਸੇਨ ਦੇ ਪੁੱਤ੍ਰਾਂ ਤੋਂ ਯੋਨਾਥਾਨ</verse>
				<verse number="33">ਸ਼ੰਮਾਹ ਹਰਾਰੀ ਤੇ ਸ਼ਾਰਾਰ ਅਰਾਰੀ ਦਾ ਪੁੱਤ੍ਰ ਅਹੀਆਮ</verse>
				<verse number="34">ਉਸ ਮਆਕਾਥੀ ਦਾ ਪੋਤ੍ਰਾ ਅਹਸਬਈ ਦਾ ਪੁੱਤ੍ਰ ਅਲੀਫਲਟ ਤੇ ਅਹੀਥੋਫ਼ਲ ਗਿਲੋਨੀ ਦਾ ਪੁੱਤ੍ਰ ਅਲੀਆਮ</verse>
				<verse number="35">ਹਸਰਈ ਕਰਮਲੀ ਤੇ ਪਅਰਈ ਅਰਬੀ</verse>
				<verse number="36">ਸੋਬਾਹ ਤੋਂ ਨਾਥਾਨ ਦਾ ਪੁੱਤ੍ਰ ਯਿਗਾਲ ਤੇ ਬਾਨੀ ਗਾਦੀ</verse>
				<verse number="37">ਸਲਕ ਅੰਮੋਨੀ ਤੇ ਨਹਰਈ ਬਏਰੋਥੀ ਜੋ ਸਰੂਯਾਹ ਦੇ ਪੁੱਤ੍ਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ</verse>
				<verse number="38">ਈਰਾ ਯਿਥਰੀ ਤੇ ਗਾਰੇਬ ਯਿਥਰੀ</verse>
				<verse number="39">ਊਰਿੱਯਾਹ ਹਿੱਤੀ-ਸਾਰੇ ਸੈਂਤੀ ਹਨ।।</verse>
			</chapter>
			<chapter number="24">
				<verse number="1">ਇਹ ਦੇ ਪਿੱਛੋਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਜਾਗਿਆ ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਪਰੇਰਿਆ ਭਈ ਜਾਹ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ</verse>
				<verse number="2">ਕਿ ਜੋ ਪਾਤਸ਼ਾਹ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ ਭਈ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਲੰਘ ਜਾਹ ਅਤੇ ਲੋਕਾਂ ਨੂੰ ਗਿਣ ਲੈ ਭਈ ਮੈਨੂੰ ਲੋਕਾਂ ਦੀ ਗਿਣਤੀ ਮਲੂਮ ਹੋਵੇ</verse>
				<verse number="3">ਤਦ ਯੋਆਬ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਓਹ ਹਨ ਸੌ ਗੁਣਾ ਵਧੀਕ ਕਰੇ ਅਤੇ ਮੇਰੇ ਮਾਹਰਾਜ ਪਾਤਸ਼ਾਹ ਦੀਆਂ ਅੱਖੀਆਂ ਵੀ ਏਹ ਗੱਲ ਵੇਖਣ ਪਰ ਇਸ ਗੱਲ ਦੇ ਕਾਰਨ ਮੇਰੇ ਮਾਹਰਾਜ ਪਾਤਸ਼ਾਹ ਦਾ ਮਨ ਕਾਹ ਨੂੰ ਖੁਸ਼ ਹੁੰਦਾ ਹੈ?</verse>
				<verse number="4">ਪਰ ਪਾਤਸ਼ਾਹ ਦੀ ਗੱਲ ਯੋਆਬ ਦੇ ਉੱਤੇ ਅਤੇ ਦਲ ਦੇ ਸਰਦਾਰਾਂ ਉੱਤੇ ਪਰਬਲ ਪੈ ਗਈ ਅਤੇ ਯੋਆਬ ਅਰ ਦਲ ਦੇ ਸਰਦਾਰ ਪਾਤਸ਼ਾਹ ਦੇ ਅੱਗੇ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਤੁਰੇ।।</verse>
				<verse number="5">ਓਹ ਯਰਦਨੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜੇਰ ਵੱਲ ਹੈ ਤੰਬੂ ਲਾਏ</verse>
				<verse number="6">ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ ਨੂੰ ਆਏ ਅਤੇ ਦਾਨ ਯਾਨ ਨੂੰ ਆਏ ਅਰ ਭੌਂ ਕੇ ਸੀਦੋਨ ਤੋੜੀ ਅੱਪੜੇ</verse>
				<verse number="7">ਅਤੇ ਉੱਥੋਂ ਸੋਰ ਦੇ ਗੜ੍ਹ ਤੋੜੀ ਆਏ ਅਤੇ ਹਿੱਵੀਆਂ ਅਰ ਕਨਾਨੀਆਂ ਦੇ ਦੱਖਣ ਨੂੰ ਬਏਰਸਬਾ ਤੀਕਰ ਨਿੱਕਲ ਗਏ</verse>
				<verse number="8">ਗੱਲ ਕਾਹਦੀ, ਓਹ ਸਾਰੇ ਦੇਸ ਵਿੱਚੋਂ ਲੰਘ ਕੇ ਨੌਂ ਮਹੀਨੇ ਅਤੇ ਵੀਹਾਂ ਦਿਨਾਂ ਪਿੱਛੋਂ ਯਰੂਸ਼ਲਮ ਨੂੰ ਮੁੜ ਆਏ</verse>
				<verse number="9">ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਚਿੱਠਾ ਪਾਤਸ਼ਾਹ ਨੂੰ ਦਿੱਤਾ ਸੋ ਇਸਰਾਏਲ ਦੇ ਅੱਠ ਲੱਖ ਸੂਰਮੇ ਤਲਵਾਰ ਧਰਤੀ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।।</verse>
				<verse number="10">ਲੋਕਾਂ ਦੀ ਗਿਣਤੀ ਕਰਨ ਦੇ ਪਿੱਛੋਂ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ, ਭਈ ਏਹ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ</verse>
				<verse number="11">ਸੋ ਜਦ ਦਾਊਦ ਸਵੇਰ ਨੂੰ ਉੱਠਿਆ ਤਾਂ ਯਹੋਵਾਹ ਦੀ ਬਾਣੀ ਗਾਦ ਨਬੀ ਨੂੰ ਜੋ ਦਾਊਦ ਦਾ ਗੈਬ ਸੀਨ ਸੀ ਆਈ ਅਤੇ ਉਹ ਨੂੰ ਆਖਿਆ</verse>
				<verse number="12">ਜਾ ਕੇ ਦਾਊਦ ਨੂੰ ਬੋਲ ਭਈ ਯਹੋਵਾਹ ਐਉਂ ਫਰਮਾਉਂਦਾ ਜੋ ਮੈਂ ਤੇਰੇ ਅੱਗੇ ਤਿੰਨ ਬਿਪਤਾਂ ਧਰਦਾ ਹਾਂ ਸੋ ਤੂੰ ਇੱਕ ਉਨ੍ਹਾਂ ਵਿੱਚੋਂ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ</verse>
				<verse number="13">ਸੋ ਗਾਦ ਨੇ ਦਾਊਦ ਕੋਲ ਆਕੇ ਦੱਸਿਆ ਅਰ ਉਹ ਨੂੰ ਪੁਛਿਆ ਭਈ ਤੂੰ ਕੀ ਚਾਹੁੰਦਾ ਹੈ ਜੋ ਤੇਰੇ ਦੇਸ ਵਿੱਚ ਤੇਰੇ ਉੱਤੇ ਸੱਤਾਂ ਵਰਿਹਾਂ ਦਾ ਅੰਨਕਾਲ ਪਵੇ ਯਾ ਤਿੰਨਾਂ ਮਹੀਨਿਆਂ ਤੋੜੀ ਤੂੰ ਆਪਣੇ ਵੈਰੀਆਂ ਦੇ ਅੱਗੋਂ ਭੱਜੇਂ ਅਤੇ ਓਹ ਤੇਰੇ ਮਗਰ ਲੱਗਣ ਯਾ ਤੇਰੇ ਦੇਸ ਵਿੱਚ ਤਿੰਨਾਂ ਦਿਨਾਂ ਤੋੜੀ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਦੇਹ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਘੱਲਿਆ ਹੈ ਕੀ ਉੱਤਰ ਦੇਵਾਂ</verse>
				<verse number="14">ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੇ ਪੁਆੜੇ ਵਿੱਚ ਫਾਥਾ ਹੋਇਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਵੱਡੀ ਕਿਰਪਾ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ!।।</verse>
				<verse number="15">ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਵੇਲੇ ਤੋੜੀ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਲੋਕਾਂ ਵਿੱਚੋਂ ਸੱਤਰ ਹਜ਼ਾਰ ਮਨੁੱਖ ਮਰ ਗਏ</verse>
				<verse number="16">ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨੋਂ ਹੱਟ ਗਿਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬੱਸ ਬਹੁਤ ਹੋ ਚੁੱਕੀ ਹੈ, ਹੁਣ ਆਪਣਾ ਹੱਥ ਢਿੱਲਾ ਕਰ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖਲੋਤਾ ਸੀ</verse>
				<verse number="17">ਅਤੇ ਜਾਂ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਡਿੱਠਾ ਤਾਂ ਯਹੋਵਾਹ ਨੇ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਉੱਤੇ ਅਤੇ ਮੇਰੇ ਪਿਉ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!।।</verse>
				<verse number="18">ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਉਸਾਰ</verse>
				<verse number="19">ਤਾਂ ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉਤਾਹਾਂ ਗਿਆ</verse>
				<verse number="20">ਅਤੇ ਅਰਵਨਾਹ ਨੇ ਤੱਕਿਆ ਅਤੇ ਪਾਤਸ਼ਾਹ ਅਤੇ ਉਸ ਦੇ ਟਹਿਲੂਆਂ ਨੂੰ ਆਪਣੀ ਵੱਲ ਆਉਂਦਿਆਂ ਡਿੱਠਾ ਸੋ ਅਰਵਨਾਹ ਨਿੱਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਤੇ ਮੂੰਹ ਪਰਨੇ ਨਿਵਿਆ</verse>
				<verse number="21">ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਪਾਤਸ਼ਾਹ ਆਪਣੇ ਟਹਿਲੂਏ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲਵਾਂ ਭਈ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਜੋ ਲੋਕਾਂ ਵਿੱਚੋਂ ਬਵਾ ਹਟ ਜਾਵੇ</verse>
				<verse number="22">ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਪਾਤਸ਼ਾਹ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ। ਵੇਖੋ, ਐਥੇ ਹੋਮ ਦੀ ਭੇਟ ਲਈ ਬਲਦ ਅਤੇ ਗਾਹ ਪਾਉਣ ਦਾ ਵਲੇਵਾ ਬਲਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ</verse>
				<verse number="23">ਏਹ ਸਭ ਕੁਝ ਹੇ ਰਾਜਨ, ਅਰਵਨਾਹ ਨੇ ਪਾਤਸ਼ਾਹ ਨੂੰ ਦੇ ਦਿੱਤਾ, ਅਤੇ ਅਰਵਨਾਹ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮੰਨ ਲਵੇ</verse>
				<verse number="24">ਤਦ ਪਾਤਸ਼ਾਹ ਨੇ ਅਰਵਨਾਹ ਨੂੰ ਆਖਿਆ, ਐਉਂ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਹ ਦੇ ਉੱਤੇ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਰ ਉਹ ਬਲਦ ਪੰਜਾਹ ਰੁਪਏ ਦੇ ਕੇ ਮੁੱਲ ਲੈ ਲਿਆ</verse>
				<verse number="25">ਫੇਰ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ ਸੋ ਯਹੋਵਾਹ ਨੇ ਦੇਸ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਵਾ ਹਟ ਗਈ।।</verse>
			</chapter>
		</book>
		<book number="11">
			<chapter number="1">
				<verse number="1">ਦਾਊਦ ਪਾਤਸ਼ਾਹ ਬੁੱਢਾ ਅਤੇ ਬੁਹਤਿਆਂ ਵਰਿਹਾਂ ਦਾ ਹੋ ਗਿਆ ਅਤੇ ਓਹ ਉਸ ਨੂੰ ਕੱਪੜਿਆਂ ਨਾਲ ਕੱਜਦੇ ਸਨ ਪਰ ਉਹ ਗਰਮ ਨਹੀਂ ਹੁੰਦਾ ਸੀ</verse>
				<verse number="2">ਸੋ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਭਈ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਭਾਲੀ ਜਾਵੇ ਜੋ ਪਾਤਸ਼ਾਹ ਦੇ ਸਨਮੁਖ ਖਲੋਤੀ ਰਿਹਾ ਕਰੇ ਅਤੇ ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੇਟ ਰਿਹਾ ਕਰੇ ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ</verse>
				<verse number="3">ਤਾਂ ਉਨ੍ਹਾਂ ਨੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚੋਂ ਇੱਕ ਸੋਹਣੀ ਮੁਟਿਆਰ ਭਾਲੀ ਸੋ ਉਨ੍ਹਾਂ ਨੂੰ ਸ਼ੂਨੰਮੀ ਅਬੀਸ਼ਗ ਲੱਭੀ ਅਤੇ ਓਹ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ</verse>
				<verse number="4">ਉਹ ਮੁਟਿਆਰ ਡਾਢੀ ਹੀ ਸੋਹਣੀ ਸੀ ਸੋ ਉਹ ਪਾਤਸ਼ਾਹ ਦੀ ਸੇਵਾਦਾਰਨੀ ਹੋਈ ਅਤੇ ਉਸ ਦੀ ਖਬਰ ਰੱਖਦੀ ਸੀ ਪਰ ਪਾਤਸ਼ਾਹ ਨੇ ਉਸ ਨਾਲ ਸੰਗ ਨਾ ਕੀਤਾ</verse>
				<verse number="5">ਤਾਂ ਹੱਗੀਥ ਦੇ ਪੁੱਤ੍ਰ ਅਦੋਨੀਯਾਹ ਨੇ ਆਪਣੇ ਆਪ ਨੂੰ ਉੱਚਾ ਕੀਤਾ ਅਤੇ ਆਖਿਆ, ਮੈਂ ਪਾਤਸ਼ਾਹ ਬਣਾਗਾਂ ਅਤੇ ਉਹ ਨੇ ਆਪਣੇ ਲਈ ਰਥ, ਘੋੜ ਚੜ੍ਹੇ ਅਤੇ ਪੰਜਾਹ ਮਨੁੱਖ ਜੋ ਉਹ ਦੇ ਅੱਗੇ ਅੱਗੇ ਦੌੜਨ ਤਿਆਰ ਕੀਤੇ</verse>
				<verse number="6">ਉਹ ਦੇ ਪਿਤਾ ਨੇ ਏਹ ਆਖ ਕੇ ਉਹਨੰ ਕਦੀ ਨਾ ਉਦਾਸ ਕੀਤਾ ਭਈ ਤੈਂ ਐਉਂ ਕਿਉਂ ਕੀਤਾ? ਉਹ ਵੀ ਵੱਡਾ ਸੁੰਦਰ ਸੀ ਅਤੇ ਉਹ ਅਬਸ਼ਾਲੋਮ ਦੇ ਪਿੱਛੋਂ ਜੰਮਿਆਂ ਸੀ</verse>
				<verse number="7">ਉਹ ਸਰੂਯਾਹ ਦੇ ਪੁੱਤ੍ਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾ ਕਰਦਾ ਸੀ ਅਤੇ ਏਹ ਅਦੀਨੋਯਾਹ ਦੇ ਮਗਰ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ</verse>
				<verse number="8">ਪਰ ਸਾਦੋਕ ਜਾਜਕ ਅਰ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਰ ਨਾਥਾਨ ਨਬੀ ਅਰ ਸ਼ਿਮਈ ਅਰ ਰੋਈ ਅਰ ਦਾਊਦ ਦੇ ਸੂਰ ਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ</verse>
				<verse number="9">ਤਾਂ ਅਦੋਨੀਯਾਹ ਨੇ ਭੇਡਾਂ, ਬਲਦ ਅਤੇ ਮੋਟੇ ਮੋਟੇ ਪਸੂ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤ੍ਰ ਅਤੇ ਯਹੂਦਾਹ ਦੇ ਸਭ ਮਨੁੱਖ ਜਿਹੜੇ ਪਾਤਸ਼ਾਹ ਦੇ ਟਹਿਲੂਏ ਸਨ ਸੱਦੇ</verse>
				<verse number="10">ਪਰ ਨਾਥਾਨ ਨਬੀ ਅਰ ਬਨਾਯਾਹ ਅਰ ਸੂਰ ਬੀਰ ਅਰ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ।।</verse>
				<verse number="11">ਤਾਂ ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸਾਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤ੍ਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖਬਰ ਵੀ ਨਹੀਂ?</verse>
				<verse number="12">ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦਿਆਂ ਭਈ ਤੁਸੀਂ ਆਪਣੀ ਅਤੇ ਆਪਣੇ ਪੁੱਤ੍ਰ ਸੁਲੇਮਾਨ ਦੀ ਜਿੰਦ ਬਚਾ ਸੱਕੋ</verse>
				<verse number="13">ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਭਲਾ, ਤੈਂ ਆਪਣੀ ਟਹਿਲਣ ਨਾਲ ਸੌਂਹ ਖਾ ਕੇ ਨਹੀਂ ਆਖਿਆ ਸੀ ਭਈ ਸੱਚ ਮੁੱਚ ਤੇਰਾ ਪੁੱਤ੍ਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?</verse>
				<verse number="14">ਵੇਖੋ, ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਵੇਲੇ ਮੈਂ ਭੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਲਈ ਉਪਰਾਲਾ ਕਰਾਂਗਾ</verse>
				<verse number="15">ਸੋ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਅਬੀਸ਼ਗ ਪਾਤਸ਼ਾਹ ਦੀ ਟਹਿਲ ਕਰ ਰਹੀ ਸੀ</verse>
				<verse number="16">ਬਥ-ਸ਼ਬਾ ਨਿਵੀਂ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਆਖਿਆ, ਤੂੰ ਕੀ ਮੰਗਦੀ ਹੈਂ?</verse>
				<verse number="17">ਉਸ ਆਖਿਆ, ਮੇਰੇ ਮਾਲਕ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਪਣੀ ਟਹਿਲਣ ਨਾਲ ਸੌਂਹ ਖਾਧੀ ਸੀ ਭਈ ਮੇਰੇ ਪਿੱਛੋਂ ਤੇਰਾ ਪੁੱਤ੍ਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ</verse>
				<verse number="18">ਹੁਣ ਵੇਖ ਤਾਂ ਅਦੋਨੀਯਾਹ ਰਾਜ ਕਰਦਾ ਹੈ ਅਤੇ ਹੁਣ ਤੀਕ ਹੇ ਮੇਰੇ ਮਾਲਕ ਪਾਤਸ਼ਾਹ ਤੈਨੂੰ ਏਸ ਦੀ ਕੁਝ ਖਬਰ ਨਹੀਂ</verse>
				<verse number="19">ਅਤੇ ਉਸ ਨੇ ਢੇਰ ਸਾਰੇ ਬਲਦ, ਮੋਟੇ ਮੋਟੇ ਪਸੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤ੍ਰਾਂ ਅਰ ਅਬਯਾਥਾਰ ਜਾਜਕ ਅਰ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ</verse>
				<verse number="20">ਹੁਣ ਹੇ ਮੇਰੇ ਮਾਲਕ ਪਾਤਸ਼ਾਹ ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਭਈ ਤੂੰ ਉਨ੍ਹਾਂ ਨੂੰ ਦੱਸੇਂ ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ</verse>
				<verse number="21">ਨਹੀਂ ਤਾਂ ਐਉਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪਿਉ ਦਾਦਿਆਂ ਨਾਲ ਵਿਸਰਾਮ ਕਰੇਗਾ ਤਾਂ ਮੈਂ ਅਤੇ ਮੇਰਾ ਪੁੱਤ੍ਰ ਸੁਲੇਮਾਨ ਪਾਪੀ ਠਹਿਰਾਂਗੇ</verse>
				<verse number="22">ਤਾਂ ਵੇਖੋ ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ ਕਿ ਨਾਥਾਨ ਨਬੀ ਵੀ ਅੰਦਰ ਆ ਗਿਆ</verse>
				<verse number="23">ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ। ਉਹ ਪਾਤਸ਼ਾਹ ਦੇ ਸਨਮੁਖ ਹੋਇਆ ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੀਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ</verse>
				<verse number="24">ਫੇਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਭਲਾ, ਤੁਸੀਂ ਆਖਿਆ ਹੈ ਕਿ ਮੇਰੇ ਪਿੱਛੇ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ?</verse>
				<verse number="25">ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲਦ, ਮੋਟੇ ਮੋਟੇ ਪਸੂ ਅਰ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤ੍ਰਾਂ ਅਰ ਸੈਨਾਪਤੀਆਂ ਅਰ ਅਬਯਾਥਾਰ ਜਾਜਕ ਨੂੰ ਸੱਦਿਆ ਅਤੇ ਵੇਖੋ ਓਹ ਉਹ ਦੇ ਸਨਮੁਖ ਖਾਂਦੇ ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜੀਉਂਦਾ ਰਹੇ</verse>
				<verse number="26">ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ ਅਤੇ ਸਾਦੋਕ ਜਾਜਕ ਅਰ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਅਰ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ</verse>
				<verse number="27">ਕੀ ਏਹ ਮੇਰੇ ਮਾਲਕ ਪਾਤਸ਼ਾਹ ਦੀ ਵੱਲੋਂ ਹੋਇਆ ਹੈ ਅਤੇ ਤੁਸਾਂ ਆਪਣੇ ਦਾਸ ਨੂੰ ਖਬਰ ਵੀ ਨਾ ਕੀਤੀ ਭਈ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?</verse>
				<verse number="28">ਤਾਂ ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ ਸੋ ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖਲੋਤੀ ਰਹੀ</verse>
				<verse number="29">ਪਾਤਸ਼ਾਹ ਨੇ ਸੌਂਹ ਖਾ ਕੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁਖਾਂ ਤੋਂ ਛੁਡਾਇਆ</verse>
				<verse number="30">ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂ ਖਾ ਕੇ ਤੈਨੂੰ ਆਖਿਆ ਸੀ ਭਈ ਸੱਚ ਮੁੱਚ ਤੇਰਾ ਪੁੱਤ੍ਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਮੇਰੀ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ ਸੋ ਮੈਂ ਅੱਜ ਦੇ ਦਿਨ ਤਿਹਾ ਹੀ ਕਰਾਂਗਾ</verse>
				<verse number="31">ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਰ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੀਕ ਜੀਉਂਦਾ ਰਹੇ।।</verse>
				<verse number="32">ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ, ਸਾਦੋਕ ਜਾਜਕ ਅਰ ਨਾਥਾਨ ਨਬੀ ਅਰ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਮੇਰੇ ਕੋਲ ਸੱਦੋ ਜੋ ਉਹ ਪਾਤਸ਼ਾਹ ਦੇ ਸਨਮੁਖ ਆਏ</verse>
				<verse number="33">ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਟਹਿਲੂਆਂ ਨੂੰ ਆਪਣੇ ਨਾਲ ਲਓ ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਰ ਉਸ ਨੂੰ ਗਿਹੋਨ ਕੋਲ ਲੈ ਜਾਓ</verse>
				<verse number="34">ਉੱਥੇ ਸਾਦੋਕ ਜਾਜਕ ਅਰ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰਹੀ ਵਜਾ ਕੇ ਆਖੋ, ਸੁਲੇਮਾਨ ਜੀਉਂਦਾ ਰਹੇ</verse>
				<verse number="35">ਫੇਰ ਤੁਸੀਂ ਉਹ ਦੇ ਮਗਰੇ ਮਗਰ ਹੋ ਕੇ ਉਤਾਹਾਂ ਚੱਲੇ ਆਓ ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਏਸ ਲਈ ਭਈ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਟਿੱਕਾ ਰਾਜਾ ਹੋਵੇ</verse>
				<verse number="36">ਤਾਂ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਏਵੇਂ ਹੀ ਆਖੇ</verse>
				<verse number="37">ਜਿਹਾ ਪਰਮੇਸ਼ੁਰ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ ਤਿਹਾ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ</verse>
				<verse number="38">ਸੋ ਸਾਦੋਕ ਜਾਜਕ ਅਤੇ ਨਾਥਾਨ ਨਬੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਤੇ ਕਰੇਤੀ ਅਰ ਪਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗਿਹੋਨ ਕੋਲ ਲੈ ਆਏ</verse>
				<verse number="39">ਤਾਂ ਸਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ ਤਦ ਉਨ੍ਹਾਂ ਤੁਰਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ</verse>
				<verse number="40">ਤਾਂ ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਤੁਰੇ ਜਾਂਦੇ ਸਨ ਅਤੇ ਵੱਡਾ ਅਨੰਦ ਕਰਦੇ ਸਨ ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ</verse>
				<verse number="41">ਤਾਂ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣਿਆਂ ਨੇ ਜਾਂ ਓਹ ਰੋਟੀ ਖਾ ਕੇ ਹਟੇ ਹੀ ਸਨ ਤਾਂ ਏਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲੇ ਦੀ ਅਵਾਜ਼ ਕਿਉਂ ਹੈ</verse>
				<verse number="42">ਉਹ ਅਜੇ ਏਹ ਬੋਲਦਾ ਹੀ ਸੀ ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤ੍ਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸਨੂੰ ਆਖਿਆ, ਅੰਦਰ ਆ ਜਾਹ ਕਿਉਂ ਜੋ ਤੂੰ ਸੂਰਮਾ ਮਨੁਖ ਹੈਂ ਅਤੇ ਚੰਗੀ ਖਬਰ ਲਿਆਇਆ ਹੋਵੇਂਗਾ</verse>
				<verse number="43">ਤਾਂ ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ</verse>
				<verse number="44">ਅਤੇ ਪਾਤਸ਼ਾਹ ਦੇ ਸਾਦੋਕ ਜਾਜਕ ਅਰ ਨਾਥਾਨ ਨਬੀ ਅਰ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਤੇ ਕਰੇਤੀ ਅਤੇ ਪੇਲੇਤੀ ਉਹ ਦੇ ਨਾਲ ਘੱਲੇ। ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਹ ਨੂੰ ਚੜ੍ਹਾਇਆ</verse>
				<verse number="45">ਅਤੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ ਸੋ ਓਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਸੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਦ ਦੀ ਅਵਾਜ਼ ਤੁਸਾਂ ਸੁਣੀ</verse>
				<verse number="46">ਅਤੇ ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ</verse>
				<verse number="47">ਨਾਲੇ ਪਾਤਸ਼ਾਹ ਦੇ ਟਹਿਲੂਏ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਮੁਬਾਰਕ ਬਾਦੀ ਦੇ ਰਹੇ ਹਨ ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਉਂ ਨੂੰ ਤੁਹਾਡੇ ਨਾਉਂ ਨਾਲੋਂ ਉਜਾਗਰ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ ਤਾਂ ਪਾਤਸ਼ਾਹ ਨੇ ਮੰਜੇ ਉੱਤੇ ਆਪਣੇ ਆਪ ਨੂੰ ਨਿਵਾਇਆ</verse>
				<verse number="48">ਪਾਤਸ਼ਾਹ ਨੇ ਭੀ ਐਉਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ ਜਿਸ ਅੱਜ ਦੇ ਦਿਨ ਇੱਕ ਪੁੱਤ੍ਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।।</verse>
				<verse number="49">ਤਾਂ ਸਾਰੇ ਪਰਾਹੁਣੇ ਜਿਹੜੇ ਅਦੋਨੀਯਾਹ ਦੇ ਨਾਲ ਸਨ ਘਾਬਰ ਕੇ ਉੱਠ ਖਲੋਤੇ ਅਤੇ ਹਰ ਮਨੁੱਖ ਆਪਣੇ ਆਪਣੇ ਰਾਹ ਤੁਰ ਗਿਆ</verse>
				<verse number="50">ਉਪਰੰਤ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ</verse>
				<verse number="51">ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਵੇਖੋ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਭਈ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸੌਂਹ ਖਾਵੇ ਕਿ ਉਹ ਆਪਣੇ ਟਹਿਲੂਏ ਨੂੰ ਤੇਗ ਨਾਲ ਨਾ ਮਾਰੇਗਾ</verse>
				<verse number="52">ਤਾਂ ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਾਨਸ ਬਣਾ ਕੇ ਵਿਖਾਵੇ ਤਾਂ ਉਸ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਮਾਰ ਦਿੱਤਾ ਜਾਵੇਗਾ</verse>
				<verse number="53">ਸੋ ਸੁਲੇਮਾਨ ਪਾਤਸ਼ਾਹ ਨੇ ਲੋਕ ਘੱਲੇ ਅਤੇ ਓਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਰ ਸੁਲੇਮਾਨ ਨੇ ਉਸਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾਹ।।</verse>
			</chapter>
			<chapter number="2">
				<verse number="1">ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਏਹ ਆਗਿਆ ਦਿੱਤੀ</verse>
				<verse number="2">ਕਿ ਮੈਂ ਸਾਰੀ ਸਰਿਸ਼ਟੀ ਦੇ ਰਾਹ ਜਾਂਦਾ ਹਾਂ। ਤੂੰ ਤਕੜਾ ਹੋ ਤੇ ਮਰਦ ਬਣ</verse>
				<verse number="3">ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਪਾਲ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਆਵਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ ਜਿਸ ਕਰਕੇ ਤੂੰ ਉਸ ਸਾਰੇ ਕੰਮ ਵਿੱਚ ਤਕੜਾ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ ਸਫਲ ਹੋਵੇਂ</verse>
				<verse number="4">ਅਤੇ ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਟਿਕਿਆ ਰਹੇ ਜੋ ਉਸ ਨੇ ਮੇਰੇ ਵਿਖੇ ਬੋਲਿਆ ਸੀ ਭਈ ਜੇ ਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਰ ਆਪਣੀ ਸਾਰੀ ਜਿੰਦ ਨਾਲ ਮੇਰੇ ਅੱਗੇ ਸਚਿਆਈ ਨਾਲ ਤੁਰੇ ਤਾਂ ਮਨੁੱਖ ਦੀ ਇਸਰਾਏਲ ਦੀ ਰਾਜ ਗੱਦੀ ਤੋਂ ਕਦੀ ਕਮੀ ਨਾ ਹੋਵੇਗੀ</verse>
				<verse number="5">ਨਾਲੇ ਤੂੰ ਜਾਣਦਾ ਵੀ ਹੈਂ ਜੋ ਕੁਝ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤ੍ਰ ਅਬਨੇਰ ਅਤੇ ਯਥਰ ਦੇ ਪੁੱਤ੍ਰ ਅਮਾਸਾ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਜੁੱਧ ਦਾ ਲਹੂ ਵਹਾਇਆ ਅਤੇ ਜੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਨੇ ਪੈਰਾਂ ਵਿੱਚ ਸੀ ਛਿੜਕਿਆ</verse>
				<verse number="6">ਸੋ ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਪਤਾਲ ਨਾ ਲਹਿਣ ਦੇਈਂ।।</verse>
				<verse number="7">ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤ੍ਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਓਹਨਾਂ ਦੇ ਵਿੱਚ ਜੋ ਤੇਰੇ ਲੰਗਰ ਵਿੱਚੋਂ ਖਾਂਦੇ ਹਨ ਰਲਾ ਦੇਈਂ ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਨੱਠਾ ਸਾਂ ਤਾਂ ਓਹ ਉਵੇਂ ਹੀ ਮੇਰੇ ਕੋਲ ਆਏ ਸਨ</verse>
				<verse number="8">ਅਤੇ ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤ੍ਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸਾਂ ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸੌਂਹ ਖਾ ਕੇ ਆਖਿਆ ਸੀ ਭਈ ਮੈਂ ਤੈਨੰ ਤੇਗ ਨਾਲ ਨਾ ਵੱਢਾਂਗਾ</verse>
				<verse number="9">ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾ ਨਾ ਛੱਡੀਂ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨਾ ਲੋੜੀਦਾ ਹੈ ਉਹ ਤੂੰ ਜਾਣਦਾ ਹੈਂ ਸੋ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਪਤਾਲ ਵਿੱਚ ਲਾਂਹੀ</verse>
				<verse number="10">ਤਾਂ ਦਾਊਦ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ</verse>
				<verse number="11">ਜਿੰਨੇ ਦਿਨ ਦਾਊਦ ਨੇ ਇਸਰਾਏਲ ਉੱਤੇ ਰਾਜ ਕੀਤਾ ਓਹ ਚਾਲੀ ਵਰਹੇ ਸਨ। ਸੱਤ ਵਰਹੇ ਉਸ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਵਰਹੇ ਉਸ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="12">ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਡਾਢਾ ਹੀ ਪੱਕਾ ਹੋ ਗਿਆ।।</verse>
				<verse number="13">ਉਪਰੰਤ ਹਗੀਥ ਦਾ ਪੁੱਤ੍ਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ</verse>
				<verse number="14">ਫੇਰ ਉਸ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈ। ਉਸ ਆਖਿਆ, ਬੋਲ</verse>
				<verse number="15">ਤਾਂ ਉਸ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ</verse>
				<verse number="16">ਹੁਣ ਮੈਂ ਤੈਥੋਂ ਇੱਕ ਗੱਲ ਮੰਗਦਾ ਹਾਂ। ਤੂੰ ਮੇਰਾ ਬੋਲ ਨਾ ਮੋੜੀਂ। ਉਸ ਆਖਿਆ, ਬੋਲ</verse>
				<verse number="17">ਤਾਂ ਉਸ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ</verse>
				<verse number="18">ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਲਈ ਪਾਤਸ਼ਾਹ ਨੂੰ ਬੋਲਾਂਗੀ</verse>
				<verse number="19">ਤਾਂ ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਭਈ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖਲੋਤਾ ਅਤੇ ਉਸ ਨੂੰ ਮੱਥਾ ਟੇਕਿਆ ਤਾਂ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਡਹਾਈ। ਉਹ ਉਹ ਦੇ ਸੱਜੇ ਪਾਸੇ ਵੱਲ ਬੈਠ ਗਈ</verse>
				<verse number="20">ਅੱਗੋ ਉਸ ਆਖਿਆ, ਮੈਂ ਤੈਥੋਂ ਇੱਕ ਛੋਟੀ ਜੇਹੀ ਮੰਗ ਮੰਗਦੀ ਹਾਂ। ਮੈਨੂੰ ਸੱਖਣੀ ਨਾ ਮੋੜੀਂ ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੇਰੇ ਬੋਲ ਨੂੰ ਨਾ ਮੋੜਾਂਗਾ</verse>
				<verse number="21">ਉਸ ਆਖਿਆ ਭਈ ਅਬੀਸ਼ਗ ਸ਼ੂਨੰਮੀ ਆਪਣੇ ਭਰਾ ਅਦੋਨੀਆਹ ਨੂੰ ਪਤਨੀ ਹੋਣ ਲਈ ਦੇ ਛੱਡ</verse>
				<verse number="22">ਤਾਂ ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਭੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ ਸਗਵਾਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਰ ਸਰੂਯਾਹ ਦੇ ਪੁੱਤ੍ਰ ਯੋਆਬ ਲਈ ਵੀ।।</verse>
				<verse number="23">ਤਾਂ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸੌਂਹ ਖਾ ਕੇ ਆਖਿਆ, ਜੇ ਕਦੀ ਅਦੋਨੀਯਾਹ ਨੇ ਏਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਨਹੀਂ ਬੋਲੀ ਤਾਂ ਪਰਮੇਸ਼ੁਰ ਮੇਰੇ ਨਾਲ ਭੀ ਅਜੇਹਾ ਹੀ ਕਰੇ ਸਗੋਂ ਏਸ ਤੋਂ ਵੀ ਵਧੀਕ</verse>
				<verse number="24">ਸੋ ਹੁਣ ਜੀਉਂਦੇ ਪਰਮੇਸ਼ੁਰ ਦੀ ਸੌਂਹ ਜਿਸ ਮੈਨੂੰ ਕਾਇਮ ਕੀਤਾ ਹੈ ਅਤੇ ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ</verse>
				<verse number="25">ਤਾਂ ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਘੱਲਿਆ ਅਤੇ ਉਹ ਉਸ ਉੱਤੇ ਅਜੇਹਾ ਆਣ ਪਿਆ ਕਿ ਉਹ ਮਰ ਗਿਆ।।</verse>
				<verse number="26">ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਭਈ ਤੂੰ ਅਨਾਥੋਥ ਨੂੰ ਆਪਣੀਆਂ ਪੈਲੀਆਂ ਵੱਲ ਚੱਲਾ ਜਾਹ ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈਂ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੁ ਦਾ ਸੰਦੂਕ ਚੁੱਕਦਾ ਹੁੰਦਾ ਸੈਂ ਅਤੇ ਤੂੰ ਉਨ੍ਹਾਂ ਸਭਨਾਂ ਦੁਖਾਂ ਵਿੱਚ ਜੋ ਮੇਰੇ ਪਿਤਾ ਉੱਤੇ ਆਏ ਸਨ ਸਾਂਝੀ ਰਿਹਾ</verse>
				<verse number="27">ਸੋ ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਭਈ ਉਹ ਯਹੋਵਾਹ ਦਾ ਜਾਜਕ ਨਾ ਰਹੇ ਏਸ ਲਈ ਭਈ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ।।</verse>
				<verse number="28">ਤਾਂ ਏਹ ਖਬਰ ਯੋਆਬ ਤੀਕ ਅੱਪੜੀ ਕਿਉਂ ਜੋ ਯੋਆਬ ਅਦੋਨੀਯਾਹ ਦੇ ਮਗਰ ਤਾਂ ਲੱਗਾ ਹੀ ਸੀ ਭਾਵੇਂ ਹੀ ਉਹ ਅਬਸ਼ਾਲੋਮ ਦੇ ਮਗਰ ਨਹੀਂ ਸੀ ਲੱਗਾ ਸੋ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠਾ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ</verse>
				<verse number="29">ਤਾਂ ਸੁਲੇਮਾਨ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠ ਗਿਆ ਹੈ ਅਰ ਵੇਖੋ ਉਹ ਜਗਵੇਦੀ ਦੇ ਕੋਲ ਹੈ ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਘੱਲਿਆ ਕਿ ਉਸ ਉੱਤੇ ਜਾ ਪਓ</verse>
				<verse number="30">ਸੋ ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਭਈ ਪਾਤਸ਼ਾਹ ਐਉਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਆਖਿਆ, ਨਹੀਂ, ਮੈਂ ਤਾਂ ਏਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਐਉਂ ਬੋਲਿਆ ਹੈ ਅਤੇ ਮੈਨੂੰ ਐਉਂ ਉੱਤਰ ਦਿੱਤਾ ਹੈ</verse>
				<verse number="31">ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਈਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੈਥੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ</verse>
				<verse number="32">ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ ਕਿਉਂ ਜੋ ਉਹ ਦੋਂਹ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵਧੀਕ ਸੱਚੇ ਅਤੇ ਅੱਛੇ ਸਨ ਅਤੇ ਉਨ੍ਹਾਂ ਨੂੰ ਤੇਗ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ ਅਰਥਾਤ ਨੇਰ ਦਾ ਪੁੱਤ੍ਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਬਰ ਦਾ ਪੁੱਤ੍ਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ</verse>
				<verse number="33">ਸੋ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੀਕ ਰਹੇ ਪਰ ਦਾਊਦ ਉੱਤੇ ਅਤੇ ਉਹ ਦੀ ਅੰਸ ਉੱਤੇ ਅਰ ਉਹ ਦੇ ਘਰ ਉੱਤੇ ਅਰ ਉਹ ਦੀ ਰਾਜ ਗੱਦੀ ਉੱਤੇ ਸਦਾ ਤੀਕ ਯਹੋਵਾਹ ਵੱਲੋਂ ਸੁਖ ਸਾਂਦ ਰਹੇਗੀ</verse>
				<verse number="34">ਤਾਂ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਉਤਾਹਾਂ ਚੜ੍ਹ ਗਿਆ ਅਤੇ ਉਸ ਦੇ ਉੱਤੇ ਜਾ ਪਿਆ ਅਰ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉੱਸੇ ਦੇ ਘਰ ਉਜਾੜ ਵਿੱਚ ਦੱਬ ਦਿੱਤਾ</verse>
				<verse number="35">ਤਾਂ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ।।</verse>
				<verse number="36">ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘਲਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਓਥੇ ਟਿਕ ਅਤੇ ਓਥੋਂ ਕਿਤੇ ਬਾਹਰ ਨਾ ਜਾਈਂ</verse>
				<verse number="37">ਕਿਉਂ ਜੋ ਅਜੇਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ ਤਾਂ ਤੂੰ ਸੱਚ ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ</verse>
				<verse number="38">ਤਾਂ ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸਤ ਬਚਨ। ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ ਸੋ ਸ਼ਿਮਈ ਬਹੁਤ ਦਿਨਾਂ ਤੀਕ ਯਰੂਸ਼ਲਮ ਵਿੱਚ ਟਿਕਿਆ ਰਿਹਾ।।</verse>
				<verse number="39">ਤਾਂ ਤੀਜੇ ਵਰਹੇ ਦੇ ਅੰਤ ਵਿੱਚ ਐਉਂ ਹੋਇਆ ਕਿ ਸ਼ਿਮਈ ਦੇ ਟਹਿਲੂਆਂ ਵਿੱਚੋਂ ਦੋ ਗਥ ਦੇ ਰਾਜਾ ਮਆਕਾਹ ਦੇ ਪੁੱਤ੍ਰ ਅਕੀਸ਼ ਦੇ ਕੋਲ ਨੱਠ ਗਏ ਤਾਂ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਟਹਿਲੂਏ ਗਥ ਵਿੱਚ ਹਨ</verse>
				<verse number="40">ਸੋ ਸ਼ਿਮਈ ਨੇ ਉੱਠ ਕੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਆਪਣੇ ਟਹਿਲੂਆਂ ਦੀ ਭਾਲ ਵਿੱਚ ਗਥ ਨੂੰ ਅਕੀਸ਼ ਕੋਲ ਗਿਆ। ਉਪਰੰਤ ਸ਼ਿਮਈ ਗਿਆ ਅਤੇ ਗਥ ਤੋਂ ਆਪਣੇ ਟਹਿਲੂਆਂ ਨੂੰ ਮੋੜ ਲਿਆਇਆ।।</verse>
				<verse number="41">ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਰ ਮੁੜ ਆਇਆ</verse>
				<verse number="42">ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘੱਲਿਆ ਅਤੇ ਉਹ ਨੂੰ ਆਖਿਆ, ਕੀ ਮੈਂ ਤੈਨੂੰ ਯਹੋਵਾਹ ਦੀ ਸੌਂਹ ਨਹੀਂ ਖੁਵਾਈ ਸੀ ਅਤੇ ਤੈਨੂੰ ਤਕੀਦ ਨਾਲ ਨਹੀਂ ਸੀ ਆਖਿਆ ਭਈ ਤੂੰ ਪੱਕ ਜਾਣੀ ਕਿ ਜਿਸ ਦਿਨ ਤੂੰ ਬਾਹਰ ਹੋਰ ਕਿਤੇ ਜਾਵੇਂਗਾ ਉਸ ਦਿਨ ਤੂੰ ਸੱਚ ਮੁੱਚ ਮਾਰਿਆ ਜਾਵੇਂਗਾ? ਅਤੇ ਤੈਂ ਮੈਨੂੰ ਆਖਿਆ, ਸਤ ਬਚਨ। ਮੈਂ ਗੱਲ ਸੁਣ ਲਈ ਹੈ</verse>
				<verse number="43">ਫੇਰ ਤੈਂ ਕਿਉਂ ਯਹੋਵਾਹ ਦੀ ਸੌਂਹ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?</verse>
				<verse number="44">ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੈਂ ਮੇਰੇ ਪਿਤਾ ਦਾਊਦ ਨਾਲ ਕੀਤੀ ਸੋ ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਉੱਤੇ ਮੋੜ ਲਿਆਵੇਗਾ</verse>
				<verse number="45">ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੀਕ ਕਾਇਮ ਰਹੇਗੀ</verse>
				<verse number="46">ਤਾਂ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਹੁਕਮ ਦਿੱਤਾ ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਅਜੇਹਾ ਆਣ ਪਿਆ ਸੋ ਉਹ ਮਰ ਗਿਆ ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।।</verse>
			</chapter>
			<chapter number="3">
				<verse number="1">ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਸਾਕਾਦਾਰੀ ਕੀਤੀ ਅਤੇ ਫ਼ਿਰਊਨ ਦੀ ਧੀ ਨੂੰ ਲੈ ਆਇਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਰੱਖਿਆ ਜਦ ਤੀਕ ਆਪਣਾ ਮਹਿਲ ਅਰ ਯਹੋਵਾਹ ਦਾ ਭਵਨ ਅਰ ਯਰੂਸ਼ਲਮ ਦੀ ਸਫੀਲ ਚੁਫੇਰਿਓਂ ਬਣ ਨਾ ਚੁੱਕੀਆਂ</verse>
				<verse number="2">ਲੋਕ ਕੇਵਲ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਸਨ ਕਿਉਂ ਜੋ ਕੋਈ ਭਵਨ ਯਹੋਵਾਹ ਦੇ ਨਾਮ ਲਈ ਅਜੇ ਤੀਕ ਬਣਿਆ ਨਹੀਂ ਸੀ</verse>
				<verse number="3">ਅਤੇ ਸੁਲੇਮਾਨ ਦੀ ਯਹੋਵਾਹ ਨਾਲ ਲਗਨ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਵਿਧੀਆਂ ਉੱਤੇ ਚੱਲਦਾ ਸੀ ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ</verse>
				<verse number="4">ਪਾਤਸ਼ਾਹ ਹੋਮ ਬਲੀ ਲਈ ਗਿਬਓਨ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ</verse>
				<verse number="5">ਗਿਬਓਨ ਵਿੱਚ ਰਾਤ ਦੇ ਵੇਲੇ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?</verse>
				<verse number="6">ਤਾਂ ਸੁਲੇਮਾਨ ਨੇ ਆਖਿਆ, ਤੈਂ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਰ ਮਨ ਦੀ ਸਿਧਿਆਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੈਂ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤ੍ਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ ਜਿਵੇਂ ਅੱਜ ਦੇ ਦਿਨ ਹੈ</verse>
				<verse number="7">ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੈਂ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ</verse>
				<verse number="8">ਅਤੇ ਤੇਰਾ ਦਾਸ ਪਰਜਾ ਦੇ ਵਿੱਚਕਾਰ ਹੈ ਜਿਹ ਨੂੰ ਤੈਂ ਚੁਣਿਆ। ਓਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸੱਕਦਾ ਹੈ</verse>
				<verse number="9">ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇਹ ਭਈ ਉਹ ਤੇਰੀ ਪਰਜਾ ਦਾ ਨਿਆਉਂ ਕਰ ਸੱਕੇ ਏਸ ਲਈ ਭਈ ਮੈਂ ਅੱਛੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਉਂ ਕੌਣ ਕਰ ਸੱਕਦਾ ਹੈ?</verse>
				<verse number="10">ਤਾਂ ਏਹ ਗੱਲ ਪ੍ਰਭੁ ਦੀ ਨਿਗਾਹ ਵਿੱਚ ਚੰਗੀ ਲੱਗੀ ਭਈ ਸੁਲੇਮਾਨ ਨੇਏਹ ਚੀਜ਼ ਮੰਗੀ ਹੈ</verse>
				<verse number="11">ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ ਪਰ ਆਪਣੇ ਲਈ ਨਿਆਉਂ ਦੇ ਸੁਣਨ ਲਈ ਬੁੱਧ ਮੰਗੀ ਹੈ</verse>
				<verse number="12">ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਵੇਖ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ ਅਜੇਹਾ ਜੋ ਤੇਰੇ ਵਰਗਾ ਤੈਥੋਂ ਅੱਗੋ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਪਿੱਛੋਂ ਕੋਈ ਤੇਰੇ ਵਰਗਾ ਉੱਠੇਗਾ</verse>
				<verse number="13">ਨਾਲੇ ਮੈਂ ਤੈਨੂੰ ਜੋ ਤੈਂ ਨਹੀਂ ਮੰਗਿਆ ਉਹ ਭੀ ਦਿੱਤਾ ਨਾਲੇ ਧਨ ਨਾਲੇ ਪਤ ਅਜੇਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ</verse>
				<verse number="14">ਜੇ ਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਵਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਦਿਨ ਵਧਾਵਾਂਗਾ।।</verse>
				<verse number="15">ਤਾਂ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਭਈ ਏਹ ਤਾਂ ਸੁਫਨਾ ਹੈ। ਫੇਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਪ੍ਰਭੁ ਦੇ ਨਾਮ ਦੇ ਸੰਦੂਕ ਅੱਗੇ ਖਲੋਤਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁਖ ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਟਹੂਲਿਆਂ ਦੀ ਦਾਉਤ ਕੀਤੀ।।</verse>
				<verse number="16">ਉਸ ਵੇਲੇ ਦੋ ਤੀਵੀਆਂ ਜਿਹੜੀਆਂ ਬੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖਲੋਤੀਆਂ</verse>
				<verse number="17">ਤਾਂ ਇੱਕ ਤੀਵੀਂ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਤੀਵੀਆਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਰ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਤੇ ਇੱਕ ਬੱਚਾ ਜਣੀ</verse>
				<verse number="18">ਤਾਂ ਤੀਜੇ ਦਿਨ ਐਉਂ ਹੋਇਆ ਕਿ ਜਦ ਮੈਂ ਜਣ ਚੁੱਕੀ ਤਾਂ ਏਹ ਤੀਵੀਂ ਵੀ ਜਣੀ ਅਤੇ ਅਸੀਂ ਇਕੱਠੀਆਂ ਸਾਂ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ ਅਤੇ ਘਰ ਵਿੱਚ ਸਾਥੋਂ ਬਿਨਾ ਹੋਰ ਕੋਈ ਵੀ ਨਹੀਂ ਸੀ</verse>
				<verse number="19">ਸੋ ਏਸ ਤੀਵੀਂ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਏਹ ਉਹ ਦੇ ਉੱਤੇ ਲੇਟ ਗਈ ਸੀ</verse>
				<verse number="20">ਤਾਂ ਏਹ ਅੱਧੀ ਰਾਤ ਨੂੰ ਉੱਠੀ ਅਤੇ ਜਦ ਤੇਰੀ ਟਹਿਲਣ ਸੁੱਤੀ ਹੋਈ ਸੀ ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ</verse>
				<verse number="21">ਤਾਂ ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮੋਇਆ ਪਿਆ ਹੈ ਪਰ ਜਦ ਸਵੇਰ ਦੇ ਵੇਲੇ ਉਸ ਲਈ ਵਿਚਾਰ ਕੀਤਾ ਤਾਂ ਵੇਖੋ ਏਹ ਮੇਰਾ ਬੱਚਾ ਨਹੀਂ ਸੀ ਜਿਸ ਨੂੰ ਮੈਂ ਜਣੀ ਸਾਂ</verse>
				<verse number="22">ਤਾਂ ਦੂਜੀ ਤੀਵੀਂ ਨੇ ਆਖਿਆ, ਐਉਂ ਨਹੀਂ ਜੀਉਂਦਾ ਬੱਚਾ ਮੇਰਾ ਹੈ ਅਤੇ ਮੋਇਆ ਹੋਇਆ ਤੇਰਾ ਹੈ ਅਤੇ ਇਸ ਆਖਿਆ, ਐਉਂ ਨਹੀਂ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਮੇਰਾ ਬੱਚਾ ਜੀਉਂਦਾ ਹੈ। ਐਉਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ</verse>
				<verse number="23">ਤਾਂ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਇਹ ਮੇਰਾ ਬੱਚਾ ਹੈ ਜਿਹੜਾ ਜੀਉਂਦਾ ਹੈ ਅਤੇ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਦੂਜੀ ਆਖਦੀ ਹੈ ਨਹੀਂ ਮੋਇਆ ਹੋਇਆ ਤੇਰਾ ਬੱਚਾ ਹੈ ਅਤੇ ਜੀਉਂਦਾ ਮੇਰਾ ਹੈ</verse>
				<verse number="24">ਤਾਂ ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਓਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ</verse>
				<verse number="25">ਪਾਤਸ਼ਾਹ ਨੇ ਆਖਿਆ, ਇਸ ਜੀਉਂਦੇ ਬੱਚੇ ਨੂੰ ਦੋਂਹ ਥਾਈ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ</verse>
				<verse number="26">ਤਾਂ ਉਹ ਤੀਵੀਂ ਜਿਸ ਦਾ ਬੱਚਾ ਜੀਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ ਕਿਉ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਉੱਠੀ ਸੀ, ਹੇ ਮੇਰੇ ਮਾਲਕ, ਜੀਉਂਦਾ ਬੱਚਾ ਏਸੇ ਨੂੰ ਦੇ ਦਿਓ ਅਤੇ ਉਸ ਨੂੰ ਮੂਲੋਂ ਨਾ ਮਾਰੋ। ਦੂਜੀ ਨੇ ਆਖਿਆ, ਏਹ ਨਾ ਮੇਰਾ ਰਹੇ ਨਾ ਤੇਰੇ ਸਗੋਂ ਚੀਰਿਆ ਜਾਵੇ</verse>
				<verse number="27">ਤਾਂ ਪਾਤਸ਼ਾਹ ਨੇ ਉੱਤਰ ਦੇ ਕੇ ਆਖਿਆ, ਕਿ ਜੀਉਂਦਾ ਬੱਚਾ ਜੋ ਏਸ ਨੂੰ ਦੇ ਦੇਓ ਅਤੇ ਮੂਲੋਂ ਨਾ ਮਾਰੋ ਕਿਉਂ ਜੋ ਏਸ ਦੀ ਮਾਤਾ ਏਹੋ ਹੀ ਹੈ</verse>
				<verse number="28">ਤਾਂ ਸਾਰੇ ਇਸਰਾਏਲ ਨੇ ਏਸ ਨਿਆਉਂ ਨੂੰ ਸੁਣਿਆ ਜਿਹੜਾ ਨਿਆਉਂ ਪਾਤਸ਼ਾਹ ਨੇ ਕੀਤਾ ਤਾਂ ਓਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਡਿੱਠਾ ਕਿ ਪਰਮੇਸ਼ੁਰ ਦੀ ਬੁੱਧ ਨਿਆਉਂ ਕਰਨ ਲਈ ਉਸ ਦੇ ਵਿੱਚ ਹੈ।।</verse>
			</chapter>
			<chapter number="4">
				<verse number="1">ਐਉਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ</verse>
				<verse number="2">ਉਸ ਦੇ ਸਰਦਾਰ ਏਹ ਸਨ ਸਾਦੋਕ ਜਾਜਕ ਦਾ ਪੁੱਤ੍ਰ ਅਜ਼ਰਯਾਹ</verse>
				<verse number="3">ਅਤੇ ਸ਼ੀਸਾ ਦੇ ਪੁੱਤ੍ਰ ਅਲੀ ਹੋਰਫ ਅਰ ਅਹੀਯਾਹ ਏਹ ਲਿਖਾਰੀ ਸਨ ਅਤੇ ਅਹੀਲੂਦ ਦਾ ਪੁੱਤ੍ਰ ਯਹੋਸ਼ਾਫਾਟ ਇਤਹਾਸ ਦਾ ਲਿਖਾਰੀ ਸੀ</verse>
				<verse number="4">ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਸੈਨਾਪਤੀ ਅਤੇ ਸਾਦੋਕ ਅਰ ਅਬਯਾਥਾਰ ਜਾਜਕ ਸਨ</verse>
				<verse number="5">ਅਤੇ ਨਾਥਾਨ ਦਾ ਪੁੱਤ੍ਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤ੍ਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿਤ੍ਰ ਸੀ</verse>
				<verse number="6">ਅਤੇ ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤ੍ਰ ਅਦੋਨੀਰਾਮ ਬੇਗਾਰੀਆਂ ਉੱਤੇ ਸੀ।।</verse>
				<verse number="7">ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ ਇੱਕ ਜਣਾ ਵਰਹੇ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ</verse>
				<verse number="8">ਉਨ੍ਹਾਂ ਦੇ ਨਾਉਂ ਏਹ ਸਨ, ਬਨਹੂਰ ਅਫਰਾਈਮ ਦੇ ਪਹਾੜ ਵਿੱਚ</verse>
				<verse number="9">ਬਨ-ਦਕਰ, ਮਾਕਸ, ਸਆਲਬੀਮ, ਬੈਤ-ਸਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ</verse>
				<verse number="10">ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਰ ਹੇਫਰ ਦਾ ਸਾਰਾ ਦੇਸ ਸੀ</verse>
				<verse number="11">ਬਨ-ਅਬੀਨਾਦਾਬ ਦੋਰ ਦੀ ਸਾਰੀ ਚੜ੍ਹਾਈ ਵਿੱਚ ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ</verse>
				<verse number="12">ਅਹੀਲੂਦ ਦਾ ਪੁੱਤ੍ਰ ਬਆਨਾ ਤਾਨਾਕ ਅਤੇ ਮਗਿੱਦੋ ਅਤੇ ਸਾਰਾ ਬੈਤ-ਸ਼ਾਨ ਵਿੱਚ ਜਿਹੜਾ ਸਾਰਥਾਨਾਹ ਦੇ ਨਾਲ ਸੀ ਅਤੇ ਯਿਜ਼ਰਾਏਲ ਦੀ ਨਿਵਾਨ ਵਿੱਚ ਸੀ ਬੈਤ-ਸ਼ਾਨ ਤੋਂ ਆਬੋਲ ਮਹੋਲਾਹ ਤੀਕ ਅਤੇ ਯਾਕਮਆਮ ਦੇ ਪਾਰ ਤੀਕ</verse>
				<verse number="13">ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤ੍ਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਰ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਫਸੀਲ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ</verse>
				<verse number="14">ਇੱਦੋ ਦਾ ਪੁੱਤ੍ਰ ਅਹੀਨਾਦਾਬ ਮਹਨਇਮ ਵਿੱਚ</verse>
				<verse number="15">ਅਹੀਮਆਸ ਨਫਤਾਲੀ ਵਿੱਚ ਨਾਲੇ ਉਸ ਨੇ ਸੁਲੇਮਾਨ ਦੀ ਧੀ ਬਾਮਰਥ ਨੂੰ ਵਿਆਹ ਲਿਆ</verse>
				<verse number="16">ਹੂਸ਼ਈ ਦਾ ਪੁੱਤ੍ਰ ਬਅਨਾ ਆਸ਼ੇਰ ਵਿੱਚ ਅਰ ਆਲੋਥ ਵਿੱਚ</verse>
				<verse number="17">ਪਾਰੂਆਹ ਦਾ ਪੁੱਤ੍ਰ ਯਹੋਸ਼ਾਫਾਟ ਯਿੱਸਾਕਾਰ ਵਿੱਚ</verse>
				<verse number="18">ਏਲਾ ਦਾ ਪੁੱਤ੍ਰ ਸ਼ਿਮਾਈ ਬਿਨਯਾਮੀਨ ਵਿੱਚ</verse>
				<verse number="19">ਊਰੀ ਦਾ ਪੁੱਤ੍ਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅੰਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ ਉਸ ਦੇਸ ਦਾ ਉਹ ਇਕੱਲਾ ਭੰਡਾਰੀ ਸੀ</verse>
				<verse number="20">ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਙੁ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਓਹ ਖਾਂਦੇ ਪੀਂਦੇ ਅਤੇ ਅਨੰਦ ਕਰਦੇ ਸਨ।।</verse>
				<verse number="21">ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ ਫਰਾਤ ਦਰਿਆ ਤੋਂ ਲੈ ਕੇ ਫਲਿਸਤੀਨ ਤੀਕ ਅਰ ਮਿਸਰ ਦੀ ਹੱਦ ਤੀਕ। ਓਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਉਣ ਦੇ ਸਾਰੇ ਦਿਨ ਉਹ ਦੀ ਟਹਿਲ ਕਰਦੇ ਰਹੇ।।</verse>
				<verse number="22">ਸੁਲੇਮਾਨ ਦੀ ਇੱਕ ਦਿਨ ਦੀ ਏਹ ਰਸਤ ਸੀ ਅਰਥਾਤ ਦੋ ਸੌ ਪੱਚੀ ਮਣ ਮੈਦਾ, ਚਾਰ ਸੌ ਪੰਜਾਹ ਮਣ ਆਟਾ,</verse>
				<verse number="23">ਦਸ ਮੋਟੇ ਬਲਦ ਅਤੇ ਚਰਾਈ ਵਿੱਚੋਂ ਵੀਹ ਬਲਦ ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ ਅਤੇ ਹਰਨ ਅਤੇ ਪਾਹੜੇ ਅਤੇ ਮੋਟੇ ਮੋਟੇ ਕੁੱਕੜ</verse>
				<verse number="24">ਕਿਉਂ ਜੋ ਉਹ ਦਰਿਆ ਦੇ ਦੇਸ ਪਾਸੇ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੀਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਏਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਨਾਲ ਜੋ ਉਸ ਦੇ ਆਲੇ ਦੁਆਲੇ ਸਨ ਸੁਲਾਹ ਰੱਖਦਾ ਸੀ</verse>
				<verse number="25">ਅਤੇ ਯਹੂਦਾਹ ਅਰ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜੀਰ ਦੇ ਹੇਠ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸੁਲੇਮਾਨ ਦੇ ਸਭ ਦਿਨਾਂ ਵਿੱਚ ਅਮਨ ਨਾਲ ਬੈਠਦਾ ਸੀ</verse>
				<verse number="26">ਅਤੇ ਸੁਲੇਮਾਨ ਦੇ ਰਥਾਂ ਦੇ ਘੋੜਿਆ ਲਈ ਚਾਲੀ ਹਜ਼ਾਰ ਤੇਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ</verse>
				<verse number="27">ਅਤੇ ਏਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ ਸਨ ਰਸਤ ਅੱਪੜਾਉਂਦੇ ਸਨ ਅਤੇ ਏਸ ਗੱਲ ਵਿੱਚ ਓਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ</verse>
				<verse number="28">ਘੋੜਿਆਂ ਅਤੇ ਸਾਹਨਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਏਹ ਹੁੰਦੇ ਸਨ ਓਥੋਂ ਇੱਕ ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।।</verse>
				<verse number="29">ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵਧੀਕ ਦਿੱਤੀ ਅਤੇ ਖੁੱਲਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ</verse>
				<verse number="30">ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵਧੀਕ ਸੀ</verse>
				<verse number="31">ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ ਅਰ ਹੇਮਾਨ ਅਰ ਮਾਹੋਲ ਦੇ ਪੁੱਤ੍ਰ ਕਲਕੋਲ ਅਰ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਉਂ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਉੱਘਾ ਸੀ</verse>
				<verse number="32">ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ</verse>
				<verse number="33">ਅਤੇ ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜ਼ੂਫੇ ਤੀਕ ਜੋ ਕੰਧਾਂ ਉੱਤੇ ਉਗੱਦਾ ਹੈ ਅਤੇ ਉਹ ਪਸੂਆਂ ਉੱਤੇ ਅਰ ਪੰਛੀਆਂ ਅਰ ਘਿਸਰਨ ਵਾਲਿਆਂ ਅਰ ਮੱਛੀਆਂ ਉੱਤੇ ਬੋਲਿਆ</verse>
				<verse number="34">ਤਾਂ ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦਿਆਂ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ ਉਸ ਦੀ ਬੁੱਧੀ ਸੁਣਨ ਲਈ ਆਏ।।</verse>
			</chapter>
			<chapter number="5">
				<verse number="1">ਤਾਂ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਟਹਿਲੂਏ ਸੁਲੇਮਾਨ ਦੇ ਕੋਲ ਘੱਲੇ ਕਿਉਂ ਜੋ ਉਸ ਨੇ ਸੁਣਿਆ ਸੀ ਭਈ ਉਨ੍ਹਾਂ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤ੍ਰ ਰਿਹਾ।।</verse>
				<verse number="2">ਤਾਂ ਸੁਲੇਮਾਨ ਨੇ ਹੀਰਾਮ ਨੂੰ ਕਹਾ ਘੱਲਿਆ ਕਿ</verse>
				<verse number="3">ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ ਕਿਉਂ ਜੋ ਉਸ ਦੇ ਆਲੇ ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ</verse>
				<verse number="4">ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫੇਰਿਓਂ ਅਰਮਾਨ ਦਿੱਤਾ ਹੈ ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਨੂੰ ਹੈ</verse>
				<verse number="5">ਸੋ ਵੇਖ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤ੍ਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ ਉਹੋ ਮੇਰੇ ਨਾਮ ਦਾ ਉਹ ਭਵਨ ਬਣਾਵੇਗਾ</verse>
				<verse number="6">ਹੁਣ ਤੂੰ ਹੁਕਮ ਦੇਹ ਕਿ ਓਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਟਹਿਲੂਏ ਤੇਰੇ ਟਹਿਲੂਆਂ ਦੇ ਨਾਲ ਹੋਣਗੇ ਅਤੇ ਮਜੂਰੀ ਜੋ ਤੂੰ ਠਹਿਰਾਵੇਂ ਮੈਂ ਤੇਰੇ ਟਹਿਲੂਆਂ ਲਈ ਤੈਨੂੰ ਦੇ ਦਿਆਂਗਾ ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸਿਦੋਨੀਆਂ ਵਾਂਙੁ ਲੱਕੜੀ ਵੱਢਣ ਦਾ ਵੱਲ ਨਹੀਂ ਆਉਂਦਾ।।</verse>
				<verse number="7">ਤਾਂ ਐਉਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਅਤੇ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤ੍ਰ ਦਿੱਤਾ ਹੈ</verse>
				<verse number="8">ਤਾਂ ਹੀਰਾਮ ਨੇ ਸੁਲੇਮਾਨ ਨੂੰ ਆਖ ਘੱਲਿਆ ਕਿ ਜੋ ਤੈਂ ਸੁਨੇਹਾ ਘੱਲਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਲਈ ਕਰਾਂਗਾ</verse>
				<verse number="9">ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਸਮੁੰਦਰ ਤੀਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨ੍ਹਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਅੱਪੜਾ ਦੇਵਾਂਗਾ ਅਤੇ ਓਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ</verse>
				<verse number="10">ਸੋ ਐਉਂ ਹੋਇਆ ਕਿ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ</verse>
				<verse number="11">ਅਤੇ ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਇੱਕ ਸੌ ਪੰਜਾਹ ਮਣ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਵਰਹੇ ਦੇ ਵਰਹੇ ਦਿੰਦਾ ਸੀ।।</verse>
				<verse number="12">ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਦਿੱਤੀ ਅਤੇ ਹੀਰਾਮ ਅਰ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨ੍ਹਿਆ</verse>
				<verse number="13">ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ</verse>
				<verse number="14">ਅਤੇ ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੋ ਵੱਟੀ ਲਬਾਨੋਨ ਨੂੰ ਘੱਲਦਾ ਸੀ। ਐਉਂ ਓਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗਾਰੀਆਂ ਦੇ ਉੱਤੇ ਸੀ</verse>
				<verse number="15">ਅਤੇ ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਹਾੜ ਵਿੱਚ ਕੱਟਣ ਵਾਲੇ ਸਨ</verse>
				<verse number="16">ਇਨ੍ਹਾਂ ਸਰਦਾਰਾਂ ਤੋਂ ਬਿਨਾ ਜਿੰਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ</verse>
				<verse number="17">ਤਾਂ ਓਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁ ਮੁੱਲੇ ਪੱਥਰ ਕੱਢ ਲਿਆਏ ਭਈ ਭਵਨ ਦੀ ਨਿਉਂ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ</verse>
				<verse number="18">ਤਾਂ ਸੁਲੇਮਾਨ ਦਿਆਂ ਰਾਜਾਂ ਅਤੇ ਹੀਰਾਮ ਦਿਆਂ ਰਾਜਾਂ ਅਰ ਗਬਿਲੀਆਂ ਨੂੰ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਦੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।।</verse>
			</chapter>
			<chapter number="6">
				<verse number="1">ਤਾਂ ਐਉਂ ਹੋਇਆ ਕਿ ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਵਰਹੇ ਦੇ ਪਿੱਛੋਂ ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਵਰਹੇ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ</verse>
				<verse number="2">ਅਤੇ ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯੋਹਵਾਹ ਲਈ ਬਣਾਇਆ ਉਸ ਦਾ ਲਮਾਨ ਸੱਠ ਹੱਥ ਚੁੜਾਨ ਵੀਹ ਹੱਥ ਅਤੇ ਉਚਾਨ ਤੀਹ ਹੱਥ ਸੀ</verse>
				<verse number="3">ਅਤੇ ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ</verse>
				<verse number="4">ਅਤੇ ਭਵਨ ਲਈ ਉਸ ਨੇ ਜਾਲੀ ਦਾਰ ਜੜਵੀਆਂ ਖਿੜਕੀਆਂ ਬਣਾਈਆਂ</verse>
				<verse number="5">ਸੋ ਉਸ ਨੇ ਭਵਨ ਦੀ ਕੰਧ ਦੇ ਨਾਲ ਨਾਲ ਚੁਫੇਰੇ ਕੋਠੜੀਆਂ ਬਣਾਈਆਂ ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਸੋ ਉਸ ਨੇ ਕੋਠੜੀਆਂ ਚੌਫੇਰੇ ਬਣਾਈਆਂ</verse>
				<verse number="6">ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ ਵਿੱਚਕਾਰਲੀ ਛੇ ਹੱਥ ਅਤੇ ਤੀਜੀ ਸੱਤ ਹੱਥ ਚੌੜੀ ਸੀ। ਏਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਭਈ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ</verse>
				<verse number="7">ਅਤੇ ਜਦ ਏਹ ਭਵਨ ਬਣਾਉਂਦੇ ਸਨ ਤਾਂ ਉਸ ਵਿੱਚ ਪੂਰੇ ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ ਸੋ ਭਵਨ ਦੇ ਬਣਾਉਣ ਵਿੱਚ ਨਾ ਓਥੇ ਤੇਸੀ ਨਾ ਬਸੂਲੀ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ</verse>
				<verse number="8">ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿੱਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ</verse>
				<verse number="9">ਸੋ ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦਿਆਂ ਫੱਟਾਂ ਅਤੇ ਸ਼ਤੀਰਾਂ ਨਾਲ ਕੱਜਿਆ</verse>
				<verse number="10">ਅਤੇ ਉਸ ਨੇ ਸਾਰੇ ਭਵਨ ਦੇ ਨਾਲ ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਓਹ ਦਿਆਰ ਦੀ ਲਕੜੀ ਨਾਲ ਭਵਨ ਨੂੰ ਲੱਗਵੀਆਂ ਸਨ।।</verse>
				<verse number="11">ਤਾਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕੀ</verse>
				<verse number="12">ਏਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇ ਕਰ ਤੂੰ ਮੇਰੀਆਂ ਬਿਧੀਆਂ ਉੱਤੇ ਤੁਰੇਂ ਅਤੇ ਮੇਰੇ ਨਿਆਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ</verse>
				<verse number="13">ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।।</verse>
				<verse number="14">ਸੋ ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ</verse>
				<verse number="15">ਉਸ ਨੇ ਅੰਦਰ ਵਾਰ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ ਭਵਨ ਦੇ ਥੱਲਿਓ ਲੈ ਕੇ ਛੱਤ ਤੀਕ ਅੰਦਰ ਵਾਰ ਲੱਕੜ ਨਾਲ ਕੱਜਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦਿਆਂ ਫੱਟਾਂ ਨਾਲ ਕੱਜਿਆ</verse>
				<verse number="16">ਅਤੇ ਉਸ ਨੇ ਭਵਨ ਦੇ ਪਿੱਛਲੇ ਪਾਸੇ ਵੀਹ ਹੱਥ ਤੀਕ ਦਿਆਰ ਦੇ ਫੱਟਾਂ ਨਾਲ ਥੱਲਿਓਂ ਲੈ ਕੇ ਉਹ ਦੀਆਂ ਕੰਧਾਂ ਤੀਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਨਾਲ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ</verse>
				<verse number="17">ਅਤੇ ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲੀ ਹੱਥ ਲੰਮੀ ਸੀ</verse>
				<verse number="18">ਅਤੇ ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਏਹ ਸਾਰਾ ਦਿਆਰ ਦਾ ਸੀ ਕੋਈ ਪੱਥਰ ਨਹੀਂ ਦਿੱਸਦਾ ਸੀ</verse>
				<verse number="19">ਭਵਨ ਦੇ ਵਿੱਚ ਅੰਦਰਲੀ ਵੱਲ ਵਿਚਲੀ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ</verse>
				<verse number="20">ਅਤੇ ਵਿਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲਮਾਨ ਵੀਹ ਹੱਥ ਅਤੇ ਉਸ ਦੀ ਚੁੜਾਨ ਵੀਹ ਹੱਥ ਅਤੇ ਉਚਾਨ ਭੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖਤਾ ਬੰਦੀ ਦਿਆਰ ਨਾਲ ਕੀਤੀ</verse>
				<verse number="21">ਸੁਲੇਮਾਨ ਦੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ</verse>
				<verse number="22">ਸੋ ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਐਥੋਂ ਤੀਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ।।</verse>
				<verse number="23">ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬੀ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ</verse>
				<verse number="24">ਕਰੂਬੀ ਦੇ ਇੱਕ ਖੰਭ ਦੀ ਲਮਾਨ ਪੰਜ ਹੱਥ ਅਤੇ ਕਰੂਬੀ ਦੇ ਦੂਜੇ ਖੰਬ ਦੀ ਲਮਾਨ ਵੀ ਪੰਜ ਹੱਥ ਦੀ ਸੀ ਐਉਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੀਕ ਦਸ ਹੱਥ ਦੀ ਵਿੱਥ ਸੀ</verse>
				<verse number="25">ਅਤੇ ਦਸ ਹੀ ਹੱਥ ਦੂਜੇ ਕਰੂਬੀ ਦੀ ਦੋਵੇਂ ਕਰੂਬੀ ਇੱਕੋਂ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ</verse>
				<verse number="26">ਇੱਕ ਕਰੂਬੀ ਦੀ ਉੱਚਿਆਈ ਦਸ ਹਥ ਦੀ ਸੀ ਅਤੇ ਏਸੇ ਤਰਾਂ ਦੂਜੇ ਕਰੂਬੀ ਦੀ ਸੀ</verse>
				<verse number="27">ਉਸ ਦੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲਗਵੇਂ ਸਨ</verse>
				<verse number="28">ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ</verse>
				<verse number="29">ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ ਦੁਆਲੇ ਕਰੂਬੀਆਂ ਅਤੇ ਖਜੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ</verse>
				<verse number="30">ਅਤੇ ਭਵਨ ਦੇ ਥੱਲੇ ਉੱਤੇ ਅੰਦਰ ਬਾਹਰ ਉਸ ਨੇ ਸੋਨਾ ਚੜ੍ਹਾਇਆ</verse>
				<verse number="31">ਅਤੇ ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਮਾਈ ਕੰਧ ਦਾ ਪੰਜਵਾਂ ਹਿੱਸਾ ਸੀ</verse>
				<verse number="32">ਨਾਲੇ ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ ਅਤੇ ਖਜੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜੂਰ ਦੇ ਬਿਰਛਾਂ ਉੱਤੇ ਢਾਲ ਕੇ ਚੜ੍ਹਾਇਆ</verse>
				<verse number="33">ਅਤੇ ਏਸੇ ਤਰਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ ਉਸ ਨੇ ਜ਼ੈਤੂਨ ਦੀ ਲੱਕੜ ਦੀ ਚੁਗਾਠ ਬਣਾਈ</verse>
				<verse number="34">ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ ਦੋ ਫੱਟ ਜੋ ਮੋੜੇ ਜਾਂਦੇ ਸਨ</verse>
				<verse number="35">ਉਨ੍ਹਾਂ ਉੱਤੇ ਕਰੂਬੀਆਂ ਖਜੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਠੀਕ ਬੈਠਾ</verse>
				<verse number="36">ਅਤੇ ਅੰਦਰਲੇ ਵਿਹੜੇ ਦੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ</verse>
				<verse number="37">ਚੌਥੇ ਵਰਹੇ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨਿਉਂ ਰੱਖੀ ਗਈ</verse>
				<verse number="38">ਅਤੇ ਗਿਆਰਵੇਂ ਵਰਹੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾ ਮਹੀਨਾ ਹੈ ਉਹ ਭਵਨ ਉਹ ਦੇ ਸਾਰੇ ਵਲੇਵੇ ਸਣੇ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਸੋ ਉਸ ਨੇ ਉਹ ਨੂੰ ਸੱਤਾਂ ਵਰਿਹਾਂ ਵਿੱਚ ਬਣਾਇਆ।।</verse>
			</chapter>
			<chapter number="7">
				<verse number="1">ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰਾਂ ਵਰਿਹਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ</verse>
				<verse number="2">ਉਸ ਨੇ \ਲਬਾਨੋਨ ਬਣ ਦਾ ਮਹਿਲ\ ਬਣਾਇਆ ਜਿਹ ਦੀ ਲਮਾਨ ਸੌ ਹੱਥ, ਚੁੜਾਨ ਪੰਜਾਹ ਹੱਥ ਅਤੇ ਉਚਾਨ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮ੍ਹਾਂ ਦੀਆਂ ਚੌਂਹ ਪਾਲਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ</verse>
				<verse number="3">ਉਹ ਬਾਲਿਆਂ ਦੇ ਉਪਰਲੀ ਵੱਲੋਂ ਦਿਆਰ ਨਾਲ ਕੱਜਿਆ ਗਿਆ ਜਿਹੜੇ ਪੰਤਾਲੀਆਂ ਥੰਮ੍ਹਾਂ ਉੱਤੇ ਸਨ ਅਤੇ ਇੱਕ ਇੱਕ ਪਾਲ ਵਿੱਚ ਪੰਦਰਾਂ ਪੰਦਰਾ ਸਨ</verse>
				<verse number="4">ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨ ਸਤਰਾਂ ਵਿੱਚ ਸਨ</verse>
				<verse number="5">ਅਤੇ ਸਾਰੇ ਦੱਰਵਜੇ ਅਰ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨਾਂ ਸਤਰਾਂ ਵਿੱਚ ਸਨ</verse>
				<verse number="6">ਉਸ ਨੇ ਥੰਮ੍ਹਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲਮਾਨ ਪੰਜਾਹ ਹੱਥ ਚੁੜਾਨ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।।</verse>
				<verse number="7">ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਉਂ ਕਰਦਾ ਸੀ ਅਰਥਾਤ ਨਿਆਉਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੀਕ ਦਿਆਰ ਨਾਲ ਕੱਜਿਆ ਗਿਆ</verse>
				<verse number="8">ਅਤੇ ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਛਵਾੜੇ ਸੀ ਉਹ ਉੱਸੇ ਕਾਰੀਗਰੀ ਦਾ ਸੀ ਨਾਲੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ। ਉਹ ਏਸੇ ਦਲਾਨ ਵਰਗਾ ਸੀ</verse>
				<verse number="9">ਏਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨਿਉਂ ਤੋਂ ਲੈ ਕੇ ਛੱਜੇ ਤੀਕ ਅਤੇ ਬਾਹਰ ਵੱਡੇ ਵਿਹੜੇ ਤੀਕ</verse>
				<verse number="10">ਅਤੇ ਨਿਉਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਤੇ ਅੱਠ ਹੱਥ ਦੇ ਪੱਥਰ</verse>
				<verse number="11">ਅਤੇ ਉੱਤੇ ਵੀ ਬਹੁ ਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ</verse>
				<verse number="12">ਅਤੇ ਵੱਡੇ ਵਿਹੜੇ ਦੇ ਦੁਆਲੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਐਉਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਲਈ ਦਲਾਨ ਲਈ ਵੀ ਸੀ।।</verse>
				<verse number="13">ਤਾਂ ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਘੱਲ ਕੇ ਹੀਰਾਮ ਨੂੰ ਸੂਰ ਤੋਂ ਬੁਲਾ ਲਿਆ</verse>
				<verse number="14">ਉਹ ਨਫਤਾਲੀ ਦੇ ਗੋਤ ਵਿੱਚੋਂ ਵਿੱਧਵਾ ਦਾ ਪੁੱਤ੍ਰ ਸੀ ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ ਅਤੇ ਉਹ ਬੁੱਧ ਸਮਝ ਅਤੇ ਹੁਨਰ ਵਿੱਚ ਐਉਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ</verse>
				<verse number="15">ਉਹ ਨੇ ਪਿੱਤਲ ਨੂੰ ਢਾਲ ਕੇ ਦੋ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉੱਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦਾ ਨਾਪ ਦਾ ਸੀ</verse>
				<verse number="16">ਅਤੇ ਉਹ ਨੇ ਥੰਮ੍ਹਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ ਕੇ ਬਣਾਏ। ਪੰਜ ਹੱਥ ਉੱਚਾ ਇੱਕ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ</verse>
				<verse number="17">ਅਤੇ ਥੰਮ੍ਹਾਂ ਦੇ ਸਿਰਾਂ ਉੱਤਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ</verse>
				<verse number="18">ਏਸੇ ਤਰਾਂ ਉਸ ਨੇ ਥੰਮ੍ਹਾਂ ਨੂੰ ਬਣਾਇਆ ਅਤੇ ਇੱਕ ਇੱਕ ਜਾਲੀ ਉੱਤੇ ਦੋ ਪਾਲਾਂ ਅਨਾਰਾਂ ਦੀਆਂ ਦੁਆਲੇ ਦੁਆਲੇ ਬਣਾਈਆਂ ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਧੰਮਾਂ ਦੇ ਸਿਰਾਂ ਉੱਤੇ ਸਨ ਕੱਜਣ ਅਤੇ ਏਵੇਂ ਦੂਜੇ ਮੁਕਟ ਲਈ ਬਣਾਇਆ</verse>
				<verse number="19">ਅਤੇ ਓਹ ਮੁਕਟ ਜਿਹੜੇ ਥੰਮ੍ਹਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੀਕ ਸੋਸਨੀ ਕੰਮ ਦੇ ਸਨ</verse>
				<verse number="20">ਅਤੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਉੱਤੇ ਉਤਾਹਾਂ ਭੀ ਮੁਕਟ ਸਨ ਜੋ ਉਸ ਗੁਲਆਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ ਦੁਆਲੇ ਪਾਲਾਂ ਵਿੱਚ ਦੋ ਸੌ ਅਨਾਰ ਸਨ</verse>
				<verse number="21">ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਉਂ ਯਾਕੀਨ ਧਰਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਉਂ ਬੋਅਜ਼ ਧਰਿਆ।।</verse>
				<verse number="22">ਥੰਮ੍ਹਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ ਸੋ ਥੰਮ੍ਹਾਂ ਦਾ ਕੇਮ ਸੰਪੂਰਨ ਹੋਇਆ।।</verse>
				<verse number="23">ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੀਕ ਦਸ ਹੱਥ ਸੀ। ਉਹ ਆਲਿਓਂ ਦੁਆਲਿਓਂ ਗੋਲ ਸੀ ਅਤੇ ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦਾ ਰੱਸੀ ਨਾਲ ਮਿਣਿਆ ਹੋਇਆ ਸੀ</verse>
				<verse number="24">ਉਸ ਦੇ ਕੰਢੇ ਦੇ ਹੇਠ ਆਲੇ ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ ਜਿਹੜੇ ਸਾਗਰੀ ਹੌਦ ਦੇ ਚੁਫੇਰੇ ਸਨ। ਗੋਲੇ ਦੋਹ ਪਾਲਾਂ ਵਿੱਚ ਸਨ ਅਤੇ ਓਹ ਉਸ ਦੇ ਨਾਲ ਹੀ ਢਾਲੇ ਹੋਏ ਸਨ</verse>
				<verse number="25">ਉਹ ਬਾਰਾਂ ਬਲਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੁੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਲਹਿੰਦੀ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਚੜ੍ਹਦੀ ਵੱਲ ਸਨ। ਉਹ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਪਛਾੜੀਆਂ ਅੰਦਰਲੀ ਵੱਲ ਸਨ</verse>
				<verse number="26">ਉਸ ਦਾ ਦਲ ਇੱਕ ਚੱਪਾ ਭਰ ਸੀ। ਉਹ ਦੇ ਕੰਢੇ ਕਟੋਰੇ ਦੇ ਕੰਢੇ ਵਰਗੇ ਸੋਸਨੀ ਫੁੱਲਾਂ ਦੇ ਘੜੇ ਹੋਏ ਸਨ ਅਤੇ ਉਸ ਦੇ ਵਿੱਚ ਪੰਦਰਾ ਕੁ ਸੌ ਮਣ ਦੀ ਸਮਾਈ ਸੀ।।</verse>
				<verse number="27">ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਨ੍ਹਾਂ ਵਿੱਚ ਇੱਕ ਇੱਕ ਕੁਰਸੀ ਦੀ ਲਮਾਈ ਚਾਰ ਹੱਥ ਚੁੜਾਈ ਚਾਰ ਹੱਥ ਅਤੇ ਉੱਚਿਆਈ ਤਿੰਨ ਹੱਥ ਸੀ</verse>
				<verse number="28">ਉਨ੍ਹਾਂ ਕੁਰਸੀਆਂ ਦੀ ਬਣਤ ਐਉਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ</verse>
				<verse number="29">ਅਤੇ ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲਦ ਅਤੇ ਕਰੂਬੀ ਸਨ ਅਤੇ ਜੋੜ ਦੇ ਉੱਤੇ ਵੀ ਏਵੇਂ ਹੀ ਸੀ ਅਤੇ ਸ਼ੇਰਾਂ ਅਰ ਬਲਦਾਂ ਦੇ ਹੇਠ ਲਟਕਵੇਂ ਹਾਰ ਸਨ</verse>
				<verse number="30">ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਦਿਆਂ ਚੌਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਂਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ</verse>
				<verse number="31">ਅਤੇ ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੌਰਸ ਸਨ ਗੋਲ ਨਹੀਂ ਸਨ</verse>
				<verse number="32">ਅਤੇ ਓਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉੱਚਿਆਈ ਡੇਢ ਹੱਥ ਸੀ</verse>
				<verse number="33">ਅਤੇ ਪਹੀਏ ਦੀ ਬਣਤ ਰਥ ਦੇ ਪਹੀਆਂ ਦੀ ਬਣਤ ਵਾਂਙੁ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ</verse>
				<verse number="34">ਅਤੇ ਹਰ ਕੁਰਸੀ ਦੀਆਂ ਚੌਹਾਂ ਨੁਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਓਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ</verse>
				<verse number="35">ਅਤੇ ਹਰ ਕੁਰਸੀ ਦੇ ਸਿਰੇ ਵਿੱਚ ਆਲੇ ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ</verse>
				<verse number="36">ਉਹ ਦਿਆਂ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬੀ, ਸ਼ੇਰ ਅਰ ਖਜੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ ਦੁਆਲੇ ਹਾਰ ਸਨ</verse>
				<verse number="37">ਏਸੇ ਤਰਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਨ੍ਹਾਂ ਦਾ ਇੱਕੋ ਹੀ ਸੱਚਾ ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।।</verse>
				<verse number="38">ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਇਆ ਅਤੇ ਇੱਕ ਇੱਕ ਹੌਦੀ ਵਿੱਚ ਤੀਹ ਮਣ ਦੀ ਸਮਾਈ ਸੀ ਅਤੇ ਹਰ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ</verse>
				<verse number="39">ਤਾਂ ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।।</verse>
				<verse number="40">ਸੋ ਹੀਰਾਮ ਨੇ ਉਨ੍ਹਾਂ ਹੌਦੀਆਂ, ਬਾਟੀਆਂ ਅਰ ਕੜਛਿਆਂ ਨੂੰ ਬਣਾਇਆ ਅਤੇ ਹੀਰਾਮ ਨੇ ਉਹ ਸਾਰਾ ਕੰਮ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ</verse>
				<verse number="41">ਅਰਥਾਤ ਓਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਕੱਜਦੀਆਂ ਸਨ</verse>
				<verse number="42">ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਪਾਲਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਕੱਜਦੀਆਂ ਸਨ</verse>
				<verse number="43">ਓਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸੇ ਹੌਦੀਆਂ</verse>
				<verse number="44">ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲਦ</verse>
				<verse number="45">ਅਤੇ ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਏਹ ਸਾਰੇ ਭਾਂਡੇ ਜਿਹੜੇ ਹੀਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ ਮਾਂਜੇ ਹੋਏ ਪਿੱਤਲ ਦੇ ਸਨ</verse>
				<verse number="46">ਯਰਦਨ ਦੇ ਮਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਢਾਲਿਆ ਉਸ ਦੀ ਚੀਕਣੀ ਮਿੱਟੀ ਵਿੱਚ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ</verse>
				<verse number="47">ਸੁਲੇਮਾਨ ਨੇ ਏਹ ਸਾਰੇ ਭਾਂਡੇ ਨਾ ਤੋਂਲੇ। ਓਹ ਐਨੇ ਵੱਧ ਸਨ ਭਈ ਓਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸੱਕੇ</verse>
				<verse number="48">ਸੁਲੇਮਾਨ ਨੇ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਸੀ</verse>
				<verse number="49">ਅਤੇ ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ ਅਤੇ ਦੀਵੇ ਅਤੇ ਚਿੱਮਟੇ</verse>
				<verse number="50">ਕੁੰਦਨ ਸੋਨੇ ਦੇ ਭਾਂਡੇ, ਬਾਟੇ ਗੁੱਲ ਤਰਾਸਾਂ, ਕੌਲੀਆਂ ਅਰ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਅੱਤ ਪਵਿੱਤਰ ਅਸਥਾਨ ਲਈ ਅਤੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਹੈਕਲ ਲਈ</verse>
				<verse number="51">ਐਉਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਚਾਂਦੀ ਅਤੇ ਸੋਨਾ ਅਤੇ ਭਾਂਡੇ। ਉਸ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।।</verse>
			</chapter>
			<chapter number="8">
				<verse number="1">ਤਾਂ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖਿਆਂ ਨੂੰ ਜੋ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਪਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਓਹ ਯਹੋਵਾਹ ਦੇ ਨੇਮ ਦੇ ਸੰਦੂਕ ਨੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਉਤਾਹਾਂ ਲੈ ਆਉਣ</verse>
				<verse number="2">ਤਾਂ ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸਤਵਾਂ ਮਹੀਨਾ ਹੈ ਇਕੱਠੇ ਹੋਏ</verse>
				<verse number="3">ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ</verse>
				<verse number="4">ਸੋ ਓਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਐਉਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ</verse>
				<verse number="5">ਤਾਂ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਹ ਦੇ ਕੋਲ ਇਕੱਠੀ ਹੋਈ ਉਹ ਦੇ ਨਾਲ ਸੰਦੂਕ ਦੇ ਅੱਗੇ ਸਨ ਅਤੇ ਉਨ੍ਹਾਂ ਨੇ ਇੱਨੀਆਂ ਭੇਡਾਂ ਤੇ ਬਲਦ ਚੜ੍ਹਾਏ ਭਈ ਉਹ ਵਧੀਕ ਹੋਣ ਦੇ ਕਾਰਨ ਨਾ ਗਿਣਤੀ ਵਿੱਚ ਨਾ ਲੇਖੇ ਵਿੱਚ ਆ ਸੱਕਦੇ ਸਨ</verse>
				<verse number="6">ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਅਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ</verse>
				<verse number="7">ਕਿਉਂ ਜੋ ਕਰੂਬੀ ਆਪਣੇ ਦੋਵੇਂ ਖੰਭ ਸੰਦੂਕ ਦੇ ਅਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉਤਾਹਾਂ ਤੋਂ ਕੱਜਦੇ ਸਨ</verse>
				<verse number="8">ਅਤੇ ਉਨ੍ਹਾਂ ਨੇ ਚੋਬਾਂ ਨੂੰ ਐਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੇ ਪਵਿੱਤਰ ਅਸਥਾਨ ਤੋਂ ਦਿੱਸਦੇ ਸਨ ਸਗੋਂ ਬਾਹਰੋਂ ਨਹੀਂ ਦਿੱਸਦੇ ਸਨ ਅਤੇ ਓਹ ਅੱਜ ਦੇ ਦਿਨ ਤੀਕ ਓਥੇ ਹੀ ਹਨ</verse>
				<verse number="9">ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਪੱਟੀਆਂ ਤੋਂ ਬਿਨਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਓਥੇ ਹੋਰੇਬ ਵਿੱਚ ਰੱਖੀਆ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲੇ ਸਨ</verse>
				<verse number="10">ਤਾਂ ਐਉਂ ਹੋਇਆ ਕਿ ਜਦ ਜਾਜਕ ਪਵਿੱਤਰ ਅਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਐਉਂ ਭਰ ਦਿੱਤਾ</verse>
				<verse number="11">ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖਲੋ ਨਾ ਸੱਕੇ ਕਿਉਂ ਜੋ ਯਹੋਵਾਹ ਦੇ ਜਲੌ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।।</verse>
				<verse number="12">ਤਾਂ ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ੁਰਮਾਇਆ ਸੀ ਭਈ ਉਹ ਅਨ੍ਹੇਰੇ ਘੁੱਪ ਵਿੱਚ ਵੱਸੇਗਾ</verse>
				<verse number="13">ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੀਕ ਰਹੇਂ ਬਣਾਇਆ</verse>
				<verse number="14">ਤਾਂ ਪਤਾਸ਼ਾਹ ਨੇ ਆਪਣਾ ਮੂੰਹ ਮੋੜ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ</verse>
				<verse number="15">ਤਾਂ ਉਸ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਭੀ ਕੀਤਾ</verse>
				<verse number="16">ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ</verse>
				<verse number="17">ਮੇਰੇ ਪਿਤਾ ਦਾਊਦ ਦੀ ਮਨਸ਼ਾ ਸੀ ਕਿ ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵਾਂ</verse>
				<verse number="18">ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਏਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਮਨਸ਼ਾ ਸੀ ਤਾਂ ਤੂੰ ਚੰਗਾ ਕੀਤਾ ਕਿ ਏਹ ਤੇਰੇ ਮਨ ਵਿੱਚ ਸੀ</verse>
				<verse number="19">ਤਾਂ ਭੀ ਤੂੰ ਭਵਨ ਨੂੰ ਨਹੀਂ ਬਣਾਵੇਗਾ ਪਰ ਤੇਰਾ ਪੁੱਤ੍ਰ ਜਿਹੜਾ ਤੇਰੇ ਤੁਖਮੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ</verse>
				<verse number="20">ਸੋ ਯਹੋਵਾਹ ਨੇ ਆਪਣੇ ਏਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ ਹੈ</verse>
				<verse number="21">ਓਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਹ ਦੇ ਵਿੱਚ ਯਹੋਵਾਹ ਦਾ ਨੇਮ ਹੈ ਜਿਹ ਨੂੰ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।।</verse>
				<verse number="22">ਤਾਂ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖਲੋਤਾ ਅਤੇ ਆਪਣੇ ਹੱਥ ਅਕਾਸ਼ ਵੱਲ ਅੱਡੇ</verse>
				<verse number="23">ਤਾਂ ਉਸ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸੁਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ</verse>
				<verse number="24">ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬੋਲਿਆ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ</verse>
				<verse number="25">ਸੋ ਹੁਣ ਹੇ ਯਹੋਵਾਹ ਇਸ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕੇ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਹਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਕਿ ਓਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ</verse>
				<verse number="26">ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੈਂ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ</verse>
				<verse number="27">ਭਲਾ, ਪਰਮੇਸ਼ੁਰ ਸੱਚ ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ?</verse>
				<verse number="28">ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ। ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ</verse>
				<verse number="29">ਤੇਰੀਆਂ ਅੱਖਾਂ ਰਾਤ ਦਿਨ ਏਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਏਸ ਅਸਥਾਨ ਵੱਲ ਜਿਹ ਦੇ ਵਿਖੇ ਤੈਂ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਏਸ ਅਸਥਾਨ ਵੱਲ ਕਰੇ ਸੁਣ ਲਈਂ</verse>
				<verse number="30">ਆਪਣੇ ਦਾਸ ਦੀ ਤੇ ਆਪਣੀ ਪਰਜੀ ਇਸਰਾਏਲ ਦੀ ਅਰਦਾਸ ਨੂੰ ਸੁਣ ਲਈਂ ਜਦ ਓਹ ਏਸ ਅਸਥਾਨ ਵੱਲ ਪ੍ਰਾਰਥਨਾ ਕਰਨ ਸਗੋਂ ਸੁਰਗੀ ਭਵਨ ਵਿੱਚ ਸੁਣ ਲਈਂ ਅਤੇ ਸੁਣ ਕੇ ਖਿਮਾ ਕਰੀਂ</verse>
				<verse number="31">ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਹ ਦੇ ਕੋਲੋਂ ਸੌਂਹ ਖੁਵਾਈ ਜਾਵੇ ਅਤੇ ਉਹ ਸੌਂਹ ਏਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ</verse>
				<verse number="32">ਤਾਂ ਤੂੰ ਸੁਰਗ ਵਿੱਚ ਸੁਣ ਲਈ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਐਉਂ ਕਰੀਂ ਕਿ ਬੁਰਿਆਰ ਨੂੰ ਤੂੰ ਦੋਸ਼ੀ ਠਹਿਰਾਵੇਂ ਭਈ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ</verse>
				<verse number="33">ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਏਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੋ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਏਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ</verse>
				<verse number="34">ਤਾਂ ਤੂੰ ਸੁਰਗੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।।</verse>
				<verse number="35">ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਏਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੋ ਉਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ</verse>
				<verse number="36">ਤਦ ਤੂੰ ਸੁਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਸ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਲਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੈਂ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇ</verse>
				<verse number="37">ਜੇ ਦੇਸ ਵਿੱਚ ਕਾਲ ਯਾ ਬਵਾ ਪੈ ਜਾਵੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਯਾ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਯਾ ਰੋਗ ਆ ਪਵੇ</verse>
				<verse number="38">ਜੋ ਬੇਨਤੀ ਯਾ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਏਸ ਭਵਨ ਵੱਲ ਅੱਡੇ</verse>
				<verse number="39">ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਵੀਂ ਜਿਹ ਦੇ ਮਨ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ, ਹਾਂ, ਤੂੰ ਹੀ ਮਨੁੱਖ ਮਾਤ੍ਰ ਦੇ ਮਨਾਂ ਨੂੰ ਜਾਣਦਾ ਹੈਂ</verse>
				<verse number="40">ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ</verse>
				<verse number="41">ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ</verse>
				<verse number="42">ਕਿਉਂ ਜੋ ਓਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਏਸ ਭਵਨ ਵੱਲ ਬੇਨਤੀ ਕਰੇ</verse>
				<verse number="43">ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਭਈ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ।।</verse>
				<verse number="44">ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਜੁੱਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਘੱਲੇਂ ਅਤੇ ਯਹੋਵਾਹ ਅੱਗੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ</verse>
				<verse number="45">ਤਾਂ ਤੂੰ ਸੁਰਗੋਂ ਉਨ੍ਹਾਂ ਦੀ ਬੇਨਤੀ ਤੇ ਉਨ੍ਹਾਂ ਦੀ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ</verse>
				<verse number="46">ਜੇ ਓਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜੇਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਐਉਂ ਦੇ ਦੇਵੇਂ ਭਈ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਵਿੱਚ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ</verse>
				<verse number="47">ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਓਹ ਬੰਧੂਏ ਬਣ ਕੇ ਅੱਪੜਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸਾਂ ਬਦੀ ਕੀਤੀ</verse>
				<verse number="48">ਅਤੇ ਐਉਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਓਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ</verse>
				<verse number="49">ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਬੇਨਤੀ ਤੇ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ</verse>
				<verse number="50">ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਓਹ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਦਯਾ ਪਰਾਪਤ ਕਰਨ ਤਾਂ ਜੋ ਓਹ ਉਨ੍ਹਾਂ ਉੱਤੇ ਰਹਮ ਕਰਨ</verse>
				<verse number="51">ਕਿਉਂ ਜੋ ਏਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੈਂ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ</verse>
				<verse number="52">ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਓਹ ਤੇਰੇ ਅੱਗੇ ਦੇਣ ਸੁਣੇਂ</verse>
				<verse number="53">ਕਿਉਂ ਜੋ ਤੈਂ ਹੇ ਪ੍ਰਭੁ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੈਂ ਸਾਡੇ ਪਿਉਂ ਦਾਦਿਆਂ ਨੂੰ ਮਿਸਰ ਤੋਂ ਕੱਢਿਆ।।</verse>
				<verse number="54">ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਏਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓ ਉੱਠ ਖਲੋਤਾ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ</verse>
				<verse number="55">ਅਤੇ ਉਹ ਖਲੋ ਗਿਆ ਅਰ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ</verse>
				<verse number="56">ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਸੱਖਣੀ ਨਾ ਗਈ</verse>
				<verse number="57">ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ</verse>
				<verse number="58">ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ, ਬਿਧੀਆਂ ਤੇ ਨਿਆਉਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ</verse>
				<verse number="59">ਅਤੇ ਏਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਉਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਰੋਜ ਕਾਇਮ ਰੱਖੇ</verse>
				<verse number="60">ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਭਈ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ</verse>
				<verse number="61">ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ</verse>
				<verse number="62">ਤਾਂ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ</verse>
				<verse number="63">ਸੋ ਸੁਲੇਮਾਨ ਨੇ ਸੁਖ ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਸੰਕਲਪ ਕੀਤਾ</verse>
				<verse number="64">ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਇਸ ਲਈ ਚੜਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਤੇ ਸੁੱਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਨਹੀਂ ਸਮਾ ਸਕਦੀ ਸੀ</verse>
				<verse number="65">ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ</verse>
				<verse number="66">ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜੀ ਇਸਰਾਏਲ ਦੇ ਨਾਲ ਕੀਤੀ ਸੀ ਓਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।।</verse>
			</chapter>
			<chapter number="9">
				<verse number="1">ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨਾਲੇ ਸੁਲੇਮਾਨ ਆਪਣੀ ਸਾਰੀ ਭਾਉਣੀ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ</verse>
				<verse number="2">ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ</verse>
				<verse number="3">ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੈਂ ਮੇਰੇ ਅੱਗੇ ਕੀਤੀ ਸੁਣਿਆ। ਮੈਂ ਇਸ ਭਵਨ ਨੂੰ ਜੋ ਤੈਂ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੀਕ ਏਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਏਥੇ ਸਦਾ ਰਹੇਗਾ</verse>
				<verse number="4">ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੇ ਹੁਕਮਾਂ ਤੇ ਨਿਆਵਾਂ ਦੀ ਪਾਲਨਾ ਕਰੇਂਗਾ</verse>
				<verse number="5">ਤਾਂ ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੀਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਏਹ ਆਖ ਕੇ ਬਚਨ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜੋਂ ਨਾ ਰਹੇਗੀ</verse>
				<verse number="6">ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਹੋਰਨਾਂ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ</verse>
				<verse number="7">ਤਾਂ ਮੈਂ ਇਸਰਾਏਲ ਨੂੰ ਉਸ ਭੂਮੀਂ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਏਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠਿੱਠ ਹੋਵੇਗਾ</verse>
				<verse number="8">ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਓਹ ਆਖਣਗੇ ਭਈ ਯਹੋਵਾਹ ਨੇ ਏਸ ਧਰਤੀ ਨਾਲ ਤੇ ਏਸ ਭਵਨ ਨਾਲ ਅਜੇਹਾ ਕਿਉਂ ਕੀਤਾ?</verse>
				<verse number="9">ਤਾਂ ਓਹ ਆਖਣਗੇ ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਓਹ ਓਪਰੇ ਦੇਵਤਿਆਂ ਦੇ ਮਗਰ ਲੱਗ ਪਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ ਏਸ ਲਈ ਯਹੋਵਾਹ ਉਨ੍ਹਾਂ ਉੱਤੇ ਏਹ ਸਾਰੀ ਬੁਰਿਆਈ ਲਿਆਇਆ ਹੈ।।</verse>
				<verse number="10">ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਦ ਸੁਲੇਮਾਨ ਏਹ ਦੋਵੋਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁਕਿਆ</verse>
				<verse number="11">ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿੰਨਾ ਉਹ ਚਾਹੁੰਦਾ ਸੀ ਦਿੱਤਾ</verse>
				<verse number="12">ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਓਹ ਉਹ ਨੂੰ ਚੰਗੇ ਨਾ ਲੱਗੇ</verse>
				<verse number="13">ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਏਹ ਕੇਹੋ ਜੇਹੇ ਨਗਰ ਹਨ ਜੋ ਤੈਂ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੀਕ ਹੈ।।</verse>
				<verse number="14">ਹੀਰਾਮ ਨੇ ਪਾਤਸ਼ਾਹ ਕੋਲ ਇੱਕ ਸੌ ਵੀਹ ਤੋਂੜੇ ਸੋਨਾ ਘੱਲਿਆ</verse>
				<verse number="15">ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਏਹ ਸੀ ਕਿ ਉਹ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਤੇ ਮਿੱਲੋ ਤੇ ਯਰੂਸ਼ਲਮ ਦੀ ਸਫੀਲ ਤੇ ਹਾਸ਼ੋਰ ਤੇ ਮਗਿੱਦੋ ਤੇ ਗਜਰ ਬਣਾਏ</verse>
				<verse number="16">ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਨੂੰ ਲੈ ਕੇ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨਿਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ ਏਹ ਦਾਜ ਵਿੱਚ ਦੇ ਦਿੱਤਾ</verse>
				<verse number="17">ਸੁਲੇਮਾਨ ਨੇ ਗਜਰ ਅਤੇ ਹੇਠਲਾ ਬੈਤ ਹੋਰੋਨ ਬਣਾਏ</verse>
				<verse number="18">ਨਾਲੇ ਬਆਲਾਥ ਤੇ ਤਦਮੋਰ ਜੋ ਉਸ ਦੇਸ ਦੀ ਉਜਾੜ ਵਿੱਚ ਸਨ</verse>
				<verse number="19">ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸੁਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਨਾਲ ਯਰੂਸ਼ਲਮ ਵਿੱਚ ਤੇ ਲਬਾਨੋਨ ਵਿੱਚ ਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣੇ ਚਾਹੁੰਦਾ ਸੀ</verse>
				<verse number="20">ਅਮੋਰੀਆਂ, ਹਿੱਤੀਆਂ, ਫਰਿਜ਼ਿਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ</verse>
				<verse number="21">ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸੱਕੇ ਉਨ੍ਹਾਂ ਉੱਤੇ ਸੁਲੇਮਾਨ ਨੇ ਬੇਗਾਰ ਦਾ ਡੰਨ ਜੋ ਅੱਜ ਤੀਕ ਹੈ ਲਾਇਆ</verse>
				<verse number="22">ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਓਹ ਜੋਧੇ ਤੇ ਉਹ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਅਸਵਾਰ ਸਨ</verse>
				<verse number="23">ਏਹ ਸਾਢੇ ਪੰਜ ਸੋ ਚੌਹਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।।</verse>
				<verse number="24">ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ</verse>
				<verse number="25">ਵਰਹੇ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਤੇ ਸੁਖ ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।।</verse>
				<verse number="26">ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਸਿਓਨ ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਡੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ</verse>
				<verse number="27">ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਟਹਿਲੂਏ ਜੋ ਸਮੁੰਦਰ ਦੇ ਸਿਆਣੂ ਮਲਾਹ ਸਨ ਸੁਲੇਮਾਨ ਦੇ ਟਹਿਲੂਆਂ ਨਾਲ ਘੱਲੇ</verse>
				<verse number="28">ਓਹ ਓਫੀਰ ਵਿੱਚ ਆਏ ਅਤੇ ਓਥੋਂ ਚਾਰ ਸੌ ਵੀਹ ਤੋੜੇ ਸੋਨੇ ਦੇ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਲਿਆਏ।।</verse>
			</chapter>
			<chapter number="10">
				<verse number="1">ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ</verse>
				<verse number="2">ਉਹ ਵੱਡੇ ਭਾਰੀ ਕਾਫਲੇ ਦੇ ਨਾਲ ਯਰੂਸ਼ਲਮ ਵਿੱਚ ਆਈ ਅਤੇ ਮਸਾਲੇ ਨਾਲ ਲੱਦੇ ਹੋਏ ਊਠ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਸਨ। ਜਦ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ</verse>
				<verse number="3">ਸੁਲੇਮਾਨ ਨੇ ਉਹ ਦੀਆਂ ਸਾਰੀਆਂ ਗੱਲਾਂ ਦਾ ਉਹ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ</verse>
				<verse number="4">ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਡਿੱਠਾ</verse>
				<verse number="5">ਨਾਲੇ ਉਸ ਦੇ ਲੰਗਰ ਦਾ ਖਾਣਾ, ਉਸ ਦੇ ਟਹਿਲੂਆਂ ਦੇ ਬੈਠਣ, ਉਸ ਦੇ ਸੇਵਕਾਂ ਦੀ ਆਗਿਆ ਕਾਰੀ, ਉਨ੍ਹਾਂ ਦਾ ਪਹਿਰਾਵਾਂ, ਉਸ ਦੇ ਸਾਕੀ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ</verse>
				<verse number="6">ਤਾਂ ਉਹ ਨੇ ਪਾਤਸ਼ਾਹ ਨੂੰ ਆਖਿਆ, ਕਿ ਏਹ ਸੱਚੀ ਗੱਲ ਸੀ ਜੋ ਮੈਂ ਆਪਣੇ ਦੇਸ ਵਿੱਚ ਤੇਰੀਆਂ ਗੱਲਾਂ ਉੱਤੇ ਅਤੇ ਤੇਰੀ ਬੁੱਧੀ ਉੱਤੇ ਸੁਣੀ</verse>
				<verse number="7">ਪਰ ਜਦ ਤੀਕ ਮੈਂ ਆ ਕੇ ਆਪਣੀ ਅੱਖੀਂ ਨਾ ਵੇਖਿਆ ਤਦ ਤੀਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਓਹ ਮੈਨੂੰ ਅੱਧੀਆਂ ਭੀ ਨਹੀਂ ਦੱਸੀਆਂ ਗਈਆਂ। ਤੈਂ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ</verse>
				<verse number="8">ਧੰਨ ਹਨ ਤੇਰੇ ਮਨੁੱਖ ਤੇ ਧੰਨ ਹਨ ਏਹ ਤੇਰੇ ਟਹਿਲੂਏ ਜਿਹੜੇ ਸਦਾ ਤੇਰੇ ਸਨਮੁਖ ਖਲੋਤੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ</verse>
				<verse number="9">ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਏਸ ਲਈ ਭਈ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਤੇ ਨਿਆਉਂ ਕਰੇਂ</verse>
				<verse number="10">ਤਾਂ ਉਸ ਨੇ ਪਾਤਸ਼ਾਹ ਨੂੰ ਇੱਕ ਸੋ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ</verse>
				<verse number="11">ਹੀਰਾਮ ਦਾ ਬੇੜਾ ਭੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਭੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ</verse>
				<verse number="12">ਤਾਂ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜੇਹੇ ਚੰਦਨ ਦੀ ਲਕੜੀ ਅੱਜ ਤੀਕ ਕਦੀ ਵੇਖਣ ਵਿੱਚ ਨਹੀਂ ਆਈ</verse>
				<verse number="13">ਉਪਰੰਤ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਏਹ ਉਸ ਤੋਂ ਬਿਨਾ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਟਹਿਲੂਆਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।।</verse>
				<verse number="14">ਉਸ ਸੋਨੇ ਦਾ ਭਾਰ ਜਿਹੜਾ ਹਰ ਵਰਹੇ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਸਠ ਤੋੜੇ ਸੋਨਾ ਸੀ</verse>
				<verse number="15">ਉਸ ਤੋਂ ਬਿਨਾ ਹੋਰ ਵੀ ਜਿਹੜਾ ਬੁਪਾਰੀਆਂ ਕੋਲੋਂ ਤੇ ਸੁਦਾਗਰਾਂ ਦੀ ਤਜਾਰਤ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ</verse>
				<verse number="16">ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ ਇੱਕ ਢਾਲ ਨੂੰ ਸਾਢੇ ਸੱਤ ਸੱਤ ਸੇਰ ਸੋਨਾ ਲੱਗਾ</verse>
				<verse number="17">ਅਤੇ ਸੋਨੇ ਦੀਆਂ ਘੜਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ ਇੱਕ ਢਾਲ ਨੂੰ ਦੋ ਕੁ ਸੇਰ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ</verse>
				<verse number="18">ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਾਈ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਚੜ੍ਹਾਇਆ</verse>
				<verse number="19">ਉਸ ਰਾਜ ਗੱਦੀ ਦੀ ਛੇ ਪੌਡੇ ਦੀ ਪੌੜੀ ਸੀ ਅਤੇ ਰਾਜ ਗੱਦੀ ਦਾ ਉਪਰਲਾ ਥਾਂ ਪਿੱਛਿਓ ਗੋਲ ਸੀ ਅਤੇ ਬੈਠਣ ਦੀ ਥਾਂ ਦੇ ਆਲੇ ਦੁਆਲੇ ਦੋਹੀਂ ਪਾਸੀ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬਰ ਸ਼ੇਰ ਖਲੋਤੇ ਸਨ</verse>
				<verse number="20">ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਹੀਂ ਪਾਸੇ ਖਲੋਤੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਅਜੇਹੀ ਬਣੀ ਹੋਈ ਨਹੀਂ ਸੀ</verse>
				<verse number="21">ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਕੁੰਦਨ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ, ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ</verse>
				<verse number="22">ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨੀਂ ਵਰਹੀਂ ਵਿੱਚ ਇੱਕ ਵਾਰ ਏਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ</verse>
				<verse number="23">ਐਉਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ</verse>
				<verse number="24">ਅਤੇ ਸਾਰੀ ਧਰਤੀ ਸੁਲੇਮਾਨ ਦੇ ਮੂੰਹ ਵੱਲ ਤੱਕਦੀ ਹੁੰਦੀ ਸੀ ਭਈ ਉਹ ਦੀ ਬੁੱਧੀ ਸੁਣੇ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ</verse>
				<verse number="25">ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲਾਂ, ਘੋੜੇ ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦਾ ਹੁੰਦਾ ਸੀ।।</verse>
				<verse number="26">ਸੁਲੇਮਾਨ ਨੇ ਰਥ ਅਤੇ ਘੋੜ ਚੜ੍ਹੇ ਇਕੱਠੇ ਕੀਤੇ ਅਤੇ ਉਹ ਦੇ ਇੱਕ ਹਜ਼ਾਰ ਚਾਰ ਸੌ ਰਥ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਨੇੜੇ ਰੱਖਿਆ</verse>
				<verse number="27">ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਙੁ ਦਿੱਤੀ ਅਤੇ ਦਿਆਰ ਨੂੰ ਗੁੱਲ੍ਹਰ ਵਾਂਙੁ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਹੁੰਦੀ ਹੈ</verse>
				<verse number="28">ਓਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਉਨ੍ਹਾਂ ਨੂੰ ਹਹੇੜ ਵਿੱਚੋਂ ਹਰ ਹਹੇੜ ਦਾ ਭਾ ਬਣਾ ਕੇ ਲੈਂਦੇ ਸਨ</verse>
				<verse number="29">ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।।</verse>
			</chapter>
			<chapter number="11">
				<verse number="1">ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾ ਬਹੁਤ ਸਾਰੀਆਂ ਓਪਰੀਆਂ ਇਸਤ੍ਰੀਆਂ ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ</verse>
				<verse number="2">ਏਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਭਈ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਓਹ ਤੁਹਾਡੇ ਵਿੱਚ ਆਉਣ। ਓਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪਰੀਤ ਗੱਠ ਲਈ</verse>
				<verse number="3">ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤ੍ਰੀਆਂ ਸਨ ਨਾਲੇ ਤਿੰਨ ਸੌ ਸੁਰੀਤਾਂ ਅਤੇ ਉਹ ਦੀਆਂ ਇਸਤ੍ਰੀਆਂ ਨੇ ਉਹ ਦਾ ਮਨ ਫੇਰ ਲਿਆ</verse>
				<verse number="4">ਤਾਂ ਐਉਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਸ ਦੀਆਂ ਇਸਤ੍ਰੀਆਂ ਨੇ ਉਹ ਦੇ ਮਨ ਨੂੰ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ</verse>
				<verse number="5">ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦਿਓ ਮਿਲਕੋਮ ਦੇ ਪਿੱਛੇ ਚੱਲਿਆ</verse>
				<verse number="6">ਐਉਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ</verse>
				<verse number="7">ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਮੋਲਕ ਲਈ ਵੀ</verse>
				<verse number="8">ਏਸੇ ਤਰਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤ੍ਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦਿਓਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ</verse>
				<verse number="9">ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ</verse>
				<verse number="10">ਅਤੇ ਉਸ ਉਹ ਨੂੰ ਏਸ ਗੱਲ ਦਾ ਹੁਕਮ ਦਿੱਤਾ ਸੀ ਕਿ ਉਹ ਦੂਜਿਆਂ ਦਿਓਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ।।</verse>
				<verse number="11">ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਏਸ ਲਈ ਕਿ ਏਹ ਤੈਥੋਂ ਹੋਇਆ ਹੈ ਅਤੇ ਤੈਂ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੈਥੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ</verse>
				<verse number="12">ਤਾਂ ਭੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਏਹ ਨਹੀਂ ਕਰਾਂਗਾ। ਤੇਰੇ ਪੁੱਤ੍ਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ</verse>
				<verse number="13">ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤ੍ਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।।</verse>
				<verse number="14">ਉਪਰੰਤ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ। ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋ ਸੀ</verse>
				<verse number="15">ਐਉਂ ਹੋਇਆ ਜਦ ਦਾਊਦ ਆਦੋਮ ਵਿੱਚ ਸੀ ਜਿਸ ਵੇਲ ਯੋਆਬ ਸੈਨਾਪਤੀ ਵੱਢਿਆ ਹੋਇਆਂ ਦੇ ਦੱਖਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ</verse>
				<verse number="16">ਕਿਉਂ ਜੋ ਯੋਆਬ ਸਾਰੇ ਇਸਰਾਏਲ ਸਣੇ ਛੇ ਮਹੀਨੇ ਓਥੇ ਰਿਹਾ ਜਦ ਤੀਕ ਉਸ ਨੇ ਅਦੋਮ ਵਿੱਚ ਹਰ ਨਰ ਨੂੰ ਨਾਸ ਨਾ ਕਰ ਲਿਆ</verse>
				<verse number="17">ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਭਈ ਓਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ</verse>
				<verse number="18">ਓਹ ਮਿਦਿਆਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਓਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ</verse>
				<verse number="19">ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਹ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ</verse>
				<verse number="20">ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤ੍ਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤ੍ਰਾਂ ਨਾਲ ਰਿਹਾ</verse>
				<verse number="21">ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਵਾਂ</verse>
				<verse number="22">ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜੋਂ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜੋਂ ਨਹੀਂ ਰਹੀ ਪਰ ਮੈਨੂੰ ਜ਼ਰੂਰ ਘੱਲ ਦਿਓ</verse>
				<verse number="23">ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤ੍ਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ</verse>
				<verse number="24">ਉਸ ਨੇ ਆਪਣੇ ਨਾਲ ਮਨੁੱਖ ਇੱਕਠੇ ਕੀਤੇ ਅਤੇ ਉਹ ਉਨ੍ਹਾਂ ਦੇ ਜਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਓਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ</verse>
				<verse number="25">ਉਸ ਬਦੀ ਤੋਂ ਬਿਨਾ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।।</verse>
				<verse number="26">ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫਰਾਥੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਉਂ ਸਰੂਆਹ ਸੀ ਜਿਹੜੀ ਵਿੱਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ</verse>
				<verse number="27">ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਏਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ</verse>
				<verse number="28">ਯਾਰਾਬੁਆਮ ਸੂਰਮਾ ਜੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਏਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ ਧੰਦੇ ਉੱਤੇ ਠਹਿਰਾਇਆ</verse>
				<verse number="29">ਤਾਂ ਐਉਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚੱਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ</verse>
				<verse number="30">ਤਾਂ ਅਹੀਯਾਹ ਨੇ ਉਸ ਨਵੀਂ ਚੱਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ ਕੇ ਬਾਰਾਂ ਟੁਕੜਿਆਂ ਵਿੱਚ ਪਾੜ ਸੁੱਟਿਆ</verse>
				<verse number="31">ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ</verse>
				<verse number="32">ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ</verse>
				<verse number="33">ਏਹ ਦਾ ਕਾਰਨ ਏਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਐਉਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਭਈ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਓਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ</verse>
				<verse number="34">ਤਾਂ ਭੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ</verse>
				<verse number="35">ਪਰ ਮੈਂ ਰਾਜ ਉਹ ਦੇ ਪੁੱਤ੍ਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਓਹ ਦਸ ਗੋਤ</verse>
				<verse number="36">ਅਤੇ ਮੈਂ ਉਹ ਦੇ ਪੁੱਤ੍ਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ</verse>
				<verse number="37">ਮੈਂ ਤੈਨੂੰ ਲਵਾਂਗਾ ਅਤੇ ਤੂੰ ਆਪਣੇ ਮਨ ਦੀ ਸਾਰੀ ਇੱਛਿਆ ਅਨੁਸਾਰ ਰਾਜ ਕਰੇਂਗਾ ਸੋ ਤੂੰ ਇਸਰਾਏਲ ਉੱਤੇ ਪਾਤਸ਼ਾਹ ਹੋਵੇਂਗਾ</verse>
				<verse number="38">ਤਾਂ ਐਉਂ ਹੋਵੇਗਾ ਭਈ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇਂ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਓਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇਂ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ</verse>
				<verse number="39">ਏਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁਖ ਦਿਆਂਗਾ ਪਰ ਸਦਾ ਲਈ ਨਹੀਂ।।</verse>
				<verse number="40">ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੀਕ ਰਿਹਾ</verse>
				<verse number="41">ਅਤੇ ਸੁਲੇਮਾਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਏਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?</verse>
				<verse number="42">ਉਹ ਚਿਰ ਜਦ ਸੁਲੇਮਾਨ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ ਸੋ ਚਾਲੀ ਵਰਹੇ ਸਨ</verse>
				<verse number="43">ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤ੍ਰ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="12">
				<verse number="1">ਰਹੁਬਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਹ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ</verse>
				<verse number="2">ਫੇਰ ਐਉਂ ਹੋਇਆ ਕਿ ਜਦ ਨਾਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਜਿਹੜਾ ਅਜੇ ਤੀਕ ਮਿਸਰ ਵਿੱਚ ਸੀ ਏਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਨੱਠ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ ਸੀ</verse>
				<verse number="3">ਉਨ੍ਹਾਂ ਨੇ ਉਸ ਨੂੰ ਸੱਦ ਘੱਲਿਆ ਤਾਂ ਯਾਰਾਬੁਆਮ ਨੇ ਇਸਰਾਏਲ ਦੀ ਸਾਰੀ ਸਭਾ ਦੇ ਨਾਲ ਆਕੇ ਰਹਬੁਆਮ ਨਾਲ ਗੱਲ ਕੀਤੀ ਕਿ</verse>
				<verse number="4">ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਕਰੜਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਕਰੜੀ ਟਹਿਲ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ</verse>
				<verse number="5">ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਫੇਰ ਮੇਰੇ ਕੋਲ ਆਇਓ ਤਾਂ ਲੋਕ ਚਲੇ ਗਏ</verse>
				<verse number="6">ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜੀਉਂਦਾ ਸੀ ਖਲੋਤੇ ਰਹਿੰਦੇ ਸਨ ਕਿ ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਜੋ ਮੈਂ ਇਨ੍ਹਾਂ ਲੋਕਾਂ ਨੂੰ ਏਸ ਗੱਲ ਦਾ ਉੱਤਰ ਦਿਆਂ?</verse>
				<verse number="7">ਤਾਂ ਓਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਓਹ ਸਦਾ ਲਈ ਤੇਰੇ ਟਹਿਲੂਏ ਹੋ ਜਾਣਗੇ</verse>
				<verse number="8">ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਓਹਨਾਂ ਛੋਕਰਿਆਂ ਤੋਂ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖਲੋਤੇ ਰਹਿੰਦੇ ਸਨ ਸਲਾਹ ਲਈ</verse>
				<verse number="9">ਉਸ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਵੀਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?</verse>
				<verse number="10">ਤਾਂ ਓਹ ਛੋਕਰੇ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਹ ਨੂੰ ਬੋਲੇ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਐਉਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ ਤੂੰ ਉਨ੍ਹਾਂ ਨੂੰ ਐਉਂ ਬੋਲ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ</verse>
				<verse number="11">ਜੇ ਮੇਰੇ ਪਿਤਾ ਨੇ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਹੋਇਆ ਸੀ ਤਾਂ ਮੈਂ ਤੁਹਾਡੇ ਜੂਲੇ ਨੂੰ ਹੋਰ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ</verse>
				<verse number="12">ਸੋ ਯਾਰਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਭਈ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ</verse>
				<verse number="13">ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜੇਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ</verse>
				<verse number="14">ਅਤੇ ਛੋਕਰਿਆਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਭਈ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ</verse>
				<verse number="15">ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਏਹ ਯਹੋਵਾਹ ਵੱਲੋਂ ਸੀ ਭਈ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ</verse>
				<verse number="16">ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਕੀ ਵੰਡ ਵਿਹਾਰ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ</verse>
				<verse number="17">ਪਰ ਓਹ ਇਸਰਾਏਲੀ ਜਿਹੜੇ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਨ੍ਹਾਂ ਉੱਤੇ ਰਹਬੁਆਮ ਰਾਜ ਕਰਦਾ ਸੀ</verse>
				<verse number="18">ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਘੱਲਿਆ ਜਿਹੜਾ ਬੇਗਾਰੀਆਂ ਉੱਤੇ ਸੀ ਤਾਂ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਓ ਕੀਤਾ ਅਰ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ</verse>
				<verse number="19">ਸੋ ਇਸਰਾਏਲ ਅੱਜ ਦੇ ਦਿਨ ਤੀਕ ਦਾਊਦ ਦੇ ਘਰਾਣੇ ਤੋਂ ਆਕੀ ਹੈ।।</verse>
				<verse number="20">ਫੇਰ ਐਉਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਘੱਲ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ</verse>
				<verse number="21">ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਹ ਨੇ ਯਹੂਦਾਹ ਦੇ ਸਾਰੇ ਘਰਾਣੇ ਨੂੰ ਬਿਨਯਾਮੀਨ ਦੇ ਗੋਤ ਸਣੇ ਇਕੱਠਾ ਕੀਤਾ ਜਿਹੜੇ ਇੱਕ ਲੱਖ ਅੱਸੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਸਨ ਭਈ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।।</verse>
				<verse number="22">ਤਾਂ ਐਉਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਾਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ</verse>
				<verse number="23">ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਤੇ ਲੋਕਾਂ ਦੇ ਬਕੀਏ ਨੂੰ ਆਖ ਕਿ</verse>
				<verse number="24">ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਸੋ ਓਹ ਯਹੋਵਾਹ ਦੀ ਗੱਲ ਸੁਣ ਕੇ ਕਿ ਏਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।।</verse>
				<verse number="25">ਤਾਂ ਯਰਾਬੁਆਮ ਨੇ ਅਫਰਾਈਮ ਪਹਾੜ ਵਿੱਚ ਸ਼ਕਮ ਨੂੰ ਬਣਾਇਆ ਅਤੇ ਉਹਦੇ ਵਿੱਚ ਵੱਸਿਆ ਅਤੇ ਉਥੋਂ ਜਾਕੇ ਪਨੂਏਲ ਨੂੰ ਬਣਾਇਆ</verse>
				<verse number="26">ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ</verse>
				<verse number="27">ਜੇ ਕਦੀ ਏਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਓਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ</verse>
				<verse number="28">ਏਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦਿਓਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ</verse>
				<verse number="29">ਤਾਂ ਉਸ ਨੇ ਇੱਕ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਵਿੱਚ ਰੱਖ ਦਿੱਤਾ</verse>
				<verse number="30">ਪਰ ਏਹ ਕੰਮ ਇੱਕ ਪਾਪ ਹੋ ਗਿਆ ਕਿਉਂ ਜੋ ਲੋਕ ਦਾਨ ਤੀਕ ਉਹ ਦੇ ਅੱਗੇ ਪੂਜਾ ਕਰਨ ਲਈ ਗਏ</verse>
				<verse number="31">ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੋਵੀ ਦੀ ਅੰਸ ਵਿੱਚੋਂ ਨਹੀ ਸਨ ਜਾਜਕ ਬਣਾਏ</verse>
				<verse number="32">ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਉੱਤੇ ਪਰਬ ਮਨਾਇਆ ਉਸ ਪਰਬ ਵਾਂਙੁ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਐਉਂ ਉਸ ਨੇ ਬੈਤਏਲ ਵਿੱਚ ਭੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ</verse>
				<verse number="33">ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।।</verse>
			</chapter>
			<chapter number="13">
				<verse number="1">ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖਲੋਤਾ ਸੀ</verse>
				<verse number="2">ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ</verse>
				<verse number="3">ਅਤੇ ਉਸ ਨੇ ਉੱਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਏਹ ਹੈ ਕਿ ਵੇਖੋ, ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ</verse>
				<verse number="4">ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਏਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਉਸ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸੱਕਿਆ</verse>
				<verse number="5">ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ</verse>
				<verse number="6">ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫਿਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ</verse>
				<verse number="7">ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਅਨੂਪਾਨ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ</verse>
				<verse number="8">ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਵਾਂਗਾ ਨਾ ਏਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ</verse>
				<verse number="9">ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵਾਂ ਨਾ ਪਾਣੀ ਪੀਵੀਂ ਨਾ ਏਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ</verse>
				<verse number="10">ਸੋ ਉਹ ਦੂਜੇ ਰਾਹ ਥਾਣੀਂ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।।</verse>
				<verse number="11">ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਹ ਦੇ ਪੁੱਤ੍ਰਾਂ ਨੇ ਆਣ ਕੇ ਓਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸਦਿਨ ਬੈਤਏਲ ਵਿੱਚ ਕੀਤੇ ਅਤੇ ਓਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ</verse>
				<verse number="12">ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤ੍ਰਾਂ ਨੇ ਵੇਖ ਲਿਆ ਸੀ ਭਈ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ</verse>
				<verse number="13">ਤਾਂ ਉਸ ਆਪਣੇ ਪੁੱਤ੍ਰਾਂ ਨੂੰ ਆਖਿਆ,ਮੇਰੇ ਲਈ ਖੋਤੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਦੇ ਲਈ ਖੋਤੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ</verse>
				<verse number="14">ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ</verse>
				<verse number="15">ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ</verse>
				<verse number="16">ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸੱਕਦਾ ਨਾ ਤੇਰੇ ਘਰ ਦੇ ਅੰਦਰ ਜਾ ਸੱਕਦਾ ਹਾਂ ਨਾ ਮੈਂ ਤੇਰੇ ਨਾਲ ਏਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ</verse>
				<verse number="17">ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਂਵੀ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ</verse>
				<verse number="18">ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜੇਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਲਈ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ</verse>
				<verse number="19">ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।।</verse>
				<verse number="20">ਤਾਂ ਐਉਂ ਹੋਇਆ ਜਦ ਓਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ</verse>
				<verse number="21">ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਏਸ ਲਈ ਕਿ ਤੈਂ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ</verse>
				<verse number="22">ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੇਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਈਂ ਅਤੇ ਨਾ ਪਾਣੀ ਪੀਵੀਂ ਤੈਂ ਰੋਟੀ ਭੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਉ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ</verse>
				<verse number="23">ਤਾਂ ਐਉਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਖੋਤੇ ਉੱਤੇ ਉਸ ਨਬੀ ਲਈ ਜਿਹ ਨੂੰ ਉਸ ਮੋੜ ਲਿਆਇਆ ਸੀ ਕਾਠੀ ਪਾਈ</verse>
				<verse number="24">ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਖੋਤਾ ਉਸ ਦੇ ਨੇੜੇ ਖਲੋਤਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖਲੋਤਾ ਰਿਹਾ</verse>
				<verse number="25">ਤਾਂ ਵੇਖੋ, ਭਈ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲੋਥ ਦੇ ਕੋਲ ਖਲੋਤਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਉਹ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ</verse>
				<verse number="26">ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਏਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਏਸ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ</verse>
				<verse number="27">ਤਾਂ ਉਹ ਆਪਣੇ ਪੁੱਤ੍ਰਾਂ ਨੂੰ ਬੋਲਿਆ ਕਿ ਮੇਰੇ ਲਈ ਖੋਤੇ ਉੱਤੇ ਕਾਠੀ ਪਾ ਦਿਓ ਤਾਂ ਉੁਨ੍ਹਾਂ ਨੇ ਪਾ ਦਿੱਤੀ</verse>
				<verse number="28">ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਖੋਤਾ ਤੇ ਸ਼ੇਰ ਲੋਥ ਦੇ ਕੋਲ ਖਲੋਤੇ ਸਨ। ਸ਼ੇਰ ਨੇ ਨਾ ਲੋਥ ਖਾਧੀ ਨਾ ਖੋਤੇ ਨੂੰ ਪਾੜਿਆ</verse>
				<verse number="29">ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਖੋਤੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ</verse>
				<verse number="30">ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ \ਹਾਏ ਉਏ ਮੇਰਿਆ ਭਰਾਵਾ\ ਆਖ ਕੇ ਵਰਲਾਪ ਕੀਤਾ</verse>
				<verse number="31">ਤਾਂ ਐਉਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤ੍ਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ ਨਾਲ ਰੱਖਣੀਆਂ</verse>
				<verse number="32">ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਆ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ ਮੁੱਚ ਪੂਰਾ ਹੋਵੇਗਾ।।</verse>
				<verse number="33">ਇਸ ਗੱਲ ਦੇ ਪਿੱਛੋਂ ਭੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ</verse>
				<verse number="34">ਏਸ ਗੱਲ ਤੋਂ ਏਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।</verse>
			</chapter>
			<chapter number="14">
				<verse number="1">ਉਸ ਵੇਲੇ ਯਾਰਾਬੁਆਮ ਦਾ ਪੁੱਤ੍ਰ ਅਬੀਯਾਹ ਬੀਮਾਰ ਪੈ ਗਿਆ</verse>
				<verse number="2">ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲਾ ਲੈ ਭਈ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਰਾਣੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾਹ। ਵੇਖ, ਓਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ</verse>
				<verse number="3">ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਤ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾਹ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ</verse>
				<verse number="4">ਸੋ ਯਾਰਾਬੁਆਮ ਦੀ ਰਾਣੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੰ ਗਈ ਅਤੇ ਅਹੀਯਾਹ ਦੇ ਘਰ ਅੱਪੜੀ ਪਰ ਅਹੀਯਾਹ ਵੇਖ ਨਹੀਂ ਸੱਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।।</verse>
				<verse number="5">ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ, ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤ੍ਰ ਲਈ ਤੈਥੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬੀਮਾਰ ਹੈ ਸੋ ਤੂੰ ਉਹ ਨੂੰ ਐਉਂ ਐਉਂ ਬੋਲੀਂ ਕਿਉਂ ਜੋ ਐਉਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਤੀਵੀਂ ਬਣਾਵੇਗੀ</verse>
				<verse number="6">ਤਾਂ ਐਉਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਉਹ ਬੂਹੇ ਦੇ ਅੰਦਰ ਫੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਤੀਵੀਂ ਕਿਉਂ ਬਣਾਉਂਦੀ ਹੈ? ਮੈਂ ਤੇਰੇ ਕੋਲ ਸਖਤ ਗੱਲਾਂ ਲਈ ਘੱਲਿਆ ਗਿਆ ਹਾਂ</verse>
				<verse number="7">ਤੂੰ ਚੱਲੀ ਜਾਹ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪਰਧਾਨ ਚੁਣਿਆ</verse>
				<verse number="8">ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਭੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋਂ ਮੇਰੀ ਨਿਗਾਹ ਵਿੱਚ ਠੀਕ ਸੀ</verse>
				<verse number="9">ਪਰ ਤੈਂ ਉਨ੍ਹਾਂ ਸਭਨਾਂ ਨਾਲੋਂ ਜੋ ਤੈਥੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੈਂ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੈਂ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ</verse>
				<verse number="10">ਏਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਐਉਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ</verse>
				<verse number="11">ਅਤੇ ਯਾਰਾਬੁਆਮ ਦਾ ਜੋ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਊਂ ਬੋਲਿਆ ਹੈ</verse>
				<verse number="12">ਸੋ ਤੂੰ ਉੱਠ ਅਤੇ ਆਪਣੇ ਘਰ ਜਾਹ। ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ</verse>
				<verse number="13">ਤਾਂ ਸਾਰਾ ਇਸਾਰਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਏਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ</verse>
				<verse number="14">ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉੱਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਏਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ</verse>
				<verse number="15">ਅਤੇ ਯਹੋਵਾਹ ਇਸਰਾਏਲ ਨੂੰ ਐਉਂ ਮਾਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਏਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ</verse>
				<verse number="16">ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ</verse>
				<verse number="17">ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਰ ਤਿਰਜ਼ਾਹ ਨੂੰ ਆਈ। ਉਹ ਘਰ ਦੀ ਦਲੀਜ਼ ਕੋਲ ਅੱਪੜੀ ਹੀ ਸੀ ਕਿ ਮੁੰਡਾ ਮਰ ਗਿਆ</verse>
				<verse number="18">ਤਾਂ ਸਾਰੇ ਇਸਰਾਏਲ ਨੇ ਉਸ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ</verse>
				<verse number="19">ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਭਈ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਓਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਇਆ ਹਨ</verse>
				<verse number="20">ਅਤੇ ਓਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਵਰਹੇ ਸਨ ਤਾਂ ਉਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤ੍ਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।।</verse>
				<verse number="21">ਸੁਲੇਮਾਨ ਦਾ ਪੁੱਤ੍ਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਸ਼ਹਿਰ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਓਥੇ ਰੱਖੇ ਸਤਾਰਾਂ ਵਰਿਹਾਂ ਤੀਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ</verse>
				<verse number="22">ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ ਦਾਦਿਆਂ ਤੋਂ ਵੱਧ ਪਾਪ ਕੀਤਾ</verse>
				<verse number="23">ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਅਤੇ ਮੂਰਤਾਂ ਨੂੰ ਅਤੇ ਟੁੰਡਾਂ ਨੂੰ ਖੜਾ ਕੀਤਾ</verse>
				<verse number="24">ਅਤੇ ਦੇਸ ਵਿੱਚ ਗਾਂਡੂ ਵੀ ਸਨ। ਉਨ੍ਹਾਂ ਨੇ ਓਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਾਏਲੀਆਂ ਅੱਗੋਂ ਧੱਕ ਦਿੱਤਾ ਸੀ</verse>
				<verse number="25">ਤਾਂ ਐਉਂ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਵਰਹੇ ਮਿਸਰ ਦਾ ਪਾਤਸ਼ਾਹ ਸੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ</verse>
				<verse number="26">ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਓਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ</verse>
				<verse number="27">ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਪਾਤਸ਼ਾਹ ਦੇ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ</verse>
				<verse number="28">ਐਉਂ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਓਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਓਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ</verse>
				<verse number="29">ਅਤੇ ਰਹਬੁਆਮ ਦੀਆਂ ਬਾਕੀ ਗੱਲਾਂ ਅਤੇ ਉਹ ਜੋ ਕੁਝ ਉਸ ਨੇ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿੱਖੀਆਂ ਹੋਈਆਂ ਨਹੀਂ ਹਨ?</verse>
				<verse number="30">ਐਉਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ</verse>
				<verse number="31">ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤ੍ਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="15">
				<verse number="1">ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਵਰਹੇ ਅਬੀਯਾਮ ਯਹੂਦਾਹ ਉੱਤੇ ਰਾਜ ਕਰਨ ਲੱਗਾ</verse>
				<verse number="2">ਉਹ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਮਆਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ</verse>
				<verse number="3">ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ</verse>
				<verse number="4">ਤਾਂ ਭੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਇੱਕ ਚਰਾਗ ਦਿੱਤਾ ਅਰਥਾਤ ਉਸ ਦੇ ਪੁੱਤ੍ਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਇੱਕ ਚਰਾਗ ਦਿੱਤਾ, ਅਰਥਾਤ ਉਸ ਦੇ ਪੁੱਤ੍ਰ ਨੂੰ ਉਸ ਦੇ ਪਿਛੋਂ ਠਹਿਰਾਇਆ ਅਤੇ ਯਰੂਸ਼ਲਮ ਨੂੰ ਕਾਇਮ ਰੱਖਿਆ</verse>
				<verse number="5">ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਹ ਦਾ ਉਸ ਨੂੰ ਹੁਕਮ ਸੀ ਹਿੱਤੀ ਊਰੀਯਾਹ ਦੀ ਗੱਲ ਤੋਂ ਬਿਨਾ ਕਿਸੇ ਪਾਸੇ ਨਾ ਫਿਰਿਆ</verse>
				<verse number="6">ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਹ ਦੇ ਸਾਰੇ ਜੀਵਨ ਭਰ ਲੜਾਈ ਰਹੀ</verse>
				<verse number="7">ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਓਹ ਸਭ ਜੋ ਉਸ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਸਨ? ਅਬੀਯਾਮ ਤੇ ਯਾਰਾਬੁਆਮ ਵਿੱਚ ਭੀ ਲੜਾਈ ਰਹੀ</verse>
				<verse number="8">ਤਾਂ ਅਬੀਯਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਹ ਦੇ ਥਾਂ ਆਸਾ ਉਹ ਦਾ ਪੁੱਤ੍ਰ ਰਾਜ ਕਰਨ ਲੱਗਾ।।</verse>
				<verse number="9">ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਵਰਹੇ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ</verse>
				<verse number="10">ਅਤੇ ਉਸ ਨੇ ਇੱਕਤਾਲੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਦੀ ਦਾਦੀ ਦਾ ਨਾਉਂ ਮਆਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ</verse>
				<verse number="11">ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ</verse>
				<verse number="12">ਉਸ ਨੇਦੇਸ ਵਿੱਚੋਂ ਗਾਂਡੂਆਂ ਨੂੰ ਕੱਢ ਦਿੱਤਾ ਅਤੇ ਓਹ ਮੂਰਤਾਂ ਜੋ ਉਸ ਦੇ ਪਿਉ ਦਾਦਿਆਂ ਨੇ ਬਣਾਈਆਂ ਸਨ ਦੂਰ ਦਫਾ ਕਰ ਦਿੱਤੀਆਂ</verse>
				<verse number="13">ਉਸ ਨੇ ਆਪਣੀ ਦਾਦੀ ਮਆਕਾਹ ਨੂੰ ਭੀ ਦਾਦੀ ਰਾਣੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਹ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ</verse>
				<verse number="14">ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਨੇ ਆਪਣੇ ਸਾਰੇ ਦਿਨ ਮਨ ਨੂੰ ਯਹੋਵਾਹ ਵੱਲ ਠੀਕ ਰੱਖਿਆ</verse>
				<verse number="15">ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਓਨਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ</verse>
				<verse number="16">ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ</verse>
				<verse number="17">ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ</verse>
				<verse number="18">ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤ੍ਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ</verse>
				<verse number="19">ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਰ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫਾ ਘੱਲਦਾ ਹਾਂ ਭਈ ਤੂੰ ਜਾਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ</verse>
				<verse number="20">ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਸੁਣੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਘੱਲਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰੋਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ</verse>
				<verse number="21">ਤਾਂ ਐਉਂ ਹੋਇਆ ਕਿ ਜਦ ਬਆਸ਼ਾ ਨੇ ਏਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ</verse>
				<verse number="22">ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਓਹ ਰਾਮਾਹ ਦੇ ਪੱਥਰਾਂ ਅਤੇ ਲੱਕੜੀ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸ਼ਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਫਾਹ ਬਣਾਏ</verse>
				<verse number="23">ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਓਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸ ਨੇ ਬਣਾਏ ਕੀ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਨੂੰ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ</verse>
				<verse number="24">ਤਾਂ ਆਸ਼ਾ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪਿਉ ਦਾਦਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤ੍ਰ ਯਹੋਸ਼ਾਫਾਟ ਰਾਜ ਕਰਨ ਲੱਗਾ।।</verse>
				<verse number="25">ਅਤੇ ਯਾਰਾਬੁਆਮ ਦਾ ਪੁੱਤ੍ਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਵਰਹੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਵਰਹੇ ਇਸਰਾਏਲ ਉੱਤੇ ਰਾਜਾ ਕੀਤਾ</verse>
				<verse number="26">ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ</verse>
				<verse number="27">ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤ੍ਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਹ ਨੂੰ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀ ਬੈਠਾ ਸੀ</verse>
				<verse number="28">ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਵਰਹੇ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="29">ਤਾਂ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਭੀ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ। ਜਦ ਤੀਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ</verse>
				<verse number="30">ਯਾਰਾਬੁਆਮ ਦੇ ਪਾਪਾਂ ਦੇ ਕਾਰਨ ਏਹ ਹੋਇਆ ਜੋ ਉਸ ਆਪ ਕੀਤੇ ਅਤੇ ਇਸਾਰਏਲ ਤੋਂ ਵੀਂ ਕਰਾਏ ਅਤੇ ਉਸ ਭੜਕਾਉਣ ਦੇ ਨਾਲ ਜਿਸ ਤੋਂ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਗੁੱਸੇ ਕੀਤਾ</verse>
				<verse number="31">ਨਾਦਾਬ ਦੇ ਬਾਕੀ ਕੰਮ ਅਤੇ ਓਹ ਸਭ ਜੋ ਉਸ ਕੀਤਾ ਕੀ ਓਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?</verse>
				<verse number="32">ਆਸਾ ਅਰ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।।</verse>
				<verse number="33">ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਵਰਹੇ ਅਹੀਯਾਹ ਦਾ ਪੁੱਤ੍ਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇਉਸ ਨੇ ਚੌਵੀ ਵਰਹੇ ਰਾਜ ਕੀਤਾ</verse>
				<verse number="34">ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ।।</verse>
			</chapter>
			<chapter number="16">
				<verse number="1">ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤ੍ਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ</verse>
				<verse number="2">ਕਿ ਏਸ ਲਈ ਕੇ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਓਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ</verse>
				<verse number="3">ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ</verse>
				<verse number="4">ਜੋ ਬਾਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ</verse>
				<verse number="5">ਹੁਣ ਬਾਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਸ ਦਾ ਬਲ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?</verse>
				<verse number="6">ਸੋ ਬਆਸ਼ਾ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="7">ਨਾਲੇ ਹਨਾਨੀ ਦੇ ਪੁੱਤ੍ਰ ਯੇਹੂ ਨਬੀ ਨੂੰ ਭੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਏਸ ਲਈ ਭੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।।</verse>
				<verse number="8">ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਵਰਹੇ ਵਿੱਚ ਬਆਸ਼ਾ ਦਾ ਪੁੱਤ੍ਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਵਰਹੇ ਰਾਜ ਕੀਤਾ</verse>
				<verse number="9">ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦਿਵਾਨ ਸੀ ਪੀ ਪੀ ਕੇ ਮਸਤ ਹੋ ਰਿਹਾ ਸੀ ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹਦੇ ਵਿਰੁੱਧ ਗੋਸ਼ਟ ਮੇਲੀ</verse>
				<verse number="10">ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ</verse>
				<verse number="11">ਫੇਰ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਭਈ ਨਰ ਉਹ ਦੇ ਸਾਕਾਂ ਅਤੇ ਮਿਤ੍ਰਾਂ ਵਿੱਚੋਂ ਨਾ ਛੱਡਿਆ</verse>
				<verse number="12">ਐਉਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ</verse>
				<verse number="13">ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤ੍ਰ ਏਲਾਹ ਦੇ ਪਾਪਾਂ ਦੇ ਕਾਰਨ ਏਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ</verse>
				<verse number="14">ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕਿ ਓਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਸਨ? ।।</verse>
				<verse number="15">ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਜ਼ਿਮਰੀ ਨੇ ਤਿਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ</verse>
				<verse number="16">ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਭੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ</verse>
				<verse number="17">ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ</verse>
				<verse number="18">ਅਤੇ ਐਉਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ</verse>
				<verse number="19">ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਭੀ ਪਾਪੀ ਬਣਾਇਆ</verse>
				<verse number="20">ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਹ ਨੇ ਕੀਤਾ ਕੀ ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।।</verse>
				<verse number="21">ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਦੇ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤ੍ਰ ਤਿਬਨੀ ਦੇ ਮਗਰ ਸਨ ਕਿ ਓਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ</verse>
				<verse number="22">ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤ੍ਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ</verse>
				<verse number="23">ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਵਰਹੇ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਵਰਹੇ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਵਰਹੇ ਤਿਰਸਾਹ ਵਿੱਚ ਰਾਜ ਕੀਤਾ</verse>
				<verse number="24">ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਉਂ ਸ਼ਮਰ ਦੇ ਨਾਉਂ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ</verse>
				<verse number="25">ਪਰ ਆਮਰੀ ਨੇ ਯਹੋਵਾਹ ਦੇ ਦੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਅਗਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ</verse>
				<verse number="26">ਉਹ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ</verse>
				<verse number="27">ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?</verse>
				<verse number="28">ਸੋ ਆਮਰੀ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਆਹਾਬ ਉਸ ਦੇ ਥਾਂ ਰਾਜ ਕਰਨ ਲੱਗਾ।।</verse>
				<verse number="29">ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਵਰਹੇ ਵਿੱਚ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਵਰਹੇ ਰਾਜ ਕਰਦਾ ਰਿਹਾ</verse>
				<verse number="30">ਅਤੇ ਆਮਰੀ ਦੇ ਪੁਤ੍ਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਅਗਲਿਆਂ ਨਾਲੋਂ ਵਧੀਕ ਬਦੀ ਕੀਤੀ</verse>
				<verse number="31">ਤਾਂ ਐਉਂ ਹੋਇਆ ਕਿ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ</verse>
				<verse number="32">ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ</verse>
				<verse number="33">ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵਧੀਕ ਕ੍ਰੋਧ ਚੜ੍ਹਾਇਆ</verse>
				<verse number="34">ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤ੍ਰ ਅਬੀਰਾਮ ਉੱਤੇ ਉਹ ਦੀ ਨਿਉਂ ਧਰੀ ਅਤੇ ਆਪਣੇ ਨਿੱਕੇ ਪੁੱਤ੍ਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਏਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।।</verse>
			</chapter>
			<chapter number="17">
				<verse number="1">ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਭਈ ਜੀਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਵਰਿਹਾਂ ਵਿੱਚ ਮੇਰੇ ਬਚਨ ਤੋਂ ਬਿਨਾ ਨਾ ਤ੍ਰੇਲ ਪਵੇਗੀ ਨਾ ਮੀਂਹ</verse>
				<verse number="2">ਐਉਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ</verse>
				<verse number="3">ਏਥੋਂ ਚੱਲ ਦੇਹ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ</verse>
				<verse number="4">ਤਾਂ ਐਉਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਓਹ ਤੈਨੂੰ ਓਥੇ ਹੀ ਪਾਲਣ</verse>
				<verse number="5">ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ</verse>
				<verse number="6">ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ</verse>
				<verse number="7">ਤਾਂ ਐਉਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।।</verse>
				<verse number="8">ਤਾਂ ਯਹੋਵਾਹ ਦਾ ਏਹ ਬਚਨ ਉਹ ਨੂੰ ਆਇਆ</verse>
				<verse number="9">ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚੱਲਾ ਜਾਹ ਅਤੇ ਓਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਤੀਵੀਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ</verse>
				<verse number="10">ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵੱਜੇ ਕੋਲ ਆਇਆ ਤਾਂ ਵੇਖੋ ਓਥੇ ਇੱਕ ਵਿੱਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇਹ ਕਿ ਮੈਂ ਪੀ ਲਵਾਂ</verse>
				<verse number="11">ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ</verse>
				<verse number="12">ਅੱਗੋਂ ਉਸ ਆਖਿਆ, ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਏਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤ੍ਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ</verse>
				<verse number="13">ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾਹ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤ੍ਰ ਦੇ ਲਈ ਪਕਾਈਂ</verse>
				<verse number="14">ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ</verse>
				<verse number="15">ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਏਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੀਕ ਖਾਂਦੇ ਰਹੇ</verse>
				<verse number="16">ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਾ ਨਾ ਕੁੱਜੀ ਦਾ ਤੇਲ ਘਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।।</verse>
				<verse number="17">ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਤੀਵੀਂ ਦਾ ਪੁੱਤ੍ਰ ਬੀਮਾਰ ਪੈ ਗਿਆ ਅਤੇ ਉਹ ਦੀ ਬੀਮਾਰੀ ਬਹੁਤ ਸਖਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ</verse>
				<verse number="18">ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਏਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤ੍ਰ ਨੂੰ ਮਾਰ ਸੁੱਟੇਂ?</verse>
				<verse number="19">ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤ੍ਰ ਮੈਨੂੰ ਦੇਹ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ</verse>
				<verse number="20">ਤਾਂ ਉਸਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹੋਇਆ ਹਾਂ ਕਿ ਤੈਂ ਏਸ ਦੇ ਪੁੱਤ੍ਰ ਨੂੰ ਮਾਰ ਦਿੱਤਾ</verse>
				<verse number="21">ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਏਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ</verse>
				<verse number="22">ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ</verse>
				<verse number="23">ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤ੍ਰ ਜੀਉਂਦਾ ਹੈ!</verse>
				<verse number="24">ਤਾਂ ਉਸ ਤੀਵੀਂ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਤਾ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੋ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।।</verse>
			</chapter>
			<chapter number="18">
				<verse number="1">ਬਹੁਤ ਦਿਨਾਂ ਤੋਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਵਰਹੇ ਵਿੱਚ ਆਇਆ ਭਈ ਜਾਹ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ</verse>
				<verse number="2">ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖਤ ਕਾਲ ਸੀ</verse>
				<verse number="3">ਉਪਰੰਤ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ</verse>
				<verse number="4">ਐਉਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ</verse>
				<verse number="5">ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾਹ। ਸ਼ਾਇਤ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜੀਉਂਦੇ ਰੱਖ ਸੱਕੀਏ ਅਰ ਡੰਗਰਾਂ ਨੂੰ ਨਾ ਗੁਆਈਏ</verse>
				<verse number="6">ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ</verse>
				<verse number="7">ਜਦ ਓਬਦਿਆਹ ਰਾਹ ਵਿਚ ਸੀ ਤਾਂ ਵੇਖੋ ਏਲੀਯਾਹ ਉਸਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਸਿਆਤਾ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ ਮੇਰਾ ਸੁਆਮੀ ਏਲੀਯਾਹ ਤੂੰਹੀ ਹੈਂ?</verse>
				<verse number="8">ਉਸ ਨੇ ਆਖਿਆ, ਮੈਂ ਹੀ ਹਾਂ। ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ</verse>
				<verse number="9">ਤਾਂ ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ</verse>
				<verse number="10">ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਘੱਲਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸੌਂਹ ਚੁਕਾਈ ਭਈ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ</verse>
				<verse number="11">ਹੁਣ ਤੂੰ ਕਹਿੰਦਾ ਹੈਂ ਕਿ ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ</verse>
				<verse number="12">ਅਤੇ ਐਉਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਜਾਂ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਣ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ</verse>
				<verse number="13">ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਭਈ ਮੈਂ ਕਿੱਕਰ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?</verse>
				<verse number="14">ਹੁਣ ਤੂੰ ਕਹਿੰਦਾ ਹੈਂ ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ</verse>
				<verse number="15">ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਮੈਂ ਅੱਜ ਆਪਣਾ ਆਪ ਉਹਨੂੰ ਸੱਚ ਮੁੱਚ ਵਿਖਾਵਾਂਗਾ</verse>
				<verse number="16">ਸੋ ਓਬਦਿਆਹ ਅਹਾਬ ਦੇ ਮਿਲਣ ਨੂੰ ਗਿਆ ਅਤੇ ਉਹ ਨੂੰ ਖਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ</verse>
				<verse number="17">ਫੇਰ ਐਉਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਡਿੱਠਾ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁਖ ਦੇਣ ਵਾਲਿਆ?</verse>
				<verse number="18">ਤਾਂ ਉਸ ਨੇ ਆਖਿਆ, ਮੈਂ ਇਸਰਾਏਲ ਨੂੰ ਦੁਖ ਨਹੀਂ ਦਿੱਤਾ ਸਗੋਂ ਤੈਂ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ</verse>
				<verse number="19">ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ</verse>
				<verse number="20">ਉਪਰੰਤ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਓਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ</verse>
				<verse number="21">ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੀਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ</verse>
				<verse number="22">ਤਾਂ ਏਲੀਯਾਹ ਨੇ ਲੋਕਾ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਨਬੀ ਸਾਢੇ ਚਾਰ ਸੌ ਮਨੁੱਖ ਹਨ</verse>
				<verse number="23">ਓਹ ਸਾਨੂੰ ਦੋ ਬਲਦ ਦੇਣ ਅਤੇ ਓਹ ਆਪਣੇ ਲਈ ਇੱਕ ਬਲਦ ਚੁਣ ਲੈਣ ਅਰ ਉਹ ਨੂੰ ਟੋਟੇ ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ</verse>
				<verse number="24">ਤਾਂ ਤੁਸੀਂ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਏਹ ਗੱਲ ਚੰਗੀ ਹੈ</verse>
				<verse number="25">ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ</verse>
				<verse number="26">ਸੋ ਉਨ੍ਹਾਂ ਨੇ ਉਹ ਬਲਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੀਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ, ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਓਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ</verse>
				<verse number="27">ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦਿਓਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਯਾ ਲਾਂਭੇ ਗਿਆ ਹੋਵੇ ਯਾ ਉਹ ਸਫਰ ਵਿੱਚ ਹੋਵੇ ਯਾ ਸ਼ਾਇਤ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?</verse>
				<verse number="28">ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜੇਹਾ ਵੱਢਿਆ ਕਿ ਓਹ ਲਹੂ ਲੁਹਾਨ ਹੋ ਗਏ</verse>
				<verse number="29">ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਓਹ ਸੰਧਿਆ ਦੀ ਭੇਟ ਚੜ੍ਹਾਉਣ ਦੇ ਵੇਲੇ ਤੀਕਰ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਗੌਹ ਕਰਨ ਵਾਲਾ ਸੀ</verse>
				<verse number="30">ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ</verse>
				<verse number="31">ਫੇਰ ਏਲੀਯਾਹ ਨੇ ਯਾਕੂਬ ਦੇ ਪੁਤ੍ਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਐਉਂ ਆਇਆ ਕਿ ਤੇਰਾ ਨਾਉਂ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ</verse>
				<verse number="32">ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫੇਰੇ ਉਸ ਨੇ ਅਜੇਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ</verse>
				<verse number="33">ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲਦ ਨੂੰ ਟੋਟੇ ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ, ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਰ ਬਾਲਣ ਉੱਤੇ ਡੋਹਲ ਦਿਓ</verse>
				<verse number="34">ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਵੀ ਕੀਤਾ</verse>
				<verse number="35">ਉਹ ਪਾਣੀ ਜਗਵੇਦੀ ਦੇ ਚੁਫੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ</verse>
				<verse number="36">ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਐਉਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਮਲੂਮ ਹੋ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ</verse>
				<verse number="37">ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਏਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੈਂ ਉਨ੍ਹਾਂ ਦਾ ਮਨ ਮੋੜ ਲਿਆ ਹੈ</verse>
				<verse number="38">ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੇ ਹੋਮ ਦੀ ਬਲੀ ਅਰ ਬਾਲਣ ਅਰ ਪੱਥਰਾਂ ਅਰ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ</verse>
				<verse number="39">ਜਦ ਲੋਕਾਂ ਨੇ ਏਹ ਵੇਖਿਆ ਤਦ ਓਹ ਮੂੰਹਾਂ ਭਾਰ ਡਿੱਗੇ ਅਰ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!</verse>
				<verse number="40">ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਓਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਓਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਓਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਓਹਨਾਂ ਨੂੰ ਵੱਢ ਸੁੱਟਿਆ।।</verse>
				<verse number="41">ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾਹ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ</verse>
				<verse number="42">ਸੋ ਅਹਾਬ ਖਾਣ ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੀਕ ਨਿਵਿਆ ਅਰ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ</verse>
				<verse number="43">ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾਹ</verse>
				<verse number="44">ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾਹ ਅਹਾਬ ਨੂੰ ਆਖ ਭਈ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅੱਟਕਾਵੇ</verse>
				<verse number="45">ਐਨੇ ਵਿੱਚ ਐਉਂ ਹੋਇਆ ਕਿ ਅਕਾਸ਼ ਘਟਾਂ ਅਰ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਾਏਲ ਨੂੰ ਗਿਆ</verse>
				<verse number="46">ਅਤੇ ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੀਕ ਭੱਜਿਆ ਗਿਆ।।</verse>
			</chapter>
			<chapter number="19">
				<verse number="1">ਤਾਂ ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਭਈ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ</verse>
				<verse number="2">ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਘੱਲਿਆ ਕਿ ਜੇ ਮੈਂ ਭਲਕੇ ਏਸੇ ਵੇਲੇ ਤੇਰੀ ਜਾਨ ਨੂੰ ਭੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦਿਓਤੇ ਮੇਰੇ ਨਾਲ ਭੀ ਅਜੇਹਾ ਹੀ ਕਰਨ ਸਗੋਂ ਏਸ ਨਾਲੋਂ ਭੀ ਵਧੀਕ</verse>
				<verse number="3">ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਓਥੇ ਹੀ ਛੱਡਿਆ</verse>
				<verse number="4">ਪਰ ਆਪ ਇੱਕ ਦਿਨ ਦੇ ਰਾਹ ਤੀਕ ਉਜਾੜ ਵਿੱਚ ਅਗੇ ਚੱਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨਾ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪਿਉ ਦਾਦਿਆਂ ਨਾਲੋਂ ਨੇਕ ਨਹੀਂ ਹਾਂ</verse>
				<verse number="5">ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ</verse>
				<verse number="6">ਜਦ ਉਸ ਨੇ ਡਿੱਠਾ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਰ੍ਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ</verse>
				<verse number="7">ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਪੰਧ ਤੇਰੇ ਲਈ ਬਹੁਤ ਲੰਮਾ ਹੈ</verse>
				<verse number="8">ਉਸ ਨੇ ਉੱਠ ਕੇ ਖਾਧਾ ਅਰ ਪੀਤਾ ਤਾਂ ਉਹ ਉੱਸੇ ਭੋਜਨ ਦੇ ਬਲ ਨਾਲ ਚਾਲੀ ਦਿਨ ਅਤੇ ਚਾਲੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੀਕ ਤੁਰਿਆ ਗਿਆ</verse>
				<verse number="9">ਓਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਏਥੇ ਕੀ ਕਰਦਾ ਹੈਂ?</verse>
				<verse number="10">ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਓਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ</verse>
				<verse number="11">ਤਾਂ ਉਸ ਆਖਿਆ, ਅੱਗੇ ਜਾਹ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖਲੋ ਜਾਹ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਨਹੀਂ ਸੀ</verse>
				<verse number="12">ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ</verse>
				<verse number="13">ਤਾਂ ਐਉਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਦੇ ਉੱਤੇ ਹੋ ਖਲੋਤਾ ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਏਥੇ ਕੀ ਕਰਦਾ ਹੈਂ?</verse>
				<verse number="14">ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆਂ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਡਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਓਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ</verse>
				<verse number="15">ਤਾਂ ਯਹੋਵਾਹ ਨੇ ਉਸਨੂੰ ਆਖਿਆ, ਜਾਹ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਮੁੜ ਜਾਹ ਅਤੇ ਓਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ</verse>
				<verse number="16">ਅਤੇ ਨਿਮਸ਼ੀ ਦੇ ਪੁੱਤ੍ਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤ੍ਰ ਏਲੀਸ਼ਾ ਨੂੰ ਜੋ ਆਬੇਲ ਮਹੇਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ</verse>
				<verse number="17">ਤਾਂ ਐਉਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਾਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹਨੂੰ ਏਲੀਸ਼ਾ ਮਾਰੇਗਾ</verse>
				<verse number="18">ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਓਹ ਸਭ ਜਿਨ੍ਹਾਂ ਦੇ ਗੋਡੇ ਬਆਲ ਅੱਗੇ ਨਹੀਂ ਨਿਵੇ ਅਤੇ ਓਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁਮਿੰਆ</verse>
				<verse number="19">ਤਾਂ ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤ੍ਰ ਏਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲਾਂ ਦੀ ਵਾਹੀ ਸੀ ਅਤੇ ਬਾਰ੍ਹਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ</verse>
				<verse number="20">ਤਾਂ ਉਹ ਬਲਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗਾ ਜਾਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾਹ! ਮੈਂ ਤੈਨੂੰ ਕੀ ਕੀਤਾ?</verse>
				<verse number="21">ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਓਹਨਾਂ ਨੇ ਖਾਧਾ। ਫਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।।</verse>
			</chapter>
			<chapter number="20">
				<verse number="1">ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਜੁੱਧ ਕੀਤਾ</verse>
				<verse number="2">ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਘੱਲੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਐਉਂ ਫ਼ਰਮਾਉਂਦਾ ਹੈ</verse>
				<verse number="3">ਭਈ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤ੍ਰੀਆਂ ਅਰ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ</verse>
				<verse number="4">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕੇ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਓਹ ਸਭ ਤੁਹਾਡਾ ਹੈ</verse>
				<verse number="5">ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਕੇ ਆਖਿਆ, ਬਨ-ਹਦਦ ਐਉਂ ਫ਼ਰਾਮਾਉਂਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਘੱਲਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤ੍ਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ</verse>
				<verse number="6">ਪਰ ਹੁਣ ਮੈਂ ਭਲਕੇ ਏਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਓਹ ਤੇਰੇ ਮਹਿਲ ਦੀ ਅਰ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਐਉਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਓਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ</verse>
				<verse number="7">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਰ ਵੇਖੋ ਜੋ ਏਹ ਮਨੁੱਖ ਕਿੱਕਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤ੍ਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਘੱਲਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ</verse>
				<verse number="8">ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ</verse>
				<verse number="9">ਉਪਰੰਤ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਭਈ ਜੋ ਕੁਝ ਤੁਸਾਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਏਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ</verse>
				<verse number="10">ਤਾਂ ਬਨ-ਹਦਦ ਨੇ ਉਹ ਨੂੰ ਆਖ ਘੱਲਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦਿਓਤੇ ਮੇਰੇ ਨਾਲ ਅਜੇਹਾ ਹੀ ਕਰਨ ਸਗੋਂ ਏਸ ਨਾਲੋਂ ਵੀ ਵਧੀਕ</verse>
				<verse number="11">ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ, ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿੰਨਾ ਹੰਕਾਰ ਨਾ ਕਰੇ</verse>
				<verse number="12">ਤਾਂ ਐਉਂ ਹੋਇਆ ਕਿ ਜਾਂ ਉਸ ਨੇ ਏਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ</verse>
				<verse number="13">ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਭਲਾ, ਤੈਂ ਏਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਏਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇਂ ਕਿ ਮੈਂ ਹੀ ਯਹੋਵਾਹ ਹਾਂ</verse>
				<verse number="14">ਤਦ ਅਹਾਬ ਨੇ ਪੁੱਛਿਆ, ਕਿਹ ਦੇ ਰਾਹੀਂ? ਉਸ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ, ਤੂੰ</verse>
				<verse number="15">ਸੋ ਉਹਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਓਹ ਦੋ ਸੌ ਬੱਤੀ ਸਨ। ਏਹ ਦੇਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਰ ਓਹ ਸੱਤ ਹਜ਼ਾਰ ਸਨ</verse>
				<verse number="16">ਓਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਨਦਦ ਅਰ ਓਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ</verse>
				<verse number="17">ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਘੱਲੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ</verse>
				<verse number="18">ਤਾਂ ਉਸਨੇ ਆਖਿਆ,ਜੇ ਓਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜੀਉਂਦੇ ਫੜ ਲਓ ਅਤੇ ਜੇ ਓਹ ਲੜਨ ਨੂੰ ਨਿੱਕਲੇ ਹਨ ਤਾਂ ਭੀ ਜੀਉਂਦੇ ਫੜ ਲਓ</verse>
				<verse number="19">ਸੋ ਏਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ</verse>
				<verse number="20">ਅਤੇ ਇੱਕ ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆ ਦੇ ਨਾਲ ਭੱਜ ਗਿਆ</verse>
				<verse number="21">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਰ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵੱਢਾਂਗਾ ਫੇਰਿਆ</verse>
				<verse number="22">ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਆਪਣੇ ਆਪ ਨੂੰ ਤਕੜਾ ਕਰ ਅਰ ਧਿਆਨ ਰੱਖ ਅਰ ਵੇਖ ਲੈ ਕਿ ਤੈਂ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਵਰਹੇ ਤੇਰੇ ਉੱਤੇ ਚੜ੍ਹਾਈ ਕਰੇਗਾ ।।</verse>
				<verse number="23">ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸਨੂੰ ਆਖਿਆ, ਉਨ੍ਹਾਂ ਦਾ ਦਿਓਤਾ ਪਹਾੜੀ ਦਿਉਤਾ ਹੈ ਇਸੇ ਲਈ ਓਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ</verse>
				<verse number="24">ਪਰ ਇੱਕ ਕੰਮ ਏਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ</verse>
				<verse number="25">ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਰ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।।</verse>
				<verse number="26">ਤਾਂ ਐਉਂ ਹੋਇਆ ਕਿ ਆਉਂਦੇ ਵਰਹੇ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ</verse>
				<verse number="27">ਤਾਂ ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਓਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਓਹ ਐਉਂ ਜਾਪਦੇ ਸਨ ਜਿੱਕਰ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ</verse>
				<verse number="28">ਤਾਂ ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਏਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਏਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਹੋਵਾਹ ਹਾਂ</verse>
				<verse number="29">ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ</verse>
				<verse number="30">ਪਰ ਰਹਿੰਦੇ ਖੂੰਧੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਓਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਭੀ ਨੱਠਾ ਅਰ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ</verse>
				<verse number="31">ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸਾਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੋਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਤਾਸ਼ਾਹ ਕੋਲ ਜਾਈਏ, ਸ਼ਾਇਤ ਉਹ ਤੇਰੀ ਜਾਨ ਬਖਸ਼ੀ ਕਰੇ</verse>
				<verse number="32">ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖ਼ਸ਼ ਦਿਓ। ਅੱਗੋ ਉਸ ਆਖਿਆ ਕਿ ਉਹ ਅਜੇ ਜੀਉਂਦਾ ਹੈ? ਉਹ ਤਾਂ ਮੇਰਾ ਭਰਾ ਹੈ</verse>
				<verse number="33">ਉਨ੍ਹਾਂ ਮਨੁੱਖਾਂ ਨੇ ਏਹ ਚੰਗਾ ਲੱਛਣ ਜਾਤਾ ਅਰ ਧਿਆਨ ਨਾਲ ਉਹ ਦਾ ਮਨਸ਼ਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ। ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ। ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਚੜ੍ਹਾ ਲਿਆ</verse>
				<verse number="34">ਤਾਂ ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਓਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਏਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਰ ਉਸ ਨੂੰ ਛੱਡ ਦਿੱਤਾ।।</verse>
				<verse number="35">ਫੇਰ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ</verse>
				<verse number="36">ਉਪਰੰਤ ਉਹ ਨੇ ਉਸ ਨੂੰ ਆਖਿਆ, ਏਸ ਲਈ ਕਿ ਤੈਂ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ</verse>
				<verse number="37">ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ। ਉਸ ਮਨੁੱਖ ਨੇ ਉਹ ਨੂੰ ਮਾਰ ਮਾਰ ਕੇ ਘਾਇਲ ਕਰ ਦਿੱਤਾ</verse>
				<verse number="38">ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖਲੋਤਾ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ</verse>
				<verse number="39">ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਰ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਏਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਏਹ ਨਿੱਕਲ ਜਾਵੇ ਤਾਂ ਏਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਯਾ ਤੈਨੂੰ ਇੱਕ ਤੋਂੜਾ ਚਾਂਦੀ ਦੇਣੀ ਪਵੇਗੀ</verse>
				<verse number="40">ਜਿਸ ਵੇਲੇ ਤੇਰਾ ਦਾਸ ਐਧਰ ਓਧਰ ਕੰਮ ਵਿੱਚ ਫੱਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੈਂ ਆਪ ਨਬੇੜਿਆ</verse>
				<verse number="41">ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਸਿਆਤਾ ਕਿ ਉਹ ਨਬੀਆਂ ਵਿੱਚੋਂ ਹੈ</verse>
				<verse number="42">ਉਹ ਨੇ ਉਸ ਨੂੰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਇਸ ਲਈ ਕਿ ਤੈਂ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ</verse>
				<verse number="43">ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗਰੰਜ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।।</verse>
			</chapter>
			<chapter number="21">
				<verse number="1">ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲ ਦੇ ਕੋਲ ਅਗੂੰਰਾਂ ਦਾ ਬਾਗ ਸੀ ਜਿਹੜਾ ਯਿਜ਼ਰਏਲੀ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ</verse>
				<verse number="2">ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ ਮੈਨੂੰ ਦੇ ਦੇਹ ਭਈ ਏਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ</verse>
				<verse number="3">ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਏਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪਿਉ ਦਾਦਿਆਂ ਦੀ ਮੀਰਾਸ ਤੁਹਾਨੂੰ ਦੇਵਾਂ</verse>
				<verse number="4">ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਭਈ ਮੈਂ ਤੁਹਾਨੂੰ ਆਪਣੇ ਪਿਉ ਦਾਦਿਆਂ ਦੀ ਮੀਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਰ ਰੋਟੀ ਨਾ ਖਾਧੀ</verse>
				<verse number="5">ਤਾਂ ਉਹ ਦੀ ਰਾਣੀ ਈਜ਼ਬੇਲ ਉਹਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਸੋ ਤੈਂ ਰੋਟੀ ਨਹੀਂ ਖਾਧੀ?</verse>
				<verse number="6">ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਭਈ ਤੂੰ ਆਪਣਾ ਅੰਗੂਰੀ ਬਾਗ ਮੈਨੂੰ ਚਾਂਦੀ ਲੈ ਕੇ ਦੇ ਦੇਹ ਅਤੇ ਯਾ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ ਨਹੀਂ ਦਿਆਂਗਾ</verse>
				<verse number="7">ਤਾਂ ਉਹ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਏਸ ਵੇਲੇ ਇਸਰਾਏਲ ਉਤੇ ਰਾਜ ਕਰਦਾ ਹੈਂ? । ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ ਲੈ ਦਿੰਦੀ ਹਾਂ</verse>
				<verse number="8">ਸੋ ਉਸ ਨੇ ਅਹਾਬ ਦੇ ਨਾਉਂ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਓਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਘੱਲੇ ਜਿਹੜੇ ਉਹ ਦੇ ਸ਼ਹਿਰੀ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ</verse>
				<verse number="9">ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ</verse>
				<verse number="10">ਤਾਂ ਸ਼ਤਾਨ ਦੇ ਪੁੱਤ੍ਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਸ ਦੇ ਸਾਹਮਣੇ ਬਿਠਾਓ। ਓਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਬੋਲਿਆ ਹੈਂ ਤਾਂ ਓਹ ਉਸ ਨੂੰ ਬਾਹਰ ਲੈ ਜੈ ਕੇ ਪਥਰਾਓ ਕਰਨ ਕਿ ਉਹ ਮਰ ਜਾਵੇ</verse>
				<verse number="11">ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ, ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਘੱਲਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਘੱਲੇ ਤਿਵੇਂ ਹੀ ਕੀਤਾ</verse>
				<verse number="12">ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ</verse>
				<verse number="13">ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਆਖੇ ਹਨ ਤਾਂ ਓਹ ਉਸ ਨੂੰ ਸ਼ਹਿਰੋਂ ਬਾਹਰ ਲੈ ਆਏ ਅਤੇ ਉਸ ਨੂੰ ਪਥਰਾਓ ਕਰਕੇ ਮਾਰ ਸੁੱਟਿਆ</verse>
				<verse number="14">ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਘੱਲਿਆ ਕਿ ਨਾਬੋਥ ਨੂੰ ਪਥਰਾਓ ਕੀਤਾ ਗਿਆ ਅਰ ਉਹ ਮਰ ਗਿਆ ਹੈ</verse>
				<verse number="15">ਤਾਂ ਐਉਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਓ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜੀਉੰਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ</verse>
				<verse number="16">ਅਤੇ ਐਉਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ ਉੱਤੇ ਕਬਜ਼ਾ ਕਰਨ ਲਈ ਹੇਠਾ ਜਾਵੇ।।</verse>
				<verse number="17">ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ</verse>
				<verse number="18">ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ ਵਿੱਚ ਹੈ ਅਤੇ ਉਸਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ</verse>
				<verse number="19">ਤੂੰ ਉਹ ਨੂੰ ਬੋਲ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਓਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਵੀ</verse>
				<verse number="20">ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੈਂ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ, ਹਾਂ, ਲੱਭ ਲਿਆ ਕਿਉਂ ਜੋ ਤੈਂ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ</verse>
				<verse number="21">ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਧੂਏ ਅਤੇ ਅਜ਼ਾਦ ਵੱਢ ਸੁੱਟਾਂਗਾ</verse>
				<verse number="22">ਅਤੇ ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਘਰਾਣੇ ਵਾਂਙੁ ਤੇ ਅਹੀਯਾਹ ਦੇ ਪੁੱਤ੍ਰ ਬਆਸ਼ਾ ਦੇ ਘਰਾਣੇ ਵਾਂਙੁ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੈਂ ਮੈਨੂੰ ਖਿਝਾਇਆ ਅਤੇ ਏਸ ਤੋਂ ਵੀ ਕਿ ਤੈਂ ਇਸਰਾਏਲ ਤੋਂ ਪਾਪ ਕਰਾਇਆ</verse>
				<verse number="23">ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ</verse>
				<verse number="24">ਅਤੇ ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ</verse>
				<verse number="25">ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ</verse>
				<verse number="26">ਉਹ ਨੇ ਅੱਤ ਘਿਣਾਉਣਾ ਕੰਮ ਏਹ ਕੀਤਾ ਕਿ ਅੰਮੋਰੀਆਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।।</verse>
				<verse number="27">ਤਾਂ ਐਉਂ ਹੋਇਆ ਕਿ ਜਦ ਅਹਾਬ ਨੇ ਏਹ ਗੱਲਾਂ ਸੁਣੀਆਂ ਤਾ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ ਹੌਲੀ ਚੱਲਣ ਲੱਗਾ</verse>
				<verse number="28">ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ</verse>
				<verse number="29">ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਏਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਏਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤ੍ਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਏਹ ਬੁਰਿਆਈ ਲਿਆਵਾਂਗਾ।।</verse>
			</chapter>
			<chapter number="22">
				<verse number="1">ਤਿੰਨਾਂ ਵਰਿਹਾਂ ਤੀਕ ਓਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ</verse>
				<verse number="2">ਤਾਂ ਤੀਜੇ ਵਰਹੇ ਐਉਂ ਹੋਇਆ ਕਿ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਕੋਲ ਹਠਾੜ ਨੂੰ ਆਇਆ</verse>
				<verse number="3">ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?</verse>
				<verse number="4">ਉਹ ਨੇ ਯਹੋਸ਼ਾਫਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ? ਤਾਂ ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜੇਹੇ ਤੇਹੇ ਲੋਕ ਤੇਰੇ ਮੇਰੇ ਲੋਕ, ਜੇਹੇ ਤੇਰੇ ਘੋੜੇ ਤੇਹੇ ਮੇਰੇ ਘੋੜੇ</verse>
				<verse number="5">ਉਪਰੰਤ ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਅੱਜ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ</verse>
				<verse number="6">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਯਾ ਜਾਣ ਦਿਆਂ? ਉਨ੍ਹਾਂ ਆਖਿਆ, ਚੜ੍ਹ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ</verse>
				<verse number="7">ਤਾਂ ਯਹੋਸ਼ਾਫਾਟ ਨੇ ਆਖਿਆ, ਇਨ੍ਹਾਂ ਤੋਂ ਵਾਹਰਾ ਯਹੋਵਾਹ ਦਾ ਕੋਈ ਹੋਰ ਨਬੀ ਭੀ ਹੈ ਤਾਂ ਜੋ ਅਸੀਂ ਉਸ ਦੇ ਕੋਲੋਂ ਵੀ ਪੁੱਛੀਏ?</verse>
				<verse number="8">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਾਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ</verse>
				<verse number="9">ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ</verse>
				<verse number="10">ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ</verse>
				<verse number="11">ਕੇਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁੱਕ ਨਾ ਜਾਣ ਧਸੀ ਜਾਓਗੇ</verse>
				<verse number="12">ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।</verse>
				<verse number="13">ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਭੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ</verse>
				<verse number="14">ਅੱਗੋ ਮੀਕਾਯਾਹ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ</verse>
				<verse number="15">ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ</verse>
				<verse number="16">ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿਨੀ ਕੁ ਵਾਰ ਸੌਂਹ ਚੁਕਾਵਾਂ ਭਈ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾ ਕੁਝ ਹੋਰ ਨਾ ਦੱਸੇਂ?</verse>
				<verse number="17">ਤਦ ਉਹ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ</verse>
				<verse number="18">ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?</verse>
				<verse number="19">ਉਹ ਨੇ ਫੇਰ ਆਖਿਆ, ਏਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਡਿੱਠਾ ਅਤੇ ਸੁਰਗ ਦੀ ਸਾਰੀ ਸੈਨਾ ਉਹ ਦੇ ਅੱਗੇ ਸੱਜੇ ਅਤੇ ਖੱਬੇ ਖਲੋਤੀ ਸੀ</verse>
				<verse number="20">ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ</verse>
				<verse number="21">ਤਾਂ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖਲੋਤਾ ਅਰ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰਾਂ?</verse>
				<verse number="22">ਉਸ ਆਖਿਆ, ਮੈਂ ਜਾਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾਂ। ਜਾਹ ਅਰ ਐਉਂ ਕਰ</verse>
				<verse number="23">ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ</verse>
				<verse number="24">ਤਾਂ ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਨੇੜੇ ਆ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?</verse>
				<verse number="25">ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ</verse>
				<verse number="26">ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤ੍ਰ ਯੋਆਸ਼ ਕੋਲ ਮੋੜ ਲੈ ਜਾਹ</verse>
				<verse number="27">ਅਤੇ ਆਖ ਭਈ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਸੁਖ ਸਾਂਦ ਨਾਲ ਆਉਣ ਤੋੜੀ ਏਸ ਨੂੰ ਕੈਦ ਵਿੱਚ ਰੱਖੋ ਅਤੇ ਉਸ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ</verse>
				<verse number="28">ਪਰ ਮੀਕਾਯਾਹ ਨੇ ਆਖਿਆ, ਜੇ ਕਰ ਤੁਸੀਂ ਕਦੀ ਸੁਖ ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ।</verse>
				<verse number="29">ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਰਾਮੋਥ ਗਿਲਆਦ ਨੂੰ ਚੜ੍ਹੇ</verse>
				<verse number="30">ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾ ਕੇ ਲੜਾਈ ਵਿੱਚ ਗਿਆ</verse>
				<verse number="31">ਪਰ ਅਰਾਮ ਦੇ ਰਾਜੇ ਨੇ ਆਪਣੇ ਰਥਾਂ ਤੇ ਬੱਤੀਆਂ ਸਰਦਾਰਾਂ ਨੂੰ ਹੁਕਮ ਦਿੱਤਾ ਭਈ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੱੜਿਓ</verse>
				<verse number="32">ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫਾਟ ਚਿਚਲਾਇਆ</verse>
				<verse number="33">ਅਤੇ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਏਹ ਇਸਰਾਏਲ ਦਾ ਪਾਤਸ਼ਾਹ ਨਹੀਂ ਤਾਂ ਓਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ</verse>
				<verse number="34">ਅਤੇ ਕਿਸੇ ਮਨੁੱਖ ਨੇ ਅੱਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਕੇ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ</verse>
				<verse number="35">ਅਤੇ ਲੜਾਈ ਉਸ ਦਿਨ ਵੱਧ ਗਈ ਅਰ ਪਾਤਸ਼ਾਹ ਆਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ</verse>
				<verse number="36">ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਏਹੋ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ</verse>
				<verse number="37">ਸੋ ਪਾਤਸ਼ਾਹ ਮਰ ਗਿਆ ਅਰ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ</verse>
				<verse number="38">ਅਤੇ ਰਥ ਨੂੰ ਸਾਮਰਿਯਾ ਦੇ ਤਲਾਓ ਵਿੱਚ ਧੋਤਾ ਜਿੱਥੇ ਬੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆ ਨੇ ਆ ਕੇ ਉਹ ਦਾ ਲਹੂ ਚੱਟਿਆ</verse>
				<verse number="39">ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਓਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਓਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?</verse>
				<verse number="40">ਸੋ ਅਹਾਬ ਆਪਣੇ ਪਿਉਂ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਸ ਦਾ ਪੁੱਤ੍ਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।</verse>
				<verse number="41">ਆਸਾ ਦਾ ਪੁੱਤ੍ਰ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਵਰਹੇ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ</verse>
				<verse number="42">ਯਹੋਸ਼ਾਫਾਟ ਪੈਂਤੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੰਝੀ ਵਰਹੇ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਉਂ ਸ਼ਿਲਹੀ ਦੀ ਧੀ ਅਜ਼ੂਬਾਹ ਸੀ</verse>
				<verse number="43">ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਭੀ ਉੱਚੇ ਅਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ</verse>
				<verse number="44">ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ</verse>
				<verse number="45">ਯਹੋਸ਼ਾਫਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਰ ਉਹ ਕਿਵੇਂ ਲੜਿਆ ਕੀ ਏਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਸਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਸਨ?</verse>
				<verse number="46">ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ</verse>
				<verse number="47">ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ</verse>
				<verse number="48">ਯਹੋਸ਼ਾਫਾਟ ਨੇ ਤਰਸ਼ੀਸ਼ੀ ਜਹਾਜ ਬਣਾਏ ਤਾਂ ਜੋ ਓਹ ਸੋਨੋ ਲਈ ਓਫੀਰ ਨੂੰ ਜਾਣ ਪਰ ਓਹ ਗਏ ਨਾ ਕਿਉਂ ਜੋ ਓਹ ਜਹਾਜ ਅਸਯੋਨ ਗਬਰ ਕੋਲ ਟੁੱਟ ਗਏ</verse>
				<verse number="49">ਤਦ ਅਹਾਬ ਦੇ ਪੁੱਤ੍ਰ ਅਹਜ਼ਯਾਹ ਨੇ ਯਹੋਸ਼ਾਫਾਟ ਨੂੰ ਆਖਿਆ ਭਈ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆ ਨੂੰ ਜਾਣ ਦੇਹ ਪਰ ਯਹੋਸ਼ਾਫਾਟ ਨੇ ਨਾਂਹ ਕਰ ਦਿੱਤੀ</verse>
				<verse number="50">ਤਾਂ ਯਹੋਸ਼ਾਫਾਟ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਪਿਉਂ ਦਾਦਿਆਂ ਨਾਲ ਦੱਬਿਆ ਗਿਆ ਅਤੇ ਯਹੋਰਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।</verse>
				<verse number="51">ਅਹਾਬ ਦਾ ਪੁੱਤ੍ਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਸਤਾਰਵੇਂ ਵਰਹੇ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕੀਤਾ</verse>
				<verse number="52">ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ</verse>
				<verse number="53">ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।।</verse>
			</chapter>
		</book>
		<book number="12">
			<chapter number="1">
				<verse number="1">ਅਹਾਬ ਦੇ ਮਰਨ ਪਿੱਛੋਂ ਮੋਆਬ ਇਸਰਾਏਲ ਤੋਂ ਬੇ ਮੁਖ ਹੋ ਗਿਆ</verse>
				<verse number="2">ਅਤੇ ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ ਡਿੱਗ ਪਿਆ ਤੇ ਬੀਮਾਰ ਪੈ ਗਿਆ। ਸੋ ਉਸ ਨੇ ਹਲਾਕਾਰਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ ਭਈ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?</verse>
				<verse number="3">ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, ਉੱਠ ਤੇ ਸਾਮਰਿਯਾ ਦੇ ਰਾਜੇ ਦੇ ਹਲਕਾਰਿਆਂ ਨੂੰ ਮਿਲਣ ਲਈ ਜਾਹ ਤੇ ਉਨ੍ਹਾਂ ਨੂੰ ਆਖ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੁਸੀਂ ਅਕਰੋਨ ਦੇ ਦਿਓਤੇ ਬਆਲ-ਜ਼ਬੂਬ ਤੋਂ ਪੁੱਛਣ ਲਈ ਚੱਲੇ ਹੋ?</verse>
				<verse number="4">ਇਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ। ਤਾਂ ਏਲੀਯਾਹ ਤੁਰ ਪਿਆ</verse>
				<verse number="5">ਜਦ ਹਲਕਰੇ ਮੁੜ ਕੇ ਉਸ ਦੇ ਕੋਲ ਆਏ ਤਾਂ ਉਸ ਨੰ ਉਨ੍ਹਾਂ ਨੂੰ ਆਖਿਆ, ਤੁਸੀਂ ਮੁੜ ਕਿਉਂ ਆਏ?</verse>
				<verse number="6">ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ, ਜਿਸ ਰਾਜੇ ਨੇ ਤੁਹਾਨੂੰ ਘੱਲਿਆ ਉਸ ਦੇ ਕੋਲ ਮੁੜ ਕੇ ਜਾਓ ਅਤੇ ਉਸ ਨੂੰ ਆਖੋ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਕੋਲ ਪੁੱਛਣ ਲਈ ਘੱਲਦਾ ਹੈਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਗਾ</verse>
				<verse number="7">ਤਾਂ ਉਸਨੇ ਉਨ੍ਹਾਂ ਨੂੰ ਆਖਿਆ, ਉਹ ਕਿਹੋ ਜਿਹਾ ਮਨੁੱਖ ਸੀ ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਏਹ ਗੱਲਾਂ ਕੀਤੀਆਂ?</verse>
				<verse number="8">ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਇੱਕ ਜੱਤ ਵਾਲਾ ਆਦਮੀ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੱਧੀ ਹੋਈ ਸੀ। ਤਦ ਉਹ ਬੋਲਿਆ, ਉਹ ਤਾਂ ਏਲੀਯਾਹ ਤਿਸ਼ਬੀ ਹੈ</verse>
				<verse number="9">ਤਦ ਉਸ ਨੇ ਪੰਜਾਹ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਘੱਲਿਆ ਸੋ ਉਹ ਉਹ ਦੇ ਕੋਲ ਗਿਆ ਤੇ ਵੇਖੋ, ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਨੇ ਆਖਿਆ ਹੈ, ਭਈ ਉਤਰ ਆ</verse>
				<verse number="10">ਏਲੀਯਾਹ ਨੇ ਪੰਜਾਹ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਸੋ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹ ਨੂੰ ਭਸਮ ਕਰ ਦਿੱਤਾ</verse>
				<verse number="11">ਫੇਰ ਉਸ ਨੇ ਪੰਜਾਹ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਘੱਲਿਆ ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਐਉਂ ਆਖਦਾ ਹੈ ਭਈ ਛੇਤੀ ਉਤਰ ਆ</verse>
				<verse number="12">ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਰ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਸੋ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉੱਤਰੀ ਅਤੇ ਉਹ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕੀਤਾ</verse>
				<verse number="13">ਤਦ ਉਸ ਨੇ ਫੇਰ ਤੀਸਰੇ ਪੰਜਾਹਾਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਘੱਲਿਆ ਅਤੇ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਜ਼ਰਾ ਬਹੁ ਮੁੱਲੀਆਂ ਹੋਣ</verse>
				<verse number="14">ਵੇਖ, ਅਕਾਸ਼ੋਂ ਅੱਗ ਉੱਤਰੀ ਅਤੇ ਪੰਜਾਹ ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦਿਆਂ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੇ ਨਿਗਾਹ ਵਿੱਚ ਬਹੁ ਮੁੱਲੀ ਹੋਵੇ</verse>
				<verse number="15">ਅਤੇ ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, ਉਸ ਦੇ ਨਾਲ ਹੇਠਾ ਜਾਹ ਤੇ ਉਸ ਦੇ ਕੋਲੋਂ ਨਾ ਡਰ। ਤਾਂ ਉਹ ਉੱਠ ਕੇ ਉਸ ਦੇ ਨਾਲ ਪਾਤਸ਼ਾਹ ਕੋਲ ਉਤਰ ਗਿਆ</verse>
				<verse number="16">ਤੇ ਉਸ ਨੇ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਜੋ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਹਲਕਾਰੇ ਘੱਲੇ, ਕੀ ਇਸ ਲਈ ਭਈ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਹ ਦੇ ਕੋਲੋਂ ਤੂੰ ਗੱਲ ਪੁੱਛ ਸੱਕੇਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ</verse>
				<verse number="17">ਸੋ ਉਹ ਯਹੋਵਾਹ ਦੇ ਬਚਨ ਅਨੁਸਾਰ ਜਿਹੜਾ ਏਲੀਯਾਹ ਨੇ ਕਿਹਾ ਸੀ ਮਰ ਗਿਆ ਅਤੇ ਇਸ ਕਰਕੇ ਭਈ ਉਸ ਦਾ ਕੋਈ ਪੁੱਤ੍ਰ ਨਹੀਂ ਸੀ ਯਹੋਸ਼ਾਫਾਟ ਦਾ ਪੁੱਤ੍ਰ ਯਹੋਰਾਮ ਯਹੂਦਾਹ ਦੇ ਪਾਤਸ਼ਾਹ ਦੇ ਦੂਜੇ ਵਰਹੇ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="18">ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?।।</verse>
			</chapter>
			<chapter number="2">
				<verse number="1">ਤਾਂ ਐਉਂ ਹੋਇਆ ਭਈ ਜਦ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਤੁਰਿਆ</verse>
				<verse number="2">ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਤੂੰ ਐਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਘੱਲਿਆ ਹੈ ਅਤੇ ਅਲੀਸ਼ਾ ਨੇ ਆਖਿਆ, ਜੀਉਂਦੇ ਯਹੋਵਾਹ ਦੀ ਤੇ ਤੇਰੀ ਜਿੰਦ ਦੀ ਸੌਂਹ, ਮੈਂ ਤੈਨੂੰ ਨਹੀਂ ਛੱਡਾਂਗਾ! ਸੋ ਓਹ ਬੈਤਏਲ ਨੂੰ ਚੱਲੇ ਗਏ</verse>
				<verse number="3">ਅਤੇ ਨਬੀਆਂ ਦੇ ਪੁੱਤ੍ਰ ਜਿਹੜੇ ਬੈਤਏਲ ਵਿੱਚ ਸਨ ਅਲੀਸ਼ਾ ਕੋਲ ਆਏ ਅਰ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਅਤੇ ਉਹ ਬੋਲਿਆ, ਮੈਨੂੰ ਪਤਾ ਹੈ। ਚੁੱਪ ਰਹੋ</verse>
				<verse number="4">ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਐਥੇ ਠਹਿਰ ਜਾਈਂ ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਘੱਲਿਆ ਹੈ ਅਰ ਉਸ ਨੇ ਆਖਿਆ, ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਿੰਦ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗਾ! ਸੋ ਓਹ ਯਰੀਹੋ ਨੂੰ ਆਏ</verse>
				<verse number="5">ਤਦ ਨਬੀਆਂ ਦੇ ਪੁੱਤ੍ਰ ਜਿਹੜੇ ਯਰੀਹੋ ਵਿੱਚ ਸਨ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, ਕੀ ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਉਸ ਆਖਿਆ, ਮੈਨੂੰ ਪਤਾ ਹੈ। ਚੁੱਪ ਰਹੋ</verse>
				<verse number="6">ਤਾਂ ਏਲੀਯਾਹ ਨੇ ਉਸ ਨੂੰ ਆਖਿਆ, ਤੂੰ ਐਥੇ ਠਹਿਰ ਜਾਈਂ ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਘੱਲਿਆ ਹੈ। ਅਤੇ ਉਹ ਬੋਲਿਆ, ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਿੰਦ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗਾ। ਸੋ ਓਹ ਦੋਵੇਂ ਤੁਰ ਗਏ</verse>
				<verse number="7">ਅਤੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਜਣੇ ਆਏ ਅਤੇ ਉਨ੍ਹਾਂ ਦੇ ਆਹਮੋ ਸਾਹਮਣੇ ਦੂਰ ਜਾ ਖਲੋਤੇ ਅਤੇ ਓਹ ਦੋਵੇਂ ਯਰਦਨ ਦੇ ਕੰਢੇ ਉੱਤੇ ਖਲੋ ਗਏ</verse>
				<verse number="8">ਤਦ ਏਲੀਯਾਹ ਨੇ ਆਪਣੀ ਚੱਦਰ ਲਈ ਅਰ ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਰ ਉਹ ਪਾਟ ਕੇ ਐਧਰ ਔਧਰ ਹੋ ਗਿਆ ਸੋ ਓਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ</verse>
				<verse number="9">ਫੇਰ ਐਉਂ ਹੋਇਆ ਭਈ ਜਦ ਓਹ ਪਾਰ ਲੰਘ ਰਹੇ ਸਨ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਇਸ ਤੋਂ ਪਹਿਲਾਂ ਭਈ ਮੈਂ ਤੈਥੋਂ ਲੈ ਲਿਆ ਜਾਵਾਂ ਦੱਸ ਭਈ ਮੈਂ ਤੇਰੇ ਲਈ ਕੀ ਕਰਾਂ? ਅਤੇ ਅਲੀਸ਼ਾ ਬੋਲਿਆ, ਤੇਰੇ ਆਤਮਾ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ!</verse>
				<verse number="10">ਉਹ ਨੇ ਆਖਿਆ, ਤੈਂ ਔਖਾ ਸਵਾਲ ਕੀਤਾ ਹੈ। ਜੇ ਤੂੰ ਮੈਨੂੰ ਓਦੋਂ ਵੇਖੇਂ ਜਦ ਮੈਂ ਤੈਥੋਂ ਲੈ ਲਿਆ ਜਾਵਾਂ ਤਾਂ ਤੇਰੇ ਲਈ ਉਵੇਂ ਹੀ ਹੋਵੇਗਾ ਪਰ ਜੇ ਨਹੀਂ ਤਾਂ ਐਉਂ ਨਹੀਂ ਹੋਵੇਗਾ</verse>
				<verse number="11">ਅਤੇ ਐਉਂ ਹੋਇਆ ਜਦ ਓਹ ਗੱਲਾਂ ਕਰਦੇ ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ ਜਿਨ੍ਹਾਂ ਨੇ ਉਨ੍ਹਾਂ ਦੋਹਾਂ ਨੂੰ ਵੱਖੋਂ ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ</verse>
				<verse number="12">ਅਤੇ ਏਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਤੇ ਉਹ ਦੇ ਸਾਰਥੀ! ਪਰ ਜਦ ਉਹ ਉਹ ਨੂੰ ਫੇਰ ਨਾ ਵੇਖ ਸੱਕਿਆ ਤਾਂ ਉਸ ਨੇ ਆਪਣੇ ਲੀੜੇ ਫੜੇ ਤੇ ਉਨ੍ਹਾਂ ਨੂੰ ਪਾੜ ਕੇ ਦੋ ਹਿੱਸੇ ਕੀਤੇ</verse>
				<verse number="13">ਤਦ ਉਸ ਨੇ ਏਲੀਯਾਹ ਦੀ ਗੋਦੜੀ ਭੀ ਜਿਹੜੀ ਉਸ ਦੇ ਉੱਤੋਂ ਡਿੱਗੀ ਸੀ ਚੁੱਕ ਲਈ ਅਰ ਮੁੜ ਕੇ ਯਰਦਨ ਦੇ ਕੰਢੇ ਉੱਤੇ ਖਲੋ ਗਿਆ</verse>
				<verse number="14">ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ ਲੈ ਕੇ ਪਾਣੀ ਉੱਤੇ ਮਾਰੀ ਤੇ ਆਖਿਆ, ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ? ਅਰ ਜਦ ਉਸ ਨੇ ਭੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਐਧਰ ਔਧਰ ਹੋ ਗਿਆ ਅਰ ਅਲੀਸ਼ਾ ਪਾਰ ਲੰਘ ਗਿਆ</verse>
				<verse number="15">ਜਦ ਨਬੀਆਂ ਦੇ ਪੁਤ੍ਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ ਸਾਹਮਣੇ ਸਨ ਉਸ ਨੂੰ ਡਿੱਠਾ ਤਾਂ ਓਹ ਬੋਲੇ, ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ। ਸੋ ਓਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੀਕ ਨਿਉਂ ਕੇ ਉਸ ਨੂੰ ਮੱਥਾ ਟੇਕਿਆ</verse>
				<verse number="16">ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਵੇਖ ਤੇਰੇ ਟਹਿਲੂਆਂ ਦੇ ਨਾਲ ਪੰਜਾਹ ਸੂਰ ਬੀਰ ਹਨ। ਉਨ੍ਹਾਂ ਨੂੰ ਜਾਣ ਦੇਹ ਭਈ ਓਹ ਤੇਰੇ ਸੁਆਮੀ ਨੂੰ ਭਾਲਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਹਾੜ ਦੇ ਉੱਤੇ ਯਾ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ? ਉਸ ਨੇ ਆਖਿਆ, ਤੁਸੀਂ ਨਾ ਘੱਲੋ</verse>
				<verse number="17">ਪਰ ਜਦ ਉਨ੍ਹਾਂ ਨੇ ਐਨਾ ਹਠ ਕੀਤਾ ਭਈ ਉਹ ਲੱਜਿਆਵਾਨ ਹੋ ਗਿਆ ਤਾਂ ਉਸ ਨੇ ਆਖਿਆ, ਘੱਲ ਦਿਓ। ਸੋ ਉਨ੍ਹਾਂ ਨੇ ਪੰਜਾਹ ਮਨੁੱਖ ਘੱਲੇ ਤੇ ਤਿੰਨ ਦਿਨ ਉਹ ਦੀ ਭਾਲ ਕੀਤੀ ਪਰ ਉਹ ਨਾ ਲੱਭਾ</verse>
				<verse number="18">ਜਦ ਓਹ ਮੁੜ ਕੇ ਉਸ ਦੇ ਕੋਲ ਆਏ ਉਹ ਯਰੀਹੋ ਵਿੱਚ ਹੀ ਟਿਕਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ ਭਈ ਨਾ ਜਾਇਓ</verse>
				<verse number="19">ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾਂ ਨੂੰ ਆਖਿਆ, ਵੇਖੋ ਇਹ ਸ਼ਹਿਰ ਕੇਹੇ ਚੰਗੇ ਥਾਂ ਉੱਤੇ ਹੈ ਜਿਵੇਂ ਸਾਡਾ ਸੁਆਮੀ ਭੀ ਵੇਖਦਾ ਹੈ ਪਰ ਪਾਣੀ ਖਰਾਬ ਤੇ ਧਰਤੀ ਬੰਜਰ ਜਿਹੀ ਹੈ</verse>
				<verse number="20">ਅਤੇ ਉਹ ਬੋਲਿਆ, ਮੈਨੂੰ ਇਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ। ਸੋ ਓਹ ਉਸ ਦੇ ਕੋਲ ਲਿਆਏ</verse>
				<verse number="21">ਤਾਂ ਉਹ ਪਾਣੀ ਦੇ ਸੋਤੇ ਕੋਲ ਗਿਆ ਅਰ ਉਹ ਦੇ ਵਿੱਚ ਲੂਣ ਪਾ ਕੇ ਬੋਲਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ ਅੱਗੇ ਨੂੰ ਉਹ ਦੇ ਵਿੱਚੋਂ ਮੌਤ ਯਾ ਬੰਜਰਪਣ ਨਹੀਂ ਆਵੇਗਾ</verse>
				<verse number="22">ਸੋ ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੀਕ ਉੱਸੇ ਤਰਾਂ ਹੈ।।</verse>
				<verse number="23">ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਰ ਜਦ ਉਹ ਰਾਹ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਰ ਠੱਠਾ ਕਰ ਕੇ ਉਹ ਨੂੰ ਆਖਿਆ, ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾਹ ਗੰਜੇ ਸਿਰ ਵਾਲਿਆ</verse>
				<verse number="24">ਅਤੇ ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ ਤਾਂ ਉਹਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਬਣ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਤਾਲੀ ਮੁੰਡਿਆਂ ਨੂੰ ਪਾੜ ਛੱਡਿਆ</verse>
				<verse number="25">ਉੱਥੋਂ ਉਹ ਕਰਮਲ ਪਹਾੜ ਨੂੰ ਗਿਆ ਅਰ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।।</verse>
			</chapter>
			<chapter number="3">
				<verse number="1">ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਅਠਾਰਵੇਂ ਵਰਹੇ ਅਹਾਬ ਦਾ ਪੁੱਤ੍ਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰਾਂ ਵਰਹੇ ਰਾਜ ਕੀਤਾ</verse>
				<verse number="2">ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਪਰ ਆਪਣੇ ਪਿਉ ਵਾਂਙੁ ਤੇ ਆਪਣੀ ਮਾਂ ਵਾਂਙੁ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ</verse>
				<verse number="3">ਫੇਰ ਵੀ ਉਹ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ।।</verse>
				<verse number="4">ਮੋਆਬ ਦਾ ਪਾਤਸ਼ਾਹ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਛੱਤ੍ਰਿਆਂ ਦੀ ਉੱਨ ਦਿੰਦਾ ਹੁੰਦਾ ਸੀ</verse>
				<verse number="5">ਅਤੇ ਐਉਂ ਹੋਇਆ ਭਈ ਜਦ ਅਹਾਬ ਮਰ ਗਿਆ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਪਾਤਸ਼ਾਹ ਤੋਂ ਆਕੀ ਹੋ ਗਿਆ</verse>
				<verse number="6">ਸੋ ਉਸ ਦਿਨ ਯਹੋਰਾਮ ਪਾਤਸ਼ਾਹ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ</verse>
				<verse number="7">ਅਰ ਉਹਨੇ ਜਾ ਕੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਤੋਂ ਪੁੱਛਵਾ ਘੱਲਿਆ ਭਈ ਮੋਆਬ ਦਾ ਪਾਤਸ਼ਾਹ ਮੈਥੋਂ ਆਕੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਗਾਂ? ਉਸ ਨੇ ਆਖਿਆ, ਮੈਂ ਜਾਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰਿਆਂ ਲੋਕਾਂ ਵਰਗੇ ਤੇ ਮੇਰੇ ਘੋੜੇ ਤੇਰਿਆਂ ਘੋੜਿਆਂ ਵਰਗੇ ਹਨ</verse>
				<verse number="8">ਅਤੇ ਉਹ ਨੇ ਆਖਿਆ, ਤਾਂ ਅਸੀਂ ਕਿਹੜੇ ਪਾਸਿਓਂ ਚੜ੍ਹੀਏ? ਉਸ ਨੇ ਆਖਿਆ, ਅਦੋਮ ਦੀ ਉਜਾੜ ਵੱਲੋਂ</verse>
				<verse number="9">ਤਦ ਇਸਰਾਏਲ ਦਾ ਪਾਤਸ਼ਾਹ ਅਰ ਯਹੂਦਾਹ ਦਾ ਪਾਤਸ਼ਾਹ ਅਰ ਅਦੋਮ ਦਾ ਰਾਜਾ ਤੁਰ ਪਏ ਜਾਂ ਸੱਤਾਂ ਦਿਨਾਂ ਦੇ ਘੇਰ ਦਾ ਪੈਂਡਾ ਕੀਤਾ ਤਾਂ ਉਨ੍ਹਾਂ ਦੀ ਸੈਨਾ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ ਪਿੱਛੇ ਆਉਂਦੇ ਸਨ ਕਿਤੇ ਪਾਣੀ ਨਹੀਂ ਸੀ</verse>
				<verse number="10">ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਸੱਦਿਆ ਹੈ ਭਈ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ</verse>
				<verse number="11">ਪਰ ਯਹੋਸ਼ਾਫਾਟ ਬੋਲਿਆ, ਕੀ ਐਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਭਈ ਅਸੀਂ ਉਹ ਦੇ ਰਾਹੀਂ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਪਾਤਸ਼ਾਹ ਦਿਆਂ ਟਹਿਲੂਆਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਭਈ ਸ਼ਾਫਾਤ ਦਾ ਪੁੱਤ੍ਰ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ</verse>
				<verse number="12">ਤਦ ਯਹੋਸ਼ਾਫਾਟ ਨੇ ਆਖਿਆ, ਯਹੋਵਾਹ ਦਾ ਬਚਨ ਉਹ ਦੇ ਨਾਲ ਹੈ। ਸੋ ਇਸਰਾਏਲ ਦਾ ਪਾਤਸ਼ਾਹ ਅਰ ਯਹੋਸ਼ਾਫਾਟ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ</verse>
				<verse number="13">ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦਿਆਂ ਨਬੀਆਂ ਤੇ ਆਪਣੀ ਮਾਂ ਦਿਆਂ ਨਬੀਆਂ ਕੋਲ ਜਾਹ। ਪਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਨੂੰ ਆਖਿਆ, ਨਹੀਂ ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਇਕੱਠਾ ਕੀਤਾ ਹੈ ਭਈ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ</verse>
				<verse number="14">ਤਦ ਅਲੀਸ਼ਾ ਬੋਲਿਆ, ਸੈਨਾਂ ਦੇ ਜੀਉਂਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਜੇ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ</verse>
				<verse number="15">ਪਰ ਹੁਣ ਕਿਸੇ ਵਜੰਤਰੀ ਨੂੰ ਮੇਰੇ ਕੋਲ ਲਿਆਓ ਕਿਉਂ ਜੋ ਐਉਂ ਹੁੰਦਾ ਸੀ ਭਈ ਜਦ ਵੰਜਤਰੀ ਤਾਰਾਂ ਨੂੰ ਛੇੜਦਾ ਸੀ ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ</verse>
				<verse number="16">ਤਦ ਉਹ ਨੇ ਆਖਿਆ, ਯਹੋਵਾਹ ਐਉਂ ਆਖਦਾ ਹੈ ਭਈ ਇਸ ਦੂਣ ਵਿੱਚ ਟੋਏ ਹੀ ਟੋਏ ਪੁੱਟ ਦਿਓ</verse>
				<verse number="17">ਕਿ ਜੋ ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਤੁਸੀਂ ਨਾ ਪੌਣ ਨੂੰ ਵੇਖੋਗੇ ਨਾ ਮੀਂਹ ਨੂੰ ਤਾਂ ਭੀ ਉਹ ਦੂਣ ਪਾਣੀ ਨਾਲ ਭਰ ਜਾਵੇਗੀ ਅਰ ਤੁਸੀਂ ਪੀਓਗੇ ਤੇ ਤੁਹਾਡੇ ਡੰਗਰ ਪਸੂ ਵੀ</verse>
				<verse number="18">ਅਤੇ ਏਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜੇਹੀ ਗੱਲ ਹੈ ।ਉਹ ਮੋਆਬ ਨੂੰ ਤੁਹਾਡੇ ਹੱਥ ਦੇਵੇਗਾ</verse>
				<verse number="19">ਅਤੇ ਤੁਸੀਂ ਹਰ ਸਫੀਲ ਵਾਲੇ ਸ਼ਹਿਰ ਤੇ ਉੱਤਮ ਸ਼ਹਿਰ ਢਾਹ ਛੱਡੋਗੇ ਅਤੇ ਹਰ ਚੰਗੇ ਬਿਰਛ ਨੂੰ ਵੱਢ ਸੁੱਟੋਗੇ ਅਤੇ ਪਾਣੀ ਦੇ ਸਾਰਿਆਂ ਸੋਤਿਆਂ ਨੂੰ ਪੂਰ ਦਿਓਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ</verse>
				<verse number="20">ਤਾਂ ਐਉਂ ਹੋਇਆ ਜਦ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ</verse>
				<verse number="21">ਜਦ ਸਾਰੇ ਮੋਆਬੀਆਂ ਨੇ ਸੁਣਿਆ ਭਈ ਪਾਤਸ਼ਾਹਾਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ ਤਦ ਸਾਰੇ ਜਿਹੜੇ ਸ਼ਸ਼ਤਰ ਬੰਨ੍ਹ ਸੱਕਦੇ ਸਨ ਤੇ ਵਡੇਰੇ ਭੀ ਇਕੱਠੇ ਹੋਏ ਅਤੇ ਹੱਦ ਉੱਤੇ ਖਲੋ ਗਏ</verse>
				<verse number="22">ਜਦ ਓਹ ਭੜਕ ਸਾਰ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਰ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਙੁ ਦਿੱਸਦਾ ਸੀ</verse>
				<verse number="23">ਇਸ ਲਈ ਓਹ ਬੋਲੇ, ਏਹ ਤਾਂ ਲਹੂ ਹੈ ਪਾਤਸ਼ਾਹ ਨਾਸ ਹੀ ਹੋ ਗਏ। ਹਾਂ, ਹਰ ਮਨੁੱਖ ਨੇ ਆਪਣੇ ਨਾਲ ਦੇ ਨੂੰ ਮਾਰ ਛੱਡਿਆ ਹੈ। ਹੇ ਮੋਆਬ, ਹੁਣ ਲੁੱਟ ਨੂੰ ਤੁਰ ਪਓ</verse>
				<verse number="24">ਜਦ ਓਹ ਇਸਰਾਏਲ ਦੇ ਡੇਰੇ ਵਿੱਚ ਆਏ ਤਾਂ ਇਸਰਾਏਲੀਆਂ ਨੇ ਉੱਠ ਕੇ ਮੋਆਬੀਆਂ ਨੂੰ ਐਉਂ ਮਾਰਿਆ ਭਈ ਓਹ ਉਨ੍ਹਾਂ ਦੇ ਅੱਗਿਓਂ ਨੱਠ ਤੁਰੇ। ਸੋ ਓਹ ਉਸ ਦੇਸ ਵਿੱਚ ਵੜ ਕੇ ਮੋਆਬੀਆਂ ਨੂੰ ਮਾਰਦੇ ਜਾਂਦੇ ਸਨ</verse>
				<verse number="25">ਅਤੇ ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ ਅਤੇ ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ ਤੇ ਸਾਰ ਚੰਗੇ ਬਿਰਛ ਉਨ੍ਹਾਂ ਨੇ ਵੱਢ ਛੱਡੇ ਜਦ ਤੀਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ ਤਾਂ ਗੋਪੀਆਂ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ</verse>
				<verse number="26">ਜਦ ਮੋਆਬ ਦੇ ਰਾਜਾ ਨੇ ਡਿੱਠਾ ਭਈ ਲੜਾਈ ਮੇਰੇ ਉੱਤੇ ਪਰਬਲ ਪੈ ਗਈ ਹੈ ਤਾਂ ਉਸਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਭਈ ਅਦੋਮ ਦੇ ਰਾਜਾ ਦੇ ਕੋਲ ਦੀ ਧਾਵਾ ਕਰਨ ਪਰ ਓਹ ਨਾ ਕਰ ਸੱਕੇ</verse>
				<verse number="27">ਤਦ ਉਹ ਨੇ ਆਪਣੇ ਪਲੋਠੇ ਪੁੱਤ੍ਰ ਨੂੰ ਜਿਹੜਾ ਉਹ ਦੀ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਕੰਧ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਐਉਂ ਹੋਇਆ ਭਈ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਓਹ ਉਹ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।।</verse>
			</chapter>
			<chapter number="4">
				<verse number="1">ਨਬੀਆਂ ਦਿਆਂ ਪੁੱਤ੍ਰਾਂ ਦੀਆਂ ਤੀਵੀਆਂ ਵਿੱਚੋਂ ਇੱਕ ਜਣੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਭਈ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਭਈ ਤੇਰਾ ਦਾਸ ਯਹੋਵਾਹ ਦਾ ਭੈ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤ੍ਰਾਂ ਨੂੰ ਆਪਣੇ ਬਰਦੇ ਬਣਾਉਣ ਲਈ ਲੈਣ ਆਇਆ ਹੈ</verse>
				<verse number="2">ਤਾਂ ਅਲੀਸ਼ਾਂ ਨੇ ਉਸ ਨੂੰ ਆਖਿਆ, ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ? ਉਹ ਬੋਲੀ, ਤੇਰੀ ਟਹਿਲਣ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨਾ ਕੁਝ ਭੀ ਨਹੀਂ</verse>
				<verse number="3">ਤਾਂ ਉਹ ਬੋਲਿਆ, ਤੂੰ ਜਾਹ ਤੇ ਆਪਣੇ ਸਾਰੇ ਗੁਆਂਢਿਆਂ ਤੋਂ ਖਾਲੀ ਭਾਂਡੇ ਮੰਗ ਲੈ। ਓਹ ਥੋੜੇ ਜੇਹੇ ਨਾ ਹੋਣ</verse>
				<verse number="4">ਅਤੇ ਜਦ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤ੍ਰਾਂ ਲਈ ਬੂਹਾ ਭੇੜ ਲਵੀਂ ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਵਿੱਚ ਉਲੱਦਦੀ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅੱਡ ਰੱਖ ਦੇਵੀਂ</verse>
				<verse number="5">ਸੋ ਉਹ ਉਹ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤ੍ਰਾਂ ਲਈ ਬੂਹਾ ਭੇੜ ਲਿਆ। ਓਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਉੱਲਦਦੀ ਗਈ</verse>
				<verse number="6">ਫੇਰ ਐਉਂ ਹੋਇਆ ਜਦ ਓਹ ਭਾਂਡੇ ਭਰ ਗਏ ਤਾਂ ਉਸਨੇ ਆਪਣੇ ਪੁੱਤ੍ਰ ਨੂੰ ਆਖਿਆ, ਮੇਰੇ ਕੋਲ ਇੱਕ ਹੋਰ ਭਾਂਡਾ ਲਿਆ। ਉਹ ਨੇ ਉਸ ਨੂੰ ਆਖਿਆ, ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ</verse>
				<verse number="7">ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇਹ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤ੍ਰ ਗੁਜ਼ਰ ਕਰਿਓ।।</verse>
				<verse number="8">ਇੱਕ ਦਿਨ ਐਉਂ ਹੋਇਆ ਭਈ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ ਜਿੱਥੇ ਇੱਕ ਮੰਨੀ ਦੰਨੀ ਇਸਤ੍ਰੀ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜਬੂਰ ਕੀਤਾ। ਫੇਰ ਐਉਂ ਹੋਇਆ ਕਿ ਜਦ ਕਦੀ ਉਹ ਉੱਧਰੋਂ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ</verse>
				<verse number="9">ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, ਵੇਖ ਭਈ ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ</verse>
				<verse number="10">ਅਸੀਂ ਕੰਧ ਦੇ ਉੱਤੇ ਇੱਕ ਨਿੱਕਾ ਜਿਹਾ ਚੁਬਾਰਾ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀਂ ਤੇ ਇੱਕ ਦੁਵਾਖੀ ਰੱਖੀਏ ਅਤੇ ਐਉਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸੱਕੇਗਾ</verse>
				<verse number="11">ਇੱਕ ਦਿਨ ਐਉਂ ਹੋਇਆ ਭਈ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ</verse>
				<verse number="12">ਤਦ ਉਸ ਨੇ ਆਪਣੇ ਬਾਲਕੇ ਗੇਹਾਜੀ ਨੂੰ ਆਖਿਆ, ਇਸ ਸ਼ੂਨੰਮੀ ਤੀਵੀਂ ਨੂੰ ਸੱਦ ਤਾਂ ਉਸ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖਲੋ ਗਈ</verse>
				<verse number="13">ਉਸ ਨੇ ਬਾਲਕੇ ਨੂੰ ਕਿਹਾ ਭਈ ਉਹ ਨੂੰ ਆਖ ਕਿ ਵੇਖ ਤੂੰ ਜੋ ਐਡੇ ਗੌਹ ਨਾਲ ਸਾਡੀ ਸਾਰ ਲੈਂਦੀ ਰਹੀ ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਪਾਤਸ਼ਾਹ ਯਾ ਸੈਨਾਪਤੀ ਨਾਲ ਤੇਰੇ ਨਮਿੱਤ ਗੱਲ ਕਰੀਏ? ਪਰ ਉਹ ਬੋਲੀ, ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿੱਚਕਾਰ ਵੱਸਦੀ ਹਾਂ</verse>
				<verse number="14">ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, ਸੱਚ ਮੁੱਚ ਉਹ ਦੇ ਕੋਈ ਪੁੱਤ੍ਰ ਨਹੀਂ ਹੈਂ ਅਤੇ ਉਹ ਦਾ ਪਤੀ ਬਿਰਧ ਹੈ</verse>
				<verse number="15">ਤਾਂ ਉਸਨੇ ਕਿਹਾ, ਉਹ ਨੂੰ ਸੱਦ। ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਬੂਹੇ ਵਿੱਚ ਆਣ ਖਲੋਤੀ</verse>
				<verse number="16">ਤਦ ਉਹ ਬੋਲਿਆ, ਐਸੇ ਰੁੱਤੇ ਬਸੰਤ ਦਿਆਂ ਦਿਨਾਂ ਦੇ ਕੁਝ ਨੇੜ ਤੇੜ ਤੇਰੇ ਕੁੱਛੜ ਪੁੱਤ੍ਰ ਹੋਵੇਗਾ। ਉਹ ਬੋਲੀ, ਨਹੀਂ ਮਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਟਹਿਲਣ ਨਾਲ ਝੂਠ ਨਾ ਬੋਲ</verse>
				<verse number="17">ਪਰ ਉਹ ਤੀਵੀਂ ਗਰਭਵੰਤੀ ਹੋਈ ਅਰ ਜਿਵੇਂ ਅਲੀਸ਼ਾ ਨੇ ਆਖਿਆ ਸੀ ਉੱਸੇ ਰੁੱਤੇ ਬਸੰਤ ਦੇ ਨੇੜ ਤੇੜ ਉਹ ਦੇ ਪੁੱਤ੍ਰ ਜੰਮਿਆਂ</verse>
				<verse number="18">ਅਤੇ ਜਦ ਬਾਲਕ ਵੱਡਾ ਹੋਇਆ ਤਾਂ ਇੱਕ ਦਿਨ ਐਉਂ ਹੋਇਆ ਭਈ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ</verse>
				<verse number="19">ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, ਹਾਏ ਮੇਰਾ ਸਿਰ, ਹਾਏ ਮੇਰਾ ਸਿਰ! ਅਰ ਉਹ ਨੇ ਆਪਣੇ ਇੱਕ ਟਹਿਲੂਏ ਨੂੰ ਆਖਿਆ, ਉਹ ਨੂੰ ਉਹ ਦੀ ਮਾਂ ਕੋਲ ਲੈ ਜਾਹ</verse>
				<verse number="20">ਜਦ ਉਹ ਉਹ ਨੂੰ ਚੁੱਕ ਕੇ ਉਹ ਨੂੰ ਉਹ ਦੀ ਮਾਂ ਕੋਲ ਅੰਦਰ ਲੈ ਗਿਆ ਤਾਂ ਉਹ ਦੁਪਹਿਰਾਂ ਤਾਈਂ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ ਫੇਰ ਮਰ ਗਿਆ</verse>
				<verse number="21">ਤਾਂ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਰ ਦਰ ਬੰਦ ਕਰ ਬਾਹਰ ਚੱਲੀ ਗਈ</verse>
				<verse number="22">ਤਾਂ ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧਾ ਮੇਰੇ ਕੋਲ ਘੱਲ ਭਈ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਜਾਵਾਂ ਤੇ ਮੁੜ ਆਵਾਂ</verse>
				<verse number="23">ਅੱਗੋਂ ਉਹ ਬੋਲਿਆ, ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈ, ਨਾ ਨਵਾਂ ਚੰਦ ਹੈ ਨਾ ਸਬਤ? ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।।</verse>
				<verse number="24">ਤਦ ਉਹ ਨੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਟਹਿਲੂਏ ਨੂੰ ਆਖਿਆ, ਹੱਕ ਲੈ ਤੇ ਅੱਗੇ ਵੱਧ। ਜਦ ਤਾਈਂ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸੁਵਾਰੀ ਹੱਕਣ ਵਿੱਚ ਢਿੱਲ ਨਾ ਪਾਈਂ</verse>
				<verse number="25">ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਐਉਂ ਹੋਇਆ ਜਦ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ ਤਾਂ ਉਸ ਨੇ ਆਪਣੇ ਬਾਲਕੇ ਗੇਹਾਜੀ ਨੂੰ ਆਖਿਆ, ਵੇਖ ਔਹ ਸ਼ੂਨੰਮੀ ਤੀਵੀਂ ਹੈ</verse>
				<verse number="26">ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਆਖ ਭਈ ਤੂੰ ਰਾਜ਼ੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜ਼ੀ ਬਾਜ਼ੀ ਹੈ? ਬਾਲਕ ਰਾਜ਼ੀ ਬਾਜ਼ੀ ਹੈ? ਅੱਗੋ ਉਹ ਬੋਲੀ, ਸੁਖ ਸਾਂਦ ਹੈ</verse>
				<verse number="27">ਪਰ ਜਦ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, ਉਹ ਨੂੰ ਰਹਿਣ ਦੇਹ ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੈਥੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ</verse>
				<verse number="28">ਤਦ ਉਹ ਬੋਲੀ, ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤ੍ਰ ਮੰਗਿਆ ਸੀ ਮੈਂ ਇਹ ਨਹੀਂ ਸੀ ਆਖਿਆ ਭਈ ਮੈਨੂੰ ਛਲੀਂ ਨਾ</verse>
				<verse number="29">ਤਾਂ ਉਸ ਨੇ ਗੇਹਾਜੀ ਨੂੰ ਕਿਹਾ, ਆਪਣਾ ਲੱਕ ਬੰਨ੍ਹ ਅਰ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੇਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਰ ਜੇ ਕੋਈ ਆਦਮੀ ਪਰਨਾਮ ਕਰੇ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ</verse>
				<verse number="30">ਪਰ ਮੁੰਡੇ ਦੀ ਮਾਂ ਬੋਲੀ, ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗੀ। ਸੋ ਉਹ ਉੱਠ ਕੇ ਉਹ ਦੇ ਮਗਰ ਤਰ ਪਿਆ</verse>
				<verse number="31">ਅਤੇ ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਮੁੰਡਾ ਨਹੀਂ ਜਾਗਿਆ</verse>
				<verse number="32">ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਵੇਖੋ ਮੁੰਡਾ ਮੋਇਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ</verse>
				<verse number="33">ਸੋ ਉਹ ਅੰਦਰ ਗਿਆ ਅਰ ਉਨ੍ਹਾਂ ਦੋਹਾਂ ਲਈ ਬੂਹਾ ਭੇੜ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ</verse>
				<verse number="34">ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ ਅਤੇ ਆਪਣੀਆਂ ਅੱਖੀਆਂ ਉਹ ਦੀਆਂ ਅੱਖੀਆਂ ਉੱਤੇ ਅਤੇ ਆਪਣੇ ਹੱਥ ਉਹ ਦਿਆਂ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ</verse>
				<verse number="35">ਫੇਰ ਉਹ ਪਰਤ ਪਿਆ ਅਰ ਇੱਕ ਵਾਰੀ ਘਰ ਵਿੱਚ ਐਧਰ ਔਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਮੁੰਡਾ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣਿਆਂ ਅੱਖੀਆਂ ਖੋਲ੍ਹੀਆਂ</verse>
				<verse number="36">ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, ਏਸ ਸ਼ੂਨੰਮੀ ਨੂੰ ਸੱਦ ਲੈ। ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, ਆਪਣੇ ਪੁੱਤ੍ਰ ਨੂੰ ਚੁੱਕ ਲੈ</verse>
				<verse number="37">ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ ਅਤੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤ੍ਰ ਨੂੰ ਚੁੱਕ ਕੇ ਬਾਹਰ ਚੱਲੀ ਗਈ।।</verse>
				<verse number="38">ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ ਅਤੇ ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤ੍ਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਦੇਗ ਚੜ੍ਹਾ ਦੇਹ ਅਤੇ ਨਬੀਆਂ ਦੇ ਪੁੱਤ੍ਰਾਂ ਲਈ ਭਾਜੀ ਉਬਾਲ</verse>
				<verse number="39">ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ ਅਤੇ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ ਅਤੇ ਉਹ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਓਹਨਾਂ ਨੂੰ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ ਪਰ ਉਨ੍ਹਾਂ ਨੂੰ ਓਹਨਾਂ ਦੀ ਪਛਾਣ ਨਹੀਂ ਸੀ</verse>
				<verse number="40">ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਪਰੀਹ ਦਿੱਤਾ ਤਾਂ ਐਉਂ ਹੋਇਆ ਕਿ ਜਦ ਓਹ ਭਾਜੀ ਖਾ ਰਹੇ ਸਨ ਤਾਂ ਓਹ ਚੀਕ ਉੱਠੇ ਕਿ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਓਹ ਖਾ ਨਾ ਸੱਕੇ</verse>
				<verse number="41">ਪਰ ਉਹ ਬੋਲਿਆਂ, ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ ਤਦ ਆਖਿਆ, ਲੋਕਾਂ ਨੂੰ ਪਰੀਹ ਦਿਓ ਭਈ ਓਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ</verse>
				<verse number="42">ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਦੇ ਲਈ ਪਹਿਲੇ ਫਲਾਂ ਦੇ ਜਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, ਇਨ੍ਹਾਂ ਲੋਕਾਂ ਨੂੰ ਦੇਹ ਭਈ ਓਹ ਖਾਣ</verse>
				<verse number="43">ਪਰ ਉਸ ਦੇ ਟਹਿਲੂਏ ਨੇ ਆਖਿਆ, ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸੱਕਦਾ ਹਾਂ? ਅੱਗੋਂ ਉਹ ਬੋਲਿਆ, ਲੋਕਾਂ ਨੂੰ ਦੇਹ ਭਈ ਓਹ ਖਾਣ। ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਓਹ ਖਾਣਗੇ ਤੇ ਬਾਕੀ ਛੱਡਣਗੇ</verse>
				<verse number="44">ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਦੇ ਅਨੁਸਾਰ ਬਾਕੀ ਭੀ ਛੱਡ ਦਿੱਤਾ।।</verse>
			</chapter>
			<chapter number="5">
				<verse number="1">ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਤੇ ਉਹ ਦਾ ਆਦਰ ਮਾਣ ਹੁੰਦਾ ਸੀ ਕਿਉਂ ਜੋ ਉਹ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਫਤਹ ਦਿੱਤੀ ਸੀ। ਉਹ ਮਨੁੱਖ ਜੋਧਾ ਸੂਰਮਾ ਸੀ ਪਰ ਕੋੜ੍ਹੀ ਸੀ</verse>
				<verse number="2">ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਨਿੱਕੀ ਕੁੜੀ ਨੂੰ ਫੜ ਕੇ ਨਾਲ ਲੈ ਆਏ ਸਨ ਜੋ ਨਅਮਾਨ ਦੀ ਇਸਤ੍ਰੀ ਦੀ ਗੋੱਲੀ ਬਣ ਗਈ ਸੀ</verse>
				<verse number="3">ਉਸ ਨੇ ਆਪਣੀ ਬੀਬੀ ਨੂੰ ਆਖਿਆ, ਜੇ ਕਿਤੇ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ ਤਾਂ ਉਹ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆਂ ਕਰ ਦਿੰਦਾ</verse>
				<verse number="4">ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ ਐਉਂ ਐਉਂ ਆਖਿਆ ਹੈ</verse>
				<verse number="5">ਤਾਂ ਅਰਾਮ ਦੇ ਰਾਜਾ ਨੇ ਆਖਿਆ, ਚੱਲਾ ਜਾਹ। ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਘੱਲਾਂਗਾ। ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ ਤੇ ਛੇ ਹਜ਼ਾਰ ਮਿਸਕਾਲ ਸੋਨਾ ਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ</verse>
				<verse number="6">ਉਹ ਇਸਰਾਏਲ ਦੇ ਪਾਤਸ਼ਾਹ ਦੇ ਕੋਲ ਚਿੱਠੀ ਲਿਆਇਆ ਜਿਹ ਦੇ ਵਿੱਚ ਏਹ ਲਿਖਿਆ ਸੀ ਕਿ ਹੁਣ ਜਦ ਏਹ ਚਿੱਠੀ ਤੇਰੇ ਕੋਲ ਅੱਪੜੇ ਤਾਂ ਵੇਖ ਮੈ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਘੱਲਆ ਹੈ ਭਈ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ</verse>
				<verse number="7">ਐਉਂ ਹੋਇਆ ਜਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਬਸਤਰ ਪਾੜ ਕੇ ਆਖਿਆ, ਕੀ ਮੈਂ ਪਰਮੇਸ਼ੁਰ ਹਾਂ ਭਈ ਮਾਰਾਂ ਤੇ ਜੁਆਵਾਂ ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਘੱਲਦਾ ਹੈ ਭਈ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਜ਼ਰਾ ਸੋਚੋ ਤੇ ਵੇਖੋ ਕਿ ਉਹ ਮੇਰੇ ਵਿਰੁੱਧ ਕੋਈ ਵਲਾ ਭਾਲਦਾ ਹੈ</verse>
				<verse number="8">ਤਾਂ ਐਉਂ ਹੋਇਆ ਜਦ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਭਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਬਸਤਰ ਪਾੜੇ ਤਾਂ ਉਸਨੇ ਪਾਤਸ਼ਾਹ ਨੂੰ ਇਹ ਕਹਾ ਘੱਲਿਆ ਭਈ ਤੂੰ ਆਪਣੇ ਬਸਤਰ ਕਿਉਂ ਪਾੜੇ ਹਨ? ਉਹਨੂੰ ਮੇਰੇ ਕੋਲ ਆਉਣ ਦੇਹ ਤਾਂ ਜੋ ਉਹ ਨੂੰ ਪਤਾ ਲੱਗੇ ਭਈ ਇਸਰਾਏਲ ਵਿੱਚ ਇੱਕ ਨਬੀ ਹੈ</verse>
				<verse number="9">ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰਥਾਂ ਸਣੇ ਆਇਆ ਅਤੇ ਅਲੀਸ਼ਾਂ ਦੇ ਘਰ ਦੇ ਬੂਹੇ ਕੋਲ ਖਲੋ ਗਿਆ</verse>
				<verse number="10">ਅਲੀਸ਼ਾਂ ਨੇ ਇੱਕ ਹਲਕਾਰੇ ਨੂੰ ਇਹ ਆਖ ਕੇ ਉਹ ਦੇ ਕੋਲ ਘੱਲਿਆ ਕਿ ਜਾਹ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ ਤਾਂ ਤੇਰਾ ਸਰੀਰ ਤਿਵੇਂ ਹੀ ਹੋ ਜਾਵੇਗਾ ਤੇ ਤੂੰ ਸ਼ੁੱਧ ਹੋ ਜਾਵੇਂਗਾ</verse>
				<verse number="11">ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, ਵੇਖੋ, ਮੈਂ ਤਾਂ ਸੋਚਦਾ ਸਾਂ ਭਈ ਉਹ ਬਾਹਰ ਆ ਕੇ ਖਲੋ ਜਾਵੇਗਾ ਅਰ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹੀ ਨੂੰ ਚੰਗਾ ਕਰੇਗਾ</verse>
				<verse number="12">ਕੀ ਦੰਮਿਸਕ ਦੀਆਂ ਨਦੀਆਂ ਅਬਾਨਾਹ ਤੇ ਫਰ ਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਭਲਾ, ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਾ ਹੋ ਸੱਕਦਾ ਸਾਂ? ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ</verse>
				<verse number="13">ਤਦ ਉਹ ਦੇ ਚਾਕਰ ਨੇੜੇ ਆਏ ਤੇ ਉਹ ਨੂੰ ਇਹ ਆਖਿਆ, ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦ ਉਸ ਨੇ ਤੁਹਾਨੂੰ ਆਖਿਆ ਹੈ ਭਈ ਨਹਾ ਲੈ ਤੇ ਸ਼ੁੱਧ ਹੋ ਜਾਹ ਤਾਂ ਕਿੰਨਾ ਵਧੀਕ ਏਹ ਕਰਨਾ ਚਾਹੀਦਾ ਹੈ?</verse>
				<verse number="14">ਤਦ ਪਰਮੇਸ਼ੁਰ ਦੇ ਜਨ ਦੇ ਆਖੇ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਨਿੱਕੇ ਬਾਲਕ ਦੀ ਦੇਹ ਵਰਗੀ ਸਾਫ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ</verse>
				<verse number="15">ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖਲੋਤਾ ਤੇ ਬੋਲਿਆ, ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨਾ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਚਾਕਰ ਦੀ ਇੱਕ ਨਜ਼ਰ ਕਬੂਲ ਕਰ</verse>
				<verse number="16">ਪਰ ਉਸ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ। ਭਾਵੇਂ ਉਹ ਉਸ ਦੇ ਖਹਿੜੇ ਪਿਆ ਭਈ ਉਹ ਲੈ ਲਵੇ ਪਰ ਉਸ ਨੇ ਨਾਂਹ ਹੀ ਕਰ ਦਿੱਤੀ</verse>
				<verse number="17">ਤਦ ਨਅਮਾਨ ਨੇ ਆਖਿਆ, ਕੀ ਤੇਰੇ ਚਾਕਰ ਨੂੰ ਦੋ ਖੱਚਰਾਂ ਦਾ ਭਾਰ ਮਿੱਟੀ ਨਹੀਂ ਦਿੱਤੀ ਜਾਵੇਗੀ? ਕਿਉਂ ਜੋ ਤੇਰਾ ਚਾਕਰ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨਾ ਹੋਰ ਕਿਸੇ ਦਿਓਤੇ ਦੇ ਅੱਗੇ ਨਾ ਤਾਂ ਹੋਮ ਬਲੀ ਤੇ ਨਾ ਭੇਟ ਚੜ੍ਹਾਵੇਗਾ</verse>
				<verse number="18">ਇਸ ਗੱਲ ਵਿੱਚ ਯਹੋਵਾਹ ਤੇਰੇ ਚਾਕਰ ਨੂੰ ਖਿਮਾ ਕਰੇ ਕਿ ਜਦ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਵਾਂ। ਜਦ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਵਾਂ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਚਾਕਰ ਨੂੰ ਖਿਮਾ ਕਰੇ</verse>
				<verse number="19">ਅਤੇ ਉਸ ਨੇ ਉਹ ਨੂੰ ਆਖਿਆ, ਜਾਹ ਤੇ ਸੁਖੀ ਰਹੁ। ਪਰ ਜਦ ਉਹ ਉਸ ਦੇ ਕੋਲੋਂ ਥੋੜੀ ਦੂਰ ਚੱਲਿਆ ਗਿਆ</verse>
				<verse number="20">ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਬਾਲਕੇ ਗੇਹਾਜੀ ਨੇ ਆਖਿਆ, ਵੇਖੋ ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਵਰਜ ਦਿੱਤਾ। ਜੀਉਂਦੇ ਯਹੋਵਾਹ ਦੀ ਸੌਂਹ ਮੈਂ ਸੱਚ ਮੁੱਚ ਉਹ ਦੇ ਪਿੱਛੇ ਨੱਸਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ</verse>
				<verse number="21">ਸੋ ਗੇਹਾਜੀ ਸ਼ਤਾਬੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਭਈ ਕੋਈ ਮੇਰੇ ਮਗਰ ਨੱਸ਼ਾ ਆਉਂਦਾ ਹੈ ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰਥ ਤੋਂ ਉਤਰਿਆ ਅਰ ਬੋਲਿਆ, ਸੁਖ ਤਾਂ ਹੈ?</verse>
				<verse number="22">ਉਸ ਨੇ ਆਖਿਆ, ਸਭ ਸੁਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਘੱਲਿਆ ਹੈ ਕਿ ਵੇਖ ਨਬੀਆਂ ਦੇ ਪੁਤ੍ਰਾਂ ਵਿੱਚੋਂ ਦੋ ਜੁਆਨ ਇਫਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਸਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ ਦੇਹ</verse>
				<verse number="23">ਨਅਮਾਨ ਨੇ ਆਖਿਆ, ਖੁਸ਼ੀ ਨਾਲ ਦੋ ਤੋਂੜੇ ਲੈ। ਅਤੇ ਉਹ ਉਹ ਦੇ ਖਹਿੜੇ ਪਿਆ ਅਤੇ ਦੋ ਥੈਲੀਆਂ ਵਿੱਚ ਦੋ ਤੋਂੜੇ ਚਾਂਦੀ ਦੇ ਦੋ ਜੋੜੇ ਬਸਤਰਾਂ ਸਣੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ ਤਾਂ ਓਹ ਉਨ੍ਹਾਂ ਨੂੰ ਉਹ ਦੇ ਅੱਗੇ ਅੱਗੇ ਚੁੱਕ ਕੇ ਤੁਰ ਪਏ</verse>
				<verse number="24">ਜਦ ਉਹ ਪਹਾੜੀ ਟਿੱਲੇ ਕੋਲ ਆਇਆ ਤਾਂ ਉਹ ਨੇ ਉਨ੍ਹਾਂ ਨੂੰ ਓਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਓਹਨਾਂ ਆਦਮੀਆਂ ਨੂੰ ਜਾਣ ਦਿੱਤਾ ਸੋ ਓਹ ਚੱਲੇ ਗਏ</verse>
				<verse number="25">ਜਦ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਹ ਨੂੰ ਆਖਿਆ, ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ? ਤੇਰਾ ਬਾਲਕਾ ਐਧਰ ਔਧਰ ਕਿਤੇ ਨਹੀਂ ਗਿਆ</verse>
				<verse number="26">ਤਦ ਉਸ ਨੇ ਆਖਿਆ, ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਰ ਬਸਤਰ ਤੇ ਜ਼ੈਤੂਨ ਦੇ ਬਾਗਾਂ ਤੇ ਅੰਗੂਰੀ ਬਾਗਾਂ ਅਰ ਇੱਜੜਾਂ ਤੇ ਵੱਗਾਂ ਤੇ ਗੋਲੇ ਤੇ ਗੋੱਲੀਆਂ ਦੇ ਲੈਣ ਦਾ ਇਹੋ ਵੇਲਾ ਹੈ?</verse>
				<verse number="27">ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੀਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਕੋੜ੍ਹੀ ਹੋ ਕੇ ਉਹ ਦੇ ਅੱਗਿਓਂ ਚੱਲਿਆ ਗਿਆ।।</verse>
			</chapter>
			<chapter number="6">
				<verse number="1">ਨਬੀਆਂ ਦੇ ਪੁੱਤ੍ਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਏਹ ਥਾਂ ਜਿੱਥੇ ਅਸੀਂ ਤੇਰੇ ਨਾਲ ਟਿਕਦੇ ਹਾਂ ਸਾਡੇ ਲਈ ਬਹੁਤ ਤੰਗ ਹੈ</verse>
				<verse number="2">ਤੂੰ ਸਾਨੂੰ ਯਰਦਨ ਤਾਂਈ ਜਾਣ ਦੇਹ ਕਿ ਹਰ ਮਨੁੱਖ ਉੱਥੋਂ ਇੱਕ ਇੱਕ ਬੱਲੀ ਲਿਆਵੇ ਭਈ ਅਸੀਂ ਇੱਕ ਥਾ ਬਣਾਈਏ ਜਿਹ ਦੇ ਵਿੱਚ ਅਸੀਂ ਟਿਕ ਸੱਕੀਏ। ਉਸ ਨੇ ਆਖਿਆ, ਜਾਓ</verse>
				<verse number="3">ਤਦ ਇੱਕ ਜਣੇ ਨੇ ਆਖਿਆ, ਤੂੰ ਕਿਰਪਾ ਕਰ ਕੇ ਆਪਣੇ ਦਾਸਾਂ ਨਾਲ ਚੱਲ।</verse>
				<verse number="4">ਅੱਗੋਂ ਉਹ ਬੋਲਿਆ, ਮੈਂ ਚੱਲਾਂਗਾ ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਓਹ ਯਰਦਨ ਕੋਲ ਆਏ ਓਹ ਲੱਕੜਾਂ ਵੱਢਣ ਲੱਗੇ</verse>
				<verse number="5">ਤਾਂ ਐਉਂ ਹੋਇਆ ਭਈ ਟਾਹਣਾ ਵੱਡਦਿਆਂ ਇੱਕ ਜਣੇ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ ਸੋ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੰਗਵੀਂ ਸੀ</verse>
				<verse number="6">ਤਾਂ ਪਰਮੇਸ਼ੁਰ ਦੇ ਜਨ ਨੇ ਆਖਿਆ, ਉਹ ਕਿੱਥੇ ਡਿੱਗਿਆ? ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਤਾਂ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉੱਸੇ ਥਾਂ ਪਾ ਦਿੱਤਾ ਤਾਂ ਲੋਹਾ ਤਰਨ ਲੱਗ ਪਿਆ</verse>
				<verse number="7">ਉਸ ਨੇ ਆਖਿਆ, ਉਹ ਨੂੰ ਚੁੱਕ ਲੈ ਸੋ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।।</verse>
				<verse number="8">ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਚਾਕਰਾਂ ਨਾਲ ਮਤਾ ਪਕਾਇਆ ਤੇ ਆਖਿਆ ਭਈ ਫਲਾਨੀ ਫਲਾਨੀ ਥਾਂ ਮੇਰ ਡੇਰਾ ਲੱਗੇਗਾ</verse>
				<verse number="9">ਸੋ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਅੱਖਵਾ ਘੱਲਿਆ ਭਈ ਖਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀਂ ਕਿਉਂ ਜੋ ਓਧਰ ਅਰਾਮੀ ਆ ਰਹੇ ਹਨ</verse>
				<verse number="10">ਅਤੇ ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਂ ਨੂੰ ਜਿਹ ਦੇ ਲਈ ਪਰਮੇਸ਼ੁਰ ਦੇ ਜਨ ਨੇ ਆਖਿਆ ਤੇ ਉਸ ਨੂੰ ਚਿਤਾਇਆ ਸੀ ਆਦਮੀ ਘੱਲੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ</verse>
				<verse number="11">ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਜੀਅ ਘਬਰਾ ਗਿਆ ਅਤੇ ਉਹ ਨੇ ਆਪਣੇ ਚਾਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਭਈ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਪਾਤਸ਼ਾਹ ਵੱਲ ਹੈ</verse>
				<verse number="12">ਤਦ ਉਹ ਦੇ ਚਾਕਰਾਂ ਵਿੱਚੋਂ ਇੱਕ ਨੇ ਆਖਿਆ, ਮੇਰੇ ਸੁਆਮੀ ਤੇ ਪਾਤਸ਼ਾਹ, ਕੋਈ ਨਹੀਂ ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਓਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ</verse>
				<verse number="13">ਤਾਂ ਉਹ ਬੋਲਿਆ, ਜਾਕੇ ਵੇਖੋ ਉਹ ਕਿੱਥੇ ਹੈ ਭਈ ਮੈਂ ਉਸ ਨੂੰ ਫੜ ਕੇ ਲੈ ਆਵਾਂ। ਫੇਰ ਉਹ ਨੂੰ ਦੱਸਿਆ ਗਿਆ ਭਈ ਵੇਖੋ ਉਹ ਦੋਥਾਨ ਵਿੱਚ ਹੈ</verse>
				<verse number="14">ਸੋ ਉਹਨੇ ਘੋੜਿਆ, ਰਥਾਂ ਤੇ ਇੱਕ ਤਕੜੀ ਫੌਜ ਨੂੰ ਓਧਰ ਘੱਲਿਆ ਅਤੇ ਉਨ੍ਹਾਂ ਨੇ ਰਾਤੋਂ ਰਾਤ ਆ ਕੇ ਸ਼ਹਿਰ ਨੂੰ ਘੇਰ ਲਿਆ</verse>
				<verse number="15">ਜਦ ਪਰਮੇਸ਼ੁਰ ਦੇ ਜਨ ਦਾ ਟਹਿਲੂਆ ਸਵੇਰੇ ਉੱਠ ਕੇ ਬਾਹਰ ਗਿਆ ਤਾਂ ਵੇਖਿਆ ਭਈ ਇੱਕ ਫੌਜ ਨੇ ਘੋੜਿਆ ਤੇ ਰਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਟਹਿਲੂਏ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ, ਅਸੀਂ ਕੀ ਕਰੀਏ?</verse>
				<verse number="16">ਉਸ ਨੇ ਆਖਿਆ, ਨਾ ਡਰ ਕਿਉਂ ਜੋ ਸਾਡੇ ਨਾਲ ਦੇ ਉਨ੍ਹਾਂ ਦੇ ਨਾਲ ਦਿਆਂ ਨਾਲੋਂ ਬਾਹਲੇ ਹਨ</verse>
				<verse number="17">ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ, ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਭਈ ਉਹ ਵੇਖੇ ਅਤੇ ਯਹੋਵਾਹ ਨੇ ਉਸ ਜੁਆਨ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਭਈ ਅਲੀਸ਼ਾ ਦੇ ਦਵਾਲੇ ਦਾ ਪਹਾੜ ਅਗਨ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ</verse>
				<verse number="18">ਜਦ ਓਹ ਅਲੀਸ਼ਾ ਦੀ ਵੱਲ ਆਉਣ ਲੱਗੇ ਤਾਂ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਤੇ ਆਖਿਆ ਕਿ ਏਸ ਕੌਮ ਨੂੰ ਇਕ ਦਮ ਅੰਨ੍ਹੀ ਕਰ ਦੇਹ। ਅਤੇ ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਇੱਕ ਦਮ ਅੰਨ੍ਹਿਆ ਕਰ ਦਿੱਤਾ</verse>
				<verse number="19">ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰਾਹ ਨਹੀਂ ਨਾ ਉਹ ਸ਼ਹਿਰ ਹੈ। ਮੇਰੇ ਪਿੱਛੇ ਤੁਰ ਆਓ ਭਈ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ ਜਿਹ ਨੂੰ ਤੁਸੀਂ ਭਾਲਦੇ ਹੋ। ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ</verse>
				<verse number="20">ਅਤੇ ਐਉਂ ਹੋਇਆ ਜਦ ਓਹ ਸਾਮਰਿਯਾ ਵਿੱਚ ਵੜੇ ਤਾਂ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਦੇਹ ਭਈ ਓਹ ਵੇਖਣ। ਤਾਂ ਯਹੋਵਾਹ ਨੇ ਉਨ੍ਹਾਂ ਦੀਆਂ ਅੱਖੀਆਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਨਿਗਾਹ ਕੀਤੀ ਤੇ ਵੇਖਿਆ ਭਈ ਅਸੀਂ ਸਾਮਰਿਯਾ ਦੇ ਵਿੱਚ ਹਾਂ</verse>
				<verse number="21">ਜਦ ਇਸਰਾਏਲ ਦੇ ਪਾਤਸ਼ਾਹ ਨੂੰ ਉਨ੍ਹਾਂ ਨੇ ਵੇਖਿਆ, ਤਾਂ ਅਲੀਸ਼ਾ ਨੂੰ ਆਖਿਆ, ਹੇ ਮੇਰੇ ਪਿਤਾ, ਕੀ ਮੈਂ ਉਨ੍ਹਾਂ ਨੂੰ ਮਾਰਾਂ? ਮੈਂ ਉਨ੍ਹਾਂ ਨੂੰ ਮਾਰਾਂ?</verse>
				<verse number="22">ਅੱਗੋਂ ਉਹ ਬੋਲਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁਖ ਨਾਲ ਬੰਧੂਏ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਭਈ ਓਹ ਖਾਣ ਪੀਣ ਅਤੇ ਆਪਣੇ ਸੁਆਮੀ ਕੋਲ ਜਾਣ</verse>
				<verse number="23">ਉਪਰੰਤ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਓਹ ਖਾ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਓਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਜੱਥੇ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।।</verse>
				<verse number="24">ਪਰ ਇਹ ਦੇ ਪਿੱਛੇ ਐਉਂ ਹੋਇਆ ਭਈ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣਾ ਸਾਰਾ ਲਸ਼ਕਰ ਇਕੱਠਾ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ</verse>
				<verse number="25">ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ ਓਹਨਾਂ ਨੇ ਉਹ ਨੂੰ ਘੇਰੀ ਰੱਖਿਆ ਐਥੋਂ ਤਾਈਂ ਭਈ ਗਧੇ ਦਾ ਸਿਰ ਅੱਸੀ ਰੁਪਇਆਂ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜਾਂ ਰੁਪਇਆਂ ਨੂੰ ਵਿਕਣ ਲੱਗ ਪਿਆ</verse>
				<verse number="26">ਤਾਂ ਐਉਂ ਹੋਇਆ ਜਦ ਇਸਰਾਏਲ ਦਾ ਪਾਤਸ਼ਾਹ ਕੰਧ ਉੱਤੇ ਤੁਰਿਆ ਜਾਂਦਾ ਸੀ ਤਾਂ ਇੱਕ ਤੀਵੀਂ ਨੇ ਏਹ ਆਖ ਕਿ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ, ਬਚਾ ਲਓ</verse>
				<verse number="27">ਉਹ ਅੱਗੋਂ ਬੋਲਿਆ, ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਯਾ ਦਾਖ ਦੇ ਚੁਬੱਚੇ ਤੋਂ?</verse>
				<verse number="28">ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਤੈਨੂੰ ਕੀ ਦੁਖ ਹੈ? ਉਹ ਬੋਲੀ, ਇਸ ਤੀਵੀਂ ਨੇ ਮੈਨੂੰ ਆਖਿਆ, ਆਪਣਾ ਪੁੱਤ੍ਰ ਦੇਹ ਭਈ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤ੍ਰ ਨੂੰ ਅਸੀਂ ਕੱਲ ਖਾ ਲਵਾਗੀਆਂ</verse>
				<verse number="29">ਸੋ ਮੇਰੇ ਪੁੱਤ੍ਰ ਨੂੰ ਅਸਾਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ, ਆਪਣਾ ਪੁੱਤ੍ਰ ਦੇਹ ਭਈ ਅਸੀਂ ਉਹ ਨੂੰ ਖਾਈਏ ਪਰ ਉਹ ਨੇ ਆਪਣਾ ਪੁੱਤ੍ਰ ਲੁਕਾ ਲਿਆ</verse>
				<verse number="30">ਅਤੇ ਐਉਂ ਹੋਇਆ ਭਈ ਜਦ ਪਾਤਸ਼ਾਹ ਨੇ ਉਸ ਤੀਵੀਂ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਬਸਤਰ ਪਾੜੇ ਅਰ ਅਰ ਲੋਕਾਂ ਨੇ ਨਿਗਾਹ ਕਰਕੇ ਵੇਖਿਆ ਭਈ ਅੰਦਰ ਵਾਰ ਉਹ ਦੇ ਤਨ ਉੱਤੇ ਟਾਟ ਹੈ</verse>
				<verse number="31">ਅਰ ਉਹ ਨੇ ਆਖਿਆ, ਜੇ ਅੱਜ ਸ਼ਾਫਾਤ ਦੇ ਪੁੱਤ੍ਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰਾਂ ਸਗੋਂ ਇਹ ਦੇ ਨਾਲੋਂ ਭੀ ਵਧ ਕੇ ਕਰੇ</verse>
				<verse number="32">ਜਦ ਅਲੀਸ਼ਾ ਆਪਣੇ ਘਰ ਬੈਠਾ ਸੀ ਅਰ ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਾਂ ਪਾਤਸ਼ਾਹ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਘੱਲਿਆ। ਇਸ ਤੋਂ ਪਹਿਲਾਂ ਕਿ ਹਲਕਾਰਾ ਉਸ ਦੇ ਕੋਲ ਅੱਪੜੇ ਉਸਨੇ ਆਪੇ ਹੀ ਬਜ਼ੁਰਗਾਂ ਨੂੰ ਆਖਿਆ, ਤੁਸੀਂ ਵੇਖਦੇ ਹੋ ਭਈ ਉਸ ਖ਼ੂਨੀ ਦੇ ਪੁੱਤ੍ਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਘੱਲਿਆ ਹੈ? ਵੇਖੋ, ਜਦ ਉਹ ਹਲਕਾਰਾ ਆਵੇ ਤਾਂ ਤੁਸੀਂ ਬੂਹਾ ਭੇੜ ਕੇ ਉਸ ਨੂੰ ਧੱਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਪੈਛੜ ਨਹੀਂ?</verse>
				<verse number="33">ਅਜੇ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ ਉਹ ਹਲਕਾਰਾ ਉਹ ਦੇ ਕੋਲ ਆ ਪੁੱਜਿਆ ਅਤੇ ਆਖਿਆ, ਵੇਖੋ, ਇਹ ਗਰਹੁ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?।।</verse>
			</chapter>
			<chapter number="7">
				<verse number="1">ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦੀ ਗੱਲ ਸੁਣੋ। ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਕੱਲ ਇਸੇਕੁ ਵੇਲੇ ਸਾਮਰਿਯਾ ਦੇ ਫਾਟਕ ਤੇ ਦੱਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ</verse>
				<verse number="2">ਤਦ ਉਸ ਹੁੱਦੇਦਾਰ ਨੇ ਜਿਹ ਦੇ ਹੱਥ ਤੇ ਪਾਤਸ਼ਾਹ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਜੇ ਯਹੋਵਾਹ ਅਸਮਾਨ ਵਿੱਚ ਤਾਕੀਆਂ ਭੀ ਲਾ ਦੇਵੇ ਤਾਂ ਭੀ ਕੀ ਏਹ ਗੱਲ ਹੋ ਸੱਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖੀਆਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਨਾ ਖਾਵੇਂਗਾ।।</verse>
				<verse number="3">ਹੁਣ ਫਾਟਕ ਦੇ ਲਾਂਘੇ ਤੇ ਚਾਰ ਕੋੜ੍ਹੀ ਸਨ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਅਸੀਂ ਇੱਥੇ ਬੈਠੇ ਬੈਠੇ ਕਿਉਂ ਮਰੀਏ?</verse>
				<verse number="4">ਜੇ ਅਸੀਂ ਆਖੀਏ ਭਈ ਚੱਲੋ ਸ਼ਹਿਰ ਵਿੱਚ ਵੜੀਏ ਤਾਂ ਸ਼ਹਿਰ ਵਿੱਚ ਕਾਲ ਹੈ ਤੇ ਅਸੀਂ ਉੱਥੇ ਮਰਾਂਗੇ ਅਤੇ ਜੇ ਅਸੀਂ ਇੱਥੇ ਬੈਠੇ ਰਹੀਏ ਤਾਂ ਭੀ ਅਸੀਂ ਮਰਾਂਗੇ। ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾ ਪਈਏ। ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜਾਵਾਂਗੇ ਅਤੇ ਜੇ ਓਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਤੈਂ ਹੈ ਹੀ</verse>
				<verse number="5">ਸੋ ਓਹ ਅਰਾਮੀਆਂ ਦੇ ਡੇਰੇ ਨੂੰ ਜਾਣ ਲਈ ਤਕਾਲੀਂ ਉਠੇ ਅਤੇ ਜਦ ਓਹ ਅਰਾਮੀਆਂ ਦੇ ਡੇਰੇ ਦੀ ਬਾਹਰਲੀ ਹੱਦ ਵਿੱਚ ਵੜੇ ਤਾਂ ਵੇਖਿਆ ਭਈ ਉੱਥੇ ਇੱਕ ਭੀ ਆਦਮੀ ਨਹੀਂ ਹੈ</verse>
				<verse number="6">ਇਸ ਲਈ ਭਈ ਪ੍ਰਭੁ ਨੇ ਅਰਾਮੀਆਂ ਦੀ ਫੌਜ ਨੂੰ ਰਥਾਂ ਦੀ ਅਵਾਜ਼ ਤੇ ਘੋੜਿਆ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ ਤਾਂ ਓਹ ਇੱਕ ਦੂਜੇ ਨੂੰ ਕਹਿਣ ਲੱਗੇ, ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤਿਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਭਾੜੇ ਕੀਤਾ ਹੈ ਭਈ ਸਾਡੇ ਉੱਤੇ ਆ ਚੜ੍ਹਨ</verse>
				<verse number="7">ਸੋ ਓਹ ਤਕਾਲੀਂ ਉੱਠ ਕੇ ਨੱਠ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜੇਹੇ ਦੇ ਤੇਹੇ ਛੱਡੇ ਤੇ ਆਪਣੀਆਂ ਜਾਨਾਂ ਲੈ ਕੇ ਨੱਠੇ</verse>
				<verse number="8">ਸੋ ਜਦ ਓਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤਾਈਂ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਰ ਉੱਥੋਂ ਚਾਂਦੀ ਅਰ ਸੋਨਾ ਅਰ ਬਸਤਰ ਲੈ ਜਾ ਕੇ ਲੁਕਾ ਦਿੱਤੇ ਅਰ ਮੁੜ ਕੇ ਆਏ ਅਰ ਇੱਕ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਭੀ ਲੈ ਗਏ ਅਰ ਜਾ ਕੇ ਲੁਕਾ ਦਿੱਤਾ</verse>
				<verse number="9">ਤਦ ਓਹ ਇੱਕ ਦੂਜੇ ਨੂੰ ਆਖਣ ਲੱਗੇ, ਅਸੀਂ ਚੰਗੀ ਗੱਲ ਨਹੀਂ ਕਰਦੇ। ਅੱਜ ਦਾ ਦਿਨ ਖੁਸ਼ੀ ਦਾ ਸਮਾਚਾਰ ਦਾ ਦਿਨ ਹੈ ਅਰ ਅਸੀਂ ਚੁੱਪ ਚਾਪ ਹਾਂ। ਜੇ ਅਸੀਂ ਫਜ਼ਰ ਦੇ ਚਾਨਣ ਹੋਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਹੁਣ ਆਓ ਅਸੀਂ ਜਾ ਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਕਰੀਏ</verse>
				<verse number="10">ਸੋ ਉਨ੍ਹਾਂ ਨੇ ਸ਼ਹਿਰ ਦੇ ਦਰਬਾਨ ਨੂੰ ਜਾ ਕੇ ਅਵਾਜ਼ ਦਿੱਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਰ ਵੇਖੋ, ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਅਵਾਜ਼ ਨਿਰੇ ਘੋੜੇ ਬੱਧੇ ਹੋਏ ਅਤੇ ਗਦੇ ਬੱਧੇ ਹੋਏ ਸਨ ਅਤੇ ਤੰਬੂ ਜੇਹੇ ਦੇ ਤੇਹੇ ਸਨ</verse>
				<verse number="11">ਤਾਂ ਫਾਟਕ ਦੇ ਦਰਬਾਨਾਂ ਨੇ ਅਵਾਜ਼ ਦੇ ਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ</verse>
				<verse number="12">ਤਦ ਪਾਤਸ਼ਾਹ ਰਾਤੀਂ ਉੱਠਿਆ ਤੇ ਆਪਣੇ ਚਾਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਭਈ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਓਹਨਾਂ ਨੂੰ ਪਤਾ ਸੀ ਭਈ ਅਸੀਂ ਭੁੱਖੇ ਹਾਂ ਸੋ ਓਹ ਇਹ ਆਖ ਕੇ ਡੇਰਿਓਂ ਨਿੱਕਲ ਕੇ ਵਾਹਣ ਵਿੱਚ ਲੁਕਣ ਲਈ ਗਏ ਹਨ ਭਈ ਜਦੋਂ ਅਸੀਂ ਜੀਉਂਦਿਆਂ ਨੂੰ ਫੜ ਲੈਣ ਐਉਂ ਓਹ ਫੇਰ ਸ਼ਹਿਰ ਵਿੱਚ ਆ ਵੜਨਗੇ</verse>
				<verse number="13">ਤਦ ਓਹ ਦੇ ਚਾਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ ਪੰਜ ਘੋੜੇ ਲਏ ਜਾਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਓਹ ਇਸਰਾਏਲ ਦੇ ਸਾਰੇ ਦਲ ਦੇ ਵਾਂਗਰ ਹਨ ਜਿਹੜਾ ਬਚ ਰਿਹਾ ਹੈ ਯਾ ਵੇਖੋ ਓਹ ਇਸਰਾਏਲ ਦੇ ਉਸ ਸਾਰੇ ਦਲ ਦੇ ਵਾਂਗਰ ਹਨ ਜਿਹੜਾ ਨਸ਼ਟ ਹੋ ਗਿਆ ਹੈ)</verse>
				<verse number="14">ਸੋ ਉਨ੍ਹਾਂ ਨੇ ਦੋ ਰਥ ਤੇ ਘੋੜੇ ਲਏ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਘੱਲਿਆ ਤੇ ਆਖਿਆ, ਜਾਓ ਤੇ ਵੇਖੋ</verse>
				<verse number="15">ਸੋ ਓਹ ਯਰਦਨ ਤਾਈਂ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ,ਸਾਰਾ ਰਾਹ ਬਸਤਰਾਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ ਜਿਨ੍ਹਾਂ ਨੂੰ ਅਰਾਮੀਆਂ ਨੇ ਹਾਬੜਤਾਈ ਦਿਆਂ ਮਾਰਿਆਂ ਸੁੱਟ ਦਿੱਤਾ ਸੀ। ਤਾਂ ਹਲਾਕਾਰਿਆਂ ਨੇ ਮੁੜ ਕੇ ਪਾਤਸ਼ਾਹ ਨੂੰ ਖਬਰ ਦਿੱਤੀ</verse>
				<verse number="16">ਤਦ ਲੋਕਾਂ ਨੇ ਨਿੱਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਸੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਈਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਈਏ ਦੇ ਵੀਹ ਸੇਰ ਹੋ ਗਏ</verse>
				<verse number="17">ਅਤੇ ਪਾਤਸ਼ਾਹ ਨੇ ਉੱਸੇ ਹੁੱਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਡਾਸਣਾ ਲੈਂਦਾ ਸੀ ਫਾਟਕ ਦੀ ਦੇਖ ਭਾਲ ਉੱਤੇ ਲਾ ਦਿੱਤਾ ਅਰ ਉਹ ਫਾਟਕ ਦੇ ਵਿੱਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ ਜਦ ਪਾਤਸ਼ਾਹ ਉਹ ਦੇ ਕੋਲ ਆਇਆ</verse>
				<verse number="18">ਜਿਵੇਂ ਪਰਮੇਸ਼ੁਰ ਦੇ ਜਾਨ ਨੇ ਪਾਤਸ਼ਾਹ ਨੂੰ ਆਖਿਆ ਸੀ ਭਈ ਕੱਲ ਇਸੇਕੁ ਵੇਲੇ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ</verse>
				<verse number="19">ਜਦ ਉਸ ਹੁੱਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ ਜੇ ਯਹੋਵਾਹ ਅਸਮਾਨ ਵਿੱਚ ਤਾਕੀਆਂ ਭੀ ਲਾ ਦੇਵੇ ਤਾਂ ਵੀ ਕੀ ਏਹ ਗੱਲ ਹੋ ਸੱਕਦੀ ਹੈ? ਅਤੇ ਉਹ ਨੇ ਆਖਿਆ ਸੀ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਨਾ ਖਾਵੇਂਗਾ</verse>
				<verse number="20">ਸੋ ਉਹ ਦੇ ਨਾਲ ਉਵੇਂ ਹੀ ਹੋਇਆ ਅਰ ਉਹ ਫਾਟਕ ਦੇ ਵਿੱਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ।।</verse>
			</chapter>
			<chapter number="8">
				<verse number="1">ਅਲੀਸ਼ਾ ਨੇ ਉਸ ਤੀਵੀਂ ਨੂੰ ਜਿਹ ਦੇ ਪੁੱਤ੍ਰ ਨੂੰ ਉਸ ਨੇ ਜੁਆਲਿਆ ਸੀ ਆਖਿਆ ਕਿ ਉੱਠ ਅਰ ਆਪਣੇ ਟੱਬਰ ਸਣੇ ਪੈਂਡਾ ਕਰ ਅਰ ਜਿੱਥੇ ਕਿਤੇ ਤੂੰ ਵੱਸ ਸੱਕੇਂ ਜਾ ਵੱਸ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਤੇ ਨਾਲੇ ਉਹ ਇਸ ਦੇਸ ਉੱਤੇ ਸੱਤ ਵਰਹੇ ਰਹੇਗਾ</verse>
				<verse number="2">ਸੋ ਉਸ ਤੀਵੀਂ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹੇ ਅਨੁਸਾਰ ਕੀਤਾ ਅਰ ਆਪਣੇ ਟੱਬਰ ਸਣੇ ਪੈਂਡਾ ਕੀਤਾ ਅਰ ਫਲਿਸਤੀਆਂ ਦੇ ਦੇਸ ਵਿੱਚ ਜਾ ਕੇ ਸੱਤ ਵਰਹੇ ਵੱਸੀ</verse>
				<verse number="3">ਅਤੇ ਸੱਤਾਂ ਵਰਿਹਾਂ ਦੇ ਅੰਤ ਵਿੱਚ ਐਉਂ ਹੋਇਆ ਭਈ ਉਹ ਤੀਵੀਂ ਫਲਿਸਤੀਆਂ ਦੇ ਦੇਸੋਂ ਮੁੜੀ ਅਤੇ ਆਪਣੇ ਘਰ ਦੇ ਲਈ ਤੇ ਆਪਣੀ ਭੌਂ ਦੇ ਲਈ ਪਾਤਸ਼ਾਹ ਕੋਲ ਦੁਹਾਈ ਦੇਣ ਗਈ</verse>
				<verse number="4">ਤਦ ਪਾਤਸ਼ਾਹ ਦੇ ਜਨ ਦੇ ਜੁਆਨ ਗੇਹਾਜੀ ਨਾਲ ਗੱਲਾਂ ਕਰਦਾ ਸੀ ਕਿ ਓਹ ਸੱਭੋ ਵੱਡੇ ਕੰਮ ਜਿਹੜੇ ਅਲੀਸ਼ਾ ਨੇ ਕੀਤੇ ਹਨ ਮੈਨੂੰ ਦੱਸ</verse>
				<verse number="5">ਤਾਂ ਐਉਂ ਹੋਇਆ ਕਿ ਜਦ ਉਹ ਪਾਤਸ਼ਾਹ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ ਤੇ ਵੇਖੋ ਓਹੋ ਤੀਵੀਂ ਜਿਹ ਦੇ ਪੁੱਤ੍ਰ ਨੂੰ ਉਹ ਨੇ ਜੁਆਲਿਆ ਸੀ ਪਾਤਸ਼ਾਹ ਦੇ ਕੋਲ ਆਪਣੇ ਘਰ ਤੇ ਆਪਣੀ ਭੋਂ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ ਪਾਤਸ਼ਾਹ, ਇਹੋ ਉਹ ਤੀਵੀਂ ਤੇ ਇਹੋ ਉਹ ਦਾ ਪੁੱਤ੍ਰ ਹੈ ਜਿਹ ਨੂੰ ਅਲੀਸ਼ਾ ਨੇ ਜੁਆਲਿਆ</verse>
				<verse number="6">ਜਦ ਪਾਤਸ਼ਾਹ ਨੇ ਉਸ ਤੀਵੀਂ ਨੂੰ ਪੁੱਛਿਆ ਤਦ ਉਸ ਨੇ ਉਹ ਨੂੰ ਦੱਸਿਆ। ਇਸ ਲਈ ਪਾਤਸ਼ਾਹ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, ਸਭ ਕੁਝ ਜੋ ਇਹ ਦਾ ਸੀ ਅਤੇ ਜਦ ਤੋਂ ਇਸ ਨੇ ਇਹ ਦੇਸ ਛੱਡਿਆ ਉਦੋਂ ਤੋਂ ਲੈ ਕੇ ਹੁਣ ਤਾਈਂ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇਹ।।</verse>
				<verse number="7">ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਓਦੋਂ ਅਰਾਮ ਦਾ ਰਾਜਾ ਬਨ-ਹਦਦ ਬੀਮਾਰ ਸੀ ਅਰ ਉਹ ਨੂੰ ਇਹ ਦੱਸਿਆ ਗਿਆ ਭਈ ਪਰਮੇਸ਼ੁਰ ਦਾ ਜਨ ਐਥੋਂ ਤਾਈਂ ਆਇਆ ਹੈ</verse>
				<verse number="8">ਅਤੇ ਰਾਜੇ ਨੇ ਹਜ਼ਾਏਲ ਨੂੰ ਆਖਿਆ, ਆਪਣੇ ਹੱਥ ਵਿੱਚ ਚੜਾਵਾ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾਹ ਅਰ ਉਹ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?</verse>
				<verse number="9">ਸੋ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਰ ਦੰਮਿਸਕ ਦੀ ਹਰ ਉੱਤਮ ਵਸਤੂ ਦਾ ਚੜਾਵਾ ਚਾਲੀਆਂ ਊਠਾਂ ਉੱਤੇ ਲੱਦਿਆ ਅਰ ਆਪਣੇ ਨਾਲ ਲੈ ਕੇ ਆਇਆ ਅਰ ਉਹ ਦੇ ਸਾਹਮਣੇ ਖਲੋ ਕੇ ਆਖਿਆ, ਤੇਰੇ ਪੁੱਤ੍ਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਘੱਲਿਆ ਹੈ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?</verse>
				<verse number="10">ਅੱਗੋਂ ਅਲੀਸ਼ਾ ਨੇ ਉਸ ਨੂੰ ਆਖਿਆ, ਜਾ ਕੇ ਉਹ ਨੂੰ ਆਖ, ਤੂੰ ਅੱਛਾ ਹੋ ਜਾਵੇਂਗਾ ਤਾਂ ਭੀ ਯਹੋਵਾਹ ਨੇ ਮੇਰ ਉੱਤੇ ਪਰਗਟ ਕੀਤਾ ਹੈ ਭਈ ਉਹ ਜ਼ਰੂਰ ਮਰ ਜਾਵੇਗਾ</verse>
				<verse number="11">ਅਤੇ ਉਹ ਉਹ ਦੀ ਵੱਲ ਟਿਕ ਟਿਕੀ ਲਾ ਕੇ ਵੇਖਦਾ ਰਿਹਾ ਇੱਥੋਂ ਤਾਈਂ ਭਈ ਉਹ ਲੱਜਿਆਵਾਨ ਹੋ ਗਿਆ ਅਰ ਪਰਮੇਸ਼ੁਰ ਦਾ ਜਨ ਰੋ ਪਿਆ</verse>
				<verse number="12">ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਹ ਬੋਲਿਆ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦਿਆਂ ਕਿਲ੍ਹਿਆਂ ਨੂੰ ਅੱਗ ਲਾਵੇਂਗਾ ਅਰ ਤੂੰ ਉਨ੍ਹਾਂ ਦੇ ਚੰਗੇ ਗਭਰੂਆਂ ਨੂੰ ਤਲਵਾਰ ਨਾਲ ਘਾਤ ਕਰੇਂਗਾ ਅਰ ਉਨ੍ਹਾਂ ਦਿਆਂ ਬੱਚਿਆਂ ਨੂੰ ਪਟਕਾ ਪਟਕਾ ਕੇ ਟੋਟੇ ਟੋਟੇ ਕਰੇਂਗਾ ਅਰ ਉਨ੍ਹਾਂ ਦੀਆਂ ਗਰਭਣੀਆਂ ਤੀਵੀਆਂ ਨੂੰ ਚੀਰ ਸੁੱਟੇਂਗਾ</verse>
				<verse number="13">ਅਤੇ ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਐਡਾ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ</verse>
				<verse number="14">ਫੇਰ ਉਹ ਅਲੀਸ਼ਾ ਕੋਲੋਂ ਤੁਰਪਿਆ ਅਰ ਆਪਣੇ ਸੁਆਮੀ ਕੋਲ ਆਇਆ ਅਰ ਉਸ ਨੇ ਪੁੱਛਿਆ, ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ? ਤਾਂ ਉਹ ਬੋਲਿਆ, ਅਲੀਸ਼ਾ ਨੇ ਮੈਨੂੰ ਦੱਸਿਆ ਹੈ ਭਈ ਤੂੰ ਅੱਛਾ ਹੋ ਜਾਵੇਂਗਾ</verse>
				<verse number="15">ਪਰ ਅਗਲੇ ਦਿਨ ਐਉਂ ਹੋਇਆ ਭਈ ਉਹ ਨੇ ਇੱਕ ਚੱਦਰ ਲਈ ਤੇ ਉਹ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਉੱਤੇ ਪਾ ਦਿੱਤੀ ਤੇ ਉਹ ਮਰ ਗਿਆ ਤੇ ਹਜ਼ਾਏਲ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="16">ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯੋਰਾਮ ਦੇ ਪੰਜਵੇਂ ਵਰਹੇ ਜਦ ਯਹੋਸ਼ਾਫਾਟ ਯਹੂਦਾਹ ਦਾ ਪਾਤਸ਼ਾਹ ਸੀ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦਾ ਪੁੱਤ੍ਰ ਯਹੋਰਾਮ ਰਾਜ ਕਰਨ ਲੱਗਾ</verse>
				<verse number="17">ਜਦ ਉਹ ਰਾਜ ਕਰਨ ਲੱਗ ਤਾਂ ਬੱਤੀਆਂ ਵਰਿਹਾ ਦਾ ਸੀ ਅਰ ਉਹ ਨੇ ਯਰੂਸ਼ਲਮ ਵਿੱਚ ਅੱਠ ਵਰਹੇ ਰਾਜ ਕੀਤਾ</verse>
				<verse number="18">ਅਰ ਉਹ ਅਹਾਬ ਦੇ ਘਰਾਣੇ ਵਾਂਙੁ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਹੋ ਗਈ ਅਰ ਉਹ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ</verse>
				<verse number="19">ਫੇਰ ਭੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਨਮਿੱਤ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਪਰਤਿੱਗਿਆ ਕੀਤੀ ਸੀ ਭਈ ਮੈਂ ਤੇਰੀ ਵੰਸ ਨੂੰ ਸਦਾ ਲਈ ਇੱਕ ਚਰਾਗ ਦਿਆਂਗਾ</verse>
				<verse number="20">ਉਹ ਦਿਆਂ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੋ ਗਿਆ ਅਰ ਉਨ੍ਹਾਂ ਨੇ ਆਪਣੇ ਲਈ ਇੱਕ ਰਾਜਾ ਬਣਾ ਲਿਆ</verse>
				<verse number="21">ਤਦ ਯੋਰਾਮ ਸਈਰ ਨੂੰ ਲੰਘ ਗਆ ਅਰ ਸਾਰੇ ਰਥ ਉਸ ਦੇ ਨਾਲ ਸਨ ਅਤੇ ਐਉਂ ਹੋਇਆ ਭਈ ਉਸ ਨੇ ਰਾਤੀਂ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਘੇਰਿਆ ਹੋਇਆ ਸੀ ਅਰ ਰਥਾਂ ਦੇ ਸਰਦਾਰਾਂ ਨੂੰ ਮਾਰਿਆ ਅਰ ਲੋਕ ਤੰਬੂਆਂ ਨੂੰ ਭੱਜ ਗਏ</verse>
				<verse number="22">ਸੋ ਅਦੋਮ ਅੱਜ ਤਾਈਂ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੈ ਅਰ ਉਸੇ ਵੇਲੇ ਲਿਬਨਾਹ ਭੀ ਆਕੀ ਹੋ ਗਿਆ।।</verse>
				<verse number="23">ਯੋਰਾਮ ਦੀ ਬਾਕੀ ਵਾਰਤਾ ਅਰ ਉਹ ਸੱਭੋ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ</verse>
				<verse number="24">ਅਤੇ ਯੋਰਾਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਦੇ ਨਾਲ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਅਹਜ਼ਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
				<verse number="25">ਇਸਰਾਏਲ ਤੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯੋਰਾਮ ਦੇ ਬਾਰ੍ਹਵੇਂ ਵਰਹੇ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ</verse>
				<verse number="26">ਅਹਜ਼ਯਾਹ ਬਾਹੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਹ ਨੇ ਇੱਕ ਵਰਹਾ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਇਸਰਾਏਲ ਦੇ ਪਾਤਸ਼ਾਹ ਆਮਰੀ ਦੀ ਧੀ ਸੀ</verse>
				<verse number="27">ਅਤੇ ਉਹ ਅਹਾਬ ਦੇ ਘਰਾਣੇ ਦੇ ਰਾਹ ਉੱਤੇ ਤੁਰਿਆ ਅਰ ਉਹ ਨੇ ਅਹਾਬ ਦੇ ਘਰਾਣੇ ਵਾਂਙੁ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਹ ਅਹਾਬ ਦੇ ਘਰਾਣੇ ਦਾ ਜੁਆਈ ਸੀ</verse>
				<verse number="28">ਅਤੇ ਉਹ ਅਹਾਬ ਦੇ ਪੁੱਤ੍ਰ ਯੋਰਾਮ ਦੇ ਨਾਲ ਰਾਮੋਥ-ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਰ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ</verse>
				<verse number="29">ਸੋ ਯੋਰਾਮ ਪਾਤਸ਼ਾਹ ਮੁੜ ਗਿਆ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਵੇ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਰ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਅਹਾਬ ਦੇ ਪੁੱਤ੍ਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬੀਮਾਰ ਸੀ।।</verse>
			</chapter>
			<chapter number="9">
				<verse number="1">ਅਲੀਸ਼ਾ ਨਬੀ ਨੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ ਅਰ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਰ ਰਾਮੋਥ-ਗਿਲਆਦ ਨੂੰ ਜਾਹ</verse>
				<verse number="2">ਜਦ ਤੂੰ ਉੱਥੇ ਅੱਪੜੇਂ ਤਾਂ ਨਿਮਸ਼ੀ ਦੇ ਪੋਤ੍ਰੇ ਯਹੋਸ਼ਾਫਾਟ ਦੇ ਪੁੱਤ੍ਰ ਯੇਹੂ ਨੂੰ ਲੱਭ ਲਈਂ ਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ</verse>
				<verse number="3">ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਹਲ ਦੇਈਂ ਅਰ ਆਖੀਂ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਨੱਸੀਂ ਤੇ ਠਹਿਰੀਂ ਨਾ</verse>
				<verse number="4">ਸੋ ਉਹ ਜੁਆਨ ਅਰਥਾਤ ਉਹ ਜੁਆਨ ਨਬੀ ਰਾਮੋਥ-ਗਿਲਆਦ ਨੂੰ ਗਿਆ</verse>
				<verse number="5">ਅਰ ਜਦ ਉਹ ਅੱਪੜਿਆ ਤਾਂ ਵੇਖੋ ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਰ ਯੇਹੂ ਬੋਲਿਆ, ਸਾਡੇ ਸਾਰਿਆਂ ਵਿੱਚੋਂ ਕਿਹਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ</verse>
				<verse number="6">ਤਦ ਉਹ ਉੱਠ ਕੇ ਘਰ ਵਿੱਚ ਗਿਆ ਅਰ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਹਲ ਦਿੱਤਾ ਅਰ ਉਹ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ</verse>
				<verse number="7">ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਭਈ ਮੈ ਆਪਣੇ ਦਾਸਾਂ ਨਬੀਆਂ ਦੇ ਲਹੂ ਦਾ ਅਰ ਯਹੋਵਾਹ ਦੇ ਸੱਭ ਦਾਸਾਂ ਦੇ ਲਹੂ ਦਾ ਵੱਟਾ ਈਜ਼ਬਲ ਦੇ ਹੱਥੋਂ ਲਵਾਂ</verse>
				<verse number="8">ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਰ ਮੈਂ ਅਹਾਬ ਤੋਂ ਹਰ ਮੁੰਡੇ ਨੂੰ ਨਾਲੇ ਇਸਰਾਏਲ ਵਿੱਚ ਹਰ ਬੰਧੂਏ ਨੂੰ ਅਰ ਹਰ ਅਜ਼ਾਦ ਨੂੰ ਕੱਟ ਦਿਆਂਗਾ</verse>
				<verse number="9">ਅਤੇ ਮੈਂ ਅਹਾਬ ਦੇ ਘਰ ਨੂੰ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਘਰ ਅਰ ਅਹੀਯਾਹ ਦੇ ਪੁੱਤ੍ਰ ਬਆਸ਼ਾ ਦੇ ਘਰ ਵਾਂਙੁ ਕਰ ਛੱਡਾਂਗਾ</verse>
				<verse number="10">ਅਰ ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਰ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਨੱਸ ਗਿਆ।।</verse>
				<verse number="11">ਤਦ ਯੇਹੂ ਆਪਣੇ ਸੁਆਮੀ ਦੇ ਚਾਕਰਾਂ ਕੋਲ ਬਾਹਰ ਆਇਆ ਅਰ ਇੱਕ ਜਣੇ ਨੇ ਉਹ ਨੂੰ ਆਖਿਆ, ਸੁਖ ਤਾਂ ਹੈ? ਇਹ ਦਿਵਾਨਾਂ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਓਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ</verse>
				<verse number="12">ਅਤੇ ਓਹ ਬੋਲੇ, ਏਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਈ, ਤਦ ਉਹ ਬੋਲਿਆ, ਉਸ ਨੇ ਮੇਰੇ ਨਾਲ ਇਸ ਇਸ ਤਰਾਂ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ</verse>
				<verse number="13">ਤਦ ਓਹਨਾਂ ਨੇ ਛੇਤੀ ਕੀਤੀ ਅਰ ਹਰੇਕ ਆਦਮੀ ਨੇ ਆਪਣੇ ਬਸਤਰ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਰ ਤੁਰਹੀ ਵਜਾ ਕੇ ਆਖਿਆ ਕਿ ਯੇਹੂ ਪਾਤਸ਼ਾਹ ਹੈ</verse>
				<verse number="14">ਐਉਂ ਨਿਮਸ਼ੀ ਦੇ ਪੋਤ੍ਰੇ ਯਹੋਸ਼ਾਫਾਟ ਦੇ ਪੁੱਤ੍ਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ ਅਰ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਸਣੇ ਰਾਮੋਥ-ਗਿਲਆਦ ਦੀ ਵੇਖ ਭਾਲ ਕਰਦਾ ਸੀ</verse>
				<verse number="15">ਪਰ ਯੋਰਾਮ ਪਾਤਸ਼ਾਹ ਮੁੜ ਗਿਆ ਸੀ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਏ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਨੱਸਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖਬਰ ਲੈ ਜਾਣੀ ਨਾ ਪਾਵੇ</verse>
				<verse number="16">ਅਤੇ ਯੇਹੂ ਰਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਰ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।।</verse>
				<verse number="17">ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖਲੋਤਾ ਸੀ ਅਰ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆਂ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿੱਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਭਈ ਉਹ ਪੁੱਛੇ, ਸ਼ਾਂਤ ਤਾਂ ਹੈ?</verse>
				<verse number="18">ਸੋ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਰ ਬੋਲਿਆ, ਪਾਤਸ਼ਾਹ ਐਉਂ ਪੁੱਛਦਾ ਹੈ, ਸ਼ਾਂਤ ਤਾਂ ਹੈ? ਅਰ ਯੇਹੂ ਬੋਲਿਆ, ਤੈਨੂੰ ਸ਼ਾਂਤ ਨਾਲ ਕੀ? ਮੇਰੇ ਪਿੱਛੇ ਹੋ ਲੈ। ਅਰ ਪਹਿਰੇ ਵਾਲੇ ਨੇ ਆਖਿਆ, ਹਲਕਾਰਾ ਉਨ੍ਹਾਂ ਕੋਲ ਅਪੱੜ ਤਾ ਗਿਆ ਪਰ ਪਿਛਾਹਾਂ ਨਹੀਂ ਮੁੜਿਆ</verse>
				<verse number="19">ਤਦ ਉਹ ਨੇ ਇੱਕ ਦੂਜੇ ਸਵਾਰ ਨੂੰ ਘੱਲਿਆ ਅਰ ਉਹ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਪਾਤਸ਼ਾਹ ਐਉਂ ਪੁੱਛਦਾ ਹੈ, ਸ਼ਾਂਤ ਤਾਂ ਹੈ? ਯੇਹੂ ਨੇ ਉਸ ਨੂੰ ਕਿਹਾ, ਤੈਨੂੰ ਸਾਂਤ ਨਾਲ ਕੀ? ਮੇਰੇ ਪਿੱਛੇ ਹੋ ਲੈ</verse>
				<verse number="20">ਤਾਂ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਅੱਪੜ ਤਾਂ ਗਿਆ ਪਰ ਪਿਛਾਹਾਂ ਨਹੀਂ ਮੁੜਿਆ ਅਰ ਹੱਕਣਾ ਨਿਮਸ਼ੀ ਦੇ ਪੁੱਤ੍ਰ ਯੇਹੂ ਹੱਕਣ ਵਰਗਾ ਹੈ ਕਿਉਂ ਜੋ ਉਹੋ ਐਨੀ ਕਾਹਲੀ ਹੱਕਦਾ ਹੁੰਦਾ ਹੈ।।</verse>
				<verse number="21">ਤਦ ਯੋਰਾਮ ਨੇ ਆਖਿਆ, ਜੋਤ ਦੇਹ। ਉਨ੍ਹਾਂ ਨੇ ਉਹ ਦਾ ਰਥ ਜੋਤ ਦਿੱਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਰ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ ਆਪਣੇ ਰੱਥ ਉੱਤੇ ਨਿੱਕਲੇ ਅਰ ਯੇਹੂ ਨੂੰ ਮਿਲਣ ਲਈ ਗਏ ਅਰ ਯਿਜ਼ਰਏਲੀ ਨਬੋਥ ਦੀ ਭੂਮੀ ਵਿੱਚ ਉਹ ਨੂੰ ਲੱਭ ਲਿਆ</verse>
				<verse number="22">ਤਾਂ ਐਉਂ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਡਿੱਠਾ ਤਾਂ ਬੋਲਿਆ, ਯੇਹੂ ਸ਼ਾਂਤ ਤਾਂ ਹੈ? ਉਸ ਨੇ ਆਖਿਆ, ਜਦ ਤਾਈਂ ਤੇਰੀ ਮਾਂ ਈਜ਼ਬਲ ਦੀਆਂ ਜ਼ਨਾਹਕਾਰੀਆਂ ਤੇ ਉਹ ਦੀਆਂ ਜਾਦੂਗਰੀਆਂ ਏਨੀਆਂ ਵਧੀਆਂ ਹੋਈਆਂ ਹੋਣ ਤਦ ਤਾਂਈ ਸ਼ਾਂਤ ਕੇਹੀ?</verse>
				<verse number="23">ਤਦ ਯੋਰਾਮ ਨੇ ਵਾਗਾਂ ਮੋੜੀਆਂ ਅਰ ਨੱਸ ਤੁਰਿਆ ਅਰ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਛਲ ਹੈ!</verse>
				<verse number="24">ਤਾਂ ਯੋਹੂ ਨੇ ਆਪਣਾ ਧਣੁਖ ਜ਼ੋਰ ਨਾਲ ਖਿੱਚਿਆ ਅਰ ਯੋਰਾਮ ਦਿਆਂ ਮੋਢਿਆਂ ਦੇ ਵਿੱਚਕਾਰ ਮਾਰਿਆ ਅਰ ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਰ ਉਹ ਆਪਣੇ ਰਥ ਵਿੱਚ ਹੀ ਡਿੱਗ ਪਿਆ</verse>
				<verse number="25">ਤਦ ਉਸ ਨੇ ਆਪਣੇ ਇੱਕ ਹੁੱਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਬੋਥ ਦੇ ਖੱਤੇ ਦੇ ਹਿੱਸੇ ਵਿੱਚ ਸੁੱਟ ਦੇਹ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਹ ਦੇ ਪਿਉ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸਾਂ ਤਾਂ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ</verse>
				<verse number="26">ਸੱਚ ਮੁੱਚ ਮੈਂ ਅੱਜ ਭਲਕ ਹੀ ਨਬੋਥ ਦਾ ਲਹੂ ਅਰ ਉਹ ਦੇ ਪੁੱਤ੍ਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਏਸੇ ਖੇਤ ਵਿੱਚ ਤੈਨੂੰ ਵੱਟਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉੱਸੇ ਥਾਂ ਸੁੱਟ ਦੇਹ</verse>
				<verse number="27">ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਏਹ ਡਿੱਠਾ ਤਾਂ ਬਾਗ ਦੀ ਬਾਰਾਂਦਰੀ ਦੇ ਰਾਹ ਨੱਸਿਆ ਪਰ ਯੇਹੂ ਨੇ ਉਹ ਦਾ ਪਿੱਛਾ ਕੀਤਾ ਅਰ ਕਿਹਾ, ਉਹ ਨੂੰ ਭੀ ਰਥ ਵਿੱਚੋਂ ਹੀ ਮਾਰ ਸੁੱਟੋ। ਇਹ ਗੂਰ ਦੀ ਚੜ੍ਹਾਈ ਉੱਤੇ ਜੋ ਯਿਬਲਾਮ ਦੇ ਨਾਲ ਹੀ ਹੈ ਹੋਇਆ ਅਰ ਉਹ ਮਗਿੱਦੋ ਨੂੰ ਭੱਜਿਆ ਅਤੇ ਉੱਥੇ ਮਰ ਗਿਆ</verse>
				<verse number="28">ਤਾਂ ਉਹ ਦੇ ਚਾਕਰ ਉਹ ਨੂੰ ਰਥ ਵਿੱਚ ਰਖ ਕੇ ਯਰੂਸ਼ਲਮ ਨੂੰ ਲਿਆਏ ਅਰ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪਿਉ ਦਾਦਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ</verse>
				<verse number="29">ਅਤੇ ਅਹਾਬ ਦੇ ਪੁੱਤ੍ਰ ਯੋਰਾਮ ਦੇ ਗਿਆਰਵੇਂ ਵਰਹੇਂ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।।</verse>
				<verse number="30">ਜਦ ਯੇਹੂ ਇਜ਼ਰਾਏਲ ਵਿੱਚ ਵੜਿਆ ਅਰ ਈਜ਼ਬਲ ਨੇ ਏਹ ਸੁਣਿਆ ਤਾਂ ਉਹ ਨੇ ਆਪਣੀਆਂ ਅੱਖਾਂ ਵਿੱਚ ਕੱਜਲ ਪਾਇਆ ਅਰ ਆਪਣੇ ਸਿਰ ਨੂੰ ਸਿੰਗਾਰ ਕੇ ਤਾਕੀ ਵਿੱਚੋਂ ਦੀ ਝਾਕਣ ਲੱਗੀ</verse>
				<verse number="31">ਜਦ ਯੇਹੂ ਫਾਟਕ ਵਿੱਚ ਵੜਿਆ ਉਹ ਬੋਲੀ, ਹੇ ਜ਼ਿਮਰੀ, ਆਪਣੇ ਸੁਆਮੀ ਦੇ ਘਾਤੀ ਸ਼ਾਂਤ ਤਾਂ ਹੈ?</verse>
				<verse number="32">ਉਸ ਨੇ ਤਾਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜਿਆਂ ਨੇ ਉਹ ਦੀ ਵੱਲ ਝਾਕਿਆ</verse>
				<verse number="33">ਤਾਂ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਸੋ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਰ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਰ ਘੋੜਿਆਂ ਉੱਤੇ ਪਏ ਅਰ ਉਸ ਨੇ ਉਹ ਨੂੰ ਲਤਾੜ ਛੱਡਿਆ</verse>
				<verse number="34">ਜਦ ਉਸ ਨੇ ਅੰਦਰ ਵੜ ਕੇ ਖਾਧਾ ਪੀਤਾ ਤਾਂ ਉਸ ਨੇ ਆਖਿਆ, ਇਸ ਸਰਾਪੀ ਤੀਵੀਂ ਨੂੰ ਸਾਂਭੋ ਅਰ ਉਹ ਨੂੰ ਦੱਬ ਦਿਓ ਕਿਉਂਜੋ ਉਹ ਇੱਕ ਪਾਤਸ਼ਾਹ ਦੀ ਧੀ ਹੈ</verse>
				<verse number="35">ਅਤੇ ਓਹ ਉਹ ਨੂੰ ਦੱਬਣ ਲਈ ਗਏ ਪਰ ਖੋਪੜੀ ਅਰ ਪੈਰਾਂ ਅਰ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨਾ ਕੁਝ ਭੀ ਨਾ ਮਿਲਿਆ</verse>
				<verse number="36">ਤਦ ਓਹ ਮੁੜ ਆਏ ਅਰ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਏਹ ਯਹੋਵਾਹ ਦਾ ਓਹੋ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਭਈ ਯਿਜ਼ਰਏਲ ਦੀ ਭੂਮੀ ਦੇ ਖੱਤੇ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ</verse>
				<verse number="37">ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੱਤੇ ਵਿੱਚ ਪਈ ਹੋਈ ਖਾਦ ਵਾਂਙੁ ਹੋਵੇਗੀ ਤਾਂ ਜੋ ਕੋਈ ਕਹਿ ਨਾ ਸੱਕੇ ਭਈ ਏਹ ਈਜ਼ਬਲ ਹੈ।।</verse>
			</chapter>
			<chapter number="10">
				<verse number="1">ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤ੍ਰ ਸਨ ਸੋ ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ ਬਜ਼ੁਰਗਾਂ ਅਰ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤ੍ਰਾਂ ਨੂੰ ਪਾਲਣ ਵਾਲੇ ਸਨ ਚਿੱਠੀਆਂ ਲਿਖ ਘੱਲੀਆਂ</verse>
				<verse number="2">ਭਈ ਤੁਹਾਡੇ ਕੋਲ ਤੁਹਾਡੇ ਸੁਆਮੀ ਦੇ ਪੁੱਤ੍ਰ ਹਨ ਤੇ ਤੁਹਾਡੇ ਕੋਲ ਰਥ ਤੇ ਘੋੜੇ ਤੇ ਫਸੀਲਾਂ ਵਾਲੇ ਸ਼ਹਿਰ ਤੇ ਹਥਿਆਰ ਭੀ ਹਨ</verse>
				<verse number="3">ਇਸ ਲਈ ਜਦ ਇਹ ਚਿੱਠੀ ਤੁਹਾਡੇ ਕੋਲ ਅੱਪੜੇ ਤਾਂ ਤੁਸੀਂ ਆਪਣੇ ਸੁਆਮੀ ਦੇ ਪੁੱਤ੍ਰਾਂ ਵਿੱਚੋਂ ਸਾਰਿਆਂ ਨਾਲੋਂ ਚੰਗੀ ਤੇ ਲਾਇਕ ਨੂੰ ਚੁਣ ਕੇ ਉਹ ਨੂੰ ਉਹ ਦੇ ਪਿਉ ਦੀ ਗੱਦੀ ਉੱਤੇ ਬਿਠਾਓ ਅਰ ਤੁਸੀਂ ਆਪਣੇ ਸੁਆਮੀ ਦੇ ਘਰਾਣੇ ਲਈ ਜੁੱਧ ਕਰੋ</verse>
				<verse number="4">ਤਦ ਓਹ ਵੱਡੇ ਭੈਮਾਨ ਹੋਏ ਤੇ ਆਖਣ ਲੱਗੇ, ਵੇਖੋ, ਦੋ ਪਾਤਸ਼ਾਹ ਤਾਂ ਉਸ ਦੇ ਅੱਗੇ ਖਲੋ ਨਾ ਸੱਕੇ ਤਾਂ ਅਸੀਂ ਕਿਵੇਂ ਖਲੋਵਾਂਗੇ?</verse>
				<verse number="5">ਸੋ ਓਹ ਨੇ ਜਿਹੜਾ ਘਰ ਦਾ ਮੁਖਤਿਆਰ ਸੀ ਤੇ ਉਹ ਨੇ ਜਿਹੜਾ ਸ਼ਹਿਰ ਉੱਤੇ ਹਾਕਮ ਸੀ ਅਰ ਬਜ਼ੁਰਗਾਂ ਅਰ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਆਖ ਘੱਲਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਅਰ ਸਭ ਜੋ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਪਾਤਸ਼ਾਹ ਨਹੀਂ ਬਣਾਵਾਂਗੇ। ਜੋ ਕੁਛ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਸੋ ਕਰੋ</verse>
				<verse number="6">ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੇ ਤੁਸੀਂ ਮੇਰੇ ਹੋ ਅਰ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤ੍ਰ ਹਨ ਸਿਰ ਲਾਹ ਛੱਡੋ ਅਰ ਕੱਲ ਇਸੇਕੁ ਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਪਾਤਸ਼ਾਹ ਦੇ ਪੁੱਤ੍ਰ ਜੋ ਸੱਤਰ ਜਣੇ ਸਨ ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ</verse>
				<verse number="7">ਅਤੇ ਐਉਂ ਜਦ ਚਿੱਠੀ ਉਨ੍ਹਾਂ ਕੋਲ ਅੱਪੜੀ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ ਕੇ ਮਾਰ ਛੱਡਿਆ ਅਰ ਉਨ੍ਹਾਂ ਦਿਆਂ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਘੱਲ ਦਿੱਤਾ</verse>
				<verse number="8">ਤਦ ਇੱਕ ਹਲਕਾਰੇ ਨੇ ਆ ਕੇ ਇਹ ਕਹਿ ਕੇ ਉਸ ਨੂੰ ਦੱਸਿਆ, ਭਈ ਓਹ ਪਾਤਸ਼ਾਹ ਦੇ ਪੁੱਤ੍ਰਾਂ ਦੇ ਸਿਰ ਲਿਆਏ ਹਨ ਅਰ ਉਸ ਨੇ ਆਖਿਆ, ਉਨ੍ਹਾਂ ਨੂੰ ਕੱਲ ਫਜਰ ਤੀਕ ਫਾਟਕ ਦੇ ਕੋਲ ਦੋ ਢੇਰ ਲਾ ਕੇ ਰੱਖ ਛੱਡੋ</verse>
				<verse number="9">ਅਤੇ ਐਉਂ ਹੋਇਆ ਭਈ ਫਜਰੇ ਉਹ ਬਾਹਰ ਨਿੱਕਲ ਕੇ ਖਲੋ ਗਿਆ ਅਰ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਹ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਹ ਨੇ ਮਾਰਿਆ?</verse>
				<verse number="10">ਸੋ ਹੁਣ ਤੁਸੀਂ ਜਾਣ ਲਵੋ ਭਈ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਦੀ ਬਾਬਤ ਆਖੀ ਉਹ ਬੇ ਫਲ ਨਾ ਜਾਵੇਗੀ ਪਰ ਯਹੋਵਾਹ ਨੇ ਓਹੋ ਕੁਝ ਕੀਤਾ ਹੈ ਜੋ ਉਸ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ</verse>
				<verse number="11">ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਐਥੋਂ ਤਾਈਂ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ।।</verse>
				<verse number="12">ਤਦ ਉਹ ਉੱਠ ਕੇ ਸਾਮਰਿਯਾ ਨੂੰ ਤੁਰ ਪਿਆ। ਉਹ ਅਯਾਲੀਆਂ ਦੀ ਮੋਨੀ ਦੇ ਘਰ ਵਿੱਚ ਰਾਹ ਦੇ ਉੱਤੇ ਸੀ</verse>
				<verse number="13">ਅਤੇ ਉੱਥੇ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਰ ਉਹ ਬੋਲਿਆ, ਤਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਪਰ ਅਸੀਂ ਪਾਤਸ਼ਾਹ ਦਿਆਂ ਪੁੱਤ੍ਰਾਂ ਤੇ ਰਾਣੀ ਦੇ ਪੁੱਤ੍ਰਾਂ ਨੂੰ ਸੁਖ ਸਾਂਦ ਪੁੱਛਣ ਚੱਲੇ ਹਾਂ</verse>
				<verse number="14">ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਸੋ ਓਹਨਾਂ ਨੇ ਉਨ੍ਹਾਂ ਨੂੰ ਜੀਉਂਦੇ ਫੜ ਲਿਆ ਅਰ ਉਨ੍ਹਾਂ ਬਿਆਲੀਆਂ ਆਦਮੀਆਂ ਨੂੰ ਮੋਨੀ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭੀ ਮਨੁੱਖ ਨਾ ਛੱਡਿਆ।।</verse>
				<verse number="15">ਫੇਰ ਉਹ ਉੱਥੋਂ ਤੁਰ ਪਿਆ ਅਰ ਰੇਕਾਬ ਦੇ ਪੁੱਤ੍ਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਰ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ,ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੋ ਠੀਕ ਹੈ ਤਾਂ ਆਪਣਾ ਹੱਥ ਮੈਨੂੰ ਦੇਹ ਅਰ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਬਿਠਾ ਲਿਆ</verse>
				<verse number="16">ਅਰ ਆਖਿਆ, ਮੇਰੇ ਨਾਲ ਚੱਲ ਤੇ ਯਹੋਵਾਹ ਦੇ ਨਮਿੱਤ ਮੇਰੇ ਜੋਸ਼ ਨੂੰ ਵੇਖ। ਸੋ ਉਨ੍ਹਾਂ ਨੇ ਉਸ ਨੂੰ ਉਹ ਦੇ ਰਥ ਵਿੱਚ ਬਿਠਾ ਦਿੱਤਾ</verse>
				<verse number="17">ਅਤੇ ਜਦ ਉਹ ਸਾਮਰਿਯਾ ਵਿੱਚ ਆਇਆ ਤਾਂ ਅਹਾਬ ਦੇ ਜਿੰਨੇ ਬਚੇ ਖੁਚੇ ਸਾਮਰਿਯਾ ਵਿੱਚ ਸਨ ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਐਥੋਂ ਤਾਈਂ ਭਈ ਉਹ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।।</verse>
				<verse number="18">ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਰ ਓਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜੀ ਜਿਹੀ ਉਪਾਸਨਾ ਕੀਤੀ, ਯੇਹੂ ਉਹ ਦੀ ਬਹੁਤੀ ਉਪਾਸਨਾ ਕਰੇਗਾ</verse>
				<verse number="19">ਇਸ ਲਈ ਹੁਣ ਤੁਸੀਂ ਬਆਲ ਦਿਆਂ ਸਾਰਿਆਂ ਨਬੀਆਂ, ਸਾਰਿਆਂ ਉਪਾਸਕਾਂ ਅਰ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਘੁਲਾ ਲਿਆਓ। ਕੋਈ ਭੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦਿਆਂ ਉਪਾਸਕਾਂ ਦਾ ਨਾਸ ਕਰਨ ਲਈ ਇਹ ਛਲ ਖੇਡਿਆ ਸੀ</verse>
				<verse number="20">ਅਤੇ ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾ ਸਭਾ ਤਿਆਰ ਕਰੋ, ਸੋ ਓਹਨਾਂ ਨੇ ਹੋਕਾ ਦੇ ਦਿੱਤਾ</verse>
				<verse number="21">ਅਤੇ ਯੇਹੂ ਨੇ ਸਾਰੇ ਇਸਰਾਏਲ ਵਿੱਚ ਹਲਕਾਰੇ ਘੱਲੇ ਅਰ ਬਆਲ ਦੇ ਸਾਰੇ ਉਪਾਸਕ ਆਏ ਐਥੋਂ ਤਾਈਂ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ ਅਰ ਓਹ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤਾਈਂ ਭਰ ਗਿਆ</verse>
				<verse number="22">ਤਦ ਉਹ ਨੇ ਉਸ ਨੂੰ ਜਿਹੜਾ ਤੋਂਸ਼ੇ ਖਾਨੇ ਦਾ ਮੁਖਤਿਆਰ ਸੀ ਆਖਿਆ, ਬਆਲ ਦਿਆਂ ਸਾਰਿਆਂ ਉਪਾਸਕਾਂ ਲਈ ਬਸਤਰ ਕੱਢ ਲਿਆ। ਅਰ ਉਹ ਉਨ੍ਹਾਂ ਦੇ ਲਈ ਬਸਤਰ ਕੱਢ ਲਿਆਇਆ</verse>
				<verse number="23">ਤਦ ਯੇਹੂ ਰੇਕਾਬ ਦੇ ਪੁੱਤ੍ਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿਚ ਵੜਿਆ ਅਰ ਉਹਨੇ ਬਆਲ ਦਿਆਂ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੇ ਭਈ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਹੀ ਦੇ ਉਪਾਸਕ ਹੋਣ</verse>
				<verse number="24">ਜਦ ਓਹ ਭੇਟਾਂ ਅਰ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਾਂ ਯੇਹੂ ਨੇ ਅੱਸੀ ਆਦਮੀ ਬਾਹਰ ਠਹਿਰਾ ਕੇ ਆਖਿਆ, ਜਿੰਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ</verse>
				<verse number="25">ਤਾਂ ਐਊਂ ਹੋਇਆ ਭਈ ਜਿਵੇਂ ਉਹ ਹੋਮ ਦੀ ਬਲੀ ਚੜ੍ਹ ਚੁੱਕਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੂੰ ਆਖਿਆ, ਵੜ ਜਾਓ ਅਰ ਉਨ੍ਹਾਂ ਨੂੰ ਮਾਰ ਦਿਓ। ਇੱਕ ਭੀ ਮਨੁੱਖ ਨਿੱਕਲਣ ਨਾ ਪਾਵੇ। ਸੋ ਓਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਛੱਡਿਆ ਅਰ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤਾਈਂ ਗਏ</verse>
				<verse number="26">ਅਰ ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਫੂਕ ਛੱਡਿਆ</verse>
				<verse number="27">ਅਰ ਓਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਸੇਧਖਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤਾਈਂ ਓਵੇਂ ਹੀ ਹੈ</verse>
				<verse number="28">ਐਉਂ ਯੇਹੂ ਨੇ ਬਆਲ ਨੂੰ ਇਸਰਾਏਲ ਵਿੱਚੋਂ ਮਿਟਾ ਦਿੱਤਾ।।</verse>
				<verse number="29">ਤਾਂ ਵੀ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਸੋਨੇ ਦੇ ਵੱਛਿਆਂ ਤੋਂ ਜਿਹੜੇ ਬੈਤਏਲ ਅਤੇ ਦਾਨ ਵਿੱਚ ਸਨ</verse>
				<verse number="30">ਤਾਂ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਭਈ ਤੈਂ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ ਇਹ ਭਲਿਆਈ ਕੀਤੀ ਹੈ ਅਰ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਿਆ ਅਨੁਸਾਰ ਵਰਤਾਵਾ ਕੀਤਾ ਤੇਰੇ ਪੁੱਤ੍ਰ ਚੌਥੀ ਪੀੜ੍ਹੀ ਤਾਈਂ ਇਸਰਾਏਲ ਦੀ ਗੱਦੀ ਉੱਤੇ ਬੈਠਣਗੇ</verse>
				<verse number="31">ਪਰ ਯੇਹੂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦਾ ਗੌਹ ਨਾ ਕੀਤਾ, ਉਹ ਨੇ ਯਾਰਾਬੁਆਮ ਦਿਆਂ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਸਨ।।</verse>
				<verse number="32">ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਰ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ</verse>
				<verse number="33">ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮੱਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਦੂਣ ਦੇ ਕੋਲ ਹੈ ਅਤੇ ਗਿਲਆਦ ਅਰ ਬਾਸ਼ਾਨ ਨੂੰ ਭੀ</verse>
				<verse number="34">ਯੇਹੂ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?</verse>
				<verse number="35">ਯੇਹੂ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ ਅਰ ਉਸ ਦਾ ਪੁੱਤ੍ਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="36">ਉਸ ਸਮਾ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ ਅਠਾਈ ਵਰਿਹਾਂ ਦਾ ਸੀ।।</verse>
			</chapter>
			<chapter number="11">
				<verse number="1">ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਭਈ ਮੇਰਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ</verse>
				<verse number="2">ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਲਿਆ ਅਰ ਉਹ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੁਰਾ ਲਿਆ। ਉਹ ਨੇ ਉਹ ਦੀ ਦਾਈ ਸਣੇ ਉਹ ਨੂੰ ਸੌਣ ਵਾਲੀ ਕੋਠੜੀ ਵਿੱਚ ਅਥਲਯਾਹ ਦੇ ਅੱਗੋਂ ਅਜਿਹਾ ਲੁਕਾਇਆ ਭਈ ਉਹ ਮਾਰਿਆ ਨਾ ਗਿਆ</verse>
				<verse number="3">ਅਰ ਯਹੋਵਾਹ ਦੇ ਭਵਨ ਵਿੱਚ ਉਸ ਦੇ ਨਾਲ ਛੇ ਵਰਹੇ ਲੁੱਕਿਆ ਰਿਹਾ ਅਰ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।।</verse>
				<verse number="4">ਪਰੰਤੂ ਸਤਵੇਂ ਵਰਹੇ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ ਸੌ ਦੇ ਸਰਦਾਰਾਂ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਅਰ ਜਦ ਉਹ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਰ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸੌਂਹ ਖੁਵਾਈ ਤਾਂ ਉਹਨੇ ਉਨ੍ਹਾਂ ਨੂੰ ਪਾਤਸ਼ਾਹ ਦਾ ਪੁੱਤ੍ਰ ਵਿਖਾਇਆ</verse>
				<verse number="5">ਅਰ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸਾਂ ਆਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਪਾਤਸ਼ਾਹ ਦੇ ਮਹਿਲ ਉੱਤੇ ਪਹਿਰਾ ਦੇਣਗੇ</verse>
				<verse number="6">ਅਰ ਇੱਕ ਤਿਹਾਈ ਸੂਰ ਨਾਮੀ ਫਾਟਕ ਉੱਤੇ ਅਰ ਇੱਕ ਤਿਹਾਈ ਪਹਿਰੇਦਾਰਾਂ ਦੇ ਪਿਛਵਾੜੇ ਦੇ ਫਾਟਕ ਉੱਤੇ। ਇਸ ਤਰਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ</verse>
				<verse number="7">ਅਤੇ ਤੁਹਾਡੇ ਦੋ ਜੱਥੇ ਓਹ ਸੱਭੇ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ</verse>
				<verse number="8">ਇਸ ਤਰਾਂ ਤੁਸੀਂ ਆਪਣੇ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚੁਫੇਰਿਓਂ ਘੇਰੀ ਰੱਖਿਓ ਅਰ ਜੋ ਕੋਈ ਪਾਲਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਸੋ ਤੁਸੀਂ ਪਾਤਸ਼ਾਹ ਦੇ ਅੰਦਰ ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ ਨਾਲ ਰਹਿਓ।।</verse>
				<verse number="9">ਤਾਂ ਸੌ ਸੌ ਦਿਆਂ ਸਰਦਾਰਾਂ ਨੇ ਸਭ ਕੁਝ ਉਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਆਗਿਆ ਦਿੱਤੀ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਅਰ ਯਹੋਯਾਦਾ ਜਾਜਕ ਕੋਲ ਆਏ</verse>
				<verse number="10">ਅਤੇ ਜਾਜਕ ਨੇ ਦਾਊਦ ਪਾਤਸ਼ਾਹ ਦੇ ਬਰਛੇ ਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ ਸੌ ਦਿਆਂ ਸਰਦਾਰਾਂ ਨੂੰ ਦਿੱਤੀਆਂ</verse>
				<verse number="11">ਅਰ ਪਹਿਰੇਦਾਰ ਆਪਣੇ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜਿਓਂ ਲੈ ਕੇ ਭਵਨ ਦੇ ਖੱਬੇ ਖੂੰਜੇ ਤਾਈਂ ਜਗਵੇਦੀ ਤੇ ਭਵਨ ਦੇ ਲਾਗੇ ਪਾਤਸ਼ਾਹ ਦੇ ਚੁਫੇਰੇ ਖੜੇ ਹੋ ਗਏ</verse>
				<verse number="12">ਤਦ ਉਸ ਨੇ ਪਾਤਸ਼ਾਹ ਦੇ ਪੁੱਤ੍ਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਰ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਰ ਉਹ ਨੂੰ ਮਸਹ ਕੀਤਾ ਅਰ ਤਾਲੀਆਂ ਵਜਾਈਆਂ ਤੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!।।</verse>
				<verse number="13">ਅਥਲਯਾਹ ਨੇ ਪਹਿਰੇਦਾਰਾਂ ਅਰ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ</verse>
				<verse number="14">ਜਦ ਨਿਗਾਹ ਕੀਤੀ ਤਾਂ ਵੇਖੋ ਰੀਤੀ ਅਨੁਸਾਰ ਪਾਤਸ਼ਾਹ ਥੰਮ੍ਹ ਦੇ ਕੋਲ ਖਲੋਤਾ ਸੀ ਅਰ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਰ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਰ ਤੁਰ੍ਹੀਆਂ ਵਜਾਉਂਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਰ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!</verse>
				<verse number="15">ਤਾਂ ਯਹੋਯਾਦਾ ਜਾਜਕ ਨੇ ਸੌ ਸੌ ਦੇ ਸਰਦਾਰਾਂ ਨੂੰ ਜੋ ਲਸ਼ਕਰ ਦੇ ਹਾਕਮ ਸਨ ਆਗਿਆ ਦਿੱਤੀ ਅਰ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਰ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਭਈ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ</verse>
				<verse number="16">ਸੋ ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਰ ਉਹ ਉੱਸੇ ਰਾਹੋਂ ਗਈ ਜਿਸ ਰਾਹ ਘੋੜੇ ਪਾਤਸ਼ਾਹ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਰ ਉਹ ਉੱਥੇ ਮਾਰੀ ਗਈ।।</verse>
				<verse number="17">ਯਹੋਯਾਦਾ ਨੇ ਯਹੋਵਾਹ ਅਰ ਪਾਤਸ਼ਾਹ ਅਰ ਲੋਕਾਂ ਦੇ ਵਿੱਚਕਾਰ ਇੱਕ ਨੇਮ ਬੰਨ੍ਹਿਆ ਭਈ ਓਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਭੀ ਨੇਮ ਬੰਨ੍ਹਿਆ</verse>
				<verse number="18">ਅਤੇ ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਕਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ ਅਰ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਵੇਖ ਭਾਲ ਕਰਨ ਵਾਲੇ ਠਹਿਰਾਏ</verse>
				<verse number="19">ਅਤੇ ਉਹ ਨੇ ਸੌ ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਰ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਰ ਓਹ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਰ ਓਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਰ ਉਹ ਪਾਤਸ਼ਾਹ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ</verse>
				<verse number="20">ਅਤੇ ਦੇਸ ਦਿਆਂ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ ਅਰ ਜਦ ਉਨ੍ਹਾਂ ਨੇ ਅਥਲਯਾਹ ਨੂੰ ਪਾਤਸ਼ਾਹ ਦੇ ਮਹਿਲ ਵਿੱਚ ਤਲਵਾਰ ਨਾਲ ਮਾਰ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ</verse>
				<verse number="21">ਅਤੇ ਜਦ ਯਹੋਯਾਸ਼ ਰਾਜ ਕਰਨ ਲੱਗਾ ਤਾਂ ਉਹ ਸੱਤਾਂ ਵਰਿਹਾਂ ਦਾ ਸੀ।।</verse>
			</chapter>
			<chapter number="12">
				<verse number="1">ਯੇਹੂ ਦੇ ਸੱਤਵੇਂ ਵਰਹੇ ਯਹੋਆਸ਼ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਚਾਲੀ ਵਰਹੇ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਸਿਬਯਾਹ ਸੀ ਜੋ ਬਏਰਸ਼ਬਾ ਦੀ ਸੀ</verse>
				<verse number="2">ਅਤੇ ਯਹੋਆਸ਼ ਆਪਣੀ ਸਾਰੀ ਉਮਰ ਜਦ ਤਾਈਂ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ ਓਹੋ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="3">ਤਾਂ ਭੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਤੇ ਤਾਈਂ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਰ ਧੂਪ ਧੁਖਾਉਂਦੇ ਸਨ।।</verse>
				<verse number="4">ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਿਆ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ</verse>
				<verse number="5">ਜਾਜਕ ਆਪਣੇ ਜਾਣ ਪਛਾਣਾਂ ਕੋਲੋਂ ਲੈ ਲਿਆ ਕਰਨ ਅਰ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ ਫੁੱਟ ਹੋਵੇ ਉਨ੍ਹਾਂ ਟੁੱਟਾਂ ਫੁੱਟਾਂ ਦੀ ਮੁਰੰਮਤ ਕਰਨ</verse>
				<verse number="6">ਪਰ ਐਉਂ ਹੋਇਆ ਭਈ ਯਹੋਆਸ਼ ਦੇ ਤੇਈਵੇਂ ਵਰਹੇ ਤਾਈਂ ਜਾਜਕਾਂ ਨੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਨਾ ਕੀਤੀ</verse>
				<verse number="7">ਉਪਰੰਤ ਯਹੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਅਰ ਦੂਜੇ ਜਾਜਕਾਂ ਨੂੰ ਸੱਦ ਕੇ ਓਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ ਫੁੱਟ ਦਾ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣਿਆਂ ਜਾਣ ਪਛਾਣਾਂ ਕੋਲੋਂ ਹੁਣ ਰੁਪਿਆ ਨਾ ਲਿਓ ਪਰ ਭਵਨ ਦੀ ਟੁੱਟ ਫੁੱਟ ਲਈ ਦਿਓ</verse>
				<verse number="8">ਇਸ ਲਈ ਜਾਜਕਾਂ ਨੇ ਮੰਨ ਲਿਆ ਭਈ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਾਂਗੇ।।</verse>
				<verse number="9">ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ ਅਰ ਉਹ ਦੇ ਢੱਕਣੇ ਵਿੱਚ ਮੋਰੀ ਕੀਤੀ ਅਰ ਉਹ ਨੂੰ ਜਗਵੇਦੀ ਦੇ ਕੋਲ ਐਉਂ ਟਿਕਾਇਆ ਭਈ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਰ ਓਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ ਉਸ ਵਿੱਚ ਪਾ ਦਿੰਦੇ ਸਨ</verse>
				<verse number="10">ਅਤੇ ਐਉਂ ਹੋਇਆ ਕਿ ਜਦ ਵੇਖਦੇ ਸਨ ਭਈ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਾਂ ਪਾਤਸ਼ਾਹ ਦਾ ਮੁਸੱਦੀ ਅਰ ਪਰਧਾਨ ਜਾਜਕ ਉੱਤੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ</verse>
				<verse number="11">ਤਦ ਓਹ ਉਸ ਰੁਪਏ ਨੂੰ ਜੋ ਤੋਲਿਆ ਹੋਇਆ ਹੁੰਦਾ ਸੀ ਉਨ੍ਹਾਂ ਕਰਿੰਦਿਆ ਦੇ ਹੱਥ ਵਿੱਚ ਦੇ ਦਿੰਦੇ ਸਨ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਸਨ ਅਰ ਓਹ ਤਰਖਾਣਾਂ ਤੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ ਦੇ ਦਿੰਦੇ ਸਨ</verse>
				<verse number="12">ਨਾਲੇ ਰਾਜਾਂ ਅਰ ਪੱਥਰ ਕੱਟਣ ਵਾਲਿਆਂ ਨੂੰ ਅਰ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਅਰ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ</verse>
				<verse number="13">ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ ਯਾ ਗੁਲਤਰਾਸ਼ ਯਾ ਬਾਟਾਂ ਯਾ ਤੁਰ੍ਹੀਆਂ ਯਾ ਸੋਨੇ ਦੇ ਭਾਂਡੇ ਯਾ ਚਾਂਦੀ ਦੇ ਭਾਂਡੇ ਨਾ ਬਣਾਏ ਗਏ</verse>
				<verse number="14">ਕਿਉਂ ਜੋ ਓਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ ਅਰ ਉਨ੍ਹਾਂ ਨੇ ਉੱਸੇ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ</verse>
				<verse number="15">ਅਤੇ ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਓਹ ਕਰਿੰਦਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ ਓਹਨਾਂ ਕੋਲੋਂ ਲੇਖਾ ਨਹੀਂ ਲੈਂਦੇ ਸਨ ਕਿਉਂ ਜੋ ਓਹ ਦਿਆਨਤਦਾਰੀ ਨਾਲ ਕੰਮ ਕਰਦੇ ਸਨ</verse>
				<verse number="16">ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਰ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।।</verse>
				<verse number="17">ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਰ ਗਥ ਨਾਲ ਲੜ ਕੇ ਉਹ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਭਈ ਉਹ ਦੇ ਉੱਤੇ ਭੀ ਚੜ੍ਹਾਈ ਕਰੇ</verse>
				<verse number="18">ਇਸ ਲਈ ਯਹੂਦਾਹ ਦੇ ਪਾਤਸ਼ਾਹ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪਿਉ ਦਾਦਿਆਂ ਯਹੋਸ਼ਾਫਾਟ ਅਰ ਯਹੋਰਾਮ ਅਰ ਅਹਜ਼ਯਾਹ ਯਹੂਦਾਹ ਦਿਆਂ ਪਾਤਸ਼ਾਹਾਂ ਨੇ ਪਵਿੱਤਰ ਕੀਤਾ ਸੀ ਅਰ ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰ ਜਿੰਨ੍ਹਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਰ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਘੱਲ ਦਿੱਤਾ ਤਾਂ ਉਹ ਯਰੂਸਲਮ ਵੱਲੋਂ ਚੱਲਾ ਗਿਆ।।</verse>
				<verse number="19">ਯੋਆਸ਼ ਦੀ ਬਾਕੀ ਵਾਰਤਾ ਅਰ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="20">ਫੇਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਰ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਾਲ ਉੱਤੇ ਹੈ ਮਾਰ ਛੱਡਿਆ</verse>
				<verse number="21">ਅਰਥਾਤ ਉਸ ਦੇ ਟਹਿਲੂਆਂ ਸਿਮਾਥ ਦੇ ਪੁੱਤ੍ਰ ਯੋਜਾਕਾਰ ਅਰ ਸ਼ੋਮੇਰ ਦੇ ਪੁੱਤ੍ਰ ਯਹੋਜ਼ਾਬਾਦ ਨੇ ਉਸ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ ਅਰ ਉਸ ਦਾ ਪੁੱਤ੍ਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="13">
				<verse number="1">ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਦੇ ਤੇਈਵੇਂ ਵਰਹੇ ਤੋਂ ਯੇਹੂ ਦਾ ਪੁੱਤ੍ਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸਤਾਰਾਂ ਵਰਹੇ ਰਾਜ ਕੀਤਾ</verse>
				<verse number="2">ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਅਰ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਰ ਉਸ ਨੇ ਉਨ੍ਹਾਂ ਨੂੰ ਨਾ ਤਜਿਆ</verse>
				<verse number="3">ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਰ ਓਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਰ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥ ਵਿੱਚ ਦਿੰਦ ਰਿਹਾ</verse>
				<verse number="4">ਤਾਂ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਰ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੁੰਦਾ ਅਨ੍ਹੇਰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਓਹਨਾਂ ਉੱਤੇ ਕਰਦਾ ਸੀ</verse>
				<verse number="5">ਸੋ ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ ਅਰ ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਰ ਇਸਰਾਏਲੀ ਅੱਗੇ ਵਾਂਙੁ ਆਪਣਿਆਂ ਤੰਬੂਆਂ ਵਿੱਚ ਰਹਿਣ ਪਏ</verse>
				<verse number="6">ਫੇਰ ਭੀ ਓਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਤਜਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਓਹ ਚੱਲਦੇ ਰਹੇ ਨਾਲੇ ਟੁੰਡ ਭੀ ਅਜੇ ਤਾਈਂ ਸਾਮਰਿਯਾ ਵਿੱਚ ਖੜੇ ਸਨ</verse>
				<verse number="7">ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਰ ਦਸ ਰਥਾਂ ਅਰ ਦਸ ਹਜ਼ਾਰ ਪਿਆਦਿਆਂ ਤੋਂ ਬਿਨਾ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਓਹਨਾਂ ਦਾ ਨਾਸ ਕਰ ਦਿੱਤਾ ਸੀ ਅਰ ਮਿੱਧ ਮਿੱਧ ਕੇ ਘੱਟੇ ਵਾਂਙੁ ਕਰ ਦਿੱਤਾ ਸੀ</verse>
				<verse number="8">ਅਤੇ ਯਹੋਆਹਾਜ਼ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?</verse>
				<verse number="9">ਤਦ ਯਹੋਆਹਾਜ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਓਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਰ ਉਸ ਦਾ ਪੁੱਤ੍ਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ।।</verse>
				<verse number="10">ਯਹੂਦਾਹ ਦੇ ਪਾਤਸ਼ਾਹ ਯੋਆਸ਼ ਨੇ ਸੈਂਤੀਵੇਂ ਵਰਹੇ ਯਹੋਆਹਾਜ਼ ਦਾ ਪੁੱਤ੍ਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਰਾਜ ਕੀਤਾ</verse>
				<verse number="11">ਅਤੇ ਉਸ ਨੇ ਓਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ</verse>
				<verse number="12">ਯੋਆਸ਼ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਜਿਹ ਦੇ ਸਹਿਤ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="13">ਤਦ ਯੋਆਸ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ ਅਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਿਆਂ ਪਾਤਸ਼ਾਹਾਂ ਨਾਲ ਦੱਬਿਆ ਗਿਆ।।</verse>
				<verse number="14">ਫੇਰ ਅਲੀਸ਼ਾ ਉਸ ਰੋਗ ਨਾਲ ਬੀਮਾਰ ਹੋਇਆ ਜਿਹ ਦੇ ਨਾਲ ਉਹ ਮਰ ਗਿਆ। ਤਦ ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਹ ਦੇ ਕੋਲ ਆਇਆ ਅਰ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਰ ਉਹ ਦੇ ਸਾਰਥੀ।</verse>
				<verse number="15">ਤਾਂ ਅਲੀਸ਼ਾ ਨੇ ਉਸ ਨੂੰ ਆਖਿਆ, ਧਣੁਖ ਤੇ ਬਾਣ ਲੈ ਸੋ ਉਸ ਨੇ ਆਪਣੇ ਲਈ ਧਣੁਖ ਤੇ ਬਾਣ ਲੈ ਲਏ</verse>
				<verse number="16">ਤਦ ਉਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਧਣੁਖ ਉੱਤੇ ਆਪਣਾ ਹੱਥ ਰੱਖ। ਸੋ ਉਹ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫਿਰ ਅਲੀਸ਼ਾ ਨੇ ਆਪਣੇ ਹੱਥ ਪਾਤਸ਼ਾਹ ਦਿਆਂ ਹੱਥਾਂ ਉੱਤੇ ਰੱਖੇ</verse>
				<verse number="17">ਅਰ ਆਖਿਆ, ਪੂਰਬ ਵੱਲ ਦੀ ਤਾਕੀ ਖੋਲ੍ਹ ਅਰ ਉਸ ਨੇ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, ਬਾਣ ਮਾਰ ਅਰ ਉਸ ਨੇ ਮਾਰਿਆ। ਤਦ ਉਹ ਬੋਲਿਆ, ਯਹੋਵਾਹ ਵੱਲੋਂ ਫਤਹ ਦਾ ਬਾਣ ਸਗੋਂ ਅਰਾਮ ਉੱਤੇ ਫਤਹ ਦਾ ਬਾਣ ਹੈ ਕਿਉਂ ਜੋ ਤੂੰ ਅਫੇਕ ਵਿੱਚ ਅਰਾਮ ਨੂੰ ਐਥੋਂ ਤਾਈਂ ਮਾਰੇਂਗਾ ਭਈ ਉਹ ਦਾ ਨਾਸ ਹੋ ਜਾਵੇਗਾ</verse>
				<verse number="18">ਤਾਂ ਉਹ ਨੇ ਆਖਿਆ, ਬਾਣਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ ਤਦ ਠਹਿਰ ਗਿਆ</verse>
				<verse number="19">ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਯਾ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਐਨਾ ਮਾਰਦਾ ਭਈ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ</verse>
				<verse number="20">ਸੋ ਅਲੀਸ਼ਾ ਮਰ ਗਿਆ ਅਰ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਆਦ ਵਿੱਚ ਦੇਸ ਵਿੱਚ ਆ ਵੜੇ</verse>
				<verse number="21">ਅਤੇ ਐਉਂ ਹੋਇਆ ਕਿ ਜਦ ਓਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਡਿੱਠਾ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਰ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੋਹਿਆ ਤਾਂ ਉਹ ਟਹਿਕ ਪਿਆ ਅਰ ਆਪਣੇ ਪੈਰਾਂ ਉੱਤੇ ਖਲੋ ਗਿਆ।।</verse>
				<verse number="22">ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦਿਆਂ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ</verse>
				<verse number="23">ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਰ ਉਨ੍ਹਾਂ ਉੱਤੇ ਤਰਸ ਖਾਧਾ ਅਰ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਨਮਿੱਤ ਉਨ੍ਹਾਂ ਵੱਲ ਮੁੜਿਆ ਅਰ ਅਜੇ ਭੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰੇ ਟਹਾਉਣਾ ਚਾਹੁੰਦਾ ਸੀ</verse>
				<verse number="24">ਤਦ ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਹ ਦਾ ਪੁੱਤ੍ਰ ਬਨ-ਹਦਦ ਉਹ ਦੇ ਥਾਂ ਰਾਜ ਕਰਨ ਲੱਗਾ</verse>
				<verse number="25">ਅਤੇ ਯਹੋਆਹਾਜ਼ ਦੇ ਪੁੱਤ੍ਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥੋਂ ਓਹ ਸ਼ਹਿਰ ਫੇਰ ਖੋਹ ਲਏ ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਜੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਰ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।।</verse>
			</chapter>
			<chapter number="14">
				<verse number="1">ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯਾਬਸ਼ ਦੇ ਦੂਜੇ ਵਰਹੇ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਰਾਜ ਕਰਨ ਲੱਗਾ</verse>
				<verse number="2">ਜਦ ਉਹ ਰਾਜ ਕਰਨ ਲੱਗਾ ਤਾਂ ਪੰਝੀਆਂ ਵਰਿਹਾਂ ਦਾ ਸੀ ਅਰ ਉਹ ਨੇ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਯਹੋਅੱਦੀਨ ਸੀ ਜੋ ਯਰੂਸ਼ਲਮ ਦੀ ਸੀ</verse>
				<verse number="3">ਅਰ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਸੋ ਉਹ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਙੁ ਨਹੀਂ ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਵੇਂ ਉਹ ਨੇ ਸਭ ਕੁਝ ਕੀਤਾ</verse>
				<verse number="4">ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤਾਈ ਲੋਕ ਉੱਚੀਆਂ ਤੋਂ ਬਲੀਆਂ ਚੜ੍ਹਾਉਂਦੇ ਅਰ ਧੂਪ ਧੁਖਾਉਂਦੇ ਸਨ</verse>
				<verse number="5">ਅਤੇ ਐਉਂ ਹੋਇਆ ਕਿ ਜਿਵੇਂ ਹੀ ਪਾਤਸ਼ਾਹੀ ਉਹ ਦੇ ਹੱਥ ਵਿੱਚ ਪੱਕੀ ਹੋ ਗਈ ਉਵੇਂ ਹੀ ਉਹ ਨੇ ਆਪਣਿਆਂ ਉਨ੍ਹਾਂ ਟਹਿਲੂਆਂ ਨੂੰ ਮਾਰ ਛੱਡਿਆ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ</verse>
				<verse number="6">ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤ੍ਰਾਂ ਨੂੰ ਉਹ ਨੇ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਐਉਂ ਲਿਖਿਆ ਹੈ ਭਈ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਰ ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ</verse>
				<verse number="7">ਉਹ ਨੇ ਲੂਣ ਦੀ ਦੂਣ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਰ ਸਲਾ ਨੂੰ ਜੁੱਧ ਕਰਕੇ ਲੈ ਲਿਆ ਅਰ ਉਹ ਦਾ ਨਾਉਂ ਯਾਕਤੇਲ ਰੱਖਿਆ ਜਿਹੜਾ ਅੱਜ ਦੇ ਦਿਨ ਤਾਈਂ ਹੈ।।</verse>
				<verse number="8">ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਹਲਕਾਰਿਆਂ ਨੂੰ ਅੱਖਵਾ ਘੱਲਿਆ ਕਿ ਹੁਣ ਆ ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ</verse>
				<verse number="9">ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ</verse>
				<verse number="10">ਤੈਂ ਅਦੋਮ ਨੂੰ ਮਾਰਿਆ ਹੈ ਅਰ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ ਕੇ ਘੁਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਰ ਤੇਰੇ ਨਾਲ ਹੀ ਯਹੂਦਾਹ ਭੀ?।।</verse>
				<verse number="11">ਪਰ ਅਮਸਯਾਹ ਨੇ ਗੌਹ ਨਾ ਕੀਤਾ ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਰ ਉਹ ਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ ਸਾਹਮਣੇ ਹੋਏ</verse>
				<verse number="12">ਤਦ ਯਹੂਦਾਹ ਨੇ ਇਸਰਾਏਲ ਦੇ ਅੱਗੇ ਹਾਰ ਖਾਧੀ ਅਰ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ</verse>
				<verse number="13">ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਰ ਯਹੋਆਸ਼ ਦਾ ਪੁੱਤ੍ਰ ਸੀ ਬੈਤ-ਸ਼ਮਸ਼ ਵਿੱਚ ਫੜ ਲਿਆ ਅਰ ਯਰੂਸ਼ਲਮ ਵਿੱਚ ਵੜਿਆ ਅਰ ਯਰੂਸ਼ਲਮ ਦੀ ਸਫੀਲ ਇਫਰਾਈਮ ਦੇ ਫਟਾਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤਾਈਂ ਚਾਰ ਸੌਂ ਹੱਥ ਢਾਹ ਦਿੱਤੀ</verse>
				<verse number="14">ਅਤੇ ਉਸ ਨੇ ਸਾਰਾ ਸੋਨਾ ਅਰ ਚਾਂਦੀ ਅਰ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਰ ਪਾਤਸ਼ਾਹ ਦੇ ਮਹਿਲ ਦਿਆਂ ਖਜ਼ਾਨਿਆਂ ਵਿੱਚ ਮਿਲੇ ਅਰ ਬੰਧਕ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।।</verse>
				<verse number="15">ਅਤੇ ਯਹੋਆਸ਼ ਦੀ ਬਾਕੀ ਵਾਰਤਾ ਜੋ ਕੁਝ ਉਸ ਨੇ ਕੀਤਾ ਉਹ ਦੀ ਸਾਮਰਥ ਅਰ ਜਿਵੇਂ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨਾਲ ਲੜਿਆ ਸੋ ਕੀ ਉਹ ਇਸਰਾਏਲ ਦੇ ਪਾਤਸਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="16">ਯਹੋਆਸ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹਾਂ ਨਾਲ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।।</verse>
				<verse number="17">ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਵਰਹੇ ਜੀਉਂਦਾ ਰਿਹਾ</verse>
				<verse number="18">ਅਤੇ ਅਮਸਯਾਹ ਦੀ ਬਾਕੀ ਵਾਰਤਾ ਕੀ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?</verse>
				<verse number="19">ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਮਤਾ ਪਕਾਇਆ ਤਾਂ ਉਹ ਲਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਕੀਸ਼ ਨੂੰ ਉਹ ਦੇ ਪਿੱਛੇ ਆਦਮੀ ਘੱਲੇ ਅਰ ਉੱਥੇ ਉਹ ਨੂੰ ਮਾਰ ਛੱਡਿਆ</verse>
				<verse number="20">ਅਤੇ ਓਹ ਉਹ ਨੂੰ ਘੋੜਿਆਂ ਉੱਤੇ ਲੈ ਆਏ ਅਰ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ</verse>
				<verse number="21">ਅਤੇ ਯਹੂਦਾਹ ਦਿਆਂ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲਾਂ ਵਰਿਹਾਂ ਦਾ ਸੀ ਉਹ ਦੇ ਪਿਉ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ</verse>
				<verse number="22">ਪਾਤਸ਼ਾਹ ਦੇ ਆਪਣੇ ਪਿਉ ਦਾਦਿਆਂ ਨਾਲ ਸੌਂ ਜਾਣ ਦੇ ਮਗਰੋਂ ਉਸ ਨੇ ਏਲਥ ਨੂੰ ਬਣਾਇਆ ਅਰ ਉਹ ਨੂੰ ਫੇਰ ਯਹੂਦਾਹ ਵਿੱਚ ਰਲਾ ਲਿਆ।।</verse>
				<verse number="23">ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਅਮਸਯਾਹ ਦੇ ਪੰਦਰਵੇਂ ਵਰਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁਤ੍ਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਰ ਉਹ ਨੇ ਇੱਕਤਾਲੀ ਵਰਹੇ ਰਾਜ ਕੀਤਾ</verse>
				<verse number="24">ਅਤੇ ਉਹ ਨੇ ਉਹ ਕੰਮ ਕੀਤਾ ਜੋ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ</verse>
				<verse number="25">ਉਹ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਅਮਿੱਤਈ ਦੇ ਪੁੱਤ੍ਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤਾਈਂ ਫੇਰ ਪੁਚਾ ਦਿੱਤਾ</verse>
				<verse number="26">ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁਖ ਨੂੰ ਡਿੱਠਾ ਭਈ ਉਹ ਸੱਚ ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਬੰਧੂਆ ਨਾ ਨਿਰਬੰਧ ਰਿਹਾ ਅਰ ਨਾ ਕੋਈ ਇਸਰਾਏਲ ਦਾ ਸਹਾਈ ਸੀ</verse>
				<verse number="27">ਯਹੋਵਾਹ ਨੇ ਇਹ ਭੀ ਨਹੀਂ ਆਖਿਆ ਸੀ ਭਈ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਉਂ ਮੇਟ ਦਿਆਂਗਾ। ਸੋ ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ</verse>
				<verse number="28">ਯਾਰਾਬੁਆਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਅਰ ਉਹ ਦੀ ਸਾਮਰਥ ਜਦ ਉਹ ਨੇ ਜੁੱਧ ਕੀਤਾ ਅਰ ਕਿਵੇਂ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਫੇਰ ਇਸਰਾਏਲ ਦੇ ਲਈ ਮੋੜ ਲਿਆ ਕਿ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="29">ਅਤੇ ਯਾਰਾਬੁਆਮ ਆਪਣੇ ਪਿਉ ਦਾਦਿਆਂ ਇਸਰਾਏਲ ਦਿਆਂ ਪਾਤਸ਼ਾਹਾਂ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="15">
				<verse number="1">ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਵਰਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤ੍ਰ ਅਜ਼ਰਯਾਹ ਰਾਜ ਕਰਨ ਲੱਗਾ</verse>
				<verse number="2">ਜਦ ਉਹ ਰਾਜ ਕਰਨ ਲੱਗਾ ਤਾਂ ਸੋਲਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਬਵੰਜਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ</verse>
				<verse number="3">ਅਰ ਜਿਵੇਂ ਉਸ ਦੇ ਪਿਉ ਅਮਸਯਾਹ ਨੇ ਕੀਤਾ ਸੀ ਉਸ ਨੇ ਭੀ ਓਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="4">ਤਾਂ ਭੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤਾਈਂ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਰ ਧੂਪ ਧੁਖਾਉਂਦੇ ਸਨ</verse>
				<verse number="5">ਅਤੇ ਯਹੋਵਾਹ ਨੇ ਪਾਤਸ਼ਾਹ ਨੂੰ ਅਜਿਹਾ ਮਾਰਿਆ ਭਈ ਉਹ ਆਪਣੇ ਮਰਨ ਦੇ ਦਿਹਾੜੇ ਤਾਈਂ ਕੋੜ੍ਹੀ ਰਿਹਾ ਅਰ ਅੱਡ ਇੱਕ ਘਰ ਵਿੱਚ ਰਹਿੰਦਾ ਸੀ ਅਰ ਪਾਤਸ਼ਾਹ ਦਾ ਪੁੱਤ੍ਰ ਯੋਥਾਮ ਘਰ ਦੀ ਦੇਖਭਾਲ ਅਰ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ</verse>
				<verse number="6">ਅਜ਼ਰਯਾਹ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="7">ਅਤੇ ਅਜ਼ਰਯਾਹ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਓਹਨਾਂ ਨੇ ਉਸ ਨੂੰ ਉਸ ਦੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਰ ਉਸ ਦਾ ਪੁੱਤ੍ਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।।</verse>
				<verse number="8">ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਅੱਠਤੀਵੇਂ ਵਰਹੇ ਯਾਰਾਬੁਆਮ ਦਾ ਪੁੱਤ੍ਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਛੇ ਮਹੀਨੇ ਤਾਈਂ ਰਾਜ ਕੀਤਾ</verse>
				<verse number="9">ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਭੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ</verse>
				<verse number="10">ਤਦ ਯਾਬੇਸ਼ ਦੇ ਪੁੱਤ੍ਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਅਰ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ ਕੁੱਟ ਕੇ ਮਾਰ ਛੱਡਿਆ ਅਰ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="11">ਅਤੇ ਵੇਖੋ ਜ਼ਕਰਯਾਹ ਦੀ ਬਾਕੀ ਵਾਰਤਾ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ</verse>
				<verse number="12">ਯਹੋਵਾਹ ਦਾ ਉਹ ਬਚਨ ਜਿਹੜਾ ਉਹ ਨੇ ਯੇਹੂ ਨਾਲ ਕੀਤਾ ਸੀ ਏਹੋ ਸੀ ਭਈ ਤੇਰੇ ਪੁੱਤ੍ਰ ਚੌਥੀ ਪੀੜ੍ਹੀ ਤਾਈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਰ ਉਵੇਂ ਹੀ ਹੋਇਆ।।</verse>
				<verse number="13">ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਉਨਤਾਲੀਵੇਂ ਵਰਹੇ ਯਾਬੇਸ਼ ਦਾ ਪੁੱਤ੍ਰ ਸ਼ੱਲੁਮ ਰਾਜ ਕਰਨ ਲੱਗਾ ਅਰ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ</verse>
				<verse number="14">ਤਦ ਗਾਦੀ ਦਾ ਪੁੱਤ੍ਰ ਮਨਹੇਮ ਤਿਰਸਾਹ ਤੋਂ ਆਇਆ ਅਰ ਸਾਮਰਿਯਾ ਵਿੱਚ ਵੜ ਗਿਆ ਅਰ ਯਾਬੇਸ਼ ਦੇ ਪੁੱਤ੍ਰ ਸ਼ੱਲੁਮ ਨੂੰ ਸਾਰਮਿਯਾ ਵਿੱਚ ਮਾਰਿਆ ਅਰ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ</verse>
				<verse number="15">ਸ਼ੱਲੁਮ ਦੀ ਬਾਕੀ ਵਾਰਤਾ ਅਰ ਜੋ ਮਤਾ ਉਸ ਨੇ ਪਕਾਇਆ ਵੇਖੋ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ</verse>
				<verse number="16">ਤਦ ਮਨਹੇਮ ਨੇ ਤਿਰਸਾਹ ਤੋਂ ਜਾਕੇ ਤਿਫਸਹ ਨੂੰ ਅਰ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ ਅਰ ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਰ ਉਹ ਨੇ ਉਥੋਂ ਦੀਆਂ ਸਾਰੀਆਂ ਗਰਭ ਵਾਲੀਆਂ ਤੀਵੀਆਂ ਨੂੰ ਚੀਰ ਦਿੱਤਾ।।</verse>
				<verse number="17">ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਉਨਤਾਲੀਵੇਂ ਵਰਹੇ ਗਾਦੀ ਦਾ ਪੁੱਤ੍ਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਵਰਹੇ ਰਾਜ ਕੀਤਾ</verse>
				<verse number="18">ਅਰ ਉਹ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਸਾਰੀ ਉਮਰ ਮੂੰਹ ਨਾ ਮੋੜਿਆ</verse>
				<verse number="19">ਅੱਸ਼ੂਰ ਦਾ ਪਾਤਸ਼ਾਹ ਪੂਲ ਉਸ ਦੇਸ ਉੱਤੇ ਚੜ੍ਹ ਆਇਆ ਸੋ ਮਨਹੇਮ ਨੇ ਪੂਲ ਨੂੰ ਇੱਕ ਹਜ਼ਾਰ ਤੋੜੇ ਚਾਂਦੀ ਦਿੱਤੀ ਤਾਂ ਜੋ ਉਹ ਉਹ ਦੀ ਸਹਾਇਤਾ ਕਰੇ ਅਰ ਰਾਜ ਨੂੰ ਉਹ ਦੇ ਹੱਥਾਂ ਵਿੱਚ ਪੱਕਿਆਂ ਕਰ ਦੇਵੇ</verse>
				<verse number="20">ਅਰ ਮਨਹੇਮ ਨੇ ਉਹ ਚਾਂਦੀ ਇਸਰਾਏਲ ਦਿਆਂ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਪਾਤਸ਼ਾਹ ਨੂੰ ਦੇਵੇ। ਸੋ ਅੱਸ਼ੂਰ ਦੇ ਪਾਤਸ਼ਾਹ ਨੇ ਪਿੱਠ ਮੋੜੀ ਅਰ ਉਸ ਦੇਸ ਵਿੱਚ ਨਾ ਠਹਿਰਾਇਆ</verse>
				<verse number="21">ਮਨਹੇਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆਂ ਨਹੀਂ?</verse>
				<verse number="22">ਅਤੇ ਮਨਹੇਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
				<verse number="23">ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਪੰਜਾਹਵੇਂ ਵਰਹੇ ਮਨਹੇਮ ਦਾ ਪੁੱਤ੍ਰ ਪਕਯਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਹ ਨੇ ਦੋ ਵਰਹੇ ਰਾਜ ਕੀਤਾ</verse>
				<verse number="24">ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ</verse>
				<verse number="25">ਅਤੇ ਰਮਲਯਾਹ ਦੇ ਪੁੱਤ੍ਰ ਪਕਹ ਨੇ ਜੋ ਉਹ ਦਾ ਇੱਕ ਹੁੱਦੇਦਾਰ ਸੀ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਹ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ ਅਰ ਗਿਲਆਦੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ ਅਰ ਉਸ ਦੇ ਉਹ ਨੂੰ ਮਾਰ ਛੱਡਿਆ ਅਰ ਉਹ ਦੇ ਥਾਂ ਰਾਜ ਕਰਨ ਲੱਗਾ</verse>
				<verse number="26">ਪਕਹਯਾਹ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।।</verse>
				<verse number="27">ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਬਵੰਜਵੇਂ ਵਰਹੇ ਰਮਲਯਾਹ ਦਾ ਪੁੱਤ੍ਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਵੀਹ ਵਰਹੇ ਰਾਜ ਕੀਤਾ</verse>
				<verse number="28">ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ</verse>
				<verse number="29">ਇਸਰਾਏਲ ਦੇ ਪਾਤਸ਼ਾਹ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਣ ਕੇ ਈਯੋਨ ਅਰ ਆਬੇਲ-ਬੈਤ-ਮਆਕਾਹ ਅਰ ਯਾਨੋਆਹ ਅਰ ਕਦਸ਼ ਅਰ ਹਾਸੋਰ ਅਰ ਗਿਲਆਦ ਅਰ ਗਲੀਲ ਅਰ ਨਫਤਾਲੀ ਨੂੰ ਸਾਰੇ ਦੇਸ ਨੂੰ ਲੈ ਲਿਆ ਅਰ ਓਹਨਾਂ ਨੂੰ ਅਸੀਰ ਕਰਕੇ ਅੱਸ਼ੂਰ ਨੂੰ ਲੈ ਗਿਆ</verse>
				<verse number="30">ਅਤੇ ਏਲਾਹ ਦੇ ਪੁੱਤ੍ਰ ਹੋਸ਼ੇਆ ਨੇ ਰਮਲਯਾਹ ਦੇ ਪੁੱਤ੍ਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਰ ਉਹ ਨੂੰ ਮਾਰਿਆ ਅਰ ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤ੍ਰ ਯੋਥਾਮ ਦੇ ਵੀਹਵੇਂ ਵਰਹੇ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="31">ਪਕਹ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਵੇਖੋ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।।</verse>
				<verse number="32">ਰਮਲਯਾਹ ਦਾ ਪੁੱਤ੍ਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ ਉਹ ਦੇ ਦੂਜੇ ਵਰਹੇ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦਾ ਪੁੱਤ੍ਰ ਯੋਥਾਮ ਰਾਜ ਕਰਨ ਲੱਗਾ</verse>
				<verse number="33">ਜਦ ਉਹ ਪੰਝੀਆਂ ਵਰਿਹਾਂ ਦਾ ਸੀ ਤਾਂ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ</verse>
				<verse number="34">ਉਹ ਸੱਭੋ ਕੁਝ ਜੋ ਉਸ ਦੇ ਪਿਉ ਉੱਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਸ ਨੇ ਭੀ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="35">ਕੇਵਲ ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤਾਈਂ ਲੋਕ ਉੱਚਿਆਂ ਥਾਵਾਂ ਨੂੰ ਬਲੀਆਂ ਚੜ੍ਹਾਉਂਦੇ ਅਰ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਘਰ ਦਾ ਉਪਰਲਾ ਫਾਟਕ ਬਣਾਇਆ</verse>
				<verse number="36">ਯੋਥਾਮ ਦੀ ਬਾਕੀ ਵਾਰਤਾ ਅਰ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="37">ਉਨ੍ਹੀਂ ਦਿਨੀਂ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਰ ਰਮਲਯਾਹ ਦੇ ਪੁੱਤ੍ਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਘੱਲਣ ਲੱਗਾ</verse>
				<verse number="38">ਅਤੇ ਯੋਥਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="16">
				<verse number="1">ਰਮਲਯਾਹ ਦੇ ਪੁੱਤ੍ਰ ਪਕਹ ਦੇ ਸਤਾਰਵੇਂ ਵਰਹੇ ਯਹੂਦਾਹ ਦੇ ਪਾਤਸ਼ਾਹ ਯੋਥਾਮ ਦਾ ਪੁੱਤ੍ਰ ਆਹਾਜ਼ ਰਾਜ ਕਰਨ ਲੱਗਾ</verse>
				<verse number="2">ਅਤੇ ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਸੋਲਾਂ ਵਰਹੇ ਰਾਜ ਕੀਤਾ ਅਰ ਉਹ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ਸੀ</verse>
				<verse number="3">ਪਰ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਰਾਜ ਉੱਤੇ ਤੁਰਿਆ ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਉਹ ਨੇ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਵਾਇਆ।</verse>
				<verse number="4">ਅਤੇ ਉਹ ਉੱਚਿਆਂ ਥਾਵਾਂ ਅਰ ਟਿੱਲਿਆਂ ਉੱਤੇ ਅਰ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ</verse>
				<verse number="5">ਤਦ ਅਰਾਮ ਦੇ ਰਾਜੇ ਰਸੀਨ ਅਰ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦੇ ਪੁੱਤ੍ਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਹ ਦੇ ਉੱਤੇ ਪਰਬਲ ਨਾ ਹੋ ਸੱਕੇ</verse>
				<verse number="6">ਉਸ ਵੇਲੇ ਅਰਾਮ ਦੇ ਰਾਜੇ ਰਸੀਨ ਏਲਥ ਨੂੰ ਫੇਰ ਲੈ ਕੇ ਅਰਾਮ ਵਿੱਚ ਰਲਾ ਦਿੱਤਾ ਅਰ ਏਲਥ ਵਿੱਚੋਂ ਯਹੂਦੀਆਂ ਨੂੰ ਉੱਕਾ ਹੀ ਕੱਢ ਛੱਡਿਆ ਅਰ ਅਰਾਮੀ ਏਲਥ ਵਿੱਚ ਆ ਵੜੇ ਅਰ ਅੱਜ ਦੇ ਦਿਨ ਤਾਈਂ ਉੱਥੇ ਵੱਸਦੇ ਹਨ</verse>
				<verse number="7">ਸੋ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਇਹ ਆਖ ਕੇ ਹਲਕਾਰੇ ਘੱਲੇ ਭਈ ਮੈਂ ਤੇਰਾ ਦਾਸ ਤੇ ਤੇਰਾ ਪੁੱਤ੍ਰ ਹਾਂ। ਆ ਕੇ ਮੈਨੂੰ ਅਰਾਮ ਦੇ ਰਾਜੇ ਦੇ ਹੱਥੋਂ ਅਰ ਇਸਰਾਏਲ ਦੇ ਪਾਤਸ਼ਾਹ ਦੇ ਹੱਥੋਂ ਜੋ ਮੇਰੇ ਉੱਤੇ ਚੜ੍ਹ ਆਏ ਹਨ ਬਚਾ</verse>
				<verse number="8">ਅਤੇ ਆਹਾਜ਼ ਨੇ ਉਹ ਚਾਂਦੀ ਅਰ ਉਹ ਸੋਨਾ ਜੋ ਯਹੋਵਾਹ ਦੇ ਭਵਨ ਅਰ ਪਾਤਸ਼ਾਹ ਦੇ ਮਹਿਲ ਦਿਆਂ ਖਜ਼ਾਨਿਆਂ ਵਿੱਚ ਮਿਲਿਆ ਲੈ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਵੱਢੀ ਘੱਲੀ</verse>
				<verse number="9">ਅਰ ਅੱਸ਼ੂਰ ਦੇ ਪਾਤਸ਼ਾਹ ਨੇ ਉਹ ਦੀ ਮੰਨ ਲਈ ਅਰ ਅੱਸ਼ੂਰ ਦੇ ਪਾਤਸ਼ਾਹ ਨੇ ਦੰਮਿਸਕ ਉੱਤੇ ਚੜ੍ਹਾਈ ਕਰਕੇ ਉਹ ਨੂੰ ਲੈ ਲਿਆ ਅਰ ਉੱਥੋਂ ਦਿਆਂ ਲੋਕਾਂ ਨੂੰ ਅਸੀਰ ਕਰਕੇ ਕੀਰ ਨੂੰ ਲੈ ਗਿਆ ਅਰ ਰਸੀਨ ਨੂੰ ਮਾਰ ਛੱਡਿਆ</verse>
				<verse number="10">ਸੋ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਰ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ ਅਰ ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰੀਯਾਹ ਜਾਜਕ ਦੇ ਕੋਲ ਘੱਲਿਆ</verse>
				<verse number="11">ਅਤੇ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੀ ਦੰਮਿਸਕ ਤੋਂ ਭੇਜੀ ਹੋਈ ਆਗਿਆ ਅਨੁਸਾਰ ਇੱਕ ਜਗਵੇਦੀ ਬਣਾਈ ਅਰ ਆਹਾਜ਼ ਪਾਤਸ਼ਾਹ ਦੀ ਦੰਮਿਸਕੋਂ ਮੁੜਦਿਆਂ ਤਾਈਂ ਊਰੀਯਾਹ ਜਾਜਕ ਨੇ ਉਸ ਨੂੰ ਬਣਾ ਲਿਆ</verse>
				<verse number="12">ਜਦ ਪਾਤਸ਼ਾਹ ਦੇ ਦੰਮਿਸਕੋਂ ਮੁੜਿਆ ਤਾਂ ਪਾਤਸ਼ਾਹ ਨੇ ਜਗਵੇਦੀ ਡਿੱਠੀ। ਸੋ ਪਾਤਸ਼ਾਹ ਜਗਵੇਦੀ ਦੇ ਨੇੜੇ ਗਿਆ ਅਰ ਉਸ ਦੇ ਉੱਤੇ ਬਲੀ ਚੜ੍ਹਾਈ</verse>
				<verse number="13">ਅਤੇ ਉਹ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਰ ਆਪਣੇ ਮੈਦੇ ਦੀ ਭੇਟ ਸਾੜੀ ਅਰ ਆਪਣੀ ਪੀਣ ਦੀ ਭੇਟ ਡੋਹਲ ਦਿੱਤੀ ਅਰ ਆਪਣੀ ਸੁਖ ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ</verse>
				<verse number="14">ਅਰ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਉਹ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿੱਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ</verse>
				<verse number="15">ਅਤੇ ਆਹਾਜ਼ ਪਾਤਸ਼ਾਹ ਨੇ ਇਹ ਆਖ ਕੇ ਊਰੀਯਾਹ ਜਾਜਕ ਨੂੰ ਆਗਿਆ ਦਿੱਤੀ ਭਈ ਸਵੇਰ ਦੀ ਹੋਮ ਬਲੀ ਅਰ ਸੰਝ ਦੀ ਮੈਦੇ ਦੀ ਭੇਟ ਅਰ ਪਾਤਸ਼ਾਹ ਦੀ ਹੋਮ ਬਲੀ ਅਰ ਉਹ ਦੀ ਮੈਦੇ ਭੇਟ ਅਰ ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਰ ਉਨ੍ਹਾਂ ਦੀ ਮੈਦੇ ਦੀ ਭੇਟ ਅਰ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ ਅਰ ਹੋਮ ਬਲੀ ਦਾ ਸਾਰਾ ਲਹੂ ਅਰ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ ਗਿੱਛ ਕਰਨ ਲਈ ਹੋਵੇਗੀ</verse>
				<verse number="16">ਸੋ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੀ ਆਗਿਆ ਅਨੁਸਾਰ ਸਭ ਕੁਝ ਕੀਤਾ</verse>
				<verse number="17">ਤਾਂ ਆਹਾਜ਼ ਪਾਤਸ਼ਾਹ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਛੱਡਿਆ ਅਰ ਓਹਨਾਂ ਦੇ ਓਪਰਲੇ ਹੌਦ ਨੂੰ ਲਾਹ ਦਿੱਤਾ ਅਰ ਸਾਗਰੀ ਹੌਦ ਨੂੰ ਪਿੱਤਲ ਦੀਆਂ ਬਲਦਾਂ ਉੱਤੋਂ ਜੋ ਉਹ ਦੇ ਥੱਲੇ ਸਨ ਲਾਹ ਕੇ ਪੱਥਰਾਂ ਦੇ ਫਰਸ਼ ਉੱਤੇ ਧਰ ਦਿੱਤਾ</verse>
				<verse number="18">ਨਾਲੇ ਉਹ ਨੇ ਉਹ ਛੱਤਿਆ ਹੋਇਆ ਰਾਹ ਜਿਹ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਤੇ ਪਾਤਸ਼ਾਹ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ</verse>
				<verse number="19">ਆਹਾਜ਼ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="20">ਅਤੇ ਆਹਾਜ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="17">
				<verse number="1">ਯਹੂਦਾਹ ਦੇ ਪਾਤਸ਼ਾਹ ਆਹਾਜ਼ ਦੇ ਬਾਰ੍ਹਵੇਂ ਵਰਹੇ ਏਲਾਹ ਦਾ ਪੁੱਤ੍ਰ ਹੋਸ਼ੇਆ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਨੌਂ ਵਰਹੇ ਰਾਜ ਕੀਤਾ</verse>
				<verse number="2">ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਪਰ ਇਸਰਾਏਲ ਦਿਆਂ ਉਨ੍ਹਾਂ ਪਾਤਸ਼ਾਹਾਂ ਵਾਂਙੁ ਨਹੀਂ ਜੋ ਉਸ ਤੋਂ ਪਹਿਲਾਂ ਸਨ</verse>
				<verse number="3">ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਦੇ ਉੱਤੇ ਚੜ੍ਹਾਈ ਕੀਤੀ। ਹੋਸ਼ੇਆ ਉਹ ਦਾ ਦਾਸ ਹੋ ਗਿਆ ਅਰ ਉਹ ਨੂੰ ਨਜ਼ਰ ਦਿੱਤੀ</verse>
				<verse number="4">ਤਦ ਅੱਸ਼ੂਰ ਦੇ ਪਾਤਸ਼ਾਹ ਨੇ ਹੋਸ਼ੇਆ ਦਾ ਚਾਲਾ ਬੁੱਝ ਲਿਆ ਕਿਉਂ ਜੋਂ ਉਸ ਨੇ ਮਿਸਰ ਦੇ ਪਾਤਸ਼ਾਹ ਦੇ ਕੋਲ ਦੂਤ ਘੱਲੇ ਸਨ ਅਰ ਅੱਸ਼ੂਰ ਦੇ ਪਾਤਸ਼ਾਹ ਕੋਲ ਉਹ ਨਜ਼ਰ ਲੈ ਕੇ ਨਾ ਗਿਆ ਜਿਹੜੀ ਉਹ ਸਾਲ ਦੇ ਸਾਲ ਲੈ ਜਾਂਦਾ ਹੁੰਦਾ ਸੀ।ਇਸ ਕਰਕੇ ਅੱਸ਼ੂਰ ਦੇ ਪਾਤਸ਼ਾਹ ਨੇ ਉਸ ਨੂੰ ਬੰਦ ਕਰ ਲਿਆ ਅਰ ਬੰਨ੍ਹ ਕੇ ਬੰਦੀ ਖਾਨੇ ਵਿੱਚ ਪਾ ਦਿੱਤਾ</verse>
				<verse number="5">ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਰ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਵਰਹੇ ਉਹ ਨੂੰ ਘੇਰੀ ਰੱਖਿਆ</verse>
				<verse number="6">ਅਤੇ ਹੋਸ਼ੇਆ ਦੇ ਨੌਵੇਂ ਵਰਹੇ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਨੂੰ ਲੈ ਲਿਆ ਅਰ ਇਸਰਾਏਲ ਨੂੰ ਅਸੀਰ ਕਰਕੇ ਅੱਸ਼ੂਰ ਨੂੰ ਲੈ ਗਿਆ ਅਰ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਰ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ</verse>
				<verse number="7">ਏਹ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸੋਂ ਅਰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ ਪਾਪ ਕੀਤਾ ਅਰ ਪਰਾਏ ਦਿਓਤਿਆਂ ਦਾ ਭੈ ਮੰਨਿਆ</verse>
				<verse number="8">ਅਤੇ ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ ਉਨ੍ਹਾਂ ਦੀਆਂ ਅਰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ</verse>
				<verse number="9">ਅਤੇ ਇਸਰਾਲੇਈਆਂ ਨੇ ਗੁੱਝੇ ਗੁੱਝੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਓਹ ਕੰਮ ਕੀਤੇ ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੱਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤਾਈਂ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ</verse>
				<verse number="10">ਅਤੇ ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਅਰ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਰ ਟੁੰਡ ਖੜੇ ਕਰ ਲਏ</verse>
				<verse number="11">ਅਤੇ ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਓਹਨਾਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਓਹ ਕੰਮ ਕੀਤੇ ਜੋ ਭੈੜੇ ਸਨ</verse>
				<verse number="12">ਅਤੇ ਬੁੱਤਾਂ ਦੀ ਪੂਜਾ ਕੀਤੀ ਜਿਹ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ</verse>
				<verse number="13">ਅਤੇ ਯਹੋਵਾਹ ਸਾਰੇ ਨਬੀਆਂ ਅਰ ਸਾਰੇ ਗੈਬ ਬੀਨਾਂ ਦੇ ਰਾਹੀਂ ਇੱਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਭਈ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਅਰ ਜਿਹ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਘੱਲਿਆ ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ</verse>
				<verse number="14">ਤਾਂ ਭੀ ਉਨ੍ਹਾਂ ਨੇ ਕੰਨ ਨਾ ਲਾਇਆ ਸੱਗੋਂ ਆਪਣੇ ਪਿਉ ਦਾਦਿਆਂ ਵਾਂਙੁ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ ਢੀਠ ਹੋ ਗਏ</verse>
				<verse number="15">ਪਰ ਉਹ ਦੀਆਂ ਬਿਧੀਆਂ ਨੂੰ ਅਤੇ ਉਹ ਦੇ ਉਸ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੱਧਾ ਸੀ ਅਤੇ ਉਹ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸਮ੍ਹਾਲੀਆਂ ਸਨ ਉਨ੍ਹਾਂ ਨੇ ਰੱਦਿਆ ਅਰ ਨਿਕੰਮੀਆ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਰ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਪੱਕੀ ਕੀਤੀ ਸੀ ਭਈ ਉਨ੍ਹਾਂ ਵਾਂਙੁ ਕੰਮ ਨਾ ਕਰਨ</verse>
				<verse number="16">ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦਿਆਂ ਸਾਰਿਆਂ ਹੁਕਮਾਂ ਨੂੰ ਤੱਜ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ ਅਰ ਇੱਕ ਟੁੰਡ ਤਿਆਰ ਕੀਤਾ ਅਤੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ</verse>
				<verse number="17">ਅਤੇ ਆਪਣੇ ਪੁੱਤ੍ਰਾਂ ਅਰ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਤੋਂ ਤੇ ਜਾਦੂਗਰੀ ਤੋਂ ਕੰਮ ਲਿਆ ਅਰ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ</verse>
				<verse number="18">ਸੋ ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨਾ ਕੋਈ ਨਾ ਛੁੱਟਿਆ</verse>
				<verse number="19">ਯਹੂਦਾਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਓਹ ਓਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ</verse>
				<verse number="20">ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਵੰਸ ਨੂੰ ਰੱਦਿਆ ਅਰ ਉਨ੍ਹਾਂ ਨੂੰ ਨੀਵਿਆਂ ਕੀਤਾ ਅਰ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਛੱਡਿਆ</verse>
				<verse number="21">ਕਿਉਂ ਜੋ ਉਸ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਵੱਖਰਾ ਕਰ ਦਿੱਤਾ ਅਰ ਉਨ੍ਹਾਂ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਪਾਤਸ਼ਾਹ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ</verse>
				<verse number="22">ਅਤੇ ਇਸਰਾਏਲੀ ਓਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਰ ਉਨ੍ਹਾਂ ਨੇ ਓਹਨਾਂ ਨੂੰ ਨਾ ਤੱਜਿਆ</verse>
				<verse number="23">ਐਥੋਂ ਤਾਈਂ ਭਈ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਸੋ ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪੁਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤਾਈਂ ਹੈਂ।।</verse>
				<verse number="24">ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ ਅਰ ਕੂਥਾਹ ਅਰ ਅੱਵਾ ਅਰ ਹਮਾਥ ਅਰ ਸਫਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਸੋ ਉਨ੍ਹਾਂ ਨੇ ਸਾਮਰਿਯਾ ਨੂੰ ਮੱਲ ਲਿਆ ਤੇ ਉਹ ਦਿਆਂ ਸ਼ਹਿਰਾਂ ਵਿੱਚ ਵੱਸ ਗਏ</verse>
				<verse number="25">ਤਾ ਐਉਂ ਹੋਇਆ ਭਈ ਜਦ ਓਹ ਪਹਿਲੇ ਪਹਿਲੇ ਉੱਥੇ ਵੱਸੇ ਤਾਂ ਓਹ ਯਹੋਵਾਹ ਦਾ ਭੈ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੀਂਹ ਘੱਲੇ ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ</verse>
				<verse number="26">ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਓਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ ਇਸ ਲਈ ਉਹ ਨੇ ਉਨ੍ਹਾਂ ਦੇ ਵਿੱਚ ਸ਼ੀਂਹ ਘੱਲੇ ਹਨ ਅਰ ਵੇਖੋ ਓਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ</verse>
				<verse number="27">ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉੱਥੋਂ ਅਸੀਰ ਕਰ ਕੇ ਲੈ ਆਏ ਹੋ ਓਹਨਾਂ ਵਿੱਚੋਂ ਇੱਕ ਨੂੰ ਉੱਥੋਂ ਲੈ ਜਾਓ ਭਈ ਉਹ ਉੱਥੇ ਜਾ ਕੇ ਵੱਸੇ ਅਰ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ</verse>
				<verse number="28">ਤਦ ਓਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਓਹ ਸਾਮਰਿਯਾ ਵਿੱਚ ਅਸੀਰ ਕਰ ਕੇ ਲਿਆਏ ਸਨ ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਰ ਉਹ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਭਈ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈ ਮੰਨਣਾ ਚਾਹੀਦਾ ਹੈ</verse>
				<verse number="29">ਤਾਂ ਭੀ ਸਾਰੀਆਂ ਕੌਮਾਂ ਨੇ ਵੱਖੋ ਵੱਖ ਆਪਣੇ ਦਿਓਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ ਹਰ ਕੌਮ ਨੇ ਸਾਮਰਿਯਾ ਦਿਆਂ ਬਣਾਈਆਂ ਹੋਇਆਂ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ</verse>
				<verse number="30">ਸੋ ਬਾਬਲ ਦਿਆਂ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਰ ਕੂਥ ਦਿਆਂ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦਿਆਂ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ</verse>
				<verse number="31">ਅਤੇ ਅੱਵੀਆਂ ਨੇ ਨਿਬਹਜ਼ ਅਰ ਤਰਤਾਕ ਨੂੰ ਬਣਾਇਆ ਅਰ ਸਫਰਵੀਆਂ ਨੇ ਆਪਣੇ ਪੁੱਤ੍ਰਾਂ ਨੂੰ ਅੱਦਰਮਲਕ ਅਰ ਅਨਮਲਕ ਦੇ ਲਈ ਜੋ ਸਫਰਵਇਮ ਦੇ ਦਿਓਤੇ ਸਨ ਅੱਗ ਵਿੱਚ ਸਾੜਦੇ ਹੁੰਦੇ ਸਨ</verse>
				<verse number="32">ਇਸ ਤਰਾਂ ਓਹ ਯਹੋਵਾਹ ਦਾ ਭੈ ਮੰਨਣ ਵਾਲੇ ਤਾਂ ਹੋ ਗਏ ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਭੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ</verse>
				<verse number="33">ਓਹ ਯਹੋਵਾਹ ਦਾ ਭੈ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਓਹ ਕੱਢ ਕੇ ਲਿਆਂਦੇ ਗਏ ਸਨ ਆਪਣੇ ਦਿਓਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ</verse>
				<verse number="34">ਅੱਜ ਦੇ ਦਿਨ ਤਾਈਂ ਓਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਓਹ ਯਹੋਵਾਹ ਦਾ ਭੈ ਨਹੀਂ ਮੰਨਦੇ ਨਾ ਓਹ ਓਹਨਾਂ ਦੀਆਂ ਬਿਧੀਆਂ ਯਾ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਰ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਉਂ ਉਹ ਨੇ ਇਸਰਾਏਲ ਰੱਖਿਆ ਸੀ</verse>
				<verse number="35">ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਰ ਇਹ ਹੁਕਮ ਕੀਤਾ ਭਈ ਤੁਸੀਂ ਪਰਾਇਆਂ ਦਿਓਤਿਆਂ ਦਾ ਭੈ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਓਨ੍ਹਾਂ ਅੱਗੇ ਬਲੀ ਚੜ੍ਹਾਇਓ</verse>
				<verse number="36">ਪਰ ਯਹੋਵਾਹ ਜੋ ਵੱਡੇ ਬਲ ਅਰ ਪਸਾਰੀ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉੱਸੇ ਦਾ ਭੈ ਮੰਨੋ ਅਰ ਉੱਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸੇ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ</verse>
				<verse number="37">ਅਤੇ ਜੋ ਬਿਧੀਆਂ ਅਰ ਆਗਿਆਵਾਂ ਅਰ ਬਿਵਸਥਾ ਅਰ ਹੁਕਮਾਨਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਸਦਾ ਪੱਕਾ ਕਰ ਕੇ ਮੰਨਿਓ ਅਰ ਪਰਾਏ ਦਿਓਤਿਆਂ ਦਾ ਭੈ ਨਾ ਮੰਨਿਓ</verse>
				<verse number="38">ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦਿਓਤਿਆਂ ਦਾ ਭੈ ਤੁਸੀਂ ਮੰਨਣਾ</verse>
				<verse number="39">ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ</verse>
				<verse number="40">ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ</verse>
				<verse number="41">ਇਸ ਤਰਾਂ ਉਹ ਕੌਮਾਂ ਯਹੋਵਾਹ ਦਾ ਭੈ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪਿਉ ਦਾਦੇ ਭੇਟਾਂ ਚੜ੍ਹਾਉਂਦੇ ਸਨ ਓਵੇਂ ਉਨ੍ਹਾਂ ਦੇ ਪੁੱਤ੍ਰ ਪੋਤੇ ਭੀ ਅੱਜ ਦੇ ਦਿਨ ਤਾਈਂ ਚੜ੍ਹਾਉਂਦੇ ਹਨ।।</verse>
			</chapter>
			<chapter number="18">
				<verse number="1">ਫੇਰ ਐਉਂ ਹੋਇਆ ਭਈ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤ੍ਰ ਹੋਸ਼ੇਆ ਦੇ ਤੀਜੇ ਵਰਹੇ ਵਿੱਚ ਆਹਾਜ਼ ਦਾ ਪੁੱਤ੍ਰ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਰਾਜ ਕਰਨ ਲੱਗਾ</verse>
				<verse number="2">ਜਦ ਉਹ ਰਾਜ ਕਰਨ ਲੱਗਾ ਤਾਂ ਪੰਝੀਆਂ ਵਰਿਹਾਂ ਦਾ ਸੀ ਅਤੇ ਉਸ ਨੇ ਉੱਨਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਅਬੀ ਸੀ ਜੋ ਜ਼ਕਰਯਾਹ ਦੀ ਧੀ ਸੀ</verse>
				<verse number="3">ਅਤੇ ਸੁਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰਾਂ ਓਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="4">ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ ਅਰ ਥੰਮ੍ਹਾਂ ਦੇ ਟੁੱਕੜੇ ਟੁੱਕੜੇ ਕਰ ਦਿੱਤੇ ਅਰ ਟੁੰਡਾਂ ਨੂੰ ਵੱਢ ਸੁੱਟਿਆ ਅਰ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ ਚੂਰ ਕਰ ਦਿੱਤਾ ਕਿਉਂ ਜੋ ਉਨ੍ਹਾਂ ਦਿਨਾਂ ਤਾਈਂ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਉਂ ਨਹੁਸ਼ਤਾਨ ਰੱਖਿਆ</verse>
				<verse number="5">ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤਾਈਂ ਭਈ ਉਸ ਦੇ ਪਿੱਛੋਂ ਯਹੂਦਾਹ ਦੇ ਸਾਰੇ ਪਾਤਸ਼ਾਹ ਵਿੱਚੋਂ ਇੱਕ ਭੀ ਉਸ ਦੇ ਵਰਗਾ ਨਾ ਹੋਇਆ ਅਰ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ</verse>
				<verse number="6">ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਰ ਉਹ ਦੇ ਪਿੱਛੇ ਤੁਰਨੋਂ ਨਾ ਹਟਿਆ ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ</verse>
				<verse number="7">ਅਤੇ ਯਹੋਵਾਹ ਉਸ ਦੇ ਅੰਗ ਸੰਗ ਰਿਹਾ ਅਰ ਜਿੱਥੇ ਉਹ ਗਿਆ ਉਸ ਦਾ ਜਾਣਾ ਸਫਲ ਹੋਇਆ ਅਰ ਉਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇ ਮੁਖ ਹੋ ਗਿਆ ਅਰ ਉਹ ਦੇ ਅਧੀਨ ਨਾ ਰਿਹਾ</verse>
				<verse number="8">ਉੱਸੇ ਨੇ ਹੀ ਫਲਿਸਤੀਆਂ ਨੂੰ ਅੱਜ਼ਾਹ ਅਰ ਉਹ ਦੀਆਂ ਹੱਦਾਂ ਤਾਈਂ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤਾਈਂ ਮਾਰਿਆ।।</verse>
				<verse number="9">ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰਹੇ ਜੋ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤ੍ਰ ਹੋਸ਼ੇਆ ਦਾ ਸੱਤਵਾਂ ਵਰਹਾ ਸੀ ਐਉਂ ਹੋਇਆ ਕਿ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਰ ਉਹ ਦਾ ਘੇਰਾ ਪਾ ਲਿਆ</verse>
				<verse number="10">ਅਤੇ ਤਿੰਨਾਂ ਵਰਿਹਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਛੇਵੇਂ ਵਰਹੇ ਜੋ ਇਸਰਾਏਲ ਦੇ ਪਾਤਸ਼ਾਹ ਹੋਸ਼ੇਆ ਦਾ ਨੌਵਾਂ ਵਰਹਾ ਸੀ ਸਾਮਰਿਯਾ ਲੈ ਲਿਆ ਗਿਆ</verse>
				<verse number="11">ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲ ਨੂੰ ਅੱਸ਼ੂਰ ਨੂੰ ਅਸੀਰ ਕਰ ਕੇ ਲੈ ਗਿਆ ਅਰ ਓਹਨਾਂ ਨੂੰ ਹਲਹ ਵਿੱਚ ਅਰ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਰ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ</verse>
				<verse number="12">ਕਿਉਂ ਜੋ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦੀ ਉਲੰਘਣਾ ਕੀਤੀ। ਉਹ ਸਭ ਕੁਝ ਜਿਹ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਓਹਨਾਂ ਨੇ ਨਾ ਤਾਂ ਮੰਨਿਆ ਅਰ ਨਾ ਉਹ ਨੂੰ ਪੂਰਾ ਕੀਤਾ।।</verse>
				<verse number="13">ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੂੰ ਲੈ ਲਿਆ</verse>
				<verse number="14">ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਆਖ ਘੱਲਿਆ ਕਿ ਮੈਥੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾਹ। ਜੋ ਕੁਝ ਤੂੰ ਮੇਰੇ ਉੱਤੇ ਧਰੇਂ ਉਹ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਪਾਤਸ਼ਾਹ ਨੇ ਤਿੰਨ ਸੌ ਤੋੜੇ ਚਾਂਦੀ ਅਰ ਤੀਹ ਤੋੜੇ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਲਈ ਠਹਿਰਾ ਦਿੱਤਾ</verse>
				<verse number="15">ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਰ ਪਾਤਸ਼ਾਹ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ</verse>
				<verse number="16">ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਰ ਥੰਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ ਲਾਹ ਲਿਆ ਅਰ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।।</verse>
				<verse number="17">ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਤਰਤਾਨ ਅਰ ਰਬਸਾਰੀਸ ਅਰ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਪਾਤਸ਼ਾਹ ਵੱਲ ਯਰੂਸ਼ਲਮ ਨੂੰ ਘੱਲਿਆ। ਸੋ ਓਹ ਚੜ੍ਹੇ ਤੇ ਯਰੂਸ਼ਲਮ ਦੇ ਲਾਗੇ ਅੱਪੜੇ ਅਰ ਉਪਰਲੇ ਤਲਾਓ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮਦਾਨ ਦੇ ਰਾਹ ਉੱਤੇ ਹੈ ਖਲੋ ਗਏ</verse>
				<verse number="18">ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਅਵਾਜ਼ ਦਿੱਤੀ ਅਰ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾਹ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।।</verse>
				<verse number="19">ਤਾਂ ਰਬਸ਼ਾਕੇਹ ਨੇ ਓਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜ ਐਉਂ ਫ਼ਰਮਾਉਂਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕੀਤਾ ਹੈ?</verse>
				<verse number="20">ਤੈਂ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਭਈ ਜੁੱਧ ਲਈ ਮੇਰੇ ਕੋਲ ਜੁਗਤ ਦੇ ਬਲ ਹੈ। ਹੁਣ ਤੈਨੂੰ ਕਿਹ ਦੇ ਉੱਤੇ ਭਰੋਸਾ ਹੈ ਜੋ ਤੂੰ ਮੈਥੋਂ ਬੇਮੁਖ ਹੋਇਆ ਹੈਂ?</verse>
				<verse number="21">ਹੁਣ ਵੇਖ ਤੈਨੂੰ ਏਸ ਦਰੜੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੋ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਓਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰਖਦੇ ਹਨ ਏਹੋ ਜੇਹਾ ਹੀ ਹੈ</verse>
				<verse number="22">ਪਰ ਜੇ ਤੁਸੀਂ ਮੈਨੂੰ ਆਖੋ ਭਈ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ ਤਾਂ ਕੀ ਓਹ ਉਹੀਓ ਨਹੀਂ ਹੈ ਜਿਹ ਦਿਆਂ ਉੱਚਿਆਂ ਥਾਵਾਂ ਅਰ ਜਗਵੇਦੀਆਂ ਥਾਵਾਂ ਅਰ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਰ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਏਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?</verse>
				<verse number="23">ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਸ਼ਰਤ ਲਾ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਓਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸੱਕੇਂ</verse>
				<verse number="24">ਫੇਰ ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਚਾਕਰਾਂ ਵਿੱਚੋਂ ਕਿਵੇਂ ਇੱਕ ਕਪਤਾਨ ਦਾ ਭੀ ਮੂੰਹ ਫੇਰ ਸੱਕੇਂਗਾ? ਯਾ ਕੀ ਤੂੰ ਆਪਣੀ ਵੱਲੋਂ ਰੱਥਾਂ ਤੋਂ ਸਵਾਰਾਂ ਲਈ ਮਿਸਰ ਤੇ ਭਰੋਸਾ ਕੀਤਾ ਹੋਇਆ ਹੈ?</verse>
				<verse number="25">ਕੀ ਮੈਂ ਯਹੋਵਾਹ ਤੋਂ ਬਾਹਰਾ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪੇ ਮੈਨੂੰ ਆਖਿਆ ਭਈ ਏਸ ਦੇਸ ਤੇ ਚੜ੍ਹਾਈ ਕਰ ਕੇ ਏਸ ਨੂੰ ਨਾਸ ਕਰ ਦੇਹ!</verse>
				<verse number="26">ਤਦ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਅਰ ਸ਼ਬਨਾ ਅਰ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਭਈ ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹਨੂੰ ਸਮਝਦੇ ਹਾਂ ਅਰ ਉਨ੍ਹਾਂ ਲੋਕਾਂ ਦੇ ਸੁਣਦੀਆਂ ਜੋ ਕੰਧ ਉੱਤੇ ਹਨ ਯਹੂਦੀਆਂ ਦੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ</verse>
				<verse number="27">ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਰ ਤੇਰੇ ਕੋਲ ਏਹ ਗੱਲਾਂ ਆਖਣ ਲਈ ਮੈਨੂੰ ਘੱਲਿਆ ਹੈ ਪਰ ਏਹਨਾਂ ਮਨੁੱਖਾਂ ਦੇ ਕੋਲ ਨਹੀਂ ਜੋ ਕੰਧ ਉੱਤੇ ਬੈਠੇ ਹੋਏ ਹਨ ਭਈ ਓਹ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਤੇ ਆਪਣਾ ਮੂਤ ਪੀਣ?</verse>
				<verse number="28">ਤਦ ਰਬਸ਼ਾਕੇਹ ਖਲੋ ਗਿਆ ਅਰ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਰ ਏਹ ਆਖਿਆ, ਤੁਸੀਂ ਅੱਸ਼ੂਰ ਦੇ ਮਾਹਰਾਜ ਦਾ ਬਚਨ ਸੁਣ ਲਵੋ!</verse>
				<verse number="29">ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਭਈ ਹਿਜ਼ਕੀਯਾਹ ਤੁਹਾਨੂੰ ਧੋਖਾ ਦੇਵੇ ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸੱਕੇਗਾ</verse>
				<verse number="30">ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਕਿ ਯਹੋਵਾਹ ਨਿਸੰਗ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੀਂ ਨਹੀ ਦਿੱਤਾ ਜਾਵੇਗਾ</verse>
				<verse number="31">ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਰ ਹਰ ਕੋਈ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਰ ਹਰ ਕੋਈ ਆਪਣੇ ਹੀ ਚੁਬੱਚੇ ਦਾ ਪਾਣੀ ਪੀਵੇਗਾ</verse>
				<verse number="32">ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ ਵਾਂਙੁ ਅਨਾਜ ਤੇ ਨਵੀਂ ਮੈਂ ਦਾ ਦੇਸ, ਰੋਟੀ ਤੇ ਅੰਗੂਰੀ ਬਾਗਾਂ ਦਾ ਦੇਸ, ਜ਼ੈਤੂਨ ਦੇ ਤੇਲ ਅਰ ਸ਼ਹਿਤ ਦਾ ਦੇਸ ਹੈ ਤਾਂ ਜੋ ਤੁਸੀਂ ਜੀਉਂਦੇ ਰਹੋ ਅਰ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਭਈ ਯਹੋਵਾਹ ਸਾਨੂੰ ਛੁਡਾਵੇਗਾ</verse>
				<verse number="33">ਕੀ ਕੌਮਾਂ ਦੇ ਦਿਓਤਿਆਂ ਵਿੱਚੋਂ ਕਿਸੇ ਨੇ ਭੀ ਆਪਣੇ ਦੇਸ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁਡਾਇਆ ਹੈ?</verse>
				<verse number="34">ਹਮਾਥ ਅਰ ਅਰਪਾਦ ਦੇ ਦਿਓਤੇ ਕਿੱਥੇ ਹਨ? ਸਫਰਵਇਮ ਅਰ ਹੇਨਾ ਅਰ ਇੱਵਾਹ ਦੇ ਦਿਓਤੇ ਕਿੱਥੇ ਹਨ? ਕੀ ਓਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?</verse>
				<verse number="35">ਦੇਸਾਂ ਦਿਆਂ ਸਾਰਿਆਂ ਦਿਓਤਿਆਂ ਵਿੱਚੋਂ ਉਹ ਕਿਹੜੇ ਹਨ ਜਿਨ੍ਹਾਂ ਨੇ ਆਪਣੇ ਦੇਸ ਮੇਰੇ ਹੱਥੋਂ ਛੁਡਾ ਲਿਆ ਭਈ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?</verse>
				<verse number="36">ਪਰ ਲੋਕਾਂ ਨੇ ਚੁੱਪ ਵੱਟ ਲਈ ਅਰ ਉਹ ਨੂੰ ਇੱਕ ਗੱਲ ਦਾ ਭੀ ਉੱਤਰ ਨਾ ਦਿੱਤਾ ਕਿਉਂ ਜੋ ਪਾਤਸ਼ਾਹ ਦਾ ਹੁਕਮ ਇਹ ਸੀ ਭਈ ਤੁਸੀਂ ਉਹ ਨੂੰ ਉੱਤਰ ਦੇਣਾ ਹੀ ਨਹੀਂ</verse>
				<verse number="37">ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਰ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।</verse>
			</chapter>
			<chapter number="19">
				<verse number="1">ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਏਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਰ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਰ ਯਹੋਵਾਹ ਦੇ ਭਵਨ ਵਿੱਚ ਗਿਆ</verse>
				<verse number="2">ਅਤੇ ਅਲਯਾਕੀਮ ਨੂੰ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾ ਮੁਨੀਮ ਅਰ ਜਾਜਕਾਂ ਦੇ ਬਜ਼ੁਰਗਾਂ ਨੂੰ ਟਾਟ ਪੁਆ ਕੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਦੇ ਕੋਲ ਘੱਲਿਆ</verse>
				<verse number="3">ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਹਿਜ਼ਕੀਯਾਹ ਐਉਂ ਆਖਦਾ ਹੈ ਕਿ ਇਹ ਦਿਨ ਦੁਖ ਤੇ ਘੂਰ ਤੇ ਬੇਪਤੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ੱਕਤੀ ਨਹੀਂ ਹੈ</verse>
				<verse number="4">ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਰ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਉਨ੍ਹਾਂ ਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ</verse>
				<verse number="5">ਸੋ ਹਿਜ਼ਕੀਯਾਹ ਪਾਤਸ਼ਾਹ ਦੇ ਟਹਿਲੂਏ ਯਸਾਯਾਹ ਦੇ ਕੋਲ ਆਏ</verse>
				<verse number="6">ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਭਈ ਤੁਸੀਂ ਆਪਣੇ ਸੁਆਮੀ ਨੂੰ ਐਉਂ ਆਖਿਓ ਕਿ ਯਹੋਵਾਹ ਏਹ ਆਖਦਾ ਹੈ, ਤੂੰ ਓਹਨਾਂ ਗੱਲਾਂ ਤੋਂ ਜੋ ਤੈਂ ਸੁਣੀਆਂ ਹਨ ਜਿਨ੍ਹਾਂ ਨਾਲ ਅੱਸ਼ੂਰ ਦੇ ਪਾਤਸ਼ਾਹ ਦਿਆਂ ਚਾਕਰਾਂ ਨੇ ਮੇਰੇ ਉੱਤੇ ਕੁਫਰ ਬਕਿਆ ਹੈ ਨਾ ਡਰੀ</verse>
				<verse number="7">ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਭਈ ਉਹ ਅਵਾਈ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਰ ਮੈਂ ਉਹ ਨੂੰ ਉੱਸੇ ਦੇ ਦੇਸ ਵਿੱਚ ਤਲਵਾਰ ਨਾਲ ਡੇਗ ਦਿਆਂਗਾ</verse>
				<verse number="8">ਸੋ ਰਬਸ਼ਾਕੇਹ ਮੁੜ ਗਿਆ ਅਰ ਅੱਸ਼ੂਰ ਦੇ ਪਾਤਸ਼ਾਹ ਨੂੰ ਲਿਬਨਾਹ ਦੇ ਵਿਰੁੱਧ ਜੁੱਧ ਕਰਦਿਆਂ ਪਾਇਆ ਕਿਉਂ ਜੋ ਉਹ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਉੱਠ ਗਿਆ ਹੈ</verse>
				<verse number="9">ਜਦ ਉਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਭਈ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ ਤਾਂ ਉਹ ਨੇ ਏਹ ਆਖ ਕੇ ਹਿਜ਼ਕੀਯਾਹ ਵੱਲ ਫੇਰ ਹਲਕਾਰੇ ਘੱਲੇ</verse>
				<verse number="10">ਕਿ ਤੁਸੀਂ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਐਉਂ ਆਖਿਓ ਕਿ ਤੇਰਾ ਪਰਮੇਸ਼ੁਰ ਜਿਹ ਦੇ ਉੱਤੇ ਤੇਰਾ ਭਰੋਸਾ ਹੈ ਏਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਭਈ ਯਰੂਸ਼ਲਮ ਅੱਸ਼ੂਰ ਦੇ ਪਾਤਸ਼ਾਹ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ</verse>
				<verse number="11">ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਪਾਤਸ਼ਾਹਾਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਓਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?</verse>
				<verse number="12">ਕੀ ਓਹਨਾਂ ਕੌਮਾਂ ਦਿਆਂ ਦਿਓਤਿਆਂ ਨੂੰ ਅਰਥਾਤ ਗੋਜ਼ਾਨ ਅਰ ਹਾਰਾਨ ਅਰ ਰਸ਼ਫ ਅਰ ਅਦਨ ਦਿਆਂ ਪੁੱਤ੍ਰਾਂ ਨੂੰ ਜੋ ਤਲਾੱਸਾਰ ਵਿੱਚ ਸਨ ਜਿਨ੍ਹਾਂ ਨੂੰ ਮੇਰੇ ਪਿਉ ਦਾਦਿਆਂ ਨੇ ਨਾਸ ਕੀਤਾ ਛੁਡਾਇਆ ਸੀ?</verse>
				<verse number="13">ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਰ ਸਫਰਵਇਮ ਸ਼ਹਿਰ ਦਾ ਹੇਨਾ ਅਰ ਇੱਵਾਹ ਦੇ ਰਾਜੇ ਕਿੱਥੇ ਹਨ?</verse>
				<verse number="14">ਜਦ ਹਿਜ਼ਕੀਯਾਹ ਨੇ ਹਲਕਾਰਿਆਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰਖ ਦਿੱਤਾ</verse>
				<verse number="15">ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਏਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੈਂ ਅਕਾਸ਼ ਤੇ ਧਰਤੀ ਨੂੰ ਬਣਾਇਆ</verse>
				<verse number="16">ਹੇ ਯਹੋਵਾਹ, ਆਪਣਾ ਕੰਨ ਲਾ ਅਰ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਰ ਵੇਖ! ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਹ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ</verse>
				<verse number="17">ਹੇ ਯਹੋਵਾਹ, ਅੱਸ਼ੂਰ ਦਿਆਂ ਪਾਤਸ਼ਾਹਾਂ ਨੇ ਸੱਚ ਮੁੱਚ ਕੌਮਾਂ ਤੇ ਓਹਨਾਂ ਦਿਆਂ ਦੇਸਾਂ ਨੂੰ ਨਾਸ ਕੀਤਾ ਹੈ</verse>
				<verse number="18">ਅਤੇ ਓਹਨਾਂ ਦਿਆਂ ਦਿਓਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਓਹ ਦੇਵਤੇ ਭੀ ਨਹੀਂ ਸਨ ਸਗੋਂ ਮਨੁੱਖਾਂ ਦਿਆਂ ਹੱਥਾਂ ਦੀ ਕਾਰੀਗਰੀ ਅਰ ਲੱਕੜੀ ਤੇ ਪੱਥਰ ਸਨ ਸੋ ਉਨ੍ਹਾਂ ਨੇ ਓਹਨਾਂ ਨੂੰ ਨਾਸ ਕਰ ਦਿੱਤਾ</verse>
				<verse number="19">ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ ਤੂੰ ਸਾਨੂੰ ਉਹ ਦੇ ਹੱਥੋਂ ਬਚਾ ਲੈ ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਭਈ ਤੂੰਹੀਏਂ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।।</verse>
				<verse number="20">ਤਦ ਆਮੋਸ਼ ਦੇ ਪੁੱਤ੍ਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਏਹ ਅਖਵਾ ਘੱਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜੋ ਪ੍ਰਾਰਥਨਾ ਤੈਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਵਿਖੇ ਮੈਥੋਂ ਮੰਗੀ ਹੈ ਉਹ ਮੈਂ ਸੁਣ ਲਈ ਹੈ</verse>
				<verse number="21">ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, - ਸੀਯੋਨ ਦੀ ਕੁਆਰੀ ਧੀ, ਤੈਨੂੰ ਤੁੱਛ ਜਾਣਦੀ ਉਹ ਤੈਨੂੰ ਮਖੌਲ ਕਰਦੀ ਹੈ, ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।</verse>
				<verse number="22">ਤੈਂ ਕਿਹ ਨੂੰ ਬੋਲੀਆਂ ਮਾਰੀਆਂ ਅਤੇ ਕਿਹ ਨੂੰ ਕੁਫਰ ਬਕਿਆ? ਕਿਹ ਦੇ ਵਿਰੁਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੈਂ ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ ਘੁਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।</verse>
				<verse number="23">ਤੈਂ ਆਪਣਿਆਂ ਹਲਕਾਰਿਆਂ ਦੇ ਰਾਹੀਂ ਪ੍ਰਭੁ ਨੂੰ ਬੋਲੀਆਂ ਮਾਰੀਆਂ, ਅਰ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤਾਈਂ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆਂ ਸਰੂ ਵੱਢ ਛੱਡਿਆ, ਅਰ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ, ਅਰ ਉਹ ਦੀ ਬਣ ਵਾੜੀ ਵਿੱਚ ਜਾ ਵੜਿਆ।</verse>
				<verse number="24">ਮੈਂ ਤਾਂ ਪੁੱਟ ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ, ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮੁਕਾ ਦਿੱਤਾ</verse>
				<verse number="25">ਕੀ ਤੂੰ ਨਹੀਂ ਸੁਣਿਆ ਭਈ ਬਹੁਤ ਚਿਰ ਹੋਇਆ ਮੈਂ ਇਹੀਓ ਠਾਣ ਲਿਆ ਸੀ ਅਰ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦਾ ਓਪਾਓ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਭਈ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ ਪੁਜਾੜ ਕੇ ਥੇਹ ਕਰ ਛੱਡੇਂ।</verse>
				<verse number="26">ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਾਬਰ ਗਏ ਅਤੇ ਬੇਕਲ ਕੀਤੇ ਗਏ, ਓਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ, ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਙੁ ਹੋ ਗਏ, ਜੋ ਉੱਗਣੋਂ ਅਗੇਤਰਾ ਹੀ ਸੁੱਕ ਜਾਵੇ।</verse>
				<verse number="27">ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ ਬਾਹਰ ਆਉਣਾ ਜਾਣਾ, ਅਰ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।</verse>
				<verse number="28">ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲਾ ਮੇਰੇ ਕੰਨੀਂ ਪਹੁੰਚਾ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਰ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਰ ਜਿਹੜੇ ਰਾਹ ਤੂੰ ਆਇਆ ਉੱਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।</verse>
				<verse number="29">ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਵਰਹੇ ਉਹ ਜੋ ਪਿੱਛੇ ਉਤਪਤ ਹੋਵੇ, ਤਦ ਤੀਜੇ ਵਰਹੇ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ ਲਾਓ ਅਰ ਉਨ੍ਹਾਂ ਦਾ ਫਲ ਖਾਓ</verse>
				<verse number="30">ਤਦ ਉਹ ਬਚੇ ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ ਫੇਰ ਹੇਠਾਂ ਨੂੰ ਜੜ ਫੜ ਕੇ ਉਤਾਹਾਂ ਫਲ ਲਿਆਉਣਗੇ</verse>
				<verse number="31">ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਰ ਬਚੇ ਖੁਚੇ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਯਹੋਵਾਹ ਦੀ ਅਣਖ ਇਹ ਕਰੇਗੀ</verse>
				<verse number="32">ਇਸ ਲਈ ਅੱਸ਼ੂਰ ਦੇ ਪਾਤਸ਼ਾਹ ਦੇ ਵਿਖੇ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਏਸ ਸ਼ਹਿਰ ਕੋਲ ਆਵੇਗਾ, ਨਾ ਉੱਥੇ ਬਾਣ ਚਲਾਵੇਗਾ, ਨਾ ਢਾਲ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਦਮ ਦਮਾ ਬਣਾਵੇਗਾ</verse>
				<verse number="33">ਜਿਹੜੇ ਰਾਹ ਉਹ ਆਇਆ ਉੱਸੇ ਰਾਹ ਮੁੜ ਜਾਵੇਗਾ ਅਰ ਉਹ ਏਸ ਸ਼ਹਿਰ ਕੋਲ ਨਾ ਆਵੇਗਾ, ਏਹ ਯਹੋਵਾਹ ਦਾ ਵਾਕ ਹੈ</verse>
				<verse number="34">ਇਸ ਤਰਾਂ ਮੈਂ ਆਪਣੇ ਨਮਿੱਤ ਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਇਹ ਨੂੰ ਸਾਂਭ ਰੱਖਾਂਗਾ।।</verse>
				<verse number="35">ਉਪਰੰਤ ਐਉਂ ਹੋਇਆ ਭਈ ਉੱਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਛੱਡੇ ਅਰ ਜਦ ਲੋਕ ਤੜਕ ਸਾਰ ਉੱਠੇ ਤਾਂ ਵੇਖੋ ਓਹ ਸਭ ਲੋਥਾਂ ਹੀ ਲੋਥਾਂ ਸਨ</verse>
				<verse number="36">ਸੋ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ</verse>
				<verse number="37">ਫੇਰ ਐਉਂ ਹੋਇਆ ਜਦ ਉਹ ਆਪਣੇ ਦਿਓਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਅਦਰਮਲਕ ਅਰ ਸ਼ਰਸਕ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਰ ਓਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਰ ਉਹ ਦਾ ਪੁੱਤ੍ਰ ਏਸਰ ਹਦੋਨ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="20">
				<verse number="1">ਉਨ੍ਹੀਂ ਦਿਨੀਂ ਹਿਜ਼ਕੀਯਾਹ ਬੀਮਾਰ ਹੋ ਕੇ ਮਰਨ ਲੱਗਾ ਸੀ ਅਰ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ ਕਿਉਂ ਜੋ ਤੂੰ ਮਰਨਾਊ ਹੈਂ ਅਤੇ ਨਹੀਂ ਬਚੇਂਗਾ</verse>
				<verse number="2">ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਏਹ ਪ੍ਰਾਰਥਨਾ ਕੀਤੀ</verse>
				<verse number="3">ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਭਈ ਮੈਂ ਕਿਵੇਂ ਵਫ਼ਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਰ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ</verse>
				<verse number="4">ਤਾਂ ਐਉਂ ਹੋਇਆ ਕਿ ਯਸਾਯਾਹ ਨਬੀ ਨਿੱਕਲ ਕੇ ਹਾਤੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ</verse>
				<verse number="5">ਕਿ ਮੁੜ ਜਾਹ ਅਰ ਤੂੰ ਮੇਰੀ ਪਰਜਾ ਦੇ ਪਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ ਮੈਂ ਤੈਨੂੰ ਅੱਛਾ ਕਰਨ ਵਾਲਾ ਹਾਂ। ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ</verse>
				<verse number="6">ਅਰ ਮੈਂ ਤੇਰਿਆਂ ਦਿਨਾਂ ਵਿੱਚ ਪੰਦਰਾ ਵਰਹੇ ਹੋਰ ਵਧਾਵਾਂਗਾ ਅਰ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ ਅਰ ਆਪਣੇ ਨਮਿੱਤ ਅਰ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਸਾਂਭ ਰੱਖਾਂਗਾ</verse>
				<verse number="7">ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੱਧੀ ਅਰ ਉਹ ਅੱਛਾ ਹੋ ਗਿਆ</verse>
				<verse number="8">ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਅੱਛਾ ਕਰ ਦੇਵੇਗਾ ਅਰ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਵਾਂਗਾ</verse>
				<verse number="9">ਤਾਂ ਯਸਾਯਾਹ ਨੇ ਆਖਿਆ, ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪੜਛਾਵਾਂ ਦਾ ਦਸ ਦਰਜੇ ਅਗਾਹਾਂ ਨੂੰ ਜਾਏ ਦਸ ਦਰਜੇ ਪਿਛਾਹਾਂ ਨੂੰ ਮੁੜੇ</verse>
				<verse number="10">ਤਾਂ ਹਿਜ਼ਕੀਯਾਹ ਬੋਲਿਆ, ਪੜਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਗੱਲ ਜਿਹੀ ਗੱਲ ਹੈ। ਨਹੀਂ ਸਗੋਂ ਪੜਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ</verse>
				<verse number="11">ਫੇਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪੜਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੱਨਾ ਉਹ ਢਲ ਚੁੱਕਿਆ ਸੀ ਓਨਾਂ ਹੀ ਪਿਛਾਹਾਂ ਨੂੰ ਮੋੜ ਦਿੱਤਾ।।</verse>
				<verse number="12">ਉਸ ਵੇਲੇ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤ੍ਰ ਬਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਸੁਗਾਤ ਅਰ ਚਿੱਠੀਆਂ ਘੱਲੀਆਂ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ</verse>
				<verse number="13">ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਰ ਆਪਣਾ ਸਾਰਾ ਤੋਸ਼ਾ ਖਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ । ਉਹ ਦੇ ਮਹਿਲ ਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੁਝ ਅਜਿਹਾ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਵਿਖਾਇਆ</verse>
				<verse number="14">ਤਦ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਅਰ ਉਹ ਨੂੰ ਆਖਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਰ ਓਹ ਕਿੱਥੋਂ ਤੇਰੇ ਕੋਲ ਆਏ? ਹਿਜ਼ਕੀਯਾਹ ਨੇ ਅੱਗੋਂ ਆਖਿਆ, ਓਹ ਇੱਕ ਦੂਰ ਦੇ ਦੇਸ ਤੋਂ ਆਏ, ਬਾਬਲ ਤੋਂ</verse>
				<verse number="15">ਤਾਂ ਉਸ ਆਖਿਆ, ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਕੁਝ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਵਸਤੂ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ</verse>
				<verse number="16">ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਤੂੰ ਯਹੋਵਾਹ ਦਾ ਬਚਨ ਸੁਣ ਲੈ!</verse>
				<verse number="17">ਵੇਖ ਓਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਅਰ ਜੋ ਕੁਝ ਤੇਰੇ ਪਿਉ ਦਾਦਿਆਂ ਨੇ ਅੱਜ ਦੇ ਦਿਨ ਤਾਂਈ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਭੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ</verse>
				<verse number="18">ਅਤੇ ਤੇਰਿਆਂ ਪੁੱਤ੍ਰਾਂ ਵਿੱਚੋਂ ਜੋ ਤੈਥੋਂ ਪੈਦਾ ਹੋਣਗੇ ਅਤੇ ਜੋ ਤੈਥੋਂ ਜੰਮਣਗੇ ਕਈਆਂ ਨੂੰ ਓਹ ਲੈ ਜਾਣਗੇ ਅਰ ਓਹ ਬਾਬਲ ਦੇ ਪਾਤਸ਼ਾਹ ਦੇ ਮਹਿਲ ਵਿੱਚ ਖੋਜੇ ਬਣਨਗੇ</verse>
				<verse number="19">ਅੱਗੋ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਭਲਾ ਹੈ ਅਰ ਉਹ ਨੇ ਆਖਿਆ, ਕੀ ਏਹ ਗੱਲ ਨਹੀਂ ਭਈ ਮੇਰੇ ਦਿਨਾਂ ਵਿੱਚ ਸੁਲਾਹ ਤੇ ਸਚਿਆਈ ਰਹੇਗੀ?</verse>
				<verse number="20">ਹਿਜ਼ਕੀਯਾਹ ਦੀ ਬਾਕੀ ਵਾਰਤਾ ਅਰ ਉਹ ਦੀ ਸਾਰੀ ਸਾਮਰਥਾ ਅਰ ਕਿਵੇਂ ਉਹ ਨੇ ਇੱਕ ਤਲਾਓ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਉਹ ਦਾ ਪੁਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="21">
				<verse number="1">ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਵਰਿਹਾ ਦਾ ਸੀ ਅਰ ਉਸ ਨੇ ਪਚਵੰਜਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਫਸੀਬਾਹ ਸੀ</verse>
				<verse number="2">ਅਰ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ</verse>
				<verse number="3">ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਰ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ ਜਿਵੇਂ ਇਸਾਰਏਲ ਦੇ ਪਾਤਸ਼ਾਹ ਅਹਾਬ ਕੀਤਾ ਸੀ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤਾ</verse>
				<verse number="4">ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਹ ਦੇ ਵਿਖੇ ਯਹੋਵਾਹ ਨੇ ਆਖਿਆ ਸੀ ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ</verse>
				<verse number="5">ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ</verse>
				<verse number="6">ਅਰ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਰ ਫਾਲ ਪਾਉਦਾ ਅਰ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਰ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ ਅਰ ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ</verse>
				<verse number="7">ਅਤੇ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੀ ਮੂਰਤ ਨੂੰ ਉਸ ਭਵਨ ਵਿੱਚ ਧਰ ਦਿੱਤਾ ਜਿਹ ਦੇ ਵਿਖੇ ਯਹੋਵਾਹ ਨੇ ਦਾਊਦ ਅਰ ਉਹ ਦੇ ਪੁੱਤ੍ਰ ਸੁਲੇਮਾਨ ਨੂੰ ਆਖਿਆ ਸੀ ਕਿ ਏਸ ਭਵਨ ਵਿੱਚ ਅਰ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਸਦਾ ਤੀਕਰ ਆਪਣਾ ਨਾਮ ਰੱਖਾਂਗਾ</verse>
				<verse number="8">ਅਤੇ ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਗਾਂ ਜੋ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਜੇ ਓਹੋ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਹ ਦਾ ਹੁਕਮ ਮੇਰੇ ਦਾਸ ਮੂਸਾ ਨੇ ਓਹਨਾਂ ਨੂੰ ਦਿੱਤਾ ਪੂਰਾ ਕਰ ਕੇ ਪਾਲਨਾ ਕਰਨ</verse>
				<verse number="9">ਪਰ ਓਹਨਾਂ ਨੇ ਕੰਨ ਨਾ ਲਾਇਆ ਅਰ ਮਨੱਸ਼ਹ ਨੇ ਓਹਨਾਂ ਨੂੰ ਬਹਿਕਾਇਆ ਭਈ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਨਾਸ ਕੀਤਾ ਸੀ ਹੋਰ ਭੀ ਭੈੜੇ ਕੰਮ ਕਰਨ।।</verse>
				<verse number="10">ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਏਹ ਬੋਲਿਆ,</verse>
				<verse number="11">ਇਸ ਲਈ ਕਿ ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਏਹ ਘਿਣਾਉਣੇ ਕੰਮ ਕੀਤੇ ਹਨ ਅਰ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਭੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ</verse>
				<verse number="12">ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਐਉਂ ਆਖਿਆ, ਵੇਖੋ ਮੈਂ ਯਰੂਸ਼ਲਮ ਅਰ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ ਜਿਹ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ</verse>
				<verse number="13">ਅਤੇ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜੇਹਾ ਪੂੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੰਝੂਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ</verse>
				<verse number="14">ਅਤੇ ਮੈਂ ਆਪਣੇ ਵਿਰਸੇ ਦਿਆਂ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਓਹਨਾਂ ਦਿਆਂ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ</verse>
				<verse number="15">ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ ਦਾਦੇ ਮਿਸਰ ਵਿੱਚੋਂ ਨਿੱਕਲੇ ਉਦੋਂ ਤੋਂ ਅੱਜ ਦੇ ਦਿਨ ਤਾਈਂ ਓਹ ਅਜੇਹੇ ਕੰਮ ਕਰਦੇ ਰਹੇ ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਰ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ</verse>
				<verse number="16">ਨਾਲੇ ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨਾ ਜਿਹ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਓਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਰੋਸ਼ਾਂ ਦਾ ਲਹੂ ਭੀ ਇੰਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤਾਈਂ ਭਰ ਛੱਡਿਆ</verse>
				<verse number="17">ਅਤੇ ਮਨੱਸ਼ਹ ਦੀ ਬਾਕੀ ਵਾਰਤਾ ਤੇ ਉਹ ਸੱਭੋ ਕੁਝ ਜੋ ਉਸਨੇ ਕੀਤਾ ਅਰ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="18">ਫੇਰ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਘਰ ਦੇ ਬਾਗ ਅਰਥਾਤ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।।</verse>
				<verse number="19">ਜਦ ਅਮੋਨ ਰਾਜ ਕਰਨ ਲੱਗਾ ਉਹ ਬਾਹੀਆਂ ਵਰਿਹਾਂ ਦਾ ਸੀ ਅਰ ਉਹ ਨੇ ਯਰੂਸ਼ਲਮ ਵਿੱਚ ਦੋ ਵਰਹੇ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ</verse>
				<verse number="20">ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਉ ਮਨੱਸ਼ਹ ਨੇ ਵੀ ਕੀਤਾ ਸੀ</verse>
				<verse number="21">ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ</verse>
				<verse number="22">ਅਤੇ ਯਹੋਵਾਹ ਆਪੁਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਰ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ</verse>
				<verse number="23">ਅਤੇ ਆਮੋਨ ਦਿਆਂ ਚਾਕਰਾਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਪਾਤਸ਼ਾਹ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਛੱਡਿਆ</verse>
				<verse number="24">ਪਰ ਉਸ ਦੇਸ ਦਿਆਂ ਲੋਕਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਰ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਡਿਆਂ ਨੂੰ ਮਾਰ ਛੱਡਿਆ ਜਿੰਨ੍ਹਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ</verse>
				<verse number="25">ਅਤੇ ਆਮੋਨ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="26">ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯੋਸੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="22">
				<verse number="1">ਜਦ ਯੋਸੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠਾ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਯਦੀਯਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ</verse>
				<verse number="2">ਅਤੇ ਉਸ ਨੇ ਓਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਰ ਆਪਣੇ ਪਿਉ ਦਾਊਦ ਦੇ ਸਾਰੇ ਰਾਹ ਤੇ ਚੱਲਦਾ ਰਿਹਾ ਅਰ ਸੱਜੇ ਯਾ ਖੱਬੇ ਨੂੰ ਨਾ ਮੁੜਿਆ।।</verse>
				<verse number="3">ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮੁਸ਼ੱਲਾਮ ਦੇ ਪੋਤ੍ਰੇ ਅਸਲਯਾਹ ਦੇ ਪੁੱਤ੍ਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਏਹ ਆਖ ਕੇ ਘੱਲਿਆ</verse>
				<verse number="4">ਭਈ ਪਰਧਾਨ ਜਾਜਕ ਹਿਲਕੀਯਾਹ ਕੋਲ ਜਾਹ ਭਈ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਰ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ</verse>
				<verse number="5">ਕਿ ਓਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ ਤਾਂ ਜੋ ਓਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ</verse>
				<verse number="6">ਅਰਥਾਤ ਤਰਖਾਣਾਂ ਤੇ ਰਾਜਾਂ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ</verse>
				<verse number="7">ਪਰ ਜੋ ਚਾਂਦੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਂਦੀ ਸੀ ਉਹ ਦਾ ਲੇਖਾ ਉਨ੍ਹਾਂ ਨਾਲ ਨਹੀਂ ਕੀਤਾ ਜਾਂਦਾ ਸੀ ਕਿਉਂ ਜੋ ਓਹ ਵਿਹਾਰ ਦੇ ਖਰੇ ਸਨ</verse>
				<verse number="8">ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਰ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ ਅਰ ਉਸ ਨੇ ਪੜ੍ਹੀ</verse>
				<verse number="9">ਤਦ ਸ਼ਾਫਾਨ ਲਿਖਾਰੀ ਪਾਤਸ਼ਾਹ ਦੇ ਕੋਲ ਆਇਆ ਅਰ ਪਾਤਸ਼ਾਹ ਕੋਲ ਫੇਰ ਏਹ ਖਬਰ ਲਿਆਇਆ ਅਰ ਆਖਿਆ, ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਹੈਕਲ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ</verse>
				<verse number="10">ਤਦ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਰ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ</verse>
				<verse number="11">ਤਾਂ ਐਉਂ ਹੋਇਆ ਭਈ ਜਦ ਪਾਤਸ਼ਾਹ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ</verse>
				<verse number="12">ਅਤੇ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਰ ਸ਼ਾਫਾਨ ਦੇ ਪੁੱਤ੍ਰ ਅਹੀਕਾਮ ਅਰ ਮੀਕਾਯਾਹ ਦੇ ਪੁੱਤ੍ਰ ਅਕਬੋਰ ਅਰ ਸ਼ਾਫਾਨ ਲਿਖਾਰੀ ਅਰ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਏਹ ਆਗਿਆ ਦਿੱਤੀ ਕਿ</verse>
				<verse number="13">ਜਾਓ ਅਰ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ</verse>
				<verse number="14">ਸੋ ਹਿਲਕੀਯਾਹ ਜਾਜਕ ਅਰ ਅਹੀਕਾਮ ਅਰ ਅਕਬੋਰ ਅਰ ਸ਼ਾਫਾਨ ਅਰ ਅਸਾਯਾਹ ਹੁਲਦਾਰ ਨਬੀਆ ਦੇ ਕੋਲ ਗਏ ਜੋ ਉਸ ਸ਼ੁਲੱਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤ੍ਰ ਤੇ ਹਰਹਸ ਦਾ ਪੋਤਾ ਸੀ ਜੋ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮਹੱਲੇ ਵਿੱਚ ਵੱਸਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ</verse>
				<verse number="15">ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਉਸ ਆਦਮੀ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਘੱਲਿਆ ਹੈ ਆਖਣਾ</verse>
				<verse number="16">ਯਹੋਵਾਹ ਐਉਂ ਆਖਦਾ ਹੈ ਭਈ ਵੇਖੋ ਮੈਂ ਇਸ ਥਾਂ ਅਰ ਉਹ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਏਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ ਜੋ ਯਹੂਦਾਹ ਦੇ ਪਾਤਸ਼ਾਹ ਨੇ ਪੜ੍ਹੀ ਹੈ</verse>
				<verse number="17">ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਰ ਪਰਾਏ ਦਿਓਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਓਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਰ ਠੰਡਾ ਨਾ ਹੋਵੇਗਾ</verse>
				<verse number="18">ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਹ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਤੁਸੀਂ ਐਉਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਭਈ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ</verse>
				<verse number="19">ਏਸ ਲਈ ਕਿ ਤੇਰਾ ਮਨ ਮੁਲੈਮ ਹੋਇਆ ਅਰ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਰ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਭਈ ਓਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਰ ਮੇਰੇ ਅੱਗੇ ਰੋਇਆ ਸੋ ਮੈਂ ਭੀ ਤੇਰੀ ਸੁਣੀ ਹੈ ਯਹੋਵਾਹ ਦਾ ਵਾਕ ਹੈ</verse>
				<verse number="20">ਏਸ ਕਾਰਨ ਵੇਖ ਮੈਂ ਤੈਨੂੰ ਤੇਰੇ ਪਿਉ ਦਾਦਿਆਂ ਨਾਲ ਰਲਾਉਣ ਵਾਲਾ ਹਾਂ ਅਰ ਤੂੰ ਸ਼ਾਂਤੀ ਨਾਲ ਆਪਣੀ ਕਬਰ ਵਿੱਚ ਰੱਖਿਆ ਜਾਵੇਂਗਾ ਅਰ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਓਹ ਫੇਰ ਪਾਤਸ਼ਾਹ ਕੋਲ ਏਹ ਸੁਨੇਹਾ ਲਿਆਏ।।</verse>
			</chapter>
			<chapter number="23">
				<verse number="1">ਤਦ ਪਾਤਸ਼ਾਹ ਨੇ ਅਖਵਾ ਘੱਲਿਆ ਅਰ ਸਾਰੇ ਯਹੂਦਾਹ ਅਰ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ</verse>
				<verse number="2">ਤਾਂ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਗਿਆ ਅਰ ਯਹੂਦਾਹ ਦੇ ਸਾਰੇ ਮਨੁੱਖ ਅਰ ਯਰੂਸ਼ਲਮ ਦੇ ਸਾਰੇ ਵਾਸੀ ਅਰ ਜਾਜਕ ਅਰ ਨਬੀ ਅਰ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਰ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨਾਂ ਨੂੰ ਕੰਨ੍ਹੀ ਪਾਈਆਂ</verse>
				<verse number="3">ਤਾਂ ਪਾਤਸ਼ਾਹ ਥੜੇ ਦੇ ਉੱਤੇ ਖਲੋ ਗਿਆ ਅਰ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਰ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾਂ ਕਰਾਂਗੇ ਤਾ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ</verse>
				<verse number="4">ਤਦ ਪਾਤਸ਼ਾਹ ਨੇ ਪਰਧਾਨ ਜਾਜਕ ਹਿਲਕੀਯਾਹ ਨੂੰ ਅਰ ਦੂਜੇ ਦਰਜੇ ਦੇ ਜਾਜਕਾਂ ਨੂੰ ਅਰ ਦਰਬਾਨਾਂ ਨੂੰ ਆਗਿਆ ਦਿੱਤੀ ਭਈ ਓਹ ਸਾਰੇ ਭਾਂਡੇ ਜੋ ਬਆਲ ਅਰ ਅਸ਼ੇਰਾਹ ਦੇਵੀ ਅਰ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਰ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦਿਆਂ ਖੇਤਾਂ ਵਿੱਚ ਓਹਨਾਂ ਨੂੰ ਸਾੜ ਦਿੱਤਾ ਅਰ ਓਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ</verse>
				<verse number="5">ਅਤੇ ਉਹ ਨੇ ਓਹਨਾਂ ਬੁੱਤ ਪੂਜਕ ਪੂਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਯਹੂਦਾਹ ਦੇ ਸ਼ਹਿਰ ਦਿਆਂ ਉੱਚਿਆਂ ਥਾਵਾਂ ਅਰ ਯਰੂਸ਼ਲਮ ਦੇ ਆਲੇ ਦੁਆਲੇ ਦਿਆਂ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਰ ਓਹਨਾਂ ਨੂੰ ਭੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ ਹਟਾ ਦਿੱਤਾ</verse>
				<verse number="6">ਅਤੇ ਉਹ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਨਾਲੇ ਵਿੱਚ ਲੈ ਗਿਆ ਅਰ ਉਸ ਨੂੰ ਕਿਦਰੋਨ ਦੇ ਨਾਲੇ ਵਿੱਚ ਸਾੜ ਸੁੱਟਿਆ ਅਰ ਉਸ ਨੂੰ ਕੁੱਟ ਕੁੱਟ ਕੇ ਪੀਪੂੰ ਕਰ ਦਿੱਤਾ ਅਰ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ</verse>
				<verse number="7">ਅਤੇ ਉਹ ਨੇ ਗਾਂਡੂਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਤੀਵੀਆਂ ਉਸ ਟੁੰਡ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ</verse>
				<verse number="8">ਅਤੇ ਉਹ ਯਹੂਦਾਹ ਦਿਆਂ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਰ ਗਬਾ ਤੋਂ ਲੈ ਕੇ ਬਏਰਸ਼ਬਾ ਤਾਈਂ ਓਹਨਾਂ ਸਾਰਿਆਂ ਉੱਚਿਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਰ ਉਹ ਨੇ ਰਾਹ ਦੇ ਫਾਟਕਾਂ ਦਿਆਂ ਓਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਲਾਂਘੇ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ</verse>
				<verse number="9">ਤਾਂ ਭੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਓਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ</verse>
				<verse number="10">ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ ਤਾਂ ਜੋ ਕੋਈ ਮਨੁੱਖ ਆਪਣੇ ਪੁੱਤ੍ਰ ਯਾ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ</verse>
				<verse number="11">ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਸੂਰਜ ਲਈ ਅਰਪਣ ਕੀਤਾ ਸੀ ਯਹੋਵਾਹ ਦੇ ਭਵਨ ਦੇ ਲਾਂਘੇ ਕੋਲ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦਿਆਂ ਰਥਾਂ ਨੂੰ ਭੀ ਅੱਗ ਨਾਲ ਫੂਕ ਦਿੱਤਾ</verse>
				<verse number="12">ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਪਾਤਸ਼ਾਹਾਂ ਨੇ ਬਣਾਈਆਂ ਸਨ ਅਰ ਓਹ ਜਗਵੇਦੀਆਂ ਭੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਬਣਾਈਆਂ ਸਨ ਪਾਤਸ਼ਾਹ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਓਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ</verse>
				<verse number="13">ਨਾਲੇ ਪਾਤਸ਼ਾਹ ਨੇ ਓਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਰ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਰ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ</verse>
				<verse number="14">ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਟੁੰਡਾਂ ਨੂੰ ਵੱਢ ਦਿੱਤਾ ਅਰ ਓਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ</verse>
				<verse number="15">ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਰ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਰ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ ਚੂਰ ਕਰ ਦਿੱਤਾ ਅਰ ਟੁੰਡ ਨੂੰ ਫੂਕ ਛੱਡਿਆ</verse>
				<verse number="16">ਅਤੇ ਜਦ ਯੋਸੀਯਾਹ ਮੁੜਿਆ ਅਰ ਉਹ ਕਬਰਾਂ ਜੋ ਪਹਾੜ ਵਿੱਚ ਸਨ ਡਿੱਠੀਆ ਤਾਂ ਉਹ ਨੇ ਲੋਕ ਘੱਲ ਕੇ ਕਬਰਾਂ ਉੱਚੋਂ ਹੱਡੀਆਂ ਕਢਵਾਈਆਂ ਅਰ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਏਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਨ੍ਹਾਂ ਵਾਰਤਾਂ ਦਾ ਭੀ ਪਰਚਾਰ ਕੀਤਾ ਸੀ</verse>
				<verse number="17">ਤਦ ਉਹ ਨੇ ਆਖਿਆ, ਔਹ ਯਾਦਗਾਰ ਜੋ ਮੈਂ ਓਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਹ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ</verse>
				<verse number="18">ਤਾਂ ਉਹ ਨੇ ਆਖਿਆ, ਉਸ ਨੂੰ ਵਿਸਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਓਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ</verse>
				<verse number="19">ਨਾਲੇ ਯੋਸੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾ ਨੂੰ ਭੀ ਜੋ ਸਾਮਰਿਯਾ ਦੇ ਸ਼ਹਿਰਾਂ ਦੇ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਰ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ ਉੱਸੇ ਤਰਾਂ ਉਨ੍ਹਾਂ ਨਾਲ ਭੀ ਕੀਤਾ</verse>
				<verse number="20">ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਰ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ।।</verse>
				<verse number="21">ਤਦ ਪਾਤਸ਼ਾਹ ਨੇ ਸਾਰਿਆਂ ਲੋਕਾਂ ਨੂੰ ਏਹ ਹੁਕਮ ਦਿੱਤਾ ਭਈ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਨਾਓ</verse>
				<verse number="22">ਨਿਆਉਂਕਾਰਾਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਉਂ ਕਰਦੇ ਸਨ ਅਰ ਇਸਰਾਏਲ ਦੇ ਪਾਤਸ਼ਾਹਾਂ ਅਰ ਯਹੂਦਾਹ ਦੇ ਪਾਤਾਸ਼ਾਹਾਂ ਦੇ ਦਿਨਾਂ ਵਿੱਚ ਅਜੇਹੀ ਪਸਹ ਸੱਚ ਮੁੱਚ ਨਹੀਂ ਹੋਈ ਸੀ</verse>
				<verse number="23">ਪਰ ਯੋਸੀਯਾਹ ਪਾਤਸ਼ਾਹ ਦੇ ਅਠਾਰਵੇਂ ਵਰਹੇ ਵਿੱਚ ਏਹ ਪਸਹ ਯਰੂਸ਼ਲਮ ਦੇ ਅਠਾਰਵੇਂ ਵਰਹੇ ਵਿੱਚ ਏਹ ਪਸਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ</verse>
				<verse number="24">ਨਾਲੇ ਯੋਸੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ ਦਿਓ ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਰ ਯਰੂਸ਼ਲਮ ਵਿੱਚ ਦਿੱਸੇ ਸਨ ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਓਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚ ਲੱਭੀ ਸੀ</verse>
				<verse number="25">ਅਤੇ ਉਸ ਤੋਂ ਪਹਿਲਾਂ ਕੋਈ ਪਾਤਸ਼ਾਹ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਅਰ ਆਪਣੀ ਜਾਨ ਅਰ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਰ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ</verse>
				<verse number="26">ਤਾਂ ਵੀ ਮਨੱਸ਼ਹ ਦਿਆਂ ਭੜਕਾਉਣ ਵਾਲਿਆਂ ਕੌਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ</verse>
				<verse number="27">ਸੋ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਭੀ ਆਪਣੇ ਅੱਗਿਓ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਰ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਭਈ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ</verse>
				<verse number="28">ਅਤੇ ਯੋਸੀਯਾਹ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="29">ਉੱਸੇ ਦੇ ਦਿਨੀਂ ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ ਅੱਸੂਰ ਦੇ ਪਾਤਸ਼ਾਹ ਉੱਤੇ ਚੜ੍ਹਾਈ ਕਰਨ ਲਈ ਫਰਾਤ ਦੇ ਦਰਿਆ ਨੂੰ ਗਿਆ ਅਰ ਯੋਸੀਯਾਹ ਪਾਤਸ਼ਾਹ ਉਸ ਦਾ ਸਾਹਮਣਾ ਕਰਨ ਲਈ ਗਿਆ ਅਰ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ</verse>
				<verse number="30">ਅਤੇ ਉਹ ਦੇ ਟਹਿਲੂਏ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮੱਗਿਦੋ ਤੋਂ ਲੈ ਗਏ ਅਰ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉੱਸੇ ਦੀ ਕਬਰ ਵਿੱਚ ਦੱਬ ਦਿੱਤਾ ਅਰ ਉਸ ਦੇਸ ਦਿਆਂ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਰ ਉਸ ਦੇ ਪਿਤਾ ਦੇ ਥਾਂ ਉਸ ਨੂੰ ਪਾਤਸ਼ਾਹ ਬਣਾ ਲਿਆ।।</verse>
				<verse number="31">ਯਹੋਆਹਾਜ਼ ਜਦ ਰਾਜ ਕਰਨ ਲੱਗਾ ਤਾਂ ਤੇਈਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ</verse>
				<verse number="32">ਅਤੇ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ</verse>
				<verse number="33">ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਭਈ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਰ ਉਹ ਦੇ ਦੇਸ ਉੱਤੇ ਇੱਕ ਸੌ ਤੋਂੜਾ ਚਾਂਦੀ ਅਰ ਇੱਕ ਤੌੜਾ ਸੋਨੇ ਦਾ ਡੱਨ ਲਾ ਦਿੱਤਾ</verse>
				<verse number="34">ਅਤੇ ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤ੍ਰ ਅਲਯਾਕੀਮ ਨੂੰ ਉਹ ਦੇ ਪਿਉ ਯੋਸੀਯਾਹ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਕਰ ਦਿੱਤਾ ਅਰ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਆਇਆ ਅਰ ਉੱਥੇ ਮਰ ਗਿਆ</verse>
				<verse number="35">ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਨੇ ਏਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਊਨ ਨਕੋਹ ਨੂੰ ਦੇਵੇ</verse>
				<verse number="36">ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੰਝੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ</verse>
				<verse number="37">ਅਤੇ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।।</verse>
			</chapter>
			<chapter number="24">
				<verse number="1">ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਪਾਤਸ਼ਾਹ ਚੜ੍ਹ ਆਇਆ ਅਰ ਯਹੋਯਾਕੀਮ ਤਿੰਨ ਵਰ੍ਹੇ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬੇ ਮੁਖ ਹੋ ਗਿਆ</verse>
				<verse number="2">ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਰ ਅਰਾਮ ਦੇ ਜੱਥੇ ਅਰ ਮੋਆਬ ਦੇ ਜੱਥੇ ਅਰ ਅੰਮੋਨੀਆਂ ਦੇ ਜੱਥੇ ਘੱਲੇ ਅਰ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਘੱਲਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ</verse>
				<verse number="3">ਸੱਚ ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦਿਆਂ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਓਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ</verse>
				<verse number="4">ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਰ ਯਹੋਵਾਹ ਖਿਮਾ ਕਰਨ ਨਹੀਂ ਸੀ ਚਾਹੁੰਦਾ</verse>
				<verse number="5">ਅਤੇ ਯਹੋਯਾਕੀਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?</verse>
				<verse number="6">ਸੋ ਯਹੋਯਾਕੀਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ</verse>
				<verse number="7">ਅਤੇ ਮਿਸਰ ਦਾ ਪਾਤਸ਼ਾਹ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਪਾਤਸ਼ਾਹ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫਰਾਤ ਦੇ ਦਰਿਆ ਤਾਈਂ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ ਲੈ ਲਿਆ।।</verse>
				<verse number="8">ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ</verse>
				<verse number="9">ਅਤੇ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਸੱਭੇ ਕੁਝ ਕੀਤਾ ਉਵੇਂ ਉਸ ਨੇ ਭੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ</verse>
				<verse number="10">ਉਸ ਵੇਲੇ ਬਾਬਲ ਦੇ ਪਾਤਸ਼ਾਹ ਨਬੂਕਦ-ਨਸੱਰ ਦੇ ਚਾਕਰਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਰ ਸ਼ਹਿਰ ਨੂੰ ਘੇਰਿਆ ਗਿਆ</verse>
				<verse number="11">ਅਤੇ ਬਾਬਾਲ ਦਾ ਪਾਤਸ਼ਾਹ ਨਬੂਕਦ-ਨਸੱਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ</verse>
				<verse number="12">ਤਦ ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਪਾਤਸ਼ਾਹ ਕੋਲ ਆਇਆ ਅਰ ਬਾਬਲ ਦੇ ਪਾਤਸ਼ਾਹ ਨੇ ਆਪਣੇ ਰਾਜ ਦੇ ਅੱਠਵੇਂ ਵਰਹੇ ਉਹ ਨੂੰ ਫੜ ਲਿਆ</verse>
				<verse number="13">ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਅਰ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਰ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਹ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ ਟੁੱਕੜੇ ਕਰ ਦਿੱਤੇ</verse>
				<verse number="14">ਅਰ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ ਨੂੰ, ਸਾਰਿਆਂ ਬਲਵੰਤ ਜੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਧੂਏ ਨਾਲੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਅਸੀਰ ਕਰ ਕੇ ਲੈ ਗਿਆ ਅਰ ਦੇਸ ਦਿਆਂ ਅਤੀ ਕੰਗਾਲਾਂ ਤੋਂ ਬਿਨਾ ਹੋਰ ਕੋਈ ਬਾਕੀ ਨਾ ਰਿਹਾ</verse>
				<verse number="15">ਨਾਲੇ ਉਹ ਯਹੋਯਾਕੀਨ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਰ ਪਾਤਸ਼ਾਹ ਦੀ ਮਾਤਾ, ਪਾਤਸ਼ਾਹ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦਿਆਂ ਮਹਾ ਪੁਰਸ਼ਾਂ ਨੂੰ ਅਸੀਰ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ</verse>
				<verse number="16">ਅਤੇ ਸਾਰੇ ਸੂਰ ਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੋਹਾਰਾਂ ਨੂੰ ਜੋ ਇੱਕ ਹਜ਼ਾਰ ਸਨ, ਅਤੇ ਸਾਰੇ ਗੁਣੀ ਜੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਅਸੀਰ ਕਰ ਕੇ ਬਾਬਲ ਵਿੱਚ ਲੈ ਆਇਆ</verse>
				<verse number="17">ਅਤੇ ਬਾਬਲ ਦੇ ਪਾਤਸ਼ਾਹ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦੇ ਨਾਉਂ ਬਦਲ ਕੇ ਸਿਦਕੀਯਾਹ ਰੱਖ ਦਿੱਤਾ।।</verse>
				<verse number="18">ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰੇਹ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ</verse>
				<verse number="19">ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ</verse>
				<verse number="20">ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।</verse>
			</chapter>
			<chapter number="25">
				<verse number="1">ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦ-ਨੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਹ ਦੇ ਸਾਹਮਣੇ ਡੇਰੇ ਲਾ ਲਏ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ</verse>
				<verse number="2">ਅਰ ਸਿਦਕੀਯਾਹ ਪਾਤਸ਼ਾਹ ਦੀ ਪਾਤਸ਼ਾਹੀ ਦੇ ਗਿਆਰਵੇਂ ਵਰਹੇ ਤਾਈਂ ਸ਼ਹਿਰ ਘੇਰਿਆ ਰਿਹਾ</verse>
				<verse number="3">ਚੌਥੇ ਮਹਿਨੇ ਦੇ ਨੌਵੇਂ ਦਿਹਾੜੇ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਰ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ</verse>
				<verse number="4">ਤਦ ਸ਼ਹਿਰ ਤੋਂੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਪਾਤਸ਼ਾਹ ਮਦਾਨ ਦੇ ਰਾਹ ਗਿਆ</verse>
				<verse number="5">ਅਤੇ ਕਸਦੀਆਂ ਦੀ ਸੈਨਾ ਨੇ ਪਾਤਸ਼ਾਹ ਦਾ ਪਿੱਛਾ ਕੀਤਾ ਅਰ ਯਰੀਹੋ ਦੇ ਮਦਾਨ ਵਿੱਚ ਉਹ ਨੂੰ ਜਾ ਲਿਆ ਅਰ ਉਹ ਦੀ ਸਾਰੀ ਸੈਨਾ ਉਹ ਦੇ ਕੋਲੋਂ ਖਿੰਡ ਪੁੰਡ ਗਈ</verse>
				<verse number="6">ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਉਂ ਕੀਤਾ</verse>
				<verse number="7">ਅਤੇ ਉਨ੍ਹਾਂ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਰ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।।</verse>
				<verse number="8">ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦ-ਨੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ</verse>
				<verse number="9">ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ</verse>
				<verse number="10">ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ</verse>
				<verse number="11">ਅਤੇ ਬਚੇ ਖੁੱਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ</verse>
				<verse number="12">ਪਰ ਜਲਾਦਾਂ ਦੇ ਸਰਦਾਰ ਨੇ ਦੇਸ ਦਿਆਂ ਅੱਤੀ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗਾਂ ਦੇ ਰਾਖੇ ਤੇ ਬਾਗਬਾਨ ਹੋਣ</verse>
				<verse number="13">ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ</verse>
				<verse number="14">ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਓਹ ਲੈ ਗਏ</verse>
				<verse number="15">ਅਤੇ ਅੰਗੀਠੀਆਂ ਅਰ ਬਾਟੇ ਜੋ ਸੋਨੇ ਦੇ ਸਨ ਓਹਨਾਂ ਦਾ ਸੋਨਾ ਅਰ ਜੋ ਚਾਂਦੀ ਦੇ ਸਨ ਓਹਨਾਂ ਦੀ ਚਾਂਦੀ ਜਲਾਦਾਂ ਦਾ ਸਰਦਾਰ ਲੈ ਗਿਆ</verse>
				<verse number="16">ਰਹੇ ਦੋ ਥੰਮ੍ਹ, ਵੱਡਾ ਹੌਦ ਅਰ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਓਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਂਲੋਂ ਬਾਹਰ ਸੀ</verse>
				<verse number="17">ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਰ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਰ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਏਹੋ ਜਿਹਾ ਸੀ ਅਤੇ ਉਸ ਉੱਤੇ ਭੀ ਜਾਲੀ ਸੀ</verse>
				<verse number="18">ਅਤੇ ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਰ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਰ ਤਿੰਨਾਂ ਦਰਬਾਨਾਂ ਨੂੰ ਫੜ ਲਿਆ</verse>
				<verse number="19">ਅਰ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਪਾਤਸ਼ਾਹ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਰ ਸੈਨਾਪਤੀ ਦਾ ਲਿਖਾਰੀ ਜੋ ਦੇਸ ਦਿਆਂ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਰ ਦੇਸ ਦਿਆਂ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ</verse>
				<verse number="20">ਇਨ੍ਹਾਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ ਕੇ ਬਾਬਲ ਦੇ ਪਾਤਸ਼ਾਹ ਦੇ ਕੋਲ ਰਿਬਲਾਹ ਵਿੱਚ ਲੈ ਗਿਆ</verse>
				<verse number="21">ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਅਸੀਰ ਹੋ ਗਿਆ</verse>
				<verse number="22">ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ ਉਹ ਨੇ ਅਹੀਕਾਮ ਦੇ ਪੁੱਤ੍ਰ ਅਰ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।।</verse>
				<verse number="23">ਜਦ ਸਾਰਿਆਂ ਸੈਨਾਪਤੀਆਂ ਅਰ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਭਈ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਕਾਰ ਦੇ ਦਿੱਤਾ ਹੈ ਤਾਂ ਓਹ ਮਿਸਪਹ ਵਿੱਚ ਗਦਲਯਾਹ ਦੇ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅਰ ਕਾਰੇਆਹ ਦਾ ਪੁੱਤ੍ਰ ਯੋਹਨਾਨ ਅਰ ਨਟੋਫਾਥੀ ਤਨਹੁਮਥ ਦਾ ਪੁੱਤ੍ਰ ਸਰਾਯਾਹ ਅਰ ਮਅਕਾਥੀ ਦਾ ਪੁੱਤ੍ਰ ਯਅਜ਼ਨਯਾਹ, ਏਹ ਅਰ ਉਨ੍ਹਾਂ ਦੇ ਮਨੁੱਖ ਵੀ</verse>
				<verse number="24">ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦਿਆਂ ਮਨੁੱਖਾਂ ਨੂੰ ਸੌਂਹ ਖਾ ਕੇ ਆਖਿਆ, ਕਸਦੀਆਂ ਦੇ ਚਾਕਰਾਂ ਤੋਂ ਨਾ ਡਰੋਂ। ਦੇਸ ਵਿੱਚ ਵੱਸੋ ਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ</verse>
				<verse number="25">ਪਰ ਸੱਤਵੇਂ ਮਹੀਨੇ ਐਉਂ ਹੋਇਆ ਕਿ ਨਥਨਯਾਹ ਦੇ ਪੁੱਤ੍ਰ ਤੇ ਅਲੀਸ਼ਾਮਾ ਦੇ ਪੋਤੇ ਇਸ਼ਮਾਏਲ ਜੋ ਰਾਜਬੰਸੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਕਿ ਗਦਲਯਾਹ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਓਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਭੀ ਜੋ ਉਹ ਦੇ ਨਾਲ ਮਿਸਪਹ ਵਿੱਚ ਸਨ</verse>
				<verse number="26">ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।।</verse>
				<verse number="27">ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ</verse>
				<verse number="28">ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ਉੱਚਿਆਂ ਕੀਤਾ</verse>
				<verse number="29">ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ</verse>
				<verse number="30">ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਪਾਤਸ਼ਾਹ ਵੱਲੋਂ ਉਹ ਦੀ ਉਮਰ ਭਰ ਨੇਤਕੀ ਦਿੱਤਾ ਜਾਂਦਾ ਰਿਹਾ।।</verse>
			</chapter>
		</book>
		<book number="13">
			<chapter number="1">
				<verse number="1">ਆਦਮ, ਸੇਥ, ਅਨੋਸ਼,</verse>
				<verse number="2">ਕੇਨਾਨ, ਮਹਲਲਏਲ, ਯਰਦ,</verse>
				<verse number="3">ਹਨੋਕ, ਮਥੂਸ਼ਲਹ, ਲਾਮਕ,</verse>
				<verse number="4">ਨੂਹ, ਸ਼ੇਮ, ਹਾਮ, ਯਾਫ਼ਾਥ,</verse>
				<verse number="5">ਯਾਫ਼ਥ ਦੇ ਪੁੱਤ੍ਰ, - ਗੋਮਰ, ਮਾਗੋਗ ਅਤੇ ਮਾਦਈ ਤੇ ਯਾਵਾਨ ਤੇ ਤੁਬਲ ਤੇ ਮਸ਼ਕ ਤੇ ਤੀਰਾਸ</verse>
				<verse number="6">ਅਤੇ ਗੋਮਰ ਦੇ ਪੁੱਤ੍ਰ,- ਅਸ਼ਕਨਜ਼ ਤੇ ਰੀਫਥ ਤੇ ਤੋਂਗਰਮਾਹ</verse>
				<verse number="7">ਅਤੇ ਯਾਵਾਨ ਦੇ ਪੁੱਤ੍ਰ, - ਅਲੀਸ਼ਾਹ ਤੇ ਤਰਸ਼ੀਸ਼, ਕਿੱਤੀਮ ਤੇ ਦੋਦਾਨੀਮ</verse>
				<verse number="8">ਹਾਮ ਦੇ ਪੁੱਤ੍ਰ, - ਕੂਸ਼ ਤੇ ਮਿਸਰਯਿਮ, ਪੂਟ ਤੇ ਕਨਾਨ</verse>
				<verse number="9">ਅਤੇ ਕੂਸ਼ ਦੇ ਪੁੱਤ੍ਰ, - ਸਬਾ ਤੇ ਹਵੀਲਾਹ ਤੇ ਸਬਤਾ ਤੇ ਰਅਮਾਹ ਤੇ ਸਬਤਕਾ ਅਤੇ ਰਅਮਾਹ ਦੇ ਪੁੱਤ੍ਰ, - ਸਬਾ ਤੇ ਦਦਾਨ</verse>
				<verse number="10">ਅਤੇ ਕੂਸ਼ ਤੋਂ ਨਿਮਰੋਦ ਜੰਮਿਆਂ। ਉਹ ਧਰਤੀ ਉੱਤੇ ਇੱਕ ਸੂਰਬੀਰ ਹੋਣ ਲੱਗਾ</verse>
				<verse number="11">ਅਤੇ ਮਿਸਰਯਿਮ ਤੋਂ ਲੂਦੀਮ ਜੰਮਿਆਂ ਨਾਲੇ ਲਹਾਬੀਮ ਤੇ ਨਫਤੁਹੀਮ</verse>
				<verse number="12">ਤੇ ਪਤਰੁਸੀਮ ਤੇ ਕਸਲੁਹੀਮ ਜਿਸ ਤੋਂ ਫਲਿਸਤੀ ਨਿੱਕਲੇ ਤੇ ਕਫ਼ਤੋਰੀਮ</verse>
				<verse number="13">ਅਤੇ ਕਨਾਨ ਤੋਂ ਸੀਦੋਨ ਉਹ ਦਾ ਪਲੌਠਾ ਤੇ ਹੇਥ ਜੰਮੇ</verse>
				<verse number="14">ਨਾਲੇ ਯਬੂਸੀ ਤੇ ਅਮੋਰੀ ਤੇ ਗਿਰਗਾਸ਼ੀ</verse>
				<verse number="15">ਤੇ ਹਿੱਵੀ ਤੇ ਅਰਕੀ ਤੇ ਸੀਨੀ</verse>
				<verse number="16">ਤੇ ਅਰਵਾਦੀ ਤੇ ਸਮਾਰੀ ਤੇ ਹਮਾਥੀ।।</verse>
				<verse number="17">ਸ਼ੇਮ ਦੇ ਪੁੱਤ੍ਰ, - ਏਲਾਮ ਤੇ ਅੱਸ਼ੂਰ ਤੇ ਅਰਪਕਸਦ ਤੇ ਲੂਦ ਤੇ ਅਰਾਮ ਤੇ ਊਸ ਤੇ ਹੂਲ ਤੇ ਗਥਰ ਤੇ ਮਸ਼ਕ।।</verse>
				<verse number="18">ਅਤੇ ਅਰਪਕਸਦ ਤੋਂ ਸ਼ਾਲਹ ਜੰਮਿਆਂ ਅਤੇ ਸ਼ਾਲਹ ਤੋਂ ਏਬਰ ਜੰਮਿਆਂ</verse>
				<verse number="19">ਅਤੇ ਏਬਰ ਦੇ ਦੋ ਪੁੱਤ੍ਰ ਜੰਮੇ। ਇੱਕ ਦਾ ਨਾਉਂ ਪਲਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਉਂ ਯਾਕਟਾਨ ਸੀ</verse>
				<verse number="20">ਅਤੇ ਯਾਕਟਾਨ ਤੋਂ ਅਲਮੋਦਾਦ ਤੇ ਸ਼ਾਲਫ ਤੇ ਹਸਰਮਾਵਥ ਤੇ ਯਾਰਹ ਜੰਮੇ</verse>
				<verse number="21">ਨਾਲੇ ਹਦੋਰਾਮ ਤੇ ਊਜ਼ਾਲ ਤੇ ਦਿਕਲਾਹ</verse>
				<verse number="22">ਤੇ ਏਬਾਲ ਤੇ ਅਬੀਮਾਏਲ ਤੇ ਸ਼ਬਾ</verse>
				<verse number="23">ਤੇ ਓਫੀਰ ਤੇ ਹਵੀਲਾਹ ਤੇ ਯੋਬਾਬ। ਏਸ ਸਭ ਯਾਕਟਾਨ ਦੇ ਪੁੱਤ੍ਰ ਸਨ।।</verse>
				<verse number="24">ਸ਼ੇਮ, ਅਰਪਕਸਦ, ਸਾਲਹ</verse>
				<verse number="25">ਏਬਰ, ਪਲਗ, ਰਊ</verse>
				<verse number="26">ਸਰੂਗ, ਨਾਹੋਰ, ਤਾਰਹ</verse>
				<verse number="27">ਅਬਰਾਮ ਜੋ ਅਬਰਾਹਾਮ ਹੈ।।</verse>
				<verse number="28">ਅਬਰਾਹਾਮ ਦੇ ਪੁੱਤ੍ਰ, - ਇਸਹਾਕ ਤੇ ਇਸ਼ਮਾਏਲ</verse>
				<verse number="29">ਏਹ ਉਨ੍ਹਾਂ ਦੀ ਕੁਲ ਪੁੱਤ੍ਰੀ ਹੈ, - ਇਸ਼ਮਾਏਲ ਦਾ ਪਲੌਠਾ ਨਬਾਯੋਥ, ਫਿਰ ਕੇਦਾਰ ਤੇ ਅਦਬਏਲ ਤੇ ਮਿਬਸਾਮ</verse>
				<verse number="30">ਮਿਸ਼ਮਾ ਤੇ ਦੂਮਾਹ, ਮੱਸਾ, ਹਦਦ ਤੇ ਤੇਮਾ</verse>
				<verse number="31">ਯਟੂਰ, ਨਾਫੀਸ਼ ਤੇ ਕਾਦਮਾਹ। ਏਹ ਇਸ਼ਮਾਏਲ ਦੇ ਪੁੱਤ੍ਰ ਸਨ।।</verse>
				<verse number="32">ਅਬਰਾਹਾਮ ਦੀ ਸੁਰੀਤ ਕਤੂਰਾਹ ਦੇ ਪੁੱਤ੍ਰ — ਉਸ ਨੇ ਜਿਮਰਾਨ ਤੇ ਯਾਕਸਾਨ ਤੇ ਮਦਾਨ ਤੇ ਮਿਦਯਾਨ ਤੇ ਯਿਸ਼ਬਾਕ ਤੇ ਸ਼ੁਆਹ ਜਣੇ ਅਤੇ ਯਾਕਸ਼ਾਨ ਦੇ ਪੁੱਤ੍ਰ, - ਸ਼ਬਾ ਤੇ ਦਦਾਨ</verse>
				<verse number="33">ਅਤੇ ਮਿਦਯਾਨ ਦੇ ਪੁੱਤ੍ਰ — ਏਫਾਹ ਤੇ ਏਫਰ ਤੇ ਹਨੋਕ ਤੇ ਅਬੀਦਾ ਤੇ ਅਲਦਾਆਹ। ਏਹ ਸਭ ਕਟੂਰਾਹ ਦੇ ਪੁੱਤ੍ਰ ਸਨ।।</verse>
				<verse number="34">ਅਬਰਾਹਾਮ ਤੋਂ ਇਸਹਾਕ ਜੰਮਿਆਂ। ਇਸਹਾਕ ਦੇ ਪੁੱਤ੍ਰ, - ਏਸਾਓ ਤੇ ਇਸਰਾਏਲ</verse>
				<verse number="35">ਏਸਾਓ ਦੇ ਪੁੱਤ੍ਰ, - ਅਲੀਫ਼ਾਜ, ਰਊਏਲ ਤੇ ਯਊਸ਼ ਤੇ ਯਅਲਾਮ ਤੇ ਕੋਰਹ</verse>
				<verse number="36">ਅਲੀਫਾਜ਼ ਦੇ ਪੁੱਤ੍ਰ, - ਤੇਮਾਨ ਤੇ ਓਮਾਰ, ਸਫੀ ਤੇ ਗਅਤਾਮ, ਕਨਜ਼ ਤੇ ਤਿਮਨਾ ਤੇ ਅਮਾਲੇਕ</verse>
				<verse number="37">ਰਊਏਲ ਦੇ ਪੁੱਤ੍ਰ, - ਨਹਥ, ਜ਼ਰਹ, ਸ਼ੱਮਾਹ ਤੇ ਮਿੱਜ਼ਾਹ</verse>
				<verse number="38">ਅਤੇ ਸੇਈਰ ਦੇ ਪੁੱਤ੍ਰ, - ਲੋਟਾਨ ਤੇ ਸ਼ੋਬਾਲ ਤੇ ਸਿਬਓਨ ਤੇ ਅਨਾਹ ਅਤੇ ਦੀਸ਼ੋਨ ਤੇ ਏਸਰ ਤੇ ਦੀਸ਼ਾਨ</verse>
				<verse number="39">ਅਤੇ ਲੋਟਾਨ ਦੇ ਪੁੱਤ੍ਰ, - ਹੋਰੀ ਤੇ ਹੋਮਾਮ ਅਤੇ ਲੋਟਾਨ ਦੀ ਭੈਣ ਤਿਮਨਾ ਸੀ</verse>
				<verse number="40">ਸ਼ੋਬਾਲ ਦੇ ਪੁੱਤ੍ਰ, - ਅਲਯਾਨ ਤੇ ਮਾਨਹਥ ਤੇ ਏਬਾਲ, ਸ਼ਫੀ ਤੇ ਓਨਾਮ, ਅਤੇ ਸ਼ੋਬਾਲ ਦੇ ਪੁੱਤ੍ਰ, - ਅੱਯਾਹ ਤੇ ਅਨਾਹ</verse>
				<verse number="41">ਅਨਾਹ ਦੇ ਪੁੱਤ੍ਰ, - ਦੀਸ਼ੋਨ ਅਤੇ ਦੀਸ਼ੋਨ ਦੇ ਪੁੱਤ੍ਰ, - ਹਮਰਾਨ ਤੇ ਅਸ਼ਬਾਨ ਤੇ ਯਿਥਰਾਨ ਤੇ ਕਰਾਨ</verse>
				<verse number="42">ਏਸਰ ਦੇ ਪੁੱਤ੍ਰ, - ਬਿਲਹਾਨ ਤੇ ਜ਼ਅਵਾਨ, ਯਅਕਾਨ। ਦੀਸ਼ੋਨ ਦੇ ਪੁੱਤ੍ਰ, - ਊਸ ਤੇ ਅਰਾਨ।।</verse>
				<verse number="43">ਜਿਹੜੇ ਪਾਤਸ਼ਾਹ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਪਾਤਸ਼ਾਹ ਹੋਣ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਏਹ ਸਨ, - ਬਓਰ ਦਾ ਪੁੱਤ੍ਰ ਬਲਾ ਅਤੇ ਉਹ ਦੇ ਸ਼ਹਿਰ ਦਾ ਨਾਉਂ ਦਿਨਹਾਬਾਹ ਸੀ</verse>
				<verse number="44">ਜਦ ਬਲਾ ਮਰ ਗਿਆ ਤਦ ਜ਼ਰਹ ਦਾ ਪੁੱਤ੍ਰ ਯੋਬਾਬ ਜਿਹੜਾ ਬਸਰਾਹ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ</verse>
				<verse number="45">ਜਦ ਯੋਬਾਬ ਮਰ ਗਿਆ ਤਦ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ</verse>
				<verse number="46">ਜਦ ਹੂਸ਼ਾਮ ਮਰ ਗਿਆ ਤਦ ਬਦਦ ਦਾ ਪੁੱਤ੍ਰ ਹਦਦ ਜਿਹ ਨੇ ਮਿਦਯਾਨ ਨੂੰ ਮੋਆਬ ਦੇ ਖੇਤ ਵਿੱਚ ਮਾਰਿਆ ਸੀ ਰਾਜ ਕਰਦਾ ਸੀ ਅਤੇ ਉਹ ਦੇ ਸ਼ਹਿਰ ਦਾ ਨਾਉਂ ਅਵਿਥ ਸੀ</verse>
				<verse number="47">ਜਦ ਹਦਦ ਮਰ ਗਿਆ ਤਦ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ</verse>
				<verse number="48">ਜਦ ਸਮਲਾਹ ਮਰ ਗਿਆ ਤਦ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ</verse>
				<verse number="49">ਜਦ ਸ਼ਾਊਲ ਮਰ ਗਿਆ ਤਦ ਅਕਬੋਰ ਦਾ ਪੁੱਤ੍ਰ ਬਅਲ-ਹਾਨਾਨ ਉਹ ਦੇ ਥਾਂ ਰਾਜ ਕਰਦਾ ਸੀ</verse>
				<verse number="50">ਜਦ ਬਅਲ-ਹਾਨਾਨ ਮਰ ਗਿਆ ਤਦ ਹਦਦ ਉਹ ਦੇ ਥਾਂ ਰਾਜ ਕਰਦਾ ਸੀ ਅਤੇ ਉਹ ਦੇ ਸ਼ਹਿਰ ਦਾ ਨਾਉਂ ਪਈ ਸੀ ਅਤੇ ਉਹ ਦੀ ਰਾਣੀ ਦਾ ਨਾਉਂ ਮਹੇਟਬੇਲ ਸੀ ਜਿਹੜੀ ਮੇਜ਼ਾਹਾਬ ਦੀ ਪੋਤੀ ਤੇ ਮਟਰੇਦ ਦੀ ਧੀ ਸੀ</verse>
				<verse number="51">ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਏਹ ਸਨ, - ਸਰਦਾਰ ਤਿਮਨਾ, ਸਰਦਾਰ ਅਲਯਾਹ, ਸਰਦਾਰ ਯਤੇਤ</verse>
				<verse number="52">ਸਰਦਾਰ ਆਹਲੀਬਾਮਾਹ, ਸਰਦਾਰ ਏਲਾਹ, ਸਰਦਾਰ ਪੀਨੋਨ,</verse>
				<verse number="53">ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ,</verse>
				<verse number="54">ਸਰਦਾਰ ਮਗਦੀਏਲ, ਸਰਦਾਰ ਈਰਾਮ। ਏਹ ਅਦੋਮ ਦੇ ਸਰਦਾਰ ਸਨ।।</verse>
			</chapter>
			<chapter number="2">
				<verse number="1">ਏਹ ਇਸਰਾਏਲ ਦੇ ਪੁੱਤ੍ਰ ਸਨ — ਰਊਬੇਨ, ਸ਼ਿਮਉਨ, ਲੇਵੀ, ਤੇ ਯਹੂਦਾਹ, ਯਿੱਸਾਕਾਰ ਤੇ ਜ਼ਬੁਲੂਨ</verse>
				<verse number="2">ਦਾਨ, ਯੂਸੁਫ਼ ਤੇ ਬਿਨਯਾਮੀਨ, ਨਫ਼ਤਾਲੀ, ਗਾਦ ਤੇ ਆਸ਼ੇਰ।।</verse>
				<verse number="3">ਯਹੂਦਾਹ ਦੇ ਪੁੱਤ੍ਰ, - ਏਰ ਤੇ ਓਨਾਨ ਤੇ ਸ਼ੇਲਾਹ ਜਿਹੜੇ ਤਿੰਨ ਉਸ ਕਨਾਨਣ ਸ਼ੂਆ ਦੀ ਧੀ ਨੇ ਉਹ ਦੇ ਲਈ ਜਣੇ। ਅਤੇ ਏਹ ਯਹੁਦਾਹ ਦਾ ਪਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਸੋ ਉਸ ਨੇ ਉਹ ਨੂੰ ਮਾਰ ਸੁੱਟਿਆ</verse>
				<verse number="4">ਅਤੇ ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਜਣੇ। ਯਹੂਦਾਹ ਦੇ ਸਭ ਪੁੱਤ੍ਰ ਪੰਜ ਸਨ।।</verse>
				<verse number="5">ਪਰਸ ਦੇ ਪੁੱਤ੍ਰ, - ਹਸਰੋਨ ਤੇ ਹਾਮੂਲ</verse>
				<verse number="6">ਅਤੇ ਜ਼ਰਹ ਦੇ ਪੁੱਤ੍ਰ, - ਜ਼ਿਮਰੀ ਤੇ ਏਥਾਨ ਤੇ ਹੇਮਾਨ ਤੇ ਕਲਕੋਲ ਤੇ ਦਾਰਾ ਏਹ ਸੱਭੋ ਪੰਜ ਸਨ</verse>
				<verse number="7">ਅਤੇ ਕਰਮੀ ਦੇ ਪੁੱਤ੍ਰ, - ਆਕਾਰ ਜਿਹੜਾ ਇਸਰਾਏਲ ਦਾ ਦੁਖ ਦੇਣ ਵਾਲਾ ਸੀ ਜਦੋਂ ਉਸ ਨੇ ਮਣਸੀ ਹੋਈ ਚੀਜ਼ ਵਿਖੇ ਅਪਰਾਧ ਕੀਤਾ ਸੀ</verse>
				<verse number="8">ਅਤੇ ਏਥਾਨ ਦੇ ਪੁੱਤ੍ਰ, - ਅਜ਼ਰਯਾਹ</verse>
				<verse number="9">ਅਤੇ ਹਸਰੋਨ ਦੇ ਪੁੱਤ੍ਰ ਜਿਹੜੇ ਉਹ ਦੇ ਲਈ ਜੰਮੇ — ਯਰਮਏਲ ਤੇ ਰਾਮ ਤੇ ਕਲੂਬਾਈ</verse>
				<verse number="10">ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆਂ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਯਹੂਦੀਆਂ ਦਾ ਸਜ਼ਾਦਾ ਜੰਮਿਆਂ</verse>
				<verse number="11">ਅਤੇ ਨਹਸ਼ੋਨ ਤੋਂ ਸਲਮਾ ਜੰਮਿਆਂ ਅਤੇ ਸਲਮਾ ਤੋਂ ਬੋਅਜ਼ ਜੰਮਿਆਂ</verse>
				<verse number="12">ਅਤੇ ਬੋਅਜ਼ ਤੋਂ ਓਬੇਦ ਜੰਮਿਆਂ ਅਤੇ ਓਬੇਦ ਤੋਂ ਯੱਸੀ ਜੰਮਿਆਂ</verse>
				<verse number="13">ਅਤੇ ਯੱਸੀ ਤੋਂ ਉਹ ਦਾ ਪਲੌਠਾ ਅਲੀਆਬ ਜੰਮਿਆਂ ਅਤੇ ਅਬੀਨਾਦਾਬ ਦੂਜਾ ਤੇ ਸ਼ਿਮਆ ਤੀਜਾ</verse>
				<verse number="14">ਨਥਨੇਲ ਚੌਥਾ, ਰੱਦਈ ਪੰਜਵਾਂ</verse>
				<verse number="15">ਓਸਮ ਛੇਵਾਂ, ਦਾਊਦ ਸੱਤਵਾਂ</verse>
				<verse number="16">ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤ੍ਰ, - ਅਬਸ਼ਈ ਤੇ ਯੋਆਬ ਤੇ ਅਸਾਹੇਲ, ਤਿੰਨ</verse>
				<verse number="17">ਅਤੇ ਅਬੀਗੈਲ ਨੇ ਅਮਾਸਾ ਜਣਿਆ ਅਤੇ ਅਮਾਸਾ ਦਾ ਪਿਤਾ ਯਥਰ ਇਸ਼ਮਏਲੀ ਸੀ।।</verse>
				<verse number="18">ਹਸ਼ਰੋਨ ਦੇ ਪੁੱਤ੍ਰ ਕਾਲੇਬ ਲਈ ਉਹਦੀ ਤੀਵੀਂ ਅਜ਼ੂਬਾਹ ਨੇ ਅਤੇ ਯਰੀਓਥ ਨੇ ਪੁੱਤ੍ਰ ਜਣੇ ਅਤੇ ਏਹ ਉਹ ਦੇ ਪੁੱਤ੍ਰ ਸਨ, - ਯੇਸ਼ਰ ਤੇ ਸੋਬਾਬ ਤੇ ਅਰਿਦੋਨ</verse>
				<verse number="19">ਜਦ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨੂੰ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਜਣਿਆ</verse>
				<verse number="20">ਅਤੇ ਹੂਰ ਤੋਂ ਊਰੀ ਤੇ ਊਰੀ ਤੋਂ ਬਸਲੇਲ ਜੰਮਿਆਂ</verse>
				<verse number="21">ਅਤੇ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ ਜਿਹ ਨੂੰ ਉਸ ਨੇ ਸੱਠਾਂ ਵਰਿਹਾਂ ਦਾ ਹੋਕੇ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਜਣਿਆ</verse>
				<verse number="22">ਅਤੇ ਸਗੂਬ ਤੋਂ ਯਾਈਰ ਜੰਮਿਆਂ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ</verse>
				<verse number="23">ਅਤੇ ਗਸ਼ੂਰ ਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਨਾਲੇ ਕਨਾਥ ਨੂੰ ਉਹ ਦਿਆਂ ਪਿੰਡਾਂ ਸਣੇ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਏਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤ੍ਰ ਸਨ</verse>
				<verse number="24">ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸ਼ਰੋਨ ਦੀ ਤੀਵੀਂ ਅਬਿੱਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆ ਦਾ ਪਿਤਾ ਸੀ ਜਣਿਆ</verse>
				<verse number="25">ਅਤੇ ਹਸ਼ਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤ੍ਰ ਏਹ ਸਨ, - ਰਾਮ ਜਿਹੜਾ ਪਹਿਲੌਠਾ ਸੀ ਅਤੇ ਬੂਨਾਹ ਤੇ ਓਰਨ ਤੇ ਓਸਮ, ਅਹਿੱਯਾਹ</verse>
				<verse number="26">ਅਤੇ ਯਰਹਮਏਲ ਦੀ ਇੱਕ ਹੋਰ ਤੀਵੀਂ ਸੀ ਜਿਹ ਦਾ ਨਾਉਂ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ</verse>
				<verse number="27">ਅਤੇ ਯਰਹਮਏਲ ਦੇ ਪਲੋਠੇ ਰਾਮ ਦੇ ਪੁੱਤ੍ਰ ਮਅਸ ਤੇ ਯਾਮੀਨ ਤੇ ਏਕਰ ਸਨ</verse>
				<verse number="28">ਅਤੇ ਓਨਾਮ ਦੇ ਪੁੱਤ੍ਰ ਸ਼ੰਮਈ ਤੇ ਯਾਦਾ ਸਨ ਅਤੇ ਸ਼ੰਮਈ ਦੇ ਪੁੱਤ੍ਰ, - ਨਾਦਾਬ ਤੇ ਅਬੀਸ਼ੂਰ</verse>
				<verse number="29">ਅਤੇ ਅਬੀਸ਼ੂਰ ਦੀ ਤੀਵੀਂ ਦਾ ਨਾਉਂ ਅਬੀਹੈਲ ਸੀ ਅਤੇ ਉਸ ਤੇ ਉਹ ਦੇ ਲਈ ਅਹਬਾਨ ਨੇ ਮੋਲੀਦ ਜਣੇ</verse>
				<verse number="30">ਅਤੇ ਨਾਦਾਬ ਦੇ ਪੁੱਤ੍ਰ, - ਸਲਦ ਤੇ ਅੱਪਇਮ ਪਰ ਸਲਦ ਔਂਤ ਹੀ ਮਰ ਗਿਆ</verse>
				<verse number="31">ਅਤੇ ਅੱਪਇਮ ਦੇ ਪੁੱਤ੍ਰ — ਯਿਸ਼ਈ ਅਤੇ ਯਿਸ਼ਈ ਦੇ ਪੁੱਤ੍ਰ, - ਸ਼ੇਸ਼ਾਨ ਅਤੇ ਸ਼ੇਸ਼ਾਨ ਦੇ ਪੁੱਤ੍ਰ ਅਹਲਈ</verse>
				<verse number="32">ਅਤੇ ਸ਼ੰਮਈ ਦੇ ਭਰਾ ਯਾਦਾ ਦੇ ਪੁੱਤ੍ਰ, - ਯਥਰ ਤੇ ਯੋਨਾਥਾਨ ਅਤੇ ਯਥਰ ਔਂਤ ਹੀ ਮਰ ਗਿਆ</verse>
				<verse number="33">ਅਤੇ ਯੋਨਾਥਾਨ ਦੇ ਪੁੱਤ੍ਰ, - ਪਲਥ ਤੇ ਜ਼ਾਜ਼ਾ। ਏਹ ਯਰਹਮਏਲ ਦੇ ਪੁੱਤ੍ਰ ਸਨ</verse>
				<verse number="34">ਸ਼ੇਸ਼ਾਨ ਦੇ ਪੁੱਤ੍ਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਉਂ ਯਰਹਾ ਸੀ</verse>
				<verse number="35">ਅਤੇ ਸ਼ੇਸ਼ਾਨ ਨੇ ਆਪਣੀ ਧੀ ਆਪਣੇ ਟਹਿਲੂਏ ਯਰਹਾ ਨੂੰ ਵਿਆਹ ਦਿੱਤੀ ਅਤੇ ਉਸ ਨੇ ਉਹ ਦੇ ਲਈ ਅੱਤਈ ਜਣਿਆ</verse>
				<verse number="36">ਅਤੇ ਅੱਤਈ ਤੋਂ ਨਾਥਾਨ ਜੰਮਿਆਂ ਅਤੇ ਨਾਥਾਨ ਤੋਂ ਜ਼ਾਬਾਦ ਜੰਮਿਆਂ</verse>
				<verse number="37">ਅਤੇ ਜ਼ਾਬਾਦ ਤੋਂ ਅਫਲਾਲ ਜੰਮਿਆਂ ਅਤੇ ਅਫ਼ਲਾਲ ਤੋਂ ਓਬੇਦ ਜੰਮਿਆਂ</verse>
				<verse number="38">ਅਤੇ ਓਬੇਦ ਤੋਂ ਯੇਹੂ ਜੰਮਿਆਂ ਅਤੇ ਯੇਹੂ ਤੋਂ ਅਜ਼ਰਯਾਹ ਅਤੇ ਹਲਸ ਤੋਂ ਅਲਾਸਾਹ ਜੰਮਿਆਂ</verse>
				<verse number="39">ਅਤੇ ਅਲਾਸਾਹ ਤੋਂ ਸਿਸਮਾਈ ਜੰਮਿਆਂ</verse>
				<verse number="40">ਅਤੇ ਸਿਸਮਾਈ ਤੋਂ ਸ਼ੱਲੂਮ ਜੰਮਿਆਂ</verse>
				<verse number="41">ਅਤੇ ਸ਼ੱਲੂਮ ਤੋਂ ਯਕਮਯਾਹ ਜੰਮਿਆਂ ਅਤੇ ਯਕਮਯਾਹ ਤੋਂ ਅਲੀਸ਼ਾਮਾ ਜੰਮਿਆਂ।।</verse>
				<verse number="42">ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤ੍ਰ, - ਮੇਸ਼ਾ ਉਹ ਦਾ ਪਲੌਠਾ ਜਿਹੜਾ ਜ਼ੀਫ ਦਾ ਪਿਤਾ ਸੀ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤ੍ਰ</verse>
				<verse number="43">ਹਬਰੋਨ ਦੇ ਪੁੱਤ੍ਰ, - ਕੋਰਹ ਤੇ ਤੱਪੁਅਹ ਤੇ ਰਕਮ ਤੇ ਸ਼ਮਾ</verse>
				<verse number="44">ਅਤੇ ਸ਼ਮਾ ਤੋਂ ਰਹਮ ਜੰਮਿਆਂ ਜਿਹੜਾ ਯਾਰਕਆਮ ਦਾ ਪਿਤਾ ਸੀ ਅਤੇ ਰਕਮ ਤੋਂ ਸ਼ੰਮਈ ਜੰਮਿਆਂ</verse>
				<verse number="45">ਅਤੇ ਸ਼ੰਮਈ ਦਾ ਪੁੱਤ੍ਰ ਮਾਓਨ ਸੀ ਅਤੇ ਮਾਓਨ ਬੈਤ-ਸੂਰ ਦਾ ਪਿਤਾ ਸੀ</verse>
				<verse number="46">ਅਤੇ ਕਾਲੇਬ ਦੀ ਸੁਰੀਤ ਏਫਾਹ ਨੇ ਹਾਰਾਨ ਤੇ ਮੋਸਾ ਤੇ ਗਾਜ਼ੇਜ਼ ਜਣੇ ਅਤੇ ਹਾਰਾਨ ਤੋਂ ਗਾਜ਼ੇਜ਼ ਜੰਮਿਆਂ</verse>
				<verse number="47">ਅਤੇ ਯਾਹਦਈ ਦੇ ਪੁੱਤ੍ਰ, - ਰਗਮ ਤੇ ਯੋਥਾਮ ਤੇ ਗੇਸ਼ਾਨ ਤੇ ਪਲਟ ਤੇ ਏਫਾਹ ਤੇ ਸ਼ਾਅਫ</verse>
				<verse number="48">ਮਅਕਾਹ ਕਾਲੇਬ ਦੀ ਸੁਰੀਤ ਨੇ ਸ਼ਬਰ ਤੇ ਤਿਰਹਨਾਹ ਜਣੇ</verse>
				<verse number="49">ਉਸ ਨੇ ਵੀ ਮਦੰਮਨਾਹ ਦਾ ਪਿਤਾ ਸ਼ਅਫ, ਮਕਬੇਨਾ ਦਾ ਪਿਤਾ ਸ਼ਵਾ ਤੇ ਗਿਬਆ ਦਾ ਪਿਤਾ ਜਣੇ ਅਤੇ ਕਾਲੇਬ ਦੀ ਧੀ ਅਕਸਾਹ ਸੀ।।</verse>
				<verse number="50">ਏਹ ਹੂਰ ਦਾ ਪੁੱਤ੍ਰ ਜਿਹੜਾ ਅਫਰਾਥਾਹ ਦਾ ਪਲੌਠਾ ਸੀ, ਕਾਲੇਬ ਦੇ ਪੁੱਤ੍ਰ ਸਨ, - ਕਿਰਯਥ-ਯਆਰੀਮ ਦਾ ਪਿਤਾ ਸ਼ੋਬਾਲ</verse>
				<verse number="51">ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ</verse>
				<verse number="52">ਅਤੇ ਕਿਰਯਥ-ਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤ੍ਰ ਸਨ, - ਹਾਰੋਅਹ ਤੇ ਮਨੁਹੋਥ ਦਾ ਅੱਧਾ ਹਿੱਸਾ</verse>
				<verse number="53">ਅਤੇ ਕਿਰਯਥ-ਯਆਰੀਮ ਦੀਆਂ ਕੁਲਾਂ, - ਯਿਥਰੀ ਤੇ ਪੂਥੀ ਤੇ ਸ਼ੁਮਾਥੀ ਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਤੇ ਅਸ਼ਤਾਉਲੀ ਨਿੱਕਲੇ</verse>
				<verse number="54">ਸਾਲਮਾ ਦੇ ਪੁੱਤ੍ਰ. — ਬੈਤਲਹਮ ਨਟੂਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ</verse>
				<verse number="55">ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਅਬੇਨ ਵਿੱਚ ਵੱਸਦੇ ਸਨ, - ਤੀਰਆਥੀ ਸ਼ਿਮਆਥੀ ਤੇ ਸੂਕਾਥੀ। ਏਹ ਓਹ ਕੀਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ।।</verse>
			</chapter>
			<chapter number="3">
				<verse number="1">ਏਹ ਦਾਊਦ ਦੇ ਪੁੱਤ੍ਰ ਸਨ ਜਿਹੜੇ ਹਬਰੋਨ ਵਿੱਚ ਉਹ ਦੇ ਲਈ ਜੰਮੇ। ਪਲੌਠਾ ਅਮਨੋਨ, ਯਿਜ਼ਰਏਲੀ ਅਹੀਨੋਅਮ ਤੋਂ, ਦੂਜਾ ਦਾਨਿਏਲ ਕਰਮਲੀ ਅਬੀਗੈਲ ਤੋਂ</verse>
				<verse number="2">ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤ੍ਰ ਜਿਹੜੀ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤ੍ਰ</verse>
				<verse number="3">ਪੰਜਵਾਂ ਸ਼ਫਟਯਾਹ ਅਬੀਟਾਲ ਤੋਂ, ਛੇਵਾਂ ਯਿਥਰਆਮ ਉਹ ਦੀ ਰਾਣੀ ਅਗਲਾਹ ਤੋਂ</verse>
				<verse number="4">ਏਹ ਛੇ ਹਬਰੋਨ ਵਿੱਚ ਉਹ ਦੇ ਲਈ ਜੰਮੇ ਜਿੱਥੇ ਉਹ ਸਾਢੇ ਸੱਤ ਵਰਿਹੇ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਵਰਹੇ ਰਾਜ ਕੀਤਾ।।</verse>
				<verse number="5">ਏਹ ਯਰੂਸ਼ਲਮ ਵਿੱਚ ਉਹ ਦੇ ਲਈ ਜੰਮੇ, - ਸ਼ਿਮਆ ਤੇ ਸ਼ੋਬਾਬ ਤੇ ਨਾਥਾਨ ਤੇ ਸੁਲੇਮਾਨ, ਚਾਰ, ਅੰਮੀਏਲ ਦੀ ਧੀ ਬਥਸ਼ੂਆ ਤੋਂ</verse>
				<verse number="6">ਨਾਲੇ ਯਿਬਹਾਰ ਤੇ ਅਲੀਸ਼ਾਮਾ ਤੇ ਅਲੀਫਾਲਟ</verse>
				<verse number="7">ਤੇ ਨੋਗਰ ਤੇ ਨਫਗ ਤੇ ਯਾਫੀਆ</verse>
				<verse number="8">ਤੇ ਅਲੀਸ਼ਾਮਾ ਤੇ ਅਲਯਾਦਾ ਤੇ ਅਲੀਫਲਟ, ਨੌਂ</verse>
				<verse number="9">ਸੁਰੀਤਾਂ ਦੇ ਪੁੱਤ੍ਰਾਂ ਤੋਂ ਬਿਨਾ ਏਹ ਸਭ ਦਾਊਦ ਦੇ ਪੁੱਤ੍ਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।।</verse>
				<verse number="10">ਸੁਲੇਮਾਨ ਦਾ ਪੁੱਤ੍ਰ ਰਹਬੁਆਮ ਸੀ, ਉਹ ਦਾ ਪੁੱਤ੍ਰ ਅਬੀਯਾਹ, ਉਹ ਦਾ ਪੁੱਤ੍ਰ ਆਸਾ, ਉਹ ਦਾ ਪੁੱਤ੍ਰ ਯਹੋਸ਼ਾਫਾਟ</verse>
				<verse number="11">ਉਹ ਦਾ ਪੁੱਤ੍ਰ ਯੋਰਾਮ, ਉਹ ਦਾ ਪੁੱਤ੍ਰ ਅਹਜ਼ਯਾਹ, ਉਹ ਦਾ ਪੁੱਤ੍ਰ ਯੋਆਸ਼</verse>
				<verse number="12">ਉਹ ਦਾ ਪੁੱਤ੍ਰ ਅਮਸਯਾਹ, ਉਹ ਦਾ ਪੁੱਤ੍ਰ ਅਜ਼ਰਯਾਹ, ਉਹ ਦਾ ਪੁੱਤ੍ਰ ਯੋਥਾਮ</verse>
				<verse number="13">ਉਹ ਦਾ ਪੁੱਤ੍ਰ ਆਹਾਜ਼, ਉਹ ਦਾ ਪੁੱਤ੍ਰ ਹਿਜ਼ਕੀਯਾਹ, ਉਹ ਦਾ ਪੁੱਤ੍ਰ ਮਨੱਸ਼ਹ</verse>
				<verse number="14">ਉਹ ਦਾ ਪੁੱਤ੍ਰ ਆਮੋਨ, ਉਹ ਦਾ ਪੁੱਤ੍ਰ ਯੋਸ਼ੀਯਾਹ</verse>
				<verse number="15">ਅਤੇ ਯੋਸ਼ੀਯਾਹ ਦੇ ਪੁੱਤ੍ਰ, - ਪਲੌਠਾ ਯੋਹਾਨਾਨ, ਦੂਜਾ ਯਹੋਯਕੀਮ, ਤੀਜਾ ਸਿਦਕੀਯਾਹ, ਚੌਥਾ ਸ਼ੱਲੂਮ</verse>
				<verse number="16">ਯਹੋਯਕੀਮ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਯਕਾਨਯਾਹ, ਉਹ ਦਾ ਪੁੱਤ੍ਰ ਸਿਦਕੀਯਾਹ</verse>
				<verse number="17">ਯਕਾਨਾਯਾਹ ਦੇ ਪੁੱਤ੍ਰ, - ਅੱਸਿਰ, ਉਹ ਦਾ ਪੁੱਤ੍ਰ ਸ਼ਅਲਤੀਏਲ</verse>
				<verse number="18">ਨਾਲੇ ਮਲਕੀਰਾਮ ਤੇ ਫਦਾਯਾਹ ਤੇ ਸ਼ਨੱਸਰ, ਯਕਮਯਾਹ, ਹੋਸ਼ਾਮਾ ਤੇ ਨਦਬਯਾਹ</verse>
				<verse number="19">ਅਤੇ ਫਦਾਯਾਹ ਦੇ ਪੁੱਤ੍ਰ, - ਜ਼ਰੁੱਬਾਬਲ ਕੇ ਸ਼ਿਮਈ ਅਤੇ ਜ਼ਰੁੱਬਾਬਲ ਦੇ ਪੁੱਤ੍ਰ, - ਮਸੁੱਲਾਮ ਤੇ ਹਨਨਯਾਹ ਤੇ ਉੁਨ੍ਹਾਂ ਦੀ ਭੈਣ ਸ਼ਲੋਮੀਥ</verse>
				<verse number="20">ਅਤੇ ਹਸ਼ੁਬਾਹ ਤੇ ਓਹਲ ਤੇ ਬਰਕਯਾਹ ਤੇ ਹਸਦਯਾਹ, ਯੂਸ਼ਬ-ਹਸਦ ਪੰਜ</verse>
				<verse number="21">ਅਤੇ ਹਨਨਯਾਹ ਦੇ ਪੁੱਤ੍ਰ, - ਪਲਟਯਾਹ ਤੇ ਯਿਸ਼ਅਯਾਹ- ਰਫ਼ਾਯਾਹ ਦੇ ਪੁੱਤ੍ਰ, ਅਰਨਾਨ ਦੇ ਪੁੱਤ੍ਰ, ਓਬਦਯਾਹ ਦੇ ਪੁੱਤ੍ਰ, - ਸ਼ਕਨਯਾਹ ਦੇ ਪੁੱਤ੍ਰ,</verse>
				<verse number="22">ਸ਼ਕਨਯਾਹ ਦੇ ਪੁੱਤ੍ਰ, -ਸ਼ਮਅਯਾਹ, ਅਤੇ ਸ਼ਮਅਯਾਹ ਦੇ ਪੁੱਤ੍ਰ, - ਹੱਟੂਸ਼ ਤੇ ਯਿਗਾਲ ਤੇ ਬਾਰੀਆਹ ਤੇ ਨਅਰਯਾਹ ਤੇ ਸ਼ਾਫਾਟ ਛੇ</verse>
				<verse number="23">ਅਤੇ ਨਅਰਯਾਹ ਦੇ ਪੁੱਤ੍ਰ, - ਅਲਯੋਏਨਈ ਤੇ ਹਿਜ਼ਕੀਯਾਹ ਤੇ ਅਜ਼ਰੀਕਾਮ, ਤਿੰਨ</verse>
				<verse number="24">ਅਤੇ ਅਲਯੋਏਨਈ ਦੇ ਪੁੱਤ੍ਰ, - ਹੋਦੈਯਾਹ ਤੇ ਅਲਯਾਸ਼ੀਬ ਤੇ ਫਲਾਯਾਹ ਤੇ ਅੱਕੂਬ ਤੇ ਯੋਹਾਨਾਨ ਤੇ ਦਲਾਯਾਹ ਤੇ ਅਨਾਨੀ, ਸੱਤ।।</verse>
			</chapter>
			<chapter number="4">
				<verse number="1">ਯਹੂਦਾਹ ਦੇ ਪੁੱਤ੍ਰ, - ਪਰਸ, ਹਸਰੋਨ ਤੇ ਕਰਮੀ ਤੇ ਹੂਰ ਤੇ ਸ਼ੋਬਾਲ</verse>
				<verse number="2">ਅਤੇ ਰਆਯਾਹ ਸ਼ੋਬਾਲ ਦੇ ਪੁੱਤ੍ਰ ਤੋਂ ਯਹਥ ਜੰਮਿਆਂ ਅਤੇ ਯਹਥ ਤੋਂ ਅਹੂਮਈ ਤੇ ਲਹਦ। ਏਹ ਸਾਰਆਥੀਆਂ ਦੇ ਕੁਲ ਸਨ।।</verse>
				<verse number="3">ਅਤੇ ਏਹ ਏਟਾਮ ਦੇ ਪਿਉ ਦੇ ਸਨ, - ਯਿਜ਼ਰਏਲ ਤੇ ਯਿਸ਼ਮਾ ਤੇ ਯਿਦਬਾਸ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ</verse>
				<verse number="4">ਅਤੇ ਫਨੂਏਲ ਗਦੋਰ ਦਾ ਪਿਤਾ ਅਤੇ ਏਜ਼ਰ ਰੂਸ਼ਾਹ ਦਾ ਪਿਤਾ। ਏਹ ਬੈਤਲਹਮ ਦੇ ਪਿਤਾ ਅਫਗਥਾਹ ਦੇ ਪਲੋਠੇ ਹੂਰ ਦੇ ਪੁੱਤ੍ਰ ਸਨ</verse>
				<verse number="5">ਅਤੇ ਤਕੋਆ ਦੇ ਪਿਤਾ ਅਸ਼ਹੂਰ ਦੀਆਂ ਦੋ ਤੀਵੀਆਂ ਸਨ, ਹਲਾਹ ਤੇ ਨਅਰਾਹ</verse>
				<verse number="6">ਅਤੇ ਨਅਰਾਹ ਨੇ ਉਹ ਦੇ ਲਈ, ਅਹੁੱਜ਼ਾਮ ਤੇ ਹੇਫਰ ਤੇ ਤੇਮਨੀ ਤੇ ਹਾਅਹਸ਼ਤਾਰੀ ਜਣੇ। ਏਹ ਨਅਰਾਹ ਦੇ ਪੁੱਤ੍ਰ ਸਨ</verse>
				<verse number="7">ਅਤੇ ਹਲਾਹ ਦੇ ਪੁੱਤ੍ਰ, - ਸਰਥ, ਯਿਸਹਰ ਤੇ ਅਥਨਾਨ</verse>
				<verse number="8">ਅਤੇ ਕੋਸ ਤੋਂ ਆਨੂਬ ਤੇ ਸੋਬੇਬਾਹ ਤੇ ਹਾਰੁਮ ਦੇ ਪੁੱਤ੍ਰ ਅਹਰਹੇਲ ਦੇ ਟੱਬਰ ਜੰਮੇ।।</verse>
				<verse number="9">ਅਤੇ ਯਅਬੇਸ ਆਪਣੇ ਭਰਾਵਾਂ ਨਾਲੋਂ ਪਤਵੰਤ ਸੀ ਅਤੇ ਉਹ ਦੀ ਮਾਤਾ ਨੇ ਇਹ ਆਖਕੇ ਉਹ ਦਾ ਨਾਉਂ ਯਅਬੇਸ ਰੱਖਿਆ ਭਈ ਮੈਂ ਉਹਨੂੰ ਦੁਖ ਨਾਲ ਜਣਿਆ</verse>
				<verse number="10">ਅਤੇ ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, ਕਾਸ਼ ਕਿ ਤੂੰ ਮੈਨੂੰ ਸੱਚ ਮੁੱਚ ਬਰਕਤ ਦਿੰਦਾ ਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ ਤੇ ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਦੁਖ ਨਾ ਦੇਵੇ! ਅਤੇ ਪਰਮੇਸ਼ੁਰ ਨੇ ਉਹ ਦੀਆਂ ਭਾਉਣੀਆਂ ਪੂਰੀਆਂ ਕੀਤੀਆਂ</verse>
				<verse number="11">ਅਤੇ ਸ਼ੁਹਾਰ ਦੇ ਭਰਾ ਕਲੂਬ ਤੋਂ ਮਹੀਰ ਜੰਮਿਆਂ ਜਿਹੜਾ ਅਸ਼ਤੋਨ ਦਾ ਪਿਤਾ ਸੀ</verse>
				<verse number="12">ਅਤੇ ਅਸ਼ਤੋਨ ਤੋਂ ਬੈਤਰਾਫਾ ਤੇ ਪਾਸੇਅਹ ਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ। ਏਹ ਰੇਕਾਹ ਦੇ ਮਨੁੱਖ ਸਨ</verse>
				<verse number="13">ਅਤੇ ਕਨਜ਼ ਦੇ ਪੁੱਤ੍ਰ, - ਆਥਨੀਏਲ ਤੇ ਸਰਾਯਾਹ ਅਤੇ ਆਥਨੀਏਲ ਦੇ ਪੁੱਤ੍ਰ, - ਹਥਥ</verse>
				<verse number="14">ਅਤੇ ਮਓਨੋਥਈ ਤੋਂ ਆਫਰਾਹ ਜੰਮਿਆਂ ਅਤੇ ਸਰਾਯਾਹ ਤੋਂ ਯੋਆਬ ਜੰਮਿਆਂ ਜਿਹੜਾ ਗੇ-ਹਰਾਸ਼ੀਮ ਦਾ ਪਿਤਾ ਸੀ ਕਿਉਂ ਜੋ ਓਹ ਕਾਰੀਗਰ ਸਨ</verse>
				<verse number="15">ਅਤੇ ਯਫੁੰਨਹ ਦੇ ਪੁੱਤ੍ਰ ਕਾਲੇਬ ਦੇ ਪੁੱਤ੍ਰ — ਈਰੂ, ਏਲਾਹ ਤੇ ਨਅਮ ਅਤੇ ਏਲਾਹ ਦੇ ਪੁੱਤ੍ਰ ਅਤੇ ਕਨਜ਼</verse>
				<verse number="16">ਅਤੇ ਯਹੱਲਲੇਲ ਦੇ ਪੁੱਤ੍ਰ, - ਜ਼ੀਫ ਤੇ ਜ਼ੀਫਾਹ, ਤੀਰਯਾ ਤੇ ਅਸਰੇਲ</verse>
				<verse number="17">ਅਤੇ ਅਜ਼ਰਾਹ ਦੇ ਪੁੱਤ੍ਰ, - ਯਥਰ ਤੇ ਮਰਦ ਤੇ ਏਫਰ ਤੇ ਯਾਲੋਨ ਅਤੇ ਉਹ ਮਿਰਯਮ ਤੇ ਸ਼ੰਮਈ ਤੇ ਯਿਸ਼ਬਹ ਅਸ਼ਤਮੋਆ ਦਾ ਪਿਤਾ ਜਣੀ</verse>
				<verse number="18">ਅਤੇ ਉਹ ਦੀ ਯਹੂਦਣ ਤੀਵੀਂ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋ ਦਾ ਪਿਤਾ ਹਬਰ ਤੇ ਜ਼ਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਏਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤ੍ਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ</verse>
				<verse number="19">ਅਤੇ ਹੋਦੀਯਾਹ ਦੀ ਤੀਵੀਂ ਨਹਮ ਦੀ ਭੈਣ ਦੇ ਪੁੱਤ੍ਰ ਗਰਮੀ ਕਈਲਾਹ ਦਾ ਪਿਤਾ ਅਤੇ ਮਅਕਾਥੀ ਅਸ਼ਤਮੋਆ ਸਨ</verse>
				<verse number="20">ਅਤੇ ਸ਼ੀਮੋਨ ਦੇ ਪੁੱਤ੍ਰ ਅਮਨੋਨ ਤੇ ਰਿੰਨਾਹ ਬਨ-ਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤ੍ਰ, - ਜ਼ੋਹੇਥ ਤੇ ਬਨ-ਜ਼ੋਹੇਥ</verse>
				<verse number="21">ਯਹੂਦਾਹ ਦੇ ਪੁੱਤ੍ਰ ਸ਼ੇਲਾਹ ਦੇ ਪੁੱਤ੍ਰ, -ਲੇਕਾਹ ਦਾ ਪਿਤਾ ਏਰ ਤੇ ਮਾਰੇਸ਼ਾਹ ਦਾ ਪਿਤਾ ਲਅਦਾਹ ਅਤੇ ਅਸ਼ਬੋਆ ਦੇ ਘਰਾਣੇ ਦੇ ਟੱਬਰ ਜਿਹੜੇ ਮਹੀਨ ਕਤਾਨ ਬੁਨਣ ਵਾਲਿਆਂ ਦੇ ਘਰਾਣੇ ਦੇ ਸਨ</verse>
				<verse number="22">ਅਤੇ ਯੋਕੀਮ ਤੇ ਕੋਜ਼ੇਬਾ ਦੇ ਮਨੁੱਖ ਤੇ ਯੋਆਸ਼ ਤੇ ਸਾਰਾਫ ਜੋ ਮੋਆਬ ਤੇ ਹਕੂਮਤ ਕਰਦੇ ਸਨ ਅਤੇ ਯਾਸ਼ੂਬੀ-ਲਹਮ। ਅਤੇ ਏਹ ਗੱਲਾਂ ਪੁਰਾਣੀਆਂ ਹਨ</verse>
				<verse number="23">ਏਹ ਘੁਮਿਆਰ ਸਨ ਅਤੇ ਗਦੇਰਾਹ ਤੇ ਨਟਾਈਮ ਦੇ ਵੱਸਣ ਵਾਲੇ ਸਨ। ਉੱਥੇ ਓਹ ਪਾਤਸ਼ਾਹ ਦੇ ਨਾਲ ਉਹ ਦੇ ਕੰਮ ਕਰਨ ਲਈ ਵੱਸਦੇ ਸਨ।।</verse>
				<verse number="24">ਸ਼ਿਮਓਨ ਦੇ ਪੁੱਤ੍ਰ — ਨਮੂਏਲ ਤੇ ਯਾਮੀਨ, ਯਰੀਬ ਜ਼ਰਹ ਸ਼ਾਊਲ</verse>
				<verse number="25">ਉਹ ਦਾ ਪੁੱਤ੍ਰ ਸ਼ੱਲੁਮ, ਉਹ ਦਾ ਪੁੱਤ੍ਰ ਮਿਬਸਾਮ, ਉਹ ਦਾ ਪੁੱਤ੍ਰ ਮਿਸ਼ਮਾ</verse>
				<verse number="26">ਅਤੇ ਮਿਸ਼ਮਾ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਹੰਮੂਏਲ, ਉਹ ਦਾ ਪੁੱਤ੍ਰ ਜ਼ੱਕੂਰ, ਉਹ ਦਾ ਪੁੱਤ੍ਰ ਸ਼ਿਮਈ</verse>
				<verse number="27">ਅਤੇ ਸ਼ਿਮਈ ਦੇ ਸੋਲਾ ਪੁੱਤ੍ਰ ਅਤੇ ਛੇ ਧੀਆਂ ਸਨ ਪਰ ਉਸ ਦੇ ਭਰਾਵਾਂ ਦੇ ਬਹੁਤ ਬਾਲ ਬੱਚੇ ਨਹੀਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਕੁਲਾਂ ਯਹੂਦਾਹ ਦੀ ਸੰਤਾਨ ਵਾਂਙੁ ਨਾ ਵਧੀਆਂ</verse>
				<verse number="28">ਅਤੇ ਓਹ ਬਏਰਸ਼ਬਾ ਵਿੱਚ ਤੇ ਮੋਲਾਦਾਹ ਤੇ ਹਸਰ-ਸ਼ੂਆਲ ਵਿੱਚ ਵੱਸਦੇ ਸਨ</verse>
				<verse number="29">ਅਤੇ ਬਿਲਹਾਰ ਵਿੱਚ ਤੇ ਅਸਮ ਵਿੱਚ ਤੇ ਤੋਲਾਦ ਵਿੱਚ</verse>
				<verse number="30">ਅਤੇ ਬਥੂਏਲ ਵਿੱਚ ਤੇ ਹਾਰਮਾਹ ਵਿੱਚ ਤੇ ਸਿਕਲਗ ਵਿੱਚ</verse>
				<verse number="31">ਅਤੇ ਬੈਤ-ਮਰਕਾਬੋਥ ਵਿੱਚ ਤੇ ਹਸਰ-ਸ਼ੂਸੀਮ ਵਿੱਚ ਤੇ ਬੈਤ-ਬਿਰਈ ਵਿੱਚ ਤੇ ਸ਼ਅਰਇਮ ਵਿੱਚ। ਏਹ ਉਨ੍ਹਾਂ ਦੇ ਸ਼ਹਿਰ ਦਾਊਦ ਪਾਤਸ਼ਾਹ ਤੀਕ ਸਨ</verse>
				<verse number="32">ਉਨ੍ਹਾਂ ਦੇ ਪਿੰਡ, - ਏਟਾਮ ਤੇ ਆਯਿਨ, ਰਿੰਮੋਨ ਤੇ ਤੋਕਨ ਤੇ ਆਸ਼ਾਨ, ਪੰਜ ਸ਼ਹਿਰ</verse>
				<verse number="33">ਨਾਲੇ ਇਨ੍ਹਾਂ ਸ਼ਹਿਰਾਂ ਦੇ ਆਲੇ ਦੁਆਲੇ ਦੇ ਸਾਰੇ ਪਿੰਡ ਬਅਲ ਤੀਕ। ਏਹ ਉਨ੍ਹਾਂ ਦੇ ਵਸੇਬੇ ਸਨ ਅਤੇ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਸਨ</verse>
				<verse number="34">ਅਤੇ ਮਸ਼ੋਬਾਬ ਤੇ ਯਮਲੇਕ ਤੇ ਯੋਸ਼ਾਹ ਅਮਸਯਾਹ ਦਾ ਪੁੱਤ੍ਰ</verse>
				<verse number="35">ਅਤੇ ਯੋਏਲ ਤੇ ਯੇਹੂ ਯੋਸ਼ਿਬਯਾਹ ਦਾ ਪੁੱਤ੍ਰ, ਅਸੀਏਲ ਦਾ ਪੁੱਤ੍ਰ</verse>
				<verse number="36">ਅਤੇ ਅਲਯੋਏਨਈ ਤੇ ਯਅਕਬਾਹ ਤੇ ਯਸ਼ੋਹਾਯਾ ਤੇ ਅਸ਼ਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ</verse>
				<verse number="37">ਅਤੇ ਸ਼ਿਫਈ ਦਾ ਪੁੱਤ੍ਰ ਜ਼ੀਜ਼ਾ, ਅੱਲੋਨ ਦਾ ਪੁੱਤ੍ਰ, ਯਦਾਯਾਹ ਦਾ ਪੁੱਤ੍ਰ, ਸ਼ਿਮਰੀ ਦਾ ਪੁੱਤ੍ਰ, ਸ਼ਮਅਯਾਹ ਦਾ ਪੁੱਤ੍ਰ</verse>
				<verse number="38">ਏਹ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਹੋਇਆ ਆਪੋ ਆਪਣੇ ਕੁਲਾਂ ਦੇ ਸ਼ਜਾਦੇ ਸਨ ਅਤੇ ਉਨ੍ਹਾਂ ਦੇ ਪਿਤਰਾਂ ਦੇ ਘਰਾਣੇ ਬਹੁਤ ਹੀ ਵਧ ਗਏ।।</verse>
				<verse number="39">ਅਰ ਓਹ ਗਦੋਰ ਦੇ ਦੁਆਰੇ ਤੋੜੀ ਉਸ ਦੂਣ ਦੇ ਪੂਰਬ ਤੀਕਰ ਆਪਣਿਆਂ ਇੱਜੜਾਂ ਲਈ ਜੂਹ ਭਾਲਣ ਗਏ</verse>
				<verse number="40">ਉੱਥੇ ਉਨ੍ਹਾਂ ਨੇ ਸੁਥਰੀ ਅਤੇ ਡਾਢੀ ਸੋਹਣੀ ਜੂਹ ਲੱਭੀ, ਅਤੇ ਉਹ ਦੇਸ ਮੋਕਲਾ ਅਤੇ ਸੁਖ ਅਰ ਚੈਨ ਵਾਲਾ ਸੀ ਕਿਉਂ ਜੋ ਹਾਮ ਦੇ ਲੋਕ ਮੁੱਢੋਂ ਉੱਥੇ ਵੱਸਦੇ ਸਨ</verse>
				<verse number="41">ਅਤੇ ਓਹ ਜਿਨ੍ਹਾਂ ਦੇ ਨਾਉਂ ਲਿਖੇ ਗਏ ਹਨ, ਹਿਜ਼ਕੀਯਾਹ ਯਹੂਦੀਆਂ ਦੇ ਪਾਤਸ਼ਾਹ ਦੇ ਸਮੇਂ ਚੜ੍ਹ ਆਏ ਅਤੇ ਉਨ੍ਹਾਂ ਨੇ ਓਹਨਾਂ ਦਾ ਪੜਾਓ ਮਾਰਿਆ ਅਤੇ ਮਊਨੀਮ ਨੂੰ ਜਿਹੜੇ ਉੱਥੇ ਲੱਭੇ, ਮਾਰ ਸੁੱਟਿਆ, ਅਜਿਹਾ ਜੋ ਅਜੇ ਤੋੜੀ ਉਹ ਨਸ਼ਟ ਹਨ ਅਤੇ ਉਨ੍ਹਾਂ ਦੇ ਥਾਂ ਆਪ ਟਿਕੇ ਕਿਉਂ ਜੋ ਉਨ੍ਹਾਂ ਦੇ ਇੱਜੜਾਂ ਦੇ ਲਈ ਉੱਥੇ ਚਾਰਾ ਸੀ</verse>
				<verse number="42">ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਾਓਨ ਦੇ ਪੁੱਤ੍ਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਹਾੜ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਸ਼ਈ ਦੇ ਪੁੱਤ੍ਰ ਪਲਟਯਾਹ ਤੇ ਨਅਰਯਾਹ ਤੇ ਰਫਾਯਾਹ ਤੇ ਉੱਜ਼ੀਏਲ ਸਨ</verse>
				<verse number="43">ਅਤੇ ਉਨ੍ਹਾਂ ਦੇ ਰਹਿੰਦਿਆਂ ਅਮਾਲੇਕੀਆਂ ਨੂੰ ਜਿਹੜੇ ਭੱਜ ਨਿੱਕਲੇ ਸਨ ਮਾਰ ਸੁੱਟਿਆ ਅਤੇ ਓਹ ਅੱਜ ਤੋੜੀ ਉੱਥੇ ਵੱਸਦੇ ਹਨ।।</verse>
			</chapter>
			<chapter number="5">
				<verse number="1">ਇਸਰਾਏਲੀਆਂ ਦੇ ਪਹਿਲੌਠੇ ਰਊਬੇਨ ਦੀ ਅੰਸ (ਕਿਉਂ ਜੋ ਉਹ ਪਹਿਲੌਠਾ ਸੀ ਪਰ ਏਸ ਲਈ ਜੋ ਉਸ ਨੇ ਆਪਣੇ ਪਿਤਾ ਦੀ ਸੇਜਾ ਨੂੰ ਭਰਿਸ਼ਟ ਕੀਤਾ ਸੀ ਉਹ ਦਾ ਪਲੌਠਾਪਣ ਇਸਰਾਏਲ ਦੇ ਪੁੱਤ੍ਰ ਯੂਸੁਫ਼ ਦੇ ਪੁੱਤ੍ਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣੀਦਾ</verse>
				<verse number="2">ਯਹੂਦਾਹ ਤਾਂ ਆਪਣੇ ਭਰਾਵਾਂ ਉੱਤੇ ਪਰਬਲ ਹੋਇਆ ਅਤੇ ਉਸੇ ਤੋਂ ਪਰਧਾਨ ਨਿੱਕਲਿਆ ਪਰ ਪਹਿਲੌਠੇ ਦਾ ਹਕ ਯੂਸੁਫ਼ ਦਾ ਸੀ</verse>
				<verse number="3">ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤ੍ਰ, - ਹਨੋਕ ਤੇ ਫੱਲੂ, ਹਸਰੋਨ ਤੇ ਕਰਮੀ</verse>
				<verse number="4">ਯੋਏਲ ਦੇ ਪੁੱਤ੍ਰ, - ਸ਼ਮਅਯਾਹ ਉਹ ਦਾ ਪੁੱਤ੍ਰ, ਗੋਗ ਉਹ ਦਾ ਪੁੱਤ੍ਰ, ਸ਼ਿਮਈ ਉਹ ਦਾ ਪੁੱਤ੍ਰ</verse>
				<verse number="5">ਮੀਕਾਹ ਉਹ ਦਾ ਪੁੱਤ੍ਰ, ਰਆਯਾਹ ਉਹ ਦਾ ਪੁੱਤ੍ਰ, ਬਆਲ ਉਹ ਦਾ ਪੁੱਤ੍ਰ</verse>
				<verse number="6">ਬਏਰਾਹ ਉਹ ਦਾ ਪੁੱਤ੍ਰ ਜਿਹ ਨੂੰ ਅੱਸ਼ੂਰ ਦਾ ਰਾਜਾ ਤਿਲਗਥ-ਪਿਲਨਅਸਰ ਬੰਧੂਆਂ ਬਣਾਕੇ ਲੈ ਗਿਆ। ਉਹ ਰਊਬੇਨੀਆਂ ਦਾ ਸ਼ਜ਼ਾਦਾ ਸੀ</verse>
				<verse number="7">ਉਹ ਦੇ ਭਰਾ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਜਦ ਉਨ੍ਹਾਂ ਦੀਆਂ ਪੀੜ੍ਹੀਆਂ ਦੀ ਕੁਲ ਪਤ੍ਰੀ ਬਣੀ ਏਹ ਸਨ, - ਮੁਖੀ ਯਈਏਲ ਤੇ ਜ਼ਰਕਯਾਹ</verse>
				<verse number="8">ਅਤੇ ਬਲਆ ਆਜ਼ਾਜ਼ ਦਾ ਪੁੱਤ੍ਰ, ਸ਼ਮਆ ਦਾ ਪੁੱਤ੍ਰ, ਯੋਏਲ ਦਾ ਪੁੱਤ੍ਰ ਜਿਹੜਾ ਅਰੋਏਰ ਵਿੱਚ ਨਬੋ ਤੇ ਬਆਲ-ਮਓਨ ਤੀਕ ਵੱਸਦਾ ਸੀ</verse>
				<verse number="9">ਅਤੇ ਉਹ ਚੜ੍ਹਦੇ ਪਾਸੇ ਫਰਾਤ ਦਰਿਆਉ ਤੋਂ ਉਜਾੜ ਦੇ ਲਾਂਘੇ ਤੀਕਰ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ</verse>
				<verse number="10">ਅਤੇ ਸ਼ਾਊਲ ਦੇ ਦਿਨਾਂ ਵਿੱਚ ਉਨ੍ਹਾਂ ਨੇ ਹਗਰੀਆਂ ਨਾਲ ਜੁੱਧ ਕੀਤਾ ਜਿਹੜੇ ਉਨ੍ਹਾਂ ਦੇ ਹੱਥੋਂ ਮਾਰੇ ਗਏ ਅਤੇ ਓਹ ਗਿਲਆਦ ਦੇ ਸਾਰੇ ਚੜ੍ਹਦੇ ਵੱਲ ਆਪਣੇ ਤੰਬੂਆਂ ਵਿੱਚ ਵੱਸੇ।।</verse>
				<verse number="11">ਗਾਦੀ ਉਨ੍ਹਾਂ ਦੇ ਸਾਹਮਣੇ ਬਾਸ਼ਾਨ ਦੇ ਦੇਸ਼ ਵਿੱਚ ਸਲਕਾਹ ਤੀਕ ਵੱਸੇ</verse>
				<verse number="12">ਯੋਏਲ ਮੁਖੀ ਸੀ, ਫੇਰ ਦੂਜਾ ਸ਼ਾਫਾਨ ਅਤੇ ਯਅਨਈ ਤੇ ਸ਼ਾਫਾਟ ਬਾਸ਼ਾਨ ਵਿੱਚ</verse>
				<verse number="13">ਅਤੇ ਉਨ੍ਹਾਂ ਦੇ ਪਿਤਰਾਂ ਦੇ ਘਰਾਣੇ ਦੇ ਭਰਾ, - ਮੀਕਾਏਲ ਤੇ ਮਸ਼ੂੱਲਾਮ ਤੇ ਸ਼ਬਾ ਤੇ ਯੋਰਈ ਤੇ ਯਅਕਾਨ ਤੇ ਜ਼ੀਆ ਤੇ ਏਬਰ, ਸੱਤ</verse>
				<verse number="14">ਏਹ ਅਬੀਹਯਿਲ ਦੇ ਪੁੱਤ੍ਰ, ਹੂਰੀ ਦਾ ਪੁੱਤ੍ਰ, ਯਰੋਅਹ ਦਾ ਪੁੱਤ੍ਰ, ਗਿਲਆਦ ਦਾ ਪੁੱਤ੍ਰ, ਮੀਕਾਏਲ ਦਾ ਪੁੱਤ੍ਰ, ਯਸ਼ੀਸ਼ਈ ਦਾ ਪੁੱਤ੍ਰ, ਯਹਦੋ ਦਾ ਪੁੱਤ੍ਰ, ਬੂਜ਼ ਦਾ ਪੁੱਤ੍ਰ,</verse>
				<verse number="15">ਅਬਦੀਏਲ ਦਾ ਪੁੱਤ੍ਰ ਅਹੀ, ਗੂਨੀ ਦਾ ਪੁੱਤ੍ਰ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦਾ ਮੁਖੀ</verse>
				<verse number="16">ਅਤੇ ਓਹ ਗਿਲਆਦ ਵਿੱਚ ਬਾਸ਼ਾਨ ਵਿੱਚ ਅਤੇ ਉਸ ਦੇ ਪਿੰਡਾਂ ਵਿੱਚ ਤੇ ਸ਼ਾਰੋਨ ਦੀਆਂ ਸਾਰੀਆਂ ਜੂਹਾਂ ਵਿੱਚ ਉਨ੍ਹਾਂ ਦੀਆਂ ਹੱਦਾਂ ਤੀਕ ਵੱਸਦੇ ਸਨ</verse>
				<verse number="17">ਯਹੂਦਾਹ ਦੇ ਪਾਤਸ਼ਾਹ ਯੋਥਾਮ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਦਿਨਾਂ ਵਿੱਚ ਏਹ ਸਾਰੀਆਂ ਕੁਲ ਪੱਤ੍ਰੀਆਂ ਲਿਖੀਆਂ ਗਈਆਂ।।</verse>
				<verse number="18">ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ ਤੇ ਤੇਗ ਧਾਰੀ ਅਤੇ ਤੀਰੰਦਾਜ਼ੀ ਅਤੇ ਲੜਾਈ ਵਿੱਚ ਸਿਆਣੇ ਸਨ ਚੌਤਾਲੀ ਹਜ਼ਾਰ ਸੱਤ ਸੌ ਸੱਠ ਜੋਧੇ ਸਨ</verse>
				<verse number="19">ਅਤੇ ਏਹ ਹਗਰੀਆਂ, ਯਟੂਰ ਤੇ ਨਾਫੀਸ਼ ਤੇ ਨੋਦਾਬ ਨਾਲ ਲੜੇ</verse>
				<verse number="20">ਅਤੇ ਉਨ੍ਹਾਂ ਦਾ ਸਾਹਮਣਾ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਦੇ ਨਾਲ ਸਨ ਉਨ੍ਹਾਂ ਦੇ ਹੱਥ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਜਿਸ ਨਮਿਤ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ</verse>
				<verse number="21">ਅਤੇ ਓਹ ਉਨ੍ਹਾਂ ਦੇ ਪਸੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲਖ, ਅਤੇ ਖੋਤੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ</verse>
				<verse number="22">ਸੋ ਬਹੁਤ ਸਾਰੇ ਲੋਕ ਵੱਢੇ ਗਏ ਕਿਉਂ ਜੋ ਏਹ ਜੁੱਧ ਪਰਮੇਸ਼ੁਰ ਦੀ ਵੱਲੋਂ ਸੀ ਅਤੇ ਉਹ ਅਸੀਰ ਹੋਣ ਦੇ ਸਮੇਂ ਤੀਕ ਉਨ੍ਹਾਂ ਦੇ ਥਾਂ ਵਿੱਚ ਵੱਸਦੇ ਰਹੇ ਸਨ।।</verse>
				<verse number="23">ਮਨੱਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਧਰਤੀ ਵਿੱਚ ਵੱਸੇ। ਓਹ ਬਾਸ਼ਾਨ ਤੋਂ ਬਅਲ-ਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੀਕ ਵਧਦੇ ਗਏ</verse>
				<verse number="24">ਏਹ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਜੋਧੇ, ਨਾਮੀ, ਤੇ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ।।</verse>
				<verse number="25">ਅਤੇ ਉਨ੍ਹਾਂ ਨੇ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਰ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਨਾਲ ਜ਼ਨਾਹ ਕੀਤਾ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਅੱਗੇ ਨਸ਼ਟ ਕੀਤਾ</verse>
				<verse number="26">ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਸਰ ਦੇ ਮਨ ਨੂੰ ਉਭਾਰਿਆ, ਅਤੇ ਓਹ ਉਨ੍ਹਾਂ ਨੂੰ ਅਰਥਾਤ ਰਊਬੇਨੀਆਂ ਨੂੰ ਅਤੇ ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ ਅਰ ਹਾਬੋਰ ਅਰ ਹਾਰਾ ਅਰ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਓਹ ਅੱਜ ਤੀਕ ਉੱਥੇ ਹੀ ਹਨ।।</verse>
			</chapter>
			<chapter number="6">
				<verse number="1">ਲੇਵੀ ਦੇ ਪੁੱਤ੍ਰ, - ਗੇਰਸ਼ੋਨ, ਕਹਾਥ ਤੇ ਮਰਾਰੀ</verse>
				<verse number="2">ਅਤੇ ਕਹਾਥ ਦੇ ਪੁੱਤ੍ਰ, - ਅਮਰਾਮ, ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ</verse>
				<verse number="3">ਅਤੇ ਅਮਰਾਮ ਦੇ ਪੁੱਤ੍ਰ, - ਹਾਰੂਨ ਤੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤ੍ਰ, - ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ</verse>
				<verse number="4">ਅਲਆਜ਼ਾਰ ਤੋਂ ਫੀਨਹਾਸ ਜੰਮਿਆਂ, ਫੀਨਹਾਸ ਤੋਂ ਅਬੀਸ਼ੂਆ ਜੰਮਿਆਂ</verse>
				<verse number="5">ਅਤੇ ਅਬੀਸ਼ੂਆ ਤੋਂ ਬੁੱਕੀ ਜੰਮਿਆਂ ਅਤੇ ਬੁੱਕੀ ਤੋਂ ਉੱਜ਼ੀ ਜੰਮਿਆਂ</verse>
				<verse number="6">ਅਤੇ ਉੱਜ਼ੀ ਤੋਂ ਜ਼ਰਹਯਾਹ ਜੰਮਿਆਂ ਅਤੇ ਜ਼ਰਹਯਾਹ ਤੋਂ ਮਰਾਯੋਥ ਜੰਮਿਆਂ</verse>
				<verse number="7">ਮਰਾਯੋਥ ਤੋਂ ਅਮਰਯਾਹ ਜੰਮਿਆਂ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆਂ</verse>
				<verse number="8">ਅਤੇ ਅਹੀਟੂਬ ਤੋਂ ਸਾਦੋਕ ਜੰਮਿਆਂ ਅਤੇ ਸਾਦੋਕ ਤੋਂ ਅਹੀਮਾਅਸ ਜੰਮਿਆਂ</verse>
				<verse number="9">ਅਤੇ ਅਹੀਮਾਅਸ ਤੋਂ ਅਜ਼ਰਯਾਹ ਜੰਮਿਆਂ ਅਤੇ ਅਜ਼ਰਯਾਹ ਤੋਂ ਯੋਹਾਨਾਨ ਜੰਮਿਆਂ</verse>
				<verse number="10">ਅਤੇ ਯੋਹਾਨਾਨ ਤੋਂ ਅਜ਼ਰਯਾਹ ਜੰਮਿਆਂ ਉਹੀ ਜਿਹੜਾ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਯਰੂਸ਼ਲਮ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ</verse>
				<verse number="11">ਅਤੇ ਅਜ਼ਰਯਾਹ ਤੋਂ ਅਮਰਯਾਹ ਜੰਮਿਆਂ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆਂ</verse>
				<verse number="12">ਅਤੇ ਅਹੀਟੂਬ ਤੋਂ ਸਾਦੋਕ ਜੰਮਿਆਂ ਅਤੇ ਸਾਦੋਕ ਤੋਂ ਸ਼ੱਲੂਮ ਜੰਮਿਆਂ</verse>
				<verse number="13">ਅਤੇ ਸ਼ੱਲੂਮ ਤੋਂ ਹਿਲਕੀਯਾਹ ਜੰਮਿਆਂ</verse>
				<verse number="14">ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆਂ ਅਤੇ ਸਰਾਯਾਹ ਤੋਂ ਯਹੋਸਾਦਕ ਜੰਮਿਆਂ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆਂ</verse>
				<verse number="15">ਅਤੇ ਜਦ ਯਹੋਵਾਹ ਯਹੂਦਾਹ ਤੇ ਯਰੂਸਲਮ ਨੂੰ ਨਬੁਕਦ-ਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਅਸੀਰ ਹੋ ਕੇ ਗਿਆ।।</verse>
				<verse number="16">ਲੇਵੀ ਦੇ ਪੁੱਤ੍ਰ, - ਗੇਰਸ਼ੋਮ, ਕਹਾਥ ਤੇ ਮਰਾਰੀ</verse>
				<verse number="17">ਏਹ ਗੇਰਸ਼ੋਮ ਦੇ ਪੁੱਤਾਂ ਦੇ ਨਾਉਂ ਸਨ, ਲਿਬਨੀ ਤੇ ਸ਼ਿਮਈ</verse>
				<verse number="18">ਅਤੇ ਕਹਾਥ ਦੇ ਪੁੱਤ੍ਰ, - ਅਮਰਾਮ ਤੇ ਯਿਸਹਾਰ ਦੇ ਹਬਰੋਨ ਤੇ ਉੱਜ਼ੀਏਲ</verse>
				<verse number="19">ਮਰਾਰੀ ਦੇ ਪੁੱਤ੍ਰ, - ਮਹਲੀ ਤੇ ਮੁਸ਼ੀ ਅਤੇ ਏਹ ਲੇਵੀ ਦੀਆਂ ਕੁਲਾਂ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਅਨੁਸਾਰ ਸਨ</verse>
				<verse number="20">ਗੇਰਸ਼ੋਮ ਦੀ, ਉਹ ਦਾ ਪੁੱਤ੍ਰ ਲਿਬਨੀ, ਉਹ ਦਾ ਪੁੱਤ੍ਰ ਯਹਥ, ਉਹ ਦਾ ਪੁੱਤ੍ਰ, ਜ਼ਿੰਮਾਹ,</verse>
				<verse number="21">ਉਹ ਦਾ ਪੁੱਤ੍ਰ ਯੋਆਹ, ਉਹ ਦਾ ਪੁੱਤ੍ਰ ਇੱਦੋ, ਉਹ ਦਾ ਪੁੱਤ੍ਰ ਜ਼ਰਹ, ਉਹ ਦਾ ਪੁੱਤ੍ਰ ਯਅਥਰਈ</verse>
				<verse number="22">ਕਹਾਥ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਅੰਮੀਨਾਦਾਬ, ਉਹ ਦਾ ਪੁੱਤ੍ਰ ਕੋਰਹ, ਉਹ ਦਾ ਪੁੱਤ੍ਰ ਅੱਸੀਰ,</verse>
				<verse number="23">ਉਹ ਦਾ ਪੁੱਤ੍ਰ ਅਲਕਾਨਾਹ ਤੇ ਉਹ ਦਾ ਪੁੱਤ੍ਰ ਅਬਯਾਸਾਫ ਤੇ ਉਹ ਦਾ ਪੁੱਤ੍ਰ ਅੱਸੀਰ</verse>
				<verse number="24">ਉਹ ਦਾ ਪੁੱਤ੍ਰ ਤਹਥ, ਉਹ ਦਾ ਪੁੱਤ੍ਰ ਊਰੀਏਲ, ਉਹ ਦਾ ਪੁੱਤ੍ਰ ਉੱਜ਼ੀਯਾਹ ਤੇ ਉਹ ਦਾ ਪੁੱਤ੍ਰ ਸ਼ਾਊਲ</verse>
				<verse number="25">ਅਤੇ ਅਲਕਾਨਾਹ, - ਅਲਕਾਨਾਹ ਦੇ ਪੁੱਤ੍ਰ, - ਅਮਾਸਈ ਤੇ ਅਹੀਮੋਥ</verse>
				<verse number="26">ਅਲਕਾਨਾਹ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਸੋਫ਼ਈ ਤੇ ਉਹ ਦਾ ਪੁੱਤ੍ਰ ਨਹਥ,</verse>
				<verse number="27">ਉਹ ਦਾ ਪੁੱਤ੍ਰ ਅਲੀਆਬ, ਉਹ ਦਾ ਪੁੱਤ੍ਰ ਯਰੋਹਾਮ, ਉਹ ਦਾ ਪੁੱਤ੍ਰ ਅਲਕਾਨਾਹ</verse>
				<verse number="28">ਅਤੇ ਸ਼ਮੂਏਲ ਦੇ ਪੁੱਤ੍ਰ, - ਉਹ ਦਾ ਪਲੌਠਾ ਵਸ਼ਨੀ ਤੇ ਅਬੀਯਾਹ</verse>
				<verse number="29">ਮਰਾਰੀ ਦੇ ਪੁੱਤ੍ਰ, - ਮਹਲੀ, ਉਹ ਦਾ ਪੁੱਤ੍ਰ ਲਿਬਨੀ, ਉਹ ਦਾ ਪੁੱਤ੍ਰ ਸ਼ਿਮਈ, ਉਹ ਦਾ ਪੁੱਤ੍ਰ ਉੱਜ਼ਾਹ</verse>
				<verse number="30">ਉਹ ਦਾ ਪੁੱਤ੍ਰ ਸ਼ਿਮਆ, ਉਹ ਦਾ ਪੁੱਤ੍ਰ ਹੱਗੀਯਾਹ, ਉਹ ਦਾ ਪੁੱਤ੍ਰ ਆਸਾਯਾਹ।।</verse>
				<verse number="31">ਏਹ ਓਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਦੇ ਗਵਈਯਾਂ ਉੱਤੇ ਥਾਪਿਆ ਜਦੋਂ ਸੰਦੂਕ ਸੁਖ ਅਸਥਾਨ ਵਿੱਚ ਆਇਆ ਸੀ</verse>
				<verse number="32">ਅਤੇ ਜਦ ਤੀਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾ ਛੱਡਿਆ ਓਹ ਮੰਡਲੀ ਦੇ ਤੰਬੂ ਦੇ ਡੇਹਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਰ ਓਹ ਆਪਣੀ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ</verse>
				<verse number="33">ਅਤੇ ਏਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤ੍ਰ, - ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤ੍ਰ, ਸ਼ਮੂਏਲ ਦਾ ਪੁੱਤ੍ਰ,</verse>
				<verse number="34">ਅਲਕਾਨਾਹ ਦਾ ਪੁੱਤ੍ਰ, ਯਰੋਹਾਮ ਦਾ ਪੁੱਤ੍ਰ, ਅਲੀਏਲ ਦਾ ਪੁੱਤ੍ਰ ਤੇਆਹ ਦਾ ਪੁੱਤ੍ਰ</verse>
				<verse number="35">ਸੂਫ ਦਾ ਪੁੱਤ੍ਰ, ਅਲਕਾਨਾਹ ਦਾ ਪੁੱਤ੍ਰ, ਮਹਥ ਦਾ ਪੁੱਤ੍ਰ ਅਮਾਸਈ ਦਾ ਪੁੱਤ੍ਰ</verse>
				<verse number="36">ਅਲਕਾਨਾਹ ਦਾ ਪੁੱਤ੍ਰ, ਯੋਏਲ ਦਾ ਪੁੱਤ੍ਰ, ਅਜ਼ਰਯਾਹ ਦਾ ਪੁੱਤ੍ਰ, ਸਫ਼ਨਯਾਹ ਦਾ ਪੁੱਤ੍ਰ</verse>
				<verse number="37">ਤਹਥ ਦਾ ਪੁੱਤ੍ਰ, ਅੱਸੀਰ ਦਾ ਪੁੱਤ੍ਰ, ਅਬਯਾਸਾਫ ਦਾ ਪੁੱਤ੍ਰ, ਕੋਰਹ ਦਾ ਪੁੱਤ੍ਰ</verse>
				<verse number="38">ਯਿਸਹਾਰ ਦਾ ਪੁੱਤ੍ਰ, ਕਹਾਥ ਦਾ ਪੁੱਤ੍ਰ, ਲੇਵੀ ਦਾ ਪੁੱਤ੍ਰ, ਇਸਰਾਏਲ ਦਾ ਪੁੱਤ੍ਰ,</verse>
				<verse number="39">ਅਤੇ ਉਹ ਦਾ ਭਰਾ ਆਸਾਫ ਜਿਹੜਾ ਉਹ ਦੇ ਸੱਜੇ ਪਾਸੇ ਖਲੋਂਦਾ ਸੀ — ਆਸਾਫ ਬਰਕਯਾਹ ਦਾ ਪੁੱਤ੍ਰ, ਸ਼ਿਮਆ ਦਾ ਪੁੱਤ੍ਰ</verse>
				<verse number="40">ਮੀਕਾਏਲ ਦਾ ਪੁੱਤ੍ਰ, ਬਾਅਸੇਯਾਹ ਦਾ ਪੁੱਤ੍ਰ, ਮਲਕੀਯਾਹ ਦਾ ਪੁੱਤ੍ਰ</verse>
				<verse number="41">ਅਥਨੀ ਦਾ ਪੁੱਤ੍ਰ, ਜ਼ਰਹ ਦਾ ਪੁੱਤ੍ਰ ਅਦਾਯਾਹ ਦਾ ਪੁੱਤ੍ਰ</verse>
				<verse number="42">ਏਥਾਨ ਦਾ ਪੁੱਤ੍ਰ, ਜ਼ਿੰਮਾਹ ਦਾ ਪੁੱਤ੍ਰ, ਸ਼ਮਈ ਦਾ ਪੁੱਤ੍ਰ</verse>
				<verse number="43">ਯਹਥ ਦਾ ਪੁੱਤ੍ਰ, ਗੇਰਸ਼ੋਮ ਦਾ ਪੁੱਤ੍ਰ, ਲੇਵੀ ਦਾ ਪੁੱਤ੍ਰ</verse>
				<verse number="44">ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤ੍ਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤ੍ਰ, ਅਬਦੀ ਦਾ ਪੁੱਤ੍ਰ, ਮੱਲੂਕ ਦਾ ਪੁੱਤ੍ਰ,</verse>
				<verse number="45">ਹਸ਼ਬਯਾਹ ਦਾ ਪੁੱਤ੍ਰ, ਅਮਸਯਾਹ ਦਾ ਪੁੱਤ੍ਰ, ਹਿਲਕੀਯਾਹ ਦਾ ਪੁੱਤ੍ਰ</verse>
				<verse number="46">ਅਮਸੀ ਦਾ ਪੁੱਤ੍ਰ, ਬਾਨੀ ਦਾ ਪੁੱਤ੍ਰ, ਸ਼ਾਮਰ ਦਾ ਪੁੱਤ੍ਰ,</verse>
				<verse number="47">ਮਹਲੀ ਦਾ ਪੁੱਤ੍ਰ, ਮੂਸ਼ੀ ਦਾ ਪੁੱਤ੍ਰ, ਮਰਾਰੀ ਦਾ ਪੁੱਤ੍ਰ, ਲੇਵੀ ਦਾ ਪੁੱਤ੍ਰ</verse>
				<verse number="48">ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਹਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ।।</verse>
				<verse number="49">ਪਰ ਹਾਰੂਨ ਤੇ ਉਹ ਦੇ ਪੁੱਤ੍ਰ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤ੍ਰ ਅਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ</verse>
				<verse number="50">ਅਤੇ ਏਹ ਹਾਰੂਨ ਦੇ ਪੁੱਤ੍ਰ ਸਨ, - ਉਹ ਦਾ ਪੁੱਤ੍ਰ ਅਲਆਜ਼ਾਰ, ਉਹ ਦਾ ਪੁੱਤ੍ਰ ਫੀਨਹਾਸ, ਉਹ ਦਾ ਪੁੱਤ੍ਰ ਅਬੀਸ਼ੂਆ,</verse>
				<verse number="51">ਉਹ ਦਾ ਪੁੱਤ੍ਰ ਬੁੱਕੀ, ਉਹ ਦਾ ਪੁੱਤ੍ਰ ਉੱਜ਼ੀ, ਉਹ ਦਾ ਪੁੱਤ੍ਰ ਜ਼ਰਹਯਾਹ,</verse>
				<verse number="52">ਉਹ ਦਾ ਪੁੱਤ੍ਰ ਮਰਾਯੋਥ, ਉਹ ਦਾ ਪੁੱਤ੍ਰ ਅਮਰਯਾਹ, ਉਹ ਦਾ ਪੁੱਤ੍ਰ ਅਹੀਟੂਬ,</verse>
				<verse number="53">ਉਹ ਦਾ ਪੁੱਤ੍ਰ ਸਾਦੋਕ, ਉਹ ਦਾ ਪੁੱਤ੍ਰ ਅਹੀਮਅਸ।।</verse>
				<verse number="54">ਏਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾ ਵਿੱਚ ਸਨ। ਕਹਾਥੀਆਂ ਦੇ ਟੱਬਰਾਂ ਵਿੱਚੋਂ ਹਾਰੂਨ ਦੇ ਪੁੱਤ੍ਰਾਂ ਨੂੰ (ਕਿਉਂ ਜੋ ਓਹਨਾਂ ਦਾ ਪਹਿਲਾ ਗੁਣਾ ਨਿੱਕਲਿਆ)</verse>
				<verse number="55">ਸੋ ਉਨ੍ਹਾਂ ਨੇ ਓਹਨਾਂ ਨੂੰ ਯਹੂਦਾਹ ਦੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ ਦੁਆਲੇ ਦੀਆਂ ਸ਼ਾਮਲਾਤਾਂ ਦਿੱਤੀਆਂ</verse>
				<verse number="56">ਪਰ ਸ਼ਹਿਰ ਦੀਆਂ ਪੈਲੀਆਂ ਤੇ ਉਹ ਦੇ ਪਿੰਡ ਉਨ੍ਹਾਂ ਨੇ ਯਫੁੰਨਹ ਦੇ ਪੁੱਤ੍ਰ ਕਾਲੇਬ ਨੂੰ ਦਿੱਤੇ</verse>
				<verse number="57">ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਤਾਂ ਸਣੇ, ਯੱਤਿਰ, ਅਸਤਮੋਆ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="58">ਤੇ ਹੀਲੋਨ ਉਹ ਦੀਆਂ ਸ਼ਾਮਲਾਤਾਂ ਸਣੇ, ਦਬੀਰ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="59">ਤੇ ਆਸ਼ਾਨ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਬੈਤਸ਼ਮਸ਼ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="60">ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਤਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਤਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰਾਂ ਸ਼ਹਿਰ ਸਨ।।</verse>
				<verse number="61">ਕਹਾਥ ਦੇ ਪੁੱਤ੍ਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾਕੇ ਦਸ ਸ਼ਹਿਰ ਮਿਲੇ</verse>
				<verse number="62">ਅਤੇ ਗੇਰਸ਼ੋਮ ਦੇ ਪੁੱਤ੍ਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ- ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰਾਂ ਸ਼ਹਿਰ</verse>
				<verse number="63">ਮਰਾਰੀ ਦੇ ਪੁੱਤ੍ਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੁਲੂਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ</verse>
				<verse number="64">ਅਤੇ ਇਸਰਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਸਣੇ ਦਿੱਤੇ</verse>
				<verse number="65">ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਹੋਇਆ ਹੈ।।</verse>
				<verse number="66">ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨ੍ਹਿਆਂ ਦੇ ਸ਼ਹਿਰ ਅਫਰਾਈਮ ਦੇ ਗੋਤ ਤੋਂ ਸਨ</verse>
				<verse number="67">ਅਤੇ ਉਨ੍ਹਾਂ ਨੇ ਓਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਤਾਂ ਸਣੇ, ਅਫਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="68">ਅਤੇ ਯਾਕਮਆਮ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਬੈਤ-ਹੋਰੋਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਅਯਾਲੋਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="69">ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="70">ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ- ਅਨੇਰ ਉਹ ਦੀਆਂ ਸ਼ਾਮਲਾਤਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਤਾਂ ਸਣੇ, ਕਹਾਥੀਆਂ ਦੀ ਕੁਲ ਦੀ ਬਾਕੀਆਂ ਦੇ ਲਈ।।</verse>
				<verse number="71">ਗੇਰਸ਼ੇਮ ਦੇ ਪੁੱਤ੍ਰਾਂ ਲਈ, - ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="72">ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="73">ਅਤੇ ਰਾਮੋਥ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਆਨੇਮ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="74">ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਤਾਂ ਸਣੇ ਕੇ ਅਬਦੋਨ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="75">ਅਤੇ ਹੂਕੋਕ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਰਹੋਬ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="76">ਅਤੇ ਨਫ਼ਤਾਲੀ ਦੇ ਗੋਤ ਤੋਂ, - ਕਦਸ਼ ਗਾਲੀਲ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਕਿਰਯਥਯਿਮ ਉਹ ਦੀਆਂ ਸ਼ਾਮਲਾਤਾਂ ਸਣੇ।।</verse>
				<verse number="77">ਬਾਕੀ ਮਰਾਰੀਆਂ ਲਈ ਜ਼ਬੁਲੂਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="78">ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜ੍ਹਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਯਹਸਾਹ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="79">ਅਤੇ ਕਦੇਮੋਥ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਮੇਫਅਥ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="80">ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਮਹਨਯਿਮ ਉਹ ਦੀਆਂ ਸ਼ਾਮਲਾਤਾਂ ਸਣੇ</verse>
				<verse number="81">ਅਤੇ ਹਸ਼ਬੋਨ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਯਾਜ਼ੇਰ ਉਹ ਦੀਆਂ ਸ਼ਾਮਲਾਤਾਂ ਸਣੇ।।</verse>
			</chapter>
			<chapter number="7">
				<verse number="1">ਯਿੱਸਾਕਾਰ ਦੇ ਪੁੱਤ੍ਰ ਚਾਰ ਸਨ, - ਤੋਲਾ ਤੇ ਫੂਆਹ ਤੇ ਯਾਸੂਬ ਤੇ ਮਿਸ਼ਰੋਨ</verse>
				<verse number="2">ਅਤੇ ਤੋਲਾ ਦੇ ਪੁੱਤ੍ਰ, - ਉੱਜ਼ੀ ਤੇ ਰਫਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰ ਬੀਰ ਜੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ</verse>
				<verse number="3">ਅਤੇ ਉੱਜ਼ੀ ਦੇ ਪੁੱਤ੍ਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤ੍ਰ, - ਮੀਕਾਏਲ ਤੇ ਓਬਦਯਾਹ ਤੇ ਯੋਏਲ ਤੇ ਯਿੱਸ਼ਿਯਾਹ, ਪੰਜ, ਸਾਰੇ ਮੁਖੀਏ</verse>
				<verse number="4">ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਅਨੁਸਾਰ ਜੋਧਿਆਂ ਦੇ ਵੱਡੇ ਜਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਤੀਵੀਆਂ ਅਤੇ ਪੁੱਤ੍ਰ ਸਨ</verse>
				<verse number="5">ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ।।</verse>
				<verse number="6">ਬਿਨਯਾਮੀਨ ਦੇ ਪੁੱਤ੍ਰ, - ਬਲਾ ਤੇ ਬਕਰ ਤੇ ਯਿਦੀਅਏਲ, ਤਿੰਨ</verse>
				<verse number="7">ਅਤੇ ਬਲਾ ਦੇ ਪੁੱਤ੍ਰ, - ਅਸਬੋਨ ਉੱਜ਼ੀ ਤੇ ਉੱਜ਼ੀਏਲ ਤੇ ਯਿਰਮੋਥ ਤੇ ਈਰੀ, ਪੰਜ, ਪਿਤਰਾਂ ਦੇ ਘਰਾਣੀਆਂ ਦੇ ਮੁਖੀਏ, ਡਾਢੇ ਸੂਰਮੇ ਅਤੇ ਆਪਣੀਆਂ ਕੁਲ ਪੱਤ੍ਰੀਆਂ ਦੇ ਵਿੱਚ ਓਹ ਬਾਈ ਹਜ਼ਾਰ ਚੌਤੀ ਗਿਣੇ ਗਏ ਸਨ</verse>
				<verse number="8">ਅਤੇ ਬਕਰ ਦੇ ਪੁੱਤ੍ਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬੀਯਾਹ ਤੇ ਅਨਾਥੋਥ ਤੇ ਆਲਾਮਥ — ਏਹ ਸਾਰੇ ਬਕਰ ਦੇ ਪੁੱਤ੍ਰ ਸਨ</verse>
				<verse number="9">ਅਤੇ ਕੁਲ ਪੁੱਤ੍ਰੀ ਵਿੱਚ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਵੀਹ ਹਜ਼ਾਰ ਦੋ ਸੌ ਸੀ, ਡਾਢੇ ਸੂਰਮੇ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ</verse>
				<verse number="10">ਅਤੇ ਯਦੀਅਏਲ ਦੇ ਪੁੱਤ੍ਰ,- ਬਿਲਹਾਨ, ਤੇ ਬਿਲਹਾਨ ਦੇ ਪੁੱਤ੍ਰ, - ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਅਨਾਹ ਤੇ ਜ਼ੇਥਾਨ ਤੇ ਤਰਸ਼ੀਸ ਤੇ ਅਹੀਸ਼ਾਹਰ</verse>
				<verse number="11">ਏਹ ਸਾਰੇ ਯਦੀਏਲ ਦੇ ਪੁੱਤ੍ਰ ਆਪੋ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾ ਵਿੱਚ ਜੁੱਧ ਕਰਨ ਜੋਗ ਸਨ</verse>
				<verse number="12">ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤ੍ਰ, ਹੁਸ਼ੀਮ ਅਹੇਰ ਦੇ ਪੁੱਤ੍ਰ।।</verse>
				<verse number="13">ਨਫਤਾਲੀ ਦੇ ਪੁੱਤ੍ਰ, - ਯਹਸੀਏਲ ਤੇ ਗੂਨੀ ਤੇ ਯਸਰ ਤੇ ਸ਼ੱਲੂਮ ਬਿਲਹਾਰ ਦੇ ਪੁੱਤ੍ਰ।।</verse>
				<verse number="14">ਮਨੱਸ਼ਹ ਦੇ ਪੁੱਤ੍ਰ, - ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਸੁਰੀਤ ਜਣੀ — ਉਹ ਗਿਲਆਦ ਦਾ ਪਿਤਾ ਮਾਕੀਰ ਜਣੀ</verse>
				<verse number="15">ਅਤੇ ਮਾਕੀਰ ਨੇ ਹੁੱਪੀਮ ਤੇ ਸੁੱਪੀਮ ਤੋਂ ਇੱਕ ਤੀਵੀਂ ਵਿਆਹ ਲਈ ਜਿਹ ਦੀ ਭੈਣ ਦਾ ਨਾਉਂ ਮਅਕਾਹ ਸੀ। ਦੂਜੇ ਦਾ ਨਾਉਂ ਸਲਾਫਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ</verse>
				<verse number="16">ਅਤੇ ਮਾਕੀਰ ਦੀ ਤੀਵੀਂ ਮਅਕਾਹ ਇੱਕ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਪਰਸ਼ ਰਖਿਆ ਅਤੇ ਉਹ ਦੇ ਭਰਾ ਦਾ ਨਾਉਂ ਸ਼ਰਸ਼ ਸੀ ਅਤੇ ਉਹ ਦੇ ਪੁੱਤ੍ਰ ਊਲਾਮ ਤੇ ਰਾਕਮ ਸਨ</verse>
				<verse number="17">ਅਤੇ ਊਲਾਮ ਦੇ ਪੁੱਤ੍ਰ, - ਬਦਾਨ। ਏਹ ਗਿਲਆਦ ਦੇ ਪੁੱਤ੍ਰ ਸਨ ਜਿਹੜਾ ਮਾਕੀਰ ਦਾ ਪੁੱਤ੍ਰ ਤੇ ਮਨੱਸ਼ਹ ਦਾ ਪੋਤ੍ਰਾ ਸੀ</verse>
				<verse number="18">ਅਤੇ ਉਹ ਦੀ ਭੈਣ ਹੰਮੋਲਕਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ</verse>
				<verse number="19">ਅਤੇ ਸ਼ਿਮੀਦਾ ਦੇ ਪੁੱਤ੍ਰ ਏਹ ਸਨ, - ਅਹਯਾਨ ਤੇ ਸ਼ਕਮ ਤੇ ਲਿਕਹੀ ਤੇ ਅਨੀਆਮ।।</verse>
				<verse number="20">ਅਫਰਾਈਮ ਦੇ ਪੁੱਤ੍ਰ, - ਸ਼ੂਥਾਲਹ ਤੇ ਉਹ ਦਾ ਪੁੱਤ੍ਰ ਬਰਦ ਤੇ ਉਹ ਦਾ ਪੁੱਤ੍ਰ ਤਹਥ, ਤੇ ਉਹ ਦਾ ਪੁੱਤ੍ਰ ਅਲਆਦਾਹ ਤੇ ਉਹ ਦਾ ਪੁੱਤ੍ਰ ਤਹਥ</verse>
				<verse number="21">ਅਤੇ ਉਹ ਦਾ ਪੁੱਤ੍ਰ ਜ਼ਾਬਾਦ ਤੇ ਉਹ ਦਾ ਪੁੱਤ੍ਰ ਸ਼ੂਥਲਾਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਓਹ ਉਨ੍ਹਾਂ ਦੇ ਪਸੂਆਂ ਦੀ ਚੋਰੀ ਕਰਨ ਨੂੰ ਲਹਿ ਆਏ ਸਨ</verse>
				<verse number="22">ਅਤੇ ਉਨ੍ਹਾਂ ਦਾ ਪਿਤਾ ਅਫਰਾਈਮ ਬਹੁਤ ਦਿਨਾਂ ਤੀਕ ਸੋਗ ਕਰਦਾ ਰਿਹਾ ਅਤੇ ਉਹ ਦੇ ਭਾਈ ਬੰਦ ਉਸ ਨੂੰ ਤੱਸਲੀ ਦੇਣ ਲਈ ਆਏ</verse>
				<verse number="23">ਉਹ ਆਪਣੀ ਤੀਵੀਂ ਕੋਲ ਗਿਆ ਅਤੇ ਉਹ ਗਰਭਣੀ ਹੋਈ ਅਤੇ ਇੱਕ ਪੁੱਤ੍ਰ ਜਣੀ ਅਤੇ ਉਸ ਨੇ ਉਹ ਦਾ ਨਾਉਂ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ</verse>
				<verse number="24">ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਤਲੇ ਬੈਤਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ</verse>
				<verse number="25">ਅਤੇ ਉਹ ਦਾ ਪੁੱਤ੍ਰ ਰਫਹ ਤੇ ਰਸ਼ਫ ਤੇ ਉਹ ਦਾ ਪੁੱਤ੍ਰ ਤਲਹ ਤੇ ਉਹ ਦਾ ਪੁੱਤ੍ਰ ਤਹਨ</verse>
				<verse number="26">ਉਹ ਦਾ ਪੁੱਤ੍ਰ ਲਅਦਾਨ, ਉਹ ਦਾ ਪੁੱਤ੍ਰ ਅੰਮੀਹੂਦ, ਉਹ ਦਾ ਪੁਤ੍ਰ ਅਲੀਸ਼ਾਮਾ</verse>
				<verse number="27">ਉਹ ਦਾ ਪੁੱਤ੍ਰ ਨੂਨ, ਉਹ ਦਾ ਪੁੱਤ੍ਰ ਯਹੋਸ਼ੁਆ।।</verse>
				<verse number="28">ਉਨ੍ਹਾਂ ਦੇ ਜੈਦਾਦ ਤੇ ਵਸੇਬੇ ਏਹ ਸਨ, - ਬੈਤੇਲ ਉਹ ਦੇ ਪਿੰਡਾਂ ਸਣੇ ਅਤੇ ਚੜ੍ਹਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਜ਼ਾਹ ਤੀਕ ਉਹ ਦੇ ਪਿੰਡਾ ਸਣੇ</verse>
				<verse number="29">ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ-ਸ਼ਿਆਨ ਉਹ ਦੇ ਪਿੰਡਾ ਸਣੇ, ਤਅਨਾਕ ਉਹ ਦੇ ਪਿੰਡਾ ਸਣੇ, ਮਗਿੱਦੋ ਉਹ ਦੇ ਪਿਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਏਹਨਾਂ ਵਿੱਚ ਇਸਰਾਏਲ ਦੇ ਪੁੱਤ੍ਰ ਯੂਸੁਫ਼ ਦੇ ਪੁੱਤ੍ਰ ਵੱਸਦੇ ਸਨ।।</verse>
				<verse number="30">ਆਸ਼ੇਰ ਦੇ ਪੁੱਤ੍ਰ, - ਯਿਮਨਾਹ ਤੇ ਯਿਸ਼ਵਾਨ ਤੇ ਯਿਸ਼ਵੀ ਦੇ ਬਰੀਆਹ ਤੇ ਉਨ੍ਹਾਂ ਦੇ ਭੈਣ ਸਰਹ</verse>
				<verse number="31">ਅਤੇ ਬਰੀਆਹ ਦੇ ਪੁੱਤ੍ਰ, - ਹਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ</verse>
				<verse number="32">ਅਤੇ ਹਬਰ ਤੋਂ ਯਫਲੇਟ ਤੇ ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਜੰਮੇ</verse>
				<verse number="33">ਅਤੇ ਯਫਲੇਟ ਦੇ ਪੁੱਤ੍ਰ, - ਪਸਾਕ ਤੇ ਬਿਸਹਾਲ ਤੇ ਅਸ਼ਵਥ। ਏਹ ਯਫਲੇਟ ਦੇ ਪੁੱਤ੍ਰ ਸਨ</verse>
				<verse number="34">ਅਤੇ ਸ਼ਮਰ ਦੇ ਪੁੱਤ੍ਰ, - ਅਹੀ ਤੇ ਰੋਹਗਾਹ, ਤੇ ਹੁੱਬਾਹ ਤੇ ਅਰਾਮ</verse>
				<verse number="35">ਅਤੇ ਉਹ ਦੇ ਭਰਾ ਹੇਲਮ ਦੇ ਪੁੱਤ੍ਰ, - ਸੋਫਹ ਤੇ ਯਿਮਨਾ ਤੇ ਸ਼ੇਲਸ਼ ਤੇ ਆਮਲ</verse>
				<verse number="36">ਸੋਫਾਹ ਦੇ ਪੁੱਤ੍ਰ, - ਸੂਅਹ ਤੇ ਹਰਨਫਰ ਤੇ ਸ਼ੂਆਲ ਤੇ ਬੇਰੀ ਤੇ ਯਿਮਰਾਹ</verse>
				<verse number="37">ਬਸਰ ਤੇ ਹੋਦ ਤੇ ਸ਼ੰਮਾ ਤੇ ਸ਼ਿਲਸ਼ਾਹ ਤੇ ਯਿਥਰਾਨ ਤੇ ਬਏਰਾ</verse>
				<verse number="38">ਅਤੇ ਯਬਰ ਦੇ ਪੁੱਤ੍ਰ, - ਯਫੁੰਨਾਹ ਤੇ ਪਿਸਪਾ ਤੇ ਅਰਾ</verse>
				<verse number="39">ਅਤੇ ਉੱਲਾ ਦੇ ਪੁੱਤ੍ਰ, - ਆਰਹ ਤੇ ਹੰਨੀਏਲ ਤੇ ਰਿਸਯਾ</verse>
				<verse number="40">ਏਹ ਸਾਰੇ ਆਸ਼ੇਰ ਦੇ ਪੁੱਤ੍ਰ ਸਨ, - ਪਿਤਰਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਡਾਢੇ ਸੂਰਮੇ, ਸ਼ਜ਼ਾਦਿਆਂ ਦੇ ਮੁਖੀਏ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾ ਦੇ ਜੋਧੇ ਗਿਣੇ ਗਏ ਸੋ ਛਬੀ ਹਜ਼ਾਰ ਸਨ।।</verse>
			</chapter>
			<chapter number="8">
				<verse number="1">ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆਂ, ਦੂਜਾ ਅਸ਼ਬੇਲ ਤੇ ਤੀਜਾ ਅਹਰਹ</verse>
				<verse number="2">ਚੌਥਾ ਨੋਹਾਰ, ਪੰਜਵਾਂ ਰਾਫਾ</verse>
				<verse number="3">ਅਤੇ ਏਹ ਬਲਾ ਦੇ ਪੁੱਤ੍ਰ ਸਨ, - ਅੱਦਾਰ ਤੇ ਗੇਰਾ ਤੇ ਅਬੀਹੂਦ</verse>
				<verse number="4">ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ</verse>
				<verse number="5">ਅਤੇ ਗੇਰਾ ਤੇ ਸ਼ਫੂਫਾਨ ਤੇ ਹੂਰਾਮ</verse>
				<verse number="6">ਅਹੂਦ ਦੇ ਪੁੱਤ੍ਰ ਏਹ ਸਨ। ਏਹ ਗਬਾ ਦੇ ਵਾਸੀਆਂ ਦੇ ਪਿਤਰਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਮਾਨਾਹਥ ਨੂੰ ਲੈ ਗਏ</verse>
				<verse number="7">ਅਤੇ ਨਅਮਾਨ ਨੇ ਅਹੀਯਾਹ ਤੇ ਗੇਰਾ — ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ</verse>
				<verse number="8">ਅਤੇ ਸ਼ਹਰਯਿਮ ਤੋਂ ਬੱਚੇ ਮੋਆਬ ਦੇ ਮਦਾਨ ਵਿੱਚ ਜੰਮੇ ਜਦੋਂ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ। ਹੂਸ਼ੀਮ ਤੇ ਬਅਰਾ ਉਹ ਦੀਆਂ ਤੀਵੀਆਂ ਸਨ</verse>
				<verse number="9">ਅਤੇ ਉਹ ਦੀ ਤੀਵੀਂ ਹੋਦਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ</verse>
				<verse number="10">ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਏਹ ਉਹ ਦੇ ਪੁੱਤ੍ਰ, ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ</verse>
				<verse number="11">ਅਤੇ ਹੁਸ਼ੀਮ ਤੋਂ ਅਬੀਟੂਥ ਤੇ ਅਲਪਾਅਲ ਜੰਮੇ</verse>
				<verse number="12">ਅਤੇ ਅਲਪਾਅਲ ਦੇ ਪੁੱਤ੍ਰ, — ਏਥਰ ਤੇ ਮਿਸ਼ਾਮ ਤੇ ਸ਼ਾਮਰ ਜਿਹ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ</verse>
				<verse number="13">ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਲੋਨ ਦੇ ਵਾਸੀਆਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ</verse>
				<verse number="14">ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ</verse>
				<verse number="15">ਤੇ ਜ਼ਬਦਯਾਹ ਤੇ ਅਰਾਦ ਤੇ ਆਦਰ</verse>
				<verse number="16">ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤ੍ਰ</verse>
				<verse number="17">ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹਬਰ</verse>
				<verse number="18">ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤ੍ਰ</verse>
				<verse number="19">ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ</verse>
				<verse number="20">ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ</verse>
				<verse number="21">ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤ੍ਰ</verse>
				<verse number="22">ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ</verse>
				<verse number="23">ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ</verse>
				<verse number="24">ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ</verse>
				<verse number="25">ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਾਕ ਦੇ ਪੁੱਤ੍ਰ</verse>
				<verse number="26">ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ</verse>
				<verse number="27">ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤ੍ਰ</verse>
				<verse number="28">ਏਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ। ਏਹ ਯਰੂਸ਼ਲਮ ਵਿੱਚ ਵੱਸਦੇ ਸਨ।।</verse>
				<verse number="29">ਗਿਬਓਨ ਦਾ ਪਿਤਾ ਗਿਬਓਨ ਵਿੱਚ ਵੱਸਦਾ ਸੀ ਜਿਹ ਦੀ ਤੀਵੀਂ ਦਾ ਨਾਉਂ ਮਅਕਾਹ ਸੀ</verse>
				<verse number="30">ਅਤੇ ਉਹ ਦਾ ਪਹਿਲੌਠਾ ਪੁੱਤ੍ਰ ਅਬਦੋਨ ਸੀ ਅਤੇ ਸੂਰ ਤੇ ਕੀਸ਼ ਤੇ ਬਅਲ ਤੇ ਨਾਦਾਬ</verse>
				<verse number="31">ਅਤੇ ਗਦੋਰ ਤੇ ਅਹਯੋ ਤੇ ਜ਼ਾਕਰ</verse>
				<verse number="32">ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆਂ ਤੇ ਓਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਮੋ ਸਾਹਮਣੇ ਵੱਸਦੇ ਸਨ।।</verse>
				<verse number="33">ਨੇਰ ਤੋਂ ਕੀਸ਼ ਜੰਮਿਆਂ ਅਤੇ ਕੀਸ਼ ਤੋਂ ਸ਼ਾਊਲ ਜੰਮਿਆਂ ਅਤੇ ਸ਼ਾਊਲ ਤੋਂ ਯੋਨਾਥਾਨ ਤੇ ਮਲਕੀ-ਸ਼ੂਆ ਤੇ ਅਬੀਨਾਦਾਬ ਤੇ ਅਸ਼ਬਅਲ ਜੰਮੇ</verse>
				<verse number="34">ਯੋਨਾਥਾਨ ਦਾ ਪੁੱਤ੍ਰ ਮਰੀਬ-ਬਅਲ ਸੀ ਅਤੇ ਮਰਬ-ਬਅਲ ਤੋਂ ਮੀਕਾਹ ਜੰਮਿਆਂ</verse>
				<verse number="35">ਅਤੇ ਮੀਕਾਹ ਦੇ ਪੁੱਤ੍ਰ, - ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼</verse>
				<verse number="36">ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆਂ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆਂ</verse>
				<verse number="37">ਅਤੇ ਮੋਸਾ ਤੋਂ ਬਿਨਆ ਜੰਮਿਆਂ — ਉਹ ਦਾ ਪੁੱਤ੍ਰ ਰਾਫਾਹ, ਉਹ ਦਾ ਪੁੱਤ੍ਰ ਅਲਾਸਾਹ, ਉਹ ਦਾ ਪੁੱਤ੍ਰ ਆਸੇਲ</verse>
				<verse number="38">ਅਤੇ ਆਸੇਲ ਦੇ ਛੇ ਪੁੱਤ੍ਰ ਸਨ ਜਿਨ੍ਹਾਂ ਦੇ ਨਾਉਂ ਏਹ ਸਨ, - ਅਜ਼ਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ। ਏਹ ਸਾਰੇ ਆਸੇਲ ਦੇ ਪੁੱਤ੍ਰ ਸਨ</verse>
				<verse number="39">ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤ੍ਰ, - ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫਲਟ</verse>
				<verse number="40">ਅਤੇ ਊਲਾਮ ਦੇ ਪੁੱਤ੍ਰ ਡਾਢੇ ਸੂਰਮੇ ਤੇ ਤੀਰੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤ੍ਰ ਤੇ ਪੋਤ੍ਰੇ ਅਰਥਾਤ ਡੇਢ ਸੌ ਸਨ। ਏਹ ਸਾਰੇ ਬਿਨਯਾਮੀਨ ਦੇ ਪੁੱਤ੍ਰਾਂ ਵਿੱਚੋਂ ਸਨ।।</verse>
			</chapter>
			<chapter number="9">
				<verse number="1">ਗੱਲ ਕਾਹ ਦੀ, ਸਾਰਾ ਇਸਰਾਏਲ ਕੁਲ ਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਉਂ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਸਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਅਸੀਰ ਕਰ ਕੇ ਲੈ ਗਏ।।</verse>
				<verse number="2">ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ, ਤੇ ਨਥੀਨੀਮ ਸਨ</verse>
				<verse number="3">ਅਤੇ ਯਹੂਦੀਆਂ ਵਿੱਚੋਂ ਤੇ ਬਿਨਯਾਮੀਨੀਆਂ ਵਿੱਚੋਂ ਤੇ ਅਫਰਈਮੀਆਂ ਵਿੱਚੋਂ ਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਏਹ ਵੱਸਦੇ ਸਨ, -</verse>
				<verse number="4">ਊਥਈ ਅੰਮੀਹੂਦ ਦਾ ਪੁੱਤ੍ਰ, ਆਮਰੀ ਦਾ ਪੁੱਤ੍ਰ, ਇਮਰੀ ਦਾ ਪੁੱਤ੍ਰ, ਬਾਨੀ ਦਾ ਪੁੱਤ੍ਰ, ਫਰਸ ਦੇ ਪੁੱਤ੍ਰਾਂ ਵਿੱਚੋਂ, ਯਹੂਦਾਹ ਦਾ ਪੁੱਤ੍ਰ,</verse>
				<verse number="5">ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦੇ ਪੁੱਤ੍ਰ</verse>
				<verse number="6">ਅਤੇ ਜ਼ਰਹ ਦੇ ਪੁੱਤ੍ਰਾਂ ਵਿੱਚੋਂ, - ਯਊਏਲ ਤੇ ਉਨ੍ਹਾਂ ਦੇ ਭਰਾ ਛੇ ਸੌ ਨੱਵੇ</verse>
				<verse number="7">ਅਤੇ ਬਿਨਯਾਮੀਨ ਦੇ ਪੁੱਤ੍ਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤ੍ਰ, ਹੋਦਵਯਾਹ ਦਾ ਪੁੱਤ੍ਰ, ਹਸਨੂਯਾਹ ਦਾ ਪੁੱਤ੍ਰ,</verse>
				<verse number="8">ਤੇ ਯਿਬਨਯਾਹ ਯਰੋਹਾਮ ਦਾ ਪੁੱਤ੍ਰ ਤੇ ਏਲਾਹ ਉੱਜ਼ੀ ਦਾ ਪੁੱਤ੍ਰ, ਮਿਕਰੀ ਦਾ ਪੁੱਤ੍ਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤ੍ਰ, ਰਊਏਲ ਦਾ ਪੁੱਤ੍ਰ, ਯਿਬਨੀਯਾਹ ਦਾ ਪੁੱਤ੍ਰ</verse>
				<verse number="9">ਅਤੇ ਉਨ੍ਹਾਂ ਦੇ ਭਰਾ ਆਪਣੀਆਂ ਪੀੜ੍ਹੀਆਂ ਅਨੁਸਾਰ ਨੌ ਸੌ ਛਿਵੰਜਾ ਸਨ। ਏਹ ਸਾਰੇ ਮਨੁੱਖ ਆਪਣੇ ਪਿਤਰਾਂ ਦੇ ਘਰਾਣਿਆਂ ਵਿੱਚ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ।।</verse>
				<verse number="10">ਅਤੇ ਜਾਜਕਾਂ ਵਿੱਚੋਂ ਯਦਅਯਾਹ ਤੇ ਯਹੋਯਾਰੀਬ ਤੇ ਯਾਕੀਨ</verse>
				<verse number="11">ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤ੍ਰ, ਮਸ਼ੁੱਲਾਮ ਦਾ ਪੁੱਤ੍ਰ, ਸਾਦੋਕ ਦਾ ਪੁੱਤ੍ਰ, ਮਰਾਯੋਥ ਦਾ ਪੁੱਤ੍ਰ, ਅਹੀਟੂਬ ਦਾ ਪੁੱਤ੍ਰ, ਪਰਮੇਸ਼ੁਰੀ ਭਵਨ ਦਾ ਪਰਧਾਨ</verse>
				<verse number="12">ਅਤੇ ਅਦਾਯਾਹ ਯਰੋਹਾਮ ਦਾ ਪੁੱਤ੍ਰ, ਪਸ਼ਹੂਰ ਦਾ ਪੁੱਤ੍ਰ, ਮਲਕੀਯਾਹ ਦਾ ਪੁੱਤ੍ਰ, ਅਤੇ ਮਅਸਈ ਅਦੀਏਲ ਦਾ ਪੁੱਤ੍ਰ, ਯਹਜ਼ੇਰਾਹ ਦਾ ਪੁੱਤ੍ਰ, ਮਸ਼ੁੱਲਾਮ ਦਾ ਪੁੱਤ੍ਰ, ਮਸ਼ਿੱਲੇਮੀਥ ਦਾ ਪੁੱਤ੍ਰ, ਮਅਸਈ ਅਦੀਏਲ ਦਾ ਪੁੱਤ੍ਰ ਯਹਜ਼ੇਰਾਹ ਦਾ ਪੁੱਤ੍ਰ, ਮਸ਼ੁੱਲਾਮ ਦਾ ਪੁੱਤ੍ਰ, ਮਸ਼ਿੱਲੇਮੀਥ ਦਾ ਪੁੱਤ੍ਰ, ਇੰਮੇਰ ਦਾ ਪੁੱਤ੍ਰ</verse>
				<verse number="13">ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਡਾਢੇ ਚਤਰੇ ਸਨ।।</verse>
				<verse number="14">ਅਤੇ ਲੇਵੀਆਂ ਵਿੱਚੋਂ, - ਸ਼ਮਅਯਾਹ ਹਸ਼ੂਬ ਦਾ ਪੁੱਤ੍ਰ, ਅਜ਼ਰੀਕਾਮ ਦਾ ਪੁੱਤ੍ਰ, ਹਸ਼ਬਯਾਹ ਦਾ ਪੁੱਤ੍ਰ, ਮਰਾਰੀ ਦੇ ਪੁੱਤ੍ਰਾਂ ਵਿੱਚੋਂ,</verse>
				<verse number="15">ਅਤੇ ਬਕਬੱਕਰ, ਹਰਸ਼ ਤੇ ਗਾਲਲ ਤੇ ਮੱਤਨਯਾਹ ਮੀਕਾ ਦਾ ਪੁੱਤ੍ਰ, ਜ਼ਿਕਰੀ ਦਾ ਪੁੱਤ੍ਰ, ਆਸਫ ਦਾ ਪੁੱਤ੍ਰ</verse>
				<verse number="16">ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤ੍ਰ, ਗਾਲਾਲ ਦਾ ਪੁੱਤ੍ਰ, ਯਦੂਥੂਨ ਦਾ ਪੁੱਤ੍ਰ ਅਤੇ ਬਰਕਯਾਹ ਆਸਾ ਦਾ ਪੁੱਤ੍ਰ, ਅਲਕਾਨਾਹ ਦਾ ਪੁੱਤ੍ਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।।</verse>
				<verse number="17">ਅਤੇ ਕਰਬਾਨ ਏਹ ਸਨ, - ਸ਼ੱਲੂਮ ਤੇ ਅੱਕੂਬ ਤੇ ਟਲਮੋਨ ਤੇ ਅਹੀਮਾਨ ਤੇ ਉਨ੍ਹਾਂ ਦੇ ਭਰਾ (ਸ਼ੱਲੂਮ ਮੁਖੀਆ ਸੀ)</verse>
				<verse number="18">ਅਤੇ ਹੁਣ ਤੀਕਰ ਓਹ ਪਾਤਸ਼ਾਹ ਦੇ ਫਾਟਕ ਕੋਲ ਚੜ੍ਹਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ</verse>
				<verse number="19">ਅਤੇ ਸ਼ੱਲੂਮ ਕੋਰੇ ਦਾ ਪੁੱਤ੍ਰ, ਅਬਯਾਸਾਫ ਦਾ ਪੁੱਤ੍ਰ, ਕੋਰਹ ਦਾ ਪੁੱਤ੍ਰ, ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਰ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵੱਜੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਉ ਦਾਦੇ ਯਹੋਵਾਹ ਦੇ ਡੇਰੇ ਦੇ ਦੁਆਰੇ ਦੇ ਰਾਖੇ ਹੋਏ ਸਨ</verse>
				<verse number="20">ਅਤੇ ਫੀਨਹਾਸ ਅਲਆਜ਼ਾਰ ਦਾ ਪੁੱਤ੍ਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ</verse>
				<verse number="21">ਅਤੇ ਮਸ਼ਲਮਯਾਹ ਦਾ ਪੁੱਤ੍ਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ</verse>
				<verse number="22">ਜਿੰਨੇ ਦਰਵੱਜਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਏਹ ਆਪਣੀਆਂ ਕੁਲ ਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸ਼ਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿਥੀ ਹੋਈ ਜ਼ੁੰਮੇਵਾਰੀ ਉੱਤੇ ਥਾਪਿਆ</verse>
				<verse number="23">ਐਉਂ ਓਹ ਤੇ ਉਨ੍ਹਾਂ ਦੇ ਪੁੱਤ੍ਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ</verse>
				<verse number="24">ਚਾਰੋਂ ਪਾਸੇ ਪੂਰਬ, ਪੱਛਮ, ਉੱਤਰ ਅਤੇ ਦੱਖਣ ਵੱਲ ਦਰਬਾਨ ਸਨ</verse>
				<verse number="25">ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਸੱਤੀਂ ਦੀ ਸੱਤੀਂ ਦਿਨੀਂ ਵਾਰੋ ਵਾਰੀ ਉਨ੍ਹਾਂ ਦੇ ਨਾਲ ਆਣ ਬੈਠਣ</verse>
				<verse number="26">ਕਿਉਂ ਜੋ ਓਹ ਚਾਰ ਮੁਖ ਦਰਬਾਨ ਜਿਹੜੇ ਲੇਵੀ ਸਨ ਇੱਕ ਜ਼ੁੰਮੇਵਾਰੀ ਓਹਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਰ ਖ਼ਜ਼ਾਨਿਆਂ ਉੱਤੇ ਸਨ</verse>
				<verse number="27">ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ੁੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲਗਾ ਹੋਇਆ ਸੀ</verse>
				<verse number="28">ਅਤੇ ਉਨ੍ਹਾਂ ਵਿੱਚੋਂ ਕਈ ਉਪਾਸਨਾ ਦੇ ਭਾਂਡਿਆਂ ਉੱਤੇ ਥਾਪੇ ਹੋਏ ਸਨ ਕਿਉਂਕਿ ਓਹ ਉਨ੍ਹਾਂ ਨੂੰ ਗਿਣ ਕੇ ਅੰਦਰ ਲਿਆਉਂਦੇ ਤੇ ਗਿਣ ਕੇ ਬਾਹਰ ਲੈ ਜਾਂਦੇ ਸਨ</verse>
				<verse number="29">ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ ਤੇ ਪਵਿੱਤ੍ਰ ਅਸਥਾਨ ਦੇ ਸਾਰੇ ਭਾਂਡਿਆਂ ਉੱਤੇ ਤੇ ਮੈਦੇ ਤੇ ਦਾਖਰਸ ਤੇ ਤੇਲ ਤੇ ਧੂਪ ਤੇ ਮਸਾਲੇ ਉੱਤੇ ਥਾਪੇ ਹੋਏ ਸਨ</verse>
				<verse number="30">ਅਤੇ ਜਾਜਕ ਦੇ ਪੁੱਤ੍ਰਾਂ ਵਿੱਚੋਂ ਕਈ ਸੁਗੰਧੀਆਂ ਦਿਆਂ ਮਸਾਲਿਆਂ ਦਾ ਕੰਮ ਕਰਦੇ ਸਨ</verse>
				<verse number="31">ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੁਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ੁੰਮੇਵਾਰੀ ਰੱਖਦਾ ਸੀ</verse>
				<verse number="32">ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜ੍ਹਤ ਦੀ ਰੋਟੀ ਉੱਤੇ ਜ਼ੁੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।।</verse>
				<verse number="33">ਅਤੇ ਏਹ ਓਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਟਿਕ ਕੇ ਦੂਜੇ ਕੰਮ ਤੋਂ ਅੱਡ ਸਨ ਕਿਉਂ ਜੋਓਹ ਰਾਤ ਦਿਨ ਆਪਣੇ ਕੰਮ ਵਿੱਚ ਰੁਝੇ ਰਹਿੰਦੇ ਸਨ</verse>
				<verse number="34">ਏਹ ਲੇਵੀਆਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਏਹ ਯਰੂਸ਼ਲਮ ਵਿੱਚ ਵੱਸਦੇ ਸਨ।।</verse>
				<verse number="35">ਅਤੇ ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ ਅਤੇ ਉਹ ਦੀ ਤੀਵੀਂ ਦਾ ਨਾਉਂ ਮਅਕਾਹ ਸੀ</verse>
				<verse number="36">ਅਤੇ ਉਹ ਦਾ ਪਹਿਲੌਠਾ ਪੁੱਤ੍ਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਅਲ ਤੇ ਗੇਰ ਤੇ ਨਾਦਾਬ</verse>
				<verse number="37">ਅਤੇ ਗਦੋਰ ਤੇ ਅਹਯੋ ਤੇ ਜ਼ਕਾਰਯਾਹ ਤੇ ਮਿਕਲੋਥ</verse>
				<verse number="38">ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆਂ ਅਤੇ ਓਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਮੋ ਸਾਹਮਣੇ ਵੱਸੇ ਸਨ।।</verse>
				<verse number="39">ਅਤੇ ਨੇਰ ਤੋਂ ਕੀਸ਼ ਜੰਮਿਆਂ ਤੇ ਕੀਸ਼ ਤੋਂ ਸ਼ਾਊਲ ਜੰਮਿਆਂ ਤੇ ਸ਼ਾਊਲ ਤੋਂ ਯੋਨਾਥਾਨ ਤੇ ਮਲਕੀ- ਸ਼ੂਆ ਤੇ ਅਬੀਨਾਦਾਬ ਤੇ ਅਸ਼ਬਆਲ</verse>
				<verse number="40">ਅਤੇ ਯੋਨਾਥਾਨ ਦਾ ਪੁੱਤ੍ਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆਂ</verse>
				<verse number="41">ਅਤੇ ਮੀਕਾਹ ਦੇ ਪੁੱਤ੍ਰ, - ਪੀਥੋਨ ਤੇ ਮਲਕ ਤੇ ਤਹਰੇਆ</verse>
				<verse number="42">ਅਤੇ ਆਹਜ਼ ਤੋਂ ਯਾਰਾਹ ਜੰਮਿਆਂ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆਂ</verse>
				<verse number="43">ਅਤੇ ਮੋਸਾ ਤੋਂ ਬਿਨਆ ਜੰਮਿਆਂ ਅਤੇ ਰਫਾਯਾਹ ਉਹ ਦਾ ਪੁੱਤ੍ਰ, ਅਲਆਸਾਹ ਉਹ ਦਾ ਪੁੱਤ੍ਰ, ਆਸੇਲ ਉਹ ਦਾ ਪੁੱਤ੍ਰ</verse>
				<verse number="44">ਅਤੇ ਆਸੇਲ ਦੇ ਛੇ ਪੁੱਤ੍ਰ ਸਨ ਤੇ ਉਨ੍ਹਾਂ ਦੇ ਨਾਉਂ ਏਹ ਸਨ, - ਅਜ਼ਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ। ਏਹ ਆਸੇਲ ਦੇ ਪੁੱਤ੍ਰ ਸਨ।।</verse>
			</chapter>
			<chapter number="10">
				<verse number="1">ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋਕੇ ਡਿੱਗ ਪਏ</verse>
				<verse number="2">ਅਤੇ ਫਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤ੍ਰਾਂ ਦਾ ਡਾਹਢਾ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੁਆ ਸ਼ਾਊਲ ਦੇ ਪੁੱਤ੍ਰਾਂ ਨੂੰ ਵੱਢ ਸੁੱਟਿਆ</verse>
				<verse number="3">ਅਤੇ ਸ਼ਾਊਲ ਉੱਤੇ ਵੱਡੀ ਲੜਾਈ ਵਧ ਗਈ ਅਤੇ ਤੀਰੰਦਾਜ਼ਾਂ ਨੇ ਉਹ ਨੂੰ ਲੱਭਾ ਅਤੇ ਤੀਰੰਦਾਜ਼ਾਂ ਦੇ ਹੱਥੋਂ ਉਹ ਵੱਡਾ ਫੱਟਿਆ ਗਿਆ</verse>
				<verse number="4">ਤਦ ਸ਼ਾਊਲ ਨੇ ਆਪਣੇ ਸ਼ੱਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ! ਪਰ ਇਹ ਗੱਲ ਉਹ ਦੇ ਸ਼ੱਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹ ਦੇ ਉੱਤੇ ਡਿੱਗ ਪਿਆ</verse>
				<verse number="5">ਅਤੇ ਜਾਂ ਉਹ ਦੇ ਸ਼ੱਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ</verse>
				<verse number="6">ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਮਿੱਟੇ।।</verse>
				<verse number="7">ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਡਿੱਠਾ ਜੋ ਓਹ ਨੱਠੇ ਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ</verse>
				<verse number="8">ਅਤੇ ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ੱਸਤ੍ਰ ਬੱਸਤ੍ਰ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਹਾੜ ਵਿੱਚ ਡਿੱਗੇ ਲੱਭੇ</verse>
				<verse number="9">ਸੋ ਉਨ੍ਹਾਂ ਨੇ ਉਸ ਦਾ ਸ਼ਸਤ੍ਰ ਬਸਤ੍ਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈਕੇ ਫਲਿਸਤੀਆਂ ਦੇ ਦੇਸ ਵਿੱਚ ਆਲੇ ਦੁਆਲੇ ਘੱਲ ਦਿੱਤੇ ਜੋ ਆਪਣੇ ਬੁੱਤਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ</verse>
				<verse number="10">ਸੋ ਉਨ੍ਹਾਂ ਨੇ ਉਹ ਦੇ ਸ਼ਸਤ੍ਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੇ ਸਿਰ ਨੂੰ ਦਾਗੋਨ ਦੇ ਘਰ ਵਿੱਚ ਬੰਨ੍ਹਿਆ।।</verse>
				<verse number="11">ਜਾਂ ਸਾਰੇ ਯਾਬੋਸ਼-ਗਿਲਆਦ ਨੇ ਸੁਣਿਆ ਜੋ ਫਲਿਸਤੀਆਂ ਨੇ ਸ਼ਾਊਲ ਨਾਲ ਐਉਂ ਸਭ ਕੁਝ ਕੀਤਾ</verse>
				<verse number="12">ਤਾਂ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲੋਥ ਤੇ ਉਹ ਦੇ ਪੁੱਤ੍ਰਾਂ ਦੀਆਂ ਲੋਥਾਂ ਨੂੰ ਲੈ ਜਾਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ ਵਿੱਚ ਉਸ ਬਲੂਤ ਤੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ</verse>
				<verse number="13">ਐਉਂ ਸ਼ਾਊਲ ਅਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਰ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤ੍ਰ ਤੋਂ ਸਲਾਹ ਮਸ਼ਵਰਾ ਪੁੱਛਿਆ ਸੀ</verse>
				<verse number="14">ਪਰ ਯਹੋਵਾਹ ਤੋਂ ਨਾ ਪੁੱਛਿਆ ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ ਅਤੇ ਰਾਜ ਨੂੰ ਯਿੱਸੀ ਦੇ ਪੁੱਤ੍ਰ ਦਾਊਦ ਦੇ ਉੱਤੇ ਮੋਹਿਤ ਕਰ ਦਿੱਤਾ।।</verse>
			</chapter>
			<chapter number="11">
				<verse number="1">ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਰ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਬੋਟੀ ਹਾਂ</verse>
				<verse number="2">ਇਹ ਦੇ ਬਾਝੋਂ ਪਿਛਲੇ ਸਮੇਂ ਵਿੱਚ ਵੀ ਜਾਂ ਸ਼ਾਊਲ ਪਾਤਸ਼ਾਹ ਸੀ ਤਾਂ ਤੁਸੀਂ ਹੀ ਇਸਰਾਏਲ ਨੂੰ ਬਾਹਰ ਲੈ ਜਾਂਦੇ ਤੇ ਅੰਦਰ ਲੈ ਆਉਂਦੇ ਸਾਓ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਂਗਾ ਅਤੇ ਤੂੰ ਮੇਰੀ ਪਰਜਾ ਇਸਰਾਏਲ ਉੱਤੇ ਪਰਧਾਨ ਹੋਵੇਂਗਾ</verse>
				<verse number="3">ਗੱਲ ਕਾਹਦੀ, ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਪਾਤਸ਼ਾਹ ਕੋਲ ਆ ਪਹੁੰਚੇ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਨੇਮ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।।</verse>
				<verse number="4">ਅਰ ਦਾਊਦ ਅਤੇ ਸਾਰੇ ਇਸਰਾਏਲ ਯਰੂਸ਼ਲਮ ਨੂੰ ਜਿਹ ਨੂੰ ਯਬੂਸ ਵੀ ਆਖਦੇ ਹਨ, ਗਏ ਅਰ ਉੱਥੇ ਉਸ ਭੋਂ ਦੇ ਵਸਨੀਕ ਯਬੂਸੀ ਲੋਕ ਸਨ</verse>
				<verse number="5">ਅਰ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਵੱਸ ਕਰ ਲਿਆ ਅਰ ਉਹ ਦਾਊਦ ਦਾ ਨਗਰ ਹੋਇਆ</verse>
				<verse number="6">ਅਰ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪਰਧਾਨ — ਸਰਦਾਰ ਹੋਵੇਗਾ, ਤਾਂ ਸਰੂਯਾਹ ਦਾ ਪੁੱਤ੍ਰ ਯੋਆਬ ਪਹਿਲੇ ਚੜ੍ਹਿਆ ਅਰ ਮੁਖੀਆ ਹੋਇਆ</verse>
				<verse number="7">ਦਾਊਦ ਗੜ੍ਹ ਵਿੱਚ ਵੱਸਿਆ, ਇਸ ਲਈ ਓਹ ਉਸ ਨੂੰ ਦਾਊਦ ਦਾ ਨਗਰ ਕਰਕੇ ਆਖਦੇ ਸਨ</verse>
				<verse number="8">ਅਰ ਉਸ ਨੇ ਨਗਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫੇਰੇ ਤੀਕਰ, ਅਰ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,</verse>
				<verse number="9">ਅਰ ਦਾਊਦ ਅਧਿਕ ਤੋਂ ਅਧਿਕ ਹੁੰਦਾ ਗਿਆ, ਕਿਉਂ ਜੋ ਸੈਨਾਂ ਦਾ ਯਹੋਵਾਹ ਉਸ ਦੇ ਅੰਗ ਸੰਗ ਸੀ।।</verse>
				<verse number="10">ਦਾਊਦ ਦੇ ਸੰਗੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਨਾਲ ਦ੍ਰਿੜ੍ਹ ਰਹੇ ਸਨ, ਅਰ ਜਿਨ੍ਹਾਂ ਨੇ ਸਾਰੇ ਇਸਰਾਏਲ ਸਣੇ ਉਸ ਨੂੰ ਰਾਜਾ ਕੀਤਾ, ਜਿਹਾ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ ਏਹ ਹਨ</verse>
				<verse number="11">ਅਰ ਦਾਊਦ ਦੇ ਸੂਰਬੀਰਾਂ ਦੀ ਗਿਣਤੀ ਇਹ ਹੈ, - ਹਕਮੋਨੀ ਦਾ ਪੁੱਤ੍ਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਰ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ</verse>
				<verse number="12">ਇਹ ਦੇ ਮਗਰੋਂ ਦੋਦੇ ਦਾ ਪੁੱਤ੍ਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ</verse>
				<verse number="13">ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਰ ਉੱਥੇ ਫਲਿਸਤੀ ਜੁੱਧ ਕਰਨ ਨੂੰ ਇਕੱਠੇ ਹੋਏ ਸਨ ਅਰ ਉੱਥੇ ਇੱਕ ਟੁਕੜਾ ਪੈਲੀ ਦਾ ਜਵਾਂ ਨਾਲ ਭਰਿਆ ਹੋਇਆ ਸੀ ਅਰ ਲੋਕ ਫਲਿਸਤੀਆਂ ਦੇ ਅੱਗੋਂ ਭੱਜ ਗਏ</verse>
				<verse number="14">ਪਰ ਉਨ੍ਹਾਂ ਉਸ ਟੁੱਕੜੇ ਦੇ ਵਿਚਕਾਰ ਖਲੋ ਕੇ ਉਸ ਨੂੰ ਛੁਡਾਇਆ, ਅਰ ਫਲਿਸਤੀਆਂ ਨੂੰ ਮਾਰ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।।</verse>
				<verse number="15">ਅਰ ਉਨ੍ਹਾਂ ਤੀਹਾਂ ਸਰਦਾਰਾਂ ਵਿੱਚੋਂ ਏਹ ਤਿੰਨ ਨਿੱਕਲ ਕੇ ਪਰਬਤ ਨੂੰ ਦਾਊਦ ਕੋਲ ਅਦੁੱਲਾਮ ਦੀ ਗੁਫਾ ਵਿੱਚ ਵੜੇ ਅਰ ਫਲਿਸਤੀਆਂ ਦੀ ਸੈਨਾ ਨੇ ਰਫਾਈਮ ਦੀ ਦੂਣ ਵਿੱਚ ਛਾਉਣੀ ਪਾਈ</verse>
				<verse number="16">ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਰ ਫਲਿਸਤੀਆਂ ਦਾ ਪਹਿਰਾ ਉਸ ਸਮੇਂ ਬੈਤਲਹਮ ਵਿੱਚ ਸੀ</verse>
				<verse number="17">ਅਰ ਦਾਊਦ ਤਰਸਿਆ ਅਤੇ ਆਖਿਆ, ਕਾਸ਼ ਕਿ ਕੋਈ ਬੈਤਲਹਮ ਦੇ ਉਸ ਖੂਹ ਦਾ ਜਿਹੜਾ ਫਾਟਕ ਦੇ ਕੋਲ ਹੈ, ਮੈਨੂੰ ਪਾਣੀ ਪਿਲਾਵੇ</verse>
				<verse number="18">ਤਾਂ ਉਨ੍ਹਾਂ ਤਿੰਨਾਂ ਨੇ ਫਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਫਾਟਕ ਦੇ ਖੂਹ ਵਿੱਚੋਂ ਪਾਣੀ ਭਰਿਆ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਦਾਊਦ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਹਲ ਦਿੱਤਾ</verse>
				<verse number="19">ਅਤੇ ਆਖਿਆ, ਮੈਨੂੰ ਆਪਣੇ ਪਰਮੇਸ਼ੁਰ ਦੀ ਵੱਲੋਂ ਨਿਖਿੱਧ ਹੋਵੇ, ਜੋ ਮੈਂ ਇਹ ਕੰਮ ਕਰਾਂ, ਭਲਾ, ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ ਜਿਨ੍ਹਾਂ ਨੇ ਆਪਣੇ ਪ੍ਰਾਣਾਂ ਨੂੰ ਤਲੀ ਉੱਤੇ ਧਰਿਆ ਹੈ? ਕਿਉਂ ਜੋ ਓਹ ਸਿਰੋਂ ਪਰੇ ਦੀ ਖੇਡ ਨਾਲ ਇਸ ਨੂੰ ਲਿਆਏ, ਇਸ ਲਈ ਉਹ ਨੇ ਉਸ ਨੂੰ ਪੀਣਾ ਨਾ ਚਾਹਿਆ। ਅਜਿਹੇ ਕੰਮ ਇਨ੍ਹਾਂ ਤਿੰਨਾਂ ਸੂਰਮਿਆਂ ਨੇ ਕੀਤੇ।।</verse>
				<verse number="20">ਅਤੇ ਯੋਆਬ ਦਾ ਭਰਾ ਅਬਸ਼ਈ ਉਨ੍ਹਾਂ ਤਿੰਨਾਂ ਦਾ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣੇ ਉੱਤੇ ਆਪਣਾ ਬਰਛਾ ਚਲਾਇਆ ਅਰ ਉਨ੍ਹਾਂ ਦਾ ਨਾਸ ਕੀਤਾ ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚ ਮੰਨਿਆਂ ਦੰਨਿਆ ਸੀ</verse>
				<verse number="21">ਇਹ ਉਨ੍ਹਾਂ ਤਿੰਨਾਂ ਵਿੱਚ ਉਨ੍ਹਾਂ ਦੋਹਾਂ ਨਾਲੋਂ ਪਤਵੰਤਾ ਸੀ ਅਰ ਉਨ੍ਹਾਂ ਦਾ ਸਰਦਾਰ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਪਹੁੰਚਾ।।</verse>
				<verse number="22">ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤ੍ਰ ਸੀ ਜਿਸ ਨੇ ਵੱਡੀ ਸੂਰਮਤਾਈ ਕੀਤੀ ਸੀ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਰ ਉਸ ਨੇ ਬਰਫ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਵੀ ਮਾਰ ਸੁੱਟਿਆ</verse>
				<verse number="23">ਅਰ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਿੰਦੋਂ ਮੁਕਾਇਆ ਅਰ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੀ ਤੁਰ ਵਰਗਾ ਇੱਕ ਬਰਛਾ ਸੀ ਅਰ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਹ ਇੱਕ ਸੋੱਟਾ ਲੈ ਕੇ ਉਹ ਦੇ ਕੋਲ ਉਤਰਿਆ, ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।।</verse>
				<verse number="24">ਯਹੋਯਾਦਾ ਦਾ ਪੁੱਤ੍ਰ ਬਨਾਯਾਹ ਨੇ ਇਹੋ ਜੇਹੇ ਕੰਮ ਕੀਤੇ, ਅਰ ਉਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਮੰਨਿਆ ਦੰਨਿਆ ਸੀ</verse>
				<verse number="25">ਵੇਖੋ ਤਾਂ ਉਹ ਉਨ੍ਹਾਂ ਤੀਹਾਂ ਨਾਲੋਂ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਅੱਪੜਿਆ ਅਰ ਦਾਊਦ ਨੇ ਉਹ ਨੂੰ ਆਪਣੇ ਰੱਖਸ਼ਕਾ ਦੇ ਉੱਤੇ ਥਾਪਿਆ।।</verse>
				<verse number="26">ਫੌਜਾਂ ਦੇ ਸੂਰਮੇ ਏਹ ਸਨ, - ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤ੍ਰ ਅਲਹਾਨਾਨ</verse>
				<verse number="27">ਹਰੋਰੀ ਸ਼ੰਮੋਥ, ਪਲੋਨੀ ਹਲਸ</verse>
				<verse number="28">ਤਕੋਈ ਇੱਕੇਸ਼ ਦਾ ਪੁੱਤ੍ਰ ਈਰਾ, ਅੰਨਥੋਥੀ ਅਬੀਅਜ਼ਰ</verse>
				<verse number="29">ਹੁਸ਼ਾਬੀ ਸਿੱਬਕਾਈ, ਅਹੋਹੀ ਈਲਾਈ</verse>
				<verse number="30">ਨਟੋਫਾਥੀ ਮਹਰਈ, ਨਟੋਫਾਥੀ ਬਅਨਾਹ ਦਾ ਪੁੱਤ੍ਰ ਰੇਲਦ</verse>
				<verse number="31">ਗਿਬਅਹ ਦਾ ਬਿਨਯਾਮੀਨੀ ਰੀਬਈ ਦਾ ਪੁੱਤ੍ਰ ਈਥਈ, ਪਰਆਥੋਨੀ ਬਨਾਯਾਹ,</verse>
				<verse number="32">ਗਾਅਸ਼ ਦੇ ਨਦੀਆਂ ਦਾ ਹੂਰਈ, ਅਰਬਾਥੀ ਅਬੀਏਲ,</verse>
				<verse number="33">ਬਹਰੂਮੀ ਅਜ਼ਮਾਵਥ, ਸਅਲਬੋਨੀ ਅਲਯਹਬਾ</verse>
				<verse number="34">ਗਿਜ਼ੋਨੀ ਹਾਸੇਮ ਦੇ ਪੁੱਤ੍ਰ, ਹਰਾਰੀ ਸ਼ਾਗੇ ਦਾ ਪੁੱਤ੍ਰ ਯੋਨਾਥਾਨ</verse>
				<verse number="35">ਹਰਾਰੀ ਸਾਕਾਰ ਦਾ ਪੁੱਤ੍ਰ ਅਹੀਆਮ, ਊਰ ਦਾ ਪੁੱਤ੍ਰ ਅਲੀਫਾਲ</verse>
				<verse number="36">ਮਕੋਰਾਥੀ ਹੇਫਰ, ਪਲੋਨੀ ਅਰੀਯਾਹ</verse>
				<verse number="37">ਕਰਮਲੀ ਹਸਰੋ, ਅਜ਼ਬਈ ਦਾ ਪੁੱਤ੍ਰ ਨਅਰਈ</verse>
				<verse number="38">ਨਾਥਾਨ ਦਾ ਭਰਾ ਯੋਏਲ, ਹਗਰੀ ਦਾ ਪੁੱਤ੍ਰ ਮਿਬਹਾਰ</verse>
				<verse number="39">ਅੰਮੋਨੀ ਸਲਕ, ਬੇਰੋਥੀ ਨਹਰਈ, ਸਰੂਯਾਹ ਦੇ ਪੁੱਤ੍ਰ ਯੋਆਬ ਦੇ ਸ਼ੱਸਤ੍ਰ ਦਾ ਚੁੱਕਣ ਵਾਲਾ</verse>
				<verse number="40">ਯਿਥਰੀ ਈਰਾ, ਯਿਥਰੀ ਗਾਰੇਬ</verse>
				<verse number="41">ਹਿੱਤੀ ਉਰੀਯਾਹ, ਅਹਲਈ ਦਾ ਪੁੱਤ੍ਰ ਜ਼ਾਬਾਦ</verse>
				<verse number="42">ਰਊਬੇਨੀ ਸ਼ੀਜ਼ਾ ਦਾ ਪੁੱਤ੍ਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ</verse>
				<verse number="43">ਮਅਕਾਹ ਦਾ ਪੁੱਤ੍ਰ ਹਾਨਾਨ, ਮਿਥਨੀ ਯੋਸ਼ਾਫਾਟ</verse>
				<verse number="44">ਅਸ਼ਤਾਰਾਥੀ ਉੱਜ਼ੀਯਾਹ, ਅਰੋਏਰੀ ਹੋਥਾਮ ਦੇ ਪੁੱਤ੍ਰ ਸ਼ਾਮਾ ਤੇ ਯਈਏਲ</verse>
				<verse number="45">ਸ਼ਿਮਰੀ ਦਾ ਪੁੱਤ੍ਰ ਯਦੀਅਲੇ, ਤੇ ਉਹ ਦਾ ਭਰਾ ਯੋਹਾ ਤੀਸੀ</verse>
				<verse number="46">ਮਹਵੀ ਅਲੀਏਲ ਤੇ ਅਲਨਅਮ ਦੇ ਪੁੱਤ੍ਰ ਯਿਰੀਬਈ ਤੇ ਯੋਸ਼ਵਯਾਹ ਅਤੇ ਯਿਥਮਾਹ ਮੋਆਬੀ</verse>
				<verse number="47">ਅਲੀਏਲ ਤੇ ਓਬੇਦ ਤੇ ਯਅਸੀਏਲ ਮਸੋਬਾਯਾਥੀ।।</verse>
			</chapter>
			<chapter number="12">
				<verse number="1">ਇਹ ਓਹ ਹਨ ਜਿਹੜੇ ਸੀਕਲਗ ਵਿੱਚ ਦਾਊਦ ਕੋਲ ਆਣ ਪਹੁੰਚੇ ਜਦ ਉਹ ਅਜੇ ਤੀਕਰ ਕੀਸ਼ ਦੇ ਪੁੱਤ੍ਰ ਸ਼ਾਊਲ ਦੇ ਕਾਰਨ ਲੁਕਾਉਂਦਾ ਫਿਰਦਾ ਸੀ ਅਤੇ ਏਹ ਉਹ ਦੇ ਸੂਰਮਿਆਂ ਵਿੱਚ ਸਨ ਜਿਹੜੇ ਲੜਾਈ ਵਿੱਚ ਉਹ ਦੇ ਸਹਾਇਕ ਸਨ</verse>
				<verse number="2">ਓਹ ਤੀਰੰਦਾਜ਼ ਸਨ ਅਤੇ ਸੱਜੇ ਤੇ ਖੱਬੇ ਹੱਥਾਂ ਨਾਲ ਪੱਥਰਾਂ ਨੂੰ ਮਾਰਦੇ ਸਨ ਤੇ ਧਣੁਖ ਨਾਲ ਬਾਣਾਂ ਨੂੰ ਚਲਾਉਂਦੇ ਸਨ ਅਤੇ ਓਹ ਬਿਨਯਾਮੀਨੀ ਤੇ ਸ਼ਾਊਲ ਦੇ ਭਰਾਵਾਂ ਵਿੱਚੋਂ ਸਨ</verse>
				<verse number="3">ਮੁਖੀਆ ਅਹੀਅਜ਼ਰ ਸੀ, ਫੇਰ ਯੋਆਸ਼ ਗਿਬਆਥੀ ਸ਼ਮਾਆਹ ਦੇ ਪੁੱਤ੍ਰ ਤੇ ਅਜ਼ਮਾਵਥ ਦੇ ਪੁੱਤ੍ਰ ਯਿਜ਼ੀਏਲ ਤੇ ਫਲਟ ਅਤੇ ਬਰਾਕਾਹ ਤੇ ਅਨਥੋਥੀ ਯੇਹੂ</verse>
				<verse number="4">ਅਤੇ ਗਿਬਓਨੀ ਯਿਸ਼ਮਅਯਾਹ ਜਿਹੜਾ ਤੀਹਾਂ ਵਿੱਚ ਸੂਰਮਾ ਸੀ ਅਤੇ ਤੀਹਾਂ ਉੱਤੇ ਸੀ ਅਤੇ ਯਿਰਮਿਯਾਹ ਤੇ ਯਹਜ਼ੀਏਲ ਤੇ ਯੋਹਾਨਾਨ ਤੇ ਗਦੇਰਾਥੀ ਯੋਜ਼ਾਬਾਦ</verse>
				<verse number="5">ਅਲਊਜ਼ਈ ਤੇ ਯਿਰੀਮੋਥ ਤੇ ਬਅਲਯਾਹ ਤੇ ਸ਼ਮਰਯਾਹ ਤੇ ਸ਼ਫਟਯਾਹ ਹਰੁਫੀ</verse>
				<verse number="6">ਅਲਕਾਨਾਹ ਤੇ ਯਿੱਸ਼ੀਯਾਹ ਤੇ ਅਜ਼ਰਏਲ ਤੇ ਯੋਅਜ਼ਰ ਤੇ ਯਾਸ਼ਾਬਆਮ ਕਾਰਹੀ</verse>
				<verse number="7">ਅਤੇ ਯੋਏਲਾਹ ਤੇ ਜ਼ਬਦਯਾਹ ਗਦੋਰ ਦੇ ਯਰੋਹਾਮ ਦੇ ਪੁੱਤ੍ਰ</verse>
				<verse number="8">ਅਤੇ ਗਾਦੀਆਂ ਵਿੱਚੋਂ ਕਿਤਨੇ ਕੁ ਮਹਾਂ ਬਲੀ ਸੁਰਮੇ, ਚੰਗੇ ਜੋਧੇ ਜਿਹੜੇ ਢਾਲ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸੀਂਹ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਰਨਾਂ ਵਾਂਙੁ ਤ੍ਰਿੱਥੇ ਦੌੜਦੇ ਸਨ, - ਏਹ ਆਪਣੇ ਆਪ ਨੂੰ ਵਿਛੋੜ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ</verse>
				<verse number="9">ਏਜ਼ਰ ਮੁਖੀਆ, ਓਬਦਯਾਹ ਦੂਜਾ, ਅਲਯਾਬ ਤੀਜੀ</verse>
				<verse number="10">ਮਿਸ਼ਮੰਨਾਹ ਚੌਥਾ, ਯਿਰਮਿਯਾਹ ਪੰਜਵਾਂ</verse>
				<verse number="11">ਅੱਤਈ ਛੇਵਾਂ, ਅਲੀਏਲ ਸੱਤਵਾਂ</verse>
				<verse number="12">ਯੋਹਾਨਾਨ ਅੱਠਵਾਂ,ਅਲਜ਼ਾਬਾਦ ਨੌਵਾਂ</verse>
				<verse number="13">ਯਿਰਮਿਯਾਹ ਦਸਵਾਂ, ਮਕਬੰਨਈ ਯਾਰਵਾਂ</verse>
				<verse number="14">ਏਹ ਗਾਦੀਆਂ ਵਿੱਚੋਂ ਸੈਨਾਪੱਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਤੁੱਲ ਸੀ, ਅਰ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਸਮਾਨ ਸੀ</verse>
				<verse number="15">ਏਹ ਓਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਜਦ ਯਰਦਨ ਨਦੀ ਸਾਰੇ ਕੰਢਿਆਂ ਉੱਤੇ ਚੜ੍ਹੀ ਹੋਈ ਸੀ ਪਾਰ ਉਤਰੇ ਅਤੇ ਦੂਣਾਂ ਦੇ ਸਭਨਾਂ ਵਸਨੀਕਾਂ ਚੜ੍ਹਦੀ ਅਰ ਲਹਿੰਦੀ ਵੱਲ ਨਸਾ ਦਿੱਤਾ</verse>
				<verse number="16">ਅਤੇ ਬਿਨਯਾਮੀਨ ਅਰ ਯਹੂਦਾਹ ਦੀ ਅੰਸ ਵਿੱਚੋਂ ਕਿਤਨੇ ਕੁ ਲੋਕ ਗੜ੍ਹ ਵਿੱਚ ਦਾਊਦ ਕੋਲ ਆਏ</verse>
				<verse number="17">ਅਰ ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਰ ਉਨ੍ਹਾਂ ਨੂੰ ਅੱਗੋ ਆਖਿਆ, ਜੇ ਮੇਰੀ ਸਹਾਇਤ ਲਈ ਤੁਸੀਂ ਲੋਕ ਸ਼ੁੱਧ ਸੁਭਾਵ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰਿਆਂ ਦੇ ਹੱਥ ਫੜਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਅਨੀਤੀ ਨਹੀਂ ਹੋਈ, ਤਾਂ ਸਾਡੇ ਵੱਡ ਵਡੇਰਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ</verse>
				<verse number="18">ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਰ ਉਹ ਬੋਲਿਆ, ਹੇ ਦਾਊਦ, ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤ੍ਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਾਂ ਦਾਊਦ ਨੇ ਉਨ੍ਹਾਂ ਨੂੰ ਅੰਗੀਕਾਰ ਕਰ ਕੇ ਸੈਨਾ ਦੇ ਸੈਨਾਪਤੀ ਥਾਪਿਆ</verse>
				<verse number="19">ਮਨੱਸ਼ਾਹ ਵਿੱਚੋਂ ਵੀ ਅਨੇਕ ਲੋਕ ਦਾਊਦ ਦੀ ਵੱਲ ਆ ਕੇ ਮਿਲ ਗਏ, ਜਾ ਉਹ ਫਲਿਸਤੀਆਂ ਦੇ ਨਾਲ ਜੁੱਧ ਨੂੰ ਸ਼ਾਊਲ ਉੱਤੇ ਚੜ੍ਹ ਗਿਆ ਸੀ, ਪਰ ਇਨ੍ਹਾਂ ਦੀ ਸਹਾਇਤਾ ਉਨ੍ਹਾਂ ਤੋਂ ਨਾ ਹੋਈ ਕਿਉਂ ਜੋ ਫਲਿਸਤੀਆਂ ਦੇ ਸਰਦਾਰਾਂ ਨੇ ਸਲਾਹ ਲੈ ਕੇ ਉਸ ਨੂੰ ਵਿਦਿਆ ਕੀਤਾ, ਜੋ ਉਹ ਅਸਾਡੇ ਸਿਰਾਂ ਨੂੰ ਡਰ ਵਿੱਚ ਸੱਟ ਕੇ ਆਪਣੇ ਸੁਆਮੀ ਸ਼ਾਊਲ ਨਾਲ ਜਾ ਮਿਲੇਗਾ</verse>
				<verse number="20">ਜਾਂ ਉਹ ਸਿਕਲਗ ਨੂੰ ਤੁਰ ਗਿਆ, ਤਾਂ ਮਨੱਸ਼ੀਆਂ ਵਿੱਚੋਂ ਅਦਨਾਹ ਅਰ ਯੋਜ਼ਾਬਾਦ, ਅਰ ਯਦਿਏਲ, ਅਰ ਮੀਕਾਏਲ,ਅਰ ਯੋਜ਼ਾਬਾਦ, ਅਰ ਅਲੀਹੂ ਅਰ ਸਿੱਲਥਈ ਜਿਹੜੇ ਮਨੱਸੀਆਂ ਵਿੱਚੋਂ ਹਜ਼ਾਰਾਂ ਦੇ ਮੁਖੀਏ ਸਨ, ਉਸ ਦੀ ਵੱਲ ਆ ਕੇ ਮਿਲ ਗਏ</verse>
				<verse number="21">ਅਰ ਉਨ੍ਹਾਂ ਨੇ ਉਸ ਮੰਡਲੀ ਦੀ ਮੁੱਠ ਭੇੜ ਵਿੱਚ ਦਾਊਦ ਦੀ ਸਹਾਇਤਾ ਕੀਤੀ, ਕਿਉਂ ਜੋ ਉਹ ਸੱਭੇ ਮਹਾਂ ਬਲੀ ਸੂਰਮੇ ਤੇ ਸੈਨਾ ਵਿੱਚ ਸਰਦਾਰ ਸਨ</verse>
				<verse number="22">ਅਰ ਦਿਨੋਂ ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ ਇੱਥੋਂ ਤੋੜੀ ਜੋ ਉਹ ਸੈਨਾ ਪਰਮੇਸ਼ੁਰ ਦੀ ਸੈਨਾ ਵਾਂਙੁ ਵੱਡੀ ਬਣ ਗਈ।।</verse>
				<verse number="23">ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਦੇ ਲਈ ਸ਼ਸਤ੍ਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।।</verse>
				<verse number="24">ਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਜੁੱਧ ਦੇ ਨਮਿੱਤ ਲੱਕ ਬੰਨ੍ਹ ਖਲੋਤੇ ਸਨ</verse>
				<verse number="25">ਸ਼ਿਮਓਨੀਆਂ ਵਿੱਚੋਂ ਸੱਤ ਹਜ਼ਾਰ ਇੱਕ ਸੌ ਮਹਾਂ ਜੋਧੇ ਸਨ</verse>
				<verse number="26">ਲੇਵੀਆਂ ਵਿੱਚੋਂ ਚਾਰ ਹਜ਼ਾਰ ਛੇ ਸੌ</verse>
				<verse number="27">ਅਰ ਯਹੋਯਾਦਾ ਹਾਰੂਨੀਆਂ ਦਾ ਸਰਦਾਰ ਸੀ, ਅਤੇ ਉਸ ਦੇ ਨਾਲ ਤਿੰਨ ਹਜ਼ਾਰ ਸੱਤ ਸੌ ਜੁਆਨ ਸਨ</verse>
				<verse number="28">ਅਰ ਸਾਦੋਕ ਇੱਕ ਮਹਾਂ ਬਲੀ ਸੂਰਮਾ ਅਤੇ ਉਸ ਦੇ ਵੱਡ ਵਡੇਰਿਆਂ ਦੀ ਕੁਲ ਦੇ ਬਾਈ ਸਰਦਾਰ ਸਨ</verse>
				<verse number="29">ਅਤੇ ਬਿਨਯਾਮੀਨੀਆਂ ਵਿੱਚੋਂ ਸ਼ਾਊਲ ਦੀ ਬਰਾਦਰੀ ਵਿੱਚੋਂ ਤਿੰਨ ਹਜ਼ਾਰ, ਕਿਉਂ ਜੋ ਅਜੇ ਤੀਕ ਬਹੁਤੇ ਸ਼ਾਊਲ ਦੀ ਕੁਲ ਦੇ ਰੱਛਪਾਲ ਰਹੇ ਸਨ</verse>
				<verse number="30">ਅਰ ਇਫਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਰ ਆਪੋ ਆਪਣੇ ਵੱਡ ਵਡੇਰਿਆਂ ਦੇ ਟੱਬਰਾਂ ਵਿੱਚ ਪਰਸਿੱਧ ਸਨ</verse>
				<verse number="31">ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਠਾਰਾਂ ਹਜ਼ਾਰ ਜਿਹੜੇ ਚੁਣ ਚੁਣ ਕੇ ਸੱਦੇ ਗਏ, ਭਈ ਜਾ ਕੇ ਦਾਊਦ ਨੂੰ ਰਾਜ ਉੱਤੇ ਬਠਾਲਣ</verse>
				<verse number="32">ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਵੇਲੇ ਸਮੇਂ ਦੀ ਵੰਡ ਕਰਦੇ ਸਨ, ਅਰ ਜਾਣਦੇ ਸਨ, ਭਈ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਸਨ</verse>
				<verse number="33">ਜ਼ਬੁਲੂਨ ਵਿੱਚੋਂ ਜਿਹੜੇ ਰਣ ਭੂਮਕਾ ਵਿੱਚ ਨਿਤਰਨ ਵਾਲੇ ਅਤੇ ਸੈਨਾ ਦੀਆਂ ਪਾਲਾਂ ਬੰਨ੍ਹਣ ਵਾਲੇ, ਅਤੇ ਲੜਾਈ ਦੇ ਸਮਿਆਨ ਦੇ ਮਾਲਕ ਸਨ, ਪੰਜਾਹ ਹਜ਼ਾਰ ਸਨ, ਜਿਹੜੇ ਲੜਾਈ ਦੀਆਂ ਪਾਲਾਂ ਬਣਾਉਣ ਦੇ ਜਾਣੂ, ਅਰ ਦੁਚਿਤੇ ਨਹੀਂ ਸਨ</verse>
				<verse number="34">ਅਰ ਨਫਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਰ ਉਨ੍ਹਾਂ ਦੇ ਸੰਗ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ</verse>
				<verse number="35">ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ</verse>
				<verse number="36">ਆਸ਼ੇਰ ਦੇ ਵਿੱਚੋਂ ਚਾਲੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ, ਅਰ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ</verse>
				<verse number="37">ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ ਜਿਹੜੇ ਜੁੱਧ ਦੇ ਹਰੇਕ ਪਰਕਾਰ ਦੇ ਸ਼ਸਤਰ ਧਾਰ ਕੇ ਲੱਕਾਂ ਨੂੰ ਕੱਸਦੇ ਸਨ</verse>
				<verse number="38">ਏਹ ਸੱਭੇ ਜੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਨੂੰ ਆ ਪਹੁੰਚੇ, ਭਈ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਰ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਦੇ ਲਈ ਇੱਕ ਮਨ ਹੋ ਗਏ</verse>
				<verse number="39">ਅਤੇ ਓਹ ਉੱਥੇ ਦਾਊਦ ਨਾਲ ਤਿੰਨਾਂ ਦਿਨਾਂ ਤੀਕੁਰ ਖਾਂਦੇ ਪੀਂਦੇ ਰਹੇ, ਕਿਉਂ ਜੋ ਉਨ੍ਹਾਂ ਦਿਆਂ ਭਰਾਵਾਂ ਨੇ ਉਨ੍ਹਾਂ ਦੇ ਲਈ ਤਿਆਰੀ ਕੀਤੀ ਸੀ</verse>
				<verse number="40">ਇਹ ਦੇ ਬਾਝੋਂ ਓਹ, ਜੋ ਉਨ੍ਹਾਂ ਦੇ ਨੇੜੇ ਸਨ, ਅਰ ਓਹ ਜਿਹੜੇ ਯਿੱਸਾਕਾਰ ਤੇ ਜ਼ਬੁਲੁਨ ਅਰ ਨਫਤਾਲੀ ਤੀਕੁਰ ਵੀ ਵੱਸਦੇ ਸਨ, ਓਹ ਵੀ ਖੋਤਿਆਂ ਉੱਤੇ, ਉੱਠਾਂ ਉੱਤੇ, ਖੱਚਰਾਂ ਉੱਤੇ ਅਰ ਬਲਦਾਂ ਉੱਤੇ ਲੱਦ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੇ ਪਿੰਨੀਆਂ, ਕਿਸ਼ਮਸ਼ ਦੇ ਗੁੱਛੇ, ਦਾਖਰਸ, ਤੇਲ, ਬਲਦ, ਅਰ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।।</verse>
			</chapter>
			<chapter number="13">
				<verse number="1">ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ</verse>
				<verse number="2">ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲਗੇ ਅਤੇ ਜੇ ਏਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ ਉਨ੍ਹਾਂ ਦੇ ਸ਼ਹਿਰਾਂ ਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਵਿੱਚ ਹਰ ਥਾਂ ਲੋਕ ਭੇਜ ਕੇ ਉਨ੍ਹਾਂ ਨੂੰ ਸੱਦ ਘੱਲੀਏ ਜੋ ਓਹ ਸਾਡੇ ਕੋਲ ਇਕੱਠੇ ਹੋਣ</verse>
				<verse number="3">ਅਰ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ</verse>
				<verse number="4">ਸਾਰੀ ਸਭਾ ਨੇ ਆਖਿਆ ਭਈ ਅਸੀਂ ਏਵੇਂ ਕਰਾਂਗੇ ਕਿਉਂ ਜੋ ਏਹ ਗੱਲ ਸਾਰੇ ਲੋਕਾਂ ਦੀ ਦ੍ਰਿਸ਼ਟ ਵਿੱਚ ਚੰਗੀ ਸੀ</verse>
				<verse number="5">ਗੱਲ ਕਾਹਦੀ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ੀਹੋਰ ਤੋਂ ਹਮਾਥ ਦੇ ਲਾਂਘੇ ਤੋੜੀ ਇਕੱਠਾ ਕੀਤਾ, ਭਈ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ</verse>
				<verse number="6">ਅਰ ਦਾਊਦ ਅਤੇ ਸਾਰਾ ਇਸਰਾਏਲ ਬਆਲਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਭਈ ਉੱਥੋਂ ਪਰਮੇਸ਼ੁਰ ਦੇ ਸੰਦੂਕ ਲਿਆਉਣ, ਅਰਥਾਤ ਉਸ ਯਹੋਵਾਹ ਦੇ ਜਿਹੜਾ ਕਰੂਬੀਆਂ ਦੇ ਵਿਚਕਾਰ ਵੱਸਦਾ ਹੈ ਜਿੱਥੇ ਉਸ ਦਾ ਨਾਮ ਜਪਿਆ ਜਾਂਦਾ ਹੈ</verse>
				<verse number="7">ਅਰ ਉਨ੍ਹਾਂ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਗੱਡੀ ਉੱਤੇ ਰੱਖਿਆ ਅਤੇ ਉੱਜ਼ਾ ਅਰ ਅਹਯੋ ਗੱਡੀ ਨੂੰ ਹੱਕਦੇ ਸਨ</verse>
				<verse number="8">ਅਰ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਅਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਰ ਤੁਰ੍ਹੀਆਂ ਨੂੰ ਵਜਾਉਂਦੇ ਵਜਾਉਂਦੇ ਤੁਰੇ।।</verse>
				<verse number="9">ਅਰ ਜਾਂ ਉਹ ਕੀਦੋਨ ਦੇ ਪਿੜ ਵਿੱਚ ਅੱਪੜੇ ਤਾਂ ਉੱਜ਼ਾ ਦੇ ਸੰਦੂਕ ਦੇ ਥੰਮ੍ਹਣ ਲਈ ਆਪਣਾ ਹੱਥ ਲੰਮਾਂ ਕੀਤਾ, ਇਸ ਲਈ ਜੋ ਬਲਦਾਂ ਨੇ ਠੁੱਡਾ ਖਾਧਾ ਸੀ</verse>
				<verse number="10">ਤਾਂ ਯਹੋਵਾਹ ਦਾ ਕ੍ਰੋਧ ਉੱਜ਼ਾ ਦੇ ਉੱਤੇ ਭੜਕਿਆ ਅਰ ਉਸ ਨੇ ਉਹ ਨੂੰ ਮਾਰ ਸੁੱਟਿਆ ਇਸ ਲਈ ਜੋ ਉਸ ਨੇ ਸੰਦੂਕ ਉੱਤੇ ਆਪਣਾ ਹੱਥ ਲੰਮਾ ਕੀਤਾ ਸੀ</verse>
				<verse number="11">ਅਰ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ ਅਰ ਦਾਊਦ ਨਿਮੌਝੂੰਣਾ ਹੋਇਆ, ਇਸ ਕਾਰਨ ਜੋ ਯਹੋਵਾਹ ਉੱਜ਼ਾ ਉੱਤੇ ਢਹਿ ਪਿਆ ਅਰ ਉਸ ਨੇ ਉਸ ਥਾਂ ਦਾ ਨਾਉਂ ਪਰਸ-ਉੱਜ਼ਾ ਧਰਿਆ ਜਿਹੜਾ ਅੱਜ ਤੋੜੀ ਪਰਸਿੱਧ ਹੈ</verse>
				<verse number="12">ਅਰ ਦਾਊਦ ਉਸ ਵੇਲੇ ਪਰਮੇਸ਼ੁਰ ਤੋਂ ਡਰਿਆ ਅਰ ਬੋਲਿਆ, ਮੈਂ ਪਰਮੇਸ਼ੁਰ ਦੇ ਸੰਦੂਕ ਨੂੰ ਆਪਣੇ ਕੋਲ ਕਿੱਕੁਰ ਲਿਆਵਾਂ?</verse>
				<verse number="13">ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ ਸਗੋਂ ਇੱਕ ਲਾਹਮੇਂ ਜਾ ਕੇ ਗਿਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ</verse>
				<verse number="14">ਅਰ ਪਰਮੇਸ਼ੁਰ ਦਾ ਸੰਦੂਕ ਓਬੇਦ- ਅਦੋਮ ਦੀ ਕੁਲ ਦੇ ਕੋਲ ਉਸ ਦੇ ਘਰ ਵਿੱਚ ਤਿੰਨ੍ਹਾਂ ਮਹੀਨਿਆਂ ਤੋੜੀ ਟਿਕਿਆ ਰਿਹਾ, ਅਰ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਆਸੀਸ ਦਿੱਤੀ।।</verse>
			</chapter>
			<chapter number="14">
				<verse number="1">ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਹਲਕਾਰਿਆਂ ਨੂੰ ਘੱਲਿਆ ਅਰ ਦਿਆਰ ਦੀ ਲੱਕੜ ਦੇ ਸ਼ਤੀਰ ਅਰ ਰਾਜ ਅਤੇ ਤਰਖਾਣ ਵੀ, ਜੋ ਉਸ ਦੇ ਲਈ ਇੱਕ ਮਹਿਲ ਬਣਾਉਣ</verse>
				<verse number="2">ਅਰ ਦਾਊਦ ਨੂੰ ਨਿਹਚਾ ਹੋਈ ਜੋ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਥਾਪਿਆ ਕਿਉਂ ਜੋ ਉਸ ਦਾ ਰਾਜ ਉਸ ਦੀ ਇਸਰਾਏਲੀ ਪਰਜਾ ਦੇ ਕਾਰਨ ਅੱਤ ਉੱਚਾ ਕੀਤਾ ਗਿਆ</verse>
				<verse number="3">ਅਰ ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤ੍ਰੀਆਂ ਕੀਤੀਆਂ ਅਰ ਉਸ ਦੇ ਘਰ ਵਿੱਚ ਹੋਰ ਵੀ ਧੀਆਂ ਅਤੇ ਪੁੱਤ੍ਰ ਹੋਏ,</verse>
				<verse number="4">ਅਰ ਉਸ ਦੇ ਉਨ੍ਹਾਂ ਪੁੱਤ੍ਰਾਂ ਦੇ ਨਾਉਂ ਜਿਹੜੇ ਯਰੂਸ਼ਲਮ ਵਿੱਚ ਜੰਮੇ ਏਹ ਸਨ, - ਸ਼ੰਮੂਆ ਤੇ ਸ਼ੋਬਾਬ, ਨਾਥਾਨ, ਸੁਲੇਮਾਨ</verse>
				<verse number="5">ਅਤੇ ਯਿਬਹਾਰ ਤੇ ਅਲੀਸ਼ੂਆ ਤੇ ਅਲਪਾਲਟ</verse>
				<verse number="6">ਅਤੇ ਨੋਗਹ ਤੇ ਨਫਗ ਤੇ ਯਾਫੀਆ</verse>
				<verse number="7">ਅਤੇ ਅਲੀਸ਼ਮਾ ਤੇ ਬਅਲਯਾਦਾ ਤੇ ਅਲੀਫਾਲਟ।।</verse>
				<verse number="8">ਜਦ ਫਲਿਸਤੀਆਂ ਨੇ ਸੁਣਿਆ ਭਈ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋਣ ਲਈ ਮਸਹ ਕੀਤਾ ਗਿਆ ਤਾਂ ਸਾਰੇ ਫਲਿਸਤੀ ਦਾਊਦ ਦੇ ਢੂੰਡਣ ਨੂੰ ਚ੍ਹੜ ਆਏ, ਅਰ ਦਾਊਦ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿਕੱਲਿਆ</verse>
				<verse number="9">ਅਰ ਫਲਿਸਤੀ ਆਏ ਅਰ ਰਫਾਈਮ ਦੀ ਦੂਣ ਵਿੱਚ ਧਾਵਾ ਕੀਤਾ</verse>
				<verse number="10">ਤਦ ਦਾਊਦ ਨੇ ਪਰਮੇਸ਼ੁਰ ਤੋਂ ਪੁਛਿਆ, ਕੀ ਮੈਂ ਫਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਵਾਂ, ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਅਰ ਯਹੋਵਾਹ ਨੇ ਉਸਨੂੰ ਆਖਿਆ, ਚੜ੍ਹ ਜਾਹ ਕਿਉਂਕਿ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।</verse>
				<verse number="11">ਤਾਂ ਓਹ ਬਅਲ ਪਰਾਸੀਮ ਨੂੰ ਚੜ੍ਹ ਆਏ, ਅਰ ਦਾਊਦ ਨੇ ਉੱਥੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਦਾਊਦ ਨੇ ਆਖਿਆ, ਜੋ ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ ਵਾਂਙੁ ਢਹਿ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਉਂ ਬਅਲ-ਪਰਾਸੀਮ ਰੱਖਿਆ</verse>
				<verse number="12">ਅਰ ਓਹ ਆਪਣਿਆਂ ਠਾਕਰਾਂ ਨੂੰ ਉੱਥੇ ਛੱਡ ਗਏ, ਅਰ ਦਾਊਦ ਨੇ ਆਗਿਆ ਦਿੱਤੀ, ਜੋ ਉਨ੍ਹਾਂ ਨੂੰ ਅੱਗ ਵਿੱਚ ਸਾੜ ਦੇਣ</verse>
				<verse number="13">ਫਲਿਸਤੀਆਂ ਨੇ ਮੁੜ ਕੇ ਫੇਰ ਉਸੇ ਦੂਣ ਵਿੱਚ ਧਾਵਾ ਕੀਤਾ</verse>
				<verse number="14">ਅਰ ਦਾਊਦ ਨੇ ਫੇਰ ਪਰਮੇਸ਼ੁਰ ਕੋਲੋਂ ਪੁੱਛਿਆ, ਅਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾਹ, ਅਰ ਤੂਤਾਂ ਦੇ ਬਿਰਛਾਂ ਵੱਲੋਂ ਉਨ੍ਹਾਂ ਉੱਤੇ ਹੱਲਾ ਕਰ ਕੇ ਜਾ ਪਓ</verse>
				<verse number="15">ਅਰ ਅਜਿਹਾ ਹੋਵੇਗਾ ਕਿ ਜਿਸ ਵੇਲੇ ਤੂੰ ਤੂਤ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਤੂੰ ਜੁੱਧ ਕਰਨ ਨੂੰ ਨਿੱਕਲ ਜਾਹ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ ਅੱਗੇ ਫਲਿਸਤੀਆਂ ਦੀ ਸੈਨਾ ਨੂੰ ਮਾਰਨ ਲਈ ਨਿੱਕਲਿਆ</verse>
				<verse number="16">ਅਰ ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਜਿਹਾ ਹੀ ਕੀਤਾ, ਅਰ ਉਹ ਫਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੋੜੀ ਮਾਰ ਮਾਰ ਕੇ ਨਾਸ ਕਰਦਾ ਰਿਹਾ</verse>
				<verse number="17">ਅਰ ਦਾਊਦ ਦਾ ਨਾਉਂ ਸਾਰਿਆਂ ਦੇਸਾਂ ਵਿੱਚ ਪਸਰ ਗਿਆ ਅਰ ਯਹੋਵਾਹ ਨੇ ਸਾਰਿਆਂ ਲੋਕਾਂ ਉੱਤੇ ਉਸ ਦਾ ਡਰ ਪਾ ਦਿੱਤਾ।।</verse>
			</chapter>
			<chapter number="15">
				<verse number="1">ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਮਾੜੀਆਂ ਪਵਾਈਆਂ ਅਰ ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਅਸਥਾਨ ਬਣਵਾਇਆ, ਅਰ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ</verse>
				<verse number="2">ਉਸ ਵੇਲੇ ਦਾਊਦ ਨੇ ਆਖਿਆ, ਲੇਵੀਆਂ ਦੇ ਬਾਝੋਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਅੰਗੀਕਾਰ ਕੀਤਾ ਹੈ ਕਿ ਓਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਅਰ ਸਦਾ ਤੋੜੀ ਉਸ ਦੇ ਅੱਗੇ ਸੇਵਾ ਕਰਨ</verse>
				<verse number="3">ਅਰ ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿਚ ਸੱਦ ਕੇ ਇਕੱਠਾ ਕੀਤਾ, ਜੋ ਓਹ ਯਹੋਵਾਹ ਦੇ ਸੰਦੂਕ ਨੂੰ ਉਸ ਅਸਥਾਨ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ ਚੜ੍ਹਾ ਲਿਆਉਣ</verse>
				<verse number="4">ਅਤੇ ਦਾਊਦ ਨੇ ਹਾਰੂਨ ਦੇ ਵੰਸ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ</verse>
				<verse number="5">ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ</verse>
				<verse number="6">ਮਰਾਰੀਆਂ ਵਿੱਚੋਂ ਸਰਦਾਰ ਅਸਾਯਾਹ ਦੇ ਉਹ ਦੇ ਭਰਾ, ਦੋ ਸੌ ਵੀਹ</verse>
				<verse number="7">ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦੇ ਭਰਾ, ਇੱਕ ਸੌ ਤੀਹ</verse>
				<verse number="8">ਅਲੀਸਾਫਾਨ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ</verse>
				<verse number="9">ਹਬਰੋਨ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ</verse>
				<verse number="10">ਉਜ਼ੀਏਲ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ</verse>
				<verse number="11">ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ</verse>
				<verse number="12">ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪ ਨੂੰ ਪਵਿੱਤ੍ਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਭਈ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਟਿਕਾਣੇ ਉੱਤੇ ਜਿਹੜਾ ਮੈਂ ਉਸ ਦੇ ਲਈ ਤਿਆਰ ਕੀਤਾ ਹੈ ਚੜ੍ਹਾ ਲਿਆਓ</verse>
				<verse number="13">ਇਸ ਕਰਕੇ ਜੋ ਤੁਸਾਂ ਲੋਕਾਂ ਨੇ ਪਹਿਲੀ ਵੇਰੀ ਨਾ ਚੱਕਿਆ, ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਢਹਿ ਪਿਆ, ਕਿਉਂ ਜੋ ਅਸਾਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ</verse>
				<verse number="14">ਤਦ ਜਾਜਕਾਂ ਅਰ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ, ਜੋ ਓਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਚੜ੍ਹਾ ਲਿਆਉਣ</verse>
				<verse number="15">ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਹਾ ਕੁ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ</verse>
				<verse number="16">ਅਰ ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣਿਆਂ ਭਰਾਵਾਂ ਵਿੱਚੋਂ ਗਵੱਯਾਂ ਨੂੰ ਥਾਪਣ ਭਈ ਓਹ ਜੈ ਕਾਰ ਦੇ ਵਜੰਤਰ ਅਰਥਾਤ ਤੰਬੂਰੇ ਅਰ ਸਤਾਰਾਂ ਅਰ ਮਜੀਰੇ ਛੇੜਨ ਅਰ ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।।</verse>
				<verse number="17">ਸੋ ਲੇਵੀਆਂ ਨੇ ਯੋਏਲ ਦੇ ਪੁੱਤ੍ਰ ਹੇਮਾਨ ਨੂੰ ਥਾਪਿਆ, ਨਾਲ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤ੍ਰ ਆਸਾਫ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤ੍ਰ ਯੋਥਾਨ ਨੂੰ</verse>
				<verse number="18">ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, - ਜ਼ਕਰਯਾਹ, ਬੇਨੇ, ਯਅਜ਼ੀਏਲ ਤੇ ਸ਼ਮੀਰਾਮੋਥ ਤੇ ਯਹੀਏਲ ਤੇ ਉੱਨੀ ਤੇ ਅਲੀਆਬ ਤੇ ਬਨਾਯਾਹ ਤੇ ਮਅਸੇਯਾਹ ਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ- ਅਦੋਮ ਤੇ ਯਿਈਏਲ ਦਰਬਾਨਾਂ ਨੂੰ</verse>
				<verse number="19">ਅਤੇ ਹੇਮਾਨ, ਆਸਾਫ ਤੇ ਏਥਾਨ ਗਵੱਯੇ ਪਿੱਤਲ ਦਿਆਂ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ</verse>
				<verse number="20">ਅਤੇ ਜ਼ਕਰਯਾਹ ਤੇ ਅਜ਼ੀਏਲ ਤੇ ਸ਼ਮੀਰਾਮੋਥ ਤੇ ਯਹੀਏਲ ਤੇ ਉੱਨੀ ਤੇ ਅਲੀਆਬ ਤੇ ਮਅਸੇਯਾਹ ਤੇ ਬਨਾਯਾਹ, ਅਲਾਮੋਥ ਸੂਰ ਉੱਤੇ ਸਿਤਾਰਾਂ ਨਾਲ</verse>
				<verse number="21">ਅਤੇ ਮੱਤਿਥਾਯਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੁਰ ਉੱਤੇ ਬਰਬਤਾਂ ਨਾਲ ਕਲੋਂਤੀ ਕਰਨ</verse>
				<verse number="22">ਅਤੇ ਲੇਵੀਆਂ ਦਾ ਸਰਦਾਰ ਕਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ</verse>
				<verse number="23">ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ</verse>
				<verse number="24">ਅਤੇ ਸ਼ਬਨਯਾਹ ਤੇ ਯੋਸ਼ਾਫਾਟ ਤੇ ਨਥਨਏਲ ਤੇ ਅਮਾਸਈ ਤੇ ਜ਼ਕਰਯਾਹ ਤੇ ਬਨਾਯਾਹ ਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਰਯਾਹ ਸੰਦੂਕ ਦੇ ਦਰਬਾਨ ਸਨ।।</verse>
				<verse number="25">ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਭਈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।।</verse>
				<verse number="26">ਅਰ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਕੇ ਲਈ ਜਾਂਦੇ ਸਨ, ਤਾਂ ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਮੇਢੇ ਬਲੀਦਾਨ ਲਈ ਚੜ੍ਹਾਏ</verse>
				<verse number="27">ਅਰ ਦਾਊਦ ਅਰ ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਅਰ ਗਵੱਯੇ ਅਰ ਗਵੱਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਦਾ ਕਲਾਉਂਤ ਸੀ ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ ਅਰ ਦਾਊਦ ਨੇ ਕਤਾਨ ਦਾ ਏਫ਼ੋਦ ਵੀ ਪਹਿਨਿਆ ਹੋਇਆ ਸੀ</verse>
				<verse number="28">ਅਰ ਸਾਰੇ ਇਸਰਾਏਲ ਪੁਕਾਰਦਿਆਂ ਅਰ ਤੁਰ੍ਹੀਆਂ ਅਰ ਨਰਸਿੰਗੇ ਫੂਕਦੇ ਫੂਕਦੇ ਅਰ ਮਜੀਰਿਆਂ ਅਰ ਸਿਤਾਰਾਂ ਅਰ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਵਜਾਉਂਦਿਆਂ ਹੋਇਆਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।।</verse>
				<verse number="29">ਅਰ ਅਜਿਹਾ ਹੋਇਆ ਕਿ ਜਦ ਯਹੋਵਾਹ ਦੇ ਨੇਮ ਦਾ ਸੰਦੂਕ ਦਾਊਦ ਦੇ ਨਗਰ ਨੂੰ ਅੱਪੜਿਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਝਾਤ ਮਾਰੀ ਅਰ ਡਿੱਠਾ ਜੋ ਦਾਊਦ ਪਾਤਸ਼ਾਹ ਨੱਚਦਾ ਕੁੱਦਦਾ ਹੈ ਅਰ ਉਸ ਨੇ ਆਪਣੇ ਮਨ ਵਿੱਚ ਉਸ ਨੂੰ ਤੁੱਛ ਜਾਣਿਆ।।</verse>
			</chapter>
			<chapter number="16">
				<verse number="1">ਸੋ ਓਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਰ ਉਸ ਨੇ ਉਸ ਤੰਬੂ ਵਿੱਚ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਰੱਖ ਦਿੱਤਾ ਅਤੇ ਹੋਮ ਦੀਆਂ ਬਲੀਆਂ ਅਰ ਸੁਖਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ</verse>
				<verse number="2">ਅਰ ਜਦ ਦਾਊਦ ਹੋਮ ਦੀਆਂ ਬਲੀਆਂ ਅਰ ਸੁਖ ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਚੁੱਕਾ ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ</verse>
				<verse number="3">ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ ਕੀ ਪੁਰਸ਼, ਕੀ ਇਸਤ੍ਰੀ ਹਰੇਕ ਨੂੰ ਇੱਕ ਇੱਕ ਠਾਣ ਅਤੇ ਇੱਕ ਇੱਕ ਟੁਕੜਾ ਮਾਸ ਦਾ ਅਤੇ ਇੱਕ ਇੱਕ ਪਿੰਨੀ ਦਾਖ ਦੀ ਵੰਡ ਦਿੱਤੀ।।</verse>
				<verse number="4">ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਥਾਪਿਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਵਾਰਤਾ ਅਰ ਧੰਨਵਾਦ ਅਰ ਉਸਤਤ ਕਰਨ</verse>
				<verse number="5">ਅਰਥਾਤ ਆਸਾਫ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ ਤੇ ਸ਼ਮੀਰਾਮੋਥ ਤੇ ਯਿਹੀਏਲ ਤੇ ਮੱਤਿਥਯਾਹ ਤੇ ਅਲੀਆਬ ਤੇ ਬਨਾਯਾਹ ਤੇ ਓਬੇਦ-ਅਦੋਮ ਤੇ ਯਿਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ ਛੈਣਿਆਂ ਨਾਲ ਵਜਾਉਂਦਾ ਸੀ</verse>
				<verse number="6">ਨਾਲੇ ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।।</verse>
				<verse number="7">ਉਸੇ ਦਿਨ ਦਾਊਦ ਨੇ ਆਸਾਫ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲੇ ਸੌਂਪ ਦਿੱਤਾ, -</verse>
				<verse number="8">ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।</verse>
				<verse number="9">ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦਿਆਂ ਸਾਰਿਆਂ ਅਸਚਰਜ ਕੰਮਾਂ ਉੱਤੇ ਧਿਆਨ ਕਰੋ।</verse>
				<verse number="10">ਉਹ ਦੇ ਪਵਿੱਤ੍ਰ ਨਾਮ ਉੱਤੇ ਫ਼ਖ਼ਰ ਕਰੋ, ਯਹੋਵਾਹ ਦੇ ਤਾਲਿਬਾਂ ਦੇ ਮਨ ਅੰਨਦ ਹੋਣ।</verse>
				<verse number="11">ਯਹੋਵਾਹ ਤੇ ਉਹ ਦੀ ਸਮਰੱਥਾ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਨ ਨੂੰ ਲੋਚੋ।</verse>
				<verse number="12">ਉਹ ਦੇ ਅਸਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ।</verse>
				<verse number="13">ਹੇ ਉਹ ਦੇ ਦਾਸ ਇਸਰਾਏਲ ਦੇ ਵੰਸ, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,</verse>
				<verse number="14">ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੇ ਜਗਤ ਵਿੱਚ ਉਹ ਦੇ ਨਿਆਉਂ ਹਨ।</verse>
				<verse number="15">ਉਹ ਦਾ ਨੇਮ ਸਦਾ ਤੀਕਰ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,</verse>
				<verse number="16">ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸੌਂਹ ਖਾਧੀ,</verse>
				<verse number="17">ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰ ਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰ ਕੇ ਪੱਕਾ ਕੀਤਾ।</verse>
				<verse number="18">ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ ਦਾ ਹਿੱਸਾ ਹੈ,</verse>
				<verse number="19">ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸਾਓ,</verse>
				<verse number="20">ਅਤੇ ਓਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।</verse>
				<verse number="21">ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਧੱਕਾ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, -</verse>
				<verse number="22">ਕਿ ਮੇਰੇ ਮਸਹ ਕੀਤਿਆਂ ਹੋਇਆਂ ਨੂੰ ਨਾ ਛੂਓ, ਤੇ ਮੇਰੇ ਨਬੀਆਂ ਦੀ ਹਾਣ ਨਾ ਕਰੋ!।।</verse>
				<verse number="23">ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ ਦਿਨ ਪਰਚਾਰ ਕਰੋ!</verse>
				<verse number="24">ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਸਚਰਜ ਕੰਮਾ ਦਾ ਵਰਨਣ ਕਰੋ।</verse>
				<verse number="25">ਏਸ ਲਈ ਭਈ ਯਹੋਵਾਹ ਮਹਾਨ ਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈ ਦਾਇਕ ਹੈ।</verse>
				<verse number="26">ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।</verse>
				<verse number="27">ਮਾਣ ਤੇ ਉਪਮਾ ਉਹ ਦੇ ਹਜ਼ੂਰ ਹਨ, ਬਲ ਤੇ ਅਨੰਦਤਾਈ ਉਸ ਦੇ ਅਸਥਾਨ ਵਿੱਚ ਹਨ।</verse>
				<verse number="28">ਹੇ ਲੋਕਾਂ ਦੀਓ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਤੇ ਸਮਰੱਥਾ ਯਹੋਵਾਹ ਦੀ ਮੰਨੋ।</verse>
				<verse number="29">ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤ੍ਰਤਾਈ ਦੀ ਸਜ਼ਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।</verse>
				<verse number="30">ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁੱਖ ਥਰ ਥਰ ਕਰੋ! ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।</verse>
				<verse number="31">ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ!</verse>
				<verse number="32">ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮਦਾਨ ਤੇ ਜੋ ਕੁਝ ਉਸ ਵਿੱਚ ਹੈ ਬਾਗ ਬਾਗ ਹੋਵੇ,</verse>
				<verse number="33">ਤਾਂ ਬਨ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ ਕਿਉਂ ਜੋ ਉਹ ਧਰਤੀ ਦੇ ਨਿਆਉਂ ਲਈ ਆ ਰਿਹਾ ਹੈ।</verse>
				<verse number="34">ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਤੀਕ ਹੈ।</verse>
				<verse number="35">ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਜੋ ਅਸੀਂ ਤੇਰੇ ਪਵਿੱਤ੍ਰ ਨਾਮ ਦਾ ਧੰਨਵਾਦ ਕਰੀਏ, ਤੇ ਤੇਰੀ ਵੱਡਿਆਈ ਵਿੱਚ ਫਤਹ ਪਾਈਏ।</verse>
				<verse number="36">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੀਕ ਮੁਬਾਰਕ ਹੋਵੇ!।। ਤੇ ਸਾਰੀ ਪਰਜਾ ਨੇ \ਆਮੀਨ!\ ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।।</verse>
				<verse number="37">ਜੋ ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ ਜੋ ਨਿੱਤ ਦਿਹਾੜੀ ਦੇ ਜੂਰਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ</verse>
				<verse number="38">ਅਤੇ ਓਬੇਦ-ਅਦੋਮ ਅਰ ਉਨ੍ਹਾਂ ਦੇ ਭਰਾਵਾਂ ਨੂੰ ਅਠਾਹਟ ਜਣੇ ਅਤੇ ਓਬੇਦ-ਅਦੋਮ ਯਦੀਥੂਨ ਦੇ ਪੁੱਤ੍ਰ ਤੇ ਹੋਸਾਹ ਨੂੰ ਦਰਬਾਨ ਹੋਣ ਲਈ</verse>
				<verse number="39">ਨਾਲੇ ਸਦੋਕ ਜਾਜਕ ਤੇ ਉਹ ਦੇ ਭਰਾਵਾਂ ਜਾਜਕਾਂ ਨੂੰ ਕਿ ਓਹ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,</verse>
				<verse number="40">ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ ਨਿਤ ਪਰਭਾਤ ਅਰ ਸੰਧਿਆ ਨੂੰ ਹੋਮ ਬਲੀ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ</verse>
				<verse number="41">ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ ਜਣੇ ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਕੀਤਾ ਗਿਆ ਹੈ ਜੋ ਯਹੋਵਾਹ ਦਾ ਧੰਨਵਾਦ ਕਰਨ ਭਈ ਉਹ ਦੀ ਦਯਾ ਸਦਾ ਲਈ ਹੈ</verse>
				<verse number="42">ਅਤੇ ਉਨ੍ਹਾਂ ਦੇ ਨਾਲ ਹੇਮਾਨ ਅਰ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤ੍ਰ ਦਰਬਾਨ ਸਨ</verse>
				<verse number="43">ਤਾਂ ਸਭ ਲੋਗ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਰ ਦਾਊਦ ਮੁੜ ਪਿਆ ਭਈ ਆਪਣੇ ਟੱਬਰ ਨੂੰ ਆਸੀਸ ਦੇਵੇ।।</verse>
			</chapter>
			<chapter number="17">
				<verse number="1">ਅਜਿਹਾ ਹੋਇਆ ਕਿ ਜਦ ਦਾਊਦ ਆਪਣੇ ਮਹਿਲ ਵਿੱਚ ਟਿੱਕਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਤੇ ਬਣਾਏ ਹੋਏ ਮਹਿਲ ਦੇ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਪੜਦਿਆਂ ਦੇ ਹੇਠ ਹੈ</verse>
				<verse number="2">ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰਾ ਮਨੋਰਥ ਹੈ ਸੋ ਕਰ ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ</verse>
				<verse number="3">ਅਰ ਉਸੇ ਰਾਤ ਅਜਿਹਾ ਹੋਇਆ, ਜੋ ਪਰਮੇਸ਼ੁਰ ਦੀ ਬਾਣੀ ਨਾਥਾਨ ਨੂੰ ਆਈ</verse>
				<verse number="4">ਕਿ ਤੂੰ ਜਾਹ, ਅਰ ਮੇਰੇ ਦਾਸ ਦਾਊਦ ਨੂੰ ਆਖ ਭਈ ਯਹੋਵਾਹ ਇਹ ਆਖਦਾ ਹੈ, ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ</verse>
				<verse number="5">ਕਿਉਂਕਿ ਮੈਂ ਤਾਂ ਜਦ ਦਾ ਇਸਰਾਏਲ ਨੂੰ ਉਤਾਂਹ ਲਿਆਇਆ ਹਾਂ ਅਜੇ ਤੋੜੀ ਕਿਸੇ ਭਵਨ ਵਿੱਚ ਨਾ ਵੱਸਿਆ ਸਗੋਂ ਤੰਬੂ ਤੋਂ ਤੰਬੂ ਅਰ ਡੇਹਰੇ ਤੋਂ ਡੇਹਰੇ ਵਿੱਚ ਫਿਰਦਾ ਰਿਹਾ ਹਾਂ</verse>
				<verse number="6">ਅਤੇ ਜਿੱਥੇ ਜਿੱਥੇ ਮੈਂ ਸਾਰੇ ਇਸਰਾਏਲ ਦੇ ਨਾਲ ਫਿਰਦਾ ਰਿਹਾ ਹਾਂ, ਭਲਾ ਮੈਂ ਇਸਰਾਏਲ ਦੇ ਨਿਆਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਦੇ ਚਰਾਉਣ ਦੀ ਆਗਿਆ ਕੀਤੀ ਕਿਸੇ ਨੂੰ ਕਦੀ ਆਖਿਆ ਭਈ ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?</verse>
				<verse number="7">ਇਸ ਲਈ ਤੂੰ ਹੁਣ ਮੇਰੇ ਦਾਸ ਦਾਊਦ ਨੂੰ ਇਹ ਆਖ ਭਈ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ</verse>
				<verse number="8">ਅਰ ਜਿੱਥੇ ਕਿਤੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਰ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ ਅਤੇ ਮੈਂ ਉਨ੍ਹਾਂ ਲੋਕਾਂ ਵਰਗਾ ਜਿਨ੍ਹਾਂ ਦਾ ਨਾਉਂ ਜਗਤ ਵਿੱਚ ਵੱਡਾ ਹੈ ਤੇਰਾ ਨਾਉਂ ਵੀ ਕੀਤਾ</verse>
				<verse number="9">ਅਰ ਮੈਂ ਆਪਣੇ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਰ ਉਸ ਨੂੰ ਟਿਕਾਵਾਂਗਾ ਜੋ ਓਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਨਾ ਭੌਂਣ ਅਰ ਅਪਰਾਧੀਆਂ ਦੇ ਪੁੱਤ੍ਰ ਅੱਗੇ ਵਾਂਗਰ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ</verse>
				<verse number="10">ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਕੀਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ ਅਰ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾਂ, ਇਹ ਦੇ ਬਾਝੋਂ ਮੈਂ ਤੈਨੂੰ ਆਖਦਾ ਹਾਂ, ਜੋ ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।।</verse>
				<verse number="11">ਅਰ ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਰ ਤੈਨੂੰ ਪਿਤਰਾਂ ਦੇ ਕੋਲ ਜਾਣਾ ਪਵੇਗਾ ਤਾਂ ਅਜਿਹਾ ਹੋਵੇਗਾ ਜੋ ਮੈਂ ਤੇਰੇ ਪਿੱਛੋ ਤੇਰੇ ਪੁੱਤ੍ਰਾਂ ਵਿੱਚੋਂ ਤੇਰੇ ਵੰਸ ਨੂੰ ਇਸਥਿਰ ਕਰਾਂਗਾ, ਅਰ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ</verse>
				<verse number="12">ਉਹ ਮੇਰੇ ਲਈ ਇੱਕ ਭਵਨ ਬਣਾਏਗਾ, ਅਰ ਮੈਂ ਉਸ ਦੀ ਗੱਦੀ ਸਦੀਵ ਤੋੜੀ ਅਚੱਲ ਰੱਖਾਂਗਾ</verse>
				<verse number="13">ਮੈਂ ਉਸ ਦਾ ਪਿਤਾ ਬਣਾਂਗਾ, ਅਰ ਉਹ ਮੇਰਾ ਪੁੱਤ੍ਰ ਹੋਵੇਗਾ, ਅਰ ਮੈਂ ਉਸ ਦੇ ਉੱਤੋਂ ਆਪਣੀ ਦਯਾ ਮੋੜ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਜਿਹੜਾ ਤੈਥੋਂ ਪਹਿਲੇ ਸੀ, ਮੋੜ ਲਈ</verse>
				<verse number="14">ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਰ ਆਪਣੇ ਰਾਜ ਵਿੱਚ ਸਦਾ ਤੋੜੀ ਇਸਥਿਰ ਕਰਾਂਗਾ, ਅਰ ਉਸ ਦੀ ਰਾਜ ਗੱਦੀ ਸਦੀਵ ਕਾਲ ਤੀਕੁਰ ਦ੍ਰਿੜ੍ਹ ਰਹੇਗੀ</verse>
				<verse number="15">ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ, ਅਰ ਇਸ ਸਾਰੀ ਦਰਿਸ਼ਟ ਦੇ ਅਨੁਸਾਰ ਦਾਊਦ ਨੂੰ ਆਖਿਆ।।</verse>
				<verse number="16">ਤਾਂ ਦਾਊਦ ਪਾਤਸ਼ਾਹ ਅੰਦਰ ਵੜਿਆ, ਅਰ ਯਹੋਵਾਹ ਦੇ ਹਜ਼ੂਰ ਬੈਠ ਕੇ ਇਹ ਆਖਿਆ,ਹੇ ਯਹੋਵਾਹ ਪਰਮੇਸ਼ੁਰ, ਮੈਂ ਕੌਣ ਹਾਂ, ਅਰ ਮੇਰੀ ਕੁਲ ਕੀ ਹੈ, ਜੋ ਤੂੰ ਮੈਨੂੰ ਇੱਥੋਂ ਤੋੜੀ ਅਪੜਾ ਦਿੱਤਾ?</verse>
				<verse number="17">ਹੇ ਪਰਮੇਸ਼ੁਰ, ਇਹ ਤਾਂ ਤੇਰੀ ਦ੍ਰਿਸ਼ਟ ਵਿੱਚ ਥੋੜੀ ਜਿਹੀ ਗੱਲ ਸੀ, ਪਰ ਤੈਂ ਆਪਣੇ ਦਾਸ ਦੀ ਕੁਲ ਦੇ ਵਿਖੇ ਬਹੁਤ ਦੂਰ ਦੀ ਖਬਰ ਅਗੇਤਰੀ ਦੱਸੀ ਅਰ ਹੇ ਯਹੋਵਾਹ ਪਰਮੇਸ਼ੁਰ, ਮੇਰੇ ਉੱਤੇ ਅਜੇਹੀ ਕਿਰਪਾ ਦ੍ਰਿਸ਼ਟ ਕੀਤੀ, ਜੋ ਮਾਨੋ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!</verse>
				<verse number="18">ਅੱਗੋਂ ਦਾਊਦ ਉਸ ਵਡਿਆਈ ਦੇ ਲਈ ਜਿਹੜੀ ਤੈਂ ਆਪਣੇ ਦਾਸ ਨੂੰ ਦਿੱਤੀ, ਤੈਨੂੰ ਕੀ ਆਖ ਸੱਕੇ, ਕਿਉਂ ਜੋ ਤੂੰ ਆਪਣੇ ਦਾਸ ਦਾ ਜਾਣੂ ਹੈਂ?</verse>
				<verse number="19">ਹੇ ਯਹੋਵਾਹ ਤੈਂ ਆਪਣੇ ਸੇਵਕ ਦੇ ਲਈ, ਅਰ ਆਪਣੇ ਮਨ ਦੇ ਅਨੁਸਾਰ ਇਹ ਸਾਰਾ ਵਡਿਆਈ ਵਾਲਾ ਕੰਮ ਕੀਤਾ, ਜੋ ਸਾਰੀਆਂ ਵਡਿਆਈਆਂ ਉਜਾਗਰ ਹੋਣ</verse>
				<verse number="20">ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਰ ਤੇਰੇ ਬਾਝੋਂ ਜਿੱਥੋਂ ਤੋੜੀ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ</verse>
				<verse number="21">ਅਰ ਸਾਰੇ ਜਗਤ ਵਿੱਚ ਕਿਹੜੀ ਜ਼ਾਤ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਸ ਨੂੰ ਆਪਣੀ ਪਰਜਾ ਬਣਾਵੇ ਅਰ ਵੱਡੇ ਵੱਡੇ, ਅਰ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ, ਜੋ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ ਕੌਮਾਂ ਨੂੰ ਕੱਢ ਦਿੱਤਾ</verse>
				<verse number="22">ਕਿਉਂ ਜੋ ਤੈਂ ਆਪਣੀ ਪਰਜਾ ਇਸਰਾਏਲ ਨੂੰ ਸਦੀਵ ਕਾਲ ਤੋੜੀ ਆਪਣੀ ਪਰਜਾ ਬਣਾਇਆ, ਅਰ ਤੂੰ ਆਪ, ਹੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਬਣਿਆ</verse>
				<verse number="23">ਸੋ ਹੁਣ ਹੇ ਯਹੋਵਾਹ, ਉਹ ਬਚਨ, ਜਿਹੜਾ ਤੈਂ ਆਪਣੇ ਦਾਸ ਦੇ ਲਈ ਅਰ ਉਸ ਦੀ ਕੁਲ ਦੇ ਲਈ ਆਖਿਆ ਸੀ, ਸਦਾ ਤੋੜੀ ਇਸਥਿਰ ਹੋਵੇ ਅਰ ਆਪਣੇ ਬਚਨ ਦੇ ਅਨੁਸਾਰ ਕਰ</verse>
				<verse number="24">ਹਾਂ, ਉਹ ਇਸਥਿਰ ਹੋਵੇ ਅਤੇ ਤੇਰੇ ਨਾਮ ਦੀ ਮਹਿਮਾ ਸਦੀਵ ਕਾਲ ਤੀਕੁਰ ਪਰਸਿੱਧ ਹੋਵੇ, ਅਰ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਰ ਤੇਰੇ ਦਾਸ ਦਾਊਦ ਦੀ ਕੁਲ ਤੇਰੇ ਅੱਗੇ ਅਟੱਲ ਰਹੇ</verse>
				<verse number="25">ਕਿਉਂ ਜੋ ਤੈਂ, ਹੇ ਮੇਰੇ ਪਰਮੇਸ਼ੁਰ, ਆਪਣੇ ਦਾਸ ਦਾ ਕੰਨ ਖੋਲ੍ਹਿਆ ਜੋ ਮੈਂ ਤੇਰੇ ਲਈ ਇੱਕ ਘਰਾਣਾ ਬਣਾਵਾਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਅਰਦਾਸ ਕਰਨ ਦਾ ਹੌਂਸਲਾ ਰੱਖਿਆ</verse>
				<verse number="26">ਅਰ ਹੁਣ, ਹੇ ਯਹੋਵਾਹ ਤੂੰ ਹੀ ਤਾਂ ਪਰਮੇਸ਼ੁਰ ਹੈਂ, ਅਰ ਤੈਂ ਆਪਣੇ ਦਾਸ ਨੂੰ ਇਸ ਸੁਖ ਸਾਂਦ ਦਾ ਬਚਨ ਕੀਤਾ</verse>
				<verse number="27">ਸੋ ਹੁਣ ਤੈਨੂੰ ਭਾਇਆ ਹੈ, ਜੋ ਤੂੰ ਆਪਣੇ ਦਾਸ ਦੀ ਕੁਲ ਨੂੰ ਆਸੀਸ ਦਿੱਤੀ, ਭਈ ਉਹ ਤੇਰੇ ਅੱਗੇ ਸਦਾ ਤੋੜੀ ਇਸਥਿਰ ਰਹੇ, ਕਿਉਂਕਿ ਹੇ ਯਹੋਵਾਹ, ਤੈਂ ਆਸੀਸ ਦਿੱਤੀ ਹੈ, ਅਤੇ ਉਹ ਸਦਾ ਤੋੜੀ ਮੁਬਾਰਕ ਰਹੇ।।</verse>
			</chapter>
			<chapter number="18">
				<verse number="1">ਉਪਰੰਤ ਅਜਿਹਾ ਹੋਇਆ, ਜੋ ਦਾਊਦ ਨੇ ਫਲਿਸਤੀਆਂ ਨੂੰ ਮਾਰਿਆ ਅਰ ਉਨ੍ਹਾਂ ਨੂੰ ਵੱਸ ਕੀਤਾ, ਅਰ ਫਲਿਸਤੀਆਂ ਦੇ ਹੱਥੋਂ ਗਥ ਅਰ ਉਸ ਦੇ ਪਿੰਡਾਂ ਨੂੰ ਖੋਹ ਲਿਆ</verse>
				<verse number="2">ਅਰ ਉਸ ਨੇ ਮੋਆਬ ਦੇਸ ਨੂੰ ਮਾਰਿਆ ਅਰ ਮੋਆਬ ਦੇਸ ਵਾਲੇ ਦਾਊਦ ਦੇ ਦਾਸ ਹੋਏ, ਅਰ ਨਜ਼ਰਾਂ ਲਿਆਏ।।</verse>
				<verse number="3">ਦਾਊਦ ਨੇ ਸ਼ੋਬਾਹ ਦੇ ਰਾਜਾ ਹਦਰਅਜ਼ਰ ਨੂੰ ਵੀ ਹਮਾਥ ਤੋੜੀ ਮਾਰਿਆ ਤਦ ਉਹ ਫਰਾਤ ਦਰਿਆ ਦੀ ਵੱਲ ਆਪਣਾ ਰਾਜ ਇਸਥਿਰ ਕਰਨ ਗਿਆ ਸੀ</verse>
				<verse number="4">ਅਰ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰੱਥ ਅਰ ਸੱਤ ਹਜ਼ਾਰ ਅਸਵਾਰ, ਅਰ ਵੀਹ ਹਜ਼ਾਰ ਪਿਆਦੇ ਲੈ ਲਏ, ਅਰ ਦਾਊਦ ਨੇ ਰਥਾਂ ਦੇ ਸਾਰਿਆਂ ਘੋੜਿਆਂ ਦੇ ਪੱਟਾਂ ਦੀਆਂ ਨਾੜੀਆਂ ਨੂੰ ਕੱਟ ਕੇ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ</verse>
				<verse number="5">ਅਰ ਜਾਂ ਦੰਮਿਸਕ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਸਹਾਇਤਾ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਵਿੱਚੋਂ ਬਾਈ ਹਜ਼ਾਰ ਮਨੁੱਖ ਮਾਰ ਦਿੱਤੇ</verse>
				<verse number="6">ਤਦ ਦਾਊਦ ਨੇ ਦੰਮਿਸਕ ਵਾਲੇ ਅਰਾਮ ਵਿੱਚ ਪਹਿਰੇ ਖੜੇ ਕਰ ਦਿੱਤੇ, ਅਰ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਏ, ਅਰ ਜਿੱਥੇ ਕਿਤੇ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਫਤਹ ਦੇ ਦਿੱਤੀ</verse>
				<verse number="7">ਅਤੇ ਦਾਊਦ ਹਦਰਅਜ਼ਰ ਦੇ ਚਾਕਰਾਂ ਤੋਂ ਸੁਨਹਿਰੀ ਢਾਲਾਂ ਖੋਹ ਕੇ ਯਰੂਸ਼ਲਮ ਨੂੰ ਲੈ ਆਇਆ</verse>
				<verse number="8">ਅਤੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਬਹੁਤ ਸਾਰਾ ਪਿੱਤਲ ਲਿਆਇਆ ਜਿਹ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਜ਼ ਅਤੇ ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।।</verse>
				<verse number="9">ਜਾਂ ਹਮਾਥ ਦੇ ਰਾਜਾ ਤੋਊ ਨੇ ਸੁਣਿਆ ਜੋ ਦਾਊਦ ਨੇ ਸੋਬਾਹ ਦੇ ਰਾਜਾ ਹਦਰਅਜ਼ਰ ਦੇ ਸਾਰੇ ਦਲ ਨੂੰ ਨਸ਼ਟ ਕਰ ਦਿੱਤਾ</verse>
				<verse number="10">ਤਾਂ ਉਸ ਨੇ ਆਪਣੇ ਪੁੱਤ੍ਰ ਹਦੋਰਾਮ ਨੂੰ ਦਾਊਦ ਪਾਤਸ਼ਾਹ ਕੋਲ ਘੱਲਿਆ, ਜੋ ਉਸ ਦੀ ਸੁਖ ਸਾਂਦ ਦੀ ਖਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਰਅਜ਼ਰ ਨਾਲ ਜੁੱਧ ਕਰਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਸੋਨੇ, ਚਾਂਦੀ ਅਰ ਪਿੱਤਲ ਦੇ ਭਾਂਡੇ ਵੀ ਭਾਂਤ ਭਾਂਤ ਦੇ ਨਾਲ ਘੱਲੇ।।</verse>
				<verse number="11">ਅਰ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ, ਅਰ ਸੋਨੇ ਸਣੇ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫਲਿਸਤੀਆਂ, ਅਰ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅਰਪਣ ਕਰ ਦਿੱਤੇ</verse>
				<verse number="12">ਅਰ ਅਬਿਸ਼ਈ ਸਰੂਯਾਹ ਦੇ ਪੁੱਤ੍ਰ ਨੇ ਲੂਣ ਦੀ ਦੂਣ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।।</verse>
				<verse number="13">ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਰ ਸਾਰੇ ਅਦੋਮ ਵਾਲੇ ਦਾਊਦ ਦੇ ਦਾਸ ਹੋ ਗਏ ਅਰ ਜਿੱਥੇ ਕਿਤੇ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਫਤਹ ਦੇ ਦਿੱਤੀ।।</verse>
				<verse number="14">ਦਾਊਦ ਨੇ ਸਾਰੇ ਇਸਰਾਏਲ ਤੇ ਰਾਜ ਕੀਤਾ ਅਤੇ ਸਾਰੀ ਪਰਜਾ ਨਾਲ ਧਰਮ ਅਤੇ ਨਿਆਉਂ ਕਰਦਾ ਸੀ</verse>
				<verse number="15">ਅਰ ਯੋਆਬ ਸਰੂਯਾਹ ਦਾ ਪੁੱਤ੍ਰ ਸੈਨਾ ਦਾ ਸਰਦਾਰ ਸੀ, ਅਤੇ ਯਹੋਸ਼ਾਫ਼ਟ ਅਤੇ ਅਹੀਲੂਦ ਦਾ ਪੁੱਤ੍ਰ ਇਤਹਾਸ ਲਿਖਣ ਵਾਲਾ ਸੀ</verse>
				<verse number="16">ਅਰ ਸਾਦੋਕ ਅਹੀਟੂਬ ਦਾ ਪੁੱਤ੍ਰ ਅਰ ਅਬੀਮਲਕ, ਅਬਿਯਾਥਾਰ ਦਾ ਪੁੱਤ੍ਰ ਜਾਜਕ ਸਨ ਅਰ ਸ਼ੌਵਸ਼ਾ ਮੁਨਸ਼ੀ ਸੀ</verse>
				<verse number="17">ਅਰ ਬਿਨਾਯਾਹ, ਯਹੋਯਾਦਾ ਦਾ ਪੁੱਤ੍ਰ ਕਰੇਤੀਆਂ ਅਤੇ ਫਲੇਤੀਆਂ ਦਾ ਸਰਦਾਰ ਸੀ ਅਰ ਦਾਊਦ ਦੇ ਪੁੱਤ੍ਰ ਪਾਤਸ਼ਾਹ ਦੇ ਕੋਲ ਵਜ਼ੀਰ ਸਨ।।</verse>
			</chapter>
			<chapter number="19">
				<verse number="1">ਉਪਰੰਤ ਅਜਿਹਾ ਹੋਇਆ, ਜੋ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਰ ਉਸ ਦਾ ਪੁੱਤ੍ਰ ਉਸ ਦੇ ਥਾਂ ਸਿੰਘਾਸਣ ਪੁਰ ਬੈਠਾ</verse>
				<verse number="2">ਅਰ ਦਾਊਦ ਨੇ ਆਖਿਆ, ਮੈਂ ਨਾਹਾਸ ਦੇ ਪੁੱਤ੍ਰ ਹਾਨੂਨ ਨਾਲ ਦਯਾ ਦਾ ਅੰਗ ਕਰਾਂਗਾ ਕਿਉਂ ਜੋ ਉਹ ਦੇ ਪਿਉ ਨੇ ਮੇਰੇ ਨਾਲ ਅੰਗ ਕੀਤਾ ਸੀ, ਸੋ ਦਾਊਦ ਨੇ ਹਲਕਾਰਿਆਂ ਨੂੰ ਘੱਲ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ ਵਿੱਚ ਹਾਨੂਨ ਕੋਲ ਆਣ ਪਹੁੰਚੇ ਕਿ ਉਸ ਨੂੰ ਧੀਰਜ ਦੇਣ</verse>
				<verse number="3">ਤਦ ਅੰਮੋਨੀਆਂ ਦੇ ਸਰਦਾਰਾਂ ਨੇ ਹਾਨੂਨ ਨੂੰ ਆਖਿਆ, ਕਿਉਂ ਮਾਹਰਾਜ, ਤੁਹਾਡਾ ਇਹ ਧਿਆਨ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦੀ ਵਡਿਆਈ ਦੇ ਕਾਰਨ ਤੁਹਾਡੇ ਕੋਲ ਪਰਚਾਉਣੀ ਦੇ ਲਈ ਲੋਕ ਘੱਲੇ ਸਨ? ਭਲਾ, ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਮਿਲ ਕਰਨ ਅਰ ਨਾਸ ਕਰਨ ਅਰ ਦੇਸ ਦਾ ਭੇਤ ਲੈਣ</verse>
				<verse number="4">ਗੱਲ ਕਾਹਦੀ, ਹਾਨੂਨ ਨੇ ਦਾਊਦ ਦੇ ਦਾਸਾਂ ਨੂੰ ਫੜ ਕੇ ਉਨ੍ਹਾਂ ਦੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ, ਅਰ ਉਨ੍ਹਾਂ ਦੀਆਂ ਪੁਸ਼ਾਕਾਂ ਕੱਟ ਕੇ ਉਨ੍ਹਾਂ ਨੂੰ ਧੜ੍ਹੋਂ ਨੰਗਾ ਕਰ ਸੁੱਟਿਆ ਅਰ ਉਨ੍ਹਾਂ ਨੂੰ ਤੋਰ ਦਿੱਤਾ</verse>
				<verse number="5">ਤਾਂ ਕਈਆਂ ਨੇ ਜਾ ਕੇ ਦਾਊਦ ਨੂੰ ਇਨ੍ਹਾਂ ਪੁਰਸ਼ਾਂ ਦਾ ਸਾਰਾ ਸਮਾਚਾਰ ਆਣ ਸੁਣਾਇਆ, ਅਤੇ ਉਸ ਨੇ ਉਨ੍ਹਾਂ ਦੇ ਅੱਗੋਂ ਲੈਣ ਲਈ ਲੋਕਾਂ ਨੂੰ ਘੱਲਿਆ, ਕਿਉਂ ਜੋ ਉਹ ਲੋਕ ਵੱਡੇ ਸ਼ਰਮਿੰਦੇ ਕੀਤੇ ਗਏ ਸਨ ਅਰ ਪਾਤਸ਼ਾਹ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਜਦ ਤੋੜੀ ਤੁਹਾਡੀਆਂ ਦਾੜ੍ਹੀਆਂ ਨਾ ਵਧਣ, ਤਦ ਤੋੜੀ ਯਰੀਹੋ ਵਿੱਚ ਟਿੱਕੋ, ਫੇਰ ਆ ਜਾਣਾ।।</verse>
				<verse number="6">ਜਾਂ ਅੰਮੋਨੀਆਂ ਨੇ ਇਹ ਡਿੱਠਾ ਜੋ ਅਸੀਂ ਦਾਊਦ ਦੇ ਵੇਖਣ ਵਿੱਚ ਘਿਨਾਉਣੇ ਹੋਏ ਹਾਂ, ਤਾਂ ਹਾਨੂਨ, ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਕੰਤਾਰ ਚਾਂਦੀ ਘੱਲੀ ਕਿ ਮਸੋਪੋਤਾਮੀਆ ਅਤੇ ਅਰਾਮਮਾਕਾਹ ਅਰ ਸੋਬਾਹ ਤੋਂ ਰਥਾਂ ਅਤੇ ਅਸਵਾਰਾਂ ਨੂੰ ਭਾੜੇ ਲੈ ਆਉਣ।।</verse>
				<verse number="7">ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰਥਾਂ ਅਤੇ ਮਾਕਾਹ ਦੇ ਪਾਤਸ਼ਾਹ ਅਤੇ ਉਸ ਦੀ ਰਈਅਤ ਨੂੰ ਭਾੜੇ ਕਰ ਲਿਆ। ਇਨ੍ਹਾਂ ਨੇ ਆ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਜੁੱਧ ਕਰਨ ਨੂੰ ਆਏ</verse>
				<verse number="8">ਜਾਂ ਏਹ ਗੱਲ ਦਾਊਦ ਦੇ ਕੰਨੀਂ ਪੈ ਗਈ ਤਾਂ ਉਸ ਨੇ ਯੋਆਬ ਨੂੰ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਤੋਰ ਦਿੱਤਾ</verse>
				<verse number="9">ਤਾਂ ਅੰਮੋਨੀ ਨਿੱਕਲੇ, ਅਤੇ ਨਗਰ ਦੇ ਦੁਆਰੇ ਦੇ ਅੱਗੇ ਲੜਾਈ ਦਾ ਪਿੜ ਬੰਨ੍ਹ ਦਿੱਤਾ, ਅਰ ਓਹ ਪਾਤਸ਼ਾਹ ਜਿਹੜੇ ਆਏ ਸਨ ਪੱਧਰ ਵਿੱਚ ਵੱਖਰੇ ਸਨ</verse>
				<verse number="10">ਜਾਂ ਯੋਆਬ ਨੇ ਡਿੱਠਾ ਜੋ ਲੜਾਈ ਦਾ ਪਿੜ ਸਾਡੇ ਅੱਗੇ ਅਤੇ ਪਿੱਛੇ ਸਾਡੇ ਵਿਰੁੱਧ ਬਣਿਆ ਹੋਇਆ ਹੈ ਤਾਂ ਉਸ ਨੇ ਇਸਰਾਏਲ ਦੇ ਨਿਜ ਦੇ ਲੋਕਾਂ ਵਿੱਚੋਂ ਸੂਰਮਿਆਂ ਨੂੰ ਚੁਣ ਲਿਆ ਅਰ ਉਨ੍ਹਾਂ ਨੂੰ ਅਰਾਮੀਆਂ ਦੇ ਸਾਹਮਣੇ ਖੜਾ ਕਰ ਦਿੱਤਾ</verse>
				<verse number="11">ਅਰ ਰਹਿੰਦੇ ਲੋਕਾਂ ਨੂੰ ਉਸ ਨੇ ਆਪਣੇ ਭਰਾ ਅਬਸ਼ਾਈ ਦੇ ਹਵਾਲੇ ਕਰ ਦਿੱਤਾ ਅਰ ਉਨ੍ਹਾਂ ਨੇ ਅੰਮੋਨੀਆਂ ਦੇ ਸਾਹਮਣੇ ਪਿੜ ਬੱਧਾ</verse>
				<verse number="12">ਅਰ ਉਸ ਨੇ ਆਖਿਆ, ਜੇ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਰ ਜੇ ਅੰਮੋਨੀ ਤੇਰੇ ਉੱਤੇ ਬਲ ਪਾਉਣ ਤਾਂ ਮੈਂ ਤੇਰਾ ਉਪਰਾਲਾ ਕਰਾਂਗਾ</verse>
				<verse number="13">ਸੋ ਧੀਰਜ ਰੱਖੀਂ ਅਤੇ ਆਓ, ਅਸੀ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਨਗਰਾਂ ਲਈ ਵਰਿਆਮਗੀ ਕਰੀਏ ਅਰ ਜੋ ਯਹੋਵਾਹ ਨੂੰ ਭਾਉਂਦੀ ਹੈ ਉਹ ਤਿਵੇਂ ਹੀ ਕਰੇ</verse>
				<verse number="14">ਸੋ ਯੋਆਬ ਅਤੇ ਉਸ ਦੇ ਸਾਥੀ ਅਰਾਮੀਆਂ ਦੇ ਨਾਲ ਲੜਨ ਲਈ ਅਗਾਂਹ ਵੱਧੇ ਅਰ ਓਹ ਉਸ ਦੇ ਅੱਗੋਂ ਨੱਸ ਗਏ</verse>
				<verse number="15">ਜਾਂ ਅੰਮੋਨੀਆਂ ਨੇ ਡਿੱਠਾ ਜੋ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਉਸ ਦੇ ਭਰਾ ਅਬਸ਼ਈ ਦੇ ਅੱਗੋਂ ਭੱਜ ਕੇ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਯਰੂਸ਼ਲਮ ਨੂੰ ਮੁੜ ਆਇਆ।।</verse>
				<verse number="16">ਜਾਂ ਅਰਾਮੀਆਂ ਨੇ ਡਿੱਠਾ ਜੋ ਅਸਾਂ ਇਸਰਾਏਲੀਆਂ ਤੋਂ ਭਾਂਜ ਖਾਧੀ ਤਾਂ ਓਹ ਹਲਕਾਰਿਆਂ ਨੂੰ ਘੱਲ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ ਅਰ ਹਦਰਅਜ਼ਰ ਦਾ ਸੈਨਾ ਪਤੀ ਸ਼ੋਫਕ ਉਨ੍ਹਾਂ ਦਾ ਸਿਰਕਰਦਾ ਸੀ</verse>
				<verse number="17">ਇਹ ਖਬਰ ਦਾਊਦ ਨੂੰ ਅੱਪੜੀ ਅਰ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਰ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜ੍ਹ ਆਇਆ ਅਰ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੱਧਾ, ਸੋ ਜਾਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੱਧਾ ਤਾਂ ਓਹ ਉਸ ਨਾਲ ਜੁੱਧ ਨੂੰ ਜੁੱਟ ਪਏ</verse>
				<verse number="18">ਅਰ ਅਰਾਮੀ ਇਸਰਾਏਲ ਦੇ ਅੱਗੋਂ ਭੱਜੇ ਅਰ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰਥਾਂ ਦੇ ਅਸਵਾਰਾਂ ਨੂੰ ਅਰ ਚਾਲੀ ਹਜ਼ਾਰ ਸਿਪਾਹੀਆਂ ਨੂੰ ਜਿੰਦੋਂ ਮਾਰ ਸੁੱਟਿਆ ਅਰ ਸੈਨਾ ਦੇ ਸਿਰਕਰਦੇ ਸ਼ੋਫਕ ਨੂੰ ਵੀ ਮਾਰ ਮੁਕਾਇਆ</verse>
				<verse number="19">ਅਰ ਜਾਂ ਹਦਰਅਜ਼ਰ ਦੇ ਨੌਕਰਾਂ ਨੇ ਡਿੱਠਾ ਭਈ ਅਸਾਂ ਇਸਰਾਏਲ ਦੇ ਅੱਗੋਂ ਭਾਂਜ ਖਾਧੀ ਹੈ ਤਾਂ ਦਾਊਦ ਨਾਲ ਮੇਲ ਕਰ ਕੇ ਉਸ ਦੇ ਦਾਸ ਬਣ ਗਏ। ਗੱਲ ਕਾਹਦੀ, ਅਰਾਮੀ ਅੰਮੋਨੀਆਂ ਦੇ ਬੇਲੀ ਫੇਰ ਨਾ ਹੋਏ।।</verse>
			</chapter>
			<chapter number="20">
				<verse number="1">ਫੇਰ ਅਜਿਹਾ ਹੋਇਆ ਕਿ ਨਵੇਂ ਸੰਮਤ ਦੇ ਅਰੰਭ ਵਿੱਚ ਜਦ ਰਾਜੇ ਜੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਯੋਆਬ ਨੇ ਫੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਰ ਰੱਬਾਹ ਨਗਰ ਨੂੰ ਆਣ ਘੇਰਾ ਪਾਇਆ ਪਰ ਦਾਊਦ ਯਰੂਸ਼ਲਮ ਵਿੱਚ ਅਟਕ ਰਿਹਾ ਅਰ ਯੋਆਬ ਨੇ ਰਬਾਹ ਨੂੰ ਜਿੱਤ ਲਿਆ, ਅਤੇ ਉਸ ਨੂੰ ਮੂਲੋਂ ਉਜਾੜ ਦਿੱਤਾ</verse>
				<verse number="2">ਅਰ ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਹ ਦੇ ਸਿਰ ਉੱਤੋਂ ਲਾਹ ਲਿਆ ਅਤੇ ਇਹ ਮਲੂਮ ਕੀਤਾ ਜੋ ਉਹ ਦੇ ਸੋਨੇ ਦਾ ਤੋਲ ਇੱਕ ਤੋਂੜਾ ਸੀ ਅਰ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ ਅਰ ਉਹ ਮੁਕਟ ਦਾਊਦ ਦੇ ਸਿਰ ਉੱਤੇ ਧਰਿਆ ਗਿਆ ਅਤੇ ਉਸ ਨੇ ਉਸ ਸਹਿਰ ਵਿੱਚੋਂ ਬਹੁਤ ਪਦਾਰਥ ਲੁੱਟ ਲਿਆ</verse>
				<verse number="3">ਅਰ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ ਅਤੇ ਲੋਹੇ ਦੇ ਹੱਲਾਂ ਅਤੇ ਕੁਹਾੜਿਆਂ ਨਾਲ ਵੱਢ ਸੱਟਿਆ ਅਰ ਦਾਊਦ ਨੇ ਅੰਮੋਨੀਆਂ ਦੇ ਸਾਰਿਆਂ ਨਗਰਾਂ ਨਾਲ ਏਹੋ ਜੇਹਾ ਵਰਤਾਰਾ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।।</verse>
				<verse number="4">ਉਪਰੰਤ ਅਜਿਹਾ ਹੋਇਆ ਕਿ ਗਜ਼ਰ ਵਿੱਚ ਫਲਿਸਤੀਆਂ ਨਾਲ ਜੁੱਧ ਦਾ ਅਰੰਭ ਹੋਇਆ ਤਦ ਹੁੱਸ਼ਾਥ ਸਿਬਕਾਈ ਨੇ ਸਿੱਪਈ ਨੂੰ ਜਿਹੜਾ ਰਫਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਰ ਓਹ ਹਾਰ ਗਏ</verse>
				<verse number="5">ਫਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤ੍ਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਛੜ ਜੁਲਾਹੇ ਦੀ ਤੁਰ ਵਰਗਾ ਸੀ ਮਾਰ ਸੁੱਟਿਆ</verse>
				<verse number="6">ਅਰ ਗਥ ਵਿੱਚ ਇੱਕ ਹੋਰ ਲੜਾਈ ਹੋਈ, ਅਰ ਉੱਥੇ ਇੱਕ ਵੱਡਾ ਲੰਮਾ ਜੋਧਾ ਸੀ ਜਿਸ ਦੇ ਹੱਥਾਂ ਪੈਰਾਂ ਦੀਆਂ ਛੇ ਛੇ ਉਂਗਲੀਆਂ ਅਰਥਾਤ ਉਸ ਦੀਆਂ ਚੱਵੀ ਉਂਗਲੀਆਂ ਸਨ ਅਰ ਉਸ ਦਾ ਜਨਮ ਰਫਾ ਦੀ ਕੁਲ ਵਿੱਚੋਂ ਸੀ</verse>
				<verse number="7">ਅਰ ਜਾਂ ਉਸ ਨੇ ਇਸਰਾਏਲ ਨੂੰ ਡਾਢੇ ਉਲਾਂਭੇ ਦਿੱਤੇ ਤਾਂ ਦਾਊਦ ਦੇ ਭਰਾ ਸ਼ਿਮਈ ਦੇ ਪੁੱਤ੍ਰ ਯੋਨਾਥਾਨ ਨੇ ਉਸ ਦੀ ਜਿੰਦ ਕੱਢ ਦਿੱਤੀ</verse>
				<verse number="8">ਏਹ ਜਣੇ ਗਥ ਦੇ ਵਿੱਚ ਰਫਾ ਦੇ ਘਰ ਜੰਮੇ, ਅਰ ਦਾਊਦ, ਅਤੇ ਉਹ ਦੇ ਸੇਵਕਾਂ ਦੇ ਹੱਥੋਂ ਉਨ੍ਹਾਂ ਦਾ ਘਾਤ ਹੋਇਆ।।</verse>
			</chapter>
			<chapter number="21">
				<verse number="1">ਸ਼ਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਦੇ ਮਨ ਨੂੰ ਪ੍ਰੇਰਿਆ ਜੋ ਉਹ ਇਸਰਾਏਲ ਦੀ ਗਿਣਤੀ ਕਰੇ</verse>
				<verse number="2">ਅਰ ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਦਿੱਤੀ ਭਈ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੋੜੀ ਇਸਰਾਏਲ ਦੀ ਗਿਣਤੀ ਕਰੋ ਅਰ ਫੇਰ ਮੁੜ ਕੇ ਮੈਨੂੰ ਗਿਣਤੀ ਦੱਸੋ ਜੋ ਮੈਂ ਜਾਣ ਲਵਾਂ</verse>
				<verse number="3">ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧੀਕ ਕਰੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਏਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰੇ ਸੁਆਮੀ ਇਸ ਗੱਲ ਦੀ ਚਾਹਣਾ ਕਿਉਂ ਕਰਦਾ ਹੈ? ਆਪ ਕਾਹ ਨੂੰ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?</verse>
				<verse number="4">ਪਰ ਪਾਤਸ਼ਾਹ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।।</verse>
				<verse number="5">ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਚਿੱਠਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਤੇ ਤਲਵਾਰ ਧਾਰੀਆਂ ਦੀ ਗਿਣਤੀ ਯਾਰਾਂ ਲੱਖ ਸੀ ਅਰ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਰਵਾਰੀਏ ਸਨ</verse>
				<verse number="6">ਪਰ ਉਸ ਨੇ ਇਨ੍ਹਾਂ ਦੇ ਵਿੱਚ ਲੇਵੀ ਅਤੇ ਬਿਨਯਾਮੀਨ ਦੇ ਲੋਕਾਂ ਦੀ ਗਿਣਤੀ ਨਾ ਕੀਤੀ ਕਿਉਂ ਜੋ ਯੋਆਬ ਨੂੰ ਪਾਤਸ਼ਾਹ ਦੀ ਆਗਿਆ ਅੱਤ ਘਿਨਾਉਣੀ ਸੀ</verse>
				<verse number="7">ਅਤੇ ਪਰਮੇਸ਼ੁਰ ਨੂੰ ਇਹ ਗੱਲ ਡਾਢੀ ਅਣਭਾਉਂਦੀ ਸੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ</verse>
				<verse number="8">ਤਾਂ ਦਾਊਦ ਨੇ ਪਰਮੇਸ਼ੁਰ ਦੀ ਦਰਗਾਹ ਵਿੱਚ ਅਰਜ਼ ਕੀਤੀ, ਮੈਥੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਸੇਵਕ ਦਾ ਪਾਪ ਖਿਮਾ ਕਰ, ਜੋ ਮੈਂ ਇਹ ਅਜੋਗ ਕੰਮ ਕੀਤਾ ਹੈ।।</verse>
				<verse number="9">ਯਹੋਵਾਹ ਨੇ ਦਾਊਦ ਦੇ ਅਗੰਮ ਗਿਆਨੀ ਗਾਦ ਨੂੰ ਆਗਿਆ ਦਿੱਤੀ</verse>
				<verse number="10">ਭਈ ਤੂੰ ਜਾਹ, ਅਰ ਦਾਊਦ ਨੂੰ ਐਉਂ ਆਖ ਭਈ ਯਹੋਵਾਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਂ ਰੱਖਦਾ ਹਾਂ, ਤੂੰ ਉਨ੍ਹਾਂ ਵਿਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਉਹ ਭੇਜ ਦਵਾਂ</verse>
				<verse number="11">ਗੱਲ ਕਾਹਦੀ, ਗਾਦ ਦਾਊਦ ਕੋਲ ਆਇਆ ਅਰ ਉਸ ਨੂੰ ਆਖਿਆ ਕਿ ਯਹੋਵਾਹ ਦੀ ਇਹ ਆਗਿਆ ਹੈ ਜੋ ਤੂੰ ਇਨ੍ਹਾਂ ਵਿੱਚੋਂ ਇੱਕ ਚੁਣ ਲੈ</verse>
				<verse number="12">ਯਾ ਤਿੰਨ ਵਰਿਆਂ ਦਾ ਅੰਨ ਕਾਲ ਹੋਵੇ ਯਾ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨਾਂ ਮਹੀਨਿਆਂ ਤੋੜੀ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਯਾ ਤਿੰਨਾਂ ਦਿਨਾਂ ਤਕ ਯਹੋਵਾਹ ਦੀ ਤਲਵਾਰ, ਅਰਥਾਤ ਮਹਾਂ ਮਰੀ, ਦੇਸ ਵਿੱਚ ਹੋਵੇ ਅਰ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕੇ ਦੱਸ, ਜੋ ਮੈਂ ਆਪਣੇ ਘੱਲਣ ਵਾਲੇ ਨੂੰ ਕੀ ਉੱਤਰ ਦੇਵਾਂ</verse>
				<verse number="13">ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਦੁਬਧਾ ਵਿੱਚ ਪੈ ਗਿਆ ਹਾਂ, ਮੈਂ ਯਹੋਵਾਹ ਦੇ ਹੁੱਥ ਵਿੱਚ ਹੁਣ ਪਵਾਂ, ਕਿਉਂ ਜੋ ਉਸ ਦੀਆਂ ਦਯਾਂ ਬਹੁਤ ਵਡੀਆਂ ਹਨ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।।</verse>
				<verse number="14">ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾ ਮਰੀ ਘੱਲ ਦਿੱਤੀ ਅਰ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਜਣੇ ਮਰ ਗਏ</verse>
				<verse number="15">ਅਰ ਪਰਮੇਸ਼ੁਰ ਨੇ ਇੱਕ ਦੂਤ ਯਰੂਸਲਮ ਨੂੰ ਘੱਲ ਦਿੱਤਾ, ਜੋ ਉਹ ਨਾਸ ਕਰੇ ਜਾਂ ਉਸ ਨੇ ਉਸ ਦੇ ਨਾਸ ਕਰਨ ਨੂੰ ਲੱਕ ਬੱਧਾ ਹੀ ਸੀ, ਤਾਂ ਯਹੋਵਾਹ ਵੇਖ ਕੇ ਉਸ ਉੱਪਦਰ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬੱਸ ਠਹਿਰ ਜਾਹ, ਹੁਣ ਆਪਣਾ ਹੱਥ ਖਿੱਚ ਲੈ, ਅਤੇ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ,</verse>
				<verse number="16">ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਹਾਂ ਕਰ ਕੇ ਕੀ ਡਿੱਠਾ, ਜੋ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਹੈ ਅਰ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਹੈ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ</verse>
				<verse number="17">ਅਰ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ, ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਰ ਸੱਚ ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਨੇ ਕੀ ਅਪਰਾਧ ਕੀਤਾ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਅਤੇ ਮੇਰੇ ਵੱਡਿਆਂ ਦੀ ਕੁਲ ਉੱਤੇ ਲੰਮਾ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਓਹ ਬਵਾ ਵਿੱਚ ਫਸ ਜਾਣ!।।</verse>
				<verse number="18">ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ, ਭਈ ਦਾਊਦ ਨੂੰ ਆਖੋ ਜੋ ਦਾਊਦ ਉਤਾਂਹ ਚੜ ਜਾਏ ਕਿ ਯਬੂਸੀ ਆਰਨਾਨ ਦੇ ਪਿੜ ਉੱਤੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਏ</verse>
				<verse number="19">ਤਾਂ ਦਾਊਦ ਗਾਦ ਦੀ ਆਗਿਆ ਅਨੁਸਾਰ, ਜਿਹੜੀ ਉਸ ਨੇ ਯਹੋਵਾਹ ਦੇ ਨਾਮ ਉੱਤੇ ਦਿੱਤੀ ਸੀ ਚੜ੍ਹ ਗਿਆ</verse>
				<verse number="20">ਅਰ ਆਰਨਾਨ ਨੇ ਪਿਛਾਂਹ ਮੁੜ ਕੇ ਦੂਤ ਨੂੰ ਡਿੱਠਾ ਅਰ ਉਸ ਦੇ ਚੌਹਾਂ ਪੁੱਤ੍ਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਦਿੱਤਾ, ਉਸ ਵੇਲੇ ਆਰਨਾਨ ਕਣਕ ਦਾਗਾਹ ਪਾਉਂਦਾ ਸੀ</verse>
				<verse number="21">ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਅੱਖੀਆਂ ਪੱਟ ਕੇ ਦਾਊਦ ਨੂੰ ਡਿੱਠਾ, ਅਰ ਪਿੜ ਤੋਂ ਬਾਹਰ ਜਾ ਕੇ ਦਾਊਦ ਅੱਗੇ ਡੰਡੌਤ ਕੀਤੀ</verse>
				<verse number="22">ਤਾਂ ਦਾਊਦ ਨੇ ਆਰਨਾਨ ਨੂੰ ਆਖਿਆ, ਇਸ ਪਿੜ ਦਾ ਥਾਂ ਮੈਨੂੰ ਦੇਹ ਜੋ ਮੈਂ ਇਸ ਦੇ ਉੱਤੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੈਥੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ ਦੇਹ ਤਾਂ ਲੋਕਾਂ ਦੇ ਸਿਰ ਉੱਤੋਂ ਬਵਾ ਹਟ ਜਾਏ</verse>
				<verse number="23">ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ, ਨਿਸੰਗ ਆਪਣੇ ਵਾਸਤੇ ਲੈ ਲਓ ਅਰ ਜਿਵੇਂ ਮੇਰੇ ਸੁਆਮੀ ਪਾਤਸ਼ਾਹ ਨੂੰ ਭਾਉਂਦਾ ਹੈ, ਤਿਵੇਂ ਕਰੋ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲਦ ਅਤੇ ਗਾਹ ਦੀ ਸਾਰੀ ਸਮਿਗ੍ਰੀ ਬਾਲਣ ਵਾਸਤੇ, ਅਤੇ ਅੰਨ ਦੀ ਭੇਟ ਵਾਸਤੇ ਕਣਕ, ਮੈਂ ਸਭ ਕੁਝ ਦਿੰਦਾ ਹਾਂ</verse>
				<verse number="24">ਤਾਂ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ ਜੀ, ਸੱਚ ਮੁੱਚ ਮੈਂ ਤਾਂ ਉਹ ਦਾ ਪੂਰਾ ਪੂਰਾ ਮੁੱਲ ਦੇ ਕੇ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਤਾਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾ ਹੋਮ ਚੜਾਵਾਂਗਾ</verse>
				<verse number="25">ਗੱਲ ਕਾਹਦੀ, ਦਾਊਦ ਨੇ ਆਰਨਾਨ ਨੂੰ ਉੱਸੇ ਥਾਂ ਦੇ ਲਈ ਛੇ ਸੌ ਰੁਪਏ ਸੋਨਾ ਤੋਲ ਕੇ ਦਿੱਤਾ,</verse>
				<verse number="26">ਅਰ ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਰ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਅਰ ਉਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਘੱਲ ਕੇ ਉਸ ਨੂੰ ਉੱਤਰ ਦਿੱਤਾ</verse>
				<verse number="27">ਅਰ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ, ਤਦ ਉਸ ਨੇ ਆਪਣੀ ਤਲਵਾਰ ਫੇਰ ਮਿਆਨ ਵਿੱਚ ਕੀਤੀ।।</verse>
				<verse number="28">ਉਸ ਵੇਲੇ ਜਦ ਦਾਊਦ ਨੇ ਡਿੱਠਾ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ</verse>
				<verse number="29">ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਹਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਬਲੀ ਦੀ ਜਗਵੇਦੀ ਗਿਬਾਓਨ ਦੇ ਉੱਚੇ ਥਾਂ ਉੱਤੇ ਸਨ</verse>
				<verse number="30">ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸੱਕਿਆ ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।।</verse>
			</chapter>
			<chapter number="22">
				<verse number="1">ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਰ ਇਹ ਦੀ ਇਸਰਾਏਲ ਦੇ ਲਈ ਹੋਮ ਦੀਆਂ ਬਲੀਆਂ ਦੀ ਜਗਵੇਦੀ ਹੈ!</verse>
				<verse number="2">ਤਾਂ ਦਾਊਦ ਨੇ ਆਗਿਆ ਦਿੱਤੀ ਭਈ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਰ ਉਸ ਨੇ ਪੱਥਰ ਘਾੜਿਆਂ ਨੂੰ ਠਹਿਰਾਇਆ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁਕਰੀਆਂ ਇੱਟਾਂ ਘੜਨ</verse>
				<verse number="3">ਅਤੇ ਦਾਊਦ ਨੇ ਬੂਹਿਆਂ ਦੇ ਤਾਕਾਂ ਦੇ ਲਈ ਮੇਖਾਂ ਅਤੇ ਕਬਜ਼ਿਆਂ ਦੇ ਲਈ ਬਹੁਤ ਸਾਰਾ ਲੋਹਾ ਤਿਆਰ ਕੀਤਾ ਅਤੇ ਪਿੱਤਲ ਦੇ ਤੋਲ ਦੀ ਕੁਝ ਗਿਣਤੀ ਨਹੀਂ, ਪਿੱਤਲ ਢੇਰ ਸਾਰਾ ਸੀ</verse>
				<verse number="4">ਅਤੇ ਦਿਆਰ ਦੀ ਲੱਕੜੀ ਦੇ ਵਲੇ ਜੋ ਗਿਣਤੀਓਂ ਬਾਹਰ ਸਨ, ਤਿਆਰ ਕੀਤੇ, ਕਿਉਂ ਜੋ ਸੀਦੋਨੀ ਅਤੇ ਸੂਰ ਦੇ ਵਸਨੀਕ, ਦਾਊਦ ਦੇ ਕੋਲ ਬਹੁਤ ਦਿਆਰ ਦੇ ਵੇਲੇ ਲਿਆਉਂਦੇ ਸਨ</verse>
				<verse number="5">ਅਰ ਦਾਊਦ ਨੇ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਅਜੇ ਤਾਂ ਇਆਣਾ ਅਤੇ ਬਾਲਕ ਹੈ ਅਤੇ ਲੋੜੀਦਾ ਹੈ, ਜੋ ਉਹ ਭਵਨ ਜਿਹੜਾ ਯਹੋਵਾਹ ਦੇ ਲਈ ਬਣਾਇਆ ਜਾਵੇਗਾ ਬਹੁਤ ਹੀ ਸੁੰਦਰ ਹੋਵੇ, ਜੋ ਉਹ ਦਾ ਨਾਮ ਅਤੇ ਪ੍ਰਤਾਪ ਦੇਸਾਂ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ। ਗੱਲ ਕਾਹਦੀ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਅਤਿਅੰਤ ਤਿਆਰੀਆਂ ਕੀਤੀਆਂ।।</verse>
				<verse number="6">ਉਪਰੰਤ ਉਸ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਸੱਦਿਆ ਅਰ ਉਸ ਨੂੰ ਆਗਿਆ ਦਿੱਤੀ ਜੋ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ</verse>
				<verse number="7">ਅਰ ਦਾਊਦ ਨੇ ਸੁਲੇਮਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ</verse>
				<verse number="8">ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਭਈ ਤੂੰ ਤਾਂ ਏਡਾ ਲਹੂ ਵਹਾਇਆ ਹੈ, ਅਤੇ ਏਡੀਆਂ ਵੱਡੀਆਂ ਲੜਾਈਆਂ ਮਾਰੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੈਂ ਧਰਤੀ ਉੱਤੇ ਮੇਰੀ ਦ੍ਰਿਸ਼ਟ ਵਿੱਚ ਬਿਅੰਤ ਲਹੂ ਵਹਾਇਆ ਹੈ</verse>
				<verse number="9">ਵੇਖ, ਤੇਰੇ ਘਰ ਇੱਕ ਪ੍ਰੱਤ੍ਰ ਜੰਮੇਗਾ ਜੋ ਸਮਤਾ ਵਾਲਾ ਹੋਵੇਗਾ ਅਰ ਮੈਂ ਉਸ ਨੂੰ ਚੁਫੇਰਿਓਂ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ ਕਿਉਂ ਜੋ ਉਹ ਦਾ ਨਾਉਂ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁਖ ਸਾਂਦ ਅਰ ਮੇਲ ਬਖ਼ਸ਼ਾਂਗਾ</verse>
				<verse number="10">ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਪਰ ਉਹ ਮੇਰਾ ਪੁੱਤ੍ਰ ਹੋਵੇਗਾ ਅਰ ਮੈਂ ਉਹ ਦਾ ਪਿਤਾ ਹੋਵਾਂਗਾ, ਅਰ ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪ ਕਾਲ ਤੋੜੀ ਇਸਥਿਰ ਕਰਾਂਗਾ</verse>
				<verse number="11">ਹੁਣ ਹੇ ਮੇਰੇ ਪੁੱਤ੍ਰ, ਯਹੋਵਾਹ ਤੇਰੇ ਅੰਗ ਸੰਗ ਰਹੇ, ਜੋ ਤੂੰ ਭਾਗਵਾਨ ਹੋਵੇਂ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ</verse>
				<verse number="12">ਨਿਰੀ ਯਹੋਵਾਹ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖਾਸ ਆਗਿਆ ਦੇਵੇ, ਤਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ</verse>
				<verse number="13">ਤਾਂ ਤੂੰ ਭਾਗਵਾਨ ਹੋਵੇਂਗਾ, ਜੋ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾਂ ਉੱਤੇ ਵਰਤਾਰਾ ਕਰੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆਂ ਦਿੱਤੀਆਂ ਸਨ। ਤਕੜਾ ਹੋ, ਅਰ ਉਤਸਾਹ ਰੱਖ, ਡਰ ਨਹੀਂ, ਅਰ ਨਾ ਘਾਬਰ</verse>
				<verse number="14">ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਹੋਵਾਹ ਦੇ ਭਵਨ ਲਈ ਇੱਕ ਲੱਖ ਕੰਤਾਰ ਸੋਨਾ ਅਤੇ ਦਸ ਲੱਖ ਕੰਤਾਰ ਚਾਂਦੀ ਅਤੇ ਬਿਓੜਕਾ ਪਿੱਤਲ ਅਰ ਲੋਹਿਆ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਕਾਠ ਅਤੇ ਸਿਲ ਪੱਥਰ ਨੂੰ ਵੀ ਤਿਆਰ ਕੀਤਾ, ਤੂੰ ਉਨ੍ਹਾਂ ਨੂੰ ਹੋਰ ਅਧਕ ਕਰ ਸਕੇਂ</verse>
				<verse number="15">ਉਪਰੰਤ ਤੇਰੇ ਕੋਲ ਬਹੁਤ ਸਾਰੇ ਕਾਰੀਗਰ ਵੀ ਹਨ, ਅਰਥਾਤ ਪੱਥਰ ਘਾੜੇ ਅਤੇ ਪੱਥਰ ਫੋੜੇ ਅਤੇ ਤਰਖਾਨ, ਸਭ ਤਰਾਂ ਦੇ ਕਾਰੀਗਰ ਹਰੇਕ ਕੰਮ ਦੇ ਲਈ ਤੇਰੇ ਕੋਲ ਹਨ।।</verse>
				<verse number="16">ਸੋਨੇ, ਚਾਂਦੀ, ਪਿੱਤਲ, ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ੍ਹ ਕੇ ਕੰਮ ਕਰ, ਯਹੋਵਾਹ ਤੇਰੇ ਅੰਗ ਸੰਗ ਹੋਵੇ!।।</verse>
				<verse number="17">ਅਰ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤ੍ਰ ਸੁਲੇਮਾਨ ਦੀ ਸਹਾਇਤਾ ਕਰਨ ਅਰ ਇਹ ਆਖਿਆ,</verse>
				<verse number="18">ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਚਾਰ ਚੁਫੇਰਿਓਂ ਤੁਹਾਨੂੰ ਸੁਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਏਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ</verse>
				<verse number="19">ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਰ ਯਹੋਵਾਹ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤ੍ਰ ਭਾਂਡਿਆਂ ਨੂੰ ਉੱਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ ਚੜ੍ਹਾ ਲਿਆਓ।।</verse>
			</chapter>
			<chapter number="23">
				<verse number="1">ਹੁਣ ਦਾਊਦ ਬੁੱਢਾ ਅਤੇ ਉਮਰ ਭੋਗ ਚੁੱਕਿਆ ਅਤੇ ਉਸ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ</verse>
				<verse number="2">ਅਰ ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ</verse>
				<verse number="3">ਅਤੇ ਲੇਵੀ ਜਿਹੜੇ ਤੀਹਾਂ ਵਰਿਹਾਂ ਦੇ ਅਰ ਉਸ ਤੋਂ ਵਧੀਕ ਉਮਰ ਵਾਲੇ ਸਨ ਗਿਣੇ ਗਏ, ਅਰ ਉਨ੍ਹਾਂ ਦੀ ਗਿਣਤੀ ਨਿੱਖੜ ਕੇ ਅਠੱਤੀ ਹਜ਼ਾਰ ਮਨੁੱਖ ਦੀ ਸੀ</verse>
				<verse number="4">ਇਨ੍ਹਾਂ ਵਿੱਚੋਂ ਚੱਵੀ ਹਜ਼ਾਰ ਯਹੋਵਾਹ ਦੇ ਭਵਨ ਦੀ ਸੇਵਾ ਦੇ ਅਧਕਾਰ ਉੱਤੇ ਥਾਪੇ ਗਏ ਸਨ ਅਰ ਛੇ ਹਜ਼ਾਰ ਲਿਖਾਰੀ, ਅਤੇ ਨਿਆਈ ਸਨ</verse>
				<verse number="5">ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ</verse>
				<verse number="6">ਅਤੇ ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤ੍ਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਵੱਖੋ ਵੱਖਰੇ ਵਾਰੀਦਾਰਾਂ ਵਿੱਚ ਵੰਡ ਦਿੱਤਾ ਸੀ।।</verse>
				<verse number="7">ਗੇਰਸ਼ੇਨੀਆਂ ਵਿੱਚੋਂ, - ਲਅਦਾਨ ਤੇ ਸ਼ਿਮਈ</verse>
				<verse number="8">ਲਅਦਾਨ ਦੇ ਪੁੱਤ੍ਰ, - ਯਹੀਏਲ ਮੁਖੀਆ ਤੇ ਜ਼ੇਥਾਮ ਤੇ ਯੋਏਲ ਤਿੰਨ</verse>
				<verse number="9">ਸ਼ਿਮਈ ਦੇ ਪੁੱਤ੍ਰ, - ਸਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਏਹ ਲਅਦਾਨ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ</verse>
				<verse number="10">ਸ਼ਿਮਈ ਦੇ ਪੁੱਤ੍ਰ, - ਯਹਥ, ਜ਼ੀਨਾ ਤੇ ਯਿਊਸ਼ ਤੇ ਬਰੀਆ — ਏਹ ਸ਼ਿਮਈ ਦੇ ਪੁੱਤ੍ਰ ਸਨ, ਚਾਰ</verse>
				<verse number="11">ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਿਊਸ਼ ਤੇ ਬਰੀਆਹ ਦੇ ਬਹੁਤ ਪੁੱਤ੍ਰ ਨਹੀਂ ਸਨ ਤਦੇ ਓਹ ਮਿਲਕੇ ਪਿਤਰਾਂ ਦਾ ਇੱਕ ਘਰਾਣਾ ਠਹਿਰੇ।।</verse>
				<verse number="12">ਕਹਾਥ ਦੇ ਪੁੱਤ੍ਰ, - ਅਮਰਾਮ, ਯਿਸਹਾਰ਼ ਹਬਰੋਨ ਤੇ ਉੱਜ਼ੀਏਲ, ਚਾਰ</verse>
				<verse number="13">ਅਮਰਾਮ ਦੇ ਪੁੱਤ੍ਰ, - ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤ੍ਰ ਵਸਤਾਂ ਨੂੰ ਪਵਿੱਤ੍ਰ ਰੱਖੇ, ਉਹ ਤੇ ਉਹ ਦੇ ਪੁੱਤ੍ਰ ਸਦਾ ਲਈ, ਨਾਲੇ ਕਿ ਓਹ ਯਹੋਵਾਹ ਅੱਗੇ ਧੂਪ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ</verse>
				<verse number="14">ਰਿਹਾ ਮੂਸਾ ਪਰਮੇਸ਼ੁਰ ਦਾ ਭਗਤ, - ਉਹ ਦੇ ਪੁੱਤ੍ਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ</verse>
				<verse number="15">ਮੂਸਾ ਦੇ ਪੁੱਤ੍ਰ, - ਗੇਰਸ਼ੋਮ ਤੇ ਅਲੀਅਜ਼ਰ</verse>
				<verse number="16">ਗੇਰਸ਼ੋਮ ਦੇ ਪੁੱਤ੍ਰ, - ਸ਼ਬੂਏਲ ਮੁਖੀਆ ਸੀ</verse>
				<verse number="17">ਅਤੇ ਅਲੀਅਜ਼ਰ ਦੇ ਪੁੱਤ੍ਰ, - ਰਹਾਬਯਾਹ ਮੁਖੀਆ ਸੀ ਅਤੇ ਅਲੀਅਜ਼ਰ ਦੇ ਹੋਰ ਪੁੱਤ੍ਰ ਨਹੀਂ ਸਨ ਪਰ ਰਹਬਯਾਹ ਦੇ ਪੁੱਤ੍ਰ ਬਹੁਤ ਸਾਰੇ ਸਨ</verse>
				<verse number="18">ਯਿਸਹਾਰ ਦੇ ਪੁੱਤ੍ਰ, - ਸ਼ਲੋਮੀਥ ਮੁਖੀਆ</verse>
				<verse number="19">ਹਬਰੋਨ ਦੇ ਪੁੱਤ੍ਰ, - ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ</verse>
				<verse number="20">ਉੱਜ਼ੀਏਲ ਦੇ ਪੁੱਤ੍ਰ, - ਮੀਕਾਹ ਮੁਖੀਆ ਤੇ ਯਿੱਸੀਯਾਹ ਦੂਜਾ।।</verse>
				<verse number="21">ਮਰਾਰੀ ਦੇ ਪੁੱਤ੍ਰ, - ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤ੍ਰ, - ਅਲਆਜ਼ਾਰ ਤੇ ਕੀਸ਼</verse>
				<verse number="22">ਅਤੇ ਅਲਆਜ਼ਰ ਮਰ ਗਿਆ ਅਤੇ ਉਹ ਦੇ ਪੁੱਤ੍ਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤ੍ਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ</verse>
				<verse number="23">ਮੂਸ਼ੀ ਦੇ ਪੁੱਤ੍ਰ, - ਮਹਲੀ ਤੇ ਏਦਰ ਤੇ ਯਿਰੇਮੋਥ, ਤਿੰਨ।।</verse>
				<verse number="24">ਏਹ ਲੇਵੀ ਦੇ ਪੁੱਤ੍ਰ ਆਪਣਿਆਂ ਪਿਤਰਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਏਹ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਉਂ ਲੈ ਲੈ ਕੇ ਵੱਖੋ ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹਾਂ ਵਰਿਹਾਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ</verse>
				<verse number="25">ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸਰਾਮ ਦਿੱਤਾ ਹੈ ਅਤੇ ਉਹ ਯਰੂਸ਼ਲਮ ਵਿੱਚ ਸਦੀਪਕਾਲ ਤੋੜੀ ਵੱਸਦਾ ਰਹੇਗਾ</verse>
				<verse number="26">ਨਾਲੇ ਲੇਵੀਆਂ ਨੂੰ ਵੀ ਡੇਹਰਾ ਤੇ ਉਹ ਦਾ ਸਾਰਾ ਸਾਮਾਨ ਉਸ ਦੀ ਉਪਾਸਨਾ ਲਈ ਫੇਰ ਨਾ ਚੁੱਕਣਾ ਪਵੇਗਾ</verse>
				<verse number="27">ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਓਹ ਲੇਵੀ ਜਿਹੜੇ ਵੀਹ ਵਰਹੇ ਤੋਂ ਉੱਤੇ ਸਨ ਗਿਣੇ ਗਏ</verse>
				<verse number="28">ਅਤੇ ਉਨ੍ਹਾਂ ਦਾ ਕੰਮ ਏਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੋਂ ਕੋਠੜੀਆਂ ਵਿੱਚ ਕਰਨ, ਨਾਲੇ ਸਾਰੀਆਂ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ</verse>
				<verse number="29">ਚੜ੍ਹਤ ਦੀ ਰੋਟੀ ਲਈ ਤੇ ਅੰਨ ਬਲੀ ਦੇ ਮੈਦੇ ਦੇ ਲਈ ਤੇ ਪਤੀਰਿਆਂ ਫੁਲਕਿਆਂ ਦੇ ਲਈ ਤੇ ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ ਤੇ ਪੂਰੀਆਂ ਦੇ ਲਈ ਅਤੇ ਹਰ ਤਰਾਂ ਦੀ ਮਿਣਤੀ ਲਈ</verse>
				<verse number="30">ਅਤੇ ਨਿੱਤ ਪਰਭਾਤ ਦੇ ਵੇਲੇ ਖੜੇ ਹੋਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਤਰਕਾਲਾਂ ਦੇ ਵੇਲੇ ਵੀ ਨਿੱਤ ਕਰਨ</verse>
				<verse number="31">ਅਤੇ ਸਬਤਾਂ ਤੇ ਅਮੱਸਿਆਂ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ ਓਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨਿੱਤ ਨੇਮ ਯਹੋਵਾਹ ਦੇ ਹਜ਼ੂਰ ਚੜ੍ਹਾਇਆ ਕਰਨ</verse>
				<verse number="32">ਅਤੇ ਓਹ ਮੰਡਲੀ ਦੇ ਤੰਬੂ ਦੀ ਜੁੰਮੇਵਾਰੀ ਅਤੇ ਪਵਿੱਤ੍ਰ ਅਸਥਾਨ ਦੀ ਜੁੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤ੍ਰਾਂ ਦੀ ਜੁੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।।</verse>
			</chapter>
			<chapter number="24">
				<verse number="1">ਹਾਰੂਨ ਦੇ ਪੁੱਤ੍ਰਾਂ ਦੀਆਂ ਵੰਡਾਂ ਏਹ ਹਨ, - ਹਾਰੂਨ ਦੇ ਪੁੱਤ੍ਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ</verse>
				<verse number="2">ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾਂ ਔਂਤ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ</verse>
				<verse number="3">ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਸਾਦੋਕਤੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ</verse>
				<verse number="4">ਅਤੇ ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਈਥਾਮਾਰ ਦੇ ਪੁੱਤ੍ਰਾਂ ਨਾਲੋਂ ਵਧੀਕ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਓਹ ਐਉਂ ਵੰਡੇ ਗਏ, - ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਪਿਤਰਾਂ ਦੇ ਘਰਾਣਿਆਂ ਦੇ ਸੋਲਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਪਿਤਰਾਂ ਦੇ ਘਰਾਣਿਆਂ ਦੇ ਅੱਠ ਸਨ</verse>
				<verse number="5">ਐਉਂ ਗੁਣਾ ਪਾ ਕੇ ਓਹ ਰੱਲਵੇਂ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤ੍ਰਾਂ ਨਾਲੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਪਵਿੱਤ੍ਰ ਅਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ</verse>
				<verse number="6">ਅਤੇ ਲੇਵੀਆਂ ਵਿੱਚੋਂ ਨਥਨਿਏਲ ਦੇ ਪੁੱਤ੍ਰ ਸ਼ਮਆਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਰ ਸਰਦਾਰਾਂ ਦੇ ਅਰ ਸਾਦੋਕ ਜਾਜਕ ਦੇ ਅਰ ਅਬਯਾਥਾਰ ਦੇ ਪੁੱਤ੍ਰ ਅਹੀਮਲਕ ਦੇ ਅਰ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁੱਖ ਲਿਖਿਆ। ਪਿਤਰਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।।</verse>
				<verse number="7">ਪਹਿਲਾ ਗੁਣਾ ਯਹੋਯਾਰੀਬ ਦਾ ਨਿੱਕਲਿਆ, ਦੂਜਾ ਯਿਦਅਯਾਹ ਦਾ,</verse>
				<verse number="8">ਤੀਜਾ ਹਾਰੀਮ ਦਾ, ਚੌਥਾ ਸਓਰੀਮ ਦਾ,</verse>
				<verse number="9">ਪੰਜਵਾਂ ਮਲਕੀਯਾਹ ਦਾ, ਛੇਵਾਂ ਮੀਯਾਮੀਨ ਦਾ,</verse>
				<verse number="10">ਸੱਤਵਾਂ ਹੱਕੋਸ ਦਾ, ਅੱਠਵਾਂ ਅਬੀਯਾਹ ਦਾ,</verse>
				<verse number="11">ਨੌਵਾਂ ਯੋਸ਼ੂਆ ਦਾ, ਦਸਵਾਂ ਸ਼ਕਨਯਾਹ ਦਾ,</verse>
				<verse number="12">ਗਿਆਰਵਾਂ ਅਲਯਾਸ਼ੀਬ ਦਾ, ਬਾਰਵਾਂ ਯਾਕੀਮ ਦਾ,</verse>
				<verse number="13">ਤੇਰਵਾਂ ਰੁੱਪਾਹ ਦਾ, ਚੌਦਵਾਂ ਯਸ਼ਬਆਬ ਦਾ,</verse>
				<verse number="14">ਪੰਦਰਵਾਂ ਬਿਲਗਾਹ ਦਾ, ਸੌਲਵਾਂ ਇੰਮੇਰ ਦਾ,</verse>
				<verse number="15">ਸਤਾਰਵਾਂ ਹੇਜ਼ੀਰ ਦਾ, ਅਠਾਰਵਾਂ ਹੱਪੀੱਸੇਸ ਦਾ,</verse>
				<verse number="16">ਉਨੀਵਾਂ ਪਥਹਯਾਹ ਦਾ, ਵੀਵਾਂ ਯਹਜ਼ਕੇਲ ਦਾ,</verse>
				<verse number="17">ਇੱਕੀਵਾਂ ਯਾਕੀਨ ਦਾ, ਬਾਈਵਾਂ ਗਾਮੂਲ ਦਾ,</verse>
				<verse number="18">ਤੇਈਵਾਂ ਦਲਾਯਾਹ ਦਾ, ਚੌਵੀਵਾਂ ਮਅਜ਼ਯਾਹ ਦਾ।।</verse>
				<verse number="19">ਏਹ ਉਨ੍ਹਾਂ ਦੀ ਉਪਾਸਨਾ ਦੀਆਂ ਤਰਤੀਬਾਂ ਸਨ ਕਿ ਓਹ ਯਹੋਵਾਹ ਦੇ ਭਵਨ ਵਿੱਚ ਉਸ ਹੁਕਮਨਾਮੇ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।।</verse>
				<verse number="20">ਲੇਵੀ ਦੇ ਰਹਿੰਦੇ ਪੁੱਤ੍ਰ ਏਹ ਸਨ, - ਅਮਰਾਮ ਦੇ ਪੁੱਤ੍ਰਾਂ ਵਿੱਚੋਂ, ਸ਼ੂਬਾਏਲ। ਸ਼ੂਬਾਏਲ ਦੇ ਪੁੱਤ੍ਰਾਂ ਵਿੱਚੋਂ, ਜਹਦਯਾਹ</verse>
				<verse number="21">ਰਿਹਾ ਰਹਬਯਾਹ, - ਰਹਬਯਾਹ ਦੇ ਪੁੱਤ੍ਰਾਂ ਵਿੱਚੋਂ ਪਹਿਲਾਂ ਯਿੱਸ਼ਿਯਾਹ ਸੀ</verse>
				<verse number="22">ਯਿੱਸਹਾਰੀਆਂ ਵਿੱਚੋਂ ਸ਼ਲੋਮੋਥ। ਸ਼ਲੋਮੋਥ ਦੇ ਪੁੱਤ੍ਰਾਂ ਵਿੱਚੋਂ, ਯਹਥ</verse>
				<verse number="23">ਅਤੇ ਹਬਰੋਨ ਦੇ ਪੁੱਤ੍ਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ, ਯਕਮਆਮ ਚੌਥਾ</verse>
				<verse number="24">ਉੱਜ਼ੀਏਲ ਦੇ ਪੁੱਤ੍ਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤ੍ਰਾਂ ਵਿੱਚੋਂ, ਸ਼ਾਮੀਰ</verse>
				<verse number="25">ਮੀਕਾਹ ਦਾ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤ੍ਰਾਂ ਵਿੱਚੋਂ ਜ਼ਕਰਯਾਹ</verse>
				<verse number="26">ਮਰਾਰੀ ਦੇ ਪੁੱਤ੍ਰ, - ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤ੍ਰ, ਬਨੋ</verse>
				<verse number="27">ਮਰਾਰੀ ਦੇ ਪੁੱਤ੍ਰ, - ਯਅਜ਼ੀਯਾਹ ਦਾ — ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ</verse>
				<verse number="28">ਮਹਲੀ ਦਾ, - ਅਲਆਜ਼ਾਰ ਜਿਹ ਦੇ ਪੁੱਤ੍ਰ ਨਹੀਂ ਸਨ</verse>
				<verse number="29">ਰਿਹਾ ਕੀਸ਼, - ਕੀਸ਼ ਦਾ ਪੁੱਤ੍ਰ, - ਯਰਹਮਏਲ</verse>
				<verse number="30">ਅਤੇ ਮੂਸ਼ੀ ਦੇ ਪੁੱਤ੍ਰ, - ਮਹਲੀ ਤੇ ਏਦਰ ਤੇ ਯਿਰੀਮੋਥ। ਏਹ ਲੇਵੀ ਦੇ ਪੁੱਤ੍ਰ ਆਪਣੇ ਪਿਤਰਾਂ ਦੇ ਘਰਾਣਿਆਂ ਅਨੁਸਾਰ ਸਨ</verse>
				<verse number="31">ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤ੍ਰਾਂ ਆਪਣੇ ਭਰਾਵਾਂ ਵਾਂਙੁ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਗੁਣਾ ਪਾਇਆ ਅਰਥਾਤ ਮੁਖੀਏ ਦੇ ਪਿਤਰਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।।</verse>
			</chapter>
			<chapter number="25">
				<verse number="1">ਅਤੇ ਦਾਊਦ ਤੇ ਸੈਨਾ ਪਤੀਆਂ ਨੇ ਆਸਾਫ ਅਰ ਹੇਮਾਨ ਅਰ ਯਦੂਥੂਨ ਦੇ ਪੁੱਤ੍ਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਅੱਡ ਰੱਖਿਆ ਕਿ ਓਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਨਬੁੱਵਤ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ, -</verse>
				<verse number="2">ਆਸਾਫ ਦੇ ਪੁੱਤ੍ਰਾਂ ਵਿੱਚੋਂ, - ਜ਼ਕੂਰ ਤੇ ਯੂਸੁਫ ਤੇ ਨਥਾਨਯਾਹ ਤੇ ਅਸ਼ਰੇਲਾਹ ਆਸਾਫ ਦੇ ਪੁੱਤ੍ਰ। ਓਹ ਆਸਾਫ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਨਬੁੱਵਤ ਕਰਦਾ ਸੀ</verse>
				<verse number="3">ਯਦੂਥੂਨ ਤੋਂ ਯਦੂਥੂਨ ਦੇ ਪੁੱਤ੍ਰ ਗਦਾਲਯਾਹ ਤੇ ਸਰੀ ਤੇ ਯਸ਼ਆਯਾਹ, ਹਸ਼ਬਯਾਹ ਤੇ ਮੱਤਿਥਯਾਹ, ਛੇ ਆਪਣੇ ਪਿਤਾ ਯਦੂਥੂਨ ਦੇ ਮੁਤੀਹ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਨਬੁੱਵਤ ਕਰਦਾ ਸੀ</verse>
				<verse number="4">ਹੇਮਾਨ ਤੋਂ ਹੇਮਾਨ ਦੇ ਪੁੱਤ੍ਰ, - ਬੁੱਕਯਾਹ, ਮਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ- ਅਜ਼ਰ, ਯਾਸ਼ਬਕਾਸ਼ਾਹ, ਮੱਲੋਥੀ, ਹੋਥੀਰ ਤੇ ਮਹਜ਼ੀਓਥ</verse>
				<verse number="5">ਏਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤ੍ਰ ਸਨ ਜਿਹੜਾ ਨਰਸਿੰਗਾ ਫੂੰਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤ੍ਰ ਤੇ ਤਿੰਨ ਧੀਆਂ ਦਿੱਤੇ</verse>
				<verse number="6">ਏਹ ਸਭੇ ਆਪਣੇ ਪਿਤਾ ਦੇ ਮੁਤੀਹ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ ਤੇ ਯਦੂਥੂਨ ਤੇ ਹੇਮਾਨ ਨੂੰ ਹੁੰਦਾ ਸੀ</verse>
				<verse number="7">ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਣੇ ਜਿਹੜੇ ਯਹੋਵਾਹ ਦੇ ਕੀਰਤਨ ਵਿਖੇ ਸਿਖਾਏ ਹੋਏ ਸਨ ਅਰਥਾਤ ਸਭੇ ਜਿਹੜੇ ਸਿਆਣੇ ਸਨ ਦੋ ਸੌ ਅਠਾਸੀ ਸਨ।।</verse>
				<verse number="8">ਅਤੇ ਉਨ੍ਹਾਂ ਸਭਨਾਂ ਨੇ ਕੀ ਨਿੱਕੇ ਕੀ ਵੱਡੇ, ਕੀ ਗੁਰੂ ਕੀ ਚੇਲੇ, ਸੱਭ ਨੇ ਇੱਕੋ ਜੇਹਾ ਆਪਣੀਆਂ ਜੁੰਮੇਵਾਰੀਆਂ ਲਈ ਗੁਣਾ ਪਾਇਆ</verse>
				<verse number="9">ਪਹਿਲਾ ਗੁਣਾ ਆਸਾਫ ਲਈ ਯੂਸੁਫ ਦਾ ਨਿੱਕਲਿਆ, ਦੂਜਾ ਗਦਾਲਯਾਹ ਦਾ। ਉਹ ਤੇ ਉਹ ਦੇ ਭਰਾ ਤੇ ਪੁੱਤ੍ਰ ਬਾਰਾਂ ਜਣੇ ਸਨ</verse>
				<verse number="10">ਤੀਜਾ ਜ਼ਕੂਰ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ</verse>
				<verse number="11">ਚੌਥਾ ਯਸਰੀ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ</verse>
				<verse number="12">ਪੰਜਵਾਂ ਨਥਨਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ</verse>
				<verse number="13">ਛੇਵਾਂ ਬੁੱਕੀਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="14">ਸੱਤਵਾਂ ਯਸ਼ਰੇਲਾਹ ਦਾ। ਉਹ ਦੇ ਪੁੱਤ੍ਰ ਤੇ ਭਰਾਂ ਬਾਰਾਂ ਸਨ।</verse>
				<verse number="15">ਅੱਠਵਾਂ ਯਸ਼ਆਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾਂ ਬਾਰਾਂ ਸਨ।</verse>
				<verse number="16">ਨੌਵਾਂ ਮੱਤਨਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾਂ ਬਾਰਾਂ ਸਨ।</verse>
				<verse number="17">ਦਸਵਾਂ ਸ਼ਿਮਈ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="18">ਗਿਆਰਵਾਂ ਅਜ਼ਰਏਲ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="19">ਬਾਰਵਾਂ ਹਸ਼ਬਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="20">ਤੇਰਵਾਂ ਸ਼ੂਬਾਏਲ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="21">ਚੌਦਵਾਂ ਮੱਤਿਥਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="22">ਪੰਦਰਵਾਂ ਯਰੇਮੋਥ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="23">ਸੋਲਵਾਂ ਹਨਨਯਾਹ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="24">ਸਤਾਰਵਾਂ ਯਾਸ਼ਬਕਾਸ਼ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="25">ਅਠਾਰਵਾਂ ਹਨਾਨੀ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="26">ਉਂਨੀਵਾਂ ਮੱਲੋਥੀ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="27">ਵੀਵਾਂ ਅਲੀਯਾਥਾਹ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="28">ਇੱਕੀਵਾਂ ਹੋਥੀਰ ਦਾ। ਉਹ ਦੇ ਪੁੱਤ੍ਰ ਤੇ ਭਰਾਂ ਬਾਰਾਂ ਸਨ।</verse>
				<verse number="29">ਬਾਈਵਾਂ ਗਿੱਦਲਤੀ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="30">ਤੇਈਵਾਂ ਮਹਜ਼ੀਓਥ ਦਾ। ਉਹ ਪੁੱਤ੍ਰ ਤੇ ਭਰਾ ਬਾਰਾਂ ਸਨ।</verse>
				<verse number="31">ਚੌਬੀਵਾਂ ਰੋਮਮਤੀ- ਅਜ਼ਰ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।।</verse>
			</chapter>
			<chapter number="26">
				<verse number="1">ਦਰਬਾਨਾਂ ਦੀਆਂ ਵੰਡਾਂ ਦੇ ਵਿਖੇ ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤ੍ਰ ਜਿਹੜਾ ਆਸਾਫ ਦੇ ਪੁੱਤ੍ਰਾਂ ਵਿੱਚੋਂ ਸੀ</verse>
				<verse number="2">ਅਤੇ ਮਸ਼ਲਮਯਾਹ ਦੇ ਪੁੱਤ੍ਰ, - ਜ਼ਕਰਯਾਹ ਪਹਿਲੌਠਾ, ਯਦੀਅਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ,</verse>
				<verse number="3">ਏਲਾਮ ਪੰਜਵਾਂ, ਯਹੋਹਾਨਾਨ ਛੇਵਾਂ, ਅਲਯਹੋਏਨਈ ਸੱਤਵਾਂ</verse>
				<verse number="4">ਓਬੇਦ-ਅਦੋਮ ਦੇ ਪੁੱਤ੍ਰ, - ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਾਨਿਏਲ ਪੰਜਵਾ,</verse>
				<verse number="5">ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ</verse>
				<verse number="6">ਅਤੇ ਉਹ ਦੇ ਪੁੱਤ੍ਰ ਸ਼ਮਆਯਾਹ ਲਈ ਪੁੱਤ੍ਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ ਕਿਉਂ ਜੋ ਓਹ ਮਹਾ ਸੂਰਬੀਰ ਸਨ</verse>
				<verse number="7">ਸ਼ਮਅਯਾਹ ਦੇ ਪੁੱਤ੍ਰ, - ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ</verse>
				<verse number="8">ਏਹ ਸਭ ਓਬੇਦ-ਅਦੋਮ ਦੇ ਪੁੱਤ੍ਰਾਂ ਵਿੱਚੋਂ ਸਨ। ਏਹ ਤੇ ਉਨ੍ਹਾਂ ਦੇ ਪੁੱਤ੍ਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ-ਅਦੋਮ ਤੋਂ ਬਾਹਠ ਜਣੇ ਸਨ</verse>
				<verse number="9">ਅਤੇ ਮਸ਼ਲਯਾਹ ਦੇ ਪੁੱਤ੍ਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ</verse>
				<verse number="10">ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤ੍ਰ ਸਨ, - ਸ਼ਿਮਰੀ ਮੁਖੀਆ (ਉਹ ਤਾਂ ਪਹਿਲੌਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਥਾਪਿਆ ਸੀ)</verse>
				<verse number="11">ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤ੍ਰ ਤੇ ਭਰਾ ਤੇਰਾਂ ਸਨ।।</verse>
				<verse number="12">ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਓਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ</verse>
				<verse number="13">ਅਤੇ ਉਨ੍ਹਾਂ ਨੇ ਕੀ ਨਿੱਕੇ ਕੀ ਵੱਡੇ ਆਪੋ ਆਪਣੇ ਪਿਤਰਾਂ ਦੇ ਘਰਾਣੀਆਂ ਅਨੁਸਾਰ ਹਰੇਕ ਫਾਟਕ ਲਈ ਗੁਣਾ ਪਾਇਆ</verse>
				<verse number="14">ਚੜ੍ਹਦੀ ਵੱਲ ਦਾ ਗੁਣਾ ਸ਼ਲਮਯਾਹ ਦਾ ਨਿੱਕਲਿਆ ਤਾਂ ਉਨ੍ਹਾਂ ਨੇ ਉਹ ਦੇ ਪੁੱਤ੍ਰ ਜ਼ਕਰਯਾਹ ਲਈ ਜਿਹੜਾ ਬੁਧੀਵਾਨ ਸਲਾਹਕਾਰ ਸੀ ਗੁਣਾ ਪਾਇਆ ਅਤੇ ਉਹ ਦਾ ਗੁਣਾ ਉੱਤਰ ਦਿਸ਼ਾ ਦਾ ਨਿੱਕਲਿਆ</verse>
				<verse number="15">ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦਾ ਅਤੇ ਉਹ ਦੇ ਪੁੱਤ੍ਰਾਂ ਦੇ ਲਈ ਭੰਡਾਰ ਦਾ</verse>
				<verse number="16">ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦਾ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ</verse>
				<verse number="17">ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਨਿੱਤ ਦਿਹਾੜੀ ਚਾਰ, ਦੱਖਣ ਵੱਲ ਨਿਤ ਦਿਹਾੜੀ ਚਾਰ ਅਰ ਭੰਡਾਰ ਦੇ ਲਈ ਦੋ ਦੋ</verse>
				<verse number="18">ਪਰਬਾਰ ਲਈ ਲਹਿੰਦੀ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ</verse>
				<verse number="19">ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਏਹ ਸਨ।।</verse>
				<verse number="20">ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜਾਨੇ ਉੱਤੇ ਅਤੇ ਪਵਿੱਤ੍ਰ ਚੀਜ਼ਾਂ ਦੇ ਖ਼ਜਾਨੇ ਉੱਤੇ ਵੀ ਸਨ</verse>
				<verse number="21">ਲਅਦਾਨ ਦੇ ਪੁੱਤ੍ਰਾਂ ਦੇ ਵਿਖੇ — ਲਅਦਾਨ ਗੇਰਸ਼ੋਨੀ ਦਾ ਪੁੱਤ੍ਰ ਯਹੀਏਲੀ ਸੀ</verse>
				<verse number="22">ਯਹੀਏਲੀ ਦੇ ਪੁੱਤ੍ਰ, - ਜ਼ੇਥਨ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ</verse>
				<verse number="23">ਅਮਰਾਮੀਆਂ, ਯਿਸਹਾਰੀਆਂ, ਹਬਰੋਨੀਆਂ, ਉੱਜ਼ੀਏਲੀਆਂ ਵਿੱਚੋਂ,</verse>
				<verse number="24">ਅਤੇ ਸ਼ਬੁਏਲ ਗੇਰਸ਼ੋਮ ਦਾ ਪੁੱਤ੍ਰ, ਮੂਸਾ ਦਾ ਪੋਤ੍ਰਾ ਖ਼ਜ਼ਾਨੇ ਦਾ ਪ੍ਰਧਾਨ ਸੀ</verse>
				<verse number="25">ਅਤੇ ਉਹ ਦੇ ਭਰਾ, - ਅਲੀਅਜ਼ਰ ਤੋਂ ਰਹਬਯਾਹ ਉਹ ਦਾ ਪੁੱਤ੍ਰ ਜੰਮਿਆਂ ਤੇ ਯਸ਼ਅਯਾਹ ਉਹ ਦਾ ਪੁੱਤ੍ਰ ਤੇ ਯੋਰਾਮ ਉਹ ਦਾ ਪੁੱਤ੍ਰ ਤੇ ਜ਼ਿਕਰੀ ਉਹ ਦਾ ਪੁੱਤ੍ਰ ਤੇ ਸ਼ਲੋਮੋਥ ਉਹ ਦਾ ਪੁੱਤ੍ਰ</verse>
				<verse number="26">ਏਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤ੍ਰ ਵਸਤਾਂ ਦੇ ਖ਼ਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾ ਪਤੀਆਂ ਨੇ ਅਰਪਣ ਕੀਤੀਆਂ ਸਨ</verse>
				<verse number="27">ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨ੍ਹਾਂ ਨੂੰ ਅਰਪਣ ਕੀਤਾ</verse>
				<verse number="28">ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਰ ਕੀਸ਼ ਦੇ ਪੁੱਤ੍ਰ ਸ਼ਾਊਲ ਨੇ ਅਰ ਨੇਰ ਦੇ ਪੁੱਤ੍ਰ ਅਬਨੇਰ ਅਰ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਵੀ ਪਵਿੱਤ੍ਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ।।</verse>
				<verse number="29">ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤ੍ਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਓਹ ਹੁਦੇਦਾਰ ਤੇ ਨਿਆਈ ਸਨ</verse>
				<verse number="30">ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਵੇਖ ਭਾਲ ਕਰਦੇ ਸਨ</verse>
				<verse number="31">ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲੀਵੇਂ ਵਰਹੇ ਵਿੱਚ ਓਹ ਭਾਲੇ ਗਏ ਅਤੇ ਗਿਲਆਦ ਦੇ ਯਅਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾ ਸੂਰਮੇ ਲੱਭੇ ਗਏ</verse>
				<verse number="32">ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਜਾਂ ਦੇ ਲਈ ਥਾਪ ਰੱਖਿਆ।।</verse>
			</chapter>
			<chapter number="27">
				<verse number="1">ਹੁਣ ਇਸਰਾਏਲੀ ਆਪਣੀ ਗਿਣਤੀ ਤੇ ਅਨੁਸਾਰ ਜਿਹੜੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਵਰਹੇ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ ਸੋ ਹਰੇਕ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="2">ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤ੍ਰ ਯਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="3">ਪਰਸ ਦੇ ਪੁੱਤ੍ਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾ ਪਤੀਆਂ ਦਾ ਮੁਖੀਆ ਸੀ</verse>
				<verse number="4">ਅਰ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਰ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ ਅਤੇ ਉਹ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="5">ਤੀਜੇ ਮਹੀਨੇ ਦੀ ਤੀਜੀ ਸੈਨਾ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤ੍ਰ ਸੀ ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="6">ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਰ ਉਨ੍ਹਾਂ ਤੀਹਾਂ ਦੇ ਉੱਤੇ ਸੀ, ਅਰ ਉਸ ਦੀ ਵਾਰੀ ਵਿੱਚ ਉਸ ਦਾ ਪੁੱਤ੍ਰ ਅੰਮੀਜ਼ਾਬਾਦ ਸੀ</verse>
				<verse number="7">ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਰ ਉਸ ਦੇ ਪਿੱਛੋ ਉਸ ਦਾ ਪੁੱਤ੍ਰ ਜ਼ਬਦਯਾਹ ਸੀ ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="8">ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="9">ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤ੍ਰ ਈਰਾ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="10">ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫਰਾਈਮੀਆਂ ਵਿੱਚੋਂ ਹੇਲਸ ਪਲੋਨੀ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="11">ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੱਸ਼ਾਰੀ ਸਿਬਕਾਈ ਜ਼ਰਹੀਆਂ ਵਿੱਚੋਂ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="12">ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅਨਥੋਥੀ ਅਬੀਅਜ਼ਰ ਸੀ, ਅਤੇ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="13">ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="14">ਯਾਰਵੇਂ ਮਹੀਨੇ ਲਈ ਯਾਰਵਾਂ ਸਰਦਾਰ ਇਫਰਾਈਮੀਆਂ ਵਿੱਚੋਂ ਫਿਰਾਥੋਨੀ ਬਨਾਯਾਹ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ</verse>
				<verse number="15">ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ।।</verse>
				<verse number="16">ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ, - ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤ੍ਰ ਅਲੀਅਜ਼ਰ ਸੀ। ਸ਼ਿਮੋਨੀਆਂ ਦਾ ਮਆਕਾਹ ਦਾ ਪੁੱਤ੍ਰ ਸ਼ਫਟਯਾਹ</verse>
				<verse number="17">ਲੇਵੀਆਂ ਦਾ ਕਮੂਏਲ ਦਾ ਪੁੱਤ੍ਰ ਹਸ਼ਬਯਾਹ, ਹਾਰੂਨੀਆਂ ਦਾ, ਸਾਦੋਕ</verse>
				<verse number="18">ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤ੍ਰ ਆਮਰੀ</verse>
				<verse number="19">ਜ਼ਬੂਲੁਨ ਦਾ, ਓਬਦਯਾਹ ਦਾ ਪੁੱਤ੍ਰ ਯਿਸ਼ਮਅਯਾਹ। ਨਫਤਾਲੀ ਦਾ, ਅਜ਼ਰੀਏਲ ਦਾ ਪੁੱਤ੍ਰ ਯਰੀਮੋਥ</verse>
				<verse number="20">ਅਫਰਾਈਮੀਆਂ ਦਾ, ਅਜ਼ਜ਼ਯਾਹ ਦਾ ਪੁੱਤ੍ਰ ਹੋਸ਼ੇਆ। ਮਨਸ਼ੱਹ ਦੇ ਅੱਧੀ ਗੋਤ ਦਾ, ਪਦਾਯਾਹ ਦਾ ਪੁੱਤ੍ਰ ਯੋਏਲ</verse>
				<verse number="21">ਮਨੱਸ਼ਹ ਦੇ ਅੱਧੇ ਗੋਤ ਦਾ ਗਿਲਆਦ ਵੱਲ ਜ਼ਕਰਯਾਹ ਦਾ ਪੁੱਤ੍ਰ ਯਿਦੋ। ਬਿਨਯਾਮੀਨ ਦਾ, ਅਬਨੇਰ ਦਾ ਪੁੱਤ੍ਰ ਯਅਸੀਏਲ</verse>
				<verse number="22">ਦਾਨ ਦਾ, ਯਰੋਹਾਮ ਦਾ ਪੁੱਤ੍ਰ ਅਜ਼ਰੀਏਲ। ਏਹ ਇਸਰਾਏਲ ਦਿਆਂ ਗੋਤਾਂ ਦੇ ਸਰਦਾਰ ਸਨ।।</verse>
				<verse number="23">ਅਰ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹਾਂ ਵਰਿਹਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਭਈ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ</verse>
				<verse number="24">ਸਰੂਯਾਹ ਦੇ ਪੁੱਤ੍ਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਰ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਹਾਸ ਦੇ ਵਰਨਨ ਵਿੱਚ ਨਹੀਂ ਲਿਖੀ ਗਈ</verse>
				<verse number="25">ਅਰ ਪਾਤਸ਼ਾਹ ਦੇ ਭੰਡਾਰਾਂ ਉੱਤੇ ਅਦੀਏਲ ਦਾ ਪੁੱਤ੍ਰ, ਅਜ਼ਮਾਵਥ ਸੀ, ਅਰ ਖੇਤਾਂ ਵਿੱਚ, ਨਗਰਾਂ ਵਿੱਚ, ਪਿੰਡਾਂ ਵਿੱਚ ਅਰ ਗੜ੍ਹਾਂ ਵਿੱਚ ਦੇ ਭੰਡਾਰਾਂ ਉੱਤੇ ਉੱਜ਼ੀਯਾਹ ਦਾ ਪੁੱਤ੍ਰ ਯਹੋਨਾਥਾਨ ਸੀ</verse>
				<verse number="26">ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ ਕਲੂਬ ਦਾ ਪੁੱਤ੍ਰ ਅਜ਼ਰੀ ਸੀ</verse>
				<verse number="27">ਅਰ ਦਾਖ ਦੇ ਬਾਗਾਂ ਉੱਤੇ ਸ਼ਿਮਈ ਰਾਮਾਥੀ ਸੀ, ਅਰ ਦਾਖ ਦੀ ਪੈਦਾਵਾਰੀ ਉੱਤੇ ਅਰ ਦਾਖ ਰਸ ਦੇ ਜ਼ਖੀਰੇ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ</verse>
				<verse number="28">ਅਤੇ ਜ਼ੈਤੂਨ ਦੇ ਬਾਗਾਂ ਅਤੇ ਗੁੱਲ੍ਹਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲ-ਹਨਾਨ ਗਦੋਰੀ ਸੀ, ਅਤੇ ਯੋਆਸ਼ ਤੇਲ ਦੇ ਜ਼ਖੀਰੇ ਉੱਤੇ ਸੀ</verse>
				<verse number="29">ਅਤੇ ਗਊਆਂ ਬਲਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਰ ਅਦਲਾਇ ਦਾ ਪੁੱਤ੍ਰ ਸ਼ਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ</verse>
				<verse number="30">ਅਰ ਓਬੀਲ ਇਸ਼ਮਾਏਲੀ ਊਠਾਂ ਉੱਤੇ ਸੀ ਅਤੇ ਖੋਤਿਆਂ ਉੱਤੇ ਯਹਦੇਯਾਹ ਮੇਰੋਨੀ ਸੀ</verse>
				<verse number="31">ਅਰ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਏਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ</verse>
				<verse number="32">ਅਰ ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਅਰ ਲਿਖਾਰੀ ਸੀ, ਅਰ ਯਹੀਏਲ ਹਕਮੋਨੀ ਦਾ ਪੁੱਤ੍ਰ ਰਾਜ ਕੁਮਾਰਾਂ ਦੇ ਨਾਲ ਰਹਿੰਦਾ ਸੀ</verse>
				<verse number="33">ਅਰ ਅਹੀਤੋਫਲ ਪਾਤਸ਼ਾਹ ਦਾ ਮੰਤ੍ਰੀ ਸੀ ਅਰ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤ੍ਰ ਸੀ</verse>
				<verse number="34">ਅਰ ਅਹੀਤੋਂਫਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤ੍ਰ, ਅਰ ਅਬਯਾਥਾਰ ਸਨ, ਅਰ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।।</verse>
			</chapter>
			<chapter number="28">
				<verse number="1">ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤ੍ਰਾਂ ਦੇ ਸਾਰੇ ਮਾਲ ਮਤੇ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ</verse>
				<verse number="2">ਤਾਂ ਦਾਊਦ ਪਾਤਸ਼ਾਹ ਆਪਣੇ ਪੱਬਾਂ ਦੇ ਭਾਰ ਉੱਠ ਖੜਾ ਹੋਇਆ, ਅਰ ਆਖਿਆ, ਹੇ ਮੇਰੇ ਭਾਈਓ, ਅਰ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਭਈ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁਖ ਅਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਂਰਾ ਦੇ ਤਲੇ ਦੀ ਚੌਂਕੀ ਬਣਾਵਾਂ, ਅਰ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ</verse>
				<verse number="3">ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ਤੂੰ ਮੇਰੇ ਨਾਮ ਦੇ ਲਈ ਭਵਨ ਨਾ ਬਣਾ ਇਸ ਕਰਕੇ ਜੋ ਤੂੰ ਇੱਕ ਜੋਧਾ ਹੈ ਅਤੇ ਤੂੰ ਲਹੂ ਵਗਾਇਆ ਹੈ</verse>
				<verse number="4">ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਕੁਟੰਬ ਵਿੱਚੋਂ ਚੁਣ ਲਿਆ ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੋੜੀ ਪਾਤਸ਼ਾਹ ਹੋਵਾਂ ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਕੁਟੰਬ ਵਿੱਚੋਂ ਮੇਰੇ ਪਿਉ ਦੇ ਟੱਬਰ ਨੂੰ ਅਤੇ ਮੇਰੇ ਪਿਤਾ ਦੇ ਪੁੱਤ੍ਰਾਂ ਵਿੱਚੋਂ ਮੈਨੂੰ ਪਸੰਦ ਕੀਤਾ ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਅਸਥਾਪਨ ਕਰੇ</verse>
				<verse number="5">ਅਰ ਮੇਰਿਆਂ ਸਾਰਿਆਂ ਪੁੱਤ੍ਰਾਂ ਵਿੱਚੋਂ (ਹਾਂ, ਯਹੋਵਾਹ ਨੇ ਮੈਨੂੰ ਬਹੁਤ ਪੁੱਤ੍ਰ ਬਖ਼ਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਪਸੰਦ ਕੀਤਾ ਭਈ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਰਾਜਮਾਨ ਹੋਵੇ</verse>
				<verse number="6">ਅਰ ਉਸ ਨੇ ਮੈਨੂੰ ਕਿਹਾ, ਤੇਰਾ ਪੁੱਤ੍ਰ ਸੁਲੇਮਾਨ ਮੇਰੇ ਲਈ ਭਵਨ ਅਰ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ ਜੋ ਮੇਰਾ ਪੁੱਤ੍ਰ ਹੋਵੇ ਅਰ ਮੈਂ ਉਸ ਦਾ ਪਿਤਾ ਹੋਵਾਂ</verse>
				<verse number="7">ਅਤੇ ਜੇ ਉਹ ਮੇਰੇ ਨਿਆਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੋੜੀ ਇਸਥਿਰ ਕਰਾਂਗਾ</verse>
				<verse number="8">ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਰ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਮੱਤ ਦਿੰਦਾ ਹਾਂ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਂ ਉੱਤੇ ਧਿਆਨ ਰੱਖੋ, ਅਰ ਭਾਲ ਢੂੰਢ ਕੀਤਾ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਰ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਕਾਰ ਲਈ ਛੱਡ ਜਾਓ।।</verse>
				<verse number="9">ਤੂੰ ਹੇ ਮੇਰੇ ਪੱਤ੍ਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਰ ਪੱਕੇ ਮਨ ਨਾਲ, ਅਰ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਦੀ ਪਰੀਛਾ ਕਰਦਾ ਹੈ ਅਰ ਧਿਆਨ ਦੇ ਸਾਰੇ ਫੁਰਨਿਆਂ ਦਾ ਗਿਆਤਾ ਹੈ। ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਥੋਂ ਲਭਿਆ ਜਾਏਗਾ ਪਰ ਜੇ ਤੂੰ ਉਸ ਨੂੰ ਤਿਆਗ ਛੱਡੇਂਗਾ ਤਾਂ ਉਹ ਤੈਨੂੰ ਸਦੀਪਕਾਲ ਤੋੜੀ ਤਿਆਗ ਛੱਡੇਗਾ</verse>
				<verse number="10">ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਜੋ ਤੂੰ ਪਵਿੱਤ੍ਰ ਅਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉਠ, ਤਕੜਾ ਹੋ, ਅਰ ਉਸ ਨੂੰ ਬਣਾ!।।</verse>
				<verse number="11">ਤਾਂ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੀ ਭੰਡਾਰਾਂ ਦਾ, ਉਸ ਦੀਆਂ ਉਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ, ਅਤੇ ਉਸ ਦੇ ਪਰਾਹਚਿਤ ਦਾ ਅਸਥਾਨ ਦਾ ਨਕਸ਼ਾ ਦਿੱਤਾ</verse>
				<verse number="12">ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦੇ ਗਿਰਦੇ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ</verse>
				<verse number="13">ਅਰ ਜਾਜਕਾਂ ਅਰ ਲੇਵੀਆਂ ਦੀਆਂ ਵਾਰੀ ਦਾਰੀਆਂ ਦਾ, ਅਰ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਦੇ ਸਾਰੇ ਕਾਰਜ ਦੇ ਲਈ, ਅਤੇ ਯਹੋਵਾਹ ਦੇ ਭਵਨ ਦੀ ਭਗਤੀ ਦੇ ਸਾਰੇ ਭਾਂਡਿਆਂ ਦੇ ਲਈ</verse>
				<verse number="14">ਅਤੇ ਸੋਨੇ ਦੇ ਭਾਂਡਿਆਂ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆਂ ਦੇ ਲਈ ਅਰ ਚਾਂਦੀ ਦੇ ਸਾਰੇ ਭਾਂਡਿਆਂ ਦੇ ਲਈ ਰੁੱਪਾ ਤੋਲ ਦਿੱਤਾ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਡਿਆਂ ਦੇ ਲਈ</verse>
				<verse number="15">ਅਤੇ ਸੁਨਹਿਰੀ ਦੀਵਟ ਅਰ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਨੂੰ ਲੋੜੀਂਦਾ ਸੀ, ਚਾਂਦੀ ਤੋਲ ਨਾਲ ਦਿੱਤੀ</verse>
				<verse number="16">ਅਰ ਚੜ੍ਹਤ ਦੀ ਰੋਟੀ ਦੀਆਂ ਮੇਜ਼ਾਂ ਦੀ ਮਿਣਤੀ ਦੇ ਅਨੁਸਾਰ ਹਰੇਕ ਮੇਜ਼ ਲਈ ਸੋਨਾ ਤੋਲ ਦਿੱਤਾ ਅਰ ਚਾਂਦੀ ਦੀਆਂ ਮੇਜ਼ਾਂ ਦੇ ਲਈ ਚਾਂਦੀ</verse>
				<verse number="17">ਅਤੇ ਤ੍ਰਿਸ਼ੂਲੀਆਂ ਅਰ ਬਾਟਾਂ ਅਰ ਕਟੋਰਿਆਂ ਦੇ ਲਈ ਕੁੰਦਨ ਸੋਨਾ ਦਿੱਤਾ, ਅਰ ਸੁਨਹਿਰੀ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੇ ਛੰਨਿਆ ਦੇ ਲਈ ਹਰੇਕ ਛੰਨੇ ਦੇ ਲਈ ਰੁੱਪਾ ਤੋਲ ਨਾਲ ਦਿੱਤਾ,</verse>
				<verse number="18">ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਰ ਕਰੂਬੀਆਂ ਦੇ ਸੁਨਹਿਰੀ ਰਥ ਤੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ</verse>
				<verse number="19">ਦਾਊਦ ਬੋਲਿਆ ਏਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ</verse>
				<verse number="20">ਅਰ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ, ਅਤੇ ਕੰਮ ਕਰ, ਡਰੀਂ ਨਾ, ਅਰ ਘਾਬਰ ਨਹੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ, ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੋੜੀ ਕਿ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!</verse>
				<verse number="21">ਅਰ ਵੇਖੋ, ਜਾਜਕਾਂ ਅਰ ਲੇਵੀਆਂ ਦੀਆਂ ਵਾਰੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਰ ਹਰ ਪਰਕਾਰ ਦੇ ਕਾਰਜ ਲਈ ਸੱਭੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਸੰਗ ਹੋਣਗੇ, ਨਾਲੇ ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।</verse>
			</chapter>
			<chapter number="29">
				<verse number="1">ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ ਅਜੇ ਬਾਲਕ ਅਤੇ ਮਸੂਮ ਹੈ, ਅਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ</verse>
				<verse number="2">ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੁਨਹਿਰੀ ਵਸਤਾਂ ਦੇ ਲਈ ਸੋਨਾ, ਅਤੇ ਰੁਪਹਿਰੀ ਵਸਤਾਂ ਦੇ ਲਈ ਚਾਂਦੀ, ਅਤੇ ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਅਤੇ ਲੋਹੇ ਵਾਲੀਆਂ ਵਸਤਾਂ ਦੇ ਲਈ ਲੋਹਾ, ਅਤੇ ਕਾਠ ਗੜ੍ਹਾਂ ਦੇ ਲਈ ਕਾਠ, ਅਤੇ ਬਲੌਰੀ ਪੱਥਰ, ਅਤੇ ਜੜਤ ਘੜਤਲਈ ਭਾਂਤ ਭਾਂਤ ਦੇ ਰੰਗੀਲੇ ਪੱਥਰ, ਅਤੇ ਹਰੇਕ ਪਰਕਾਰ ਦੇ ਅਣਮੋਲ ਪੱਥਰ, ਅਰ ਬਿਅੰਤ ਚਿੱਟੇ ਪੱਥਰ ਤਿਆਰ ਕੀਤੇ</verse>
				<verse number="3">ਅਤੇ ਇਸ ਲਈ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਤੋਂ ਬਾਝੋਂ ਜੋ ਮੈਂ ਪਵਿੱਤ੍ਰ ਅਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ</verse>
				<verse number="4">ਅਰਥਾਤ ਤਿੰਨ ਹਜ਼ਾਰ ਕੰਤਾਰ ਸੋਨਾ, ਉਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ, ਅਸਥਾਨ ਦੀਆਂ ਕੰਧਾਂ ਦੇ ਮੜ੍ਹਨ ਲਈ</verse>
				<verse number="5">ਉਹ ਸੋਨਾ ਸੁਨਿਹਿਰੀ ਵਸਤਾਂ ਦੇ ਲਈ, ਅਤੇ ਚਾਂਦੀ ਰੁਪਹਿਰੀ ਵਸਤਾਂ ਦੇ ਲਈ, ਅਰ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ, ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?।।</verse>
				<verse number="6">ਤਦ ਪਿਤਰਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆ</verse>
				<verse number="7">ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਪੰਜ ਹਜ਼ਾਰ ਕੰਤਾਰ ਸੋਨਾ ਅਤੇ ਦਸ ਹਜ਼ਾਰ ਮੋਹਰ ਅਤੇ ਦਸ ਹਜ਼ਾਰ ਰੁੱਪਾ ਅਤੇ ਅਠਾਰਾਂ ਹਜ਼ਾਰ ਕੰਤਾਰ ਪਿੱਤਲ ਅਤੇ ਇੱਕ ਲੱਖ ਕੱਤਾਰ ਲੋਹਾ ਦਿੱਤਾ</verse>
				<verse number="8">ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਓਹਨਾਂ ਨੇ ਉਨ੍ਹਾਂ ਨੂੰ ਯਹੀਏਲ, ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖ਼ਜਾਨੇ ਵਿੱਚ ਦੇ ਦਿੱਤਾ</verse>
				<verse number="9">ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਦੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਰ ਦਾਊਦ ਪਾਤਸ਼ਾਹ ਨੇ ਵੀ ਬੜਾ ਅਨੰਦ ਕੀਤਾ।।</verse>
				<verse number="10">ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਰ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੋੜੀ ਧੰਨ ਹੋ</verse>
				<verse number="11">ਹੇ ਯਹੋਵਾਹ, ਵਡਿਆਈ ਅਤੇ ਸ਼ਕਤੀ ਅਤੇ ਪ੍ਰਤਾਪ ਅਤੇ ਫਤਹ ਅਤੇ ਮਹਿਮਾ ਤੇਰੀ ਹੀ ਹੈ ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ</verse>
				<verse number="12">ਅਰ ਧਨ, ਮਾਯਾ, ਨਾਲੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਰ ਤੂੰ ਸਭਨਾਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਰ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਭਨਾਂ ਨੂੰ ਬਖ਼ਸ਼ੇਂ</verse>
				<verse number="13">ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ,ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ</verse>
				<verse number="14">ਪਰ ਮੈਂ ਕੌਣ, ਅਰ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਆਉਂਦੀਆਂ ਹਨ ਅਰ ਤੇਰੇ ਹੱਥ ਦੀ ਦਾਤ ਤੋਂ ਅਸਾਂ ਤੈਨੂੰ ਦਿੱਤਾ ਹੈ!</verse>
				<verse number="15">ਅਸੀਂ ਤਾਂ ਆਪਣੇ ਵੱਡ ਵਡੇਰਿਆਂ ਦੀ ਨਿਆਈਂ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੀਆਂ ਦਿਹਾੜੀਆਂ ਛਾਉਂ ਵਾਂਙੁ ਹਨ, ਅਤੇ ਕੁਝ ਠਿਕਾਣਾ ਹੈ ਨਹੀਂ</verse>
				<verse number="16">ਹੇ ਯਹੋਵਾਹ ਸਾਡੇ ਪਰਮੇਸ਼ੁਰ, ਏਹ ਸਭ ਜ਼ਖੀਰਾ ਜਿਹੜਾ ਅਸਾਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤ੍ਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਰ ਸਭ ਤੇਰਾ ਹੀ ਹੈ</verse>
				<verse number="17">ਅਰ ਹੇ ਮੇਰੇ ਪਰਮੇਸ਼ੁਰ ਮੈਂ ਇਸ ਗੱਲ ਦਾ ਭੀ ਜਾਣੂ ਹਾਂ ਜੋ ਤੂੰ ਮਨ ਦੀ ਪਰੀਖਿਆ ਕਰਦਾ ਹੈਂ ਅਰ ਸੱਚਿਆਈ ਤੈਨੂੰ ਭਾਉਂਦੀ ਹੈ ਅਰ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਏਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤ ਨਾਲ ਇਹ ਭੀ ਡਿੱਠਾ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਨਮਿੱਤ ਦਿੰਦੇ ਹਨ</verse>
				<verse number="18">ਹੇ ਯਹੋਵਾਹ ਸਾਡੇ ਪਿੱਤਰਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਫੁਰਨਿਆਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!</verse>
				<verse number="19">ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਸੱਚਾ ਮਨ ਬਖ਼ਸ਼ ਜੋ ਤੇਰੀਆਂ ਆਗਿਆਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਸਭਨਾਂ ਦੇ ਅਨੁਸਾਰ ਵਰਤੇ ਅਤੇ ਉੱਸ ਭਵਨ ਨੂੰ ਉਸਾਰੇ, ਜਿਹ ਦੇ ਲਈ ਮੈਂ ਤਿਆਰੀ ਕੀਤੀ ਹੈ।।</verse>
				<verse number="20">ਤਾਂ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਭਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦੀ ਮਹਿਮਾ, ਉਚਾਰਨ ਕੀਤੀ ਅਤੇ ਆਪੋ ਆਪਣੇ ਸਿਰ ਨਿਵਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ</verse>
				<verse number="21">ਅਤੇ ਉਨ੍ਹਾਂ ਨੇ ਅਗਲੇ ਭਲਕ ਪਰਭਾਤ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਛੱਤ੍ਰਾ ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬਿਓੜਕ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ</verse>
				<verse number="22">ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤ੍ਰ ਸੁਲੇਮਾਨ ਨੂੰ ਪਾਤਸ਼ਾਹ ਟਿੱਕਿਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਨਾਲੇ ਸਾਦੋਕ ਨੂੰ ਜਾਜਕ ਹੋਣ ਦੇ ਲਈ</verse>
				<verse number="23">ਗੱਲ ਕਾਹਦੀ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਰਾਜਮਾਨ ਹੋਇਆ ਅਤੇ ਧਨ ਸੰਪਤਾ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆ ਕਾਰੀ ਕਰਦਾ ਸੀ</verse>
				<verse number="24">ਅਤੇ ਸਾਰੇ ਸਰਦਾਰ, ਅਤੇ ਸੂਰਮੇ, ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤ੍ਰ ਵੀ ਸੁਲੇਮਾਨ ਪਾਤਸ਼ਾਹ ਦੇ ਆਗਿਆ ਵਰਤੀ ਹੋਏ</verse>
				<verse number="25">ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬ਼ਖ਼ਸ਼ ਦਿੱਤਾ, ਜਿਹਾ ਕੁ ਉਸ ਦੇ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ।।</verse>
				<verse number="26">ਗੱਲ ਕਾਹਦੀ, ਦਾਊਦ, ਯੱਸੀ ਦਾ ਪੁੱਤ੍ਰ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ</verse>
				<verse number="27">ਉਹ ਸਮਾ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲੀ ਵਰਿਹਾਂ ਦਾ ਸੀ, ਸੱਤ ਵਰਹੇ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੈਤੀ ਵਰਿਹਾਂ ਤੀਕ ਯਰੂਸ਼ਲਮ ਵਿੱਚ ਛਤ੍ਰ ਪਤੀ ਰਿਹਾ</verse>
				<verse number="28">ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪਰੀ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤ੍ਰ ਸੁਲੇਮਾਨ ਉਸ ਦੇ ਥਾਂ ਪਾਤਸ਼ਹ ਹੋਇਆ</verse>
				<verse number="29">ਅਤੇ ਦਾਊਦ ਪਾਤਸ਼ਾਹ ਦਾ ਵਿਰਤਾਂਤ ਆਦ ਤੋਂ ਲੈ ਕੇ ਅੰਤ ਤੀਕਰ, ਵੇਖੋ, ਉਹ ਸਮੂਏਲ ਅਗੰਮ ਗਿਆਨੀ ਦੇ ਇਤਹਾਸ ਵਿੱਚ ਅਤੇ ਨਾਥਾਨ ਨਬੀ ਦੇ ਇਤਹਾਸ ਵਿੱਚ ਅਤੇ ਗਾਦ ਅਗੰਮ ਗਿਆਨੀ ਦੇ ਇਤਹਾਸ ਵਿੱਚ ਲਿਖਿਆ ਹੈ</verse>
				<verse number="30">ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਨ ਅਤੇ ਜਿਹੜੇ ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸ਼ਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।।</verse>
			</chapter>
		</book>
		<book number="14">
			<chapter number="1">
				<verse number="1">ਦਾਊਦ ਦਾ ਪੁੱਤ੍ਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ ਅਤੇ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਰ ਉਹ ਨੂੰ ਬਹੁਤ ਵਧਾਇਆ</verse>
				<verse number="2">ਅਤੇ ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਦੇ ਨਿਆਈਆਂ ਤੇ ਸਾਰੇ ਸਜ਼ਾਦਿਆਂ ਤੇ ਸਾਰੇ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ</verse>
				<verse number="3">ਅਤੇ ਸੁਲੇਮਾਨ ਸਾਰੀ ਸਭਾ ਸਣੇ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਉੱਥੇ ਹੀ ਸੀ</verse>
				<verse number="4">ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਆਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ</verse>
				<verse number="5">ਨਾਲੇ ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤ੍ਰ ਹੂਰ ਦੇ ਪੋਤੇ ਬਸਲਿਏਲ ਨੇ ਬਣਾਈ ਸੀ ਉੱਥੇ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਸੀ ਜਿੱਥੇ ਸੁਲੇਮਾਨ ਤੇ ਸਭਾ ਪੁੱਛਦੇ ਹੁੰਦੇ ਸਨ</verse>
				<verse number="6">ਅਤੇ ਸੁਲੇਮਾਨ ਓਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉਤਾਹਾਂ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ ਅਰ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।।</verse>
				<verse number="7">ਓਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ, ਮੈਂ ਤੈਨੂੰ ਕੀ ਦਿਆਂ?</verse>
				<verse number="8">ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉਤੇ ਵੱਡੀ ਦਯਾ ਕੀਤੀ ਅਰ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ</verse>
				<verse number="9">ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜੇਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਙੁ ਬਾਹਲੀ ਹੈ</verse>
				<verse number="10">ਹੁਣ ਤੂੰ ਮੈਨੂੰ ਬੁੱਧ ਤੇ ਗਿਆਨ ਦੇਹ ਭਈ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਐੱਡੀ ਵੱਡੀ ਪਰਜਾ ਦਾ ਨਿਆਉਂ ਕੌਣ ਕਰ ਸੱਕਦਾ ਹੈ?</verse>
				<verse number="11">ਤਾਂ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਰ ਤੂੰ ਨਾ ਤਾਂ ਧਨ ਦੌਲਤ ਨਾ ਪਤ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵਡੇਰੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਉਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ</verse>
				<verse number="12">ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਐੱਨਾ ਧਨ ਦੌਲਤ ਤੇ ਪਤ ਦਿਆਂਗਾ ਭਈ ਨਾ ਤਾਂ ਤੈਥੋਂ ਪਹਿਲਾਂ ਦੇ ਪਾਤਸ਼ਾਹਾਂ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ</verse>
				<verse number="13">ਅਤੇ ਸੁਲਮਾਨ ਗਿਬਓਨ ਦੇ ਉੱਚੇ ਥਾਂ ਤੋਂ ਮੰਡਲੀ ਦੇ ਤੰਬੂ ਦੇ ਅੱਗਿਓਂ ਯਰੂਸਲਮ ਨੂੰ ਆਇਆ ਅਰ ਇਸਰਾਏਲ ਉੱਤੇ ਰਾਜ ਕਰਨ ਲੱਗਾ।।</verse>
				<verse number="14">ਸੁਲੇਮਾਨ ਨੇ ਰਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾ ਸੌ ਰਥ ਅਰ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਰ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ</verse>
				<verse number="15">ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਙੁ ਅਰ ਦਿਆਰ ਦੇ ਦਰਖਤਾਂ ਨੂੰ ਗੂਲਰ ਦੇ ਉਨ੍ਹਾਂ ਦਰਖਤਾਂ ਵਾਂਙੁ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਓਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ</verse>
				<verse number="16">ਅਤੇ ਓਹ ਮਿਸਰ ਵਿੱਚੋਂ ਇੱਕ ਰਥ ਬਣਾ ਕੇ ਛੇ ਸੌ ਰੁਪਏ ਨੂੰ ਅਰ ਇੱਕ ਘੋੜਾ ਡੂਢ ਸੌ ਰੁਪਏ ਨੂੰ ਲਿਆਉਂਦੇ ਸਨ ਅਰ ਏਸੇ ਤਰਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਰ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨਾਂ ਨੂੰ ਲਿਆਉਂਦੇ ਸਨ।।</verse>
			</chapter>
			<chapter number="2">
				<verse number="1">ਤਦ ਸੁਲੇਮਾਨ ਨੇ ਆਖਿਆ ਭਈ ਇੱਕ ਭਵਨ ਯਹੋਵਾਹ ਦੇ ਨਾਮ ਦੇ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ</verse>
				<verse number="2">ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਮਨੁੱਖ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਵੇਖ ਭਾਲ ਲਈ ਗਿਣ ਲਏ</verse>
				<verse number="3">ਅਤੇ ਸੁਲੇਮਾਨ ਨੇ ਸੂਰ ਦੇ ਰਾਜਾ ਹੂਰਾਮ ਨੂੰ ਐਉਂ ਆਖ ਘੱਲਿਆ ਕਿ ਏਸ ਲਈ ਭਈ ਤੂੰ ਮੇਰੇ ਪਿਤਾ ਦਾਊਦ ਨਾਲ ਵਰਤਾਓ ਕੀਤਾ ਅਰ ਉਹ ਦੇ ਰਹਿਣ ਦਾ ਘਰ ਬਣਾਉਣ ਲਈ ਉਸ ਨੂੰ ਦਿਆਰ ਦੀ ਲੱਕੜ ਘੱਲੀ</verse>
				<verse number="4">ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਭਈ ਉਹ ਦੇ ਲਈ ਪਵਿੱਤ੍ਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਰ ਉਹ ਸਬਤਾਂ ਅਰ ਅਮੱਸਿਆਂ ਅਰ ਯਹੋਵਾਹ ਸਾਡੇ ਪਰਮੇਸ਼ੁਰ ਦਿਆਂ ਠਹਿਰਾਈਆਂ ਹੋਇਆਂ ਪਰਬਾਂ ਉੱਤੇ ਹਮੇਸ਼ਗੀ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ</verse>
				<verse number="5">ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਹੈ</verse>
				<verse number="6">ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਅਕਾਸ਼ ਵਿੱਚ ਸਗੋਂ ਅਕਾਸ਼ਾਂ ਦੇ ਅਕਾਸ਼ ਵਿੱਚ ਨਹੀਂ ਵਿਆਪ ਸੱਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਏ ਬਿਨਾ ਉਹ ਦੇ ਲਈ ਭਵਨ ਬਣਾਵਾਂ?</verse>
				<verse number="7">ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਘੱਲ ਜੋ ਸੋਨੋ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਰੀਗਰ ਹੋਵੇ ਤੇ ਉਨ੍ਹਾਂ ਕਾਰੀਗਰ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ</verse>
				<verse number="8">ਅਤੇ ਦਿਆਰ, ਸਰੂ ਅਰ ਚੰਦਣ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਂਨੂੰ ਘੱਲੀਂ ਕਿਉਂ ਜੋ ਮੈਂ ਜਾਣਦਾ ਹਾਂ ਭਈ ਤੇਰੇ ਟਹਿਲੂਏ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਟਹਿਲੂਏ ਤੇਰੇ ਟਹਿਲੂਆਂ ਨਾਲ ਰਹਿਣਗੇ</verse>
				<verse number="9">ਭਈ ਮੇਰੇ ਲਈ ਬਾਹਲੀਆਂ ਸਾਰੀਆਂ ਗੇਲੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ ਹੋਵੇਗਾ</verse>
				<verse number="10">ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਟਹਿਲੂਏ ਹਨ ਮੈਂ ਭੋਜਨ ਲਈ ਇੱਕ ਲਖ ਪੰਜਾਹ ਹਜ਼ਾਰ ਮਣ ਝਾੜਵੀ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾ ਹਜ਼ਾਰ ਮਣ ਦਾਖ ਰਸ ਅਰ ਪੰਦਰਾ ਹਜ਼ਾਰ ਮਣ ਤੇਲ ਦਿਆਂਗਾ।।</verse>
				<verse number="11">ਤਦ ਸੂਰ ਦੇ ਰਾਜਾ ਹੂਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਘੱਲਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ</verse>
				<verse number="12">ਅਤੇ ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਹ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤ੍ਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਭਈ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਭਵਨ ਆਪਣੀ ਪਾਤਸ਼ਾਹੀ ਲਈ ਬਣਾਵੇ</verse>
				<verse number="13">ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਘੱਲ ਦਿੱਤਾ ਹੈ</verse>
				<verse number="14">ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਤੀਵੀਂ ਦਾ ਪੁੱਤ੍ਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਰ ਚਾਂਦੀ ਅਰ ਪਿੱਤਲ ਅਰ ਲੋਹੇ ਅਰ ਪੱਥਰ ਅਰ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਰ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ</verse>
				<verse number="15">ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਹ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਘੱਲ ਦੇਵੇ</verse>
				<verse number="16">ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫਾ ਵਿੱਚ ਤੇਰੇ ਕੋਲ ਲਿਆਵਾਂਗੇ ਅਰ ਤੂੰ ਉਹ ਨੂੰ ਯਰੂਸ਼ਲਮ ਤਾਈਂ ਲੈ ਜਾਵੀਂ।।</verse>
				<verse number="17">ਤਾਂ ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਰ ਓਹ ਇੱਕ ਲੱਖ ਤਰਵੰਜਾ ਹਜ਼ਾਰ ਛੇ ਸੌ ਨਿੱਕਲੇ</verse>
				<verse number="18">ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਨੂੰ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਨੂੰ ਲੋਕਾਂ ਤੋਂ ਕੰਮ ਲੈਣ ਤੇ ਵੇਖ ਭਾਲ ਕਰਨ ਲਈ ਠਹਿਰਾਇਆ।।</verse>
			</chapter>
			<chapter number="3">
				<verse number="1">ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ</verse>
				<verse number="2">ਉਹ ਉਹਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਵਰ੍ਹੇ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ</verse>
				<verse number="3">ਅਤੇ ਜੋ ਨਿਉਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਏਹ ਹੈ, - ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਰ ਚੌੜਾਈ ਵੀਹ ਹੱਥ ਸੀ</verse>
				<verse number="4">ਅਤੇ ਡਿਉੜ੍ਹੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਰ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਵਾਰੋਂ ਕੁੰਦਨ ਸੋਨੇ ਨਾਲ ਮੜ੍ਹਿਆ</verse>
				<verse number="5">ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਰ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਰ ਉਹ ਦੇ ਉੱਤੇ ਖਜੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ</verse>
				<verse number="6">ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜ਼ਾਇਆ ਅਰ ਉਹ ਸੋਨਾ ਪਰਵਾਇਮ ਦਾ ਸੋਨਾ ਸੀ</verse>
				<verse number="7">ਉਸ ਨੇ ਭਵਨ ਨੂੰ ਉਹ ਦਿਆਂ ਸ਼ਤੀਰਾਂ, ਉਹ ਦੀ ਡਿਉੜੀ ਅਰ ਕੰਧਾਂ ਅਰ ਬੂਹਿਆਂ ਨੂੰ ਸੋਨੇ ਨਾਲ ਮੜ੍ਹਿਆ ਅਰ ਕੰਧਾਂ ਉੱਤੇ ਕਰੂਬੀ ਉੱਕਰੇ</verse>
				<verse number="8">ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਰ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ</verse>
				<verse number="9">ਅਤੇ ਕਿਲ੍ਹਾਂ ਦਾ ਤੋਲ ਪੰਜਾਹ ਤੋਂਲੇ ਸੋਨੇ ਦਾ ਸੀ। ਅਤੇ ਉਸ ਨੇ ਉਤਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ</verse>
				<verse number="10">ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ</verse>
				<verse number="11">ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਅੱਪੜਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤਾਈਂ ਅੱਪੜਿਆ ਹੋਇਆ ਸੀ</verse>
				<verse number="12">ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਅੱਪੜਿਆ ਹੋਇਆ ਅਰ ਦੂਜਾ ਖੰਭ ਪੰਜ ਹਥ ਦਾ ਦੂਜੇ ਕਰੂਬੀ ਤੇ ਖੰਭ ਨਾਲ ਜੁੜਿਆ ਹੋਇਆ ਸੀ</verse>
				<verse number="13">ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਰ ਓਹ ਆਪਣੇ ਆਪਣੇ ਪੈਰਾਂ ਉੱਤੇ ਖਲੋਤੇ ਸਨ ਅਰ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ</verse>
				<verse number="14">ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਰ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ</verse>
				<verse number="15">ਅਤੇ ਉਸ ਨੇ ਭਵਨ ਦੇ ਅੱਗੇ ਦੇ ਲਈ ਪੈਂਤੀ ਕੁ ਹੱਥ ਉੱਚੇ ਦੋ ਥੰਮ੍ਹ ਬਣਾਏ ਅਰ ਹਰ ਇੱਕ ਦੀ ਟੀਸੀ ਉੱਤੇ ਪੰਜ ਪੰਜ ਹੱਥ ਦਾ ਮੁਕਟ ਸੀ</verse>
				<verse number="16">ਅਤੇ ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮ੍ਹਾਂ ਦੇ ਸਿਰਿਆਂ ਉੱਤੇ ਲਾਇਆ ਅਰ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜੀਰੀਆਂ ਵਿੱਚ ਲਾ ਦਿੱਤਾ</verse>
				<verse number="17">ਅਤੇ ਉਸ ਨੇ ਥੰਮ੍ਹਾਂ ਨੂੰ ਹੈਕਲ ਦੇ ਅਗਾੜੀ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਉਂ \ਯਾਕੀਨ\ ਅਰ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਉਂ \ਬੋਅਜ਼\ ਰੱਖਿਆ।।</verse>
			</chapter>
			<chapter number="4">
				<verse number="1">ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਰ ਉਹ ਦੀ ਚੌੜਾਈ ਵੀਹ ਹੱਥ ਅਰ ਉਹ ਦੀ ਉਚਿਆਈ ਦਸ ਹੱਥ ਸੀ</verse>
				<verse number="2">ਅਤੇ ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢਿਓ ਦੂਜੇ ਕੰਢੇ ਤਾਈਂ ਦਸ ਹੱਥ ਸੀ। ਉਹ ਚੌਫੇਰਿਓਂ ਗੋਲ ਸੀ ਅਰ ਉਹ ਦੀ ਉਚਿਆਈ ਪੰਜ ਹੱਥ ਸੀ ਅਰ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ</verse>
				<verse number="3">ਅਤੇ ਉਹ ਦੇ ਹੇਠਾਂ ਉਹ ਦੇ ਚੌਫੇਰੇ ਇੱਕ ਇੱਕ ਹੱਥ ਵਿੱਚ ਦਸ ਦਸ ਬਲਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਏਹ ਬਲਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲੇ ਗਏ ਸਨ</verse>
				<verse number="4">ਉਹ ਬਾਰਾਂ ਬਲਦਾਂ ਦੇ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਦਾ ਮੂੰਹ ਉੱਤਰ ਵੱਲ ਤੇ ਤਿੰਨਾਂ ਦਾ ਮੂੰਹ ਪੱਛਮ ਵੱਲ ਤੇ ਤਿੰਨਾਂ ਦਾ ਮੂੰਹ ਦੱਖਣ ਵੱਲ ਅਰ ਤਿੰਨਾਂ ਦਾ ਮੂੰਹ ਪੂਰਬ ਵੱਲ ਸੀ ਅਤੇ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਸੀ ਅਰ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ</verse>
				<verse number="5">ਅਤੇ ਉਹ ਦੀ ਮੁਟਿਆਈ ਇੱਕ ਚੱਪਾ ਸੀ ਅਰ ਉਹ ਦਾ ਕੰਢਾ ਕਟੋਰੇ ਦੇ ਕੰਢੇ ਵਾਂਙੁ ਤੇ ਸੋਸਨ ਦੇ ਫਲਾਂ ਵਰਗਾ ਸੀ ਅਰ ਉਹ ਦੇ ਵਿੱਚ ਉਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸੱਕਦਾ ਸੀ</verse>
				<verse number="6">ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਭਈ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ</verse>
				<verse number="7">ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਰ ਹੈਕਲ ਵਿੱਚ ਪੰਜ ਸੱਜੇ ਅਰ ਪੰਜ ਖੱਬੇ ਪਾਸੇ ਟਿਕਾ ਦਿੱਤੇ</verse>
				<verse number="8">ਉਸ ਨੇ ਦਸ ਮੇਜ਼ਾਂ ਬਣਾਇਆ ਅਰ ਹੈਕਲ ਵਿੱਚ ਸੱਜੇ ਅਰ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ</verse>
				<verse number="9">ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਰ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ</verse>
				<verse number="10">ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਭੁਆ ਕੇ ਰੱਖਿਆ</verse>
				<verse number="11">ਹੂਰਾਮ ਨੇ ਤਸਲੇ ਅਰ ਕੜਛੇ ਅਰ ਬਾਟੇ ਬਣਾਏ ਅਤੇ ਹੂਰਾਮ ਨੇ ਉਹ ਕੰਮ ਜੋ ਉਹ ਸੁਲੇਮਾਨ ਦੇ ਲਈ ਪਰਮੇਸ਼ੁਰ ਦੇ ਭਵਨ ਵਿੱਚ ਕਰਦਾ ਸੀ ਮੁਕਾ ਲਿਆ</verse>
				<verse number="12">ਦੋਵੇਂ ਥੰਮ੍ਹ ਅਰ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਮੁਕਟਾਂ ਨੂੰ ਕੱਜਦੀਆਂ ਸਨ</verse>
				<verse number="13">ਅਤੇ ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਭਈ ਉਹ ਥੰਮ੍ਹਾਂ ਦੇ ਓਤਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ</verse>
				<verse number="14">ਅਤੇ ਉਸ ਨੇ ਕੁਰਸੀਆਂ ਬਣਾਈਆਂ ਅਰ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,</verse>
				<verse number="15">ਇੱਕ ਸਾਗਰੀ ਹੌਦ ਅਰ ਉਹ ਦੇ ਹੇਠਾਂ ਬਾਰਾਂ ਬਲਦ ਸਨ</verse>
				<verse number="16">ਅਤੇ ਤਸਲੇ, ਕੜਛੇ, ਤ੍ਰਿਸੂਲੀਆਂ ਅਰ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਦੇ ਨਮਿੱਤ ਯਹੋਵਾਹ ਦੇ ਭਵਨ ਲਈ ਚਿਲਕਦੇ ਪਿੱਤਲ ਦੇ ਬਣਾਏ</verse>
				<verse number="17">ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁਕੋਥ ਅਰ ਸਰੇਦਾਥਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂੰਮੀ ਵਿੱਚ ਢਾਲਿਆ</verse>
				<verse number="18">ਸੋ ਸੁਲੇਮਾਨ ਪਾਤਸ਼ਾਹ ਨੇ ਏਹ ਸਾਰੇ ਭਾਂਡੇ ਬੁਹਤ ਢੇਰ ਸਾਰੇ ਬਣਾਏ। ਏਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸੱਕੀ</verse>
				<verse number="19">ਸੁਲੇਮਾਨ ਨੇ ਓਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ</verse>
				<verse number="20">ਅਤੇ ਖ਼ਾਲਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਭਈ ਓਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲਦੇ ਰਹਿਣ</verse>
				<verse number="21">ਅਤੇ ਫੁੱਲ ਅਰ ਦੀਵੇ ਅਰ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ</verse>
				<verse number="22">ਅਤੇ ਗੁਲਤਰਾਸ਼ ਅਰ ਗੁਲਦਾਨ ਅਤੇ ਕੌਲੀਆਂ ਅਰ ਧੂਪਦਾਨ ਖ਼ਾਲਸ ਸੋਨੇ ਦੇ ਸਨ ਅਤੇ ਭਵਨ ਦਾ ਦਰਵੱਜਾ ਅਰ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਅਸਥਾਨ ਲਈ ਸਨ ਅਰ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।।</verse>
			</chapter>
			<chapter number="5">
				<verse number="1">ਇਉਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸਮਾਪਤ ਹੋਇਆ। ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਰ ਸਾਰੇ ਭਾਂਡੇ ਅੰਦਰ ਲੈ ਆਇਆ ਅਰ ਪਰਮੇਸ਼ੁਰ ਦੇ ਘਰ ਦੇ ਖ਼ਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ</verse>
				<verse number="2">ਤਦ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਅਰ ਗੋਤਾਂ ਦਿਆਂ ਸਾਰਿਆਂ ਮੁਖੀਆਂ ਅਰ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਸ਼ਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ ਭਈ ਓਹ ਦਾਊਦ ਦੇ ਸ਼ਹਿਰੋਂ ਜੋ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ</verse>
				<verse number="3">ਤਾਂ ਇਸਰਾਏਲ ਦੇ ਸਾਰੇ ਮਨੁੱਖ ਸਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ</verse>
				<verse number="4">ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਚੁੱਕਿਆ ਹੋਇਆ ਸੀ</verse>
				<verse number="5">ਅਤੇ ਓਹ ਸੰਦੂਕ ਅਰ ਮੰਡਲੀ ਦਾ ਤੰਬੂ ਅਰ ਸਾਰੇ ਪਵਿੱਤਰ ਭਾਂਡਿਆਂ ਨੂੰ ਜੋ ਉਸ ਤੰਬੂ ਵਿੱਚ ਸਨ ਲੈ ਆਏ । ਲੇਵੀ ਤੇ ਜਾਜਕ ਏਹਨਾਂ ਨੂੰ ਲਿਆਏ</verse>
				<verse number="6">ਅਤੇ ਸੁਲੇਮਾਨ ਪਾਤਸ਼ਾਹ ਅਰ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਏਨੀਆਂ ਭੇਡਾਂ ਤੇ ਬਲਦ ਕੱਟੇ ਭਈ ਓਹ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸੱਕਦੀ ਸੀ ਤੇ ਨਾ ਹੀ ਲੇਖਾ।</verse>
				<verse number="7">ਅਤੇ ਜਾਜਕਾਂ ਨੇ ਯਹੋਵਾਹ ਤੇ ਨੇਮ ਦੇ ਸੰਦੂਕ ਨੂੰ ਉਹ ਦੇ ਥਾਂ ਭਵਨ ਦੀ ਵਿੱਚਲੀ ਕੋਠੜੀ ਅਰਥਾਤ ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਲਿਆਂਦਾ</verse>
				<verse number="8">ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਅਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਰ ਐਉਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਹੀ ਢੱਕਿਆ ਹੋਇਆ ਸੀ</verse>
				<verse number="9">ਅਤੇ ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਰ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿੱਸਦੇ ਸਨ ਪਰ ਓਹ ਬਾਹਰ ਵਾਰੋਂ ਨਹੀਂ ਦਿੱਸਦੇ ਸਨ ਓਹ ਅੱਜ ਦੇ ਦਿਨ ਤਾਈਂ ਉੱਥੇ ਹੀ ਹਨ</verse>
				<verse number="10">ਸੰਦੂਕ ਵਿੱਚ ਕੁੱਝ ਨਹੀਂ ਸੀ ਬਿਨਾ ਉਨ੍ਹਾਂ ਦੋਹ ਤਖਤੀਆਂ ਦੇ ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨ੍ਹਿਆ ਸੀ।।</verse>
				<verse number="11">ਐਉਂ ਹੋਇਆ ਕਿ ਜਾਜਕ ਪਵਿੱਤਰ ਅਸਥਾਨੋਂ ਬਾਹਰ ਨਿੱਕਲੇ. ਓਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਓਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ</verse>
				<verse number="12">ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ ਅਰ ਹੀਮਾਨ ਅਤੇ ਯਦੂਥੂਨ ਅਰ ਉਨ੍ਹਾਂ ਦੇ ਪੁੱਤ੍ਰ ਅਰ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜਰੀਆਂ ਤੇ ਸਤਾਰਾਂ ਅਰ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖਲੋਤੇ ਸਨ ਅਰ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ</verse>
				<verse number="13">ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਰ ਗਵੰਤਰੀ ਮਿਲ ਗਏ ਭਈ ਯਹੋਵਾਹ ਦੀ ਉਸਤਤ ਅਰ ਧੰਨਵਾਦ ਕਰਨ ਵਿੱਚ ਉਨ੍ਹਾਂ ਦਾ ਸੁਰ ਇੱਕੋ ਹੀ ਸੁਣਾਈ ਦੇਵੇ ਅਰ ਜਦ ਤੁਰ੍ਹੀਆਂ ਅਰ ਖੰਜਰੀਆਂ ਅਰ ਗਾਉਣ ਦਿਆਂ ਸਾਜ਼ਾ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ</verse>
				<verse number="14">ਅਤੇ ਜਾਜਕ ਬੱਦਲ ਕਰਕੇ ਸੇਵਾ ਲਈ ਖੜੇ ਨਾ ਰਹਿ ਸੱਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪ੍ਰਤਾਪ ਨਾਲ ਭਰ ਗਿਆ ਸੀ।</verse>
			</chapter>
			<chapter number="6">
				<verse number="1">ਤਦ ਸੁਲੇਮਾਨ ਨੇ ਕਿਹਾ, ਯਹੋਵਾਹ ਨੇ ਆਖਿਆ ਹੈ ਕਿ ਉਹ ਅਨ੍ਹੇਰ ਘੁੱਪ ਵਿੱਚ ਵੱਸੇਗਾ</verse>
				<verse number="2">ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੀਕ ਰਹੇਂ ਬਣਾਇਆ</verse>
				<verse number="3">ਤਾਂ ਪਾਤਸ਼ਾਹ ਨੇ ਆਪਣਾ ਮੂੰਹ ਫੇਰਿਆ ਅਤੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਅਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ</verse>
				<verse number="4">ਸੋ ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਦੇ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਪੂਰਾ ਵੀ ਕੀਤਾ</verse>
				<verse number="5">ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਜਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ</verse>
				<verse number="6">ਪਰ ਮੈਂ ਯਰੂਸ਼ਲਮ ਨੂੰ ਚੁਣਿਆ ਕਿ ਉੱਥੇ ਮੇਰਾ ਨਾਮ ਹੋਵੇ ਅਤੇ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਦੇ ਉੱਤੇ ਹੋਵੇ</verse>
				<verse number="7">ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਇੱਕ ਭਵਨ ਬਣਾਵੇ</verse>
				<verse number="8">ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਮਨਸ਼ਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਦਿਲ ਵਿੱਚ ਸੀ</verse>
				<verse number="9">ਤਾਂ ਵੀ ਤੂੰ ਏਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤ੍ਰ ਜੋ ਤੇਰੀ ਵੰਸ ਵਿੱਚੋਂ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ</verse>
				<verse number="10">ਯਹੋਵਾਹ ਨੇ ਆਪਣਾ ਉਹ ਬਚਨ ਜਿਹੜਾ ਉਹ ਨੇ ਕਿਹਾ ਸੀ ਪੂਰਾ ਕੀਤਾ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ</verse>
				<verse number="11">ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਕੀਤਾ</verse>
				<verse number="12">ਅਤੇ ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖਲੋ ਕੇ ਆਪਣੇ ਹੱਥ ਅੱਡੇ</verse>
				<verse number="13">ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖਲੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ</verse>
				<verse number="14">ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸੁਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ</verse>
				<verse number="15">ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਹਾਂ, ਤੈਂ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਸ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ</verse>
				<verse number="16">ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ</verse>
				<verse number="17">ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।।</verse>
				<verse number="18">ਪਰ ਕੀ ਪਰਮੇਸ਼ੁਰ ਸੱਚ ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ?</verse>
				<verse number="19">ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਰ ਅਰਦਾਸ ਵੱਲ ਧਿਆਨ ਕਰ ਕੇ ਉਸ ਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੇ ਸਾਹਮਣੇ ਕਰਦਾ ਹੈ</verse>
				<verse number="20">ਤਾਂ ਜੋ ਤੇਰੀਆਂ ਅੱਖੀਆਂ ਏਸ ਭਵਨ ਵੱਲ ਅਰਥਾਤ ਏਸ ਥਾਂ ਵੱਲ ਜਿਸ ਦੇ ਵਿੱਖੇ ਤੈਂ ਫ਼ਰਮਾਇਆ ਸੀ ਭਈ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਏਸ ਅਸਥਾਨ ਵੱਲ ਕਰੇ</verse>
				<verse number="21">ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਓਹ ਏਸ ਅਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈਂ ਸਗੋਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਲਈਂ ਤੇ ਸੁਣ ਕੇ ਖਿਮਾ ਕਰੀਂ।।</verse>
				<verse number="22">ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਸ ਤੋਂ ਸੌਂਹ ਖਵਾਈ ਜਾਵੇ ਅਤੇ ਉਹ ਆ ਕੇ ਏਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ</verse>
				<verse number="23">ਤਾਂ ਤੂੰ ਸੁਰਗ ਉੱਤੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਕਰ ਕੇ ਦੁਸ਼ਟ ਨੂੰ ਡੰਡ ਦੇਵੀਂ ਭਈ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜ੍ਹੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ</verse>
				<verse number="24">ਅਤੇ ਜੇ ਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਏਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ</verse>
				<verse number="25">ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਏਸ ਭੂੰਮੀ ਵਿੱਚ ਜਿਹੜੀ ਤੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਹੈ ਮੋੜ ਲੈ ਆਈਂ।।</verse>
				<verse number="26">ਜਦ ਏਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਓਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਨ੍ਹਾਂ ਨੂੰ ਦੁਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ</verse>
				<verse number="27">ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਖਿਮਾ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਹਾਈਂ।।</verse>
				<verse number="28">ਜੇ ਕਰ ਦੇਸ ਵਿੱਚ ਕਾਲ ਪੈ ਜਾਵੇ ਯਾ ਬਵਾ ਫੁੱਟ ਨਿੱਕਲੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਯਾ ਬਿਮਾਰੀ ਹੋਵੇ</verse>
				<verse number="29">ਤਾਂ ਜਿਹੜੀ ਬੇਨਤੀ ਤੇ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਯਾ ਤੇਰੀ ਸਾਰੀ ਪਰਜ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁਖ ਅਤੇ ਰੰਜ ਨੂੰ ਜਾਣ ਕੇ ਆਪਣੇ ਹੱਥ ਏਸ ਭਵਨ ਵੱਲ ਅੱਡੇ</verse>
				<verse number="30">ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ</verse>
				<verse number="31">ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।।</verse>
				<verse number="32">ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਮਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਏਸ ਭਵਨ ਵੱਲ ਬੇਨਤੀ ਕਰੇ</verse>
				<verse number="33">ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈ ਮੰਨਣ ਅਤੇ ਜਾਣ ਲੈਣ ਕਿ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਅਖਵਾਉਂਦਾ ਹੈ।।</verse>
				<verse number="34">ਜੇਕਰ ਤੇਰੀ ਪਰਜਾ ਕਿਸੇ ਰਾਹ ਥਾਣੇ ਜਿਸ ਤੇ ਤੂੰ ਉਨ੍ਹਾਂ ਨੂੰ ਘੱਲੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਓਹ ਏਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ</verse>
				<verse number="35">ਤਾਂ ਤੂੰ ਸੁਰਗ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ</verse>
				<verse number="36">ਜੇਕਰ ਓਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੋ ਅਤੇ ਤੂੰ ਉਨ੍ਹਾਂ ਤੋਂ ਨਰਾਜ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਅਸੀਰ ਬਣਾ ਕੇ ਦੂਰ ਯਾ ਨੇੜੇ ਦੇ ਦੇਸ ਵਿੱਚ ਲੈ ਜਾਵੇ</verse>
				<verse number="37">ਤਦ ਵੀ ਜੇ ਕਰ ਓਹ ਉਸ ਦੇਸ ਵਿੱਚ ਜਿੱਥੇ ਓਹ ਅਸੀਰੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਅਸੀਰੀ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸਾਂ ਪਾਪ ਕੀਤਾ, ਅਸਾਂ ਅਪਰਾਧ ਕੀਤਾ ਅਤੇ ਅਸਾਂ ਬਦੀ ਕੀਤੀ</verse>
				<verse number="38">ਸੋ ਜੇ ਓਹ ਉਸ ਅਸੀਰੀ ਦੇ ਦੇਸ ਵਿੱਚੋਂ ਜਿੱਥੇ ਓਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮੰਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਏਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ</verse>
				<verse number="39">ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਨੂੰ ਸੁਣੀਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਖਿਮਾ ਕਰੀਂ</verse>
				<verse number="40">ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਏਸ ਅਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ</verse>
				<verse number="41">ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ</verse>
				<verse number="42">ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ। ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰਖੀਂ।।</verse>
			</chapter>
			<chapter number="7">
				<verse number="1">ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ</verse>
				<verse number="2">ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸੱਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ</verse>
				<verse number="3">ਅਤੇ ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!</verse>
				<verse number="4">ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ</verse>
				<verse number="5">ਅਤੇ ਸੁਲਮੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ</verse>
				<verse number="6">ਅਤੇ ਜਾਜਕ ਆਪਣੇ ਕੰਮਾ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖਲੋਤੇ ਸਨ ਜਿਨਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖਲੋਤੇ ਰਹੇ</verse>
				<verse number="7">ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂਕਿ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਏਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ</verse>
				<verse number="8">ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਉਸ ਪਰਬ ਨੂੰ ਸੱਤਾਂ ਦਿਨਾਂ ਤੀਕ ਮਨਾਇਆ</verse>
				<verse number="9">ਅਤੇ ਅੱਠਵੇਂ ਦਿਨ ਉਨ੍ਹਾਂ ਨੇ ਇੱਕ ਸ਼੍ਰੋਮਨੀ ਸਭਾ ਕੀਤੀ ਏਸ ਲਈ ਜੋ ਓਹ ਸੱਤ ਦਿਨ ਤੀਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ</verse>
				<verse number="10">ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਓਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।।</verse>
				<verse number="11">ਏਸ ਤਰਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰਾਂ ਸੁਫਲ ਹੋਇਆ</verse>
				<verse number="12">ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਏਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਏਹ ਬਲੀਦਾਨ ਲਈ ਭਵਨ ਹੋਵੇ</verse>
				<verse number="13">ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਯਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਯਾ ਆਪਣੀ ਪਰਜਾ ਦੇ ਵਿੱਚ ਬਵਾ ਘੱਲਾਂ</verse>
				<verse number="14">ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸੁਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਖਿਮਾ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ</verse>
				<verse number="15">ਹੁਣ ਜਿਹੜੀ ਪ੍ਰਾਰਥਨਾ ਏਸ ਥਾਂ ਕੀਤੀ ਜਾਵੇਗੀ ਉਸ ਉੱਥੇ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ</verse>
				<verse number="16">ਕਿਉਂ ਜੋ ਹੁਣ ਮੈਂ ਏਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੀਕ ਉੱਥੇ ਲੱਗੇ ਰਹਿਣਗੇ</verse>
				<verse number="17">ਅਤੇ ਜੇ ਤੂੰ ਮੇਰੇ ਸਨਮੁੱਖ ਉਸੇ ਤਰਾਂ ਚਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਨਾ ਕਰੇਂ</verse>
				<verse number="18">ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ</verse>
				<verse number="19">ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋ</verse>
				<verse number="20">ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਏਸ ਭਵਨ ਨੂੰ ਜਿਹ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਏਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ</verse>
				<verse number="21">ਭਾਵੇਂ ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਗਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਏਸ ਦੇਸ ਅਤੇ ਏਸ ਭਵਨ ਨਾਲ ਏਹੋ ਜਿਹਾ ਕਿਉਂ ਕੀਤਾ?</verse>
				<verse number="22">ਤਦ ਓਹ ਆਖਣਗੇ, ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਓਹਨਾਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ ਏਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।।</verse>
			</chapter>
			<chapter number="8">
				<verse number="1">ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ</verse>
				<verse number="2">ਸੁਲੇਮਾਨ ਨੇ ਉਨ੍ਹਾਂ ਸ਼ਹਿਰਾਂ ਨੂੰ ਜੋ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ ਫੇਰ ਬਣਾਉਣ ਲੱਗਾ ਅਤੇ ਇਸਰਾਏਲੀਆਂ ਨੂੰ ਉੱਥੇ ਵਸਾਇਆ</verse>
				<verse number="3">ਸੁਲੇਮਾਨ ਹਮਾਥ-ਸੋਬਾਹ ਨੂੰ ਗਿਆ ਅਤੇ ਉਹ ਨੂੰ ਜਿੱਤ ਲਿਆ</verse>
				<verse number="4">ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ</verse>
				<verse number="5">ਅਤੇ ਉਸ ਨੇ ਉਤਲੇ ਬੈਤ-ਹੋਰਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ</verse>
				<verse number="6">ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਅਸਬਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ।।</verse>
				<verse number="7">ਓਸ ਸਾਰੇ ਲੋਕ ਜੋ ਹਿੱਤੀਆਂ ਅਰ ਅਮੋਰੀਆਂ ਅਰ ਫਰਿੱਜੀਆਂ ਅਰ ਹਿੱਵੀਆਂ ਅਰ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ</verse>
				<verse number="8">ਉਨ੍ਹਾਂ ਦੀ ਹੀ ਸੰਤਾਨ ਜੋ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ ਜਿਸ ਨੂੰ ਇਸਰਾਏਲੀਆਂ ਨੇ ਮੱਲੀਆਂ ਮੇਟ ਨਹੀਂ ਕੀਤਾ ਸੀ ਉਸੇ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕਰਰ ਕੀਤੇ ਜਿਵੇਂ ਅੱਜ ਦੇ ਦਿਨ ਤੀਕ ਹੈ</verse>
				<verse number="9">ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਓਹ ਜੋਧੇ ਅਤੇ ਉਹ ਦੇ ਛੋਟੇ ਅਫਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਅਸਵਾਰਾਂ ਦੇ ਸਰਦਾਰ ਸਨ</verse>
				<verse number="10">ਅਤੇ ਸੁਲੇਮਾਨ ਪਾਤਸ਼ਾਹ ਦੇ ਏਹ ਖਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਓਹ ਦੇ ਸੌ ਪੰਜਾਹ ਸਨ।।</verse>
				<verse number="11">ਸੁਲੇਮਾਨ, ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰਾਂ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਓਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ</verse>
				<verse number="12">ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡੇਉੜ੍ਹੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ</verse>
				<verse number="13">ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ</verse>
				<verse number="14">ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਉਨ੍ਹਾਂ ਦੀ ਓਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਓਹ ਜਾਜਕਾਂ ਦੇ ਸਾਹਮਣੇ ਨਿਤਾਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਮਰਦ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ</verse>
				<verse number="15">ਅਤੇ ਓਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਯਾ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ</verse>
				<verse number="16">ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨਿਉਂ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੀਕਰ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।।</verse>
				<verse number="17">ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੇਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਹਨ</verse>
				<verse number="18">ਅਤੇ ਹੂਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਅਤੇ ਓਹ ਮਲਾਹ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਘੱਲੇ ਅਤੇ ਓਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।।</verse>
			</chapter>
			<chapter number="9">
				<verse number="1">ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫਿਲੇ ਅਤੇ ਉਨ੍ਹਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁ ਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ</verse>
				<verse number="2">ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸੱਕਿਆ</verse>
				<verse number="3">ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਬੁੱਧੀ ਨੂੰ ਅਤੇ ਉਸ ਭਵਨ ਨੂੰ ਜੋ ਉਹ ਨੇ ਬਣਾਇਆ ਸੀ ਵੇਖਿਆ</verse>
				<verse number="4">ਅਤੇ ਉਸ ਦੇ ਲੰਗਰ ਦੇ ਖਾਣੇ, ਉਹ ਦੇ ਟਹਿਲੂਆਂ ਦੀ ਸੇਵਾ ਅਤੇ ਉਸ ਦੇ ਨੌਕਰਾਂ ਦੀ ਆਗਿਆ ਕਾਰੀ ਅਤੇ ਉਨ੍ਹਾਂ ਦੇ ਪਹਿਨਾਵੇ ਅਤੇ ਉਸ ਦੇ ਸਾਕੀ ਅਤੇ ਉਨ੍ਹਾਂ ਦੇ ਭੇਸ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ</verse>
				<verse number="5">ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ਼ ਵਿੱਚ ਸੁਣੀ ਸੀ</verse>
				<verse number="6">ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ</verse>
				<verse number="7">ਧਨ ਹਨ ਤੇਰੇ ਮਨੁੱਖ ਅਤੇ ਧਨ ਤੇਰੇ ਏਹ ਨੌਕਰ ਜੋ ਸਦਾ ਤੇਰੇ ਮਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!</verse>
				<verse number="8">ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਰੀਝਵਾਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਹਿਤ ਸੀ ਭਈ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਏਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਉਂ ਕਰੇਂ</verse>
				<verse number="9">ਉਹ ਨੇ ਇੱਕ ਸੌ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਓਹੋ ਜਿਹਾ ਫੇਰ ਕਦੀ ਨਾ ਮਿਲਿਆ</verse>
				<verse number="10">ਅਤੇ ਹੂਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫ਼ੀਰ ਤੋਂ ਸੋਨਾ ਲਿਆਉਂਦੇ ਸਨ ਓਹ ਚੰਦਨ ਦੀ ਲਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ</verse>
				<verse number="11">ਤਾਂ ਪਾਤਸ਼ਾਹ ਨੇ ਚੰਦਨ ਦੀ ਲਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜ੍ਹੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਦੇ ਰਬਾਬ ਬਣਾਏ ਅਤੇ ਏਹੋ ਜੇਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ</verse>
				<verse number="12">ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵਧੀਕ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ ਅਤੇ ਉਹ ਮੁੜ ਆਪਣੇ ਨੌਕਰਾਂ ਸਣੇ ਆਪਣੇ ਦੇਸ ਨੂੰ ਚੱਲੀ ਗਈ</verse>
				<verse number="13">ਜਿੰਨਾ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲਗਭਗ ਸੀ</verse>
				<verse number="14">ਏਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੁਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ</verse>
				<verse number="15">ਸੁਲੇਮਾਨ ਪਾਤਸ਼ਾਹ ਨੇ ਕੁਟੇ ਹੋਏ ਸੋਨੋ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ ਇੱਕ ਢਾਲ ਨੂੰ ਲੱਗਾ ਹੋਇਆ ਸੀ</verse>
				<verse number="16">ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ ਇੱਕ ਢਾਲ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ</verse>
				<verse number="17">ਏਸ ਤੋਂ ਬਿਨਾ ਪਾਤਸ਼ਾਹ ਨੇ ਇੱਕ ਹਾਥੀ ਦੰਦਾ ਦਾ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਤੇ ਕੁੰਦਣ ਸੋਨਾ ਮੜਵਾਇਆ</verse>
				<verse number="18">ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਏਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਡਾਸਣਿਆਂ ਦੇ ਕੋਲ ਦੇ ਸ਼ੇਰ ਬਬਰ ਖੜੇ ਸਨ</verse>
				<verse number="19">ਅਤੇ ਉਨ੍ਹਾਂ ਛੇਆਂ ਪੌਡਿਆਂ ਉੱਤੇ ਏਧਰ ਓਧਰ ਬਾਰਾਂ ਸ਼ੇਰ ਬੱਬਰ ਖੜੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਏਹੋ ਜਿਹਾ ਨਹੀਂ ਬਣਿਆ ਸੀ</verse>
				<verse number="20">ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ।</verse>
				<verse number="21">ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ ਦੇ ਏਹ ਜਹਾਜ਼ ਤਿੰਨੀਂ ਵਰਹੀਂ ਇੱਕੀ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ</verse>
				<verse number="22">ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧੀ ਵਿੱਚ ਦੁਨੀਆਂ ਦੇ ਸਭ ਪਾਤਸ਼ਾਹਾਂ ਨਾਲੋਂ ਵੱਧ ਗਿਆ</verse>
				<verse number="23">ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਓਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ</verse>
				<verse number="24">ਅਤੇ ਓਹ ਆਪੋ ਆਪਣੇ ਨਜ਼ਰਾਨੇ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਸ਼ਸਤ੍ਰ, ਬਸਤ੍ਰ, ਮਸਾਲੇ, ਘੋੜੇ, ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦੇ ਹੁੰਦੇ ਸਨ</verse>
				<verse number="25">ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਥਾਨ ਅਤੇ ਬਾਰਾਂ ਹਜ਼ਾਰ ਅਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰੱਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ</verse>
				<verse number="26">ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੀਕਰ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ</verse>
				<verse number="27">ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਙੁ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਰੁੱਖਾਂ ਦੇ ਬਰਾਬਰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ</verse>
				<verse number="28">ਅਤੇ ਓਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ</verse>
				<verse number="29">ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੀਕ ਕੀਤੇ ਓਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿੱਖੇ ਹੋਏ ਨਹੀਂ ਹਨ?</verse>
				<verse number="30">ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲੀ ਵਰਹੇ ਰਾਜ ਕੀਤਾ</verse>
				<verse number="31">ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="10">
				<verse number="1">ਤਾਂ ਰਹਬੁਆਮ ਸ਼ਕਮ ਨੂੰ ਗਿਆ ਏਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ</verse>
				<verse number="2">ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ</verse>
				<verse number="3">ਅਤੇ ਉਨ੍ਹਾਂ ਨੇ ਉਸ ਨੂੰ ਸੱਦ ਘੱਲਿਆ ਸੋ ਯਾਰਾਬੁਆਮ ਅਤੇ ਸਾਰੇ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ</verse>
				<verse number="4">ਕਿ ਤੁਹਾਡੇ ਪਿਤਾ ਨੇ ਸਾਡਾ ਜੂਆ ਔਖਾ ਕਰ ਰੱਖਿਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਟਹਿਣ ਅਤੇ ਉਸ ਭਾਰੀ ਜੂਏ ਨੂੰ ਜੋ ਉਸ ਅਸਾਂ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰ ਦਿਓ ਤਂ ਅਸੀਂ ਤੁਹਾਡੀ ਸੇਵਾ ਕਰਾਂਗੇ</verse>
				<verse number="5">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਓਹ ਲੋਕ ਚਲੇ ਗਏ</verse>
				<verse number="6">ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?</verse>
				<verse number="7">ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਵਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਲੋਕਾਂ ਨੂੰ ਮਿੱਠੀਆਂ ਮਿੱਠੀਆਂ ਗੱਲਾਂ ਆਖੋ ਤਾਂ ਓਹ ਸਦਾ ਤੁਹਾਡੀ ਸੇਵਾ ਕਰਨਗੇ</verse>
				<verse number="8">ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ ਸਲਾਹ ਕੀਤੀ</verse>
				<verse number="9">ਅਤੇ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਵੀਏ ਜਿਨ੍ਹਾਂ ਨੇ ਮੇਰੇ ਨਾਲ ਏਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?</verse>
				<verse number="10">ਤਾਂ ਓਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਪਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ!</verse>
				<verse number="11">ਮੇਰੇ ਪਿਤਾ ਨੇ ਤਾਂ ਭਾਰੀ ਜੂਆ ਤੁਸੀਂ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਏ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤਾਂ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂ ਕੋਟਲਿਆਂ ਨਾਲ ਫੰਡਾਂਗਾ!</verse>
				<verse number="12">ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ</verse>
				<verse number="13">ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ</verse>
				<verse number="14">ਲੰਗੋਟੀਏ ਯਾਰਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਆ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਵਾਲੇ ਕੋਟਲਿਆ ਨਾਲ ਫੰਡਾਂਗਾ!</verse>
				<verse number="15">ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ</verse>
				<verse number="16">ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ</verse>
				<verse number="17">ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ</verse>
				<verse number="18">ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਘੱਲਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਓ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ</verse>
				<verse number="19">ਸੋ ਇਸਰਾਏਲ ਅੱਜ ਦੇ ਦਿਨ ਤੀਕ ਦਾਊਦ ਦੇ ਘਰਾਣੇ ਤੋਂ ਆਕੀ ਹੈ।।</verse>
			</chapter>
			<chapter number="11">
				<verse number="1">ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ</verse>
				<verse number="2">ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਮਰਦ ਸ਼ਮਆਯਾਹ ਨੂੰ ਆਇਆ</verse>
				<verse number="3">ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ</verse>
				<verse number="4">ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੀ ਬਿਨਾ ਮੁੜ ਗਏ</verse>
				<verse number="5">ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਨ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ</verse>
				<verse number="6">ਸੋ ਉਸ ਨੇ ਬੈਤਲਹਮ, ਏਟਾਮ, ਤਕੋਆ</verse>
				<verse number="7">ਬੈਤ-ਸੂਰ, ਸੋਕੋ, ਅਦੁੱਲਾਮ,</verse>
				<verse number="8">ਗਥ, ਮਾਰੇਸ਼ਾਹ, ਜ਼ੀਫ,</verse>
				<verse number="9">ਅਦੋਰਇਮ, ਲਕੀਸ਼, ਅਜ਼ੇਕਾਹ,</verse>
				<verse number="10">ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ</verse>
				<verse number="11">ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਮੁਕੱਰਰ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈਂ ਦੇ ਭੰਡਾਰ ਰੱਖੇ</verse>
				<verse number="12">ਅਤੇ ਇੱਕ ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ</verse>
				<verse number="13">ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ</verse>
				<verse number="14">ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਏਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਓਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸੱਕਣ</verse>
				<verse number="15">ਅਤੇ ਉਸ ਆਪਣੀ ਵੱਲੋਂ ਉੱਚੇ ਅਸਥਾਨਾਂ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁਕੱਰਰ ਕੀਤੇ</verse>
				<verse number="16">ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ</verse>
				<verse number="17">ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਵਰਿਹਾਂ ਤੀਕ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰਹੇ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ</verse>
				<verse number="18">ਅਤੇ ਰਹਬੁਆਮ ਨੇ ਦਾਊਦ ਦੇ ਪੁੱਤ੍ਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤ੍ਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ</verse>
				<verse number="19">ਉਹ ਦੇ ਉਸ ਵਿੱਚੋਂ ਪੁੱਤ੍ਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ</verse>
				<verse number="20">ਉਸ ਦੇ ਮਗਰੋਂ ਉਸ ਨੇ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ</verse>
				<verse number="21">ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਬਾਹਲਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤ੍ਰ ਅਤੇ ਸੱਠ ਧੀਆਂ ਜੰਮੀਆਂ</verse>
				<verse number="22">ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ</verse>
				<verse number="23">ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤ੍ਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।।</verse>
			</chapter>
			<chapter number="12">
				<verse number="1">ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਹ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ</verse>
				<verse number="2">ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਏਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ</verse>
				<verse number="3">ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਅਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ</verse>
				<verse number="4">ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੀਕ ਆ ਗਿਆ।।</verse>
				<verse number="5">ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਮੈਨੂੰ ਛੱਡ ਦਿੱਤਾ, ਏਸ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ ਹੈ</verse>
				<verse number="6">ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ</verse>
				<verse number="7">ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ</verse>
				<verse number="8">ਤਾਂ ਵੀ ਓਹ ਉਸ ਦੇ ਸੇਵਕ ਹੋਣਗੇ ਤਾਂ ਜੋ ਓਹ ਮੇਰੀ ਸੇਵਾ ਅਤੇ ਦੇਸ ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ</verse>
				<verse number="9">ਸੋ ਮਿਸਰ ਦਾ ਰਾਜਾ ਸ਼ੀਸਕ ਯਰੂਸ਼ਲਮ ਉੱਚੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਓਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ</verse>
				<verse number="10">ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਓਹਨਾਂ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ</verse>
				<verse number="11">ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਓਹ ਨਿਗਾਹਬਾਨ ਆਉਂਦੇ ਅਤੇ ਓਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ</verse>
				<verse number="12">ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲ੍ਹਾਂ ਵੀ ਸਨ।।</verse>
				<verse number="13">ਸੋ ਰਹਬੁਆਮ ਪਾਤਸ਼ਾਹ ਨੇ ਤੱਕੜਾ ਹੋਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਅਮਾਹ ਅੰਮੋਨਣ ਸੀ</verse>
				<verse number="14">ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮੰਨ ਨਾ ਲਾਇਆ</verse>
				<verse number="15">ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਕੀ ਓਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ</verse>
				<verse number="16">ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="13">
				<verse number="1">ਯਾਰਾਬੁਆਮ ਪਾਤਸ਼ਾਹ ਦੇ ਅਠਾਰਵੇਂ ਵਰ੍ਹੇ ਤੋਂ ਅਬੀਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ</verse>
				<verse number="2">ਉਸ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਮੀਕਾਯਾਹ ਸੀ ਜੋ ਊਰੀਏਲ ਗਬਈ ਦੀ ਧੀ ਸੀ ਅਤੇ ਅਬੀਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ</verse>
				<verse number="3">ਅਤੇ ਅਬੀਯਾਹ ਜੰਗੀ ਸੂਰਮਿਆਂ ਦੀ ਫੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫੌਜ ਨਾਲ ਲੜਾਈ ਲਈ ਆਇਆ</verse>
				<verse number="4">ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫ਼ਰਾਈਮ ਦੇ ਪਹਾੜ ਵਿੱਚ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!</verse>
				<verse number="5">ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?</verse>
				<verse number="6">ਤਾਂ ਵੀ ਨਬਾਟ ਦੇ ਪੁੱਤ੍ਰ ਯਾਰਾਬੁਆਮ ਜੋ ਦਾਊਦ ਦੇ ਪੁੱਤ੍ਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ</verse>
				<verse number="7">ਅਤੇ ਉਸ ਦੇ ਕੋਲ ਲਫੰਗੇ ਤੇ ਸ਼ਤਾਨ ਵੰਸੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤ੍ਰ ਯਾਰਾਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ</verse>
				<verse number="8">ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਕਟਕ ਹੋ ਅਤੇ ਤੁਹਾਡੇ ਨਾਲ ਓਹ ਸੁਨਹਿਲੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!</verse>
				<verse number="9">ਕੀ ਤੁਸਾਂ ਹਾਰੂਨ ਦੇ ਪੁੱਤ੍ਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਦੇ ਢੰਗ ਉੱਤੇ ਆਪਣੇ ਜਾਜਕ ਮੁਕੱਰਰ ਨਹੀਂ ਕੀਤੇ ਐਉਂ ਭਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਢੇ ਲੈਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸੱਕੇ?</verse>
				<verse number="10">ਪਰੰਤੂ ਸਾਡਾ ਏਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸਾਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤ੍ਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਸੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ</verse>
				<verse number="11">ਐਉਂ ਹਰ ਰੋਜ਼ ਸਵੇਰੇ ਦੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸਾਂ ਤਾਂ ਉਹ ਨੂੰ ਛੱਡ ਦਿੱਤਾ ਹੈ</verse>
				<verse number="12">ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਦੇ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫਲ ਨਹੀਂ ਹੋਵੋਗੇ!</verse>
				<verse number="13">ਪਰ ਯਾਰਾਬੁਆਮ ਨੇ ਓਹਨਾਂ ਦੇ ਪਿੱਛੇ ਘਾਤ ਵਿੱਚ ਫ਼ੌਜ ਬਿਠਾ ਦਿੱਤੀ ਸੋ ਓਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤ ਓਹਨਾਂ ਦੇ ਪਿੱਛੇ ਸੀ</verse>
				<verse number="14">ਜਦ ਯਹੂਦਾਹ ਨੇ ਪਿੱਛੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ</verse>
				<verse number="15">ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆਂ ਅਤੇ ਜਦ ਓਹਨਾਂ ਨੇ ਲਲਕਾਰਿਆ ਜਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬੀਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ</verse>
				<verse number="16">ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਤੁਰੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਓਹਨਾਂ ਦੇ ਹੱਥ ਵਿੱਚ ਦੇ ਦਿੱਤਾ</verse>
				<verse number="17">ਤਾਂ ਅਬੀਯਾਹ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਕੇ ਖੇਤ ਪਏ</verse>
				<verse number="18">ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਏਸ ਲਈ ਜੋ ਓਹਨਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ</verse>
				<verse number="19">ਅਤੇ ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੱਡ, ਅਫ਼ਰੋਨ ਅਤੇ ਉਹ ਦੇ ਪਿੰਡ</verse>
				<verse number="20">ਅਬੀਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ</verse>
				<verse number="21">ਪਰੰਤੂ ਅਬੀਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤ੍ਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤ੍ਰ ਅਤੇ ਸੋਲਾਂ ਧੀਆਂ ਜੰਮੀਆ</verse>
				<verse number="22">ਅਤੇ ਅਬੀਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।।</verse>
			</chapter>
			<chapter number="14">
				<verse number="1">ਤਾਂ ਅਬੀਯਾਹ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤ੍ਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੀਕ ਦੇਸ ਵਿੱਚ ਅਮਨ ਰਿਹਾ।।</verse>
				<verse number="2">ਆਸਾ ਨੇ ਉਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਭਲਾ ਠੀਕ ਸੀ</verse>
				<verse number="3">ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਨੂੰ ਅਤੇ ਸਾਰੇ ਦੇਵਤਿਆਂ ਨੂੰ ਚੁੱਕ ਦਿੱਤਾ ਅਤੇ ਥੰਮ੍ਹਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ</verse>
				<verse number="4">ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ</verse>
				<verse number="5">ਉਹ ਨੇ ਯਹੋਵਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਅਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਹੀ</verse>
				<verse number="6">ਉਹ ਨੇ ਯਹੂਦਾਹ ਦੇ ਵਿੱਚ ਗੜ੍ਹਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿਚ ਚੈਨ ਸੀ ਅਤੇ ਉਨ੍ਹਾਂ ਵਰਿਹਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ</verse>
				<verse number="7">ਏਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਏਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਤੇ ਅਰਲ ਲਾਈਏ ਜਦ ਤੀਕ ਏਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸਾਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫੇਰਿਓਂ ਅਰਾਮ ਬਖ਼ਸ਼ਿਆ ਹੈ। ਸੋ ਓਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫਲ ਹੋਏ।।</verse>
				<verse number="8">ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ ਚੁੱਕਦੇ ਸਨ ਅਤੇ ਤੀਰ ਚਲਾਉਂਦੇ ਸਨ ਅਰ ਏਹ ਸਾਰੇ ਸੂਰਬੀਰ ਜੋਧੇ ਸਨ।।</verse>
				<verse number="9">ਜ਼ਰਹ ਕੂਸ਼ੀ ਦਸ ਲੱਖ ਦੀ ਫੌਜ ਅਤੇ ਤਿੰਨ ਸੌ ਰਥ ਲੈ ਕੇ ਓਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ</verse>
				<verse number="10">ਅਤੇ ਆਸਾ ਉਹ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ</verse>
				<verse number="11">ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਫ਼ਰਯਾਦ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨਾ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਏਸ ਕਟਕ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਵਿਰੁੱਧ ਟਾਕਰੇ ਵਿੱਚ ਨਾ ਜਿੱਤੇ!।।</verse>
				<verse number="12">ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਤੁਰੇ</verse>
				<verse number="13">ਅਤੇ ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੀਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਏਨੇ ਖੇਤ ਰਹੇ ਕਿ ਓਹ ਫੇਰ ਸੰਭਲ ਨਾ ਸੱਕੇ ਕਿਉਂ ਜੋ ਓਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ</verse>
				<verse number="14">ਅਤੇ ਓਹਨਾਂ ਨੇ ਗਰਾਰ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈ ਉਨ੍ਹਾਂ ਉੱਤੇ ਪੈ ਗਿਆ ਸੀ ਸੋ ਓਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ</verse>
				<verse number="15">ਅਤੇ ਓਹਨਾਂ ਨੇ ਪਸੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਮਾਰਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਗਏ।।</verse>
			</chapter>
			<chapter number="15">
				<verse number="1">ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤ੍ਰ ਅਜ਼ਰਯਾਹ ਉੱਤੇ ਉਤਰਿਆ</verse>
				<verse number="2">ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੀਕ ਤੁਸੀਂ ਉਸ ਦੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਹ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ</verse>
				<verse number="3">ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨਾ ਸੱਚੇ ਪਰਮੇਸ਼ੁਰ ਅਤੇ ਬਿਨਾ ਸਿਖਾਉਣ ਵਾਲੇ ਜਾਜਕ ਅਤੇ ਬਿਨਾ ਬਿਵਸਥਾ ਦੇ ਰਹੇ ਹਨ</verse>
				<verse number="4">ਪਰ ਜਦ ਓਹ ਆਪਣੇ ਦੁਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਓਹਨਾਂ ਨੂੰ ਲੱਭ ਪਿਆ</verse>
				<verse number="5">ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁੱਝ ਸੁਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ</verse>
				<verse number="6">ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁਖ ਨਾਲ ਤੰਗ ਕਰ ਛੱਡਿਆ ਸੀ</verse>
				<verse number="7">ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!</verse>
				<verse number="8">ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖਬਰ ਸੁਣੀ ਤਾਂ ਉਸ ਨੇ ਹੌਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਓੜ੍ਹੀ ਦੇ ਸਾਹਮਣੇ ਸੀ ਫੇਰ ਬਣਾਇਆ</verse>
				<verse number="9">ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਓਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ</verse>
				<verse number="10">ਓਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਵਰਹੇ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ</verse>
				<verse number="11">ਅਤੇ ਓਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਓਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ</verse>
				<verse number="12">ਅਤੇ ਓਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਭਾਲਣ</verse>
				<verse number="13">ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ ਵੱਡਾ, ਕੀ ਮਨੁੱਖ ਕੀ ਤੀਵੀਂ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ</verse>
				<verse number="14">ਅਤੇ ਓਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸੁੰਗਧ ਖਾਧੀ</verse>
				<verse number="15">ਅਤੇ ਸਾਰਾ ਯਹੂਦਾਹ ਉਸ ਸੁਗੰਦ ਤੋਂ ਬਾਗ ਬਾਗ ਹੋ ਗਿਆ ਕਿਉਂ ਜੋ ਓਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸੁਗੰਦ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਓਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਓਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ</verse>
				<verse number="16">ਅਤੇ ਆਸਾ ਪਾਤਸ਼ਾਹ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਦਾਦੀ ਰਾਣੀ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਅਸ਼ੇਰਾਹ ਦੇਵੀ ਦੀ ਇੱਕ ਘਿਣਾਉਣੀ ਮੂਰਤ ਬਣਾਈ ਸੀ ਜਿਹੜੀ ਘਿਣਾਉਣੀ ਮੂਰਤ ਆਸਾ ਨੇ ਵੱਢ ਕੇ ਚੂਰ ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ</verse>
				<verse number="17">ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਸੰਪੂਰਨ ਰਿਹਾ</verse>
				<verse number="18">ਅਤੇ ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਅੰਦਰ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ</verse>
				<verse number="19">ਅਤੇ ਆਸਾ ਦੇ ਰਾਜ ਤੇ ਪੈਂਤੀਵੇਂ ਵਰਹੇ ਤੀਕ ਕੋਈ ਲੜਾਈ ਨਾ ਹੋਈ।।</verse>
			</chapter>
			<chapter number="16">
				<verse number="1">ਆਸਾ ਦੇ ਰਾਜ ਦੇ ਛੱਤੀਵੇਂ ਵਰਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ</verse>
				<verse number="2">ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ</verse>
				<verse number="3">ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਤੇ ਸੋਨਾ ਘੱਲਦਾ ਹਾਂ ਭਈ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਦੀ ਮੁੜ ਜਾਵੇ</verse>
				<verse number="4">ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜ਼ਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਘੱਲਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ</verse>
				<verse number="5">ਜਦ ਬਆਸ਼ਾ ਨੇ ਏਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ</verse>
				<verse number="6">ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਓਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਫਾਹ ਨੂੰ ਬਣਾਇਆ</verse>
				<verse number="7">ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆਕੇ ਆਖਣ ਲੱਗਾ, ਤੈਂ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਏਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ</verse>
				<verse number="8">ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਅਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਏਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ</verse>
				<verse number="9">ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਨਿਹਚਾ ਰੱਖਦਾ ਹੈ ਆਪਣੇ ਆਪ ਨੂੰ ਸਮਰਥ ਵਿਖਾਵੇ। ਏਸ ਗੱਲ ਵਿੱਚ ਤੈਂ ਮੂਰਖਤਾਈ ਕੀਤੀ ਏਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ</verse>
				<verse number="10">ਤਦ ਆਸਾ ਨੇ ਉਸ ਗੈਬਦਾਨ ਤੋਂ ਨਾਰਾਜ਼ ਹੋ ਕੋ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ</verse>
				<verse number="11">ਅਤੇ ਵੇਖੋ, ਆਸਾ ਦੇ ਕੰਮ ਮੁੱਢ ਤੋਂ ਅੰਤ ਤੀਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹਨ</verse>
				<verse number="12">ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਵਰਹੇ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ</verse>
				<verse number="13">ਤਾਂ ਆਸਾ ਆਪਣੇ ਪਿਤ੍ਰਾਂ ਦੇ ਨਾਲ ਸੌਂ ਗਿਆ। ਉਹ ਇੱਕਤਾਲੀ ਵਰਹੇ ਰਾਜ ਕਰ ਕੇ ਮੋਇਆ</verse>
				<verse number="14">ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਖੱਫਣ ਵਿੱਚ ਲਿਟਾ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਗਾਧੀਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।।</verse>
			</chapter>
			<chapter number="17">
				<verse number="1">ਉਸ ਦਾ ਪੁੱਤ੍ਰ ਯਹੋਸ਼ਾਫਾਟ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਵਾਨ ਬਣਾਇਆ</verse>
				<verse number="2">ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ</verse>
				<verse number="3">ਅਤੇ ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਜੋ ਉਸ ਦੇ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ</verse>
				<verse number="4">ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹਕੁਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ</verse>
				<verse number="5">ਏਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਹ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ</verse>
				<verse number="6">ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਅਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ</verse>
				<verse number="7">ਆਪਣੇ ਰਾਜ ਦੇ ਤੀਜੇ ਵਰਹੇ ਨੇ ਉਸ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਘੱਲਿਆ</verse>
				<verse number="8">ਅਤੇ ਉਨ੍ਹਾਂ ਦੇ ਨਾਲ ਏਹ ਲੇਵੀ ਸਨ, - ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਰ ਟੋਬ-ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਰ ਯਹੋਰਾਮ ਜਾਜਕ ਸਨ</verse>
				<verse number="9">ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਓਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।।</verse>
				<verse number="10">ਤਾਂ ਯਹੋਵਾਹ ਦਾ ਭੈ ਯਹੂਦਾਹ ਦੇ ਆਲੇ ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੀਕ ਕਿ ਉਨ੍ਹਾਂ ਨੇ ਯਹੋਸ਼ਾਫਾਟ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ</verse>
				<verse number="11">ਅਤੇ ਕਈ ਫਲਿਸਤੀ ਯਹੋਸ਼ਾਫ਼ਾਟ ਦੇ ਕੋਲ ਨਜ਼ਰਾਨੇ ਅਤੇ ਖਰਾਜ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਢੇ ਅਰ ਸੱਤ ਹਜ਼ਾਰ ਸੱਤ ਸੌ ਬੱਕਰੇ</verse>
				<verse number="12">ਅਤੇ ਯਹੋਸ਼ਾਫ਼ਾਟ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਦੇ ਸ਼ਹਿਰ ਬਣਾਏ</verse>
				<verse number="13">ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਜੋਧੇ ਰਹਿੰਦੇ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਜੋਧੇ ਰਹਿੰਦੇ ਸਨ</verse>
				<verse number="14">ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਏਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਏਹ ਸਨ, -ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸ਼ੂਰ ਬੀਰ ਸਨ</verse>
				<verse number="15">ਅਤੇ ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ</verse>
				<verse number="16">ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤ੍ਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ</verse>
				<verse number="17">ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁਖ ਅਤੇ ਢਾਲ ਨਾਲ ਦੋ ਲੱਖ ਜੁਆਨ ਸਨ</verse>
				<verse number="18">ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਹ ਦੇ ਨਾਲ ਇੱਕ ਲੱਖ ਅਸੀਂ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ</verse>
				<verse number="19">ਏਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਏਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।।</verse>
			</chapter>
			<chapter number="18">
				<verse number="1">ਯਹੋਸ਼ਾਫ਼ਾਟ ਦਾ ਧਨ ਅਤੇ ਇੱਜਤ ਬਹੁਤ ਸੀ ਅਤੇ ਉਹ ਨੇ ਅਹਾਬ ਦੇ ਨਾਲ ਰਿਸ਼ਤਾ ਗੰਢਿਆ</verse>
				<verse number="2">ਅਤੇ ਕੁਝ ਵਰਿਹਾਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ</verse>
				<verse number="3">ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ</verse>
				<verse number="4">ਉਪਰੰਤ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਜੇਹਾ ਤੂੰ ਤੇਹਾ ਮੈਂ, ਪਹਿਲਾਂ ਜ਼ਰਾ ਯਹੋਵਾਹ ਤੋਂ ਬਚਨ ਦੀ ਤਾਂ ਪੁੱਛ ਕਰੀਂ</verse>
				<verse number="5">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਰਾਮੋਥ-ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਯਾ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ</verse>
				<verse number="6">ਤਾਂ ਯਹੋਸ਼ਾਫ਼ਾਟ ਨੇ ਆਖਿਆ, ਇਨ੍ਹਾਂ ਤੋਂ ਵਾਹਰਾ ਯਹੋਵਾਹ ਦਾ ਕੋਈ ਹੋਰ ਨਬੀ ਨੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?</verse>
				<verse number="7">ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ। ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਊਂ ਨਾ ਆਖੇ</verse>
				<verse number="8">ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ</verse>
				<verse number="9">ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤ੍ਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ</verse>
				<verse number="10">ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁਕ ਨਾ ਜਾਣ ਧਸੀ ਜਾਓਗੇ!</verse>
				<verse number="11">ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ-ਗਿਲਆਦ ਉੱਤੇ ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।</verse>
				<verse number="12">ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ</verse>
				<verse number="13">ਅੱਗੋਂ ਮੀਕਾਯਾਹ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ</verse>
				<verse number="14">ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਮੈਂ ਰੁਕਿਆ ਰਹਾਂ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਅਤੇ ਓਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ</verse>
				<verse number="15">ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸੌਂਹ ਚੁਕਾਵਾਂ ਭਈ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾ ਕੁੱਝ ਹੋਰ ਨਾ ਦੱਸੀਂ?</verse>
				<verse number="16">ਤਦ ਉਸ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਿਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ</verse>
				<verse number="17">ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਭਲਾ ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?</verse>
				<verse number="18">ਉਸ ਨੇ ਫੇਰ ਆਖਿਆ, ਏਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਡਿੱਠਾ ਅਤੇ ਸੁਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਰ ਖੱਬੇ ਖਲੋਤੀ ਸੀ</verse>
				<verse number="19">ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ-ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਏਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ</verse>
				<verse number="20">ਤਾਂ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖਲੋਤਾ ਅਰ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰਾਂ?</verse>
				<verse number="21">ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾ। ਜਾਹ ਐਉਂ ਕਰ</verse>
				<verse number="22">ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!</verse>
				<verse number="23">ਤਾਂ ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀਂ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?</verse>
				<verse number="24">ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ!</verse>
				<verse number="25">ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਤੇ ਪਾਤਸ਼ਾਹ ਦੇ ਪੁੱਤ੍ਰ ਯੋਆਸ਼ ਕੋਲ ਮੋੜ ਲੈ ਜਾਹ</verse>
				<verse number="26">ਅਤੇ ਆਖ ਭਈ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਸੁਖ ਸਾਂਦ ਨਾਲ ਆਉਣ ਤੋੜੀ ਏਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਰ ਤੰਗੀ ਦਾ ਪਾਣੀ ਦਿਓ!</verse>
				<verse number="27">ਪਰ ਮੀਕਾਯਾਹ ਨੇ ਆਖਿਆ, ਜੇ ਕਰ ਤੁਸੀਂ ਕਦੀ ਸੁਖ ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।।</verse>
				<verse number="28">ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਰਾਮੋਥ-ਗਿਲਆਦ ਨੂੰ ਚੜ੍ਹੇ</verse>
				<verse number="29">ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਵਾਂਗਾ ਪਰ ਤੂੰ ਆਪਣੇ ਬਸਤ੍ਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ</verse>
				<verse number="30">ਪਰ ਅਰਾਮ ਦੇ ਰਾਜਾ ਨੇ ਰਥਾਂ ਦੇ ਸਰਾਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਭਈ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ</verse>
				<verse number="31">ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿਚਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ</verse>
				<verse number="32">ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਏਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਓਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ</verse>
				<verse number="33">ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ</verse>
				<verse number="34">ਤਾਂ ਲੜਾਈ ਉਸ ਦਿਨ ਵਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੂਰਜ ਦੇ ਆਥਣ ਦੇ ਵੇਲੇ ਉਹ ਮਰ ਗਿਆ।।</verse>
			</chapter>
			<chapter number="19">
				<verse number="1">ਤਾਂ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ</verse>
				<verse number="2">ਤਦ ਹਨਾਨੀ ਗੈਬਦਾਨ ਦਾ ਪੁੱਤ੍ਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇਂ? ਏਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ</verse>
				<verse number="3">ਤਾਂ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।।</verse>
				<verse number="4">ਯਹੋਸ਼ਾਫ਼ਾਟ ਯਰੂਸਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸਬਾ ਤੋਂ ਅਫਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ</verse>
				<verse number="5">ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਨਿਆਈ ਸ਼ਹਿਰ ਸ਼ਹਿਰ ਮੁਕੱਰਰ ਕੀਤੇ</verse>
				<verse number="6">ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ</verse>
				<verse number="7">ਹੁਣ ਯਹੋਵਾਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ</verse>
				<verse number="8">ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁੱਕਰਰ ਕੀਤਾ, ਤਾਂ ਓਹ ਯਰੂਸ਼ਲਮ ਨੂੰ ਮੁੜੇ</verse>
				<verse number="9">ਅਤੇ ਉਸ ਨੇ ਉਨਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈ ਦਿਆਨਤਦਾਰੀ ਅਤੇ ਪੂਰੇ ਦਿਲ ਨਾਲ ਇਜੇਹਾ ਕਰਨਾ</verse>
				<verse number="10">ਅਤੇ ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਯਾ ਬਿਵਸਥਾ ਅਤੇ ਹੁਕਮਨਾਮੇ ਯਾ ਬਿਧੀਆਂ ਯਾ ਨਿਆਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣੀ ਦੇਣਾ ਕਿ ਓਹ ਯਹੋਵਾਹ ਦਾ ਦੋਸ਼ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਏਹ ਕਰੋ ਤਾਂ ਤੁਸੀਂ ਦੋਸ਼ੀ ਨਹੀ ਹੋਵੋਗੇ</verse>
				<verse number="11">ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸ਼ਮਾਏਲ ਦਾ ਪੁੱਤ੍ਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਸੰਗ ਹੋਵੋ।।</verse>
			</chapter>
			<chapter number="20">
				<verse number="1">ਏਸ ਦੇ ਮਗਰੋਂ ਐਉਂ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ</verse>
				<verse number="2">ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਟ ਨੂੰ ਖਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਓਹ ਹਸਸੋਨ-ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ</verse>
				<verse number="3">ਤਾਂ ਯਹੋਸ਼ਾਫ਼ਾਟ ਭੈ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ</verse>
				<verse number="4">ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ</verse>
				<verse number="5">ਅਤੇ ਯਹੋਸ਼ਾਫ਼ਾਟ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖਲੋਤਾ ਸੀ</verse>
				<verse number="6">ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਆਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰਿਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਏਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਨਹੀਂ ਕਰ ਸੱਕਦਾ</verse>
				<verse number="7">ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਏਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤ੍ਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?</verse>
				<verse number="8">ਸੋ ਓਹ ਏਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਅਸਥਾਨ ਐਉਂ ਆਖ ਕੇ ਬਣਾਇਆ ਹੈ</verse>
				<verse number="9">ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਯਾ ਨਿਆਉਂ ਯਾ ਬਵਾ ਯਾ ਕਾਲ ਅਤੇ ਜੇ ਅਸੀਂ ਏਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਏਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਫ਼ਰਯਾਦ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ</verse>
				<verse number="10">ਹੁਣ ਤੂੰ ਵੇਖ ਕਿ ਅੰਮੋਨੀ ਅਰ ਮੋਆਬੀ ਅਰ ਸੇਅੀਰ ਪਹਾੜ ਦੇ ਲੋਕ ਜਿਨ੍ਹਾਂ ਤੋਂ ਤੈਂ ਇਸਰਾਏਲ ਨੂੰ ਜਦ ਓਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਓਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ</verse>
				<verse number="11">ਵੇਖ, ਓਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਭਈ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੈਂ ਸਾਨੂੰ ਮਿਲਖ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ!</verse>
				<verse number="12">ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਉਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁੱਝ ਤਾਕਤ ਨਹੀਂ ਅਤੇ ਨਾ ਅਸੀਂ ਏਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ</verse>
				<verse number="13">ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਸਣੇ ਬੱਚਿਆਂ, ਤੀਵੀਆਂ ਅਤੇ ਪੁੱਤ੍ਰਾਂ ਦੇ ਖਲੋਤੇ ਰਹੇ</verse>
				<verse number="14">ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਫ ਦੀ ਵੰਸ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪਤ ਤੇ ਬਨਾਯਾਹ ਦਾ ਪੋਤਾ ਤੇ ਯੀਏਲ ਦਾ ਪੜੋਤਾ ਤੇ ਮਤਨਯਾਹ ਦਾ ਪੜ ਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ</verse>
				<verse number="15">ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਟ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਏਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਾਬਰੋ! ਕਿਉਂ ਜੋ ਏਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ</verse>
				<verse number="16">ਤੁਸੀਂ ਕਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਓਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ</verse>
				<verse number="17">ਤੁਹਾਨੂੰ ਏਸ ਥਾਂ ਲੜਨਾ ਨਹੀਂ ਪਵੇਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ੍ਹ ਕੇ ਚੁੱਪ ਚਾਪ ਖਲੋਤੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਾਬਰੋ! ਕਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ ਸੰਗ ਹੈ</verse>
				<verse number="18">ਤਾਂ ਯਹੋਸ਼ਾਫ਼ਾਟ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ</verse>
				<verse number="19">ਅਤੇ ਕਹਾਥੀਆਂ ਤੇ ਕੋਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ</verse>
				<verse number="20">ਅਤੇ ਓਹ ਸਾਹਜਰੇ ਦੀ ਉੱਠ ਕੇ ਤਕੋਅ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਟ ਨੇ ਖਲੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫਲ ਹੋਵੋਗੇ</verse>
				<verse number="21">ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਯਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਮੁਹਰੇ ਮੁਹਰੇ ਚੱਲ ਕੇ ਪਵਿੱਤਰ ਬਸਤ੍ਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ</verse>
				<verse number="22">ਜਦ ਓਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਓਹ ਮਾਰੇ ਗਏ</verse>
				<verse number="23">ਕਿਉਂ ਜੋ ਅੰਮੋਨੀ ਅਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਓਹ ਸਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਓਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ</verse>
				<verse number="24">ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦੱਲ ਨੂੰ ਡਿੱਠਾ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਪਈਆਂ ਸਨ ਅਤੇ ਕੋਈ ਨਾ ਬਚਿਆ!</verse>
				<verse number="25">ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੇ ਏਨਾ ਮਾਲ ਧਨ ਅਤੇ ਬਹੁ ਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸੱਕੀਆਂ ਅਤੇ ਲੁੱਟ ਦਾ ਮਾਲ ਏਨਾ ਸੀ ਕਿ ਓਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ</verse>
				<verse number="26">ਅਤੇ ਚੌਥੇ ਦਿਨ ਓਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਏਸ ਲਈ ਉਸ ਅਸਥਾਨ ਦਾ ਨਾਉਂ ਅੱਜ ਤੀਕ ਬਰਾਕਾਹ ਦੀ ਵਾਦੀ ਹੈ</verse>
				<verse number="27">ਤਦ ਓਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਮੁਹਰੇ ਯਹੋਸ਼ਾਫ਼ਾਟ ਸੀ ਤਾਂ ਜੋ ਓਹ ਖੁਸ਼ੀ ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ</verse>
				<verse number="28">ਸੋ ਓਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ</verse>
				<verse number="29">ਤਾਂ ਪਰਮੇਸ਼ੁਰ ਦਾ ਭੈ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ</verse>
				<verse number="30">ਸੋ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲਿਓਂ ਦੁਆਲਿਓਂ ਅਰਾਮ ਬਖ਼ਸ਼ਿਆ।।</verse>
				<verse number="31">ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਵਰਿਹਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੰਝੀ ਵਰਹੇ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਓਂ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ</verse>
				<verse number="32">ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਰ ਉਸ ਤੋਂ ਨਾ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="33">ਤਾਂ ਵੀ ਉੱਚੇ ਅਸਥਾਨ ਹਟਾਏ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ</verse>
				<verse number="34">ਅਤੇ ਯਹੋਸ਼ਾਫ਼ਾਟ ਦੇ ਬਾਕੀ ਕੰਮ ਆਦ ਤੋਂ ਅੰਤ ਤੀਕ ਹਨਾਨੀ ਦੇ ਪੁੱਤ੍ਰ ਯੇਹੂ ਦੇ ਇਤਹਾਸ ਵਿੱਚ ਲਿੱਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ ਹਨ</verse>
				<verse number="35">ਏਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ</verse>
				<verse number="36">ਅਤੇ ਏਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ</verse>
				<verse number="37">ਤਦ ਦੋਦਾਵਾਹ ਦੇ ਪੁੱਤ੍ਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਭਈ ਤੂੰ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਓਹ ਜਹਾਜ਼ ਇਜੇਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸੱਕੇ।।</verse>
			</chapter>
			<chapter number="21">
				<verse number="1">ਯਹੋਸ਼ਾਫ਼ਾਟ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤ੍ਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ</verse>
				<verse number="2">ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਟ ਦੇ ਪੁੱਤ੍ਰ ਸਨ ਓਹ ਏਹ ਸਨ, - ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਰ ਸਫਟਯਾਹ, ਏਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤ੍ਰ ਸਨ</verse>
				<verse number="3">ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁ ਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜ੍ਹਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤ੍ਰ ਸੀ</verse>
				<verse number="4">ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ</verse>
				<verse number="5">ਯਹੋਰਾਮ ਜਦੋਂ ਰਾਜ ਕਰਨ ਲੱਗ ਤਾਂ ਬੱਤੀਆਂ ਵਰਿਹਾਂ ਦਾ ਸੀ ਅਰ ਉਹ ਨੇ ਅੱਠ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="6">ਅਤੇ ਉਹ ਅਹਾਬ ਦੇ ਘਰਾਣੇ ਵਾਂਙ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ</verse>
				<verse number="7">ਫੇਰ ਵੀ ਯਹੋਵਾਹ ਨੇ ਦਾਊਦ ਦੇ ਘਰਾਣੇ ਨੂੰ ਮੇਟਣਾ ਨਾ ਚਾਹਿਆ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ ਅਤੇ ਕਿਉਂਕਿ ਉਸ ਨੇ ਉਹ ਨੂੰ ਅਤੇ ਉਹ ਦੀ ਵੰਸ ਨੂੰ ਸਦਾ ਲਈ ਇੱਕ ਚਰਾਗ ਦੇਣ ਦਾ ਵਾਇਦਾ ਕੀਤਾ ਸੀ</verse>
				<verse number="8">ਉਹ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਆਪਣੇ ਉੱਤੇ ਇੱਕ ਹੋਰ ਰਾਜਾ ਬਣਾ ਲਿਆ</verse>
				<verse number="9">ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ</verse>
				<verse number="10">ਸੋ ਅਦੋਮ ਅੱਜ ਤੀਕ ਯਹੂਦਾਹ ਤੋਂ ਆਕੀ ਹੈ ਅਤੇ ਉਸੇ ਸਮੇਂ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।।</verse>
				<verse number="11">ਏਸ ਤੋਂ ਬਿਨਾ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ</verse>
				<verse number="12">ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤ੍ਰ ਆਇਆ ਕਿ ਯਹੋਵਾਹ ਤੇਰੇ ਪਿਉ ਦਾਦਿਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਏਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਟ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ</verse>
				<verse number="13">ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਦਾਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ</verse>
				<verse number="14">ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ ਅਤੇ ਤੇਰੇ ਪੁੱਤ੍ਰਾਂ ਤੇ ਤੇਰੀਆਂ ਰਾਣੀਆਂ ਨੂੰ ਅਤੇ ਤੇਰੀ ਸਾਰੀ ਮਿਲਖ ਨੂੰ ਵੱਡੀ ਬਵਾ ਨਾਲ ਮਾਰੇਗਾ</verse>
				<verse number="15">ਅਤੇ ਤੂੰ ਆਂਦਰਾਂ ਦੀ ਬੀਮਾਰੀ ਨਾਲ ਸਖਤ ਬੀਮਾਰ ਹੋ ਜਾਵੇਂਗਾ ਏਥੋਂ ਤੀਕ ਕਿ ਤੇਰੀਆਂ ਆਂਦਰਾਂ ਉਸ ਬੀਮਾਰੀ ਦੇ ਕਾਰਨ ਨਿਤਾ ਧਰਤੀ ਨਿੱਕਲਦੀਆਂ ਜਾਣਗੀਆਂ!</verse>
				<verse number="16">ਅਤੇ ਯਹੋਵਾਹ ਨੇ ਯਹੋਰਾਮ ਦੇ ਵਿਰੁੱਧ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੀ ਵੱਲ ਰਹਿੰਦੇ ਸਨ ਰੂਹ ਨੂੰ ਪਰੇਰਿਆ ਹੈ</verse>
				<verse number="17">ਸੋ ਓਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਲਿਆ, ਏਥੋਂ ਤੀਕ ਕਿ ਯਹੋਆਹਾਜ਼ ਦੇ ਬਿਨਾ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤ੍ਰ ਸੀ ਕੋਈ ਪੁੱਤ੍ਰ ਬਾਕੀ ਨਾ ਰਿਹਾ</verse>
				<verse number="18">ਅਤੇ ਏਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜੇਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਦਾਰੂ ਨਹੀਂ ਸੀ</verse>
				<verse number="19">ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬੀਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਦਾਂ ਉਸ ਦੇ ਪਿਉ ਦਾਦਿਆਂ ਲਈ ਬਾਲਦੇ ਸਨ</verse>
				<verse number="20">ਉਹ ਬੱਤੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨਾ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।।</verse>
			</chapter>
			<chapter number="22">
				<verse number="1">ਤਾਂ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤ੍ਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤ੍ਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ</verse>
				<verse number="2">ਅਹਜ਼ਆਹ ਬਿਆਲੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ</verse>
				<verse number="3">ਉਹ ਵੀ ਅਹਾਬ ਤੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ</verse>
				<verse number="4">ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਦਾਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦਾ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ</verse>
				<verse number="5">ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਰਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ</verse>
				<verse number="6">ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਜ਼ਰਯਾਹ ਅਹਾਬ ਦੇ ਪੁੱਤ੍ਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬੀਮਾਰ ਸੀ</verse>
				<verse number="7">ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪੁੱਜਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤ੍ਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮੇਟਣ ਲਈ ਮੁਕੱਰਰ ਕੀਤਾ ਸੀ</verse>
				<verse number="8">ਅਤੇ ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਉਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤ੍ਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ</verse>
				<verse number="9">ਅਤੇ ਉਹ ਨੇ ਅਹਜ਼ਯਾਹ ਨੂੰ ਢੂੰਡਿਆ ਜਿਹੜਾ ਸਾਮਰਿਆ ਵਿੱਚ ਲੁੱਕਿਆ ਹੋਇਆ ਸੀ ਜੋ ਓਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਓਹ ਆਖਣ ਲੱਗੇ ਕਿ ਏਹ ਯਹੋਸ਼ਾਫ਼ਾਟ ਦਾ ਪੁੱਤ੍ਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।।</verse>
				<verse number="10">ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ</verse>
				<verse number="11">ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤ੍ਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜੇਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ</verse>
				<verse number="12">ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਵਰਹੇ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।।</verse>
			</chapter>
			<chapter number="23">
				<verse number="1">ਸੱਤਵੇਂ ਵਰਹੇ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਾਦਾਰਾਂ ਨੂੰ ਅਰਥਾਤ ਯਹੋਰਾਮ ਦੇ ਪੁੱਤ੍ਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤ੍ਰ ਇਸ਼ਮਾਏਲ ਤੇ ਓਬੇਦ ਦੇ ਪੁੱਤ੍ਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤ੍ਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤ੍ਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ</verse>
				<verse number="2">ਓਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਓਹ ਯਰੂਸ਼ਲਮ ਵਿੱਚ ਆਏ</verse>
				<verse number="3">ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬਨ੍ਹਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ</verse>
				<verse number="4">ਤੁਸਾਂ ਏਹ ਕੰਮ ਕਰਨਾ ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ</verse>
				<verse number="5">ਅਤੇ ਇੱਕ ਤਿਹਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ</verse>
				<verse number="6">ਪਰ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਬਿਨਾ ਜਾਜਕਾਂ ਦੇ ਅਤੇ ਉਨ੍ਹਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਓਹ ਪਵਿੱਤ੍ਰ ਹਨ ਪਰ ਸਾਰੇ ਲੋਕ ਯਹੋਵਾਹ ਲਈ ਜ਼ੁਮੇਵਾਰੀ ਦੀ ਰਾਖੀ ਕਰਨ</verse>
				<verse number="7">ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚੁਫੇਰਿਓਂ ਘੇਰੀ ਰੱਖਣ ਅਰ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਪਾਤਸ਼ਾਹ ਦੇ ਅੰਦਰ ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ ਨਾਲ ਰਹਿਓ</verse>
				<verse number="8">ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਓਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀਵਾਲੀਆਂ ਨੂੰ ਰੁਖਸਤ ਨਹੀਂ ਕੀਤਾ ਸੀ</verse>
				<verse number="9">ਅਤੇ ਯਹੋਯਾਦਾ ਜਾਜਕ ਨੇ ਦਾਊਦ ਪਾਤਸ਼ਾਹ ਦੀਆਂ ਬਰਛੀਆਂ ਤੇ ਫਰੀਆਂ ਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੈਂਕੜਿਆਂ ਦੇ ਸਰਦਾਰਾਂ ਨੂੰ ਦਿੱਤੀਆਂ</verse>
				<verse number="10">ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ ਆਪਣਾ ਸ਼ਸਤ੍ਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓਂ ਲੈ ਕੇ ਭਵਨ ਦੇ ਖੱਬੇ ਖੂੰਜੇ ਤਾਈਂ ਜਗਵੇਦੀ ਤੇ ਭਵਨ ਦੇ ਲਾਂਭੇ ਲਾਂਭੇ ਪਾਤਸ਼ਾਹ ਦੇ ਦੁਆਲੇ ਖੜਾ ਕਰ ਦਿੱਤਾ</verse>
				<verse number="11">ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰ ਨੂੰ ਬਾਹਰ ਲਿਆ ਕੇ ਉਹ ਦੇ ਤੇ ਮੁਕਟ ਰੱਖਿਆ ਅਰ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਰ ਯਹੋਯਾਦਾ ਤੇ ਉਹ ਦੇ ਪੁੱਤ੍ਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਪਾਤਸ਼ਾਹ ਜੀਉਂਦਾ ਰਹੇ!।।</verse>
				<verse number="12">ਜਦ ਅਥਲਯਾਹ ਨੇ ਲੋਕਾਂ ਦੇ ਰੌਲਾ ਸੁਣਿਆ ਜੋ ਦੌੜ ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ</verse>
				<verse number="13">ਜਦ ਨਿਗਾਹ ਕੀਤੀ ਤਾਂ ਵੇਖੋ, ਪਾਤਸ਼ਾਹ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖਲੋਤਾ ਸੀ ਅਰ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਰ ਦੇਸ ਦੇ ਸਾਰੇ ਖੁਸ਼ੀਆਂ ਮਨਾਉਂਦੇ ਅਰ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਰ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!</verse>
				<verse number="14">ਤਦ ਯਹੋਯਾਦਾ ਜਾਜਕ ਨੇ ਸੌ ਸੌ ਦੇ ਸਰਦਾਰਾਂ ਨੂੰ ਜੋ ਫੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ</verse>
				<verse number="15">ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ।।</verse>
				<verse number="16">ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਪਾਤਸ਼ਾਹ ਦੇ ਵਿਚਕਾਰ ਨੇਮ ਬੰਨ੍ਹਿਆ ਕਿ ਓਹ ਯਹੋਵਾਹ ਦੀ ਪਰਜਾ ਹੋਣ</verse>
				<verse number="17">ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਰਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੂਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ</verse>
				<verse number="18">ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਓਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ</verse>
				<verse number="19">ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੀ ਗੱਲ ਵਿਚ ਅਸ਼ੁੱਧ ਹੋਵੇ ਵੜੇ ਨਾ</verse>
				<verse number="20">ਅਤੇ ਉਸ ਨੇ ਸੌ ਸੌ ਦੇ ਸਰਦਾਰਾਂ ਅਰ ਸ਼ਰੀਫ਼ਾਂ ਅਰ ਲੋਕਾਂ ਦੇ ਹਾਕਮਾਂ ਅਰ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਰ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਓਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਰਾਜ ਗੱਦੀ ਉੱਤੇ ਬਿਰਾਜਮਾਨ ਕੀਤਾ</verse>
				<verse number="21">ਅਤੇ ਦੇਸ ਦੀਆਂ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ ਅਰ ਸ਼ਹਿਰ ਵਿੱਚ ਅਮਨ ਸੀ। ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ।।</verse>
			</chapter>
			<chapter number="24">
				<verse number="1">ਯੋਆਸ਼ ਸੱਤਾ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਚਾਲੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ</verse>
				<verse number="2">ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="3">ਯਹੋਯਾਦਾ ਨੇ ਉਸ ਨੂੰ ਦੋ ਇਸਤ੍ਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤ੍ਰ ਤੇ ਧੀਆਂ ਜੰਮਿਆਂ</verse>
				<verse number="4">ਏਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਮਨਸ਼ਾ ਕੀਤੀ</verse>
				<verse number="5">ਸੋ ਉਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਨ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਏਸ ਕੰਮ ਵਿੱਚ ਤੁਸਾਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ</verse>
				<verse number="6">ਤਦ ਪਾਤਸ਼ਾਹ ਨੇ ਯਹੋਯਾਦਾ ਪਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਓਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ?</verse>
				<verse number="7">ਕਿਉਂ ਜੋ ਉਸ ਦੁਸ਼ਟ ਤੀਵੀਂ ਅਥਲਯਾਹ ਦੇ ਪੁੱਤ੍ਰਾਂ ਨੇ ਪਰਮੇਸ਼ੁਰ ਦੇ ਭਵਨ ਵਿੱਚ ਮੋਘ ਕਰ ਦਿੱਤੇ ਸਨ ਅਤੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਨਜ਼ਰ ਕੀਤੀਆਂ ਹੋਈਆਂ ਚੀਜ਼ਾਂ ਵੀ ਉਨ੍ਹਾਂ ਨੇ ਬਆਲਾਂ ਲਈ ਦੇ ਦਿੱਤੀਆਂ ਸਨ</verse>
				<verse number="8">ਸੋ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਹ ਨੰ ਯਹੋਵਾਹ ਦੇ ਭਵਨ ਦੇ ਦਰਵੱਜੇ ਉੱਤੇ ਬਾਹਰ ਰੱਖ ਦਿੱਤਾ</verse>
				<verse number="9">ਅਤੇ ਯਹੂਦਾਹ ਅਰ ਯਰੂਸ਼ਲਮ ਵਿੱਚ ਡੌਂਡੀ ਪਿਟਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ</verse>
				<verse number="10">ਤਾਂ ਸਾਰੇ ਸਰਦਾਰ ਅਤੇ ਸਾਰੇ ਲੋਕੀ ਖੁਸ਼ ਹੋਏ ਅਤੇ ਲਿਆ ਕੇ ਉਸ ਸੰਦੂਕ ਵਿੱਚ ਪਾਉਂਦੇ ਰਹੇ ਜਦ ਤੀਕ ਏਹ ਕੰਮ ਪੂਰਾ ਨਾ ਕਰ ਲਿਆ</verse>
				<verse number="11">ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਾਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਏਸ ਧਰਤੀ ਵਿੱਚ ਬਹੁਤ ਰੋਕੜੀ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਨਿਤ ਏਸੇ ਤਰਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰੋਕੜੀ ਇਕੱਠੀ ਕਰ ਲਈ</verse>
				<verse number="12">ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਓਪਾਸਨਾ ਦੇ ਕੰਮ ਉੱਤੇ ਮੁਕੱਰਰ ਸਨ ਅਤੇ ਉਨ੍ਹਾਂ ਨੇ ਰਾਜਾਂ ਅਰ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੋਹਾਰਾਂ ਅਰ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜੂਰੀ ਉੱਤੇ ਰੱਖਿਆ</verse>
				<verse number="13">ਸੋ ਕਾਰੀਗਰ ਲੱਗ ਗਏ ਅਤੇ ਕੰਮ ਉਨ੍ਹਾਂ ਦੇ ਹੱਥੀਂ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਨੂੰ ਉਸ ਦੀ ਪਹਿਲੀ ਹਾਲਤ ਉੱਤੇ ਕਰ ਕੇ ਉਹ ਨੂੰ ਪੱਕਾ ਕਰ ਦਿੱਤਾ</verse>
				<verse number="14">ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਰ ਚਾਂਦੀ ਦੇ ਭਾਂਡੇ ਬਣੇ ਅਤੇ ਓਹ ਯਹੋਯਾਦਾ ਦੇ ਸਾਰੇ ਦਿਨਾਂ ਤੀਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।।</verse>
				<verse number="15">ਯਹੋਯਾਦਾ ਬੁੱਢਾ ਤੇ ਸਮਾਂ ਪੂਰਾ ਹੋਕੇ ਚਲਾਣਾ ਕਰ ਲਿਆ ਅਤੇ ਜਿਸ ਵੇਲੇ ਉਹ ਮੋਇਆ ਤਾਂ ਉਹ ਇੱਕ ਸੌ ਤੀਹਾਂ ਵਰਿਹਾਂ ਦਾ ਸੀ</verse>
				<verse number="16">ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਰ ਉਹ ਦੇ ਭਵਨ ਲਈ ਨੇਕੀ ਕੀਤੀ ਸੀ</verse>
				<verse number="17">ਯਹੋਯਾਦਾ ਦੇ ਮਰਨ ਦੇ ਮਗਰੋਂ ਯਹੂਦਾਹ ਦੇ ਸਰਦਾਰਾਂ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ</verse>
				<verse number="18">ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾ ਅਰ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਏਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ</verse>
				<verse number="19">ਤਾਂ ਵੀ ਯਹੋਵਾਹ ਨੇ ਉਨਾਂ ਦੇ ਕੋਲ ਨਬੀਆਂ ਨੂੰ ਘੱਲਿਆ ਤਾਂ ਜੋ ਓਹ ਉਨ੍ਹਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਓਹ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ ਪਰ ਉਨ੍ਹਾਂ ਨੇ ਕੰਨ ਨਾ ਲਾਇਆ</verse>
				<verse number="20">ਤਦ ਪਰਮੇਸ਼ੁਰ ਦਾ ਆਦਮਾ ਯਹੋਯਾਦਾ ਜਾਜਕ ਦੇ ਪੁੱਤ੍ਰ ਜ਼ਕਰਯਾਹ ਉੱਤੇ ਉਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖਲੋ ਕੇ ਆਖਣ ਲੱਗਾ ਕਿ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਐਉਂ ਤੁਸੀਂ ਸਫਲ ਨਹੀਂ ਹੋ ਸੱਕਦੇ? ਕਿਉਂ ਜੋ ਤੁਸਾਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ</verse>
				<verse number="21">ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ</verse>
				<verse number="22">ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਹ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਹ ਦੇ ਪੁੱਤ੍ਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਏਸ ਨੂੰ ਵੇਖੇ ਅਤੇ ਬਦਲਾ ਲਵੇ!।।</verse>
				<verse number="23">ਐਉਂ ਹੋਇਆ ਕਿ ਉਸ ਵਰਹੇ ਦੇ ਅੰਤ ਵਿੱਚ ਅਰਾਮੀਆਂ ਦੀ ਫੌਜ ਨੇ ਉਸ ਉੱਤੇ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਰ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ</verse>
				<verse number="24">ਕਿਉਂ ਜੋ ਅਰਾਮ ਦੀ ਫੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਏਹ ਵੱਡੀ ਫੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ</verse>
				<verse number="25">ਅਤੇ ਜਦ ਓਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬੀਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤ੍ਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਹੀਂ ਦੱਬਿਆ</verse>
				<verse number="26">ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਏਹ ਹਨ, - ਅਮੋਨਣ, ਸਿਮਆਥ ਦਾ ਪੁੱਤ੍ਰ ਜਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤ੍ਰ ਯਹੋਜ਼ਾਬਾਦ</verse>
				<verse number="27">ਹੁਣ ਰਹੇ ਉਹ ਦੇ ਪੁੱਤ੍ਰ ਅਤੇ ਓਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਏਹ ਸਭ ਕੁੱਝ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤ੍ਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="25">
				<verse number="1">ਅਮਸਯਾਹ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ</verse>
				<verse number="2">ਅਤੇ ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਦੇ ਨਾਲ ਨਹੀਂ</verse>
				<verse number="3">ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਟਹਿਲੂਆਂ ਨੂੰ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ ਮਾਰ ਛੱਡਿਆ</verse>
				<verse number="4">ਪਰ ਉਨ੍ਹਾਂ ਦੇ ਪੁੱਤ੍ਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।।</verse>
				<verse number="5">ਇਸ ਤੋਂ ਬਿਨਾ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ ਹਜ਼ਾਰ ਤੇ ਸੌ ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਵਰਿਹਾਂ ਯਾ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਰ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ ਵਰਤ ਸੱਕਦੇ ਸਨ</verse>
				<verse number="6">ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ</verse>
				<verse number="7">ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫਰਾਈਮ ਵੰਸ ਦੇ ਨਾਲ ਨਹੀਂ ਹੈ</verse>
				<verse number="8">ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋ। ਯਹੋਵਾਹ ਤੁਹਾਨੂੰ ਵੈਰਿਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਹੁਣ ਦੀ ਸ਼ਕਤੀ ਹੈ</verse>
				<verse number="9">ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸੱਕਦਾ ਹੈ</verse>
				<verse number="10">ਤਦ ਅਮਸਯਾਹ ਨੇ ਉਹ ਸੈਨਾਂ ਨੂੰ ਜੋ ਇਫਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਓਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਓਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ</verse>
				<verse number="11">ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਸ਼ੋਰ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ</verse>
				<verse number="12">ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜੀਉਂਦਾ ਫੜ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ ਟੋਟੇ ਹੋ ਗਏ</verse>
				<verse number="13">ਪਰ ਉਸ ਸੈਨਾ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੀਕਰ ਯਹੂਦਾਹ ਦੇ ਸ਼ਹਿਰਾਂ ਤੋਂ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰਾਂ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।।</verse>
				<verse number="14">ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦਿਓਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜਾ ਕੀਤਾ ਭਈ ਓਹ ਉਸ ਦੇ ਦਿਓਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ</verse>
				<verse number="15">ਏਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਘੱਲਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦਿਓਤਿਆਂ ਦੇ ਅਭਲਾਖੀ ਕਿਉਂ ਹੋਏ ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?</verse>
				<verse number="16">ਉਹ ਉਸ ਦੇ ਨਾਲ ਗੱਲਾ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸਾਂ ਤੈਨੂੰ ਪਾਤਸ਼ਾਹ ਦਾ ਮੰਤ੍ਰੀ ਬਣਾਇਆ ਹੈ? ਚੁੱਪ ਰਹੁ — ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਏਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।।</verse>
				<verse number="17">ਤਦ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਸੁਨੇਹਾ ਘੱਲਿਆ ਕਿ ਆ, ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ</verse>
				<verse number="18">ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਸਮਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ</verse>
				<verse number="19">ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੁੰਡ ਤੈਨੂੰ ਚੁੱਕਦਾ ਹੈ। ਘਰੇ ਰਹੁ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਰ ਤੇਰੇ ਨਾਲ ਹੀ ਯਹੂਦਾਹ ਵੀ?।।</verse>
				<verse number="20">ਪਰ ਅਮਸਯਾਹ ਨੇ ਗੌਹ ਨਾ ਕੀਤਾ ਕਿਉਂ ਜੋ ਏਹ ਪਰਮੇਸ਼ੁਰ ਵੱਲੋਂ ਆਇਆ ਭਈ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਏਸ ਕਾਰਨ ਦੇਵੇ ਕਿ ਓਹ ਅਦੋਮ ਦਿਆਂ ਦੇਓਤਿਆਂ ਕੋਲੋਂ ਪੁੱਛ ਗਿੱਛ ਕਰਦੇ ਸਨ</verse>
				<verse number="21">ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਰ ਉਹ ਅਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ ਸਾਹਮਣੇ ਹੋਏ</verse>
				<verse number="22">ਤਦ ਯਹੂਦਾਹ ਨੇ ਇਸਰਾਏਲ ਦੇ ਅੱਗੇ ਹਾਰ ਖਾਧੀ ਅਰ ਹਰੇਕ ਆਪਣੇ ਤੰਬੂ ਨੂੰ ਭੱਜਾ</verse>
				<verse number="23">ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਰ ਯਹੋਆਸ਼ ਦਾ ਪੁੱਤ੍ਰ ਸੀ ਬੈਤ-ਸ਼ਮਸ਼ ਵਿੱਚ ਫੜ ਲਿਆ ਅਰ ਯਰੂਸ਼ਲਮ ਵਿੱਚ ਵੜਿਆ ਅਰ ਯਰੂਸ਼ਲਮ ਦੀ ਸਫੀਲ ਇਫਰਾਈਮ ਦੇ ਫਾਟਕ ਤੋਂ ਲੈਕੇ ਖੂੰਜੇਵਾਲੇ ਫਾਟਕ ਤਾਈਂ ਚਾਰ ਸੌ ਹੱਥ ਢਾਹ ਦਿੱਤੀ</verse>
				<verse number="24">ਅਤੇ ਉਸ ਨੇ ਸਾਰਾ ਸੋਨਾ ਅਰ ਚਾਂਦੀ ਅਰ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਰ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਰ ਬੰਧਕ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।।</verse>
				<verse number="25">ਯਹੂਦਾਹ ਦਾ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਵਰਹੇ ਜੀਉਂਦਾ ਰਿਹਾ</verse>
				<verse number="26">ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੀਕ ਕੀਤੇ ਕਿ ਓਹ ਯਹੂਦਾਹ ਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਨਹੀਂ ਹਨ?</verse>
				<verse number="27">ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ</verse>
				<verse number="28">ਅਤੇ ਓਹ ਉਹ ਨੂੰ ਘੋੜਿਆ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪਿਉ ਦਾਦਿਆਂ ਦੇ ਨਾਲ ਉਹ ਨੂੰ ਦੱਬਿਆ।।</verse>
			</chapter>
			<chapter number="26">
				<verse number="1">ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਜੋ ਸੋਲਾਂ ਵਰਿਹਾਂ ਦਾ ਸੀ ਉਹ ਦੇ ਪਿਤਾ ਅਹਜ਼ਯਾਹ ਦੇ ਥਾਂ ਪਾਤਸ਼ਾਹ ਬਣਾਇਆ</verse>
				<verse number="2">ਉਸ ਨੇ ਪਾਤਸ਼ਾਹ ਦੇ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ</verse>
				<verse number="3">ਉਜ਼ੀਯਾਹ ਸੋਲਾਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਵਰਹੇ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ</verse>
				<verse number="4">ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ</verse>
				<verse number="5">ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀਆਂ ਦ੍ਰਿਸ਼ਟਾਂ ਵਿੱਚ ਗਿਆਤਾਵੰਦ ਸੀ ਪਰਮੇਸ਼ੁਰ ਦਾ ਤਾਲਿਬ ਸੀ ਅਤੇ ਜਦੋਂ ਤੀਕਰ ਉਹ ਯਹੋਵਾਹ ਦਾ ਤਾਲਿਬ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫਲ ਕੀਤਾ।।</verse>
				<verse number="6">ਉਹ ਨਿੱਕਲ ਕੇ ਫਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ</verse>
				<verse number="7">ਅਤੇ ਪਰਮੇਸ਼ੁਰ ਨੇ ਫਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ</verse>
				<verse number="8">ਅਤੇ ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਉਂ ਮਿਸਰ ਦੇ ਲਾਂਘੇ ਤੀਕਰ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ</verse>
				<verse number="9">ਅਤੇ ਉਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਣੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ</verse>
				<verse number="10">ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।।</verse>
				<verse number="11">ਨਾਲੇ ਉਜ਼ੀਯਾਹ ਦੇ ਕੋਲ ਜੋਧਿਆਂ ਦੀ ਇੱਕ ਫੌਜ ਸੀ ਜੋ ਜੁੱਧ ਲਈ ਯਈਏਲ ਨਿਖਾਰੀ ਅਰ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜਥੇਬੰਦ ਹੋਕੇ ਨਿੱਕਲਦੀ ਸੀ</verse>
				<verse number="12">ਸੂਰਬੀਰਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ</verse>
				<verse number="13">ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ</verse>
				<verse number="14">ਅਤੇ ਉਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾ ਲਈ ਢਾਲਾਂ, ਬਰਛੇ, ਟੋਪ, ਸੰਜੋਆਂ ਤੇ ਧਣੁਖ ਤੇ ਗੋਪੀਏ ਤਿਆਰ ਕੀਤੇ</verse>
				<verse number="15">ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਓਹ ਤੀਰ ਚਲਾਉਣ ਅਤੇ ਵੱਡੇ ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਉਂ ਦੂਰ ਤੀਕਰ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜੇਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।।</verse>
				<verse number="16">ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਇੰਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯੋਹਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ</verse>
				<verse number="17">ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ</verse>
				<verse number="18">ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤ੍ਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤ੍ਰ ਕੀਤੇ ਗਏ ਹਨ। ਪਵਿੱਤ੍ਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੈਂ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ</verse>
				<verse number="19">ਤਦ ਉਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪ ਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮਥੇ ਤੇ ਕੋੜ੍ਹ ਫੁੱਟ ਨਿੱਕਲਿਆ</verse>
				<verse number="20">ਅਤੇ ਅਜ਼ਰਯਾਹ ਪਰਧਾਨ ਜਾਜਕ ਅਰ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ</verse>
				<verse number="21">ਸੋ ਉਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੀਕਰ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅੱਡ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤ੍ਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ</verse>
				<verse number="22">ਅਤੇ ਉਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੀਕਰ ਆਮੋਸ ਦੇ ਪੁੱਤ੍ਰ ਯਸ਼ਾਯਾਹ ਨਬੀ ਨੇ ਲਿਖੇ</verse>
				<verse number="23">ਸੋ ਉਜ਼ੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹਨੂੰ ਉਹ ਦੇ ਪਿਉ ਦਾਦਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਯੋਥਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="27">
				<verse number="1">ਯੋਥਾਮ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ</verse>
				<verse number="2">ਉਹ ਸੱਭੋ ਕੁਝ ਜੋ ਉਹ ਦੇ ਪਿਉ ਉਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਹ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੀਕ ਲੋਕੀ ਵਿਗੜੀ ਚਾਲ ਚੱਲਦੇ ਸਨ</verse>
				<verse number="3">ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਦਰ ਬਣਾਇਆ ਅਤੇ ਓਫਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ</verse>
				<verse number="4">ਉਸ ਨੇ ਯਹੂਦਾਹ ਦੇ ਪਹਾੜ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ</verse>
				<verse number="5">ਉਹ ਅੰਮੋਨੀਆਂ ਦੀਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਰ ਪੰਝਤੱਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਰ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਵਰਹੇ ਵੀ ਉਹ ਨੂੰ ਦਿੱਤਾ</verse>
				<verse number="6">ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ</verse>
				<verse number="7">ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ — ਵੇਖੋ, ਓਹ ਇਸਰਾਏਲ ਅਰ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ</verse>
				<verse number="8">ਉਹ ਪੱਚੀਆਂ ਵਰਿਹਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲਾਂ ਵਰਿਹੇ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="9">ਅਤੇ ਯੋਥਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਹ ਦਾ ਪੁੱਤ੍ਰ ਆਹਾਜ਼ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="28">
				<verse number="1">ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨਾ ਲੱਗਾ। ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਦਾਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ</verse>
				<verse number="2">ਸਗੋਂ ਉਹ ਇਸਾਰਏਲ ਦੇ ਪਾਤਸ਼ਾਹਾਂ ਦੇ ਰਾਹਾਂ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ</verse>
				<verse number="3">ਏਸ ਤੋਂ ਬਿਨਾਂ ਉਸ ਨੇ ਹੀਨੋਮ ਦੇ ਪੁੱਤ੍ਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤ੍ਰ ਨੂੰ ਅੱਗ ਵਿੱਚ ਜਲਾਇਆ</verse>
				<verse number="4">ਉਹ ਉੱਚਿਆਂ ਥਾਵਾਂ ਅਰ ਟਿੱਲਿਆਂ ਉੱਤੇ ਅਰ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ</verse>
				<verse number="5">ਏਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਅਸੀਰਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲਾਮ ਕੀਤਾ</verse>
				<verse number="6">ਅਤੇ ਰਮਲਯਾਹ ਦੇ ਪੁੱਤ੍ਰ ਫਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ</verse>
				<verse number="7">ਅਤੇ ਜ਼ਿਕਰੀ ਨੇ ਜੋ ਅਫਰਾਈਮ ਦਾ ਇੱਕ ਸੂਰਮਾ ਸੀ ਮਆਸੀਯਾਹ ਰਾਜ ਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ</verse>
				<verse number="8">ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਤੀਵੀਆਂ ਅਤੇ ਪੁੱਤ੍ਰਾਂ ਧੀਆਂ ਨੂੰ ਅਸੀਰ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ</verse>
				<verse number="9">ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਉਂ ਓਦੇਦ ਸੀ। ਉਹ ਉਸ ਸੈਨਾ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਤੋਂ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੋਖੋ, ਏਸ ਲਈ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਉਨ੍ਹਾਂ ਨੂੰ ਅਜੇਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੀਕਰ ਪੁੱਜਿਆ!</verse>
				<verse number="10">ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ ਨੂੰ ਕੀ ਤੁਸੀਂ ਆਪਣੇ ਗੋਲੇ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?</verse>
				<verse number="11">ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸਾਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ</verse>
				<verse number="12">ਤਦ ਅਫਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤ੍ਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤ੍ਰ ਬਰਕਯਾਹ ਅਤੇ ਸ਼ਲੂਮ ਦਾ ਪੁੱਤ੍ਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤ੍ਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਜੁੱਧ ਤੋਂ ਆ ਰਹੇ ਸਨ ਖਲੋ ਗਏ</verse>
				<verse number="13">ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਏਥੇ ਨਹੀਂ ਲਿਆ ਸੱਕੋਗੇ ਏਸ ਲਈ ਭਈ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਤੁਸਾਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਾਰੇਲ ਉੱਤੇ ਵੱਡਾ ਕਹਿਰ ਹੈ</verse>
				<verse number="14">ਸੋ ਉਨ੍ਹਾਂ ਸ਼ਸ਼ਤ੍ਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ</verse>
				<verse number="15">ਅਤੇ ਓਹ ਮਨੁੱਖ ਜਿਨ੍ਹਾਂ ਦੇ ਨਾਉਂ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।।</verse>
				<verse number="16">ਓਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਅਖਵਾ ਘੱਲਿਆ ਕਿ ਉਸ ਦੀ ਸਹਾਇਤਾ ਕਰਨ</verse>
				<verse number="17">ਏਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ</verse>
				<verse number="18">ਅਤੇ ਫਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ-ਸ਼ਮਸ਼ ਅਰ ਅਯਾਲੋਨ ਅਰ ਗਦੇਰੋਥ ਅਰ ਸੋਕੋ ਅਤੇ ਉਹ ਦੇ ਪਿੰਡਾਂ ਨੂੰ ਅਰ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਰ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ</verse>
				<verse number="19">ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਏਸ ਲਈ ਭਈ ਉਹ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ</verse>
				<verse number="20">ਅਤੇ ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ</verse>
				<verse number="21">ਭਾਵੇਂ ਹੀ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ</verse>
				<verse number="22">ਆਪਣੀ ਤੰਗੀ ਦੇ ਵੇਲੇ ਵੀ ਏਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ</verse>
				<verse number="23">ਉਸ ਨੇ ਦੰਮਿਸ਼ਕ ਦੇ ਦਿਓਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦਿਓਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਓਹ ਮੇਰੀ ਸਹਾਇਤਾ ਕਰਨ ਪਰ ਓਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ</verse>
				<verse number="24">ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ ਟੋਟੇ ਕੀਤਾ ਯਹੋਵਾਹ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ</verse>
				<verse number="25">ਅਤੇ ਯਹੂਦਾਹ ਦੇ ਇੱਕ ਇੱਕ ਸ਼ਹਿਰ ਵਿੱਚ ਦੂਜਿਆਂ ਦਿਓਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਅਸਥਾਨ ਬਣਾਏ ਅਤੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ</verse>
				<verse number="26">ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੀਕ, ਵੇਖੋ, ਓਹ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹੋਏ ਹਨ</verse>
				<verse number="27">ਆਹਾਜ਼ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦਬ ਦਿੱਤਾ ਕਿਉਂ ਜੋ ਓਹ ਉਹ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤ੍ਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="29">
				<verse number="1">ਹਿਜ਼ਕੀਯਾਹ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ</verse>
				<verse number="2">ਅਤੇ ਸਭ ਕੁੱਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ</verse>
				<verse number="3">ਉਸ ਨੇ ਆਪਣੇ ਰਾਜ ਦੇ ਪਹਿਲੇ ਵਰਹੇ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵੱਜਿਆਂ ਨੂੰ ਖੋਲ੍ਹਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ</verse>
				<verse number="4">ਉਹ ਜਾਜਕਾਂ ਅਰ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮਦਾਨ ਵਿੱਚ ਇਕੱਠਿਆਂ ਕੀਤਾ</verse>
				<verse number="5">ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਏਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਏਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਓ</verse>
				<verse number="6">ਕਿਉਂ ਜੋ ਸਾਡੇ ਪਿਉ ਦਾਦਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਹਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ</verse>
				<verse number="7">ਉਨ੍ਹਾਂ ਨੇ ਡੇਉੜ੍ਹੀ ਦੇ ਦਰਵੱਜੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ</verse>
				<verse number="8">ਏਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ</verse>
				<verse number="9">ਵੇਖੋ, ਏਸੇ ਕਰਕੇ ਸਾਡੇ ਪਿਉ ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਤੀਵੀਆਂ ਅਸੀਰੀ ਵਿੱਚ ਹਨ</verse>
				<verse number="10">ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਾਂ ਤਾਂ ਜੋ ਉਸ ਦਾ ਘੋਰ ਕਹਿਰ ਸਾਰੇ ਉੱਤੋਂ ਟਲ ਜਾਵੇ</verse>
				<verse number="11">ਹੇ ਮੇਰੇ ਪੁੱਤ੍ਰੋਂ, ਤੁਸੀਂ ਹੁਣ ਘੇਸ ਨਾ ਮਾਰਨੀ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖਲੋਵੇ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।।</verse>
				<verse number="12">ਤਦ ਏਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤ੍ਰ ਮਹਥ ਅਤੇ ਅਜ਼ਰਯਾਹ ਦਾ ਪੁੱਤ੍ਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬੇਦੀ ਦਾ ਪੁੱਤ੍ਰ ਕੀਸ਼ ਅਤੇ ਯਹਲਲਏਲ ਦਾ ਪੁੱਤ੍ਰ ਅਜ਼ਰਯਾਹ ਅਰ ਗੇਰਸ਼ੋਨੀਆਂ ਵਿੱਚੋਂ ਜ਼ਿਮਾ ਦਾ ਪੁੱਤ੍ਰ ਯੋਆਹ ਅਤੇ ਯੋਆਹ ਦਾ ਪੁੱਤ੍ਰ ਏਦਨ</verse>
				<verse number="13">ਅਤੇ ਅਲੀਸਾਫਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ</verse>
				<verse number="14">ਅਤੇ ਹੇਮਾਨੀਆਂ ਵਿੱਚੋਂ ਯਰੀਏਲ ਅਤੇ ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ</verse>
				<verse number="15">ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ</verse>
				<verse number="16">ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਓਹ ਸਾਰੀ ਮੈਲ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਨਾਲੇ ਵਿੱਚ ਬਾਹਰ ਸੁੱਟ ਦਿੱਤਾ</verse>
				<verse number="17">ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੂਰੁ ਕੀਤਾ ਅਤੇ ਓਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡੇਓੜ੍ਹੀ ਤੀਕ ਅੱਪੜੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਵੀਂ ਤਰੀਖ ਨੂੰ ਉਹ ਕੰਮ ਪੂਰਾ ਹੋ ਗਿਆ</verse>
				<verse number="18">ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸਾਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ ਕਰ ਦਿੱਤਾ ਹੈ</verse>
				<verse number="19">ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸਾਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਓਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।।</verse>
				<verse number="20">ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ</verse>
				<verse number="21">ਤਾਂ ਓਸ ਸੱਤ ਬਲਦ, ਸੱਤ ਛੱਤ੍ਰੇ, ਸੱਤੇ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਅਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਦੀ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ</verse>
				<verse number="22">ਸੋ ਉਨ੍ਹਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਓਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ</verse>
				<verse number="23">ਤਾਂ ਓਹ ਬੱਕਰਿਆਂ ਨੂੰ ਪਾਤਸ਼ਾਹ ਅਤੇ ਸਭਾ ਦੇ ਨੇੜੇ ਪਾਪ ਦੀ ਬਲੀ ਲਈ ਲਿਆਏ ਅਤੇ ਉਨ੍ਹਾਂ ਨੇ ਆਪਣੇ ਹੱਥ ਓਹਨਾਂ ਦੇ ਉੱਤੇ ਰੱਖੇ</verse>
				<verse number="24">ਜਾਜਕਾਂ ਨੇ ਓਹਨਾਂ ਨੂੰ ਕੱਟਿਆ ਅਤੇ ਓਹਨਾਂ ਦੇ ਲਹੂ ਨੂੰ ਪਾਪ ਦੀ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਭਈ ਸਾਰੇ ਇਸਰਾਏਲ ਦਾ ਪਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਦੀ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ</verse>
				<verse number="25">ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਨੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਏਹ ਹੁਕਮ ਨਬੀਆਂ ਦੇ ਰਾਹੀਆਂ ਆਇਆ ਸੀ</verse>
				<verse number="26">ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖਲੋਤੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ</verse>
				<verse number="27">ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ</verse>
				<verse number="28">ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਨਾਲੇ ਨਰਸਿੰਗੇ ਫੂਕਣ ਲੱਗੇ। ਜਦ ਤੀਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਏਹ ਸਭ ਕੁਝ ਹੁੰਦਾ ਰਿਹਾ</verse>
				<verse number="29">ਜਦ ਓਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਨਿਉਂ ਕੇ ਮੱਥਾ ਟੇਕਿਆ</verse>
				<verse number="30">ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ</verse>
				<verse number="31">ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸਾਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਈ ਅਤੇ ਹਰ ਇੱਕ ਜਿਹਦੇ ਮਨ ਨੇ ਉਹ ਨੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ</verse>
				<verse number="32">ਅਤੇ ਹੋਮ ਬਲੀਆਂ ਜੋ ਸਭਾ ਲਿਆਈ ਓਹਨਾਂ ਦੀ ਗਿਣਤੀ ਏਹ ਸੀ, - ਸੱਤ੍ਰ ਬਲਦ, ਇੱਕ ਸੌ ਛੱਤ੍ਰੇ, ਅਤੇ ਦੋ ਸੌ ਭੇਡਾਂ, ਏਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ</verse>
				<verse number="33">ਅਤੇ ਪਵਿੱਤਰ ਕੀਤੇ ਹੋਏ ਏਹ ਸਨ ਅਰਥਾਤ ਛੇ ਸੌ ਬਲਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ</verse>
				<verse number="34">ਪਰ ਜਾਜਕ ਥੋੜੇ ਜੇਹੇ ਸਨ ਕਿ ਓਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸੱਕੇ, ਏਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਅਪਰਾਲਾ ਕਰਾਇਆ ਜਦ ਤੀਕ ਉਹ ਕੰਮ ਨਾ ਮੁੱਕਾ ਅਤੇ ਜਦ ਤੀਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੋਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ</verse>
				<verse number="35">ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁਖ ਸਾਂਦ ਦਿਆਂ ਚੜ੍ਹਾਂਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਨ, ਸੋ ਪਰਬੰਧ ਯਹੋਵਹ ਦੇ ਭਵਨ ਲਈ ਠੀਕ ਠੀਕ ਹੋਇਆ</verse>
				<verse number="36">ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਏਹ ਗੱਲ ਅਚਾਣਕ ਹੋ ਗਈ ਸੀ।।</verse>
			</chapter>
			<chapter number="30">
				<verse number="1">ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਅਖਵਾ ਘੱਲਿਆ, ਨਾਲੇ ਅਫਰਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਘੱਲੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਹ ਕਰਨ ਨੂੰ ਆਉਣ</verse>
				<verse number="2">ਕਿਉਂ ਜੋ ਪਾਤਸ਼ਾਹ ਅਰ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕਰ ਲਈ ਸੀ</verse>
				<verse number="3">ਓਹ ਉਸ ਵੇਲੇ ਉਹ ਨੂੰ ਨਾ ਮਨਾ ਸੱਕੇ ਏਸ ਲਈ ਭਈ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ</verse>
				<verse number="4">ਏਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ</verse>
				<verse number="5">ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ-ਸ਼ਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ</verse>
				<verse number="6">ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਏਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਰ ਇਸਹਾਕ ਅਰ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ</verse>
				<verse number="7">ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ</verse>
				<verse number="8">ਹੁਣ ਤੁਸੀਂ ਆਪਣੇ ਪਿਉ ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸਦੇ ਪਵਿੱਤਰ ਅਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਸਾਂ ਉੱਤੋਂ ਟਲ ਜਾਵੇ</verse>
				<verse number="9">ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤ੍ਰ ਆਪਣੇ ਅਸੀਰ ਕਰਨ ਵਲਿਆਂ ਦੇ ਅੱਗੇ ਤਰਸ ਯੋਗ ਬਣਨਗੇ ਅਤੇ ਏਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਥੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ</verse>
				<verse number="10">ਸੋ ਹਲਕਾਰੇ ਅਫਰਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁਮੰਦੇ ਹੋਏ ਜ਼ਬੂਲੁਨ ਤੀਕ ਅੱਪੜੇ ਪਰ ਓਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ</verse>
				<verse number="11">ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ</verse>
				<verse number="12">ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਭਈ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਓਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮਨ ਲੈਣ।।</verse>
				<verse number="13">ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਏਸ ਤਰਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ</verse>
				<verse number="14">ਤਾਂ ਓਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ</verse>
				<verse number="15">ਫੇਰ ਦੂਜੇ ਮਹੀਨੇ ਦੀ ਚੌਦਵੀਂ ਤਰੀਖ ਨੂੰ ਉਨ੍ਹਾਂ ਨੇ ਪਸਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ</verse>
				<verse number="16">ਓਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖਲੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ</verse>
				<verse number="17">ਕਿਉਂ ਜੋ ਸਭਾ ਵਿੱਚ ਬੇਥੇਰੇ ਅਜੇਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਏਸ ਲਈ ਏਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਓਹ ਸਾਰੇ ਅਸ਼ੁੱਧਾਂ ਲਈ ਪਸਹ ਦੀਆਂ ਬਲੀਆਂ ਕੱਟਣ ਤਾਂ ਜੋ ਓਹ ਯਹੋਵਾਹ ਲਈ ਪਵਿੱਤਰ ਹੋਣ</verse>
				<verse number="18">ਕਿਉਂ ਜੋ ਅਫਰਈਮ ਅਰ ਮਨੱਸ਼ਹ ਅਰ ਯਿਸਾਕਾਰ ਅਰ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਏਹ ਪ੍ਰਾਰਥਨਾ ਕੀਤੀ ਸੀ</verse>
				<verse number="19">ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਖਿਮਾ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਪਰਮੇਸ਼ੁਰ ਉਸ ਦੇ ਪਿਉ ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਅਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੋ</verse>
				<verse number="20">ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ</verse>
				<verse number="21">ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਰ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ ਗਾ ਕੇ ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ</verse>
				<verse number="22">ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨਵਾਲੇ ਸਨ ਸੋ ਓਹ ਪਰਬ ਦੇ ਸੱਤਾਂ ਦਿਨਾਂ ਤੀਕ ਖਾਂਦੇ ਅਰ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ</verse>
				<verse number="23">ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ</verse>
				<verse number="24">ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ</verse>
				<verse number="25">ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ</verse>
				<verse number="26">ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤ੍ਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜੇਹਾ ਨਹੀਂ ਹੋਇਆ ਸੀ</verse>
				<verse number="27">ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੀਕ ਅੱਪੜੀ।।</verse>
			</chapter>
			<chapter number="31">
				<verse number="1">ਜਦ ਏਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਰ ਸਾਰੇ ਯਹੂਦਾਹ ਅਰ ਬਿਨਯਾਮੀਨ ਦੇ ਸਗੋਂ ਅਫਰਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੋਟੇ ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਅਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੀਕ ਕਿ ਉਨ੍ਹਾਂ ਸਾਰਿਆਂ ਨੂੰ ਮੇਟ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ</verse>
				<verse number="2">ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁਖ ਸਾਂਦ ਦੀਆਂ ਭੇਟਾਂ ਲਈ ਸੇਵਾ ਅਰ ਧੰਨਵਾਦ ਅਰ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਮੁਕੱਰਰ ਕੀਤਾ</verse>
				<verse number="3">ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਰ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਰ ਸਬਤਾਂ ਅਰ ਅਮੱਸਿਆਂ ਅਰ ਮਿਥੇ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਮੁਕਰੱਰ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ</verse>
				<verse number="4">ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਲੈਣ ਤਾਂ ਜੋ ਓਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ</verse>
				<verse number="5">ਜਦ ਏਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾਂ ਅੰਨ, ਨਵੀਂ ਮੈਂ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ</verse>
				<verse number="6">ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਓਹ ਵੀ ਬਲਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤੇ</verse>
				<verse number="7">ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ</verse>
				<verse number="8">ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।।</verse>
				<verse number="9">ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ</verse>
				<verse number="10">ਤਾਂ ਅਜ਼ਰਯਾਹ ਪਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਓਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬ਼ਖ਼ਸ਼ੀ ਹੈ ਅਤੇ ਓਹੀ ਬਚਿਆ ਹੋਇਆ ਏਹ ਵੱਡਾ ਢੇਰ ਹੈ</verse>
				<verse number="11">ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ</verse>
				<verse number="12">ਓਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ</verse>
				<verse number="13">ਅਤੇ ਯਹੀਏਲ ਅਰ ਅਜ਼ਜ਼ਯਾਹ ਅਰ ਨਹਥ ਅਰ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਰ ਏਲੀਏਲ ਅਰ ਯਿਸਮਕਯਾਹ ਅਰ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ</verse>
				<verse number="14">ਅਤੇ ਯਿਮਨਾਹ ਦਾ ਪੁੱਤ੍ਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਮੁਕੱਰਰ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ</verse>
				<verse number="15">ਅਤੇ ਉਹ ਦੇ ਮਤਹਤ ਅਦਨ ਅਰ ਮਿਨਯਾਮੀਨ ਅਰ ਯੇਸ਼ੂਆ ਅਰ ਸ਼ਮਅਯਾਹ ਅਰ ਅਮਰਯਾਹ ਅਰ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਏਸ ਪਦਵੀ ਉੱਤੇ ਲਗੇ ਹੋਏ ਸਨ ਭਈ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਈਮਾਨਾਦਾਰੀ ਨਾਲ ਹਿੱਸਾ ਦਿਆ ਕਰਨ</verse>
				<verse number="16">ਅਤੇ ਇਨ੍ਹਾਂ ਤੋਂ ਬਿਨਾ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਵਰਿਹਾਂ ਦੇ ਯਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ</verse>
				<verse number="17">ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪਿਉ ਦਾਦਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਵਰਿਹਾਂ ਦੇ ਯਾ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ</verse>
				<verse number="18">ਅਤੇ ਉਨ੍ਹਾਂ ਨੂੰ ਜੋ ਸਭਾ ਵਿੱਚੋਂ ਆਪਣੇ ਬਾਲਾਂ ਤੀਵੀਆਂ ਅਰ ਪੁੱਤ੍ਰਾਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਓਹ ਆਪਣੇ ਮੁਕੱਰਰ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਤ੍ਰਾ ਦੇ ਲਈ ਪਵਿੱਤਰ ਕਰਦੇ ਸਨ</verse>
				<verse number="19">ਅਤੇ ਹਾਰੂਨ ਜਾਜਕ ਦੀ ਵੰਸ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਉਂ ਦੱਸ ਦਿੱਤੇ ਗਏ ਸਨ ਮੁਕੱਰਰ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ</verse>
				<verse number="20">ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਏਸੇ ਤਰਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਰ ਠੀਕ ਅਤੇ ਸਤ ਸੀ ਉਹੀ ਕੀਤਾ</verse>
				<verse number="21">ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫਲ ਹੋਇਆ।।</verse>
			</chapter>
			<chapter number="32">
				<verse number="1">ਇਨ੍ਹਾਂ ਗੱਲਾਂ ਅਤੇ ਏਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯੂਹਾਦਹ ਵਿੱਚ ਆ ਕੇ ਸਫੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ</verse>
				<verse number="2">ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਸ ਦਾ ਮੂੰਹ ਹੈ</verse>
				<verse number="3">ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰ ਬੀਰਾਂ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ</verse>
				<verse number="4">ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?</verse>
				<verse number="5">ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ</verse>
				<verse number="6">ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਮੁਕਰੱਰ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਰ ਆਖਿਆ,</verse>
				<verse number="7">ਤਕੜੇ ਹੋਵੋ ਅਤੇ ਬਹਾਦਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਏਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਦਾ ਉਨ੍ਹਾਂ ਨਾਲੋਂ ਵੱਡਾ ਹੈ</verse>
				<verse number="8">ਉਹ ਦੇ ਨਾਲ ਜੀਵ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ</verse>
				<verse number="9">ਉਸ ਦੇ ਮਗਰੋਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਕੀਸ਼ ਦੇ ਸਾਹਮਣੇ ਡੇਰੇ ਲਾਈ ਪਿਆ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਕੋਲ ਜੋ ਯਰੂਸ਼ਲਮ ਵਿੱਚ ਸਨ ਏਹ ਆਖਣ ਲਈ ਘੱਲੇ</verse>
				<verse number="10">ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?</verse>
				<verse number="11">ਕੀ ਹਿਜ਼ਕੀਯਾਹ ਤੁਹਾਨੂੰ ਕਾਲ ਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭੁਲਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ</verse>
				<verse number="12">ਕੀ ਏਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਅਸਥਾਨਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ ਏਹ ਆਖਦੇ ਹੋਇ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ</verse>
				<verse number="13">ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪਿਉ ਦਾਦਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸੱਕੇ?</verse>
				<verse number="14">ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਹ ਨੂੰ ਮੇਰੇ ਪਿਉ ਦਾਦਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸੱਕਿਆ ਭਈ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?</verse>
				<verse number="15">ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਏਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਯਾ ਪਾਤਸ਼ਾਹੀ ਦਾ ਕੋਈ ਦੇਵਤਾ ਅਜੇਹਾ ਨਹੀਂ ਜੋ ਮੇਰੇ ਹੱਥੋਂ ਯਾ ਮੇਰੇ ਪਿਉ ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸੱਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?</verse>
				<verse number="16">ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆ</verse>
				<verse number="17">ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬਕਨ ਦੇ ਲਈ ਏਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਉਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇਗਾ</verse>
				<verse number="18">ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਏਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰੌਣ ਤੇ ਫਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ</verse>
				<verse number="19">ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਨਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।।</verse>
				<verse number="20">ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਅਕਾਸ਼ ਵੱਲ ਦੁਹਾਈ ਦਿੱਤੀ</verse>
				<verse number="21">ਤਾਂ ਯਹੋਵਾਹ ਨੇ ਇੱਕ ਦੂਤ ਨੂੰ ਘੱਲਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ! ਸੋ ਉਹ ਸ਼ਰਮਿੰਦਾ ਹੋਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ</verse>
				<verse number="22">ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਅਤੇ ਸਾਰਿਆਂ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ</verse>
				<verse number="23">ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਵੇ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਲਈ ਬਹੁ ਮੁੱਲੀਆਂ ਵਸਤਾਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।।</verse>
				<verse number="24">ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜੇਹਾ ਬੀਮਾਰ ਹੋਈਆ ਜੋ ਮਰਣ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ</verse>
				<verse number="25">ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ</verse>
				<verse number="26">ਤਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ</verse>
				<verse number="27">ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵਧ ਗਿਆ ਅਤੇ ਉਸ ਨੇ ਚਾਂਦੀ ਸੋਨੇ ਅਤੇ ਬਹੁ ਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲ਼ਈ ਖ਼ਜਾਨੇ</verse>
				<verse number="28">ਅਤੇ ਅਨਾਜ ਅਤੇ ਮੈਂ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪਰਕਾਰ ਦੇ ਪਸੂਆਂ ਲਈ ਥਾਂ ਕੋਠੜੀਆਂ ਅਤੇ ਹਰ ਪਰਕਾਰ ਦੇ ਪਸ਼ੂਆਂ ਲਈ ਅਤੇ ਭੇਡ ਬਕਰੀਆਂ ਲਈ ਵਾੜੇ ਬਣਾਏ</verse>
				<verse number="29">ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲਦ ਉਹ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ</verse>
				<verse number="30">ਏਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹਨ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪੁਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫਲ ਹੋਇਆ</verse>
				<verse number="31">ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਘੱਲੇ ਗਏ ਭਈ ਓਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣਾ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ</verse>
				<verse number="32">ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਅਮੋਸ ਦੇ ਪੁੱਤ੍ਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ</verse>
				<verse number="33">ਅਤੇ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਹ ਦਾ ਸਤਕਾਰ ਕੀਤਾ ਅਤੇ ਉਹ ਦਾ ਪੁੱਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="33">
				<verse number="1">ਮਨੱਸ਼ਹ ਬਾਰਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ ਪਚਵੰਜਾ ਵਰਹੇ ਰਾਜ ਕੀਤਾ</verse>
				<verse number="2">ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ</verse>
				<verse number="3">ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ</verse>
				<verse number="4">ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ ਜਗਵੇਦੀਆਂ ਬਣਾਈਆਂ</verse>
				<verse number="5">ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅਹਾਤਿਆਂ ਵਿੱਚ ਸਾਰੇ ਸੁਰਗੀ ਲਸ਼ਕਰ ਲਈ ਜਗਵੇਦੀਆਂ ਬਣਾਈਆਂ</verse>
				<verse number="6">ਅਤੇ ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਰ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ। ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ</verse>
				<verse number="7">ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਏਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਆਪਣਾ ਨਾਮ ਸਦਾ ਤੀਕਰ ਰੱਖਾਂਗਾ</verse>
				<verse number="8">ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂੰਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਓਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ</verse>
				<verse number="9">ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਓਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।।</verse>
				<verse number="10">ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਗੌਹ ਨਾ ਕੀਤਾ</verse>
				<verse number="11">ਏਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ</verse>
				<verse number="12">ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ</verse>
				<verse number="13">ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ</verse>
				<verse number="14">ਏਸ ਤੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੀਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ</verse>
				<verse number="15">ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਹਾੜ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ</verse>
				<verse number="16">ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁਖ ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ</verse>
				<verse number="17">ਤਾਂ ਵੀ ਅਜੇ ਤੀਕ ਲੋਕ ਉੱਚਿਆਂ ਅਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ</verse>
				<verse number="18">ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ</verse>
				<verse number="19">ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਓਹ ਥਾਂ ਜਿੱਥੇ ਉਹ ਨੇ ਉੱਚੇ ਅਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾਂ ਖੜਾ ਕੀਤਾ, ਏਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ</verse>
				<verse number="20">ਤਾਂ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤ੍ਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।।</verse>
				<verse number="21">ਆਮੋਨ ਬਾਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਦੋ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="22">ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮਨੱਸ਼ਹ ਨੇ ਬਣਾਈਆਂ ਸਨ ਅਮੋ ਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ</verse>
				<verse number="23">ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਏਹੀ ਆਮੋਨ ਵਧੀਕ ਅਪਰਾਧ ਕਰਦਾ ਗਿਆ</verse>
				<verse number="24">ਸੋ ਉਹ ਦੇ ਟਹਿਲੂਆਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਹ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ</verse>
				<verse number="25">ਪਰ ਉਸ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਤੇ ਦੇਸ ਦਿਆਂ ਲੋਕਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ।।</verse>
			</chapter>
			<chapter number="34">
				<verse number="1">ਯੋਸੀਯਾਹ ਅੱਠਾਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਇਕੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="2">ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ</verse>
				<verse number="3">ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਵਰਹੇ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਵਰਹੇ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਅਸਥਾਨਾਂ ਅਰ ਟੁੰਡਾਂ ਦੇ ਦੇਵਤਿਆਂ ਤੋਂ ਅਰ ਘੜੀਆਂ ਹੋਈਆਂ ਅਰ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ</verse>
				<verse number="4">ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਰ ਘੜੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤਾਂ ਨੂੰ ਉਸ ਨੇ ਟੋਟੇ ਟੋਟੇ ਕਰ ਸੁੱਟਿਆ ਅਤੇ ਉਨ੍ਹਾਂ ਦਾ ਪੀਪਾ ਬਣਾ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ</verse>
				<verse number="5">ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਐਉਂ ਉਸ ਨੇ ਯਹੂਦਾਹ ਅਰ ਯਰੂਸ਼ਲਮ ਨੂੰ ਸ਼ੁੱਧ ਕੀਤਾ</verse>
				<verse number="6">ਉਸ ਨੇ ਮਨੱਸ਼ਹ, ਅਫਰਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ</verse>
				<verse number="7">ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਭੰਨ੍ਹ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।।</verse>
				<verse number="8">ਆਪਣੇ ਰਾਜ ਦੇ ਅਠਾਰ੍ਹਵੇਂ ਵਰਹੇ ਜਦ ਉਹ ਦੇਸ ਅਤੇ ਭਵਨ ਨੂੰ ਸਾਫ ਕਰ ਚੁੱਕਿਆ ਤਾਂ ਉਸਨੇ ਅਸਲਯਾਹ ਦੇ ਪੁੱਤ੍ਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤ੍ਰ ਯੋਆਹ ਇਤਹਾਸ ਦੇ ਲਿਖਾਰੀ ਨੂੰ ਘੱਲਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ</verse>
				<verse number="9">ਤਾਂ ਓਹ ਹਿਲਕੀਯਾਹ ਪਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ</verse>
				<verse number="10">ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ</verse>
				<verse number="11">ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ</verse>
				<verse number="12">ਅਤੇ ਓਹ ਮਨੁੱਖ ਈਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਤ ਅਰ ਓਬਦਯਾਹ ਲੇਵੀ ਮਰਾਰੀ ਦੀ ਵੰਸ ਵਿੱਚੋਂ ਉਨ੍ਹਾਂ ਦੀ ਵੇਖ ਭਾਲ ਕਰਦੇ ਸਨ ਅਤੇ ਕਾਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਰ ਮਸ਼ੂਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਓਹ ਸਾਰੇ ਲੇਵੀ ਬਾਜਿਆਂ ਦੇ ਬਜਾਉਣ ਵਿੱਚ ਵੱਡੇ ਗੁਣੀਏ ਸਨ</verse>
				<verse number="13">ਅਤੇ ਓਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਰ ਅਫਸਰ ਅਰ ਦਰਬਾਨ ਸਨ</verse>
				<verse number="14">ਜਦ ਓਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ</verse>
				<verse number="15">ਤਾਂ ਹਿਲਕੀਯਾਹ ਨੇ ਸ਼ਾਫ਼ਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ</verse>
				<verse number="16">ਅਤੇ ਸ਼ਾਫ਼ਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫਿਰ ਉਸ ਨੇ ਪਾਤਸ਼ਾਹ ਨੂੰ ਏਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸਾਂ ਆਪਣੇ ਟਹਿਲੂਆਂ ਦੇ ਜਿੰਮੇ ਕੀਤਾ ਸੀ ਓਹ ਕਰਦੇ ਹਨ</verse>
				<verse number="17">ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਵੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ</verse>
				<verse number="18">ਤਾਂ ਸ਼ਾਫ਼ਾਨ ਲਿਖਾਰੀ ਨੇ ਪਾਤਸ਼ਾਹ ਨੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਤਾਸ਼ਾਹ ਦੇ ਸਾਹਮਣੇ ਪੜ੍ਹਿਆ</verse>
				<verse number="19">ਫੇਰ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ</verse>
				<verse number="20">ਤਾਂ ਪਾਤਸ਼ਾਹ ਨੇ ਹਿਲੀਕਯਾਹ ਨੂੰ ਸ਼ਾਫ਼ਾਨ ਦੇ ਪੁੱਤ੍ਰ ਅਹੀਕਾਮ ਨੂੰ ਅਰ ਮੀਕਾਹ ਦੇ ਪੁੱਤ੍ਰ ਅਬਦੋਨ ਨੂੰ ਅਰ ਸ਼ਾਫ਼ਾਨ ਲਿਖਾਰੀ ਨੂੰ ਅਰ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ</verse>
				<verse number="21">ਤੁਸੀਂ ਜਾਓ ਅਰ ਮੇਰੀ ਵੱਲੋਂ ਅਰ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਏਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਏਸ ਲਈ ਭਈ ਸਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਏਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ</verse>
				<verse number="22">ਤਾਂ ਹਿਲਕੀਯਾਹ ਅਤੇ ਓਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਮੁਕਰੱਰ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇ ਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੁਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਹ ਦੇ ਨਾਲ ਉਸ ਦੇ ਵਿਖੇ ਗੱਲਾਂ ਕੀਤੀਆਂ</verse>
				<verse number="23">ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਘੱਲਿਆ ਹੈ ਇਉਂ ਆਖੋ,</verse>
				<verse number="24">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਥਾਂ ਅਤੇ ਏਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਏਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਪਾਤਸ਼ਾਹ ਦੇ ਸਾਹਮਣੇ ਪੜ੍ਹੀ ਹੈ</verse>
				<verse number="25">ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਓਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿਚ ਲਿਆਉਣ ਏਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁੱਝੇਗਾ ਨਹੀਂ</verse>
				<verse number="26">ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਸ ਤੁਹਾਨੂੰ ਯਹੋਵਾਹ ਵੱਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਇਉਂ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ</verse>
				<verse number="27">ਏਸ ਲਈ ਕਿ ਤੇਰਾ ਮਨ ਮੁਲੈਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਏਸ ਅਸਥਾਨ ਦੇ ਵਿਰੁੱਧ ਅਤੇ ਏਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਰ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ</verse>
				<verse number="28">ਵੇਖ, ਮੈਂ ਤੈਨੂੰ ਤੇਰੇ ਪਿਉ ਦਾਦਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਏਸ ਥਾਂ ਅਤੇ ਏਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ ਓਹ ਫੇਰ ਪਾਤਸ਼ਾਹ ਕੋਲ ਸੁਨੇਹਾ ਲਿਆਏ ਉਹ ਫਿਰ ਪਾਤਸ਼ਾਹ ਕੋਲ ਇਹ ਸੁਨੇਹਾ ਲਿਆਏ</verse>
				<verse number="29">ਤਾਂ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਸਦਵਾ ਕੇ ਇਕੱਠਾ ਕੀਤਾ</verse>
				<verse number="30">ਫੇਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਅਤੇ ਜਾਜਕ ਅਰ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਹਾਂ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਸ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀਂ ਪਾਈਆਂ</verse>
				<verse number="31">ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖਲੋਤਾ ਅਤੇ ਯਹੋਵਾਹ ਦੇ ਅੱਗੇ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਰ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਾਲਨਾ ਕਰਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖਿਆ ਹੋਈਆਂ ਹਨ ਪੂਰਾ ਕਰਾਂਗੇ</verse>
				<verse number="32">ਅਤੇ ਉਸਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਏਸ ਨੇਮ ਉੱਤੇ ਘਲਿਆਰਿਆ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ</verse>
				<verse number="33">ਤਾਂ ਯੋਸੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਓਹ ਉਸ ਦੀ ਸਾਰੀ ਉਮਰ ਤੀਕ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।।</verse>
			</chapter>
			<chapter number="35">
				<verse number="1">ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ ਨੂੰ ਪਸਹ ਨੂੰ ਕੱਟਿਆ</verse>
				<verse number="2">ਉਸ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁੰਮੇਵਾਰੀ ਉੱਤੇ ਖੜਾ ਕੀਤਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ</verse>
				<verse number="3">ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤ੍ਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ</verse>
				<verse number="4">ਆਪਣੇ ਪਿਉ ਦਾਦਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੇ ਲਿਖਿਆ ਹੈ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ</verse>
				<verse number="5">ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖਲੋਵੋ, ਅਤੇ ਲੇਵੀਆਂ ਦੇ ਪਿਤਾਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ</verse>
				<verse number="6">ਅਤੇ ਪਸਹ ਨੂੰ ਕੱਟੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ।।</verse>
				<verse number="7">ਯੋਸੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤ੍ਰੇ ਲੇਲੇ ਪਸਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਏਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ</verse>
				<verse number="8">ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਰ ਜਾਜਕਾਂ ਅਰ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਰ ਜ਼ਕਰਯਾਹ ਅਰ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਰ ਤਿੰਨ ਸੌ ਵਹਿੜੇ ਦਿੱਤੇ</verse>
				<verse number="9">ਅਤੇ ਕਾਨਨਯਾਹ, ਸ਼ਮਆਯਾਹ ਅਰ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਰ ਯਈਏਲ ਅਰ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਰ ਪੰਜ ਸੌ ਵਹਿੜੇ ਦਿੱਤੇ</verse>
				<verse number="10">ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖਲੋ ਗਏ</verse>
				<verse number="11">ਉਨ੍ਹਾਂ ਨੇ ਪਸਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ</verse>
				<verse number="12">ਤਾਂ ਓਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਏਵੇਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ</verse>
				<verse number="13">ਅਤੇ ਉਨ੍ਹਾਂ ਨੇ ਪਸਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਰ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਰ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੀਕ ਛੇਤੀ ਨਾਲ ਪੁਚਾ ਦਿੱਤਾ</verse>
				<verse number="14">ਏਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ ਦੇ ਜਾਜਕ ਹੋਮ ਬਲੀਆਂ ਅਰ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਰ ਹਾਰੂਨ ਦੀ ਵੰਸ ਦੇ ਜਾਜਕਾਂ ਲਈ ਤਿਆਰ ਕੀਤਾ</verse>
				<verse number="15">ਅਤੇ ਆਸਾਫ ਦੀ ਵੰਸ ਦੇ ਗਵੱਯੇ ਦਾਊਦ ਅਰ ਆਸਾਫ ਅਰ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੁਨ ਦੇ ਹੁਕਮ ਅਨੁਸਾਰ ਆਪਣੀ ਆਪਣੀ ਥਾਂ ਉੱਤੇ ਖਲੋਤੇ ਸਨ ਅਰ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ</verse>
				<verse number="16">ਸੋ ਉਸ ਦਿਨ ਯੋਸੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ</verse>
				<verse number="17">ਅਤੇ ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨ ਤੀਕ ਮਨਾਇਆ</verse>
				<verse number="18">ਏਹੋ ਜੇਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਏਹੋ ਜੇਹੀ ਪਸਹ ਨਹੀਂ ਮਨਾਈ ਜਿਹੜੀ ਯੋਸੀਯਾਹ ਅਰ ਜਾਜਕਾਂ ਅਰ ਲੇਵੀਆਂ ਅਰ ਸਾਰੇ ਯਹੂਦਾਹ ਅਰ ਇਸਰਾਏਲ ਜਿਹੜੇ ਹਾਜ਼ਰ ਸਨ ਅਰ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ</verse>
				<verse number="19">ਏਹ ਪਸਹ ਯੋਸੀਯਾਹ ਦੇ ਰਾਜ ਦੇ ਅਠਾਰਵੇਂ ਵਰਹੇ ਮਨਾਈ ਗਈ।।</verse>
				<verse number="20">ਏਸ ਸਾਰੇ ਦੇ ਮਗਰੋਂ ਜਦ ਯੋਸੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਫਰਾਤ ਉੱਤੇ ਹੈ ਲੜਨ ਲਈ ਚੜਾਈ ਕੀਤੀ ਤਾਂ ਯੋਸੀਯਾਹ ਉਸ ਦੇ ਟਾਕਰੇ ਲਈ ਬਾਹਰ ਨਿੱਕਲਿਆ</verse>
				<verse number="21">ਪਰ ਉਸ ਨੇ ਉਹਦੇ ਕੋਲ ਦੂਤਾਂ ਦੇ ਰਾਹੀਂ ਅਖਵਾ ਘੱਲਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ</verse>
				<verse number="22">ਪਰ ਤਾਂ ਵੀ ਯੋਸੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ</verse>
				<verse number="23">ਤਾਂ ਤੀਰ ਅੰਦਾਜ਼ਾਂ ਨੇ ਯੋਸੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ</verse>
				<verse number="24">ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਰ ਆਪਣੇ ਪਿਉ ਦਾਦਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਦੇ ਲਈ ਸੋਗ ਕੀਤਾ।</verse>
				<verse number="25">ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਰ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੀਕ ਯੋਸੀਯਾਹ ਦਾ ਨਾਉਂ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਏਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਓਹ ਸਿਆਪਾ ਦੀ ਪੋਥੀ ਵਿੱਚ ਲਿਖੀਆਂ ਹਨ</verse>
				<verse number="26">ਅਤੇ ਯੋਸੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ</verse>
				<verse number="27">ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੀਕ, ਵੇਖੋ, ਓਹ ਇਸਰਾਏਲ ਅਰ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ।।</verse>
			</chapter>
			<chapter number="36">
				<verse number="1">ਤਾਂ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਪਾਤਸ਼ਾਹ ਬਣਾਇਆ</verse>
				<verse number="2">ਅਤੇ ਯਹੋਆਹਾਜ਼ ਤੇਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="3">ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਕਿਨਤਾਰ ਚਾਂਦੀ ਅਤੇ ਇੱਕ ਕਿਨਤਾਰ ਸੋਨਾ ਦੰਡ ਲਾਇਆ</verse>
				<verse number="4">ਮਿਸਰ ਦੇ ਰਾਜੇ ਨੇ ਉਹ ਦੇ ਭਰਾ, ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਬਣਾਇਆ ਅਤੇ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋ ਉਸ ਦੇ ਭਰਾ ਯਹੋਆਹਾਜ਼ ਨੂੰ ਫ਼ੜ ਕੇ ਮਿਸਰ ਵਿੱਚ ਲੈ ਗਿਆ</verse>
				<verse number="5">ਯਹੋਆਹਾਜ਼ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਂਰਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ</verse>
				<verse number="6">ਤਾਂ ਉਸ ਉੱਤੇ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲੈ ਗਿਆ</verse>
				<verse number="7">ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ</verse>
				<verse number="8">ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ, ਓਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹਨ। ਤਾ ਉਸ ਦਾ ਪੁੱਤ੍ਰ ਯਹੋਯਾਕੀਨ ਉਸ ਦੇ ਥਾਂ ਪਾਤਸ਼ਾਹ ਬਣਿਆ।।</verse>
				<verse number="9">ਯਹੋਯਾਕੀਨ ਅੱਠਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਰ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ</verse>
				<verse number="10">ਅਤੇ ਉਸ ਵਰਹੇ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਰ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।।</verse>
				<verse number="11">ਸਿਦਕੀਯਾਹ ਇੱਕੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ</verse>
				<verse number="12">ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਅਧੀਨਗੀ ਨਾ ਕੀਤੀ</verse>
				<verse number="13">ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸੌਂਹ ਦਿੱਤੀ ਪਰ ਉਹ ਆਕੜ ਖਾਨ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੀਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ</verse>
				<verse number="14">ਨਾਲੇ ਏਸ ਤੋਂ ਬਿਨਾ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੇ ਉਸ ਨੂੰ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ</verse>
				<verse number="15">ਅਤੇ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਓਹਨਾਂ ਨੂੰ ਜਤਨ ਨਾਲ ਘੱਲ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ</verse>
				<verse number="16">ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦੀਆਂ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੀਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ</verse>
				<verse number="17">ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤ੍ਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਸ ਦੇ ਹੱਥ ਵਿੱਚ ਦੇ ਦਿੱਤਾ</verse>
				<verse number="18">ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖ਼ਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ</verse>
				<verse number="19">ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁ ਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ</verse>
				<verse number="20">ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਓਹ ਉਸ ਦੇ ਅਤੇ ਉਸ ਦੇ ਪੁੱਤ੍ਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੀਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ</verse>
				<verse number="21">ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਅਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਓਹ ਸਬਤ ਮਨਾਉਂਦੇ ਰਹੇ ਜਦ ਤੀਕ ਸੱਤਰ ਵਰਹੇ ਪੂਰੇ ਨਾ ਹੋਏ।।</verse>
				<verse number="22">ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਵਰ੍ਹੇ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਏਸ ਵਿਸ਼ੇ ਦਾ ਹੁਕਮ ਵੀ ਲਿਖਿਆ</verse>
				<verse number="23">ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।</verse>
			</chapter>
		</book>
		<book number="15">
			<chapter number="1">
				<verse number="1">ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਵਰਹੇ ਵਿੱਚ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਦਾ ਮਨ ਪਰੇਰਿਆ ਭਈ ਯਿਰਮਿਯਾਹ ਦੇ ਮੂੰਹੋਂ ਉੱਚਰਿਆ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਹ ਨੇ ਆਪਣੇ ਸਾਰੇ ਰਾਜ ਵਿੱਚ ਇਹ ਡੌਂਡੀ ਪਿਟਵਾਈ ਤੇ ਲਿਖਤ ਵਿੱਚ ਵੀ ਦੇ ਦਿੱਤਾ ਭਈ</verse>
				<verse number="2">ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫਰਮਾਉਂਦਾ ਹੈ ਕਿ ਅਕਾਸ਼ਾਂ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਰਬੱਤ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪੇ ਮੈਨੂੰ ਹਦੈਤ ਦਿੱਤੀ ਹੈ ਕਿ ਯਰੂਸ਼ਲਮ ਵਿੱਚ ਜੋ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ</verse>
				<verse number="3">ਉਹ ਦੀ ਸਾਰੀ ਪਰਜਾ ਵਿੱਚੋਂ ਤੁਹਾਡੇ ਵਿੱਚ ਕੌਣ ਤਿਆਰ ਹੈ? ਉਹ ਦਾ ਪਰਮੇਸ਼ੁਰ ਉਹ ਦੇ ਅੰਗ ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਬਣਾਵੇ ਜੋ ਯਰੂਸ਼ਲਮ ਵਿੱਚ ਹੈ (ਓਹੋ ਪਰਮੇਸ਼ੁਰ ਹੈ)</verse>
				<verse number="4">ਅਤੇ ਜੋ ਕੋਈ ਕਿਤੇ ਰਹਿ ਗਿਆ ਹੋਵੇ ਜਿੱਥੇ ਉਹ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ ਸੋਨੇ ਤੇ ਮਾਲ ਤੇ ਪਸੂ ਦੇ ਕੇ ਉਹ ਦੀ ਸਹਾਇਤਾ ਕਰਨ ਤੇ ਨਾਲੇ ਓਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਦੀ ਭੇਟ ਨਾਲ ਦੇਣ</verse>
				<verse number="5">ਤਦ ਯਹੂਦਾਹ ਤੇ ਬਿਨਯਾਮੀਨ ਦੇ ਪ੍ਰਿਤਾਂ ਦੇ ਘਰਾਣਿਆਂ ਦੇ ਮੁਖੀਏ ਤੇ ਜਾਜਕ ਤੇ ਲੇਵੀ ਅਤੇ ਓਹ ਸੱਭੇ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਪਰੇਰਿਆ ਉੱਠੇ ਭਈ ਜਾ ਕੇ ਯਹੋਵਾਹ ਦਾ ਭਵਨ ਜੋ ਯਰੂਸ਼ਲਮ ਵਿੱਚ ਹੈ ਬਣਾਉਣ</verse>
				<verse number="6">ਅਤੇ ਉਨ੍ਹਾਂ ਸਭਨਾਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ ਖੁਸ਼ੀ ਨਾਲ ਦਿੱਤੀਆਂ ਹੋਈਆਂ ਵਸਤੂਆਂ ਦੇ ਨਾਲ ਹੀ ਚਾਂਦੀ ਦਿਆਂ ਭਾਂਡਿਆਂ ਤੇ ਸੋਨੇ ਤੇ ਮਾਲ ਤੇ ਪਸੂਆਂ ਤੇ ਬਹੁਮੁੱਲੀਆਂ ਵਸਤੂਆਂ ਨਾਲ ਉਨ੍ਹਾਂ ਦੇ ਹੱਥ ਤਕੜੇ ਕੀਤੇ ।।</verse>
				<verse number="7">ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆਂ ਨੂੰ ਕਢਵਾਇਆ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦਿਓਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ</verse>
				<verse number="8">ਏਹਨਾਂ ਨੂੰ ਹੀ ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਥਰਦਾਥ ਖ਼ਜਾਨਚੀ ਦੇ ਹੱਥੀਂ ਕਢਵਾਇਆ ਤੇ ਗਿਣ ਕੇ ਯਹੂਦਾਹ ਦੇ ਸ਼ਜ਼ਾਦੇ ਸ਼ੇਸ਼ਬੱਸਰ ਨੂੰ ਦਿੱਤਾ</verse>
				<verse number="9">ਅਤੇ ਉਨ੍ਹਾਂ ਦੀ ਗਿਣਤੀ ਇਹ ਸੀ, ਸੋਨੇ ਦੇ ਤੀਹ ਥਾਲ, ਚਾਂਦੀ ਦੇ ਹਜ਼ਾਰ ਥਾਲ ਅਤੇ ਉਨੰਤੀ ਛੁਰੀਆਂ</verse>
				<verse number="10">ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਦੂਜੀ ਪਰਕਾਰ ਦੇ ਚਾਰ ਸੌ ਦਸ, ਕੌਲ ਤੇ ਦੂਜੇ ਭਾਂਡੇ ਇੱਕ ਹਜ਼ਾਰ</verse>
				<verse number="11">ਸੋਨੇ ਚਾਂਦੀ ਦੇ ਸਾਰੇ ਭਾਂਡੇ ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲਿਆਂ ਬੰਧੂਇਆਂ ਨਾਲ ਲੈ ਆਇਆ।।</verse>
			</chapter>
			<chapter number="2">
				<verse number="1">ਏਹ ਉਸ ਸੂਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਬੰਧੂਆਂ ਦੀ ਅਸੀਰੀ ਤੋਂ ਜਿਨ੍ਹਾਂ ਨੂੰ ਨਬੂਕਦਨੱਸਰ ਬਾਬਲ ਦਾ ਪਾਤਸ਼ਾਹ ਬਾਬਲ ਵਿੱਚ ਲੈ ਗਿਆ ਸੀ ਯਹੂਦਾਹ ਅਰ ਯਰੂਸ਼ਲਮ ਨੂੰ ਹਰ ਇੱਕ ਆਪਣੇ ਸ਼ਹਿਰ ਨੂੰ ਮੁੜ ਆਏ</verse>
				<verse number="2">ਜਿਹੜੇ ਜ਼ਰੂੱਬਾਬਲ ਨਾਲ ਆਏ ਏਹ ਸਨ- ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ, ਬਅਨਾਹ। ਇਸਾਰਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ</verse>
				<verse number="3">ਫਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ</verse>
				<verse number="4">ਸਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ</verse>
				<verse number="5">ਆਰਹ ਦੀ ਸੰਤਾਨ, ਸੱਤ ਸੌ ਪੰਜਹੱਤਰ</verse>
				<verse number="6">ਫਹਥ-ਮੋਆਬ ਦੀ ਸੰਤਾਨ, ਯੇਸ਼ੂਆ ਯੋਆਬ ਦੇ ਪੁੱਤ੍ਰਾਂ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ</verse>
				<verse number="7">ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ</verse>
				<verse number="8">ਜ਼ੱਤੂ ਦੀ ਸੰਤਾਨ, ਨੌ ਸੌ ਪੈਂਤਾਲੀ</verse>
				<verse number="9">ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ</verse>
				<verse number="10">ਬਾਨੀ ਦੀ ਸੰਤਾਨ, ਛੇ ਸੌ ਬਤਾਲੀ</verse>
				<verse number="11">ਬੇਬਾਈ ਦੀ ਸੰਤਾਨ, ਛੇ ਸੌ ਤੇਈ</verse>
				<verse number="12">ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ</verse>
				<verse number="13">ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਟ</verse>
				<verse number="14">ਬਿਗਵਾਈ ਦੀ ਸੰਤਾਨ, ਦੋ ਹਜ਼ਾਰ ਛਿਵੰਜਾ</verse>
				<verse number="15">ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ</verse>
				<verse number="16">ਆਟੇਰ ਦੀ ਸੰਤਾਨ, ਹਿਜ਼ਕੀਯਾਹ ਲਈ ਅਠਾਨਵੇਂ</verse>
				<verse number="17">ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ</verse>
				<verse number="18">ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ</verse>
				<verse number="19">ਹਾਸੁਮ ਦੀ ਸੰਤਾਨ, ਦੋ ਸੌ ਤੇਈ</verse>
				<verse number="20">ਗਿੱਬਾਰ ਦੀ ਸੰਤਾਨ, ਪਚਾਨਵੇਂ</verse>
				<verse number="21">ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ</verse>
				<verse number="22">ਨਟੋਫਾਹ ਦੇ ਮਨੁੱਖ, ਛਿਵੰਜਾ</verse>
				<verse number="23">ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ</verse>
				<verse number="24">ਅਜਮਾਵਥ ਦੀ ਸੰਤਾਨ, ਬਤਾਲੀ</verse>
				<verse number="25">ਕਿਰਯਥ-ਆਰੀਮ, ਕਫੀਰਾਹ ਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ</verse>
				<verse number="26">ਰਾਮਾਹ ਤੇ ਗਾਬਾ ਦੀ ਸੰਤਾਨ, ਛੇ ਸੌ ਇੱਕੀ</verse>
				<verse number="27">ਮਿਕਮਾਸ ਦੇ ਮਨੁੱਖ, ਇੱਕ ਸੌ ਬਾਈ</verse>
				<verse number="28">ਬੈਥੇਲ ਤੇ ਆਈ ਦੇ ਮਨੁੱਖ, ਦੋ ਸੌ ਤੇਈ</verse>
				<verse number="29">ਨਬੋ ਦੀ ਸੰਤਾਨ, ਬਵੰਜਾ</verse>
				<verse number="30">ਮਗਬੀਸ਼ ਦੀ ਸੰਤਾਨ, ਇੱਕ ਸੌ ਛਿਵੰਜਾ</verse>
				<verse number="31">ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ</verse>
				<verse number="32">ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ</verse>
				<verse number="33">ਲੋਦ, ਹਦੀਦ ਤੋਂ ਓਨੋ ਦੀ ਸੰਤਾਨ, ਸੱਤ ਸੌ ਪੰਝੀ</verse>
				<verse number="34">ਯਰੇਹੋ ਦੀ ਸੰਤਾਨ, ਤਿੰਨ ਸੌ ਪੈਂਤਾਲੀ</verse>
				<verse number="35">ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ ।।</verse>
				<verse number="36">ਜਾਜਕ- ਯਦਅਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ</verse>
				<verse number="37">ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ</verse>
				<verse number="38">ਪਸ਼ਹੂਰ ਦੀ ਸੰਤਾਨ,ਇੱਕ ਹਜ਼ਾਰ ਦੋ ਸੌ ਸੈਂਤਾਲੀ</verse>
				<verse number="39">ਗਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।।</verse>
				<verse number="40">ਲੇਵੀ- ਯੇਸ਼ੂਆ ਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ ।।</verse>
				<verse number="41">ਗਵੱਯੇ- ਆਸਾਫ ਦੀ ਸੰਤਾਨ, ਇੱਕ ਸੌ ਅੱਠਾਈ</verse>
				<verse number="42">ਦਰਬਾਨਾਂ ਦੀ ਸੰਤਾਨ,-ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ,ਅਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸੋਬਈ ਦੀ ਸੰਤਾਨ, ਸਾਰੇ ਇੱਕ ਸੌ ਉਣਤਾਲੀ।।</verse>
				<verse number="43">ਨਥੀਨੀਮ- ਸੀਹਾ ਦੀ ਸੰਤਾਨ, ਹਸੂਫਾ ਦੀ ਸੰਤਾਨ,ਟੱਬਓਥ ਦੀ ਸੰਤਾਨ,</verse>
				<verse number="44">ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,</verse>
				<verse number="45">ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ,</verse>
				<verse number="46">ਹਾਗਾਬ ਦੀ ਸੰਤਾਨ, ਸ਼ਮਲਈ ਦੀ ਸੰਤਾਨ, ਹਾਨਾਨ ਦੀ ਸੰਤਾਨ,</verse>
				<verse number="47">ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ,</verse>
				<verse number="48">ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗਜ਼ਾਮ ਦੀ ਸੰਤਾਨ,</verse>
				<verse number="49">ਉੱਜ਼ਾ ਦੀ ਸੰਤਾਨ, ਪਾਸੇਅਹ ਦੀ ਸੰਤਾਨ, ਬੇਸਾਈ ਦੀ ਸੰਤਾਨ,</verse>
				<verse number="50">ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,</verse>
				<verse number="51">ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,</verse>
				<verse number="52">ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,</verse>
				<verse number="53">ਬਰਕੋਸ਼ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,</verse>
				<verse number="54">ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।।</verse>
				<verse number="55">ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ,- ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,</verse>
				<verse number="56">ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,</verse>
				<verse number="57">ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ,</verse>
				<verse number="58">ਸਾਰੇ ਨਥੀਨੀਮ ਤੇ ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ ਤਿੰਨ ਸੌ ਬਾਨਵੇਂ ਸਨ।।</verse>
				<verse number="59">ਅਤੇ ਏਹ ਓਹ ਹਨ ਜਿਹੜੇ ਤੇਲ-ਮੇਲਹ, ਤੇਲ- ਹਰਸਾ, ਕਰੂਬ, ਅੱਦਾਨ, ਇੰਮੇਰ ਤੋਂ ਉਤਾਹਾਂ ਗਏ ਪਰ ਓਹ ਆਪਣੇ ਪਿੱਤ੍ਰਾਂ ਦੇ ਘਰਾਣੇ ਤੇ ਆਪਣੀ ਨਸਲ ਨੂੰ ਨਾ ਦੱਸ ਸੱਕੇ ਭਈ ਓਹ ਇਸਰਾਏਲ ਦੇ ਸਨ ਕਿ ਨਹੀਂ</verse>
				<verse number="60">ਦਲਾਯਾਹ ਦੀ ਸੰਤਾਨ, ਟੋਬੀਯਾਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ</verse>
				<verse number="61">ਅਤੇ ਜਾਜਕਾਂ ਦੀ ਸੰਤਾਨ ਤੋਂ- ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਵਹੁਟੀ ਲਈ ਅਤੇ ਉਨ੍ਹਾਂ ਦੇ ਨਾਉਂ ਉੱਤੇ ਸੱਦਿਆ ਗਿਆ</verse>
				<verse number="62">ਏਹਨਾਂ ਨੇ ਆਪਣੀਆਂ ਲਿਖਤਾਂ ਨੂੰ ਵੰਸਾਓਲੀਆਂ ਵਾਲਿਆਂ ਵਿੱਚੋਂ ਭਾਲਿਆ ਪਰ ਜਦ ਓਹ ਨਾ ਮਿਲੀਆਂ ਤਦ ਓਹ ਅਸ਼ੁੱਧ ਠਹਿਰ ਕੇ ਜਾਜਕਾਈ ਵਿੱਚੋਂ ਕੱਢੇ ਗਏ</verse>
				<verse number="63">ਅਤੇ ਪਰਧਾਨ ਨੇ ਆਖਿਆ ਕਿ ਜਦ ਤਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ ਤਦ ਤਕ ਓਹ ਅੱਤ ਪਵਿੱਤ੍ਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਪਾਉਣ</verse>
				<verse number="64">ਸਾਰੀ ਦੀ ਸਾਰੀ ਸਭਾ ਬੈਤਾਲੀ ਹਜ਼ਾਰ ਤਿੰਨ ਸੌ ਸੱਠ ਸੀ</verse>
				<verse number="65">ਇਹ ਉਨ੍ਹਾਂ ਦੇ ਟਹਿਲੂਆਂ ਤੇ ਟਹਿਲਣਾਂ ਤੋਂ ਬਿਨਾ ਸੀ ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਤੇ ਰਾਗਣਾਂ ਸਨ</verse>
				<verse number="66">ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ ਸਨ, ਉਨ੍ਹਾਂ ਦੀਆਂ ਖੱਚਰਾਂ ਦੋ ਸੌ ਪੈਂਤਾਲੀ</verse>
				<verse number="67">ਉਨ੍ਹਾਂ ਦੇ ਊਠ ਚਾਰ ਸੌ ਪੈਂਤੀ, ਉਨ੍ਹਾਂ ਦੇ ਖੋਤੇ ਛੇ ਹਜ਼ਾਰ ਸੱਤ ਸੌ ਵੀਹ ।।</verse>
				<verse number="68">ਜਦ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਆਪਣੇ ਥਾਂ ਤੇ ਖੜਾ ਕੀਤਾ ਜਾਵੇ</verse>
				<verse number="69">ਉਨ੍ਹਾਂ ਨੇ ਆਪਣੀ ਵਿੱਤ ਅਨੁਸਾਰ ਉਸ ਕੰਮ ਦੇ ਖਜ਼ਾਨੇ ਵਿੱਚ ਇਕਾਹਟ ਹਜ਼ਾਰ ਸੋਨੇ ਦੇ ਦਾਰਕ ਤੇ ਪੰਜ ਹਜ਼ਾਰ ਮਨਹ ਚਾਂਦੀ ਤੇ ਇੱਕ ਸੌ ਜਾਜਕਾਂ ਦੇ ਚੋਗੇ ਦੇ ਦਿੱਤੇ ।।</verse>
				<verse number="70">ਸੋ ਜਾਜਕ ਤੇ ਲੇਵੀ ਤੇ ਪਰਜਾ ਵਿੱਚੋਂ ਕੁਝ ਤੇ ਗਵੱਯੇ ਤੇ ਦਰਬਾਨ ਤੇ ਨਥੀਨੀਮ ਆਪਣੇ ਸ਼ਹਿਰਾਂ ਵਿੱਚ ਅਤੇ ਸਾਰੇ ਇਸਰਾਏਲੀ ਆਪਣੇ ਸ਼ਹਿਰਾਂ ਵਿੱਚ ਵੱਸੇ।।</verse>
			</chapter>
			<chapter number="3">
				<verse number="1">ਜਦੋਂ ਸੱਤਵਾਂ ਮਹੀਨਾ ਆਇਆ ਤੇ ਇਸਰਾਏਲੀ ਨਗਰੀਂ ਵੱਸ ਗਏ ਤਾਂ ਲੋਕ ਇੱਕ ਤਨ ਹੋ ਕੇ ਯਰੂਸ਼ਲਮ ਵਿੱਚ ਇਕੱਠੇ ਹੋਏ</verse>
				<verse number="2">ਤਦ ਯੇਸ਼ੂਆ ਯੋਸਾਦਾਕ ਦਾ ਪੁੱਤ੍ਰ ਅਰ ਉਹ ਦੇ ਭਰਾ ਜਾਜਕ ਅਤੇ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਤੇ ਉਹ ਦੇ ਭਰਾ ਉੱਠ ਖਲੋਤੇ ਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਜਿਵੇਂ ਪਰਮੇਸ਼ੁਰ ਦੇ ਮਰਦ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ</verse>
				<verse number="3">ਸੋ ਉਨ੍ਹਾਂ ਨੇ ਜਗਵੇਦੀ ਨੂੰ ਉਹ ਦੇ ਥਾਂ ਤੇ ਟਿਕਾਇਆ ਕਿਉਂ ਜੋ ਉਨ੍ਹਾਂ ਨੂੰ ਦੇਸ ਦੇਸ ਦਿਆਂ ਲੋਕਾਂ ਦਾ ਡਰ ਸੀ ਅਤੇ ਓਹ ਉਸ ਦੇ ਉੱਤੇ ਯਹੋਵਾਹ ਲਈ ਹੋਮ ਬਲੀਆਂ ਅਰਥਾਤ ਸਵੇਰ ਤੇ ਸੰਝ ਦੀਆਂ ਹੋਮ ਬਲੀਆਂ ਚੜ੍ਹਾਉਣ ਲੱਗੇ</verse>
				<verse number="4">ਅਤੇ ਉਨ੍ਹਾਂ ਨੇ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਰੋਜ਼ ਦੀਆਂ ਹੋਮ ਬਲੀਆਂ ਗਿਣ ਕੇ ਹੁਕਮਨਾਮੇ ਅਨੁਸਾਰ ਜਿਵੇਂ ਹਰ ਦਿਨ ਦੀ ਰੀਤ ਸੀ ਚੜ੍ਹਾਈਆਂ</verse>
				<verse number="5">ਉਹ ਦੇ ਪਿੱਛੋਂ ਸਦਾ ਦੀ ਹੋਮ ਬਲੀ ਤੇ ਅਮੱਸਿਆਂ ਤੇ ਯਹੋਵਾਹ ਦਿਆਂ ਸਭਨਾਂ ਠਹਿਰਾਇਆਂ ਹੋਇਆ ਪਰਬਾਂ ਤੇ ਪਵਿੱਤ੍ਰ ਕੀਤੀਆਂ ਹੋਈਆਂ ਵਸਤੂਆਂ ਦੀਆਂ ਭੇਟਾਂ ਚੜ੍ਹਾਈਆਂ ਨਾਲੇ ਹਰ ਪੁਰਸ਼ ਦੀ ਖੁਸ਼ੀ ਦੀ ਭੇਟ ਜੋ ਉਹ ਆਪਣੀ ਖੁਸ਼ੀ ਨਾਲ ਯਹੋਵਾਹ ਨੂੰ ਚੜ੍ਹਾਉਂਦਾ ਸੀ</verse>
				<verse number="6">ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੋਂ ਓਹ ਯਹੋਵਾਹ ਨੂੰ ਹੋਮ ਬਲੀਆਂ ਚੜ੍ਹਾਉਣ ਲੱਗੇ ਪਰ ਯਹੋਵਾਹ ਦੀ ਹੈਕਲ ਦੀ ਨੀਉਂ ਅਜੇ ਰੱਖੀ ਨਹੀਂ ਗਈ ਸੀ</verse>
				<verse number="7">ਅਤੇ ਉਨ੍ਹਾਂ ਨੇ ਰਾਜਾਂ ਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣਾ ਪੀਣਾ ਤੇ ਤੇਲ ਦਿੱਤਾ ਤਾਂ ਜੋ ਓਹ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਉਨ੍ਹਾਂ ਨੂੰ ਦਿੱਤੇ ਪਰਵਾਨੇ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ ਸਮੁੰਦਰ ਦੇ ਰਾਹ ਯਾਫਾ ਨੂੰ ਲਿਆਉਣ।।</verse>
				<verse number="8">ਤਦ ਓਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ ਆ ਪੁੱਜਣ ਦੇ ਪਿੱਛੋਂ ਦੂਜੇ ਵਰ੍ਹੇ ਦੇ ਦੂਜੇ ਮਹੀਨੇ ਸ਼ਅਲਤੀਏਲ ਦੇ ਪੁੱਤ੍ਰ ਜ਼ਰੂੱਬਾਬਲ ਤੇ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਨੇ ਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਤੇ ਲੇਵੀਆਂ ਤੇ ਸਭਨਾਂ ਨੇ ਜੋ ਅਸੀਰੀ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਵਰਿਹਾਂ ਦੇ ਯਾ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਵੇਖ ਭਾਲ ਉੱਤੇ ਥਾਪਿਆ</verse>
				<verse number="9">ਤਦ ਯੇਸ਼ੂਆ ਤੇ ਉਹ ਦੇ ਪੁੱਤ੍ਰ ਤੇ ਭਰਾ ਅਤੇ ਕਦਮੀਏਲ ਤੇ ਉਹ ਦੇ ਪੁੱਤ੍ਰ ਜਿਹੜੇ ਯਹੂਦਾਹ ਦੀ ਅੰਸ ਤੋਂ ਸਨ ਮਿਲ ਕੇ ਉੱਠੇ ਭਈ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਵੇਖ ਭਾਲ ਕਰਨ ਅਤੇ ਹੇਨਾਦਾਦ ਦੇ ਪੁੱਤ੍ਰ ਤੇ ਭਰਾ ਵੀ ਜਿਹੜੇ ਲੇਵੀ ਸਨ ਉਨ੍ਹਾਂ ਦੇ ਨਾਲ ਸਨ</verse>
				<verse number="10">ਜਦੋਂ ਰਾਜਿਆਂ ਨੇ ਯਹੋਵਾਹ ਦੀ ਹੈਕਲ ਦੀ ਨੀਉਂ ਰੱਖੀ ਤਾਂ ਜਾਜਕ ਆਪਣੇ ਬਸਤਰ ਪਾ ਕੇ ਤੁਰ੍ਹੀਆਂ ਲੈ ਕੇ ਤੇ ਆਸਾਫ਼ ਦੀ ਵੰਸ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਭਈ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ</verse>
				<verse number="11">ਅਤੇ ਓਹ ਵਾਰੀ ਵਾਰੀ ਯਹੋਵਾਹ ਦੀ ਉਸਤਤ ਤੇ ਧੰਨਵਾਦ ਗਾ ਕੇ ਆਖਣ ਲੱਗੇ ਕਿ ਉਹ ਭਲਾ ਹੈ ਤੇ ਉਹ ਦੀ ਦਯਾ ਇਸਰਾਏਲ ਉੱਤੇ ਸਦੀਪ ਕਾਲ ਦੀ ਹੈ! ਯਹੋਵਾਹ ਦੀ ਉਸਤਤ ਕਰਦਿਆਂ ਸਾਰੇ ਲੋਕਾਂ ਨੇ ਉੱਚੀ ਦਿੱਤੀ ਲਲਕਾਰਿਆ ਏਸ ਲਈ ਕਿ ਯਹੋਵਾਹ ਦੇ ਭਵਨ ਦੀ ਨੀਉਂ ਧਰੀ ਗਈ ਸੀ</verse>
				<verse number="12">ਪਰੰਤੂ ਜਾਜਕਾਂ ਤੇ ਲੇਵੀਆਂ ਤੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਬਹੁਤ ਸਾਰੇ ਬੁੱਢੇ ਲੋਕ ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ ਜਿਸ ਵੇਲੇ ਏਸ ਭਵਨ ਦੀ ਨੀਉਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਧਰੀ ਗਈ ਤਾਂ ਉੱਚੀ ਉੱਚੀ ਰੋਣ ਲੱਗ ਪਏ ਅਤੇ ਬਥੇਰੇ ਨਿਹਾਲ ਹੋਕੇ ਉੱਚੇ ਸ਼ਬਦ ਨਾਲ ਲਲਕਾਰੇ</verse>
				<verse number="13">ਏਥੋਂ ਤਾਈਂ ਭਈ ਲੋਕ ਅਨੰਦ ਦੀ ਲਲਕਾਰ ਤੇ ਪਰਜਾ ਦੇ ਰੋਣ ਦੀ ਡੰਡ ਵਿੱਚ ਨਿਖੇੜਾ ਨਾ ਕਰ ਸੱਕੇ ਕਿਉਂ ਜੋ ਲੋਕ ਉੱਚੀ ਉੱਚੀ ਲਲਕਾਰਦੇ ਸਨ ਤੇ ਰੌਲਾ ਦੂਰ ਤਾਈਂ ਸੁਣੀਦਾ ਸੀ! ।।</verse>
			</chapter>
			<chapter number="4">
				<verse number="1">ਜਦੋਂ ਯਹੂਦਾਹ ਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਸੁਣਿਆਂ ਭਈ ਜੋ ਬੰਧੂਏ ਸਨ ਓਹ ਯਹੋਵਾਹ ਇਸਾਰਏਲ ਦੇ ਪਰਮੇਸ਼ੁਰ ਦੇ ਲਈ ਹੈਕਲ ਬਣਾ ਰਹੇ ਹਨ</verse>
				<verse number="2">ਤਾਂ ਜ਼ਰੂੱਬਾਬਲ ਤੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਕੋਲ ਆ ਕੇ ਆਖਣ ਲੱਗੇ ਭਈ ਸਾਨੂੰ ਵੀ ਬਣਾਉਣ ਦਿਓ ਕਿਉਂ ਜੋ ਤੁਹਾਡੇ ਵਾਂਙੁ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸੂਰ ਦੇ ਰਾਜਾ ਏਸਰ-ਹੱਦਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ ਉਹ ਦੇ ਲਈ ਭੇਟ ਚੜ੍ਹਾਉਂਦੇ ਰਹੇ ਹਾਂ</verse>
				<verse number="3">ਪਰੰਤੂ ਜ਼ਰੂੱਬਾਬਲ ਤੇ ਯੇਸ਼ੂਆ ਤੇ ਇਸਾਰਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਬਾਕੀ ਮੁਖੀਆਂ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਭਈ ਸਾਡੇ ਨਾਲ ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਓ ਸਗੋਂ ਅਸੀਂ ਆਪੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਉਹ ਨੂੰ ਬਣਾ ਲਵਾਂਗੇ ਜਿਵੇਂ ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ</verse>
				<verse number="4">ਤਦ ਦੇਸ ਦੇ ਲੋਕ ਯਹੂਦਾਹ ਦੀ ਪਰਜਾ ਦੇ ਹੱਥ ਢਿੱਲੇ ਕਰਨ ਅਰ ਬਣਾਉਣ ਦੇ ਵੇਲੇ ਉਨ੍ਹਾਂ ਨੂੰ ਕਸ਼ਟ ਦੇਣ ਲੱਗੇ</verse>
				<verse number="5">ਅਤੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈ ਕੇ ਫਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਤਾਈਂ ਉਨ੍ਹਾਂ ਦੇ ਮਨੋਰਥ ਨੂੰ ਮੇਟਣ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਵੱਢੀ ਦਿੰਦੇ ਰਹੇ</verse>
				<verse number="6">ਅਤੇ ਅਹਸਵੇਰੋਸ਼ ਦੇ ਰਾਜ ਵਿੱਚ ਉਹ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਊਜਾਂ ਲਿਖੀਆਂ ।।</verse>
				<verse number="7">ਅਤੇ ਅਰਤਹਸ਼ਸ਼ਤਾ ਦੇ ਦਿਨੀਂ ਬਿਸ਼ਲਾਮ, ਮਿਥਰਦਾਥ, ਟਾਬਏਲ ਤੇ ਉਹ ਦੇ ਬਾਕੀ ਸਾਰੇ ਸਾਥੀਆਂ ਨੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਨੂੰ ਲਿਖਿਆ ਅਤੇ ਉਨ੍ਹਾਂ ਦੀ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਬੋਲੀ ਵਿਚ ਲਿਖੀ ਹੋਈ ਸੀ</verse>
				<verse number="8">ਰਹੂਮ ਰਾਜ ਮੰਤਰੀ ਤੇ ਸ਼ਿਮਸਈ ਲਿਖਾਰੀ ਨੇ ਅਰਤਹਸ਼ਸਤਾ ਪਾਤਸ਼ਾਹ ਨੂੰ ਯਰੂਸ਼ਲਮ ਦੇ ਵਿਰੁੱਧ ਐਉਂ ਇੱਕ ਚਿੱਠੀ ਲਿਖੀ,-</verse>
				<verse number="9">ਤਦ ਰਹੂਮ ਰਾਜ ਮੰਤਰੀ ਤੇ ਸ਼ਿਮਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਲਿਖਿਆ ਅਰਥਾਤ ਉਨ੍ਹਾਂ ਨੇ ਜੋ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਮਾਈ ਸਨ</verse>
				<verse number="10">ਨਾਲੇ ਬਾਕੀ ਉਨ੍ਹਾਂ ਉੱਮਤਾਂ ਨੇ ਜਿਨ੍ਹਾਂ ਨੂੰ ਆਸਨੱਪਰ ਨੇ ਜੋ ਮੰਨਿਆ ਦੰਨਿਆ ਤੇ ਪਤ ਵਾਲਾ ਸੀ ਪਾਰ ਲਿਜਾ ਕੇ ਸਾਮਰਿਯਾ ਨਗਰ ਤੇ ਨਦੀ ਦੇ ਉਰਾਰ ਦੇ ਬਾਕੀ ਦੇਸ ਵਿੱਚ ਵਸਾਇਆ ਵਗੈਰਾ ਵਗੈਰਾ ।।</verse>
				<verse number="11">ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਪਾਤਸ਼ਾਹ ਦੇ ਕੋਲ ਘੱਲੀ ਇਹ ਹੈ- ਤੁਹਾਡੇ ਦਾਸ ਓਹ ਲੋਕ ਜੋ ਦਰਿਆਓਂ ਪਾਰ ਰਹਿੰਦੇ ਹਨ ਵਗੈਰਾ ਵਗੈਰਾ</verse>
				<verse number="12">ਪਾਤਸ਼ਾਹ ਨੂੰ ਪਤਾ ਹੋਵੇ ਭਈ ਯਹੂਦੀ ਜੋ ਤੁਹਾਡੇ ਕੋਲੋਂ ਸਾਡੀ ਵੱਲ ਯਰੂਸ਼ਲਮ ਵਿੱਚ ਆਏ ਹਨ ਉਸ ਆਕੀ ਤੇ ਕੁਪੱਤੇ ਸ਼ਹਿਰ ਨੂੰ ਬਣਾ ਰਹੇ ਹਨ ਅਤੇ ਕੰਧਾਂ ਨੂੰ ਮੁਕਾ ਤੇ ਨੀਆਂ ਨੂੰ ਸੁਧਾਰ ਚੁੱਕੇ ਹਨ</verse>
				<verse number="13">ਪਾਤਸ਼ਾਹ ਨੂੰ ਮਾਲੂਮ ਹੋਵੇ ਭਈ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾ ਨਿੱਬੜ ਜਾਣ ਤਾਂ ਓਹ ਕਰ ਤੇ ਚੁੰਗੀ ਤੇ ਮਾਮਲਾ ਨਹੀਂ ਦੇਣਗੇ ਤੇ ਅੰਤ ਵਿੱਚ ਪਾਤਸ਼ਾਹੀ ਮਾਮਲੇ ਵਿੱਚ ਘਾਟਾ ਪੈ ਜਾਵੇਗਾ</verse>
				<verse number="14">ਏਸ ਲਈ ਜੋ ਅਸੀਂ ਪਾਤਸ਼ਾਹ ਦਾ ਲੂਣ ਖਾਂਦੇ ਹਾਂ ਤੇ ਉੱਚਿਤ ਨਹੀਂ ਭਈ ਸਾਡੇ ਸਾਹਮਣੇ ਪਾਤਸ਼ਾਹ ਦਾ ਅਪਮਾਨ ਹੋਵੇ ਤਾਂ ਅਸਾਂ ਲਿਖ ਕੇ ਪਾਤਸ਼ਾਹ ਨੂੰ ਚਿਤਾਰਿਆ ਹੈ</verse>
				<verse number="15">ਤਾਂ ਜੋ ਤੁਹਾਡੇ ਪਿਉ ਦਾਦੇ ਦੇ ਇਤਿਹਾਸ ਦੀ ਪੋਥੀ ਵਿੱਚ ਪੜਤਾਲ ਕੀਤੀ ਜਾਵੇ ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਂਰਾਜ ਨੂੰ ਪੱਕਾ ਪਤਾ ਲੱਗ ਜਾਵੇ ਭਈ ਇਹ ਸ਼ਹਿਰ ਇੱਕ ਆਕੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਤੇ ਪਰਾਚੀਨ ਕਾਲ ਤੋਂ ਉਹ ਦੇ ਵਿੱਚ ਦੰਗੇ ਹੁੰਦੇ ਰਹੇ ਹਨ ਇਸ ਕਰਕੇ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ</verse>
				<verse number="16">ਅਸੀਂ ਪਾਤਸ਼ਾਹ ਨੂੰ ਚਿਤਾਰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਹ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆਓਂ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹਿਣਾ ।।</verse>
				<verse number="17">ਤਦ ਪਾਤਸ਼ਾਹ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆਓਂ ਪਾਰ ਦੇ ਬਾਕੀ ਦੇਸ ਵਿੱਚ ਰਹਿੰਦੇ ਸਨ ਇੱਕ ਉੱਤਰ ਘੱਲਿਆ- ਕਿ ਸਲਾਮ, ਵਗੈਰਾ ਵਗੈਰਾ</verse>
				<verse number="18">ਜੋ ਚਿੱਠੀ ਤੁਸਾਂ ਸਾਨੂੰ ਘੱਲੀ ਉਹ ਮੇਰੇ ਸਨਮੁਖ ਸਾਫ ਸਾਫ ਪੜ੍ਹੀ ਗਈ</verse>
				<verse number="19">ਅਤੇ ਮੈਂ ਆਗਿਆ ਦਿੱਤੀ ਅਰ ਪੜਤਾਲ ਹੋਈ ਤੇ ਪਤਾ ਲੱਗਾ ਭਈ ਏਸ ਸ਼ਹਿਰ ਨੇ ਪੁਰਾਣਿਆਂ ਸਮਿਆਂ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਰ ਉਹ ਦੇ ਵਿੱਚ ਦੰਗਾ ਫਸਾਦ ਹੁੰਦਾ ਰਿਹਾ ਹੈ</verse>
				<verse number="20">ਅਤੇ ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆਓਂ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਕਰ, ਚੁੰਗੀ ਤੇ ਮਾਮਲਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ</verse>
				<verse number="21">ਹੁਣ ਤੁਸੀਂ ਹੁਕਮ ਕੱਢੋ ਭਈ ਇਹ ਲੋਕ ਕੰਮ ਬੰਦ ਕਰਨ ਤੇ ਜਦ ਤਾਂਈ ਮੇਰੀ ਵੱਲੋਂ ਆਗਿਆ ਨਾ ਨਿਕੱਲੇ ਇਹ ਸ਼ਹਿਰ ਨਾ ਬਣੇ</verse>
				<verse number="22">ਚੌਕਸ ਹੋਵੋ ਇਸ ਵਿੱਚ ਢਿਲ ਨਾ ਕਰਿਓ-ਰਾਜਿਆਂ ਦੀ ਹਾਨੀ ਲਈ ਬੁਰੀਆਈ ਕਿਉਂ ਵੱਧੇ?।।</verse>
				<verse number="23">ਤਾਂ ਜਦੋਂ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਰ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਾਂ ਓਹ ਛੇਤੀ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਬਦੋਬਦੀ ਧੱਕੇ ਨਾਲ ਓਨ੍ਹਾਂ ਨੂੰ ਰੋਕ ਛੱਡਿਆ</verse>
				<verse number="24">ਤਦ ਪਰਮੇਸ਼ੁਰ ਦੇ ਭਵਨ ਦਾ ਜੋ ਯਰੂਸ਼ਲਮ ਵਿੱਚ ਸੀ ਕੰਮ ਠਲ੍ਹਿਆ ਗਿਆ ਅਤੇ ਫਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਦੇ ਦੂਜੇ ਵਰਹੇ ਤਾਈਂ ਠਲ੍ਹਿਆ ਰਿਹਾ।।</verse>
			</chapter>
			<chapter number="5">
				<verse number="1">ਤਦ ਏਹ ਨਬੀ ਅਰਥਾਤ ਹੱਗਈ ਨਬੀ ਤੇ ਇੱਦੋ ਦਾ ਪੁੱਤ੍ਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਤੇ ਯਰੂਸ਼ਲਮ ਵਿੱਚ ਸਨ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਅਗੰਮਵਾਕ ਬੋਲਣ ਲੱਗੇ</verse>
				<verse number="2">ਤਦ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਅਰ ਯਸਾਦਾਕ ਦਾ ਪੁੱਤ੍ਰ ਯੇਸ਼ੂਆ ਉੱਠੇ ਅਰ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ ਅਰ ਪਰਮੇਸ਼ੁਰ ਦੇ ਓਹ ਨਬੀ ਉਨ੍ਹਾਂ ਦੇ ਨਾਲ ਹੋਕੇ ਉਨ੍ਹਾਂ ਦੀ ਸਹਾਇਤਾ ਕਰਦੇ ਸਨ</verse>
				<verse number="3">ਉਸ ਵੇਲੇ ਦਰਿਆਓਂ ਪਾਰ ਦਾ ਹਾਕਮ ਤਤਨਈ ਤੇ ਸਥਰਬੋਜ਼ਨਈ ਤੇ ਉਨ੍ਹਾਂ ਦੇ ਸਾਥੀ ਓਹਨਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਕਿਹ ਦੀ ਆਗਿਆ ਨਾਲ ਤੁਸੀਂ ਏਸ ਭਵਨ ਨੂੰ ਬਣਾਉਂਦੇ ਤੇ ਏਸ ਕੰਧ ਨੂੰ ਨਬੇੜਦੇ ਹੋ?</verse>
				<verse number="4">ਤਦ ਅਸੀਂ ਉਨ੍ਹਾਂ ਨੂੰ ਐਉਂ ਵੀ ਦੱਸ ਦਿੱਤਾ ਭਈ ਜਿਹੜੇ ਲੋਕ ਏਸ ਮਕਾਨ ਨੂੰ ਬਣਾ ਰਹੇ ਹਨ ਓਹਨਾਂ ਦੇ ਕੀ ਨਾਂ ਹਨ</verse>
				<verse number="5">ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ ਅਤੇ ਉਨ੍ਹਾਂ ਨੇ ਓਹਨਾਂ ਨੂੰ ਨਾ ਰੋਕਿਆ ਜਦੋਂ ਤਾਈਂ ਏਹ ਗੱਲ ਦਾਰਾ ਤਾਈਂ ਨਾ ਅੱਪੜੀ ਤੇ ਫੇਰ ਉਹ ਦੇ ਵਿਖੇ ਚਿੱਠੀ ਦੇ ਰਾਹੀਂ ਉੱਤਰ ਨਾ ਆਇਆ ।।</verse>
				<verse number="6">ਉਸ ਚਿੱਠੀ ਦੀ ਨਕਲ ਜੋ ਦਰਿਆਓਂ ਪਾਰ ਦੇ ਹਾਕਮ ਤਤਨਈ ਤੇ ਸ਼ਥਰ-ਬੋਜ਼ਨਈ ਤੇ ਉਹ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆਓਂ ਪਾਰ ਸਨ ਦਾਰਾ ਪਾਤਸ਼ਾਹ ਨੂੰ ਘੱਲੀ</verse>
				<verse number="7">ਉਸ ਘੱਲੀ ਹੋਈ ਚਿੱਠੀ ਦੇ ਵਿੱਚ ਇਉਂ ਲਿਖਿਆ ਗਿਆ ਸੀ-ਦਾਰਾ ਪਾਤਸ਼ਾਹ ਉੱਤੇ ਹਰ ਤਰਾਂ ਦੀ ਸਲਾਮਤੀ ਹੋਵੇ</verse>
				<verse number="8">ਪਾਤਸ਼ਾਹ ਨੂੰ ਮਾਲੂਮ ਹੋਵੇ ਭਈ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਂ ਪਰਮੇਸ਼ੁਰ ਦੇ ਭਵਨ ਨੂੰ ਗਏ। ਉਹ ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਗੇਲੀਆਂ ਜੜੀਦੀਆਂ ਹਨ ਅਤੇ ਕੰਮ ਬੜੇ ਉੱਦਮ ਨਾਲ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਹੱਥੀਂ ਬੜੀ ਸੁਫਲਤਾ ਨਾਲ ਚੱਲ ਰਿਹਾ ਹੈ</verse>
				<verse number="9">ਤਦ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਪੁੱਛਿਆ ਤੇ ਉਨ੍ਹਾਂ ਨੂੰ ਐਉਂ ਆਖਿਆ ਭਈ ਤੁਸੀਂ ਕਿਸ ਦੀ ਆਗਿਆ ਨਾਲ ਏਸ ਭਵਨ ਨੂੰ ਬਣਾਉਂਦੇ ਤੇ ਏਸ ਕੰਧ ਨੂੰ ਪੂਰਾ ਕਰਦੇ ਹੋ?</verse>
				<verse number="10">ਅਤੇ ਅਸੀਂ ਓਹਨਾਂ ਮਨੁੱਖਾਂ ਦੇ ਨਾਉਂ ਵੀ ਪੁੱਛੇ ਤਾਂ ਜੋ ਅਸੀਂ ਓਹਨਾਂ ਮਨੁੱਖਾਂ ਦੇ ਨਾਉਂ ਲਿਖ ਕੇ ਤੁਹਾਨੂੰ ਸਮਾਚਾਰ ਦੇਈਏ ਭਈ ਓਹਨਾਂ ਦੇ ਮੁਖੀਏ ਕੌਣ ਹਨ।।</verse>
				<verse number="11">ਓਹਨਾਂ ਨੇ ਸਾਨੂੰ ਇਉਂ ਉੱਤਰ ਦਿੱਤਾ ਭਈ ਅਸੀਂ ਧਰਤੀ ਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ ਅਤੇ ਉਹੋ ਭਵਨ ਬਣਾਉਂਦੇ ਹਾਂ ਜਿਸ ਨੂੰ ਬਣਿਆਂ ਬਹੁਤ ਵਰਹੇ ਹੋਏ ਅਤੇ ਜਿਸ ਨੂੰ ਇਸਰਾਏਲ ਦੇ ਇੱਕ ਵੱਡੇ ਪਾਤਸ਼ਾਹ ਨੇ ਬਣਾਇਆ ਤੇ ਪੂਰਾ ਕੀਤਾ ਸੀ</verse>
				<verse number="12">ਪਰੰਤੂ ਜਦੋਂ ਸਾਡੇ ਪਿਉ ਦਾਦਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਹ ਨੇ ਓਹਨਾਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ ਜਿਸਨੇ ਏਸ ਭਵਨ ਨੂੰ ਉਜਾੜ ਦਿੱਤਾ ਅਰ ਲੋਕਾਂ ਨੂੰ ਬਾਬਲ ਨੂੰ ਲੈ ਗਿਆ</verse>
				<verse number="13">ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਵਰਹੇ ਵਿੱਚ ਉਸੇ ਕੋਰਸ਼ ਪਾਤਸ਼ਾਹ ਆਗਿਆ ਦਿੱਤੀ ਭਈ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ</verse>
				<verse number="14">ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆਂ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿਚ ਲੈ ਆਇਆ ਸੀ ਕੋਰਸ਼ ਪਾਤਸ਼ਾਹ ਨੇ ਬਾਬਲ ਦੇ ਮੰਦਰੋਂ ਕੱਢਿਆ ਅਰ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮੀ ਇੱਕ ਆਦਮੀ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ ਸੌਂਪ ਦਿੱਤਾ</verse>
				<verse number="15">ਅਤੇ ਉਸ ਨੇ ਆਖਿਆ ਭਈ ਇਨ੍ਹਾਂ ਭਾਂਡਿਆਂ ਨੂੰ ਲੈ ਤੇ ਜਾਹ ਅਰ ਇਨ੍ਹਾਂ ਨੂੰ ਯਰੂਸ਼ਲਮ ਦੀ ਹੈਕਲ ਵਿੱਚ ਰੱਖ ਤੇ ਪਰਮੇਸ਼ੁਰ ਦਾ ਭਵਨ ਉਹ ਦੇ ਥਾਂ ਤੇ ਬਣਾਇਆ ਜਾਵੇ</verse>
				<verse number="16">ਤਦ ਓਸੇ ਸ਼ੇਸ਼ਬੱਸਰ ਨੇ ਆਕੇ ਪਰਮੇਸ਼ੁਰ ਦੇ ਭਵਨ ਦੀ ਜੋ ਯਰੂਸ਼ਲਮ ਵਿੱਚ ਹੈ ਨੀਉਂ ਧਰੀ ਤੇ ਉਸ ਵੇਲੇ ਤੋਂ ਹੁਣ ਤਾਈਂ ਉਹ ਬਣ ਰਿਹਾ ਹੈ ਪਰ ਅਜੇ ਪੂਰਾ ਨਹੀਂ ਹੋਇਆ</verse>
				<verse number="17">ਏਸ ਲਈ ਹੁਣ ਜੇ ਮਹਾਰਾਜ ਉੱਚਿਤ ਜਾਣਨ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ ਜੋ ਬਾਬਲ ਵਿੱਚ ਹੈ ਪੜਤਾਲ ਕੀਤੀ ਜਾਵੇ ਭਈ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਏਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਯਾ ਨਹੀਂ ਅਤੇ ਇਸ ਗੱਲ ਵਿੱਚ ਮਹਾਰਾਜ ਆਪਣੀ ਇੱਛਿਆ ਸਾਡੇ ਉੱਤੇ ਪਰਗਟ ਕਰਨ।।</verse>
			</chapter>
			<chapter number="6">
				<verse number="1">ਤਦ ਦਾਰਾ ਪਾਤਸ਼ਾਹ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਦੀ ਜਿਹ ਦੇ ਵਿੱਚ ਖ਼ਜਾਨੇ ਸਨ ਪੜਤਾਲ ਕੀਤੀ ਗਈ</verse>
				<verse number="2">ਅਤੇ ਅਹਮਥਾ ਵਿਚ ਉਸ ਮਹਿਲ ਵਿੱਚ ਜੋ ਮਾਦਈ ਦੇ ਸੂਬੇ ਵਿੱਚ ਹੈ ਇੱਕ ਪੱਤ੍ਰੀ ਮਿਲੀ ਜਿਹ ਦੇ ਵਿੱਚ ਇਹ ਆਗਿਆ ਲਿਖੀ ਹੋਈ ਸੀ</verse>
				<verse number="3">ਕੋਰਸ਼ ਪਾਤਸ਼ਾਹ ਦੇ ਪਹਿਲੇ ਵਰਹੇ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਭਈ ਉਹ ਭਵਨ ਤੇ ਉਹ ਥਾਂ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ ਬਣਾਇਆ ਜਾਵੇ ਅਤੇ ਉਹ ਦੀਆਂ ਨੀਆਂ ਤਕੜਾਈ ਨਾਲ ਧਰੀਆਂ ਜਾਣ। ਉਹ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਸੱਠ ਹੱਥ ਹੋਵੇ</verse>
				<verse number="4">ਤਿੰਨ ਰਦੇ ਭਾਰੇ ਪੱਥਰਾਂ ਦੇ ਅਰ ਇੱਕ ਰਦਾ ਨਵੀਂ ਲੱਕੜੀ ਦਾ ਹੋਵੇ ਤੇ ਖਰਚ ਪਾਤਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ</verse>
				<verse number="5">ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਹੈਕਲ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਮੋੜ ਦਿੱਤੇ ਜਾਣ ਤੇ ਯਰੂਸ਼ਲਮ ਦੀ ਹੈਕਲ ਵਿੱਚ ਆਪਣੇ ਆਪਣੇ ਥਾਂ ਪਹੁੰਚਾਏ ਜਾਣ ਅਤੇ ਤੂੰ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦੇਈਂ ।।</verse>
				<verse number="6">ਏਸ ਲਈ ਹੇ ਦਰਿਆਓ ਪਾਰ ਦੇ ਹਾਕਮ ਤਤਨਈ ਅਰ ਸ਼ਥਰ-ਬੋਜ਼ਨਈ ਅਰ ਤੁਹਾਡੇ ਅਫਰਸਕਾਈ ਸਾਥੀਓ ਜੋ ਦਰਿਆਓਂ ਪਾਰ ਹਨ ਤੁਸੀਂ ਓਥੋਂ ਪਰ੍ਹੇ ਰਹੋ</verse>
				<verse number="7">ਪਰਮੇਸ਼ੁਰ ਦੇ ਭਵਨ ਦੇ ਇਸ ਕੰਮ ਵਿੱਚ ਹੱਥ ਨਾ ਅੜਾਓ । ਯਹੂਦੀਆਂ ਦੇ ਹਾਕਮ ਤੇਂ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਹ ਦੇ ਥਾਂ ਤੇ ਬਣਾਉਣ ਦਿਓ</verse>
				<verse number="8">ਨਾਲੇ ਪਰਮੇਸ਼ੁਰ ਦੇ ਏਸ ਭਵਨ ਦੇ ਬਣਾਉਣ ਵਿੱਚ ਜੋ ਤੁਸੀਂ ਯਹੂਦੀ ਬਜ਼ੁਰਗਾਂ ਨਾਲ ਕਰਨਾ ਹੈ ਸੋ ਏਹ ਮੇਰੀ ਆਗਿਆ ਹੈ ਕਿ ਪਾਤਸ਼ਾਹੀ ਮਾਲ ਵਿੱਚੋਂ ਅਰਥਾਤ ਦਰਿਆਓਂ ਪਾਰ ਦੇ ਕਰ ਵਿੱਚੋਂ ਏਹਨਾਂ ਮਨੁੱਖਾਂ ਨੂੰ ਝਬਦੇ ਖਰਚ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਅਟਕਾ ਨਾ ਪਵੇ</verse>
				<verse number="9">ਅਤੇ ਸੁਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਜਿਹੜੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ — ਵਹਿੜੇ ਭੇਡੂ ਲੇਲੇ ਅਰ ਜਿੰਨੀ ਕਣਕ ਤੇ ਲੂਣ ਤੇ ਮੈ ਤੇ ਤੇਲ ਤੇ ਓਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ ਉਹ ਨਿੱਤ ਦੇ ਨਿੱਤ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ</verse>
				<verse number="10">ਤਾਂ ਜੋ ਓਹ ਸੁਰਗ ਦੇ ਪਰਮੇਸ਼ੁਰ ਦੇ ਸਨਮੁੱਖ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਤੇ ਪਾਤਸ਼ਾਹ ਤੇ ਰਾਜਕੁਮਾਰਾਂ ਦੀਆਂ ਜੀਉਣਾਂ ਦੇ ਲਈ ਪ੍ਰਾਰਥਨਾ ਕਰਨ</verse>
				<verse number="11">ਮੈਂ ਇਹ ਆਗਿਆ ਵੀ ਦਿੱਤੀ ਹੈ ਭਈ ਜੋ ਕੋਈ ਏਸ ਆਗਿਆ ਨੂੰ ਬਦਲ ਦੇਵੇ ਉਹ ਦੇ ਹੀ ਘਰ ਵਿੱਚੋਂ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਹ ਸੂਲੀ ਦਿੱਤਾ ਜਾਵੇ ਅਤੇ ਏਸੇ ਕਾਰਨ ਉਹ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ</verse>
				<verse number="12">ਅਤੇ ਉਹ ਪਰਮੇਸ਼ੁਰ ਜਿਹ ਨੇ ਆਪਣਾ ਨਾਮ ਉੱਥੇ ਰੱਖਿਆ ਹੈ ਸਭ ਰਾਜਿਆਂ ਤੇ ਰੈਈਯਤਾਂ ਨੂੰ ਢਾਵੇ ਜਿਹੜੇ ਏਸ ਆਗਿਆ ਨੂੰ ਬਦਲਨ ਲਈ ਤੇ ਪਰਮੇਸ਼ੁਰ ਦੇ ਇਸ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਆਗਿਆ ਦੇ ਦਿਤੀ ਛੇਤੀ ਨਾਲ ਇਹ ਦੇ ਉੱਤੇ ਚਲਿਆ ਜਾਵੇ ।।</verse>
				<verse number="13">ਤਦ ਦਰਿਆਓਂ ਪਾਰ ਦੇ ਹਾਕਮ ਤਤਨਈ ਤੇ ਸ਼ਥਰ-ਬੋਜ਼ਨਈ ਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਘੱਲੀ ਹੋਈ ਆਗਿਆ ਅਨੁਸਾਰ ਝਬਦੇ ਕੀਤਾ</verse>
				<verse number="14">ਸੋ ਯਹੂਦੀਆਂ ਦੇ ਬਜ਼ੁਰਗ ਹੱਗਈ ਨਬੀ ਤੇ ਇੱਦੋ ਦੇ ਪੁੱਤ੍ਰ ਜ਼ਕਰਯਾਹ ਦੇ ਅਗੰਮਵਾਕ ਦੇ ਕਾਰਨ ਉਸਾਰੀ ਕਰਦੇ ਤੇ ਸੁਫਲ ਹੁੰਦੇ ਰਹੇ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਤੇ ਕੋਰਸ਼ ਤੇ ਦਾਰਾ ਤੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਹ ਨੂੰ ਬਣਾ ਕੇ ਨਿਬੇੜ ਲਿਆ</verse>
				<verse number="15">ਅਤੇ ਇਹ ਭਵਨ ਅਦਾਰ ਮਹੀਨੇ ਦੇ ਤੀਜੇ ਦਿਨ ਦਾਰਾ ਪਾਤਸ਼ਾਹ ਦੇ ਰਾਜ ਦੇ ਛੇਵੇਂ ਵਰਹੇ ਪੂਰਾ ਹੋ ਗਿਆ</verse>
				<verse number="16">ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਤੇ ਅਸੀਰੀ ਦੀ ਵੰਸ ਦੇ ਬਾਕੀ ਲੋਕਾਂ ਨੇ ਅਨੰਦ ਨਾਲ ਪਰਮੇਸ਼ੁਰ ਦੇ ਏਸ ਭਵਨ ਦੀ ਚੱਠ ਕੀਤੀ</verse>
				<verse number="17">ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਏਸ ਭਵਨ ਦੀ ਚੱਠ ਦੇ ਵੇਲੇ ਸੌ ਵਹਿੜੇ ਤੇ ਦੋ ਛੱਤ੍ਰੇ ਤੇ ਚਾਰ ਸੌ ਲੇਲੇ ਤੇ ਸਾਰੇ ਇਸਰਾਏਲ ਦੇ ਪਾਪ ਦੀ ਬਲੀ ਲਈ ਬਾਰਾਂ ਬੱਕਰੇ ਇਸਰਾਏਲ ਦਿਆਂ ਗੋਤਾਂ ਅਨੁਸਾਰ ਚੜ੍ਹਾਏ</verse>
				<verse number="18">ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਓਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀਆਂ ਵਾਰੀਆਂ ਉੱਤੇ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵੰਡਾਂ ਅਨੁਸਾਰ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਥਾਪਿਆ।।</verse>
				<verse number="19">ਅਤੇ ਪਹਿਲੇ ਮਹੀਨੇ ਦੇ ਚੌਦਵੇਂ ਦਿਨ ਅਸੀਰੀ ਤੋਂ ਮੁੜਿਆਂ ਹੋਇਆਂ ਨੇ ਪਸਹ ਮਨਾਈ</verse>
				<verse number="20">ਕਿਉਂ ਜੋ ਜਾਜਕਾਂ ਤੇ ਲੇਵੀਆਂ ਇੱਕੋ ਮਿੱਕੋ ਹੋ ਕੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ। ਓਹ ਸਾਰੇ ਪਵਿੱਤ੍ਰ ਸਨ ਸੋ ਉਨ੍ਹਾਂ ਨੇ ਅਸੀਰੀ ਤੋਂ ਸਭਨਾਂ ਮੁੜਿਆਂ ਹੋਇਆਂ ਅਰ ਆਪਣੇ ਭਰਾਵਾਂ ਜਾਜਕਾਂ ਦੇ ਲਈ ਤੇ ਆਪਣੇ ਲਈ ਪਸਹ ਨੂੰ ਕੱਟਿਆ</verse>
				<verse number="21">ਅਤੇ ਇਸਰਾਏਲੀਆਂ ਨੇ ਜੋ ਅਸੀਰੀ ਤੋਂ ਮੁੜੇ ਸਨ ਅਤੇ ਉਨ੍ਹਾਂ ਸਭਨਾਂ ਨੇ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਭਾਲ ਕਰਨ ਦੇ ਲਈ ਉਸ ਧਰਤੀ ਦੀਆਂ ਪਰਾਈਆਂ ਜਾਤੀਆਂ ਦੀਆਂ ਪਲੀਤੀਆਂ ਤੋਂ ਅੱਡ ਹੋ ਗਏ ਸਨ ਪਸਹ ਖਾਧਾ</verse>
				<verse number="22">ਅਤੇ ਅਨੰਦ ਨਾਲ ਸੱਤਾਂ ਦਿਨਾਂ ਤਾਈਂ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਪਰਸਿੰਨ ਕੀਤਾ ਸੀ ਅਤੇ ਅੱਸੂਰ ਦੇ ਪਾਤਸ਼ਾਹ ਦਾ ਮਨ ਓਹਨਾਂ ਵੱਲ ਫੇਰਿਆ ਸੀ ਤਾਂ ਜੋ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਓਹਨਾਂ ਦੀ ਸਹਾਇਤਾ ਕਰੇ।।</verse>
			</chapter>
			<chapter number="7">
				<verse number="1">ਇਨਾਂ ਗੱਲਾਂ ਦੇ ਪਿੱਛੋਂ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤ੍ਰ, ਉਹ ਅਜ਼ਰਯਾਹ ਦਾ ਪੁੱਤ੍ਰ, ਉਹ ਹਿਲਕੀਯਾਹ ਦਾ ਪੁੱਤ੍ਰ</verse>
				<verse number="2">ਉਹ ਸ਼ੱਲੂਮ ਦਾ ਪੁੱਤ੍ਰ, ਉਹ ਸਾਦੋਕ ਦਾ ਪੁੱਤ੍ਰ, ਉਹ ਅਹੀਟੂਬ ਦਾ ਪੁੱਤ੍ਰ,</verse>
				<verse number="3">ਉਹ ਅਮਰਯਾਹ ਦਾ ਪੁੱਤ੍ਰ, ਉਹ ਅਜ਼ਰਯਾਹ ਦਾ ਪੁੱਤ੍ਰ, ਉਹ ਮਰਾਯੋਥ ਦਾ ਪੁੱਤ੍ਰ,</verse>
				<verse number="4">ਉਹ ਜ਼ਰਹਯਾਹ ਦਾ ਪੁੱਤ੍ਰ, ਉਹ ਉੱਜ਼ੀ ਦਾ ਪੁੱਤ੍ਰ, ਉਹ ਬੁੱਕੀ ਦਾ ਪੁੱਤ੍ਰ</verse>
				<verse number="5">ਉਹ ਅਬੀਸ਼ੂਆ ਦਾ ਪੁੱਤ੍ਰ, ਉਹ ਫੀਨਹਾਸ ਦਾ ਪੁੱਤ੍ਰ, ਉਹ ਅਲਆਜ਼ਾਰ ਦਾ ਪੁੱਤ੍ਰ, ਉਹ ਹਾਰੂਨ ਪਰਧਾਨ ਜਾਜਕ ਦਾ ਪੁੱਤ੍ਰ</verse>
				<verse number="6">ਏਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਦਿੱਤੀ ਸੀ ਬੜਾ ਗੁਣੀ ਗ੍ਰੰਥੀ ਸੀ ਅਤੇ ਯਹੋਵਾਹ ਉਹ ਦੇ ਪਰਮੇਸ਼ੁਰ ਦਾ ਹੱਥ ਉਹ ਦੇ ਉੱਤੇ ਸੀ ਏਸ ਲਈ ਪਾਤਸ਼ਾਹ ਨੇ ਉਹ ਦੀਆਂ ਸਾਰੀਆਂ ਮੰਗਾਂ ਉਹ ਨੂੰ ਦਿੱਤੀਆਂ</verse>
				<verse number="7">ਅਤੇ ਇਸਰਾਏਲੀਆਂ ਤੇ ਜਾਜਕਾਂ ਤੇ ਲੇਵੀਆਂ ਤੇ ਗਵੱਯਾਂ ਤੇ ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਪਾਤਸ਼ਾਹ ਦੇ ਸਤਵੇਂ ਵਰਹੇ ਯਰੂਸ਼ਲਮ ਵਿੱਚ ਆਏ</verse>
				<verse number="8">ਅਤੇ ਉਹ ਪਾਤਸ਼ਾਹ ਦੇ ਸੱਤਵੇਂ ਵਰਹੇ ਦੇ ਪੰਜਵੇਂ ਮਹੀਨੇ ਯਰੂਸ਼ਲਮ ਵਿੱਚ ਅੱਪੜਿਆ</verse>
				<verse number="9">ਕਿਉਂ ਜੋ ਪਹਿਲੇ ਮਹੀਨੇ ਦੇ ਪਹਿਲੇ ਦਿਨ ਤਾਂ ਉਹ ਬਾਬਲ ਤੋਂ ਤੁਰਿਆ ਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਅੱਪੜ ਗਿਆ। ਉਹ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਹ ਦੇ ਉੱਤੇ ਸੀ</verse>
				<verse number="10">ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਤੇ ਉਹ ਦੇ ਉੱਤੇ ਚੱਲਨ ਤੇ ਇਸਰਾਏਲ ਨੂੰ ਬਿਧੀਆਂ ਤੇ ਨਿਆਵਾਂ ਦੀ ਸਿੱਖਿਆ ਦੇਣ ਉੱਤੇ ਮਨ ਲਾਇਆ ਸੀ ।।</verse>
				<verse number="11">ਜੋ ਚਿੱਠੀ ਅਰਤਹਸ਼ਸ਼ਤਾ ਪਾਤਸ਼ਾਹ ਨੇ ਅਜ਼ਰਾ ਜਾਜਕ ਤੇ ਗ੍ਰੰਥੀ ਨੂੰ ਦਿੱਤੀ–ਅਜ਼ਰਾ ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਰ ਇਸਰਾਏਲ ਦੇ ਲਈ ਬਿਧੀਆਂ ਦਾ ਗ੍ਰੰਥੀ ਸੀ-ਉਹ ਦੀ ਨਕਲ ਇਹ ਹੈ</verse>
				<verse number="12">ਅਰਤਹਸ਼ਸ਼ਤਾ ਰਾਜਿਆਂ ਦੇ ਮਹਾਰਾਜਾ ਵੱਲੋਂ ਅਜ਼ਰਾ ਜਾਜਕ ਨੂੰ ਜੋ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਪੂਰਾ ਗ੍ਰੰਥੀ ਹੈ, ਵਗੈਰਾ</verse>
				<verse number="13">ਮੈਂ ਇਹ ਆਗਿਆ ਦਿੰਦਾ ਹਾਂ ਭਈ ਇਸਰਾਏਲ ਦੇ ਜੋ ਲੋਕ ਤੇ ਉਨ੍ਹਾਂ ਦੇ ਜਾਜਕ ਤੇ ਲੇਵੀ ਮੇਰੇ ਰਾਜ ਵਿੱਚ ਹਨ ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਿਆ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ ਓਹ ਤੇਰੇ ਨਾਲ ਜਾਣ</verse>
				<verse number="14">ਤੂੰ ਪਾਤਸ਼ਾਹ ਤੇ ਉਹ ਦੇ ਸੱਤਾਂ ਮੰਤਰੀਆਂ ਵੱਲੋਂ ਘੱਲਿਆ ਜਾਂਦਾ ਹੈਂ ਤਾਂ ਜੋ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ ਜੋ ਤੇਰੇ ਹੱਥ ਵਿੱਚ ਹੈ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਪੁੱਛ ਗਿੱਛ ਕਰੇ</verse>
				<verse number="15">ਅਤੇ ਜੋ ਚਾਂਦੀ ਤੇ ਸੋਨਾ ਪਾਤਸ਼ਾਹ ਅਰ ਉਹ ਦੇ ਮੰਤਰੀਆਂ ਨੇ ਇਸਾਰਏਲ ਦੇ ਪਰਮੇਸ਼ੁਰ ਨੂੰ ਜਿਹ ਦਾ ਭਵਨ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਨਾਲ ਭੇਟ ਕੀਤਾ ਹੈ ਲੈ ਜਾਵੇਂ</verse>
				<verse number="16">ਨਾਲੇ ਜਿੰਨਾ ਚਾਂਦੀ ਸੋਨਾ ਬਾਬਲ ਦੇ ਸਾਰੇ ਸੂਬਿਆਂ ਵਿੱਚੋਂ ਤੈਨੂੰ ਮਿਲੇਗਾ ਅਰ ਜੋ ਖੁਸ਼ੀ ਦੀ ਭੇਟ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਜੋ ਯਰੂਸ਼ਲਮ ਵਿੱਚ ਹੈ ਮਨੋਂ ਲਾ ਕੇ ਦੇਣ</verse>
				<verse number="17">ਸੋ ਉਸ ਪੈਸੇ ਨਾਲ ਤੂੰ ਬੜਾ ਉੱਦਮ ਕਰਕੇ ਵਹਿੜੇ ਤੇ ਛੱਤ੍ਰੇ ਤੇ ਲੇਲੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਸਣੇ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਵਿੱਚ ਹੈ ਚੜ੍ਹਾਵੀਂ</verse>
				<verse number="18">ਅਤੇ ਬਚੇ ਖੁਚੇ ਚਾਂਦੀ ਸੋਨੇ ਨਾਲ ਜੋ ਕੁਝ ਤੈਨੂੰ ਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਮਰਜੀ ਅਨੁਸਾਰ ਕਰਿਓ</verse>
				<verse number="19">ਅਤੇ ਜਿਹੜੇ ਭਾਂਡੇ ਤੈਨੂੰ ਤੇਰੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਸੌਂਪੇ ਜਾਂਦੇ ਹਨ ਉਨ੍ਹਾਂ ਨੂੰ ਯਰੂਸ਼ਲਮ ਦੇ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ</verse>
				<verse number="20">ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਲੋੜੀਂਦਾ ਹੋਵੇ ਜੋ ਤੈਨੂੰ ਦੇਣਾ ਪਵੇ ਤਾਂ ਉਹ ਸ਼ਾਹੀ ਖ਼ਜ਼ਾਨੇ ਵਿੱਚੋਂ ਦੇਵੀਂ</verse>
				<verse number="21">ਅਤੇ ਮੈਂ ਅਰਤਹਸ਼ਸ਼ਤਾ ਪਾਤਸ਼ਾਹ ਆਪੇ ਦਰਿਆਓਂ ਪਾਰ ਦਿਆਂ ਸਾਰਿਆਂ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ ਕਿ ਜੋ ਕੁਝ ਅਜ਼ਰਾ ਜਾਜਕ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਗ੍ਰੰਥੀ ਤੁਹਾਥੋਂ ਚਾਹੇ ਉਹ ਝਟ ਕੀਤਾ ਜਾਵੇ</verse>
				<verse number="22">ਚਾਂਦੀ ਦੇ ਡੂਢ ਸੌ ਮਣ ਤਾਈਂ ਅਤੇ ਕਣਕ ਦੇ ਸਾਢੇ ਸੱਤ ਸੌ ਮਣ ਤਾਈਂ ਅਤੇ ਮੈ ਦੇ ਪੰਝੱਤਰ ਮਣ ਤਾਈਂ ਅਤੇ ਤੇਲ ਦੇ ਪੰਝੱਤਰ ਮਣ ਤਾਈਂ ਅਤੇ ਲੂਣ ਬੇਅੰਤ</verse>
				<verse number="23">ਜੋ ਕੁਝ ਸੁਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ ਠੀਕ ਓਵੇਂ ਹੀ ਸੁਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਤੇ ਰਾਜਕੁਮਾਰਾਂ ਦੇ ਰਾਜ ਦੇ ਵਿੱਰੁਧ ਕ੍ਰੋਧ ਕਿਉਂ ਹੋਵੇ?</verse>
				<verse number="24">ਅਤੇ ਅਸੀਂ ਤੁਹਾਨੂੰ ਚਿਤਾਰਦੇ ਹਾਂ ਭਈ ਜਾਜਕਾਂ ਤੇ ਲੇਵੀਆਂ ਤੇ ਗਵੱਯਾਂ ਤੇ ਦਰਬਾਨਾਂ ਤੇ ਨਥੀਨੀਮਾਂ ਤੇ ਪਰਮੇਸ਼ੁਰ ਦੇ ਇਸ ਭਵਨ ਦਿਆਂ ਟਹਿਲੂਆਂ ਵਿੱਚੋਂ ਕਿਸੇ ਉੱਤੇ ਕਰ, ਚੁੰਗੀ ਯਾ ਮਾਮਲਾ ਲਾਉਣਾ ਉੱਚਿਤ ਨਾ ਹੋਊਗਾ</verse>
				<verse number="25">ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਦੇ ਅਨੁਸਾਰ ਜੋ ਤੇਰੇ ਵਿੱਚ ਹੈ ਹਾਕਮਾਂ ਤੇ ਨਿਆਈਆਂ ਨੂੰ ਥਾਪੀਂ ਤਾਂ ਜੋ ਦਰਿਆਓਂ ਪਾਰ ਦੇ ਸਭਨਾਂ ਲੋਕਾਂ ਦਾ ਨਿਆਉਂ ਕਰਨ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹਨ ਅਤੇ ਜਿਹੜੇ ਨਾ ਜਾਣਦੇ ਹੋਣ ਓਹਨਾਂ ਨੂੰ ਤੁਸੀਂ ਸਿਖਾਓ</verse>
				<verse number="26">ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਤੇ ਪਾਤਸ਼ਾਹ ਦੇ ਕਨੂਨ ਨਾ ਮੰਨੇ ਉਹ ਨੂੰ ਝਟ ਪਟ ਦੰਡ ਲਾਇਆ ਜਾਵੇ ਚਾਹੇ ਮੌਤ ਯਾ ਦੇਸ ਨਿਕਾਲਾ ਯਾ ਮਾਲ ਜਾ ਜ਼ਬਤੀ ਯਾ ਕੈਦ ਦਾ ।।</verse>
				<verse number="27">ਯਹੋਵਾਹ ਸਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਹ ਨੇ ਏਹੋ ਜਿਹੀ ਗੱਲ ਪਾਤਸ਼ਾਹ ਦੇ ਮਨ ਵਿੱਚ ਪਾਈ ਭਈ ਉਹ ਯਹੋਵਾਹ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਸਵਾਰੇ</verse>
				<verse number="28">ਅਤੇ ਪਾਤਸ਼ਾਹ ਤੇ ਉਹ ਦੇ ਮੰਤਰੀਆਂ ਦੇ ਸਨਮੁਖ ਅਤੇ ਪਾਤਸ਼ਾਹ ਦੇ ਸਾਰੇ ਬਲਵੰਤ ਸਰਦਾਰਾਂ ਦੇ ਅੱਗੇ ਮੇਰੇ ਉੱਤੇ ਦਯਾ ਦਰਿਸਟੀ ਕੀਤੀ ਹੈ ਸੋ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਮੁਖੀਆਂ ਨੂੰ ਇਕੱਠਾ ਕੀਤਾ ਭਈ ਓਹ ਮੇਰੇ ਨਾਲ ਉਤਾਹਾਂ ਚੱਲਣ।।</verse>
			</chapter>
			<chapter number="8">
				<verse number="1">ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਨਿੱਕਲੇ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੇ ਮੁਖੀਏ ਏਹ ਹਨ ਅਤੇ ਉਨ੍ਹਾਂ ਦੀ ਕੁਲ ਪੱਤ੍ਰੀ ਏਹ ਹੈ</verse>
				<verse number="2">ਫੀਨਹਾਸ ਦੇ ਪੁੱਤ੍ਰਾਂ ਵਿੱਚੋਂ, ਗੇਰਸ਼ੋਮ ਅਰ ਈਥਾਮਾਰ ਦੇ ਪੁਤ੍ਰਾਂ ਵਿੱਚੋਂ, ਦਾਨੀਏਲ ਅਰ ਦਾਊਦ ਦੇ ਪੁੱਤ੍ਰਾਂ ਵਿੱਚੋਂ, ਹੱਟੂਸ਼</verse>
				<verse number="3">ਸ਼ਕਨਯਾਹ ਦੇ ਪੁੱਤ੍ਰਾਂ ਵਿੱਚੋਂ, ਫਰੋਸ਼ ਦੇ ਪੁੱਤ੍ਰਾਂ ਵਿੱਚੋਂ, ਜ਼ਕਰਯਾਹ ਅਰ ਉਹ ਦੇ ਨਾਲ ਦੇ ਇੱਕ ਸੌ ਪੰਜਾਹ ਨਰ ਕੁਲਪੱਤ੍ਰੀ ਅਨੁਸਾਰ ਗਿਣੇ ਗਏ</verse>
				<verse number="4">ਪਹਥ-ਮੋਆਬ ਦੇ ਪੁੱਤ੍ਰਾਂ ਵਿੱਚੋਂ, ਜ਼ਕਰਯਾਹ ਦਾ ਪੁੱਤ੍ਰ ਅਲਯਹੋਏਨਈ ਅਰ ਉਹ ਦੇ ਨਾਲ ਦੌ ਸੌ ਨਰ</verse>
				<verse number="5">ਸ਼ਕਨਯਾਹ ਦੇ ਪੁੱਤ੍ਰਾਂ ਵਿੱਚੋਂ, ਯਹਜ਼ੀਏਲ ਦਾ ਪੁੱਤ੍ਰ ਅਰ ਉਹ ਦੇ ਨਾਲ ਤਿੰਨ ਸੌ ਨਰ</verse>
				<verse number="6">ਆਦੀਨ ਦੇ ਪੁੱਤ੍ਰਾਂ ਵਿੱਚੋਂ, ਯੋਨਾਥਾਨ ਦਾ ਪੁੱਤ੍ਰ ਅਬਦ ਅਰ ਉਹ ਦੇ ਨਾਲ ਪੰਜਾਹ ਨਰ</verse>
				<verse number="7">ਏਲਾਮ ਦੇ ਪੁੱਤ੍ਰਾਂ ਵਿੱਚੋਂ. ਅਥਲਯਾਹ ਦਾ ਪੁੱਤ੍ਰ ਯਸ਼ਆਯਾਹ ਅਰ ਉਹ ਦੇ ਨਾਲ ਸੱਤ੍ਰ ਨਰ</verse>
				<verse number="8">ਸ਼ਫਟਯਾਹ ਦੇ ਪੁੱਤ੍ਰਾਂ ਵਿੱਚੋਂ ਮੀਕਾਏਲ ਦਾ ਪੁੱਤ੍ਰ ਜ਼ਬਦਯਾਹ ਅਰ ਉਹ ਦੇ ਨਾਲ ਅੱਸੀ ਨਰ</verse>
				<verse number="9">ਯੋਆਬ ਦੇ ਪੁੱਤ੍ਰਾਂ ਵਿੱਚੋਂ ਯਹੀਏਲ ਦਾ ਪੁੱਤ੍ਰ ਓਬਦਯਾਹ ਅਰ ਉਹ ਦੇ ਨਾਲ ਦੋ ਸੌ ਅਠਾਰਾਂ ਨਰ</verse>
				<verse number="10">ਸ਼ਲੋਮੀਥ ਦੇ ਪੁੱਤ੍ਰਾਂ ਵਿੱਚੋਂ, ਯਸਿਫਯਾਹ ਦਾ ਪੁੱਤ੍ਰ ਅਰ ਉਹ ਦੇ ਨਾਲ ਇੱਕ ਸੌ ਸੱਠ ਨਰ</verse>
				<verse number="11">ਬੇਬਾਈ ਦੇ ਪੁੱਤ੍ਰਾਂ ਵਿੱਚੋਂ, ਬੇਬਾਈ ਦਾ ਪੁੱਤ੍ਰ ਜ਼ਕਰਯਾਹ ਅਰ ਉਹ ਦੇ ਨਾਲ ਅਠਾਈ ਨਰ</verse>
				<verse number="12">ਅਜ਼ਗਾਦ ਦੇ ਪੁੱਤ੍ਰਾਂ ਵਿੱਚੋਂ ਹੱਕਾਟਾਨ ਦਾ ਪੁੱਤ੍ਰ ਯੋਹਾਨਾਨ ਅਰ ਉਹ ਦੇ ਨਾਲ ਇੱਕ ਸੌ ਦਸ ਨਰ</verse>
				<verse number="13">ਅਦੋਨੀਕਾਮ ਦੇ ਛੇਕੜਲੇ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਦੇ ਨਾਉਂ ਇਹ ਹਨ ਅਲੀਫਲਟ ਤੇ ਯਈਏਲ ਤੇ ਸ਼ਮਅਯਾਹ ਅਰ ਉਨ੍ਹਾਂ ਦੇ ਨਾਲ ਸੱਠ ਨਰ</verse>
				<verse number="14">ਬਿਗਵਈ ਦੇ ਪੁੱਤ੍ਰਾਂ ਵਿੱਚੋਂ ਊਥਈ ਤੇ ਜ਼ੱਬੂਦ ਅਰ ਉਨ੍ਹਾਂ ਦੇ ਨਾਲ ਸੱਤ੍ਰ ਨਰ।।</verse>
				<verse number="15">ਮੈਂ ਉਨ੍ਹਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵੱਗਦੀ ਹੈ ਇੱਕਠਾ ਕੀਤਾ ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ ਅਤੇ ਮੈਂ ਲੋਕਾਂ ਤੇ ਜਾਜਕਾਂ ਵਿੱਚ ਵੇਖਿਆ ਪਰ ਲੇਵੀਆਂ ਵਿੱਚੋਂ ਮੈਨੂੰ ਉੱਥੇ ਕੋਈ ਨਾ ਲੱਭਾ</verse>
				<verse number="16">ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ ਅਲਨਾਥਾਨ, ਨਾਥਾਨ, ਜ਼ਕਰਯਾਹ, ਮਸੁੱਲਾਮ, ਮੁਖੀਆਂ ਨੂੰ ਅਤੇ ਯੋਯਾਰੀਬ ਤੇ ਅਲਨਾਥਾਨ, ਸਿਆਣਿਆਂ ਨੂੰ ਸੱਦ ਘੱਲਿਆ</verse>
				<verse number="17">ਅਤੇ ਮੈਂ ਓਹਨਾਂ ਨੂੰ ਇੱਦੋ ਮੁਖੀਏ ਕੋਲ ਕਾਸਿਫਯਾ ਨਾਮੀ ਇੱਕ ਥਾਂ ਨੂੰ ਘੱਲਿਆ ਅਤੇ ਜੋ ਕੁਝ ਓਹਨਾਂ ਨੇ ਇੱਦੋ ਤੇ ਉਹ ਦੇ ਭਰਾਵਾਂ ਨਥੀਨੀਮੀਆਂ ਨੂੰ ਕਾਸਿਫਯਾ ਨਾਮੇ ਥਾਂ ਵਿੱਚ ਆਖਣਾ ਸੀ ਦੱਸ ਦਿੱਤਾ ਭਈ ਓਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ</verse>
				<verse number="18">ਅਤੇ ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ ਏਸ ਲਈ ਓਹ ਇੱਕ ਬੁੱਧਵਾਨ ਮਨੁੱਖ ਨੂੰ ਮਹਲੀ ਦੇ ਪੁੱਤ੍ਰਾਂ ਵਿੱਚੋਂ ਜੋ ਲੇਵੀ ਦਾ ਪੁੱਤ੍ਰ ਜੋ ਇਸਰਾਏਲ ਦਾ ਪੁੱਤ੍ਰ ਸੀ ਲੈ ਆਏ, ਨਾਲੇ ਸ਼ੇਰੇਬਯਾਹ ਨੂੰ ਉਹ ਦੇ ਪੁੱਤ੍ਰਾਂ ਤੇ ਭਰਾਵਾਂ ਸਣੇ, ਅਠਾਰਾਂ ਜਣਿਆਂ ਨੂੰ</verse>
				<verse number="19">ਅਤੇ ਹਸ਼ਬਯਾਹ ਤੇ ਉਹ ਦੇ ਨਾਲ ਮਰਾਰੀਆਂ ਵਿੱਚੋਂ ਯਸਾਯਾਹ ਨੂੰ ਉਹ ਦੇ ਭਰਾਵਾਂ ਤੇ ਉਨ੍ਹਾਂ ਦੇ ਪੁੱਤ੍ਰਾਂ ਸਣੇ, ਵੀਹ ਜਣਿਆਂ ਨੂੰ</verse>
				<verse number="20">ਅਤੇ ਨਥੀਨੀਮੀਆਂ ਵਿੱਚੋਂ ਜਿਨ੍ਹਾਂ ਨੂੰ ਦਾਊਦ ਤੇ ਸਰਦਾਰਾਂ ਨੇ ਲੇਵੀਆਂ ਦੀ ਸੇਵਾ ਦੇ ਲਈ ਥਾਪਿਆ ਸੀ ਦੋ ਸੌ ਵੀਹ ਨਥੀਨੀਮੀਆਂ ਨੂੰ ਵੀ। ਓਨ੍ਹਾਂ ਸਭਨਾਂ ਦੇ ਨਾਉਂ ਦੱਸੇ ਗਏ ਸਨ।।</verse>
				<verse number="21">ਤਦ ਮੈਂ ਉੱਥੇ ਅਹਵਾ ਨਦੀ ਤੇ ਵਰਤ ਦਾ ਹੋਕਾ ਦਵਾਇਆ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਅਧੀਨ ਹੋ ਕੇ ਆਪਣੇ ਲਈ ਤੇ ਆਪਣੇ ਨਿਆਣਿਆਂ ਲਈ ਤੇ ਆਪਣੇ ਸਾਰੇ ਮਾਲ ਦੇ ਲਈ ਉਸ ਤੋਂ ਸਿੱਧੀ ਰਾਹ ਮੰਗੀਏ</verse>
				<verse number="22">ਕਿਉਂ ਜੋ ਮੈਂ ਲਾਜ ਦੇ ਮਾਰੇ ਪਾਤਸ਼ਾਹ ਤੋਂ ਸਿਪਾਹੀਆਂ ਦੇ ਜੱਥੇ ਤੇ ਸਵਾਰ ਨਾ ਮੰਗੇ ਭਈ ਰਾਹ ਵਿੱਚ ਵੈਰੀਆਂ ਦੇ ਵਿੱਰੁਧ ਸਾਡੀ ਸਹਾਇਤਾ ਕਰਨ ਏਸ ਲਈ ਕਿ ਅਸੀਂ ਪਾਤਸ਼ਾਹ ਤੋਂ ਸਿਪਾਹੀਆਂ ਦੇ ਜੱਥੇ ਤੇ ਸਵਾਰ ਨਾ ਮੰਗੇ ਭਈ ਰਾਹ ਵਿੱਚ ਵੈਰੀਆਂ ਦੇ ਵਿੱਰੁਧ ਸਾਡੀ ਸਹਾਇਤਾ ਕਰਨ ਏਸ ਲਈ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ ਭਈ ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ ਜੋ ਉਹ ਦੇ ਤਾਲਬ ਹਨ ਪਰ ਉਹ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ ਜੋ ਉਹ ਨੂੰ ਤਿਆਗ ਦਿੰਦੇ ਹਨ</verse>
				<verse number="23">ਸੋ ਅਸੀਂ ਵਰਤ ਰੱਖ ਕੇ ਏਸ ਗੱਲ ਦੇ ਲਈ ਪਰਮੇਸ਼ੁਰ ਦੇ ਤਰਲੇ ਕੀਤੇ ਅਤੇ ਉਹ ਨੇ ਸਾਡੀ ਸੁਣੀ।।</verse>
				<verse number="24">ਤਦ ਮੈਂ ਸਰਦਾਰ ਜਾਜਕਾਂ ਵਿੱਚੋਂ ਬਾਰਾਂ ਨੂੰ ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਤੇ ਓਹਨਾਂ ਦੇ ਨਾਲ ਓਹਨਾਂ ਦੇ ਭਰਾਵਾਂ ਵਿੱਚੋਂ ਦਸਾਂ ਨੂੰ ਅੱਡ ਕੀਤਾ</verse>
				<verse number="25">ਅਤੇ ਓਹਨਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਅਰਥਾਤ ਉਹ ਭੇਟ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਪਾਤਸ਼ਾਹ ਤੇ ਉਹ ਦੇ ਮੰਤਰੀਆਂ ਤੇ ਉਹ ਦੇ ਸਰਦਾਰਾਂ ਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਅਰਪਣ ਕੀਤੀ ਸੀ ਮੈਂ ਤੋਲ ਦਿੱਤਾ</verse>
				<verse number="26">ਅਤੇ ਮੈਂ ਓਹਨਾਂ ਦੇ ਹੱਥ ਵਿੱਚ ਨੌ ਸੌ ਪੰਝੱਤਰ ਮਣ ਚਾਂਦੀ ਅਰ ਡੂਢ ਸੌ ਮਣ ਚਾਂਦੀ ਦੇ ਭਾਂਡੇ ਅਰ ਡੂਢ ਸੌ ਮਣ ਸੋਨਾ ਤੋਲ ਦਿੱਤਾ</verse>
				<verse number="27">ਨਾਲੇ ਸੋਨੇ ਦੇ ਵੀਹ ਕਟੋਰਦਾਨ ਜੋ ਹਜ਼ਾਰ ਦਾਰਕਾਂ ਦੇ ਸਨ ਅਤੇ ਚੋਖੇ ਚਮਕਦੇ ਪਿੱਤਲ ਦੇ ਦੋ ਭਾਡੇਂ ਸੋਨੇ ਵਾਂਙੁ ਮਹਿੰਗ ਮੁੱਲੇ</verse>
				<verse number="28">ਅਤੇ ਮੈਂ ਓਹਨਾਂ ਨੂੰ ਆਖਿਆ ਭਈ ਤੁਸੀਂ ਯਹੋਵਾਹ ਲਈ ਪਵਿੱਤ੍ਰ ਹੋਵੋ ਤੇ ਏਹ ਭਾਂਡੇ ਵੀ ਪਵਿੱਤ੍ਰ ਹਨ ਅਤੇ ਇਹ ਚਾਂਦੀ ਤੇ ਸੋਨਾ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਲਈ ਖੁਸ਼ੀ ਦਾ ਚੜ੍ਹਾਵਾ ਹੈ</verse>
				<verse number="29">ਚੌਕਸ ਰਹੋ। ਜਦ ਤਾਈਂ ਯਰੂਸ਼ਲਮ ਵਿੱਚ ਜਾਜਕਾਂ ਤੇ ਲੇਵੀਆਂ ਦੇ ਸਰਦਾਰਾਂ ਅਰ ਇਸਰਾਏਲ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਾਹਮਣੇ ਯਹੋਵਾਹ ਦੇ ਭਵਨ ਦੀਆਂ ਕੋਠੜੀਆਂ ਵਿੱਚ ਉਨ੍ਹਾਂ ਨੂੰ ਤੋਲ ਨਾ ਦਿਓ ਉਨ੍ਹਾਂ ਦੀ ਰਾਖੀ ਕਰਿਓ</verse>
				<verse number="30">ਸੋ ਜਾਜਕਾਂ ਤੇ ਲੇਵੀਆਂ ਨੇ ਸੋਨੇ ਤੇ ਚਾਂਦੀ ਤੇ ਭਾਂਡਿਆ ਨੂੰ ਤੋਲ ਕੇ ਲੈ ਲਿਆ ਭਈ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਪਹੁੰਚਾਉਣ।।</verse>
				<verse number="31">ਫੇਰ ਅਸੀਂ ਪਹਿਲੇ ਮਹੀਨੇ ਦੇ ਬਾਰਹਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀਓਂ ਕੂਚ ਕੀਤਾ ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ ਅਤੇ ਉਸ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥੋਂ ਬਚਾਇਆ</verse>
				<verse number="32">ਅਤੇ ਅਸੀਂ ਯਰੂਸ਼ਲਮ ਵਿੱਚ ਅੱਪੜ ਕੇ ਤਿੰਨ ਦਿਨ ਤਾਈ ਉੱਥੇ ਟਿੱਕੇ ਰਹੇ</verse>
				<verse number="33">ਅਤੇ ਚੌਥੇ ਦਿਨ ਉਹ ਚਾਂਦੀ ਤੇ ਸੋਨਾ ਦੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਤੋਲ ਕੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਦੇ ਹੱਥ ਵਿੱਚ ਦਿੱਤੇ ਗਏ ਤੇ ਉਹ ਦੇ ਨਾਲ ਫੀਨਹਾਸ ਦਾ ਪੁੱਤ੍ਰ ਅਲਆਜ਼ਾਰ ਸੀ ਅਰ ਓਹਨਾਂ ਦੇ ਨਾਲ ਏਹ ਲੇਵੀ ਸਨ — ਯੇਸ਼ੂਆ ਦਾ ਪੁੱਤ੍ਰ ਯੋਜ਼ਾਬਾਦ ਅਰ ਬਿੰਨੂਈ ਦਾ ਪੁੱਤ੍ਰ ਨੋਅਦਯਾਹ</verse>
				<verse number="34">ਸੱਭੋ ਵਸਤੂਆਂ ਨੂੰ ਗਿਣ ਕੇ ਤੇ ਤੋਲ ਕੇ ਪੂਰਾ ਤੋਲ ਓਸੇ ਵੇਲੇ ਲਿਖ ਲਿਆ ਗਿਆ</verse>
				<verse number="35">ਅਸੀਰੀ ਤੋਂ ਮੁੜਿਆਂ ਹੋਇਆਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ ਤੇ ਛਿਆਨਵੇ ਛੱਤ੍ਰੇ ਤੇ ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ। ਇਹ ਸਭ ਪਰਮੇਸ਼ੁਰ ਦੇ ਲਈ ਹੋਮਬਲੀ ਸੀ</verse>
				<verse number="36">ਤਦ ਓਹਨਾਂ ਨੇ ਪਤਸ਼ਾਹ ਦੀਆਂ ਆਗਿਆਂ ਨੂੰ ਪਾਤਸ਼ਾਹ ਦੇ ਦਰਿਆਓਂ ਪਾਰ ਦੇ ਲਾਟਾਂ ਤੇ ਹਾਕਮਾਂ ਨੂੰ ਦੇ ਦਿੱਤਾ ਅਤੇ ਉਨ੍ਹਾਂ ਨੇ ਲੋਕਾਂ ਨੂੰ ਤੇ ਪਰਮੇਸ਼ੁਰ ਦੇ ਭਵਨ ਨੂੰ ਸਹਾਰਾ ਦਿੱਤਾ।।</verse>
			</chapter>
			<chapter number="9">
				<verse number="1">ਜਦ ਏਹ ਸਭ ਕੁਝ ਹੋ ਚੁੱਕਿਆ ਤਾਂ ਸਰਦਾਰਾਂ ਨੇ ਮੇਰੇ ਕੋਲ ਆਣ ਕੇ ਆਖਿਆ ਕਿ ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਦੇਸਾਂ ਦੀਆਂ ਉੱਮਤਾਂ ਤੋਂ ਅੱਡ ਨਹੀਂ ਰਹੇ ਹਨ ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕਰਦੇ ਹਨ</verse>
				<verse number="2">ਕਿਉਂ ਜੋ ਓਹਨਾਂ ਨੇ ਉਨ੍ਹਾਂ ਦੀਆਂ ਧੀਆਂ ਵਿੱਚੋਂ ਆਪਣੇ ਲਈ ਤੇ ਆਪਣੇ ਪੁੱਤ੍ਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤ੍ਰ ਅੰਸ ਦੇਸਾਂ ਦੀਆਂ ਉੱਮਤਾਂ ਵਿੱਚ ਰਲ ਮਿਲ ਗਈ ਹੈ ਅਤੇ ਏਸ ਬੇਈਮਾਨੀ ਵਿੱਚ ਸਰਦਾਰਾਂ ਤੇ ਹਾਕਮਾਂ ਦਾ ਹੱਥ ਅੱਗੇ ਹੈ</verse>
				<verse number="3">ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤ੍ਰ ਅਤੇ ਆਪਣੀ ਚਾਦਰ ਪਾੜ ਛੱਡੀ ਅਤੇ ਸਿਰ ਤੇ ਦਾਹੜੀ ਦੇ ਬਾਲ ਪੁੱਟ ਸੁੱਟੇ ਅਰ ਨਿਮੂਝਾਣਾ ਹੋ ਕੇ ਬੈਠ ਗਿਆ</verse>
				<verse number="4">ਤਦ ਓਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ ਉਨ੍ਹਾਂ ਅਸੀਰਾਂ ਦੀ ਬੇ ਈਮਾਨੀ ਦੇ ਕਾਰਨ ਮੇਰੇ ਕੋਲ ਇੱਕਠੇ ਹੋ ਗਏ ਅਤੇ ਮੈਂ ਸੰਝ ਦੀ ਬਲੀ ਦੇ ਚੜ੍ਹਾਉਣ ਤੀਕ ਨਿਮੂਝਾਣਾ ਬੈਠਾ ਰਿਹਾ</verse>
				<verse number="5">ਸੰਝ ਦੀ ਬਲੀ ਚੜ੍ਹਾਉਣ ਦੇ ਵੇਲੇ ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤ੍ਰ ਤੇ ਆਪਣੀ ਚਾਦਰ ਪਾੜ ਕੇ ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇ</verse>
				<verse number="6">ਤਾਂ ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੈਂ ਸ਼ਰਮਿੰਦਾ ਹਾਂ ਅਤੇ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ, ਮੇਰੇ ਪਰਮੇਸ਼ੁਰ, ਮੈਂ ਲੱਜਿਆਵਾਨ ਹਾਂ ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਦੇ ਉੱਪਰ ਤੋਂ ਵੀ ਵੱਧ ਗਏ ਹਨ ਅਤੇ ਸਾਡੀਆਂ ਬਦਕਾਰੀਆਂ ਅਕਾਸ਼ ਤੀਕ ਪੁੱਜ ਗਈਆਂ ਹਨ!</verse>
				<verse number="7">ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਅਸੀਂ ਵੱਡੀ ਬਦਕਾਰੀ ਵਿੱਚ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਤੇ ਸਾਡੇ ਪਾਤਸ਼ਾਹ ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਪਾਤਸ਼ਾਹਾਂ ਦੇ ਹੱਥ ਵਿੱਚ ਤਲਵਾਰ ਲਈ, ਅਸੀਰੀ ਲਈ, ਲੁੱਟਣ ਲਈ ਅਤੇ ਸ਼ਰਮ ਨਾਲ ਮੂੰਹ ਦੀ ਝੁਲਸ ਲਈ ਹਵਾਲੇ ਕੀਤੇ ਗਏ ਹਾਂ ਜਿਵੇਂ ਅੱਜ ਦੇ ਦਿਨ ਹੈ</verse>
				<verse number="8">ਹੁਣ ਥੋੜੇ ਚਿਰ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਤਰਸ ਸਾਡੇ ਉੱਤੇ ਹੋਇਆ ਹੈ ਅਤੇ ਉਸ ਨੇ ਸਾਡਾ ਕੁਝ ਕੁ ਬਕੀਆ ਬਚਾ ਦਿੱਤਾ ਹੈ ਅਤੇ ਸਾਨੂੰ ਉਸ ਨੇ ਆਪਣੇ ਪਵਿੱਤ੍ਰ ਅਸਥਾਨ ਵਿੱਚ ਇੱਕ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨ ਕਰੇ ਅਤੇ ਸਾਡੀ ਗੁਲਾਮੀ ਵਿੱਚ ਥੋੜੀ ਜਿਹੀ ਤਾਜ਼ੀ ਜ਼ਿੰਦਗੀ ਬਖਸ਼ੇ</verse>
				<verse number="9">ਕਿਉਂ ਜੋ ਅਸੀਂ ਤਾਂ ਗੁਲਾਮ ਹਾਂ ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗੁਲਾਮੀ ਵਿੱਚ ਨਹੀਂ ਛੱਡ ਦਿੱਤਾ ਸਗੋਂ ਫਾਰਸ ਦੇ ਪਾਤਸ਼ਾਹ ਦੇ ਅੱਗੇ ਸਾਡੀ ਵੱਲ ਆਪਣੀ ਦਯਾ ਨੂੰ ਵਧਾਇਆ ਕਿ ਸਾਨੂੰ ਤਾਜ਼ੀ ਜਿੰਦਗੀ ਬਖਸ਼ੇ ਭਈ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਵਿਰਾਨਿਆਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਓਟ ਦੇਵੇ</verse>
				<verse number="10">ਹੁਣ ਹੇ ਸਾਡੇ ਪਰਮੇਸ਼ੁਰ, ਏਸ ਦੇ ਪਿੱਛੋਂ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਹੁਕਮਾਂ ਨੂੰ ਵਿਸਾਰ ਬੈਠੇ ਹਾਂ</verse>
				<verse number="11">ਜਿਨ੍ਹਾਂ ਦਾ ਤੈਂ ਇਹ ਆਖ ਕੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਹਨੂੰ ਤੁਸੀਂ ਕਬਜੇ ਵਿੱਚ ਲੈਣ ਲਈ ਜਾਂਦੇ ਹੋ ਉਹ ਦੇਸਾਂ ਦੀਆਂ ਉੱਮਤਾਂ ਦਿਆਂ ਘਿਣਾਉਣੇ ਕੰਮਾਂ ਤੋਂ ਇੱਕ ਨਾਪਾਕ ਧਰਤੀ ਹੈ ਜਿਹਨੂੰ ਉਨ੍ਹਾਂ ਨੇ ਏਸ ਸਿਰੇ ਤੋਂ ਉਸ ਸਿਰੇ ਤੀਕ ਭਰਿਸ਼ਟ ਕਰਕੇ ਭਰ ਛੱਡਿਆ ਹੈ</verse>
				<verse number="12">ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤ੍ਰਾਂ ਲਈ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਤੀਵੀਆਂ ਬਣਾਉਣ ਨੂੰ ਨਾ ਲਿਓ ਅਤੇ ਨਾ ਹੀ ਸਦਾ ਲਈ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਭਾਲਿਓ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਧਰਤੀ ਦੇ ਪਦਾਰਥ ਖਾਓ ਅਤੇ ਆਪਣੀ ਅੰਸ ਦੀ ਸਦੀਪਕ ਮੀਰਾਸ ਲਈ ਉਹ ਨੂੰ ਛੱਡ ਜਾਓ</verse>
				<verse number="13">ਅਤੇ ਇਨ੍ਹਾਂ ਆਫਤਾਂ ਦੇ ਪਿੱਛੋਂ ਜਿਹੜੀਆਂ ਸਾਡੇ ਬੁਰੇ ਕੰਮਾਂ ਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ, ਤੈਂ ਸਾਡੇ ਪਾਪਾਂ ਨਾਲੋਂ ਸਾਨੂੰ ਥੋੜੀ ਸਜ਼ਾ ਦਿੱਤੀ ਸਗੋਂ ਇਜੇਹਾ ਛੁਟਕਾਰਾ ਸਾਨੂੰ ਦਿੱਤਾ,-</verse>
				<verse number="14">ਕੀ ਅਸੀਂ ਤੇਰੇ ਹੁਕਮਾਂ ਨੂੰ ਫੇਰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਉੱਮਤਾਂ ਨਾਲ ਸਾਕ ਕਰੀਏ? ਕੀ ਤੇਰਾ ਕ੍ਰੋਧ ਏਥੇ ਤੀਕ ਸਾਡੇ ਉੱਤੇ ਨਾ ਭੜਕੇਗਾ ਕਿ ਸਾਡਾ ਕੱਖ ਵੀ ਨਾ ਰਹੇ, ਨਾ ਕੋਈ ਬਕੀਆ ਨਾ ਛੁਟਕਾਰਾ?</verse>
				<verse number="15">ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਤਾਂ ਅਸੀਂ ਅੱਜ ਤੀਕ ਛੁਡਾਏ ਹੋਏ ਰਹਿੰਦੇ ਹਾਂ। ਵੇਖ, ਅਸੀਂ ਆਪਣੇ ਦੋਸ਼ਾਂ ਵਿੱਚ ਤੇਰੇ ਸਨਮੁਖ ਹਾਂ ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਹਜ਼ੂਰ ਖੜਾ ਰਹਿ ਸੱਕੇ? ।।</verse>
			</chapter>
			<chapter number="10">
				<verse number="1">ਜਦ ਅਜ਼ਰਾ ਨੇ ਪ੍ਰਾਰਥਨਾ ਕੀਤੀ ਅਤੇ ਰੋ ਕੇ ਅਰ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਇੱਕ ਬਹੁਤ ਵੱਡੀ ਸਭਾ ਮਨੁੱਖਾਂ, ਤੀਵੀਆਂ ਤੇ ਬਾਲਾਂ ਦੀ ਉਹ ਦੇ ਕੋਲ ਇੱਕਠੀ ਹੋ ਗਈ ਕਿਉਂ ਜੋ ਪਰਜਾ ਧਾਂਹਾ ਮਾਰ ਮਾਰ ਰੋਂਦੀ ਸੀ</verse>
				<verse number="2">ਤਾਂ ਏਲਾਮ ਦੇ ਪੁੱਤ੍ਰਾਂ ਵਿੱਚੋਂ ਯਹੀਏਲ ਦੇ ਪੁੱਤ੍ਰ ਸ਼ਕਨਯਾਹ ਨੇ ਉੱਤਰ ਦਿੱਤਾ ਅਤੇ ਅਜ਼ਰਾ ਨੂੰ ਆਖਿਆ ਕਿ ਅਸੀਂ ਆਪਣੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਕਿ ਦੇਸ ਦੀਆਂ ਉੱਮਤਾਂ ਵਿੱਚੋਂ ਕੁਜਾਤ ਜਨਾਨੀਆਂ ਘਰੀਂ ਬਿਠਾ ਲਈਆਂ ਹਨ ਪਰ ਅਜੇ ਏਸ ਉੱਤੇ ਵੀ ਇਸਰਾਏਲ ਲਈ ਇੱਕ ਉਮੇਦ ਹੈ</verse>
				<verse number="3">ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਰ ਏਹ ਸਾਰੀਆਂ ਜਨਾਨੀਆਂ ਅਰ ਇਨ੍ਹਾਂ ਦੇ ਬਾਲ ਆਪਣੇ ਪ੍ਰਭੁ ਦੀ ਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ ਕੱਢ ਦੇਈਏ ਅਤੇ ਇਹ ਬਿਵਸਥਾ ਦੇ ਅਨੁਸਾਰ ਕਰੀਏ</verse>
				<verse number="4">ਉੱਠ ਕਿਉਂ ਜੋ ਏਹ ਗੱਲ ਤੇਰੇ ਉੱਤੇ ਹੈ ਅਤੇ ਅਸੀਂ ਤੇਰੇ ਨਾਲ ਹਾਂ ਸੋ ਤਕੜਾ ਹੋ ਕੇ ਏਹ ਕੰਮ ਕਰ!</verse>
				<verse number="5">ਤਾਂ ਅਜ਼ਰਾ ਉੱਠਿਆ ਅਤੇ ਸਰਦਾਰਾਂ, ਜਾਜਕਾਂ, ਲੇਵੀਆਂ ਅਰ ਸਾਰੇ ਇਸਰਾਏਲ ਨੂੰ ਸੌਂਹ ਦਿੱਤੀ ਕਿ ਅਸੀਂ ਏਸ ਸੌਂਹ ਦੇ ਅਨੁਸਾਰ ਏਹ ਕੰਮ ਕਰਾਂਗੇ- ਉਨ੍ਹਾਂ ਨੇ ਇਹੀ ਸੌਂਹ ਖਾਧੀ</verse>
				<verse number="6">ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸੀਬ ਦੇ ਪੁੱਤ੍ਰ ਯੋਹਾਨਾਨ ਦੀ ਕੋਠੜੀ ਵਿੱਚ ਗਿਆ ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਜੋ ਉਹ ਅਸੀਰਾਂ ਦੀ ਬੇਈਮਾਨੀ ਦੇ ਕਾਰਨ ਰੋਂਦਾ ਰਿਹਾ</verse>
				<verse number="7">ਤਾਂ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਅਸੀਰੀ ਦੇ ਸਾਰੇ ਲੋਕਾਂ ਲਈ ਡੌਂਡੀ ਪਿਟਾਈ ਭਈ ਓਹ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ</verse>
				<verse number="8">ਅਤੇ ਸਰਦਾਰਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਜੋ ਕੋਈ ਤਿੰਨਾਂ ਦਿਨਾਂ ਵਿੱਚ ਨਾ ਆਵੇ ਉਹ ਦਾ ਸਾਰਾ ਲਕਾ ਤੁਕਾ ਜ਼ਬਤ ਕੀਤਾ ਜਾਵੇ ਅਤੇ ਉਹ ਅਸੀਰਾਂ ਦੀ ਸਭਾ ਤੋਂ ਛੇਕਿਆ ਜਾਵੇ।।</verse>
				<verse number="9">ਤਾਂ ਯਹੂਦਾਹ ਅਰ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨਾਂ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਏਹ ਨੌਵੇਂ ਮਹੀਨੇ ਦੀ ਵੀਹਵੀਂ ਤਰੀਖ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵੇਹੜੇ ਵਿੱਚ ਬੈਠੇ ਅਤੇ ਏਸ ਗੱਲ ਉੱਤੇ ਅਤੇ ਮੀਂਹ ਦੀ ਵਾਛੜ ਦੇ ਕਾਰਨ ਕੰਬਦੇ ਸਨ।।</verse>
				<verse number="10">ਤਾਂ ਅਜ਼ਰਾ ਜਾਜਕ ਉੱਠਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸਾਂ ਬੇਈਮਾਨੀ ਕੀਤੀ ਹੈ ਅਤੇ ਕੁਜਾਤ ਜਨਾਨੀਆਂ ਨੂੰ ਘਰੀਂ ਬਿਠਾ ਲਿਆ ਅਤੇ ਐਉਂ ਇਸਰਾਏਲ ਦੇ ਦੋਸ਼ ਨੂੰ ਵਧਾਇਆ ਹੈ</verse>
				<verse number="11">ਹੁਣ ਤੁਸੀਂ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਅੱਗੇ ਇਕਰਾਰ ਕਰੋ ਅਤੇ ਉਹ ਦਾ ਭਾਣਾ ਵਰਤੋਂ ਅਤੇ ਦੇਸ ਦੀਆਂ ਉੱਮਤਾਂ ਤੋਂ ਅਤੇ ਕੁਜਾਤ ਜਨਾਨੀਆਂ ਤੋਂ ਅੱਡ ਹੋ ਜਾਓ</verse>
				<verse number="12">ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਵੱਡੀ ਅਵਾਜ਼ ਨਾਲ ਆਖਿਆ, ਏਵੇਂ ਹੀ ਸਹੀ! ਜਿਵੇਂ ਤੁਸਾਂ ਸਾਡੇ ਕਰਨ ਲਈ ਠਹਿਰਾਇਆ ਅਸੀਂ ਏਹ ਗੱਲ ਕਰਾਂਗੇ!</verse>
				<verse number="13">ਪਰ ਪਰਜਾ ਢੇਰ ਸਾਰੀ ਹੈ ਅਤੇ ਏਹ ਵੱਡੀ ਵਾਛੜ ਦਾ ਮੌਸਮ ਹੈ ਸੋ ਅਸੀਂ ਬਾਹਰ ਨਹੀਂ ਖਲੋ ਸੱਕਦੇ। ਏਹ ਤਾਂ ਨਾ ਇੱਕ ਦਿਨ ਦਾ ਨਾ ਦੋ ਦਿਨ ਦਾ ਕੰਮ ਹੈ ਕਿਉਂ ਜੋ ਅਸਾਂ ਏਸ ਗੱਲ ਵਿੱਚ ਡਾਢਾ ਅਪਰਾਧ ਕੀਤਾ ਹੈ!</verse>
				<verse number="14">ਹੁਣ ਸਾਰੀ ਸਭਾ ਦੇ ਸਰਦਾਰ ਖਲੋ ਰਹਿਣ ਅਤੇ ਓਹ ਸਾਰੇ ਜਿਹੜੇ ਸਾਡੇ ਸ਼ਹਿਰਾਂ ਵਿੱਚ ਕੁਜਾਤ ਜਨਾਨੀਆਂ ਨੂੰ ਘਰੀਂ ਬਿਠਾਈ ਬੈਠੇ ਹਨ ਠਹਿਰਾਏ ਹੋਏ ਸਮੇਂ ਉੱਤੇ ਆਉਣ ਅਤੇ ਉਨ੍ਹਾਂ ਦੇ ਨਾਲ ਹਰ ਸ਼ਹਿਰ ਦੇ ਬਜ਼ੁਰਗ ਅਰ ਨਿਆਈ ਹੋਣ ਜਿੰਨਾ ਚਿਰ ਤੀਕ ਸਾਡੇ ਪਰਮੇਸ਼ੁਰ ਦਾ ਵੱਡਾ ਕ੍ਰੋਧ ਜੋ ਏਸ ਗੱਲ ਦੇ ਕਾਰਨ ਹੈ ਸਾਥੋਂ ਮੁੜ ਨਾ ਜਾਵੇ</verse>
				<verse number="15">ਕੇਵਲ ਅਸਾਹੇਲ ਦਾ ਪੁੱਤ੍ਰ ਯੋਨਾਥਾਨ ਅਰ ਤਿਕਵਾਹ ਦਾ ਪੁੱਤ੍ਰ ਯਹਜ਼ਯਾਹ ਏਹ ਦੇ ਵਿਰੁੱਧ ਉੱਠ ਖਲੋਤੇ ਅਤੇ ਮਸ਼ੁੱਲਾਮ ਤੇ ਸ਼ਬਤਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ।।</verse>
				<verse number="16">ਤਾਂ ਅਸੀਰੀ ਦੇ ਲੋਕਾਂ ਨੇ ਏਵੇਂ ਹੀ ਕੀਤਾ ਅਤੇ ਅਜ਼ਰਾ ਜਾਜਕ ਅਰ ਕਈ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਹੀ ਨਾਮਾਂ ਪਰਤੀ ਅੱਡ ਹੋਏ ਅਤੇ ਏਸ ਗੱਲ ਦੀ ਵੇਖ ਭਾਲ ਲਈ ਦਸਵੇਂ ਮਹੀਨੇ ਦੀ ਪਹਿਲੀ ਤਰੀਖ ਨੂੰ ਬੈਠ ਗਏ</verse>
				<verse number="17">ਅਤੇ ਸਾਰਿਆਂ ਮਨੁੱਖਾਂ ਦਾ ਜਿਨ੍ਹਾਂ ਦੇ ਘਰੀਂ ਕੁਜਾਤ ਜਨਾਨੀਆਂ ਬੈਠੀਆਂ ਸਨ ਫੈਸਲਾ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਮੁਕਾ ਦਿੱਤਾ।।</verse>
				<verse number="18">ਅਤੇ ਜਾਜਕਾਂ ਦੇ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਦੇ ਕੁਜਾਤ ਜਨਾਨੀਆਂ ਬੈਠੀਆਂ ਸਨ ਏਹ ਪਾਏ ਗਏ ਅਰਥਾਤ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਦੇ ਪੁੱਤ੍ਰਾਂ ਵਿੱਚੋਂ ਅਤੇ ਉਹ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਰੀਬ ਤੇ ਗਦਲਯਾਹ</verse>
				<verse number="19">ਅਤੇ ਉਨ੍ਹਾਂ ਨੇ ਆਪਣੀਆਂ ਤੀਵੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ ਅਤੇ ਦੋਸ਼ੀ ਹੋਣ ਦੇ ਕਾਰਨ ਉਨ੍ਹਾਂ ਨੇ ਇੱਜੜ ਦਾ ਇੱਕ ਛੱਤ੍ਰਾ ਦੋਸ਼ ਦੀ ਬਲੀ ਲਈ ਚੜ੍ਹਾਇਆ</verse>
				<verse number="20">ਅਤੇ ਇੰਮੇਰ ਦੇ ਪੁੱਤ੍ਰਾਂ ਵਿੱਚੋਂ- ਹਨਾਨੀ ਤੇ ਜ਼ਬਦਯਾਹ</verse>
				<verse number="21">ਅਤੇ ਹਾਰੀਮ ਦੇ ਪੁੱਤ੍ਰਾਂ ਵਿੱਚੋਂ- ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ</verse>
				<verse number="22">ਅਤੇ ਪਸ਼ਹੂਰ ਦੇ ਪੁੱਤ੍ਰਾਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਥਨਏਲ, ਯੋਜ਼ਾਬਾਦ ਤੇ ਅਲਆਸਾਹ</verse>
				<verse number="23">ਅਤੇ ਲੇਵੀਆਂ ਵਿੱਚੋਂ- ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ।।</verse>
				<verse number="24">ਅਤੇ ਗਵੱਯਾਂ ਵਿੱਚੋਂ- ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ- ਸ਼ੱਲੁਮ ਤੇ ਟਲਮ ਤੇ ਊਰੀ।।</verse>
				<verse number="25">ਅਤੇ ਇਸਰਾਏਲ ਵਿੱਚੋਂ- ਪਰੋਸ਼ ਦੇ ਪੁੱਤ੍ਰਾਂ ਵਿੱਚੋਂ- ਰਮਯਾਹ ਤੇ ਯਿਜ਼ਯਾਹ ਤੇ ਮਲਕੀਯਾਹ ਤੇ ਮੀਯਾਮੀਨ ਤੇ ਅਲਆਜ਼ਾਰ ਤੇ ਮਲਕੀਯਾਹ ਤੇ ਬਨਾਯਾਹ</verse>
				<verse number="26">ਅਤੇ ਏਲਾਮ ਦੇ ਪੁੱਤ੍ਰਾਂ ਵਿੱਚੋਂ- ਮੱਤਨਯਾਹ, ਜ਼ਕਰਯਾਹ, ਯਹੀਏਲ, ਤੇ ਅਬਦੀ ਤੇ ਯਰੇਮੋਥ ਤੇ ਏਲੀਯਾਹ</verse>
				<verse number="27">ਅਤੇ ਜ਼ੱਤੂ ਦੇ ਪੁੱਤ੍ਰਾਂ ਵਿੱਚੋਂ- ਅਲਯੋਏਨਈ, ਅਲਯਾਸੀਬ, ਮੱਤਨਯਾਹ ਤੇ ਯਰੇਮੋਥ ਤੇ ਜ਼ਾਬਾਦ ਤੇ ਅਜ਼ੀਜ਼ਾ</verse>
				<verse number="28">ਅਤੇ ਬੋਬਈ ਦਾ ਪੁੱਤ੍ਰਾਂ ਵਿੱਚੋਂ- ਯਹੋਹਾਨਾਨ, ਹਨਨਯਾਹ, ਜ਼ੱਬਈ, ਅਥਲਈ</verse>
				<verse number="29">ਅਤੇ ਬਾਨੀ ਦੇ ਪੁੱਤ੍ਰਾਂ ਵਿੱਚੋਂ-ਮਸ਼ੁੱਲਾਮ, ਮੱਲੂਕ ਤੇ ਅਦਾਯਾਹ, ਯਾਸ਼ੂਬ ਤੇ ਸ਼ਆਲ ਤੇ ਰਾਮੋਥ</verse>
				<verse number="30">ਅਤੇ ਪਹਥ-ਮੋਆਬ ਦੇ ਪੁੱਤ੍ਰਾਂ ਵਿੱਚੋਂ- ਅਦਨਾ ਤੇ ਕਲਾਲ, ਬਨਾਯਾਹ, ਮਅਸੇਆਹ, ਮੱਤਨਯਾਹ, ਬਸਲੇਲ ਤੇ ਬਿੰਨੂਈ ਤੇ ਮਨੱਸ਼ਹ</verse>
				<verse number="31">ਹਾਰੀਮ ਦੇ ਪੁੱਤ੍ਰਾਂ ਵਿੱਚੋਂ- ਅਲੀਅਜ਼ਰ, ਯਿੱਸ਼ੀਯਾਹ, ਮਲਕੀਯਾਹ, ਸ਼ਮਅਯਾਹ, ਸ਼ਿਮਓਨ</verse>
				<verse number="32">ਬਿਨਯਾਮੀਨ, ਮੱਲੂਕ, ਸ਼ਮਰਯਾਹ</verse>
				<verse number="33">ਹਾਸ਼ੁਮ ਦੇ ਪੁੱਤ੍ਰਾਂ ਵਿੱਚੋਂ- ਮਤਨਈ, ਮੱਤੱਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ, ਸ਼ਿਮਈ</verse>
				<verse number="34">ਬਾਨੀ ਦੇ ਪੁੱਤ੍ਰਾਂ ਵਿੱਚੋਂ- ਮਅਦਈ, ਅਮਰਾਮ ਤੇ ਊਏਲ</verse>
				<verse number="35">ਬਨਾਯਾਹ, ਬੇਦਯਾਹ, ਕਲੂਹੀ</verse>
				<verse number="36">ਵਨਯਾਹ, ਮਰੇਮੋਥ, ਅਲਯਾਸ਼ੀਬ</verse>
				<verse number="37">ਮੱਤਨਯਾਹ, ਮੱਤਨਈ, ਤੇ ਯਅਸਾਈ</verse>
				<verse number="38">ਅਤੇ ਬਾਨੀ ਤੇ ਬਿੰਨੂਈ, ਸ਼ਿਮਈ</verse>
				<verse number="39">ਅਤੇ ਸ਼ਲਮਯਾਹ ਤੇ ਨਾਥਾਨ ਤੇ ਅਦਾਯਾਹ</verse>
				<verse number="40">ਮਕਨਦਬਈ, ਸ਼ਾਸ਼ਈ, ਸ਼ਾਰਈ</verse>
				<verse number="41">ਅਜ਼ਰੇਲ ਤੇ ਸ਼ਲਮਯਾਹ, ਸ਼ਮਰਯਾਹ</verse>
				<verse number="42">ਸ਼ੱਲੂਮ, ਅਮਰਯਾਹ, ਯੂਸੁਫ਼</verse>
				<verse number="43">ਨਬੋ ਦੇ ਪੁੱਤ੍ਰਾਂ ਵਿੱਚੋਂ- ਯਈਏਲ, ਮੱਤਿਥਯਾਹ, ਜ਼ਾਬਾਦ, ਜ਼ਬੀਨਾ, ਯੱਦਈ, ਤੇ ਯੋਏਲ, ਬਨਾਯਾਹ</verse>
				<verse number="44">ਏਹ ਸਭ ਕੁਜਾਤ ਜਨਾਨੀਆਂ ਘਰੀਂ ਬਿਠਾਏ ਹੋਏ ਸਨ ਅਤੇ ਉਨ੍ਹਾਂ ਵਿੱਚ ਕਈ ਓਹ ਤੀਵੀਆਂ ਸਨ ਜਿਨ੍ਹਾਂ ਦੇ ਬੱਚੇ ਵੀ ਸਨ।।</verse>
			</chapter>
		</book>
		<book number="16">
			<chapter number="1">
				<verse number="1">ਹਕਲਯਾਹ ਦੇ ਪੁੱਤ੍ਰ ਨਹਮਯਾਹ ਦੀਆਂ ਗੱਲਾਂ। ਤਾਂ ਐਉਂ ਹੋਇਆ ਕਿ ਵੀਹਵੇਂ ਵਰ੍ਹੇ ਕਿਸਲੇਵ ਦੇ ਮਹੀਨੇ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਸਾਂ</verse>
				<verse number="2">ਅਤੇ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦੀਆਂ ਵਿੱਚੋਂ ਕਈ ਮਨੁੱਖ ਮੇਰੇ ਕੋਲ ਆਏ ਤਾਂ ਮੈਂ ਓਹਨਾਂ ਕੋਲੋਂ ਉਨ੍ਹਾਂ ਬਚਿਆਂ ਹੋਇਆਂ ਯਹੂਦੀਆਂ ਦੇ ਵਿਖੇ ਅਤੇ ਉਨ੍ਹਾਂ ਅਸੀਰਾਂ ਦੇ ਵਿਖੇ ਜਿਹੜੇ ਰਹਿ ਗਏ ਸਨ ਅਤੇ ਯਰੂਸ਼ਲਮ ਦੇ ਵਿਖੇ ਪੁੱਛਿਆ</verse>
				<verse number="3">ਤਾਂ ਓਹਨਾਂ ਮੈਨੂੰ ਆਖਿਆ, ਓਹ ਬਕੀਆ ਜਿਹੜਾ ਉੱਥੇ ਸੂਬੇ ਵਿੱਚ ਅਸੀਰੀ ਵਿੱਚੋਂ ਬਚ ਰਿਹਾ ਸੀ ਵੱਡੀ ਦੂਰਦਸ਼ਾ ਅਤੇ ਨਿਰਾਦਰੀ ਵਿੱਚ ਹੈ ਅਤੇ ਯਰੂਸ਼ਲਮ ਦੀਆਂ ਕੰਧਾਂ ਢੱਠੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ</verse>
				<verse number="4">ਤਾਂ ਐਉਂ ਹੋਇਆ ਕਿ ਜਦ ਮੈਂ ਏਹ ਗੱਲਾਂ ਸੁਣੀਆਂ ਤਾਂ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੀਕ ਸੋਗ ਕੀਤਾ ਅਤੇ ਵਰਤ ਰੱਖਿਆ ਨਾਲੇ ਅਕਾਸ਼ ਦੇ ਪਰਮੇਸ਼ੁਰ ਦੇ ਸਨਮੁੱਖ ਪ੍ਰਾਰਥਨਾ ਕੀਤੀ</verse>
				<verse number="5">ਅਤੇ ਮੈਂ ਆਖਿਆ, ਹੇ ਯਹੋਵਾਹ ਅਕਾਸ਼ ਦੇ ਪਰਮੇਸ਼ੁਰ, ਹੇ ਮਹਾਨ ਤੇ ਭੈ ਜੋਗ ਪਰਮੇਸ਼ੁਰ, ਤੂੰ ਜੋ ਆਪਣੇ ਪ੍ਰੇਮੀਆਂ, ਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਦਯਾ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈਂ</verse>
				<verse number="6">ਤੇਰੇ ਕੰਨ ਲੱਗੇ ਰਹਿਣ ਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਆਪਣੇ ਦਾਸ ਦੀ ਪ੍ਰਾਰਥਨਾ ਸੁਣਨ ਲਈ ਜਿਹੜੀ ਮੈਂ ਅੱਜ ਤੇਰੇ ਅੱਗੇ ਦਿਨ ਰਾਤ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਮੈਂ ਇਸਰਾਏਲੀਆਂ ਦੇ ਪਾਪ ਜਿਹੜੇ ਅਸਾਂ ਤੇਰੇ ਵਿਰੁੱਧ ਕੀਤੇ ਮੰਨ ਲਵਾਂਗਾ। ਹਾਂ, ਮੈਂ ਅਤੇ ਮੇਰੇ ਪਿਉ ਦਾਦਿਆਂ ਦੇ ਘਰਾਣੇ ਨੇ ਤੇਰਾ ਪਾਪ ਕੀਤਾ ਹੈ</verse>
				<verse number="7">ਅਸਾਂ ਤੇਰੇ ਵਿਰੁੱਧ ਵੱਡੀਆਂ ਭੈੜੀਆਂ ਗੱਲਾਂ ਕੀਤੀਆਂ ਅਤੇ ਅਸਾਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਤੈਂ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ</verse>
				<verse number="8">ਉਸ ਗੱਲ ਨੂੰ ਯਾਦ ਕਰ ਜਿਹ ਦਾ ਤੈਂ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਜੇ ਤੁਸੀਂ ਬੇਈਮਾਨੀ ਕਰੋਗੇ ਤਾਂ ਮੈਂ ਤੁਹਾਨੂੰ ਉੱਮਤਾਂ ਵਿੱਚ ਖਿਲਾਰ ਦਿਆਂਗਾ</verse>
				<verse number="9">ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ ਤਾਂ ਮੈਂ ਤੁਹਾਡੇ ਵਿੱਚੋਂ ਧੱਕਿਆਂ ਹੋਇਆਂ ਨੂੰ ਭਾਵੇਂ ਓਹ ਆਕਾਸ਼ ਦੇ ਆਖਰੀ ਕੰਢਿਆਂ ਉੱਤੇ ਹੋਣ ਉੱਥੋਂ ਮੈਂ ਓਹਨਾਂ ਨੂੰ ਇੱਕਠੇ ਕਰ ਕੇ ਉਸ ਅਸਥਾਨ ਵਿੱਚ ਲਿਆਵਾਂਗਾ ਜਿਹੜਾ ਮੈਂ ਆਪਣੇ ਨਾਮ ਵਸਾਉਣ ਲਈ ਚੁਣਿਆ ਹੈ</verse>
				<verse number="10">ਓਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ ਜਿਨ੍ਹਾਂ ਨੂੰ ਤੈਂ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ</verse>
				<verse number="11">ਹੇ ਪ੍ਰਭੁ, ਆਪਣੇ ਦਾਸ ਦੀ ਪ੍ਰਾਰਥਨਾ ਉੱਤੇ ਤੇਰੇ ਕੰਨ ਲੱਗੇ ਰਹਿਣ, ਆਪਣੇ ਦਾਸਾਂ ਦੀ ਪ੍ਰਾਰਥਨਾ ਉੱਤੇ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ ਅਤੇ ਅੱਜ ਤੂੰ ਆਪਣੇ ਦਾਸ ਨੂੰ ਸੁਫਲ ਕਰ ਅਤੇ ਏਸ ਮਨੁੱਖ ਦੇ ਅੱਗੇ ਮੈਨੂੰ ਤਰਸਾਂ ਦਾ ਭਾਗੀ ਬਣਾ। ਮੈਂ ਪਾਤਸ਼ਾਹ ਦਾ ਸਾਕੀ ਸਾਂ।।</verse>
			</chapter>
			<chapter number="2">
				<verse number="1">ਤਾਂ ਐਉਂ ਹੋਇਆ ਕਿ ਅਰਤਹਸ਼ਸ਼ਤਾ ਪਾਤਸ਼ਾਹ ਦੇ ਵੀਹਵੇਂ ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਮੈਂ ਉਹ ਦੇ ਸਾਹਮਣੇ ਸੀ ਤਾਂ ਮੈ ਚੁੱਕ ਕੇ ਮੈਂ ਪਾਤਸ਼ਾਹ ਨੂੰ ਦਿੱਤੀ ਪਰ ਮੈਂ ਉਸਦੇ ਹਜ਼ੂਰ ਪਹਿਲਾਂ ਕਦੀ ਉਦਾਸ ਨਹੀਂ ਸਾਂ ਹੋਇਆ</verse>
				<verse number="2">ਤਦ ਪਾਤਸ਼ਾਹ ਨੇ ਮੈਨੂੰ ਆਖਿਆ, ਤੇਰਾ ਮੂੰਹ ਕਿਉਂ ਉਦਾਸ ਹੈ? ਤੂੰ ਬਿਮਾਰ ਨਹੀਂ ਦਿਸਦਾ, ਏਹ ਤੇਰੇ ਦਿਲ ਦੀ ਉਦਾਸੀ ਬਿਨਾ ਹੋਰ ਕੁਝ ਨਹੀ। ਤਾਂ ਮੈਂ ਬਹੁਤ ਹੀ ਡਰ ਗਿਆ</verse>
				<verse number="3">ਮੈਂ ਪਾਤਸ਼ਾਹ ਨੂੰ ਆਖਿਆ, ਪਾਤਸ਼ਾਹ ਜੁੱਗੋ ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪਿਉ ਦਾਦਿਆਂ ਦੇ ਘਰਾਣੇ ਦੀਆਂ ਕਬਰਾਂ ਹਨ ਥੇਹ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨੇ ਖਾ ਲਏ ਹਨ?</verse>
				<verse number="4">ਪਾਤਸ਼ਾਹ ਨੇ ਮੈਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ? ਤਾਂ ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ</verse>
				<verse number="5">ਤੇ ਮੈਂ ਪਾਤਸ਼ਾਹ ਨੂੰ ਆਖਿਆ, ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਜੇ ਤੁਹਾਡਾ ਦਾਸ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਤੁਸੀਂ ਮੈਨੂੰ ਯਹੂਦਾਹ ਨੂੰ, ਮੇਰੇ ਪਿਉ ਦਾਦਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਘੱਲ ਦਿਓ ਕਿ ਮੈਂ ਉਨ੍ਹਾਂ ਨੂੰ ਬਣਾਵਾਂ</verse>
				<verse number="6">ਤਾਂ ਪਾਤਸ਼ਾਹ ਨੇ ਜਿਹ ਦੇ ਕੋਲ ਮਲਕਾ ਵੀ ਬੈਠੀ ਸੀ ਮੈਨੂੰ ਆਖਿਆ, ਤੇਰਾ ਜਾਣਾ ਕਿੰਨੇ ਚਿਰ ਲਈ ਹੈ ਅਤੇ ਤੂੰ ਕਦੋਂ ਮੁੜੇਂਗਾ? ਤਾਂ ਮੇਰਾ ਘੱਲਣਾ ਪਾਤਸ਼ਾਹ ਦੇ ਦਰਬਾਰ ਵਿੱਚ ਚੰਗਾ ਲੱਗਾ ਅਤੇ ਮੈਂ ਉਹ ਦੇ ਨਾਲ ਇੱਕ ਵੇਲਾ ਠਹਿਰਾ ਲਿਆ</verse>
				<verse number="7">ਮੈਂ ਪਾਤਸ਼ਾਹ ਨੂੰ ਆਖਿਆ, ਜੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬੇ ਦੇ ਹਾਕਮਾਂ ਲਈ ਪਰਵਾਨੇ ਦਿੱਤੇ ਜਾਣ ਭਈ ਓਹ ਮੈਨੂੰ ਉੱਥੇ ਤੀਕ ਲੰਘਾਉਣ ਕਿ ਮੈਂ ਯਹੂਦਾਹ ਵਿੱਚ ਪਹੁੰਚ ਜਾਵਾਂ</verse>
				<verse number="8">ਅਤੇ ਇੱਕ ਪਰਵਾਨਾ ਆਸਾਫ ਲਈ ਜਿਹੜਾ ਪਾਤਸ਼ਾਹੀ ਜੰਗਲ ਦਾ ਰਾਖਾ ਹੈ ਮਿਲੇ ਕਿ ਉਹ ਮੈਨੂੰ ਸ਼ਾਹੀ ਮਹਿਲ ਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਕੰਧ ਲਈ ਅਤੇ ਉਸ ਘਰ ਲਈ ਜਿਹਦੇ ਵਿੱਚ ਮੈਂ ਜਾਵਾਂਗਾ ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ। ਤਾਂ ਪਾਤਸ਼ਾਹ ਨੇ ਮੈਨੂੰ ਮੰਨ ਲਿਆ ਕਿਉਂਕਿ ਮੇਰੇ ਪਰਮੇਸ਼ੁਰ ਦਾ ਨੇਕ ਹੱਥ ਮੇਰੇ ਉੱਤੇ ਸੀ</verse>
				<verse number="9">ਤਦ ਮੈਂ ਦਰਿਆ ਦੇ ਪਾਰ ਹਾਕਮਾਂ ਦੇ ਕੋਲ ਗਿਆ ਅਤੇ ਪਾਤਸ਼ਾਹੀ ਪਰਵਾਨੇ ਉਨ੍ਹਾਂ ਨੂੰ ਦਿੱਤੇ ਅਤੇ ਪਾਤਸ਼ਾਹ ਨੇ ਮੇਰੇ ਨਾਲ ਫੌਜੀ ਸਰਦਾਰ ਅਤੇ ਅਸਵਾਰ ਘੱਲੇ।।</verse>
				<verse number="10">ਜਦ ਸਨਬਲਟ ਹੋਰੋਨੀ ਅਤੇ ਟੋਬੀਯਾਹ ਅੰਮੋਨੀ ਟਹਿਲੂਏ ਨੇ ਸੁਣਿਆ ਤਾਂ ਉਨ੍ਹਾਂ ਨੇ ਬਹੁਤ ਬੁਰਾ ਮਨਾਇਆ ਕਿ ਇੱਕ ਆਦਮੀ ਇਸਰਾਏਲੀਆਂ ਦੀ ਲਈ ਭਲਿਆਈ ਦਾ ਚਾਹਵੰਦ ਆਇਆ ਹੈ</verse>
				<verse number="11">ਸੋ ਮੈਂ ਯਰੂਸ਼ਲਮ ਨੂੰ ਆਇਆ ਅਤੇ ਉੱਥੇ ਤਿੰਨ ਦਿਨ ਰਿਹਾ</verse>
				<verse number="12">ਤਾਂ ਮੈਂ ਰਾਤ ਨੂੰ ਉੱਠਿਆ, ਮੈਂ ਅਤੇ ਮੇਰੇ ਨਾਲ ਹੋਰ ਮਨੁੱਖ, ਅਰ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ ਮੈਂ ਕਿਸੇ ਨੂੰ ਨਾ ਦੱਸਿਆ ਅਤੇ ਨਾ ਮੇਰੇ ਨਾਲ ਕੋਈ ਪਸੂ ਸੀ ਛੁਟ ਉਸ ਪਸੂ ਦੇ ਜਿਹਦੇ ਉੱਤੇ ਮੈਂ ਅਸਵਾਰ ਸਾਂ</verse>
				<verse number="13">ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਨਾਗ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਨੂੰ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਖਾਧੇ ਹੋਏ ਫਾਟਕ ਨੂੰ ਵੇਖਿਆ</verse>
				<verse number="14">ਫੇਰ ਮੈਂ ਚਸ਼ਮੇ ਫਾਟਕ ਤੋਂ ਲੰਘ ਕੇ ਪਾਤਸ਼ਾਹੀ ਤਲਾ ਨੂੰ ਗਿਆ ਪਰ ਉੱਥੇ ਉਸ ਪਸੂ ਦੇ ਜਿਹੜਾ ਮੇਰੇ ਹੇਠ ਸੀ ਲੰਘਣ ਲਈ ਕੋਈ ਥਾਂ ਨਹੀਂ ਸੀ</verse>
				<verse number="15">ਫਿਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖ ਕੇ ਮੁੜਿਆ ਅਤੇ ਵਾਦੀ ਦੇ ਫਾਟਕ ਥਾਣੀ ਮੁੜ ਆਇਆ</verse>
				<verse number="16">ਅਤੇ ਰਈਸਾਂ ਨੂੰ ਪਤਾ ਨਾ ਲੱਗਾ ਕਿ ਮੈਂ ਕਿੱਥੇ ਗਿਆ ਅਤੇ ਕੀ ਕੀਤਾ ਅਤੇ ਮੈਂ ਉਸ ਵੇਲੇ ਤੱਕ ਯਹੂਦੀਆਂ ਨੂੰ, ਜਾਜਕਾਂ ਨੂੰ, ਸ਼ਰੀਫਾ ਨੂੰ, ਰਈਸਾਂ ਨੂੰ ਅਤੇ ਬਾਕੀਆਂ ਨੂੰ ਜਿਹੜੇ ਕੰਮ ਕਰਦੇ ਸਨ ਨਾ ਦੱਸਿਆ</verse>
				<verse number="17">ਤਦ ਮੈਂ ਉਨ੍ਹਾਂ ਨੂੰ ਆਖਿਆ, ਤੁਸੀਂ ਉਸ ਦੁਰਦਸ਼ਾ ਨੂੰ ਵੇਖਦੇ ਹੋ ਜਿਹ ਦੇ ਵਿੱਚ ਅਸੀਂ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਹ ਦੇ ਫਾਟਕ ਅੱਗ ਨਾਲ ਸੜ ਗਏ ਹਨ। ਆਓ, ਅਸੀਂ ਯਰੂਸ਼ਲਮ ਦੀ ਕੰਧ ਬਣਾਈਏ ਭਈ ਅੱਗੇ ਨੂੰ ਅਸੀਂ ਬੋਲੀ ਵਿੱਚ ਨਾ ਆਈਏ</verse>
				<verse number="18">ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੇਰੇ ਪਰਮੇਸ਼ੁਰ ਦਾ ਹੱਥ ਕਿਸ ਤਰਾਂ ਮੇਰੇ ਉੱਤੇ ਨੇਕੀ ਲਈ ਸੀ ਅਤੇ ਪਾਤਸ਼ਾਹ ਦੀਆਂ ਗੱਲਾਂ ਜਿਹੜੀਆਂ ਉਸ ਮੈਨੂੰ ਆਖੀਆਂ ਸਨ, ਤਾਂ ਉਨ੍ਹਾਂ ਆਖਿਆ, ਆਓ, ਅਸੀਂ ਉਠੀਏ ਤੇ ਬਣਾਈਏ ਤਾਂ ਉਨ੍ਹਾਂ ਨੇ ਏਸ ਨੇਕ ਕੰਮ ਲਈ ਆਪਣੇ ਹੱਥਾਂ ਨੂੰ ਤਕੜਿਆਂ ਕੀਤਾ।।</verse>
				<verse number="19">ਜਦ ਸਨਬਲਟ ਹੋਰੋਨੀ, ਟੋਬੀਯਾਹ ਅੰਮੋਨੀ ਟਹਿਲੂਏ ਅਤੇ ਅਰਬੀ ਗਸ਼ਮ ਨੇ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖੌਲ ਉਡਾਇਆ ਅਤੇ ਸਾਡੀ ਨਿੰਦਿਆ ਕੀਤੀ ਅਤੇ ਆਖਿਆ, ਇਹ ਕੀ ਗੱਲ ਹੈ ਜਿਹੜੀ ਤੁਸੀਂ ਕਰਦੇ ਹੋ? ਕੀ ਤੁਸੀਂ ਪਾਤਸ਼ਾਹ ਤੋਂ ਆਕੀ ਹੋ ਜਾਓਗੇ?</verse>
				<verse number="20">ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਆਖਿਆ, ਅਕਾਸ਼ ਦਾ ਪਰਮੇਸ਼ੁਰ ਓਹੀ ਸਾਨੂੰ ਸੁਫਲ ਕਰੇਗਾ ਏਸ ਲਈ ਅਸੀਂ ਓਹ ਦੇ ਦਾਸ ਉੱਠਾਂਗੇ ਤੇ ਬਣਾਵਾਂਗੇ ਪਰ ਨਾ ਤੁਹਾਡਾ ਹਿੱਸਾ ਨਾ ਹੱਕ ਨਾ ਯਾਦਗਾਰ ਯਰੂਸ਼ਲਮ ਵਿੱਚ ਹੈ!।।</verse>
			</chapter>
			<chapter number="3">
				<verse number="1">ਤਾਂ ਅਲਯਾਸ਼ੀਬ ਸਰਦਾਰ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ ਅਤੇ ਉਹ ਨੂੰ ਪਵਿੱਤ੍ਰ ਕੀਤਾ ਅਤੇ ਉਹ ਦੇ ਬੂਹੇ ਖੜੇ ਕੀਤੇ, ਨਾਲੇ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੀਕ ਉਹ ਨੂੰ ਪਵਿੱਤ੍ਰ ਕੀਤਾ</verse>
				<verse number="2">ਉਹ ਦੇ ਅੱਗੇ ਯਰੀਹੋ ਦੇ ਮਨੁੱਖਾਂ ਨੇ ਬਣਾਇਆ ਅਤੇ ਉਹ ਦੇ ਅੱਗੇ ਇਮਰੀ ਦੇ ਪੁੱਤ੍ਰ ਜ਼ੱਕੂਰ ਨੇ ਬਣਾਇਆ</verse>
				<verse number="3">ਫੇਰ ਮਛੀ ਫਾਟਕ ਨੂੰ ਹੱਸਨਾਆਹ ਦੇ ਪੁੱਤ੍ਰਾਂ ਨੇ ਬਣਾਇਆ। ਉਨ੍ਹਾਂ ਨੇ ਉਹ ਦੇ ਸ਼ਤੀਰ ਬੀੜੇ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ</verse>
				<verse number="4">ਅਤੇ ਉਨ੍ਹਾਂ ਦੇ ਨਾਲ ਹੀ ਹਕੋਸ ਦੇ ਪੋਤਰੇ ਅਤੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਨੇ ਮੁਰੰਮਤ ਕੀਤੀ ਅਤੇ ਉਨ੍ਹਾਂ ਦੇ ਨਾਲ ਹੀ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ,</verse>
				<verse number="5">ਅਤੇ ਉਨ੍ਹਾਂ ਦੇ ਨਾਲ ਹੀ ਬਆਨਾ ਦੇ ਪੁੱਤ੍ਰ ਸਾਦੋਕ ਨੇ ਮੁਰੰਮਤ ਕੀਤੀ, ਆਪਣੇ ਅਤੇ ਉਨ੍ਹਾਂ ਦੇ ਨਾਲ ਹੀ ਤਕੋਈਆਂ ਨੇ ਮੁਰੰਮਤ ਕੀਤੀ ਪਰ ਉਨ੍ਹਾਂ ਦੇ ਪਤ ਵੰਤਿਆਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੀਆਂ ਧੌਣਾਂ ਨਾ ਨਿਵਾਈਆਂ</verse>
				<verse number="6">ਅਤੇ ਪੁਰਾਣੇ ਫਾਟਕ ਨੂੰ ਪਾਸੇਆਹ ਦੇ ਪੁੱਤ੍ਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ। ਉਨ੍ਹਾਂ ਨੇ ਉਹ ਦੇ ਸ਼ਤੀਰ ਬੀੜੇ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ</verse>
				<verse number="7">ਅਤੇ ਉਨ੍ਹਾਂ ਦੇ ਨਾਲ ਹੀ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੇ ਰਾਜ ਦੇ ਸਨ ਮੁਰੰਮਤ ਕੀਤੀ</verse>
				<verse number="8">ਅਤੇ ਉਹ ਦੇ ਨਾਲ ਹੀ ਸਰਾਫਾਂ ਵਿੱਚੋਂ ਹਰਹਯਾਹ ਦੇ ਪੁੱਤ੍ਰ ਉੱਜ਼ੀਏਲ ਨੇ ਮੁਰੰਮਤ ਕੀਤੀ, ਉਹ ਦੇ ਨਾਲ ਹੀ ਅਤਾਰਾਂ ਦੇ ਪੁੱਤ੍ਰਾਂ ਵਿੱਚੋਂ ਹਨਾਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਯਰੂਸ਼ਲਮ ਨੂੰ ਚੌੜੀ ਕੰਧ ਤੀਕ ਸਵਾਰ ਦਿੱਤਾ</verse>
				<verse number="9">ਅਤੇ ਉਨ੍ਹਾਂ ਦੇ ਨਾਲ ਹੂਰ ਦੇ ਪੁੱਤ੍ਰ ਰਫਾਯਾਹ ਜੋ ਯਰੂਸ਼ਲਮ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤੀ</verse>
				<verse number="10">ਅਤੇ ਉਨ੍ਹਾਂ ਦੇ ਨਾਲ ਹਰੂਮਫ ਦੇ ਪੁੱਤ੍ਰ ਯਦਾਯਾਹ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਹ ਦੇ ਨਾਲ ਹਸ਼ਬਨਯਾਹ ਦੇ ਪੁੱਤ੍ਰ ਹਟੂੱਸ਼ ਨੇ ਮੁਰੰਮਤ ਕੀਤੀ</verse>
				<verse number="11">ਹਰੀਮ ਦੇ ਪੁੱਤ੍ਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤ੍ਰ ਹਸ਼ੂਬ ਦੇ ਦੂਜੇ ਹਿੱਸੇ ਅਤੇ ਤੰਦੂਰਾਂ ਦੇ ਬੁਰਜ ਦੀ ਮੁਰੰਮਤ ਕੀਤੀ</verse>
				<verse number="12">ਉਹ ਦੇ ਨਾਲ ਹੱਲੋਹੇਸ਼ ਦੇ ਪੁੱਤ੍ਰ ਸ਼ੱਲੂਮ ਨੇ ਜੋ ਯਰੂਸ਼ਲਮ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਉਸ ਨੇ ਅਤੇ ਉਹ ਦੀਆਂ ਧੀਆਂ ਨੇ ਮੁਰੰਮਤ ਕੀਤੀ</verse>
				<verse number="13">ਅਤੇ ਵਾਦੀ ਦੇ ਫਾਟਕ ਦੀ ਮੁਰੰਮਤ ਹਨੂਨ ਅਤੇ ਜ਼ਾਨੋਆਹ ਦੇ ਵਾਸੀਆਂ ਨੇ ਕੀਤੀ ਅਤੇ ਉਨ੍ਹਾਂ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ ਅਤੇ ਇੱਕ ਹਜ਼ਾਰ ਹੱਥ ਕੰਧ ਕੂੜੇ ਦੇ ਫਾਟਕ ਤੀਕ ਬਣਾਈ</verse>
				<verse number="14">ਅਤੇ ਕੂੜੇ ਦੇ ਫਾਟਕ ਨੂੰ ਰੇਕਾਬ ਦੇ ਪੁੱਤ੍ਰ ਮਲਕੀਯਾਹ ਨੇ ਮੁਰੰਮਤ ਕੀਤਾ ਜੋ ਬੈਤ-ਹੱਕਾਰਮ ਦੇ ਇੱਕ ਹਿੱਸੇ ਦਾ ਸਰਦਾਰ ਸੀ ਅਤੇ ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ</verse>
				<verse number="15">ਅਤੇ ਚਸ਼ਮੇ ਫਾਟਕ ਨੂੰ ਕਾਲ ਹੋਜ਼ਾ ਦੇ ਪੁੱਤ੍ਰ ਸ਼ੱਲੂਨ ਨੇ ਜੋ ਮਿਸਪਾਹ ਦੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤਾ ਅਤੇ ਉਹ ਨੂੰ ਬਣਾਇਆ ਅਤੇ ਉਹ ਨੂੰ ਛੱਤਿਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ, ਅਤੇ ਪਾਤਸ਼ਾਹੀ ਬਾਗ ਦੇ ਕੋਲ ਸ਼ੱਲਾਹ ਦੇ ਤਾਲ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ ਬਣਾਇਆ</verse>
				<verse number="16">ਅਤੇ ਉਸ ਦੇ ਮਗਰੋਂ ਅਜ਼ਬੂਕ ਦੇ ਪੁੱਤ੍ਰ ਨਹਮਯਾਹ ਨੇ ਜਿਹੜਾ ਬੈਤਸੂਰ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਦਾਊਦ ਦੀਆਂ ਕਬਰਾਂ ਦੇ ਸਾਹਮਣੇ ਤੀਕ ਅਤੇ ਤਾਲ ਤੀਕ ਜਿਹੜਾ ਬਣਾਇਆ ਗਿਆ ਸੀ ਅਤੇ ਸੂਰਬੀਰਾਂ ਦੇ ਘਰ ਤੀਕ ਮੁਰੰਮਤ ਕੀਤੀ</verse>
				<verse number="17">ਉਸ ਦੇ ਮਗਰੋਂ ਲੇਵੀਆਂ ਵਿੱਚੋਂ ਬਾਨੀ ਦੇ ਪੁੱਤ੍ਰ ਰਹੂਮ ਨੇ ਮੁਰੰਮਤ ਕੀਤੀ, ਉਹ ਦੇ ਨਾਲ ਹਸ਼ਬਯਾਹ ਜੋ ਕਈਲਾਹ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਆਪਣੇ ਹਲਕੇ ਦੀ ਮੁਰੰਮਤ ਕੀਤੀ</verse>
				<verse number="18">ਉਹ ਦੇ ਮਗਰੋਂ ਉਹ ਦੇ ਭਰਾਵਾਂ ਵਿੱਚੋਂ ਹੇਨਾਦਾਦ ਦੇ ਪੁੱਤ੍ਰ ਬੱਵਈ ਨੇ ਜਿਹੜਾ ਕਈਲਾਹ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤੀ</verse>
				<verse number="19">ਉਹ ਦੇ ਨਾਲ ਯੇਸ਼ੂਆ ਦੇ ਪੁੱਤ੍ਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਸਰਦਾਰ ਸੀ ਉਹ ਨੇ ਦੂਜੇ ਹਿੱਸੇ ਦੀ ਸ਼ਸਤ੍ਰ ਖ਼ਾਨੇ ਦੀ ਚੜਾਈ ਦੇ ਸਾਹਮਣੇ ਦੇ ਮੋੜ ਤੀਕ ਦੀ ਮੁਰੰਮਤ ਕੀਤੀ</verse>
				<verse number="20">ਉਹ ਦੇ ਮਗਰੋਂ ਜ਼ੱਬਈ ਦੇ ਪੁੱਤ੍ਰ ਬਾਰੂਕ ਨੇ ਦਿਲ ਲਾ ਕੇ ਦੂਜੇ ਹਿੱਸੇ ਦੀ ਮੁਰੰਮਤ ਉਸ ਮੋੜ ਤੋਂ ਲੈ ਕੇ ਅਲਯਾਸ਼ੀਬ ਸਰਦਾਰ ਜਾਜਕ ਦੇ ਘਰ ਦੇ ਦਰਵੱਜੇ ਤੀਕ ਕੀਤੀ</verse>
				<verse number="21">ਉਸ ਦੇ ਮਗਰੋਂ ਹੱਕੋਜ਼ ਦੇ ਪੋਤਰੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਨੇ ਦੂਜੇ ਹਿੱਸੇ ਦੀ ਅਲਯਾਸ਼ੀਬ ਦੇ ਘਰ ਦੇ ਬੂਹੇ ਤੋਂ ਅਲਯਾਸ਼ੀਬ ਦੇ ਘਰ ਦੇ ਆਖਰ ਤਕ ਮੁਰੰਮਤ ਕੀਤੀ</verse>
				<verse number="22">ਉਹ ਦੇ ਮਗਰੋਂ ਉਨ੍ਹਾਂ ਜਾਜਕਾਂ ਨੇ ਮੁਰੰਮਤ ਕੀਤੀ ਜਿਹੜੇ ਮਦਾਨ ਦੇ ਮਨੁੱਖ ਸਨ</verse>
				<verse number="23">ਉਹ ਦੇ ਮਗਰੋਂ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਤਕ ਮੁਰੰਮਤ ਕੀਤੀ। ਉਹ ਦੇ ਮਗਰੋਂ ਅਨਨਯਾਹ ਦੇ ਪੋਤਰੇ ਮਆਸ਼ੇਯਾਹ ਦੇ ਪੁੱਤ੍ਰ ਅਜ਼ਰਯਾਹ ਨੇ ਆਪਣੇ ਘਰ ਦੇ ਨਾਲ ਨਾਲ ਮੁਰੰਮਤ ਕੀਤੀ</verse>
				<verse number="24">ਉਸ ਦੇ ਮਗਰੋਂ ਹੇਨਾਦਾਦ ਦੇ ਪੁੱਤ੍ਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਲੈ ਕੇ ਮੋੜ ਤਕ ਅਤੇ ਨੁੱਕਰ ਤੱਕ ਦੂਜੇ ਹਿੱਸੇ ਦੀ ਮੁਰੰਮਤ ਕੀਤੀ</verse>
				<verse number="25">ਊਜ਼ਈ ਦੇ ਪੁੱਤ੍ਰ ਪਲਾਲ ਨੇ ਉਸ ਮੋੜ ਅਤੇ ਬੁਰਜ ਦੇ ਸਾਹਮਣੇ ਤੋਂ ਜੋ ਪਾਤਸ਼ਾਹ ਦੇ ਉੱਪਰਲੇ ਮਹਿਲ ਦੇ ਅੱਗੋਂ ਨਿੱਕਲਦਾ ਸੀ ਜਿਹੜਾ ਬੰਦੀ ਖ਼ਾਨੇ ਦੇ ਦਲਾਨ ਦੇ ਨਾਲ ਸੀ ਮੁਰੰਮਤ ਕੀਤੀ। ਉਹ ਦੇ ਮਗਰੋਂ ਪਰੋਸ਼ ਦੇ ਪੁੱਤ੍ਰ ਪਦਾਯਾਹ ਨੇ</verse>
				<verse number="26">ਅਤੇ ਨਥੀਨੀਮ ਜੋ ਓਫਲ ਵਿੱਚ ਵੱਸਦੇ ਸਨ ਜਲ ਫਾਟਕ ਦੇ ਸਾਹਮਣੇ ਤੀਕ ਪੂਰਬ ਵੱਲ ਨਿੱਕਲਵੇਂ ਬੁਰਜ ਤੀਕ</verse>
				<verse number="27">ਉਹ ਦੇ ਮਗਰੋਂ ਤਕੋਈਆਂ ਨੇ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਜਿਹੜਾ ਬਾਹਰ ਨਿੱਕਲਵਾਂ ਸੀ ਓਫਲ ਦੀ ਕੰਧ ਤੀਕ ਦੂਜੇ ਹਿੱਸੇ ਦੀ ਮੁਰੰਮਤ ਕੀਤੀ</verse>
				<verse number="28">ਘੋੜ ਫਾਟਕ ਦੇ ਉੱਤੇ ਤੋਂ ਲੈ ਕੇ ਜਾਜਕਾਂ ਨੇ ਅਰਥਾਤ ਹਰ ਮਨੁੱਖ ਨੇ ਆਪਣੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ</verse>
				<verse number="29">ਉਨ੍ਹਾਂ ਦੇ ਮਗਰੋਂ ਇੰਮੇਰ ਦੇ ਪੁੱਤ੍ਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਦੇ ਮਗਰੋਂ ਪੂਰਬੀ ਫਾਟਕ ਦੇ ਰਾਖੇ ਸਕਨਯਾਹ ਦੇ ਪੁੱਤ੍ਰ ਸਮਆਯਾਹ ਨੇ ਮੁਰੰਮਤ ਕੀਤੀ</verse>
				<verse number="30">ਉਹ ਦੇ ਮਗਰੋਂ ਸਲਮਯਾਹ ਦੇ ਪੁੱਤ੍ਰ ਹਨਨਯਾਹ ਅਤੇ ਹਾਨੂਨ ਨੇ ਜਿਹੜਾ ਸਾਲਾਫ ਦਾ ਛੇਵਾਂ ਪੁੱਤ੍ਰ ਸੀ ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਹ ਦੇ ਮਗਰੋਂ ਬਰਕਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ</verse>
				<verse number="31">ਉਹ ਦੇ ਮਗਰੋਂ ਸਰਾਫ ਦੇ ਪੁੱਤ੍ਰ ਮਲਕੀਯਾਹ ਨੇ ਨਥੀਨੀਮ ਅਤੇ ਬਪਾਰੀਆਂ ਦੇ ਘਰ ਤੀਕ ਮਿਫਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ</verse>
				<verse number="32">ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੋਂ ਭੇਡ ਫਾਟਕ ਦੇ ਵਿੱਚਾਲੇ ਸਰਾਫਾਂ ਅਤੇ ਬਪਾਰੀਆਂ ਨੇ ਮੁਰੰਮਤ ਕੀਤੀ।।</verse>
			</chapter>
			<chapter number="4">
				<verse number="1">ਤਾਂ ਐਉਂ ਹੋਇਆ ਕਿ ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਕੰਧ ਨੂੰ ਬਣਾਉਂਦੇ ਹਾਂ ਤਾਂ ਉਹ ਨੂੰ ਗੁੱਸਾ ਚੜ੍ਹਿਆ ਅਤੇ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਨੂੰ ਠੱਠੇ ਕੀਤੇ</verse>
				<verse number="2">ਅਤੇ ਉਹ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੇ ਲਸ਼ਕਰ ਦੇ ਅੱਗੇ ਆਖਿਆ ਕਿ ਏਹ ਹੁਟੇ ਹੋਏ ਯਹੂਦੀ ਕੀ ਕਰਦੇ ਹਨ? ਕੀ ਓਹ ਆਪਣੇ ਲਈ ਮੋਰਚੇ ਬਣਾ ਰਹੇ ਹਨ? ਕੀ ਓਹ ਬਲੀ ਚੜ੍ਹਾਉਣਗੇ? ਕੀ ਓਹ ਇੱਕੋ ਹੀ ਦਿਨ ਸਭ ਕੁੱਝ ਬਣਾ ਲੈਣਗੇ? ਕੀ ਓਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁੱਗ ਕੇ ਫੇਰ ਨਵੇਂ ਬਣਾ ਲੈਣਗੇ?</verse>
				<verse number="3">ਤਾਂ ਟੋਬੀਯਾਹ ਅੰਮੋਨੀ ਨੇ ਜਿਹੜਾ ਉਹ ਦੇ ਕੋਲ ਸੀ ਆਖਿਆ ਕਿ ਏਹ ਜੋ ਬਣਾਉਂਦੇ ਹਨ ਜੇ ਇੱਕ ਲੂਮੜੀ ਏਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਏਸ ਕੰਧ ਨੂੰ ਢਾਹ ਦੇਵੇਗੀ!</verse>
				<verse number="4">ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡੀ ਬੇਪਤੀ ਹੁੰਦੀ ਹੈ। ਏਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਪਾ ਅਤੇ ਅਸੀਰੀ ਦੇ ਦੇਸ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ</verse>
				<verse number="5">ਅਤੇ ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਨੂੰ ਆਪਣੇ ਅੱਗੋਂ ਨਾ ਮਿਟਾ, ਕਿਉਂ ਜੋ ਉਨ੍ਹਾਂ ਨੇ ਤੇਰੇ ਕਹਿਰ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ</verse>
				<verse number="6">ਸੋ ਅਸੀਂ ਕੰਧ ਬਣਾਉਂਦੇ ਗਏ ਅਤੇ ਸਾਰੀ ਕੰਧ ਅੱਧ ਤੀਕ ਜੋੜੀ ਗਈ ਕਿਉਂ ਜੋ ਲੋਕ ਦਿਲ ਨਾਲ ਕੰਮ ਕਰਦੇ ਸਨ।।</verse>
				<verse number="7">ਤਾਂ ਐਉਂ ਹੋਇਆ ਕਿ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀਆਂ ਕੰਧਾਂ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਨ੍ਹਾਂ ਦੇ ਖੱਪੇ ਮਿਲਦੇ ਜਾਂਦੇ ਹਨ ਤਾਂ ਓਹ ਬਹੁਤ ਸੜ ਭੁਜ ਗਏ</verse>
				<verse number="8">ਤਾਂ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਮਤਾ ਪਕਾਇਆ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਹ ਦੇ ਕੰਮਾਂ ਵਿੱਚ ਧਾਂਦਲ ਪਾ ਦੇਈਏ</verse>
				<verse number="9">ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਰਹੇ ਅਤੇ ਉਨ੍ਹਾਂ ਦੇ ਕਾਰਨ ਆਪਣੇ ਲਈ ਦਿਨ ਰਾਤ ਉਨ੍ਹਾਂ ਦੇ ਵਿਰੁੱਧ ਪਹਿਰਾ ਖੜ੍ਹਾ ਕੀਤਾ</verse>
				<verse number="10">ਤਾਂ ਯਹੂਦਾਹ ਨੇ ਆਖਿਆ ਕਿ ਭਾਰ ਚੁੱਕਣ ਵਾਲਿਆਂ ਦਾ ਬਲ ਘੱਟਦਾ ਜਾਂਦਾ ਹੈ ਅਤੇ ਮਲਬਾ ਬਹੁਤ ਪਿਆ ਹੋਇਆ ਹੈ, ਅਸੀਂ ਕੰਧ ਨੂੰ ਬਣਾ ਨਹੀਂ ਸੱਕਦੇ</verse>
				<verse number="11">ਅਤੇ ਸਾਡੇ ਵਿਰੋਧੀਆਂ ਨੇ ਆਖਿਆ, ਜੱਦ ਤਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਵੱਢ ਨਾ ਸੁੱਟੀਏ ਅਤੇ ਉਨ੍ਹਾਂ ਦੇ ਕੰਮ ਨੂੰ ਡਕ ਨਾ ਦੇਈਏ ਤਦ ਤਕ ਓਹ ਨਾ ਜਾਣਨਗੇ ਅਤੇ ਨਾ ਵੇਖਣਗੇ</verse>
				<verse number="12">ਤਾਂ ਐਉਂ ਹੋਇਆ ਜਦ ਓਹ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ ਤੇੜੇ ਵੱਸਦੇ ਸਨ ਆਏ ਤਾਂ ਉਨ੍ਹਾਂ ਨੇ ਆ ਕੇ ਸਾਨੂੰ ਦੱਸ ਵਾਰ ਆਖਿਆ, ਓਹ ਸਾਰਿਆਂ ਥਾਵਾਂ ਵਿੱਚੋਂ ਸਾਡੇ ਉੱਤੇ ਚੜ੍ਹ ਆਉਣਗੇ</verse>
				<verse number="13">ਏਸ ਲਈ ਮੈਂ ਨੀਵਿਆਂ ਥਾਵਾਂ ਵਿੱਚ ਕੰਧ ਦੇ ਪਿੱਛੇ ਖੁਲ੍ਹਿਆਂ ਥਾਵਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਟੱਬਰਾਂ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਆਪਣੀਆਂ ਬਰਛੀਆਂ ਅਤੇ ਆਪਣੀਆਂ ਕਮਾਨਾਂ ਨਾਲ ਖੜੇ ਕੀਤਾ</verse>
				<verse number="14">ਮੈਂ ਵੇਖਿਆ ਅਤੇ ਉੱਠਿਆ ਅਤੇ ਉਨ੍ਹਾਂ ਸ਼ਰੀਫਾਂ ਅਤੇ ਰਈਸਾਂ ਅਤੇ ਬਾਕੀ ਲੋਕਾਂ ਨੂੰ ਆਖਿਆ, ਉਨ੍ਹਾਂ ਕੋਲੋਂ ਨਾ ਡਰੋ, ਪ੍ਰਭੁ ਨੂੰ ਜਿਹੜਾ ਵੱਡਾ ਤੇ ਭੈ ਦਾਇਕ ਹੈ ਯਾਦ ਰੱਖੋ ਅਤੇ ਆਪਣੇ ਭਰਾਵਾਂ ਲਈ ਅਤੇ ਆਪਣਿਆਂ ਪੁੱਤ੍ਰਾਂ ਲਈ, ਆਪਣੀਆਂ ਧੀਆਂ ਲਈ, ਆਪਣੀਆਂ ਤੀਵੀਆਂ ਲਈ ਅਤੇ ਆਪਣਿਆਂ ਘਰਾਂ ਲਈ ਲੜੋ!।।</verse>
				<verse number="15">ਤਾਂ ਐਉਂ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਏਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੇ ਮਤੇ ਨੂੰ ਤੁੱਛ ਕਰ ਦਿੱਤਾ ਤਦ ਅਸੀਂ ਸਾਰੇ ਦੇ ਸਾਰੇ ਕੰਧ ਵੱਲ ਮੁੜ ਆਏ ਅਤੇ ਹਰ ਮਨੁੱਖ ਆਪਣੇ ਕੰਮ ਨੂੰ ਗਿਆ</verse>
				<verse number="16">ਤਾਂ ਐਉਂ ਹੋਇਆ ਕਿ ਉਸ ਦਿਨ ਤੋਂ ਅੱਗੇ ਨੂੰ ਮੇਰੇ ਅੱਧੇ ਜੁਆਨ ਕੰਮ ਉੱਤੇ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ ਅਤੇ ਢਾਲਾਂ ਅਤੇ ਕਮਾਨਾਂ ਲੈ ਕੇ ਅਤੇ ਸੰਜੋਆਂ ਪਾਕੇ ਅਤੇ ਸਰਦਾਰ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਪਿੱਛੇ ਸਨ</verse>
				<verse number="17">ਓਹ ਜਿਹੜੇ ਕੰਧ ਬਣਾਉਂਦੇ ਸਨ ਅਤੇ ਓਹ ਜਿਹੜੇ ਭਾਰ ਚੁੱਕਦੇ ਸਨ ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਸ਼ੱਸਤ੍ਰ ਫੜਦੇ ਸਨ</verse>
				<verse number="18">ਅਤੇ ਬਣਾਉਣ ਵਾਲੇ ਮਨੁੱਖ ਆਪਣੇ ਕਮਰ ਕਸਿਆਂ ਵਿੱਚ ਆਪਣੀਆਂ ਤਲਵਾਰਾਂ ਰੱਖ ਕੇ ਬਣਾਉਂਦੇ ਸਨ ਅਤੇ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਸੀ</verse>
				<verse number="19">ਤਾਂ ਮੈਂ ਸ਼ਰੀਫਾਂ ਅਤੇ ਰਈਸਾਂ ਅਤੇ ਬਾਕੀ ਦੇ ਲੋਕਾਂ ਨੂੰ ਆਖਿਆ ਕਿ ਕੰਮ ਬਹੁਤ ਅਤੇ ਫੈਲਿਆ ਹੋਇਆ ਹੈ ਤੇ ਅਸੀਂ ਕੰਧ ਉੱਤੇ ਖਿਲਰੇ ਹੋਏ ਹਾਂ ਅਤੇ ਇੱਕ ਦੂਸਰੇ ਤੋਂ ਦੂਰ ਹਾਂ</verse>
				<verse number="20">ਜਿਸ ਥਾਂ ਵਿੱਚ ਤੁਸੀਂ ਨਰਸਿੰਗੇ ਦੀ ਅਵਾਜ਼ ਨੂੰ ਸੁਣੋ ਓਧਰ ਹੀ ਸਾਡੇ ਕੋਲ ਇੱਕਠੇ ਹੋ ਜਾਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ</verse>
				<verse number="21">ਅਸੀਂ ਕੰਮ ਕਰਦੇ ਗਏ ਅੱਧੇ ਉਨ੍ਹਾਂ ਵਿੱਚੋਂ ਸੂਰਜ ਚੜ੍ਹਣ ਤੋਂ ਤਾਰਿਆਂ ਦੇ ਵਿਖਾਈ ਦੇਣ ਤੀਕ ਬਰਛੀਆਂ ਨੂੰ ਥੰਮ੍ਹੀ ਰੱਖਦੇ ਸਨ</verse>
				<verse number="22">ਨਾਲੇ ਮੈਂ ਉਸ ਵੇਲੇ ਲੋਕਾਂ ਨੂੰ ਆਖਿਆ, ਹਰ ਮਨੁੱਖ ਆਪਣੇ ਜੁਆਨ ਸਣੇ ਯਰੂਸ਼ਲਮ ਵਿੱਚ ਰਾਤ ਕੱਟੇ ਤਾਂ ਜੋ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ</verse>
				<verse number="23">ਸੋ ਨਾ ਮੈਂ ਕਦੀ ਕੱਪੜੇ ਲਾਹੇ, ਨਾ ਮੇਰੇ ਭਰਾਵਾਂ, ਨਾ ਮੇਰੇ ਜੁਆਨਾਂ ਅਤੇ ਨਾ ਉਨ੍ਹਾਂ ਲੋਕਾਂ ਨੇ ਜਿਹੜੇ ਰਾਖੀ ਲਈ ਮੇਰੇ ਨਾਲ ਸਨ ਸਗੋਂ ਹਰ ਮਨੁੱਖ ਪਾਣੀ ਲੈਣ ਲਈ ਆਪਣਾ ਸ਼ੱਸਤ੍ਰ ਨਾਲ ਰੱਖਦਾ ਸੀ।।</verse>
			</chapter>
			<chapter number="5">
				<verse number="1">ਤਦ ਲੋਕਾਂ ਅਤੇ ਉਨ੍ਹਾਂ ਦੀਆਂ ਤੀਵੀਆਂ ਵਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ</verse>
				<verse number="2">ਅਤੇ ਕਈ ਸਨ ਜਿਹੜੇ ਕਹਿੰਦੇ ਸਨ ਕਿ ਸਾਡੇ ਪੁੱਤ੍ਰ, ਸਾਡੀਆਂ ਧੀਆਂ ਅਤੇ ਅਸੀਂ ਬਹੁਤ ਸਾਰੇ ਹਾਂ।</verse>
				<verse number="3">ਸਾਨੂੰ ਅੰਨ ਦੁਆਇਆ ਜਾਵੇ, ਜੋ ਅਸੀਂ ਖਾ ਕੇ ਜੀ ਸੱਕੀਏ, ਅਤੇ ਕਈ ਸਨ ਜਿਹੜੇ ਵਿੱਚੋਂ ਕਹਿੰਦੇ ਸਨ, ਅਸੀਂ ਆਪਣੇ ਖੇਤ ਅਤੇ ਆਪਣੇ ਅੰਗੂਰੀ ਬਾਗ ਅਤੇ ਆਪਣੇ ਘਰ ਗਿਰਵੀ ਰੱਖ ਦਿੰਦੇ ਹਾਂ ਤਾਂ ਜੋ ਅਸੀਂ ਕਾਲ ਲਈ ਅੰਨ ਲੈ ਸੱਕੀਏ</verse>
				<verse number="4">ਅਤੇ ਕਈ ਕਹਿੰਦੇ ਸਨ ਕਿ ਅਸਾਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗਾਂ ਨੂੰ ਗਿਰਵੀ ਰੱਖ ਕੇ ਪਾਤਸ਼ਾਹ ਦੇ ਮਾਮਲੇ ਲਈ ਚਾਂਦੀ ਉਧਾਰ ਲਈ</verse>
				<verse number="5">ਹੁਣ ਸਾਡਾ ਸਰੀਰ ਸਾਡਿਆਂ ਭਰਾਵਾਂ ਦੇ ਸਰੀਰ ਵਰਗਾ ਹੈ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ ਅਤੇ ਵੇਖੋ, ਅਸੀਂ ਆਪਣੇ ਪੁੱਤ੍ਰ ਅਤੇ ਆਪਣੀਆਂ ਧੀਆਂ ਨੂੰ ਟਹਿਲੂਏ ਹੋਣ ਲਈ ਗੁਲਾਮੀ ਵਿੱਚ ਦਿੰਦੇ ਹਾਂ ਅਤੇ ਸਾਡੀਆਂ ਧੀਆਂ ਵਿੱਚੋਂ ਕੁੱਝ ਗੋਲੀਆਂ ਹੋ ਚੁੱਕੀਆਂ ਹਨ ਅਤੇ ਸਾਡਾ ਕੁੱਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ ਦੂਜਿਆਂ ਕੋਲ ਹਨ</verse>
				<verse number="6">ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਦ ਮੈਨੂੰ ਵੱਡਾ ਗੁੱਸਾ ਚੜ੍ਹਿਆ</verse>
				<verse number="7">ਅਤੇ ਮੈਂ ਆਪਣੇ ਮਨ ਵਿੱਚ ਸੋਚਿਆ ਅਤੇ ਸ਼ਰੀਫਾਂ ਅਤੇ ਰਈਸਾਂ ਨਾਲ ਝਗੜਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਕੋਲੋਂ ਬਿਆਜ ਲੈਂਦਾ ਹੈ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇੱਕਠੀ ਕੀਤੀ</verse>
				<verse number="8">ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਅਸੀਂ ਆਪਣੇ ਵਿਤ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵਿੱਚ ਗਏ ਸਨ ਛੁਡਾਇਆ। ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚ ਦਿਓਗੇ? ਕੀ ਓਹ ਫੇਰ ਸਾਡੇ ਕੋਲ ਵਿਕ ਜਾਣਗੇ? ਤਦ ਓਹ ਚੁੱਪ ਹੋ ਗਏ ਅਤੇ ਕੋਈ ਗੱਲ ਨਾ ਆਖੀ</verse>
				<verse number="9">ਫੇਰ ਮੈਂ ਆਖਿਆ, ਜੋ ਤੁਸੀਂ ਕਰਦੇ ਹੋ ਏਹ ਚੰਗੀ ਗੱਲ ਨਹੀਂ। ਕੀ ਤੁਹਾਨੂੰ ਦੁਸ਼ਮਨ ਕੌਮਾਂ ਦੇ ਕੁਫ਼ਰ ਦੇ ਕਾਰਨ ਆਪਣੇ ਪਰਮੇਸ਼ੁਰ ਦੇ ਭੈ ਵਿੱਚ ਨਹੀਂ ਚਲਣਾ ਚਾਹੀਦਾ?</verse>
				<verse number="10">ਨਾਲੇ ਮੈਂ ਅਤੇ ਮੇਰੇ ਭਰਾ ਅਤੇ ਮੇਰੇ ਜੁਆਨ ਉਨ੍ਹਾਂ ਨੂੰ ਚਾਂਦੀ ਅਤੇ ਅੰਨ ਉਧਾਰ ਦੇ ਰਹੇ ਹਾਂ। ਅਸੀਂ ਏਹ ਬਿਆਜ਼ ਛੱਡ ਦੇਈਏ!</verse>
				<verse number="11">ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੇ ਅੰਗੂਰੀ ਬਾਗ ਅਤੇ ਉਨ੍ਹਾਂ ਦੇ ਜ਼ੈਤੂਨ ਦੇ ਬਾਗ ਅਤੇ ਉਨ੍ਹਾਂ ਦੇ ਘਰ ਨਾਲੇ ਚਾਂਦੀ ਦਾ ਅਰ ਅੰਨ ਦਾ ਅਰ ਨਵੀਂ ਮੈ ਦਾ ਅਤੇ ਤੇਲ ਦਾ ਸੌਵਾਂ ਹਿੱਸਾ ਜਿਹੜਾ ਤੁਸਾਂ ਉਨ੍ਹਾਂ ਤੋਂ ਹਿੱਕ ਦੇ ਧੱਕੇ ਨਾਲ ਲਿਆ ਹੈ ਉਨ੍ਹਾਂ ਨੂੰ ਮੋੜ ਦਿਓ</verse>
				<verse number="12">ਤਦ ਉਨ੍ਹਾਂ ਨੇ ਆਖਿਆ, ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਕੋਲੋਂ ਕੁਛ ਨਹੀਂ ਲਵਾਂਗੇ, ਅਸੀਂ ਓਦਾਂ ਹੀ ਕਰਾਂਗੇ ਜਿਵੇਂ ਤੁਸਾਂ ਆਖਿਆ ਹੈ। ਤਦ ਮੈਂ ਜਾਜਕਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਸੌਂਹ ਖੁਆਈ ਭਈ ਓਹ ਏਸ ਵਾਇਦੇ ਦੇ ਅਨੁਸਾਰ ਕਰਨ</verse>
				<verse number="13">ਨਾਲੇ ਮੈਂ ਆਪਣੇ ਪੱਲੇ ਝਾੜੇ ਅਤੇ ਆਖਿਆ, ਪਰਮੇਸ਼ੁਰ ਏਵੇਂ ਹੀ ਹਰ ਇੱਕ ਮਨੁੱਖ ਨੂੰ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ ਜਿਹੜਾ ਏਸ ਵਾਇਦੇ ਉੱਤੇ ਕਾਇਮ ਨਾ ਰਹੇ ਉਹ ਏਵੇਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ! ਤਾਂ ਸਾਰੀ ਸਭਾ ਨੇ ਆਖਿਆ, ਆਮੀਨ! ਅਤੇ ਯਹੋਵਾਹ ਦੀ ਉਸਤਤ ਕੀਤੀ। ਅਤੇ ਲੋਕਾਂ ਨੋ ਏਸ ਵਾਇਦੇ ਦੇ ਅਨੁਸਾਰ ਕੰਮ ਕੀਤਾ</verse>
				<verse number="14">ਨਾਲੇ ਅੱਜ ਤੋਂ ਜਦ ਤੋਂ ਮੈਂ ਯਹੂਦਾਹ ਦੇ ਦੇਸ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸਤਾ ਦੇ ਰਾਜ ਦੇ ਵੀਹਵੇਂ ਵਰ੍ਹੇ ਤੋਂ ਵਤੀਵੇਂ ਵਰ੍ਹੇ ਤੀਕ ਇਨ੍ਹਾਂ ਬਾਰਾਂ ਵਰ੍ਹਿਆ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮੀ ਦੀ ਰੋਟੀ ਨਾ ਖਾਧੀ</verse>
				<verse number="15">ਪਰ ਜਿਹੜੇ ਹਾਕਮ ਮੈਥੋਂ ਪਹਿਲਾਂ ਸਨ ਓਹ ਲੋਕਾਂ ਉੱਤੇ ਇੱਕ ਬੋਝ ਸਨ ਓਹ ਉਨ੍ਹ੍ਹਾਂ ਤੋਂ ਰੋਟੀ, ਮੈ, ਨਾਲੇ ਚਾਂਦੀ ਦੇ ਚਾਲੀ ਰੁਪਏ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਲੋਕਾਂ ਉੱਤੇ ਹਕੂਮਤ ਕਰਦੇ ਸਨ ਪਰ ਪਰਮੇਸ਼ੁਰ ਦੇ ਭੈ ਦੇ ਕਾਰਨ ਮੈਂ ਏਦਾਂ ਨਾ ਕੀਤਾ</verse>
				<verse number="16">ਨਾਲੇ ਮੈਂ ਏਸ ਕੰਧ ਦੇ ਕੰਮ ਵਿੱਚ ਤਕੜਾਈ ਨਾਲ ਲੱਗਾ ਰਿਹਾ, ਅਤੇ ਅਸਾਂ ਖੇਤ ਉੱਕੇ ਹੀ ਮੁਲ ਨਾ ਲਏ ਪਰ ਮੇਰੇ ਸਾਰੇ ਹੀ ਜੁਆਨ ਉੱਥੇ ਕੰਮ ਦੇ ਉੱਤੇ ਇੱਕਠੇ ਰਹੇ</verse>
				<verse number="17">ਅਤੇ ਮੇਰੇ ਲੰਗਰ ਵਿੱਚੋਂ ਖਾਣ ਵਾਲੇ ਉਨ੍ਹਾਂ ਤੋਂ ਬਿਨ੍ਹਾਂ ਜਿਹੜੇ ਆਲੇ ਦੁਆਲੇ ਦੀਆਂ ਕੌਮਾਂ ਵਿੱਚੋਂ ਆਉਂਦੇ ਸਨ ਡੇਢ ਸੌ ਯਹੂਦੀ ਅਤੇ ਸ਼ਰੀਫ ਸਨ</verse>
				<verse number="18">ਜਿਹੜਾ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਏਹ ਸੀ, - ਇੱਕ ਵਹਿੜਾ ਅਤੇ ਛੇ ਪਲੀਆਂ ਹੋਈਆਂ ਭੇਡਾਂ ਅਰ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸਾਂ ਦਿਨਾਂ ਵਿੱਚ ਇੱਕ ਵਾਰ ਮੈਂ ਦੀ ਹਰ ਇੱਕ ਕਿਸਮ ਦੀ ਵਾਫਰੀ ਹੁੰਦੀ ਸੀ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮੀ ਦੀ ਰੋਟੀ ਨਾ ਚਾਹੀ ਕਿਉਂਕਿ ਇਨ੍ਹਾਂ ਲੋਕਾਂ ਉੱਤੇ ਗੁਲਾਮੀ ਦਾ ਵੱਡਾ ਭਾਰ ਸੀ</verse>
				<verse number="19">ਹੇ ਮੇਰੇ ਪਰਮੇਸ਼ੁਰ, ਮੈਨੂੰ ਚੇਤੇ ਕਰ ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਉੱਤੇ ਕੀਤੀ।।</verse>
			</chapter>
			<chapter number="6">
				<verse number="1">ਤਾਂ ਐਉਂ ਹੋਇਆ ਕਿ ਜਦ ਸਨਬੱਲਟ ਅਰ ਟੋਬੀਯਾਹ ਅਰ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਦੱਸਿਆ ਗਿਆ ਕਿ ਮੈਂ ਕੰਧ ਬਣਾ ਲਈ ਹੈ ਅਤੇ ਕੋਈ ਖੱਪਾ ਬਾਕੀ ਨਹੀਂ ਰਿਹਾ ਭਾਵੇਂ ਮੈਂ ਅਜੇ ਤੀਕਰ ਫਾਟਕਾਂ ਦੇ ਬੂਹੇ ਨਹੀਂ ਲਾਏ ਸਨ</verse>
				<verse number="2">ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਆਖ ਘੱਲਿਆ ਕਿ ਆ, ਅਸੀਂ ਓਨੋ ਦੀ ਦੂਣ ਦੇ ਕਿਸੇ ਇੱਕ ਪਿੰਡ ਵਿੱਚ ਆਪਸ ਵਿੱਚ ਮਿਲੀਏ, ਪਰ ਓਹ ਮੇਰੇ ਨਾਲ ਬਦੀ ਕਰਨਾ ਚਾਹੁੰਦੇ ਸਨ</verse>
				<verse number="3">ਤਾਂ ਮੈਂ ਉਨ੍ਹਾਂ ਕੋਲ ਦੂਤਾਂ ਰਾਹੀਂ ਕਹਾ ਘੱਲਿਆ ਕਿ ਮੈਂ ਇੱਕ ਵੱਡਾ ਕੰਮ ਕਰ ਰਿਹਾ ਹਾਂ, ਹੇਠਾਂ ਨੂੰ ਆ ਨਹੀਂ ਸੱਕਦਾ, ਤੁਹਾਡੇ ਕੋਲ ਹਠਾੜ ਆਉਣ ਲਈ ਕੰਮ ਕਿਉਂ ਰੋਕਿਆ ਜਾਵੇ</verse>
				<verse number="4">ਉਨ੍ਹਾਂ ਨੇ ਚਾਰ ਵਾਰ ਏਸੇ ਗੱਲ ਲਈ ਆਖ ਘੱਲਿਆ ਅਤੇ ਮੈਂ ਉਨ੍ਹਾਂ ਨੂੰ ਏਸੇ ਤਰਾਂ ਦਾ ਉੱਤਰ ਦਿੱਤਾ</verse>
				<verse number="5">ਫੇਰ ਸਨਬੱਲਟ ਨੇ ਪੰਜਵੀਂ ਵਾਰ ਉਸੇ ਹੀ ਤਰਾਂ ਆਪਣੇ ਜੁਆਨ ਨੂੰ ਖੁੱਲ੍ਹੀ ਚਿੱਠੀ ਉਹ ਦੇ ਹੱਥ ਦੇ ਕੇ ਮੇਰੇ ਕੋਲ ਘੱਲਿਆ</verse>
				<verse number="6">ਜਿਹ ਦੇ ਵਿੱਚ ਲਿਖਿਆ ਹੋਇਆ ਸੀ ਕਿ ਕੌਮਾਂ ਵਿੱਚ ਏਹ ਸੁਣਿਆ ਗਿਆ ਹੈ, ਅਤੇ ਗਸ਼ਮੂ ਵੀ ਏਦਾਂ ਹੀ ਆਖਦਾ ਹੈ ਕਿ ਤੂੰ ਅਤੇ ਯਹੂਦੀ ਆਕੀ ਹੋਣ ਦਾ ਮਤਾ ਪਕਾਉਂਦੇ ਹੋ ਅਤੇ ਏਸੇ ਹੀ ਕਾਰਨ ਤੂੰ ਕੰਧ ਬਣਾਉਂਦਾ ਹੈਂ ਕਿ ਤੂੰ ਇਨ੍ਹਾਂ ਗੱਲਾਂ ਅਨੁਸਾਰ ਉਨ੍ਹਾਂ ਦਾ ਪਾਤਸ਼ਾਹ ਹੋ ਜਾਵੇਂ</verse>
				<verse number="7">ਨਾਲੇ ਤੂੰ ਨਬੀਆਂ ਨੂੰ ਖੜੇ ਕੀਤਾ ਕਿ ਯਰੂਸ਼ਲਮ ਵਿੱਚ ਤੇਰੇ ਲਈ ਪਰਚਾਰ ਕਰਨ ਕਿ ਯਹੂਦਾਹ ਵਿੱਚ ਇੱਕ ਪਾਤਸ਼ਾਹ ਹੈ। ਹੁਣ ਇੰਨ੍ਹਾਂ ਗੱਲਾਂ ਦੇ ਅਨੁਸਾਰ ਪਾਤਸ਼ਾਹ ਨੂੰ ਦੱਸਿਆ ਜਾਵੇਗਾ। ਹੁਣ ਆ, ਅਸੀਂ ਸਲਾਹ ਕਰੀਏ</verse>
				<verse number="8">ਤਦ ਮੈਂ ਉਹ ਦੇ ਕੋਲ ਆਖ ਘੱਲਿਆ ਕਿ ਇਨ੍ਹਾਂ ਗੱਲਾਂ ਦੇ ਅਨੁਸਾਰ ਜਿਹੜੀਆਂ ਤੂੰ ਆਖੀਆਂ ਹਨ ਕੋਈ ਗੱਲ ਨਹੀਂ ਹੋਈ ਕਿਉਂਕਿ ਏਹ ਗੱਲਾਂ ਤੇਰੇ ਹੀ ਮਨ ਦੇ ਲੱਡੂ ਭੋਰੇ ਹੋਏ ਹਨ!</verse>
				<verse number="9">ਕਿਉਂਕਿ ਸਾਰੇ ਇਹ ਆਖ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਭਈ ਕੰਮ ਤੋਂ ਉਨ੍ਹਾਂ ਦੇ ਹੱਥ ਝੂਠੇ ਪੈ ਜਾਣ ਭਈ ਉਹ ਪੂਰਾ ਨਾ ਹੋਵੇ ਹੁਣ (ਹੇ ਪਰਮੇਸ਼ੁਰ) ਮੇਰੇ ਹੱਥਾਂ ਨੂੰ ਤਕੜੇ ਕਰ!</verse>
				<verse number="10">ਫੇਰ ਮੈਂ ਮੁਹੇਯਟਬੇਲ ਦੇ ਪੋਤਰੇ ਦਲਾਯਾਹ ਦੇ ਪੁੱਤ੍ਰ ਸਮਆਯਾਹ ਦੇ ਘਰ ਵਿੱਚ ਆਇਆ। ਉਹ ਬੰਦ ਕੀਤਾ ਹੋਇਆ ਸੀ ਅਤੇ ਉਸ ਆਖਿਆ, ਆਓ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਹੈਕਲ ਦੇ ਅੰਦਰ ਮਿਲੀਏ ਅਤੇ ਹੈਕਲ ਦੇ ਬੂਹਿਆਂ ਨੂੰ ਭੇੜ ਲਈਏ ਕਿਉਂਕਿ ਓਹ ਤੈਨੂੰ ਵੱਢਣ ਲਈ ਆਉਣਗੇ, ਹਾਂ, ਉਹ ਤੈਨੂੰ ਰਾਤ ਨੂੰ ਵੱਢਣ ਲਈ ਆਉਣਗੇ</verse>
				<verse number="11">ਮੈਂ ਆਖਿਆ, ਕੀ ਮੇਰੇ ਵਰਗਾ ਆਦਮੀ ਭੱਜੇ? ਅਤੇ ਮੇਰੇ ਵਰਗਾ ਏਥੇ ਕੌਣ ਹੈ ਕਿ ਹੈਕਲ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਵਾਂਗਾ</verse>
				<verse number="12">ਅਤੇ ਵੇਖੋ, ਮੈਂ ਜਾਤਾ ਕਿ ਪਰਮੇਸ਼ੁਰ ਨੇ ਉਹ ਨੂੰ ਨਹੀਂ ਘੱਲਿਆ ਸੀ ਪਰ ਉਹ ਮੇਰੇ ਵਿਰੁੱਧ ਏਸ ਗੱਲ ਦਾ ਅਗੰਮ ਵਾਕ ਬੋਲਿਆ ਕਿਉਂ ਜੋ ਟੋਬੀਯਾਹ ਤੇ ਸਨਬੱਲਟ ਨੇ ਉਹ ਨੂੰ ਭਾੜੇ ਤੇ ਰੱਖਿਆ ਸੀ</verse>
				<verse number="13">ਉਹ ਇਸ ਲਈ ਭਾੜੇ ਤੇ ਰੱਖਿਆ ਗਿਆ ਕਿ ਮੈਂ ਡਰ ਜਾਵਾਂ ਅਤੇ ਐਉਂ ਕਰ ਕੇ ਮੈਂ ਪਾਪੀ ਬਣਾਂ ਜਿਸ ਨਾਲ ਓਹ ਮੇਰੀ ਬਦਨਾਮੀ ਕਰਨ ਅਤੇ ਏਹ ਮੇਰੀ ਨਿੰਦਿਆ ਦਾ ਕਾਰਨ ਹੋਵੇ।।</verse>
				<verse number="14">ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆਹ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ ਚੇਤੇ ਕਰ</verse>
				<verse number="15">ਸੋ ਕੰਧ ਅਲੂਲ ਦੇ ਮਹੀਨੇ ਦੀ ਪੰਝੀ ਤਾਰੀਖ ਨੂੰ ਬਵੰਜਵੇਂ ਦਿਨ ਪੂਰੀ ਹੋ ਗਈ।।</verse>
				<verse number="16">ਤਾਂ ਐਉਂ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਸੁਣਿਆਂ ਅਤੇ ਸਾਰੀਆਂ ਕੌਮਾਂ ਨੇ ਜਿਹੜੀਆਂ ਸਾਡੇ ਆਲੇ ਦੁਆਲੇ ਸਨ ਵੇਖਿਆ, ਓਹ ਆਪਣੀ ਹੀ ਨਿਗਾਹ ਵਿੱਚ ਆਪ ਹੀ ਡਿੱਗ ਪਏ, ਕਿਉਂਕਿ ਉਨ੍ਹਾਂ ਨੇ ਜਾਣ ਲਿਆ ਕਿ ਏਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਕੀਤਾ ਜਾ ਰਿਹਾ ਹੈ</verse>
				<verse number="17">ਨਾਲੇ ਉਨ੍ਹਾਂ ਦਿਨਾਂ ਵਿੱਚ ਯਹੂਦਾਹ ਦੇ ਧੌਲ ਦਾੜ੍ਹੀਆਂ ਦੀਆਂ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਕੋਲ ਆਈਆਂ ਅਤੇ ਟੋਬੀਯਾਹ ਦੀਆਂ ਉਨ੍ਹਾਂ ਕੋਲ ਗਈਆਂ</verse>
				<verse number="18">ਕਿਉਂ ਜੋ ਯਹੂਦਾਹ ਵਿੱਚੋਂ ਬਹੁਤ ਸਾਰਿਆਂ ਨੇ ਉਹ ਦੇ ਮਗਰ ਹੋਣ ਦੀ ਸੌਂਹ ਖਾਧੀ ਕਿਉਂਕਿ ਉਹ ਆਰਹ ਦਾ ਪੁੱਤ੍ਰ ਸ਼ਕਨਯਾਹ ਦਾ ਜੁਵਾਈ ਸੀ ਅਤੇ ਉਹ ਦੇ ਪੁੱਤ੍ਰ ਯਹੋਹਾਨਾਨ ਨੇ ਦੇ ਪੁੱਤ੍ਰ ਮਸ਼ੁੱਲਮ ਦੀ ਧੀ ਨੂੰ ਵਿਆਹ ਲਿਆ ਸੀ</verse>
				<verse number="19">ਨਾਲੇ ਉਹ ਦੀਆ ਨੇਕੀਆਂ ਮੈਨੂੰ ਦੱਸਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਦੱਸਦੇ ਸਨ ਅਤੇ ਟੋਬੀਯਾਹ ਨੇ ਮੈਨੂੰ ਡਰਾਉਣ ਲਈ ਪਰਵਾਨੇ ਘੱਲੇ।।</verse>
			</chapter>
			<chapter number="7">
				<verse number="1">ਤਾਂ ਐਉਂ ਹੋਇਆ ਜਦ ਕੰਧ ਬਣ ਗਈ ਅਤੇ ਮੈਂ ਬੂਹੇ ਜੜ ਦਿੱਤੇ ਅਤੇ ਦਰਬਾਨ, ਰਾਗੀ ਅਤੇ ਲੇਵੀ ਠਹਿਰਾ ਦਿੱਤੇ</verse>
				<verse number="2">ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਸਰਦਾਰ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਬਣਾਇਆ ਕਿਉਂਕਿ ਉਹ ਬਹੁਤਿਆਂ ਵਿੱਚੋਂ ਨਹਿਚਾ ਵਾਲਾ ਅਤੇ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ</verse>
				<verse number="3">ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਜਦ ਤਕ ਧੁੱਪ ਤਿਖੀ ਨਾ ਹੋ ਜਾਵੇ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਓਹ ਖੜੇ ਹੀ ਹੋਣ ਤਾਂ ਬੂਹੇ ਬੰਦ ਕੀਤੇ ਜਾਣ ਅਤੇ ਅਰਲ ਲਾਏ ਜਾਣ ਅਤੇ ਓਹ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਪਹਿਰੇਵਾਲੇ ਮੁਕੱਰਰ ਕਰਨ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣਿਆ ਘਰਾਂ ਦੇ ਅੱਗੇ ਹੋਣ</verse>
				<verse number="4">ਸ਼ਹਿਰ ਚੌੜਾ ਅਤੇ ਵੱਡਾ ਸੀ ਅਤੇ ਆਦਮੀ ਥੋੜੇ ਸਨ। ਉਹ ਦੇ ਵਿੱਚ ਘਰ ਬਣੇ ਹੋਏ ਨਹੀਂ ਸਨ</verse>
				<verse number="5">ਤਾਂ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਸ਼ਰੀਫਾਂ ਨੂੰ ਅਤੇ ਰਈਸਾਂ ਨੂੰ ਅਤੇ ਲੋਕਾਂ ਨੂੰ ਇੱਕਠੇ ਕਰਾਂ ਤਾਂ ਜੋ ਓਹ ਆਪਣੀ ਕੁਲ ਪਤਰੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਦੀ ਕੁਲ ਪਤਰੀ ਦੀ ਪੋਥੀ ਲੱਭੀ ਜਿਹੜੇ ਪਹਿਲਾਂ ਆਏ ਸਨ ਅਤੇ ਮੈਨੂੰ ਉਹ ਦੇ ਵਿੱਚ ਏਹ ਲਿਖਿਆ ਹੋਇਆ ਲੱਭਾ-</verse>
				<verse number="6">ਏਹ ਉਸ ਸੁਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਅਸੀਰਾਂ ਵਿੱਚੋਂ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰੀ ਵਿੱਚ ਲੈ ਗਿਆ ਸੀ ਉਤਾਹਾਂ ਆ ਕੇ ਸਾਰੇ ਯਰੂਸ਼ਲਮ ਤੇ ਯਹੂਦਾਹ ਵਿੱਚ ਆਪੋ ਆਪਣੇ ਸ਼ਹਿਰਾਂ ਨੂੰ ਮੁੜ ਆਏ,</verse>
				<verse number="7">ਜਿਹੜੇ ਜ਼ਰੁੱਬਾਬਲ, ਯੇਸ਼ੂਆ, ਨਹਮਾਯਾਹ, ਅਜ਼ਰਯਾਹ, ਰਅਮਯਾਹ ਅਰ ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਮਿਸਪਰਥ, ਬਿਗਵਾਨੀ, ਨਹੂਮ ਅਤੇ ਬਅਨਾਹ ਦੇ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਏਹ ਹੈ</verse>
				<verse number="8">ਪਰੋਸ਼ੀ ਦੀ ਵੰਸ ਦੋ ਹ਼ਜਾਰ ਇੱਕ ਸੌ ਬਹੱਤਰ</verse>
				<verse number="9">ਸ਼ਫਟਯਾਹ ਦੀ ਵੰਸ ਤਿੰਨ ਸੌ ਬਹੱਤਰ</verse>
				<verse number="10">ਆਰਹ ਦੀ ਵੰਸ ਛੇ ਸੌ ਬਵੰਜਾ</verse>
				<verse number="11">ਪਹਥ-ਮੋਆਬ ਜਿਹੜੇ ਯੇਸ਼ੂਆ ਅਤੇ ਯੋਆਬ ਦੀ ਵੰਸ ਵਿੱਚੋਂ ਸਨ ਦੋ ਹਜ਼ਾਰ ਅਠ ਸੌ ਅਠਾਰਾਂ</verse>
				<verse number="12">ਏਲਾਮ ਦੀ ਵੰਸ ਇੱਕ ਹਜ਼ਾਰ ਦੋ ਸੌ ਚੁਰੰਜਾ</verse>
				<verse number="13">ਜ਼ੱਤੂ ਦੀ ਵੰਸ ਅੱਠ ਸੌ ਪੰਨਤਾਲੀ</verse>
				<verse number="14">ਜ਼ੱਕਾਈ ਦੀ ਵੰਸ ਸੱਤ ਸੌ ਸੱਠ</verse>
				<verse number="15">ਬਿੰਨੂਈ ਦੇ ਵੰਸ ਛੇ ਸੌ ਅਠਤਾਲੀ</verse>
				<verse number="16">ਬੇਬਈ ਦੀ ਵੰਸ ਛੇ ਸੌ ਅਠਾਈ</verse>
				<verse number="17">ਅਜ਼ਗਾਦ ਦੀ ਵੰਸ ਦੋ ਹਜ਼ਾਰ ਤਿੰਨ ਸੌ ਬਾਈ</verse>
				<verse number="18">ਅਦੋਨੀਕਾਮ ਦੀ ਵੰਸ ਛੇ ਸੌ ਸਤਾਹਠ</verse>
				<verse number="19">ਬਿਗਵਾਈ ਦੀ ਵੰਸ ਦੋ ਹਜ਼ਾਰ ਸਤਾਹਠ</verse>
				<verse number="20">ਆਦੀਨ ਦੀ ਵੰਸ ਛੇ ਸੌ ਪਚਵੰਜਾ</verse>
				<verse number="21">ਹਿਜ਼ਕੀਯਾਹ ਦੇ ਅਟੇਰ ਦੀ ਵੰਸ ਅਠਾਨਵੇਂ</verse>
				<verse number="22">ਹਾਸੂਮ ਦੀ ਵੰਸ ਤਿੰਨ ਸੌ ਅਠਾਈ</verse>
				<verse number="23">ਬੇਸਾਈ ਦੀ ਵੰਸ ਤਿੰਨ ਸੌ ਚੌਵੀ</verse>
				<verse number="24">ਹਾਰੀਫ ਦੀ ਵੰਸ ਇੱਕ ਸੌ ਬਾਰਾਂ</verse>
				<verse number="25">ਗਿਬਓਨ ਦੀ ਵੰਸ ਪਚਾਨਵੇਂ</verse>
				<verse number="26">ਬੈਤਲਹਮ ਅਤੇ ਨਟੋਫਾਹ ਦੇ ਮਨੁੱਖ਼ ਇੱਕ ਸੌ ਅਠਾਸੀ</verse>
				<verse number="27">ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ</verse>
				<verse number="28">ਬੈਤ-ਅਜਮਾਵਥ ਦੇ ਮਨੁੱਖ ਬਤਾਲੀ</verse>
				<verse number="29">ਕਿਰਯਥ- ਯਆਰੀਮ ਅਰ ਕਫੀਰਾਹ ਅਤੇ ਬੇਰੋਯ ਦੇ ਮਨੁੱਖ ਸੱਤ ਸੌ ਤਰਤਾਲੀ</verse>
				<verse number="30">ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ</verse>
				<verse number="31">ਮਿਕਮਾਸ ਦੇ ਮਨੁੱਖ ਇੱਕ ਸੌ ਬਾਈ</verse>
				<verse number="32">ਬੈਤ-ਏਲ ਅਰ ਅਈ ਦੇ ਮਨੁੱਖ ਇੱਕ ਸੌ ਤੇਈ</verse>
				<verse number="33">ਦੂਸਰੇ ਨਬੋ ਦੇ ਮਨੁੱਖ ਬਵੰਜਾ</verse>
				<verse number="34">ਦੂਸਰੇ ਏਲਾਮ ਦੀ ਵੰਸ ਇੱਕ ਹਜ਼ਾਰ ਦੋ ਸੌ ਚੁਰੰਜਾ</verse>
				<verse number="35">ਹਾਰੀਮ ਦੀ ਵੰਸ ਤਿਨ ਸੌ ਵੀਹ</verse>
				<verse number="36">ਯਰੀਹੋ ਦੀ ਵੰਸ ਤਿੰਨ ਸੌ ਪੰਨਤਾਲੀ</verse>
				<verse number="37">ਲੋਦ ਅਰ ਹਾਦੀਦ ਅਤੇ ਓਨੋ ਦੀ ਵੰਸ ਸੱਤ ਸੌ ਇੱਕੀ</verse>
				<verse number="38">ਸਨਾਹ ਦੀ ਵੰਸ ਤਿੰਨ ਹਜ਼ਾਰ ਨੌ ਸੌ ਤੀਹ</verse>
				<verse number="39">ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਦੇ ਯਦਅਯਾਹ ਦੀ ਵੰਸ ਨੌ ਸੌ ਤਿਹੱਤਰ</verse>
				<verse number="40">ਈਮੇਰ ਦੀ ਵੰਸ ਇੱਕ ਹਜ਼ਾਰ ਬਵੰਜਾ</verse>
				<verse number="41">ਪਸ਼ਹੂਰ ਦੀ ਵੰਸ ਇੱਕ ਹਜ਼ਾਰ ਦੋ ਸੌ ਸੰਤਾਲੀ</verse>
				<verse number="42">ਹਾਰੀਮ ਦੀ ਵੰਸ ਇੱਕ ਹਜ਼ਾਰ ਸਤਾਰਾ</verse>
				<verse number="43">ਲੇਵੀ ਅਰਥਾਤ ਕਦਮੀਏਲ ਦੇ ਯੇਸ਼ੂਆ ਦੀ ਵੰਸ ਅਤੇ ਹੋਦਵਾਹ ਦੀ ਵੰਸ ਚੁਹੱਤਰ</verse>
				<verse number="44">ਰਾਗੀ ਅਸਾਫ ਦੀ ਵੰਸ ਇਕ ਸੌ ਅੱਠਤਾਲੀ</verse>
				<verse number="45">ਦਰਬਾਨ ਸੱਲੁਮ ਦੀ ਵੰਸ ਅਰ ਆਟੇਰ ਦੀ ਵੰਸ ਅਰ ਟਲਮੋਨ ਦੀ ਵੰਸ ਅਰ ਅੱਕੂਬ ਦੀ ਵੰਸ ਅਤੇ ਹਟੀਟਾ ਦੀ ਵੰਸ ਅਤੇ ਸ਼ੋਬਾਈ ਦੀ ਵੰਸ ਇੱਕ ਸੌ ਅਠੱਤੀ</verse>
				<verse number="46">ਨਥੀਨੀਮ ਅਰਥਾਤ ਸੀਹਾ ਦੀ ਵੰਸ ਅਤੇ ਹਸੁਫਾ ਦੀ ਵੰਸ ਅਰ ਟੱਬਾਓਥ ਦੀ ਵੰਸ</verse>
				<verse number="47">ਕੇਰੋਸ ਦੀ ਵੰਸ ਅਰ ਪਾਦੋਨ ਦੀ ਵੰਸ</verse>
				<verse number="48">ਲਬਾਨਾਹ ਦੀ ਵੰਸ ਅਰ ਸੀਆ ਦੀ ਵੰਸ ਅਰ ਹਗਾਬਾ ਦੀ ਵੰਸ ਅਰ ਸਲਮਾਈ ਦੀ ਵੰਸ</verse>
				<verse number="49">ਹਨਾਨ ਦੀ ਵੰਸ ਅਰ ਗੀੱਦੇਲ ਦੀ ਵੰਸ ਅਰ ਗਾਹਰ ਦੀ ਵੰਸ</verse>
				<verse number="50">ਰਅਯਾਹ ਦੀ ਵੰਸ ਅਰ ਰਸੀਨ ਦੀ ਵੰਸ ਅਰ ਨਕੋਦਾ ਦੀ ਵੰਸ</verse>
				<verse number="51">ਗੱਜ਼ਾਮ ਦੀ ਵੰਸ ਅਰ ਉੱਜ਼ਾ ਦੀ ਵੰਸ ਅਰ ਪਾਸੇਹ ਦੀ ਵੰਸ</verse>
				<verse number="52">ਬੇਸਈ ਦੀ ਵੰਸ ਅਰ ਮਊਨੀਮ ਦੀ ਵੰਸ ਅਰ ਨਫੀਸ਼ਸੀਮ ਦੀ ਵੰਸ</verse>
				<verse number="53">ਬਕਬੂਕ ਦੀ ਵੰਸ ਅਰ ਹਕੂਫਾ ਦੀ ਵੰਸ ਅਰ ਹਰਹੂਰ ਦੀ ਵੰਸ</verse>
				<verse number="54">ਬਸਲੀਥ ਦੀ ਵੰਸ ਅਰ ਮਹੀਦਾ ਦੀ ਵੰਸ ਅਰ ਹਰਸ਼ਾ ਦੀ ਵੰਸ</verse>
				<verse number="55">ਬਰਕੋਸ ਦੀ ਵੰਸ ਅਰ ਸੀਸਰਾ ਦੀ ਵੰਸ ਅਰ ਥਾਮਹ ਦੀ ਵੰਸ</verse>
				<verse number="56">ਨਸੀਅਹ ਦੀ ਵੰਸ ਅਰ ਹਟੀਫਾ ਦੀ ਵੰਸ</verse>
				<verse number="57">ਸੁਲੇਮਾਨ ਦੇ ਟਹਿਲੂਆਂ ਦੀ ਵੰਸ ਸੋਟਈ ਦੀ ਵੰਸ ਅਰ ਸੋਫਰਥ ਦੀ ਵੰਸ ਅਰ ਪਰੀਦਾ ਦੀ ਵੰਸ</verse>
				<verse number="58">ਯਅਲਾਹ ਦੀ ਵੰਸ ਅਰ ਦਰਕੋਨ ਦੀ ਵੰਸ ਅਰ ਗਿੱਦੇਲ ਦੀ ਵੰਸ</verse>
				<verse number="59">ਸ਼ਫਟਯਾਹ ਦੀ ਵੰਸ ਅਰ ਹੱਟੀਲ ਦੀ ਵੰਸ ਅਰ ਸਬਾਈਮ ਦੇ ਫੋਕਰਥ ਦੀ ਵੰਸ ਅਰ ਆਮੋਨ ਦੀ ਵੰਸ</verse>
				<verse number="60">ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਟਹਿਲੂਆਂ ਦੀ ਵੰਸ ਤਿਨ ਸੌ ਬਾਨਵੇਂ।।</verse>
				<verse number="61">ਏਹ ਓਹ ਹਨ ਜਿਹੜੇ ਤੇਲਮਲਹ ਅਰ ਤੇਲਹਰਸ਼ਾ ਅਰ ਕਰੂਬ ਅਰ ਅਦੋਨ ਅਤੇ ਇੰਮੇਰ ਤੋਂ ਉਤਾਹਾਂ ਗਏ ਸਨ ਪਰ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਆਪਣੀ ਨਸਲ ਦਾ ਪਤਾ ਨਾ ਦੇ ਸੱਕੇ ਭਈ ਇਸਰਾਏਲ ਵਿੱਚੋਂ ਵੀ ਸਨ</verse>
				<verse number="62">ਦਲਾਯਾਹ ਦੀ ਵੰਸ ਅਰ ਟੋਬੀਯਾਹ ਦੀ ਵੰਸ ਅਰ ਨਕੋਦਾ ਦੀ ਵੰਸ ਛੇ ਸੌ ਬਤਾਲੀ</verse>
				<verse number="63">ਅਤੇ ਜਾਜਕਾਂ ਵਿੱਚੋਂ ਹਾਬਾਯਾਹ ਦੀ ਵੰਸ ਅਰ ਕੋਸ ਦੀ ਵੰਸ ਬਰਜ਼ਿੱਲਈ ਦੀ ਵੰਸ ਜਿਨ੍ਹਾਂ ਨੇ ਬਰਜ਼ਿੱਲਈ ਗਿਲਆਦੀ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਏਸ ਲਈ ਉਨ੍ਹਾਂ ਦੇ ਨਾਉਂ ਉੱਤੇ ਪੁਕਾਰੀ ਗਈ</verse>
				<verse number="64">ਏਹਨਾਂ ਨੇ ਆਪਣੀਆਂ ਲਿਖਤਾਂ ਨੂੰ ਵੰਸਾਓਲੀਵਾਲਿਆਂ ਵਿੱਚੋਂ ਭਾਲਿਆ ਪਰ ਜਦ ਓਹ ਨਾ ਮਿਲੀਆਂ ਤਦ ਓਹ ਅਸ਼ੁੱਧ ਠਹਿਰਕੇ ਜਾਜਕਾਈ ਵਿੱਚੋਂ ਕੱਢੇ ਗਏ</verse>
				<verse number="65">ਤਾਂ ਹਾਕਮ ਨੇ ਉਨ੍ਹਾਂ ਨੂੰ ਆਖਿਆ ਕਿ ਓਹ ਅੱਤਪਵਿੱਤ੍ਰ ਚੀਜ਼ਾਂ ਵਿੱਚੋਂ ਨਾ ਖਾਣ ਜਿੰਨਾਂ ਚਿਰ ਊਰੀਮ ਅਰ ਥੁੰਮੀਮ ਲਈ ਕੋਈ ਜਾਜਕ ਨਾ ਖੜਾ ਹੋਵੇ</verse>
				<verse number="66">ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ</verse>
				<verse number="67">ਉਨ੍ਹਾਂ ਦੇ ਗੋੱਲੇ ਅਤੇ ਗੋੱਲੀਆਂ ਤੋਂ ਛੁਟ ਜਿਹੜੇ ਸੱਤ ਹਜ਼ਾਰ ਤਿੰਨ ਸੌ ਸੈਂਤੀ ਸਨ ਅਤੇ ਰਾਗੀ ਅਤੇ ਰਾਗਣਾਂ ਦੋ ਸੌ ਪੰਤਾਲੀ ਸਨ</verse>
				<verse number="68">ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ ਅਤੇ ਉਨ੍ਹਾਂ ਦੀਆਂ ਖੱਚਰਾਂ ਦੋ ਸੌ ਪੰਤਾਲੀ ਸਨ</verse>
				<verse number="69">ਉਨ੍ਹਾਂ ਦੇ ਊਠ ਚਾਰ ਸੌ ਪੈਂਤੀ ਅਤੇ ਉਨ੍ਹਾਂ ਦੇ ਗਧੇ ਛੇ ਹਜ਼ਾਰ ਸੱਤ ਸੌ ਵੀਹ</verse>
				<verse number="70">ਉਨ੍ਹਾਂ ਦੇ ਪਿਉ ਦਾਦਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਿੱਤਾ ਅਤੇ ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ ਅਤੇ ਪੰਜਾਹ ਬਾਟੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖ਼ਜਾਨੇ ਵਿੱਚ ਦਿੱਤੀਆਂ।।</verse>
				<verse number="71">ਪਿਉ ਦਾਦਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ</verse>
				<verse number="72">ਅਤੇ ਬਾਕੀ ਲੋਕਾਂ ਨੇ ਜਿਹੜਾ ਦਿੱਤਾ ਉਹ ਵੀਹ ਹਜ਼ਾਰ ਦਰਮ ਸੋਨਾ ਸੀ ਅਤੇ ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਟ ਪੁਸ਼ਾਕਾਂ</verse>
				<verse number="73">ਸੋ ਜਾਜਕ ਅਰ ਲੇਵੀ ਅਰ ਦਰਬਾਨ ਅਰ ਰਾਗੀ ਅਰ ਕਈ ਲੋਕ ਅਰ ਨਥੀਨੀਮ ਸਗੋਂ ਸਾਰਾ ਇਸਰਾਏਲ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ ਅਤੇ ਜਦੋਂ ਸੱਤਵਾਂ ਮਹੀਨਾ ਆਇਆ ਤਾਂ ਇਸਰਾਏਲੀ ਆਪਣਿਆਂ ਸ਼ਹਿਰਾਂ ਵਿੱਚ ਸਨ।।</verse>
			</chapter>
			<chapter number="8">
				<verse number="1">ਫੇਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ ਫਾਟਕ ਦੇ ਸਾਹਮਣੇ ਚੌਂਕ ਵਿੱਚ ਇੱਕਠੀ ਹੋਈ ਤਾਂ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਆਖਿਆ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਨੂੰ ਲਿਆ ਜਿਹਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ</verse>
				<verse number="2">ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਮਨੁੱਖਾਂ ਅਤੇ ਤੀਵੀਆਂ ਦੀ ਸਭਾ ਦੇ ਅੱਗੇ ਸਗੋਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸੱਕਦੇ ਸਨ ਬਿਵਸਥਾ ਨੂੰ ਲਿਆਇਆ</verse>
				<verse number="3">ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪੌਹ ਫੁੱਟਨ ਤੋਂ ਲੈ ਕੇ ਅੱਧੇ ਦਿਨ ਤਕ ਮਨੁੱਖਾਂ ਅਤੇ ਤੀਵੀਆਂ ਅਤੇ ਸਿਆਣਿਆਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੋਥੀ ਵੱਲ ਲੱਗੇ ਰਹੇ</verse>
				<verse number="4">ਤਾਂ ਅਜ਼ਰਾ ਲਿਖਾਰੀ ਇੱਕ ਲੱਕੜੀ ਦੇ ਤਖਤ ਪੋਸ਼ ਉੱਤੇ ਖੜਾ ਹੋ ਗਿਆ ਜਿਹੜਾ ਉਨ੍ਹਾਂ ਨੇ ਏਸੇ ਕੰਮ ਲਈ ਬਣਾਇਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ ਅਰ ਸ਼ਮਆ ਅਰ ਅਨਾਯਾਹ ਅਰ ਊਰੀਯਾਹ ਅਰ ਹਿਲਕੀਯਾਹ ਅਤੇ ਮਆਸੇਯਾਹ ਉਹ ਦੇ ਸੱਜੇ ਪਾਸੇ ਅਤੇ ਉਹ ਜੇ ਖੱਬੇ ਪਾਸੇ ਪਦਾਯਾਹ ਅਰ ਮੀਸ਼ਾਏਲ ਅਰ ਮਲਕੀਯਾਹ ਅਰ ਹਾਸ਼ੁਮ ਅਰ ਹਸ਼ਬੱਦਾਨਾਹ ਅਰ ਜ਼ਕਰਯਾਹ ਅਰ ਮਸ਼ੁੱਲਾਮ ਖੜੇ ਸਨ</verse>
				<verse number="5">ਤਾਂ ਅਜ਼ਰਾ ਨੇ ਸਾਰੀ ਪਰਜਾ ਦੇ ਵੇਖਦਿਆਂ ਪੋਥੀ ਖੋਲ੍ਹੀ ਕਿਉਂ ਜੋ ਉਹ ਸਾਰੀ ਪਰਜਾ ਤੋਂ ਉੱਚੇ ਥਾਂ ਤੇ ਸੀ ਅਤੇ ਉਹ ਦੇ ਖੋਲ੍ਹਦਿਆਂ ਸਾਰ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ</verse>
				<verse number="6">ਤਾਂ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਆਖਿਆ ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ ਆਮੀਨ” ਵਿੱਚ ਉੱਤਰ ਦਿੱਤਾ ਅਤੇ ਯਹੋਵਾਹ ਅੱਗੇ ਧਰਤੀ ਤੀਕ ਸਿਰ ਨੂੰ ਝੁਕਾ ਕੇ ਮੱਥਾ ਟੇਕਿਆ</verse>
				<verse number="7">ਅਤੇ ਯੇਸ਼ੂਆ ਅਰ ਬਾਨੀ ਅਰ ਸੇਰੇਬਯਾਹ ਅਰ ਯਾਮੀਨ ਅਰ ਅੱਕੂਬ ਅਰ ਸ਼ਬਥਈ ਅਰ ਹੋਦੀਯਾਹ ਅਰ ਮਅਸੇਯਾਹ ਅਰ ਕਲੀਟਾ ਅਰ ਅਜ਼ਰਯਾਹ ਅਰ ਯੋਜ਼ਾਬਾਦ ਅਰ ਹਨਾਨ ਅਰ ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਰ ਪਰਜਾ ਆਪਣੇ ਥਾਂ ਤੇ ਖੜੀ ਰਹੀ</verse>
				<verse number="8">ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਬੜੀ ਸਫਾਈ ਨਾਲ ਪੜ੍ਹਿਆ ਅਤੇ ਅਰਥ ਕੀਤੇ ਏਸ ਪਾਠ ਨੂੰ ਉਨ੍ਹਾਂ ਨੇ ਸਮਝਾ ਦਿੱਤਾ।।</verse>
				<verse number="9">ਅਤੇ ਨਹਮਯਾਹ ਜਿਹੜਾ ਹਾਕਮ ਸੀ ਅਤੇ ਅਜ਼ਰਾ ਜਿਹੜਾ ਜਾਜਕ ਤੇ ਲਿਖਾਰੀ ਸੀ ਅਤੇ ਲੇਵੀ ਜਿਹੜੇ ਸਿਖਾਉਂਦੇ ਸਨ, ਸਾਰੀ ਪਰਜਾ ਨੂੰ ਆਖਿਆ, ਅੱਜ ਦਾ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਪਵਿੱਤ੍ਰ ਹੈ। ਨਾ ਸੋਗ ਕਰੋ ਨਾ ਰੋਵੋ ਕਿਉਂ ਜੋ ਸਾਰੀ ਪਰਜਾ ਬਿਵਸਥਾ ਦੀਆਂ ਗੱਲਾਂ ਨੂੰ ਸੁਣ ਕੇ ਰੋਂਦੀ ਸੀ</verse>
				<verse number="10">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਥੰਧਿਆਈ ਖਾਓ ਅਤੇ ਮਿਠਾ ਪੀਓ ਅਤੇ ਜਿਨ੍ਹਾਂ ਦੇ ਲਈ ਕੁੱਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਛਾਂਦਾ ਘੱਲੋ ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੁ ਲਈ ਪਵਿੱਤ੍ਰ ਹੈ ਅਤੇ ਤੁਸੀਂ ਝੁਰੇਵਾਂ ਨਾ ਕਰੋ ਕਿਉਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ</verse>
				<verse number="11">ਤਾਂ ਲੇਵੀਆਂ ਨੇ ਸਾਰੀ ਪਰਜਾ ਨੂੰ ਏਹ ਆਖ ਕੇ ਠੰਡਾ ਕੀਤਾ ਕਿ ਚੁੱਪ ਰਹੋ ਕਿਉਂ ਜੋ ਏਹ ਦਿਨ ਪਵਿੱਤ੍ਰ ਹੈ, ਝੁਰੇਵਾਂ ਨਾ ਕਰੋ</verse>
				<verse number="12">ਤਾਂ ਸਾਰੀ ਪਰਜਾ ਖਾਣ ਪੀਣ ਅਤੇ ਛਾਂਦੇ ਘੱਲਣ ਲਈ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ ਕਿਉਂ ਜੋ ਓਹ ਏਹਨਾਂ ਗੱਲਾਂ ਨੂੰ ਜਿਹੜੀਆਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਮਝਦੇ ਸਨ।।</verse>
				<verse number="13">ਦੂਜੇ ਦਿਨ ਸਾਰੀ ਪਰਜਾ ਦੇ ਪਿਉ ਦਾਦਿਆਂ ਦੇ ਮੁਖੀਏ ਅਰ ਜਾਜਕ ਅਤੇ ਲੇਵੀ ਅਜ਼ਰਾ ਲਿਖਾਰੀ ਕੋਲ ਇੱਕਠੇ ਹੋਏ ਭਈ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ</verse>
				<verse number="14">ਅਤੇ ਉਨ੍ਹਾਂ ਨੂੰ ਬਿਵਸਥਾ ਵਿੱਚ ਏਹ ਲਿਖਿਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਭਈ ਇਸਰਾਏਲ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਵੱਸਣ</verse>
				<verse number="15">ਅਤੇ ਸਾਰਿਆਂ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਏਹ ਸੁਣਾਇਆ ਜਾਏ ਅਤੇ ਏਹ ਦੀ ਡੌਂਡੀ ਪਿਟਾਈ ਜਾਵੇ ਕਿ ਪਹਾੜ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ ਅਰ ਤੇਲ ਦੇ ਬਿਰਛ ਦੀਆਂ ਟਹਿਣੀਆਂ ਅਰ ਮਹਿੰਦੀ ਦੀਆਂ ਟਹਿਣੀਆਂ ਅਰ ਖਜੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਓ ਜਿਵੇਂ ਲਿਖਿਆ ਹੈ</verse>
				<verse number="16">ਤਾਂ ਲੋਗ ਬਾਹਰ ਗਏ ਅਤੇ ਓਹ ਇਨ੍ਹਾਂ ਨੂੰ ਲਿਆਏ ਅਤੇ ਹਰ ਮਨੁੱਖ ਨੇ ਆਪਣੀ ਛੱਤ ਉੱਤੇ ਆਪਣੇ ਵੇਹੜੇ ਵਿੱਚ ਅਤੇ ਪਰਮੇਸ਼ੁਰ ਭਵਨ ਦੇ ਵੇਹੜੇ ਦੇ ਵਿੱਚ ਅਤੇ ਜਲ ਫਾਟਕ ਤੇ ਚੌਂਕ ਵਿੱਚ ਅਤੇ ਅਫਰਾਈਮੀ ਫਾਟਕ ਦੇ ਚੌਂਕ ਵਿੱਚ ਅਤੇ ਆਪਣੇ ਲਈ ਡੇਰੇ ਬਣਾਏ</verse>
				<verse number="17">ਸਾਰੀ ਸਭਾ ਨੇ ਜਿਹੜੀ ਅਸੀਰੀ ਵਿੱਚੋਂ ਮੁੜ ਆਈ ਸੀ ਡੇਰੇ ਬਣਾਏ ਅਤੇ ਡੇਰਿਆਂ ਵਿੱਚ ਵੱਸ ਗਏ ਕਿਉਂ ਜੋ ਨੂਨ ਦੇ ਪੁੱਤ੍ਰ ਯੇਸ਼ੂਆ ਦੇ ਦਿਨਾਂ ਤੋਂ ਇਸਰਾਏਲੀਆਂ ਨੇ ਅੱਜ ਦੇ ਦਿਨ ਤੀਕ ਏਦਾ ਨਹੀਂ ਕੀਤਾ ਸੀ ਤਾਂ ਬਹੁਤ ਵੱਡਾ ਅਨੰਦ ਹੋਇਆ</verse>
				<verse number="18">ਅਤੇ ਪਹਿਲੇ ਦਿਨ ਤੋਂ ਲੈ ਕੇ ਛੇਕੜਲੇ ਦਿਨ ਤੀਕ ਉਸ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਨਿਤਾ ਨੇਮ ਪੜ੍ਹਿਆ ਅਤੇ ਸੱਤ ਦਿਨ ਉਨ੍ਹਾਂ ਨੂੰ ਪਰਭ ਮਨਾਇਆ ਅਤੇ ਅੱਠਵੇਂ ਦਿਨ ਦਸਤੂਰ ਦੇ ਅਨੁਸਾਰ ਸ਼ਿਰੋਮਣੀ ਸਭਾ ਹੋਈ।।</verse>
			</chapter>
			<chapter number="9">
				<verse number="1">ਉਸੇ ਮਹੀਨੇ ਦੀ ਚਵੀ ਤਾਰੀਖ ਨੂੰ ਇਸਰਾਏਲੀ ਵਰਤ ਰੱਖ ਕੇ ਅਤੇ ਤੱਪੜ ਬੰਨ੍ਹ ਕੇ ਖਾਕ ਆਪਣੇ ਉੱਪਰ ਪਾ ਕੇ ਇੱਕਠੇ ਕੀਤੇ ਗਏ</verse>
				<verse number="2">ਅਤੇ ਇਸਰਾਏਲ ਦੀ ਨਸਲ ਨੇ ਸਾਰੇ ਓਪਰੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅੱਡ ਕੀਤਾ ਅਤੇ ਖੜੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪਿਉ ਦਾਦਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ</verse>
				<verse number="3">ਅਤੇ ਉਨ੍ਹਾਂ ਨੇ ਆਪਣੇ ਥਾਂ ਤੇ ਖੜੇ ਹੋ ਕੇ ਪਹਿਰ ਦਿਨ ਚੜ੍ਹੇ ਤਕ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ ਅਤੇ ਦੂਸਰੇ ਪਹਿਰ ਉਨ੍ਹਾਂ ਨੇ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ।।</verse>
				<verse number="4">ਤਦ ਲੇਵੀਆਂ ਵਿੱਚੋਂ ਯੇਸ਼ੂਆ ਅਰ ਬਾਨਈ ਅਰ ਕਦਮੀਏਲ ਅਰ ਸ਼ਬਨਯਾਹ ਅਰ ਬੁੰਨੀ ਅਰ ਸ਼ੇਰੇਬਯਾਹ ਅਰ ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜੇ ਹੋ ਕੇ ਵੱਡੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ</verse>
				<verse number="5">ਫੇਰ ਯੇਸ਼ੂਆ ਅਰ ਕਦਮੀਏਲ ਅਰ ਬਾਨੀ ਅਰ ਹਸ਼ਬਨਯਾਹ ਅਰ ਸ਼ੇਰੇਬਯਾਹ ਅਰ ਹੋਦੀਯਾਹ ਅਰ ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਆਖਿਆ, ਉੱਠਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਜੁੱਗੋ ਜੁੱਗ ਮੁਬਾਰਕ ਆਖੋ ਅਤੇ ਤੇਰਾ ਪਰਤਾਪ ਵਾਲਾ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਦੇ ਉੱਤੇ ਉੱਚਾ ਹੈ!</verse>
				<verse number="6">ਤੂੰ, ਹਾਂ, ਤੂੰ ਹੀ ਕੇਵਲ ਇੱਕ ਯਹੋਵਾਹ ਹੈਂ। ਤੂੰ ਅਕਾਸ਼ ਅਤੇ ਅਕਾਸ਼ਾਂ ਦੇ ਅਕਾਸ਼ ਵੀ ਅਤੇ ਉਨ੍ਹਾਂ ਦੀ ਸਾਰੀ ਸੈਨਾ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜਾਂ, ਸਮੁੰਦਰ ਅਤੇ ਜੋ ਕੁੱਝ ਉਨ੍ਹਾਂ ਦੇ ਵਿੱਚ ਹੈ ਬਣਾਏ ਅਤੇ ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਅਕਾਸ਼ ਦੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ</verse>
				<verse number="7">ਤੂੰ ਉਹ ਯਹੋਵਾਹ ਪਰਮੇਸ਼ੁਰ ਹੈ ਜਿਨ ਅਬਰਾਮ ਨੂੰ ਚੁਣਿਆ ਅਤੇ ਕਸਦੀਆਂ ਦੇ ਊਰ ਵਿੱਚੋਂ ਕੱਢ ਲਿਆਂਦਾ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ</verse>
				<verse number="8">ਤੂੰ ਉਹ ਦਾ ਮਨ ਆਪਣੇ ਸਨਮੁਖ ਈਮਾਨ ਵਾਲਾ ਪਾਇਆ ਅਤੇ ਉਹ ਦੇ ਨਾਲ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਨੇਮ ਬੰਨ੍ਹਿਆ ਅਰਥਾਤ ਉਹ ਦੀ ਅੰਸ ਨੂੰ ਦੇਣ ਦਾ ਅਤੇ ਤੂੰ ਆਪਣੀਆਂ ਗੱਲਾਂ ਨੂੰ ਪੂਰਾ ਕੀਤਾ ਕਿਉਂ ਜੋ ਤੂੰ ਧਰਮੀ ਹੈਂ</verse>
				<verse number="9">ਤੂੰ ਸਾਡੇ ਪਿਉ ਦਾਦਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਸੁਣੀ</verse>
				<verse number="10">ਅਤੇ ਫ਼ਿਰਊਨ ਦੇ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ ਅਤੇ ਉਸ ਦੇ ਦੇਸ ਦੀ ਸਾਰੀ ਰਈਅਤ ਉੱਤੇ ਨਿਸ਼ਾਨ ਅਤੇ ਅਸਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੈਂ ਕਿ ਓਹਨਾਂ ਨੇ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਓ ਕੀਤਾ ਸੋ ਤੂੰ ਆਪਣੇ ਲਈ ਇੱਕ ਨਾਮ ਬਣਾਇਆ ਜਿਵੇਂ ਅੱਜ ਦੇ ਦਿਨ ਹੈ</verse>
				<verse number="11">ਅਤੇ ਮੈਂ ਉਨ੍ਹਾਂ ਦੇ ਅੱਗੋਂ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਓਹ ਸਮੁੰਦਰ ਦੇ ਵਿੱਚ ਦੀ ਸੁੱਕੀ ਧਰਤੀ ਤੇ ਲੰਘੇ ਅਤੇ ਉਨ੍ਹਾਂ ਦਾ ਪਿੱਛਾ ਕਰਨ ਵਾਲਿਆਂ ਨੂੰ ਤੈਂ ਡੁੰਘਿਆਈ ਵਿੱਚ ਇਉਂ ਸੁੱਟਿਆ ਜਿਵੇਂ ਪੱਥਰ ਵੱਡਿਆਂ ਪਾਣੀਆਂ ਵਿੱਚ</verse>
				<verse number="12">ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੀ ਅਗਵਾਈ ਕੀਤੀ ਤਾਂ ਜੋ ਉਸ ਰਾਹ ਵਿੱਚ ਜਿਹ ਦੇ ਵਿੱਚ ਓਹ ਚੱਲਦੇ ਸਨ ਉਨ੍ਹਾਂ ਲਈ ਚਾਨਣ ਹੋਵੇ</verse>
				<verse number="13">ਅਤੇ ਤੂੰ ਸੀਨਈ ਪਹਾੜ ਉੱਤੇ ਉਤ੍ਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਸਿੱਧੇ ਨਿਆਉਂ, ਸੱਚੀਆਂ ਬਿਵਸਥਾਂ ਅਰ ਚੰਗੀਆਂ ਬਿਧੀਆਂ ਤੇ ਹੁਕਮ ਉਨ੍ਹਾਂ ਨੂੰ ਦਿੱਤੇ</verse>
				<verse number="14">ਅਤੇ ਉਨ੍ਹਾਂ ਨੂੰ ਆਪਣੇ ਪਵਿੱਤ੍ਰ ਸਬਤ ਤੋਂ ਜਾਣੂ ਕਰਾਇਆ ਅਤੇ ਹੁਕਮ ਅਰ ਬਿਧੀਆਂ ਅਰ ਬਿਵਸਥਾ ਦਾ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਉਨ੍ਹਾਂ ਨੂੰ ਹੁਕਮ ਦਿੱਤਾ</verse>
				<verse number="15">ਅਤੇ ਤੈਂ ਉਨ੍ਹਾਂ ਨੂੰ ਅਕਾਸ਼ ਤੋਂ ਉਨ੍ਹਾਂ ਦੀ ਭੁੱਖ ਲਈ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਤਿਹਾ ਲਈ ਚਟਾਨ ਵਿੱਚੋਂ ਪਾਣੀ ਕੱਢਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਓਹ ਉਸ ਧਰਤੀ ਉੱਤੇ ਕਬਜ਼ਾ ਕਰਨ ਲਈ ਜਾਣ ਜਿਹ ਦੇ ਉਨ੍ਹਾਂ ਨੂੰ ਦੇਣ ਦੀ ਸੌਂਹ ਤੈਂ ਖਾਧੀ ਸੀ</verse>
				<verse number="16">ਪਰ ਉਨ੍ਹਾਂ ਨੇ ਤੇ ਸਾਡੇ ਪਿਉ ਦਾਦਿਆਂ ਨੇ ਹੰਕਾਰ ਕੀਤਾ ਅਤੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਤੇਰੇ ਹੁਕਮਾਂ ਨੂੰ ਨਾ ਸੁਣਿਆਂ</verse>
				<verse number="17">ਅਤੇ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਤੇਰੇ ਅਸਚਰਜ ਕੰਮਾਂ ਨੂੰ ਜਿਹੜੇ ਤੈਂ ਉਨ੍ਹਾਂ ਵਿੱਚ ਕੀਤੇ ਚੇਤੇ ਨਾ ਰੱਖਿਆ ਪਰ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਅਤੇ ਉਨ੍ਹਾਂ ਨੇ ਆਪਣੇ ਆਕੀਪੁਨੇ ਵਿੱਚ ਇੱਕ ਮੁਖੀਆ ਬਣਾਇਆ ਜੋ ਉਨ੍ਹਾਂ ਨੂੰ ਮੁੜ ਗੁਲਾਮੀ ਵਿੱਚ ਲਿਆਵੇ ਪਰ ਤੂੰ ਇੱਕ ਖਿਮਾ ਕਰਨ ਵਾਲਾ ਪਰਮੇਸ਼ੁਰ ਹੈਂ, ਦਿਆਲੂ ਤੇ ਕਿਰਪਾਲੂ ਹੈਂ ਅਤੇ ਕਹਿਰ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਹੈਂ ਸੋ ਤੂੰ ਉਨ੍ਹਾਂ ਨੂੰ ਵਿਸਾਰਿਆ ਨਹੀਂ</verse>
				<verse number="18">ਹਾਂ, ਜਦ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਆਖਿਆ, ਏਹ ਤੇਰਾ ਪਰਮੇਸ਼ੁਰ ਹੈ ਜਿਹੜਾ ਤੈਨੂੰ ਮਿਸਰ ਵਿੱਚੋਂ ਉਤਾਹਾਂ ਲਿਆਇਆ! ਅਤੇ ਉਨ੍ਹਾਂ ਨੇ ਛੇੜ ਖਾਨੀ ਦੇ ਵੱਡੇ ਵੱਡੇ ਕੰਮ ਕੀਤੇ</verse>
				<verse number="19">ਤਦ ਵੀ ਤੈਂ ਆਪਣੀ ਬਹੁਤੀ ਦਿਆਲਤਾ ਵਿੱਚ ਉਨ੍ਹਾਂ ਨੂੰ ਉਜਾੜ ਵਿੱਚ ਨਹੀਂ ਤਿਆਗਿਆ। ਦਿਨ ਨੂੰ ਬੱਦਲ ਦਾ ਥੰਮ੍ਹ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਤੋਂ ਅਤੇ ਰਾਤ ਨੂੰ ਅੱਗ ਦਾ ਥੰਮ੍ਹ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਤੋਂ ਅੱਡ ਨਾ ਹੋਇਆ</verse>
				<verse number="20">ਅਤੇ ਤੈਂ ਆਪਣੀ ਨੇਕ ਆਤਮਾ ਉਨ੍ਹਾਂ ਦੀ ਸਿਖਸ਼ਾ ਲਈ ਦਿੱਤੀ ਅਤੇ ਆਪਣਾ ਮੰਨ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਜਲ ਉਨ੍ਹਾਂ ਦੀ ਤਿਹਾ ਲਈ ਦਿੱਤਾ</verse>
				<verse number="21">ਚਾਲੀ ਵਰ੍ਹੇ ਤੈਂ ਉਨ੍ਹਾਂ ਦੀ ਉਜਾੜ ਵਿੱਚ ਪਾਲਨਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜੋਂ ਨਾ ਰਹੀ ਨਾ ਉਨ੍ਹਾਂ ਦੇ ਕੱਪੜੇ ਪੁਰਾਨੇ ਹੋਏ ਨਾ ਉਨ੍ਹਾਂ ਦੇ ਪੈਰ ਸੁੱਜੇ</verse>
				<verse number="22">ਹੋਰ ਤੂੰ ਉਨ੍ਹਾਂ ਨੂੰ ਪਾਤਸ਼ਾਹੀਆਂ ਅਤੇ ਉੱਮਤਾਂ ਬਖ਼ਸ਼ੀਆਂ ਜਿਨ੍ਹਾਂ ਨੂੰ ਤੈਂ ਉਨ੍ਹਾਂ ਦੇ ਹਿੱਸਿਆ ਪਰਤੀ ਵੰਡ ਦਿੱਤਾ ਸੋ ਉਨ੍ਹਾਂ ਨੇ ਸੀਹੋਨ ਦੇ ਦੇਸ ਉੱਤੇ ਅਰ ਅਸ਼ਬੋਨ ਦੇ ਪਾਤਸ਼ਾਹ ਦੇ ਦੇਸ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੇ ਦੇਸ ਉੱਤੇ ਕਬਜ਼ਾ ਕਰ ਲਿਆ</verse>
				<verse number="23">ਅਤੇ ਤੂੰ ਉਨ੍ਹਾਂ ਦੀ ਵੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਂਦਾ ਜਿਹਦੇ ਲਈ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖਿਆ ਸੀ ਕਿ ਓਹ ਜਾ ਕੇ ਉਹ ਦੇ ਉੱਤੇ ਕਬਜ਼ਾ ਕਰਨ</verse>
				<verse number="24">ਸੋ ਉਨ੍ਹਾਂ ਦੀ ਵੰਸ ਨੇ ਆਕੇ ਉਸ ਦੇਸ ਉੱਤੇ ਕਬਜ਼ਾ ਕੀਤਾ ਅਤੇ ਤੈਂ ਉਨ੍ਹਾਂ ਦੇ ਅੱਗੇ ਉਸ ਦੇਸ ਦੇ ਵਾਸੀਆਂ ਨੂੰ ਅਰਥਾਤ ਕਨਾਨੀਆਂ ਨੂੰ ਅਧੀਨ ਕੀਤਾ ਅਤੇ ਉਨ੍ਹਾਂ ਦੇ ਪਾਤਸ਼ਾਹਾਂ ਨੂੰ ਅਤੇ ਉਸ ਦੇਸ ਦੀਆਂ ਉੱਮਤਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਜੋ ਚਾਹੁਣ ਉਨ੍ਹਾਂ ਨਾਲ ਕਰਨ</verse>
				<verse number="25">ਸੋ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਮੋਟੀ ਭੂਮੀ ਨੂੰ ਲੈ ਲਿਆ ਅਤੇ ਨਾਨਾ ਪਰਕਾਰ ਦੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਅਤੇ ਪੁੱਟੇ ਹੋਏ ਖੂਹਾਂ ਅਤੇ ਅੰਗੂਰੀ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲ ਨਾਲ ਭਰੇ ਹੋਏ ਬਿਰਛਾਂ ਉੱਤੇ ਕਬਜ਼ਾ ਕਰ ਲਿਆ। ਫੇਰ ਓਹ ਖਾ ਕੇ ਰੱਜ ਗਏ ਅਤੇ ਮੋਟੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਪਰਸੰਨ ਹੋਏ</verse>
				<verse number="26">ਪਰ ਓਹ ਤੈਥੋਂ ਬੇਮੁਖ ਹੋ ਕੇ ਆਕੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਜਿਹੜੇ ਉਨ੍ਹਾਂ ਨੂੰ ਤੇਰੀ ਵੱਲ ਮੁੜਨ ਲਈ ਸਾਖੀ ਦਿੰਦੇ ਸਨ ਅਤੇ ਉਨ੍ਹਾਂ ਨੇ ਛੇੜ ਖਾਨੀ ਦੇ ਵੱਡੇ ਵੱਡੇ ਕੰਮ ਕੀਤੇ</verse>
				<verse number="27">ਤਦ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ ਅਤੇ ਜਿਸ ਵੇਲੇ ਉਨ੍ਹਾਂ ਨੇ ਦੁਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਬਹੁਤੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥੋਂ ਛੁਡਾਇਆ</verse>
				<verse number="28">ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ ਤਦ ਉਨ੍ਹਾਂ ਫੇਰ ਤੇਰੇ ਅੱਗੇ ਬੁਰੀਆਈ ਕੀਤੀ ਏਸ ਲਈ ਤੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਉਨ੍ਹਾਂ ਉੱਤੇ ਰਾਜ ਕਰਨ ਪਰ ਜਦ ਓਹ ਮੁੜੇ ਅਤੇ ਤੇਰੀ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਬਹੁਤੀ ਵਾਰ ਆਪਣੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਇਆ</verse>
				<verse number="29">ਅਤੇ ਤੂੰ ਉਨ੍ਹਾਂ ਦੇ ਵਿਰੁੱਧ ਗਵਾਹੀ ਦਿੱਤੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਦੇ ਵੱਲ ਮੋੜ ਲਿਆਵੇਂ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਸੁਣਿਆ ਅਤੇ ਨਿਆਵਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਆਦਮੀ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਆਪਣਿਆਂ ਮੋਡਿਆਂ ਨੂੰ ਖਿੱਚ ਕੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਨਾ ਸੁਣਿਆ</verse>
				<verse number="30">ਤਾਂ ਵੀ ਤੂੰ ਬਹੁਤਿਆਂ ਵਰ੍ਹਿਆਂ ਤੀਕ ਉਨ੍ਹਾਂ ਦੀਆਂ ਝੱਲਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਗਵਾਹੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਧਰਿਆ ਏਸ ਲਈ ਤੈਂ ਉਨ੍ਹਾਂ ਨੂੰ ਉਨ੍ਹਾਂ ਦੇਸਾਂ ਦੀਆਂ ਉੱਮਤਾਂ ਦੇ ਹੱਥ ਵਿੱਚ ਦੇ ਦਿੱਤਾ</verse>
				<verse number="31">ਤਾਂ ਵੀ ਤੈਂ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਉਕਾ ਹੀ ਨਾਸ ਹੋਣ ਲਈ ਛੱਡ ਨਾ ਦਿੱਤਾ ਕਿਉਂਕਿ ਤੂੰ ਹੀ ਦਿਆਲੂ ਤੇ ਕਿਰਪਾਲੂ ਪਰਮੇਸ਼ੁਰ ਹੈਂ</verse>
				<verse number="32">ਹੁਣ ਹੇ ਸਾਡੇ ਪਰਮੇਸ਼ੁਰ, ਤੂੰ ਜੋ ਵੱਡਾ ਅਰ ਬਲਵੰਤ ਅਤੇ ਭੈਦਾਇਕ ਪਰਮੇਸ਼ੁਰ ਹੈਂ ਅਤੇ ਨੇਮ ਅਤੇ ਦਯਾ ਦੀ ਪਾਲਨਾ ਕਰਦਾ ਹੈਂ ਏਹ ਸਾਰਾ ਕਸ਼ਟ ਜਿਹੜਾ ਸਾਡੇ ਉੱਤੇ, ਸਾਡਿਆਂ ਪਾਤਸ਼ਾਹਾਂ ਉੱਤੇ, ਸਾਡਿਆਂ ਸਰਦਾਰਾਂ ਉੱਤੇ, ਸਾਡਿਆਂ ਜਾਜਕਾਂ ਉੱਤੇ, ਸਾਡਿਆਂ ਨਬੀਆਂ ਉੱਤੇ, ਸਾਡਿਆਂ ਪਿਉ ਦਾਦਿਆਂ ਉੱਤੇ ਅਤੇ ਤੇਰੀ ਸਾਰੀ ਪਰਜਾ ਉੱਤੇ ਅੱਸ਼ੂਰ ਦੇ ਪਾਤਸ਼ਾਹਾਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਬੀਤਿਆ ਹੈ ਸੋ ਤੇਰੇ ਸਨਮੁਖ ਹਲਕਾ ਨਾ ਜਾਣਿਆ ਜਾਵੇ</verse>
				<verse number="33">ਤਾਂ ਵੀ ਜੋ ਕੁਝ ਸਾਡੇ ਤੇ ਵਰਤਿਆ ਉਸ ਵਿੱਚ ਤੂੰ ਧਰਮੀ ਹੈਂ ਕਿਉਂ ਜੋ ਤੂੰ ਸਾਡੇ ਨਾਲ ਸੱਚਿਆਈ ਨਾਲ ਵਰਤਿਆ ਪਰ ਅਸਾਂ ਦੁਸ਼ਟਪੁਨਾ ਕੀਤਾ</verse>
				<verse number="34">ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਸਾਡਿਆਂ ਜਾਜਕਾਂ ਨੇ ਅਤੇ ਸਾਡੇ ਪਿਉ ਦਾਦਿਆਂ ਨੇ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਨਹੀਂ ਕੀਤਾ, ਤੇਰੇ ਹੁਕਮਾਂ ਨੂੰ ਨਹੀਂ ਮੰਨਿਆ ਅਤੇ ਤੇਰੀਆਂ ਗਵਾਹੀਆਂ ਨੂੰ ਜਿਹੜੀਆਂ ਗਵਾਹੀਆਂ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ ਉਨ੍ਹਾਂ ਨੇ ਨਹੀਂ ਸੁਣੀਆਂ</verse>
				<verse number="35">ਕਿਉਂਕਿ ਉਨ੍ਹਾਂ ਨੇ ਆਪਣੇ ਰਾਜ ਵਿੱਚ ਅਤੇ ਤੇਰੀਆਂ ਬਹੁਤੀਆਂ ਨੇਕੀਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਨੂੰ ਦਿੱਤੀਆਂ ਅਤੇ ਏਸ ਚੌੜੀ ਅਤੇ ਮੋਟੀ ਧਰਤੀ ਵਿੱਚ ਜਿਹੜੀ ਤੂੰ ਉਨ੍ਹਾਂ ਦੇ ਅੱਗੇ ਦਿੱਤੀ ਤੇਰੀ ਉਪਾਸਨਾ ਨਾ ਕੀਤੀ ਅਤੇ ਆਪਣੀਆਂ ਬੁਰਿਆਈਆਂ ਤੋਂ ਨਾ ਮੁੜੇ</verse>
				<verse number="36">ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ ਅਤੇ ਏਹ ਧਰਤੀ ਜਿਹੜੀ ਤੂੰ ਸਾਡੇ ਪਿਉ ਦਾਦਿਆਂ ਨੂੰ ਦਿੱਤੀ ਕਿ ਓਹ ਇਹ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਵੇਖ,ਅਸੀਂ ਉਸ ਵਿੱਚ ਗੁਲਾਮ ਹਾਂ!</verse>
				<verse number="37">ਏਹ ਨੇ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਲਈ ਦਿੱਤੀ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡਿਆਂ ਪਾਪਾਂ ਦੇ ਕਾਰਨ ਠਹਿਰਾਇਆ ਅਤੇ ਓਹ ਸਾਡਿਆਂ ਸਰੀਰਾਂ ਉੱਤੇ ਅਰ ਸਾਡਿਆਂ ਪਸੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ ਅਤੇ ਅਸੀਂ ਵੱਡੇ ਦੁਖ ਵਿੱਚ ਹਾਂ</verse>
				<verse number="38">ਏਸ ਸਾਰੇ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਦਿੰਦੇ ਹਾਂ ਅਤੇ ਸਾਡੇ ਸਰਦਾਰ ਅਰ ਸਾਡੇ ਲੇਵੀ ਅਤੇ ਸਾਡੇ ਜਾਜਕ ਉਹ ਦੇ ਉੱਤੇ ਮੋਹਰ ਲਾਉਂਦੇ ਹਨ।।</verse>
			</chapter>
			<chapter number="10">
				<verse number="1">ਉਹ ਦੇ ਉੱਤੇ ਮੋਹਰ ਲਾਉਣ ਵਾਲੇ ਏਹ ਸਨ,- ਹਕਲਯਾਹ ਦਾ ਪੁੱਤ੍ਰ ਨਹਮਯਾਹ ਹਾਕਮ ਅਤੇ ਸਿਦਕੀਯਾਹ</verse>
				<verse number="2">ਸਰਾਯਾਹ ਅਰ ਅਜ਼ਰਯਾਹ ਅਤੇ ਯਿਰਮਿਯਾਹ</verse>
				<verse number="3">ਪਸ਼ਹੂਰ ਅਰ ਅਮਰਯਾਹ ਅਤੇ ਮਲਕੀਯਾਹ</verse>
				<verse number="4">ਹੱਟੂਸ਼ ਅਰ ਸਬਨਯਾਹ ਅਤੇ ਮੱਲੂਕ</verse>
				<verse number="5">ਹਾਰਿਮ ਅਰ ਮਰੇਮੋਥ ਅਤੇ ਓਬਦਯਾਹ</verse>
				<verse number="6">ਦਾਨੀਏਲ ਅਰ ਗਿਨਥੋਨ ਅਤੇ ਬਾਰੂਕ</verse>
				<verse number="7">ਮਸ਼ੁੱਲਾਮ ਅਰ ਅਬੀਯਾਹ ਅਤੇ ਮੀਯਾਮੀਨ</verse>
				<verse number="8">ਮਅਜ਼ਯਾਹ ਅਰ ਬਿਲਗਈ ਅਤੇ ਸਮਆਯਾਹ ਏਹ ਜਾਜਕ ਸਨ</verse>
				<verse number="9">ਅਤੇ ਲੇਵੀ ਏਹ ਸਨ, ਅਜ਼ਨਯਾਹ ਦਾ ਪੁੱਤ੍ਰ ਯੇਸ਼ੂਆ ਅਰ ਹੇਨਾਦਾਦ ਦੇ ਪੁੱਤ੍ਰਾਂ ਵਿੱਚੋਂ ਬਿੰਨੂਈ, ਕਦਮੀਏਲ,</verse>
				<verse number="10">ਅਤੇ ਉਨ੍ਹਾਂ ਦੇ ਭਰਾ ਸ਼ਬਨਯਾਹ ਅਰ ਹੋਦੀਯਾਹ ਅਰ ਕਲੀਟਾ ਅਰ ਪਲਾਯਾਹ ਅਤੇ ਹਨਾਨ</verse>
				<verse number="11">ਮੀਕਾ ਅਰ ਰਹੋਬ ਅਰ ਹਸ਼ਬਯਾਹ</verse>
				<verse number="12">ਜ਼ੱਕੂਰ ਅਰ ਸ਼ੇਰੇਬਯਾਹ ਅਤੇ ਸ਼ਬਨਯਾਹ</verse>
				<verse number="13">ਹੋਦੀਯਾਹ ਅਰ ਬਾਨੀ ਅਰ ਬਨੀਨੂ</verse>
				<verse number="14">ਪਰਜਾ ਦੇ ਮੁਖੀਏ ਏਹ ਸਨ, ਪਰਓਸ਼ ਅਰ ਪਹਥਮੋਆਬ ਅਰ ਏਲਾਮ ਅਰ ਜ਼ੱਤੂ ਅਤੇ ਬਾਨੀ</verse>
				<verse number="15">ਬੁੰਨੀ ਅਰ ਅਜ਼ਗਾਦ ਅਰ ਬੇਬਾਈ</verse>
				<verse number="16">ਅਦੋਨੀਯਾਹ ਅਰ ਬਿਗਵਈ ਅਤੇ ਆਦੀਨ</verse>
				<verse number="17">ਆਟੇਰ ਅਰ ਹਿਜ਼ਕੀਯਾਹ ਅਤੇ ਅੱਜ਼ੂਰ</verse>
				<verse number="18">ਹੋਦੀਯਾਹ ਅਰ ਹਾਸ਼ੁਮ ਅਤੇ ਬੇਸਾਈ</verse>
				<verse number="19">ਹਾਰੀਫ ਅਰ ਅਨਾਥੋਥ ਅਤੇ ਨੇਬਾਈ</verse>
				<verse number="20">ਮਗਪੀਆਸ਼ ਅਰ ਮਸ਼ੁੱਲਮ ਅਤੇ ਹੇਜ਼ੀਰ</verse>
				<verse number="21">ਅਤੇ ਮਸ਼ੇਜ਼ਬੇਲ ਅਰ ਸਾਦੋਕ ਅਤੇ ਯੱਦੂਆ</verse>
				<verse number="22">ਪਲਟਯਾਹ ਅਰ ਹਨਾਨ ਅਤੇ ਅਨਾਯਾਹ</verse>
				<verse number="23">ਹੋਸ਼ੇਆ ਅਰ ਹਨਨਯਾਹ ਅਤੇ ਹੱਸ਼ੂਬ</verse>
				<verse number="24">ਹੱਲੋਹੇਸ਼ ਅਰ ਪਿਲਹਾ ਅਤੇ ਸ਼ੋਬੇਕ</verse>
				<verse number="25">ਰਹੂਮ ਅਰ ਹਸ਼ਬਨਾਹ ਅਤੇ ਮਅਸੇਯਾਹ</verse>
				<verse number="26">ਅਹੀਯਾਹ ਅਰ ਹਾਨਾਨ ਅਤੇ ਆਨਾਨ</verse>
				<verse number="27">ਮੱਲੂਕ ਅਰ ਹਾਰੀਮ ਅਤੇ ਬਆਨਾਹ</verse>
				<verse number="28">ਅਤੇ ਬਾਕੀ ਲੋਕ ਅਰ ਜਾਜਕ ਅਰ ਲੇਵੀ ਅਰ ਦਰਬਾਨ ਅਰ ਰਾਗੀ ਅਰ ਨਥੀਨੀਮ ਅਰ ਸਾਰੇ ਜਿਹੜੇ ਦੇਸਾਂ ਦੀਆਂ ਉੱਮਤਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਲਈ ਅੱਡ ਹੋ ਗਏ ਸਨ ਉਨ੍ਹਾਂ ਦੀਆਂ ਤੀਵੀਆਂ, ਉਨ੍ਹਾਂ ਦੇ ਪੁੱਤ੍ਰ, ਉਨ੍ਹਾਂ ਦੀਆਂ ਧੀਆਂ ਅਤੇ ਓਹ ਸਾਰੇ ਜਿਨ੍ਹਾਂ ਵਿੱਚ ਸਿਆਣ ਅਤੇ ਸਮਝ ਸੀ</verse>
				<verse number="29">ਆਪਣੇ ਪੰਤਵੰਤੇ ਭਰਾਵਾਂ ਨਾਲ ਮਿਲ ਕੇ ਏਸ ਸੌਂਹ ਅਤੇ ਏਸ ਸਰਾਪ ਵਿੱਚ ਆਏ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪ੍ਰਭੁ ਦੇ ਸਾਰੇ ਹੁਕਮਾਂ ਅਰ ਨਿਆਵਾਂ ਅਰ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ</verse>
				<verse number="30">ਅਸੀਂ ਆਪਣੀਆਂ ਧੀਆਂ ਏਸ ਦੇਸ ਦੇ ਲੋਕਾਂ ਨੂੰ ਨਹੀਂ ਦਿਆਂਗੇ ਨਾ ਹੀ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਲਵਾਂਗੇ</verse>
				<verse number="31">ਜੇ ਏਸ ਦੇਸ ਦੇ ਲੋਕ ਸਬਤ ਦੇ ਦਿਨ ਉੱਤੇ ਵੇਚਣ ਲਈ ਕੋਈ ਮਾਲ ਯਾ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਯਾ ਪਵਿੱਤ੍ਰ ਦਿਨ ਵਿੱਚ ਉਨ੍ਹਾਂ ਤੋਂ ਨਾ ਲਵਾਂਗੇ ਅਤੇ ਅਸੀਂ ਸਬਤ ਦਾ ਸਾਲ ਵੀ ਛੱਡ ਦਿਆਂਗੇ ਅਰ ਹਰ ਬਿਆਜ ਦੀ ਉਗਰਾਹੀ ਵੀ</verse>
				<verse number="32">ਅਤੇ ਅਸਾਂ ਆਪਣੇ ਉੱਪਰ ਇੱਕ ਫਰਜ਼ ਠਹਿਰਾਇਆ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕਲ ਦਾ ਤੀਜਾ ਹਿੱਸਾ ਦਿਆ ਕਰਾਂਗੇ</verse>
				<verse number="33">ਉਹ ਚੜ੍ਹਤ ਦੀ ਰੋਟੀ ਅਰ ਨਿੱਤਾ ਨੇਮ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ ਅਰ ਸਬਤਾਂ ਅਰ ਅਮੱਸਿਆਂ ਅਤੇ ਮੁਕੱਰਰ ਪਰਬਾਂ ਅਤੇ ਪਵਿੱਤਰ ਚੀਜਾਂ ਅਤੇ ਪਾਪਾਂ ਦੀਆਂ ਬਲੀਆਂ ਜਿਹੜੀਆਂ ਇਸਰਾਏਲ ਦੇ ਪਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ</verse>
				<verse number="34">ਅਤੇ ਅਸਾਂ ਜਾਜਕਾਂ ਅਰ ਲੇਵੀਆਂ ਅਤੇ ਲੋਕਾਂ ਦੇ ਵਿੱਚ ਲੱਕੜੀ ਦੇ ਚੜ੍ਹਾਵੇ ਲਈ ਗੁਣੇ ਪਾਏ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਸਾਡੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਵਰ੍ਹੇ ਦੇ ਵਰ੍ਹੇ ਠਹਿਰਾਏ ਹੋਏ ਸਮੇਂ ਉੱਤੇ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਬਾਲਣ ਲਈ ਲਿਆਂਦੀ ਜਾਵੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੋਇਆ ਹੈ</verse>
				<verse number="35">ਅਤੇ ਆਪਣੀ ਭੌਂ ਦੇ ਪਹਿਲੇ ਫਲ ਅਤੇ ਸਾਰੇ ਬਿਰਛਾਂ ਦੇ ਸਾਰੇ ਪਹਿਲੇ ਫਲ ਵਰ੍ਹੇ ਦੇ ਵਰ੍ਹੇ ਯਹੋਵਾਹ ਦੇ ਭਵਨ ਵਿੱਚ ਲਿਆਉਣ</verse>
				<verse number="36">ਅਤੇ ਆਪਣੇ ਪੁੱਤ੍ਰਾਂ ਵਿੱਚੋਂ ਪਲੋਠੇ ਅਤੇ ਪਸੂਆਂ ਵਿੱਚੋਂ ਪਲੋਠੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਤੇ ਆਪਣੇ ਚੌਣੇ ਅਤੇ ਆਪਣੇ ਇੱਜੜ ਦੇ ਪਲੋਠੇ ਪਰਮੇਸ਼ੁਰ ਦੇ ਭਵਨ ਵਿੱਚ ਜਾਜਕਾਂ ਕੋਲ ਜਿਹੜੇ ਪਰਮੇਸ਼ੁਰ ਦੇ ਘਰ ਵਿੱਚ ਟਹਿਲ ਸੇਵਾ ਕਰਦੇ ਸਨ ਲਿਆਉਣ</verse>
				<verse number="37">ਆਪਣੀ ਤੌਣ ਦਾ ਪਹਿਲਾ ਪੇੜਾ ਅਤੇ ਆਪਣੀਆਂ ਚੁਕਵੀਆਂ ਭੇਟਾਂ ਅਤੇ ਬਿਰਛਾਂ ਦੇ ਹਰ ਪਰਕਾਰ ਦੇ ਫਲ ਅਰ ਮੈ ਅਤੇ ਤੇਲ ਅਤੇ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਲਈ ਅਤੇ ਆਪਣੀ ਭੋਂ ਦਾ ਦਸਵੰਧ ਲੇਵੀਆਂ ਲਈ ਲਿਆਵਾਂਗੇ ਕਿਉਂਕਿ ਲੇਵੀ ਸਾਡੀ ਵਾਹੀ ਦੇ ਸਾਰਿਆਂ ਸ਼ਹਿਰਾਂ ਵਿੱਚ ਦਸਵੰਧ ਲੈਂਦੇ ਹਨ</verse>
				<verse number="38">ਅਤੇ ਜਦ ਜਦ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੀ ਵੰਸ ਦਾ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਅਤੇ ਭੰਡਾਰ ਦੀਆਂ ਕੋਠੜੀਆਂ ਵਿੱਚ ਲਿਆਉਣ</verse>
				<verse number="39">ਕਿਉਂਕਿ ਇਸਰਾਏਲੀ ਅਤੇ ਲੇਵੀਆਂ ਦੀ ਵੰਸ ਅੰਨ ਅਤੇ ਨਵੀਂ ਮੈ ਅਤੇ ਤੇਲ ਦੀਆਂ ਚੁਕਵੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਲਿਆਉਣ ਜਿੱਥੇ ਪਵਿੱਤ੍ਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਹਨ ਅਤੇ ਦਰਬਾਨ ਅਤੇ ਰਾਗੀ ਸਨ ਸੋ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।।</verse>
			</chapter>
			<chapter number="11">
				<verse number="1">ਪਰਜਾ ਦੇ ਸਰਦਾਰ ਯਰੂਸ਼ਲਮ ਵਿੱਚ ਵੱਸਦੇ ਸਨ ਅਤੇ ਬਾਕੀ ਲੋਕਾਂ ਨੇ ਵੀ ਗੁਣੇ ਪਾਏ ਕਿ ਦਸਾਂ ਵਿੱਚੋਂ ਇੱਕ ਨੂੰ ਪਵਿੱਤ੍ਰ ਸ਼ਹਿਰ ਯਰੂਸ਼ਲਮ ਵਿੱਚ ਵਸਾਉਣ ਲਈ ਲਿਆਉਣ ਅਤੇ ਨੌਂ ਹਿੱਸੇ ਹੋਰਨਾਂ ਸ਼ਹਿਰਾਂ ਵਿੱਚ ਵੱਸਣ</verse>
				<verse number="2">ਪਰਜਾ ਨੇ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਬਰਕਤ ਦਿੱਤੀ ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ</verse>
				<verse number="3">ਏਹ ਉਸ ਸੂਬੇ ਦੇ ਮੁਖੀਏ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਮਿਲਕੀਅਤ ਦੇ ਸ਼ਹਿਰ ਵਿੱਚ ਵੱਸਦਾ ਸੀ ਅਰਥਾਤ ਇਸਰਾਏਲ, ਜਾਜਕ, ਲੇਵੀ, ਨਥੀਨੀਮ ਅਤੇ ਸੁਲੇਮਾਨ ਦੇ ਟਹਿਲੂਆਂ ਦੀ ਵੰਸ</verse>
				<verse number="4">ਅਤੇ ਯਰੂਸ਼ਲਮ ਵਿੱਚ ਯਹੂਦਾਹ ਦੀ ਵੰਸ ਵਿੱਚੋਂ ਅਤੇ ਬਿਨਯਾਮੀਨ ਦੀ ਵੰਸ ਵਿੱਚੋਂ ਵੱਸੇ। ਯਹੂਦਾਹ ਦੀ ਵੰਸ ਵਿੱਚੋਂ ਅਥਾਯਾਹ ਉੱਜ਼ੀਯਾਹ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਅਮਰਯਾਹ ਦਾ ਪੁੱਤ੍ਰ, ਉਹ ਸ਼ਫਟਯਾਹ ਦਾ ਪੁੱਤ੍ਰ, ਉਹ ਮਹਲਲੇਲ ਦਾ ਪੁੱਤ੍ਰ, ਏਹ ਪਾਰਸ ਦੀ ਵੰਸ ਵਿੱਚੋਂ ਸਨ</verse>
				<verse number="5">ਅਤੇ ਮਅਸੇਯਾਹ ਬਾਰੂਕ ਦਾ ਪੁੱਤ੍ਰ, ਉਹ ਕਾਲਹੋਜ਼ਹ ਦਾ ਪੁੱਤ੍ਰ, ਉਹ ਹਜ਼ਾਯਾਹ ਦਾ ਪੁੱਤ੍ਰ, ਉਹ ਅਦਾਯਾਹ ਦਾ ਪੁੱਤ੍ਰ, ਉਹ ਯੋਯਾਰੀਬ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਸ਼ਿਲੋਨੀ ਦਾ ਪੁੱਤ੍ਰ ਸੀ</verse>
				<verse number="6">ਪਾਰਸ ਦੀ ਸਾਰੀ ਵੰਸ ਯਰੂਸ਼ਲਮ ਵਿੱਚ ਵੱਸੀ ਚਾਰ ਸੌ ਅਠਾਹਟ ਜੋਧੇ ਸਨ</verse>
				<verse number="7">ਏਹ ਬਿਨਯਾਮੀਨ ਦੀ ਵੰਸ ਹੈ ਸੱਲੂ, ਮੁਸ਼ੱਲਾਮ ਦਾ ਪੁੱਤ੍ਰ, ਉਹ ਯੋਏਦ ਦਾ ਪੁੱਤ੍ਰ, ਉਹ ਪਦਾਯਾਹ ਦਾ ਪੁੱਤ੍ਰ, ਉਹ ਕੋਲਾਯਾਹ ਦਾ ਪੁੱਤ੍ਰ, ਉਹ ਮਅਸੇਯਾਹ ਦਾ ਪੁੱਤ੍ਰ ਉਹ ਈਥੀਏਲ ਦੀ ਪੁੱਤ੍ਰ, ਉਹ ਯਸ਼ਾਯਾਹ ਦਾ ਪੁੱਤ੍ਰ</verse>
				<verse number="8">ਉਸ ਦੇ ਮਗਰੋਂ ਗੱਬੀ ਅਰ ਸੱਲਾਈ ਨੌ ਸੌ ਅਠਾਈ ਸਨ</verse>
				<verse number="9">ਅਤੇ ਜ਼ਿਕਰੀ ਦਾ ਪੁੱਤ੍ਰ ਯੋਏਲ ਉਨ੍ਹਾਂ ਦੇ ਉੱਤੇ ਚੌਧਰੀ ਸੀ ਅਤੇ ਹਸਨੂਆਹ ਦਾ ਪੁੱਤ੍ਰ ਯਹੂਦਾਹ ਉਨ੍ਹਾਂ ਸ਼ਹਿਰਾਂ ਉੱਤੇ ਦੂਜੇ ਦਰਜੇ ਉੱਤੇ ਸੀ।।</verse>
				<verse number="10">ਜਾਜਕਾਂ ਵਿੱਚੋਂ ਯੋਯਾਰੀਬ ਦਾ ਪੁੱਤ੍ਰ ਯਦਾਯਾਹ, ਯਾਕੀਨ ਸੀ</verse>
				<verse number="11">ਸਰਾਯਾਹ ਹਿਲਕੀਯਾਹ ਦਾ ਪੁੱਤ੍ਰ, ਉਹ ਮੱਸ਼ੁਲਾਮ ਦਾ ਪੁੱਤ੍ਰ ਉਹ ਸਦੋਕ ਦਾ ਪੁੱਤ੍ਰ, ਉਹ ਮਰਾਯੋਥ ਦਾ ਪੁੱਤ੍ਰ, ਉਹ ਅਹੀਟੂਬ ਦਾ ਪੁੱਤ੍ਰ ਜਿਹੜਾ ਪਰਮੇਸ਼ੁਰ ਦੇ ਭਵਨ ਦਾ ਪਰਧਾਨ ਸੀ</verse>
				<verse number="12">ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ ਅੱਠ ਸੌ ਬਾਈ ਸਨ ਅਤੇ ਅਦਾਯਾਹ ਯਰੋਹਾਮ ਦਾ ਪੁੱਤ੍ਰ, ਉਹ ਪਲਲਯਾਹ ਦਾ ਪੁੱਤ੍ਰ, ਉਹ ਅਮਸੀ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਪਸ਼ਹੂਰ ਦਾ ਪੁੱਤ੍ਰ, ਉਹ ਮਲਕੀਯਾਹ ਦਾ ਪੁੱਤ੍ਰ</verse>
				<verse number="13">ਅਤੇ ਉਹ ਦੇ ਭਰਾ ਪਿਉ ਦਾਦਿਆਂ ਦੇ ਮੁਖੀਏ ਦੋ ਸੌ ਬਤਾਲੀ ਸਨ। ਅਤੇ ਅਮਸ਼ਸਈ ਅਜ਼ਰਏਲ ਦਾ ਪੁੱਤ੍ਰ, ਉਹ ਅਹਜ਼ਈ ਦਾ ਪੁੱਤ੍ਰ, ਉਹ ਮਸ਼ਿੱਲੇਮੋਥ ਦਾ ਪੁੱਤ੍ਰ, ਉਹ ਇੰਮੇਰ ਦਾ ਪੁੱਤ੍ਰ</verse>
				<verse number="14">ਅਤੇ ਉਨ੍ਹਾਂ ਦੇ ਭਰਾ ਜੰਗੀ ਸੂਰਬੀਰ ਇੱਕ ਸੌ ਅਠਾਈ ਅਤੇ ਹੱਗਦੋਲੀਮ ਦਾ ਪੁੱਤ੍ਰ ਜ਼ਬਦੀਏਲ ਉਨ੍ਹਾਂ ਉੱਤੇ ਚੌਧਰੀ ਸੀ।।</verse>
				<verse number="15">ਲੇਵੀਆਂ ਵਿੱਚੋਂ ਸ਼ਮਾਯਾਹ ਹੱਸ਼ੂਬ ਦਾ ਪੁੱਤ੍ਰ ਉਹ ਅਜ਼ਰੀਕਾਮ ਦਾ ਪੁੱਤ੍ਰ, ਉਹ ਹਸ਼ਬਯਾਹ ਦਾ ਪੁੱਤ੍ਰ, ਉਹ ਬੂੰਨੀ ਦਾ ਪੁੱਤ੍ਰ</verse>
				<verse number="16">ਅਤੇ ਸ਼ਬਥਈ ਅਤੇ ਯੋਜ਼ਾਬਾਦ ਲੇਵੀਆਂ ਦੇ ਮੁਖੀਆਂ ਵਿੱਚੋਂ ਪਰਮੇਸ਼ੁਰ ਦੇ ਭਵਨ ਦੇ ਬਾਹਰ ਦੇ ਕੰਮ ਉੱਤੇ ਸਨ</verse>
				<verse number="17">ਅਤੇ ਮਤਨਯਾਹ ਮੀਕਾ ਦਾ ਪੁੱਤ੍ਰ, ਉਹ ਜ਼ਬਦੀ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ ਜਿਹੜਾ ਪ੍ਰਾਰਥਨਾ ਲਈ ਧੰਨਵਾਦ ਕਰਨ ਦਾ ਮੁਖੀਆ ਸੀ ਅਤੇ ਬਕਬੁਕਯਾਹ ਦੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਸ਼ਮੂਆ ਦਾ ਪੁੱਤ੍ਰ ਉਹ ਗਾਲਾਲ ਦਾ ਪੁੱਤ੍ਰ, ਉਹ ਯਦੂਥੂਨ ਦਾ ਪੁੱਤ੍ਰ</verse>
				<verse number="18">ਪਵਿੱਤ੍ਰ ਸ਼ਹਿਰ ਵਿੱਚ ਸਾਰੇ ਲੇਵੀ ਦੋ ਸੌ ਚੁਰਾਸੀ ਸਨ</verse>
				<verse number="19">ਅਤੇ ਦਰਬਾਨ ਅੱਕੂਬ ਅਤੇ ਟਲਮੋਨ ਅਤੇ ਉਨ੍ਹਾਂ ਦੇ ਭਰਾ ਜਿਹੜੇ ਫਾਟਕਾਂ ਦੇ ਰਾਖੇ ਸਨ ਇੱਕ ਸੌ ਬਹੱਤਰ ਸਨ</verse>
				<verse number="20">ਅਤੇ ਇਸਰਾਏਲ ਦਾ ਬਕੀਆ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੇ ਵਿਰਸੇ ਵਿੱਚ ਸੀ</verse>
				<verse number="21">ਪਰ ਨਥੀਨੀਮ ਓਫ਼ਲ ਵਿੱਚ ਵੱਸਦੇ ਸਨ, ਸੀਹਾ ਅਰ ਗਿਸ਼ਪਾ ਨਥੀਨੀਮ ਉੱਤੇ ਸਨ</verse>
				<verse number="22">ਯਰੂਸ਼ਲਮ ਦੇ ਲੇਵੀਆਂ ਉੱਤੇ ਉੱਜ਼ੀ ਬਾਨੀ ਦਾ ਪੁੱਤ੍ਰ, ਉਹ ਹਸ਼ਬਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾ ਦਾ ਪੁੱਤ੍ਰ, ਚੌਧਰੀ ਸੀ ਅਤੇ ਆਸਾਫ ਦੀ ਵੰਸ ਵਿੱਚੋਂ ਜਿਹੜੇ ਰਾਗੀ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਉੱਤੇ ਸਨ</verse>
				<verse number="23">ਕਿਉਂਕਿ ਪਾਤਸ਼ਾਹ ਦਾ ਉਨ੍ਹਾਂ ਲਈ ਇੱਕ ਹੁਕਮ ਸੀ ਅਤੇ ਰਾਗੀਆਂ ਲਈ ਨਿਤ ਪਰਤੀ ਠਹਿਰਾਈ ਹੋਈ ਰਸਦ ਸੀ</verse>
				<verse number="24">ਅਤੇ ਪਥਹਯਾਹ ਮਸ਼ੇਜ਼ਬਏਲ ਦਾ ਪੁੱਤ੍ਰ ਜਿਹੜਾ ਯਹੂਦਾਹ ਦੇ ਪੁੱਤ੍ਰ ਜ਼ਰਹ ਦੀ ਵੰਸ ਵਿੱਚੋਂ ਸੀ ਪਰਜਾ ਦੇ ਸਾਰੇ ਕੰਮ ਲਈ ਜਾਣੋ ਪਾਤਸ਼ਾਹ ਦਾ ਹੱਥ ਸੀ</verse>
				<verse number="25">ਹੁਣ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਦੇ ਵਿਖੇ ਯਹੂਦਾਹ ਦੀ ਵੰਸ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਹ ਦੀਆਂ ਵਸਤੀਆਂ ਵਿੱਚ ਅਤੇ ਕੁਝ ਦੀਬੋਨ ਅਤੇ ਉਹ ਦੀਆਂ ਵਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਹ ਦੇ ਪਿੰਡਾਂ ਵਿੱਚ ਵੱਸ ਗਏ</verse>
				<verse number="26">ਅਤੇ ਯੇਸ਼ੂਆ ਵਿੱਚ, ਮੋਲਾਦਾਹ ਵਿੱਚ ਅਤੇ ਬੈਤ-ਪਾਲਟ ਵਿੱਚ</verse>
				<verse number="27">ਹਸਰਸ਼ੂਆਲ ਅਰ ਬਏਰ-ਸ਼ਬਾ ਵਿੱਚ ਅਤੇ ਉਹ ਦੀਆਂ ਵਸਤੀਆਂ ਵਿੱਚ</verse>
				<verse number="28">ਸਿਕਲਾਗ ਵਿੱਚ ਅਰ ਮਕੋਨਾਹ ਵਿੱਚ ਅਤੇ ਉਹ ਦੀਆਂ ਵਸਤੀਆਂ ਵਿੱਚ</verse>
				<verse number="29">ਏਨ-ਰਿੰਮੋਨ ਵਿੱਚ ਅਰ ਸਾਰਆਹ ਵਿੱਚ, ਅਰ ਯਰਮੂਥ ਵਿੱਚ</verse>
				<verse number="30">ਜ਼ਾਨੋਅਹ, ਅੱਦੁਲਾਮ ਅਤੇ ਉਨ੍ਹਾਂ ਦੇ ਪਿੰਡ ਅਰ ਲਾਕੀਸ਼ ਅਤੇ ਉਸ ਦੇ ਖੇਤ, ਅਜ਼ੇਕਾਹ ਅਤੇ ਉਸ ਦੀਆਂ ਵਸਤੀਆਂ, ਸੋ ਓਹ ਬਏਰ-ਸ਼ਬਾ ਤੋਂ ਹਿੰਨੋਮ ਦੀ ਵਾਦੀ ਤੀਕ ਡੇਰਿਆਂ ਵਿੱਚ ਰਹਿੰਦੇ ਸਨ</verse>
				<verse number="31">ਬਿਨਯਾਮੀਨ ਦੀ ਵੰਸ ਗਬਾ ਅਰ ਮਿਕਮਸ਼ ਅਰ ਅੱਯਾਹ ਅਰ ਬੈਤ-ਏਲ ਅਤੇ ਉਹ ਦੀਆਂ ਵਸਤੀਆਂ ਵਿੱਚ</verse>
				<verse number="32">ਅਤੇ ਅਨਾਥੋਥ ਅਰ ਨੋਬ ਅਤੇ ਅਨਨਯਾਹ</verse>
				<verse number="33">ਹਾਸੋਰ ਰਾਮਾਹ ਅਤੇ ਗਿੱਤਾਯਿਮ</verse>
				<verse number="34">ਹਦੀਦ ਅਰ ਸਬੋਈਮ ਅਤੇ ਨਬੱਲਾਟ</verse>
				<verse number="35">ਲੋਦ ਅਰ ਓਨੋ ਅਤੇ ਕਾਰੀਗਰਾਂ ਦੀ ਦੂਣ</verse>
				<verse number="36">ਅਤੇ ਯਹੂਦਾਹ ਦੇ ਲੇਵੀਆਂ ਵਿੱਚੋਂ ਕੁਝ ਹਿੱਸੇ ਬਿਨਯਾਮੀਨ ਦੇ ਨਾਲ ਸਨ।।</verse>
			</chapter>
			<chapter number="12">
				<verse number="1">ਓਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤ੍ਰ ਜਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਉਤਾਹਾਂ ਗਏ ਏਹ ਸਨ- ਸ਼ਰਾਯਾਹ, ਯਿਰਮਿਯਾਹ, ਅਜ਼ਰਾ</verse>
				<verse number="2">ਅਮਰਯਾਹ, ਮੱਲੂਕ, ਹੱਟੂਸ਼,</verse>
				<verse number="3">ਸ਼ਕਨਯਾਹ, ਰਹੁਮ, ਮਰੇਮੋਥ,</verse>
				<verse number="4">ਇੱਦੋ, ਗਿਨਥੋਈ, ਅਬੀਯਾਹ</verse>
				<verse number="5">ਮਿੱਯਾਮੀਨ, ਮਆਦਯਾਹ, ਬਿਲਗਾਹ</verse>
				<verse number="6">ਸ਼ਮਅਯਾਹ, ਯੋਯਾਰੀਬ, ਯਦਆਯਾਹ</verse>
				<verse number="7">ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ, ਏਹ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਮੁਖੀਏ ਸਨ।।</verse>
				<verse number="8">ਅਤੇ ਲੇਵੀ ਏਹ ਸਨ,-ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਣੇ ਧੰਨਵਾਦ ਦੇ ਗੀਤਾਂ ਉੱਤੇ ਸੀ</verse>
				<verse number="9">ਬਕਬੁਕਯਾਹ ਅਤੇ ਉੱਨੀ, ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਦੇ ਰਾਖੀ ਲਈ ਸਨ</verse>
				<verse number="10">ਯੇਸ਼ੂਆ ਤੋਂ ਯੋਯਾਕੀਮ ਜੰਮਿਆਂ ਅਤੇ ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆਂ ਅਤੇ ਅਲਯਾਸ਼ੀਬ ਤੋਂ ਯੋਯਾਦਾ ਜੰਮਿਆਂ</verse>
				<verse number="11">ਯੋਯਾਦਾ ਤੋਂ ਯੋਨਾਥਾਨ ਜੰਮਿਆਂ ਅਤੇ ਯੋਨਾਥਾਨ ਤੋਂ ਯੱਦੂਆ ਜੰਮਿਆਂ</verse>
				<verse number="12">ਅਤੇ ਯੋਯਾਕੀਮ ਦੇ ਦਿਨਾਂ ਵਿੱਚ ਏਹ ਜਾਜਕ ਪਿਉ ਦਾਦਿਆਂ ਦੇ ਮੁਖੀਏ ਸਨ, ਸਰਾਯਾਹ ਤੋਂ ਮਿਰਾਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ</verse>
				<verse number="13">ਅਜ਼ਰਾ ਤੋਂ ਮਸ਼ੁੱਲਾਮ ਅਤੇ ਅਮਰਯਾਹ ਤੋਂ ਯਹੋਹਾਨਾਨ</verse>
				<verse number="14">ਮਲੂਕੀ ਤੋਂ ਯੋਨਾਥਾਨ ਅਤੇ ਸ਼ਬਨਯਾਹ ਤੋਂ ਯੂਸੁਫ਼</verse>
				<verse number="15">ਹਾਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ</verse>
				<verse number="16">ਇੱਦੋ ਤੋਂ ਜ਼ਕਰਯਾਹ ਅਤੇ ਗਿਨਥੋਨ ਤੋਂ ਮਸ਼ੁੱਲਾਮ</verse>
				<verse number="17">ਅਬੀਯਾਹ ਤੋਂ ਜ਼ਿਕਰੀ ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ</verse>
				<verse number="18">ਬਿਲਗਾਹ ਤੋਂ ਸ਼ੰਮੂਆ ਅਤੇ ਸ਼ਮਆਯਾਹ ਤੋਂ ਯਹੋਨਾਥਾਨ</verse>
				<verse number="19">ਯੋਯਾਰੀਬ ਤੋਂ ਮਤਨਈ ਅਤੇ ਯਦਆਯਾਹ ਤੋਂ ਉੱਜ਼ੀ</verse>
				<verse number="20">ਸੱਲਈ ਤੋਂ ਕੱਲਈ ਅਤੇ ਆਮੋਕ ਤੋਂ ਏਬਰ</verse>
				<verse number="21">ਹਿਲਕਯਾਹ ਤੋਂ ਹਸ਼ਬਯਾਹ ਅਤੇ ਯਦਆਯਾਹ ਤੋਂ ਨਥਨਏਲ</verse>
				<verse number="22">ਅਲਯਾਸ਼ੀਬ ਅਰ ਯੋਯਾਦਆ ਅਰ ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਦੇ ਪਿਉ ਦਾਦਿਆਂ ਦੇ ਮੁਖੀਏ ਲਿਖੇ ਗਏ ਨਾਲੇ ਜਾਜਕ ਵੀ ਦਾਰਾ ਫਾਰਸੀ ਦੇ ਰਾਜ ਤੀਕ।।</verse>
				<verse number="23">ਲੇਵੀਆਂ ਦੇ ਪਿਉ ਦਾਦਿਆਂ ਦੇ ਮੁਖੀਏ ਅਲਯਾਸ਼ੀਬ ਦੇ ਪੁੱਤ੍ਰ ਯੋਹਾਨਾਨ ਦੇ ਦਿਨਾਂ ਤੀਕ ਇਤਿਹਾਸ ਦੀ ਪੋਥੀ ਵਿੱਚ ਲਿਖੇ ਗਏ</verse>
				<verse number="24">ਅਤੇ ਲੇਵੀਆਂ ਦੇ ਮੁਖੀਏ, - ਹਸ਼ਬਯਾਹ, ਸ਼ੇਰੇਬਯਾਹ ਅਰ ਕਦਮੀਏਲ ਦਾ ਪੁੱਤ੍ਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਜਨ ਦਾਊਦ ਦੇ ਹੁਕਮ ਅਨੁਸਾਰ ਉਸਤਤ ਅਤੇ ਧੰਨਵਾਦ ਲਈ ਉਨ੍ਹਾਂ ਦੇ ਆਹਮੋ ਸਾਹਮਣੇ ਪਹਿਰੇ ਉੱਤੇ ਪਹਿਰਾ ਸਨ</verse>
				<verse number="25">ਮੱਤਨਯਾਹ, ਬਕਬੁਕਯਾਹ, ਓਬਦਯਾਹ,ਮਸ਼ੁੱਲਾਮ, ਟਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਮੋਦੀਖ਼ਾਨਿਆਂ ਉੱਤੇ ਪਹਿਰਾ ਦਿੰਦੇ ਸਨ</verse>
				<verse number="26">ਅਤੇ ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤ੍ਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਤੇ ਲਿਖਾਰੀ ਦੇ ਦਿਨਾਂ ਵਿੱਚ ਏਹ ਸਨ।।</verse>
				<verse number="27">ਯਰੂਸ਼ਲਮ ਦੀ ਕੰਧ ਦੀ ਚੱਠ ਵਿੱਚ ਉਨ੍ਹਾਂ ਨੇ ਲੇਵੀਆਂ ਨੂੰ ਸਾਰਿਆਂ ਥਾਵਾਂ ਤੋਂ ਭਾਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਉਣ ਕਿ ਓਹ ਅਨੰਦ ਅਤੇ ਧੰਨਵਾਦ ਛੈਣਿਆਂ ਅਰ ਸਤਾਰਾਂ ਅਰ ਬਰਬਤਾਂ ਵਜਾ ਕੇ ਤੇ ਗਾ ਕੇ ਚੱਠ ਕਰਨ</verse>
				<verse number="28">ਰਾਗੀਆਂ ਦੀ ਵੰਸ ਯਰੂਸ਼ਲਮ ਦੇ ਆਲੇ ਦੁਆਲੇ ਦੇ ਮਦਾਨ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ ਇਕੱਠੀ ਹੋਈ</verse>
				<verse number="29">ਅਤੇ ਬੈਤ-ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਕਿਉਂਕਿ ਰਾਗੀਆਂ ਨੇ ਯਰੂਸ਼ਲਮ ਦੇ ਆਲੇ ਦੁਆਲੇ ਆਪਣੇ ਲਈ ਪਿੰਡ ਬਣਾ ਦਿੱਤੇ ਸਨ</verse>
				<verse number="30">ਤਦ ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕੀਤਾ ਅਤੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਕੰਧ ਨੂੰ ਸ਼ੁੱਧ ਕੀਤਾ</verse>
				<verse number="31">ਤਾਂ ਮੈਂ ਯਹੂਦਾਹ ਦੇ ਸਰਦਾਰਾਂ ਨੂੰ ਕੰਧ ਉੱਤੇ ਉਤਾਹਾਂ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਭਈ ਓਹ ਧੰਨਵਾਦ ਕਰਨ ਅਤੇ ਇੱਕ ਉਨ੍ਹਾਂ ਵਿੱਚੋਂ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਫਾਟਕ ਵੱਲ ਗਈ</verse>
				<verse number="32">ਅਤੇ ਉਨ੍ਹਾਂ ਦੇ ਪਿੱਛੇ ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਸਰਦਾਰ ਗਏ</verse>
				<verse number="33">ਅਤੇ ਅਜ਼ਰਯਾਹ, ਅਜ਼ਰਾ ਅਤੇ ਮਸ਼ੁੱਲਾਮ</verse>
				<verse number="34">ਯਹੂਦਾਹ ਅਰ ਬਿਨਯਾਮੀਨ ਅਰ ਸ਼ਮਅਯਾਹ ਤੇ ਯਿਰਮਿਯਾਹ</verse>
				<verse number="35">ਅਤੇ ਜਾਜਕਾਂ ਦੀ ਵੰਸ ਵਿੱਚੋਂ ਨਰਸਿੰਗਿਆਂ ਨਾਲ ਜ਼ਕਰਯਾਹ ਯੋਨਾਥਾਨ ਦਾ ਪੁੱਤ੍ਰ, ਉਹ ਸ਼ਮਅਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾਯਾਹ ਦਾ ਪੁੱਤ੍ਰ, ਉਹ ਜ਼ਕੂਰ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ</verse>
				<verse number="36">ਅਤੇ ਉਹ ਦੇ ਭਰਾ ਸ਼ਮਅਯਾਹ ਅਰ ਅਜ਼ਰਏਲ ਅਰ ਮਿਲਲਈ ਅਰ ਗਿਲਲਈ ਅਰ ਮਾਈ ਅਰ ਨਥਨਏਲ ਅਰ ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਜਨ ਦਾਊਦ ਦੇ ਵਾਜਿਆਂ ਨਾਲ ਅਤੇ ਅਜ਼ਰਾ ਲਿਖਾਰੀ ਉਨ੍ਹਾਂ ਦੇ ਅੱਗੇ ਅੱਗੇ ਸੀ</verse>
				<verse number="37">ਅਤੇ ਚਸ਼ਮਾ ਫਾਟਕ ਉੱਤੇ ਸਿੱਧੇ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੇ ਕੰਧ ਉਤਾਹਾਂ ਜਾਂਦੀ ਸੀ ਦਾਊਦ ਦੇ ਮਹਿਲ ਦੇ ਉੱਪਰ ਜਲ ਫਾਟਕ ਨੂੰ ਪੂਰਬ ਵੱਲ ਓਹ ਗਏ</verse>
				<verse number="38">ਅਤੇ ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ ਦੂਜੇ ਪਾਸੇ ਵੱਲ ਗਈ ਅਤੇ ਮੈਂ ਉਨ੍ਹਾਂ ਦੇ ਪਿੱਛੇ ਸਾਂ ਅਤੇ ਅੱਧੀ ਪਰਜਾ ਕੰਧ ਉੱਤੇ ਤੇ ਤੰਦੂਰਾਂ ਦੇ ਬੁਰਜ ਉੱਤੇ ਚੌੜੀ ਕੰਧ ਤੀਕ ਗਈ</verse>
				<verse number="39">ਅਤੇ ਅਫਰਾਈਮੀ ਫਾਟਕ ਤੋਂ ਉਤਾਹਾਂ ਅਤੇ ਪੁਰਾਣੇ ਫਾਟਕ ਉੱਤੇ ਅਤੇ ਮੱਛੀ ਫਾਟਕ ਉੱਤੇ ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਅਤੇ ਭੇਡ ਫਾਟਕ ਤੀਕ ਓਹ ਬੰਦੀ ਖ਼ਾਨੇ ਦੇ ਫਾਟਕ ਵਿੱਚ ਖੜੇ ਹੋ ਗਏ</verse>
				<verse number="40">ਸੋ ਏਹ ਦੋਵੇਂ ਟੋਲੀਆਂ ਪਰਮੇਸ਼ੁਰ ਦੇ ਭਵਨ ਵਿੱਚ ਧੰਨਵਾਦ ਲਈ ਖੜੀਆਂ ਹੋ ਗਈਆਂ, ਮੈਂ ਅਤੇ ਅੱਧੇ ਰਈਸ ਮੇਰੇ ਨਾਲ</verse>
				<verse number="41">ਨਾਲੇ ਜਾਜਕ,- ਅਲਯਾਕੀਮ, ਮਅਸੇਯਾਹ, ਮਿਨਾਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਨਾਲ</verse>
				<verse number="42">ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਰ ਆਜ਼ਰ। ਸੋ ਰਾਗੀ ਯਜ਼ਰਹਯਾਹ ਜਿਹੜਾ ਉਨ੍ਹਾਂ ਦਾ ਓਵਰਸੀਅਰ ਸੀ ਉੱਚੀ ਅਵਾਜ਼ ਨਾਲ ਗਾਉਂਦੇ ਸਨ</verse>
				<verse number="43">ਅਤੇ ਉਸ ਦਿਨ ਉਨ੍ਹਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡੇ ਅਨੰਦ ਹੋਏ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੱਡੇ ਅਨੰਦ ਨਾਲ ਪਰਸੰਨ ਕੀਤਾ ਨਾਲੇ ਬੱਚੇ ਅਤੇ ਤੀਵੀਆਂ ਵੀ ਅਨੰਦ ਹੋਈਆਂ ਅਤੇ ਯਰੂਸ਼ਲਮ ਦਾ ਏਹ ਅਨੰਦ ਦੂਰ ਤੀਕਰ ਸੁਣਿਆ ਗਿਆ</verse>
				<verse number="44">ਉਸ ਦਿਨ ਉਨ੍ਹਾਂ ਨੇ ਖ਼ਜਾਨਿਆਂ ਦੀਆਂ ਕੋਠੜੀਆਂ ਉੱਤੇ ਅਤੇ ਚੁੱਕਣ ਦੀਆਂ ਭੇਟਾਂ ਅਤੇ ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਹੋਏ ਤਾਂ ਜੋ ਸ਼ਹਿਰਾਂ ਦਿਆਂ ਖੇਤਾਂ ਵਿੱਚੋਂ ਬਿਵਸਥਾ ਦੇ ਠਹਿਰਾਏ ਹਿੱਸਿਆਂ ਅਨੁਸਾਰ ਜਾਜਕਾਂ ਅਤੇ ਲੇਵੀਆਂ ਲਈ ਇਕੱਠਾ ਕਰਨ ਕਿਉਂ ਜੋ ਯਹੂਦਾਹ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਉੱਤੇ ਖੁਸ਼ ਸਨ</verse>
				<verse number="45">ਸੋ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੇ ਫ਼ਰਜ ਦੀ ਅਤੇ ਸ਼ੁੱਧਤਾਈ ਦੇ ਫਰਜ਼ ਦੀ ਪਾਲਨਾ ਕੀਤੀ ਅਤੇ ਰਾਗੀਆਂ ਅਰ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ</verse>
				<verse number="46">ਕਿਉਂਕਿ ਦਾਊਦ ਤੇ ਆਸਾਫ ਦੇ ਦਿਨਾਂ ਵਿੱਚ ਮੁੱਢ ਤੋਂ ਉਨ੍ਹਾਂ ਰਾਗੀਆਂ ਦੇ ਮੁਖੀਏ ਸਨ ਜਿਹੜੇ ਪਰਮੇਸ਼ੁਰ ਲਈ ਉਸਤਤ ਤੇ ਧੰਨਵਾਦ ਦੇ ਗੀਤ ਗਾਉਂਦੇ ਹੁੰਦੇ ਸਨ</verse>
				<verse number="47">ਅਤੇ ਸਾਰਾ ਇਸਰਾਏਲ ਜ਼ਰੁੱਬਾਬਲ ਦੇ ਦਿਨਾਂ ਵਿੱਚ ਅਤੇ ਨਹਮਯਾਹ ਦੇ ਦਿਨਾਂ ਵਿੱਚ ਰਾਗੀਆਂ ਅਤੇ ਦਰਬਾਨਾਂ ਦਾ ਹਿੱਸਾ ਨਿਤਾ ਪਰਤੀ ਦਿੰਦੇ ਰਹੇ, ਇਉਂ ਉਨ੍ਹਾਂ ਨੇ ਲੇਵੀਆਂ ਲਈ ਚੀਜ਼ਾਂ ਪਵਿੱਤ੍ਰ ਕੀਤੀਆਂ ਅਤੇ ਲੇਵੀਆਂ ਨੇ ਹਾਰੂਨ ਦੀ ਵੰਸ ਲਈ ਪਵਿੱਤ੍ਰ ਕੀਤੀਆਂ ।।</verse>
			</chapter>
			<chapter number="13">
				<verse number="1">ਉਸ ਦਿਨ ਮੂਸਾ ਦੀ ਪੋਥੀ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਏਹ ਲਿਖਿਆ ਹੋਇਆ ਲੱਭਾ ਕਿ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਸਦਾ ਲਈ ਨਾ ਆਉਣ</verse>
				<verse number="2">ਇਸ ਲਈ ਕਿ ਓਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਸਰਾਪ ਦੇਵੇ ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ</verse>
				<verse number="3">ਐਉਂ ਹੋਇਆ ਕਿ ਜਦੋਂ ਉਨ੍ਹਾਂ ਨੇ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ ਜੁਲੀ ਭੀੜ ਨੂੰ ਅੱਡ ਅੱਡ ਕਰ ਦਿੱਤਾ।।</verse>
				<verse number="4">ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਨੇ ਜਿਹੜਾ ਟੋਬੀਯਾਹ ਦਾ ਨੇੜਦਾਰ ਸੀ ਅਤੇ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਮੁੱਕਰਰ ਸੀ</verse>
				<verse number="5">ਉਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ ਜਿੱਥੇ ਅੱਗੇ ਨੂੰ ਉਨ੍ਹਾਂ ਨੇ ਮੈਦੇ ਦੀ ਭੇਟ ਅਰ ਲੁਬਾਨ ਅਰ ਭਾਂਡੇ ਅਰ ਅੰਨ ਨਵੀਂ ਮੈਂ ਅਤੇ ਤੇਲ ਦੇ ਦਸਵੰਧ ਜੋ ਹੁਕਮ ਦੇ ਅਨੁਸਾਰ ਲੇਵੀਆਂ ਅਰ ਰਾਗੀਆਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ ਅਤੇ ਜਾਜਕਾਂ ਦੇ ਚੁੱਕਣ ਦੀਆਂ ਭੇਟਾਂ ਰੱਖੀਆਂ</verse>
				<verse number="6">ਇਸ ਸਾਰੇ ਦੇ ਹੁੰਦਿਆ ਮੈਂ ਯਰੂਸ਼ਲਮ ਵਿੱਚ ਨਹੀਂ ਸਾਂ ਕਿਉਂਕਿ ਬਾਬਲ ਦੇ ਪਾਤਸ਼ਾਹ ਅਰਤਹਸ਼ਸਤਾ ਦੇ ਬਤੀਵੇਂ ਵਰ੍ਹੇ ਵਿੱਚ ਮੈਂ ਪਾਤਸ਼ਾਹ ਕੋਲ ਚਲਾ ਗਿਆ ਅਤੇ ਥੋੜਿਆਂ ਦਿਨ੍ਹਾਂ ਪਿੱਛੋਂ ਮੈਂ ਪਾਤਸ਼ਾਹ ਕੋਲੋਂ ਛੁਟੀ ਲਈ ਪੁੱਛਿਆ</verse>
				<verse number="7">ਤਾਂ ਮੈਂ ਯਰੂਸ਼ਲਮ ਨੂੰ ਆਇਆ ਅਤੇ ਜਿਹੜੀ ਬੁਰਿਆਈ ਅਲਯਾਸ਼ੀਬ ਨੇ ਟੋਬੀਯਾਹ ਦੇ ਲਈ ਕੀਤੀ ਸੀ ਸਮਝਿਆ, ਕਿ ਉਸ ਨੇ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਹ ਦੇ ਲਈ ਇੱਕ ਕੋਠੜੀ ਬਣਾਈ</verse>
				<verse number="8">ਤਾਂ ਇਹ ਮੈਨੂੰ ਬਹੁਤ ਬੁਰਾ ਲੱਗਾ, ਇਸ ਲਈ ਮੈਂ ਟੋਬੀਯਾਹ ਦਾ ਸਾਰਾ ਲੱਕਾ ਤੁੱਕਾ ਉਸ ਕੋਠੜੀ ਵਿੱਚੋਂ ਬਾਹਰ ਸੁਟਵਾ ਦਿੱਤਾ</verse>
				<verse number="9">ਫੇਰ ਮੇਰੇ ਆਖਣ ਨਾਲ ਓਹ ਕੋਠੜੀਆਂ ਸਾਫ਼ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਨੂੰ ਮੁੜ ਓਥੇ ਰੱਖਿਆ</verse>
				<verse number="10">ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦੇ ਹਿੱਸੇ ਉਨ੍ਹਾਂ ਨੂੰ ਨਹੀਂ ਦਿੱਤੇ ਗਏ ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਰਾਗੀ ਆਪੋ ਆਪਣੇ ਖੇਤਾਂ ਨੂੰ ਨੱਠ ਗਏ ਹਨ</verse>
				<verse number="11">ਤਦ ਮੈਂ ਰਈਸਾਂ ਨਾਲ ਝਗੜ ਕੇ ਆਖਿਆ ਕਿ ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਜਾਂਦਾ ਹੈ? ਅਤੇ ਉਨ੍ਹਾਂ ਨੂੰ ਇਕੱਠੇ ਕਰ ਕੇ ਉਨ੍ਹਾਂ ਦੇ ਥਾਂ ਉੱਤੇ ਉਨ੍ਹਾਂ ਨੂੰ ਖੜੇ ਕੀਤਾ</verse>
				<verse number="12">ਤਦ ਸਾਰਾ ਯਹੂਦਾਹ ਅੰਨ ਦਾ ਅਰ ਨਵੀਂ ਮੈ ਅਤੇ ਤੇਲ ਦਾ ਦਸਵੰਧ ਖ਼ਜਾਨਿਆਂ ਵਿੱਚ ਲਿਆਏ</verse>
				<verse number="13">ਅਤੇ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖ਼ਜਾਨਿਆਂ ਉੱਤੇ ਖ਼ਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦਾ ਪੋਤਾ ਜ਼ਕੂਰ ਦਾ ਪੁੱਤ੍ਰ ਹਾਨਾਨ ਸੀ ਕਿਉਂਕਿ ਓਹ ਈਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।।</verse>
				<verse number="14">ਹੇ ਮੇਰੇ ਪਰਮੇਸ਼ੁਰ, ਏਸ ਦੇ ਕਾਰਨ ਮੈਨੂੰ ਯਾਦ ਕਰ ਅਤੇ ਮੇਰੇ ਨੇਕ ਕੰਮਾਂ ਨੂੰ ਜਿਹੜੇ ਮੈਂ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀਆਂ ਰੀਤੀਆਂ ਲਈ ਕੀਤੇ ਹਨ ਨਾ ਮੇਟ</verse>
				<verse number="15">ਉਨ੍ਹੀਂ ਦਿਨੀਂ ਮੈਂ ਯਹੂਦਾਹ ਵਿੱਚ ਵੇਖਿਆ ਕਈ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਚੁਬੱਚਿਆਂ ਵਿੱਚ ਪੀੜਦੇ ਸਨ ਅਤੇ ਭਰੀਆਂ ਨੂੰ ਖੋਤੀਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ ਇਸੇ ਤਰਾਂ ਮੈ ਅਰ ਅੰਗੂਰ ਅਤੇ ਅੰਜੀਰ ਅਰ ਨਾਨਾ ਪਰਕਾਰ ਦੇ ਭਾਰ ਸਬਤ ਦੇ ਦਿਨ ਵਿੱਚ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ ਅਤੇ ਜਿਸ ਦਿਨ ਓਹ ਖਾਣ ਦੀਆਂ ਚੀਜ਼ਾਂ ਵੇਚਣ ਲੱਗੇ ਤਾਂ ਮੈਂ ਗਵਾਹੀ ਲਈ</verse>
				<verse number="16">ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ ਜਿਹੜੇ ਮੱਛੀ ਅਤੇ ਨਾਨਾ ਪਰਕਾਰ ਦਾ ਸੌਦਾ ਸਬਤ ਵਿੱਚ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ</verse>
				<verse number="17">ਤਦ ਮੈਂ ਯਹੂਦਾਹ ਦੇ ਸ਼ਰੀਫਾਂ ਨਾਲ ਝੱਗੜ ਕੇ ਉਨ੍ਹਾਂ ਨੂੰ ਆਖਿਆ, ਏਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਸਬਤ ਦੇ ਦਿਨ ਨੂੰ ਭਰਿਸ਼ਟ ਕਰੋ?</verse>
				<verse number="18">ਕੀ ਤੁਹਾਡੇ ਪਿਉ ਦਾਦਿਆਂ ਨੇ ਐਉਂ ਨਹੀਂ ਕੀਤਾ ਅਤੇ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਏਸ ਸ਼ਹਿਰ ਉੱਤੇ ਇਹ ਸਾਰੀ ਬੁਰਿਆਈ ਨਹੀਂ ਲਿਆਂਦੀ? ਤਦ ਵੀ ਤੁਸੀਂ ਸਬਤ ਦੇ ਦਿਨ ਨੂੰ ਭਰਿਸ਼ਟ ਕਰ ਕੇ ਇਸਰਾਏਲ ਉੱਤੇ ਕਹਿਰ ਨੂੰ ਬਹੁਤ ਕਰਦੇ ਹੋ!</verse>
				<verse number="19">ਫੇਰ ਐਉਂ ਹੋਇਆ ਕਿ ਸਬਤ ਤੋਂ ਪਹਿਲਾਂ ਜਦ ਅਨ੍ਹੇਰਾ ਹੋਣ ਲੱਗਾ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਤਗੀਦ ਕੀਤੀ ਕਿ ਜਿੰਨਾ ਚਿਰ ਸਬਤ ਨਾ ਲੰਘ ਜਾਵੇ ਦਰਵੱਜੇ ਨਾ ਖੋਲੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕਈ ਫਾਟਕਾਂ ਉੱਤੇ ਖੜੇ ਕੀਤੇ ਕਿ ਸਬਤ ਦੇ ਦਿਨ ਕੋਈ ਭਾਰ ਅੰਦਰ ਨਾ ਆਵੇ</verse>
				<verse number="20">ਸੋ ਸੁਦਾਗਰ ਅਤੇ ਨਾਨਾ ਪਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਮਦਾਨ ਵਿੱਚ ਇੱਕ ਦੋ ਵਾਰ ਟਿਕੇ</verse>
				<verse number="21">ਤਦ ਮੈਂ ਉਨ੍ਹਾਂ ਦੇ ਵਿਰੁੱਧ ਗਵਾਹੀਆਂ ਲਈਆਂ ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਕੰਧ ਦੇ ਨੇੜੇ ਕਿਉਂ ਟਿਕਦੇ ਹੋ? ਜੇ ਤੁਸੀਂ ਫੇਰ ਏਦਾਂ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ! ਉਸ ਵੇਲੇ ਤੋਂ ਓਹ ਫੇਰ ਸਬਤ ਦੇ ਦਿਨ ਨਾ ਆਏ ।।</verse>
				<verse number="22">ਮੈਂ ਲੇਵੀਆਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤ੍ਰਤਾਈ ਲਈ ਫਾਟਕਾਂ ਦੀ ਰਾਖੀ ਲਈ ਆਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਏਸ ਲਈ ਵੀ ਚੇਤੇ ਕਰ ਅਤੇ ਆਪਣੀ ਬਹੁਤੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ</verse>
				<verse number="23">ਨਾਲੇ ਉਨ੍ਹਾਂ ਦਿਨਾਂ ਵਿੱਚ ਮੈਂ ਏਹ ਵੀ ਵੇਖਿਆ ਕਿ ਯਹੂਦੀਆਂ ਨੇ ਅਸ਼ਦੋਦੀ ਅਰ ਅੰਮੋਨੀ ਅਤੇ ਮੋਆਬੀ ਤੀਵੀਆਂ ਨੂੰ ਵਸਾ ਲਿਆ ਸੀ</verse>
				<verse number="24">ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਅਤੇ ਓਹ ਯਹੂਦੀ ਬੋਲੀ ਨਹੀਂ ਬੋਲ ਸੱਕਦੇ ਸਨ ਪਰ ਦੂਜੇ ਲੋਕਾਂ ਦੀ ਬੋਲੀ</verse>
				<verse number="25">ਮੈਂ ਉਨ੍ਹਾਂ ਨਾਲ ਝਗੜਿਆ ਅਤੇ ਉਨ੍ਹਾਂ ਨੂੰ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ ਪੁੱਟੇ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸੌਂਹ ਖੁਆਈ ਕਿ ਤੁਸਾਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤ੍ਰਾਂ ਨੂੰ ਨਾ ਦੇਣੀਆਂ ਅਤੇ ਨਾ ਆਪਣਿਆਂ ਪੁੱਤ੍ਰਾਂ ਲਈ ਅਤੇ ਨਾ ਆਪਣੇ ਲਈ ਉਨ੍ਹਾਂ ਦੀਆਂ ਧੀਆਂ ਲੈਣੀਆਂ</verse>
				<verse number="26">ਕੀ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਵਿੱਚ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਹ ਦੇ ਵਰਗਾ ਕੋਈ ਪਾਤਸ਼ਾਹ ਨਹੀਂ ਸੀ ਜੋ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਹ ਨੂੰ ਸਾਰੇ ਇਸਰਾਏਲ ਉੱਤੇ ਪਾਤਸ਼ਾਹੀ ਦਿੱਤੀ ਤਾਂ ਵੀ ਓਪਰੀਆਂ ਤੀਵੀਆਂ ਨੇ ਉਸ ਕੋਲੋਂ ਪਾਪ ਕਰਵਾਇਆ</verse>
				<verse number="27">ਕੀ ਅਸੀਂ ਤੁਹਾਡੀ ਸੁਣ ਕੇ ਐਡੀ ਵੱਡੀ ਬੁਰਿਆਈ ਕਰੀਏ ਕਿ ਓਪਰੀਆਂ ਤੀਵੀਆਂ ਨੂੰ ਵੱਸਾ ਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਬੇਈਮਾਨੀ ਕਰੀਏ?</verse>
				<verse number="28">ਅਤੇ ਅਲਯਾਸ਼ੀਬ ਸਰਦਾਰ ਜਾਜਕ ਦੇ ਪੁੱਤ੍ਰ ਯੋਯਾਦਆ ਦੀ ਵੰਸ ਵਿੱਚੋਂ ਹੋਰੋਨੀ ਸਨਬੱਲਟ ਦਾ ਜਵਾਈ ਸੀ, ਏਸ ਲਈ ਮੈਂ ਉਹ ਨੂੰ ਆਪਣੇ ਕੋਲੋਂ ਨੱਠਾ ਦਿੱਤਾ</verse>
				<verse number="29">ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਚੇਤੇ ਕਰ ਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਈ ਅਤੇ ਲੇਵੀਆਂ ਦੇ ਨੇਮ ਨੂੰ ਭਰਿਸ਼ਟ ਕੀਤਾ ਹੈ</verse>
				<verse number="30">ਐਉਂ ਹੀ ਮੈਂ ਉਨ੍ਹਾਂ ਨੂੰ ਸਾਰਿਆਂ ਓਪਰਿਆਂ ਵਿੱਚੋਂ ਪਾਕ ਸਾਫ ਕੀਤਾ ਅਤੇ ਜਾਜਕਾਂ ਅਤੇ ਲੇਵੀਆਂ ਲਈ ਹਰ ਇੱਕ ਦੇ ਕੰਮ ਦੇ ਅਨੁਸਾਰ ਜੁੰਮੇਵਾਰੀਆਂ ਠਹਿਰਾਈਆਂ</verse>
				<verse number="31">ਨਾਲੇ ਠਹਿਰਾਏ ਹੋਏ ਸਮਿਆਂ ਉੱਤੇ ਲੱਕੜੀ ਦੀਆਂ ਭੇਟਾਂ ਅਤੇ ਪਹਿਲੇ ਫਲਾਂ ਲਈ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਚੇਤੇ ਕਰ! ।।</verse>
			</chapter>
		</book>
		<book number="17">
			<chapter number="1">
				<verse number="1">ਤਾਂ ਐਉਂ ਹੋਇਆ ਅਹਸ਼ਵੇਰੋਸ਼ ਦੇ ਦਿਨਾਂ ਵਿੱਚ (ਇਹ ਉਹ ਅਹਸ਼ਵੇਰੋਸ਼ ਹੈ ਜਿਹੜਾ ਹਿੰਦ ਤੋਂ ਕੂਸ਼ ਤੀਕ ਇੱਕ ਸੋ ਸਤਾਈ ਸੂਬਿਆਂ ਤੇ ਪਾਤਸ਼ਾਹੀ ਕਰਦਾ ਸੀ)</verse>
				<verse number="2">ਕੀ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਪਾਤਸ਼ਾਹ ਆਪਣੀ ਰਾਜ ਗਦੀ ਉੱਤੇ ਬੈਠਾ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ</verse>
				<verse number="3">ਤਾਂ ਉਸ ਨੇ ਆਪਣੇ ਰਾਜ ਦੇ ਤੀਸਰੇ ਵਰ੍ਹੇ ਆਪਣਿਆਂ ਸਾਰਿਆਂ ਸਰਦਾਰਾਂ ਅਤੇ ਟਹਿਲੂਆਂ ਅਤੇ ਫਾਰਸ ਅਰ ਮਾਦਾ ਦਿਆਂ ਸੈਨਾਪਤੀਆਂ ਦੀ ਅਤੇ ਸੂਬਿਆਂ ਦੇ ਸ਼ਹਿਜ਼ਾਦਿਆਂ ਅਤੇ ਸਰਦਾਰਾਂ ਦੀ ਜਿਹੜੇ ਉਹ ਦੇ ਅੱਗੇ ਹਾਜ਼ਰ ਰਹਿੰਦੇ ਸਨ ਦਾਉਤ ਕੀਤੀ</verse>
				<verse number="4">ਉਸ ਨੇ ਬਹੁਤ ਦਿਨ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੀ ਪਰਤਾਪਵਾਲੀ ਪਾਤਸ਼ਾਹਤ ਦਾ ਧਨ ਅਤੇ ਆਪਣੀ ਵਡਿਆਈ ਦੇ ਬਹੁਮੁੱਲੇ ਪਦਾਰਥ ਉਨ੍ਹਾਂ ਨੂੰ ਵਿਖਾਏ</verse>
				<verse number="5">ਜਦ ਏਹ ਦਿਨ ਬੀਤ ਗਏ ਤਾਂ ਪਾਤਸ਼ਾਹ ਨੇ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਪਾਏ ਗਏ ਕੀ ਵੱਡਾ ਕੀ ਛੋਟਾ ਸੱਤ ਦਿਨ ਤੀਕ ਪਾਤਸ਼ਾਹ ਦੇ ਮਹਿਲ ਦੇ ਬਾਗ ਦੇ ਵੇਹੜੇ ਵਿੱਚ ਦਾਉਤ ਕੀਤੀ</verse>
				<verse number="6">ਉੱਥੇ ਚਿੱਟੇ ਅਰ ਨੀਲੇ ਰੰਗ ਦੇ ਕਤਾਨੀ ਪੜਦੇ ਚਾਂਦੀ ਦੇ ਛਲਿਆਂ ਨਾਲ ਕਤਾਨੀ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਸੰਗ ਮਰਮਰ ਦੇ ਥੰਮਾਂ ਨਾਲ ਬੰਨ੍ਹੇ ਹੋਏ ਸਨ ਅਤੇ ਚੌਕੀਆ ਸੋਨੇ ਅਤੇ ਚਾਂਦੀ ਦੀਆਂ ਲਾਲ ਅਰ ਚਿੱਟੇ ਅਰ ਪੀਲੇ ਅਤੇ ਕਾਲੇ ਸੰਗ ਮਰਮਰ ਦੇ ਫਰਸ਼ ਉੱਤੇ ਸਨ</verse>
				<verse number="7">ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਦੇ ਨਾਨਾ ਪਰਕਾਰ ਦਿਆਂ ਭਾਂਡਿਆ ਵਿੱਚ ਪਾਤਸ਼ਾਹੀ ਮੈ ਪਾਤਸ਼ਾਹ ਸੀ ਸਖਾਉਤ ਅਨੁਸਾਰ ਢੇਰ ਸਾਰੀ ਪੀਣ ਨੂੰ ਦਿੱਤੀ</verse>
				<verse number="8">ਮੈ ਦਾ ਪੀਣਾ ਦਸਤੂਰ ਦੇ ਅਨੁਸਾਰ ਸੀ, ਕੋਈ ਕਿਸੇ ਨੂੰ ਬਦੋ ਬਦੀ ਨਾ ਪਿਆ ਸੱਕਦਾ ਸੀ ਕਿਉਂਕਿ ਪਾਤਸ਼ਾਹ ਨੇ ਆਪਣੇ ਮਹਿਲ ਦੇ ਸਾਰੇ ਹੁਦੇਦਾਰਾਂ ਨੂੰ ਤਾਕੀਦ ਕੀਤੀ ਹੋਈ ਸੀ ਕਿ ਹਰ ਮਨੁੱਖ ਦੀ ਮਰਜੀ ਦੇ ਅਨੁਸਾਰ ਕੀਤਾ ਹੋਈ ਸੀ ਕਿ ਹਰ ਮਨੁੱਖ ਜਾਵੇ।।</verse>
				<verse number="9">ਮਲਕਾ ਵਸ਼ਤੀ ਨੇ ਵੀ ਸ਼ਾਹੀ ਮਹਿਲ ਵਿੱਚ ਜਿਹੜਾ ਅਹਸ਼ਵੇਰੋਸ਼ ਪਾਤਸ਼ਾਹ ਦਾ ਸੀ ਇਸਤ੍ਰੀਆਂ ਲਈ ਦਾਉਤ ਕੀਤੀ</verse>
				<verse number="10">ਸੱਤਵੇਂ ਦਿਨ ਜਦੋਂ ਪਾਤਸ਼ਾਹ ਦਾ ਦਿਲ ਮੈਂ ਵਿੱਚ ਮਗਨ ਸੀ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜੇਥਰ ਅਤੇ ਕਰਕਸ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਨਮੁਖ ਸੇਵਾ ਕਰਦੇ ਸਨ ਹੁਕਮ ਦਿੱਤਾ</verse>
				<verse number="11">ਕਿ ਵਸ਼ਤੀ ਮਲਕਾ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁਖ ਲਿਆਉਣ ਤਾਂ ਜੋ ਉਹ ਦਾ ਸੁਹੱਪਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ</verse>
				<verse number="12">ਪਰ ਮਲਕਾਂ ਵਸ਼ਤੀ ਨੇ ਪਾਤਸ਼ਾਹ ਦੇ ਹੁਕਮ ਨਾਲ ਆਉਣ ਤੋਂ ਇਨਕਾਰ ਕੀਤਾ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਏਸ ਲਈ ਪਾਤਸ਼ਾਹ ਬਹੁਤ ਗੁੱਸੇ ਹੋਇਆ ਅਤੇ ਉਹ ਦਾ ਕ੍ਰੋਧ ਉਹ ਦੇ ਵਿੱਚ ਬਲ ਉੱਠਿਆ।।</verse>
				<verse number="13">ਤਦ ਪਾਤਸ਼ਾਹ ਨੇ ਬੁੱਧਵਾਨਾਂ ਨੂੰ ਆਖਿਆ ਜਿਹੜੇ ਸਮਿਆਂ ਦੇ ਦੇ ਸਿਆਣੂ ਸਨ- ਕਿਉਂਕਿ ਪਾਤਸ਼ਾਹ ਦੀ ਨੀਤੀ ਸਾਰੇ ਕਨੂਨ ਅਤੇ ਨਿਆਉਂ ਦੇ ਜਾਣਨ ਵਾਲਿਆ ਲਈ ਅਜੇਹੀ ਹੀ ਸੀ</verse>
				<verse number="14">ਪਾਤਸ਼ਾਹ ਦੇ ਨੇੜੇ ਰਹਿਣ ਵਾਲੇ ਫਾਰਸ ਅਤੇ ਮਾਦਾ ਦੇ ਸੱਤ ਸਰਦਾਰ ਸਨ ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ ਏਹ ਪਾਤਸ਼ਾਹ ਦਾ ਮੂੰਹ ਵੇਖਦੇ ਸਨ ਅਤੇ ਪਾਤਸ਼ਾਹੀ ਵਿੱਚ ਪਹਿਲੇ ਦਰਜੇ ਉੱਤੇ ਬੈਠਦੇ ਸਨ</verse>
				<verse number="15">ਅਸੀਂ ਮਲਕਾ ਵਸ਼ਤੀ ਦੇ ਨਾਲ ਨੀਤੀ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਆਇਆ ਸੀ ਨਹੀਂ ਮੰਨਿਆ?</verse>
				<verse number="16">ਮਮੂਕਾਨ ਨੇ ਪਾਤਸ਼ਾਹ ਅਤੇ ਸਰਦਾਰਾਂ ਦੇ ਸਨਮੁਖ ਆਖਿਆ ਕਿ ਮਲਕਾ ਵਸ਼ਤੀ ਨੇ ਕੇਵਲ ਪਾਤਸ਼ਾਹ ਦਾ ਹੀ ਨਹੀਂ ਪਰ ਸਾਰੇ ਸਰਦਾਰਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਹੈ ਬੁਰਾ ਕੀਤਾ ਹੈ</verse>
				<verse number="17">ਕਿਉਂ ਜੋ ਮਲਕਾ ਦੀ ਇਹ ਕਰਤੂਤ ਸਾਰੀਆਂ ਤੀਵੀਆਂ ਕੋਲ ਜਾਵੇਗੀ ਸੋ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਬੇਪਤ ਹੋ ਜਾਣਗੇ ਜਦ ਓਹ ਸੁਣਨਗੀਆਂ ਕਿ ਪਾਤਸ਼ਾਹ ਅਹਸ਼ਵੇਰੋਸ਼ ਨੇ ਵਸ਼ਤੀ ਮਲਕਾ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ</verse>
				<verse number="18">ਅੱਜ ਦੇ ਦਿਨ ਫਾਰਸ ਅਤੇ ਮਾਦਾ ਦੀਆਂ ਕੁਲ ਸਰਦਾਰਨੀਆਂ ਪਾਤਸ਼ਾਹ ਦੇ ਸਾਰੇ ਸਰਦਾਰਾਂ ਨੂੰ ਜਿਨ੍ਹਾਂ ਨੇ ਮਲਕਾ ਦੀ ਇਹ ਗੱਲ ਸੁਣ ਲਈ ਹੈ ਏਸੇ ਤਰਾਂ ਆਖਣਗੀਆਂ ਤਾਂ ਐਉਂ ਨਿੰਦਿਆ ਅਤੇ ਕ੍ਰੋਧ ਬਹੁਤ ਉਠੇਗਾ</verse>
				<verse number="19">ਜੇ ਕਰ ਪਾਤਸ਼ਾਹ ਨੂੰ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਨਿਕਲੇ ਅਤੇ ਉਹ ਫਾਰਸੀਆਂ ਅਤੇ ਸ਼ਾਹੀ ਮਾਦੀਆਂ ਦੇ ਕਾਨੂੰਨਾਂ ਵਿੱਚ ਲਿਖਿਆ ਜਾਵੇ ਤਾਂ ਜੋ ਉਹ ਨਾ ਬਦਲੇ ਕਿ ਅੱਗੇ ਨੂੰ ਵਸਤੀ ਮਲਕਾ ਅਹਸ਼ਵੇਰੋਸ ਪਾਤਸ਼ਾਹ ਦੇ ਸਨਮੁਖ ਕਦੀ ਨਾ ਆਵੇ ਅਤੇ ਪਾਤਸ਼ਾਹ ਉਸ ਦੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ</verse>
				<verse number="20">ਜਦ ਪਾਤਸ਼ਾਹ ਦਾ ਹੁਕਮ ਜਿਹੜਾ ਉਹ ਪਰਚਲਤ ਕਰੇਗਾ ਉਸ ਦੀ ਸਾਰੀ ਪਾਤਸ਼ਾਹੀ ਵਿੱਚ ਕਿਉਂ ਜੋ ਉਹ ਵੱਡੀ ਹੈ ਸਾਰੀਆਂ ਇਸਤ੍ਰੀਆਂ ਸੁਣਨਗੀਆਂ ਤਾਂ ਆਪਣੇ ਪਤੀਆਂ ਦਾ ਭਾਵੇਂ ਛੋਟਾ ਭਾਵੇਂ ਵੱਡਾ ਆਦਰ ਕਰਨਗੀਆਂ</verse>
				<verse number="21">ਤਾਂ ਇਹ ਗੱਲ ਪਾਤਸ਼ਾਹ ਨੂੰ ਅਤੇ ਸਰਦਾਰਾਂ ਨੂੰ ਚੰਗੀ ਲਗੀ ਤਾਂ ਪਾਤਸ਼ਾਹ ਨੇ ਮਮੂਕਾਨ ਦੇ ਕਹੇ ਅਨੁਸਾਰ ਕੀਤਾ</verse>
				<verse number="22">ਤਾਂ ਉਸ ਨੇ ਪਾਤਸ਼ਾਹ ਦੇ ਸਾਰੇ ਸੁਬਿਆਂ ਵਿੱਚ ਸੂਬੇ ਸੂਬੇ ਦੀ ਲਿਖਤ ਅਨੁਸਾਰ ਅਤੇ ਉੱਮਤ ਉੱਮਤ ਦੀ ਬੋਲੀ ਅਨੁਸਾਰ ਪੱਤਰ ਘੱਲੇ ਕਿ ਹਰ ਮਨੁੱਖ ਆਪਣੇ ਘਰ ਉੱਤੇ ਹਕੂਮਤ ਕਰੇ ਅਤੇ ਆਪਣੀ ਉੱਮਤ ਦੀ ਬੋਲੀ ਵਿੱਚ ਇਸ ਦਾ ਪਰਚਾਰ ਕਰੇ।।</verse>
			</chapter>
			<chapter number="2">
				<verse number="1">ਇਨ੍ਹਾਂ ਗੱਲਾਂ ਦੇ ਮਗਰੋਂ ਜਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕ੍ਰੋਧ ਠੰਡਾ ਪੈ ਗਿਆ ਤਾਂ ਉਸ ਨੇ ਮਲਕਾ ਵਸ਼ਤੀ ਨੂੰ ਅਤੇ ਜੋ ਕੁਝ ਉਸ ਕੀਤਾ ਸੀ ਅਤੇ ਜੋ ਕੁਝ ਦੇ ਵਿਰੁੱਧ ਹੁਕਮ ਹੋਇਆ ਸੀ ਚੇਤੇ ਕੀਤਾ</verse>
				<verse number="2">ਤਾਂ ਪਾਤਸ਼ਾਹ ਦੇ ਟਹਿਲੂਆਂ ਨੇ ਜਿਹੜੇ ਉਹ ਦੀ ਸੇਵਾ ਕਰਦੇ ਹੁੰਦੇ ਸਨ ਆਖਿਆ ਕਿ ਪਾਤਸ਼ਾਹ ਲਈ ਜੁਆਨ ਅਤੇ ਸੁਣੱਖੀਆਂ ਕੁਆਰੀਆਂ ਭਾਲੀਆਂ ਜਾਣ</verse>
				<verse number="3">ਅਤੇ ਪਾਤਸ਼ਾਹ ਨੇ ਆਪਣੀ ਪਾਤਸ਼ਾਹੀ ਦੇ ਸਾਰਿਆਂ ਸੂਬਿਆਂ ਵਿੱਚ ਓਵਰਸੀਅਰ ਠਹਿਰਾਏ ਤਾਂ ਜੋ ਓਹ ਸਾਰੀਆਂ ਸੁਣੱਖੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਦੇ ਜਨਾਨ ਖ਼ਾਨੇ ਵਿੱਚ ਇੱਕਠੀਆਂ ਕਰ ਕੇ ਪਾਤਸ਼ਾਹ ਦੇ ਖੁਸਰੇ ਹੇਗਈ ਦੇ ਜਿਹੜਾ ਤੀਵੀਆਂ ਦਾ ਰਾਖਾ ਸੀ ਹੱਥ ਵਿੱਚ ਦੇਣ ਅਤੇ ਉਨ੍ਹਾਂ ਨੂੰ ਵਟਣੇ ਦੀਆਂ ਸਭ ਵਸਤਾਂ ਦਿੱਤੀਆਂ ਜਾਣ</verse>
				<verse number="4">ਅਤੇ ਜਿਹੜੀ ਛੋਕਰੀ ਪਾਤਸ਼ਾਹ ਦੀ ਨਿਗਾਹ ਵਿੱਚ ਚੰਗੀ ਹੋਵੇ ਉਹ ਵਸ਼ਤੀ ਦੇ ਥਾਂ ਮਲਕਾ ਹੋਵੇ। ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਚੰਗੀ ਲਗੀ ਤਾਂ ਉਸ ਨੇ ਏਦਾਂ ਹੀ ਕੀਤਾ।।</verse>
				<verse number="5">ਸ਼ੂਸ਼ਨ ਦੇ ਮਹਿਲ ਵਿੱਚ ਇੱਕ ਯਹੂਦੀ ਮਾਰਦਕਈ ਨਾਮੀ ਸੀ ਜਿਹੜਾ ਯਾਈਰ ਦਾ ਪੁੱਤ੍ਰ ਸ਼ਿਮਈ ਦਾ ਪੋਤਰਾ ਕੀਸ਼ ਦਾ ਪੜੋਤਾ ਇੱਕ ਬਿਨਯਾਮੀਨੀ ਮਨੁੱਖ ਸੀ</verse>
				<verse number="6">ਇਹ ਯਰੂਸ਼ਲਮ ਤੋਂ ਉਨ੍ਹਾਂ ਅਸੀਰਾਂ ਨਾਲ ਅਸੀਰ ਹੋ ਕੇ ਗਿਆ ਸੀ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰ ਕਰ ਕੇ ਯਹੂਦਾਹ ਦੇ ਪਾਤਸ਼ਾਹ ਯਕਾਨਯਾਹ ਦੇ ਨਾਲ ਲੈ ਗਿਆ ਸੀ</verse>
				<verse number="7">ਉਹ ਨੇ ਹੱਦਸਾਹ ਅਰਥਾਤ ਅਸਤਰ ਆਪਣੇ ਚਾਚੇ ਦੀ ਧੀ ਨੂੰ ਪਾਲਿਆ ਕਿਉਂਕਿ ਨਾ ਉਹ ਦਾ ਪਿਉ ਸੀ ਨਾ ਮਾਂ ਸੀ, ਇਹ ਛੋਕਰੀ ਵੇਖਣ ਪਾਖਣ ਵਿੱਚ ਸੋਹਣੀ ਸੀ ਅਤੇ ਜਦ ਉਸ ਦੇ ਮਾਂ ਪਿਉ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਕਰਕੇ ਲੈ ਲਿਆ</verse>
				<verse number="8">ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਦਾ ਬਚਨ ਅਰ ਹੁਕਮ ਸੁਣਨ ਵਿੱਚ ਆਇਆ ਅਰ ਜਦ ਬਹੁਤ ਸਾਰੀਆਂ ਛੋਕਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇੱਕਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਾਂ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤ੍ਰਆਂ ਦੇ ਰਾਖੇ ਹੇਗਾਈ ਦੇ ਹਵਾਲੇ ਕੀਤੀ ਗਈ</verse>
				<verse number="9">ਅਰ ਉਹ ਛੋਕਰੀ ਉਹ ਦੀ ਨਿਗਾਹ ਵਿੱਚ ਭਾ ਗਈ ਅਤੇ ਉਸ ਦੇ ਅੱਗੇ ਉਹ ਦਯਾ ਦੀ ਭਾਗੀ ਹੋਈ ਅਤੇ ਛੇਤੀ ਨਾਲ ਉਹ ਨੇ ਉਸ ਨੂੰ ਸਾਰੀਆਂ ਚੀਜ਼ਾਂ ਵਟਣੇ ਲਈ ਦਿੱਤੀਆਂ ਅਤੇ ਰੋਜ਼ ਦਾ ਭੋਜਨ ਵੀ ਅਤੇ ਸੱਤ ਚੁਗਵੀਆਂ ਸਹੇਲੀਆਂ ਪਾਤਸ਼ਾਹ ਦੇ ਮਹਿਲ ਵਿੱਚੋਂ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਜਨਾਨ ਖਾਨੇ ਵਿੱਚ ਸਭ ਤੋਂ ਚੰਗਾ ਥਾਂ ਦਿੱਤਾ</verse>
				<verse number="10">ਅਸਤਰ ਨੇ ਨਾ ਆਪਣੀ ਉੱਮਤ ਨਾ ਆਪਣੇ ਟਬਰ ਦਾ ਕੋਈ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਗੀਦ ਕੀਤੀ ਹੋਈ ਸੀ ਕਿ ਉਹ ਪਤਾ ਨਾ ਦੇਵੇ</verse>
				<verse number="11">ਅਤੇ ਮਾਰਦਕਈ ਨਿਤ ਨਿਤ ਜਨਾਨ ਖ਼ਾਨੇ ਦੇ ਵੇਹੜੇ ਦੇ ਅੱਗੇ ਫਿਰਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁਖ ਸਾਦ ਨੂੰ ਜਾਣੇ ਭਈ ਉਸ ਦੇ ਨਾਲ ਕੀ ਬੀਤਦੀ ਹੈ।।</verse>
				<verse number="12">ਹੁਣ ਜਦ ਇੱਕ ਇੱਕ ਛੋਕਰੀ ਦੀ ਵਾਰੀ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਜਾਣ ਦੀ ਆਈ ਜਦੋਂ ਤੀਵੀਆਂ ਦੀ ਰੀਤੀ ਅਨੁਸਾਰ ਬਾਰਾਂ ਮਹੀਨਿਆਂ ਤੀਕ ਉਹ ਹੁੰਦਾ ਹੁੰਦਾ ਸੀ ਕਿਉਂ ਜੋ ਏਨਾ ਚਿਰ ਉਨ੍ਹਾਂ ਦੀ ਸਫਾਈ ਲਈ ਲਗ ਜਾਂਦਾ ਸੀ ਅਰਥਾਤ ਛੇ ਮਹੀਨੇ ਮੁਰ ਦਾ ਤੇਲ ਮਲਣ ਲਈ ਅਤੇ ਛੇ ਮਹੀਨੇ ਅਤਰ ਅਤੇ ਤੀਵੀਆਂ ਦੇ ਵਟਣੇ ਦੀਆਂ ਹੋਰ ਚੀਜ਼ਾਂ ਮਲਣ ਲਈ</verse>
				<verse number="13">ਐਉਂ ਹਰ ਛੋਕਰੀ ਪਾਤਸ਼ਾਹ ਦੇ ਕੋਲ ਜਾਂਦੀ ਸੀ ਅਤੇ ਜਿਸ ਚੀਜ਼ ਦੀ ਉਹ ਨੂੰ ਲੋੜ ਹੁੰਦੀ ਸੀ ਉਹ ਨੂੰ ਦਿੱਤੀ ਜਾਂਦੀ ਸੀ ਤਾਂ ਜੋ ਉਹ ਜਨਾਨ ਖ਼ਾਨੇ ਤੋਂ ਪਾਤਸ਼ਾਹ ਦੇ ਮਹਿਲ ਨੂੰ ਜਾਵੇ</verse>
				<verse number="14">ਸ਼ਾਮਾਂ ਨੂੰ ਉਹ ਜਾਂਦੀ ਸੀ ਅਤੇ ਸਵੇਰ ਨੂੰ ਮੁੜ ਕੇ ਦੂਜੇ ਜਨਾਨ ਖ਼ਾਨੇ ਵਿੱਚ ਆ ਜਾਂਦੀ ਸੀ ਅਤੇ ਪਾਤਸ਼ਾਹ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ ਜਿਹੜਾ ਸੁਰੀਤਾਂ ਦਾ ਰਾਖਾ ਸੀ ਅਤੇ ਫੇਰ ਕਦੀ ਉਹ ਪਾਤਸ਼ਾਹ ਦੇ ਕੋਲ ਨਹੀਂ ਜਾਂਦੀ ਸੀ ਪਰ ਜਦ ਪਾਤਸ਼ਾਹ ਉਹ ਨੂੰ ਚਾਹੁੰਦਾ ਸੀ ਤਾਂ ਉਹ ਨਾਉਂ ਲੈ ਕੇ ਸੱਦੀ ਜਾਂਦੀ ਸੀ</verse>
				<verse number="15">ਹੁਣ ਜਦ ਅਸਤਰ ਜਿਹੜੀ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ ਜਿਹ ਨੇ ਉਹ ਨੂੰ ਲੈ ਕੇ ਧੀ ਬਣਾ ਲਿਆ ਸੀ ਪਾਤਸ਼ਾਹ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਕੁਝ ਨਾ ਮੰਗਿਆ ਸਵਾਏ ਏਸ ਦੇ ਜੋ ਹਗਈ ਖੁਸਰੇ ਨੇ ਜਿਹੜਾ ਤੀਵੀਆਂ ਦਾ ਰਾਖਾ ਸੀ ਉਸ ਦੇ ਲਈ ਠਹਿਰਾਇਆ ਸੀ ਅਤੇ ਅਸਤਰ ਸਭ ਦੇ ਵੇਖਣ ਵਿੱਚ ਮਨਮੋਹਣੀ ਸੀ</verse>
				<verse number="16">ਸੋ ਅਸਤਰ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਉਹ ਦੇ ਸ਼ਾਹੀ ਮਹਿਲ ਵਿੱਚ ਉਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਜਿਹੜਾ ਟੇਬੇਥ ਦਾ ਮਹੀਨਾ ਸੀ ਪੁਚਾਈ ਗਈ</verse>
				<verse number="17">ਤਾਂ ਪਾਤਸ਼ਾਹ ਨੇ ਸਾਰੀਆਂ ਇਸਤ੍ਰੀਆਂ ਨਾਲੋਂ ਅਸਤਰ ਨੂੰ ਵੱਧ ਪਿਆਰ ਕੀਤਾ ਅਤੇ ਉਹ ਨੇ ਸਾਰੀਆਂ ਕੁਆਰੀਅ ਨਾਲੋਂ ਪਾਤਸ਼ਾਹ ਦਾ ਪਖ ਅਤੇ ਦਯਾ ਪਰਾਪਤ ਕੀਤੀ ਸੋ ਉਹ ਨੇ ਰਾਜ ਮੁਕਟ ਉਸ ਦੇ ਸਿਰ ਉੱਤੇ ਧਰ ਦਿੱਤਾ ਅਤੇ ਵਸ਼ਤੀ ਦੇ ਥਾਂ ਮਲਕਾ ਬਣਾ ਦਿੱਤੀ</verse>
				<verse number="18">ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਟਹਿਲੂਆਂ ਲਈ ਇੱਕ ਵੱਡੀ ਦਾਉਤ ਕੀਤੀ ਅਰਥਾਤ ਅਸਤਰ ਵਾਲੀ ਦਾਉਤ, ਅਤੇ ਸੂਬਿਆਂ ਨੂੰ ਮੁਆਫ਼ੀਆਂ ਅਤੇ ਇਨਾਮ ਸ਼ਾਹੀ ਸਖਾਉਤ ਦੇ ਅਨੁਸਾਰ ਦਿੱਤੇ</verse>
				<verse number="19">ਜਦ ਦੂਜੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ</verse>
				<verse number="20">ਅਸਤਰ ਨੇ ਨਾ ਆਪਣੇ ਟੱਬਰ ਦਾ,ਨਾ ਆਪਣੀ ਉੱਮਤ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਾਗੀਦ ਕੀਤੀ ਹੋਈ ਸੀ ਅਰ ਅਸਤਰ ਮਾਰਦਕਈ ਦਾ ਹੁਕਮ ਓਦਾਂ ਹੀ ਮੰਨਦੀ ਸੀ ਜਿਦਾਂ ਜਦ ਉਹ ਉਹ ਦੇ ਕੋਲ ਪਲਦੀ ਸੀ</verse>
				<verse number="21">ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਪਾਤਸ਼ਾਹ ਦੇ ਫਾਟਕ ਉੱਤੇ ਬੈਠਦਾ ਹੁੰਦਾ ਸੀ ਤਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਦੋ ਖੁਸਰਿਆਂ ਨੇ ਜਿਹੜੇ ਦਰਵੱਜੇ ਉੱਤੇ ਪਹਿਰਾ ਦਿੰਦੇ ਸਨ ਅਰਥਾਤ ਬਿਗਥਾਨ ਅਤੇ ਤਰਸ਼ ਨੇ ਵਿਗੜ ਕੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਹੱਥ ਪਾਉਣਾ ਚਾਹਿਆ</verse>
				<verse number="22">ਏਸ ਗੱਲ ਦਾ ਮਾਰਦਕਈ ਨੂੰ ਪਤਾ ਲੱਗਾ ਤਾਂ ਉਹ ਨੇ ਮਲਕਾ ਅਸਤਰ ਨੂੰ ਦੱਸ ਦਿੱਤੀ ਅਤੇ ਅਸਤਰ ਨੇ ਮਾਰਦਕਈ ਦਾ ਨਾਉਂ ਲੈ ਕੇ ਪਾਤਸ਼ਾਹ ਨੂੰ ਆਖਿਆ</verse>
				<verse number="23">ਜਦ ਏਸ ਗੱਲ ਦਾ ਖੋਜ ਕੱਢਿਆ ਗਿਆ ਤਾਂ ਇਹ ਗੱਲ ਨਿੱਕਲ ਆਈ ਅਤੇ ਉਹ ਦੋਵੇਂ ਰੁੱਖ ਉੱਤੇ ਫਾਸੀਂ ਦਿੱਤੇ ਗਏ ਅਤੇ ਏਹ ਗੱਲ ਪਾਤਸ਼ਾਹ ਦੇ ਸਾਹਮਣੇ ਇਤਿਹਾਸ ਦੀ ਪੋਥੀ ਵਿੱਚ ਲਿੱਖੀ ਗਈ ।।</verse>
			</chapter>
			<chapter number="3">
				<verse number="1">ਇਨ੍ਹਾਂ ਗੱਲਾਂ ਦੇ ਮਗਰੋਂ ਅਹਸ਼ਵੇਰੋਸ਼ ਪਾਤਸ਼ਾਹ ਨੇ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਦੀ ਪਦਵੀ ਉੱਚੀ ਕਰ ਦਿੱਤੀ ਅਤੇ ਉਹ ਦੀ ਗੱਦੀ ਉਸ ਦੇ ਨਾਲ ਦੇ ਸਾਰਿਆਂ ਸਰਦਾਰਾਂ ਤੋਂ ਉੱਚੀ ਕਰ ਦਿੱਤੀ</verse>
				<verse number="2">ਪਾਤਸ਼ਾਹ ਦੇ ਸਾਰੇ ਟਹਿਲੂਏ ਜਿਹੜੇ ਪਾਤਸ਼ਾਹ ਦੇ ਫਾਟਕ ਉੱਤੇ ਸਨ ਹਾਮਾਨ ਅੱਗੇ ਗੋਡੇ ਨਿਵਾਉਂਦੇ ਅਤੇ ਉਹ ਨੂੰ ਮੱਥਾ ਟੇਕਦੇ ਸਨ ਕਿਉਂਕਿ ਪਾਤਸ਼ਾਹ ਦਾ ਹੁਕਮ ਉਹ ਦੇ ਲਈ ਇਉਂ ਹੀ ਸੀ ਪਰ ਮਾਰਦਕਈ ਨਾ ਹੀ ਗੋਡੇ ਨਿਵਾਉਂਦਾ ਨਾ ਮੱਥਾ ਟੇਕਦਾ ਸੀ</verse>
				<verse number="3">ਤਾਂ ਪਾਤਸ਼ਾਹ ਦੇ ਟਹਿਲੂਆਂ ਨੇ ਜਿਹੜੇ ਪਾਤਸ਼ਾਹ ਦੇ ਫਾਟਕ ਉੱਤੇ ਸਨ ਮਾਰਦਕਈ ਨੂੰ ਆਖਿਆ, ਤੂੰ ਕਿਉਂ ਪਾਤਸ਼ਾਹ ਦੇ ਹੁਕਮ ਦੀ ਉਲੰਘਣਾ ਕਰਦਾ ਹੈਂ?</verse>
				<verse number="4">ਤਾਂ ਐਉਂ ਹੋਇਆ ਕਿ ਜਦ ਉਹ ਨਿਤ ਨਿਤ ਆਖਦੇ ਰਹੇ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸਿਆ ਵੇਖੀਏ ਕਿ ਮਾਰਦਕਈ ਦੀ ਇਹ ਗੱਲ ਚਲੂਗੀ ਵੀ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਯਹੂਦੀ ਸੀ</verse>
				<verse number="5">ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਗੋਡੇ ਨਿਵਾਉਂਦਾ ਹੈ ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਕਹਿਰ ਨਾਲ ਭਰ ਗਿਆ</verse>
				<verse number="6">ਪਰ ਮਾਰਦਕਈ ਇੱਕਲੇ ਉੱਤੇ ਹੱਥ ਪਾਉਣਾ ਉਹ ਦੀ ਨਿਗਾਹ ਵਿੱਚ ਉਹ ਦੀ ਬੇਪਤੀ ਸੀ ਕਿਉਂਕਿ ਉਹ ਨੂੰ ਮਾਰਦਕਈ ਦੀ ਉੱਮਤ ਦਾ ਪਤਾ ਦੱਸਿਆ ਗਿਆ ਸੀ, ਸੋ ਹਾਮਾਨ ਭਾਲਦਾ ਸੀ ਕਿ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ ਦੇ ਸਾਰੇ ਰਾਜ ਵਿੱਚ ਸਨ ਅਰਥਾਤ ਮਾਰਦਕਈ ਦੇ ਲੋਕਾਂ ਨੂੰ ਨਾਸ਼ ਕਰੇ</verse>
				<verse number="7">ਅਤੇ ਅਹਸ਼ਵੇਰੋਸ਼ ਪਾਤਸ਼ਾਹ ਦੇ ਰਾਜ ਦੇ ਬਾਰਵੇਂ ਵਰ੍ਹੇ ਦੇ ਪਹਿਲੇ ਮਹੀਨੇ ਤੋਂ ਜਿਹੜਾ ਨੀਸਾਨ ਦਾ ਮਹੀਨਾ ਹੈ ਉਹ ਨਿਤ ਨਿਤ ਅਤੇ ਹਰ ਬਾਰਵੇਂ ਮਹੀਨੇ ਅਰਥਾਤ ਅਦਾਰ ਦੇ ਮਹੀਨੇ ਤੀਕ ਹਾਮਾਨ ਦੇ ਸਾਹਮਣੇ ਪੂਰ ਅਰਥਾਤ ਗੁਣੇ ਪਾਉਂਦੇ ਰਹੇ</verse>
				<verse number="8">ਤਾਂ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਨੂੰ ਆਖਿਆ, ਆਪ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਇੱਕ ਉੱਮਤ ਸਾਰੀਆਂ ਉੱਮਤਾਂ ਵਿੱਚ ਖਿੱਲਰੀ ਅਤੇ ਫੈਲੀ ਹੋਈ ਹੈ। ਉਸ ਦੀਆਂ ਰੀਤੀਆਂ ਹੋਰ ਸਾਰੀਆਂ ਉੱਮਤਾਂ ਨਾਲੋਂ ਵੱਖਰੀਆਂ ਹਨ ਅਰ ਓਹ ਪਾਤਸ਼ਾਹ ਦੇ ਕਨੂਨ ਨੂੰ ਨਹੀਂ ਮੰਨਦੇ ਇਸ ਲਈ ਉਸ ਉੱਮਤ ਨੂੰ ਰਹਿਣ ਦੇਣਾ ਪਾਤਸ਼ਾਹ ਲਈ ਲਾਭਵੰਤ ਨਹੀਂ</verse>
				<verse number="9">ਜੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਉਨ੍ਹਾਂ ਦੇ ਨਾਸ਼ ਕਰਨ ਲਈ ਲਿੱਖਿਆ ਜਾਵੇ ਅਤੇ ਮੈਂ ਕੰਮ ਦੇ ਕਰਿੰਦਿਆਂ ਦੇ ਹੱਥ ਵਿੱਚ ਦਸ ਹਜਾਰ ਚਾਂਦੀ ਦੇ ਤੋੜੇ ਸ਼ਾਹੀ ਗੰਜ ਵਿੱਚ ਪਾਉਣ ਲਈ ਤੋਲ ਦਿਆਂਗਾ</verse>
				<verse number="10">ਤਾਂ ਪਾਤਸ਼ਾਹ ਨੇ ਮੋਹਰ ਆਪਣੇ ਹੱਥੋਂ ਲਾਹ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਨੂੰ ਦੇ ਦਿੱਤੀ</verse>
				<verse number="11">ਤਾਂ ਪਾਤਸ਼ਾਹ ਨੇ ਹਾਮਾਨ ਨੂੰ ਆਖਿਆ, ਉਹ ਚਾਂਦੀ ਤੈਨੂੰ ਬਖ਼ਸੀ ਗਈ ਅਤੇ ਓਹ ਲੋਕ ਵੀ ਭਈ ਜੋ ਤੇਰੀ ਨਿਗਾਹ ਵਿੱਚ ਚੰਗਾ ਜਾਪੇ ਤੂੰ ਉਨ੍ਹਾਂ ਨਾਲ ਕਰੇਂ</verse>
				<verse number="12">ਤਾਂ ਪਾਤਸ਼ਾਹ ਦੇ ਲਿਖਾਰੀ ਪਹਿਲੇ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਸੱਦੇ ਗਏ ਅਰ ਜੋ ਕੁਝ ਹਾਮਾਨ ਨੇ ਪਾਤਸ਼ਾਹ ਦੇ ਮਨਸਬਦਾਰਾਂ ਤੇ ਨੈਬ-ਮਨਸਬਦਾਰਾਂ ਲਈ ਜਿਹੜੇ ਸੂਬੇ ਸੂਬੇ ਉੱਤੇ ਸਨ ਅਤੇ ਸਰਦਾਰਾਂ ਲਈ ਜਿਹੜੇ ਸੂਬੇ ਸੂਬੇ ਦੀਆਂ ਉੱਮਤਾਂ ਉੱਤੇ ਸਨ ਹੁਕਮ ਦਿੱਤਾ ਸੀ ਉਹ ਸੂਬੇ ਸੂਬੇ ਦੀ ਲਿਖਤ ਵਿੱਚ ਅਤੇ ਉਮਤ ਉਮਤ ਦੀ ਬੋਲੀ ਵਿਚ ਅਹਸ਼ਵੇਰੋਸ਼ ਪਾਤਸ਼ਾਹ ਦੇ ਨਾਉਂ ਉੱਤੇ ਲਿਖਿਆ ਗਿਆ ਅਤੇ ਉਹ ਦੇ ਉੱਤੇ ਪਾਤਸ਼ਾਹ ਦੀ ਮੋਹਰ ਠਾਪ ਦਿੱਤੀ</verse>
				<verse number="13">ਅਤੇ ਇਹ ਚਿੱਠੀਆਂ ਡਾਕੀਆਂ ਦੇ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਨੂੰ ਘੱਲੀਆ ਗਈਆਂ ਕਿ ਸਾਰੇ ਯਹੂਦੀ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਕੀ ਜੁਆਨ ਕੀ ਬੁੱਢਾ ਕੀ ਬੱਚਾ ਕੀ ਤੀਵੀਂ ਇੱਕੇ ਹੀ ਦਿਨ ਵਿੱਚ ਨਾਸ਼ ਕੀਤੇ ਜਾਣ ਅਰ ਵੱਢ ਸੁੱਟੇ ਜਾਣ ਅਰ ਮਿਟਾ ਦਿੱਤੇ ਜਾਣ ਅਰ ਉਨ੍ਹਾਂ ਦਾ ਮਾਲ ਧਨ ਲੁੱਟਿਆ ਜਾਵੇ</verse>
				<verse number="14">ਦਿੱਤੇ ਹੋਏ ਸ਼ਾਹੀ ਹੁਕਮ ਅਨੁਸਾਰ ਇਸ ਲਿਖਤ ਦੀ ਇੱਕ ਇੱਕ ਨਕਲ ਸਾਰਿਆਂ ਸੂਬਿਆਂ ਲਈ ਦਿੱਤੀ ਜਾਵੇ ਅਤੇ ਸਾਰਿਆਂ ਲੋਕਾਂ ਵਿੱਚ ਉਸ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਸ ਦਿਨ ਲਈ ਤਿਆਰ ਰਹਿਣ</verse>
				<verse number="15">ਪਾਤਸ਼ਾਹ ਦੇ ਹੁਕਮ ਦੇ ਅਨੁਸਾਰ ਡਾਕੀਏ ਝੱਟ ਪੱਟ ਤੁਰ ਗਏ ਅਤੇ ਇਹ ਹੁਕਮ ਸ਼ੂਸ਼ਨ ਦੀ ਰਾਜ ਧਾਨੀ ਵਿੱਚ ਵੀ ਦਿੱਤਾ ਗਿਆ ਅਤੇ ਪਾਤਸ਼ਾਹ ਅਰ ਹਾਮਾਨ ਨਸ਼ਾ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦਾ ਸ਼ਹਿਰ ਧਾਹਾਂ ਮਾਰ ਰਿਹਾ ਸੀ।।</verse>
			</chapter>
			<chapter number="4">
				<verse number="1">ਜਦ ਮਾਰਦਕਈ ਨੇ ਸਾਰੀਆਂ ਗੱਲਾਂ ਨੂੰ ਜਿਹੜੀਆਂ ਕੀਤੀਆਂ ਗਈਆਂ ਜਾਣਿਆਂ ਤਾਂ ਮਾਰਦਕਈ ਨੇ ਲੀੜੇ ਪਾੜੇ ਅਤੇ ਤੱਪੜ ਗਲ ਪਾ ਕੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਾਲੇ ਚਲਾ ਗਿਆ ਅਤੇ ਵੱਡਿਆਂ ਕੌੜਿਆਂ ਬੋਲਾਂ ਨਾਲ ਦੁਹਾਈ ਦਿੱਤੀ</verse>
				<verse number="2">ਉਹ ਸ਼ਾਹੀ ਫਾਟਕ ਦੇ ਅੱਗੇ ਤੀਕ ਹੀ ਆਇਆ ਕਿਉਂ ਜੋ ਤੱਪੜ ਪਾ ਕੇ ਕੋਈ ਪਾਤਸ਼ਾਹ ਦੇ ਫਾਟਕ ਅੰਦਰ ਨਹੀਂ ਜਾ ਸੱਕਦਾ ਸੀ</verse>
				<verse number="3">ਹਰ ਸੂਬੇ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਆਗਿਆ ਅਰ ਹੁਕਮ ਗਿਆ ਉੱਥੇ ਯਹੂਦੀਆਂ ਵਿੱਚ ਵੱਡਾ ਸਿਆਪਾ ਅਰ ਵਰਤ ਅਰ ਰੋਣ ਪਿੱਟਣ ਅਤੇ ਹਾਹਾਕਾਰ ਮਚ ਗਈ ਅਤੇ ਬਥੇਰੇ ਤੱਪੜ ਪਾ ਕੇ ਸੁਆਹ ਵਿੱਚ ਬਹ ਗਏ</verse>
				<verse number="4">ਫੇਰ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਆ ਕੇ ਏਹ ਉਹ ਨੂੰ ਦੱਸਿਆ। ਤਦ ਮਲਕਾ ਬਹੁਤ ਦੁੱਖੀ ਹੋਈ ਅਤੇ ਉਸ ਨੇ ਕੱਪੜੇ ਭੇਜੇ ਕਿ ਮਾਰਦਕਈ ਨੂੰ ਪਵਾਏ ਜਾਣ ਅਤੇ ਤੱਪੜ ਉਹ ਦੇ ਉੱਤੋਂ ਲਾਹਿਆ ਜਾਵੇ ਪਰ ਉਸ ਨੇ ਕਬੂਲ ਨਾ ਕੀਤਾ</verse>
				<verse number="5">ਤਦ ਅਸਤਰ ਨੇ ਪਾਤਸ਼ਾਹ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਹੜੇ ਉਹ ਦੇ ਸਾਹਮਣੇ ਖੜੇ ਰਹਿੰਦੇ ਸਨ ਹਥਾਕ ਨੂੰ ਬੁਲਾਇਆ ਅਤੇ ਉਹ ਨੂੰ ਹੁਕਮ ਦਿੱਤਾ ਭਈ ਮਾਰਦਕਈ ਕੋਲੋਂ ਪੁੱਛੇ ਕਿ ਇਹ ਕੀ ਹੈ ਅਤੇ ਕਿਉਂ ਹੈ?</verse>
				<verse number="6">ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਚੌਂਕ ਨੂੰ ਜਿਹੜਾ ਪਾਤਸ਼ਾਹ ਦੇ ਫਾਟਕ ਦੇ ਅੱਗੇ ਸੀ ਮਾਰਦਕਈ ਕੋਲ ਗਿਆ</verse>
				<verse number="7">ਤਦ ਮਾਰਦਕਈ ਨੇ ਸਭ ਕੁੱਝ ਜਿਹੜਾ ਉਹ ਦੇ ਨਾਲ ਬੀਤਿਆ ਸੀ ਅਤੇ ਉਹ ਚਾਂਦੀ ਜਿਹੜੀ ਹਾਮਾਨ ਨੇ ਯਹੂਦੀਆਂ ਦੇ ਮਿਟਾ ਦੇਣ ਲਈ ਸ਼ਾਹੀ ਗੰਜ ਵਿੱਚ ਤੋਲ ਕੇ ਦੇਣ ਲਈ ਆਖਿਆ ਸੀ ਉਹ ਨੂੰ ਦੱਸਿਆ</verse>
				<verse number="8">ਨਾਲੇ ਉਸ ਹੁਕਮ ਦੀ ਨਕਲ ਉਹ ਨੂੰ ਦਿੱਤੀ ਜਿਹੜਾ ਸ਼ੂਸ਼ਨ ਵਿੱਚ ਉਨ੍ਹਾਂ ਦੇ ਨਾਸ਼ ਕਰਨ ਲਈ ਦਿੱਤਾ ਗਿਆ ਸੀ ਤਾਂ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਹ ਨੂੰ ਦੱਸੇ ਅਤੇ ਉਹ ਨੂੰ ਤਾਗੀਦ ਕਰੇ ਕਿ ਉਹ ਪਾਤਸ਼ਾਹ ਕੋਲ ਜਾ ਕੇ ਉਹ ਦੇ ਅੱਗੇ ਤਰਲੇ ਕਰੇ ਅਤੇ ਉਹ ਦੇ ਸਨਮੁਖ ਆਪਣੀ ਉੱਮਤ ਲਈ ਬੇਨਤੀ ਕਰੇ</verse>
				<verse number="9">ਤਾਂ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਗੱਲਾਂ ਦੱਸੀਆਂ</verse>
				<verse number="10">ਫਿਰ ਅਸਤਰ ਨੇ ਹਥਾਕ ਨਾਲ ਗੱਲ ਕੀਤੀ ਅਤੇ ਮਾਰਦਕਈ ਲਈ ਸੁਨੇਹਾ ਭੇਜਿਆ</verse>
				<verse number="11">ਪਾਤਸ਼ਾਹ ਦੇ ਸਾਰੇ ਟਹਿਲੂਏ ਅਰ ਪਾਤਸ਼ਾਹੀ ਸੂਬਿਆਂ ਦੇ ਸਾਰੇ ਲੋਕ ਜਾਣਦੇ ਹਨ ਕਿ ਪਾਤਸ਼ਾਹ ਦੇ ਅੰਦਰਲੇ ਵੇਹੜੇ ਦੇ ਸਿੰਘਾਸਣ ਦੇ ਕੋਲ ਜਾਣ ਵਾਲਿਆਂ ਲਈ, ਭਾਵੇਂ ਆਦਮੀ ਹੋਵੇ ਭਾਵੇਂ ਤੀਵੀਂ, ਬਿਨਾਂ ਸੱਦੇ ਤੇ ਜਾਣ ਦਾ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ ਪਰ ਜਿਸ ਦੇ ਲਈ ਪਾਤਸ਼ਾਹ ਨੇ ਸੁਨਹਿਰੀ ਆਸਾ ਉਠਾਇਆ ਹੋਵੇ ਉਹ ਜੀਉਂਦਾ ਰਹੇਗਾ ਪਰ ਤੀਹ ਦਿਨ ਹੋ ਗਏ ਹਨ ਕਿ ਮੈਂ ਪਾਤਸ਼ਾਹ ਦੇ ਕੋਲ ਅੰਦਰ ਬੁਲਾਈ ਨਹੀਂ ਗਈ</verse>
				<verse number="12">ਉਨ੍ਹਾਂ ਨੇ ਮਾਰਦਕਈ ਨੂੰ ਅਸਤਰ ਦੀਆਂ ਗੱਲਾਂ ਦੱਸੀਆਂ</verse>
				<verse number="13">ਤਦ ਮਾਰਦਕਈ ਨੇ ਅਸਤਰ ਨੂੰ ਮੁੜ ਆਖਿਆ, ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਸਾਰੇ ਯਹੂਦੀਆਂ ਵਿੱਚੋਂ ਪਾਤਸ਼ਾਹ ਦੇ ਮਹਿਲ ਵਿੱਚ ਤੂੰ ਬਚ ਜਾਵੇਂਗੀ</verse>
				<verse number="14">ਕਿਉਂਕਿ ਜੇ ਤੂੰ ਇਸ ਵੇਲੇ ਚੁੱਪ ਸਾਧ ਲਈ ਤਾਂ ਯਹੂਦੀਆਂ ਲਈ ਰਿਹਾਈ ਅਰ ਛੁਟਕਾਰਾ ਕਿਸੇ ਹੋਰ ਥਾਂ ਤੋਂ ਆਵੇਗਾ ਪਰ ਤੂੰ ਅਰ ਤੇਰੇ ਪਿਤਾ ਦਾ ਟੱਬਰ ਨਾਸ਼ ਹੋ ਜਾਓਗੇ ਅਤੇ ਕੀ ਜਾਣੀਏ ਕਿ ਤੂੰ ਅਜੇਹੇ ਵੇਲੇ ਲਈ ਪਾਤਸ਼ਾਹੀ ਤੀਕ ਪੁੱਜੀ ਹੈਂ</verse>
				<verse number="15">ਤਾਂ ਅਸਤਰ ਨੇ ਮੁੜ ਆਖਿਆ</verse>
				<verse number="16">ਕਿ ਜਾ ਅਤੇ ਸ਼ੂਸ਼ਨ ਵਿੱਚ ਜਿੰਨੇ ਯਹੂਦੀ ਹਨ ਉਨ੍ਹਾਂ ਨੂੰ ਇੱਕਠਾ ਕਰ ਅਤੇ ਤੁਸੀਂ ਮੇਰੇ ਲਈ ਵਰਤ ਰੱਖੋ ਅਤੇ ਤਿੰਨ ਦਿਨ ਤੱਕ ਦਿਨ ਰਾਤ ਤੱਕ ਕੁੱਝ ਖਾਣ ਨਾ ਪੀਣ ਅਤੇ ਮੈਂ ਵੀ ਆਪਣੀਆਂ ਸਹੇਲੀਆਂ ਸਣੇ ਏਵੇਂ ਹੀ ਵਰਤ ਰੱਖਾਂਗੀ ਅਤੇ ਇਉਂ ਹੀ ਮੈਂ ਪਾਤਸ਼ਾਹ ਦੇ ਕੋਲ ਜਾਵਾਂਗੀ ਜਿਹੜਾ ਕਨੂਨ ਦੇ ਅਨੁਸਾਰ ਨਹੀਂ। ਜੇ ਮੈਂ ਮਿਟ ਗਈ ਤਾਂ ਮੈਂ ਮਿਟ ਗਈ</verse>
				<verse number="17">ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਦੇ ਅਨੁਸਾਰ ਸਭ ਕੁੱਝ ਕੀਤਾ।।</verse>
			</chapter>
			<chapter number="5">
				<verse number="1">ਤਾਂ ਐਉਂ ਹੋਇਆ ਕਿ ਤਿੱਜੇ ਦਿਨ ਅਸਤਰ ਸ਼ਾਹੀ ਪੁਸ਼ਾਕ ਪਾ ਕੇ ਪਾਤਸ਼ਾਹ ਦੇ ਮਹਿਲ ਦੇ ਅੰਦਰਲੇ ਵੇਹੜੇ ਵਿੱਚ ਦੀਵਾਨ ਖ਼ਾਨੇ ਦੇ ਅੱਗੇ ਜਾ ਖੜੋਤੀ ਅਤੇ ਪਾਤਸ਼ਾਹ ਆਪਣੇ ਸ਼ਾਹੀ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਬੂਹੇ ਦੇ ਸਾਹਮਣੇ ਬੈਠਾ ਸੀ</verse>
				<verse number="2">ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਮਲਕਾ ਅਸਤਰ ਨੂੰ ਅੰਦਰਲੇ ਵੇਹੜੇ ਵਿੱਚ ਖੜੀ ਵੇਖਿਆ ਤਾਂ ਉਹ ਉਸ ਦੀ ਨਿਗਾਹ ਵਿੱਚ ਕਿਰਪਾ ਜੋਗ ਹੋਈ ਅਤੇ ਪਾਤਸ਼ਾਹ ਨੇ ਉਹ ਸੋਨੇ ਦਾ ਆਸਾ ਜਿਹੜਾ ਉਹ ਦੇ ਹੱਥ ਵਿੱਚ ਸੀ ਅਸਤਰ ਵੱਲ ਵਧਾਇਆ ਅਤੇ ਅਸਤਰ ਨੇ ਨੇੜੇ ਜਾ ਕੇ ਆਸੇ ਦੀ ਨੋਕ ਨੂੰ ਛੋਹਿਆ</verse>
				<verse number="3">ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਮਲਕਾ ਅਸਤਰ! ਤੂੰ ਕੀ ਚਾਉਂਦੀ ਹੈਂ? ਤੇਰਾ ਕੀ ਪਰੋਜਨ ਹੈ? ਅੱਧੀ ਪਾਤਸ਼ਾਹੀ ਤੀਕ ਤੈਨੂੰ ਦਿੱਤੀ ਜਾਵੇਗੀ</verse>
				<verse number="4">ਅਸਤਰ ਨੇ ਆਖਿਆ, ਜੇ ਇਹ ਗੱਲ ਪਾਤਸ਼ਾਹ ਨੂੰ ਚੰਗੀ ਜਾਪੇ ਤਾਂ ਪਾਤਸ਼ਾਹ ਅਰ ਹਾਮਾਨ ਅੱਜ ਦੇ ਦਿਨ ਪਰਸ਼ਾਦ ਛਕਣ ਲਈਂ ਜਿਹੜਾ ਮੈਂ ਆਪ ਦੇ ਲ਼ਈ ਤਿਆਰ ਕੀਤਾ ਹੈ ਆਉਣ</verse>
				<verse number="5">ਤਦ ਪਾਤਸ਼ਾਹ ਨੇ ਆਖਿਆ, ਹਾਮਾਨ ਨੂੰ ਸ਼ਤਾਬੀ ਤਿਆਰ ਕਰੋ ਭਈ ਅਸੀਂ ਅਸਤਰ ਦੇ ਆਖੇ ਦੇ ਅਨੁਸਾਰ ਕਰੀਏ। ਸੋ ਪਾਤਸ਼ਾਹ ਅਰ ਹਾਮਾਨ ਪਰਸ਼ਾਦ ਛਕਣ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ ਆਏ</verse>
				<verse number="6">ਤਾਂ ਪਾਤਸ਼ਾਹ ਨੇ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਵੇਗੀ ਅਰ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!</verse>
				<verse number="7">ਅਸਤਰ ਨੇ ਉੱਤਰ ਦੇ ਕੇ ਆਖਿਆ, ਮੇਰੀ ਅਰਜ਼ ਅਤੇ ਮੇਰੀ ਭਾਉਣੀ ਇਹ ਹੈ</verse>
				<verse number="8">ਜੇ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਹਾਂ ਅਤੇ ਜੇ ਪਾਤਸ਼ਾਹ ਨੂੰ ਮੇਰੀ ਅਰਜ਼ ਚੰਗੀ ਲੱਗੇ ਤਾਂ ਪਾਤਸ਼ਾਹ ਅਰ ਹਾਮਾਨ ਪਰਸ਼ਾਦ ਛਕਣ ਨੂੰ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ ਆਉਣ ਤਾਂ ਕੱਲ ਨੂੰ ਮੈਂ ਉਹ ਕੁੱਝ ਕਰਾਂਗੀ ਜਿਵੇਂ ਪਾਤਸ਼ਾਹ ਨੇ ਆਖਿਆ</verse>
				<verse number="9">ਤਦ ਉਸ ਦਿਨ ਹਾਮਾਨ ਅਨੰਦ ਅਰ ਪਰਸੱਨ ਹੋ ਕੇ ਬਾਹਰ ਨੂੰ ਨਿੱਕਲਿਆ ਪਰ ਜਦ ਹਾਮਾਨ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਉੱਤੇ ਵੇਖਿਆ ਕਿ ਨਾ ਉਹ ਉੱਠ ਕੇ ਖੜਾ ਹੋਇਆ ਅਤੇ ਨਾ ਹਟਿਆ ਤਾਂ ਹਾਮਾਨ ਕ੍ਰੋਧ ਨਾਲ ਮਾਰਦਕਈ ਦੇ ਵਿਰੁੱਧ ਭਰ ਗਿਆ</verse>
				<verse number="10">ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਇਸਤ੍ਰੀ ਜ਼ਰਸ਼ ਨੂੰ ਸੱਦ ਘੱਲਿਆ</verse>
				<verse number="11">ਤਾਂ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ ਬਾਠ ਅਤੇ ਆਪਣੇ ਪੁੱਤ੍ਰਾਂ ਦੇ ਵਾਧੇ ਦੀ ਵਾਰਤਾ ਦੱਸੀ ਅਤੇ ਓਹ ਸਾਰੀਆਂ ਗੱਲਾਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਰਦਾਰਾਂ ਅਤੇ ਸ਼ਾਹੀ ਟਹਿਲੂਆਂ ਵਿੱਚ ਉੱਚੀ ਪਦਵੀ ਦਿੱਤੀ</verse>
				<verse number="12">ਹਾਮਾਨ ਨੇ ਹੋਰ ਏਹ ਵੀ ਆਖਿਆ ਕਿ ਅਸਤਰ ਮਲਕਾ ਨੇ ਪਾਤਸ਼ਾਹ ਦੇ ਸੰਗ ਪਰਸ਼ਾਦ ਛਕਣ ਲਈ ਜਿਹੜਾ ਉਸ ਨੇ ਤਿਆਰ ਕੀਤਾ ਮੇਰੇ ਬਿਨਾ ਹੋਰ ਕਿਸੇ ਨੂੰ ਨਹੀਂ ਸੱਦਿਆ ਅਤੇ ਕੱਲ ਦੇ ਲਈ ਵੀ ਉਸ ਨੇ ਪਾਤਸ਼ਾਹ ਦੇ ਸੰਗ ਮੈਨੂੰ ਹੀ ਸੱਦਿਆ ਹੈ</verse>
				<verse number="13">ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਜਿੰਨਾ ਚਿਰ ਮਾਰਦਕਈ ਯਹੂਦੀ ਨੂੰ ਮੈਂ ਪਾਤਸ਼ਾਹ ਦੇ ਫਾਟਕ ਉੱਤੇ ਬੈਠਾ ਵੇਖਦਾ ਹਾਂ</verse>
				<verse number="14">ਤਾਂ ਉਸ ਦੀ ਇਸਤ੍ਰੀ ਜ਼ਰਸ਼ ਨੇ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਆਖਿਆ ਕਿ ਪੰਜਾਹ ਹੱਥ ਉੱਚੀ ਸੂਲੀ ਬਣਵਾਈ ਜਾਵੇ ਅਤੇ ਕਲ ਨੂੰ ਪਾਤਸ਼ਾਹ ਨੂੰ ਆਖ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾਇਆ ਜਾਵੇ, ਤਦ ਅਨੰਦ ਨਾਲ ਪਾਤਸ਼ਾਹੀ ਦੇ ਸੰਗ ਪਰਸ਼ਾਦ ਛਕਣ ਨੂੰ ਜਾਈਂ ਅਤੇ ਹਾਮਾਨ ਨੂੰ ਇਹ ਗੱਲ ਚੰਗੀ ਲੱਗੀ ਅਤੇ ਉਸ ਨੇ ਸੂਲੀ ਬਣਵਾਈ।।</verse>
			</chapter>
			<chapter number="6">
				<verse number="1">ਉਸੇ ਰਾਤ ਪਾਤਸ਼ਾਹ ਦੀ ਨੀਂਦ ਜਾਂਦੀ ਰਹੀ ਤਾਂ ਉਸ ਨੇ ਇਤਿਹਾਸ ਦੀ ਪੋਥੀ ਲਿਆਉਣ ਨੂੰ ਆਖਿਆ ਅਤੇ ਓਹ ਪਾਤਸ਼ਾਹ ਦੇ ਸਨਮੁਖ ਵਾਚੀ ਗਈ</verse>
				<verse number="2">ਤਾਂ ਉਹ ਦੇ ਵਿਚ ਲਿਖਿਆ ਹੋਇਆ ਲੱਭਾ ਕਿ ਮਾਰਦਕਈ ਨੇ ਦਰਬਾਨਾਂ ਵਿੱਚੋਂ ਪਾਤਸ਼ਾਹ ਦੇ ਦੋ ਖੁਸਰਿਆਂ ਬਿਗਥਾਨਾ ਅਰ ਤਰਸ਼ ਦੀ ਖਬਰ ਦਿੱਤੀ ਸੀ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਉੱਤੇ ਹੱਥ ਪਾਉਣਾ ਭਾਲਦੇ ਸਨ</verse>
				<verse number="3">ਪਾਤਸ਼ਾਹ ਨੇ ਆਖਿਆ ਕਿ ਇਸ ਦੇ ਬਦਲੇ ਵਿੱਚ ਮਾਰਦਕਈ ਦੀ ਕੀ ਪਤ ਪਰਤੀਤ ਕੀਤੀ ਗਈ ਹੈ? ਤਾਂ ਪਾਤਸ਼ਾਹ ਦੇ ਜੁਆਨਾਂ ਨੇ ਜਿਹੜੇ ਉਹ ਦੀ ਸੇਵਾ ਕਰਦੇ ਸਨ ਆਖਿਆ ਕਿ ਉਸ ਦੇ ਨਾਲ ਕੁੱਝ ਨਹੀਂ ਕੀਤਾ ਗਿਆ</verse>
				<verse number="4">ਪਾਤਸ਼ਾਹ ਨੇ ਆਖਿਆ, ਵੇਹੜੇ ਵਿੱਚ ਕੌਣ ਹੈ? ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਬਾਹਰ ਦੇ ਵੇਹੜੇ ਵਿੱਚ ਆਇਆ ਹੋਹਿਆ ਸੀ ਤਾਂ ਜੋ ਮਾਰਦਕਈ ਨੂੰ ਉਸ ਸੂਲੀ ਉੱਤੇ ਜਿਹੜੀ ਉਸ ਨੇ ਤਿਆਰ ਕੀਤੀ ਹੋਈ ਸੀ ਟੰਗਣ ਲਈ ਪਾਤਸ਼ਾਹ ਨੂੰ ਆਖੇ</verse>
				<verse number="5">ਤਾਂ ਪਾਤਸ਼ਾਹ ਦੇ ਜੁਆਨਾਂ ਨੇ ਉਹ ਨੂੰ ਆਖਿਆ, ਵੇਖੋ ਜੀ! ਹਾਮਾਨ ਵੇਹੜੇ ਵਿੱਚ ਖੜਾ ਹੈ। ਪਾਤਸ਼ਾਹ ਨੇ ਆਖਿਆ, ਉਹ ਨੂੰ ਅੰਦਰ ਆਉਣ ਦਿਓ</verse>
				<verse number="6">ਤਾਂ ਹਾਮਾਨ ਅੰਦਰ ਆਇਆ ਅਤੇ ਪਾਤਸ਼ਾਹ ਨੇ ਉਹ ਨੂੰ ਆਖਿਆ ਕਿ ਜਿਸ ਮਨੁੱਖ ਨੂੰ ਪਾਤਸ਼ਾਹ ਪਤ ਦੇਣੀ ਚਾਹੇ ਉਹ ਦੇ ਲਈ ਕੀ ਕੀਤਾ ਜਾਵੇ? ਹਾਮਾਨ ਨੇ ਆਪਣੇ ਮਨ ਵਿੱਚ ਆਖਿਆ ਕਿ ਮੇਰੇ ਨਾਲੋਂ ਵੱਧ ਪਾਤਸ਼ਾਹ ਹੋਰ ਕਿਸ ਨੂੰ ਪਤ ਦੇਵੇਗਾ?</verse>
				<verse number="7">ਤਾਂ ਹਾਮਾਨ ਨੇ ਪਾਤਸ਼ਾਹ ਨੂੰ ਆਖਿਆ ਕਿ ਉਸ ਮਨੁੱਖ ਦੇ ਲਈ ਜਿਹ ਨੂੰ ਪਾਤਸ਼ਾਹ ਪਤ ਦੇਣੀ ਚਾਹੇ</verse>
				<verse number="8">ਸ਼ਾਹੀ ਪੁਸ਼ਾਕ ਜਿਹ ਨੂੰ ਪਾਤਸ਼ਾਹ ਪਹਿਨਦਾ ਸੀ ਅਤੇ ਉਹ ਘੋੜਾ ਜਿਹ ਦੇ ਉੱਤੇ ਪਾਤਸ਼ਾਹ ਸਵਾਰ ਹੁੰਦਾ ਸੀ ਅਤੇ ਜਿਹ ਦੇ ਸਿਰ ਉੱਤੇ ਸ਼ਾਹੀ ਤਾਜ ਰੱਖਿਆ ਹੋਇਆ ਹੈ ਲਿਆਂਦਾ ਜਾਵੇ</verse>
				<verse number="9">ਅਤੇ ਉਹ ਪੁਸ਼ਾਕ ਅਤੇ ਉਹ ਘੋੜਾ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸਭ ਤੋਂ ਉੱਚੀ ਪਦਵੀ ਵਾਲੇ ਮਨੁੱਖ ਦੇ ਹੱਥ ਵਿੱਚ ਦਿੱਤੇ ਜਾਣ ਤਾਂ ਜੋ ਉਸ ਮਨੁੱਖ ਨੂੰ ਉਹ ਪੁਸ਼ਾਕ ਪੁਆਵੇ ਜਿਹ ਨੂੰ ਪਾਤਸ਼ਾਹ ਪਤ ਦੇਣੀ ਚਾਹੇ ਅਤੇ ਉਸ ਨੂੰ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਹ ਦੇ ਸਾਹਮਣੇ ਡੌਂਡੀ ਪਿਟਵਾਈ ਜਾਵੇ ਕਿ ਜਿਸ ਮਨੁੱਖ ਨੂੰ ਪਾਤਸ਼ਾਹ ਪਤ ਦੇਣੀ ਚਾਹੁੰਦਾ ਹੈ ਉਹ ਦੇ ਨਾਲ ਏਦਾਂ ਹੀ ਕੀਤਾ ਜਾਵੇਗਾ।।</verse>
				<verse number="10">ਤਦ ਪਾਤਸ਼ਾਹ ਨੇ ਹਾਮਾਨ ਨੂੰ ਆਖਿਆ, ਝੱਟ ਕਰ ਅਤੇ ਆਪਣੀ ਗੱਲ ਅਨੁਸਾਰ ਘੋੜਾ ਅਤੇ ਪੁਸ਼ਾਕ ਲੈ ਅਤੇ ਮਾਰਦਕਈ ਯਹੂਦੀ ਨਾਲ ਜਿਹੜਾ ਪਾਤਸ਼ਾਹੀ ਫਾਟਕ ਉੱਤੇ ਬੈਠਾ ਹੈ ਏਦਾਂ ਹੀ ਕਰ ਅਤੇ ਜੋ ਕੁੱਝ ਤੂੰ ਆਖਿਆ ਹੈ ਉਸ ਵਿੱਚੋਂ ਕੋਈ ਗੱਲ ਰਹਿ ਨਾ ਜਾਵੇ!</verse>
				<verse number="11">ਤਾਂ ਹਾਮਾਨ ਨੇ ਉਹ ਪੁਸ਼ਾਕ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਪੁਸ਼ਾਕ ਪੁਵਾਈ ਅਤੇ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਅਤੇ ਉਹ ਦੇ ਅੱਗੇ ਡੌਂਡੀ ਪਿਟਵਾਈ ਕਿ ਉਸ ਮਨੁੱਖ ਨਾਲ ਏਵੇਂ ਹੀ ਕੀਤਾ ਜਾਵੇਗਾ ਜਿਹ ਨੂੰ ਪਾਤਸ਼ਾਹ ਪਤ ਦੇਣੀ ਚਾਹੁੰਦਾ ਹੈ</verse>
				<verse number="12">ਤਾਂ ਮਾਰਦਕਈ ਫਿਰ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਛੇਤੀ ਨਾਲ ਰੋਂਦਾ ਹੋਇਆ ਸਿਰ ਕੱਜ ਕੇ ਆਪਣੇ ਘਰ ਨੂੰ ਗਿਆ</verse>
				<verse number="13">ਅਤੇ ਹਾਮਾਨ ਨੇ ਆਪਣੀ ਇਸਤ੍ਰੀ ਜ਼ਰਸ਼ ਨੂੰ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁੱਝ ਜੋ ਉਸ ਦੇ ਨਾਲ ਬੀਤਿਆ ਸੀ ਦੱਸਿਆ ਤਾਂ ਉਸ ਦੇ ਬੁੱਧਵਾਨ ਪੁਰਸ਼ਾਂ ਨੇ ਅਤੇ ਉਸ ਦੀ ਇਸਤ੍ਰੀ ਜ਼ਰਸ਼ ਨੇ ਉਸ ਨੂੰ ਆਖਿਆ, ਜੋ ਮਾਰਦਕਈ ਯਹੂਦੀਆਂ ਦੀ ਨਸਲ ਵਿੱਚੋਂ ਹੈ ਜਿਹਦੇ ਅੱਗੇ ਤੂੰ ਡਿੱਗਣ ਲੱਗਾ ਹੈਂ ਤਾਂ ਤੂੰ ਉਹ ਨੂੰ ਜਿੱਤ ਨਹੀਂ ਸੱਕਦਾ ਪਰੰਤੂ ਤੂੰ ਉਹ ਦੇ ਅੱਗੇ ਜਰੂਰ ਡਿੱਗੇਂਗਾ</verse>
				<verse number="14">ਓਹ ਉਸ ਦੇ ਨਾਲ ਇਹ ਗੱਲਾਂ ਕਰਦੇ ਹੀ ਸਨ ਤਾਂ ਪਾਤਸ਼ਾਹ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਪਰਸ਼ਾਦ ਦੇ ਛਕਣ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ ਛੇਤੀ ਲੈ ਗਏ।।</verse>
			</chapter>
			<chapter number="7">
				<verse number="1">ਸੋ ਪਾਤਸ਼ਾਹ ਅਤੇ ਹਾਮਾਨ ਆਏ ਤਾਂ ਜੋ ਅਸਤਰ ਮਲਕਾ ਦੇ ਨਾਲ ਪਰਸ਼ਾਦ ਛਕਣ</verse>
				<verse number="2">ਅਤੇ ਪਾਤਸ਼ਾਹ ਨੇ ਦੂਜੇ ਦਿਨ ਵੀ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਅਸਤਰ ਮਲਕਾ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤਾ ਜਾਵੇਗਾ ਅਤੇ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!</verse>
				<verse number="3">ਅਸਤਰ ਮਲਕਾ ਨੇ ਉੱਤਰ ਦੇ ਕੇ ਆਖਿਆ, ਹੇ ਰਾਜਨ, ਜੇ ਮੈਂ ਤੇਰੀ ਨਿਗਾਹ ਵਿੱਚ ਤਰਸ ਦੀ ਭਾਗੀ ਹਾਂ ਅਤੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੇਰੀ ਅਰਜ਼ ਉੱਤੇ ਮੇਰੀ ਜਾਨ ਬਖਸ਼ੀ ਜਾਵੇ ਅਤੇ ਮੇਰੀ ਭਾਉਣੀ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ</verse>
				<verse number="4">ਕਿਉਂਕਿ ਮੈਂ ਤੇ ਮੇਰੇ ਲੋਕ ਨਾਸ਼ ਹੋਣ ਲਈ ਅਰ ਵੱਢੇ ਜਾਣ ਲ਼ਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇ ਅਸੀਂ ਗੋਲੇ ਗੋਲੀਆਂ ਵਾਂਙੁ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਕਸ਼ਟ ਪਾਤਸ਼ਾਹ ਦੇ ਘਾਟੇ ਦੇ ਤੁਲ ਨਹੀ ਹੁੰਦਾ!।।</verse>
				<verse number="5">ਤਦ ਅਹਸ਼ਵੇਰੋਸ਼ ਪਾਤਸ਼ਾਹ ਨੇ ਉੱਤਰ ਦੇ ਕੇ ਅਸਤਰ ਮਲਕਾ ਨੂੰ ਆਖਿਆ, ਉਹ ਕੌਣ ਹੈ ਅਤੇ ਉਹ ਕਿੱਥੇ ਹੈ ਜਿਹਨੇ ਆਪਣੇ ਮਨ ਵਿੱਚ ਅਜਿਹਾ ਕਰਨ ਲਈ ਨੀਤ ਧਾਰੀ?</verse>
				<verse number="6">ਅਸਤਰ ਨੇ ਆਖਿਆ, ਉਹ ਵਿਰੋਧੀ ਅਤੇ ਵੈਰੀ ਇਹ ਦੁਸ਼ਟ ਹਾਮਾਨ ਹੈ! ਤਦ ਹਾਮਾਨ ਪਾਤਸ਼ਾਹ ਅਤੇ ਮਲਕਾ ਦੇ ਸਾਹਮਣੇ ਭੈ ਖਾ ਗਿਆ</verse>
				<verse number="7">ਅਤੇ ਪਾਤਸ਼ਾਹ ਕਹਿਰਵਾਨ ਹੋ ਕੇ ਮਧ ਪੀਣ ਵਿੱਚੋਂ ਉੱਠਿਆ ਅਰ ਮਹਿਲ ਦੇ ਬਾਗ ਵਿੱਚ ਚਲਾ ਗਿਆ ਅਤੇ ਹਾਮਾਨ ਅਸਤਰ ਮਲਕਾ ਕੋਲ ਆਪਣੀ ਜਾਨ ਬਖਸ਼ੀ ਲਈ ਖੜਾ ਹੋ ਗਿਆ ਕਿਉਂਕਿ ਉਸ ਨੇ ਵੇਖਿਆ ਕਿ ਪਾਤਸ਼ਾਹ ਨੇ ਮੇਰੇ ਵਿਰੁੱਧ ਬੁਰਿਆਈ ਦਾ ਇਰਾਦਾ ਧਾਰਿਆ ਹੈ</verse>
				<verse number="8">ਤਾਂ ਪਾਤਸ਼ਾਹ ਮਹਿਲ ਦੇ ਬਾਗ ਤੋਂ ਮਧ ਪੀਣ ਦੇ ਅਸਥਾਨ ਨੂੰ ਮੁੜਿਆ ਅਤੇ ਹਾਮਾਨ ਉਸ ਪਲੰਗ ਉੱਤੇ ਜਿਹਦੇ ਉੱਤੇ ਅਸਤਰ ਸੀ ਡਿੱਗ ਪਿਆ ਤਾਂ ਪਾਤਸ਼ਾਹ ਨੇ ਆਖਿਆ, ਏਹ ਘਰ ਵਿੱਚ ਹੀ ਮੇਰੇ ਸਾਹਮਣੇ ਮਲਕਾ ਉੱਤੇ ਜ਼ਬਰਦਸਤੀ ਕਰਨੀ ਚਾਉਂਦਾ ਹੈ? ਇਹ ਗੱਲ ਪਾਤਸ਼ਾਹ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਉਨ੍ਹਾਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ</verse>
				<verse number="9">ਫਿਰ ਉਨ੍ਹਾਂ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾਹ ਨੇ ਪਾਤਸ਼ਾਹ ਦੇ ਸਨਮੁਖ ਆਖਿਆ, ਨਾਲੇ ਵੇਖੋ ਜੀ, ਪੰਜਾਹ ਹੱਥ ਉੱਚੀ ਸੂਲੀ ਜਿਹੜੀ ਹਾਮਾਨ ਨੇ ਮਾਰਦਕਈ ਲਈ ਜਿਸ ਨੇ ਪਾਤਸ਼ਾਹ ਦਾ ਭਲਾ ਕੀਤਾ ਸੀ ਬਣਵਾਈ ਹੈ ਉਹ ਦੇ ਘਰ ਖੜੀ ਹੈ। ਪਾਤਸ਼ਾਹ ਨੇ ਆਖਿਆ ਕਿ ਇਹ ਨੂੰ ਉਹ ਦੇ ਉੱਤੇ ਟੰਗ ਦਿਓ!</verse>
				<verse number="10">ਤਦ ਉਨ੍ਹਾਂ ਨੇ ਹਾਮਾਨ ਨੂੰ ਉਸ ਸੂਲੀ ਉੱਤੇ ਜਿਹੜੀ ਉਸ ਨੇ ਮਾਰਦਕਈ ਲਈ ਬਣਵਾਈ ਸੀ ਟੰਗ ਦਿੱਤਾ ਤਾਂ ਪਾਤਸ਼ਾਹ ਦਾ ਕ੍ਰੋਧ ਸ਼ਾਂਤ ਹੋਇਆ।।</verse>
			</chapter>
			<chapter number="8">
				<verse number="1">ਉਸ ਦਿਨ ਅਹਸ਼ਵੇਰੋਸ਼ ਪਾਤਸ਼ਾਹ ਨੇ ਯਹੂਦੀਆਂ ਦੇ ਦੂਤੀ ਦੁਸ਼ਮਣ ਹਾਮਾਨ ਦਾ ਘਰ ਅਸਤਰ ਮਲਕਾ ਨੂੰ ਦੇ ਦਿੱਤਾ ਅਤੇ ਮਾਰਦਕਈ ਪਾਤਸ਼ਾਹ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਦੱਸ ਦਿੱਤਾ ਸੀ ਕਿ ਉਹ ਉਸ ਦਾ ਕੀ ਲੱਗਦਾ ਹੈ</verse>
				<verse number="2">ਅਤੇ ਪਾਤਸ਼ਾਹ ਨੇ ਆਪਣੀ ਮੋਹਰ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ ਲਾਹ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਮੁਕੱਰਰ ਕਰ ਦਿੱਤਾ।।</verse>
				<verse number="3">ਫੇਰ ਅਸਤਰ ਨੇ ਪਾਤਸ਼ਾਹ ਦੇ ਸਨਮੁਖ ਗੱਲ ਕੀਤੀ ਅਤੇ ਉਹ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਰੋ ਰੋ ਕੇ ਉਹ ਦੇ ਤਰਲੇ ਕੀਤੇ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਅਤੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿਰੁੱਧ ਕੀਤਾ ਸੀ ਹਟਾ ਦੇਵੇ</verse>
				<verse number="4">ਤਦ ਪਾਤਸ਼ਾਹ ਨੇ ਅਸਤਰ ਵੱਲ ਸੁਨਹਿਰੀ ਆਸਾ ਵਧਾਇਆ ਤਾਂ ਅਸਤਰ ਉੱਠੀ ਅਤੇ ਪਾਤਸ਼ਾਹ ਦੇ ਸਾਹਮਣੇ ਜਾ ਖਲੋਤੀ</verse>
				<verse number="5">ਫੇਰ ਉਸ ਨੇ ਆਖਿਆ, ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਮੈਂ ਉਹ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਹੋਵਾਂ ਅਰ ਏਹ ਗੱਲ ਪਾਤਸ਼ਾਹ ਨੂੰ ਵੀ ਮੁਨਾਸਬ ਲੱਗੇ ਅਰ ਮੈਂ ਉਸ ਦੀ ਨਿਗਾਹ ਵਿੱਚ ਚੰਗੀ ਲੱਗਾਂ ਤਾਂ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਦੇ ਓਹ ਪਰਵਾਨੇ ਜਿਹੜੇ ਉਸ ਨੇ ਓਹਨਾਂ ਯਹੂਦੀਆਂ ਦੇ ਮਿਟਾਉਣ ਲਈ ਲਿਖੇ ਹਨ ਜੋ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਹਨ ਫੇਰ ਮੋੜ ਲਏ ਜਾਣ</verse>
				<verse number="6">ਕਿਉਂ ਜੋ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਵੇਗੀ ਕਿਵੇਂ ਵੇਖ ਸੱਕਾਂਗੀ? ਅਤੇ ਕਿਵੇਂ ਮੈਂ ਆਪਣੇ ਸਾਕਾਂ ਦਾ ਮਿਟਾਇਆ ਜਾਣਾ ਵੇਖ ਸੱਕਾਂਗੀ</verse>
				<verse number="7">ਤਦ ਅਹਸ਼ਵੇਰੋਸ਼ ਪਾਤਸ਼ਾਹ ਨੇ ਅਸਤਰ ਮਲਕਾ ਅਤੇ ਮਾਰਦਕਈ ਨੂੰ ਆਖਿਆ, ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਉਨ੍ਹਾਂ ਨੇ ਸੂਲੀ ਉੱਤੇ ਟੰਗ ਦਿੱਤਾ ਹੈ ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ</verse>
				<verse number="8">ਤੁਸੀਂ ਵੀ ਪਾਤਸ਼ਾਹ ਦੇ ਨਾਉਂ ਉੱਤੇ ਯਹੂਦੀਆਂ ਲਈ ਲਿਖੋ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਲੱਗੇ ਅਤੇ ਉਸ ਉੱਤੇ ਪਾਤਸ਼ਾਹ ਦੀ ਮੋਹਰ ਲਾ ਲਓ ਕਿਉਂਕਿ ਜਿਹੜੀ ਲਿਖਤ ਪਾਤਸ਼ਾਹ ਦੇ ਨਾਉਂ ਉੱਤੇ ਲਿਖੀ ਜਾਵੇ ਅਤੇ ਉਹ ਦੇ ਉੱਤੇ ਪਾਤਸ਼ਾਹ ਦੀ ਮੋਹਰ ਲੱਗ ਜਾਵੇ ਉਹ ਨੂੰ ਕੋਈ ਮੋੜ ਨਹੀਂ ਸੱਕਦਾ।।</verse>
				<verse number="9">ਤਾਂ ਉਸ ਵੇਲੇ ਤੀਸਰੇ ਮਹੀਨੇ ਅਰਥਾਤ ਸੀਵਾਨ ਦੇ ਮਹੀਨੇ ਦੀ ਤੇਈਵੀਂ ਤਾਰੀਖ ਨੂੰ ਪਾਤਸ਼ਾਹ ਦੇ ਲਿਖਾਰੀ ਸੱਦੇ ਗਏ ਅਤੇ ਮਾਰਦਕਈ ਦੇ ਸਾਰੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਰ ਮਨਸਬਦਾਰਾਂ ਅਤੇ ਨੈਬ - ਮਨਸਬਦਾਰਾਂ ਲਈ ਅਤੇ ਸੂਬਿਆਂ ਦੇ ਸਰਦਾਰਾਂ ਲਈ ਜਿਹੜੇ ਹਿੰਦ ਤੋਂ ਕੂਸ਼ ਤੀਕ ਇੱਕ ਸੌ ਸਤਾਈ ਸੂਬਿਆਂ ਵਿੱਚ ਸਨ ਹਰ ਸੂਬੇ ਨੂੰ ਉਹ ਦੀ ਲਿਖਤ ਵਿੱਚ ਅਰ ਹਰ ਉੱਮਤ ਨੂੰ ਉਹ ਦੀ ਬੋਲੀ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਬੋਲੀ ਵਿੱਚ ਲਿਖਿਆ ਗਿਆ</verse>
				<verse number="10">ਅਤੇ ਉਸ ਨੇ ਅਹਸ਼ਵੇਰੋਸ਼ ਪਾਤਸ਼ਾਹ ਦੇ ਨਾਉਂ ਉੱਤੇ ਲਿਖਿਆ ਅਤੇ ਉਸ ਉੱਤੇ ਪਾਤਸ਼ਾਹ ਦੀ ਮੋਹਰ ਲਾ ਲਈ ਅਤੇ ਓਹ ਪੱਤਰ ਅਸਵਾਰ ਡਾਕੀਆਂ ਦੇ ਰਾਹੀਂ ਘੱਲੇ ਜਿਹੜੇ ਤੇਜ਼ ਘੋੜਿਆਂ ਉੱਤੇ ਅਰਥਾਤ ਸ਼ਾਹੀ ਸਾਹਨ ਘੋੜਿਆਂ ਦੇ ਬੱਚਿਆਂ ਉੱਤੇ ਸਨ</verse>
				<verse number="11">ਉਨ੍ਹਾਂ ਵਿੱਚ ਪਾਤਸ਼ਾਹ ਨੇ ਯਹੂਦੀਆਂ ਨੂੰ ਜਿਹੜੇ ਹਰ ਇੱਕ ਸ਼ਹਿਰ ਵਿੱਚ ਸਨ ਇਕੱਠੇ ਹੋ ਜਾਣ ਦੀ ਆਗਿਆ ਦਿੱਤੀ ਕਿ ਆਪਣੀ ਜਾਨ ਦੇ ਬਚਾਉਣ ਲਈ ਅੜ ਜਾਣ ਅਤੇ ਉਨ੍ਹਾਂ ਲੋਕਾਂ ਤੇ ਸੂਬਿਆਂ ਦੀ ਸਾਰੀ ਫੌਜ ਨੂੰ ਨਾਸ਼ ਕਰਨ, ਵੱਢਣ, ਅਤੇ ਮਿਟਾਉਣ ਜਿਹੜੀ ਉਨ੍ਹਾਂ ਉੱਤੇ, ਉਨ੍ਹਾਂ ਦੇ ਬੱਚਿਆਂ ਤੇ ਤੀਵੀਆਂ ਉੱਤੇ ਵਾਰ ਕਰੇ ਅਤੇ ਉਨ੍ਹਾਂ ਦਾ ਮਾਲ ਲੁੱਟ ਲੈਣ</verse>
				<verse number="12">ਏਹ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਇੱਕੇ ਹੀ ਦਿਨ ਹੋਵੇ</verse>
				<verse number="13">ਇਸ ਹੁਕਮ ਦੇ ਲਿਖਤ ਦੀ ਇੱਕ ਇੱਕ ਨਕਲ ਸਾਰੀਆਂ ਉੱਮਤਾਂ ਦੇ ਲਈ ਅਰ ਸਾਰਿਆਂ ਸੂਬਿਆਂ ਲਈ ਪਰਕਾਸ਼ਤ ਕੀਤੀ ਗਈ ਭਈ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ</verse>
				<verse number="14">ਸੋ ਉਹ ਡਾਕੀਏ ਜਿਹੜੇ ਤੇਜ਼ ਸ਼ਾਹੀ ਘੋੜਿਆਂ ਉੱਤੇ ਅਸਵਾਰ ਸਨ ਨਿੱਕਲ ਤੁਰੇ ਅਤੇ ਓਹ ਪਾਤਸ਼ਾਹ ਦੇ ਹੁਕਮ ਅਨੁਸਾਰ ਸ਼ਤਾਬੀ ਕਰਦੇ ਸਨ ਅਰ ਏਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।।</verse>
				<verse number="15">ਮਾਰਦਕਈ ਪਾਤਸ਼ਾਹ ਦੇ ਹਜ਼ੂਰੋਂ ਨੀਲੀ ਅਰ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਰ ਕਤਾਨੀ ਅਰ ਬੈਂਗਣੀ ਚੋਗਾ ਪਾ ਕੇ ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਅਨੰਦ ਪਰਸੰਨ ਹੋਇਆ</verse>
				<verse number="16">ਅਤੇ ਯਹੂਦੀਆਂ ਨੂੰ ਰੋਸ਼ਨੀ, ਅਨੰਦ, ਸੁੱਖ ਅਤੇ ਪਤ ਪ੍ਰਾਪਤ ਹੋਈ</verse>
				<verse number="17">ਤਾਂ ਸੂਬੇ ਸੂਬੇ ਅਰ ਸ਼ਹਿਰ ਸ਼ਹਿਰ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਗੱਲ ਅਤੇ ਹੁਕਮ ਗਿਆ ਯਹੂਦੀਆਂ ਲਈ ਅਨੰਦ, ਸੁੱਖ, ਦਾਉਤ ਅਤੇ ਸ਼ੁਭ ਦਿਨ ਸੀ ਅਤੇ ਉਸ ਦੇਸ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਬੈਠੇ ਕਿਉਂਕਿ ਯਹੂਦੀਆਂ ਦਾ ਭੈ ਉਨ੍ਹਾਂ ਉੱਤੇ ਛਾ ਗਿਆ।।</verse>
			</chapter>
			<chapter number="9">
				<verse number="1">ਹੁਣ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਜਦ ਪਾਤਸ਼ਾਹ ਦੀ ਗੱਲ ਅਤੇ ਹੁਕਮ ਉੱਤੇ ਕੰਮ ਕਰਨ ਦਾ ਵੇਲਾ ਨੇੜੇ ਆਇਆ ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ਼ਾ ਸੀ ਭਈ ਓਹ ਓਹਨਾਂ ਉੱਤੇ ਜ਼ੋਰ ਪਾ ਲੈਣਗੇ ਪਰ ਹੋਇਆ ਇਸ ਦੇ ਉਲਟ ਭਈ ਯਹੂਦੀਆਂ ਨੇ ਆਪਣੇ ਤੋਂ ਘਿਣ ਕਰਨ ਵਾਲਿਆਂ ਉੱਤੇ ਜ਼ੋਰ ਪਾ ਲਿਆ!</verse>
				<verse number="2">ਤਾਂ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਦੇ ਯਹੂਦੀ ਆਪੋ ਆਪਣਿਆਂ ਸ਼ਹਿਰਾਂ ਵਿੱਚ ਇੱਕਠੇ ਹੋਏ ਤਾਂ ਜੋ ਉਨ੍ਹਾਂ ਉੱਥੇ ਜਿਹੜੇ ਓਹਨਾਂ ਦੀ ਬੁਰਿਆਈ ਭਾਲਿਆ ਕਰਦੇ ਸਨ ਹੱਥ ਚਲਾਉਣ ਅਤੇ ਕੋਈ ਮਨੁੱਖ ਉਹਨਾਂ ਦੇ ਅੱਗੇ ਖਲੋ ਨਾ ਸੱਕਿਆ ਕਿਉਂਕਿ ਉਹਨਾਂ ਦਾ ਭੈ ਸਾਰੀਆਂ ਉੱਮਤਾਂ ਉੱਤੇ ਛਾ ਗਿਆ ਸੀ</verse>
				<verse number="3">ਅਤੇ ਸੂਬਿਆਂ ਦੇ ਸਾਰੇ ਸਰਦਾਰਾਂ ਅਰ ਮਨਸਬਦਾਰਾਂ ਅਰ ਨੈਬ- ਮਨਸਬਦਾਰਾਂ ਅਤੇ ਪਾਤਸ਼ਾਹ ਦੇ ਕਰਿੰਦਿਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਜੋ ਮਾਰਦਕਈ ਦਾ ਭੈ ਉਨ੍ਹਾਂ ਉੱਤੇ ਛਾ ਗਿਆ ਸੀ</verse>
				<verse number="4">ਮਾਰਦਕਈ ਸ਼ਾਹੀ ਮਹਿਲ ਵਿੱਚ ਵੱਡਾ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਉੱਘਾ ਹੋ ਗਿਆ ਸੀ ਅਤੇ ਇਹ ਮਨੁੱਖ ਮਾਰਦਕਈ ਤਾਂ ਵੱਧਦਾ ਹੀ ਚਲਿਆ ਗਿਆ</verse>
				<verse number="5">ਅਤੇ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਹੁੱਜ ਨਾਲ ਘਾਇਲ ਕਰ ਕੇ ਵੱਢ ਸੁੱਟਿਆ ਅਰ ਮਿਟਾ ਦਿੱਤਾ ਅਤੇ ਆਪਣੇ ਤੋਂ ਘਿਣ ਕਰਨ ਵਾਲਿਆਂ ਨਾਲ ਉਹ ਕੁੱਝ ਕੀਤਾ ਜੋ ਓਹ ਕਰਨਾ ਚਾਹੁੰਦੇ ਸਨ</verse>
				<verse number="6">ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਵੱਢ ਕੇ ਮਿਟਾ ਦਿੱਤਾ</verse>
				<verse number="7">ਅਰ ਪਰਸ਼ਨਦਾਥਾ, ਦਿਲਫੋਨ, ਅਸਪਾਥਾ,</verse>
				<verse number="8">ਪੋਰਾਥਾ, ਅਦਲਯਾ, ਅਰੀਦਾਥਾ,</verse>
				<verse number="9">ਪਰਮਸ਼ਤਾ, ਅਰੀਸਈ, ਅਰੀਦਈ, ਅਤੇ ਵੀਜ਼ਾਥਾ</verse>
				<verse number="10">ਅਰਥਾਤ ਹਮਦਾਥਾ ਦੇ ਪੁੱਤ੍ਰ ਹਾਮਾਨ ਦੇ ਇਹ ਦਸੇ ਪੁੱਤ੍ਰ ਜਿਹੜੇ ਯਹੂਦੀਆਂ ਦੇ ਦੂਤੀ ਦੁਸ਼ਮਣ ਸਨ ਵੱਢ ਦਿੱਤੇ ਪਰ ਲੁੱਟ ਦੇ ਮਾਲ ਨੂੰ ਓਹਨਾਂ ਨੇ ਹੱਥ ਨਾ ਪਾਇਆ</verse>
				<verse number="11">ਉਸ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਵੱਢੇ ਗਏ ਉਨ੍ਹਾਂ ਦੀ ਗਿਣਤੀ ਪਾਤਸ਼ਾਹ ਦੇ ਸਨਮੁਖ ਲਿਆਂਦੀ ਗਈ</verse>
				<verse number="12">ਤਾਂ ਪਾਤਸ਼ਾਹ ਨੇ ਅਸਤਰ ਮਲਕਾ ਨੂੰ ਆਖਿਆ ਕਿ ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖ ਵੱਢਕੇ ਮਿਟਾ ਦਿੱਤੇ ਹਨ ਅਰ ਹਾਮਾਨ ਦੇ ਦਸੇ ਪੁੱਤ੍ਰ ਵੀ ਤਾਂ ਪਾਤਸ਼ਾਹ ਦੇ ਬਾਕੀ ਸੂਬਿਆਂ ਵਿੱਚ ਕੀ ਕੁਝ ਨਾ ਕੀਤਾ ਹੋਵੇਗਾ! ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਏਗੀ ਅਤੇ ਤੇਰੀ ਕੀ ਭਾਉਣੀ ਹੈ? ਉਹ ਪੂਰੀ ਕੀਤੀ ਜਾਵੇਗੀ</verse>
				<verse number="13">ਤਦ ਅਸਤਰ ਨੇ ਆਖਿਆ, ਜੇ ਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਯਹੂਦੀਆਂ ਨੂੰ ਜਿਹੜੇ ਸ਼ੂਸ਼ਨ ਵਿੱਚ ਹਨ ਅੱਜ ਦੇ ਹੁਕਮ ਵਾਂਙੁ ਓਹਨਾਂ ਦੇ ਕਰਨ ਲਈ ਕਲ ਦਾ ਦਿਨ ਵੀ ਦਿੱਤਾ ਜਾਵੇ ਅਰ ਹਾਮਾਨ ਦੇ ਦਸੇ ਪੁੱਤ੍ਰ ਸੂਲੀ ਉੱਤੇ ਟੰਗੇ ਦਿੱਤੇ ਜਾਣ!</verse>
				<verse number="14">ਤਾਂ ਪਾਤਸ਼ਾਹ ਨੇ ਹੁਕਮ ਦਿੱਤਾ ਕਿ ਇੱਦਾਂ ਹੀ ਕੀਤਾ ਜਾਵੇ ਅਰ ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਰ ਹਾਮਾਨ ਦੇ ਦਸੇ ਪੁੱਤ੍ਰ ਸੂਲੀ ਉੱਤੇ ਟੰਗ ਦਿੱਤੇ ਗਏ</verse>
				<verse number="15">ਅਤੇ ਓਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਇਕੱਠੇ ਹੋਏ ਅਤੇ ਓਹਨਾਂ ਨੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖ ਵੱਢ ਸੁੱਟੇ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਪਾਇਆ</verse>
				<verse number="16">ਅਤੇ ਬਾਕੀ ਯਹੂਦੀ ਜਿਹੜੇ ਪਾਤਸ਼ਾਹ ਦੇ ਸੂਬਿਆਂ ਵਿੱਚ ਸਨ ਜਾਨਾਂ ਬਚਾਉਣ ਲਈ ਇਕੱਠੇ ਹੋ ਕੇ ਅੜ ਗਏ ਅਤੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਅਤੇ ਆਪਣੇ ਘਿਣ ਕਰਨ ਵਾਲਿਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਵੱਢ ਸੁੱਟਿਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਪਾਇਆ।।</verse>
				<verse number="17">ਅਦਾਰ ਮਹੀਨੇ ਦੀ ਤੇਰ੍ਹਵੀਂ ਅਰ ਚੌਧਵੀਂ ਤਾਰੀਖ ਨੂੰ ਓਹਨਾਂ ਨੇ ਅਰਾਮ ਕੀਤਾ ਅਤੇ ਉਸੇ ਦਿਨ ਨੂੰ ਓਹਨਾਂ ਨੇ ਦਾਉਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ</verse>
				<verse number="18">ਪਰ ਓਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ ਉਸ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ ਨੂੰ ਇਕੱਠੇ ਹੋਏ ਅਤੇ ਉਸ ਦੀ ਪੰਦਰਵੀਂ ਤਾਰੀਖ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਉਤ ਅਤੇ ਅਨੰਦ ਦਾ ਦਿਨ ਠਹਿਰਾਇਆ</verse>
				<verse number="19">ਇਸ ਲਈ ਪਿੰਡਾਂ ਦਿਆਂ ਯਹੂਦੀਆਂ ਨੇ ਜਿਹੜੇ ਬਿਨ ਸਫੀਲੇ ਪਿੰਡਾਂ ਵਿੱਚ ਰਹਿੰਦੇ ਸਨ ਅਤੇ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਅਨੰਦ ਅਰ ਦਾਉਤ ਦਾ ਦਿਨ ਨਾਲੇ ਇੱਕ ਸ਼ੁਭ ਦਿਨ ਇੱਕ ਦੂਜੇ ਨੂੰ ਛਾਂਦਾ ਘੱਲਣ ਲਈ ਮਨਾਇਆ</verse>
				<verse number="20">ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਲਿਖਿਆ ਅਤੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਸਨ ਕੀ ਨੇੜੇ ਦੇ ਕੀ ਦੂਰ ਦੇ ਪੱਤਰ ਘੱਲੇ</verse>
				<verse number="21">ਤਾਂ ਜੋ ਓਹਨਾਂ ਵਿੱਚ ਏਹ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੀ ਚੌਧਵੀਂ ਅਰ ਪੰਦਰਵੀਂ ਤਾਰੀਖ ਨੂੰ ਵਰ੍ਹੇ ਦੇ ਵਰ੍ਹੇ ਮਨਾਉਣ</verse>
				<verse number="22">ਕਿਉਂ ਜੋ ਏਹ ਓਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ ਅਰ ਇਹ ਮਹੀਨਾ ਓਹਨਾਂ ਲਈ ਗਮ ਤੋਂ ਖੁਸ਼ੀ ਵਿੱਚ ਅਰ ਰੋਣ ਪਿੱਟਨ ਤੋਂ ਇੱਕ ਸ਼ੁਭ ਦਿਨ ਵਿੱਚ ਬਦਲ ਗਿਆ ਤਾਂ ਜੋ ਉਹ ਏਸ ਨੂੰ ਦਾਉਤ ਦਾ ਦਿਨ ਅਰ ਅਨੰਦ ਦਾ ਦਿਨ ਅਤੇ ਇੱਕ ਦੂਜੇ ਨੂੰ ਛਾਂਦਾ ਘੱਲਣ ਦਾ ਦਿਨ ਅਤੇ ਗਰੀਬਾਂ ਨੂੰ ਇਨਾਮ ਦੇਣ ਦਾ ਦਿਨ ਬਣਾਉਣ</verse>
				<verse number="23">ਅਤੇ ਯਹੂਦੀਆਂ ਨੇ ਜਿਵੇਂ ਸ਼ੁਰੂ ਕੀਤਾ ਸੀ ਅਤੇ ਮਾਰਦਕਈ ਨੇ ਜਿਵੇਂ ਓਹਨਾਂ ਨੂੰ ਲਿਖਿਆ ਸੀ ਤਿਵੇਂ ਹੀ ਓਹਨਾਂ ਨੇ ਕਬੂਲ ਕਰ ਲਿਆ</verse>
				<verse number="24">ਕਿਉਂਕਿ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਸਾਰੇ ਯਹੂਦੀਆਂ ਦੇ ਦੂਤੀ ਦੁਸ਼ਮਣ ਨੇ ਯਹੂਦੀਆਂ ਦੇ ਵਿਰੁੱਧ ਓਹਨਾਂ ਨੂੰ ਨਾਸ਼ ਕਰਨ ਦੀ ਗੋਸ਼ਟ ਕੀਤੀ ਸੀ ਅਰ ਉਸ ਦੇ ਲਈ ਪੁਰ ਅਰਥਾਤ ਗੁਣੇ ਸੁੱਟੇ ਸਨ ਤਾਂ ਜੋ ਉਹਨਾਂ ਨੂੰ ਦੁਖ ਦੇਵੇ ਅਤੇ ਓਹਨਾਂ ਨੂੰ ਮਿਟਾ ਦੇਵੇ</verse>
				<verse number="25">ਜਦ ਇਹ ਮਾਮਲਾ ਪਾਤਸ਼ਾਹ ਦੇ ਸਾਹਮਣੇ ਆਇਆ ਤਾਂ ਉਸ ਨੇ ਪੱਤਰਾਂ ਦੇ ਰਾਹੀਂ ਹੁਕਮ ਦਿੱਤਾ ਕਿ ਉਸ ਬੁਰੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿੱਰੁਧ ਕੀਤਾ ਉਲਟਾ ਉਸ ਦੇ ਹੀ ਸਿਰ ਉੱਤੇ ਪਵੇ ਅਤੇ ਉਹ ਅਰ ਉਸ ਦੇ ਪੁੱਤ੍ਰ ਸੂਲੀ ਉੱਤੇ ਟੰਗੇ ਜਾਣ।।</verse>
				<verse number="26">ਇਸੇ ਕਰਕੇ ਓਹਨਾਂ ਨੇ ਪੂਰਾ ਦੇ ਨਾਉਂ ਦੇ ਪਿੱਛੋਂ ਇਨ੍ਹਾਂ ਦਿਨਾਂ ਨੂੰ ਪੂਰੀਮ ਆਖਿਆ। ਏਸ ਪੱਤਰ ਦੇ ਸਾਰੇ ਬਚਨਾਂ ਦੇ ਕਾਰਨ ਅਰ ਓਹ ਸੱਭੋ ਕੁੱਝ ਜੋ ਏਸ ਗੱਲ ਦੇ ਬਾਰੇ ਵਿੱਚ ਓਹਨਾਂ ਡਿੱਠਾ ਅਰ ਜੋ ਕੁੱਝ ਓਹਨਾਂ ਨਾਲ ਬੀਤਿਆ</verse>
				<verse number="27">ਯਹੂਦੀਆਂ ਨੇ ਆਪਣੇ ਉੱਤੇ ਅਤੇ ਆਪਣੀ ਨਸਲ ਉੱਤੇ ਅਰ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਓਹਨਾਂ ਦੇ ਨਾਲ ਮਿਲ ਗਏ ਕਾਇਮ ਕਰ ਕੇ ਕਬੂਲ ਕਰ ਲਿਆ ਭਈ ਇਹ ਅਟਲ ਹੋ ਜਾਵੇ ਕਿ ਓਹ ਏਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਮੁਕੱਕਰ ਕੀਤੇ ਹੋਏ ਸਮੇਂ ਉੱਤੇ ਵਰ੍ਹੇ ਦੇ ਵਰ੍ਹੇ ਮਨਾਉਣਗੇ</verse>
				<verse number="28">ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ ਹਰ ਟੱਬਰ, ਹਰ ਸੂਬਾ ਅਰ ਹਰ ਨਗਰ ਵਿੱਚ ਯਾਦ ਰੱਖ ਕੇ ਮਨਾਏ ਜਾਣ ਅਰ ਪੂਰੀਮ ਦੇ ਏਹ ਦਿਨ ਯਹੂਦੀਆਂ ਵਿੱਚੋਂ ਕਦੀ ਵੀ ਨਾ ਮੁਕਣ ਅਤੇ ਨਾ ਹੀ ਉਨ੍ਹਾਂ ਦੀ ਯਾਦ ਓਹਨਾਂ ਦੀ ਨਸਲ ਵਿੱਚੋਂ ਜਾਂਦੀ ਰਹੇ।।</verse>
				<verse number="29">ਤਾਂ ਅਬੀਹਯਿਲ ਦੀ ਧੀ ਅਸਤਰ ਮਲਕਾ ਅਤੇ ਮਾਰਦਕਈ ਯਹੂਦੀ ਨੇ ਸਾਰੇ ਇਖ਼ਤਿਆਰ ਨਾਲ ਪੂਰੀਮ ਦੇ ਏਸ ਦੂਜੇ ਪੱਤਰ ਨੂੰ ਪੱਕਿਆਂ ਕਰਨ ਲਈ ਲਿਖਿਆ</verse>
				<verse number="30">ਅਰ ਉਸ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਦੀ ਪਾਤਸ਼ਾਹੀ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਸਨ ਪੱਤਰ ਲਿਖ ਘੱਲੇ ਜਿਨ੍ਹਾਂ ਵਿੱਚ ਸ਼ਾਂਤੀ ਅਰ ਸਚਿਆਈ ਦੀਆਂ ਗੱਲਾਂ ਸਨ</verse>
				<verse number="31">ਤਾਂ ਜੋ ਪੂਰੀਮ ਦੇ ਏਹਨਾਂ ਦਿਨਾਂ ਨੂੰ ਏਨ੍ਹਾਂ ਦੇ ਠਹਿਰਾਏ ਹੋਏ ਸਮਿਆਂ ਅਨੁਸਾਰ ਜਿਨ੍ਹਾਂ ਦਾ ਮਾਰਦਕਈ ਯਹੂਦੀ ਅਰ ਅਸਤਰ ਮਲਕਾ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਓਹਨਾਂ ਨੇ ਆਪਣੇ ਲਈ ਤੇ ਆਪਣੀ ਨਸਲ ਲਈ ਵਰਤ ਰੱਖਣ ਅਤੇ ਦੁਹਾਈ ਦੇਣ ਨੂੰ ਠਹਿਰਾਇਆ ਹੋਇਆ ਸੀ ਪੱਕਾ ਕਰ ਕੇ ਕਾਇਮ ਕਰਨ</verse>
				<verse number="32">ਅਸਤਰ ਦੇ ਹੁਕਮ ਨਾਲ ਪੂਰੀਮ ਦੀਆਂ ਏਹ ਗੱਲਾਂ ਪੱਕੀਆਂ ਕੀਤੀਆਂ ਗਈਆਂ ਅਤੇ ਪੋਥੀ ਵਿੱਚ ਲਿਖੀਆਂ ਹੋਈਆਂ।।</verse>
			</chapter>
			<chapter number="10">
				<verse number="1">ਅਹਸ਼ਵੇਰੋਸ਼ ਪਾਤਸ਼ਾਹ ਨੇ ਧਰਤੀ ਉੱਤੇ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਮਸੂਲ ਲਾ ਦਿੱਤਾ</verse>
				<verse number="2">ਅਤੇ ਉਸ ਦੇ ਬਲ ਅਰ ਸ਼ਕਤੀ ਦੇ ਸਾਰੇ ਕੰਮ ਅਰ ਮਾਰਦਕਈ ਦੇ ਵੱਡੇ ਹੋ ਜਾਣ ਦਾ ਸਾਰਾ ਵਰਨਨ ਕਿ ਪਾਤਸ਼ਾਹ ਨੇ ਉਸ ਨੂੰ ਕਿਵੇਂ ਉੱਚੀ ਪਦਵੀ ਤੀਕ ਲੈ ਆਂਦਾ, ਕੀ ਓਹ ਮਾਦੀ ਅਰ ਫਾਰਸੀ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ</verse>
				<verse number="3">ਕਿਉਂ ਜੋ ਮਾਰਦਕਈ ਯਹੂਦੀ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਦਰਜੇ ਵਿੱਚ ਸੀ ਅਤੇ ਯਹੂਦੀਆਂ ਵਿੱਚ ਵੱਡਾ ਅਤੇ ਆਪਣੇ ਭਰਾਵਾਂ ਦੀ ਬਿਰਾਦਰੀ ਵਿੱਚ ਮੰਨਿਆ ਹੋਇਆ ਸੀ ਕਿਉਂ ਜੋ ਉਹ ਆਪਣੇ ਲੋਕਾਂ ਦਾ ਭਲਾ ਚਾਹੁੰਣ ਵਾਲਾ ਤੇ ਆਪਣੀ ਸਾਰੀ ਨਸਲ ਨਾਲ ਸ਼ਾਂਤੀ ਦੇ ਬਚਨ ਬੋਲਣ ਵਾਲਾ ਸੀ।।</verse>
			</chapter>
		</book>
		<book number="18">
			<chapter number="1">
				<verse number="1">ਅੱਯੂਬ ਨਾਮੇ ਊਸ ਦੇ ਦੇਸ ਵਿੱਚ ਇੱਕ ਮਨੁੱਖ ਸੀ ਅਤੇ ਉਹ ਇੱਕ ਪੂਰਾ ਤੇ ਖਰਾ ਮਨੁੱਖ ਸੀ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਪਰੇ ਰਹਿੰਦਾ ਸੀ</verse>
				<verse number="2">ਅਤੇ ਉਹ ਦੇ ਸੱਤ ਪੁੱਤ੍ਰ ਤੇ ਤਿੰਨ ਧੀਆਂ ਜੰਮੇ</verse>
				<verse number="3">ਉਹ ਦਾ ਮਾਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲਦ ਅਤੇ ਪੰਜ ਸੌ ਗਧੀਆਂ, ਅਤੇ ਉਹ ਦੇ ਬਹੁਤੇ ਸਾਰੇ ਨੌਕਰ ਚਾਕਰ ਸਨ ਇਉਂ ਉਹ ਪੂਰਬ ਦੇ ਸਾਰੇ ਲੋਕਾਂ ਵਿੱਚ ਸਭ ਤੋਂ ਵੱਡਾ ਮਨੁੱਖ ਸੀ</verse>
				<verse number="4">ਉਹ ਦੇ ਪੁੱਤ੍ਰ ਜਾ ਕੇ ਆਪਣੇ ਆਪਣੇ ਦਿਨਾਂ ਤੇ ਆਪਣੇ ਘਰਾਂ ਵਿੱਚ ਦਾਉਤ ਕਰਦੇ ਹੁੰਦੇ ਸਨ, ਓਹ ਆਪਣੀਆਂ ਤਿੰਨ੍ਹਾਂ ਭੈਣਾਂ ਨੂੰ ਖਾਣ ਪੀਣ ਲਈ ਆਪਣੇ ਕੋਲ ਸੱਦ ਘੱਲਦੇ ਸਨ</verse>
				<verse number="5">ਇਉਂ ਜਦ ਉਨ੍ਹਾਂ ਦੀ ਦਾਉਤ ਦੇ ਦਿਨ ਬੀਤ ਜਾਂਦੇ ਤਾਂ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੁੰਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਭਈ ਕਿਤੇ ਮੇਰੇ ਪੁਤ੍ਰਾਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਆਪਣੇ ਸਾਰੇ ਦਿਨ ਇਉਂ ਹੀ ਕਰਦਾ ਹੁੰਦਾ ਸੀ।।</verse>
				<verse number="6">ਇੱਕ ਦਿਨ ਇਉਂ ਹੋਇਆ ਕਿ ਪਰਮੇਸ਼ੁਰ ਦੇ ਪੁੱਤ੍ਰ ਆਏ ਭਈ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ ਤਾਂ ਸ਼ਤਾਨ ਵੀ ਉਨ੍ਹਾਂ ਦੇ ਵਿੱਚ ਆਇਆ</verse>
				<verse number="7">ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈਂ? ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਪਿਰਥਵੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਸੈਲ ਕਰ ਕੇ ਆਇਆ ਹਾਂ</verse>
				<verse number="8">ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕਿ ਤੈਂ ਮੇਰੇ ਦਾਸ ਅੱਯੂਬ ਵੱਲ ਆਪਣੇ ਮਨ ਵਿੱਚ ਗੌਹ ਕੀਤਾ ਕਿਉਂਕਿ ਪਿਰਥਵੀ ਵਿੱਚ ਉਹ ਦੇ ਜਿਹਾ ਕੋਈ ਨਹੀਂ? ਉਹ ਖਰਾ ਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ</verse>
				<verse number="9">ਤਾਂ ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਅੱਯੂਬ ਪਰਮੇਸ਼ੁਰ ਤੋਂ ਹਾੜੇ ਕੱਢੀ ਨਹੀਂ ਡਰਦਾ</verse>
				<verse number="10">ਕੀ ਤੈਂ ਉਸ ਦੇ ਅਤੇ ਉਸ ਦੇ ਘਰ ਦੇ ਅਤੇ ਉਸ ਦੇ ਸਭ ਕਾਸੇ ਦੇ ਦੁਆਲੇ ਵਾੜ ਨਹੀਂ ਲਾ ਛੱਡੀ? ਤੈਂ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦੇ ਛੱਡੀ ਹੈ ਸੋ ਉਸ ਦਾ ਮਾਲ ਧਰਤੀ ਵਿੱਚ ਵੱਧ ਗਿਆ ਹੈ</verse>
				<verse number="11">ਜ਼ਰਾਂ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁੱਝ ਉਸ ਦਾ ਹੈ ਉਸ ਨੂੰ ਛੋਹ। ਉਹ ਤੇਰੇ ਮੂੰਹ ਉੱਤੇ ਫਿਟਕਾਰਾਂ ਪਾਊਗਾ!</verse>
				<verse number="12">ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ ਕਿ ਵੇਖ, ਉਸ ਦਾ ਸਭ ਕੁੱਝ ਤੇਰੇ ਹੱਥ ਵਿੱਚ ਹੈ। ਕੇਵਲ ਉਸ ਨੂੰ ਹੱਥ ਨਾ ਲਾਵੀਂ। ਤਾਂ ਸ਼ਤਾਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ।।</verse>
				<verse number="13">ਐਉਂ ਹੋਇਆ ਕਿ ਇੱਕ ਦਿਨ ਉਸ ਦੇ ਪੁੱਤ੍ਰ ਅਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਂ ਪੀਂਦੇ ਸਨ</verse>
				<verse number="14">ਤਾਂ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ ਕਿ ਬਲਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਦੇ ਕੋਲ ਚੁਗ ਰਹੀਆਂ ਸਨ</verse>
				<verse number="15">ਸਬਾ ਦੇ ਲੋਕ ਉਨ੍ਹਾਂ ਦੇ ਉੱਤੇ ਆ ਪਏ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਰ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇੱਕਲਾ ਬਚਿਆ ਹਾਂ ਭਈ ਤੈਨੂੰ ਦੱਸਾਂ</verse>
				<verse number="16">ਉਹ ਅਜੇ ਏਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ ਕਿ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ। ਉਸ ਨੇ ਭੇਡਾਂ ਅਰ ਜੁਆਨਾਂ ਨੂੰ ਖਾ ਕੇ ਭਸਮ ਕਰ ਲਿਆ! ਮੈਂ ਹੀ ਇੱਕਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ</verse>
				<verse number="17">ਉਹ ਅਜੇ ਏਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ ਕਿ ਕਸਦੀ ਤਿੰਨ ਟੋਲੀਆਂ ਬਣਾ ਕੇ ਆਏ ਅਤੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ</verse>
				<verse number="18">ਉਹ ਵੀ ਅਜੇ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲਗਾ ਕਿ ਤੇਰੇ ਪੁੱਤ੍ਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈ ਪੀਂਦੇ ਸਨ</verse>
				<verse number="19">ਤਾਂ ਵੇਖੋ ਜੀ, ਇੱਕ ਵੱਡੀ ਹਵਾ ਉਜਾੜ ਵੱਲੋਂ ਆਈ ਅਤੇ ਘਰ ਦੇ ਚੌਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਓਹ ਮਰ ਗਏ! ਮੈਂ ਹੀ ਇਕੱਲਾ ਬਚ ਗਿਆ ਰਿਹਾ ਹਾਂ ਕਿ ਤੈਨੂੰ ਦੱਸਾਂ</verse>
				<verse number="20">ਤਾਂ ਅੱਯੂਬ ਉੱਠਿਆ, ਆਪਣੇ ਕੱਪੜੇ ਪਾੜ ਲਏ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ</verse>
				<verse number="21">ਅਤੇ ਆਖਿਆ, ਮੈਂ ਆਪਣੀ ਮਾਤਾ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਓਧਰ ਨੂੰ ਮੁੜ ਰਿਹਾ ਹਾਂ ਯਹੋਵਾਹ ਨੇ ਦਿੱਤਾ ਯਹੋਵਾਹ ਨੇ ਹੀ ਲੈ ਲਿਆ ਯਹੋਵਾਹ ਦਾ ਨਾਮ ਮੁਬਾਰਕ ਹੋਵੇ</verse>
				<verse number="22">ਏਸ ਸਾਰੇ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇ ਅਕਲੀ ਦਾ ਦੋਸ਼ ਲਾਇਆ।।</verse>
			</chapter>
			<chapter number="2">
				<verse number="1">ਫੇਰ ਐਉਂ ਹੋਇਆ ਕਿ ਜਦ ਪਰਮੇਸ਼ੁਰ ਦੇ ਪੁੱਤ੍ਰ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ ਤਾਂ ਸ਼ਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਭਈ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ</verse>
				<verse number="2">ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈਂ? ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਪਿਰਥਵੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਸੈਲ ਕਰਕੇ ਆਇਆ ਹਾਂ</verse>
				<verse number="3">ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕੀ ਤੈਂ ਮੇਰੇ ਦਾਸ ਅੱਯੂਬ ਵੱਲ ਵੀ ਆਪਣੇ ਮਨ ਵਿੱਚ ਗੌਹ ਕੀਤਾ ਕਿਉਂ ਜੋ ਪਿਰਥਵੀ ਵਿੱਚ ਉਹ ਦੇ ਜਿਹਾ ਕੋਈ ਨਹੀਂ। ਉਹ ਖਰਾ ਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੈਂ ਮੈਨੂੰ ਚੁਕਿਆ ਕਿ ਮੈਂ ਧਗਾਣੇ ਉਸ ਨੂੰ ਨਾਸ ਕਰਾਂ ਅੱਜ ਤੀਕ ਉਸ ਨੇ ਆਪਣੀ ਖਰਿਆਈ ਨੂੰ ਤਕੜਾ ਕਰਕੇ ਫੜਿਆ ਹੋਇਆ ਹੈ</verse>
				<verse number="4">ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਖੱਲ ਦੇ ਬਦਲੇ ਖੱਲ ਸਗੋਂ ਮਨੁੱਖ ਆਪਣਾ ਸਭ ਕੁੱਝ ਆਪਣੇ ਪ੍ਰਾਣਾਂ ਲਈ ਦੇ ਦੇਵੇਗਾ</verse>
				<verse number="5">ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੋਹ ਦੇਹ ਤਾਂ ਉਹ ਤੇਰਾ ਮੂੰਹ ਫਿਟਕਾਰੂਗਾ</verse>
				<verse number="6">ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕਿ ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।।</verse>
				<verse number="7">ਤਾਂ ਸ਼ਤਾਨ ਯਹੋਵਾਹ ਦੇ ਅੱਗੋਂ ਚੱਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪਰੀ ਤੀਕ ਬੁਰਿਆਂ ਫੋੜਿਆਂ ਨਾਲ ਮਾਰਿਆਂ</verse>
				<verse number="8">ਉਸ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ</verse>
				<verse number="9">ਉਸ ਦੀ ਤੀਵੀਂ ਨੇ ਉਸਨੂੰ ਆਖਿਆ, ਕੀ ਤੈਂ ਅਜੇ ਵੀ ਆਪਣੀ ਖਰਿਆਈ ਨੂੰ ਤਕੜੀ ਕਰ ਕੇ ਫੜਿਆ ਹੋਇਆ ਹੈ? ਪਰਮੇਸ਼ੁਰ ਨੂੰ ਫਿਟਕਾਰ ਤੇ ਮਰ ਜਾਹ!</verse>
				<verse number="10">ਪਰ ਉਸਨੇ ਉਹ ਨੂੰ ਆਖਿਆ, ਜਿਵੇਂ ਝੱਲੀਆਂ ਤੀਵੀਆਂ ਵਿੱਚੋਂ ਕੋਈ ਬੋਲਦੀ ਹੈ ਤਿਵੇਂ ਤੂੰ ਵੀ ਬੋਲਦੀ ਹੈ! ਕੀ ਅਸੀਂ ਚੰਗਾ ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਰ ਬੁਰਾ ਨਾ ਲਈਏ? ਏਸ ਸਾਰੇ ਵਿੱਚ ਅੱਯੂਬ ਨੇ ਆਪਣੇ ਬੁੱਲ੍ਹਾਂ ਨਾਲ ਪਾਪ ਨਾ ਕੀਤਾ।।</verse>
				<verse number="11">ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਇਹ ਸਾਰੀ ਬਿਪਤਾ ਜਿਹੜੀ ਉਹ ਦੇ ਉੱਤੇ ਆ ਪਈ ਸੀ ਸੁਣੀ ਤਾਂ ਓਹ ਮਨੁੱਖ ਆਪੋ ਆਪਣੇ ਥਾਂ ਤੋਂ ਚੱਲੇ ਅਰਥਾਤ ਅਲੀਫ਼ਜ਼ ਤੇਮਾਨੀ ਅਰ ਬਿਲਦਦ ਸ਼ੂਹੀ ਅਰ ਸੋਫ਼ਰ ਨਅਮਾਤੀ ਤਾਂ ਓਹ ਇਕੱਠੇ ਹੋਏ ਕਿ ਉਹ ਦਾ ਦੁਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ</verse>
				<verse number="12">ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕੀਆਂ ਅਤੇ ਉਹ ਨੂੰ ਨਾ ਪਛਾਣਿਆਂ ਤਾਂ ਉਨ੍ਹਾਂ ਨੇ ਰੋਣ ਲਈ ਆਪਣੀ ਅਵਾਜ਼ ਚੁੱਕੀ ਤਾਂ ਹਰ ਮਨੁੱਖ ਨੇ ਆਪਣੇ ਕੱਪੜੇ ਪਾੜ ਲਏ ਅਤੇ ਆਪਣੇ ਸਿਰਾਂ ਉੱਤੇ ਅਕਾਸ਼ ਵੱਲ ਸੁਆਹ ਉਡਾਈ</verse>
				<verse number="13">ਓਹ ਸੱਤ ਦਿਨ ਅਤੇ ਸੱਤ ਰਾਤਾਂ ਧਰਤੀ ਉੱਤੇ ਉਹ ਦੇ ਨਾਲ ਬੈਠੇ ਰਹੇ, ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਹੈ।।</verse>
			</chapter>
			<chapter number="3">
				<verse number="1">ਇਹ ਦੇ ਮਗਰੋਂ ਅੱਯੂਬ ਨੇ ਆਪਣਾ ਮੁੰਹ ਖੋਲ੍ਹ ਕੇ ਆਪਣੇ ਦਿਨ ਨੂੰ ਸਰਾਪ ਦਿੱਤਾ</verse>
				<verse number="2">ਅਤੇ ਅੱਯੂਬ ਆਖਣ ਲੱਗਾ</verse>
				<verse number="3">ਨਾਸ ਹੋਵੇ ਉਹ ਦਿਨ ਜਿਹ ਦੇ ਵਿੱਚ ਮੈਂ ਜੰਮਿਆਂ, ਅਤੇ ਉਹ ਰਾਤ ਜਦ ਕਿਹਾ ਗਿਆ, ਕਿ ਜਣ ਗਰਭ ਵਿੱਚ ਪਿਆ!</verse>
				<verse number="4">ਉਹ ਦਿਨ — ਉਹ ਅਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!</verse>
				<verse number="5">ਅਨ੍ਹੇਰਾ ਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦੀ ਕਾਲੋਂ ਉਹ ਨੂੰ ਡਰਾਵੇ!</verse>
				<verse number="6">ਉਹ ਰਾਤ, - ਘੁੱਪ ਅਨ੍ਹੇਰ ਉਹ ਨੂੰ ਆ ਫੜੇ, ਉਹ ਸਾਲ ਦੇ ਦਿਨਾਂ ਵਿੱਚ ਜੋੜੀ ਨਾ ਜਾਵੇ, ਮਹੀਨੀਆਂ ਦੀ ਗਿਣਤੀ ਵਿੱਚ ਉਹ ਨਾ ਆਵੇ!</verse>
				<verse number="7">ਵੋਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰਾ ਨਾ ਹੋਵੇ!</verse>
				<verse number="8">ਦਿਨ ਦੇ ਫਿਟਕਾਰਨ ਵਾਲੇ ਉਹ ਨੂੰ ਧਿਤਕਾਰਨ, ਜਿਹੜੇ ਲਿਵਯਾਥਾਨ ਦੇ ਛੇੜਨ ਲਈ ਤਿਆਰ ਹਨ!</verse>
				<verse number="9">ਉਹ ਦੇ ਤਰਕਾਲਾਂ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਫਜਰ ਦੀਆਂ ਪਲਕਾਂ ਨੂੰ ਨਾ ਵੇਖੇ,</verse>
				<verse number="10">ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਦੇ ਦਰਾਂ ਨੂੰ ਬੰਦ ਨਾ ਕੀਤਾ, ਨਾ ਮੇਰੀਆਂ ਅੱਖਾਂ ਤੋਂ ਦੁਖ ਛਿਪਾਇਆ!</verse>
				<verse number="11">ਮੈਂ ਕੁੱਖੋਂ ਹੀ ਕਿਉਂ ਨਾ ਮਰ ਗਿਆ, ਪੇਟੋਂ ਨਿੱਕਲਦਿਆਂ ਹੀ ਮੈਂ ਕਿਉਂ ਨਾ ਪ੍ਰਾਣ ਛੱਡ ਦਿੱਤੇ?</verse>
				<verse number="12">ਗੋਡਿਆਂ ਨੇ ਮੈਨੂੰ ਕਿਉਂ ਲੈ ਲਿਆ, ਅਤੇ ਦੁੱਧੀਆਂ ਨੇ ਕਿਉਂ, ਕਿ ਮੈਂ ਚੁੰਘਦਾ?</verse>
				<verse number="13">ਨਹੀਂ ਤਾਂ ਹੁਣ ਮੈਂ ਚੈਨ ਵਿੱਚ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਤਦ ਮੈਨੂੰ ਅਰਾਮ ਹੁੰਦਾ,</verse>
				<verse number="14">ਧਰਤੀ ਦੇ ਰਾਜਿਆਂ ਤੇ ਦਰਬਾਰੀਆਂ ਨਾਲ ਜਿਹੜੇ ਆਪਣੇ ਲਈ ਥੇਹਾਂ ਨੂੰ ਉਸਾਰਦੇ ਹਨ,</verse>
				<verse number="15">ਯਾ ਸਰਦਾਰਾਂ ਨਾਲ ਜਿਨ੍ਹਾਂ ਦੇ ਕੋਲ ਸੋਨਾ ਹੈ, ਜਿਹੜੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰ ਲੈਂਦੇ ਹਨ।</verse>
				<verse number="16">ਯਾ ਛਿਪਾਏ ਗਰਭ ਪਾਤ ਵਾਂਙੁ ਮੈਂ ਹੁੰਦਾ ਹੀ ਨਾ, ਮਸੂਮਾਂ ਵਾਂਙੁ ਜਿਨ੍ਹਾਂ ਨੇ ਚਾਨਣਾ ਵੇਖਿਆ ਹੀ ਨਹੀਂ।</verse>
				<verse number="17">ਉੱਥੇ ਦੁਸ਼ਟ ਛੇੜ ਖਾਨੀ ਤੋਂ ਰੁੱਕੇ ਰਹਿੰਦੇ ਹਨ, ਉੱਥੇ ਥੱਕੇ ਮੈਂਦੇ ਅਰਾਮ ਪਾਉਂਦੇ ਹਨ,</verse>
				<verse number="18">ਬੰਧੂਏ ਇਕੱਠੇ ਹੋ ਕੇ ਬਿੱਸਮ ਲੈਂਦੇ ਹਨ, ਓਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।</verse>
				<verse number="19">ਛੋਟਾ ਤੇ ਵੱਡਾ ਉੱਥੇ ਹਨ, ਅਤੇ ਗੋੱਲਾ ਆਪਣੇ ਮਾਲਕ ਤੋਂ ਅਜ਼ਾਦ ਹੈ</verse>
				<verse number="20">ਦੁਖਿਆਰੇ ਨੂੰ ਚਾਨਣ ਕਿਉਂ ਦਿੱਤਾ ਜਾਂਦਾ ਹੈ, ਅਤੇ ਕੌੜੀ ਜਾਨ ਨੂੰ ਜੀਉਣ?</verse>
				<verse number="21">ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਅਤੇ ਓਹ ਦੱਬਿਆਂ ਹੋਇਆਂ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,</verse>
				<verse number="22">ਜਿਹੜੇ ਡਾਢੇ ਅਨੰਦ ਹੁੰਦੇ, ਅਤੇ ਖ਼ੁਸ਼ੀ ਕਰਦੇ ਜਦ ਕਬਰ ਨੂੰ ਪਾ ਲੈਂਦੇ ਹਨ,</verse>
				<verse number="23">ਉਸ ਪੁਰਖ ਨੂੰ ਵੀ ਜਿਹ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਹ ਦੇ ਲਈ ਪਰਮੇਸ਼ੁਰ ਨੇ ਵਾੜ ਗੱਡੀ ਹੋਈ ਹੈ?</verse>
				<verse number="24">ਮੇਰੇ ਰੋਟੀ ਲਈ ਖਾਣ ਤੋਂ ਪਹਿਲਾਂ ਮੇਰੇ ਹੌਕੇ ਨਿੱਕਲਦੇ ਹਨ, ਅਤੇ ਮੇਰੇ ਹੂੰਗੇ ਪਾਣੀ ਵਾਂਙੁ ਵਗਦੇ ਹਨ,</verse>
				<verse number="25">ਜਿਸ ਤੋਂ ਮੈਂ ਹੌਲ ਖਾਂਦਾ ਹਾਂ, ਉਹ ਮੇਰੇ ਉੱਤੇ ਆ ਪੈਂਦਾ ਹੈ। ਅਤੇ ਜਿਸ ਤੋਂ ਮੈਂ ਭੈ ਖਾਂਦਾ ਹਾਂ ਉਹ ਮੇਰੇ ਉੱਤੇ ਆਉਂਦਾ ਹੈ।</verse>
				<verse number="26">ਨਾ ਮੈਂਨੂੰ ਸੁਖ ਹੈ, ਨਾ ਚੈਨ, ਨਾ ਅਰਾਮ, ਸਗੋਂ ਬੇਚੈਨੀ ਹੀ ਆਉਂਦੀ ਹੈ!।।</verse>
			</chapter>
			<chapter number="4">
				<verse number="1">ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਿਲੇਰੀ ਕਰੇ, ਭਲਾ, ਤੂੰ ਗਰੰਜ ਹੋਵੇਂਗਾ? ਪਰ ਬੋਲਣ ਥੋਂ ਕੌਣ ਆਪਣੇ ਆਪ ਨੂੰ ਰੋਕ ਸੱਕਦਾ ਹੈ?</verse>
				<verse number="3">ਵੇਖ, ਤੈਂ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੈਂ ਤਕੜਾ ਕੀਤਾ।</verse>
				<verse number="4">ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮ੍ਹਿਆ, ਅਤੇ ਤੈਂ ਭਿੜਦਿਆਂ ਗੋਡਿਆਂ ਨੂੰ ਮਜਬੂਤ ਕੀਤਾ,</verse>
				<verse number="5">ਪਰ ਹੁਣ ਉਹ ਤੇਰੇ ਤੇ ਆ ਪਈ ਅਤੇ ਤੂੰ ਹੁੱਸ ਗਿਆ ਹੈਂ, ਉਹ ਨੇ ਤੈਂਨੂੰ ਛੋਹਿਆ ਅਤੇ ਤੂੰ ਘਾਬਰ ਉੱਠਿਆ।</verse>
				<verse number="6">ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸਾ ਨਹੀਂ?</verse>
				<verse number="7">ਚੇਤੇ ਤਾਂ ਕਰ, ਕਿਹੜਾ ਬੇਦੋਸ਼ਾ ਕਦੇ ਨਾਸ਼ ਹੋਇਆ, ਯਾ ਨੇਕ ਜਨ ਕਿੱਥੇ ਮਿਟਾਏ ਗਏ?।।</verse>
				<verse number="8">ਮੇਰੇ ਵੇਖਣ ਵਿੱਚ ਤਾਂ ਬਦੀ ਦੇ ਵਾਹੁਣ ਵਾਲੇ ਅਤੇ ਕਸ਼ਟ ਦੇ ਬੀਜਣ ਵਾਲੇ ਉਹੋ ਕੁਝ ਵੱਢਦੇ ਹਨ।</verse>
				<verse number="9">ਪਰਮੇਸ਼ੁਰ ਦੇ ਸੁਆਸ ਨਾਲ ਉਹ ਨਾਸ਼ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ।</verse>
				<verse number="10">ਸ਼ੇਰ ਬਬਰ ਦੀ ਗਰਜ ਅਤੇ ਮਾਰੂ ਸ਼ੇਰ ਬਬਰ ਦੀ ਅਵਾਜ਼, ਅਤੇ ਜੁਆਨ ਬਬਰਾਂ ਦੇ ਦੰਦ ਭੰਨੇ ਜਾਂਦੇ ਹਨ।</verse>
				<verse number="11">ਬੁੱਢਾ ਬਬਰ ਸ਼ਿਕਾਰ ਥੁੜੋਂ ਨਾਸ਼ ਹੁੰਦਾ ਅਤੇ ਸ਼ੇਰਨੀ ਦੇ ਬੱਚੇ ਖਿੰਡ ਪੰਡ ਜਾਂਦੇ ਹਨ</verse>
				<verse number="12">ਇੱਕ ਗੱਲ ਚੋਰੀ ਛੱਪੀ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਿਣਕ ਮੇਰੇ ਕੰਨਾਂ ਵਿੱਚ ਆਈ,</verse>
				<verse number="13">ਰਾਤ ਦੀਆਂ ਦ੍ਰਿਸ਼ਟੀਆਂ ਦੀਆਂ ਚਿਤਮਣੀਆਂ ਵਿੱਚ ਜਦ ਸਾਰੀ ਨੀਂਦ ਇਨਸਾਨ ਉੱਤੇ ਆਉਂਦੀ ਹੈ,</verse>
				<verse number="14">ਹੌਲ ਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!</verse>
				<verse number="15">ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਪਿੰਡੇ ਦੀ ਲੂਈਂ ਖੜੀ ਹੋ ਗਈ!</verse>
				<verse number="16">ਉਹ ਖਲੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸੱਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਖ਼ਮੋਸ਼ੀ ਸੀ, ਫੇਰ ਇੱਕ ਅਵਾਜ਼ ਮੈਂ ਸੁਣੀ, -</verse>
				<verse number="17">ਕੀ ਮਨੁੱਖ ਪਰਮੇਸ਼ੁਰ ਨਾਲੋਂ ਧਰਮੀ ਹੈ, ਜਾਂ ਪੁਰਖ ਆਪਣੇ ਕਰਤਾਰ ਨਾਲੋਂ ਪਾਕ ਹੈ?</verse>
				<verse number="18">ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਮੂਰਖ ਠਹਿਰਾਉਂਦਾ ਹੈ,</verse>
				<verse number="19">ਕਿੰਨਾ ਵੱਧ ਓਹ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਹਾਂ ਖ਼ਾਕ ਵਿੱਚ ਹਨ, ਜਿਹੜੇ ਭਵੱਕੜ ਥੋਂ ਅੱਗੇਤਰੇ ਹੀ ਪੀਹੇਂ ਜਾਂਦੇ ਹਨ।</verse>
				<verse number="20">ਸਵੇਰ ਥੋਂ ਸ਼ਾਮ ਤੀਕੁਰ ਓਹ ਟੋਟੇ ਟੋਟੇ ਹੋ ਜਾਂਦੇ ਹਨ, ਕਿਸੇ ਦੇ ਸੋਚੇ ਬਿਨਾਂ ਹੀ ਉਹ ਸਦਾ ਲਈ ਨਾਸ਼ ਹੋ ਜਾਂਦੇ ਹਨ।</verse>
				<verse number="21">ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਥੋਂ ਬਿਨਾ ਹੀ ਮਰ ਜਾਂਦੇ ਹਨ।।</verse>
			</chapter>
			<chapter number="5">
				<verse number="1">ਜ਼ਰਾ ਪੁਕਾਰ, ਤੈਨੂੰ ਕੋਈ ਉੱਤਰ ਭੀ ਦੇਵੇਗਾ! ਯਾ ਪਵਿੱਤ੍ਰਾਂ ਵਿੱਚੋਂ ਤੂੰ ਕਿਹ ਦੀ ਵੱਲ ਮੂੰਹ ਕਰੇਂਗਾ?</verse>
				<verse number="2">ਕੁੜਨਾ ਤਾਂ ਮੂਰਖ ਨੂੰ ਵੱਢ ਸਿੱਟਦੀ ਹੈ, ਅਤੇ ਜਲਣ ਭੋਲਿਆਂ ਭਾਲਿਆਂ ਨੂੰ ਮਾਰ ਸਿੱਟਦਾ ਹੈ।</verse>
				<verse number="3">ਮੈਂ ਮੂਰਖ ਨੂੰ ਜੜ੍ਹ ਫੜਦੇ ਵੇਖਿਆ, ਪਰ ਮੈਂ ਅਚਾਣਚੱਕ ਉਹ ਦੇ ਵਸੇਬੇ ਨੂੰ ਧਿਤਕਾਰਿਆ।</verse>
				<verse number="4">ਉਹ ਦੇ ਬੱਚੇ ਬਚਾਉਂ ਥੋਂ ਦੁਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਛੁਡਾਉਣ ਵਾਲਾ ਕੋਈ ਨਹੀਂ,</verse>
				<verse number="5">ਜਿਹ ਦੀ ਫ਼ਸਲ ਭੁੱਖਾ ਖਾ ਲੈਂਦਾ ਹੈ, ਸਗੋਂ ਕੰਡਿਆਂ ਵਿੱਚੋਂ ਭੀ ਕੱਢ ਲੈਂਦਾ ਹੈ, ਅਤੇ ਫਾਹੀ ਉਨ੍ਹਾਂ ਦੇ ਮਾਲ ਧਨ ਨੂੰ ਹੱੜਪ ਲੈਂਦੀ ਹੈ,</verse>
				<verse number="6">ਦੁਖ ਤਾਂ ਖ਼ਾਕ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਮਿੱਟੀ ਵਿੱਚੋਂ,</verse>
				<verse number="7">ਪਰ ਆਦਮੀ ਕਸ਼ਟ ਲਈ ਹੀ ਜੰਮਦਾ ਹੈ, ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ</verse>
				<verse number="8">ਪਰ ਮੈਂ ਪਰਮੇਸ਼ੁਰ ਦਾ ਤਾਲਿਬ ਰਹਾਂਗਾ, ਅਤੇ ਆਪਣਾ ਮੁਕਦਮਾ ਪਰਮੇਸ਼ੁਰ ਦੇ ਸਪੁਰਦ ਕਰਾਂਗਾ,</verse>
				<verse number="9">ਜਿਹੜਾ ਵੱਡੇ ਵੱਡੇ ਦੇ ਅਥਾਹ ਕੰਮ ਅਤੇ ਅਣਗਿਣਤ ਅਚਰਜ ਕਰਦਾ ਹੈ,</verse>
				<verse number="10">ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਪੈਲੀਆਂ ਵਿੱਚ ਪਾਣੀ ਘੱਲਦਾ ਹੈ,</verse>
				<verse number="11">ਤਾਂ ਜੋ ਉਹ ਨੀਚਾਂ ਨੂੰ ਉੱਚਾ ਕਰੇ, ਅਤੇ ਮਾਤਮ ਕਰਨ ਵਾਲੇ ਚੈਨ ਵਿੱਚ ਉੱਚੇ ਕੀਤੇ ਜਾਂਦੇ ਹਨ।</verse>
				<verse number="12">ਉਹ ਚਲਾਕਾਂ ਦੀਆਂ ਜੁਗਤੀਆਂ ਨੂੰ ਅਕਾਰਥ ਕਰ ਦਿੰਦਾ ਹੈ, ਅਤੇ ਉਨ੍ਹਾਂ ਦੇ ਹੱਥ ਸਫਲ ਨਹੀਂ ਹੁੰਦੇ।</verse>
				<verse number="13">ਉਹ ਬੁੱਧਵਾਨਾਂ ਨੂੰ ਉਨ੍ਹਾਂ ਦੀ ਚਤੁਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਬਾਜਾਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।</verse>
				<verse number="14">ਦਿਨੇ ਉਨ੍ਹਾਂ ਉੱਤੇ ਅਨ੍ਹੇਰ ਪੈ ਜਾਂਦਾ ਹੈ, ਅਤੇ ਦੁਪਹਿਰ ਨੂੰ ਓਹ ਟੋਹੰਦੇ ਫਿਰਦੇ ਹਨ ਜਿਵੇਂ ਰਾਤ ਵਿੱਚ।</verse>
				<verse number="15">ਐਉਂ ਉਹ ਕੰਗਾਲ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥੋਂ ਬਚਾਉਂਦਾ ਹੈ।</verse>
				<verse number="16">ਤਾਂ ਗ਼ਰੀਬ ਲਈ ਆਸ ਹੈ ਅਤੇ ਬਦੀ ਆਪਣਾ ਮੂੰਹ ਬੰਦ ਰੱਖਦੀ ਹੈ।।</verse>
				<verse number="17">ਵੇਖ, ਧੰਨ ਉਹ ਆਦਮੀ ਹੈ ਜਿਹ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਸੋ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ,</verse>
				<verse number="18">ਉਹ ਤਾਂ ਘਾਇਲ ਕਰਦਾ, ਫੇਰ ਪੱਟੀ ਬੰਨ੍ਹਦਾ ਹੈ, ਉਹ ਸੱਟ ਲਾਉਂਦਾ, ਫੇਰ ਉਹ ਦੇ ਹੱਥ ਚੰਗਾ ਕਰਦੇ ਹਨ।</verse>
				<verse number="19">ਛੇਆਂ ਦੁਖਾਂ ਥੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤਾਂ ਵਿੱਚ ਕੋਈ ਬਦੀ ਤੈਨੂੰ ਨਾ ਛੋਹੇਗੀ,</verse>
				<verse number="20">ਕਾਲ ਵਿੱਚ ਉਹ ਤੈਨੂੰ ਮੌਤ ਤੋਂ ਨਿਸਤਾਰਾ ਦੇਵੇਗਾ, ਅਤੇ ਲੜਾਈ ਵਿੱਚ ਤਲਵਾਰ ਦੀ ਮਾਰ ਥੋਂ,</verse>
				<verse number="21">ਜੀਭ ਦੇ ਕੋਰੜੇ ਥੋਂ ਤੂੰ ਛਿਪਾਇਆ ਜਾਵੇਂਗਾ, ਅਤੇ ਜਦ ਤਬਾਹੀ ਆਵੇਗੀ ਤੂੰ ਉਸ ਥੋਂ ਨਾ ਡਰੇਂਗਾ।</verse>
				<verse number="22">ਤਬਾਹੀ ਤੇ ਔੜ ਦੇ ਉੱਤੇ ਤੂੰ ਹੱਸੇਂਗਾ, ਅਤੇ ਧਰਤੀ ਦੇ ਦਰਿੰਦੀਆਂ ਥੋਂ ਤੂੰ ਨਾ ਡਰੇਂਗਾ,</verse>
				<verse number="23">ਕਿਉਂ ਜੋ ਮਦਾਨ ਦੇ ਪੱਥਰਾਂ ਨਾਲ ਤੇਰਾ ਨੇਮ ਹੋਵੇਗਾ, ਅਤੇ ਰੜ ਦੇ ਦਰਿੰਦਿਆਂ ਨਾਲ ਤੇਰਾ ਮੇਲ,</verse>
				<verse number="24">ਅਤੇ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਾਂ ਤੂੰ ਆਪਣਾ ਵਸੇਬਾ ਵੇਖੇਂਗਾ ਤਾਂ ਕੋਈ ਚੀਜ਼ ਗੂਆਚੀ ਹੋਈ ਨਾ ਹੋਵੇਗੀ।</verse>
				<verse number="25">ਤੂੰ ਏਹ ਵੀ ਜਾਣੇਂਗਾ ਕਿ ਤੇਰੀ ਨਸਲ ਬਹੁਤ ਹੈ, ਅਤੇ ਤੇਰੀ ਅੰਸ ਧਰਤੀ ਦੇ ਘਾਹ ਜਿੰਨੀ ਹੈ।</verse>
				<verse number="26">ਤੂੰ ਆਪਣੀ ਕਬਰ ਵਿੱਚ ਪੂਰੀ ਉਮਰ ਨਾਲ ਜਾਵੇਗਾ, ਜਿਵੇਂ ਅੰਨ ਦੀਆਂ ਭਰੀਆਂ ਵੇਲੇ ਸਿਰ।</verse>
				<verse number="27">ਵੇਖ, ਅਸਾਂ ਇਹ ਨੂੰ ਖੋਜਿਆ, ਏਹ ਏਵੇਂ ਹੀ ਹੈ, ਤੂੰ ਏਹ ਨੂੰ ਸੁਣ ਲੈ ਅਤੇ ਆਪਣੇ ਲਈ ਜਾਣ ਰੱਖ।।</verse>
			</chapter>
			<chapter number="6">
				<verse number="1">ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਕਾਸ਼ ਕਿ ਮੇਰੀ ਤਕਲੀਫ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!</verse>
				<verse number="3">ਹੁਣ ਤਾਂ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਹੁੰਦੀ, ਏਸ ਲਈ ਮੇਰੀਆਂ ਗੱਲਾਂ ਜੋਸ਼ਵਾਲੀਆਂ ਸਨ,</verse>
				<verse number="4">ਕਿਉਂ ਜੋ ਸਰਬ ਸ਼ਕਤੀਮਾਨ ਦੇ ਬਾਣ ਮੇਰੇ ਵਿੱਚ ਲੱਗੇ ਹੋਏ ਹਨ, ਜਿਨ੍ਹਾਂ ਦੀ ਵਿਸ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਹੌਲ ਮੇਰੇ ਵਿਰੁੱਧ ਪਾਲਾਂ ਬੰਨ੍ਹੀ ਖੜੇ ਹਨ!</verse>
				<verse number="5">ਭਲਾ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਜਾਂ ਬਲਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?</verse>
				<verse number="6">ਭਲਾ, ਫਿੱਕੀ ਚੀਜ਼ ਲੂਣ ਤੋਂ ਬਿਨਾ ਖਾਈਦੀ ਹੈ, ਕੀ ਆਂਡੇ ਦੀ ਸਫੇਦੀ ਵਿੱਚ ਸੁਆਦ ਹੈ?</verse>
				<verse number="7">ਮੇਰਾ ਜੀ ਉਨ੍ਹਾਂ ਦੇ ਛੋਹਣ ਤੋਂ ਇਨਕਾਰ ਕਰਦਾ ਹੈ, ਏਹ ਮੇਰੇ ਲਈ ਘਿਣਾਉਣੀ ਰੋਟੀ ਹਨ</verse>
				<verse number="8">ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਪਰਮੇਸ਼ੁਰ ਮੇਰੀ ਤਾਂਘ ਮੈਨੂੰ ਦਿੰਦਾ!</verse>
				<verse number="9">ਭਈ ਪਰਮੇਸ਼ੁਰ ਨੂੰ ਏਹ ਭਾਵੇ ਕਿ ਉਹ ਮੈਨੂੰ ਚਿੱਥ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਕੱਟ ਸੁੱਟੇ!</verse>
				<verse number="10">ਤਦ ਵੀ ਏਹ ਮੇਰੀ ਤਸੱਲੀ ਹੁੰਦੀ ਅਤੇ ਮੈਂ ਅਮਿਟ ਤੜਫਣ ਵਿੱਚ ਵੀ ਖ਼ੁਸ਼ੀ ਨਾਲ ਕੁੱਦ ਉੱਠਦਾ, ਭਈ ਮੈਂ ਪਵਿੱਤ੍ਰ ਪੁਰਖ ਦੀਆਂ ਗੱਲਾਂ ਦਾ ਇਨਕਾਰ ਨਹੀਂ ਕੀਤਾ ਸੀ।।</verse>
				<verse number="11">ਮੇਰਾ ਬਲ ਤਾਂ ਹੈ ਕੀ ਭਈ ਮੈਂ ਉਡੀਕ ਰੱਖਾਂ, ਜਾਂ ਮੇਰਾ ਓੜਕ ਤਾਂ ਹੈ ਕੀ ਭਈ ਮੈਂ ਸਬਰ ਕਰਾਂ?</verse>
				<verse number="12">ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?</verse>
				<verse number="13">ਕੀ ਏਹ ਨਹੀਂ ਭਈ ਮੇਰੀ ਸਹਾਇਤਾ ਮੇਰੇ ਵਿੱਚ ਨਹੀਂ, ਅਤੇ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?।।</verse>
				<verse number="14">ਹੁੱਸਣ ਵਾਲੇ ਲਈ ਮਿੱਤ੍ਰ ਵੱਲੋਂ ਦਯਾ ਹੋਣੀ ਚਾਹੀਦੀ ਹੈ, ਭਾਵੇਂ ਉਹ ਸਰਬ ਸ਼ਕਤੀਮਾਨ ਦਾ ਭੈ ਵੀ ਛੱਡ ਬੈਠਾ ਹੋਵੇ।</verse>
				<verse number="15">ਮੇਰੇ ਭਰਾ ਨਦੀ ਵਾਂਙੁ ਛਲਦੇ ਹਨ, ਉਨ੍ਹਾਂ ਨਦੀਆਂ ਦਿਆਂ ਥਲਾਂ ਵਾਂਙੁ ਜਿਹੜੇ ਵਗ ਹੱਟਦੇ ਹਨ</verse>
				<verse number="16">ਜਿਹੜੀਆਂ ਬਰਫ਼ ਦੇ ਕਾਰਨ ਕਾਲੀਆਂ ਹਨ, ਜਿਨ੍ਹਾਂ ਵਿੱਚ ਹਿਮ ਲੁਕੀ ਰਹਿੰਦੀ ਹੈ!</verse>
				<verse number="17">ਤਪਾਂ ਦੀ ਰੁੱਤੇ ਓਹ ਅਲੋਪ ਹੋ ਜਾਂਦੀਆਂ ਹਨ, ਗਰਮੀ ਪੈਂਦਿਆਂ ਈ ਓਹ ਆਪਣੇ ਥਾਵਾਂ ਵਿੱਚ ਸੁੱਕ ਜਾਂਦੀਆਂ ਹਨ,</verse>
				<verse number="18">ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਓਹ ਸੁੰਞੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।</verse>
				<verse number="19">ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,</verse>
				<verse number="20">ਓਹ ਭਰੋਸਾ ਰੱਖਣ ਦੇ ਕਾਰਨ ਲੱਜਿਆਵਾਨ ਹੋਏ, ਓਹ ਉੱਥੇ ਤੀਕ ਆਏ ਅਤੇ ਨਿਰਾਸ ਹੋਏ।</verse>
				<verse number="21">ਹੁਣ ਤੁਸੀਂ ਮੇਰੇ ਲਈ ਐਦਾਂ ਹੀ ਹੋ, ਤੁਸੀਂ ਭਿਆਣਕ ਚੀਜ਼ ਨੂੰ ਵੇਖਦੇ ਹੀ ਡਰ ਜਾਂਦੇ ਹੋ।</verse>
				<verse number="22">ਕੀ ਮੈਂ ਆਖਿਆ, ਮੈਨੂੰ ਕੁੱਝ ਦਿਓ? ਯਾ ‘ਆਪਣੇ ਮਾਲ ਧਨ ਵਿੱਚੋਂ ਮੇਰੇ ਲਈ ਵੱਢੀ ਦਿਓ?</verse>
				<verse number="23">ਯਾ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਉ, ਯਾ ਜਾਲਮਾਂ ਦੇ ਹੱਥੋਂ ਮੁੱਲ ਨਾਲ ਮੇਰਾ ਛੁਟਕਾਰਾ ਕਰਾਓ?</verse>
				<verse number="24">ਮੈਨੂੰ ਸਿਖਾਓ ਤਾਂ ਮੈਂ ਚੁਪ ਹੋ ਜਾਵਾਂਗਾ, ਜਿੱਥੇ ਮੈਂ ਭੁੱਲਿਆ ਮੈਨੂੰ ਸਮਝਾਓ।</verse>
				<verse number="25">ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ?</verse>
				<verse number="26">ਕੀ ਤੁਸੀਂ ਗੱਲਾਂ ਨੂੰ ਝਿੜਕਣਾ ਚਾਹੁੰਦੇ ਹੋ? ਪਰ ਨਿਰਾਸੇ ਦੀਆਂ ਗੱਲਾਂ ਹਵਾ ਲਈ ਹਨ!</verse>
				<verse number="27">ਹਾਂ, ਤੁਸੀਂ ਯਤੀਮਾਂ ਉੱਤੇ (ਗੁਣਾ) ਪਾਉਂਦੇ ਹੋ, ਅਤੇ ਆਪਣੇ ਦੋਸਤ ਉੱਤੇ ਸੌਦਾਗਰੀ ਕਰਦੇ ਹੋ।</verse>
				<verse number="28">ਹੁਣ ਤਾਂ ਕਿਰਪਾ ਕਰਕੇ ਮੇਰੀ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ।</verse>
				<verse number="29">ਮੁੜੋ, ਕਿ ਬੇ-ਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।</verse>
				<verse number="30">ਕੀ ਮੇਰੀ ਜੀਭ ਉੱਤੇ ਬੇ-ਇਨਸਾਫੀ ਹੈ? ਕੀ ਮੇਰਾ ਤਾਲੂ ਬਿਪਤਾ ਨਹੀਂ ਪਛਾਣ ਸੱਕਦਾ?</verse>
			</chapter>
			<chapter number="7">
				<verse number="1">ਕੀ ਮਨੁੱਖ ਲਈ ਧਰਤੀ ਉੱਤੇ ਕਸ਼ਟ ਨਹੀਂ? ਅਤੇ ਉਹ ਦੇ ਦਿਨ ਮਜੂਰ ਦੇ ਦਿਨ ਨਹੀਂ?</verse>
				<verse number="2">ਜਿਵੇਂ ਗੋੱਲਾ ਛਾਂ ਨੂੰ ਲੋਚਦਾ ਹੈ, ਅਤੇ ਮਜੂਰ ਆਪਣੀ ਮਜੂਰੀ ਨੂੰ ਉਡੀਕਦਾ ਹੈ,</verse>
				<verse number="3">ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।</verse>
				<verse number="4">ਜਦ ਮੈਂ ਲੰਮਾ ਪੈਦਾ ਹਾਂ ਤਾਂ ਮੈਂ ਕਹਿੰਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਪਹਿ ਫਟੇ ਤੀਕੁਰ ਪਾਸੇ ਲੈਂਦਾ ਲੈਂਦਾ ਥੱਕ ਜਾਂਦਾ ਹਾਂ</verse>
				<verse number="5">ਮੇਰਾ ਸਰੀਰ ਕੀੜਿਆਂ ਤੇ ਖ਼ਾਕ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਖੱਲ ਆਕੜ ਜਾਦੀ ਫਿਰ ਪਾਕ ਵਗ ਪੈਂਦੀ ਹੈ ।</verse>
				<verse number="6">ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨਾ ਬੀਤਦੇ ਹਨ।।</verse>
				<verse number="7">ਚੇਤੇ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!</verse>
				<verse number="8">ਮੇਰੇ ਵੇਖਣ ਵਾਲੇ ਦੀ ਅੱਖ ਮੈਨੂੰ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ</verse>
				<verse number="9">ਜਿਵੇਂ ਬੱਦਲ ਪਾਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉਤਰਦਾ ਹੈ, ਫਿਰ ਉਤਾਹਾਂ ਨਹੀਂ ਆਉਂਦਾ,</verse>
				<verse number="10">ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।</verse>
				<verse number="11">ਏਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਕ ਦੁਖ ਵਿੱਚ ਬੋਲਦਾ ਜਾਵਾਂਗਾ, ਮੈਂ ਆਪਣੀ ਜਾਨ ਦੀ ਕੁੱਤੜਣ ਵਿੱਚ ਗਿਲਾ ਕਰਦਾ ਰਹਾਂਗਾ</verse>
				<verse number="12">ਕੀ ਮੈਂ ਸਮੁੰਦਰ ਹਾਂ ਜਾਂ ਜਲ ਜੰਤੂ, ਭਈ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈ?</verse>
				<verse number="13">ਜਦ ਮੈਂ ਆਖਦਾ ਭਈ ਮੇਰੀ ਮੰਜੀ ਮੈਨੂੰ ਤਸੱਲੀ ਦੇਵੇਗੀ, ਮੇਰਾ ਬਿਛੌਣਾ ਮੇਰੇ ਗਿਲੇ ਨੂੰ ਚੁੱਕ ਲਵੇਗਾ,</verse>
				<verse number="14">ਤਦ ਤੂੰ ਮੈਨੂੰ ਸੁਫਨਿਆਂ ਨਾਲ ਘਬਰਾ ਦਿੰਦਾ ਹੈ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈ</verse>
				<verse number="15">ਸੋ ਮੇਰੀ ਜਾਨ ਫਾਂਸੀ ਨੂੰ ਅਤੇ ਮੌਤ ਨੂੰ ਮੇਰੀਆਂ ਹੱਡੀਆਂ ਨਾਲੋਂ ਅਧਿਕ ਚੁਣਦੀ ਹੈ!</verse>
				<verse number="16">ਮੈਂ ਤੁੱਛ ਹਾਂ, ਮੈਂ ਸਦਾ ਤੀਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇਹ ਕਿਉਂ ਜੋ ਮੇਰੇ ਦਿਨ ਸੁਆਸ ਹੀ ਹਨ!</verse>
				<verse number="17">ਇਨਸਾਨ ਕੀ ਹੈ ਭਈ ਤੂੰ ਉਹ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?</verse>
				<verse number="18">ਅਤੇ ਹਰ ਸੁਬਹ ਉਹ ਦੀ ਖ਼ਬਰ ਲਵੇਂ, ਅਤੇ ਪਲ ਪਲ ਤੇ ਉਹ ਨੂੰ ਜਾਚੇ?</verse>
				<verse number="19">ਤੂੰ ਕਦ ਤੀਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਭਈ ਮੈਂ ਆਪਣੀ ਥੁੱਕ ਨਿਗਲ ਲਵਾਂ?</verse>
				<verse number="20">ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਕੀਤਾ, ਹੇ ਆਦਮੀ ਦੇ ਰਾਖੇ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾਂ ਬਣਾਇਆ ਹੈ, ਭਈ ਮੈਂ ਆਪਣੇ ਲਈ ਬੋਝ ਹੋ ਗਿਆ ਹਾਂ?</verse>
				<verse number="21">ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਖ਼ਾਕ ਵਿੱਚ ਜਾ ਲੇਟਾਂਗਾ, ਅਤੇ ਤੂੰ ਮੈਨੂੰ ਢੂੰਡੇਂਗਾ ਪਰ ਮੈਂ ਹੋਵਾਂਗਾ ਨਹੀ!।।</verse>
			</chapter>
			<chapter number="8">
				<verse number="1">ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਤੂੰ ਕਿੰਨ੍ਹਾਂ ਚਿਰ ਇਨ੍ਹਾਂ ਗੱਲਾਂ ਨੂੰ ਕਰਦਾ ਜਾਏਂਗਾ ਅਤੇ ਤੇਰੇ ਮੂੰਹ ਦੇ ਸ਼ਬਦ ਇੱਕ ਤੁਫ਼ਾਨੀ ਹਵਾ ਹੋਣਗੇ?</verse>
				<verse number="3">ਕੀ ਪਰਮੇਸ਼ੁਰ ਨਿਆਉਂ ਨੂੰ ਵਿਗਾੜਦਾ ਹੈ, ਯਾ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?</verse>
				<verse number="4">ਜੇ ਤੇਰੇ ਪੁੱਤ੍ਰਾਂ ਨੇ ਉਹ ਦਾ ਪਾਪ ਕੀਤਾ, ਤਾਂ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ।</verse>
				<verse number="5">ਜੇ ਤੂੰ ਪਰਮੇਸ਼ੁਰ ਨੂੰ ਗੌਂਹ ਨਾਲ ਭਾਲਦਾ ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,</verse>
				<verse number="6">ਜੇ ਤੂੰ ਪਾਕ ਤੇ ਨੇਕ ਹੁੰਦਾ, ਤਾਂ ਉਹ ਹੁਣ ਤੇਰੇ ਲਈ ਜਾਗ ਉੱਠਦਾ, ਅਤੇ ਤੇਰੇ ਧਰਮ ਦਾ ਵਸੇਬਾ ਬਚਾਈ ਰੱਖਦਾ,</verse>
				<verse number="7">ਅਤੇ ਤੇਰਾ ਆਦ ਭਾਵੇਂ ਛੋਟਾ ਹੀ ਸੀਗਾ, ਪਰ ਤੇਰਾ ਅੰਤ ਉਹ ਬਹੁਤ ਵਧਾਉਂਦਾ।।</verse>
				<verse number="8">ਤੂੰ ਪਹਿਲੀ ਪੀੜ੍ਹੀ ਥੋਂ ਪੁੱਛ ਤਾਂ, ਅਤੇ ਉਨ੍ਹਾਂ ਦੇ ਪਿਉ ਦਾਦਿਆਂ ਦੀਆਂ ਖੋਜਾਂ ਉੱਤੇ ਧਿਆਨ ਦੇਹ,</verse>
				<verse number="9">ਆਪਾਂ ਤਾਂ ਕੱਲ ਦੇ ਹਾਂ, ਅਤੇ ਕੁੱਝ ਨਹੀਂ ਜਾਂਣਦੇ, ਕਿਉਂ ਜੋ ਸਾਡੇ ਦਿਨ ਧਰਤੀ ਦੇ ਉੱਤੇ ਸਾਯਾ ਹੀ ਹਨ।</verse>
				<verse number="10">ਕੀ ਉਹ ਤੈਨੂੰ ਨਾ ਸਿਖਲਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?।।</verse>
				<verse number="11">ਭਲਾ, ਬਿਨਾ ਚਿੱਕੜ ਥੋਂ ਜਲ ਕਾਨਾ ਉੱਗੂਗਾ? ਭਲਾ, ਬਿਨਾ ਪਾਣੀ ਥੋਂ ਦੱਭ ਵਧੂਗੀ?</verse>
				<verse number="12">ਜਦੋਂ ਉਹ ਅਜੇ ਹਰਾ ਹੈ ਵੱਢਣ ਥੋਂ ਪਹਿਲਾਂ, ਉਹ ਦੂਜਿਆਂ ਘਾਵਾਂ ਨਾਲੋਂ ਪਹਿਲਾਂ ਹੀ ਸੁੱਕ ਜਾਂਦਾ ਹੈ।</verse>
				<verse number="13">ਐਉਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ਼ਾ ਟੁੱਟ ਜਾਂਦੀ ਹੈ,</verse>
				<verse number="14">ਜਿਹ ਦਾ ਬਿਸਵਾਸ ਟੁੱਟ ਜਾਂਦਾ ਹੈ ਅਤੇ ਜਿਹ ਦਾ ਭਰੋਸਾ ਮੱਕੜੀ ਦਾ ਜਾਲਾ ਹੈਗਾ।</verse>
				<verse number="15">ਉਹ ਆਪਣੇ ਘਰ ਉੱਤੇ ਟੇਕ ਲਾਊਗਾ, ਪਰ ਉਹ ਖੜ੍ਹਾ ਨਹੀਂ ਰਹੂਗਾ, ਉਹ ਉਹ ਨੂੰ ਤਕੜਾਈ ਨਾਲ ਫੜ ਲਊਗਾ, ਪਰ ਉਹ ਕਾਇਮ ਨਹੀਂ ਰਹੇਗਾ</verse>
				<verse number="16">ਉਹ ਧੁੱਪ ਵਿੱਚ ਹਰਾ ਭਰਾ ਹੈਗਾ, ਅਤੇ ਉਹ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਜਾਂਦੀਆਂ ਹਨ,</verse>
				<verse number="17">ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆ ਹਨ, ਉਹ ਪੱਥਰ ਦੇ ਘਰ ਨੂੰ ਭਾਸ ਲੈਂਦਾ ਹੈ।</verse>
				<verse number="18">ਜੇ ਉਹ ਆਪਣੇ ਥਾਂ ਥੋਂ ਭੱਖ ਲਿਆ ਜਾਵੇ, ਤਾਂ ਉਹ ਉਸ ਦਾ ਇਨਕਾਰ ਕਰੂਗਾ। ਭਈ ਮੈਂ ਤੈਨੂੰ ਵੇਖਿਆ ਹੀ ਨਹੀਂ।</verse>
				<verse number="19">ਵੇਖ, ਏਹ ਉਹ ਦੇ ਰਾਤ ਦੀ ਖ਼ੁਸ਼ੀ ਹੈਗਾ! ਅਤੇ ਦੂਜੇ ਖ਼ਾਕ ਥੋਂ ਨਿੱਕਲਣਗੇ</verse>
				<verse number="20">ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੂਗਾ, ਅਤੇ ਬੁਰਿਆਰਾਂ ਦੇ ਹੱਥ ਨੂੰ ਨਹੀਂ ਥੰਮੂਗਾ</verse>
				<verse number="21">ਉਹ ਅਜੇ ਭੀ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰੇ ਨਾਲ ਭਰੂਗਾ।</verse>
				<verse number="22">ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਊਗਾ ਹੀ ਨਾ!</verse>
			</chapter>
			<chapter number="9">
				<verse number="1">ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਮੈਂ ਸੱਚ ਮੁੱਚ ਜਾਣਦਾ ਹਾਂ ਭਈ ਇਹ ਏਵੇਂ ਹੀ ਹੈ, ਪਰ ਆਦਮੀ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੇ?</verse>
				<verse number="3">ਜੇ ਉਹ ਉਸ ਦੇ ਨਾਲ ਬਹਿਸ ਵੀ ਕਰਨਾ ਚਾਹੇ, ਤਾਂ ਹਜ਼ਾਰ ਵਿੱਚੋਂ ਇੱਕ ਗੱਲ ਦਾ ਜਵਾਬ ਨਹੀਂ ਦੇ ਸੱਕੇਗਾ।</verse>
				<verse number="4">ਉਹ ਦਿਲੋਂ ਬੁੱਧੀਮਾਨ ਤੇ ਅੱਤ ਬਲਵੰਤ ਹੈ, ਕਿਹ ਨੇ ਉਹ ਦਾ ਸਾਹਮਣਾ ਕਦੇ ਕੀਤਾ ਤੇ ਪਰਬਲ ਹੋਇਆ?</verse>
				<verse number="5">ਉਹ ਜੋ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਹ ਨਹੀਂ ਜਾਣਦੇ, ਜਦ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,</verse>
				<verse number="6">ਜੋ ਧਰਤੀ ਨੂੰ ਉਹ ਦੇ ਥਾਂ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉਠਦੇ ਹਨ,</verse>
				<verse number="7">ਜੋ ਸੂਰਜ ਨੂੰ ਹੁਕਮ ਕਰਦਾ ਹੈ ਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ,</verse>
				<verse number="8">ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਉੱਤੇ ਚੱਲਦਾ ਹੈ,</verse>
				<verse number="9">ਜੋ ਸਪਤ੍ਰਿਖ, ਜੱਬਾਰ, ਖਿੱਤੀਆਂ ਅਤੇ ਦੱਖਣ ਦੀਆਂ ਕੋਠੜੀਆਂ ਦਾ ਸਰਜਣਹਾਰ ਹੈ,</verse>
				<verse number="10">ਜੋ ਵੱਡੇ ਵੱਡੇ ਕੰਮ ਜਿਹੜੇ ਅਥਾਹ ਹਨ, ਅਤੇ ਅਚਰਜ, ਜਿਹੜੇ ਅਣਗਿਣਤ ਹਨ ਕਰਦਾ ਹੈ।।</verse>
				<verse number="11">ਵੇਖੋ, ਉਹ ਮੇਰੇ ਕੋਲ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖਦਾ ਨਹੀਂ, ਉਹ ਅੱਗੇ ਚੱਲਦਾ ਹੈ ਪਰ ਮੈਂ ਉਹ ਨੂੰ ਪਛਾਣਦਾ ਨਹੀਂ।</verse>
				<verse number="12">ਵੇਖੋ, ਉਹ ਝੱਪਟਾ ਮਾਰਦਾ ਹੈ - ਕੌਣ ਉਹ ਨੂੰ ਹਟਾਵੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?</verse>
				<verse number="13">ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਹੇਠ ਝੁਕ ਜਾਂਦੇ ਹਨ।</verse>
				<verse number="14">ਫੇਰ ਮੈਂ ਕਿੱਦਾਂ ਉਹ ਨੂੰ ਜਵਾਬ ਦੇ ਸੱਕਦਾ, ਯਾ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸੱਕਦਾ ਹਾ?</verse>
				<verse number="15">ਜਿਹ ਨੂੰ ਮੈਂ ਧਰਮੀ ਹੁੰਦਿਆਂ ਤੇ ਵੀ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਨਿਆਈ ਦੇ ਅੱਗੇ ਦੁਹਾਈ ਦਿੰਦਾ।</verse>
				<verse number="16">ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਮੈਂ ਨਿਹਚਾ ਨਾ ਕਰਦਾ ਭਈ ਉਸ ਮੇਰੀ ਅਵਾਜ਼ ਉੱਤੇ ਕੰਨ ਧਰਿਆ ਹੈ,</verse>
				<verse number="17">ਕਿਉਂ ਜੋ ਉਹ ਮੈਨੂੰ ਤੁਫ਼ਾਨ ਨਾਲ ਤੋੜ ਸੁੱਟਦਾ, ਅਤੇ ਧਗਾਣੇ ਮੇਰੇ ਫੱਟਾਂ ਨੂੰ ਵਧਾਉਂਦਾ ਹੈ!</verse>
				<verse number="18">ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!</verse>
				<verse number="19">ਜੇ ਬਲ ਨੂੰ ਲਈਏ, ਤਾਂ ਸ਼ਕਤੀਮਾਨ ਨੂੰ ਵੇਖੋ, ਅਤੇ ਜੇ ਨਿਆਉਂ ਨੂੰ ਲਈਏ ਤਾਂ ਕੌਣ ਮੇਰਾ ਸੰਮਨ ਕਢਾ ਸੱਕਦਾ ਹੈ?</verse>
				<verse number="20">ਜੇ ਮੈਂ ਧਰਮੀ ਵੀ ਹੋਵਾਂ ਤਾਂ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਵੀ ਹੋਵਾਂ ਤਾਂ ਉਹ ਮੈਨੂੰ ਟੇਢਾ ਸਾਬਿਤ ਕਰੇਗਾ,</verse>
				<verse number="21">ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।।</verse>
				<verse number="22">ਏਹ ਇੱਕੋਈ ਗੱਲ ਹੈ, ਏਸ ਲਈ ਮੈਂ ਆਖਦਾ ਹਾਂ, ਖਰੇ ਤੇ ਖੋਟੇ ਨੂੰ ਉਹ ਮੁਕਾ ਦਿੰਦਾ ਹੈ!</verse>
				<verse number="23">ਜਦ ਕੋਰੜਾ ਅਚਾਣਕ ਮਾਰ ਸੁੱਟੇ, ਤਦ ਉਹ ਬੇ ਦੋਸ਼ਿਆਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ,</verse>
				<verse number="24">ਧਰਤੀ ਦੁਸ਼ਟਾਂ ਦੇ ਹੱਥ ਵਿੱਚ ਦਿੱਤੀ ਗਈ ਹੈ, ਉਹ ਨਿਆਈਆਂ ਦੇ ਚਿਹਰਿਆਂ ਨੂੰ ਢੱਕ ਦਿੰਦਾ ਹੈ, ਜੇ ਉਹ ਨਹੀਂ, ਤਾਂ ਹੋਰ ਕੌਣ?</verse>
				<verse number="25">ਮੇਰੇ ਦਿਨ ਹਲਕਾਰੇ ਤੋਂ ਵੀ ਤੇਜ਼ ਹਨ ਓਹ ਉੱਡ ਜਾਂਦੇ ਹਨ, ਓਹ ਭਲਿਆਈ ਨਹੀਂ ਵੇਖਦੇ,</verse>
				<verse number="26">ਉਹ ਕਾਗਤਾਂ ਦੀ ਬੇੜੀ ਵਾਂਙੁ ਚੱਲੇ ਜਾਂਦੇ ਹਨ, ਜਿਵੇਂ ਬਾਜ਼ ਸ਼ਿਕਾਰ ਤੇ ਝੱਪਟਾ ਮਾਰਦਾ ਹੈ।</verse>
				<verse number="27">ਜੇ ਮੈਂ ਆਖਾਂ ਭਈ ਮੈਂ ਆਪਣਾ ਗਿਲਾ ਭੁੱਲ ਜਾਵਾਂਗਾ, ਮੈਂ ਆਪਣਾ ਮੂੰਹ ਬਦਲਾਂਗਾ ਤੇ ਉਹ ਨੂੰ ਖੁਸ਼ ਵਿਖਾਵਾਂਗਾ,</verse>
				<verse number="28">ਮੈਂ ਆਪਣੇ ਸਾਰੇ ਦੁਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਭਈ ਤੂੰ ਮੈਨੂੰ ਬਰੀ ਨਾ ਕਰੇਂਗਾ।।</verse>
				<verse number="29">ਮੈਂ ਦੋਸ਼ੀ ਠਹਿਰਾਂਗਾ, ਮੈਂ ਕਿਉਂ ਵਿਅਰਥ ਕਸ਼ਟ ਝੱਲਾਂ</verse>
				<verse number="30">ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਸੋਡੇ ਨਾਲ ਸਾਫ ਕਰਾਂ,</verse>
				<verse number="31">ਤਾਂ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਮੈਥੋਂ ਘਿਣ ਕਰਨਗੇ।</verse>
				<verse number="32">ਉਹ ਮੇਰੇ ਜਿਹਾ ਮਨੁੱਖ ਨਹੀਂ ਭਈ ਮੈਂ ਉਹ ਨੂੰ ਉੱਤਰ ਦਿਆਂ, ਅਤੇ ਅਸੀਂ ਨਿਆਉਂ ਵਿੱਚ ਇਕੱਠੇ ਪਈਏ।</verse>
				<verse number="33">ਸਾਡੇ ਦੋਹਾਂ ਵਿੱਚ ਕੋਈ ਸਾਲਸ ਨਹੀਂ, ਜੋ ਸਾਡੇ ਦੋਹਾਂ ਉੱਤੇ ਹੱਥ ਰੱਖੇ</verse>
				<verse number="34">ਉਹ ਆਪਣੀ ਸੋਟੀ ਮੇਰੇ ਉੱਤੋਂ ਹਟਾ ਲਵੇ, ਅਤੇ ਉਹ ਦਾ ਹੌਲ ਮੈਨੂੰ ਨਾ ਡਰਾਵੇ,</verse>
				<verse number="35">ਤਾਂ ਮੈਂ ਬੋਲਾਂਗਾ ਤੇ ਉਸ ਤੋਂ ਨਾ ਡਰਾਂਗਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।।</verse>
			</chapter>
			<chapter number="10">
				<verse number="1">ਮੇਰੀ ਜਾਨ ਮੇਰੀ ਹਯਾਤੀ ਤੋਂ ਥੱਕੀ ਹੋਈ ਹੈ, ਮੈਂ ਆਪਣੇ ਗਿਲੇ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਬੋਲਾਂਗਾ!</verse>
				<verse number="2">ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦੱਸ ਭਈ ਤੂੰ ਮੇਰੇ ਨਾਲ ਕਿਉਂ ਇੱਟ ਖੜਿੱਕਾ ਕਰਦਾ ਹੈਂ?</verse>
				<verse number="3">ਭਲਾ, ਏਹ ਤੇਰੇ ਲਈ ਚੰਗਾ ਹੈ, ਭਈ ਤੂੰ ਧੱਕੇਸ਼ਾਹੀ ਕਰੇਂ? ਅਤੇ ਆਪਣੇ ਹੱਥਾਂ ਦੇ ਹਾਸਲ ਨੂੰ ਤੁੱਛ ਜਾਣੇਂ, ਅਤੇ ਦੁਸ਼ਟਾਂ ਦੀ ਸਲਾਹ ਉੱਤੇ ਚਮਕੇਂ?</verse>
				<verse number="4">ਭਲਾ, ਤੇਰੀਆਂ ਅੱਖਾਂ ਮਾਸ ਦੀਆਂ ਹਨ, ਯਾ ਤੂੰ ਉਵੇਂ ਵੇਖਦਾ ਹੈ ਜਿਵੇਂ ਇਨਸਾਨ ਵੇਖਦਾ ਹੈ?</verse>
				<verse number="5">ਕੀ ਤੇਰੇ ਦਿਨ ਇਨਸਾਨ ਦੇ ਦਿਨ ਹਨ, ਯਾ ਤੇਰੇ ਵਰਹੇ ਆਦਮੀ ਦੇ ਦਿਨਾਂ ਵਰਗੇ ਹਨ,</verse>
				<verse number="6">ਭਈ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈ?</verse>
				<verse number="7">ਭਾਵੇਂ ਤੂੰ ਜਾਣਦਾ ਹੈਂ ਭਈ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥੋਂ ਕੋਈ ਛੁਡਾਉਣ ਵਾਲਾ ਵੀ ਨਹੀਂ।।</verse>
				<verse number="8">ਤੇਰੇ ਹੱਥਾਂ ਨੇ ਮੈਨੂੰ ਸਾਜਿਆ ਤੇ ਬਣਾਇਆ, ਚੌਹਾਂ ਪਾਸਿਆਂ ਤੋਂ ਅਤੇ ਹੁਣ ਤੂੰ ਮੈਨੂੰ ਨਾਸ ਕਰੇਂਗਾ!</verse>
				<verse number="9">ਚੇਤੇ ਕਰ ਭਈ ਤੈਂ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਙੁ ਬਣਾਇਆ, ਕੀ ਤੂੰ ਮੈਨੂੰ ਖ਼ਾਕ ਵਿੱਚ ਮੋੜ ਦੇਵੇਂਗਾ?</verse>
				<verse number="10">ਭਲਾ, ਤੈਂ ਮੈਨੂੰ ਦੁੱਧ ਵਾਂਙੁ ਨਹੀਂ ਡੋਹਲਿਆਂ, ਅਤੇ ਦਹੀਂ ਵਾਂਙੁ ਨਹੀਂ ਜਮਾਇਆ?</verse>
				<verse number="11">ਤੂੰ ਖੱਲ ਤੇ ਮਾਸ ਮੈਨੂੰ ਪਹਿਨਾਇਆ, ਅਤੇ ਹੱਡੀਆਂ ਤੇ ਨੱਸਾਂ ਨਾਲ ਮੈਨੂੰ ਜੋੜਿਆ।</verse>
				<verse number="12">ਜੀਵਨ ਤੇ ਦਯਾ ਤੈਂ ਮੈਨੂੰ ਬਖ਼ਸ਼ੀ, ਅਤੇ ਤੇਰੀ ਨਿਗਹਾਬਾਨੀ ਨੇ ਮੇਰੇ ਆਤਮਾ ਦੀ ਪਾਲਨਾ ਕੀਤੀ।</verse>
				<verse number="13">ਏਹ ਤੈਂ ਆਪਣੇ ਦਿਲ ਵਿੱਚ ਲੁਕਾ ਰੱਖਿਆ ਸੀ, ਪਰ ਮੈਂ ਜਾਣਦਾ ਹਾਂ ਭਈ ਏਹ ਤੇਰੇ ਅੰਦਰ ਸੀ।</verse>
				<verse number="14">ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰੀ ਰਾਖੀ ਕਰਦਾ ਹੈਂ, ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।।</verse>
				<verse number="15">ਜੇ ਮੈਂ ਦੋਸ਼ੀ ਹੋਵਾ ਤਾਂ ਹਾਏ ਮੇਰੇ ਉੱਤੇ! ਅਤੇ ਜੇ ਧਰਮੀ ਹੋਵਾਂ ਤਾਂ ਮੈਂ ਆਪਣਾ ਸਿਰ ਨਾ ਚੁੱਕ ਸੱਕਾਂਗਾ, ਮੈਂ ਸ਼ਰਮ ਨਾਲ ਭਰਿਆ ਹੋਇਆ ਹਾਂ ਤੇ ਆਪਣਾ ਦੁਖ ਵੇਖਦਾ ਹਾਂ!</verse>
				<verse number="16">ਜੇ ਸਿਰ ਚੁੱਕਿਆ ਵੀ ਜਾਵੇ, ਤਾਂ ਤੂੰ ਸ਼ੀਂਹ ਵਾਂਙੁ ਮੇਰਾ ਸ਼ਿਕਾਰ ਕਰਦਾ ਹੈਂ, ਅਤੇ ਫੇਰ ਆਪਣੇ ਆਪ ਨੂੰ ਮੇਰੇ ਵਿਰੁੱਧ ਅਚਰਜ ਹੋ ਕੇ ਵਿਖਾਉਂਦਾ ਹੈ!</verse>
				<verse number="17">ਤੂੰ ਆਪਣੇ ਨਵੇਂ ਨਵੇਂ ਗਵਾਹ ਮੇਰੇ ਉੱਤੇ ਲਿਆਉਂਦਾ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈ, ਨਾਲੇ ਸੈਨਾਂ ਤੇ ਸੈਨਾਂ ਮੇਰੇ ਵਿਰੁੱਧ ਹਨ!</verse>
				<verse number="18">ਤੈਂ ਮੈਨੂੰ ਕਿਉਂ ਕੁਖ ਤੋਂ ਬਾਹਰ ਲਿਆਂਦਾ? ਮੈਂ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ,</verse>
				<verse number="19">ਮੈਂ ਇਉਂ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ</verse>
				<verse number="20">ਕੀ ਮੇਰੇ ਦਿਨ ਥੋੜੇ ਨਹੀਂ? ਹੁਣ ਤਾਂ ਹਟ, ਅਤੇ ਮੈਨੂੰ ਛੱਡ ਭਈ ਮੈਂ ਥੋੜੀ ਜਿਹੀ ਸ਼ਾਂਤੀ ਪਾਵਾਂ,</verse>
				<verse number="21">ਇਸ ਤੋਂ ਪਹਿਲਾਂ ਕਿ ਮੈਂ ਜਾਵਾਂ ਜਿੱਥੋਂ ਫੇਰ ਨਾ ਮੁੜਾਂ, ਅਨ੍ਹੇਰੇ ਤੇ ਮੌਤ ਦੇ ਸਾਯੇ ਦੇ ਦੇਸ ਨੂੰ</verse>
				<verse number="22">ਅਰਥਾਤ ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਅਨ੍ਹੇਰ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਲੋ ਵੀ ਅੱਧੀ ਰਾਤ ਦੇ ਅਨ੍ਹੇਰੇ ਵਾਂਙੁ ਹੈ!।।</verse>
			</chapter>
			<chapter number="11">
				<verse number="1">ਤਾਂ ਸੋਫ਼ਰ ਨਅਮਾਥੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਕੀ ਇਨ੍ਹਾਂ ਗੱਲਾਂ ਦੀ ਵਾਫ਼ਰੀ ਦਾ ਉੱਤਰ ਨਾ ਦਿੱਤਾ ਜਾਵੇ? ਯਾ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?</verse>
				<verse number="3">ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸੱਕਦੀਆਂ ਹਨ? ਜਦ ਤੂੰ ਠੱਠੇ ਮਾਰੇਂ ਤਾਂ ਕੋਈ ਤੈਨੂੰ ਸ਼ਰਮਿੰਦਾ ਨਾ ਕਰੂ?</verse>
				<verse number="4">ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਾਕ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ।</verse>
				<verse number="5">ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣੇ ਬੁੱਲ੍ਹ ਖੋਲ੍ਹੇ,</verse>
				<verse number="6">ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ ਗੁਣਾ ਹੈ, ਤੂੰ ਜਾਣ ਲੈ ਭਈ ਪਰਮੇਸ਼ੁਰ ਤੇਰੇ ਲਈ ਤੇਰੇ ਦੋਸ਼ ਨੂੰ ਭੁਲਾ ਦਿੰਦਾ ਹੈ</verse>
				<verse number="7">ਭਲਾ ਤੂੰ ਖੋਜ ਨਾਲ ਪਰਮੇਸ਼ੁਰ ਨੂੰ ਲੱਭ ਸੱਕਦਾ, ਯਾ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੀਕ ਪਾ ਸੱਕਦਾ ਹੈ?</verse>
				<verse number="8">ਉਹ ਅਕਾਸ਼ ਤੋਂ ਉੱਚਾ ਹੈ, ਤੂੰ ਕੀ ਕਰ ਸੱਕਦਾ ਹੈਂ, ਉਹ ਪਤਾਲ ਤੋਂ ਡੁੰਘਾ ਹੈ, ਤੂੰ ਕੀ ਜਾਣ ਸੱਕਦਾ ਹੈ?</verse>
				<verse number="9">ਉਹ ਦਾ ਨਾਪ ਪ੍ਰਿਥਵੀ ਤੋਂ ਲੰਮਾ, ਅਤੇ ਸਾਗਰ ਤੋਂ ਚੌੜਾ ਹੈ,</verse>
				<verse number="10">ਜੇ ਉਹ ਲੰਘ ਕੇ ਬੰਦ ਕਰ ਦੇਵੇ, ਅਤੇ ਸਭਾ ਬੁਲਾਵੇ ਤਾਂ ਕੌਣ ਉਹ ਨੂੰ ਮੋੜੇ?</verse>
				<verse number="11">ਉਹ ਤਾਂ ਫੋਕਟ ਆਦਮੀਆਂ ਨੂੰ ਜਾਣਦਾ ਹੈ, ਅਤੇ ਬਦੀ ਨੂੰ ਵੇਖਦਾ ਹੈ ਭਾਵੇਂ ਉਹ ਉਸ ਉੱਤੇ ਗੌਹ ਨਹੀਂ ਕਰਦਾ,</verse>
				<verse number="12">ਪਰ ਮੂਰਖ ਤਦ ਬੁੱਧਵਾਨ ਹੋਊਗਾ ਜਦ ਜੰਗਲੀ ਗਧੇ ਦਾ ਬੱਚਾ ਆਦਮੀ ਹੋ ਕੇ ਜੰਮੇ।।</verse>
				<verse number="13">ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਉਹ ਦੇ ਅੱਗੇ ਆਪਣੇ ਹੱਥ ਅੱਡੇਂ,</verse>
				<verse number="14">ਜੇ ਤੇਰੇ ਹੱਥ ਵਿੱਚ ਬਦੀ ਹੋਵੇ, ਤਾਂ ਉਹ ਨੂੰ ਦੂਰ ਕਰ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ</verse>
				<verse number="15">ਤਾਂ ਤੂੰ ਜਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਇਸਥਿਰ ਹੋ ਕੇ ਕਦੇ ਨਾ ਡਰੇਂਗਾ।</verse>
				<verse number="16">ਤੂੰ ਤਾਂ ਆਪਣਾ ਕਸ਼ਟ ਭੁੱਲ ਜਾਏਂਗਾ, ਅਤੇ ਤੂੰ ਲੰਘ ਗਏ ਪਾਣੀ ਵਾਂਙੁ ਉਹ ਨੂੰ ਚੇਤੇ ਕਰੇਂਗਾ,</verse>
				<verse number="17">ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਊਗਾ, ਅਨ੍ਹੇਰਾ ਫ਼ਜਰ ਵਾਂਙੁ ਹੋਊਗਾ ।</verse>
				<verse number="18">ਤੈਨੂੰ ਏਸ ਲਈ ਇਤਬਾਰ ਹੋਊਗਾ ਕਿ ਆਸ਼ਾ ਹੈ, ਅਤੇ ਤੂੰ ਇੱਧਰ ਉੱਧਰ ਵੇਖ ਕੇ ਇਤਬਾਰ ਨਾਲ ਲੇਟੇਂਗਾ।</verse>
				<verse number="19">ਤੂੰ ਲੰਮਾ ਪਏਂਗਾ ਅਤੇ ਕੋਈ ਤੈਨੂੰ ਡਰਾਏਗਾ ਨਹੀਂ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।</verse>
				<verse number="20">ਪਰ ਦੁਸ਼ਟਾਂ ਦੀਆਂ ਅੱਖਾਂ ਰਹਿ ਜਾਣਗੀਆਂ, ਅਤੇ ਉਨ੍ਹਾਂ ਦੇ ਨੱਠਣ ਦਾ ਰਾਹ ਮੁੱਕ ਜਾਵੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ਼ਾ ਹੋਊ!।</verse>
			</chapter>
			<chapter number="12">
				<verse number="1">ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਬੇਸ਼ੱਕ ਤੁਸੀਂ ਤਾਂ ਉਹ ਲੋਕ ਹੋ, ਜਿਨ੍ਹਾਂ ਦੇ ਨਾਲ ਬੁੱਧੀ ਮਰ ਜਾਵੇਗੀ!</verse>
				<verse number="3">ਪਰ ਮੇਰਾ ਵੀ ਤੁਹਾਡੇ ਜਿਹਾ ਮਨ ਹੈ, ਮੈਂ ਤੁਹਾਡੇ ਨਾਲੋਂ ਰਿਹਾ ਹੋਇਆ ਨਹੀਂ, ਅਤੇ ਕੌਣ ਹੈ ਜੋ ਅਜੇਹੀਆਂ ਗੱਲਾਂ ਨਹੀਂ ਜਾਣਦਾ?</verse>
				<verse number="4">ਮੈਂ ਆਪਣੇ ਗੁਆਂਢੀ ਲਈ ਹਾਸੀ ਹਾਂ, ਮੈਂ ਜਿਹਨੇ ਪਰਮੇਸ਼ੁਰ ਨੂੰ ਪੁਕਾਰਿਆ ਤੇ ਉਸ ਉੱਤਰ ਦਿੱਤਾ, ਮੈਂ ਧਰਮੀ ਅਤੇ ਖਰਾ ਜਨ ਹਾਸੀ ਹੀ ਹਾਂ।</verse>
				<verse number="5">ਬਿਪਤਾ ਲਈ ਸੁਖੀਏ ਦੇ ਖਿਆਲ ਵਿੱਚ ਘਿਣ ਹੈ, ਉਹ ਉਨ੍ਹਾਂ ਲਈ ਤਿਆਰ ਹੈ ਜਿਨ੍ਹਾਂ ਦੇ ਪੈਰ ਤਿਲਕਣ ਨੂੰ ਹਨ।।</verse>
				<verse number="6">ਲੁਟੇਰਿਆਂ ਦੇ ਤੰਬੂ ਸਫਲ ਰਹਿੰਦੇ ਹਨ, ਅਤੇ ਪਰਮੇਸ਼ੁਰ ਨੂੰ ਗੁੱਸਾ ਚੜ੍ਹਾਉਣ ਵਾਲੇ ਸਲਾਮਤ ਰਹਿੰਦੇ ਹਨ, ਜਿਨ੍ਹਾਂ ਦੇ ਹੱਥ ਵਿੱਚ ਪਰਮੇਸ਼ੁਰ ਬਹੁਤ ਦਿੰਦਾ ਹੈ।</verse>
				<verse number="7">ਪ੍ਰੰਤੂ ਡੰਗਰਾਂ ਤੋਂ ਪੁੱਛ ਅਤੇ ਓਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਓਹ ਤੈਨੂੰ ਦੱਸਣਗੇ,</verse>
				<verse number="8">ਯਾ ਧਰਤੀ ਨਾਲ ਗੱਲ ਕਰ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਨਿਰਨਾ ਕਰਨਗੀਆਂ।</verse>
				<verse number="9">ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਭਈ ਯਹੋਵਾਹ ਦੇ ਹੱਥ ਨੇ ਏਹ ਕੀਤਾ ਹੈ?</verse>
				<verse number="10">ਜਿਹ ਦੇ ਹੱਥ ਵਿੱਚ ਹਰ ਇੱਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰ ਇੱਕ ਬਸ਼ਰ ਦਾ ਆਤਮਾ ਵੀ।।</verse>
				<verse number="11">ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਲੈਂਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?</verse>
				<verse number="12">ਬੁੱਢਿਆਂ ਵਿੱਚ ਬੁੱਧੀ ਹੁੰਦੀ ਹੈ, ਅਤੇ ਦਿਨਾਂ ਦੀ ਲੰਮਾਈ ਵਿੱਚ ਸਮਝ ਹੈ।।</verse>
				<verse number="13">	ਪਰਮੇਸ਼ੁਰ ਦੇ ਨਾਲ ਬੁੱਧ ਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਤੇ ਸਮਝ ਹੈ।</verse>
				<verse number="14">ਵੇਖੋ, ਉਹ ਢਾਹ ਸੁੱਟਦਾ ਤੇ ਉਹ ਬਣਾਇਆ ਨਹੀਂ ਜਾ ਸੱਕਦਾ ਹੈ, ਉਹ ਮਨੁੱਖ ਉੱਤੇ ਬੰਧਨ ਪਾਉਂਦਾ ਹੈ ਤੇ ਉਹ ਖੁੱਲ੍ਹ ਨਹੀਂ ਸੱਕਦਾ।</verse>
				<verse number="15">ਵੋਖੋ, ਉਹ ਪਾਣੀਆਂ ਨੂੰ ਰੋਕ ਲੈਂਦਾ ਹੈ ਤੇ ਓਹ ਸੁੱਕ ਜਾਂਦੇ ਹਨ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਓਹ ਧਰਤੀ ਓਲਦ ਦਿੰਦੇ ਹਨ</verse>
				<verse number="16">ਉਹ ਦੇ ਨਾਲ ਸ਼ਕਤੀ ਤੇ ਦਨਾਈ ਹੈ, ਧੋਖਾ ਦੇਣ ਵਾਲਾ ਤੇ ਧੋਖਾ ਖਾਣ ਵਾਲਾ ਉਹ ਦੇ ਹਨ,</verse>
				<verse number="17">ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਈਆਂ ਨੂੰ ਬੁਧੂ ਬਣਾਉਂਦਾ ਹੈ,</verse>
				<verse number="18">ਉਹ ਰਾਜਿਆਂ ਦੇ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਉੱਤੇ ਲੰਗੋਟੀਆਂ ਬੰਨ੍ਹ ਦਿੰਦਾ ਹੈ।</verse>
				<verse number="19">ਉਹ ਜਾਜਕਾਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।</verse>
				<verse number="20">ਉਹ ਵਫ਼ਾਦਾਰਾਂ ਦੇ ਬੁੱਲ੍ਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ,</verse>
				<verse number="21">ਉਹ ਪਤਵੰਤਾਂ ਉੱਤੇ ਘਿਣ ਡੋਹਲ ਦਿੰਦਾ ਹੈ, ਅਤੇ ਜੋਰਾਵਰਾਂ ਦਾ ਕਮਰ ਕੱਸਾ ਢਿੱਲਾ ਕਰ ਦਿੰਦਾ ਹੈ।</verse>
				<verse number="22">ਉਹ ਅਨ੍ਹੇਰੇ ਦੀਆਂ ਡੂੰਘੀਆਂ ਗੱਲਾਂ ਨੰਗੀਆਂ ਕਰ ਦਿੰਦਾ ਹੈ, ਅਤੇ ਮੌਤ ਦੇ ਸਾਯੇ ਨੂੰ ਚਾਨਣੇ ਵਿੱਚ ਬਾਹਰ ਲੈ ਆਉਂਦਾ ਹੈ।</verse>
				<verse number="23">ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ।</verse>
				<verse number="24">ਉਹ ਦੇਸ਼ ਦੇ ਲੋਕਾਂ ਦੇ ਮੁਖੀਆਂ ਦੀ ਮੱਤ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਞੇ ਥਾਂ ਵਿੱਚ ਭਟਕਾਉਂਦਾ ਹੈ ਜਿੱਥੇ ਕੋਈ ਰਾਹ ਨਹੀਂ,</verse>
				<verse number="25">ਓਹ ਅਨ੍ਹੇਰੇ ਵਿੱਚ ਬਿਨਾ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਙੁ ਭਟਕਾਉਂਦਾ ਹੈ।।</verse>
			</chapter>
			<chapter number="13">
				<verse number="1">ਵੇਖੋ, ਮੇਰੀ ਅੱਖ ਨੇ ਏਹ ਸਭ ਕੁੱਝ ਵੇਖਿਆ, ਮੇਰੇ ਕੰਨਾਂ ਨੇ ਇਹ ਸੁਣਿਆ ਤੇ ਸਮਝਿਆ।</verse>
				<verse number="2">ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਰਿਹਾ ਹੋਇਆ ਨਹੀਂ।।</verse>
				<verse number="3">ਪਰੰਤੂ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਬਹਿਸ ਕਰਨੀ ਚਾਹੁੰਦਾ ਹਾਂ,</verse>
				<verse number="4">ਪਰੰਤੂ ਤੁਸੀਂ ਝੂਠ ਦੇ ਘੜਨ ਵਾਲੇ ਹੋ, ਤੁਸੀਂ ਨਿਕੰਮੇ ਵੈਦ ਹੋ!</verse>
				<verse number="5">ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਏਹ ਤੁਹਾਡੀ ਬੁੱਧੀ ਹੁੰਦੀ!</verse>
				<verse number="6">ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੇ ਬੁੱਲ੍ਹਾਂ ਦੇ ਦਾਵਿਆਂ ਉੱਤੇ ਕੰਨ ਲਾਓ।</verse>
				<verse number="7">ਕੀ ਤੁਸੀਂ ਪਰਮੇਸ਼ੁਰ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?</verse>
				<verse number="8">ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਯਾ ਪਰਮੇਸ਼ੁਰ ਲਈ ਮੁਕੱਦਮਾ ਚਲਾਓਗੇ?</verse>
				<verse number="9">ਭਲਾ, ਏਹ ਚੰਗਾ ਹੈ ਭਈ ਉਹ ਤੁਹਾਨੂੰ ਜਾਚੇ, ਯਾ ਤੁਸੀਂ ਉਹ ਨੂੰ ਧੋਖਾ ਦਿਉਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ?</verse>
				<verse number="10">ਉਹ ਤੁਹਾਨੂੰ ਸਖਤੀ ਨਾਲ ਝਿੜਕੇਗਾ, ਜੇ ਤੁਸੀਂ ਲੁਕ ਕੇ ਉਹ ਦਾ ਪੱਖਪਾਤ ਕਰੋਗੇ।</verse>
				<verse number="11">ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈ ਤੁਹਾਡੇ ਉੱਤੇ ਨਹੀਂ ਪੈਂਦਾ?</verse>
				<verse number="12">ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਧੂੜਕੋਟ ਮਿੱਟੀ ਦੇ ਧੂੜਕੋਟ ਹਨ!।।</verse>
				<verse number="13">ਮੇਰੇ ਅੱਗੇ ਚੁੱਪ ਰਹੋ ਭਈ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ!</verse>
				<verse number="14">ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਵਿੱਚ ਲਵਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?</verse>
				<verse number="15">ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਆਸਾ ਨਹੀਂ, ਤਾਂ ਵੀ ਮੈਂ ਆਪਣੀਆਂ ਚਾਲਾਂ ਲਈ ਉਹ ਦੇ ਅੱਗੇ ਬਹਿਸ ਕਰਾਂਗਾ।</verse>
				<verse number="16">ਏਹ ਵੀ ਮੇਰੀ ਮੁਕਤੀ ਦਾ ਕਾਰਨ ਹੈ ਭਈ ਕੋਈ ਕੁਧਰਮੀ ਉਹ ਦੇ ਹਜੂਰ ਜਾ ਨਹੀਂ ਸੱਕਦਾ।</verse>
				<verse number="17">ਮੇਰੇ ਵਖਾਣ ਨੂੰ ਗੌਹ ਨਾਲ ਸੁਣੋ, ਅਤੇ ਮੇਰਾ ਬਿਆਨ ਤੁਹਾਡੇ ਕੰਨਾਂ ਵਿੱਚ ਪਵੇ।</verse>
				<verse number="18">ਹੁਣ ਵੇਖੋ, ਮੈਂ ਆਪਣਾ ਮੁਕੱਦਮਾ ਤਿਆਰ ਕਰ ਲਿਆ ਹੈ, ਮੈਂ ਜਾਣਦਾ ਹਾਂ ਭਈ ਮੈਂ ਧਰਮੀ ਠਹਿਰਾਂਗਾ।</verse>
				<verse number="19">ਕੌਣ ਮੇਰੇ ਨਾਲ ਬਹਿਸ ਕਰੇਗਾ? ਤਦ ਮੈਂ ਚੁੱਪ ਰਹਿੰਦਾ ਅਤੇ ਪ੍ਰਾਣ ਤਿਆਗ ਦਿੰਦਾ।।</verse>
				<verse number="20">ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹ ਜ਼ੂਰੋਂ ਨਾ ਲੁਕਾਂਗਾ</verse>
				<verse number="21">ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈ ਮੈਨੂੰ ਨਾ ਡਰਾਵੇ।</verse>
				<verse number="22">ਤਾਂ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਯਾ ਮੈਂ ਬੋਲਾਂਗਾ ਅਤੇ ਤੂੰ ਜੁਆਬ ਦੇਹ!</verse>
				<verse number="23">ਮੇਰੀਆਂ ਬੁਰਿਆਈਆਂ ਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਮੇਰੇ ਪਾਪ ਮੈਨੂੰ ਦੱਸ!</verse>
				<verse number="24">ਤੂੰ ਕਿਉਂ ਆਪਣਾ ਮੂੰਹ ਲੁਕਾਉਂਦਾ ਹੈ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?</verse>
				<verse number="25">ਭਲਾ, ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? ਤੂੰ ਸੁੱਕੇ ਵੱਢ ਦਾ ਪਿੱਛਾ ਕਰੇਂਗਾ?</verse>
				<verse number="26">ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈ।</verse>
				<verse number="27">ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!</verse>
				<verse number="28">	ਮੈਂ ਤਾਂ ਸੜੀ ਹੋਈ ਚੀਜ ਵਰਗਾ ਹਾਂ ਜੋ ਹੰਢਾਈ ਹੋਈ ਹੈ, ਯਾ ਉਸ ਲੀੜੇ ਵਰਗਾ ਜਿਹ ਨੂੰ ਲੋਹੇ ਨੇ ਖਾ ਲਿਆ ਹੋਵੇ।।</verse>
			</chapter>
			<chapter number="14">
				<verse number="1">ਆਦਮੀ ਜੋ ਤੀਵੀਂ ਤੋਂ ਜੰਮਦਾ ਹੈ, ਥੋੜਿਆਂ ਦਿਨਾਂ ਦਾ ਹੈ ਅਤੇ ਬਿਪਤਾ ਨਾਲ ਭਰਿਆ ਹੋਇਆ ਹੈ।</verse>
				<verse number="2">ਉਹ ਫੁੱਲ ਵਾਂਙੁ ਨਿੱਕਲਦਾ ਹੈ, ਫੇਰ ਤੋਂੜਿਆਂ ਜਾਂਦਾ ਹੈ, ਉਹ ਸਾਯੇ ਵਾਂਙੁ ਢਲ ਜਾਂਦਾ ਹੈ ਅਤੇ ਠਹਿਰਦਾ ਨਹੀਂ।</verse>
				<verse number="3">ਕੀ ਅਜੇਹੇ ਉੱਤੇ ਤੂੰ ਆਪਣੀਆਂ ਅੱਖਾਂ ਖੋਲ੍ਹਦਾ ਹੈਂ ਅਤੇ ਮੈਨੂੰ ਆਪਣੇ ਨਾਲ ਨਿਆਉਂ ਵਿੱਚ ਲਿਆਉਂਦਾ ਹੈਂ?</verse>
				<verse number="4">ਕੌਣ ਅਸ਼ੁੱਧ ਵਿੱਚੋਂ ਸ਼ੁੱਧ ਨਿਕਾਲ ਸੱਕਦਾ ਹੈ? ਪਰ ਕੋਈ ਨਹੀਂ।</verse>
				<verse number="5">ਜੇ ਉਹ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨੇ ਤੇਰੇ ਨਾਲ ਗਿਣੇ ਹੋਏ ਹਨ, ਅਤੇ ਤੈਂ ਉਹ ਦੀਆਂ ਹੱਦਾਂ ਨੂੰ ਬਣਾਇਆ ਭਈ ਉਹ ਨਾ ਲੰਘੇ,</verse>
				<verse number="6">ਤਾਂ ਉਹ ਦੀ ਵੱਲੋਂ ਆਪਣੀ ਨਿਗਾਹ ਹਟਾ ਲੈ, ਭਈ ਉਹ ਵਿਸਮ ਲਵੇ, ਜਦ ਤੀਕ ਉਹ ਮਜੂਰ ਵਾਂਙੁ ਆਪਣੇ ਦਿਨ ਵਿੱਚ ਮੌਜ ਨਾ ਕਰ ਲਵੇ।</verse>
				<verse number="7">ਰੁੱਖ ਲਈ ਤਾਂ ਆਸਾ ਹੈ, ਭਈ ਜੇ ਉਹ ਕੱਟਿਆ ਜਾਵੇ ਤਾਂ ਉਹ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ।</verse>
				<verse number="8">ਭਾਵੇਂ ਉਹ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਹ ਦਾ ਟੁੰਡ ਮਿੱਟੀ ਵਿੱਚ ਗਲ ਜਾਵੇ,</verse>
				<verse number="9">ਤਾਂ ਵੀ ਪਾਣੀ ਦੀ ਵਾਸ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਙੁ ਉਹ ਟਹਿਣੀਆਂ ਕੱਢੇਗਾ</verse>
				<verse number="10">ਪਰ ਪੁਰਖ ਮਰ ਜਾਂਦਾ ਤੇ ਨਿੱਸਲ ਪੈ ਜਾਂਦਾ ਹੈ, ਅਤੇ ਆਦਮੀ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਹੈ ਕਿੱਥੇ?</verse>
				<verse number="11">ਪਾਣੀ ਸਮੁੰਦਰ ਤੋਂ ਜਾਂਦਾ ਰਹਿੰਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,</verse>
				<verse number="12">ਤਿਵੇਂ ਮਨੁੱਖ ਲੇਟਦਾ ਅਤੇ ਫਿਰ ਨਹੀਂ ਉੱਠਦਾ ਹੈ, ਜਦ ਤੀਕ ਅਕਾਸ਼ ਟਲ ਨਾ ਜਾਣ ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।।</verse>
				<verse number="13">ਕਾਸ਼ ਕਿ ਤੂੰ ਮੈਨੂੰ ਪਤਾਲ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛਿਪਾ ਰੱਖੇ ਜਦ ਤੀਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਚੇਤੇ ਰੱਖੇ!</verse>
				<verse number="14">ਜੇ ਪੁਰਖ ਮਰ ਜਾਵੇ ਤਾਂ ਉਹ ਫਿਰ ਜੀਵੇਗਾ? ਆਪਣੇ ਜੁੱਧ ਦੇ ਸਾਰੇ ਦਿਨ ਮੈਂ ਉਡੀਕ ਵਿੱਚ ਰਹਾਂਗਾ, ਜਦ ਤੀਕ ਮੇਰੀ ਵਾਰੀ ਨਾ ਆਵੇ।</verse>
				<verse number="15">ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ।</verse>
				<verse number="16">ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈ, ਕੀ ਤੂੰ ਮੇਰੇ ਪਾਪ ਉੱਤੇ ਤਾੜ ਨਹੀਂ ਰੱਖਦਾ?</verse>
				<verse number="17">ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।।</verse>
				<verse number="18">ਪਰੰਤੂ ਪਹਾੜ ਡਿੱਗਦਾ ਡਿੱਗਦਾ ਘਸ ਜਾਂਦਾ ਅਤੇ ਚਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,</verse>
				<verse number="19">ਪਾਣੀ ਪੱਥਰਾਂ ਨੂੰ ਘਸਾ ਸੁੱਟਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਲੈ ਜਾਂਦਾ ਹੈ, ਇਉਂ ਤੂੰ ਇਨਸਾਨ ਦੀ ਆਸ਼ਾ ਮਿਟਾ ਦਿੰਦਾ ਹੈਂ।</verse>
				<verse number="20">ਤੂੰ ਸਦਾ ਉਹ ਨੂੰ ਜਿੱਤ ਲੈਂਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈ!</verse>
				<verse number="21">ਉਹ ਦੇ ਪੁੱਤ੍ਰ ਪਤ ਪਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਓਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਸਮਝਦਾ ਨਹੀਂ,</verse>
				<verse number="22">ਸਗੋਂ ਉਹ ਦਾ ਉਪਰਲਾ ਮਾਸ ਦੁਖੀ ਰਹਿੰਦਾ ਹੈ, ਅਤੇ ਉਹ ਦੀ ਅੰਦਰਲੀ ਜਾਨ ਸੋਗ ਕਰਦੀ ਰਹਿੰਦੀ ਹੈ।।</verse>
			</chapter>
			<chapter number="15">
				<verse number="1">ਤਾਂ ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?</verse>
				<verse number="3">ਕੀ ਉਹ ਬੇ ਫੈਦਾ ਬਕਵਾਸ ਨਾਲ ਬਹਿਸ ਕਰੇ, ਅਤੇ ਹੋਛੀਆਂ ਗੱਲਾਂ ਬਕੇ?</verse>
				<verse number="4">ਪਰ ਤੂੰ ਭੈ ਨੂੰ ਮਿਟਾ ਦਿੰਦਾ ਹੈਂ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈ।</verse>
				<verse number="5">ਤੇਰੀ ਬਦੀ ਤਾਂ ਤੇਰੇ ਮੂੰਹ ਨੂੰ ਸਿੱਖਾਉਂਦੀ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਚੁਣਦਾ ਹੈਂ।</verse>
				<verse number="6">ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।</verse>
				<verse number="7">ਕੀ ਪਹਿਲਾ ਆਦਮੀ ਤੂੰ ਹੀ ਜੰਮਿਆਂ, ਯਾ ਪਹਾੜਾਂ ਥੋਂ ਪਹਿਲਾਂ ਤੂੰ ਹੀ ਪੈਦਾ ਹੋਇਆ?</verse>
				<verse number="8">ਕੀ ਤੂੰ ਪਰਮੇਸ਼ੁਰ ਦੇ ਗੁਪਤ ਮਤੇ ਨੂੰ ਸੁਣਦਾ ਹੈਂ, ਯਾ ਤੈਂ ਬੁੱਧ ਦਾ ਠੇਕਾ ਲੈ ਰੱਖਿਆ ਹੈ?</verse>
				<verse number="9">ਤੂੰ ਕੀ ਜਾਣਦਾ ਹੈਂ ਜੋ ਅਸੀਂ ਨਹੀਂ ਜਾਣਦੇ? ਤੂੰ ਕੀ ਸਮਝਦਾ ਹੈ ਜੋ ਸਾਡੇ ਕੋਲ ਨਹੀਂ ਹੈ?</verse>
				<verse number="10">ਸਾਡੇ ਵਿੱਚ ਧੌਲਿਆਂ ਵਾਲੇ ਵੀ ਨਾਲੇ ਬੁੱਢੇ ਬੁੱਢੇ ਵੀ ਹਨ, ਜਿਹੜੇ ਤੇਰੇ ਪਿਉ ਨਾਲੋਂ ਵੀ ਵੱਡੀ ਉਮਰ ਦੇ ਹਨ।</verse>
				<verse number="11">ਭਲਾ, ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਨਰਮੀ ਦਾ ਬਚਨ ਤੇਰੇ ਲਈ ਹਲਕੇ ਹਨ?।।</verse>
				<verse number="12">ਤੇਰਾ ਮਨ ਕਿਉਂ ਖਿੱਚੀ ਜਾਂਦਾ ਹੈ। ਤੇਰੀਆਂ ਅੱਖੀਆਂ ਕਿਉਂ ਟੱਡੀਆਂ ਹੋਈਆਂ ਹਨ,</verse>
				<verse number="13">ਭਈ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ ਅਤੇ ਆਪਣੇ ਮੂੰਹ ਥੋਂ ਗੱਲਾਂ ਬਕਦਾ ਹੈ?</verse>
				<verse number="14">ਇਨਸਾਨ ਕੀ ਹੈ ਭਈ ਉਹ ਪਾਕ ਹੋਵੇ, ਅਤੇ ਉਹ ਜੋ ਤੀਵੀਂ ਤੋਂ ਜੰਮਿਆਂ ਕੀ, ਭਈ ਉਹ ਧਰਮੀ ਠਹਿਰੇ?</verse>
				<verse number="15">ਵੇਖੋ, ਉਹ ਆਪਣੇ ਪਵਿੱਤ੍ਰ ਜਨਾਂ ਉੱਤੇ ਬਿਸਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਪਾਕ ਨਹੀਂ,</verse>
				<verse number="16">ਭਲਾ, ਉਹ ਕੀ ਜੋ ਘਿਣਾਉਣਾ ਤੇ ਮਲੀਨ ਹੈ, ਇੱਕ ਮਨੁੱਖ ਜੋ ਪਾਣੀ ਵਾਂਙੁ ਬੁਰਿਆਈ ਪੀਂਦਾ ਹੈ!</verse>
				<verse number="17">ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਹ ਨੂੰ ਮੈਂ ਭਾਸਿਆ ਉਹ ਦਾ ਵਰਨਣ ਮੈਂ ਕਰਾਂਗਾ,</verse>
				<verse number="18">ਜੋ ਕੁੱਝ ਬੁੱਧੀਮਾਨਾਂ ਨੇ ਦੱਸਿਆ, ਆਪਣੇ ਪਿਉ ਦਾਦਿਆਂ ਥੋਂ ਸੁਣਕੇ, ਅਤੇ ਨਾ ਛਿਪਾਇਆ</verse>
				<verse number="19">ਜਿਨ੍ਹਾਂ ਇੱਕਲਿਆਂ ਨੂੰ ਦੇਸ਼ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ, -</verse>
				<verse number="20">ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਵਰਹੇ ਗਿਣ ਕੇ ਰੱਖੇ ਹੋਏ ਹਨ।</verse>
				<verse number="21">ਭੈਜਲ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਹੈ, ਭਾਗਵਾਨੀ ਵਿੱਚ ਵੀ ਲੁਟੇਰਾ ਉਹ ਦੇ ਉੱਤੇ ਆ ਪੈਂਦਾ ਹੈ,</verse>
				<verse number="22">ਉਹ ਨੂੰ ਬਿਸਵਾਸ ਨਹੀਂ ਭਈ ਉਹ ਅਨ੍ਹੇਰੇ ਵਿੱਚੋਂ ਮੁੜ ਆਊਗਾ, ਅਤੇ ਤਲਵਾਰ ਉਹ ਨੂੰ ਤੱਕ ਰਹੀ ਹੈ।</verse>
				<verse number="23">ਉਹ ਰੋਟੀ ਲਈ ਮਾਰਿਆ ਮਾਰਿਆ ਫਿਰਦਾ ਹੈ, ਭਈ ਉਹ ਕਿੱਥੇ ਹੈ? ਉਹ ਜਾਣਦਾ ਹੈ ਭਈ ਅਨ੍ਹੇਰੇ ਦਾ ਦਿਨ ਨੇੜੇ ਹੀ ਤਿਆਰ ਹੈ।</verse>
				<verse number="24">ਪੀੜ ਤੇ ਦੁਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਙੁ ਜੋ ਜੁੱਧ ਲਈ ਤਿਆਰ ਹੈ, ਓਹ ਉਹ ਨੂੰ ਜਿੱਤ ਲੈਂਦੇ ਹਨ,</verse>
				<verse number="25">ਕਿਉਂ ਜੋ ਉਹ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਨਾਸਾਂ ਚੁੱਕਦਾ ਹੈ</verse>
				<verse number="26">ਉਹ ਉਸ ਉੱਤੇ ਟੇਢੀ ਧੌਣ ਨਾਲ, ਆਪਣੀ ਮੋਟੀ ਮੋਟੀ ਨੋਕਦਾਰ ਢਾਲ ਨਾਲ ਦੌੜਦਾ ਹੈ,</verse>
				<verse number="27">ਉਸਨੇ ਆਪਣਾ ਚਿਹਰਾ ਚਰਬੀ ਨਾਲ ਕੱਜ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤਹਿਆਂ ਜਮਾਈਆਂ,</verse>
				<verse number="28">ਅਤੇ ਉਹ ਉਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਘਰਾਂ ਵਿੱਚ ਜਿੱਥੇ ਕੋਈ ਵੱਸਿਆ ਨਹੀਂ, ਜਿਹੜੇ ਥੇਹ ਹੋਣ ਨੂੰ ਤਿਆਰ ਹਨ।</verse>
				<verse number="29">ਉਹ ਧਨੀ ਨਾ ਹੋਊਗਾ ਨਾ ਉਹ ਦਾ ਮਾਲ ਬਣਿਆ ਰਹੂਗਾ, ਨਾ ਉਹ ਦੀ ਉਪਜ ਧਰਤੀ ਵੱਲ ਝੁਕੂਗੀ।</verse>
				<verse number="30">ਉਹ ਅਨ੍ਹੇਰੇ ਥੋਂ ਨਾ ਨਿੱਕਲੂਗਾ, ਲਾਟਾਂ ਉਹ ਦੀਆਂ ਟਹਿਣੀਆਂ ਨੂੰ ਸੁੱਕਾ ਦੇਣਗੀਆਂ, ਅਤੇ ਉਹ ਦੇ ਮੂੰਹ ਦੇ ਸੁਆਸ ਨਾਲ ਉਹ ਜਾਂਦਾ ਰਹੂਗਾ।</verse>
				<verse number="31">ਉਹ ਧੋਖੇ ਨਾਲ ਆਪਣੇ ਬਿਅਰਥ ਉੱਤੇ ਬਿਸਵਾਸ ਨਾ ਕਰੇ, ਕਿਉਂ ਜੋ ਬਿਅਰਥ ਹੀ ਉਹ ਦਾ ਅਜਰ ਹੋਊਗਾ।</verse>
				<verse number="32">ਉਹ ਉਸ ਦੇ ਦਿਨ ਥੋਂ ਪਹਿਲਾਂ ਪੂਰਾ ਹੋ ਜਾਊਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੂਗੀ।</verse>
				<verse number="33">ਉਹ ਆਪਣੀ ਕੱਚੀ ਦਾਖ ਨੂੰ ਬੇਲ ਵਾਂਙੁ ਝਾੜ ਸਿੱਟੂਗਾ, ਅਤੇ ਜ਼ੈਤੂਨ ਵਾਂਙੁ ਆਪਣੇ ਫੁੱਲਾਂ ਨੂੰ ਡੇਗ ਦਿਊਗਾ।</verse>
				<verse number="34">ਅਧਰਮੀਆਂ ਦੀ ਮੰਡਲੀ ਨਿਸਫਲ ਹੁੰਦੀ ਹੈ, ਅਤੇ ਅੱਗ ਵੱਢੀ ਲੈਣ ਵਾਲਿਆਂ ਦੇ ਡੇਰੇ ਨੂੰ ਭਸਮ ਕਰ ਦਿੰਦੀ ਹੈ।</verse>
				<verse number="35">ਉਨ੍ਹਾਂ ਦੇ ਗਰਭ ਵਿੱਚ ਸ਼ਰਾਰਤ ਪੈਂਦੀ, ਅਤੇ ਬਦੀ ਜੰਮਦੀ ਹੈ, ਅਤੇ ਉਨ੍ਹਾਂ ਦੇ ਪੇਟ ਵਿੱਚ ਛਲ ਤਿਆਰ ਹੋ ਜਾਂਦਾ ਹੈ!।।</verse>
			</chapter>
			<chapter number="16">
				<verse number="1">ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਮੈਂ ਅਜੇਹੀਆਂ ਬਹੁਤ ਸਾਰੀਆਂ ਗੱਲਾਂ ਸੁਣਿਆਂ ਹਨ, ਤੁਸੀਂ ਸਭ ਦੇ ਸਭ ਦੁਖ ਦਾਇਕ ਤਸੱਲੀ ਦੇਣ ਵਾਲੇ ਹੋ!</verse>
				<verse number="3">ਹਵਾਈ ਗੱਲਾਂ ਕਦੇ ਮੁੱਕਣਗੀਆਂ ਵੀ, ਯਾ ਤੈਨੂੰ ਕੀ ਖਿਝ ਹੈ ਜੋ ਤੂੰ ਉੱਤਰ ਦਿੰਦਾ ਹੈ?</verse>
				<verse number="4">ਮੈਂ ਵੀ ਤੁਹਾਡੇ ਵਾਂਙੁ ਬੋਲ ਸੱਕਦਾ, ਜੇ ਤੁਹਾਡੀ ਜਾਨ ਮੇਰੇ ਜਾਨ ਦੇ ਥਾਂ ਹੁੰਦੀ, ਤਾਂ ਮੈ ਤੁਹਾਡੇ ਵਿਰੁੱਧ ਗੱਲਾਂ ਘੜ ਸੱਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸੱਕਦਾ!</verse>
				<verse number="5">ਪਰ ਮੈਂ ਤੁਹਾਨੂੰ ਆਪਣੇ ਮੂੰਹ ਨਾਲ ਤਕੜਿਆਂ ਕਰਦਾ, ਅਤੇ ਮੇਰੇ ਬੁੱਲਾਂ ਦਾ ਹਿੱਲਣਾ ਸਬਿਹਤਾ ਦਿੰਦਾ ਹੈ।।</verse>
				<verse number="6">ਜੇ ਮੈਂ ਬੋਲਾਂ ਵੀ ਤਾਂ ਸੋਗ ਤੋਂ ਮੈਨੂੰ ਸਬਿਹਤਾ ਨਹੀਂ, ਅਤੇ ਜੇ ਮੈਂ ਚੁੱਪ ਰਹਾਂ, ਤਾਂ ਮੈਨੂੰ ਕੀ ਅਰਾਮ ਹੁੰਦਾ ਹੈ?</verse>
				<verse number="7">ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, ਤੈਂ ਮੇਰੇ ਸਾਰੇ ਆਰ ਪਰਿਵਾਰ ਨੂੰ ਬਰਬਾਦ ਕੀਤਾ,</verse>
				<verse number="8">ਤੈਂ ਮੈਨੂੰ ਘੁੱਟ ਕੇ ਫੜ ਲਿਆ ਹੈ, ਏਹ ਗਵਾਹੀ ਲਈ ਹੈ! ਮੇਰਾ ਮੜੱਪਣ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦਾ ਹੈ!</verse>
				<verse number="9">ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ, ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।</verse>
				<verse number="10">ਉਨ੍ਹਾਂ ਨੇ ਮੇਰੇ ਉੱਤੇ ਆਪਣੇ ਮੂੰਹ ਟੱਡੇ ਹਨ, ਛਿੱਬੀਆਂ ਦੇ ਕੇ ਉਨ੍ਹਾਂ ਨੇ ਮੇਰੇ ਚਪੇੜਾਂ ਮਾਰੀਆਂ, ਓਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।</verse>
				<verse number="11">ਪਰਮੇਸ਼ੁਰ ਮੈਨੂੰ ਕੁਧਰਮੀਆਂ ਦੇ ਵੱਸ ਪਾਉਂਦਾ ਹੈ, ਅਤੇ ਦੁਸਟਾਂ ਦੇ ਹੱਥਾਂ ਵਿੱਚ ਮੈਨੂੰ ਸੁੱਟਦਾ ਹੈ।</verse>
				<verse number="12">ਮੈਂ ਸੁਖੀ ਸਾਂ ਪਰ ਉਹ ਨੇ ਮੈਨੂੰ ਚੂਰ ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣੋਂ ਫੜ ਲਿਆ ਤੇ ਪਟਕਾ ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜਾ ਕੀਤਾ!</verse>
				<verse number="13">ਉਹ ਦੇ ਤੀਰ ਅੰਦਾਜ਼ ਮੈਨੂੰ ਆਲੇ ਦੁਆਲਿਓ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਸਰਫਾ ਨਹੀਂ ਕਰਦਾ, ਉਹ ਮੇਰੇ ਪਿਤ ਨੂੰ ਧਰਤੀ ਉੱਤੇ ਡੋਹਲ ਦਿੰਦਾ ਹੈ!</verse>
				<verse number="14">ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਙੁ ਦੌੜਦਾ ਹੈ!</verse>
				<verse number="15">ਮੈਂ ਆਪਣੀ ਖੱਲ ਉੱਤੇ ਤੱਪੜ ਨੂੰ ਸੀਉਂ ਲਿਆ ਹੈ, ਮੈਂ ਆਪਣੇ ਸਿੰਙ ਨੂੰ ਖ਼ਾਕ ਵਿੱਚ ਗੋਥ ਲਿਆ ਹੈ।</verse>
				<verse number="16">ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ,</verse>
				<verse number="17">ਭਾਵੇਂ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਾਕ ਹੈ।।</verse>
				<verse number="18">ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਲਈ ਕੋਈ ਥਾਂ ਨਾ ਹੋਵੇ!</verse>
				<verse number="19">ਪਰ ਹੁਣ ਵੇਖੋ, ਸੁਰਗ ਵਿੱਚ ਮੇਰੀ ਸਾਖੀ ਹੈ, ਅਤੇ ਮੇਰਾ ਗਵਾਹ ਉਚਿਆਈਆਂ ਉੱਤੇ ਹੈ।</verse>
				<verse number="20">ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀ ਅੱਖ ਪਰਮੇਸ਼ੁਰ ਦੇ ਅੱਗੇ ਰੋਂਦੀ ਹੈ,</verse>
				<verse number="21">ਭਈ ਕੋਈ ਪਰਮੇਸ਼ੁਰ ਨਾਲ ਪੁਰਖ ਲਈ ਬਹਿਸ ਕਰੇ, ਜਿਵੇਂ ਆਦਮ ਵੰਸ ਆਪਣੇ ਮਿੱਤ੍ਰ ਲਈ ਕਰਦਾ ਹੈ,</verse>
				<verse number="22">ਕਿਉਂ ਜੋ ਥੋੜਿਆਂ ਵਰਿਹਾਂ ਦੇ ਆਉਣ ਤੇ ਮੈਂ ਉਸ ਰਾਹ ਚੱਲਾ ਜਾਵਾਂਗਾ ਜਿੱਥੋਂ ਮੈਂ ਨਹੀਂ ਮੁੜਾਂਗਾ।</verse>
			</chapter>
			<chapter number="17">
				<verse number="1">ਮੇਰਾ ਆਤਮਾ ਤਬਾਹ ਹੋ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ</verse>
				<verse number="2">ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਨ੍ਹਾਂ ਦੀ ਛੇੜ ਛਾੜ ਤੇ ਟਿਕੀ ਹੋਈ ਹੈ।</verse>
				<verse number="3">ਜ਼ਮਾਨਤ ਦੇਹ, ਤੂੰ ਆਪਣੇ ਤੇ ਮੇਰੇ ਵਿੱਚ ਜ਼ਾਮਨ ਹੋ,- ਕੌਣ ਹੈ ਜੋ ਮੇਰੇ ਹੱਥ ਤੇ ਹੱਥ ਧਰੇ?</verse>
				<verse number="4">ਤੈਂ ਤਾਂ ਉਨ੍ਹਾਂ ਦਾ ਮਨ ਸਮਝ ਤੋਂ ਉਹਲੇ ਰੱਖਿਆ ਹੈ, ਏਸ ਲਈ ਤੂੰ ਉਨ੍ਹਾਂ ਨੂੰ ਉੱਚਾ ਨਾ ਕਰੇਂਗਾ।</verse>
				<verse number="5">ਜਿਹੜਾ ਆਪਣੇ ਮਿੱਤਰਾਂ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਰਹਿ ਜਾਣਗੀਆਂ।।</verse>
				<verse number="6">ਪਰ ਉਹ ਨੇ ਮੈਨੂੰ ਲੋਕਾਂ ਲਈ ਅਖਾਣ ਬਣਾਇਆ, ਮੈਂ ਉਹ ਹਾਂ ਜਿਹ ਦੇ ਮੂੰਹ ਤੇ ਥੁੱਕਦੇ ਹਨ।</verse>
				<verse number="7">ਮੇਰੀ ਅੱਖ ਸੋਗ ਦੇ ਕਾਰਨ ਧੁੰਦਲੀ ਹੋ ਗਈ, ਅਤੇ ਮੇਰੇ ਸਾਰੇ ਅੰਗ ਸਾਯੇ ਵਾਂਙੁ ਹਨ।</verse>
				<verse number="8">ਨੇਕ ਲੋਕ ਏਹ ਦੇ ਉੱਤੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਆਪਣੇ ਆਪ ਨੂੰ ਕੁਧਰਮੀਆਂ ਦੇ ਵਿਰੁੱਧ ਪਰੇਰਦੇ ਹਨ।</verse>
				<verse number="9">ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।</verse>
				<verse number="10">ਪਰੰਤੂ ਤੁਸੀਂ ਸਾਰੇ ਹੀ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ।।</verse>
				<verse number="11">ਮੇਰੇ ਦਿਨ ਬੀਤ ਗਏ, ਮੇਰੇ ਪਰੋਜਨ, ਮੇਰੇ ਦਿਲ ਦੀਆਂ ਲੋਚਾਂ ਮਿੱਟ ਗਈਆਂ।</verse>
				<verse number="12">ਓਹ ਰਾਤ ਨੂੰ ਦਿਨ ਕਰ ਲੈਂਦੇ ਹਨ, ਚਾਨਣ ਅਨ੍ਹੇਰੇ ਦੇ ਕੋਲ ਹੀ ਹੈ।</verse>
				<verse number="13">ਜੇ ਮੈਂ ਆਸ ਰੱਖਾਂ ਭਈ ਪਤਾਲ ਮੇਰਾ ਘਰ ਹੈ, ਜੇ ਮੈਂ ਅਨ੍ਹੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ,</verse>
				<verse number="14">ਜੇ ਮੈਂ ਸੜਿਹਾਣ ਨੂੰ ਪੁਕਾਰਾਂ ਭਈ ਤੂੰ ਮੇਰਾ ਪਿਉ ਹੈਂ, ਤੇ ਕੀੜੇ ਨੂੰ, ਤੂੰ ਮੇਰੀ ਮਾਂ ਤੇ ਮੇਰੀ ਭੈਣ ਹੈਂ?</verse>
				<verse number="15">ਤਾਂ ਮੇਰੀ ਆਸ਼ਾ ਫੇਰ ਕਿੱਥੇ ਹੈ? ਮੇਰੀ ਆਸ਼ਾ ਕੌਣ ਵੇਖੇਗਾ?</verse>
				<verse number="16">ਉਹ ਪਤਾਲ ਦਿਆਂ ਅਰਲਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।।</verse>
			</chapter>
			<chapter number="18">
				<verse number="1">ਤਾਂ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਤੁਸੀਂ ਕਦ ਤੀਕ ਗੱਲਾਂ ਲਈ ਫੰਦੇ ਲਾਓਗੇ? ਸਮਝੋ, ਫੇਰ ਆਪਾਂ ਗੱਲ ਕਰਾਂਗੇ।</verse>
				<verse number="3">ਆਪਾਂ ਕਿਉਂ ਡੰਗਰ ਜਿਹੇ ਗਿਣੇ ਜਾਂਦੇ ਹਾਂ ਅਤੇ ਤੁਹਾਡੀ ਨਿਗਾਹ ਵਿੱਚ ਭਰਿਸ਼ਟ ਹੋ ਗਏ ਹਾਂ?</verse>
				<verse number="4">ਤੂੰ ਜੋ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਊਗੀ? ਯਾ ਚਟਾਨ ਆਪਣੇ ਥਾਂ ਤੋਂ ਸਿਰਕ ਜਾਊਗੀ?।।</verse>
				<verse number="5">ਹਾਂ, ਦੁਸ਼ਟਾਂ ਦਾ ਦੀਵਾ ਗੁੱਲ ਹੋ ਜਾਊਗਾ, ਅਤੇ ਉਹ ਦੀ ਅੱਗ ਦੀ ਲਾਟ ਨਾ ਚਮਕੂਗੀ,</verse>
				<verse number="6">ਉਹ ਦੇ ਤੰਬੂ ਵਿੱਚ ਚਾਨਣ ਅਨ੍ਹੇਰਾ ਹੋ ਜਾਊਗਾ, ਅਤੇ ਉਹ ਦੇ ਉੱਪਰ ਦਾ ਦੀਵਾ ਗੁੱਲ ਹੋ ਜਾਊਗਾ।</verse>
				<verse number="7">ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਊਗਾ।</verse>
				<verse number="8">ਉਹ ਤਾਂ ਆਪਣੇ ਹੀ ਪੈਰਾਂ ਨਾਲ ਜਾਲ ਵਿੱਚ ਸਿੱਟਿਆ ਜਾਂਦਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈਗਾ।</verse>
				<verse number="9">ਕੁੜਿੱਕੀ ਉਹ ਦੀ ਅੱਡੀ ਨੂੰ ਫੜਦੀ, ਅਤੇ ਫਾਹੀ ਉਹ ਨੂੰ ਫਾਹ ਲੈਂਦੀ ਹੈ।</verse>
				<verse number="10">ਕਮੰਦ ਉਹ ਦੇ ਲਈ ਧਰਤੀ ਵਿੱਚ ਲੁਕਾਈ ਜਾਂਦੀ, ਅਤੇ ਉਹ ਦੇ ਰਸਤੇ ਉੱਤੇ ਫਾਂਸੀ।</verse>
				<verse number="11">ਭੈਜਲ ਆਲੇ ਦੁਆਲਿਓ ਉਹ ਨੂੰ ਡਰਾਉਂਦੇ ਹਨ, ਅਤੇ ਉਹ ਦੇ ਖੁਰਿਆਂ ਥੋਂ ਉਹ ਨੂੰ ਨਠਾਉਂਦੇ ਹਨ!</verse>
				<verse number="12">ਉਹ ਦਾ ਜ਼ੋਰ ਕਾਲ ਦਾ ਮਾਰਿਆ ਹੋਇਆ ਹੋਊਗਾ, ਅਤੇ ਬਿਪਤਾ ਉਹ ਦੇ ਪਾਸੇ ਤੇ ਤਿਆਰ ਹੋਊਗੀ।</verse>
				<verse number="13">ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਊਗੀ, ਮੌਤ ਦਾ ਜੇਠਾ ਉਸ ਦੇ ਅੰਗਾਂ ਨੂੰ ਭੱਖ ਲਊਗਾ।</verse>
				<verse number="14">ਉਹ ਆਪਣੇ ਤੰਬੂ ਤੋਂ ਜਿਹਦੇ ਉੱਤੇ ਉਹ ਭਰੋਸਾ ਰੱਖਦਾ ਸੀ ਪੁੱਟਿਆ ਜਾਊਗਾ, ਅਤੇ ਤੂੰ ਉਹ ਨੂੰ ਭੈਜਲ ਦੇ ਰਾਜੇ ਕੋਲ ਅਪੜਾਏਗਾ!</verse>
				<verse number="15">ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੂਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸਿੱਟੀ ਜਾਊਗੀ।</verse>
				<verse number="16">ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਤੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ।</verse>
				<verse number="17">ਉਹ ਦੀ ਯਾਦ ਧਰਤੀ ਉੱਤੋਂ ਮਿੱਟ ਜਾਊਗੀ, ਅਤੇ ਉਹ ਦਾ ਨਾਉਂ ਬਜ਼ਾਰ ਵਿੱਚ ਨਾ ਰਹੂਗਾ।</verse>
				<verse number="18">ਓਹ ਉਹ ਨੂੰ ਚਾਨਣ ਤੋਂ ਅਨ੍ਹੇਰੇ ਵਿੱਚ ਹੱਕ ਦੇਣਗੇ, ਅਤੇ ਜਗਤ ਤੋਂ ਖਦੇੜ ਦੇਣਗੇ।</verse>
				<verse number="19">ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤ੍ਰ ਨਾ ਪੋਤ੍ਰਾ ਹੋਊਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੂਗਾ।</verse>
				<verse number="20">ਉਹ ਦੇ ਪਿੱਛੇ ਆਉਣ ਵਾਲੇ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ, ਅਤੇ ਜਿਹੜੇ ਉਸ ਤੋਂ ਪਹਿਲਾਂ ਜੰਮੇ, ਓਹ ਡੈਂਬਰ ਜਾਣਗੇ।</verse>
				<verse number="21">ਨਿਸੰਗ ਏਹੋ ਜੇਹੇ ਕੁਧਰਮੀਆਂ ਦੇ ਵਸੇਬੇ ਹਨ, ਅਤੇ ਏਹ ਉਹ ਦਾ ਅਸਥਾਨ ਹੈ ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ।।</verse>
			</chapter>
			<chapter number="19">
				<verse number="1">ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਤੁਸੀਂ ਕਦ ਤੀਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੁਰ ਚਾਰ ਕਰੋਗੇ?</verse>
				<verse number="3">ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਖਾਂਦੇ ਜੋ ਤੁਸੀਂ ਮੇਰੇ ਨਾਲ ਸਖਤੀ ਕਰਦੇ ਹੋ?</verse>
				<verse number="4">ਸੱਚ ਮੰਨੋ ਭਈ ਮੈਥੋਂ ਭੁੱਲ ਹੋਈ, ਮੇਰੀ ਭੁੱਲ ਮੇਰੇ ਨਾਲ ਹੀ ਰਹਿੰਦੀ ਹੈ।</verse>
				<verse number="5">ਜੇ ਤੁਸੀਂ ਸੱਚ ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੇ ਉੱਤੇ ਹਰਫ਼ ਲਾ ਕੇ ਬਹਿਸ ਕਰਦੇ ਹੋ,</verse>
				<verse number="6">ਤਾਂ ਹੁਣ ਜਾਣ ਲਓ ਭਈ ਪਰਮੇਸ਼ੁਰ ਹੀ ਨੇ ਮੈਨੂੰ ਨਿਵਾਇਆ, ਅਤੇ ਮੈਨੂੰ ਆਪਣੇ ਜਾਲ ਵਿੱਚ ਫਸਾਇਆ ਹੈ।।</verse>
				<verse number="7">ਵੋਖੋ, ਮੈਂ ਪੁਕਾਰਦਾ ਹਾਂ, “ਜ਼ੁਲਮ, ਜ਼ੁਲਮ!” ਪਰ ਮੈਨੂੰ ਉੱਤਰ ਕੋਈ ਨਹੀਂ, ਮੈਂ ਦੁਹਾਈ ਦਿੰਦਾ ਹਾਂ ਪਰ ਨਿਆਉਂ ਨਹੀਂ!</verse>
				<verse number="8">ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਭਈ ਮੈਂ ਲੰਘ ਨਾ ਸੱਕਾਂ, ਅਤੇ ਮੇਰੇ ਰਸਤਿਆਂ ਨੂੰ ਅਨ੍ਹੇਰ ਕਰ ਦਿੱਤਾ ਹੈ।</verse>
				<verse number="9">ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।</verse>
				<verse number="10">ਉਹ ਨੇ ਮੈਨੂੰ ਚੌਹਾਂ ਪਾਸਿਆਂ ਤੋਂ ਤੋੜ ਸੁੱਟਿਆ ਅਤੇ ਮੈਂ ਤਾਂ ਚੱਲਦਾ ਹੋਇਆ, ਅਤੇ ਮੇਰੇ ਵਿਸਵਾਸ ਨੂੰ ਰੁੱਖ ਵਾਂਙੁ ਪੁੱਟਿਆ ਹੈ।</verse>
				<verse number="11">ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!</verse>
				<verse number="12">ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ ਦੁਆਲੇ ਡੇਰੇ ਲਾਉਂਦੇ ਹਨ।</verse>
				<verse number="13">ਉਹ ਨੇ ਮੇਰੇ ਭਰਾ ਮੈਥੋਂ ਦੂਰ ਕਰ ਦਿੱਤੇ, ਅਤੇ ਮੇਰੇ ਜਾਣ ਪਛਾਣ ਮੈਥੋਂ ਬਿਲਕੁਲ ਬਿਗਾਨੇ ਹੋ ਗਏ।।</verse>
				<verse number="14">ਮੇਰੇ ਅੰਗ ਸਾਕ ਕੰਮ ਨਾ ਆਏ, ਅਤੇ ਮੇਰੇ ਜਾਣ ਪਛਾਣ ਮੈਨੂੰ ਭੁੱਲ ਗਏ।</verse>
				<verse number="15">ਮੇਰੇ ਘਰ ਦੇ ਰਹਿਣ ਵਾਲੇ ਸਗੋਂ ਮੇਰੀਆਂ ਗੋਲੀਆਂ ਵੀ ਮੈਨੂੰ ਓਪਰਾ ਗਿਣਦੇ ਹਨ, ਉਨ੍ਹਾਂ ਦੀ ਨਿਗਾਹ ਵਿੱਚ ਮੈਂ ਪਰਦੇਸ਼ੀ ਹਾਂ।</verse>
				<verse number="16">ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਆਪਣੇ ਮੂੰਹ ਨਾਲ ਉਹ ਦੀ ਮਿਨੰਤ ਕਰਨੀ ਪੈਦੀ ਹੈ।</verse>
				<verse number="17">ਮੇਰਾ ਸਾਹ ਮੇਰੀ ਤੀਵੀਂ ਲਈ ਘਿਣਾਉਣਾ ਹੈ, ਅਤੇ ਮੇਰੀ ਅਰਜੋਈ ਮੇਰੀ ਮਾਂ ਦੇ ਬੱਚਿਆਂ ਲਈ!</verse>
				<verse number="18">ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਓਹ ਮੇਰੇ ਉੱਤੇ ਬੋਲੀਆਂ ਮਾਰਦੇ ਹਨ!</verse>
				<verse number="19">ਮੇਰੇ ਸਾਰੇ ਬੁੱਕਲ ਦੇ ਯਾਰ ਮੈਥੋਂ ਸੂਗਦੇ ਹਨ, ਅਤੇ ਮੇਰੇ ਪਿਆਰੇ ਮੈਥੋਂ ਫਿਰ ਗਏ ਹਨ।</verse>
				<verse number="20">ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਆਪਣੇ ਦੰਦਾਂ ਦੀ ਖੱਲ ਨਾਲ ਬਚ ਗਿਆ!</verse>
				<verse number="21">ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਛੋਹਿਆ ਹੈ!</verse>
				<verse number="22">ਤੁਸੀਂ ਪਰਮੇਸ਼ੁਰ ਵਾਂਙੁ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਤੇ ਕਿਉਂ ਬੱਸ ਨਹੀਂ ਕਰਦੇ?।।</verse>
				<verse number="23">ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਪੋਥੀ ਵਿੱਚ ਉਨ੍ਹਾਂ ਦੀ ਲਿਖਤ ਹੁੰਦੀ,</verse>
				<verse number="24">ਕਿ ਓਹ ਲੋਹੇ ਦੀ ਲਿਖਣ ਨਾਲ ਤੇ ਸਿੱਕੇ ਨਾਲ, ਸਦਾ ਲਈ ਚਟਾਨ ਵਿੱਚ ਉੱਕਰੀਆਂ ਜਾਂਦੀਆਂ!</verse>
				<verse number="25">ਮੈਂ ਤਾਂ ਜਾਣਦਾ ਹਾਂ ਭਈ ਮੇਰਾ ਨਿਸਤਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਓੜਕ ਨੂੰ ਉਹ ਖ਼ਾਕ ਉੱਤੇ ਖੜਾ ਹੋਵੇਗਾ,</verse>
				<verse number="26">ਅਤੇ ਆਪਣੇ ਇਸ ਖੱਲ ਦੇ ਨਾਸ ਹੋਣ ਦੇ ਮਗਰੋਂ ਮੈਂ ਆਪਣੇ ਮਾਸ ਤੋਂ ਬਿਨਾ ਪਰਮੇਸ਼ੁਰ ਨੂੰ ਵੇਖਾਂਗਾ,</verse>
				<verse number="27">ਜਿਹ ਨੂੰ ਮੈਂ ਆਪਣੀ ਵੱਲ ਵੇਖਾਂਗਾ, ਅਤੇ ਮੇਰੀਆਂ ਅੱਖਾਂ ਵੇਖਣਗੀਆਂ, ਕਿ ਉਹ ਗੈਰ ਨਹੀਂ,- ਮੇਰੇ ਗੁਰਦੇ ਮੇਰੇ ਵਿੱਚੋਂ ਨਾਸ ਹੋ ਗਏ!</verse>
				<verse number="28">ਜੇ ਤੁਸੀਂ ਆਖੋ ਭਈ ਕਿੱਦਾਂ ਅਸੀਂ ਉਹ ਦੇ ਪਿੱਛੇ ਪਵਾਂਗੇ! ਭਾਵੇਂ ਈ ਮੁੱਢ ਦੀ ਗੱਲ ਮੇਰੇ ਵਿੱਚ ਪਾਈ ਜਾਵੇ,-</verse>
				<verse number="29">ਤਾਂ ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਜੋ ਕਹਿਰ ਤਲਵਾਰ ਦੇ ਡੰਨਾਂ ਜੋਗ ਹੈ, ਤਾਂ ਜੋ ਤੁਸੀਂ ਜਾਣ ਲਓ ਭਈ ਅਦਾਲਤ ਹੁੰਦੀ ਹੈ!</verse>
			</chapter>
			<chapter number="20">
				<verse number="1">ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਤਦੇ ਮੇਰੇ ਸੋਚ ਮੈਨੂੰ ਜੁਆਬ ਦਿੰਦੇ ਹਨ, ਮੇਰੇ ਅੰਦਰ ਦੇ ਛੋਹਲਾਪਣ ਦੇ ਕਾਰਨ।</verse>
				<verse number="3">ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਮੇਰੀ ਬੁੱਧੀ ਨਾਲ ਮੈਨੂੰ ਉੱਤਰ ਦਿੰਦਾ ਹੈ।।</verse>
				<verse number="4">ਕੀ ਤੂੰ ਏਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,</verse>
				<verse number="5">ਭਈ ਦੁਸ਼ਟਾਂ ਦਾ ਜੈਕਾਰਾ ਥੋੜੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲਕ ਦਾ ਹੈ?</verse>
				<verse number="6">ਜੇ ਉਹ ਦੀ ਉਚਿਆਈ ਅਕਾਸ਼ ਤੀਕ ਵੀ ਪੁੱਜੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,</verse>
				<verse number="7">ਤਾਂ ਵੀ ਉਹ ਆਪਣੇ ਬਿਸ਼ਟੇ ਵਾਂਙੁ ਸਦਾ ਲਈ ਨਾਸ਼ ਹੋ ਜਾਏਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?</verse>
				<verse number="8">ਉਹ ਸੁਫ਼ਨੇ ਵਾਂਙੁ ਉੱਡ ਜਾਏਗਾ, ਅਤੇ ਲੱਭੇਗਾ ਨਾ, ਅਤੇ ਰਾਤ ਦੀ ਦਰਿਸ਼ਟੀ ਵਾਂਙੁ ਉਹ ਭੱਜ ਜਾਏਗਾ।</verse>
				<verse number="9">ਅੱਖ ਨੇ ਉਹ ਨੂੰ ਝਾਕਿਆ ਪਰ ਫੇਰ ਨਹੀਂ ਝਾਕੇਗੀ, ਅਤੇ ਉਹ ਦੀ ਥਾਂ ਉਹ ਨੂੰ ਫੇਰ ਨਾ ਵੇਖੇਗੀ,</verse>
				<verse number="10">ਉਹ ਦੇ ਬੱਚੇ ਗ਼ਰੀਬਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ ਧਨ ਮੋੜਨਗੇ।</verse>
				<verse number="11">ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਖਾਕ ਵਿੱਚ ਜਾ ਲੇਟੇਗੀ।</verse>
				<verse number="12">ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,-</verse>
				<verse number="13">ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਰੱਖੇ,</verse>
				<verse number="14">ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਬਦਲ ਜਾਂਦੀ ਹੈ, ਉਹ ਉਹ ਦੇ ਅੰਦਰ ਸੱਪਾਂ ਦਾ ਜਹਿਰ ਹੋ ਜਾਂਦਾ ਹੈ।</verse>
				<verse number="15">ਉਹ ਦੌਲਤ ਨੂੰ ਨਿਗਲ ਤਾਂ ਗਿਆ ਪਰ ਉਹ ਨੂੰ ਫਿਰ ਉਗਲੱਛੇਗਾ, ਪਰਮੇਸ਼ੁਰ ਉਹ ਨੂੰ ਉਹ ਦੇ ਪੇਟੋਂ ਕੱਢ ਲਏਗਾ।</verse>
				<verse number="16">ਉਹ ਨਾਗਾਂ ਦਾ ਸਿਰ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸਿੱਟੇਗਾ!</verse>
				<verse number="17">ਉਹ ਨਦੀਆਂ ਉੱਤੇ ਨਾ ਵੇਖੇਗਾ, ਸ਼ਹਿਤ ਤੇ ਦਹੀਂ ਦੇ ਵਗਦੇ ਹੜ੍ਹਾਂ ਉੱਤੇ।</verse>
				<verse number="18">ਉਹ ਆਪਣੀ ਕਸ਼ਟ ਦੀ ਕਮਾਈ ਨੂੰ ਮੋੜ ਦੇਗਾ ਪਰ ਆਪ ਨਿਗਲੇਗਾ ਨਹੀਂ, ਉਹ ਆਪਣੇ ਲੈਣ ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,</verse>
				<verse number="19">ਕਿਉਂ ਨੇ ਉਹ ਨੇ ਗ਼ਰੀਬਾਂ ਨੂੰ ਦਬਾਇਆ ਤੇ ਤਿਆਗ ਦਿੱਤਾ, ਉਹ ਦੇ ਇੱਕ ਘਰ ਨੂੰ ਖੋਹ ਲਿਆ ਪਰ ਉਹ ਨੂੰ ਨਾ ਉਸਾਰੇਗਾ</verse>
				<verse number="20">ਏਸ ਲਈ ਭਈ ਉਹ ਨੇ ਆਪਣੇ ਅੰਦਰ ਕੋਈ ਸ਼ਾਂਤੀ ਨਾ ਜਾਣੀ, ਉਹ ਆਪਣੀਆਂ ਮਨ ਭਾਉਂਣੀਆਂ ਚੀਜ਼ਾਂ ਨਾ ਬਚਾਵੇਗਾ।</verse>
				<verse number="21">ਉਹ ਦੇ ਖਾ ਲੈਣ ਤੋਂ ਕੁੱਝ ਬਾਕੀ ਨਾ ਰਿਹਾ, ਏਸ ਕਾਰਨ ਉਹ ਦੀ ਖ਼ੁਸ਼ਹਾਲੀ ਬਣੀ ਨਾ ਰਹੇਗੀ।</verse>
				<verse number="22">ਉਹ ਆਪਣੀ ਭਰਪੂਰੀ ਦੀ ਵਾਫਰੀ ਵਿੱਚ ਵੀ ਲੋੜਵੰਦ ਰਹੇਗਾ, ਹਰ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਏਗਾ।</verse>
				<verse number="23">ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ, ਪਰਮੇਸ਼ੁਰ ਆਪਣਾ ਤੇਜ ਕ੍ਰੋਧ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਦੇ ਉੱਤੇ ਵਰ੍ਹਾਏਗਾ।</verse>
				<verse number="24">ਉਹ ਲੋਹੇ ਦੇ ਹਥਿਆਰ ਤੋਂ ਨੱਠੇਗਾ, ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸਿੱਟੇਗਾ,</verse>
				<verse number="25">ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ!</verse>
				<verse number="26">ਸਾਰਾ ਅਨ੍ਹੇਰਾ ਉਹ ਦੇ ਖ਼ਜ਼ਾਨਿਆਂ ਲਈ ਇਕੱਠਾ ਹੈ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁੱਝ ਉਹ ਦੇ ਤੰਬੂ ਵਿੱਚ ਬਾਕੀ ਹੈ ਉਹ ਭੱਖ ਲਏਗੀ!</verse>
				<verse number="27">ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।</verse>
				<verse number="28">ਉਹ ਦੇ ਘਰ ਦਾ ਮਾਲ ਰੁੜ੍ਹ ਜਾਏਗਾ, ਉਹ ਦੇ ਕ੍ਰੋਧ ਦੇ ਦਿਨ ਵਿੱਚ ਓਹ ਵਗ ਜਾਏਗਾ, -</verse>
				<verse number="29">ਏਹ ਪਰਮੇਸ਼ੁਰ ਵੱਲੋਂ ਦੁਸ਼ਟ ਆਦਮੀ ਦਾ ਹਿੱਸਾ ਹੈ, ਏਹ ਪਰਮੇਸ਼ੁਰ ਵੱਲੋਂ ਉਹ ਦੀ ਮੁਕੱਰਰ ਹੋਈ ਮਿਰਾਸ ਹੈ!।।</verse>
			</chapter>
			<chapter number="21">
				<verse number="1">ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਗੌਹ ਨਾਲ ਮੇਰੀ ਗੱਲ ਸੁਣੋ, ਅਤੇ ਏਹੋ ਤੁਹਾਡੀ ਤਸੱਲੀ ਹੋਵੇ।</verse>
				<verse number="3">ਮੇਰੀ ਸਹਿ ਲਓ ਤੇ ਮੈਂ ਬੋਲਾਂਗਾ, ਅਤੇ ਮੇਰੇ ਬੋਲਣ ਦੇ ਮਗਰੋਂ ਤੂੰ ਠੱਠਾ ਕਰ!</verse>
				<verse number="4">ਕੀ ਮੇਰਾ ਗਿਲਾ ਆਦਮੀ ਉੱਤੇ ਹੈ? ਫੇਰ ਮੇਰਾ ਆਤਮਾ ਕਿਉਂ ਨਾ ਅੱਕੇ?</verse>
				<verse number="5">ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ!।।</verse>
				<verse number="6">ਜਦ ਮੈਂ ਚੇਤੇ ਕਰਦਾ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ ਲੈਂਦੀ ਹੈ!</verse>
				<verse number="7">ਦੁਸ਼ਟ ਕਿਉਂ ਜੀਉਂਦੇ ਰਹਿੰਦੇ, ਬੁੱਢੇ ਹੋ ਜਾਂਦੇ ਸਗੋਂ ਮਾਲ ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?</verse>
				<verse number="8">ਉਨ੍ਹਾਂ ਦੀ ਅੰਸ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਨਮੁਖ, ਅਤੇ ਉਨ੍ਹਾਂ ਦੀ ਉਲਾਦ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।</verse>
				<verse number="9">ਉਨ੍ਹਾਂ ਦੇ ਘਰ ਭੈ ਤੋਂ ਰਹਿਤ ਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਨ੍ਹਾਂ ਉੱਤੇ ਨਹੀਂ ਹੈ।</verse>
				<verse number="10">ਉਨ੍ਹਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਤੇ ਥੋਥਾ ਨਹੀਂ ਪੈਂਦਾ, ਉਨ੍ਹਾਂ ਦੀ ਗਾਂ ਸੂੰਦੀ ਹੈ ਅਤੇ ਉਹ ਦਾ ਗੱਭ ਨਹੀਂ ਡਿੱਗਦਾ।</verse>
				<verse number="11">ਓਹ ਆਪਣੇ ਨਿਆਣੇ ਇੱਜੜ ਵਾਂਙੁ ਬਾਹਰ ਘੱਲਦੇ ਹਨ ਅਤੇ ਉਨ੍ਹਾਂ ਦੇ ਬੱਚੇ ਨੱਚਦੇ ਹਨ।</verse>
				<verse number="12">ਓਹ ਡੱਫ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।</verse>
				<verse number="13">ਓਹ ਅੱਛੇ ਦਿਨ ਕੱਟਦੇ ਹਨ, ਪਰ ਇੱਕ ਫੇਰੇ ਵਿੱਚ ਪਤਾਲ ਨੂੰ ਉਤਰ ਜਾਂਦੇ ਹਨ!</verse>
				<verse number="14">ਓਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!</verse>
				<verse number="15">ਸਰਬ ਸ਼ਕਤੀਮਾਨ ਹੈ ਕੀ, ਜੋ ਆਪਾਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਆਪਾਂ ਉਹ ਦੇ ਅੱਗੇ ਅਰਦਾਸ ਕਰੀਏ?</verse>
				<verse number="16">ਵੇਖੋ, ਉਨ੍ਹਾਂ ਦੀ ਭਾਗਵਾਨੀ ਉਨ੍ਹਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਹੈ।</verse>
				<verse number="17">ਦੁਸ਼ਟਾਂ ਦਾ ਦੀਵਾ ਕਿੰਨੀ ਵਾਰ ਬੁਝ ਜਾਂਦਾ ਅਤੇ ਉਨ੍ਹਾਂ ਦੀ ਬਿਪਤਾ ਉਨ੍ਹਾਂ ਉੱਤੇ ਆ ਪੈਂਦੀ ਹੈ, ਉਹ ਆਪਣੇ ਕ੍ਰੋਧ ਵਿੱਚ ਦੁਖ ਵੰਡਦਾ ਹੈ।</verse>
				<verse number="18">ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਙੁ ਹਨ, ਅਤੇ ਭੋ ਵਾਂਙੁ ਹਨ ਜਿਹ ਨੂੰ ਝੱਖੜ ਝੋਲਾ ਉਡਾ ਲੈ ਜਾਂਦਾ ਹੈ।</verse>
				<verse number="19">ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਉਸ ਦਾ ਬਦਲਾ ਉਹ ਨੂੰ ਹੀ ਦੇਵੇ ਭਈ ਉਹ ਜਾਣ ਲਵੇ।</verse>
				<verse number="20">ਉਹ ਦੀਆਂ ਅੱਖੀਆਂ ਉਹ ਦੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕਹਿਰ ਵਿੱਚੋਂ ਪੀਵੇ।</verse>
				<verse number="21">ਉਹ ਨੂੰ ਤਾਂ ਆਪਣੇ ਪਿੱਛੋਂ ਆਪਣੇ ਘਰਾਣੇ ਵਿੱਚ ਕੀ ਖੁਸ਼ੀ ਹੈ, ਜਦ ਉਹ ਦੇ ਮਹੀਨਿਆਂ ਦੀ ਗਿਣਤੀ ਵੀ ਟੁੱਟ ਗਈ?</verse>
				<verse number="22">ਕੀ ਉਹ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ ਉੱਚਿਆਂ ਦਾ ਨਿਆਉਂ ਕਰਦਾ ਹੈ।।</verse>
				<verse number="23">ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਹ ਦੀ ਚੈਨ ਤੇ ਸੁਖ ਸੰਪੂਰਨ ਹਨ।</verse>
				<verse number="24">ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ,</verse>
				<verse number="25">ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁਖ ਨਹੀਂ ਭੋਗਦਾ ਹੈ।</verse>
				<verse number="26">ਉਹ ਦੋਵੇਂ ਖ਼ਾਕ ਵਿੱਚ ਪਏ ਰਹਿੰਦੇ ਹਨ, ਅਤੇ ਕੀੜੇ ਉਨ੍ਹਾਂ ਨੂੰ ਢੱਕ ਲੈਂਦੇ ਹਨ।।</verse>
				<verse number="27">ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਨ੍ਹਾਂ ਜੁਗਤੀਆਂ ਨੂੰ ਵੀ ਜਿਨ੍ਹਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।</verse>
				<verse number="28">ਤੁਸੀਂ ਤਾਂ ਕਹਿੰਦੇ ਹੋ ਭਈ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਹ ਦੇ ਵਿੱਚ ਦੁਸ਼ਟ ਵੱਸਦੇ ਸਨ?</verse>
				<verse number="29">ਕੀ ਤੁਸਾਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਨ੍ਹਾਂ ਦੇ ਨਿਸ਼ਾਨਾਂ ਨੂੰ ਨਹੀਂ ਸਿਆਣਦੇ ਹੋ,</verse>
				<verse number="30">ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਓਹ ਗਜ਼ਬ ਦੇ ਦਿਨ ਲਈ ਲਿਆਇਆ ਜਾਂਦਾ ਹੈ?</verse>
				<verse number="31">ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?</verse>
				<verse number="32">ਉਹ ਕਬਰ ਵਿੱਚ ਪੁਚਾਇਆ ਜਾਂਦਾ ਹੈ, ਅਤੇ ਉਹ ਦੀ ਮੜ੍ਹੀ ਉੱਤੇ ਪਹਿਰਾ ਦਿੱਤਾ ਜਾਂਦਾ ਹੈ।</verse>
				<verse number="33">ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਅਤੇ ਸਾਰੇ ਆਦਮੀ ਉਹ ਦੇ ਪਿੱਛੇ ਚਲਾਣਾ ਕਰਨਗੇ ਜਿਵੇਂ ਉਹ ਦੇ ਅੱਗੇ ਅਣਗਿਣਤ ਗਏ।</verse>
				<verse number="34">ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਰਹਿ ਜਾਂਦੀ ਹੈ?</verse>
			</chapter>
			<chapter number="22">
				<verse number="1">ਫੇਰ ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਭਲਾ, ਕੋਈ ਆਦਮੀ ਪਰਮੇਸ਼ੁਰ ਲਈ ਲਾਭਦਾਇਕ ਹੋ ਸੱਕਦਾ ਹੈ? ਸੱਚ ਮੁੱਚ ਸਿਆਣਾ ਆਦਮੀ ਆਪਣੇ ਜੋਗਾ ਹੀ ਹੈ।</verse>
				<verse number="3">ਤੇਰੇ ਧਰਮੀ ਹੋਣ ਨਾ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਯਾ ਤੇਰੀਆਂ ਪੂਰਨ ਚਾਲਾਂ ਨਾਲ ਉਹ ਨੂੰ ਕੀ ਲਾਭ ਹੈ?</verse>
				<verse number="4">ਭਲਾ, ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?</verse>
				<verse number="5">ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਵੀ ਹੈ?</verse>
				<verse number="6">ਕਿਉਂਕਿ ਤੈਂ ਆਪਣੇ ਭਰਾਉ ਦੀਆਂ ਵਸਤਾਂ ਧਿਗਾਣੇ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਭੀ ਕੱਪੜੇ ਲਾਹ ਲਏ ਹਨ।</verse>
				<verse number="7">ਤੈਂ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਥੋਂ ਰੋਟੀ ਰੋਕ ਰੱਖੀ।</verse>
				<verse number="8">ਬਲਵੰਤ ਮਨੁੱਖ ਨੂੰ ਆਪਣਾ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ ਦੰਨਿਆ ਸੀ ਉਹ ਉਸ ਵਿੱਚ ਵੱਸ ਗਿਆ।</verse>
				<verse number="9">ਤੈਂ ਵਿਧਵਾ ਨੂੰ ਖਾਲੀ ਮੋੜ ਘੱਲਿਆ, ਅਤੇ ਯਤੀਮਾਂ ਦੀਆਂ ਬਾਂਹਾਂ ਭੰਨੀਆਂ ਗਈਆਂ।</verse>
				<verse number="10">ਏਸ ਲਈ ਫੰਦੇ ਤੇਰੇ ਆਲੇ ਦੁਆਲੇ ਹਨ, ਅਤੇ ਅਚਾਣਚੱਕ ਭੈ ਤੈਨੂੰ ਘਬਰਾਉਂਦਾ ਹੈ!</verse>
				<verse number="11">ਯਾ ਤੂੰ ਅਨ੍ਹੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?</verse>
				<verse number="12">ਕੀ ਪਰਮੇਸ਼ੁਰ ਅਕਾਸ਼ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਮਹਾਨਤਾ ਵੇਖ ਕਿ ਉਹ ਕੇਡੇ ਉੱਚੇ ਹਨ!</verse>
				<verse number="13">ਅਤੇ ਤੂੰ ਆਖਦਾ ਹੈ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਅਨ੍ਹੇਰੇ ਵਿੱਚੋਂ ਨਿਆਉਂ ਕਰ ਸੱਕਦਾ ਹੈ?</verse>
				<verse number="14">ਬੱਦਲਾਂ ਦੀਆਂ ਘਟਾਂ ਉਹ ਦਾ ਪੜਦਾ ਹਨ, ਭਈ ਉਹ ਵੇਖ ਨਾ ਸੱਕੇ, ਅਤੇ ਉਹ ਅਕਾਸ਼ ਮੰਡਲ ਉੱਤੇ ਚੱਲਦਾ ਫਿਰਦਾ ਹੈ।</verse>
				<verse number="15">ਭਲਾ, ਤੂੰ ਉਸੇ ਪੁਰਾਣੇ ਰਾਹ ਨੂੰ ਫੜ ਛੱਡੇਂਗਾ, ਜਿਹ ਦੇ ਵਿੱਚ ਬੁਰੇ ਆਦਮੀ ਚੱਲਦੇ ਸਨ?</verse>
				<verse number="16">ਜਿਹੜੇ ਆਪਣੇ ਵੇਲੇ ਥੋਂ ਪਹਿਲਾਂ ਚੁੱਕੇ ਗਏ, ਜਿਨ੍ਹਾਂ ਦੀ ਨੀਉਂ ਦਰਿਆ ਨਾਲ ਰੁੜ੍ਹ ਗਈ,</verse>
				<verse number="17">ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਸਾਡਾ ਕੀ ਕਰੂ?</verse>
				<verse number="18">ਤਾਂ ਭੀ ਓਸ ਉਨ੍ਹਾਂ ਦੇ ਘਰਾਂ ਨੂੰ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!</verse>
				<verse number="19">ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ, -</verse>
				<verse number="20">ਸੱਚ ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਨ੍ਹਾਂ ਦੀ ਰਹਿੰਦ ਖੂੰਧ ਨੂੰ ਭੱਖ ਲੀਤਾ!।।</verse>
				<verse number="21">ਉਹ ਦੇ ਨਾਲ ਮਿਲਿਆ ਰਹੁ ਅਤੇ ਸੁਖੀ ਰਹੁ, ਨੇਕੀ ਤੇਰੇ ਉੱਤੇ ਆਏਗੀ।</verse>
				<verse number="22">ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦਿਆਂ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।</verse>
				<verse number="23">ਜੇ ਤੂੰ ਸਰਬ ਸ਼ਕਤੀਮਾਨ ਵੱਲ ਮੁੜੇਂ ਤਾਂ ਤੂੰ ਬਣਿਆ ਰਹੇਂਗਾ, ਜੇ ਤੂੰ ਬਦੀ ਆਪਣੇ ਤੰਬੂਆਂ ਥੋਂ ਦੂਰ ਕਰੇਂ, -</verse>
				<verse number="24">ਜੇ ਤੂੰ ਸੋਨਾ ਖੇਹ ਵਿੱਚ, ਸਗੋਂ ਓਫ਼ੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ, -</verse>
				<verse number="25">ਜੇ ਸਰਬ ਸ਼ਕਤੀਮਾਨ ਤੇਰਾ ਸੋਨਾ ਅਤੇ ਤੇਰੀ ਅਣਮੁੱਲ ਚਾਂਦੀ ਹੋਵੇ,</verse>
				<verse number="26">ਤਦ ਤਾਂ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।</verse>
				<verse number="27">ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੂਗਾ, ਅਤੇ ਤੂੰ ਆਪਣੀਆਂ ਸੁੱਖਣਾਂ ਪੂਰੀਆਂ ਕਰੇਂਗਾ।</verse>
				<verse number="28">ਜਿਸ ਗੱਲ ਲਈ ਤੇਰਾ ਮਨਸ਼ਾ ਹੋਏਗਾ, ਉਹ ਤੇਰੇ ਲਈ ਠਹਿਰਾਈ ਜਾਏਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।</verse>
				<verse number="29">ਜਦ ਓਹ ਤੈਨੂੰ ਨੀਚਾ ਕਰਨ ਤਾਂ ਤੂੰ ਆਖੇਂਗਾ ਭਈ ਏਹ ਤਾਂ ਉੱਚਾ ਹੋਣਾ ਹੈ! ਅਤੇ ਉਹ ਨੀਵੀਆਂ ਅੱਖਾਂ ਵਾਲੇ ਨੂੰ ਬਚਾਵੇਗਾ।</verse>
				<verse number="30">ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਭੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸਫਾਈ ਨਾਲ ਤੂੰ ਬਚਾਇਆ ਜਾਵੇਂਗਾ।।</verse>
			</chapter>
			<chapter number="23">
				<verse number="1">ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਅਜੇ ਵੀ ਮੇਰਾ ਗਿਲਾ ਕੌੜਾ ਹੈ, ਮੇਰੀ ਮਾਰ ਮੇਰੇ ਹੂੰਗਣ ਨਾਲੋਂ ਵੀ ਭਾਰੀ ਹੈ!</verse>
				<verse number="3">ਕਾਸ਼ ਕਿ ਮੈਂ ਜਾਣਦਾ ਭਈ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਵਸੇਬੇ ਤੀਕ ਜਾਂਦਾ!</verse>
				<verse number="4">ਮੈਂ ਆਪਣਾ ਦਾਵਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!</verse>
				<verse number="5">ਮੈਂ ਉਨ੍ਹਾਂ ਗੱਲਾਂ ਨੂੰ ਜਾਣ ਲੈਂਦਾ ਜਿਨ੍ਹਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਭਈ ਉਹ ਮੈਨੂੰ ਕੀ ਆਖਦਾ ।</verse>
				<verse number="6">ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ,</verse>
				<verse number="7">ਉੱਥੇ ਨੇਕ ਜਨ ਉਹ ਦੇ ਨਾਲ ਬਹਿਸ ਕਰਦਾ, ਅਤੇ ਮੈਂ ਸਦਾ ਲਈ ਆਪਣੇ ਨਿਆਈ ਤੋਂ ਛੁਡਾਇਆ ਜਾਂਦਾ।</verse>
				<verse number="8">ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਮੈਂ ਉਹ ਨੂੰ ਵੇਖਦਾ ਨਹੀਂ,</verse>
				<verse number="9">ਅਤੇ ਖੱਬੇ ਪਾਸੇ ਵੱਲ ਜਦ ਉਹ ਕੰਮ ਕਰਦਾ ਹੈ ਤਾਂ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਤਾਂ ਮੈਂ ਉਹ ਨੂੰ ਵੇਖਦਾ ਨਹੀਂ ।।</verse>
				<verse number="10">ਉਹ ਤਾਂ ਮੇਰੇ ਰਾਹ ਨੂੰ ਜਾਣਦਾ ਹੈ, ਜਦ ਕਦੀ ਉਸ ਮੈਨੂੰ ਤਾਇਆ ਤਾਂ ਮੈਂ ਸੋਨੇ ਵਾਂਙੁ ਨਿੱਕਲਾਂਗਾ</verse>
				<verse number="11">ਮੇਰੇ ਪੈਰ ਨੇ ਉਹ ਦੇ ਕਦਮਾਂ ਨੂੰ ਫੜਿਆ, ਮੈਂ ਉਹ ਦੇ ਰਾਹ ਦੀ ਪਾਲਨਾ ਕੀਤੀ ਅਤੇ ਕੁਰਾਹੇ ਨਾ ਪਿਆ।</verse>
				<verse number="12">ਉਹ ਦੇ ਬੁੱਲਾਂ ਦੇ ਹੁਕਮ ਤੋਂ ਮੈਂ ਨਾ ਹਟਿਆ, ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜਰੂਰੀ ਭੋਜਨ ਨਾਲੋਂ ਵਧੀਕ ਕਦਰ ਕੀਤੀ।</verse>
				<verse number="13">ਉਹ ਤਾਂ ਇੱਕਵਾਗਾ ਹੈ ਅਤੇ ਕੋਈ ਉਹ ਨੂੰ ਮੋੜ ਨਹੀਂ ਸੱਕਦਾ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,</verse>
				<verse number="14">ਕਿਉਂਕਿ ਜੋ ਕੁੱਝ ਮੇਰੇ ਲਈ ਠਹਿਰਾਇਆ ਗਿਆ ਹੈ ਉਹ ਪੂਰਾ ਕਰਦਾ ਹੈ, ਅਤੇ ਉਹ ਦੇ ਨਾਲ ਬਹੁਤ ਸਾਰੀਆਂ ਹੋਰ ਅਜਿਹੀਆਂ ਗੱਲਾਂ ਹਨ ।</verse>
				<verse number="15">ਏਸ ਲਈ ਮੈਂ ਉਹ ਦੇ ਹਜ਼ੂਰੋਂ ਭੈ ਖਾਂਦਾ ਹਾਂ, ਜਦ ਮੈਂ ਸੋਚਦਾ ਹਾਂ ਤਾਂ ਮੈਂ ਉਸ ਤੋਂ ਡਰ ਜਾਂਦਾ ਹਾਂ।</verse>
				<verse number="16">ਪਰਮੇਸ਼ੁਰ ਨੇ ਮੇਰੇ ਦਿਲ ਨੂੰ ਡਰੂ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ।</verse>
				<verse number="17">ਮੈਂ ਅਨ੍ਹੇਰੇ ਦੇ ਅੱਗੋਂ ਮਿਟਾਇਆ ਤਾਂ ਨਾ ਗਿਆ, ਪਰ ਘੁੱਪ ਅਨ੍ਹੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ! ।।</verse>
			</chapter>
			<chapter number="24">
				<verse number="1">ਸਰਬ ਸ਼ਕਤੀਮਾਨ ਤੋਂ ਵੇਲੇ ਕਿਉਂ ਨਹੀਂ ਠਹਿਰਾਏ ਜਾਂਦੇ, ਅਤੇ ਉਹ ਦੇ ਜਾਣੂ ਉਹ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?</verse>
				<verse number="2">ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਓਹ ਇੱਜੜਾਂ ਨੂੰ ਖੋਹ ਲੈਂਦੇ ਹਨ ਅਤੇ ਉਨ੍ਹਾਂ ਨੂੰ ਚਾਰਦੇ ਹਨ।</verse>
				<verse number="3">ਓਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਓਹ ਵਿਧਵਾ ਦਾ ਬਲਦ ਗਹਿਣੇ ਰੱਖ ਲੈਂਦੇ ਹਨ।</verse>
				<verse number="4">ਓਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਦੇਸ ਦੇ ਮਸਕੀਨ ਇਕੱਠੇ ਲੁਕ ਜਾਂਦੇ ਹਨ ।</verse>
				<verse number="5">ਵੇਖੋ, ਓਹ ਉਜਾੜ ਦੇ ਜੰਗਲੀ ਗਧਿਆ ਵਾਂਙੁ ਆਪਣੇ ਕੰਮ ਲਈ ਖਾਜਾ ਭਾਲਣ ਨੂੰ ਨਿੱਕਲਦੇ ਹਨ, ਮਦਾਨ ਉਨ੍ਹਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।</verse>
				<verse number="6">ਓਹ ਖੇਤ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ ਦੀ ਰਹਿੰਦ ਖੂੰਧ ਚੁਗਦੇ ਹਨ।</verse>
				<verse number="7">ਉਹ ਬਿਨਾ ਕੱਪੜੇ ਦੇ ਨੰਗੇ ਰਾਤ ਕੱਟਦੇ ਹਨ, ਅਤੇ ਪਾਲੇ ਵਿੱਚ ਉੱਤੇ ਲੈਣ ਨੂੰ ਕੁੱਝ ਨਹੀਂ।</verse>
				<verse number="8">ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਅਤੇ ਉਟ ਨਾ ਹੋਣ ਦੇ ਕਾਰਨ ਚਟਾਨ ਨਾਲ ਚਿੰਬੜ ਜਾਂਦੇ ਹਨ।</verse>
				<verse number="9">ਉਹ ਯਤੀਮ ਨੂੰ ਛਾਤੀ ਤੋਂ ਧੂਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,</verse>
				<verse number="10">ਸੋ ਓਹ ਬਿਨਾ ਬਸਤਰੋਂ ਨੰਗੇ ਫਿਰਦੇ ਹਨ, ਅਤੇ ਭੁੱਖੇ ਓਹ ਭਰੀਆਂ ਚੁੱਕਦੇ ਹਨ।</verse>
				<verse number="11">ਓਹ ਉਨ੍ਹਾਂ ਦੀਆਂ ਕੰਧਾਂ ਵਿੱਚ ਤੇਲ ਕੱਢਦੇ ਹਨ, ਓਹ ਉਨ੍ਹਾਂ ਦੇ ਚੁਬੱਚਿਆ ਵਿੱਚ ਅੰਗੂਰ ਪੀੜਦੇ ਹਨ, ਪਰ ਆਪ ਤਿਹਾਏ ਰਹਿੰਦੇ ਹਨ।</verse>
				<verse number="12">ਸ਼ਹਿਰ ਵਿੱਚੋਂ ਲੋਕ ਹੂੰਗਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਇਸ ਬੇਸ਼ਰਮੀ ਦਾ ਗੌਹ ਨਹੀਂ ਕਰਦਾ!।।</verse>
				<verse number="13">ਏਹ ਓਹ ਹਨ ਜਿਹੜੇ ਚਾਨਣ ਦੇ ਵਿਰੁੱਧ ਆਕੀ ਹਨ, ਓਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਰਹਿੰਦੇ ਹਨ।</verse>
				<verse number="14">ਖੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤੀਂ ਉਹ ਚੋਰ ਜਿਹਾ ਹੈ।</verse>
				<verse number="15">ਵਿਭਚਾਰੀ ਦੀ ਅੱਖ ਸੰਝ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ ਕਿ, ਕੋਈ ਅੱਖ ਮੈਨੂੰ ਨਹੀਂ ਵੇਖੂਗੀ! ਅਤੇ ਆਪਣੇ ਮੂੰਹ ਤੇ ਪੜਦਾ ਪਾ ਲੈਂਦਾ ਹੈ।</verse>
				<verse number="16">ਅਨ੍ਹੇਰੇ ਨੂੰ ਓਹ ਘਰਾਂ ਵਿੱਚ ਸੰਨ੍ਹਾਂ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਓਹ ਚਾਨਣ ਨੂੰ ਨਹੀਂ ਜਾਣਦੇ,</verse>
				<verse number="17">ਕਿਉਂ ਜੋ ਸਵੇਰ ਉਨ੍ਹਾਂ ਸਾਰਿਆਂ ਲਈ ਮੌਤ ਦੇ ਸਾਯੇ ਜਿਹੀ ਹੈ, ਓਹ ਤਾਂ ਮੌਤ ਦੇ ਸਾਯੇ ਦੇ ਭੈਜਲਾਂ ਦੇ ਜਾਣੂ ਹਨ।।</verse>
				<verse number="18">ਓਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਨ੍ਹਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਓਹ ਆਪਣਾ ਮੂੰਹ ਅੰਗੂਰੀ ਬਾਗਾਂ ਦੇ ਰਾਹ ਵੱਲ ਨਹੀਂ ਕਰਦੇ।</verse>
				<verse number="19">ਖੁਸ਼ਕੀ ਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਓਵੇਂ ਪਤਾਲ ਪਾਪੀਆਂ ਨੂੰ ਵੀ।</verse>
				<verse number="20">ਕੁੱਖ ਉਹ ਨੂੰ ਭੁੱਲ ਜਾਵੇਗੀ, ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, ਉਹ ਫੇਰ ਯਾਦ ਨਾ ਕੀਤਾ ਜਾਵੇਗਾ, ਸੋ ਬਦੀ ਰੁੱਖ ਵਾਂਙੁ ਤੋੜੀ ਜਾਵੇਗੀ।</verse>
				<verse number="21">ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਖਾ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ।</verse>
				<verse number="22">	ਤਾਂ ਵੀ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਵੱਡੀ ਉਮਰ ਦਿੰਦਾ ਹੈ, ਉਹ ਉੱਠਦਾ ਹੈ ਜਿਹ ਨੂੰ ਜੀਵਨ ਦਾ ਵਿਸਵਾਸ ਵੀ ਨਹੀਂ।</verse>
				<verse number="23">ਉਹ ਉਸ ਨੂੰ ਅਮਨ ਦਿੰਦਾ ਹੈ ਅਤੇ ਉਹ ਸਾਂਭਿਆ ਜਾਂਦਾ ਹੈ, ਅਤੇ ਉਹ ਦੀਆਂ ਅੱਖਾਂ ਉਨ੍ਹਾਂ ਦੇ ਰਾਹਾਂ ਉੱਤੇ ਹਨ।</verse>
				<verse number="24">ਓਹ ਥੋੜੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫਿਰ ਉਹ ਹੁੰਦੇ ਹੀ ਨਹੀਂ, ਓਹ ਨਿਵਾਏ ਜਾਂਦੇ ਹਨ, ਓਹ ਦੂਜਿਆਂ ਵਾਂਙੁ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆ ਵਾਂਙੁ ਵੱਢੇ ਜਾਂਦੇ ਹਨ!</verse>
				<verse number="25">ਜੇ ਇਹ ਇਉਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ? ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?।।</verse>
			</chapter>
			<chapter number="25">
				<verse number="1">ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਰਾਜ ਤੇ ਭੈ ਉਸ ਦੇ ਅੰਗ ਸੰਗ ਹਨ, ਉਹ ਆਪਣੇ ਉੱਚਿਆਂ ਅਸਥਾਨਾਂ ਵਿੱਚ ਸੁੱਖ ਸਾਂਦ ਰੱਖਦਾ ਹੈ।</verse>
				<verse number="3">ਭਲਾ ਉਹ ਦੀਆਂ ਫੌਜਾਂ ਵੀ ਗਿਣਤੀ ਦੀ ਹੈਗੀ? ਅਤੇ ਉਹ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?</verse>
				<verse number="4">ਮਨੁੱਖ ਫਿਰ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੂ, ਅਤੇ ਤੀਵੀਂ ਦਾ ਜਣਿਆ ਹੋਇਆ ਕਿਵੇਂ ਨਿਰਮਲ ਹੋਊ?</verse>
				<verse number="5">ਵੇਖ, ਚੰਦ ਵਿੱਚ ਵੀ ਚਮਕ ਨਹੀਂ, ਅਤੇ ਉਹ ਦੀ ਨਿਗਾਹ ਵਿੱਚ ਤਾਰੇ ਵੀ ਨਿਰਮਲ ਨਹੀਂ।</verse>
				<verse number="6">ਫੇਰ ਮਨੁੱਖ ਕਿੱਥੇ, ਜਿਹੜਾ ਕੀੜਾ ਹੀ ਹੈਗਾ, ਅਤੇ ਆਦਮੀ ਦਾ ਪੁੱਤ੍ਰ ਜਿਹੜਾ ਕਿਰਮ ਹੀ ਹੈਗਾ? ।।</verse>
			</chapter>
			<chapter number="26">
				<verse number="1">ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਤੈਂ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!</verse>
				<verse number="3">ਤੈਂ ਬੁੱਧਹੀਣ ਨੂੰ ਕੇਹੀ ਸਲਾਹ ਦਿੱਤੀ, ਅਤੇ ਅਸਲੀ ਗਿਆਨ ਬਹੁਤਾ ਸਾਰਾ ਦੱਸਿਆ!</verse>
				<verse number="4">ਤੈਂ ਕਿਹ ਨੂੰ ਗੱਲਾਂ ਦੱਸਿਆਂ, ਅਤੇ ਕਿਹ ਦਾ ਸਾਹ ਤੇਰੇ ਵਿੱਚੋਂ ਨਿੱਕਲਿਆਂ?।।</verse>
				<verse number="5">ਭੂਤਨੇ ਕੰਬਦੇ ਹਨ, ਪਾਣੀਆਂ ਅਤੇ ਉਨ੍ਹਾਂ ਦੇ ਰਹਿਣ ਵਾਲਿਆਂ ਦੇ ਹੇਠੋਂ!</verse>
				<verse number="6">ਪਤਾਲ ਓਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪੜਦਾ ਹੈ!</verse>
				<verse number="7">ਉਹ ਉੱਤਰ ਦੇਸ਼ ਨੂੰ ਵੇਹਲੇ ਥਾਂ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨਾ ਸਹਾਰੇ ਦੇ ਲਟਕਾਉਂਦਾ ਹੈ!</verse>
				<verse number="8">ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਪਰ ਬੱਦਲ ਉਨ੍ਹਾਂ ਦੇ ਹੇਠ ਪਾਟਦਾ ਨਹੀਂ।</verse>
				<verse number="9">ਉਹ ਆਪਣੀ ਰਾਜ ਗੱਦੀ ਨੂੰ ਢੱਕ ਲੈਂਦਾ ਹੈ, ਉਹ ਆਪਣਾ ਬੱਦਲ ਉਸ ਉੱਤੇ ਵਿਛਾਉਂਦਾ ਹੈ।</verse>
				<verse number="10">ਉਹਨੇ ਪਾਣੀਆਂ ਉੱਤੇ ਕੁੰਡਲ, ਚਾਨਣ ਤੇ ਅਨ੍ਹੇਰ ਦੀ ਰੱਦ ਤੀਕ ਪਾ ਦਿੱਤਾ ਹੈ।</verse>
				<verse number="11">ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ!</verse>
				<verse number="12">ਓਸ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੱਤਾ ਹੈ, ਅਤੇ ਆਪਣੀ ਬੁੱਧੀ ਨਾਲ ਰਾਹਬ ਨੂੰ ਮਾਰ ਸੁੱਟਿਆ ਹੈ।</verse>
				<verse number="13">ਉਹ ਦੇ ਆਤਮਾ ਨਾਲ ਅਕਾਸ਼ ਸਜ਼ਾਇਆ ਗਿਆ, ਉਹ ਦੇ ਹੱਥ ਨੇ ਉਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ।</verse>
				<verse number="14">ਵੇਖੋ, ਏਹ ਉਹ ਦੇ ਰਾਹਾਂ ਦੇ ਕੰਢੇ ਹੀ ਹਨ, ਅਤੇ ਅਸੀਂ ਉਹ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਪਰ ਉਹ ਦੀ ਸਮਰੱਥਾ ਦੀ ਗਰਜ ਕੌਣ ਸਮਝ ਸੱਕਦਾ ਹੈ?</verse>
			</chapter>
			<chapter number="27">
				<verse number="1">ਫੇਰ ਅੱਯੂਬ ਨੇ ਆਪਣਾ ਦ੍ਰਿਸ਼ਟਾਂਤ ਦੇ ਕੇ ਆਖਿਆ,</verse>
				<verse number="2">ਜੀਉਂਦੇ ਪਰਮੇਸ਼ੁਰ ਦੀ ਸੌਂਹ ਜਿਸ ਮੇਰਾ ਨਿਆਉਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਮੇਰੀ ਜਾਨ ਨੂੰ ਕੌੜਾ ਕੀਤਾ!</verse>
				<verse number="3">ਜਿੰਨਾ ਚਿਰ ਮੇਰਾ ਸਾਹ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਦਮ ਮੇਰੀਆਂ ਨਾਸਾਂ ਵਿੱਚ ਹੈ,</verse>
				<verse number="4">ਮੇਰੇ ਬੁੱਲ੍ਹ ਬਦੀ ਦੀਆਂ ਗੱਲਾਂ ਨਾ ਕਰਨਗੇ, ਮੇਰੀ ਜੀਭ ਮਕਰ ਨਾ ਉੱਚਰੇਗੀ</verse>
				<verse number="5">ਇਹ ਮੈਥੋਂ ਦੁਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੀਕ ਆਪਣੀ ਖਰਿਆਈ ਨਾ ਛੱਡਾਂਗਾ।</verse>
				<verse number="6">ਮੈਂ ਆਪਣਾ ਧਰਮ ਤਕੜਾਈ ਨਾਲ ਫੜਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ।।</verse>
				<verse number="7">ਮੇਰਾ ਵੈਰੀ ਦੁਸ਼ਟ ਵਾਂਙੁ ਹੋਵੇ, ਅਤੇ ਮੇਰਾ ਵਿਰੋਧੀ ਬੁਰਿਆਰ ਵਾਂਙੁ।</verse>
				<verse number="8">ਨਾਸਤਕ ਨੂੰ ਕੀ ਆਸ਼ਾ ਹੈ ਜਦ ਉਹ ਕੱਟਿਆ ਜਾਵੇ, ਜਦ ਪਰਮੇਸ਼ੁਰ ਉਹ ਦੀ ਜਾਨ ਲੈ ਲਵੇ?</verse>
				<verse number="9">ਭਲਾ, ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ, ਜਦ ਦੁਖ ਉਹ ਦੇ ਉੱਤੇ ਆਵੇ?</verse>
				<verse number="10">ਕੀ ਉਹ ਸਰਬ ਸ਼ਕਤੀਮਾਨ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?</verse>
				<verse number="11">ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਬਾਬਤ ਸਿਖਾਵਾਂਗਾ, ਜੋ ਕੁੱਝ ਸਰਬ ਸ਼ਕਤੀਮਾਨ ਦੇ ਵਿਖੇ ਹੈ ਮੈਂ ਨਾ ਲੁਕਾਵਾਂਗਾ।</verse>
				<verse number="12">ਵੇਖੋ, ਤੁਸੀਂ ਸਭਨਾਂ ਨੇ ਡਿੱਠਾ, ਤਾਂ ਤੁਸੀਂ ਕਿਉਂ ਬਿਲਕੁਲ ਹੀ ਨਿਕੰਮੇ ਹੋ ਗਏ?</verse>
				<verse number="13">ਏਹ ਪਰਮੇਸ਼ੁਰ ਦੇ ਨਾਲ ਦੁਸ਼ਟ ਜਨ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ ਜਿਹੜਾ ਉਹ ਸਰਬ ਸ਼ਕਤੀਮਾਨ ਤੋਂ ਲੈਂਦੇ ਹਨ,</verse>
				<verse number="14">ਜੇ ਉਹ ਦੇ ਪੁੱਤ੍ਰ ਬਹੁਤੇ ਹੋ ਜਾਣ ਤਾਂ ਇਹ ਤਲਵਾਰ ਲਈ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।</verse>
				<verse number="15">ਉਹ ਦਾ ਬਕੀਆ ਮਰ ਕੇ ਦੱਬਿਆ ਜਾਵੇਗਾ, ਅਤੇ ਉਹ ਦੀਆਂ ਵਿਧਵਾਂ ਨਾ ਰੋਣਗੀਆਂ।</verse>
				<verse number="16">ਜੇ ਉਹ ਖ਼ਾਕ ਵਾਂਙੁ ਚਾਂਦੀ ਦੇ ਢੇਰ ਨਾ ਲਵੇ, ਅਤੇ ਮਿੱਟੀ ਵਾਂਙੁ ਬਸਤ੍ਰ ਤਿਆਰ ਕਰੇ,-</verse>
				<verse number="17">ਉਹ ਤਿਆਰ ਤਾਂ ਕਰੇ ਪਰ ਪਾਉਣਗੇ ਉਹ ਨੂੰ ਧਰਮੀ ਅਤੇ ਉਹ ਚਾਂਦੀ ਬੇਦੋਸ਼ੇ ਵੰਡ ਲੈਣਗੇ ।</verse>
				<verse number="18">ਉਹ ਆਪਣਾ ਘਰ ਮੱਕੜੀ ਵਾਂਙੁ ਬਣਾਉਂਦਾ ਹੈ, ਅਤੇ ਇੱਕ ਕੁੱਲੀ ਵਾਂਙੁ ਜਿਹ ਨੂੰ ਕੋਈ ਰਾਖਾ ਬਣਾਉਂਦਾ ਹੈ।</verse>
				<verse number="19">ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਫੇਰ ਇਉਂ ਨਹੀਂ, ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਹੈ ਨਹੀਂ।</verse>
				<verse number="20">ਭੈਜਲ ਉਹ ਨੂੰ ਪਾਣੀਆਂ ਵਾਂਙੁ ਆ ਪੈਂਦੇ, ਝੱਖੜ ਰਾਤ ਨੂੰ ਉਹ ਨੂੰ ਉਡਾ ਲੈ ਜਾਂਦਾ ਹੈ।</verse>
				<verse number="21">ਪੁਰੇ ਦੀ ਹਵਾ ਉਹ ਨੂੰ ਚੁੱਕਦੀ ਅਤੇ ਉਹ ਚੱਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਲੈ ਜਾਂਦੀ ਹੈ।</verse>
				<verse number="22">ਅਤੇ ਉਹ ਉਸ ਉੱਤੇ ਤਰਸ ਖਾਧੇ ਬਿਨਾ ਆਪਣੇ ਆਪ ਨੂੰ ਸੁੱਟੇਗੀ, ਉਹ ਉਸ ਦੇ ਹੱਥੋਂ ਸਿਰ ਤੇ ਪੈਰ ਰੱਖ ਕੇ ਨੱਠੇਗਾ।</verse>
				<verse number="23">	ਉਹ ਉਸ ਦੇ ਉੱਤੇ ਤਾਉੜੀ ਵਜਾਵੇਗੀ ਅਤੇ ਉਹ ਦੇ ਉੱਤੇ ਆਪਣੇ ਥਾਂ ਤੋਂ ਛੁਛਕਾਰੇਗੀ।</verse>
			</chapter>
			<chapter number="28">
				<verse number="1">ਨਿਸੰਗ ਖਾਨ ਚਾਂਦੀ ਲਈ ਹੁੰਦੀ ਹੈ, ਅਤੇ ਥਾਂ ਸੋਨੇ ਲਈ ਜਿਹ ਨੂੰ ਉਹ ਨਿਰਮਲ ਕਰਦੇ ਹਨ।</verse>
				<verse number="2">ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਪੱਥਰ ਢਲ ਕੇ ਤਾਂਬਾ ਹੋ ਜਾਂਦਾ ਹੈ।</verse>
				<verse number="3">ਇਨਸਾਨ ਅਨ੍ਹੇਰੇ ਦਾ ਅੰਤ ਕਰਦਾ ਹੈ, ਅਤੇ ਸਰਹੱਦ ਤੀਕ ਅਨ੍ਹੇਰ ਘੁੱਪ ਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ।</verse>
				<verse number="4">ਓਹ ਅਬਾਦੀ ਤੋਂ ਦੂਰ ਸੁਰੰਗ ਖੋਲ੍ਹਦੇ ਹਨ, ਅਤੇ ਰਾਹੀਆਂ ਤੋਂ ਵਿੱਸਰ ਜਾਂਦੇ ਹਨ, ਓਹ ਇਨਸਾਨ ਤੋਂ ਦੂਰ ਲਟਕਦੇ ਤੇ ਝੂਲਦੇ ਹਨ।</verse>
				<verse number="5">ਧਰਤੀ ਤੋਂ ਰੋਟੀ ਨਿੱਕਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।</verse>
				<verse number="6">ਉਹ ਦੇ ਪੱਥਰ ਨੀਲਮ ਦੇ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ।</verse>
				<verse number="7">ਸ਼ਿਕਾਰੀ ਪੰਛੀ ਉਸ ਪਹੇ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਹ ਨੂੰ ਡਿੱਠਾ ਹੈ।</verse>
				<verse number="8">ਮਗਰੂਰ ਦਰਿੰਦੇ ਉਸ ਵਿੱਚ ਨਹੀਂ ਚੱਲੇ ਹਨ, ਨਾ ਬਬਰ ਸ਼ੇਰ ਉਸ ਉੱਤੋਂ ਲੰਘਿਆ ਹੈ।</verse>
				<verse number="9">ਇਨਸਾਨ ਆਪਣਾ ਹੱਥ ਚਕਮਕ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।</verse>
				<verse number="10">ਉਹ ਚਟਾਨਾਂ ਵਿੱਚ ਨਾਲੇ ਖੋਦਦਾ ਹੈ, ਅਤੇ ਉਹ ਦੀ ਅੱਖ ਹਰ ਬਹੁਮੁੱਲੀ ਵਸਤ ਵੇਖਦੀ ਹੈ।</verse>
				<verse number="11">ਉਹ ਨਦੀਆਂ ਨੂੰ ਬੁੰਨ੍ਹ ਦਿੰਦਾ ਹੈ ਭਈ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ</verse>
				<verse number="12">ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ?</verse>
				<verse number="13">ਇਨਸਾਨ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।</verse>
				<verse number="14">ਡੁੰਘਿਆਈ ਕਹਿੰਦੀ ਹੈ, \ਉਹ ਮੇਰੇ ਵਿੱਚ ਨਹੀਂ ਹੈ\ ਅਤੇ ਸਮੁੰਦਰ ਕਹਿੰਦਾ ਹੈ ਕਿ, \ਉਹ ਮੇਰੇ ਕੋਲ ਨਹੀਂ ਹੈ\</verse>
				<verse number="15">ਉਹ ਦੇ ਬਦਲੇ ਸੋਨਾ ਨਹੀਂ ਦੇਈਦਾ, ਨਾ ਉਹ ਦੇ ਮੁੱਲ ਲਈ ਚਾਂਦੀ ਤੋਂਲੀਦੀ ਹੈ।</verse>
				<verse number="16">ਓਫ਼ੀਰ ਦੇ ਸੋਨੇ ਤੋਂ ਉਹ ਦੀ ਕੀਮਤ ਨਹੀਂ ਭਰ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਤੋਂ, ਨਾ ਨੀਲਮ ਤੋਂ।</verse>
				<verse number="17">ਸੋਨਾ ਤੇ ਕੱਚ ਉਹ ਦੇ ਤੁੱਲ ਨਹੀਂ ਹੋ ਸੱਕਦੇ ਹਨ, ਨਾ ਕੁੰਦਨ ਸੋਨੇ ਦੇ ਗਹਿਣੇ ਉਹ ਦੇ ਬਦਲੇ ਆ ਸੱਕਦੇ ਹਨ।</verse>
				<verse number="18">ਮੂੰਗੇ ਅਤੇ ਬਲੌਰ ਦਾ ਨਾਉਂ ਹੀ ਕੀ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੱਧ ਹੈ।</verse>
				<verse number="19">ਕੂਸ਼ ਦਾ ਸੁਨਹਿਲਾ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸੱਕਦੀ ਹੈ।।</verse>
				<verse number="20">ਬੁੱਧ ਫੇਰ ਕਿੱਥੋਂ ਆਉਂਦੀ ਅਤੇ ਸਮਝ ਦਾ ਥਾਂ ਕਿੱਥੇ ਹੈ?</verse>
				<verse number="21">ਉਹ ਤਾਂ ਹਰ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦਿਆਂ ਪੰਛੀਆਂ ਤੋਂ ਛਿਪੀ ਹੋਈ ਹੈ।</verse>
				<verse number="22">	ਹਲਾਕਤ ਤੇ ਮੌਤ ਆਖਦੀਆਂ ਹਨ, \ਅਸਾਂ ਉਹ ਦੀ ਅਵਾਈ ਆਪਣੀਂ ਕੰਨੀਂ ਸੁਣੀ ਹੈ\।।</verse>
				<verse number="23">ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ।</verse>
				<verse number="24">ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੀਕ ਨਿਗਾਹ ਕਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।</verse>
				<verse number="25">ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,</verse>
				<verse number="26">ਜਦ ਉਹ ਨੇ ਮੀਂਹ ਲਈ ਬਿਧ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ,</verse>
				<verse number="27">ਤਦ ਉਹ ਨੇ ਉਹ ਨੂੰ ਵੇਖਿਆ ਅਤੇ ਦੱਸਿਆ, ਉਹ ਨੇ ਉਹ ਨੂੰ ਕਾਇਆ ਕੀਤਾ ਸਗੋਂ ਉਹ ਨੂੰ ਖੋਜਿਆ,</verse>
				<verse number="28">ਅਤੇ ਉਹ ਨੇ ਆਦਮੀ ਨੂੰ ਆਖਿਆ, \ਵੇਖ, ਪ੍ਰਭੁ ਦਾ ਭੈ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ, ਸਮਝ ਹੈ!\</verse>
			</chapter>
			<chapter number="29">
				<verse number="1">ਅੱਯੂਬ ਨੇ ਫੇਰ ਆਪਣਾ ਦ੍ਰਿਸ਼ਟਾਂਤ ਦੇ ਕੇ ਆਖਿਆ,</verse>
				<verse number="2">ਕਾਸ਼ ਕਿ ਮੈਂ ਹੁੰਦਾ ਜਿਵੇਂ ਪਰਾਚੀਨ ਮਹੀਨਿਆਂ ਵਿੱਚ, ਜਿਵੇਂ ਉਨ੍ਹੀਂ ਦਿਨੀਂ ਜਦ ਪਰਮੇਸ਼ੁਰ ਮੇਰੀ ਪਾਲਨਾ ਕਰਦਾ ਸੀ,</verse>
				<verse number="3">ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਅਨ੍ਹੇਰੇ ਵਿੱਚ ਚੱਲਦਾ ਸਾਂ ।</verse>
				<verse number="4">ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸਾਂ, ਜਦ ਪਰਮੇਸ਼ੁਰ ਦਾ ਸਤ ਸੰਗ ਮੇਰੇ ਤੰਬੂ ਉੱਤੇ ਸੀ,</verse>
				<verse number="5">ਜਦ ਸਰਬ ਸ਼ਕਤੀਮਾਨ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ ਦੁਆਲੇ ਸਨ,</verse>
				<verse number="6">ਜਦ ਮੇਰੇ ਕਦਮ ਦਹੀ ਨਾਲ ਧੋਤੇ ਜਾਂਦੇ, ਅਤੇ ਚਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ,</verse>
				<verse number="7">ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ,</verse>
				<verse number="8">ਤਦ ਜੁਆਨ ਮੈਨੂੰ ਵੇਖ ਕੇ ਹਟ ਜਾਂਦੇ, ਅਤੇ ਬੁੱਢੇ ਉੱਠ ਖੜੇ ਹੁੰਦੇ ਸਨ।</verse>
				<verse number="9">ਸਰਦਾਰ ਗੱਲਾਂ ਨੂੰ ਛੱਡ ਦਿੰਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।</verse>
				<verse number="10">ਹਾਕਮਾਂ ਦੀ ਅਵਾਜ਼ ਚੁੱਪ ਹੋ ਜਾਂਦੀ, ਅਤੇ ਉਨ੍ਹਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ ।</verse>
				<verse number="11">ਜਦ ਕੰਨ ਸੁਣਦਾ ਤਦ ਮੈਨੂੰ ਧੰਨ ਆਖਦਾ ਸੀ, ਅਤੇ ਜਦ ਅੱਖ ਵੇਖਦੀ ਤਦ ਮੇਰੀ ਸਾਖੀ ਦਿੰਦੀ ਸੀ,</verse>
				<verse number="12">ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸਾਂ ਜਦ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦ ਉਹ ਦਾ ਕੋਈ ਸਹਾਇਕ ਨਹੀਂ ਸੀ।</verse>
				<verse number="13">ਨਾਸ ਹੋਣ ਵਾਲੇ ਦੀ ਬਰਕਤ ਮੇਰੇ ਉੱਤੇ ਆਉਂਦੀ ਸੀ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ ।</verse>
				<verse number="14">ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਉਂ ਚੋਗੇ ਤੇ ਅਮਾਮੇ ਜਿਹਾ ਸੀ,</verse>
				<verse number="15">ਮੈਂ ਅੰਨ੍ਹਿਆਂ ਲਈ ਅੱਖਾਂ ਸਾਂ, ਅਤੇ ਲੰਗੜਿਆਂ ਲਈ ਲੱਤਾਂ ਸਾਂ,</verse>
				<verse number="16">ਮੈਂ ਕੰਗਾਲਾਂ ਲਈ ਪਿਤਾ ਸਾਂ, ਅਤੇ ਮੈਂ ਆਪਣੇ ਨਾਵਾਕਿਫ ਦੇ ਮੁੱਕਦਮੇ ਦੀ ਵੀ ਪੜਤਾਲ ਕਰਦਾ ਸਾਂ,</verse>
				<verse number="17">ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਕਢਾਉਂਦਾ ਸਾਂ,</verse>
				<verse number="18">ਤਾਂ ਮੈਂ ਆਖਿਆ, ਮੈਂ ਆਪਣੀ ਕੁੱਲੀ ਵਿੱਚ ਮਰਾਂਗਾ, ਆਪਣੇ ਦਿਨ ਰੇਤ ਜਿੰਨੇ ਵਧਾਵਾਂਗਾ।</verse>
				<verse number="19">ਮੇਰੀਆਂ ਜੜ੍ਹਾਂ ਪਾਣੀ ਤਾਈਂ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।</verse>
				<verse number="20">ਮੇਰਾ ਪਰਤਾਪ ਮੇਰੇ ਨਾਲ ਤਾਜ਼ਾ ਹੈ, ਅਤੇ ਮੇਰਾ ਧਣੁਖ ਹੱਥ ਵਿੱਚ ਨਵਾਂ ਬਣ ਜਾਂਦਾ ਹੈ ।।</verse>
				<verse number="21">ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ।</verse>
				<verse number="22">ਮੇਰੇ ਬੋਲਣ ਦੇ ਮਗਰੋਂ ਓਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਨ੍ਹਾਂ ਉੱਤੇ ਟਪਕਦੀਆਂ ਸਨ।</verse>
				<verse number="23">ਓਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਪਿੱਛਲੇ ਮੀਂਹ ਲਈ।</verse>
				<verse number="24">ਜਦ ਉਹ ਬੇਦਿਲ ਹੁੰਦੇ ਤਾਂ ਮੈਂ ਉਨ੍ਹਾਂ ਉੱਤੇ ਮੁਸਕਰਾਉਂਦਾ ਅਤੇ ਮੇਰੇ ਸੁੱਖ ਦਾ ਚਾਨਣ ਉਨ੍ਹਾਂ ਨੇ ਕਦੀ ਰੱਦ ਨਾ ਕੀਤਾ।</verse>
				<verse number="25">ਮੈਂ ਉਨ੍ਹਾਂ ਦਾ ਰਾਹ ਚੁਣਦਾ ਸਾਂ ਅਤੇ ਪਰਮੁਖ ਹੋ ਕੇ ਬਹਿੰਦਾ ਸਾਂ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਙੁ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।।</verse>
			</chapter>
			<chapter number="30">
				<verse number="1">ਪਰ ਹੁਣ ਓਹ ਜਿਹੜੇ ਮੈਥੋਂ ਛੁਟੇਰੇ ਹਨ ਮੇਰੇ ਉੱਤੇ ਹੱਸਦੇ ਹਨ, ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਮੈਂ ਰੱਦ ਕਰਦਾ, ਭਈ ਉਹ ਮੇਰੇ ਇੱਜੜ ਦੇ ਕੁੱਤਿਆਂ ਨਾਲ ਨਾ ਬੈਠਣ!</verse>
				<verse number="2">ਭਲਾ, ਉਨ੍ਹਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਨ੍ਹਾਂ ਵਿੱਚ ਪੁਰਸ਼ਾਰਥ ਦਾ ਨਾਸ ਹੋਇਆ ਹੋਇਆ ਹੈ?</verse>
				<verse number="3">ਥੁੜ ਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਓਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।</verse>
				<verse number="4">ਉਹ ਝਾੜੀਆਂ ਉੱਤੇ ਨਮਕੀਨ ਸਾਗ ਤੋਂੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਨ੍ਹਾਂ ਦੀ ਰੋਟੀ ਹੈ।</verse>
				<verse number="5">ਓਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਨ੍ਹਾਂ ਉੱਤੇ ਇਉਂ ਚਿੱਲਾਉਂਦੇ ਜਿਵੇਂ ਚੋਰ ਉੱਤੇ!</verse>
				<verse number="6">ਭਿਆਣਕ ਵਾਦੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਗਾਰਾਂ ਵਿੱਚ ਓਹ ਰਹਿੰਦੇ ਹਨ।</verse>
				<verse number="7">ਝਾੜੀਆਂ ਦੇ ਵਿੱਚ ਓਹ ਹੀਂਗਦੇ ਹਨ, ਕੰਡਿਆਂ ਦੇ ਹੇਠ ਓਹ ਇਕੱਠੇ ਪਏ ਰਹਿੰਦੇ ਹਨ।</verse>
				<verse number="8">ਓਹ ਮੂਰਖ ਦੀ ਅੰਸ, ਸਗੋਂ ਕੀਰਾਂ ਦੀ ਅੰਸ ਹਨ, ਓਹ ਦੇਸ ਤੋਂ ਕੁੱਟ ਕੁੱਟ ਕੇ ਕੱਢੇ ਗਏ ਸਨ!</verse>
				<verse number="9">ਅਤੇ ਹੁਣ ਮੈਂ ਉਨ੍ਹਾਂ ਦਾ ਗੀਤ ਹੋਇਆ ਹਾਂ, ਮੈਂ ਉਨ੍ਹਾਂ ਲਈ ਇੱਕ ਬੋਲੀ ਹੋਇਆ ਹਾਂ!</verse>
				<verse number="10">ਓਹ ਮੈਥੋਂ ਘਿਣ ਖਾਂਦੇ, ਓਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,</verse>
				<verse number="11">ਕਿਉਂ ਜੋ ਉਹ ਨੇ ਮੇਰਾ ਚਿੱਲਾ ਢਿੱਲਾ ਕੀਤਾ, ਅਤੇ ਮੈਨੂੰ ਅਧੀਨ ਕੀਤਾ, ਓਹ ਮੇਰੇ ਅੱਗੇ ਬੇ ਲਗਾਮ ਹੋ ਗਏ ਹਨ!</verse>
				<verse number="12">ਮੇਰੇ ਸੱਜੇ ਪਾਸੇ ਘੜਮੱਸ ਉੱਠਦੀ ਹੈ, ਓਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੇਰੇ ਵਿਰੁੱਧ ਆਪਣੇ ਹਲਾਕ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।</verse>
				<verse number="13">ਓਹ ਮੇਰੇ ਪਹੇ ਨੂੰ ਤੋੜ ਸੁੱਟਦੇ ਹਨ, ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ, ਓਹ ਜਿਨ੍ਹਾਂ ਦਾ ਕੋਈ ਸਹਾਇਕ ਨਹੀਂ ਹੈ!</verse>
				<verse number="14">ਓਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਬਰਬਾਦੀ ਦੇ ਹੇਠੋਂ ਉਹ ਆਪਣੇ ਆਪ ਨੂੰ ਰੋੜ੍ਹਦੇ ਹਨ।</verse>
				<verse number="15">ਭੈਜਲ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਙੁ ਜਾਂਦੀ ਰਹੀ! ।।</verse>
				<verse number="16">ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲਦੀ ਹੈ, ਦੁਖ ਦੇ ਦਿਨ ਮੈਨੂੰ ਫੜਦੇ ਹਨ।</verse>
				<verse number="17">ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।</verse>
				<verse number="18">ਵੱਡੇ ਜ਼ੋਰ ਨਾਲ ਉਹ ਮੇਰਾ ਭੇਸ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਙੁ ਉਹ ਮੈਨੂੰ ਜਕੜਦੀ ਹੈ।</verse>
				<verse number="19">ਉਹ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ ਵਰਗਾ ਹੋ ਗਿਆ ਹਾਂ।</verse>
				<verse number="20">ਮੈਂ ਤੇਰੀ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖਲੋਂਦਾ ਹਾਂ ਪਰ ਤੂੰ ਮੇਰੀ ਵੱਲ ਝਾਕਦਾ ਹੀ ਹੈਂ।</verse>
				<verse number="21">ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈ!</verse>
				<verse number="22">ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈ, ਅਤੇ ਮੈਨੂੰ ਅਨ੍ਹੇਰੇ ਵਿੱਚ ਘੋਲ ਦਿੰਦਾ ਹੈ,</verse>
				<verse number="23">ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੀਕ ਅੱਪੜਾਏਂਗਾ, ਅਤੇ ਉਸ ਵਾਸ ਤੀਕ ਜਿਹੜਾ ਸਾਰੇ ਜੀਉਂਦਿਆਂ ਲਈ ਹੈ।।</verse>
				<verse number="24">ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ?</verse>
				<verse number="25">ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸਾਂ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ?</verse>
				<verse number="26">ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਾਂ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਾਂ ਅਨ੍ਹੇਰਾ ਛਾਇਆ,</verse>
				<verse number="27">ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਅਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਏ ਹਨ!</verse>
				<verse number="28">ਮੈਂ ਕਾਲਾ ਹੋ ਕੇ ਫਿਰਦਾ ਹਾਂ, ਇਹ ਬਿਨਾ ਧੁੱਪ ਦੇ ਹੋਇਆ, ਮੈਂ ਸਭਾ ਵਿੱਚ ਉੱਠ ਕੇ ਦੁਹਾਈ ਦਿੰਦਾ ਹਾਂ!</verse>
				<verse number="29">ਮੈਂ ਗਿੱਦੜਾ ਦਾ ਭਰਾ, ਅਤੇ ਸ਼ੁਤਰ ਮੁਰਗ ਦਾ ਸਾਥੀ ਹਾਂ।</verse>
				<verse number="30">ਮੇਰੀ ਖੱਲ ਕਾਲੀ ਹੋ ਕੇ ਮੈਂਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ!</verse>
				<verse number="31">ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ! ।।</verse>
			</chapter>
			<chapter number="31">
				<verse number="1">ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਾਂ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?</verse>
				<verse number="2">ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ?</verse>
				<verse number="3">ਕੀ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਨਹੀਂ?</verse>
				<verse number="4">ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?।।</verse>
				<verse number="5">ਜੇ ਮੈਂ ਵਿਅਰਥ ਨਾਲ ਚੱਲਿਆਂ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -</verse>
				<verse number="6">(ਉਹ ਮੈਨੂੰ ਧਰਮ ਤੁਲਾ ਉੱਤੇ ਤੋਂਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)</verse>
				<verse number="7">ਜੇ ਮੇਰਾ ਕਦਮ ਕੁਰਾਹੇ ਗਿਆ ਹੋਵੇ, ਅਤੇ ਮੇਰਾ ਦਿਲ ਮੇਰੀਆਂ ਅੱਖੀਆਂ ਦੇ ਮਗਰ ਚੱਲਿਆ ਹੋਵੇ ਅਤੇ ਮੇਰੇ ਹੱਥਾਂ ਤੇ ਕੋਈ ਦਾਗ ਲੱਗਾ ਹੋਵੇ,</verse>
				<verse number="8">ਤਾਂ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ! ।।</verse>
				<verse number="9">ਜੇ ਮੇਰਾ ਦਿਲ ਕਿਸੇ ਤੀਵੀਂ ਤੇ ਮੋਹਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਦਰਵੱਜੇ ਉੱਤੇ ਛਹਿ ਵਿੱਚ ਬੈਠਾਂ ਹੋਵਾਂ,</verse>
				<verse number="10">ਤਾਂ ਮੇਰੀ ਤੀਵੀਂ ਦੂਜੇ ਲਈ ਪੀਹੇ, ਅਤੇ ਦੂਜੇ ਉਸ ਉੱਤੇ ਝੁੱਕਣ!</verse>
				<verse number="11">ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਕੋਤਵਾਲਾਂ ਦੇ ਸਜ਼ਾ ਦੇਣ ਜੋਗ ਬਦੀ ਹੁੰਦੀ!</verse>
				<verse number="12">ਉਹ ਤਾਂ ਇੱਕ ਅੱਗ ਹੈ ਜਿਹੜੀ ਹਲਾਕਤ ਤੀਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ</verse>
				<verse number="13">ਜੇ ਮੈਂ ਆਪਣੇ ਦਾਸ ਯਾ ਆਪਣੀ ਦਾਸੀ ਨੂੰ ਤੁੱਛ ਜਾਤਾ ਹੋਵੇ, ਜਦ ਓਹ ਮੇਰੇ ਵਿਰੁੱਧ ਲੜੇ ਹੋਣ,</verse>
				<verse number="14">ਤਾਂ ਜਦ ਪਰਮੇਸ਼ੁਰ ਉੱਠੇ ਮੈਂ ਕੀ ਕਰਾਂ, ਅਤੇ ਜਦ ਉਹ ਖ਼ਬਰ ਲਵੇ ਤਾਂ ਮੈਂ ਕੀ ਉੱਤਰ ਦਿਆਂ?</verse>
				<verse number="15">ਜਿਹ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?।।</verse>
				<verse number="16">ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਰੋਕ ਰੱਖਿਆ ਹੋਵੇ, ਅਤੇ ਵਿਧਵਾ ਦੀਆਂ ਅੱਖੀਆਂ ਮੇਰੇ ਕਾਰਨ ਰਹਿ ਗਈਆਂ ਹੋਣ,</verse>
				<verse number="17">ਯਾ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -</verse>
				<verse number="18">(ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਉਹ ਦੀ ਅਗੁਵਾਈ ਕੀਤੀ)</verse>
				<verse number="19">ਜੇ ਮੈਂ ਕਿਸੇ ਨੂੰ ਬਿਨਾ ਕੱਪੜੇ ਤੇ ਮਰਦੇ, ਯਾ ਕੰਗਾਲ ਨੂੰ ਬਿਨਾ ਓਢਣੇ ਦੇ ਵੇਖਿਆ ਹੋਵੇ,</verse>
				<verse number="20">ਜੇ ਉਹ ਦੀ ਕਮਰ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ, ਅਤੇ ਉਹ ਮੇਰੀਆਂ ਭੇਡਾਂ ਦੀ ਉੱਨ ਤੋਂ ਗਰਮ ਨਾ ਹੋਇਆ ਹੋਵੇ,</verse>
				<verse number="21">ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਏਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,</verse>
				<verse number="22">ਤਾਂ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ! ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ!</verse>
				<verse number="23">ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁੱਝ ਨਹੀਂ ਕਰ ਸੱਕਦਾ ਸਾਂ।</verse>
				<verse number="24">ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਯਾ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ,-</verse>
				<verse number="25">ਜੇ ਮੈਂ ਖ਼ੁਸ਼ੀ ਮਨਾਈ ਹੁੰਦੀ ਭਈ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -</verse>
				<verse number="26">	ਜੇ ਮੈਂ ਸੂਰਜ ਨੂੰ ਡਿੱਠਾ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,</verse>
				<verse number="27">ਅਤੇ ਮੇਰਾ ਦਿਲ ਚੁੱਪਕੇ ਮੋਹਤ ਹੋ ਗਿਆ ਹੁੰਦਾ, ਅਤੇ ਮੇਰੇ ਮੂੰਹ ਨੇ ਮੇਰੇ ਹੱਥ ਨੂੰ ਚੁੰਮ ਲਿਆ ਹੁੰਦਾ,</verse>
				<verse number="28">ਤਾਂ ਇਹ ਕੋਤਵਾਲਾਂ ਦੇ ਸਜ਼ਾ ਦੇਣ ਜੋਗ ਬਦੀ ਹੁੰਦੀ, ਇਸ ਲਈ ਕਿ ਮੈਂ ਸੁਰਗੀ ਪਰਮੇਸ਼ੁਰ ਦਾ ਇਨਕਾਰ ਕਰ ਦਿੱਤਾ ਹੁੰਦਾ! ।।</verse>
				<verse number="29">ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਮੈਂ ਖ਼ੁਸ਼ੀ ਮਨਾਈ ਹੁੰਦੀ,</verse>
				<verse number="30">(ਸਗੋਂ ਮੈਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ, ਭਈ ਉਹ ਦੀ ਜਾਨ ਸਰਾਪ ਨਾਲ ਮੰਗਾਂ)</verse>
				<verse number="31">ਜੇ ਮੇਰੇ ਤੰਬੂ ਦੇ ਆਦਮੀਆਂ ਨੇ ਨਾ ਆਖਿਆ ਹੋਵੇ, ਭਈ ਕੌਣ ਹੈ ਜਿਹੜਾ ਉਹ ਦੇ ਮਾਸ ਤੋਂ ਨਾ ਰੱਜਿਆ ਹੋਵੇ?</verse>
				<verse number="32">(ਪਰਦੇਸੀ ਨੂੰ ਗਲੀ ਵਿੱਚ ਰਾਤ ਕੱਟਨੀ ਨਾ ਪਈ, ਪਰ ਮੈਂ ਆਪਣੇ ਦਰਵੱਜੇ ਨੂੰ ਰਾਹੀ ਲਈ ਖੋਲ੍ਹਦਾ ਸਾਂ) -</verse>
				<verse number="33">ਜੇ ਮੈਂ ਆਦਮ ਵਾਙੁ ਆਪਣੇ ਅਪਰਾਧ ਨੂੰ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਛਿਪਾਈ ਹੋਵੇ,</verse>
				<verse number="34">ਏਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈ ਖਾਂਦਾ ਸਾਂ, ਨਾਲੇ ਘਰਾਣਿਆਂ ਦੀ ਘਿਣ ਨੇ ਮੈਨੂੰ ਅਜਿਹਾ ਡਰਾਇਆ, ਭਈ ਮੈਂ ਚੁੱਪ ਵੱਟ ਲਈ ਅਤੇ ਦਰਵੱਜੇ ਤੋਂ ਬਾਹਰ ਨਾ ਨਿੱਕਲਿਆ, -</verse>
				<verse number="35">ਕਾਸ਼ ਕਿ ਕੋਈ ਮੇਰੀ ਸੁਣਦਾ! ਲਓ, ਏਹ ਮੇਰਾ ਅੰਗੂਠਾ ਹੈ, ਸਰਬ ਸ਼ਕਤੀਮਾਨ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਮੁਖਾਲਫ਼ ਦੀ ਲਿਖਤ ਦੀ ਮਿਸਲ ਹੁੰਦੀ!</verse>
				<verse number="36">ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਤੇ ਚੁੱਕਦਾ, ਮੈਂ ਉਹ ਨੂੰ ਆਪਣੇ ਉੱਤੇ ਪਗੜੀ ਵਾਂਙੁ ਬੰਨ੍ਹਦਾ,</verse>
				<verse number="37">ਮੈਂ ਉਹ ਨੂੰ ਆਪਣੇ ਕਦਮਾਂ ਦੀ ਗਿਣਤੀ ਦੱਸਦਾ, ਮੈਂ ਉਹ ਦੇ ਨੇੜੇ ਹਾਕਮ ਵਾਂਙੁ ਢੁੱਕਦਾ, -</verse>
				<verse number="38">ਜੇ ਮੇਰੀ ਜਮੀਨ ਮੇਰੇ ਵਿਰੁੱਧ ਚਿੱਲਾਈ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਹੋਏ ਹੋਣ</verse>
				<verse number="39">ਜੇ ਮੈਂ ਉਹ ਦੀ ਉਪਜ ਨੂੰ ਬਿਨਾ ਚਾਂਦੀ ਦੇ ਖਾਧਾ ਹੋਵੇ, ਯਾ ਉਹ ਦੇ ਮਾਲਕਾਂ ਦੀ ਜਾਨ ਲੀਤੀ ਹੋਵੇ,</verse>
				<verse number="40">ਤਾਂ ਕਣਕ ਦੇ ਥਾਂ ਪੋਹਲੀਆਂ, ਅਤੇ ਜੌਂ ਦੇ ਥਾਂ ਪੁਘਾਟ ਨਿੱਕਲਣ! ਅੱਯੂਬ ਦੀਆਂ ਗੱਲਾਂ ਮੁੱਕਦੀਆਂ ਹੋਈਆਂ ਹਨ।।</verse>
			</chapter>
			<chapter number="32">
				<verse number="1">ਇਨ੍ਹਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ</verse>
				<verse number="2">ਫੇਰ ਬਰਕਏਲ ਬੂਜ਼ੀ ਦੇ ਪੁੱਤ੍ਰ ਅਲੀਹੂ ਦਾ ਜਿਹੜਾ ਰਾਮ ਦੇ ਟੱਬਰ ਦਾ ਸੀ, ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅਯੁੱਬ ਉੱਤੇ ਭੜਕਿਆ ਇਸ ਲਈ ਕਿ ਉਸ ਆਪਣੇ ਆਪ ਨੂੰ ਨਾ ਕਿ ਪਰਮੇਸ਼ੁਰ ਨੂੰ ਧਰਮੀ ਠਹਿਰਾਇਆ</verse>
				<verse number="3">ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤ੍ਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਨ੍ਹਾਂ ਨੇ ਉੱਤਰ ਨਾ ਲੱਭਾ ਤਾਂ ਵੀ ਉਨ੍ਹਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਈਆ</verse>
				<verse number="4">ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਹ ਦੇ ਨਾਲੋਂ ਬੁੱਢੇ ਸਨ</verse>
				<verse number="5">ਜਦ ਅਲੀਹੂ ਨੇ ਵੇਖਿਆ ਕਿ ਇਨ੍ਹਾਂ ਤਿੰਨ੍ਹਾਂ ਮਨੁੱਖਾਂ ਦੇ ਮੂੰਹ ਵਿੱਚ ਉੱਤਰ ਨਹੀਂ ਹੈ ਤਾਂ ਉਹ ਦਾ ਕ੍ਰੋਧ ਭੜਕਿਆ।।</verse>
				<verse number="6">ਤਾਂ ਬਰਕਏਲ ਬੂਜ਼ੀ ਦੇ ਪੁੱਤ੍ਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, ਮੈਂ ਦਿਨਾਂ ਵਿੱਚ ਜੁਆਨ ਹਾਂ, ਤੁਸੀਂ ਵੱਡੀ ਉਮਰ ਦੇ ਹੋ, ਏਸ ਲਈ ਮੈਂ ਤੁਹਾਨੂੰ ਆਪਣਾ ਵਿਚਾਰ ਦੱਸਣ ਥੋਂ ਸੰਗ ਗਿਆ ਅਤੇ ਡਰ ਗਿਆ।</verse>
				<verse number="7">ਮੈਂ ਆਖਿਆ ਸੀ ਕਿ ਦਿਨ ਬੋਲਣ, ਅਤੇ ਬਹੁਤੇ ਵਰ੍ਹੇ ਬੁੱਧ ਸਿਖਾਉਣ,</verse>
				<verse number="8">ਪ੍ਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਦਾ ਸਾਹ ਉਨ੍ਹਾਂ ਨੂੰ ਸਮਝ ਦਿੰਦਾ ਹੈ।</verse>
				<verse number="9">ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਨਾ ਹੀ ਬੁੱਢੇ ਨਿਆਉਂ ਨੂੰ ਸਮਝਣ ਵਾਲੇ ਹਨ।</verse>
				<verse number="10">ਏਸ ਲਈ ਮੈਂ ਆਖਿਆ, ਮੇਰੀ ਸੁਣ, ਮੈਂ ਵੀ ਆਪਣੇ ਵਿਚਾਰ ਦੱਸਾਂ।</verse>
				<verse number="11">ਵੇਖੋ, ਮੈਂ ਤੁਹਾਡੀਆਂ ਗੱਲਾਂ ਲਈ ਉਡੀਕਿਆ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸਾਓ!</verse>
				<verse number="12">ਮੈਂ ਤੁਹਾਡੇ ਉੱਤੇ ਗੌਹ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਕੈਲ ਕਰਦਾ, ਜਾਂ ਉਹ ਦੇ ਆਖਣ ਦਾ ਉੱਤਰ ਦਿੰਦਾ।</verse>
				<verse number="13">ਮਤੇ ਤੁਸੀਂ ਆਖੋ ਭਈ ਅਸੀਂ ਬੁੱਧ ਨੂੰ ਲੱਭ ਲਿਆ ਹੈ, ਪਰਮੇਸ਼ੁਰ ਹੀ ਉਸ ਨੂੰ ਸਰ ਕਰ ਸੱਕਦਾ ਹੈ ਨਾ ਕਿ ਮਨੁੱਖ,</verse>
				<verse number="14">ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡਿਆਂ ਬੋਲਾਂ ਵਿੱਚ ਉਹ ਨੂੰ ਮੋੜ ਦਿਆਂਗਾ।</verse>
				<verse number="15">ਉਹ ਘਾਬਰ ਗਏ। ਹੋਰ ਉੱਤਰ ਨਹੀਂ ਦਿੰਦੇ ਹਨ, ਬੋਲਣਾ ਉਨ੍ਹਾਂ ਦੇ ਕੋਲੋ ਮੁੱਕ ਗਿਆ।</verse>
				<verse number="16">ਭਲਾ, ਮੈਂ ਠਹਿਰਾਂ ਜਦ ਓਹ ਬੋਲਦੇ ਨਹੀਂ, ਕਿਉਂ ਜੋ ਉਹ ਖੜੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ?</verse>
				<verse number="17">ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣਾ ਵਿਚਾਰ ਦੱਸਾਂਗਾ।</verse>
				<verse number="18">ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਲਚਾਰ ਕਰਦਾ ਹੈ।</verse>
				<verse number="19">ਵੇਖੋ, ਮੇਰਾ ਸੀਨਾ ਮੈ ਦੀ ਨਿਆਈਂ ਹੈ ਜਿਹੜੀ ਖੋਲ੍ਹੀ ਨਹੀਂ ਗਈ, ਨਵੀਂਆਂ ਮਸ਼ਕਾਂ ਦੀ ਨਿਆਈਂ ਉਹ ਪਾਟਣ ਵਾਲਾ ਹੈ।</verse>
				<verse number="20">ਮੈਂ ਬੋਲਾਂਗਾ ਭਈ ਮੈਨੂੰ ਅਰਾਮ ਆਵੇ, ਮੈਂ ਆਪਣੇ ਬੁੱਲ੍ਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ।</verse>
				<verse number="21">ਮੈਂ ਕਦੀ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਾਂਗਾ, ਨਾ ਕਿਸੇ ਆਦਮੀ ਨੂੰ ਲੱਲੋਂ ਪੱਤੋਂ ਦੀ ਪਦਵੀ ਦਿਆਂਗਾ,</verse>
				<verse number="22">ਕਿਉਂ ਜੋ ਮੈਂ ਲੱਲੋ ਪੱਤੋਂ ਦੀ ਪਦਵੀ ਦੇਣੀ ਨਹੀਂ ਜਾਣਦਾ, ਮਤੇ ਮੇਰਾ ਕਰਤਾਰ ਮੈਨੂੰ ਛੇਤੀ ਚੁੱਕ ਲਵੇ! ।।</verse>
			</chapter>
			<chapter number="33">
				<verse number="1">ਏਸ ਲਈ ਹੇ ਅੱਯੂਬ ਜ਼ਰਾ ਮੇਰਾ ਬੋਲਣਾ ਸੁਣ ਲੈ, ਅਤੇ ਮੇਰੀਆਂ ਸਾਰੀਆਂ ਗੱਲਾਂ ਉੱਤੇ ਕੰਨ ਲਾ!</verse>
				<verse number="2">ਵੇਖ ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਮੇਰੇ ਮੂੰਹ ਵਿੱਚ ਬੋਲਦੀ ਹੈ,</verse>
				<verse number="3">ਮੇਰਾ ਕੂਣਾ ਮੇਰੇ ਦਿਲ ਦੀ ਸਿਧਿਆਈ ਨੂੰ ਦੱਸੂਗਾ, ਅਤੇ ਮੇਰੇ ਬੁੱਲ੍ਹਾਂ ਦੇ ਗਿਆਨ ਨੂੰ ਉਹ ਸਫਾਈ ਨਾਲ ਬੋਲਣਗੇ।</verse>
				<verse number="4">ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਾਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਉਂਦਿਆਂ ਕੀਤਾ।</verse>
				<verse number="5">ਜੇ ਤੂੰ ਉੱਤਰ ਦੇ ਸੱਕਦਾ ਹੈ ਤਾਂ ਦੇਹ, ਮੇਰੇ ਸਨਮੁਖ ਬਣ ਸਜ ਕੇ ਕਾਇਮ ਹੋ ਜਾਹ!</verse>
				<verse number="6">ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹਾਂ, ਮੈਂ ਵੀ ਗਾਰੇ ਦੇ ਇੱਕ ਥੋਬੇ ਦਾ ਬਣਿਆ ਹੋਇਆ ਹਾਂ।</verse>
				<verse number="7">ਵੇਖ, ਮੇਰੇ ਭੈ ਤੋਂ ਤੈਨੂੰ ਡਰਨਾ ਨਾ ਪਊਗਾ, ਮੇਰਾ ਦਾਬਾ ਤੇਰੇ ਉੱਤੇ ਭਾਰੀ ਨਾ ਹੋਊਗਾ।</verse>
				<verse number="8">ਸੱਚ ਮੁੱਚ ਤੈਂ ਮੇਰੇ ਕੰਨਾਂ ਵਿੱਚ ਆਖਿਆ ਹੈ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,</verse>
				<verse number="9">ਭਈ ਮੈਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਤੇ ਨਿਰਦੋਸ਼ ਹਾਂ।</verse>
				<verse number="10">ਵੇਖ, ਉਹ ਮੇਰੇ ਵਿਰੁੱਧ ਵੇਲਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ।</verse>
				<verse number="11">ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ।</verse>
				<verse number="12">ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਏਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ ।।</verse>
				<verse number="13">ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈ? ਉਹ ਤਾਂ ਆਪਣੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ!</verse>
				<verse number="14">ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਉਹ ਉਹ ਦੀ ਪਰਵਾਹ ਨਹੀਂ ਕਰਦਾ।</verse>
				<verse number="15">ਸੁਫ਼ਨੇ ਵਿੱਚ ਰਾਤ ਦੀ ਦਰਿਸ਼ਟੀ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਓਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,</verse>
				<verse number="16">ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਨ੍ਹਾਂ ਦੀ ਸਿੱਖਿਆ ਉੱਤੇ ਮੋਹਰ ਲਾ ਦਿੰਦਾ ਹੈ,</verse>
				<verse number="17">ਭਈ ਆਦਮੀ ਨੂੰ ਉਸਦੇ ਕੰਮਾਂ ਤੋਂ ਰੋਕੇ, ਅਤੇ ਮਰਦ ਤੋਂ ਹੰਕਾਰ ਨੂੰ ਲੁਕਾਵੇ।</verse>
				<verse number="18">ਉਹ ਉਸ ਦੀ ਜਾਨ ਨੂੰ ਟੋਏ ਤੋਂ ਰੋਕੀ ਰੱਖਦਾ ਹੈ, ਅਤੇ ਉਸ ਦੀ ਹਯਾਤੀ ਨੂੰ ਤਲਵਾਰ ਨਾਲ ਨਾਸ ਹੋਂਣ ਤੋਂ ।</verse>
				<verse number="19">ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਨਿੱਤ ਦੀ ਅਣ ਬਣ ਨਾਲ ਵੀ।</verse>
				<verse number="20">ਉਹ ਦੀ ਹਯਾਤੀ ਰੋਟੀ ਤੋਂ ਸੂਗਦੀ ਹੈ, ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ।</verse>
				<verse number="21">ਉਸ ਦਾ ਮਾਸ ਬਰਬਾਦ ਹੋ ਜਾਂਦਾ ਹੈ ਅਤੇ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!</verse>
				<verse number="22">ਉਸ ਦੀ ਜਾਨ ਟੋਏ ਦੇ ਨੇੜੇ ਆ ਗਈ ਹੈ, ਅਤੇ ਉਸ ਦੀ ਹਯਾਤੀ ਮੌਤ ਲਿਆਉਣ ਵਾਲਿਆਂ ਦੇ ।</verse>
				<verse number="23">ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ, ਹਜਾਰਾਂ ਵਿੱਚੋਂ ਇੱਕ ਅਰਥ ਕਰਨ ਵਾਲਾ, ਉਹ ਦੱਸੇ ਭਈ ਆਦਮੀ ਦੇ ਲਈ ਠੀਕ ਕੀ ਹੈ।</verse>
				<verse number="24">ਤਾਂ ਉਹ ਉਸ ਤੇ ਦਯਾ ਕਰਦਾ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਪ੍ਰਾਸਚਿਤ ਮਿਲ ਗਿਆ ਹੈ।</verse>
				<verse number="25">ਉਸ ਦਾ ਮਾਸ ਬਾਲਕ ਨਾਲੋਂ ਵਧੀਕ ਹਰਿਆ ਭਰਿਆ ਹੋ ਜਾਊਗਾ, ਉਹ ਆਪਣੀ ਜੁਆਨੀ ਵੱਲ ਮੁੜ ਆਊਗਾ।</verse>
				<verse number="26">ਉਹ ਪਰਮੇਸ਼ੁਰ ਅੱਗੇ ਅਰਦਾਸ ਕਰੂਗਾ ਅਤੇ ਉਹ ਉਸ ਨੂੰ ਕਬੂਲ ਕਰੂਗਾ, ਉਹ ਖ਼ੁਸ਼ੀ ਨਾਲ ਉਹ ਦਾ ਮੂੰਹ ਵੇਖੂਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਊਗਾ।</verse>
				<verse number="27">ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਕਹਿਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ, ਪਰ ਮੈਨੂੰ ਕੁੱਝ ਭਰਨਾ ਨਾ ਪਿਆ।</verse>
				<verse number="28">ਉਹ ਨੇ ਮੇਰੀ ਜਾਨ ਨੂੰ ਟੋਏ ਵਿੱਚ ਲੰਘਣ ਤੋਂ ਬਚਾਇਆ, ਮੇਰੀ ਹਯਾਤੀ ਚਾਨਣਾ ਵੇਖੂਗੀ!</verse>
				<verse number="29">ਵੇਖ, ਏਹ ਸਾਰੇ ਕੰਮ ਪਰਮੇਸ਼ੁਰ ਕਰਦਾ ਹੈ, ਉਹ ਮਰਦ ਨਾਲ ਦੋ ਵਾਰ ਸਗੋਂ ਤਿੰਨ ਵਾਰ ਵੀ,</verse>
				<verse number="30">ਉਸ ਦੀ ਜਾਨ ਨੂੰ ਟੋਏ ਵਿੱਚੋਂ ਮੋੜ ਲੈ ਆਵੇ, ਤਾਂ ਜੋ ਉਹ ਜੀਉਂਦਿਆਂ ਦੇ ਚਾਨਣ ਨਾਲ ਪਰਕਾਸ਼ਤ ਹੋਵੇ।</verse>
				<verse number="31">ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ!</verse>
				<verse number="32">ਜੇ ਤੈਂ ਕੁੱਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇਹ, ਬੋਲ, ਕਿਉਂ ਜੋ ਮੈਂ ਤੈਨੂੰ ਧਰਮੀ ਠਹਿਰਾਉਣਾ ਚਾਹੁੰਦਾ ਹਾਂ।</verse>
				<verse number="33">ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਸਿਖਾਵਾਂਗਾ! ।।</verse>
			</chapter>
			<chapter number="34">
				<verse number="1">ਤਾਂ ਅਲੀਹੂ ਨੇ ਉੱਤਰ ਦੇ ਕੇ ਆਖਿਆ,</verse>
				<verse number="2">ਮੇਰੀਆਂ ਗੱਲਾਂ ਸੁਣੋਂ, ਹੇ ਬੁੱਧਵਾਨੋ, ਤੁਸੀਂ ਜਿਹੜੇ ਜਾਣਦੇ ਹੋ, ਮੇਰੀ ਵੱਲ ਕੰਨ ਲਾਓ!</verse>
				<verse number="3">ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ, ਜਿਵੇਂ ਤਾਲੂ ਭੋਜਨ ਦੇ ਸੁਆਦ ਨੂੰ।</verse>
				<verse number="4">ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਣੇ ਵਿੱਚ ਜਾਣ ਲਈਏ,</verse>
				<verse number="5">ਕਿਉਂ ਜੋ ਅੱਯੂਬ ਨੇ ਆਖਿਆ ਹੈ, ਕਿ ਮੈਂ ਧਰਮੀ ਹਾਂ, ਅਤੇ ਪਰਮੇਸ਼ੁਰ ਨੇ ਮੇਰਾ ਨਿਆਉਂ ਇੱਕ ਤਰਫਾ ਕੀਤਾ ਹੈ।</verse>
				<verse number="6">ਭਾਵੇਂ ਮੈਂ ਧਰਮ ਉੱਤੇ ਹਾਂ ਪਰ ਝੂਠਾ ਠਹਿਰਦਾ ਹਾਂ, ਮੇਰਾ ਜ਼ਖ਼ਮ ਬੇਇਲਾਜਾ ਹੈ ਭਾਵੇਂ ਮੈਂ ਨਿਰਅਪਰਾਧ ਹੀ ਹਾਂ।</verse>
				<verse number="7">ਅੱਯੂਬ ਵਰਗਾ ਮਰਦ ਕੌਣ ਹੈਗਾ, ਜਿਹੜਾ ਠੱਠਿਆ ਨੂੰ ਪਾਣੀ ਵਾਂਙੁ ਪੀਂਦਾ ਹੈ,</verse>
				<verse number="8">ਅਤੇ ਕਧਰਮੀਆਂ ਦੀ ਸੰਗਤ ਵਿੱਚ ਚੱਲਦਾ ਹੈ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?</verse>
				<verse number="9">ਕਿਉਂ ਜੋ ਉਸ ਆਖਿਆ ਹੈ ਕਿ ਮਰਦ ਨੂੰ ਕੋਈ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!</verse>
				<verse number="10">ਏਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਏਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!</verse>
				<verse number="11">ਕਿਉਂ ਜੋ ਉਹ ਆਦਮੀ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਊਗਾ, ਅਤੇ ਹਰ ਮਨੁੱਖ ਨੂੰ ਉਸ ਦੇ ਚਾਲ ਚਲਣ ਅਨੁਸਾਰ ਫਲ ਦੁਆਊਗਾ।</verse>
				<verse number="12">ਏਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟ- ਪੁਣਾ ਕਰੂ, ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਉਂ ਕਰੂ।</verse>
				<verse number="13">ਕਿਸ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਸਾਰੇ ਜਗਤ ਉੱਤੇ ਉਸਨੂੰ ਠਹਿਰਾਇਆ?</verse>
				<verse number="14">ਜੇ ਉਹ ਆਪਣੇ ਕੋਲ ਉਸ ਦਾ ਮਨ ਰੱਖ ਲਵੇ, ਜੇ ਉਹ ਆਪਣੇ ਕੋਲ ਉਸ ਦਾ ਆਤਮਾ ਤੇ ਉਸ ਦਾ ਸਾਹ ਇੱਕਠਾ ਕਰ ਲਵੇ,</verse>
				<verse number="15">ਤਾਂ ਸਾਰੇ ਬਸ਼ਰ ਇਕੱਠੇ ਫ਼ਨਾ ਹੋ ਜਾਣਗੇ, ਅਤੇ ਆਦਮੀ ਖ਼ਾਕ ਵਿੱਚ ਮੁੜ ਜਾਊਗਾ।</verse>
				<verse number="16">ਜੇ ਸਮਝ ਹੈ ਤਾਂ ਏਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਦੀ ਅਵਾਜ਼ ਵੱਲ ਲਾ!</verse>
				<verse number="17">ਕੀ ਜਿਹੜਾ ਨਿਆਉਂ ਨਾਲ ਘਿਣ ਕਰਦਾ ਹੈ ਰਾਜ ਕਰੂਗਾ! ਕੀ ਤੂੰ ਧਰਮੀ ਅਤੇ ਜੁਰਵਾਣੇ ਨੂੰ ਦੋਸ਼ੀ ਠਹਿਰਾਵੇਂਗਾ?</verse>
				<verse number="18">ਭਲਾ, ਪਾਤਸ਼ਾਹ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈ! ਯਾ ਪਤਵੰਤਾ ਨੂੰ ਕਿ ਤੁਸੀਂ ਦੁਸ਼ਟ ਹੋ?</verse>
				<verse number="19">ਜਿਹੜਾ ਸਰਦਾਰਾਂ ਦੀ ਪੱਖਵਾਦੀ ਨਹੀਂ ਕਰਦਾ ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਓਹ ਸਾਰੇ ਦਾ ਸਾਰਾ ਉਹ ਦੇ ਹੱਥ ਦਾ ਕੰਮ ਹੈ।</verse>
				<verse number="20">ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜੁਰਵਾਣੇ ਹੱਥ ਦੇ ਬਿਨਾ ਲਏ ਜਾਂਦੇ ਹਨ,</verse>
				<verse number="21">ਕਿਉਂ ਜੋ ਉਸ ਦੀਆਂ ਅੱਖਾਂ ਮਨੁੱਖ ਦੇ ਮਾਰਗਾਂ ਉੱਤੇ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।</verse>
				<verse number="22">ਨਾ ਕੋਈ ਅਨ੍ਹੇਰ ਨਾ ਮੌਤ ਦਾ ਪਰਛਾਵਾਂ ਹੈ, ਜਿੱਥੇ ਕੁਕਰਮੀ ਲੁਕ ਜਾਣ,</verse>
				<verse number="23">ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਭਈ ਪਰਮੇਸ਼ੁਰ ਕੋਲ ਨਿਆਉਂ ਲਈ ਜਾਵੇ।</verse>
				<verse number="24">	ਉਹ ਜੁਰਵਾਣਿਆਂ ਦੇ ਨਾ ਮਲੂਮ ਤੌਰ ਨਾਲ ਟੋਟੇ ਟੋਟੇ ਕਰ ਦਿੰਦਾ ਹੈ, ਅਤੇ ਉਨ੍ਹਾਂ ਦੇ ਥਾਂ ਦੂਜਿਆਂ ਨੂੰ ਖੜਾ ਕਰਦਾ ਹੈ।</verse>
				<verse number="25">ਏਸ ਲਈ ਉਹ ਉਨ੍ਹਾਂ ਦੇ ਕੰਮਾਂ ਦਾ ਚੇਤਾ ਰੱਖਦਾ ਹੈ, ਉਹ ਉਨ੍ਹਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ, ਤਾਂ ਉਹ ਭੰਨੇ ਜਾਂਦੇ ਹਨ।</verse>
				<verse number="26">ਉਹ ਉਨ੍ਹਾਂ ਨੂੰ ਦੁਸ਼ਟਾਂ ਵਾਂਙੁ ਮਾਰਦਾ ਹੈ, ਜਿੱਥੇ ਵੇਖਣ ਵਾਲੇ ਹੋਣ,</verse>
				<verse number="27">ਏਸ ਲਈ ਕਿ ਓਹ ਉਹ ਦੇ ਮਗਰ ਚੱਲਣ ਤੋਂ ਫਿਰ ਗਏ, ਅਤੇ ਉਨ੍ਹਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,</verse>
				<verse number="28">ਐਥੋਂ ਤੀਕ ਕਿ ਉਨ੍ਹਾਂ ਨੇ ਗ਼ਰੀਬਾਂ ਦੀ ਦੁਹਾਈ ਉਹ ਦੇ ਕੋਲ ਪੁਚਾਈ, ਸੋ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ</verse>
				<verse number="29">ਜਦ ਉਹ ਚੈਨ ਦੇਵੇ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾਊ? ਜਦ ਉਹ ਆਪਣਾ ਮੂੰਹ ਲੁਕਾ ਲਵੇ ਤਾਂ ਉਹ ਨੂੰ ਕੌਣ ਵੇਖੂ? ਭਾਵੇਂ ਕੌਮ ਲਈ ਹੋਵੇ ਭਾਵੇਂ ਇੱਕ ਆਦਮੀ ਲਈ ਹੋਵੇ,</verse>
				<verse number="30">ਭਈ ਅਧਰਮੀ ਆਦਮੀ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਵੇ।</verse>
				<verse number="31">ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਭਈ ਮੈ ਡੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?</verse>
				<verse number="32">ਜੋ ਮੈਨੂੰ ਵਿਖਾਈ ਨਹੀਂ ਦਿੰਦਾ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫੇਰ ਨਹੀਂ ਕਰਾਂਗਾ?</verse>
				<verse number="33">ਭਲਾ, ਉਹ ਤੇਰੀ ਮਨਸ਼ਾ ਅਨੁਸਾਰ ਏਸ ਲਈ ਬਦਲਾ ਦੇਊਗਾ, ਕਿ ਤੈਂ ਉਸ ਨੂੰ ਨਾ ਮਨਜ਼ੂਰ ਕੀਤਾ? ਕਿਉਂ ਜੋ ਏਸ ਦੀ ਚੋਣ ਤੈਂ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈਂ ਬੋਲ ਦੇਹ!</verse>
				<verse number="34">ਗਿਆਨੀ ਮੈਨੂੰ ਆਖਣਗੇ, ਅਤੇ ਬੁੱਧਵਾਨ ਮਰਦ ਮੇਰੀ ਸੁਣ ਕੇ ਕਹੇਗਾ, -</verse>
				<verse number="35">ਅੱਯੂਬ ਬਿਨਾ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਤੋਂ ਖ਼ਾਲੀ ਹੈ!</verse>
				<verse number="36">ਕਾਸ਼ ਕਿ ਅੱਯੂਬ ਅੰਤ ਤੀਕ ਪਰਤਾਇਆ ਜਾਂਦਾ, ਏਸ ਲਈ ਕਿ ਉਹ ਕੁਕਰਮੀਆਂ ਵਾਂਙੁ ਮੋੜ ਕਰਦਾ ਹੈ!</verse>
				<verse number="37">ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾਉੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ! ।।</verse>
			</chapter>
			<chapter number="35">
				<verse number="1">ਅਲੀਹੂ ਨੇ ਉੱਤਰ ਦੇ ਕੇ ਫੇਰ ਆਖਿਆ,</verse>
				<verse number="2">ਭਲਾ, ਤੂੰ ਏਸ ਨੂੰ ਠੀਕ ਸਮਝਦਾ ਹੈ, ਭਈ ਤੈਂ ਆਖਿਆ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵਧੀਕ ਹੈਗਾ?</verse>
				<verse number="3">	ਕਿਉਂ ਜੋ ਤੂੰ ਕਹਿੰਦਾ ਹੈਂ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਨਾਲੋਂ ਹੁਣ ਕੀ ਫੈਦਾ ਹੈਗਾ?</verse>
				<verse number="4">ਮੈਂ ਗੱਲਾਂ ਦਾ ਤੈਨੂੰ ਮੋੜ ਦਿਆਂਗਾ, ਤੇਰੇ ਨਾਲ ਤੇਰੇ ਸੱਜਣਾਂ ਨੂੰ ਵੀ।</verse>
				<verse number="5">ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇਹ ਜੋ ਤੇਰੇ ਨਾਲੋਂ ਉੱਚੇ ਹਨ!</verse>
				<verse number="6">ਜੇ ਤੈਂ ਪਾਪ ਕੀਤਾ, ਤਾਂ ਤੂੰ ਉਸ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵਧ ਜਾਣ ਤਾਂ ਉਹ ਦੇ ਲਈ ਕੀ ਕਰਦਾ ਹੈ?</verse>
				<verse number="7">ਜੇ ਤੂੰ ਧਰਮੀ ਹੈਂ ਤਾਂ ਤੂੰ ਉਹ ਨੂੰ ਕੀ ਦਿੰਦਾ ਹੈਂ, ਯਾ ਉਹ ਤੇਰੇ ਹੱਥੋਂ ਕੀ ਲੈਂਦਾ ਹੈ?</verse>
				<verse number="8">ਤੇਰੀ ਬਦੀ ਤੇਰੇ ਜਿਹੇ ਮਨੁੱਖ ਲਈ ਹੈ, ਅਤੇ ਤੇਰਾ ਧਰਮ ਆਦਮ ਵੰਸ ਲਈ।।</verse>
				<verse number="9">ਬਹੁਤੇ ਦਾਬਿਆਂ ਦੇ ਕਾਰਨ ਓਹ ਚਿੱਲਾਉਂਦੇ ਹਨ, ਜੁਰਵਾਣਿਆਂ ਦੀ ਭੁਜਾ ਦੇ ਕਾਰਨ ਉਹ ਦੁਹਾਈ ਦਿੰਦੇ ਹਨ।</verse>
				<verse number="10">ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਕਰਤਾਰ ਕਿੱਥੇ ਹੈ, ਜਿਹੜਾ ਰਾਤ ਨੂੰ ਬਿਹਾਗ ਦਾ ਰਾਗ ਬਖ਼ਸ਼ਦਾ ਹੈ?</verse>
				<verse number="11">ਜਿਹੜਾ ਸਾਨੂੰ ਧਰਤੀ ਦੇ ਡੰਗਰਾਂ ਨਾਲੋਂ, ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?</verse>
				<verse number="12">ਉੱਥੇ ਓਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਬੁਰਿਆਰ ਦੇ ਹੰਕਾਰ ਦੇ ਕਾਰਨ।</verse>
				<verse number="13">ਪਰਮੇਸ਼ੁਰ ਸੱਚ ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,</verse>
				<verse number="14">ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈਂ ਕਿ ਮੈਂ ਉਹ ਨੂੰ ਨਹੀਂ ਵੇਖਦਾ, - ਮੁੱਕਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ।</verse>
				<verse number="15">ਪਰ ਹੁਣ ਏਸ ਲਈ ਭਈ ਉਹ ਆਪਣੇ ਕ੍ਰੋਧ ਵਿੱਚ ਨਹੀਂ ਆਇਆ, ਅਤੇ ਹੰਕਾਰ ਉੱਤੇ ਬਹੁਤ ਚਿੱਤ ਨਹੀਂ ਲਾਇਆ,</verse>
				<verse number="16">ਤਾਂ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬੁੱਧਹੀਨ ਗੱਲਾਂ ਨੂੰ ਵਧਾਉਂਦਾ ਹੈ! ।।</verse>
			</chapter>
			<chapter number="36">
				<verse number="1">ਅਤੇ ਅਲੀਹੂ ਨੇ ਹੋਰ ਆਖਿਆ,</verse>
				<verse number="2">ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਭਈ ਪਰਮੇਸ਼ੁਰ ਲਈ ਹੋਰ ਗੱਲਾਂ ਵੀ ਹਨ।</verse>
				<verse number="3">ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਕਰਤਾਰ ਨੂੰ ਧਰਮੀ ਠਹਿਰਾਵਾਂਗਾ,</verse>
				<verse number="4">ਕਿਉਂ ਜੋ ਸੱਚ ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨੀ ਤੇਰੇ ਨਾਲ ਹੈਗਾ</verse>
				<verse number="5">ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧੀ ਵਿੱਚ ਮਹਾਨ ਹੈ।</verse>
				<verse number="6">ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਨ੍ਹਾਂ ਦਾ ਹੱਕ ਦਿੰਦਾ ਹੈ।</verse>
				<verse number="7">ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਨ੍ਹਾਂ ਨੂੰ ਸਦਾ ਲਈ ਬਹਾਉਂਦਾ ਹੈ ਅਤੇ ਓਹ ਉੱਚੇ ਕੀਤੇ ਜਾਂਦੇ ਹਨ।</verse>
				<verse number="8">ਅਤੇ ਜੇ ਓਹ ਬੇੜੀਆਂ ਨਾਲ ਨਰੜੇ ਜਾਣ ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,</verse>
				<verse number="9">ਤਾਂ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਰਤੂਤਾਂ ਦੱਸਦਾ ਹੈ, ਨਾਲੇ ਉਨ੍ਹਾਂ ਦੇ ਅਪਰਾਧ ਭਈ ਓਹ ਘੁਮੰਡੀ ਹਨ।</verse>
				<verse number="10">ਉਹ ਸਿਖਸ਼ਾ ਲਈ ਉਨ੍ਹਾਂ ਦੇ ਕੰਨ ਖੋਲ੍ਹਦਾ ਹੈ, ਅਤੇ ਫ਼ਰਮਾਉਂਦਾ ਹੈ ਭਈ ਬੁਰਿਆਈ ਤੋਂ ਮੁੜੋ!</verse>
				<verse number="11">ਜੇ ਓਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਾਂ ਓਹ ਆਪਣੇ ਦਿਨ ਭਲਿਆਈ ਵਿੱਚ ਪੂਰੇ ਕਰਨਗੇ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ।</verse>
				<verse number="12">ਅਤੇ ਜੇ ਓਹ ਨਾ ਸੁਣਨ, ਤਾਂ ਓਹ ਤਲਵਾਰ ਨਾਲ ਨਾਸ਼ ਹੋਣਗੇ, ਅਤੇ ਗਿਆਨ ਤੋਂ ਬਿਨਾ ਮਰਨਗੇ!</verse>
				<verse number="13">ਪਰ ਦਿਲ ਦੇ ਨਾਸਤਕ ਕ੍ਰੋਧ ਰੱਖ ਛੱਡਦੇ ਹਨ, ਉਹ ਦੁਹਾਈ ਨਹੀਂ ਦਿੰਦੇ ਜਦ ਓਹ ਉਨ੍ਹਾਂ ਨੂੰ ਨਰੜਦਾ ਹੈ।</verse>
				<verse number="14">ਓਹ ਜੁਆਨੀ ਵਿੱਚ ਜਾਨ ਛੱਡ ਜਾਂਦੇ ਹਨ, ਅਤੇ ਮੁੰਡੇ ਬਾਜ਼ਾ ਵਿੱਚ ਉਨ੍ਹਾਂ ਦਾ ਜੀਵਨ ਮੁੱਕ ਜਾਂਦਾ ਹੈ।</verse>
				<verse number="15">ਉਹ ਦੁਖਿਆਰੇ ਨੂੰ ਉਹ ਦੇ ਦੁਖ ਦੇ ਵਸੀਲੇ ਛੁਡਾਉਂਦਾ ਹੈ, ਅਤੇ ਉਨ੍ਹਾਂ ਦੇ ਕੰਨ ਜੁਲਮ ਦੇ ਵਸੀਲੇ ਖੋਲ੍ਹ ਦਿੰਦਾ ਹੈ।।</verse>
				<verse number="16">ਹਾਂ, ਉਹ ਨੇ ਤੈਨੂੰ ਦੁਖ ਦੇ ਮੂੰਹ ਤੋਂ ਪਰੇਰ ਕੇ ਵੀ ਛੁਡਾਇਆ, ਖੁਲ੍ਹੇ ਥਾਂ ਵਿੱਚ ਜਿੱਥੇ ਕੋਈ ਤੰਗੀ ਨਹੀਂ ਸੀ, ਅਤੇ ਤੇਰੀ ਮੇਜ਼ ਦੀਆਂ ਰੱਖੀਆਂ ਹੋਈਆਂ ਚੀਜ਼ਾਂ ਚਰਬੀ ਨਾਲ ਭਰੀਆਂ ਹੋਈਆਂ ਸਨ।</verse>
				<verse number="17">ਪਰ ਤੂੰ ਦੁਸ਼ਟਾਂ ਦੇ ਫ਼ਤਵੇ ਨਾਲ ਭਰਿਆ ਹੋਇਆ ਹੈ, ਫ਼ਤਵਾ ਤੇ ਨਿਆਉਂ ਤੈਨੂੰ ਫੜਦੇ ਹਨ।</verse>
				<verse number="18">ਖ਼ਬਰਦਾਰ, ਮਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪਰਾਸਚਿਤ ਦੀ ਬੜਾਈ ਤੈਨੂੰ ਕੁਰਾਹੇ ਪਾਵੇ।</verse>
				<verse number="19">ਭਲਾ, ਤੇਰੀ ਦੁਹਾਈ ਯਾ ਸ਼ਕਤੀ ਦਾ ਸਾਰਾ ਜ਼ੋਰ ਪਰਬੰਧ ਕਰੂਗਾ, ਭਈ ਤੂੰ ਦੁਖ ਵਿੱਚ ਨਾ ਪਵੇਂ?</verse>
				<verse number="20">ਉਸ ਰਾਤ ਲਈ ਨਾ ਲੋਚ, ਜਦ ਲੋਕ ਆਪਣੇ ਅਸਥਾਨਾਂ ਤੋਂ ਉਤਾਹਾਂ ਜਾਂਦੇ ਹਨ।</verse>
				<verse number="21">ਚੌਕਸ ਰਹੂ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੈਂ ਏਹ ਨੂੰ ਚੁਣਿਆ ਹੈ, ਨਾ ਕਿ ਮੁਸੀਬਤ ਨੂੰ!।।</verse>
				<verse number="22">ਵੇਖ, ਪਰਮੇਸ਼ੁਰ ਆਪਣੀ ਸਮੱਰਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ। ਉਹ ਦੇ ਤੁਲ ਗੁਰੂ ਕੌਣ ਹੈਗਾ?</verse>
				<verse number="23">ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਯਾ ਕੌਣ ਕਹਿ ਸੱਕਦਾ ਹੈ ਭਈ ਤੈਂ ਬਦੀ ਕੀਤੀ?</verse>
				<verse number="24">ਚੇਤੇ ਕਰ ਕਿ ਤੂੰ ਉਹ ਦੇ ਕਰਤੱਬ ਦੀ ਵਡਿਆਈ ਕਰੇਂ, ਜਿਹ ਨੂੰ ਮਨੁੱਖ ਗਾਉਂਦੇ ਹਨ।</verse>
				<verse number="25">ਸਾਰੇ ਆਦਮੀਆਂ ਨੇ ਉਹ ਨੂੰ ਡਿੱਠਾ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।</verse>
				<verse number="26">ਵੇਖ, ਪਰਮੇਸ਼ੁਰ ਮਹਾਨ ਹੈਗਾ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰੇ ਹੈ।</verse>
				<verse number="27">ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,</verse>
				<verse number="28">ਜਿਨ੍ਹਾਂ ਨੂੰ ਬੱਦਲ ਡੋਹਲਦੇ ਹਨ, ਅਤੇ ਓਹ ਆਦਮੀ ਉੱਤੇ ਬਹੁਤਾਇਤ ਨਾਲ ਟਪਕਦੀਆਂ ਹਨ।</verse>
				<verse number="29">ਭਲਾ, ਕੋਈ ਘਟਾਂ ਦਾ ਫੈਲਾਉ ਸਮਝ ਸੱਕਦਾ ਹੈ, ਉਹ ਦੇ ਮੰਡਪ ਦੀਆਂ ਗਰਜਾਂ ਭੀ?</verse>
				<verse number="30">ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਕੱਜਦਾ ਹੈ।</verse>
				<verse number="31">ਉਹ ਤਾਂ ਇਨ੍ਹਾਂ ਦੇ ਰਾਹੀਂ ਲੋਕਾਂ ਦਾ ਇਨਸਾਫ ਕਰਦਾ ਹੈ। ਉਹ ਵਾਫਰੀ ਨਾਲ ਭੋਜਨ ਦਿੰਦਾ ਹੈ</verse>
				<verse number="32">ਉਹ ਆਪਣਾ ਹੱਥ ਬਿਜਲੀ ਨਾਲ ਕੱਜਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਵਿਰੋਧੀ ਨੂੰ ਮਾਰੇ।</verse>
				<verse number="33">ਉਹ ਦੀ ਕੜਕ ਉਹ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ ।।</verse>
			</chapter>
			<chapter number="37">
				<verse number="1">ਹਾਂ, ਇਸ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੇ ਉੱਛਲਦਾ ਹੈ।</verse>
				<verse number="2">ਸੁਣੋ ਨਾ, ਉਹ ਦੇ ਗੱਜਣ ਦੀ ਅਵਾਜ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ!</verse>
				<verse number="3">ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਛੱਡ ਦਿੰਦਾ ਹੈ, ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੀਕ।</verse>
				<verse number="4">ਉਹ ਦੇ ਮਗਰ ਇੱਕ ਅਵਾਜ਼ ਗੱਜਦੀ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਉਹ ਬਿਜਲੀਆਂ ਨੂੰ ਨਹੀਂ ਰੋਕਦਾ ਜਦ ਉਹ ਦੀ ਅਵਾਜ ਸੁਣਾਈ ਦਿੰਦੀ!</verse>
				<verse number="5">ਪਰਮੇਸ਼ੁਰ ਆਪਣੀ ਅਵਾਜ਼ ਨਾਲ ਅਜੀਬ ਤੌਰ ਤੇ ਗੜ੍ਹਕਦਾ ਹੈ, ਉਹ ਵੱਡੇ ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ ।</verse>
				<verse number="6">ਉਹ ਤਾਂ ਬਰਫ਼ ਨੂੰ ਆਖਦਾ ਹੈ, \ਧਰਤੀ ਉੱਤੇ ਡਿਗ!\ ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਆਪਣੇ ਮੁਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ।</verse>
				<verse number="7">ਉਹ ਹਰ ਆਦਮੀ ਦੇ ਹੱਥ ਉੱਤੇ ਮੋਹਰ ਲਾਉਂਦਾ ਹੈ, ਭਈ ਉਸ ਦੇ ਸਾਰੇ ਬਣਾਏ ਹੋਏ ਮਨੁੱਖ ਏਹ ਨੂੰ ਜਾਣਨ।</verse>
				<verse number="8">ਤਾਂ ਦਰਿੰਦੇ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ।</verse>
				<verse number="9">ਉਸ ਕੋਠੜੀ ਥੋਂ ਝੱਖੜ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।</verse>
				<verse number="10">ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਦਿੱਤੀ ਜਾਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।</verse>
				<verse number="11">ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਫੈਲਾਉਂਦਾ ਹੈ।</verse>
				<verse number="12">ਉਹ ਉਸ ਦੀ ਅਗਵਾਈ ਨਾਲ ਆਲੇ ਦੁਆਲੇ ਫਿਰਦਾ ਹੈ, ਭਈ ਜੋ ਕੁੱਝ ਉਹ ਹੁਕਮ ਦੇਵੇ ਓਹ ਵੱਸੇ ਹੋਏ ਜਗਤ ਦੇ ਉੱਤੇ ਪੂਰਾ ਕਰਨ।</verse>
				<verse number="13">ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਲਈ, ਭਾਵੇਂ ਦਯਾ ਲਈ, ਉਹ ਉਸ ਨੂੰ ਪੁਚਾਵੇ ।।</verse>
				<verse number="14">ਹੇ ਅੱਯੂਬ, ਏਸ ਵੱਲ ਕੰਨ ਲਾ, ਖੜ੍ਹਾ ਹੋ ਅਤੇ ਪਰਮੇਸ਼ੁਰ ਦੇ ਅੰਚਭਿਆਂ ਨੂੰ ਗੌਹ ਨਾਲ ਸੋਚ!</verse>
				<verse number="15">ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਉਨ੍ਹਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ?</verse>
				<verse number="16">ਕੀ ਤੂੰ ਬੱਦਲਾਂ ਦਾ ਤੋਂਲਣਾ ਸਮਝਦਾ ਹੈਂ, ਉਹ ਦੇ ਅਚੰਭੇ ਜੋ ਗਿਆਨ ਵਿੱਚ ਸੰਪੂਰਨ ਹੈ, -</verse>
				<verse number="17">ਤੂੰ ਜਿਹ ਦੇ ਲੀੜੇ ਗਰਮ ਹਨ, ਜਦ ਦੱਖਣੀ ਹਵਾ ਤੋਂ ਧਰਤੀ ਸੁੰਨ ਹੈ?</verse>
				<verse number="18">ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸੱਕਦਾ ਹੈਂ, ਜਿਹੜਾ ਢਾਲੇ ਹੋਏ ਸ਼ੀਸ਼ੇ ਵਾਂਙੁ ਨਿੱਗਰ ਹੈ?</verse>
				<verse number="19">ਸਾਨੂੰ ਸਮਝਾ ਭਈ ਆਪਾਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਅਨ੍ਹੇਰ ਦੇ ਕਾਰਨ ਸੁਆਰ ਨਹੀਂ ਸੱਕਦੇ।</verse>
				<verse number="20">ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਾਂਗਾ? ਕੋਈ ਮਨੁੱਖ ਕਦੀ ਆਖ ਬੈਠੇ ਕਿ ਮੈਂ ਨਿਗਲ ਲਿਆ ਜਾਵਾਂ?</verse>
				<verse number="21">ਹੁਣ ਤਾਂ ਉਹ ਉਸ ਚਾਨਣੇ ਵੱਲ ਨਹੀਂ ਵੇਖ ਸੱਕਦੇ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਪਰ ਹਵਾ ਲੰਘ ਕੇ ਉਨ੍ਹਾਂ ਨੂੰ ਸਾਫ਼ ਕਰ ਦਿੰਦੀ ਹੈ।</verse>
				<verse number="22">ਉੱਤਰ ਵੱਲੋਂ ਸੁਨਹਿਰੀ ਝਲਕ ਆਉਂਦੀ ਹੈ, ਪਰਮੇਸ਼ੁਰ ਉੱਤੇ ਭੈਮਾਨ ਤੇਜ ਹੈਗਾ!</verse>
				<verse number="23">ਸਰਬ ਸ਼ਕਤੀਮਾਨ ਨੂੰ ਆਪਾਂ ਲੱਭ ਨਹੀਂ ਸੱਕਦੇ, ਉਹ ਸ਼ਕਤੀ ਵਿੱਚ ਮਹਾਨ ਹੈਗਾ, ਉਹ ਨਿਆਉਂ ਅਤੇ ਧਰਮੀ ਦੀ ਵਾਫ਼ਰੀ ਨੂੰ ਨਿਰਬਲ ਨਹੀਂ ਕਰੂਗਾ!</verse>
				<verse number="24">ਏਸ ਲਈ ਮਨੁੱਖ ਉਸ ਥੋਂ ਡਰਦੇ ਹਨ, ਉਹ ਦਿਲ ਦੇ ਚਾਤਰਾਂ ਦੀ ਪਰਵਾਹ ਨਹੀਂ ਕਰਦਾ ।।</verse>
			</chapter>
			<chapter number="38">
				<verse number="1">ਤਾਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਦੀ ਉੱਤਰ ਦਿੱਤਾ ਤੇ ਆਖਿਆ,</verse>
				<verse number="2">ਏਹ ਕੌਣ ਹੈ ਜਿਹੜਾ ਸਲਾਹ ਨੂੰ ਗਿਆਨਹੀਣ ਗੱਲਾਂ ਨਾਲ ਅਨ੍ਹੇਰੇ ਵਿੱਚ ਰੱਖਦਾ ਹੈ?</verse>
				<verse number="3">ਮਰਦ ਵਾਂਙੁ ਜ਼ਰਾ ਆਪਣੀ ਕਮਰ ਕੱਸ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਸਮਝਾ! ।।</verse>
				<verse number="4">ਤੂੰ ਕਿੱਥੇ ਸੈਂ ਜਦ ਮੈਂ ਧਰਤੀ ਦੀ ਨੀਉਂ ਰੱਖੀ? ਦੱਸ, ਜੇ ਤੂੰ ਸਮਝ ਰੱਖਦਾ ਹੈਂ!</verse>
				<verse number="5">ਕਿਹ ਨੇ ਉਹ ਦਾ ਨਾਪ ਠਹਿਰਾਇਆ, - ਤੂੰ ਜਰੂਰ ਜਾਣ ਲਿਆ ਹੋਵੇ, - ਯਾ ਕਿਹੇ ਨੇ ਉਹ ਦੇ ਉੱਤੇ ਜਰੀਬ ਖਿੱਚੀ?</verse>
				<verse number="6">ਕਾਹ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਯਾ ਕਿਹ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,</verse>
				<verse number="7">ਜਦ ਸਵੇਰੇ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤ੍ਰ ਨਾਰੇ ਮਾਰਦੇ ਸਨ?</verse>
				<verse number="8">ਯਾ ਕਿਸ ਸਮੁੰਦਰ ਨੂੰ ਕਵਾੜਾਂ ਨਾਲ ਬੰਦ ਕੀਤਾ? ਜਦ ਉਹ ਕੁੱਖੋਂ ਫੁੱਟ ਨਿੱਕਲਿਆ?</verse>
				<verse number="9">ਜਦ ਮੈਂ ਬੱਦਲ ਉਹ ਦਾ ਲਿਬਾਸ, ਅਤੇ ਅਨ੍ਹੇਰੇ ਘੁੱਪ ਨੂੰ ਉਹ ਦਾ ਪੋਤੜਾ ਬਣਾਇਆ,</verse>
				<verse number="10">ਅਤੇ ਉਹ ਦੀਆਂ ਹੱਦਾਂ ਠਹਿਰਾਈਂਆਂ, ਅਤੇ ਅਰਲ ਤੇ ਕਵਾੜ ਲਾਏ?</verse>
				<verse number="11">ਅਤੇ ਆਖਿਆ, ਐਥੇ ਤਿੱਕੁਰ ਆਈਂ, ਵਧੀਂ ਨਾ, ਅਤੇ ਐਥੇ ਤੇਰੀਆਂ ਆਫਰੀਆਂ ਹੋਈਆਂ ਲੱਫਾਂ ਰੁਕ ਜਾਣ!</verse>
				<verse number="12">ਕੀ ਤੈਂ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੈਂ ਸਾਝਰੇ ਨੂੰ ਉਹ ਦਾ ਥਾਂ ਸਿਖਾਇਆ,</verse>
				<verse number="13">ਭਈ ਉਹ ਧਰਤੀ ਦੇ ਖੰਭਾਂ ਨੂੰ ਫੜ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ?</verse>
				<verse number="14">ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਾਂ ਓਹ ਖਲੋ ਜਾਂਦੇ ਹਨ ਜਿਵੇਂ ਬਸਤਰਾਂ ਵਿੱਚ,</verse>
				<verse number="15">ਅਤੇ ਦੁਸ਼ਟਾਂ ਤੋਂ ਉਨ੍ਹਾਂ ਦਾ ਚਾਨਣਾ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।।</verse>
				<verse number="16">ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ ਯਾ ਡੁੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚੱਲਿਆ ਹੈਂ?</verse>
				<verse number="17">ਕੀ ਮੌਤ ਦੇ ਫਾਟਕ ਤੇਰੇ ਲਈ ਨੰਗੇ ਕੀਤੇ ਗਏ, ਯਾ ਮੌਤ ਦੇ ਸਾਯੇ ਦੇ ਫਾਟਕਾਂ ਨੂੰ ਤੈਂ ਵੇਖਿਆ?</verse>
				<verse number="18">ਕੀ ਤੈਂ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੈਂ ਸਾਰੇ ਦਾ ਸਾਰਾ ਜਾਣ ਲਿਆ ਹੈ!</verse>
				<verse number="19">ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਅਨ੍ਹੇਰੇ ਦਾ ਅਸਥਾਨ ਕਿੱਥੇ ਹੈ?</verse>
				<verse number="20">ਤਾਂ ਜੋ ਤੂੰ ਉਹ ਨੂੰ ਉਹ ਦੀਆਂ ਹੱਦਾਂ ਤੀਕ ਪੁਚਾਵੇਂ ਅਤੇ ਉਹ ਦੇ ਘਰ ਦੇ ਪਹਿਆਂ ਨੂੰ ਸਮਝੇਂ।</verse>
				<verse number="21">ਤੂੰ ਜਾਣਦਾ ਹੈਂ, ਤੂੰ ਉਸ ਵੇਲੇ ਜੰਮਿਆਂ ਹੋਇਆ ਜੋ ਸੈਂ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!</verse>
				<verse number="22">ਕੀ ਤੂੰ ਬਰਫ਼ ਦੇ ਖਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,</verse>
				<verse number="23">ਜਿਨ੍ਹਾਂ ਨੇ ਮੈਂ ਦੁਖ ਦੇ ਵੇਲੇ ਲਈ ਬਚਾ ਰੱਖਿਆ ਹੈ, ਲੜਾਈ ਦੇ ਜੁੱਧ ਦੇ ਦਿਨਾਂ ਲਈ ਵੀ?</verse>
				<verse number="24">ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਯਾ ਪੂਰੇ ਦੀ ਹਵਾ ਦਾ ਧਰਤੀ ਉੱਤੇ ਖਿਲਾਰਨਾ ਕਿਵੇਂ ਹੈ?</verse>
				<verse number="25">ਕਿਹ ਨੇ ਹੜ੍ਹਾਂ ਲਈ ਨਾਲੀ ਪੁੱਟੀ, ਯਾ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,</verse>
				<verse number="26">ਤਾਂ ਜੋ ਮਨੁੱਖ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,</verse>
				<verse number="27">ਭਈ ਉੱਜੜੇ ਤੇ ਸੁੰਞੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?।।</verse>
				<verse number="28">ਮੀਂਹ ਦਾ ਕੋਈ ਪਿਉ ਹੈ, ਯਾ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ?</verse>
				<verse number="29">ਕਿਹ ਦੇ ਗਰਭ ਤੋਂ ਬਰਫ਼ ਜੰਮੀ, ਯਾ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆਂ?</verse>
				<verse number="30">ਪਾਣੀ ਪੱਥਰ ਵਾਙੁ ਜੰਮ ਜਾਂਦੇ, ਅਤੇ ਡੁੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।।</verse>
				<verse number="31">ਕੀ ਤੂੰ ਕੱਚਪਚਿਆ ਦੇ ਬੰਦਨਾਂ ਨੂੰ ਬੰਨ੍ਹ ਸੱਕਦਾ, ਯਾ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸੱਕਦਾ ਹੈ?</verse>
				<verse number="32">ਕੀ ਤੂੰ ਰੁੱਤ ਸਿਰ ਮੱਜ਼ਰੋਥ ਨੂੰ ਕੱਢ ਸੱਕਦਾ, ਯਾ ਜੱਬਾਰ ਦੀ ਉਹ ਦੇ ਬੱਚਿਆਂ ਸਣੇ ਅਗਵਾਈ ਕਰ ਸੱਕਦਾ ਹੈ?</verse>
				<verse number="33">ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈ? ਕੀ ਤੂੰ ਉਹ ਦਾ ਰਾਜ ਧਰਤੀ ਤੇ ਕਾਇਮ ਕਰ ਸੱਕਦਾ ਹੈਂ?</verse>
				<verse number="34">ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੀਕ ਉੱਚੀ ਕਰ ਸੱਕਦਾ ਹੈ, ਭਈ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ?</verse>
				<verse number="35">ਕੀ ਤੂੰ ਬਿਜਲੀਆਂ ਨੂੰ ਘੱਲ ਸੱਕਦਾ ਹੈ ਭਈ ਉਹ ਚੱਲੀਆਂ ਜਾਣ, ਅਤੇ ਓਹ ਤੈਨੂੰ ਆਖਣ, \ਅਸੀਂ ਹਾਜਿਰ ਹਾਂ\?</verse>
				<verse number="36">ਘਟਾਂ ਵਿੱਚ ਬੁੱਧੀ ਕਿਸ ਨੇ ਰੱਖੀ, ਯਾ ਟੁੱਟਦੇ ਤਾਰੇ ਨੂੰ ਕਿਸ ਨੇ ਸਮਝ ਬਖ਼ਸ਼ੀ?</verse>
				<verse number="37">ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸੱਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਹਲ ਸੱਕਦਾ ਹੈ,</verse>
				<verse number="38">ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ?</verse>
				<verse number="39">ਕੀ ਤੂੰ ਬਬਰ ਸ਼ੇਰ ਲਈ ਸ਼ਿਕਾਰ ਮਾਰ ਸੱਕਦਾ, ਅਤੇ ਬਬਰ ਸ਼ੇਰ ਦੇ ਬੱਚਿਆਂ ਦੀ ਹਯਾਤੀ ਨੂੰ ਰਜਾ ਸੱਕਦਾ ਹੈ,</verse>
				<verse number="40">ਜਦ ਓਹ ਆਪਣੀਆਂ ਖੁੰਧਰਾਂ ਵਿੱਚ ਦੱਬਕੇ ਬੈਠੇ ਹਨ ਅਤੇ ਅੜਤਲੇ ਵਿੱਚ ਛਹਿ ਲਾ ਕੇ ਰਹਿੰਦੇ ਹਨ?</verse>
				<verse number="41">ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਉਹ ਖਾਜੇ ਤੋਂ ਬਿਨਾ ਭੌਂਦੇ ਫਿਰਦੇ ਹਨ?।।</verse>
			</chapter>
			<chapter number="39">
				<verse number="1">ਕੀ ਤੂੰ ਪਹਾੜੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈ?</verse>
				<verse number="2">ਕੀ ਤੂੰ ਓਹ ਮਹੀਨੇ ਜਿਹੜੇ ਓਹ ਪੂਰੇ ਕਰਦੀਆਂ ਹਨ ਗਿਣ ਸੱਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈ?</verse>
				<verse number="3">ਓਹ ਝੁਕ ਜਾਂਦੀਆਂ, ਓਹ ਆਪਣੇ ਬੱਚੇ ਜਣਦੀਆਂ ਹਨ, ਓਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।</verse>
				<verse number="4">ਉਨ੍ਹਾਂ ਦੇ ਬੱਚੇ ਤਕੜੇ ਹੋ ਜਾਂਦੇ, ਓਹ ਰੜ ਵਿੱਚ ਪਲਦੇ ਹਨ, ਓਹ ਨਿੱਕਲ ਜਾਂਦੇ ਹਨ, ਅਤੇ ਮੁੜ ਉਨ੍ਹਾਂ ਕੋਲ ਨਹੀਂ ਆਉਂਦੇ</verse>
				<verse number="5">ਕਿਹ ਨੇ ਜੰਗਲੀ ਖੋਤੇ ਨੂੰ ਖੁਲ੍ਹਾ ਛੱਡਿਆ, ਯਾ ਕਿਹ ਨੇ ਬਣ ਦੇ ਗਧੇ ਦੇ ਬੰਦ ਖੋਲ੍ਹੇ,</verse>
				<verse number="6">ਜਿਹ ਦਾ ਨਿਵਾਸ ਮੈਂ ਖੁਲ੍ਹੇ ਮਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਕੱਲਰਾਛੀ ਭੋਂ ਨੂੰ?</verse>
				<verse number="7">ਉਹ ਨਗਰ ਦੇ ਰੌਲੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।</verse>
				<verse number="8">ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।।</verse>
				<verse number="9">ਭਲਾ, ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਯਾ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?</verse>
				<verse number="10">ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹਣ ਵਿੱਚ ਚਲਾ ਸੱਕਦਾ ਹੈ? ਯਾ ਉਹ ਦੂਣਾਂ ਵਿੱਚ ਤੇਰੇ ਪਿੱਛੇ ਪਿੱਛੇ ਸੁਹਾਗਾ ਫੇਰੇਗਾ?</verse>
				<verse number="11">ਭਲਾ, ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ ਧੰਦਾ ਉਹ ਦੇ ਉੱਤੇ ਛੱਡੇਂਗਾ?</verse>
				<verse number="12">ਕੀ ਤੂੰ ਉਸ ਉੱਤੇ ਧਿਜਾ ਕਰੇਂਗਾ ਭਈ ਉਹ ਤੇਰਾ ਬੀ ਮੋੜ ਲੈ ਆਵੇਗਾ, ਅਤੇ ਤੇਰੇ ਪਿੜ ਵਿੱਚ ਇੱਕਠਾ ਕਰੇ?।।</verse>
				<verse number="13">ਸ਼ੁਤਰ ਮੁਰਗੀ ਹੰਕਾਰ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਓਹ ਮਿਹਰਬਾਨੀ ਦੇ ਖੰਭ ਅਤੇ ਪਰ ਹਨ?</verse>
				<verse number="14">ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਖ਼ਾਕ ਉੱਤੇ ਉਨ੍ਹਾਂ ਨੂੰ ਗਰਮ ਰੱਖਦੀ ਹੈ,</verse>
				<verse number="15">ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਓਹ ਤੋਂੜੇ ਜਾ ਸੱਕਦੇ ਹਨ, ਅਤੇ ਖੇਤ ਦਾ ਜਾਨਵਰ ਉਨ੍ਹਾਂ ਨੂੰ ਮਿੱਧ ਸੱਕਦਾ ਹੈ।</verse>
				<verse number="16">ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਭਈ ਜਿਵੇਂ ਓਹ ਉਸ ਦੇ ਨਹੀਂ, ਭਾਵੇਂ ਉਸ ਦੀ ਮਿਹਨਤ ਅਕਾਰਥ ਜਾਵੇ, ਉਹ ਬੇ ਚਿੰਤ ਹੈ,</verse>
				<verse number="17">ਕਿਉਂ ਜੋ ਪਰਮੇਸ਼ੁਰ ਨੇ ਉਸ ਤੋਂ ਬੁੱਧੀ ਭੁਲਾ ਦਿੱਤੀ, ਅਤੇ ਉਸ ਨੂੰ ਸਮਝ ਨਹੀਂ ਵੰਡੀ।</verse>
				<verse number="18">ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਤੇ ਉਸ ਦੇ ਅਸਵਾਰ ਉੱਤੇ ਹਸਦੀ ਹੈ</verse>
				<verse number="19">ਭਲਾ, ਤੈਂ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੈਂ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?</verse>
				<verse number="20">ਕੀ ਤੈਂ ਟਿੱਡੀ ਵਾਂਙੁ ਉਹ ਨੂੰ ਟਪਾਇਆ? ਉਹ ਦੇ ਫੁਰਾਟੇ ਦੀ ਸ਼ਾਨ ਭਿਆਣਕ ਹੈ!</verse>
				<verse number="21">ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਸ਼ਸਤਰਾਂ ਦੇ ਟਾਕਰੇ ਲਈ ਨਿੱਕਲਦਾ ਹੈ।</verse>
				<verse number="22">ਉਹ ਡਰ ਉੱਤੇ ਹੱਸਦਾ ਹੈ ਅਤੇ ਘਾਬਰਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!</verse>
				<verse number="23">ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।</verse>
				<verse number="24">ਉਹ ਤੁੰਦੀ ਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਉਹ ਖੜਾ ਨਹੀਂ ਰਹਿੰਦਾ।</verse>
				<verse number="25">	ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੂੰਘ ਲੈਂਦਾ ਹੈ, ਸਰਦਾਰਾਂ ਦੀ ਗੱਜ ਅਤੇ ਲਲਕਾਰ ਨੂੰ ਵੀ! ।।</verse>
				<verse number="26">ਕੀ ਬਾਜ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?</verse>
				<verse number="27">ਕੀ ਉਕਾਬ ਤੇਰੇ ਹੁਕਮਾਂ ਨਾਲ ਉੱਚਾ ਜਾਂਦਾ ਹੈ, ਭਈ ਉਹ ਉਚਿਆਈ ਤੇ ਆਪਣਾ ਆਹਲਣਾ ਬਣਾਵੇ?</verse>
				<verse number="28">ਉਹ ਟਿੱਲੇ ਉੱਤੇ ਵੱਸਦਾ ਤੇ ਰਹਿੰਦਾ ਹੈ, ਟਿੱਲੇ ਦੀ ਟੀਸੀ ਉੱਤੇ, ਪੱਕੇ ਅਸਥਾਨ ਵਿੱਚ।</verse>
				<verse number="29">ਉੱਥੋਂ ਉਹ ਆਪਣਾ ਖਾਜਾ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।</verse>
				<verse number="30">ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਹੋਏ ਹਨ ਉੱਥੇ ਉਹ ਹੈ।।</verse>
			</chapter>
			<chapter number="40">
				<verse number="1">ਫੇਰ ਯਹੋਵਾਹ ਨੇ ਅੱਯੂਬ ਨੂੰ ਉੱਤਰ ਦਿੱਤਾ ਤੇ ਆਖਿਆ,</verse>
				<verse number="2">ਭਲਾ, ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!</verse>
				<verse number="3">ਤਾਂ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ</verse>
				<verse number="4">ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ!</verse>
				<verse number="5">ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦਿਆਂਗਾ, ਸਗੋਂ ਦੋ ਵਾਰ, ਫੇਰ ਬੱਸ!</verse>
				<verse number="6">ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਦੀ ਉੱਤਰ ਦੇ ਕੇ ਆਖਿਆ,</verse>
				<verse number="7">ਮਰਦ ਵਾਂਙੁ ਜ਼ਰਾ ਆਪਣੀ ਕਮਰ ਕੱਸ! ਮੈਂ ਤੈਥੋਂ ਸਵਾਲ ਕਰਾਂਗਾ ਅਤੇ ਤੂੰ ਮੈਨੂੰ ਸਮਝਾ!</verse>
				<verse number="8">ਕੀ ਤੂੰ ਮੇਰੇ ਨਿਆਉਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਭਈ ਤੂੰ ਧਰਮੀ ਬਣੇਂ?</verse>
				<verse number="9">ਕੀ ਤੇਰੀ ਭੁਜਾ ਪਰਮੇਸ਼ੁਰ ਵਰਗੀ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸੱਕਦਾ ਹੈ?।।</verse>
				<verse number="10">ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜ਼ਾ, ਅਤੇ ਤੇਜ ਤੇ ਉਪਮਾ ਨੂੰ ਪਹਿਨ ਲੈ!</verse>
				<verse number="11">ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇਹ, ਅਤੇ ਹਰ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -</verse>
				<verse number="12">ਹਰ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੇ ਥਾਂ ਵਿੱਚ ਮਿੱਧ ਸੁੱਟ!</verse>
				<verse number="13">ਉਨ੍ਹਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇਹ, ਓਹਲੇ ਵਿੱਚ ਉਨ੍ਹਾਂ ਦੇ ਮੂੰਹ ਬੰਨ੍ਹ ਦੇਹ,</verse>
				<verse number="14">ਤਾਂ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸੱਕਦਾ ਹੈ!</verse>
				<verse number="15">	ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਹ ਨੂੰ ਮੈ ਤੇਰੇ ਨਾਲ ਬਣਾਇਆ ਹੈ, ਉਹ ਬਲਦ ਵਾਂਙੁ ਘਾਹ ਖਾਂਦਾ ਹੈ।</verse>
				<verse number="16">ਵੇਖ ਤਾਂ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!</verse>
				<verse number="17">ਉਹ ਆਪਣੀ ਪੂਛ ਦਿਆਰ ਵਾਂਙੁ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆ ਹਨ।</verse>
				<verse number="18">ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਙੁ ਹਨ।</verse>
				<verse number="19">	ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਕਰਤਾਰ ਹੀ ਆਪਣਾ ਤਲਵਾਰ ਉਹ ਦੇ ਨੇੜੇ ਲਿਆ ਸੱਕਦਾ ਹੈ!</verse>
				<verse number="20">ਪਹਾੜ ਤਾਂ ਉਹ ਦੇ ਲਈ ਖਾਜਾ ਚੁੱਕੀ ਬੈਠੇ ਹਨ, ਜਿੱਥੇ ਖੇਤ ਦੇ ਸਾਰੇ ਜਾਨਵਰ ਹੱਸਦੇ ਫਿਰਦੇ ਹਨ।</verse>
				<verse number="21">ਕੰਮੀਆਂ ਦੇ ਫੁੱਲਾਂ ਹੇਠ ਉਹ ਲੇਟਦਾ ਹੈ, ਕਾਨਿਆ ਤੇ ਖੋਭਿਆ ਦੀ ਓਟ ਵਿੱਚ।</verse>
				<verse number="22">ਕੰਮੀਆਂ ਦੇ ਬੂਟੇ ਉਹ ਨੂੰ ਆਪਣੇ ਸਾਯੇ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।</verse>
				<verse number="23">ਵੇਖ, ਜੇ ਦਰਿਆ ਧੱਕੇ ਧੋੜੇ ਵੀ ਮਾਰੇ, ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹੋਂ ਮੂੰਹ ਚੜ੍ਹ ਜਾਵੇ, ਉਹ ਬੇਖੌਫ਼ ਰਹਿੰਦਾ ਹੈ।</verse>
				<verse number="24">ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ ਸੱਕਦਾ ਹੈ, ਯਾ ਝਾਬੂ ਨਾਲ ਉਹ ਨੂੰ ਨੱਥ ਸੱਕਦਾ ਹੈ? ।।</verse>
			</chapter>
			<chapter number="41">
				<verse number="1">	ਕੀ ਤੂੰ ਮਗਰ ਮੱਛ ਨੂੰ ਕੁੰਡੀ ਨਾਲ ਬਾਹਰ ਖਿੱਚ ਸੱਕਦਾ ਹੈ, ਯਾ ਖੱਬੀ ਨਾਲ ਉਹ ਦੀ ਜੀਭ ਨੂੰ ਦਬਾ ਸੱਕਦਾ ਹੈ?</verse>
				<verse number="2">ਭਲਾ, ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸੱਕਦਾ ਹੈ, ਯਾ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸੱਕਦਾ ਹੈ?</verse>
				<verse number="3">ਕੀ ਉਹ ਤੇਰੇ ਅੱਗੇ ਬਹੁਤੀਆਂ ਅਰਜੋਈਆਂ ਕਰੇਗਾ, ਯਾ ਉਹ ਤੇਰੇ ਨਾਲ ਮਿੱਠੀਆਂ ਮਿੱਠੀਆਂ ਗੱਲਾਂ ਕਰੇਗਾ?</verse>
				<verse number="4">ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਭਈ ਤੂੰ ਉਹ ਨੂੰ ਆਪਣਾ ਗੁਲਾਮ ਸਦਾ ਤੀਕ ਰੱਖੇ?</verse>
				<verse number="5">ਕੀ ਤੂੰ ਉਹ ਦੇ ਨਾਲ ਓਵੇਂ ਖੇਡੇਂਗਾ ਜਿਵੇਂ ਪੰਛੀ ਨਾਲ, ਯਾ ਆਪਣੀਆਂ ਕੁੜੀਆਂ ਲਈ ਉਹ ਨੂੰ ਬੰਨ੍ਹ ਰੱਖੇਂਗਾ?</verse>
				<verse number="6">ਭਲਾ, ਸ਼ਿਕਾਰੀ ਉਹ ਦੀ ਸੁਦਾਗਰੀ ਕਰਨਗੇ, ਕੀ ਓਹ ਬੁਪਾਰੀਆਂ ਵਿੱਚ ਉਹ ਨੂੰ ਵੰਡਣਗੇ?</verse>
				<verse number="7">ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਭਰ ਸੱਕਦਾ ਹੈ, ਯਾ ਉਹ ਦੇ ਸਿਰ ਨੂੰ ਮੱਛੀ ਤ੍ਰਿਸੂਲਾਂ ਨਾਲ?</verse>
				<verse number="8">ਆਪਣਾ ਹੱਥ ਉਸ ਉੱਤੇ ਧਰ, ਉਸ ਲੜਾਈ ਨੂੰ ਯਾਦ ਕਰ, - ਤੂੰ ਫੇਰ ਇਉਂ ਨਾ ਕਰੇਂਗਾ!</verse>
				<verse number="9">ਵੇਖ ਉਹ ਦੀ ਆਸਾ ਰੱਖਣੀ ਵਿਅਰਥ ਹੈ, ਭਲਾ, ਕੋਈ ਉਹ ਨੂੰ ਵੇਖਦੇ ਹੀ ਡਿੱਗ ਨਾ ਪਵੇਗਾ?</verse>
				<verse number="10">ਕੋਈ ਇੰਨੀ ਤੱਤੀ ਤਬੀਅਤ ਦਾ ਨਹੀਂ ਜੋ ਉਹ ਦੇ ਛੇੜਨ ਦਾ ਹਿਆਉਂ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੋਲ ਸੱਕੇ?</verse>
				<verse number="11">ਕਿਹ ਨੇ ਪਹਿਲਾਂ ਮੈਨੂੰ ਕੁੱਝ ਦਿੱਤਾ ਭਈ ਮੈਂ ਉਹ ਨੂੰ ਮੋੜ ਦਿਆਂ? ਜੋ ਕੁੱਝ ਅਕਾਸ਼ ਦੇ ਹੇਠ ਹੈ ਸੋ ਮੇਰਾ ਹੈ ।।</verse>
				<verse number="12">ਮੈਂ ਉਹ ਦੇ ਅੰਗਾਂ ਦੇ ਵਿਖੇ ਚੁੱਪ ਨਾ ਰਹਾਂਗਾ, ਨਾ ਉਹ ਦੇ ਮਹਾ ਬਲ ਨਾ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ।</verse>
				<verse number="13">ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸੱਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆ ਸੱਕਦਾ ਹੈ?</verse>
				<verse number="14">ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸੱਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਣਕ ਹੈ!</verse>
				<verse number="15">ਉਹ ਦਾ ਘੁਮੰਡ ਉਹ ਦੇ ਛਿਲਕੇ ਦੀਆਂ ਧਾਰੀਆਂ ਹੈ, ਓਹ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,</verse>
				<verse number="16">ਉਹ ਇੱਕ ਦੂਏ ਦੇ ਨੇੜੇ ਹਨ, ਅਤੇ ਹਵਾ ਉਨ੍ਹਾਂ ਦੇ ਵਿੱਚ ਦੀ ਨਹੀਂ ਆ ਸਕਦੀ।</verse>
				<verse number="17">ਓਹ ਇੱਕ ਦੂਏ ਦੇ ਨਾਲ ਨਾਲ ਹਨ, ਓਹ ਇਉਂ ਸੁੱਟੀਆਂ ਹੋਈਆਂ ਹਨ ਭਈ ਓਹ ਜੁਦਾ ਨਹੀਂ ਹੋ ਸੱਕਦੀਆਂ।</verse>
				<verse number="18">ਉਹ ਦੀਆਂ ਛਿੱਕਾਂ ਤੋਂ ਚਾਨਣ ਲਸ਼ਕ ਉੱਠਦਾ ਹੈ। ਉਹ ਦੀਆਂ ਅੱਖਾਂ ਫ਼ਜਰ ਦੀਆਂ ਪਲਕਾਂ ਜਿਹੀਆਂ ਹਨ!</verse>
				<verse number="19">ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲ- ਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ!</verse>
				<verse number="20">ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉਬਲਦੀ ਦੇਗ ਯਾ ਧੁਖਦਿਆਂ ਕਾਨਿਆਂ ਤੋਂ!</verse>
				<verse number="21">ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਸ਼ੋਹਲੇ ਨਿੱਕਲਦੇ ਹਨ!</verse>
				<verse number="22">ਉਹ ਦੀ ਧੌਣ ਵਿੱਚ ਬਲ ਟਿੱਕਦਾ ਹੈ, ਅਤੇ ਭੈ ਉਹ ਦੇ ਅੱਗੇ ਨੱਚਦਾ ਹੈ!</verse>
				<verse number="23">ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਓਹ ਉਹ ਦੇ ਉੱਤੇ ਜੰਮੀਆਂ ਹੋਈਆਂ ਹਨ, ਓਹ ਹਿੱਲ ਨਹੀਂ ਸੱਕਦੀਆਂ।</verse>
				<verse number="24">ਉਹ ਦਾ ਦਿਲ ਪੱਥਰ ਵਾਂਙੁ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਙੁ ਪੱਕਾ ਹੈ।</verse>
				<verse number="25">ਜਦ ਉਹ ਉੱਠਦਾ ਹੈ ਤਦ ਦੇਵਤੇ ਵੀ ਡਰ ਜਾਂਦੇ ਹਨ, ਓਹ ਘਬਰਾਹਟ ਨਾਲ ਪਾਗਲ ਹੋ ਜਾਂਦੇ ਹਨ!</verse>
				<verse number="26">ਭਾਵੇਂ ਤਲਵਾਰ ਉਹ ਦੇ ਕੋਲ ਪੁੱਜੇ, ਉਸ ਤੋਂ ਕੁੱਝ ਬਣਦਾ ਨਹੀਂ, ਨਾ ਬਰਛੀ ਨਾ ਭਾਲੇ ਨਾ ਬੱਲਮ ਤੋਂ।</verse>
				<verse number="27">ਉਹ ਲੋਹੇ ਨੂੰ ਭੋਹ ਸਮਝਦਾ ਹੈ, ਅਤੇ ਪਿੱਤਲ ਨੂੰ ਗਲੀ ਹੋਈ ਲੱਕੜ!</verse>
				<verse number="28">ਤੀਰ ਉਹ ਨੂੰ ਨਹੀਂ ਨਠਾ ਸੱਕਦੇ, ਗੋਪੀਏ ਦੇ ਪੱਥਰ ਉਹ ਦੇ ਲਈ ਤਿਖਣੇ ਹੀ ਬਣ ਜਾਂਦੇ ਹਨ।</verse>
				<verse number="29">ਲਾਠੀਆਂ ਤਿਖਣੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੀ ਸਾਂ ਸਾਂ ਉੱਤੇ ਉਹ ਹੱਸਦਾ ਹੈ।</verse>
				<verse number="30">ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਙੁ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ ।</verse>
				<verse number="31">ਉਹ ਡੁੰਘਿਆਈ ਨੂੰ ਦੇਗ ਵਾਂਙੁ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੇ ਡੱਬੇ ਬਣਾ ਦਿੰਦਾ ਹੈ।</verse>
				<verse number="32">ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੁੰਘਿਆਈ ਉੱਤੇ ਧੌਲੇ ਆਏ ਹੋਏ ਹਨ।</verse>
				<verse number="33">ਪ੍ਰਿਥਵੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨਾ ਖ਼ੌਫ਼ ਦੇ ਸਾਜਿਆ ਗਿਆ!</verse>
				<verse number="34">ਉਹ ਹਰ ਉੱਚਿਆਈ ਨੂੰ ਵੇਂਹਦਾ ਹੈ, ਉਹ ਮਗਰੂਰਾਂ ਦੀ ਕੁੱਲ ਅੰਸ ਉੱਤੇ ਪਾਤਸ਼ਾਹ ਹੈ।</verse>
			</chapter>
			<chapter number="42">
				<verse number="1">ਫੇਰ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ,</verse>
				<verse number="2">ਮੈਂ ਜਾਣਦਾ ਹਾਂ ਭਈ ਤੂੰ ਸਭ ਕੁੱਝ ਕਰ ਸੱਕਦਾ ਹੈਂ, ਅਤੇ ਤੇਰਾ ਕੋਈ ਪਰੋਜਨ ਰੁਕ ਨਹੀਂ ਸੱਕਦਾ ਹੈ।</verse>
				<verse number="3">ਏਹ ਕੌਣ ਹੈ ਜਿਹੜਾ ਆਗਿਆਨਤਾ ਨਾਲ ਸਲਾਹ ਨੂੰ ਢੱਕਦਾ ਹੈ? ਏਸ ਲਈ ਮੈਂ ਉਹ ਬਕਿਆ ਜਿਹ ਨੂੰ ਮੈਂ ਨਾ ਸਮਝਿਆ। ਏਹ ਮੇਰੇ ਲਈ ਅਚਰਜ ਗੱਲਾਂ ਸਨ ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸਾਂ!</verse>
				<verse number="4">ਜ਼ਰਾ ਸੁਣ ਤੇ ਮੈਂ ਬੋਲਾਂਗਾ, ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਸਮਝਾ!</verse>
				<verse number="5">ਮੈਂ ਤੇਰੇ ਵਿਖੇ ਸੁਣੀਆਂ ਸੁਣਾਈਆਂ ਗੱਲਾਂ ਸੁਣੀਆਂ, ਪਰ ਹੁਣ ਮੇਰੀ ਅੱਖ ਤੈਨੂੰ ਵੇਖਦੀ ਹੈ,</verse>
				<verse number="6">ਏਸ ਲਈ ਮੈਂ ਆਪਣੇ ਆਪ ਤੋਂ ਘਿਣ ਕਰਦਾ ਹਾਂ, ਅਤੇ ਮੈਂ ਖ਼ਾਕ ਤੇ ਸੁਆਹ ਵਿੱਚ ਪਛਤਾਉਂਦਾ ਹਾਂ! ।।</verse>
				<verse number="7">ਤਾਂ ਐਉਂ ਹੋਇਆ ਜਦ ਯਹੋਵਾਹ ਏਹ ਗੱਲਾਂ ਅੱਯੂਬ ਨਾਲ ਬੋਲ ਚੁੱਕਿਆ. ਤਦ ਯਹੋਵਾਹ ਨੇ ਅਲੀਫ਼ਜ਼ ਤੇਮਾਨੀ ਨੂੰ ਆਖਿਆ, ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿਤ੍ਰਾਂ ਉੱਤੇ ਭੜਕ ਉੱਠਿਆ ਹੈ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ</verse>
				<verse number="8">ਸੋ ਹੁਣ ਆਪਣੇ ਲਈ ਸੱਤ ਬਲਦ ਅਤੇ ਸੱਤ ਛੱਤਰੇ ਲਓ ਅਤੇ ਮੇਰੇ ਦਾਸ ਅੱਯੂਬ ਕੋਲ ਚੱਲੋ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਹ ਨੂੰ ਮੰਨਾਂਗਾ ਭਈ ਮੈਂ ਤੁਹਾਡੇ ਲਈ ਤੁਹਾਡੀ ਮੂਰਖਤਾਈ ਅਨੁਸਾਰ ਨਾ ਕਰਾਂ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ</verse>
				<verse number="9">ਤਾਂ ਅਲੀਫ਼ਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਉਨ੍ਹਾਂ ਨੂੰ ਬੋਲਿਆ ਸੀ ਤਿਵੇਂ ਹੀ ਕੀਤਾ ਅਤੇ ਯਹੋਵਾਹ ਨੇ ਅੱਯੂਬ ਦੀਆਂ ਗੱਲਾਂ ਨੂੰ ਮੰਨ ਲਿਆ।।</verse>
				<verse number="10">ਜਦੋਂ ਅੱਯੂਬ ਆਪਣੇ ਮਿੱਤ੍ਰਾਂ ਲਈ ਪ੍ਰਾਰਥਨਾ ਕਰ ਚੁੱਕਾ ਤਾਂ ਯਹੋਵਾਹ ਨੇ ਅੱਯੂਬ ਦੇ ਨਸੀਬਾਂ ਨੂੰ ਬਹਾਲ ਕਰ ਦਿੱਤਾ ਅਤੇ ਜੋ ਕੁੱਝ ਅੱਯੂਬ ਦੇ ਕੋਲ ਸੀ ਯਹੋਵਾਹ ਨੇ ਦੁਗਣਾ ਕਰ ਦਿੱਤਾ</verse>
				<verse number="11">ਤਾਂ ਉਹ ਦੇ ਕੋਲ ਉਹ ਦੇ ਸਾਰੇ ਭਰਾ, ਉਹ ਦੀਆਂ ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਅਗਲੇ ਜਾਣ ਪਛਾਣ ਆਏ ਅਤੇ ਉਨ੍ਹਾਂ ਨੇ ਉਹ ਦੇ ਨਾਲ ਉਹ ਦੇ ਘਰ ਵਿੱਚ ਪਰਸ਼ਾਦ ਛੱਕਿਆ, ਅਤੇ ਮੁਕਾਣ ਦਿੱਤੀ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਹ ਦੇ ਉੱਤੇ ਆਉਣ ਦਿੱਤੀ, ਉਹ ਨੂੰ ਤਸੱਲੀ ਦਿੱਤੀ ਅਤੇ ਹਰ ਇੱਕ ਨੇ ਉਹ ਨੂੰ ਇੱਕ ਇੱਕ ਸਿੱਕਾ ਦਿੱਤਾ ਅਤੇ ਹਰ ਇੱਕ ਨੇ ਉਹ ਨੂੰ ਇੱਕ ਇੱਕ ਸੋਨੇ ਦੀ ਅੰਗੂਠੀ ਦਿੱਤੀ</verse>
				<verse number="12">ਸੋ ਯਹੋਵਾਹ ਨੇ ਅੱਯੂਬ ਦੀ ਆਖਰੀ ਅਵਸਥਾ ਨੂੰ ਉਹ ਦੀ ਪਹਿਲੀ ਅਵਸਥਾ ਤੋਂ ਵੱਧ ਬਰਕਤ ਦਿੱਤੀ ਅਤੇ ਉਹ ਦੇ ਕੋਲ ਚੌਦਾ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲਦ ਅਤੇ ਇੱਕ ਹਜਾਰ ਗਧੀਆਂ ਹੋ ਗਈਆਂ</verse>
				<verse number="13">ਅਤੇ ਉਹ ਦੇ ਸੱਤ ਪੁੱਤ੍ਰ ਤੇ ਤਿੰਨ ਧੀਆਂ ਹੋਏ</verse>
				<verse number="14">ਉਹ ਨੇ ਪਹਿਲੀ ਦਾ ਨਾਉਂ ਯਮੀਮਾਹ ਅਤੇ ਦੂਜੀ ਦਾ ਨਾਉਂ ਕਸੀਆਹ ਅਤੇ ਤੀਜੀ ਦਾ ਨਾਉਂ ਕਰਨ-ਹੱਪੂਕ ਰੱਖਿਆ</verse>
				<verse number="15">ਅਤੇ ਸਾਰੇ ਦੇਸ਼ ਵਿੱਚ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਇਸਤ੍ਰੀਆਂ ਨਾ ਮਿਲ ਸੱਕੀਆਂ ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਭਰਾਵਾਂ ਵਿੱਚ ਮਿਲਖ ਦਿੱਤੀ।।</verse>
				<verse number="16">ਏਹ ਦੇ ਪਿੱਛੋਂ ਅੱਯੂਬ ਇੱਕ ਸੌ ਚਾਲ੍ਹੀ ਵਰਹੇ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤ੍ਰ ਅਤੇ ਆਪਣੇ ਪੋਤ੍ਰੇ ਚੌਥੀ ਪੀੜ੍ਹੀ ਤੀਕ ਵੇਖੇ</verse>
				<verse number="17">ਤਾਂ ਅੱਯੂਬ ਬੁੱਢਾ ਤੇ ਸਮਾਪੂਰ ਹੋ ਕੇ ਚਲਾਣਾ ਕਰ ਗਿਆ ।।</verse>
			</chapter>
		</book>
		<book number="19">
			<chapter number="1">
				<verse number="1">ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।</verse>
				<verse number="2">ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।</verse>
				<verse number="3">ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।</verse>
				<verse number="4">ਦੁਸ਼ਟ ਅਜੇਹੇ ਨਹੀਂ ਪਰ ਓਹ ਭੋਹ ਵਰਗੇ ਹਨ, ਜਿਹ ਨੂੰ ਪੌਣ ਉਡਾ ਲੈ ਜਾਂਦੀ ਹੈ।</verse>
				<verse number="5">ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,</verse>
				<verse number="6">ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸਟਾਂ ਦਾ ਰਾਹ ਨਾਸ ਹੋ ਜਾਵੇਗਾ।।</verse>
			</chapter>
			<chapter number="2">
				<verse number="1">ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨॽ</verse>
				<verse number="2">ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ</verse>
				<verse number="3">ਭਈ ਆਓ, ਅਸੀਂ ਉਨ੍ਹਾਂ ਦਿਆਂ ਬੰਧਨਾਂ ਨੂੰ ਤੋੜ ਛੱਡੀਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉਦਾਲਿਓਂ ਲਾਹ ਸੁੱਟੀਏ।।</verse>
				<verse number="4">ਜਿਹੜਾ ਸੁਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੁ ਓਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ</verse>
				<verse number="5">ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕੋਪ ਨਾਲ ਓਹਨਾਂ ਨੂੰ ਔਖਿਆਂ ਕਰੇਗਾ।।</verse>
				<verse number="6">ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਹਾ ਦਿੱਤਾ ਹੈ।।</verse>
				<verse number="7">ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ।</verse>
				<verse number="8">ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ।</verse>
				<verse number="9">ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਙੁ ਤੂੰ ਓਹਨਾਂ ਨੂੰ ਚਕਨਾਚੂਰ ਕਰ ਦੇਵੇਂਗਾ।।</verse>
				<verse number="10">ਸੋ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ ਜਾਓ।</verse>
				<verse number="11">ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ,</verse>
				<verse number="12">	ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।।</verse>
			</chapter>
			<chapter number="3">
				<verse number="1">ਹੇ ਯਹੋਵਾਹ, ਮੇਰੇ ਵਿਰੋਧੀ ਕਿੰਨੇ ਹੀ ਵਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੋਤੇ ਹਨ!</verse>
				<verse number="2">ਬਾਹਲੇ ਮੇਰੀ ਜਾਨ ਦੇ ਲਈ ਆਖਦੇ ਹਨ, ਭਈ ਪਰਮੇਸ਼ੁਰ ਵੱਲੋਂ ਉਹ ਦਾ ਬਚਾਓ ਹੈ ਨਹੀਂ।। ਸਲਹ ।।</verse>
				<verse number="3">ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।</verse>
				<verse number="4">ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।। ਸਲਹ।।</verse>
				<verse number="5">ਮੈਂ ਲੰਮਾ ਪੈ ਗਿਆ ਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ।</verse>
				<verse number="6">ਮੈਂ ਉਨ੍ਹਾਂ ਧਾੜਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਆਲੇ ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।।</verse>
				<verse number="7">ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।</verse>
				<verse number="8">ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਕਰਤ ਤੇਰੀ ਪਰਜਾ ਦੇ ਉੱਤੇ ਹੋਵੇ।। ਸਲਹ।।</verse>
			</chapter>
			<chapter number="4">
				<verse number="1">ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।।</verse>
				<verse number="2">ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇॽ।। ਸਲਹ ।।</verse>
				<verse number="3">ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।</verse>
				<verse number="4">ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।। ਸਲਹ।।</verse>
				<verse number="5">ਧਰਮ ਦੇ ਬਲੀਦਾਨ ਚੜ੍ਹਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।</verse>
				<verse number="6">ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾॽ ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ।</verse>
				<verse number="7">ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅਨੰਦ ਪਾ ਦਿੱਤਾ ਹੈ।</verse>
				<verse number="8">ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਅਮਨ ਵਿੱਚ ਵਸਾਉਂਦਾ ਹੈਂ।।</verse>
			</chapter>
			<chapter number="5">
				<verse number="1">ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।</verse>
				<verse number="2">ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ, ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।</verse>
				<verse number="3">ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ।</verse>
				<verse number="4">ਤੂੰ ਤਾਂ ਅਜੇਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਟਿਕ ਨਹੀਂ ਸੱਕਦੀ।</verse>
				<verse number="5">ਘੁਮੰਡੀ ਤੇਰੀਆਂ ਅੱਖਾਂ ਅੱਗੇ ਖਲੋ ਨਹੀਂ ਸੱਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।</verse>
				<verse number="6">ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖ਼ੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।</verse>
				<verse number="7">ਪਰ ਮੈਂ ਤੇਰੀ ਘਨੇਰੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰੇ ਭੈ ਨਾਲ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ</verse>
				<verse number="8">ਹੇ ਯਹੋਵਾਹ, ਮੇਰੇ ਘਾਤਿਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,</verse>
				<verse number="9">ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ ।</verse>
				<verse number="10">ਹੇ ਪਰਮੇਸ਼ੁਰ, ਤੂੰ ਓਹਨਾਂ ਨੂੰ ਦੋਸ਼ੀ ਠਹਿਰਾ, ਓਹ ਆਪਣਿਆਂ ਮਤਿਆਂ ਦੇ ਕਾਰਨ ਡਿੱਗ ਪੈਣ, ਓਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਰਕੇ ਓਹਨਾਂ ਨੂੰ ਧੱਕ ਦੇਹ ਕਿਉਂ ਜੋ ਓਹ ਤੈਥੋਂ ਆਕੀ ਹੋਏ ਹਨ।।</verse>
				<verse number="11">ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।</verse>
				<verse number="12">ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ, ਢਾਲ ਰੂਪੀ ਕਿਰਪਾ ਦੇ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।।</verse>
			</chapter>
			<chapter number="6">
				<verse number="1">ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇਹ, ਨਾ ਆਪਣੇ ਤੇਜ਼ ਕੋਪ ਨਾਲ ਮੈਨੂੰ ਤਾੜ ।</verse>
				<verse number="2">ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈਂ ਕੁਮਲਾ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਿਆਂ ਕਰ ਕਿਉਂ ਜੋ ਮੇਰੀਆਂ ਹੱਡੀਆਂ ਬਿਆਕਲ ਹਨ।</verse>
				<verse number="3">ਮੇਰੀ ਜਾਨ ਵੀ ਅੱਤ ਬਿਆਕਲ ਹੈ, ਅਤੇ ਤੂੰ ਯਹੋਵਾਹ, ਕਦੋ ਤੀਕॽ</verse>
				<verse number="4">ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,</verse>
				<verse number="5">ਕਿਉਂ ਜੋ ਮੌਤ ਵਿੱਚ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾॽ</verse>
				<verse number="6">ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।</verse>
				<verse number="7">ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।</verse>
				<verse number="8">ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,</verse>
				<verse number="9">ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।</verse>
				<verse number="10">ਮੇਰੇ ਸਾਰੇ ਵੈਰੀ ਲੱਜਿਆਵਾਨ ਅਰ ਅੱਤ ਬਿਆਕਲ ਹੋਣਗੇ, ਓਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ ।।</verse>
			</chapter>
			<chapter number="7">
				<verse number="1">ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ। ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,</verse>
				<verse number="2">ਮਤੇ ਕੋਈ ਬਬਰ ਸ਼ੇਰ ਵਾਂਙੁ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ ਟੋਟੇ ਕਰ ਛੱਡੇ।।</verse>
				<verse number="3">ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੈਥੋਂ ਏਹ ਹੋਇਆ ਹੋਵੇ, ਜੇ ਮੇਰੀਂ ਹੱਥੀਂ ਬਦੀ ਹੋਈ ਹੋਵੇ,</verse>
				<verse number="4">ਜੇ ਮੈਂ ਆਪਣੇ ਮੇਲੀ ਨਾਲ ਬੁਰਿਆਈ ਕੀਤੀ ਹੋਵੇ, - ਸਗੋਂ ਮੈਂ ਤਾਂ ਆਪਣੇ ਬੇ ਸੱਬਬੋਂ ਵਿਰੋਧੀ ਨੂੰ ਛੁਡਾਇਆ ਹੈ —</verse>
				<verse number="5">ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਹਯਾਤੀ ਨੂੰ ਧਰਤੀ ਉੱਤੇ ਮਿੱਧ ਦੇਵੇ, ਅਰ ਮੇਰੀ ਮਹਿਮਾ ਖ਼ਾਕ ਵਿੱਚ ਮਿਲਾਵੇ।। ਸਲਹ।।</verse>
				<verse number="6">ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗਜ਼ਬ ਦੇ ਵਿਰੁੱਧ ਉੱਠ ਖੜੋ, ਅਤੇ ਮੇਰੇ ਲਈ ਜਾਗ। ਤੈਂ ਨਿਆਉਂ ਦਾ ਹੁਕਮ ਕੀਤਾ ਹੈ।</verse>
				<verse number="7">ਉੱਮਤਾਂ ਦੀ ਮੰਡਲੀ ਤੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਮੁੜ ਜਾ।</verse>
				<verse number="8">ਯਹੋਵਾਹ ਕੌਮਾਂ ਦਾ ਨਿਆਉਂ ਕਰੇਗਾ। ਹੇ ਯਹੋਵਾਹ, ਮੇਰੇ ਧਰਮ ਅਰ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਉਂ ਕਰ।</verse>
				<verse number="9">ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਰ ਗੁਰਦਿਆਂ ਨੂੰ ਜਾਂਚਦਾ ਹੈਂ।।</verse>
				<verse number="10">ਮੇਰੀ ਢਾਲ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧ ਮਨਾਂ ਦਾ ਬਚਾਉਣ ਵਾਲਾ ਹੈ।</verse>
				<verse number="11">ਪਰਮੇਸ਼ੁਰ ਸੱਚਾ ਨਿਆਉਂਕਾਰ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਖਿਝਿਆ ਰਹਿੰਦਾ ਹੈ।</verse>
				<verse number="12">ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਹ ਨੇ ਆਪਣਾ ਧਣੁਖ ਝੁਕਾ ਕੇ ਤਿਆਰ ਕਰ ਛੱਡਿਆ ਹੈ।</verse>
				<verse number="13">ਉਹ ਨੇ ਉਸ ਦੇ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ ਬਾਣ ਬਣਾਉਂਦਾ ਹੈ।।</verse>
				<verse number="14">ਵੇਖੋ, ਉਸ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆਂ ਹੈ।</verse>
				<verse number="15">ਉਸ ਨੇ ਟੋਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖਾਈ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।</verse>
				<verse number="16">ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੀ ਖੋਪਰੀ ਉੱਤੇ ਪਵੇਗਾ ।</verse>
				<verse number="17">ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।।</verse>
			</chapter>
			<chapter number="8">
				<verse number="1">ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!</verse>
				<verse number="2">ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।।</verse>
				<verse number="3">ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ,</verse>
				<verse number="4">ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂॽ</verse>
				<verse number="5">ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!</verse>
				<verse number="6">ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ</verse>
				<verse number="7">ਸਾਰੇ ਇੱਜੜ ਅਰ ਵੱਗ, ਸਗੋਂ ਰੜ ਦੇ ਸਾਰੇ ਜਾਨਵਰ</verse>
				<verse number="8">ਅਕਾਸ਼ ਦੇ ਪੰਖੇਰੂ ਅਰ ਸਮੁੰਦਰ ਦੀਆਂ ਮੱਛੀਆਂ, ਅਤੇ ਸੱਭੋ ਕੁਝ ਜੋ ਸਮੁੰਦਰ ਦਿਆਂ ਰਾਹਾਂ ਵਿੱਚ ਫਿਰਦਾ ਹੈ।</verse>
				<verse number="9">ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।।</verse>
			</chapter>
			<chapter number="9">
				<verse number="1">	 ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਨਣ ਕਰਾਂਗਾ।</verse>
				<verse number="2">ਮੈਂ ਤੈਥੋਂ ਖੁਸ਼ ਅਤੇ ਬਾਗ਼ ਬਾਗ਼ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।</verse>
				<verse number="3">ਜਦ ਮੇਰੇ ਵੈਰੀ ਪਿਛਾਹਾਂ ਮੁੜਦੇ ਹਨ, ਓਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,</verse>
				<verse number="4">ਕਿਉਂ ਜੋ ਤੈਂ ਮੇਰਾ ਨਿਆਉਂ ਅਰ ਮੇਰਾ ਫ਼ੈਸਲਾ ਕੀਤਾ ਹੈ, ਤੈਂ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਉਂ ਕੀਤਾ ਹੈ।</verse>
				<verse number="5">ਤੈਂ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੈਂ ਦੁਸਟਾਂ ਦਾ ਨਾਸ ਕੀਤਾ ਹੈ, ਤੈਂ ਸਦੀਪ ਕਾਲ ਲਈ ਉਨ੍ਹਾਂ ਦਾ ਨਾਉਂ ਮੇਟ ਦਿੱਤਾ।</verse>
				<verse number="6">ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।।</verse>
				<verse number="7">ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਉਂ ਦੇ ਲਈ ਕਾਇਮ ਕਰ ਰੱਖਿਆ ਹੈ,</verse>
				<verse number="8">ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ,</verse>
				<verse number="9">ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।</verse>
				<verse number="10">ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।।</verse>
				<verse number="11">ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।</verse>
				<verse number="12">ਜਦ ਉਹ ਖ਼ੂਨ ਦੀ ਪੁੱਛ ਗਿੱਛ ਕਰਦਾ ਹੈ ਉਹ ਉਨ੍ਹਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।।</verse>
				<verse number="13">ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉਠਾ ਲੈਂਦਾ ਹੈਂ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਿਗਾਹ ਕਰ,</verse>
				<verse number="14">ਤਾਂ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।।</verse>
				<verse number="15">ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।</verse>
				<verse number="16">ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।।</verse>
				<verse number="17">ਦੁਸ਼ਟ ਪਤਾਲ ਵਿੱਚ ਮੁੜ ਜਾਣਗੇ ਓਹ ਸਾਰੀਆਂ ਕੌਮਾਂ ਜਿਹੜੀਆ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।</verse>
				<verse number="18">ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।</verse>
				<verse number="19">ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ।</verse>
				<verse number="20">ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ ।। ਸਲਹ।।</verse>
			</chapter>
			<chapter number="10">
				<verse number="1">ਹੇ ਯਹੋਵਾਹ, ਤੂੰ ਦੂਰ ਕਿਉਂ ਖੜਾ ਰਹਿੰਦਾ ਹੈਂॽ ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈਂॽ</verse>
				<verse number="2">ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦਾ ਪਿੱਛਾ ਤੁੰਦੀ ਨਾਲ ਕਰਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਓਹਨਾਂ ਵਿੱਚ ਓਹ ਆਪ ਫਸ ਜਾਣ!</verse>
				<verse number="3">ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।</verse>
				<verse number="4">ਦੁਸ਼ਟ ਆਪਣੇ ਮੁਖ ਦੇ ਹੰਕਾਰ ਦੇ ਕਾਰਨ ਉਹ ਨੂੰ ਨਹੀਂ ਭਾਲੇਗਾ, ਉਸ ਦਾ ਸਾਰਾ ਵਿਚਾਰ ਏਹ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ!</verse>
				<verse number="5">	ਉਹ ਦੀ ਚਾਲ ਹਰ ਵੇਲੇ ਇਸਥਿਰ ਹੁੰਦੀ ਹੈ, ਤੇਰੇ ਨਿਆਉਂ ਉਹ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।</verse>
				<verse number="6">ਉਹ ਆਪਣੇ ਮਨ ਵਿੱਚ ਆਖਦਾ ਹੈ ਭਈ ਮੈਂ ਕਦੇ ਨਾ ਡੋਲਾਂਗਾ, ਪੀੜ੍ਹੀਓਂ ਪੀੜ੍ਹੀ ਮੈਂ ਦੁਖ ਵਿੱਚ ਨਹੀਂ ਹੋਵਾਂਗਾ।</verse>
				<verse number="7">ਉਹ ਦਾ ਮੂੰਹ ਫਿਟਕਾਰ, ਛਲ ਅਰ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਰ ਬਦੀ ਹੈ।</verse>
				<verse number="8">ਉਹ ਪਿਡਾਂ ਦੇ ਓਹਲਿਆਂ ਵਿੱਚ ਬਹਿੰਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤੱਕ ਵਿੱਚ ਲੱਗੀਆਂ ਹੋਈਆਂ ਹਨ।</verse>
				<verse number="9">ਜਿਵੇਂ ਬਬਰ ਸ਼ੇਰ ਆਪਣੇ ਘੁਰਨੇ ਵਿੱਚ, ਤਿਵੇਂ ਹੀ ਉਹ ਆਪਣੇ ਗੁਪਤ ਥਾਂ ਵਿੱਚ ਛਹਿ ਕੇ ਬੈਠਾ ਰਹਿੰਦਾ ਹੈ, ਉਹ ਮਸਕੀਨ ਨੂੰ ਫੜਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ ਵਿੱਚ ਧੂਹ ਫੜ ਲੈਂਦਾ ਹੈ।</verse>
				<verse number="10">ਉਹ ਦਾਬਾ ਮਾਰ ਕੇ ਝੁਕ ਜਾਂਦਾ ਹੈ, ਅਨਾਥ ਉਹ ਦਿਆਂ ਬਲ ਵਾਲੇ ਹੱਥੀਂ ਡਿੱਗ ਪੈਂਦੇ ਹਨ।</verse>
				<verse number="11">ਉਹ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਭੁੱਲ ਗਿਆ ਹੈ, ਉਸ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ!</verse>
				<verse number="12">ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।</verse>
				<verse number="13">ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਤਾ ਹੈ, ਅਤੇ ਆਪਣੇ ਮਨ ਵਿੱਚ ਆਖਿਆ ਹੈ ਕਿ ਤੂੰ ਪੁੱਛ ਗਿੱਛ ਨਹੀਂ ਕਰੇਂਗਾॽ</verse>
				<verse number="14">ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ।</verse>
				<verse number="15">ਦੁਸ਼ਟ ਦੀ ਬਾਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੀਕ ਕੁਝ ਹੋਰ ਨਾ ਲੱਭੇ।।</verse>
				<verse number="16">ਯਹੋਵਾਹ ਜੁੱਗੋ ਜੁਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਹ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।</verse>
				<verse number="17">ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਨ੍ਹਾਂ ਦਿਆਂ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਂਗਾ</verse>
				<verse number="18">ਤਾਂ ਜੋ ਤੂੰ ਯਤੀਮ ਅਰ ਸਤਾਏ ਹੋਏ ਦਾ ਨਿਆਉਂ ਕਰੇਂ, ਭਈ ਇਨਸਾਨ ਜਿਹੜਾ ਮਿੱਟੀ ਦਾ ਹੈ ਫੇਰ ਕਦੀ ਅਨ੍ਹੇਰ ਨਾ ਕਰੇ।।</verse>
			</chapter>
			<chapter number="11">
				<verse number="1">ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹॽ</verse>
				<verse number="2">ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।</verse>
				<verse number="3">ਜੇ ਨੀਂਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇॽ।।</verse>
				<verse number="4">ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।</verse>
				<verse number="5">ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।</verse>
				<verse number="6">ਓਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ</verse>
				<verse number="7">ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।।</verse>
			</chapter>
			<chapter number="12">
				<verse number="1">ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।</verse>
				<verse number="2">ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ।</verse>
				<verse number="3">ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,</verse>
				<verse number="4">ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।।</verse>
				<verse number="5">ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।</verse>
				<verse number="6">ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।</verse>
				<verse number="7">ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ।</verse>
				<verse number="8">ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।</verse>
			</chapter>
			<chapter number="13">
				<verse number="1">ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾॽ ਕੀ ਸਦਾ ਤੀਕॽ ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾॽ</verse>
				<verse number="2">ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂॽ ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇॽ।।</verse>
				<verse number="3">ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ,</verse>
				<verse number="4">ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।।</verse>
				<verse number="5">ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।</verse>
				<verse number="6">ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਰਕਾਰ ਜੋ ਕੀਤਾ ਹੈ।।</verse>
			</chapter>
			<chapter number="14">
				<verse number="1">ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ,</verse>
				<verse number="2">ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ</verse>
				<verse number="3">ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ — ਇੱਕ ਵੀ ਨਹੀਂ!।।</verse>
				<verse number="4">ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ</verse>
				<verse number="5">ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।।</verse>
				<verse number="6">ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।</verse>
				<verse number="7">ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।।</verse>
			</chapter>
			<chapter number="15">
				<verse number="1">ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਟਿਕੇਗਾॽ ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾॽ</verse>
				<verse number="2">ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,</verse>
				<verse number="3">ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।</verse>
				<verse number="4">ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਹੀ ਪਵੇ,</verse>
				<verse number="5">ਉਹ ਜਿਹੜਾ ਬਿਆਜ ਦੇ ਲਈ ਆਪਣੀ ਚਾਂਦੀ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਵੱਢੀ ਲੈਂਦਾ ਹੈ, ਜਿਹੜਾ ਏਹ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।।</verse>
			</chapter>
			<chapter number="16">
				<verse number="1">	 ਹੇ ਪਰਮੇਸ਼ੁਰ, ਮੇਰੀ ਰੱਛਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।</verse>
				<verse number="2">ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੁ ਹੈਂ, ਤੈਥੋਂ ਪਰੇ ਮੇਰੀ ਕਿਤੇ ਭਲਿਆਈ ਨਹੀਂ।</verse>
				<verse number="3">ਸੰਤ ਜਿਹੜੇ ਧਰਤੀ ਉੱਤੇ ਹਨ ਅਤੇ ਪਤਵੰਤ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੈ।</verse>
				<verse number="4">ਜਿਹੜੇ ਦੂਜੇ ਦੇ ਮਗਰ ਭੱਜਦੇ ਹਨ ਉਨ੍ਹਾਂ ਦੇ ਗ਼ਮ ਵਧ ਜਾਣਗੇ। ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਤੇ ਉਨ੍ਹਾਂ ਦੇ ਨਾਉਂ ਲਿਆਵਾਂਗਾ।</verse>
				<verse number="5">ਯਹੋਵਾਹ ਮੇਰੇ ਵਿਰਸੇ ਦਾ ਅਰ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।</verse>
				<verse number="6">ਮਨ ਭਾਉਂਦੇ ਥਾਂਵਾਂ ਵਿੱਚ ਮੇਰੇ ਲਈ ਜਰੀਬ ਪਈ, ਮੈਨੂੰ ਤਾਂ ਬਹੁਤ ਚੰਗਾ ਅਧਕਾਰ ਮਿਲਿਆ ਹੈ।।</verse>
				<verse number="7">ਮੈਂ ਯਹੋਵਾਹ ਨੂੰ ਮੁਬਾਰਕ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਵੇਲੇ ਮੇਰੇ ਗੁਰਦੇ ਮੈਨੂੰ ਸਿਖਲਾਉਂਦੇ ਹਨ।</verse>
				<verse number="8">ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।</verse>
				<verse number="9">ਇਸ ਕਰਕੇ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,</verse>
				<verse number="10">ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਗੋਰ ਵੇਖਣ ਦੇਵੇਂਗਾ।</verse>
				<verse number="11">ਤੂੰ ਮੈਨੂੰ ਜੀਉਣ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹੁੰਦੀਆਂ ਹਨ।।</verse>
			</chapter>
			<chapter number="17">
				<verse number="1">ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇਹ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।</verse>
				<verse number="2">ਮੇਰਾ ਫ਼ੈਸਲਾ ਤੇਰੀ ਦਰਗਾਹੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ।</verse>
				<verse number="3">ਤੈਂ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਜੋਹਿਆ ਹੈ, ਤੈਂ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਭਈ ਮੇਰਾ ਮੂੰਹ ਉਲੰਘਣ ਨਾ ਕਰੇ।</verse>
				<verse number="4">ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਮੁਖਵਾਕਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।</verse>
				<verse number="5">ਮੇਰੇ ਕਦਮਾਂ ਨੇ ਤੇਰੀਆਂ ਲੀਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।।</verse>
				<verse number="6">ਮੈਂ ਤੈਨੂੰ ਪੁਕਾਰਿਆ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।</verse>
				<verse number="7">ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੇ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆ ਤੋਂ ਬਚਾਉਂਦਾ ਹੈ।</verse>
				<verse number="8">ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰੱਛਿਆ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,</verse>
				<verse number="9">ਉਨ੍ਹਾਂ ਦੁਸ਼ਟਾਂ ਤੋਂ ਜਿਨ੍ਹਾਂ ਨੇ ਮੇਰੇ ਨਾਲ ਹਿੱਕ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।</verse>
				<verse number="10">ਓਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਓਹ ਆਪਣੇ ਮੂੰਹੋਂ ਘੁਮੰਡ ਨਾਲ ਬੋਲਦੇ ਹਨ।</verse>
				<verse number="11">ਹੁਣ ਉਨ੍ਹਾਂ ਨੇ ਪੈਰ ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਭਈ ਸਾਨੂੰ ਧਰਤੀ ਉੱਤੇ ਪਟਕਾ ਦੇਣ।</verse>
				<verse number="12">ਉਹ ਬਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਰ ਬਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬਹਿੰਦਾ ਹੈ।।</verse>
				<verse number="13">ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਜਕੜ ਬੰਦ ਪਾ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਛੁਡਾ ਲੈ,</verse>
				<verse number="14">ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣੀਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।</verse>
				<verse number="15">ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦ ਮੈਂ ਜਾਗਾਂਗਾ, ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।।</verse>
			</chapter>
			<chapter number="18">
				<verse number="1">ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।</verse>
				<verse number="2">ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰਾ ਟਿੱਲਾ, ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ ਅਤੇ ਮੇਰਾ ਉੱਚਾ ਗੜ੍ਹ।</verse>
				<verse number="3">ਮੈਂ ਯਹੋਵਾਹ ਨੂੰ ਜਿਹੜਾ ਉਸਤਤ ਜੋਗ ਹੈ ਪੁਕਾਰਾਂਗਾ, ਸੋ ਮੈਂ ਆਪਣੇ ਵੈਰੀਆਂ ਤੋਂ ਬਚ ਜਾਵਾਂਗਾ।</verse>
				<verse number="4">ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ,</verse>
				<verse number="5">ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਧੇ ਮੇਰੇ ਸਾਹਮਣੇ ਹੋਏ।</verse>
				<verse number="6">ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ ਸਗੋਂ ਉਸ ਦੇ ਕੰਨਾਂ ਤੀਕ ਪੁੱਜੀ।</verse>
				<verse number="7">ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!</verse>
				<verse number="8">ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ।</verse>
				<verse number="9">ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਅਨ੍ਹੇਰਾ ਸੀ।</verse>
				<verse number="10">ਤਾਂ ਉਹ ਕਰੂਬੀ ਉੱਤੇ ਚੜ੍ਹ ਕੇ ਉੱਡਿਆ, ਹਾਂ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।</verse>
				<verse number="11">ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਅਸਥਾਨ, ਕਾਲੇ ਜਲਾਂ ਅਰ ਅਕਾਸ਼ ਦੀਆਂ ਘਟਾਂ ਨੂੰ ਆਪਣੇ ਆਲੇ ਦੁਆਲੇ ਦਾ ਮੰਡਪ ਬਣਾਇਆ।</verse>
				<verse number="12">ਉਹ ਦੇ ਅੱਗੇ ਦੀ ਦਮਕ ਤੋਂ ਅਤੇ ਉਹ ਦੀਆਂ ਘਟਾਂ ਦੇ ਵਿੱਚੋਂ ਗੜੇ ਅਰ ਅੰਗਿਆਰੇ ਨਿੱਕਲੇ।</verse>
				<verse number="13">ਤਾਂ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ, ਗੜੇ ਅਤੇ ਅੰਗਿਆਰੇ</verse>
				<verse number="14">ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿੰਨ ਭਿੰਨ ਕੀਤਾ, ਅਤੇ ਬਿਜਲੀਆਂ ਲਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।</verse>
				<verse number="15">ਤਾਂ ਤੇਰੇ ਘੁਰਕਣ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸ਼ਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।</verse>
				<verse number="16">ਉਹ ਨੇ ਉੱਪਰੋਂ ਹੱਥ ਕੱਢ ਕੇ ਮੈਨੂੰ ਲੈ ਲਿਆ, ਉਹ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢਿਆ,</verse>
				<verse number="17">ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਤੇ ਓਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ,</verse>
				<verse number="18">ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰੀ ਟੇਕ ਸੀ।</verse>
				<verse number="19">ਉਹ ਮੈਨੂੰ ਖੁਲ੍ਹੇ ਅਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ।</verse>
				<verse number="20">ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,</verse>
				<verse number="21">ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਨਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁਖ ਨਹੀਂ ਹੋਇਆ।</verse>
				<verse number="22">ਉਹ ਦੇ ਸਾਰੇ ਨਿਆਉਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।</verse>
				<verse number="23">ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ।</verse>
				<verse number="24">ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।</verse>
				<verse number="25">ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਏਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਏਂਗਾ।</verse>
				<verse number="26">ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਏਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਏਂਗਾ।</verse>
				<verse number="27">ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵਿਆਂ ਕਰੇਂਗਾ।</verse>
				<verse number="28">ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ।</verse>
				<verse number="29">ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜੱਥੇ ਦੇ ਵਿੱਚੋਂ ਦੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ,</verse>
				<verse number="30">ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।</verse>
				<verse number="31">ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ, ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚਟਾਨ ਹੈॽ</verse>
				<verse number="32">ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।</verse>
				<verse number="33">ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਂਵਾਂ ਉੱਤੇ ਖੜਾ ਕਰਦਾ ਹੈ।</verse>
				<verse number="34">ਉਹ ਮੇਰੇ ਹੱਥਾਂ ਨੂੰ ਜੁੱਧ ਕਰਨਾ ਇਉਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁਖ ਝੁਕਾ ਦਿੰਦੀਆਂ ਹਨ।</verse>
				<verse number="35">ਤੈਂ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।</verse>
				<verse number="36">ਤੈਂ ਮੇਰੇ ਹੇਠ ਮੇਰਿਆਂ ਕਦਮਾਂ ਨੂੰ ਵਧਾਇਆ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।।</verse>
				<verse number="37">ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।</verse>
				<verse number="38">ਮੈਂ ਉਨ੍ਹਾਂ ਨੂੰ ਅਜਿਹਾ ਫੰਡਿਆ ਕਿ ਓਹ ਫੇਰ ਨਾ ਉੱਠ ਸੱਕੇ, ਓਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ</verse>
				<verse number="39">ਤੈਂ ਜੁੱਧ ਦੇ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੈਂ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ</verse>
				<verse number="40">ਤੈਂ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆ ਨਾਸ ਕੀਤਾ।</verse>
				<verse number="41">ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਅੱਗੇ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।</verse>
				<verse number="42">ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਸੁੱਟ ਦਿੱਤਾ।</verse>
				<verse number="43">ਤੈਂ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ।</verse>
				<verse number="44">ਸੁਣਦਿਆਂ ਸਾਰ ਓਹ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।</verse>
				<verse number="45">ਪਰਦੇਸ਼ੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰਥਰਾਉਂਦੇ ਹੋਏ ਨਿੱਕਲੇ।।</verse>
				<verse number="46">ਯਹੋਵਾਹ ਜੀਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!</verse>
				<verse number="47">ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ,</verse>
				<verse number="48">ਜਿਹ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।</verse>
				<verse number="49">ਏਸੇ ਕਾਰਨ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।</verse>
				<verse number="50">ਉਹ ਆਪਣੇ ਪਾਤਸ਼ਾਹ ਨੂੰ ਵੱਡੇ ਬਚਾਓ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੀਕ ਦਯਾ ਕਰਦਾ ਹੈ।।</verse>
			</chapter>
			<chapter number="19">
				<verse number="1">ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਨਣ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ</verse>
				<verse number="2">ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ।</verse>
				<verse number="3">ਉਨ੍ਹਾਂ ਦੀ ਨਾ ਕੋਈ ਬੋਲੀ ਹੈ ਨਾ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।</verse>
				<verse number="4">ਸਾਰੀ ਧਰਤੀ ਵਿੱਚ ਉਨ੍ਹਾਂ ਦੀ ਤਾਰ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਲਾਇਆ ਹੈ,</verse>
				<verse number="5">ਜਿਹੜਾ ਲਾੜੇ ਵਾਂਙੁ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ। ਅਤੇ ਸੂਰਮੇ ਵਾਂਙੁ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।</verse>
				<verse number="6">ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।।</verse>
				<verse number="7">ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।</verse>
				<verse number="8">ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।</verse>
				<verse number="9">ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ।</verse>
				<verse number="10">ਓਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨ ਭਾਉਂਦੇ ਹਨ।। ਅਤੇ ਸ਼ਹਿਤ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।।</verse>
				<verse number="11">ਨਾਲੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਅਰ ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।।</verse>
				<verse number="12">ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈॽ ਤੂੰ ਮੈਨੂੰ ਗੁੱਝੇ ਪਾਪਾਂ ਤੋਂ ਬਰੀ ਕਰ,</verse>
				<verse number="13">ਨਾਲੇ ਆਪਣੇ ਦਾਸ ਨੂੰ ਹੰਕਾਰਾਂ ਤੋਂ ਰੋਕ ਰੱਖ, ਓਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਉਤਰਾਂਗਾ, ਅਤੇ ਵੱਡੇ ਅਪਰਾਧ ਤੋਂ ਬਰੀ ਠਹਿਰਾਂਗਾ।</verse>
				<verse number="14">ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।।</verse>
			</chapter>
			<chapter number="20">
				<verse number="1">ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦੇ ਨਾਮ ਤੈਨੂੰ ਉੱਚਿਆਂ ਕਰੇ।</verse>
				<verse number="2">ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ,</verse>
				<verse number="3">ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ।। ਸਲਹ।।</verse>
				<verse number="4">ਉਹ ਤੇਰੇ ਮਨੋਰਥ ਅਨੁਸਾਰ ਤੈਨੂੰ ਦੇਵੇ, ਅਤੇ ਤੇਰੇ ਸਾਰੇ ਮੱਤੇ ਨੂੰ ਪੂਰਾ ਕਰੇ।</verse>
				<verse number="5">ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।।</verse>
				<verse number="6">ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।</verse>
				<verse number="7">ਕੋਈ ਰੱਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।</verse>
				<verse number="8">ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖਲੋ ਗਏ ਹਾਂ।</verse>
				<verse number="9">ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇਵੇ!।।</verse>
			</chapter>
			<chapter number="21">
				<verse number="1">ਹੇ ਯਹੋਵਾਹ, ਤੇਰੀ ਸਮੱਰਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੇ ਬਚਾਓ ਵਿੱਚ ਉਹ ਕੇਡਾਕੁ ਮਗਨ ਹੋਵੇਗਾ!</verse>
				<verse number="2">ਤੈਂ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਬੁੱਲ੍ਹਾਂ ਦੀ ਬੇਨਤੀ ਨੂੰ ਤੈਂ ਰੋਕਿਆ ਨਹੀਂ ।। ਸਲਹ।।</verse>
				<verse number="3">ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਅੱਗਲ ਵਾਂਢੀ ਮਿਲਦਾ ਹੈਂ, ਤੈਂ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।</verse>
				<verse number="4">ਉਹ ਨੇ ਤੈਥੋਂ ਜੀਵਨ ਮੰਗਿਆ ਹੈ ਅਰ ਤੈਂ ਉਹ ਨੂੰ ਦੇ ਦਿੱਤਾ, ਸਗੋਂ ਅਨੰਤਕਾਲ ਤੀਕ ਉਮਰ ਦਾ ਵਾਧਾ ਵੀ।</verse>
				<verse number="5">ਤੇਰੇ ਬਚਾਓ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।</verse>
				<verse number="6">ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,</verse>
				<verse number="7">ਏਸ ਲਈ ਭਈ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਡੋਲੇਗਾ।।</verse>
				<verse number="8">ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਟੋਲ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਟੋਲ ਲਵੇਗਾ।</verse>
				<verse number="9">ਤੂੰ ਆਪਣੀ ਹਜ਼ੂਰੀ ਦੇ ਵੇਲੇ, ਜਾਣੀਦਾ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭੱਖ ਲਵੇਗੀ।</verse>
				<verse number="10">ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਵੰਸ ਆਦਮੀ ਦੇ ਵੰਸ ਵਿੱਚੋਂ ਨਾਸ ਕਰੇਂਗਾ,</verse>
				<verse number="11">ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਜੁਗਤ ਸੋਚੀ ਜਿਸ ਨੂੰ ਓਹ ਪੂਰਾ ਨਾ ਕਰ ਸੱਕੇ,</verse>
				<verse number="12">ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਆਪਣੇ ਬਾਣ ਚਿੱਲੇ ਚੜ੍ਹਾ ਦੇਵੇਂਗਾ।।</verse>
				<verse number="13">ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।।</verse>
			</chapter>
			<chapter number="22">
				<verse number="1">ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈॽ ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂॽ</verse>
				<verse number="2">ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।</verse>
				<verse number="3">ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।</verse>
				<verse number="4">ਸਾਡੇ ਪਿਉ ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੈਂ ਉਨ੍ਹਾਂ ਨੂੰ ਛੁਡਾਇਆ।</verse>
				<verse number="5">ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।।</verse>
				<verse number="6">ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।</verse>
				<verse number="7">ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ੍ਹ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ, -</verse>
				<verse number="8">\ਯਹੋਵਾਹ ਗੋਚਰਾ ਹੋ ਜਾ, ਉਹੋ ਉਸ ਨੂੰ ਛੁਡਾਵੇ, ਉਹੋ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ\।।</verse>
				<verse number="9">ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,</verse>
				<verse number="10">ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਸੁੱਟਿਆ ਗਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।</verse>
				<verse number="11">ਮੈਥੋਂ ਦੂਰ ਨਾ ਰਹੁ ਕਿਉਂ ਜੋ ਬਿਪਤਾ ਆਨ ਢੁੱਕੀ ਹੈ, ਅਤੇ ਕੋਈ ਸਹਾਇਕ ਨਹੀਂ।</verse>
				<verse number="12">ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇ ਬਲਵੰਤ ਬਲਦਾਂ ਨੇ ਮੈਨੂੰ ਵਲ ਲਿਆ ਹੈ,</verse>
				<verse number="13">ਓਹ ਪਾੜਨ ਅਰ ਗੱਜਣ ਵਾਲੇ ਬਬਰ ਸ਼ੇਰ ਵਾਂਙੁ ਮੇਰੇ ਉੱਤੇ ਮੂੰਹ ਟੱਡਦੇ ਹਨ।</verse>
				<verse number="14">ਮੈਂ ਪਾਣੀ ਵਾਂਙੁ ਡੋਹਲਿਆਂ ਗਿਆਂ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।</verse>
				<verse number="15">ਮੇਰੀ ਸ਼ਕਤੀ ਠੀਕਰੇ ਵਾਂਙੁ ਸੁੱਕ ਗਈ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਧਰ ਛੱਡਿਆ।</verse>
				<verse number="16">ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ ਪੈਰ ਵਿੰਨ੍ਹ ਸੁੱਟੇ ਹਨ,</verse>
				<verse number="17">ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸੱਕਦਾ ਹਾਂ, ਓਹ ਮੈਨੂੰ ਘੂਰ ਘੂਰ ਵੇਖਦੇ ਹਨ।</verse>
				<verse number="18">ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਤੇ ਗੁਣਾ ਪਾਉਂਦੇ ਹਨ।</verse>
				<verse number="19">ਪਰ ਤੂੰ ਯਹੋਵਾਹ, ਦੂਰ ਨਾ ਰਹੁ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,</verse>
				<verse number="20">ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।</verse>
				<verse number="21">ਬਬਰ ਸ਼ੇਰ ਦੇ ਮੂੰਹ ਤੋਂ ਮੈਨੂੰ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, - ਤੈਂ ਮੈਨੂੰ ਉੱਤਰ ਦਿੱਤਾ ਹੈ।।</verse>
				<verse number="22">ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।</verse>
				<verse number="23">ਯਹੋਵਾਹ ਤੋਂ ਡਰ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ,</verse>
				<verse number="24">ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।</verse>
				<verse number="25">ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।</verse>
				<verse number="26">ਅਧੀਨ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਤਾਲਿਬ ਉਸ ਦੀ ਉਸਤਤ ਕਰਨਗੇ, ਤੁਹਾਡਾ ਮਨ ਸਦਾ ਜੀਉਂਦਾ ਰਹੇ!</verse>
				<verse number="27">ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,</verse>
				<verse number="28">ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।</verse>
				<verse number="29">ਧਰਤੀ ਦੇ ਸਾਰੇ ਮੋਟੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਖ਼ਾਕ ਵਿੱਚ ਉਤਰਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜੀਉਂਦੀ ਨਹੀਂ ਰੱਖ ਸੱਕਦਾ।</verse>
				<verse number="30">ਇੱਕ ਵੰਸ ਉਹ ਦੀ ਸੇਵਾ ਕਰੇਗਾ, ਉਹ ਪ੍ਰਭੁ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।</verse>
				<verse number="31">ਉਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਭਈ ਉਹ ਨੇ ਹੀ ਇਹ ਕੀਤਾ ਹੈ।।</verse>
			</chapter>
			<chapter number="23">
				<verse number="1">ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।</verse>
				<verse number="2">ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।</verse>
				<verse number="3">ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।</verse>
				<verse number="4">ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।</verse>
				<verse number="5">ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।</verse>
				<verse number="6">ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!।।</verse>
			</chapter>
			<chapter number="24">
				<verse number="1">ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।</verse>
				<verse number="2">ਉਸੇ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।।</verse>
				<verse number="3">ਯਹੋਵਾਹ ਦੇ ਪਹਾੜ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਅਸਥਾਨ ਵਿੱਚ ਕੌਣ ਖੜਾ ਹੋਵੇਗਾॽ</verse>
				<verse number="4">ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀ ਫਰੇਬ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸੌਂਹ ਨਹੀਂ ਖਾਧੀ।</verse>
				<verse number="5">ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।</verse>
				<verse number="6">ਏਹ ਪੀੜ੍ਹੀ ਉਹ ਦੇ ਤਾਲੀਬਾਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ ਹੇ ਯਾਕੂਬ ।। ਸਲਹ।।</verse>
				<verse number="7">ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰਵੱਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।</verse>
				<verse number="8">ਏਹ ਜਲਾਲ ਦਾ ਪਾਤਸ਼ਾਹ ਕੌਣ ਹੈॽ ਯਹੋਵਾਹ ਸਮਰਥੀ ਅਰ ਬਲੀ। ਯਹੋਵਾਹ ਜੋ ਜੁੱਧ ਵਿੱਚ ਬਲੀ ਹੈ।</verse>
				<verse number="9">ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰੱਵਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।</verse>
				<verse number="10">ਏਹ ਜਲਾਲ ਦਾ ਪਾਤਸ਼ਾਹ ਕੌਣ ਹੈॽ ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ ।। ਸਲਹ।।</verse>
			</chapter>
			<chapter number="25">
				<verse number="1">	 ਹੇ ਯਹੋਵਾਹ, ਮੈਂ ਆਪਣਾ ਜੀ ਤੇਰੀ ਵੱਲ ਚੁੱਕਦਾ ਹਾਂ।</verse>
				<verse number="2">ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇਹ।</verse>
				<verse number="3">ਜਿੰਨੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ।।</verse>
				<verse number="4">ਹੇ ਯਹੋਵਾਹ ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਾਲ।</verse>
				<verse number="5">ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਲ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ੁਰ ਹੈਂ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।</verse>
				<verse number="6">ਹੇ ਯਹੋਵਾਹ, ਆਪਣੀਆਂ ਦਿਆਲਗੀਆਂ ਅਰ ਦਯਾਂ ਨੂੰ ਚੇਤੇ ਰੱਖ, ਓਹ ਤਾਂ ਆਦ ਤੋਂ ਹਨ।</verse>
				<verse number="7">ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।।</verse>
				<verse number="8">ਯਹੋਵਾਹ ਭਲਾ ਅਰ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਰਾਹ ਦੇ ਵਿਖੇ ਸਿਖਾਲੇਗਾ।</verse>
				<verse number="9">ਉਹ ਮਸਕੀਨਾਂ ਦੀ ਅਗਵਾਈ ਨਿਆਉਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।</verse>
				<verse number="10">ਯਹੋਵਾਹ ਦੇ ਨੇਮ ਅਰ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ, ਦਯਾ ਅਤੇ ਸਚਿਆਈ ਦੇ ਹਨ।</verse>
				<verse number="11">ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।।</verse>
				<verse number="12">ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈॽ ਉਹ ਉਸ ਦੇ ਲਈ ਚੁਣੇ ਹੋਏ ਰਾਹ ਵਿੱਚ ਉਸ ਨੂੰ ਸਿਖਾਲੇਗਾ।</verse>
				<verse number="13">ਉਸ ਦਾ ਜੀ ਸੁਖੀ ਵੱਸੇਗਾ, ਅਤੇ ਉਸ ਦਾ ਵੰਸ ਧਰਤੀ ਦਾ ਵਾਰਸ ਹੋਵੇਗਾ</verse>
				<verse number="14">ਯਹੋਵਾਹ ਦਾ ਭੇਤ ਉਸ ਦੇ ਭੈ ਮੰਨਣ ਵਾਲਿਆ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।</verse>
				<verse number="15">ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਭਈ ਉਹ ਮੇਰੇ ਪੈਰਾਂ ਨੂੰ ਜਾਲ ਵਿੱਚੋਂ ਕੱਢ ਲਵੇ।</verse>
				<verse number="16">ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਰ ਦੁਖੀ ਹਾਂ।</verse>
				<verse number="17">ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਭੈਜਲਾਂ ਤੋਂ ਮੈਨੂੰ ਬਾਹਰ ਕੱਢ।</verse>
				<verse number="18">ਮੇਰੇ ਦੁਖ ਅਰ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।</verse>
				<verse number="19">ਮੇਰੇ ਵੈਰੀਆਂ ਨੂੰ ਵੇਖ ਭਈ ਓਹ ਬਾਹਲੇ ਹਨ, ਅਤੇ ਓਹ ਬਦੋ ਬਦੀ ਮੇਰੇ ਨਾਲ ਵੈਰ ਰੱਖਦੇ ਹਨ।</verse>
				<verse number="20">ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।</verse>
				<verse number="21">ਖਰਿਆਈ ਅਰ ਸਿੱਧਿਆਈ ਮੇਰੀ ਰੱਛਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।</verse>
				<verse number="22">ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਭੈਜਲਾਂ ਤੋਂ ਛੁਟਕਾਰਾ ਦੇਹ!।।</verse>
			</chapter>
			<chapter number="26">
				<verse number="1">ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ</verse>
				<verse number="2">ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,</verse>
				<verse number="3">ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।</verse>
				<verse number="4">ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ ਹਾਂ, ਨਾ ਮੈਂ ਕਪਟੀਆਂ ਦੇ ਨਾਲ ਅੰਦਰ ਜਾਵਾਂਗਾ।</verse>
				<verse number="5">ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।</verse>
				<verse number="6">ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ,</verse>
				<verse number="7">ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਨਿਰਨਾ ਕਰਾਂ।</verse>
				<verse number="8">ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਹਰੇ ਨਾਲ ਪ੍ਰੇਮ ਰੱਖਦਾ ਹਾਂ।।</verse>
				<verse number="9">ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਰਲਾ, ਨਾ ਮੇਰੀ ਜਿੰਦ ਨੂੰ ਖ਼ੂਨੀਆਂ ਦੇ ਨਾਲ,</verse>
				<verse number="10">ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਵੱਢੀਆਂ ਨਾਲ ਭਰਿਆ ਹੋਇਆ ਹੈ।</verse>
				<verse number="11">ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇਹ ਅਤੇ ਮੇਰੇ ਉੱਤੇ ਦਯਾ ਕਰ।</verse>
				<verse number="12">ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸੰਗਤਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।।</verse>
			</chapter>
			<chapter number="27">
				<verse number="1">ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂॽ ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂॽ</verse>
				<verse number="2">ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਰ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।</verse>
				<verse number="3">ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਏਸ ਵਿੱਚ ਵੀ ਮੈਂ ਆਸਵੰਤ ਹਾਂ।</verse>
				<verse number="4">ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।</verse>
				<verse number="5">ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪੜਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚਟਾਨ ਤੇ ਉੱਚਾ ਕਰੇਗਾ।</verse>
				<verse number="6">ਹੁਣ ਮੇਰਾ ਸਿਰ ਮੇਰੇ ਆਲੇ ਦੁਆਲੇ ਦਿਆਂ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ ਜੈ ਕਾਰ ਦੇ ਚੜ੍ਹਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।।</verse>
				<verse number="7">ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਨੂੰ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇਹ।</verse>
				<verse number="8">\ਮੇਰੇ ਦਰਸ਼ਣ ਦੀ ਖੋਜ ਕਰੋ,\ ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।</verse>
				<verse number="9">ਆਪਣਾ ਮੁਖ ਮੈਥੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਪਰੇ ਨਾ ਹਟਾ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!</verse>
				<verse number="10">ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।।</verse>
				<verse number="11">ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਲਾ, ਅਤੇ ਮੇਰੇ ਘਾਤੀਆਂ ਦੇ ਕਾਰਨ ਪੱਧਰੇ ਰਾਹ ਉੱਤੇ ਮੇਰੀ ਅਗਵਾਈ ਕਰ।</verse>
				<verse number="12">ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁਧ ਉੱਠੇ ਹਨ, ਅਤੇ ਓਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।</verse>
				<verse number="13">ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ।</verse>
				<verse number="14">ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਿਲੇਰ ਹੋਵੇ, ਹਾਂ ਯਹੋਵਾਹ ਨੂੰ ਹੀ ਉਡੀਕ!।।</verse>
			</chapter>
			<chapter number="28">
				<verse number="1">ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚਟਾਨ, ਮੇਰੇ ਨਾਲ ਚੁੱਪ ਨਾ ਰਹੁ, ਮਤੇ ਜੇ ਤੂੰ ਮੈਥੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਵਾਂ ਜਿਹੜੇ ਗੋਰ ਵਿੱਚ ਉਤਰਦੇ ਹਨ ।</verse>
				<verse number="2">ਮੇਰੀ ਅਰਜੋਈ ਦੀ ਅਵਾਜ਼ ਸੁਣ ਲੈ, ਜਦ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਅਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।</verse>
				<verse number="3">ਬੁਰਿਆਰਾਂ ਅਰ ਕੁਕਰਮੀਆਂ ਦੇ ਨਾਲ ਮੈਨੂੰ ਨਾ ਧੂਹ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।</verse>
				<verse number="4">ਉਨ੍ਹਾਂ ਦੀ ਕਾਰ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇਹ,</verse>
				<verse number="5">ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਗੌਹ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ਨਾ।।</verse>
				<verse number="6">ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ ਹੈ।</verse>
				<verse number="7">ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।।</verse>
				<verse number="8">ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।</verse>
				<verse number="9">ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇਹ, ਉਨ੍ਹਾਂ ਦੀ ਪਾਲਨਾ ਕਰ ਅਤੇ ਉਨ੍ਹਾਂ ਨੂੰ ਸਦਾ ਚੁੱਕੀ ਰੱਖ।।</verse>
			</chapter>
			<chapter number="29">
				<verse number="1">	ਹੇ ਪਰਮੇਸ਼ੁਰ ਦੇ ਪੁੱਤ੍ਰੋ, ਮੰਨੋ, ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ।</verse>
				<verse number="2">ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।।</verse>
				<verse number="3">ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਾਤਸ਼ਾਹ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ।</verse>
				<verse number="4">ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।</verse>
				<verse number="5">ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ ਸੁੱਟਦਾ ਹੈ!</verse>
				<verse number="6">ਉਹ ਉਨ੍ਹਾਂ ਨੂੰ ਵੱਛੇ ਵਾਂਙੁ, ਲਬਾਨੋਨ ਅਰ ਸਿਰਯੋਨ ਨੂੰ ਜੰਗਲੀ ਵੱਛੇ ਵਾਂਙੁ ਕੁਦਾਉਂਦਾ ਹੈ,</verse>
				<verse number="7">ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ ਪਾਟਦੀ ਹੈ,</verse>
				<verse number="8">ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!</verse>
				<verse number="9">ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ \ਮਹਿਮਾ!\ ।।</verse>
				<verse number="10">ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।।</verse>
				<verse number="11">ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।।</verse>
			</chapter>
			<chapter number="30">
				<verse number="1">ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੈਂ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।</verse>
				<verse number="2">ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੈਂ ਮੈਨੂੰ ਚੰਗਿਆਂ ਕੀਤਾ।</verse>
				<verse number="3">ਹੇ ਯਹੋਵਾਹ, ਤੈਂ ਮੇਰੀ ਜਾਨ ਨੂੰ ਪਤਾਲੋਂ ਉਠਾ ਲਿਆ ਹੈ, ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ ਭਈ ਮੈਂ ਗੋਰ ਵਿੱਚ ਨਾ ਉਤਰ ਜਾਵਾਂ।</verse>
				<verse number="4">ਹੇ ਯਹੋਵਾਹ ਦੇ ਸੰਤੋਂ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!</verse>
				<verse number="5">ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ, ਭਾਵੇਂ ਰੋਣਾ ਰਾਤ ਨੂੰ ਟਿਕੇ, ਪਰ ਸਵੇਰ ਨੂੰ ਜੈ ਜੈ ਕਾਰ ਹੋਵੇਗੀ।</verse>
				<verse number="6">ਮੈਂ ਤਾਂ ਆਪਣੀ ਭਾਗਵਾਨੀ ਦੇ ਵੇਲੇ ਆਖਿਆ ਸੀ, ਭਈ ਮੈਂ ਕਦੀ ਨਹੀਂ ਡੋਲਾਂਗਾ।</verse>
				<verse number="7">ਹੇ ਯਹੋਵਾਹ, ਤੈਂ ਆਪਣੀ ਕਿਰਪਾ ਦੇ ਨਾਲ ਮੇਰੇ ਪਹਾੜ ਨੂੰ ਇਸਥਿਰ ਰੱਖਿਆ, ਤੈਂ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।</verse>
				<verse number="8">ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੁ ਅੱਗੇ ਮੈਂ ਇਹ ਅਰਜੋਈ ਕੀਤੀ,</verse>
				<verse number="9">ਭਈ ਮੇਰੇ ਲਹੂ ਦਾ ਕੀ ਲਾਭ ਹੈ ਜਦੋਂ ਮੈਂ ਗੋਰ ਵਿੱਚ ਉੱਤਰ ਜਾਵਾਂॽ ਭਲਾ, ਖ਼ਾਕ ਤੇਰਾ ਧੰਨਵਾਦ ਕਰੇਗੀॽ ਭਲਾ, ਉਹ ਤੇਰੀ ਸਚਿਆਈ ਦੱਸੇਗੀॽ</verse>
				<verse number="10">ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!</verse>
				<verse number="11">ਤੈਂ ਮੇਰੇ ਪਿੱਟਣ ਨੂੰ ਨੱਚਣ ਨਾਲ ਵਟਾ ਦਿੱਤਾ, ਤੈਂ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰ-ਕੱਸਾ ਬੱਧਾ,</verse>
				<verse number="12">	ਭਈ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, - ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।।</verse>
			</chapter>
			<chapter number="31">
				<verse number="1">ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਂਨੂੰ ਕਦਾਚਿਤ ਸ਼ਰਮਿੰਦਾ ਨਾ ਹੋਣ ਦੇਹ, ਆਪਣੇ ਧਰਮ ਨਾਲ ਮੈਨੂੰ ਛੁਡਾ!</verse>
				<verse number="2">ਆਪਣੇ ਕੰਨ ਮੇਰੀ ਵੱਲ ਝੁਕਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਤਕੜੀ ਚਟਾਨ, ਅਤੇ ਮੇਰੇ ਬਚਾਓ ਲਈ ਇੱਕ ਗੜ ਹੋ।</verse>
				<verse number="3">ਤੂੰ ਹੀ ਤਾਂ ਮੇਰੀ ਚਟਾਨ ਅਤੇ ਮੇਰਾ ਗੜ੍ਹ ਹੈਂ, ਤਦੇ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲੈ ਚੱਲ, ਅਤੇ ਮੇਰੀ ਅਗੁਵਾਈ ਕਰ।</verse>
				<verse number="4">ਤੂੰ ਉਸ ਜਾਲ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਓਹਲੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।</verse>
				<verse number="5">ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੈਂ ਮੈਨੂੰ ਨਿਸਤਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!</verse>
				<verse number="6">ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਫੋਕਿਆਂ ਕੂੜਾਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।</verse>
				<verse number="7">ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੈਂ ਮੇਰੇ ਦੁਖ ਨੂੰ ਵੇਖਿਆ ਹੈ, ਤੈਂ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।</verse>
				<verse number="8">ਤੈਂ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੈਂ ਮੋਕਲੇ ਥਾਂ ਵਿੱਚ ਮੇਰੇ ਪੈਰ ਖਲ੍ਹਿਆਰੇ ਹਨ।</verse>
				<verse number="9">ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਔਖਾਂ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ ਗਈਆਂ, ਨਾਲੇ ਮੇਰੀ ਜਾਨ ਅਤੇ ਮੇਰਾ ਸਰੀਰ ।</verse>
				<verse number="10">ਮੇਰਾ ਜੀਉਣ ਸੋਗ ਵਿੱਚ ਅਤੇ ਮੇਰੇ ਵਰ੍ਹੇ ਹੌਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕਾਰਨ ਮੇਰਾ ਬਲ ਘਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ ਗਈਆਂ।</verse>
				<verse number="11">ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ ਪਛਾਣਾਂ ਦੇ ਲਈ ਡਰਾਊ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।</verse>
				<verse number="12">ਮੈਂ ਮੋਏ ਹੋਏ ਵਾਂਙੁ ਮਨੋਂ ਭੁਲਾ ਦਿੱਤਾ ਗਿਆ ਹਾਂ, ਮੈਂ ਭੱਜੇ ਹੋਏ ਭਾਂਡੇ ਵਰਗਾ ਹਾਂ।</verse>
				<verse number="13">ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ ਦੁਆਲੇ ਭੈ ਹੀ ਭੈ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਜੁਗਤ ਕੀਤੀ।।</verse>
				<verse number="14">ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।</verse>
				<verse number="15">ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।</verse>
				<verse number="16">ਆਪਣੇ ਮੁਖੜੇ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!</verse>
				<verse number="17">ਹੇ ਯਹੋਵਾਹ, ਮੈਂਨੂੰ ਸ਼ਰਮਿੰਦਾ ਨਾ ਹੋਣ ਦੇਹ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ ਚਾਪ ਪਤਾਲ ਵਿੱਚ ਪਏ ਰਹਿਣ!</verse>
				<verse number="18">ਓਹ ਝੂਠੇ ਬੁੱਲ੍ਹ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਨਾਲ, ਹੰਕਾਰ ਅਰ ਨਫ਼ਰਤ ਨਾਲ ਬੋਲਦੇ ਹਨ!।।</verse>
				<verse number="19">ਕੇਡੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੈਂ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੈਂ ਆਪਣਿਆਂ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁਖ ਪਰਗਟ ਕੀਤੀ ਹੈ।</verse>
				<verse number="20">ਤੂੰ ਉਨ੍ਹਾਂ ਨੂੰ ਆਪਣੀ ਦਰਗਾਹ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਮੰਡਪ ਵਿੱਚ ਲੁਕਾ ਰੱਖੇਂਗਾ।</verse>
				<verse number="21">ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਹ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ, ਮੇਰੇ ਉੱਤੇ ਆਪਣੀ ਅਚਰਜ ਦਯਾ ਕੀਤੀ ਹੈ।</verse>
				<verse number="22">ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਭਈ ਤੇਰੀਆਂ ਅੱਖੀਆਂ ਦੇ ਅੱਗੇ ਮੈਂ ਕੱਟਿਆ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੈਂ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ।।</verse>
				<verse number="23">ਹੇ ਯਹੋਵਾਹ ਦੇ ਸਾਰੇ ਸੰਤੋਂ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖਾ ਹੈ, ਪਰ ਹੰਕਾਰੀਆਂ ਉੱਤੇ ਬਹੁਤ ਵੱਟੇ ਲਾਉਂਦਾ ਹੈ।</verse>
				<verse number="24">ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਿਲੇਰ ਹੋਵੇ!।।</verse>
			</chapter>
			<chapter number="32">
				<verse number="1">	 ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ, ਜਿਹ ਦਾ ਪਾਪ ਢੱਕਿਆ ਹੋਇਆ ਹੈ।</verse>
				<verse number="2">ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।।</verse>
				<verse number="3">ਜਦ ਮੈਂ ਚੁਪ ਕਰ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ ਗਈਆਂ,</verse>
				<verse number="4">ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ ।। ਸਲਹ।।</verse>
				<verse number="5">ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।।</verse>
				<verse number="6">ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, - ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।</verse>
				<verse number="7">ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।। ਸਲਹ।।</verse>
				<verse number="8">ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।</verse>
				<verse number="9">ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।</verse>
				<verse number="10">ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਹਨ, ਪਰ ਯਹੋਵਾਹ ਦੇ ਵਿਸ਼ਵਾਸੀ ਨੂੰ ਦਯਾ ਘੇਰੀ ਰੱਖੇਗੀ।</verse>
				<verse number="11">ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!।।</verse>
			</chapter>
			<chapter number="33">
				<verse number="1">ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।</verse>
				<verse number="2">ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਾਜਾ ਕੇ ਉਹ ਦੀ ਉਸਤਤ ਗਾਓ।</verse>
				<verse number="3">ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।।</verse>
				<verse number="4">ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।</verse>
				<verse number="5">ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।</verse>
				<verse number="6">ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ।</verse>
				<verse number="7">ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇੱਕਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ।</verse>
				<verse number="8">ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ,</verse>
				<verse number="9">ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।</verse>
				<verse number="10">ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ।</verse>
				<verse number="11">ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓ ਪੀੜ੍ਹੀ।।</verse>
				<verse number="12">ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!</verse>
				<verse number="13">ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ।</verse>
				<verse number="14">ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।</verse>
				<verse number="15">ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।</verse>
				<verse number="16">ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ।</verse>
				<verse number="17">ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।।</verse>
				<verse number="18">ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,</verse>
				<verse number="19">ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ।</verse>
				<verse number="20">ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ।</verse>
				<verse number="21">ਸਾਡਾ ਮਨ ਤਾਂ ਉਸ ਵਿੱਚ ਅਨੰਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।</verse>
				<verse number="22">ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।।</verse>
			</chapter>
			<chapter number="34">
				<verse number="1">	 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।</verse>
				<verse number="2">ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਮਸਕੀਨ ਸੁਣ ਕੇ ਅਨੰਦ ਹੋਣਗੇ।</verse>
				<verse number="3">ਮੇਰੇ ਨਾਲ ਰਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਸਲਾਹੀਏ।।</verse>
				<verse number="4">ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰਿਆਂ ਸਭਨਾਂ ਭੈਜਲਾਂ ਤੋਂ ਮੈਨੂੰ ਛੁਡਾਇਆ।</verse>
				<verse number="5">ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉੱਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।</verse>
				<verse number="6">ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦਿਆਂ ਸਾਰਿਆਂ ਦੁਖਾਂ ਤੋਂ ਉਹ ਨੂੰ ਬਚਾਇਆ।</verse>
				<verse number="7">ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।</verse>
				<verse number="8">ਚੱਖੋ ਤੇ ਵੇਖੋ ਭਈ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।</verse>
				<verse number="9">ਹੇ ਯਹੋਵਾਹ ਦੇ ਸੰਤੋਂ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਥੁੜ ਨਹੀਂ।</verse>
				<verse number="10">ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।।</verse>
				<verse number="11">ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ।</verse>
				<verse number="12">ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਬਹੁਤ ਦਿਨ ਚਾਹੁੰਦਾ ਹੈ ਤਾਂਕਿ ਭਲਿਆਈ ਵੇਖੇॽ</verse>
				<verse number="13">ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖ।</verse>
				<verse number="14">ਬਦੀ ਤੋਂ ਹਟ ਜਾਹ ਅਤੇ ਨੇਕੀ ਕਰ, ਮੇਲ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ।</verse>
				<verse number="15">ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ।</verse>
				<verse number="16">ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਭਈ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।</verse>
				<verse number="17">ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।</verse>
				<verse number="18">ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ।</verse>
				<verse number="19">ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ</verse>
				<verse number="20">ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।</verse>
				<verse number="21">ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਦੇ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।</verse>
				<verse number="22">ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ।।</verse>
			</chapter>
			<chapter number="35">
				<verse number="1">ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਦੱਪਾ ਕਰਦੇ ਹਨ, ਉਨ੍ਹਾਂ ਨਾਲ ਮੁਦੱਪਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਨ੍ਹਾਂ ਨਾਲ ਲੜ।</verse>
				<verse number="2">ਢਾਲ ਤੇ ਫਰੀ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!</verse>
				<verse number="3">ਬਰਛਾ ਵੀ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।</verse>
				<verse number="4">ਜਿਹੜੇ ਮੇਰੀ ਜਾਨ-ਲੇਵਾ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਓਹ ਪਿੱਛੇ ਹਟਾਏ ਜਾਣ ਅਤੇ ਭੌਂਦਲ ਜਾਣ!</verse>
				<verse number="5">ਓਹ ਪੌਣ ਨਾਲ ਉੱਡਦੀ ਤੁੜੀ ਵਾਂਙੁ ਹੋਣ, ਅਤੇ ਯਹੋਵਾਹ ਦਾ ਦੂਤ ਉਨ੍ਹਾਂ ਨੂੰ ਧੱਕਾ ਮਾਰਦਾ ਜਾਏ</verse>
				<verse number="6">ਉਨ੍ਹਾਂ ਦਾ ਰਾਹ ਅਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਨ੍ਹਾਂ ਦਾ ਪਿੱਛਾ ਕਰੀ ਜਾਵੇ!</verse>
				<verse number="7">ਕਿਉਂ ਜੋ ਉਨ੍ਹਾਂ ਨੇ ਧਿਗਾਣੇ ਮੇਰੇ ਲਈ ਟੋਏ ਵਿੱਚ ਜਾਲ ਛਿਪਾਇਆ ਹੈ। ਉਨ੍ਹਾਂ ਨੇ ਧਿਗਾਣੇ ਨਾਲ ਮੇਰੀ ਜਾਨ ਲਈ ਟੋਆ ਪੁੱਟਿਆ ਹੈ ।</verse>
				<verse number="8">ਉਸ ਉੱਤੇ ਅਣਜਾਣੇ ਬਰਬਾਦੀ ਆਣ ਪਵੇ! ਅਤੇ ਜਿਹੜਾ ਜਾਲ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!</verse>
				<verse number="9">ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ਼ ਬਾਗ਼ ਹੋਵੇਗੀ, ਉਹ ਦੇ ਬਚਾਓ ਵਿੱਚ ਮਗਨ ਹੋਵੇਗੀ।</verse>
				<verse number="10">ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈॽ ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁੜਾਉਂਦਾ ਹੈਂ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।।</verse>
				<verse number="11">ਜ਼ਾਲਸ ਗਵਾਹ ਉੱਠ ਖੜੇ ਹੁੰਦੇ ਹਨ, ਓਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜਿਹੜੀਆਂ ਮੈਂ ਨਹੀਂ ਜਾਣਦਾ।</verse>
				<verse number="12">ਨੇਕੀ ਦੇ ਵੱਟੇ ਓਹ ਮੈਨੂੰ ਬਦੀ ਦਿੰਦੇ ਹਨ — ਮੇਰੀ ਜਾਨ ਵਿਚਲ ਜਾਂਦੀ ਹੈ।</verse>
				<verse number="13">ਪਰ ਮੈਂ, ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਮੇਰੇ ਸੀਨੇ ਨੂੰ ਮੁੜ ਆਈ।</verse>
				<verse number="14">ਮੈਂ ਉਨ੍ਹਾਂ ਨਾਲ ਮਿੱਤ੍ਰ ਯਾ ਭਰਾ ਵਾਂਙੁ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁਕ ਗਿਆ।</verse>
				<verse number="15">ਪਰ ਓਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ, ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇੱਕਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਪਾੜਦੇ ਰਹੇ ਅਤੇ ਹਟੇ ਨਹੀਂ।</verse>
				<verse number="16">ਉਨ੍ਹਾਂ ਕਪਟੀਆਂ ਵਾਂਙੁ ਜਿਹੜੇ ਟੁੱਕੜ ਲਈ ਮਖ਼ੌਲ ਕਰਦੇ ਹਨ, ਉਨ੍ਹਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।।</verse>
				<verse number="17">ਹੇ ਪ੍ਰਭੁ, ਤੂੰ ਕਦ ਤੀਕ ਵੇਖਦਾ ਰਹੇਂਗਾॽ ਮੇਰੀ ਜਾਨ ਨੂੰ ਉਨ੍ਹਾਂ ਦੇ ਵਿਗਾੜ ਤੋਂ, ਅਤੇ ਮੇਰੀ ਜਿੰਦਗੀ ਨੂੰ ਬਬਰ ਸ਼ੇਰਾਂ ਤੋਂ ਛੁਡਾ!</verse>
				<verse number="18">ਮੈਂ ਮਹਾ ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।</verse>
				<verse number="19">ਜਿਹੜੇ ਨਹੱਕ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇਹ, ਅਤੇ ਜਿਹੜੇ ਧਿਗਾਣੇ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇਹ,</verse>
				<verse number="20">ਕਿਉਂ ਜੋ ਓਹ ਸੁਖ ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਅਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਓਹ ਛਲ ਦੀਆਂ ਗੱਲਾਂ ਬਣਾਉਂਦੇ ਹਨ।</verse>
				<verse number="21">ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਟੱਡ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!।।</verse>
				<verse number="22">ਹੇ ਯਹੋਵਾਹ, ਤੈਂ ਵੇਖ ਲਿਆ। ਚੁੱਪ ਨਾ ਕਰ, ਹੇ ਪ੍ਰਭੁ ਮੈਥੋਂ ਦੂਰ ਨਾ ਰਹਿ!</verse>
				<verse number="23">ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੁ, ਮੇਰੇ ਨਿਆਓਂ ਲਈ ਉੱਠ, ਅਤੇ ਮੇਰੇ ਮੁਦੱਪੇ ਲਈ ਜਾਗ!</verse>
				<verse number="24">ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਉਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇਹ!</verse>
				<verse number="25">ਓਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਇਹੋ ਅਸੀਂ ਚਾਹੁੰਦੇ ਹਾਂ! ਓਹ ਇਹ ਨਾ ਆਖਣ ਭਈ ਅਸਾਂ ਉਹ ਨੂੰ ਭੱਖ ਲਿਆ!</verse>
				<verse number="26">ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਭੌਂਦਲ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਓਹ ਲਾਜ ਅਤੇ ਅਨਾਦਰ ਦਾ ਲਿਬਾਸ ਪਹਿਨਣ।।</verse>
				<verse number="27">ਜਿਹੜੇ ਮੇਰੇ ਧਰਮ ਤੋਂ ਪਰੰਸਨ ਹਨ ਓਹ ਜੈ ਜੈ ਕਾਰ ਅਤੇ ਅਨੰਦ ਕਰਨ, ਓਹ ਸਦਾ ਆਖਦੇ ਜਾਣ ਭਈ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁਖ ਤੋਂ ਪਰਸੰਨ ਹੈ।</verse>
				<verse number="28">ਤਾਂ ਮੇਰੀ ਰਸਨਾ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।।</verse>
			</chapter>
			<chapter number="36">
				<verse number="1">ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, - ਓਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਹੀ ਨਹੀਂ,</verse>
				<verse number="2">ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਭਈ ਮੇਰੀ ਬਦੀ ਭਾਲੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।</verse>
				<verse number="3">ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।</verse>
				<verse number="4">ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ਹੈ।।</verse>
				<verse number="5">ਹੇ ਯਹੋਵਾਹ, ਤੇਰੀ ਦਯਾ ਸੁਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ।</verse>
				<verse number="6">ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਉਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!</verse>
				<verse number="7">ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੱਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।</verse>
				<verse number="8">ਓਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੇ ਬਿਲਾਸਾਂ ਦੀ ਨਦੀ ਤੋਂ ਉਨ੍ਹਾਂ ਨੂੰ ਪਿਲਾਏਂਗਾ,</verse>
				<verse number="9">ਕਿਉਂ ਜੋ ਜੀਉਣ ਦਾ ਚਸ਼ਮਾ ਤੇਰੇ ਮੁੱਢ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।।</verse>
				<verse number="10">ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।</verse>
				<verse number="11">ਘੁਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇਹ, ਅਤੇ ਦੁਸ਼ਟ ਦੇ ਹੱਥੋਂ ਮੈਨੂੰ ਨਾ ਭਟਕਣ ਦੇਹ।</verse>
				<verse number="12">ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸੱਕਣਗੇ।।</verse>
			</chapter>
			<chapter number="37">
				<verse number="1">	 ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।</verse>
				<verse number="2">ਓਹ ਤਾਂ ਘਾਹ ਵਾਂਙੁ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਙੁ ਮੁਰਝਾ ਜਾਣਗੇ।</verse>
				<verse number="3">ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ, ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।</verse>
				<verse number="4">ਤੂੰ ਯਹੋਵਾਹ ਉੱਤੇ ਨਿਹਾਲ ਰਹੁ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।</verse>
				<verse number="5">ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।</verse>
				<verse number="6">ਉਹ ਤੇਰੇ ਧਰਮ ਦੇ ਚਾਨਣ ਵਾਂਙੁ, ਅਤੇ ਤੇਰੇ ਨਿਆਉਂ ਨੂੰ ਦੁਪਹਿਰ ਵਾਂਙੁ ਪਰਕਾਸ਼ਤ ਕਰੇਗਾ।</verse>
				<verse number="7">ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।</verse>
				<verse number="8">ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ, ਨਾ ਕੁੜ੍ਹ — ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।</verse>
				<verse number="9">ਕੁਕਰਮੀ ਤਾਂ ਛੇਕੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਓਹੋ ਧਰਤੀ ਦੇ ਵਾਰਸ ਹੋਣਗੇ।</verse>
				<verse number="10">ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਨੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।</verse>
				<verse number="11">ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।</verse>
				<verse number="12">ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦੇ ਕਰੀਚਦਾ ਹੈ।</verse>
				<verse number="13">ਪ੍ਰਭੁ ਉਸ ਦੇ ਉੱਤੇ ਹੱਸੇਗਾ, ਕਿਉਂ ਜੋ ਉਹ ਵੇਖਦਾ ਹੈ ਭਈ ਉਸ ਦਾ ਦਿਨ ਆਉਂਦਾ ਪਿਆ ਹੈ।</verse>
				<verse number="14">ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ ਚਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।</verse>
				<verse number="15">ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧਸੇਗੀ, ਅਤੇ ਉਨ੍ਹਾਂ ਦੇ ਧਣੁਖ ਭੰਨੇ ਜਾਣਗੇ।</verse>
				<verse number="16">ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਾਹਲੇ ਨਾਲੋਂ ਵੀ ਚੰਗਾ ਹੈ ।</verse>
				<verse number="17">ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।</verse>
				<verse number="18">ਯਹੋਵਾਹ ਪੂਰਨ-ਪੁਰਖਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਕਾਰ ਸਦਾ ਤੀਕ ਰਹੇਗਾ।</verse>
				<verse number="19">ਓਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।।</verse>
				<verse number="20">ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਜੂਹਾਂ ਦੀ ਸ਼ਾਨ ਵਰਗੇ ਹੋਣਗੇ, ਓਹ ਮਿਟ ਜਾਣਗੇ ਸਗੋਂ ਧੂੰਏਂ ਵਾਂਙੁ ਮਿਟ ਜਾਣਗੇ ।</verse>
				<verse number="21">ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।</verse>
				<verse number="22">ਉਹ ਦੇ ਮੁਬਾਰਕ ਲੋਗ ਧਰਤੀ ਦੇ ਵਾਰਸ ਹੋਣਗੇ, ਪਰ ਉਹ ਦੇ ਸਰਾਪੀ ਛੇਕੇ ਜਾਣਗੇ।</verse>
				<verse number="23">ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।</verse>
				<verse number="24">ਭਾਵੇਂ ਉਹ ਡਿੱਗ ਹੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਹ ਦਾ ਹੱਥ ਥੰਮ੍ਹਦਾ ਹੈ।</verse>
				<verse number="25">ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਡਿੱਠਾ ਹੈ।</verse>
				<verse number="26">ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਅਤੇ ਉਸ ਦੀ ਅੰਸ ਮੁਬਾਰਕ ਹੈ।।</verse>
				<verse number="27">ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੀਕ ਵੱਸ।</verse>
				<verse number="28">ਯਹੋਵਾਹ ਤਾਂ ਨਿਆਉਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੋੜੀ ਰੱਛਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।</verse>
				<verse number="29">ਧਰਮੀ ਧਰਤੀ ਦੇ ਵਾਰਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।</verse>
				<verse number="30">ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਰਸਨਾ ਨਿਆਉਂ ਦੀ ਗੱਲ ਕਰਦੀ ਹੈ।</verse>
				<verse number="31">ਉਹ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।</verse>
				<verse number="32">ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਭਈ ਉਹ ਨੂੰ ਜਾਨੋਂ ਮਾਰੇ।</verse>
				<verse number="33">ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।।</verse>
				<verse number="34">ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਨਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਭਈ ਤੂੰ ਧਰਤੀ ਦਾ ਵਾਰਸ ਬਣੇਂ। ਤੂੰ ਦੁਸ਼ਟ ਦਾ ਛੇਕਿਆ ਜਾਣਾ ਵੇਖੇਂਗਾ।</verse>
				<verse number="35">ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿਜ ਭੂਮੀ ਵਿੱਚ ਹਰੇ ਭਰੇ ਬੂਟੇ ਵਾਂਙੁ ਖਿੱਲਰਦਿਆਂ ਡਿੱਠਾ।</verse>
				<verse number="36">ਪਰ ਉਹ ਲੰਘ ਹੀ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।</verse>
				<verse number="37">ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।</verse>
				<verse number="38">ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!</verse>
				<verse number="39">ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਰ ਦੁਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ</verse>
				<verse number="40">ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਉਨ੍ਹਾਂ ਨੂੰ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਉਨ੍ਹਾਂ ਨੂੰ ਬਚਾਉਂਦਾ ਹੈ, ਕਿਉਂ ਜੋ ਓਹ ਉਸ ਦੀ ਸ਼ਰਨ ਆਏ ਹਨ।।</verse>
			</chapter>
			<chapter number="38">
				<verse number="1">ਹੇ ਯਹੋਵਾਹ, ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇਹ, ਅਤੇ ਨਾ ਆਪਣੇ ਤੱਤੇ ਕੋਪ ਨਾਲ ਮੈਨੂੰ ਤਾੜ!</verse>
				<verse number="2">ਤੇਰੇ ਤੀਰ ਮੇਰੇ ਵਿੱਚ ਆ ਧਸੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।</verse>
				<verse number="3">ਤੇਰੇ ਗਜ਼ਬ ਦੇ ਕਾਰਨ ਮੇਰੇ ਸਰੀਰ ਵਿੱਚ ਤੁੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁਖ ਹੈ,</verse>
				<verse number="4">ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਙੁ ਓਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।</verse>
				<verse number="5">ਮੇਰੇ ਮੂਰਖਪੁਣੇ ਦੇ ਕਾਰਨ ਮੇਰ ਘਾਉ ਤੋਂ, ਸੜ੍ਹਿਆਧ ਆਉਂਦੀ ਹੈ ਅਤੇ ਪਾਕ ਵਗਦੀ ਹੈ।</verse>
				<verse number="6">ਮੈਂ ਦੁਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,</verse>
				<verse number="7">ਕਿਉਂ ਜੋ ਮੇਰ ਲੱਕ ਤਪਸ਼ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।</verse>
				<verse number="8">ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।</verse>
				<verse number="9">ਹੇ ਪ੍ਰਭੁ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੈਥੋਂ ਛਿਪਿਆ ਹੋਇਆ ਨਹੀਂ ਹੈ।</verse>
				<verse number="10">ਮੇਰਾ ਦਿਲ ਧੜਕਦਾ ਹੈ,ਮੇਰਾ ਬਲ ਥੋਥਾ ਪੈ ਗਿਆ, ਮੇਰੀਆਂ ਅੱਖੀਆਂ ਦੀ ਜੋਤ ਵੀ ਜਾਂਦੀ ਰਹੀ।।</verse>
				<verse number="11">ਮੇਰੇ ਪਿਆਰੇ ਅਤੇ ਮੇਰੇ ਮਿੱਤ੍ਰ ਮੇਰੀ ਬਿਪਤਾ ਤੋਂ ਅੱਡ ਖੜੇ ਹਨ, ਅਤੇ ਮੇਰੇ ਅੰਗ ਸਾਕ ਦੂਰ ਜਾ ਖਲੋਂਦੇ ਹਨ।</verse>
				<verse number="12">ਮੇਰੀ ਜਾਨ-ਲੇਵਾ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।</verse>
				<verse number="13">ਪਰ ਮੈਂ ਬੋਲੇ ਵਾਂਙੁ ਸੁਣਦਾ ਨਹੀਂ, ਅਤੇ ਮੈਂ ਉਸ ਗੁੰਗੇ ਵਰਗਾ ਹਾਂ ਜਿਹੜਾ ਮੂੰਹੋਂ ਕੂੰਦਾ ਹੀ ਨਹੀਂ।</verse>
				<verse number="14">ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਹ ਦੇ ਮੂੰਹ ਵਿੱਚ ਕੋਈ ਦਾਬ ਨਹੀਂ ਹਨ।।</verse>
				<verse number="15">ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੁ, ਮੇਰੇ ਪਰਮੇਸ਼ੁਰ!</verse>
				<verse number="16">ਮੈਂ ਤਾਂ ਆਖਿਆ ਭਈ ਐਉਂ ਨਾ ਹੋਵੇ ਕਿ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,</verse>
				<verse number="17">ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।</verse>
				<verse number="18">ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।</verse>
				<verse number="19">ਪਰ ਮੇਰੇ ਵੈਰੀ ਜਿੰਦ ਵਾਲੇ ਅਰ ਸਮਰਥੀ ਹਨ, ਅਤੇ ਜਿਹੜੇ ਧਿਗਾਣੇ ਮੇਰੇ ਨਾਲ ਖਾਰ ਕਰਦੇ ਹਨ ਓਹ ਵਧ ਗਏ ਹਨ,</verse>
				<verse number="20">ਨਾਲੇ ਜਿਹੜੇ ਭਲਿਆਈ ਦੇ ਵੱਟੇ ਬੁਰਿਆਈ ਦਿੰਦੇ ਹਨ, ਓਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।।</verse>
				<verse number="21">ਹੇ ਯਹੋਵਾਹ, ਮੈਨੂੰ ਤਿਆਗ ਨਾ ਦੇਹ, ਹੇ ਮੇਰੇ ਪਰਮੇਸ਼ੁਰ, ਮੈਥੋਂ ਦੁਰੇਡੇ ਨਾ ਹੋ!</verse>
				<verse number="22">ਹੇ ਪ੍ਰਭੁ, ਮੇਰੇ ਮੁਕਤੀ ਦਾਤੇ, ਮੇਰੀ ਬਚਾਓ ਲਈ ਛੇਤੀ ਕਰ!।।</verse>
			</chapter>
			<chapter number="39">
				<verse number="1">ਮੈਂ ਆਖਿਆ ਕਿ ਮੈਂ ਆਪਣੇ ਨਾਲ ਚਲਣ ਦੀ ਚੌਕਸੀ ਕਰਾਂਗਾ, ਭਈ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ। ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।</verse>
				<verse number="2">ਮੈਂ ਚੁੱਪ ਕੀਤਾ ਗੁੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਡ ਛੱਡੀ, ਅਤੇ ਮੇਰਾ ਸੋਗ ਜਾਗ ਪਿਆ।</verse>
				<verse number="3">ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,</verse>
				<verse number="4">ਹੇ ਯਹੋਵਾਹ, ਮੈਨੂੰ ਮੇਰਾ ਓੜਕ ਦੱਸ, ਅਤੇ ਇਹ ਵੀ ਕਿ ਮੇਰੇ ਦਿਨਾਂ ਦੀ ਲੰਬਾਈ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕੇਡਾ ਅਨਿੱਤ ਹਾਂ</verse>
				<verse number="5">ਵੇਖ, ਤੈਂ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ ਮੁੱਚ ਹਰ ਆਦਮੀ ਭਾਵੇਂ ਇਸਥਿਰ ਵੀ ਹੋਵੇ, ਤਦ ਵੀ ਸਾਹ ਮਾਤ੍ਰ ਹੀ ਹੈ!।। ਸਲਹ।।</verse>
				<verse number="6">ਸੱਚ ਮੁਚ ਮਨੁੱਖ ਛਾਇਆ ਹੀ ਵਾਂਙੁ ਫਿਰਦਾ ਹੈ, ਸੱਚ ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਭਈ ਉਹ ਨੂੰ ਕੌਣ ਸਾਂਭੇਗਾ!।।</verse>
				<verse number="7">ਹੁਣ, ਹੇ ਪ੍ਰਭੁ, ਮੈਂ ਕਾਹਦੀ ਉਡੀਕ ਕਰਾਂॽ ਮੈਨੂੰ ਤੇਰੀ ਹੀ ਆਸ ਹੈ।</verse>
				<verse number="8">ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!</verse>
				<verse number="9">ਮੈਂ ਗੁੰਗਾ ਬਣ ਗਿਆ, ਮੈਂ ਆਪਣਾ ਮੁੰਹ ਨਾ ਖੋਲ੍ਹਿਆ, ਕਿਉਂ ਜੋ ਤੈਂ ਹੀ ਇਹ ਕੀਤਾ ਹੈ।</verse>
				<verse number="10">ਆਪਣੀ ਸੱਟ ਨੂੰ ਮੈਥੋਂ ਹਟਾ ਦੇਹ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।</verse>
				<verse number="11">ਜਦੋਂ ਤੂੰ ਬਦੀ ਦੇ ਕਾਰਨ ਝਿੜਕ ਝੰਬ ਕੇ ਮਨੁੱਖ ਨੂੰ ਤਾੜਦਾ ਹੈਂ, ਤਦੋਂ ਤੂੰ ਉਹ ਦੇ ਸੁਹੱਪਣ ਨੂੰ ਪਤੰਗੇ ਵਾਂਙੁ ਅਲੋਪ ਕਰਦਾ ਹੈ, ਸੱਚ ਮੁੱਚ ਹਰ ਇਨਸਾਨ ਸੁਆਸ ਹੀ ਹੈ! ।। ਸਲਹ।।</verse>
				<verse number="12">ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਧਰ, ਮੇਰਿਆਂ ਅੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਤੇਰਾ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ ਦਾਦਿਆਂ ਵਰਗਾ ਮੁਸਾਫਰ ਹਾਂ।</verse>
				<verse number="13">ਮੈਂਥੋਂ ਅੱਖ ਫੇਰ ਲੈ ਭਈ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਵਾਂ ਅਤੇ ਫੇਰ ਨਾ ਹੋਵਾਂ।।</verse>
			</chapter>
			<chapter number="40">
				<verse number="1">ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।</verse>
				<verse number="2">ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।</verse>
				<verse number="3">ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।</verse>
				<verse number="4">ਧੰਨ ਹੈ ਉਹ ਪੁਰਸ਼ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਰ ਝੂਠੇ ਕੁਰਾਹੀਆਂ ਵੱਲ ਰੁੱਕ ਹੀ ਨਹੀਂ ਕਰਦਾ।।</verse>
				<verse number="5">ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੈਂ ਕੀਤੇ ਬਹੁਤ ਸਾਰੇ ਹਨ, ਨਾਲੇ ਤੇਰੇ ਉਪਾਓ ਜਿਹੜੇ ਸਾਡੇ ਲਈ ਹਨ, ਤੇਰਾ ਸ਼ਰੀਕ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।</verse>
				<verse number="6">ਬਲੀਦਾਨ ਅਰ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੈਂ ਮੇਰੇ ਕੰਮ ਖੋਲ੍ਹੇ ਹਨ, ਹੋਮ ਬਲੀ ਅਰ ਪਾਪ ਬਲੀ ਤੈਂ ਨਹੀਂ ਮੰਗੀਆਂ।</verse>
				<verse number="7">ਤਦ ਮੈਂ ਆਖਿਆ, ਵੇਖ ਮੈਂ ਆਇਆ ਹਾਂ। ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ</verse>
				<verse number="8">ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਰਿਦੇ ਦੇ ਅੰਦਰ ਹੈ।</verse>
				<verse number="9">ਮੈਂ ਮਹਾ ਸਭਾ ਵਿੱਚ ਧਰਮ ਦੀ ਖੁਸ਼ ਖਬਰੀ ਦਾ ਪਰਚਾਰ ਕੀਤਾ ਹੈ, - ਵੇਖ, ਮੈਂ ਆਪਣੇ ਬੁੱਲਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।</verse>
				<verse number="10">ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੁਕਾ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਤੇਰੀ ਸਚਿਅਈ ਮਹਾਸਭਾ ਤੋਂ ਨਹੀਂ ਛਿਪਾਈ।।</verse>
				<verse number="11">ਹੇ ਯਹੋਵਾਹ, ਤੂੰ ਆਪਣਾ ਰਹਮ ਮੈਂਥੋਂ ਨਾ ਡੱਕ, ਤੇਰੀ ਦਯਾ ਅਤੇ ਤੇਰਾ ਸਤ ਹਰ ਵੇਲੇ ਮੇਰੀ ਰੱਛਿਆ ਕਰਨ,</verse>
				<verse number="12">ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ।</verse>
				<verse number="13">ਹੇ ਯਹੋਵਾਹ, ਕਿਰਪਾ ਕਰ ਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!</verse>
				<verse number="14">ਜਿਹੜੇ ਮੇਰੀ ਜਾਨ ਨੂੰ ਕੋਹਣ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਅਰ ਸ਼ਰਮਿੰਦੇ ਹੋਣ!</verse>
				<verse number="15">ਜੋ ਮੈਨੂੰ \ਆਹਾ, ਆਹਾ!\ ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!।।</verse>
				<verse number="16">ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, \ਯਹੋਵਾਹ ਦੀ ਵਡਿਆਈ ਹੋਵੇ!\</verse>
				<verse number="17">ਮੈਂ ਤਾਂ ਮਸਕੀਨ ਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!।।</verse>
			</chapter>
			<chapter number="41">
				<verse number="1">ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।</verse>
				<verse number="2">ਯਹੋਵਾਹ ਉਹ ਦੀ ਪਾਲਨਾ ਕਰੇਗਾ ਅਤੇ ਉਹ ਨੂੰ ਜੀਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।</verse>
				<verse number="3">ਯਹੋਵਾਹ ਉਹ ਦੀ ਮਾਂਦਗੀ ਦੇ ਮੰਜੇ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹ ਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।।</verse>
				<verse number="4">ਮੈਂ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।</verse>
				<verse number="5">ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਭਈ ਉਹ ਕਦੋਂ ਮਰੂ ਅਤੇ ਉਹ ਦਾ ਨਾਉਂ ਕਦੋਂ ਮਿਟੂॽ</verse>
				<verse number="6">ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਵੇਂ ਗੱਪਾਂ ਮਾਰਦਾ ਹੈ। ਉਸ ਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ, ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।</verse>
				<verse number="7">ਮੇਰੇ ਸਭ ਖੁਣਸੀ ਮਿਲ ਕੇ ਮੇਰੇ ਵਿਰੁੱਧ ਫੁਸ ਫੁਸ ਕਰਦੇ ਹਨ, ਮੇਰੇ ਵਿਰੁੱਧ ਓਹ ਮੇਰੇ ਹਰਜ ਦਾ ਉਪਾਓ ਲੱਭਦੇ ਹਨ।</verse>
				<verse number="8">ਓਹ ਕੂੰਦੇ ਹਨ ਭਈ ਉਹ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ!</verse>
				<verse number="9">ਸਗੋਂ ਮੇਰਾ ਮੇਲੀ ਜਿਹ ਦੇ ਉੱਤੇ ਮੇਰਾ ਭਰੋਸਾ ਸੀ, ਅਰ ਜਿਸ ਨੇ ਮੇਰੀ ਰੋਟੀ ਖਾਧੀ, ਉਸ ਨੇ ਵੀ ਮੇਰੇ ਉੱਤੇ ਲੱਤ ਚੁੱਕੀ ਹੈ।।</verse>
				<verse number="10">ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕੇ ਮੈਨੂੰ ਖੜਾ ਕਰ, ਭਈ ਮੈਂ ਉਨ੍ਹਾਂ ਕੋਲੋਂ ਵੱਟਾ ਲਵਾਂ।</verse>
				<verse number="11">ਇਸ ਤੋਂ ਮੈਂ ਜਾਣਦਾ ਹਾਂ ਭਈ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ ਹੈ।</verse>
				<verse number="12">ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।।</verse>
				<verse number="13">ਆਦ ਤੋਂ ਅੰਤ ਤੀਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫੇਰ ਆਮੀਨ!।।</verse>
			</chapter>
			<chapter number="42">
				<verse number="1">ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀ, ਹੇ ਪਰਮੇਸ਼ੁਰ, ਤੇਰੇ ਲਈ ਤਰਸਦਾ ਹੈ।</verse>
				<verse number="2">ਮੇਰਾ ਜੀ ਪਰਮੇਸ਼ੁਰ ਦੇ ਲਈ, ਜੀਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂॽ</verse>
				<verse number="3">ਮੇਰਾ ਭੋਜਨ ਦਿਨੋ ਰਾਤ ਮੇਰੇ ਅੰਝੂ ਹਨ, ਜਦੋਂ ਓਹ ਸਾਰਾ ਦਿਨ ਏਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇॽ।।</verse>
				<verse number="4">ਏਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਜੀ ਭਰ ਆਉਂਦਾ ਹੈ, ਭਈ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸਾਂ, ਅਤੇ ਬਹੁਤ ਸਾਰੇ ਤੀਰਥੀਆਂ ਨੂੰ ਪਰਮੇਸ਼ੁਰ ਦੇ ਘਰ ਜਲੂਸ ਵਿੱਚ, ਜੈ ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸਾਂ।</verse>
				<verse number="5">ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦੇ ਮੁਖੜੇ ਦੇ ਬਚਾਵਾਂ ਲਈ ਫੇਰ ਉਸ ਦਾ ਧੰਨਵਾਦ ਕਰਾਂਗਾ।</verse>
				<verse number="6">ਹੇ ਮੇਰੇ ਪਰਮੇਸ਼ੁਰ, ਮੇਰਾ ਜੀ ਮੇਰੇ ਅੰਦਰ ਝੁਕਿਆ ਹੋਇਆ ਹੈ, ਏਸ ਕਾਰਨ ਮੈਂ ਯਰਦਨ ਅਰ ਹਰਮੋਨ ਦੀ ਧਰਤੀ ਤੋਂ ਅਤੇ ਮਿਸਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।</verse>
				<verse number="7">ਤੇਰੇ ਪਾਣੀ ਦੀਆਂ ਧਾਰਾਂ ਦਾ ਸ਼ੋਰ ਸੁਣ ਕੇ ਡੁੰਘਿਆਈ ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਰ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।।</verse>
				<verse number="8">ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।</verse>
				<verse number="9">ਪਰਮੇਸ਼ੁਰ ਨੂੰ ਜੋ ਮੇਰੀ ਚਟਾਨ ਹੈ ਮੈਂ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂॽ ਮੈਂ ਕਿਉਂ ਵੈਰੀ ਦੇ ਅਨ੍ਹੇਰੇ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ</verse>
				<verse number="10">ਮੇਰੇ ਵਿਰੋਧੀ ਮੈਨੂੰ ਉਲਾਭਾਂ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ ਚੂਰ ਹੋਣਾ ਹੈ, ਜਦੋ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰॽ।।</verse>
				<verse number="11">ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਰ ਮੇਰਾ ਪਰਮੇਸ਼ੁਰ ਹੈ।।</verse>
			</chapter>
			<chapter number="43">
				<verse number="1">ਹੇ ਪਰਮੇਸ਼ੁਰ, ਮੇਰਾ ਨਿਆਉਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਦੱਪਾ ਕਰ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!</verse>
				<verse number="2">ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਕਾਹਦੇ ਲਈ ਤੈਂ ਮੈਨੂੰ ਤਿਆਗ ਦਿੱਤਾ ਹੈॽ ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ</verse>
				<verse number="3">ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।</verse>
				<verse number="4">ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ, ਮੇਰੇ ਪਰਮੇਸ਼ੁਰ!</verse>
				<verse number="5">ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।।</verse>
			</chapter>
			<chapter number="44">
				<verse number="1">ਹੇ ਪਰਮੇਸ਼ੁਰ, ਅਸਾਂ ਆਪਣੀਂ ਕੰਨੀਂ ਸੁਣਿਆ, ਸਾਡੇ ਪਿਉ ਦਾਦਿਆਂ ਨੇ ਸਾਡੇ ਲਈ ਵਰਨਣ ਕੀਤਾ ਹੈ, ਕਿ ਤੈਂ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।</verse>
				<verse number="2">ਤੈਂ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ। ਪਰ ਉਨ੍ਹਾਂ ਨੂੰ ਲਾਇਆ। ਤੈਂ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।</verse>
				<verse number="3">ਉਨ੍ਹਾਂ ਨੇ ਤਾਂ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਮਿਲਖ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਭੁਜਾ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਰ ਤੇਰੀ ਭੁਜਾ ਅਰ ਤੇਰੇ ਮੁਖੜੇ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੈਂ ਉਨ੍ਹਾਂ ਦਾ ਪੱਖ ਕੀਤਾ।।</verse>
				<verse number="4">ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!</verse>
				<verse number="5">ਤੇਰੇ ਰਾਹੀਂ ਅਸੀਂ ਆਪਣਿਆਂ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,</verse>
				<verse number="6">ਕਿਉਂ ਜੋ ਮੈਂ ਆਪਣੇ ਧਣੁਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,</verse>
				<verse number="7">ਪਰ ਤੈਂ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੈਂ ਸਾਡਿਆਂ ਖੁਣਸੀਆਂ ਨੂੰ ਸ਼ਰਮਿੰਦਾ ਕੀਤਾ ਹੈ।</verse>
				<verse number="8">ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਪਰਫੁੱਲਤ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ ।। ਸਲਹ।।</verse>
				<verse number="9">ਪਰ ਤੈਂ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।</verse>
				<verse number="10">ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਹਾਂ ਹਟਾਉਂਦਾ ਹੈਂ, ਅਤੇ ਸਾਡੇ ਖੁਣਸੀ ਆਪਣੇ ਲਈ ਲੁੱਟ ਮਾਰ ਕਰਦੇ ਹਨ।</verse>
				<verse number="11">ਤੂੰ ਸਾਨੂੰ ਖਾਧੀਆ ਜਾਣ ਵਾਲੀਆਂ ਭੇਡਾਂ ਵਾਂਙੁ ਬਣਾਉਂਦਾ ਹੈਂ, ਅਤੇ ਪਰਾਈਆਂ ਕੌਮਾਂ ਵਿੱਚ ਤੈਂ ਸਾਨੂੰ ਖਿੰਡਾ ਦਿੱਤਾ ਹੈ।</verse>
				<verse number="12">ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਵੀ ਆਪਣਾ ਧਨ ਨਹੀਂ ਵਧਾਇਆ ਹੈ।</verse>
				<verse number="13">ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।</verse>
				<verse number="14">ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ।</verse>
				<verse number="15">ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,</verse>
				<verse number="16">ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।।</verse>
				<verse number="17">ਇਹ ਸੱਭੋ ਕੁਝ ਸਾਡੇ ਉੱਤ ਬੀਤਿਆ ਹੈ, ਪਰ ਅਸਾਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।</verse>
				<verse number="18">ਸਾਡਾ ਮਨ ਪਿਛਾਹਾਂ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,</verse>
				<verse number="19">ਭਾਵੇਂ ਤੈਂ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।</verse>
				<verse number="20">ਜੇ ਅਸਾਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਢੇ ਹਨ,</verse>
				<verse number="21">ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾॽ ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!</verse>
				<verse number="22">ਹਾਂ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।।</verse>
				<verse number="23">ਹੇ ਪ੍ਰਭੁ, ਜਾਗ! ਤੂੰ ਕਾਹ ਨੂੰ ਸੁੱਤਾ ਹੈਂॽ ਜਾਗ ਉੱਠ! ਸਦਾ ਤੀਕ ਸਾਨੂੰ ਤਿਆਗ ਨਾ ਦੇਹ।</verse>
				<verse number="24">ਤੂੰ ਆਪਣੇ ਮੂੰਹ ਕਾਹ ਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁਖ ਅਤੇ ਦਬਾਓ ਨੂੰ ਵਿਸਾਰਦਾ ਹੈਂॽ</verse>
				<verse number="25">ਕਿਉਂ ਜੋ ਸਾਡੀ ਜਾਨ ਖ਼ਾਕ ਤੀਕ ਝੁਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!</verse>
				<verse number="26">ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿਤ ਸਾਨੂੰ ਛੁਟਕਾਰਾ ਦੇਹ!।।</verse>
			</chapter>
			<chapter number="45">
				<verse number="1">ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਰਸਨਾ ਸੁਚੇਤ ਲਿਖਾਰੀ ਦੀ ਲਿੱਖਣ ਹੈ।</verse>
				<verse number="2">ਤੂੰ ਆਦਮੀ ਦੇ ਪੁੱਤ੍ਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਡੋਹਲੀ ਜਾਂਦੀ ਹੈ, ਏਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।</verse>
				<verse number="3">ਉਏ ਸੂਰਮਿਆ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਉਪਮਾ ਹੈ।</verse>
				<verse number="4">ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ!</verse>
				<verse number="5">ਤੇਰੇ ਤੀਰ ਤਿੱਖੇ ਹਨ, ਉੱਮਤਾਂ ਤੇਰੇ ਹੇਠ ਡਿੱਗਦੀਆਂ ਹਨ, ਓਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।।</verse>
				<verse number="6">	ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੀਕ ਹੈ, ਤੇਰੇ ਰਾਜ ਦਾ ਆੱਸਾ ਸਿੱਧਿਆਈ ਦਾ ਆੱਸ਼ਾ ਹੈ!</verse>
				<verse number="7">ਤੈਂ ਧਰਮ ਦੇ ਨਾਲ ਪ੍ਰੇਮ, ਅਤੇ ਬਦੀ ਦੇ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।</verse>
				<verse number="8">ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੱਜ ਦੀ ਵਾਸ਼ਨਾ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।</verse>
				<verse number="9">ਤੇਰੀਆਂ ਪਤਵੰਤ ਤ੍ਰੀਮਤਾਂ ਵਿੱਚ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜੀ ਹੈ।।</verse>
				<verse number="10">ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਈਂ!</verse>
				<verse number="11">ਤਾਂ ਪਾਤਸ਼ਾਹ ਨੂੰ ਤੇਰੇ ਸੁਹੱਪਣ ਤੋਂ ਚੇਟਕ ਲੱਗੇਗੀ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।</verse>
				<verse number="12">ਅਤੇ ਸੂਰ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਲਈ ਬੇਨਤੀ ਕਰਨਗੇ।</verse>
				<verse number="13">ਰਾਜਕੁਮਾਰੀ ਅੰਦਰ ਸਰੋਸਰ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।</verse>
				<verse number="14">ਬੂਟੇ ਕੱਢੇ ਹੋਵੇ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪੁਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।</verse>
				<verse number="15">ਓਹ ਅਨੰਦ ਅਤੇ ਖੁਸ਼ੀ ਨਾਲ ਪੁਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।</verse>
				<verse number="16">ਤੇਰੇ ਪਿਤਰਾਂ ਦੇ ਥਾਂ ਤੇਰੇ ਪੁੱਤ੍ਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।।</verse>
				<verse number="17">ਮੈਂ ਪੀੜ੍ਹੀਓ ਪੀੜ੍ਹੀ ਤੇਰੇ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੀਕ ਤੇਰਾ ਧੰਨਵਾਦ ਕਰਨਗੇ।।</verse>
			</chapter>
			<chapter number="46">
				<verse number="1">	 ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,</verse>
				<verse number="2">ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,</verse>
				<verse number="3">ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ ।। ਸਲਹ।।</verse>
				<verse number="4">ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ।</verse>
				<verse number="5">ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।</verse>
				<verse number="6">ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।</verse>
				<verse number="7">ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।</verse>
				<verse number="8">ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।</verse>
				<verse number="9">ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!</verse>
				<verse number="10">ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!</verse>
				<verse number="11">ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।</verse>
			</chapter>
			<chapter number="47">
				<verse number="1">ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,</verse>
				<verse number="2">ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!</verse>
				<verse number="3">ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।</verse>
				<verse number="4">ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।।</verse>
				<verse number="5">ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।</verse>
				<verse number="6">ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!</verse>
				<verse number="7">ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!</verse>
				<verse number="8">ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।</verse>
				<verse number="9">ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।</verse>
			</chapter>
			<chapter number="48">
				<verse number="1">ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਵਿੱਤਰ ਪਹਾੜ ਉੱਤੇ!</verse>
				<verse number="2">ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।</verse>
				<verse number="3">ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।</verse>
				<verse number="4">ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।</verse>
				<verse number="5">ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਓਹ ਉੱਠ ਭੱਜੇ!</verse>
				<verse number="6">ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾਂ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।</verse>
				<verse number="7">ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਦੇ ਜਹਾਜਾਂ ਨੂੰ ਭੰਨ ਸੁੱਟਦਾ ਹੈਂ।</verse>
				<verse number="8">ਜਿਵੇਂ ਅਸਾਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸਾਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੀਕੁਰ ਕਾਇਮ ਰੱਖੇਗਾ ।। ਸਲਹ।।</verse>
				<verse number="9">ਹੇ ਪਰਮੇਸ਼ੁਰ, ਅਸਾਂ ਤੇਰੀ ਹੈਕਲ ਦੇ ਵਿੱਚ, ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।</verse>
				<verse number="10">ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੀਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।</verse>
				<verse number="11">ਤੇਰੇ ਨਿਆਵਾਂ ਦੇ ਕਾਰਨ ਸੀਯੋਨ ਪਰਬਤ ਅੰਨਦ ਹੋਵੇ, ਯਹੂਦਾਹ ਦੀਆਂ ਧੀਆਂ ਖੁਸ਼ੀਆਂ ਮਨਾਉਣ!।।</verse>
				<verse number="12">ਸੀਯੋਨ ਦੇ ਚੁਫੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜਾਂ ਨੂੰ ਗਿਣੋ।</verse>
				<verse number="13">ਉਹ ਦੇ ਧੂੜਕੋਟ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਭਈ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸੱਕੋ।</verse>
				<verse number="14">ਇਹੋ ਪਰਮੇਸ਼ੁਰ ਤਾਂ ਜੁੱਗੋ ਜੁਗ ਸਾਡਾ ਪਰਮੇਸ਼ੁਰ ਹੈ, ਮੌਤ ਤੀਕ ਵੀ ਉਹੋ ਸਾਡਾ ਆਗੂ ਰਹੇਗਾ!।।</verse>
			</chapter>
			<chapter number="49">
				<verse number="1">ਹੇ ਸਾਰੇ ਲੋਕੋ, ਏਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ, ਕੰਨ ਲਾਓ!</verse>
				<verse number="2">	ਕੀ ਉੱਚ ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।</verse>
				<verse number="3">ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।</verse>
				<verse number="4">ਮੈਂ ਆਪਣਾ ਕੰਨ ਦਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਗਾਂ।।</verse>
				<verse number="5">ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾ, ਜਦ ਧੋਖੇ ਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ</verse>
				<verse number="6">ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,</verse>
				<verse number="7">ਉਨ੍ਹਾਂ ਵਿੱਚੋਂ ਕੋਈ ਆਪਣੇ ਭਰਾ ਦਾ ਨਿਸਤਾਰਾ ਕਰ ਨਹੀਂ ਸੱਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ ਸੱਕਦਾ ਹੈ,</verse>
				<verse number="8">ਕਿਉਂ ਜੋ ਉਨ੍ਹਾਂ ਦੀ ਜਾਨ ਦਾ ਨਿਸਤਾਰਾ ਮਹਿੰਗਾ ਹੈ, ਅਤੇ ਉਹ ਸਦਾ ਤੀਕ ਅਸਾਧ ਹੈ,</verse>
				<verse number="9">ਭਈ ਉਹ ਅਨੰਤ ਕਾਲ ਤੀਕ ਜੀਉਂਦਾ ਰਹੇ, ਅਤੇ ਗੋਰ ਨੂੰ ਨਾ ਵੇਖੇ।</verse>
				<verse number="10">ਉਹ ਤਾਂ ਵੇਖਦਾ ਹੈ ਭਈ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।</verse>
				<verse number="11">ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ ਭਈ ਸਾਡੇ ਘਰ ਘਰ ਸਦਾ ਤੀਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਉਂ ਰੱਖਦੇ ਹਨ।</verse>
				<verse number="12">ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ।</verse>
				<verse number="13">ਉਨ੍ਹਾਂ ਦੀ ਏਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ।। ਸਲਹ।।</verse>
				<verse number="14">ਇੱਜੜ ਵਾਂਙੁ ਓਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦਾ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।</verse>
				<verse number="15">ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਨਿਸਤਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ ।।ਸਲਹ।।</verse>
				<verse number="16">ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,</verse>
				<verse number="17">ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲੈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,</verse>
				<verse number="18">ਭਾਵੇਂ ਉਹ ਆਪਣੇ ਜੀਉਂਦੇ ਜੀ ਆਪਣੀ ਜਾਨ ਨੂੰ ਮੁਬਾਰਕ ਆਖਦਾ. — ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -</verse>
				<verse number="19">ਤਦ ਵੀ ਉਹ ਆਪਣੇ ਪਿਉ ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।</verse>
				<verse number="20">ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!।।</verse>
			</chapter>
			<chapter number="50">
				<verse number="1">ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜ੍ਹਦੇ ਤੋਂ ਉਹ ਦੇ ਲਹਿੰਦੇ ਤੀਕੁਰ ਧਰਤੀ ਨੂੰ ਸੱਦਿਆ ਹੈ।</verse>
				<verse number="2">ਸੀਯੋਨ ਵਿੱਚੋਂ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।</verse>
				<verse number="3">ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਹ ਦੇ ਅੱਗੇ ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ</verse>
				<verse number="4">ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਭਈ ਉਹ ਆਪਣੀ ਪਰਜਾ ਦਾ ਨਿਆਉਂ ਕਰੇ।</verse>
				<verse number="5">ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।</verse>
				<verse number="6">ਸੁਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈ ਹੈ ।। ਸਲਹ।।</verse>
				<verse number="7">ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!</verse>
				<verse number="8">ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।</verse>
				<verse number="9">ਮੈਂ ਨਾ ਤੇਰੇ ਘਰ ਤੋਂ ਬਲਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,</verse>
				<verse number="10">ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।</verse>
				<verse number="11">ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਰੜ ਦੇ ਜਾਨਵਰ ਮੇਰੇ ਹਨ।</verse>
				<verse number="12">ਮੈਂ ਜੇ ਭੁੱਖਾਂ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।</verse>
				<verse number="13">ਭਲਾ, ਮੈਂ ਸਾਨ੍ਹਾਂ ਦਾ ਮਾਸ ਖਾਵਾਂॽ ਯਾ ਬੱਕਰਿਆਂ ਦੀ ਰੱਤ ਪੀਵਾਂ</verse>
				<verse number="14">ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,</verse>
				<verse number="15">ਤਾਂ ਦੁਖਾਂ ਦੇ ਦਿਨ ਮੈਨੂੰ ਪੁਕਾਰ, - ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ ।।</verse>
				<verse number="16">ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੈਂ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ॽ</verse>
				<verse number="17">ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂॽ</verse>
				<verse number="18">ਜਦ ਤੈਂ ਚੋਰ ਨੂੰ ਡਿੱਠਾ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!</verse>
				<verse number="19">ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲ੍ਹਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।</verse>
				<verse number="20">ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।</verse>
				<verse number="21">ਤੈਂ ਏਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੈਂ ਸਮਝਿਆ ਕਿ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।।</verse>
				<verse number="22">ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਐਉਂ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।</verse>
				<verse number="23">ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।।</verse>
			</chapter>
			<chapter number="51">
				<verse number="1">ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!</verse>
				<verse number="2">ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,</verse>
				<verse number="3">ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।</verse>
				<verse number="4">ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।</verse>
				<verse number="5">ਵੇਖ, ਮੈਂ ਬਦੀ ਵਿੱਚ ਜੰਮਿਆਂ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।।</verse>
				<verse number="6">ਵੇਖ, ਤੂੰ ਅੰਦਰਲੀ ਸੱਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।</verse>
				<verse number="7">ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ।</verse>
				<verse number="8">ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੈਂ ਤੋੜ ਦਿੱਤਾ ਬਾਗ਼ ਬਾਗ਼ ਹੋਣ।</verse>
				<verse number="9">ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇਹ!</verse>
				<verse number="10">ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।</verse>
				<verse number="11">ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!</verse>
				<verse number="12">ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।।</verse>
				<verse number="13">ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।</verse>
				<verse number="14">ਹੇ ਪਰਮੇਸ਼ੁਰ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਰਸਨਾ ਤੇਰੇ ਧਰਮ ਦਾ ਜੈ ਜੈ ਕਾਰ ਕਰੇਗੀ।</verse>
				<verse number="15">ਹੇ ਪ੍ਰਭੁ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇਹ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।</verse>
				<verse number="16">ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।</verse>
				<verse number="17">ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਆਜਿਜ਼ ਦਿਲ ਨੂੰ ਤੂੰ ਤੁੱਛ ਨਾ ਜਾਣੇਂਗਾ।।</verse>
				<verse number="18">ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਫ਼ਸੀਲਾਂ ਨੂੰ ਬਣਾ ਦੇਹ।</verse>
				<verse number="19">ਤਦ ਤੂੰ ਧਰਮ ਦਿਆਂ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।।</verse>
			</chapter>
			<chapter number="52">
				<verse number="1">ਹੇ ਸੂਰ ਬੀਰ, ਤੂੰ ਬਰਿਆਈ ਉੱਤੇ ਕਿਉਂ ਫੁੱਲਦਾ ਹੈॽ ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ।</verse>
				<verse number="2">ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ!</verse>
				<verse number="3">ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਨੂੰ ਸੱਚ ਬੋਲਣ ਨਾਲੋਂ ਵਧੀਕ ਪ੍ਰੇਮ ਰੱਖਦਾ ਹੈਂ ।। ਸਲਹ।।</verse>
				<verse number="4">ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!</verse>
				<verse number="5">ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ।। ਸਲਹ।।</verse>
				<verse number="6">ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, -</verse>
				<verse number="7">ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ!</verse>
				<verse number="8">ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।</verse>
				<verse number="9">ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।।</verse>
			</chapter>
			<chapter number="53">
				<verse number="1">ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।</verse>
				<verse number="2">ਪਰਮੇਸ਼ੁਰ ਨੇ ਸੁਰਗ ਉੱਤੇ ਆਦਮ ਵੰਸ਼ ਉੱਤੇ ਦਰਿਸ਼ਟੀ ਕੀਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ</verse>
				<verse number="3">ਓਹ ਸੱਭੇ ਕੁਰਾਹੇ ਪੈ ਗਏ ਹਨ, ਓਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!।।</verse>
				<verse number="4">ਭਲਾ, ਏਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇॽ</verse>
				<verse number="5">ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ ਜਿੱਥੇ ਕੋਈ ਭੈ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛੌਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।</verse>
				<verse number="6">ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ਼ ਬਾਗ਼ ਅਤੇ ਇਸਰਾਏਲ ਅਨੰਦ ਹੋਵੇਗਾ!।।</verse>
			</chapter>
			<chapter number="54">
				<verse number="1">ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਉਂ ਕਰ!</verse>
				<verse number="2">ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,</verse>
				<verse number="3">ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ ।। ਸਲਹ।।</verse>
				<verse number="4">ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੁ ਮੇਰੀ ਜਾਨ ਦੇ ਸਮ੍ਹਾਲੂਆਂ ਵਿੱਚੋਂ ਹੈ।</verse>
				<verse number="5">ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, - ਆਪਣੀ ਸੱਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇਹ!</verse>
				<verse number="6">ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।</verse>
				<verse number="7">ਉਹ ਨੇ ਤਾਂ ਸਾਰੇ ਦੁਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!।।</verse>
			</chapter>
			<chapter number="55">
				<verse number="1">ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਧਰ, ਅਤੇ ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,</verse>
				<verse number="2">ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇਹ! ਮੈਂ ਆਪਣੀ ਫਰਿਆਦ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,</verse>
				<verse number="3">ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਓਹ ਮੇਰੇ ਉੱਤੇ ਬਦੀ ਲੱਦਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।</verse>
				<verse number="4">ਮੇਰਾ ਦਿਲ ਮੇਰੇ ਅੰਦਰ ਬਹੁਤ ਦੁਖੀ ਹੈ, ਅਤੇ ਮੌਤ ਦਾ ਭੈ ਮੇਰੇ ਉੱਤੇ ਆ ਪਿਆ ਹੈ।</verse>
				<verse number="5">ਡਰ ਅਤੇ ਥਰਥਰਾਹਟ ਮੈਨੂੰ ਪੈ ਗਈ ਹੈ, ਅਤੇ ਹੌਲ ਨੇ ਮੈਨੂੰ ਦਬਾ ਲਿਆ ਹੈ।</verse>
				<verse number="6">ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜੇਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!</verse>
				<verse number="7">ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ!।। ਸਲਹ।।</verse>
				<verse number="8">ਮੈਂ ਅਨ੍ਹੇਰੀ ਅਤੇ ਤੁਫਾਨ ਤੋਂ ਛੇਤੀ ਓਟ ਲੈਂਦਾ।।</verse>
				<verse number="9">ਹੇ ਪ੍ਰਭੁ, ਉਨ੍ਹਾਂ ਨੂੰ ਭੱਖ ਲੈ, ਉਨ੍ਹਾਂ ਦੀਆਂ ਰਸਨਾਂ ਵੱਖੋ ਵੱਖਰੀਆਂ ਕਰ ਦੇਹ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਡਿੱਠਾ ਹੈ!</verse>
				<verse number="10">ਦਿਨ ਰਾਤ ਓਹ ਉਸ ਦੀਆਂ ਕੰਧਾਂ ਉੱਤੇ ਉਸ ਦੇ ਚੁਫੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।</verse>
				<verse number="11">ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾ ਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।।</verse>
				<verse number="12">ਜਿਹੜਾ ਮੇਰੇ ਉੱਤੇ ਹਰਫ਼ ਲਿਆਉਂਦਾ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁਕ ਜਾਂਦਾ,</verse>
				<verse number="13">ਪਰ ਤੂੰ ਹੀ ਸੈਂ ਜੋ ਮੇਰੇ ਬਰੋਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰਾ ਜਾਣੂ ਪਛਾਣੂ ਸੈਂ!</verse>
				<verse number="14">ਅਸੀਂ ਆਪਸ ਵਿੱਚ ਮਿੱਠੀਆਂ ਗੋਂਦਾਂ ਗੁੰਦਦੇ ਹੁੰਦੇ ਸਾਂ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸਾਂ।।</verse>
				<verse number="15">ਮੌਤ ਉਨ੍ਹਾਂ ਉੱਤੇ ਅਚਾਣਕ ਆ ਪਵੇ, ਓਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਵਸੇਬਿਆਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!</verse>
				<verse number="16">ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।</verse>
				<verse number="17">ਸੰਝ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।</verse>
				<verse number="18">ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਸੁਖਾਲਾ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।</verse>
				<verse number="19">ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਜੋ ਆਦ ਤੋਂ ਬਿਰਾਜਮਾਨ ਹੈ ।। ਸਲਹ।। ਏਹ ਓਹ ਹਨ ਜਿਨ੍ਹਾਂ ਲਈ ਅਦਲ ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈ ਨਹੀਂ ਮੰਨਦੇ</verse>
				<verse number="20">ਉਹ ਨੇ ਆਪਣੇ ਮੇਲੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।</verse>
				<verse number="21">ਉਹ ਦਾ ਮੂੰਹ ਮੱਖਣ ਨਾਲੋਂ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!।।</verse>
				<verse number="22">	ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਡੋਲਣ ਨਾ ਦੇਵੇਗਾ।।</verse>
				<verse number="23">ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹੱਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੀਕ ਵੀ ਨਾ ਅੱਪੜਨਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।।</verse>
			</chapter>
			<chapter number="56">
				<verse number="1">ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!</verse>
				<verse number="2">ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਓਹ ਬਹੁਤ ਹਨ ਜੋ ਵੱਡਾ ਹੰਕਾਰ ਕਰ ਕੇ ਮੇਰੇ ਨਾਲ ਲੜਦੇ ਹਨ।</verse>
				<verse number="3">ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।</verse>
				<verse number="4">ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈॽ</verse>
				<verse number="5">ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੇ ਸਾਰੇ ਉਪਾਓ ਮੇਰਾ ਬੁਰਾ ਕਰਨ ਦੇ ਹਨ।</verse>
				<verse number="6">ਓਹ ਸਾਰੇ ਇੱਕਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਖੁਰੇ ਨੂੰ ਤੱਕਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਤੀਂਘੜਦੇ ਸਨ।</verse>
				<verse number="7">ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇॽ ਹੇ ਪਰਮੇਸ਼ੁਰ, ਕ੍ਰੋਧ ਨਾਲ ਲੋਕਾਂ ਨੂੰ ਹੇਠਾਂ ਲਾਹ ਦੇਹ!</verse>
				<verse number="8">ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨॽ।।</verse>
				<verse number="9">ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਹਾਂ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਭਈ ਪਰਮੇਸ਼ੁਰ ਮੇਰੀ ਵੱਲ ਹੈ।</verse>
				<verse number="10">ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।</verse>
				<verse number="11">ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ</verse>
				<verse number="12">ਹੇ ਪਰਮੇਸ਼ੁਰ, ਤੇਰੀਆਂ ਸੁੱਖਣਾਂ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾਂ,</verse>
				<verse number="13">ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂॽ।।</verse>
			</chapter>
			<chapter number="57">
				<verse number="1">ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈਂ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ</verse>
				<verse number="2">ਮੈਂ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ।</verse>
				<verse number="3">ਉਹ ਸੁਰਗੋਂ ਘੱਲ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ।। ਸਲਹ।। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।</verse>
				<verse number="4">ਮੇਰੀ ਜਾਨ ਬਬਰ ਸ਼ੇਰਾਂ ਵਿੱਚ ਹੈ, ਮੈਂ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ, ਜਿਨ੍ਹਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਰਸਨਾ ਤਿੱਖੀ ਤਲਵਾਰ ਹੈ।</verse>
				<verse number="5">ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਂਹਾ ਤੇਰੀ ਮਹਿਮਾ ਹੋਵੇ!</verse>
				<verse number="6">ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ ਤਿਆਰ ਕੀਤਾ, ਮੇਰੀ ਜਾਨ ਝੁਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਓਹ ਆਪ ਉਸ ਵਿੱਚ ਡਿੱਗ ਪਏ ਹਨ।। ਸਲਹ।।</verse>
				<verse number="7">ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!</verse>
				<verse number="8">	ਹੇ ਮੇਰੀ ਮਹਿਮਾ, ਜਾਗ! ਹੇ ਸਤਾਰ ਤੇ ਬਰਬਤ ਜਾਗੋ! ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!</verse>
				<verse number="9">ਹੇ ਪ੍ਰਭੁ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਉੱਮਤਾਂ ਵਿੱਚ ਤੇਰਾ ਭਜਨ ਕੀਰਤਨ ਕਰਾਂਗਾ!</verse>
				<verse number="10">ਤੇਰੀ ਦਯਾ ਤਾਂ ਅਕਾਸ਼ਾਂ ਤੀਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਵੱਡੀ ਹੈ।</verse>
				<verse number="11">ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।।</verse>
			</chapter>
			<chapter number="58">
				<verse number="1">	ਹੇ ਬਲਵਾਨ ਸੁਆਮੀਓ, ਕੀ ਤੁਸੀਂ ਸੁੱਚ ਮੁੱਚ ਧਰਮ ਨਾਲ ਬੋਲਦੇ ਹੋॽ ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਉਂ ਕਰਦੇ ਹੋॽ</verse>
				<verse number="2">ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅੰਨ੍ਹੇਰ ਤੋਲ ਦਿੰਦੇ ਹੋ!</verse>
				<verse number="3">ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਓਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ।</verse>
				<verse number="4">ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,</verse>
				<verse number="5">ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।</verse>
				<verse number="6">ਹੇ ਪਰਮੇਸ਼ੁਰ, ਉਨ੍ਹਾਂ ਦਿਆਂ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਯਹੋਵਾਹ, ਜੁਆਨ ਬਬਰ ਸ਼ੇਰਾਂ ਦੀਆਂ ਹੁੱਡਾਂ ਨੂੰ ਪੁੱਟ ਸੁੱਟ!</verse>
				<verse number="7">ਓਹ ਵਗਦੇ ਪਾਣੀ ਵਾਂਙੁ ਰਹਿ ਜਾਣ, ਜਦ ਉਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਮਾਨੋ, ਟੋਟੇ ਟੋਟੇ ਹੋ ਜਾਣ!</verse>
				<verse number="8">ਓਹ ਘੋਗੇ ਵਾਂਙੁ ਹੋਣ ਜੋ ਗਲ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭ ਪਾਤ ਵਾਂਙੁ ਜਿਸ ਸੂਰਜ ਨਹੀਂ ਵੇਖਿਆ!।</verse>
				<verse number="9">ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।।</verse>
				<verse number="10">ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਚਰਨ ਧੋਵੇਗਾ।</verse>
				<verse number="11">ਤਾਂ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਉਂ ਕਰਦਾ ਹੈ!।।</verse>
			</chapter>
			<chapter number="59">
				<verse number="1">ਹੇ ਮੇਰੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉੱਚਿਆਈ ਤੇ ਰੱਖ!</verse>
				<verse number="2">ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾ ਤੋਂ ਮੈਨੂੰ ਬੱਚਾ!</verse>
				<verse number="3">ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,</verse>
				<verse number="4">ਮੇਰੀ ਬਦੀ ਤੋਂ ਬਿਨਾ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!</verse>
				<verse number="5">ਹੇ ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ!।। ਸਲਹ।।</verse>
				<verse number="6">ਓਹ ਤਰਕਾਲਾਂ ਨੂੰ ਮੁੜ ਆਣ ਕੇ ਕੁੱਤੇ ਵਾਂਙੁ ਭੌਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।</verse>
				<verse number="7">ਵੇਖ, ਓਹ ਆਪਣੇ ਮੂਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈॽ</verse>
				<verse number="8">ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।।</verse>
				<verse number="9">	ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਹ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।</verse>
				<verse number="10">ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫ਼ਤਹ ਵਿਖਾਵੇਗਾ।</verse>
				<verse number="11">ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੁ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇਹ!</verse>
				<verse number="12">ਉਨ੍ਹਾਂ ਦੇ ਬੁੱਲਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!</verse>
				<verse number="13">ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, - ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ!।। ਸਲਹ।।</verse>
				<verse number="14">ਤਾਂ ਓਹ ਤਰਕਾਲਾ ਨੂੰ ਮੁੜ ਆਣ ਕੇ ਕੁੱਤੇ ਵਾਂਙੁ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ!</verse>
				<verse number="15">ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!</verse>
				<verse number="16">ਪਰ ਮੈਂ ਤੇਰੀ ਸਮੱਰਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ।</verse>
				<verse number="17">ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।।</verse>
			</chapter>
			<chapter number="60">
				<verse number="1">ਹੇ ਪਰਮੇਸ਼ੁਰ, ਤੈਂ ਸਾਨੂੰ ਤਿਆਗ ਦਿੱਤਾ, ਤੈਂ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!</verse>
				<verse number="2">ਤੈਂ ਧਰਤੀ ਨੂੰ ਕੰਬਣੀ ਲਾਈ, ਤੈਂ ਉਹ ਨੂੰ ਪਾੜ ਦਿੱਤਾ ਹੈ ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਉਹ ਡੋਲਦੀ ਹੈ!</verse>
				<verse number="3">ਤੈਂ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।</verse>
				<verse number="4">ਤੈਂ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਭਈ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ।। ਸਲਹ।।</verse>
				<verse number="5">ਏਸ ਲਈ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹਥ ਨਾਲ ਬਚਾ ਲੈ ਤੇ ਸਾਨੂੰ ਉੱਤਰ ਦੇਹ!।।</verse>
				<verse number="6">ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਦੂਣ ਨੂੰ ਮਿਣਾਂਗਾ।</verse>
				<verse number="7">ਗਿਲਆਦ ਮੇਰਾ ਹੈ,ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,</verse>
				<verse number="8">ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, - ਹੇ ਫਲਿਸਤ, ਤੂੰ ਮੇਰਾ ਨਾਰਾ ਮਾਰ, -</verse>
				<verse number="9">ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾॽ</verse>
				<verse number="10">ਭਲਾ, ਤੈਂ, ਹੇ ਪਰਮੇਸ਼ੁਰ, ਸਾਨੂੰ ਨਹੀਂ ਤਿਆਗ ਦਿੱਤਾ ਹੈ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾॽ</verse>
				<verse number="11">ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।</verse>
				<verse number="12">ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।।</verse>
			</chapter>
			<chapter number="61">
				<verse number="1">ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ!</verse>
				<verse number="2">ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,</verse>
				<verse number="3">ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈ।</verse>
				<verse number="4">ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ ।। ਸਲਹ।।</verse>
				<verse number="5">ਹੇ ਪਰਮੇਸ਼ੁਰ ਤੈਂ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੈਂ ਆਪਣੇ ਨਾਮ ਦਾ ਭੈ ਮੰਨਣ ਵਾਲਿਆਂ ਦਾ ਅਧਕਾਰ ਮੈਨੂੰ ਦਿੱਤਾ ਹੈ।</verse>
				<verse number="6">ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ।</verse>
				<verse number="7">ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।</verse>
				<verse number="8">ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।।</verse>
			</chapter>
			<chapter number="62">
				<verse number="1">ਮੇਰੀ ਜਾਨ ਪਰਮੇਸ਼ੁਰ ਹੀ ਦੇ ਅੱਗੇ ਚੁੱਪ ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।</verse>
				<verse number="2">ਉਹੋ ਹੀ ਮੇਰੀ ਚਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।</verse>
				<verse number="3">ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈॽ</verse>
				<verse number="4">ਓਹ ਮਤਾ ਮਤਾਉਂਦੇ ਹਨ ਨਿਰਾ ਇਸੇ ਲਈ ਭਈ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ।। ਸਲਹ।।</verse>
				<verse number="5">ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ ਚਾਪ ਰਹੁ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।</verse>
				<verse number="6">ਉਹੋ ਹੀ ਮੇਰੀ ਚਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।</verse>
				<verse number="7">ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।।</verse>
				<verse number="8">ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ ।। ਸਲਹ।।</verse>
				<verse number="9">	ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜ ਵਿੱਚ ਓਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।</verse>
				<verse number="10">ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।</verse>
				<verse number="11">ਪਰਮੇਸ਼ੁਰ ਇੱਕ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ ਹੈ, ਭਈ ਸਮਰੱਥਾ ਪਰਮੇਸ਼ੁਰ ਦੀ ਹੈ।</verse>
				<verse number="12">ਹੇ ਪ੍ਰਭੁ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ।</verse>
			</chapter>
			<chapter number="63">
				<verse number="1">ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।</verse>
				<verse number="2">ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।</verse>
				<verse number="3">ਏਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।</verse>
				<verse number="4">ਸੋ ਆਪਣੇ ਜੀਵਨ ਵਿੱਚ ਮੈਂ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।।</verse>
				<verse number="5">ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,</verse>
				<verse number="6">ਜਿਸ ਵੇਲੇ ਮੈ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।</verse>
				<verse number="7">ਤੂੰ ਤਾਂ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।</verse>
				<verse number="8">ਮੇਰਾ ਜੀ ਤੇਰੇ ਪਿੱਛੇ ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।</verse>
				<verse number="9">ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲਿਆਂ ਥਾਂਵਾਂ ਵਿੱਚ ਚੱਲੇ ਜਾਣਗੇ।</verse>
				<verse number="10">ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।</verse>
				<verse number="11">ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।।</verse>
			</chapter>
			<chapter number="64">
				<verse number="1">ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।</verse>
				<verse number="2">ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ,</verse>
				<verse number="3">ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਙੁ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,</verse>
				<verse number="4">ਭਈ ਗੁਪਤ ਥਾਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ।</verse>
				<verse number="5">ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾॽ</verse>
				<verse number="6">ਓਹ ਸ਼ਰਾਰਤਾਂ ਨੂੰ ਭਾਲਦੇ ਹਨ, \ਅਸਾਂ ਇੱਕ ਪੱਕਾ ਖੋਜ ਕੱਢਿਆ ਹੈ!\ ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ।</verse>
				<verse number="7">ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,</verse>
				<verse number="8">ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ ।</verse>
				<verse number="9">ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।</verse>
				<verse number="10">ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।।</verse>
			</chapter>
			<chapter number="65">
				<verse number="1">ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਨਾ ਪੂਰੀ ਕੀਤੀ ਜਾਵੇਗੀ।</verse>
				<verse number="2">ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।</verse>
				<verse number="3">ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।</verse>
				<verse number="4">ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਭਈ ਉਹ ਤੇਰੇ ਦਰਬਾਰ ਵਿੱਚ ਰਹੇ, - ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।</verse>
				<verse number="5">ਹੇ ਪਰਮੇਸ਼ੁਰ ਸਾਡੇ ਮੁਕਤੀ ਦਾਤੇ, ਤੂੰ ਜੋ ਧਰਤੀ ਦੀਆਂ ਚਹੁੰ ਕੂੰਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!</verse>
				<verse number="6">ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰੇ ਲੱਕ ਬਲ ਨਾਲ ਬੰਨ੍ਹਿਆ ਹੋਇਆ ਹੈ।</verse>
				<verse number="7">ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲ ਚਲ ਨੂੰ ਥਮ੍ਹਾ ਦਿੰਦਾ ਹੈਂ,</verse>
				<verse number="8">ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।</verse>
				<verse number="9">ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਤੂੰ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।</verse>
				<verse number="10">ਤੂੰ ਉਹ ਦਿਆਂ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।</verse>
				<verse number="11">ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ।</verse>
				<verse number="12">ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ।</verse>
				<verse number="13">ਜੂਹਾਂ ਇੱਜੜਾਂ ਨਾਲ ਕੱਜੀਆਂ ਗਈਆਂ, ਦੂਣਾਂ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਤੇ ਗਾਉਂਦੀਆਂ ਹਨ।।</verse>
			</chapter>
			<chapter number="66">
				<verse number="1">ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,</verse>
				<verse number="2">ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ</verse>
				<verse number="3">ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!</verse>
				<verse number="4">ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ ।। ਸਲਹ।।</verse>
				<verse number="5">ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ।</verse>
				<verse number="6">ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਦੀ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।</verse>
				<verse number="7">ਉਹ ਆਪਣੀ ਸਮਰੱਥਾ ਨਾਲ ਸਦਾ ਤੀਕੁਰ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣ।। ਸਲਹ।।</verse>
				<verse number="8">ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,</verse>
				<verse number="9">ਜਿਹ ਨੇ ਸਾਡੀ ਜਾਨ ਨੂੰ ਜੀਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।</verse>
				<verse number="10">ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ।</verse>
				<verse number="11">ਤੂੰ ਸਾਨੂੰ ਜਾਲ ਵਿੱਚ ਲਿਆਇਆ, ਤੈਂ ਸਾਡੇ ਲੱਕਾ ਉੱਤੇ ਡਾਢਾ ਭਾਰ ਪਾ ਦਿੱਤਾ ਹੈ!</verse>
				<verse number="12">ਤੈਂ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਰ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੈਂ ਸਾਨੂੰ ਭਰਿਆਂ ਥਾਵਾਂ ਵਿੱਚ ਪਹੁੰਚਾ ਦਿੱਤਾ।।</verse>
				<verse number="13">ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈ ਆਪਣੀਆਂ ਸੁੱਖਨਾਂ ਤੇਰੇ ਅੱਗੇ ਪੂਰੀਆਂ ਕਰਾਂਗਾ,</verse>
				<verse number="14">ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹ ਮੰਨੀਆਂ।</verse>
				<verse number="15">ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ ਮੋਟੇ ਪਸੂਆਂ ਨੂੰ ਛੱਤਰਿਆ ਦੀ ਧੂਪ ਨਾਲ ਚੜ੍ਹਾਵਾਂਗਾ, ਮੈਂ ਵਹਿੜਕਿਆਂ ਨੂੰ ਬੱਕਰਿਆਂ ਨਾਲ ਚੜ੍ਹਾਵਾਂਗਾ ।। ਸਲਹ।।</verse>
				<verse number="16">ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ.</verse>
				<verse number="17">ਮੈਂ ਮੂਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।</verse>
				<verse number="18">ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੁ ਮੇਰੀ ਨਾ ਸੁਣਦਾ।</verse>
				<verse number="19">ਪਰ ਪਰਮੇਸ਼ੁਰ ਨੇ ਸੱਚ ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।</verse>
				<verse number="20">ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।।</verse>
			</chapter>
			<chapter number="67">
				<verse number="1">ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ ।। ਸਲਹ।।</verse>
				<verse number="2">ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਦੇ ਵਿੱਚ ਜਾਣੀ ਜਾਵੇ।।</verse>
				<verse number="3">ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!</verse>
				<verse number="4">ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਉਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ।। ਸਲਹ।।</verse>
				<verse number="5">ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!</verse>
				<verse number="6">ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।</verse>
				<verse number="7">ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!।।</verse>
			</chapter>
			<chapter number="68">
				<verse number="1">ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!</verse>
				<verse number="2">ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਓਹਨਾਂ ਨੂੰ ਉਡਾ ਦੇਹ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!</verse>
				<verse number="3">ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ਼ ਬਾਗ਼ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!</verse>
				<verse number="4">ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਅਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ਼ ਬਾਗ਼ ਹੋ ਜਾਓ!</verse>
				<verse number="5">ਯਤੀਮਾਂ ਦਾ ਪਿਤਾ ਅਤੇ ਵਿਧਵਾਂ ਦਾ ਨਿਆਉਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।</verse>
				<verse number="6">ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਅਸੀਰਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।।</verse>
				<verse number="7">ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ ।। ਸਲਹ।।</verse>
				<verse number="8">ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।</verse>
				<verse number="9">ਹੇ ਪਰਮੇਸ਼ੁਰ, ਤੈਂ ਡਾਢੀ ਵਰਖਾ ਵਰ੍ਹਾਈ, ਅਤੇ ਆਪਣੀ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।</verse>
				<verse number="10">ਤੇਰੀ ਪਰਜਾ ਉਸ ਵਿੱਚ ਵੱਸੀ, ਤੈਂ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਲਈ ਤਿਆਰੀ ਕੀਤੀ।</verse>
				<verse number="11">ਪ੍ਰਭੁ ਹੁਕਮ ਦਿੰਦਾ ਹੈ, ਖਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ, -</verse>
				<verse number="12">\ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!\ ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।</verse>
				<verse number="13">ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਖੁਮਰੀ ਦੇ ਕੁੰਦੇ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।</verse>
				<verse number="14">ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!।।</verse>
				<verse number="15">ਬਾਸ਼ਾਨ ਦਾ ਪਹਾੜ ਪਰਮੇਸ਼ੁਰ ਦਾ ਪਹਾੜ ਹੈ, ਬਾਸ਼ਾਨ ਦਾ ਪਹਾੜ ਚੋਟੀਆਂ ਦਾ ਪਹਾੜ ਹੈ।</verse>
				<verse number="16">ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋॽ ਯਹੋਵਾਹ ਸਦਾ ਤੀਕੁਰ ਉਸ ਵਿੱਚ ਵੱਸੇਗਾ।</verse>
				<verse number="17">ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾ ਹਜ਼ਾਰ ਹਨ, ਪ੍ਰਭੁ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਈ ਵਿੱਚ ਹੈ।</verse>
				<verse number="18">ਤੂੰ ਉਤਾਹਾਂ ਨੂੰ ਚੜ੍ਹਿਆ, ਤੈਂ ਬੰਧੂਆਂ ਨੂੰ ਬੰਨ੍ਹ ਲਿਆ, ਤੈਂ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਭਈ ਯਾਹ ਪਰਮੇਸ਼ੁਰ ਉੱਥੇ ਵੱਸੇ।।</verse>
				<verse number="19">ਪ੍ਰਭੁ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀ ਦਾਤਾ ਪਰਮੇਸ਼ੁਰ ਹੈ! ।। ਸਲਹ।।</verse>
				<verse number="20">ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਅਤੇ ਪ੍ਰਭੁ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।</verse>
				<verse number="21">ਪਰਮੇਸ਼ੁਰ ਜਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੀ ਵਾਲਾਂ ਵਾਲੀ ਖੋਪਰੀ ਨੂੰ ਭੰਨ ਸੁੱਟੇਗਾ!</verse>
				<verse number="22">ਪ੍ਰਭੁ ਨੇ ਫ਼ਰਮਾਇਆ ਭਈ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,</verse>
				<verse number="23">ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!</verse>
				<verse number="24">ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਅਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।</verse>
				<verse number="25">ਗਵਈਏ ਅੱਗੇ ਅੱਗੇ ਅਤੇ ਵਜੰਤਰੀ ਪਿੱਛੇ ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।</verse>
				<verse number="26">ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੁ ਪਰਮੇਸ਼ੁਰ ਨੂੰ ਧੰਨ ਆਖੋ!</verse>
				<verse number="27">ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ ਹਨ।।</verse>
				<verse number="28">ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੈਂ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!</verse>
				<verse number="29">ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ, ਰਾਜੇ ਤੇਰੇ ਲਈ ਭੇਟ ਲਿਆਉਣਗੇ।</verse>
				<verse number="30">ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇਹ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਨੂੰ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।</verse>
				<verse number="31">ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।।</verse>
				<verse number="32">ਹੇ ਧਰਤੀ ਦੀਓ ਰਾਜ ਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੁ ਲਈ ਭਜਨ ਕੀਰਤਨ ਕਰੋ।। ਸਲਹ।।</verse>
				<verse number="33">ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜੋਰ ਵਾਲੀ ਅਵਾਜ਼ ਸੁਣਾਉਂਦਾ ਹੈ।</verse>
				<verse number="34">ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।</verse>
				<verse number="35">ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।।</verse>
			</chapter>
			<chapter number="69">
				<verse number="1">ਹੇ ਪਰਮੇਸ਼ੁਰ, ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੀਕੁਰ ਜੋ ਆਏ ਹਨ!</verse>
				<verse number="2">ਮੈਂ ਡਾਢੇ ਚਿੱਕੜ ਵਿੱਚ ਧਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ।</verse>
				<verse number="3">ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ ਉਡੀਕਦਿਆਂ ਮੇਰੀਆਂ ਅੱਖਾਂ ਰਹਿ ਗਈਆਂ!</verse>
				<verse number="4">ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ,</verse>
				<verse number="5">ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਉੱਪਦਰ ਤੈਥੋਂ ਲੁੱਕੇ ਹੋਏ ਨਹੀਂ।</verse>
				<verse number="6">ਹੇ ਪ੍ਰਭੁ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ, ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।।</verse>
				<verse number="7">ਮੈਂ ਤੇਰੇ ਹੀ ਕਾਰਨ ਨਿੰਦਿਆ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।</verse>
				<verse number="8">ਮੈਂ ਆਪਣਿਆਂ ਭਰਾਵਾਂ ਵਿੱਚ ਬਗਾਨਾ, ਅਤੇ ਮਾਂ ਜਾਇਆਂ ਵਿੱਚ ਗ਼ੈਰ ਹੋਇਆ ਹਾਂ,</verse>
				<verse number="9">ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।</verse>
				<verse number="10">ਜਦ ਮੈਂ ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!</verse>
				<verse number="11">ਜਦ ਮੈਂ ਤੱਪੜ ਆਪਣਾ ਬਸਤਰ ਬਣਾਇਆ, ਤਾਂ ਮੈਂ ਉਨ੍ਹਾਂ ਲਈ ਕਹਾਉਤ ਬਣਿਆ।</verse>
				<verse number="12">ਫਾਟਕ ਵਿੱਚ ਬਹਿਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।</verse>
				<verse number="13">ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇਹ।</verse>
				<verse number="14">ਮੈਨੂੰ ਚਿੱਕੜ ਵਿੱਚੋਂ ਕੱਢ ਲੈ ਭਈ ਮੈਂ ਖੁੱਭ ਨਾ ਜਾਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਵਾਂ!</verse>
				<verse number="15">ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!</verse>
				<verse number="16">ਹੇ ਯਹੋਵਾਹ, ਮੈਨੂੰ ਉੱਤਰ ਦੇਹ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,</verse>
				<verse number="17">ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇਹ!</verse>
				<verse number="18">ਮੇਰੀ ਜਾਨ ਦੇ ਨੇੜੇ ਆ ਅਤੇ ਉਹ ਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਨਿਸਤਾਰਾ ਦੇਹ।</verse>
				<verse number="19">ਮੇਰੀ ਨਿੰਦਿਆ, ਮੇਰੀ ਲਾਜ ਦੇ ਕਾਰਨ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।</verse>
				<verse number="20">ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।</verse>
				<verse number="21">ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।।</verse>
				<verse number="22">ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਅੱਗੇ ਫਾਹੀ ਬਣ ਜਾਵੇ, ਅਤੇ ਜਦ ਓਹ ਸੁਖ ਸਾਂਦ ਹਨ ਉਹ ਫੰਦਾ ਬਣ ਜਾਵੇ!</verse>
				<verse number="23">ਉਨ੍ਹਾਂ ਦੀਆਂ ਅੱਖੀਆਂ ਉੱਤੇ ਅਨ੍ਹੇਰ ਛਾ ਜਾਵੇ ਜੋ ਓਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!</verse>
				<verse number="24">ਆਪਣਾ ਰੋਹ ਉਨ੍ਹਾਂ ਉੱਤੇ ਢਾਲ ਦੇਹ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!</verse>
				<verse number="25">ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,</verse>
				<verse number="26">ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕੀਤੇ ਹੋਇਆ ਦੇ ਦੁਖ ਦੀ ਚਰਚਾ ਕਰਦੇ ਹਨ!</verse>
				<verse number="27">ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇਹ!</verse>
				<verse number="28">ਉਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਦੇ ਨਾਲ ਲਿਖੇ ਨਾ ਜਾਣ!।।</verse>
				<verse number="29">ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।</verse>
				<verse number="30">ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,</verse>
				<verse number="31">ਅਤੇ ਇਹ ਯਹੋਵਾਹ ਨੂੰ ਬਲਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਦਾਰ ਵੱਛੇ ਨਾਲੋਂ ਬਹੁਤਾ ਭਾਵੇਗਾ।</verse>
				<verse number="32">ਅਧੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜੀਉਂਦਾ ਰਹੇ!</verse>
				<verse number="33">ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਅਸੀਰਾਂ ਨੂੰ ਤੁੱਛ ਨਹੀਂ ਜਾਣਦਾ।</verse>
				<verse number="34">ਅਕਾਸ਼ ਅਤੇ ਧਰਤੀ ਉਹ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!</verse>
				<verse number="35">ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,</verse>
				<verse number="36">ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।।</verse>
			</chapter>
			<chapter number="70">
				<verse number="1">ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!</verse>
				<verse number="2">ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਾਬਰ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਤੇ ਸ਼ਰਮਿੰਦੇ ਹੋਣ!</verse>
				<verse number="3">ਜਿਹੜੇ \ਆਹਾ, ਆਹਾ!\ ਕਹਿੰਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਹਾਂ ਹਟ ਜਾਣ!</verse>
				<verse number="4">ਜਿੰਨੇ ਤੇਰੇ ਤਾਲਿਬ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ!</verse>
				<verse number="5">ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।।</verse>
			</chapter>
			<chapter number="71">
				<verse number="1">ਹੇ ਯਹੋਵਾਹ, ਮੈਂ ਤੇਰੀ ਹੀ ਸ਼ਰਨ ਆਇਆ ਹਾਂ, ਮੈਨੂੰ ਕਦੇ ਲੱਜਿਆਵਾਨ ਨਾ ਹੋਣ ਦੇਹ!</verse>
				<verse number="2">ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਤੇ ਮੈਨੂੰ ਛੁਡਾ, ਮੇਰੀ ਵੱਲ ਕੰਨ ਧਰ ਕੇ ਮੈਨੂੰ ਬਚਾ!</verse>
				<verse number="3">ਤੂੰ ਮੇਰੇ ਨਿਵਾਸ ਦੀ ਚਟਾਨ ਬਣ ਜਿੱਥੇ ਮੈਂ ਨਿੱਤ ਜਾਇਆ ਕਰਾਂ, ਤੈਂ ਮੇਰੇ ਬਚਾਓ ਦੀ ਆਗਿਆ ਕੀਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚਟਾਨ ਅਰ ਮੇਰਾ ਗੜ੍ਹ ਹੈਂ।।</verse>
				<verse number="4">ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ! ਅਤੇ ਅਧਰਮੀ ਤੇ ਜ਼ਾਲਿਮ ਦੇ ਪੰਜਿਓ ਛੁਡਾ!</verse>
				<verse number="5">ਹੇ ਪ੍ਰਭੁ ਯਹੋਵਾਹ, ਤੂੰ ਹੀ ਮੇਰੀ ਤਾਂਘ ਹੈਂ, ਅਤੇ ਮੇਰੀ ਜੁਆਨੀ, ਤੋਂ ਮੇਰਾ ਭਰੋਸਾ ਹੈਂ</verse>
				<verse number="6">ਜਦੋਂ ਦਾ ਮੈਂ ਜੰਮਿਆਂ ਤਦੋਂ ਹੀ ਦਾ ਮੈਂ ਤੈਥੋਂ ਸਾਂਭਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੈਂ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।</verse>
				<verse number="7">ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।</verse>
				<verse number="8">ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੇ ਮਾਣ ਨਾਲ ਸਾਰਾ ਦਿਨ ਭਰਿਆ ਰਹੇਗਾ।</verse>
				<verse number="9">ਬੁਢੇਪੇ ਦੇ ਸਮੇਂ ਮੈਨੂੰ ਦੂਰ ਨਾ ਸੁੱਟ, ਜਾਂ ਮੇਰੇ ਬਲ ਘਟੇ ਤਾਂ ਮੈਨੂੰ ਨਾ ਤਿਆਗ!</verse>
				<verse number="10">ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਲਾਗੂ ਆਪੋ ਵਿੱਚ ਮਤਾ ਮਤਾਉਂਦੇ ਹਨ।</verse>
				<verse number="11">ਓਹ ਕਹਿੰਦੇ ਹਨ ਭਈ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਛੁਡਾਉਣ ਵਾਲਾ ਕੋਈ ਨਹੀਂ ਹੈ।</verse>
				<verse number="12">ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹੁ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!</verse>
				<verse number="13">ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਲੱਜਿਆਵਾਨ ਅਤੇ ਬੱਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਢੱਕੇ ਜਾਣ!।।</verse>
				<verse number="14">ਪਰ ਮੈਂ ਨਿੱਤ ਆਸਰਾ ਰੱਖੀ ਜਾਵਾਂਗਾ, ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਵਾਂਗਾ।</verse>
				<verse number="15">ਮੇਰਾ ਮੂੰਹ ਸਾਰੇ ਦਿਨ ਤੇਰੇ ਧਰਮ ਅਰ ਤੇਰੀ ਮੁਕਤੀ ਦਾ ਵਰਨਣ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸੱਕਦਾ।</verse>
				<verse number="16">ਮੈਂ ਪ੍ਰਭੁ ਯਹੋਵਾਹ ਦੇ ਬਲ ਵਿੱਚ ਜਾਵਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।।</verse>
				<verse number="17">ਹੇ ਪਰਮੇਸ਼ੁਰ, ਤੈਂ ਮੈਨੂੰ ਜੁਆਨੀ ਤੋਂ ਸਿਖਲਾਇਆ ਹੈ, ਅਤੇ ਹੁਣ ਤੀਕੁਰ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।</verse>
				<verse number="18">ਸੋ ਬੁਢੇਪੇ ਤੋਂ ਧੌਲਿਆਂ ਤੀਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੀਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।</verse>
				<verse number="19">ਨਾਲੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੈਂ ਵੱਡੇ ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈॽ</verse>
				<verse number="20">	ਤੂੰ ਜਿਸ ਨੇ ਮੈਨੂੰ ਬਹੁਤ ਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।।</verse>
				<verse number="21">ਤੂੰ ਮੇਰੀ ਵਡਿਆਈ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇਹ।।</verse>
				<verse number="22">ਹੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ,</verse>
				<verse number="23">ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ ਅਤੇ ਮੇਰੀ ਜਾਨ ਵੀ ਜਿਹ ਨੂੰ ਤੈਂ ਨਿਸਤਾਰਾ ਦਿੱਤਾ ਹੈ।</verse>
				<verse number="24">ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦਾ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਵਾਨ ਅਤੇ ਸ਼ਰਮਿੰਦੇ ਹਨ।।</verse>
			</chapter>
			<chapter number="72">
				<verse number="1">ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਉਂ, ਅਤੇ ਪਾਤਸ਼ਾਹ ਦੇ ਪੁੱਤ੍ਰ ਨੂੰ ਆਪਣਾ ਧਰਮ ਬਖ਼ਸ਼ ਦੇਹ।</verse>
				<verse number="2">ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ ਨਾਲ ਤੇਰੇ ਮਸਕੀਨਾਂ ਦਾ ਨਿਆਉਂ ਕਰੇਗਾ।</verse>
				<verse number="3">ਪਹਾੜ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਸੁਖ ਲਿਆਉਣਗੇ ।</verse>
				<verse number="4">ਉਹ ਪਰਜਾ ਦੇ ਮਸਕੀਨਾਂ ਦਾ ਨਿਆਉਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਫੇਹਵੇਗਾ।</verse>
				<verse number="5">ਜਿੰਨਾ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਓਹ ਪੀੜ੍ਹੀਓ ਪੀੜ੍ਹੀ ਤੇਰਾ ਭੈ ਮੰਨਦੇ ਰਹਿਣਗੇ।</verse>
				<verse number="6">ਉਹ ਦਾ ਉਤਰਨਾ ਵਰਖਾ ਦੀ ਨਿਆਈਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜੀਆਂ ਦੀ ਨਿਆਈਂ ਜੋ ਧਰਤੀ ਨੂੰ ਸਿੰਜਦੀਆਂ ਹਨ।</verse>
				<verse number="7">ਉਹ ਦੇ ਦਿਨੀਂ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਬਾਹਲਾ ਸੁਖ ਹੋਵੇਗਾ।</verse>
				<verse number="8">ਉਹ ਸਮੁੰਦਰੋਂ ਲੈ ਕੇ ਸਮੁੰਦਰ ਤੀਕ ਅਤੇ ਦਰਿਆ ਤੋਂ ਲੈ ਕੇ ਧਰਤੀ ਦੇ ਬੰਨੇ ਤੀਕ ਰਾਜ ਕਰੇਗਾ।</verse>
				<verse number="9">ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖ਼ਾਕ ਚੱਟਣਗੇ!</verse>
				<verse number="10">ਤਰਸ਼ੀਸ਼ ਅਰ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,</verse>
				<verse number="11">ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।</verse>
				<verse number="12">ਉਹ ਤਾਂ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਤੇ ਅਨਾਥ ਨੂੰ ਬਚਾਵੇਗਾ।</verse>
				<verse number="13">ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।</verse>
				<verse number="14">ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਨਿਸਤਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,</verse>
				<verse number="15">ਅਤੇ ਉਹ ਜੀਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।</verse>
				<verse number="16">ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!</verse>
				<verse number="17">ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।।</verse>
				<verse number="18">ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਦੇ ਕੰਮ ਕਰਦਾ ਹੈ,</verse>
				<verse number="19">ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!।। ਯੱਸੀ ਦੇ ਪੁੱਤ੍ਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।।</verse>
			</chapter>
			<chapter number="73">
				<verse number="1">ਸੱਚ ਮੁੱਚ ਇਸਰਾਏਲ ਲਈ ਅਰਥਾਤ ਖ਼ਾਲਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।</verse>
				<verse number="2">ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।</verse>
				<verse number="3">ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।</verse>
				<verse number="4">ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।</verse>
				<verse number="5">ਓਹ ਹੋਰਨਾਂ ਮਨੁੱਖਾਂ ਵਾਂਙੁ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਙੁ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।</verse>
				<verse number="6">ਇਸ ਲਈ ਘੁਮੰਡ ਉਨ੍ਹਾਂ ਦੇ ਗਲੇ ਦੀ ਜੰਜੀਰੀ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।</verse>
				<verse number="7">ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।</verse>
				<verse number="8">ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।</verse>
				<verse number="9">ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।</verse>
				<verse number="10">ਏਸ ਲਈ ਉਹ ਦੇ ਲੋਕ ਏਧਰ ਮੁੜਨਗੇ ਅਤੇ ਭਰੇ ਹੋਏ ਛੰਨੇ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,</verse>
				<verse number="11">ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰਾਂ ਜਾਣਦਾ ਹੈॽ ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈॽ</verse>
				<verse number="12">ਵੇਖੋ, ਦੁਸ਼ਟ ਏਹ ਹਨ, ਅਤੇ ਓਹ ਸਦਾ ਸੁਖ ਵਿੱਚ ਰਹਿ ਕੇ ਧਨ ਜੋੜਦੇ ਹਨ!।।</verse>
				<verse number="13">ਸੱਚ ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,</verse>
				<verse number="14">ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।</verse>
				<verse number="15">ਜੇ ਮੈਂ ਆਖਦਾ ਭਈ ਮੈਂ ਇਸੇ ਤਰਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।</verse>
				<verse number="16">ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,</verse>
				<verse number="17">ਜਦ ਤੀਕ ਮੈਂ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਦੇ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!</verse>
				<verse number="18">ਸੱਚ ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਤੂੰ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!</verse>
				<verse number="19">ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!</verse>
				<verse number="20">ਹੇ ਪ੍ਰਭੁ, ਸੁਫ਼ਨੇ ਤੋਂ ਜਾਗਣ ਵਾਂਙੁ, ਜਾਂ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।।</verse>
				<verse number="21">ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,</verse>
				<verse number="22">ਮੈਂ ਐਡਾ ਜਾਹਲ ਤੇ ਅਣਜਾਣ ਸਾਂ, ਭਈ ਤੇਰੇ ਅੱਗੇ ਪਸੂ ਜਿਹਾ ਬਣਿਆ।</verse>
				<verse number="23">ਫੇਰ ਵੀ ਮੈਂ ਸਦਾ ਤੇਰੇ ਸੰਗ ਹਾਂ, ਤੈਂ ਮੇਰੇ ਸੱਜੇ ਹੱਥ ਨੂੰ ਫੜਿਆ ਹੈ।</verse>
				<verse number="24">ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।</verse>
				<verse number="25">ਸੁਰਗ ਵਿੱਚ ਮੇਰਾ ਹੋਰ ਕੌਣ ਹੈॽ ਅਤੇ ਧਰਤੀ ਉੱਤੇ ਤੈਥੋਂ ਬਿਨਾ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।</verse>
				<verse number="26">ਮੇਰਾ ਤਨ ਤੇ ਮੇਰਾ ਮਨ ਢਲ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦੀ ਚਟਾਨ ਅਤੇ ਮੇਰਾ ਭਾਗ ਹੈ।</verse>
				<verse number="27">ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੈਂ ਆਪਣੇ ਅੱਗਿਓ ਸਾਰੇ ਜ਼ਨਾਹਕਾਰ ਗਰਕ ਕਰ ਦਿੱਤੇ!</verse>
				<verse number="28">ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੁ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਤੇਰੇ ਸਾਰੇ ਕਾਰਜਾਂ ਦਾ ਵਰਨਣ ਕਰਾਂ।।</verse>
			</chapter>
			<chapter number="74">
				<verse number="1">ਹੇ ਪਰਮੇਸ਼ੁਰ, ਤੈਂ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾॽ ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈॽ</verse>
				<verse number="2">ਆਪਣੀ ਮੰਡਲੀ ਨੂੰ ਜਿਹ ਨੂੰ ਤੈਂ ਚਿਰਾਂ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈਂ।</verse>
				<verse number="3">ਸਦਾ ਦਿਆਂ ਖੋਲਿਆਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।।</verse>
				<verse number="4">ਤੇਰੇ ਵਿਰੋਧੀ ਤੇਰੀ ਮੰਡਲੀ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।</verse>
				<verse number="5">ਓਹ ਅਜੇਹੇ ਦਿੱਸਦੇ ਪਏ ਹਨ ਭਈ ਜਾਣੋ ਬਿਰਛਾਂ ਦੀ ਝੰਗੀ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!</verse>
				<verse number="6">ਹੁਣ ਉਹ ਦੀਆਂ ਉੱਕਰੀਆਂ ਹੋਈਆਂ ਵਸਤਾਂ ਨੂੰ ਇੱਕ ਸੰਗ ਕੁਹਾੜੀਆ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!</verse>
				<verse number="7">ਉਨ੍ਹਾਂ ਨੇ ਤੇਰੇ ਪਵਿੱਤਰ ਥਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੋਹਰੇ ਨੂੰ ਭੌਂ ਤੀਕ ਢਾਹ ਕੇ ਭਰਿਸ਼ਟ ਕੀਤਾ ਹੈ।</verse>
				<verse number="8">ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਉੱਕਾ ਹੀ ਦਬਾਈਏ! ਉਨ੍ਹਾਂ ਦੇ ਦੇਸ ਵਿੱਚ ਪਰਮੇਸ਼ੁਰ ਦੀਆਂ ਸਾਰੀਆਂ ਸਮਾਜਾਂ ਨੂੰ ਫੂਕ ਸੁੱਟਿਆ ਹੈ।</verse>
				<verse number="9">ਆਪਣੇ ਨਿਸ਼ਾਨ ਅਸੀਂ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਏਹ ਕਦ ਤੀਕ ਰਹੇਗਾ।</verse>
				<verse number="10">ਕਦ ਤੀਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾॽ ਭਲਾ, ਵੈਰੀ ਸਦਾ ਤੀਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾॽ</verse>
				<verse number="11">ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂॽ ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!।।</verse>
				<verse number="12">ਪਰ ਪਰਮੇਸ਼ੁਰ ਪਰਾਚੀਨ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਬਚਾਓ ਦੇਈ ਜਾਂਦਾ ਹੈ।</verse>
				<verse number="13">ਤੈਂ ਆਪਣੀ ਸਮਰਥ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੈਂ ਭੰਨ ਸੁੱਟੇ।</verse>
				<verse number="14">ਤੈਂ ਲਿਵਯਾਥਾਨ ਦਿਆਂ ਸਿਰਾਂ ਨੂੰ ਫਿਂਹ ਸੁੱਟਿਆ, ਤੈਂ ਉਹ ਰੋਹੀ ਦੇ ਵਾਸੀਆਂ ਨੂੰ ਖੁਆਇਆ।</verse>
				<verse number="15">ਤੈਂ ਸੋਤਾ ਅਤੇ ਨਦੀ ਖੋਲ੍ਹੀ, ਤੈਂ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।</verse>
				<verse number="16">ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੈਂ ਉਜਾਲੇ ਅਤੇ ਸੂਰਜ ਨੂੰ ਕਾਇਮ ਕਰ ਰੱਖਿਆ ਹੈ।</verse>
				<verse number="17">ਤੈਂ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਉਨ੍ਹਾਂਲ ਅਰ ਸਿਆਲ ਨੂੰ ਤੈਂ ਹੀ ਬਣਾਇਆ ਹੈ।</verse>
				<verse number="18">ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਭਈ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!</verse>
				<verse number="19">ਆਪਣੀ ਖੁਮਰੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੀਕ ਨਾ ਵਿਸਾਰ!</verse>
				<verse number="20">ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰੇ ਦਿਆਂ ਨਿਵਾਸਾਂ ਨਾਲ ਭਰੇ ਹੋਏ ਹਨ!</verse>
				<verse number="21">ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।</verse>
				<verse number="22">ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਭਈ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!</verse>
				<verse number="23">ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲਾ ਨਿੱਤ ਉੱਠਦਾ ਰਹਿੰਦਾ ਹੈ।।</verse>
			</chapter>
			<chapter number="75">
				<verse number="1">ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਨਣ ਕਰਦੇ ਹਨ।।</verse>
				<verse number="2">ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਅੱਪੜਾਂਗਾ, ਤਾਂ ਮੈਂ ਠੀਕ ਨਿਆਉਂ ਕਰਾਂਗਾ।</verse>
				<verse number="3">ਧਰਤੀ ਅਤੇ ਉਹ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ।। ਸਲਹ।।</verse>
				<verse number="4">ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਙ ਨਾ ਉਠਾਓ!</verse>
				<verse number="5">ਆਪਣਾ ਸਿੰਙ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੋਲਾਂ ਕਰੋ!</verse>
				<verse number="6">ਉੱਚ ਹੋਣਾ ਨਾ ਤਾਂ ਚੜ੍ਹਦਿਓ ਨਾ ਲਹਿੰਦਿਓ, ਅਤੇ ਨਾ ਉਜਾੜੋਂ ਆਉਂਦਾ ਹੈ।</verse>
				<verse number="7">ਪਰ ਪਰਮੇਸ਼ੁਰ ਹੀ ਨਿਆਈ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।</verse>
				<verse number="8">ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ!</verse>
				<verse number="9">ਪਰ ਮੈਂ ਸਦਾ ਤੀਕ ਦੱਸਦਾ ਰਹਾਂਗਾ, ਮੈਂ ਯਾਕੂਬ ਦੇ ਪਰਮੇਸ਼ੁਰ ਲਈ ਭਜਨ ਗਾਵਾਂਗਾ।</verse>
				<verse number="10">ਮੈਂ ਦੁਸ਼ਟਾਂ ਦੇ ਸਾਰੇ ਸਿੰਙ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਙ ਉੱਚੇ ਕੀਤੇ ਜਾਣਗੇ।।</verse>
			</chapter>
			<chapter number="76">
				<verse number="1">ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।</verse>
				<verse number="2">ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।</verse>
				<verse number="3">	ਉੱਥੇ ਉਸ ਨੇ ਧਣੁਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ।। ਸਲਹ।।</verse>
				<verse number="4">ਤੂੰ ਸ਼ਿਕਾਰ ਦੇ ਪਹਾੜਾਂ ਨਾਲੋ, ਤੇਜਵਾਨ ਅਤੇ ਉੱਤਮ ਹੈਂ।</verse>
				<verse number="5">ਦਿਨ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।</verse>
				<verse number="6">ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!।।</verse>
				<verse number="7">ਤੈਥੋਂ, ਹਾਂ, ਤੈਥੋਂ ਹੀ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸੱਕੇॽ</verse>
				<verse number="8">ਸੁਰਗੋਂ ਤੈਂ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,</verse>
				<verse number="9">ਜਦ ਪਰਮੇਸ਼ੁਰ ਨਿਆਉਂ ਲਈ ਉੱਠਿਆ, ਭਈ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ ।। ਸਲਹ।।</verse>
				<verse number="10">ਸੱਚ ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।।</verse>
				<verse number="11">ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।</verse>
				<verse number="12">ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ।।</verse>
			</chapter>
			<chapter number="77">
				<verse number="1">ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।</verse>
				<verse number="2">ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ।</verse>
				<verse number="3">ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।।</verse>
				<verse number="4">ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ।</verse>
				<verse number="5">ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।</verse>
				<verse number="6">ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,-</verse>
				<verse number="7">ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾॽ</verse>
				<verse number="8">ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈॽ ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆॽ</verse>
				<verse number="9">ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।।</verse>
				<verse number="10">ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!</verse>
				<verse number="11">ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ।</verse>
				<verse number="12">ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।</verse>
				<verse number="13">ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ</verse>
				<verse number="14">ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।</verse>
				<verse number="15">ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।।</verse>
				<verse number="16">ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।</verse>
				<verse number="17">ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।</verse>
				<verse number="18">ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।</verse>
				<verse number="19">ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।</verse>
				<verse number="20">ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।।</verse>
			</chapter>
			<chapter number="78">
				<verse number="1">ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।</verse>
				<verse number="2">ਮੈਂ ਆਪਣਾ ਮੂੰਹ ਦਰਿਸ਼ਟਾਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਰਾਂਗਾ,</verse>
				<verse number="3">ਜਿਹੜੀਆਂ ਅਸਾਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪਿਉ ਦਾਦਿਆਂ ਨੇ ਸਾਨੂੰ ਦੱਸੀਆਂ।</verse>
				<verse number="4">ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਨਾ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ।।</verse>
				<verse number="5">ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਦਿੱਤਾ, ਭਈ ਓਹ ਆਪਣੀ ਅੰਸ ਨੂੰ ਸਿਖਾਉਣ,</verse>
				<verse number="6">ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ</verse>
				<verse number="7">ਭਈ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,</verse>
				<verse number="8">ਅਤੇ ਓਹ ਆਪਣੇ ਪਿਉ ਦਾਦਿਆਂ ਵਾਂਙੁ ਨਾ ਹੋਣ, ਇੱਕ ਕੱਬੀ ਤੇ ਆਕੀ ਪੀੜ੍ਹੀ, ਅਜੇਹੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।।</verse>
				<verse number="9">ਇਫ਼ਰਾਈਮ ਦੀ ਅੰਸ ਸ਼ਸਤਰ ਧਾਰੀ ਹੋ ਕੇ ਤੇ ਧਣੁਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।</verse>
				<verse number="10">ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਨਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਹ ਕੀਤੀ।</verse>
				<verse number="11">ਓਹ ਉਸ ਦੇ ਕੰਮਾਂ ਅਤੇ ਅਚਰਜ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।</verse>
				<verse number="12">ਉਨ੍ਹਾਂ ਦੇ ਪਿਉ ਦਾਦਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਅਨ ਦੀ ਰੜ ਵਿੱਚ ਉਸ ਨੇ ਇੱਕ ਅਚਰਜ ਕੰਮ ਕੀਤਾ।</verse>
				<verse number="13">ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਙੁ ਖੜਾ ਕਰ ਦਿੱਤਾ।</verse>
				<verse number="14">ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਨੂੰ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।</verse>
				<verse number="15">ਉਸ ਨੇ ਉਜਾੜ ਵਿੱਚ ਚਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,</verse>
				<verse number="16">ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਪਾਣੀ ਦਰਿਆਵਾਂ ਵਾਂਙੁ ਵਗਾਇਆ।</verse>
				<verse number="17">ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।</verse>
				<verse number="18">ਉਨ੍ਹਾਂ ਨੇ ਆਪਈ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।</verse>
				<verse number="19">ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਹੀ ਲੰਗਰ ਦਾ ਅਡੰਬਰ ਰਚ ਸੱਕੇਗਾॽ</verse>
				<verse number="20">ਵੇਖੋ, ਉਸ ਨੇ ਚਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, - ਕੀ ਉਹ ਰੋਟੀ ਵੀ ਦੇ ਸੱਕੇਗਾॽ ਨਾਲੇ ਆਪਣੀ ਪਰਜਾ ਨੂੰ ਮਹਾ ਪਰਸ਼ਾਦ ਵੀ ਅੱਪੜਾਵੇਗਾॽ</verse>
				<verse number="21">ਏਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,</verse>
				<verse number="22">ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।</verse>
				<verse number="23">ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵੱਜੇ ਖੋਲ੍ਹ ਦਿੱਤੇ,</verse>
				<verse number="24">ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸੁਰਗੀ ਅੰਨ ਦਿੱਤਾ।</verse>
				<verse number="25">ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਘੱਲੀ।</verse>
				<verse number="26">ਉਸ ਨੇ ਅਕਾਸ਼ ਦੇ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,</verse>
				<verse number="27">ਅਤੇ ਉਨ੍ਹਾਂ ਉੱਤੇ ਧੂੜ ਵਾਂਙੁ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਙੁ ਪੰਖੇਰੂ ਵਰ੍ਹਾਏ,</verse>
				<verse number="28">ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ ਦੁਆਲੇ ਗਿਰਾਏ।</verse>
				<verse number="29">ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।</verse>
				<verse number="30">ਓਹ ਆਪਣੀ ਹਿਰਸ ਤੋਂ ਨਾ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,</verse>
				<verse number="31">ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਡ ਸੁੱਟਿਆ, ਅਤੇ ਇਸਰਾਏਲ ਦੇ ਗਭਰੂਆਂ ਨੂੰ ਨਿਵਾ ਲਿਆ।।</verse>
				<verse number="32">ਤਾਂ ਏਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ ਕਰਤੱਬਾਂ ਤੇ ਪਰਤੀਤ ਨਾ ਕੀਤੀ।</verse>
				<verse number="33">ਏਸ ਕਾਰਨ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈ ਵਿੱਚ ਮੁਕਾਏ।</verse>
				<verse number="34">ਜਦ ਉਸ ਨੇ ਉਨ੍ਹਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ। ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਢੂੰਡਿਆ।</verse>
				<verse number="35">ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।</verse>
				<verse number="36">ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ ਪੱਤੋਂ ਕੀਤੀ, ਅਤੇ ਆਪਣੀ ਜ਼ਬਾਨ ਨਾਲ ਉਸ ਦੇ ਲਈ ਝੂਠ ਮਾਰਿਆ,</verse>
				<verse number="37">ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,</verse>
				<verse number="38">ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣੇ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।</verse>
				<verse number="39">ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।।</verse>
				<verse number="40">ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!</verse>
				<verse number="41">ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।</verse>
				<verse number="42">ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,</verse>
				<verse number="43">ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਅਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।</verse>
				<verse number="44">ਉਸ ਨੇ ਉਨ੍ਹਾਂ ਦੇ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਉਹ ਉਨ੍ਹਾਂ ਤੋਂ ਪੀ ਨਾ ਸੱਕੇ।</verse>
				<verse number="45">ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਘੱਲੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆ ਨਾਸ ਕੀਤਾ।</verse>
				<verse number="46">ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾਂ ਨੂੰ ਦਿੱਤੀ।</verse>
				<verse number="47">ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁਲਰ ਦਿਆਂ ਰੁੱਖਾਂ ਨੂੰ ਵੱਡੇ ਵੱਡੇ ਓਲਿਆਂ ਨਾਲ ਬਰਬਾਦ ਕਰ ਸੁੱਟਿਆ।</verse>
				<verse number="48">ਉਸ ਨੇ ਉਨ੍ਹਾਂ ਦੇ ਪਸੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।</verse>
				<verse number="49">ਉਸ ਨੇ ਬੁਰਿਆਈਆਂ ਦੇ ਦੂਤਾਂ ਨੂੰ ਘੱਲ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।</verse>
				<verse number="50">ਉਸ ਨੇ ਆਪਣੇ ਕ੍ਰੋਧ ਦੇ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।</verse>
				<verse number="51">ਉਸ ਨੇ ਮਿਸਰ ਵਿੱਚ ਸਾਰੇ ਪਲੋਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,</verse>
				<verse number="52">ਪਰ ਆਪਣੀ ਪਰਜਾ ਨੂੰ ਭੇਡਾਂ ਵਾਂਙੁ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਙੁ ਉਨ੍ਹਾਂ ਦੀ ਅਗਵਾਈ ਕੀਤੀ,</verse>
				<verse number="53">ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢਕ ਲਿਆ।</verse>
				<verse number="54">ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੀਕ ਅਪੜਾਇਆ, ਏਸ ਪਹਾੜ ਤੀਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।</verse>
				<verse number="55">ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ ਦਿੱਤੀ, ਅਤੇ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।।</verse>
				<verse number="56">ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਨਾ ਨਾ ਕੀਤੀ।</verse>
				<verse number="57">ਸਗੋਂ ਓਹ ਫਿਰ ਗਏ ਅਤੇ ਆਪਣੇ ਪਿਓ ਦਾਦਿਆਂ ਵਾਂਙੁ ਛਲੀਏ ਹੋ ਗਏ, ਓਹ ਵਿੰਗੇ ਧਣੁਖ ਵਾਂਙੁ ਕੁੱਬੇ ਹੋ ਗਏ ਸਨ।</verse>
				<verse number="58">ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।</verse>
				<verse number="59">ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।</verse>
				<verse number="60">ਉਸ ਨੇ ਸ਼ੀਲੋਹ ਦੇ ਡੇਹਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜਾ ਕੀਤਾ ਸੀ ਛੱਡ ਦਿੱਤਾ।</verse>
				<verse number="61">ਉਸ ਨੇ ਉਹ ਦਾ ਬਲ ਅਸੀਰੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।</verse>
				<verse number="62">ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ ਨਾਲ ਅੱਤ ਕ੍ਰੋਧਵਾਨ ਹੋਇਆ।</verse>
				<verse number="63">ਉਨ੍ਹਾਂ ਦੇ ਗਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।</verse>
				<verse number="64">ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।</verse>
				<verse number="65">ਤਾਂ ਪ੍ਰਭੁ ਸੁੱਤੇ ਹੋਏ ਵਾਂਙੁ ਜਾਗ ਉੱਠਿਆ, ਉਸ ਸੂਰਮੇ ਵਾਂਙੁ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।</verse>
				<verse number="66">ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਹਾਂ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।</verse>
				<verse number="67">ਨਾਲੇ ਉਸ ਨੇ ਯੂਸੁਫ਼ ਦੇ ਤੰਬੂ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।</verse>
				<verse number="68">ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,</verse>
				<verse number="69">ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਅਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਕਰ ਰੱਖਿਆ ਹੈ।</verse>
				<verse number="70">ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।</verse>
				<verse number="71">ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ ਭਈ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚੁਰਾਵੇ।</verse>
				<verse number="72">ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।।</verse>
			</chapter>
			<chapter number="79">
				<verse number="1">ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।</verse>
				<verse number="2">ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛਿਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।</verse>
				<verse number="3">ਓਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਙੁ ਯਰੂਸ਼ਲਮ ਦੇ ਆਲੇ ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।</verse>
				<verse number="4">ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ।</verse>
				<verse number="5">ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਕ੍ਰੋਧਵਾਨ ਰਹੇਂਗਾॽ ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀॽ</verse>
				<verse number="6">ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇਹ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।</verse>
				<verse number="7">ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।</verse>
				<verse number="8">ਸਾਡੇ ਪਿਉ ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!</verse>
				<verse number="9">ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੇ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲੈ।</verse>
				<verse number="10">ਕੌਮਾਂ ਕਾਹ ਨੂੰ ਆਖਣ ਭਈ ਉਨ੍ਹਾਂ ਦਾ ਪਰਮੇਸ਼ੁਰ ਹੈ ਕਿੱਥੇॽ ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!</verse>
				<verse number="11">ਅਸੀਰ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਛਿਆ ਕਰ,</verse>
				<verse number="12">ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੁ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!</verse>
				<verse number="13">ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।।</verse>
			</chapter>
			<chapter number="80">
				<verse number="1">ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਜੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!</verse>
				<verse number="2">ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਦੇ ਲਈ ਆ!</verse>
				<verse number="3">ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!।।</verse>
				<verse number="4">ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾॽ</verse>
				<verse number="5">ਤੈਂ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖੁਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ।</verse>
				<verse number="6">ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।।</verse>
				<verse number="7">ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!।।</verse>
				<verse number="8">ਤੂੰ ਮਿਸਰ ਤੋਂ ਇੱਕ ਦਾਖ ਦੀ ਵੇਲ ਨੂੰ ਕੱਢ ਲਿਆਇਆ, ਤੈਂ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।</verse>
				<verse number="9">ਤੈਂ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।</verse>
				<verse number="10">ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਦੇ ਦਿਆਰਾਂ ਵਰਗੀਆਂ ਸਨ।</verse>
				<verse number="11">ਉਸ ਨੇ ਸਮੁੰਦਰ ਤੀਕੁਰ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।</verse>
				<verse number="12">ਤੈਂ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਭਈ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਿਆ ਹਨॽ</verse>
				<verse number="13">ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਰੜ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।।</verse>
				<verse number="14">ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸੁਰਗੋਂ ਧਿਆਨ ਕਰ ਕੇ ਵੇਖ ਤੇ ਇਸ ਵੇਲੇ ਦੀ ਸੁੱਧ ਲੈ,</verse>
				<verse number="15">ਉਸ ਦੀ ਰੱਛਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤ੍ਰ ਦੀ ਜੋ ਤੈਂ ਆਪਣੇ ਲਈ ਤਕੜਾ ਕੀਤਾ।</verse>
				<verse number="16">ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।</verse>
				<verse number="17">ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੈਂ ਆਪਣੇ ਲਈ ਤਕੜਾ ਕੀਤਾ।</verse>
				<verse number="18">ਤਾਂ ਅਸੀਂ ਤੈਥੋਂ ਪਿਛਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।</verse>
				<verse number="19">ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!।।</verse>
			</chapter>
			<chapter number="81">
				<verse number="1">ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!</verse>
				<verse number="2">ਕੋਈ ਭਜਨ ਛੇੜੋ, ਅਤੇ ਡੱਫ, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।</verse>
				<verse number="3">ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।</verse>
				<verse number="4">ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।</verse>
				<verse number="5">ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਦੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, -</verse>
				<verse number="6">ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।।</verse>
				<verse number="7">ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਅਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ।। ਸਲਹ।।</verse>
				<verse number="8">ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!</verse>
				<verse number="9">ਤੇਰੇ ਵਿੱਚ ਕੋਈ ਓਪਰਾ ਦਿਓਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦਿਓਤੇ ਅੱਗੇ ਮੱਥਾ ਟੇਕੀਂ!</verse>
				<verse number="10">ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।</verse>
				<verse number="11">ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,</verse>
				<verse number="12">ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆ ਦੇ ਅਨੁਸਾਰ ਚੱਲਣ।।</verse>
				<verse number="13">ਕਾਸ਼ ਕਿ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!</verse>
				<verse number="14">ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!</verse>
				<verse number="15">ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾ ਸਦਾ ਰਹਿੰਦਾ,</verse>
				<verse number="16">ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਤ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।।</verse>
			</chapter>
			<chapter number="82">
				<verse number="1">	ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਓਂ ਕਰਦਾ ਹੈ, -</verse>
				<verse number="2">ਤੁਸੀਂ ਕਦੋ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇॽ ।।ਸਲਹ।।</verse>
				<verse number="3">ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।</verse>
				<verse number="4">ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸਟਾਂ ਦੇ ਹੱਥੋਂ ਛੁਡਾਓ,</verse>
				<verse number="5">ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ।</verse>
				<verse number="6">ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤ੍ਰ ਹੋ।</verse>
				<verse number="7">ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!।।</verse>
				<verse number="8">ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਉਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।।</verse>
			</chapter>
			<chapter number="83">
				<verse number="1">ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹੁ ਅਤੇ ਚੈਨ ਨਾ ਲੈ, ਹੇ ਪਰਮੇਸ਼ੁਰ!</verse>
				<verse number="2">ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਨ ਸਿਰ ਉਠਾਉਂਦੇ ਹਨ!</verse>
				<verse number="3">ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਨਾਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।</verse>
				<verse number="4">ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਾਉਂ ਫੇਰ ਚੇਤੇ ਨਾ ਆਵੇ!</verse>
				<verse number="5">ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨ੍ਹਿਆ ਹੈ, -</verse>
				<verse number="6">ਅਦੋਮ ਦੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ,</verse>
				<verse number="7">ਗਬਾਲ, ਅੰਮੋਨ ਅਤੇ ਅਮਾਲੇਕ, ਫਲਿਸਤ ਸੂਰ ਦੇ ਵਾਸੀਆਂ ਸਣੇ,</verse>
				<verse number="8">ਅੱਸ਼ੂਰ ਵੀ ਉਨ੍ਹਾਂ ਦੇ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ ।। ਸਲਹ ।।</verse>
				<verse number="9">ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੈਂ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!</verse>
				<verse number="10">ਏਨ-ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ।</verse>
				<verse number="11">ਉਨ੍ਹਾਂ ਦੇ ਪਤਵੰਤਿਆਂ ਨੂੰ ਓਰੋਬ ਅਤੇ ਜ਼ਏਬ ਵਾਂਙੁ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਙੁ ਕਰ,</verse>
				<verse number="12">ਜਿਨ੍ਹਾਂ ਨੇ ਆਖਿਆ, ਤੁਸੀਂ ਪਰਮੇਸ਼ੁਰ ਦੀਆਂ ਚਰਾਗਾਹਾਂ ਨੂੰ ਆਪਣੇ ਕਾਬੂ ਕਰ ਲਈਏ!।।</verse>
				<verse number="13">ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਹੋਏ ਕੱਖ ਵਾਂਙੁ ਕਰ।</verse>
				<verse number="14">ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,</verse>
				<verse number="15">ਤਿਵੇਂ ਤੂੰ ਆਪਣੇ ਤੁਫ਼ਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!</verse>
				<verse number="16">ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।</verse>
				<verse number="17">ਓਹ ਸਦਾ ਤੀਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ,</verse>
				<verse number="18">ਭਈ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!।।</verse>
			</chapter>
			<chapter number="84">
				<verse number="1">ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਹਰੇ ਕਿਹੇ ਪ੍ਰੇਮ ਰੱਤੇ ਹਨ!</verse>
				<verse number="2">ਮੇਰਾ ਜੀ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ ਮਨ ਜੀਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!</verse>
				<verse number="3">ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਹਲਣਾ ਪਾਇਆ ਹੈ।</verse>
				<verse number="4">ਧੰਨ ਓਹ ਹਨ ਜਿਹੜੇ ਤੇਰੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ।।ਸਲਹ।।</verse>
				<verse number="5">ਧੰਨ ਉਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!</verse>
				<verse number="6">ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।</verse>
				<verse number="7">ਓਹ ਬਲ ਤੇ ਬਲ ਪਾਉਂਦੇ ਚੱਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।।</verse>
				<verse number="8">ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ!।। ਸਲਹ।।</verse>
				<verse number="9">ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ!</verse>
				<verse number="10">ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖਾ ਬਣਨਾ ਦੁਸ਼ਟਾਂ ਦੇ ਤੰਬੂਆਂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹੈਂ।</verse>
				<verse number="11">ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਸ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਾ ਰੋਕੇਗਾ।</verse>
				<verse number="12">ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ!।।</verse>
			</chapter>
			<chapter number="85">
				<verse number="1">ਹੇ ਯਹੋਵਾਹ, ਤੈਂ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਅਸੀਰੀ ਨੂੰ ਤੈਂ ਮੁਕਾ ਦਿੱਤਾ ਹੈ।</verse>
				<verse number="2">ਆਪਣੀ ਪਰਜਾ ਦੀ ਬੁਰਿਆਈ ਤੈਂ ਮਾਫ਼ ਕੀਤੀ ਹੈ, ਤੈਂ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ ।। ਸਲਹ।।</verse>
				<verse number="3">ਤੈਂ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।</verse>
				<verse number="4">ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!</verse>
				<verse number="5">ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾॽ ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾॽ</verse>
				<verse number="6">ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਭਈ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇॽ</verse>
				<verse number="7">ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖ਼ਸ਼!।।</verse>
				<verse number="8">ਮੈਂ ਸੁਣ ਲਵਾਂ ਭਈ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ। ਭਈ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।</verse>
				<verse number="9">ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਭਈ ਸਾਡੇ ਦੇਸ ਵਿੱਚ ਮਹਿਮਾ ਵੱਸੇ!</verse>
				<verse number="10">ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।</verse>
				<verse number="11">ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸੁਰਗ ਤੋਂ ਧਰਮ ਝਾਕਦਾ ਹੈ।</verse>
				<verse number="12">ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।</verse>
				<verse number="13">ਧਰਮ ਉਹ ਦੇ ਅੱਗੇ ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।।</verse>
			</chapter>
			<chapter number="86">
				<verse number="1">ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇਹ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।</verse>
				<verse number="2">ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲੈ, ਮੈਂ ਤੇਰੇ ਉੱਤੇ ਪਤੀਜਦਾ ਹਾਂ।</verse>
				<verse number="3">ਹੇ ਪ੍ਰਭੁ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।</verse>
				<verse number="4">ਆਪਣੇ ਸੇਵਕ ਦੇ ਜੀ ਨੂੰ ਅਨੰਦ ਕਰ, ਹੇ ਪ੍ਰਭੁ, ਮੈਂ ਤਾਂ ਆਪਣਾ ਜੀ ਤੇਰੇ ਵੱਲ ਲਾਉਂਦਾ ਹਾਂ।</verse>
				<verse number="5">ਹੇ ਪ੍ਰਭੁ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।</verse>
				<verse number="6">ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!</verse>
				<verse number="7">ਮੈਂ ਆਪਣੀ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।</verse>
				<verse number="8">ਹੇ ਪ੍ਰਭੁ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।</verse>
				<verse number="9">ਹੇ ਪ੍ਰਭੁ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੈਂ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।</verse>
				<verse number="10">ਤੂੰ ਤਾਂ ਮਹਾਨ ਹੈਂ ਅਤੇ ਅਚਰਜ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!</verse>
				<verse number="11">ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾਂ।</verse>
				<verse number="12">ਹੇ ਪ੍ਰਭੁ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੀਕ ਤੇਰੇ ਨਾਮ ਦੀ ਵਡਿਆਈ ਕਰਾਂਗਾ।</verse>
				<verse number="13">ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੈਂ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।</verse>
				<verse number="14">ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।</verse>
				<verse number="15">ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।</verse>
				<verse number="16">ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇਹ, ਆਪਣੀ ਗੋੱਲੀ ਦੇ ਪੁੱਤ੍ਰ ਨੂੰ ਬਚਾ ਲੈ!</verse>
				<verse number="17">ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੈਂ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।।</verse>
			</chapter>
			<chapter number="87">
				<verse number="1">ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ।</verse>
				<verse number="2">ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ।</verse>
				<verse number="3">ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।।</verse>
				<verse number="4">	ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ।</verse>
				<verse number="5">ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।</verse>
				<verse number="6">ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆਂ ।। ਸਲਹ।।</verse>
				<verse number="7">ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।।</verse>
			</chapter>
			<chapter number="88">
				<verse number="1">ਹੇ ਯਹੋਵਾਹ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।</verse>
				<verse number="2">ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁੱਕਾ!</verse>
				<verse number="3">ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।</verse>
				<verse number="4">ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ।</verse>
				<verse number="5">ਮੈਂ ਮੁਰਦਿਆਂ ਵਿੱਚ ਸੁੱਟਿਆਂ ਗਿਆ ਹਾਂ। ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।</verse>
				<verse number="6">ਤੈਂ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਂਵਾਂ ਵਿੱਚ ਰੱਖਿਆ ਹੈ।</verse>
				<verse number="7">ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁੱਖ ਦਿੱਤਾ ਹੈ ।। ਸਲਹ।।</verse>
				<verse number="8">ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!</verse>
				<verse number="9">ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।।</verse>
				<verse number="10">ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾॽ ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ॽ ।।ਸਲਹ।।</verse>
				<verse number="11">ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਨਣ ਹੋਵੇਗਾॽ</verse>
				<verse number="12">ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚॽ</verse>
				<verse number="13">ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ।</verse>
				<verse number="14">ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂॽ ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂॽ</verse>
				<verse number="15">ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ।</verse>
				<verse number="16">ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।</verse>
				<verse number="17">ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।</verse>
				<verse number="18">ਤੈਂ ਪ੍ਰੇਮੀ ਅਤੇ ਮਿੱਤ੍ਰ ਮੈਂਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ!।।</verse>
			</chapter>
			<chapter number="89">
				<verse number="1">ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।</verse>
				<verse number="2">ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।</verse>
				<verse number="3">ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਮੈਂ ਆਪਣੇ ਦਾਸ ਦਾਊਦ ਨਾਲ ਸੌਂਹ ਖਾਧੀ,</verse>
				<verse number="4">ਭਈ ਮੈਂ ਤੇਰੀ ਅੰਸ ਨੂੰ ਸਦਾ ਤੀਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ ।। ਸਲਹ।।</verse>
				<verse number="5">ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!</verse>
				<verse number="6">ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸੱਕਦਾ ਹੈॽ ਦੇਵਤਿਆਂ ਦੇ ਪੁੱਤ੍ਰਾਂ ਵਿੱਚ ਕੌਣ ਯਹੋਵਾਹ ਦੇ ਸਮਾਨ ਹੋਵੇਗਾॽ</verse>
				<verse number="7">ਪਰਮੇਸ਼ੁਰ ਪਵਿੱਤਰਾਂ ਦੀ ਗੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਦੁਆਲਿਆਂ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ!</verse>
				<verse number="8">	ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈॽ ਤੇਰੀ ਵਫ਼ਾਦਾਰੀ ਤੇਰੇ ਆਲੇ ਦੁਆਲੇ ਹੈ,</verse>
				<verse number="9">ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥਮ੍ਹਾਂ ਦਿੰਦਾ ਹੈਂ।</verse>
				<verse number="10">	ਤੈਂ ਰਹਬ ਨੂੰ ਕਿਸੇ ਵੱਢੇ ਹੋਏ ਵਾਙੁ ਚੂਰ ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੈਂ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!</verse>
				<verse number="11">ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੈਂ ਰੱਖੀ।</verse>
				<verse number="12">ਉੱਤਰ ਅਤੇ ਦੱਖਣ ਨੂੰ ਤੈਂ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।</verse>
				<verse number="13">ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!</verse>
				<verse number="14">ਧਰਮ ਤੇ ਨਿਆਉਂ ਤੇਰੀ ਰਾਜ ਗੱਦੀ ਦੀ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ ਅੱਗੇ ਚੱਲਦੀਆਂ ਹਨ।।</verse>
				<verse number="15">ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!</verse>
				<verse number="16">ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।</verse>
				<verse number="17">ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ।</verse>
				<verse number="18">ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।।</verse>
				<verse number="19">ਤਦ ਤੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।</verse>
				<verse number="20">ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,</verse>
				<verse number="21">ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।</verse>
				<verse number="22">ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤ੍ਰ ਉਹ ਨੂੰ ਔਖਿਆਂ ਕਰੇਗਾ।</verse>
				<verse number="23">ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।</verse>
				<verse number="24">ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਙ ਉੱਚਾ ਕੀਤਾ ਜਾਵੇਗਾ,</verse>
				<verse number="25">ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।</verse>
				<verse number="26">ਉਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚਟਾਨ ਹੈਂ!</verse>
				<verse number="27">ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ ।</verse>
				<verse number="28">ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,</verse>
				<verse number="29">ਅਤੇ ਮੈਂ ਉਹ ਦੇ ਵੰਸ ਨੂੰ ਸਦਾ ਤੀਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਙੁ ਸਾਂਭਾਂਗਾ।</verse>
				<verse number="30">ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਵਾਂ ਉੱਤੇ ਨਾ ਚੱਲਣ,</verse>
				<verse number="31">ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਨਾ ਨਾ ਕਰਨ,</verse>
				<verse number="32">ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।।</verse>
				<verse number="33">ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।</verse>
				<verse number="34">ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।</verse>
				<verse number="35">ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸੌਂਹ ਖਾ ਚੁੱਕਾ ਹਾਂ ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।</verse>
				<verse number="36">ਉਹ ਦਾ ਵੰਸ ਅੰਤਕਾਲ ਤੀਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਙੁ ਮੇਰੇ ਅੱਗੇ ਬਣੀ ਰਹੇਗੀ।</verse>
				<verse number="37">ਉਹ ਚੰਦਰਮਾ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ ।।ਸਲਹ।।</verse>
				<verse number="38">ਪਰ ਤੈਂ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਇਆ ਹੈਂ,</verse>
				<verse number="39">ਤੈਂ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੈਂ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,</verse>
				<verse number="40">ਤੈਂ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੈਂ ਉਹ ਦੇ ਕਿਲ੍ਹਿਆਂ ਨੂੰ ਥੇਹ ਕਰ ਦਿੱਤਾ ਹੈ!</verse>
				<verse number="41">ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।</verse>
				<verse number="42">ਤੈਂ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੈਂ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ</verse>
				<verse number="43">ਤੈਂ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।</verse>
				<verse number="44">ਤੈਂ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।</verse>
				<verse number="45">ਤੈਂ ਉਹ ਦੀ ਜੁਆਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੈਂ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ।।ਸਲਹ।।</verse>
				<verse number="46">ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਆਪਣੇ ਆਪ ਨੂੰ ਲੁਕਾਈ ਰੱਖੇਂਗਾॽ ਕਦ ਤੀਕ ਤੇਰਾ ਕ੍ਰੋਧ ਅੱਗ ਵਾਂਙੁ ਭੱਖਦਾ ਰਹੇਗਾॽ</verse>
				<verse number="47">ਚੇਤੇ ਕਰ ਭਈ ਮੇਰਾ ਵੇਲਾ ਕਿੰਨਾ ਘੱਟ ਹੈ, ਤੈਂ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ!</verse>
				<verse number="48">ਕਿਹੜਾ ਮਨੁੱਖ ਜੀਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾॽ ।।ਸਲਹ।।</verse>
				<verse number="49">ਹੇ ਪ੍ਰਭੁ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੈਂ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸੌਂਹ ਖਾਧੀ ਸੀॽ</verse>
				<verse number="50">ਹੇ ਪ੍ਰਭੁ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹੈਂ,</verse>
				<verse number="51">ਜਿਨ੍ਹਾਂ ਦੇ ਨਾਲ, ਹੇ ਪ੍ਰਭੁ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।</verse>
				<verse number="52">ਯਹੋਵਾਹ ਸਦਾ ਤੀਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!।।</verse>
			</chapter>
			<chapter number="90">
				<verse number="1">ਹੇ ਪ੍ਰਭੁ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।</verse>
				<verse number="2">ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਰ ਜਗਤ ਨੂੰ ਤੈਂ ਰੱਚਿਆ, ਆਦ ਤੋਂ ਅੰਤ ਤੀਕ ਤੂੰ ਹੀ ਪਰਮੇਸ਼ੁਰ ਹੈਂ।</verse>
				<verse number="3">ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫ਼ਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ!</verse>
				<verse number="4">ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।</verse>
				<verse number="5">ਤੂੰ ਉਨ੍ਹਾਂ ਨੂੰ ਹੜ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਵਰਗੇ ਹਨ ਜਿਹੜਾ ਪੁੰਗਰਦਾ ਹੈ।</verse>
				<verse number="6">ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।</verse>
				<verse number="7">ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ।</verse>
				<verse number="8">ਤੈਂ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।</verse>
				<verse number="9">ਸਾਡੇ ਸਾਰੇ ਦਿਹਾੜੇ ਤਾਂ ਤੇਰੇ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣਿਆਂ ਵਰ੍ਹਿਆਂ ਨੂੰ ਇੱਕ ਸਾਹ ਵਾਂਙੁ ਮੁਕਾਉਂਦੇ ਹਾਂ।</verse>
				<verse number="10">ਸਾਡੀ ਉਮਰ ਦੇ ਦਿਨ ਸੱਤ੍ਰ ਵਰ੍ਹੇ ਹਨ, ਪਰ ਜੇ ਸਾਹ ਸਤ ਹੋਵੇ ਤਾਂ ਅੱਸੀ ਵਰ੍ਹੇ ਪਰ ਉਨ੍ਹਾਂ ਦੀ ਆਕੜ ਦੁਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।</verse>
				<verse number="11">ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈॽ</verse>
				<verse number="12">ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਭਈ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ।</verse>
				<verse number="13">ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੀਕॽ ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!</verse>
				<verse number="14">ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਭਈ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।</verse>
				<verse number="15">ਸਾਨੂੰ ਉੱਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੈਂ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।</verse>
				<verse number="16">ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।</verse>
				<verse number="17">ਪ੍ਰਭੁ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।।</verse>
			</chapter>
			<chapter number="91">
				<verse number="1">ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।</verse>
				<verse number="2">ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।</verse>
				<verse number="3">ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ, ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।</verse>
				<verse number="4">ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ।</verse>
				<verse number="5">ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,</verse>
				<verse number="6">ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ।</verse>
				<verse number="7">ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।</verse>
				<verse number="8">ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।।</verse>
				<verse number="9">ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।</verse>
				<verse number="10">ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ।</verse>
				<verse number="11">ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰੀਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ।</verse>
				<verse number="12">ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।</verse>
				<verse number="13">ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।।</verse>
				<verse number="14">ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ।</verse>
				<verse number="15">ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ</verse>
				<verse number="16">ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।।</verse>
			</chapter>
			<chapter number="92">
				<verse number="1">ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,</verse>
				<verse number="2">ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,</verse>
				<verse number="3">ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।।</verse>
				<verse number="4">ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ ਗਜਾਵਾਂਗਾ।</verse>
				<verse number="5">ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!</verse>
				<verse number="6">ਪਸੂ ਵੱਤ ਮਨੁੱਖ ਇਹ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,</verse>
				<verse number="7">ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।</verse>
				<verse number="8">ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ।</verse>
				<verse number="9">ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!</verse>
				<verse number="10">ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।</verse>
				<verse number="11">ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!</verse>
				<verse number="12">ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।</verse>
				<verse number="13">ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ।</verse>
				<verse number="14">ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,</verse>
				<verse number="15">ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਓਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।।</verse>
			</chapter>
			<chapter number="93">
				<verse number="1">ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ।</verse>
				<verse number="2">ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।</verse>
				<verse number="3">ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!</verse>
				<verse number="4">ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।</verse>
				<verse number="5">ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।</verse>
			</chapter>
			<chapter number="94">
				<verse number="1">ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ ਵਿਖਾ!</verse>
				<verse number="2">ਹੇ ਧਰਤੀ ਦੇ ਨਿਆਈ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇਹ!</verse>
				<verse number="3">ਹੇ ਯਹੋਵਾਹ, ਕਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇॽ</verse>
				<verse number="4">ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!</verse>
				<verse number="5">ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁਖ ਦਿੰਦੇ ਹਨ।</verse>
				<verse number="6">ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,</verse>
				<verse number="7">ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਪਰਵਾ ਨਾ ਕਰੂਗਾ!</verse>
				<verse number="8">ਹੇ ਪਸੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋ ਬੁੱਧਵਾਨ ਬਣੋਗੇॽ</verse>
				<verse number="9">ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾॽ ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾॽ</verse>
				<verse number="10">ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿੱਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾॽ</verse>
				<verse number="11">ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਭਈ ਓਹ ਅਵਿਰਥੀਆਂ ਹਨ।।</verse>
				<verse number="12">ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿਖਿਆ ਦਿੰਦਾ ਹੈਂ!</verse>
				<verse number="13">ਤਾਂ ਜੋ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੀਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।</verse>
				<verse number="14">ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।</verse>
				<verse number="15">ਜਾਂ ਨਿਆਉਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।।</verse>
				<verse number="16">ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾॽ</verse>
				<verse number="17">ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।</verse>
				<verse number="18">ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮਾਲ੍ਹਦੀ ਸੀ।</verse>
				<verse number="19">ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀ ਨੂੰ ਖੁਸ਼ ਕਰਦੀਆਂ ਹਨ।</verse>
				<verse number="20">ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈॽ</verse>
				<verse number="21">ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।</verse>
				<verse number="22">ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚਟਾਨ,</verse>
				<verse number="23">ਅਤੇ ਉਹ ਉਨ੍ਹਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਾਵੇਗਾ, ਅਤੇ ਓਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!।।</verse>
			</chapter>
			<chapter number="95">
				<verse number="1">ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤ ਦੀ ਚਟਾਨ ਲਈ ਨਾਰਾ ਮਾਰੀਏ!</verse>
				<verse number="2">ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!</verse>
				<verse number="3">ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,</verse>
				<verse number="4">ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,</verse>
				<verse number="5">ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।।</verse>
				<verse number="6">ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!</verse>
				<verse number="7">ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!</verse>
				<verse number="8">ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,</verse>
				<verse number="9">ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।</verse>
				<verse number="10">ਚਾਲੀ ਵਰ੍ਹਿਆਂ ਤੀਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਭਈ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,</verse>
				<verse number="11">ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਨਾ ਵੜਨਗੇ।।</verse>
			</chapter>
			<chapter number="96">
				<verse number="1">ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!</verse>
				<verse number="2">ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ!</verse>
				<verse number="3">ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਨਣ ਕਰੋ</verse>
				<verse number="4">ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ ਹੈ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ!</verse>
				<verse number="5">ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।</verse>
				<verse number="6">ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।।</verse>
				<verse number="7">ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,</verse>
				<verse number="8">ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!</verse>
				<verse number="9">	ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ ਥਰ ਕਰੋ!</verse>
				<verse number="10">ਕੌਮਾਂ ਵਿੱਚ ਆਖੋ ਭਈ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।</verse>
				<verse number="11">ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,</verse>
				<verse number="12">ਮਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,</verse>
				<verse number="13">ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਉਂ ਕਰੇਗਾ।।</verse>
			</chapter>
			<chapter number="97">
				<verse number="1">ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!</verse>
				<verse number="2">ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ ਦੁਆਲੇ ਹਨ, ਧਰਮ ਅਤੇ ਨਿਆਉਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।</verse>
				<verse number="3">ਅੱਗ ਉਹ ਦੇ ਅੱਗੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫੇਰਿਓਂ ਭਸਮ ਕਰ ਦਿੰਦੀ ਹੈ।</verse>
				<verse number="4">ਉਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!</verse>
				<verse number="5">ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਙੁ ਪੰਘਰ ਜਾਂਦੇ ਹਨ, ਹਾਂ, ਸਾਰੀ ਧਰਤੀ ਦੇ ਪ੍ਰਭੁ ਦੀ ਹਜ਼ੂਰੀ ਵਿੱਚ!</verse>
				<verse number="6">ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।</verse>
				<verse number="7">ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਂਤੇ ਉਹ ਨੂੰ ਮੱਥਾ ਟੇਕਣ!</verse>
				<verse number="8">ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।</verse>
				<verse number="9">ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ!</verse>
				<verse number="10">ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।</verse>
				<verse number="11">ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।</verse>
				<verse number="12">ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!।।</verse>
			</chapter>
			<chapter number="98">
				<verse number="1">ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।</verse>
				<verse number="2">ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।</verse>
				<verse number="3">ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।।</verse>
				<verse number="4">ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ,</verse>
				<verse number="5">ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ</verse>
				<verse number="6">ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।</verse>
				<verse number="7">ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।</verse>
				<verse number="8">ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,</verse>
				<verse number="9">ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।</verse>
			</chapter>
			<chapter number="99">
				<verse number="1">ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!</verse>
				<verse number="2">ਯਹੋਵਾਹ ਸੀਯੋਨ ਵਿੱਚ ਮਹਾਨ ਹੈ ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।</verse>
				<verse number="3">ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।।</verse>
				<verse number="4">ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।</verse>
				<verse number="5">ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।।</verse>
				<verse number="6">ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।</verse>
				<verse number="7">ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।</verse>
				<verse number="8">ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।</verse>
				<verse number="9">ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।</verse>
			</chapter>
			<chapter number="100">
				<verse number="1">ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ,</verse>
				<verse number="2">ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।</verse>
				<verse number="3">ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ।</verse>
				<verse number="4">ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।</verse>
				<verse number="5">ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।</verse>
			</chapter>
			<chapter number="101">
				<verse number="1">ਮੈਂ ਦਯਾ ਅਤੇ ਨਿਆਉਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।</verse>
				<verse number="2">ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾॽ ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।</verse>
				<verse number="3">ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ।</verse>
				<verse number="4">ਮਨ ਦਾ ਕੱਬਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।</verse>
				<verse number="5">ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।</verse>
				<verse number="6">ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਭਈ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।</verse>
				<verse number="7">ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।</verse>
				<verse number="8">ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।।</verse>
			</chapter>
			<chapter number="102">
				<verse number="1">ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੀਕ ਅੱਪੜੇ!</verse>
				<verse number="2">ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇਹ!</verse>
				<verse number="3">ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ।</verse>
				<verse number="4">ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।</verse>
				<verse number="5">ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।</verse>
				<verse number="6">ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!</verse>
				<verse number="7">ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।</verse>
				<verse number="8">ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ।</verse>
				<verse number="9">ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹੈਂ।</verse>
				<verse number="10">ਇਹ ਤੇਰੇ ਗੁੱਸੇ ਦੇ ਕਹਿਰ ਦੇ ਕਾਰਨ ਹੋਇਆ, ਕਿਉਂ ਜੋ ਤੈਂ ਚੁੱਕ ਕੇ ਮੈਨੂੰ ਫੇਰ ਪਟਕਾ ਕੇ ਸੁੱਟ ਦਿੱਤਾ!</verse>
				<verse number="11">ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।।</verse>
				<verse number="12">ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੀਕ!</verse>
				<verse number="13">ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।</verse>
				<verse number="14">ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।</verse>
				<verse number="15">ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।</verse>
				<verse number="16">ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪਰਗਟ ਹੋਇਆ।</verse>
				<verse number="17">ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।।</verse>
				<verse number="18">ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।।</verse>
				<verse number="19">ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ,</verse>
				<verse number="20">ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,</verse>
				<verse number="21">ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,</verse>
				<verse number="22">ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨ ਕਰਨ ਲਈ ਇਕੱਠੇ ਹੋਣ।।</verse>
				<verse number="23">ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ।</verse>
				<verse number="24">ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ!</verse>
				<verse number="25">ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ।</verse>
				<verse number="26">ਓਹ ਨਾਸ ਹੋ ਜਾਣਗੇ, ਪਰ ਤੂੰ ਅਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ!</verse>
				<verse number="27">ਪਰ ਤੂੰ ਉਹੀ ਹੈਂ, ਅਤੇ ਤੇਰੇ ਵਰ੍ਹੇ ਮੁੱਕਣਗੇ ਨਹੀਂ।</verse>
				<verse number="28">ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।।</verse>
			</chapter>
			<chapter number="103">
				<verse number="1">ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!</verse>
				<verse number="2">ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!</verse>
				<verse number="3">ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।</verse>
				<verse number="4">ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।</verse>
				<verse number="5">ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਙੁ ਆਪਣੀ ਜੁਆਨੀ ਨੂੰ ਨਵਾਂ ਕਰਦਾ ਹੈਂ।</verse>
				<verse number="6">ਯਹੋਵਾਹ ਧਰਮ ਦੇ ਕੰਮ ਅਤੇ ਨਿਆਉਂ ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।</verse>
				<verse number="7">ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕੀਤੇ।</verse>
				<verse number="8">ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ਹੈ।</verse>
				<verse number="9">	ਉਸ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।</verse>
				<verse number="10">ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।</verse>
				<verse number="11">ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!</verse>
				<verse number="12">ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਸ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!</verse>
				<verse number="13">ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।</verse>
				<verse number="14">ਉਹ ਤਾਂ ਸਾਡੀ ਸਰਿਸ਼ਟੀ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਭਈ ਅਸੀਂ ਮਿੱਟੀ ਹੀ ਹਾਂ!</verse>
				<verse number="15">ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਙੁ ਉਹ ਟਹਿਕਦਾ ਹੈ,</verse>
				<verse number="16">ਜਦ ਵਾਉ ਉਹ ਦੇ ਉੱਤੇ ਵਗਦੀ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।</verse>
				<verse number="17">ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੀਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤ੍ਰਾਂ ਪੋਤ੍ਰਿਆਂ ਤੀਕ,</verse>
				<verse number="18">ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।।</verse>
				<verse number="19">ਯਹੋਵਾਹ ਨੇ ਆਪਣੀ ਰਾਜ ਗੱਦੀ ਸੁਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।</verse>
				<verse number="20">ਹੇ ਉਹ ਦੇ ਦੂਤੋਂ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!</verse>
				<verse number="21">ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!</verse>
				<verse number="22">ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦਿਆਂ ਸਾਰਿਆਂ ਥਾਂਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।।</verse>
			</chapter>
			<chapter number="104">
				<verse number="1">ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੈਂ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!</verse>
				<verse number="2">ਤੈਂ ਚਾਨਣ ਨੂੰ ਪੁਸ਼ਾਕ ਵਾਂਙੁ ਪਾਉਂਦਾ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈਂ, -</verse>
				<verse number="3">ਤੂੰ ਜੋ ਆਪਣਿਆਂ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾਂ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,</verse>
				<verse number="4">ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈ।</verse>
				<verse number="5">ਤੈਂ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਭਈ ਉਹ ਸਦਾ ਤੀਕ ਅਟੱਲ ਰਹੇ।</verse>
				<verse number="6">ਤੈਂ ਉਹ ਡੁੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।</verse>
				<verse number="7">ਓਹ ਤੇਰੇ ਦਬਕੇ ਨਾਲ ਨੱਠ ਗਏ, ਓਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,</verse>
				<verse number="8">ਉਸ ਥਾਂ ਨੂੰ ਜਿਹ ਦੀ ਤੈਂ ਨੀਂਹ ਰੱਖੀ ਹੋਈ ਸੀ- ਪਹਾੜ ਉਤਾਹਾਂ ਚੜ੍ਹੇ, ਦੂਣਾਂ ਹੇਠਾਂ ਉਤਰੀਆਂ —</verse>
				<verse number="9">ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।</verse>
				<verse number="10">ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਦੇ ਵਿੱਚ ਦੀ ਚੱਲਦੇ ਹਨ।</verse>
				<verse number="11">ਰੜ ਦੇ ਸਾਰੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ।</verse>
				<verse number="12">ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।</verse>
				<verse number="13">ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।</verse>
				<verse number="14">ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਭਈ ਧਰਤੀ ਵਿੱਚੋਂ ਅਹਾਰ ਕੱਢੇਂ</verse>
				<verse number="15">ਦਾਖ ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।।</verse>
				<verse number="16">ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,</verse>
				<verse number="17">ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।</verse>
				<verse number="18">ਉੱਚੇ ਪਹਾੜ ਬਣ ਬੱਕਰਿਆਂ ਲਈ ਹਨ, ਢਿਗਾਂ ਪਹਾੜੀ ਸਹਿਆਂ ਲਈ ਓਟ ਹਨ।</verse>
				<verse number="19">ਉਹ ਨੇ ਚੰਦ ਨੂੰ ਥਿੱਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।</verse>
				<verse number="20">ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਬਣਚਰ ਦਬੀਂ ਪੈਰੀਂ ਨਿੱਕਲਦੇ ਹਨ।</verse>
				<verse number="21">ਜੁਆਨ ਬਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,</verse>
				<verse number="22">ਸੂਰਜ ਚੜ੍ਹਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚਾ ਜਾ ਬਹਿੰਦੇ ਹਨ।</verse>
				<verse number="23">ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।।</verse>
				<verse number="24">ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੈਂ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!</verse>
				<verse number="25">ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ ਨਿੱਕੇ ਤੇ ਵੱਡੇ ਵੱਡੇ ਜੀਵ ਹਨ!</verse>
				<verse number="26">ਉੱਥੇ ਜਹਾਜ਼ ਚੱਲਦੇ ਹਨ, ਅਤੇ ਤੈਂ ਲਿਵਯਾਥਾਨ ਨੂੰ ਉਹ ਦੇ ਵਿੱਚ ਖੇਡਣ ਲਈ ਰਚਿਆ।।</verse>
				<verse number="27">ਏਹ ਸਾਰੇ ਤੇਰੀ ਉਡੀਕ ਵਿੱਚ ਹਨ, ਭਈ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।</verse>
				<verse number="28">ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।</verse>
				<verse number="29">ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।</verse>
				<verse number="30">ਤੂੰ ਆਪਣਾ ਆਤਮਾ ਘੱਲਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜਮੀਨ ਨੂੰ ਨਵਾਂ ਬਣਾ ਦਿੰਦਾ ਹੈਂ।</verse>
				<verse number="31">ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, -</verse>
				<verse number="32">ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੱਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!</verse>
				<verse number="33">ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!</verse>
				<verse number="34">ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।</verse>
				<verse number="35">ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।।</verse>
			</chapter>
			<chapter number="105">
				<verse number="1">ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!</verse>
				<verse number="2">ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ ਕੰਮਾਂ ਉੱਤੇ ਧਿਆਨ ਕਰੋ</verse>
				<verse number="3">ਉਹ ਦੇ ਪਵਿੱਤਰ ਨਾਮ ਵਿੱਚ ਫ਼ਖਰ ਕਰੋ, ਯਹੋਵਾਹ ਦੇ ਤਾਲਿਬਾਂ ਦੇ ਮਨ ਅਨੰਦ ਹੋਣ!</verse>
				<verse number="4">ਯਹੋਵਾਹ ਤੇ ਉਹ ਦੇ ਸਮਰਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।</verse>
				<verse number="5">ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅੰਚਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ।</verse>
				<verse number="6">ਹੇ ਉਹ ਦੇ ਦਾਸ ਅਬਰਾਹਾਮ ਦੀ ਨਸਲ, ਹੇ ਯਾਕੂਬ ਵੰਸੀਓ, ਉਹ ਦੇ ਚੁਣੇ ਹੋਏ ਲੋਕੋ,</verse>
				<verse number="7">ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਉਂ ਹਨ!</verse>
				<verse number="8">ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,</verse>
				<verse number="9">ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸੌਂਹ ਨੂੰ,</verse>
				<verse number="10">ਅਤੇ ਉਹ ਦੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,</verse>
				<verse number="11">ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ, ਏਹ ਤੁਹਾਡੀ ਮਿਲਖ ਦਾ ਹਿੱਸਾ ਹੈ,</verse>
				<verse number="12">ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,</verse>
				<verse number="13">ਅਤੇ ਓਹ ਕੌਮ ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।</verse>
				<verse number="14">ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰੇ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, -</verse>
				<verse number="15">ਭਈ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!</verse>
				<verse number="16">ਤਾਂ ਉਹ ਨੇ ਧਰਤੀ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।</verse>
				<verse number="17">ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਘੱਲਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।</verse>
				<verse number="18">ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,</verse>
				<verse number="19">ਉਸ ਵੇਲੇ ਤੀਕ ਭਈ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।</verse>
				<verse number="20">ਰਾਜੇ ਨੇ ਹੁਕਮ ਘੱਲ ਕੇ ਉਹ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਅਜ਼ਾਦ ਕੀਤਾ।</verse>
				<verse number="21">ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ ਦਾ ਹਾਕਮ ਠਹਿਰਾਇਆ,</verse>
				<verse number="22">ਭਈ ਉਹ ਆਪਣੀ ਮਰਜ਼ੀ ਨਾਲ ਉਹ ਦੇ ਸਰਦਾਰਾਂ ਨੂੰ ਬੰਨ੍ਹ ਲਵੇ ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।।</verse>
				<verse number="23">ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।</verse>
				<verse number="24">ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।</verse>
				<verse number="25">ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਭਈ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।।</verse>
				<verse number="26">ਉਹ ਨੇ ਆਪਣੇ ਦਾਸ ਮੂਸਾ ਨੂੰ ਘੱਲਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।</verse>
				<verse number="27">ਓਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ ਕੰਮ ਵਿਖਾਏ।</verse>
				<verse number="28">ਉਹ ਨੇ ਅਨ੍ਹੇਰਾ ਘੱਲਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਓਹ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।</verse>
				<verse number="29">ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।</verse>
				<verse number="30">ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਭੀ!</verse>
				<verse number="31">ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂਆਂ ਵੀ।</verse>
				<verse number="32">ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।</verse>
				<verse number="33">ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹਜੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।</verse>
				<verse number="34">ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।</verse>
				<verse number="35">ਓਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੇ ਜ਼ਮੀਨ ਦੇ ਫਲ ਵੀ ਖਾ ਲਏ।</verse>
				<verse number="36">ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।</verse>
				<verse number="37">ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਓਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।</verse>
				<verse number="38">ਮਿਸਰੀ ਓਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਓਹਨਾਂ ਦਾ ਭੈ ਉਨ੍ਹਾਂ ਉੱਤੇ ਆ ਪਿਆ ਸੀ।</verse>
				<verse number="39">ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।</verse>
				<verse number="40">ਓਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਓਹਨਾਂ ਨੂੰ ਸੁਰਗੀ ਰੋਟੀ ਨਾਲ ਰਜਾਇਆ।</verse>
				<verse number="41">ਉਹ ਨੇ ਚਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਙੁ ਵਗ ਤੁਰੇ,</verse>
				<verse number="42">ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।</verse>
				<verse number="43">ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣਿਆਂ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।</verse>
				<verse number="44">ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ ਦਿੱਤੀ,</verse>
				<verse number="45">ਭਈ ਓਹ ਉਹ ਦੀਆਂ ਬਿਧੀਆਂ ਦੀ ਪਾਲਨਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।।</verse>
			</chapter>
			<chapter number="106">
				<verse number="1">ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!</verse>
				<verse number="2">ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਨਣ ਕਰ ਸੱਕਦਾ ਹੈॽ ਕੌਣ ਉਹ ਦੀ ਸਾਰੀ ਉਸਤਤ ਸੁਣਾ ਸੱਕਦਾ ਹੈॽ</verse>
				<verse number="3">ਧੰਨ ਓਹ ਜਿਹੜੇ ਨਿਆਉਂ ਦੀ ਪਾਲਨਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!</verse>
				<verse number="4">ਹੇ ਯਹੋਵਾਹ, ਆਪਣੀ ਪਰਜਾ ਦੇ ਪੱਖ ਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,</verse>
				<verse number="5">ਭਈ ਮੈਂ ਤੇਰੇ ਚੁੱਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ ਦੇ ਨਾਲ ਫ਼ਖਰ ਕਰਾਂ!।।</verse>
				<verse number="6">ਅਸਾਂ ਆਪਣੇ ਪਿਉ ਦਾਦਿਆਂ ਜਿਹੇ ਪਾਪ ਕੀਤੇ, ਅਸਾਂ ਬਦੀ ਅਤੇ ਦੁਸ਼ਟਪੁਣਾ ਕੀਤਾ।</verse>
				<verse number="7">ਸਾਡੇ ਪਿਉ ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।</verse>
				<verse number="8">ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਭਈ ਉਹ ਆਪਣੀ ਸ਼ਕਤੀ ਵਿਖਾਵੇ।</verse>
				<verse number="9">ਉਹ ਨੇ ਨਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,</verse>
				<verse number="10">ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਨ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।</verse>
				<verse number="11">ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!</verse>
				<verse number="12">ਉਨ੍ਹਾਂ ਨੇ ਉਹ ਦੀਆਂ ਗੱਲਾਂ ਨੂੰ ਸਤ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।</verse>
				<verse number="13">ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।</verse>
				<verse number="14">ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,</verse>
				<verse number="15">ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਕੀਤਾ।।</verse>
				<verse number="16">ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,</verse>
				<verse number="17">ਧਰਤੀ ਖੁਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,</verse>
				<verse number="18">ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।।</verse>
				<verse number="19">ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲੇ ਹੋਏ ਬੁੱਤ ਅੱਗੇ ਮੱਥਾ ਟੇਕਿਆ,</verse>
				<verse number="20">ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲਦ ਦੇ ਰੂਪ ਨਾਲ ਬਦਲ ਲਿਆ!</verse>
				<verse number="21">ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਹ ਨੇ ਮਿਸਰ ਵਿੱਚ ਵੱਡੇ ਵੱਡੇ ਕੰਮ ਕੀਤੇ,</verse>
				<verse number="22">ਹਾਮ ਦੇ ਦੇਸ ਵਿੱਚ ਅਚਰਜ, ਅਤੇ ਲਾਲ ਸਮੁੰਦਰ ਉੱਤੇ ਭਿਆਣਕ ਕੰਮ!</verse>
				<verse number="23">ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜਾ ਨਾ ਹੁੰਦਾ, ਭਈ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।।</verse>
				<verse number="24">ਫੇਰ ਉਨ੍ਹਾਂ ਨੇ ਉਸ ਮਨ ਭਾਉਂਦੇ ਦੇਸ ਨੂੰ ਤੁੱਛ ਜਾਤਾ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸਤ ਨਾ ਮੰਨਿਆ,</verse>
				<verse number="25">ਪਰ ਆਪਣਿਆਂ ਤੰਬੂਆਂ ਵਿੱਚ ਬੁੜ ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।</verse>
				<verse number="26">ਤਾਂ ਉਹ ਨੇ ਉਨ੍ਹਾਂ ਲਈ ਸੌਂਹ ਖਾਧੀ, ਭਈ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,</verse>
				<verse number="27">ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸਾਂ ਵਿੱਚ ਖਿਲਾਰ ਦਿਆਂਗਾ।।</verse>
				<verse number="28">ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!</verse>
				<verse number="29">ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।</verse>
				<verse number="30">ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,</verse>
				<verse number="31">ਅਤੇ ਏਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।।</verse>
				<verse number="32">ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਏਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,</verse>
				<verse number="33">ਓਹ ਉਸ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਈ ਉਸ ਨੇ ਆਪਣੇ ਬੁੱਲਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।</verse>
				<verse number="34">ਉਨ੍ਹਾਂ ਨੇ ਓਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,</verse>
				<verse number="35">ਸਗੋਂ ਓਹ ਓਹਨਾਂ ਕੌਮਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,</verse>
				<verse number="36">ਅਤੇ ਓਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।</verse>
				<verse number="37">ਉਨ੍ਹਾਂ ਨੇ ਆਪਣੇ ਪੁੱਤ੍ਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।</verse>
				<verse number="38">ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤ੍ਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ, ਸੋ ਦੇਸ ਲਹੂ ਨਾਲ ਪਲੀਤ ਹੋਇਆ।।</verse>
				<verse number="39">ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੀਂ ਕਰਤੱਬੀਂ ਜ਼ਨਾਹਕਾਰ ਠਹਿਰੇ।</verse>
				<verse number="40">ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।</verse>
				<verse number="41">ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਭਈ ਉਨ੍ਹਾਂ ਦੇ ਦੁਸ਼ਮਨ ਉਨ੍ਹਾਂ ਉੱਤੇ ਹੁਕਮ ਕਰਨ।</verse>
				<verse number="42">ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਓਹਨਾਂ ਦੇ ਹੱਥਾਂ ਹੇਠ ਅਧੀਨ ਹੋ ਗਏ।</verse>
				<verse number="43">ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।</verse>
				<verse number="44">ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁਖ ਨੂੰ ਵੇਖਿਆ।</verse>
				<verse number="45">ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।</verse>
				<verse number="46">ਉਨ੍ਹਾਂ ਨੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।।</verse>
				<verse number="47">ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਭਈ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!</verse>
				<verse number="48">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੀਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ \ਆਮੀਨ!\ ਹਲਲੂਯਾਹ!।।</verse>
			</chapter>
			<chapter number="107">
				<verse number="1">ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!</verse>
				<verse number="2">ਯਹੋਵਾਹ ਦੇ ਛੁਡਾਏ ਹੋਏ ਏਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।</verse>
				<verse number="3">ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ।।</verse>
				<verse number="4">ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।</verse>
				<verse number="5">ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।</verse>
				<verse number="6">ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।</verse>
				<verse number="7">ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚਲੇ ਜਾਣ।</verse>
				<verse number="8">ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!</verse>
				<verse number="9">ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।।</verse>
				<verse number="10">ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁਖ ਤੇ ਲੋਹੇ ਨਾਲ ਜਕੜੇ ਹੋਏ ਸਨ,</verse>
				<verse number="11">ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੀ ਸਲਾਹ ਨੂੰ ਤੁੱਛ ਜਾਤਾ,</verse>
				<verse number="12">ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,</verse>
				<verse number="13">ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।</verse>
				<verse number="14">ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।</verse>
				<verse number="15">ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!</verse>
				<verse number="16">ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ ਟੋਟੇ ਕਰ ਦਿੱਤੇ।।</verse>
				<verse number="17">ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁਖ ਭੋਗਦੇ ਹਨ,</verse>
				<verse number="18">ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਅੱਪੜਦੇ ਹਨ।</verse>
				<verse number="19">ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।</verse>
				<verse number="20">ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।</verse>
				<verse number="21">ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!</verse>
				<verse number="22">ਓਹ ਧੰਨਵਾਦ ਦੇ ਬਲੀਦਾਨ ਚੜ੍ਹਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।।</verse>
				<verse number="23">ਜਿਹੜੇ ਜਹਾਜ਼ਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,</verse>
				<verse number="24">ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੁੰਘਿਆਈ ਵਿੱਚ ਵੇਖਦੇ ਹਨ।</verse>
				<verse number="25">ਉਹ ਹੁਕਮ ਦੇ ਕੇ ਤੁਫ਼ਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।</verse>
				<verse number="26">ਓਹ ਅਕਾਸ਼ ਤੀਕੁਰ ਚੜ੍ਹ ਜਾਂਦੇ, ਓਹ ਡੁੰਘਾਣ ਵਿੱਚ ਆ ਪੈਂਦੇ ਹਨ, ਉਨ੍ਹਾਂ ਦਾ ਜੀ ਦੁਖ ਦੇ ਕਾਰਨ ਢਲ ਜਾਂਦਾ ਹੈ,</verse>
				<verse number="27">ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਙੁ ਡਿੱਗਦੇ ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।</verse>
				<verse number="28">ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।</verse>
				<verse number="29">ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।</verse>
				<verse number="30">ਤਾਂ ਓਹ ਉਸ ਦੇ ਥਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ।</verse>
				<verse number="31">ਕਾਸ਼ ਕਿ ਓਹ ਯਹੋਵਾਹ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!</verse>
				<verse number="32">ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।।</verse>
				<verse number="33">ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,</verse>
				<verse number="34">ਉਸ ਦੇ ਵਾਸੀਆਂ ਦੀ ਬੁਰਿਆਈ ਦੇ ਕਾਰਨ ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।</verse>
				<verse number="35">ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,</verse>
				<verse number="36">ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਭਈ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,</verse>
				<verse number="37">ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।</verse>
				<verse number="38">ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।</verse>
				<verse number="39">ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।</verse>
				<verse number="40">ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ। ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।</verse>
				<verse number="41">ਪਰ ਉਹ ਕੰਗਾਲ ਨੂੰ ਦੁਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।</verse>
				<verse number="42">ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।</verse>
				<verse number="43">ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।।</verse>
			</chapter>
			<chapter number="108">
				<verse number="1">ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!</verse>
				<verse number="2">ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫ਼ਜਰ ਨੂੰ ਵੀ ਜਗਾ ਦਿਆਂਗਾ!</verse>
				<verse number="3">ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ।</verse>
				<verse number="4">ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ!</verse>
				<verse number="5">ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।।</verse>
				<verse number="6">ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇਹ।</verse>
				<verse number="7">ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ।</verse>
				<verse number="8">ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,</verse>
				<verse number="9">ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫਲਿਸਤ ਉੱਤੇ ਮੈਂ ਨਾਰਾ ਮਾਰਾਂਗਾ।।</verse>
				<verse number="10">ਕੌਣ ਮੈਨੂੰ ਉਸ ਫਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੀਕ ਮੇਰੀ ਅਗਵਾਈ ਕਰੇਗਾ</verse>
				<verse number="11">ਹੇ ਪਰਮੇਸ਼ੁਰ, ਕੀ ਤੈਂ ਸਾਨੂੰ ਤਿਆਗ ਨਹੀਂ ਦਿੱਤਾ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾॽ</verse>
				<verse number="12">ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ।</verse>
				<verse number="13">ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।।</verse>
			</chapter>
			<chapter number="109">
				<verse number="1">ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹੁ,</verse>
				<verse number="2">ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲ੍ਹਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।</verse>
				<verse number="3">ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।</verse>
				<verse number="4">ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।</verse>
				<verse number="5">ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।।</verse>
				<verse number="6">ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜਾ ਰਹੇ!</verse>
				<verse number="7">ਆਪਣੇ ਨਿਆਉਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!</verse>
				<verse number="8">ਉਹ ਦੇ ਦਿਨ ਥੋੜੇ ਹੋਣ, ਉਹ ਦਾ ਹੁੱਦਾ ਕੋਈ ਹੋਰ ਲਵੇ!</verse>
				<verse number="9">ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਤੀਵੀਂ ਰੰਡੀ ਹੋ ਜਾਵੇ!</verse>
				<verse number="10">ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਂਵਾਂ ਤੋਂ ਦੂਰ ਟੁੱਕਰ ਲੱਭਣ!</verse>
				<verse number="11">ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!</verse>
				<verse number="12">ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!</verse>
				<verse number="13">ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਓਹਨਾਂ ਦਾ ਨਾਉਂ ਮਿਟਾਇਆ ਜਾਵੇ!</verse>
				<verse number="14">ਉਹ ਦੇ ਪਿਉ ਦਾਦਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!</verse>
				<verse number="15">ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਭਈ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,</verse>
				<verse number="16">ਕਿਉਂਕਿ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,</verse>
				<verse number="17">ਹਾਂ ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,</verse>
				<verse number="18">ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਙੁ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਙੁ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਙੁ ਸਮਾਈ ਹੋਈ ਸੀ।</verse>
				<verse number="19">ਉਹ ਉਸ ਲਈ ਉਸ ਲੀੜੇ ਵਾਂਙੁ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਙੁ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!</verse>
				<verse number="20">ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!</verse>
				<verse number="21">ਪਰ ਤੂੰ, ਹੇ ਪ੍ਰਭੁ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,</verse>
				<verse number="22">ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ।</verse>
				<verse number="23">ਮੈਂ ਢਲਦੀ ਛਾਂ ਵਾਂਙੁ ਜਾਂਦਾ ਰਿਹਾ, ਮੈਂ ਸਲਾ ਵਾਂਙੁ ਝਾੜਿਆ ਜਾਂਦਾ,</verse>
				<verse number="24">ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿਸਾ ਹੋ ਗਿਆ ਹੈ।</verse>
				<verse number="25">ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।</verse>
				<verse number="26">ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,</verse>
				<verse number="27">ਭਈ ਓਹ ਜਾਣਨ ਕਿ ਏਹ ਤੇਰਾ ਹੀ ਹੱਥ ਹੈ, ਅਤੇ ਤੈਂ, ਹੇ ਯਹੋਵਾਹ, ਏਹ ਕੀਤਾ ਹੈ।</verse>
				<verse number="28">ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇਹ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!</verse>
				<verse number="29">ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਙੁ ਕੱਜਣ!</verse>
				<verse number="30">ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਸ ਦੀ ਉਸਤਤ ਕਰਾਂਗਾ।</verse>
				<verse number="31">ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜਾ ਰਹੇਗਾ, ਭਈ ਉਹ ਦੀ ਜਾਨ ਦੇ ਨਿਆਉਂਕਾਰਾਂ ਤੋਂ ਬਚਾਵੇ।।</verse>
			</chapter>
			<chapter number="110">
				<verse number="1">ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।</verse>
				<verse number="2">ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।</verse>
				<verse number="3">ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।</verse>
				<verse number="4">ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।</verse>
				<verse number="5">ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,</verse>
				<verse number="6">ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ ਸੁੱਟੇਗਾ।</verse>
				<verse number="7">ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।।</verse>
			</chapter>
			<chapter number="111">
				<verse number="1">	ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।</verse>
				<verse number="2">ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।</verse>
				<verse number="3">ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।</verse>
				<verse number="4">ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।</verse>
				<verse number="5">ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।</verse>
				<verse number="6">ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।</verse>
				<verse number="7">ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਉਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।</verse>
				<verse number="8">ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿੱਧਿਆਈ ਨਾਲ ਕੀਤੇ ਗਏ ਹਨ।</verse>
				<verse number="9">ਉਹ ਨੇ ਆਪਣੀ ਪਰਜਾ ਲਈ ਨਿਸਤਾਰਾ ਘੱਲਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ!</verse>
				<verse number="10">ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੀਕ ਬਣੀ ਰਹੇਗੀ।।</verse>
			</chapter>
			<chapter number="112">
				<verse number="1">	ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।</verse>
				<verse number="2">ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ।</verse>
				<verse number="3">ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।</verse>
				<verse number="4">ਸਚਿਆਂਰਾਂ ਲਈ ਅਨ੍ਹੇਰੇ ਵਿੱਚੋਂ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ।</verse>
				<verse number="5">ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।</verse>
				<verse number="6">ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।</verse>
				<verse number="7">ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।</verse>
				<verse number="8">ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।</verse>
				<verse number="9">ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।</verse>
				<verse number="10">ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।।</verse>
			</chapter>
			<chapter number="113">
				<verse number="1">ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!</verse>
				<verse number="2">ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ!</verse>
				<verse number="3">ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!</verse>
				<verse number="4">ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।</verse>
				<verse number="5">ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ,</verse>
				<verse number="6">ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,</verse>
				<verse number="7">ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,</verse>
				<verse number="8">ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।</verse>
				<verse number="9">ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।।</verse>
			</chapter>
			<chapter number="114">
				<verse number="1">ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,</verse>
				<verse number="2">ਤਾਂ ਯਹੂਦਾਹ ਉਹ ਦਾ ਪਵਿੱਤਰ ਅਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।</verse>
				<verse number="3">ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!</verse>
				<verse number="4">ਪਹਾੜ ਛੱਤਰਿਆਂ ਵਾਂਙੁ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਙੁ।</verse>
				<verse number="5">ਹੇ ਸਮੁੰਦਰ, ਤੈਨੂੰ ਕੀ ਹੋਇਆ ਭਈ ਤੂੰ ਨੱਠਦਾ ਹੈਂॽ ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂॽ</verse>
				<verse number="6">ਹੇ ਪਹਾੜ੍ਹੋ, ਤੁਸੀਂ ਛੱਤਰਿਆਂ ਵਾਂਙੁ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਙੁ ਕਿਉਂ ਟੱਪਦੇ ਹੋॽ</verse>
				<verse number="7">ਹੇ ਧਰਤੀ, ਪ੍ਰਭੁ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,</verse>
				<verse number="8">ਜਿਹ ਨੇ ਚਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।।</verse>
			</chapter>
			<chapter number="115">
				<verse number="1">ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇਹ!</verse>
				<verse number="2">ਕੌਮਾਂ ਕਿਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊॽ</verse>
				<verse number="3">ਸਾਡਾ ਪਰਮੇਸ਼ੁਰ ਸੁਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।</verse>
				<verse number="4">ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।</verse>
				<verse number="5">ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,</verse>
				<verse number="6">ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,</verse>
				<verse number="7">ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਦਿੰਦੇ ਹਨ!</verse>
				<verse number="8">ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।</verse>
				<verse number="9">ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।</verse>
				<verse number="10">ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ, ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ</verse>
				<verse number="11">ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।</verse>
				<verse number="12">ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!</verse>
				<verse number="13">ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!</verse>
				<verse number="14">ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!</verse>
				<verse number="15">ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।</verse>
				<verse number="16">ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ।</verse>
				<verse number="17">ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।</verse>
				<verse number="18">ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗੇ, ਹੁਣ ਤੋਂ ਲੈ ਕੇ ਸਦੀਪਕਾਲ ਤੀਕ। ਹਲਲੂਯਾਹ!।।</verse>
			</chapter>
			<chapter number="116">
				<verse number="1">ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।</verse>
				<verse number="2">ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।</verse>
				<verse number="3">ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁਖ ਤੇ ਸੋਗ ਮਿਲਿਆ।</verse>
				<verse number="4">ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, - ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲੈ!</verse>
				<verse number="5">ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ।</verse>
				<verse number="6">ਯਹੋਵਾਹ ਭੋਲਿਆਂ ਦੀ ਰੱਛਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।</verse>
				<verse number="7">ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,</verse>
				<verse number="8">ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਤੋਂ ਤਿਲਕਣ ਤੋਂ ਛੁਡਾਇਆ ਹੈ।</verse>
				<verse number="9">ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ।</verse>
				<verse number="10">ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,</verse>
				<verse number="11">ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਭਈ ਹਰੇਕ ਆਦਮੀ ਝੂਠਾ ਹੈ।</verse>
				<verse number="12">ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ ਮੈਂ ਉਹ ਨੂੰ ਕੀ ਮੋੜ ਕੇ ਦਿਆਂॽ</verse>
				<verse number="13">ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਉੱਤੇ ਪੁਕਾਰਾਂਗਾ।</verse>
				<verse number="14">ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।</verse>
				<verse number="15">ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!</verse>
				<verse number="16">ਹੇ ਯਹੋਵਾਹ, ਮੈਂ ਸੱਚ ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ,ਤੇਰੀ ਗੋੱਲੀ ਦਾ ਪੁੱਤ੍ਰ, ਤੈਂ ਤਾਂ ਮੇਰੇ ਬੰਧਨ ਖੋਲ੍ਹੇ ਹਨ।</verse>
				<verse number="17">ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।</verse>
				<verse number="18">ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।।</verse>
			</chapter>
			<chapter number="117">
				<verse number="1">ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋਂ, ਉਹ ਦੇ ਗੁਣ ਗਾਓ!</verse>
				<verse number="2">ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।।</verse>
			</chapter>
			<chapter number="118">
				<verse number="1">ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!</verse>
				<verse number="2">ਇਸਰਾਏਲ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।</verse>
				<verse number="3">ਹਾਰੂਨ ਦਾ ਘਰਾਣਾ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ</verse>
				<verse number="4">ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਭਈ ਉਹ ਦੀ ਦਯਾ ਸਦੀਪਕ ਹੈ!।।</verse>
				<verse number="5">ਮੈਂ ਦੁਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁਲ੍ਹੇ ਥਾਂ ਵਿੱਚ ਰੱਖਿਆ,</verse>
				<verse number="6">ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ</verse>
				<verse number="7">ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ।</verse>
				<verse number="8">ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।</verse>
				<verse number="9">ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।।</verse>
				<verse number="10">ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।</verse>
				<verse number="11">ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।</verse>
				<verse number="12">ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਙੁ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਙੁ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ</verse>
				<verse number="13">ਤੈਂ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।</verse>
				<verse number="14">ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ।</verse>
				<verse number="15">ਧਰਮੀਆਂ ਦਿਆਂ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।</verse>
				<verse number="16">ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।</verse>
				<verse number="17">ਮੈ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਨਣ ਕਰਾਂਗਾ।</verse>
				<verse number="18">ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।</verse>
				<verse number="19">ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।</verse>
				<verse number="20">ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।।</verse>
				<verse number="21">ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੈਂ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।</verse>
				<verse number="22">ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।</verse>
				<verse number="23">ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।</verse>
				<verse number="24">ਏਹ ਦਿਨ ਯਹੋਵਾਹ ਨੇ ਬਣਾਇਆ ਹੈ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ!</verse>
				<verse number="25">ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕਰ!</verse>
				<verse number="26">ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸਾਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।</verse>
				<verse number="27">ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, - ਜਗਵੇਦੀ ਦੇ ਸਿੰਙਾਂ ਤੀਕ।</verse>
				<verse number="28">ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ, ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।</verse>
				<verse number="29">ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।।</verse>
			</chapter>
			<chapter number="119">
				<verse number="1">	 ਧੰਨ ਓਹ ਹਨ ਜਿਹੜੇ ਪਰਮ ਚਾਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ!</verse>
				<verse number="2">ਧੰਨ ਓਹ ਹਨ ਜਿਹੜੇ ਉਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਮਨੋਂ ਤਨੋਂ ਉਹ ਨੂੰ ਭਾਲਦੇ ਹਨ!</verse>
				<verse number="3">ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।</verse>
				<verse number="4">ਤੈਂ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਭਈ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਨਾ ਕਰੀਏ।</verse>
				<verse number="5">ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਨਾ ਕਰਨ ਲਈ ਪੱਕੀ ਹੋਵੇ!</verse>
				<verse number="6">ਜਦ ਮੈਂ ਤੇਰੇ ਸਾਰੇ ਹੁਕਮਾਂ ਉੱਤੇ ਗੌਹ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।</verse>
				<verse number="7">ਜਦ ਮੈਂ ਤੇਰਿਆਂ ਸੱਚਿਆਂ ਨਿਆਵਾਂ ਨੂੰ ਸਿੱਖ ਲਵਾਂਗਾ। ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।</verse>
				<verse number="8">ਮੈਂ ਤੇਰੀਆਂ ਬਿਧੀਆਂ ਦੀ ਪਾਲਨਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇਹ!।।</verse>
				<verse number="9">ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇॽ ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।</verse>
				<verse number="10">ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇਹ!</verse>
				<verse number="11">ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ!</verse>
				<verse number="12">ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!</verse>
				<verse number="13">ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਵਾਂ ਦਾ ਨਿਰਨਾ ਕੀਤਾ।</verse>
				<verse number="14">ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।</verse>
				<verse number="15">ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਹ ਕਰਾਂਗਾ।</verse>
				<verse number="16">ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਾਰਾਂਗਾ।।</verse>
				<verse number="17">ਆਪਣੇ ਸੇਵਕ ਉੱਤੇ ਉਪਕਾਰ ਕਰ ਭਈ ਮੈਂ ਜੀਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਨਾ ਕਰਾਂ।</verse>
				<verse number="18">ਮੇਰੀਆਂ ਅੱਖਾਂ ਖੋਲ੍ਹ, ਭਈ ਮੈਂ ਤੇਰੀ ਬਿਵਸਥਾ ਦੀਆਂ ਅਚਰਜ ਗੱਲਾਂ ਨੂੰ ਵੇਖਾਂ!</verse>
				<verse number="19">ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।</verse>
				<verse number="20">ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਵਾਂ ਦੀ ਤਾਂਘ ਵਿੱਚ ਟੁੱਟਦੀ ਹੈ।</verse>
				<verse number="21">ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।</verse>
				<verse number="22">ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਰੇਹੜ ਦੇਹ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!</verse>
				<verse number="23">ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।</verse>
				<verse number="24">ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।।</verse>
				<verse number="25">ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!</verse>
				<verse number="26">ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੈਂ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!</verse>
				<verse number="27">ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ ਕੰਮਾਂ ਉੱਤੇ ਧਿਆਨ ਲਾਵਾਂਗਾ।</verse>
				<verse number="28">ਮੇਰੀ ਜਾਨ ਉਦਾਸੀ ਦੇ ਕਾਰਨ ਢਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!</verse>
				<verse number="29">ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖ਼ਸ਼ ਦੇਹ!</verse>
				<verse number="30">ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਵਾਂ ਨੂੰ ਆਪਣੇ ਸਨਮੁਖ ਰੱਖਿਆ।</verse>
				<verse number="31">ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!</verse>
				<verse number="32">ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈਂ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਵਾਂਗਾ!।।</verse>
				<verse number="33">ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੀਕ ਉਹ ਨੂੰ ਸੰਭਾਲੀ ਰੱਖਾਂਗਾ।</verse>
				<verse number="34">ਮੈਨੂੰ ਸਮਝ ਦੇਹ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਨਾ ਕਰਾਂਗਾ।</verse>
				<verse number="35">ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!</verse>
				<verse number="36">ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ, -</verse>
				<verse number="37">ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇਹ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!</verse>
				<verse number="38">ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈ ਮੰਨਣ ਵਾਲਿਆਂ ਦੇ ਲਈ ਹੈ।</verse>
				<verse number="39">ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇਹ, ਤੇਰੇ ਨਿਆਉਂ ਭਲੇ ਹਨ!</verse>
				<verse number="40">ਵੇਖ, ਮੈਂ ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!।।</verse>
				<verse number="41">ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!</verse>
				<verse number="42">ਤਾਂ ਮੈਂ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,</verse>
				<verse number="43">ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਵਾਂ ਉੱਤੇ ਮੇਰੀ ਆਸ ਹੈ,</verse>
				<verse number="44">ਤਾਂ ਮੈਂ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੀਕ ਪਾਲਨਾ ਕਰਾਂਗਾ,</verse>
				<verse number="45">ਅਤੇ ਮੈਂ ਖੁਲ੍ਹਮਖੁਲ੍ਹਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।</verse>
				<verse number="46">ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।</verse>
				<verse number="47">ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।</verse>
				<verse number="48">ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।।</verse>
				<verse number="49">ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੈਂ ਮੈਨੂੰ ਆਸ ਦੁਆਈ ਹੈ!</verse>
				<verse number="50">ਏਹੀ ਮੇਰੇ ਦੁਖ ਵਿੱਚ ਮੇਰੀ ਤਸੱਲੀ ਹੈ, ਭਈ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।</verse>
				<verse number="51">ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁਖ ਨਾ ਹੋਇਆ।</verse>
				<verse number="52">ਹੇ ਯਹੋਵਾਹ, ਮੈਂ ਤੇਰੇ ਪਰਾਚੀਨ ਨਿਆਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।</verse>
				<verse number="53">ਮੇਰਾ ਗੁੱਸਾ ਭਖ ਉੱਠਿਆ ਹੈ, ਭਈ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।</verse>
				<verse number="54">ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।</verse>
				<verse number="55">ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਨਾ ਕੀਤੀ।</verse>
				<verse number="56">ਇਹ ਮੈਨੂੰ ਏਸ ਲਈ ਹੋਇਆ, ਭਈ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।।</verse>
				<verse number="57">ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਨਾ ਕਰਾਂਗਾ।</verse>
				<verse number="58">ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ!</verse>
				<verse number="59">ਮੈਂ ਆਪਣੇ ਚਾਲ ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।</verse>
				<verse number="60">ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਭਈ ਤੇਰੇ ਹੁਕਮਾਂ ਦੀ ਪਾਲਨਾ ਕਰਾਂ।</verse>
				<verse number="61">ਦੁਸ਼ਟਾਂ ਦੇ ਬੰਨ੍ਹਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ ।</verse>
				<verse number="62">ਤੇਰੇ ਧਰਮ ਦਿਆਂ ਨਿਆਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।</verse>
				<verse number="63">ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਦੇ ਹਨ।</verse>
				<verse number="64">ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆੰ ਮੈਨੂੰ ਸਿੱਖਲਾ!।।</verse>
				<verse number="65">ਆਪਣੇ ਸੇਵਕ ਨਾਲ ਤੈਂ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ।</verse>
				<verse number="66">ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।</verse>
				<verse number="67">ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸਾਂ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਨਾ ਕਰਦਾ ਹਾਂ।</verse>
				<verse number="68">ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।</verse>
				<verse number="69">ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।</verse>
				<verse number="70">ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।</verse>
				<verse number="71">ਮੇਰੇ ਲਈ ਭਲਾ ਹੈ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।</verse>
				<verse number="72">ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਾਂ ਤੋਂ ਚੰਗੀ ਹੈ!।।</verse>
				<verse number="73">ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇਹ ਭਈ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।</verse>
				<verse number="74">ਜਿਹੜੇ ਤੇਰਾ ਭੈ ਮੰਨਦੇ ਹਨ ਓਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।</verse>
				<verse number="75">ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਉਂ ਧਰਮ ਦੇ ਹਨ, ਸੋ ਤੈਂ ਵਫ਼ਾਦਾਰੀ ਨਾਲ ਮੈਨੂੰ ਦੁਖ ਦਿੱਤਾ।</verse>
				<verse number="76">ਤੇਰੀ ਦਯਾ ਮੈਨੂੰ ਸ਼ਾਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।</verse>
				<verse number="77">ਤੇਰੀਆਂ ਦਿਆਲਗੀਆਂ ਮੈਨੂੰ ਮਿਲ ਜਾਣ ਭਈ ਮੈਂ ਜੀਉਂਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!</verse>
				<verse number="78">ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।</verse>
				<verse number="79">ਤੇਰੇ ਭੈ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਓਹ ਜੋ ਤੇਰੀਆਂ ਸਾਖੀਆਂ ਨੂੰ ਜਾਣਦੇ ਹਨ।</verse>
				<verse number="80">ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ, ਭਈ ਮੈਂ ਲੱਜਿਆਵਾਨ ਨਾ ਹੋਵਾਂ!।।</verse>
				<verse number="81">ਮੈਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।</verse>
				<verse number="82">ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ</verse>
				<verse number="83">ਮੈਂ ਤਾਂ ਧੂੰਏਂ ਵਿੱਚ ਦੀ ਮਸ਼ਕ ਵਾਂਙੁ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।</verse>
				<verse number="84">ਤੇਰੇ ਸੇਵਕ ਦੇ ਦਿਨ ਕਿੰਨੇਕੁ ਹਨॽ ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਉਂ ਕਰੇਂਗਾॽ</verse>
				<verse number="85">ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।</verse>
				<verse number="86">ਤੇਰੇ ਸਾਰੇ ਹੁਕਮ ਸੱਚੇ ਹਨ, ਓਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!</verse>
				<verse number="87">ਓਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।</verse>
				<verse number="88">ਆਪਣੀ ਦਯਾ ਦੇ ਅਨੁਸਾਰ ਮੈਨੂੰ ਜੀਉਂਦਾ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਨਾ ਕਰਾਂਗਾ।।</verse>
				<verse number="89">ਹੇ ਯਹੋਵਾਹ, ਸਦਾ ਤੀਕ ਤੇਰਾ ਬਚਨ ਅਕਾਸ਼ ਉੱਤੇ ਇਸਥਿਰ ਹੈ!</verse>
				<verse number="90">ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੈਂ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।</verse>
				<verse number="91">ਓਹ ਤੇਰੇ ਨਿਆਵਾਂ ਅਨੁਸਾਰ ਅੱਜ ਤੀਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।</verse>
				<verse number="92">ਜੇ ਤੇਰੇ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁਖ ਵਿੱਚ ਨਾਸ ਹੋ ਜਾਂਦਾ।</verse>
				<verse number="93">ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ।</verse>
				<verse number="94">ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਬਿਲ ਰਿਹਾ!</verse>
				<verse number="95">ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।</verse>
				<verse number="96">ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰਾ ਹੁਕਮਨਾਮਾ ਬਹੁਤ ਲੰਮਾ ਚੌੜਾ ਹੈ।।</verse>
				<verse number="97">ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!</verse>
				<verse number="98">ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।</verse>
				<verse number="99">ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।</verse>
				<verse number="100">ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।</verse>
				<verse number="101">ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਤੇਰੇ ਬਚਨ ਦੀ ਪਾਲਨਾ ਕਰਾਂ।</verse>
				<verse number="102">ਤੇਰਿਆਂ ਨਿਆਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੈਂ ਮੈਨੂੰ ਸਿੱਖਿਆ ਦਿੱਤੀ ਹੈ।</verse>
				<verse number="103">ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਤ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿਠੇ!</verse>
				<verse number="104">ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਏਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।।</verse>
				<verse number="105">ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।</verse>
				<verse number="106">ਮੈਂ ਸੌਂਹ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਭਈ ਮੈਂ ਤੇਰੇ ਧਰਮ ਦੇ ਨਿਆਵਾਂ ਦੀ ਪਾਲਨਾ ਕਰਾਂਗਾ।</verse>
				<verse number="107">ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜੀਉਂਦਾ ਰੱਖ!</verse>
				<verse number="108">ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰ ਕੇ ਗਰਹਿਣ ਕਰ, ਅਤੇ ਆਪਣੇ ਨਿਆਉਂ ਮੈਨੂੰ ਸਿਖਲਾ।</verse>
				<verse number="109">ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!</verse>
				<verse number="110">ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਅਵਾਰਾ ਨਹੀਂ ਹੋਇਆ।</verse>
				<verse number="111">ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਓਹ ਤਾਂ ਮੇਰੇ ਮਨ ਦੀ ਖੁਸ਼ੀ ਹਨ।</verse>
				<verse number="112">ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਭਈ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੀਕ ਸਦਾ ਹੀ ਪੂਰਾ ਕਰਾਂ।।</verse>
				<verse number="113">ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।</verse>
				<verse number="114">ਤੂੰ ਮੇਰੀ ਪਨਾਹਗਾਹ ਤੇ ਮੇਰੀ ਢਾਲ ਹੈ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।</verse>
				<verse number="115">ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਭਈ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!</verse>
				<verse number="116">ਆਪਣੇ ਬਚਨ ਅਨੁਸਾਰ ਮੈਨੂੰ ਥਮ੍ਹ ਭਈ ਮੈਂ ਜੀਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!</verse>
				<verse number="117">ਮੈਨੂੰ ਸਾਂਭ ਤਾਂ ਮੈਂ ਬਚ ਜਾਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਹ ਕਰਾਂਗਾ।</verse>
				<verse number="118">ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੈਂ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।</verse>
				<verse number="119">ਧਰਤੀ ਦੇ ਸਾਰੇ ਦੁਸ਼ਟਾਂ ਨੂੰ ਤੂੰ ਖੋਟ ਵਾਂਙੁ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।</verse>
				<verse number="120">ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰਿਆਂ ਨਿਆਵਾਂ ਤੋਂ ਡਰਦਾ ਹਾਂ।।</verse>
				<verse number="121">ਮੈਂ ਨਿਆਉਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!</verse>
				<verse number="122">ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!</verse>
				<verse number="123">ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।</verse>
				<verse number="124">ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।</verse>
				<verse number="125">ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖ਼ਸ਼, ਭਈ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।</verse>
				<verse number="126">ਏਹ ਯਹੋਵਾਹ ਦੇ ਕੰਮ ਦਾ ਵੇਲਾ ਹੈ, - ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!</verse>
				<verse number="127">ਏਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!</verse>
				<verse number="128">ਏਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹੈਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।।</verse>
				<verse number="129">ਤੇਰੀਆਂ ਸਾਖੀਆਂ ਅਚਰਜ ਹਨ, ਏਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਨਾ ਕਰਦੀ ਹੈ!</verse>
				<verse number="130">ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖ਼ਸ਼ਦਾ ਹੈ।</verse>
				<verse number="131">ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸਾਂ।</verse>
				<verse number="132">ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੈਂ।</verse>
				<verse number="133">ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾ ਦੇਹ, ਭਈ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।</verse>
				<verse number="134">ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਭਈ ਮੈਂ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਾਂ।</verse>
				<verse number="135">ਆਪਣੇ ਮੁਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।</verse>
				<verse number="136">ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਨਾ ਨਹੀਂ ਕਰਦੀਆਂ।</verse>
				<verse number="137">ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਉਂ ਸਿੱਧੇ ਹਨ।</verse>
				<verse number="138">ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।</verse>
				<verse number="139">ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।</verse>
				<verse number="140">ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।</verse>
				<verse number="141">ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!</verse>
				<verse number="142">ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸਤ ਹੈ।</verse>
				<verse number="143">ਦੁਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।</verse>
				<verse number="144">ਤੇਰੀਆਂ ਸਾਖੀਆਂ ਸਦਾ ਤੀਕ ਧਰਮ ਦੀਆਂ ਹਨ, ਮੈਨੂੰ ਸਮਝ ਦੇਹ ਤਾਂ ਮੈਂ ਜੀਉਂਦਾ ਰਹਾਂਗਾ।।</verse>
				<verse number="145">ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!</verse>
				<verse number="146">ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਨਾ ਕਰਾਂਗਾ!</verse>
				<verse number="147">ਮੈਂ ਪੌਹ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।</verse>
				<verse number="148">ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁਲ੍ਹੀਆਂ ਰਹੀਆਂ, ਭਈ ਤੇਰੇ ਬਚਨ ਵਿੱਚ ਲੀਨ ਹੋਵਾਂ।</verse>
				<verse number="149">ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਉਂ ਅਨੁਸਾਰ ਮੈਨੂੰ ਜੀਉਂਦਾ ਰੱਖ!</verse>
				<verse number="150">ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।</verse>
				<verse number="151">ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!</verse>
				<verse number="152">ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਭਈ ਤੈਂ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।। ਰੇਸ਼</verse>
				<verse number="153">ਮੇਰੇ ਦੁਖ ਨੂੰ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!</verse>
				<verse number="154">ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇਹ, ਆਪਣੇ ਬਚਨ ਨਾਲ ਮੈਨੂੰ ਜੀਉਂਦਾ ਰੱਖ!</verse>
				<verse number="155">ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਭਈ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।</verse>
				<verse number="156">ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਵਾਂ ਅਨੁਸਾਰ ਮੈਨੂੰ ਜੀਉਂਦਾ ਰੱਖ!</verse>
				<verse number="157">ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।</verse>
				<verse number="158">ਮੈਂ ਚਾਲ ਬਾਜ਼ਾਂ ਨੂੰ ਵੇਖਿਆ ਅਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਨਾ ਨਹੀਂ ਕਰਦੇ।</verse>
				<verse number="159">ਵੇਖ, ਭਈ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜੀਉਂਦਾ ਰੱਖ!</verse>
				<verse number="160">ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਉਂ ਸਦਾ ਤੀਕ ਹੈ।।</verse>
				<verse number="161">ਸਰਦਾਰਾਂ ਨੇ ਧਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈ ਰੱਖਦਾ ਹੈ।</verse>
				<verse number="162">ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਦਾਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!</verse>
				<verse number="163">ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।</verse>
				<verse number="164">ਤੇਰੇ ਧਰਮ ਦੇ ਨਿਆਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਤ ਵਾਰ ਤੇਰੀ ਉਸਤਤ ਕਰਦਾ ਹਾਂ।</verse>
				<verse number="165">ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।</verse>
				<verse number="166">ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।</verse>
				<verse number="167">ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!</verse>
				<verse number="168">ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਏਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।।</verse>
				<verse number="169">ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇਹ!</verse>
				<verse number="170">ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!</verse>
				<verse number="171">ਮੇਰੇ ਬੁੱਲ੍ਹ ਤੇਰੇ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਲਾਉਂਦਾ ਹੈਂ।</verse>
				<verse number="172">ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।</verse>
				<verse number="173">ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।</verse>
				<verse number="174">ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!</verse>
				<verse number="175">ਮੇਰੀ ਜਾਨ ਜੀਉਂਦੀ ਰਹੇ ਭਈ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਉਂ ਮੇਰੀ ਸਹਾਇਤਾ ਕਰਨ।</verse>
				<verse number="176">ਮੈਂ ਗੁਆਚੀ ਹੋਈ ਭੇਡ ਵਾਂਙੁ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।।</verse>
			</chapter>
			<chapter number="120">
				<verse number="1">ਆਪਣੇ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੰ ਉੱਤਰ ਦਿੱਤਾ।</verse>
				<verse number="2">ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!</verse>
				<verse number="3">ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇॽ</verse>
				<verse number="4">ਸੂਰਮੇ ਦੇ ਤਿੱਖੇ ਬਾਣ, ਰਥਮੇ ਦੇ ਅੰਗਿਆਰੇ ਸਣੇ!</verse>
				<verse number="5">ਹਾਇ ਮੈਨੂੰ ਕਿ ਮੈਂ ਮਸ਼ਕ ਵਿੱਚ ਟਿਕਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!</verse>
				<verse number="6">ਮੇਰੀ ਜਾਨ ਨੇ ਸੁਲ੍ਹਾ ਦੇ ਵੈਰੀ ਕੋਲ ਬਹੁਤ ਚਿਰ ਤੀਕ ਆਪਣੇ ਵਸੇਬਾ ਕੀਤਾ ਹੈ।</verse>
				<verse number="7">ਮੈਂ ਸੁਲ੍ਹਾਂ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਓਹ ਲੜਾਈ ਚਾਹੁੰਦੇ ਹਨ!।।</verse>
			</chapter>
			<chapter number="121">
				<verse number="1">ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀॽ</verse>
				<verse number="2">ਮੇਰੀ ਸਹਾਇਤਾ ਯਹੋਵਾਹ ਤੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।</verse>
				<verse number="3">ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ,</verse>
				<verse number="4">ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ!</verse>
				<verse number="5">ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।</verse>
				<verse number="6">ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।</verse>
				<verse number="7">ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਛਿਆ ਕਰੇਗਾ, ਉਹ ਤੇਰੀ ਜਾਨ ਦੀ ਰੱਛਿਆ ਕਰੇਗਾ।</verse>
				<verse number="8">ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ ਕਰੇਗਾ!।।</verse>
			</chapter>
			<chapter number="122">
				<verse number="1">ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਭਈ ਯਹੋਵਾਹ ਦੇ ਘਰ ਨੂੰ ਚੱਲੀਏ!</verse>
				<verse number="2">ਹੇ ਯਰੂਸਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜੇ ਹਨ।</verse>
				<verse number="3">ਯਰੂਸ਼ਲਮ ਬਣਿਆ ਹੋਇਆ ਹੈ ਸੰਘਣੇ ਸ਼ਹਿਰ ਵਾਂਙੁ,</verse>
				<verse number="4">ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਭਈ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।</verse>
				<verse number="5">ਉੱਥੇ ਤਾਂ ਨਿਆਉਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਧਰੇ ਹੋਏ ਹਨ।</verse>
				<verse number="6">ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।</verse>
				<verse number="7">ਤੇਰੀ ਫ਼ਸੀਲ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਨਿਹਾਲਤਾ!</verse>
				<verse number="8">ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ!</verse>
				<verse number="9">ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਤਾਲਿਬ ਹੋਵਾਂਗਾ।।</verse>
			</chapter>
			<chapter number="123">
				<verse number="1">ਹੇ ਸੁਰਗ ਦੇ ਵਾਸੀ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!</verse>
				<verse number="2">ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਗੋੱਲੀ ਦੀਆਂ ਅੱਖਾਂ ਆਪਣੀ ਬੀਬੀ ਦੇ ਹੱਥ ਵੱਲ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਹਨ, ਜਦ ਤੀਕ ਉਹ ਸਾਡੇ ਉੱਤੇ ਤਰਸ ਨਾ ਖਾਵੇ।</verse>
				<verse number="3">ਸਾਡੇ ਉੱਤੇ ਤਰਸ ਖਾਹ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾਹ, ਅਸੀਂ ਤਾਂ ਨਿਰਾਦਰੀ ਤੋਂ ਬਹੁਤ ਹੀ ਰੱਜ ਗਏ ਹਾਂ!</verse>
				<verse number="4">ਸਾਡੀ ਜਾਨ ਸੁਖੀਆਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ!।।</verse>
			</chapter>
			<chapter number="124">
				<verse number="1">ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਉਂ ਆਖੇ, -</verse>
				<verse number="2">ਜੇ ਉਹ ਯਹੋਵਾਹ ਨਾ ਹੁੰਦਾ ਜਿਹੜਾ ਸਾਡੀ ਵੱਲ ਸੀ, ਜਦ ਆਦਮੀ ਸਾਡੇ ਵਿਰੁੱਧ ਉੱਠੇ,</verse>
				<verse number="3">ਤਾਂ ਓਹ ਸਾਨੂੰ ਜੀਉਂਦਿਆਂ ਨੂੰ ਭੱਖ ਲੈਂਦੇ, ਜਦ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,</verse>
				<verse number="4">ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, -</verse>
				<verse number="5">ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!।।</verse>
				<verse number="6">ਯਹੋਵਾਹ ਮੁਬਾਰਕ ਹੋਵੇ, ਜਿਹ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਹੋਣ ਨਾ ਦਿੱਤਾ!</verse>
				<verse number="7">ਸਾਡੀ ਜਾਨ ਚਿੜੀ ਵਾਂਙੁ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ, - ਫਾਹੀ ਟੁੱਟੀ, ਸਾਡੀ ਜਾਨ ਛੁੱਟੀ।</verse>
				<verse number="8">ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਤੇ ਧਰਤੀ ਦਾ ਕਰਤਾ ਹੈ।।</verse>
			</chapter>
			<chapter number="125">
				<verse number="1">ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!</verse>
				<verse number="2">ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।</verse>
				<verse number="3">ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।</verse>
				<verse number="4">ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ।</verse>
				<verse number="5">ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।।</verse>
			</chapter>
			<chapter number="126">
				<verse number="1">ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ!</verse>
				<verse number="2">ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!</verse>
				<verse number="3">ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!।।</verse>
				<verse number="4">ਹੇ ਯਹੋਵਾਹ, ਸਾਡੇ ਅਸੀਰਾਂ ਨੂੰ, ਦੱਖਣ ਦੀਆਂ ਨਦੀਆਂ ਵਾਂਙੁ ਮੋੜ ਲਿਆ!</verse>
				<verse number="5">ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ।</verse>
				<verse number="6">ਜਿਹੜਾ ਬੀਜਣ ਲਈ ਬੀ ਚੁੱਕ ਕੇ ਰੋਂਦਿਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!।।</verse>
			</chapter>
			<chapter number="127">
				<verse number="1">ਜੇ ਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇ ਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।</verse>
				<verse number="2">ਤੁਹਾਡਾ ਸਵੇਰ ਦਾ ਉੱਠਣਾ ਤੇ ਅਵੇਰ ਤੀਕ ਬੈਠੇ ਰਹਿਣਾ, ਤੇ ਦੁਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪ੍ਰੀਤਮ ਨੂੰ ਨੀਂਦ ਦਿੰਦਾ ਹੈ।।</verse>
				<verse number="3">ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਢਿੱਡ ਦਾ ਫਲ ਇੱਕ ਇਨਾਮ ਹੈ,</verse>
				<verse number="4">ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜੁਆਨੀ ਦੇ ਪੁੱਤ੍ਰ ਹਨ, -</verse>
				<verse number="5">ਧੰਨ ਹੈ ਉਹ ਮਰਦ ਜਿਹ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਅਜੇਹੇ ਸ਼ਰਮਿੰਦੇ ਨਾ ਹੋਣਗੇ ਜਦ ਓਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਨਗੇ!।।</verse>
			</chapter>
			<chapter number="128">
				<verse number="1">ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦਿਆਂ ਰਾਹਾਂ ਉੱਤੇ ਚੱਲਦਾ ਹੈ!</verse>
				<verse number="2">ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।</verse>
				<verse number="3">ਤੇਰੀ ਵਹੁਟੀ ਫਲਦਾਰ ਦਾਖ ਵਾਂਙੁ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਙੁ ਤੇਰੀ ਮੇਜ਼ ਦੇ ਆਲੇ ਦੁਆਲੇ ਹੋਣਗੇ।</verse>
				<verse number="4">ਵੇਖੋ, ਉਹ ਮਰਦ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ।</verse>
				<verse number="5">ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,</verse>
				<verse number="6">ਅਤੇ ਆਪਣੇ ਦੋਹਤ੍ਰੇ ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।।</verse>
			</chapter>
			<chapter number="129">
				<verse number="1">ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ ਇਸਰਾਏਲ ਇਉਂ ਆਖੇ, -</verse>
				<verse number="2">ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ!</verse>
				<verse number="3">ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮ੍ਹੇ ਲੰਮੇ ਸਿਆੜ ਮਾਰੇ!</verse>
				<verse number="4">ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।।</verse>
				<verse number="5">ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ!</verse>
				<verse number="6">ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,</verse>
				<verse number="7">ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,</verse>
				<verse number="8">ਅਤੇ ਲੰਘਣ ਵਾਲੇ ਨਹੀਂ ਆਖਦੇ, \ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ\।।</verse>
			</chapter>
			<chapter number="130">
				<verse number="1">ਹੇ ਯਹੋਵਾਹ, ਡੁੰਘਿਆਈਆਂ ਵਿੱਚੋਂ ਮੈਂ ਤੈਨੂੰ ਪੁਕਾਰਿਆ,</verse>
				<verse number="2">ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!</verse>
				<verse number="3">ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਪ੍ਰਭੁ ਜੀ, ਕੌਣ ਖੜਾ ਰਹਿ ਸੱਕਦਾॽ</verse>
				<verse number="4">ਪਰ ਤੇਰੇ ਕੋਲ ਤਾਂ ਮਾਫ਼ੀ ਹੈ, ਭਈ ਤੇਰਾ ਭੈ ਮੰਨਿਆ ਜਾਵੇ।।</verse>
				<verse number="5">ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ।</verse>
				<verse number="6">ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਹਾਂ, ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਉੱਨਾ ਹੀ ਵੱਧ ਮੇਰੀ ਜਾਨ ਪ੍ਰਭੁ ਨੂੰ ਉਡੀਕਦੀ ਹੈ।</verse>
				<verse number="7">ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ,</verse>
				<verse number="8">ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ, ਨਿਸਤਾਰਾ ਦੇਵੇਗਾ।।</verse>
			</chapter>
			<chapter number="131">
				<verse number="1">ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ ।</verse>
				<verse number="2">ਨਿਸੰਗ ਮੈਂ ਆਪਣੀ ਜਾਨ ਨੂੰ ਠੰਡਾ ਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਨਾਲ ਹੈ, ਹਾਂ, ਦੁੱਧ ਛੁਡਾਏ ਹੋਏ ਬਾਲਕ ਵਾਂਙੁ ਮੇਰੀ ਜਾਨ ਮੇਰੇ ਅੰਦਰ ਹੈ।</verse>
				<verse number="3">ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪ ਕਾਲ ਤਾਈਂ!।।</verse>
			</chapter>
			<chapter number="132">
				<verse number="1">ਹੇ ਯਹੋਵਾਹ, ਦਾਊਦ ਲਈ ਚੇਤੇ ਰੱਖ, ਉਹ ਦੇ ਸਾਰੇ ਦੁਖ,</verse>
				<verse number="2">ਜਿਹ ਨੇ ਯਹੋਵਾਹ ਦੀ ਸੌਂਹ ਖਾਧੀ, ਅਤੇ ਯਾਕੂਬ ਦੇ ਕਾਦਰ ਲਈ ਸੁੱਖਣਾ ਸੁੱਖੀ,</verse>
				<verse number="3">ਭਈ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,</verse>
				<verse number="4">ਨਾ ਆਪਣੀਆਂ ਅੱਖੀਆਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,</verse>
				<verse number="5">ਜਦ ਤੀਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ!</verse>
				<verse number="6">ਵੇਖੋ,ਅਸਾਂ ਅਫ਼ਰਾਥਾਹ ਵਿੱਚ ਉਹ ਦੀ ਖਬਰ ਸੁਣੀ, ਉਹ ਸਾਨੂੰ ਯਾਅਰ ਦੀ ਰੜ ਵਿੱਚ ਲੱਭ ਪਿਆ।</verse>
				<verse number="7">ਅਸੀਂ ਉਹ ਦੇ ਡੇਹਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਕੀ ਅੱਗੇ ਮੱਥਾ ਟੇਕੀਏ।</verse>
				<verse number="8">ਹੇ ਯਹੋਵਾਹ, ਉੱਠ, ਆਪਣੇ ਅਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!</verse>
				<verse number="9">ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,</verse>
				<verse number="10">ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!</verse>
				<verse number="11">ਯਹੋਵਾਹ ਨੇ ਦਾਊਦ ਨਾਲ ਸੱਚੀ ਸੌਂਹ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਭਈ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,</verse>
				<verse number="12">ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਨਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ ਜੁਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।</verse>
				<verse number="13">ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵੇਸੇਬੇ ਲਈ ਉਹ ਨੂੰ ਪਸੰਦ ਕੀਤਾ।</verse>
				<verse number="14">ਏਹ ਸਦਾ ਲਈ ਮੇਰਾ ਵਿਸਰਾਮ ਧਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਏਸ ਨੂੰ ਪਸੰਦ ਜੋ ਕਰ ਲਿਆ ਹੈ।</verse>
				<verse number="15">ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।</verse>
				<verse number="16">ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!</verse>
				<verse number="17">ਉੱਥੇ ਮੈਂ ਦਾਊਦ ਲਈ ਇੱਕ ਸਿੰਙ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।</verse>
				<verse number="18">ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ।।</verse>
			</chapter>
			<chapter number="133">
				<verse number="1">ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ!</verse>
				<verse number="2">ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ।</verse>
				<verse number="3">ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।</verse>
			</chapter>
			<chapter number="134">
				<verse number="1">ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,</verse>
				<verse number="2">ਪਵਿੱਤਰ ਅਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!</verse>
				<verse number="3">ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।।</verse>
			</chapter>
			<chapter number="135">
				<verse number="1">ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!</verse>
				<verse number="2">ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ,</verse>
				<verse number="3">ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ!</verse>
				<verse number="4">ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ।</verse>
				<verse number="5">ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ।</verse>
				<verse number="6">ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!</verse>
				<verse number="7">ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,</verse>
				<verse number="8">ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ।</verse>
				<verse number="9">ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, -</verse>
				<verse number="10">ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,</verse>
				<verse number="11">ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਾਵਾੜਿਆਂ ਨੂੰ।</verse>
				<verse number="12">ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।</verse>
				<verse number="13">ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ!</verse>
				<verse number="14">ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।।</verse>
				<verse number="15">ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।</verse>
				<verse number="16">ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,</verse>
				<verse number="17">ਉਨ੍ਹਾਂ ਦੇ ਕੰਨ ਤਾਂ ਹਨ ਪਰ ਉਹ ਕੰਨ ਨਹੀਂ ਲਾਉਂਦੇ ਹਨ, - ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!</verse>
				<verse number="18">ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।।</verse>
				<verse number="19">ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!</verse>
				<verse number="20">ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!</verse>
				<verse number="21">ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, - ਹਲਲੂਯਾਹ!।।</verse>
			</chapter>
			<chapter number="136">
				<verse number="1">ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।</verse>
				<verse number="2">ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।</verse>
				<verse number="3">ਪ੍ਰਭੁਆਂ ਦੇ ਪ੍ਰਭੁ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।</verse>
				<verse number="4">ਉਸੇ ਦਾ ਜੋ ਇਕੱਲਾ ਹੀ ਵੱਡੇ ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="5">ਉਸੇ ਦਾ ਜਿਹ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="6">ਉਸੇ ਦਾ ਜਿਹ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="7">ਉਸੇ ਦਾ ਜਿਹ ਨੇ ਵੱਡੀਆਂ ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="8">ਸੂਰਜ ਨੂੰ ਭਈ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="9">ਚੰਦਰਮਾ ਤੇ ਤਾਰਿਆਂ ਨੂੰ ਭਈ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="10">ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="11">ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="12">ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="13">ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="14">ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="15">ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="16">ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਵਿੱਚ ਲੈ ਤੁਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="17">ਉਸੇ ਦਾ ਜਿਸ ਵੱਡੇ ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="18">ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="19">ਅਮੋਰੀਆਂ ਦੇ ਰਾਜੇ ਸੀਹੋਨ ਨੂੰ ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="20">ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="21">ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="22">ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="23">ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="24">ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="25">ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,</verse>
				<verse number="26">ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ!।।</verse>
			</chapter>
			<chapter number="137">
				<verse number="1">ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗੇ ਪਏ, ਜਦ ਅਸਾਂ ਸੀਯੋਨ ਨੂੰ ਚੇਤੇ ਕੀਤਾ।</verse>
				<verse number="2">ਉਹ ਦੇ ਵਿੱਚ ਬੇਦ-ਮਜਨੂਆਂ ਉੱਤੇ ਅਸਾਂ ਆਪਣੀਆਂ ਬਰਬਤਾਂ ਨੂੰ ਟੰਗ ਦਿੱਤਾ,</verse>
				<verse number="3">ਕਿਉਂ ਜੋ ਉੱਥੇ ਸਾਨੂੰ ਬੰਧੂਆਂ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਭਈ ਸੀਯੋਨ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!</verse>
				<verse number="4">ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?</verse>
				<verse number="5">ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ, -</verse>
				<verse number="6">ਮੇਰੀ ਜੀਭ ਤਾਲੂ ਨਾਲ ਜਾ ਲੱਗੇ, - ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾ!</verse>
				<verse number="7">ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੀਕ ਢਾਹ ਦਿਓ!</verse>
				<verse number="8">ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੈਂ ਸਾਨੂੰ ਬਦਲਾ ਦਿੱਤਾ ਹੈ!</verse>
				<verse number="9">ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ ਕੇ ਚਟਾਨ ਉੱਤੇ ਪਟਕ ਦੇਵੇ! ।।</verse>
			</chapter>
			<chapter number="138">
				<verse number="1">ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।</verse>
				<verse number="2">ਮੈਂ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ!</verse>
				<verse number="3">ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੈਂ ਮੈਨੂੰ ਉੱਤਰ ਦਿੱਤਾ, ਤੈਂ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।</verse>
				<verse number="4">ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁਖ ਦਿਆਂ ਵਾਕਾਂ ਨੂੰ ਸੁਣਿਆ ਹੈ,</verse>
				<verse number="5">ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!</verse>
				<verse number="6">ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!</verse>
				<verse number="7">ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।</verse>
				<verse number="8">ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!</verse>
			</chapter>
			<chapter number="139">
				<verse number="1">ਹੇ ਯਹੋਵਾਹ, ਤੈਂ ਮੈਨੂੰ ਪਰਖ ਲਿਆ ਤੇ ਜਾਣ ਲਿਆ,</verse>
				<verse number="2">ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,</verse>
				<verse number="3">ਤੂੰ ਮੇਰੇ ਚੱਲਣੇ ਤੇ ਮੇਰੇ ਲੇਟਣੇ ਦੀ ਛਾਨਬੀਨ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।</verse>
				<verse number="4">ਮੇਰੀ ਜੀਭ ਉੱਤੇ ਤਾਂ ਇੱਕ ਗੱਲ ਵੀ ਨਹੀਂ, - ਵੇਖ ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।</verse>
				<verse number="5">ਤੈਂ ਮੈਨੂੰ ਅੱਗੋ ਪਿੱਛੋਂ ਘੇਰ ਰੱਖਿਆ ਹੈ, ਤੈਂ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ, -</verse>
				<verse number="6">ਇਹ ਗਿਆਨ ਮੇਰੇ ਲਈ ਅਚਰਜ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ! ।।</verse>
				<verse number="7">ਮੈਂ ਤੇਰੇ ਆਤਮਾ ਤੋਂ ਕਿੱਧਰ ਜਾਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?</verse>
				<verse number="8">ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!</verse>
				<verse number="9">ਜੇ ਮੈਂ ਫ਼ਜਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਰ ਵਿੱਚ ਜਾ ਵੱਸਾਂ,</verse>
				<verse number="10">ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!</verse>
				<verse number="11">ਜੇ ਮੈਂ ਆਖਾਂ ਭਈ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦੇ ਗਿਰਦੇ ਦਾ ਚਾਨਣ ਰਾਤ ਹੋ ਜਾਵੇਗਾ,</verse>
				<verse number="12">ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ ਦਿਨ ਵਾਂਙੁ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣਾ ਇੱਕੋ ਜਿਹੇ ਹਨ! ।।</verse>
				<verse number="13">ਤੈਂ ਤਾਂ ਮੇਰੇ ਅੰਦਰਲੇ ਅੰਗ ਰਚੇ, ਤੈਂ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।</verse>
				<verse number="14">ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ, ਤੇਰੇ ਕੰਮ ਅਚਰਜ ਹਨ, ਅਤੇ ਮੇਰੀ ਜਾਨ ਏਹ ਖੂਬ ਜਾਣਦੀ ਹੈ!</verse>
				<verse number="15">ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ।</verse>
				<verse number="16">ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿੱਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ ।</verse>
				<verse number="17">ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!</verse>
				<verse number="18">ਜੇ ਮੈਂ ਉਨ੍ਹਾਂ ਨੂੰ ਗਿਣਾਂ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।।</verse>
				<verse number="19">ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!</verse>
				<verse number="20">ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!</verse>
				<verse number="21">ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?</verse>
				<verse number="22">ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।</verse>
				<verse number="23">ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,</verse>
				<verse number="24">ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ! ।।</verse>
			</chapter>
			<chapter number="140">
				<verse number="1">ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,</verse>
				<verse number="2">ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!</verse>
				<verse number="3">ਉਨ੍ਹਾਂ ਨੇ ਨਾਗ ਵਾਂਙੁ ਆਪਣੀਆਂ ਜੀਭਾਂ ਨੂੰ ਤਿੱਖਿਆ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲਾਂ ਦੇ ਹੇਠ ਹੈ! ।। ਸਲਹ ।।</verse>
				<verse number="4">ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!</verse>
				<verse number="5">ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ ।। ਸਲਹ ।।</verse>
				<verse number="6">ਮੈਂ ਯਹੋਵਾਹ ਨੂੰ ਆਖਿਆ, ਤੂੰ ਹੀ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!</verse>
				<verse number="7">ਹੇ ਪ੍ਰਭੁ ਯਹੋਵਾਹ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਵਿੱਚ ਤੈਂ ਮੇਰੇ ਸਿਰ ਨੂੰ ਕੱਜਿਆ ਹੈ!</verse>
				<verse number="8">ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇਹ, ਓਹ ਘੁਮੰਡ ਨਾ ਕਰਨ! ।। ਸਲਹ ।।</verse>
				<verse number="9">ਜਿਹੜੇ ਮੇਰੇ ਆਲੇ ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰਾਂ ਨੂੰ ਢੱਕ ਦੇਵੇ!</verse>
				<verse number="10">ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਭਈ ਫਿਰ ਨਾ ਉੱਠਣ!</verse>
				<verse number="11">ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਹੀ ਦਾ ਸ਼ਿਕਾਰ ਕਰੇ!</verse>
				<verse number="12">ਮੈਂ ਜਾਣਦਾ ਹੈਂ ਭਈ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਉਂ ਪੂਰਾ ਕਰੇਗਾ।</verse>
				<verse number="13">ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।।</verse>
			</chapter>
			<chapter number="141">
				<verse number="1">ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ</verse>
				<verse number="2">ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ।</verse>
				<verse number="3">ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਦੇ ਦਰ ਉੱਤੇ ਰਾਖਾ ਰੱਖ!</verse>
				<verse number="4">ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ</verse>
				<verse number="5">ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, - ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਵੀ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।।</verse>
				<verse number="6">ਉਨ੍ਹਾਂ ਦੇ ਨਿਆਈ ਚਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਭਈ ਓਹ ਮਿੱਠੀਆ ਹਨ।</verse>
				<verse number="7">ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਤੇ ਖਿੰਡਾਈਆਂ ਗਈਆਂ।</verse>
				<verse number="8">ਹੇ ਪ੍ਰਭੁ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!</verse>
				<verse number="9">ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!</verse>
				<verse number="10">ਦੁਸ਼ਟ ਆਪਣੇ ਹੀ ਜਾਲਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਵਾਂ! ।।</verse>
			</chapter>
			<chapter number="142">
				<verse number="1">ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ,</verse>
				<verse number="2">ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।</verse>
				<verse number="3">ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।</verse>
				<verse number="4">ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਭਈ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ!</verse>
				<verse number="5">ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।</verse>
				<verse number="6">ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!</verse>
				<verse number="7">ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।</verse>
			</chapter>
			<chapter number="143">
				<verse number="1">ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇਹ!</verse>
				<verse number="2">ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਜਣਾ ਧਰਮੀ ਨਹੀਂ ਠਹਿਰ ਸੱਕਦਾ।</verse>
				<verse number="3">ਵੈਰੀ ਨੇ ਤਾਂ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਂਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਙੁ!</verse>
				<verse number="4">ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਵਿਚਕਾਰ ਵਿਆਕੁਲ ਹੈ।।</verse>
				<verse number="5">ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹੈਂ, ਮੈਂ ਤੇਰੇ ਹੱਥਾਂ ਦੇ ਕੰਮਾਂ ਦਾ ਧਿਆਨ ਕਰਦਾ ਹਾਂ।</verse>
				<verse number="6">ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਙੁ ਤੇਰੀ ਤਿਹਾਈ ਹੈ ।। ਸਲਹ ।।</verse>
				<verse number="7">ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੇਰਾ ਆਤਮਾ ਬੱਸ ਹੋ ਚੱਲਿਆ, ਆਪਣਾ ਮੂੰਹ ਮੈਥੋਂ ਨਾ ਲੁਕਾ, ਕਿਤੇ ਮੈਂ ਗੋਰ ਵਿੱਚ ਉਤਰਨ ਵਾਲਿਆਂ ਵਰਗਾ ਨਾ ਹੋ ਜਾਵਾਂ!</verse>
				<verse number="8">ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।</verse>
				<verse number="9">ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!</verse>
				<verse number="10">ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।</verse>
				<verse number="11">ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜੀਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,</verse>
				<verse number="12">ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।।</verse>
			</chapter>
			<chapter number="144">
				<verse number="1">ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ, -</verse>
				<verse number="2">ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਅਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ ਅਤੇ ਉਹ ਜਿਹ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।</verse>
				<verse number="3">ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਦਾ ਵੰਸ ਕੀ, ਜੋ ਤੂੰ ਊਹ ਦਾ ਖਿਆਲ ਕਰੇਂ</verse>
				<verse number="4">ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।</verse>
				<verse number="5">ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉੱਤਰ ਆ, ਪਹਾੜਾਂ ਨੂੰ ਛੋਹ ਭਈ ਧੂੰਆਂ ਨਿੱਕਲੇ!</verse>
				<verse number="6">ਬਿਜਲੀ ਲਿਸ਼ਕਾਂ ਤੇ ਉਨ੍ਹਾਂ ਨੂੰ ਖਿੰਡਾ ਦੇਹ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇਹ!</verse>
				<verse number="7">ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,</verse>
				<verse number="8">ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।</verse>
				<verse number="9">ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।</verse>
				<verse number="10">ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈ, ਉਹ ਤੂੰ ਹੀ ਹੈਂ!</verse>
				<verse number="11">ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ! ।।</verse>
				<verse number="12">ਸਾਡੇ ਪੁੱਤ੍ਰ ਆਪਣੀ ਜੁਆਨੀ ਵਿੱਚ ਬੂਟਿਆਂ ਵਾਂਙੁ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਏ ਹੋਣ।</verse>
				<verse number="13">ਸਾਡੇ ਖਾਤੇ ਭਾਂਤ ਭਾਤ ਦੇ ਅਨਾਜ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,</verse>
				<verse number="14">ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਕਾਂ ਵਿੱਚ ਡੰਡ ਦੁਹਾਈ ਹੋਵੇ, -</verse>
				<verse number="15">ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ! ।।</verse>
			</chapter>
			<chapter number="145">
				<verse number="1">	ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੈਨੂੰ ਸਲਾਹਾਂਗ੍ਹਾਂ, ਤੇਰੇ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਾਂਗਾ!</verse>
				<verse number="2">ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!</verse>
				<verse number="3">ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।</verse>
				<verse number="4">ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੀ ਕਾਰ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।</verse>
				<verse number="5">ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।</verse>
				<verse number="6">ਓਹ ਤੇਰੇ ਭਿਆਣਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਨਣ ਕਰਾਂਗਾ।</verse>
				<verse number="7">ਓਹ ਤੇਰੀ ਬਹੁਤੀ ਭਲਿਆਈ ਨੂੰ ਚੇਤੇ ਕਰ ਕੇ ਉੱਬਲ ਉੱਠਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।</verse>
				<verse number="8">ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ।</verse>
				<verse number="9">ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।</verse>
				<verse number="10">ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।</verse>
				<verse number="11">ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,</verse>
				<verse number="12">ਭਈ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।</verse>
				<verse number="13">ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਪਾਤਸ਼ਾਹੀ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੀਕ।</verse>
				<verse number="14">ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ,</verse>
				<verse number="15">ਸਾਰਿਆਂ ਦੀਆਂ ਅੱਖਾਂ ਤੇਰੀ ਵੱਲ੍ਹ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈਂ।</verse>
				<verse number="16">ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਪੂਰੀ ਕਰਦਾ ਹੈਂ।</verse>
				<verse number="17">ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।</verse>
				<verse number="18">ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।</verse>
				<verse number="19">ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।</verse>
				<verse number="20">ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਨਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।</verse>
				<verse number="21">ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇਗਾ। ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਣ! ।।</verse>
			</chapter>
			<chapter number="146">
				<verse number="1">ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!</verse>
				<verse number="2">ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।</verse>
				<verse number="3">ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।</verse>
				<verse number="4">ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!</verse>
				<verse number="5">ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!</verse>
				<verse number="6">ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ ਉਹ ਵਫ਼ਾਦਾਰੀ ਦੀ ਸਦਾ ਤੀਕ ਪਾਲਨਾ ਕਰਦਾ ਹੈ।</verse>
				<verse number="7">ਉਹ ਦਬਾਏ ਹੋਇਆਂ ਦਾ ਨਿਆਉਂ ਕਰਦਾ ਹੈ। ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਅਸੀਰਾਂ ਨੂੰ ਛੁਡਾ ਦਿੰਦਾ ਹੈ।</verse>
				<verse number="8">ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।</verse>
				<verse number="9">ਯਹੋਵਾਹ ਪਰਦੇਸੀਆਂ ਦੀ ਪਾਲਨਾ ਕਰਦਾ ਹੈ, ਯਤੀਮਾਂ ਤੇ ਵਿਧਵਾਂ ਨੂੰ ਉਹ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।</verse>
				<verse number="10">ਯਹੋਵਾਹ ਸਦਾ ਤੀਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੀਕ। ਹਲਲੂਯਾਹ!।।</verse>
			</chapter>
			<chapter number="147">
				<verse number="1">ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!</verse>
				<verse number="2">ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।</verse>
				<verse number="3">ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।</verse>
				<verse number="4">ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬੁਲਾਉਂਦਾ ਹੈ।</verse>
				<verse number="5">ਸਾਡਾ ਪ੍ਰਭੁ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।</verse>
				<verse number="6">ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੀਕ ਨਿਵਾ ਦਿੰਦਾ ਹੈ।।</verse>
				<verse number="7">ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,</verse>
				<verse number="8">ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ। ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।</verse>
				<verse number="9">ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਵਾਂ ਦੇ ਬੱਚਿਆਂ ਨੂੰ ਜਦ ਓਹ ਪੁਕਾਰਦੇ ਹਨ।</verse>
				<verse number="10">ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।</verse>
				<verse number="11">ਯਹੋਵਾਹ ਆਪਣਾ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।</verse>
				<verse number="12">ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!</verse>
				<verse number="13">ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।</verse>
				<verse number="14">ਉਹ ਤੇਰੀਆਂ ਹੱਦਾ ਵਿੱਚ ਸੁਲ੍ਹਾ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।</verse>
				<verse number="15">ਉਹ ਆਪਣਾ ਹੁਕਮ ਧਰਤੀ ਉੱਤੇ ਘੱਲਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।</verse>
				<verse number="16">ਉਹ ਬਰਫ਼ ਉੱਨ ਵਾਂਙੁ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਙੁ ਖਿੰਡਾਉਂਦਾ ਹੈ।</verse>
				<verse number="17">ਉਹ ਆਪਣੀ ਬਰਫ਼ ਨੂੰ ਟੁਕੜੇ ਟੁਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜਾ ਰਹਿ ਸੱਕਦਾ ਹੈ?</verse>
				<verse number="18">ਉਹ ਆਪਣਾ ਹੁਕਮ ਘੱਲ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵੱਗ ਪੈਂਦੇ ਹਨ।</verse>
				<verse number="19">ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਉਂ ਦੱਸਦਾ ਹੈ।</verse>
				<verse number="20">ਉਸ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!</verse>
			</chapter>
			<chapter number="148">
				<verse number="1">ਹਲਲੂਯਾਹ! ਅਕਾਸੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!</verse>
				<verse number="2">ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!</verse>
				<verse number="3">ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੋਸ਼ਨ ਤਾਰਿਓ, ਉਹ ਦੀ ਉਸਤਤ ਕਰੋ!</verse>
				<verse number="4">ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!</verse>
				<verse number="5">ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,</verse>
				<verse number="6">ਅਤੇ ਉਸ ਉਨ੍ਹਾਂ ਨੂੰ ਸਦਾ ਲਈ ਇਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।</verse>
				<verse number="7">ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!</verse>
				<verse number="8">ਅੱਗ ਤੇ ਗੜੇ, ਬਰਫ਼ ਤੇ ਧੁੰਦ, ਤੁਫ਼ਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,</verse>
				<verse number="9">ਪਹਾੜ ਤੇ ਸਾਰੇ ਟਿੱਬੇ, ਫ਼ਲਦਾਰ ਬਿਰਛ ਤੇ ਸਾਰੇ ਦਿਆਰ,</verse>
				<verse number="10">ਦਰਿੰਦੇ ਤੇ ਸਾਰੇ ਡੰਗਰ, ਘਿਸਰਨ ਵਾਲੇ ਤੇ ਪੰਖ ਪੰਛੀ,</verse>
				<verse number="11">ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਸਾਰੇ ਨਿਆਈ,</verse>
				<verse number="12">ਗਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,</verse>
				<verse number="13">ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,</verse>
				<verse number="14">ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ! ।।</verse>
			</chapter>
			<chapter number="149">
				<verse number="1">ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!</verse>
				<verse number="2">ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।।</verse>
				<verse number="3">ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!</verse>
				<verse number="4">ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,</verse>
				<verse number="5">ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!</verse>
				<verse number="6">ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ,</verse>
				<verse number="7">ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ,</verse>
				<verse number="8">ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,</verse>
				<verse number="9">ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।।</verse>
			</chapter>
			<chapter number="150">
				<verse number="1">ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!</verse>
				<verse number="2">ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!</verse>
				<verse number="3">ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ!</verse>
				<verse number="4">ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!</verse>
				<verse number="5">ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!</verse>
				<verse number="6">ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! ।।</verse>
			</chapter>
		</book>
		<book number="20">
			<chapter number="1">
				<verse number="1">ਦਾਊਦ ਦੇ ਪੁੱਤ੍ਰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਦੀਆਂ ਕਹਾਉਤਾਂ, -</verse>
				<verse number="2">ਬੁੱਧ ਤੇ ਸਿੱਖਿਆ ਜਾਣਨ ਲਈ, ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,</verse>
				<verse number="3">ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਉਂ, ਤੇ ਇਨਸਾਫ਼ ਵੀ,</verse>
				<verse number="4">ਭੋਲਿਆਂ ਨੂੰ ਸਿਆਣਪ, ਅਤੇ ਜੁਆਨਾਂ ਨੂੰ ਗਿਆਨ ਤੇ ਮੱਤ ਦੇਣ ਲਈ,</verse>
				<verse number="5">ਭਈ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,</verse>
				<verse number="6">ਭਈ ਓਹ ਕਹਾਉਤਾਂ ਤੇ ਦ੍ਰਿਸ਼ਟਾਂਤਾ, ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।।</verse>
				<verse number="7">ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ।</verse>
				<verse number="8">ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਉ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਤਾਲੀਮ ਨੂੰ ਨਾ ਛੱਡੀਂ,</verse>
				<verse number="9">ਕਿਉਂ ਜੋ ਓਹ ਤੇਰੇ ਸਿਰ ਲਈ ਸਿੰਗਾਰਨ ਵਾਲਾ ਸਿਹਰਾ, ਅਤੇ ਤੇਰੇ ਗਲ ਦੇ ਲਈ ਕੈਂਠਾਂ ਹੋਣਗੀਆਂ।</verse>
				<verse number="10">ਹੇ ਮੇਰੇ ਪੁੱਤ੍ਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਨਾ ਮੰਨੀ।</verse>
				<verse number="11">ਜੇ ਓਹ ਆਖਣ ਭਈ ਸਾਡੇ ਨਾਲ ਚੱਲ, ਅਸੀਂ ਖੂਨ ਕਰਨ ਨੂੰ ਦਾਉ ਲਾਈਏ, ਆਪਾਂ ਨਹੱਕ ਬਿਦੋਸ਼ਾਂ ਦੀ ਘਾਤ ਵਿੱਚ ਲੁਕ ਕੇ ਬੈਠੀਏ,</verse>
				<verse number="12">ਅਸੀਂ ਓਹਨਾਂ ਨੂੰ ਪਤਾਲ ਵਾਂਙੁ ਜੀਉਂਦਾ ਈ ਭੱਛ ਲਈਏ, ਅਤੇ ਸਾਬਤਾ, ਓਹਨਾਂ ਵਾਂਙੁ ਜੋ ਟੋਏ ਵਿੱਚ ਉਤਰਦੇ ਹਨ!</verse>
				<verse number="13">ਸਾਨੂੰ ਸਭ ਪਰਕਾਰ ਦੇ ਅਣਮੁੱਲ ਪਦਾਰਥ ਮਿਲਨਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!</verse>
				<verse number="14">ਸਾਡੇ ਵਿੱਚ ਹੀ ਆਪਣਾ ਗੁਣਾ ਪਾ ਲੈ, ਸਾਡੀ ਸਭਨਾਂ ਦੀ ਇੱਕੋ ਥੈਲੀ ਹੋਊ।</verse>
				<verse number="15">ਹੇ ਮੇਰੇ ਪੁੱਤ੍ਰ, ਤੂੰ ਉਨ੍ਹਾਂ ਦੇ ਸੰਗ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕੀਂ,</verse>
				<verse number="16">ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਵੱਲ ਨੱਠਦੇ, ਅਤੇ ਖ਼ੂਨ ਕਰਨ ਨੂੰ ਫੁਰਤੀ ਕਰਦੇ ਹਨ!</verse>
				<verse number="17">ਕਿਸੇ ਪੰਛੀ ਦੇ ਵੇਖਦਿਆਂ ਜਾਲ ਵਿਛਾਉਣਾ ਵਿਅਰਥ ਹੈ।</verse>
				<verse number="18">ਓਹ ਆਪਣਾ ਹੀ ਖ਼ੂਨ ਕਰਨ ਲਈ ਦਾਉ ਲਾਉਂਦੇ ਹਨ, ਓਹ ਆਪਣੀਆਂ ਹੀ ਜਾਨਾਂ ਦੇ ਲਈ ਲੁਕ ਕੇ ਘਾਤ ਵਿੱਚ ਬੈਠਦੇ ਹਨ।</verse>
				<verse number="19">ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਜਾਂਦਾ ਹੈ।।</verse>
				<verse number="20">ਬੁੱਧ ਗਲੀਆਂ ਵਿੱਚ ਉੱਚੀ ਦੇ ਕੇ ਬੋਲਦੀ ਹੈ, ਉਹ ਚੌਕਾਂ ਵਿੱਚ ਹਾਕਾਂ ਮਾਰਦੀ ਹੈ।</verse>
				<verse number="21">ਉਹ ਬਜ਼ਾਰਾਂ ਦਿਆਂ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰਾਂ ਵਿੱਚ ਏਹ ਗੱਲਾਂ ਕਰਦੀ ਹੈ, -</verse>
				<verse number="22">ਹੇ ਭੋਲਿਓ, ਤੁਸੀਂ ਕਦੋਂ ਤਾਈ ਭੋਲੇਪਣ ਨਾਲ ਪ੍ਰੀਤ ਪਾਲੋਗੇॽ ਅਤੇ ਮਖੌਲੀਏ ਆਪਣੇ ਮਖੌਲਾਂ ਤੋਂ ਪਰਸੰਨ ਹੋਣਗੇ, ਅਤੇ ਮੂਰਖ ਗਿਆਨ ਨਾਲ ਵੈਰ ਰੱਖਣਗੇॽ</verse>
				<verse number="23">ਮੇਰੀ ਤਾੜ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।</verse>
				<verse number="24">ਮੈਂ ਤਾਂ ਆਵਾਜ਼ ਮਾਰੀ ਪਰ ਤੁਸਾਂ ਆਖਾ ਨਾ ਮੰਨਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,</verse>
				<verse number="25">ਸਗੋਂ ਤੁਸਾਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।</verse>
				<verse number="26">ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ, ਅਤੇ ਜਦ ਤੁਹਾਡੇ ਉੱਤੇ ਭੈ ਆ ਪਵੇਗਾ ਤਾਂ ਮੈਂ ਠੱਠਾ ਮਾਰਾਂਗੀ,</verse>
				<verse number="27">ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,</verse>
				<verse number="28">ਉਸ ਵੇਲੇ ਓਹ ਮੇਰੀਆਂ ਦੁਹਾਈਆਂ ਦੇਣਗੇ ਪਰ ਮੈਂ ਉੱਤਰ ਨਾ ਦੇਵਾਂਗੀ, ਓਹ ਮਨੋਂ ਲਾ ਕੇ ਮੈਨੂੰ ਭਾਲਣਗੇ ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,</verse>
				<verse number="29">ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ, ਅਤੇ ਯਹੋਵਾਹ ਦਾ ਭੈ ਪਸੰਦ ਨਾ ਕੀਤਾ,</verse>
				<verse number="30">ਉਨ੍ਹਾਂ ਮੇਰੀ ਮੱਤ ਦੀ ਕੁਝ ਲੋੜ ਨਾ ਰੱਖੀ, ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,</verse>
				<verse number="31">ਏਸ ਲਈ ਓਹ ਆਪਣੀ ਕਰਨੀ ਦਾ ਫਲ ਭੋਗਣਗੇ, ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,</verse>
				<verse number="32">ਕਿਉਂ ਜੋ ਭੋਲੇ ਫਿਰ ਜਾਣ ਕਰਕੇ ਮਾਰੇ ਜਾਣਗੇ, ਅਤੇ ਮੂਰਖਾਂ ਦੀ ਲਾਪਰਵਾਹੀ ਓਹਨਾਂ ਦਾ ਨਾਸ ਕਰੇਗੀ।</verse>
				<verse number="33">ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।।</verse>
			</chapter>
			<chapter number="2">
				<verse number="1">ਹੇ ਮੇਰੇ ਪੁੱਤ੍ਰ, ਜੇ ਤੂੰ ਮੇਰੇ ਆਖੇ ਲੱਗੇਂ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ,</verse>
				<verse number="2">ਭਈ ਬੁੱਧ ਵੱਲ ਕੰਨ ਲਾਵੇਂ, ਅਤੇ ਸਮਝ ਉੱਤੇ ਚਿੱਤ ਲਾਵੇਂ, -</verse>
				<verse number="3">ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ, ਅਤੇ ਸਮਝ ਲਈ ਅਵਾਜ਼ ਕਢੇਂ,</verse>
				<verse number="4">ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ, ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ,</verse>
				<verse number="5">ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ, ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,</verse>
				<verse number="6">ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।</verse>
				<verse number="7">ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ,</verse>
				<verse number="8">ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ।</verse>
				<verse number="9">ਤਦ ਤੂੰ ਧਰਮ ਅਤੇ ਨਿਆਉਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,</verse>
				<verse number="10">ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।</verse>
				<verse number="11">ਮੱਤ ਤੇਰੀ ਪਾਲਨਾ ਕਰੇਗੀ, ਅਤੇ ਸਮਝ ਤੇਰੀ ਰਾਖੀ ਕਰੇਗੀ,</verse>
				<verse number="12">ਭਈ ਤੈਨੂੰ ਬੁਰਿਆਂ ਰਾਹਾਂ ਤੋਂ, ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,</verse>
				<verse number="13">ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਅਨ੍ਹੇਰੇ ਰਾਹਾਂ ਵਿੱਚ ਤੁਰਦੇ ਹਨ,</verse>
				<verse number="14">ਜਿਹੜੇ ਬੁਰਿਆਈ ਕਰਨੋਂ ਅਨੰਦ ਹੁੰਦੇ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਤੋਂ ਖੁਸ਼ੀ ਮਨਾਉਂਦੇ ਹਨ,</verse>
				<verse number="15">ਜਿਨ੍ਹਾਂ ਦੇ ਰਾਹ ਵਿੰਗੇ, ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,</verse>
				<verse number="16">ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਛੁਡਾਉਣ, ਉਸ ਓਪਰੀ ਤੀਵੀਂ ਤੋਂ ਜਿਹੜੀ ਚਿਕਣੀਆਂ ਚੋਪੜੀਆਂ ਗੱਲਾਂ ਕਰਦੀ ਹੈ,</verse>
				<verse number="17">ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ, ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,</verse>
				<verse number="18">ਕਿਉਂ ਜੋ ਉਹ ਦਾ ਘਰ ਮੌਤ ਵੱਲ ਲਹਿ ਪੈਂਦਾ, ਅਤੇ ਉਹ ਦੇ ਰਾਹ ਭੂਤਨਿਆਂ ਵੱਲ।</verse>
				<verse number="19">ਜਿਹੜੇ ਉਹ ਦੇ ਕੋਲ ਜਾਂਦੇ ਹਨ, ਓਹਨਾਂ ਵਿੱਚੋਂ ਕੋਈ ਮੁੜ ਕੇ ਨਹੀਂ ਆਉਂਦਾ, ਅਤੇ ਨਾ ਹੀ ਜੀਉਣ ਦੇ ਰਾਹ ਤੱਕ ਅੱਪੜਦਾ ਹੈ।।</verse>
				<verse number="20">ਇਉਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ, ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।</verse>
				<verse number="21">ਸਚਿਆਰ ਹੀ ਧਰਤੀ ਉੱਤੇ ਵੱਸਣਗੇ, ਅਤੇ ਖਰੇ ਹੀ ਓਹ ਦੇ ਵਿੱਚ ਰਹਿਣ ਜਾਣਗੇ।</verse>
				<verse number="22">ਪਰ ਦੁਸ਼ਟ ਧਰਤੀ ਉੱਤੋਂ ਕੱਟੇ ਜਾਣਗੇ, ਅਤੇ ਛਲੀਏ ਉਸ ਵਿੱਚੋਂ ਪੁੱਟੇ ਜਾਣਗੇ।।</verse>
			</chapter>
			<chapter number="3">
				<verse number="1">ਹੇ ਮੇਰੇ ਪੁੱਤ੍ਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ,</verse>
				<verse number="2">ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ।</verse>
				<verse number="3">ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ,</verse>
				<verse number="4">ਤਾਂ ਤੂੰ ਪਰਮੇਸ਼ੁਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ।</verse>
				<verse number="5">ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।</verse>
				<verse number="6">ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।</verse>
				<verse number="7">ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।</verse>
				<verse number="8">ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।</verse>
				<verse number="9">ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,</verse>
				<verse number="10">ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।</verse>
				<verse number="11">ਹੇ ਮੇਰੇ ਪੁੱਤ੍ਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,</verse>
				<verse number="12">ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ।</verse>
				<verse number="13">ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ,</verse>
				<verse number="14">ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।</verse>
				<verse number="15">ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।</verse>
				<verse number="16">ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ।</verse>
				<verse number="17">ਉਹ ਦੇ ਰਾਹ ਮਨ ਭਾਉਂਦੇ, ਅਤੇ ਉਹ ਦੇ ਸਾਰੇ ਪਹੇ ਸ਼ਾਂਤੀ ਦੇ ਹਨ।</verse>
				<verse number="18">ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।।</verse>
				<verse number="19">ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।</verse>
				<verse number="20">ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ, ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।।</verse>
				<verse number="21">ਹੇ ਮੇਰੇ ਪੁੱਤ੍ਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ।</verse>
				<verse number="22">ਓਹ ਤੇਰੇ ਜੀ ਲਈ ਜੀਉਣ, ਅਤੇ ਤੇਰੇ ਗਲ ਲਈ ਸਿੰਗਾਰ ਹੋਣਗੀਆਂ।</verse>
				<verse number="23">ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ।</verse>
				<verse number="24">ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, - ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿਠੀ ਹੋਵੇਗੀ।</verse>
				<verse number="25">ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ,</verse>
				<verse number="26">ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ</verse>
				<verse number="27">ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।।</verse>
				<verse number="28">ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ।</verse>
				<verse number="29">ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ।</verse>
				<verse number="30">ਜਿਹ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਹ ਦੇ ਨਾਲ ਐਵੇਂ ਬਖੇੜਾ ਨਾ ਕਰ।</verse>
				<verse number="31">ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕੋਈ ਚੁਣ,</verse>
				<verse number="32">ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।</verse>
				<verse number="33">ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।</verse>
				<verse number="34">ਸੱਚੀ ਮੁੱਚੀ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ।</verse>
				<verse number="35">ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਬੱਸ ਸ਼ਰਮ ਹੀ ਹੋਵੇਗੀ!।।</verse>
			</chapter>
			<chapter number="4">
				<verse number="1">ਹੇ ਮੇਰੇ ਪੁੱਤ੍ਰੋ, ਤੁਸੀਂ ਪਿਉ ਦਾ ਉਪਦੇਸ਼ ਸੁਣੋ, ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,</verse>
				<verse number="2">ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਤਾਲੀਮ ਨੂੰ ਨਾ ਛੱਡੋ।</verse>
				<verse number="3">ਜਦ ਮੈਂ ਆਪਣੇ ਪਿਉ ਦਾ ਪੁੱਤ੍ਰ, ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸਾਂ,</verse>
				<verse number="4">ਤਾਂ ਉਹ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।</verse>
				<verse number="5">ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਭੁਲਾਈਂ ਨਾ ਅਤੇ ਨਾ ਉਨ੍ਹਾਂ ਤੋਂ ਮੁੜੀਂ।</verse>
				<verse number="6">ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਛਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।</verse>
				<verse number="7">	ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ, ਅਤੇ ਆਪਣੀ ਸਾਰੀ ਪ੍ਰਾਪਤੀ ਨਾਲ ਸਮਝ ਨੂੰ ਪ੍ਰਾਪਤ ਕਰ।</verse>
				<verse number="8">ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।</verse>
				<verse number="9">	ਉਹ ਤੇਰੇ ਸਿਰ ਉੱਤੇ ਸਜ਼ਾਵਟ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।।</verse>
				<verse number="10">ਹੇ ਮੇਰੇ ਪੁੱਤ੍ਰ, ਸੁਣ ਅਤੇ ਮੇਰੀਆਂ ਗੱਲਾਂ ਮੰਨ ਲੈ, ਤਾਂ ਤੇਰੀ ਉਮਰ ਬਹੁਤ ਵਰਿਹਾਂ ਦੀ ਹੋਵੇਗੀ।</verse>
				<verse number="11">ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।</verse>
				<verse number="12">ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।</verse>
				<verse number="13">ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਉਣ ਹੈ!</verse>
				<verse number="14">ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ, ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।</verse>
				<verse number="15">ਉਸ ਤੋਂ ਲਾਂਭੇ ਰਹੁ, ਉਹ ਦੇ ਉੱਤੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,</verse>
				<verse number="16">ਕਿਉਂ ਜੋ ਜਿੰਨਾ ਚਿਰ ਓਹ ਬੁਰਿਆਈ ਨਾ ਕਰ ਲੈਣ ਉਨ੍ਹਾਂ ਨੂੰ ਨੀਂਦਰ ਨਹੀਂ ਆਉਂਦੀ, ਅਤੇ ਜਦ ਤਾਈਂ ਕਿਸੇ ਨੂੰ ਡੇਗ ਨਾ ਦੇਣ ਓਹ ਉਣੀਂਦਰੇ ਰਹਿੰਦੇ ਹਨ।</verse>
				<verse number="17">ਓਹ ਬੁਰਿਆਈ ਦੀ ਰੋਟੀ ਖਾਂਦੇ, ਅਤੇ ਜ਼ੁਲਮ ਦੀ ਮੈ ਪੀਂਦੇ ਹਨ ।</verse>
				<verse number="18">ਪਰ ਧਰਮੀਆਂ ਦਾ ਰਾਹ ਫ਼ਜਰ ਦੇ ਚਾਨਣ ਵਰਗਾ ਹੈ, ਜਿਹ ਦਾ ਚਾਨਣ ਪੂਰੇ ਦਿਨ ਤਾਈਂ ਵੱਧਦਾ ਜਾਂਦਾ ਹੈ।</verse>
				<verse number="19">ਦੁਸ਼ਟਾਂ ਦਾ ਰਾਹ ਅਨ੍ਹੇਰੇ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।।</verse>
				<verse number="20">ਹੇ ਮੇਰੇ ਪੁੱਤ੍ਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ, ਅਤੇ ਮੇਰੇ ਵਾਕਾਂ ਉੱਤੇ ਕੰਨ ਲਾ।</verse>
				<verse number="21">ਓਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ, ਆਪਣੇ ਮਨ ਵਿੱਚ ਓਹਨਾਂ ਨੂੰ ਸਾਂਭ ਕੇ ਰੱਖ।</verse>
				<verse number="22">ਜਿਨ੍ਹਾਂ ਨੂੰ ਓਹ ਪ੍ਰਾਪਤ ਹੁੰਦੀਆਂ ਹਨ ਉਨ੍ਹਾਂ ਦੇ ਲਈ ਜੀਉਣ ਹਨ, ਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ।</verse>
				<verse number="23">ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਉਣ ਦੀਆਂ ਧਾਰਾਂ ਉਸੇ ਤੋਂ ਨਿੱਕਲਦੀਆਂ ਹਨ!</verse>
				<verse number="24">ਪੁੱਠਾ ਮੂੰਹ ਆਪ ਤੋਂ ਪਰੇ ਰੱਖ, ਅਤੇ ਟੇਢੇ ਬੁੱਲ੍ਹ ਆਪ ਤੋਂ ਦੂਰ ਕਰ।</verse>
				<verse number="25">ਤੇਰੀਆਂ ਅੱਖਾਂ ਨੱਕ ਦੀ ਸੇਧੇ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।</verse>
				<verse number="26">ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਪਹੇ ਕਾਇਮ ਹੋਣਗੇ।</verse>
				<verse number="27">ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।।</verse>
			</chapter>
			<chapter number="5">
				<verse number="1">ਹੇ ਮੇਰੇ ਪੁੱਤ੍ਰ, ਮੇਰੀ ਬੁੱਧ ਵੱਲ ਧਿਆਨ ਦੇਹ, ਮੇਰੀ ਸਮਝ ਵੱਲ ਕੰਨ ਲਾ,</verse>
				<verse number="2">ਤਾਂ ਜੋ ਤੇਰੀ ਮੱਤ ਬਣੀ ਰਹੇ, ਅਤੇ ਤੇਰੇ ਬੁੱਲ ਗਿਆਨ ਨੂੰ ਫੜੀ ਰੱਖਣ,</verse>
				<verse number="3">ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ,</verse>
				<verse number="4">ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!</verse>
				<verse number="5">ਉਹ ਦੇ ਪੈਰ ਮੌਤ ਦੇ ਰਾਹ ਲਹਿ ਪੈਂਦੇ ਹਨ, ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।</verse>
				<verse number="6">ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।।</verse>
				<verse number="7">ਉਪਰੰਤ ਹੇ ਮੇਰੇ ਪੁੱਤ੍ਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।</verse>
				<verse number="8">ਉਸ ਤੀਵੀਂ ਤੋਂ ਆਪਣੇ ਰਾਹ ਦੂਰ ਹੀ ਰੱਖ, ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾਹ,</verse>
				<verse number="9">ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ, -</verse>
				<verse number="10">ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ,</verse>
				<verse number="11">ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ,</verse>
				<verse number="12">ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ, ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!</verse>
				<verse number="13">ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!</verse>
				<verse number="14">ਮੰਡਲੀ ਅਤੇ ਸਭਾ ਦੇ ਵਿੱਚ ਮੈਂ ਪੂਰੀ ਬਰਬਾਦੀ ਦੇ ਨੇੜੇ ਤੇੜੇ ਸਾਂ।।</verse>
				<verse number="15">ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ, ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।</verse>
				<verse number="16">ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ, ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚॽ</verse>
				<verse number="17">ਓਹ ਇਕੱਲੇ ਤੇਰੇ ਲਈ ਹੋਣ, ਨਾ ਤੇਰੇ ਨਾਲ ਓਪਰਿਆਂ ਲਈ ਵੀ ਹੋਣ।</verse>
				<verse number="18">ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ।</verse>
				<verse number="19">ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।</verse>
				<verse number="20">ਹੇ ਮੇਰੇ ਪੁੱਤ੍ਰ, ਤੂੰ ਕਾਹਨੂੰ ਪਰਾਈ ਤੀਵੀਂ ਨਾਲ ਮੋਹਿਤ ਹੋਵੇ, ਅਤੇ ਓਪਰੀ ਨੂੰ ਕਾਹਨੂੰ ਛਾਤੀ ਨਾਲ ਲਾਵੇਂॽ</verse>
				<verse number="21">ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ।</verse>
				<verse number="22">ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ, ਅਤੇ ਉਹ ਆਪਣੇ ਹੀ ਪਾਪਾਂ ਦੇ ਬੰਧਣਾਂ ਨਾਲ ਬੱਧਾ ਜਾਵੇਗਾ।</verse>
				<verse number="23">ਉਹ ਸਿਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।।</verse>
			</chapter>
			<chapter number="6">
				<verse number="1">ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ ਹੋਇਆ, ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ ਹੋਵੇ,</verse>
				<verse number="2">ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜਿਆ ਗਿਆ।</verse>
				<verse number="3">ਸੋ ਹੇ ਮੇਰੇ ਪੁੱਤ੍ਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਇਉਂ ਕਰ ਤਾਂ ਤੂੰ ਛੁਟੇਂਗਾ, ਜਾਹ, ਨੀਵਾਂ ਹੋ ਕੇ ਆਪਣੇ ਗੁਆਂਢੀਂ ਨੂੰ ਮਨਾ ਲੈ।</verse>
				<verse number="4">ਨਾ ਆਪਣੀਆਂ ਅੱਖਾਂ ਲੱਗਣ ਦੇਹ, ਨਾ ਆਪਣੀਆਂ ਪਲਕਾਂ ਵਿੱਚ ਨੀਂਦ ਆਉਣ ਦੇਹ।</verse>
				<verse number="5">ਜਿਵੇਂ ਸ਼ਿਕਾਰੀ ਦੇ ਹੱਥੋਂ ਹਰਨੀ ਅਤੇ ਚਿੜੀਮਾਰ ਦੇ ਹੱਥੋਂ ਚਿੜੀ, ਓਵੇਂ ਆਪਣੇ ਆਪ ਨੂੰ ਛੁਡਾ ਲੈ।।</verse>
				<verse number="6">ਹੇ ਆਲਸੀ, ਤੂੰ ਕੀੜੀ ਕੋਲ ਜਾਹ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ</verse>
				<verse number="7">ਜਿਹ ਦਾ ਨਾ ਕੋਈ ਆਗੂ, ਨਾ ਹੁੱਦੇਦਾਰ ਨਾ ਹਾਕਮ ਹੈ,</verse>
				<verse number="8">ਉਹ ਆਪਣਾ ਅਹਾਰ ਗਰਮੀ ਵਿੱਚ ਜੋੜਦੀ, ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।</verse>
				<verse number="9">ਹੇ ਆਲਸੀ, ਤੂੰ ਕਦੋਂ ਤੋੜੀ ਪਿਆ ਰਹੇਂਗਾॽ ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਗਾॽ</verse>
				<verse number="10">ਰਤੀ ਕੁ ਨੀਂਦ, ਰਤੀ ਕੁ ਊਂਘ, ਰਤੀ ਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, -</verse>
				<verse number="11">ਏਸੇ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ!</verse>
				<verse number="12">ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠਾ ਮੂੰਹ ਲਈ ਫਿਰਦਾ ਹੈ।</verse>
				<verse number="13">ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਸੈਨਤਾਂ ਮਾਰਦਾ ਹੈ।</verse>
				<verse number="14">ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ ਹੈ। ਅਤੇ ਝਗੜਾ ਪਾਉਂਦਾ ਹੈ।</verse>
				<verse number="15">ਤਾਂ ਹੀ ਉਹ ਦੇ ਉੱਤੇ ਬਿਪਤਾ ਅਚਾਣਕ ਆ ਪਵੇਗੀ, ਇੱਕ ਪਲ ਵਿੱਚ ਉਹ ਬੇਇਲਾਜਾ ਭੰਨਿਆ ਜਾਵੇਗਾ।</verse>
				<verse number="16">ਛੀਆਂ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਦੇ ਜੀ ਨੂੰ ਘਿਣਾਉਣੀਆਂ ਲਗਦੀਆਂ ਹਨ, -</verse>
				<verse number="17">ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ,</verse>
				<verse number="18">ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਓਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,</verse>
				<verse number="19">ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ, ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।।</verse>
				<verse number="20">ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਤਾ ਦੀ ਆਗਿਆ ਮੰਨ, ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਨਾ ਛੱਡ।</verse>
				<verse number="21">ਓਹਨਾਂ ਨੂੰ ਸਦਾ ਆਪਣੇ ਮਨ ਉੱਤੇ ਬੰਨ੍ਹੀ ਰੱਖੀ, ਅਤੇ ਓਹਨਾਂ ਨੂੰ ਆਪਣੇ ਗਲ ਉੱਤੇ ਲਪੇਟ ਛੱਡ।</verse>
				<verse number="22">ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾਂ ਪਵੇਂਗਾ ਤਾਂ ਓਹ ਤੇਰੀ ਰਾਖੀ ਕਰਨਗੀਆਂ, ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ ਕਰਨਗੀਆਂ,</verse>
				<verse number="23">ਕਿਉਂ ਜੋ ਹੁਕਮ ਦੀਵਾ, ਤਾਲੀਮ ਜੋਤ, ਅਤੇ ਸਿੱਖਿਆ ਦੀ ਤਾੜ ਜੀਉਣ ਦਾ ਰਾਹ ਹੈ।</verse>
				<verse number="24">ਤਾਂ ਜੋ ਓਹ ਤੈਨੂੰ ਬੁਰੀ ਤੀਵੀਂ ਤੋਂ, ਅਤੇ ਓਪਰੀ ਦੀ ਜੀਭ ਦੇ ਲੱਲੋ ਪੱਤੋਂ ਤੋਂ ਬਚਾਉਣ।</verse>
				<verse number="25">ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਣਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,</verse>
				<verse number="26">ਕਿਉਂ ਜੋ ਕੰਜਰੀ ਦੇ ਕਾਰਨ ਆਦਮੀ ਰੋਟੀ ਦੇ ਟੁਕੜੇ ਤੀਕ ਮੁਤਾਜ ਹੋ ਜਾਂਦਾ ਹੈ, ਅਤੇ ਵਿਭਚਾਰਨ ਅਣਮੁੱਲ ਜਾਨ ਦਾ ਸ਼ਿਕਾਰ ਕਰਦੀ ਹੈ।</verse>
				<verse number="27">ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸੱਕਦਾ ਹੈ, ਤੇ ਉਹ ਦੇ ਲੀੜੇ ਨਾ ਸੜਨॽ</verse>
				<verse number="28">ਕੋਈ ਅੰਗਿਆਰਿਆਂ ਉੱਤੇ ਤੁਰੇ, ਤੇ ਉਹ ਦੇ ਪੈਰ ਨਾ ਝੁਲਸਣॽ</verse>
				<verse number="29">ਅਜਿਹਾ ਉਹ ਹੈ ਜੋ ਆਪਣੇ ਗੁਆਂਢੀ ਦੀ ਤੀਵੀਂ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨਾ ਡੰਨ ਭੋਗੇ ਨਾ ਛੁੱਟੇਗਾ।</verse>
				<verse number="30">ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,</verse>
				<verse number="31">ਪਰ ਜੇ ਫੜਿਆ ਜਾਵੇ ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।</verse>
				<verse number="32">ਜਿਹੜਾ ਕਿਸੇ ਤੀਵੀਂ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਦਮੀ ਆਪਣੀ ਜਾਨ ਦਾ ਨਾਸ ਕਰਦਾ ਹੈ।</verse>
				<verse number="33">ਉਹ ਨੂੰ ਘਾਉ ਅਤੇ ਬੇਇੱਜ਼ਤੀ ਹੋਵੇਗੀ, ਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।</verse>
				<verse number="34">ਅਣਖ ਤਾਂ ਮਰਦ ਲਈ ਜਲਨ ਹੈ, ਤੇ ਵੱਟਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।</verse>
				<verse number="35">ਉਹ ਕੋਈ ਚੱਟੀ ਨਹੀਂ ਕਬੂਲ ਕਰੇਗਾ, ਅਤੇ ਭਾਵੇਂ ਤੂੰ ਬਹੁਤੀਆਂ ਵੱਢੀਆਂ ਦੇਵੇਂ ਪਰ ਉਹ ਨਹੀਂ ਮੰਨੇਗਾ।।</verse>
			</chapter>
			<chapter number="7">
				<verse number="1">ਹੇ ਮੇਰੇ ਪੁੱਤ੍ਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।</verse>
				<verse number="2">ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।</verse>
				<verse number="3">ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।</verse>
				<verse number="4">ਬੁੱਧ ਨੂੰ ਕਹੁ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਜਾਣੂ ਆਖ,</verse>
				<verse number="5">ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।।</verse>
				<verse number="6">ਮੈਂ ਆਪਣੇ ਘਰ ਦੀ ਤਾਕੀ ਕੋਲ ਹੋ ਕੇ ਝਰੋਖੇ ਦੇ ਵਿੱਚੋਂ ਦੀ ਝਾਕਿਆ,</verse>
				<verse number="7">ਤਾਂ ਮੈਂ ਵੇਖਿਆ ਭਈ ਭੋਲਿਆਂ ਵਿੱਚੋਂ, ਗੱਭਰੂਆਂ ਵਿੱਚੋਂ ਇੱਕ ਜੁਆਨ ਨਿਰਬੁੱਧ ਜਿਹਾ,</verse>
				<verse number="8">ਉਸ ਤੀਵੀਂ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ,</verse>
				<verse number="9">ਦਿਨ ਢਲੇ, ਸੰਝ ਦੇ ਵੇਲੇ, ਤੇ ਕਾਲੀ ਰਾਤ ਦੇ ਅਨ੍ਹੇਰੇ ਵਿੱਚ।</verse>
				<verse number="10">ਤਾਂ ਵੇਖੋ ਇੱਕ ਤੀਵੀਂ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ।</verse>
				<verse number="11">ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।</verse>
				<verse number="12">ਉਹ ਕਦੀ ਸੜਕਾਂ ਉੱਤੇ, ਕਦੀ ਚੌਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ।</verse>
				<verse number="13">ਸੋ ਉਹ ਨੇ ਉਸ ਨੂੰ ਫੜ ਕੇ ਉਸ ਦਾ ਚੁੰਮਾ ਲਿਆ, ਤੇ ਬਿਸ਼ਰਮ ਮੂੰਹ ਨਾਲ ਉਸ ਨੂੰ ਆਖਿਆ,</verse>
				<verse number="14">ਮੇਲ ਦੀਆਂ ਭੇਟਾਂ ਮੈਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਾਂ ਭਰ ਦਿੱਤੀਆਂ</verse>
				<verse number="15">ਤਾਹੀਏਂ ਮੈਂ ਤੈਨੂੰ ਮਿਲਣ ਅਤੇ ਆਹਰ ਨਾਲ ਤੈਨੂੰ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ!</verse>
				<verse number="16">ਮੈਂ ਆਪਣੀ ਮੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ।</verse>
				<verse number="17">ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ, ਅਤੇ ਦਾਰਚੀਨੀ ਛਿੜਕੀ ਹੈ।</verse>
				<verse number="18">ਆ, ਅਸੀਂ ਸਵੇਰ ਤਾਂਈ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ,</verse>
				<verse number="19">ਕਿਉਂ ਜੋ ਮੇਰਾ ਭਰਤਾ ਘਰ ਵਿੱਚ ਨਹੀਂ ਹੈ, ਉਹ ਦੂਰ ਦੇ ਪੈਂਡੇ ਗਿਆ ਹੋਇਆ ਹੈ।</verse>
				<verse number="20">ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।</verse>
				<verse number="21">ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁਲ੍ਹਾਂ ਦੇ ਲੱਲੋ ਪੱਤੋਂ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ।</verse>
				<verse number="22">ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ,</verse>
				<verse number="23">ਜਦ ਤੀਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨ੍ਹੇ, - ਜਿਵੇਂ ਪੰਛੀ ਫਾਹੇ ਨੂੰ ਛੇਤੀ ਕਰੇ, ਅਤੇ ਨਹੀਂ ਜਾਣਦਾ ਭਈ ਉਹ ਉਸ ਦੀ ਜਾਨ ਲਈ ਹੈ।।</verse>
				<verse number="24">ਹੁਣ ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਚਿੱਤ ਲਾਓ।</verse>
				<verse number="25">ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ,</verse>
				<verse number="26">ਕਿਉਂ ਜੋ ਉਹ ਨੇ ਬਾਹਲਿਆਂ ਨੂੰ ਘਾਇਲ ਕਰ ਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!</verse>
				<verse number="27">ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।।</verse>
			</chapter>
			<chapter number="8">
				<verse number="1">ਭਲਾ, ਬੁੱਧ ਨਹੀਂ ਪੁਕਾਰਦੀॽ ਭਲਾ, ਸਮਝ ਅਵਾਜ਼ ਨਹੀਂ ਮਾਰਦੀॽ</verse>
				<verse number="2">ਉਹ ਰਾਹ ਦੇ ਲਾਗੇ ਉੱਚੀਂ ਥਾਈਂ, ਅਤੇ ਚੌਰਾਹਿਆਂ ਵਿੱਚ ਖਲੋਂਦੀ ਹੈਂ।</verse>
				<verse number="3">ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ, -</verse>
				<verse number="4">ਹੇ ਮਨੁੱਖੋਂ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸੀਆਂ ਲਈ ਮੇਰੀ ਅਵਾਜ਼ ਹੈ!</verse>
				<verse number="5">ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!</verse>
				<verse number="6">ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ੍ਹ ਖਰੀਆਂ ਗੱਲਾਂ ਲਈ ਖੁਲ੍ਹਣਗੇ,</verse>
				<verse number="7">ਕਿਉਂ ਜੋ ਮੇਰੀ ਜੀਭ ਸੱਚੋ ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।</verse>
				<verse number="8">ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।</verse>
				<verse number="9">ਸਮਝ ਵਾਲੇ ਦੇ ਲਈ ਓਹ ਸੱਭੇ ਸਹਿਜ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।</verse>
				<verse number="10">ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,</verse>
				<verse number="11">ਕਿਉਂ ਜੋ ਬੁੱਧ ਲਾਲਾਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।</verse>
				<verse number="12">ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲ ਕੇ ਕੱਢਦੀ ਹੈਂ।</verse>
				<verse number="13">ਯਹੋਵਾਹ ਦਾ ਭੈ ਬੁਰਿਆਈ ਤੋਂ ਸੂਗ ਕਰਨਾ ਹੈ, ਘੁਮੰਡ, ਹੰਕਾਰ ਅਤੇ ਬੁਰੀ ਚਾਲ ਨਾਲ, ਪੁੱਠੇ ਮੂੰਹ ਨਾਲ ਵੀ ਮੈਂ ਵੈਰ ਰੱਖਦੀ ਹਾਂ।</verse>
				<verse number="14">ਮੱਤ ਅਤੇ ਦਨਾਈ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।</verse>
				<verse number="15">ਪਾਤਸ਼ਾਹ ਮੇਰੀ ਸਹਾਇਤਾ ਨਾਲ ਪਾਤਸ਼ਾਹੀ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।</verse>
				<verse number="16">ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤ ਅਤੇ ਸਾਰੇ ਨਿਆਈ ਵੀ।</verse>
				<verse number="17">ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ। ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।।</verse>
				<verse number="18">ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।</verse>
				<verse number="19">ਤੇਰਾ ਫ਼ਲ ਸੋਨੇ ਸਗੋਂ ਚੋਖੋ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ।</verse>
				<verse number="20">ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਉਂ ਦੇ ਪਹਿਆਂ ਦੇ ਵਿਚਕਾਰ ਤੁਰਦੀ ਹਾਂ।</verse>
				<verse number="21">ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਸ ਬਣਾਵਾਂ, ਅਤੇ ਉਨ੍ਹਾਂ ਦੇ ਖ਼ਜਾਨੇ ਭਰ ਦਿਆਂ।।</verse>
				<verse number="22">	ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।</verse>
				<verse number="23">ਆਦ ਤੋਂ ਸਗੋਂ ਮੁੱਢੋਂ ਹੀ ਮੈਂ ਥਾਪੀ ਗਈ, ਧਰਤੀ ਦੇ ਹੋਣ ਤੋਂ ਪਹਿਲਾਂ।</verse>
				<verse number="24">ਜਿਸ ਵੇਲੇ ਡੁੰਘਿਆਈਆਂ ਨਹੀਂ ਸਨ ਮੈਂ ਪੈਦਾ ਹੋਈ, ਜਦ ਵਗਦੇ ਸੋਤੇ ਨਹੀਂ ਸਨ।</verse>
				<verse number="25">ਪਹਾੜਾਂ ਦੇ ਰੱਖਣ ਤੋਂ ਪਹਿਲਾਂ, ਅਤੇ ਪਹਾੜੀਆਂ ਤੋਂ ਪਹਿਲਾਂ ਮੈਂ ਪੈਦਾ ਹੋਈ।</verse>
				<verse number="26">ਜਦੋਂ ਉਹ ਨੇ ਨਾ ਧਰਤੀ ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ।</verse>
				<verse number="27">ਜਦ ਉਹ ਨੇ ਅਕਾਸ਼ ਕਾਇਮ ਕੀਤੇ, ਮੈਂ ਉੱਥੇ ਸਾਂ, - ਜਦ ਡੁੰਘਿਆਈ ਉੱਤੇ ਮੰਡਲ ਠਹਿਰਾਇਆ।</verse>
				<verse number="28">ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਇਸਥਿਰ ਕੀਤਾ, ਅਤੇ ਡੁੰਘਿਆਈ ਦੇ ਚਸ਼ਮੇ ਤਕੜੇ ਕੀਤੇ,</verse>
				<verse number="29">ਜਦ ਉਹ ਨੇ ਸਮੁੰਦਰ ਦੇ ਬੰਨੇ ਠਹਿਰਾਏ, ਭਈ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,</verse>
				<verse number="30">ਤਦ ਮੈਂ ਰਾਜ ਮਿਸਤਰੀ ਦੇ ਸਮਾਨ ਉਹ ਦੇ ਨਾਲ ਹੈਸਾਂ, ਮੈਂ ਨਿੱਤ ਉਹ ਨੂੰ ਰਿਝਾਉਂਦੀ ਤੇ ਸਦਾ ਉਹ ਦੇ ਅੱਗੇ ਖੇਡਦੀ ਰਹਿੰਦੀ,</verse>
				<verse number="31">ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਖੇਡਦੀ ਰਹਿੰਦੀ, ਅਤੇ ਆਦਮ ਵੰਸੀਆਂ ਨਾਲ ਪਰਸੰਨ ਹੁੰਦੀ ਸਾਂ।।</verse>
				<verse number="32">ਸੋ ਹੁਣ, ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਨਾ ਕਰਦੇ ਹਨ।</verse>
				<verse number="33">ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਤੋਂ ਮੂੰਹ ਨਾ ਮੋੜੋ।</verse>
				<verse number="34">ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵੱਜਿਆਂ ਦੀਆਂ ਚੁਗਾਠਾਂ ਕੋਲ ਰਾਖੀ ਕਰਦਾ ਹੈ।</verse>
				<verse number="35">ਜਿਹੜਾ ਮੈਨੂੰ ਲੱਭਦਾ ਹੈ, ਉਹ ਜੀਉਣ ਲੱਭਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।</verse>
				<verse number="36">ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਓਹ ਮੌਤ ਨਾਲ ਪ੍ਰੀਤ ਲਾਉਂਦੇ ਹਨ!।।</verse>
			</chapter>
			<chapter number="9">
				<verse number="1">ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ ਲਏ ਹਨ।</verse>
				<verse number="2">ਉਹ ਨੇ ਆਪਣੇ ਪਸੂ ਕੱਟ ਲਏ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜ਼ਾ ਲਈ ਹੈ।</verse>
				<verse number="3">ਉਹ ਨੇ ਆਪਣੀਆਂ ਛੋਕਰੀਆਂ ਨੂੰ ਘੱਲਿਆ ਹੈ, ਉਹ ਨਗਰ ਦਿਆਂ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, -</verse>
				<verse number="4">ਜੋ ਕੋਈ ਭੋਲਾ ਹੈ ਉਹ ਉਰੇ ਆ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਏਹ ਆਖਦੀ ਹੈ, -</verse>
				<verse number="5">ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈਂ ਵਿੱਚੋਂ ਪੀਓ!</verse>
				<verse number="6">	ਭੋਲੇਪਣ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਸਿੱਧੇ ਤੁਰੋ!।।</verse>
				<verse number="7">ਮਖੌਲੀਏ ਨੂੰ ਤਾੜਨ ਵਾਲ ਆਪਣੇ ਲਈ ਬੇਪਤੀ ਕਮਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।</verse>
				<verse number="8">ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।</verse>
				<verse number="9">ਬੁੱਧਵਾਨ ਨੂੰ ਸਿੱਖਿਆ ਦੇਹ, ਉਹ ਹੋਰ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿੱਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।</verse>
				<verse number="10">ਯਹੋਵਾਹ ਦੈ ਭੈ ਬੁੱਧ ਦਾ ਮੁੱਢ ਹੈ, ਅਤੇ ਪਵਿੱਤਰ ਪੁਰਖ ਦਾ ਗਿਆਨ ਹੀ ਸਮਝ ਹੈ।</verse>
				<verse number="11">ਮੇਰੀ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਉਣ ਦੇ ਵਰਹੇ ਢੇਰ ਸਾਰੇ ਹੋਣਗੇ।</verse>
				<verse number="12">ਜੇ ਤੂੰ ਬੁੱਧਵਾਨ ਹੈਂ ਤਾਂ ਤੂੰ ਆਪਣੇ ਲਈ ਬੁੱਧਵਾਨ, ਪਰ ਜੇ ਤੂੰ ਮਖੌਲੀਆ ਹੈਂ ਤਾਂ ਤੂੰ ਇਕੱਲਾ ਹੀਂ ਉਹ ਨੂੰ ਚੁੱਕੇਂਗਾ।।</verse>
				<verse number="13">ਮੂਰਖ ਤੀਵੀਂ ਬੜਬੋਲੀ ਹੈ, ਉਹ ਭੋਲੀ ਹੈ ਤੇ ਕੁਝ ਜਾਣਦੀ ਹੀ ਨਹੀਂ।</verse>
				<verse number="14">ਉਹ ਆਪਣੇ ਘਰ ਦੇ ਬੂਹ ਕੋਲ, ਅਤੇ ਨਗਰ ਦੇ ਉੱਚੀਂ ਥਾਈਂ ਮੂੜ੍ਹੇ ਉੱਤੇ ਬਹਿੰਦੀ ਹੈ,</verse>
				<verse number="15">ਭਈ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ, -</verse>
				<verse number="16">ਜਿਹੜਾ ਭੋਲਾ ਹੈ, ਉਹ ਉਰੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,</verse>
				<verse number="17">ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!</verse>
				<verse number="18">ਪਰ ਉਸ ਰਾਹੀ ਨੂੰ ਪਤਾ ਨਹੀਂ ਜੋ ਉੱਥੇ ਭੂਤਨੇ ਹਨ, ਅਤੇ ਉਸ ਤੀਵੀਂ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!।।</verse>
			</chapter>
			<chapter number="10">
				<verse number="1">ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ।</verse>
				<verse number="2">ਬਦੀ ਦੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾ ਹੈ।</verse>
				<verse number="3">ਧਰਮੀ ਦੀ ਜਾਨ ਨੂੰ ਯਹੋਵਾਹ ਭੁੱਖਾ ਨਾ ਰਹਿਣ ਦੇਵੇਗਾ, ਪਰ ਦੁਸ਼ਟ ਦੀ ਲੋਚ ਉਹ ਦਫਾ ਕਰੇਗਾ।</verse>
				<verse number="4">ਢਿੱਲਾ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।</verse>
				<verse number="5">ਜਿਹੜਾ ਉਨ੍ਹਾਂਲ ਵਿੱਚ ਇਕੱਠਿਆਂ ਕਰਦਾ ਹੈ ਉਹ ਸਿਆਣਾ ਪੁੱਤ੍ਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੌਂ ਰਹਿੰਦਾ ਹੈ ਉਹ ਸ਼ਰਮਿੰਦਾ ਕਰਨ ਵਾਲਾ ਪੁੱਤ੍ਰ ਹੈ।</verse>
				<verse number="6">ਧਰਮੀ ਦੇ ਸਿਰ ਨੂੰ ਅਸੀਸਾਂ ਮਿਲਦੀਆਂ ਹਨ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।</verse>
				<verse number="7">ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਉਂ ਸੜ ਜਾਵੇਗਾ।</verse>
				<verse number="8">ਮਨ ਦਾ ਬੁੱਧਵਾਨ ਹੁਕਮ ਨੂੰ ਮੰਨੇਗਾ, ਪਰ ਬਕਵਾਸੀ ਮੂਰਖ ਡਿੱਗ ਪਵੇਗਾ।</verse>
				<verse number="9">ਸਿੱਧਾ ਤੁਰਨ ਵਾਲਾ ਬੇਖਟਕੇ ਤੁਰਦਾ ਹੈ, ਅਤੇ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਜਾਗਰ ਹੋ ਜਾਵੇਗਾ।</verse>
				<verse number="10">ਜਿਹੜਾ ਅੱਖੀਆਂ ਮਟਕਾਉਂਦਾ ਹੈ ਉਹ ਸੋਗ ਪਾਉਂਦਾ ਹੈ, ਅਤੇ ਬਕਵਾਸੀ ਮੂਰਖ ਡਿੱਗ ਪਵੇਗਾ।</verse>
				<verse number="11">ਧਰਮੀ ਦਾ ਮੂੰਹ ਜੀਉਣ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।</verse>
				<verse number="12">ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਭਨਾਂ ਅਪਰਾਧਾਂ ਨੂੰ ਢੱਕ ਲੈਂਦਾ ਹੈ।</verse>
				<verse number="13">ਸਮਝ ਵਾਲੇ ਦਿਆਂ ਬੁੱਲ੍ਹਾਂ ਵਿੱਚ ਬੁੱਧ ਲੱਭਦੀ ਹੈ, ਪਰ ਬੇਸਮਝ ਦੀ ਪਿੱਠ ਲਈ ਛੂਛਕ ਹੈ।</verse>
				<verse number="14">ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ ਦੇ ਨੇੜੇ ਹੈ।</verse>
				<verse number="15">ਧਨੀ ਦਾ ਧਨ ਉਹਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦਾ ਵਿਨਾਸ ਓਹਨਾਂ ਦੀ ਥੁੜੋਂ ਹੈ।</verse>
				<verse number="16">ਧਰਮੀ ਦਾ ਮਿਹਨਤ ਜੀਉਣ ਲਈ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।</verse>
				<verse number="17">ਜਿਹੜਾ ਸਿੱਖਿਆ ਨੂੰ ਮੰਨਦਾ ਉਹ ਤਾਂ ਜੀਉਣ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।</verse>
				<verse number="18">ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ।</verse>
				<verse number="19">ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ।</verse>
				<verse number="20">ਧਰਮੀ ਦੀ ਰਸਨਾ ਖਰੀ ਚਾਂਦੀ ਹੈ, ਦੁਸ਼ਟ ਦਾ ਮਨ ਤੁੱਛ ਹੈ।</verse>
				<verse number="21">ਧਰਮੀ ਦੇ ਬੁੱਲ੍ਹ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।</verse>
				<verse number="22">ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਸੋਗ ਨਹੀਂ ਮਿਲਾਉਂਦਾ।</verse>
				<verse number="23">ਮੂਰਖ ਲਈ ਤਾਂ ਸ਼ਰਾਰਤ ਕਰਨੀ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਲਈ ਬੁੱਧ ਹੈ।</verse>
				<verse number="24">ਦੁਸ਼ਟ ਦਾ ਭੈ ਓਹ ਉਸ ਉੱਤੇ ਆਣ ਪਵੇਗਾ, ਪਰ ਧਰਮੀ ਦੀ ਇੱਛਆ ਪੂਰੀ ਕੀਤੀ ਜਾਵੇਗੀ।</verse>
				<verse number="25">ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ।</verse>
				<verse number="26">ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖੀਆਂ ਲਈ ਧੂੰਆਂ ਹੈ, ਓਵੇਂ ਹੀ ਆਲਸੀ ਆਪਣੇ ਘੱਲਣ ਵਾਲਿਆਂ ਲਈ ਹੈ।</verse>
				<verse number="27">ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੇ ਵਰਹੇ ਥੋੜੇ ਹੋਣਗੇ।</verse>
				<verse number="28">ਧਰਮੀ ਦੀ ਆਸ ਅਨੰਦਤਾ ਹੈ, ਪਰ ਦੁਸ਼ਟ ਦੀ ਉਡੀਕ ਮਿਟ ਜਾਵੇਗੀ।</verse>
				<verse number="29">ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਕਿਲ੍ਹਾ ਹੈ, ਪਰ ਕੁਕਰਮੀਆਂ ਲਈ ਵਿਨਾਸ ਹੈ।</verse>
				<verse number="30">ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।</verse>
				<verse number="31">ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।</verse>
				<verse number="32">ਧਰਮੀ ਦੇ ਬੁੱਲ੍ਹ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਉਲਟੀਆਂ ਗੱਲਾਂ ਬੋਲਦਾ ਹੈ।।</verse>
			</chapter>
			<chapter number="11">
				<verse number="1">ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ।</verse>
				<verse number="2">ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ।</verse>
				<verse number="3">ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।</verse>
				<verse number="4">ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ।</verse>
				<verse number="5">ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ।</verse>
				<verse number="6">ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।</verse>
				<verse number="7">ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।</verse>
				<verse number="8">ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।</verse>
				<verse number="9">ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।</verse>
				<verse number="10">ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!</verse>
				<verse number="11">ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ।</verse>
				<verse number="12">ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ।</verse>
				<verse number="13">ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।</verse>
				<verse number="14">ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ।</verse>
				<verse number="15">ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ।</verse>
				<verse number="16">ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ।</verse>
				<verse number="17">ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।</verse>
				<verse number="18">ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ।</verse>
				<verse number="19">ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ।</verse>
				<verse number="20">ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।</verse>
				<verse number="21">	ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।</verse>
				<verse number="22">ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।</verse>
				<verse number="23">ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ।</verse>
				<verse number="24">ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।</verse>
				<verse number="25">ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।</verse>
				<verse number="26">ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ।</verse>
				<verse number="27">ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ।</verse>
				<verse number="28">ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।।</verse>
				<verse number="29">ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।</verse>
				<verse number="30">ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।</verse>
				<verse number="31">ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।</verse>
			</chapter>
			<chapter number="12">
				<verse number="1">ਜੋ ਸੁਧਾਰ ਨਾਲ ਪ੍ਰੀਤ ਰੱਖਦਾ ਹੈ, ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜ ਨੂੰ ਬੁਰਾ ਜਾਣਦਾ ਹੈ ਉਹ ਪਸੂ ਵਰਗਾ ਹੈ।</verse>
				<verse number="2">ਭਲੇ ਮਾਨਸ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।</verse>
				<verse number="3">ਖੋਟ ਨਾਲ ਕੋਈ ਮਨੁੱਖ ਅਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।</verse>
				<verse number="4">ਪਤਵੰਤੀ ਤੀਵੀਂ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀਆਂ ਹੱਡੀਆਂ ਦਾ ਸਾੜਾ ਹੈ।</verse>
				<verse number="5">ਧਰਮੀਆਂ ਦੀਆਂ ਚਿਤਮਣੀਆਂ ਤਾਂ ਨਿਆਉਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਤੇ ਮਤੇ ਛਲ ਹੁੰਦੇ ਹਨ।</verse>
				<verse number="6">ਦੁਸ਼ਟਾਂ ਦੀਆਂ ਗੱਲਾਂ ਖ਼ੂਨ ਦੇ ਘਾਤ ਦੀਆਂ ਹਨ, ਪਰ ਸਚਿਆਰਾਂ ਦੇ ਮੂੰਹ ਓਹਨਾਂ ਨੂੰ ਛੁਡਾ ਲੈਂਦੇ ਹਨ।</verse>
				<verse number="7">ਦੁਸ਼ਟ ਉਲਟਾਏ ਜਾਂਦੇ ਅਤੇ ਓਹ ਹੁੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਖੜਾ ਰਹੇਗਾ।</verse>
				<verse number="8">ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ।</verse>
				<verse number="9">ਪਤਹੀਣ ਜਿਹ ਦੇ ਕੋਲ ਟਹਿਲੂਆ ਹੈ, ਉਸ ਨਾਲੋਂ ਚੰਗਾ ਹੈ ਜੋ ਵਡਿਆਈ ਮਾਰਦਾ ਪਰ ਰੋਟੀਓਂ ਵੀ ਤੰਗ ਹੈ।</verse>
				<verse number="10">ਧਰਮੀ ਆਪਣੇ ਪਸੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟਾਂ ਦਾ ਰਹਮ ਨਿਰਦਈ ਹੀ ਹੈ।</verse>
				<verse number="11">ਜਿਹੜਾ ਆਪਣੀ ਭੋਂ ਨੂੰ ਦੱਬ ਕੇ ਵਾਹੇਗਾ ਉਹ ਰੱਜ ਕੇ ਖਾਏਗਾ, ਤੇ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।</verse>
				<verse number="12">ਦੁਸ਼ਟ ਬੁਰਿਆਰਾਂ ਦੇ ਜਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।</verse>
				<verse number="13">ਬੁਰਿਆਰ ਆਪਣੇ ਬੁਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁਖ ਤੋਂ ਬਚ ਨਿੱਕਲਦਾ ਹੈ।</verse>
				<verse number="14">ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ, ਅਤੇ ਜੇਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ।</verse>
				<verse number="15">ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।</verse>
				<verse number="16">ਮੂਰਖ ਦੀ ਖੱਚ ਝੱਟ ਪਰਗਟ ਹੋ ਜਾਂਦੀ ਹੈ, ਪਰ ਸਿਆਣਾ ਅਪਜਸ ਨੂੰ ਛਿਪਾ ਲੈਂਦਾ ਹੈਂ।</verse>
				<verse number="17">ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ।</verse>
				<verse number="18">ਬੇਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਙੁ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।</verse>
				<verse number="19">ਸੱਚੇ ਬੁੱਲ੍ਹ ਸਦਾ ਤਾਈਂ ਰਹਿਣਗੇ, ਪਰ ਝੂਠੀ ਜੀਭ ਛਿਨ ਮਾਤ੍ਰ ਦੀ ਹੈ।</verse>
				<verse number="20">ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹੂਆਂ ਲਈ ਅਨੰਦ ਹੁੰਦਾ ਹੈ।</verse>
				<verse number="21">ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।</verse>
				<verse number="22">ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ।</verse>
				<verse number="23">ਸਿਆਣਾ ਆਦਮੀ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪਰਚਾਰ ਕਰਦਾ ਹੈ।</verse>
				<verse number="24">ਉੱਦਮੀ ਦਾ ਹੱਥ ਹਾਕਮੀ ਕਰੇਗਾ, ਪਰ ਆਲਸੀ ਕਰ ਦੇਣ ਵਾਲਾ ਬਣੇਗਾ।</verse>
				<verse number="25">ਮਨੁੱਖ ਦੇ ਦਿਲ ਵਿੱਚ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।</verse>
				<verse number="26">ਧਰਮੀ ਆਪਣੇ ਗੁਆਂਢੀ ਨੂੰ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭੁਲਾ ਦਿੰਦੀ ਹੈ।</verse>
				<verse number="27">ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਆਦਮੀ ਦਾ ਅਨਮੋਲ ਪਦਾਰਥ ਉੱਦਮੀ ਲਈ ਹੈ।</verse>
				<verse number="28">ਧਰਮ ਦੇ ਰਾਹ ਵਿੱਚ ਜੀਉਣ ਹੈ, ਅਤੇ ਉਹ ਦੇ ਪਹੇ ਵਿੱਚ ਮੂਲੋਂ ਮੌਤ ਨਹੀਂ।।</verse>
			</chapter>
			<chapter number="13">
				<verse number="1">ਬੁੱਧਵਾਨ ਪੁੱਤ੍ਰ ਤਾਂ ਆਪਣੇ ਪਿਉ ਦੀ ਸਿੱਖਿਆ ਸੁਣਦਾ ਹੈ, ਪਰ ਮਖੌਲੀਆਂ ਤਾੜ ਨੂੰ ਨਹੀਂ ਸੁਣਦਾ।</verse>
				<verse number="2">ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ, ਪਰੰਤੂ ਛਲੀਏ ਦੀ ਜਾਨ ਜ਼ੁਲਮ ਨੂੰ ਖਾਵੇਗੀ।</verse>
				<verse number="3">ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ। ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ।</verse>
				<verse number="4">ਘੌਲੀਏ ਦਾ ਜੀ ਤਾਂ ਲੋਚਦਾ ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਮੋਟੀ ਹੋ ਜਾਵੇਗੀ।</verse>
				<verse number="5">ਧਰਮੀ ਨੂੰ ਝੂਠ ਤੋਂ ਸੂਗ ਆਉਂਦੀ ਹੈ, ਪਰ ਦੁਸ਼ਟ ਸ਼ਰਮ ਅਤੇ ਖੱਜਲਪੁਣੇ ਤੇ ਚੱਲਦਾ ਹੈ।</verse>
				<verse number="6">ਜਿਹੜਾ ਸਿੱਧੀ ਚਾਲ ਚੱਲਦਾ ਹੈ ਧਰਮ ਉਹ ਦੀ ਰੱਛਿਆ ਕਰਦਾ ਹੈ, ਪਰ ਦੁਸ਼ਟਪੁਣਾ ਪਾਪੀ ਨੂੰ ਉਲਟਾ ਦਿੰਦਾ ਹੈ।</verse>
				<verse number="7">ਕੋਈ ਤਾਂ ਧਨੀ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਕੱਖ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।</verse>
				<verse number="8">ਮਨੁੱਖ ਦੀ ਜਾਨ ਦੀ ਚੱਟੀ ਉਹ ਦਾ ਧਨ ਹੈ, ਪਰ ਨਿਰਧਨ ਧਮਕੀ ਨੂੰ ਸੁਣਦਾ ਹੀ ਨਹੀਂ।</verse>
				<verse number="9">ਧਰਮੀ ਦੀ ਜੋਤ ਮੌਜ ਮਾਰਦੀ, ਪਰ ਦੁਸ਼ਟਾਂ ਦੀ ਦੀਵਾ ਬੁਝਾਇਆ ਜਾਵੇਗਾ।।</verse>
				<verse number="10">ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਓਹਨਾਂ ਨਾਲ ਬੁੱਧ ਹੈ।</verse>
				<verse number="11">ਐਵੇਂ ਕਿਵੇਂ ਦਾ ਧਨ ਘਟ ਜਾਵੇਗ, ਪਰ ਮਿਹਨਤ ਦਾ ਧਨ ਵਧ ਜਾਵੇਗਾ।</verse>
				<verse number="12">ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ।</verse>
				<verse number="13">ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।</verse>
				<verse number="14">ਬੁੱਧਵਾਨ ਦੀ ਤਾਲੀਮ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰਹਿਣ ਵਾਲੀ ਹੈ।</verse>
				<verse number="15">ਸੁੱਧ ਬੁੱਧ ਦੇ ਕਾਰਨ ਮੰਨਤਾ ਹੁੰਦੀ ਹੈ, ਪਰ ਛਲੀਆਂ ਦਾ ਰਾਹ ਬਿਖੜਾ ਹੁੰਦਾ ਹੈ।</verse>
				<verse number="16">ਹਰ ਸਿਆਣਾ ਪੁਰਸ਼ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।</verse>
				<verse number="17">ਦੁਸ਼ਟ ਹਰਕਾਰਾ ਬਿਪਤਾ ਵਿੱਚ ਡੇਗ ਦਿੰਦਾ ਹੈ, ਪਰ ਮਾਤਬਰ ਏਲਚੀ ਚੰਗਾ ਕਰਦਾ ਹੈ।</verse>
				<verse number="18">ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜ ਵੱਲ ਚਿੱਤ ਲਾਉਂਦਾ ਹੈ ਉਹ ਦਾ ਆਦਰ ਹੋਵੇਗਾ।</verse>
				<verse number="19">ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖਾਂ ਨੂੰ ਬੁਰਾ ਲੱਗਦਾ ਹੈ।</verse>
				<verse number="20">ਬੁੱਧਵਾਨਾਂ ਦਾ ਸੰਗੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀ ਨੂੰ ਦੁਖ ਹੋਵੇਗਾ।</verse>
				<verse number="21">ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।</verse>
				<verse number="22">ਭਲਾ ਪੁਰਸ਼ ਆਪਣੇ ਪੋਤਰਿਆਂ ਲਈ ਵੀ ਮੀਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧਨ ਧਰਮੀ ਲਈ ਜੋੜੀਦਾ ਹੈ।</verse>
				<verse number="23">ਨਿਰਧਨ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜੇਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।</verse>
				<verse number="24">ਜਿਹੜਾ ਪੁੱਤ੍ਰ ਉੱਤੇ ਛੂਛਕ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।</verse>
				<verse number="25">ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।।</verse>
			</chapter>
			<chapter number="14">
				<verse number="1">ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ।</verse>
				<verse number="2">ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ।</verse>
				<verse number="3">ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ।</verse>
				<verse number="4">ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ।</verse>
				<verse number="5">ਮਾਤਬਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।</verse>
				<verse number="6">ਮਖੌਲੀਆਂ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।</verse>
				<verse number="7">ਮੂਰਖ ਤੋਂ ਲਾਂਭੇ ਹੋ ਜਾਹ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।</verse>
				<verse number="8">ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖਾਂ ਦੀ ਮੂਰਖਤਾਈ ਛਲ ਹੀ ਹੈ।</verse>
				<verse number="9">ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।</verse>
				<verse number="10">ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ।</verse>
				<verse number="11">ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਲਾਭਵੰਤ ਹੋਵੇਗਾ।</verse>
				<verse number="12">ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।</verse>
				<verse number="13">ਹਾਸੇ ਵਿੱਚ ਵੀ ਚਿੱਤ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਸੋਗ ਹੁੰਦਾ ਹੈ।</verse>
				<verse number="14">ਮਨਮੁੱਖ ਆਪਣੀ ਚਾਲ ਦਾ, ਅਤੇ ਸਰਮੁਖ ਆਪਣੀ ਕੀਤੀ ਦਾ ਫਲ ਭੋਗੇਗਾ।</verse>
				<verse number="15">ਭੋਲਾ ਹਰੇਕ ਗੱਲ ਨੂੰ ਸੱਤ ਮੰਨਦਾ ਹੈ, ਪਰ ਸਿਆਣਾ ਵੇਖ ਭਾਲ ਕੇ ਚੱਲਦਾ ਹੈ।</verse>
				<verse number="16">ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।।</verse>
				<verse number="17">ਜਿਹੜਾ ਛੇਤੀ ਗੁੱਸੇ ਹੋ ਜਾਂਦਾ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।</verse>
				<verse number="18">ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।</verse>
				<verse number="19">ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ।</verse>
				<verse number="20">ਕੰਗਾਲ ਆਪਣੇ ਗੁਆਂਢੀਆਂ ਲਈ ਵੀ ਘਿਣਾਉਣਾ ਹੈ, ਪਰ ਧੰਨਵਾਨ ਦੇ ਪ੍ਰੇਮੀ ਢੇਰ ਸਾਰੇ ਹੁੰਦੇ ਹਨ।</verse>
				<verse number="21">ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।</verse>
				<verse number="22">ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਓਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਤੇ ਸਚਿਆਈ ਹੁੰਦੀ ਹੈ।</verse>
				<verse number="23">ਮਿਹਨਤ ਦੇ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦੀ ਹੈ।</verse>
				<verse number="24">ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ ।</verse>
				<verse number="25">ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ।</verse>
				<verse number="26">ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤ੍ਰਾਂ ਲਈ ਪਨਾਹ ਦਾ ਥਾਂ ਹੈ।</verse>
				<verse number="27">ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।</verse>
				<verse number="28">ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।</verse>
				<verse number="29">ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ।</verse>
				<verse number="30">ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦੀ ਸਾੜ ਹੈ।</verse>
				<verse number="31">ਜਿਹੜਾ ਗਰੀਬ ਉੱਤੇ ਅੰਨ੍ਹੇਰ ਕਰਦਾ ਹੈ, ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।</verse>
				<verse number="32">ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ।</verse>
				<verse number="33">ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪਰਗਟ ਹੋ ਜਾਂਦਾ ਹੈ।</verse>
				<verse number="34">ਧਰਮ ਕੌਮ ਦੀ ਉੱਨਤੀ ਕਰਦਾਹੈ, ਪਰ ਪਾਪ ਉੱਮਤਾਂ ਲਈ ਮੂੰਹ ਕਾਲਾ ਹੈ।</verse>
				<verse number="35">ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।।</verse>
			</chapter>
			<chapter number="15">
				<verse number="1">ਨਰਮ ਜਵਾਬ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬੋਲ ਕ੍ਰੋਧ ਨੂੰ ਭੜਕਾਉਂਦਾ ਹੈ।</verse>
				<verse number="2">ਬੁੱਧਵਾਨ ਦੀ ਜੀਭ ਗਿਆਨ ਦਾ ਠੀਕ ਬਖਾਨ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬੱਸ ਮੂਰਖਤਾਈ ਉੱਛਲਦੀ ਹੈ।</verse>
				<verse number="3">ਯਹੋਵਾਹ ਦੀਆਂ ਅੱਖਾਂ ਸਭਨੀਂ ਥਾਈਂ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।</verse>
				<verse number="4">ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ, ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋਂੜਨਾ ਹੈ।</verse>
				<verse number="5">ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ।</verse>
				<verse number="6">ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ।</verse>
				<verse number="7">ਬੁੱਧਵਾਨ ਦੇ ਬੁੱਲ੍ਹ ਗਿਆਨ ਨੂੰ ਖਿਲਾਰਦੇ ਹਨ, ਪਰ ਮੂਰਖਾਂ ਦਾ ਮਨ ਇਉਂ ਨਹੀਂ ਕਰਦਾ।</verse>
				<verse number="8">ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ ਹੁੰਦਾ ਹੈ।</verse>
				<verse number="9">ਦੁਸ਼ਟ ਦੀ ਚਾਲ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।</verse>
				<verse number="10">ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜ ਮਿਲਦੀ ਹੈ, ਅਤੇ ਸਮਝੋਤੀ ਨੂੰ ਬੁਰਾ ਜਾਣਨ ਵਾਲਾ ਮਰੇਗਾ।</verse>
				<verse number="11">ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ ਹੋਣਗੇॽ</verse>
				<verse number="12">ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ, ਤੇ ਨਾ ਹੀ ਉਹ ਬੁੱਧਵਾਨਾਂ ਕੋਲ ਜਾਂਦਾ ਹੈ।</verse>
				<verse number="13">ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ ਹੁੰਦਾ ਹੈ ।</verse>
				<verse number="14">ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ।</verse>
				<verse number="15">ਮਸਕੀਨ ਦੇ ਸੱਭੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਦਿਲ ਵਾਲਾ ਸਦਾ ਦਾਉਤਾਂ ਉਡਾਉਂਦਾ ਹੈ।</verse>
				<verse number="16">ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਹ ਵੱਡੇ ਖ਼ਜ਼ਾਨੇ ਨਾਲੋਂ ਚੰਗਾ ਹੈ ਜਿੱਥੇ ਨਾਲ ਘਬਰਾਹਟ ਹੋਵੋ।</verse>
				<verse number="17">ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।</verse>
				<verse number="18">ਕ੍ਰੋਧੀ ਛੇੜ ਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।</verse>
				<verse number="19">ਆਲਸੀ ਦਾ ਰਾਹ ਕੰਡੀਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ।</verse>
				<verse number="20">ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।</verse>
				<verse number="21">ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।</verse>
				<verse number="22">ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ ਕਾਇਮ ਹੋ ਜਾਂਦੇ ਹਨ।</verse>
				<verse number="23">ਮਨੁੱਖ ਆਪਣੇ ਮੂੰਹ ਦੇ ਉੱਤੇ ਤੋਂ ਪਰੰਸਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ!</verse>
				<verse number="24">ਸਿਆਣੇ ਦੇ ਲਈ ਜੀਉਣ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।</verse>
				<verse number="25">ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ।</verse>
				<verse number="26">ਬੁਰਿਆਰ ਦੇ ਖਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ।</verse>
				<verse number="27">ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।</verse>
				<verse number="28">ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ।</verse>
				<verse number="29">ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।</verse>
				<verse number="30">ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।</verse>
				<verse number="31">ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।</verse>
				<verse number="32">ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।</verse>
				<verse number="33">ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ, ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।।</verse>
			</chapter>
			<chapter number="16">
				<verse number="1">ਮਨ ਦੀਆਂ ਜੁਗਤਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋਂ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।</verse>
				<verse number="2">ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸੁੱਧ ਹੈ, ਪਰ ਯਹੋਵਾਹ ਰੂਹਾਂ ਨੂੰ ਜਾਣਦਾ ਹੈ।</verse>
				<verse number="3">ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇਹ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।</verse>
				<verse number="4">ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਪਰੋਜਨ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ।</verse>
				<verse number="5">ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ।</verse>
				<verse number="6">ਦਯਾ ਅਤੇ ਸਚਿਆਈ ਨਾਲ ਕੁੱਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਪਰੇ ਰਹਿੰਦੇ ਹਨ।</verse>
				<verse number="7">ਜਦ ਕਿਸੇ ਦਾ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਦਾ ਵੀ ਉਸ ਨਾਲ ਮੇਲ ਕਰਾਉਂਦਾ ਹੈ।</verse>
				<verse number="8">ਧਰਮ ਨਾਲ ਥੋੜਾ ਜਿਹਾ ਕੁਨਿਆਉਂ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।</verse>
				<verse number="9">ਆਦਮੀ ਦਾ ਮਨ ਉਹ ਦਾ ਰਾਹ ਠਹਿਰਾਉਂਦਾ ਹੈ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।</verse>
				<verse number="10">	ਪਾਤਸ਼ਾਹ ਦੇ ਬੁੱਲ੍ਹਾਂ ਤੋਂ ਸੁਰਗੀ ਬਚਨ ਨਿੱਕਲਦਾ ਹੈ, ਨਿਆਉਂ ਵਿੱਚ ਉਹ ਦਾ ਮੂੰਹ ਭੁੱਲ ਨਹੀਂ ਕਰਦਾ।</verse>
				<verse number="11">ਸੱਚੀ ਤਕੜੀ ਤੇ ਪਲੜੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।</verse>
				<verse number="12">ਬੁਰਿਆਈ ਕਰਨੀ ਪਾਤਸ਼ਾਹਾਂ ਲਈ ਘਿਣਾਉਣੀ ਹੈ, ਕਿਉਂ ਜੋ ਉਨ੍ਹਾਂ ਦੀ ਗੱਦੀ ਦਾ ਧਰਮ ਨਾਲ ਹੀ ਟਿਕਾਓ ਹੁੰਦਾ ਹੈ।</verse>
				<verse number="13">ਧਰਮੀ ਬੁੱਲ੍ਹਾਂ ਤੋਂ ਪਾਤਸ਼ਾਹ ਪਰਸੰਨ ਹੁੰਦੇ ਹਨ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।</verse>
				<verse number="14">ਪਾਤਸ਼ਾਹ ਦਾ ਗੁੱਸਾ ਮੌਤ ਦੇ ਦੂਤਾਂ ਵਰਗਾ ਹੈ, ਪਰ ਬੁੱਧਵਾਨ ਪੁਰਸ਼ ਉਹ ਨੂੰ ਠੰਡਿਆਂ ਕਰਦਾ ਹੈ।</verse>
				<verse number="15">ਪਾਤਸ਼ਾਹ ਦੇ ਮੁਖ ਦੇ ਚਾਨਣ ਵਿੱਚ ਜੀਉਣ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੇ ਛੇਕੜ ਦੀ ਬੱਦਲੀ ਵਰਗੀ ਹੁੰਦੀ ਹੈ।</verse>
				<verse number="16">ਬੁੱਧ ਦੀ ਪ੍ਰਾਪਤੀ ਸੋਨੇ ਨਾਲੋਂ ਕਿੰਨੀ ਵਧੀਕ ਚੰਗੀ ਹੈ! ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।</verse>
				<verse number="17">ਬੁਰਿਆਈ ਤੋਂ ਲਾਂਭੇ ਰਹਿਣਾ ਸਚਿਆਰਾਂ ਦਾ ਸ਼ਾਹ ਰਾਹ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।</verse>
				<verse number="18">ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘੁਮੰਡੀ ਰੂਹ ਹੁੰਦੀ ਹੈ।</verse>
				<verse number="19">ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਮਸਕੀਨਾਂ ਦੇ ਸੰਗ ਅੱਝਾ ਹੋ ਕੇ ਰਹਿਣਾ ਚੰਗਾ ਹੈ।</verse>
				<verse number="20">ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ!</verse>
				<verse number="21">ਜਿਹੜਾ ਬੁੱਧਵਾਨ ਹੈ ਉਹ ਬਿਬੇਕੀ ਕਹਾਉਂਦਾ ਹੈ, ਅਤੇ ਮਿੱਠੇ ਬੋਲਣ ਨਾਲ ਕਾਇਲ ਕਰਨ ਦੀ ਸ਼ਕਤੀ ਵੱਧ ਜਾਂਦੀ ਹੈ।</verse>
				<verse number="22">ਬੁੱਧਵਾਨ ਦੇ ਲਈ ਬੁੱਧ ਜੀਉਣ ਦਾ ਸੋਤਾ ਹੈ, ਪਰ ਮੂਰਖਾਂ ਦੀ ਸਿੱਖਿਆ ਮੂਰਖਤਾਈ ਹੀ ਹੈ।</verse>
				<verse number="23">ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੁੱਲ੍ਹਾਂ ਨੂੰ ਗਿਆਨ ਦਿੰਦਾ ਹੈ।</verse>
				<verse number="24">ਸ਼ੁਭ ਬਚਨ ਮਖੀਰ ਦੀ ਛੱਲੀ ਵਾਂਙੁ ਹਨ, ਓਹ ਜੀ ਨੂੰ ਮਿੱਠੇ ਲੱਗਦੇ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।</verse>
				<verse number="25">ਇੱਕ ਅਜਿਹਾ ਰਾਹ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।</verse>
				<verse number="26">ਮਜੂਰ ਦੀ ਭੁੱਖ ਉਸ ਤੋਂ ਮਜੂਰੀ ਕਰਾਉਂਦੀ ਹੈ, ਉਹ ਦਾ ਮੂੰਹ ਜੋ ਉਹ ਨੂੰ ਉਭਾਰਦਾ ਹੈ।</verse>
				<verse number="27">ਨਿਕੰਮਾ ਪੁਰਸ਼ ਬੁਰਿਆਈ ਨੂੰ ਪੁੱਟਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।</verse>
				<verse number="28">ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ।</verse>
				<verse number="29">ਅਨ੍ਹੇਰੇ ਕਰਨ ਵਾਲਾ ਆਪਣੇ ਗੁਆਂਢੀ ਨੂੰ ਫ਼ੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।</verse>
				<verse number="30">ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁਟਣ ਵਾਲਾ ਬੁਰਿਆਈ ਕਰ ਛੱਡਦਾ ਹੈ।</verse>
				<verse number="31">ਧੌਲਾ ਸਿਰ ਸਜ਼ਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।</verse>
				<verse number="32">ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲ ਨਾਲੋਂ ਚੰਗਾ ਹੈ।</verse>
				<verse number="33">ਬੁੱਕਲ ਵਿੱਚ ਗੁਣੇ ਪਾਏ ਜਾਂਦੇ ਹਨ, ਪਰ ਉਨ੍ਹਾਂ ਦਾ ਫ਼ੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।।</verse>
			</chapter>
			<chapter number="17">
				<verse number="1">ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।</verse>
				<verse number="2">ਸਿਆਣਾ ਟਹਿਲੂਆ ਖੱਜਲ ਕਰਨ ਵਾਲੇ ਪੁੱਤ੍ਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।</verse>
				<verse number="3">ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।</verse>
				<verse number="4">ਕੁਕਰਮੀ ਖੋਟੇ ਬੁੱਲ੍ਹਾਂ ਵੱਲ ਧਿਆਨ ਦਿੰਦਾ ਹੈ, ਅਤੇ ਝੂਠਾ ਸ਼ਰਾਰਤੀ ਜ਼ਬਾਨ ਵੱਲ ਕੰਨ ਲਾਉਂਦਾ ਹੈ।</verse>
				<verse number="5">ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ।</verse>
				<verse number="6">ਪੋਤੇ ਬੁੱਢਿਆਂ ਦਾ ਮੁਕਟ ਹਨ, ਅਤੇ ਪੁੱਤ੍ਰਾਂ ਦੀ ਸੋਭਾ ਓਹਨਾਂ ਦੇ ਪਿਉ ਹਨ।</verse>
				<verse number="7">ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇॽ</verse>
				<verse number="8">ਵੱਢੀ ਉਹ ਦੇ ਦੇਣ ਵਾਲੇ ਦੀਆਂ ਅੱਖਾਂ ਵਿੱਚ ਬਹੁਮੱਲਾ ਰਤਨ ਹੈ, ਜਿੱਧਰ ਉਹ ਮੂੰਹ ਕਰਦਾ ਹੈ, ਉਹ ਸਫ਼ਲ ਹੁੰਦਾ ਹੈ।</verse>
				<verse number="9">ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰੰਬਾਰ ਛੇੜਦਾ ਹੈ ਉਹ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ।</verse>
				<verse number="10">ਸਮਝ ਵਾਲੇ ਤੇ ਇੱਕ ਤਾੜ, ਮੂਰਖ ਤੇ ਸੌ ਕੋਰੜਿਆਂ ਨਾਲੋਂ ਬਹੁਤਾ ਅਸਰ ਕਰਦੀ ਹੈ।</verse>
				<verse number="11">ਭੈੜਾ ਪੁਰਸ਼ ਬੱਸ ਆਕੀਪੁਣਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਹਰਕਾਰਾ ਉਹ ਦੇ ਵਿਰੁੱਧ ਘੱਲਿਆ ਜਾਵੇਗਾ।</verse>
				<verse number="12">ਰਿੱਛਣੀ ਜਿਹ ਦੇ ਬੱਚੇ ਖੁੱਸ ਗਏ ਹੋਣ ਮਨੁੱਖ ਨੂੰ ਟੱਕਰੇ, ਪਰ ਨਾ ਕਿ ਮੂਰਖ ਆਪਣੀ ਮੂਰਖਤਾਈ ਵਿੱਚ।</verse>
				<verse number="13">ਜਿਹੜਾ ਭਲਿਆਈ ਦੇ ਵੱਟੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੀ ਨਾ ਹਟੇਗੀ।</verse>
				<verse number="14">ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇਹ।</verse>
				<verse number="15">ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਓਹਨਾਂ ਦੋਹਾਂ ਤੋਂ ਘਿਣ ਕਰਦਾ ਹੈ।</verse>
				<verse number="16">ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਕਿਉਂ ਹੋਵੇ, ਜਦ ਉਹ ਚਾਹ ਨਹੀਂ ਕਰਦਾॽ</verse>
				<verse number="17">ਮਿੱਤ੍ਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਲ ਲਈ ਜੰਮਿਆਂ ਹੈ।</verse>
				<verse number="18">ਬੇਸਮਝ ਆਦਮੀ ਹੱਥ ਮਾਰਦਾ ਹੈ, ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਾਮਨ ਬਣ ਜਾਂਦਾ ਹੈ।</verse>
				<verse number="19">ਅਪਰਾਧ ਦਾ ਪ੍ਰੇਮੀ ਕੁਪੱਤ ਦਾ ਪ੍ਰੇਮੀ ਹੈ, ਜਿਹੜਾ ਆਪਣੇ ਦਰਵੱਜੇ ਨੂੰ ਉੱਚਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ।</verse>
				<verse number="20">ਪੁੱਠੇ ਦਿਲ ਵਾਲਾ ਭਲਿਆਈ ਨਾ ਪਾਵੇਗਾ, ਅਤੇ ਉਲਟੀ ਜ਼ਬਾਨ ਵਾਲਾ ਬਿਪਤਾ ਵਿੱਚ ਡਿੱਗੇਗਾ।</verse>
				<verse number="21">ਮੂਰਖ ਦਾ ਜਮਾਉਣ ਵਾਲਾ ਦੁਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਉ ਨੂੰ ਕੁਝ ਅਨੰਦ ਨਹੀਂ।</verse>
				<verse number="22">ਖੁਸ਼ ਦਿਲੀ ਦਵਾ ਵਾਂਙੁ ਚੰਗੀ ਕਰਦੀ ਹੈ, ਪਰ ਉਦਾਸ ਆਤਮਾ ਹੱਡੀਆਂ ਨੂੰ ਸੁਕਾਉਂਦਾ ਹੈ।</verse>
				<verse number="23">ਦੁਸ਼ਟ ਬੁੱਕਲ ਵਿੱਚੋਂ ਵੱਢੀ ਲੈਂਦਾ ਹੈ, ਭਈ ਉਹ ਨਿਆਉਂ ਦੇ ਮਾਰਗਾਂ ਨੂੰ ਵਿਗਾੜ ਦੇਵੇ।</verse>
				<verse number="24">ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖੀਆਂ ਧਰਤੀ ਦੇ ਬੰਨਿਆਂ ਵੱਲ ਲੱਗੀਆਂ ਰਹਿੰਦੀਆਂ ਹਨ।</verse>
				<verse number="25">ਮੂਰਖ ਪੁੱਤ੍ਰ ਆਪਣੇ ਪਿਉ ਲਈ ਗ਼ਮ, ਅਤੇ ਆਪਣੀ ਮਾਂ ਲਈ ਕੁੜਤਣ ਹੈ।</verse>
				<verse number="26">ਧਰਮੀ ਨੂੰ ਡੰਨ ਲਾਉਣਾ ਚੰਗਾ ਨਹੀਂ, ਨਾ ਪਤਵੰਤਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।</verse>
				<verse number="27">ਗਿਆਨਵਾਨ ਘੱਟ ਬੋਲਦਾ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।</verse>
				<verse number="28">ਮੂਰਖ ਵੀ ਜਿੰਨਾ ਚਿਰ ਚੁਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਬੁੱਲ੍ਹ ਬੰਦ ਰੱਖੇ ਤਾਂ ਸਿਆਣਾ ਸਮਝੀਦਾ ਹੈ।।</verse>
			</chapter>
			<chapter number="18">
				<verse number="1">ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ ਇੱਛਿਆ ਭਾਲਦਾ ਹੈ, ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ।</verse>
				<verse number="2">ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦੀ, ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ।</verse>
				<verse number="3">ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਆਦਰੀ ਦੇ ਨਾਲ ਲਾਜ ਆਉਂਦੀ ਹੈ।</verse>
				<verse number="4">ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹੀ ਹੈ।</verse>
				<verse number="5">ਦੁਸ਼ਟਾਂ ਦੀ ਰਈ ਕਰਨੀ ਚੰਗੀ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।</verse>
				<verse number="6">ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ, ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ।</verse>
				<verse number="7">ਮੂਰਖ ਦਾ ਮੂੰਹ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।</verse>
				<verse number="8">ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ। ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।</verse>
				<verse number="9">ਜਿਹੜਾ ਕੰਮ ਕਰਨ ਵਿੱਚ ਆਸਲੀ ਹੈ, ਉਹ ਉਡਾਊ ਦਾ ਭਰਾ ਹੈ।</verse>
				<verse number="10">ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।</verse>
				<verse number="11">ਧਨਵਾਨ ਦੀ ਮਾਯਾ ਉਹ ਦੇ ਲੇਖੇ ਪੱਕਾ ਨਗਰ ਅਤੇ ਉੱਚੀ ਸ਼ਹਿਰ ਪਨਾਹ ਵਾਂਙੁ ਹੈ।</verse>
				<verse number="12">ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।</verse>
				<verse number="13">ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, - ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ।</verse>
				<verse number="14">ਮਨੁੱਖ ਦਾ ਆਤਮਾ ਉਹ ਦੀ ਬਿਮਾਰੀ ਨੂੰ ਝੱਲੇਗਾ। ਪਰ ਉਦਾਸ ਆਤਮਾ ਨੂੰ ਕੌਣ ਸਹਿ ਸੱਕੇॽ</verse>
				<verse number="15">ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਮ ਗਿਆਨ ਦੀ ਭਾਲ ਕਰਦੇ ਹਨ।</verse>
				<verse number="16">ਨਜ਼ਰਾਨਾ ਆਦਮੀ ਦੇ ਲਈ ਢੋਹ ਬਣਾ ਦਿੰਦਾ ਹੈ, ਅਤੇ ਉਹ ਨੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।</verse>
				<verse number="17">ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਗੁਆਂਢੀ ਆਣ ਕੇ ਉਹ ਦੀ ਕਲੀ ਖੋਲ੍ਹਦਾ ਹੈ।</verse>
				<verse number="18">ਗੁਣਾ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਜ਼ਬਰਦਸਤਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।</verse>
				<verse number="19">ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲ੍ਹੇ ਦੇ ਹੋੜੇ ਵਰਗੇ ਹੁੰਦੇ ਹਨ।</verse>
				<verse number="20">ਆਤਮੀ ਦਾ ਢਿੱਡ ਉਹ ਦੇ ਮੂੰਹ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।</verse>
				<verse number="21">ਮੌਤ ਅਤੇ ਜੀਉਣ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਓਹ ਉਸ ਦਾ ਫਲ ਖਾਣਗੇ।</verse>
				<verse number="22">ਜਿਹ ਨੂੰ ਵਹੁਟੀ ਲੱਭੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।</verse>
				<verse number="23">ਦੀਣ ਤਾਂ ਤਰਲੇ ਕਰ ਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।</verse>
				<verse number="24">ਬਹੁਤ ਸਾਰੇ ਮਿੱਤ੍ਰ ਨੁਕਸਾਨ ਦਾ ਕਾਰਨ ਹਨ, ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ ਵੱਧ ਕੇ ਚਿਪਕਦਾ ਹੈ।।</verse>
			</chapter>
			<chapter number="19">
				<verse number="1">ਉਲਟੇ ਬੁੱਲਾਂ ਵਾਲੇ ਨਾਲੋਂ ਜੋ ਮੂਰਖ ਹੈ, ਉਹ ਦੀਣ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।</verse>
				<verse number="2">ਜਾਨ ਦਾ ਗਿਆਨ ਤੋਂ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਪੈਰਾਂ ਨਾਲ ਕਾਹਲੀ ਕਰਦਾ ਹੈ ਉਹ ਕੁਰਾਹੇ ਪੈਂ ਜਾਂਦਾ ਹੈ।</verse>
				<verse number="3">ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਤੇ ਉਹ ਦਾ ਮਨ ਯਹੋਵਾਹ ਤੇ ਗੁੱਸੇ ਹੁੰਦਾ ਹੈ।</verse>
				<verse number="4">ਧਨ ਮਿੱਤ੍ਰ ਬਹੁਤ ਵਧਾਉਂਦਾ ਹੈ, ਪਰ ਗਰੀਬ ਆਪਣੇ ਮਿੱਤ੍ਰ ਤੋਂ ਅੱਡ ਹੋ ਜਾਂਦਾ ਹੈ।</verse>
				<verse number="5">ਝੂਠਾ ਗਵਾਹ ਬਿਨਾ ਡੰਨ ਨਾ ਰਹੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਛੁੱਟੇਗਾ।</verse>
				<verse number="6">ਪਰ ਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਤੇ ਦੇ ਸੱਭੇ ਮਿੱਤ੍ਰ ਬਣ ਜਾਂਦੇ ਹਨ।</verse>
				<verse number="7">ਜਦੋਂ ਦੀਣ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤ੍ਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇॽ ਉਹ ਗੱਲਾਂ ਨਾਲ ਓਹਨਾਂ ਦਾ ਪਿੱਛਾ ਕਰਦਾ ਹੈ ਪਰ ਓਹ ਹੈਂ ਨਹੀਂ।</verse>
				<verse number="8">ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਨਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।</verse>
				<verse number="9">ਝੂਠਾ ਗਵਾਹ ਬਿਨਾ ਡੰਨ ਨਾ ਛੁੱਟੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।</verse>
				<verse number="10">ਮੌਜ ਮਾਨਣਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਟਹਿਲੂਏ ਦਾ ਹੁਕਮ ਚਲਾਉਣਾ ਕਿਵੇਂ ਫੱਬੇॽ</verse>
				<verse number="11">ਬਿਬੇਕ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦਾ ਹੈ, ਅਤੇ ਅਪਰਾਧ ਤੋਂ ਮੂੰਹ ਫੇਰ ਲੈਣ ਵਿੱਚ ਉਹ ਦੀ ਸ਼ਾਨ ਹੈ।</verse>
				<verse number="12">ਪਾਤਸ਼ਾਹ ਦਾ ਗਜ਼ਬ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਙੁ ਹੈ।</verse>
				<verse number="13">ਮੂਰਖ ਪੁੱਤ੍ਰ ਪਿਉ ਦੇ ਲਈ ਇੱਕ ਬਲਾ ਹੈ, ਅਤੇ ਵਹੁਟੀ ਦੇ ਝਗੜੇ ਰਗੜੇ ਸਦਾ ਦੇ ਟੋਏ ਵਾਂਙੁ ਹਨ।</verse>
				<verse number="14">ਘਰ ਅਤੇ ਧਨ ਪਿਉ ਤੋਂ ਮਿਰਾਸ ਮਿਲਦੇ ਹਨ, ਪਰ ਸੁਘੜ ਵਹੁਟੀ ਯਹੋਵਾਹ ਵੱਲੋਂ ਮਿਲਦੀ ਹੈ।</verse>
				<verse number="15">ਆਲਸ ਘੂਕ ਨੀਂਦ ਵਿੱਚ ਪਾ ਦਿੰਦਾ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।</verse>
				<verse number="16">ਜਿਹੜਾ ਹੁਕਮ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ, ਪਰ ਜੋ ਉਹ ਦਿਆਂ ਰਾਹਾਂ ਨੂੰ ਤੁੱਛ ਜਾਣਦਾ ਹੈ ਉਹ ਮਰ ਜਾਵੇਗਾ।</verse>
				<verse number="17">ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।</verse>
				<verse number="18">ਜਦ ਤਾਈਂ ਆਸ ਹੈ ਆਪਣੇ ਪੁੱਤ੍ਰ ਨੂੰ ਤਾੜ, ਪਰ ਉਹ ਦੇ ਨਾਸ ਉੱਤੇ ਆਪਣਾ ਜੀ ਨਾ ਲਾ।</verse>
				<verse number="19">ਡਾਢਾ ਕ੍ਰੋਧੀ ਡੰਨ ਭੋਗਦਾ ਹੈ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ ਬਾਰ ਛੁਡਾਉਣਾ ਪਵੇਗਾ।</verse>
				<verse number="20">ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਓੜਕ ਨੂੰ ਬੁੱਧਵਾਨ ਬਣੇਂ।</verse>
				<verse number="21">ਮਨੁੱਖ ਦੇ ਮਨ ਵਿੱਚ ਅਨੇਕ ਜੁਗਤਾਂ ਹੁੰਦੀਆਂ ਹਨ, ਪਰ ਯਹੋਵਾਹ ਦਾ ਮਤਾ ਕਾਇਮ ਰਹੇਗਾ।</verse>
				<verse number="22">ਆਦਮੀ ਦੀ ਦਯਾ ਦੇ ਕਾਰਨ ਉਹ ਦੀ ਮੰਨਤਾ ਹੁੰਦੀ ਹੈ, ਅਤੇ ਝੂਠੇ ਮਨੁੱਖ ਨਾਲੋਂ ਦੀਣ ਹੀ ਚੰਗਾ ਹੈ।</verse>
				<verse number="23">ਯਹੋਵਾਹ ਦਾ ਭੈ ਜੀਉਣ ਲਈ ਹੈ, - ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।</verse>
				<verse number="24">ਆਲਸੀ ਕਟੋਰੇ ਵਿੱਚ ਹੱਥ ਡਬੋਂਦਾ ਹੈ, ਪਰ ਐੱਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤਾਈਂ ਲਿਆਵੇ।</verse>
				<verse number="25">ਮਖੌਲੀਏ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜ, ਉਹ ਗਿਆਨ ਨੂੰ ਸਮਝੇਗਾ।</verse>
				<verse number="26">ਜਿਹੜਾ ਆਪਣੇ ਪਿਉ ਨਾਲ ਸਖ਼ਤੀ ਕਰਦਾ ਤੇ ਆਪਣੀ ਮਾਂ ਨੂੰ ਕੱਢ ਛੱਡਦਾ ਹੈ, ਉਹ ਮੂੰਹ ਕਾਲਾ ਕਰਨ ਤੇ ਧੱਬਾ ਲਾਉਣ ਵਾਲਾ ਪੁੱਤ੍ਰ ਹੈ।</verse>
				<verse number="27">ਹੇ ਮੇਰੇ ਪੁੱਤ੍ਰ, ਜਿਸ ਸਿੱਖਿਆ ਨਾਲ ਗਿਆਨ ਦਿਆਂ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇਹ।</verse>
				<verse number="28">ਨਿਕੰਮਾ ਗਵਾਹ ਨਿਆਉਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।</verse>
				<verse number="29">ਮਖੌਲੀਆਂ ਦੇ ਲਈ ਫ਼ਤਵਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਟਲੇ।।</verse>
			</chapter>
			<chapter number="20">
				<verse number="1">ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!</verse>
				<verse number="2">ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।</verse>
				<verse number="3">ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।</verse>
				<verse number="4">ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।</verse>
				<verse number="5">ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।</verse>
				<verse number="6">ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈॽ</verse>
				<verse number="7">ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, - ਉਹ ਦੇ ਮਗਰੋਂ ਉਹ ਦੇ ਪੁੱਤ੍ਰ ਧਨ ਹੁੰਦੇ ਹਨ!</verse>
				<verse number="8">ਪਾਤਸ਼ਾਹ ਜਿਹੜਾ ਨਿਆਉਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਸੱਭੋ ਬੁਰਿਆਈ ਫਟਕ ਸੁੱਟਦਾ ਹੈ।</verse>
				<verse number="9">ਕੌਣ ਆਖ ਸੱਕਦਾ ਹੈ ਭਈ ਮੈਂ ਆਪਣੇ ਮਨ ਨੂੰ ਸੁੱਧ ਕੀਤਾ ਹੈ, ਮੈਂ ਪਾਪ ਤੋਂ ਸਾਫ਼ ਹੋ ਗਿਆ ਹਾਂॽ</verse>
				<verse number="10">ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।</verse>
				<verse number="11">ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।</verse>
				<verse number="12">ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।</verse>
				<verse number="13">ਨੀਂਦਰ ਨਾਲ ਪ੍ਰੀਤ ਨਾ ਲਾ ਮਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖੀਆਂ ਉਘਾੜ ਤਾਂ ਤੂੰ ਰੋਟੀ ਰੱਜ ਕੇ ਖਾਏਂਗਾ।</verse>
				<verse number="14">ਗਾਹਕ ਆਖਦਾ ਹੈ, \ਰੱਦੀ, ਰੱਦੀ\! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।</verse>
				<verse number="15">ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ।</verse>
				<verse number="16">ਜਿਹੜਾ ਪਰਦੇਸੀ ਦਾ ਜ਼ਾਮਨ ਬਣੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦਾ ਜ਼ਾਮਨ ਬਣੇ ਉਹ ਦਾ ਕੁਝ ਗਹਿਣੇ ਰੱਖ ਲੈ।</verse>
				<verse number="17">ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।</verse>
				<verse number="18">ਪਰੋਜਨ ਸਲਾਹ ਨਾਲ ਕਾਇਮ ਹੋ ਜਾਂਦੇ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਜੁੱਧ ਕਰ।</verse>
				<verse number="19">ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।</verse>
				<verse number="20">ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਅਨ੍ਹੇਰੇ ਵਿੱਚ ਬੁੱਝ ਜਾਵੇਗਾ।</verse>
				<verse number="21">ਪਹਿਲਾਂ ਲੋਭ ਨਾ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ।</verse>
				<verse number="22">ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।</verse>
				<verse number="23">ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਝੂਠੀ ਤੱਕੜੀ ਚੰਗੀ ਨਹੀਂ।</verse>
				<verse number="24">ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇॽ</verse>
				<verse number="25">ਜੇ ਬਿਨਾਂ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।</verse>
				<verse number="26">ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਨ੍ਹਾਂ ਉੱਤੇ ਪਹੀਆ ਚਲਾ ਦਿੰਦਾ ਹੈ।</verse>
				<verse number="27">	ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ।</verse>
				<verse number="28">ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।</verse>
				<verse number="29">ਜੁਆਨਾਂ ਦੀ ਸੋਭਾ ਤਾਂ ਉਨ੍ਹਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜ਼ਾਵਟ ਉਨ੍ਹਾਂ ਦੇ ਧੌਲੇ ਵਾਲ ਹਨ।</verse>
				<verse number="30">ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।।</verse>
			</chapter>
			<chapter number="21">
				<verse number="1">ਪਾਤਸ਼ਾਹ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਙੁ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।</verse>
				<verse number="2">ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਹੈ, ਪਰ ਯਹੋਵਾਹ ਘਟ ਘਟ ਨੂੰ ਜਾਚਦਾ ਹੈ।</verse>
				<verse number="3">ਚੜ੍ਹਾਵੇ ਨਾਲੋਂ ਧਰਮ ਅਤੇ ਨਿਆਉਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।</verse>
				<verse number="4">ਘੁਮੰਡੀ ਅੱਖਾਂ ਅਤੇ ਹੰਕਾਰੀ ਮਨ, - ਦੁਸ਼ਟਾਂ ਦਾ ਦੀਵਾ, - ਪਾਪ ਹਨ।</verse>
				<verse number="5">ਉੱਦਮੀ ਦੀਆਂ ਜੁਗਤਾਂ ਨਿਰੀਆਂ ਵਾਫ਼ਰੀ ਵੱਲ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।</verse>
				<verse number="6">ਝੂਠੀ ਜੀਭ ਨਾਲ ਖਜ਼ਾਨਾ ਬਣਾਉਣਾ ਮੌਤ ਦੇ ਭਾਲਣ ਵਾਲਿਆਂ ਦਾ ਉੱਠਦਾ ਸਾਹ ਹੈ।</verse>
				<verse number="7">ਦੁਸ਼ਟਾਂ ਦਾ ਉਪੱਦਰ ਓਹਨਾਂ ਨੂੰ ਹੂੰਝ ਲੈ ਜਾਵੇਗਾ, ਕਿਉਂ ਜੋ ਉਹ ਨਿਆਉਂ ਕਰਨ ਤੋਂ ਮੁੱਕਰਦੇ ਹਨ।</verse>
				<verse number="8">ਦੋਸ਼ੀ ਮਨੁੱਖ ਦਾ ਰਾਹ ਵਿੰਗਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।</verse>
				<verse number="9">ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਰਹਿਣਾ ਹੀ ਚੰਗਾ ਹੈ।</verse>
				<verse number="10">ਦੁਸ਼ਟ ਦਾ ਜੀ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।</verse>
				<verse number="11">ਜਦੋਂ ਮਖੌਲੀਏ ਨੂੰ ਡੰਨ ਲਾਈਦਾ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ, ਅਤੇ ਬੁੱਧਵਾਨ ਨੂੰ ਜਦ ਸਮਝਾਈਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ।</verse>
				<verse number="12">ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਭਈ ਦੁਸ਼ਟ ਤਾਂ ਵਿਨਾਸ ਲਈ ਢਹਿ ਪੈਂਦੇ ਹਨ।</verse>
				<verse number="13">ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।</verse>
				<verse number="14">ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।</verse>
				<verse number="15">ਨਿਆਉਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ।</verse>
				<verse number="16">ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਠਿਕਾਣਾ ਭੂਤਨਿਆਂ ਵਿੱਚ ਹੋਵੇਗਾ।</verse>
				<verse number="17">ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ। ਜਿਹੜਾ ਮੈ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।</verse>
				<verse number="18">ਧਰਮੀ ਲਈ ਦੁਸ਼ਟ ਪ੍ਰਾਸਚਿਤ ਹੈ, ਅਤੇ ਸਚਿਆਰ ਦੇ ਥਾਂ ਛਲੀਆਂ।</verse>
				<verse number="19">ਝਗੜਾਲੂ ਅਤੇ ਝੱਲੀ ਤੀਵੀਂ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।</verse>
				<verse number="20">ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।</verse>
				<verse number="21">ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।</verse>
				<verse number="22">ਬੁੱਧਵਾਨ ਪੁਰਸ਼ ਬਲਵਾਨਾਂ ਦੇ ਨਗਰ ਉੱਤੇ ਚੜ੍ਹਾਈ ਕਰਦਾ ਹੈ, ਅਤੇ ਉਹ ਦੇ ਭੋਰੋਸੇ ਦੇ ਬਲ ਨੂੰ ਹੇਠਾਂ ਲਾਹ ਦਿੰਦਾ ਹੈ।</verse>
				<verse number="23">ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।</verse>
				<verse number="24">ਹੰਕਾਰੀ ਅਤੇ ਅਭਮਾਨੀ, ਉਹ ਦਾ ਨਾਂ ਮਖੌਲੀਆ ਹੈ, ਉਹ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ।</verse>
				<verse number="25">ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।</verse>
				<verse number="26">ਕੋਈ ਤਾਂ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁਕਦਾ ਨਹੀਂ।</verse>
				<verse number="27">ਦੁਸ਼ਟ ਦਾ ਚੜ੍ਹਾਵਾ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।</verse>
				<verse number="28">ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਪਰ ਮਨੁੱਖ ਜੋ ਸੁਣਦਾ ਹੈ, ਉਹ ਦਾ ਬੋਲ ਪੱਕਾ ਹੈ।</verse>
				<verse number="29">ਦੁਸ਼ਟ ਮਨੁੱਖ ਆਪਣਾ ਮੁਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਰਾਹ ਨੂੰ ਕਾਇਮ ਕਰਦਾ ਹੈ।</verse>
				<verse number="30">ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।</verse>
				<verse number="31">ਜੁੱਧ ਦੇ ਦਿਨ ਲਈ ਘੋੜਾ ਤਿਆਰ ਰਹਿੰਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।।</verse>
			</chapter>
			<chapter number="22">
				<verse number="1">ਵੱਡੇ ਧਨ ਨਾਲੋਂ ਨੇਕ ਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।</verse>
				<verse number="2">ਧਨੀ ਅਤੇ ਦੀਣ ਇੱਕ ਦੂਜੇ ਨਾਲ ਮਿਲਦੇ ਹਨ, ਉਨ੍ਹਾਂ ਸਭਨਾਂ ਦਾ ਕਰਤਾ ਯਹੋਵਾਹ ਹੈ।</verse>
				<verse number="3">ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।</verse>
				<verse number="4">ਅਧੀਨਗੀ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਉਣ ਹੈ।</verse>
				<verse number="5">ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਛਿਆ ਕਰਦਾ ਹੈ ਉਹ ਉਨ੍ਹਾਂ ਤੋਂ ਲਾਂਭੇ ਰਹਿੰਦਾ ਹੈ।</verse>
				<verse number="6">ਬਾਲਕ ਨੂੰ ਉਹ ਦਾ ਠੀਕ ਰਾਹ ਸਿਖਲਾ, ਤਾਂ ਉਹ ਵੱਡਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।</verse>
				<verse number="7">ਧਨਵਾਨ ਦੀਣਾ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।</verse>
				<verse number="8">ਜਿਹੜਾ ਸ਼ਰਾਰਤ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।</verse>
				<verse number="9">ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।</verse>
				<verse number="10">ਮਖੌਲੀਏ ਨੂੰ ਕੱਢ ਦੇਹ ਤਾਂ ਬਖੇੜਾ ਮੁੱਕ ਜਾਵੇਗਾ, ਨਾਲੇ ਝਗੜਾ ਅਤੇ ਨਮੋਸ਼ੀ ਮਿਟ ਜਾਵੇਗੀ।</verse>
				<verse number="11">ਜਿਹੜਾ ਦਿਲ ਦੀ ਸਫ਼ਾਈ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ੍ਹ ਦਯਾਵਾਨ ਹਨ, ਪਾਤਸ਼ਾਹ ਉਹ ਦਾ ਮਿੱਤ੍ਰ ਹੋਵੇਗਾ।</verse>
				<verse number="12">ਯਹੋਵਾਹ ਦੀ ਨਿਗਾਹ ਗਿਆਨ ਦੀ ਰੱਛਿਆ ਕਰਦੀ ਹੈ, ਪਰ ਛਲੀਏ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।</verse>
				<verse number="13">ਆਸਲੀ ਆਖਦਾ ਹੈ ਭਈ ਬਾਹਰ ਤਾਂ ਸ਼ੀਂਹ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਵਾਂਗਾ!</verse>
				<verse number="14">ਪਰਾਈ ਤੀਵੀਂ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਨਾਲ ਯਹੋਵਾਹ ਨਰਾਜ਼ ਹੈ।</verse>
				<verse number="15">ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜ ਦੀ ਛਿਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।</verse>
				<verse number="16">ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਥਵਾ ਧਨਵਾਨ ਨੂੰ ਦਿੰਦਾ ਹੈ ਉਹ ਥੁੜ ਨੂੰ ਹੀ ਜਾਣੇਗਾ</verse>
				<verse number="17">ਕੰਨ ਧਰ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਚਿੱਤ ਲਾ,</verse>
				<verse number="18">ਇਹ ਤਾਂ ਮਨ ਭਾਉਣੀ ਗੱਲ ਹੈ ਜੋ ਤੂੰ ਆਪਣੇ ਵਿੱਚ ਓਹਨਾਂ ਦੀ ਪਾਲਨ ਕਰੇਂ ਅਤੇ ਓਹ ਸਭ ਤੇਰੇ ਬੁੱਲ੍ਹਾਂ ਉੱਤੇ ਤਿਆਰ ਰਹਿਣ।</verse>
				<verse number="19">ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਜਤਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।</verse>
				<verse number="20">ਭਲਾ, ਮੈਂ ਤੇਰੇ ਲਈ ਤੀਹ ਗੱਲਾਂ, ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,</verse>
				<verse number="21">ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂॽ।।</verse>
				<verse number="22">ਮਸਕੀਨ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,</verse>
				<verse number="23">ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।</verse>
				<verse number="24">ਕ੍ਰੋਧੀ ਦਾ ਮੇਲੀ ਨਾ ਬਣੀਂ ਅਤੇ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,</verse>
				<verse number="25">ਕਿਤੇ ਐਉਂ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।</verse>
				<verse number="26">ਜਿਹੜੇ ਹੱਥ ਮਾਰਦੇ ਅਤੇ ਕਰਜਾਈ ਦੇ ਜ਼ਾਮਨ ਬਣਦੇ ਹਨ, ਤੂੰ ਓਹਨਾਂ ਦੇ ਵਿੱਚ ਨਾ ਹੋ।</verse>
				<verse number="27">ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਕੋਈ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਕਿਉਂ ਖਿੱਚ ਲੈ ਜਾਵੇॽ</verse>
				<verse number="28">ਜਿਹੜੇ ਪੁਰਾਣੇ ਠੱਡੇ ਤੇਰੇ ਵੱਡਿਆਂ ਨੇ ਲਾਏ ਸਨ, ਓਹਨਾਂ ਨੂੰ ਤੂੰ ਨਾ ਸਰਕਾ।</verse>
				<verse number="29">ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਚਾਤਰ ਵੇਖਦਾ ਹੈਂॽ ਉਹ ਪਾਤਸ਼ਾਹਾਂ ਦੇ ਸਨਮੁਖ ਖਲੋਵੇਗਾ, ਉਹ ਤੁੱਛ ਲੋਕਾਂ ਦੇ ਅੱਗੇ ਨਾ ਖਲੋਵੇਗਾ।।</verse>
			</chapter>
			<chapter number="23">
				<verse number="1">ਜਾਂ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰਾਂ ਸੋਚ ਭਈ ਤੇਰੇ ਸਾਹਮਣੇ ਕੌਣ ਹੈ।</verse>
				<verse number="2">ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!</verse>
				<verse number="3">ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।</verse>
				<verse number="4">ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇਹ।</verse>
				<verse number="5">ਭਲਾ, ਤੂੰ ਮਾਯਾ ਉੱਤੇ ਆਪਣੀ ਨਿਗਾਹ ਲਾਵੇਂਗਾॽ ਉਹ ਨੂੰ ਜ਼ਰੂਰ ਪਰ ਲੱਗਦੇ ਅਤੇ ਉਕਾਬ ਵਾਂਙੁ ਅਕਾਸ਼ ਵੱਲ ਉੱਡ ਜਾਂਦੀ ਹੈ।</verse>
				<verse number="6">ਤੂੰ ਬਦ ਨਜ਼ਰ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,</verse>
				<verse number="7">ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿੱਚਾਰ ਹਨ ਤੇਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ \ਖਾਹ, ਪੀ\ ਪਰ ਉਹ ਦਾ ਮਨ ਤੇਰੀ ਵੱਲ ਨਹੀਂ।</verse>
				<verse number="8">ਜੋ ਗਰਾਹੀ ਤੈਂ ਖਾਧੀ ਹੈ ਉਹ ਨੂੰ ਉੱਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।</verse>
				<verse number="9">ਮੂਰਖ ਦੇ ਸੁਣਦਿਆਂ ਤੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।</verse>
				<verse number="10">ਪੁਰਾਣੇ ਠੱਡਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,</verse>
				<verse number="11">ਕਿਉਂ ਜੋ ਓਹਨਾਂ ਦਾ ਛੁਡਾਉਣ ਵਾਲਾ ਸਮਰਥ ਹੈ, ਓਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।</verse>
				<verse number="12">ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਮ ਗਿਆਨ ਦੀਆਂ ਗੱਲਾਂ ਵੱਲ ਲਾ।</verse>
				<verse number="13">ਬਾਲਕ ਦੇ ਤਾੜਨ ਤੋਂ ਨਾ ਰੁਕ, ਭਾਵੇਂ ਤੂੰ ਛਿਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।</verse>
				<verse number="14">ਤੂੰ ਛਿਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।</verse>
				<verse number="15">ਮੇਰੇ ਪੁੱਤ੍ਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!</verse>
				<verse number="16">ਅਤੇ ਜਾਂ ਤੇਰੇ ਬੁੱਲ੍ਹਾਂ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਬਾਗ ਬਾਗ ਹੋਵੇਗਾ</verse>
				<verse number="17">ਤੇਰਾ ਮਨ ਪਾਪੀਆਂ ਦੀ ਰੀਸ ਨਾ ਕਰੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈ ਮੰਨ,</verse>
				<verse number="18">ਕਿਉਂ ਜੋ ਸੱਚ ਮੁੱਚ ਆਖਰ ਹੈ, ਅਤੇ ਤੇਰੀ ਆਸ ਨਾ ਟੁੱਟੇਗੀ।</verse>
				<verse number="19">ਹੇ ਮੇਰੇ ਪੁੱਤ੍ਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।</verse>
				<verse number="20">ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,</verse>
				<verse number="21">ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦਰ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।</verse>
				<verse number="22">ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆਂ ਹੈਂ, ਅਤੇ ਆਪਣੀ ਮਾਂ ਨੂੰ ਉਹ ਦੇ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।</verse>
				<verse number="23">ਸਤ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।</verse>
				<verse number="24">ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹਦੇ ਬੁੱਧਵਾਨ ਪੁੱਤ੍ਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।</verse>
				<verse number="25">ਤੇਰੇ ਮਾਪੇ ਅਨੰਦ ਹੋਣ, ਤੇਰੀ ਜਣਨ ਵਾਲੀ ਖੁਸ਼ ਹੋਵੇ!।।</verse>
				<verse number="26">ਹੇ ਮੇਰੇ ਪੁੱਤ੍ਰ, ਆਪਣਾ ਦਿਲ ਮੈਨੂੰ ਦੇਹ, ਅਤੇ ਤੇਰੀਆਂ ਅੱਖੀਆਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ ।</verse>
				<verse number="27">ਕੰਜਰੀ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਤੀਵੀਂ ਇੱਕ ਭੀੜਾ ਖੂਹ ਹੈ।</verse>
				<verse number="28">ਉਹ ਧਾੜਵੀ ਵਾਂਗਰ ਛਹਿ ਲਾਉਂਦੀ, ਅਤੇ ਆਦਮੀਆਂ ਵਿੱਚ ਬੇਈਮਾਨਾਂ ਦੀ ਗਿਣਤੀ ਵਧਾਉਂਦੀ ਹੈ।।</verse>
				<verse number="29">ਕੌਣ ਹਾਏ ਹਾਏ ਕਰਦਾ ਹੈॽ ਕੌਣ ਹਮਸੋਸ ਕਰਦਾ ਹੈॽ ਕੌਣ ਝਗੜਾਲੂ ਹੈॽ ਕੌਣ ਕੁੜਦਾ ਹੈॽ ਕੌਣ ਐਵੇਂ ਘਾਇਲ ਹੁੰਦਾ ਹੈॽ ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਰਹਿੰਦੀ ਹੈॽ</verse>
				<verse number="30">ਉਹੋ ਹਨ ਜਿਹੜੇ ਮੈਂ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।</verse>
				<verse number="31">ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਜਦ ਉਹ ਸਹਿਜ ਨਾਲ ਹੇਠਾਂ ਉੱਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ!</verse>
				<verse number="32">ਓੜਕ ਉਹ ਸੱਪ ਦੀ ਨਿਆਈਂ ਡੱਸਦੀ, ਅਤੇ ਠੂਹੇਂ ਵਾਂਙੁ ਡੰਗ ਮਾਰਦੀ ਹੈ!</verse>
				<verse number="33">ਤੇਰੀਆਂ ਅੱਖੀਆਂ ਅਣੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਉਚਰੇਗਾ!</verse>
				<verse number="34">ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰੇ ਉੱਤੇ ਲੇਟ ਜਾਵੇ।</verse>
				<verse number="35">ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਕਦ ਅਵਾਂਗਾॽ ਮੈਂ ਫੇਰ ਉਸ ਦੀ ਭਾਲ ਕਰਾਂਗਾ!।।</verse>
			</chapter>
			<chapter number="24">
				<verse number="1">ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,</verse>
				<verse number="2">ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ੍ਹ ਸ਼ਰਾਰਤ ਦੀਆਂ ਗੱਲਾਂ ਕਰਦੇ ਰਹਿੰਦੇ ਹਨ।</verse>
				<verse number="3">ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਅਸਥਿਰ ਰਹਿੰਦਾ ਹੈ।</verse>
				<verse number="4">ਗਿਆਨ ਦੇ ਰਾਹੀਂ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨ ਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।</verse>
				<verse number="5">ਬੁੱਧਵਾਨ ਪੁਰਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।</verse>
				<verse number="6">ਤੂੰ ਚੰਗੀ ਮੱਤ ਲੈ ਕੇ ਤਾਂ ਆਪਣਾ ਜੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਉ ਹੈ।</verse>
				<verse number="7">ਬੁੱਧ ਮੂਰਖ ਤੋਂ ਬਹੁਤ ਉੱਚੀ ਹੈ, ਉਹ ਫਾਟਕ ਵਿੱਚ ਮੂੰਹ ਨਹੀਂ ਖੋਲ੍ਹਦਾ।</verse>
				<verse number="8">ਜਿਹੜਾ ਬੁਰਿਆਈ ਸੋਚਦਾ ਹੈ, ਉਹ ਨੂੰ ਲੋਕ ਫਿਟੜੀਆਂ ਦਾ ਫੇਟ ਆਖਣਗੇ।</verse>
				<verse number="9">ਮੂਰਖਤਾਈ ਦੀ ਜੁਗਤੀ ਪਾਪ ਹੈ, ਅਤੇ ਮਖੌਲੀਆ ਆਦਮੀਆਂ ਲਈ ਘਿਣਾਉਣਾ ਹੈ।</verse>
				<verse number="10">ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।</verse>
				<verse number="11">ਜਿਹੜੇ ਮੌਤ ਲਈ ਲਏ ਜਾਂਦੇ ਹਨ, ਜਿਹੜੇ ਘਾਤ ਹੋਣ ਲਈ ਝੂਲਦੇ ਫਿਰਦੇ ਹਨ, ਉਨ੍ਹਾਂ ਨੂੰ ਛੁਡਾਉਣ ਤੋਂ ਨਾ ਰੁਕ।</verse>
				<verse number="12">ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾॽ ਅਤੇ ਤੇਰੀ ਜਿੰਦ ਦਾ ਰਾਖਾ ਇਹ ਨਹੀਂ ਜਾਣਦਾॽ ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾॽ।।</verse>
				<verse number="13">ਹੇ ਮੇਰੇ ਪੁੱਤ੍ਰ, ਤੂੰ ਸ਼ਹਿਤ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ।</verse>
				<verse number="14">ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਏਸੇ ਤਰਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਉਹ ਦਾ ਆਖਰ ਹੈ, ਅਤੇ ਤੇਰੀ ਆਸ ਨਾ ਟੁੱਟੇਗੀ।।</verse>
				<verse number="15">ਹੇ ਦੁਸ਼ਟ, ਧਰਮੀ ਦੀ ਵਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਵਿਸਰਾਮ ਦੇ ਥਾਂ ਨੂੰ ਨਾ ਉਜਾੜ!</verse>
				<verse number="16">ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਨਾਲ ਉਲਟਾਏ ਜਾਂਦੇ ਹਨ।</verse>
				<verse number="17">ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇਂ ਤਾਂ ਤੇਰਾ ਮਨ ਪਰਸੰਨ ਨਾ ਹੋਵੇ,</verse>
				<verse number="18">ਮਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।</verse>
				<verse number="19">ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ, ਨਾ ਦੁਸ਼ਟਾਂ ਉੱਤੇ ਖੁਣਸ ਕਰ,</verse>
				<verse number="20">ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।।</verse>
				<verse number="21">ਹੇ ਮੇਰੇ ਪੁੱਤ੍ਰ, ਯਹੋਵਾਹ ਦਾ ਅਤੇ ਪਾਤਸ਼ਾਹ ਦਾ ਭੈ ਮੰਨ, ਅਤੇ ਫਿਰਤੂਆਂ ਨਾ ਨਾਲ ਰਲ,</verse>
				<verse number="22">ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਣਕ ਆਵੇਗੀ, ਅਤੇ ਉਨ੍ਹਾਂ ਦੋਹਾਂ ਵੱਲੋਂ ਦੀ ਬਰਬਾਦੀ ਨੂੰ ਕੌਣ ਜਾਣਦਾ ਹੈॽ।।</verse>
				<verse number="23">ਏਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਰਈ ਕਰਨੀ ਚੰਗੀ ਨਹੀਂ।</verse>
				<verse number="24">ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈਂ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,</verse>
				<verse number="25">ਪਰ ਜੋ ਉਸ ਨੂੰ ਤਾੜਦੇ ਹਨ ਓਹ ਖੁਸ਼ ਹੋਣਗੇ, ਅਤੇ ਉਨ੍ਹਾਂ ਉੱਤੇ ਚੰਗੀ ਬਰਕਤ ਆਵੇਗੀ।</verse>
				<verse number="26">ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਬੁੱਲ੍ਹਾਂ ਦਾ ਚੁੰਮਾ ਲੈਂਦਾ ਹੈ।।</verse>
				<verse number="27">ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।</verse>
				<verse number="28">ਆਪਣੇ ਗੁਆਂਢੀ ਦੇ ਵਿਰੁੱਧ ਨਹੱਕੀ ਗਵਾਹੀ ਨਾ ਦੇਹ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇਹ।</verse>
				<verse number="29">ਇਹ ਨਾਂ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ, ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।।</verse>
				<verse number="30">ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੀ ਅੰਗੂਰੀ ਬਾਗ ਦੇ ਲਾਗਿਓਂ ਲੰਘਿਆ,</verse>
				<verse number="31">ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਜੰਮ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।</verse>
				<verse number="32">ਤਾਂ ਮੈਂ ਝਾਤੀ ਮਾਰ ਕੇ ਦਿਲ ਤੇ ਲਿਆਂਦਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ, -</verse>
				<verse number="33">ਰਤੀਕੁ ਨੀਂਦ, ਰਤੀਕੁ ਊਂਘ, ਰਤੀਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, -</verse>
				<verse number="34">ਏਸ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ।।</verse>
			</chapter>
			<chapter number="25">
				<verse number="1">ਏਹ ਵੀ ਸੁਲੇਮਾਨ ਦੀਆਂ ਕਹਾਉਂਤਾ ਹਨ, ਜਿਨ੍ਹਾਂ ਦੀ ਯਹੋਵਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਆਦਮੀਆਂ ਨੇ ਨਕਲ ਕੀਤੀ, -</verse>
				<verse number="2">ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਪਾਤਸ਼ਾਹਾਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।</verse>
				<verse number="3">ਅਕਾਸ਼ ਦੀ ਉਚਿਆਈ, ਧਰਤੀ ਦੀ ਡੁੰਘਿਆਈ, ਅਤੇ ਪਾਤਸ਼ਾਹਾਂ ਦਾ ਮਨ ਅਗੋਚਰ ਹਨ।</verse>
				<verse number="4">ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।</verse>
				<verse number="5">ਪਾਤਸ਼ਾਹ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਨਾਲ ਅਸਥਿਰ ਹੋ ਜਾਵੇਗੀ।</verse>
				<verse number="6">ਪਾਤਸ਼ਾਹ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਨਾ ਖਲੋ,</verse>
				<verse number="7">ਕਿਉਂ ਜੋ ਉਸ ਪਤਵੰਤ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ ਭਈ ਤੈਨੂੰ ਆਖਿਆ ਜਾਵੇ, ਐਧਰ ਉਤਾਹਾਂ ਆ ਜਾਹ, ਜਿਵੇਂ ਤੇਰੀਆਂ ਅੱਖੀਆਂ ਨੇ ਵੇਖਿਆ ਹੈ।</verse>
				<verse number="8">ਝਗੜਾ ਕਰਨ ਲਈ ਛੇਤੀ ਅਗਾਹਾਂ ਨਾ ਹੋ, ਓੜਕ ਜਾਂ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਿਆਂ ਕਰੇ ਤਾਂ ਤੂੰ ਕੀ ਕਰੇਂਗਾॽ</verse>
				<verse number="9">ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਤੇ ਗੱਲ ਬਾਤ ਕਰ, ਅਤੇ ਏਸ ਭੇਤ ਨੂੰ ਕਿਸੇ ਦੂਜੇ ਤੇ ਨਾ ਖੋਲ,</verse>
				<verse number="10">ਮਤੇ ਸੁਣਨ ਵਾਲਾ ਤੈਨੂੰ ਬੁਰਾ ਭਲਾ ਕਹੇ, ਅਤੇ ਤੇਰਾ ਅਪਜਸ ਨਾ ਮਿਟੇ।</verse>
				<verse number="11">ਟਿਕਾਣੇ ਸਿਰ ਆਖੇ ਹੋਏ ਬਚਨ, ਚਾਂਦੀ ਦੀ ਝੰਜਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।</verse>
				<verse number="12">ਬੁੱਧਵਾਨ ਦੀ ਤਾੜ ਸੁਣਨ ਵਾਲੇ ਦੇ ਕੰਨ ਦੇ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।</verse>
				<verse number="13">ਜਿਵੇਂ ਵਾਢੀ ਦੇ ਦਿਨੀਂ ਬਰਫ਼ ਦੀ ਠੰਡ ਹੁੰਦੀ ਹੈ, ਓਵੇਂ ਹੀ ਮਾਤਬਰ ਸਨੇਹੀਆਂ ਆਪਣੇ ਘੱਲਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀ ਠੰਡਾ ਕਰਦਾ ਹੈ।</verse>
				<verse number="14">ਜਿਹੜਾ ਦਾਨ ਦਿੱਤਿਆਂ ਬਿਨਾ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਹ ਦੇ ਵਿੱਚ ਵਰਖਾ ਨਾ ਹੋਵੇ।</verse>
				<verse number="15">ਧੀਰਜ ਨਾਲ ਹਾਕਮ ਰਾਜੀ ਹੋ ਜਾਂਦਾ ਹੈ, ਅਤੇ ਕੋਮਲ ਰਸਨਾ ਹੱਡੀ ਨੂੰ ਵੀ ਭੰਨ ਸੁੱਟਦੀ ਹੈ।</verse>
				<verse number="16">ਜੇ ਤੈਨੂੰ ਸ਼ਹਿਤ ਲੱਭਾ ਹੈ ਤਾਂ ਜਿੰਨਾ ਤੈਨੂੰ ਲੋੜੀਦਾ ਹੈ ਓੱਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।</verse>
				<verse number="17">ਆਪਣੇ ਗੁਆਂਢੀ ਦੇ ਘਰ ਪੈਰ ਤਾਂ ਧਰੀਂ ਪਰ ਸੰਗੁੱਚ ਕੇ, ਅਜਿਹਾ ਨਾ ਹੋਵੇ ਭਈ ਉਹ ਅੱਕ ਕੇ ਤੈਥੋਂ ਕਰਾਹਤ ਕਰੇ।</verse>
				<verse number="18">ਜਿਹੜਾ ਆਪੇ ਗੁਆਂਢੀ ਦੇ ਉੱਤੇ ਝੂਠੀ ਗਵਾਹੀ ਦਿੰਦਾ ਹੈ, ਉਹ ਗੁਰਜ ਅਤੇ ਤਲਵਾਰ ਅਤੇ ਤਿੱਖਾ ਬਾਣ ਹੈ।</verse>
				<verse number="19">ਬਿਪਤਾ ਦੇ ਵੇਲੇ ਬੇਵਿਸਾਹੇ ਮਨੁੱਖ ਦਾ ਵਿਸਾਹ ਕਰਨਾ ਖਰਾਬ ਦੰਦ ਅਤੇ ਮੋਚੇ ਹੋਏ ਪੈਰ ਵਰਗਾ ਹੈ।</verse>
				<verse number="20">ਕਿਸੇ ਸੋਗੀ ਦੇ ਅੱਗੇ ਰਾਗ ਗਾਉਣਾ, ਸਿਆਲ ਵਿੱਚ ਕੱਪੜਾ ਲਾਹੁਣ, ਅਤੇ ਸੱਜੀ ਉੱਤੇ ਸਿਰਕਾ ਪਾਉਣ ਵਰਗਾ ਹੈ।</verse>
				<verse number="21">ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਅਤੇ ਤਿਹਾਇਆ ਹੋਵੇ ਤਾਂ ਉਹ ਨੂੰ ਪਾਣੀ ਪਿਆ,</verse>
				<verse number="22">ਕਿਉਂ ਜੋ ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।</verse>
				<verse number="23">ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਾਰਾਜ਼ ਝਾਕੀਆ।</verse>
				<verse number="24">ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲ੍ਹੇ ਘਰ ਵਿੱਚ ਵੱਸਣ ਨਾਲੋਂ ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।</verse>
				<verse number="25">ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਇਆ ਹੋਇਆ ਚੰਗਾ ਸਮਾਚਾਰ ਹੈ।</verse>
				<verse number="26">ਧਰਮੀ ਪੁਰਸ਼ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੁੰਬ ਅਤੇ ਪਲੀਤ ਸੋਤੇ ਵਰਗਾ ਹੈ।</verse>
				<verse number="27">ਬਾਹਲਾ ਸ਼ਹਿਤ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉਚਿਤ ਨਹੀਂ।</verse>
				<verse number="28">ਜਿਹੜਾ ਮਨੁੱਖ ਆਪਣੀ ਰੂਹ ਉੱਤੇ ਵੱਸ ਨਹੀਂ ਰੱਖਦਾ, ਉਹ ਉਸ ਢੱਠੇ ਨਗਰ ਵਰਗਾ ਹੈ ਜਿਹਦੀ ਸ਼ਹਿਰ ਪਨਾਹ ਨਾ ਹੋਵੇ।।</verse>
			</chapter>
			<chapter number="26">
				<verse number="1">ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।</verse>
				<verse number="2">ਜਿਵੇਂ ਚਿੜੀ ਭੌਂਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮਲੀ ਦਾ ਸਰਾਪ ਨਹੀਂ ਪੈਂਦਾ।</verse>
				<verse number="3">ਘੋੜੇ ਦੇ ਲਈ ਚਾਬਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਛਿਟੀ ਹੁੰਦੀ ਹੈ।</verse>
				<verse number="4">ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇਹ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।</verse>
				<verse number="5">ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇਹ, ਕਿਤੇ ਉਹ ਆਪਣੇ ਲੇਖੇ ਬੁੱਧਵਾਨ ਨਾ ਬਣ ਬੈਠੇ।</verse>
				<verse number="6">ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰਾ ਵੱਢਦਾ ਅਤੇ ਵਿੱਸ ਪੀਂਦਾ ਹੈ।</verse>
				<verse number="7">ਜਿਵੇਂ ਲੰਙੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।</verse>
				<verse number="8">ਜਿਵੇਂ ਗੋਪੀਏ ਵਿੱਚ ਪੱਥਰ ਬੰਨ੍ਹਣਾਂ, ਤਿਵੇਂ ਮੂਰਖ ਨੂੰ ਆਦਰ ਦੇਣਾ ਹੈ,</verse>
				<verse number="9">ਜਿਵੇਂ ਸ਼ਰਾਬੀ ਦੇ ਹੱਥ ਵਿੱਚ ਸੂਲ ਚੁੱਭਦੀ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।</verse>
				<verse number="10">ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜੂਰੀ ਤੇ ਲਾਉਂਦਾ ਹੈ।</verse>
				<verse number="11">ਜਿਵੇਂ ਕੁੱਤਾ ਆਪਣੀ ਕੈ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।</verse>
				<verse number="12">ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈॽ ਉਹ ਦੇ ਨਾਲੋਂ ਮਰੂਖ ਲਈ ਵਧੇਰੀ ਆਸ ਹੈ!</verse>
				<verse number="13">ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੀਂਹ ਹੈ, ਗਲੀਆਂ ਵਿੱਚ ਬਬਰ ਸ਼ੇਰ ਹੈ!</verse>
				<verse number="14">ਜਿਵੇਂ ਕਿਵਾੜ ਚੀਥੀ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।</verse>
				<verse number="15">ਆਸਲੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤਾਈਂ ਲਿਆਉਣ ਨਾਲ ਉਹ ਥੱਕ ਜਾਂਦਾ ਹੈ।</verse>
				<verse number="16">ਆਸਲੀ ਆਪਣੀ ਨਿਗਾਹ ਵਿੱਚ ਓਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ ਬੁੱਧਵਾਨ ਹੈ।</verse>
				<verse number="17">ਜਿਹੜਾ ਰਾਹ ਤੁਰਦੀਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।</verse>
				<verse number="18">ਜਿਵੇਂ ਸੁਦਾਈ ਚੁਆਤੀਆਂ, ਬਾਣ ਅਤੇ ਮੌਤ ਸੁੱਟਦਾ ਹੈ,</verse>
				<verse number="19">ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨਾਲ ਛਲ ਖੇਡ ਕੇ ਆਖਦਾ ਹੈ, ਭਲਾ, ਮੈਂ ਹਾਸੀ ਨਹੀਂ ਸੀ ਕਰਦਾॽ</verse>
				<verse number="20">ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਫੁਸ ਫੁਸੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।</verse>
				<verse number="21">ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਸੁਲਗਾਉਣ ਲਈ ਝਾਗੜੂ ਮਨੁੱਖ ਹੁੰਦਾ ਹੈ।</verse>
				<verse number="22">ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।</verse>
				<verse number="23">ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ, ਤਿਵੇਂ ਬਲਦੇ ਬੁੱਲ੍ਹ ਅਤੇ ਬੁਰਾ ਦਿਲ ਹੈ।</verse>
				<verse number="24">ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।</verse>
				<verse number="25">ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦੀ ਪਰਤੀਤ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।</verse>
				<verse number="26">ਭਾਵੇਂ ਉਹ ਦਾ ਵੈਰ ਮਕਰ ਨਾਲ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।</verse>
				<verse number="27">ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।</verse>
				<verse number="28">ਝੂਠੀ ਜੀਭ ਓਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।।</verse>
			</chapter>
			<chapter number="27">
				<verse number="1">ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।</verse>
				<verse number="2">ਤੇਰੀ ਸਲਾਹੁਤ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ੍ਹ।</verse>
				<verse number="3">ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਓਹਨਾਂ ਦੋਹਾਂ ਨਾਲੋਂ ਭਾਰਾ ਹੈ।</verse>
				<verse number="4">ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈॽ</verse>
				<verse number="5">ਗੁੱਝੀ ਪ੍ਰੀਤ ਨਾਲੋਂ ਖੁੱਲ੍ਹੀ ਤਾੜ ਚੰਗੀ ਹੈ।</verse>
				<verse number="6">ਹਿੱਤਕਾਰੀ ਵੱਲੋਂ ਘਾਉ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।</verse>
				<verse number="7">ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ ਗਲਿਆਣ ਕਰਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।</verse>
				<verse number="8">ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।</verse>
				<verse number="9">ਫੁਲੇਲ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਉਸ ਦੇ ਮਿੱਤ੍ਰ ਹੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।</verse>
				<verse number="10">ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।</verse>
				<verse number="11">ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ।</verse>
				<verse number="12">ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅੱਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।</verse>
				<verse number="13">ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰੀ ਤੀਵੀਂ ਦਾ ਜ਼ਾਮਨ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।</verse>
				<verse number="14">ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।</verse>
				<verse number="15">ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਤੀਵੀਂ ਦੋਵੋਂ ਇੱਕੋ ਸਮਾਨ ਹਨ!</verse>
				<verse number="16">ਜਿਹੜਾ ਉਹ ਨੂੰ ਡੱਕਦਾ ਹੈ ਉਹ ਪੌਣ ਨੂੰ ਡੱਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!</verse>
				<verse number="17">ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ ਹੈ।</verse>
				<verse number="18">ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।</verse>
				<verse number="19">ਜਿਵੇਂ ਜਾਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ।</verse>
				<verse number="20">ਪਤਾਲ ਅਤੇ ਹਲਾਕਤ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।</verse>
				<verse number="21">ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।</verse>
				<verse number="22">ਭਾਵੇਂ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸੰਗ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹਟਣੀ।</verse>
				<verse number="23">ਆਪਣੇ ਇੱਜੜਾਂ ਦਾ ਹਾਲ ਚੰਗੀ ਤਰਾਂ ਬੁੱਝ ਲੈ, ਅਤੇ ਆਪਣੇ ਵੱਗਾਂ ਦੀ ਸੁੱਧ ਰੱਖ</verse>
				<verse number="24">ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, - ਭਲਾ, ਮੁਕਟ ਪੀਹੜੀਓਂ ਪੀਹੜੀ ਬਣਿਆ ਰਹਿੰਦਾ ਹੈॽ</verse>
				<verse number="25">ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਵਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।</verse>
				<verse number="26">ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,</verse>
				<verse number="27">ਅਤੇ ਬਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਜੋਗਾ, ਨਾਲੇ ਤੇਰੀਆਂ ਟਹਿਲਣਾਂ ਦੇ ਗੁਜ਼ਾਰੇ ਲਈ ਹੋਵੇਗਾ</verse>
			</chapter>
			<chapter number="28">
				<verse number="1">ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ।</verse>
				<verse number="2">ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ।</verse>
				<verse number="3">ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।</verse>
				<verse number="4">ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ।</verse>
				<verse number="5">ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।</verse>
				<verse number="6">ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।</verse>
				<verse number="7">ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ।</verse>
				<verse number="8">ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।</verse>
				<verse number="9">ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ।</verse>
				<verse number="10">ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।</verse>
				<verse number="11">ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ।</verse>
				<verse number="12">ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ।</verse>
				<verse number="13">ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਮ ਕੀਤਾ ਜਾਵੇਗਾ।</verse>
				<verse number="14">ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ।</verse>
				<verse number="15">ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੀਂਹ, ਅਤੇ ਫਿਰਦੇ ਰਿੱਛ ਵਰਗਾ ਹੈ।</verse>
				<verse number="16">ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।</verse>
				<verse number="17">ਜਿਸ ਆਦਮੀ ਤੇ ਕਿਸੇ ਜਾਨ ਦੇ ਖ਼ੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, - ਕੋਈ ਉਹ ਨੂੰ ਨਾ ਰੋਕੇ!</verse>
				<verse number="18">ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ।</verse>
				<verse number="19">ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ, ਉਹ ਗਰੀਬੀ ਨਾਲ ਰੱਜੇਗਾ ।</verse>
				<verse number="20">ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ।</verse>
				<verse number="21">ਪੱਖ ਪਾਤ ਕਰਨਾ ਚੰਗਾ ਨਹੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ।</verse>
				<verse number="22">	ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ</verse>
				<verse number="23">ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ।</verse>
				<verse number="24">ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ।</verse>
				<verse number="25">ਲੋਭੀ ਪੁਰਸ਼ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭੋਰਸਾ ਰੱਖਦਾ ਹੈ ਉਹ ਮੋਟਾ ਕੀਤਾ ਜਾਵੇਗਾ।</verse>
				<verse number="26">ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ।</verse>
				<verse number="27">ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।</verse>
				<verse number="28">ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵੱਧ ਜਾਂਦੇ ਹਨ।।</verse>
			</chapter>
			<chapter number="29">
				<verse number="1">ਜਿਹੜਾ ਝੱਟੇ ਬਿੰਦੇ ਤਾੜ ਖਾ ਕੇ ਵੀ ਧੌਣ ਦਾ ਅਕੜੇਵਾਂ ਕਰੇ, ਉਹ ਅਚਾਣਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।</verse>
				<verse number="2">ਜਦ ਧਰਮੀ ਪਰਬਲ ਹੁੰਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਲੋਕ ਢਾਹਾਂ ਮਾਰਦੇ ਹਨ।</verse>
				<verse number="3">ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਕੰਜਰੀਆਂ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।</verse>
				<verse number="4">ਨਿਆਉਂ ਨਾਲ ਪਾਤਸ਼ਾਹ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਕਰ ਦਾ ਲੋਭੀ ਉਹ ਨੂੰ ਉਲਟਾ ਦਿੰਦਾ ਹੈ।</verse>
				<verse number="5">ਜਿਹੜਾ ਪੁਰਸ਼ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ ਵਿਛਾਉਂਦਾ ਹੈ।</verse>
				<verse number="6">ਬੁਰਿਆਰ ਦੇ ਅਪਰਾਧ ਵਿੱਚ ਫਾਹੀ ਹੈ, ਪਰ ਧਰਮੀ ਪੁਰਸ਼ ਜੈ ਕਾਰਾਂ ਨਾਲ ਅਨੰਦ ਕਰਦਾ ਹੈ।</verse>
				<verse number="7">ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਨੂੰ ਜਾਣਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।</verse>
				<verse number="8">ਮਖੌਲੀਏ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਮੋੜ ਦਿੰਦੇ ਹਨ।</verse>
				<verse number="9">ਜੇ ਬੁੱਧਵਾਨ ਪੁਰਸ਼ ਮੂਰਖ ਨਾਲ ਝਗੜੇ, ਤਾਂ ਭਾਵੇਂ ਉਹ ਗੁੱਸੇ ਹੋਵੇ ਭਾਵੇਂ ਹਾਸੀ ਕਰੇ ਪਰ ਚੈਨ ਨਹੀਂ ਮਿਲਦੀ।</verse>
				<verse number="10">ਖ਼ੂਨੀ ਮਨੁੱਖ ਖਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰ, - ਓਹ ਓਹਨਾਂ ਦੀ ਜਾਨ ਨੂੰ ਭਾਲਦੇ ਹਨ।</verse>
				<verse number="11">	ਮੂਰਖ ਆਪਣਾ ਸਾਰਾ ਗੁੱਸਾ ਵਿਖਾ ਦਿੰਦਾ ਹੈ, ਪਰ ਬੁੱਧਵਾਨ ਆਪਣੇ ਕ੍ਰੋਧ ਨੂੰ ਚੁੱਪਕੇ ਰੋਕ ਰੱਖਦਾ ਹੈ।</verse>
				<verse number="12">ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਚਾਕਰ ਦੁਸ਼ਟ ਹੋ ਜਾਣਗੇ।</verse>
				<verse number="13">ਦੀਣ ਅਤੇ ਦਾਬਾ ਦੇਣ ਵਾਲਾ ਇੱਕ ਦੂਜੇ ਨੂੰ ਮਿਲਦੇ ਹਨ, ਯਹੋਵਾਹ ਓਹਨਾਂ ਦੋਹਾਂ ਦੀਆਂ ਅੱਖੀਆਂ ਨੂੰ ਚਾਨਣ ਦਿੰਦਾ ਹੈ।</verse>
				<verse number="14">ਜਿਹੜਾ ਪਾਤਸ਼ਾਹ ਗਰੀਬਾਂ ਦਾ ਸੱਚਾ ਨਿਆਉਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।</verse>
				<verse number="15">ਤਾੜ ਅਤੇ ਛਿਟੀ ਬੁੱਧ ਦਿੰਦੀਆ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।</verse>
				<verse number="16">ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਓਹਨਾਂ ਦਾ ਡਿੱਗਣਾ ਵੇਖਣਗੇ।</verse>
				<verse number="17">ਆਪਣੇ ਪੁੱਤ੍ਰ ਨੂੰ ਤਾੜ ਤਾਂ ਉਹ ਤੈਨੂੰ ਸੁਖ ਦੇਵੇਗਾ, ਅਤੇ ਉਹ ਤੇਰੇ ਜੀ ਨੂੰ ਨਿਹਾਲ ਕਰੇਗਾ।</verse>
				<verse number="18">ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਹੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਨਾ ਕਰਦਾ ਹੈ ਉਹ ਧੰਨ ਹੈ।</verse>
				<verse number="19">ਟਹਿਲੀਆਂ ਨਿਰੀਆਂ ਗੱਲਾਂ ਨਾਲ ਨਹੀਂ ਸੌਰਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।</verse>
				<verse number="20">ਕੀ ਤੂੰ ਕੋਈ ਮਨੁੱਖ ਵੇਖਦਾ ਹੈ ਜੋ ਬੋਲਣ ਵਿੱਚ ਕਾਹਲ ਕਰਦਾ ਹੈॽ ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।</verse>
				<verse number="21">ਜਿਹੜਾ ਆਪਣੇ ਟਹਿਲੀਏ ਨੂੰ ਬਚਪਣੇ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਓੜਕ ਨੂੰ ਉਸ ਦਾ ਵਾਰਿਸ ਬਣ ਬੈਠੇਗਾ।</verse>
				<verse number="22">ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।</verse>
				<verse number="23">ਆਦਮੀ ਦਾ ਹੰਕਾਰ ਉਹ ਨੂੰ ਅਧੀਨ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।</verse>
				<verse number="24">ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸੌਂਹ ਤਾਂ ਸੁਣਦਾ ਹੈ, ਪਰ ਦੱਸਦਾ ਕੁਝ ਨਹੀਂ।</verse>
				<verse number="25">ਮਨੁੱਖ ਦਾ ਭੈ ਫਾਹੀ ਲਿਆਉਂਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁਖ ਸਾਂਦ ਨਾਲ ਰਹੇਗਾ।</verse>
				<verse number="26">ਹਾਕਮ ਦੇ ਮੂੰਹ ਨੂੰ ਬਾਹਲੇ ਭਾਲਦੇ ਹਨ, ਪਰ ਮਨੁੱਖ ਦਾ ਇਨਸਾਫ਼ ਯਹੋਵਾਹ ਵੱਲੋਂ ਹੈ।</verse>
				<verse number="27">ਧਰਮੀ ਕੁਨਿਆਈ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।।</verse>
			</chapter>
			<chapter number="30">
				<verse number="1">ਯਾਕਹ ਦੇ ਪੁੱਤ੍ਰ ਦੀਆਂ ਗੱਲਾਂ ਦਾ ਅਗੰਮ ਵਾਕ, - ਉਹ ਪੁਰਸ਼ ਈਥੀਏਲ, ਹਾਂ, ਈਥੀਏਲ ਅਤੇ ਉੱਕਾਲ ਨੂੰ ਆਖਦਾ, -</verse>
				<verse number="2">ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸੂ ਵੱਤ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਮੱਤ ਨਹੀਂ ਹੈ,</verse>
				<verse number="3">ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿਤਰ ਪੁਰਖ ਦਾ ਗਿਆਨ ਹੈ।</verse>
				<verse number="4">ਅਕਾਸ਼ ਉੱਤੇ ਕੌਣ ਚੜ੍ਹਿਆ ਅਤੇ ਫੇਰ ਹੇਠਾਂ ਉਤਰਿਆॽ ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆॽ ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨ੍ਹਿਆॽ ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏॽ ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤ੍ਰ ਦਾ ਕੀ ਨਾਮ ਹੈॽ - ਜੇ ਤੂੰ ਜਾਣਦਾ ਹੈਂ!।।</verse>
				<verse number="5">ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਓਹਨਾਂ ਦੀ ਢਾਲ ਹੈ।</verse>
				<verse number="6">ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜੇ ਅਤੇ ਤੂੰ ਝੂਠਾ ਨਿੱਕਲੇਂ।।</verse>
				<verse number="7">ਮੈਂ ਤੈਥੋਂ ਦੋ ਪਦਾਰਥ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਓਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।</verse>
				<verse number="8">ਮਿੱਥਿਆ ਅਤੇ ਝੂਠ ਨੂੰ ਮੈਥੋਂ ਦੂਰ ਕਰ ਦੇਹ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇਹ, ਮੇਰੀ ਲੋੜ ਜੋਗੀ ਰੋਟੀ ਮੈਨੂੰ ਖਿਲਾ,</verse>
				<verse number="9">ਮਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਵਾਂ ਅਤੇ ਆਖਾਂ \ਯਹੋਵਾਹ ਕੌਣ ਹੈ\ॽ ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਭੰਡੀ ਕਰਾਂ।।</verse>
				<verse number="10">ਟਹਿਲੀਏ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਮਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।।</verse>
				<verse number="11">	ਅਜੇਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।</verse>
				<verse number="12">ਅਜੇਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।</verse>
				<verse number="13">ਅਜੇਹੇ ਲੋਕ ਵੀ ਹਨ ਜੋ ਓਹੋ! ਓਹਨਾਂ ਦੀ ਦ੍ਰਿਸ਼ਟ ਕਿਹੀ ਘੁਮੰਡ ਭਰੀ ਹੈ, ਅਤੇ ਓਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!</verse>
				<verse number="14">ਅਜੇਹੇ ਲੋਕ ਵੀ ਹਨ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜ੍ਹਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।।</verse>
				<verse number="15">ਜੋਕ ਦੀਆਂ ਦੋ ਧੀਆਂ ਹਨ ਜੋ ਦਿਓ, ਦਿਓ! ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ।, ਸਗੋਂ ਚਾਰ ਹਨ ਜੋ ਕਦੀ ਬੱਸ ਨਹੀਂ ਆਖਦੀਆਂ, -</verse>
				<verse number="16">ਪਤਾਲ ਅਤੇ ਸੰਢ ਦਾ ਗਰਭ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ \ਬੱਸ\ ਨਹੀਂ ਆਖਦੀ।</verse>
				<verse number="17">ਜਿਹੜੀ ਅੱਖ ਪਿਉ ਦੀ ਹਾਸੀ ਕਰਦੀ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂਉਂ ਉਹ ਨੂੰ ਪੁੱਟ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।।</verse>
				<verse number="18">ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, -</verse>
				<verse number="19">ਅਕਾਸ਼ ਵਿੱਚ ਉਕਾਬ ਦਾ ਰਾਹ, ਚਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਮੁਟਿਆਰ ਨਾਲ ਪੁਰਸ਼ ਦਾ ਵਰਤਾਵਾ।।</verse>
				<verse number="20">ਵਿਭਚਾਰਨ ਦਾ ਢੰਗ ਵੀ ਏਹੋ ਹੈ, - ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।।</verse>
				<verse number="21">ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਕਰਕੇ, ਜਿਹੜੀਆਂ ਉਹ ਤੋਂ ਨਹੀਂ ਸਹਾਰੀਦੀਆਂ, -</verse>
				<verse number="22">ਦਾਸ ਜਦ ਉਹ ਪਾਤਸ਼ਾਹ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,</verse>
				<verse number="23">ਘਿਣਾਉਣੀ ਤੀਵੀਂ ਜਦ ਉਹ ਵਿਆਹੀ ਜਾਵੇ, ਅਤੇ ਗੋੱਲੀ ਜਦ ਉਹ ਆਪਣੀ ਮਾਲਕਣ ਦੀ ਵਾਰਸ ਬਣੇ।।</verse>
				<verse number="24">ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ, -</verse>
				<verse number="25">ਕੀੜੀਆਂ ਸ਼ਕਤ ਵਾਲੀਆਂ ਤਾਂ ਨਹੀਂ, ਤਾਂ ਵੀ ਉਨ੍ਹਾਂ ਵਿੱਚ ਆਪਣਾ ਖਾਜਾ ਸਮੇਟ ਲੈਂਦੀਆਂ ਹਨ,</verse>
				<verse number="26">ਪਹਾੜੀ ਸੈਹੇ ਭਾਵੇਂ ਨਤਾਣੇ ਹਨ, ਪਰ ਚਟਾਨਾਂ ਵਿੱਚ ਆਪਣੇ ਘਰ ਬਣਾਉਂਦੇ ਹਨ,</verse>
				<verse number="27">ਸਲਾ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ੍ਹ ਕੇ ਨਿੱਕਲਦੀਆਂ ਹਨ,</verse>
				<verse number="28">ਕਿਰਲੀ ਤੂੰ ਹੱਥਾਂ ਵਿੱਚ ਫੜ ਸੱਕਦਾ, ਤਾਂ ਵੀ ਪਾਤਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।।</verse>
				<verse number="29">ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ, -</verse>
				<verse number="30">ਇੱਕ ਤਾਂ ਬਬਰ ਸ਼ੇਰ ਜਿਹੜਾ ਸਾਰਿਆਂ ਪਸੂਆਂ ਵਿੱਚੋਂ ਜਰਵਾਣਾ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,</verse>
				<verse number="31">ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਪਾਤਸ਼ਾਹ ਜਦ ਸੈਨਾ ਉਹ ਦੇ ਨਾਲ ਹੈ ।।</verse>
				<verse number="32">ਜੇ ਤੂੰ ਮੂਰਖਤਾਈ ਨਾਲ ਆਪਣੇ ਆਪ ਨੂੰ ਉੱਚਿਆਂ ਕੀਤਾ ਹੈ, ਅਥਵਾ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,</verse>
				<verse number="33">ਕਿਉਂ ਜੋ ਦੁੱਧ ਰਿੜਕਣ ਥੀਂ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਲੜਾਈ ਉੱਠਦੀ ਹੈ।।</verse>
			</chapter>
			<chapter number="31">
				<verse number="1">ਲਮੂਏਲ ਪਾਤਸ਼ਾਹ ਦੀਆਂ ਗੱਲਾਂ ਦੇ ਅਗੰਮ ਵਾਕ, ਜਿਹੜੇ ਉਹ ਦੀ ਮਾਤਾ ਨੇ ਉਹ ਨੂੰ ਸਿਖਾਏ, -</verse>
				<verse number="2">ਕਿਉਂ ਮੇਰੇ ਪੁੱਤ੍ਰॽ ਕਿਉਂ ਮੇਰੇ ਢਿੱਡ ਦੇ ਪੁੱਤ੍ਰॽ ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤ੍ਰॽ</verse>
				<verse number="3">ਆਪਣਾ ਬਲ ਤੀਵੀਆਂ ਨੂੰ ਨਾ ਦੇਹ, ਨਾ ਆਪਣਾ ਚੱਲਣ ਪਾਤਸ਼ਾਹਾਂ ਦੇ ਨਾਸ ਕਰਨ ਵਾਲੀਆਂ ਨੂੰ!</verse>
				<verse number="4">ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤ੍ਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈॽ</verse>
				<verse number="5">ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ,</verse>
				<verse number="6">ਸ਼ਰਾਬ ਉਸ ਨੂੰ ਪਿਆਓ ਜੋ ਮਰਨ ਵਾਲਾ ਹੈ, ਅਤੇ ਮਧ ਉਹ ਨੂੰ ਜਿਹ ਦਾ ਮਨ ਕੌੜਾ ਹੈ,</verse>
				<verse number="7">ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।</verse>
				<verse number="8">ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ।</verse>
				<verse number="9">ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।।</verse>
				<verse number="10">ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈॽ ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ।</verse>
				<verse number="11">ਉਹ ਦੇ ਭਰਤਾ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।</verse>
				<verse number="12">ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।</verse>
				<verse number="13">ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।</verse>
				<verse number="14">ਉਹ ਵਪਾਰੀਆਂ ਦੇ ਜਹਾਜ਼ਾ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਲਿਆਉਂਦੀ ਹੈ।</verse>
				<verse number="15">ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਨੂੰ ਭੋਜਨ, ਅਤੇ ਆਪਣੀਆਂ ਗੋੱਲੀਆਂ ਨੂੰ ਕੰਮ ਦਿੰਦੀ ਹੈ।</verse>
				<verse number="16">ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ।</verse>
				<verse number="17">ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।</verse>
				<verse number="18">ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।</verse>
				<verse number="19">ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਅਟੇਰਨ ਨੂੰ ਫੜਦੇ ਹਨ।</verse>
				<verse number="20">ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ।</verse>
				<verse number="21">ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।</verse>
				<verse number="22">ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।</verse>
				<verse number="23">ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ।</verse>
				<verse number="24">ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਪਟਕੇ ਦਿੰਦੀ ਹੈ।</verse>
				<verse number="25">ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।</verse>
				<verse number="26">ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।</verse>
				<verse number="27">ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।</verse>
				<verse number="28">ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ,</verse>
				<verse number="29">	ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ।</verse>
				<verse number="30">ਸੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ।</verse>
				<verse number="31">ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਹ ਨੂੰ ਜਸ ਦੇਣ!।।</verse>
			</chapter>
		</book>
		<book number="21">
			<chapter number="1">
				<verse number="1">ਯਰੂਸ਼ਲਮ ਦੇ ਪਾਤਸ਼ਾਹ ਦਾਊਦ ਦੇ ਪੁੱਤ੍ਰ ਉਪਦੇਸ਼ਕ ਦੇ ਬਚਨ।</verse>
				<verse number="2">ਉਪਦੇਸ਼ਕ ਆਖਦਾ ਹੈ, ਵਿਅਰਥਾਂ ਦਾ ਵਿਅਰਥ, ਵਿਅਰਥਾਂ ਦਾ ਵਿਅਰਥ, ਸਭ ਕੁਝ ਵਿਅਰਥ ਹੈ!</verse>
				<verse number="3">ਆਦਮੀ ਨੂੰ ਉਸ ਦੇ ਸਾਰੇ ਧੰਦੇ ਤੋਂ, ਜੋ ਉਹ ਸੂਰਜ ਦੇ ਹੇਠ ਕਰਦਾ ਹੈ, ਕੀ ਲਾਭ ਹੁੰਦਾ ਹੈ?</verse>
				<verse number="4">ਇੱਕ ਪੀੜੀ ਚੱਲੀ ਜਾਂਦੀ ਹੈ, ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਹੈ</verse>
				<verse number="5">ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ, ਅਤੇ ਆਪਣੇ ਥਾਂ ਲਈ ਜਿੱਥੋਂ ਉਹ ਚੜ੍ਹਦਾ ਹੈ ਘਰਕਦਾ ਜਾਂਦਾ ਹੈ।</verse>
				<verse number="6">ਪੌਣ ਦੱਖਣ ਵੱਲ ਚੱਲੀ ਜਾਂਦੀ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਭੌਂਦੀ ਫਿਰਦੀ ਹੈ, ਅਤੇ ਆਪਣੇ ਗੇੜਾਂ ਅਨੁਸਾਰ ਮੁੜ ਜਾਂਦੀ ਹੈ।</verse>
				<verse number="7">ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰੀਦਾ। ਓਸੇ ਥਾਂ ਨੂੰ ਜਿੱਥੋਂ ਨਦੀਆਂ ਨਿੱਕਲੀਆਂ ਹਨ, ਉੱਥੇ ਹੀ ਮੁੜ ਜਾਂਦੀਆਂ ਹਨ।</verse>
				<verse number="8">ਏਹਨਾਂ ਸਾਰੀਆਂ ਗੱਲਾਂ ਨਾਲ ਥਕਾਉਣਾ ਹੈ, ਇਹ ਗੱਲ ਮਨੁੱਖ ਬੋਲ ਨਹੀਂ ਸੱਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ, ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।</verse>
				<verse number="9">ਜੋ ਹੋਇਆ ਓਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ, ਅਤੇ ਸੂਰਜ ਦੇ ਹੇਠ ਕੋਈ ਨਵੀਂ ਗੱਲ ਨਹੀਂ।</verse>
				<verse number="10">ਭਲਾ, ਕੋਈ ਅਜਿਹੀ ਗੱਲ ਹੈ ਜਿਹ ਨੂੰ ਅਸੀਂ ਆਖ ਸੱਕੀਏ, ਲਓ, ਵੇਖੋ, ਏਹ ਨਵੀਂ ਹੈ? ਓਹ ਤਾਂ ਪਹਿਲਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਥੋਂ ਅੱਗੇ ਸਨ।</verse>
				<verse number="11">ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ, ਅਤੇ ਆਉਣ ਵਾਲੀਆਂ ਗੱਲਾਂ ਦਾ ਓਹਨਾਂ ਦੇ ਪਿੱਛੇ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।।</verse>
				<verse number="12">ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਉੱਤੇ ਪਾਤਸ਼ਾਹ ਸਾਂ</verse>
				<verse number="13">ਅਤੇ ਮੈਂ ਆਪਣਾ ਮਨ ਲਾਇਆ ਭਈ ਜੋ ਕੁਝ ਅਕਾਸ਼ ਦੇ ਹੇਠ ਵਰਤਦਾ ਹੈ, ਬੁੱਧ ਨਾਲ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਆਦਮੀ ਦੀ ਵੰਸ ਨੂੰ ਕਰੜੀ ਕਸ਼ਟਣੀ ਦਿੱਤੀ ਹੈ ਜਿਹ ਦੇ ਵਿੱਚ ਓਹ ਲੱਗੇ ਰਹਿਣ</verse>
				<verse number="14">ਮੈਂ ਓਹਨਾਂ ਸਾਰਿਆਂ ਕੰਮਾਂ ਨੂੰ ਡਿੱਠਾ ਜੋ ਅਕਾਸ਼ ਦੇ ਹੇਠ ਹੁੰਦੇ ਹਨ, ਅਤੇ ਵੇਖੋ, ਸਾਰਿਆਂ ਦੇ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸਨ!।।</verse>
				<verse number="15">ਜੋ ਵਿੰਗਾ ਹੈ ਸੋ ਸਿੱਧਾ ਨਹੀਂ ਬਣ ਸੱਕਦਾ, ਅਤੇ ਜਿਹੜਾ ਹੈ ਹੀ ਨਹੀਂ ਓਹ ਦਾ ਲੇਖਾ ਨਹੀਂ ਹੋ ਸੱਕਦਾ।।</verse>
				<verse number="16">ਮੈਂ ਆਪਣੇ ਮਨ ਨਾਲ ਏਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਓਹਨਾਂ ਸਭਨਾਂ ਨਾਲੋਂ ਜੋ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵਧੀਕ ਬੁੱਧ ਪਾਈ। ਹਾਂ, ਮੇਰੇ ਮਨ ਨੇ ਬੁੱਧ ਅਤੇ ਵਿੱਦਿਆ ਬਹੁਤ ਵੇਖੀ</verse>
				<verse number="17">ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਦੇ ਜਾਨਣ ਨੂੰ ਅਤੇ ਸੁਦਾ ਅਰ ਮੂਰਖਤਾਈ ਦੇ ਸਮਝਣ ਨੂੰ ਲਾਇਆ ਤਾਂ ਮੈਂ ਸਮਝਿਆ ਜੋ ਇਹ ਵੀ ਹਵਾ ਦਾ ਫੱਕਣਾ ਹੈ!।।</verse>
				<verse number="18">ਬਹੁਤ ਬੁੱਧ ਵਿੱਚ ਬਹੁਤ ਖੇਚਲ ਹੈ, ਅਤੇ ਜਿਹੜਾ ਵਿੱਦਿਆ ਵਧਾਉਂਦਾ ਹੈ ਉਹ ਸਿਰ ਦਰਦੀ ਵਧਾਂਉਦਾ ਹੈ।।</verse>
			</chapter>
			<chapter number="2">
				<verse number="1">ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾਂ ਲਵਾਂਗਾ, ਸੋਂ ਸੁਖ ਭੋਗ, ਅਤੇ ਵੇਖੋ, ਇਹ ਭੀ ਵਿਅਰਥ ਸੀ</verse>
				<verse number="2">ਮੈਂ ਹਾਸੀ ਨੂੰ ਆਖਿਆ, ਤੂੰ ਕਮਲੀ ਹੈਂ, ਅਤੇ ਅਨੰਦ ਨੂੰ, ਇਹ ਕੀ ਕਰਦਾ ਹੈਂ?</verse>
				<verse number="3">ਮੈਂ ਆਪਣੇ ਮਨ ਵਿੱਚ ਜੁਗਤ ਵਿਚਾਰੀ ਭਈ ਮੈਂ ਆਪਣੇ ਸਰੀਰ ਨੂੰ ਮੈ ਪੀ ਕੇ ਖੁਸ਼ ਕਰਾਂ, ਪਰ ਇਉਂ ਜੋ ਮੇਰਾ ਮਨ ਬੁੱਧ ਵੱਲ ਲੱਗਾ ਰਹੇ, ਅਤੇ ਮੂਰਖਤਾਈ ਨੂੰ ਫੜ ਕੇ ਰੱਖਾਂ ਜਦ ਤੋੜੀ ਨਾ ਵੇਖਾਂ ਜੋ ਕਿਹੜਾ ਕੰਮ ਚੰਗਾ ਹੈ ਜੋ ਆਦਮ ਵੰਸ਼ੀ ਅਕਾਸ਼ ਦੇ ਹੇਠਾਂ ਆਪਣੇ ਜੀਉਣ ਦੇ ਥੋੜੇ ਜੇਹੇ ਦਿਨਾਂ ਵਿੱਚ ਕਰਨ</verse>
				<verse number="4">ਮੈਂ ਵੱਡੇ ਵੱਡੇ ਕੰਮ ਕੀਤੇ। ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਾਈਆਂ</verse>
				<verse number="5">ਮੈਂ ਆਪਣੇ ਲਈ ਬਗੀਚੇ ਅਤੇ ਬਾਗ ਬਣਾਏ ਅਤੇ ਓਹਨਾਂ ਵਿੱਚ ਭਾਂਤ ਭਾਂਤ ਦੇ ਫਲਾਂ ਵਾਲੇ ਬਿਰਛ ਲਾਏ</verse>
				<verse number="6">ਮੈਂ ਆਪਣੇ ਹਰੇ ਬਿਰਛਾਂ ਦੀ ਰੱਖ ਨੂੰ ਸਿੰਜਣ ਦੇ ਲਈ ਤਲਾਓ ਬਣਾਏ</verse>
				<verse number="7">ਮੈਂ ਟਹਿਲੀਏ ਅਤੇ ਟਹਿਲਣਾਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਟਹਿਲੀਏ ਵੀ ਸਨ, ਨਾਲੇ ਮੇਰੇ ਕੋਲ ਓਹਨਾਂ ਸਭਨਾਂ ਨਾਲੋਂ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵੱਗਾਂ ਅਤੇ ਇੱਜੜਾਂ ਦੀ ਵਧੀਕ ਜਾਏਦਾਦ ਹੈਸੀ</verse>
				<verse number="8">ਮੈਂ ਸੋਨਾ ਅਤੇ ਚਾਂਦੀ ਅਤੇ ਪਾਤਸ਼ਾਹਾਂ ਅਤੇ ਸੂਬਿਆਂ ਦੇ ਖਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਵੱਯੇ ਅਤੇ ਗਾਉਣ ਵਾਲੀਆਂ ਅਤੇ ਆਦਮ ਵੰਸੀਆਂ ਲਈ ਮਨਮੋਹਣੀਆਂ ਸੁਰੀਤਾਂ ਬਹੁਤ ਸਾਰੀਆਂ ਪ੍ਰਾਪਤ ਕੀਤੀਆਂ</verse>
				<verse number="9">ਸੋ ਮੈਂ ਵੱਡਾ ਹੋਇਆ ਅਤੇ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਹੋਏ ਨਾਲ ਓਹਨਾਂ ਸਭਨਾਂ ਨਾਲੋਂ ਬਹੁਤ ਵਾਧਾ ਕੀਤਾ, ਨਾਲੇ ਮੇਰੀ ਬੁੱਧ ਵੀ ਮੇਰੇ ਵਿੱਚ ਟਿਕੀ ਰਹੀ</verse>
				<verse number="10">ਅਤੇ ਸਭ ਕੁਝ ਜੋ ਮੇਰੀਆਂ ਅੱਖੀਆ ਮੰਗਦੀਆਂ ਸਨ ਮੈਂ ਓਹਨਾਂ ਕੋਲੋਂ ਪਰੇ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਵਰਜਿਆ ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ</verse>
				<verse number="11">ਤਦ ਮੈਂ ਓਹਨਾਂ ਸਭਨਾਂ ਕੰਮਾਂ ਨੂੰ ਜੋ ਮੇਰਿਆ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਡਿੱਠਾ, ਅਤੇ ਜੋ ਮੈਂ ਕੰਮ ਕਰਨ ਦੇ ਵਿੱਚ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸੀ ਅਤੇ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।।</verse>
				<verse number="12">ਤਾਂ ਮੈਂ ਬੁੱਧ ਅਤੇ ਸੁਦਾ ਅਤੇ ਮੂਰਖਤਾਈ ਦੇ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਆਦਮੀ ਜੋ ਪਾਤਸ਼ਾਹ ਦੇ ਪਿੱਛੋਂ ਆਵੇਗਾ, ਕੀ ਕਰੇ? ਬੱਸ, ਓਹੋ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ</verse>
				<verse number="13">ਤਦ ਮੈਂ ਡਿੱਠਾ ਭਈ ਜਿਵੇਂ ਚਾਨਣ ਅਨ੍ਹੇਰੇ ਨਾਲੋਂ ਉੱਤਮ ਹੈ ਤਿਵੇਂ ਹੀ ਮੂਰਖਤਾਈ ਨਾਲੋਂ ਬੁੱਧ ਸਰੇਸ਼ਟ ਹੈ</verse>
				<verse number="14">ਬੁੱਧਵਾਨ ਦੀਆਂ ਅੱਖੀਆਂ ਸਿਰ ਵਿੱਚ ਰਹਿੰਦੀਆਂ ਸਨ, ਪਰ ਮੂਰਖ ਅਨ੍ਹੇਰੇ ਵਿੱਚ ਤੁਰਦਾ ਹੈ। ਤਾਂ ਵੀ ਮੈਂ ਜਾਣ ਲਿਆ ਜੋ ਸਭਨਾਂ ਲਈ ਇੱਕੋ ਬੀਤਦੀ ਹੈ</verse>
				<verse number="15">ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੇਹੀਕੁ ਮੂਰਖ ਉੱਤੇ ਬੀਤਦੀ ਹੈ ਤੇਹੀ ਮੇਰੇ ਉੱਤੇ ਬੀਤੇਗੀ, ਤਾਂ ਫੇਰ ਮੈਂ ਵਧੀਕ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਭਈ ਇਹ ਵੀ ਵਿਅਰਥ ਹੀ ਹੈ।</verse>
				<verse number="16">ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦਾ ਚੇਤਾ ਸਦਾ ਤਾਈਂ ਰਹੇਗਾ, ਏਸ ਲਈ ਭਈ ਆਉਂਣ ਵਾਲਿਆਂ ਸਮਿਆਂ ਵਿੱਚ ਸੱਭੋ ਕੁਝ ਵਿੱਸਰ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਓਸੇ ਤਰ੍ਹਾਂ ਜਿੱਕਰ ਮੂਰਖ!</verse>
				<verse number="17">ਸੋ ਮੈਂ ਜੀਉਣ ਤੋਂ ਅੱਕ ਗਿਆ ਕਿਉਂ ਜੋ ਉਹ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ ਏਸ ਲਈ ਜੋ ਸਭ ਵਿਅਰਥ ਅਤੇ ਹਵਾ ਦਾ ਫੱਕਣਾ ਹੈ</verse>
				<verse number="18">ਸਗੋਂ ਮੈਂ ਆਪਣੇ ਸਾਰੇ ਮਿਹਨਤ ਦੇ ਕੰਮ ਨਾਲ ਜੋ ਸੂਰਜ ਦੇ ਹੇਠ ਕੀਤਾ ਸੀ ਅੱਕ ਗਿਆ ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਜੋ ਮੈਥੋਂ ਪਿੱਛੋਂ ਆਵੇਗਾ ਛੱਡਣਾ ਪਵੇਗਾ।</verse>
				<verse number="19">ਕੌਣ ਜਾਣਦਾ ਹੈ ਜੋ ਉਹ ਬੁੱਧਵਾਨ ਹੋਵੇਗਾ ਯਾ ਮੂਰਖ? ਤਾਂ ਵੀ ਉਹ ਮੇਰੀ ਸਾਰੀ ਮਿਹਨਤ ਦੇ ਕੰਮ ਉੱਤੇ ਜੋ ਮੈਂ ਕੀਤਾ ਅਤੇ ਜਿਹ ਦੇ ਉੱਤੇ ਸੂਰਜ ਦੇ ਹੇਠ ਮੈਂ ਆਪਣੀ ਬੁੱਧ ਖਰਚ ਕੀਤੀ, ਮਾਲਕ ਬਣੇਗਾ! ਇਹ ਵੀ ਵਿਅਰਥ ਹੈ</verse>
				<verse number="20">ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ ਨਿਰਾਸ ਕੀਤਾ</verse>
				<verse number="21">ਕਿਉਂ ਜੋ ਇੱਕ ਜਣਾ ਹੈ ਜਿਹ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਛੱਡ ਜਾਵੇਗਾ ਭਈ ਉਹ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਡਾਢੀ ਬਿਪਤਾ ਹੈ</verse>
				<verse number="22">ਭਲਾ, ਆਦਮੀ ਨੂੰ ਆਪਣੇ ਸਾਰੇ ਧੰਦੇ ਅਤੇ ਮਨ ਦੇ ਕਸ਼ਟ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਸੀ ਕੀ ਲਾਭ ਹੁੰਦਾ ਹੈ?</verse>
				<verse number="23">ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਕੀਤਾ ਹੁੰਦਾ। ਇਹ ਵੀ ਵਿਅਰਥ ਹੈਂ!।।</verse>
				<verse number="24">ਸੋ ਮਨੁੱਖ ਦੇ ਲਈ ਇਸ ਨਾਲੋਂ ਹੋਰ ਕੁਝ ਚੰਗਾ ਨਹੀਂ ਜੋ ਖਾਵੇ ਪੀਵੇ ਅਤੇ ਆਪਣੇ ਸਾਰੇ ਧੰਦੇ ਦੇ ਵਿੱਚ ਆਪਣਾ ਜੀ ਪਰਚਾਵੇ। ਮੈਂ ਡਿੱਠਾ ਜੋ ਇਹ ਵੀ ਪਰਮੇਸ਼ੁਰ ਦੇ ਹੱਥੋਂ ਹੈ</verse>
				<verse number="25">ਉਸ ਤੋਂ ਵੱਖਰਾ ਕੌਣ ਖਾ ਸੱਕਦਾ ਤੇ ਕੌਣ ਅਨੰਦ ਭੋਗ ਸੱਕਦਾ ਹੈ?</verse>
				<verse number="26">ਕਿਉਂ ਜੋ ਪਰਮੇਸ਼ੁਰ ਉਸ ਆਦਮੀ ਨੂੰ ਜੋ ਉਸ ਦੀ ਦ੍ਰਿਸ਼ਟੀ ਵਿੱਚ ਭਲਾ ਹੈ ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਜੋ ਉਹ ਇਕੱਠਾ ਕਰ ਕੇ ਅਤੇ ਜੋੜ ਕੇ ਉਸ ਨੂੰ ਦੇਵੇ ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।</verse>
			</chapter>
			<chapter number="3">
				<verse number="1">ਹਰੇਕ ਕੰਮ ਦਾ ਇੱਕ ਸਮਾ ਹੈ, ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -</verse>
				<verse number="2">ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,</verse>
				<verse number="3">ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,</verse>
				<verse number="4">ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,</verse>
				<verse number="5">ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,</verse>
				<verse number="6">ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਵਾਉਣ ਦਾ ਵੇਲਾ ਹੈ, ਇੱਕ ਸਾਂਭਣ ਦਾ ਵੇਲਾ ਹੈ ਅਤੇ ਇੱਕ ਸੁੱਟਣ ਦਾ ਵੇਲਾ ਹੈ</verse>
				<verse number="7">ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਕਰਨ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ</verse>
				<verse number="8">ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਜੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।</verse>
				<verse number="9">ਕੰਮ ਕਰਨ ਵਾਲੇ ਨੂੰ ਉਸ ਤੋਂ ਜਿਹ ਦੇ ਉੱਤੇ ਉਹ ਮਿਹਨਤ ਕਰਦਾ ਹੈ ਕੀ ਲਾਭ ਹੈ?।।</verse>
				<verse number="10">ਮੈਂ ਉਸ ਕਸ਼ਟ ਨੂੰ ਡਿੱਠਾ ਜੋ ਪਰਮੇਸ਼ੁਰ ਨੇ ਆਦਮ ਵੰਸ ਨੂੰ ਦਿੱਤਾ ਭਈ ਉਸ ਦੇ ਵਿੱਚ ਰੁੱਝੇ ਰਹਿਣ</verse>
				<verse number="11">	ਉਸ ਨੇ ਹਰੇਕ ਵਸਤ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਾਲ ਨੂੰ ਵੀ ਓਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੋੜੀ ਕਰਦਾ ਹੈ ਬੁੱਝ ਨਹੀਂ ਸੱਕਦਾ</verse>
				<verse number="12">ਮੈਂ ਸੱਚ ਜਾਣਦਾ ਹਾਂ ਭਈ ਓਹਨਾਂ ਦੇ ਲਈ ਇਸ ਨਾਲੋਂ ਵਧੀਕ ਹੋਰ ਕੁਝ ਚੰਗਾ ਨਹੀਂ ਜੋ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ</verse>
				<verse number="13">ਇਹ ਵੀ ਜੋ ਹਰੇਕ ਆਦਮੀ ਖਾਵੇ ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਤਾਂ ਇਹ ਵੀ ਪਰਮੇਸ਼ੁਰ ਦੀ ਦਾਤ ਹੈ</verse>
				<verse number="14">ਮੈਂ ਜਾਣਦਾ ਹਾਂ ਭਈ ਜੋ ਕੁਝ ਪਰਮੇਸ਼ੁਰ ਕਰਦਾ ਹੈ ਸੋ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸੱਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸੱਕਦਾ ਹੈ ਅਤੇ ਪਰਮੇਸ਼ਰ ਇਹ ਕਰਦਾ ਹੈ ਜੋ ਲੋਕ ਉਸ ਅੱਗੇ ਡਰਦੇ ਰਹਿਣ</verse>
				<verse number="15">ਜੋ ਕੁਝ ਹੋਇਆ ਸੀ ਸੋ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ ਸੋ ਅੱਗੇ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।।</verse>
				<verse number="16">ਮੁੜ ਮੈਂ ਸੂਰਜ ਦੇ ਹੇਠ ਡਿੱਠਾ ਭਈ ਨਿਆਉਂ ਦੇ ਥਾਂ, ਉੱਥੇ ਦੁਸ਼ਟਤਾ ਹੈ, ਅਤੇ ਧਰਮ ਦੇ ਥਾਂ ਉੱਥੇ ਦੁਸ਼ਟਤਾ ਵੀ ਹੈ,</verse>
				<verse number="17">ਤਦ ਮੈਂ ਆਪਣੇ ਮਨ ਵਿੱਚ ਆਖਿਆ ਭਈ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਉਂ ਕਰੇਗਾ ਕਿਉਂ ਜੋ ਇੱਕ ਇੱਕ ਗੱਲ ਦਾ ਅਤੇ ਇੱਕ ਇੱਕ ਕੰਮ ਦਾ ਇੱਕ ਵੇਲਾ ਹੈ</verse>
				<verse number="18">ਮੈਂ ਆਪਣੇ ਮਨ ਵਿੱਚ ਆਖਿਆ ਕਿ ਏਹ ਆਦਮ ਵੰਸੀਆਂ ਦੇ ਕਾਰਨ ਹੈ ਭਈ ਪਰਮੇਸ਼ੁਰ ਓਹਨਾਂ ਨੂੰ ਜਾਚੇ ਅਤੇ ਓਹ ਵੇਖਣ ਭਈ ਅਸੀਂ ਆਪ ਪਸੂ ਹੀ ਹਾਂ</verse>
				<verse number="19">ਕਿਉਂਕਿ ਜੋ ਕੁਝ ਆਦਮ ਵੰਸ ਉੱਤੇ ਬੀਤਦਾ ਹੈ ਸੋ ਪਸੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜੇਹੀ ਬੀਤਦੀ ਹੈ,-ਜਿੱਕਰ ਇਹ ਮਰਦਾ ਹੈ ਓਸੇ ਤਰ੍ਹਂ ਉਹ ਮਰਦਾ ਹੈ, - ਹਾਂ ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਪਸੂ ਨਾਲੋਂ ਮਨੁੱਖ ਕੁਝ ਉੱਤਮ ਨਹੀਂ ਹੈ। ਹਾਂ ਸਭ ਵਿਅਰਥ ਹੈ!</verse>
				<verse number="20">ਸਾਰਿਆਂ ਦੇ ਸਾਰੇ ਇੱਕ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਤੋਂ ਹਨ ਅਤੇ ਸਭ ਦੇ ਸਭ ਫੇਰ ਮਿੱਟੀ ਦੇ ਵਿੱਚ ਜਾ ਰਲਦੇ ਹਨ</verse>
				<verse number="21">ਕੌਣ ਜਾਣਦਾ ਹੈ ਭਾਵੇਂ ਆਦਮ ਵੰਸੀ ਦਾ ਆਤਮਾ ਉਤਾਹਾਂ ਚੜ੍ਹੇ ਅਤੇ ਪਸੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਲਹੇ?</verse>
				<verse number="22">ਸੋ ਮੈਂ ਡਿੱਠਾ ਭਈ ਆਦਮੀ ਦੇ ਲਈ ਇਸ ਨਾਲੋਂ ਹੋਰ ਕੋਈ ਚੰਗੀ ਗੱਲ ਨਹੀਂ ਜੋ ਉਹ ਆਪਣੇ ਕੰਮ ਧੰਦੇ ਵਿੱਚ ਅਨੰਦ ਰਿਹਾ ਕਰੇ, ਇਸ ਲਈ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਸ ਦੇ ਵੇਖਣ ਨੂੰ ਕੌਣ ਉਹ ਨੂੰ ਮੁੜ ਲਿਆਵੇਗਾ?</verse>
			</chapter>
			<chapter number="4">
				<verse number="1">ਤਦ ਮੈਂ ਫੇਰ ਮੁੜ ਕੇ ਸਾਰੀਆਂ ਸਖ਼ਤੀਆਂ ਵੱਲ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਡਿੱਠਾ ਅਤੇ ਵੇਖੋ ਸਤਾਇਆਂ ਹੋਇਆਂ ਦੇ ਅੰਝੂ ਸਨ ਅਤੇ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਓਹਨਾਂ ਦੇ ਸਖਤੀ ਕਰਨ ਵਾਲੇ ਬਲਵੰਤ ਸਨ ਪਰ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ</verse>
				<verse number="2">ਸੋ ਮੈਂ ਮੁਰਦਿਆਂ ਨੂੰ ਜੋ ਪਹਿਲਾਂ ਮਰ ਚੁੱਕੇ ਸਨ ਓਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ ਵਧਾਈ ਦਿੱਤੀ</verse>
				<verse number="3">ਪਰ ਦੋਹਾਂ ਨਾਲੋਂ ਭਾਗਵਾਨ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਅਜੇ ਤੋੜੀ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਡਿੱਠਾ</verse>
				<verse number="4">ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ</verse>
				<verse number="5">ਮੂਰਖ ਆਪਣੇ ਉੱਤੇ ਹੱਥ ਧਰਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ</verse>
				<verse number="6">ਦੋਂਹ ਮੁੱਠੀ ਭਰ ਨਾਲੋਂ ਜਿਹ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ਸੁਖ ਦਾ ਇੱਕ ਮੁੱਠੀ ਭਰ ਚੰਗਾ ਹੈ।।</verse>
				<verse number="7">ਤਦ ਮੈਂ ਮੁੜ ਕੇ ਸੂਰਜ ਦੇ ਹੇਠ ਦੇ ਵਿਅਰਥ ਨੂੰ ਡਿੱਠਾ</verse>
				<verse number="8">ਕੋਈ ਤਾਂ ਇਕੱਲਾ ਹੈ ਅਤੇ ਉਹ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦੇ ਪੁੱਤ੍ਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਓੜਕ ਨਹੀਂ, ਅਰ ਉਹ ਦੀ ਅੱਖ ਧਨ ਨਾਲ ਨਹੀਂ ਰੱਜਦੀ,-ਮੈਂ ਕਿਹ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁਖ ਨੂੰ ਗਵਾਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ</verse>
				<verse number="9">ਇੱਕ ਨਾਲੋਂ ਦੋ ਚੰਗੇ ਹਨ ਕਿਉਂ ਜੋ ਉਨ੍ਹਾਂ ਦੀ ਮਿਹਨਤ ਦੀ ਚੰਗੀ ਖੱਟੀ ਹੁੰਦੀ ਹੈ</verse>
				<verse number="10">ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ!</verse>
				<verse number="11">ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਓਹ ਗਰਮ ਹੁੰਦੇ ਹਨ ਪਰ ਇਕੱਲਾ ਕਿੱਕਰ ਗਰਮ ਹੋਵੇ?</verse>
				<verse number="12">ਅਤੇ ਜੇ ਕੋਈ ਇੱਕ ਉੱਤੇ ਪਰਬਲ ਪੈ ਜਾਵੇ ਤਾਂ ਓਹ ਦੋਵੇਂ ਉਹ ਦੇ ਨਾਲ ਮੱਥਾ ਲਾ ਸੱਕਦੇ ਹਨ ਅਤੇ ਤੇਹਰੀ ਰੱਸੀ ਝੱਬਦੇ ਨਹੀਂ ਟੁੱਟਦੀ</verse>
				<verse number="13">ਬੁੱਢਾ ਅਤੇ ਮੂਰਖ ਪਾਤਸ਼ਾਹ ਜੋ ਹੋਰ ਸਿੱਖਿਆ ਸਹਾਰਨਾ ਨਾ ਜਾਣੇ ਉਸ ਨਾਲੋਂ ਇਕ ਮਸਕੀਨ ਪਰ ਬੁੱਧਵਾਨ ਜੁਆਨ ਚੰਗਾ ਹੈ</verse>
				<verse number="14">ਭਾਵੇਂ ਉਹ ਕੈਦਖਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਸੀ ਯਾ ਰਾਜ ਵਿੱਚ ਗਰੀਬ ਜੰਮਿਆਂ ਸੀ</verse>
				<verse number="15">ਮੈਂ ਓਹਨਾਂ ਸਭਨਾਂ ਜੀਉਂਦਿਆਂ ਵੱਲ ਜੋ ਸੂਰਜ ਦੇ ਹੇਠ ਤੁਰਦੇ ਹਨ ਉਸ ਦੂਜੇ ਜੁਆਨ ਸਣੇ ਜੋ ਉਹ ਦੇ ਥਾਂ ਉੱਤੇ ਹੋਵੇਗਾ ਡਿੱਠਾ</verse>
				<verse number="16">ਓਹਨਾਂ ਸਭਨਾਂ ਲੋਕਾਂ ਦੀ ਹੱਦ ਨਹੀਂ ਜਿੰਨ੍ਹਾਂ ਉੱਤੇ ਉਹ ਪਰਧਾਨ ਹੋਇਆ, ਤਦ ਵੀ ਜਿਹੜੇ ਉਹ ਦੇ ਪਿੱਛੋਂ ਹੋਣਗੇ ਉਹ ਨਾਲ ਖੁਸ਼ ਨਾ ਹੋਣਗੇ। ਸੱਚ ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।</verse>
			</chapter>
			<chapter number="5">
				<verse number="1">ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇਂ ਪੈਰ ਤਾਂ ਚੌਕਸੀ ਨਾਲ ਧਰ। ਮੂਰਖਾਂ ਦੇ ਬਲੀ ਚੜ੍ਹਾਉਂਣ ਨਾਲੋਂ ਸੁਣਨ ਲਈ ਨੇੜੇ ਆਉਣ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਭਈ ਅਸੀਂ ਖੋਟ ਕਰਦੇ ਹਾਂ</verse>
				<verse number="2">ਆਪਣੇ ਮੂੰਹ ਨਾਲ ਕਾਹਲੀ ਨਾ ਕਰ, ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸੁਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈ, ਇਸ ਲਈ ਤੇਰੀਆਂ ਗੱਲਾਂ ਘਟ ਹੀ ਹੋਣ</verse>
				<verse number="3">ਕੰਮ ਵਧੀਕ ਹੋਣ ਕਰਕੇ ਸੁਪਨਾ ਅਤੇ ਗੱਲਾਂ ਵਧੀਕ ਹੋਣ ਕਰਕੇ ਮੂਰਖ ਦੀ ਅਵਾਜ਼ ਆਉਂਦੀ</verse>
				<verse number="4">ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇ ਤਾਂ ਉਹ ਦੇ ਦੇਣ ਵਿੱਚ ਢਿੱਲ ਨਾ ਲਾ, ਕਿਉ ਜੋ ਉਹ ਮੂਰਖਾਂ ਨਾਲ ਪਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੈਂ ਸੁੱਖੀ ਹੈ ਸੋ ਦੇ ਛੱਡ</verse>
				<verse number="5">ਤੇਰੇ ਸੁੱਖਣਾ ਸੁੱਖ ਕੇ ਨਾ ਦੇਣ ਨਾਲੋਂ, ਨਾ ਹੀ ਸੁੱਖਣਾ ਚੰਗਾ ਹੈ</verse>
				<verse number="6">ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਏਹ ਨਾ ਆਖੇ ਜੋ ਇਹ ਭੁੱਲ ਸੀ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕੋਪਵਾਨ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?</verse>
				<verse number="7">ਸੁਪਨਿਆਂ ਦੇ ਵਾਧੇ ਅਤੇ ਬਹੁਤਿਆਂ ਗੱਲਾਂ ਦੇ ਵਿਚ ਵਿਅਰਥ ਵੀ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ</verse>
				<verse number="8">ਜੇ ਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਅਨ੍ਹੇਰ ਅਤੇ ਨਿਆਉਂ ਅਰ ਸਚਿਆਈ ਦਾ ਡਾਢਾ ਵਿਗਾੜ ਵੇਖੇਂ ਤਾਂ ਉਸ ਗੱਲ ਉੱਤੇ ਅਚਰਜ ਨਾ ਹੋ ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ ਤੱਕਦਾ ਹੈ ਅਤੇ ਓਹਨਾਂ ਉੱਤੇ ਵੀ ਮਹਾਨ ਹੈ</verse>
				<verse number="9">ਗੱਲ ਕਾਹ ਦੀ, ਦੇਸ ਲਈ ਇੱਕ ਰਾਜਾ ਜੋ ਖੇਤੀ ਬਾੜੀ ਦਾ ਸ਼ੌਕ ਰੱਖਦਾ ਹੈ ਲਾਭ ਦਾਇਕ ਹੈ ।।</verse>
				<verse number="10">ਉਹ ਜੋ ਚਾਂਦੀ ਨੂੰ ਲੋਚਦਾ ਹੈ ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ ਸੋ ਉਹ ਦੇ ਵਾਧੇ ਨਾਲ ਨਾ ਰੱਜੇਗਾ ਇਹ ਵੀ ਵਿਅਰਥ ਹੈ</verse>
				<verse number="11">ਜਾਂ ਮਾਲ ਦਾ ਵਾਧਾ ਹੁੰਦਾ ਹੈ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ, ਅਤੇ ਇਸ ਨਾਲੋਂ ਉਹ ਦੇ ਮਾਲਕ ਨੂੰ ਹੋਰ ਕੀ ਲਾਭ ਹੈ ਜੋ ਉਹ ਨੂੰ ਅੱਖੀਆਂ ਨਾਲ ਵੇਖੇ?</verse>
				<verse number="12">ਮਜੂਰ ਦੀ ਨੀਂਦ ਮਿੱਠੀ ਹੈ ਭਾਵੇਂ ਉਹ ਥੋੜਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਡੱਫਣਾ ਉਹ ਨੂੰ ਸੌਣ ਨਹੀਂ ਦਿੰਦਾ ਹੈ।।</verse>
				<verse number="13">ਇੱਕ ਡਾਢੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਡਿੱਠੀ, ਭਈ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਸੀ</verse>
				<verse number="14">ਅਤੇ ਉਹ ਧਨ ਕਿਸੇ ਬੁਰੇ ਢੋ ਨਾਲ ਨਾਸ ਹੋ ਜਾਂਦਾ ਸੀ, ਫੇਰ ਉਸ ਦੇ ਇੱਕ ਪੁੱਤ੍ਰ ਜੰਮਦਾ ਸੀ ਤਾਂ ਉਸ ਵੇਲੇ ਉਸ ਦੇ ਹੱਥ ਵਿੱਚ ਕੁਝ ਨਹੀਂ ਹੁੰਦਾ ਸੀ</verse>
				<verse number="15">ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨਿੱਕਲਿਆ ਤਿਵੇਂ ਉਹ ਨੰਗਾ ਹੀ, ਜਿਸ ਤਰ੍ਹਾਂ ਉਹ ਆਇਆ ਸੀ, ਮੁੜ ਜਾਵੇਗਾ, ਅਤੇ ਆਪਣੀ ਖੱਟੀ ਵਿੱਚੋਂ ਨਾਲ ਕੁਝ ਨਾ ਰੱਖੇਗਾ ਜੋ ਆਪਣੇ ਹੱਥ ਵਿੱਚ ਲੈ ਜਾਵੇ</verse>
				<verse number="16">ਅਤੇ ਇਹ ਵੀ ਡਾਢੀ ਬਿਪਤਾ ਹੈ ਕਿ ਜਿਹਾ ਉਹ ਆਇਆ ਓਵੇਂ ਜਾਵੇਗਾ, ਅਤੇ ਜਿਹ ਨੇ ਹਵਾ ਲਈ ਮਿਹਨਤ ਕੀਤੀ ਉਹ ਨੂੰ ਕੀ ਲਾਭ ਹੈ?</verse>
				<verse number="17">ਉਹ ਆਪਣੀ ਸਾਰੀ ਉਮਰ ਅਨ੍ਹੇਰੇ ਵਿੱਚ ਖਾਂਦਾ ਹੈ, ਅਤੇ ਉਹ ਦੀ ਖੇਚਲ ਅਤੇ ਬਿਮਾਰੀ ਅਤੇ ਕੋਪ ਬਹੁਤ ਹਨ।।</verse>
				<verse number="18">ਵੇਖੋ, ਮੈਂ ਇਹ ਡਿੱਠਾ ਹੈ ਕਿ ਚੰਗਾ ਅਰ ਜੋਗ ਹੈ ਭਈ ਕੋਈ ਖਾਵੇ ਪੀਵੇ ਅਤੇ ਆਪਣੇ ਸਾਰੇ ਧੰਦੇ ਜੋ ਸੂਰਜ ਦੇ ਹੇਠ ਉਹ ਪਰਮੇਸ਼ੁਰ ਦੇ ਦਿੱਤੇ ਹੋਏ ਜੀਉਣ ਦੇ ਥੋੜੇ ਦਿਨਾਂ ਵਿੱਚ ਕਰਦਾ ਹੈ ਫਲ ਭੋਗੇ,-ਇਹੋ ਉਹ ਦਾ ਭਾਗ ਹੈ</verse>
				<verse number="19">ਹਰ ਆਦਮੀ ਲਈ ਜਿਹ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਦਿੱਤਾ ਹੈ ਨਾਲੇ ਸਮਰੱਥਾ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ</verse>
				<verse number="20">ਉਹ ਆਪਣੇ ਜੀਉਣ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਕਰੇਗਾ ਇਸ ਲਈ ਜੋ ਪਰਮੇਸ਼ੁਰ ਉਹ ਦੇ ਮਨ ਦੇ ਅਨੰਦ ਦੇ ਅਨੁਸਾਰ ਉਹ ਦੇ ਨਾਲ ਵਰਤਦਾ ਹੈ।।</verse>
			</chapter>
			<chapter number="6">
				<verse number="1">ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਡਿੱਠੀ ਅਤੇ ਉਹ ਆਦਮੀਆਂ ਦੇ ਉੱਤੇ ਭਾਰੀ ਹੈ</verse>
				<verse number="2">ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਅਤੇ ਪਤ ਦਿੱਤੀ ਹੈ ਐਥੋਂ ਤੋੜੀ ਜੋ ਉਹ ਨੂੰ ਕਿਸੇ ਚੀਜ਼ ਦੀ ਜਿਸ ਨੂੰ ਉਹ ਦਾ ਜੀ ਲੋਚਦਾ ਹੈ ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਦੇ ਭੋਗਣ ਦੀ ਸਮਰੱਥਾ ਨਹੀਂ ਦਿੰਦਾ ਸਗੋਂ ਓਪਰਾ ਮਨੁੱਖ ਉਸ ਨੂੰ ਭੋਗਦਾ ਹੈ। ਇਹ ਵਿਅਰਥ ਹੈ ਅਤੇ ਇੱਕ ਭੈੜਾ ਰੋਗ ਹੈ।</verse>
				<verse number="3">ਜੇ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਢੇਰ ਸਾਰੇ ਵਰਹੇ ਜੀਉਂਦਾ ਰਹੇ ਅਜਿਹਾ ਜੋ ਉਹ ਦੀ ਉਮਰ ਦੇ ਵਰਹੇ ਬਹੁਤ ਹੋਣ ਅਤੇ ਉਹ ਦਾ ਜੀ ਭਲਿਆਈ ਨਾਲ ਨਾ ਰੱਜੇ ਅਤੇ ਉਹ ਦੱਬਿਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਜੋ ਉਸ ਨਾਲੋਂ ਗਰਭਪਾਤ ਚੰਗਾ ਹੈ!</verse>
				<verse number="4">ਕਿਉਂ ਜੋ ਇਹ ਵਿਅਰਥ ਦੇ ਨਾਲ ਆਇਆ ਅਤੇ ਅਨ੍ਹੇਰੇ ਵਿੱਚ ਜਾਂਦਾ ਹੈ ਅਤੇ ਇਸ ਨਾਉਂ ਅਨ੍ਹੇਰੇ ਨਾਲ ਹੀ ਕੱਜਿਆ ਜਾਂਦਾ ਹੈ</verse>
				<verse number="5">ਇਸ ਨੇ ਸੂਰਜ ਨੂੰ ਵੀ ਨਾ ਡਿੱਠਾ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਸੋ ਇਸ ਨੂੰ ਉਸ ਦੇ ਨਾਲੋਂ ਵਧੀਕ ਸੁੱਖ ਹੈ</verse>
				<verse number="6">ਹਾਂ ਭਾਵੇਂ ਉਹ ਦੋ ਵਾਰੀ ਹਜ਼ਾਰ ਵਰਹੇ ਜੀਉਂਦਾ ਰਹੇ ਤਾਂ ਵੀ ਉਹ ਕੋਈ ਭਲਿਆਈ ਨਾ ਵੇਖੇ,-ਭਲਾ, ਸਾਰਿਆਂ ਦੇ ਸਾਰੇ ਇੱਕੇ ਥਾਂ ਨਹੀਂ ਜਾਂਦੇ?।।</verse>
				<verse number="7">ਆਦਮੀ ਦਾ ਸਾਰਾ ਧੰਦਾ ਆਪਣੇ ਮੂੰਹ ਦੇ ਲਈ ਹੈ, ਤਦ ਵੀ ਉਹ ਦੀ ਭੁੱਖ ਨਹੀਂ ਮਿਟਦੀ।</verse>
				<verse number="8">ਬੁੱਧਵਾਨ ਨੂੰ ਤਾਂ ਮੂਰਖ ਨਾਲੋਂ ਕੀ ਲਾਭ ਹੈ, ਅਤੇ ਕੰਗਾਲ ਨੂੰ ਕੀ ਹੈ ਜੋ ਜੀਉਂਦਿਆਂ ਦੇ ਅੱਗੇ ਤੁਰਨਾ ਜਾਣਦਾ ਹੈ?</verse>
				<verse number="9">ਅੱਖੀਂ ਵੇਖ ਲੈਣਾ ਤਰਿਸ਼ਨਾ ਦੇ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਰ ਹਵਾ ਦਾ ਫੱਕਣਾ ਹੈ!।।</verse>
				<verse number="10">ਜਿਹੜਾ ਹੋਇਆ ਹੈ ਉਹ ਦਾ ਨਾਉਂ ਚਿਰੋਕਣਾ ਰੱਖਿਆ ਗਿਆ ਅਤੇ ਜਾਣਿਆ ਗਿਆ ਜੋ ਉਹ ਇਨਸਾਨ ਹੈ। ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸੱਕਦਾ</verse>
				<verse number="11">ਭਾਵੇਂ ਵਿਅਰਥ ਦੇ ਵਧਾਉਣ ਵਾਲੀਆਂ ਬਹੁਤ ਵਸਤਾਂ ਹਨ ਪਰ ਇਨਸਾਨ ਨੂੰ ਕੀ ਲਾਭ ਹੈ?</verse>
				<verse number="12">ਕੌਣ ਜਾਣਦਾ ਹੈ ਭਈ ਆਦਮੀ ਲਈ ਜੀਉਣ ਵਿੱਚ ਕੀ ਚੰਗਾ ਹੈ ਜਦ ਉਹ ਆਪਣੇ ਵਿਅਰਥ ਜੀਉਂਣ ਦੇ ਥੋੜੇ ਦਿਨ ਪਰਛਾਵੇਂ ਵਾਂਙੁ ਕੱਟਦਾ ਹੈ? ਆਦਮੀ ਨੂੰ ਕੌਣ ਦਸ ਸੱਕਦਾ ਹੈ ਜੋ ਸੂਰਜ ਦੇ ਹੇਠ ਉਹ ਦੇ ਪਿੱਛੋਂ ਕੀ ਹੋਵੇਗਾ?</verse>
			</chapter>
			<chapter number="7">
				<verse number="1">ਨੇਕਨਾਮੀ ਮਹਿੰਗ ਮੁੱਲੇ ਤੇਲ ਨਾਲੋਂ, ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।</verse>
				<verse number="2">ਸਿਆਪੇ ਵਾਲੇ ਘਰ ਦੇ ਵਿੱਚ ਜਾਣਾ ਨਿਉਂਦੇ ਵਾਲੇ ਘਰ ਵਿੱਚ ਵੜਨ ਨਾਲੋਂ ਚੰਗਾ ਹੈ ਕਿਉਂ ਜੋ ਸਾਰਿਆਂ ਲੋਕਾਂ ਦਾ ਅੰਤ ਇਹੋ ਹੈ, ਅਤੇ ਜੀਉਂਦੇ ਆਪਣੇ ਦਿਲ ਵਿੱਚ ਏਹ ਨੂੰ ਲਿਆਉਣਗੇ।</verse>
				<verse number="3">ਹਾਸੀ ਨਾਲੋਂ ਸੋਗ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।</verse>
				<verse number="4">ਬੁੱਧਵਾਨ ਦਾ ਦਿਲ ਸਿਆਪੇ ਵਾਲੇ ਘਰ ਵਿੱਚ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਹੋਇਆ ਹੈ।</verse>
				<verse number="5">ਮੂਰਖ ਦਾ ਰਾਗ ਸੁਣਨ ਨਾਲੋਂ ਬੁੱਧਵਾਨ ਦੀ ਤਾੜ ਸੁਣਨੀ ਮਨੁੱਖ ਦੇ ਲਈ ਚੰਗੀ ਹੈ,</verse>
				<verse number="6">ਕਿਉਂਕਿ ਜਿਹਾ ਕੜਾਹੇ ਦੇ ਹੇਠ ਕੰਡਿਆਂ ਦਾ ਪਟਾਕਾ ਹੁੰਦਾ ਹੈ, ਤਿਹਾ ਹੀ ਮੂਰਖ ਦਾ ਹਾਸਾ ਹੈ। ਇਹ ਵੀ ਵਿਅਰਥ ਹੈ।</verse>
				<verse number="7">ਸੱਚ ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ, ਅਤੇ ਵੱਢੀ ਮਨ ਨੂੰ ਵਿਗਾੜਦੀ ਹੈ।</verse>
				<verse number="8">ਕਿਸੇ ਗੱਲ ਦਾ ਛੇਕੜ ਉਹ ਦੇ ਅਰੰਭ ਨਾਲੋਂ ਭਲਾ ਹੈ, ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।</verse>
				<verse number="9">ਤੂੰ ਆਪਣੇ ਜੀ ਵਿੱਚ ਛੇਤੀ ਖਿਝ ਨਾ ਕਰ, ਕਿਉਂ ਜੋ ਖਿਝ ਮੂਰਖਾਂ ਦੇ ਹਿਰਦੇ ਵਿੱਚ ਰਹਿੰਦੀ ਹੈ।</verse>
				<verse number="10">ਇਹ ਨਾ ਆਖ ਜੋ ਪਿੱਛਲੇ ਦਿਨ ਏਹਨਾਂ ਨਾਲੋਂ ਕਿੱਕਰ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਵਿਖੇ ਨਹੀਂ ਪੁੱਛਿਆ।</verse>
				<verse number="11">ਵਿਰਸੇ ਦੇ ਨਾਲ ਬੁੱਧ ਚੰਗੀ ਹੈ, ਅਤੇ ਸੂਰਜ ਦੇ ਵੇਖਣ ਵਾਲਿਆਂ ਲਈ ਲਾਭ ਹੈ,</verse>
				<verse number="12">ਕਿਉਂ ਜੋ ਬੁੱਧ ਦਾ ਸਾਯਾ ਧਨ ਦੇ ਸਾਯੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਵਾਧਾ ਹੈ, ਜੋ ਬੁੱਧ ਆਪਣੇ ਰੱਖਦਿਆਂ ਦੀ ਜਾਨ ਦੀ ਰਾਖੀ ਕਰਦੀ ਹੈ।</verse>
				<verse number="13">ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਵਿੰਗਾ ਕੀਤਾ ਹੈ ਉਸ ਨੂੰ ਕੌਣ ਸਿੱਧਾ ਕਰ ਸੱਕਦਾ ਹੈ?</verse>
				<verse number="14">ਸੰਪਤਾ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਨਾਲ ਦਾ ਬਣਾ ਰੱਖਿਆ ਹੈ, ਭਈ ਆਦਮੀ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।।</verse>
				<verse number="15">ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਡਿੱਠਾ,- ਇੱਕ ਧਰਮੀ ਹੈ ਜੋ ਆਪਣੇ ਧਰਮ ਵਿੱਚ ਨਾਸ ਹੋ ਜਾਂਦਾ ਹੈ, ਅਤੇ ਇੱਕ ਦੁਸ਼ਟ ਹੈ ਜੋ ਆਪਣੇ ਦੁਸ਼ਟਪੁਣੇ ਵਿੱਚ ਆਪਣੀ ਉਮਰ ਵਧਾਉਂਦਾ ਹੈ।</verse>
				<verse number="16">ਵਧੀਕ ਧਰਮੀ ਨਾ ਬਣ, ਅਤੇ ਵਧੀਕ ਬੁੱਧਵਾਨ ਨਾ ਹੋ ਜਾਹ, ਆਪਣੇ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?</verse>
				<verse number="17">ਵਧੀਕ ਦੁਸ਼ਟ ਨਾ ਬਣ, ਅਤੇ ਮੂਰਖ ਵੀ ਨਾ ਹੋ, ਤੂੰ ਬੇਵਕਤ ਕਾਹ ਨੂੰ ਮਰੇਂ?</verse>
				<verse number="18">ਚੰਗਾ ਹੈ ਜੋ ਤੂੰ ਇਹ ਨੂੰ ਫੜ ਕੇ ਰੱਖੇਂ, ਅਤੇ ਤੂੰ ਇਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ ਓਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।</verse>
				<verse number="19">ਬੁੱਧ ਬੁੱਧਵਾਨ ਨੂੰ ਦਸਾਂ ਹਾਕਮਾਂ ਨਾਲੋਂ ਜੋ ਸ਼ਹਿਰ ਵਿੱਚ ਹੋਣ ਵਧੀਕ ਤਕੜਿਆਂ ਕਰਦੀ ਹੈ।</verse>
				<verse number="20">ਧਰਤੀ ਉੱਤੇ ਅਜਿਹਾ ਸਚਿਆਰ ਆਦਮੀ ਤਾਂ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।</verse>
				<verse number="21">ਸਾਰੀਆਂ ਗੱਲਾਂ ਤੇ ਜੋ ਆਖੀਆਂ ਜਾਣ ਚਿੱਤ ਨਾ ਲਾ, ਮਤੇ ਤੂੰ ਆਪਣੇ ਟਹਿਲੀਏ ਨੂੰ ਤੈਨੂੰ ਫਿਟਕਾਰਦਿਆਂ ਸੁਣੇਂ!</verse>
				<verse number="22">ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈ, ਜੋ ਮੈਂ ਕਈ ਵਾਰੀ ਇਸੇ ਤਰ੍ਹਾਂ ਹੋਰਨਾਂ ਨੂੰ ਫਿਟਕਾਰਿਆਂ ਹੈਂ!।।</verse>
				<verse number="23">ਮੈਂ ਬੁੱਧ ਨਾਲ ਇਹ ਸੱਭੋ ਕੁਝ ਪਰਖਿਆ ਹੈ। ਮੈਂ ਆਖਿਆ ਭਈ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੈਥੋਂ ਵੱਡੀ ਦੂਰ ਸੀ</verse>
				<verse number="24">ਜੋ ਕੁਝ ਹੈ ਉਹ ਦੂਰ ਹੈ ਅਤੇ ਡਾਢਾ ਡੂੰਘਾ ਹੈ। ਉਹ ਨੂੰ ਕੌਣ ਲੱਭ ਸੱਕਦਾ ਹੈ?</verse>
				<verse number="25">ਮੈਂ ਆਪਣੇ ਮਨ ਨੂੰ ਲਾਇਆ ਭਈ ਜਾਣਾਂ ਅਤੇ ਲੱਭ ਲਵਾਂ ਅਤੇ ਬੁੱਧ ਅਰ ਮੂਲ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਨੂੰ ਅਤੇ ਮੂਰਖਤਾਈ ਨੂੰ ਜੋ ਸੁਦਾ ਹੈ ਸਮਝਾਂ</verse>
				<verse number="26">ਮੈਂ ਉਸ ਤੀਵੀਂ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ ਜਿਹ ਦੇ ਦਿਲ ਫਾਹੀਆਂ ਅਤੇ ਜਾਲ ਹੈ ਜਿਹਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ ਸੋ ਉਹ ਦੇ ਕੋਲੋਂ ਛੁੱਟੇਗਾ ਪਰ ਪਾਪੀ ਉਸ ਤੋਂ ਫੜਿਆ ਜਾਵੇਗਾ</verse>
				<verse number="27">ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਹਿਸਾਬ ਦੇ ਲਈ ਇੱਕ ਇੱਕ ਨੂੰ ਦੂਜੇ ਦੇ ਨਾਲ ਮਿਲਾ ਕੇ ਇਹੋ ਕੱਢਿਆ ਹੈ</verse>
				<verse number="28">ਜਿਸ ਨੂੰ ਹੁਣ ਤੋੜੀ ਮੇਰਾ ਜੀ ਭਾਲਦਾ ਰਹਿੰਦਾ ਹੈ ਪਰ ਮੈਨੂੰ ਨਹੀਂ ਲੱਭਾ: ਹਜ਼ਾਰਾਂ ਵਿੱਚੋਂ ਮੈਂ ਇੱਕ ਆਦਮੀ ਨੂੰ ਲੱਭਾ ਹੈ ਪਰ ਇੱਕ ਵੀ ਤੀਵੀਂ ਮੈਨੂੰ ਏਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ</verse>
				<verse number="29">ਵੇਖੋ, ਮੈਂ ਨਿਰਾ ਇਹੋ ਹੀ ਲੱਭਾ ਹੈ ਭਈ ਪਰਮੇਸ਼ੁਰ ਨੇ ਆਦਮੀ ਨੂੰ ਸਿੱਧਾ ਬਣਾਇਆ ਪਰ ਓਹਨਾਂ ਨੇ ਬਾਹਲੀਆਂ ਜੁਗਤਾਂ ਭਾਲੀਆਂ ਹਨ।।</verse>
			</chapter>
			<chapter number="8">
				<verse number="1">ਬੁੱਧਵਾਨ ਦੇ ਸਮਾਨ ਕੌਣ ਹੈ? ਅਤੇ ਕਿਸੇ ਗੱਲ ਦਾ ਨਿਰਨਾ ਕਰਨਾ ਕੌਣ ਜਾਣਦਾ ਹੈ? ਆਦਮੀ ਦੀ ਬੁੱਧ ਉਹ ਦੇ ਮੁਖੜੇ ਨੂੰ ਚਮਕਾ ਦਿੰਦੀ ਹੈ, ਅਤੇ ਉਹ ਦੇ ਮੁਖ ਦੀ ਕਠੋਰਤਾ ਬਦਲ ਜਾਂਦੀ ਹੈ</verse>
				<verse number="2">ਮੈਂ ਕਹਿੰਦਾ ਹਾ ਭਈ ਤੂੰ ਪਾਤਸ਼ਾਹ ਦੇ ਹੁਕਮ ਨੂੰ ਪਰਮੇਸ਼ੁਰ ਦੀ ਸੌਂਹ ਦੇ ਕਾਰਨ ਮੰਨਦਾ ਰਹੁ।</verse>
				<verse number="3">ਤੂੰ ਛੇਤੀ ਕਰ ਕੇ ਉਹ ਦੇ ਹਜ਼ੂਰ ਤੋਂ ਪਰੋਖੇ ਨਾ ਹੋ ਅਤੇ ਕਿਸੇ ਭੈੜੇ ਕੰਮ ਦੇ ਲਈ ਜ਼ਿਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਸੋਈ ਕਰਦਾ ਹੈ,</verse>
				<verse number="4">ਇਸ ਲਈ ਜੋ ਪਾਤਸ਼ਾਹ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਆਖੇ ਜੋ ਤੂੰ ਕੀਂ ਕਰਦਾ ਹੈਂ?।।</verse>
				<verse number="5">ਉਹ ਜੋ ਆਗਿਆ ਮੰਨਦਾ ਹੈ ਕਿਸੇ ਬੁਰਿਆਈ ਨੂੰ ਨਾ ਵੇਖੇਗਾ ਅਤੇ ਬੁੱਧਵਾਨ ਦਾ ਮਨ ਵੇਲੇ ਅਤੇ ਜੋਗਤਾ ਨੂੰ ਸਿਆਣਦਾ ਹੈ</verse>
				<verse number="6">ਕਿਉਂ ਜੋ ਹਰ ਮਨੋਰਥ ਦਾ ਵੇਲਾ ਅਤੇ ਜੋਗਤਾ ਹੈ ਭਾਵੇਂ ਆਦਮੀ ਦੀ ਬਿਪਤਾ ਉਹ ਦੇ ਉੱਤੇ ਵੱਡੀ ਹੋਵੇ</verse>
				<verse number="7">ਜੋ ਕੁਝ ਹੋਵੇਗਾ ਉਹ ਨਹੀਂ ਜਾਣਦਾ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਜੋ ਕਿੱਕਰ ਹੋਵੇਗਾ?</verse>
				<verse number="8">ਕਿਸੇ ਆਦਮੀ ਦਾ ਆਤਮਾ ਦੇ ਉੱਤੇ ਵੱਸ ਨਹੀਂ ਜੋ ਆਤਮਾ ਨੂੰ ਰੋਕ ਸੱਕੇ ਅਤੇ ਮਰਨ ਦੇ ਦਿਨ ਉੱਤੇ ਉਹ ਦਾ ਕੁਝ ਵੱਸ ਨਹੀਂ। ਉਸ ਲੜਾਈ ਵਿੱਚੋਂ ਛੁਟਕਾਰਾ ਨਹੀਂ ਹੁੰਦਾ ਨਾ ਹੀ ਬੁਰਿਆਈ ਆਪਣੇ ਵਰਤਣ ਵਾਲੇ ਨੂੰ ਛੁਡਾਵੇਗੀ</verse>
				<verse number="9">ਇਹ ਸਭ ਕੁਝ ਮੈਂ ਡਿੱਠਾ ਅਤੇ ਆਪਣਾ ਮਨ ਸਾਰਿਆਂ ਕੰਮਾਂ ਤੇ ਜੋ ਸੂਰਜ ਦੇ ਹੇਠ ਹੁੰਦੇ ਹਨ ਲਾਇਆ,-ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਜਣਾ ਦੂਜੇ ਉੱਤੇ ਆਗਿਆ ਤੋਰ ਕੇ ਆਪਣਾ ਹੀ ਨੁਕਸਾਨ ਕਰਦਾ ਹੈ</verse>
				<verse number="10">ਤਾਂ ਮੈਂ ਦੁਸ਼ਟਾਂ ਨੂੰ ਦੱਬੀਦਿਆਂ ਡਿੱਠਾ ਜਿਹੜੇ ਪਵਿੱਤਰ ਅਸਥਾਨ ਤੋਂ ਆਉਂਦੇ ਜਾਂਦੇ ਸਨ ਅਤੇ ਜਿਸ ਸ਼ਹਿਰ ਵਿੱਚ ਓਹਨਾਂ ਨੇ ਏਹ ਕੰਮ ਕੀਤੇ ਸਨ ਉਹ ਦੇ ਵਿੱਚ ਹੀ ਓਹ ਵਿਸਾਰੇ ਗਏ। ਇਹ ਵੀ ਵਿਅਰਥ ਹੈ</verse>
				<verse number="11">ਤਾਬੜਤੋੜ ਬਦੀ ਦੀ ਸਜ਼ਾ ਦਾ ਹੁਕਮ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ</verse>
				<verse number="12">ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ ਤਦ ਵੀ ਮੈਂ ਸੱਚ ਜਾਣਦਾ ਹਾਂ ਜੋ ਭਲਾ ਓਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਰ ਉਹ ਦਾ ਭੈ ਮੰਨਦੇ ਹਨ</verse>
				<verse number="13">ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗਰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ਰ ਕੋਲੋਂ ਨਹੀਂ ਡਰਦਾ</verse>
				<verse number="14">ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਰਤਦਾ ਹੈ ਭਈ ਧਰਮੀ ਹਨ ਜਿੰਨ੍ਹਾਂ ਦੇ ਉੱਤੇ ਦੁਸ਼ਟਾਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ, ਅਤੇ ਦੁਸ਼ਟ ਹਨ ਜਿੰਨ੍ਹਾਂ ਦੇ ਉੱਤੇ ਧਰਮੀਆਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!</verse>
				<verse number="15">ਤਦ ਮੈਂ ਅਨੰਦ ਨੂੰ ਸਲਾਹਿਆਂ ਕਿਉਂ ਜੋ ਸੂਰਜ ਦੇ ਹੇਠ ਆਦਮੀ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ ਜੋ ਖਾਵੇ ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਹ ਦੇ ਧੰਦੇ ਦੇ ਵਿੱਚ ਉਹ ਦੇ ਜੀਉਣ ਦੇ ਸਾਰਿਆਂ ਦਿਨਾਂ ਤੋੜੀ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤਾ ਹੈ ਉਹ ਦੇ ਨਾਲ ਏਹ ਰਹੇਗਾ</verse>
				<verse number="16">ਜਦ ਮੈਂ ਆਪਣਾ ਮਨ ਲਾਇਆ ਭਈ ਬੁੱਧ ਜਾਣਾਂ ਅਤੇ ਉਸ ਕੰਮ ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖੀਆਂ ਨਾ ਰਾਤ ਨੂੰ ਨਾ ਦਿਨ ਨੂੰ ਨੀੰਦਰ ਵੇਖਦੀਆਂ ਹਨ</verse>
				<verse number="17">ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਡਿੱਠੇ ਭਈ ਆਦਮੀ ਕੋਲੋਂ ਉਹ ਕੰਮ ਜੋ ਸੂਰਜ ਦੇ ਹੇਠ ਹੁੰਦਾ ਹੈ ਬੁੱਝਿਆ ਨਹੀਂ ਜਾਂਦਾ ਭਾਵੇਂ ਆਦਮੀ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ ਭਾਵੇਂ ਬੁੱਧਵਾਨ ਵੀ ਕਹੇ ਕਿ ਮੈਂ ਜਾਣ ਲਵਾਂਗਾ ਤਾਂ ਵੀ ਉਹ ਨਹੀਂ ਬੁੱਝ ਸੱਕੇਗਾ।।</verse>
			</chapter>
			<chapter number="9">
				<verse number="1">ਏਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਜੋ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਆਦਮੀ ਨਹੀਂ ਜਾਣਦਾ ਭਈ ਪ੍ਰੀਤ ਯਾ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ</verse>
				<verse number="2">ਸਭ ਕੁਝ ਜੋ ਹੁੰਦਾ ਹੈ ਸਾਰਿਆਂ ਉੱਤੇ ਇੱਕੋ ਜਿਹਾ ਬੀਤਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ ਹੈ ਉਸ ਉੱਤੇ ਇੱਕੋ ਜਿਹੀ ਗੱਲ ਬੀਤਦੀ ਹੈ, ਜਿਹਾ ਭਲਾਮਾਣਸ ਹੈ ਜਿਹਾ ਹੀ ਪਾਪੀ, ਜਿਹਾ ਸੌਂਹ ਖਾਣ ਵਾਲਾ ਹੈ ਤਿਹਾ ਹੀ ਉਹ ਹੈ ਜੋ ਸੌਂਹ ਤੋਂ ਡਰਦਾ ਹੈ</verse>
				<verse number="3">ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਬੀਤਦੀ ਹੈ, ਹਾਂ, ਆਦਮ ਵੰਸ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੋੜੀ ਓਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਸੁਦਾਪੁਣਾ ਰਹਿੰਦਾ ਹੈ ਅਤੇ ਇਹ ਦੇ ਪਿੱਛੋਂ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ</verse>
				<verse number="4">ਜਿਹੜਾ ਸਾਰੇ ਜੀਉਂਦਿਆਂ ਵਿੱਚ ਰਲਿਆ ਹੈ ਉਹ ਦੇ ਲਈ ਆਸ ਹੈ ਕਿਉਂ ਜੋ ਮੋਏ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ</verse>
				<verse number="5">ਜੀਉਂਦੇ ਤਾਂ ਜਾਣਦੇ ਹਨ ਜੋ ਅਸੀਂ ਮਰਾਂਗੇ ਪਰ ਮੋਏ ਕੁਝ ਵੀ ਨਹੀਂ ਜਾਣਦੇ ਅਤੇ ਓਹਨਾਂ ਦੇ ਲਈ ਹੋਰ ਕੋਈ ਬਦਲਾ ਨਹੀਂ ਕਿਉਂ ਜੋ ਉਨ੍ਹਾਂ ਦਾ ਚੇਤਾ ਜਾਂਦਾ ਰਹਿੰਦਾ ਹੈ</verse>
				<verse number="6">ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਰ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਤੋੜੀ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ ਉਨ੍ਹਾਂ ਦਾ ਕੋਈ ਭਾਗ ਨਹੀਂ।।</verse>
				<verse number="7">ਆਪਣੇ ਰਾਹ ਤੁਰਿਆ ਜਾਹ, ਅਨੰਦ ਨਾਲ ਆਪਣੀ ਰੋਟੀ ਖਾਹ, ਅਤੇ ਮੌਜ ਨਾਲ ਆਪਣੀ ਮੈ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।</verse>
				<verse number="8">ਤੇਰੇ ਕੱਪੜੇ ਸਦਾ ਚਿੱਟੇ ਹੋਣ, ਅਤੇ ਤੇਰੇ ਸਿਰ ਦਾ ਤੇਲ ਕਦੀ ਨਾ ਘਟੇ।</verse>
				<verse number="9">ਆਪਣੇ ਵਿਅਰਥ ਦੇ ਜੀਉਣ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ ਕਿਉਂ ਜੋ ਜੀਉਣ ਵਿੱਚ ਅਤੇ ਸੂਰਜ ਦੇ ਹੇਠਲੇ ਧੰਦਿਆਂ ਵਿੱਚ ਤੇਰਾ ਇਹੋ ਭਾਗ ਹੈ।।</verse>
				<verse number="10">ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਕੋਈ ਕੰਮ, ਨਾ ਖਿਆਲ, ਨਾ ਗਿਆਨ, ਨਾ ਬੁੱਧ ਹੈ</verse>
				<verse number="11">ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਡਿੱਠਾ ਭਈ ਨਾ ਤਾਂ ਕਾਹਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਜੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਮੱਤ ਵਾਲਿਆਂ ਨੂੰ ਧਨ ਨਾ ਹੀ ਚਤਰਿਆਂ ਨੂੰ ਕਿਰਪਾ ਪਰ ਇਨ੍ਹਾਂ ਸਭਨਾਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਮਿਲਦਾ ਹੈ</verse>
				<verse number="12">ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀ ਸਿਆਣਦਾ, ਜਿੱਕਰ ਮੱਛੀਆਂ, ਜਿਹੜੀਆਂ ਬਿਪਤਾ ਦੇ ਜਾਲ ਵਿੱਚ ਫੱਸ ਜਾਂਦੀਆਂ ਹਨ ਅਤੇ ਜਿੱਕਰ ਪੰਛੀ ਫਾਹੀ ਵਿੱਚ ਫਸ ਜਾਂਦੇ ਹਨ ਤਿਹਾ ਹੀ ਆਦਮ ਵੰਸੀ ਵੀ ਬਲਾ ਵਿੱਚ ਜਦ ਅੱਚਣਚੇਤ ਓਹਨਾਂ ਉੱਤੇ ਆ ਪੈਂਦੀ ਹੈ ਫਸ ਜਾਂਦੇ ਹਨ</verse>
				<verse number="13">ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਡਿੱਠੀ ਅਤੇ ਇਹ ਮੈਨੂੰ ਵੱਢੀ ਮਲੂਮ ਹੋਈ</verse>
				<verse number="14">ਇੱਕ ਨਿੱਕਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਲੋਕ ਥੋੜੇ ਸਨ। ਉਹ ਦੇ ਉੱਤੇ ਇੱਕ ਵੱਡੇ ਪਾਤਸ਼ਾਹ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਦਮਦਮੇ ਬੰਨ੍ਹੇ</verse>
				<verse number="15">ਪਰ ਉਹ ਦੇ ਵਿੱਚ ਇੱਕ ਮਸਕੀਨ ਬੁੱਧਵਾਨ ਮਨੁੱਖ ਮਿਲਿਆ ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ ਤਾਂ ਵੀ ਕਿਸੇ ਆਦਮੀ ਨੇ ਉਸ ਮਸਕੀਨ ਨੂੰ ਚੇਤੇ ਨਾ ਕੀਤਾ</verse>
				<verse number="16">ਤਦ ਮੈਂ ਆਖਿਆ ਭਈ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਮਸਕੀਨ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ</verse>
				<verse number="17">ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ ਉਸ ਦੇ ਰੋਲੇ ਨਾਲੋਂ ਜੋ ਮੂਰਖਾਂ ਦਾ ਹਾਕਮ ਹੈ ਵਧੀਕ ਸੁਣੀਆਂ ਜਾਦੀਆਂ ਹਨ</verse>
				<verse number="18">ਜੁੱਧ ਦੇ ਸ਼ਸਤ੍ਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।।</verse>
			</chapter>
			<chapter number="10">
				<verse number="1">ਮੋਈਆਂ ਮੱਖੀਆਂ ਗਾਂਧੀ ਦੇ ਫੁਲੇਲ ਨੂੰ ਦੁਰਗੰਧਤ ਕਰਦੀਆਂ ਹਨ, ਤਿਹਾ ਹੀ ਰਤੀਕੁ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।</verse>
				<verse number="2">ਬੁੱਧਵਾਨ ਦਾ ਦਿਲ ਉਹ ਦੇ ਸੱਜੇ ਹੱਥ ਹੈ, ਪਰ ਮੂਰਖ ਦਾ ਦਿਲ ਖੱਬੇ ਹੱਥ ਹੈ।</verse>
				<verse number="3">ਹਾਂ, ਜਦ ਮੂਰਖ ਰਾਹ ਵਿਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ, ਅਤੇ ਉਹ ਸਾਰਿਆਂ ਨੂੰ ਕਹਿ ਦਿੰਦਾ ਹੈ ਭਈ ਮੈਂ ਮੂਰਖ ਹਾਂ!</verse>
				<verse number="4">ਜੇ ਹਾਕਮ ਦਾ ਜੋਸ਼ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।</verse>
				<verse number="5">ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਡਿੱਠੀ, ਜਿਵੇਂ ਹਾਕਮ ਕੋਲੋਂ ਭੁੱਲ ਹੁੰਦੀ ਹੈ,-</verse>
				<verse number="6">ਮੂਰਖਤਾਈ ਵੱਡੇ ਉੱਚੇ ਥਾਂ ਉੱਤੇ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।</verse>
				<verse number="7">ਮੈਂ ਡਿੱਠਾ ਜੋ ਟਹਿਲੀਏ ਘੋੜਿਆਂ ਉੱਤੇ ਚੜ੍ਹਦੇ, ਅਤੇ ਸਰਦਾਰ ਟਹਿਲੀਆਂ ਵਾਂਙੁ ਧਰਤੀ ਉੱਤੇ ਪੈਰੀਂ ਤੁਰਦੇ ਹਨ।</verse>
				<verse number="8">ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ, ਅਤੇ ਜਿਹੜਾ ਕੰਧ ਨੂੰ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।</verse>
				<verse number="9">ਜਿਹੜਾ ਪੱਥਰਾਂ ਨੂੰ ਖੋਦਦਾ ਹੈ ਉਹ ਓਹਨਾਂ ਕੋਲੋਂ ਸੱਟ ਖਾਂਦਾ ਹੈ, ਅਤੇ ਜਿਹੜਾ ਲੱਕੜ ਚੀਰਦਾ ਹੈ ਉਹ ਉੱਸੇ ਕੋਲੋਂ ਜੋਖੇ ਵਿੱਚ ਹੁੰਦਾ ਹੈ।</verse>
				<verse number="10">ਜੇ ਕਰ ਲੋਹਾ ਖੁੰਢਾ ਹੋਵੇ, ਅਰ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੀਕ ਲਾਉਣਾ ਪੈਂਦਾ ਹੈ, ਪਰ ਸਫ਼ਲ ਕਰਨ ਲਈ ਬੁੱਧ ਵੱਡੀ ਗੁਣਕਾਰ ਹੈ।</verse>
				<verse number="11">ਜੇ ਸੱਪ ਮੰਤਰੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰੀ ਨੂੰ ਕੁਝ ਲਾਭ ਨਾ ਹੋਵੇਗਾ।</verse>
				<verse number="12">ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਦੇ ਬੁੱਲ੍ਹ ਉਸ ਨੂੰ ਨਿਗਲ ਲੈਂਦੇ ਹਨ।</verse>
				<verse number="13">ਉਹ ਦੇ ਮੂੰਹ ਦੀਆਂ ਗੱਲਾਂ ਦਾ ਮੁੱਢ ਮੂਰਖਤਾਈ ਹੈ, ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।</verse>
				<verse number="14">ਮੂਰਖ ਢੇਰ ਸਾਰੀਆਂ ਗੱਪਾਂ ਹੱਕਦਾ ਹੈ, ਆਦਮੀ ਨਹੀਂ ਜਾਣਦਾ ਜੋ ਕੀ ਹੋਵੇਗਾ, ਅਤੇ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਹ ਨੂੰ ਕੌਣ ਦੱਸ ਸੱਕਦਾ ਹੈ?</verse>
				<verse number="15">ਮੂਰਖ ਦੀ ਮਿਹਨਤ ਉਹ ਨੂੰ ਇਉਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।</verse>
				<verse number="16">ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਪਾਤਸ਼ਾਹ ਅਜੇ ਮੁੰਡਾ ਹੈ, ਅਤੇ ਤੇਰੇ ਸਰਦਾਰ ਸਵੇਰਸਾਰ ਭੋਗ ਲਾਉਂਦੇ ਹਨ।</verse>
				<verse number="17">ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਪਾਤਸ਼ਾਹ ਸ਼ਰੀਫ ਦਾ ਪੁੱਤ੍ਰ ਹੋਇਆ, ਅਤੇ ਤੇਰੇ ਸਰਦਾਰ ਵੇਲੇ ਸਿਰ ਜ਼ੋਰ ਲਈ, ਨਸ਼ੇ ਲਈ ਨਹੀਂ, ਖਾਂਦੇ ਹਨ।</verse>
				<verse number="18">ਆਲਸ ਕਰਕੇ ਕੜੀਆਂ ਲਿਫ ਜਾਂਦੀਆਂ ਹਨ, ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।</verse>
				<verse number="19">ਰੋਟੀ ਹਾਸੀ ਲਈ ਬਣਾਈ ਜਾਂਦੀ ਹੈ, ਅਤੇ ਮੈਂ ਜੀ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਕਾਸੇ ਦਾ ਉੱਤਰ ਹੈ।</verse>
				<verse number="20">ਤੂੰ ਆਪਣੇ ਮਨ ਵਿੱਚ ਵੀ ਪਤਸ਼ਾਹ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਅਵਾਜ਼ ਨੂੰ ਲੈ ਉਡੇਗਾ, ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।।</verse>
			</chapter>
			<chapter number="11">
				<verse number="1">ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇਹ, ਤਾਂ ਤੂੰ ਬਹੁਤ ਦਿਨਾਂ ਦੇ ਪਿੱਛੋਂ ਉਸ ਨੂੰ ਪਾਵੇਂਗਾ।</verse>
				<verse number="2">ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇਹ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।</verse>
				<verse number="3">ਜਦ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਸੱਖਣੇ ਹੋ ਜਾਂਦੇ ਹਨ, ਅਤੇ ਜੇ ਕਦੀ ਬਿਰਛ ਦੱਖਣ ਯਾ ਉੱਤਰ ਵੱਲ ਡਿੱਗੇ, ਤਾਂ ਜਿੱਥੇ ਬਿਰਛ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।</verse>
				<verse number="4">ਜਿਹੜਾ ਪੌਣ ਦਾ ਪਾਰਖੂ ਹੈ ਸੋ ਨਹੀਂ ਬੀਜਦਾ, ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ ਸੋ ਵਾਢੀ ਨਾ ਕਰੇਗਾ।</verse>
				<verse number="5">	ਜਿੱਕਰ ਆਤਮਾ ਦੇ ਰਾਹ ਨੂੰ ਗਰਭਣੀ ਦੇ ਢਿੱਡ ਦੀਆਂ ਅੰਦਰਲੀਆਂ ਹੱਡੀਆਂ ਵਿੱਚ ਤੂੰ ਨਹੀਂ ਜਾਣਦਾ, ਤਿਹਾ ਹੀ ਪਰਮੇਸ਼ੁਰ ਦੇ ਕੰਮਾਂ ਨੂੰ ਤੂੰ ਨਹੀਂ ਜਾਣਦਾ ਜੋ ਸਭ ਕੁਝ ਬਣਾਉਂਦਾ ਹੈ।</verse>
				<verse number="6">ਸਵੇਰ ਨੂੰ ਆਪਣਾ ਬੀ ਬੀਜ, ਅਤੇ ਤਕਾਲਾਂ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇਹ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਏਹਨਾਂ ਵਿੱਚੋਂ ਕਿਹੜਾ ਸਵਰੇਗਾ, ਏਹ ਯਾ ਉਹ, ਯਾ ਦੋਵੇਂ ਦੇ ਦੋਵੇਂ ਇੱਕੋਂ ਜਿਹੇ ਚੰਗੇ ਹੋਣਗੇ,</verse>
				<verse number="7">ਚਾਨਣ ਤਾਂ ਮਿੱਠਾ ਹੈ, ਅਤੇ ਸੂਰਜ ਦਾ ਵੇਖਣਾ ਅੱਖੀਆਂ ਨੂੰ ਚੰਗਾ ਲੱਗਦਾ ਹੈ।</verse>
				<verse number="8">ਹਾਂ, ਜੇ ਕਦੀ ਆਦਮੀ ਢੇਰ ਵਰਿਹਾਂ ਤਾਈਂ ਜੀਉਂਦਾ ਰਹੇ, ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਵਿੱਚ ਅਨੰਦ ਰਹੇ, ਤਦ ਵੀ ਉਹ ਅਨ੍ਹੇਰੇ ਦੇ ਦਿਨਾਂ ਦਾ ਚੇਤਾ ਰੱਖੇ, ਕਿਉਂ ਜੋ ਓਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!।।</verse>
				<verse number="9">ਹੇ ਜੁਆਨ ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਆਪਣੀ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ, ਅਤੇ ਆਪਣੇ ਮਨ ਦਿਆਂ ਰਾਹਾਂ ਵਿੱਚ ਅਤੇ ਆਪਣੀਆਂ ਅੱਖੀਆਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਜੋ ਏਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਉਂ ਕਰੇਗਾ।</verse>
				<verse number="10">ਏਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ, ਅਤੇ ਬੁਰਿਆਈ ਆਪਣੇ ਸਰੀਰ ਤੋਂ ਕੱਢ ਸੁੱਟ, ਕਿਉਂ ਜੋ ਬਾਲਕੁਪਣਾ ਅਤੇ ਜੁਆਨੀ ਦੋਵੇਂ ਵਿਅਰਥ ਹਨ!।।</verse>
			</chapter>
			<chapter number="12">
				<verse number="1">ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ ਚੇਤੇ ਰੱਖ, ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ, ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ ਤੂੰ ਆਖੇਂਗਾ, ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ,</verse>
				<verse number="2">ਜਦ ਤੀਕਰ ਸੂਰਜ ਅਤੇ ਚਾਨਣ, ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ, ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,-</verse>
				<verse number="3">ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ, ਅਤੇ ਤਕੜੇ ਲੋਕ ਕੁੱਬੇ ਹੋ ਜਾਣ, ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ ਖੁੱਟ ਜਾਣ, ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ ਧੁੰਧਲੀਆਂ ਹੋ ਜਾਣ,</verse>
				<verse number="4">ਅਤੇ ਗਲੀ ਦੇ ਬੂਹੇ ਬੰਦ ਹੋ ਜਾਣ,- ਜਦ ਚੱਕੀ ਦੀ ਅਵਾਜ਼ ਹੌਲੀ ਹੋ ਜਾਵੇ, ਅਤੇ ਪੰਛੀ ਦੀ ਅਵਾਜ਼ ਤੋਂ ਓਹ ਚੌਂਕ ਉੱਠਣ, ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,-</verse>
				<verse number="5">ਓਹ ਉਚਿਆਈ ਤੋਂ ਵੀ ਡਰਨਗੇ, ਅਤੇ ਰਾਹ ਵਿੱਚ ਭੈਜਲ ਹੋਣਗੇ, ਅਤੇ ਬਦਾਮ ਦਾ ਬੂਟਾ ਲਹਿ ਲਹਿ ਕਰੇਗਾ, ਅਤੇ ਟਿੱਡੀ ਵੀ ਭਾਰੀ ਲੱਗੇਗੀ, ਅਤੇ ਇੱਛਿਆ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕ ਦੇ ਟਿਕਾਣੇ ਨੂੰ ਤੁਰ ਜਾਂਦਾ, ਅਤੇ ਸੋਗ ਕਰਨ ਵਾਲੇ ਗਲੀ ਗਲੀ ਭੌਂਦੇ ਹਨ,-</verse>
				<verse number="6">ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ,</verse>
				<verse number="7">ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।</verse>
				<verse number="8">ਵਿਅਰਥਾਂ ਦਾ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਵਿਅਰਥ ਹੈ!।।</verse>
				<verse number="9">ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,— ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ</verse>
				<verse number="10">ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ</verse>
				<verse number="11">ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ</verse>
				<verse number="12">ਸੋ ਹੁਣ, ਹੇ ਮੇਰੇ ਪੁੱਤ੍ਰ, ਤੂੰ ਏਹਨਾਂ ਤੋਂ ਹੁਸ਼ਿਆਰੀ ਸਿੱਖ,— ਬਹੁਤ ਪੋਥੀਆਂ ਦੇ ਰਚਨ ਦਾ ਅੰਤ ਨਹੀਂ ਅਤੇ ਬਹੁਤ ਪੜ੍ਹਨਾ ਥਕਾਉਂਦਾ ਹੈ</verse>
				<verse number="13">ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ,— ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੀਆਂ ਆਗਿਆਂ ਨੂੰ ਮੰਨ ਕਿਉਂ ਜੋ ਇਨਸਾਨ ਦਾ ਇਹੋ ਰਿਣ ਹੈ</verse>
				<verse number="14">ਪਰਮੇਸ਼ੁਰ ਤਾਂ ਇੱਕ ਇੱਕ ਕੰਮ ਦਾ ਅਤੇ ਇੱਕ ਇੱਕ ਗੁੱਝੀ ਗੱਲ ਦਾ ਨਿਆਉਂ ਕਰੇਗਾ ਭਾਵੇਂ ਚੰਗੀ ਹੋਵੇ ਭਾਵੇਂ ਮਾੜੀ।।</verse>
			</chapter>
		</book>
		<book number="22">
			<chapter number="1">
				<verse number="1">ਸੁਲੇਮਾਨ ਦਾ ਸਰੇਸ਼ਟ ਗੀਤ।</verse>
				<verse number="2">ਉਹ ਮੈਨੂੰ ਆਪਣੇ ਮੂੰਹ ਦੀਆਂ ਚੁੰਮੀਆਂ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।</verse>
				<verse number="3">ਸੁਗੰਧ ਲਈ ਤੇਰੇ ਤੇਲ ਚੰਗੇ ਹਨ, ਤੇਰਾ ਨਾਉਂ ਚੋਏ ਹੋਏ ਤਲੇ ਵਰਗਾ ਹੈ, ਏਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।</verse>
				<verse number="4">ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਪਾਤਸ਼ਾਹ ਮੈਨੂੰ ਆਪਣੀਆਂ ਕੋਠੜੀਆਂ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼ ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਚੇਤੇ ਕਰਾਂਗੀਆਂ, ਓਹ ਧਰਮ ਨਾਲ ਤੈਨੂੰ ਪਿਆਰ ਕਰਦੀਆਂ ਹਨ।।</verse>
				<verse number="5">ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਹਾਂ ਸੋਹਣੀ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪੜਦਿਆਂ ਦੀ ਨਿਆਈਂ।</verse>
				<verse number="6">ਮੈਨੂੰ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਨੇ ਤਾਂ ਮੈਨੂੰ ਨੀਝ ਨਾਲ ਵੇਖਿਆ ਹੈ। ਮੇਰੀ ਅੰਮਾਂ ਦੇ ਪੁੱਤ੍ਰ ਮੈਥੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜੀ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।</verse>
				<verse number="7">ਮੈਨੂੰ ਦੱਸ, ਹੇ ਮੇਰੇ ਪ੍ਰਾਣ ਪ੍ਰਿਯਾ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈॽ ਮੈਂ ਕਿਉਂ ਝੁੰਡ ਵਾਲੀ ਵਾਂਙੁ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂॽ।।</verse>
				<verse number="8">ਜੇ ਤੂੰ ਨਹੀਂ ਜਾਣਦੀ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤੀਏ, ਤਾਂ ਤੂੰ ਇੱਜੜ ਦੇ ਖੁਰੇ ਉੱਤੇ ਚੱਲੀ ਜਾ, ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।।</verse>
				<verse number="9">ਹੇ ਮੇਰੀ ਪ੍ਰੀਤਮਾ, ਮੈਂ ਤੈਨੂੰ ਆਪਣੀ ਘੋੜੀ ਨਾਲ ਜਿਹੜੀ ਫ਼ਿਰਊਨ ਦੇ ਰਥਾਂ ਵਿੱਚ ਹੈ ਮਿਲਾਇਆ।</verse>
				<verse number="10">ਤੇਰੀਆਂ ਗਲ੍ਹਾਂ ਬਾਲੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।</verse>
				<verse number="11">ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।।</verse>
				<verse number="12">ਜਦ ਤੀਕ ਪਾਤਸ਼ਾਹ ਆਪਣੀ ਮੇਜ਼ ਤੇ ਸੀ, ਮੇਰੇ ਜਟਾ ਮਾਸੀ ਦੀ ਸੁਗੰਧ ਉੱਡਦੀ ਰਹੀ।</verse>
				<verse number="13">ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿੱਚ ਰਾਤ ਕੱਟਦਾ ਹੈ।</verse>
				<verse number="14">ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ, ਏਨ ਗਦੀ ਦੇ ਬਗ਼ੀਚਿਆਂ ਵਿੱਚ ਹੈ।।</verse>
				<verse number="15">ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਕਬੂਤਰੀਆਂ ਹਨ।।</verse>
				<verse number="16">ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ ਮੁੱਚ ਪ੍ਰੇਮ ਰੱਤਾ ਹੈਂ, ਸਾਡੀ ਸੇਜ ਹਰੀ ਹੈ।</verse>
				<verse number="17">ਸਾਡੇ ਘਰ ਦੇ ਸ਼ਤੀਰ ਦਿਆਰ ਦੇ, ਸਾਡੀਆਂ ਕੜੀਆਂ ਸੂਰ ਦੀਆਂ ਹਨ।।</verse>
			</chapter>
			<chapter number="2">
				<verse number="1">ਮੈਂ ਸ਼ਾਰੋਨ ਦੀ ਨਰਗਸ, ਤੇ ਦੂਣਾਂ ਦੀ ਸੋਸਨ ਹਾਂ।।</verse>
				<verse number="2">ਜਿਵੇਂ ਸੋਸਨ ਝਾੜੀਆਂ ਦੇ ਵਿੱਚ ਤਿਵੇਂ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।।</verse>
				<verse number="3">ਜਿਵੇਂ ਬਣ ਦੇ ਬਿਰਛਾਂ ਵਿੱਚ ਸੇਉ ਤਿਵੇਂ ਮੇਰਾ ਬਾਲਮ ਪੁੱਤ੍ਰਾਂ ਵਿੱਚ ਹੈ। ਮੈਂ ਵੱਡੀ ਚਾਹ ਨਾਲ ਉਸ ਦੇ ਸਾਯੇ ਵਿੱਚ ਬੈਠੀ ਸਾਂ, ਉਸ ਦਾ ਫਲ ਤੇਰੇ ਤਾਲੂ ਨੂੰ ਮਿੱਠਾ ਲੱਗਦਾ ਸੀ।</verse>
				<verse number="4">ਉਹ ਮੈਨੂੰ ਦਾਉਤ-ਖ਼ਾਨੇ ਨੂੰ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।</verse>
				<verse number="5">ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਆਂ ਨਾਲ ਮੈਨੂੰ ਨਰੋਆ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।</verse>
				<verse number="6">ਕਾਸ਼ ਕਿ ਉਹ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥਾ ਮੈਨੂੰ ਘੇਰੇ ਵਿੱਚ ਲੈਂਦਾ!</verse>
				<verse number="7">ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਰਨੀਆਂ ਦੀ ਸੁਗੰਦ ਦਿੰਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੀਕ ਉਹ ਨੂੰ ਨਾ ਭਾਵੇ!।।</verse>
				<verse number="8">ਮੇਰੇ ਬਾਲਮ ਦੀ ਅਵਾਜ਼! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਿਆਂ ਤੇ ਟਿੱਲਿਆਂ ਉੱਪਰ ਦੀ ਕੁੱਦਦਿਆਂ ਹੋਇਆਂ!</verse>
				<verse number="9">ਮੇਰਾ ਬਾਲਮ ਚਕਾਰੇ ਯਾ ਜੁਆਨ ਹਰਨ ਵਾਂਙੁ ਹੈ, ਵੇਖੋ, ਉਹ ਸਾਡੀ ਕੰਧ ਦੇ ਪਿਛਾੜੀ ਖੜਾ ਹੈ, ਉਹ ਤਾਕੀਆਂ ਵਿੱਚ ਦੀ ਝਾਕਦਾ, ਤੇ ਝਰੋਖਿਆ ਥਾਣੀ ਤੱਕਦਾ ਹੈ!।।</verse>
				<verse number="10">ਮੇਰੇ ਬਾਲਮ ਨੇ ਮੈਨੂੰ ਉੱਤਰ ਦੇ ਕੇ ਆਖਿਆ, ਮੇਰੀ ਰੂਪਵੰਤੀ, ਮੇਰੀ ਪ੍ਰੀਤਮਾ, ਉੱਠ ਤੇ ਚੱਲੀ ਆ,</verse>
				<verse number="11">ਕਿਉਂ ਜੋ ਵੇਖ, ਪਾਲਾ ਲੰਘ ਗਿਆ ਹੈ, ਮੀਂਹ ਪੈ ਕੇ ਚੱਲਾ ਗਿਆ ਹੈ,</verse>
				<verse number="12">ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾ ਆ ਗਿਆ, ਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।</verse>
				<verse number="13">ਹਜੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਖਿੜ ਰਹੇ ਹਨ, ਓਹ ਸੁਗੰਧ ਦਿੰਦੇ ਹਨ, - ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!</verse>
				<verse number="14">ਹੇ ਮੇਰੀਏ ਕਬੂਤਰੀਏ, ਜਿਹੜੀ ਚਟਾਨ ਦੀਆਂ ਤੇੜਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈਂ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ, ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।।</verse>
				<verse number="15">ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।</verse>
				<verse number="16">ਮੇਰਾ ਬਾਲਮ ਮੇਰਾ ਹੈ ਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਰਾਉਂਦਾ ਹੈ।</verse>
				<verse number="17">ਜਦ ਤੀਕ ਦਿਨ ਸਾਹ ਨਾ ਲਵੇ ਅਤੇ ਸਾਯੇ ਹਟ ਨਾ ਜਾਣ, ਹੇ ਮੇਰੇ ਬਾਲਮ, ਮੁੜ ਕੇ ਚਕਾਰੇ ਵਾਂਙੁ, ਜਾਂ ਹਰਨੋਟੇ ਵਾਂਗਰ ਹੋ, ਜਿਹੜਾ ਬਥਰ ਦੇ ਪਹਾੜਾਂ ਉੱਤੇ ਹੈ।।</verse>
			</chapter>
			<chapter number="3">
				<verse number="1">ਰਾਤ ਨੂੰ ਮੈਂ ਆਪਣੀ ਸੇਜ ਉੱਤੇ, ਮੈਂ ਆਪਣੇ ਪ੍ਰਾਣ ਪ੍ਰਿਯੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਮਿਲਿਆ ਨਾ।</verse>
				<verse number="2">ਮੈਂ ਜ਼ਰਾ ਉੱਠ ਲਵਾਂ, ਮੈਂ ਐਧਰ ਓਧਰ ਸ਼ਹਿਰ ਵਿੱਚ ਫਿਰਾਂ, ਗਲੀਆਂ ਵਿੱਚ ਤੇ ਚੌਕਾਂ ਵਿੱਚ ਆਪਣੇ ਪ੍ਰਾਣ ਪ੍ਰਿਯੇ ਨੂੰ ਭਾਲਾਂ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਮਿਲਿਆ ਨਾ।</verse>
				<verse number="3">ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, - \ਕੀ ਤੁਸਾਂ ਮੇਰੇ ਪ੍ਰਾਣ ਪ੍ਰਿਯੇ ਨੂੰ ਵੇਖਿਆॽ\</verse>
				<verse number="4">ਮੈਂ ਥੋੜਾ ਹੀ ਉਨ੍ਹਾਂ ਤੋਂ ਅੱਗੇ ਲੰਘੀ ਸਾਂ, ਕਿ ਮੈਂ ਆਪਣੇ ਪ੍ਰਾਣ ਪ੍ਰਿਯੇ ਨੂੰ ਲਭ ਲਿਆ, ਮੈਂ ਉਹ ਨੂੰ ਪੜ ਲਿਆ ਤੇ ਛੱਡਿਆ ਨਾ, ਜਦ ਤੀਕ ਮੈਂ ਉਹ ਨੂੰ ਆਪਣੀ ਅੰਮਾਂ ਦੇ ਘਰ, ਅਤੇ ਆਪਣੀ ਜਣਨੀ ਦੀ ਕੋਠੜੀ ਵਿੱਚ ਨਾ ਲੈ ਗਈ।।</verse>
				<verse number="5">ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਤੇ ਖੇਤ ਦੀਆਂ ਹਰਨੀਆਂ ਦੀ ਸੁਗੰਦ ਦਿੰਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੀਕ ਉਹ ਨੂੰ ਨਾ ਭਾਵੇ!।।</verse>
				<verse number="6">ਏਹ ਕੌਣ ਹੈ ਜਿਹੜਾ ਉਜਾੜ ਵੱਲੋਂ ਚੜ੍ਹਿਆ ਆਉਂਦਾ ਹੈ, ਧੂੰਏਂ ਦੇ ਥੰਮ੍ਹਾਂ ਵਾਂਙੁ, ਗੰਧਰਸ ਤੇ ਲੁਬਾਨ ਦੀ ਸੁਗੰਧੀ ਨਾਲ, ਬੁਪਾਰੀਆਂ ਦੇ ਸਾਰੇ ਚੂਰਨ ਨਾਲॽ।।</verse>
				<verse number="7">ਵੇਖੋ, ਏਹ ਸੁਲੇਮਾਨ ਦੀ ਪਾਲਕੀ ਹੈ, ਏਹ ਦੇ ਆਲੇ ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।</verse>
				<verse number="8">ਓਹ ਸਾਰੇ ਤਲਵਾਰ ਧਾਰੀ ਹਨ, ਓਹ ਲੜਾਈ ਕਰਨਾਂ ਸਿੱਖੇ ਹੋਏ ਹਨ, ਹਰ ਇੱਕ ਉਨ੍ਹਾਂ ਵਿੱਚੋਂ ਆਪਣੀ ਤਲਵਾਰ ਆਪਣੇ ਪੱਟ ਉੱਤੇ, ਰਾਤਾਂ ਦੇ ਡਰ ਦੇ ਕਾਰਨ ਰੱਖਦਾ ਹੈ।</verse>
				<verse number="9">ਸੁਲੇਮਾਨ ਪਾਤਸ਼ਾਹ ਨੇ ਲਬਾਨੋਨ ਦੀ ਲੱਕੜੀ ਦੀ, ਆਪਣੇ ਲਈ ਇੱਕ ਪਾਲਕੀ ਬਣਾਈ।</verse>
				<verse number="10">ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਹ ਦਾ ਛਤ੍ਰ ਸੋਨੇ ਦਾ, ਉਸ ਦੀ ਬੈਠਕ ਅਰਗਵਾਨੀ ਬਣਾਈ, ਉਸ ਦੇ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਪ੍ਰੇਮ ਦਾ ਜੋੜਿਆ ਹੋਇਆ ਹੈ।</verse>
				<verse number="11">ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ, ਅਤੇ ਸੁਲੇਮਾਨ ਪਾਤਸ਼ਾਹ ਨੂੰ ਵੇਖੋ, ਉਸ ਮੁਕਟ ਵਿੱਚ ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਅਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਹੈ।।</verse>
			</chapter>
			<chapter number="4">
				<verse number="1">ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ! ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਘੁੰਡ ਦੇ ਹੇਠ ਕਬੂਤਰੀਆਂ ਹਨ, ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ।</verse>
				<verse number="2">ਤੇਰੇ ਦੰਦ ਮੁੰਨੀਆਂ ਹੋਈਆਂ ਭੇਡਾਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਨ੍ਹਾਂ ਸਾਰੀਆਂ ਦੇ ਜੌੜੇ ਹਨ, ਤੇ ਕਮੀ ਉਨ੍ਹਾਂ ਵਿੱਚ ਕੋਈ ਨਹੀਂ।</verse>
				<verse number="3">ਤੇਰੇ ਬੁੱਲ੍ਹ ਕਿਰਮਚੀ ਡੋਰੇ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਖਾਖਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜੇ ਹਨ।</verse>
				<verse number="4">ਤੇਰੀ ਗਰਦਨ ਦਾਊਦ ਦੇ ਬੁਰਜ ਵਾਂਙੁ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਿਆ ਹੈ, ਜਿਹ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਓਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।</verse>
				<verse number="5">ਤੇਰੀਆਂ ਦੋਨੋਂ ਛਾਤੀਆਂ ਦੋ ਹਰਨੋਟਿਆਂ ਵਾਂਙੁ, ਹਰਨੀ ਦੇ ਜੌੜੇ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।।</verse>
				<verse number="6">ਜਦ ਤੀਕ ਦਿਨ ਸਾਹ ਨਾ ਲਵੇ ਅਤੇ ਸਾਯੇ ਹਟ ਨਾ ਜਾਣ, ਮੈਂ ਗੰਧਰਸ ਦੇ ਪਹਾੜ ਤੇ ਲੁਬਾਨ ਦੇ ਟਿੱਲੇ ਉੱਤੇ ਚੱਲਾ ਜਾਵਾਂਗਾ।।</verse>
				<verse number="7">ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਕਜ ਨਹੀਂ।</verse>
				<verse number="8">ਹੇ ਮੇਰੀ ਬਨਰੀ, ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ, ਅਮਾਨਾਹ ਦੀ ਚੋਟੀ ਤੋਂ ਸ਼ਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦਿਆਂ ਘੁਰਨਿਆਂ ਤੋਂ, ਚਿੱਤ੍ਰਿਆਂ ਦੇ ਪਹਾੜਾਂ ਤੋਂ ਚੱਲੀ ਆ।</verse>
				<verse number="9">ਹੇ ਮੇਰੀ ਪਿਆਰੀ, ਮੇਰੀ ਬਨਰੀ, ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਇੱਕ ਨਜ਼ਰ ਨਾਲ ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਗਰਦਨ ਦੀ ਮਾਲਾ ਦੀ ਇੱਕ ਜੁਗਨੀ ਨਾਲ!</verse>
				<verse number="10">ਹੇ ਮੇਰੀ ਪਿਆਰੀ, ਮੇਰੀ ਬਨਰੀ ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ ਅਤੇ ਤੇਰੇ ਤੇਲਾਂ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!</verse>
				<verse number="11">ਹੇ ਮੇਰੀ ਬਨਰੀ, ਤੇਰੇ ਬੁੱਲ੍ਹਾਂ ਤੋਂ ਸ਼ਹਿਤ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਤ ਤੇ ਦੁੱਧ ਹੈ, ਅਤੇ ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਙੁ ਹੈ।</verse>
				<verse number="12">ਮੇਰੀ ਪਿਆਰੀ, ਮੇਰੀ ਬਨਰੀ ਇੱਕ ਬੰਦ ਕੀਤੀ ਹੋਈ ਬਾੜੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ।</verse>
				<verse number="13">ਤੇਰੀਆਂ ਟਹਿਣੀਆਂ ਅਨਾਰਾਂ ਦਾ ਬਾਗ਼ ਹਨ, ਮਿੱਠੇ ਫਲਾਂ ਨਾਲ, ਮਹਿੰਦੀ ਤੇ ਜਟਾ ਮਾਸੀ,</verse>
				<verse number="14">ਜਟਾਮਾਸੀ ਅਤੇ ਕੇਸਰ, ਬੇਦ ਮੁਸ਼ਕ ਅਤੇ ਦਾਲ ਚੀਨੀ, ਲੁਬਾਨ ਦੇ ਸਾਰੇ ਬਿਰਛਾਂ ਨਾਲ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲਿਆਂ ਨਾਲ।</verse>
				<verse number="15">ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ, ਅਤੇ ਲਬਾਨੋਨ ਤੋਂ ਵਗਦੀਆਂ ਹੋਈਆਂ ਨਦੀਆਂ ਹੈਂ।।</verse>
				<verse number="16">ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਏਹ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ, ਤੇ ਆਪਣੇ ਮਿੱਠੇ ਫਲ ਖਾਵੇ।।</verse>
			</chapter>
			<chapter number="5">
				<verse number="1">ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!।।</verse>
				<verse number="2">ਮੈਂ ਸੁੱਤੀ ਹੋਈ ਸਾਂ ਪਰ ਮੇਰਾ ਮਨ ਜਾਗਦਾ ਸੀ, ਏਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, \ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ।\</verse>
				<verse number="3">ਮੈਂ ਆਪਣਾ ਝੱਗਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂॽ ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂॽ</verse>
				<verse number="4">ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!</verse>
				<verse number="5">ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵੱਜਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬਿੱਲੀ ਦੇ ਦਸਤੇ ਉੱਤੇ ਚੋ ਪਿਆ।</verse>
				<verse number="6">ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਲੰਘ ਗਿਆ ਸੀ, ਮੇਰੇ ਪ੍ਰਾਣ ਘੱਟ ਗਏ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।</verse>
				<verse number="7">ਪਹਿਰੇ ਵਾਲੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਘਾਇਲ ਕਰ ਸੁੱਟਿਆ, ਸਫ਼ੀਲ ਦੇ ਪਹਿਰੇ ਵਾਲਿਆਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।</verse>
				<verse number="8">ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਦ ਦਿੰਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਕੀ ਤੁਸੀਂ ਉਹ ਨੂੰ ਦੱਸੋਗੀਆਂ ਕਿ ਮੈਂ ਪ੍ਰੀਤ ਦੀ ਰੋਗਣ ਹਾਂॽ।।</verse>
				<verse number="9">ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਇਉਂ ਸੁਗੰਦ ਦਿੰਦੀ ਹੈਂ!।।</verse>
				<verse number="10">ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਤਾਂ ਹਜ਼ਾਰਾਂ ਵਿੱਚ ਮੰਨਿਆ ਦੰਨਿਆ ਹੈ!</verse>
				<verse number="11">ਉਸ ਦਾ ਸਿਰ ਕੁੰਦਰ ਸੋਨਾ ਹੈ, ਉਸ ਦੇ ਵਾਲ ਘੁੰਗਰੂਆਂ ਵਾਲੇ ਤੇ ਪਹਾੜੀ ਕਾਂ ਵਾਂਙੁ ਕਾਲੇ ਹਨ।</verse>
				<verse number="12">ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਦੇ ਕਬੂਤਰਾਂ ਵਾਂਙੁ ਹਨ, ਜਿਹੜੀਆਂ ਦੁੱਧ ਨਾਲ ਨਹਾ ਕੇ ਪੂਰੇ ਤੌਰ ਤੇ ਬੈਠੀਆਂ ਹਨ ।</verse>
				<verse number="13">ਉਸ ਦੀਆਂ ਗੱਲ੍ਹਾਂ ਬਲਸਾਨ ਦੀ ਕਿਆਰੀ, ਅਤੇ ਮੁਸ਼ਕ ਦੀਆਂ ਬੁਰਜੀਆਂ ਵਾਂਙੁ ਹਨ, ਉਸ ਦੇ ਬੁੱਲ੍ਹ ਸੋਸਨ ਹਨ, ਜਿਨ੍ਹਾਂ ਤੋਂ ਪਤਲਾ ਗੰਧਰਸ ਚੋਂਦਾ ਹੈ।</verse>
				<verse number="14">ਉਸ ਦੇ ਹੱਥ ਸੋਨੇ ਦੇ ਕੁੰਡਲ ਹਨ, ਜਿਨ੍ਹਾਂ ਵੱਚ ਜ਼ਬਰ ਜਦ ਜੜੇ ਹੋਏ ਹਨ। ਉਹ ਦਾ ਪੇਟ ਹਾਥੀ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਗਚਕਾਰੀ ਹੈ।</verse>
				<verse number="15">ਉਸ ਦੀਆਂ ਲੱਤਾਂ ਸੰਗ ਮਰਮਰ ਦੇ ਪੀਲ ਪਾਏ ਹਨ, ਜਿਹੜੀਆਂ ਕੁੰਦਨ ਸੋਨੇ ਦੀਆਂ ਚੀਥੀਆਂ ਉੱਤੇ ਰੱਖੀਆਂ ਹੋਈਆਂ ਹਨ। ਉਸ ਦਾ ਆਕਾਰ ਲਬਾਨੋਨ ਵਰਗਾ, ਦਿਆਰ ਵਾਂਙੁ ਉੱਤਮ ਹੈ।</verse>
				<verse number="16">ਉਸ ਦਾ ਮੂੰਹ ਬਹੁਤ ਮਿੱਠਾ, ਅਤੇ ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਏਹ ਮੇਰਾ ਬਾਲਮ ਤੇ ਏਹ ਮੇਰਾ ਪ੍ਰੀਯਾ ਹੈ।।</verse>
			</chapter>
			<chapter number="6">
				<verse number="1">ਹੇ ਇਸਤ੍ਰੀਆਂ ਵਿੱਚ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈॽ ਤੇਰਾ ਬਾਲਮ ਕਿੱਧਰ ਮੁਹਾਣਾ ਕਰ ਗਿਆ, ਭਈ ਅਸੀਂ ਤੇਰੇ ਨਾਲ ਉਹ ਨੂੰ ਭਾਲੀਏॽ।।</verse>
				<verse number="2">ਮੇਰਾ ਬਾਲਮ ਆਪਣੇ ਬਾਗ਼ ਲਈ ਉਤਰ ਗਿਆ ਹੈ, ਬਲਸਾਨ ਦੀਆਂ ਕਿਆਰੀਆਂ ਲਈ, ਭਈ ਆਪਣੇ ਬਾਗ਼ਾਂ ਵਿੱਚ ਚਾਰੇ ਤੇ ਸੋਸਨ ਇੱਕਠੀ ਕਰੇ।</verse>
				<verse number="3">ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।।</verse>
				<verse number="4">ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਦੀ ਨਿਆਈਂ ਰੂਪਵੰਤ, ਯਰੂਸ਼ਲਮ ਵਾਂਙੁ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੀ ਨਿਆਈਂ ਭਿਆਣਕ ਹੈਂ!</verse>
				<verse number="5">ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਓਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਦੇ ਹੇਠਾਂ ਬੈਠੀਆਂ ਹਨ।</verse>
				<verse number="6">ਤੇਰੇ ਦੰਦ ਭੇਡਾਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਨ੍ਹਾਂ ਸਾਰੀਆਂ ਦੇ ਜੌੜੇ ਹਨ, ਤੇ ਕਮੀ ਉਨ੍ਹਾਂ ਵਿੱਚ ਕੋਈ ਨਹੀਂ।</verse>
				<verse number="7">ਤੇਰੀਆਂ ਖਾਖਾਂ ਘੁੰਡ ਦੇ ਹੇਠ ਅਨਾਰ ਦੇ ਟੁਕੜੇ ਹਨ।</verse>
				<verse number="8">ਸੱਠ ਰਾਣੀਆਂ ਅਤੇ ਅੱਸੀ ਸੁਰੀਤਾਂ, ਅਤੇ ਕੁਆਰੀਆਂ ਅਣਗਿਣਤ ਹਨ।</verse>
				<verse number="9">ਮੇਰੀ ਕਬੂਤਰੀ, ਮੇਰੀ ਅਦੁਤੀ ਇੱਕੋ ਹੀ ਹੈ, ਉਹ ਆਪਣੀ ਮਾਂ ਦੀ ਲਾਡਲੀ, ਤੇ ਆਪਣੀ ਜਣਨੀ ਦੀ ਨਿਪੁੰਨ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੁਰੀਤਾਂ ਨੇ ਉਹ ਨੂੰ ਵਡਿਆਇਆ।।</verse>
				<verse number="10">ਏਹ ਕੌਣ ਹੈ ਜਿਹੜਾ ਫ਼ਜਰ ਵਾਂਙੁ ਝਾਕਦਾ, ਚੰਦ ਵਾਂਙੁ ਰੂਪਵੰਤ ਤੇ ਸੂਰਜ ਵਾਂਙੁ ਨਿਰਮਲ, ਝੰਡੇ ਵਾਲੇ ਲਸ਼ਕਰ ਦੀ ਨਿਆਈਂ ਭਿਆਣਕ ਹੈॽ।।</verse>
				<verse number="11">ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਭਈ ਦੂਣ ਦੀ ਹਰਿਆਈ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ, ਅਤੇ ਅਨਾਰਾਂ ਨੂੰ ਫੁੱਲ ਨਿੱਕਲੇ ਹਨ।</verse>
				<verse number="12">ਮੈਂ ਨਾ ਜਾਤਾ, ਮੇਰੀ ਜਾਨ ਨੇ ਮੈਨੂੰ, ਮੇਰੇ ਪਤਵੰਤ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ ਹੈ।।</verse>
				<verse number="13">ਮੁੜ, ਮੁੜ ਆ, ਹੇ ਸ਼ੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੇਰੇ ਉੱਤੇ ਨਿਗਾਹ ਕਰੀਏ।। ਤੁਸੀਂ ਕਿਉਂ ਸ਼ੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਚੇॽ।।</verse>
			</chapter>
			<chapter number="7">
				<verse number="1">ਹੇ ਪਤਵੰਤ ਦੀ ਪੁੱਤ੍ਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿਆ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਿਆਈ ਗਹਿਣਿਆਂ ਵਾਂਙੁ ਕਾਰੀਗਰ ਦੇ ਹੱਥਾਂ ਦਾ ਕੰਮ ਹੈ।</verse>
				<verse number="2">ਤੇਰੀ ਧੁੰਨੀ ਗੋਲ ਕੌਲ ਹੈ, ਜਿਹ ਦੇ ਵਿੱਚ ਮਿਲੀ ਹੋਈ ਮੈ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਵਲਿਆ ਹੋਇਆ ਹੈ।</verse>
				<verse number="3">ਤੇਰੀਆਂ ਦੋਨੋਂ ਛਾਤੀਆਂ ਦੋ ਹਰਨੋਟਿਆਂ ਵਾਂਙੁ ਹਰਨੀ ਦੇ ਜੋੜੇ ਹਨ।</verse>
				<verse number="4">ਤੇਰੀ ਗਰਦਨ ਹਾਥੀ ਦੰਦ ਦੇ ਬੁਰਜ ਵਾਂਙੁ ਹੈ, ਤੇਰੀਆਂ ਅੱਖਾਂ ਹਸ਼ਬੋਨ ਵਿੱਚ ਸਰੋਵਰ ਹਨ, ਬਥ-ਰੱਬੀਮ ਦੇ ਫਾਟਕ ਉੱਤੇ। ਤੇਰਾ ਨੱਕ ਲਬਾਨੋਨ ਦੇ ਬੁਰਜ ਵਰਗਾ ਹੈ ਜਿਹ ਦਾ ਰੁਕ ਦੰਮਿਸਕ ਵੱਲ ਹੈ।</verse>
				<verse number="5">ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਹੈ, ਅਤੇ ਤੇਰੇ ਸਿਰ ਦੇ ਵਾਲ ਅਰਗਵਾਨੀ ਜਿਹੇ ਹਨ, ਪਤਾਸ਼ਾਹ ਤੇਰੀਆਂ ਜੁਲਫ਼ਾਂ ਵਿੱਚ ਬੰਧੂਆਂ ਹੈ।</verse>
				<verse number="6">ਹੇ ਪ੍ਰਿਯਾ, ਤੂੰ ਕਿੰਨੀ ਰੂਪਵੰਤ, ਅਤੇ ਰੰਗ ਰੰਗੇਲੀਆਂ ਵਿੱਚ ਕਿੰਨੀ ਮਨ ਮੋਹਣੀ ਹੈਂ!</verse>
				<verse number="7">ਤੇਰਾ ਏਹ ਕੱਦ ਖਜੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਙੁ ਹਨ।</verse>
				<verse number="8">ਮੈਂ ਆਖਿਆ ਸੀ ਕਿ ਮੈਂ ਖਜੂਰ ਉੱਤੇ ਚੜ੍ਹਾਂਗਾ, ਮੈਂ ਟਹਿਣੀਆਂ ਨੂੰ ਫੜਾਂਗਾ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਙੁ ਹੋਣ, ਤੇਰੇ ਸਾਹ ਦੀ ਸੁਗੰਧ ਸੇਵਾਂ ਵਰਗੀ,</verse>
				<verse number="9">ਤੇਰਾ ਮੂੰਹ ਚੰਗੀ ਮੈ ਵਰਗਾ ਜਿਹੜੀ ਮੇਰੇ ਬਾਲਮ ਲਈ ਸਿੱਧੀ ਚਾਲ ਚੱਲੀ ਜਾਂਦੀ ਹੈ, ਅਤੇ ਸੌਣ ਵਾਲਿਆਂ ਦੇ ਬੁੱਲ੍ਹਾਂ ਤੋਂ ਸਰਕ ਜਾਂਦੀ ਹੈ।।</verse>
				<verse number="10">ਮੈਂ ਆਪਣੇ ਬਾਲਮ ਦੀ ਹਾਂ, ਅਤੇ ਉਹ ਦੀ ਚਾਹ ਮੇਰੇ ਉੱਤੇ ਹੈ।</verse>
				<verse number="11">ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕਟੀਏ।</verse>
				<verse number="12">ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਲਈ ਉੱਠੀਏ, ਅਸੀਂ ਵੇਖੀਏ ਭਈ ਵੇਲਥਿੜੀ ਹੈ, ਅਤੇ ਉਸ ਦੇ ਫੁੱਲ ਖੁਲ੍ਹੇ ਹਨ, ਅਤੇ ਅਨਾਰ ਫੁੱਲੇ ਹਨ ਕਿ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।</verse>
				<verse number="13">ਦੋਦੀਆਂ ਸੁਗੰਧ ਦਿੰਦੀਆਂ ਹਨ, ਅਤੇ ਸਾਡੇ ਦਰਵੱਜਿਆਂ ਉੱਤੇ ਸਾਰੇ ਮਿੱਠੇ ਫਲ ਨਵੇਂ ਤੇ ਪੁਰਾਣੇ ਹਨ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।।</verse>
			</chapter>
			<chapter number="8">
				<verse number="1">ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਹ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਓਹ ਮੈਨੂੰ ਤੁੱਛ ਨਾ ਜਾਣਦੇ!</verse>
				<verse number="2">ਮੈਂ ਤੇਰੀ ਅਗਵਾਈ ਕਰ ਕੇ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮੈ, ਆਪਣੇ ਅਨਾਰ ਦਾ ਰਸ ਪਿਲਾਉਂਦੀ।</verse>
				<verse number="3">ਕਾਸ਼ ਕਿ ਉਹ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈਂਦਾ!</verse>
				<verse number="4">ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਧ ਦਿੰਦੀ ਹਾਂ, ਤੁਸੀਂ ਕਿਉਂ ਪ੍ਰੀਤ ਨੂੰ ਉਕਸਾਓ ਤੇ ਜਗਾਓ ਜਦ ਤਾਈਂ ਉਹ ਨੂੰ ਨਾ ਭਾਵੇॽ।।</verse>
				<verse number="5">ਏਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ, ਜਿਹੜੀ ਆਪਣੇ ਬਾਲਮ ਤੇ ਸਹਾਰਾ ਲੈਂਦੀ ਹੈॽ।। ਸੇਉ ਦੇ ਬਿਰਛ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ, ਉੱਥੇ ਤੇਰੀ ਜਣਨੀ ਨੂੰ ਪੀੜ ਲੱਗੀ।।</verse>
				<verse number="6">ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਙੁ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਙੁ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਅਣਖ ਪਤਾਲ ਵਾਂਙੁ ਕਠੋਰ ਹੈ, ਉਹ ਦੀਆਂ ਲਾਟਾਂ ਅੱਗ ਦੀਆਂ ਲਾਟਾਂ, ਸਗੋਂ ਅੱਤ ਤੇਜ ਲੰਬਾਂ ਹਨ!</verse>
				<verse number="7">ਬਹੁਤ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸੱਕਦੇ, ਨਾ ਹੜ੍ਹ ਉਹ ਨੂੰ ਦੱਬ ਸੱਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ, ਪ੍ਰੇਮ ਦੇ ਬਦਲੇ ਦਿੰਦਾ, ਤਾਂ ਓਹ ਉਹ ਨੂੰ ਅੱਤ ਤੁੱਛ ਜਾਣਦੇ।।</verse>
				<verse number="8">ਸਾਡੀ ਇੱਕ ਛੋਟੀ ਭੈਣ ਹੈ, ਅਤੇ ਉਸ ਦੀਆਂ ਛਾਤੀਆਂ ਨਹੀਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦਾ ਬੋਲ ਦਿੱਤਾ ਜਾਵੇॽ।।</verse>
				<verse number="9">ਜੇ ਉਹ ਕੰਧ ਹੋਵੇ, ਅਸੀਂ ਉਹ ਦੇ ਉੱਤੇ ਚਾਂਦੀ ਦਾ ਧੂੜਕੋਟ ਬਣਾਵਾਂਗੇ, ਅਤੇ ਜੇ ਉਹ ਦਰਵੱਜਾ ਹੋਵੇ, ਅਸੀਂ ਉਹ ਨੂੰ ਦਿਆਰ ਦਿਆਂ ਫੱਟਿਆਂ ਨਾਲ ਘੇਰਾਂਗੇ।।</verse>
				<verse number="10">ਮੈਂ ਕੰਧ ਸਾਂ ਅਤੇ ਮੇਰੀਆਂ ਛਾਤੀਆਂ ਬੁਰਜਾਂ ਵਾਂਙੁ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਙੁ ਸਾਂ।</verse>
				<verse number="11">ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।</verse>
				<verse number="12">ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਤੇਰੇ ਹਨ, ਅਤੇ ਉਹ ਦੇ ਫਲ ਦੇ ਰਾਖਿਆਂ ਲਈ ਦੋ ਦੋ ਸੌ।।</verse>
				<verse number="13">ਤੂੰ ਜੋ ਚਮਨਾਂ ਵਿੱਚ ਵੱਸਦੀ ਹੈਂ, ਸਾਂਝੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਸੁਣਾ!।।</verse>
				<verse number="14">ਹੇ ਮੇਰੇ ਬਾਲਮ, ਛੇਤੀ ਕਰ, ਅਤੇ ਚਕਾਰੇ ਯਾ ਹਰਨੋਟੇ ਵਾਂਙੁ ਮਸਾਲਿਆ ਦੇ ਪਹਾੜਾਂ ਉੱਤੇ ਹੋ!।।</verse>
			</chapter>
		</book>
		<book number="23">
			<chapter number="1">
				<verse number="1">ਆਮੋਸ ਦੇ ਪੁੱਤ੍ਰ ਯਸਾਯਾਹ ਦਾ ਦਰਸ਼ਣ ਜਿਹੜਾ ਉਹ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਉੱਜ਼ੀਯਾਹ, ਯੋਹਾਮ, ਆਹਾਜ਼ ਅਤੇ ਹਿਜ਼ਕੀਯਾਹ, ਯਹੂਦਾਹ ਦੇ ਪਾਤਸ਼ਾਹਾਂ ਦੇ ਦਿਨੀਂ ਵੇਖਿਆ।।</verse>
				<verse number="2">ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ, ਪਰ ਓਹ ਮੈਥੋਂ ਆਕੀ ਹੋ ਗਏ।</verse>
				<verse number="3">ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸਾਈਂ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ।।</verse>
				<verse number="4">ਹਾਇ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤ੍ਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਤਾ, ਓਹ ਉੱਕੇ ਹੀ ਬੇਮੁਖ ਹੋ ਗਏ।।</verse>
				<verse number="5">ਤੁਸੀਂ ਕਿਉਂ ਹੋਰਮਾਰ ਖਾਓਗੇ, ਧਰਮ ਤੋਂ ਮੁੱਕਰਦੇ ਜਾਓਗੇ? ਸਾਰਾ ਸਿਰ ਬਿਮਾਰ ਹੈ, ਅਤੇ ਸਾਰਾ ਦਿਲ ਕਮਜ਼ੋਰ ਹੈ।</verse>
				<verse number="6">ਪੈਰ ਦੀ ਤਲੀ ਤੋਂ ਸਿਰ ਤਾਈਂ ਉਸ ਵਿੱਚ ਤੰਦਰੁਸਤੀ ਨਹੀਂ, ਸੱਟ, ਚੋਟ ਅਤੇ ਕੱਚੇ ਘਾਉ, ਓਹ ਨਾ ਨਪਿੱਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।</verse>
				<verse number="7">ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਉਜਾੜ ਹੈ ਭਈ ਜਾਣੋ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੈ।</verse>
				<verse number="8">ਸੀਯੋਨ ਦੀ ਧੀ ਅੰਗੂਰੀ ਬਾਗ ਦੇ ਛੱਪਰ ਵਾਂਙੁ ਛੱਡੀ ਗਈ, ਕਕੜੀਆਂ ਦੇ ਖੇਤ ਦੀ ਕੁੱਲੀ ਵਾਂਙੁ, ਯਾ ਘੇਰੇ ਹੋਏ ਨਗਰ ਵਾਂਙੁ।</verse>
				<verse number="9">ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦੇ ਖੂੰਧ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ, ਅਮੂਰਾਹ ਜੇਹੇ ਹੋ ਜਾਂਦੇ।।</verse>
				<verse number="10">ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!</verse>
				<verse number="11">ਮੈਨੂੰ ਤੁਹਾਡੀਆਂ ਬਲੀਆਂ ਦੀ ਵਾਫਰੀ ਨਾਲ ਕੀ ਕੰਮ? ਯਹੋਵਾਹ ਆਖਦਾ ਹੈ। ਮੈਂ ਤਾਂ ਛੱਤਰਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਯਾ ਲੇਲਿਆਂ ਯਾ ਬੱਕਰਿਆਂ ਦੇ ਲਹੂ ਨਾਲ ਮੈਂ ਪਰਸੰਨ ਨਹੀਂ ਹਾਂ।</verse>
				<verse number="12">ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਤੁਹਾਡੀ ਵੱਲੋਂ ਕਿਸ ਨੇ ਚਾਹਿਆ, ਭਈ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?</verse>
				<verse number="13">ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਧੂਪ, ਉਹ ਮੇਰੇ ਲਈ ਘਿਣਾਉਣੀ ਹੈ, ਅਮੱਸਿਆਂ ਅਤੇ ਸਬਤ, ਸੰਗਤਾਂ ਦਾ ਜੋੜ ਮੇਲਾ ਵੀ — ਮੈਂ ਬਦੀ ਅਤੇ ਧਰਮ ਸਭਾ ਝੱਲ ਨਹੀਂ ਸੱਕਦਾ।</verse>
				<verse number="14">ਤੁਹਾਡੀਆਂ ਅਮੱਸਿਆਂ ਅਤੇ ਤੁਹਾਡੇ ਮਿਥੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਸੂਗ ਆਉਂਦੀ ਹੈ, ਓਹ ਮੇਰੇ ਲਈ ਖੇਚਲ ਹਨ, ਚੁੱਕਦੇ ਚੁੱਕਦੇ ਮੈਂ ਥੱਕ ਗਿਆ!</verse>
				<verse number="15">ਜਦ ਤੁਸੀਂ ਆਪਣੇ ਹੱਥ ਅੱਡੋਗੇ, ਤਾਂ ਮੈਂ ਤੁਹਾਥੋਂ ਆਪਣੀ ਅੱਖ ਮੀਚ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।</verse>
				<verse number="16">ਨਹਾਓ, ਆਪਣੇ ਆਪ ਨੂੰ ਪਾਕ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡੋ।</verse>
				<verse number="17">ਨੇਕੀ ਸਿੱਖੋ, ਨਿਆਉਂ ਨੂੰ ਭਾਲੋ, ਜ਼ਾਲਮ ਨੂੰ ਸਿੱਧਾ ਕਰੋ, ਯਤੀਮ ਦਾ ਨਿਆਉਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।।</verse>
				<verse number="18">ਆਓ, ਅਸੀਂ ਸਲਾਹ ਕਰੀਏ, ਯਹੋਵਾਹ ਆਖਦਾ ਹੈ, ਭਾਵੇਂ ਤੁਹਾਡੇ ਪਾਪ ਕਿਰਮਚ ਜੇਹੇ ਹੋਣ, ਓਹ ਬਰਫ ਜੇਹੇ ਚਿੱਟੇ ਹੋ ਜਾਣਗੇ, ਭਾਵੇਂ ਓਹ ਮਜੀਠ ਜੇਹੇ ਲਾਲ ਹੋਣ, ਓਹ ਉੱਨ ਜੇਹੇ ਹੋ ਜਾਣਗੇ।</verse>
				<verse number="19">ਜੇ ਤੁਸੀਂ ਖੁਸ਼ੀ ਨਾਲ ਮੰਨੋ, ਤੁਸੀਂ ਧਰਤੀ ਦੇ ਪਦਾਰਥ ਖਾਓਗੇ।</verse>
				<verse number="20">ਪਰ ਜੇ ਤੁਸੀਂ ਮੁੱਕਰ ਜਾਓ, ਤੇ ਆਕੀ ਹੋ ਜਾਓ, ਤੁਸੀਂ ਤਲਵਾਰ ਨਾਲ ਵੱਢੋ ਜਾਓਗੇ। ਇਹ ਤਾਂ ਯਹੋਵਾਹ ਦਾ ਮੁਖ ਵਾਕ ਹੈ।।</verse>
				<verse number="21">ਉਹ ਸਤਵੰਤੀ ਨਗਰੀ ਕਿੱਕੁਰ ਕੰਜਰੀ ਹੋ ਗਈ! ਜਿਹੜੀ ਨਿਆਉਂ ਨਾਲ ਭਰੀ ਹੋਈ ਸੀ, ਜਿਹ ਦੇ ਵਿੱਚ ਧਰਮ ਟਿਕਦਾ ਸੀ, ਪਰ ਹੁਣ ਖੂਨੀ!</verse>
				<verse number="22">ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈ ਪਾਣੀ ਵਿੱਚ ਮਿਲੀ ਹੋਈ ਹੈ।</verse>
				<verse number="23">ਤੇਰੇ ਸਰਦਾਰ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਵੱਢੀ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਓਹ ਯਤੀਮ ਦਾ ਨਿਆਉਂ ਨਹੀਂ ਕਰਦੇ, ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।।</verse>
				<verse number="24">ਏਸ ਲਈ ਪ੍ਰਭੁ ਦਾ ਵਾਕ ਹੈ, ਸੈਨਾਂ ਦੇ ਯਹੋਵਾਹ ਦਾ, ਇਸਰਾਏਲ ਦੇ ਸ਼ਕਤੀਮਾਨ ਦਾ, ਹਾਇ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਵੱਟਾ ਲਵਾਂਗਾ!</verse>
				<verse number="25">ਮੈਂ ਆਪਣਾ ਹੱਥ ਤੇਰੇ ਉੱਤੇ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਗਾਂ ਅਤੇ ਮੈਂ ਤੇਰੀ ਸਾਰੀ ਮਿਲਾਉਟ ਦੂਰ ਕਰਾਂਗਾ।</verse>
				<verse number="26">ਤਾਂ ਮੈਂ ਤੇਰੇ ਨਿਆਈਆਂ ਨੂੰ ਅੱਗੇ ਵਾਂਙੁ, ਅਤੇ ਤਾਰੇ ਸਲਾਹੂਆਂ ਨੂੰ ਪਹਿਲਾਂ ਵਾਂਙੁ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।।</verse>
				<verse number="27">ਸੀਯੋਨ ਨਿਆਉਂ ਤੋਂ ਅਤੇ ਉਹ ਤੇ ਤੋਬਾ ਕਰਨ ਵਾਲੇ ਧਰਮ ਤੋਂ ਛੁਟਕਾਰਾ ਪਾਉਣਗੇ।</verse>
				<verse number="28">ਪਰ ਅਪਰਾਧੀਆਂ ਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਤੇ ਤਿਆਗਣ ਵਾਲੇ ਮੁੱਕ ਜਾਣਗੇ।</verse>
				<verse number="29">ਓਹ ਤਾਂ ਉਨ੍ਹਾਂ ਬਲੂਤਾਂ ਤੋਂ ਜਿਨ੍ਹਾਂ ਨੂੰ ਤੁਸਾਂ ਪਸੰਦ ਕੀਤਾ ਲੱਜਿਆਵਾਨ ਹੋਣਗੇ, ਅਤੇ ਤੁਸੀਂ ਉਨ੍ਹਾਂ ਬਾਗਾਂ ਤੋਂ ਜਿਨ੍ਹਾਂ ਨੂੰ ਤੁਸਾਂ ਚੁਣਿਆ ਖੱਜਲ ਹੋਵੋਗੇ।</verse>
				<verse number="30">ਤੁਸੀਂ ਤਾਂ ਉਸ ਬਲੂਤ ਵਾਂਙੁ ਹੋਵੋਗੇ ਜਿਹ ਦੇ ਪੱਤੇ ਕੁਮਲਾ ਗਏ ਹਨ, ਯਾ ਉਸ ਬਾਗ ਵਾਂਙੁ ਜਿਹ ਦੇ ਵਿੱਚ ਪਾਣੀ ਨਹੀਂ।</verse>
				<verse number="31">ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਓਹ ਦੋਵੋਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।।</verse>
			</chapter>
			<chapter number="2">
				<verse number="1">ਆਮੋਸ ਦੇ ਪੁੱਤ੍ਰ ਯਸਾਯਾਹ ਦੀ ਗੱਲ ਜਿਹੜੀ ਉਸ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਵੇਖੀ, -</verse>
				<verse number="2">ਆਖਰੀ ਦਿਨਾਂ ਦੇ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੀ ਵੱਲ ਵਗਣਗੀਆਂ।</verse>
				<verse number="3">ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।</verse>
				<verse number="4">ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫੈਸਲਾ ਕਰੇਗਾ, ਓਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।।</verse>
				<verse number="5">ਹੇ ਯਾਕੂਬ ਦੇ ਘਰਾਣੇ, ਆਓ ਅਤੇ ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।</verse>
				<verse number="6">ਤੈਂ ਤਾਂ ਆਪਣੀ ਪਰਜਾ ਯਾਕੂਬ ਦੇ ਘਰਾਣੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਓਹ ਪੂਰਬ (ਦੀਆਂ ਰੀਤਾਂ) ਨਾਲ ਭਰੇ ਹੋਏ ਹਨ, ਅਤੇ ਫਲਿਸਤੀਆਂ ਵਾਂਙੁ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀ ਅੰਸ ਦੇ ਹੱਥ ਉੱਤੇ ਹੱਥ ਮਾਰਦੇ ਹਨ,</verse>
				<verse number="7">ਓਹਨਾਂ ਦਾ ਦੇਸ ਚਾਂਦੀ ਸੋਨੇ ਨਾਲ ਭਰਿਆ ਹੋਇਆ ਹੈ, ਓਹਨਾਂ ਦੇ ਖ਼ਜਾਨਿਆਂ ਦੀ ਅੰਤ ਨਹੀਂ ਹੈ, ਓਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ, ਅਤੇ ਓਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।</verse>
				<verse number="8">ਓਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ ਓਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਓਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!</verse>
				<verse number="9">ਸੋ ਆਦਮੀ ਨਿਵਾਇਆ ਜਾਂਦਾ, ਅਤੇ ਮਨੁੱਖ ਅੱਝਾ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!</verse>
				<verse number="10">ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚਟਾਨ ਵਿੱਚ ਵੜ ਅਤੇ ਖ਼ਾਕ ਵਿੱਚ ਲੁੱਕ!</verse>
				<verse number="11">ਆਦਮੀ ਦੀਆਂ ਉੱਚੀਆਂ ਅੱਖਾਂ ਅੱਝੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਅਤੇ ਓਸ ਦਿਨ ਯਹੋਵਾਹ ਅਕੱਲਾ ਹੀ ਉੱਚਾ ਹੋਵੇਗਾ।।</verse>
				<verse number="12">ਸੋ ਸੈਨਾਂ ਦਾ ਯਹੋਵਾਹ ਦਾ ਇੱਕ ਦਿਨ ਹੈ ਜਿਹੜਾ ਹਰ ਘੁਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰ ਹੰਕਾਰੀ ਦੇ ਵਿਰੁੱਧ ਵੀ ਹੈ, ਅਤੇ ਉਹ ਅੱਝਾ ਕੀਤਾ ਜਾਵੇਗਾ,</verse>
				<verse number="13">ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,</verse>
				<verse number="14">ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇਰੇ ਟਿੱਬਿਆਂ ਦੇ ਵਿਰੁੱਧ,</verse>
				<verse number="15">ਨਾਲੇ ਹਰ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰ ਸਫੀਲ ਦੀ ਕੰਧ ਦੇ ਵਿਰੁੱਧ,</verse>
				<verse number="16">ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨ ਭਾਉਂਦੇ ਸਮਾਨ ਦੇ ਵਿਰੁੱਧ।</verse>
				<verse number="17">ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਅੱਝਾ ਕੀਤਾ ਜਾਵੇਗਾ, ਅਤੇ ਓਸ ਦਿਨ ਯਹੋਵਾਹ ਅਕੱਲਾ ਹੀ ਉੱਚਾ ਹੋਵੇਗਾ,</verse>
				<verse number="18">ਅਤੇ ਬੁੱਤ ਉੱਕੇ ਹੀ ਮਿਟ ਜਾਣਗੇ।</verse>
				<verse number="19">ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਮਨੁੱਖ ਚਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਵੜਨਗੇ।।</verse>
				<verse number="20">ਓਸ ਦਿਨ ਆਦਮੀ ਆਪਣੀ ਚਾਂਦੀ ਦੇ ਬੁੱਤ, ਅਤੇ ਆਪਣੇ ਸੋਨੇ ਦੇ ਬੁੱਤ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਲਈ ਸੁੱਟ ਦੇਣਗੇ।</verse>
				<verse number="21">ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਓਹ ਚਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਵੜਨਗੇ।</verse>
				<verse number="22">ਆਦਮੀ ਤੋਂ ਤੁਸੀਂ ਪਰੇ ਹਟੋ ਜਿਹ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਫੇਰ ਉਹ ਕਿਹੜੇ ਹਿਸਾਬ ਵਿੱਚ ਹੈ?।।</verse>
			</chapter>
			<chapter number="3">
				<verse number="1">ਹੁਣ ਵੇਖੋ! ਪ੍ਰਭੁ, ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,</verse>
				<verse number="2">ਸੂਰਬੀਰ ਤੇ ਜੋਧਾ, ਨਿਆਈ ਤੇ ਨਬੀ, ਫਾਲ ਪਾਉਣ ਵਾਲਾ ਤੇ ਬਜ਼ੁਰਗ,</verse>
				<verse number="3">ਪੰਜਾਹਾਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਚਤਰਾ, ਅਤੇ ਚਾਤਰ ਜਾਦੂਗਰ।</verse>
				<verse number="4">ਤਾਂ ਮੈਂ ਮੁੰਡੇ ਓਹਨਾਂ ਦੇ ਸਰਦਾਰ ਬਣਾਵਾਂਗਾ, ਅਤੇ ਬੱਚੇ ਓਹਨਾਂ ਦੇ ਉੱਤੇ ਹਕੂਮਤ ਕਰਨਗੇ।</verse>
				<verse number="5">ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬੁੱਢੇ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।।</verse>
				<verse number="6">ਜਦ ਕੋਈ ਮਨੁੱਖ ਆਪਣੇ ਪਿਉ ਦੇ ਘਰ ਵਿੱਚ ਆਪਣੇ ਭਰਾ ਨੂੰ ਫੜੇ, - ਤੇਰੇ ਕੋਲੋ ਚੰਗਾ ਹੈ, ਤੂੰ ਸਾਡਾ ਮੁਰਹੈਲ ਹੋ, ਅਤੇ ਇਹ ਉਜੜਿਆ ਹੋਇਆ ਢੇਰ ਤੇਰੇ ਹੱਥ ਹੇਠ ਹੋਵੇਗਾ।</verse>
				<verse number="7">ਓਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਮੈਨੂੰ ਲੋਕਾਂ ਦਾ ਮੁਰਹੈਲ ਨਾ ਠਹਿਰਾਓ!</verse>
				<verse number="8">ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਓਹਨਾਂ ਦੀ ਬੋਲੀ ਤੇ ਓਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਭਈ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਨ।।</verse>
				<verse number="9">ਓਹਨਾਂ ਦੇ ਮੁਖੜੇ ਦਾ ਰੂਪ ਓਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਓਹ ਆਪਣੇ ਆਪ ਨੂੰ ਸਦੂਮ ਵਾਂਙੁ ਪਰਗਟ ਕਰਦੇ ਹਨ, ਓਹ ਉਹ ਨੂੰ ਲੁਕਾਉਂਦੇ ਨਹੀਂ, - ਹਾਇ ਓਹਨਾਂ ਦੀ ਜਾਨ ਉੱਤੇ! ਓਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।</verse>
				<verse number="10">ਧਰਮੀ ਨੂੰ ਆਖੋ ਕਿ ਭਲਾ ਹੋਵੇਗਾ, ਕਿਉਂ ਜੋ ਓਹ ਆਪਣੇ ਕੰਮਾਂ ਦਾ ਫਲ ਖਾਣਗੇ।</verse>
				<verse number="11">ਹਾਇ ਦੁਸ਼ਟ ਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥਾਂ ਦਾ ਕੀਤਾ ਆਪ ਭੋਗੇਗਾ।</verse>
				<verse number="12">ਮੇਰੀ ਪਰਜਾ! ਬੱਚੇ ਓਹਨਾਂ ਨੂੰ ਜਿੱਚ ਕਰਦੇ, ਅਤੇ ਤੀਵੀਆਂ ਓਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭੁਲਾਉਂਦੇ ਹਨ, ਅਤੇ ਤੇਰੇ ਮਾਰਗਾਂ ਦੀ ਸੇਧ ਮਿਟਾ ਦਿੰਦੇ ਹਨ ।।</verse>
				<verse number="13">ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਥਾਂ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜਾ ਹੈ</verse>
				<verse number="14">ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਸਰਦਾਰਾਂ ਦੇ ਨਿਆਉਂ ਲਈ ਆਵੇਗਾ, ਪਰ ਤੁਸੀਂ ਅੰਗੂਰੀ ਬਾਗ ਚੱਟ ਲਿਆ ਹੈ, ਮਸਕੀਨਾਂ ਦੀ ਲੁੱਟ ਤੁਹਾਡੇ ਘਰਾਂ ਵਿੱਚ ਹੈ।</verse>
				<verse number="15">ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਮਸਕੀਨਾਂ ਦੇ ਮੂੰਹ ਰਗੜਦੇ ਹੋ? ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="16">ਯਹੋਵਾਹ ਐਉਂ ਆਖਦਾ ਹੈ, ਏਸ ਲਈ ਭਈ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ ਠੁਮਕ ਚਾਲ ਚੱਲਦੀਆਂ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,</verse>
				<verse number="17">ਹੁਣ ਪ੍ਰਭੁ ਸੀਯੋਨ ਦੀਆਂ ਧੀਆਂ ਦਾ ਤਾਲੂ ਗੰਜਾ ਕਰ ਸੁੱਟੇਗਾ, ਅਤੇ ਯਹੋਵਾਹ ਓਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।</verse>
				<verse number="18">ਓਸ ਦਿਨ ਪ੍ਰਭੁ ਓਹਨਾਂ ਦੀਆਂ ਪਜੇਬਾਂ ਦੀ ਸਜ਼ਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,</verse>
				<verse number="19">ਝੁਮਕੇ, ਛਣਕੰਗਨ, ਘੁੰਡ,</verse>
				<verse number="20">ਨਾਲੇ ਚੌਂਕ, ਕੰਗਣ, ਪਟਕੇ, ਅਤਰਤਾਨੀਆਂ, ਚੌਂਕੀਆਂ,</verse>
				<verse number="21">ਅਤੇ ਮੁੰਦਰੀਆਂ ਤੇ ਨੱਥਾਂ,</verse>
				<verse number="22">ਰਾਖਵੇਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,</verse>
				<verse number="23">ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, -</verse>
				<verse number="24">ਅਤੇ ਐਉਂ ਹੋਵੇਗਾ ਕਿ ਸੁਗੰਧ ਦੇ ਥਾਂ ਸੜ੍ਹਿਆਂਧ ਹੋਵੇਗੀ, ਪਟਕੇ ਦੇ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ।।</verse>
				<verse number="25">ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਜੁੱਧ ਵਿੱਚ ਡਿੱਗਣਗੇ।</verse>
				<verse number="26">ਉਹ ਦੇ ਦਰਵੱਜੇ ਵਿਰਲਾਪ ਤੇ ਸੋਗ ਕਰਨਗੇ, ਅਤੇ ਲੁੱਟ ਪੁੱਟ ਹੋ ਕੇ ਉਹ ਭੂੰਞੇਂ ਬੈਠੇਗੀ।।</verse>
			</chapter>
			<chapter number="4">
				<verse number="1">ਓਸ ਦਿਨ ਸੱਤ ਤੀਵੀਆਂ ਇੱਕ ਮਰਦ ਨੂੰ ਏਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਉਂ ਤੋਂ ਸਦਾਈਏ। ਸਾਡੀ ਸ਼ਰਮਿੰਦਗੀ ਮਿਟਾਈਂ।</verse>
				<verse number="2">ਓਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਤੇ ਸੁੰਦਰ ਹੋਵੇਗਾ</verse>
				<verse number="3">ਅਤੇ ਐਉਂ ਹੋਵੇਗਾ ਕਿ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ ਉਹ ਪਵਿੱਤਰ ਅਖਵਾਏਗਾ, ਓਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ</verse>
				<verse number="4">ਜਦ ਪ੍ਰਭੁ ਨੇ ਸੀਯੋਨ ਦੀਆਂ ਧੀਆਂ ਦਾ ਮੈਲਾ ਧੋ ਸੁਟਿਆ ਹੋਵੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਨਿਆਉਂ ਦੇ ਆਤਮਾ ਅਤੇ ਸਾੜਨ ਵਾਲੇ ਆਤਮਾ ਨਾਲ ਸਾਫ਼ ਕਰ ਦਿੱਤਾ ਹੋਵੇਗਾ</verse>
				<verse number="5">ਤਾਂ ਯਹੋਵਾਹ ਸੀਯੋਨ ਪਰਬਤ ਤੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਬੱਦਲ ਤੇ ਧੂੰਆਂ ਅਤੇ ਰਾਤ ਨੂੰ ਬਲਦੀ ਅੱਗ ਦਾ ਚਮਕਾਰਾ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਹੋਵੇਗੀ</verse>
				<verse number="6">ਅਤੇ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਅਨ੍ਹੇਰੀ ਅਰ ਝੜੀ ਤੋਂ ਪਨਾਹ ਤੇ ਓਟ ਲਈ ਇੱਕ ਮੰਡਪ ਹੋਵੇਗਾ।।</verse>
			</chapter>
			<chapter number="5">
				<verse number="1">ਮੈਂ ਆਪਣੇ ਬਾਲਮ ਲਈ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂ, - ਮੇਰੇ ਬਾਲਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ।</verse>
				<verse number="2">ਉਹ ਨੇ ਉਸ ਨੂੰ ਗੁੱਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿੱਚਕਾਰ ਇੱਕ ਬੁਰਜ ਉਸਾਰਿਆ, ਨਾਲੇ ਉਸ ਵਿੱਚ ਇੱਕ ਚੁੱਬਚਾ ਪੁੱਟਿਆ, ਤਾਂ ਓਸ ਉਡੀਕਿਆ ਭਈ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।</verse>
				<verse number="3">ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ ਦਾ ਫ਼ੈਸਲਾ ਕਰੋ।</verse>
				<verse number="4">ਹੋਰ ਮੈਂ ਆਪਣੇ ਬਾਗ ਲਈ ਕੀ ਕਰ ਸੱਕਦਾ ਸਾਂ ਜੋ ਮੈਂ ਉਸ ਵਿੱਚ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਲੱਗੇ?।।</verse>
				<verse number="5">ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲੜਾਤੀ ਜਾਵੇਗੀ।</verse>
				<verse number="6">ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।।</verse>
				<verse number="7">ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਓਸ ਨਿਆਉਂ ਨੂੰ ਉਡੀਕਿਆ, ਅਤੇ ਵੇਖੋ, ਖ਼ੂਨ! ਧਰਮ ਨੂੰ, ਅਰ ਵੇਖੋ, ਦੁਹਾਈ!।।</verse>
				<verse number="8">ਹਾਇ ਓਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ ਜਦ ਤੋੜੀ ਕੋਈ ਥਾਂ ਨਾ ਰਹੇ, ਅਤੇ ਤੁਹਾਨੂੰ ਦੇਸ ਵਿੱਚ ਅਕੱਲੇ ਵੱਸਣਾ ਪਵੇ!</verse>
				<verse number="9">ਸੈਨਾਂ ਦਾ ਯਹੋਵਾਹ ਮੇਰੇ ਕੰਨਾਂ ਵਿੱਚ, - ਸੱਚ ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਤੇ ਚੰਗੇ ਓਹ ਬੇ ਚਰਾਗ ਹੋਣਗੇ,</verse>
				<verse number="10">ਕਿਉਂ ਜੋ ਦਸ ਘੁਮਾਉਂ ਵਾੜੀ ਤੋਂ ਇੱਕ ਮਣ, ਅਤੇ ਬੀ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਹੋਵੇਗਾ।।</verse>
				<verse number="11">ਹਾਇ ਓਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਭਈ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸੰਝ ਤਿੱਕੁਰ ਠਹਿਰਦੇ ਹਨ, ਭਈ ਮੱਧ ਓਹਨਾਂ ਨੂੰ ਮਸਤ ਕਰ ਦੇਵੇ!</verse>
				<verse number="12">ਓਹਨਾਂ ਦੀਆਂ ਜ਼ਿਆਫ਼ਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਤੇ ਮਧ ਤਾਂ ਹਨ, ਪਰ ਓਹ ਯਹੋਵਾਹ ਦੇ ਕੰਮ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।।</verse>
				<verse number="13">ਏਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਅਸੀਰੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤੇ ਨਾਲ ਕਾਲ ਮਰਦੇ ਹਨ, ਅਤੇ ਉਹ ਦੇ ਆਮ ਤਿਹਾ ਨਾਲ ਤੜਫ਼ਦੇ ਹਨ।</verse>
				<verse number="14">ਏਸ ਲਈ ਪਤਾਲ ਨੇ ਆਪਣੀ ਹਿਰਸ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਉਹ ਦੇ ਬਜ਼ੁਰਗ ਤੇ ਉਹ ਦੇ ਆਮ, ਅਤੇ ਉਹ ਦਾ ਰੌਲਾ ਅਰ ਉਹ ਦਾ ਅਨੰਦੀ ਸਭ ਹੇਠਾਂ ਉਤਰਦੇ ਜਾਂਦੇ ਹਨ।</verse>
				<verse number="15">ਆਦਮੀ ਨਿਵਾਇਆ ਜਾਂਦਾ ਹੈ, ਅਤੇ ਮਨੁੱਖ ਅੱਝਾ ਕੀਤਾ ਜਾਂਦਾ ਹੈ, ਅਤੇ ਹੰਕਾਰੀਆਂ ਦੀਆਂ ਅੱਖਾਂ ਅੱਝੀਆਂ ਕੀਤੀਆਂ ਜਾਂਦੀਆਂ ਹਨ,</verse>
				<verse number="16">ਪਰ ਸੈਨਾ ਦਾ ਯਹੋਵਾਹ ਨਿਆਉਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤ੍ਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤ੍ਰ ਵਿਖਾਉਂਦਾ ਹੈ।</verse>
				<verse number="17">ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਥੇਹਾਂ ਵਿੱਚ ਪਰਦੇਸੀ ਮੋਟਿਆਂ ਨੂੰ ਖਾਣਗੇ।।</verse>
				<verse number="18">ਹਾਇ ਓਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦਿਆਂ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਖੇਂਜਾਂ ਨਾਲ!</verse>
				<verse number="19">ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਸ਼ਤਾਬੀ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦਾ ਪਰੋਜਨ ਨੇੜੇ ਆਵੇ ਭਈ ਅਸੀਂ ਉਹ ਨੂੰ ਜਾਣੀਏਂ!</verse>
				<verse number="20">ਹਾਇ ਓਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਅਨ੍ਹੇਰੇ ਨੂੰ ਚਾਨਣ ਦੀ ਥਾਂ, ਅਤੇ ਚਾਨਣ ਨੂੰ ਅਨ੍ਹੇਰ ਦੇ ਥਾਂ ਰੱਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!</verse>
				<verse number="21">ਹਾਇ ਓਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੇ ਖਿਆਲ ਵਿੱਚ ਬਿਬੇਕੀ ਹਨ!</verse>
				<verse number="22">ਹਾਇ ਓਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸ਼ੂਰ ਬੀਰ ਹਨ!</verse>
				<verse number="23">ਜਿਹੜੇ ਦੁਸ਼ਟ ਨੂੰ ਵੱਢੀ ਖਾ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!।।</verse>
				<verse number="24">ਏਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾ ਲੰਬ ਵਿੱਚ ਮਿਟ ਜਾਂਦਾ ਹੈ, ਸੋ ਓਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਙੁ ਹੋ ਜਾਵੇਗੀ, ਅਤੇ ਓਹਨਾਂ ਦੀਆਂ ਕਲੀਆਂ ਧੂੜ ਵਾਂਙੁ ਉੱਡ ਜਾਣਗੀਆਂ, ਕਿਉਂ ਜੋ ਓਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦਿਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਤਾ।</verse>
				<verse number="25">ਏਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਹ ਨੇ ਆਪਣਾ ਹੱਥ ਓਹਨਾਂ ਦੇ ਉੱਤੇ ਚੁੱਕਿਆ, ਅਤੇ ਓਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਓਹਨਾਂ ਦੀਆਂ ਲੋਥਾਂ ਕੂੜੇ ਵਾਂਙੁ ਗਲੀਆਂ ਵਿੱਚ ਸਨ, ਏਹ ਦੇ ਹੁੰਦਿਆਂ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਟਿਆ ਹੈ।।</verse>
				<verse number="26">ਉਹ ਦੂਰ ਤੋਂ ਕੌਮਾਂ ਲਈ ਝੰਡਾ ਖੜਾ ਕਰੇਗਾ, ਅਤੇ ਇਕ ਲਈ ਧਰਤੀ ਦੀਆਂ ਹੱਦਾਂ ਤੋਂ ਫੂਕ ਮਾਰੇਗਾ, ਤਾਂ ਵੇਖੋ, ਉਹ ਤੁਰਤ ਫੁਰਤ ਆਉਂਦੀ ਹੈ।</verse>
				<verse number="27">ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।</verse>
				<verse number="28">ਜਿਨ੍ਹਾਂ ਦੇ ਬਾਣ ਤਿਖੇ, ਤੇ ਜਿਨ੍ਹਾਂ ਦੇ ਸਾਰੇ ਧਣੁਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕ ਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।</verse>
				<verse number="29">ਉਨ੍ਹਾਂ ਦਾ ਗੱਜਣਾ ਸ਼ੇਰਨੀ ਵਾਂਙੁ, ਅਤੇ ਓਹ ਜੁਆਨ ਸ਼ੇਰ ਵਾਂਙੁ ਗੱਜਦੇ ਹਨ, ਓਹ ਘੂਰਦੇ ਹਨ ਅਤੇ ਸ਼ਿਕਾਰ ਫੜਦੇ ਹਨ, ਫੇਰ ਸੁਖਾਲਾ ਹੀ ਲੈ ਜਾਂਦੇ ਹਨ ਤੇ ਛੁਡਾਉਣ ਵਾਲਾ ਕੋਈ ਨਹੀਂ।</verse>
				<verse number="30">ਓਸ ਦਿਨ ਓਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਙੁ ਘੂਰਨਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਵੇਖੋ, ਅਨ੍ਹੇਰੇ ਤੇ ਦੁਖ, ਅਤੇ ਚਾਨਣ ਉਹ ਦੇ ਬੱਦਲਾਂ ਨਾਲ ਅਨ੍ਹੇਰ ਹੋ ਜਾਂਦਾ ਹੈ।।</verse>
			</chapter>
			<chapter number="6">
				<verse number="1">ਉੱਜ਼ੀਯਾਹ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਮੈਂ ਪਭੁ ਨੂੰ ਉੱਚੇ ਤੇ ਚੁੱਕੇ ਹੋਏ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤ੍ਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ</verse>
				<verse number="2">ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ ਛੇ ਖੰਭ ਸਨ, ਉਹ ਦੋਂਹ ਨਾਲ ਆਪਣਾ ਮੂੰਹ ਢੱਕਦਾ ਸੀ, ਤੇ ਦੋਂਹ ਨਾਲ ਪੈਰ ਢੱਕਦਾ ਸੀ ਅਤੇ ਦੋਂਹ ਨਾਲ ਉੱਡਦਾ ਸੀ</verse>
				<verse number="3">ਇੱਕ ਨੇ ਦੂਜੇ ਨੂੰ ਪੁਕਾਰਿਆ ਤੇ ਆਖਿਆ, - \ਪਵਿੱਤ੍ਰ, ਪਵਿੱਤ੍ਰ, ਪਵਿੱਤ੍ਰ, ਸੈਨਾ ਦਾ ਯਹੋਵਾਹ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।\</verse>
				<verse number="4">ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏ ਨਾਲ ਭਰ ਗਿਆ।।</verse>
				<verse number="5">ਤਦ ਮੈਂ ਆਖਿਆ, ਹਾਇ ਮੇਰੇ ਉੱਤੇ! ਮੈਂ ਤਾਂ ਬੱਸ ਹੋ ਗਿਆ! ਮੈਂ ਜੋ ਭਰਿਸ਼ਟ ਬੁੱਲ੍ਹਾਂ ਵਾਲਾ ਹਾਂ, ਅਤੇ ਭਰਿਸ਼ਟ ਬੁੱਲਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਅਧੀਰਾਜ ਨੂੰ ਡਿੱਠਾ ਹੈ!</verse>
				<verse number="6">ਤਾਂ ਸਰਾਫ਼ੀਮ ਵਿੱਚੋਂ ਇੱਕ ਮੇਰੇ ਕੋਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭਖਦਾ ਹੋਇਆ ਕੋਲਾ ਸੀ ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ</verse>
				<verse number="7">ਤਾਂ ਓਸ ਇਹ ਆਖ ਕੇ ਮੇਰੇ ਮੂੰਹ ਨੂੰ ਛੋਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੋਹਿਆ ਅਤੇ ਤੇਰੀ ਬਦੀ ਦੂਰ ਹੋਈ ਤੇ ਤੇਰਾ ਪਾਪ ਢੱਕਿਆ ਗਿਆ।।</verse>
				<verse number="8">ਫੇਰ ਮੈਂ ਪ੍ਰਭੁ ਦੀ ਅਵਾਜ਼ ਇਹ ਕਹਿੰਦੀ ਸੁਣੀ, ਮੈਂ ਕਿਹ ਨੂੰ ਘੱਲਾਂ ਤੇ ਕੌਣ ਸਾਡੇ ਲਈ ਜਾਵੇਗਾ? ਤਾਂ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਘੱਲੋ</verse>
				<verse number="9">ਓਸ ਆਖਿਆ, ਜਾਹ ਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਤੇ ਵੇਖਦੇ ਰਹੋ ਪਰ ਬੁੱਝੋ ਨਾ,</verse>
				<verse number="10">ਏਸ ਪਰਜਾ ਦਾ ਮਨ ਮੋਟਾ, ਤੇ ਏਸ ਦੇ ਕੰਨ ਭਾਰੇ ਕਰ ਦੇਹ, ਅਤੇ ਏਸ ਦੀਆਂ ਅੱਖਾਂ ਬੰਦ ਕਰ, ਮਤੇ ਓਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਤੇ ਚੰਗੇ ਹੋ ਜਾਣ।।</verse>
				<verse number="11">ਤਾਂ ਮੈਂ ਆਖਿਆ, ਕਦੋਂ ਤੀਕ, ਹੇ ਪ੍ਰਭੁ? ਓਸ ਆਖਿਆ, ਜਦ ਤੀਕ ਸ਼ਹਿਰ ਵਿਰਾਨ ਤੇ ਬੇ ਆਬਾਦ ਨਾ ਹੋਣ, ਅਤੇ ਘਰ ਬੇ ਚਰਾਗ ਨਾ ਹੋਣ, ਅਤੇ ਜਮੀਨ ਉੱਕਾ ਈ ਉਜੜ ਨਾ ਜਾਵੇ।</verse>
				<verse number="12">ਯਹੋਵਾਹ ਆਦਮੀਆਂ ਨੂੰ ਦੂਰ ਕਰ ਦੇਵੇਗਾ, ਅਤੇ ਦੇਸ ਦੇ ਵਿੱਚ ਛੱਡੇ ਹੋਏ ਅਸਥਾਨ ਬਹੁਤ ਹੋਣਗੇ।</verse>
				<verse number="13">ਭਾਵੇਂ ਉਸ ਵਿੱਚ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਚੀਲ੍ਹ ਵਰਗਾ ਯਾ ਬਲੂਤ ਵਰਗਾ, ਅਤੇ ਜਦ ਓਹ ਵੱਢੇ ਜਾਣ, ਤਾਂ ਉਨ੍ਹਾਂ ਦਾ ਟੁੰਡ ਖੜਾ ਰਹਿੰਦਾ। ਪਵਿੱਤ੍ਰ ਵੰਸ ਉਹ ਦਾ ਟੁੰਡ ਹੈ।।</verse>
			</chapter>
			<chapter number="7">
				<verse number="1">ਤਾਂ ਐਉਂ ਹੋਇਆ ਕਿ ਉੱਜ਼ੀਯਾਹ ਦੇ ਪੋਤ੍ਰੋ, ਯੋਥਾਮ ਦੇ ਪੁੱਤ੍ਰ ਆਹਾਜ਼ ਯਹੂਦਾਹ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਅਰਾਮ ਦਾ ਰਾਜਾ ਰਸੀਨ ਅਤੇ ਇਸਰਾਏਲ ਤੇ ਪਾਤਸ਼ਾਹ ਰਮਲਯਾਹ ਦਾ ਪੁੱਤ੍ਰ ਫਕਹ ਯਰੂਸ਼ਲਮ ਨੂੰ ਉਤਾਹਾਂ ਆਏ ਭਈ ਉਹ ਦੇ ਵਿਰੁੱਧ ਜੁੱਧ ਕਰਨਪਰ ਉਹ ਨੂੰ ਜਿੱਤ ਨਾ ਸੱਕੇ</verse>
				<verse number="2">ਤਾਂ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਨਾਲ ਮਿਲ ਗਿਆ ਤਾਂ ਉਹ ਦਾ ਦਿਲ ਤੇ ਉਹ ਦੇ ਲੋਕਾਂ ਦਾ ਦਿਲ ਕੰਬ ਗਿਆ ਜਿਵੇਂ ਬਣ ਦੇ ਰੁੱਖ ਪੌਣ ਦੇ ਅੱਗੇ ਕੰਬ ਜਾਂਦੇ ਹਨ।।</verse>
				<verse number="3">ਤਾਂ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਰ ਤੇਰਾ ਪੁੱਤ੍ਰ ਸ਼ਆਰ ਯਾਸ਼ੂਬ ਉੱਪਰਲੇ ਤਲਾ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ</verse>
				<verse number="4">ਅਤੇ ਤੂੰ ਉਹ ਨੂੰ ਆਖ, ਖਬਰਦਾਰ, ਚੁੱਪ ਰਹੁ, ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤ੍ਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਹੁੱਸ ਨਾ ਜਾਵੇ</verse>
				<verse number="5">ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੱਤ੍ਰ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦਾ ਮਤਾ ਪਕਾਇਆ ਹੈ</verse>
				<verse number="6">ਆਓ, ਅਸੀਂ ਯਹੂਦਾਹ ਉੱਤੇ ਚੜ੍ਹੀਏ ਅਤੇ ਉਹ ਨੂੰ ਛੇੜੀਏ ਅਤੇ ਉਹ ਦੇ ਵਿੱਚ ਆਪਣੇ ਲਈ ਫੁੱਟ ਪਾ ਕੇ ਟਾਬਲ ਦੇ ਪੁੱਤ੍ਰ ਉਹ ਦੇ ਵਿੱਚ ਪਾਤਸ਼ਾਹ ਬਣਾਈਏ</verse>
				<verse number="7">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਇਹ ਕਾਇਮ ਨਹੀਂ ਰਹੇਗਾ ਅਤੇ ਹੋਵੇਗਾ ਵੀ ਨਹੀਂ</verse>
				<verse number="8">ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟਾਂ ਵਰਿਹਾਂ ਤੀਕ ਇਫ਼ਰਾਈਮ ਐਉਂ ਟੋਟੇ ਟੋਟੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ</verse>
				<verse number="9">ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤ੍ਰ ਹੈ। ਜੇ ਤੁਸੀਂ ਪਰਤੀਤ ਨਾ ਕਰੋਗੇ ਤੁਸੀਂ ਸੱਚ ਮੁੱਚ ਕਾਇਮ ਨਾ ਰੋਹੋਗੇ।।</verse>
				<verse number="10">ਫੇਰ ਯਹੋਵਾਹ ਆਹਾਜ਼ ਨੂੰ ਹੋਰ ਇਹ ਬੋਲਿਆ</verse>
				<verse number="11">ਕਿ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੁੰਘਿਆਈ ਵਿੱਚ ਭਾਵੇ ਉਤਾਹਾਂ ਉੱਚਿਆਈ ਵਿੱਚ ਮੰਗ</verse>
				<verse number="12">ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।।</verse>
				<verse number="13">ਤਾਂ ਓਸ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਏਹ ਤੁਹਾਡੇ ਲਈ ਛੋਟੀ ਗੱਲ ਹੈ ਭਈ ਮਨੁੱਖਾਂ ਨੂੰ ਖੇਚਲ ਦਿਓ? ਕੀ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?</verse>
				<verse number="14">ਏਸ ਲਈ ਪ੍ਰਭੁ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵੰਤੀ ਹੋਵੇਗੀ ਅਤੇ ਪੁੱਤ੍ਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ</verse>
				<verse number="15">ਉਹ ਦਹੀਂ ਅਤੇ ਸ਼ਹਿਤ ਖਾਵੇਗਾ ਜਿਸ ਵੇਲੇ ਤੀਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ</verse>
				<verse number="16">ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਜਮੀਨ ਛੱਡੀ ਜਾਵੇਗੀ ਜਿਹ ਦੇ ਦੋਹਾਂ ਰਾਜਿਆਂ ਤੋਂ ਤੂੰ ਘਾਬਰਦਾ ਹੈਂ</verse>
				<verse number="17">ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਉ ਦੇ ਘਰਾਣੇ ਉੱਤੇ, ਤੇਰੇ ਲੋਕਾਂ ਉੱਤੇ ਅਜੇਹੇ ਦਿਨ ਲੈ ਆਵੇਗਾ ਅਰਥਾਤ ਅੱਸ਼ੂਰ ਦੇ ਰਾਜੇ ਨੂੰ, ਜੇਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਚੱਲਾ ਗਿਆ ਸੀ।।</verse>
				<verse number="18">ਐਉਂ ਹੋਵੇਗਾ ਕਿ ਓਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਖੀਰ ਨੂੰ ਜਿਹੜਾ ਅੱਸ਼ੂਰ ਦੇ ਦੇਸ ਵਿੱਚ ਹੈ ਸੁਸਕਾਰੇਗਾ</verse>
				<verse number="19">ਫੇਰ ਓਹ ਲੋਕ ਸਭ ਆਉਣਗੇ ਅਤੇ ਢਾਲੂ ਵਾਦੀਆਂ ਵਿੱਚ ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਰ ਸਾਰੀਆਂ ਝਾੜੀਆਂ ਉੱਤੇ ਬਹਿਣਗੇ।।</verse>
				<verse number="20">ਓਸ ਦਿਨ ਪ੍ਰਭੁ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ ਸਿਰ ਅਤੇ ਪੈਰਾਂ ਦੇ ਵਾਲ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਸਾਫ਼ ਕਰ ਸੁੱਟੇਗਾ</verse>
				<verse number="21">ਤਾਂ ਐਉਂ ਹੋਵੇਗਾ ਕਿ ਓਸ ਦਿਨ ਇੱਕ ਮਨੁੱਖ ਇੱਕ ਵਹਿੜ ਤੇ ਦੋ ਭੇਡਾਂ ਜੀਉਂਦੀਆਂ ਰੱਖੇਗਾ</verse>
				<verse number="22">ਅਤੇ ਉਨ੍ਹਾਂ ਦੇ ਦੁੱਧ ਦੀ ਵਾਫਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜੋ ਕੋਈ ਉਸ ਜਮੀਨ ਦੇ ਵਿੱਚਕਾਰ ਬਾਕੀ ਰਹੇ ਉਹ ਦਹੀਂ ਤੇ ਸ਼ਹਿਤ ਖਾਵੇਗਾ।।</verse>
				<verse number="23">ਅਤੇ ਐਉਂ ਹੋਵੇਗਾ ਕਿ ਓਸ ਦਿਨ ਹਰ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ ਅਤੇ ਓਹ ਹਜ਼ਾਰ ਰੁਪਏ ਦੀਆਂ ਹੁੰਦੀਆਂ ਸਨ ਉੱਥੇ ਕੰਡੇ ਤੇ ਕੰਡਿਆਲੇ ਹੋਣਗੇ</verse>
				<verse number="24">ਬਾਣਾਂ ਤੇ ਧਣੁਖਾਂ ਨਾਲ ਓਹ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਦਾ ਹੋਵੇਗਾ</verse>
				<verse number="25">ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੀਦੇ ਸਨ, - ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਉੱਥੇ ਨਾ ਜਾਓਗੇ ਪਰ ਓਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਖੁਰਗਾਹ ਹੋਣਗੇ।।</verse>
			</chapter>
			<chapter number="8">
				<verse number="1">ਤਾਂ ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, \ਮਹੇਰ-ਸ਼ਲਾਲ-ਹਾਸ਼-ਬਜ ਦੇ ਲਈ\</verse>
				<verse number="2">ਸੋ ਮੈਂ ਆਪਣੇ ਲਈ ਮਾਤਬਰ ਗਵਾਹ ਬਣਾਏ, ਅਰਥਾਤ ਊਰੀਯਾਹ ਜਾਜਕ ਅਤੇ ਯਬਰਕਯਾਹ ਦਾ ਪੁੱਤ੍ਰ ਜ਼ਕਰਯਾਹ</verse>
				<verse number="3">ਤਾਂ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵੰਤੀ ਹੋਈ ਤੇ ਪੁੱਤ੍ਰ ਜਣੀ, ਤਾਂ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਉਂ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ</verse>
				<verse number="4">ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ \ਮੇਰਾ ਪਿਤਾ\ ਤੇ \ਮੇਰੀ ਮਾਤਾ\ ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਵੇਗੀ।।</verse>
				<verse number="5">ਯਹੋਵਾਹ ਫੇਰ ਹੋਰ ਮੈਨੂੰ ਬੋਲਿਆ</verse>
				<verse number="6">ਏਸ ਲਈ ਕਿ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਰੱਦ ਕੀਤਾ ਅਤੇ ਰਸੀਨ ਤੇ ਰਮਲਯਾਹ ਦੇ ਪੁੱਤ੍ਰ ਉੱਤੇ ਖੁਸ਼ ਹਨ</verse>
				<verse number="7">ਤਾਂ ਵੇਖੋ, ਪ੍ਰਭੁ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਹੀ ਵਗੇਗਾ।</verse>
				<verse number="8">ਉਹ ਯਹੂਦਾਹ ਦੇ ਵਿੱਚ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੀਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਪਰਾਂ ਦਾ ਫੈਲਾਓ ਤੇਰੇ ਦੇਸ ਦੀ ਚੁੜਾਈ ਨੂੰ ਭਰ ਦੇਵੇਗਾ!।।</verse>
				<verse number="9">	ਹੇ ਲੋਕੋ! ਮਿਲ ਜਾਓ, ਪਰ ਟੋਟੇ ਟੋਟੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ!</verse>
				<verse number="10">ਆਪੋ ਵਿੱਚ ਸਲਾਹ ਕਰੋ ਪਰ ਉਹ ਨਿਸਫਲ ਹੋਵੇਗੀ, ਬਚਨ ਕਰੋ ਪਰ ਉਹ ਕਾਇਮ ਨਾ ਰਹੇਗਾ, ਕਿਉਂ ਜੋ ਪਰਮੇਸ਼ੁਰ ਸਾਡੇ ਸੰਗ ਹੈ।।</verse>
				<verse number="11">ਐਉਂ ਯਹੋਵਾਹ ਨੇ ਤਕੜੇ ਹੱਥ ਨਾਲ ਮੈਨੂੰ ਫੜ ਕੇ ਆਖਿਆ ਅਤੇ ਇਸ ਪਰਜਾ ਦੇ ਚਾਲ ਚਲਣ ਤੋਂ ਮੈਨੂੰ ਇਹ ਆਖ ਕੇ ਖਬਰਦਾਰ ਕੀਤਾ</verse>
				<verse number="12">ਕਿ ਉਹ ਸਭ ਕੁਝ ਜਿਹ ਨੂੰ ਇਹ ਪਰਜਾ ਏਕਾ ਆਖੇ, ਤੁਸੀਂ ਏਕਾ ਨਾ ਆਖੋ ਅਤੇ ਜਿਸ ਤੋਂ ਏਹ ਭੈ ਖਾਂਦੀ ਹੈ, ਤੁਸੀਂ ਭੈ ਨਾ ਖਾਓ, ਨਾ ਕੰਬੋ</verse>
				<verse number="13">ਸੈਨਾਂ ਦਾ ਯਹੋਵਾਹ, ਉਹ ਨੂੰ ਪਵਿੱਤਰ ਮੰਨੋ ਅਤੇ ਉਹ ਤੁਹਾਡੇ ਲਈ ਭੈ ਅਤੇ ਉਹ ਤੁਹਾਡੇ ਲਈ ਕਾਂਬਾ ਹੋਵੇ</verse>
				<verse number="14">ਉਹ ਪਵਿੱਤਰ ਅਸਥਾਨ ਹੋਵੇਗਾ ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਤੇ ਫੰਦਾ ਹੋਵੇਗਾ</verse>
				<verse number="15">ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ ਚੂਰ ਹੋ ਜਾਣਗੇ ਅਤੇ ਫਾਹੇ ਜਾਣਗੇ ਅਤੇ ਫੜੇ ਜਾਣਗੇ।।</verse>
				<verse number="16">ਸਾਖੀ ਨਾਮੇ ਨੂੰ ਠੱਪ ਲੈ, ਅਤੇ ਮੇਰੇ ਚੇਲਿਆਂ ਵਿੱਚ ਬਿਵਸਥਾ ਉੱਤੇ ਮੋਹਰ ਲਾ</verse>
				<verse number="17">ਅਤੇ ਮੈਂ ਯਹੋਵਾਹ ਲਈ ਠਹਿਰਾਂਗਾ ਜਿਹੜਾ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾਉਂਦਾ ਹੈ ਅਤੇ ਮੈਂ ਉਹ ਨੂੰ ਉਡੀਕਾਂਗਾ</verse>
				<verse number="18">ਵੇਖੋ, ਮੈਂ ਅਤੇ ਓਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ ਨਿਸ਼ਾਨ ਅਤੇ ਅਚੰਭੇ ਹਾਂ।।</verse>
				<verse number="19">ਜਦ ਓਹ ਤੁਹਾਨੂੰ ਆਖਣ ਭਈ ਭੂਤ ਮਿੱਤ੍ਰਾਂ ਨੂੰ ਅਤੇ ਦਿਓ-ਯਾਰਾਂ ਨੂੰ ਜਿਹੜੇ ਸੂਰ ਸੂਰ ਤੇ ਬੁੜ ਬੁੜ ਕਰਦੇ ਹਨ ਪੁੱਛੋ, - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛੀਦਾ ਹੈ?</verse>
				<verse number="20">ਬਿਵਸਥਾ ਤੇ ਸਾਖੀ ਨੂੰ! ਜੇ ਓਹ ਏਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ ਮੁੱਚ ਉਨ੍ਹਾਂ ਲਈ ਪਹੂ ਨਾ ਫਟੇਗੀ</verse>
				<verse number="21">ਓਹ ਉਸ ਦੇ ਵਿੱਚ ਦੀ ਰੋਗੀ ਤੇ ਭੋਗੀ ਹੋ ਕੇ ਲੰਘਣਗੇ ਅਤੇ ਐਉਂ ਹੋਵੇਗਾ ਕਿ ਜਦ ਓਹ ਭੁੱਖੇ ਹੋਣਗੇ ਤਾਂ ਓਹ ਆਪਣੇ ਆਪ ਤੇ ਖਿਝਣਗੇ ਅਤੇ ਆਪਣੇ ਪਾਤਸ਼ਾਹ ਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ਅਤੇ ਆਪਣੇ ਮੂੰਹ ਉਤਾਹਾਂ ਕਰਨਗੇ</verse>
				<verse number="22">ਓਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਤੇ ਅਨ੍ਹੇਰਾ, ਕਸ਼ਟ ਦੀ ਧੁੰਦ ਅਤੇ ਗੂੜ੍ਹੇ ਅਨ੍ਹੇਰੇ ਵਿੱਚ ਉਹ ਧੱਕੇ ਜਾਣਗੇ।।</verse>
			</chapter>
			<chapter number="9">
				<verse number="1">ਪਰ ਉਹ ਦੇ ਲਈ ਜਿਹੜੀ ਕਸ਼ਟ ਵਿੱਚ ਸੀ ਧੁੰਦ ਨਹੀਂ ਹੋਵੇਗੀ। ਪਿੱਛਲੇ ਸਮੇਂ ਵਿੱਚ ਉਹ ਨੇ ਜ਼ਬੁਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਓਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।।</verse>
				<verse number="2">ਜਿਹੜੇ ਲੋਕ ਅਨ੍ਹੇਰੇ ਵਿੱਚ ਚੱਲਦੇ ਸਨ, ਓਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਓਹਨਾਂ ਉੱਤੇ ਚਾਨਣ ਚਮਕਿਆ।</verse>
				<verse number="3">ਤੈਂ ਕੌਮ ਨੂੰ ਵਧੇਰੇ ਕੀਤਾ, ਤੈਂ ਉਹ ਦੀ ਖੁਸ਼ੀ ਨੂੰ ਵਧਾਇਆ, ਓਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਤੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਓਹ ਬਾਗ ਬਾਗ ਹੁੰਦੇ ਹਨ।</verse>
				<verse number="4">ਉਸ ਦੇ ਭਾਰ ਦੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੈਂ ਟੋਟੇ ਟੋਟੇ ਕੀਤਾ ਜਿਵੇਂ ਮਿਦਯਾਨ ਦੇ ਦਿਨ ਵਿੱਚ।</verse>
				<verse number="5">ਹਰ ਸ਼ੋਰ ਨਾਲ ਪੌੜ ਮਾਰਨ ਵਾਲਾ ਫੌਜੀ ਬੂਟ, ਅਤੇ ਹਰ ਲਹੂ ਲੁਹਾਣ ਕੱਪੜਾ, ਅੱਗ ਦੇ ਬਾਲਣ ਵਾਂਙੁ ਸਾੜਿਆ ਜਾਵੇਗਾ।</verse>
				<verse number="6">ਸਾਡੇ ਲਈ ਤਾਂ ਇੱਕ ਬਾਲਕ ਜੰਮਿਆਂ, ਅਤੇ ਸਾਨੂੰ ਇੱਕ ਪੁੱਤ੍ਰ ਬ਼ਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਉਂ ਸੱਦਿਆ ਜਾਵੇਗਾ, \ਅਚਰਜ ਸਲਾਹੂ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ\।</verse>
				<verse number="7">ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਭਈ ਉਹ ਉਸ ਨੂੰ ਕਾਇਮ ਕਰੇ, ਅਤੇ ਨਿਆਉਂ ਤੇ ਧਰਮ ਨਾਲ ਉਸ ਨੂੰ ਹੁਣ ਤੋਂ ਜੁੱਗੋ ਜੁੱਗ ਸੰਭਾਲੇ। ਸੈਨਾਂ ਦੇ ਯਹੋਵਾਹ ਦੀ ਅਣਖ ਏਹ ਕਰੇਗੀ।।</verse>
				<verse number="8">ਪ੍ਰਭੁ ਨੇ ਯਾਕੂਬ ਨੂੰ ਬਚਨ ਘੱਲਿਆ, ਅਤੇ ਉਹ ਇਸਰਾਏਲ ਉੱਤੇ ਆ ਪਿਆ।</verse>
				<verse number="9">ਤਾਂ ਸਾਰੇ ਲੋਕ ਜਾਣਨਗੇ, ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ, ਜਿਹੜੇ ਗਰੂਰ ਤੇ ਦਿਲ ਤੇ ਹੰਕਾਰ ਨਾਲ ਆਖਦੇ ਹਨ,</verse>
				<verse number="10">ਇੱਟਾਂ ਡਿੱਗ ਪਈਆਂ, ਪਰ ਅਸੀਂ ਘੜਵੇਂ ਪੱਥਰਾਂ ਨਾਲ ਉਸਾਂਰਗੇ, ਗੁਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।</verse>
				<verse number="11">ਸੋ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਹ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।</verse>
				<verse number="12">ਅਰਾਮੀ ਅੱਗੇ ਅਤੇ ਫਲਿਸਤੀ ਪਿੱਛੇ ਹੋਣਗੇ, ਅਤੇ ਓਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਏਹ ਦੇ ਹੁੰਦਿਆਂ ਤੇ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।</verse>
				<verse number="13">ਤਾਂ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।</verse>
				<verse number="14">ਸੋ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਰ ਪੂਛ, ਖਜੂਰ ਦੀ ਟਹਿਣੀ ਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,</verse>
				<verse number="15">ਬਜ਼ੁਰਗ ਅਰ ਪਤਵੰਤ, ਓਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।</verse>
				<verse number="16">ਇਸ ਪਰਜਾ ਦੇ ਆਗੂ ਕੁਰਾਹ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।।</verse>
				<verse number="17">ਏਸ ਲਈ ਪ੍ਰਭੁ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮ ਅਰ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬੱਕਦਾ ਹੈ। ਏਹ ਦੇ ਹੁੰਦਿਆ ਤੇ ਵੀ ਉਹ ਦਾ ਕ੍ਰੋਧ ਨਹੀ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।</verse>
				<verse number="18">ਬੁਰਿਆਈ ਤਾਂ ਅੱਗ ਵਾਂਙੁ ਬਲਦੀ ਹੈ, ਉਹ ਕੰਡੇ ਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਬਣ ਦੀਆਂ ਝੰਗੀਆਂ ਵਿੱਚ ਭੜਕ ਉੱਠਦੀ ਹੈ, ਓਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀਆਂ ਹਨ।</verse>
				<verse number="19">ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਧਰਤੀ ਸੜ ਜਾਂਦੀ ਹੈ, ਲੋਕ ਅੱਗ ਦੇ ਬਾਲਣ ਜੇਹੇ ਹੁੰਦੇ ਹਨ, ਕੋਈ ਆਪਣੇ ਭਰਾ ਦੀ ਰਈ ਨਹੀਂ ਕਰਦਾ।</verse>
				<verse number="20">ਕੋਈ ਸੱਜੇ ਹੱਥ ਵੱਲੋਂ ਕੁਝ ਖਿੱਚਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਵੱਲੋਂ ਖਾਂਦਾ ਪਰ ਓਹ ਰੱਜਦੇ ਨਹੀਂ, ਹਰ ਮਨੁੱਖ ਆਪਣੀ ਬਾਂਹ ਦਾ ਮਾਸ ਖਾਵੇਗਾ,</verse>
				<verse number="21">ਮਨੱਸ਼ਹ ਇਫ਼ਰਾਈਮ ਨੂੰ ਅਰ ਇਫ਼ਰਾਈਮ ਮਨੱਸ਼ਹ ਨੂੰ, ਅਤੇ ਓਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਏਹ ਦੇ ਹੁੰਦਿਆਂ ਤੇ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।</verse>
			</chapter>
			<chapter number="10">
				<verse number="1">ਹਾਇ ਓਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਓਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ!</verse>
				<verse number="2">ਭਈ ਓਹ ਗਰੀਬਾਂ ਨੂੰ ਇਨਸਾਫ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਤੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾ ਓਹਨਾਂ ਦੀ ਲੁੱਟ ਹੋਣ, ਅਤੇ ਓਹ ਯਤੀਮਾਂ ਨੂੰ ਸ਼ਿਕਾਰ ਬਣਾਉਣ!</verse>
				<verse number="3">ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਹ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ ਧਨ ਕਿੱਥੇ ਛੱਡੋਗੇ?</verse>
				<verse number="4">ਏਹੋ ਈ ਹੈ ਭਈ ਓਹ ਕੈਦੀਆਂ ਦੇ ਹੇਠ ਨਿਉ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਏਹ ਦੇ ਹੁੰਦਿਆਂ ਤੇ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।</verse>
				<verse number="5">ਹਾਇ ਅੱਸ਼ੂਰ — ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ ਮੇਰਾ ਗ਼ਜ਼ਬ ਹੈ।</verse>
				<verse number="6">ਮੈਂ ਉਹ ਨੂੰ ਇੱਕ ਬੇਧਰਮ ਕੌਮ ਉੱਤੇ ਘੱਲਾਂਗਾ, ਅਤੇ ਆਪਣੇ ਕਹਿਰ ਦੇ ਲੋਕਾਂ ਦੇ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਙੁ ਓਹਨਾਂ ਨੂੰ ਮਿੱਧੇ।</verse>
				<verse number="7">ਪਰ ਐਉਂ ਉਹ ਦੀ ਮਨਸ਼ਾ ਨਹੀਂ, ਨਾ ਉਹ ਦਾ ਮਨ ਐਉਂ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਮਲੀਆ ਮੇਟ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਕੱਟਣਾ ਹੈ।</verse>
				<verse number="8">ਉਹ ਤਾਂ ਆਖਦਾ ਹੈ, ਭਲਾ, ਮੇਰੇ ਸਾਰੇ ਸਰਦਾਰ ਰਾਜੇ ਨਹੀਂ?</verse>
				<verse number="9">ਕੀ ਕਲਨੋ ਕਰਕਮੀਸ਼ ਵਰਗਾ ਨਹੀਂ? ਕੀ ਹਮਾਥ ਅਰਪਦ ਵਰਗਾ ਨਹੀਂ? ਕੀ ਸਾਮਰਿਯਾ ਦੰਮਿਸਕ ਵਰਗਾ ਨਹੀਂ?</verse>
				<verse number="10">ਜਿਵੇਂ ਮੇਰਾ ਹੱਥ ਬੁੱਤਾਂ ਦੀਆਂ ਪਾਤਸ਼ਾਹੀਆਂ ਤੀਕ ਅੱਪੜਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਤੇ ਸਾਮਰਿਯਾ ਦੀਆਂ ਨਾਲੋਂ ਬਹੁਤੀਆਂ ਸਨ,</verse>
				<verse number="11">ਜਿਵੇਂ ਮੈਂ ਸਾਮਰਿਯਾ ਅਰ ਉਸ ਦਿਆਂ ਬੁੱਤਾਂ ਨਾਲ ਕੀਤਾ, ਤਿਵੇਂ ਮੈਂ ਯਰੂਸ਼ਲਮ ਅਰ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂਗਾ?।।</verse>
				<verse number="12">ਤਾਂ ਐਉਂ ਹੋਵੇਗਾ ਕਿ ਜਦ ਪ੍ਰਭੁ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਦੇ ਘੁਮੰਡੀ ਦਿਲ ਦੀ ਕਰਨੀ ਦੀ, ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।</verse>
				<verse number="13">ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਏਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਹੱਦਾਂ ਨੂੰ ਸਰਕਾਇਆ, ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਙੁ ਮੈਂ ਬਿਰਾਜਮਾਨਾਂ ਨੂੰ ਹੇਠਾਂ ਲਾਹ ਦਿੱਤਾ!</verse>
				<verse number="14">ਮੇਰੇ ਹੱਥ ਨੇ ਲੋਕਾਂ ਦੇ ਮਾਲ ਧਨ ਨੂੰ ਇਉਂ ਲੱਭ ਲਿਆ ਹੈ ਜਿਵੇਂ ਆਹਲਣੇ ਨੂੰ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਤਿਵੇਂ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਪਰ ਹਿਲਾਇਆ, ਅਤੇ ਮੂੰਹ ਖੋਲ੍ਹਿਆ, ਨਾ ਚੀਂ ਚੀਂ ਕੀਤੀ।।</verse>
				<verse number="15">ਭਲਾ, ਕੁਹਾੜਾ ਆਪਣੇ ਚੁਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਜਿਵੇਂ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਿਵੇਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!</verse>
				<verse number="16">ਏਸ ਲਈ ਪ੍ਰਭੁ, ਸੈਨਾ ਦਾ ਯਹੋਵਾਹ, ਉਹ ਦੇ ਮੋਟੇ ਤਾਜ਼ੇ ਜੋਧਿਆਂ ਵਿੱਚ ਮੜੱਪਣ ਘੱਲੇਗਾ, ਅਤੇ ਉਹ ਦੇ ਤੇਜ ਦੇ ਹੇਠ ਅੱਗ ਦੇ ਸਾੜੇ ਵਾਂਙੁ ਸਾੜ ਬਲੇਗੀ।</verse>
				<verse number="17">ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਰ ਕੰਡਿਆਲੇ ਇੱਕੋ ਈ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗੀ।</verse>
				<verse number="18">ਉਹ ਉਸ ਦੇ ਬਣ ਅਰ ਉਸ ਦੀ ਫਲਦਾਰ ਭੋਂ ਦੇ ਪਰਤਾਪ ਨੂੰ, ਜਾਨ ਅਤੇ ਮਾਸ ਨੂੰ ਮਿਟਾ ਦੇਵੇਗਾ। ਉਹ ਇਉਂ ਹੋਵੇਗਾ ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।</verse>
				<verse number="19">ਉਹ ਦੇ ਬਣ ਦੇ ਰੁੱਖਾਂ ਦਾ ਬਕੀਆ ਐੱਨਾ ਥੋੜਾ ਹੋਵੇਗਾ, ਭਈ ਮੁੰਡਾ ਵੀ ਉਨ੍ਹਾਂ ਨੂੰ ਲਿਖ ਸੱਕੇ।।</verse>
				<verse number="20">ਓਸ ਦਿਨ ਐਉਂ ਹੋਵੇਗਾ ਕਿ ਇਸਰਾਏਲ ਦਾ ਬਕੀਆ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ</verse>
				<verse number="21">ਇੱਕ ਬਕੀਆ, ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ</verse>
				<verse number="22">ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਙੁ ਹੋਵੇ, ਉਹ ਦਾ ਇੱਕ ਬਕੀਆ ਹੀ ਮੁੜੇਗਾ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਨਾਲ ਹੜ੍ਹੀ ਆਉਂਦੀ ਹੈ</verse>
				<verse number="23">ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।।</verse>
				<verse number="24">ਏਸ ਲਈ ਪ੍ਰਭੁ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ ਜਦ ਓਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਙੁ ਆਪਣੀ ਲਾਠੀ ਚੁੱਕਣ</verse>
				<verse number="25">ਕਿਉਂ ਜੋ ਬਹੁਤ ਥੋੜੇ ਚਿਰ ਵਿੱਚ ਮੇਰਾ ਗ਼ਜ਼ਬ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ</verse>
				<verse number="26">ਸੈਨਾਂ ਦਾ ਯਹੋਵਾਹ ਉਸ ਉੱਤੇ ਕੋਟਲਾ ਮਾਰੇਗਾ, ਜਿਵੇਂ ਓਰੇਬ ਦੀ ਚਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ ਅਤੇ ਜਿਵੇਂ ਮਿਸਰ ਉੱਤੇ ਚੁੱਕੀ ਉਹ ਉਸ ਨੂੰ ਚੁੱਕੇਗਾ</verse>
				<verse number="27">ਅਤੇ ਉਸ ਦਿਨ ਐਉਂ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।।</verse>
				<verse number="28">ਉਹ ਅੱਯਾਬ ਉੱਤੇ ਆਇਆ, ਉਹ ਮਿਗਰੋਨ ਵਿੱਚ ਦੀ ਲੰਘ ਗਿਆ, ਮਿਕਮਾਸ਼ ਵਿੱਚ ਆਪਣਾ ਅਸਬਾਬ ਰੱਖਿਆ ਹੈ!</verse>
				<verse number="29">ਓਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਨੱਠ ਤੁਰਿਆ!</verse>
				<verse number="30">ਹੇ ਗੱਲੀਮ ਦੀਏ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇਹ! ਹੇ ਅਨਾਥੋਥ, ਉਹ ਨੂੰ ਉੱਤਰ ਦੇਹ!</verse>
				<verse number="31">ਮਦਮੇਨਾਹ ਭੱਜ ਤੁਰਿਆ, ਗੇਬੀਮ ਦੇ ਵਾਸੀ ਪਨਾਹ ਭਾਲਦੇ ਹਨ।</verse>
				<verse number="32">ਅੱਜ ਦੇ ਦਿਨ ਉਹ ਨੋਬ ਉੱਤੇ ਠਹਿਰੇਗਾ, ਉਹ ਸੀਯੋਨ ਦੇ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣਾ ਮੁੱਕਾ ਵਿਖਾਵੇਗਾ!।।</verse>
				<verse number="33">ਵੇਖੋ, ਪ੍ਰਭੁ ਸੈਨਾਂ ਦਾ ਯਹੋਵਾਹ, ਭੈ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਉੱਚੇ ਅੱਝੇ ਕੀਤੇ ਜਾਣਗੇ।</verse>
				<verse number="34">ਉਹ ਬਣ ਦੀਆਂ ਝੰਗੀਆਂ ਕੁਹਾੜੇ ਨਾਲ ਵੱਡ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਦੇ ਹੱਥੀਂ ਡਿੱਗ ਪਵੇਗਾ।।</verse>
			</chapter>
			<chapter number="11">
				<verse number="1">ਯੱਸੀ ਦੇ ਟੁੰਡ ਤੋਂ ਇੱਕ ਲਗਰ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣਾ ਫਲ ਦੇਵੇਗਾ।</verse>
				<verse number="2">ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਤੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ।</verse>
				<verse number="3">ਅਤੇ ਯਹੋਵਾਹ ਦੇ ਭੈ ਵਿੱਚ ਉਹ ਮਗਨ ਹੋਵੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਉਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫੈਸਲਾ ਦੇਵੇਗਾ।</verse>
				<verse number="4">ਪਰ ਉਹ ਧਰਮ ਨਾਲ ਗਰੀਬਾਂ ਦਾ ਨਿਆਉਂ ਕਰੇਗਾ, ਅਤੇ ਰਾਸਤੀ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਦੇਵੇਗਾ, ਉਹ ਧਰਤੀ ਨੂੰ ਆਪਣੇ ਮੂੰਹ ਤੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਮੁਕਾਵੇਗਾ।</verse>
				<verse number="5">ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।।</verse>
				<verse number="6">ਬਘਿਆੜ ਲੇਲੇ ਨਾਲ ਰਹੇਗਾ, ਅਤੇ ਚਿੱਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਤੇ ਪਾਲਤੂ ਪਸੂ ਇੱਕਠੇ ਰਹਿਣਗੇ, ਅਤੇ ਇੱਕ ਛੋਟਾ ਮੁੰਡਾ ਓਹਨਾਂ ਨੂੰ ਲਈ ਫਿਰੇਗਾ।</verse>
				<verse number="7">ਗਾਂ ਤੇ ਰਿੱਛਨੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇੱਕਠੇ ਬੈਠਣਗੇ, ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ।</verse>
				<verse number="8">ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।</verse>
				<verse number="9">ਮੇਰੇ ਸਾਰੇ ਪਵਿੱਤ੍ਰ ਪਰਬਤ ਵਿੱਚ ਓਹ ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਢੱਕਿਆ ਹੋਇਆ ਹੈ।।</verse>
				<verse number="10">ਓਸ ਦਿਨ ਐਉਂ ਹੋਵੇਗਾ ਕਿ ਯੱਸੀ ਦੀ ਜੜ੍ਹ ਜਿਹੜੀ ਲੋਕਾਂ ਦੇ ਝੰਡੇ ਲਈ ਖੜੀ ਹੈ,. — ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਅਸਥਾਨ ਪਰਤਾਪਵਾਨ ਹੋਵੇਗਾ</verse>
				<verse number="11">ਅਤੇ ਓਸ ਦਿਨ ਐਉਂ ਹੋਵੇਗਾ ਕਿ ਪ੍ਰਭੁ ਫੇਰ ਦੋਬਾਰਾ ਆਪਣੀ ਪਰਜਾ ਦੇ ਬਕੀਏ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੋੜਨ ਲਈ ਆਪਣਾ ਹੱਥ ਪਾਵੇਗਾ।।</verse>
				<verse number="12">ਉਹ ਕੌਮਾਂ ਲਈ ਇੱਕ ਝੰਡਾ ਖੜਾ ਕਰੇਗਾ, ਅਤੇ ਇਸਰਾਏਲ ਦੇ ਛੁੱਟੜਾਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਹੁੰ ਕੂੰਟਾਂ ਤੋਂ ਜਮਾ ਕਰੇਗਾ।</verse>
				<verse number="13">ਇਫ਼ਰਾਈਮ ਦੀ ਖੁਣਸ ਜਾਂਦੀ ਰਹੇਗੀ, ਅਤੇ ਯਹੋਵਾਹ ਦੇ ਵੈਰੀ ਕੱਟੇ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।</verse>
				<verse number="14">ਤਾਂ ਓਹ ਸਮੁੰਦਰ ਵੱਲ ਫਲਿਸਤੀਆਂ ਦੇ ਮੋਢੇ ਤੇ ਝਪੱਟਾ ਮਾਰਨਗੇ, ਅਤੇ ਓਹ ਇਕੱਠੇ ਪੂਰਬੀਆਂ ਨੂੰ ਲੁੱਟ ਲੈਣਗੇ, ਓਹ ਆਪਣਾ ਹੱਥ ਅਦੋਮ ਅਰ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਨੂੰ ਮੰਨਣਗੇ।</verse>
				<verse number="15">ਯਹੋਵਾਹ ਮਿਸਰ ਦੀ ਸਮੁੰਦਰੀ ਖਾਡੀ ਦਾ ਸੱਤਿਆ ਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਲੂ ਨਾਲ ਹਿਲਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਕਰ ਦੇਵੇਗਾ, ਤਾਂ ਉਹ ਓਹਨਾਂ ਨੂੰ ਜੁੱਤੀਆਂ ਸਣੇ ਪਾਰ ਲੰਘਾਵੇਗਾ।</verse>
				<verse number="16">ਮੇਰੀ ਪਰਜਾ ਦੇ ਬਕੀਏ ਲਈ ਜਿਹੜਾ ਅੱਸ਼ੂਰ ਤੋਂ ਬਚ ਗਿਆ, ਇੱਕ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਓਹ ਮਿਸਰ ਦੇ ਦੋਸੋਂ ਉਤਾਹਾਂ ਆਏ।।</verse>
			</chapter>
			<chapter number="12">
				<verse number="1">ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੈਂ, ਪਰ ਤੇਰਾ ਕ੍ਰੋਧ ਟਲ ਗਿਆ ਅਤੇ ਤੈਂ ਮੈਨੂੰ ਦਿਲਾਸਾ ਦਿੱਤਾ ਹੈ।</verse>
				<verse number="2">ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਗਾਂ, ਕਿਉਂ ਜੋ ਮੇਰਾ ਬਲ ਅਰ ਮੇਰਾ ਗੀਤ ਯਾਹ ਯਹੋਵਾਹ ਹੈ, ਅਤੇ ਉਹੋ ਮੇਰੀ ਮੁਕਤੀ ਹੈ,</verse>
				<verse number="3">ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।</verse>
				<verse number="4">ਅਤੇ ਓਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੀਆਂ ਕਰਨੀਆਂ ਦੱਸੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।</verse>
				<verse number="5">ਯਹੋਵਾਹ ਨੂੰ ਗਾਓ, ਉਸ ਨੇ ਸ਼ਾਨਦਾਰ ਕੰਮ ਜੋ ਕੀਤਾ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।</verse>
				<verse number="6">ਹੇ ਸੀਯੋਨ ਦੀਏ ਵਾਸਣੇ, ਕੂਕ ਮਾਰ ਕੇ ਜੈਕਾਰਾ ਗਜਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।।</verse>
			</chapter>
			<chapter number="13">
				<verse number="1">ਬਾਬਲ ਦਾ ਅਗੰਮ ਵਾਕ ਜਿਹ ਨੂੰ ਆਮੋਸ ਦੇ ਪੁੱਤ੍ਰ ਯਸਾਯਾਹ ਨੇ ਦਰਸਣ ਵਿੱਚ ਪਾਇਆ, -</verse>
				<verse number="2">ਨੰਗੇ ਪਰਬਤ ਉੱਤੇ ਝੰਡਾ ਖੜਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਸੈਨਤ ਮਾਰੋ, ਭਈ ਓਹ ਪਤਵੰਤਾਂ ਦੇ ਦਰਵੱਜਿਆਂ ਵਿੱਚ ਵੜਨ!</verse>
				<verse number="3">ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਮੇਰੇ ਹੰਕਾਰੀ ਅਭਮਾਨੀਆਂ ਨੂੰ।</verse>
				<verse number="4">ਪਹਾੜਾਂ ਉੱਤੇ ਇੱਕ ਰੌਲੇ ਦੀ ਅਵਾਜ਼, ਜਿਵੇਂ ਵੱਡੀ ਭੀੜ ਦੀ, ਕੌਮਾਂ ਦੀਆਂ ਪਾਤਸ਼ਾਹੀਆਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਜੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!</verse>
				<verse number="5">ਉਹ ਦੂਰ ਦੇਸ ਤੋਂ ਅਕਾਸ਼ ਦੇ ਆਖਰ ਤੋਂ ਲੱਗੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਗ਼ਜ਼ਬ ਦੇ ਸ਼ਸਤਰ, ਭਈ ਸਾਰੀ ਧਰਤੀ ਨੂੰ ਨਾਸ ਕਰਨ!।।</verse>
				<verse number="6">ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆਵੇਗਾ।</verse>
				<verse number="7">ਏਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਢਲ ਜਾਵੇਗਾ।</verse>
				<verse number="8">ਓਹ ਘਬਰਾ ਜਾਣਗੇ, ਤ੍ਰਾਟਾਂ ਤੇ ਕਸ਼ਟ ਉਨ੍ਹਾਂ ਨੂੰ ਫੜ ਲੈਣਗੇ, ਓਹ ਜਣਨ ਵਾਲੀ ਤੀਵੀਂ ਵਾਂਙੁ ਪੀੜ ਵਿੱਚ ਹੋਣਗੇ, ਓਹ ਹੱਕੇ ਬੱਕੇ ਹੋ ਕੇ ਇੱਕ ਦੂਜੇ ਨੂੰ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ।।</verse>
				<verse number="9">ਵੇਖੋ, ਯਹੋਵਾਹ ਦਾ ਦਿਨ ਆਉਂਦਾ ਹੈ, ਨਿਰਦਾਈ, ਕਹਿਰ ਅਤੇ ਤੇਜ ਕ੍ਰੋਧ ਨਾਲ, ਭਈ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।</verse>
				<verse number="10">ਅਕਾਸ਼ ਦੇ ਤਾਰੇ ਅਤੇ ਉਹ ਦੀਆਂ ਖਿੱਤੀਆਂ, ਆਪਣਾ ਚਾਨਣ ਨਾ ਦੇਣਗੀਆਂ, ਸੂਰਜ ਚੜ੍ਹਦਿਆਂ ਸਾਰ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣਾ ਚਾਨਣ ਪਰਕਾਸ਼ ਨਾ ਕਰੇਗਾ।</verse>
				<verse number="11">ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ, ਮੈਂ ਮਗਰੂਰਾਂ ਦੇ ਹੰਕਾਰ ਦਾ ਅੰਤ ਕਰ ਦਿਆਂਗਾ, ਅਤੇ ਨਿਰਦਈਆਂ ਦੇ ਘੁਮੰਡ ਨੂੰ ਹੇਠਾਂ ਕਰਾਂਗਾ।</verse>
				<verse number="12">ਮੈਂ ਮਨੁੱਖ ਨੂੰ ਕੁੱਦਨ ਸੋਨੇ ਨਾਲੋਂ, ਅਤੇ ਇਨਸਾਨ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।</verse>
				<verse number="13">ਏਸ ਲਈ ਮੈਂ ਅਕਾਸ਼ ਨੂੰ ਕਾਂਬਾ ਲਾਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਵਿੱਚ।</verse>
				<verse number="14">ਤਾਂ ਐਉਂ ਹੋਵੇਗਾ ਕਿ ਭੁੱਲੀ ਹਰਨੀ ਵਾਂਙੁ, ਅਤੇ ਭੇਡ ਜਿਹ ਦਾ ਪਾਲੀ ਨਹੀਂ, ਹਰ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਰ ਹਰ ਮਨੁੱਖ ਆਪਣੇ ਦੇਸ ਨੂੰ ਭੱਜੇਗਾ</verse>
				<verse number="15">ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜਿਆ ਜਾਵੇ ਤਲਵਾਰ ਨਾਲ ਡਿੱਗੇਗਾ।</verse>
				<verse number="16">ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਤੀਵੀਆਂ ਬੇਪਤ ਕੀਤੀਆਂ ਜਾਣਗੀਆਂ।।</verse>
				<verse number="17">ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।</verse>
				<verse number="18">ਉਨ੍ਹਾਂ ਦੇ ਧਣੁਖ ਜੁਆਨਾਂ ਦੇ ਕੁਤਰੇ ਕਰਨਗੇ, ਓਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।</verse>
				<verse number="19">ਬਾਬਲ ਜੋ ਪਾਤਸ਼ਾਹੀਆਂ ਦੀ ਸਜ਼ਾਵਟ, ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।</verse>
				<verse number="20">ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।</verse>
				<verse number="21">ਪਰ ਉਜਾੜ ਦੇ ਦਰਿੰਦੇ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਭੌਂਕਣ ਵਾਲਿਆਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਬਣ ਬੱਕਰੇ ਉੱਥੇ ਨੱਚਣਗੇ।</verse>
				<verse number="22">ਬਿੱਜੂ ਉਨ੍ਹਾਂ ਦੇ ਖੋਲਿਆਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹੱਲਾਂ ਵਿੱਚ ਹਵਾਉਂਕਣਗੇ। ਉਹ ਦਾ ਸਮਾ ਨੇੜੇ ਆ ਗਿਆ, ਉਹ ਦੇ ਦਿਨ ਲੰਮੇ ਨਾ ਹੋਣਗੇ।।</verse>
			</chapter>
			<chapter number="14">
				<verse number="1">ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਓਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ</verse>
				<verse number="2">ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪੁਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਗੋੱਲੇ ਅਰ ਗੋੱਲੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਓਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਓਹ ਕੈਦੀ ਸਨ, ਅਤੇ ਆਪਣੇ ਦੁਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।।</verse>
				<verse number="3">ਤਾਂ ਐਉਂ ਹੋਵੇਗਾ ਕਿ ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਖੇਚਲ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਹ ਦੇ ਨਾਲ ਤੈਥੋਂ ਟਹਿਲ ਕਰਾਈ ਗਈ ਤੈਨੂੰ ਅਰਮਾਨ ਦੇਵੇ</verse>
				<verse number="4">ਤਾਂ ਤੂੰ ਬਾਬਲ ਦੇ ਪਾਤਸ਼ਾਹ ਦੇ ਵਿਰੁੱਧ ਏਹ ਬੋਲੀ ਮਾਰੀਂ ਅਤੇ ਆਖੀਂ, - ਦੁਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਅਸਥਾਨ ਕਿਵੇਂ ਨਖੁੱਟ ਗਿਆ!</verse>
				<verse number="5">ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਰਾਜ-ਡੰਡਾ ਭੰਨ ਸੁੱਟਿਆ,</verse>
				<verse number="6">ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਤੇ ਬਿਨਾ ਰੋਕ ਟੋਕ ਸਤਾਉਂਦਾ ਸੀ।</verse>
				<verse number="7">ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਓਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।</verse>
				<verse number="8">ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦ ਤੋਂ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।</verse>
				<verse number="9">ਹੇਠੋਂ ਪਤਾਲ ਤੇਰੇ ਲਈ ਹਿਲ ਪਿਆ ਹੈ, ਭਈ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਭੂਤਨਿਆਂ ਨੂੰ, ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਚੁੱਕ ਦਿੱਤਾ ਹੈ।</verse>
				<verse number="10">ਓਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਙੁ ਮਾਂਦਾ ਕੀਤਾ ਗਿਆ ਹੈਂ! ਤੂੰ ਸਾਡੇ ਵਾਂਙੁ ਹੋ ਗਿਆ ਹੈ!</verse>
				<verse number="11">ਤੇਰੀ ਭੜਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਕੱਜਣ ਹਨ।।</verse>
				<verse number="12">ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜਰ ਦੇ ਪੁੱਤ੍ਰ! ਤੂੰ ਕਿਵੇਂ ਧਰਤੀ ਤੀਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!</verse>
				<verse number="13">ਤੈਂ ਆਪਣੇ ਦਿਲ ਵਿੱਚ ਆਖਿਆ ਭਈ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਧਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ, ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।</verse>
				<verse number="14">ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!</verse>
				<verse number="15">ਪਰ ਤੂੰ ਪਤਾਲ ਤੀਕ, ਸਗੋਂ ਟੋਏ ਦੀ ਡੁੰਘਿਆਈ ਤੀਕ ਹੇਠਾਂ ਲਾਹਿਆ ਜਾਵੇਂਗਾ।</verse>
				<verse number="16">ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਓਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਏਹ ਉਹ ਮਨੁੱਖ ਹੈ ਜਿਹ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਪਾਤਸ਼ਾਹੀਆਂ ਹਿਲਾ ਦਿੱਤੀਆਂ?</verse>
				<verse number="17">ਜਿਨ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਨ ਆਪਣੇ ਅਸ਼ੀਰਾਂ ਨੂੰ ਘਰੀਂ ਨਾ ਜਾਣ ਦਿੱਤਾ?</verse>
				<verse number="18">ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।</verse>
				<verse number="19">ਪਰ ਤੂੰ ਘਿਣਾਉਣੀ ਟਹਿਣੀ ਵਾਂਙੁ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੈਂ ਵੱਢਿਆਂ ਹੋਇਆਂ ਨੂੰ ਪਹਿਨਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਙੁ ਜਿਹੜੀ ਮਿੱਧੀ ਗਈ ਹੋਵੇ।</verse>
				<verse number="20">ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।</verse>
				<verse number="21">ਉਨ੍ਹਾਂ ਦੇ ਪੇਵਾਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤ੍ਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਮਤੇ ਓਹ ਉੱਠ ਕੇ ਦੇਸ ਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ।।</verse>
				<verse number="22">ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਉਂ ਅਰ ਬਕੀਆ, ਉਹ ਦੇ ਪੁੱਤ੍ਰ ਪੋਤ੍ਰੇ ਨਸ਼ਟ ਕਰ ਦਿਆਂਗਾ, ਏਹ ਯਹੋਵਾਹ ਦਾ ਵਾਕ ਹੈ।</verse>
				<verse number="23">ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੰਝੂ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।</verse>
				<verse number="24">ਸੈਨਾਂ ਦੇ ਯਹੋਵਾਹ ਨੇ ਸੌਂਹ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਮਤਾ ਮਤਾਇਆ, ਤਿਵੇਂ ਉਹ ਕਾਇਮ ਰਹੇਗਾ,</verse>
				<verse number="25">ਭਈ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਫੰਡ ਸੁੱਟਾਂਗਾ, ਅਤੇ ਆਪਣੇ ਪਹਾੜ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲ ਓਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਓਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।</verse>
				<verse number="26">ਏਹ ਉਹ ਮਤਾ ਹੈ ਜਿਹੜਾ ਸਾਰੀ ਧਰਤੀ ਉੱਤੇ ਮਿਥਿਆ ਹੋਇਆ ਹੈ, ਅਤੇ ਏਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।</verse>
				<verse number="27">ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?।।</verse>
				<verse number="28">ਆਹਾਜ਼ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਇਹ ਅੰਗਮ ਵਾਕ ਹੋਇਆ, -</verse>
				<verse number="29">ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।</verse>
				<verse number="30">ਤਾਂ ਗਰੀਬਾਂ ਦੇ ਜੇਠੇ ਖਾਣਗੇ, ਅਤੇ ਕੰਗਾਲ ਚੈਨ ਨਾਲ ਲੇਟਣਗੇ, ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰਾ ਬਕੀਆ ਵੱਢਿਆ ਜਾਵੇਗਾ।</verse>
				<verse number="31">ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇਹ! ਹੇ ਫਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾਹ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਪਾਲਾਂ ਵਿੱਚ ਕੋਈ ਢਿੱਲਾ ਮੱਠਾ ਨਹੀਂ।</verse>
				<verse number="32">ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਲੋਕਾਂ ਦੇ ਦੁਖਿਆਰੇ ਪਨਾਹ ਲੈਣਗੇ।।</verse>
			</chapter>
			<chapter number="15">
				<verse number="1">ਮੋਆਬ ਲਈ ਅਗੰਮ ਵਾਕ, - ਮੋਆਬ ਦਾ ਆਰ ਰਾਤ ਵਿੱਚ ਹੀ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਵੀ ਰਾਤ ਵਿੱਚ ਹੀ ਬਰਬਾਦ ਅਤੇ ਵਿਰਾਨ ਕੀਤਾ ਗਿਆ।</verse>
				<verse number="2">	ਉਹ ਮੰਦਰ ਨੂੰ ਅਤੇ ਦੀਬੋਨ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਉੱਤੇ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹ ਦਾ ਹਰੇਕ ਸਿਰ ਰੋਡਾ ਹੈ, ਹਰੇਕ ਦਾੜ੍ਹੀ ਮੁੰਨੀ ਹੋਈ ਹੈ।</verse>
				<verse number="3">ਉਹ ਦੀਆਂ ਗਲੀਆਂ ਵਿੱਚ ਓਹ ਤੱਪੜ ਪਾਉਂਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ ਰੋ ਕੇ ਧਾਹਾਂ ਮਾਰਦਾ ਹੈ।</verse>
				<verse number="4">ਹਸ਼ਬੋਨ ਅਤੇ ਅਲਾਲੇਹ ਚਿੱਲਾਉਂਦੇ ਹਨ, ਯਹਸ ਤੀਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਏਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।</verse>
				<verse number="5">ਮੇਰਾ ਦਿਲ ਮੋਆਬ ਲਈ ਚਿੱਲਾਉਂਦਾ ਹੈ, ਉਹ ਦੇ ਭਗੌੜੇ ਸੋਆਰ ਤੀਕ, ਅਗਲਥ-ਸ਼ਲੀਸ਼ੀਯਾਹ ਤੀਕ ਭੱਜੇ ਜਾਂਦੇ ਹਨ, ਓਹ ਤਾਂ ਲੂਹੀਥ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਓਹ ਤਾਂ ਹੋਰੋਨਇਮ ਦੇ ਰਾਹ ਉੱਤੇ, ਨਸ਼ਟ ਹੋਣ ਦੀ ਚਿੱਲਾਹਟ ਮਚਾ ਰਹੇ ਹਨ।</verse>
				<verse number="6">ਨਿਮਰੀਮ ਦੇ ਪਾਣੀ ਤਾ ਵਿਰਾਨ ਹੋ ਗਏ, ਚਾਰਾ ਸੁੱਕ ਗਿਆ ਹਰਾ ਘਾਹ ਮੁੱਕ ਗਿਆ, ਹਰਿਆਈ ਹੈ ਨਹੀਂ।</verse>
				<verse number="7">ਏਸ ਲਈ ਕਮਾਈ ਦੀ ਵਾਫ਼ਰੀ, ਨਾਲੇ ਆਪਣਾ ਰੱਖਿਆ ਰਖਾਇਆ, ਓਹ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਲੈ ਜਾਣਗੇ।</verse>
				<verse number="8">ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੀਕ ਗੁੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੀਕ, ਅਤੇ ਉਹ ਦੀਆਂ ਧਾਹਾਂ ਬਏਰ-ਏਲੀਮ ਤੀਕ ਪੁੱਜਦੀਆਂ ਹਨ।</verse>
				<verse number="9">ਦੀਮੋਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਮੈਂ ਤਾਂ ਦੀਮੋਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਜਮੀਨ ਦੇ ਬਕੀਏ ਉੱਤੇ ਬਬਰ ਸ਼ੇਰ।।</verse>
			</chapter>
			<chapter number="16">
				<verse number="1">ਦੇਸ ਦੇ ਹਾਕਮ ਲਈ ਸਿਲਾ ਤੋਂ ਉਜਾੜ ਥਾਣੀ ਸੀਯੋਨ ਦੀ ਧੀ ਦੇ ਪਰਬਤ ਨੂੰ ਲੇਲੇ ਘੱਲੇ।</verse>
				<verse number="2">ਜਿਵੇਂ ਅਵਾਰਾ ਪੰਛੀ ਅਤੇ ਘੁੱਸੇ ਹੋਏ ਬੋਟ ਹਨ, ਸੋ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।</verse>
				<verse number="3">ਸਲਾਹ ਦਿਓ, ਇਨਸਾਫ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਙੁ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜਾ।</verse>
				<verse number="4">ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਬਰਬਾਦੀ ਖਤਮ ਹੋ ਗਈ, ਮਿੱਧਣ ਵਾਲੇ ਦੇਸੋਂ ਬੱਸ ਹੋਏ,</verse>
				<verse number="5">ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਹੋ ਜਾਵੇਗਾ, ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਨਿਆਉਂ ਕਰ ਕੇ ਇਨਸਾਫ਼ ਚਾਹੇਗਾ, ਅਤੇ ਧਰਮ ਵਿੱਚ ਕਾਹਲਾ ਹੋਵੇਗਾ।।</verse>
				<verse number="6">ਅਸਾਂ ਮੋਆਬ ਦਾ ਹੰਕਾਰ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਉਹ ਦਾ ਘੁਮੰਡ ਅਤੇ ਉਹ ਦਾ ਹੰਕਾਰ, ਉਹ ਦੀ ਤੁੰਦੀ, - ਉਹ ਦੀਆਂ ਗੱਪਾਂ ਕੁਝ ਵੀ ਨਹੀਂ।।</verse>
				<verse number="7">ਏਸ ਲਈ ਮੋਆਬ ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਸਥ ਦੀ ਸੌਗੀ ਦੀਆਂ ਪਿੰਨੀਆ ਲਈ ਤੁਸੀਂ ਅੱਤ ਭੰਨੇ ਜਾ ਕੇ ਹੋਵੋਗੇ।</verse>
				<verse number="8">ਹਸ਼ਬੋਨ ਦੀਆਂ ਪੈਲੀਆਂ, ਸਿਬਮਾਹ ਦੀਆਂ ਬੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਓਹ ਯਾਜ਼ੇਰ ਤੀਕ ਅੱਪੜੀਆਂ, ਓਹ ਉਜਾੜ ਵਿੱਚ ਫੈਲਰ ਗਈਆਂ, ਓਹ ਸਮੁੰਦਰੋਂ ਲੰਘ ਗਈਆਂ</verse>
				<verse number="9">ਏਸ ਲਈ ਮੈਂ ਯਾਜ਼ੇਰ ਦੇ ਰੋਣ ਵਿੱਚ, ਸਿਬਮਾਹ ਦੀ ਬੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਅੰਝੂਆਂ ਨਾਲ ਭੇਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੁੱਲੜ ਪੈ ਗਿਆ,</verse>
				<verse number="10">ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗਾਂ ਵਿੱਚ ਨਾ ਜੈਕਾਰੇ ਨਾ ਲਲਕਾਰੇ ਹੋਣਗੇ, ਕੋਈ ਲਤਾੜਨ ਵਾਲਾ ਚੁਬੱਚਿਆਂ ਵਿੱਚ ਰਸ ਨਹੀਂ ਲੜਾਤੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।</verse>
				<verse number="11">ਏਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਙੁ ਗੱਜਦਾ ਹੈ, ਅਤੇ ਮੇਰਾ ਦਿਲ ਕੀਰ-ਹਾਰਸ ਲਈ ਵੀ।</verse>
				<verse number="12">ਐਉਂ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਅਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤ੍ਰ ਅਸਥਾਨ ਨੂੰ ਆਵੇਗਾ, ਪਰ ਉਹ ਪਰਬਲ ਨਾ ਹੋਵੇਗਾ।।</verse>
				<verse number="13">ਏਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ</verse>
				<verse number="14">ਪਰ ਹੁਣ ਯਹੋਵਾਹ ਐਉਂ ਬੋਲਦਾ ਹੈ ਕਿ ਤਿੰਨਾਂ ਵਰਿਹਾਂ ਦੇ ਵਿੱਚ ਮਜਦੂਰ ਦਿਆਂ ਵਰਿਹਾਂ ਵਾਂਙੁ ਮੋਆਬ ਦਾ ਪਰਤਾਪ ਉਹ ਦੀ ਸਾਰੀ ਵੱਡੀ ਭੀੜ ਸਣੇ ਤੁੱਛ ਕੀਤਾ ਜਾਵੇਗਾ ਅਤੇ ਬਕੀਆ ਬਹੁਤ ਥੋੜਾ ਅਤੇ ਨਿਕੰਮਾ ਹੋਵੇਗਾ।।</verse>
			</chapter>
			<chapter number="17">
				<verse number="1">ਦੰਮਿਸਕ ਲਈ ਅਗੰਮ ਵਾਕ, - ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਥੇਹ ਹੋ ਜਾਵੇਗਾ।</verse>
				<verse number="2">ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਓਹ ਇੱਜੜਾ ਲਈ ਹੋਣਗੇ, ਅਤੇ ਓਹ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।</verse>
				<verse number="3">ਇਫ਼ਰਾਈਮ ਵਿੱਚੋਂ ਗੜ੍ਹ, ਦੰਮਿਸਕ ਵਿੱਚੋਂ ਰਾਜ, ਅਤੇ ਅਰਾਮ ਦਾ ਬਕੀਆ ਮੁੱਕ ਜਾਣਗੇ, ਓਹ ਇਸਰਾਏਲੀਆਂ ਦੇ ਪਰਤਾਪ ਵਾਂਙੁ ਹੋਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।</verse>
				<verse number="4">ਓਸ ਦਿਨ ਐਉਂ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦੇ ਸਰੀਰ ਦੀ ਮੁਟਿਆਈ ਪਤਲੀ ਪੈ ਜਾਵੇਗੀ</verse>
				<verse number="5">ਅਤੇ ਐਉਂ ਹੋ ਜਾਵੇਗਾ ਜਿਵੇਂ ਕੋਈ ਵਾਢਾ ਆਪਣੀ ਖੜੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦੀ ਬਾਂਹ ਸਿੱਟੇ ਤੋਂੜਦੀ ਹੋਵੇ, ਅਤੇ ਐਉਂ ਜਿਵੇਂ ਕੋਈ ਰਫਾਈਮ ਦੀ ਦੂਣ ਵਿੱਚ ਸਿਲਾ ਚੁਗਦਾ ਹੋਵੇ।</verse>
				<verse number="6">ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ ਪੰਜ ਫਲਦਾਰ ਬਿਰਛ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।।</verse>
				<verse number="7">ਓਸ ਦਿਨ ਆਦਮੀ ਆਪਣੇ ਕਰਤਾਰ ਵੱਲ ਗੌਹ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਵੇਖਣਗੀਆਂ।</verse>
				<verse number="8">ਓਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਹ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰ ਟੁੰਡਾ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।।</verse>
				<verse number="9">ਓਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਬਣ ਦੇ ਅਤੇ ਉਸ ਟੀਸੀ ਦੇ ਵੱਡੇ ਹੋਏ ਥਾਵਾਂ ਵਾਂਙੁ ਹੋਣਗੇ, ਜਿਹੜੇ ਇਸਰਾਏਲ ਦੇ ਅੱਗੇ ਛੱਡੇ ਗਏ, ਸੋ ਵਿਰਾਨੀ ਹੋਵੇਗੀ।।</verse>
				<verse number="10">ਤੈਂ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚਟਾਨ ਨੂੰ ਚੇਤੇ ਨਾ ਰੱਖਿਆ, ਸੋ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਓਪਰੇ ਦੀ ਦਾਬ ਨੂੰ ਦੱਬੇਂ,</verse>
				<verse number="11">ਭਾਵੇਂ ਤੂੰ ਲਾਉਣ ਦੇ ਦਿਨ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਰ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ ।।</verse>
				<verse number="12">ਅਹਾ! ਬਹੁਤ ਸਾਰੇ ਲੋਕਾਂ ਦੀ ਗੱਜ, ਸਮੁੰਦਰਾਂ ਦੀਆਂ ਗੱਜਾਂ ਵਾਂਙੁ ਓਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲਾ! ਓਹ ਹੜ੍ਹਾਂ ਦੇ ਰੌਲੇ ਵਾਂਙੁ ਰੌਲਾਂ ਪਾਉਂਦੇ ਹਨ।</verse>
				<verse number="13">ਉੱਮਤਾਂ ਬਹੁਤੇ ਪਾਣੀਆਂ ਦੇ ਰੌਲੇ ਵਾਂਙੁ ਰੌਲਾ ਪਾਉਂਦੀਆ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਓਹ ਦੂਰ ਦੂਰ ਨੱਠ ਜਾਣਗੀਆਂ। ਜਿਵੇਂ ਪਹਾੜਾਂ ਦਾ ਭੋਹ ਪੌਣ ਅੱਗੋਂ, ਜਿਵੇਂ ਵਾਵਰੋਲੇ ਦੀ ਧੂੜ ਝੱਖੜ ਝੋਲੇ ਅੱਗੋਂ, ਓਹ ਭਜਾਏ ਜਾਣਗੇ।</verse>
				<verse number="14">ਸ਼ਾਮਾਂ ਦੇ ਵੇਲੇ, ਵੇਖੋ ਭੈਜਲ! ਸਵੇਰ ਤੋਂ ਪਹਿਲਾਂ ਓਹ ਹਨ ਹੀ ਨਹੀਂ, - ਏਹ ਸਾਡੇ ਮੁੱਠਣ ਵਾਲਿਆਂ ਦਾ ਹਿੱਸਾ, ਅਤੇ ਸਾਡੇ ਲੁੱਟਣ ਵਾਲਿਆਂ ਦਾ ਭਾਗ ਹੈ।।</verse>
			</chapter>
			<chapter number="18">
				<verse number="1">ਅਹਾ! ਭੀਂ ਭੀਂ ਕਰਨ ਵਾਲੇ ਪਰਾਂ ਦੇ ਦੇਸ, ਜਿਹੜਾ ਕੂਸ਼ ਦੀਆਂ ਨਦੀਆਂ ਦੇ ਪਾਰ ਹੈ,</verse>
				<verse number="2">ਜਿਹੜਾ ਰਾਜ ਦੂਤਾਂ ਨੂੰ ਸਮੁੰਦਰ ਥਾਣੀ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਘੱਲਦਾ ਹੈ। ਹੇ ਕਾਹਲੇ ਦੂਤੋਂ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਚਮਕੀਲੇ ਹਨ, ਉਨ੍ਹਾਂ ਲੋਕਾਂ ਵੱਲ ਜਿਹੜੇ ਦੂਰ ਨੇੜੇ ਭਿਆਣਕ ਹਨ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਹ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।</verse>
				<verse number="3">ਹੇ ਜਗਤ ਦੇ ਸਾਰੇ ਵਾਸਿਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜਾ ਕੀਤਾ ਜਾਵੇ, ਤਾਂ ਵੇਖੋ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ!।।</verse>
				<verse number="4">ਯਹੋਵਾਹ ਨੇ ਮੈਨੂੰ ਇਉਂ ਆਖਿਆ ਹੈ, ਜਿਵੇਂ ਧੁੱਪ ਵਿੱਚ ਤੇਜ ਗਰਮੀ, ਜਿਵੇਂ ਵਾਢੀ ਦੀ ਗਰਮੀ ਵਿੱਚ ਤ੍ਰੇਲ ਦਾ ਬੱਦਲ, ਮੈਂ ਸ਼ਾਤੀਂ ਨਾਲ ਆਪਣੇ ਭਵਨ ਵਿੱਚ ਝਾਕਾਂਗਾ,</verse>
				<verse number="5">ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂਰ ਬਣ ਗਏ, ਉਹ ਲਾਗਰਾਂ ਨੂੰ ਦਾਤਾਂ ਨਾਲ ਕੱਟ ਦੇਵੇਗਾ, ਅਤੇ ਖਿਲਰੀਆਂ ਟਹਿਣੀਆਂ ਨੂੰ ਵੱਢ ਕੇ ਇੱਕ ਪਾਸੇ ਕਰ ਦੇਵੇਗਾ,</verse>
				<verse number="6">ਓਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।।</verse>
				<verse number="7">ਓਸ ਵੇਲੇ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਰ ਚਮਕੀਲੇ ਹਨ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਦੂਰ ਨੇੜੇ ਭਿਆਣਕ ਹਨ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਹ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਅਸਥਾਨ ਨੂੰ, ਸੀਯੋਨ ਦੇ ਪਰਬਤ ਨੂੰ ਲਿਆਂਦਾ ਜਾਵੇਗਾ।।</verse>
			</chapter>
			<chapter number="19">
				<verse number="1">ਮਿਸਰ ਲਈ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋਕੇ ਮਿਸਰ ਨੂੰ ਲਗਾ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਵਿੱਚੋ ਵਿੱਚ ਢਲ ਜਾਵੇਗਾ।</verse>
				<verse number="2">ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਓਹ ਲੜਨਗੇ, ਹਰ ਮਨੁੱਖ ਆਪਣੇ ਭਰਾ ਨਾਲ, ਅਤੇ ਹਰ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ, ਪਾਤਸ਼ਾਹੀ ਪਾਤਸ਼ਾਹੀ ਨਾਲ।</verse>
				<verse number="3">ਮਿਸਰੀਆਂ ਦੀ ਰੂਹ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀ ਜੁਗਤੀ ਨੂੰ ਝੱਫ ਲਵਾਂਗਾ, ਅਤੇ ਓਹ ਬੁੱਤਾਂ ਤੋਂ ਪੁੱਛ ਗਿੱਛ ਕਰਨਗੇ, ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।।</verse>
				<verse number="4">ਮੈਂ ਮਿਸਰੀਆਂ ਨੂੰ ਕਰੜੇ ਮਾਲਕਾਂ ਦੇ ਵੱਸ ਪਾਵਾਂਗਾ, ਅਤੇ ਇੱਕ ਡਾਢਾ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="5">ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਰ ਖਾਲੀ ਹੋ ਜਾਵੇਗਾ,</verse>
				<verse number="6">ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ ਜਾਣਗੇ।</verse>
				<verse number="7">ਨੀਲ ਦਰਿਆ ਉੱਤੇ, ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਉੱਤੇ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।</verse>
				<verse number="8">ਮਾਛੀ ਹਮਸੋਸ ਕਰਨਗੇ, ਓਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ ਰੋਣਗੇ, ਅਤੇ ਓਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।</verse>
				<verse number="9">ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲੇ ਲਾਜ ਖਾਣਗੇ।</verse>
				<verse number="10">ਦੇਸ ਦੇ ਸੰਭਾਲੂ ਭੰਨੇ ਜਾਣਗੇ, ਅਤੇ ਸਾਰੇ ਮਜੂਰ ਪ੍ਰਾਣਾਂ ਤੋਂ ਔਖੇ ਹੋਣਗੇ।।</verse>
				<verse number="11">ਸੋਆਨ ਦੇ ਸਰਦਾਰ ਉੱਕੇ ਹੀ ਮੂਰਖ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤ੍ਰ ਹਾਂ, ਪਰਾਚੀਨ ਦੇ ਰਾਜਿਆਂ ਦੀ ਅੰਸ ਹਾਂ?</verse>
				<verse number="12">ਹੁਣ ਤੇਰੇ ਸਿਆਣੇ ਕਿੱਥੇ ਹਨ? ਓਹ ਤੈਨੂੰ ਦੱਸਣ ਅਤੇ ਓਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ।</verse>
				<verse number="13">ਸੋਆਨ ਦੇ ਸਰਦਾਰ ਪਗਲੇ ਹੋ ਗਏ, ਨੋਫ ਦੇ ਸਰਦਾਰ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।</verse>
				<verse number="14">ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਾਉਂਦਾ ਹੈ।</verse>
				<verse number="15">ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਯਾ ਪੂਛ, ਖਜੂਰ ਦੀ ਟਹਿਣੀ ਯਾ ਕਾਨਾ ਕਰ ਸੱਕੇ।।</verse>
				<verse number="16">ਓਸ ਦਿਨ ਮਿਸਰੀ ਤੀਵੀਆਂ ਵਾਂਙੁ ਹੋਣਗੇ ਅਤੇ ਓਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣੋਂ ਜਿਹੜਾ ਉਹ ਓਹਨਾਂ ਦੇ ਉੱਤੇ ਹਿਲਾਉਂਦਾ ਹੈ ਡਰਨਗੇ ਤੇ ਕੰਬਣਗੇ</verse>
				<verse number="17">ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਹਰੇਕ ਜਿਹ ਨੂੰ ਏਹ ਦੀ ਗੱਲ ਆਖੀ ਜਾਵੇ ਸੈਨਾਂ ਦੇ ਯਹੋਵਾਹ ਦੇ ਪਰੋਜਨ ਦੇ ਕਾਰਨ ਜਿਹੜਾ ਉਹ ਨੇ ਉਨ੍ਹਾਂ ਦੇ ਵਿਰੁੱਧ ਠਾਣਿਆ ਹੈ ਡਰੇਗਾ।।</verse>
				<verse number="18">ਓਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸੌਂਹ ਖਾਣਗੇ। ਇੱਕ \ਨਾਸ਼ ਨਗਰ\ ਅਖਵਾਏਗਾ।।</verse>
				<verse number="19">ਓਸ ਦਿਨ ਮਿਸਰ ਦੇਸ ਦੇ ਵਿੱਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ</verse>
				<verse number="20">ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਓਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਊ, ਇੱਕ ਮਹਾ ਪੁਰਸ਼ ਘੱਲੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ</verse>
				<verse number="21">ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਸੋ ਓਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਓਹ ਬਲੀਆਂ ਅਰ ਭੇਟਾਂ ਨਾਲ ਉਪਾਸਨਾ ਕਰਨਗੇ ਅਤੇ ਯਹੋਵਾਹ ਲਈ ਓਹ ਸੁੱਖਣਾਂ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ</verse>
				<verse number="22">ਅਤੇ ਯਹੋਵਾਹ ਮਿਸਰ ਨੂੰ ਮਾਰੇਗਾ, ਨਾਲੇ ਮਾਰੇਗਾ ਨਾਲੇ ਚੰਗਾ ਕਰੇਗਾ ਅਤੇ ਓਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਓਹਨਾਂ ਦੀ ਦੁਹਾਈ ਮੰਨੇਗਾ ਅਤੇ ਓਹਨਾਂ ਨੂੰ ਚੰਗਾ ਕਰੇਗਾ।।</verse>
				<verse number="23">ਓਸ ਦਿਨ ਇੱਕ ਸੜਕ ਮਿਸਰ ਤੋਂ ਅੱਸ਼ੂਰ ਤੀਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਭਗਤੀ ਕਰਨਗੇ</verse>
				<verse number="24">ਓਸ ਦਿਨ ਇਸਰਾਏਲ ਮਿਸਰ ਨਾਲ ਅਰ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ</verse>
				<verse number="25">ਜਿੰਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਏਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮੀਰਾਸ ਮੁਬਾਰਕ ਹੋਵੇ।।</verse>
			</chapter>
			<chapter number="20">
				<verse number="1">ਜਿਸ ਵਰ੍ਹੇ ਸੈਨਾ ਪਤੀ ਅਸ਼ਦੋਦ ਨੂੰ ਆਇਆ ਜਦ ਅੱਸ਼ੂਰ ਦੇ ਪਾਤਸ਼ਾਹ ਸਰਗੋਨ ਨੇ ਉਹ ਨੂੰ ਘੱਲਿਆ ਅਤੇ ਉਹ ਅਸ਼ਦੋਦ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ</verse>
				<verse number="2">ਓਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤ੍ਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾਹ, ਟਾਟ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇਹ। ਤਾਂ ਓਸ ਉਵੇਂ ਹੀ ਕੀਤਾ ਅਤੇ ਉਹ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ</verse>
				<verse number="3">ਅਤੇ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਵਰਹੇ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ ਭਈ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਰ ਅਚੰਭਾ ਹੋਵੇ</verse>
				<verse number="4">ਤਿਵੇਂ ਅੱਸ਼ੂਰ ਦਾ ਪਾਤਸ਼ਾਹ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਅਸੀਰਾਂ ਨੂੰ ਲੈ ਜਾਵੇਗਾ, ਜੁਆਨ ਤੇ ਬੁੱਢੇ, ਨੰਗੇ ਧੜੰਗੇ ਤੇ ਨੰਗੀਂ ਪੈਰੀਂ ਅਤੇ ਨੰਗੇ ਚਿੱਤੜ ਮਿਸਰੀਆਂ ਦੀ ਸ਼ਰਮਿੰਦਗੀ ਲਈ</verse>
				<verse number="5">ਤਾਂ ਓਹ ਕੂਸ਼ ਆਪਣੇ ਭਰੋਸੇ ਦੇ ਕਾਰਨ ਅਤੇ ਮਿਸਰ ਆਪਣੇ ਪਲਾਲ ਦੇ ਕਾਰਨ ਘਾਬਰਨਗੇ ਅਤੇ ਲੱਜਿਆਵਾਨ ਹੋਣਗੇ</verse>
				<verse number="6">ਓਸ ਦਿਨ ਇਸ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਸਾਡੀ ਆਸ ਦਾ ਏਹ ਹਾਲ ਹੈ, ਜਿੱਧਰ ਅਸੀਂ ਸਹਾਇਤਾ ਲਈ ਨੱਸੇ ਭਈ ਅੱਸ਼ੂਰ ਦੇ ਪਾਤਸ਼ਾਹ ਦੇ ਅੱਗੋਂ ਅਸੀਂ ਛੁਡਾਏ ਜਾਈਏ! ਹੁਣ ਅਸੀਂ ਕਿਵੇਂ ਬਚੀਏ?।।</verse>
			</chapter>
			<chapter number="21">
				<verse number="1">ਸਮੁੰਦਰ ਦੀ ਉਜਾੜ ਲਈ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਹ ਉਜਾੜ ਤੋਂ, ਇੱਕ ਡਰਾਉਣੀ ਧਰਤੀ ਤੋਂ ਆਉਂਦਾ ਹੈ।</verse>
				<verse number="2">ਇੱਕ ਔਖਾ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹ! ਹੇ ਮਾਦਈ, ਘੇਰ ਲੈ! ਮੈਂ ਉਹ ਦਾ ਸਾਰਾ ਹੂੰਗਾ ਮੁਕਾ ਦਿੰਦਾ ਹਾਂ।</verse>
				<verse number="3">ਏਸ ਲਈ ਮੇਰਾ ਲੱਕ ਤੜਫਾਟ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾ ਵਾਂਙੁ, ਪੀੜਾਂ ਨੇ ਮੈਨੂੰ ਫੜ ਲਿਆ, ਮੈਂ ਝੁਕਾਇਆ ਗਿਆ ਸੋ ਮੈਂ ਸੁਣ ਨਹੀਂ ਸੱਕਦਾ, ਮੈਂ ਘਬਰਾਇਆ ਗਿਆ ਸੋ ਮੈਂ ਵੇਖ ਨਹੀਂ ਸੱਕਦਾ।</verse>
				<verse number="4">ਮੇਰਾ ਦਿਲ ਧੜਕਦਾ ਹੈ, ਕੰਬਣੀ ਮੈਨੂੰ ਆ ਦੱਬਿਆ, ਸੰਝ ਜਿਹ ਨੂੰ ਮੈਂ ਲੋਚਦਾ ਸਾਂ ਮੇਰੇ ਲਈ ਕਾਂਬਾ ਬਣ ਗਈ।</verse>
				<verse number="5">ਓਹ ਮੇਜ਼ ਲਾਉਂਦੇ ਹਨ, ਓਹ ਦਰੀਆਂ ਵਿਛਾਉਂਦੇ ਹਨ, ਓਹ ਖਾਂਦੇ ਪੀਂਦੇ ਹਨ। ਹੇ ਸਰਦਾਰੋ, ਉੱਠੋ! ਢਾਲਾਂ ਨੂੰ ਤੇਲ ਮਲੋ!।।</verse>
				<verse number="6">ਐਉਂ ਤਾਂ ਪ੍ਰਭੁ ਨੇ ਮੈਨੂੰ ਆਖਿਆ ਹੈ, ਜਾਹ, ਰਾਖਾ ਖੜਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।</verse>
				<verse number="7">ਜਦ ਉਹ ਅਸਵਾਰ, ਘੋੜ ਚੜ੍ਹਿਆ ਜੇ ਜੋੜੇ, ਖੋਤਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਹ ਨਾਲ ਗੌਹ ਕਰੇ!</verse>
				<verse number="8">ਉਹ ਨੇ ਸ਼ੇਰ ਬਬਰ ਵਾਂਙੁ ਪੁਕਾਰਿਆ, ਹੇ ਪ੍ਰਭੁ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖਲੋਤਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।</verse>
				<verse number="9">ਏਹ ਵੇਖੋ! ਅਸਵਾਰ, ਘੋੜ ਚੜ੍ਹਿਆ ਦੇ ਜੋੜੇ ਲਗੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਏਂ ਭੱਜੀਆਂ ਪਈਆਂ ਹਨ।।</verse>
				<verse number="10">ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦਿੱਸ ਦਿੱਤਾ।।</verse>
				<verse number="11">ਦੂਮਾਹ ਲਈ ਅਗੰਮ ਵਾਕ, - ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖਬਰ ਹੈ? ਹੇ ਰਾਖੇ, ਰਾਤ ਕੀ ਖਬਰ ਹੈ?</verse>
				<verse number="12">ਰਾਖੇ ਨੇ ਆਖਿਆ, ਫ਼ਜਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜਕੇ ਆਓ।।</verse>
				<verse number="13">ਅਰਬ ਲਈ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਿਲਿਓ, ਤੁਸੀਂ ਅਰਬ ਦੇ ਬਣ ਵਿੱਚ ਟਿੱਕੋ।</verse>
				<verse number="14">ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਮਿਲਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,</verse>
				<verse number="15">ਕਿਉਂ ਜੋ ਓਹ ਤਲਵਾਰ ਤੋਂ, ਸੂਤੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁਖ ਤੋਂ, ਜੁੱਧ ਦੇ ਘਮਸਾਣ ਤੋਂ ਭੱਜੇ ਹਨ।</verse>
				<verse number="16">ਪ੍ਰਭੁ ਨੇ ਤਾਂ ਮੈਨੂੰ ਐਉਂ ਆਖਿਆ, ਮਜੂਰ ਦੇ ਵਰਿਹਾਂ ਦੇ ਅਨੁਸਾਰ ਇੱਕ ਵਰਹੇ ਦੇ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।</verse>
				<verse number="17">ਕੇਦਾਰੀਆਂ ਦੇ ਸੂਰਮੇ ਤੀਰ ਅੰਦਾਜ਼ਾਂ ਦਾ ਬਕੀਆ ਥੋੜਾ ਰਹਿ ਜਾਵੇਗਾ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਹੀ ਬੋਲਿਆ ਹੈ।।</verse>
			</chapter>
			<chapter number="22">
				<verse number="1">ਦਰਸ਼ਣ ਵਾਲੀ ਦੂਣ ਲਈ ਅਗੰਮ ਵਾਕ, - ਫੇਰ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?</verse>
				<verse number="2">ਹੇ ਸ਼ੇਰ ਦੇ ਭਰੇ ਏ ਰੌਲੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!</verse>
				<verse number="3">ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਓਹ ਤੀਰ ਅੰਦਾਜਾਂ ਤੋਂ ਫੜੇ ਗਏ, ਜਿੰਨੇ ਲੱਭ ਪਏ ਓਹ ਇਕੱਠੇ ਫੜੇ ਗਏ, ਓਹ ਦੂਰੋਂ ਭੱਜ ਗਏ।</verse>
				<verse number="4">ਏਸ ਲਈ ਮੈਂ ਆਖਿਆ, ਮੇਰੀ ਵੱਲ ਨਾ ਤੱਕ, ਮੈਂ ਵਿਲਕ ਵਿਲਕ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੇਰੀ ਤਸੱਲੀ ਦਾ ਜਤਨ ਨਾ ਕਰ।</verse>
				<verse number="5">ਸੈਨਾਂ ਦੇ ਪ੍ਰਭੁ ਯਹੋਵਾਹ ਦਾ ਇੱਕ ਦਿਨ ਹੈ, ਰੌਲਾ ਅਤੇ ਲਤਾੜਨਾ ਅਤੇ ਗੜਬੜ ਦਰਸ਼ਣ ਵਾਲੀ ਦੂਣ ਵਿੱਚ, ਕੰਧਾਂ ਦਾ ਢੱਠਣਾ ਅਤੇ ਪਹਾੜਾਂ ਤੀਕ ਰੌਲਾ!</verse>
				<verse number="6">ਏਲਾਮ ਨੇ ਤਰਕਸ਼ ਚੁੱਕਿਆ, ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ, ਅਤੇ ਕੀਰ ਨੇ ਢਾਲ ਨੰਗੀ ਕੀਤੀ।</verse>
				<verse number="7">ਤਾਂ ਐਉਂ ਹੋਇਆ ਕਿ ਤੇਰੀਆਂ ਚੰਗੇਰੀਆਂ ਦੂਣਾਂ ਰਥਾਂ ਨਾਲ ਭਰੀਆਂ ਹੋਈਆਂ ਸਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਪਾਲ ਬੰਨ੍ਹੀ ਹੋਈ ਸੀ।</verse>
				<verse number="8">ਓਸ ਯਹੂਦਾਹ ਦਾ ਪੜਦਾ ਲਾਹ ਸੁੱਟਿਆ।। ਓਸ ਦਿਨ ਤੈਂ ਬਣ ਦੇ ਮਹਿਲ ਵਿੱਚ ਸ਼ਸਤਰਾਂ ਦਾ ਗੌਹ ਕੀਤਾ</verse>
				<verse number="9">ਅਤੇ ਤੁਸਾਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਓਹ ਬਹੁਤ ਸਨ ਅਤੇ ਤੁਸਾਂ ਹੇਠਲੇ ਤਲਾ ਦਾ ਪਾਣੀ ਇਕੱਠਾ ਕੀਤਾ</verse>
				<verse number="10">ਤੁਸਾਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਲਈ ਅਤੇ ਘਰਾਂ ਨੂੰ ਢਾਹ ਸੁੱਟਿਆ ਭਈ ਸਫੀਲ ਨੂੰ ਪੱਕਾ ਕਰੋ</verse>
				<verse number="11">ਤੁਸਾਂ ਪੁਰਾਣੇ ਤਾਲ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸਾਂ ਉਹ ਦੇ ਬਣਾਉਣ ਵਾਲੇ ਦਾ ਗੌਹ ਨਾ ਕੀਤਾ, ਨਾ ਉਹ ਦੇ ਮੁੱਢ ਦੇ ਢੰਗ ਸੋਚਣ ਵਾਲੇ ਵੱਲ ਧਿਆਨ ਦਿੱਤਾ।।</verse>
				<verse number="12">ਓਸ ਦਿਨ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਏਹ ਮੰਗਿਆ, ਰੋਣਾ, ਸੋਗ, ਮਨਾਉਣਾ ਤੇ ਤੱਪੜ ਪਾਉਣਾ,</verse>
				<verse number="13">ਅਤੇ ਵੇਖੋ, ਖੁਸ਼ੀ ਅਤੇ ਅਨੰਦ, ਬਲਦਾਂ ਦਾ ਕੱਟਣਾ ਅਤੇ ਭੇਡਾਂ ਦਾ ਕੱਟਣਾ, ਮਾਸ ਖਾਣਾ ਅਤੇ ਮਧ ਪੀਣੀ, - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਅਸੀਂ ਮਰਾਂਗੇ।।</verse>
				<verse number="14">ਤਾਂ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਤੋਂ ਏਹ ਪਰਗਟ ਕੀਤਾ ਕਿਆ, ਕਿ ਤੁਹਾਡੇ ਲਈ ਏਸ ਬਦੀ ਦਾ ਪਰਾਸਚਿਤ ਨਾ ਹੋਵੇਗਾ, ਜਦ ਤੀਕ ਤੁਸੀਂ ਨਾ ਮਰੋਗੇ, ਸੈਨਾਂ ਦਾ ਪ੍ਰਭੁ ਯਹੋਵਾਹ ਏਹ ਆਖਦਾ ਹੈ।।</verse>
				<verse number="15">ਸੈਨਾਂ ਦਾ ਪ੍ਰਭੁ ਯਹੋਵਾਹ ਇਉਂ ਆਖਦਾ ਹੈ, ਆ, ਇਸ ਮੁਖ਼ਤਿਆਰ ਕੋਲ, ਸ਼ਬਨਾ ਕੋਲ, ਜਾਹ ਜਿਹੜਾ ਇਸ ਘਰ ਉੱਤੇ ਹੈ</verse>
				<verse number="16">ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰੇ ਕੋਲ ਕੌਣ ਹੈ? ਕਿ ਤੈਂ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਘੜਦਾ ਹੈ!</verse>
				<verse number="17">ਵੇਖੋ, ਹੇ ਸੂਰਮੇ, ਯਹੋਵਾਹ ਤੈਨੂੰ ਵਗਾਹ ਕੇ ਸੁੱਟ ਦੇਵੇਗਾ! ਉਹ ਤੈਨੂੰ ਫੜ ਛੱਡੇਗਾ</verse>
				<verse number="18">ਉਹ ਜ਼ੋਰ ਨਾਲ ਘੁਮਾ ਘੁਮਾ ਕੇ ਤੈਨੂੰ ਖਿੱਦੋ ਵਾਂਙੁ ਮੋਕਲੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਤੇਰੇ ਸ਼ਾਨਦਾਰ ਰਥ ਹੋਣਗੇ, ਹੇ ਤੂੰ ਆਪਣੇ ਮਾਲਕ ਦੇ ਘਰ ਦੀ ਸ਼ਰਮ!</verse>
				<verse number="19">ਮੈਂ ਤੈਨੂੰ ਤੇਰੇ ਹੁੱਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਂਗਾ।।</verse>
				<verse number="20">ਓਸ ਦਿਨ ਐਉਂ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਨੂੰ ਬੁਲਾਵਾਂਗਾ</verse>
				<verse number="21">ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਨੂੰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ</verse>
				<verse number="22">ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ ਤਾਂ ਉਹ ਖੋਲ੍ਹੇਗਾ ਅਰ ਕੋਈ ਬੰਦ ਨਾ ਕਰੇਗਾ ਅਤੇ ਉਹ ਬੰਦ ਕਰੇਗਾ ਅਰ ਕੋਈ ਖੋਲ੍ਹੇਗਾ ਨਾ</verse>
				<verse number="23">ਮੈਂ ਉਹ ਨੂੰ ਕੀਲੇ ਵਾਂਙੁ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ</verse>
				<verse number="24">ਅਤੇ ਓਹ ਉਹ ਦੇ ਉੱਤੇ ਉਹ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਆਲ ਔਲਾਦ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈਕੇ ਸਾਰੀਆਂ ਗਾਗਰਾਂ ਤੀਕ</verse>
				<verse number="25">ਓਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ ਅੱਡ ਹੋ ਜਾਵੇਗਾ ਕਿਉਂ ਜੋ ਯਹੋਵਾਹ ਇਉਂ ਬੋਲਿਆ ਹੈ।।</verse>
			</chapter>
			<chapter number="23">
				<verse number="1">ਸੂਰ ਲਈ ਅਗੰਮ ਵਾਕ, - ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਏਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।</verse>
				<verse number="2">ਹੇ ਕੰਢੇ ਦੇ ਵਾਸੀਓ, ਚੁੱਪ ਰਹੋ, ਜਿਨ੍ਹਾਂ ਨੂੰ ਸੀਦੋਨ ਦੇ ਬੁਪਾਰੀਆਂ ਨੇ ਸਮੁੰਦਰ ਲੰਘਦਿਆਂ ਭਰ ਦਿੱਤਾ।</verse>
				<verse number="3">ਬਹੁਤਿਆਂ ਪਾਣੀਆਂ ਦੇ ਉੱਤੇ ਸ਼ਿਹੋਰ ਦਾ ਅੰਨ, ਨੀਲ ਦੀ ਫ਼ਸਲ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।</verse>
				<verse number="4">ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਸਮੁੰਦਰ ਦੇ ਗੜ੍ਹ ਨੂੰ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।</verse>
				<verse number="5">ਜਦ ਇਹ ਖਬਰ ਮਿਸਰ ਨੂੰ ਮਿਲੇ, ਤਾਂ ਓਹ ਸੂਰ ਦੀ ਖਬਰ ਉੱਤੇ ਤੜਫਣਗੇ।</verse>
				<verse number="6">ਤਰਸ਼ੀਸ਼ ਵੱਲ ਦੀ ਲੰਘੋ, ਹੇ ਕੰਢੇ ਦੇ ਵਾਸੀਓ, ਧਾਹਾਂ ਮਾਰੋ!</verse>
				<verse number="7">ਭਲਾ, ਏਹ ਤੁਹਾਡਾ ਅਨੰਦਮਈ ਨਗਰ ਹੈ, ਜਿਹ ਦਾ ਅਰੰਭ ਪਰਾਚੀਨ ਸਮੇਂ ਵਿੱਚ ਹੋਇਆ, ਜਿਹ ਦੇ ਪੈਰ ਉਹ ਨੂੰ ਦੂਰ ਦੂਰ ਟਿਕਣ ਲਈ ਲੈ ਗਏ ਸਨ?</verse>
				<verse number="8">ਕਿਸ ਏਹ ਸੂਰ ਦੇ ਵਿਰੁੱਧ ਠਾਣਿਆ, ਜਿਹੜਾ ਸਿਹਰੇ ਬੰਨ੍ਹਣ ਵਾਲਾ ਹੈ, ਜਿਹ ਦੇ ਬੁਪਾਰੀ ਸਰਦਾਰ ਹਨ, ਜਿਹ ਦੇ ਸੌਦਾਗਰ ਧਰਤੀ ਦੇ ਆਦਰਵਾਨ ਹਨ?</verse>
				<verse number="9">ਸੈਨਾਂ ਦੇ ਯਹੋਵਾਹ ਨੇ ਏਹ ਠਾਣਿਆ ਹੈ, ਭਈ ਹੰਕਾਰ ਦੀ ਸਾਰੀ ਸਜ਼ਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਆਦਰਵੰਤਾਂ ਨੂੰ ਬੇਪਤ ਕਰੇ।।</verse>
				<verse number="10">ਨੀਲ ਦਰਿਆ ਵਾਂਙੁ ਆਪਣੇ ਦੇਸ਼ ਨੂੰ ਲੰਘ ਜਾ, ਹੇ ਤਰਸ਼ੀਸ਼ ਦੀਏ ਧੀਏ, ਹੁਣ ਕੋਈ ਰੋਕ ਨਹੀਂ!</verse>
				<verse number="11">ਉਹਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਪਾਤਸ਼ਾਹੀਆਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਭਈ ਉਹ ਦੇ ਗੜ੍ਹ ਨਾਸ ਹੋ ਜਾਣ।</verse>
				<verse number="12">ਉਸ ਨੇ ਆਖਿਆ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਹੇ ਸੀਦੋਨ ਦੀਏ ਦੁਖਿਆਰੀਏ ਕੁਆਰੀਏ ਧੀਏ, ਉੱਠ ਕਿੱਤੀਮ ਨੂੰ ਲੰਘ ਜਾਹ! ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।।</verse>
				<verse number="13">ਵੇਖੋ, ਕਸਦੀਆਂ ਦੇ ਦੇਸ ਨੂੰ! ਏਹ ਲੋਕ ਅਜੇ ਨਹੀਂ ਹਨ, ਅੱਸ਼ੂਰੀਆਂ ਨੇ ਉਹ ਨੂੰ ਉਜਾੜ ਦੇ ਦਰਿੰਦੀਆਂ ਲਈ ਠਹਿਰਾਇਆ, ਓਹਨਾਂ ਨੇ ਆਪਣੇ ਜੰਗੀ ਬੁਰਜ ਖੜੇ ਕੀਤੇ, ਓਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਉਹ ਨੂੰ ਥੇਹ ਬਣਾ ਦਿੱਤਾ।</verse>
				<verse number="14">ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।।</verse>
				<verse number="15">ਓਸ ਦਿਨ ਐਉਂ ਹੋਵੇਗਾ ਕਿ ਸੂਰ ਸੱਤਰਾਂ ਵਰਿਹਾਂ ਲਈ ਇੱਕ ਪਾਤਸ਼ਾਹ ਦੇ ਦਿਨਾਂ ਵਾਂਙੁ ਵਿਸਾਰਿਆ ਜਾਵੇਗਾ। ਸੱਤਰਾਂ ਵਰਿਹਾਂ ਦੇ ਅੰਤ ਵਿੱਚ ਸੂਰ ਲਈ ਕੰਜਰੀ ਦੇ ਗੀਤ ਵਾਂਙੁ ਹੋਵੇਗਾ, -</verse>
				<verse number="16">ਬਰਬਤ ਲੈ, ਸ਼ਹਿਰ ਵਿੱਚ ਫਿਰ, ਹੇ ਵਿਸਰੀਏ ਕੰਜਰੀਏ! ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ, ਭਈ ਤੂੰ ਚੇਤੇ ਆਵੇਂ।।</verse>
				<verse number="17">ਸੱਤਰਾਂ ਵਰਿਹਾਂ ਦੇ ਅੰਤ ਵਿੱਚ ਐਉਂ ਹੋਵੇਗਾ ਕਿ ਯਹੋਵਾਹ ਸੂਰ ਦੀ ਖਬਰ ਲਵੇਗਾ ਅਤੇ ਉਹ ਆਪਣੀ ਖਰਚੀ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਨਾਲ ਕੰਜਰਪੁਣਾ ਕਰੇਗੀ</verse>
				<verse number="18">ਉਹ ਦੀ ਖੱਟੀ ਅਰ ਉਹ ਦੀ ਖਰਚੀ ਯਹੋਵਾਹ ਲਈ ਸੰਕਲਪ ਕੀਤੀ ਜਾਵੇਗੀ। ਨਾ ਉਹ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਖੱਟੀ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗੀ ਭਈ ਓਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।।</verse>
			</chapter>
			<chapter number="24">
				<verse number="1">ਵੇਖੋ, ਯਹੋਵਾਹ ਧਰਤੀ ਨੂੰ ਸੁੰਞੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।</verse>
				<verse number="2">ਤਾਂ ਐਉਂ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਗੋੱਲਾ ਤਿਵੇਂ ਉਹ ਦਾ ਮਾਲਕ, ਜਿਵੇਂ ਗੋੱਲੀ ਤਿਵੇਂ ਉਹ ਦੀ ਬੀਬੀ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜ਼ਾ ਦੇਣ ਵਾਲਾ ਤਿਵੇਂ ਕਰਜ਼ਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ।</verse>
				<verse number="3">ਧਰਤੀ ਸੁੰਞੀ ਹੀ ਸੁੰਞੀ ਕੀਤੀ ਜਾਵੇਗੀ, ਅਤੇ ਲੁੱਟੀ ਪੁੱਟੀ ਜਾਵੇਗੀ, ਕਿਉਂ ਜੋ ਏਹ ਗੱਲ ਯਹੋਵਾਹ ਨੇ ਆਖੀ ਹੈ।।</verse>
				<verse number="4">ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।</verse>
				<verse number="5">ਧਰਤੀ ਆਪਣੇ ਵਾਸੀਆਂ ਹੇਠ ਪਲੀਤ ਹੋਈ ਹੈ, ਕਿਉਂ ਜੋ ਓਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਓਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਓਹਨਾਂ ਨੇ ਸਦੀਪਕ ਨੇਮ ਨੂੰ ਭੰਨ ਛੱਡਿਆ।</verse>
				<verse number="6">ਏਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਏਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜੇ ਜੇਹੇ ਆਦਮੀ ਬਾਕੀ ਹਨ।</verse>
				<verse number="7">ਨਵੀਂ ਮੈਂ ਸੋਗ ਕਰਦੀ ਹੈ, ਬੇਲ ਕੁਮਲਾਉਂਦੀ ਹੈ, ਸਾਰੇ ਖੁਸ਼ ਦਿਲ ਹੌਕੇ ਭਰਦੇ ਹਨ।</verse>
				<verse number="8">ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।</verse>
				<verse number="9">ਓਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।</verse>
				<verse number="10">ਖੱਪੀ ਨਗਰ ਤੋੜਿਆ ਗਿਆ, ਹਰ ਘਰ ਲੰਘਣੋਂ ਬੰਦ ਕੀਤਾ ਗਿਆ।</verse>
				<verse number="11">ਚੌਂਕਾ ਵਿੱਚ ਮੱਧ ਲਈ ਰੌਲਾ ਹੈ, ਸਾਰਾ ਅਨੰਦ ਅਨ੍ਹੇਰ ਹੋ ਗਿਆ, ਧਰਤੀ ਦੀ ਖੁਸ਼ੀ ਬੰਦ ਹੋ ਗਈ।</verse>
				<verse number="12">ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਭੱਜਾ ਟੁੱਟਾ ਪਿਆ ਹੈ।</verse>
				<verse number="13">ਐਉਂ ਤਾਂ ਧਰਤੀ ਦੇ ਵਿਚਕਾਰ ਲੋਕਾਂ ਦੇ ਵਿੱਚ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ ਖੂੰਧ ਚੁਗਣਾ।।</verse>
				<verse number="14">ਓਹ ਆਪਣੀ ਅਵਾਜ਼ ਚੁੱਕਣਗੇ, ਓਹ ਜੈਕਾਰੇ ਗਜਾਉਣਗੇ, ਓਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।</verse>
				<verse number="15">ਏਸ ਲਈ ਚੜ੍ਹਦੇ ਪਾਸਿਓਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵੀ।</verse>
				<verse number="16">ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, \ਧਰਮੀ ਜਨ ਲਈ ਮਾਣ!\।। ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਇ ਮੇਰੇ ਉੱਤੇ! ਠੱਗਾ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਹੀ ਠੱਗੀ ਕੀਤੀ!</verse>
				<verse number="17">ਭੌ, ਭੋਹਰਾ ਤੇ ਫੰਧਾ ਤੇਰੇ ਉੱਤੇ ਹਨ, ਹੇ ਧਰਤੀ ਦੇ ਵਾਸੀ!</verse>
				<verse number="18">ਐਉਂ ਹੋਵੇਗਾ ਕਿ ਭੋਂ ਦੇ ਰੌਲੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਧੇ ਵਿੱਚ ਫੱਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।</verse>
				<verse number="19">ਧਰਤੀ ਉੱਕਾ ਹੀ ਟੁੱਟ ਗਈ, ਧਰਤੀ ਉੱਕਾ ਹੀ ਪਾਟ ਗਈ, ਧਰਤੀ ਉੱਕਾ ਹੀ ਹਿਲਾਈ ਗਈ।</verse>
				<verse number="20">ਧਰਤੀ ਸ਼ਰਾਬੀ ਵਾਂਙੁ ਡਗਮਗਾਉਂਦੀ ਹੈ, ਉਹ ਛੱਪਰ ਵਾਂਙੁ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।।</verse>
				<verse number="21">ਓਸ ਦਿਨ ਐਉਂ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜਮੀਨ ਦੇ ਰਾਜਿਆਂ ਨੂੰ ਜਮੀਨ ਉੱਤੇ ਸਜ਼ਾ ਦੇਵੇਗਾ।</verse>
				<verse number="22">ਜਿਵੇਂ ਅਸੀਰ ਭੋਹਰੇ ਵਿੱਚ ਇਕੱਠੇ ਹਨ, ਓਹ ਇਕੱਠੇ ਕੀਤੇ ਜਾਣਗੇ, ਓਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੇ ਓਹਨਾਂ ਦੀ ਖਬਰ ਲਈ ਜਾਵੇਗੀ।</verse>
				<verse number="23">ਤਾਂ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੇ ਬਜ਼ੁਰਗਾਂ ਦੇ ਅੱਗੇ ਤੇਜ ਨਾਲ ਰਾਜ ਕਰੇਗਾ।।</verse>
			</chapter>
			<chapter number="25">
				<verse number="1">ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਤੈਂ ਅਚਰਜ ਕੰਮ ਜੋ ਕੀਤਾ ਹੈ, ਪਰਾਚੀਨ ਸਮੇਂ ਤੋਂ ਤੇਰੇ ਮਤੇ ਵਫ਼ਾਦਾਰੀ ਤੇ ਸਚਿਆਈ ਦੇ ਹਨ!</verse>
				<verse number="2">ਤੈਂ ਤਾਂ ਸ਼ਹਿਰ ਨੂੰ ਥੇਹ, ਅਤੇ ਗੜ੍ਹ ਵਾਲੇ ਨਗਰ ਨੂੰ ਖੋਲਾ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।</verse>
				<verse number="3">ਏਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੈਥੋਂ ਡਰੇਗਾ।</verse>
				<verse number="4">ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਙੁ ਹੈ।</verse>
				<verse number="5">ਸੁੱਕੇ ਥਾਂ ਦੀ ਗਰਮੀ ਵਾਂਙੁ ਤੂੰ ਪਰਦੇਸੀਆਂ ਦੇ ਰੌਲੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਤਿਵੇਂ ਡਰਾਉਣਿਆਂ ਦਾ ਭਜਨ ਧੀਮਾ ਹੋ ਜਾਵੇਗਾ।।</verse>
				<verse number="6">ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦਾ ਦਾਉਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਉਤ, ਗੁੱਦੇ ਸਣੇ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ।</verse>
				<verse number="7">ਅਤੇ ਇਸ ਪਹਾੜ ਤੇ ਉਸ ਪੜਦੇ ਨੂੰ ਝੱਫ ਲਵੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਦੇ ਉੱਤੇ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।</verse>
				<verse number="8">ਉਹ ਮੌਤ ਨੂੰ ਸਦਾ ਲਈ ਝੱਫ ਲਵੇਗਾ, ਅਤੇ ਪ੍ਰਭੁ ਯਹੋਵਾਹ ਸਾਰਿਆਂ ਮੂੰਹਾਂ ਤੋਂ ਅੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਏਹ ਯਹੋਵਾਹ ਦਾ ਬੋਲ ਹੈ।।</verse>
				<verse number="9">ਓਸ ਦਿਨ ਆਖਿਆ ਜਾਵੇਗਾ, ਵੇਖੋ, ਏਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸਾਂ, ਅਤੇ ਉਹ ਸਾਨੂੰ ਬਚਾਵੇਗਾ — ਏਹ ਯਹੋਵਾਹ ਹੈ, ਅਸੀਂ ਉਹ ਦੀ ਉਡੀਕਦੇ ਸਾਂ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ,</verse>
				<verse number="10">ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਐਉਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,</verse>
				<verse number="11">ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤਾਰੂ ਆਪਣੇ ਹੱਥ ਤਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘੁਮੰਡ ਨੂੰ ਉਸ ਦੇ ਹੱਥਾਂ ਦੀ ਚਲਾਕੀ ਸਣੇ ਅੱਝਾ ਕਰ ਦੇਵੇਗਾ।</verse>
				<verse number="12">ਸਫੀਲ ਦੇ ਉੱਚੇ ਬੁਰਜਾਂ ਨੂੰ ਉਹ ਝੁਕਾ ਦੇਵੇਗਾ, ਅੱਝਾ ਕਰੇਗਾ ਅਤੇ ਧਰਤੀ ਤੀਕ ਸਗੋਂ ਖ਼ਾਕ ਤੀਕ ਲਾਹ ਦੇਵੇਗਾ।।</verse>
			</chapter>
			<chapter number="26">
				<verse number="1">ਓਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਤੇ ਸਫੀਲਾਂ ਉਸ ਨੇ ਮੁਕਤੀ ਠਹਿਰਾਈਆਂ।</verse>
				<verse number="2">ਫਾਟਕ ਖੋਲ੍ਹੋ! ਭਈ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਨਾ ਕਰਦੀ ਹੈ ਅੰਦਰ ਆਵੇ।</verse>
				<verse number="3">ਜਿਹੜਾ ਤੇਰੇ ਵਿੱਚ ਲਿਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।</verse>
				<verse number="4">ਸਦਾ ਤੀਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਯਾਹ ਯਹੋਵਾਹ ਸਨਾਤਨ ਚਟਾਨ ਹੈ।</verse>
				<verse number="5">ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਣੇ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੀਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੀਕ ਲਾਹ ਦਿੰਦਾ ਹੈ।</verse>
				<verse number="6">ਪੈਰ ਉਸ ਨੂੰ ਮਿੱਧਣਗੇ, ਮਸਕੀਨਾਂ ਦੇ ਪੈਰ, ਗਰੀਬਾਂ ਦੇ ਕਦਮ।।</verse>
				<verse number="7">ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।</verse>
				<verse number="8">ਹਾਂ, ਤੇਰੇ ਨਿਆਉਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰੇ ਨਾਮ ਲਈ ਅਰ ਤੇਰੀ ਯਾਦ ਲਈ ਸਾਡੇ ਜੀ ਦੀ ਇੱਛਿਆ ਹੈ।</verse>
				<verse number="9">ਰਾਤ ਨੂੰ ਮੇਰਾ ਜੀ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੈਨੂੰ ਤਰਸਦਾ ਹੈ, ਜਦ ਕਿ ਤੇਰਾ ਨਿਆਉਂ ਧਰਤੀ ਉੱਤੇ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।</verse>
				<verse number="10">ਭਾਵੇਂ ਦੁਸ਼ਟ ਉੱਤੇ ਕਿਰਪਾ ਹੋਵੇ, ਪਰ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਭੀ ਉਹ ਉਲਟਾ ਕੰਮ ਕਰੇਗਾ, ਅਤੇ ਯਹੋਵਾਹ ਦਾ ਤੇਜ ਨਾ ਵੇਖੇਗਾ।।</verse>
				<verse number="11">ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਓਹ ਵੇਖਦੇ ਨਹੀਂ, ਓਹ ਪਰਜਾ ਲਈ ਤੇਰੀ ਅਣਖ ਨੂੰ ਵੇਖਣ ਤੇ ਲਾਜ ਖਾਣ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!</verse>
				<verse number="12">ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਤੈਂ ਸਾਡੇ ਲਈ ਸਾਡੇ ਸਭ ਕੰਮ ਜੋ ਪੂਰੇ ਕੀਤੇ।</verse>
				<verse number="13">ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਥੋਂ ਬਿਨਾ ਹੋਰਨਾਂ ਪ੍ਰਭੁਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਨੂੰ ਚੇਤੇ ਰੱਖਾਂਗੇ।</verse>
				<verse number="14">ਓਹ ਮੁਰਦੇ ਹਨ, ਓਹ ਨਾ ਜੀਉਣਗੇ, ਓਹ ਭੂਤਨੇ ਹਨ, ਓਹ ਨਾ ਉੱਠਣਗੇ, ਐਉਂ ਤੈਂ ਓਹਨਾਂ ਦੀ ਖਬਰ ਲਈ ਅਤੇ ਓਹਨਾਂ ਨੂੰ ਗੁਲ ਕਰ ਦਿੱਤਾ, ਅਤੇ ਓਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।</verse>
				<verse number="15">ਯਹੋਵਾਹ, ਤੈਂ ਕੌਮ ਨੂੰ ਵਧਾਇਆ, ਤੈਂ ਕੌਮ ਨੂੰ ਵਧਾਇਆ ਤੈਂ ਜਲਾਲ ਪਾਇਆ, ਤੈਂ ਦੇਸ ਦੀਆਂ ਹੱਦਾਂ ਨੂੰ ਦੂਰ ਦੂਰ ਫੈਲਾਇਆ।।</verse>
				<verse number="16">ਹੇ ਯਹੋਵਾਹ, ਦੁਖ ਵਿੱਚ ਓਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਓਹਨਾਂ ਉੱਤੇ ਹੋਇਆ, ਤਾਂ ਓਹ ਹੌਲੀ ਹੌਲੀ ਪ੍ਰਾਰਥਨਾ ਕਰਨ ਲੱਗੇ।</verse>
				<verse number="17">ਜਿਵੇਂ ਗਰਭਣੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫਦੀ ਅਰ ਚਿੱਲਾਉਂਦੀ ਹੈ, ਤਿਵੇਂ ਹੀ ਅਸੀਂ ਵੀ ਤੇਰੇ ਹਜ਼ੂਰ ਸਾਂ, ਹੇ ਯਹੋਵਾਹ!</verse>
				<verse number="18">ਅਸੀਂ ਗਰਭੀ ਹੋਏ, ਅਸੀਂ ਤੜਫੇ, ਪਰ ਜਾਣੋ ਅਸਾਂ ਹਵਾ ਹੀ ਜਣੀ! ਅਸਾਂ ਧਰਤੀ ਵਿੱਚ ਬਚਾਓ ਨਹੀਂ ਕੀਤਾ, ਅਤੇ ਜਗਤ ਦੇ ਵਾਸੀ ਨਹੀਂ ਡਿੱਗੇ।</verse>
				<verse number="19">ਤੇਰੇ ਮੁਰਦੇ ਜੀਉਣਗੇ, ਮੇਰੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਹੈ, ਅਤੇ ਧਰਤੀ ਭੂਤਨਿਆਂ ਨੂੰ ਕੱਢੇਗੀ।।</verse>
				<verse number="20">ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਆਪਣੇ ਉੱਤੇ ਭੇੜ ਲੈ, ਥੋੜੇ ਚਿਰ ਲਈ ਆਪ ਨੂੰ ਲੁਕਾ, ਜਦ ਤੀਕ ਕਹਿਰ ਟਲ ਨਾ ਜਾਵੇ।</verse>
				<verse number="21">ਵੇਖੋ ਤਾਂ, ਯਹੋਵਾਹ ਆਪਣੇ ਅਸਥਾਨ ਤੋਂ ਨਿੱਕਲ ਰਿਹਾ ਹੈ, ਭਈ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣਾ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।।</verse>
			</chapter>
			<chapter number="27">
				<verse number="1">ਓਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਸਰਾਲ ਨੂੰ ਜਿਹੜੀ ਸਮੁੰਦਰ ਵਿੱਚ ਹੈ ਕਤਲ ਕਰੇਗਾ।।</verse>
				<verse number="2">ਉਸ ਦਿਨ ਇੱਕ ਰਸਿਆ ਹੋਇਆ ਅੰਗੂਰੀ ਬਾਗ, ਉਹ ਦਾ ਗੀਤ ਗਾਓ!</verse>
				<verse number="3">ਮੈਂ ਯਹੋਵਾਹ ਉਸ ਦਾ ਰਾਖਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਮਤੇ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ ਦਿਨ ਉਹ ਦੀ ਰਾਖੀ ਕਰਾਂਗਾ।</verse>
				<verse number="4">ਮੈਂਨੂੰ ਗੁੱਸਾ ਨਹੀਂ। ਕਾਸ਼ ਕਿ ਕੰਡੇ ਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।</verse>
				<verse number="5">ਯਾ ਓਹ ਮੇਰੀ ਓਟ ਨੂੰ ਤਕੜੇ ਹੋ ਕੇ ਫੜਨ, ਓਹ ਮੇਰੇ ਨਾਲ ਸੁਲਾਹ ਕਰਨ, ਹਾਂ, ਸੁਲਾਹ ਕਰਨ ਮੇਰੇ ਨਾਲ।</verse>
				<verse number="6">ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜੇਗਾ, ਇਸਰਾਏਲ ਫੁੱਟੇਗਾ ਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ।।</verse>
				<verse number="7">ਕੀ ਉਸ ਨੇ ਓਹਨਾਂ ਨੂੰ ਮਾਰਿਆ, ਜਿਵੇਂ ਉਸ ਨੇ ਓਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਯਾ ਓਹ ਵੱਢੇ ਗਏ, ਜਿਵੇਂ ਓਹਨਾਂ ਦੇ ਵੱਢਣ ਵਾਲੇ ਵੱਢੇ ਗਏ?</verse>
				<verse number="8">ਜਦ ਓਹਨਾਂ ਨੂੰ ਕੱਢਿਆ ਤਾਂ ਤੈਂ ਮਿਣ ਗਿਣ ਕੇ ਓਹਨਾਂ ਨਾਲ ਝਗੜਾ ਕੀਤਾ, ਉਹ ਨੇ ਓਹਨਾਂ ਨੂੰ ਆਪਣੀ ਤੇਜ਼ ਅਨ੍ਹੇਰੀ ਨਾਲ ਪੁਰੇ ਦੀ ਹਵਾ ਦੇ ਦਿਨ ਵਿੱਚ ਹਟਾ ਦਿੱਤਾ।</verse>
				<verse number="9">ਏਸ ਲਈ ਏਹ ਦੇ ਵਿੱਚ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਤਾ ਸਾਰਾ ਫਲ ਏਹ ਹੈ, ਭਈ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਙੁ ਕਰੇ, ਨਾ ਅਸ਼ੇਰ ਟੁੰਡ ਨਾ ਸੂਰਜ ਥੰਮ੍ਹ ਖੜੇ ਰਹਿਣਗੇ।।</verse>
				<verse number="10">ਗੜ੍ਹ ਵਾਲਾ ਸ਼ਹਿਰ ਤਾਂ ਅਕੱਲਾ ਹੈ, ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਙੁ ਤਿਆਗਿਆ ਹੋਇਆ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ।</verse>
				<verse number="11">ਜਦ ਉਹ ਦੇ ਟਹਿਣੇ ਸੁੱਕ ਜਾਣ ਓਹ ਤੋੜੇ ਜਾਣਗੇ, ਤੀਵੀਆਂ ਆਣ ਕੇ ਓਹਨਾਂ ਨੂੰ ਅੱਗ ਲਾਉਣਗੀਆਂ। ਓਹ ਤਾਂ ਬੁੱਧ ਹੀਣ ਲੋਕ ਹਨ, ਏਸ ਲਈ ਓਹਨਾਂ ਦਾ ਕਰਤਾ ਓਹਨਾਂ ਉੱਤੇ ਰਹਮ ਨਾ ਕਰੇਗਾ, ਨਾ ਓਹਨਾਂ ਦਾ ਰਚਣ ਵਾਲਾ ਓਹਨਾਂ ਉੱਤੇ ਕਿਰਪਾ ਕਰੇਗਾ।।</verse>
				<verse number="12">ਓਸ ਦਿਨ ਐਉਂ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈਕੇ ਮਿਸਰ ਦੇ ਨਾਲੇ ਤੀਕ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ ਇੱਕ ਕਰਕੇ ਚੁਗ ਲਏ ਜਾਓਗੇ।</verse>
				<verse number="13">ਓਸ ਦਿਨ ਐਉਂ ਹੋਵੇਗਾ ਕਿ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਖਪ ਜਾਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਕੱਢੇ ਹੋਏ ਸਨ, ਓਹ ਆਉਣਗੇ, ਅਤੇ ਯਰੂਸਲਮ ਵਿੱਚ ਪਵਿੱਤ੍ਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।।</verse>
			</chapter>
			<chapter number="28">
				<verse number="1">ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦੇ ਮੁਕਟ ਉੱਤੇ! ਅਤੇ ਉਹ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲਾਂ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਦੂਣ ਦੇ ਸਿਰ ਉੱਤੇ ਹੈ!</verse>
				<verse number="2">ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਗੜਿਆਂ ਦੀ ਅਨ੍ਹੇਰੀ ਵਾਂਙੁ, ਨਾਸ ਕਰਨ ਵਾਲੇ ਬੁੱਲੇ ਵਾਂਙੁ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਅੰਨ੍ਹੇਰੀ ਵਾਂਙੁ, ਉਹ ਧਰਤੀ ਤੀਕ ਆਪਣੇ ਹੱਥ ਨਾਲ ਪਟਕ ਦੇਵੇਗਾ।</verse>
				<verse number="3">ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ।</verse>
				<verse number="4">ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਦੂਣ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹਜੀਰ ਵਾਂਙੁ ਹੋਵੇਗਾ, ਜਿਹ ਨੂੰ ਕੋਈ ਵੇਖਦਿਆਂ ਹੀ, ਜਦ ਹੀ ਉਹ ਉਸ ਦੇ ਹੱਥ ਵਿੱਚ ਹੈ, ਹੜੱਪ ਲਵੇ।।</verse>
				<verse number="5">ਓਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਕੀਏ ਲਈ ਸਹੁੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,</verse>
				<verse number="6">ਅਤੇ ਜਿਹੜਾ ਨਿਆਉਂ ਉੱਤੇ ਬਹਿੰਦਾ ਹੈ, ਉਹ ਦੇ ਲਈ ਉਹ ਇਨਸਾਫ਼ ਦਾ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਓਹਨਾਂ ਲਈ ਬਹਾਦਰੀ ਹੋਵੇਗਾ।</verse>
				<verse number="7">ਏਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਓਹ ਮਧ ਨਾਲ ਮਸਤਾਨੇ ਹਨ, ਓਹ ਸ਼ਰਾਬ ਨਾਲ ਡਗਮਾਉਂਦੇ ਹਨ, ਓਹ ਦਰਿਸ਼ਟੀ ਵਿੱਚ ਭੁਲੇਖਾ ਖਾਂਦੇ ਹਨ, ਅਦਾਲਤ ਵਿੱਚ ਓਹ ਠੋਕਰ ਖਾਂਦੇ ਹਨ!</verse>
				<verse number="8">ਸਾਰਿਆਂ ਮੇਜ਼ਾਂ ਤਾਂ ਕੈ ਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ ਨਹੀਂ!।।</verse>
				<verse number="9">ਉਹ ਕਿਹ ਨੂੰ ਗਿਆਨ ਸਿਖਾਵੇਗਾ, ਅਤੇ ਕਿਹ ਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਓਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਯਾ ਜਿਹੜੇ ਦੁੱਧੀਆਂ ਤੋਂ ਅੱਡ ਕੀਤੇ ਗਏ?</verse>
				<verse number="10">ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ!।।</verse>
				<verse number="11">ਉਹ ਤਾਂ ਥਥਲੇ ਬੁੱਲਾਂ ਅਤੇ ਓਪਰੀ ਜ਼ਬਾਨ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,</verse>
				<verse number="12">ਜਿੰਨ੍ਹਾਂ ਨੂੰ ਓਸ ਆਖਿਆ, ਏਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਏਹ ਹੈ, ਪਰ ਓਹਨਾਂ ਨੇ ਸੁਣਨਾ ਨਾ ਚਾਹਿਆ।</verse>
				<verse number="13">ਸੋ ਯਹੋਵਾਹ ਦਾ ਬੋਲ ਓਹਨਾਂ ਲਈ ਏਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ, ਭਈ ਓਹ ਚੱਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਤੋੜੇ ਜਾਣ ਤੇ ਫੱਸ ਕੇ ਫੜੇ ਜਾਣ।।</verse>
				<verse number="14">ਏਸ ਲਈ, ਹੇ ਮਖੌਲੀਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,</verse>
				<verse number="15">ਤੁਸੀਂ ਤਾਂ ਕਹਿੰਦੇ ਸਾਓ ਭਈ ਅਸਾਂ ਮੌਤ ਨਾਲ ਨੇਮ ਬੰਨ੍ਹਿਆ ਹੈ, ਅਤੇ ਪਤਾਲ ਨਾਲ ਕਰਾਰ ਕੀਤਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸਾਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸਾਂ ਆਪ ਨੂੰ ਲੁਕਾਇਆ, -</verse>
				<verse number="16">ਏਸ ਲਈ ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਕਾਹਲੀ ਨਹੀਂ ਕਰੇਗਾ।</verse>
				<verse number="17">ਮੈਂ ਇਨਸਾਫ਼ ਨੂੰ ਸੂਤ੍ਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਓਟ ਨੂੰ ਰੁੜ੍ਹਾ ਲੈਣਗੇ।</verse>
				<verse number="18">ਤਾਂ ਤੁਹਾਡਾ ਮੌਤ ਨਾਲ ਦਾ ਨੇਮ ਠੱਪਿਆ ਜਾਵੇਗਾ, ਅਤੇ ਤੁਹਾਡਾ ਪਤਾਲ ਨਾਲ ਦਾ ਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਿਥੜੇ ਜਾਓਗੇ।</verse>
				<verse number="19">ਜਦ ਕਦੀ ਉਹ ਲੰਘੇਗਾ ਉਹ ਤੁਹਾਨੂੰ ਫੜੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਪਰਚਾਰ ਦਾ ਸਮਝਣਾ ਨਿਰੀ ਘਬਰਾਹਟ ਹੀ ਹੋਵੇਗਾ!</verse>
				<verse number="20">ਪਲੰਘ ਨਿੱਸਲ ਹੋਣ ਲਈ ਛੋਟਾ ਹੈ, ਅਤੇ ਓੱੜ੍ਹਨਾਂ ਓੜ੍ਹਨ ਲਈ ਤੰਗ ਹੈ।</verse>
				<verse number="21">ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠੇਗਾ, ਜਿਵੇਂ ਗਿਬਓਨ ਦੀ ਦੂਣ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਭਈ ਉਹ ਆਪਣਾ ਕੰਮ, ਆਪਣਾ ਅਚਰਜ ਕੰਮ ਕਰੇ, ਅਤੇ ਆਪਣੀ ਕਾਰ, ਆਪਣੀ ਅਨੋਖੀ ਕਾਰ ਕਰੇ।</verse>
				<verse number="22">ਹੁਣ ਤੁਸੀਂ ਠੱਠੇ ਨਾ ਕਰੋ ਮਤੇ ਤੁਹਾਡੇ ਬੰਧਣ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੁ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।।</verse>
				<verse number="23">ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਆਖਾ ਸੁਣੋ।</verse>
				<verse number="24">ਕੀ ਹਾਲੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜਮੀਨ ਨੂੰ ਖੋਲਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?</verse>
				<verse number="25">ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਵਾਂ ਨੂੰ ਓਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?</verse>
				<verse number="26">ਉਹ ਦਾ ਪਰਮੇਸ਼ੁਰ ਉਹ ਨੂੰ ਠੀਕ ਠੀਕ ਸਿਖਲਾਉਂਦਾ, ਅਤੇ ਉਹ ਨੂੰ ਦੱਸਦਾ ਹੈ।।</verse>
				<verse number="27">ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਰ ਜੀਰਾ ਡੰਡੇ ਨਾਲ ਕੁੱਟੀਦਾ ਹੈ।</verse>
				<verse number="28">ਭਲਾ, ਰੋਟੀ ਦਾ ਅੰਨ ਦਰੜੀਦਾ ਹੈ? ਉਹ ਤਾਂ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।</verse>
				<verse number="29">ਇਹ ਵੀ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ ਹੈ, ਬੁੱਧੀ ਵਿੱਚ ਮਹਾਨ!।।</verse>
			</chapter>
			<chapter number="29">
				<verse number="1">ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਵਰਹੇ ਤੇ ਵਰਹਾ ਜੋੜੋ, ਪਰਬਾਂ ਆਉਂਦੀਆਂ ਰਹਿਣ।</verse>
				<verse number="2">ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਅਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਙੁ ਹੋਵੇਗਾ।</verse>
				<verse number="3">ਮੈਂ ਤੇਰੇ ਵਿਰੁੱਧ ਆਲੇ ਦੁਆਲੇ ਡੇਰਾ ਲਾਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁਧ ਦਮਦਮਾ ਖੜਾ ਕਰਾਂਗਾ।</verse>
				<verse number="4">ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ। ਤੇਰੀ ਅਵਾਜ਼ ਧਰਤੀ ਵਿੱਚੋਂ ਭੁਤਨੇ ਵਾਂਙੁ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਫੁਸ ਫੁਸ ਕਰੇਗਾ।।</verse>
				<verse number="5">ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਙੁ, ਜ਼ਾਲਮਾਂ ਦਾ ਦਲ ਉੱਡਦੇ ਭੋਹ ਵਾਂਙੁ ਹੋਵੇਗਾ। ਏਹ ਝਟ ਪਟ, ਇੱਕ ਦਮ ਹੋ ਜਾਵੇਗਾ।</verse>
				<verse number="6">ਉਹ ਸੈਨਾਂ ਦੇ ਯਹੋਵਾਹ ਵੱਲੋਂ ਗੱਜ ਨਾਲ, ਭੁੰਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਰ ਤੁਫ਼ਾਨ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਪਾਵੇਗਾ।</verse>
				<verse number="7">ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਙੁ, ਰਾਤ ਤੇ ਦਰਸ਼ਣ ਵਾਂਙੁ ਹੋ ਜਾਣਗੇ।</verse>
				<verse number="8">ਐਉਂ ਹੋਵੇਗਾ ਕਿ ਜਿਵੇਂ ਭੁਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਉਹ ਦਾ ਜੀ ਖਾਲੀ ਹੈ, ਯਾ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।।</verse>
				<verse number="9">ਠਹਿਰੋ ਅਤੇ ਹੈਰਾਨ ਹੋਵੋ! ਬੁੱਲੇ ਲੁੱਟੋ ਅਤੇ ਅੰਨ੍ਹੇ ਹੋ ਜਾਓ! ਓਹ ਖੀਵੇ ਹਨ ਪਰ ਮਧ ਨਾਲ ਨਹੀਂ, ਓਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!</verse>
				<verse number="10">ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀਆਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ।।</verse>
				<verse number="11">ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਙੁ ਹੈ, ਜਿਹੜੀ ਓਹ ਕਿਸੇ ਪੜ੍ਹੇ ਹੋਏ ਨੂੰ ਏਹ ਆਖ ਕੇ ਦੇਣ ਕਿ ਏਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸੱਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ</verse>
				<verse number="12">ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਏਹ ਆਖ ਕੇ ਦਿੱਤੀ ਜਾਵੇ ਕਿ ਏਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਅਣਪੜ੍ਹ ਹਾਂ।।</verse>
				<verse number="13">ਤਾਂ ਪਭੁ ਨੇ ਆਖਿਆ, ਏਸ ਲਈ ਕਿ ਏਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਰ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਓਹਨਾਂ ਦਾ ਦਿਲ ਮੈਥੋਂ ਦੂਰ ਹੈ, ਅਤੇ ਮੇਰਾ ਭੈ ਓਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,</verse>
				<verse number="14">ਏਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਰ ਅਜੂਬਾ ਕੰਮ, ਅਤੇ ਓਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਓਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।।</verse>
				<verse number="15">ਹਾਇ ਓਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਸਲਾਹ ਡੂੰਘੀ ਰੱਖ ਕੇ ਲੁਕਾਉਂਦੇ ਹਨ! ਜਿਨ੍ਹਾਂ ਦੇ ਕੰਮ ਅਨ੍ਹੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ, ਅਤੇ ਕੌਣ ਸਾਨੂੰ ਜਾਣਦਾ ਹੈ?</verse>
				<verse number="16">ਤੁਸੀਂ ਉਲੱਦ ਪੁਲੱਦ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਓਸ ਮੈਨੂੰ ਨਹੀਂ ਬਣਾਇਆ, ਯਾ ਘੜਤ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਮੱਤ ਨਹੀਂ?।।</verse>
				<verse number="17">ਕੀ ਥੋੜਾ ਚਿਰ ਬਾਕੀ ਨਹੀਂ, ਕਿ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਬਣ ਜਿਹਾ ਗਿਣਿਆ ਜਾਵੇਗਾ?</verse>
				<verse number="18">ਓਸ ਦਿਨ ਬੋਲੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਰ ਅਨ੍ਹੇਰੇ ਵਿੱਚੋਂ ਵੇਖਣਗੀਆਂ,</verse>
				<verse number="19">ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਮਨੁੱਖਾਂ ਦੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ ਬਾਗ ਹੋਣਗੇ,</verse>
				<verse number="20">ਕਿਉਂ ਜੋ ਜ਼ਾਲਮ ਮਿਟ ਜਾਣਗੇ, ਮਖੌਲੀਏ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਨਖੁੱਟ ਜਾਣਗੇ,</verse>
				<verse number="21">ਜਿਹੜੇ ਗੱਲਾਂ ਨਾਲ ਆਦਮੀ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਫਾਟਕ ਤੇ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।।</verse>
				<verse number="22">ਏਸ ਲਈ ਯਹੋਵਾਹ ਜਿਸ ਅਬਰਾਹਾਮ ਨੂੰ ਛੁਟਾਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਉਂ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।</verse>
				<verse number="23">ਤਾਂ ਜਦ ਉਹ ਆਪਣੀ ਵੰਸ ਨੂੰ, ਮੇਰੀ ਦਸਤਕਾਰੀ ਨੂੰ ਆਪਣੇ ਵਿੱਚ ਰੱਖੇਗਾ, ਤਦ ਓਹ ਮੇਰੇ ਨਾਮ ਨੂੰ ਪਵਿੱਤ੍ਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਪਵਿੱਤਰ ਹੀ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਤੋਂ ਭੈ ਖਾਣਗੇ।</verse>
				<verse number="24">ਆਤਮਾ ਦੇ ਭੁੱਲੇ ਹੋਏ ਸਮਝ ਜਾਣਗੇ, ਅਤੇ ਬੁੜ ਬੁੜਾਉਣ ਵਾਲੇ ਸਿੱਖਿਆ ਪਾਉਣਗੇ।।</verse>
			</chapter>
			<chapter number="30">
				<verse number="1">ਹਾਇ ਆਕੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਸਲਾਹ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਸੰਬੰਧ ਜੋੜਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਭਈ ਓਹ ਪਾਪ ਉੱਤੇ ਪਾਪ ਵਧਾਉਣ,</verse>
				<verse number="2">ਜਿਹੜੇ ਹੇਠਾਂ ਮਿਸਰ ਨੂੰ ਜਾਣ ਲਈ ਚੱਲਦੇ ਹਨ, ਪਰ ਮੈਥੋਂ ਨਹੀਂ ਪੁੱਛਦੇ, ਭਈ ਓਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ ।</verse>
				<verse number="3">ਸੋ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣੀ ਭੰਡੀ ਹੋਵੇਗੀ</verse>
				<verse number="4">ਭਾਵੇਂ ਓਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਓਹਨਾਂ ਦੇ ਰਾਜ ਦੂਤ ਹਾਨੇਸ ਵਿੱਚ ਪਹੁੰਚਣ,</verse>
				<verse number="5">ਓਹ ਸਾਰੇ ਉਸ ਕੌਮ ਦੇ ਕਾਰਨ, ਜੋ ਉਨ੍ਹਾਂ ਲਈ ਲਾਭਦਾਇਕ ਨਹੀਂ, ਲਾਜ ਖਾਣਗੇ, ਉਹ ਨਾ ਸਹਾਇਤਾ ਲਈ, ਨਾ ਲਾਭ ਲਈ, ਪਰ ਲਾਜ ਲਈ ਸਗੋਂ ਨਿੰਦਿਆ ਲਈ ਹੋਵੇਗੀ!।।</verse>
				<verse number="6">ਦੱਖਣੀ ਡੰਗਰਾਂ ਲਈ ਅਗੰਮ ਵਾਕ, - ਦੁਖ ਅਤੇ ਕਸ਼ਟ ਦੇ ਦੇਸ ਥਾਣੀ, ਜਿੱਥੋਂ ਬਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਓਹ ਜੁਆਨ ਖੋਤਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਉੱਠਾਂ ਦੇ ਕੁਹਾਨਾਂ ਉੱਤੇ ਆਪਣੇ ਖ਼ਜ਼ਾਨੇ, ਓਸ ਕੌਮ ਵੱਲ ਜਿਹੜੀ ਲਾਭਦਾਇਕ ਨਹੀਂ ਚੁੱਕੀ ਲਈ ਜਾਂਦੇ ਹਨ!</verse>
				<verse number="7">ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਏਸ ਲਈ ਮੈਂ ਉਹ ਨੂੰ ਸੱਦਿਆ, \ਰਹਬ ਜਿਹੜੀ ਬੈਠੀ ਰਹਿੰਦੀ ਹੈ\!।।</verse>
				<verse number="8">ਹੁਣ ਜਾਹ, ਉਨ੍ਹਾਂ ਦੇ ਅੱਗੇ ਪੱਟੀ ਉੱਤੇ ਲਿਖ, ਅਤੇ ਪੋਥੀ ਵਿੱਚ ਚਾੜ੍ਹ ਲੈ, ਭਈ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ।</verse>
				<verse number="9">ਏਹ ਤਾਂ ਆਕੀ ਪਰਜਾ, ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,</verse>
				<verse number="10">ਜਿਹੜੇ ਵੇਖਣ ਵਾਲਿਆਂ ਨੂੰ ਆਖਦੇ ਹਨ, ਵੇਖੋ ਨਾ! ਅਤੇ ਦਰਸ਼ੀਆਂ ਨੂੰ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਬੋਲੋ, ਛਲ ਫਰੇਬ ਦੱਸੋ!</verse>
				<verse number="11">ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!</verse>
				<verse number="12">ਏਸ ਕਰਕੇ ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਡਾਸਣਾ ਲਾਉਂਦੇ ਹੋ,</verse>
				<verse number="13">ਉਪਰੰਤ ਏਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੋੜ ਵਾਂਙੁ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਹ ਦਾ ਟੁੱਟੜਾ ਅਚਾਣਕ ਇੱਕ ਦਮ ਹੋਵੇਗਾ।</verse>
				<verse number="14">ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਙੁ ਹੋਵੇਗਾ, ਜਿਹ ਨੂੰ ਉਹ ਚੂਰ ਚੂਰ ਕਰਨ ਤੋਂ ਸਰਫਾ ਨਹੀਂ ਕਰਦਾ, ਅਤੇ ਜਿਹ ਦੇ ਟੁਕੜਿਆ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਹ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਨਾ ਹੌਦ ਤੋਂ ਪਾਣੀ ਭਰਿਆ ਜਾਵੇ।।</verse>
				<verse number="15">ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ,</verse>
				<verse number="16">ਪਰ ਤੁਸਾਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਤਦੇ ਤੁਸੀਂ ਨੱਠੋਗੇ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਤਦੇ ਤੁਹਾਡੇ ਪਿੱਛਾ ਕਰਨ ਵਾਲੇ ਤਾਂ ਤੇਜ ਹੋਣਗੇ!</verse>
				<verse number="17">ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠੇਗਾ, ਅਤੇ ਪੰਜਾਂ ਦੀ ਘੁਰਕੀ ਤੇ ਅੱਗੋਂ ਤੁਸੀਂ ਨੱਠੋਗੇ, ਜਦ ਤੀਕ ਤੁਸੀਂ ਪਹਾੜ ਦੀ ਟੀਸੀ ਉੱਤੇ ਬਾਂਸ ਵਾਂਙੁ, ਯਾ ਟਿੱਬੇ ਉੱਤੇ ਇੱਕ ਝੰਡੇ ਵਾਂਙੁ ਨਾ ਛੱਡੇ ਜਾਓਗੇ।।</verse>
				<verse number="18">ਏਸ ਲਈ ਯਹੋਵਾਹ ਉਡੀਕਦਾ ਹੈ, ਭਈ ਉਹ ਤੁਹਾਡੇ ਉਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਭਈ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਓਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!।।</verse>
				<verse number="19">ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜਰੂਰ ਤੁਹਾਡੇ ਉਤੇ ਕਿਰਪਾ ਕਰੇਗਾ, ਜਦ ਉਹ ਉਸ ਨੂੰ ਸੁਣੇਗਾ, ਉਹ ਤੁਹਾਨੂੰ ਉੱਤਰ ਦੇਵੇਗਾ।</verse>
				<verse number="20">ਭਾਵੇਂ ਪ੍ਰਭੁ ਤੁਹਾਨੂੰ ਦੁਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਗੁਰੂ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਆਪਣੇ ਗੁਰੂ ਨੂੰ ਵੇਖਣਗੀਆਂ।</verse>
				<verse number="21">ਅਤੇ ਤੁਹਾਡੇ ਕੰਨ ਤੁਹਾਡੇ ਪਿੱਛੋਂ ਏਹ ਗੱਲ ਸੁਣਨਗੇ ਕਿ ਤੁਹਾਡਾ ਰਾਹ ਏਹੋ ਈ ਹੈ, ਏਸ ਵਿੱਚ ਚੱਲੋ, ਜਦ ਤੁਸੀਂ ਸੱਜੇ ਨੂੰ ਮੁੜੋ ਜਦ ਤੁਸੀਂ ਖੱਬੇ ਨੂੰ ਮੁੜੋ।</verse>
				<verse number="22">ਤਾਂ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਭਰਿਸ਼ਟ ਕਰੋਗੇ, ਤੂੰ ਓਹਨਾਂ ਨੂੰ ਗੰਦੀਆਂ ਚੀਜ਼ਾਂ ਵਾਂਙੁ ਖਿਲਾਰ ਦੇਵੇਂਗਾ, ਤੂੰ ਓਹਨਾਂ ਨੂੰ ਆਖੇਂਗਾ, ਨਿੱਕਲ ਜਾਓ!</verse>
				<verse number="23">ਉਹ ਉਸ ਬੀ ਲਈ ਜਿਹੜਾ ਤੂੰ ਜਮੀਨ ਵਿੱਚ ਬੀਜੇਂਗਾ ਮੀਂਹ ਘੱਲੇਗਾ, ਨਾਲੇ ਜਮੀਨ ਦੀ ਪੈਦਾਵਾਰ ਤੋਂ ਰੋਟੀ ਵੀ, ਜਿਹੜੀ ਮੋਟੀ ਅਤੇ ਵਾਫ਼ਰ ਹੋਵੇਗੀ। ਓਸ ਦਿਨ ਤੇਰਾ ਵੱਗ ਮੋਕਲੀ ਜੂਹ ਵਿੱਚ ਚੁਗੇਗਾ।</verse>
				<verse number="24">ਬਲਦ ਅਤੇ ਜੁਆਨ ਗਧੇ, ਜਮੀਨ ਦੇ ਵਾਹੁਣ ਵਾਲੇ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੰਗੁਲੀ ਨਾਲ ਉਡਾਏ ਹੋਏ ਹੋਣਗੇ।</verse>
				<verse number="25">ਹਰੇਕ ਬੁਲੰਦ ਪਹਾੜ ਉੱਤੇ ਅਰ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ, ਵੱਡੇ ਵਢਾਂਗੇ ਦੇ ਦਿਨ ਜਦ ਬੁਰਜ ਡਿੱਗ ਪੈਣਗੇ।</verse>
				<verse number="26">ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਸੱਤਾਂ ਦਿਨਾਂ ਦੇ ਚਾਨਣ ਦੇ ਬਰੱਬਰ ਹੋਵੇਗਾ, ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ, ਅਤੇ ਆਪਣੀ ਲਾਈ ਹੋਈ ਸੱਟ ਦਾ ਘਾਉ ਚੰਗਾ ਕਰੇਗਾ।।</verse>
				<verse number="27">ਵੇਖੋ, ਯਹੋਵਾਹ ਦਾ ਨਾਮ ਦੂਰੋਂ ਲਗਾ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਗਜ਼ਬ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਙੁ ਹੈ।</verse>
				<verse number="28">ਉਹ ਦਾ ਸਾਹ ਨਦੀ ਦੇ ਹੜ੍ਹ ਵਾਂਙੁ ਹੈ, ਜਿਹੜਾ ਗਲ ਤੀਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਨੇਸਤੀ ਦੇ ਛੱਜ ਨਾਲ ਛੱਟੇ, ਅਤੇ ਕੁਰਾਹੇ ਪਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਹੋਵੇਗੀ।</verse>
				<verse number="29">ਤੁਹਾਡਾ ਗੀਤ ਹੋਵੇਗਾ, ਜਿਵੇਂ ਪਵਿੱਤ੍ਰ ਪਰਬ ਦੀ ਰਾਤ ਵਿੱਚ ਹੁੰਦਾ ਹੈ, ਅਤੇ ਦਿਲ ਦੀ ਅਨੰਦਤਾ, ਜਿਵੇਂ ਕੋਈ ਬੰਸਰੀ ਨਾਲ ਇਸਰਾਏਲ ਦੀ ਚਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ।</verse>
				<verse number="30">ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ, ਅਤੇ ਆਪਣੀ ਬਾਂਹ ਦਾ ਉਲਾਰ ਤੱਤੇ ਕ੍ਰੋਧ ਨਾਲ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।</verse>
				<verse number="31">ਅੱਸ਼ੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਡੈਂਬਰ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਮਾਰੇਗਾ।</verse>
				<verse number="32">ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਓਹਨਾਂ ਉੱਤੇ ਲਾਵੇਗਾ, ਡੱਫਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਓਹਨਾਂ ਨਾਲ ਲੜੇਗਾ।</verse>
				<verse number="33">ਪਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਪਾਤਸ਼ਾਹ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਙੁ ਉਹ ਨੂੰ ਸੁਲਗਾਵੇਗਾ।।</verse>
			</chapter>
			<chapter number="31">
				<verse number="1">ਹਾਇ ਓਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਏਸ ਲਈ ਕਿ ਓਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਓਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।</verse>
				<verse number="2">ਪਰ ਉਹ ਵੀ ਦਾਨਾ ਬੀਨਾ ਹੈ ਅਤੇ ਬਿਪਤਾ ਲਿਆਵੇਗਾ, ਅਤੇ ਆਪਣੇ ਬਚਨ ਨਹੀਂ ਮੋੜੇਗਾ ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਦੇ ਵਿਰੁੱਧ ਉੱਠੇਗਾ।</verse>
				<verse number="3">ਮਿਸਰੀ ਆਦਮੀ ਹੀ ਹਨ, ਪਰਮੇਸ਼ੁਰ ਨਹੀਂ! ਓਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਓਹ ਸਾਰੇ ਦੇ ਸਾਰੇ ਮਿਟ ਜਾਣਗੇ।।</verse>
				<verse number="4">ਯਹੋਵਾਹ ਮੈਨੂੰ ਐਉਂ ਆਖਦਾ ਹੈ, ਜਿਵੇਂ ਸ਼ੇਰ ਬਬਰ ਯਾ ਜੁਆਨ ਸ਼ੇਰ ਬਬਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਉਹ ਓਹਨਾਂ ਦੇ ਸ਼ੋਰ ਤੋਂ ਨਹੀਂ ਡੈਂਬਰੇਗਾ, ਨਾ ਓਹਨਾਂ ਦੇ ਰੌਲੇ ਤੋਂ ਘਾਬਰੇਗਾ, ਤਿਵੇਂ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਜੁੱਧ ਕਰੇ।</verse>
				<verse number="5">ਫੜਫੜਾਉਂਦੇ ਪੰਛੀਆਂ ਵਾਂਙੁ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਛੱਡੇਗਾ ਅਤੇ ਛੁਟਕਾਰਾ ਦੇਵੇਗਾ।।</verse>
				<verse number="6">ਹੇ ਇਸਰਾਏਲਿਓ, ਉਹ ਦੀ ਵੱਲ ਮੁੜੋ ਜਿਸ ਤੋਂ ਤੁਸੀਂ ਡਾਢੇ ਆਕੀ ਹੋ ਗਏ</verse>
				<verse number="7">ਓਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ ਰੱਦ ਕਰੇਗਾ।।</verse>
				<verse number="8">ਅੱਸ਼ੂਰੀ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਅਤੇ ਇੱਕ ਤਲਵਾਰ ਜੋ ਆਦਮੀ ਦੀ ਨਹੀਂ ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਹੋਣਗੇ।</verse>
				<verse number="9">ਉਹ ਦੀ ਚਟਾਨ ਭੈ ਨਾਲ ਜਾਂਦੀ ਰਹੇਗੀ, ਅਤੇ ਉਹ ਦੇ ਸਰਦਾਰ ਝੰਡੇ ਤੋਂ ਡੈਂਬਰ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਹ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।।</verse>
			</chapter>
			<chapter number="32">
				<verse number="1">ਵੇਖੋ, ਇੱਕ ਪਾਤਸ਼ਾਹ ਧਰਮ ਨਾਲ ਪਾਤਸ਼ਾਹੀ ਕਰੇਗਾ, ਅਤੇ ਸਰਦਾਰ ਨਿਆਉਂ ਨਾਲ ਸਰਦਾਰੀ ਕਰਨਗੇ।</verse>
				<verse number="2">ਹਰੇਕ ਪੌਣ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਹੁੱਸੀ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ।</verse>
				<verse number="3">ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।</verse>
				<verse number="4">ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਾਫ਼ ਬੋਲਣ ਲਈ ਤਿਆਰ ਰਹੇਗੀ।</verse>
				<verse number="5">ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਲੁੱਚਾ ਸਖੀ ਅਖਵਾਏਗਾ।</verse>
				<verse number="6">ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।</verse>
				<verse number="7">ਲੁੱਚੇ ਦੇ ਹਥਿਆਰ ਬੁਰੇ ਹਨ, ਉਹ ਮਤਾ ਪਕਾਉਂਦਾ ਹੈ ਭਈ ਮਸਕੀਨਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰੇ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।</verse>
				<verse number="8">ਪਰ ਪਤਵੰਤ ਪਤ ਦੀਆਂ ਸਲਾਹਾਂ ਕਰਦਾ ਹੈ, ਉਹ ਪਤ ਦੀਆਂ ਗੱਲਾਂ ਉੱਤੇ ਕਾਇਮ ਹੈ।।</verse>
				<verse number="9">ਹੇ ਲਾਪਰਵਾਹ ਤੀਵੀਓ, ਉੱਠੋ, ਮੇਰੀ ਅਵਾਜ਼ ਸੁਣੋ! ਹੇ ਨਿਚਿੰਤ, ਬੇਟੀਓ ਮੇਰੇ ਆਖੇ ਤੇ ਕੰਨ ਲਾਓ!</verse>
				<verse number="10">ਵਰਹੇ ਤੋਂ ਕੁਝ ਦਿਨ ਉੱਤੇ ਹੋਇਆਂ ਤੁਸੀਂ ਘਾਬਰ ਜਾਓਗੀਆਂ, ਹੇ ਨਿਚਿੰਤ ਤੀਵੀਓ! ਕਿਉਂ ਜੋ ਅੰਗੂਰ ਦਾ ਚੁਗਣਾ ਘਟ ਜਾਵੇਗਾ, ਅਤੇ ਇਕੱਠਾ ਕਰਨ ਦਾ ਵੇਲਾ ਨਹੀਂ ਆਵੇਗਾ।</verse>
				<verse number="11">ਹੇ ਲਾਪਰਵਾਹੋ ਕੰਬੋ! ਹੇ ਨਿਚਿੰਤਣੀਓ, ਘਬਰਾ ਜਾਓ! ਕੱਪੜੇ ਲਾਹੋ, ਨੰਗੀਆਂ ਹੋ ਜਾਓ, ਆਪਣੇ ਲੱਕਾਂ ਉੱਤੇ ਪੇਟੀਆਂ ਪਾ ਲਓ!</verse>
				<verse number="12">ਓਹ ਰਸੀ ਹੋਈ ਬੇਲ ਦੇ ਕਾਰਨ, ਮਨ ਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣ- ਗੀਆਂ।</verse>
				<verse number="13">ਮੇਰੀ ਪਰਜਾ ਦੀ ਜਮੀਨ ਉੱਤੇ ਕੰਡੇ ਅਰ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।</verse>
				<verse number="14">ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰੇ ਹੋ ਜਾਣਗੇ, ਜੰਗਲੀ ਖੋਤਿਆਂ ਦੀ ਖੁਸ਼ੀ, ਇੱਜੜਾਂ ਦੀ ਚਰਾਨ,</verse>
				<verse number="15">ਜਿੰਨਾ ਚਿੱਕੁਰ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।</verse>
				<verse number="16">ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।</verse>
				<verse number="17">ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ਼ਾ ਹੋਵੇਗਾ।</verse>
				<verse number="18">ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਤੇ ਚੈਨ ਦੇ ਅਸਥਾਨਾਂ ਵਿੱਚ ਵੱਸੇਗੀ।</verse>
				<verse number="19">ਬਣ ਦੇ ਡਿੱਗਣ ਉੱਤੇ ਗੜੇ ਪੈਣਗੇ, ਅਤੇ ਸ਼ਹਿਰ ਮੂਲੋਂ ਢਹਿ ਜਾਵੇਗਾ।</verse>
				<verse number="20">ਧੰਨ ਹੋ ਤੁਸੀਂ ਜਿਹੜੇ ਸਾਰੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਰ ਗਧੇ ਖੁਲ੍ਹੇ ਛੱਡ ਦਿੰਦੇ ਹੋ!।।</verse>
			</chapter>
			<chapter number="33">
				<verse number="1">ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਅਤੇ ਠੱਗਾ ਤੇਰੇ ਉੱਤੇ ਜਿਹ ਨੂੰ ਓਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕਿਆ, ਤਾਂ ਲੁੱਟਿਆ ਜਾਵੇਂਗਾ ਜਦ ਤੂੰ ਠਗ ਹਟਿਆ ਤਾਂ ਓਹ ਤੈਨੂੰ ਠੱਗਣਗੇ!</verse>
				<verse number="2">ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡੀ ਭੁਜਾ ਹੋ, ਨਾਲੇ ਦੁਖ ਦੇ ਵੇਲੇ ਸਾਡਾ ਬਚਾਓ।</verse>
				<verse number="3">ਹੰਗਾਮੇ ਦੇ ਰੌਲੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਛਿੰਨ ਭਿੰਨ ਹੋ ਗਈਆਂ। ਜਿਵੇਂ ਸਲਾ ਇਕੱਠਾ ਕਰਦੀ ਹੈ,</verse>
				<verse number="4">ਤੁਹਾਡੀ ਲੁੱਟ ਇਕੱਠੀ ਕੀਤੀ ਜਾਵੇਗੀ, ਜਿਵੇਂ ਟਿੱਡੇ ਟੱਪਦੇ ਹਨ, ਓਹ ਉਸ ਉੱਤੇ ਟੱਪਣਗੇ।।</verse>
				<verse number="5">ਯਹੋਵਾਹ ਮਹਾਨ ਹੈ, ਉਹ ਉੱਚਿਆਈ ਉੱਤੇ ਜੋ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਰ ਧਰਮ ਨਾਲ ਭਰ ਦੇਵੇਗਾ।</verse>
				<verse number="6">ਤੇਰੇ ਸਮੇਂ ਵਿੱਚ ਅਮਨ ਹੋਵੇਗਾ, ਨਾਲੇ ਮੁਕਤੀ, ਬੁੱਧੀ ਅਤੇ ਗਿਆਨ ਦੀ ਵਾਫ਼ਰੀ, ਯਹੋਵਾਹ ਦਾ ਭੈ ਉਸ ਦਾ ਖ਼ਜ਼ਾਨਾ ਹੈ।।</verse>
				<verse number="7">ਵੇਖੋ, ਓਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।</verse>
				<verse number="8">ਸ਼ਾਹ ਰਾਹ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।</verse>
				<verse number="9">ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਾਬਰ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮਦਾਨ ਵਾਂਙੁ ਹੈ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।।</verse>
				<verse number="10">ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਵਾਂਗਾ</verse>
				<verse number="11">ਤੁਹਾਡੇ ਗਰਭ ਪਏਗਾ ਭੋਹ ਅਤੇ ਜਣੋਗੇ ਘਾਹ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।</verse>
				<verse number="12">ਲੋਕ ਚੂਨੇ ਵਾਂਙੁ ਸਾੜੇ ਜਾਣਗੇ, ਵੱਢੇ ਹੋਏ ਕੰਡਿਆਂ ਵਾਂਙੁ ਓਹ ਅੱਗ ਵਿੱਚ ਜਾਲੇ ਜਾਣਗੇ।।</verse>
				<verse number="13">ਹੇ ਦੂਰ ਦਿਓ, ਤੁਸੀਂ ਸੁਣੋ ਜੋ ਮੈਂ ਕੀਤਾ, ਹੇ ਨੇੜੇ ਦਿਓ, ਤੁਸੀਂ ਮੇਰੀ ਸ਼ਕਤੀ ਨੂੰ ਮੰਨੋ!</verse>
				<verse number="14">ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ?</verse>
				<verse number="15">ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਵੱਢੀ ਲੈਣ ਤੋਂ ਆਪਣਾ ਹੱਥ ਛਿੜਦਾ ਹੈ, ਖੂਨ ਦੇ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।</verse>
				<verse number="16">ਉਹ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਦਾ ਜਲ ਅੰਮਿਤ੍ਰ ਹੋਵੇਗਾ।</verse>
				<verse number="17">ਤੇਰੀਆਂ ਅੱਖਾਂ ਪਾਤਸ਼ਾਹ ਨੂੰ ਉਹ ਦੇ ਸੁਹੱਪਣ ਵਿੱਚ ਝਾਕਣਗੀਆਂ, ਓਹ ਮੋਕਲੇ ਦੇਸ ਨੂੰ ਵੇਖਣਗੀਆਂ।।</verse>
				<verse number="18">ਤੇਰਾ ਮਰਨ ਉਸ ਹੌਲ ਉੱਤੇ ਸੋਚੇਗਾ, ਲਿਖਾਰੀ ਕਿੱਥੇ ਹੈ? ਤੋਂੱਲਾ ਕਿੱਥੇ ਹੈ? ਬੁਰਜਾਂ ਦਾ ਗਿਣਨ ਵਾਲਾ ਕਿੱਥੇ ਹੈ?</verse>
				<verse number="19">ਤੂੰ ਫੇਰ ਓਹਨਾਂ ਮਗਰੂਰ ਲੋਕਾਂ ਨੂੰ ਨਾ ਵੇਖੇਂਗਾ, ਇੱਕ ਘਿੱਚ ਮਿੱਚ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸੁਣ ਨਹੀਂ ਸੱਕਦਾ, ਥਥਲੀ ਜ਼ਬਾਨ ਵਾਲੇ ਜਿਨ੍ਹਾਂ ਦੀ ਸਮਝ ਨਹੀਂ ਆਉਂਦੀ।</verse>
				<verse number="20">ਸੀਯੋਨ ਨੂੰ ਤੱਕ, ਸਾਡੇ ਮਿਥੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਹ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਹ ਦੀਆਂ ਲਾਸਾਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।</verse>
				<verse number="21">ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।</verse>
				<verse number="22">ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਪਾਤਸ਼ਾਹ ਹੈ, ਉਹ ਸਾਨੂੰ ਬਚਾਵੇਗਾ।</verse>
				<verse number="23">ਤੇਰੇ ਰੱਸੇ ਢਿੱਲੇ ਹਨ, ਓਹ ਬਾਦਬਾਨ ਉਹ ਦੇ ਥਾਂ ਤੇ ਕੱਸ ਨਾ ਸੱਕੇ, ਨਾ ਓਹ ਪਾਲ ਨੂੰ ਉਡਾ ਸੱਕੇ, ਤਦ ਸ਼ਿਕਾਰ ਅਰ ਲੁੱਟ ਵਾਫ਼ਰੀ ਨਾਲ ਵੰਡੀ ਜਾਵੇਗੀ, ਲੰਙੇ ਵੀ ਲੁੱਟ ਲੁੱਟਣਗੇ।</verse>
				<verse number="24">ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਓਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।।</verse>
			</chapter>
			<chapter number="34">
				<verse number="1">ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਰ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੋ!</verse>
				<verse number="2">ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਲਾਲ ਪੀਲਾ ਹੋਇਆ ਹੈ, ਉਹ ਓਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭਖਿਆ ਹੋਇਆ ਹੈ, ਉਹ ਓਹਨਾਂ ਨੂੰ ਅਰਪਣ ਕਰ ਦਿੱਤਾ, ਉਸ ਓਹਨਾਂ ਨੂੰ ਵੱਢੇ ਜਾਣ ਲਈ ਦੇ ਦਿੱਤਾ ਹੈ।</verse>
				<verse number="3">ਓਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਓਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ, ਅਤੇ ਪਹਾੜ ਓਹਨਾਂ ਦੇ ਲਹੂ ਨਾਲ ਵਗ ਤੁਰਨਗੇ।</verse>
				<verse number="4">ਅਕਾਸ਼ ਦੀ ਸਾਰੀ ਸੈਨਾਂ ਗਲ ਜਾਵੇਗੀ, ਅਤੇ ਅਕਾਸ਼ ਪੱਤ੍ਰੀ ਵਾਂਙੁ ਲਪੇਟੇ ਜਾਣਗੇ, ਅਤੇ ਓਹਨਾਂ ਦੀ ਸਾਰੀ ਸੈਨਾ ਝੜ ਜਾਵੇਗੀ, ਜਿਵੇਂ ਪੱਤੇ ਬੇਲ ਤੋਂ ਝੜ ਜਾਂਦੇ, ਅਤੇ ਜਿਵੇਂ ਓਹ ਹਜੀਰ ਤੋਂ ਝੜ ਜਾਂਦੇ ਹਨ।।</verse>
				<verse number="5">ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਫਿੱਟੀ ਹੋਈ ਕੌਮ ਉੱਤੇ ਨਿਆਉਂ ਲਈ ਜਾ ਪਵੇਗੀ।</verse>
				<verse number="6">ਯਹੋਵਾਹ ਦੀ ਤਲਵਾਰ ਲਹੂ ਨਾਲ ਲਿਬੜੀ ਹੋਈ ਹੈ, ਉਹ ਚਰਬੀ ਨਾਲ ਥਿੰਧਿਆਈ ਹੋਈ ਹੈ, ਲੇਲੀਆਂ ਅਰ ਬੱਕਰੀਆਂ ਦੇ ਲਹੂ ਨਾਲ, ਛੱਤਰਿਆਂ ਦੇ ਗੁਰਦੇ ਦੀ ਚਰਬੀ ਨਾਲ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ ਹੈ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਵਢਾਂਗਾ ਹੈ।</verse>
				<verse number="7">ਜੰਗਲੀ ਸਾਨ੍ਹ ਉਨ੍ਹਾਂ ਦੇ ਨਾਲ ਲਹਿ ਆਉਣਗੇ, ਅਤੇ ਸਾਨ੍ਹਾਂ ਦੇ ਨਾਲ ਬਲਦ ਹੋਣਗੇ, ਓਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਓਹਨਾਂ ਦੀ ਧੂੜ ਚਰਬੀ ਨਾਲ ਥਿੰਧਿਆਈ ਜਾਵੇਗੀ।</verse>
				<verse number="8">ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਕਾਰਨ ਇੱਕ ਵੱਟਾ ਦੇਣ ਦਾ ਵਰਹਾ।</verse>
				<verse number="9">ਉਹ ਦੀਆਂ ਨਦੀਆਂ ਗਲ ਬਣ ਜਾਣਗੀਆਂ, ਅਤੇ ਉਹ ਦੀ ਖ਼ਾਕ, ਗੰਧਕ, ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।</verse>
				<verse number="10">ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।</verse>
				<verse number="11">ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਰ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।</verse>
				<verse number="12">ਉਹ ਦੇ ਸ਼ਰੀਫ ਉਹ ਨੂੰ \ਅਲੋਪ ਰਾਜ\ ਸੱਦਣਗੇ, ਅਤੇ ਉਹ ਦੇ ਸਾਰੇ ਸਰਦਾਰ ਨਾ ਹੋਇਆਂ ਜੇਹੇ ਹੋਣਗੇ।</verse>
				<verse number="13">ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਥੋਹਰਾਂ ਉਹ ਦਿਆਂ ਕਿਲਿਆਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰ ਮੁਰਗਾਂ ਦਾ ਵੇਹੜਾ ਹੋਵੇਗਾ।</verse>
				<verse number="14">ਉਜਾੜ ਦੇ ਦਰਿੰਦੇ ਬਿੱਜੂਆਂ ਨਾਲ ਮਿਲਣਗੇ, ਬਣ ਬੱਕਰਾਂ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਰਾਤ ਦੀ ਭੂਤਨੀ ਉੱਥੇ ਟਿਕੇਗੀ, ਅਤੇ ਆਪਣੇ ਲਈ ਅਰਾਮ ਦੀ ਥਾਂ ਪਾਵੇਗੀ।</verse>
				<verse number="15">ਉੱਥੇ ਉੱਲੂ ਆਹਲਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਸਾਯੇ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ, ਹਰੇਕ ਆਪਣੇ ਨਰ ਨਾਲ।।</verse>
				<verse number="16">ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ, ਏਹਨਾਂ ਵਿੱਚੋਂ ਇੱਕ ਵੀ ਘੱਟ ਨਾ ਹੋਵੇਗੀ ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਏਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਓਹਨਾਂ ਨੂੰ ਇਕੱਠਾ ਕੀਤਾ ਹੈ।</verse>
				<verse number="17">ਉਹ ਨੇ ਓਹਨਾਂ ਲਈ ਗੁਣਾ ਪਾਇਆ ਹੈ, ਅਤੇ ਉਹ ਦੇ ਹੱਥ ਨੇ ਓਹਨਾਂ ਲਈ ਜਰੀਬ ਨਾਲ ਵੰਡਿਆ। ਓਹ ਸਦਾ ਤੀਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਓਹ ਉਸ ਵਿੱਚ ਵੱਸਣਗੇ।।</verse>
			</chapter>
			<chapter number="35">
				<verse number="1">ਉਜਾੜ ਅਤੇ ਥਲ ਖੁਸ਼ੀ ਮਨਾਉਣਗੇ, ਰੜਾ ਮਦਾਨ ਬਾਗ ਬਾਗ ਹੋਵੇਗਾ, ਅਤੇ ਨਰਗਸ ਵਾਂਙੁ ਖਿੜੇਗਾ।</verse>
				<verse number="2">ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਅਰ ਜੈਕਾਰਿਆਂ ਨਾਲ ਬਾਗ ਬਾਗ ਹੋਵੇਗਾ, ਲਬਾਨੋਨ ਦੀ ਉਪਮਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ, ਉਹ ਨੂੰ ਦਿੱਤੀ ਜਾਵੇਗੀ, ਓਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।</verse>
				<verse number="3">ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਹਿੱਲਦਿਆਂ ਗੋਡਿਆਂ ਨੂੰ ਮਜ਼ਬੂਤ ਕਰੋ!</verse>
				<verse number="4">ਧੜਕਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਬਦਲੇ ਨਾਲ, ਸਗੋਂ ਪਰਮੇਸ਼ੁਰ ਦੇ ਵੱਟੇ ਨਾਲ ਆਵੇਗਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।।</verse>
				<verse number="5">ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁਲ੍ਹ ਜਾਣਗੇ।</verse>
				<verse number="6">ਤਦ ਲੰਙਾ ਹਿਰਨ ਵਾਂਙੁ ਚੌਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮਦਾਨ ਵਿੱਚ ਨਦੀਆਂ ਫੁੱਟ ਨਿੱਕਲਣ- ਗੀਆਂ।</verse>
				<verse number="7">ਤਪਦੀ ਰੇਤ ਤਲਾ ਬਣੇਗੀ, ਅਤੇ ਤਿਹਾਈ ਜਮੀਨ ਪਾਣੀ ਦੇ ਸੁੰਬ। ਗਿੱਦੜਾਂ ਦੇ ਟਿਕਾਨੇ ਵਿੱਚ ਉਹ ਦੀ ਬੈਠਕ ਹੋਵੇਗੀ, ਕਾਨਿਆਂ ਅਤੇ ਦਬ ਦਾ ਚੁਗਾਨ।</verse>
				<verse number="8">ਉੱਥੇ ਇੱਕ ਸ਼ਾਹੀ ਰਾਹ ਹੋਵੇਗਾ, ਅਤੇ ਉਹ ਰਾਹ \ਪਵਿੱਤ੍ਰ ਰਾਹ\ ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਛੁਡਾਏ ਹੋਇਆਂ ਦੇ ਲਈ ਹੋਵੇਗਾ। ਰਾਹੀਂ ਭਾਵੇਂ ਮੂਰਖ ਹੋਣ ਕੁਰਾਹੇ ਨਾ ਪੈਣਗੇ।</verse>
				<verse number="9">ਉੱਥੇ ਕੋਈ ਬਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਦਰਿੰਦਾ ਉਸ ਉੱਤੇ ਨਾ ਚੜ੍ਹੇਗਾ, ਓਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਚੱਲਣਗੇ।</verse>
				<verse number="10">ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਓਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਅਨੰਤ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ। ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਠ ਜਾਣਗੇ।।</verse>
			</chapter>
			<chapter number="36">
				<verse number="1">ਤਾਂ ਐਉਂ ਹੋਇਆ ਕਿ ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ</verse>
				<verse number="2">ਫੇਰ ਅੱਸ਼ੂਰ ਦੇ ਪਾਤਸ਼ਾਹ ਨੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਪਾਤਸ਼ਾਹ ਕੋਲ ਵੱਡੀ ਫੌਜ ਨਾਲ ਘੱਲਿਆ ਅਤੇ ਉਹ ਉੱਪਰਲੇ ਤਲਾ ਦੀ ਖਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜਾ ਸੀ</verse>
				<verse number="3">ਤਾਂ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਦੇ ਉੱਤੇ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤ੍ਰ ਯੋਆਹ ਲਿਖਾਰੀ ਉਹ ਦੇ ਕੋਲ ਨਿੱਕਲ ਆਏ।।</verse>
				<verse number="4">ਤਾਂ ਰਬਸ਼ਾਕੇਹ ਨੇ ਓਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਐਉਂ ਫ਼ਰਮਾਉਂਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕੀਤਾ ਹੈ?</verse>
				<verse number="5">ਮੈਂ ਕਹਿੰਦਾ ਹਾਂ ਕਿ ਇਹ ਮੂੰਹ ਦੀਆਂ ਹੀ ਗੱਲਾਂ ਹਨ, ਭਈ ਜੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ। ਹੁਣ ਤੈਨੂੰ ਕਿਹ ਦੇ ਉੱਤੇ ਭਰੋਸਾ ਹੈ ਜੇ ਤੂੰ ਮੈਥੋਂ ਬੇਮੁੱਖ ਹੋਇਆ ਹੈ?</verse>
				<verse number="6">ਵੇਖ, ਤੈਨੂੰ ਏਸ ਦਰੜੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਓਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਏਹੋ ਜੇਹਾ ਹੀ ਹੈ</verse>
				<verse number="7">ਪਰ ਜੇ ਤੂੰ ਮੈਨੂੰ ਆਖੇਂ ਭਈ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ ਤਾਂ ਕੀ ਉਹ ਉਹੋ ਨਹੀਂ ਹੈ ਜਿਹ ਦੇ ਉੱਚੇ ਥਾਵਾਂ ਅਰ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਰ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਏਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?</verse>
				<verse number="8">ਸੋ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਸ਼ਰਤ ਲਾ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੇ ਤੂੰ ਓਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸੱਕੇਂ</verse>
				<verse number="9">ਫੇਰ ਤੂੰ ਮੇਰੇ ਸੁਆਮੀ ਦੇ ਤੁੱਝ ਤੋਂ ਤੁੱਛ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਭੀ ਮੂੰਹ ਫੇਰ ਸੱਕੇਂਗਾ? ਯਾ ਕੀ ਤੂੰ ਆਪਣੀ ਵੱਲੋਂ ਰੱਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?</verse>
				<verse number="10">ਭਲਾ, ਮੈਂ ਯਹੋਵਾਹ ਤੋਂ ਬਾਹਰਾ ਹੋਕੇ ਏਸ ਦੇਸ ਉੱਤੇ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪੇ ਮੈਨੂੰ ਆਖਿਆ, ਏਸ ਦੇਸ ਉੱਤੇ ਚੜ੍ਹਾਈ ਕਰ ਕੇ ਏਸ ਨੂੰ ਨਾਸ ਕਰ ਦੇਹ!।।</verse>
				<verse number="11">ਤਦ ਅਲਯਾਕੀਮ ਅਰ ਸ਼ਬਨਾ ਅਰ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਰ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਕੰਧ ਉੱਤੇ ਹਨ ਯਹੂਦੀਆਂ ਦੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ</verse>
				<verse number="12">ਪਰ ਰਬਸ਼ਾਕੇਹ ਨੇ ਆਖਿਆ, ਕਿ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਰ ਤੇਰੇ ਕੋਲ ਏਹ ਗੱਲਾਂ ਆਖਣ ਲਈ ਮੈਨੂੰ ਘੱਲਿਆ ਹੈ ਪਰ ਏਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਕੰਧ ਉੱਤੇ ਬੈਠੇ ਹੋਏ ਹਨ ਭਈ ਓਹ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਅਤੇ ਆਪਣਾ ਮੂਤ ਪੀਣ?।।</verse>
				<verse number="13">ਤਦ ਰਬਸ਼ਾਕੇਹ ਖਲੋ ਗਿਆ ਅਰ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਏਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!</verse>
				<verse number="14">ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਭਈ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸੱਕੇਗਾ</verse>
				<verse number="15">ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਨਿਸੰਗ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ</verse>
				<verse number="16">ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਕੋਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਰ ਹਰ ਕੋਈ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਰ ਹਰ ਕੋਈ ਆਪਣੇ ਹੀ ਚੁਬੱਚੇ ਦਾ ਪਾਣੀ ਪੀਵੇਗਾ</verse>
				<verse number="17">ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਨਾ ਲੈ ਜਾਵਾਂ ਜਿਹੜਾ ਤੁਹਾਡੇ ਦੇਸ ਵਾਂਙੁ ਅਨਾਜ ਅਰ ਨਵੀਂ ਮੈ ਦਾ ਦੇਸ, ਰੋਟੀ ਅਰ ਅੰਗੂਰੀ ਬਾਗਾਂ ਦਾ ਦੇਸ ਹੈ</verse>
				<verse number="18">ਖਬਰਦਾਰ ਕਿਤੇ ਹਿਜ਼ਕੀਯਾਹ ਏਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!</verse>
				<verse number="19">ਭਲਾ, ਕੌਮਾਂ ਦੇ ਦਿਓਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁਡਾਇਆ ਹੈ ਹਮਾਥ ਅਰ ਅਰਪਾਦ ਦੇ ਦਿਓਤੇ ਕਿੱਥੇ ਹਨ? ਸਫਰਵਾਇਮ ਦੇ ਦਿਓਤੇ ਕਿੱਥੇ? ਕੀ ਓਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?</verse>
				<verse number="20">ਦੇਸਾਂ ਦਿਆਂ ਸਾਰਿਆਂ ਦਿਓਤਿਆਂ ਵਿੱਚੋਂ ਓਹ ਕਿਹੜੇ ਹਨ ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਭਈ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?।।</verse>
				<verse number="21">ਪਰ ਲੋਕਾਂ ਨੇ ਚੁਪ ਵੱਟ ਲਈ ਅਰ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ ਕਿਉਂ ਜੋ ਪਾਤਸ਼ਾਹ ਦਾ ਹੁਕਮ ਏਹ ਸੀ ਭਈ ਤੁਸੀਂ ਉਹ ਨੂੰ ਉੱਤਰ ਦੇਣਾ ਹੀ ਨਹੀਂ</verse>
				<verse number="22">ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।</verse>
			</chapter>
			<chapter number="37">
				<verse number="1">ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸੁਣਿਆ ਤਾਂ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ</verse>
				<verse number="2">ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਨੂੰ ਅਰ ਜਾਜਕਾਂ ਦੇ ਬਜ਼ੁਰਗਾਂ ਨੂੰ ਟਾਟ ਪੁਆ ਕੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਕੋਲ ਘੱਲਿਆ</verse>
				<verse number="3">ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਉਂ ਆਖਦਾ ਹੈ ਕਿ ਏਹ ਦਿਨ ਦੁਖ, ਘੂਰ ਅਤੇ ਬੇਪਤੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਹੈ</verse>
				<verse number="4">ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਓਹਨਾਂ ਉੱਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ</verse>
				<verse number="5">ਸੋ ਹਿਜ਼ਕੀਯਾਹ ਪਾਤਸ਼ਾਹ ਦੇ ਟਹਿਲੂਏ ਯਸਾਯਾਹ ਕੋਲ ਆਏ</verse>
				<verse number="6">ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਭਈ ਤੁਸੀਂ ਆਪਣੇ ਸੁਆਮੀ ਨੂੰ ਐਉਂ ਆਖਿਓ ਕਿ ਯਹੋਵਾਹ ਏਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੈਂ ਸੁਣੀਆਂ ਹਨ ਨਾ ਡਰੀਂ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਪਾਤਸ਼ਾਹ ਦੇ ਜੁਆਨਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ</verse>
				<verse number="7">ਵੇਖੋ, ਮੈਂ ਉਹ ਦੇ ਵਿੱਚ ਇੱਕ ਅਜੇਹੀ ਰੂਹ ਪਾਵਾਂਗਾ ਭਈ ਉਹ ਅਵਾਈ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਹ ਦੇ ਦੇਸ ਵਿੱਚ ਤਲਵਾਰ ਨਾਲ ਡੇਗ ਦਿਆਂਗਾ।।</verse>
				<verse number="8">ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਿਬਨਾਹ ਦੇ ਵਿਰੁੱਧ ਜੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਉੱਠ ਗਿਆ ਹੈ</verse>
				<verse number="9">ਜਦ ਉਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਭਈ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ ਤਾਂ ਉਹ ਨੇ ਏਹ ਸੁਣ ਕੇ ਹਿਜ਼ਕੀਯਾਹ ਵੱਲ ਹਲਕਾਰੇ ਘੱਲੇ</verse>
				<verse number="10">ਕਿ ਤੁਸੀਂ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਐਉਂ ਆਖਣਾ ਭਈ ਤੇਰਾ ਪਰਮੇਸ਼ੁਰ ਜਿਹ ਦੇ ਉੱਤੇ ਤੇਰਾ ਭਰੋਸਾ ਹੈ ਏਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਪਾਤਸ਼ਾਹ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ</verse>
				<verse number="11">ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਪਾਤਸ਼ਾਹਾਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਓਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?</verse>
				<verse number="12">ਕੀ ਕੌਮਾਂ ਦੇ ਦਿਓਤਿਆਂ ਨੇ ਓਹਨਾਂ ਨੂੰ ਛੁਡਾਇਆ ਸੀ ਜਿਨ੍ਹਾਂ ਨੂੰ ਮੇਰੇ ਪਿਉ ਦਾਦਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸਫ ਅਰ ਅਦਨ ਦਿਆਂ ਪੁੱਤ੍ਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?</verse>
				<verse number="13">ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਰ ਸਫਰਵਾਇਮ ਸ਼ਹਿਰ ਦਾ, ਹੇਨਾ ਅਰ ਇੱਵਾਹ ਦੇ ਰਾਜੇ ਕਿੱਥੇ ਹਨ?</verse>
				<verse number="14">ਜਦ ਹਿਜ਼ਕੀਯਾਹ ਨੇ ਹਲਕਾਰਿਆਂ ਦੇ ਹੱਥੋਂ ਉਹ ਪੱਤ੍ਰ ਲੈ ਕੇ ਪੜ੍ਹਿਆ ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ</verse>
				<verse number="15">ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਏਹ ਆਖ ਕੇ ਪ੍ਰਾਰਥਨਾ ਕੀਤੀ</verse>
				<verse number="16">ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੈਂ ਅਕਾਸ਼ ਅਤੇ ਧਰਤੀ ਨੂੰ ਬਣਾਇਆ</verse>
				<verse number="17">ਹੇ ਯਹੋਵਾਹ, ਆਪਣਾ ਕੰਨ ਲਾ ਅਰ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਰ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ</verse>
				<verse number="18">ਹੇ ਯਹੋਵਾਹ, ਸੱਚ ਮੁੱਚ ਅੱਸ਼ੂਰ ਦੇ ਪਾਤਸ਼ਾਹਾਂ ਨੇ ਸਾਰੀਆਂ ਕੌਮਾਂ ਨੂੰ ਅਤੇ ਓਹਨਾਂ ਦਿਆਂ ਦੇਸਾਂ ਨੂੰ ਨਾਸ ਕੀਤਾ</verse>
				<verse number="19">ਅਤੇ ਓਹਨਾਂ ਨੇ ਉਨ੍ਹਾਂ ਦੇ ਦਿਓਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਓਹ ਦਿਓਤੇ ਵੀ ਨਹੀਂ ਸਨ ਪਰ ਆਦਮੀ ਦੀ ਦਸਤਕਾਰੀ, ਲੱਕੜੀ ਅਰ ਪੱਥਰ ਸਨ, ਸੋ ਓਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ</verse>
				<verse number="20">ਹੁਣ ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਭਈ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਤੂੰ ਹੀ ਇਕੱਲਾ ਯਹੋਵਾਹ ਹੈਂ!।।</verse>
				<verse number="21">ਤਦ ਆਮੋਸ ਦੇ ਪੁੱਤ੍ਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਏਹ ਅਖਵਾ ਘੱਲਿਆ ਕਿ ਯਹੋਵਾਹ ਇਸਰਾਏਲ ਪਰਮੇਸ਼ੁਰ ਐਉਂ ਆਖਦਾ ਹੈ, ਏਸ ਲਈ ਕਿ ਤੈਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਵਿਖੇ ਮੈਥੋਂ ਪ੍ਰਾਰਥਨਾ ਕੀਤੀ ਹੈ</verse>
				<verse number="22">ਸੋ ਏਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਉਹ ਤੈਨੂੰ ਤੁੱਛ ਜਾਣਦੀ ਹੈ, ਉਹ ਤੈਨੂੰ ਮਖੌਲ ਕਰਦੀ ਹੈ, - ਸੀਯੋਨ ਦੀ ਕੁਆਰੀ ਧੀ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।</verse>
				<verse number="23">ਤੈਂ ਕਿਹ ਨੂੰ ਬੋਲੀਆਂ ਮਾਰੀਆਂ, ਅਤੇ ਕਿਹ ਨੂੰ ਕੁਫਰ ਬਕਿਆ? ਤੈਂ ਕਿਹ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ!</verse>
				<verse number="24">ਤੈਂ ਆਪਣੇ ਟਹਿਲੂਆਂ ਦੇ ਰਾਹੀਂ ਪ੍ਰਭੁ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤਾਈਂ। ਮੈਂ ਉਹ ਦੇ ਉੱਚੇ ਤੋਂ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਬਣ ਵਾੜੀ ਵਿੱਚ ਜਾ ਵੜਿਆ।</verse>
				<verse number="25">ਮੈਂ ਤਾਂ ਪੁੱਟ ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।।</verse>
				<verse number="26">ਕੀ ਤੈਂ ਨਹੀਂ ਸੁਣਿਆ ਭਈ ਬਹੁਤ ਚਿਰ ਹੋਇਆ ਮੈਂ ਏਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਏਹ ਦਾ ਉਪਾਓ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਭਈ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ ਪੁਜਾੜ ਕੇ ਥੇਹ ਕਰ ਛੱਡੇਂ।</verse>
				<verse number="27">ਸੋ ਓਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਾਬਰ ਗਏ ਅਰ ਬੇਕਲ ਕੀਤੇ ਗਏ, ਉਹ ਖੇਤ ਦਾ ਸਾਗ ਪੱਤ ਅਤੇ ਹਰੀ ਅੰਗੂਰੀ, ਅਤੇ ਛੱਤ ਉੱਤੇ ਦੇ ਘਾਹ ਅਰ ਉਸ ਅੰਨ ਵਾਂਙੁ ਹੋ ਗਏ, ਜੋ ਉੱਗਣੋਂ ਅਗੇਤਰਾ ਹੀ ਸੁੱਕ ਜਾਵੇ।</verse>
				<verse number="28">ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ ਬਾਹਰ ਆਉਣਾ ਜਾਣਾ, ਅਰ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।</verse>
				<verse number="29">ਏਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ, ਅਰ ਤੇਰਾ ਘੁਮੰਡ ਮੇਰੇ ਕੰਨੀਂ ਪਹੁੰਚਾ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਰ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਰ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।।</verse>
				<verse number="30">ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਵਰਹੇ ਉਹ ਖਾਓ ਜੋ ਆਪ ਉੱਗੇ, ਦੂਜੇ ਵਰਹੇ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਵਰਹੇ ਬੀਜੋ, ਵੱਢੋ, ਅੰਗੂਰੀ ਬਾਗ ਲਾਓ ਅਰ ਓਹਨਾਂ ਦਾ ਫਲ ਖਾਓ।</verse>
				<verse number="31">ਤਦ ਓਹ ਭਗੌੜੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਹੇਠਾਂ ਨੂੰ ਜੜ ਫੜ ਕੇ ਉਤਾਹਾਂ ਨੂੰ ਫਲਣਗੇ,</verse>
				<verse number="32">ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਰ ਬਚੇ ਖੁਚੇ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।।</verse>
				<verse number="33">ਏਸ ਲਈ ਅੱਸ਼ੂਰ ਦੇ ਪਾਤਸ਼ਾਹ ਦੇ ਵਿਖੇ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਬਾਣ ਚਲਾਵੇਗਾ, ਨਾ ਢਾਲ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।</verse>
				<verse number="34">ਜਿਸ ਰਾਹ ਉਹ ਆਇਆ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਏਹ ਯਹੋਵਾਹ ਦਾ ਵਾਕ ਹੈ!</verse>
				<verse number="35">ਮੈਂ ਆਪਣੇ ਨਮਿੱਤ ਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।।</verse>
				<verse number="36">ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪੱਚਾਸੀ ਹਜ਼ਾਰ ਮਾਰ ਛੱਡੇ ਅਤੇ ਜਦ ਲੋਕ ਤੜਕਸਾਰ ਉੱਠੇ, ਤਾਂ ਵੇਖੋ, ਓਹ ਸਭ ਲੋਥਾਂ ਹੀ ਲੋਥਾਂ ਸਨ!</verse>
				<verse number="37">ਸੋ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਕੂਚ ਕਰ ਕੇ ਚੱਲਿਆ ਗਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ</verse>
				<verse number="38">ਫੇਰ ਐਉਂ ਹੋਇਆ ਕਿ ਜਦ ਉਹ ਆਪਣੇ ਦਿਓਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਉਹ ਦੇ ਪੁੱਤ੍ਰਾਂ ਅਦਰੰਮਲਕ ਅਰ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਰ ਓਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਾਂ ਉਹ ਦਾ ਪੁੱਤ੍ਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।।</verse>
			</chapter>
			<chapter number="38">
				<verse number="1">ਉਨ੍ਹੀਂ ਦਿਨੀਂ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਲੱਗਾ ਸੀ ਤਾਂ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ, ਕਿਉਂ ਜੋ ਤੂੰ ਮਰਨਾਊਂ ਹੈਂ ਅਰ ਬਚੇਂਗਾ ਨਹੀਂ</verse>
				<verse number="2">ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਪ੍ਰਾਰਥਨਾ ਕੀਤੀ</verse>
				<verse number="3">ਅਤੇ ਆਖਿਆ, ਹੇ ਯਹੋਵਾਹ, ਚੇਤੇ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਨਾਲ ਅਰ ਪੂਰੇ ਦਿਲ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਸੀ ਉਹੋ ਮੈਂ ਕੀਤਾ ਹੈ। ਤਾਂ ਹਿਜ਼ਕੀਯਾਹ ਭੁੱਬਾਂ ਮਾਰ ਮਾਰ ਕੇ ਰੋਇਆ</verse>
				<verse number="4">ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ</verse>
				<verse number="5">ਕਿ ਜਾਹ, ਹਿਜ਼ਕੀਯਾਹ ਨੂੰ ਆਖ ਭਈ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਵਰਹੇ ਹੋਰ ਵਧਾਵਾਂਗਾ</verse>
				<verse number="6">ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਨੂੰ ਸਾਂਭ ਰੱਖਾਂਗਾ</verse>
				<verse number="7">ਯਹੋਵਾਹ ਵੱਲੋਂ ਤੇਰੇ ਲਈ ਏਹ ਨਿਸ਼ਾਨ ਹੋਵੇਗਾ ਕਿ ਯਹੋਵਾਹ ਆਪਣਾ ਬਚਨ ਜੋ ਉਹ ਬੋਲਿਆ ਪੂਰਾ ਕਰੇਗਾ</verse>
				<verse number="8">ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਦਰਜੇ ਪਿੱਛਾਹਾਂ ਮੋੜ ਦਿਆਂਗਾ। ਤਾਂ ਸੂਰਜ ਦਾ ਪਰਛਾਵਾਂ ਦਸ ਦਰਜੇ ਧੁੱਪ ਘੜੀ ਉੱਤੇ ਮੁੜ ਗਿਆ ਜਿੱਥੋਂ ਉਹ ਲਹਿ ਗਿਆ ਸੀ।।</verse>
				<verse number="9">ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀ ਲਿਖਤ ਜਦ ਉਹ ਬਿਮਾਰ ਹੋ ਕੇ ਆਪਣੀ ਬਿਮਾਰੀ ਤੋਂ ਬਚ ਗਿਆ, -</verse>
				<verse number="10">ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਵਾਂਗਾ, ਮੈਂ ਆਪਣੇ ਵਰਿਹਾਂ ਦੇ ਬਕੀਏ ਤੋਂ ਰਹਿ ਗਿਆ ਹਾਂ।</verse>
				<verse number="11">ਮੈਂ ਆਖਿਆ, ਮੈਂ ਯਹੋਵਾਹ ਨੂੰ ਨਹੀਂ ਵੇਖਾਂਗਾ, ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ, ਮੈਂ ਆਦਮੀ ਨੂੰ ਸੰਸਾਰ ਦੇ ਵਾਸੀਆਂ ਨਾਲ ਫੇਰ ਨਹੀਂ ਤੱਕਾਂਗਾ।</verse>
				<verse number="12">ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਙੁ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਙੁ ਆਪਣਾ ਜੀਵਨ ਵਲ੍ਹੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਦਿਨ ਤੋਂ ਰਾਤ ਤੀਕ ਤੂੰ ਮੇਰਾ ਅੰਤ ਕਰ ਦੇਵੇਂਗਾ।</verse>
				<verse number="13">	ਮੈਂ ਸਵੇਰ ਤੀਕ ਸ਼ੇਰ ਬਬਰ ਵਾਂਙੁ ਹੂੰਗਦਾ ਰਿਹਾ, ਐਉਂ ਉਹ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਦਿਨ ਤੋਂ ਰਾਤ ਤੀਕ ਤੂੰ ਮੇਰਾ ਅੰਤ ਕਰ ਦੇਵੇਂਗਾ।।</verse>
				<verse number="14">ਮੈਂ ਅਬਾਬੀਲ ਯਾ ਕੂੰਜ ਵਾਂਙੁ ਚੀਂ ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਙੁ ਹੁੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੈ, ਤੂੰ ਮੇਰੀ ਜ਼ਮਾਨਤ ਦੇਹ!</verse>
				<verse number="15">ਮੈਂ ਕੀ ਬੋਲਾਂ? ਓਸ ਮੈਨੂੰ ਆਖਿਆ, ਅਤੇ ਓਸ ਆਪ ਕੀਤਾ ਵੀ। ਮੈਂ ਆਪਣੀ ਜਾਨ ਤੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਵਰਹੇ ਹੌਲੀ ਹੌਲੀ ਚੱਲਾਂਗਾ।।</verse>
				<verse number="16">ਹੇ ਪ੍ਰਭੁ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਦੀ ਹਯਾਤੀ ਹੈ, ਅਤੇ ਇਨ੍ਹਾਂ ਹੀ ਸਾਰੀਆਂ ਵਿੱਚ ਮੇਰੇ ਆਤਮਾ ਦੀ ਹਯਾਤੀ ਹੈ, ਸੋ ਮੈਨੂੰ ਚੰਗਾ ਕਰ ਅਤੇ ਮੈਨੂੰ ਹਯਾਤੀ ਬਖ਼ਸ਼।</verse>
				<verse number="17">ਵੇਖ, ਮੇਰੀ ਸ਼ਾਂਤੀ ਲਈ ਕੁੜੱਤਣ ਹੀ ਕੁੜੱਤਣ ਹੁੰਦੀ ਸੀ, ਪਰ ਤੈਂ ਪ੍ਰੇਮ ਨਾਲ ਮੇਰੀ ਜਾਨ ਨੂੰ ਨੇਸਤੀ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੈਂ ਮੇਰੇ ਸਾਰੇ ਪਾਪਾਂ ਨੂੰ, ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।</verse>
				<verse number="18">ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸੱਕਦਾ, ਨਾ ਮੌਤ ਤੇਰੀ ਉਸਤਤ ਕਰ ਸੱਕਦੀ, ਟੋਏ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸੱਕਦੇ।</verse>
				<verse number="19">ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤ੍ਰ ਨੂੰ ਤੇਰੀ ਵਫ਼ਾਦਾਰੀ ਦੱਸੇਗਾ।</verse>
				<verse number="20">ਯਹੋਵਾਹ ਮੇਰੇ ਬਚਾਉਣ ਲਈ ਤਿਆਰ ਹੈ, ਸੋ ਅਸੀਂ ਆਪਣੇ ਤਾਰ ਵਾਲੇ ਵਾਜੇ ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਵਜਾਵਾਂਗੇ।।</verse>
				<verse number="21">ਯਸਾਯਾਹ ਨੇ ਆਖਿਆ ਸੀ, ਓਹ ਹਜੀਰਾਂ ਦੀ ਲੁੱਪਰੀ ਲੈ ਕੇ ਫੋੜੇ ਉੱਤੇ ਲੇਪ ਕਰ ਦੇਣ ਤਾਂ ਉਹ ਬਚਜਾਵੇਗਾ</verse>
				<verse number="22">ਹਿਜ਼ਕੀਯਾਹ ਨੇ ਆਖਿਆ ਸੀ, ਕੀ ਨਿਸ਼ਾਨ ਹੈ ਭਈ ਮੈਂ ਯਹੋਵਾਹ ਦੇ ਭਵਨ ਨੂੰ ਚੜ੍ਹਾਂਗਾ?।।</verse>
			</chapter>
			<chapter number="39">
				<verse number="1">ਉਸ ਵੇਲੇ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤ੍ਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਰ ਇੱਕ ਸੁਗਾਤ ਘੱਲੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਬਿਮਾਰ ਹੋ ਗਿਆ ਸੀ ਅਤੇ ਹੁਣ ਤਕੜਾ ਹੈ</verse>
				<verse number="2">ਹਿਜ਼ਕੀਯਾਹ ਓਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਓਹਨਾਂ ਨੂੰ ਆਪਣਾ ਤੋਸ਼ਾ ਖਾਨਾ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰਖਾਨਾ ਅਰ ਉਹ ਸਭ ਕੁਝ ਜੋ ਉਹ ਦੇ ਭੰਡਾਰਾ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੋਈ ਚੀਜ਼ ਨਹੀ ਸੀ ਜਿਹ ਨੂੰ ਹਿਜ਼ਕੀਯਾਹ ਨੇ ਓਹਨਾਂ ਨੂੰ ਨਹੀਂ ਵਿਖਾਇਆ</verse>
				<verse number="3">ਤਾਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਓਹ ਕਿੱਥੋਂ ਤੇਰੇ ਕੋਲ ਆਏ? ਹਿਜ਼ਕੀਯਾਹ ਨੇ ਅੱਗੋਂ ਆਖਿਆ, ਓਹ ਇੱਕ ਦੂਰ ਦੇ ਦੇਸ ਤੋਂ ਮੇਰੇ ਕੋਲ ਆਏ, ਬਾਬਲ ਤੋਂ</verse>
				<verse number="4">ਓਸ ਆਖਿਆ, ਓਹਨਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ ਓਹਨਾਂ ਨੇ ਵੇਖਿਆ, ਮੇਰਿਆਂ ਭੰਡਾਰਾਂ ਵਿੱਚ ਕੋਈ ਵਸਤ ਨਹੀਂ ਜੋ ਮੈਂ ਓਹਨਾਂ ਨੂੰ ਨਹੀਂ ਵਿਖਾਈ</verse>
				<verse number="5">ਤਾਂ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!</verse>
				<verse number="6">ਵੇਖ, ਓਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਰ ਜੋ ਕੁਝ ਤੇਰੇ ਪਿਉ ਦਾਦਿਆਂ ਨੇ ਅੱਜ ਜੇ ਦਿਨ ਤਾਈਂ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ</verse>
				<verse number="7">ਅਤੇ ਤੇਰੇ ਪੁੱਤ੍ਰਾਂ ਵਿੱਚੋਂ ਜੋ ਤੈਥੋਂ ਪੈਦਾ ਹੋਣਗੇ ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ ਕਈਆਂ ਨੂੰ ਓਹ ਲੈ ਜਾਣਗੇ ਅਰ ਓਹ ਬਾਬਲ ਦੇ ਪਾਤਸ਼ਾਹ ਦੇ ਮਹਿਲ ਵਿੱਚ ਖੁਸਰੇ ਬਣਨਗੇ</verse>
				<verse number="8">ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਉਹ ਬੋਲਿਆ ਚੰਗਾ ਹੈ ਅਤੇ ਓਸ ਏਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਤੇ ਅਮਨ ਰਹੇਗਾ।।</verse>
			</chapter>
			<chapter number="40">
				<verse number="1">ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।</verse>
				<verse number="2">ਯਰੂਸ਼ਲਮ ਦੇ ਦਿਲ ਨਾਲ ਬੋਲੋ ਅਤੇ ਉਹ ਨੂੰ ਪੁਕਾਰ ਕੇ ਆਖੋ, ਭਈ ਉਹ ਦਾ ਜੁੱਧ ਪੂਰਾ ਹੋਇਆ, ਭਈ ਉਹ ਦੀ ਬਦੀ ਦਾ ਡੰਨ ਕਬੂਲ ਹੋਇਆ, ਭਈ ਉਹ ਯਹੋਵਾਹ ਦੇ ਹੱਥੋਂ ਆਪਣੇ ਸਾਰੇ ਪਾਪਾਂ ਦਾ ਦੁਗਣਾ ਡੰਨ ਪਾ ਚੁੱਕਿਆ।।</verse>
				<verse number="3">ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬੇਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹ ਰਾਹ ਨੂੰ ਸਿੱਧਾ ਬਣਾਓ।</verse>
				<verse number="4">ਹਰੇਕ ਦੂਣ ਉੱਚੀ ਕੀਤੀ ਜਾਵੇਗੀ, ਅਤੇ ਹਰੇਕ ਪਹਾੜ ਅਰ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਲਾ ਪੱਧਰਾ ਅਰ ਬਿਖਰੇ ਥਾਂ ਮਦਾਨ ਹੋਣਗੇ।</verse>
				<verse number="5">ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਭ ਬਸ਼ਰ ਇਕੱਠੇ ਵੇਖਣਗੇ, ਯਹੋਵਾਹ ਦਾ ਮੂੰਹ ਜੋ ਇਹ ਬੋਲਿਆ ਹੈ।।</verse>
				<verse number="6">ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ? ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁਲ ਵਰਗਾ ਹੈ।</verse>
				<verse number="7">ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, - ਸੱਚ ਮੁੱਚ ਲੋਕ ਘਾਹ ਹੀ ਹਨ!</verse>
				<verse number="8">ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੀਕ ਕਾਇਮ ਰਹੇਗਾ।।</verse>
				<verse number="9">	ਹੇ ਸੀਯੋਨ, ਖੁਸ਼ ਖਬਰੀ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾਹ! ਹੇ ਯਰੂਸ਼ਲਮ, ਖੁਸ਼ ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸਹਿਰਾਂ ਨੂੰ ਆਖ, ਵੇਖੋ, ਤੁਹਾਡਾ ਪਰਮੇਸ਼ੁਰ!</verse>
				<verse number="10">ਵੇਖੋ, ਪ੍ਰਭੁ ਯਹੋਵਾਹ ਤਕੜਾਈ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਅਜਰ ਉਹ ਦੇ ਨਾਲ ਹੈ, ਅਤੇ ਉਹ ਦਾ ਵਟਾਂਦਰਾ ਉਹ ਦੇ ਸਨਮੁਖ ਹੈ।</verse>
				<verse number="11">ਉਹ ਅਯਾਲੀ ਵਾਂਙੁ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਓਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ ਹੌਲੀ ਤੋਰੇਗਾ।।</verse>
				<verse number="12">ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ ਮਿਣਿਆ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤੱਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ?</verse>
				<verse number="13">ਕਿਹ ਨੇ ਯਹੋਵਾਹ ਦਾ ਆਤਮਾ ਮਾਪਿਆ, ਯਾ ਉਹ ਦਾ ਸਲਾਹੀ ਹੋ ਕੇ ਉਹ ਨੂੰ ਸਮਝਾਇਆ?</verse>
				<verse number="14">ਉਹ ਨੇ ਕਿਹ ਦੇ ਨਾਲ ਸਲਾਹ ਕੀਤੀ, ਕਿਹ ਨੇ ਉਹ ਨੂੰ ਸਮਝ ਬਖ਼ਸ਼ੀ, ਯਾ ਨਿਆਉਂ ਦਾ ਮਾਰਗ ਉਹ ਨੂੰ ਸਿਖਾਇਆ, ਯਾ ਉਹ ਨੂੰ ਵਿੱਦਿਆ ਸਿਖਾਈ, ਯਾ ਉਹ ਨੂੰ ਗਿਆਨ ਦਾ ਰਾਹ ਸਮਝਾਇਆ?</verse>
				<verse number="15">ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਛਾਬਿਆਂ ਦੀ ਧੂੜ ਜਿਹੀਆਂ ਗਿਣੀਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਇੱਕ ਕਣੀ ਵਾਂਙੁ ਚੁੱਕ ਲੈਂਦਾ ਹੈ।</verse>
				<verse number="16">ਲਬਾਨੋਨ ਬਾਲਣ ਲਈ ਥੋੜਾ ਹੈ, ਅਤੇ ਉਹ ਦੇ ਦਰਿੰਦੇ ਹੋਮ ਬਲੀ ਲਈ ਵੀ ਥੋੜੇ ਹਨ।</verse>
				<verse number="17">ਸਾਰੀਆਂ ਕੌਮਾਂ ਉਹ ਦੇ ਹਜ਼ੂਰ ਨਾ ਹੋਈਆਂ ਜਿਹੀਆਂ ਹਨ, ਓਹ ਉਸ ਤੋਂ ਨੇਸ਼ਤੀ ਤੋਂ ਘੱਟ ਅਤੇ ਫੋਕਟ ਗਿਣੀਦੀਆਂ ਹਨ।।</verse>
				<verse number="18">ਤੁਸੀਂ ਪਰਮੇਸ਼ੁਰ ਨੂੰ ਕਿਹ ਦੇ ਵਰਗਾ ਦੱਸੋਗੇ, ਯਾ ਕਿਹੜੀ ਚੀਜ਼ ਨਾਲ ਉਹ ਨੂੰ ਉਪਮਾ ਦੇਓਗੇ?</verse>
				<verse number="19">ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜੀਰਾਂ ਘੜਦਾ ਹੈ।</verse>
				<verse number="20">ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਚਤਰ ਕਾਰੀਗਰ ਭਾਲਦਾ ਹੈ, ਭਈ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।।</verse>
				<verse number="21">ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?</verse>
				<verse number="22">ਉਹੋ ਹੈ ਜਿਹੜਾ ਧਰਤੀ ਦੇ ਕੁੰਡਲ ਉੱਪਰ ਬਹਿੰਦਾ ਹੈ, ਅਤੇ ਉਹ ਦੇ ਵਾਸੀ ਟਿੱਡੀਆਂ ਵਾਂਙੁ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈ, ਅਤੇ ਵੱਸਣ ਲਈ ਓਹਨਾਂ ਨੂੰ ਤੰਬੂ ਵਾਂਙੁ ਫੈਲਾਉਂਦਾ ਹੈ,</verse>
				<verse number="23">ਜਿਹੜਾ ਇਖ਼ਤਿਆਰ ਵਾਲਿਆਂ ਨੂੰ ਨਾ ਹੋਇਆਂ ਜੇਹੇ ਕਰ ਦਿੰਦਾ ਹੈ, ਅਤੇ ਧਰਤੀ ਦੇ ਨਿਆਈਆਂ ਨੂੰ ਫੋਕਟ ਬਣਾ ਦਿੰਦਾ ਹੈ।</verse>
				<verse number="24">ਓਹ ਅਜੇ ਲਾਏ ਹੀ ਹਨ, ਓਹ ਅਜੇ ਬੀਜੇ ਹੀ ਹਨ, ਓਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜੀ ਹੈ, ਕਿ ਉਹ ਓਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਓਹ ਕੁਮਲਾ ਜਾਂਦੇ ਅਤੇ ਤੂਫ਼ਾਨ ਓਹਨਾਂ ਨੂੰ ਭੋਹ ਵਾਂਙੁ ਉਡਾ ਲੈ ਜਾਂਦਾ ਹੈ।</verse>
				<verse number="25">ਤੁਸੀਂ ਮੈਨੂੰ ਕਿਹ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਹਾਂ? ਪਵਿੱਤਰ ਪੁਰਖ ਆਖਦਾ ਹੈ।</verse>
				<verse number="26">ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ ਭਈ ਕਿਹਨੇ ਏਹਨਾਂ ਨੂੰ ਸਾਜਿਆ, ਜਿਹੜਾ ਏਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਏਹਨਾਂ ਸਾਰਿਆਂ ਨੂੰ ਨਾਉਂ ਲੈ ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।।</verse>
				<verse number="27">ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?</verse>
				<verse number="28">ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ, ਧਰਤੀ ਦਿਆਂ ਬੰਨਿਆਂ ਦਾ ਕਰਤਾ, ਨਾ ਹੁੱਸਦਾ ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?</verse>
				<verse number="29">ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।</verse>
				<verse number="30">ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,</verse>
				<verse number="31">ਪਰ ਯਹੋਵਾਹ ਦੇ ਉੱਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।।</verse>
			</chapter>
			<chapter number="41">
				<verse number="1">ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ, ਉੱਮਤਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਓਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਉਂ ਲਈ ਨੇੜੇ ਹੋਈਏ।</verse>
				<verse number="2">ਕਿਹ ਨੇ ਪੂਰਬ ਤੋਂ ਉਸ ਨੂੰ ਉਕਸਾਇਆ, ਜਿਹ ਦੇ ਕਦਮ ਫਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਅੱਗੇ ਰੱਖਦਾ ਹੈ, ਭਈ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਓਹਨਾਂ ਨੂੰ ਉਸ ਦੀ ਤਲਵਾਰ ਲਈ ਧੂੜ ਵਾਂਙੁ, ਉਸ ਦੇ ਧਣੁਖ ਲਈ ਉੱਡਦੇ ਭੋਂ ਵਾਂਙੁ ਦਿੰਦਾ ਹੈ।</verse>
				<verse number="3">ਉਹ ਓਹਨਾਂ ਦਾ ਪਿੱਛਾ ਕਰਦਾ ਹੈ, ਉਹ ਸ਼ਾਂਤੀ ਨਾਲ ਉਸ ਰਾਹ ਲੰਘ ਜਾਂਦਾ ਹੈ, ਜਿਹ ਦੇ ਉੱਤੇ ਉਸ ਦੇ ਪੈਰ ਨਹੀਂ ਗਏ ਸਨ।</verse>
				<verse number="4">ਕਿਹ ਨੇ ਏਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਨਬੇੜਿਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤਾਈਂ ਮੈਂ ਉਹੀ ਹਾਂ!।।</verse>
				<verse number="5">ਟਾਪੂਆਂ ਨੇ ਵੇਖਿਆ ਅਤੇ ਡਰਦੇ ਰਹੇ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਓਹ ਨੇੜੇ ਹੋ ਕੇ ਅੱਪੜਦੇ ਹਨ।</verse>
				<verse number="6">ਹਰੇਕ ਆਪਣੇ ਗੁਆਂਢੀ ਦੀ ਸਹਾਇਤਾ ਕਰਦਾ ਹੈ, ਅਤੇ ਆਪਣੇ ਭਰਾ ਨੂੰ ਆਖਦਾ, ਤਕੜਾ ਹੋ!</verse>
				<verse number="7">ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਮੇਖਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।।</verse>
				<verse number="8">ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਹ ਨੂੰ ਮੈਂ ਚੁਣਿਆ ਹੈ, ਮੇਰੇ ਦੋਸਤ ਅਬਰਾਹਾਮ ਦੀ ਅੰਸ,</verse>
				<verse number="9">ਜਿਹ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਫੜ ਲਿਆ, ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਅਤੇ ਤੈਨੂੰ ਨਹੀਂ ਰੱਦਿਆ।</verse>
				<verse number="10">ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।</verse>
				<verse number="11">ਵੇਖੋ, ਓਹ ਜੋ ਤੇਰੇ ਨਾਲ ਗੁੱਸੇ ਹਨ, ਸ਼ਰਮਿੰਦੇ ਹੋਣਗੇ ਅਤੇ ਓਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਓਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜੇਹੇ ਹੋ ਕੇ ਨਾਸ ਹੋ ਜਾਣਗੇ।</verse>
				<verse number="12">ਜੋ ਤੇਰੇ ਨਾਲ ਝਗੜਦੇ ਹਨ, ਤੂੰ ਓਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਾ। ਜੋ ਤੇਰੇ ਨਾਲ ਜੁੱਧ ਕਰਦੇ ਹਨ, ਓਹ ਨਾ ਹੋਇਆਂ ਜੇਹੇ ਸਗੋਂ ਨੇਸਤੀ ਜੇਹੇ ਹੋਣਗੇ!</verse>
				<verse number="13">ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।।</verse>
				<verse number="14">ਨਾ ਡਰ, ਹੇ ਯਾਕੂਬ ਕੀੜੇ, ਹੇ ਇਸਰਾਏਲ ਦੀ ਜੱਦ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹਾਂ।</verse>
				<verse number="15">ਵੇਖ, ਮੈਂ ਤੈਨੂੰ ਇੱਕ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਹ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਰ ਓਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਭੋਹ ਵਾਂਙੁ ਬਣਾਏਂਗਾ।</verse>
				<verse number="16">ਤੂੰ ਓਹਨਾਂ ਨੂੰ ਛੱਟੇਂਗਾ ਅਤੇ ਹਵਾ ਓਹਨਾਂ ਨੂੰ ਉਡਾ ਲੈ ਜਾਵੇਗੀ, ਅਤੇ ਤੁਫ਼ਾਨ ਓਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਫਖਰ ਕਰੇਂਗਾ।।</verse>
				<verse number="17">ਮਸਕੀਨ ਅਰ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਤਿਹਾ ਨਾਲ ਖੁਸ਼ਕ ਹਨ, ਮੈਂ ਯਹੋਵਾਹ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।</verse>
				<verse number="18">ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਦੂਣਾਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈ ਉਜਾੜ ਨੂੰ ਪਾਣੀ ਦਾ ਤਲਾ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।</verse>
				<verse number="19">ਮੈਂ ਉਜਾੜ ਵਿੱਚ ਦਿਆਰ ਅਤੇ ਸ਼ਿੱਟਾਹ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮਦਾਨ ਵਿੱਚ ਸਰੂ, ਚੀਲ੍ਹ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ।</verse>
				<verse number="20">ਤਾਂ ਜੋ ਓਹ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਅਰ ਸਮਝਣ ਕਿ ਯਹੋਵਾਹ ਦੇ ਹੱਥ ਨੇ ਏਹ ਨੂੰ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਏਹ ਸਾਜਿਆ ਹੈ।।</verse>
				<verse number="21">ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਪਾਤਸ਼ਾਹ ਆਖਦਾ ਹੈ, ਆਪਣੇ ਪਰਮਾਣ ਲਿਆਓ।</verse>
				<verse number="22">ਓਹ ਉਨ੍ਹਾਂ ਨੂੰ ਲਿਆਉਣ ਅਰ ਸਾਨੂੰ ਦੱਸਣ, ਭਈ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਓਹ ਕੀ ਸਨ, ਭਈ ਅਸੀਂ ਧਿਆਨ ਦੇਈਏ, ਅਤੇ ਓਹਨਾਂ ਦੇ ਆਖਰ ਨੂੰ ਜਾਣੀਏ, ਯਾ ਆਉਣ ਵਾਲੀਆਂ ਗੱਲਾਂ ਸੁਣਾਓ।</verse>
				<verse number="23">ਤੁਸੀਂ ਸਾਨੂੰ ਅਗਲੀਆਂ ਵਾਰਦਾਤਾਂ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦਿਉਤੇ ਹੋ, ਹਾਂ, ਭਲਿਆਈ ਕਰੋ ਯਾ ਬੁਰਿਆਈ ਕਰੋ, ਭਈ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!</verse>
				<verse number="24">ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੀ ਕਾਰ ਨਾ ਹੋਇਆਂ ਜਿਹੀ ਹੈ! ਜੋ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ।।</verse>
				<verse number="25">ਮੈਂ ਇੱਕ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਡਿਪਟੀਆਂ ਉੱਤੇ ਇਉਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਿਤੜਦਾ ਹੈ।</verse>
				<verse number="26">ਕਿਹ ਨੇ ਆਦ ਤੋਂ ਦੱਸਿਆ ਭਈ ਅਸੀਂ ਜਾਈਏ, ਅਤੇ ਪਹਿਲਾਂ ਤੋਂ ਭਈ ਅਸੀਂ ਆਖੀਏ, ਸਤ ਬਚਨ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।</verse>
				<verse number="27">ਪਹਿਲਾਂ ਸੀਯੋਨ ਲਈ, - ਵੇਖ ਓਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ ਖਬਰੀ ਦੇਣ ਵਾਲਾ ਬਖਸ਼ਾਂਗਾ।</verse>
				<verse number="28">ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਏਹਨਾਂ ਦੇ ਵਿੱਚ ਕੋਈ ਸਲਾਹੀ ਨਹੀਂ, ਕਿ ਜਦ ਮੈਂ ਓਹਨਾਂ ਤੋਂ ਪੁੱਛਾਂ ਤਾਂ ਓਹ ਅੱਗੋਂ ਮੈਨੂੰ ਜਵਾਬ ਦੇਣ।।</verse>
				<verse number="29">ਵੇਖੋ, ਓਹ ਸਭ ਦੇ ਸਭ ਵਿਅਰਥ ਹਨ, ਓਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਓਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਤੇ ਫੋਕਟ ਹੀ ਹਨ!।।</verse>
			</chapter>
			<chapter number="42">
				<verse number="1">ਵੇਖੋ, ਮੇਰਾ ਦਾਸ ਜਿਹ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।</verse>
				<verse number="2">ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਚੁੱਕੇਗਾ, ਨਾ ਉਹ ਨੂੰ ਗਲੀ ਵਿੱਚ ਸੁਣਾਵੇਗਾ।</verse>
				<verse number="3">ਉਹ ਦਰੜੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਪਰਗਟ ਕਰੇਗਾ।</verse>
				<verse number="4">ਉਹ ਨਾ ਨਿੰਮ੍ਹਾਂ ਹੋਵੇਗਾ ਨਾ ਉਦਰੇਗਾ, ਜਦ ਤੀਕ ਉਹ ਪ੍ਰਿਥਵੀ ਉੱਤੇ ਇਨਸਾਫ ਨੂੰ ਪੱਕਾ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।</verse>
				<verse number="5">ਪਰਮੇਸ਼ੁਰ ਯਹੋਵਾਹ ਇਉਂ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਰ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।</verse>
				<verse number="6">ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਛਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,</verse>
				<verse number="7">ਭਈ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਧੂਆਂ ਨੂੰ ਅਤੇ ਕੈਦ ਖ਼ਾਨੇ ਵਿੱਚੋਂ, ਅਨ੍ਹੇਰੇ ਬੈਠਿਆਂ ਹੋਇਆਂ ਨੂੰ ਕੱਢੇਂ।</verse>
				<verse number="8">ਮੈਂ ਯਹੋਵਾਹ ਹਾਂ, ਏਹੋ ਈ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ। ਨਾ ਆਪਣੀ ਉਸਤਤ ਮੂਰਤਾਂ ਨੂੰ।।</verse>
				<verse number="9">ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਓਹਨਾਂ ਦੇ ਪਰਕਾਸ਼ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।।</verse>
				<verse number="10">ਯਹੋਵਾਹ ਲਈ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।</verse>
				<verse number="11">ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਓਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਓਹ ਲਲਕਾਰਨ।</verse>
				<verse number="12">ਓਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।</verse>
				<verse number="13">ਯਹੋਵਾਹ ਸੂਰਮੇ ਵਾਂਙੁ ਨਿੱਕਲੇਗਾ, ਉਹ ਜੋਧੇ ਵਾਂਙੁ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਸੂਰਮਗਤੀ ਵਿਖਾਵੇਗਾ!।।</verse>
				<verse number="14">ਮੈ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਤੀਵੀਂ ਵਾਂਙੁ ਚੀਕਾਂ ਮਾਰਾਗਾਂ, ਮੈਂ ਹੌਕੇ ਭਰਾਂਗਾ ਅਤੇ ਔਖੇ ਸਾਹ ਲਵਾਂਗਾ।</verse>
				<verse number="15">ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾ ਸੁਕਾ ਸੁੱਟਾਂਗਾ।</verse>
				<verse number="16">ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਂਰਾਂਗਾ, ਜਿਹ ਨੂੰ ਓਹ ਨਹੀਂ ਜਾਣਦੇ, ਅਤੇ ਉਨ੍ਹਾਂ ਪਹਿਆਂ ਵਿੱਚ ਓਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਓਹਨਾਂ ਨੇ ਜਾਤਾ ਹੀ ਨਹੀਂ। ਮੈਂ ਓਹਨਾਂ ਦੇ ਅੱਗੇ ਅਨ੍ਹੇਰ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਏਹ ਕੰਮ ਕਰਾਂਗਾ ਅਤੇ ਓਹਨਾਂ ਨੂੰ ਨਾ ਤਿਆਗਾਗਾਂ।</verse>
				<verse number="17">ਓਹ ਮੁੜ ਜਾਣਗੇ, ਓਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, \ਤੂਸੀਂ ਸਾਡੇ ਦੇਵਤੇ ਹੋ!\।।</verse>
				<verse number="18">ਹੇ ਬੋਲਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਹ ਕਰੋ!</verse>
				<verse number="19">ਮੇਰੇ ਦਾਸ ਤੋਂ ਛੁੱਟ ਕੌਣ ਅੰਨ੍ਹਾ ਹੈ? ਯਾ ਮੇਰੇ ਦੂਤ ਨਾਲੋਂ ਜਿਹ ਨੂੰ ਮੈਂ ਘੱਲਦਾ ਹਾਂ, ਬਾਹਲਾ ਬੋਲਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਯਾ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?</verse>
				<verse number="20">ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਕੰਨ ਤਾਂ ਖੁੱਲੇ ਹਨ ਪਰ ਉਹ ਸੁਣਦਾ ਨਹੀਂ।</verse>
				<verse number="21">ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।</verse>
				<verse number="22">ਪਰ ਓਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਓਹ ਸਭ ਦੇ ਸਭ ਟੋਇਆਂ ਵਿੱਚ ਫੱਸੇ ਹੋਏ ਹਨ, ਅਤੇ ਕੈਦ ਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਓਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਓਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!</verse>
				<verse number="23">ਤੁਹਾਡੇ ਵਿੱਚੋਂ ਕੌਣ ਦੇਸ ਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ?</verse>
				<verse number="24">ਕਿਹ ਨੇ ਯਾਕੂਬ ਨੂੰ ਮੁੱਠਣ ਵਾਲਿਆਂ ਦੇ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਹ ਦਾ ਪਾਪ ਅਸਾਂ ਕੀਤਾ? ਜਿਹ ਦੇ ਰਾਹਾਂ ਓਹ ਨਹੀਂ ਚੱਲਦੇ ਅਤੇ ਜਿਹ ਦੀ ਬਿਵਸਥਾ ਨੂੰ ਓਹ ਨਹੀਂ ਸੁਣਦੇ?</verse>
				<verse number="25">ਸੋ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ ਦੁਆਲਿਓਂ ਅੱਗ ਲਾਈ, ਪਰ ਉਸ ਨੇ ਸਮਝਿਆ ਨਾ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਤੇ ਨਾ ਲਿਆਂਦਾ।।</verse>
			</chapter>
			<chapter number="43">
				<verse number="1">ਹੇ ਯਾਕੂਬ, ਉਹ ਜੋ ਤੇਰਾ ਕਰਤਾਰ ਹੈ, ਹੇ ਇਸਰਾਏਲ, ਉਹ ਜੋ ਤੇਰਾ ਸਿਰਜਣਹਾਰ ਹੈ, ਯਹੋਵਾਹ ਹੁਣ ਇਉਂ ਆਖਦਾ ਹੈ, ਨਾ ਡਰ, ਮੈਂ ਤੇਰਾ ਨਿਸਤਾਰਾ ਜੋ ਦਿੱਤਾ ਹੈ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਜੋ ਬੁਲਾਇਆ ਹੈ, ਤੂੰ ਮੇਰਾ ਹੈ।</verse>
				<verse number="2">ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਓਹ ਤੈਨੂੰ ਨਾ ਡਬੋਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।</verse>
				<verse number="3">ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਚੱਟੀ ਲਈ ਠਹਿਰਾਇਆ ਹੈ, ਕੂਸ਼ ਅਤੇ ਸਬਾ ਤੇਰੇ ਵਟਾਂਦਰੇ ਵਿੱਚ।</verse>
				<verse number="4">ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁ ਮੁੱਲਾ ਅਤੇ ਆਦਰਮਾਨ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਆਦਮੀ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਉੱਮਤਾਂ ਦਿਆਂਗਾ।</verse>
				<verse number="5">ਤੂੰ ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।</verse>
				<verse number="6">ਮੈਂ ਉੱਤਰ ਨੂੰ ਆਖਾਂਗਾ, ਦੇ ਦੇਹ! ਅਤੇ ਦੱਖਣ ਨੂੰ, ਰੋਕ ਕੇ ਰੱਖ! ਤੂੰ ਮੇਰੇ ਪੁੱਤ੍ਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,</verse>
				<verse number="7">ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਹ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਹ ਨੂੰ ਮੈਂ ਸਾਜਿਆ, ਹਾਂ, ਜਿਹ ਨੂੰ ਮੈਂ ਬਣਾਇਆ।</verse>
				<verse number="8">ਅੰਨ੍ਹੇ ਲੋਕਾਂ ਨੂੰ ਜਿਨ੍ਹਾਂ ਦੀਆਂ ਅੱਖਾਂ ਹਨ, ਅਤੇ ਬੋਲਿਆਂ ਨੂੰ ਜਿਨ੍ਹਾਂ ਦੇ ਕੰਨ ਹਨ, ਬਾਹਰ ਲਿਆ!</verse>
				<verse number="9">ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਓਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਓਹ ਆਪਣੇ ਗਵਾਹ ਲਿਆਉਣ, ਭਈ ਓਹ ਧਰਮੀ ਠਹਿਰਨ, ਯਾ ਓਹ ਸੁਣ ਕੇ ਆਖਣ, ਏਹ ਸਤ ਹੈ।</verse>
				<verse number="10">ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ, ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।।</verse>
				<verse number="11">ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨਾ ਕੋਈ ਬਚਾਉਣ ਵਾਲਾ ਨਹੀਂ ਹੈ।</verse>
				<verse number="12">ਮੈਂ ਦੱਸਿਆ, ਮੈਂ ਬਚਾਇਆ, ਮੈਂ ਸੁਣਾਇਆ, ਅਤੇ ਤੁਹਾਡੇ ਵਿੱਚ ਕੋਈ ਓਪਰਾ (ਦੇਵਤਾ) ਨਹੀਂ ਸੀ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।</verse>
				<verse number="13">ਹਾਂ, ਦਿਨ ਹੋਣ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸੱਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?।।</verse>
				<verse number="14">ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਐਉਂ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਘੱਲਿਆ, ਮੈਂ ਸਾਰੇ ਅਰਲਾਂ ਨੂੰ ਲਾਹ ਦਿਆਂਗਾ, ਅਤੇ ਕਸਦੀਆਂ ਦਾ ਜੈਕਾਰਾ ਸਿਆਪਾ ਹੋ ਜਾਵੇਗਾ।</verse>
				<verse number="15">ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਪਾਤਸ਼ਾਹ ਹਾਂ।।</verse>
				<verse number="16">ਯਹੋਵਾਹ ਇਉਂ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,</verse>
				<verse number="17">ਉਹ ਜੋ ਰਥ ਅਤੇ ਘੋੜਾ, ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ, ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ, ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ।</verse>
				<verse number="18">ਪਹਿਲੀਆਂ ਗੱਲਾਂ ਨੂੰ ਚੇਤੇ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,</verse>
				<verse number="19">ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, - ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।</verse>
				<verse number="20">ਦਰਿੰਦੇ ਗਿੱਦੜ ਅਰ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।</verse>
				<verse number="21">ਮੈਂ ਇਸ ਪਰਜਾ ਨੂੰ ਆਪਣੇ ਲਈ ਸਾਜਿਆ, ਭਈ ਉਹ ਮੇਰੀ ਉਸਤਤ ਦਾ ਵਰਨਣ ਕਰੇ।</verse>
				<verse number="22">ਪਰ ਹੇ ਯਾਕੂਬ, ਤੈਂ ਮੈਨੂੰ ਨਹੀਂ ਸੱਦਿਆ, ਹੇ ਇਸਰਾਏਲ, ਤੂੰ ਤਾਂ ਮੈਥੋਂ ਅੱਕ ਗਿਆ!</verse>
				<verse number="23">ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੈਂ ਆਪਣੀਆਂ ਬਲੀਆਂ ਨਾਲ ਮੈਨੂੰ ਆਦਰ ਨਹੀਂ ਦਿੱਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੋਬਾਨ ਨਾਲ ਤੈਨੂੰ ਅਕਾਇਆ।</verse>
				<verse number="24">ਤੈਂ ਮੇਰੇ ਲਈ ਚਾਂਦੀ ਦੇ ਕੇ ਪੋਨੇ ਨਹੀਂ ਲਿਆਂਦੇ, ਨਾ ਤੈਂ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੈਂ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੈਂ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।</verse>
				<verse number="25">ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।</verse>
				<verse number="26">ਮੈਨੂੰ ਚੇਤੇ ਕਰਾ, ਅਸੀਂ ਇਕੱਠੇ ਬਹਿਸ ਕਰੀਏ, ਤੂੰ ਹੀ ਨਿਰਨਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।</verse>
				<verse number="27">ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।</verse>
				<verse number="28">ਸੋ ਮੈਂ ਪਵਿੱਤ੍ਰ ਥਾਂ ਦੇ ਸਰਦਾਰਾਂ ਨੂੰ ਭਰਿਸ਼ਟ ਕਰਾਂਗਾ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਬਣਾਵਾਂਗਾ।।</verse>
			</chapter>
			<chapter number="44">
				<verse number="1">ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਹ ਨੂੰ ਮੈਂ ਚੁਣਿਆ, ਸੁਣੋ!</verse>
				<verse number="2">ਯਹੋਵਾਹ ਇਉਂ ਆਖਦਾ ਹੈ, ਜਿਹ ਨੇ ਤੈਨੂੰ ਬਣਾਇਆ, ਤੈਨੂੰ ਕੁਖ ਤੋਂ ਹੀ ਸਾਜਿਆ, ਜੋ ਤੇਰੀ ਸਹਾਇਤਾ ਕਰੇਗਾ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਹ ਨੂੰ ਮੈਂ ਚੁਣਿਆ ਹੈ।</verse>
				<verse number="3">ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।</verse>
				<verse number="4">ਓਹ ਘਾਹ ਦੇ ਵਿੱਚ ਉਪਜਣਗੇ, ਵਗਦੇ ਪਾਣੀਆਂ ਉੱਤੇ ਬੈਤਾਂ ਵਾਂਙੁ।</verse>
				<verse number="5">ਕੋਈ ਆਖੇਗਾ, \ਮੈਂ ਯਹੋਵਾਹ ਦਾ ਹਾਂ,\ ਕੋਈ ਆਪ ਨੂੰ ਯਾਕੂਬ ਦੇ ਨਾਉਂ ਤੇ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, \ਯਹੋਵਾਹ ਦਾ,\ ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।।</verse>
				<verse number="6">ਯਹੋਵਾਹ ਇਸਰਾਏਲ ਦਾ ਪਾਤਸ਼ਾਹ, ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਆਦ ਹਾਂ ਨਾਲੇ ਮੈਂ ਅੰਤ ਹਾਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ।</verse>
				<verse number="7">ਮੇਰੇ ਵਾਂਙੁ ਕੌਣ ਪਰਚਾਰ ਕਰੇਗਾ? ਤਾਂ ਉਹ ਉਸ ਨੂੰ ਦੱਸੇ ਅਤੇ ਮੇਰੇ ਲਈ ਉਸ ਨੂੰ ਸੁਆਰੇ, ਜਿਸ ਸਮੇਂ ਤੋਂ ਮੈਂ ਸਨਾਤਨੀ ਪਰਜਾ ਨੂੰ ਕਾਇਮ ਕੀਤਾ, ਆਉਣ ਵਾਲੀਆਂ ਗੱਲਾਂ ਅਰਥਾਤ ਜਿਹੜੀਆਂ ਗੱਲਾਂ ਬੀਤਣਗੀਆਂ, ਓਹ ਉਨ੍ਹਾਂ ਦੇ ਲਈ ਦੱਸਣ।</verse>
				<verse number="8">ਨਾ ਭੈ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨਾ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚਟਾਨ ਨਹੀਂ, ਮੈਂ ਤਾਂ ਕਿਸੇ ਨੂੰ ਜਾਣਦਾ ਨਹੀਂ।।</verse>
				<verse number="9">ਬੁੱਤਾਂ ਦੇ ਘੜਨ ਵਾਲੇ ਸਾਰੇ ਹੀ ਫੋਕਟ ਹਨ, ਓਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਓਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਤਾਂ ਜੋ ਓਹ ਸ਼ਰਮਿੰਦੇ ਹੋਣ।</verse>
				<verse number="10">ਕਿਹ ਨੇ ਠਾਕਰ ਘੜਿਆ ਯਾ ਬੁੱਤ ਢਾਲਿਆ, ਜਿਹੜਾ ਲਾਭਦਾਇਕ ਨਹੀਂ ਹੈ?</verse>
				<verse number="11">ਵੇਖੋ, ਓਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਏਹ ਕਾਰੀਗਰ ਆਦਮੀ ਹੀ ਹਨ! ਏਹ ਸਾਰੇ ਇਕੱਠੇ ਹੋ ਕੇ ਖੜੇ ਹੋਣ, ਓਹ ਭੈ ਖਾਣਗੇ, ਓਹ ਇਕੱਠੇ ਸ਼ਰਮਿੰਦੇ ਹੋਣਗੇ।</verse>
				<verse number="12">ਲੋਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।</verse>
				<verse number="13">ਤਰਖਾਣ ਸੂਤ ਤਾਣਦਾ ਹੈ, ਉਹ ਪਿੰਸਲ ਨਾਲ ਉਸ ਦਾ ਖਾਕਾ ਖਿੱਚਦਾ ਹੈ, ਉਹ ਉਸ ਨੂੰ ਰੰਦਿਆ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਉੱਤੇ ਆਦਮੀ ਦੇ ਸੁਹੱਪਣ ਵਾਂਙੁ, ਠਾਕਰ ਦੁਆਰੇ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!</verse>
				<verse number="14">ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਯਾ ਬਲੂਤ ਲੈਂਦਾ ਹੈ, ਅਤੇ ਉਹ ਨੂੰ ਬਣ ਦੇ ਰੁੱਖਾਂ ਵਿੱਚ ਆਪਣੇ ਲਈ ਮਜ਼ਬੂਤ ਹੋਣ ਦਿੰਦਾ ਹੈ, ਉਹ ਚੀਲ੍ਹ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।</verse>
				<verse number="15">ਤਦ ਉਹ ਆਦਮੀ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਆਪ ਨੂੰ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਹਾਂ, ਉਹ ਇੱਕ ਠਾਕਰ ਬਣਾਉਂਦਾ ਹੈ, ਅਤੇ ਓਹ ਉਸ ਨੂੰ ਮੱਥਾ ਟੇਕਦੇ ਹਨ! ਓਹ ਬੁੱਤ ਬਣਾਉਂਦੇ ਹਨ, ਅਤੇ ਓਹ ਉਸ ਦੇ ਅੱਗੇ ਮੱਥੇ ਰਗੜਦੇ ਹਨ!</verse>
				<verse number="16">ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।</verse>
				<verse number="17">ਉਹ ਦਾ ਬਕੀਆ ਲੈ ਕੇ ਉਹ ਇੱਕ ਠਾਕਰ, ਇੱਕ ਬੁੱਤ ਬਣਾਉਂਦਾ, ਉਹ ਦੇ ਅੱਗੇ ਉਹ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਤੂੰ ਮੇਰਾ ਠਾਕਰ ਜੋ ਹੈਂ!</verse>
				<verse number="18">ਓਹ ਨਹੀਂ ਜਾਣਦੇ, ਓਹ ਨਹੀਂ ਸਮਝਦੇ, ਕਿਉਂ ਜੋ ਓਸ ਓਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਓਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕੀਤਾ ਹੈ।</verse>
				<verse number="19">ਕੋਈ ਦਿਲ ਤੇ ਨਹੀਂ ਲਿਆਉਂਦਾ, ਨਾ ਗਿਆਨ ਨਾ ਸਮਝ ਹੈ, ਭਈ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਕੀਏ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ! ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?</verse>
				<verse number="20">ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸੱਕਦਾ, ਨਾ ਕਹਿ ਸੱਕਦਾ ਹੈ, ਭਲਾ, ਮੇਰੇ ਸੱਜੇ ਹੱਥ ਵਿੱਚ ਝੂਠ ਤਾਂ ਨਹੀਂ?।।</verse>
				<verse number="21">ਹੇ ਯਾਕੂਬ, ਏਹਨਾਂ ਗੱਲਾਂ ਨੂੰ ਚੇਤੇ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਾਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਤੂੰ ਮੈਥੋਂ ਵਿਸਾਰਿਆ ਨਾ ਜਾਵੇਂਗਾ।</verse>
				<verse number="22">ਮੈਂ ਤੇਰੇ ਅਪਰਾਧਾਂ ਨੂੰ ਘਟ ਵਾਂਙੁ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਙੁ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।</verse>
				<verse number="23">ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਏਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਅਸਥਾਨੋ, ਲਲਕਾਰੋ, ਪਹਾੜ ਖੁਲ੍ਹ ਕੇ ਜੈ ਜੈ ਕਾਰ ਕਰਨ, ਬਣ ਅਤੇ ਉਹ ਦੇ ਸਾਰੇ ਰੁੱਖ, ਏਸ ਲਈ ਕਿ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।।</verse>
				<verse number="24">ਯਹੋਵਾਹ ਤੇਰਾ ਛੁਡਾਉਣ ਵਾਲਾ, ਤੇਰਾ ਕੁੱਖ ਤੋਂ ਸਾਜਣਹਾਰ ਇਉਂ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈ ਆਪ ਹੀ ਤਾਂ ਧਰਤੀ ਦਾ ਵਿਛਾਉਣ ਵਾਲਾ ਹਾਂ।</verse>
				<verse number="25">ਮੈਂ ਗੱਪੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਢਾਲ ਪਾਉਣ ਵਾਲਿਆਂ ਨੂੰ ਉੱਲੂ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਓਹਨਾਂ ਦਾ ਗਿਆਨ ਬੇਵਕੂਫੀ ਬਣਾਉਂਦਾ ਹਾਂ।</verse>
				<verse number="26">ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਸਲਾਹ ਪੂਰੀ ਕਰਦਾ ਹਾਂ, ਮੈਂ ਜੋ ਯਰੂਸ਼ਲਮ ਦੇ ਵਿੱਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਓਹ ਉਸਾਰੇ ਜਾਣਗੇ ਅਰ ਮੈਂ ਉਨ੍ਹਾਂ ਦੇ ਖੋਲਿਆਂ ਨੂੰ ਖੜਾ ਕਰਾਂਗਾ, -</verse>
				<verse number="27">ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾਹ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।</verse>
				<verse number="28">ਮੈਂ ਜੋ ਖੋਰੁਸ ਵਿਖੇ ਆਖਦਾ ਹਾਂ, ਉਹ ਮੇਰਾ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਪੂਰੀ ਕਰੇਗਾ, ਭਈ ਉਹ ਯਰੂਸ਼ਲਮ ਦੇ ਵਿਖੇ ਆਖੇ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।।</verse>
			</chapter>
			<chapter number="45">
				<verse number="1">ਯਹੋਵਾਹ ਆਪਣੇ ਮਸਹ ਕੀਤੇ ਹੋਏ ਖੋਰੁਸ ਨੂੰ ਇਉਂ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਫੜਿਆ, ਭਈ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਪਾਤਸ਼ਾਹਾਂ ਦੇ ਕਮਰ ਕੱਸੇ ਖੋਲ੍ਹ ਦਿਆਂ, ਭਈ ਮੈਂ ਦਰਵੱਜੇ ਉਹ ਦੇ ਸਾਹਮਣੇ ਖੋਲ੍ਹ ਦਿਆਂ, ਅਤੇ ਫਾਟਕ ਬੰਦ ਨਾ ਕੀਤੇ ਜਾਣ,</verse>
				<verse number="2">ਮੈਂ ਤੇਰੇ ਅੱਗੇ ਅੱਗੇ ਚਲਾਂਗਾ, ਅਤੇ ਉੱਚਿਆਈਆਂ ਨੂੰ ਪੱਧਰਿਆਂ ਕਰਾਂਗਾ, ਮੈਂ ਪਿੱਤਲ ਦੇ ਦਰ ਭੰਨ ਸੁੱਟਾਂਗਾ, ਅਤੇ ਲੋਹੇ ਦੇ ਹੋੜੇ ਵੱਢ ਦਿਆਂਗਾ।</verse>
				<verse number="3">ਮੈਂ ਤੈਨੂੰ ਅਨ੍ਹੇਰੇ ਦੇ ਖ਼ਜ਼ਾਨੇ, ਅਤੇ ਲੁਕੇ ਹੋਏ ਥਾਵਾਂ ਦੇ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਉਂ ਲੈ ਕੇ ਤੈਨੂੰ ਬੁਲਾਉਂਦਾ ਹੈ।</verse>
				<verse number="4">ਮੇਰੇ ਦਾਸ ਯਾਕੂਬ ਦੀ, ਅਤੇ ਇਸਰਾਏਲ ਮੇਰੇ ਚੁਣਵੇਂ ਦੀ ਖਾਤਰ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।</verse>
				<verse number="5">ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ, ਮੈਂ ਤੇਰਾ ਲੱਕ ਬੰਨ੍ਹਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,</verse>
				<verse number="6">ਤਾਂ ਜੋ ਓਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੈਂਥੋਂ ਬਿਨਾ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਹੈ ਹੀ ਨਹੀਂ।</verse>
				<verse number="7">ਮੈਂ ਚਾਨਣ ਦਾ ਸਿਰਜਣਹਾਰ ਅਤੇ ਅਨ੍ਹੇਰੇ ਦਾ ਕਰਤਾਰ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਏਹ ਸਾਰੇ ਕੰਮ ਕਰਦਾ ਹਾਂ।।</verse>
				<verse number="8">ਹੇ ਅਕਾਸ਼ੋ, ਉੱਤੋਂ ਚੋ ਪਓ! ਅਤੇ ਗਗਨ ਧਰਮ ਨੂੰ ਵਰ੍ਹਾਉਣ, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।।</verse>
				<verse number="9">ਹਾਏ ਉਹ ਦੇ ਉੱਤੇ ਜੋ ਆਪਣੇ ਸਾਜਣਹਾਰ ਨਾਲ ਝਗੜਦਾ ਹੈ, ਠੀਕਰਾ ਮਿੱਟੀ ਦਿਆਂ ਠੀਕਰਿਆਂ ਵਿੱਚ! ਭਲਾ, ਮਿੱਟੀ ਆਪਣੇ ਸਾਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਯਾ ਤੇਰੀ ਕਿਰਤ, ਕਿ ਉਹ ਦੇ ਤਾਂ ਹੱਥ ਹੈ ਨਹੀਂ!</verse>
				<verse number="10">ਹਾਇ ਉਹ ਦੇ ਉੱਤੇ ਜੋ ਕਿਸੇ ਪਿਉ ਨੂੰ ਆਖਦਾ ਹੈ, ਤੂੰ ਕਾਸ ਨੂੰ ਜਨਮ ਦਿੰਦਾ ਹੈਂ? ਯਾ ਕਿਸੇ ਤੀਵੀਂ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?।।</verse>
				<verse number="11">ਯਹੋਵਾਹ ਇਉਂ ਆਖਦਾ ਹੈ, ਉਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤ੍ਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?</verse>
				<verse number="12">ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਆਦਮੀ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥ ਨਾਲ ਅਕਾਸ਼ ਨੂੰ ਤਾਣਿਆ, ਅਤੇ ਉਹ ਦੀ ਸਾਰੀ ਸੈਨਾ ਨੂੰ ਮੈਂ ਹੀ ਹੁਕਮ ਦਿੱਤਾ।</verse>
				<verse number="13">ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਅਸੀਰਾਂ ਨੂੰ ਅਜ਼ਾਦ ਕਰੇਗਾ, ਬਿਨਾ ਮੁੱਲ ਅਰ ਬਿਨਾ ਵੱਟੇ ਦੇ, ਸੈਨਾਂ ਦਾ ਯਹੋਵਾਹ ਆਖਦਾ ਹੈ।।</verse>
				<verse number="14">ਯਹੋਵਾਹ ਇਉਂ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਬੁਪਾਰ, ਅਤੇ ਸਬਾ ਦੇ ਕੱਦ ਵਾਲੇ ਮਨੁੱਖ, ਓਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਓਹ ਤੇਰੇ ਪਿੱਛੇ ਚੱਲਣਗੇ, ਓਹ ਜਕੜੇ ਹੋਏ ਲੰਘਣਗੇ, ਓਹ ਤੇਰੇ ਅੱਗੇ ਮੱਥਾ ਟੇਕਣਗੇ, ਓਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੀ ਹੈ, ਕੋਈ ਹੋਰ ਨਹੀਂ, ਕੋਈ ਹੋਰ ਪਰਮੇਸ਼ੁਰ ਨਹੀਂ।</verse>
				<verse number="15">ਤੂੰ ਸੱਚ ਮੁੱਚ ਇੱਕ ਪਰਮੇਸ਼ੁਰ ਹੈਂ ਜੋ ਆਪ ਨੂੰ ਲੁਕਾਉਂਦਾ ਹੈਂ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।</verse>
				<verse number="16">ਓਹ ਸਭ ਸ਼ਰਮ ਖਾਣਗੇ ਨਾਲੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ਼ ਹਨ, ਓਹ ਇਕੱਠੇ ਨਮੋਸ਼ੀ ਵਿੱਚ ਜਾਣਗੇ।</verse>
				<verse number="17">ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ ਜੁੱਗ ਸਦਾ ਤੀਕ ਨਾ ਸ਼ਰਮ ਖਾਓਗੇ, ਨਾ ਨਮੋਸ਼ੀ ਉਠਾਓਗੇ।।</verse>
				<verse number="18">ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਧਰਤੀ ਨੂੰ ਸਾਜਿਆ, ਜਿਸ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਬੇਡੌਲ ਨਹੀਂ ਉਤਪਤ ਕੀਤਾ, ਉਹ ਨੇ ਵੱਸਣ ਲਈ ਉਸ ਨੂੰ ਸਾਜਿਆ, - ਉਹ ਇਉਂ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਹੈ ਨਹੀਂ।</verse>
				<verse number="19">ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਅਨ੍ਹੇਰੇ ਥਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ \ਮੈਨੂੰ ਵਿਅਰਥ ਭਾਲੋ,\ ਮੈਂ ਯਹੋਵਾਹ ਧਰਮ ਦਾ ਬੋਲਣ ਵਾਲਾ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।।</verse>
				<verse number="20">ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ! ਓਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜੇਹੇ ਠਾਕਰ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸੱਕਦਾ!</verse>
				<verse number="21">ਬਿਆਨ ਕਰੋ ਤੇ ਪੇਸ਼ ਕਰੋ, - ਹਾਂ, ਓਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਏਹ ਸਣਾਇਆ? ਕਿਸ ਨੇ ਪਰਾਚੀਨ ਸਮੇਂ ਤੋਂ ਏਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੈਥੋਂ ਬਿਨਾ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀ ਦਾਤਾ, ਮੈਥੋਂ ਛੁੱਟ ਕੋਈ ਹੈ ਹੀ ਨਹੀਂ।</verse>
				<verse number="22">ਹੇ ਧਰਤੀ ਦੇ ਕੰਢਿਆਂ ਦਿਓ, ਮੇਰੀ ਵੱਲ ਮੂੰਹ ਕਰੋ ਅਤੇ ਬਚ ਜਾਓ! ਮੈਂ ਪਰਮੇਸ਼ੁਰ ਜੋ ਹਾਂ ਅਤੇ ਹੋਰ ਹੈ ਨਹੀਂ।</verse>
				<verse number="23">ਮੈਂ ਆਪਣੀ ਸੌਂਹ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਭਈ ਹਰ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸੌਂਹ ਖਾਵੇਗੀ।</verse>
				<verse number="24">ਮੇਰੇ ਵਿਖੇ ਏਹ ਆਖਿਆ ਜਾਵੇਗਾ, ਭਈ ਨਿਰਾ ਯਹੋਵਾਹ ਵਿੱਚ ਹੀ ਧਰਮ ਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਕੋਲ ਆਉਣਗੇ ਅਤੇ ਸ਼ਰਮ ਖਾਣਗੇ।</verse>
				<verse number="25">ਇਸਰਾਏਲ ਦੀ ਸਾਰੀ ਅੰਸ ਯਹੋਵਾਹ ਵਿੱਚ ਧਰਮੀ ਠਹਿਰੇਗੀ ਅਤੇ ਮਾਣ ਕਰੇਗੀ।।</verse>
			</chapter>
			<chapter number="46">
				<verse number="1">ਬੇਲ ਦੇਵ ਝੁਕ ਜਾਂਦਾ ਹੈ, ਨਬੋ ਦੇਵ ਕੁੱਬਾ ਹੋ ਜਾਂਦਾ, ਓਹਨਾਂ ਦੇ ਬੁੱਤ ਪਸੂਆਂ ਉੱਤੇ ਤੇ ਡੰਗਰਾਂ ਉੱਤੇ ਹਨ, ਜਿਹੜੇ ਭਾਰ ਤੁਸੀਂ ਚੁੱਕੀ ਫਿਰਦੇ ਸਾਓ, ਓਹ ਥੱਕੇ ਹੋਏ ਪਸੂਆਂ ਲਈ ਬੋਝ ਹਨ।</verse>
				<verse number="2">ਓਹ ਇਕੱਠੇ ਝੁਕ ਜਾਂਦੇ, ਓਹ ਕੁੱਬੇ ਹੋ ਜਾਂਦੇ, ਓਹ ਬੋਝ ਨੂੰ ਛੁਡਾ ਨਾ ਸੱਕੇ, ਸਗੋਂ ਆਪ ਹੀ ਅਸੀਰੀ ਵਿੱਚ ਚੱਲੇ ਗਏ।।</verse>
				<verse number="3">ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਕੀਏ, ਤੁਸੀਂ ਜਿਹੜੇ ਢਿੱਡੋਂ ਮੈਥੋਂ ਸੰਭਾਲੇ ਗਏ, ਜਿਹੜੇ ਕੁੱਖੋਂ ਹੀ ਚੁੱਕੇ ਗਏ,</verse>
				<verse number="4">ਬੁਢੇਪੇ ਤੀਕ ਮੈਂ ਉਹੀ ਹਾਂ, ਅਤੇ ਧੌਲਿਆਂ ਤੀਕ ਮੈਂ ਤੈਨੂੰ ਉਠਾਵਾਂਗਾ, ਮੈਂ ਬਣਾਇਆ ਤੇ ਮੈਂ ਚੁੱਕਾਂਗਾ, ਮੈਂ ਉਠਾਵਾਂਗਾ ਤੇ ਮੈਂ ਛੁਡਾਵਾਂਗਾ।।</verse>
				<verse number="5">ਤੁਸੀਂ ਕਿਹ ਦੇ ਵਰਗਾ ਮੈਨੂੰ ਬਣਾਓਗੇ, ਕਿਹ ਦੇ ਤੁੱਲ ਮੈਨੂੰ ਠਹਿਰਾਓਗੇ, ਕਿਹ ਦੇ ਨਾਲ ਮੇਰੀ ਮਿਸਾਲ ਦਿਓਗੇ, ਭਈ ਅਸੀਂ ਇੱਕ ਵਰਗੇ ਹੋਈਏ?</verse>
				<verse number="6">ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਂਲਦੇ ਹਨ, ਓਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਠਾਕਰ ਬਣਾਉਂਦਾ, ਤਾਂ ਓਹ ਮੱਥਾ ਟੇਕੇ ਸਗੋਂ ਮੱਥਾ ਰਗੜਦੇ ਹਨ!</verse>
				<verse number="7">ਓਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਓਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਖੜਾ ਰਹਿੰਦਾ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਉਹ ਨੂੰ ਉਹ ਦੇ ਦੁਖ ਤੋਂ ਬਚਾਉਂਦਾ ਹੈ।।</verse>
				<verse number="8">ਏਹ ਨੂੰ ਚੇਤੇ ਰੱਖੋ ਅਤੇ ਮਨੁੱਖ ਬਣੋ, ਫੇਰ ਦਿਲ ਤੇ ਲਾਓ, ਹੇ ਅਪਰਾਧੀਓ!</verse>
				<verse number="9">ਪੁਰਾਣੇ ਸਮੇਂ ਦੀਆਂ ਪਹਿਲੀਆਂ ਗੱਲਾਂ ਨੂੰ ਚੇਤੇ ਰੱਖੋ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਪਰਮੇਸ਼ੁਰ, ਅਤੇ ਮੇਰੇ ਵਰਗਾ ਕੋਈ ਨਹੀਂ।</verse>
				<verse number="10">ਮੈਂ ਆਦ ਤੋਂ ਅੰਤ ਨੂੰ, ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।</verse>
				<verse number="11">ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ, ਆਪਣੀ ਸਲਾਹ ਦੇ ਮਨੁੱਖ ਨੂੰ ਦੂਰ ਦੇਸ਼ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।।</verse>
				<verse number="12">ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -</verse>
				<verse number="13">ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ।।</verse>
			</chapter>
			<chapter number="47">
				<verse number="1">ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!</verse>
				<verse number="2">ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਉਤਾਰ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਲੰਘ!</verse>
				<verse number="3">ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਆਦਮੀ ਦਾ ਪੱਖ ਨਹੀਂ ਕਰਾਂਗਾ।</verse>
				<verse number="4">ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।</verse>
				<verse number="5">ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਅਨ੍ਹੇਰੇ ਵਿੱਚ ਜਾ ਪਓ, ਕਿਉਂ ਜੋ ਤੂੰ ਅੱਗੇ ਨੂੰ ਪਾਤਸ਼ਾਹੀਆਂ ਦੀ ਮਲਕਾ ਨਾ ਸਦਾਵੇਂਗੀ!।।</verse>
				<verse number="6">ਮੈਂ ਆਪਣੀ ਪਰਜਾ ਉੱਤੇ ਗੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਦੇ ਦਿੱਤਾ, ਤੈਂ ਓਹਨਾਂ ਉੱਤੇ ਰਹਮ ਨਹੀਂ ਕੀਤਾ, ਤੈਂ ਬੁਢਿਆਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।</verse>
				<verse number="7">ਤੈਂ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੀਕ ਕਿ ਤੈਂ ਇਨ੍ਹਾਂ ਗੱਲਾਂ ਨੂੰ ਮਨ ਉੱਤੇ ਨਹੀਂ ਰੱਖਿਆ, ਨਾ ਇਨ੍ਹਾਂ ਦੇ ਉੜਕ ਦਾ ਚੇਤਾ ਰੱਖਿਆ।।</verse>
				<verse number="8">ਹੁਣ ਤੂੰ ਏਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਚਿੰਤ ਬਹਿੰਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੈਥੋਂ ਬਿਨਾ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਮੈਂ ਬੱਚਿਆਂ ਦਾ ਸੱਲ ਨਾ ਜਾਣਾਂਗੀ।</verse>
				<verse number="9">ਪਰ ਏਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਦਾ ਸੱਲ ਤੇ ਰੰਡੇਪਾ! ਓਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ ਫੂੰਕੀ ਬਹੁਤ ਵਾਫਰ ਹੋਵੇ।।</verse>
				<verse number="10">ਤੈਂ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੈਂ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੈਂ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਰ ਮੈਥੋਂ ਬਿਨਾ ਹੋਰ ਕੋਈ ਨਹੀਂ!</verse>
				<verse number="11">ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਇਹ ਦੇ ਜੰਤਰ ਮੰਤਰ ਨੂੰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਣਕ ਤੇਰੇ ਉੱਤੇ ਆਵੇਗੀ, ਜਿਹ ਨੂੰ ਤੂੰ ਨਹੀਂ ਜਾਣਦੀ।।</verse>
				<verse number="12">ਤੂੰ ਆਪਣੀਆਂ ਝਾੜਾ ਫੂੰਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹੁ, ਜਿਨ੍ਹਾਂ ਵਿੱਚ ਤੈਂ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਤ ਤੈਨੂੰ ਲਾਭ ਹੋ ਸੱਕੇ, ਸ਼ਾਇਤ ਤੂੰ ਭਿਆਣਕ ਹੋ ਜਾਵੇਂ!</verse>
				<verse number="13">ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!</verse>
				<verse number="14">ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ!</verse>
				<verse number="15">ਓਹ ਤੇਰੇ ਲਈ ਐਉਂ ਹੋਣਗੇ, ਜਿਨ੍ਹਾਂ ਨਾਲ ਤੈਂ ਮਿਹਨਤ ਕੀਤੀ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਬੁਪਾਰ ਕਰਦੇ ਸਨ, ਓਹ ਸਭ ਆਪਣੇ ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।।</verse>
			</chapter>
			<chapter number="48">
				<verse number="1">ਏਹ ਸੁਣੋ, ਹੇ ਯਾਕੂਬ ਦੇ ਘਰਾਣੇ, ਜਿਹੜਾ ਇਸਰਾਏਲ ਦੇ ਨਾਮ ਦੇ ਸਦਾਉਂਦੇ, ਅਤੇ ਯਹੂਦਾਹ ਦੇ ਪਾਣੀਆਂ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸੌਂਹ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਨਣ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।</verse>
				<verse number="2">ਓਹ ਤਾਂ ਆਪਣੇ ਆਪ ਨੂੰ ਪਵਿੱਤ੍ਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਢਾਸਣਾ ਲੈਂਦੇ ਹਨ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ।।</verse>
				<verse number="3">ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਓਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਓਹਨਾਂ ਨੂੰ ਸੁਣਾਇਆ, ਤੁਰਤ ਫੁਰਤ ਮੈਂ ਓਹਨਾਂ ਨੂੰ ਕਰ ਦਿੱਤਾ ਅਤੇ ਓਹ ਹੋ ਗਈਆਂ।</verse>
				<verse number="4">ਮੈਂ ਜਾਣਦਾ ਤਾਂ ਸਾਂ ਕਿ ਤੂੰ ਹਠੀਆ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪਠਾ ਹੈ, ਅਤੇ ਤੇਰਾ ਮਸਤਕ ਪਿੱਤਲ ਦਾ ਹੈ,</verse>
				<verse number="5">ਮੈਂ ਤੈਨੂੰ ਪੁਰਾਣੇ ਸਮੇਂ ਤੋਂ ਦੱਸਿਆ, ਓਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਮਤੇ ਤੂੰ ਆਖ ਬੈਠੇਂ, ਮੇਰੇ ਬੁੱਤ ਨੇ ਓਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਏਹਨਾਂ ਦਾ ਹੁਕਮ ਦਿੱਤਾ ਸੀ!</verse>
				<verse number="6">ਤੈਂ ਸੁਣਿਆ, ਏਹ ਸਭ ਕੁਝ ਵੇਖ, ਅਤੇ ਤੁਸੀਂ, - ਭਲਾ, ਤੁਸੀਂ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਂਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੈਂ ਨਹੀਂ ਜਾਣਿਆ।</verse>
				<verse number="7">ਓਹ ਹੁਣੇ ਉਤਪੰਨ ਹੋਈਆਂ, ਨਾ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੈਂ ਓਹਨਾਂ ਨੂੰ ਸੁਣਿਆ ਵੀ ਨਹੀਂ, ਮਤੇ ਤੂੰ ਆਖ ਬੈਠੇਂ, ਮੈਂ ਏਹਨਾਂ ਨੂੰ ਜਾਣਦਾ ਸਾਂ।</verse>
				<verse number="8">ਨਾਂ ਤੈਂ ਸੁਣਿਆ, ਨਾ ਤੈਂ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਢਿੱਡ ਤੋਂ ਹੀ ਤੂੰ ਅਪਰਾਧੀ ਅਖਵਾਇਆ।</verse>
				<verse number="9">ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਅਟਕਾ ਰੱਖਾਂਗਾ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਭਈ ਮੈਂ ਤੈਨੂੰ ਵੱਢ ਨਾ ਸੁੱਟਾਂ।</verse>
				<verse number="10">ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਙੁ ਨਹੀਂ, ਮੈਂ ਤੈਨੂੰ ਦੁਖ ਦੀ ਕੁਠਾਲੀ ਵਿੱਚ ਪਰਤਾਇਆ ਹੈ।</verse>
				<verse number="11">ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਏਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।।</verse>
				<verse number="12">ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ, ਮੈਂ ਅੰਤ ਵੀ ਹਾਂ।</verse>
				<verse number="13">ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਉਂ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ। ਮੈਂ ਓਹਨਾਂ ਨੂੰ ਸੱਦਦਾ ਹਾਂ, ਓਹ ਇਕੱਠੇ ਖਲੋ ਜਾਂਦੇ ਹਨ।</verse>
				<verse number="14">ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਏਹਨਾਂ ਵਿੱਚੋਂ ਕਿਹ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਉਹ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਭਾਉਣੀ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।</verse>
				<verse number="15">ਮੈਂ, ਹਾਂ, ਮੈਂ ਏਹ ਗੱਲ ਕੀਤੀ ਹੈ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣਾ ਰਾਹ ਸਫ਼ਲ ਕਰੇਗਾ।</verse>
				<verse number="16">ਮੇਰੇ ਨੇੜੇ ਆਓ, ਏਹ ਸੁਣੋ, ਮੈਂ ਮੁਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸਾਂ, - ਅਤੇ ਹੁਣ ਪ੍ਰਭੁ ਯਹੋਵਾਹ ਨੇ ਮੈਨੂੰ ਅਤੇ ਆਪਣੇ ਆਤਮਾ ਨੂੰ ਘੱਲਿਆ ਹੈ।।</verse>
				<verse number="17">ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।</verse>
				<verse number="18">ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਙੁ, ਤਾਂ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਙੁ ਹੁੰਦਾ,</verse>
				<verse number="19">ਤਾਂ ਤੇਰੀ ਅੰਸ ਰੇਤ ਜਿਹੀ, ਅਤੇ ਤੇਰਾ ਪਰਵਾਰ ਉਹ ਦੇ ਦਾਣਿਆਂ ਜਿਹਾ ਹੁੰਦਾ, ਉਹ ਦਾ ਨਾਉਂ ਮੇਰੇ ਹਜ਼ੂਰੋਂ ਨਾ ਛੇਕਿਆ ਜਾਂਦਾ, ਨਾ ਨਾਸ ਹੋ ਜਾਂਦਾ।।</verse>
				<verse number="20">ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਏਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੀਕ ਏਹ ਨੂੰ ਘੱਲੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ!</verse>
				<verse number="21">ਓਹ ਤਿਹਾਏ ਨਾ ਹੋਏ ਜਦ ਉਹ ਓਹਨਾਂ ਨੂੰ ਵਿਰਾਨਿਆਂ ਦੇ ਵਿੱਚ ਦੀ ਲੈ ਗਿਆ, ਓਸ ਓਹਨਾਂ ਦੇ ਲਈ ਚਟਾਨ ਵਿੱਚੋਂ ਪਾਣੀ ਵਗਾਇਆ, ਓਸ ਚਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।</verse>
				<verse number="22">ਯਹੋਵਾਹ ਕਹਿੰਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।।</verse>
			</chapter>
			<chapter number="49">
				<verse number="1">ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਉੱਮਤੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਓਸ ਮੇਰਾ ਨਾਉਂ ਲਿਆ।</verse>
				<verse number="2">ਓਸ ਮੇਰੇ ਮੂੰਹ ਨੂੰ ਤਿੱਖੀ ਤੇਗ ਵਾਂਙੁ ਬਣਾਇਆ, ਓਸ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਓਸ ਮੈਨੂੰ ਇੱਕ ਸਿਕਲ ਕੀਤਾ ਹੋਇਆ ਬਾਣ ਬਣਾਇਆ, ਓਸ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ,</verse>
				<verse number="3">ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਇਸਰਾਏਲ, ਜਿਹ ਦੇ ਵਿੱਚ ਮੈਂ ਸ਼ਾਨਦਾਰ ਹੋਵਾਂਗਾ।</verse>
				<verse number="4">ਤਦ ਮੈਂ ਆਖਿਆ, ਮੈਂ ਧਿਗਾਣੇ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ ਮੁੱਚ ਮੇਰਾ ਇਨਸਾਫ ਯਹੋਵਾਹ ਕੋਲ, ਅਤੇ ਮੇਰਾ ਵੱਟਾ ਮੇਰੇ ਪਰਮੇਸ਼ੁਰ ਕੋਲ ਹੈ।।</verse>
				<verse number="5">ਹੁਣ ਯਹੋਵਾਹ ਆਖਦਾ ਹੈ, ਜਿਹ ਨੇ ਮੈਨੂੰ ਢਿੱਡੋਂ ਈ ਆਪਣਾ ਦਾਸ ਹੋਣ ਲਈ ਸਾਜਿਆ, ਭਈ ਮੈਂ ਯਾਕੂਬ ਨੂੰ ਉਹ ਦੇ ਕੋਲ ਮੁੜ ਲਿਆਵਾਂ, ਅਤੇ ਇਸਰਾਏਲ ਉਹ ਤੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰੀ ਸਮਰਥ ਹੈ, -</verse>
				<verse number="6">ਹਾਂ, ਉਹ ਆਖਦਾ ਹੈ ਕਿ ਏਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੀਕ ਅੱਪੜੇ!।।</verse>
				<verse number="7">ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨਿੰਦੇ ਹੋਏ ਨੂੰ, ਉਸ ਕੌਮ ਦੇ ਘਿਣਾਉਣੇ ਨੂੰ, ਉਸ ਹਾਕਮਾਂ ਦੇ ਦਾਸ ਨੂੰ ਐਉਂ ਆਖਦਾ ਹੈ, - ਪਾਤਸ਼ਾਹ ਵੇਖਣਗੇ ਤੇ ਉੱਠਣਗੇ, ਸਰਦਾਰ ਵੀ ਅਤੇ ਓਹ ਮੱਥਾ ਟੇਕਣਗੇ, ਯਹੋਵਾਹ ਦੇ ਕਾਰਨ ਜੋ ਵਫ਼ਾਦਾਰ ਹੈ, ਇਸਰਾਏਲ ਦਾ ਪਵਿੱਤਰ ਪੁਰਖ ਜਿਹ ਨੇ ਤੈਨੂੰ ਚੁਣਿਆ ਹੈ।।</verse>
				<verse number="8">ਯਹੋਵਾਹ ਇਉਂ ਆਖਦਾ ਹੈ, ਮੈਂ ਮਨ ਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਛਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਭਈ ਤੂੰ ਦੇਸ ਨੂੰ ਉਠਾਵੇਂ, ਵਿਰਾਨ ਮਿਲਖਾਂ ਨੂੰ ਵੰਡੇਂ,</verse>
				<verse number="9">ਅਸੀਰਾਂ ਨੂੰ ਏਹ ਆਖੇਂ ਕਿ ਨਿੱਕਲ ਜਾਓ! ਅਤੇ ਓਹਨਾਂ ਨੂੰ ਜੋ ਅਨ੍ਹੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਓਹ ਰਾਹਾਂ ਦੇ ਨਾਲ ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਓਹਨਾਂ ਦੀਆਂ ਜੂਹਾਂ ਹੋਣਗੀਆਂ।</verse>
				<verse number="10">ਓਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਓਹਨਾਂ ਨੂੰ ਮਾਰੇਗੀ, ਕਿਉਂ ਜੋ ਓਹਨਾਂ ਦਾ ਦਿਆਲੂ ਓਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਓਹਨਾਂ ਨੂੰ ਲੈ ਜਾਵੇਗਾ।</verse>
				<verse number="11">ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।</verse>
				<verse number="12">ਵੇਖੋ, ਏਹ ਦੂਰੋਂ ਆਉਣਗੇ, ਅਰ ਵੇਖੋ, ਏਹ ਉੱਤਰ ਵੱਲੋਂ ਤੇ ਲਹਿੰਦੇ ਵੱਲੋਂ, ਅਤੇ ਏਹ ਸਿਨੀਮ ਦੇਸ ਤੋਂ।</verse>
				<verse number="13">ਹੇ ਅਕਾਸ਼ੋਂ, ਜੈਕਾਰਾ ਗਜਾਓ! ਹੇ ਧਰਤੀ, ਬਾਗ ਬਾਗ ਹੋ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।।</verse>
				<verse number="14">ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੁ ਨੇ ਮੈਨੂੰ ਭੁਲਾ ਦਿੱਤਾ।</verse>
				<verse number="15">ਭਲਾ, ਤੀਵੀਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸੱਕਦੀ, ਭਈ ਉਹ ਆਪਣੇ ਢਿੱਡ ਦੇ ਬਾਲ ਉੱਤੇ ਰਹਮ ਨਾ ਕਰੇ? ਏਹ ਭਾਵੇਂ ਭੁੱਲ ਜਾਣ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।</verse>
				<verse number="16">ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।</verse>
				<verse number="17">ਤੇਰੇ ਬਣਾਉਣ ਵਾਲੇ ਕਾਹਲੀ ਕਰਦੇ ਹਨ, ਤੇਰੇ ਢਾਉਣ ਵਾਲੇ ਅਤੇ ਤੇਰੇ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।</verse>
				<verse number="18">ਤੁਸੀਂ ਆਪਣੀਆਂ ਅੱਖਾਂ ਆਲੇ ਦੁਆਲੇ ਚੁੱਕ ਕੇ ਵੇਖੋ, ਓਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੀ ਹਯਾਤੀ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਓਹਨਾਂ ਸਾਰਿਆਂ ਨੂੰ ਗਹਿਣੇ ਵਾਂਙੁ ਪਹਿਨੇਂਗੀ, ਅਤੇ ਓਹਨਾਂ ਨੂੰ ਲਾੜੀ ਵਾਂਙੁ ਆਪਣੇ ਉੱਤੇ ਬੰਨ੍ਹੇਂਗੀ।।</verse>
				<verse number="19">ਨਿਸੰਗ ਤੇਰੇ ਬਰਬਾਦ ਅਤੇ ਵਿਰਾਨ ਅਸਥਾਨ, ਅਤੇ ਤੇਰਾ ਉੱਜੜਿਆ ਹੋਇਆ ਦੇਸ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੇਰੇ ਭੱਖ ਲੈਣ ਵਾਲੇ ਦੂਰ ਹੋ ਜਾਣਗੇ।</verse>
				<verse number="20">ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਓਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਏਹ ਥਾਂ ਮੇਰੇ ਲਈ ਭੀੜਾ ਹੈ, ਮੈਨੂੰ ਜਗ੍ਹਾ ਦੇਹ ਭਈ ਮੈਂ ਵੱਸਾਂ।</verse>
				<verse number="21">ਤਦ ਤੂੰ ਆਪਣੇ ਮਨ ਵਿੱਚ ਆਖੇਂਗੀ, ਕਿਹ ਨੇ ਏਹਨਾਂ ਨੂੰ ਮੇਰੇ ਲਈ ਜਣਿਆ? ਮੈਂ ਔਂਤ ਤੇ ਬਾਂਝ ਸਾਂ, ਮੈਂ ਕੱਢੀ ਹੋਈ ਤੇ ਛੱਡੀ ਹੋਈ ਸਾਂ, - ਏਹਨਾਂ ਨੂੰ ਕਿਹ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸਾਂ, ਏਹ, ਤਾਂ ਏਹ ਕਿੱਥੋਂ ਹਨ?।।</verse>
				<verse number="22">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣਾ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਓਹ ਤੇਰੇ ਪੁੱਤ੍ਰਾਂ ਨੂੰ ਝੋਲੀ ਵਿੱਚ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਤੇ ਚੁੱਕੀਆਂ ਜਾਣਗੀਆਂ।</verse>
				<verse number="23">ਪਾਤਸ਼ਾਹ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਓਹ ਮੂੰਹ ਪਰਨੇ ਹੋ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਸ਼ਰਮਿੰਦੇ ਨਾ ਹੋਣਗੇ।।</verse>
				<verse number="24">ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਯਾ ਧਰਮੀ ਦੇ ਬੰਧੂਏ ਛੁਡਾਏ ਜਾਣਗੇ,</verse>
				<verse number="25">ਯਹੋਵਾਹ ਤਾਂ ਏਉਂ ਆਖਦਾ ਹੈ, ਸੂਰਮੇ ਤੇ ਬੰਧੂਏ ਵੀ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਛੁਡਾਈ ਜਾਵੇਗੀ, ਤੇਰੇ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤ੍ਰਾਂ ਨੂੰ ਮੈਂ ਬਚਾਵਾਂਗਾ।</verse>
				<verse number="26">ਮੈਂ ਤੇਰੇ ਸਤਾਉਣ ਵਾਲਿਆਂ ਨੂੰ ਓਹਨਾਂ ਦਾ ਆਪਣਾ ਮਾਸ ਖੁਲਾਵਾਂਗਾ, ਓਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਬਸ਼ਰ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ।।</verse>
			</chapter>
			<chapter number="50">
				<verse number="1">ਯਹੋਵਾਹ ਇਉਂ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹ ਦੇ ਨਾਲ ਮੈਂ ਉਹ ਨੂੰ ਛੱਡਿਆ? ਯਾ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।</verse>
				<verse number="2">ਜਦ ਮੈਂ ਆਇਆ, ਤਾਂ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਡਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਜੋਗ ਨਾ ਰਿਹਾ, ਯਾ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ, ਉਨ੍ਹਾਂ ਦੀਆਂ ਮੱਛੀਆਂ ਪਾਣੀ ਦੇ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਓਹ ਤਿਹਾਈਆਂ ਮਰ ਜਾਂਦੀਆਂ ਹਨ।</verse>
				<verse number="3">ਮੈਂ ਅਕਾਸ਼ ਨੂੰ ਕਾਲਕ ਪਹਿਨਾਉਂਦਾ ਹਾਂ, ਅਤੇ ਓਹਨਾਂ ਦੇ ਓੜ੍ਹਨ ਲਈ ਤੱਪੜ ਪੁਆਉਂਦਾ ਹਾਂ।।</verse>
				<verse number="4">ਪ੍ਰਭੁ ਯਹੋਵਾਹ ਨੇ ਮੈਨੂੰ ਚੇਲਿਆਂ ਦੀ ਜ਼ਬਾਨ ਦਿੱਤੀ, ਭਈ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ, ਉਹ ਮੇਰੇ ਕੰਨਾਂ ਨੂੰ ਜਗਾਉਂਦਾ ਹੈ, ਭਈ ਮੈਂ ਚੇਲਿਆਂ ਵਾਂਙੁ ਸੁਣਾਂ।</verse>
				<verse number="5">ਪ੍ਰਭੁ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ, ਤਾਂ ਮੈਂ ਨਾ ਆਕੀ ਹੋਇਆ ਨਾ ਪਿੱਛੇ ਹੱਟਿਆ,</verse>
				<verse number="6">ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮ ਅਰ ਥੁੱਕ ਤੋਂ ਨਾ ਲੁਕਾਇਆ।</verse>
				<verse number="7">ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਏਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਏਸ ਲਈ ਮੈਂ ਆਪਣਾ ਮੂੰਹ ਚਕ ਮਕ ਵਾਂਙੁ ਬਣਾਇਆ, ਅਤੇ ਮੈਂ ਜਾਣਦਾ ਹਾਂ ਭਈ ਮੈਂ ਲੱਜਿਆਵਾਨ ਨਾ ਹੋਵਾਂਗਾ।</verse>
				<verse number="8">ਮੇਰਾ ਧਰਮੀ ਠਹਿਰਾਉਣ ਵਾਲਾ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਅਸੀਂ ਇਕੱਠੇ ਖਲੋ ਜਾਈਏ, ਮੇਰਾ ਮੁਦਈ ਕੌਣ ਹੈ? ਉਹ ਮੇਰੇ ਨੇੜੇ ਆਵੇ!</verse>
				<verse number="9">ਵੇਖੋ, ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਕੀੜਾ ਓਹਨਾਂ ਨੂੰ ਖਾ ਜਾਵੇਗਾ।</verse>
				<verse number="10">ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਅੰਨ੍ਹੇਰੇ ਵਿੱਚ ਚੱਲਦਾ ਅਤੇ ਉਹ ਦੇ ਲਈ ਚਾਨਣ ਨਹੀਂ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।</verse>
				<verse number="11">ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਉਦਾਲੇ ਮਸਾਲਾਂ ਜਗਾਈ ਰੱਖਦੇ ਹੋ, ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਜਗਦੀਆਂ ਮਸਾਲਾਂ ਦੇ ਵਿਚਕਾਰ ਤੁਰੇ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਏਹ ਹੋਵੇਗਾ, ਤੁਸੀਂ ਅਜ਼ਾਬ ਵਿੱਚ ਪਏ ਰਹੋਗੇ।।</verse>
			</chapter>
			<chapter number="51">
				<verse number="1">ਹੇ ਧਰਮ ਦੇ ਪੈਰਾਓ, ਯਹੋਵਾਹ ਦੇ ਤਾਲਿਬੋ, ਮੇਰੀ ਸੁਣੋ! ਉਸ ਚਟਾਨ ਵੱਲ ਜਿੱਥੋਂ ਤੁਸੀਂ ਕੱਟੇ ਗਏ, ਅਤੇ ਉਸ ਟੋਏ ਦੇ ਛੇਕ ਵੱਲ ਜਿੱਥੇ ਤੁਸੀਂ ਪੁੱਟੇ ਗਏ, ਧਿਆਨ ਕਰੋ!</verse>
				<verse number="2">ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਤੁਹਾਨੂੰ ਜਣਿਆ, ਜਦ ਉਹ ਇੱਕੋ ਈ ਸੀ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਰ ਉਹ ਨੂੰ ਵਧਾਇਆ।</verse>
				<verse number="3">ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨੀਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਙੁ, ਅਤੇ ਉਸ ਦਾ ਥਲ ਯਹੋਵਾਹ ਦੇ ਬਾਗ ਵਾਂਙੁ ਬਣਾ ਦੇਵੇਗਾ, ਖੁਸੀ ਅਰ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਰ ਭਜਨ ਦੀ ਅਵਾਜ਼ ਵੀ।।</verse>
				<verse number="4">ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਉਮੱਤ, ਮੇਰੀ ਵੱਲ ਕੰਨ ਲਾਓ! ਬਿਵਸਥਾ ਤਾਂ ਮੈਥੋਂ ਨਿੱਕਲੇਗੀ, ਅਤੇ ਮੈਂ ਆਪਣਾ ਇਨਸਾਫ਼ ਲੋਕਾਂ ਦੇ ਚਾਨਣ ਲਈ ਰੱਖ ਛੱਡਾਂਗਾ।</verse>
				<verse number="5">ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਉਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।</verse>
				<verse number="6">ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਕਰੋ, ਅਕਾਸ਼ ਤਾਂ ਧੂੰਏਂ ਵਾਂਙੁ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਙੁ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਛਰਾਂ ਵਾਂਙੁ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।।</verse>
				<verse number="7">ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀਆਂ ਊਜਾਂ ਤੋਂ ਨਾ ਡਰੋ, ਅਤੇ ਓਹਨਾਂ ਦੇ ਦੂਰਬਚਨਾਂ ਤੋਂ ਨਾ ਘਾਬਰੋ,</verse>
				<verse number="8">ਕਿਉਂ ਜੋ ਕੀੜਾ ਓਹਨਾਂ ਨੂੰ ਕੱਪੜੇ ਵਾਂਙੁ ਖਾ ਜਾਵੇਗਾ, ਅਤੇ ਲੇਹਾ ਓਹਨਾਂ ਨੂੰ ਉੱਨ ਵਾਂਙੁ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੀਕ।।</verse>
				<verse number="9">ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀਏ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਪਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਹ ਨੇ ਰਹਬ ਨੂੰ ਟੋਟੇ ਟੋਟੇ ਕਰ ਦਿੱਤਾ ਅਤੇ ਸਰਾਲ ਨੂੰ ਵਿੰਨ੍ਹਿਆ?</verse>
				<verse number="10">ਕੀ ਤੂੰ ਉਹ ਨਹੀਂ ਜਿਹ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਹ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?</verse>
				<verse number="11">ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ, ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਸ ਜਾਣਗੇ।।</verse>
				<verse number="12">ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਙੁ ਹੋ ਜਾਵੇਗਾ?</verse>
				<verse number="13">ਤੈਂ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰਿਆ, ਜੋ ਅਕਾਸ਼ ਦਾ ਤਾਣਨ ਵਾਲਾ ਤੇ ਧਰਤੀ ਦੀ ਨੀਉਂ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਦ ਉਹ ਨਾਸ ਕਰਨ ਲਈ ਤਿਆਰ ਹੋਵੇ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?</verse>
				<verse number="14">ਝੁੱਕਿਆ ਹੋਇਆ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਗੋਰ ਵਿੱਚ ਨਾ ਜਾਵੇਗਾ, ਨਾ ਉਹ ਦੀ ਰੋਟੀ ਘਟੇਗੀ।।</verse>
				<verse number="15">ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਉਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ!</verse>
				<verse number="16">ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਭਈ ਤੂੰ ਅਕਾਸ਼ ਨੂੰ ਲਾਵਾਂ ਤੇ ਧਰਤੀ ਦੀ ਨੀਉਂ ਰੱਖਾ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।।</verse>
				<verse number="17">ਹੇ ਯਰੂਸ਼ਲਮ ਜਾਗ, ਜਾਗ! ਖੜਾ ਹੋ ਜਾਹ! ਤੂੰ ਜਿਹ ਨੇ ਯਹੋਵਾਹ ਦੇ ਹੱਥੋਂ ਉਹ ਦੇ ਗੁੱਸੇ ਦਾ ਜਾਮ ਪੀਤਾ, ਡਗਮਗਾਉਣ ਦੇ ਜਾਮ ਨੂੰ ਪੀ ਕੇ ਸੱਖਣਾ ਕੀਤਾ।</verse>
				<verse number="18">ਉਨ੍ਹਾਂ ਸਾਰਿਆਂ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਨੂੰ ਉਹ ਜਣੀ, ਕੋਈ ਆਗੂ ਉਹ ਦੇ ਲਈ ਨਹੀਂ, ਉਨ੍ਹਾਂ ਸਾਰਿਆਂ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਨੂੰ ਓਸ ਪਾਲਿਆ, ਕੋਈ ਨਹੀਂ ਜੋ ਉਹ ਦਾ ਹੱਥ ਫੜੇ।</verse>
				<verse number="19">ਏਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੇਰੇ ਲਈ ਹਾਂ ਕਰੇਗਾ? ਬਰਬਾਦੀ ਤੇ ਭੰਨ ਤੋੜ ਕਾਲ ਤੇ ਤਲਵਾਰ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?</verse>
				<verse number="20">ਤੇਰੇ ਪੁੱਤ੍ਰ ਬੇਹੋਸ਼ ਹੋ ਗਏ, ਓਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਲੇਟੇ ਪਏ ਹਨ, ਜਿਵੇਂ ਹਰਨ ਜਾਲ ਵਿੱਚ, ਓਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।।</verse>
				<verse number="21">ਏਸ ਲਈ ਤੂੰ ਜੋ ਦੁਖੀ ਹੈਂ ਏਹ ਸੁਣ, ਅਤੇ ਮਸਤ ਹੈਂ ਪਰ ਮਧ ਨਾਲ ਨਹੀਂ।</verse>
				<verse number="22">ਤੇਰਾ ਪ੍ਰਭੁ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਐਉਂ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਜਾਮ ਲਿਆ ਹੈ, ਮੇਰੇ ਗੁੱਸੇ ਦਾ ਕਟੋਰਾ, ਤੂੰ ਏਹ ਫੇਰ ਕਦੀ ਨਾ ਪੀਵੇਂਗੀ।</verse>
				<verse number="23">ਮੈਂ ਉਹ ਨੂੰ ਤੇਰੇ ਦੁਖ ਦੇਣ ਵਾਲਿਆਂ ਦੇ ਹੱਥ ਵਿੱਚ ਰੱਖਾਂਗਾ, ਜਿਨ੍ਹਾਂ ਨੇ ਤੇਰੀ ਜਾਨ ਨੂੰ ਆਖਿਆ ਸੀ, ਝੁਕ ਜਾਹ, ਭਈ ਅਸੀਂ ਲੰਘੀਏ! ਤਾਂ ਤੈਂ ਆਪਣੀ ਪਿੱਠ ਨੂੰ ਧਰਤੀ ਵਾਂਙੁ, ਅਤੇ ਓਹਨਾਂ ਦੇ ਲੰਘਣ ਲਈ ਗਲੀ ਵਾਂਙੁ ਬਣਾਇਆ।।</verse>
			</chapter>
			<chapter number="52">
				<verse number="1">ਜਾਗ, ਜਾਗ, ਆਪਣਾ ਬਲ ਪਹਿਨ ਲੈ, ਹੇ ਸੀਯੋਨ! ਹੇ ਯਰੂਸ਼ਲਮ, ਪਵਿੱਤ੍ਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਫੇਰ ਤਾਂ ਕਦੀ ਕੋਈ ਅਸੁੰਨਤਾ ਯਾ ਪਲੀਤ ਤੇਰੇ ਵਿੱਚ ਨਾ ਆਵੇਗਾ।</verse>
				<verse number="2">ਆਪਣੇ ਆਪ ਤੋਂ ਖ਼ਾਕ ਝਾੜ ਤੇ ਉੱਠ ਬੈਠ, ਹੇ ਯਰੂਸ਼ਲਮ! ਆਪਣੀ ਗਰਦਨ ਦੇ ਬੰਨ੍ਹ ਆਪ ਤੋਂ ਖੋਲ੍ਹ ਸੁੱਟ, ਹੇ ਸੀਯੋਨ ਦੀਏ ਬੱਧੀਏ ਧੀਏ!।।</verse>
				<verse number="3">ਯਹੋਵਾਹ ਤਾਂ ਇਉਂ ਆਖਦਾ ਹੈ, ਤੁਸੀਂ ਮੁਖਤ ਵੇਚੇ ਗਏ ਅਤੇ ਬਿਨਾ ਚਾਂਦੀ ਦੇ ਕੇ ਛੁਡਾਏ ਜਾਓਗੇ</verse>
				<verse number="4">ਪ੍ਰਭੁ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਭਈ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਹ ਨੂੰ ਬਿਨਾ ਕਾਰਨ ਦਬਾਇਆ</verse>
				<verse number="5">ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਮੇਰੀ ਪਰਜਾ ਜੋ ਮੁਖਤ ਲਈ ਗਈ, ਉਹ ਦੇ ਹਾਕਮ ਰੌਲਾ ਪਾਉਂਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਨਿੱਤ ਮੇਰਾ ਨਾਮ ਤੁੱਛ ਕੀਤਾ ਜਾਂਦਾ ਹੈ</verse>
				<verse number="6">ਸੋ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਓਸ ਦਿਨ ਉਹ ਜਾਣੇਗੀ ਕਿ ਮੈਂ ਉਹੋ ਹਾਂ ਜੋ ਬੋਲਦਾ ਹਾਂ, ਵੇਖ, ਮੈਂ ਹੈਗਾ!।।</verse>
				<verse number="7">ਜਿਹੜਾ ਖੁਸ਼ ਖ਼ਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਸੁਣਾਉਂਦਾ, ਭਲਿਆਈ ਦੀ ਖੁਸ਼ ਖ਼ਬਰੀ ਲਿਆਉਂਦਾ, ਜਿਹੜਾ ਮਕੁਤੀ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।</verse>
				<verse number="8">ਤੇਰੇ ਰਾਖਿਆਂ ਦੀ ਅਵਾਜ਼! ਓਹ ਅਵਾਜ਼ ਚੁੱਕਦੇ, ਇਕੱਠੇ ਓਹ ਜੈਕਾਰੇ ਗਜਾਉਂਦੇ ਹਨ, ਓਹ ਅੱਖੋਂ ਅੱਖੀਂ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।</verse>
				<verse number="9">ਖੁੱਲ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਵਿਰਾਨਿਓ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਓਸ ਯਰੂਸ਼ਲਮ ਨੂੰ ਛੁਡਾਇਆ ਹੈ।</verse>
				<verse number="10">ਯਹੋਵਾਹ ਨੇ ਆਪਣੀ ਪਵਿਤ੍ਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਤੇ ਚੜ੍ਹਾਈ, ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।</verse>
				<verse number="11">ਤੁਰਦੇ ਹੋਵੋ, ਤੁਰਦੇ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਪਲੀਤ ਚੀਜ਼ ਨੂੰ ਨਾ ਛੂਹੋ, ਉਹ ਦੇ ਵਿੱਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।</verse>
				<verse number="12">ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਯਹੋਵਾਹ ਜੋ ਤੁਹਾਡੇ ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਤੁਹਾਡੀ ਰਾਖੀ ਕਰੇਗਾ।।</verse>
				<verse number="13">ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।</verse>
				<verse number="14">ਜਿਵੇਂ ਬਹੁਤੇ ਤੇਰੇ ਉੱਤੇ ਅਚਰਜ ਹੋਏ, - ਉਹ ਦਾ ਮੁਖੜਾ ਮਨੁੱਖਾਂ ਨਾਲੋਂ, ਅਤੇ ਉਹ ਦਾ ਰੂਪ ਆਦਮ ਵੰਸ ਨਾਲੋਂ ਕਿੰਨਾ ਵਿਗੜਿਆ ਹੋਇਆ ਸੀ! —</verse>
				<verse number="15">ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਪਾਤਸ਼ਾਹ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਓਹਨਾਂ ਨੂੰ ਦੱਸਿਆ ਨਾ ਗਿਆ, ਓਹ ਵੇਖਣਗੇ, ਅਤੇ ਜੋ ਓਹਨਾਂ ਨੇ ਨਹੀਂ ਸੁਣਿਆ, ਓਹ ਸਮਝਣਗੇ।।</verse>
			</chapter>
			<chapter number="53">
				<verse number="1">ਸਾਡੇ ਪਰਚਾਰ ਦੀ ਕਿਹ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਹ ਦੇ ਉੱਤੇ ਪਰਗਟ ਹੋਈ?</verse>
				<verse number="2">ਉਹ ਤਾਂ ਕੂੰਬਲ ਵਾਂਙੁ ਉਹ ਦੇ ਅੱਗੇ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਙੁ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਅਤੇ ਜਦ ਅਸੀਂ ਉਸ ਨੂੰ ਵੇਖੀਏ, ਤਾਂ ਕੋਈ ਸੁਹੱਪਣ ਨਹੀਂ ਭਈ ਅਸੀਂ ਉਹ ਨੂੰ ਪਸੰਦ ਕਰੀਏ।</verse>
				<verse number="3">ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁੱਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਙੁ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਤਾ ਗਿਆ ਅਤੇ ਅਸਾਂ ਉਸ ਦੀ ਕਦਰ ਨਾ ਕੀਤੀ।।</verse>
				<verse number="4">ਸੱਚ ਮੁੱਚ ਉਹ ਨੇ ਸਾਡੇ ਗ਼ਮ ਚੁੱਕ ਲਏ, ਅਤੇ ਸਾਡੇ ਦੁਖ ਉਠਾਏ, ਪਰ ਅਸਾਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਹੋਇਆ ਅਤੇ ਭੰਨਿਆ ਹੋਇਆ ਸਮਝਿਆ।</verse>
				<verse number="5">ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ।</verse>
				<verse number="6">ਅਸੀਂ ਸਾਰੇ ਭੇਡਾਂ ਵਾਂਙੁ ਭੁੱਲੇ ਫਿਰਦੇ ਸਾਂ, ਅਸੀਂ ਆਪਣੇ ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।।</verse>
				<verse number="7">ਉਹ ਸਤਾਇਆ ਗਿਆ ਤੇ ਦੁਖੀ ਹੋਇਆ, ਪਰ ਓਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਙੁ ਜਿਹੜਾ ਕੱਟੇ ਜਾਣ ਲਈ ਲੈ ਜਾਇਆ ਜਾਂਦਾ, ਅਤੇ ਭੇਡ ਵਾਂਙੁ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਸੋ ਓਸ ਆਪਣਾ ਮੂੰਹ ਨਾ ਖੋਲ੍ਹਿਆ।</verse>
				<verse number="8">ਜ਼ੁਲਮ ਅਤੇ ਨਿਆਉਂ ਦੇ ਕਾਰਨ ਉਹ ਫੜਿਆ ਗਿਆ ਉਸ ਦੀ ਪੀੜ੍ਹੀ ਵਿੱਚੋਂ ਕਿਸ ਸੋਚਿਆ ਕਿ ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਜਿਹ ਨੂੰ ਮਾਰ ਪੈਣੀ ਸੀ, ਉਹ ਜੀਉਂਦਿਆਂ ਦੀ ਧਰਤੀ ਤੋਂ ਕੱਟਿਆ ਗਿਆ?</verse>
				<verse number="9">ਉਸ ਦੀ ਕਬਰ ਦੁਸ਼ਟਾਂ ਦੇ ਵਿੱਚ, ਅਤੇ ਉਸ ਦੀ ਮੌਤ ਦੇ ਵੇਲੇ ਧਨੀ ਨਾਲ ਠਹਿਰਾਈ ਗਈ, ਭਾਵੇਂ ਓਸ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਛਲ ਸੀ।।</verse>
				<verse number="10">ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਭਾਉਣੀ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।</verse>
				<verse number="11">ਉਹ ਆਪਣੀ ਜਾਨ ਦੇ ਕਸ਼ਟ ਤੋਂ ਵੇਖੇਗਾ ਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਓਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।</verse>
				<verse number="12">ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।।</verse>
			</chapter>
			<chapter number="54">
				<verse number="1">ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ! ਖੁਲ੍ਹ ਕੇ ਜੈਕਾਰਾ ਗਜਾ ਤੇ ਚਿੱਲਾ, ਤੂੰ ਜਿਹ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਛੁੱਟੜ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਆਖਦਾ ਹੈ।</verse>
				<verse number="2">ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਓਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫਾ ਨਾ ਕਰ, ਆਪਣੀਆਂ ਲਾਸਾਂ ਲੰਬੀਆਂ ਤੇ ਆਪਣਿਆਂ ਕੀਲੀਆਂ ਨੂੰ ਤਕੜਾ ਕਰ!</verse>
				<verse number="3">ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।।</verse>
				<verse number="4">ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੀ ਊਜ ਨੂੰ ਫੇਰ ਚੇਤੇ ਨਾ ਕਰੇਂਗੀ।</verse>
				<verse number="5">ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।</verse>
				<verse number="6">ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤ੍ਰੀ ਵਾਂਙੁ ਬੁਲਾਇਆ, ਜੁਆਨੀ ਦੀ ਪਤਨੀ ਵਾਂਙੁ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।</verse>
				<verse number="7">ਪਲਕੁ ਲਈ ਹੀ ਮੈਂ ਤੈਨੂੰ ਤਿਆਗਿਆ ਹੈ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।</verse>
				<verse number="8">ਕੋਪ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਪਲਕੁ ਲਈ ਤੈਥੋਂ ਲੁਕਾਇਆ, ਪਰ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।।</verse>
				<verse number="9">ਏਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸੌਂਹ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਤਿਵੇਂ ਮੈਂ ਸੌਂਹ ਖਾਧੀ ਹੈ, ਕਿ ਮੈਂ ਤੇਰੇ ਉੱਤੇ ਕੋਪਵਾਨ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।</verse>
				<verse number="10">ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਤੇਰਾ ਦਯਾਲੂ ਆਖਦਾ ਹੈ।।</verse>
				<verse number="11">ਹੇ ਦੁਖਿਆਰੀਏ, ਅਨ੍ਹੇਰੇ ਦੀਏ ਮਾਰੀਏ ਹੋਈਏ, ਜਿਹ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਕੱਜਲ ਵਿੱਚ ਰੱਖਾਂਗਾ, ਅਤੇ ਤੇਰੀਆਂ ਨੀਹਾਂ ਨੂੰ ਨੀਲਮਾਂ ਨਾਲ ਧਰਾਂਗਾ।</verse>
				<verse number="12">ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਧੂੜਕੋਟ ਨੂੰ ਬਹੁ ਮੁੱਲੇ ਪੱਥਰਾਂ ਨਾਲ ਬਣਾਵਾਂਗਾ।</verse>
				<verse number="13">ਤੇਰੇ ਸਾਰੇ ਪੁੱਤ੍ਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤ੍ਰਾਂ ਦੀ ਸ਼ਾਂਤੀ ਬਹੁਤ ਹੋਵੇਗੀ।</verse>
				<verse number="14">ਤੂੰ ਧਰਮ ਵਿੱਚ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਏਸ ਲਈ ਤੂੰ ਨਾ ਡਰੀਂ, ਅਤੇ ਭੈਜਲ ਤੋਂ ਵੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।</verse>
				<verse number="15">ਵੇਖ, ਓਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ!</verse>
				<verse number="16">ਵੇਖ, ਮੈਂ ਲੋਹਾਰ ਉਤਪਤ ਕੀਤਾ, ਜੋ ਕੋਲਿਆਂ ਦੀ ਅੱਗ ਧੌਂਕਦਾ ਹੈ, ਅਤੇ ਆਪਣੇ ਕੰਮ ਲਈ ਸੰਦ ਕੱਢਦਾ ਹੈ, ਮੈਂ ਹੀ ਨਾਸ ਕਰਨ ਵਾਲਾ ਉਜਾੜਨ ਲਈ ਉਤਪਤ ਕੀਤਾ।</verse>
				<verse number="17">ਹਰ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰ ਜੀਭ ਨੂੰ ਜੋ ਤੇਰੇ ਵਿਰੁੱਧ ਨਿਆਉਂ ਲਈ ਉੱਠੇ, ਤੂੰ ਦੋਸ਼ੀ ਠਹਿਰਾਵੇਂਗੀ, - ਏਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਨ੍ਹਾਂ ਦਾ ਧਰਮ ਮੈਥੋਂ ਹੈ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="55">
				<verse number="1">ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ!</verse>
				<verse number="2">ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ, ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ।</verse>
				<verse number="3">ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ।</verse>
				<verse number="4">ਵੇਖ, ਮੈਂ ਉਹ ਨੂੰ ਉੱਮਤਾਂ ਲਈ ਗਵਾਹ ਠਹਿਰਾਇਆ ਹੈ, ਉੱਮਤਾਂ ਲਈ ਪਰਧਾਨ ਅਤੇ ਹਾਕਮ,</verse>
				<verse number="5">ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਹ ਨੂੰ ਤੂੰ ਨਹੀਂ ਜਾਣਦਾ, ਅਤੇ ਇੱਕ ਕੌਮ ਜੋ ਤੈਨੂੰ ਨਹੀਂ ਜਾਣਦੀ, ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ, ਜਿਹ ਨੇ ਤੈਨੂੰ ਸਜ਼ਾਇਆ, ਤੇਰੇ ਕੋਲ ਨੱਠੀ ਆਵੇਗੀ।।</verse>
				<verse number="6">ਯਹੋਵਾਹ ਨੂੰ ਭਾਲੋ ਜਦ ਤੀਕ ਉਹ ਲੱਭ ਸੱਕੇ, ਉਹ ਨੂੰ ਪੁਕਾਰੋ ਜਦ ਤੀਕ ਉਹ ਨੇੜੇ ਹੈ।</verse>
				<verse number="7">ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,</verse>
				<verse number="8">ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।</verse>
				<verse number="9">ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ।</verse>
				<verse number="10">ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,</verse>
				<verse number="11">ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।।</verse>
				<verse number="12">ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ, ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ।</verse>
				<verse number="13">ਕੰਡਿਆਂ ਦੇ ਥਾਂ ਸਰੂ ਉੱਗੇਗਾ, ਮਲ੍ਹੇ ਦੇ ਥਾਂ ਮਹਿੰਦੀ ਉੱਗੇਗੀ, ਏਹ ਯਹੋਵਾਹ ਲਈ ਨਾਮ ਅਤੇ ਸਦੀਪਕ ਨਿਸ਼ਾਨ ਹੋਵੇਗਾ, ਜੋ ਮਿਟੇਗਾ ਨਹੀਂ।।</verse>
			</chapter>
			<chapter number="56">
				<verse number="1">ਯਹੋਵਾਹ ਇਉਂ ਆਖਦਾ ਹੈ, ਇਨਸਾਫ਼ ਦੀ ਪਾਲਨਾ ਕਰੋ ਅਤੇ ਧਰਮ ਵਰਤੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।</verse>
				<verse number="2">ਧੰਨ ਹੈ ਉਹ ਮਨੁੱਖ ਜੋ ਏਹ ਕਰਦਾ ਹੈ, ਅਤੇ ਆਦਮ ਵੰਸ ਜੋ ਏਹ ਨੂੰ ਫੜ ਛੱਡਦਾ ਹੈ, ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਆਪਣਾ ਹੱਥ ਹਰ ਬਦੀ ਦੇ ਕਰਨ ਤੋਂ ਰੋਕਦਾ ਹੈ।</verse>
				<verse number="3">ਓਪਰਾ ਜਿਹ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਏਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਏਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।</verse>
				<verse number="4">ਯਹੋਵਾਹ ਤਾਂ ਇਉਂ ਆਖਦਾ ਹੈ, ਉਨ੍ਹਾਂ ਖੁਸਰਿਆਂ ਨੂੰ ਜੋ ਮੇਰੇ ਸਬਤਾਂ ਨੂੰ ਮੰਨਦੇ, ਅਤੇ ਜੋ ਕੁਝ ਮੈਨੂੰ ਭਾਉਂਦਾ ਓਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜੀ ਰੱਖਦੇ ਹਨ,</verse>
				<verse number="5">ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ, ਪੁੱਤ੍ਰਾਂ ਧੀਆਂ ਨਾਲੋਂ ਚੰਗਾ ਦਿਆਂਗਾ। ਮੈਂ ਓਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।।</verse>
				<verse number="6">ਓਪਰੇ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਭਈ ਓਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜੀ ਰੱਖਦਾ ਹੈ,</verse>
				<verse number="7">ਏਹਨਾਂ ਨੂੰ ਮੈਂ ਆਪਣੇ ਪਵਿੱਤ੍ਰ ਪਹਾੜ ਨੂੰ ਲਿਆਵਾਂਗਾ ਅਤੇ ਓਹਨਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦੁਆਵਾਂਗਾ, ਓਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।</verse>
				<verse number="8">ਪ੍ਰਭੁ ਯਹੋਵਾਹ ਦਾ ਵਾਕ, - ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।।</verse>
				<verse number="9">ਹੇ ਰੜ ਦੇ ਸਾਰੇ ਦਰਿੰਦਿਓ, ਖਾਣ ਲਈ ਆ ਜਾਓ! ਹੇ ਬਣ ਦੇ ਸਾਰੇ ਦਰਿੰਦਿਓ!</verse>
				<verse number="10">ਉਹ ਦੇ ਰਾਖ ਅੰਨ੍ਹੇ ਹਨ, ਓਹ ਸਾਰੇ ਬੇਸਮਝ ਹਨ, ਓਹ ਸਾਰੇ ਗੁੰਗੇ ਕੁੱਤੇ ਹਨ, ਓਹ ਭੌਂਕ ਨਹੀਂ ਸੱਕਦੇ, ਓਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।</verse>
				<verse number="11">ਏਹ ਕੁੱਤੇ ਬਹੁਤ ਭੁੱਖੇ ਹਨ, ਏਹ ਰੱਜਣਾ ਨਹੀਂ ਜਾਣਦੇ, ਅਤੇ ਏਹ ਅਯਾਲੀ ਸਮਝ ਨਹੀਂ ਰੱਖਦੇ, ਏਹਨਾਂ ਸਭਨਾਂ ਨੇ ਆਪਣੇ ਰਾਹ ਵੱਲ ਅਤੇ ਹਰੇਕ ਨੇ ਹਰ ਪਾਸਿਓਂ ਆਪਣੇ ਲਾਭ ਲਈ ਮੂੰਹ ਫੇਰਿਆ।</verse>
				<verse number="12">ਆਓ, ਮੈਂ ਮਧ ਲਿਆਵਾਂਗਾ, ਅਸੀਂ ਦਬ ਕੇ ਪੀਵੀਏ, ਕਲ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵਧਕੇ ਹੋਵੇਗਾ।।</verse>
			</chapter>
			<chapter number="57">
				<verse number="1">ਧਰਮੀ ਨਾਸ ਹੁੰਦਾ ਪਰ ਕੋਈ ਏਹ ਦਿਲ ਤੇ ਨਹੀਂ ਲਿਆਉਂਦਾ, ਸੰਤ ਜਨ ਲਏ ਜਾਂਦੇ ਪਰ ਕੋਈ ਸੋਚਦਾ ਨਹੀਂ ਭਈ ਧਰਮੀ ਬਿਪਤਾ ਦੇ ਅੱਗੋਂ ਲਿਆ ਜਾਂਦਾ ਹੈ।</verse>
				<verse number="2">ਉਹ ਸ਼ਾਂਤੀ ਵਿੱਚ ਜਾਂਦਾ, ਓਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ, ਜਿਹੜੇ ਸਿੱਧੇ ਚੱਲਦੇ ਹਨ।</verse>
				<verse number="3">ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤ੍ਰੋ, ਜ਼ਨਾਹਕਾਰ ਅਤੇ ਕੰਜਰੀ ਦੀ ਵੰਸ!</verse>
				<verse number="4">ਤੁਸੀਂ ਕਿਹ ਦੇ ਉੱਤੇ ਮਖੌਲ ਕਰਦੇ ਹੋ? ਕਿਹ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਭਲਾ, ਤੁਸੀਂ ਅਪਰਾਧ ਦੇ ਬੱਚੇ, ਛਲ ਦੀ ਵੰਸ ਨਹੀਂ?</verse>
				<verse number="5">ਤੁਸੀਂ ਜਿਹੜੇ ਬਲੂਤਾਂ ਵਿੱਚ, ਹਰ ਹਰੇ ਰੁੱਖ ਦੇ ਹੇਠ ਕਾਮ ਵਿੱਚ ਸੜਦੇ ਹੋ? ਜਿਹੜੇ ਵਾਦੀਆਂ ਵਿੱਚ ਪੱਥਰਾਂ ਦੀਆਂ ਖੋੜਾਂ ਹੇਠ ਬੱਚਿਆਂ ਦੇ ਵੱਢਣ ਵਾਲੇ ਹੋ!</verse>
				<verse number="6">ਵਾਦੀ ਦੇ ਪੱਧਰੇ ਪੱਥਰਾਂ ਵਿੱਚ ਤੇਰਾ ਹਿੱਸਾ ਹੈ, ਏਹ, ਏਹ ਤੇਰਾ ਗੁਣਾ ਹੈ! ਏਹਨਾਂ ਲਈ ਹੀ ਤੈਂ ਪੀਂਣ ਦੀ ਭੇਟ ਡੋਹਲੀ, ਤੈਂ ਮੈਦੇ ਦੀ ਭੇਟ ਚੜ੍ਹਾਈ, ਕੀ ਏਹਨਾਂ ਦੇ ਕਾਰਨ ਮੇਰਾ ਦਿਲ ਠੰਡਾ ਹੋ ਜਾਵੇਗਾ?</verse>
				<verse number="7">ਇੱਕ ਉੱਚੇ ਤੇ ਬੁਲੰਦ ਪਹਾੜ ਉੱਤੇ ਤੈਂ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।</verse>
				<verse number="8">ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੈਂ ਆਪਣੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੈਂ ਓਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਓਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!</verse>
				<verse number="9">ਤੂੰ ਤੇਲ ਲਾ ਕੇ ਮਲਕ ਦੇਵ ਕੋਲ ਗਈ, ਤੈਂ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੈਂ ਆਪਣੇ ਵਿਚੋਲੇ ਦੂਰ ਦੂਰ ਘੱਲੇ, ਤੈਂ ਆਪ ਨੂੰ ਪਤਾਲ ਤੀਕ ਅੱਝਾ ਕੀਤਾ!</verse>
				<verse number="10">ਤੂੰ ਆਪਣੇ ਸਫਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੈਂ ਨਾ ਆਖਿਆ, ਕੋਈ ਆਸ ਨਹੀਂ, ਤੇਰੀ ਜਾਨ ਵਿੱਚ ਜਾਨ ਆਈ, ਏਸ ਲਈ ਤੂੰ ਹੁੱਸੀ ਨਾ।।</verse>
				<verse number="11">ਤੂੰ ਕਿਹ ਤੋਂ ਝਕੀ ਅਰ ਡਰੀ, ਭਈ ਤੂੰ ਝੂਠ ਬੋਲੀ ਅਤੇ ਮੈਨੂੰ ਚੇਤੇ ਨਾ ਕੀਤਾ, ਨਾ ਆਪਣੇ ਦਿਲ ਉੱਤੇ ਰੱਖਿਆ? ਕੀ ਮੈਂ ਚਰੋਕਣਾ ਚੁੱਪ ਨਹੀਂ ਰਿਹਾ? ਪਰ ਤੂੰ ਮੈਥੋਂ ਨਾ ਡਰੀ।</verse>
				<verse number="12">ਮੈਂ ਤੇਰੇ ਧਰਮ ਨੂੰ ਦੱਸਾਂਗਾ, ਪਰ ਤੇਰੇ ਕੰਮ! — ਓਹ ਤੈਨੂੰ ਕੁਝ ਲਾਭ ਨਹੀਂ ਪੁਚਾਉਣਗੇ।</verse>
				<verse number="13">ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਲੈ ਜਾਵੇਗੀ, ਅਤੇ ਸਾਹ ਉਨ੍ਹਾਂ ਨੂੰ ਲੈ ਜਾਵੇਗਾ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਓਹ ਧਰਤੀ ਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤ੍ਰ ਪਹਾੜ ਦਾ ਅਧਿਕਾਰੀ ਹੋਵੇਗਾ।।</verse>
				<verse number="14">ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਸਾਫ਼ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਰੁਕਾਵਟ ਚੁੱਕ ਸੁੱਟੋ!</verse>
				<verse number="15">ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਉਂ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤ੍ਰ ਅਸਥਾਨ ਵਿੱਚ ਵੱਸਦਾ ਹਾਂ, ਉਹ ਦੇ ਨਾਲ ਵੀ ਜਿਹ ਦਾ ਆਤਮਾ ਕੁਚਲਿਆ ਤੇ ਅੱਝਾ ਹੈ, ਭਈ ਮੈਂ ਅੱਝਿਆਂ ਦੇ ਆਤਮਾ ਨੂੰ ਜਿਵਾਵਾਂ, ਕੁਚਲਿਆਂ ਹੋਇਆਂ ਦੇ ਦਿਲ ਨੂੰ ਜਿਵਾਵਾਂ।</verse>
				<verse number="16">ਮੈਂ ਸਦਾ ਤਾਂ ਨਾ ਝਗੜਾਂਗਾ, ਨਾ ਹਮੇਸ਼ਾ ਕੋਪਵਾਨ ਰਹਾਂਗਾ, ਕਿਉਂ ਜੋ ਆਤਮਾ ਮੇਰੇ ਹਜ਼ੂਰੋਂ ਨਢਾਲ ਹੋ ਜਾਂਦਾ, ਨਾਲੇ ਪ੍ਰਾਣ ਜਿਨ੍ਹਾਂ ਨੂੰ ਮੈਂ ਬਣਾਇਆ।।</verse>
				<verse number="17">ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕੋਪਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕੋਪਵਾਨ ਹੋਇਆ, ਪਰ ਉਹ ਆਪਣੇ ਮਨ ਦੇ ਰਾਹ ਵਿੱਚ ਪਿੱਛੇ ਹਟਦਾ ਜਾਂਦਾ ਸੀ।</verse>
				<verse number="18">ਮੈਂ ਉਸ ਦੇ ਰਾਹ ਵੇਖੇ ਅਤੇ ਮੈਂ ਉਹ ਨੂੰ ਚੰਗਾ ਕਰਾਂਗਾ, ਮੈਂ ਉਹ ਦੀ ਅਗਵਾਈ ਕਰਾਂਗਾ, ਅਤੇ ਉਹ ਨੂੰ ਅਰ ਉਹ ਦੇ ਦਰਦੀਆਂ ਨੂੰ ਤਸੱਲੀਆਂ ਬਖ਼ਸ਼ਾਂਗਾ।</verse>
				<verse number="19">ਮੈਂ ਬੁੱਲ੍ਹਾਂ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਰ ਨੇੜੇ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।</verse>
				<verse number="20">ਦੁਸ਼ਟ ਉੱਛਲਦੇ ਸਮੁੰਦਰ ਵਾਂਙੁ ਹਨ, ਕਿਉਂ ਜੋ ਉਹ ਚੈਨ ਨਹੀਂ ਕਰ ਸੱਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ</verse>
				<verse number="21">ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।।</verse>
			</chapter>
			<chapter number="58">
				<verse number="1">ਸੰਘ ਅੱਡ ਕੇ ਪੁਕਾਰ, ਸਰਫਾ ਨਾ ਕਰ, ਤੁਰੀ ਵਾਂਙੁ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਲਈ ਓਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਲਈ ਓਹਨਾਂ ਦੇ ਪਾਪ ਦੱਸ!</verse>
				<verse number="2">ਓਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਸਿਆਨਣ ਵਿੱਚ ਖੁਸ਼ ਹੁੰਦੇ ਹਨ, ਇੱਕ ਕੌਮ ਵਾਂਙੁ ਜਿਹ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮ-ਨਾਮੇ ਨੂੰ ਨਹੀਂ ਤਿਆਗਿਆ, ਓਹ ਧਰਮ ਦੇ ਨਿਆਉਂ ਮੈਥੋਂ ਪੁੱਛਦੇ ਹਨ, ਓਹ ਪਰਮੇਸ਼ੁਰ ਦੇ ਨੇੜੇ ਹੋਣ ਵਿੱਚ ਖੁਸ਼ ਹੁੰਦੇ ਹਨ।।</verse>
				<verse number="3">ਅਸਾਂ ਕਿਉਂ ਵਰਤ ਰੱਖਿਆ ਅਤੇ ਤੂੰ ਵੇਖਦਾ ਨਹੀਂ? ਅਸਾਂ ਕਿਉਂ ਆਪਣੀਆਂ ਜਾਨਾਂ ਨੂੰ ਦੁਖ ਦਿੱਤਾ ਅਤੇ ਤੂੰ ਖਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।</verse>
				<verse number="4">ਵੇਖੋ, ਤੁਸੀਂ ਝਗੜੇ ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਅੱਜ ਜਿਹੇ ਵਰਤ ਰੱਖਣ ਨਾਲ, ਤੁਸੀਂ ਆਪਣੀ ਅਵਾਜ਼ ਉੱਚਿਆਈ ਤੋਂ ਨਹੀਂ ਸੁਣਾਓਗੇ।</verse>
				<verse number="5">ਭਲਾ, ਏਹ ਇਹੋ ਜਿਹਾ ਵਰਤ ਹੈ ਜਿਹ ਨੂੰ ਮੈਂ ਚੁਣਾਂ, ਇੱਕ ਦਿਨ ਜਿਹ ਦੇ ਵਿੱਚ ਆਦਮੀ ਆਪਣੀ ਜਾਨ ਨੂੰ ਦੁਖ ਦੇਵੇ? ਭਲਾ, ਉਹ ਕਾਨੇ ਵਾਂਙੁ ਆਪਣਾ ਸਿਰ ਝੁਕਾਵੇ, ਅਤੇ ਤੱਪੜ ਅਤੇ ਸੁਆਹ ਵਿਛਾਵੇਂ? ਭਲਾ, ਤੂੰ ਇਹ ਨੂੰ ਵਰਤ ਆਖੇਂਗਾ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?</verse>
				<verse number="6">ਜਿਹੜਾ ਵਰਤ ਮੈਂ ਚੁਣਿਆ ਕੀ ਏਹ ਨਹੀਂ ਹੈ, ਭਈ ਤੁਸੀਂ ਬਦੀ ਦੇ ਬੰਧਨਾ ਨੂੰ ਖੋਲ੍ਹੋ, ਅਤੇ ਜੂਲੇ ਦੇ ਬੰਦਾਂ ਨੂੰ ਤੋੜੋ? ਦਬੈਲਾਂ ਨੂੰ ਛੁਡਾਓ ਅਰ ਹਰ ਜੂਲੇ ਨੂੰ ਭੰਨ ਸੁੱਟੋ?</verse>
				<verse number="7">ਕੀ ਏਹ ਨਹੀਂ ਭਈ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ ਘਰੇ ਮਸਕੀਨਾਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਨੰਗੇ ਨੂੰ ਵੇਖੋ ਤਾਂ ਉਸ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?</verse>
				<verse number="8">ਫੇਰ ਤੇਰਾ ਚਾਨਣ ਫ਼ਜਰ ਵਾਂਙੁ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਉੱਘੜ ਪਵੇਗੀ। ਤੇਰਾ ਧਰਮ ਤੇਰੇ ਅੱਗੇ ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖਾ ਹੋਵੇਗਾ।</verse>
				<verse number="9">ਤਦ ਤੂੰ ਪੁਕਾਰੇਂਗਾ ਅਤੇ ਯਹੋਵਾਹ ਉੱਤਰ ਦੇਵੇਗਾ, ਤਦ ਤੂੰ ਦੁਹਾਈ ਦੇਵੇਂਗਾ ਅਤੇ ਉਹ ਆਖੇਗਾ, ਮੈਂ ਹੈਗਾ। ਜੇ ਤੂੰ ਆਪਣੇ ਵਿਚਕਾਰੋਂ ਜੂਲਾ ਦੂਰ ਕਰੇਂ, ਨਾਲੇ ਉਂਗਲ ਦੀ ਸੈਨਤ ਅਤੇ ਦੁਰਬਚਨ ਨੂੰ,</verse>
				<verse number="10">ਜੇ ਤੂੰ ਭੁੱਖੇ ਲਈ ਆਪਣੀ ਜਾਨ ਡੋਹਲੇਂ, ਅਤੇ ਮਸਕੀਨ ਦੀ ਜਾਨ ਨੂੰ ਰਜਾਵੇਂ, ਤਾਂ ਤੇਰਾ ਚਾਨਣ ਅੰਨ੍ਹੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਅਨ੍ਹੇਰੇ ਦੁਪਹਿਰ ਵਾਂਙੁ ਹੋਵੇਗਾ।</verse>
				<verse number="11">ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਹਾਹ ਦਾ ਪਾਣੀ ਮੁੱਕਦਾ ਨਹੀਂ।</verse>
				<verse number="12">ਤੇਰੇ ਵਿੱਚੋਂ ਦੇ ਪਰਾਚੀਨ ਥੇਹਾਂ ਨੂੰ ਉਸਾਰਨਗੇ, ਤੂੰ ਬਹੁਤੀਆਂ ਪੀੜ੍ਹੀਆਂ ਦੀਆਂ ਨੀਹਾਂ ਉਠਾਵੇਂਗਾ, ਅਤੇ ਤੂੰ \ਤੇੜ ਦਾ ਮਰੰਮਤ ਕਰਨ ਵਾਲਾ,\ \ਵਸੇਬਿਆਂ ਦੇ ਰਾਹਾਂ ਦਾ ਸੁਧਾਰਕ\ ਅਖਵਾਏਂਗਾ।।</verse>
				<verse number="13">ਜੇ ਤੂੰ ਸਬਤ ਲਈ ਆਪਣੇ ਪੈਰ ਮੇਰੇ ਪਵਿੱਤ੍ਰ ਦਿਨ ਵਿੱਚ ਆਪਣੀ ਭਾਉਣੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਨੂੰ ਉੱਤਮ, ਅਤੇ ਯਹੋਵਾਹ ਦਾ ਪਵਿੱਤ੍ਰ ਦਿਨ ਆਦਰਵੰਤ ਆਖੇਂ, ਜੇ ਤੂੰ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਭਾਉਣੀ ਨੂੰ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,</verse>
				<verse number="14">ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਮੈਂ ਤੇਰੇ ਪਿਤਾ ਯਾਕੂਬ ਦਾ ਵਿਰਸਾ ਤੈਨੂੰ ਖਵਾਵਾਂਗਾ, ਕਿਉਂ ਜੋ ਏਹ ਯਹੋਵਾਹ ਦਾ ਮੁਖ ਵਾਕ ਹੈ।।</verse>
			</chapter>
			<chapter number="59">
				<verse number="1">ਵੇਖ, ਯਹੋਵਾਹ ਦਾ ਹੱਥ ਛੋਟਾ ਨਹੀਂ ਭਈ ਉਹ ਬਚਾਵੇ ਨਾ, ਉਹ ਦੇ ਕੰਨ ਭਾਰੀ ਨਹੀਂ ਭਈ ਉਹ ਸੁਣੇ ਨਾ,</verse>
				<verse number="2">ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਡੇ ਵਿੱਚ, ਅਤੇ ਤੁਹਾਡੇ ਪਰਮੇਸ਼ੁਰ ਵਿੱਚ ਜੁਦਾਈ ਪਾ ਦਿੱਤੀ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਥੋਂ ਲੁਕਾ ਦਿੱਤਾ ਹੈ, ਭਈ ਉਹ ਨਾ ਸੁਣੇ।</verse>
				<verse number="3">ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, - ਤੁਹਾਡੇ ਬੁੱਲ੍ਹ ਝੂਠ ਮਾਰਦੇ ਹਨ, ਤੁਹਾਡੀ ਜੀਭ ਬਦੀ ਬਕਦੀ ਹੈ।</verse>
				<verse number="4">ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਓਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਓਹ ਸ਼ਰਾਰਤ ਨਾਲ ਗਰਭੀ ਹੁੰਦੇ ਅਤੇ ਬਦੀ ਜਣਦੇ ਹਨ!</verse>
				<verse number="5">ਓਹ ਨਾਗ ਦੇ ਆਂਡੇ ਸੇਉਂਦੇ ਹਨ, ਓਹ ਮਕੜੀ ਦਾ ਜਾਲਾ ਤਣਦੇ ਹਨ, ਜੋ ਓਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਸੋ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਨਿੱਕਲੇਗਾ।</verse>
				<verse number="6">ਓਹਨਾਂ ਦੇ ਜਾਲੇ ਬਸਤਰ ਨਾ ਬਣਨਗੇ, ਨਾ ਓਹ ਆਪਣੀਆਂ ਕਰਤੂਤਾਂ ਨਾਲ ਆਪ ਨੂੰ ਕੱਜਣਗੇ, ਓਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਓਹਨਾਂ ਦੇ ਹੱਥ ਵਿੱਚ ਹੈ।</verse>
				<verse number="7">ਓਹਨਾਂ ਦੇ ਪੈਰ ਬੁਰਿਆਈ ਵੱਲ ਨੱਠਦੇ ਹਨ, ਅਤੇ ਬੇਦੋਸ਼ਾ ਲਹੂ ਬਹਾਉਣ ਵਿੱਚ ਕਾਹਲੀ ਕਰਦੇ ਹਨ। ਓਹਨਾਂ ਦੇ ਖਿਆਲ ਬਦੀ ਦੇ ਖਿਆਲ ਹਨ, ਵਿਰਾਨੀ ਅਤੇ ਬਰਬਾਦੀ ਓਹਨਾਂ ਦੇ ਰਸਤਿਆਂ ਵਿੱਚ ਹੈ।</verse>
				<verse number="8">ਸ਼ਾਂਤੀ ਦਾ ਰਾਹ ਓਹ ਨਹੀਂ ਜਾਣਦੇ, ਓਹਨਾਂ ਦੇ ਵਰਤਾਰੇ ਵਿੱਚ ਇਨਸਾਫ਼ ਨਹੀਂ, ਓਹਨਾਂ ਨੇ ਵਿੰਗੇ ਪਹੇ ਆਪਣੇ ਲਈ ਬਣਾਏ, ਜੋ ਉਨ੍ਹਾਂ ਵਿੱਚ ਜਾਂਦਾ ਉਹ ਸ਼ਾਂਤੀ ਨਹੀਂ ਜਾਣਦਾ।।</verse>
				<verse number="9">ਏਸ ਲਈ ਇਨਸਾਫ਼ ਸਾਥੋਂ ਦੂਰ ਹੈ, ਅਤੇ ਧਰਮ ਸਾਨੂੰ ਨਹੀਂ ਆ ਫੜਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਅਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਅਨ੍ਹੇਰੇ ਵਿੱਚ ਚੱਲਦੇ ਹਾਂ।</verse>
				<verse number="10">ਅਸੀਂ ਅੰਨ੍ਹਿਆਂ ਵਾਂਙੁ ਕੰਧ ਨੂੰ ਟੋਹੰਦੇ ਹਾਂ, ਅਤੇ ਓਹਨਾਂ ਵਾਂਙੁ ਜਿਨ੍ਹਾਂ ਦੀਆਂ ਅੱਖੀਆਂ ਨਹੀਂ ਅਸੀਂ ਟੋਹੰਦੇ ਹਾਂ, ਅਸੀਂ ਦੁਪਹਿਰ ਨੂੰ ਸੰਝ ਵਾਂਙੁ ਠੇਡਾ ਖਾਂਦੇ ਹਾਂ, ਅਸੀਂ ਮੋਟਿਆਂ ਤਾਜ਼ਿਆਂ ਵਿੱਚ ਮੁਰਦਿਆਂ ਵਾਂਙੁ ਹਾਂ।</verse>
				<verse number="11">ਅਸੀਂ ਸਾਰੇ ਰਿੱਛਾਂ ਵਾਂਙੁ ਘੂਰਦੇ ਹਾਂ, ਅਸੀਂ ਘੁੱਗੀਆਂ ਵਾਂਙੁ ਹੂੰਗਦੇ ਰਹਿੰਦੇ ਹਾਂ, ਅਸੀਂ ਇਨਸਾਫ਼ ਨੂੰ ਉਡੀਕਦੇ ਹਾਂ, ਪਰ ਹੈ ਨਹੀਂ, ਮੁਕਤੀ ਨੂੰ, ਪਰ ਉਹ ਸਾਥੋਂ ਦੂਰ ਹੈ।</verse>
				<verse number="12">ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵਧ ਗਏ ਹਨ, ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ — ਅਸੀਂ ਓਹਨਾਂ ਨੂੰ ਜਾਣਦੇ ਹਾਂ।</verse>
				<verse number="13">ਅਸੀਂ ਅਪਰਾਧ ਕੀਤਾ ਅਤੇ ਯਹੋਵਾਹ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਮਗਰ ਲੱਗਣੋਂ ਫਿਰ ਗਏ, ਅਸੀਂ ਜ਼ੁਲਮ ਅਰ ਆਕੀਪੁਣਾ ਬਕਿਆ, ਅਸਾਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।</verse>
				<verse number="14">ਇਨਸਾਫ਼ ਉਲਟ ਗਿਆ, ਅਤੇ ਧਰਮ ਦੂਰ ਖੜਾ ਰਹਿੰਦਾ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਵੜ ਨਹੀਂ ਸੱਕਦੀ।</verse>
				<verse number="15">ਸਚਿਆਈ ਦੀ ਥੁੜੋਂ ਹੈ, ਅਤੇ ਜਿਹੜਾ ਬਦੀ ਤੋਂ ਨੱਠਦਾ ਹੈ ਉਹ ਆਪ ਨੂੰ ਸ਼ਿਕਾਰ ਬਣਾਉਂਦਾ ਹੈ।। ਯਹੋਵਾਹ ਨੇ ਵੇਖਿਆ ਅਤੇ ਉਹ ਦੀ ਨਿਗਾਹ ਵਿੱਚ ਏਹ ਬੁਰਾ ਲੱਗਾ, ਇਨਸਾਫ਼ ਜੋ ਨਹੀਂ ਸੀ।</verse>
				<verse number="16">ਉਹ ਨੇ ਵੇਖਿਆ ਭਈ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਭਈ ਕੋਈ ਵਿਚੋਲਾ ਨਹੀਂ, ਤਾਂ ਉਹ ਦੀ ਭੁਜਾ ਨੇ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।</verse>
				<verse number="17">ਉਹ ਨੇ ਧਰਮ ਸੰਜੋ ਵਾਂਙੁ, ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਪਹਿਨਿਆ, ਉਹ ਨੇ ਬਦਲਾ ਲੈਣ ਦੇ ਬਸਤਰ ਲਿਬਾਸ ਲਈ ਪਹਿਨੇ, ਅਤੇ ਚੇਲੇ ਵਾਂਙੁ ਅਣਖ ਨੂੰ ਪਾ ਲਿਆ।</verse>
				<verse number="18">ਜਿਹੀ ਕਰਨੀ ਤਿਹੀ ਭਰਨੀ, ਵੈਰੀਆਂ ਲਈ ਗੁੱਸਾ, ਵਿਰੋਧੀਆਂ ਲਈ ਬਦਲਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਬਦਲਾ ਦੇਵੇਗਾ।</verse>
				<verse number="19">ਤਾਂ ਓਹ ਯਹੋਵਾਹ ਦੇ ਨਾਮ ਤੋਂ ਲਹਿੰਦਿਓਂ, ਅਤੇ ਉਹ ਦੇ ਪਰਤਾਪ ਤੋਂ ਸੂਰਜ ਦੇ ਚੜ੍ਹਦਿਓਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਙੁ ਆਵੇਗਾ, ਜਿਹ ਨੂੰ ਯਹੋਵਾਹ ਦਾ ਸਾਹ ਰੋੜ੍ਹਦਾ ਹੈ।</verse>
				<verse number="20">ਇੱਕ ਛੁਟਕਾਰਾ ਦੇਣ ਵਾਲਾ ਸੀਯੋਨ ਲਈ, ਅਤੇ ਯਾਕੂਬ ਵਿੱਚ ਅਪਰਾਧ ਤੋਂ ਹਟਣ ਵਾਲਿਆਂ ਲਈ ਆਵੇਗਾ, ਯਹੋਵਾਹ ਦਾ ਵਾਕ ਹੈ।</verse>
				<verse number="21">ਮੇਰੀ ਵੱਲੋਂ, ਯਹੋਵਾਹ ਆਖਦਾ ਹੈ, ਓਹਨਾਂ ਨਾਲ ਮੇਰਾ ਏਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕਾਲ ਤੀਕ ਚੱਲੇ ਨਾ ਜਾਣਗੇ, ਯਹੋਵਾਹ ਆਖਦਾ ਹੈ।।</verse>
			</chapter>
			<chapter number="60">
				<verse number="1">ਉੱਠ, ਚਮਕ, ਤੇਰਾ ਚਾਨਣ ਜੋ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਜੋ ਤੇਰੇ ਉੱਤੇ ਚਮਕਿਆ ਹੈ।</verse>
				<verse number="2">ਵੇਖੋ ਤਾਂ, ਅਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਨੂੰ ਘਟਾਂ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਵਿਖਾਈ ਦੇਵੇਗਾ।</verse>
				<verse number="3">ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕਾਹਟ ਵੱਲ।।</verse>
				<verse number="4">ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।</verse>
				<verse number="5">ਤਾਂ ਤੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ ਥਰ ਕੰਬੇਗਾ ਤੇ ਫੁੱਲ ਜਾਵੇਗਾ, ਕਿਉਂ ਜੋ ਸਮੁੰਦਰ ਦੀ ਵਾਫਰੀ ਤੇਰੀ ਵੱਲ ਫਿਰੇਗੀ, ਅਤੇ ਕੌਮਾਂ ਦਾ ਧਨ ਤੇਰੀ ਵੱਲ ਆਵੇਗਾ।</verse>
				<verse number="6">ਬਹੁਤ ਸਾਰੇ ਊਠ ਤੈਨੂੰ ਢਕ ਲੈਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸਾਰੇ ਸ਼ਬਾ ਤੋਂ ਆਉਣਗੇ, ਉਹ ਸੋਨਾ ਅਤੇ ਲੋਬਾਨ ਚੁੱਕਣਗੇ, ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।</verse>
				<verse number="7">ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ, ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।।</verse>
				<verse number="8">ਏਹ ਕੌਣ ਹਨ ਜਿਹੜੇ ਬੱਦਲ ਵਾਂਙੁ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਕਾਬੁਕਾਂ ਨੂੰ,</verse>
				<verse number="9">ਸੱਚ ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਨਾਲੇ ਪਹਿਲਾਂ ਤਰਸ਼ੀਸ਼ ਦੇ ਜਹਾਜ਼, ਭਈ ਓਹ ਤੇਰੇ ਪੁੱਤ੍ਰਾਂ ਨੂੰ ਓਹਨਾਂ ਦੀ ਚਾਂਦੀ ਤੇ ਸੋਨੇ ਸਣੇ ਦੂਰੋਂ ਲਿਆਉਣ, ਯਹੋਵਾਹ ਤੇਰੇ ਪਰਮੇਸ਼ੁਰ ਦੇ ਨਾਮ ਲਈ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਲਈ, ਕਿਉਂ ਜੋ ਓਸ ਤੈਨੂੰ ਸਜ਼ਾਇਆ ਹੈ।।</verse>
				<verse number="10">ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ, ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ ਕਰਾਂਗਾ।</verse>
				<verse number="11">ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ, ਓਹ ਦਿਨ ਰਾਤ ਬੰਦ ਨਾ ਹੋਣਗੇ, ਭਈ ਓਹ ਤੇਰੇ ਕੋਲ ਕੌਮਾਂ ਦਾ ਧਨ, ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ।</verse>
				<verse number="12">ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਓਹ ਕੌਮਾਂ ਉੱਕਾ ਹੀ ਬਰਬਾਦ ਹੋ ਜਾਣਗੀਆਂ।</verse>
				<verse number="13">ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ, ਸਰੂ, ਚੀਲ੍ਹ ਅਤੇ ਚਨਾਰ ਇਕੱਠੇ, ਭਈ ਓਹ ਮੇਰੇ ਪਵਿੱਤ੍ਰ ਅਸਥਾਨ ਨੂੰ ਸਜ਼ਾਉਣ, ਇਉਂ ਮੈਂ ਆਪਣੇ ਪੈਰਾਂ ਦੇ ਅਸਥਾਨ ਨੂੰ ਸ਼ਾਨਦਾਰ ਬਣਾਵਾਂਗਾ।।</verse>
				<verse number="14">ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ ਆਉਣਗੇ, ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਓਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ।</verse>
				<verse number="15">ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਉੱਤਮ, ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ।</verse>
				<verse number="16">ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ, ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ।</verse>
				<verse number="17">ਪਿੱਤਲ ਦੇ ਥਾਂ ਮੈਂ ਸੋਨਾ ਲਿਆਵਾਂਗਾ, ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ, ਮੈਂ ਤੇਰੇ ਮੁਹੱਸਲਾਂ ਨੂੰ ਸ਼ਾਂਤੀ, ਅਤੇ ਤੇਰੇ ਬੇਗਾਰ ਕਰਾਉਣ ਵਾਲਿਆਂ ਨੂੰ ਧਰਮ ਬਣਾਵਾਂਗਾ।।</verse>
				<verse number="18">ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ ਜਾਵੇਗਾ, ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ।</verse>
				<verse number="19">ਸੂਰਜ ਤੇਰੇ ਲਈ ਫਿਰ ਦਿਨੇ ਚਾਨਣ ਲਈ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸਜ਼ਾਵਟ ਹੋਵੇਗਾ।</verse>
				<verse number="20">ਤੇਰਾ ਸੂਰਜ ਫਿਰ ਨਹੀਂ ਲੱਥੇਗਾ, ਨਾ ਤੇਰਾ ਚੰਦ ਮਿਟ ਜਾਵੇਗਾ, ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।</verse>
				<verse number="21">ਤੇਰੇ ਸਾਰੇ ਲੋਕ ਧਰਮੀ ਹੋਣਗੇ, ਓਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਮੇਰੀ ਲਾਈ ਹੋਈ ਲਗਰ, ਮੇਰੇ ਹੱਥਾਂ ਦਾ ਕੰਮ, ਭਈ ਮੈਂ ਸਜ਼ਾਇਆ ਜਾਵਾਂ।</verse>
				<verse number="22">ਨਿੱਕਾ ਜਿਹਾ ਹਜ਼ਾਰ ਹੋ ਜਾਵੇਗਾ ਅਤੇ ਛੋਟਾ ਇੱਕ ਬਲਵੰਤ ਕੌਮ, ਮੈਂ ਯਹੋਵਾਹ ਵੇਲੇ ਸਿਰ ਏਹ ਨੂੰ ਛੇਤੀ ਕਰਾਂਗਾ।।</verse>
			</chapter>
			<chapter number="61">
				<verse number="1">ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ,</verse>
				<verse number="2">ਭਈ ਮੈਂ ਯਹੋਵਾਹ ਦੇ ਮਨ ਭਾਉਂਦੇ ਵਰ੍ਹੇ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,</verse>
				<verse number="3">ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ, - ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜ਼ਾਵਟ ਹੋਵੇ।।</verse>
				<verse number="4">ਓਹ ਪਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਓਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਓਹ ਬਰਬਾਦ ਸ਼ਹਿਰਾਂ ਨੂੰ, ਅਤੇ ਬਹੁਤ ਪੀੜ੍ਹੀਆਂ ਦਿਆਂ ਵਿਰਾਨਿਆਂ ਨੂੰ ਮਰੰਮਤ ਕਰਨਗੇ।</verse>
				<verse number="5">ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲੀ ਤੇ ਮਾਲੀ ਹੋਣਗੇ,</verse>
				<verse number="6">ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਾਦਾਰ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਓਹਨਾਂ ਦੇ ਮਾਲ ਮਤੇ ਉੱਤੇ ਅਭਮਾਨ ਕਰੋਗੇ।।</verse>
				<verse number="7">ਤੁਹਾਡੀ ਲਾਜ ਦੇ ਥਾਂ, ਦੁਗਣਾ, ਬੇਪਤੀ ਦੇ ਥਾਂ ਓਹ ਆਪਣੇ ਹਿੱਸੇ ਵਿੱਚ ਮੌਜ ਮਾਨਣਗੇ, ਏਸ ਲਈ ਓਹ ਆਪਣੇ ਦੇਸ ਵਿੱਚ ਦੁਗਣੇ ਉੱਤੇ ਕਬਜ਼ਾ ਕਰਨਗੇ, ਓਹਨਾਂ ਨੂੰ ਸਦੀਪਕ ਅਨੰਦ ਹੋਵੇਗਾ।</verse>
				<verse number="8">ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ।</verse>
				<verse number="9">ਓਹਨਾਂ ਦੀ ਅੰਸ ਕੌਮਾਂ ਵਿੱਚ, ਅਤੇ ਓਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਓਹਨਾਂ ਦੇ ਸਾਰੇ ਵੇਖਣ ਵਾਲੇ ਸਿਆਣਨਗੇ, ਭਈ ਓਹ ਯਹੋਵਾਹ ਦੀ ਮੁਬਾਰਕ ਅੰਸ ਹੈ।।</verse>
				<verse number="10">ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਜੀ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਓਸ ਮੈਨੂੰ ਮੁਕਤੀ ਦੇ ਬਸਤ੍ਰ ਪਵਾਏ, ਓਸ ਧਰਮ ਦੇ ਚੋਗੇ ਨਾਲ ਮੈਨੂੰ ਕੱਜਿਆ, ਜਿਵੇਂ ਲਾੜਾ ਸਿਹਰੇ ਨਾਲ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪ ਨੂੰ ਸਿੰਗਾਰਦੀ ਹੈ।</verse>
				<verse number="11">ਤਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਦੀਆਂ ਨੂੰ ਉਪਜਾਉਂਦਾ ਹੈ, ਤਿਵੇਂ ਪ੍ਰਭੁ ਯਹੋਵਾਹ ਧਰਮ ਅਰ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।।</verse>
			</chapter>
			<chapter number="62">
				<verse number="1">ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਹੀਂ ਕਰਾਂਗਾ, ਜਦ ਤੀਕ ਉਹ ਦਾ ਧਰਮ ਉਜਾਲੇ ਵਾਂਙੁ, ਅਤੇ ਉਹ ਦੀ ਮੁਕਤੀ ਬਲਦੇ ਦੀਵੇ ਵਾਂਙੁ ਨਾ ਨਿੱਕਲੇ।</verse>
				<verse number="2">ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜੇ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਉਂ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦਾ ਮੂੰਹ ਦੱਸੇਗਾ।</verse>
				<verse number="3">ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸਹੁੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਅਮਾਮਾ ਹੋਵੇਂਗੀ।</verse>
				<verse number="4">ਤੂੰ ਫੇਰ \ਛੁੱਟੜ\ ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ \ਖਰਾਬਾ\ ਅਖਵਾਏਗੀ, ਪਰ ਤੂੰ ਏਹ ਸਦਾਏਂਗੀ, \ਮੇਰੀ ਭਾਉਣੀ ਉਹ ਦੇ ਵਿੱਚ ਹੈ\, ਅਤੇ ਤੇਰੀ ਧਰਤੀ, \ਸੁਹਾਗਣ \, ਯਹੋਵਾਹ ਦੀ ਭਾਉਣੀ ਜੋ ਤੇਰੇ ਵਿੱਚ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।</verse>
				<verse number="5">ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ, ਤਿਵੇਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਲਾੜੀ ਉੱਤੇ ਰੀਝਦਾ ਹੈ, ਤਿਵੇਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਰੀਝੇਗਾ।।</verse>
				<verse number="6">ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਓਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਦਾ ਜ਼ਿਕਰ ਕਰਦੇ ਹੋ ਅਰਾਮ ਨਾ ਕਰੋ!</verse>
				<verse number="7">ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੀਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!</verse>
				<verse number="8">ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸੌਂਹ ਖਾਧੀ, ਭਈ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮੈਂ ਨਾ ਪੀਣਗੇ, ਜਿਹ ਦੇ ਲਈ ਤੈਂ ਮਿਹਨਤ ਕੀਤੀ ਹੈ,</verse>
				<verse number="9">ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤ੍ਰ ਅਸਥਾਨ ਦਿਆਂ ਵੇਹੜਿਆਂ ਵਿੱਚ ਪੀਣਗੇ।।</verse>
				<verse number="10">ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਲੋਕਾਂ ਦਾ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਲੋਕਾਂ ਦੇ ਉੱਤੇ ਝੰਡਾ ਉੱਚਾ ਕਰੋ!</verse>
				<verse number="11">ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੀਕ ਏਹ ਸੁਣਾਇਆ ਭਈ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਲਗਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।</verse>
				<verse number="12">ਉਹ ਉਨ੍ਹਾਂ ਨੂੰ \ਪਵਿੱਤ੍ਰ ਪਰਜਾ\, \ਯਹੋਵਾਹ ਦੇ ਛੁਡਾਏ ਹੋਏ\ ਆਖਣਗੇ, ਅਤੇ ਤੂੰ \ਲੱਭੀ ਹੋਈ\ ਅਰ \ਨਾ ਤਿਆਗੀ ਹੋਈ ਨਗਰੀ\ ਸਦਾਵੇਂਗੀ।।</verse>
			</chapter>
			<chapter number="63">
				<verse number="1">ਏਹ ਕੌਣ ਹੈ ਜੋ ਅਦੋਮ ਤੋਂ, ਲਾਲ ਬਸਤਰ ਪਾ ਕੇ ਬਾਸਰਾਹ ਤੋਂ ਲਗਾ ਆਉਂਦਾ ਹੈ? ਜੋ ਆਪਣੇ ਲਿਬਾਸ ਵਿੱਚ ਸ਼ਾਨਦਾਰ ਹੈ, ਅਤੇ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਹੈ? ਮੈਂ ਹਾਂ ਜੋ ਧਰਮ ਨਾਲ ਬੋਲਦਾ, ਜੋ ਬਚਾਉਣ ਲਈ ਸਮਰਥੀ ਹਾਂ।</verse>
				<verse number="2">ਤੇਰਾ ਲਿਬਾਸ ਕਿਉਂ ਲਾਲ ਹੈ, ਅਤੇ ਤੇਰਾ ਬਸਤਰ ਚੁਬੱਚੇ ਵਿੱਚ ਦਾਖ ਲਤਾੜਨ ਵਾਲੇ ਜਿਹਾ ਹੈ?</verse>
				<verse number="3">ਮੈਂ ਅਕੱਲੇ ਦਾਖ ਦੇ ਚੁਬੱਚੇ ਵਿੱਚ ਲਤਾੜਿਆ, ਅਤੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਓਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਓਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਓਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ!</verse>
				<verse number="4">ਬਦਲਾ ਲੈਣ ਦਾ ਦਿਲ ਮੇਰੇ ਵਿੱਚ ਜੋ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਵਰਹਾ ਆ ਗਿਆ ਹੈ।</verse>
				<verse number="5">ਮੈਂ ਨਿਗਾਹ ਕੀਤੀ ਪਰ ਸਹਾਇਕ ਕੋਈ ਨਹੀਂ ਸੀ, ਮੈਂ ਦੰਗ ਰਹਿ ਗਿਆ ਪਰ ਸੰਭਾਲਣ ਵਾਲਾ ਕੋਈ ਨਹੀਂ ਸੀ। ਤਾਂ ਮੇਰੀ ਭੁਜਾ ਨੇ ਮੈਨੂੰ ਬਚਾਇਆ, ਅਤੇ ਮੇਰੇ ਗੁੱਸੇ ਨੇ ਮੈਨੂੰ ਸੰਭਾਲਿਆ।</verse>
				<verse number="6">ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਚਿੱਥਿਆ, ਮੈਂ ਆਪਣੇ ਗੁੱਸੇ ਵਿੱਚ ਓਹਨਾਂ ਨੂੰ ਖੀਵੇ ਕੀਤਾ, ਅਤੇ ਓਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।।</verse>
				<verse number="7">ਮੈਂ ਯਹੋਵਾਹ ਦੀ ਦਯਾ ਦਾ ਵਰਨਣ ਕਰਾਂਗਾ, ਯਹੋਵਾਹ ਦੀ ਉਸਤਤ ਦਾ ਵੀ, ਉਸ ਸਾਰੇ ਦੇ ਅਨੁਸਾਰ ਜੋ ਯਹੋਵਾਹ ਨੇ ਸਾਨੂੰ ਬਖ਼ਸ਼ਿਆ, ਨਾਲੇ ਇਸਰਾਏਲ ਦੇ ਘਰਾਣੇ ਲਈ ਉਹ ਵੱਡੀ ਭਲਿਆਈ, ਜਿਹ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਓਹਨਾਂ ਨੂੰ ਬਖ਼ਸ਼ ਦਿੱਤਾ।</verse>
				<verse number="8">ਓਸ ਤਾਂ ਆਖਿਆ, ਏਹ ਸੱਚ ਮੁੱਚ ਮੇਰੀ ਪਰਜਾ ਹੈ, ਪੁੱਤ੍ਰ ਜੋ ਛਲ ਨਾ ਕਮਾਉਣਗੇ, ਸੋ ਉਹ ਓਹਨਾਂ ਦਾ ਬਚਾਉਣ ਵਾਲਾ ਹੋਇਆ।</verse>
				<verse number="9">ਓਹਨਾਂ ਦੇ ਸਭ ਦੁਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੀ ਹਜ਼ੂਰੀ ਦੇ ਦੂਤ ਨੇ ਓਹਨਾਂ ਨੂੰ ਬਚਾਇਆ, ਓਸ ਆਪਣੇ ਪ੍ਰੇਮ ਵਿੱਚ ਅਤੇ ਆਪਣੇ ਤਰਸ ਵਿੱਚ ਓਹਨਾਂ ਨੂੰ ਛੁਡਾਇਆ, ਉਹ ਓਹਨਾਂ ਨੂੰ ਸਾਰੇ ਪਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।।</verse>
				<verse number="10">ਪਰ ਓਹ ਆਕੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਗਰੰਜ ਕੀਤਾ, ਉਹ ਉਲਟਾ ਓਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਓਹਨਾਂ ਨਾਲ ਲੜਿਆ।</verse>
				<verse number="11">ਤਾਂ ਉਹ ਦੀ ਪਰਜਾ ਨੇ ਮੂਸਾ ਦੇ ਪਰਾਚੀਨ ਦਿਨਾਂ ਨੂੰ ਚੇਤੇ ਕੀਤਾ, - ਉਹ ਕਿੱਥੇ ਹੈ ਜੋ ਓਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਦੇ ਪਾਲੀ ਨੂੰ ਵੀ? ਉਹ ਕਿੱਥੇ ਹੈ ਜਿਹ ਨੇ ਆਪਣਾ ਪਵਿੱਤਰ ਆਤਮਾ ਓਹਨਾਂ ਦੇ ਅੰਦਰ ਪਾਇਆ?</verse>
				<verse number="12">ਜਿਹ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਤੇ ਚਲਾਇਆ? ਜਿਹ ਨੇ ਓਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਭਈ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?</verse>
				<verse number="13">ਜਿਹ ਨੇ ਡੁੰਘਿਆਈਆਂ ਦੇ ਵਿੱਚ ਓਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਓਹਨਾਂ ਨੇ ਠੋਕਰ ਨਾ ਖਾਧੀ।</verse>
				<verse number="14">ਜਿਵੇਂ ਡੰਗਰ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਓਹਨਾਂ ਨੂੰ ਅਰਾਮ ਦਿੱਤਾ। ਤੈਂ ਇਉਂ ਆਪਣੀ ਪਰਜਾ ਦੀ ਅਗਵਾਈ ਕੀਤੀ, ਭਈ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।।</verse>
				<verse number="15">ਸੁਰਗੋਂ ਤੱਕ ਅਤੇ ਵੇਖ, ਆਪਣੇ ਪਵਿੱਤ੍ਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਦਿਲੀ ਚਾਹ ਅਤੇ ਤੇਰਾ ਰਹਮ ਜੋ ਮੇਰੇ ਲਈ ਸੀ ਰੁਕ ਗਿਆ ਹੈ।</verse>
				<verse number="16">ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਸਿਆਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕਾਲ ਤੋਂ ਹੈ।</verse>
				<verse number="17">ਹੇ ਯਹੋਵਾਹ, ਤੈਂ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਕੁਰਾਹੇ ਪੈਣ ਦਿੱਤਾ? ਤੈਂ ਸਾਡੇ ਦਿਲਾਂ ਨੂੰ ਆਪਣੇ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਟਹਿਲੂਆਂ, ਆਪਣੀ ਮਿਲਖ ਦੇ ਗੋਤਾਂ ਦੀ ਖਾਤਰ ਮੁੜ ਆ।</verse>
				<verse number="18">ਥੋੜੇ ਚਿਰ ਲਈ ਤੇਰੀ ਪਵਿੱਤ੍ਰ ਪਰਜਾ ਨੇ ਤੇਰੇ ਪਵਿੱਤ੍ਰ ਅਸਥਾਨ ਨੂੰ ਕਬਜ਼ੇ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।</verse>
				<verse number="19">ਅਸੀਂ ਚਿਰ ਤੋਂ ਓਹਨਾਂ ਵਰਗੇ ਹੋ ਗਏ, ਜਿਨ੍ਹਾਂ ਉੱਤੇ ਤੈਂ ਰਾਜ ਨਹੀਂ ਕੀਤਾ, ਓਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਸਦਾਉਂਦੇ ਨਹੀਂ।।</verse>
			</chapter>
			<chapter number="64">
				<verse number="1">ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜੇਂ ਅਤੇ ਉਤਰ ਆਵੇਂ ਭਈ ਤੇਰੀ ਹਜ਼ੂਰੀ ਤੋਂ ਪਹਾੜ ਢਲ ਜਾਣ!</verse>
				<verse number="2">ਜਿਵੇਂ ਅੱਗ ਝਾੜੀਆਂ ਨੂੰ ਸਾੜਦੀ, ਅਤੇ ਅੱਗ ਪਾਣੀ ਨੂੰ ਉਬਾਲਦੀ, ਭਈ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!</verse>
				<verse number="3">ਜਦ ਤੈਂ ਭਿਆਣਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਉਡੀਕ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਹਾੜ ਢਲ ਗਏ।।</verse>
				<verse number="4">ਪਰਾਚੀਨ ਸਮਿਆਂ ਤੋਂ ਨਾ ਕਿਸੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।</verse>
				<verse number="5">ਤੂੰ ਉਹ ਨੂੰ ਮਿਲਦਾ ਹੈਂ ਜੋ ਖੁਸ਼ ਹੁੰਦਾ ਅਤੇ ਧਰਮ ਵਰਤਦਾ, ਜੋ ਤੇਰੇ ਰਾਹਾਂ ਵਿੱਚ ਤੈਨੂੰ ਚੇਤੇ ਰੱਖਦਾ। ਵੇਖ, ਤੂੰ ਕੋਪਵਾਨ ਹੋਇਆ, ਅਤੇ ਅਸਾਂ ਪਾਪ ਕੀਤਾ, ਉਨ੍ਹਾਂ ਵਿੱਚ ਅਸੀਂ ਚਿਰ ਤੀਕ ਰਹੇ, - ਕੀ ਅਸੀਂ ਬਚਾਂਗੇ?</verse>
				<verse number="6">ਅਸੀਂ ਸੱਭੇ ਭਰਿਸ਼ਟੀ ਵਾਂਙੁ ਹੋ ਗਏ, ਅਤੇ ਸਾਡੇ ਸਭ ਧਰਮ ਪਲੀਤ ਕੱਪੜੇ ਵਰਗੇ ਹਨ। ਅਸੀਂ ਪੱਤੇ ਵਾਂਙੁ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਙੁ ਸਾਨੂੰ ਚੁੱਕ ਲੈ ਜਾਂਦੀਆਂ ਹਨ।</verse>
				<verse number="7">ਕੋਈ ਤੇਰਾ ਨਾਮ ਨਹੀਂ ਲੈਂਦਾ, ਨਾ ਕੋਈ ਆਪ ਨੂੰ ਉਕਸਾਉਂਦਾ ਭਈ ਤੈਨੂੰ ਫੜ ਰੱਖੇ, ਕਿਉਂ ਜੋ ਤੈਂ ਆਪਣਾ ਮੂੰਹ ਸਾਥੋਂ ਲੁਕਾ ਲਿਆ, ਅਤੇ ਸਾਡੀਆਂ ਬਦੀਆਂ ਦੇ ਰਾਹੀਂ ਸਾਨੂੰ ਪਿਘਲਾ ਦਿੱਤਾ।।</verse>
				<verse number="8">ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸੱਭੇ ਤੇਰੀ ਦਸਤਕਾਰੀ ਹਾਂ।</verse>
				<verse number="9">ਹੇ ਯਹੋਵਾਹ, ਤੂੰ ਅੱਤ ਕੋਪਵਾਨ ਨਾ ਹੋ, ਨਾ ਬਦੀ ਨੂੰ ਸਦਾ ਯਾਦ ਰੱਖ। ਵੇਖ, ਧਿਆਨ ਦੇਹ, ਅਸੀਂ ਸੱਭੇ ਤੇਰੀ ਪਰਜਾ ਹਾਂ।</verse>
				<verse number="10">ਤੇਰੇ ਪਵਿੱਤ੍ਰ ਸ਼ਹਿਰ ਉਜਾੜ ਹੋ ਗਏ, ਸੀਯੋਨ ਉਜਾੜ, ਯਰੂਸ਼ਲਮ ਵਿਰਾਨਾ ਹੋ ਗਏ।</verse>
				<verse number="11">ਸਾਡਾ ਪਵਿੱਤ੍ਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪਿਉ ਦਾਦੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਭ ਮਨ ਭਾਉਂਦੇ ਅਸਥਾਨ ਬਰਬਾਦ ਹੋ ਗਏ।</verse>
				<verse number="12">ਹੇ ਯਹੋਵਾਹ, ਕੀ ਏਹਨਾਂ ਗੱਲਾਂ ਦੇ ਕਾਰਨ ਤੂੰ ਆਪ ਨੂੰ ਰੋਕ ਛੱਡੇਂਗਾ? ਕੀ ਤੂੰ ਚੁਪ ਰਹੇਂਗਾ ਅਤੇ ਸਾਨੂੰ ਅੱਤ ਦੁੱਖੀ ਰੱਖੇਂਗਾ?</verse>
			</chapter>
			<chapter number="65">
				<verse number="1">ਓਹਨਾਂ ਤੋਂ ਜੋ ਮੈਥੋਂ ਪੁੱਛਦੇ ਨਹੀਂ, ਮੈਂ ਆਪ ਨੂੰ ਭਾਲਣ ਦਿੱਤਾ, ਓਹਨਾਂ ਤੋਂ ਜੋ ਮੈਨੂੰ ਢੁੰਡਦੇ ਨਹੀਂ ਮੈਂ ਆਪ ਨੂੰ ਲੱਭਣ ਦਿੱਤਾ, ਮੈਂ ਆਖਿਆ, \ਮੈਂ ਹੈਗਾ, ਹੈਗਾਂ ਹਾਂ\, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ।</verse>
				<verse number="2">ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਆਕੀ ਪਰਜਾ ਲਈ ਪਸਾਰਿਆ ਹੈ, ਜਿਹ ਦੇ ਲੋਕ ਬੁਰੇ ਰਾਹ ਵਿੱਚ ਆਪਣੇ ਹੀ ਖਿਆਲਾਂ ਦੇ ਪਿੱਛੇ ਚੱਲਦੇ ਹਨ, -</verse>
				<verse number="3">ਇੱਕ ਪਰਜਾ ਜਿਹ ਦੇ ਲੋਕ ਮੈਨੂੰ ਨਿੱਤ ਆਹਮੋ ਸਾਹਮਣੇ ਅਕਾਉਂਦੇ ਰਹਿੰਦੇ ਹਨ, ਜਿਹੜੇ ਬਾਗਾਂ ਵਿੱਚ ਬਲੀਆਂ ਚੜ੍ਹਾਉਂਦੇ ਹਨ,</verse>
				<verse number="4">ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਓਹਨਾਂ ਦੇ ਭਾਂਡਿਆਂ ਵਿੱਚ ਹੈ,</verse>
				<verse number="5">ਜਿਹੜੇ ਆਖਦੇ ਹਨ, ਤੂੰ ਇਕੱਲਾ ਰਹੁ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੈਥੋਂ ਪਵਿੱਤ੍ਰ ਹਾਂ। ਏਹ ਮੇਰੇ ਨੱਕ ਵਿੱਚ ਧੂੰਆਂ ਹਨ, ਇੱਕ ਅੱਗ ਜੋ ਸਾਰਾ ਦਿਨ ਬਲਦੀ ਹੈ!</verse>
				<verse number="6">ਵੇਖੋ, ਮੇਰੇ ਸਾਹਮਣੇ ਏਹ ਲਿਖਿਆ ਹੈ! ਕਿ ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਓਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,</verse>
				<verse number="7">ਤੁਹਾਡੀਆਂ ਬਦੀਆਂ ਦੀ ਵੀ, ਯਹੋਵਾਹ ਆਖਦਾ ਹੈ, ਅਤੇ ਤੁਹਾਡਿਆਂ ਪਿਉ ਦਾਦਿਆਂ ਦੀਆਂ ਬਦੀਆਂ ਦਾ ਵੀ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੈਨੂੰ ਕੁਫਰ ਬਕਿਆ, ਤਦ ਮੈਂ ਓਹਨਾਂ ਦਾ ਪਹਿਲਾ ਕਰਮ ਓਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ ।।</verse>
				<verse number="8">ਯਹੋਵਾਹ ਇਉਂ ਆਖਦਾ ਹੈ, ਜਿਵੇਂ ਨਵੀਂ ਮੈ ਗੁੱਛੇ ਵਿੱਚ ਪਾਈ ਜਾਂਦੀ ਹੈ, ਅਤੇ ਕੋਈ ਆਖੇ, ਇਹ ਦਾ ਨਾਸ ਨਾ ਕਰ, ਉਹ ਦੇ ਵਿੱਚ ਬਰਕਤ ਜੋ ਹੈ, ਤਿਵੇਂ ਮੈਂ ਆਪਣੇ ਦਾਸਾਂ ਦੀ ਖਾਤਰ ਵਰਤਾਂਗਾ, ਭਈ ਮੈਂ ਸਭਨਾਂ ਦਾ ਨਾਸ ਨਾ ਕਰਾਂ।</verse>
				<verse number="9">ਮੈਂ ਯਾਕੂਬ ਵਿੱਚੋਂ ਇੱਕ ਅੰਸ ਕੱਢਾਂਗਾ, ਅਤੇ ਯਹੂਦਾਹ ਤੋਂ ਆਪਣੇ ਪਹਾੜ ਦਾ ਅਧਿਕਾਰੀ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।</verse>
				<verse number="10">ਸ਼ਾਰੋਨ ਇੱਜੜਾਂ ਦਾ ਵਾੜਾ ਹੋਵੇਗਾ, ਅਤੇ ਆਕੋਰ ਦੀ ਦੂਣ ਚੌਣੇ ਦੇ ਬੈਠਣ ਦੀ ਥਾਂ, ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ।</verse>
				<verse number="11">ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤ੍ਰ ਪਰਬਤ ਨੂੰ ਭੁਲਾਉਂਦੇ ਹੋ, ਜੋ ਲਛਮੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਪਰਾਲਭਦ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,</verse>
				<verse number="12">ਮੈਂ ਤਲਵਾਰ ਨਾਲ ਤੁਹਾਡੀ ਪਰਾਲਭਦ ਬਣਾਵਾਂਗਾ, ਤੁਸੀਂ ਸੱਭੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸਾਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸਾਂ ਸੁਣੀ ਨਾ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਤੁਸਾਂ ਚੁਣਿਆ।।</verse>
				<verse number="13">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮ ਖਾਓਗੇ,</verse>
				<verse number="14">ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਦੁਖ ਦਿਲੀ ਨਾਲ ਦਿੱਲਾਓਗੇ, ਅਤੇ ਟੁੱਟੇ ਹੋਏ ਆਤਮਾ ਨਾਲ ਚੀਕਾਂ ਮਾਰੋਗੇ!</verse>
				<verse number="15">ਤੁਸੀਂ ਆਪਣਾ ਨਾਓਂ ਮੇਰੇ ਚੁਣਿਆਂ ਹੋਇਆਂ ਕੋਲ ਫਿਟਕਾਰ ਲਈ ਛੱਡ ਜਾਓਗੇ, ਅਤੇ ਪ੍ਰਭੁ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਉਂ ਤੋਂ ਬੁਲਾਵੇਗਾ।</verse>
				<verse number="16">ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸੌਂਹ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸੌਂਹ ਖਾਵੇਗਾ, ਕਿਉਂ ਜੋ ਪਹਿਲੇ ਦੁਖ ਭੁਲਾਏ ਗਏ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਗਏ।।</verse>
				<verse number="17">ਵੇਖੋ, ਤਾਂ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਚੇਤੇ ਨਾ ਆਉਣਗੀਆਂ, ਨਾ ਮਨ ਉੱਤੇ ਹੀ ਚੜ੍ਹਨਗੀਆਂ।</verse>
				<verse number="18">ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ ਜੁੱਗ ਖੁਸ਼ੀ ਮਨਾਓ ਅਤੇ ਬਾਗ ਬਾਗ ਹੋਵੋ, ਵੇਖੋ, ਤਾਂ ਯਰੂਸ਼ਲਮ ਲਈ ਅਨੰਦਤਾ, ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।</verse>
				<verse number="19">ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਫੇਰ ਉਸ ਵਿੱਚ ਨਾ ਰੋਣ ਦੀ ਅਵਾਜ਼, ਨਾ ਦੁਹਾਈ ਦੀ ਅਵਾਜ਼ ਸੁਣਾਈ ਦੇਵੇਗੀ,</verse>
				<verse number="20">ਉੱਥੋਂ ਫੇਰ ਕੋਈ ਥੋੜੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬੁੱਢਾ ਜਿਹ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂ ਜੋ ਬੱਚਾ ਸੌ ਵਰਹੇ ਦੀ ਉਮਰ ਵਿੱਚ ਮਰੇਗਾ, ਅਤੇ ਸੌ ਵਰਹੇ ਦਾ ਪਾਪੀ ਸਰਾਪੀ ਹੋਵੇਗਾ।</verse>
				<verse number="21">ਓਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।</verse>
				<verse number="22">ਓਹ ਨਾ ਬਣਾਉਣਗੇ ਭਈ ਦੂਜਾ ਵੱਸੇ, ਓਹ ਨਾ ਲਾਉਣਗੇ ਭਈ ਦੂਜਾ ਖਾਵੇ, ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦਾ ਕੰਮ ਢੇਰ ਚਿਰ ਭੋਗਣਗੇ।</verse>
				<verse number="23">ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।</verse>
				<verse number="24">ਐਉਂ ਹੋਵੇਗਾ ਕਿ ਓਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।</verse>
				<verse number="25">ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।</verse>
			</chapter>
			<chapter number="66">
				<verse number="1">ਯਹੋਵਾਹ ਇਉਂ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਉਹ ਭਵਨ ਫੇਰ ਕਿਹੋ ਜਿਹਾ ਹੋਵੇਗਾ ਜੋ ਤੁਸੀਂ ਮੇਰੇ ਲਈ ਬਣਾਓਗੇ? ਅਤੇ ਮੇਰੀ ਅਰਾਮ ਗਾਹ ਫੇਰ ਕਿੱਥੇ ਹੋਵੇਗੀ?</verse>
				<verse number="2">ਏਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਐਉਂ ਏਹ ਸਭ ਹੋ ਗਏ, ਯਹੋਵਾਹ ਦਾ ਵਾਕ ਹੈ। ਮੈ ਅਜੇਹੇ ਜਨ ਉੱਤੇ ਨਿਗਾਹ ਰੱਖਾਂਗਾ, - ਅਧੀਨ ਉੱਤੇ ਅਤੇ ਨਿਮਰ ਆਤਮਾ ਵਾਲੇ ਉੱਤੇ ਜੋ ਮੇਰੇ ਬਚਨ ਤੋਂ ਕੰਬ ਜਾਂਦਾ ਹੈ।।</verse>
				<verse number="3">ਬਲਦ ਦਾ ਵੱਢਣ ਵਾਲਾ ਮਨੁੱਖ ਦੇ ਮਾਰਨ ਵਾਲੇ ਜਿਹਾ ਹੈ, ਲੇਲੇ ਦਾ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦੇ ਲਹੂ ਦੇ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਠਾਕਰ ਨੂੰ ਅਸ਼ੀਰਵਾਦ ਦੇਣ ਵਾਲੇ ਜਿਹਾ ਹੈ, ਹਾਂ, ਏਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਏਹਨਾਂ ਦਾ ਜੀ ਏਹਨਾਂ ਦੇ ਗਿਲਾਨ ਕੰਮਾਂ ਵਿੱਚ ਪਰਸੰਨ ਰਹਿੰਦਾ ਹੈ।</verse>
				<verse number="4">ਮੈਂ ਵੀ ਏਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਏਹਨਾਂ ਦੇ ਭੈ ਏਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਸੁਣੀ ਨਾ, ਏਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਏਹਨਾਂ ਨੇ ਚੁਣਿਆ।।</verse>
				<verse number="5">ਯਹੋਵਾਹ ਦਾ ਬਚਨ ਸੁਣੋ, ਤੁਸੀਂ ਜੋ ਉਹ ਦੇ ਬਚਨ ਤੋਂ ਕੰਬ ਜਾਂਦੇ ਹੋ! ਤੁਹਾਡੇ ਭਰਾ ਜੋ ਤੁਹਾਥੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਭਈ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਓਹੋ ਹੀ ਸ਼ਰਮਿੰਦੇ ਹੋਣਗੇ।।</verse>
				<verse number="6">ਸ਼ਹਿਰ ਤੋਂ ਰੌਲੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼! ਯਹੋਵਾਹ ਦੀ ਅਵਾਜ਼ ਜੋ ਆਪਣੇ ਵੈਰੀਆਂ ਨੂੰ ਬਦਲਾ ਦਿੰਦਾ ਹੈ!।।</verse>
				<verse number="7">ਪੀੜ੍ਹਾਂ ਲੱਗਣ ਤੋਂ ਪਹਿਲਾਂ ਉਹ ਜਣੀ, ਦੁਖ ਦੇ ਆਉਣ ਤੋਂ ਪਹਿਲਾਂ ਉਹ ਨੂੰ ਮੁੰਡਾ ਜੰਮ ਪਿਆ।</verse>
				<verse number="8">ਕਿਹ ਨੇ ਅਜੇਹੀ ਗੱਲ ਸੁਣੀ? ਕਿਹ ਨੇ ਅਜੇਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਜਾਵੇਗਾ? ਯਾ ਇੱਕ ਪੱਲ ਵਿੱਚ ਕੋਈ ਕੌਮ ਜੰਮ ਪਵੇਗੀ? ਜਦੋਂ ਤਾਂ ਸੀਯੋਨ ਨੂੰ ਪੀੜ੍ਹਾਂ ਲੱਗੀਆਂ, ਓਸ ਆਪਣੇ ਪੁੱਤ੍ਰਾਂ ਨੂੰ ਜਣਿਆ।</verse>
				<verse number="9">ਭਲਾ, ਮੈਂ ਜੰਮਣ ਤੋੜੀ ਪੁਚਾਵਾਂ ਅਤੇ ਨਾ ਜਮਾਵਾਂ? ਯਹੋਵਾਹ ਆਖਦਾ ਹੈ, ਯਾ ਕੀ ਮੈਂ ਜੋ ਜਮਾਉਂਦਾ ਹਾਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।।</verse>
				<verse number="10">ਯਰੂਸ਼ਲਮ ਨਾਲ ਨਿਹਾਲ ਹੋਵੋ, ਉਸ ਨਾਲ ਬਾਗ ਬਾਗ ਹੋਵੋ, ਹੇ ਉਸ ਦੇ ਸਾਰੇ ਪਰੇਮੀਓ! ਹੇ ਉਸ ਦੇ ਸਾਰੇ ਸੋਗੀਓ, ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!</verse>
				<verse number="11">ਤਾਂ ਜੋ ਤੁਸੀਂ ਚੁੰਘੋ ਅਤੇ ਉਸ ਦੀਆਂ ਤੱਸਲੀ ਦੀਆਂ ਦੁੱਧੀਆਂ ਨਾਲ ਰੱਜ ਜਾਓ, ਭਈ ਤੁਸੀਂ ਨਪਿੱਤੋ ਅਤੇ ਉਸ ਦੀ ਸ਼ਾਨ ਦੀ ਵਾਫਰੀ ਨਾਲ ਆਪ ਨੂੰ ਮਗਨ ਕਰੋ।।</verse>
				<verse number="12">ਯਹੋਵਾਹ ਤਾਂ ਇਉਂ ਆਖਦਾ ਹੈ, ਵੇਖੋ, ਮੈਂ ਭਾਗਵਾਨੀ ਦਰਿਆ ਵਾਂਙੁ, ਅਤੇ ਕੌਮਾਂ ਦਾ ਮਾਲ ਧਨ ਨਦੀ ਦੇ ਹੜ੍ਹ ਵਾਂਙੁ ਉਸ ਤੀਕ ਪੁਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।</verse>
				<verse number="13">ਉਸ ਵਾਂਙੁ ਜਿਹ ਨੂੰ ਉਸ ਦੀ ਮਾਤਾ ਦਿਲਾਸਾ ਦਿੰਦੀ ਹੈ, ਸੋ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਵਿੱਚ ਦਿਲਾਸਾ ਪਾਓਗੇ।</verse>
				<verse number="14">ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਙੁ ਵਧਣਗੀਆਂ, ਅਤੇ ਮਲੂਮ ਹੋ ਜਾਵੇਗਾ ਭਈ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਗਜ਼ਬ ਆਪਣੇ ਵੈਰੀਆਂ ਉੱਤੇ।।</verse>
				<verse number="15">ਵੇਖੋ ਤਾਂ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਙੁ, ਭਈ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ</verse>
				<verse number="16">ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰ ਬਸ਼ਰ ਦਾ ਨਿਆਉਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।</verse>
				<verse number="17">ਜੋ ਬਾਗਾਂ ਵਿੱਚ ਕਿਸੇ ਦੇ ਪਿੱਛੇ ਜੋ ਓਹਨਾਂ ਦੇ ਵਿੱਚ ਹੈ, ਆਪਣੇ ਆਪ ਨੂੰ ਪਵਿੱਤ੍ਰ ਅਤੇ ਪਾਕ ਕਰਦੇ ਹਨ, ਅਤੇ ਸੂਰ ਦਾ ਮਾਸ, ਸੂਗ ਅਤੇ ਚੂਹੇ ਖਾਂਦੇ ਹਨ, ਓਹ ਇਕੱਠੇ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ।।</verse>
				<verse number="18">ਮੈਂ ਓਹਨਾਂ ਦੇ ਕੰਮ ਅਤੇ ਓਹਨਾਂ ਦੇ ਖਿਆਲ ਜਾਣ ਕੇ ਆਉਂਦਾ ਹਾਂ, ਭਈ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂ, ਤਾਂ ਓਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।</verse>
				<verse number="19">ਮੈਂ ਓਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਓਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ, ਤਰਸ਼ੀਸ਼, ਪੂਲ, ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵਲ ਵੀ, ਦੂਰ ਦੂਰ ਟਾਪੂਆਂ ਵੱਲ, ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ, ਓਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।</verse>
				<verse number="20">ਓਹ ਤੁਹਾਡੇ ਸਾਰੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਉਠਾਂ ਉੱਤੇ, ਮੇਰੇ ਪਵਿੱਤ੍ਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਆਖਦਾ ਹੈ, ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ,</verse>
				<verse number="21">ਅਤੇ ਓਹਨਾਂ ਵਿੱਚੋਂ ਵੀ ਮੈਂ ਜਾਜਕ ਅਤੇ ਲੇਵੀ ਲਵਾਂਗਾ, ਯਹੋਵਾਹ ਆਖਦਾ ਹੈ।।</verse>
				<verse number="22">ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਯਹੋਵਾਹ ਦਾ ਵਾਕ ਹੈ, ਤਿਵੇਂ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹਿਣਗੇ।</verse>
				<verse number="23">ਐਉਂ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੀਕ, ਅਤੇ ਸਬਤ ਤੋਂ ਸਬਤ ਤੀਕ, ਸਾਰੇ ਬਸ਼ਰ ਆਉਣਗੇ ਭਈ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ।</verse>
				<verse number="24">ਓਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜੋ ਮੇਰੇ ਅਪਰਾਧੀ ਹੋਏ, ਕਿਉਂ ਜੋ ਨਾ ਉਨ੍ਹਾਂ ਦਾ ਕੀੜਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਓਹ ਸਾਰੇ ਬਸ਼ਰਾਂ ਲਈ ਸੂਗ ਹੋਣਗੇ।।</verse>
			</chapter>
		</book>
		<book number="24">
			<chapter number="1">
				<verse number="1">ਹਿਲਕੀਯਾਹ ਦੇ ਪੁੱਤ੍ਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਦੇਸ ਵਿੱਚ ਅਨਾਥੋਥ ਦੇ ਜਾਜਕਾਂ ਵਿੱਚੋਂ ਸੀ</verse>
				<verse number="2">ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਦਿਨਾਂ ਵਿੱਚ ਉਹ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਵਰ੍ਹੇ ਵਿੱਚ ਆਇਆ</verse>
				<verse number="3">ਏਹ ਯੋਸ਼ੀਯਾਹ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਗਿਆਰਵੇਂ ਵਰ੍ਹੇ ਦੇ ਛੇਕੜ ਤੀਕ ਯਰੂਸ਼ਲਮ ਦੀ ਅਸੀਰੀ ਤੀਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ</verse>
				<verse number="4">ਤਾਂ ਯਹੋਵਾਹ ਦਾ ਬਚਨ ਏਹ ਆਖ ਕੇ ਮੇਰੇ ਕੋਲ ਆਇਆ, -</verse>
				<verse number="5">ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ।</verse>
				<verse number="6">ਤਾਂ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ।</verse>
				<verse number="7">ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਕਰਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਂਗਾ।</verse>
				<verse number="8">ਓਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।</verse>
				<verse number="9">ਤਾਂ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੋਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,</verse>
				<verse number="10">ਵੇਖ, ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਥਾਪਿਆ ਹੈ, ਕਿ ਤੂੰ ਪੁੱਟੇਂ ਤੇ ਢਾਵੇਂ, ਨਾਸ ਕਰੇਂ ਤੇ ਡੇਗੇਂ, ਬਣਾਵੇਂ ਤੇ ਲਾਵੇਂ।।</verse>
				<verse number="11">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਬਦਾਮ ਦੇ ਬਿਰਛ ਦਾ ਇੱਕ ਡੰਡਾ ਵੇਖਦਾ ਹਾਂ</verse>
				<verse number="12">ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੈਂ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰਾ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ</verse>
				<verse number="13">ਯਹੋਵਾਹ ਦਾ ਬਚਨ ਏਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਵੇਖਦਾ ਹਾਂ? ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ</verse>
				<verse number="14">ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵੱਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ</verse>
				<verse number="15">ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਓਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ ਦੁਆਲੇ ਅਤੇ ਯਹੂਦਾਹਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ</verse>
				<verse number="16">ਮੈਂ ਓਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਓਹਨਾਂ ਉੱਤੇ ਨਿਆਉਂ ਕਰਾਂਗਾ ਕਿਉਂਕਿ ਓਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜਿਆਂ ਦਿਓਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ</verse>
				<verse number="17">ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾਹ! ਓਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਓਹਨਾਂ ਨੂੰ ਆਖ, ਓਹਨਾਂ ਦੇ ਅੱਗੋਂ ਨਾ ਘਾਬਰ ਮਤੇ ਮੈਂ ਤੈਨੂੰ ਓਹਨਾਂ ਦੇ ਅੱਗੇ ਘਬਰਾ ਦਿਆਂ</verse>
				<verse number="18">ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਪਾਤਸ਼ਾਹਾਂ, ਉਹ ਦੇ ਸਰਦਾਰਾਂ, ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ</verse>
				<verse number="19">ਓਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="2">
				<verse number="1">ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ</verse>
				<verse number="2">ਕਿ ਜਾਹ ਅਰ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਐਉਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ ਪਿੱਛੇ ਚੱਲੀ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ</verse>
				<verse number="3">ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਹ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਓਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।।</verse>
				<verse number="4">ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ</verse>
				<verse number="5">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਪਿਉ ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈ ਲੱਭੀ, ਜੋ ਓਹ ਮੈਥੋਂ ਦੂਰ ਚੱਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ?</verse>
				<verse number="6">ਓਹਨਾ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹ ਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਬਲ ਅਤੇ ਟੋਇਆਂ ਦੀ ਧਰਤੀ ਦੇ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।</verse>
				<verse number="7">ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਅੱਛੇ ਪਦਾਰਥ ਖਾਓ, ਪਰ ਤੁਸਾਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮੀਰਾਸ਼ ਨੂੰ ਘਿਣਾਉਣਾ ਕੀਤਾ।</verse>
				<verse number="8">ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਉਂ ਲੈ ਕੇ ਅਗੰਮ ਵਾਕ ਕੀਤਾ, ਓਹ ਓਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਤੋਂ ਲਾਭ ਨਹੀਂ।</verse>
				<verse number="9">ਏਸ ਲਈ ਮੈਂ ਫੇਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤ੍ਰਾਂ ਦੇ ਪੁੱਤ੍ਰਾਂ ਨਾਲ ਝਗੜਾਂਗਾ,</verse>
				<verse number="10">ਕਿੱਤੀਮ ਦਿਆਂ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਯਾ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਹ ਨਾਲ ਸੋਚੋ, ਅਤੇ ਵੇਖੋ ਭਈ ਅਜੇਹੀ ਗੱਲ ਕਿਤੇ ਹੋਈ ਹੈ!</verse>
				<verse number="11">ਕੀ ਕਿਸੇ ਕੌਮ ਨੇ ਆਪਣੇ ਦਿਓਤਿਆਂ ਨੂੰ ਬਦਲ ਦਿੱਤਾ, ਭਾਵੇਂ ਓਹ ਦਿਓਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।</verse>
				<verse number="12">ਹੇ ਅਕਾਸ਼ੋ, ਏਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ! ਯਹੋਵਾਹ ਦਾ ਵਾਕ ਹੈ।</verse>
				<verse number="13">ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਓਹਨਾਂ ਨੇ ਮੈਨੂੰ ਦਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਨ੍ਹਾਂ ਵਿੱਚ ਪਾਣੀ ਨਹੀਂ ਠਹਿਰਦਾ।।</verse>
				<verse number="14">ਕੀ ਇਸਰਾਏਲ ਗੁਲਾਮ ਹੈ? ਯਾ ਉਹ ਘਰ ਜੰਮ ਹੈ? ਉਹ ਕਿਉਂ ਲੁੱਟ ਬਣਿਆ?</verse>
				<verse number="15">ਜੁਆਨ ਬਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਓਹਨਾਂ ਨੇ ਆਪਣੀ ਅਵਾਜ਼ ਕੱਢੀ, ਓਹਨਾਂ ਨੇ ਉਹ ਦਾ ਦੇਸ ਖਰਾਬਾ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।</verse>
				<verse number="16">ਨਾਲੇ ਨੋਫ ਅਰ ਤਹਫਨੇਸ ਦੀ ਅੰਸ ਨੇ, ਤੇਰੇ ਸਿਰ ਦੀ ਖੋਪਰੀ ਭੰਨੀ।</verse>
				<verse number="17">ਕੀ ਤੂੰ ਆਪ ਹੀ ਏਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ, ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?</verse>
				<verse number="18">ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਭਈ ਤੂੰ ਨੀਲ ਦਾ ਪਾਣੀ ਪੀਵੇਂ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਭਈ ਤੂੰ ਦਰਿਆ ਦਾ ਪਾਣੀ ਪੀਵੇਂ?</verse>
				<verse number="19">ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈ ਨਹੀਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।</verse>
				<verse number="20">ਤੈਂ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੈਂ ਆਖਿਆ, ਮੈਂ ਟਹਿਲ ਨਾ ਕਰਾਂਗੀ! ਹਾਂ, ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁਕ ਗਈ।</verse>
				<verse number="21">ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ, ਜੋ ਸਰਾਸਰ ਖ਼ਾਲਸ ਬੀ ਤੋਂ ਸੀ, ਫੇਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?</verse>
				<verse number="22">ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇਂ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।</verse>
				<verse number="23">ਤੂੰ ਕਿਵੇਂ ਆਖ ਸੱਕਦੀ ਹੈਂ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੈਂ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!</verse>
				<verse number="24">ਇੱਕ ਜੰਗਲੀ ਖੋਤੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸੱਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਓਹ ਉਹ ਨੂੰ ਪਾ ਲੈਣਗੇ।</verse>
				<verse number="25">ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਤਰੇਹ ਤੋਂ ਬਚਾ। ਪਰ ਤੈਂ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਓਹਨਾਂ ਦੇ ਪਿੱਛੇ ਜਾਵਾਂਗੀ।।</verse>
				<verse number="26">ਜਿਵੇਂ ਚੋਰ ਜਦ ਫੜਿਆ ਜਾਵੇ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਓਹ, ਓਹਨਾਂ ਦੇ ਪਾਤਸ਼ਾਹ, ਓਹਨਾਂ ਦੇ ਸਰਦਾਰ, ਓਹਨਾਂ ਦੇ ਜਾਜਕ, ਅਤੇ ਓਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।</verse>
				<verse number="27">ਓਹ ਰੁੱਖ ਨੂੰ ਆਖਦੇ ਹਨ, ਤੂੰ ਮੇਰਾ ਪਿਤਾ ਹੈਂ, ਅਤੇ ਪੱਥਰ ਨੂੰ, ਤੈਂ ਮੈਨੂੰ ਜਣਿਆ! ਓਹਨਾਂ ਨੇ ਆਪਣੀ ਪਿੱਠ ਮੇਰੇ ਵੱਲ ਕੀਤੀ ਅਰ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਓਹ ਆਖਣਗੇ, ਉੱਠ ਤੇ ਸਾਨੂੰ ਬਚਾ।</verse>
				<verse number="28">ਕਿੱਥੇ ਹਨ ਤੇਰੇ ਦਿਓਤੇ ਜਿਨ੍ਹਾਂ ਨੂੰ ਤੈਂ ਆਪਣੇ ਲਈ ਬਣਾਇਆ? ਓਹ ਉੱਠਣ ਜੋ ਓਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸੱਕਣ। ਹੇ ਯਹੂਦਾਹ, ਜਿੰਨੇ ਕੁ ਤੇਰੇ ਸ਼ਹਿਰ ਹਨ, ਉੱਨੇ ਤੇਰੇ ਦਿਓਤੇ ਹਨ!।।</verse>
				<verse number="29">ਤੁਸੀਂ ਕਿਉਂ ਮੇਰੇ ਨਾਲ ਝਗੜੋਗੇ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ।</verse>
				<verse number="30">ਮੈਂ ਐਵੇਂ ਕਿਵੇਂ ਤੇਰੇ ਪੁੱਤ੍ਰਾਂ ਨੂੰ ਮਾਰਿਆ, ਓਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਙੁ ਖਾ ਗਈ।</verse>
				<verse number="31">ਓਏ ਤੁਸੀਂ ਜਿਹੜੇ ਏਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਾਰਏਲ ਲਈ ਉਜਾੜ, ਯਾ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫੇਰ ਤੇਰੇ ਕੋਲ ਨਾ ਆਵਾਂਗੇ?</verse>
				<verse number="32">ਕੀ ਕੋਈ ਕੁਆਰੀ ਆਪਣੇ ਗਹਿਣੇ, ਯਾ ਲਾੜੀ ਆਪਣਾ ਸਿੰਗਾਰ ਭੁੱਲ ਸੱਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।</verse>
				<verse number="33">ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਤੀਵੀਆਂ ਨੂੰ ਆਪਣੇ ਰਾਹ ਸਿਖਾਏ ਹਨ!</verse>
				<verse number="34">ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈਂ ਓਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਡਿੱਠਾ, ਪਰ ਏਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,</verse>
				<verse number="35">ਤੂੰ ਆਖਦੀ ਹੈਂ ਮੈਂ ਬੇਦੋਸ਼ੀ ਹਾਂ! ਸੱਚ ਮੁੱਚ ਉਹ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਵੇਖ, ਮੈਂ ਤੈਨੂੰ ਨਿਆਉਂ ਵਿੱਚ ਲਿਆਵਾਂਗਾ, ਕਿਉਂਕਿ ਤੈਂ ਆਖਿਆ, ਮੈਂ ਪਾਪ ਨਹੀਂ ਕੀਤਾ।</verse>
				<verse number="36">ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੈਂ।</verse>
				<verse number="37">ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਰੱਦ ਦਿੱਤਾ, ਜਿਨ੍ਹਾਂ ਉੱਤੇ ਤੈਂ ਭਰੋਸਾ ਕੀਤਾ, ਤੂੰ ਓਹਨਾਂ ਨਾਲ ਸਫਲ ਨਾ ਹੋਵੇਗੀ।।</verse>
			</chapter>
			<chapter number="3">
				<verse number="1">ਆਖਦੇ ਹਨ ਕਿ ਜੇ ਕੋਈ ਆਪਣੀ ਤੀਵੀਂ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਤੀਵੀਂ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫੇਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੈਂ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ, - ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।</verse>
				<verse number="2">ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ ਤੇ ਵੇਖ! ਉਹ ਕਿਹੜਾ ਥਾ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਨ੍ਹਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੈਂ ਆਪਣੇ ਜ਼ਨਾਹ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।</verse>
				<verse number="3">ਏਸੇ ਲਈ ਪੁਹਾਰ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।</verse>
				<verse number="4">ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ?</verse>
				<verse number="5">ਕੀ ਉਹ ਦਾ ਗੁੱਸਾ ਸਦਾ ਤੀਕ ਰਹੇਗਾ? ਕੀ ਉਹ ਆਖੀਰ ਤੀਕ ਖਿੱਝਦਾ ਰਹੇਗਾ? ਵੇਖ, ਤੂੰ ਇਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸੱਕੀ ਤੈਂ ਬੁਰਿਆਈਆਂ ਕੀਤੀਆਂ।।</verse>
				<verse number="6">ਯੋਸ਼ੀਯਾਹ ਪਾਤਸ਼ਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੈਂ ਵੇਖਿਆ ਜੋ ਆਕੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਹਾੜ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਜ਼ਨਾਹ ਕੀਤਾ</verse>
				<verse number="7">ਤਾਂ ਮੈਂ ਆਖਿਆ, ਏਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਏਹ ਵੇਖਿਆ</verse>
				<verse number="8">ਮੈਂ ਏਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਜ਼ਨਾਹ ਕਾਰੀ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤ੍ਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ</verse>
				<verse number="9">ਤਾਂ ਐਉਂ ਹੋਇਆ ਕਿ ਏਸ ਲਈ ਜੋ ਉਹ ਨੂੰ ਜ਼ਨਾਹ ਕਾਰੀ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਜ਼ਨਾਹ ਕੀਤਾ!</verse>
				<verse number="10">ਏਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ।।</verse>
				<verse number="11">ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲ ਬਾਜ਼ ਯਹੂਦਾਹ ਨਾਲੋਂ ਆਪਣੇ ਆਪਨੂੰ ਵੱਧ ਧਰਮੀ ਵਿਖਾਇਆ ਹੈ</verse>
				<verse number="12">ਜਾਹ, ਉੱਤਰ ਵੱਲ ਇਨ੍ਹਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾਂ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੀਕ ਗੁੱਸਾ ਨਾ ਰੱਖਾਂਗਾ।</verse>
				<verse number="13">ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਅਪਰਾਧੀ ਹੋਈ, ਅਤੇ ਤੈਂ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।।</verse>
				<verse number="14">ਹੇ ਬੇਈਮਾਨ ਪੁੱਤ੍ਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।।</verse>
				<verse number="15">ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ</verse>
				<verse number="16">ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਨ੍ਹਾਂ ਵਿੱਚ, ਯਹੋਵਾਹ ਦਾ ਵਾਕ ਹੈ, ਓਹ ਫੇਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ” ਨਾ ਉਹ ਓਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖ ਭਾਲ ਕਰਨਗੇ, ਨਾ ਉਹ ਫੇਰ ਬਣਾਇਆ ਜਾਵੇਗਾ</verse>
				<verse number="17">ਉਸ ਵੇਲੇ ਓਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਓਹ ਫੇਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ</verse>
				<verse number="18">ਓਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਓਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ।।</verse>
				<verse number="19">ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤ੍ਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇਵਾਂ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।</verse>
				<verse number="20">ਸੱਚ ਮੁੱਚ ਜਿਵੇਂ ਕੋਈ ਤੀਵੀਂ ਆਪਣੇ ਭਰਤੇ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸਾਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ,</verse>
				<verse number="21">ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤ੍ਰਾਂ ਦੇ ਰੋਣ ਅਤੇ ਤਰਲਿਆਂ ਦੀ, ਓਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ।</verse>
				<verse number="22">ਹੇ ਫਿਰਤੂ ਪੁੱਤ੍ਰੋਂ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।</verse>
				<verse number="23">ਸੱਚ ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।।</verse>
				<verse number="24">ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪਿਉ ਦਾਦਿਆਂ ਦੀ ਮਿਹਨਤ ਨੂੰ ਅਤੇ ਓਹਨਾਂ ਦੀਆਂ ਇੱਜੜਾਂ ਅਰ ਓਹਨਾਂ ਦਿਆਂ ਚੌਣਿਆਂ ਅਤੇ ਓਹਨਾਂ ਦਿਆਂ ਪੁੱਤ੍ਰਾਂ ਧੀਆਂ ਨੂੰ ਭੱਖ ਲਿਆ ਹੈ</verse>
				<verse number="25">ਅਸੀਂ ਆਪਣੇ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸਾਂ ਤੇ ਸਾਡੇ ਪਿਉ ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੀਕ, ਅਤੇ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।।</verse>
			</chapter>
			<chapter number="4">
				<verse number="1">ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,</verse>
				<verse number="2">ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਉਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਸ ਨੂੰ ਉਸਤਤ ਦੇਣਗੀਆਂ।।</verse>
				<verse number="3">ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਐਉਂ ਆਖਦਾ ਹੈ, - ਆਪਣੀ ਪਈ ਹੋਈ ਜਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।</verse>
				<verse number="4">ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਙੁ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।</verse>
				<verse number="5">ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜਾਓ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!</verse>
				<verse number="6">ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵੱਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹਾਂ!</verse>
				<verse number="7">ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।</verse>
				<verse number="8">ਏਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।</verse>
				<verse number="9">ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਪਾਤਸ਼ਾਹ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡੈਂਬਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ</verse>
				<verse number="10">ਤਦ ਮੈਂ ਆਖਿਆ, ਹਾਇ, ਪ੍ਰਭੁ ਯਹੋਵਾਹ! ਤੈਂ ਸੱਚ ਮੁੱਚ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਏਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੀਕ ਅੱਪੜ ਪਈ ਹੈ!।।</verse>
				<verse number="11">ਉਸ ਵੇਲੇ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ. - ਉਡਾਉਣ ਯਾ ਸਾਫ ਕਰਨ ਲਈ ਨਹੀਂ,</verse>
				<verse number="12">ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਓਹਨਾਂ ਉੱਤੇ ਨਿਆਉਂ ਕਰਾਂਗਾ।।</verse>
				<verse number="13">ਵੇਖੋ ਉਹ ਬੱਦਲਾਂ ਵਾਂਙੁ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਙੁ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤਿੱਖੇ ਹਨ, ਹਾਇ ਸਾਨੂੰ! ਅਸੀਂ ਬਰਬਾਦ ਹੋ ਗਏ!</verse>
				<verse number="14">ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨਾ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?</verse>
				<verse number="15">ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਹਾੜ ਤੋਂ ਬਦੀ ਦੀ ਖ਼ਬਰ ਸੁਣਾਉਂਦੀ ਹੈ,</verse>
				<verse number="16">ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲਗੇ ਆਉਂਦੇ ਹਨ! ਓਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ!</verse>
				<verse number="17">ਪੈਲੀ ਦੇ ਰਾਖਿਆਂ ਵਾਂਙੁ ਓਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।</verse>
				<verse number="18">ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਏਹ ਤੇਰੇ ਉੱਤੇ ਲਿਆਂਦਾ, ਏਹ ਤੇਰੀ ਬਿਪਤਾ ਹੈ ਅਤੇ ਏਹ ਕੌੜੀ ਹੈ, ਏਹ ਤੇਰੇ ਦਿਲ ਤੀਕ ਅੱਪੜ ਗਈ ਹੈ!</verse>
				<verse number="19">ਹਾਇ ਮੈਨੂੰ! ਹਾਇ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸੱਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।</verse>
				<verse number="20">ਹਾਰ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਣਕ ਮੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।</verse>
				<verse number="21">ਮੈਂ ਕਦ ਤੀਕ ਏਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?</verse>
				<verse number="22">ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਓਹ ਮੂਰਖ ਬੱਚੇ ਹਨ, ਓਹਨਾਂ ਨੂੰ ਕੋਈ ਸਮਝ ਨਹੀਂ। ਓਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਓਹ ਨੇਕੀ ਕਰਨੀ ਨਹੀਂ ਜਾਣਦੇ।।</verse>
				<verse number="23">ਮੈਂ ਧਰਤੀ ਨੂੰ ਡਿੱਠਾ ਅਤੇ ਵੇਖੋ, ਉਹ ਬੇਡੌਲ ਅਤੇ ਸੁੰਞੀ ਸੀ, ਅਤੇ ਅਕਾਸ਼ਾਂ ਵੱਲ ਅਤੇ ਓਹਨਾਂ ਵਿੱਚ ਚਾਨਣ ਨਹੀਂ ਸੀ।</verse>
				<verse number="24">ਮੈਂ ਪਹਾੜਾਂ ਨੂੰ ਡਿੱਠਾ ਅਤੇ ਵੇਖੋ, ਓਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!</verse>
				<verse number="25">ਮੈਂ ਡਿੱਠਾ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।</verse>
				<verse number="26">ਮੈਂ ਡਿੱਠਾ ਅਤੇ ਵੇਖੋ, ਉਹ ਦਾ ਮੇਵੇਦਾਰ ਮਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਸਾਰੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।।</verse>
				<verse number="27">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ।</verse>
				<verse number="28">ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਏਸ ਉੱਤੇ ਬੋਲ ਚੁੱਕਿਆ ਹਾਂ, ਮੈਂ ਏਹ ਠਾਣਿਆ ਹੈ, ਮੈਂ ਨਹੀਂ ਗਰੰਜ ਹੋਵਾਂਗਾ ਨਾ ਹੀ ਏਸ ਤੋਂ ਮੁੜਾਂਗਾ।।</verse>
				<verse number="29">ਘੋੜ ਚੜ੍ਹੇ ਅਤੇ ਤੀਰ ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਓਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਓਹਨਾਂ ਵਿੱਚ ਨਹੀਂ ਵੱਸਦਾ।</verse>
				<verse number="30">ਤੂੰ ਹੇ ਉਜਾੜੀਏ, ਕੀ ਕਰਦੀ ਹੈਂ? ਭਾਵੇਂ ਤੂੰ ਸੂਹਾ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਨਾਲ ਸਜ਼ਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈਂ, ਤੇਰੇ ਧਗੜੇ ਤੈਥੋਂ ਘਿਣ ਕਰਦੇ ਹਨ, ਓਹ ਤੇਰੀ ਜਾਨ ਨੂੰ ਭਾਲਦੇ ਹਨ।</verse>
				<verse number="31">ਮੈਂ ਤਾਂ ਉਸ ਤੀਵੀਂ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼ ਜਿਹੜੀ ਆਪਣਾ ਪਲੋਠਾ ਪੁੱਤ੍ਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।।</verse>
			</chapter>
			<chapter number="5">
				<verse number="1">ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸੱਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਸ ਨੂੰ ਮਾਫ਼ ਕਰ ਦਿਆਂਗਾ।</verse>
				<verse number="2">ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸੌਂਹ” ਓਹ ਜ਼ਰੂਰ ਝੂਠੀ ਸੌਂਹ ਖਾਂਦੇ ਹਨ।</verse>
				<verse number="3">ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੈਂ ਓਹਨਾਂ ਨੂੰ ਮਾਰਿਆ ਕੁੱਟਿਆ, ਪਰ ਓਹ ਨਹੀਂ ਝੁਰੇ, ਤੈਂ ਓਹਨਾਂ ਨੂੰ ਮੁਕਾ ਦਿੱਤਾ, ਪਰ ਓਹ ਸਿੱਖਿਆ ਲੈਣ ਤੋਂ ਮੁੱਕਰ ਗਏ। ਓਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਓਹ ਮੁੜਨ ਤੋਂ ਮੁੱਕਰ ਗਏ ਹਨ।।</verse>
				<verse number="4">ਤਦ ਮੈਂ ਆਖਿਆ, ਏਹ ਸੱਚ ਮੁੱਚ ਗਰੀਬ ਹਨ, ਏਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ।</verse>
				<verse number="5">ਮੈਂ ਵੱਡਿਆਂ ਕੋਲ ਜਾਵਾਂਗਾ, ਅਤੇ ਮੈਂ ਓਹਨਾਂ ਦੇ ਨਾਲ ਬੋਲਾਂਗਾ, ਓਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਓਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਣਾਂ ਨੂੰ ਤੋੜ ਛੱਡਿਆ ਹੈ।।</verse>
				<verse number="6">ਏਸ ਲਈ ਜੰਗਲ ਦਾ ਬਬਰ ਸ਼ੇਰ ਓਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਓਹਨਾਂ ਨੂੰ ਨਾਸ ਕਰੇਗਾ, ਚਿੱਤਾ ਓਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਨ੍ਹਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਓਹਨਾਂ ਦੇ ਅਪਰਾਧ ਬਹੁਤ ਹੋ ਗਏ, ਓਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।।</verse>
				<verse number="7">ਮੈਂ ਤੈਨੂੰ ਕਿਵੇਂ ਮਾਫ਼ ਕਰ ਸੱਕਦਾ ਹਾਂ? ਤੇਰੇ ਪੁੱਤ੍ਰਾਂ ਨੇ ਮੈਨੂੰ ਦਿਆਗ ਦਿੱਤਾ ਹੈ, ਅਤੇ ਉਨ੍ਹਾਂ ਦੀ ਸੌਂਹ ਖਾਧੀ ਹੈ ਜਿਹੜੇ ਦਿਓਤੇ ਵੀ ਨਹੀਂ! ਜਦ ਮੈਂ ਓਹਨਾਂ ਨੂੰ ਰਜਾ ਕੇ ਖੁਆਇਆ, ਓਹਨਾਂ ਨੇ ਜ਼ਨਾਹ ਕੀਤਾ, ਓਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰਾਂ ਵਿੱਚ ਇਕੱਠੇ ਹੋਏ!</verse>
				<verse number="8">ਓਹ ਰੱਜੇ ਹੋਏ ਘੋੜਿਆਂ ਵਾਂਙੁ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਤੀਵੀਂ ਉੱਤੇ ਹਿਣਕਦਾ ਹੈ।</verse>
				<verse number="9">ਕੀ ਮੈਂ ਏਹਨਾਂ ਗੱਲਾਂ ਦੀ ਖਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜੇਹੀ ਕੌਮ ਕੋਲੋਂ ਬਦਲਾ ਨਾ ਲਵੇਗੀ?।।</verse>
				<verse number="10">ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਓਹ ਯਹੋਵਾਹ ਦੀਆਂ ਨਹੀਂ ਹਨ।</verse>
				<verse number="11">ਇਸਾਰਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨਾਲ ਬੜਾ ਦਗਾ ਕੀਤਾ, ਯਹੋਵਾਹ ਦਾ ਵਾਕ ਹੈ।</verse>
				<verse number="12">ਓਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ, ਏਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।</verse>
				<verse number="13">ਨਬੀ ਹਵਾ ਬਣ ਜਾਣਗੇ, ਬਚਨ ਓਹਨਾਂ ਵਿੱਚ ਹੈ ਨਹੀਂ, ਇਉਂ ਓਹਨਾਂ ਨਾਲ ਹੋ ਜਾਵੇਗਾ।</verse>
				<verse number="14">ਮੈਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੁਸਾਂ ਏਹ ਬਚਨ ਆਖਿਆ ਹੈ, ਵੇਖ, ਮੈਂ ਏਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਏਸ ਪਰਜਾ ਨੂੰ ਲੱਕੜੀ, ਏਹ ਓਹਨਾਂ ਨੂੰ ਖਾ ਜਾਵੇਗੀ!</verse>
				<verse number="15">ਹੇ ਇਸਰਾਏਲ ਦੇ ਘਰਾਣੇ, ਵੋਖੋ, ਮੈਂ ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ, ਉਹ ਇੱਕ ਸੂਰਮੀ ਕੌਮ ਹੈ, ਉਹ ਇਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸੱਕਦਾ ਹੈਂ ਕਿ ਉਹ ਕੀ ਬੋਲਦੀ ਹੈ।</verse>
				<verse number="16">ਓਹਨਾਂ ਦਾ ਤਰਕਸ਼ ਖੁਲ੍ਹੀ ਗੋਰ ਹੈ, ਓਹ ਸਾਰਿਆਂ ਦੇ ਸਾਰੇ ਸੂਰਮੇ ਹਨ।</verse>
				<verse number="17">ਓਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਓਹ ਤੇਰੇ ਪੁੱਤ੍ਰਾਂ ਅਰ ਤੇਰੀਆਂ ਧੀਆਂ ਨੂੰ ਖਾ ਜਾਣਗੇ, ਓਹ ਤੇਰੇ ਇੱਜੜਾਂ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਓਹ ਤੇਰੇ ਅੰਗੂਰ ਅਤੇ ਤੇਰੀ ਹਜੀਰ ਚੱਟ ਕਰ ਲੈਣਗੇ, ਓਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਨ੍ਹਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।।</verse>
				<verse number="18">ਪਰ ਉਨ੍ਹਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ</verse>
				<verse number="19">ਤਾਂ ਐਉਂ ਹੋਵੇਗਾ ਕਿ ਜਦ ਓਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਏਹ ਕਿਉਂ ਕੀਤਾ ਹੈ? ਤਦ ਤੁਸੀਂ ਓਹਨਾਂ ਨੂੰ ਆਖੋਗੇ, ਜਿਵੇਂ ਤੁਸਾਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦਿਓਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉੱਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।।</verse>
				<verse number="20">ਯਾਕੂਬ ਦੇ ਘਰਾਣੇ ਵਿੱਚ ਏਹ ਦੱਸੋ, ਅਤੇ ਯਹੂਦਾਹ ਵਿੱਚ ਏਹ ਸੁਣਾਓ,</verse>
				<verse number="21">ਹੇ ਮੂਰਖ ਅਤੇ ਬੇਸਮਝ ਲੋਕੋ, ਏਹ ਨੂੰ ਸੁਣੋ ਤਾਂ, ਤੁਸੀਂ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਨ੍ਹਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,</verse>
				<verse number="22">ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹ ਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸੱਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸੱਕਦੀਆਂ, ਭਾਵੇਂ ਓਹ ਗੱਜਣ ਪਰ ਉਸ ਤੋਂ ਲੰਘ ਨਹੀਂ ਸੱਕਦੀਆਂ।</verse>
				<verse number="23">ਪਰ ਏਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਓਹ ਇੱਕ ਪਾਸੇ ਹੋ ਕੇ ਚੱਲੇ ਗਏ।</verse>
				<verse number="24">ਓਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।</verse>
				<verse number="25">ਤੁਹਾਡੀਆਂ ਬੁਰਿਆਈਆਂ ਨੇ ਏਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਏਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।</verse>
				<verse number="26">ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਓਹ ਫਾਂਧੀਆਂ ਵਾਂਙੁ ਘਾਤ ਵਿੱਚ ਬੈਠਦੇ ਹਨ, ਓਹ ਫਾਹੀ ਲਾਉਂਦੇ ਹਨ। ਅਤੇ ਮਨੁੱਖਾਂ ਨੂੰ ਫੜਦੇ ਹਨ।</verse>
				<verse number="27">ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ।</verse>
				<verse number="28">ਓਹ ਮੋਟੇ ਹੋ ਗਏ ਹਨ ਅਤੇ ਫਿੱਟ ਗਏ, ਨਾਲੇ ਓਹ ਬੁਰੀਆਂ ਗੱਲਾਂ ਵਿੱਚ ਵਧ ਗਏ, ਓਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਓਹ ਸਫਲ ਹੋਣ, ਓਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਉਂ ਨਹੀਂ ਕਰਦੇ।</verse>
				<verse number="29">ਕੀ ਮੈਂ ਏਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜੇਹੀ ਕੌਮ ਤੋਂ ਜਿਵੇਂ ਇਹ ਹੈ?</verse>
				<verse number="30">ਇੱਕ ਅਚਰਜ ਅਤੇ ਭਿਆਣਕ ਗੱਲ ਦੇਸ ਵਿੱਚ ਹੋਈ ਹੈ,</verse>
				<verse number="31">ਨਬੀ ਝੂਠੇ ਅੰਗਮ ਵਾਚਦੇ ਹਨ, ਜਾਜਕ ਓਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਇਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।।</verse>
			</chapter>
			<chapter number="6">
				<verse number="1">ਹੇ ਬਿਨਯਾਮੀਨਿਓ, ਆਪਣੇ ਬਚਾਓ ਲਈ ਯਰੂਸ਼ਲਮ ਦੇ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਇੱਕ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।</verse>
				<verse number="2">ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ਕ ਹੈ ਮਾਰ ਸੁੱਟਾਂਗਾ।</verse>
				<verse number="3">ਆਜੜੀ ਆਪਣੇ ਇੱਜੜਾਂ ਸਣੇ ਉਹ ਦੇ ਕੋਲ ਆਉਣਗੇ, ਓਹ ਉਸ ਦੇ ਵਿਰੁੱਧ ਆਲੇ ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।</verse>
				<verse number="4">ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਇ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।</verse>
				<verse number="5">ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।।</verse>
				<verse number="6">ਸੈਨਾਂ ਦਾ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੁਸੀਂ ਰੁੱਖਾਂ ਨੂੰ ਵੱਢ ਸੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।</verse>
				<verse number="7">ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ, ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁੱਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਉ ਹਨ।</verse>
				<verse number="8">ਹੇ ਯਰੂਸ਼ਲਮ, ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦਿਆਂ!।।</verse>
				<verse number="9">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਇਸਰਾਏਲ ਦੀ ਰਹਿੰਦ ਖੂੰਧ ਨੂੰ ਅੰਗੂਰ ਵਾਂਙੁ ਉੱਕਾ ਹੀ ਚੁਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਙੁ ਟਹਿਣੀਆਂ ਉੱਤੇ ਫੇਰ।</verse>
				<verse number="10">ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਓਹ ਸੁਣਨ? ਵੇਖੋ, ਓਹਨਾਂ ਦੇ ਕੰਨ ਬੇਸੁੰਨਤੇ ਹਨ, ਓਹ ਧਿਆਨ ਨਹੀਂ ਦੇ ਸੱਕਦੇ, ਵੇਖੋ, ਯਹੋਵਾਹ ਦਾ ਬਚਨ ਓਹਨਾਂ ਲਈ ਇੱਕ ਨਿਆਦਰੀ ਹੈ, ਓਹ ਉਸ ਦੇ ਵਿੱਚੋਂ ਮਗਨ ਨਹੀਂ ਹਨ।</verse>
				<verse number="11">ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇਹ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਤੀਵੀਂ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।</verse>
				<verse number="12">ਓਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਓਹਨਾਂ ਦੇ ਖੇਤ ਅਤੇ ਓਹਨਾਂ ਦੀਆਂ ਤੀਵੀਆਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।</verse>
				<verse number="13">ਓਹਨਾਂ ਵਿੱਚ ਛੋਟੇ ਤੈਂ ਲੈ ਕੇ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।</verse>
				<verse number="14">ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।</verse>
				<verse number="15">ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।</verse>
				<verse number="16">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਓਹਨਾਂ ਆਖਿਆ, ਅਸੀਂ ਉਸ ਵਿੱਚ ਨਾ ਚੱਲਾਂਗੇ।</verse>
				<verse number="17">ਮੈਂ ਤੁਹਾਡੇ ਉੱਤੇ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਓਹਨਾਂ ਆਖਿਆ, ਅਸੀਂ ਧਿਆਨ ਨਾ ਦੇਵਾਂਗੇ।</verse>
				<verse number="18">ਏਸ ਲਈ ਹੇ ਕੌਮੋ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਓਹਨਾਂ ਉੱਤੇ ਕੀ ਹੋਣ ਵਾਲਾ ਹੈ।</verse>
				<verse number="19">ਹੇ ਧਰਤੀ, ਸੁਣ! ਮੈਂ ਏਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਓਹਨਾਂ ਦੇ ਵਿਚਾਰਾਂ ਦਾ ਫਲ ਹੈ, ਓਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਓਹਨਾਂ ਨੇ ਰੱਦ ਕਰ ਦਿੱਤਾ।</verse>
				<verse number="20">ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।</verse>
				<verse number="21">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਏਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤ੍ਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤ੍ਰ ਨਾਸ ਹੋ ਜਾਣਗੇ।।</verse>
				<verse number="22">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਲੋਕ ਉੱਤਰ ਦੇਸ ਵੱਲੋਂ ਲਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।</verse>
				<verse number="23">ਓਹ ਧਣੁਖ ਅਤੇ ਬਰਛਾ ਫੜਦੇ ਹਨ, ਓਹ ਜ਼ਾਲਮ ਅਤੇ ਬੇਰਹਮ ਹਨ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਚੜ੍ਹਦੇ ਹਨ, ਓਹ ਜੰਗੀ ਮਨੁੱਖਾਂ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!</verse>
				<verse number="24">ਅਸਾਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਤੀਵੀਂ ਨੂੰ ਪੀੜਾਂ।</verse>
				<verse number="25">ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈ ਹੈ।</verse>
				<verse number="26">ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬਨ੍ਹ, ਅਤੇ ਸੁਆਹ ਵਿੱਚ ਲੇਟ ਰਹੁ। ਤੂੰ ਸੋਗ ਕਰ ਜਿਵੇਂ ਇੱਕਲੌਤੇ ਪੁੱਤ੍ਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆ ਨਾਸ ਕਰਨ ਵਾਲਾ ਅਚਾਣਕ ਸਾਡੇ ਉੱਤੇ ਆ ਪਵੇਗਾ।।</verse>
				<verse number="27">ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਓਹਨਾਂ ਦੇ ਰਾਹਾਂ ਨੂੰ ਜਾਣੇਂ ਅਤੇ ਪਰਖੇਂ।</verse>
				<verse number="28">ਓਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਓਹ ਚੁਗਲੀਆਂ ਕਰਦੇ ਫਿਰਦੇ ਹਨ, ਓਹ ਪਿੱਤਲ ਅਤੇ ਲੋਹਾ ਹਨ, ਓਹ ਸਾਰੀਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।</verse>
				<verse number="29">ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਰ ਵੱਖ ਨਹੀਂ ਹੋਏ।</verse>
				<verse number="30">ਓਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਓਹਨਾਂ ਨੂੰ ਰੱਦ ਕੀਤਾ ਹੈ।।</verse>
			</chapter>
			<chapter number="7">
				<verse number="1">ਇਹ ਉਹ ਬਚਨ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ</verse>
				<verse number="2">ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਏਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਨ੍ਹਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ</verse>
				<verse number="3">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਵੱਸਣ ਦਿਆਂਗਾ</verse>
				<verse number="4">ਤੁਸੀਂ ਏਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ!</verse>
				<verse number="5">ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰਾਂ ਨਾਲ ਮਨੁੱਖ ਅਰ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ</verse>
				<verse number="6">ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁਖ ਨਾ ਦਿਓ ਅਤੇ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦਿਓਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ</verse>
				<verse number="7">ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਅਤੇ ਏਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।।</verse>
				<verse number="8">ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਨ੍ਹਾਂ ਤੋਂ ਕੁਝ ਲਾਭ ਨਹੀਂ</verse>
				<verse number="9">ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਜਾਓਗੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ?</verse>
				<verse number="10">ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਏਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸਾਂ ਛੁਟਕਾਰਾ ਪਾਇਆ ਹੈ, ਭਈ ਏਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?</verse>
				<verse number="11">ਕੀ ਏਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਏਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।।</verse>
				<verse number="12">ਪਰ ਹੁਣ ਤੁਸੀਂ ਉਸ ਅਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!</verse>
				<verse number="13">ਹੁਣ ਏਸ ਲਈ ਕਿ ਤੁਸਾਂ ਏਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸਾਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸਾਂ ਉੱਤਰ ਨਾ ਦਿੱਤਾ</verse>
				<verse number="14">ਤਦ ਮੈਂ ਏਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ</verse>
				<verse number="15">ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।।</verse>
				<verse number="16">ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਓਹਨਾਂ ਲਈ ਆਪਣੀ ਅਵਾਜ਼ ਚੁੱਕੀਂ, ਨਾਂ ਪ੍ਰਾਰਥਨਾ ਕਰੀਂ ਮੈਂ ਤੇਰੀ ਨਹੀਂ ਸੁਣਾਂਗਾ</verse>
				<verse number="17">ਕੀ ਤੂੰ ਨਹੀਂ ਵੇਖਦਾ ਜੋ ਕੁਝ ਓਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ?</verse>
				<verse number="18">ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਤੀਵੀਆਂ ਆਟਾ ਗੁੰਨ੍ਹਦੀਆਂ ਹਨ ਭਈ ਅਕਾਸ਼ ਦੀ ਰਾਣੀ ਲਈ ਰੋਟੀਆਂ ਪਕਾਉਣ ਕਿ ਦੂਜੇ ਦਿਓਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!</verse>
				<verse number="19">ਕੀ ਓਹ ਮੈਂ ਹਾਂ ਜਿਹ ਨੂੰ ਓਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਓਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?</verse>
				<verse number="20">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਏਸ ਅਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜਮੀਨ ਦਿਆਂ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ।।</verse>
				<verse number="21">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ</verse>
				<verse number="22">ਕਿਉਂਕਿ ਜਿਸ ਦਿਨ ਮੈਂ ਓਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਵਿਖੇ ਨਾ ਆਖਿਆ, ਨਾ ਹੁਕਮ ਦਿੱਤਾ</verse>
				<verse number="23">ਪਰ ਏਸ ਗੱਲ ਦਾ ਮੈਂ ਓਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ</verse>
				<verse number="24">ਨਾ ਓਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਓਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਓਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵੱਧੇ</verse>
				<verse number="25">ਏਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੀਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਓਹਨਾਂ ਨੂੰ ਨਿੱਤ ਘੱਲਦਾ ਰਿਹਾ</verse>
				<verse number="26">ਪਰ ਓਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਓਹਨਾਂ ਆਪਣੀ ਧੋਣ ਅਕੜਾਈ ਅਤੇ ਆਪਣੇ ਪਿਉ ਦਾਦਿਆਂ ਨਾਲੋਂ ਵਧ ਕੇ ਬਦੀ ਕੀਤੀ।।</verse>
				<verse number="27">ਤੂੰ ਓਹਨਾਂ ਨੂੰ ਏਹ ਸਾਰੀਆਂ ਗੱਲਾਂ ਆਖੇਂਗਾ ਪਰ ਓਹ ਤੇਰੀ ਨਾ ਸੁਣਨਗੇ। ਤੂੰ ਓਹਨਾਂ ਨੂੰ ਸੱਦੇਂਗਾ ਪਰ ਓਹ ਉੱਤਰ ਨਾ ਦੇਣਗੇ।</verse>
				<verse number="28">ਤੂੰ ਓਹਨਾਂ ਨੂੰ ਆਖੇਂਗਾ, ਏਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਓਹਨਾਂ ਦੇ ਮੂੰਹ ਤੋਂ ਜਾਂਦੀ ਰਹੀ।।</verse>
				<verse number="29">ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।।</verse>
				<verse number="30">ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਓਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ</verse>
				<verse number="31">ਓਹਨਾਂ ਨੇ ਤੋਫਥ ਦੇ ਉੱਚੇ ਅਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ</verse>
				<verse number="32">ਏਸ ਲਈ ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਏਹ ਤੋਫਥ ਨਾ ਅਖਵਾਏਗੀ ਅਰ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ”, ਕਿਉਂ ਜੋ ਓਹ ਤੋਂਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ</verse>
				<verse number="33">ਅਤੇ ਏਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਓਹਨਾਂ ਨੂੰ ਕੋਈ ਨਾ ਡਰਾਵੇਗਾ</verse>
				<verse number="34">ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼,. ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਏਹ ਦੇਸ ਉਜਾੜ ਬਣ ਜਾਵੇਗਾ।।</verse>
			</chapter>
			<chapter number="8">
				<verse number="1">ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਪਾਤਸ਼ਾਹਾਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਓਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ</verse>
				<verse number="2">ਓਹ ਓਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਨ੍ਹਾਂ ਨੂੰ ਓਹ ਪਿਆਰ ਕਰਦੇ, ਜਿਨ੍ਹਾਂ ਦੀ ਓਹ ਪੂਜਾ ਕਰਦੇ, ਜਿਨ੍ਹਾਂ ਦੇ ਓਹ ਪਿੱਛੇ ਚੱਲਦੇ, ਜਿਨ੍ਹਾਂ ਦੇ ਓਹ ਤਾਲਿਬ ਸਨ ਅਤੇ ਜਿਨ੍ਹਾਂ ਨੂੰ ਓਹ ਮੱਥਾ ਟੇਕਦੇ ਸਨ, ਓਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਓਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ</verse>
				<verse number="3">ਓਹ ਸਾਰੇ ਜਿਹੜੇ ਏਸ ਬੁਰੀ ਕੁਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।।</verse>
				<verse number="4">ਤਦ ਤੂੰ ਓਹਨਾਂ ਨੂੰ ਆਖੇਂਗਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦ ਓਹ ਡਿੱਗਦੇ ਹਨ ਤਾਂ ਕੀ ਓਹ ਫੇਰ ਨਹੀਂ ਉੱਠਦੇ? ਜਦ ਕੋਈ ਫਿਰ ਜਾਂਦਾ ਹੈ ਤਾਂ ਕੀ ਉਹ ਫੇਰ ਨਹੀਂ ਮੁੜਦਾ?</verse>
				<verse number="5">ਫੇਰ ਯਰੂਸ਼ਲਮ ਦੀ ਏਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਓਹਨਾਂ ਨੇ ਮਕਰ ਨੂੰ ਫੜਿਆ ਹੋਇਆ ਹੈ, ਓਹ ਮੁੜਨ ਤੋਂ ਇਨਕਾਰੀ ਹਨ।</verse>
				<verse number="6">ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਓਹ ਤਾਂ ਅੱਛੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਏਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੌੜਾ ਲੜਾਈ ਵਿੱਚ ਸਰਪਟ ਦੌੜਦਾ ਹੈ,</verse>
				<verse number="7">ਨਾਲੇ ਹਵਾਈ ਲੰਮਢੀਂਗ ਆਪਣਾ ਸਮਾ ਜਾਣਦੀ ਹੈ, ਖੁਮਰੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਉਂ ਨੂੰ ਨਹੀਂ ਜਾਣਦੀ।।</verse>
				<verse number="8">ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥ ਸਾਡੇ ਕੋਲ ਹੈ? ਪਰ ਵੇਖੋ, ਲਿਖਣ ਵਾਲਿਆਂ ਦੀ ਝੂਠੀ ਲਿੱਖਣ ਨੇ ਉਸ ਝੂਠਾ ਹੀ ਕੰਮ ਕੀਤਾ ਹੈ।</verse>
				<verse number="9">ਬੁੱਧਵਾਨ ਲੱਜਿਆਵਾਨ ਹੋਣਗੇ, ਓਹ ਘਾਬਰ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਓਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਓਹਨਾਂ ਦੀ ਏਹ ਕੀ ਬੁੱਧ ਹੋਈ?</verse>
				<verse number="10">ਏਸ ਲਈ ਮੈਂ ਓਹਨਾਂ ਦੀਆਂ ਤੀਵੀਆਂ ਹੋਰਨਾਂ ਨੂੰ ਦਿਆਂਗਾ, ਓਹਨਾਂ ਦੇ ਖੇਤ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੀਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।</verse>
				<verse number="11">ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।</verse>
				<verse number="12">ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਓਹ ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।</verse>
				<verse number="13">ਮੈਂ ਓਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹਜੀਰ ਵਿੱਚ ਹਜੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਓਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।।</verse>
				<verse number="14">ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸਾਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।</verse>
				<verse number="15">ਅਸਾਂ ਸ਼ਾਂਤੀ ਨੂੰ ਉਡੀਕਿਆ ਪਰ ਕੋਈ ਚੰਗੀ ਚੀਜ਼ ਨਾ ਆਈ, ਅਤੇ ਤੰਦਰੁਸਤੀ ਦੇ ਮੌਕੇ ਨੂੰ ਵੀ, ਪਰ ਵੇਖੋ, ਭੈ ਸੀ।</verse>
				<verse number="16">ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਓਹ ਆਉਂਦੇ ਹਨ, ਓਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।</verse>
				<verse number="17">ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਓਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।</verse>
				<verse number="18">ਮੈਂ ਕਦ ਗ਼ਮ ਤੋਂ ਦਿਲਾਸਾ ਪਾਵਾਂਗਾ? ਮੇਰਾ ਦਿਲ ਮੇਰੇ ਵਿੱਚ ਖੁੱਸਦਾ ਹੈ।</verse>
				<verse number="19">ਵੇਖੋ, ਮੇਰੀ ਪਰਜਾ ਦੀ ਧੀ ਦੀ ਦੁਹਾਈ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਪਾਤਸ਼ਾਹ ਉਸ ਵਿੱਚ ਨਹੀਂ? ਓਹਨਾਂ ਕਿਉਂ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?</verse>
				<verse number="20">ਫ਼ਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।</verse>
				<verse number="21">ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫ਼ੜਿਆ ਹੈ।</verse>
				<verse number="22">ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫੇਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।।</verse>
			</chapter>
			<chapter number="9">
				<verse number="1">ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆ ਨੂੰ, ਦਿਨ ਰਾਤ ਰੋਂਦਾ ਰਹਿੰਦਾ!</verse>
				<verse number="2">ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ।</verse>
				<verse number="3">ਓਹ ਆਪਣੀ ਜੀਭ ਨੂੰ ਧਣੁਖ ਵਾਂਙੁ ਝੂਠ ਲਈ ਲਿਫਾਉਂਦੇ ਹਨ, ਓਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਓਹ ਬਦੀ ਤੋਂ ਬਦੀ ਤੀਕ ਵਧਦੇ ਜਾਂਦੇ ਹਨ, ਓਹ ਮੈਨੂੰ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ।।</verse>
				<verse number="4">ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ।</verse>
				<verse number="5">ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ,</verse>
				<verse number="6">ਧੋਖੇ ਦੇ ਕਾਰਨ ਓਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।।</verse>
				<verse number="7">ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਤਾਵਾਂਗਾ ਅਤੇ ਓਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?</verse>
				<verse number="8">ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।</verse>
				<verse number="9">ਯਹੋਵਾਹ ਦਾ ਵਾਕ ਹੈ, - ਕੀ ਏਸ ਗੱਲ ਦੇ ਕਾਰਨ ਮੈਂ ਓਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜੇਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?</verse>
				<verse number="10">ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਓਹ ਤਾਂ ਸੜ ਗਏ ਹਨ ਸੋ ਓਹਨਾਂ ਦੇ ਵਿੱਚ ਦੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੀਕ ਓਹ ਨੱਠ ਗਏ ਹਨ, ਓਹ ਚੱਲੇ ਗਏ ਹਨ।</verse>
				<verse number="11">ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।।</verse>
				<verse number="12">ਉਹ ਕਿਹੜਾ ਬੁੱਧਵਾਨ ਹੈ ਜਿਹੜਾ ਏਸ ਗੱਲ ਨੂੰ ਸਮਝ ਸੱਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਙੁ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?</verse>
				<verse number="13">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਓਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਓਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਅਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ</verse>
				<verse number="14">ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਓਹਨਾਂ ਦੇ ਪਿਉ ਦਾਦਿਆਂ ਨੇ ਓਹਨਾਂ ਨੂੰ ਸਿਖਾਇਆ ਸੀ</verse>
				<verse number="15">ਏਸ ਲਈ ਸੈਨਾਂ ਦਾ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੈਂ ਏਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਏਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ</verse>
				<verse number="16">ਮੈਂ ਓਹਨਾਂ ਨੂੰ ਉਨ੍ਹਾਂ ਕੌਮਾਂ ਵਿੱਚ ਜਿਨ੍ਹਾਂ ਨੂੰ ਨਾ ਓਹ ਜਾਣਦੇ ਹਨ, ਨਾ ਓਹਨਾਂ ਦੇ ਪਿਉ ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਜਿੰਨਾ ਚਿਰ ਓਹਨਾਂ ਦਾ ਨਾਸ ਨਾ ਕਰ ਦਿਆਂ।।</verse>
				<verse number="17">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ।</verse>
				<verse number="18">ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ।</verse>
				<verse number="19">ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, - ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸਾਂ ਦੇਸ ਨੂੰ ਛੱਡ ਛੱਡਿਆ ਹੈ, ਓਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।।</verse>
				<verse number="20">ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!</verse>
				<verse number="21">ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਏਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।</verse>
				<verse number="22">ਬੋਲੋ, ਯਹੋਵਾਹ ਦਾ ਵਾਕ ਐਉਂ ਹੈ, - ਆਦਮੀ ਦੀਆਂ ਲੋਥਾਂ ਖੁਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਙੁ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਹ ਨੂੰ ਕੋਈ ਇਕੱਠਾ ਨਹੀਂ ਕਰਦਾ।।</verse>
				<verse number="23">ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ</verse>
				<verse number="24">ਪਰ ਜਿਹੜਾ ਮਾਣ ਕਰਦਾ ਹੈ ਉਸ ਏਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਨ੍ਹਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ</verse>
				<verse number="25">ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ</verse>
				<verse number="26">ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤ੍ਰਾਂ ਨੂੰ ਅਤੇ ਮੋਆਬ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਏਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ।।</verse>
			</chapter>
			<chapter number="10">
				<verse number="1">ਹੇ ਇਸਰਾਏਲ ਦੇ ਘਰਾਣੇ, ਏਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,</verse>
				<verse number="2">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦਿਆਂ ਨਿਸ਼ਾਨਾਂ ਤੋਂ ਘਾਬਰੋ, ਕਿਉਂ ਜੋ ਕੌਮਾਂ ਓਹਨਾਂ ਤੋਂ ਘਾਬਰਦੀਆਂ ਹਨ।</verse>
				<verse number="3">ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਏਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।</verse>
				<verse number="4">ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜ਼ਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸੱਕੇ।</verse>
				<verse number="5">ਓਹ ਖਜੂਰ ਵਾਂਙੁ ਸਖ਼ਤ ਹਨ, ਓਹ ਬੋਲ ਨਹੀਂ ਸੱਕਦੇ, ਓਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਓਹ ਤੁਰ ਨਹੀਂ ਸੱਕਦੇ! ਓਹਨਾਂ ਤੋਂ ਨਾ ਡਰੋ, ਕਿਉਂ ਜੋ ਓਹ ਬੁਰਿਆਈ ਨਹੀਂ ਕਰ ਸੱਕਦੇ, ਨਾ ਹੀ ਓਹ ਭਲਿਆਈ ਕਰ ਸੱਕਦੇ ਹਨ।</verse>
				<verse number="6">ਹੇ ਯਹੋਵਾਹ, ਤੇਰੇ ਜੇਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।</verse>
				<verse number="7">ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰਾ ਜਿਹਾ ਕੋਈ ਨਹੀਂ।</verse>
				<verse number="8">ਓਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿਖਿਆ ਲਈ ਲੱਕੜੀ ਹੀ ਹੈ।</verse>
				<verse number="9">ਤਰਸ਼ੀਸ਼ ਤੋਂ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ ਅਤੇ ਸਰਾਫ਼ ਦੇ ਹੱਥਾਂ ਦਾ ਕੰਮ ਹੈ, ਓਹਨਾਂ ਦੀ ਪੋਸ਼ਾਕ ਨੀਲੀ ਅਤੇ ਬੈਂਗਣੀ ਹੈ, ਓਹ ਸਾਰੇ ਬੁੱਧਵਾਨਾਂ ਦਾ ਕੰਮ ਹੈ!</verse>
				<verse number="10">ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪ ਕਾਲ ਦਾ ਪਾਤਸ਼ਾਹ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ।।</verse>
				<verse number="11">ਤੁਸੀਂ ਓਹਨਾਂ ਨੂੰ ਏਸ ਤਰਾਂ ਦੱਸੋ, ਓਹ ਦਿਉਤੇ ਜਿਨ੍ਹਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਓਹ ਧਰਤੀ ਤੋਂ ਅਤੇ ਅਕਾਸ਼ ਦੇ ਹੋਠੋਂ ਮਿਟ ਜਾਣਗੇ।</verse>
				<verse number="12">ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।</verse>
				<verse number="13">ਜਦ ਉਹ ਆਪਣੀ ਅਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ।</verse>
				<verse number="14">ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।</verse>
				<verse number="15">ਓਹ ਵਿਅਰਥ ਹਨ, ਓਹ ਧੋਖੇ ਦਾ ਕੰਮ ਹਨ, ਓਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।</verse>
				<verse number="16">ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਏਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਾਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।</verse>
				<verse number="17">ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।</verse>
				<verse number="18">ਯਹੋਵਾਹ ਤਾਂ ਐਉਂ ਆਖਦਾ ਹੈ, ਵੇਖੋ, ਮੈਂ ਏਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਓਹਨਾਂ ਨੂੰ ਦੁਖ ਦਿਆਂਗਾ, ਭਈ ਓਹ ਸਮਝਣ।।</verse>
				<verse number="19">ਮੇਰੇ ਘਾਉ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਏਹ ਮੇਰਾ ਦੁਖ ਹੈ, ਮੈਂ ਏਸ ਨੂੰ ਝੱਲਾਂਗਾ।</verse>
				<verse number="20">ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤ੍ਰ ਮੇਰੇ ਕੋਲੋਂ ਤੁਰ ਗਏ, ਅਤੇ ਓਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।</verse>
				<verse number="21">ਆਜੜੀ ਤਾਂ ਬੇਦਰਦ ਹਨ, ਓਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਏਸ ਲਈ ਓਹ ਸਫਲ ਨਾ ਹੋਏ, ਓਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ।।</verse>
				<verse number="22">ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੋਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹ ਗਿੱਦੜਾਂ ਦੇ ਘੁਰਨੇ ਬਣਨ।।</verse>
				<verse number="23">ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਹ ਦੇ ਵੱਸ ਵਿੱਚ ਨਹੀਂ ਹੈ, ਏਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।</verse>
				<verse number="24">ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।</verse>
				<verse number="25">ਤੂੰ ਆਪਣਾ ਗੁੱਸਾ ਓਹਨਾਂ ਕੌਮਾਂ ਉੱਤੇ ਪਾ ਦਿਹ ਜਿਹੜੀਆ ਤੈਨੂੰ ਨਹੀਂ ਜਾਣਦੀਆਂ, ਓਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਓਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।।</verse>
			</chapter>
			<chapter number="11">
				<verse number="1">ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ</verse>
				<verse number="2">ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ</verse>
				<verse number="3">ਤੂੰ ਓਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਉਸ ਮਨੁੱਖ ਉੱਤੇ ਸਰਾਪ ਜਿਹੜਾ ਏਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!</verse>
				<verse number="4">ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ</verse>
				<verse number="5">ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।।</verse>
				<verse number="6">ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਏਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕੇ ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਓਹਨਾਂ ਨੂੰ ਪੂਰਾ ਕਰੋ</verse>
				<verse number="7">ਕਿਉਂ ਜੋ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੀਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਓਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!</verse>
				<verse number="8">ਪਰ ਓਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਏਸ ਲਈ ਮੈਂ ਏਸ ਨੇਮ ਦੀਆਂ ਸਾਰੀਆਂ ਗੱਲਾਂ ਓਹਨਾਂ ਉੱਤੇ ਲਿਆਂਦੀਆਂ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਓਹਨਾਂ ਨੇ ਉਨ੍ਹਾਂ ਨੂੰ ਪੂਰਾ ਨਾ ਕੀਤਾ</verse>
				<verse number="9">ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ</verse>
				<verse number="10">ਓਹ ਆਪਣੇ ਪਹਿਲੇ ਪਿਉ ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਨ੍ਹਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਓਹ ਦੂਜੇ ਦਿਓਤਿਆਂ ਦੇ ਪਿੱਛੇ ਚੱਲੇ ਗਏ ਹਨ ਅਤੇ ਓਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਸੀ</verse>
				<verse number="11">ਏਸੇ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ ਮੈਂ ਓਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਓਹ ਨਿੱਕਲ ਨਾ ਸੱਕਣਗੇ। ਭਾਵੇਂ ਓਹ ਮੇਰੀ ਵੱਲ ਚਿੱਲਾਉਣ, ਮੈਂ ਓਹਨਾਂ ਦੀ ਨਾ ਸੁਣਾਂਗਾ</verse>
				<verse number="12">ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦਿਓਤਿਆਂ ਲਈ ਚਿੱਲਾਉਣਗੇ ਜਿਨ੍ਹਾਂ ਲਈ ਓਹ ਧੂਪ ਧੁਖਾਉਂਦੇ ਰਹੇ ਹਨ, ਪਰ ਓਹ ਓਹਨਾਂ ਨੂੰ ਮੂਲੋਂ ਓਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸੱਕਣਗੇ</verse>
				<verse number="13">ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।।</verse>
				<verse number="14">ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਓਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਓਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ</verse>
				<verse number="15">ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ</verse>
				<verse number="16">ਯਹੋਵਾਹ ਨੇ ਤੇਰੇ ਨਾਉਂ ਨੂੰ ਇਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹ ਦੀਆਂ ਟਹਿਣੀਆਂ ਤੋੜੀਆਂ ਗਈਆਂ</verse>
				<verse number="17">ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਓਹਨਾਂ ਨੇ ਮੈਨੂੰ ਗੁੱਸਾ ਚੜਾਇਆ ਅਤੇ ਬਆਲ ਲਈ ਧੂਪ ਧੁਖਾਈ।।</verse>
				<verse number="18">ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੈਂ ਓਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।</verse>
				<verse number="19">ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ!</verse>
				<verse number="20">ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਉਂ ਕਰਦਾ ਹੈਂ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈਂ ਮੈਂ ਓਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।।</verse>
				<verse number="21">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਵਿਖੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਨਾਲ ਅੰਗਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋ ਮਾਰਿਆ ਜਾਵੇਂ!</verse>
				<verse number="22">ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ</verse>
				<verse number="23">ਓਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਓਹਨਾਂ ਦੇ ਖ਼ਬਰ ਲੈਣ ਦੇ ਵਰ੍ਹੇ ਵਿੱਚ ਲਿਆਵਾਂਗਾ।।</verse>
			</chapter>
			<chapter number="12">
				<verse number="1">ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਵਿਖੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁੱਖੀ ਹਨ?</verse>
				<verse number="2">ਤੈਂ ਓਹਨਾਂ ਨੂੰ ਲਾਇਆ ਤਾਂ ਓਹਨਾਂ ਨੇ ਜੜ੍ਹ ਵੀ ਫੜ ਲਈ, ਓਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਓਹਨਾਂ ਦੇ ਮੂੰਹ ਦੇ ਨੇੜੇ ਅਤੇ ਓਹਨਾਂ ਦੇ ਦਿਲ ਤੋਂ ਦੂਰ ਹੈਂ,</verse>
				<verse number="3">ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈਂ, ਤੂੰ ਮੈਨੂੰ ਵੇਖਦਾ ਹੈਂ ਅਤੇ ਮੇਰਾ ਦਿਨ ਜਿਹੜਾ ਤੇਰੇ ਵੱਲ ਹੈ ਪਰਖਦਾ ਹੈਂ। ਕੱਟੀ ਜਾਣ ਵਾਲੀ ਭੇਡ ਵਾਂਙੁ ਓਹਨਾਂ ਨੂੰ ਧੱਕ ਦੇਹ, ਅਤੇ ਓਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!</verse>
				<verse number="4">ਧਰਤੀ ਕਦੋਂ ਤੀਕੁਰ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪਤ ਕੁਮਲਾਇਆ ਰਹੇ? ਓਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਓਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।</verse>
				<verse number="5">ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਓਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?</verse>
				<verse number="6">ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਏਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਏਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਓਹਨਾਂ ਦਾ ਵਸਾਹ ਨਾ ਕਰ, ਭਾਵੇਂ ਓਹ ਤੇਰੇ ਨਾਲ ਚੰਗਾ ਬੋਲਣ।।</verse>
				<verse number="7">ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।</verse>
				<verse number="8">ਮੇਰੀ ਮਿਰਾਸ ਮੇਰੇ ਲਈ ਜੰਗਲੀ ਬਬਰ ਸ਼ੇਰ ਵਾਂਙੁ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਅਵਾਜ਼ ਕੱਢੀ ਹੈ, ਏਸ ਲਈ ਮੈਨੂੰ ਉਸ ਤੋਂ ਘਿਣ ਹੈ।</verse>
				<verse number="9">ਕੀ ਮੇਰੀ ਮਿਰਾਸ ਮੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਓਹਨਾਂ ਨੂੰ ਲਿਆਓ ਭਈ ਓਹ ਖਾਣ!</verse>
				<verse number="10">ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਓਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਓਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।</verse>
				<verse number="11">ਓਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਏਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।</verse>
				<verse number="12">ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।।</verse>
				<verse number="13">ਓਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਓਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ਼ ਕ੍ਰੋਧ ਦੇ ਕਾਰਨ।।</verse>
				<verse number="14">ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ</verse>
				<verse number="15">ਤਾਂ ਐਉਂ ਹੋਵੇਗਾ ਕਿ ਏਸ ਤੋਂ ਪਿੱਛੋਂ ਭਈ ਮੈਂ ਓਹਨਾਂ ਨੂੰ ਉਖਾੜ ਸੁੱਟਾਂ ਮੈਂ ਓਹਨਾਂ ਨੂੰ ਮੋੜਾਂਗਾ, ਮੈਂ ਓਹਨਾਂ ਤੇ ਰਹਮ ਕਰਾਂਗਾ, ਮੈਂ ਓਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ</verse>
				<verse number="16">ਤਦ ਐਉਂ ਹੋਵੇਗਾ ਕਿ ਜੇ ਓਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਓਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਓਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ</verse>
				<verse number="17">ਪਰ ਜੇ ਓਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।।</verse>
			</chapter>
			<chapter number="13">
				<verse number="1">ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਜਾਹ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ</verse>
				<verse number="2">ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ</verse>
				<verse number="3">ਤਾਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ</verse>
				<verse number="4">ਜਿਹੜਾ ਕਮਰ ਕੱਸਾ ਤੈਂ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫਰਾਤ ਨੂੰ ਜਾਹ ਅਤੇ ਉੱਥੇ ਉਹ ਨੂੰ ਇੱਕ ਚਟਾਨ ਦੀ ਤੇੜ ਵਿੱਚ ਲੁਕਾ ਦੇਹ</verse>
				<verse number="5">ਸੋ ਮੈਂ ਗਿਆ ਅਤੇ ਉਹ ਫਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ</verse>
				<verse number="6">ਤਾਂ ਐਉਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫਰਾਤ ਨੂੰ ਜਾਹ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ</verse>
				<verse number="7">ਤਾਂ ਮੈਂ ਫਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਰ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਹ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।।</verse>
				<verse number="8">ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="9">ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਇਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ</verse>
				<verse number="10">ਏਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲਦੀ, ਓਹਨਾਂ ਦੀ ਪੂਜਾ ਕਰਦੀ ਅਤੇ ਓਹਨਾਂ ਨੂੰ ਮੱਥਾ ਟੇਕਦੀ ਹੈ, ਉਹ ਏਸ ਕਮਰ ਕੱਸੇ ਵਾਂਙੁ ਹੈ ਜਿਹੜਾ ਕਿਸੇ ਕੰਮ ਦਾ ਨਹੀਂ</verse>
				<verse number="11">ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬੱਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਓਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਓਹਨਾਂ ਨੇ ਨਾ ਸੁਣਿਆ</verse>
				<verse number="12">ਤੂੰ ਓਹਨਾਂ ਨੂੰ ਏਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਓਹ ਤੈਨੂੰ ਆਖਣਗੇ, ਕੀ ਅਸੀਂ ਸੱਚ ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?</verse>
				<verse number="13">ਤਦ ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਵੇਖ, ਮੈਂ ਏਸ ਦੇ ਸਾਰੇ ਵਾਸੀਆਂ ਨੂੰ ਅਤੇ ਪਾਤਸ਼ਾਹਾਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ</verse>
				<verse number="14">ਮੈਂ ਓਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤ੍ਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਓਹਨਾਂ ਨੂੰ ਨਾਸ ਨਾ ਕਰ ਦਿਆਂ।।</verse>
				<verse number="15">ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।</verse>
				<verse number="16">ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਏਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਏਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜਾਂ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।</verse>
				<verse number="17">ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਨ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।।</verse>
				<verse number="18">ਪਾਤਸ਼ਾਹ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।</verse>
				<verse number="19">ਦੱਖਣ ਦੇ ਸ਼ਹਿਰ ਬੰਦ ਹੋ ਗਏ, ਓਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਅਸੀਰ ਹੋ ਗਿਆ, ਸਾਰੇ ਦੇ ਸਾਰੇ ਅਸੀਰ ਹੋ ਗਏ।।</verse>
				<verse number="20">ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵੱਲੋਂ ਆਉਣ ਵਾਲਿਆਂ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?</verse>
				<verse number="21">ਤੂੰ ਕੀ ਆਖੇਂਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਓਹਨਾਂ ਨੂੰ ਠਹਿਰਾਵੇ ਜਿਨ੍ਹਾਂ ਨੂੰ ਤੈਂ ਆਪ ਸਿਖਾਇਆ, ਭਈ ਓਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਤੀਵੀਂ ਨੂੰ ਜਣਨ ਦੀਆਂ ਲੱਗਦੀਆਂ ਹਨ?</verse>
				<verse number="22">ਜੇ ਤੂੰ ਆਪਣੇ ਦਿਲ ਵਿੱਚ ਆਖੇਂ, ਏਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਏਹ ਤੇਰੀ ਬਦੀ ਦੇ ਵਾਫਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ।</verse>
				<verse number="23">ਭਲਾ, ਹਬਸ਼ੀ ਆਪਣੀ ਖੱਲ ਨੂੰ, ਯਾ ਚਿੱਤਾ ਆਪਣੇ ਦਾਗਾਂ ਨੂੰ ਬਦਲ ਸੱਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸੱਕਦਾ ਹੈਂ, ਜਿਹ ਨੇ ਬੁਰੀਆਈ ਸਿੱਖੀ ਹਈ ਹੈ!</verse>
				<verse number="24">ਮੈਂ ਓਹਨਾਂ ਨੂੰ ਭੋਹ ਵਾਂਙੁ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।</verse>
				<verse number="25">ਏਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੈਂ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।</verse>
				<verse number="26">ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।</verse>
				<verse number="27">ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਏਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਇ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨਾ ਸਮਾਂ ਅਜੇ ਹੋਰ ਹੈ?</verse>
			</chapter>
			<chapter number="14">
				<verse number="1">ਯਹੋਵਾਹ ਦਾ ਉਹ ਬਚਨ ਜਿਹੜਾ ਔੜ ਦੇ ਵਿਖੇ ਯਿਰਮਿਯਾਹ ਨੂੰ ਆਇਆ, -</verse>
				<verse number="2">ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੌਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤ੍ਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।</verse>
				<verse number="3">ਓਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਘੱਲਦੇ ਹਨ, ਓਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਓਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਓਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢਕ ਲੈਂਦੇ ਹਨ।</verse>
				<verse number="4">ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਓਹਨਾਂ ਆਪਣੇ ਸਿਰ ਢਕ ਲਏ ਹਨ।</verse>
				<verse number="5">ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਥੇ ਘਾਹ ਨਹੀਂ ਹੈ।</verse>
				<verse number="6">ਜੰਗਲੀ ਖੋਤੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਙੁ ਘਰਕਦੇ ਹਨ, ਓਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।</verse>
				<verse number="7">ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ। ਅਸਾਂ ਤੇਰਾ ਪਾਪ ਕੀਤਾ।</verse>
				<verse number="8">ਹੇ ਇਸਰਾਏਲ ਦੀ ਆਸਾ, ਅਤੇ ਦੁਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਙੁ ਹੋਇਆਂ ਹੈਂ? ਯਾ ਉਸ ਰਾਹੀ ਵਾਂਙੁ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?</verse>
				<verse number="9">ਤੂੰ ਕਿਉਂ ਮਨੁੱਖ ਵਾਂਙੁ ਘਾਬਰ ਜਾਂਦਾ ਹੈਂ? ਯਾ ਉਸ ਸੂਰਮੇ ਵਾਂਙੁ ਜੋ ਬਚਾ ਨਹੀਂ ਸੱਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿੱਚਕਾਰ ਹੈਂ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।।</verse>
				<verse number="10">ਯਹੋਵਾਹ ਏਸ ਪਰਜਾ ਲਈ ਐਉਂ ਆਖਦਾ ਹੈ, - ਓਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ! ਓਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ, ਏਸ ਲਈ ਯਹੋਵਾਹ ਓਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਓਹਨਾਂ ਦੀ ਬਦੀ ਚੇਤੇ ਕਰੇਗਾ, ਓਹਨਾਂ ਦੇ ਪਾਪ ਦੀ ਖ਼ਬਰ ਲਵੇਗਾ।।</verse>
				<verse number="11">ਯਹੋਵਾਹ ਨੇ ਮੈਨੂੰ ਆਖਿਆ, ਏਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ</verse>
				<verse number="12">ਭਾਵੇਂ ਓਹ ਵਰਤ ਰੱਖਣ ਮੈਂ ਓਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਓਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਓਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਓਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।।</verse>
				<verse number="13">ਤਦ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ! ਵੇਖ, ਨਬੀ ਤਾਂ ਓਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਏਸ ਥਾਂ ਵਿੱਚ ਸੱਚੀ ਸਾਂਤੀ ਦਿਆਂਗਾ</verse>
				<verse number="14">ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠ ਅਗੰਮ ਵਾਕ ਕਰਦੇ ਹਨ। ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਓਹਨਾ ਨਾਲ ਬੋਲਿਆ। ਓਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣੇ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ</verse>
				<verse number="15">ਏਸ ਲਈ ਯਹੋਵਾਹ ਐਉਂ ਆਖਦਾ ਹੈ, ਓਹ ਨਬੀ ਜਿਹੜੇ ਮੇਰਾ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਓਹਨਾਂ ਨੂੰ ਨਹੀਂ ਘੱਲਿਆ। ਓਹ ਆਖਦੇ ਹਨ ਕਿ ਏਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਓਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ</verse>
				<verse number="16">ਓਹ ਲੋਕ ਜਿਨ੍ਹਾਂ ਲਈ ਓਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਓਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਓਹ, ਨਾ ਓਹਨਾਂ ਦੀਆਂ ਤੀਵੀਆਂ, ਨਾ ਓਹਨਾਂ ਦੇ ਪੁੱਤ੍ਰ, ਨਾ ਓਹਨਾਂ ਦੀਆਂ ਧੀਆਂ। ਮੈਂ ਓਹਨਾਂ ਦੀ ਬਦੀ ਓਹਨਾਂ ਉੱਤੇ ਡੋਹਲਾਂਗਾ।।</verse>
				<verse number="17">ਤੂੰ ਓਹਨਾਂ ਨੂੰ ਏਹ ਗੱਲ ਆਖ, - ਮੇਰੀਆਂ ਅੱਖਾਂ ਰਾਤ ਦਿਨ ਅੰਝੂ ਵਹਾਉਣਗੀਆਂ, ਓਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।</verse>
				<verse number="18">ਜੇ ਮੈਂ ਬਾਹਰ ਖੇਤ ਵਿੱਚ ਜਾਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਓਹ ਨਹੀਂ ਜਾਣਦੇ।।</verse>
				<verse number="19">ਕੀ ਤੈਂ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੈਂ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸਾਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।</verse>
				<verse number="20">ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸਾਂ ਤੇਰਾ ਪਾਪ ਕੀਤਾ।</verse>
				<verse number="21">ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।</verse>
				<verse number="22">ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ? ਯਾ ਅਕਾਸ਼ ਫੁਹਾਰ ਦੇ ਸੱਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੈਂ ਹੀ ਏਹ ਸਾਰੇ ਕੰਮ ਕੀਤੇ ਹਨ।।</verse>
			</chapter>
			<chapter number="15">
				<verse number="1">ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਏਸ ਪਰਜਾ ਵੱਲ ਨਾ ਝੁਕਦਾ। ਓਹਨਾਂ ਨੂੰ ਮੇਰੇ ਅੱਗੋਂ ਕੱਢ ਦੇਹ ਕਿ ਓਹ ਚੱਲੇ ਜਾਣ!</verse>
				<verse number="2">ਤਾਂ ਐਉਂ ਹੋਵੇਗਾ ਕਿ ਜਦ ਓਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਓਹਨਾਂ ਨੂੰ ਆਖ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਹੜੇ ਮੌਤ ਲਈ ਹਨ, ਓਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ, ਓਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ, ਓਹ ਕਾਲ ਵੱਲ, ਜਿਹੜੇ ਕੈਦ ਲਈ ਹਨ, ਓਹ ਕੈਦ ਵੱਲ ਚੱਲੇ ਜਾਣ।।</verse>
				<verse number="3">ਮੈਂ ਓਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ</verse>
				<verse number="4">ਮੈਂ ਓਹਨਾਂ ਨੂੰ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਪੁੱਤ੍ਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ।।</verse>
				<verse number="5">ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਯਾ ਕੌਣ ਤੇਰਾ ਦਰਦੀ ਹੋਵੇਗਾ? ਯਾ ਕੌਣ ਤੇਰੀ ਸੁਖ ਸਾਂਦ ਪੁੱਛਣ ਲਈ ਮੁੜੇਗਾ?</verse>
				<verse number="6">ਤੈਂ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਪਛਤਾਉਂਦਾ ਮੈਂ ਥਕ ਗਿਆ!</verse>
				<verse number="7">ਮੈਂ ਓਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿਚ ਛੱਟਿਆਂ। ਮੈਂ ਓਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਓਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।</verse>
				<verse number="8">ਓਹਨਾਂ ਦੀਆਂ ਵਿੱਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ, ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਣਚੇਤ ਪਾਇਆ।</verse>
				<verse number="9">ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅੱਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਓਹਨਾਂ ਦੇ ਰਹਿੰਦੇ ਖੂਹੰਦੇ ਨੂੰ ਓਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="10">ਹਾਇ ਮੇਰੇ ਉੱਤੇ! ਹੇ ਮੇਰੀ ਅੰਮਾ ਕਿ ਤੈਂ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਰ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਮੈਂ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!</verse>
				<verse number="11">ਯਹੋਵਾਹ ਨੇ ਆਖਿਆ, ਮੈਂ ਸੱਚ ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ</verse>
				<verse number="12">ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਯਾ ਪਿੱਤਲ ਨੂੰ ਤੋੜ ਸੱਕਦਾ ਹੈ?</verse>
				<verse number="13">ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਏਹ ਹੋਵੇਗਾ</verse>
				<verse number="14">ਮੈਂ ਓਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜੇਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।।</verse>
				<verse number="15">ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੇ ਮੈਂਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।</verse>
				<verse number="16">ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਨ੍ਹਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।</verse>
				<verse number="17">ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇੱਕਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੈਂ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।</verse>
				<verse number="18">ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜ਼ੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਯਾ ਉਨ੍ਹਾਂ ਪਾਣੀਆਂ ਵਾਂਙੁ ਜਿਹੜੇ ਠਹਿਰਦੇ ਨਹੀਂ?।।</verse>
				<verse number="19">ਏਸ ਲਈ ਯਹੋਵਾਹ ਇਉਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸੱਕੇ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁਖ ਵਰਗਾ ਹੋਵੇਂਗਾ। ਓਹ ਤੇਰੀ ਵੱਲ ਮੁੜਨਗੇ, ਪਰ ਤੂੰ ਓਹਨਾਂ ਵੱਲ ਨਾ ਮੁੜੇਂਗੇ।</verse>
				<verse number="20">ਮੈਂ ਤੈਨੂੰ ਏਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਓਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।</verse>
				<verse number="21">ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਾਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ।।</verse>
			</chapter>
			<chapter number="16">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਤੂੰ ਏਸ ਅਸਥਾਨ ਵਿੱਚ ਨਾ ਆਪਣੇ ਲਈ ਤੀਵੀਂ ਲੈ, ਨਾ ਤੇਰੇ ਪੁੱਤ੍ਰ ਧੀਆਂ ਹੋਣ</verse>
				<verse number="3">ਕਿਉਂ ਜੋ ਯਹੋਵਾਹ ਓਹਨਾਂ ਪੁੱਤ੍ਰਾਂ ਵਿਖੇ ਅਤੇ ਓਹਨਾਂ ਧੀਆਂ ਵਿਖੇ ਜਿਹੜੇ ਏਸ ਅਸਥਾਨ ਵਿੱਚ ਜੰਮੇ ਓਹਨਾਂ ਦੀਆਂ ਮਾਵਾਂ ਲਈ ਜਿਨ੍ਹਾਂ ਨੇ ਓਹਨਾਂ ਨੂੰ ਜਣਿਆ ਅਤੇ ਓਹਨਾਂ ਦੇ ਪੇਵਾਂ ਲਈ ਜਿਨ੍ਹਾਂ ਤੋਂ ਓਹ ਜੰਮੇ ਐਉਂ ਆਖਦਾ ਹੈ,</verse>
				<verse number="4">ਓਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਓਹ ਦੱਬੇ ਜਾਣਗੇ, - ਓਹ ਭੂਮੀ ਉੱਤੇ ਰੂੜੀ ਵਾਂਙੁ ਹੋਣਗੇ, ਓਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦੀਆਂ ਦੇ ਖਾਣ ਲਈ ਹੋਣਗੀਆਂ।।</verse>
				<verse number="5">ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ</verse>
				<verse number="6">ਏਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਓਹ ਦੱਬੇ ਨਾ ਜਾਣਗੇ। ਨਾ ਲੋਕ ਓਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ</verse>
				<verse number="7">ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ</verse>
				<verse number="8">ਤੂੰ ਦਾਉਤ ਵਾਲੇ ਘਰ ਨਾ ਜਾਹ ਭਈ ਓਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ</verse>
				<verse number="9">ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਏਸ ਅਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।।</verse>
				<verse number="10">ਤਾਂ ਐਉਂ ਹੋਵੇਗਾ ਕਿ ਜਦ ਤੂੰ ਏਹ ਸਾਰੀਆਂ ਗੱਲਾਂ ਏਸ ਪਰਜਾ ਨੂੰ ਦੱਸੇਂਗਾ ਓਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਏਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?</verse>
				<verse number="11">ਤਦ ਤੂੰ ਓਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਓਹ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲੇ, ਓਹਨਾਂ ਦੀ ਪੂਜਾ ਕੀਤੀ ਅਤੇ ਓਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਨਾ ਨਾ ਕੀਤਾ</verse>
				<verse number="12">ਤੁਸਾਂ ਆਪਣੇ ਪਿਉ ਦਾਦਿਆਂ ਨਾਲੋਂ ਵਧਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ</verse>
				<verse number="13">ਏਸ ਲਈ ਮੈਂ ਤੁਹਾਨੂੰ ਏਸ ਦੇਸ ਵਿੱਚੋਂ ਕੱਢ ਕੇ ਇੱਕ ਅਜੇਹੇ ਦੇਸ ਵਿੱਚ ਸੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦਿਓਤਿਆਂ ਦੀ ਰਾਤ ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।।</verse>
				<verse number="14">ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫੇਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ</verse>
				<verse number="15">ਸਗੋਂ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਓਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਓਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਓਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ।।</verse>
				<verse number="16">ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਓਹ ਓਹਨਾਂ ਨੂੰ ਫੜਨਗੇ ਅਤੇ ਏਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਓਹ ਓਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ, ਅਤੇ ਚਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ</verse>
				<verse number="17">ਕਿਉਂ ਜੋ ਮੇਰੀਆਂ ਅੱਖਾਂ ਓਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਓਹ ਮੇਰੇ ਹਜੂਰੋਂ ਲੁਕੇ ਹੋਏ ਨਹੀਂ ਹਨ, ਨਾ ਓਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ</verse>
				<verse number="18">ਮੈਂ ਪਹਿਲਾਂ ਓਹਨਾਂ ਦੀ ਬਦੀ ਅਤੇ ਓਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਓਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।।</verse>
				<verse number="19">ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਨ੍ਹਾਂ ਤੋਂ ਕੁਝ ਲਾਭ ਨਹੀਂ।</verse>
				<verse number="20">ਕੀ ਆਦਮੀ ਆਪਣੇ ਲਈ ਦਿਓਤੇ ਬਣਾ ਸੱਕਦਾ? ਓਹ ਦਿਓਤੇ ਵੀ ਨਹੀਂ ਹਨ!</verse>
				<verse number="21">ਏਸ ਲਈ ਵੇਖ, ਮੈਂ ਓਹਨਾਂ ਨੂੰ ਸਮਝਾਵਾਂਗਾ, ਅਤੇ ਏਸ ਵਾਰ ਆਪਣਾ ਹੱਥ ਅਤੇ ਬਲ ਓਹਨਾਂ ਨੂੰ ਜਤਾਵਾਂਗਾ, ਸੋ ਓਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।।</verse>
			</chapter>
			<chapter number="17">
				<verse number="1">ਯਹੂਦਾਹ ਦਾ ਪਾਪ ਲੋਹੇ ਦੀ ਲਿੱਖਣ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਓਹਨਾਂ ਦੇ ਦਿਲ ਦੀ ਪੱਟੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਙਾਂ ਉੱਤੇ ਉੱਕਰਿਆ ਗਿਆ</verse>
				<verse number="2">ਓਹਨਾਂ ਦੇ ਪੁੱਤ੍ਰ ਹਰੇ ਬਿਰਛਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਓਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ</verse>
				<verse number="3">ਹੇ ਖੇਤ ਵਿਚਲੇ ਮੇਰੇ ਪਹਾੜ, ਤੇਰਾ ਮਾਲ ਅਤੇ ਤੇਰੇ ਸਾਰੇ ਖ਼ਜ਼ਾਨੇ, ਤੇਰੇ ਉੱਚੇ ਅਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ</verse>
				<verse number="4">ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸਾਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।।</verse>
				<verse number="5">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!</verse>
				<verse number="6">ਓਹ ਥਲ ਦੇ ਰਤਮੇਂ ਵਾਂਙੁ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਬੇਆਬਾਦ ਕੱਲਰ ਸ਼ੋਰ ਵਿੱਚ।।</verse>
				<verse number="7">ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!</verse>
				<verse number="8">ਉਹ ਉਸ ਬਿਰਛ ਵਾਂਙੁ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਹ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਵਰ੍ਹੇ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।</verse>
				<verse number="9">ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖਰਾਬ ਹੈ, ਉਹ ਨੂੰ ਕੌਣ ਜਾਣ ਸੱਕਦਾ ਹੈ?</verse>
				<verse number="10">ਮੈਂ ਯਹੋਵਾਹ ਦਿਲ ਨੂੰ ਜੋਹੰਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦਿਆਂ।</verse>
				<verse number="11">ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਓਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਉੜਕ ਨੂੰ ਉਹ ਮੂਰਖ ਬਣੇਗਾ।।</verse>
				<verse number="12">ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉੱਚਿਆਈ ਤੇ ਥਾਪਿਆ ਹੋਇਆ ਸਾਡਾ ਪਵਿੱਤਰ ਅਸਥਾਨ ਹੈ।</verse>
				<verse number="13">ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਓਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਓਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜੀਉਂਦੇ ਪਾਣੀ ਦਾ ਸੋਤਾ ਹੈ।।</verse>
				<verse number="14">ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵੱਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।</verse>
				<verse number="15">ਵੇਖ, ਓਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!</verse>
				<verse number="16">ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਏਹ ਜਾਣਦਾ ਹੈਂ। ਜੋ ਕੁੱਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।</verse>
				<verse number="17">ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈਂ।</verse>
				<verse number="18">ਜਿਹੜੇ ਮੈਨੂੰ ਸਤਾਉਂਦੇ ਹਨ ਓਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਓਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇਹ। ਓਨ੍ਹਾਂ ਉੱਤੇ ਬਿਪਤਾ ਦਾ ਦਿਨ ਲਿਆ, ਓਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।।</verse>
				<verse number="19">ਯਹੋਵਾਹ ਨੇ ਮੈਨੂੰ ਆਖਿਆ ਕਿ ਜਾਹ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਪਾਤਸ਼ਾਹ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਸਾਰੇ ਫਾਟਕਾਂ ਉੱਤੇ ਖਲੋ</verse>
				<verse number="20">ਤੂੰ ਓਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸਿਓ ਜਿਹੜੇ ਏਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹੋ, ਯਹੋਵਾਹ ਦਾ ਬਚਨ ਸੁਣੋ!</verse>
				<verse number="21">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਦੇ ਵਿੱਚ ਦੀ ਅੰਦਰ ਲਿਆਓ</verse>
				<verse number="22">ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜਾਓ ਅਤੇ ਨਾ ਕੋਈ ਕੰਮ ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ ਹੈ</verse>
				<verse number="23">ਪਰ ਓਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਓਹ ਨਾ ਸੁਣਨ, ਨਾ ਮੱਤ ਲੈਣ।।</verse>
				<verse number="24">ਤਾਂ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ ਧੰਦਾ ਨਾ ਕਰੋਗੇ</verse>
				<verse number="25">ਤਦ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਪਾਤਸ਼ਾਹ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਓਹ ਅਤੇ ਓਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਏਸ ਵਿੱਚ ਵੜਨਗੇ, ਅਤੇ ਏਹ ਸ਼ਹਿਰ ਸਦਾ ਤੀਕ ਵੱਸਿਆ ਰਹੇਗਾ</verse>
				<verse number="26">ਤਾਂ ਯਹੂਦਾਹ ਦੇ ਸ਼ਹਿਰਾਂ ਤੋਂ ਅਤੇ ਯਰੂਸ਼ਲਮ ਦੇ ਆਲੇ ਦੁਆਲੇ ਤੋਂ, ਬਿਨਯਾਮੀਨ ਦੇ ਦੇਸ ਤੋਂ, ਮਦਾਨ ਤੋਂ, ਪਹਾੜ ਤੋਂ ਅਤੇ ਦੱਖਣ ਤੋਂ, ਓਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ</verse>
				<verse number="27">ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਏਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ।।</verse>
			</chapter>
			<chapter number="18">
				<verse number="1">ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ</verse>
				<verse number="2">ਉੱਠ ਅਤੇ ਘੁਮਿਆਰ ਦੇ ਘਰ ਨੂੰ ਉਤਰ ਜਾਹ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ</verse>
				<verse number="3">ਤਾਂ ਮੈਂ ਘੁਮਿਆਰ ਦੇ ਘਰ ਨੂੰ ਉਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ</verse>
				<verse number="4">ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।।</verse>
				<verse number="5">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="6">ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਏਸ ਘੁਮਿਆਰ ਵਾਂਙੁ ਤੁਹਾਡੇ ਨਾਲ ਨਹੀਂ ਕਰ ਸੱਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ</verse>
				<verse number="7">ਜਿਸ ਵੇਲੇ ਮੈਂ ਕਿਸੇ ਕੌਮ ਯਾ ਕਿਸੇ ਪਾਤਸ਼ਾਹੀ ਦੇ ਵਿਖੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ</verse>
				<verse number="8">ਜੇ ਉਹ ਕੌਮ ਜਿਹ ਦੇ ਵਿਖੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਵੀ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ</verse>
				<verse number="9">ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਯਾ ਕਿਸੇ ਪਾਤਸ਼ਾਹੀ ਵਿਖੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ</verse>
				<verse number="10">ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ</verse>
				<verse number="11">ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਰ ਆਪਣੇ ਕੰਮਾਂ ਨੂੰ ਠੀਕ ਕਰੋ</verse>
				<verse number="12">ਪਰ ਓਹ ਆਖਦੇ ਹਨ, ਏਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।।</verse>
				<verse number="13">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੌਮਾਂ ਦੇ ਵਿੱਚ ਪੁੱਛੋਂ ਤਾਂ, ਅਜੇਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ!</verse>
				<verse number="14">ਕੀ ਲਬਾਨੋਨ ਦੀ ਬਰਫ ਮਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਓਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ?</verse>
				<verse number="15">ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਓਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਓਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਪੁਰਾਣਿਆਂ ਰਾਹਾਂ ਵਿੱਚ, ਅਤੇ ਓਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ।</verse>
				<verse number="16">ਸੋ ਓਹ ਆਪਣੇ ਦੇਸ ਨੂੰ ਵਿਰਾਨਾ, ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ!</verse>
				<verse number="17">ਮੈਂ ਓਹਨਾਂ ਨੂੰ ਪੁਰੇ ਦੀ ਹਵਾ ਵਾਂਙੁ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਓਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।।</verse>
				<verse number="18">ਤਾਂ ਓਹਨਾਂ ਆਖਿਆ, ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।।</verse>
				<verse number="19">ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਨੂੰ ਸੁਣ ਲੈ!</verse>
				<verse number="20">ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਓਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਓਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਓਹਨਾਂ ਤੋਂ ਮੋੜ ਲਵਾਂ।</verse>
				<verse number="21">ਏਸ ਲਈ ਓਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਓਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਓਹਨਾਂ ਦੀਆਂ ਤੀਵੀਆਂ ਔਂਤਰੀਆਂ ਅਤੇ ਵਿੱਧਵਾ ਹੋਣ, ਓਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ, ਓਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!</verse>
				<verse number="22">ਓਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਓਹਨਾਂ ਉੱਤੇ ਅਚਾਣਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਓਹਨਾਂ ਮੇਰੇ ਫੜਨ ਲਈ ਟੋਆ ਪੁਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।</verse>
				<verse number="23">ਹੇ ਯਹੋਵਾਹ, ਤੂੰ ਓਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈਂ, ਜੋ ਮੇਰੇ ਮਾਰਨ ਲਈ ਹਨ। ਓਹਨਾਂ ਦੀ ਬਦੀ ਨਾ ਢਕ, ਨਾ ਓਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਓਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਓਹਨਾਂ ਨਾਲ ਇਉਂ ਵਰਤ!।।</verse>
			</chapter>
			<chapter number="19">
				<verse number="1">ਯਹੋਵਾਹ ਐਉਂ ਆਖਦਾ ਹੈ, - ਜਾਹ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ</verse>
				<verse number="2">ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾਹ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਓਹਨਾਂ ਗੱਲਾਂ ਦਾ ਹੋਕਾ ਦੇਹ ਜਿਹੜੀਆਂ ਮੈਂ ਤੈਨੂੰ ਬੋਲਾਂਗਾ</verse>
				<verse number="3">ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਅਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ</verse>
				<verse number="4">ਏਸ ਲਈ ਜੋ ਓਹਨਾਂ ਮੈਨੂੰ ਤਿਆਗ ਦਿੱਤਾ ਅਤੇ ਏਸ ਅਸਥਾਨ ਨੂੰ ਓਪਰੇ ਦਿਓਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਨ੍ਹਾਂ ਨੂੰ ਨਾ ਓਹ, ਨਾ ਓਹਨਾਂ ਦੇ ਪਿਓ ਦਾਦੇ, ਨਾ ਯਹੂਦਾਹ ਦੇ ਪਾਤਸ਼ਾਹ ਜਾਣਦੇ ਸਨ। ਓਹਨਾਂ ਨੇ ਏਸ ਅਸਥਾਨ ਨੂੰ ਬੇਦੋਸਾਂ ਦੇ ਲਹੂ ਨਾਲ ਭਰ ਦਿੱਤਾ ਹੈ</verse>
				<verse number="5">ਓਹਨਾਂ ਨੇ ਬਆਲ ਦੇ ਉੱਚੇ ਉੱਚੇ ਅਸਥਾਨ ਬਣਾਏ ਭਈ ਆਪਣੇ ਪੁੱਤ੍ਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ</verse>
				<verse number="6">ਏਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਏਹ ਅਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ</verse>
				<verse number="7">ਅਤੇ ਮੈਂ ਏਸ ਅਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਓਹਨਾਂ ਦੇ ਹੱਥਾਂ ਨਾਲ ਜਿਹੜੇ ਓਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ</verse>
				<verse number="8">ਮੈਂ ਏਸ ਸ਼ਹਿਰ ਨੂੰ ਵਿਰਾਨਾ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉੱਥੇ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ</verse>
				<verse number="9">ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਪੁੱਤ੍ਰਾਂ ਦਾ ਮਾਸ ਅਤੇ ਓਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਓਹਨਾਂ ਦੇ ਵੈਰੀ ਅਤੇ ਓਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਓਹਨਾਂ ਨੂੰ ਦੁਖ ਦੇਣਗੇ!।।</verse>
				<verse number="10">ਤਦ ਤੂੰ ਓਹਨਾਂ ਮਨੁੱਖਾਂ ਦੇ ਵੇਖਦਿਆਂ ਜਿਹੜੇ ਤੇਰੇ ਨਾਲ ਜਾਣਗੇ ਉਸ ਸੁਰਾਹੀ ਨੂੰ ਭੰਨ ਸੁੱਟੀਂ</verse>
				<verse number="11">ਤੂੰ ਓਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਏਵੇਂ ਹੀ ਮੈਂ ਏਸ ਪਰਜਾ ਨੂੰ ਅਤੇ ਏਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫੇਰ ਸਾਬਤ ਨਹੀਂ ਹੋ ਸੱਕਦਾ। ਓਹ ਤੋਫਥ ਵਿੱਚ ਦਫਨਾਉਣਗੇ ਏਥੋਂ ਤੀਕ ਕਿ ਦਫਨਾਉਣ ਦਾ ਥਾਂ ਨਾ ਰਹੇ</verse>
				<verse number="12">ਏਸੇ ਤਰਾਂ ਮੈਂ ਏਸ ਸ਼ਹਿਰ ਅਤੇ ਏਸ ਦਿਆਂ ਵਾਸੀਆਂ ਨਾਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਸਗੋਂ ਮੈਂ ਏਹ ਸ਼ਹਿਰ ਤੋਫਥ ਵਾਂਙੁ ਬਣਾਵਾਂਗਾ</verse>
				<verse number="13">ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਅਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਓਹਨਾਂ ਨੇ ਅਕਾਸ਼ ਦੀ ਸਾਰੀ ਸੈਨਾ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦਿਓਤਿਆਂ ਲਈ ਡੋਹਲੀਆਂ।।</verse>
				<verse number="14">ਤਾਂ ਯਿਰਮਿਯਾਹ ਤੋਫਤ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਘੱਲਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ</verse>
				<verse number="15">ਸੈਨਾਂ ਦਾ ਯਹੋਵਾਹ ਇਸਰਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਸ਼ਹਿਰ ਉੱਤੇ ਅਤੇ ਏਸ ਦੀਆਂ ਸਾਰੀਆਂ ਬਸਤੀਆਂ ਉੱਤੇ ਓਹ ਸਾਰੀ ਬੁਰਿਆਈ ਜਿਹੜੀ ਮੈਂ ਏਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਓਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆ ਹਨ ਭਈ ਮੇਰੀ ਗੱਲ ਨਾ ਸੁਣਨ।।</verse>
			</chapter>
			<chapter number="20">
				<verse number="1">ਇੰਮੇਰ ਜਾਜਕ ਦੇ ਪੁੱਤ੍ਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਏਹ ਗੱਲਾਂ ਕਰਦੇ ਸੁਣਿਆ</verse>
				<verse number="2">ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਤਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ</verse>
				<verse number="3">ਤਾਂ ਐਉਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਉਂ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈ” ਰੱਖਿਆ ਹੈ।।</verse>
				<verse number="4">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈ ਦਾ ਕਾਰਨ ਬਣਾਵਾਂਗਾ। ਓਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਏਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਵੇਗਾ ਅਤੇ ਓਹਨਾਂ ਨੂੰ ਤਲਵਾਰ ਨਾਲ ਮਾਰੇਗਾ</verse>
				<verse number="5">ਨਾਲੇ ਮੈਂ ਏਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁ-ਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਪਾਤਸ਼ਾਹਾਂ ਦੇ ਸਾਰੇ ਖਜ਼ਾਨੇ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਓਹ ਓਹਨਾਂ ਨੂੰ ਲੁੱਟ ਲੈਣਗੇ ਅਤੇ ਓਹਨਾਂ ਨੂੰ ਫੜ ਕੇ ਬਾਬਲ ਨੂੰ ਲੈ ਜਾਣਗੇ</verse>
				<verse number="6">ਹੇ ਪਸ਼ਹੂਰ, ਤੂੰ ਅਤੇ ਓਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਅਸੀਰ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਂਗਾ ਅਤੇ ਉੱਥੇ ਤੂੰ ਦਫਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਨ੍ਹਾਂ ਨਾਲ ਤੈਂ ਝੂਠੇ ਅਗੰਮ ਵਾਕ ਕੀਤੇ।।</verse>
				<verse number="7">ਹੇ ਯਹੋਵਾਹ, ਤੈਂ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈਂ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈਂ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉੱਡਾਉਂਦੇ ਹਨ।</verse>
				<verse number="8">ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ਲੁਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ।</verse>
				<verse number="9">ਜੇ ਮੈਂ ਆਖਾਂ, ਮੈਂ ਉਹ ਦਾ ਜ਼ਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਙੁ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਏਹ ਨੂੰ ਰੱਖਦਾ ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸੱਕਦਾ!</verse>
				<verse number="10">ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤ੍ਰ ਮੇਰੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਦ ਅਸੀਂ ਉਹ ਦੇ ਉੱਤੇ ਪਰਬਲ ਪੈ ਜਾਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!</verse>
				<verse number="11">ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਙੁ ਮੇਰੇ ਸੰਗ ਹੈ, ਏਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਓਹ ਪਰਬਲ ਨਾ ਪੈ ਸੱਕਣਗੇ! ਓਹ ਬਹੁਤ ਲੱਜਿਆਵਾਨ ਹੋਣਗੇ, ਓਹ ਸਫਲ ਨਾ ਹੋਣਗੇ, ਓਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।</verse>
				<verse number="12">ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈਂ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਵੇਖਦਾ ਹੈਂ, ਜਿਹੜਾ ਬਦਲਾ ਤੂੰ ਓਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।।</verse>
				<verse number="13">ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।।</verse>
				<verse number="14">ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆਂ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇ!</verse>
				<verse number="15">ਫਿਟਕਾਰ ਉਸ ਮਨੁੱਖ ਉੱਤੇ, ਜਿਹ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ ਕਿ ਤੇਰੇ ਲਈ ਇੱਕ ਪੁੱਤ੍ਰ ਜੰਮਿਆਂ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ।</verse>
				<verse number="16">ਉਹ ਮਨੁੱਖ ਓਹਨਾਂ ਸ਼ਹਿਰਾਂ ਵਾਂਙੁ ਹੋ ਜਾਵੇ, ਜਿੰਨ੍ਹਾਂ ਨੂੰ ਯਹੋਵਾਹ ਨੇ ਬਿਨਾ ਅਫ਼ਸੋਸ ਦੇ ਉਲਟਾ ਦਿੱਤਾ! ਉਸ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,</verse>
				<verse number="17">ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।</verse>
				<verse number="18">ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈਂ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।।</verse>
			</chapter>
			<chapter number="21">
				<verse number="1">ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਪਾਤਸ਼ਾਹ ਨੇ ਮਲਕੀਯਾਹ ਦੇ ਪੁੱਤ੍ਰ ਪਸ਼ਹੂਰ ਨੂੰ ਮਅਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕਾਂ ਨੂੰ ਉਹ ਤੇ ਕੋਲ ਏਹ ਆਖਣ ਲਈ ਘੱਲਿਆ</verse>
				<verse number="2">ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਤ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।।</verse>
				<verse number="3">ਤਾਂ ਯਿਰਮਿਯਾਹ ਨੇ ਓਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਇਉਂ ਆਖੋ</verse>
				<verse number="4">ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਨ੍ਹਾਂ ਨਾਲ ਤੁਸੀਂ ਬਾਬਲ ਦੇ ਪਾਤਸ਼ਾਹ ਅਤੇ ਕਸਦੀਆਂ ਨਾਲ ਲੜਦੇ ਹੋ ਜਿਨ੍ਹਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਦੇ ਵਿੱਚਕਾਰ ਇਕੱਠਾ ਕਰਾਂਗਾ</verse>
				<verse number="5">ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ</verse>
				<verse number="6">ਮੈਂ ਏਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸੂਆਂ ਨੂੰ ਮਾਰਾਂਗਾ। ਓਹ ਵੱਡੀ ਬਵਾ ਨਾਲ ਮਰ ਜਾਣਗੇ</verse>
				<verse number="7">ਏਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਏਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਓਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਓਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਓਹਨਾਂ ਉੱਤੇ ਨਾ ਤਰਸ ਖਾਏਗਾ, ਨਾ ਓਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।।</verse>
				<verse number="8">ਤਾਂ ਤੂੰ ਏਸ ਪਰਜਾ ਨੂੰ ਆਖੇਂਗਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ</verse>
				<verse number="9">ਜਿਹੜਾ ਏਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਏਹ ਦੇ ਵਿੱਚੋਂ ਨਿੱਕਲ ਜਾਏਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਨ੍ਹਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ</verse>
				<verse number="10">ਕਿਉਂ ਜੋ ਮੈਂ ਆਪਣਾ ਮੂੰਹ ਏਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਏਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਏਹ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਸੁੱਟੇਗਾ।।</verse>
				<verse number="11">ਯਹੂਦਾਹ ਦੇ ਪਾਤਸ਼ਾਹ ਦੇ ਘਰਾਣੇ ਦੇ ਵਿਖੇ ਯਹੋਵਾਹ ਦਾ ਬਚਨ ਸੁਣੋ,</verse>
				<verse number="12">ਹੇ ਦਾਊਦ ਦੇ ਘਰਾਣੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਵੇਰ ਦੇ ਵੇਲੇ ਨਿਆਉਂ ਨੂੰ ਪੂਰਾ ਕਰੋ, ਦੁਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਙੁ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆ ਕੰਮਾਂ ਦੇ ਕਾਰਨ ਉਹ ਅਜੇਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸੱਕੇ।</verse>
				<verse number="13">ਵੇਖ, ਮੈਂ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?</verse>
				<verse number="14">ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ ਦੁਆਲੇ ਦਾ ਸਭ ਕੁਝ ਭੱਖ ਲਵੇਗੀ।।</verse>
			</chapter>
			<chapter number="22">
				<verse number="1">ਯਹੋਵਾਹ ਇਉਂ ਆਖਦਾ ਹੈ ਕਿ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਨੂੰ ਉਤਰ ਜਾਹ ਅਤੇ ਉੱਥੇ ਏਹ ਗੱਲ ਕਰ ਕੇ ਆਖ ਕਿ</verse>
				<verse number="2">ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈਂ, ਤੂੰ ਅਤੇ ਤੇਰੇ ਟਹਿਲੂਏ ਅਤੇ ਤੇਰੇ ਕੋਲ ਜਿਹੜੇ ਏਹਨਾਂ ਫਾਟਕਾਂ ਥਾਣੀ ਵੜਦੇ ਹੋ</verse>
				<verse number="3">ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਰ ਵਿੱਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ</verse>
				<verse number="4">ਕਿਉਂਕਿ ਜੇ ਤੁਸੀਂ ਸੱਚੀ ਮੁੱਚੀ ਏਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਪਾਤਸ਼ਾਹ ਰਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਏਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਓਹ ਅਤੇ ਓਹਨਾਂ ਦੇ ਟਹਿਲੂਏ ਅਤੇ ਓਹਨਾਂ ਦੇ ਲੋਕ ਵੀ</verse>
				<verse number="5">ਪਰ ਜੇ ਤੁਸੀਂ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਏਹ ਘਰ ਇੱਕ ਵਿਰਾਨਾ ਹੋ ਜਾਵੇਗਾ</verse>
				<verse number="6">ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਦੇ ਵਿੱਖੇ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਓਹ ਸ਼ਹਿਰ ਜਿਨ੍ਹਾਂ ਵਿੱਚ ਕੋਈ ਨਹੀਂ ਵੱਸਦਾ।</verse>
				<verse number="7">ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਓਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਓਹਨਾਂ ਨੂੰ ਅੱਗ ਉੱਤੇ ਸੁੱਟਣਗੇ।।</verse>
				<verse number="8">ਬਹੁਤ ਸਾਰੀਆਂ ਕੌਮਾਂ ਏਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਏਸ ਵੱਡੇ ਸ਼ਹਿਰ ਨਾਲ ਇਉਂ ਕਿਉਂ ਕੀਤਾ?</verse>
				<verse number="9">ਤਾਂ ਓਹ ਆਖਣਗੇ, ਏਸ ਲਈ ਕਿ ਓਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦਿਓਤਿਆਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ।।</verse>
				<verse number="10">ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ ਮਾਰ ਕੇ ਰੋਵੋ, ਕਿਉਂ ਜੋ ਉਹ ਫੇਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।।</verse>
				<verse number="11">ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਸ਼ੱਲੁਮ ਦੇ ਵਿਖੇ ਜਿਹ ਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਏਸ ਥਾਂ ਤੋਂ ਤੁਰ ਗਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਉਹ ਏਧਰ ਫੇਰ ਨਾ ਆਵੇਗਾ</verse>
				<verse number="12">ਪਰ ਜਿੱਥੇ ਉਹ ਨੂੰ ਅਸੀਰ ਕਰ ਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਏਸ ਦੇਸ ਨੂੰ ਉਹ ਫੇਰ ਨਾ ਵੇਖੇਗਾ।।</verse>
				<verse number="13">ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾ ਨਿਆਉਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਜੂਰੀ ਨਹੀਂ ਦਿੰਦਾ।</verse>
				<verse number="14">ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰ ਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫੀ ਰੰਗ ਨਾਲ ਰੰਗਦਾ ਹੈ।</verse>
				<verse number="15">ਕੀ ਤੂੰ ਏਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਉਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।</verse>
				<verse number="16">ਓਸ ਮਸਕੀਨ ਅਤੇ ਕੰਗਾਲ ਦਾ ਇਨਸਾਫ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਏਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।</verse>
				<verse number="17">ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।।</verse>
				<verse number="18">ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਉਹ ਦੇ ਉੱਤੇ ਓਹ ਏਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ! ਯਾ ਹਾਇ ਮੇਰੀ ਭੈਣ! ਨਾ ਉਹ ਦੇ ਉੱਤੇ ਏਹ ਆਖ ਕੇ ਸੋਗ ਕਰਨਗੇ, ਹਾਇ ਮਾਲਕ! ਹਾਇ ਮਹਾਰਾਜ!</verse>
				<verse number="19">ਉਹ ਦਾ ਦਫਨਾਉਣਾ ਖੋਤੇ ਦੇ ਦਫਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।।</verse>
				<verse number="20">ਲਬਾਨੋਨ ਨੂੰ ਚੜ੍ਹ ਜਾਹ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!</verse>
				<verse number="21">ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੈਂ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਏਹੋ ਹੀ ਰਾਹ ਰਿਹਾ, ਕਿਉਂ ਜੋ ਤੈਂ ਮੇਰੀ ਅਵਾਜ਼ ਨਹੀਂ ਸੁਣੀ।</verse>
				<verse number="22">ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ, ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ!</verse>
				<verse number="23">ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈਂ, ਤੂੰ ਕਿੰਨੀ ਕੁ ਦਯਾ ਜੋਗ ਹੋਵੇਂਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗਣਗੀਆਂ!।।</verse>
				<verse number="24">ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇ ਕਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦਾ ਪੁੱਤ੍ਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!</verse>
				<verse number="25">ਮੈਂ ਤੈਨੂੰ ਓਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਤਾਂਘ ਕਰਨ ਵਾਲੇ ਹਨ ਅਤੇ ਓਹਨਾਂ ਦੇ ਹੱਥ ਵਿੱਚ ਜਿਨ੍ਹਾਂ ਤੋਂ ਤੂੰ ਡਰਦਾ ਹੈਂ ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ</verse>
				<verse number="26">ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ। ਉੱਥੇ ਤੁਸੀਂ ਮਰ ਜਾਓਗੇ</verse>
				<verse number="27">ਪਰ ਉਸ ਦੇਸ ਨੂੰ ਜਿੱਥੇ ਓਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫੇਰ ਨਾ ਮੁੜਨਗੇ।।</verse>
				<verse number="28">ਕੀ ਏਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਹ ਨੂੰ ਓਹ ਨਹੀਂ ਜਾਣਦੇ?</verse>
				<verse number="29">ਹੇ ਧਰਤੀ, ਹੇ ਧਰਤੀ! ਹੇ ਧਰਤੀ ਯਹੋਵਾਹ ਦਾ ਬਚਨ ਸੁਣ!</verse>
				<verse number="30">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਹ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫੇਰ ਰਾਜ ਕਰੇ।।</verse>
			</chapter>
			<chapter number="23">
				<verse number="1">ਹਾਇ ਓਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਓਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!</verse>
				<verse number="2">ਏਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, - ਮੈਂ ਓਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ ਖੇਰੂੰ ਕੀਤਾ ਅਤੇ ਉਹ ਨੂੰ ਹੱਕ ਕੇ ਕੱਢ ਦਿੱਤਾ ਅਤੇ ਓਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ</verse>
				<verse number="3">ਮੈਂ ਆਪਣੇ ਇੱਜੜ ਦੇ ਬੱਕੀਏ ਓਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਓਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਓਹਨਾਂ ਨੂੰ ਓਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਓਹ ਫਲਣਗੇ ਅਤੇ ਵਧਣਗੇ</verse>
				<verse number="4">ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।।</verse>
				<verse number="5">ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ</verse>
				<verse number="6">ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।।</verse>
				<verse number="7">ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਓਹ ਫੇਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”</verse>
				<verse number="8">ਪਰ “ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਓਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਓਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ”। ਤਾਂ ਓਹ ਆਪਣੀ ਭੂਮੀ ਵਿੱਚ ਵੱਸਣਗੇ।।</verse>
				<verse number="9">ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਙੁ ਹੋ ਗਿਆ ਹਾਂ, ਉਸ ਮਰਦ ਵਾਂਙੁ ਜਿਹ ਦੇ ਉੱਤੇ ਮੈ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।</verse>
				<verse number="10">ਕਿਉਂ ਜੋ ਦੇਸ ਜ਼ਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਰਾਂਦਾ ਸੁੱਕ ਗਈਆਂ ਹਨ। ਓਹਨਾਂ ਦਾ ਰਾਹ ਬੁਰਾ ਹੈ, ਓਹਨਾਂ ਦਾ ਗਭਰੇਟਾ ਚੰਗਾ ਨਹੀਂ,</verse>
				<verse number="11">ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਓਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।</verse>
				<verse number="12">ਏਸ ਲਈ ਓਹਨਾਂ ਦਾ ਰਾਹ ਓਹਨਾਂ ਲਈ ਅਨ੍ਹੇਰੇ ਦੇ ਵਿੱਚ ਤਿਲਕਣੀਆਂ ਥਾਵਾਂ ਵਾਂਙੁ ਹੋਵੇਗਾ, ਜਿਹ ਦੇ ਵਿੱਚ ਓਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਓਹਨਾਂ ਉੱਤੇ ਬੁਰਿਆਈ ਲਿਆਵਾਂਗਾ, ਓਹਨਾਂ ਦੀ ਸਜ਼ਾ ਦੇ ਵਰ੍ਹੇ ਵਿੱਚ, ਯਹੋਵਾਹ ਦਾ ਵਾਕ ਹੈ।</verse>
				<verse number="13">ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਓਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।</verse>
				<verse number="14">ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਓਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ। ਓਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰੀਆਈ ਤੋਂ ਨਹੀਂ ਮੁੜਦਾ। ਓਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।</verse>
				<verse number="15">ਏਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਨਾਗ ਦੌਣਾ ਖੁਆਵਾਂਗਾ, ਅਤੇ ਓਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।।</verse>
				<verse number="16">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਤੁਸੀਂ ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਓਹ ਵਿਅਰਥ ਦੱਸਦੇ ਹਨ, ਓਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਓਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਹਨ</verse>
				<verse number="17">ਓਹ ਓਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਹਨ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਓਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਓਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।।</verse>
				<verse number="18">ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ?! ਯਾ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?</verse>
				<verse number="19">ਵੇਖੋ, ਯਹੋਵਾਹ ਦਾ ਤੁਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੁਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ!</verse>
				<verse number="20">ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੀਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਫਾਈ ਨਾਲ ਸਮਝੋਗੇ।।</verse>
				<verse number="21">ਮੈਂ ਏਹਨਾਂ ਨਬੀਆਂ ਨੂੰ ਨਹੀਂ ਘੱਲਿਆ, ਤਦ ਵੀ ਓਹ ਦੌੜੇ ਫਿਰਦੇ ਹਨ। ਮੈਂ ਓਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਓਹ ਅਗੰਮ ਵਾਕ ਬੋਲਦੇ ਹਨ।</verse>
				<verse number="22">ਪਰ ਜੇ ਓਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਓਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ ਅਤੇ ਓਹ ਓਹਨਾਂ ਦੇ ਬੁਰਿਆਂ ਰਾਹਾਂ ਤੋਂ, ਅਰ ਓਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।।</verse>
				<verse number="23">ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ</verse>
				<verse number="24">ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁੱਕਾ ਲਵੇਗਾ ਕਿ ਮੈ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ</verse>
				<verse number="25">ਜੋ ਕੁਝ ਨਬੀਆਂ ਨੇ ਆਖਿਆ ਹੈ, ਓਹ ਮੈਂ ਸੁਣਿਆ ਹੈ। ਓਹ ਮੇਰੇ ਨਾਮ ਉੱਤੇ ਏਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫਨਾ ਵੇਖਿਆ ਹੈ, ਮੈਂ ਸੁਫਨਾ ਵੇਖਿਆ ਹੈ!</verse>
				<verse number="26">ਕਦ ਤੀਕ ਏਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਦੇ ਵਿੱਚ ਹੋਣਗੇ ਕਿ ਓਹ ਆਪਣੇ ਦਿਲ ਦੇ ਭੁਲੇਖੇ ਦੇ ਅੰਗਮ ਵਾਕ ਬੋਲਣ?</verse>
				<verse number="27">ਜਿਹੜੇ ਸੋਚਦੇ ਹਨ ਭਈ ਓਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫਨਿਆਂ ਨਾਲ ਭੁਲਾ ਦੇਣ, ਜਿਨ੍ਹਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਓਹਨਾਂ ਦੇ ਪਿਉ ਦਾਦੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਹਨ</verse>
				<verse number="28">ਉਹ ਨਬੀ ਜਿਹ ਦੇ ਕੋਲ ਸੁਫਨਾ ਹੈ ਉਹ ਸੁਫਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ! ਯਹੋਵਾਹ ਦਾ ਵਾਕ ਹੈ</verse>
				<verse number="29">ਕੀ ਮੇਰਾ ਬਚਨ ਅੱਗ ਵਾਂਙੁ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਙੁ ਜਿਹੜਾ ਚਟਾਨ ਨੂੰ ਚੂਰ ਚੂਰ ਕਰ ਸੁੱਟਦਾ ਹੈ?</verse>
				<verse number="30">ਏਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ,</verse>
				<verse number="31">ਵੇਖੋ, ਮੈਂ ਓਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”</verse>
				<verse number="32">ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਓਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੀ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਹੀ ਓਹ ਏਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।।</verse>
				<verse number="33">ਜਦ ਤੈਨੂੰ ਏਹ ਪਰਜਾ ਯਾ ਨਬੀ ਯਾ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਓਹਨਾਂ ਨੂੰ ਆਖੀਂ, ਤੁਸੀਂ ਉਹ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ</verse>
				<verse number="34">ਓਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ”, ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ</verse>
				<verse number="35">ਤੁਸੀਂ ਹਰੇਕ ਆਪਣੀ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ?</verse>
				<verse number="36">ਯਹੋਵਾਹ ਦੇ ਭਾਰ ਦਾ ਤੁਸੀਂ ਫੇਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸਾਂ ਜੀਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ</verse>
				<verse number="37">ਤੂੰ ਨਬੀ ਨੂੰ ਇਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ? ਅਤੇ ਯਹੋਵਾਹ ਦਾ ਕੀ ਬਚਨ ਹੈ?</verse>
				<verse number="38">ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ”, ਤਾਂ ਯਹੋਵਾਹ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਏਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ”, ਅਤੇ ਮੈਂ ਤੁਹਾਨੂੰ ਅਖਵਾ ਘੱਲਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ</verse>
				<verse number="39">ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁਟਾਂਗਾ ਅਤੇ ਤੁਹਾਨੂੰ ਅਤੇ ਏਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ</verse>
				<verse number="40">ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।।</verse>
			</chapter>
			<chapter number="24">
				<verse number="1">ਏਹ ਦੇ ਪਿੱਛੋਂ ਕਿ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੋਹਾਰਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹਜੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ</verse>
				<verse number="2">ਇੱਕ ਟੋਕਰੀ ਬਹੁਤ ਚੰਗੀਆਂ ਹਜੀਰਾਂ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖਰਾਬ ਹਜੀਰਾਂ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਓਹ ਇੰਨੀਆਂ ਬੁਰੀਆਂ ਸਨ</verse>
				<verse number="3">ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਵੇਖਦਾ ਹੈਂ? ਤਦ ਮੈਂ ਆਖਿਆ, ਹਜੀਰਾਂ, ਚੰਗੀਆਂ ਹਜੀਰਾਂ ਬਹੁਤ ਹੀ ਚੰਗੀਆਂ ਅਤੇ ਖਰਾਬ ਹਜੀਰਾਂ ਬਹੁਤ ਖਰਾਬ, ਓਹ ਖਾਧੀਆਂ ਨਹੀਂ ਜਾਂਦੀਆਂ, ਓਹ ਇੰਨੀਆਂ ਬੁਰੀਆਂ ਹਨ।।</verse>
				<verse number="4">ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="5">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਏਹਨਾਂ ਚੰਗੀਆਂ ਹਜੀਰਾਂ ਵਾਂਙੁ ਯਹੂਦਾਹ ਦੇ ਅਸੀਰਾਂ ਨਾਲ ਜਿਨ੍ਹਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਘੱਲਿਆ ਹੈ ਭਲਿਆਈ ਕਰਾਂਗਾ</verse>
				<verse number="6">ਮੈਂ ਓਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਓਹਨਾਂ ਨੂੰ ਏਸ ਦੇਸ ਵਿੱਚ ਫੇਰ ਲਿਆਵਾਂਗਾ। ਮੈਂ ਓਹਨਾਂ ਨੂੰ ਬਣਾਵਾਂਗਾ ਅਰ ਨਹੀਂ ਢਾਹਵਾਂਗਾ, ਮੈਂ ਓਹਨਾਂ ਨੂੰ ਲਾਵਾਂਗਾ ਅਰ ਪੁੱਟਾਂਗਾ ਨਹੀਂ</verse>
				<verse number="7">ਮੈਂ ਓਹਨਾਂ ਨੂੰ ਅਜੇਹਾ ਦਿਲ ਦਿਆਂਗਾ ਭਈ ਓਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਓਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।।</verse>
				<verse number="8">ਯਹੋਵਾਹ ਐਉਂ ਆਖਦਾ ਹੈ, ਖਰਾਬ ਹਜੀਰਾਂ ਵਾਂਙੁ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਏਸੇ ਤਰਾਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਅਰ ਅਤੇ ਉਸ ਜੇ ਸਰਦਾਰਾਂ ਨਾਲ ਅਰ ਯਰੂਸ਼ਲਮ ਦੇ ਬੱਕੀਏ ਨਾਲ ਅਤੇ ਓਹਨਾਂ ਨਾਲ ਜਿਹੜੇ ਏਸ ਦੇਸ ਵਿੱਚ ਬਚੇ ਹੋਏ ਹਨ ਅਤੇ ਓਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ</verse>
				<verse number="9">ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਓਹ ਓਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮੇਹਣਾ ਅਤੇ ਸਰਾਪ ਹੋਣਗੇ</verse>
				<verse number="10">ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਰ ਬਵਾ ਨੂੰ ਘੱਲਾਂਗਾ ਏੱਥੋਂ ਤੀਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਓਹਨਾਂ ਨੂੰ ਅਤੇ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਓਹ ਮੁੱਕ ਜਾਣ।।</verse>
			</chapter>
			<chapter number="25">
				<verse number="1">ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਵਿਖੇ ਆਇਆ। ਉਹ ਯਹੂਦਾਹ ਤੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਵਿੱਚ ਸੀ ਜਿਹੜਾ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਪਹਿਲਾ ਵਰ੍ਹਾ ਸੀ</verse>
				<verse number="2">ਜਿਹ ਦੀ ਯਿਰਮਿਯਾਹ ਨਬੀ ਨੇ ਯਹੂਦਾਹ ਦੀ ਸਾਰੀ ਪਰਜਾ ਕੋਲ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਕੋਲ ਗੱਲ ਕੀਤੀ</verse>
				<verse number="3">ਯਹੂਦਾਹ ਦੇ ਪਾਤਸ਼ਾਹ ਆਮੋਨ ਦੇ ਪੁੱਤ੍ਰ ਯੋਸ਼ੀਯਾਹ ਦੇ ਤੇਰ੍ਹਵੇਂ ਵਰ੍ਹੇ ਤੋਂ ਅਜ ਤੀਕ ਜਿਹੜੇ ਤੇਈ ਵਰ੍ਹੇ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ ਪਰ ਤੁਸਾਂ ਨਾ ਸੁਣਿਆ</verse>
				<verse number="4">ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਜਤਨ ਕਰ ਕੇ ਘੱਲਦਾ ਰਿਹਾ, ਪਰ ਤੁਸਾਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ</verse>
				<verse number="5">ਏਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣਿਆਂ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਸ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ</verse>
				<verse number="6">ਤੁਸੀਂ ਦੂਜੇ ਦਿਓਤਿਆਂ ਦੇ ਪਿੱਛੇ ਨਾ ਜਾਓ, ਨਾ ਓਹਨਾਂ ਦੀ ਪੂਜਾ ਕਰੋ, ਨਾ ਓਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜ੍ਹਾਓ, ਤਾਂ ਮੈਂ ਤੁਹਾਨੂੰ ਹਰਜਾ ਨਾ ਪਾਵਾਂਗਾ</verse>
				<verse number="7">ਪਰ ਤੁਸਾਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜ੍ਹਾਓ।।</verse>
				<verse number="8">ਸੋ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੁਸਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ</verse>
				<verse number="9">ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਸਦਵਾ ਘੱਲਾਂਗਾ। ਮੈਂ ਓਹਨਾਂ ਨੂੰ ਏਸ ਦੇਸ ਦੇ ਵਿਰੁੱਧ,ਉਹ ਦੇ ਵਾਸੀਆਂ ਦੇ ਵਿਰੁੱਧ ਅਤੇ ਓਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਓਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਓਹਨਾਂ ਨੂੰ ਇੱਕ ਹੌਲ, ਨੱਕ ਚੜ੍ਹਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ</verse>
				<verse number="10">ਨਾਲੇ ਮੈਂ ਓਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ</verse>
				<verse number="11">ਅਤੇ ਏਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਏਹ ਕੌਮਾਂ ਸੱਤਰ ਵਰ੍ਹਿਆਂ ਤੀਕ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰਨਗੀਆਂ</verse>
				<verse number="12">ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਪਾਤਸ਼ਾਹ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਓਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ</verse>
				<verse number="13">ਅਤੇ ਮੈਂ ਉਸ ਦੇਸ ਉੱਤੇ ਓਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਸ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਓਹ ਸਾਰੀਆਂ ਗੱਲਾਂ ਜਿਹੜੀਆਂ ਏਸ ਪੋਥੀ ਵਿੱਚ ਲਿਖਿਆ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ</verse>
				<verse number="14">ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਵੱਡੇ ਪਾਤਸ਼ਾਹ ਓਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਓਹਨਾਂ ਦੀ ਕਰਨੀ ਦਾ ਅਤੇ ਓਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ।।</verse>
				<verse number="15">ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਇਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਏਹ ਕਟੋਰਾ ਲੈ ਅਤੇ ਓਹਨਾਂ ਸਾਰੀਆਂ ਕੌਮਾਂ ਨੂੰ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਦਾ ਹਾਂ ਪਿਲਾ ਦੇਹ</verse>
				<verse number="16">ਓਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਓਹਨਾਂ ਵਿੱਚ ਘੱਲਾਂਗਾ ਓਹ ਡਿੱਗਦੇ ਫਿਰਨਗੇ ਅਤੇ ਤੜਫਣਗੇ।।</verse>
				<verse number="17">ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਓਹਨਾਂ ਸਾਰੀਆਂ ਕੌਮਾਂ ਨੂੰ ਜਿਨ੍ਹਾਂ ਕੋਲ ਯਹੋਵਾਹ ਨੇ ਮੈਨੂੰ ਘੱਲਿਆ ਸੀ ਪਿਲਾ ਦਿੱਤਾ</verse>
				<verse number="18">ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਪਾਤਸ਼ਾਹਾਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਓਹਨਾਂ ਨੂੰ ਇੱਕ ਵਿਰਾਨਾ, ਹੌਲ, ਨੱਕ ਚੜ੍ਹਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ</verse>
				<verse number="19">ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ</verse>
				<verse number="20">ਓਹਨਾਂ ਸਾਰਿਆਂ ਰਲਿਆਂ ਮਿਲਿਆਂ ਲੋਕਾਂ ਨੂੰ, ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ, ਫਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਸ ਦੇ ਬਕੀਏ ਨੂੰ</verse>
				<verse number="21">ਅਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ</verse>
				<verse number="22">ਸੂਰ ਦੇ ਸਾਰੇ ਰਾਜਿਆਂ ਨੂੰ, ਸੈਦਾ ਦੇ ਸਾਰੇ ਰਾਜਿਆਂ ਨੂੰ ਅਤੇ ਉਸ ਟਾਪੂ ਦੇ ਰਾਜਿਆਂ ਨੂੰ ਜਿਹੜਾ ਸਮੁੰਦਰੋਂ ਪਾਰ ਹੈ,</verse>
				<verse number="23">ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਓਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ</verse>
				<verse number="24">ਅਰਬ ਦੇ ਸਾਰੇ ਰਾਜਿਆਂ ਨੂੰ ਅਤੇ ਰਲੇ ਮਿਲੇ ਲੋਕਾਂ ਦੇ ਸਾਰੇ ਰਾਜਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਹਨ,</verse>
				<verse number="25">ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਪਾਤਸ਼ਾਹਾਂ ਨੂੰ,</verse>
				<verse number="26">ਉੱਤਰ ਦੇ ਸਾਰੇ ਪਾਤਸ਼ਾਹਾਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਓਹਨਾਂ ਦੇ ਪਿੱਛੋਂ ਸ਼ੇਸ਼ਕ ਦਾ ਪਾਤਸ਼ਾਹ ਪੀਵੇਗਾ।।</verse>
				<verse number="27">ਤਾਂ ਤੂੰ ਓਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫੇਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਘੱਲਾਂਗਾ!।।</verse>
				<verse number="28">ਤਾਂ ਐਉਂ ਹੋਵੇਗਾ ਕਿ ਜੇ ਓਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਓਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੁਸੀਂ ਜ਼ਰੂਰ ਪੀਓਗੇ!</verse>
				<verse number="29">ਕਿਉਂ ਜੋ ਵੇਖੋ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ</verse>
				<verse number="30">ਤੂੰ ਏਹਨਾਂ ਸਾਰੀਆਂ ਗੱਲਾਂ ਦਾ ਓਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਓਹਨਾਂ ਨੂੰ ਆਖ, - ਯਹੋਵਾਹ ਉੱਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਓਹਨਾਂ ਵਾਂਙੁ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।</verse>
				<verse number="31">ਧਰਤੀ ਦੇ ਕੰਢਿਆਂ ਤੀਕ ਇੱਕ ਸ਼ੋਰ ਅੱਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਓਹ ਸਾਰੇ ਬਸ਼ਰਾਂ ਦਾ ਨਿਆਉਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।।</verse>
				<verse number="32">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਬੁਰਿਆਈ ਕੌਮ ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੁਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!</verse>
				<verse number="33">ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਪਏ ਰਹਿਣਗੇ। ਓਹਨਾਂ ਲਈ ਸੋਗ ਨਾ ਹੋਵੇਗਾ, ਓਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਓਹ ਭੋਂ ਉੱਤੇ ਬਿਸ਼ਟਾਂ ਵਾਂਙੁ ਹੋਣਗੇ।।</verse>
				<verse number="34">ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ! ਹੇ ਇੱਜੜ ਦੇ ਚੌਧਰੀਓ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਙੁ ਡਿੱਗ ਪਓਗੇ।</verse>
				<verse number="35">ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਚੌਧਰੀਆਂ ਲਈ ਕੋਈ ਬਚਾਓ ਨਾ ਹੋਵੇਗਾ।</verse>
				<verse number="36">ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਚੌਧਰੀਆਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਓਹਨਾਂ ਦੀਆਂ ਚਰਾਂਦਾ ਨੂੰ ਉਜਾੜ ਦਿੱਤਾ ਹੈ।</verse>
				<verse number="37">ਸ਼ਾਂਤੀ ਦੀਆਂ ਚਰਾਂਦਾਂ ਉੱਜੜ ਗਈਆਂ ਹਨ, ਯਹੋਵਾਹ ਦੇ ਡਾਢੇ ਕ੍ਰੋਧ ਦੇ ਕਾਰਨ।</verse>
				<verse number="38">ਬਬਰ ਸ਼ੇਰ ਵਾਂਙੁ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਓਹਨਾਂ ਦਾ ਦੇਸ ਵਿਰਾਨ ਹੋ ਗਿਆ ਹੈ, ਉਸ ਡਾਢੇ ਅਨ੍ਹੇਰੇ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।।</verse>
			</chapter>
			<chapter number="26">
				<verse number="1">ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਏਹ ਬਚਨ ਯਹੋਵਾਹ ਵੱਲੋਂ ਆਇਆ ਕਿ</verse>
				<verse number="2">ਯਹੋਵਾਹ ਐਉਂ ਆਖਦਾ ਹੈ, - ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ</verse>
				<verse number="3">ਖਬਰੇ ਓਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਓਹਨਾਂ ਦੇ ਬੁਰੇ ਕਰਤੱਬਾਂ ਦੇ ਕਾਰਨ ਓਹਨਾਂ ਨਾਲ ਕਰਨ ਲਈ ਸੋਚੀ ਹੈ</verse>
				<verse number="4">ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁੱਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ</verse>
				<verse number="5">ਅਤੇ ਮੇਰੇ ਦਾਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਹਾਂ ਸਗੋਂ ਜਤਨ ਨਾਲ ਘੱਲਿਆ, ਪਰ ਤੁਸਾਂ ਨਾ ਸੁਣਿਆ</verse>
				<verse number="6">ਤਦ ਮੈਂ ਏਸ ਭਵਨ ਨੂੰ ਸ਼ੀਲੋਹ ਵਾਂਙੁ ਕਰ ਦਿਆਂਗਾ ਅਤੇ ਏਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ</verse>
				<verse number="7">ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਏਹ ਗੱਲਾਂ ਕਰਦੇ ਸੁਣਿਆ</verse>
				<verse number="8">ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਏਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਸਾਰੇ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!</verse>
				<verse number="9">ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਏਹ ਭਵਨ ਸ਼ੀਲੋਹ ਵਾਂਙੁ ਹੋ ਜਾਵੇਗਾ ਅਤੇ ਏਹ ਸ਼ਹਿਰ ਬਰਬਾਦ ਅਤੇ ਬੇਅਬਾਦ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।।</verse>
				<verse number="10">ਜਦ ਯਹੂਦਾਹ ਦੇ ਸਰਦਾਰਾਂ ਨੇ ਏਹ ਗੱਲਾਂ ਸੁਣੀਆਂ ਤਾਂ ਓਹ ਪਾਤਸ਼ਾਹ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕ ਦੇ ਨਵੇਂ ਬੂਹੇ ਵਿੱਚ ਬੈਠ ਗਏ</verse>
				<verse number="11">ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਏਸ ਨੇ ਏਸ ਸ਼ਹਿਰ ਦੇ ਵਿਖੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ</verse>
				<verse number="12">ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਘੱਲਿਆ ਕਿ ਏਸ ਘਰ ਦੇ ਵਿਰੁੱਧ ਅਤੇ ਏਸ ਸ਼ਹਿਰ ਦੇ ਵਿਰੁੱਧ ਏਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸਾਂ ਸੁਣੀਆਂ ਹਨ ਅਗੰਮ ਵਾਚਾਂ</verse>
				<verse number="13">ਹੁਣ ਤੁਸੀਂ ਆਪਣੀਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਓਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ</verse>
				<verse number="14">ਪਰ ਮੇਰੇ ਵਿਖੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ</verse>
				<verse number="15">ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖ਼ੂਨ ਆਪਣੇ ਉੱਤੇ ਅਤੇ ਏਸ ਸ਼ਹਿਰ ਉੱਤੇ ਅਤੇ ਏਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਏਹ ਸਚਿਆਈ ਹੈ ਭਈ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਕਿ ਏਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ</verse>
				<verse number="16">ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਏਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ</verse>
				<verse number="17">ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,</verse>
				<verse number="18">ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਏਸ ਭਵਨ ਦਾ ਪਹਾੜ ਬਣ ਦੀ ਉੱਚਿਆਈ ਹੋਵੇਗਾ।।</verse>
				<verse number="19">ਤਾਂ ਕੀ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਓਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਐਉਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ</verse>
				<verse number="20">ਇੱਕ ਹੋਰ ਮਨੁੱਖ ਵੀ ਸੀ ਜਿਹ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤ੍ਰ ਊਰੀਯਾਹ ਕਿਰਯਥਯਆਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਙੁ ਏਸ ਸ਼ਹਿਰ ਦੇ ਵਿਰੁੱਧ ਅਤੇ ਏਸ ਦੇਸ ਦੇ ਵਿਰੁੱਧ ਅਗੰਮ ਵਾਚਿਆ</verse>
				<verse number="21">ਜਦ ਯਹੋਯਾਕੀਮ ਪਾਤਸ਼ਾਹ ਨੇ ਅਤੇ ਉਸ ਦੇ ਸਾਰੇ ਸੂਰ ਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਪਾਤਸ਼ਾਹ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ</verse>
				<verse number="22">ਤਾਂ ਯਹੋਯਾਕੀਮ ਪਾਤਸ਼ਾਹ ਨੇ ਮਨੁੱਖਾਂ ਨੂੰ ਮਿਸਰ ਵਿੱਚ ਘੱਲਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤ੍ਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ</verse>
				<verse number="23">ਓਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਪਾਤਸ਼ਾਹ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ</verse>
				<verse number="24">ਪਰ ਸ਼ਾਫ਼ਾਨ ਦੇ ਪੁੱਤ੍ਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਓਹ ਉਹ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।।</verse>
			</chapter>
			<chapter number="27">
				<verse number="1">ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੀ ਪਾਤਸ਼ਾਹੀ ਦੇ ਅੰਰਭ ਵਿੱਚ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਏਹ ਬਚਨ ਆਇਆ</verse>
				<verse number="2">ਅਤੇ ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਓਹਨਾਂ ਨੂੰ ਆਪਣੀ ਧੌਣ ਉੱਤੇ ਰੱਖ</verse>
				<verse number="3">ਅਤੇ ਓਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੈਦਾ ਦਾ ਰਾਜੇ ਕੋਲ ਓਹਨਾਂ ਰਾਜਦੂਤਾਂ ਤੇ ਹੱਥੀਂ ਘੱਲੀਂ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕੋਲ ਆਏ ਹਨ</verse>
				<verse number="4">ਤੂੰ ਓਹਨਾਂ ਨੂੰ ਓਹਨਾਂ ਦੇ ਮਾਲਕਾਂ ਲਈ ਏਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਇਉਂ ਆਖਣਾ,</verse>
				<verse number="5">ਮੈਂ ਧਰਤੀ ਨੂੰ, ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈਂ ਏਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ</verse>
				<verse number="6">ਹੁਣ ਮੈਂ ਏਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਓਹ ਉਸ ਦੀ ਸੇਵਾ ਕਰਨ</verse>
				<verse number="7">ਸਾਰੀਆਂ ਕੌਮਾਂ ਉਹ ਦੀ ਅਤੇ ਉਹ ਦੇ ਪੁੱਤ੍ਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੀਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਵੱਡੇ ਪਾਤਸ਼ਾਹ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ</verse>
				<verse number="8">ਅਤੇ ਐਉਂ ਹੋਵੇਗਾ ਕਿ ਜਿਹੜੀ ਕੌਮ ਯਾ ਪਾਤਸ਼ਾਹੀ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਸਜ਼ਾ ਦਿਆਂਗਾ ਐਥੋਂ ਤੀਕ ਕਿ ਮੈਂ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ</verse>
				<verse number="9">ਤੁਸੀਂ ਆਪਣੇ ਨਬੀਆਂ, ਆਪਣੇ ਫਾਲ ਪਾਉਣ ਵਾਲਿਆਂ, ਸੁਫਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰੋਗੇ</verse>
				<verse number="10">ਓਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ</verse>
				<verse number="11">ਉਹ ਕੌਮ ਜਿਹੜੀ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਆਪਣੇ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਹ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।।</verse>
				<verse number="12">ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਮੈਂ ਏਹ ਸਾਰੀਆਂ ਗੱਲਾਂ ਬੋਲੀਆਂ ਕਿ ਬਾਬਲ ਤੇ ਪਾਤਸ਼ਾਹ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ</verse>
				<verse number="13">ਤੂੰ ਅਤੇ ਤੇਰੇ ਲੋਕ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਓਹਨਾਂ ਕੌਮਾਂ ਵਿਖੇ ਬੋਲਿਆ ਜਿਹੜੀਆਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰਨਗੀਆਂ?</verse>
				<verse number="14">ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰੋਗੇ ਕਿਉਂ ਜੋ ਓਹ ਤੁਹਾਡੇ ਲਈ ਝੂਠਾ ਅਗੰਮ ਵਾਚਦੇ ਹਨ</verse>
				<verse number="15">ਮੈਂ ਓਹਨਾਂ ਨੂੰ ਨਹੀਂ ਘੱਲਿਆ, ਯਹੋਵਾਹ ਦਾ ਵਾਕ ਹੈ, ਪਰ ਓਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਓਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।।</verse>
				<verse number="16">ਜਦ ਮੈਂ ਜਾਜਕਾਂ ਨਾਲ ਅਤੇ ਏਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਨਾਲ ਮੁੜ ਲਿਆਂਦੇ ਜਾਣਗੇ। ਓਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ</verse>
				<verse number="17">ਓਹਨਾਂ ਦੀ ਨਾ ਸੁਣੋ! ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਏਹ ਸ਼ਹਿਰ ਕਿਉਂ ਬਰਬਾਦ ਹੋਵੇ?</verse>
				<verse number="18">ਪਰ ਜੇ ਓਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਓਹਨਾਂ ਦੇ ਕੋਲ ਹੋਵੇ ਤਾਂ ਓਹ ਸੈਨਾਂ ਦੇ ਯਹੋਵਾਹ ਅੱਗੇ ਸਿਫਾਰਸ਼ ਕਰਨ ਭਈ ਓਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਓਹ ਬਾਬਲ ਵਿੱਚ ਨਾ ਲਿਆਂਦੇ ਜਾਣ।।</verse>
				<verse number="19">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਨ੍ਹਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਨਾ ਦੇ ਵਿਖੇ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ</verse>
				<verse number="20">ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਨਾਲ ਲੈ ਗਿਆ ਜਦ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਸੀ</verse>
				<verse number="21">ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਭਾਂਡਿਆਂ ਵਿਖੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਐਉਂ ਆਖਦਾ ਹੈ,</verse>
				<verse number="22">ਓਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੀਕ ਕਿ ਮੈਂ ਓਹਨਾਂ ਵੱਲ ਧਿਆਨ ਨਾ ਦਿਆਂ ਰਹਿਣਗੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਓਹਨਾਂ ਨੂੰ ਲਿਆਵਾਂਗਾ ਅਤੇ ਮੁੜ ਏਸ ਅਸਥਾਨ ਵਿੱਚ ਰੱਖਾਂਗਾ।।</verse>
			</chapter>
			<chapter number="28">
				<verse number="1">ਤਾਂ ਐਉਂ ਹੋਇਆ ਕਿ ਉੱਸੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਵਰ੍ਹੇ ਦੇ ਪੰਜਵੇ ਮਹੀਨੇ ਅੱਜ਼ੂਰ ਦੇ ਪੁੱਤ੍ਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,</verse>
				<verse number="2">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿੱਤਾ ਹੈ!</verse>
				<verse number="3">ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ</verse>
				<verse number="4">ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਅਸੀਰਾਂ ਨੂੰ ਜਿਹੜੇ ਬਾਬਲ ਨੂੰ ਗਏ ਤਾਂ ਮੈਂ ਮੁੜ ਏਸ ਅਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿਆਂਗਾ।।</verse>
				<verse number="5">ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ</verse>
				<verse number="6">ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਤੈਂ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਅਸੀਰਾਂ ਨੂੰ ਬਾਬਲ ਵਿੱਚੋਂ ਏਸ ਅਸਥਾਨ ਨੂੰ ਮੋੜ ਲੈ ਆਵੇ!</verse>
				<verse number="7">ਤਦ ਵੀ ਏਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਅਤੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਆਖਾਂ</verse>
				<verse number="8">ਓਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸ਼ਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ</verse>
				<verse number="9">ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ</verse>
				<verse number="10">ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਨ ਨੂੰ ਭੰਨ ਦਿੱਤਾ</verse>
				<verse number="11">ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਵੇਂ ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋਂਹੁ ਵਰਿਹਾਂ ਵਿੱਚ ਭੰਨ ਦਿਆਂਗਾ! ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।।</verse>
				<verse number="12">ਤਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਭੰਨ ਦਿੱਤਾਂ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ</verse>
				<verse number="13">ਜਾਹ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਐਉਂ ਆਖਦਾ ਹੈ, ਤੈਂ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੈਂ ਉਨ੍ਹਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ</verse>
				<verse number="14">ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ</verse>
				<verse number="15">ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ</verse>
				<verse number="16">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ!</verse>
				<verse number="17">ਸੋ ਹਨਨਯਾਹ ਨਬੀ ਉਸੇ ਵਰ੍ਹੇ ਦੇ ਸੱਤਵੇਂ ਮਹੀਨੇ ਮਰ ਗਿਆ।।</verse>
			</chapter>
			<chapter number="29">
				<verse number="1">ਏਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਅਸੀਰੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਨ੍ਹਾਂ ਨੂੰ ਨਬੂਕਦਰੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਅਸੀਰ ਕਰ ਕੇ ਲੈ ਗਿਆ</verse>
				<verse number="2">ਏਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੋਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ</verse>
				<verse number="3">ਉਸ ਨੇ ਸ਼ਾਫਾਨ ਦੇ ਪੁੱਤ੍ਰ ਅਲਆਸਾਹ ਅਤੇ ਹਿਲਕੀਯਾਹ ਦੇ ਪੁੱਤ੍ਰ ਗਮਰਯਾਹ ਦੇ ਹੱਥੀਂ ਏਹ ਪੱਤ੍ਰੀ ਘੱਲੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਕੋਲ ਘੱਲਿਆ</verse>
				<verse number="4">ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਸਾਰਿਆਂ ਅਸੀਰਾਂ ਨੂੰ ਜਿਨ੍ਹਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਘੱਲਿਆ ਹੈ ਐਉਂ ਫ਼ਰਮਾਉਂਦਾ ਹੈ, -</verse>
				<verse number="5">ਤੁਸੀਂ ਘਰ ਬਣਾਓ ਅਤੇ ਓਹਨਾਂ ਵਿੱਚ ਵੱਸੋ ਅਤੇ ਬਾਗ ਲਾਓ ਅਤੇ ਓਹਨਾਂ ਦੇ ਮੇਵੇ ਖਾਓ</verse>
				<verse number="6">ਤੁਸੀਂ ਤੀਵੀਆਂ ਵਿਆਹੋ ਅਤੇ ਪੁੱਤ੍ਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤ੍ਰਾਂ ਲਈ ਤੀਵੀਆਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਓਹ ਪੁੱਤ੍ਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜਾਓ ਅਤੇ ਘਟੋ ਨਾ</verse>
				<verse number="7">ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਅਸੀਰ ਕਰ ਕੇ ਘੱਲਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਹ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ</verse>
				<verse number="8">ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਜਿਹੜੇ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ</verse>
				<verse number="9">ਕਿਉਂ ਜੋ ਓਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ, ਮੈਂ ਓਹਨਾਂ ਨੂੰ ਨਹੀ ਘੱਲਿਆ, ਯਹੋਵਾਹ ਦਾ ਵਾਕ ਹੈ।।</verse>
				<verse number="10">ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦ ਬਾਬਲ ਲਈ ਸੱਤਰ ਵਰ੍ਹੇ ਪੂਰੇ ਹੋ ਜਾਣਗੇ ਮੈਂ ਤੁਹਾਡੀ ਘ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਏਸ ਏਸਥਾਨ ਉੱਤੇ ਫੇਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ</verse>
				<verse number="11">ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ</verse>
				<verse number="12">ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ</verse>
				<verse number="13">ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ</verse>
				<verse number="14">ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਏਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੇ ਮੈਂ ਤੁਹਾਨੂੰ ਅਸੀਰ ਕਰਵਾਇਆ ਸੀ।।</verse>
				<verse number="15">ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ</verse>
				<verse number="16">ਏਸ ਲਈ ਯਹੋਵਾਹ ਉਸ ਪਾਤਸ਼ਾਹ ਦੇ ਵਿਖੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਵਿਖੇ ਜਿਹੜੀ ਏਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਵਿਖੇ ਜਿਹੜੇ ਤੁਹਾਡੇ ਨਾਲ ਅਸੀਰ ਹੋ ਕੇ ਬਾਹਰ ਨਹੀਂ ਗਏ ਐਉਂ ਫ਼ਰਮਾਉਂਦਾ ਹੈ</verse>
				<verse number="17">ਵੇਖੋ, ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਮੈਂ ਓਹਨਾਂ ਨੂੰ ਸੜੀਆਂ ਹੋਈਆਂ ਹਜੀਰਾਂ ਵਾਂਙੁ ਬਣਾਵਾਂਗਾ ਜਿਹੜੀਆਂ ਖਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ</verse>
				<verse number="18">ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਓਹਨਾਂ ਦਾ ਪਿੱਛਾ ਕਰਾਂਗਾ। ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈ ਬਣਾਵਾਂਗਾ ਅਤੇ ਓਹ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਮੈਂ ਓਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਰ ਨਿੰਦਿਆ ਦੀ ਕਾਰਨ ਹੋਣਗੇ</verse>
				<verse number="19">ਏਸ ਲਈ ਜੋ ਓਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਘੱਲਿਆ, ਸਗੋਂ ਜਤਨ ਨਾਲ ਉਨ੍ਹਾਂ ਨੂੰ ਘੱਲਿਆ, ਪਰ ਤੁਸਾਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ</verse>
				<verse number="20">ਸੋ ਹੇ ਸਾਰੇ ਅਸੀਰੋ, ਜਿਨ੍ਹਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਘੱਲਿਆ, ਯਹੋਵਾਹ ਦਾ ਬਚਨ ਸੁਣੋ</verse>
				<verse number="21">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤ੍ਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤ੍ਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਓਹਨਾਂ ਨੂੰ ਮਾਰ ਸੁੱਟੇਗਾ!</verse>
				<verse number="22">ਯਹੂਦਾਹ ਦੇ ਸਾਰੇ ਅਸੀਰਾਂ ਨਾਲ ਜਿਹੜੇ ਬਾਬਲ ਵਿੱਚ ਹਨ ਓਹਨਾਂ ਦੇ ਕਾਰਨ ਏਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਙੁ ਕਰੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨੇ ਅੱਗ ਉੱਤੇ ਭੁੰਨ ਸੁੱਟਿਆ”!</verse>
				<verse number="23">ਕਿਉਂ ਜੋ ਓਹਨਾਂ ਇਸਾਰਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੇ ਗੁਆਂਢੀਆਂ ਦੀਆਂ ਤੀਵੀਆਂ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਓਹੋ ਹਾਂ ਜੋ ਜਾਣਦਾ ਹਾਂ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।।</verse>
				<verse number="24">ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ</verse>
				<verse number="25">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਆਪਣੇ ਨਾਉਂ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤ੍ਰੀਆਂ ਲਿਖ ਘੱਲੀਆਂ ਹਨ ਕਿ</verse>
				<verse number="26">ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜੁੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਹ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ</verse>
				<verse number="27">ਹੁਣ ਤੈਂ ਅਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?</verse>
				<verse number="28">ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਏਹ ਅਖਵਾ ਘੱਲਿਆ ਹੈ ਕਿ ਤੁਹਾਡੀ ਅਸੀਰੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ ਲਾਓ ਅਤੇ ਉਹ ਦਾ ਫਲ ਖਾਓ</verse>
				<verse number="29">ਤਾਂ ਸਫ਼ਨਯਾਹ ਜਾਜਕ ਨੇ ਏਹ ਪੱਤ੍ਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।।</verse>
				<verse number="30">ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ</verse>
				<verse number="31">ਸਭ ਅਸੀਰਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਵਿਖੇ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਘੱਲਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -</verse>
				<verse number="32">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਨਹਲਾਮੀ ਸ਼ਅਮਯਾਹ ਅਤੇ ਉਸ ਦੀ ਨਸਲ ਦੀ ਖਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।।</verse>
			</chapter>
			<chapter number="30">
				<verse number="1">ਉਹ ਬਚਨ ਜਿਹੜਾ ਯਹੋਵਾਹ ਵੱਲੋ ਯਿਰਿਮਯਾਹ ਨੂੰਆਇਆ ਕਿ</verse>
				<verse number="2">ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰਿਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ ਪੋਥੀ ਵਿੱਚ ਲਿਖ ਲੈ</verse>
				<verse number="3">ਕਿਉਂ ਜੋ, ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਓਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਓਬ ਕਬਜ਼ਾ ਕਰਨਗੇ।।</verse>
				<verse number="4">ਏਹ ਓਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਵਿਖੇ ਅਤੇ ਯਹੂਦਾਹ ਦੇ ਵਿਖੇ ਬੋਲਿਆ ਹੈ, -</verse>
				<verse number="5">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਸਾਂ ਥੜਕਣ ਦੀ ਅਵਾਜ਼ ਸੁਣੀ, ਭੈ ਦੀ, ਅਤੇ ਕੋਈ ਸ਼ਾਂਤੀ ਨਹੀਂ।</verse>
				<verse number="6">ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸੱਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਵੇਖਦਾ ਹਾਂ ਕਿ ਉਸ ਆਪਣੇ ਹੱਥ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਙੁ ਰੱਖੇ ਹੋਏ ਹਨ? ਕਿਉਂ ਸਾਰਿਆਂ ਦੇ ਮੂੰਹ ਪੀਲੇ ਪੈ ਗਏ ਹਨ?</verse>
				<verse number="7">ਹਾਇ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਏਹ ਯਾਕੂਬ ਦੇ ਦੁਖ ਦਾ ਵੇਲਾ ਹੈ, ਤਾਂ ਵੀ ਏਸ ਵਿੱਚੋਂ ਬਚ ਜਾਵੇਗਾ।</verse>
				<verse number="8">ਉਸ ਦਿਨ ਐਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੇ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।</verse>
				<verse number="9">ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਪਾਤਸ਼ਾਹ ਦੀ, ਜਿਹ ਨੂੰ ਮੈਂ ਓਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।</verse>
				<verse number="10">ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਾਰਏਲ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਓਹਨਾਂ ਦੀ ਅਸੀਰੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਮਾਨ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।</verse>
				<verse number="11">ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ।।</verse>
				<verse number="12">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖਤ ਹੈ।</verse>
				<verse number="13">	ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ ਦਾਰੂ ਨਹੀਂ।</verse>
				<verse number="14">ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਓਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।</verse>
				<verse number="15">ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁਖ ਅਸਾਧ ਹੈ, ਏਸ ਕਰਕੇ ਕਿ ਤੇਰੀ ਬਦੀ ਵਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਏਹ ਕੀਤਾ।</verse>
				<verse number="16">ਏਸ ਲਈ ਓਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਓਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰਿਆਂ ਦੇ ਸਾਰੇ, ਅਸੀਰੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਓਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਓਹਨਾਂ ਨੂੰ ਸ਼ਿਕਾਰ ਬਣਾਵਾਂਗਾ,</verse>
				<verse number="17">ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”</verse>
				<verse number="18">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫੇਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।</verse>
				<verse number="19">ਓਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ ਨਿੱਕਲੇਗੀ, ਮੈਂ ਓਹਨਾਂ ਨੂੰ ਵਧਾਵਾਂਗਾ ਅਤੇ ਓਹ ਘਟਣਗੇ ਨਹੀਂ, ਮੈਂ ਓਹਨਾਂ ਨੂੰ ਪਤਵੰਤੇ ਕਰਾਂਗਾ, ਓਹ ਛੋਟੇ ਨਾ ਹੋਣਗੇ।</verse>
				<verse number="20">ਓਹਨਾਂ ਦੇ ਪੁੱਤ੍ਰ ਪਹਿਲੇ ਸਮੇਂ ਵਾਂਙੁ ਹੋਣਗੇ, ਓਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਓਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।</verse>
				<verse number="21">ਓਹਨਾਂ ਦਾ ਸ਼ਜ਼ਾਦਾ ਓਹਨਾਂ ਵਿੱਚ ਹੋਵੇਗਾ, ਓਹਨਾਂ ਦਾ ਹਾਕਮ ਓਹਨਾਂ ਵਿੱਚੋਂ ਨਿੱਕਲੇਗਾ, ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।</verse>
				<verse number="22">ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।।</verse>
				<verse number="23">ਵੇਖੋ, ਯਹੋਵਾਹ ਦਾ ਤੁਫ਼ਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੁਫ਼ਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ!</verse>
				<verse number="24">ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੀਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਮਝੋਗੇ।।</verse>
			</chapter>
			<chapter number="31">
				<verse number="1">ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦਿਆਂ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।।</verse>
				<verse number="2">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਓਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।</verse>
				<verse number="3">ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, - ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਏਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।</verse>
				<verse number="4">ਮੈਂ ਤੈਨੂੰ ਫੇਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਸਿੰਗਾਰੀ ਜਾਵੇਂਗੀ, ਅਤੇ ਹੱਸਣ ਵਾਲਿਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ।</verse>
				<verse number="5">ਤੂੰ ਫੇਰ ਅੰਗੂਰਾਂ ਦਾ ਬਾਗ, ਸਾਮਰਿਯਾ ਦੇ ਪਹਾੜ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਓਹਨਾਂ ਦੇ ਫਲਾਂ ਦਾ ਭੋਗ ਲਾਉਣਗੇ।</verse>
				<verse number="6">ਇੱਕ ਦਿਨ ਆਵੇਗਾ ਕਿ ਅਫ਼ਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।।</verse>
				<verse number="7">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਯਾਕੂਬ ਦੇ ਅਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!</verse>
				<verse number="8">ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਓਹਨਾਂ ਨੂੰ ਲਿਆਵਾਂਗਾ, ਮੈਂ ਓਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਓਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਤੀਵੀਂ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਏਥੇ ਮੁੜੇਗੀ!</verse>
				<verse number="9">ਉਹ ਰੋਂਦੇ ਹੋਏ ਆਉਣਗੇ, ਮੈਂ ਓਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਓਹਨਾਂ ਨੂੰ ਲੈ ਜਾਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਓਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ।।</verse>
				<verse number="10">ਹੇ ਕੌਮੋ, ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਙੁ ਆਪਣੇ ਇੱਜੜ ਦੀ ਰਾਖੀ ਕਰੇਗਾ,</verse>
				<verse number="11">ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੇ ਉਸ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।</verse>
				<verse number="12">ਓਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਓਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਙੁ ਹੋਵੇਗੀ, ਓਹ ਫੇਰ ਕਦੀ ਉਦਾਸ ਨਾ ਹੋਣਗੇ।</verse>
				<verse number="13">ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਓਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਓਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਓਹਨਾਂ ਦੇ ਗ਼ਮ ਦੇ ਥਾਂ ਓਹਨਾਂ ਨੂੰ ਅਨੰਦ ਕਰਾਂਗਾ।</verse>
				<verse number="14">ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।।</verse>
				<verse number="15">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤੱਸਲੀ ਨਹੀਂ ਚਾਹੁੰਦੀ, ਏਸ ਲਈ ਜੋ ਓਹ ਨਹੀਂ ਹਨ।</verse>
				<verse number="16">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ, ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ, ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ, ਯਹੋਵਾਹ ਦਾ ਵਾਕ ਹੈ, ਓਹ ਵੈਰੀਆਂ ਦੇ ਦੇਸ ਵਿੱਚੋਂ ਫੇਰ ਮੁੜਨਗੇ।</verse>
				<verse number="17">ਤੇਰੇ ਭਵਿੱਖਤ ਸਮੇਂ ਲਈ ਆਸਾ ਹੈ, ਯਹੋਵਾਹ ਦਾ ਵਾਕ ਹੈ, ਤੇਰੇ ਬੱਚੇ ਆਪਣੀ ਹੱਦ ਵਿੱਚ ਫੇਰ ਮੁੜਨਗੇ।</verse>
				<verse number="18">ਮੈਂ ਸੱਚ ਮੁੱਚ ਅਫ਼ਰਾਈਮ ਨੂੰ ਬੁਸ ਬੁਸ ਕਰਦੇ ਸੁਣਿਆ, ਤੈਂ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਙੁ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈਂ।</verse>
				<verse number="19">ਮੇਰੇ ਮੁੜ ਆਉਣ ਦੇ ਪਿੱਛੇ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।</verse>
				<verse number="20">ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤ੍ਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੀਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ ਮੁੱਚ ਉਹ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="21">ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਹ ਦੇ ਉੱਤੋਂ ਦੀ ਤੂੰ ਗਈ, ਹੇ ਇਸਾਰਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਏਹਨਾਂ ਸ਼ਹਿਰਾਂ ਵਿੱਚ ਮੁੜ ਆ!</verse>
				<verse number="22">ਤੂੰ ਕਦ ਤੀਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉੱਤਪਨ ਕੀਤੀ ਹੈ, ਭਈ ਤੀਵੀਂ ਮਰਦ ਨੂੰ ਘੇਰ ਲਵੇਗੀ!।।</verse>
				<verse number="23">ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਇੱਕ ਵਾਰ ਫੇਰ ਓਹ ਏਹ ਗੱਲ ਯਹੂਦਾਹ ਦੇ ਦੇਸ ਅਤੇ ਉਹ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਕਰਤ ਦੇਵੇ!।।</verse>
				<verse number="24">ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਹ ਦੇ ਵਿੱਚ ਇਕੱਠੇ ਵੱਸਣਗੇ, ਹਾਲੀ ਅਤੇ ਓਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ</verse>
				<verse number="25">ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ</verse>
				<verse number="26">ਏਸ ਉੱਤੇ ਮੈਂ ਜਾ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।।</verse>
				<verse number="27">ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ</verse>
				<verse number="28">ਅਤੇ ਐਉਂ ਹੋਵਗਾ ਕਿ ਜਿਵੇਂ ਮੈਂ ਓਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਓਹਨਾਂ ਨੂੰ ਪੁੱਟਾਂ ਅਰ ਢਾਹਵਾਂ, ਉਲਟਾਵਾਂ ਅਰ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਂਠਾਂਗਾ ਭਈ ਮੈਂ ਓਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ</verse>
				<verse number="29">ਓਹਨਾਂ ਦਿਨਾਂ ਵਿੱਚ ਓਹ ਨਾ ਆਖਣਗੇ, - ਪਿਉ ਦਾਦਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ।।</verse>
				<verse number="30">ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਆਏਗਾ ਉਹ ਦੇ ਦੰਦ ਦੁਖਣਗੇ</verse>
				<verse number="31">ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ</verse>
				<verse number="32">ਉਸ ਨੇਮ ਵਾਂਙੁ ਨਹੀਂ ਜਿਹੜਾ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਓਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਓਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ</verse>
				<verse number="33">ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ</verse>
				<verse number="34">ਓਹ ਫੇਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਓਹ ਸਾਰਿਆਂ ਦੇ ਸਾਰੇ ਓਹਨਾਂ ਦੇ ਛੋਟੇ ਤੋਂ ਵੱਡੇ ਤੀਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਓਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਓਹਨਾਂ ਦੇ ਪਾਪ ਫੇਰ ਚੇਤੇ ਨਾ ਕਰਾਂਗਾ।।</verse>
				<verse number="35">ਯਹੋਵਾਹ ਐਉਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਇਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।</verse>
				<verse number="36">ਜੇ ਏਹ ਬਿਧੀਆਂ ਮੇਰੇ ਅੱਗੋਂ ਹਟਾਈਆ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।।</verse>
				<verse number="37">ਯਹੋਵਾਹ ਐਉਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ, ਓਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="38">ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨਏਲ ਦੇ ਬੁਰਜ ਤੋਂ ਨੁਕੱਰ ਦੇ ਫਾਟਕ ਤੀਕ ਬਣਾਇਆ</verse>
				<verse number="39">ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ</verse>
				<verse number="40">ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੀਕ ਅਤੇ ਘੋੜੇ ਫਾਟਕ ਦੀ ਨੁੱਕਰ ਤੀਕ ਚੜ੍ਹਦੇ ਪਾਸੇ ਵਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫੇਰ ਸਦਾ ਤੀਕ ਕਦੀ ਨਾ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।।</verse>
			</chapter>
			<chapter number="32">
				<verse number="1">ਉਹ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਦਸਵੇਂ ਵਰ੍ਹੇ ਜੋ ਨਬੂਕਦਰੱਸਰ ਦਾ ਅਠਾਰ੍ਹਵਾਂ ਵਰ੍ਹਾਂ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ</verse>
				<verse number="2">ਉਸ ਵੇਲੇ ਬਾਬਲ ਦੇ ਪਾਤਸ਼ਾਹ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦ ਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਸੀ ਬੰਦ ਸੀ</verse>
				<verse number="3">ਅਤੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਕ ਵਾਚਦਾ ਹੈਂ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਮੈਂ ਏਸ ਸ਼ਹਿਰ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?</verse>
				<verse number="4">ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ</verse>
				<verse number="5">ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੀਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਂਗੇ ਨਹੀਂ।।</verse>
				<verse number="6">ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="7">ਵੇਖ, ਤੇਰੇ ਚਾਚੇ ਸ਼ੱਲੁਮ ਦਾ ਪੁੱਤ੍ਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ</verse>
				<verse number="8">ਤਾਂ ਮੇਰੇ ਚਾਚੇ ਦਾ ਪੁੱਤ੍ਰ ਹਨਮਏਲ ਮੇਰੇ ਕੋਲ ਕੈਦ ਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਦੇਸ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾਹੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ</verse>
				<verse number="9">ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤ੍ਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਸਤਾਰਾਂ ਰੁਪਏ ਚਾਂਦੀ</verse>
				<verse number="10">ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਕੀਤੀ ਅਰ ਚਾਂਦੀ ਕੰਡੇ ਵਿੱਚ ਤੋਂਲੀ</verse>
				<verse number="11">ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਾਨੂਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਭੀ ਲਿਆ</verse>
				<verse number="12">ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਨ੍ਹਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਤਖਤ ਦਿੱਤੇ ਸਨ ਅਤੇ ਓਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦ ਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ</verse>
				<verse number="13">ਅਤੇ ਮੈਂ ਓਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ</verse>
				<verse number="14">ਸੈਨਾਂ ਦਾ ਪਰਮੇਸ਼ੁਰ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਏਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਓਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਓਹ ਬਹੁਤ ਦਿਨਾਂ ਤੀਕ ਰਹਿ ਸੱਕਣ</verse>
				<verse number="15">ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਏਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।।</verse>
				<verse number="16">ਏਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ</verse>
				<verse number="17">ਹੇ ਪ੍ਰਭੁ ਯਹੋਵਾਹ, ਵੇਖ! ਤੈਂ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ</verse>
				<verse number="18">ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈਂ ਅਤੇ ਪਿਉ ਦਾਦਿਆਂ ਦੀ ਬਦੀ ਦਾ ਬਦਲਾ ਓਹਨਾਂ ਦੇ ਪਿੱਛੋਂ ਓਹਨਾਂ ਦੇ ਪੁੱਤ੍ਰਾਂ ਦੀ ਝੋਲੀ ਵਿੱਚ ਰੱਖਦਾ ਹੈਂ। ਏਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ</verse>
				<verse number="19">ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੀਆਂ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ</verse>
				<verse number="20">ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੀਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੀਕ ਹੈ</verse>
				<verse number="21">ਤੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆ ਨਾਲ ਅਤੇ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈ ਨਾਲ ਬਾਹਰ ਲਿਆਂਦਾ</verse>
				<verse number="22">ਅਤੇ ਏਹ ਦੇਸ ਓਹਨਾਂ ਨੂੰ ਦਿੱਤਾ ਜਿਹ ਦਾ ਤੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਓਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਸੀ।।</verse>
				<verse number="23">ਓਹ ਉਹ ਦੇ ਵਿੱਚ ਆ ਵੜੇ ਅਤੇ ਓਹਨਾਂ ਨੇ ਕਬਜ਼ਾ ਕਰ ਲਿਆ, ਪਰ ਓਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹ ਦਾ ਤੈਂ ਓਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਏਸ ਲਈ ਤੈਂ ਸਾਰੀ ਬੁਰਿਆਈ ਨੂੰ ਓਹਨਾਂ ਲਈ ਸੱਦ ਲਿਆ</verse>
				<verse number="24">ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੀਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਨ੍ਹਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ, ਅਤੇ ਜੋ ਤੂੰ ਬੋਲਿਆਂ ਸੈਂ ਉਹ ਹੋ ਗਿਆ ਹੈ ਅਤੇ ਵੇਖ, ਤੂੰ ਆਪ ਵੇਖਦਾ ਹੈਂ</verse>
				<verse number="25">ਹੇ ਪ੍ਰਭੁ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।।</verse>
				<verse number="26">ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ</verse>
				<verse number="27">ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਕਠਣ ਹੈ?</verse>
				<verse number="28">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਏਹ ਨੂੰ ਲੈ ਲਵੇਗਾ</verse>
				<verse number="29">ਕਸਦੀ ਜਿਹੜੇ ਏਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਏਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਏਸ ਨੂੰ ਸਾੜ ਦੇਣਗੇ ਅਤੇ ਓਹਨਾਂ ਘਰਾਂ ਨੂੰ ਵੀ ਜਿਨ੍ਹਾਂ ਦੀਆਂ ਛੱਤਾਂ ਉੱਤੇ ਓਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦਿਓਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ</verse>
				<verse number="30">ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹੋ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ</verse>
				<verse number="31">ਏਹ ਸ਼ਹਿਰ ਜਿਸ ਦਿਨ ਤੋਂ ਓਹਨਾਂ ਏਸ ਨੂੰ ਬਣਾਇਆ ਅੱਜ ਦੇ ਦਿਨ ਤੀਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਏਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ</verse>
				<verse number="32">ਨਾਲੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਓਹਨਾਂ ਨੇ ਅਤੇ ਓਹਨਾਂ ਦੇ ਪਾਤਸ਼ਾਹ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ</verse>
				<verse number="33">ਓਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਓਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ, ਪਰ ਓਹਨਾਂ ਨੇ ਨਾ ਸੁਣਿਆ ਭਈ ਏਸ ਤੋਂ ਸਿੱਖਿਆ ਲੈਂਦੇ</verse>
				<verse number="34">ਸਗੋਂ ਓਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ</verse>
				<verse number="35">ਓਹਨਾਂ ਨੇ ਬਆਲ ਦੇ ਉੱਚੇ ਅਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਓਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮਨ ਵਿੱਚ ਆਇਆ ਕਿ ਓਹ ਏਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।।</verse>
				<verse number="36">ਏਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਵਿਖੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਗਿਆ ਹੈ ਐਉਂ ਫ਼ਰਮਾਉਂਦਾ ਹੈ, -</verse>
				<verse number="37">ਵੇਖੋ, ਮੈਂ ਓਹਨਾਂ ਨੂੰ ਸਾਰਿਆਂ ਦੇਸਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇੱਕਠਾ ਕਰਾਂਗਾ ਅਤੇ ਓਹਨਾਂ ਨੂੰ ਏਸ ਅਸਥਾਨ ਨੂੰ ਫੇਰ ਲਿਆਵਾਂਗਾ ਅਤੇ ਓਹਨਾਂ ਨੂੰ ਚੈਨ ਨਾਲ ਵਸਾਵਾਂਗਾ</verse>
				<verse number="38">ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ</verse>
				<verse number="39">ਮੈਂ ਓਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਆਂਗਾ ਭਈ ਓਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤ੍ਰਾਂ ਦੀ ਭਲਿਆਈ ਲਈ ਮੈਥੋਂ ਡਰਨ</verse>
				<verse number="40">ਮੈਂ ਓਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਓਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈ ਓਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਓਹ ਫੇਰ ਮੈਥੋਂ ਫਿਰ ਨਾ ਜਾਣ</verse>
				<verse number="41">ਮੈਂ ਖੁਸ਼ ਹੋ ਕੇ ਓਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ ਮੁੱਚ ਓਹਨਾਂ ਨੂੰ ਏਸ ਦੇਸ ਵਿੱਚ ਲਵਾਂਗਾ।।</verse>
				<verse number="42">ਯਹੋਵਾਹ ਤਾਂ ਐਉਂ ਆਖਦਾ ਹੈ ਕਿ ਜਿਵੇਂ ਮੈਂ ਏਸ ਪਰਜਾ ਉੱਤੇ ਏਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਓਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਓਹਨਾਂ ਨਾਲ ਗੱਲ ਕੀਤੀ ਸੀ</verse>
				<verse number="43">ਏਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਵਿਖੇ ਤੁਸੀਂ ਆਖਦੇ ਹੋ ਕਿ ਏਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਏਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ</verse>
				<verse number="44">ਓਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="33">
				<verse number="1">ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦ ਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ</verse>
				<verse number="2">ਯਹੋਵਾਹ ਜਿਹੜਾ ਏਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਏਹ ਦਾ ਸਰਜਨਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਇਉਂ ਆਖਦਾ ਹੈ,</verse>
				<verse number="3">ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ ਅਤੇ ਮੈਂ ਤੈਨੂੰ ਵੱਡੀਆਂ ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।।</verse>
				<verse number="4">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਘਰਾਂ ਦੇ ਵਿਖੇ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲਾਂ ਦੇ ਵਿਖੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਐਉਂ ਫ਼ਰਮਾਉਂਦਾ ਹੈ, -</verse>
				<verse number="5">ਓਹ ਕਸਦੀਆਂ ਨਾਲ ਲੜਨ ਅਤੇ ਓਹਨਾਂ ਨੂੰ ਉਨ੍ਹਾਂ ਆਦਮੀਆਂ ਦੀਆਂ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਨ੍ਹਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪੁਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਨ੍ਹਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਏਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ</verse>
				<verse number="6">ਵੇਖੋ, ਮੈਂ ਇਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ</verse>
				<verse number="7">ਮੈਂ ਯਹੂਦਾਹ ਦੀ ਅਸੀਰੀ ਨੂੰ ਅਤੇ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨੂੰ ਪਹਿਲਾਂ ਵਾਂਙੁ ਬਣਾਵਾਂਗਾ</verse>
				<verse number="8">ਮੈਂ ਓਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਓਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਓਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਓਹ ਮੇਰੇ ਪਾਪੀ ਹੋਏ ਅਤੇ ਜਿਨ੍ਹਾਂ ਵਿੱਚ ਓਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ</verse>
				<verse number="9">ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਓਹ ਉਸ ਨੇਕੀ ਨੂੰ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਓਹ ਡਰਨਗੀਆਂ ਅਤੇ ਕੰਬਣਗੀਆਂ।।</verse>
				<verse number="10">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ ਕਿ ਏਸ ਅਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ ਨਾ ਡੰਗਰ ਅਤੇ ਯਹੂਦਾ ਦੇ ਸ਼ਹਿਰਾਂ ਵਿੱਚ, ਅਤੇ ਯਹੂਦਾਹਦੇ ਸ਼ਹਿਰਾਂ ਵਿੱਚ, ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਜਿਹੜੇ ਉੱਜੜੇ ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ</verse>
				<verse number="11">ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ</verse>
				<verse number="12">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਏਸ ਅਸਥਾਨ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਓਹ ਇੱਜੜ ਬਿਠਾਉਣਗੇ</verse>
				<verse number="13">ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਦੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।।</verse>
				<verse number="14">ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਵਿਖੇ ਕੀਤੀ ਹੈ ਪੂਰੀ ਕਰਾਂਗਾ</verse>
				<verse number="15">ਉਨ੍ਹਾਂ ਦਿਨਾ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਉਂ ਅਤੇ ਧਰਮ ਦੇ ਕੰਮ ਕਰੇਗਾ</verse>
				<verse number="16">ਉਨ੍ਹਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਦੇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ ਹੈ”।।</verse>
				<verse number="17">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ</verse>
				<verse number="18">ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇਂ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ</verse>
				<verse number="19">ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ</verse>
				<verse number="20">ਯਹੋਵਾਹ ਐਉਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸੱਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ</verse>
				<verse number="21">ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਲਈ ਕੀਤਾ ਸੀ ਟੁੱਟ ਸੱਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤ੍ਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ</verse>
				<verse number="22">ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।।</verse>
				<verse number="23">ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,</verse>
				<verse number="24">ਕੀ ਤੂੰ ਨਹੀਂ ਵੇਖਦਾ ਕਿ ਏਹ ਲੋਕ ਕੀ ਬੋਲੇ? ਕਿ “ਏਹਨਾਂ ਦੋਂਹੁ ਟੱਬਰਾਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ”। ਕਿਉਂ ਓਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਓਹ ਅੱਗੇ ਨੂੰ ਓਹਨਾਂ ਦੇ ਸਾਹਮਣੇ ਕੌਮ ਨਾ ਰਹੇ।।</verse>
				<verse number="25">ਯਹੋਵਾਹ ਐਉਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ</verse>
				<verse number="26">ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦੇਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਓਹਨਾਂ ਨੂੰ ਨਾ ਲਵਾਂਗਾ ਜਿਹੜੇ ਅਹਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨਾਲ ਰਹਮ ਕਰਾਂਗਾ।।</verse>
			</chapter>
			<chapter number="34">
				<verse number="1">ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ</verse>
				<verse number="2">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਜਾਹ ਅਤੇ ਤੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖ, ਅਤੇ ਉਹ ਨੂੰ ਦੱਸ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਦੇਵੇਗਾ</verse>
				<verse number="3">ਤੂੰ ਉਸ ਦੇ ਹੱਥੋਂ ਨਾ ਬੱਚੇਂਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਸ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਪਾਤਸ਼ਾਹ ਦੀਆਂ ਅੱਖਾਂ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ</verse>
				<verse number="4">ਪਰ ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਵਿਖੇ ਇਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ</verse>
				<verse number="5">ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪਿਉ ਦਾਦਿਆਂ ਲਈ ਜਿਹੜੇ ਤੈਥੋਂ ਪਹਿਲਾਂ ਪਾਤਸ਼ਾਹ ਸਨ ਓਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਇ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।।</verse>
				<verse number="6">ਤਦ ਯਿਰਮਿਯਾਹ ਨਬੀ ਨੇ ਏਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖੀਆਂ</verse>
				<verse number="7">ਜਦ ਬਾਬਲ ਦੇ ਪਾਤਸ਼ਾਹ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਏਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।।</verse>
				<verse number="8">ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ</verse>
				<verse number="9">ਭਈ ਹਰੇਕ ਮਨੁੱਖ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਜੋ ਇਬਰਾਨੀ ਯਾ ਇਬਰਾਨਣ ਹੋਵੇ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗੁਲਾਮ ਨਾ ਰੱਖੇ</verse>
				<verse number="10">ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਏਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਅੱਗੇ ਨੂੰ ਉਨ੍ਹਾਂ ਨੂੰ ਗੁਲਾਮ ਨਾ ਰੱਖੇ। ਸੋ ਓਹਨਾਂ ਨੇ ਇਹ ਮੰਨ ਲਿਆ ਅਤੇ ਓਹਨਾਂ ਨੂੰ ਛੱਡ ਦਿੱਤਾ</verse>
				<verse number="11">ਪਰ ਏਸ ਦੇ ਪਿੱਛੋਂ ਓਹ ਫਿਰ ਗਏ ਅਤੇ ਗੋਲਿਆਂ ਅਤੇ ਗੋਲੀਆਂ ਨੂੰ ਫੇਰ ਲੈ ਆਏ ਜਿਨ੍ਹਾਂ ਨੂੰ ਅਜ਼ਾਦ ਕਰ ਕੇ ਛੱਡਿਆ ਸੀ ਅਤੇ ਉਨ੍ਹਾਂ ਨੂੰ ਫੇਰ ਗੋਲਿਆਂ ਅਤੇ ਗੋਲੀਆਂ ਜਬਰਨ ਬਣਾਇਆ।।</verse>
				<verse number="12">ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ</verse>
				<verse number="13">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਉਸ ਦਿਨ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ</verse>
				<verse number="14">ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰ ਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੀਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਆਜ਼ਾਦ ਕਰ ਕੇ ਛੱਡ ਦੇਵੇ, ਪਰ ਤੁਹਾਡੇ ਪਿਉ ਦਾਦਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ</verse>
				<verse number="15">ਹੁਣ ਤੁਸੀਂ ਫਿਰੇ ਸਾਓ ਅਤੇ ਓਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸਾਂ ਏਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ</verse>
				<verse number="16">ਪਰ ਤੁਸੀਂ ਫਿਰ ਗਏ ਅਤੇ ਮੇਰੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਗੋਲੇ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਨ੍ਹਾਂ ਨੂੰ ਤੁਸਾਂ ਅਜ਼ਾਦ ਕਰ ਕੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫੇਰ ਆਪਣੇ ਵੱਸ ਵਿੱਚ ਕਰ ਲਿਆ ਕਿ ਓਹ ਤੁਹਾਡੇ ਗੋਲੇ ਗੋਲੀਆਂ ਰਹਿਣ।।</verse>
				<verse number="17">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ</verse>
				<verse number="18">ਮੈਂ ਓਹਨਾਂ ਮਨੁੱਖਾਂ ਨੂੰ ਜਿਨ੍ਹਾਂ ਮੇਰੇ ਨੇਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਓਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਙੁ ਕਰਾਂਗਾ ਜਿਹ ਨੂੰ ਓਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ</verse>
				<verse number="19">ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ</verse>
				<verse number="20">ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!</verse>
				<verse number="21">ਅਤੇ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ, ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ</verse>
				<verse number="22">ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਵੱਲ ਮੋੜ ਲਿਆਵਾਂਗਾ। ਓਹ ਏਹ ਦੇ ਵਿਰੁੱਧ ਲੜਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਓਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।।</verse>
			</chapter>
			<chapter number="35">
				<verse number="1">ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ</verse>
				<verse number="2">ਤੂੰ ਰੇਕਾਬੀਆਂ ਦੇ ਘਰ ਜਾਹ ਅਤੇ ਓਹਨਾਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਮਧ ਪਿਲਾ</verse>
				<verse number="3">ਤਾਂ ਮੈਂ ਹਬੱਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤ੍ਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤ੍ਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ</verse>
				<verse number="4">ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤ੍ਰ ਹਾਨਾਨ ਦੇ ਪੁੱਤ੍ਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੁਮ ਦੇ ਪੁੱਤ੍ਰ ਮਆਸੇਯਾਹ ਡੇਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ</verse>
				<verse number="5">ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤ੍ਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੇ ਅਤੇ ਓਹਨਾਂ ਨੂੰ ਆਖਿਆ, ਮਧ ਪੀਓ</verse>
				<verse number="6">ਪਰ ਓਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੀਕ ਮਧ ਨਾ ਪੀਓ, ਨਾ ਤੁਸੀਂ ਨਾ ਤੁਹਾਡੇ ਪੁੱਤ੍ਰ</verse>
				<verse number="7">ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਏਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ</verse>
				<verse number="8">ਅਸਾਂ ਆਪਣੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪੀਓ, ਨਾ ਤੁਸੀਂ, ਨਾ ਤੁਹਾਡੀਆਂ ਤੀਵੀਆਂ ਨਾ ਤੁਹਾਡੇ ਪੁੱਤ੍ਰ ਨਾ ਤੁਹਾਡੀਆਂ ਧੀਆਂ</verse>
				<verse number="9">ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ</verse>
				<verse number="10">ਅਸੀਂ ਤੰਬੂਆਂ ਵਿੱਚ ਵੱਸੇ ਹਾਂ ਅਤੇ ਅਸਾਂ ਸਭ ਕੁਝ ਓਵੇਂ ਮੰਨਿਆ ਅਤੇ ਕੀਤਾ ਜਿਵੇਂ ਸਾਡੇ ਪਿਤਾ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ</verse>
				<verse number="11">ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਏਸ ਦੇਸ ਉੱਤੇ ਚੜ੍ਹ ਆਇਆ ਤਦ ਅਸਾਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।।</verse>
				<verse number="12">ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ</verse>
				<verse number="13">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਜਾਹ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ</verse>
				<verse number="14">ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਹ ਨੇ ਆਪਣੇ ਪੁੱਤ੍ਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਓਹਨਾਂ ਨੇ ਅੱਜ ਦੇ ਦਿਨ ਤੀਕ ਨਹੀਂ ਪੀਤੀ ਕਿਉਂ ਜੋ ਓਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸਾਂ ਮੇਰੇ ਨਾ ਸੁਣੀ</verse>
				<verse number="15">ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਨਾਲ ਘੱਲਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਨਾ ਚੱਲੇ ਭਈ ਓਹਨਾਂ ਦੀ ਪੂਜਾ ਕਰੇ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ</verse>
				<verse number="16">ਰੇਕਾਬ ਦੇ ਪੁੱਤ੍ਰ ਯੋਨਾਦਾਬ ਦੇ ਪੁੱਤ੍ਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਏਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ</verse>
				<verse number="17">ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।</verse>
				<verse number="18">ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਏਸ ਲਈ ਜੋ ਤੁਸਾਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਨਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ</verse>
				<verse number="19">ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰੇ ਦਿਨਾਂ ਤੀਕ ਮੇਰੇ ਸਨਮੁਖ ਖੜੇ ਹੋਣ ਲਈ ਰੇਕਾਬ ਦੇ ਪੁੱਤ੍ਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।।</verse>
			</chapter>
			<chapter number="36">
				<verse number="1">ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ</verse>
				<verse number="2">ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਓਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਵਿਖੇ ਅਤੇ ਸਾਰੀਆਂ ਕੌਮਾਂ ਦੇ ਵਿਖੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਖੀਆਂ ਉਹ ਦੇ ਵਿੱਚ ਲਿਖ ਲੈ</verse>
				<verse number="3">ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ</verse>
				<verse number="4">ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿੱਖ ਲਈਆਂ</verse>
				<verse number="5">ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸੱਕਦਾ</verse>
				<verse number="6">ਏਸ ਲਈ ਤੂੰ ਜਾਹ ਅਤੇ ਯਹੋਵਾਹ ਦੀਆਂ ਓਹ ਗੱਲਾਂ ਜਿਹੜੀਆਂ ਤੈਂ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿੱਖਿਆ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ</verse>
				<verse number="7">ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ</verse>
				<verse number="8">ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਭ ਕੁਝ ਓਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਪੜ੍ਹੀਆਂ</verse>
				<verse number="9">ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਪੰਜਵੇਂ ਵਰ੍ਹੇ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ</verse>
				<verse number="10">ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤ੍ਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਤਲੇ ਵੇਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਦੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ</verse>
				<verse number="11">ਜਦ ਸ਼ਾਫ਼ਾਨ ਦੇ ਪੋਤੇ ਗਮਰਯਾਹ ਦੇ ਪੁੱਤ੍ਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੁੱਤ੍ਰੀ ਵਿੱਚ ਸਨ ਸੁਣੀਆਂ</verse>
				<verse number="12">ਤਾਂ ਉਹ ਉੱਤਰ ਕੇ ਪਾਤਸ਼ਾਹ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤ੍ਰ ਦਲਾਯਾਹ, ਅਕਬੋਰ ਦਾ ਪੁੱਤ੍ਰ ਅਲਨਾਥਾਨ, ਸ਼ਾਫ਼ਾਨ ਦਾ ਪੁੱਤ੍ਰ ਗਮਰਯਾਹ, ਹਨਨਯਾਹ ਦਾ ਪੁੱਤ੍ਰ ਸਿਦਕੀਯਾਹ ਅਤੇ ਸਾਰੇ ਸਰਦਾਰ</verse>
				<verse number="13">ਮੀਕਾਯਾਹ ਨੇ ਸਾਰੀਆਂ ਗੱਲਾਂ ਓਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ</verse>
				<verse number="14">ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤ੍ਰ ਯਹੂਦੀ ਨੂੰ ਬਾਰੂਕ ਕੋਲ ਘੱਲਿਆ ਕਿ ਉਹ ਲਪੇਟਿਆ ਹੋਇਆ ਜਿਹੜਾ ਤੈਂ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤ੍ਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਓਹਨਾਂ ਕੋਲ ਗਿਆ</verse>
				<verse number="15">ਓਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾਹ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਓਹਨਾਂ ਨੂੰ ਸੁਣਾਇਆ</verse>
				<verse number="16">ਤਾਂ ਐਉਂ ਹੋਇਆ ਕਿ ਜਦ ਓਹਨਾਂ ਏਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗਾ ਪਿਆ। ਓਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਏਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਦੱਸਣੀਆਂ ਪੈਣਗੀਆਂ</verse>
				<verse number="17">ਓਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਏਹ ਸਾਰੀਆਂ ਗੱਲਾਂ ਤੈਂ ਉਹ ਦੇ ਮੂੰਹੋਂ ਕਿਵੇਂ ਲਿੱਖੀਆਂ?</verse>
				<verse number="18">ਤਾਂ ਬਾਰੂਕ ਨੇ ਓਹਨਾਂ ਨੂੰ ਆਖਿਆ ਉਹ ਏਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿੱਖਦਾ ਗਿਆ</verse>
				<verse number="19">ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾਹ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੋ ਹੋ!</verse>
				<verse number="20">ਓਹ ਵੇਹੜੇ ਵਿੱਚ ਪਾਤਸ਼ਾਹ ਕੋਲ ਗਏ ਪਰ ਉਸ ਲਪੇਟੇ ਹੋਏ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਓਹਨਾਂ ਨੇ ਓਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਸੁਣਾਈਆਂ ਅਤੇ ਦੱਸੀਆਂ</verse>
				<verse number="21">ਤਾਂ ਪਾਤਸ਼ਾਹ ਨੇ ਯਹੂਦੀ ਨੂੰ ਘੱਲਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਪਾਤਸ਼ਾਹ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਨੇ ਕੰਨੀਂ ਜਿਹੜੇ ਯਹੂਦਾਹ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ</verse>
				<verse number="22">ਪਾਤਸ਼ਾਹ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ</verse>
				<verse number="23">ਤਾਂ ਐਉਂ ਹੋਇਆ ਕਿ ਜਦ ਯਹੂਦੀ ਤਿਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੇ ਲਿਖਾਰੀ ਨੂੰ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੀਕ ਕਿ ਉਹ ਲਪੇਟਿਆ ਹੋਇਆ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ</verse>
				<verse number="24">ਨਾ ਓਹ ਡਰੇ, ਨਾ ਓਹਨਾਂ ਆਪਣੇ ਕੱਪੜੇ ਪਾੜੇ, ਨਾ ਪਾਤਸ਼ਾਹ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਨ੍ਹਾਂ ਨੇ ਏਹ ਸਾਰੀਆਂ ਗੱਲਾਂ ਸੁਣੀਆਂ</verse>
				<verse number="25">ਨਾਲੇ ਅਲਨਾਥਾਨ ਅਰ ਦਲਾਯਾਹ ਅਰ ਗਮਰਯਾਹ ਨੇ ਪਾਤਸ਼ਾਹ ਅੱਗੇ ਬੇਨਤੀ ਕੀਤੀ ਕਿ ਏਸ ਲਪੇਟੇ ਹੋਏ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਓਹਨਾਂ ਦੀ ਨਾ ਸੁਣੀ</verse>
				<verse number="26">ਤਾਂ ਪਾਤਸ਼ਾਹ ਨੇ ਪਾਤਸ਼ਾਹ ਦੇ ਪੁੱਤ੍ਰ ਯਹਰਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤ੍ਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤ੍ਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਅਤੇ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਓਹਨਾਂ ਨੂੰ ਲੁਕਾ ਦਿੱਤਾ।।</verse>
				<verse number="27">ਏਸ ਦੇ ਪਿੱਛੇ ਕਿ ਪਾਤਸ਼ਾਹ ਨੇ ਉਹ ਲਪੇਟਿਆ ਹੋਇਆ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਓਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ</verse>
				<verse number="28">ਫੇਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਲੈ ਅਤੇ ਉਹ ਦੇ ਵਿੱਚ ਓਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ</verse>
				<verse number="29">ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਤੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੈਂ ਇਹ ਲਪੇਟਿਆ ਹੋਇਆ ਏਹ ਆਖ ਕੇ ਸਾੜ ਸੁੱਟਿਆ ਭਈ ਤੈਂ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਪਾਤਸ਼ਾਹ ਜ਼ਰੂਰ ਆਵੇਗਾ ਅਤੇ ਏਸ ਦੇਸ ਦਾ ਨਾਸ ਕਰੇਗਾ ਅਤੇ ਏਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?</verse>
				<verse number="30">ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ</verse>
				<verse number="31">ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਓਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਓਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਓਹਨਾਂ ਨਾ ਸੁਣਿਆ।।</verse>
				<verse number="32">ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿੱਖਿਆ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਓਹਨਾਂ ਵਰਗੀਆਂ ਬਹੁਤ ਗੱਲਾਂ ਓਹਨਾਂ ਵਿੱਚ ਮਿਲਾਈਆ ਗਈਆਂ।।</verse>
			</chapter>
			<chapter number="37">
				<verse number="1">ਯੋਸ਼ੀਯਾਹ ਦੇ ਪੁੱਤ੍ਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਪਾਤਸ਼ਾਹ ਬਣਾਇਆ ਯਹੋਯਾਕੀਮ ਦੇ ਪੁੱਤ੍ਰ ਕਾਨਾਯਾਹ ਦੇ ਥਾਂ ਰਾਜ ਕਰਦਾ ਸੀ</verse>
				<verse number="2">ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਨਬੀ ਦੇ ਰਾਹੀਂ ਆਖੇ ਸਨ ਸੁਣੇ</verse>
				<verse number="3">ਤਾਂ ਸਿਦਕੀਯਾਹ ਪਾਤਸ਼ਾਹ ਨੇ ਸ਼ਲਮਯਾਹ ਦੇ ਪੁੱਤ੍ਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਘੱਲਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ</verse>
				<verse number="4">ਯਿਰਮਿਯਾਹ ਲੋਕਾਂ ਵਿੱਚ ਅੰਦਰ ਬਾਹਰ ਆਉਂਦਾ ਜਾਂਦਾ ਸੀ ਅਤੇ ਓਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ</verse>
				<verse number="5">ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਨ੍ਹਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਓਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਓਹ ਯਰੂਸ਼ਲਮ ਤੋਂ ਤੁਰ ਗਏ।।</verse>
				<verse number="6">ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ</verse>
				<verse number="7">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਪਾਤਸ਼ਾਹ ਨੂੰ ਜਿਹ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਘੱਲਿਆ ਹੈ ਏਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫੇਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ</verse>
				<verse number="8">ਅਤੇ ਕਸਦੀ ਫੇਰ ਆ ਕੇ ਏਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ।।</verse>
				<verse number="9">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਏਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਓਹ ਤਾਂ ਨਾ ਜਾਣਗੇ</verse>
				<verse number="10">ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਇਉਂ ਮਾਰ ਸੁੱਟਦੇ ਕਿ ਓਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਓਹ ਆਪਣਿਆਂ ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਏਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।।</verse>
				<verse number="11">ਤਾਂ ਐਉਂ ਹੋਇਆ ਕਿ ਜਦ ਕਸਦੀਆਂ ਦੀ ਫੌਜ ਫ਼ਿਰਊਨ ਦੀ ਫੋਜ ਦੇ ਅੱਗੇ ਯਰੂਸ਼ਲਮ ਤੋਂ ਚੱਲੀ ਗਈ ਸੀ</verse>
				<verse number="12">ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਦੇਸ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ</verse>
				<verse number="13">ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਉਂ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤ੍ਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!</verse>
				<verse number="14">ਯਿਰਮਿਯਾਹ ਨੇ ਆਖਿਆ, ਏਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ ਕੇ ਸਰਦਾਰਾਂ ਕੋਲ ਲੈ ਗਿਆ</verse>
				<verse number="15">ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਹ ਨੂੰ ਯਹੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਓਹਨਾਂ ਨੇ ਉਸ ਨੂੰ ਕੈਦ ਖ਼ਾਨਾ ਬਣਾਇਆ ਹੋਇਆ ਸੀ</verse>
				<verse number="16">ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਹਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤ ਦਿਨਾਂ ਤੀਕ ਟਿਕਿਆ ਰਿਹਾ</verse>
				<verse number="17">ਸਿਦਕੀਯਾਹ ਪਾਤਸ਼ਾਹ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਹ ਨੂੰ ਏਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਏਹ ਵੀ ਆਖਿਆ ਕਿ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਂਗਾ</verse>
				<verse number="18">ਯਿਰਮਿਯਾਹ ਨੇ ਸਿਦਕੀਯਾਹ ਪਾਤਸ਼ਾਹ ਨੂੰ ਆਖਿਆ ਕਿ ਮੈਂ ਤੇਰਾ ਅਤੇ ਅਤੇ ਤੇਰੇ ਟਹਿਲੂਆਂ ਦਾ ਅਤੇ ਏਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸਾਂ ਮੈਨੂੰ ਏਸ ਕੈਦ ਖ਼ਾਨੇ ਵਿੱਚ ਪਾ ਛੱਡਿਆ ਹੈ?</verse>
				<verse number="19">ਓਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਪਾਤਸ਼ਾਹ ਤੁਹਾਡੇ ਉੱਤੇ ਅਤੇ ਏਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?</verse>
				<verse number="20">ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯਹੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕਿਤੇ ਉੱਥੇ ਮਰ ਨਾ ਜਾਵਾਂ</verse>
				<verse number="21">ਤਾਂ ਸਿਦਕੀਯਾਹ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਓਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਹ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁਕੜਾ ਲੈ ਕੇ ਦਿੰਦੇ ਰਹੇ ਜਦ ਤੀਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।।</verse>
			</chapter>
			<chapter number="38">
				<verse number="1">ਮੱਤਾਨ ਦੇ ਪੁੱਤ੍ਰ ਸ਼ਫਟਯਾਹ, ਪਸ਼ਹੂਰ ਦੇ ਪੁੱਤ੍ਰ ਗਦਲਯਾਹ, ਸ਼ਲਮਯਾਹ ਦੇ ਪੁੱਤ੍ਰ ਯੂਕਲ ਅਤੇ ਮਲਕੀਯਾਹ ਦੇ ਪੁੱਤ੍ਰ ਪਸ਼ਹੂਰ ਨੇ ਓਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ</verse>
				<verse number="2">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਹੜਾ ਏਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚੱਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਨ ਉਹ ਦੇ ਲਈ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ</verse>
				<verse number="3">ਯਹੋਵਾਹ ਐਉਂ ਆਖਦਾ ਹੈ ਕਿ ਏਹ ਸ਼ਹਿਰ ਜ਼ਰੂਰ ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਏਹ ਨੂੰ ਲੈ ਲਵੇਗਾ</verse>
				<verse number="4">ਤਾਂ ਸਰਦਾਰਾਂ ਨੇ ਪਾਤਸ਼ਾਹ ਨੂੰ ਆਖਿਆ, ਏਸ ਮਨੁੱਖ ਨੂੰ ਮਾਰ ਹੀ ਸੁੱਟੋ, ਏਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਓਹਨਾਂ ਲਈ ਏਹੋ ਜੇਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਏਹ ਮਨੁੱਖ ਏਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ</verse>
				<verse number="5">ਅੱਗੋਂ ਸਿਦਕੀਯਾਹ ਪਾਤਸ਼ਾਹ ਨੇ ਆਖਿਆ, ਵੇਖੋ, ਏਹ ਤੁਹਾਡੇ ਹੱਥ ਵਿੱਚ ਹੈ, ਅਤੇ ਪਾਤਸ਼ਾਹ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸੱਕਦਾ</verse>
				<verse number="6">ਤਦ ਓਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਪਾਤਸ਼ਾਹ ਦੇ ਰਾਜ ਕੁਮਾਰ ਮਲਕੀਯਾਹ ਦੇ ਭੋਹਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਓਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।।</verse>
				<verse number="7">ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਪਾਤਸ਼ਾਹ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਓਹਨਾਂ ਨੇ ਯਿਰਮਿਯਾਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ ਅਤੇ ਪਾਤਸ਼ਾਹ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ</verse>
				<verse number="8">ਤਦ ਅਬਦ-ਮਲਕ ਪਾਤਸ਼ਾਹ ਦੇ ਮਹਿਲ ਤੋਂ ਬਾਹਰ ਗਿਆ ਅਤੇ ਪਾਤਸ਼ਾਹ ਨੂੰ ਬੋਲਿਆ ਕਿ</verse>
				<verse number="9">ਹੇ ਪਾਤਸ਼ਾਹ, ਮੇਰੇ ਮਾਲਕ, ਇਨ੍ਹਾਂ ਮਨੁੱਖਾਂ ਨੇ ਸਭ ਕੁਝ ਜੋ ਇਨ੍ਹਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਨ੍ਹਾਂ ਨੇ ਉਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ</verse>
				<verse number="10">ਤਾਂ ਪਾਤਸ਼ਾਹ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਏੱਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਹਰੇ ਵਿੱਚੋਂ ਕੱਢ</verse>
				<verse number="11">ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਪਾਤਸ਼ਾਹ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਓਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਹਰੇ ਵਿੱਚ ਲਮਕਾਇਆ</verse>
				<verse number="12">ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਨ੍ਹਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਓਵੇਂ ਹੀ ਕੀਤਾ</verse>
				<verse number="13">ਤਾਂ ਉਨ੍ਹਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆਂ ਅਤੇ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ। ਫੇਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।।</verse>
				<verse number="14">ਤਾਂ ਸਿਦਕੀਯਾਹ ਪਾਤਸ਼ਾਹ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਪਾਤਸ਼ਾਹ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ</verse>
				<verse number="15">ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ</verse>
				<verse number="16">ਤਾਂ ਸਿਦਕੀਯਾਹ ਪਾਤਸ਼ਾਹ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸੌਂਹ ਖਾਂਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਨ੍ਹਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ</verse>
				<verse number="17">ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦੇ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੂੰ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਚੱਲਾ ਜਾਵੇਂ ਤਾਂ ਤੂੰ ਆਪਣੀ ਜਾਨ ਨੂੰ ਜੀਉਂਦਾ ਰੱਖੇਂਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਂਗਾ ਅਤੇ ਤੇਰਾ ਘਰਾਣਾ ਵੀ</verse>
				<verse number="18">ਪਰ ਜੇ ਤੂੰ ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਦੇ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥਾਂ ਵਿੱਚ ਦਿੱਤਾ ਜਾਵੇਗਾ। ਓਹ ਏਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਓਹਨਾਂ ਦੇ ਹੱਥੋਂ ਨਾ ਛੁੱਟੇਂਗਾ</verse>
				<verse number="19">ਤਾਂ ਸਿਦਕੀਯਾਹ ਪਾਤਸ਼ਾਹ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਨ੍ਹਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਓਹ ਮੈਨੂੰ ਓਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਓਹ ਮੈਨੂੰ ਤਾਹਨਾ ਮਾਰਨ</verse>
				<verse number="20">ਯਿਰਮਿਯਾਹ ਨੇ ਆਖਿਆ, ਓਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ</verse>
				<verse number="21">ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਏਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -</verse>
				<verse number="22">ਵੇਖ ਸਾਰੀਆਂ ਤੀਵੀਆਂ ਜਿਹੜੀਆਂ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ, ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਓਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਓਹ ਤੈਥੋਂ ਮੁੜ ਗਏ ਹਨ।।</verse>
				<verse number="23">ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਓਹਨਾਂ ਦੇ ਹੱਥੋਂ ਨਾ ਛੁੱਟੇਂਗਾ ਕਿਉਂ ਜੋ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥੀਂ ਫੜਿਆ ਜਾਵੇਂਗਾ ਅਤੇ ਏਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।।</verse>
				<verse number="24">ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, ਕਿ ਇਨ੍ਹਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ</verse>
				<verse number="25">ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਓਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਮੈਨੂੰ ਜ਼ਰਾ ਦੱਸ ਤਾਂ, ਤੈਂ ਪਾਤਸ਼ਾਹ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਾਰਾਂਗੇ। ਪਾਤਸ਼ਾਹ ਤੈਨੂੰ ਕੀ ਬੋਲਿਆ ਹੈ?</verse>
				<verse number="26">ਤਾਂ ਤੂੰ ਓਹਨਾਂ ਨੂੰ ਆਖੀਂ ਕਿ ਮੈਂ ਪਾਤਸ਼ਾਹ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯਹੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਵਾਂ</verse>
				<verse number="27">ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਓਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਓਹਨਾਂ ਨੂੰ ਓਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਪਾਤਸ਼ਾਹ ਨੇ ਹੁਕਮ ਦਿੱਤਾ ਸੀ। ਓਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ</verse>
				<verse number="28">ਯਰੂਸ਼ਲਮ ਦੇ ਲਈ ਜਾਣ ਦੇ ਦਿਨ ਤੀਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।।</verse>
			</chapter>
			<chapter number="39">
				<verse number="1">ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਨੌਵੇਂ ਵਰ੍ਹੇ ਦੇ ਦੱਸਵੇਂ ਮਹੀਨੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੌਜ ਨੇ ਚੜ੍ਹਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ</verse>
				<verse number="2">ਸਿਦਕੀਯਾਹ ਦੇ ਗਿਆਰਵੇਂ ਵਰ੍ਹੇ ਦੇ ਚੌਥੇ ਮਹੀਨੇ ਦੀ ਨੌਵੀਂ ਤਰੀਕ ਨੂੰ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ</verse>
				<verse number="3">ਤਾਂ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ- ਨਬੂ ਸਰਸਕੀਮ, ਖੁਸਰਿਆਂ ਦਾ ਚੌਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਬਾਕੀ ਦੇ ਸਾਰੇ ਸਰਦਾਰ</verse>
				<verse number="4">ਤਾਂ ਐਉਂ ਹੋਇਆ ਕਿ ਜਦ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਅਤੇ ਸਾਰਿਆਂ ਜੋਧਿਆਂ ਨੇ ਓਹਨਾਂ ਨੂੰ ਵੇਖਿਆ ਤਾਂ ਓਹ ਨੱਠ ਗਏ ਅਤੇ ਰਾਤ ਨੂੰ ਪਾਤਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਂਹੁ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ</verse>
				<verse number="5">ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ</verse>
				<verse number="6">ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦੇ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ</verse>
				<verse number="7">ਉਸ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਨੂੰ ਲੈ ਗਿਆ</verse>
				<verse number="8">ਕਸਦੀਆਂ ਨੇ ਪਾਤਸ਼ਾਹ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਸੁੱਟੇ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ</verse>
				<verse number="9">ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਓਹਨਾਂ ਨੂੰ ਜਿਹੜੇ ਉਹ ਦੀ ਵੱਲ ਚੱਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ</verse>
				<verse number="10">ਅਤੇ ਲੋਕਾਂ ਵਿੱਚੋਂ ਗਰੀਬ ਜਿਨ੍ਹਾਂ ਕੋਲ ਕੁੱਝ ਨਹੀਂ ਸੀ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉੱਸੇ ਦਿਨ ਉਹ ਨੇ ਓਹਨਾਂ ਨੂੰ ਅਗੂੰਰਾਂ ਦੇ ਬਾਗ ਅਤੇ ਖੇਤ ਦਿੱਤੇ।।</verse>
				<verse number="11">ਤਾਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਦੇ ਰਾਹੀਂ ਯਿਰਮਿਯਾਹ ਦੇ ਵਿਖੇ ਹੁਕਮ ਦਿੱਤਾ ਕਿ</verse>
				<verse number="12">ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ</verse>
				<verse number="13">ਸੋ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬਸ਼ਜ਼ਬਾਜ਼ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ</verse>
				<verse number="14">ਅਤੇ ਮਨੁੱਖ ਘੱਲ ਕੇ ਓਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।।</verse>
				<verse number="15">ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ</verse>
				<verse number="16">ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੇਰੀਆਂ ਗੱਲਾਂ ਏਸ ਸ਼ਹਿਰ ਦੇ ਵਿਖੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਓਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ</verse>
				<verse number="17">ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਓਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਂਗਾ ਜਿਨ੍ਹਾਂ ਦੇ ਅੱਗੇ ਤੂੰ ਭੈ ਖਾਂਦਾ ਹੈਂ</verse>
				<verse number="18">ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸੱਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈਂ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="40">
				<verse number="1">ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਏਹ ਦੇ ਪਿੱਛੋਂ ਕਿ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਹ ਨੂੰ ਸਾਰੇ ਅਸੀਰਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਅਸੀਰ ਹੋ ਕੇ ਬਾਬਲ ਨੂੰ ਲਿਜਾਏ ਜਾਂਦੇ ਸਨ</verse>
				<verse number="2">ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਸ ਬੁਰਿਆਈ ਨੂੰ ਏਸ ਅਸਥਾਨ ਉੱਤੇ ਕਿਹਾ ਹੈ</verse>
				<verse number="3">ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਪੂਰਾ ਕੀਤਾ ਕਿਉਂ ਜੋ ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਏਹ ਗੱਲ ਹੋਈ ਹੈ</verse>
				<verse number="4">ਹੁਣ ਵੇਖ, ਅੱਜ ਮੈਂ ਤੈਨੂੰ ਇਨ੍ਹਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾਹ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾਹ</verse>
				<verse number="5">ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ</verse>
				<verse number="6">ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।।</verse>
				<verse number="7">ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਓਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਨੇ ਮਨੁੱਖ ਅਤੇ ਤੀਵੀਆਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ</verse>
				<verse number="8">ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਰ ਯੋਨਾਥਾਨ, ਤਨਹੁਮਥ ਦਾ ਪੁੱਤ੍ਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤ੍ਰ ਅਤੇ ਮਆਕਾਥੀ ਦਾ ਪੁੱਤ੍ਰ ਯਜ਼ਨਯਾਹ, ਓਹ ਅਤੇ ਓਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ</verse>
				<verse number="9">ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਓਹਨਾਂ ਨਾਲ ਅਤੇ ਓਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ</verse>
				<verse number="10">ਮੈਂ, ਵੇਖੋ, ਮਿਸਪਾਹ ਵਿੱਚ ਵੱਸਦਾ ਹਾਂ ਭਈ ਓਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈਂ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸਾਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ</verse>
				<verse number="11">ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਓਹਨਾਂ ਉੱਤੇ ਹਾਕਮ ਥਾਪਿਆ ਹੈ</verse>
				<verse number="12">ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ ਓਹ ਧੱਕੇ ਗਏ ਸਨ ਮੁੜੇ ਅਤੇ ਓਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਓਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।।</verse>
				<verse number="13">ਤਾਂ ਕਾਰੇਅਹ ਦਾ ਪੁੱਤ੍ਰ ਯੋਹਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ</verse>
				<verse number="14">ਅਤੇ ਉਹ ਨੂੰ ਆਖਿਆ, ਕੀ ਤੈਂ ਸੱਚ ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਘੱਲਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਉਨ੍ਹਾਂ ਨੂੰ ਯਕੀਨ ਨਾ ਕੀਤਾ</verse>
				<verse number="15">ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਮਾਰ ਦਿਆਂ। ਏਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?</verse>
				<verse number="16">ਤਾਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਆਖਿਆ ਕਿ ਤੂੰ ਏਹ ਕੰਮ ਨਾ ਕਰ ਕਿਉਂ ਜੋ ਤੂੰ ਇਸ਼ਮਾਏਲ ਦੇ ਵਿਖੇ ਝੂਠ ਬੋਲਦਾ ਹੈਂ।।</verse>
			</chapter>
			<chapter number="41">
				<verse number="1">ਤਾਂ ਸੱਤਵੇਂ ਮਹੀਨੇ ਐਉਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਪਾਤਸ਼ਾਹ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਇਆ ਅਤੇ ਉੱਥੇ ਓਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ</verse>
				<verse number="2">ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅਤੇ ਓਹ ਦਸ ਮਨੁੱਖ ਜਿਹੜੇ ਉਹ ਦੇ ਨਾਲ ਸਨ ਉੱਠੇ ਅਤੇ ਓਹਨਾਂ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਦੇਸ ਵਿੱਚ ਹਾਕਮ ਥਾਪਿਆ ਸੀ</verse>
				<verse number="3">ਨਾਲੇ ਇਸ਼ਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਜੋਧੇ ਸਨ ਮਾਰ ਸੁੱਟਿਆ।।</verse>
				<verse number="4">ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਐਉਂ ਹੋਇਆ</verse>
				<verse number="5">ਕਿ ਸ਼ਕਮ ਤੋਂ,ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਉੱਤੇ ਚੜ੍ਹਾਉਣ</verse>
				<verse number="6">ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਉਨ੍ਹਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਨ੍ਹਾਂ ਨੂੰ ਮਿਲਿਆ ਉਸ ਉਨ੍ਹਾਂ ਨੂੰ ਆਖਿਆ, ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਓ</verse>
				<verse number="7">ਅੱਗੋ ਐਉਂ ਹੋਇਆ ਕਿ ਜਦ ਓਹ ਸ਼ਹਿਰ ਦੇ ਵਿਚਕਾਰ ਅੱਪੜੇ ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਨੇ ਅਤੇ ਉਹ ਦੇ ਸਾਥੀਆਂ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਭੋਹਰੇ ਦੇ ਵਿਚਕਾਰ ਸੁੱਟ ਦਿੱਤਾ</verse>
				<verse number="8">ਪਰ ਉਨ੍ਹਾਂ ਵਿੱਚ ਦਸ ਮਨੁੱਖ ਨਿੱਕਲੇ ਜਿਨ੍ਹਾਂ ਨੇ ਇਸ਼ਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਰ ਸ਼ਹਿਤ ਦੇ ਗੁਦਾਮ ਲੁਕਾਏ ਹੋਏ ਹਨ। ਸੋ ਉਸ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਨਾ ਮਾਰਿਆ</verse>
				<verse number="9">ਇਹ ਭੋਹਰਾ ਉਹ ਸੀ ਜਿਹੜਾ ਆਸਾ ਪਾਤਸ਼ਾਹ ਨੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸ਼ਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਵੱਢਿਆਂ ਹੋਇਆ ਨਾਲ ਭਰ ਦਿੱਤਾ</verse>
				<verse number="10">ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੰਦੇ ਲੋਕ ਮਿਸਪਾਹ ਵਿੱਚ ਅਰਥਾਤ ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਨ੍ਹਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਓਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ</verse>
				<verse number="11">ਜਦ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ</verse>
				<verse number="12">ਤਾਂ ਓਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨਾਲ ਲੜਨ ਲਈ ਗਏ ਅਤੇ ਉਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ</verse>
				<verse number="13">ਫੇਰ ਐਉਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸ਼ਮਾਏਲ ਨਾਲ ਸਨ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ</verse>
				<verse number="14">ਫੇਰ ਸਾਰੇ ਲੋਕ ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਕੋਲ ਗਏ</verse>
				<verse number="15">ਪਰ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚੱਲਾ ਗਿਆ</verse>
				<verse number="16">ਕਾਰੇਅਹ ਦਾ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਹ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਨ੍ਹਾਂ ਨੂੰ ਉਹ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਤੋਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਜੋਧਿਆਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਨ੍ਹਾਂ ਨੂੰ ਓਹ ਗਿਬਓਨ ਤੋਂ ਮੋੜ ਲਿਆਇਆ ਸੀ</verse>
				<verse number="17">ਤਾਂ ਓਹ ਚੱਲੇ ਗਏ ਅਤੇ ਗੇਰੂਥ ਅਤੇ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਭਈ ਮਿਸਰ ਨੂੰ ਜਾਣ</verse>
				<verse number="18">ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਓਹ ਓਹਨਾਂ ਦੇ ਅੱਗੋਂ ਡਰਦੇ ਸਨ ਏਸ ਲਈ ਕਿ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਦੇਸ ਵਿੱਚ ਹਾਕਮ ਬਣਾਇਆ ਸੀ।।</verse>
			</chapter>
			<chapter number="42">
				<verse number="1">ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਅਹ ਦਾ ਪੁੱਤ੍ਰ ਯੋਹਾਨਾਨ ਹੋਸ਼ਆਯਾਹ ਦਾ ਪੁੱਤ੍ਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੀਕ ਨੇੜੇ ਆਏ</verse>
				<verse number="2">ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਅੱਪੜੇ। ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਏਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜੇਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ</verse>
				<verse number="3">ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ</verse>
				<verse number="4">ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ</verse>
				<verse number="5">ਓਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ</verse>
				<verse number="6">ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਘੱਲਦੇ ਹਾਂ ਏਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।।</verse>
				<verse number="7">ਦਸਾਂ ਦਿਨਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ</verse>
				<verse number="8">ਤਾਂ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੀਕ ਸੱਦਿਆ</verse>
				<verse number="9">ਅਤੇ ਓਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਘੱਲਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਐਉਂ ਫ਼ਰਮਾਉਂਦਾ ਹੈ, -</verse>
				<verse number="10">ਜੇ ਤੁਸੀਂ ਮੁੜ ਏਸ ਦੇਸ ਵਿੱਚ ਵੱਸੋਂ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਾਵਾਂਗਾ ਅਤੇ ਪੁਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ</verse>
				<verse number="11">ਬਾਬਲ ਦੇ ਪਾਤਸ਼ਾਹ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ</verse>
				<verse number="12">ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ</verse>
				<verse number="13">ਪਰ ਜੇ ਤੁਸੀਂ ਆਖੋ ਕਿ ਅਸੀਂ ਏਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਾ ਸੁਣੋਗੇ</verse>
				<verse number="14">ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਅਵਾਜ਼ ਸੁਣਾਂਗੇ, ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ</verse>
				<verse number="15">ਹੁਣ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ</verse>
				<verse number="16">ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ</verse>
				<verse number="17">ਓਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉੱਥੇ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਓਹ ਉਸ ਬੁਰਿਆਈ ਤੋਂ ਜਿਹੜੀ ਮੈਂ ਓਹਨਾਂ ਉੱਤੇ ਲਿਆਵਾਂਗਾ ਨਾ ਨੱਠ ਸੱਕਣਗੇ, ਨਾ ਉਸ ਤੋਂ ਛੁੱਟ ਸੱਕਣਗੇ</verse>
				<verse number="18">ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਰ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਏਸ ਅਸਥਾਨ ਨੂੰ ਫੇਰ ਨਾ ਵੇਖੋਗੇ</verse>
				<verse number="19">ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਏਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ ਮੁੱਚ ਜਾਣ ਲਓ ਕਿ ਮੈਂ ਅਜ ਤੁਹਾਡੇ ਲਈ ਗਵਾਹੀ ਦਿੱਤੀ ਹੈ</verse>
				<verse number="20">ਕਿਉਂ ਜੋ ਤੁਸਾਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸਾਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਘੱਲਿਆ ਕਿ “ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”</verse>
				<verse number="21">ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਦੀ ਜਿਹ ਦੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ</verse>
				<verse number="22">ਹੁਣ ਸੱਚ ਮੁੱਚ ਜਾਣ ਲਓ ਕਿ ਉਸ ਅਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।।</verse>
			</chapter>
			<chapter number="43">
				<verse number="1">ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਓਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਨ੍ਹਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਨੇ ਓਹਨਾਂ ਕੋਲ ਘੱਲਿਆ ਅਰਥਾਤ ਏਹਨਾਂ ਸਾਰੀਆਂ ਗੱਲਾਂ ਨੂੰ</verse>
				<verse number="2">ਤਾਂ ਹੋਸ਼ਆਯਾਹ ਦੇ ਪੁੱਤ੍ਰ ਅਜ਼ਰਯਾਹ, ਕਾਰੇਆਹ ਦੇ ਪੁੱਤ੍ਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਏਹ ਆਖਣ ਲਈ ਨਹੀਂ ਘੱਲਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ</verse>
				<verse number="3">ਤੈਨੂੰ ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਓਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਣ</verse>
				<verse number="4">ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਂਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ</verse>
				<verse number="5">ਫੇਰ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ</verse>
				<verse number="6">ਅਰਥਾਤ ਮਰਦਾਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ, ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ, ਜਿਨ੍ਹਾਂ ਨੂੰ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਕੋਲ ਛੱਡਿਆ ਸੀ</verse>
				<verse number="7">ਓਹ ਮਿਸਰ ਦੇਸ ਨੂੰ ਆਏ ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੀਕ ਆਏ।।</verse>
				<verse number="8">ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ</verse>
				<verse number="9">ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਨ੍ਹਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇਹ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਏਹ ਯਹੂਦਾਹ ਦੇ ਮਨੁੱਖਾਂ ਦਿਆਂ ਵੇਖਦਿਆਂ ਹੋਵੇ</verse>
				<verse number="10">ਤੂੰ ਓਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ। ਮੈਂ ਏਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਨ੍ਹਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਨ੍ਹਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ</verse>
				<verse number="11">ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!</verse>
				<verse number="12">ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ</verse>
				<verse number="13">ਉਬ ਬੈਤ-ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।।</verse>
			</chapter>
			<chapter number="44">
				<verse number="1">ਉਸ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਵਿਖੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਵਿਖੇ ਯਿਰਮਿਯਾਹ ਕੋਲ ਆਇਆ ਕਿ</verse>
				<verse number="2">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਓਹ ਅੱਜ ਦੇ ਦਿਨ ਉਜਾੜ ਪਏ ਹਨ, ਓਹਨਾਂ ਵਿੱਚ ਕੋਈ ਨਹੀਂ ਵੱਸਦਾ</verse>
				<verse number="3">ਉਸ ਬੁਰਿਆਈ ਦੇ ਕਾਰਨ ਜਿਹੜੀ ਓਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਓਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦਿਓਤਿਆਂ ਦੀ ਪੂਜਾ ਕੀਤੀ ਜਿਨ੍ਹਾਂ ਨੂੰ ਨਾ ਓਹ, ਨਾ ਤੁਸੀਂ, ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ</verse>
				<verse number="4">ਸੋ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਕਰ ਕੇ ਘੱਲਿਆ ਅਤੇ ਆਖਿਆ, ਤੁਸੀਂ ਏਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ</verse>
				<verse number="5">ਪਰ ਓਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦਿਓਤਿਆਂ ਲਈ ਧੂਪ ਨਾ ਧੁਖਾਉਣ</verse>
				<verse number="6">ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਹਲਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਨ੍ਹਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।।</verse>
				<verse number="7">ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਏਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਰ ਤੀਵੀਆਂ, ਨਿਆਣੇ ਅਰ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਕੱਟੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?</verse>
				<verse number="8">ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦਿਓਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?</verse>
				<verse number="9">ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?</verse>
				<verse number="10">ਓਹ ਅੱਜ ਦੇ ਦਿਨ ਤੀਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪਿਉ ਦਾਦਿਆਂ ਅੱਗੇ ਰੱਖੀਆਂ।।</verse>
				<verse number="11">ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦਿਆਂ</verse>
				<verse number="12">ਮੈਂ ਯਹੂਦਾਹ ਦੇ ਬਕੀਏ ਨੂੰ ਲਵਾਂਗਾ ਜਿਨ੍ਹਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਓਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਓਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਓਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੀਕ ਓਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਓਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ</verse>
				<verse number="13">ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਰ ਬਵਾ ਨਾਲ ਲਈ ਹੈ</verse>
				<verse number="14">ਸੋ ਯਹੂਦਾਹ ਦੇ ਬਕੀਏ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਓਹਨਾਂ ਦਾ ਜੀ ਵੱਸਣ ਲਈ ਮੁੜ ਜਾਣ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਓਹ ਨਾ ਮੁੜਨਗੇ।।</verse>
				<verse number="15">ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਓਹਨਾਂ ਦੀਆਂ ਤੀਵੀਆਂ ਨੇ ਦੂਜੇ ਦਿਓਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਤੀਵੀਆਂ ਦੇ ਵੱਡੇ ਦਲ ਨੇ ਅਤੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ</verse>
				<verse number="16">ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ</verse>
				<verse number="17">ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸਾਂ ਆਪ, ਸਾਡੇ ਪਿਉ ਦਾਦਿਆਂ ਨੇ, ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ</verse>
				<verse number="18">ਜਦ ਤੋਂ ਅਸਾਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਹਲਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜੋਂ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!</verse>
				<verse number="19">ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ?।।</verse>
				<verse number="20">ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਨ੍ਹਾਂ ਮਰਦਾਂ ਅਤੇ ਤੀਵੀਆਂ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਦੇ ਵਿਖੇ ਜਿਨ੍ਹਾਂ ਉਸ ਨੂੰ ਏਹ ਉੱਤਰ ਦਿੱਤਾ ਸੀ ਆਖਿਆ</verse>
				<verse number="21">ਉਹ ਧੂਪ ਜਿਹੜੀ ਤੁਸਾਂ ਅਰ ਤੁਹਾਡੇ ਪਿਉ ਦਾਦਿਆਂ, ਤੁਹਾਡੇ ਪਾਤਸ਼ਾਹਾਂ, ਤੁਹਾਡੇ ਸਰਦਾਰਾਂ ਅਰ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?</verse>
				<verse number="22">ਯਹੋਵਾਹ ਏਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ। ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ</verse>
				<verse number="23">ਏਸ ਲਈ ਜੋ ਤੁਸਾਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਬਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਏਸ ਲਈ ਏਹ ਬੁਰਿਆਈ ਤੁਹਾਨੂੰ ਆ ਪਈ ਜਿਵੇਂ ਅੱਜ ਦੇ ਦਿਨ ਹੈ।।</verse>
				<verse number="24">ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਤੀਵੀਆਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!</verse>
				<verse number="25">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਅਤੇ ਤੁਹਾਡੀਆਂ ਤੀਵੀਆਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸਾਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਹ ਦੇ ਲਈ ਪੀਣ ਦੀਆਂ ਭੇਟਾਂ ਡੋਹਲਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰੋ!</verse>
				<verse number="26">ਏਸ ਲਈ ਹੇ ਸਾਰੇ ਯਹੂਦਾਹ, ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸੌਂਹ ਖਾਧੀ ਹੈ ਕਿ ਮੇਰਾ ਨਾਮ ਫੇਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ “ਪ੍ਰਭੁ ਯਹੋਵਾਹ ਦੇ ਜੀਵਨ ਦੀ ਸੌਂਹ”</verse>
				<verse number="27">ਵੇਖੋ, ਮੈਂ ਓਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੀਕ ਓਹਨਾਂ ਦਾ ਅੰਤ ਨਾ ਹੋ ਜਾਵੇ</verse>
				<verse number="28">ਜਿਹੜੇ ਤਲਵਾਰ ਤੋਂ ਬਚ ਰਹਿਣਗੇ ਓਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਓਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿੱਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਯਾ ਓਹਨਾਂ ਦਾ!</verse>
				<verse number="29">ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਏਸੇ ਅਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ</verse>
				<verse number="30">ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕਿਯਾਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਹ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।।</verse>
			</chapter>
			<chapter number="45">
				<verse number="1">ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੋਲਿਆ, ਜਦ ਉਸ ਨੇ ਇਨ੍ਹਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਪਾਤਸ਼ਾਹ ਯੋਸ਼ਈਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਲਿਖਿਆ ਕਿ</verse>
				<verse number="2">ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਇਉਂ ਆਖਦਾ ਹੈ,</verse>
				<verse number="3">ਤੈਂ ਆਖਿਆ ਕਿ ਹਾਇ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ</verse>
				<verse number="4">ਤੂੰ ਉਹ ਨੂੰ ਇਉਂ ਆਖੇਂਗਾ, ਯਹੋਵਾਹ ਇਉਂ ਫ਼ਰਮਾਉਂਦਾ ਹੈ, ਵੇਖ, ਜੋ ਮੈਂ ਬਣਾਇਆ ਮੈਂ ਉਹਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਏਹ ਸਾਰੇ ਦੇਸ ਨੂੰ</verse>
				<verse number="5">ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹੈਂ। ਪਰ ਤੇਰੀ ਜਾਨ ਨੂੰ ਸਾਰਿਆਂ ਅਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।।</verse>
			</chapter>
			<chapter number="46">
				<verse number="1">ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਵੇਖੇ ਯਿਰਮਿਯਾਹ ਨਬੀ ਨੂੰ ਆਇਆ।।</verse>
				<verse number="2">ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋ ਦੀ ਫੌਜ ਦੇ ਵਿਖੇ ਜਿਹੜੀ ਕਰਕਮਿਸ਼ ਵਿੱਚ ਦਰਿਆ ਫਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਵਿੱਚ ਫ਼ਤਹ ਕਰ ਲਿਆ ਸੀ, -</verse>
				<verse number="3">ਸਿਪਰ ਅਤੇ ਢਾਲ ਤਿਆਰ ਕਰੋ, ਲੜਾਈ ਲਈ ਨੇੜੇ ਆਓ!</verse>
				<verse number="4">ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋਂ!</verse>
				<verse number="5">ਮੈ ਏਹ ਕਿਉਂ ਵੇਖਿਆ? ਓਹ ਘਾਬਰੇ ਹੋਏ ਹਨ। ਅਤੇ ਪਿਛਾਹਾਂ ਨੂੰ ਮੁੜੇ ਹਨ। ਓਹਨਾਂ ਦੇ ਸੂਰਮੇ ਮਾਰੇ ਗਏ ਹਨ, ਓਹ ਛੇਤੀ ਨਾਲ ਨੱਠ ਗਏ, ਓਹ ਪਿੱਛੇ ਨਹੀਂ ਵੇਖਦੇ, - ਆਲੇ ਦੁਆਲੇ ਭੈ ਹੈ! ਯਹੋਵਾਹ ਦਾ ਵਾਕ ਹੈ।</verse>
				<verse number="6">ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵੱਲ ਦਰਿਆ ਫਰਾਤ ਦੇ ਕੰਢੇ ਉੱਤੇ ਓਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।।</verse>
				<verse number="7">ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਙੁ ਉੱਛਲਦਾ ਹੈ, ਨਦੀਆਂ ਵਾਂਙੁ ਜਿੰਨ੍ਹਾਂ ਦੇ ਪਾਣੀ ਠਾਠਾਂ ਮਾਰਦੇ ਹਨ?</verse>
				<verse number="8">ਮਿਸਰ ਨੀਲ ਨਦੀ ਵਾਂਙੁ ਉੱਛਲਦਾ ਹੈ, ਨਦੀਆਂ ਵਾਂਙੁ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਗਾਂ, ਮੈਂ ਧਰਤੀ ਨੂੰ ਢਕ ਲਵਾਂਗਾ, ਮੈਂ ਸ਼ਹਿਰਾਂ ਨੂੰ, ਓਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ!</verse>
				<verse number="9">ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਫੂਟੀ ਜਿਨ੍ਹਾਂ ਢਾਲਾਂ ਫੜੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁਖ ਨੂੰ ਫੜ ਕੇ ਝੁਕਾ ਲੈਂਦੇ ਹਨ।</verse>
				<verse number="10">ਉਹ ਸੈਨਾਂ ਦੇ ਪ੍ਰਭੁ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਰ ਓਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫਰਾਤ ਦਰਿਆ ਕੋਲ।</verse>
				<verse number="11">ਗਿਲਆਦ ਨੂੰ ਚੜ੍ਹ ਜਾਹ ਅਤੇ ਬਲਸਾਨ ਲੈ ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।</verse>
				<verse number="12">ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਓਹ ਦੋਵੇਂ ਇਕੱਠੇ ਡਿੱਗ ਪਏ।।</verse>
				<verse number="13">ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨਬੀ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਵਿਖੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -</verse>
				<verse number="14">ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ ਦੁਆਲਿਓਂ ਖਾ ਲਵੇਗੀ!</verse>
				<verse number="15">ਤੇਰੇ ਜਰਵਾਣੇ ਕਿਉਂ ਹੂੰਝੇ ਗਏ? ਓਹ ਖੜੇ ਨਾ ਰਹੇ, ਯਹੋਵਾਹ ਨੇ ਓਹਨਾਂ ਨੂੰ ਦਫਾ ਜੋ ਕਰ ਦਿੱਤਾ।</verse>
				<verse number="16">ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਨ੍ਹਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।</verse>
				<verse number="17">ਓਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।</verse>
				<verse number="18">ਮੈਨੂੰ ਆਪਣੀ ਹਯਾਤੀ ਦੀ ਸੌਂਹ, ਪਾਤਸ਼ਾਹ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।</verse>
				<verse number="19">ਅਸੀਰੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।।</verse>
				<verse number="20">ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ।</verse>
				<verse number="21">ਉਹ ਨੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵਹਿੜਿਆਂ ਵਾਂਙੁ ਹਨ। ਹਾਂ, ਓਹ ਮੁੜ ਕੇ ਇਕੱਠੇ ਨੱਠ ਗਏ, ਓਹ ਖਲੋ ਨਾ ਸੱਕੇ, ਕਿਉਂ ਜੋ ਓਹਨਾਂ ਦੀ ਬਿਪਤਾ ਦਾ ਦਿਨ ਓਹਨਾਂ ਉੱਤੇ ਆਇਆ ਹੈ, ਓਹਨਾਂ ਦੀ ਸਜ਼ਾ ਦਾ ਸਮਾਂ।।</verse>
				<verse number="22">ਉਹ ਦੀ ਅਵਾਜ਼ ਸੱਪ ਵਾਂਙੁ ਉੱਠੇਗੀ, ਓਹ ਫੌਜ ਨਾਲ ਆਉਣਗੇ, ਓਹ ਉਹ ਦੇ ਉੱਤੇ ਲੱਕੜ ਹਾਰਿਆਂ ਵਾਂਙੁ ਕੁਹਾੜਿਆਂ ਨਾਲ ਆਉਣਗੇ!</verse>
				<verse number="23">ਓਹ ਉਹ ਦਾ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸੱਕੇ, ਕਿਉਂ ਜੋ ਓਹ ਸਲਾ ਨਾਲੋਂ ਬਹੁਤ ਵਧੀਕ ਹਨ, ਓਹਨਾਂ ਨੂੰ ਕੋਈ ਗਿਣ ਨਹੀਂ ਸੱਕਦਾ।</verse>
				<verse number="24">ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ।।</verse>
				<verse number="25">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦਿਓਤਿਆਂ ਦੀ ਉਹ ਦੇ ਪਾਤਸ਼ਾਹਾਂ ਦੀ, ਫਿਰਊਨ ਦੀ ਅਤੇ ਓਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ</verse>
				<verse number="26">ਮੈਂ ਓਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਏਸ ਦੇ ਪਿੱਛੇ ਉਹ ਅਜੇਹੀ ਆਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।।</verse>
				<verse number="27">ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਅਸੀਰੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਅਰਮਾਨ ਅਰ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।</verse>
				<verse number="28">ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨਾ ਨਾ ਛੱਡਾਂਗਾ।।</verse>
			</chapter>
			<chapter number="47">
				<verse number="1">ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਵਿਖੇ ਆਇਆ, ਏਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,-</verse>
				<verse number="2">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਓਹ ਇੱਕ ਰੇਹੜਨ ਵਾਲਾ ਨਾਲਾ ਹੋਣਗੇ, ਓਹ ਧਰਤੀ ਨੂੰ ਅਰ ਜੋ ਉਹ ਦੇ ਵਿੱਚ ਭਰਿਆ ਹੈ ਰੇਹੜ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।</verse>
				<verse number="3">ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦਿਆਂ ਰਥਾਂ ਦੇ ਸ਼ੋਰ ਨਾਲ, ਉਹ ਦੇ ਪਹੀਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤ੍ਰਾਂ ਵੱਲ ਮੁੜ ਕੇ ਨਾ ਵੇਖਦੇ, ਓਹਨਾਂ ਦੇ ਹੱਥ ਇੰਨੇ ਨਿਰਬਲ ਹੋ ਗਏ,</verse>
				<verse number="4">ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੈਦਾ ਤੋਂ ਹਰੇਕ ਸਹਾਇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫਤੋਂਰ ਦੇ ਟਾਪੂ ਦੇ ਬਕੀਏ ਨੂੰ ਵੀ।</verse>
				<verse number="5">ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੀਕ ਆਪਣੇ ਆਪ ਨੂੰ ਘਾਇਲ ਕਰੇਂਗਾ?</verse>
				<verse number="6">ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੀਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਅਰਮਾਨ ਕਰ ਅਤੇ ਥੰਮ੍ਹੀ ਰਹੁ।</verse>
				<verse number="7">ਤੂੰ ਕਿਵੇਂ ਖਲੋ ਸੱਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।।</verse>
			</chapter>
			<chapter number="48">
				<verse number="1">ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਲਿਆ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ।</verse>
				<verse number="2">ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!</verse>
				<verse number="3">ਹੋਰੋਨਾਇਮ ਵਿੱਚੋਂ ਦੁਹਾਈ ਦੀ ਅਵਾਜ਼, ਉਜਾੜ ਅਤੇ ਵੱਡੀ ਭੰਨ ਤੋੜ!</verse>
				<verse number="4">ਮੋਆਬ ਭੰਨਿਆ ਤੋਂੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।</verse>
				<verse number="5">ਕਿਉਂ ਜੋ ਲੁਹੀਥ ਦੀ ਚੜ੍ਹਾਈ ਉੱਤੇ, ਓਹ ਰੋਂਦੇ ਰੋਂਦੇ ਚੜ੍ਹਦੇ ਹਨ, ਹੋਰੋਨਾਇਮ ਦੀ ਉਤਰਾਈ ਉੱਤੇ ਤਾਂ ਓਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁਖ ਨੂੰ ਸੁਣਿਆ ਹੈ।</verse>
				<verse number="6">ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਙੁ ਹੋ ਜਾਓ!</verse>
				<verse number="7">ਏਸ ਲਈ ਕਿ ਤੈਂ ਆਪਣਿਆਂ ਕੰਮਾਂ ਅਤੇ ਆਪਣਿਆਂ ਖਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਂਗਾ, ਕਮੋਸ਼ ਅਸੀਰੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।</verse>
				<verse number="8">ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮਦਾਨ ਦਾ ਸੱਤਿਆ ਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।</verse>
				<verse number="9">ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚੱਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ।</verse>
				<verse number="10">ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।।</verse>
				<verse number="11">ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਅਸੀਰੀ ਵਿੱਚ ਗਿਆ, ਏਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।</verse>
				<verse number="12">ਇਸ ਲਈ ਵੇਖ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉੱਲਦਣ ਵਾਲਿਆਂ ਨੂੰ ਘੱਲਾਂਗਾ। ਓਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ ਚੂਰ ਕਰਨਗੇ।</verse>
				<verse number="13">ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤ-ਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।।</verse>
				<verse number="14">ਤੁਸੀਂ ਕਿਵੇਂ ਆਖਦੇ ਹੋ ਭਈ ਅਸੀਂ ਸੂਰਮੇਂ ਹਾਂ! ਲੜਾਈ ਲਈ ਫੌਜੀ ਮਨੁੱਖ ਹਾਂ!</verse>
				<verse number="15">ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਉਆ ਹੈ, ਉਹ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉੱਤਰ ਗਏ, ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।</verse>
				<verse number="16">ਮੋਆਬ ਦਾ ਦੁਖ ਨੇੜੇ ਹੈ, ਉਹ ਦੀ ਬਿਪਤਾ ਬਹੁਤ ਛੇਤੀ ਲਗੀ ਆਉਂਦੀ ਹੈ।</verse>
				<verse number="17">ਤੁਸੀਂ ਸਾਰੇ ਜਿਹੜੇ ਆਲੇ ਦੁਆਲੇ ਹੋ, ਰੋਵੋ । ਤੁਸੀਂ ਸਾਰੇ ਜਿਹੜੇ ਉਹ ਦਾ ਨਾਉਂ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!</verse>
				<verse number="18">ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।</verse>
				<verse number="19">ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ?</verse>
				<verse number="20">ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।।</verse>
				<verse number="21">ਪੱਧਰੇ ਦੇਸ ਉੱਤੇ, ਹੋਲੋਨ ਉੱਤੇ, ਯਹਸਾਹ ਉੱਤੇ ਅਰ ਮੋਫਾਅਥ ਉੱਤੇ ਇਨਸਾਫ਼ ਆਇਆ ਹੈ</verse>
				<verse number="22">ਦੀਬੋਨ ਉੱਤੇ, ਨਬੋ ਉੱਤੇ, ਬੈਤ- ਦਿਬਲਾਤਇਮ ਉੱਤੇ</verse>
				<verse number="23">ਕਿਰਯਾਤਾਇਮ ਉੱਤੇ, ਬੈਤ-ਗਾਮੂਲ ਉੱਤੇ ਅਰ ਬੈਤ- ਮਾਓਨ ਉੱਤੇ</verse>
				<verse number="24">ਕਰੀਯੋਥ ਉੱਤੇ, ਬਾਸਰਾਹ ਉੱਤੇ ਅਰ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਹਨ</verse>
				<verse number="25">ਮੋਆਬ ਦਾ ਸਿੰਙ ਭੰਨਿਆ ਗਿਆ ਅਤੇ ਉਹ ਦੀ ਬਾਂਹ ਤੋੜੀ ਗਈ, ਯਹੋਵਾਹ ਦਾ ਵਾਕ ਹੈ।।</verse>
				<verse number="26">ਉਹ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ</verse>
				<verse number="27">ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀ ਤੈਂ ਉਹ ਦੀ ਗੱਲ ਕੀਤੀ ਤੈਂ ਆਪਣਾ ਸਿਰ ਹਿਲਾਇਆ?।।</verse>
				<verse number="28">ਸ਼ਹਿਰਾਂ ਨੂੰ ਤਿਆਗੋ ਅਤੇ ਚਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਙੁ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵਲ ਆਪਣਾ ਆਹਲਣਾ ਬਣਾਉਂਦੀ ਹੈ।</verse>
				<verse number="29">ਅਸਾਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘੁਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਹ ਦੇ ਦਿਨ ਦੀ ਆਕੜ।</verse>
				<verse number="30">ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ।</verse>
				<verse number="31">ਏਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਵਾਂਗਾ, ਓਹ ਕੀਰ-ਹਰਸ਼ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।</verse>
				<verse number="32">ਯਅਜ਼ੇਰ ਦੇ ਰੋਣ ਵਾਲੋਂ ਮੈਂ ਤੇਰੇ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਓਹ ਯਅਜ਼ੇਰ ਦੇ ਸਮੁੰਦਰ ਤੀਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫ਼ਸਲ ਉੱਤੇ, ਲੁਟੇਰਾ ਆ ਡਿੱਗਾ ਹੈ।</verse>
				<verse number="33">ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਵਿੱਚੋਂ ਚੁੱਕੇ ਗਏ। ਮੈਂ ਚੁੱਬਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲੜਾਤੇਗਾ, ਓਹਨਾਂ ਦੀ ਲਲਕਾਰ ਲਲਕਾਰ ਨਾ ਹੋਵੇਗੀ!।।</verse>
				<verse number="34">ਹਸ਼ਬੋਨ ਅਲਆਲੇਹ ਤੀਕ ਚਿੱਲਾਉਂਦਾ ਹੈ, ਯਹਸ ਤੀਕ ਓਹਨਾਂ ਦੀ ਅਵਾਜ਼ ਸੋਅਰ ਵਿੱਚੋਂ ਹੋਰੋਨਯਿਮ ਅਰ ਅਗਲਥ-ਸ਼ਲੀਸ਼ੀਯਾਹ ਤੀਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ</verse>
				<verse number="35">ਮੈ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਅਸਥਾਨ ਉੱਤੇ ਬਲੀ ਚੜ੍ਹਾਉਂਦਾ ਅਤੇ ਆਪਣੇ ਦਿਓਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ</verse>
				<verse number="36">ਏਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਙੁ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਙੁ ਹਡਕੋਰੇ ਲੈਂਦਾ ਹੈ, ਏਸ ਲਈ ਜਿਹੜਾ ਧਨ ਬੱਚਤ ਦਾ ਸੀ ਉਹ ਨਾਸ ਹੋ ਗਿਆ</verse>
				<verse number="37">ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਅਤੇ ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਉੱਥੇ ਘਾਓ ਲਾਇਆ ਗਿਆ ਹੈ, ਹਰੇਕ ਦੇ ਲੱਕ ਉੱਤੇ ਤੱਪੜ ਹੈ</verse>
				<verse number="38">ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ ਪਿੱਟਣਾ ਹੈ ਕਿਉਂ ਜੋ ਮੋਆਬ ਨੂੰ ਉਸ ਭਾਂਡੇ ਵਾਂਙੁ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ</verse>
				<verse number="39">ਇਹ ਕਿਵੇਂ ਢਾਹਿਆ ਗਿਆ, ਓਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ ਦੁਆਲੇ ਲਈ ਭੈ ਬਣਿਆ ਹੈ।।</verse>
				<verse number="40">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖੋ, ਉਹ ਉਕਾਬ ਵਾਂਙੁ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਲਾਰੇਗਾ।</verse>
				<verse number="41">ਨਗਰ ਲੈ ਲਏ ਜਾਣਗੇ। ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਤੀਵੀਂ ਦੇ ਦਿਲ ਵਾਂਙੁ ਹੋ ਜਾਣਗੇ।</verse>
				<verse number="42">ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ।</verse>
				<verse number="43">ਭੌ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।</verse>
				<verse number="44">ਉਹ ਜਿਹੜਾ ਭੌਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਓਹਨਾਂ ਦੀ ਸਜ਼ਾ ਦਾ ਵਰ੍ਹਾਂ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।</verse>
				<verse number="45">ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪਰੀ ਨੂੰ ਖਾ ਗਿਆ ਹੈ।</verse>
				<verse number="46">ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤ੍ਰ ਅਸੀਰ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਅਸੀਰੀ ਵਿੱਚ ਹਨ।</verse>
				<verse number="47">ਤਦ ਵੀ ਮੈਂ ਮੋਆਬ ਦੀ ਅਸੀਰੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੀਕ ਮੋਆਬ ਦਾ ਨਿਆਉਂ ਹੈ।।</verse>
			</chapter>
			<chapter number="49">
				<verse number="1">ਅੰਮੋਨੀਆਂ ਦੇ ਵਿਖੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਸਰਾਏਲ ਦਾ ਕੋਈ ਪੁੱਤ੍ਰ ਨਹੀਂ? ਕੀ ਉਹ ਦਾ ਕੋਈ ਵਾਰਸ ਨਹੀਂ? ਫੇਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?</verse>
				<verse number="2">ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਲੜਾਈ ਦਾ ਰੌਲਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਹ ਦੀਆਂ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਓਹਨਾਂ ਦੇ ਉੱਤੇ ਕਬਜ਼ਾ ਕਰੇਗਾ ਜਿਨ੍ਹਾਂ ਉਹ ਦੇ ਉੱਤੇ ਕਬਜਾ ਕੀਤਾ, ਯਹੋਵਾਹ ਆਖਦਾ ਹੈ।।</verse>
				<verse number="3">ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।</verse>
				<verse number="4">ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜਾਨਿਆਂ ਉੱਤੇ ਹੈ, - ਮੇਰੇ ਵਿਰੁੱਧ ਕੌਣ ਆਵੇਗਾ?</verse>
				<verse number="5">ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਓਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੋਂ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।</verse>
				<verse number="6">ਪਰ ਓੜਕ ਨੂੰ ਮੈਂ ਪੇਰ ਅੰਮੋਨੀਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="7">ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀਂ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਓਹਨਾਂ ਦੀ ਬੁੱਧੀ ਮਿਟ ਗਈ?</verse>
				<verse number="8">ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ!</verse>
				<verse number="9">ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ?</verse>
				<verse number="10">ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।</verse>
				<verse number="11">ਆਪਣੇ ਅਨਾਥਾਂ ਨੂੰ ਛੱਡ, ਮੈਂ ਓਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿੱਧਵਾਂ ਮੇਰੇ ਉੱਤੇ ਭਰੋਸਾ ਰੱਖਣ।।</verse>
				<verse number="12">ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖ ਜਿਨ੍ਹਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਓਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈਂ ਜਿਹੜਾ ਸੱਚ ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ ਮੁੱਚ ਪੀਵੇਂਗਾ</verse>
				<verse number="13">ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਰ ਤਾਹਨੇ ਅਰ ਖਰਾਬੀ ਅਰ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।।</verse>
				<verse number="14">ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਏਲਚੀ ਘੱਲਿਆ ਗਿਆ, - ਇੱਕਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਾਈ ਲਈ ਉੱਠੋ!</verse>
				<verse number="15">ਵੇਖ ਤਾਂ, ਮੈਂ ਕੌਮਾਂ ਵਿੱਚ ਤੈਨੂੰ ਨਿੱਕਾ ਕਰ ਕੇ, ਅਤੇ ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ।</verse>
				<verse number="16">ਤੇਰੇ ਭਿਆਣਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਹਲਣਾ ਉਕਾਬ ਵਾਂਙੁ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="17">ਆਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੇ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਹ ਦੀਆਂ ਬਵਾਂ ਦੇ ਕਾਰਨ ਸੁਸਕਾਰੇਗਾ</verse>
				<verse number="18">ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਉਹ ਦੇ ਵਿੱਚ ਕੋਈ ਮਨੁੱਖ ਵੱਸੇਗਾ, ਨਾ ਆਦਮ ਵੰਸ ਉਹ ਦੇ ਵਿੱਚ ਟਿਕੇਗਾ</verse>
				<verse number="19">ਵੇਖ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਣਕ ਉੱਤੋਂ ਓਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁਕੱਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ?</verse>
				<verse number="20">ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ</verse>
				<verse number="21">ਓਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਓਹਨਾਂ ਦੀ ਦੁਹਾਈ ਦੀ ਅਵਾਜ਼ ਨਾਲ ਸਮੁੰਦਰ ਤੀਕ ਸੁਣਾਈ ਦੇਵੇਗੀ!</verse>
				<verse number="22">ਵੇਖੋ, ਉਹ ਉਕਾਬ ਵਾਂਙੁ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਲਾਰੇਗਾ ਅਤੇ ਆਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਤੀਵੀਂ ਦੇ ਦਿਲ ਵਾਂਙੁ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।।</verse>
				<verse number="23">ਦੰਮਿਸਕ ਦੇ ਵਿਖੇ, ਹਮਾਥ ਅਰ ਅਰਪਾਦ ਘਾਬਰ ਗਏ, ਕਿਉਂ ਜੋ ਓਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਓਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਅਰਮਾਨ ਨਹੀਂ ਕਰ ਸੱਕਦਾ।</verse>
				<verse number="24">ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਤੀਵੀਂ ਵਾਂਙੁ।</verse>
				<verse number="25">ਉਸਤਤ ਜੋਗ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ!</verse>
				<verse number="26">ਏਸ ਲਈ ਉਹ ਦੇ ਗਭਰੂ ਉਹ ਦਿਆਂ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਜੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।</verse>
				<verse number="27">ਮੈਂ ਦੰਮਿਸਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।।</verse>
				<verse number="28">ਕੇਦਾਰ ਦੇ ਵਿਖੇ ਅਤੇ ਹਾਸੋਰ ਦਿਆਂ ਰਾਜਿਆਂ ਦੇ ਵਿਖੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!</verse>
				<verse number="29">ਓਹਨਾਂ ਦੇ ਤੰਬੂ ਅਤੇ ਓਹਨਾਂ ਦੇ ਇੱਜੜ ਲਏ ਜਾਣਗੇ, ਓਹਨਾਂ ਦੇ ਪੜਦੇ, ਓਹਨਾਂ ਦੇ ਸਾਰੇ ਭਾਂਡੇ, ਓਹਨਾਂ ਦੇ ਊਠ ਓਹ ਆਪਣੇ ਲਈ ਲੈ ਜਾਣਗੇ, ਓਹ ਓਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ ਦੁਆਲੇ ਭੈ ਹੈ!</verse>
				<verse number="30">ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੁੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।।</verse>
				<verse number="31">ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਹ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।</verse>
				<verse number="32">ਓਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਓਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਓਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਓਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।</verse>
				<verse number="33">ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੀਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ ਉਹ ਦੇ ਵਿੱਚ ਨਾ ਟਿੱਕੇਗਾ।।</verse>
				<verse number="34">ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਵਿਖੇ ਯਿਰਮਿਯਾਹ ਨਬੀ ਕੋਲ ਆਇਆ ਕਿ</verse>
				<verse number="35">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਓਹਨਾਂ ਦੀ ਸੂਰਮਗਤੀ ਦਾ ਮੁੱਢ ਹੈ</verse>
				<verse number="36">ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂੰਟਾਂ ਤੋਂ ਲਿਆਵਾਂਗਾ ਅਤੇ ਮੈਂ ਓਹਨਾਂ ਨੂੰ ਉਨ੍ਹਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ</verse>
				<verse number="37">ਮੈਂ ਏਲਾਮ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਨ੍ਹਾਂ ਦੇ ਅੱਗੇ ਜਿਹੜੇ ਓਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ ਬੱਕਾ ਕਰਾਂਗਾ, ਮੈਂ ਓਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਏੱਥੋਂ ਤੀਕ ਕਿ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ</verse>
				<verse number="38">ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ</verse>
				<verse number="39">ਪਰ ਅੰਤ ਦੇ ਦਿਨਾਂ ਐਉਂ ਹੋਵੇਗਾ ਕਿ ਮੈਂ ਏਲਾਮ ਨੂੰ ਅਸੀਰੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="50">
				<verse number="1">ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਵਿਖੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -</verse>
				<verse number="2">ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕੇ ਰਹਿ ਗਏ!।।</verse>
				<verse number="3">ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰ ਤੀਕ ਖਿਸਕ ਕੇ ਚੱਲੇ ਜਾਣਗੇ</verse>
				<verse number="4">ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਓਹ ਰੋਂਦੇ ਰੋਂਦੇ ਆਉਣਗੇ, ਓਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ</verse>
				<verse number="5">ਓਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪ ਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।।</verse>
				<verse number="6">ਮੇਰੀ ਪਰਜਾ ਭੁੱਲੀ ਭੇਡ ਹੈ, ਓਹਨਾਂ ਦੇ ਆਜੜੀਆਂ ਨੇ ਓਹਨਾਂ ਨੂੰ ਕੁਰਾਹੇ ਪਾਇਆ, ਉਨ੍ਹਾਂ ਨੇ ਓਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ। ਓਹ ਪਹਾੜੀ ਤੋਂ ਟਿੱਲੇ ਨੂੰ ਗਏ, ਓਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ</verse>
				<verse number="7">ਓਹ ਸਾਰੇ ਜਿੰਨ੍ਹਾਂ ਨੇ ਓਹਨਾਂ ਨੂੰ ਲੱਭਿਆ ਓਹਨਾਂ ਨੂੰ ਖਾ ਗਏ। ਓਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਓਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਜਿਹੜਾ ਧਰਮ ਅਸਥਾਨ ਹੈ, ਹਾਂ, ਯਹੋਵਾਹ, ਓਹਨਾਂ ਦੇ ਪਿਉ ਦਾਦਿਆਂ ਦੀ ਆਸ।।</verse>
				<verse number="8">ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਙੁ ਹੋਵੋ</verse>
				<verse number="9">ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਓਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਓਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ</verse>
				<verse number="10">ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਓਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।।</verse>
				<verse number="11">ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ਼ ਹੋਵੋ, ਹੇ ਮੇਰੀ ਮਿਲਖ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੇ ਵਾਂਙੁ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਙੁ ਹਿਣਕੋ,</verse>
				<verse number="12">ਤੁਹਾਡੀ ਮਾਂ ਬਹੁਤ ਸ਼ਰਮਿੰਦਾ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਫਾਡੀ ਹੋਵੇਗੀ, ਸੁੱਕੀ ਉਜਾੜ ਅਤੇ ਥਲ।</verse>
				<verse number="13">ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।</verse>
				<verse number="14">ਤੁਸੀਂ ਬਾਬਲ ਦੇ ਆਲੇ ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।</verse>
				<verse number="15">ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਹ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਈਆਂ, ਉਹ ਦੀ ਸਫੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ, ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਹ ਦੇ ਨਾਲ ਕਰੋ!</verse>
				<verse number="16">ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫ਼ਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।।</verse>
				<verse number="17">ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਪਾਤਸ਼ਾਹ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ</verse>
				<verse number="18">ਏਸ ਲਈ ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਪਾਤਸ਼ਾਹ ਨੂੰ ਸਜ਼ਾ ਦਿੱਤੀ ਹੈ</verse>
				<verse number="19">ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ</verse>
				<verse number="20">ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਨ੍ਹਾਂ ਨੂੰ ਮੈਂ ਬਾਕੀ ਰੱਖਾਂਗਾ ਓਹਨਾਂ ਨੂੰ ਮਾਫ਼ ਕਰਾਂਗਾ।।</verse>
				<verse number="21">ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾਹ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਓਹਨਾਂ ਨੂੰ ਵਿਰਾਨ ਕਰ ਅਤੇ ਓਹਨਾਂ ਦੇ ਪਿੱਛੇ ਪੈ ਕੇ ਓਹਨਾਂ ਦਾ ਸੱਤਿਆ ਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ।</verse>
				<verse number="22">ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!</verse>
				<verse number="23">ਸਾਰੀ ਧਰਤੀ ਦੀ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!</verse>
				<verse number="24">ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੈਂ ਨਾ ਜਾਤਾ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੈਂ ਯਹੋਵਾਹ ਨਾਲ ਝਗੜਾ ਕੀਤਾ।</verse>
				<verse number="25">ਯਹੋਵਾਹ ਨੇ ਆਪਣਾ ਸ਼ਸਤਰ ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।</verse>
				<verse number="26">ਹਰ ਪਾਸਿਓ ਉਹ ਦੇ ਵਿਰੁੱਧ ਆਓ, ਉਹ ਦੇ ਖਾਤਿਆਂ ਨੂੰ ਖੋਲ੍ਹੋ, ਅੰਨ ਦੀਆਂ ਢੇਰੀਆਂ ਵਾਂਙੁ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆ ਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!</verse>
				<verse number="27">ਉਹ ਦੇ ਸਾਰੇ ਬਲਦਾਂ ਨੂੰ ਕੱਟ ਸੁੱਟੋ, ਓਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਓਹਨਾਂ ਉੱਤੇ ਅਫ਼ਸੋਸ,ਕਿਉਂ ਜੋ ਓਹਨਾਂ ਦਾ ਦਿਨ ਆ ਗਿਆ, ਓਹਨਾਂ ਦੀ ਸਜ਼ਾ ਦਾ ਵੇਲਾ!।।</verse>
				<verse number="28">ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਓਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ</verse>
				<verse number="29">ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਓਹ ਉਸ ਦੇ ਆਲੇ ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ ਉਸ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਓਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ</verse>
				<verse number="30">ਏਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਜੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ।।</verse>
				<verse number="31">ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ।</verse>
				<verse number="32">ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ ਦੁਆਲਾ ਭੱਖ ਲਵੇਗੀ।।</verse>
				<verse number="33">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇੱਕਠਾ ਅਨ੍ਹੇਰ ਹੋਇਆ ਹੈ ਅਤੇ ਓਹ ਸਾਰੇ ਜਿਨ੍ਹਾਂ ਨੇ ਓਹਨਾਂ ਨੂੰ ਅਸੀਰ ਕੀਤਾ ਹੈ ਓਹਨਾਂ ਨੂੰ ਫੜੀ ਬੈਠੇ ਹਨ ਅਤੇ ਓਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ</verse>
				<verse number="34">ਓਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਓਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਅਰਮਾਨ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।।</verse>
				<verse number="35">ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁਧੀਵਾਨਾਂ ਉੱਤੇ!</verse>
				<verse number="36">ਬੜ ਬੋਲਿਆਂ ਉੱਤੇ ਤਲਵਾਰ ਹੈ, ਕਿ ਓਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਓਹ ਘਾਬਰ ਜਾਣ!</verse>
				<verse number="37">ਉਹ ਦੇ ਘੋੜਿਆਂ ਅਤੇ ਰਥਾਂ ਉੱਤੇ ਤਲਵਾਰ ਹੈ, ਓਹਨਾਂ ਸਾਰਿਆਂ ਰਲਿਆਂ ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਓਹ ਤੀਵੀਆਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜਾਨਿਆਂ ਉੱਤੇ ਤਲਵਾਰ ਹੈ, ਭਈ ਓਹ ਲੁੱਟ ਦਾ ਮਾਲ ਹੋਣ!</verse>
				<verse number="38">ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਓਹ ਸੁੱਕ ਜਾਣ! ਕਿਉਂ ਜੋ ਏਹ ਘੜੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਓਹ ਬੁੱਤਾਂ ਉੱਤੇ ਪਾਗਲ ਹੋਏ ਹੋਏ ਹਨ!।।</verse>
				<verse number="39">ਏਸ ਲਈ ਜੰਗਲੀ ਦਰਿੰਦੇ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰ-ਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੀਕ ਫੇਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ</verse>
				<verse number="40">ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦਿਆਂ ਵਾਸਾਂ ਨੂੰ ਉਲਟਾ ਦਿੱਤਾ, ਸੋ ਉਹ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।।</verse>
				<verse number="41">ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੇ ਇੱਕ ਪਾਸੇ ਵੱਲੋਂ ਓਹ ਉਕਸਾਏ ਗਏ ਹਨ।</verse>
				<verse number="42">ਓਹਨਾਂ ਧਣੁਖ ਅਤੇ ਭਾਲਾ ਫੜਿਆ ਹੈ, ਓਹ ਬੇਤਰਸ ਹਨ, ਓਹਨਾਂ ਵਿੱਚ ਰਹਮ ਨਹੀਂ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਅਸਵਾਰ ਹਨ, ਓਹ ਲੜਾਈ ਲਈ ਇੱਕ ਮਨੁੱਖ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!</verse>
				<verse number="43">ਬਾਬਲ ਦੇ ਪਾਤਸ਼ਾਹ ਨੇ ਓਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗੀਆਂ ਹਨ।।</verse>
				<verse number="44">ਵੇਖੋ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਣਕ ਓਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਹ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਜਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ</verse>
				<verse number="45">ਏਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਬਾਬਲ ਦੇ ਵਿਖੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹ ਓਹਨਾਂ ਦੇ ਇਜੱੜ ਦੇ ਨਿੱਕੇ ਨਿੱਕੇ ਧੂ ਕੇ ਲੈ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾ ਵੀ ਓਹਨਾਂ ਲਈ ਵਿਰਾਨ ਹੋਣਗੀਆਂ</verse>
				<verse number="46">ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਓਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।।</verse>
			</chapter>
			<chapter number="51">
				<verse number="1">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਕੀ ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।</verse>
				<verse number="2">ਮੈਂ ਬਾਬਲ ਲਈ ਉਡਾਵੇ ਘੱਲਾਗਾਂ, ਓਹ ਉਸ ਨੂੰ ਉਡਾਉਣਗੇ, ਓਹ ਦੇਸ ਨੂੰ ਸੱਖਣਾ ਕਰਨਗੇ, ਜਦ ਓਹ ਆਲਿਓਂ ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ।</verse>
				<verse number="3">ਤੀਰੰਦਾਜ਼ ਆਪਣਾ ਧਣੁਖ ਤੀਰੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ!</verse>
				<verse number="4">ਓਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ।</verse>
				<verse number="5">ਕਿਉਂ ਜੋ ਇਸਰਾਏਲ ਅਰ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਓਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ।</verse>
				<verse number="6">ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਏਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।</verse>
				<verse number="7">ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ, ਏਸ ਲਈ ਕੌਮਾਂ ਖੀਵੀਆਂ ਹੋ ਗਈਆਂ।</verse>
				<verse number="8">ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋਂੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ।</verse>
				<verse number="9">ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸਾਂ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਉਂ ਅਕਾਸ਼ ਦੇ ਨੇੜੇ ਅੱਪੜਿਆ, ਅਤੇ ਬੱਦਲਾਂ ਤੀਕ ਉੱਠ ਗਿਆ ਹੈ।</verse>
				<verse number="10">ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਨਣ ਕਰੀਏ।।</verse>
				<verse number="11">ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਪਾਤਸ਼ਾਹਾਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਏਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!</verse>
				<verse number="12">ਬਾਬਲ ਦੀ ਸਫ਼ੀਲ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਜੋ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਵਿਖੇ ਬੋਲਿਆ ਸੀ।</verse>
				<verse number="13">ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ ਧਾੜ ਦਾ ਹਾੜਾ ਭਰ ਗਿਆ ਹੈ!</verse>
				<verse number="14">ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ ਹੈ, ਮੈਂ ਜਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਙੁ ਭਰ ਦਿਆਂਗਾ, ਓਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ!</verse>
				<verse number="15">ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ।</verse>
				<verse number="16">ਜਦ ਉਹ ਆਪਣੀ ਅਵਾਜ਼ ਚੁੱਕਦਾ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਰੌਲਾ ਹੁੰਦਾ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਮੀਂਹ ਲਈ ਬਿਜਲੀ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।</verse>
				<verse number="17">ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਓਹਨਾਂ ਵਿੱਚ ਸਾਹ ਨਹੀਂ।</verse>
				<verse number="18">ਓਹ ਫੋਕੇ ਹਨ ਅਤੇ ਧੋਖੇ ਦਾ ਕੰਮ ਹੈ, ਓਹ ਆਪਣੀ ਸਜ਼ਾ ਦੇ ਵੇਲੇ ਨਾਸ ਹੋ ਜਾਣਗੇ।</verse>
				<verse number="19">ਯਾਕੂਬ ਦਾ ਹਿੱਸਾ ਓਹਨਾਂ ਵਰਗਾ ਨਹੀਂ, ਕਿਉਂ ਜੋ ਉਹ ਓਹਨਾਂ ਸਭਨਾਂ ਦਾ ਸਿਰਜਨਹਾਰ ਹੈ, ਉਹ ਉਸ ਦੀ ਮਿਲਖ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।।</verse>
				<verse number="20">ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ।</verse>
				<verse number="21">ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਅਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਬੰਨ ਸੁੱਟਾਂਗਾ,</verse>
				<verse number="22">ਮੈਂ ਤੇਰੇ ਨਾਲ ਮਨੁੱਖ ਅਤੇ ਤੀਵੀਂ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਗਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।</verse>
				<verse number="23">ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲੀ ਅਤੇ ਉਹ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰਾਂ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।</verse>
				<verse number="24">ਮੈਂ ਬਾਬਲ ਨੂੰ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਓਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="25">ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ।</verse>
				<verse number="26">ਓਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="27">ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਙੁ ਘੋੜਿਆਂ ਨੂੰ ਚੜ੍ਹਾ ਲਿਆਓ!</verse>
				<verse number="28">ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਪਾਤਸ਼ਾਹਾਂ ਨੂੰ, ਉਹ ਦੇ ਸੂਬੇਦਾਰਾਂ ਨੂੰ, ਅਤੇ ਉਹ ਦੇ ਸਾਰੇ ਰਈਸਾਂ ਨੂੰ, ਓਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!</verse>
				<verse number="29">ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।</verse>
				<verse number="30">ਬਾਬਲ ਦਿਆਂ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਓਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਓਹਨਾਂ ਦੀ ਸੂਰਮਤਾਈ ਘਟ ਗਈ ਹੈ, ਓਹ ਤੀਵੀਆਂ ਵਾਂਙੁ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।</verse>
				<verse number="31">ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਪਾਤਸ਼ਾਹ ਨੂੰ ਦੱਸਣ ਲਈ ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ।</verse>
				<verse number="32">ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਜੋਧੇ ਘਾਬਰ ਗਏ!</verse>
				<verse number="33">ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਙੁ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫ਼ਸਲ ਦਾ ਵੇਲਾ ਆ ਜਾਵੇਗਾ।।</verse>
				<verse number="34">ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਙੁ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ!</verse>
				<verse number="35">ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆਂ ਵਾਸੀਆਂ ਉੱਤੇ ਹੋਵੇ!</verse>
				<verse number="36">ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਮਕੁੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ।</verse>
				<verse number="37">ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ।</verse>
				<verse number="38">ਓਹ ਇੱਕਠੇ ਜਵਾਨ ਬਬਰ ਸ਼ੇਰਾਂ ਵਾਂਙੁ ਬੁੱਕਣਗੇ, ਓਹ ਸ਼ੀਹਣੀ ਦੇ ਬੱਚਿਆਂ ਵਾਂਙੁ ਗੁਰ ਗੁਰ ਕਰਨਗੇ।</verse>
				<verse number="39">ਓਹਨਾਂ ਦੀ ਮਸਤੀ ਵਿੱਚ ਮੈਂ ਓਹਨਾਂ ਦੀ ਦਾਉਤ ਕਰਾਂਗਾ, ਭਈ ਓਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ।</verse>
				<verse number="40">ਮੈਂ ਓਹਨਾਂ ਨੂੰ ਲੇਲੀਆਂ ਵਾਂਙੁ, ਮੀਢਿਆਂ ਅਰ ਬੱਕਰੀਆਂ ਵਾਂਙੁ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।।</verse>
				<verse number="41">ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ!</verse>
				<verse number="42">ਬਾਬਲ ਉੱਤੇ ਸਮੁੰਦਰ ਚੜ੍ਹ ਗਿਆ, ਉਹ ਉਸ ਦਿਆਂ ਠਾਠਾਂ ਦੀ ਵਾਫ਼ਰੀ ਨਾਲ ਕੱਜਿਆ ਗਿਆ।</verse>
				<verse number="43">ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ ਨਹੀਂ ਲੰਘਦਾ।</verse>
				<verse number="44">ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫੇਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!</verse>
				<verse number="45">ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾਹ, ਹਰ ਮਨੁੱਖ ਯਹੋਵਾਹ ਦੇ ਤੇਜ਼ ਕ੍ਰੋਧ ਤੋਂ ਆਪਣੀ ਜਾਨ ਬਚਾਵੇ!</verse>
				<verse number="46">ਨਾ ਤਾਂ ਤੁਹਾਡਾ ਦਿਲ ਘਾਬਰੇ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਵਾਈ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਵਾਈ, ਦੇਸ ਵਿੱਚ ਧੱਕਾ ਧੋੜਾ, ਅਤੇ ਹਾਕਮ ਹਾਕਮ ਦੇ ਵਿਰੁੱਧ ਹੋਵੇਗਾ।।</verse>
				<verse number="47">ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਸ ਦਾ ਸਾਰਾ ਦੇਸ਼ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ।</verse>
				<verse number="48">ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ ਯਹੋਵਾਹ ਦਾ ਵਾਕ ਹੈ।</verse>
				<verse number="49">ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ!</verse>
				<verse number="50">ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।</verse>
				<verse number="51">ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸਾਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤ੍ਰ ਅਸਥਾਨਾਂ ਉੱਤੇ ਪਰਾਏ ਆ ਗਏ ਹਨ!</verse>
				<verse number="52">ਏਸ ਲਈ ਵੋਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!</verse>
				<verse number="53">ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੀ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।।</verse>
				<verse number="54">ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਜੋੜ ਦੀ ਅਵਾਜ਼ ਆਉਂਦੀ ਹੈ!</verse>
				<verse number="55">ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਅਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਙੁ ਗੱਜਦੀਆਂ ਹਨ, ਓਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ।</verse>
				<verse number="56">ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਓਹਨਾਂ ਦੇ ਧਣੁਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!</verse>
				<verse number="57">ਮੈਂ ਉਸ ਦੇ ਸਰਦਾਰਾਂ ਅਰ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਓਸ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।</verse>
				<verse number="58">ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਬਾਬਲ ਦੀ ਚੌੜੀ ਸਫੀਲ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।।</verse>
				<verse number="59">ਏਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤ੍ਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਵਰ੍ਹੇ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ</verse>
				<verse number="60">ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਏਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਵਿੱਖੇ ਲਿਖੀਆਂ ਗਈਆਂ ਸਨ</verse>
				<verse number="61">ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, ਜਦ ਤੂੰ ਬਾਬਲ ਵਿੱਚ ਆਵੇਂਗਾ ਤਾਂ ਵੇਖੀਂ ਕਿ ਤੂੰ ਏਹਨਾਂ ਸਾਰੀਆਂ ਗੱਲਾਂ ਨੂੰ ਪੜ੍ਹੇਂ</verse>
				<verse number="62">ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਏਸ ਅਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਏਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੀਕ, ਕਿਉਂ ਜੋ ਏਹ ਸਦਾ ਲਈ ਵਿਰਾਨ ਹੋਵੇਗਾ</verse>
				<verse number="63">ਜਦ ਤੂੰ ਏਸ ਪੋਥੀ ਨੂੰ ਪੜ੍ਹ ਲਵੇ ਤਾਂ ਤੂੰ ਇਹ ਦੇ ਨਾਲ ਇੱਕ ਪੱਥਰ ਬੰਨ੍ਹੀਂ ਅਤੇ ਫਰਾਤ ਵਿੱਚ ਸੁੱਟ ਦੇਵੀਂ</verse>
				<verse number="64">ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਏਸੇ ਤਰਾਂ ਡੁੱਬ ਜਾਵੇਗਾ ਅਤੇ ਫੇਰ ਨਾ ਉੱਠੇਗਾ ਅਤੇ ਓਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਏਥੋਂ ਤੀਕ ਹਨ।।</verse>
			</chapter>
			<chapter number="52">
				<verse number="1">ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਂਰਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ</verse>
				<verse number="2">ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ</verse>
				<verse number="3">ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।</verse>
				<verse number="4">ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ</verse>
				<verse number="5">ਅਰ ਸਿਦਕੀਯਾਹ ਪਾਤਸ਼ਾਹ ਦੀ ਪਾਤਸ਼ਾਹੀ ਦੇ ਗਿਆਰਵੇਂ ਵਰਹੇ ਤਾਈਂ ਸ਼ਹਿਰ ਘੇਰਿਆ ਰਿਹਾ</verse>
				<verse number="6">ਚੌਥੇ ਮਹੀਨੇ ਦੇ ਨੌਵੇਂ ਦਿਹਾੜੇ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਰ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ</verse>
				<verse number="7">ਤਦ ਸ਼ਹਿਰ ਤੋੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤੋਂ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਓਹ ਮਦਾਨ ਦੇ ਰਾਹ ਗਏ</verse>
				<verse number="8">ਅਤੇ ਕਸਦੀਆਂ ਦੀ ਸੈਨਾ ਨੇ ਪਾਤਸ਼ਾਹ ਦਾ ਪਿੱਛਾ ਕੀਤਾ ਅਰ ਯਰੀਹੋ ਦੇ ਮਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਰ ਉਹ ਦੀ ਸਾਰੀ ਸੈਨਾ ਉਹ ਦੇ ਕੋਲੋਂ ਖਿੰਡ ਪੁੰਡ ਗਈ</verse>
				<verse number="9">ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਹਮਾਥ ਦੇ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਉਂ ਕੀਤਾ</verse>
				<verse number="10">ਤਾਂ ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ</verse>
				<verse number="11">ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੀਕ ਰੱਖਿਆ।।</verse>
				<verse number="12">ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ</verse>
				<verse number="13">ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ</verse>
				<verse number="14">ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ</verse>
				<verse number="15">ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ</verse>
				<verse number="16">ਪਰ ਨਬੂਜ਼ਰਦਾਨ ਜਲਾਦਾਂ ਦੇ ਸਰਦਾਰ ਨੇ ਦੇਸ ਦਿਆਂ ਅੱਤੀ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੀ ਬਾਗਾਂ ਦੇ ਰਾਖੇ ਤੇ ਬਾਗਬਾਨ ਹੋਣ</verse>
				<verse number="17">ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ</verse>
				<verse number="18">ਅਤੇ ਤਲਸੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤਾ ਜਾਂਦੀ ਸੀ ਓਹ ਲੈ ਗਏ</verse>
				<verse number="19">ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਾਦਾਨ ਜੋ ਸੋਨੇ ਦੇ ਸਨ ਓਹਨਾਂ ਦਾ ਸੋਨਾ ਅਰ ਜੋ ਚਾਂਦੀ ਦੇ ਸਨ ਓਹਨਾਂ ਦੀ ਚਾਂਦੀ ਜਲਾਦਾਂ ਦਾ ਸਰਦਾਰ ਲੈ ਗਿਆ</verse>
				<verse number="20">ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਰ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਓਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਂਲੋਂ ਬਾਹਰ ਸੀ</verse>
				<verse number="21">ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਰ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ</verse>
				<verse number="22">ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਰ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਏਹੋ ਜੇਹਾ ਸੀ ਅਤੇ ਉਸ ਉੱਤੇ ਭੀ ਅਨਾਰ ਸਨ</verse>
				<verse number="23">ਛਿਆਨਵੇ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।।</verse>
				<verse number="24">ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਰ ਉਹ ਦੇ ਹੇਠਲੇ ਜਾਜਕ ਸਫਨਯਾਹ ਅਰ ਤਿੰਨਾਂ ਦਰਬਾਨਾਂ ਨੂੰ ਫੜ ਲਿਆ</verse>
				<verse number="25">ਅਰ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਪਾਤਸ਼ਾਹ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਰ ਸੈਨਾਪਤੀ ਦਾ ਲਿਖਾਰੀ ਜੋ ਦੇਸ ਦਿਆਂ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਰ ਦੇਸ ਦਿਆਂ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ</verse>
				<verse number="26">ਇਨ੍ਹਾਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ ਕੇ ਬਾਬਲ ਦੇ ਪਾਤਸ਼ਾਹ ਦੇ ਕੋਲ ਰਿਬਲਾਹ ਵਿੱਚ ਲੈ ਗਿਆ</verse>
				<verse number="27">ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਨੂੰ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਅਸੀਰ ਹੋ ਗਿਆ।।</verse>
				<verse number="28">ਏਹ ਓਹ ਲੋਕ ਹਨ ਜਿੰਨ੍ਹਾਂ ਨੂੰ ਨਬੂਕਦਰੱਸਰ ਅਸੀਰ ਕਰ ਕੇ ਲੈ ਗਿਆ - ਸੱਤਵੇਂ ਵਰ੍ਹੇ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ</verse>
				<verse number="29">ਅਤੇ ਨਬੂਕਦਰੱਸਰ ਦੇ ਅਠਾਰਵ੍ਹੇ ਵਰ੍ਹੇ ਓਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਅਸੀਰ ਕਰ ਕੇ ਲੈ ਗਿਆ</verse>
				<verse number="30">ਨਬੂਕਦਰੱਸਰ ਦੇ ਤੇਈਵੇਂ ਵਰ੍ਹੇ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ। ਏਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।।</verse>
				<verse number="31">ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਪੰਜੀਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ</verse>
				<verse number="32">ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ਉੱਚਿਆਂ ਕੀਤਾ</verse>
				<verse number="33">ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ</verse>
				<verse number="34">ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਪਾਤਸ਼ਾਹ ਵੱਲੋਂ ਉਹ ਦੀ ਉਮਰ ਭਰ ਮੌਤ ਤੀਕ ਨੇਤਕੀ ਦਿੱਤਾ ਜਾਂਦਾ ਰਿਹਾ।।</verse>
			</chapter>
		</book>
		<book number="25">
			<chapter number="1">
				<verse number="1">ਹਾਇ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ!</verse>
				<verse number="2">ਉਹ ਰਾਤ ਨੂ ਢਾਹਾਂ ਮਾਰ ਮਾਰ ਕੇ ਰੋਂਦੀ ਹੈ, ਉਹ ਦੇ ਅੰਝੂ ਉਹ ਦੀਆਂ ਗੱਲ੍ਹਾਂ ਉੱਤੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਗੁਆਂਢੀਆਂ ਨੇ ਉਹ ਨੂੰ ਧੋਖਾ ਦਿੱਤਾ, ਓਹ ਉਹ ਦੇ ਵੈਰੀ ਬਣ ਗਏ।</verse>
				<verse number="3">ਯਹੂਦਾਹ ਦੁਖ ਦੇ ਨਾਲ, ਅਤੇ ਕਠਣ ਸੇਵਾ ਦੇ ਨਾਲ ਅਸੀਰੀ ਵਿੱਚ ਗਈ, ਉਹ ਕੌਮਾਂ ਵਿੱਚ ਵੱਸਦੀ ਹੈ, ਪਰ ਅਰਾਮ ਦਾ ਥਾਂ ਨਹੀਂ ਲੱਭਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਹ ਨੂੰ ਦੁਖ ਵਿੱਚ ਜਾ ਫੜਿਆ।</verse>
				<verse number="4">ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਹਾਂ ਭਰਦੇ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ। ਉਹ ਦੀਆਂ ਕੁਆਰੀਆਂ ਦੁੱਖੀ ਹਨ</verse>
				<verse number="5">ਉਹ ਦੇ ਵਿਰੋਧੀ ਤਾਂ ਸਿਰ ਨੂੰ ਆਉਂਦੇ ਹਨ, ਉਹ ਦੇ ਵੈਰੀ ਸੌਖੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਵਿੱਚ ਪਾਇਆ, ਉਹ ਦੇ ਨਿਆਣੇ ਵਿਰੋਧੀ ਦੇ ਅੱਗੇ ਅਸੀਰੀ ਵਿੱਚ ਚੱਲੇ ਗਏ।</verse>
				<verse number="6">ਸੀਯੋਨ ਦੀ ਧੀ ਤੋਂ ਸਾਰੀ ਸ਼ਾਨ ਬਾਨ ਜਾਂਦੀ ਰਹੀ, ਉਹ ਦੇ ਸਰਦਾਰ ਉਨ੍ਹਾਂ ਹਰਨੀਆਂ ਵਾਂਙੁ ਹੋ ਗਏ, ਜਿਨ੍ਹਾਂ ਨੂੰ ਚਰਾਂਦ ਨਹੀਂ ਲੱਭਦੀ, ਓਹ ਬਿਨਾ ਬਲ ਦੇ ਪਿੱਛਾ ਕਰਨ ਵਾਲੇ ਦੇ ਅੱਗੇ ਤੁਰੇ ਹਨ।</verse>
				<verse number="7">ਯਰੂਸ਼ਲਮ ਨੇ ਆਪਣੇ ਦੁਖ ਤੇ ਕਲੇਸ਼ ਦੇ ਦਿਨਾਂ ਵਿੱਚ ਪੁਰਾਣੇ ਸਮਿਆਂ ਦੇ ਆਪਣੇ ਸਾਰੇ ਪਦਾਰਥਾਂ ਨੂੰ ਚੇਤੇ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਵਿਰੋਧੀਆਂ ਨੇ ਉਹ ਨੂੰ ਵੇਖਿਆ, ਉਹ ਦੀ ਬਰਬਾਦੀ ਉੱਤੇ ਠੱਠਾ ਕੀਤਾ।</verse>
				<verse number="8">ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਏਸ ਲਈ ਉਹ ਪਲੀਤ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਦੀ ਨਿਰਾਦਰੀ ਕਰਦੇ ਹਨ, ਕਿਉਂ ਜੋ ਓਹਨਾਂ ਨੇ ਉਹ ਦਾ ਨੰਗੇਜ਼ ਵੇਖਿਆ, ਸੋ ਉਹ ਹਾਹਾਂ ਭਰਦੀ ਤੇ ਮੂੰਹ ਫੇਰ ਲੈਂਦੀ ਹੈ।</verse>
				<verse number="9">ਉਹ ਦੀ ਪਲੀਤੀ ਉਹ ਦੇ ਪੱਲੇ ਉੱਤੇ ਹੈ, ਓਸ ਆਪਣੇ ਅੰਤ ਨੂੰ ਚੇਤੇ ਨਾ ਕੀਤਾ, ਉਹ ਅਚਰਜਤਾਈ ਨਾਲ ਹੇਠਾਂ ਆਈ, ਅਤੇ ਉਹ ਦਾ ਕੋਈ ਤਸੱਲੀ ਦੇਣ ਵਾਲਾ ਨਹੀਂ। ਹੇ ਯਹੋਵਾਹ, ਮੇਰੇ ਕਲੇਸ਼ ਨੂੰ ਵੇਖ! ਕਿਉਂ ਜੋ ਵੈਰੀ ਨੇ ਆਪ ਨੂੰ ਵੱਡਾ ਬਣਾਇਆ।</verse>
				<verse number="10">ਵਿਰੋਧੀ ਨੇ ਆਪਣਾ ਹੱਥ ਉਹ ਦੇ ਪਦਾਰਥਾਂ ਉੱਤੇ ਫੈਲਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਨੂੰ ਤੈਂ ਹੁਕਮ ਦਿੱਤਾ ਸੀ ਭਈ ਓਹ ਤੇਰੀ ਸਭਾ ਵਿੱਚ ਨਾ ਵੜਨ।</verse>
				<verse number="11">ਉਹ ਦੇ ਸਾਰੇ ਲੋਕ ਹਾਹਾਂ ਭਰਦੇ ਹਨ, ਓਹ ਰੋਟੀ ਭਾਲਦੇ ਹਨ, ਓਹਨਾਂ ਨੇ ਆਪਣੇ ਪਦਾਰਥਾਂ ਨੂੰ ਖਾਣ ਲਈ ਦਿੱਤਾ ਹੈ, ਭਈ ਜੀ ਵਿੱਚ ਜੀ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇਹ, ਕਿ ਮੈਂ ਖੱਜਲ ਹੋ ਗਈ ਹਾਂ!।।</verse>
				<verse number="12">ਹੇ ਸਾਰੇ ਲੰਘਣ ਵਾਲਿਓ! ਕੀ ਏਹ ਤੁਹਾਡੇ ਲਈ ਕੁਝ ਨਹੀਂॽ ਧਿਆਨ ਦਿਓ ਅਰ ਵੇਖੋ, ਕੀ ਕੋਈ ਦੁਖ ਮੇਰੇ ਦੁਖ ਵਰਗਾ ਹੈ ਜੋ ਮੇਰੇ ਉੱਤੇ ਆ ਪਿਆ ਹੈ, ਜਿਹ ਨੂੰ ਯਹੋਵਾਹ ਨੇ ਆਪਣੇ ਤੇਜ਼ ਕ੍ਰੋਧ ਦੇ ਦਿਨ ਵਿੱਚ ਪਾਇਆ ਹੈॽ</verse>
				<verse number="13">ਉੱਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਅਤੇ ਉਹ ਪਰਬਲ ਹੋਈ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜਿਆ, ਅਤੇ ਸਾਰਾ ਦਿਨ ਮੈਨੂੰ ਵਿਰਾਨ ਅਤੇ ਨਿਰਬਲ ਕੀਤਾ।</verse>
				<verse number="14">ਮੇਰੇ ਅਪਰਾਧਾਂ ਦਾ ਜੂਲਾ ਉਸ ਦੇ ਹੱਥ ਨਾਲ ਬੰਨ੍ਹਿਆ ਗਿਆ, ਓਹ ਵੱਟੇ ਜਾ ਕੇ ਮੇਰੀ ਧੌਣ ਉੱਤੇ ਚੜ੍ਹ ਗਏ ਹਨ, ਉਹ ਨੇ ਮੇਰਾ ਬਲ ਘਟਾ ਦਿੱਤਾ, ਪ੍ਰਭੁ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਉੱਠ ਨਾ ਸੱਕਿਆ।</verse>
				<verse number="15">ਪ੍ਰਭੁ ਨੇ ਮੇਰੇ ਵਿਚਕਾਰ ਮੇਰੇ ਸਾਰਿਆਂ ਸੂਰਮਿਆਂ ਨੂੰ ਤੁੱਛ ਜਾਣਿਆ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ, ਕਿ ਮੇਰੇ ਚੁਗਵਿਆਂ ਨੂੰ ਭੰਨੇ। ਪ੍ਰਭੁ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੀਦਾ ਚੁੱਬਚੇ ਵਿੱਚ ਮਿੱਧਿਆ।</verse>
				<verse number="16">ਏਹਨਾਂ ਗੱਲਾਂ ਦੇ ਕਾਰਨ ਮੈਂ ਰੋਂਦਾ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਡਿੱਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਂਥੋਂ ਦੂਰ ਹੈ, ਜਿਹੜਾ ਮੇਰੀ ਜਾਨ ਵਿੱਚ ਜਾਨ ਪਾਵੇ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂਕਿ ਵੈਰੀ ਪਰਬਲ ਪੈ ਗਿਆ ਹੈ।</verse>
				<verse number="17">ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਤੱਸਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ, ਭਈ ਉਹ ਦੇ ਆਲੇ ਦੁਆਲੇ ਦੇ ਉਹ ਦੇ ਵਿਰੋਧੀ ਹੋਣ, ਯਰੂਸ਼ਲਮ ਓਹਨਾਂ ਦੇ ਵਿੱਚ ਪਲੀਤੀ ਵਾਂਙੁ ਹੋ ਗਈ ਹੈ।</verse>
				<verse number="18">ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮ ਤੋਂ ਆਕੀ ਹੋ ਗਈ, ਹੇ ਸਾਰੇ ਲੋਕੋ, ਸੁਣੋ ਨਾ, ਅਤੇ ਮੇਰੇ ਦੁਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਚੁਗਵੇਂ ਅਸੀਰੀ ਵਿੱਚ ਚੱਲੇ ਗਏ।</verse>
				<verse number="19">ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਓਹਨਾਂ ਨੇ ਮੈਨੂੰ ਜੁੱਲ ਦਿੱਤਾ, ਮੇਰੇ ਜਾਜਕਾਂ ਅਤੇ ਮੇਰੇ ਬਜ਼ੁਰਗਾਂ ਨੇ ਸ਼ਹਿਰ ਵਿੱਚ ਪ੍ਰਾਣ ਛੱਡੇ, ਜਦੋਂ ਓਹਨਾਂ ਨੇ ਖਾਣਾ ਲੱਭਿਆ ਭਈ ਓਹਨਾਂ ਦੀ ਜਾਨ ਵਿੱਚ ਜਾਨ ਆਵੇ।।</verse>
				<verse number="20">ਵੇਖ, ਹੇ ਯਹੋਵਾਹ, ਮੈਂ ਦੁਖੀ ਹਾਂॽ ਮੇਰਾ ਅੰਦਰ ਉੱਬਲ ਰਿਹਾ ਹੈਂ, ਮੇਰਾ ਦਿਲ ਮੇਰੇ ਅੰਦਰ ਮਰੋੜੇ ਖਾਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਔਂਤਰੇ ਬਣਾਉਂਦੀ ਹੈ, ਘਰ ਵਿੱਚ, ਜਾਣੀਦਾ, ਮੌਤ ਹੈ!</verse>
				<verse number="21">ਉਨ੍ਹਾਂ ਨੇ ਸੁਣਿਆ ਕਿ ਮੈਂ ਹਾਹਾਂ ਭਰਦੀ ਹਾਂ, ਅਤੇ ਮੇਰੀ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਸੁਣੀ, ਓਹ ਖੁਸ਼ ਹਨ ਕਿ ਤੈਂ ਏਹ ਕੀਤਾ। ਤੂੰ ਉਹ ਦਿਨ ਲਿਆਵੇਂਗਾ ਜਿਹ ਦਾ ਤੈਂ ਪਰਚਾਰ ਕੀਤਾ, ਤਾਂ ਓਹ ਮੇਰੇ ਵਰਗੇ ਹੋ ਜਾਣਗੇ।</verse>
				<verse number="22">ਉਨ੍ਹਾਂ ਦੀ ਸਾਰੀ ਬਦੀ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲੇ ਓਵੇਂ ਵਰਤ ਜਿਵੇਂ ਤੈਂ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਵਰਤਿਆਂ, ਮੇਰੀਆਂ ਹਾਹਾਂ ਤਾਂ ਬਹੁਤੀਆਂ ਹਨ, ਮੇਰਾ ਦਿਲ ਨਢਾਲ ਹੈ।।</verse>
			</chapter>
			<chapter number="2">
				<verse number="1">ਪ੍ਰਭੁ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਵਿੱਚ ਬੱਦਲ ਨਾਲ ਢਕ ਲਿਆ ਹੈ! ਉਸ ਨੇ ਅਕਾਸ਼ੋਂ ਧਰਤੀ ਤੀਕ ਇਸਰਾਏਲ ਦੇ ਸੁਹੱਪਣ ਨੂੰ ਪਲਟ ਦਿੱਤਾ, ਅਤੇ ਆਪਣੇ ਕ੍ਰੋਧ ਦੇ ਸਮੇਂ ਆਪਣੇ ਪੈਰ ਦੀ ਚੌਂਕੀ ਨੂੰ ਚੇਤੇ ਨਾ ਕੀਤਾ।</verse>
				<verse number="2">ਪ੍ਰਭੁ ਨੇ ਯਾਕੂਬ ਦੇ ਸਾਰੇ ਵਸੇਬਿਆਂ ਨੂੰ ਨਿਗਲ ਲਿਆ, ਉਹ ਨੇ ਤਰਸ ਨਹੀਂ ਕੀਤਾ, ਉਸ ਨੇ ਆਪਣੇ ਕਹਰ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਪਾਤਸ਼ਾਹੀ ਅਤੇ ਉਹ ਦੇ ਸਰਦਾਰਾਂ ਨੂੰ ਪਲੀਤ ਠਹਿਰਾਇਆ।</verse>
				<verse number="3">ਉਸ ਨੇ ਆਪਣੇ ਤੇਜ਼ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਙ ਨੂੰ ਵੱਢ ਸੁੱਟਿਆ, ਉਸ ਨੇ ਵੈਰੀ ਦੇ ਸਾਹਮਣਿਓਂ ਆਪਣੇ ਸੱਜ਼ਾ ਹੱਥ ਪਿੱਛੇ ਖਿੱਚ ਲਿਆ, ਉਹ ਯਾਕੂਬ ਵਿੱਚ ਭੜਕਦੀ ਅੱਗ ਵਾਂਙੁ ਬਲਿਆ, ਅਤੇ ਆਲਾ ਦੁਆਲਾ ਭਸਮ ਕਰ ਦਿੱਤਾ।</verse>
				<verse number="4">ਉਸ ਨੇ ਵੈਰੀ ਵਾਂਙੁ ਆਪਣਾ ਧਣੁਖ ਖਿੱਚਿਆ, ਉਸ ਨੇ ਵਿਰੋਧੀ ਵਾਂਙੁ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਸੋਹਣੇ ਸਨ ਉਸ ਨੇ ਵੱਢ ਸੁੱਟੇ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਙੁ ਆਪਣੇ ਗੁੱਸੇ ਨੂੰ ਵਹਾਇਆ।</verse>
				<verse number="5">ਪ੍ਰਭੁ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ, ਉਸ ਨੇ ਯਹੂਦਾਹ ਦੀ ਧੀ ਵਿੱਚ ਰੋਣਾ ਪਿੱਟਣਾ ਵਧਾ ਦਿੱਤਾ।</verse>
				<verse number="6">ਉਸ ਨੇ ਆਪਣੇ ਡੇਹਰੇ ਨੂੰ ਬਾਗ ਦੀ ਝੁਗੀ ਵਾਂਙੁ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਥਾਂ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਮਿਥੇ ਹੋਏ ਪਰਬ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਕ੍ਰੋਧ ਦੇ ਗਜ਼ਬ ਵਿੱਚ ਪਾਤਸ਼ਾਹ ਤੇ ਜਾਜਕ ਨੂੰ ਖੱਜਲ ਕੀਤਾ।</verse>
				<verse number="7">ਪ੍ਰਭੁ ਨੇ ਆਪਣੀ ਜਗਵੇਦੀ ਨੂੰ ਰੱਦ ਕੀਤਾ, ਉਸ ਨੇ ਆਪਣੇ ਪਵਿੱਤ੍ਰ ਅਸਥਾਨ ਤੋਂ ਨਫ਼ਰਤ ਕੀਤਾ, ਉਸ ਨੇ ਉਹ ਦੇ ਮਹਿਲਾਂ ਦੇ ਕੰਧਾਂ ਨੂੰ ਵੈਰੀ ਦੇ ਵੱਸ ਪਾ ਦਿੱਤਾ, ਓਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜੇਹਾ ਰੌਲਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ!</verse>
				<verse number="8">ਯਹੋਵਾਹ ਨੇ ਸੀਯੋਨ ਦੀ ਧੀ ਦੀ ਸਫੀਲ ਨੂੰ ਢਾਹੁਣਾ ਠਾਨ ਲਿਆ, ਉਸ ਨੇ ਜਰੀਬ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਹ ਨੇ ਸਫੀਲ ਅਰ ਕੰਧ ਨੂੰ ਰੁਆਇਆ, ਓਹ ਇਕੱਠੇ ਨਢਾਲ ਹੋ ਗਏ ਹਨ।</verse>
				<verse number="9">ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਪਾਤਸ਼ਾਹ ਅਤੇ ਉਹ ਦੇ ਸਰਦਾਰ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੋ ਕੋਈ ਬਿਵਸਥਾ ਨਹੀਂ, ਹਾਂ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।</verse>
				<verse number="10">ਸੀਯੋਨ ਦੀ ਧੀ ਦੇ ਬਜ਼ੁਰਗ ਭੁਞੇਂ ਚੁੱਪ ਚਾਪ ਬੈਠੇ ਹਨ, ਓਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਓਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੀਕ ਝੁਕਾਇਆ ਹੈ।।</verse>
				<verse number="11">ਮੇਰੀਆਂ ਅੱਖੀਆਂ ਰੋਣ ਨਾਲ ਜਾਂਦੀਆਂ ਰਹੀਆਂ, ਮੇਰਾ ਅੰਦਰ ਉਬਲਦਾ ਹੈ, ਮੇਰਾ ਕਾਲਜਾ ਧਰਤੀ ਉੱਤੇ ਨਿੱਕਲ ਆਇਆ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਜੋ ਹੋਈ, ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਹੋਸ਼ ਪਏ ਹਨ।</verse>
				<verse number="12">ਓਹ ਆਪਣੀਆਂ ਮਾਵਾਂ ਨੂੰ ਕਹਿੰਦੇ ਹਨ, ਅੰਨ ਅਤੇ ਮੈ ਕਿੱਥੇ ਹਨ, ਜਦ ਉਹ ਫੱਟੜਾਂ ਵਾਂਙੁ ਸ਼ਹਿਰ ਦੀਆਂ ਗਲੀਆਂ ਵਿੱਚ ਗਸ਼ ਖਾਂਦੇ ਹਨ, ਜਦ ਓਹ ਆਪਣਿਆਂ ਮਾਵਾਂ ਦੀ ਹਿੱਕ ਨਾਲ ਆਪਣੀ ਜਾਨ ਦਿੰਦੇ ਹਨ</verse>
				<verse number="13">ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਸਾਖੀ ਦਿਆਂ, ਅਤੇ ਕਿਹ ਦੇ ਵਰਗੀ ਤੈਨੂੰ ਆਖਾਂॽ ਮੈਂ ਕਿਹ ਦੇ ਨਾਲ ਤੇਰੀ ਮਿਸਾਲ ਦਿਆਂ, ਭਈ ਮੈਂ ਤੈਨੂੰ ਤਸੱਲੀ ਦਿਆਂ, ਹੇ ਸੀਯੋਨ ਦੀਏ ਕੁਆਰੀਏ ਧੀਏॽ ਤੇਰਾ ਫੱਟ ਸਾਗਰ ਵਾਂਙੁ ਵੱਡਾ ਹੈ, ਤੈਨੂੰ ਕੌਣ ਚੰਗਾ ਕਰੇਗਾॽ</verse>
				<verse number="14">ਤੇਰੇ ਨਬੀਆਂ ਨੇ ਤੇਰੇ ਲਈ ਝੂਠੀ ਤੇ ਵਿਅਰਥ ਅੰਤਰਧਿਆਨਤਾ ਵੇਖੀ, ਓਹਨਾਂ ਨੇ ਤੇਰੀ ਬਦੀ ਨੂੰ ਪਰਗਟ ਨਾ ਕੀਤਾ, ਭਈ ਤੁਹਾਨੂੰ ਅਸੀਰੀ ਤੋਂ ਮੋੜ ਲਿਆਉਣ, ਪਰ ਓਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਵੇਖੇ।</verse>
				<verse number="15">ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਯਰੂਸ਼ਲਮ ਦੀ ਧੀ ਦੇ ਉੱਤੇ, ਓਹ ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹਨ, ਕੀ ਏਹ ਉਹ ਸ਼ਹਿਰ ਹੈ ਜਿਹ ਨੂੰ ਓਹ ਏਹ ਨਾਮ ਦਿੰਦੇ, - \ਸੁਹੱਪਣ ਦੀ ਪੂਰਨਤਾਈ,\ \ਸਾਰੇ ਸੰਸਾਰ ਦੀ ਖੁਸ਼ੀ\ॽ</verse>
				<verse number="16">ਤੇਰੇ ਸਾਰੇ ਵੈਰੀਆਂ ਨੇ ਤੇਰੀ ਵੱਲ ਆਪਣਾ ਮੂੰਹ ਅੱਡਿਆ ਹੈ, ਓਹ ਸੁਸਕਾਰਦੇ ਅਤੇ ਦੰਤ ਪੀਂਹਦੇ ਹਨ, ਓਹ ਆਖਦੇ ਹਨ, ਅਸਾਂ ਉਹ ਨੂੰ ਨਿਗਲ ਲਿਆ, ਅਸੀਂ ਏਸੇ ਹੀ ਦਿਨ ਨੂੰ ਤਾਂ ਉਡੀਕਦੇ ਸਾਂ, ਏਹ ਸਾਨੂੰ ਲੱਭ ਪਿਆ, ਅਸਾਂ ਵੇਖ ਲਿਆ!</verse>
				<verse number="17">ਯਹੋਵਾਹ ਨੇ ਉਹ ਕੀਤਾ ਜਿਹੜਾ ਉਹ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਹ ਦਾ ਹੁਕਮ ਉਸ ਨੇ ਸਨਾਤਨ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਡੇਗ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਙ ਉੱਚੇ ਕੀਤੇ।</verse>
				<verse number="18">ਉਨ੍ਹਾਂ ਦੇ ਦਿਲ ਨੇ ਪ੍ਰਭੁ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਅੰਝੂ ਨਹਿਰ ਵਾਂਙੁ ਡਿੱਗਦੇ ਰਹਿਣ! ਤੂੰ ਅਰਾਮ ਨਾ ਲੈ, ਆਪਣੀਆਂ ਅੱਖੀਆਂ ਦੀ ਕਾਕੀ ਨਾ ਠਹਿਰਨ ਦਿਹ।</verse>
				<verse number="19">ਉੱਠ ਰਾਤ ਦੇ ਪਹਿਰਿਆਂ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੁ ਦੇ ਸਨਮੁਖ ਪਾਣੀ ਵਾਂਙੁ ਡੋਹਲ ਦੇਹ, ਆਪਣੇ ਹੱਥ ਉਸ ਦੀ ਵੱਲ ਆਪਣੇ ਨਿਆਣਿਆਂ ਦੇ ਕਾਰਨ ਅੱਡ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਹੋਸ਼ ਪਏ ਹਨ।</verse>
				<verse number="20">ਹੇ ਯਹੋਵਾਹ, ਵੇਖ! ਜਿਹ ਨੂੰ ਤੈਂ ਇਉਂ ਕੀਤਾ, ਉਹ ਦੇ ਉੱਤੇ ਧਿਆਨ ਦੇਹ! ਕੀ ਤੀਵੀਆਂ ਆਪਣਾ ਫਲ, ਆਪਣੇ ਲਾਡਲੇ ਨਿਆਣੇ ਖਾਣॽ ਕੀ ਜਾਜਕ ਅਤੇ ਨਬੀ ਪ੍ਰਭੁ ਦੇ ਪਵਿੱਤ੍ਰ ਅਸਥਾਨ ਵਿੱਚ ਵੱਢੇ ਜਾਣॽ</verse>
				<verse number="21">ਜੁਆਨ ਅਤੇ ਬੁੱਢਾ ਭੁਞੇਂ ਗਲੀਆਂ ਵਿੱਚ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਚੁਗਵੇਂ ਤਲਵਾਰ ਨਾਲ ਡਿਗ ਪਏ। ਤੈਂ ਓਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਵੱਢ ਸੁੱਟਿਆ, ਤੈਂ ਕਤਲ ਕਰ ਦਿੱਤਾ, ਤੈਂ ਤਰਸ ਨਾ ਖਾਧਾ!</verse>
				<verse number="22">ਤੈਂ ਆਲੇ ਦੁਆਲਿਓਂ ਮੇਰੇ ਹੌਲਾਂ ਨੂੰ ਪਰਬ ਦੇ ਦਿਨ ਵਾਂਙੁ ਬੁਲਾ ਲਿਆ ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਨਾ ਕੋਈ ਬਚਿਆ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਓਹਨਾਂ ਨੂੰ ਮੇਰੇ ਵੈਰੀ ਨੇ ਮਾਰ ਮੁਕਾ ਦਿੱਤਾ।।</verse>
			</chapter>
			<chapter number="3">
				<verse number="1">ਮੈਂ ਉਹ ਪੁਰਖ ਹਾਂ ਜਿਹ ਨੇ ਉਸ ਦੇ ਡੰਡੇ ਨਾਲ ਕਸ਼ਟ ਵੇਖਿਆ,</verse>
				<verse number="2">ਉਸ ਨੇ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਅਨ੍ਹੇਰੇ ਵਿੱਚ ਤੋਂਰਿਆ, ਚਾਨਣ ਵਿੱਚ ਨਹੀਂ।</verse>
				<verse number="3">ਸੱਚ ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!।।</verse>
				<verse number="4">ਉਸ ਨੇ ਮੇਰੇ ਮਾਸ ਅਤੇ ਮੇਰੇ ਚਮੜੇ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਭੰਨਿਆ ਤੋਂੜਿਆ।</verse>
				<verse number="5">ਉਸ ਨੇ ਮੇਰੇ ਵਿਰੁੱਧ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।</verse>
				<verse number="6">ਉਸ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ, ਉਨ੍ਹਾਂ ਵਾਂਙੁ ਜਿਹੜੇ ਚਿਰੋਕਣੇ ਮਰਦੇ ਹਨ ਵਸਾਇਆ।।</verse>
				<verse number="7">ਉਸ ਨੇ ਮੇਰੇ ਦੁਆਲੇ ਕੰਧ ਫੇਰ ਦਿੱਤੀ, ਕਿ ਮੈਂ ਬਾਹਰ ਨਹੀਂ ਨਿੱਕਲ ਸੱਕਦਾ, ਉਸ ਨੇ ਮੇਰੀਆਂ ਬੇੜੀਆਂ ਭਾਰੀਆਂ ਕਰ ਦਿੱਤੀਆਂ।</verse>
				<verse number="8">ਹਾਂ, ਜਦ ਮੈਂ ਦੁਹਾਈ ਦਿੰਦਾ ਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਰੋਕ ਦਿੰਦਾ ਹੈ।</verse>
				<verse number="9">ਉਸ ਨੇ ਮੇਰੇ ਰਾਹ ਨੂੰ ਘੜੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਢਾ ਕਰ ਦਿੱਤਾ।।</verse>
				<verse number="10">ਉਹ ਮੇਰੇ ਲਈ ਛਹਿ ਵਿੱਚ ਬੈਠਾ ਹੋਇਆ ਰਿੱਛ ਹੈ, ਲੁਕੋਂ ਵਿੱਚ ਬਬਰ ਸ਼ੇਰ।</verse>
				<verse number="11">ਉਸ ਨੇ ਮੈਨੂੰ ਕੁਰਾਹੇ ਪਾਇਆ, ਮੇਰੀ ਬੋਟੀ ਬੋਟੀ ਕਰ ਕੇ ਮੈਨੂੰ ਬਰਬਾਦ ਕੀਤਾ।</verse>
				<verse number="12">ਉਸ ਨੇ ਧਣੁਖ ਖਿੱਚਿਆ, ਅਤੇ ਬਾਣਾਂ ਲਈ ਨਿਸ਼ਾਨੇ ਵਾਂਙੁ ਖੜਾ ਕੀਤਾ।।</verse>
				<verse number="13">ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।</verse>
				<verse number="14">ਮੈਂ ਆਪਣੇ ਸਾਰੇ ਲੋਕਾਂ ਲਈ ਹਾਸੀ, ਅਤੇ ਸਾਰਾ ਦਿਨ ਉਨ੍ਹਾਂ ਦਾ ਰਾਗ ਹੋ ਗਿਆਂ ਹਾਂ।</verse>
				<verse number="15">ਉਸ ਨੇ ਮੈਨੂੰ ਕੁੜੱਤਣ ਨਾਲ ਰਜਾ ਦਿੱਤਾ, ਅਤੇ ਮੈਨੂੰ ਨਾਗ ਦੌਣੇ ਨਾਲ ਅਫਰਾ ਦਿੱਤਾ।</verse>
				<verse number="16">ਉਸ ਨੇ ਮੇਰੇ ਦੰਦ ਰੋੜਿਆਂ ਨਾਲ ਭੰਨੇ, ਉਸ ਨੇ ਮੈਨੂੰ ਖਾਕ ਵਿੱਚ ਲਿਟਾਇਆ।</verse>
				<verse number="17">ਤੈਂ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁਖਾਲ ਨੂੰ ਭੁੱਲ ਗਿਆ।</verse>
				<verse number="18">ਸੋ ਮੈਂ ਆਖਿਆ, ਮੇਰਾ ਬਲ ਮਿਟ ਗਿਆ, ਨਾਲੇ ਯਹੋਵਾਹ ਵੱਲੋਂ ਮੇਰੀ ਆਸਾ ਵੀ।।</verse>
				<verse number="19">ਮੇਰੇ ਕਸ਼ਟ ਅਤੇ ਮੇਰੀ ਕੁੜੱਤਣ ਨੂੰ, ਨਾਗ ਦੌਨੇ ਅਤੇ ਵਿਹੁ ਨੂੰ ਚੇਤੇ ਕਰ!</verse>
				<verse number="20">ਮੇਰਾ ਮਨ ਏਹ ਚੇਤੇ ਕਰਦਿਆਂ ਕਰਦਿਆਂ, ਮੇਰੇ ਅੰਦਰ ਲਿਫ ਗਿਆ ਹੈ।</verse>
				<verse number="21">ਏਹ ਮੈਂ ਆਪਣੇ ਦਿਲ ਨਾਲ ਸਿੰਮਰਦਾ ਹਾਂ, ਏਸ ਲਈ ਮੈਨੂੰ ਆਸਾ ਹੈ।।</verse>
				<verse number="22">ਏਹ ਯਹੋਵਾਹ ਦੀ ਦਯਾ ਹੈ ਕਿ ਅਸੀਂ ਮੁੱਕੇ ਨਹੀਂ, ਉਸ ਦਾ ਰਹਮ ਅਟੁੱਟ ਜੋ ਹੈ!</verse>
				<verse number="23">ਓਹ ਹਰ ਸਵੇਰ ਨੂੰ ਤਾਜ਼ਾ ਹਨ, ਤੇਰੀ ਵਫ਼ਾਦਾਰੀ ਵੱਡੀ ਹੈ।</verse>
				<verse number="24">ਯਹੋਵਾਹ ਮੇਰਾ ਹਿੱਸਾ ਹੈ, ਮੇਰੀ ਜਾਨ ਕਹਿੰਦੀ ਹੈ, ਏਸ ਲਈ ਮੈਨੂੰ ਉਸ ਤੇ ਉੱਤੇ ਆਸਾ ਹੈ।।</verse>
				<verse number="25">ਯਹੋਵਾਹ ਉਹ ਦੇ ਲਈ ਭਲਾ ਹੈ ਜਿਹੜਾ ਉਸ ਨੂੰ ਉਡੀਕਦਾ ਹੈ, ਉਸ ਜਾਨ ਲਈ ਜਿਹੜੀ ਉਸ ਦੀ ਤਾਲਿਬ ਹੈ।</verse>
				<verse number="26">ਭਲਾ ਹੈ ਕਿ ਮਨੁੱਖ ਚੁੱਪ ਚਾਪ ਯਹੋਵਾਹ ਦੇ ਬਚਾਓ ਲਈ ਆਸਾ ਰੱਖੇ।</verse>
				<verse number="27">ਗਭਰੂ ਲਈ ਚੰਗਾ ਹੈ ਕਿ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।</verse>
				<verse number="28">ਉਹ ਇਕੱਲਾ ਬੈਠੇ ਅਤੇ ਚੁੱਪ ਰਹੇ, ਕਿਉਂ ਜੋ ਉਹ ਨੂੰ ਉਹ ਦੇ ਉਤੇ ਪਾਇਆ ਹੈ।</verse>
				<verse number="29">ਉਹ ਆਪਣਾ ਮੂੰਹ ਖਾਕ ਉੱਤੇ ਰੱਖੇ, ਸ਼ਾਇਤ ਕੁਝ ਆਸ ਹੋਵੇ!</verse>
				<verse number="30">ਉਹ ਆਪਣੀ ਗੱਲ੍ਹ ਮਾਰਨ ਵਾਲੇ ਨੂੰ ਦੇਵੇ, ਉਹ ਨਿੰਦਿਆ ਨਾਲ ਭਰ ਜਾਵੇ!।।</verse>
				<verse number="31">ਪ੍ਰਭੁ ਤਾਂ ਸਦਾ ਲਈ ਨਹੀਂ ਛੱਡੇਗਾ।</verse>
				<verse number="32">ਪਰ ਜੇ ਉਹ ਦੁਖ ਵੀ ਦੇਵੇ, ਉਹ ਆਪਣੀ ਵੱਡੀ ਦਯਾ ਅਨੁਸਾਰ ਰਹਮ ਕਰੇਗਾ।</verse>
				<verse number="33">ਉਹ ਤਾਂ ਆਪਣੇ ਦਿਲੋਂ ਕਸ਼ਟ ਨਹੀਂ ਪਾਉਂਦਾ, ਨਾ ਮਨੁੱਖ ਦੇ ਪੁੱਤ੍ਰਾਂ ਨੂੰ ਔਖਾ ਕਰਦਾ।।</verse>
				<verse number="34">ਸੰਸਾਰ ਦੇ ਸਾਰੇ ਅਸੀਰਾਂ ਨੂੰ ਪੈਰਾਂ ਹੇਠ ਮਿੱਧਣਾ,</verse>
				<verse number="35">ਅੱਤ ਮਹਾਨ ਦੇ ਸਨਮੁਖ ਕਿਸੇ ਇਨਸਾਨ ਦਾ ਹੱਕ ਮਾਰਨਾ,</verse>
				<verse number="36">ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੁ ਵੇਖ ਨਹੀਂ ਸੱਕਦਾ!।।</verse>
				<verse number="37">ਕੌਣ ਕੁਝ ਕਹਿੰਦਾ ਹੈ ਅਤੇ ਉਹ ਹੋ ਜਾਂਦਾ ਹੈ, ਜਦ ਪ੍ਰਭੁ ਨੇ ਉਹ ਦਾ ਹੁਕਮ ਨਹੀਂ ਦਿੱਤਾ ਹੋਵੇॽ</verse>
				<verse number="38">ਕੀ ਅੱਤ ਮਹਾਨ ਦੇ ਮੂੰਹੋਂ ਦੁਖ ਅਤੇ ਸੁਖ ਨਹੀਂ ਆਉਂਦੇ?</verse>
				<verse number="39">ਜੀਉਂਦਾ ਆਦਮੀ ਕਿਉਂ ਗਿਲਾ ਕਰੇ, - ਕੋਈ ਮਨੁੱਖ, - ਆਪਣੇ ਪਾਪਾਂ ਦੀ ਸਜ਼ਾ ਉੱਤੇॽ।।</verse>
				<verse number="40">ਆਓ, ਅਸੀਂ ਆਪਣੇ ਰਾਹਾਂ ਨੂੰ ਪਰਤਾਈਏ ਤੇ ਪਰਖੀਏ, ਅਤੇ ਯਹੋਵਾਹ ਵੱਲ ਫਿਰੀਏ!</verse>
				<verse number="41">ਅਸੀਂ ਆਪਣੇ ਦਿਲਾਂ ਨੂੰ ਆਪਣੇ ਹੱਥਾਂ ਸਣੇ, ਪਰਮੇਸ਼ੁਰ ਅੱਗੇ ਅਕਾਸ਼ ਵੱਲ ਚੁੱਕੀਏ।</verse>
				<verse number="42">ਅਸਾਂ ਅਪਰਾਧ ਅਤੇ ਬਗਾਵਤ ਕੀਤੀ, ਤੈਂ ਖ਼ਿਮਾ ਨਹੀਂ ਕੀਤਾ।।</verse>
				<verse number="43">ਤੈਂ ਆਪਣੇ ਆਪ ਨੂੰ ਕ੍ਰੋਧ ਨਾਲ ਕੱਜਿਆ ਅਤੇ ਸਾਡਾ ਪਿੱਛਾ ਕੀਤਾ, ਤੈਂ ਮਾਰਿਆ ਅਤੇ ਤਰਸ ਨਾ ਖਾਧਾ।</verse>
				<verse number="44">ਤੈਂ ਆਪਣੇ ਆਪ ਨੂੰ ਬੱਦਲ ਨਾਲ ਕੱਜਿਆ, ਕੋਈ ਪ੍ਰਾਰਥਨਾ ਤੇਰੇ ਕੋਲ ਨਹੀਂ ਅੱਪੜ ਸੱਕਦੀ।</verse>
				<verse number="45">ਤੈਂ ਸਾਨੂੰ ਉੱਮਤਾਂ ਵਿੱਚ ਕੂੜਾ ਤੇ ਰੂੜੀ ਠਹਿਰਾਇਆ।।</verse>
				<verse number="46">ਸਾਡੇ ਸਾਰੇ ਵੈਰੀਆਂ ਨੇ ਸਾਡੇ ਉੱਤੇ ਮੂੰਹ ਪਸਾਰਿਆ,</verse>
				<verse number="47">ਭੌ ਅਤੇ ਭੋਹਰਾ ਸਾਡੇ ਲਈ ਹਨ, ਬਰਬਾਦੀ ਅਤੇ ਫੂਕ ਸਾੜ ਵੀ।</verse>
				<verse number="48">ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਪਾਣੀ ਦੀਆਂ ਨਦੀਆਂ ਮੇਰੀਆਂ ਅੱਖੀਆਂ ਤੋਂ ਹੇਠਾਂ ਆਉਂਦੀਆਂ।।</verse>
				<verse number="49">ਮੇਰੀ ਅੱਖ ਵਗਦੀ ਹੈ ਅਤੇ ਰੁਕਦੀ ਨਹੀਂ, ਕੋਈ ਬਧੇਜ ਨਹੀਂ,</verse>
				<verse number="50">ਜਦ ਤੀਕ ਯਹੋਵਾਹ ਅਕਾਸ਼ੋਂ, ਨਿਗਾਹ ਮਾਰ ਕੇ ਨਾ ਵੇਖੇ।</verse>
				<verse number="51">ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਜੀ ਨੂੰ ਦੁਖੀ ਕਰਦੀ ਹੈ।।</verse>
				<verse number="52">ਜਿਹੜੇ ਬਿਨਾ ਕਾਰਨ ਮੇਰੇ ਵੈਰੀ ਹਨ, ਓਹਨਾਂ ਨੇ ਮੇਰਾ ਪਿੱਛਾ ਕੀਤਾ।</verse>
				<verse number="53">ਓਹਨਾਂ ਨੇ ਮੇਰੇ ਜੀਵਨ ਨੂੰ ਭੋਹਰੇ ਵਿੱਚ ਮੁੱਕਾ ਦਿੱਤਾ, ਓਹਨਾ ਨੇ ਮੇਰੇ ਉੱਤੇ ਪੱਥਰ ਸੁੱਟਿਆ।</verse>
				<verse number="54">ਪਾਣੀ ਮੇਰੇ ਸਿਰ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ!।।</verse>
				<verse number="55">ਹੇ ਯਹੋਵਾਹ, ਮੈਂ ਤੇਰੇ ਨਾਮ ਦੀ ਦੁਹਾਈ ਦਿੱਤੀ, ਭੋਹਰੇ ਦੀਆਂ ਡੁੰਘਿਆਈਆਂ ਤੋਂ,</verse>
				<verse number="56">ਤੈਂ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀ ਆਹ, ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!</verse>
				<verse number="57">ਜਿਸ ਵੇਲੇ ਮੈਂ ਤੈਨੂੰ ਪੁਕਾਰਿਆ ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!।।</verse>
				<verse number="58">ਹੇ ਪ੍ਰਭੁ, ਤੈਂ ਮੇਰੀ ਜਾਨ ਦਾ ਮੁਕੱਦਮਾ ਲੜਿਆ, ਤੈਂ ਮੇਰੇ ਜੀਵਨ ਦਾ ਛੁਟਕਾਰਾ ਕੀਤਾ।</verse>
				<verse number="59">ਹੇ ਯਹੋਵਾਹ, ਤੈਂ ਮੇਰੇ ਉੱਤੇ ਦਾ ਨਿਆਉਂ ਵੇਖਿਆ, ਤੂੰ ਮੇਰਾ ਨਿਆਉਂ ਕਰ!</verse>
				<verse number="60">ਤੈਂ ਓਹਨਾਂ ਦੇ ਸਾਰੇ ਬਦਲੇ ਵੇਖੇ ਹਨ, ਮੇਰੇ ਵਿਰੁੱਧ ਓਹਨਾਂ ਦੀਆਂ ਸਾਰੀਆਂ ਜੁਗਤੀਆਂ ਵੀ।।</verse>
				<verse number="61">ਹੇ ਯਹੋਵਾਹ, ਤੈਂ ਓਹਨਾਂ ਦੀ ਨਿੰਦਿਆ ਸੁਣੀ, ਨਾਲੇ ਮੇਰੇ ਵਿਰੁੱਧ ਦੀਆਂ ਸਾਰੀਆਂ ਜੁਗਤੀਆਂ,</verse>
				<verse number="62">ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਓਹਨਾਂ ਦੇ ਮਤੇ ਮੇਰੇ ਵਿਰੁਧ।</verse>
				<verse number="63">ਓਹਨਾਂ ਦੇ ਉੱਠਣ ਬੈਠਣ ਤੇ ਧਿਆਨ ਦੇਹ! ਮੈਂ ਹੀ ਓਹਨਾਂ ਦਾ ਰਾਗ ਹਾਂ।।</verse>
				<verse number="64">ਹੇ ਯਹੋਵਾਹ, ਤੂੰ ਓਹਨਾਂ ਨੂੰ, ਓਹਨਾਂ ਦੇ ਹੱਥ ਦੇ ਕੰਮ ਅਨੁਸਾਰ ਵੱਟਾ ਦੇਵੇਂਗਾ।</verse>
				<verse number="65">ਤੂੰ ਓਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਆਪਣਾ ਸਰਾਪ ਓਹਨਾਂ ਉੱਤੇ ਦੇਵੇਂਗਾ।</verse>
				<verse number="66">ਤੂੰ ਕ੍ਰੋਧ ਵਿੱਚ ਓਹਨਾਂ ਦਾ ਪਿੱਛਾ ਕਰੇਗਾ, ਅਤੇ ਯਹੋਵਾਹ ਦੇ ਅਕਾਸ਼ ਹੇਠੋਂ ਓਹਨਾਂ ਦਾ ਨਾਸ ਕਰੇਂਗਾ।।</verse>
			</chapter>
			<chapter number="4">
				<verse number="1">ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ।</verse>
				<verse number="2">ਸੀਯੋਨ ਦੇ ਲਾਡਲੇ ਪੁੱਤ੍ਰ ਜਿਹੜੇ ਸੋਨੇ ਦੇ ਤੁੱਲ ਹਨ, ਕਿਵੇਂ ਮਿੱਟੀ ਦੇ ਭਾਂਡਿਆਂ ਵਾਂਙੁ ਘੁਮਿਆਰ ਦੀ ਦਸਤਕਾਰੀ ਸਮਝੇ ਜਾਂਦੇ ਹਨ!</verse>
				<verse number="3">ਗਿੱਦੜੀਆਂ ਵੀ ਆਪਣੀਆਂ ਛਾਤੀਆਂ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰ-ਮੁਰਗਾਂ ਵਾਂਙੁ ਨਿਰਦਈ ਹੋ ਗਈ ਹੈ!</verse>
				<verse number="4">ਦੁੱਧ ਚੁੰਘਣ ਵਾਲੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ, ਨਿਆਣੇ ਰੋਟੀ ਮੰਗਦੇ ਹਨ ਕੋਈ ਓਹਨਾਂ ਨੂੰ ਦਿੰਦਾ ਨਹੀਂ।</verse>
				<verse number="5">ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਵਿਰਾਨ ਹਨ, ਜਿਹੜੇ ਕਿਰਮਚੀ ਕੱਪੜਿਆਂ ਵਿੱਚ ਪਲਦੇ ਸਨ, ਗੁਹੀਰਿਆਂ ਨੂੰ ਜੱਫੀਆਂ ਪਾਉਂਦੇ ਹਨ!</verse>
				<verse number="6">ਮੇਰੀ ਪਰਜਾ ਦੀ ਧੀ ਦੀ ਬਦੀ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਇੱਕ ਪਲ ਵਿੱਚ ਢਾਹਿਆ ਗਿਆ, ਭਾਵੇਂ ਉਹ ਦੇ ਉੱਤੇ ਕੋਈ ਹੱਥ ਨਹੀਂ ਪਾਇਆ ਗਿਆ।</verse>
				<verse number="7">ਉਹ ਦੇ ਪਤਵੰਤ ਬਰਫ ਨਾਲੋਂ ਸਾਫ, ਓਹ ਦੁੱਧ ਨਾਲੋਂ ਚਿੱਟੇ ਸਨ, ਓਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਓਹਨਾਂ ਦੀ ਲਿਸ਼ਕ ਨੀਲਮ ਵਰਗੀ ਸੀ।</verse>
				<verse number="8">ਹੁਣ ਓਹਨਾਂ ਦੇ ਚਿਹਰੇ ਕਾਲਖ ਨਾਲੋਂ ਕਾਲੇ ਹਨ, ਓਹ ਬਜ਼ਾਰਾਂ ਵਿੱਚ ਪਛਾਣੇ ਨਹੀਂ ਜਾਂਦੇ, ਓਹਨਾਂ ਦਾ ਚੰਮ ਹੱਡੀਆਂ ਨਾਲ ਸੁੰਗੜ ਗਿਆ ਹੈ, ਉਹ ਸੁੱਕ ਕੇ ਲੱਕੜ ਵਾਂਙੁ ਹੋ ਗਿਆ ਹੈ।</verse>
				<verse number="9">ਜਿਹੜੇ ਤਲਵਾਰ ਦੇ ਮਾਰੇ ਹੋਏ ਹਨ, ਓਹ ਓਹਨਾਂ ਨਾਲੋਂ ਚੰਗੇ ਹਨ, ਜਿਹੜੇ ਭੁੱਖ ਦੇ ਮਾਰੇ ਹੋਏ ਹਨ, ਖੇਤ ਦਾ ਫਲ ਨਾ ਮਿਲਣ ਕਰਕੇ ਇਹ ਸੱਲਾਂ ਨਾਲ ਲਿੱਸੇ ਹੁੰਦੇ ਜਾਂਦੇ ਹਨ।</verse>
				<verse number="10">ਤਰਸਵਾਨ ਤੀਵੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਰਿੰਨਿਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ ਓਹ ਏਹਨਾਂ ਦਾ ਭੋਜਨ ਸਨ!</verse>
				<verse number="11">ਯਹੋਵਾਹ ਨੇ ਆਪਣਾ ਗੁੱਸਾ ਪੂਰਾ ਕੀਤਾ, ਉਸ ਨੇ ਆਪਣਾ ਤੇਜ਼ ਕ੍ਰੋਧ ਡੋਹਲ ਦਿੱਤਾ, ਅਤੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਹੜੀ ਉਹ ਦੀਆਂ ਨੀਹਾਂ ਨੂੰ ਖਾ ਗਈ।</verse>
				<verse number="12">ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਸਨੀਕ ਪਰਤੀਤ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜਨਗੇ।</verse>
				<verse number="13">ਏਹ ਉਹ ਦੇ ਨਬੀਆਂ ਦੇ ਪਾਪ ਅਤੇ ਉਹ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿੱਚਕਾਰ ਧਰਮੀਆਂ ਦਾ ਲਹੂ ਵਗਾਇਆ।</verse>
				<verse number="14">ਓਹ ਅੰਨ੍ਹੇ ਹੋ ਕੇ ਗਲੀਆਂ ਵਿੱਚ ਫਿਰਦੇ ਸਨ, ਓਹ ਲਹੂ ਨਾਲ ਇੰਨੇ ਪਲੀਤ ਹੋ ਗਏ ਭਈ ਕੋਈ ਓਹਨਾਂ ਦੇ ਕੱਪੜੇ ਛੂਹ ਨਹੀਂ ਸੱਕਦਾ।</verse>
				<verse number="15">“ਦੂਰ ਹੋਵੋ, ਭ੍ਰਿਸ਼ਟੇ ਹੋਇਓ!” ਲੋਕ ਪੁਕਾਰਦੇ ਹਨ, “ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਸੋ ਓਹ ਭੱਜ ਗਏ ਅਤੇ ਮਾਰੇ ਮਾਰੇ ਫਿਰਨ ਲੱਗੇ, ਕੌਮਾਂ ਵਿੱਚ ਓਹ ਆਖਦੇ ਸਨ,“ਓਹ ਫੇਰ ਐਥੇ ਨਾ ਟਿਕਣਗੇ!”</verse>
				<verse number="16">ਯਹੋਵਾਹ ਦੇ ਹੁਕਮ ਨੇ ਓਹਨਾਂ ਨੂੰ ਖਿੰਡਾ ਦਿੱਤਾ, ਉਹ ਓਹਨਾਂ ਉੱਤੇ ਫੇਰ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਓਹਨਾਂ ਨੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।।</verse>
				<verse number="17">ਸਾਡੀਆਂ ਅੱਖਾਂ ਹੁਣ ਤੀਕਰ ਨਿਕੰਮੀ ਸਹਾਇਤਾ ਦੀ ਉਡੀਕ ਵਿੱਚ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸੱਕਦੀ।</verse>
				<verse number="18">ਓਹ ਸਾਡੀ ਪੈੜ ਦੇ ਪਿੱਛੇ ਇਉਂ ਫਿਰਦੇ ਸਨ, ਭਈ ਅਸੀਂ ਆਪਣੇ ਚੌਂਕਾਂ ਦੇ ਵਿੱਚ ਨਾ ਜਾ ਸੱਕੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਹਾੜੇ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।</verse>
				<verse number="19">ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਓਹ ਪਹਾੜਾਂ ਦੇ ਉੱਤੇ ਸਾਡੇ ਮਗਰ ਭੱਜੇ, ਓਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।</verse>
				<verse number="20">ਸਾਡੀਆਂ ਨਾਸਾਂ ਦਾ ਸਾਹ, ਯਹੋਵਾਹ ਦਾ ਮਸਹ ਹੋਇਆ, ਓਹਨਾਂ ਦੇ ਟੋਇਆਂ ਵਿੱਚ ਫੜਿਆ ਗਿਆ, ਉਹ ਜਿਹ ਦੇ ਵਿਖੇ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀ ਕੌਮਾਂ ਦੇ ਵਿੱਚ ਜੀਉਂਦੇ ਰਹਾਂਗੇ!।।</verse>
				<verse number="21">ਹੇ ਅਦੋਮ ਦੀਏ ਧੀਏ, ਜਿਹੜੀ ਉਸ ਦੇ ਦੇਸ ਵਿੱਚ ਵੱਸਦੀ ਹੈ, ਅਨੰਦ ਹੋ ਤੇ ਖੁਸ਼ੀ ਮਨਾ! ਏਹ ਪਿਆਲਾ ਤੇਰੇ ਤੀਕ ਵੀ ਅੱਪੜੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!</verse>
				<verse number="22">ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਅਸੀਰ ਕਰ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਨੰਗੇ ਕਰ ਦੇਵੇਗਾ!।।</verse>
			</chapter>
			<chapter number="5">
				<verse number="1">ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਹ ਨੂੰ ਚੇਤੇ ਕਰ! ਧਿਆਨ ਦੇਹ, ਅਤੇ ਸਾਡੀ ਨਮੋਸ਼ੀ ਨੂੰ ਵੇਖ!</verse>
				<verse number="2">ਸਾਡੀ ਮਿਲਖ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਓਪਰਿਆਂ ਨੂੰ।</verse>
				<verse number="3">ਅਸੀਂ ਯਤੀਮ ਹਾਂ, ਸਾਡੇ ਪਿਓ ਨਹੀਂ ਹਨ, ਸਾਡੀਆਂ ਮਾਵਾਂ ਵਿੱਧਵਾਂ ਵਾਂਙੁ ਹਨ।</verse>
				<verse number="4">ਅਸਾਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਸਾਡੀ ਲੱਕੜੀ ਮੁੱਲ ਨਾਲ ਮਿਲਦੀ ਹੈ।</verse>
				<verse number="5">ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਧੌਣਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਡੇ ਲਈ ਅਰਾਮ ਨਹੀਂ।</verse>
				<verse number="6">ਅਸੀਂ ਮਿਸਰ ਦੇ ਅਧੀਨ ਹੋਏ, ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਨਾਲ ਰੱਜ ਜਾਈਏ।</verse>
				<verse number="7">ਸਾਡੇ ਪੇਵਾਂ ਨੇ ਪਾਪ ਕੀਤਾ ਅਤੇ ਓਹ ਚੱਲ ਵੱਸੇ, ਅਤੇ ਅਸੀਂ ਓਹਨਾਂ ਦੀ ਬਦੀ ਦਾ ਭਾਰ ਚੁੱਕਦੇ ਹਾਂ।</verse>
				<verse number="8">ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਉਨ੍ਹਾਂ ਦੇ ਹੱਥੋਂ ਕੋਈ ਛੁਡਾਉਣ ਵਾਲਾ ਨਹੀਂ।</verse>
				<verse number="9">ਉਜਾੜ ਦੀ ਤਲਵਾਰ ਦੇ ਕਾਰਨ, ਅਸੀਂ ਜਾਨ ਤਲੀ ਉੱਤੇ ਰੱਖ ਕੇ ਆਪਣੀ ਰੋਟੀ ਕਮਾਉਂਦੇ ਹਾਂ।</verse>
				<verse number="10">ਕਾਲ ਦੇ ਝੁਲਸਾ ਦੇਣ ਵਾਲੇ ਤਾਪ ਦੇ ਕਾਰਨ ਸਾਡਾ ਚਮੜਾ ਤੰਦੂਰ ਵਾਂਙੁ ਤੱਪਦਾ ਹੈ।</verse>
				<verse number="11">ਸੀਯੋਨ ਵਿੱਚ ਤੀਵੀਆਂ, ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਬੇਪਤ ਕੀਤੀਆਂ ਗਈਆਂ।</verse>
				<verse number="12">ਸਰਦਾਰ ਓਹਨਾਂ ਦੇ ਹੱਥਾਂ ਨਾਲ ਟੰਗੇ ਗਏ, ਬਜ਼ੁਰਗਾਂ ਦੇ ਮੂੰਹਾਂ ਦਾ ਮਾਣ ਨਾ ਕੀਤਾ ਗਿਆ।</verse>
				<verse number="13">ਚੁਗਵੇਂ ਜੁਆਨਾਂ ਨੇ ਚੱਕੀ ਚੁੱਕੀ, ਛੋਕਰੀਆਂ ਨੇ ਲੱਕੜ ਹੇਠ ਠੇਡੇ ਖਾਧੇ।</verse>
				<verse number="14">ਬਜ਼ੁਰਗ ਫਾਟਕ ਤੋਂ ਅਤੇ ਚੁਗਵੇਂ ਜੁਆਨ ਆਪਣੇ ਗਾਉਣ ਵਜਾਉਣ ਤੋਂ ਹਟ ਗਏ ਹਨ।</verse>
				<verse number="15">ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ, ਸਾਡਾ ਨਾਚ ਸੋਗ ਵਿੱਚ ਬਦਲ ਗਿਆ।</verse>
				<verse number="16">ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ, ਹਾਇ ਸਾਨੂੰ! ਅਸਾਂ ਪਾਪ ਜੋ ਕੀਤਾ।</verse>
				<verse number="17">ਇਸੇ ਲਈ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖੀਆਂ ਵਿੱਚ ਧੁੰਦ ਆ ਗਈ,</verse>
				<verse number="18">ਸੀਯੋਨ ਪਰਬਤ ਦੀ ਵਿਰਾਨੀ ਦੇ ਕਾਰਨ, ਜਿਹ ਦੇ ਉੱਤੇ ਗਿੱਦੜ ਫਿਰਦੇ ਹਨ।</verse>
				<verse number="19">ਤੂੰ, ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜੀਉਂ ਪੀੜ੍ਹੀ ਤੀਕ ਹੈ।</verse>
				<verse number="20">ਤੂੰ ਕਿਉਂ ਸਦਾ ਲਈ ਸਾਨੂੰ ਭੁਲਾ ਬੈਠਾ ਹੈਂ, ਅਤੇ ਚਿਰੋਕਣਾ ਸਾਨੂੰ ਤਿਆਗ ਦਿੱਤਾ ਹੈ?</verse>
				<verse number="21">ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜਾਂਗੇ, ਸਾਡੇ ਦਿਨ ਪਹਿਲਾਂ ਵਾਂਙੁ ਨਵੇਂ ਬਣਾ।</verse>
				<verse number="22">ਕੀ ਤੂੰ ਸਾਨੂੰ ਉੱਕਾ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕੋਪਵਾਨ ਹੋ ਗਿਆ ਹੈਂ।।</verse>
			</chapter>
		</book>
		<book number="26">
			<chapter number="1">
				<verse number="1">ਤੀਹਵੇਂ ਵਰ੍ਹੇ ਦੇ ਚੌਥੇ ਮਹੀਨੇ ਦੀ ਪੰਜਵੀਂ ਤਰੀਕ ਨੂੰ ਐਉਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਅਸੀਰਾਂ ਦੇ ਵਿਚਕਾਰ ਸਾਂ ਤਾਂ ਅਕਾਸ਼ ਖੁਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਪਾਏ</verse>
				<verse number="2">ਉਸ ਮਹੀਨੇ ਦੀ ਪੰਜਵੀਂ ਤਰੀਕ ਨੂੰ ਯਹੋਯਾਕੀਨ ਪਾਤਸ਼ਾਹ ਦੀ ਅਸੀਰੀ ਦੇ ਪੰਜਵੇਂ ਵਰ੍ਹੇ ਵਿੱਚ</verse>
				<verse number="3">ਯਹੋਵਾਹ ਦਾ ਬਚਨ ਬੂਜ਼ੀ ਦੇ ਪੁੱਤ੍ਰ ਹਿਜ਼ਕੀਏਲ ਜਾਜਕ ਉੱਤੇ ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਉਤਰਿਆ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ</verse>
				<verse number="4">ਅਤੇ ਜਦੋਂ ਮੈਂ ਡਿੱਠਾ ਤਾਂ ਵੇਖੋ, ਉੱਤਰ ਵੱਲੋਂ ਵੱਡੀ ਅਨ੍ਹੇਰੀ ਆਈ, ਇੱਕ ਵੱਡਾ ਬੱਦਲ ਅੱਗ ਨਾਲ ਵਲਿਆ ਹੋਇਆ ਸੀ ਅਤੇ ਉਹ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਅਥਵਾ ਅੱਗ ਦੇ ਵਿੱਚੋਂ ਸਿਕਲ ਕੀਤੇ ਹੋਏ ਪਿੱਤਲ ਵਰਗੀ ਸ਼ਕਲ ਨੇ ਵਿਖਾਲੀ ਦਿੱਤੀ</verse>
				<verse number="5">ਅਤੇ ਉਸ ਵਿੱਚ ਚਾਰ ਜੰਤੂ ਸਨ ਅਤੇ ਉਨ੍ਹਾਂ ਦਾ ਰੂਪ ਇਹ ਸੀ ਕਿ ਓਹ ਆਦਮੀ ਵਰਗੇ ਸਨ</verse>
				<verse number="6">ਅਤੇ ਹਰੇਕ ਦੇ ਚਾਰ ਮੂੰਹ ਅਤੇ ਉਨ੍ਹਾਂ ਵਿੱਚੋਂ ਹਰ ਇੱਕ ਦੇ ਚਾਰ ਖੰਭ ਸਨ</verse>
				<verse number="7">ਅਤੇ ਉਨ੍ਹਾਂ ਦੇ ਪੈਰ ਸਿੱਧੇ ਪੈਰ ਸਨ ਅਤੇ ਉਨ੍ਹਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਾਂਗਰ ਸਨ ਅਤੇ ਓਹ ਮਾਂਜੇ ਹੋਏ ਪਿਤੱਲ ਵਾਂਗਰ ਚਮਕਦੇ ਸਨ</verse>
				<verse number="8">ਅਤੇ ਉਨ੍ਹਾਂ ਦੇ ਚੌਹੁੰ ਪਾਸੀਂ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਐਉਂ ਸਨ</verse>
				<verse number="9">ਕਿ ਉਨ੍ਹਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ ਅਤੇ ਓਹ ਤੁਰਦੇ ਹੋਏ ਮੁੜਦੇ ਨਹੀਂ ਸਨ ਅਤੇ ਓਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ</verse>
				<verse number="10">ਉਨ੍ਹਾਂ ਦੇ ਚਿਹਰੇ ਆਦਮੀ ਦੇ ਚਿਹਰੇ ਵਰਗੇ ਸਨ, ਉਨ੍ਹਾਂ ਚੌਹਾਂ ਦੇ ਸੱਜੇ ਪਾਸੇ ਸ਼ੇਰ ਬਬਰ ਦੇ ਚਿਹਰੇ ਸਨ ਅਤੇ ਉਨ੍ਹਾਂ ਚੌਹਾਂ ਦੇ ਖੱਬੇ ਪਾਸੇ ਵੱਲ ਬਲਦ ਚਿਹਰੇ ਵੀ ਸਨ ਅਤੇ ਉਨ੍ਹਾਂ ਚੌਹਾਂ ਦੇ ਓਕਾਬ ਦੇ ਚਿਹਰੇ ਵੀ ਸਨ</verse>
				<verse number="11">ਉਨ੍ਹਾਂ ਦੇ ਚਿਹਰੇ ਅਤੇ ਉਨ੍ਹਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਦੋ ਦੋ ਦੇ ਨਾਲ ਉਨ੍ਹਾਂ ਦਾ ਸਰੀਰ ਢਕਿਆ ਹੋਇਆ ਸੀ</verse>
				<verse number="12">ਉਨ੍ਹਾਂ ਵਿੱਚੋਂ ਹਰੇਕ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ। ਜਿੱਧਰ ਨੂੰ ਆਤਮਾ ਜਾਣ ਨੂੰ ਕਰਦਾ ਸੀ ਓਹ ਜਾਂਦੇ ਸਨ ਅਤੇ ਓਹ ਤੁਰਦਿਆਂ ਹੋਇਆਂ ਮੁੜਦੇ ਨਹੀਂ ਸਨ</verse>
				<verse number="13">ਅਤੇ ਉਨ੍ਹਾਂ ਜੰਤੂਆਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸਾਲਾਂ ਵਰਗਾ ਸੀ ਅਤੇ ਉਹ ਜੰਤੂਆਂ ਦੇ ਵਿਚਾਲੇ ਏਧਰ ਉੱਧਰ ਆਉਂਦੀ ਜਾਂਦੀ ਸੀ ਅਤੇ ਉਹ ਅੱਗ ਚਮਕ ਵਾਲੀ ਸੀ, ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ</verse>
				<verse number="14">ਅਤੇ ਜੰਤੂਆਂ ਦਾ ਦੌੜਨਾ ਤੇ ਮੁੜਨਾ ਬਿਜਲੀ ਵਾਂਙੁ ਦਿੱਸਦਾ ਸੀ</verse>
				<verse number="15">ਮੈਂ ਉਨ੍ਹਾਂ ਜੰਤੂਆਂ ਨੂੰ ਡਿੱਠਾ ਤਾਂ ਵੇਖੋ, ਕਿ ਉਨ੍ਹਾਂ ਚੌਹਾਂ ਜੰਤੂਆਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ ਇੱਕ ਪਹੀਆ ਸੀ</verse>
				<verse number="16">ਉਨ੍ਹਾਂ ਪਹੀਆਂ ਦੀ ਸ਼ਕਲ ਤੇ ਬਨਾਉਟ ਬੈਰੂਜ਼ ਦੇ ਰੰਗ ਜਹੀ ਸੀ ਅਤੇ ਓਹ ਚਾਰੇ ਇੱਕੋ ਜਿਹੇ ਸਨ, ਅਤੇ ਉਨ੍ਹਾਂ ਦੀ ਸ਼ਕਲ ਅਤੇ ਬਨਾਉਟ ਅਜਿਹੀ ਸੀ ਜਿਵੇਂ ਪਹੀਆ ਪਹੀਏ ਦੇ ਵਿੱਚ ਹੈ</verse>
				<verse number="17">ਓਹ ਤੁਰਨ ਸਮੇਂ ਆਪਣੇ ਚਾਰੇ ਪਾਸੇ ਤੁਰਦੇ ਸਨ ਅਤੇ ਤੁਰਨ ਵਿੱਚ ਨਹੀਂ ਮੁੜਦੇ ਸਨ</verse>
				<verse number="18">ਅਤੇ ਉਨ੍ਹਾਂ ਦੇ ਚੱਕਰ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਨ੍ਹਾਂ ਚੌਹਾਂ ਚੱਕਰਾਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ</verse>
				<verse number="19">ਜਦੋਂ ਓਹ ਜੰਤੂ ਤੁਰਦੇ ਸਨ ਤਾਂ ਉਨ੍ਹਾਂ ਦੇ ਨਾਲ ਪਹੀਏ ਵੀ ਤੁਰਦੇ ਸਨ ਅਤੇ ਜਦੋਂ ਓਹ ਜੰਤੂ ਧਰਤੀ ਤੋਂ ਚੁੱਕੇ ਜਾਂਦੇ ਸਨ ਤਾਂ ਪਹੀਏ ਵੀ ਚੁੱਕੇ ਜਾਂਦੇ ਸਨ</verse>
				<verse number="20">ਜਿੱਥੇ ਕਿਤੇ ਆਤਮਾ ਜਾਣ ਨੂੰ ਚਾਹੁੰਦਾ ਉਹ ਜਾਂਦੇ ਸਨ, ਜਿੱਥੇ ਆਤਮਾ ਜਾਣ ਨੂੰ ਸੀ। ਅਤੇ ਪਹੀਏ ਉਨ੍ਹਾਂ ਦੇ ਨਾਲ ਚੁੱਕੇ ਜਾਂਦੇ ਸਨ ਕਿਉਂ ਜੋ ਜੰਤੂਆਂ ਦਾ ਆਤਮਾ ਪਹੀਆਂ ਵਿੱਚ ਸੀ</verse>
				<verse number="21">ਜਦੋਂ ਓਹ ਤੁਰਦੇ ਸਨ ਤਾਂ ਏਹ ਵੀ ਤੁਰਦੇ ਸਨ ਅਤੇ ਜਦ ਓਹ ਖਲੋਂਦੇ ਸਨ ਤਾਂ ਏਹ ਵੀ ਖਲੋ ਜਾਂਦੇ ਸਨ, ਅਤੇ ਜਦੋਂ ਓਹ ਧਰਤੀ ਤੋਂ ਚੁੱਕੇ ਜਾਂਦੇ ਸਨ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਚੁੱਕੇ ਜਾਂਦੇ ਸਨ ਕਿਉਂ ਜੋ ਪਹੀਆਂ ਦੇ ਵਿੱਚ ਜੰਤੂਆਂ ਦਾ ਆਤਮਾ ਸੀ</verse>
				<verse number="22">ਜੰਤੂਆਂ ਦੇ ਸਿਰ ਉੱਤੇ ਅੰਬਰ ਜਿਹਾ ਬਲੌਰ ਦੇ ਰੰਗ ਵਾਂਗਰ ਭਿਆਣਕ ਤੌਰ ਨਾਲ ਸੀ ਅਤੇ ਉਨ੍ਹਾਂ ਦੇ ਸਿਰਾਂ ਦੇ ਉੱਪਰ ਦੀ ਉਹ ਅੰਬਰ ਤਣਿਆ ਹੋਇਆ ਸੀ</verse>
				<verse number="23">ਅਤੇ ਉਸ ਅੰਬਰ ਦੇ ਹੇਠਾਂ ਉਨ੍ਹਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਨਾਲ ਉਨ੍ਹਾਂ ਦਾ ਇੱਕ ਪਾਸਾ ਢਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਨ੍ਹਾਂ ਦੇ ਜੁੱਸਿਆਂ ਦਾ ਦੂਜਾ ਪਾਸਾ ਢਕਿਆ ਹੋਇਆ ਸੀ</verse>
				<verse number="24">ਅਤੇ ਜਦੋਂ ਓਹ ਤੁਰੇ ਤਾਂ ਮੈਂ ਉਨ੍ਹਾਂ ਦੇ ਖੰਭਾਂ ਦੀ ਅਵਾਜ਼ ਸੁਣੀ ਜਿਵੇਂ ਬਹੁਤੇ ਪਾਣੀਆਂ ਦੀ ਅਵਾਜ਼ ਅਥਵਾ ਸਰਬਸ਼ਕਤੀਮਾਨ ਦੀ ਅਵਾਜ਼ ਵਾਂਙੁ ਅਤੇ ਰੌਲੇ ਦੀ ਅਵਾਜ਼ ਸੈਨਾ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਖਲੋਂਦੇ ਸਨ ਤਾਂ ਆਪਣੇ ਖੰਭਾਂ ਨੂੰ ਲੰਮਕਾ ਦਿੰਦੇ ਸਨ।</verse>
				<verse number="25">ਅਤੇ ਉਸ ਅੰਬਰ ਵਿੱਚੋਂ ਜਿਹੜਾ ਉਨ੍ਹਾਂ ਦੇ ਸਿਰਾਂ ਉੱਤੇ ਸੀ ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖਲੋਂਦੇ ਸਨ ਤਾਂ ਆਪਣੇ ਖੰਭਾਂ ਨੂੰ ਲੰਮਕਾ ਦਿੰਦੇ ਸਨ</verse>
				<verse number="26">ਅਤੇ ਉਸ ਅੰਬਰ ਦੇ ਉੱਤੇ ਜੋ ਉਨ੍ਹਾਂ ਦੇ ਸਿਰ ਉੱਪਰ ਸੀ ਸਿੰਘਾਸਣ ਜਿਹਾ ਸੀ ਅਤੇ ਉਸ ਦਾ ਰੂਪ ਨੀਲਮ ਪੱਥਰ ਵਾਂਗਰ ਸੀ, ਅਤੇ ਉਸ ਸਿੰਘਾਸਣ ਦੇ ਰੂਪ ਉੱਤੇ ਆਦਮੀ ਜਿਹਾ ਰੂਪ ਸੀ</verse>
				<verse number="27">ਅਤੇ ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੀਕਰ ਸਿਕਲ ਕੀਤਾ ਹੋਇਆ ਪਿੱਤਲ ਜਿਹਾ ਅੱਗ ਦੀ ਸ਼ਕਲ ਵਰਗਾ ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ, ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੀਕੁਰ ਮੈਂ ਅੱਗ ਦੀ ਸ਼ਕਲ ਵੇਖੀ, ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ</verse>
				<verse number="28">ਜਿਹੀ ਉਸ ਮੇਘ ਧਣੁਖ ਦਾ ਰੂਪ ਹੈ ਜੋ ਵਰਖਾ ਦੇ ਦਿਨ ਬੱਦਲਾਂ ਵਿੱਚ ਦਿਸਦੀ ਹੈ। ਉਹੋ ਜਿਹੀ ਉਸ ਦੇ ਦੁਆਲੇ ਦੀ ਚਮਕ ਦਿੱਸਦੀ ਸੀ। ਏਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਅਤੇ ਵੇਖਦਿਆਂ ਹੀ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।।</verse>
			</chapter>
			<chapter number="2">
				<verse number="1">ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਪੈਰਾਂ ਉੱਤੇ ਖਲੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!</verse>
				<verse number="2">ਜਦੋਂ ਉਹ ਮੈਨੂੰ ਐਉਂ ਬੋਲਿਆ ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਬੋਲਦਾ ਸੀ</verse>
				<verse number="3">ਅਤੇ ਉਹ ਨੇ ਮੈਨੂੰ ਆਖਿਆ ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਨ੍ਹਾਂ ਆਕੀਆਂ ਕੌਮਾਂ ਨਾਲ ਜਿਹੜੀਆਂ ਮੇਰੇ ਵਿਰੁੱਧ ਆਕੀ ਹੋਈਆਂ ਘਲਦਾ ਹਾਂ। ਓਹ ਅਤੇ ਉਨ੍ਹਾਂ ਦੇ ਪਿਓ ਦਾਦੇ ਅੱਜ ਦੇ ਦਿਨ ਤੀਕ ਮੇਰੇ ਅਪਰਾਧੀ ਹੁੰਦੇ ਆਏ ਹਨ</verse>
				<verse number="4">ਬੱਚੇ ਢੀਠ ਅਤੇ ਪੱਥਰਦਿਲ ਹਨ। ਮੈਂ ਤੈਨੂੰ ਓਹਨਾਂ ਦੇ ਕੋਲ ਘੱਲ ਰਿਹਾ ਹਾਂ। ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ</verse>
				<verse number="5">ਸੋ ਭਾਵੇਂ ਓਹ ਸੁਣਨ ਯਾ ਨਾ ਸੁਣਨ ਕਿਉਂ ਜੋ ਓਹ ਤਾਂ ਇੱਕ ਆਕੀ ਘਰਾਣਾ ਹੈ, ਪਰ ਓਹ ਜਾਣ ਲੈਣਗੇ ਕਿ ਉਨ੍ਹਾਂ ਦੇ ਵਿੱਚ ਇੱਕ ਨਬੀ ਹੋਇਆ ਹੈ</verse>
				<verse number="6">ਅਤੇ ਤੂੰ, ਹੇ ਆਦਮੀ ਦੇ ਪੁੱਤ੍ਰ, ਤੂੰ ਉਨ੍ਹਾਂ ਕੋਲੋਂ ਭੈ ਨਾ ਖਾਈਂ ਅਤੇ ਉਨ੍ਹਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਤੇ ਕੰਡੇ ਹਨ ਅਤੇ ਤੂੰ ਬਿਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਨ੍ਹਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਨ੍ਹਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ ਕਿਉਂ ਜੋ ਓਹ ਇੱਕ ਆਕੀ ਘਰਾਣਾ ਹੈ</verse>
				<verse number="7">ਅਤੇ ਤੂੰ ਮੇਰੀਆਂ ਗੱਲਾਂ ਉਨ੍ਹਾਂ ਨੂੰ ਬੋਲ, ਭਾਵੇ ਓਹ ਸੁਣਨ ਯਾ ਨਾ ਸੁਣਨ ਕਿਉਂ ਜੋ ਓਹ ਆਕੀ ਹਨ।।</verse>
				<verse number="8">ਪਰ ਤੂੰ, ਹੇ ਆਦਮੀ ਦੇ ਪੁੱਤ੍ਰ, ਸੁਣ ਜੋ ਮੈਂ ਤੈਨੂੰ ਬੋਲਦਾ ਹਾਂ। ਤੂੰ ਉਸ ਆਕੀ ਘਰਾਣੇ ਵਾਂਗਰ ਆਕੀ ਨਾ ਹੋ! ਤੂੰ ਆਪਣਾ ਮੂੰਹ ਅੱਡ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ</verse>
				<verse number="9">ਜਦ ਮੈਂ ਡਿੱਠਾ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ ਉਸ ਵਿੱਚ ਇੱਕ ਲਪੇਟਵੀਂ-ਪੱਤ੍ਰੀ ਸੀ</verse>
				<verse number="10">ਅਤੇ ਉਹ ਨੇ ਉਸ ਨੂੰ ਮੇਰੇ ਸਾਹਮਣੇ ਵਿਛਾ ਦਿੱਤਾ ਅਤੇ ਉਸ ਦੇ ਵਿੱਚ ਅੰਦਰ ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿਚ ਵੈਣ, ਸੋਗ ਅਤੇ ਸਿਆਪਾ ਲਿਖੇ ਹੋਏ ਸਨ।।</verse>
			</chapter>
			<chapter number="3">
				<verse number="1">ਫੇਰ ਉਹ ਨੇ ਮੈਨੂੰ ਆਖਿਆ ਕਿ ਹੇ ਆਦਮੀ ਦੇ ਪੁੱਤ੍ਰ, ਜੋ ਕੁਝ ਤੈਨੂੰ ਮਿਲਿਆ ਹੈ ਸੋ ਖਾ। ਇਸ ਲਪੇਟਵੀਂ-ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!</verse>
				<verse number="2">ਤਦ ਮੈਂ ਮੂੰਹ ਅੱਡਿਆ ਅਤੇ ਉਹ ਨੇ ਉਹ ਲਪੇਟਵੀਂ-ਪੱਤ੍ਰੀ ਮੈਨੂੰ ਖੁਆ ਦਿੱਤੀ</verse>
				<verse number="3">ਤਾਂ ਉਸ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਆਪਣੇ ਢਿੱਡ ਨੂੰ ਇਸ ਦੇ ਨਾਲ ਖਿਲਾ ਅਤੇ ਏਸ ਲਪੇਟਵੀਂ-ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਙੁ ਮਿੱਠੀ ਸੀ</verse>
				<verse number="4">ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਨ੍ਹਾਂ ਨੂੰ ਬੋਲ</verse>
				<verse number="5">ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ ਜਿਨ੍ਹਾਂ ਦੀ ਬੋਲੀ ਓਪਰੀ ਅਤੇ ਜਿਨ੍ਹਾਂ ਦੀ ਜ਼ਬਾਨ ਕਠਣ ਹੈ ਸਗੋਂ ਇਸਰਾਏਲ ਦੇ ਘਰਾਣੇ ਕੋਲ</verse>
				<verse number="6">ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਨ੍ਹਾਂ ਦੀ ਬੋਲੀ ਓਪਰੀ ਅਤੇ ਜ਼ਬਾਨ ਕਠਣ ਹੈ, ਜਿਨ੍ਹਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸੱਕਦਾ, ਕਿ ਜੇ ਕਰ ਮੈਂ ਤੈਨੂੰ ਉਨ੍ਹਾਂ ਦੇ ਕੋਲ ਘੱਲਦਾ ਤਾਂ ਓਹ ਤੇਰੀ ਸੁਣਦੀਆਂ</verse>
				<verse number="7">ਪਰ ਇਸਰਾਏਲ ਦਾ ਘਰਾਣਾ ਤੇਰੀ ਨਹੀਂ ਸੁਣੇਗਾ ਕਿਉਂ ਜੋ ਓਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਕਠੋਰ ਮਸਤਕ ਤੇ ਪੱਥਰ ਦਿਲ ਹੈ</verse>
				<verse number="8">ਵੇਖ, ਮੈਂ ਉਨ੍ਹਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਨ੍ਹਾਂ ਦੇ ਮੱਥਿਆਂ ਦੇ ਵਿਰੁੱਧ ਕਠੋਰ ਕਰ ਦਿੱਤਾ ਹੈ</verse>
				<verse number="9">ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗਰ ਚਕਮਕ ਤੋਂ ਵੀ ਵਧੀਕ ਕਰੜਾ ਕਰ ਦਿੱਤਾ ਹੈ। ਉਨ੍ਹਾਂ ਤੋਂ ਨਾ ਡਰ ਅਤੇ ਉਨ੍ਹਾਂ ਦਿਆਂ ਚਿਹਰਿਆਂ ਤੋਂ ਭੈ ਭੀਤ ਨਾ ਹੋ ਭਾਵੇਂ ਉਹ ਆਕੀ ਘਰਾਣਾ ਹੈ</verse>
				<verse number="10">ਫਿਰ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ ਆਪਣੇ ਦਿਲ ਵਿੱਚ ਪਰਵਾਨ ਕਰ ਅਤੇ ਆਪਣਿਆਂ ਕੰਨਾਂ ਨਾਲ ਸੁਣ</verse>
				<verse number="11">ਹੁਣ ਤੂੰ ਅਸੀਰਾਂ ਅਥਵਾ ਆਪਣੀ ਕੌਮ ਦੇ ਪੁੱਤ੍ਰਾਂ ਕੋਲ ਜਾ ਕੇ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਨਾ ਸੁਣਨ।।</verse>
				<verse number="12">ਤਾਂ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਕੜਕ ਦੀ ਅਵਾਜ਼ ਸੁਣੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਅਸਥਾਨ ਤੋਂ ਮੁਬਾਰਕ ਹੋਵੇ!</verse>
				<verse number="13">ਅਤੇ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਲਗਣ ਦੀ ਅਵਾਜ਼ ਅਤੇ ਉਨ੍ਹਾਂ ਦੇ ਵਿਰੁੱਧ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੀ ਕੜਕ ਦੀ ਅਵਾਜ਼</verse>
				<verse number="14">ਅਤੇ ਆਤਮਾ ਮੈਨੂੰ ਚੁੱਕ ਕੇ ਲੈ ਗਿਆ ਸੋ ਮੈਂ ਆਤਮਾ ਦੀ ਕੁੜੱਤਣ ਅਤੇ ਗਰਮੀ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਤਕੜਾ ਸੀ</verse>
				<verse number="15">ਅਤੇ ਮੈਂ ਤੇਲ-ਅਬੀਬ ਵਿੱਚ ਅਸੀਰਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ ਪੁੱਜਿਆ ਅਤੇ ਜਿੱਥੇ ਓਹ ਰਹਿੰਦੇ ਸਨ ਮੈਂ ਸੱਤ ਦਿਨਾਂ ਤੀਕਰ ਉਨ੍ਹਾਂ ਦੇ ਵਿਚਕਾਰ ਚੁੱਪ ਚਾਪ ਬੈਠਾ ਰਿਹਾ।।</verse>
				<verse number="16">ਸੱਤਾਂ ਦਿਨਾਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ</verse>
				<verse number="17">ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ ਸੋ ਤੂੰ ਮੇਰੇ ਮੂੰਹ ਦੇ ਬਚਨ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਚਿਤਾਉਨੀ ਦੇਹ</verse>
				<verse number="18">ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਨਿਸਚੇ ਮਰੇਂਗਾ ਅਤੇ ਤੂੰ ਉਸ ਨੂੰ ਚਿਤਾਉਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੇ ਕੁਚਲਣ ਤੋਂ ਖਬਰਦਾਰ ਨਾ ਕਰੇਂ ਭਈ ਉਹ ਜੀਵੇ ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ</verse>
				<verse number="19">ਪਰ ਜੇ ਤੂੰ ਦੁਸ਼ਟ ਨੂੰ ਚਿਤਾਉਨੀ ਦੇਵੇਂ ਅਤੇ ਉਹ ਆਪਣੇ ਕੁਚਲਣ ਅਤੇ ਦੁਸ਼ਟਪੁਣੇ ਤੋਂ ਨਾ ਮੁੜਿਆ ਤਾਂ ਉਹ ਆਪਣੇ ਔਗਣ ਵਿੱਚ ਮਰੇਗਾ ਪਰ ਤੂੰ ਆਪਣੀ ਜਾਨ ਨੂੰ ਛੁਡਾ ਲਵੇਂਗਾ</verse>
				<verse number="20">ਅਤੇ ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਮੈਂ ਉਹ ਦੇ ਮੂਹਰੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ। ਇਸ ਲਈ ਕਿ ਤੂੰ ਉਹ ਨੂੰ ਚਿਤਾਉਨੀ ਨਹੀਂ ਦਿੱਤੀ ਤਾਂ ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਹ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ</verse>
				<verse number="21">ਪਰ ਜੇ ਤੂੰ ਉਸ ਧਰਮੀ ਨੂੰ ਚਿਤਾਉਨੀ ਦੇਵੇਂ, ਤਾਂ ਜੋ ਉਹ ਧਰਮੀ ਪਾਪ ਨਾ ਕਰੇ, ਅਤੇ ਉਹ ਪਾਪਾਂ ਤੋਂ ਬਚਿਆ ਰਹੇ ਤਾਂ ਉਹ ਨਿਸਚੇ ਜੀਵੇਗਾ, ਏਸ ਲਈ ਉਹ ਨੇ ਚਿਤਾਉਨੀ ਮੰਨੀ ਅਤੇ ਤੂੰ ਆਪਣੀ ਜਾਨ ਛੁਡਾ ਲਵੇਂਗਾ</verse>
				<verse number="22">ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮਦਾਨ ਨੂੰ ਜਾਹ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ</verse>
				<verse number="23">ਤਦੋਂ ਮੈਂ ਉੱਠ ਕੇ ਮਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਙੁ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ ਖਲੋਤਾ ਸੀ ਅਤੇ ਮੈਂ ਮੂੰਹ ਪਰਨੇ ਡਿੱਗ ਪਿਆ</verse>
				<verse number="24">ਤਦ ਆਤਮਾ ਮੇਰੇ ਅੰਦਰ ਦਾਖਲ ਹੋਇਆ ਅਤੇ ਉਹ ਨੇ ਮੈਨੂੰ ਪੈਰਾਂ ਉੱਤੇ ਖੜਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾਹ ਅਤੇ ਆਪਣੇ ਘਰ ਦਾ ਬੂਹਾ ਭੀੜ ਲੈ!</verse>
				<verse number="25">ਪਰ ਹੇ ਆਦਮੀ ਦੇ ਪੁੱਤ੍ਰ, ਵੇਖ, ਓਹ ਤੇਰੇ ਉੱਤੇ ਬੰਦਸ਼ ਲਾਉਣਗੇ, ਅਤੇ ਉਨ੍ਹਾਂ ਨਾਲ ਤੈਨੂੰ ਬੰਨ੍ਹਣਗੇ ਅਤੇ ਤੂੰ ਉਨ੍ਹਾਂ ਦੇ ਵਿੱਚ ਬਾਹਰ ਨਹੀਂ ਜਾਵੇਂਗਾ</verse>
				<verse number="26">ਅਤੇ ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਨ੍ਹਾਂ ਨੂੰ ਤਾੜਨਾ ਨਾ ਦੇ ਸੱਕੇਂ ਕਿਉਂ ਜੋ ਉਹ ਆਕੀ ਘਰਾਣਾ ਹੈ</verse>
				<verse number="27">ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਨ੍ਹਾਂ ਨੂੰ ਆਖੇਂਗਾ ਕਿ ਪ੍ਰਭੁ ਯਹੋਵਾਹ ਐਉਂ ਐਉਂ ਫਰਮਾਉਂਦਾ ਹੈ। ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ ਕਿਉਂ ਜੋ ਓਹ ਆਕੀ ਘਰਾਣੇ ਦੇ ਹਨ।।</verse>
			</chapter>
			<chapter number="4">
				<verse number="1">ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਖਪਰੈਲ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ ਯਰੂਸ਼ਲਮ ਦੀ ਤਸਵੀਰ ਖਿੱਚ</verse>
				<verse number="2">ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਹ ਦੇ ਸਾਹਮਣੇ ਦਮਦਮਾ ਬੰਨ੍ਹ, ਅਤੇ ਉਸ ਦੇ ਦੁਆਲੇ ਤੰਬੂ ਖੜੇ ਕਰ, ਅਤੇ ਚਾਰੋਂ ਪਾਸੇ ਕਿਲਾਤੋਂੜ ਜੰਤ੍ਰੇ ਰੱਖ</verse>
				<verse number="3">ਫੇਰ ਤੂੰ ਲੋਹੇ ਦਾ ਇੱਕ ਤਵਾ ਲੈ, ਅਤੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ ਦੇਹ ਕਿ ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਹ ਦੀ ਵੱਲ ਕਰ ਅਤੇ ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।।</verse>
				<verse number="4">ਉਸ ਦੇ ਮਗਰੋਂ ਤੂੰ ਆਪਣੇ ਖੱਬੇ ਪਾਸੇ ਪਰਨੇ ਲੇਟ ਰਹੁ ਅਤੇ ਇਸਰਾਏਲ ਦੇ ਘਰਾਣੇ ਦੇ ਅਪਰਾਧ ਇਸ ਉੱਤੇ ਰੱਖ ਦੇਹ। ਜਿੰਨੇ ਦਿਨ ਤੀਕੁਰ ਤੂੰ ਲੇਟਿਆ ਰਹੇਂਗਾ ਤੂੰ ਉਨ੍ਹਾਂ ਦੇ ਔਗਣ ਆਪਣੇ ਉੱਤੇ ਝੱਲੇਂਗਾ।</verse>
				<verse number="5">ਕਿਉਂ ਜੋ ਮੈਂ ਉਨ੍ਹਾਂ ਦੇ ਔਗਣਾਂ ਦੇ ਵਰ੍ਹਿਆਂ ਨੂੰ ਉਨ੍ਹਾਂ ਦਿਨਾਂ ਦੀ ਗਿਣਤੀ ਦੇ ਅਨੁਸਾਰ ਜੋ ਤਿੰਨ ਸੌ ਨੱਵੇ ਦਿਨ ਹਨ, ਤੇਰੇ ਉੱਤੇ ਰੱਖਿਆ ਹੈ ਸੋ ਤੂੰ ਇਸਰਾਏਲ ਦੇ ਘਰਾਣੇ ਦੇ ਔਗਣ ਝੱਲੇਂਗਾ</verse>
				<verse number="6">ਅਤੇ ਜਦ ਤੂੰ ਉਨ੍ਹਾਂ ਨੂੰ ਪੂਰਾ ਕਰ ਚੁੱਕੇਂ ਤਾਂ ਫੇਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੀਕਰ ਯਹੂਦਾਹ ਦੇ ਘਰਾਣੇ ਦੇ ਔਗਣ ਨੂੰ ਝੱਲੀਂ। ਮੈਂ ਤੇਰੇ ਲਈ ਇੱਕ ਇੱਕ ਵਰ੍ਹੇ ਬਦਲੇ ਇੱਕ ਇੱਕ ਦਿਨ ਠਹਿਰਾਇਆ ਹੈ</verse>
				<verse number="7">ਫੇਰ ਤੂੰ ਯਰੂਸ਼ਲਮ ਦੇ ਘੇਰੇ ਵੱਲੇ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹਦੇ ਵਿਰੁੱਧ ਅੰਗਮ ਵਾਚ</verse>
				<verse number="8">ਅਤੇ ਵੇਖ, ਮੈਂ ਤੇਰੇ ਉੱਤੇ ਬੰਧਣ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸੱਕੇਂ ਜਦੋਂ ਤੀਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ</verse>
				<verse number="9">ਤੂੰ ਆਪਣੇ ਲਈ ਕਣਕ, ਜੌਂ ਅਤੇ ਫਲੀਆਂ ਅਤੇ ਦਾਲ ਅਤੇ ਚੀਣਾ ਅਤੇ ਬਾਜਰਾ ਲੈ ਅਤੇ ਉਨ੍ਹਾਂ ਨੂੰ ਇੱਕੋ ਭਾਂਡੇ ਵਿੱਚ ਰੱਖ ਅਤੇ ਉਨ੍ਹਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੀਕਰ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਵੇ ਦਿਨਾਂ ਤੀਕ ਉਨ੍ਹਾਂ ਨੂੰ ਖਾਈਂ</verse>
				<verse number="10">ਅਤੇ ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਨਿੱਤ ਦਾ ਹੋਵੇਗਾ। ਤੂੰ ਕਦੇ ਕਦੇ ਖਾਈਂ</verse>
				<verse number="11">ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ ਕਦੇ ਪੀਣਾ</verse>
				<verse number="12">ਅਤੇ ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਨ੍ਹਾਂ ਨੂੰ ਤੂੰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਵਿਸ਼ਟੇ ਨਾਲ ਪਕਾਵੀਂ</verse>
				<verse number="13">ਅਤੇ ਯਹੋਵਾਹ ਨੇ ਫ਼ਰਮਾਇਆ ਕਿ ਐਉਂ ਇਸਰਾਏਲੀ ਆਪਣੀਆਂ ਪਲੀਤ ਰੋਟੀਆਂ ਨੂੰ ਉਨ੍ਹਾਂ ਕੌਮਾਂ ਦੇ ਵਿਚਕਾਰ ਜਿਨ੍ਹਾਂ ਵਿੱਚ ਮੈਂ ਉਨ੍ਹਾਂ ਨੂੰ ਧੱਕਾਂਗਾ ਖਾਇਆ ਕਰਣਗੇ</verse>
				<verse number="14">ਤਾਂ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ! ਵੇਖ, ਮੇਰੀ ਜਾਨ ਕਦੇ ਪਲੀਤ ਨਹੀਂ ਹੋਈ ਅਤੇ ਆਪਣੀ ਜੁਆਨੀ ਤੋਂ ਲੈਕੇ ਅੱਜ ਤੀਕੁਰ ਕੋਈ ਮਰੀ ਹੋਈ ਸ਼ੈ ਜਿਹੜੀ ਆਪ ਹੀ ਮਰ ਜਾਵੇ ਯਾ ਪਾੜੀ ਗਈ ਹੋਵੇ ਮੈਂ ਕਦੀ ਨਹੀਂ ਖਾਧੀ, ਅਤੇ ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ</verse>
				<verse number="15">ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਵਿਸ਼ਟੇ ਦੇ ਥਾਂ ਗਾਂ ਦਾ ਗੋਹਾ ਦਿੰਦਾ ਹਾਂ, ਸੋ ਤੂੰ ਆਪਣੀ ਰੋਟੀ ਉਸ ਦੇ ਨਾਲ ਪਕਾਵੀਂ</verse>
				<verse number="16">ਅਤੇ ਉਸ ਨੇ ਮੈਨੂੰ ਆਖਿਆ, ਕਿ ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਣ ਤੋੜ ਦਿਆਂਗਾ ਅਤੇ ਓਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਹਰਾਨੀ ਨਾਲ ਮਿਣ ਮਿਣ ਕੇ ਪੀਣਗੇ</verse>
				<verse number="17">ਇਹ ਇਸ ਲਈ ਹੋਵੇਗਾ ਤਾਂ ਜੋ ਉਨ੍ਹਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।</verse>
			</chapter>
			<chapter number="5">
				<verse number="1">ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗਰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ, ਅਤੇ ਤਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਨ੍ਹਾਂ ਦੇ ਹਿੱਸੇ ਬਣਾ</verse>
				<verse number="2">ਫਿਰ ਜਦੋਂ ਘੇਰੇ ਦੇ ਦਿਨ ਪੂਰਾ ਹੋ ਜਾਣ ਤਾਂ ਉਨ੍ਹਾਂ ਦਾ ਤੀਜਾ ਭਾਗ ਲੈਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈਕੇ ਤਲਵਾਰ ਦੇ ਨਾਲ ਉਨ੍ਹਾਂ ਨੂੰ ਸ਼ਹਿਰ ਦੇ ਏੱਧਰ ਓੱਧਰ ਮਾਰ ਅਤੇ ਰਹਿੰਦਾ ਤੀਜਾ ਭਾਗ ਹਵਾ ਵਿੱਚ ਖਿਲਾਰ ਦੇਹ ਅਤੇ ਮੈਂ ਉਨ੍ਹਾਂ ਦੇ ਪਿੱਛੇ ਤਲਵਾਰ ਧੂ ਲਵਾਂਗਾ</verse>
				<verse number="3">ਅਤੇ ਉਨ੍ਹਾਂ ਨੂੰ ਵਿੱਚੋਂ ਥੋੜੇ ਜਿਹੇ ਵਾਲ ਗਿਣ ਕੇ ਲੈ ਅਤੇ ਉਨ੍ਹਾਂ ਨੂੰ ਆਪਣੇ ਪਲੇ ਵਿੱਚ ਬੰਨ੍ਹ</verse>
				<verse number="4">ਫੇਰ ਉਨ੍ਹਾਂ ਵਿੱਚੋਂ ਕੁਝ ਕੱਢ ਕੇ ਅੱਗ ਵਿਚ ਪਾ ਦੇਹ ਅਤੇ ਅੱਗ ਵਿੱਚ ਸਾੜ ਦੇਹ। ਇਸ ਵਿੱਚੋਂ ਇੱਕ ਅੱਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।।</verse>
				<verse number="5">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਕੇਂਦਰ ਵਿੱਚ ਰੱਖਿਆ ਹੈ ਅਤੇ ਉਹ ਦੇ ਆਲੇ ਦੁਆਲੇ ਦੇਸ ਹਨ</verse>
				<verse number="6">ਅਤੇ ਉਹ ਨੇ ਮੇਰੇ ਨਿਆਵਾਂ ਦੇ ਵਿਰੁੱਧ ਆਕੀ ਹੋ ਕੇ ਦੂਜੀਆਂ ਕੌਮਾਂ ਨਾਲੋ ਵਧੀਕ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਚੁਫੇਰੇ ਦੇ ਦੇਸਾਂ ਨਾਲੋਂ ਵਧੀਕ ਬੁਰਿਆਈ ਕੀਤੀ ਕਿਉਂ ਜੋ ਉਨ੍ਹਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਹੀਂ ਚੱਲੇ</verse>
				<verse number="7">ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਨਾਲੋਂ ਵਧੀਕ ਉਪਾਧੀ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਤੁਰੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਨਹੀਂ ਕੀਤਾ</verse>
				<verse number="8">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰੇ ਵਿੱਚ ਨਿਆਉਂ ਕਰਾਂਗਾ</verse>
				<verse number="9">ਅਤੇ ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ ਜੋ ਮੈਂ ਹੁਣ ਤੀਕਰ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਵੀ ਕਿਸੇ ਨਾਲ ਨਹੀਂ ਕਰਾਂਗਾ</verse>
				<verse number="10">ਸੋ ਤੇਰੇ ਵਿੱਚ ਪਿਉ ਪੁੱਤ੍ਰਾਂ ਨੂੰ ਖਾਣਗੇ ਅਤੇ ਪੁੱਤ੍ਰ ਪੇਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਉਂ ਨੂੰ ਪੂਰਾ ਕਰਾਂਗਾ ਅਤੇ ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ</verse>
				<verse number="11">ਸੋ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸੌਂਹ ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਇਸ ਲਈ ਮੈਂ ਵੀ ਤੈਨੂੰ ਹਾਨੀ ਪਹੁੰਚਾਵਾਂਗਾ ਅਤੇ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਰ ਮੈਂ ਕਦੀ ਵੀ ਤਰਸ ਨਹੀਂ ਕਰਾਂਗਾ</verse>
				<verse number="12">ਤੇਰਾ ਤੀਜਾ ਹਿੱਸਾ ਬਵਾ ਨਾਲ ਮਰ ਜਾਵੇਗਾ ਅਤੇ ਕਾਲ ਨਾਲ ਤੇਰੇ ਅੰਦਰ ਬਰਬਾਦ ਹੋ ਜਾਵੇਗਾ। ਅਤੇ ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ ਅਤੇ ਤੀਜਾ ਹਿੱਸਾ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਨ੍ਹਾਂ ਦੇ ਪਿੱਛੇ ਧੂ ਲਵਾਂਗਾ</verse>
				<verse number="13">ਐਉਂ ਮੇਰਾ ਕ੍ਰੋਧ ਪੂਰਾ ਹੋਵੇਗਾ ਤਦੋਂ ਮੇਰਾ ਗੁੱਸਾ ਉਨ੍ਹਾਂ ਉੱਤੋਂ ਮਧਮ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ ਅਤੇ ਜਦੋਂ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਉਚਾਰਿਆ ਸੀ</verse>
				<verse number="14">ਏਸ ਤੋਂ ਬਿਨਾ ਮੈਂ ਤੈਨੂੰ ਉਨ੍ਹਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ ਦੁਆਲੇ ਹਨ ਅਤੇ ਉਨ੍ਹਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ ਉਜਾੜ ਅਤੇ ਇੱਕ ਤਾਨਾ ਬਣਾਵਾਂਗਾ</verse>
				<verse number="15">ਸੋ ਜਦੋਂ ਮੈਂ ਕਹਿਰ, ਹਰਖ ਅਤੇ ਸਖਤ ਮਲਾਮਤ ਨਾਲ ਤੇਰੇ ਨਿਆਉਂ ਕਰਾਂਗਾ ਤਾਂ ਤੂੰ ਆਪਣੇ ਦੁਆਲੇ ਦੀਆਂ ਕੌਮਾਂ ਲਈ ਉਲਾਂਭੇ, ਠੱਠੇ, ਸਿਖਿਆ ਅਰ ਹੌਲ ਦਾ ਕਾਰਨ ਬਣੇਂਗਾ — ਮੈਂ ਯਹੋਵਾਹ ਨੇ ਇਹ ਉਚਾਰਿਆ ਹੈ —</verse>
				<verse number="16">ਜਦੋਂ ਮੈਂ ਭਿਆਨਕ ਕਾਲ ਦੇ ਤੀਰ ਜੋ ਉਨ੍ਹਾਂ ਦੇ ਮਾਰਨ ਲਈ ਹਨ ਉਨ੍ਹਾਂ ਵੱਲ ਛੱਡਾਂਗਾ ਜਿਨ੍ਹਾਂ ਨੂੰ ਮੈਂ ਤੇਰੇ ਮਾਰਨ ਲਈ ਵੀ ਛੱਡਾਂਗਾ ਅਤੇ ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਣ ਨੂੰ ਭੰਨ ਸੁੱਟਾਂਗਾ</verse>
				<verse number="17">ਅਤੇ ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਘੱਲਾਂਗਾ ਅਤੇ ਓਹ ਤੈਨੂੰ ਔਂਤਰਾ ਕਰਨਗੇ ਅਤੇ ਤੇਰੇ ਵਿੱਚੋਂ ਦੀ ਬਵਾ ਅਤੇ ਖੂਨ ਖਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਉਚਾਰਿਆ ਹੈ।।</verse>
			</chapter>
			<chapter number="6">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਇਹ ਆਖਣ ਲਈ ਆਇਆ</verse>
				<verse number="2">ਕਿ ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਪਰਬਤਾਂ ਵੱਲ ਮੂੰਹ ਕਰ ਕੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ</verse>
				<verse number="3">ਅਤੇ ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ, ਟਿੱਲਿਆਂ ਅਤੇ ਨਾਲਿਆਂ ਅਰ ਵਾਦੀਆਂ ਨੂੰ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਅਸਥਾਨਾਂ ਨੂੰ ਮੈਂ ਨਾਸ ਕਰਾਂਗਾ</verse>
				<verse number="4">ਅਤੇ ਤੁਹਾਡੀਆਂ ਜਗਵੇਦੀਆਂ ਉੱਜੜ ਪੁੱਜੜ ਜਾਣਗੀਆਂ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਭੰਨ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ</verse>
				<verse number="5">ਅਤੇ ਇਸਰਾਏਲੀਆਂ ਦੀਆਂ ਲੋਥਾਂ ਉਨ੍ਹਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਦੁਆਲੇ ਖਿਲਾਰ ਦਿਆਂਗਾ</verse>
				<verse number="6">ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਅਸਥਾਨ ਵਿਰਾਨ ਹੋ ਜਾਣਗੇ ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਵੱਢ ਦਿੱਤੀਆਂ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ</verse>
				<verse number="7">ਅਤੇ ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!</verse>
				<verse number="8">ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝਕੁ ਛੱਡ ਦਿਆਂਗਾ ਅਰਥਾਤ ਓਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ</verse>
				<verse number="9">ਅਤੇ ਜਿਹੜੇ ਤੁਹਾਡੇ ਵਿੱਚੋਂ ਬਚ ਰਹਿਣਗੇ ਓਹ ਉਨ੍ਹਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਅਸੀਰ ਹੋਕੇ ਜਾਣਗੇ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਨ੍ਹਾਂ ਦੇ ਜ਼ਨਾਕਾਰ ਦਿਲਾਂ ਨੂੰ ਜੋ ਮੇਰੇ ਪਾਸੋਂ ਦੂਰ ਹੋਏ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਜਿਨ੍ਹਾਂ ਨੇ ਉਨ੍ਹਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ ਫੋੜਾਂਗਾ ਅਤੇ ਓਹ ਆਪ ਆਪਣੇ ਸਾਰੇ ਭੈੜੇ ਕੰਮਾਂ ਦੇ ਕਾਰਨ ਜਿਹੜੇ ਉਨ੍ਹਾਂ ਨੇ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਕੀਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਧਿਰਕਾਰ ਪਾਉਣਗੇ</verse>
				<verse number="10">ਤਦ ਓਹ ਜਾਨਣਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਵੇਂ ਹੀ ਨਹੀਂ ਫ਼ਰਮਾਇਆ ਸੀ ਕਿ ਉਨ੍ਹਾਂ ਉੱਤੇ ਇਹ ਬੁਰਿਆਈ ਲਿਆਵਾਂਗਾ।।</verse>
				<verse number="11">ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਤੂੰ ਹੱਥ ਪਿੱਟ ਕੇ ਅਤੇ ਪੈਰ ਮਾਰ ਕੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫਸੋਸ! ਕਿਉਂ ਜੋ ਓਹ ਤਲਵਾਰ, ਕਾਲ ਅਰ ਬਵਾ ਨਾਲ ਡਿੱਗ ਪੈਣਗੇ</verse>
				<verse number="12">ਜਿਹੜਾ ਦੂਰ ਹੈ ਉਹ ਬਵਾ ਨਾਲ ਮਰੇਗਾ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਡਿੱਗੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਘੇਰੇ ਵਿੱਚ ਹੈ ਉਹ ਕਾਲ ਨਾਲ ਮਰੇਗਾ, ਸੋ ਮੈਂ ਉਨ੍ਹਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ</verse>
				<verse number="13">ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜਦ ਉਨ੍ਹਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਪੁਰ ਅਤੇ ਪਰਬਤਾਂ ਦੀਆਂ ਸਾਰੀਆਂ ਚੋਟੀਆਂ ਉੱਤੇ ਅਤੇ ਹਰੇਕ ਹਰੇ ਬ੍ਰਿਛ ਹੇਠ ਅਤੇ ਹਰੇਕ ਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਓਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਨ੍ਹਾਂ ਬੁੱਤਾਂ ਦੇ ਵਿੱਚ ਉਨ੍ਹਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ</verse>
				<verse number="14">ਅਤੇ ਮੈਂ ਆਪਣਾ ਹੱਥ ਉਨ੍ਹਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੀਕ ਉਨ੍ਹਾਂ ਦੇ ਦੇਸ ਦੀਆਂ ਸਾਰੀਆਂ ਵਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="7">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਇਹ ਆਖਣ ਲਈ ਆਇਆ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਇਸਰਾਏਲ ਦੀ ਭੂਮੀ ਨੂੰ ਐਉਂ ਫ਼ਰਮਾਉਂਦਾ ਹੈ, ਏਹ ਅੰਤ ਹੈ! ਦੇਸ ਦੇ ਚੌਹਾਂ ਖੂੰਜਿਆਂ ਉੱਤੇ ਅੰਤ ਆ ਪੁੱਜਾ ਹੈ</verse>
				<verse number="3">ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਘੱਲਾਂਗਾ ਅਤੇ ਤੇਰੇ ਮਾਰਗਾਂ ਦੇ ਅਨੁਸਾਰ ਤੇਰਾ ਨਿਆਉਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ</verse>
				<verse number="4">ਮੇਰੀ ਅੱਖ ਤੇਰਾ ਲਿਹਾਜ਼ ਨਾ ਕਰੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ ਸਗੋਂ ਮੈਂ ਤੇਰੇ ਮਾਰਗਾਂ ਨੂੰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!।।</verse>
				<verse number="5">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਇੱਕ ਬਿਪਤਾ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ!</verse>
				<verse number="6">ਅੰਤ ਆ ਪੁੱਜਾ, ਹਾਂ, ਅੰਤ ਆ ਪੁੱਜਾ! ਅੰਤ ਤੇਰੇ ਉੱਤੇ ਜਾਗ ਉੱਠਿਆ! ਵੇਖ, ਉਹ ਆ ਪੁੱਜਿਆ</verse>
				<verse number="7">ਹੇ ਧਰਤੀ ਦੇ ਰਹਿਣ ਵਾਲੇ! ਤੇਰੀ ਵਾਰੀ ਆ ਗਈ! ਸਮਾ ਆ ਪੁੱਜਿਆ! ਰੌਲੇ ਦਾ ਦਿਹਾੜਾ ਨੇੜੇ ਆ ਗਿਆ, ਇਹ ਪਰਬਤਾਂ ਉੱਤੇ ਖੁਸ਼ੀ ਵਿੱਚ ਗਜਣ ਦਾ ਦਿਨ ਨਹੀਂ</verse>
				<verse number="8">ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਹਲਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ ਅਤੇ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਉਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ</verse>
				<verse number="9">ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ, ਨਾ ਮੈਂ ਤਰਸ ਖਾਵਾਂਗਾ, ਅਤੇ ਮੈਂ ਤੇਰੇ ਮਾਰਗਾਂ ਨੂੰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ</verse>
				<verse number="10">ਵੇਖ, ਉਹ ਦਿਨ ਵੇਖ! ਉਹ ਆ ਪੁੱਜਿਆ ਹੈ, ਤੇਰੀ ਸ਼ਾਮਤ ਆ ਗਈ, ਛੜ ਵਿੱਚ ਕਲੀਆਂ ਨਿੱਕਲੀਆਂ, ਘੁਮੰਡ ਵਿੱਚ ਡੋਡੀਆਂ ਲਗੀਆਂ ਹਨ</verse>
				<verse number="11">ਜ਼ੁਲਮ ਵੱਧ ਕੇ ਦੁਸ਼ਟ ਪੁਣੇ ਲਈ ਛੜ ਬਣ ਗਿਆ। ਹੁਣ ਕੋਈ ਉਨ੍ਹਾਂ ਵਿੱਚੋਂ ਨਹੀਂ ਬਚੇਗਾ, ਨਾ ਉਨ੍ਹਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਨ੍ਹਾਂ ਦੇ ਧਨ ਵਿੱਚੋਂ ਕੁੱਝ ਬਚੇਗਾ ਅਤੇ ਨਾ ਉਨ੍ਹਾਂ ਵਿੱਚੋਂ ਕੋਈ ਬਜ਼ੁਰਗੀ ਹੋਵੇਗੀ</verse>
				<verse number="12">ਸਮਾ ਆ ਪੁੱਜਾ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਨ੍ਹਾਂ ਦੇ ਸਾਰੇ ਮਹਾਇਣ ਉੱਤੇ ਕਹਿਰ ਟੁੱਟਣ ਵਾਲਾ ਹੈ</verse>
				<verse number="13">ਕਿਉਂ ਜੋ ਵੇਚਣ ਵਾਲਾ ਵਿਕੀ ਹੋਈ ਵਸਤੂ ਤੀਕ ਫੇਰ ਨਹੀਂ ਮੁੜੇਗਾ, ਭਾਵੇਂ ਹਾਲਾਂ ਉਹ ਜੀਉਂਦਿਆਂ ਵਿੱਚ ਹੋਵੇ ਕਿਉਂ ਜੋ ਇਹ ਦਰਸ਼ਣ ਉਨ੍ਹਾਂ ਦੇ ਸਾਰੇ ਮਹਾਇਣ ਲਈ ਹੈ। ਇੱਕ ਵੀ ਨਾ ਪਰਤੇਗਾ ਅਤੇ ਨਾ ਕੋਈ ਔਗਣਾਂ ਦੇ ਕਾਰਨ ਆਪਣੀ ਸਤਿਆ ਨੂੰ ਤਕੜਾ ਰੱਖੇਗਾ।।</verse>
				<verse number="14">ਉਨ੍ਹਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ ਕਿਉਂ ਜੋ ਮੇਰਾ ਤੇਜ਼ ਕਹਿਰ ਉਨ੍ਹਾਂ ਦੇ ਸਾਰੇ ਮਹਾਇਣ ਉੱਤੇ ਹੈ</verse>
				<verse number="15">ਬਾਹਰ ਤਲਵਾਰ ਹੈ ਅਤੇ ਅੰਦਰ ਬਵਾ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ ਕਾਲ ਤੇ ਬਵਾ ਉਹ ਨੂੰ ਹੜੱਪ ਕਰ ਲੈਣਗੇ</verse>
				<verse number="16">ਪਰ ਜਿਹੜੇ ਉਨ੍ਹਾਂ ਵਿੱਚੋਂ ਨੱਠ ਭੱਜ ਜਾਣਗੇ, ਓਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗਰ ਪਰਬਤਾਂ ਉੱਤੇ ਰਹਿਣਗੇ ਅਤੇ ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗਣਾਂ ਦੇ ਕਾਰਨ</verse>
				<verse number="17">ਸਾਰੇ ਹੱਥ ਨਿਰਬਲ ਹੋਣਗੇ ਅਤੇ ਸਾਰੇ ਗੋਡੇ ਪਾਣੀ ਵਾਂਗਰ ਕਮਜ਼ੋਰ ਹੋ ਜਾਣਗੇ</verse>
				<verse number="18">ਓਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਹੌਲ ਉਨ੍ਹਾਂ ਉੱਤੇ ਛਾ ਜਾਏਗਾ ਅਤੇ ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਨ੍ਹਾਂ ਦੇ ਸਿਰ ਗੰਜੇ ਹੋ ਜਾਣਗੇ</verse>
				<verse number="19">ਓਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਨ੍ਹਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਾਂਗਰ ਹੋਵੇਗਾ, ਯਹੋਵਾਹ ਦੇ ਕਹਿਰ ਵਾਲੇ ਦਿਨ ਉਨ੍ਹਾਂ ਦੀ ਚਾਂਦੀ ਅਤੇ ਉਨ੍ਹਾਂ ਦਾ ਸੋਨਾ ਉਨ੍ਹਾਂ ਨੂੰ ਨਹੀਂ ਛੁਡਾ ਸੱਕੇਗਾ। ਉਸ ਨਾਲ ਉਨ੍ਹਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ ਨਾ ਉਨ੍ਹਾਂ ਦੇ ਢਿੱਡ ਭਰਣਗੇ ਕਿਉਂ ਜੋ ਉਹ ਉਨ੍ਹਾਂ ਦਾ ਠੋਕਰ ਖਾਣ ਅਤੇ ਔਗਣ ਦਾ ਕਾਰਨ ਸੀ</verse>
				<verse number="20">ਅਤੇ ਉਨ੍ਹਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਨ੍ਹਾਂ ਨੇ ਓਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਏਸ ਲਈ ਮੈਂ ਉਸ ਨੂੰ ਉਨ੍ਹਾਂ ਦੇ ਲਈ ਅਸ਼ੁੱਧ ਵਸਤੂ ਵਾਂਗਰ ਕਰ ਦਿੱਤਾ</verse>
				<verse number="21">ਅਤੇ ਮੈਂ ਉਨ੍ਹਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਉਨ੍ਹਾਂ ਨੂੰ ਭ੍ਰਿਸ਼ਟ ਕਰਨਗੇ</verse>
				<verse number="22">ਅਤੇ ਮੈਂ ਆਪਣਾ ਮੂੰਹ ਉਨ੍ਹਾਂ ਵੱਲੋਂ ਫੇਰ ਲਵਾਂਗਾ ਅਤੇ ਓਹ ਮੇਰੇ ਗੁਪਤ ਅਸਥਾਨ ਨੂੰ ਭ੍ਰਿਸ਼ਟ ਕਰਨਗੇ ਅਤੇ ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭ੍ਰਿਸ਼ਟ ਕਰਨਗੇ</verse>
				<verse number="23">ਸੰਗਲ ਬਣਾ, ਏਸ ਲਈ ਕਿ ਦੇਸ ਲਹੂ ਦੀ ਹੱਤਿਆ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ</verse>
				<verse number="24">ਸੋ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਓਹ ਉਨ੍ਹਾਂ ਦੇ ਘਰਾਂ ਦੇ ਮਾਲਕ ਬਣਨਗੇ ਅਤੇ ਮੈਂ ਜ਼ੋਰਵਰਾਂ ਦਾ ਘੁਮੰਡ ਮਿਟਾ ਦਿਆਂਗਾ ਅਤੇ ਉਨ੍ਹਾਂ ਦੇ ਪਵਿੱਤ੍ਰ ਅਸਥਾਨ ਭ੍ਰਿਸ਼ਟ ਕੀਤੇ ਜਾਣਗੇ</verse>
				<verse number="25">ਤਬਾਹੀ ਆਉਂਦੀ ਹੈ ਅਤੇ ਓਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ</verse>
				<verse number="26">ਬਿਪਤਾ ਤੇ ਬਿਪਤਾ ਅਤੇ ਅਵਾਈ ਤੇ ਅਵਾਈ ਆਉਂਦੀ ਹੈ। ਤਦ ਓਹ ਨਬੀ ਕੋਲੋਂ ਰੋਇਆ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ</verse>
				<verse number="27">ਪਾਤਸ਼ਾਹ ਸੋਗ ਕਰੇਗਾ ਸ਼ਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੱਬਣਗੇ। ਮੈਂ ਉਨ੍ਹਾਂ ਦੇ ਮਾਰਗਾਂ ਅਨੁਸਾਰ ਉਨ੍ਹਾਂ ਨਾਲ ਵਰਤਾਉ ਕਰਾਂਗਾ, ਅਤੇ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਕਰਾਂਗਾ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਹਾਂ।।</verse>
			</chapter>
			<chapter number="8">
				<verse number="1">ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ ਦੀ ਪੰਜਵੀਂ ਤਰੀਕ ਨੂੰ ਐਉਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸਾਂ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਮੂਹਰੇ ਬੈਠੇ ਸਨ ਕਿ ਉੱਥੇ ਪ੍ਰਭੁ ਯਹੋਵਾਹ ਦਾ ਹੱਥ ਮੇਰੇ ਉੱਤੇ ਪਿਆ</verse>
				<verse number="2">ਮੈਂ ਡਿੱਠਾ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿੱਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੀਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੀਕ ਚਾਨਣ ਦੀ ਚਮਕ ਦਿੱਸੀ ਜਿਹਦਾ ਰੰਗ ਸਿਕਲ ਕੀਤੇ ਹੋਏ ਪਿੱਤਲ ਵਰਗਾ ਸੀ</verse>
				<verse number="3">ਅਤੇ ਉਸ ਨੇ ਇੱਕ ਹੱਥ ਜਿਹਾ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਅਤੇ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਜਿੱਥੇ ਅਣਖ ਦੇਵੀ ਦੀ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ਲੈ ਆਇਆ</verse>
				<verse number="4">ਅਤੇ ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਸੀ ਉਸ ਦਰਸ਼ਣ ਅਨੁਸਾਰ ਜੋ ਮੈਂ ਉਸ ਮਦਾਨ ਵਿੱਚ ਵੇਖਿਆ ਸੀ</verse>
				<verse number="5">ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਆਪਣੀਆਂ ਅੱਖਾਂ ਉੱਤਰ ਵੱਲ ਚੁੱਕ। ਸੋ ਮੈਂ ਉੱਤਰ ਵੱਲ ਆਪਣੀਆਂ ਅੱਖੀਆਂ ਚੁੱਕੀਆਂ, ਤਾਂ ਵੇਖੋ, ਉੱਤਰ ਵੱਲ ਜਗਵੇਦੀ ਦੇ ਦਰਵੱਜੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ</verse>
				<verse number="6">ਅਤੇ ਉਸ ਨੇ ਮੈਨੂੰ ਕਿਹਾ, ਹੇ ਆਦਮੀ ਦੇ ਪੁੱਤ੍ਰ! ਤੂੰ ਉਨ੍ਹਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ ਵੱਡੇ ਘਿਣਾਉਣੇ ਕੰਮ ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ ਤਾਂ ਜੋ ਮੈਂ ਆਪਣੇ ਪਵਿੱਤ੍ਰ ਅਸਥਾਨ ਤੋਂ ਦੂਰ ਚੱਲਾ ਜਾਵਾਂ, ਪਰ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ</verse>
				<verse number="7">ਤਦ ਉਹ ਮੈਨੂੰ ਵੇਹੜੇ ਦੇ ਦਰਵੱਜੇ ਤੇ ਲਿਆਇਆ, ਤਾਂ ਮੈਂ ਡਿੱਠਾ, ਅਤੇ ਵੇਖੋ ਕਿ ਕੰਧ ਦੇ ਵਿੱਚ ਇੱਕ ਛੇਕ ਹੈ</verse>
				<verse number="8">ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੰਧ ਨੂੰ ਪੁੱਟ, ਅਤੇ ਜਦੋਂ ਮੈਂ ਕੰਧ ਨੂੰ ਪੁੱਟਿਆ ਤਾਂ ਵੇਖੋ ਇੱਕ ਦਰਵੱਜਾ ਸੀ</verse>
				<verse number="9">ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ, ਅਤੇ ਜਿਹੜੇ ਕਮੀਣੇ ਘਿਣਾਉਣੇ ਕੰਮ ਓਹ ਇੱਥੇ ਕਰਦੇ ਹਨ ਵੇਖ!</verse>
				<verse number="10">ਤਦੋਂ ਮੈਂ ਅੰਦਰ ਜਾਕੇ ਤੱਕਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ ਦੁਆਲੇ ਕੰਧ ਉੱਤੇ ਬਣੇ ਹੋਏ ਹਨ</verse>
				<verse number="11">ਅਤੇ ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਨ੍ਹਾਂ ਅੱਗੇ ਖਲੋਤੇ ਹਨ ਅਤੇ ਸ਼ਾਫ਼ਨ ਦਾ ਪੁੱਤ੍ਰ ਯਅਜ਼ਨਯਾਹ ਉਨ੍ਹਾਂ ਦੇ ਵਿਚਕਾਰ ਖਲੋਤਾ ਹੈ ਅਤੇ ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਬਖ਼ੂਰ ਦੀ ਸੁਗੰਧੀ ਦਾ ਬੱਦਲ ਉੱਠ ਰਿਹਾ ਹੈ</verse>
				<verse number="12">ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਅਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨॽ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ</verse>
				<verse number="13">ਅਤੇ ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਜੋ ਓਹ ਕਰਦੇ ਹਨ ਵੇਖੇਂਗਾ।।</verse>
				<verse number="14">ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵੱਜੇ ਤੇ ਲੈ ਆਇਆ ਤਾਂ ਵੇਖੋ, ਉੱਥੇ ਤੀਵੀਆਂ ਬੈਠੀਆਂ ਤੰਮੂਜ਼ ਨੂੰ ਰੋ ਰਹੀਆਂ ਹਨ</verse>
				<verse number="15">ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਏਹ ਵੇਖਿਆ ਹੈॽ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ</verse>
				<verse number="16">ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵੱਜੇ ਉੱਤੇ ਡੇਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲਗ ਭਗ ਪੰਜੀ ਮਨੁੱਖ ਸਨ, ਜਿਨ੍ਹਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਨ੍ਹਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ</verse>
				<verse number="17">ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਏਹ ਵੇਖਿਆ ਹੈॽ ਯਹੂਦਾਹ ਦੇ ਘਰਾਣੇ ਦੇ ਅੱਗੇ ਇੱਹ ਨਿੱਕੀ ਜਿਹੀ ਗੱਲ ਹੈ, ਕਿ ਓਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ,ਓਹ ਆਪਣੇ ਨੱਕ ਨਾਲ ਡਾਲੀ ਲਗਾਉਂਦੇ ਹਨ</verse>
				<verse number="18">ਸੋ ਮੈਂ ਵੀ ਕਹਿਰ ਨਾਲ ਵਰਤਾਂਗਾ, ਮੇਰੀ ਅੱਖ ਲਿਹਾਜ਼ ਨਾ ਕਰੇਗੀ ਅਤੇ ਮੈਂ ਕਦਾਚਿੱਤ ਤਰਸ ਨਾ ਕਰਾਂਗਾ, ਅਤੇ ਭਾਵੇਂ ਓਹ ਚੀਕ ਚੀਕ ਕੇ ਮੇਰੇ ਕੰਨਾਂ ਤੀਕ ਆਪਣੀ ਪੁਕਾਰ ਪੁਚਾਉਣ ਤਾਂ ਵੀ ਉਨ੍ਹਾਂ ਦੀ ਨਹੀਂ ਸੁਣਾਂਗਾ।।</verse>
			</chapter>
			<chapter number="9">
				<verse number="1">ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਉਨ੍ਹਾਂ ਨੂੰ ਜਿਹੜੇ ਸ਼ਹਿਰ ਦੇ ਪ੍ਰਬੰਧਕ ਹਨ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤ੍ਰ ਫੜਿਆ ਹੋਵੇ</verse>
				<verse number="2">ਅਤੇ ਵੇਖੋ, ਛੇ ਮਨੁੱਖ ਉੱਪਰ ਦੇ ਦਰਵੱਜੇ ਦੀ ਰਾਹ ਥਾਣੀ ਜੋ ਉੱਤਰ ਵੱਲ ਹੈ ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ ਅਤੇ ਉਨ੍ਹਾਂ ਦੇ ਵਿੱਚੋਂ ਇੱਕ ਆਦਮੀ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਓਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖਲੋਤੇ</verse>
				<verse number="3">ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਸਰਦਲ ਤੇ ਗਿਆ, ਅਤੇ ਉਹ ਨੇ ਉਸ ਮਰਦ ਨੂੰ ਜਿਹ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਪੁਕਾਰਿਆ</verse>
				<verse number="4">ਅਤੇ ਯਹੋਵਾਹ ਨੇ ਉਹ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਨ੍ਹਾਂ ਲੋਕਾਂ ਦੇ ਮੱਥੇ ਉੱਤੇ ਜੋ ਓਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ, ਅਤੇ ਰੋਂਦੇ ਹਨ, ਨਿਸ਼ਾਨ ਲਗਾ ਦੇਹ</verse>
				<verse number="5">ਅਤੇ ਉਹ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ ਪਿੱਛੇ ਸ਼ਹਿਰ ਵਿੱਚੋਂ ਲੰਘੋ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਲਿਹਾਜ਼ ਨਾ ਕਰਨ, ਨਾ ਤੁਸੀਂ ਤਰਸ ਕਰੋ</verse>
				<verse number="6">ਤੁਸੀਂ ਬੁੱਢਿਆਂ, ਗੱਭਰੂਆਂ, ਕੁਆਂਰੀਆਂ, ਨਿੱਕੇ ਬੱਚਿਆਂ ਤੇ ਤੀਵੀਆਂ ਨੂੰ ਉੱਕਾ ਮਾਰ ਸੁੱਟੋ ਪਰ ਜਿਨ੍ਹਾਂ ਉੱਤੇ ਨਿਸ਼ਾਨ ਹੈ ਉਨ੍ਹਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ, ਅਤੇ ਮੇਰੇ ਪਵਿੱਤ੍ਰ ਅਸਥਾਨ ਤੋਂ ਅਰੰਭ ਕਰੋ! ਤਦ ਓਹਨਾਂ ਨੇ ਉਨ੍ਹਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ ਸ਼ੁਰੂ ਕੀਤਾ</verse>
				<verse number="7">ਅਤੇ ਉਸ ਨੇ ਉਨ੍ਹਾਂ ਨੂੰ ਫ਼ਰਮਾਇਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆਂ ਹੋਇਆਂ ਨਾਲ ਭਰ ਦਿਓ! ਚੱਲੋ, ਬਾਹਰ ਤੁੱਰੋ! ਸੋ ਓਹ ਤੁਰ ਪਏ ਅਤੇ ਸ਼ਹਿਰ ਵਿੱਚ ਵੱਢਣ ਲਗ ਪਏ</verse>
				<verse number="8">ਅਤੇ ਜਦੋਂ ਓਹ ਉਨ੍ਹਾਂ ਨੂੰ ਵੱਢ ਰਹੇ ਸਨ ਅਤੇ ਮੈਂ ਬਚ ਰਿਹਾ ਸਾ ਤਾਂ ਐਉਂ ਹੋਇਆ ਕਿ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਇ! ਹੇ ਪ੍ਰਭੁ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ।ॽ</verse>
				<verse number="9">ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ ਅਤੇ ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਬੇਇਨਸਾਫ਼ੀ ਨਾਲ ਭਰਿਆ ਹੋਇਆ ਹੈ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਤੱਕਦਾ</verse>
				<verse number="10">ਸੋ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਤੇ ਕਦਾ ਚਿੱਤ ਤਰਸ ਨਹੀਂ ਕਰਾਂਗਾ! ਮੈਂ ਉਨ੍ਹਾਂ ਦੀ ਕਰਨੀ ਦਾ ਬਦਲਾ ਉਨ੍ਹਾਂ ਦੇ ਸਿਰਾਂ ਉੱਤੇ ਲਿਆਵਾਂਗਾ</verse>
				<verse number="11">ਅਤੇ ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ, ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿੱਦਾਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਓਦਾਂ ਕੀਤਾ।।</verse>
			</chapter>
			<chapter number="10">
				<verse number="1">ਤਦੋਂ ਮੈਂ ਡਿੱਠਾ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ ਇੱਕ ਵਸਤੁ ਨੀਲਮ ਜਹੀ ਦਿੱਸੀ ਅਤੇ ਉਸ ਦੀ ਬਨਾਉਟ ਸਿੰਘਾਸਣ ਵਰਗੀ ਸੀ</verse>
				<verse number="2">ਅਤੇ ਉਹ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ ਆਖਿਆ ਕਿ ਉਨ੍ਹਾਂ ਘੁਮੰਣ ਵਾਲੇ ਪਹੀਆਂ ਦੇ ਅੰਦਰ ਜਾਹ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇਹ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ</verse>
				<verse number="3">ਜਦੋਂ ਉਹ ਮਨੁੱਖ ਅੰਦਰ ਗਿਆ ਤਦੋਂ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ</verse>
				<verse number="4">ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋਕੇ ਭਵਨ ਦੀ ਸਰਦਲ ਤੇ ਆਇਆ ਅਤੇ ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ਼ ਦੇ ਚਾਨਣ ਨਾਲ ਭਰ ਗਿਆ</verse>
				<verse number="5">ਤਾਂ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੀਕਰ ਸੁਣੀ ਜਾਂਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਜਦੋਂ ਉਹ ਬਚਨ ਕਰਦਾ ਹੈ</verse>
				<verse number="6">ਅਤੇ ਐਉਂ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਕੀਤਾ ਹੈ, ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਖਲੋਤਾ</verse>
				<verse number="7">ਅਤੇ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈਕੇ ਬਾਹਰ ਤੁਰ ਗਿਆ</verse>
				<verse number="8">ਅਤੇ ਕਰੂਬੀਆਂ ਦੇ ਵਿਚਾਲੇ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਵਰਗਾ ਰੂਪ ਦਿੱਸਿਆ।।</verse>
				<verse number="9">ਮੈਂ ਡਿੱਠਾ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਇੱਕ ਪਹੀਆ ਅਤੇ ਦੂਜੇ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਨ੍ਹਾਂ ਪਹੀਆਂ ਪਹੀਏ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਙੁ ਸੀ</verse>
				<verse number="10">ਅਤੇ ਉਨ੍ਹਾਂ ਦਾ ਰੂਪ ਇੱਕੋ ਜਿਹਾ ਸੀ, ਜਿਦਾਂ ਪਹੀਆ ਪਹੀਏ ਦੇ ਅੰਦਰ ਹੋਵੇ</verse>
				<verse number="11">ਜਦੋਂ ਓਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਓਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਸਿਰ ਦਾ ਰੌਂ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ ਪਿੱਛੇ ਜਾਂਦੇ ਸਨ। ਓਹ ਤੁਰਦਿਆਂ ਹੋਇਆਂ ਮੁੜਦੇ ਨਾ ਸਨ</verse>
				<verse number="12">ਅਤੇ ਉਨ੍ਹਾਂ ਦੇ ਸਾਰੇ ਪਿੰਡੇ, ਪਿੱਠ, ਹੱਥਾਂ, ਖੰਭਾਂ ਅਤੇ ਉਨ੍ਹਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਨ੍ਹਾਂ ਚਹੂੰਆਂ ਪਹੀਆਂ ਵਿੱਚ</verse>
				<verse number="13">ਇਨ੍ਹਾਂ ਪਹੀਆਂ ਨੂੰ ਮੇਰੇ ਸੁਣਦਿਆਂ \ਘੁੰਮਣ ਵਾਲੇ ਪਹੀਏ\ ਆਖਿਆ ਗਿਆ</verse>
				<verse number="14">ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ</verse>
				<verse number="15">ਅਤੇ ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ ਜਿਹੜਾ ਮੈਂ ਕਿਬਾਰ ਨਹਿਰ ਦੇ ਕੋਲ ਵੇਖਿਆ ਸੀ</verse>
				<verse number="16">ਅਤੇ ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ ਤਾਂ ਓਹ ਪਹੀਏ ਉਨ੍ਹਾਂ ਨਾਲੋਂ ਮੁੜਦੇ ਨਹੀਂ ਸਨ</verse>
				<verse number="17">ਜਦੋਂ ਓਹ ਖਲੋਂਦੇ ਸਨ ਤਾਂ ਏਹ ਵੀ ਖਲੋਂਦੇ ਸਨ ਅਤੇ ਜਦ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਏਹ ਵੀ ਉਨ੍ਹਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ ਕਿਉਂ ਜੋ ਜੰਤੂ ਦਾ ਆਤਮਾ ਉਨ੍ਹਾਂ ਵਿੱਚ ਸੀ</verse>
				<verse number="18">ਅਤੇ ਯਹੋਵਾਹ ਦਾ ਤੇਜ ਘਰ ਦੀ ਸਰਦਲ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆਕੇ ਖਲੋ ਗਿਆ</verse>
				<verse number="19">ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਅਤੇ ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚੱਲੇ ਗਏ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਸਨ ਅਤੇ ਓਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵੱਜੇ ਉੱਤੇ ਖਲੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਉੱਤੇ ਸੀ</verse>
				<verse number="20">ਇਹ ਉਹ ਜੰਤੂ ਹੈ ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਿਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ</verse>
				<verse number="21">ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਨ੍ਹਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ</verse>
				<verse number="22">ਰਹੀ ਉਨ੍ਹਾਂ ਦੇ ਚਿਹਰਿਆਂ ਦਾ ਰੂਪ — ਏਹ ਉਹੀ ਚਿਹਰੇ ਸਨ ਜੋ ਮੈਂ ਕਿਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਨ੍ਹਾਂ ਦਾ ਰੂਪ ਅਤੇ ਓਹ ਆਪ। ਓਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।।</verse>
			</chapter>
			<chapter number="11">
				<verse number="1">ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੰਜੀ ਮਨੁੱਖ ਸਨ ਅਤੇ ਮੈਂ ਉਨ੍ਹਾਂ ਦੇ ਵਿੱਚ ਅੱਜ਼ੂਰ ਦੇ ਪੁੱਤ੍ਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤ੍ਰ ਫਲਟਯਾਹ ਨੂੰ ਜੋ ਲੋਕਾਂ ਦੇ ਸਰਦਾਰ ਸਨ ਵੇਖਿਆ</verse>
				<verse number="2">ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਏਹ ਓਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਤਦਬੀਰ ਕਰਦੇ ਅਤੇ ਬੁਰੀ ਸਲਾਹ ਦਿੰਦੇ ਹਨ</verse>
				<verse number="3">ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਦੇਗ ਹੈ, ਅਤੇ ਅਸੀਂ ਮਾਸ ਹਾਂ</verse>
				<verse number="4">ਏਸ ਲਈ, ਹੇ ਆਦਮੀ ਦੇ ਪੁੱਤ੍ਰ, ਤੂੰ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ! ਹਾਂ, ਅਗੰਮ ਵਾਚ!।।</verse>
				<verse number="5">ਯਹੋਵਾਹ ਦਾ ਆਤਮਾ ਮੇਰੇ ਉੱਤੇ ਉਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸਾਂ ਐਉਂ ਸੋਚਿਆ ਹੈ ਪਰ ਮੈਂ ਤੁਹਾਡੇ ਮਨ ਦੀਆਂ ਵਿਚਾਰਾਂ ਨੂੰ ਜਾਣਦਾ ਹਾਂ</verse>
				<verse number="6">ਤੁਸਾਂ ਇਸ ਵਿੱਚ ਬਹੁਤਿਆਂ ਨੂੰ ਵੱਡ ਦਿੱਤਾ ਹੈ ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ</verse>
				<verse number="7">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਵੱਢੇ ਹੋਏ ਜਿਨ੍ਹਾਂ ਨੂੰ ਤੁਸਾਂ ਇਹ ਦੇ ਵਿੱਚ ਰੱਖਿਆ ਹੈ ਓਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਦੇਗ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ</verse>
				<verse number="8">ਤੁਸੀਂ ਤਲਵਾਰ ਤੋਂ ਡਰੇ ਹੋ ਅਤੇ ਪ੍ਰਭੁ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ</verse>
				<verse number="9">ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਅਤੇ ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਡੰਨ ਲਾਵਾਂਗਾ</verse>
				<verse number="10">ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡੇ ਨਿਆਉਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!</verse>
				<verse number="11">ਇਹ ਸ਼ਹਿਰ ਤੁਹਾਡੇ ਲਈ ਦੇਗ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਉਂ ਕਰਾਂਗਾ</verse>
				<verse number="12">ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਤੁਰੇ, ਅਤੇ ਜਿਹਦੇ ਕਾਨੂਨਾਂ ਉੱਤੇ ਤੁਸਾਂ ਅਮਲ ਨਹੀਂ ਕੀਤਾ ਸਗੋਂ ਤੁਸਾਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂਨਾਂ ਦੇ ਅਨੁਸਾਰ ਕੰਮ ਕੀਤੇ।।</verse>
				<verse number="13">ਜਦੋਂ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਐਉਂ ਹੋਇਆ ਕਿ ਬਨਾਯਾਹ ਦਾ ਪੁੱਤ੍ਰ ਫਲਟਯਾਹ ਮਰ ਗਿਆ। ਤਦ ਮੈਂ ਮੂੰਹ ਪਰਨੇ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦਿੱਤੀ ਅਤੇ ਆਖਿਆ, ਹਾਇ! ਪ੍ਰਭੁ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਖੁਚਿਆਂ ਨੂੰ ਉੱਕਾ ਹੀ ਮੁਕਾ ਦੇਵੇਂਗਾॽ।।</verse>
				<verse number="14">ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ,</verse>
				<verse number="15">ਹੇ ਆਦਮੀ ਦੇ ਪੁੱਤ੍ਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਜੱਦੀਆਂ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਨ੍ਹਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਏਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ</verse>
				<verse number="16">ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਭਾਵੇਂ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿੱਚ ਹੱਕ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ ਪਰ ਮੈਂ ਉਨ੍ਹਾਂ ਲਈ ਥੋੜੇ ਸਮੇਂ ਲਈ ਉਨ੍ਹਾਂ ਦੇਸਾਂ ਵਿੱਚ ਜਿੱਥੇ ਜਿੱਥੇ ਓਹ ਗਏ ਹਨ ਇੱਕ ਪਵਿੱਤ੍ਰ ਅਸਥਾਨ ਹੋਵਾਂਗਾ</verse>
				<verse number="17">ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ</verse>
				<verse number="18">ਅਤੇ ਓਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜਾਂ ਉਸ ਵਿੱਚੋਂ ਕੱਢ ਦੇਣਗੇ</verse>
				<verse number="19">ਅਤੇ ਮੈਂ ਉਨ੍ਹਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਵਾਂਗਾ ਅਤੇ ਪੱਥਰ ਦਿਲ ਉਨ੍ਹਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ</verse>
				<verse number="20">ਤਾਂ ਜੋ ਓਹ ਮੇਰੀਆਂ ਬਿਧੀਆਂ ਉੱਤੇ ਤੁਰਨ ਅਤੇ ਮੇਰੇ ਕਾਨੂਨਾਂ ਦੀ ਪਾਲਨਾ ਕਰਨ ਅਤੇ ਉਨ੍ਹਾਂ ਤੇ ਅਮਲ ਕਰਨ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ</verse>
				<verse number="21">ਪਰ ਜਿਨ੍ਹਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਪਲੀਤ ਚੀਜਾਂ ਦੇ ਮਗਰ ਲੱਗਿਆ ਹੋਇਆ ਹੈ, ਉਨ੍ਹਾਂ ਦੇ ਵਿਖੇ, ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੀ ਕਰਨੀ ਉਨ੍ਹਾਂ ਦੇ ਸਿਰ ਪਾਵਾਂਗਾ</verse>
				<verse number="22">ਤਦ ਕਰੂਬੀਆਂ ਨੇ ਆਪਣੇ ਆਪਣੇ ਖੰਭ ਚੁੱਕੇ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਤੁਰੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਦੇ ਉੱਤੇ ਸੀ</verse>
				<verse number="23">ਅਤੇ ਯਹੋਵਾਹ ਦਾ ਤੇਜ਼ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾਕੇ ਖਲੋ ਗਿਆ</verse>
				<verse number="24">ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਅਸੀਰਾਂ ਦੇ ਕੋਲ ਪੁਚਾ ਦਿੱਤਾ ਅਤੇ ਉਹ ਰੋਇਆ ਜੋ ਮੈਂ ਵੇਖੀ ਸੀ ਮੇਰੇ ਤੋਂ ਓਹਲੇ ਹੋ ਗਈ</verse>
				<verse number="25">ਅਤੇ ਮੈਂ ਅਸੀਰਾਂ ਨੂੰ ਯਹੋਵਾਹ ਦੀਆਂ ਓਹ ਸਾਰੀਆਂ ਗੱਲਾਂ ਦੱਸੀਆਂ ਜੋ ਉਸ ਨੇ ਮੈਨੂੰ ਵਿਖਾਈਆਂ ਸਨ।।</verse>
			</chapter>
			<chapter number="12">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਆਕੀ ਘਰਾਣੇ ਦੇ ਵਿੱਚ ਰਹਿੰਦਾ ਹੈਂ ਜਿਨ੍ਹਾਂ ਦੀਆਂ ਅੱਖੀਆਂ ਹਨ ਕਿ ਓਹ ਵੇਖਣ ਪਰ ਓਹ ਨਹੀਂ ਵੇਖਦੇ, ਅਤੇ ਉਨ੍ਹਾਂ ਦੇ ਕੰਨ ਹਨ ਕਿ ਓਹ ਸੁਣਨ ਪਰ ਓਹ ਨਹੀਂ ਸੁਣਦੇ ਕਿਉਂ ਜੋ ਉਹ ਆਕੀ ਘਰਾਣਾ ਹੈ</verse>
				<verse number="3">ਏਸ ਲਈ ਤੂੰ ਹੇ ਆਦਮੀ ਦੇ ਪੁੱਤ੍ਰ, ਦੇਸ ਨਿਕਾਲੇ ਦਾ ਸਮਾਨ ਬੰਨ੍ਹ, ਅਤੇ ਦਿਨ ਨੂੰ ਉਨ੍ਹਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਨ੍ਹਾਂ ਦੇ ਸਾਹਮਣੇ ਆਪਣੇ ਅਸਥਾਨ ਤੋਂ ਦੂਜੇ ਅਸਥਾਨ ਵੱਲ ਦੇਸ ਨਿਕਾਲੇ ਵਾਂਙੁ। ਸ਼ਾਇਤ ਓਹ ਵੇਖਣ ਪਰ ਓਹ ਤਾਂ ਇੱਕ ਆਕੀ ਘਰਾਣਾ ਹੈ</verse>
				<verse number="4">ਤੂੰ ਦਿਨ ਨੂੰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਦਾਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਵਾਂਙੁ ਜੋ ਅਸੀਰੀ ਲਈ ਨਿੱਕਲ ਜਾਂਦੇ ਹਨ ਨਿੱਕਲ ਜਾ</verse>
				<verse number="5">ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਕੰਧ ਵਿੱਚ ਮੋਰੀ ਕਰ ਕੇ ਉਸ ਰਾਹ ਨਿੱਕਲ ਜਾ</verse>
				<verse number="6">ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ, ਅਤੇ ਅਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਦੇਸ ਨੂੰ ਨਾ ਵੇਖ ਸੱਕੇਂ ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ</verse>
				<verse number="7">ਸੋ ਜਿਵੇਂ ਮੈਨੂੰ ਹੁਕਮ ਹੋਇਆ ਸੀ ਮੈਂ ਤਿਵੇਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਮੈਂ ਆਪਣੇ ਹੱਥ ਨਾਲ ਕੰਧ ਵਿੱਚ ਮੋਰੀ ਕੀਤੀ ਤਾਂ ਮੈਂ ਅਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਨ੍ਹਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।।</verse>
				<verse number="8">ਸਵੇਰ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ</verse>
				<verse number="9">ਹੇ ਆਦਮੀ ਦੇ ਪੁੱਤ੍ਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਆਕੀ ਘਰਾਣਾ ਹੈ ਤੇਰੇ ਪਾਸੋਂ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂॽ</verse>
				<verse number="10">ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਵਾਕ ਯਰੂਸ਼ਲਮ ਦੇ ਸ਼ਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ ਜੋ ਉਸ ਵਿੱਚ ਰਹਿੰਦੇ ਹਨ</verse>
				<verse number="11">ਉਨ੍ਹਾਂ ਨੂੰ ਆਖ ਦੇਹ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਓਦਾਂ ਹੀ ਉਨ੍ਹਾਂ ਨਾਲ ਕੀਤਾ ਜਾਵੇਗਾ। ਓਹ ਦੇਸ ਨਿਕਾਲਾ ਪਾਉਣਗੇ ਅਤੇ ਅਸੀਰੀ ਵਿੱਚ ਜਾਣਗੇ</verse>
				<verse number="12">ਅਤੇ ਸ਼ਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ ਅਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਮੋਰੀ ਕਰੇਗਾ ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਕੱਜੇਗਾ, ਕਿਉਂ ਜੋ ਉਹ ਆਪਣੀਆਂ ਅੱਖੀਆਂ ਨਾਲ ਦੇਸ ਨੂੰ ਨਾ ਵੇਖੇਗਾ</verse>
				<verse number="13">ਅਤੇ ਮੈਂ ਆਪਣਾ ਜਾਲ ਉਸ ਉੱਤੇ ਖਿਲਰਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ, ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪੁਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਏਗਾ</verse>
				<verse number="14">ਅਤੇ ਮੈਂ ਉਸ ਦੇ ਆਲੇ ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ</verse>
				<verse number="15">ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖ਼ਜਲ ਫਿਰਾਵਾਂਗਾ ਅਤੇ ਦੇਸਾਂ ਵਿੱਚ ਤਿਤਰ ਬਿਤਰ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ</verse>
				<verse number="16">ਪਰ ਮੈਂ ਉਨ੍ਹਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ, ਅਤੇ ਬਵਾ ਤੋਂ ਬਚਾ ਲਵਾਂਗਾ ਤਾਂ ਜੋ ਓਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ।।</verse>
				<verse number="17">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="18">ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਸਹਿਮਦੇ ਹੋਏ ਪਾਣੀ ਪੀ!</verse>
				<verse number="19">ਉਹ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਵਿਖੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਖੇ ਪ੍ਰਭੁ ਯਹੋਵਾਹ ਐਉਂ ਆਖਦਾ ਕਿ ਓਹ ਆਪਣੀ ਰੋਟੀ ਫਿਕਰ ਨਾਲ ਖਾਣਗੇ ਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ</verse>
				<verse number="20">ਅਤੇ ਵੱਸਦੇ ਸ਼ਹਿਰ ਉੱਜੜ ਪੁੱਜੜ ਜਾਣਗੇ ਅਤੇ ਦੇਸ ਵਿਰਾਨ ਹੋ ਜਾਏਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!।।</verse>
				<verse number="21">ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="22">ਹੇ ਆਦਮੀ ਦੇ ਪੁੱਤ੍ਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕੀ ਅਖੌਤ ਹੈ ਕਿ ਸਮਾ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈॽ</verse>
				<verse number="23">ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਮੈਂ ਇਸ ਅਖੌਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ ਸਗੋਂ ਤੂੰ ਉਨ੍ਹਾਂ ਨੂੰ ਆਖ ਕਿ ਸਮਾ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ</verse>
				<verse number="24">ਕਿਉਂ ਜੋ ਅਗੋਂ ਲਈ ਇਸਰਾਏਲ ਦੇ ਘਰਾਣੇ ਵਿੱਚ ਕੋਈ ਫੋਕਾ ਦਰਸ਼ਣ ਨਾ ਦਿੱਸੇਗਾ ਅਤੇ ਚਾਪਲੂਸੀ ਦੀ ਫਾਲ ਨਹੀਂ ਹੋਵੇਗਾ</verse>
				<verse number="25">ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਹੀਂ ਹੋਵੇਗੀ, ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਹੇ ਆਕੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜਰੂਰ ਪੂਰਾ ਕਰਾਂਗਾ।।</verse>
				<verse number="26">ਯਹੋਵਾਹ ਦਾ ਵਾਕ ਫੇਰ ਮੇਰੇ ਕੋਲ ਆਇਆ ਕਿ</verse>
				<verse number="27">ਹੇ ਆਦਮੀ ਦੇ ਪੁੱਤ੍ਰ, ਵੇਖ ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ ਬਹੁਤ ਸਮੇਂ ਮਗਰੋਂ ਪੂਰਾ ਹੋਵੇਗਾ ਅਤੇ ਇਹ ਅਗੰਮ ਵਾਕ ਦੂਰ ਦਿਆਂ ਸਮਿਆਂ ਲਈ ਹੈ</verse>
				<verse number="28">ਏਸ ਲਈ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ ਸੋ ਪੂਰੀ ਹੋ ਜਾਵੇਗੀ।।</verse>
			</chapter>
			<chapter number="13">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਨਬੀ ਜਿਹੜੇ ਅਗੰਮ ਵਾਕ ਬੋਲਦੇ ਹਨ ਉਨ੍ਹਾਂ ਦੇ ਵਿਰੁੱਧ ਅੰਗਮ ਵਾਚ ਅਤੇ ਜੋ ਆਪਣੇ ਮਨਾਂ ਵਿੱਚ ਅਗੰਮ ਵਾਚਦੇ ਹਨ ਤੂੰ ਉਨ੍ਹਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ!</verse>
				<verse number="3">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਇ ਹਾਇ! ਜਿਹੜੇ ਆਪਣੇ ਹੀ ਆਤਮਾ ਮਗਰ ਤੁਰਦੇ ਹਨ ਅਤੇ ਉਨ੍ਹਾਂ ਨੇ ਕੁਝ ਨਹੀਂ ਵੇਖਿਆ</verse>
				<verse number="4">ਹੇ ਇਸਰਾਏਲ, ਤੁਹਾਡੇ ਨਬੀ ਉਨ੍ਹਾਂ ਲੂਮੜੀਆਂ ਵਾਂਗਰ ਸਨ ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ</verse>
				<verse number="5">ਤੁਸੀਂ ਪਾੜਾਂ ਉੱਤੇ ਨਹੀਂ ਗਏ, ਨਾ ਤੁਸਾਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖਲੋ ਸੱਕੋ</verse>
				<verse number="6">ਉਨ੍ਹਾਂ ਨੇ ਫੋਕਾ ਅਤੇ ਝੂਠਾ ਅਗੰਮ ਵੇਖਿਆ ਹੈ ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਨ੍ਹਾਂ ਨੂੰ ਨਹੀਂ ਘੱਲਿਆ ਅਤੇ ਓਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਗੱਲ ਕਾਇਮ ਹੋ ਜਾਵੇਗੀ</verse>
				<verse number="7">ਕੀ ਤੁਸਾਂ ਝੂਠਾ ਦਰਸ਼ਣ ਨਹੀਂ ਵੇਖਿਆॽ ਕੀ ਤੁਸਾਂ ਝੂਠੀ ਅਗੰਮ ਬਾਣੀ ਨਹੀਂ ਆਖੀॽ ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਮੈਂ ਨਹੀਂ ਵਾਚਿਆ।।</verse>
				<verse number="8">ਏਸ ਲਈ ਪਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਫੋਕੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਵੇਖਿਆ ਹੈ ਏਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="9">ਅਤੇ ਮੇਰਾ ਹੱਥ ਉਨ੍ਹਾਂ ਨਬੀਆਂ ਦੇ ਵਿਰੁੱਧ ਹੋਵੇਗਾ ਜਿਹੜੇ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੀ ਅਗੰਮ ਬਾਣੀ ਦੱਸਦੇ ਹਨ। ਨਾ ਓਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਓਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ</verse>
				<verse number="10">ਇਸ ਕਾਰਨ ਕਿ ਉਨ੍ਹਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕਿ ਕੁਰਾਹੇ ਪਾਇਆ ਹੈ ਕਿ ਸੁਖ ਹੈ ਜਦੋਂ ਕਿ ਸੁਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਓਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ</verse>
				<verse number="11">ਤੂੰ ਉਨ੍ਹਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇ ਧਾਰ ਵਰਖਾ ਪਵੇਗੀ ਅਤੇ ਵੱਡੇ ਵੱਡੇ ਗੜੇ ਪੈਣਗੇ, ਅਤੇ ਅਨ੍ਹੇਰੀ ਉਹ ਨੂੰ ਡੇਗ ਦੇਵੇਗੀ</verse>
				<verse number="12">ਅਤੇ ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਕਹਿਗਲ ਕਿੱਥੇ ਹੈ ਜਿਹੜੀ ਤੁਸਾਂ ਉਸ ਉੱਤੇ ਕੀਤੀ ਸੀॽ</verse>
				<verse number="13">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਆਪਣੇ ਕਹਿਰ ਦੀ ਜ਼ੋਰ ਦੀ ਅਨ੍ਹੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ ਅਤੇ ਮੇਰੇ ਕਹਿਰ ਕਰਕੇ ਛਮਾ ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ ਤਾਂ ਜੋ ਉਹ ਨੂੰ ਮਲੀਆ ਮੇਟ ਕਰ ਦੇਣ</verse>
				<verse number="14">ਸੋ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸਾਂ ਕੱਚੀ ਲਿਪਾਈ ਕੀਤੀ ਸੀ ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੀਕਰ ਕਿ ਉਹ ਦੀਆਂ ਨੀਂਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!</verse>
				<verse number="15">ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਨ੍ਹਾਂ ਉੱਤੇ ਜਿਨ੍ਹਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ ਪੂਰੀ ਕਰਾਂਗਾ। ਤਦੋਂ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਓਹ ਰਹੇ ਜਿਨ੍ਹਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ</verse>
				<verse number="16">ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਵਿਖੇ ਅਗੰਮ ਵਾਚਦੇ ਹਨ ਅਤੇ ਉਸ ਦੀ ਸੁਖ ਸਾਂਦ ਦੇ ਦਰਸ਼ਣ ਵੇਖਦੇ ਹਨ ਜਦੋਂ ਕਿ ਸੁਖ ਨਹੀਂ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="17">ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਅਗੰਮ ਵਾਚਦੀਆਂ ਹਨ ਮੂੰਹ ਮਰੋੜ ਅਤੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ</verse>
				<verse number="18">ਅਤੇ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਉੱਤੇ ਅਫਸੋਸ! ਜੋ ਅਰਕਾਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂॽ ਅਤੇ ਆਪਣੀ ਜਾਨ ਬਚਾਓਗੀਆਂॽ</verse>
				<verse number="19">ਤੁਸਾਂ ਮੁੱਠ ਕੁ ਜੌਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ ਤਾਂ ਜੋ ਤੁਸੀਂ ਉਨ੍ਹਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ</verse>
				<verse number="20">ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ ਜਿਨ੍ਹਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਅਤੇ ਮੈਂ ਉਨ੍ਹਾਂ ਨੂੰ ਤੁਹਾਡੀਆਂ ਅਰਕਾਂ ਤੋਂ ਪਾੜ ਸੁੱਟਾਂਗਾ ਅਤੇ ਉਨ੍ਹਾਂ ਜਾਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਛੁਡਾ ਦਿਆਂਗਾ</verse>
				<verse number="21">ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਨ੍ਹਾਂ ਨੂੰ ਫਾਹ ਸੱਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!</verse>
				<verse number="22">ਏਸ ਲਈ ਕਿ ਤੁਸਾਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ ਜਿਹ ਨੂੰ ਮੈਂ ਦੁਖੀ ਨਹੀਂ ਕੀਤਾ ਅਤੇ ਤੁਸਾਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ</verse>
				<verse number="23">ਏਸ ਲਈ ਅੱਗੋਂ ਲਈ ਨਾ ਤੁਸੀਂ ਫੋਕੀਆਂ ਦਰਿਸ਼ਟਾਂ ਵੇਖੋਗੀਆਂ ਅਤੇ ਨਾ ਅਗੰਮ ਬਾਣੀ ਆਖੋਗੀਆਂ ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।।</verse>
			</chapter>
			<chapter number="14">
				<verse number="1">ਫੇਰ ਇਸਰਾਏਲ ਦੇ ਕੁਝਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਮੂਹਰੇ ਬਹਿ ਗਏ</verse>
				<verse number="2">ਤਦੋਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="3">ਹੇ ਆਦਮੀ ਦੇ ਪੁੱਤ੍ਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਓਹ ਮੈਂਥੋਂ ਕੁਝ ਪੁੱਛਣ</verse>
				<verse number="4">ਏਸ ਲਈ ਤੂੰ ਉਨ੍ਹਾਂ ਨਾਲ ਗੱਲਾਂ ਕਰ, ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਜਾਂਦਾ ਹੈ ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ</verse>
				<verse number="5">ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜਾਂ ਕਿਉਂ ਜੋ ਓਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੈਂਥੋਂ ਦੂਰ ਹੋ ਗਏ ਹਨ</verse>
				<verse number="6">ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ</verse>
				<verse number="7">ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਯਾ ਉਨ੍ਹਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੈਥੋਂ ਅੱਡ ਹੁੰਦਾ ਜਾਂਦਾ ਹੈ ਅਤੇ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਵਿੱਖੇ ਪੁੱਛਣ ਲਈ ਆਉਂਦਾ ਹੈ ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ</verse>
				<verse number="8">ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਅਖੌਤਾਂ ਲਈ ਹਰਾਨੀ ਦਾ ਕਾਰਨ ਬਣਾਵਾਂਗਾ ਅਤੇ ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦਿਆਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!</verse>
				<verse number="9">ਅਤੇ ਜੇ ਕਰ ਨਬੀ ਧੋਖਾ ਖਾ ਕੇ ਕੁਝ ਆਖੇ ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ ਅਤੇ ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ</verse>
				<verse number="10">ਅਤੇ ਓਹ ਆਪਣੀ ਬਦੀ ਦੇ ਡੰਨ ਭੁਗਤਣਗੇ। ਨਬੀ ਦੀ ਬਦੀ ਦਾ ਡੰਨ ਵੀ ਉਹੀ ਹੋਵੇਗਾ ਜਿਹੜਾ ਉਹ ਦਾ ਪੁੱਛਣ ਵਾਲੇ ਦਾ ਹੋਵੇਗਾ</verse>
				<verse number="11">ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ, ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੇ ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਓਹ ਮੇਰੀ ਪਰਜਾ ਹੋਣ ਅਤੇ ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂ।।</verse>
				<verse number="12">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="13">ਹੇ ਆਦਮੀ ਦੇ ਪੁੱਤ੍ਰ, ਜਦੋਂ ਕੋਈ ਦੇਸ ਭਾਰੀ ਪਾਪ ਕਰ ਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ ਅਤੇ ਉਸ ਦੀ ਰੋਟੀ ਦਾ ਉਪਰਾਲਾ ਭੰਨ ਸੁੱਟਾਂ ਅਤੇ ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ</verse>
				<verse number="14">ਤਾਂ ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੋ ਮਨੁੱਖ ਹੋਣ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਛੁਡਾਉਣਗੇ</verse>
				<verse number="15">ਜੇ ਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਘੱਲਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਇੱਥੇ ਤੀਕਰ ਵਿਰਾਨ ਹੋ ਜਾਵੇ ਕਿ ਉਨ੍ਹਾਂ ਦਰਿੰਦਿਆਂ ਕਰਕੇ ਕੋਈ ਓਸ ਵਿੱਚੋਂ ਲੰਘ ਨਾ ਸੱਕੇ</verse>
				<verse number="16">ਤਾਂ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ ਤਾਂ ਵੀ ਓਹ ਧੀਆਂ ਅਤੇ ਪੁੱਤ੍ਰਾਂ ਨੂੰ ਨਾ ਛੁਡਾ ਸੱਕਣਗੇ, ਕੇਵਲ ਓਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ</verse>
				<verse number="17">ਯਾ ਜੇ ਕਰ ਮੈਂ ਉਸ ਦੇਸ ਵਿੱਚ ਤਲਵਾਰ ਘੱਲਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸੂਆਂ ਨੂੰ ਵੱਢ ਸੁੱਟਾਂ</verse>
				<verse number="18">ਤਾਂ ਪਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਓਹ ਧੀਆਂ, ਪੁੱਤ੍ਰਾਂ ਨੂੰ ਨਹੀ ਬਚਾ ਸੱਕਣਗੇ ਸਗੋਂ ਕੇਵਲ ਓਹ ਆਪ ਹੀ ਬਚਣਗੇ</verse>
				<verse number="19">ਯਾ ਜੇ ਕਰ ਮੈਂ ਉਸ ਦੇਸ ਵਿੱਚ ਬਵਾ ਘੱਲਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਘੱਲਾਂ ਜੋ ਉੱਥੋਂ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ</verse>
				<verse number="20">ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸੌਂਹ ਕਿ ਓਹ ਨਾ ਪੁੱਤ੍ਰ ਨੂੰ ਛੁਡਾ ਸੱਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਲੈਣਗੇ।।</verse>
				<verse number="21">ਸੋ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਣਕ ਨਿਆਉਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਬਵਾ ਯਰੂਸ਼ਲਮ ਉੱਤੇ ਘੱਲਾਂ ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ</verse>
				<verse number="22">ਤਾਂ ਵੀ ਵੇਖੋ, ਉੱਥੇ ਕੁਝਕੁ ਪੁੱਤ੍ਰ ਧੀਆਂ ਬਚ ਰਹਿਣਗੇ ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪੁਚਾਏ ਜਾਣਗੇ ਅਤੇ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਵਿਖੇ ਜੋ ਮੈਂ ਯਰੂਸ਼ਲਮ ਉੱਤੇ ਘੱਲੀ ਅਤੇ ਉਨ੍ਹਾਂ ਸਾਰੀਆਂ ਬਲਾਵਾਂ ਦੇ ਵਿਖੇ ਜੋ ਮੈਂ ਉਸ ਉੱਤੇ ਘੱਲੀਆਂ ਹਨ ਤੁਸੀਂ ਤਸੱਲੀ ਪਾਓਗੇ</verse>
				<verse number="23">ਅਤੇ ਓਹ ਵੀ ਜਦ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖੋਗੇ ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="15">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਬਿਰਛਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ ਕੁਝ ਚੰਗੀ ਹੈॽ</verse>
				<verse number="3">ਕੀ ਉਹ ਦੀ ਲੱਕੜ ਵਿਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇॽ ਯਾ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨॽ</verse>
				<verse number="4">ਵੇਖ, ਉਹ ਅੱਗ ਵਿੱਚ ਬਾਲਣ ਦੇ ਥਾਂ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ ਤਾਂ ਕੀ ਉਹ ਕਿਸੇ ਕੰਮ ਦੀ ਹੈॽ</verse>
				<verse number="5">ਵੇਖ, ਜਦੋਂ ਉਹ ਸਾਬਤ ਸੀ ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ ਤਾਂ ਕਿਸੇ ਕੰਮ ਦੀ ਹੈॽ</verse>
				<verse number="6">ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਦਾਂ ਮੈਂ ਜੰਗਲ ਦੇ ਦਰਖ਼ਤਾਂ ਵਿੱਚੋਂ ਅੰਗੂਰ ਦੇ ਦਰਖ਼ਤ ਨੂੰ ਬਾਲਣ ਲਈ ਦਿੱਤਾ ਹੈ ਓਦਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ</verse>
				<verse number="7">ਅਤੇ ਮੇਰਾ ਚਿਹਰਾ ਉਨ੍ਹਾਂ ਦੇ ਵਿਰੁੱਧ ਹੋਵੇਗਾ। ਓਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਨ੍ਹਾਂ ਨੂੰ ਭਸਮ ਕਰੇਗੀ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਨ੍ਹਾਂ ਦੇ ਵਿਰੁੱਧ ਕਰਾਂਗਾ</verse>
				<verse number="8">ਅਤੇ ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਏਸ ਲਈ ਕਿ ਉਨ੍ਹਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="16">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਯਰੂਸ਼ਲਮ ਨੂੰ ਉਹ ਦੇ ਘਿਣਾਉਣੇ ਕੰਮਾਂ ਤੋਂ ਜਾਣੂ ਕਰ</verse>
				<verse number="3">ਅਤੇ ਤੂੰ ਆਖ, ਪ੍ਰਭੁ ਯਹੋਵਾਹ ਯਰੂਸ਼ਲਮ ਨੂੰ ਐਉਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਆਨ ਦੀ ਧਰਤੀ ਸੀ। ਤੇਰਾ ਪਿਤਾ ਅਮੂਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ</verse>
				<verse number="4">ਅਤੇ ਤੇਰਾ ਜਨਮ ਐਉਂ ਹੋਇਆ ਕਿ ਜਿਸ ਦਿਹਾੜੇ ਤੂੰ ਜੰਮੀ ਤੇਰਾ ਨਾੜੂ ਛੇਕਿਆ ਨਾ ਗਿਆ, ਨਾ ਤੈਨੂੰ ਪਾਣੀ ਨਾਲ ਨੁਹਾ ਕੇ ਸਾਫ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ</verse>
				<verse number="5">ਕਿਸੇ ਅੱਖ ਨੇ ਤੇਰੇ ਤੇ ਤਰਸ ਨਾ ਕੀਤਾ ਅਤੇ ਮਿਹਰਬਾਨੀ ਨਾ ਕੀਤੀ ਜੋ ਤੇਰੇ ਲਈ ਇਹ ਕੰਮ ਕਰਦਾ ਸਗੋਂ ਤੂੰ ਜੰਮਣ ਦੇ ਦਿਨ ਬਾਹਰ ਮਦਾਨ ਵਿੱਚ ਸੁੱਟ ਦਿੱਤੀ ਗਈ ਜੋ ਤੇਰੇ ਤੋਂ ਘਿਰਣਾ ਕਰਦੇ ਸਨ।।</verse>
				<verse number="6">ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ, ਅਤੇ ਮੈਂ ਤੈਨੂੰ ਜਦੋਂ ਤੂੰ ਆਪਣੇ ਲਹੂ ਵਿੱਚ ਲਥੜ ਪੱਥੜ ਸੈਂ, ਆਖਿਆ ਕਿ ਜੀਉਂਦੀ ਰਹੁ! ਹਾਂ ਮੈਂ ਤੈਨੂੰ ਲਹੂ ਨਾਲ ਲਿੱਬੜੀ ਹੋਈ ਨੂੰ ਆਖਿਆ, ਜੀਉਂਦੀ ਰਹੁ!</verse>
				<verse number="7">ਮੈਂ ਤੈਨੂੰ ਖੇਤ ਦੀਆਂ ਕਲੀਆਂ ਵਾਂਗਰ ਵਧਾਇਆ, ਸੋ ਤੂੰ ਵੱਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜੋਬਨ ਵਾਲੀ ਬਣੀ, ਤੇਰੀਆਂ ਛਾਤੀਆਂ ਉੱਠੀਆਂ ਅਤੇ ਤੇਰੇ ਵਾਲ ਵਧੇ, ਪਰ ਤੂੰ ਨੰਗੀ ਧੜੰਗੀ ਸੈਂ</verse>
				<verse number="8">ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਡਿੱਠਾ, ਤਾਂ ਵੇਖੋ, ਤੇਰਾ ਵੇਲਾ ਪ੍ਰੇਮ ਦਾ ਵੇਲਾ ਸੀ। ਸੋ ਮੈਂ ਆਪਣਾ ਪੱਲਾ ਤੇਰੇ ਉੱਤੇ ਵਛਾਇਆ ਅਤੇ ਤੇਰੇ ਨੰਗੇਜ ਨੂੰ ਢੱਕਿਆ, ਹਾਂ ਸੌਂਹ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਅਤੇ ਤੂੰ ਮੇਰੀ ਹੋ ਗਈ</verse>
				<verse number="9">ਫੇਰ ਮੈਂ ਤੈਨੂੰ ਪਾਣੀ ਨਾਲ ਨੁਹਾਲਿਆ ਅਤੇ ਤੇਰੇ ਲਹੂ ਨੂੰ ਤੇਰੇ ਉੱਤੇ ਉੱਕਾ ਧੋ ਸੁੱਟਿਆ, ਅਤੇ ਤੇਰੇ ਉੱਪਰ ਤੇਲ ਮਲਿਆ</verse>
				<verse number="10">ਅਤੇ ਮੈਂ ਤੈਨੂੰ ਕਸੀਦੇ ਵਾਲੇ ਕੱਪੜੇ ਪਵਾਏ ਅਤੇ ਤਖਸ ਦੇ ਚੰਮ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਨਿਰੇ ਰੇਸ਼ਮ ਨਾਲ ਕੱਜਿਆ</verse>
				<verse number="11">ਮੈਂ ਤੈਨੂੰ ਗਹਿਣਿਆਂ ਨਾਲ ਸਜ਼ਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ ਵਿੱਚ ਹਾਰ ਪਾਇਆ</verse>
				<verse number="12">ਮੈਂ ਤੇਰੇ ਨੱਕ ਵਿੱਚ ਨੱਥ ਪਾਈ ਅਤੇ ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ</verse>
				<verse number="13">ਅਤੇ ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਲੀੜੇ ਕਤਾਨੀ, ਰੇਸ਼ਮੀ ਅਤੇ ਕਸੀਦੇ ਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੈਂ ਅਤੇ ਤੂੰ ਵੱਡੀ ਸੁੰਦਰ ਸੈਂ ਅਤੇ ਸੁਲੱਖਨੀ ਹੋ ਕੇ ਰਾਣੀ ਬਣ ਗਈ</verse>
				<verse number="14">ਅਤੇ ਤੇਰੀ ਸੁੰਦਰਤਾ ਦੀ ਹੁੱਗ ਕੌਮਾਂ ਵਿੱਚ ਹੋ ਗਈ ਹੈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="15">ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ, ਅਤੇ ਹਰੇਕ ਦੇ ਨਾਲ ਜਿਹੜਾ ਤੇਰੇ ਲਾਗਿਓਂ ਲੰਘਿਆ, ਉਸੇ ਨਾਲ ਤੂੰ ਜ਼ਨਾਹ ਕੀਤਾ ਤੇ ਉਸੇ ਦੀ ਬਣ ਗਈ</verse>
				<verse number="16">ਤੂੰ ਆਪਣੇ ਲੀੜੀਆਂ ਵਿੱਚੋਂ ਲਏ ਅਤੇ ਨਾਨਾ ਪਰਕਾਰ ਦੇ ਰੰਗਾਂ ਨਾਲ ਉੱਚੇ ਅਸਥਾਨਾਂ ਨੂੰ ਸਜ਼ਾਇਆ ਤੇ ਉਨ੍ਹਾਂ ਉੱਤੇ ਅਜਿਹੇ ਜ਼ਨਾਹ ਕੀਤੇ ਕਿ ਨਾ ਕਦੇ ਹੋਏ ਤੇ ਨਾ ਹੋਣਗੇ</verse>
				<verse number="17">ਅਤੇ ਤੂੰ ਮੇਰੇ ਸੋਨੇ, ਚਾਂਦੀ ਤੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ, ਅਤੇ ਉਨ੍ਹਾਂ ਨਾਲ ਵਿਭਚਾਰ ਕੀਤਾ</verse>
				<verse number="18">ਅਤੇ ਕਸੀਦੇ ਦੇ ਲੀੜੇ ਉਨ੍ਹਾਂ ਨੂੰ ਪਵਾਏ ਅਤੇ ਮੇਰਾ ਤੇਲ ਤੇ ਧੂਪ ਉਨ੍ਹਾਂ ਦੇ ਸਾਹਮਣੇ ਰੱਖਿਆ</verse>
				<verse number="19">ਅਤੇ ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸਾਂ, ਤੂੰ ਉਨ੍ਹਾਂ ਦੇ ਸਾਹਮਣੇ ਸੁਗੰਧੀ ਲਈ ਰੱਖਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਐਉਂ ਹੀ ਹੋਇਆ</verse>
				<verse number="20">ਅਤੇ ਤੂੰ ਆਪਣੇ ਪੁੱਤ੍ਰਾਂ ਦੇ ਧੀਆਂ ਨੂੰ ਜਿਨ੍ਹਾਂ ਨੂੰ ਤੂੰ ਮੇਰੇ ਲਈ ਜੰਮਿਆਂ ਸੀ ਲੈਕੇ ਉਨ੍ਹਾਂ ਅੱਗੇ ਬਲੀ ਦਾਨ ਕੀਤਾ ਤਾਂ ਜੋ ਓਹ ਉਨ੍ਹਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਕਾਰੀ ਕੋਈ ਨਿੱਕੀ ਗੱਲ ਸੀॽ</verse>
				<verse number="21">ਕਿ ਤੂੰ ਮੇਰੇ ਪੁੱਤ੍ਰਾਂ ਨੂੰ ਵੀ ਵੱਢਿਆ ਅਤੇ ਉਨ੍ਹਾਂ ਨੂੰ ਅੱਗ ਦੇ ਵਿੱਚ ਦੀ ਲੰਘਾਉਣ ਲਈ ਦਿੱਤਾ</verse>
				<verse number="22">ਅਤੇ ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਅਤੇ ਵਿਭਚਾਰਾਂ ਨੂੰ ਆਪਣੀ ਜੁਆਨੀ ਦੇ ਦਿਨਾਂ ਵਿੱਚ ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੈਂ ਕਦੇ ਚੇਤੇ ਨਾ ਕੀਤਾ</verse>
				<verse number="23">ਅਤੇ ਐਉਂ ਹੋਇਆ ਕਿ ਇਨ੍ਹਾਂ ਸਾਰੀਆਂ ਬੁਰਿਆਈਆਂ ਦੇ ਪਿੱਛੇ — ਤੇਰੇ ਉੱਤੇ ਹਾਇ ਹਾਇ! — ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="24">ਕਿ ਤੂੰ ਆਪਣੇ ਲਈ ਗੁੰਬਜ਼ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਅਸਥਾਨ ਤਿਆਰ ਕੀਤਾ</verse>
				<verse number="25">ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਅਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਰਾਹ ਲੰਘਣ ਵਾਲੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਾਚਰ ਨੂੰ ਵਧਾਇਆ</verse>
				<verse number="26">ਅਤੇ ਤੂੰ ਆਪਣੇ ਗੁਆਂਢੀ ਮਿਸਰੀਆਂ ਦੇ ਨਾਲ ਜੋ ਮੋਟੇ ਡਾਢੇ ਸਨ ਵਿਭਚਾਰ ਕੀਤਾ ਅਤੇ ਆਪਣੇ ਬਹੁਤੇ ਵਿਭਚਾਰ ਕਰਕੇ ਮੈਨੂੰ ਗੁੱਸੇ ਕੀਤਾ</verse>
				<verse number="27">ਸੋ ਵੇਖ! ਮੈਂ ਆਪਣਾ ਹੱਥ ਤੇਰੇ ਉੱਤੇ ਚੁੱਕਿਆ ਅਤੇ ਤੇਰੀ ਰੋਜ਼ੀ ਨੂੰ ਘੱਟ ਕਰ ਦਿੱਤਾ ਅਤੇ ਤੈਨੂੰ ਤੇਰੀਆਂ ਵੈਰਨਾਂ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ ਤੇਰੇ ਲੁੱਚਪੁਣੇ ਤੋਂ ਸ਼ਰਮਿੰਦੀਆਂ ਹੁੰਦੀਆਂ ਹਨ</verse>
				<verse number="28">ਫੇਰ ਅੱਸ਼ੂਰੀਆਂ ਨਾਲ ਵਿਭਚਾਰ ਕੀਤਾ ਕਿਉਂ ਜੋ ਤੂੰ ਰੱਜਦੀ ਨਹੀਂ ਸੈਂ, ਹਾਂ, ਤੂੰ ਉਨ੍ਹਾਂ ਨਾਲ ਵੀ ਵਿਭਚਾਰ ਕੀਤਾ, ਪਰ ਤੂੰ ਨਾ ਰੱਜੀ</verse>
				<verse number="29">ਅਤੇ ਤੂੰ ਬੁਪਾਰੀਆਂ ਕਸਦੀਆਂ ਦੇ ਦੇਸ ਤੀਕਰ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਏਸ ਨਾਲ ਵੀ ਤੂੰ ਨਾ ਰੱਜੀ</verse>
				<verse number="30">ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਏਹ ਸਭ ਕੁਝ ਕਰਦੀ ਹੈਂ ਜੋ ਇੱਕ ਬੇਲੱਜ ਜ਼ਾਨੀ ਤੀਵੀਂ ਦਾ ਕੰਮ ਹੈ</verse>
				<verse number="31">ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁਬੰਜ਼ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਅਸਥਾਨ ਤਿਆਰ ਕਰਦੀ ਹੈਂ ਅਤੇ ਤੂੰ ਇੱਕ ਕੰਜਰੀ ਵਾਂਗਰ ਨਹੀਂ ਹੈ ਕਿਉਂ ਜੋ ਤੂੰ ਖਰਚੀ ਨੂੰ ਤੁੱਛ ਜਾਣਦੀ ਸੈਂ</verse>
				<verse number="32">ਵਿਭਚਾਰਨ ਇਸਤ੍ਰੀ ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!</verse>
				<verse number="33">ਲੋਕੀ ਸਾਰੀਆਂ ਕੰਜਰੀਆਂ ਨੂੰ ਸੁਗਾਤਾਂ ਦਿੰਦੇ ਹਨ ਪਰ ਤੂੰ ਆਪਣੇ ਯਾਰਾਂ ਨੂੰ ਸੁਗਾਤਾਂ ਤੇ ਢੋਏ ਦਿੰਦੀ ਹੈਂ ਤਾਂ ਜੋ ਓਹ ਚੁਫੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਜ਼ਨਾਹ ਕਰਨ</verse>
				<verse number="34">ਅਤੇ ਤੂੰ ਵਿਭਚਾਰ ਵਿੱਚ ਹੋਰਨਾਂ ਤੀਵੀਆਂ ਦੇ ਵਾਂਗਰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈਂ, ਸੋ ਤੂੰ ਓਪਰੀ ਹੈਂ!।।</verse>
				<verse number="35">ਏਸ ਲਈ ਹੇ ਵਿਭਚਾਰਨ! ਤੂੰ ਯਹੋਵਾਹ ਦਾ ਬਚਨ ਸੁਣ</verse>
				<verse number="36">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੇਰੀ ਗੰਦਗੀ ਵੱਗ ਤੁਰੀ ਅਤੇ ਤੇਰੀ ਨੰਗੇਜ਼ ਤੇਰੇ ਵਿਭਚਾਰ ਦੇ ਕਾਰਨ ਜੋ ਤੂੰ ਆਪਣੇ ਯਾਰਾਂ ਨਾਲ ਕੀਤਾ ਖੁਲ੍ਹ ਗਿਆ ਅਤੇ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੈਂ ਉਨ੍ਹਾਂ ਦੇ ਅੱਗੇ ਚੜ੍ਹਾਇਆ,</verse>
				<verse number="37">ਏਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਨ੍ਹਾਂ ਨੂੰ ਤੂੰ ਸੁਆਦ ਦਿੰਦੀ ਸੈਂ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੂੰ ਤੂੰ ਪਿਆਰ ਕਰਦੀ ਸੈਂ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨਾਲ ਤੂੰ ਵੈਰ ਰੱਖਦੀ ਸੈਂ, ਇਕੱਠਿਆਂ ਕਰਾਂਗਾ ਅਤੇ ਮੈਂ ਉਨ੍ਹਾਂ ਨੂੰ ਚੁਫੇਰਿਓਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਓਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ</verse>
				<verse number="38">ਅਤੇ ਮੈਂ ਤੇਰਾ ਅਜਿਹਾ ਨਿਆਉਂ ਕਰਾਂਗਾ ਜਿਦਾਂ ਵਿਭਚਾਰਨ ਤੀਵੀਂ ਦਾ ਅਤੇ ਲਹੂ ਵੱਗਦੀ ਤੀਵੀਂ ਦਾ ਨਿਆਉਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ</verse>
				<verse number="39">ਮੈਂ ਤੈਨੂੰ ਉਨ੍ਹਾਂ ਦੇ ਹੱਥ ਵਿੱਚ ਦਿਆਂਗਾ ਅਤੇ ਓਹ ਤੇਰੇ ਗੁੰਬਜ਼ ਢਾਹ ਸੁੱਟਣਗੇ ਅਤੇ ਤੇਰੇ ਉੱਚੇ ਅਸਥਾਨ ਤੋੜ ਦੇਣਗੇ ਅਤੇ ਤੇਰੇ ਲੀੜੇ ਨੋਚ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਛੱਡ ਜਾਣਗੇ</verse>
				<verse number="40">ਓਹ ਤੇਰੇ ਵਿਰੁੱਧ ਇੱਕ ਸਭਾ ਚੜ੍ਹਾ ਲਿਆਉਣਗੇ ਅਤੇ ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ</verse>
				<verse number="41">ਓਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ ਅਤੇ ਬਹੁਤ ਸਾਰੀਆਂ ਤੀਵੀਆਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ ਅਤੇ ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਖਰਚੀ ਨਾ ਦੇਵੇਂਗੀ</verse>
				<verse number="42">ਤਦੋਂ ਮੇਰਾ ਕਹਿਰ ਤੇਰੇ ਉੱਤੇ ਹੌਲਾ ਹੋ ਜਾਵੇਗਾ ਅਤੇ ਮੇਰੀ ਅਣਖ ਤੇਰੇ ਵੱਲੋਂ ਹੱਟ ਜਾਵੇਗੀ ਅਤੇ ਮੈਂ ਸ਼ਾਂਤੀ ਪਾਵਾਂਗਾ, ਅਤੇ ਫੇਰ ਗੁੱਸੇ ਵਿੱਚ ਨਹੀਂ ਆਵਾਂਗਾ</verse>
				<verse number="43">ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ, ਅਤੇ ਇਨ੍ਹਾਂ ਸਾਰੀਆਂ ਗੱਲਾਂ ਨਾਲ ਮੈਨੂੰ ਗੁੱਸੇ ਕੀਤਾ, ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਸਿੱਟਾ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ।।</verse>
				<verse number="44">ਵੇਖ, ਸਾਰੀ ਅਖੌਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਅਖੌਤ ਆਖਣਗੇ ਕਿ \ਜੇਹੀ ਮਾਂ ਤੇਹੀ ਧੀ\</verse>
				<verse number="45">ਤੂੰ ਆਪਣੀ ਉਸ ਮਾਂ ਦੀ ਧੀ ਹੈਂ ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੈਂ ਅਤੇ ਤੂੰ ਆਪਣੀਆਂ ਉਨ੍ਹਾਂ ਭੈਣਾਂ ਦੀ ਭੈਣ ਹੈਂ ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, - ਤੇਰੀ ਮਾਂ ਹਿੱਤੀ ਅਤੇ ਤੇਰਾ ਪਿਉ ਅਮੂਰੀ ਸੀ</verse>
				<verse number="46">ਅਤੇ ਤੇਰੀ ਵੱਡੀ ਭੈਣ ਸਾਮਰਿਯਾ ਹੈ ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਸ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ</verse>
				<verse number="47">ਪਰ ਤੂੰ ਕੇਵਲ ਉਨ੍ਹਾਂ ਦੇ ਰਾਹਾਂ ਉੱਤੇ ਨਹੀਂ ਤੁਰੀ ਅਤੇ ਕੇਵਲ ਉਨ੍ਹਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਨ੍ਹਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ</verse>
				<verse number="48">ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਕਿ ਤੇਰੀ ਭੈਣ ਸਦੂਮ ਨੇ ਇਦਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹ ਦੀਆਂ ਧੀਆਂ ਨੇ, ਜਿਹਾ ਤੂੰ ਤੇ ਤੇਰੀਆਂ ਧੀਆਂ ਨੇ ਕੀਤਾ ਹੈ</verse>
				<verse number="49">ਵੇਖ, ਤੇਰੀ ਭੈਣ ਸਦੂਮ ਦਾ ਔਗਣ ਇਹ ਸੀ ਕਿ ਉਹ ਨੂੰ ਅਤੇ ਉਹ ਦੀਆਂ ਧੀਆਂ ਨੂੰ ਘੁਮੰਡ ਤੇ ਰੋਟੀ ਦਾ ਰਜੇਵਾ ਤੇ ਭਾਗਵਾਨੀ ਪ੍ਰਾਪਤ ਸੀ ਅਤੇ ਉਨ੍ਹਾਂ ਨੇ ਗ਼ਰੀਬ ਤੇ ਲੋੜ ਵੰਦ ਦੇ ਹੱਥ ਨੂੰ ਸ਼ਕਤੀ ਨਾ ਦਿੱਤੀ</verse>
				<verse number="50">ਓਹ ਹੰਕਾਰਨਾਂ ਸਨ ਅਤੇ ਉਨ੍ਹਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਏਸ ਲਈ ਜਦੋਂ ਮੈਂ ਵੇਖਿਆ ਤਾਂ ਉਨ੍ਹਾਂ ਨੂੰ ਲੈ ਗਿਆ</verse>
				<verse number="51">ਸਾਰੀਆਂ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਨ੍ਹਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਸੋ ਤੇਰੇ ਨਾਲੋਂ ਤੇਰੀਆਂ ਭੈਣਾਂ ਨਿਰਦੋਸ਼ੀ ਹਨ</verse>
				<verse number="52">ਸੋ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਨ੍ਹਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਨ੍ਹਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਓਹ ਤੇਰੇ ਕੋਲੋਂ ਧਰਮੀ ਹਨ, ਸੋ ਤੂੰ ਖ਼ੱਜਲ ਖ਼ੁਆਰ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ</verse>
				<verse number="53">ਅਤੇ ਮੈਂ ਉਨ੍ਹਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਅਸੀਰੀ ਨੂੰ ਅਤੇ ਸਾਮਰਿਯਾ ਤੇ ਉਸ ਦੀਆਂ ਧੀਆਂ ਦੀ ਅਸੀਰੀ ਨੂੰ ਅਤੇ ਉਨ੍ਹਾਂ ਦੇ ਵਿੱਚ ਤੇਰੇ ਅਸੀਰਾਂ ਦੀ ਅਸੀਰੀ ਨੂੰ</verse>
				<verse number="54">ਤਾਂ ਜੋ ਤੂੰ ਆਪਣੀ ਨਮੋਸ਼ੀ ਆਪ ਚੁੱਕੇਂ ਅਤੇ ਆਪਣੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਵੇਂ, ਕਿਉਂ ਜੋ ਤੂੰ ਉਨ੍ਹਾਂ ਲਈ ਧਰਵਾਸ ਦਾ ਕਾਰਨ ਹੈਂ</verse>
				<verse number="55">ਅਤੇ ਤੇਰੀਆਂ ਭੈਣਾਂ ਸਦੂਮ ਅਤੇ ਸਾਮਰਿਯਾ ਆਪਣੀਆਂ ਆਪਣੀਆਂ ਧੀਆਂ ਸਣੇ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ ਅਤੇ ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ</verse>
				<verse number="56">ਤੂੰ ਆਪਣੇ ਘੁਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸਦੂਮ ਦਾ ਨਾਉਂ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੈਂ</verse>
				<verse number="57">ਉਸ ਤੋਂ ਪਹਿਲਾਂ ਕਿ ਜਦੋਂ ਤੇਰੀ ਖ਼ਰਾਬੀ ਦਾ ਪਾਜ ਖੁਲ੍ਹਿਆ ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਨ੍ਹਾਂ ਸਾਰੀਆਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ ਤੈਨੂੰ ਮਲਾਮਤ ਕੀਤੀ ਅਤੇ ਫਲਿਸਤੀਆਂ ਦੀਆਂ ਧੀਆਂ ਨੇ ਚੁਫੇਰਿਓਂ ਤੈਨੂੰ ਮੰਦਾ ਆਖਿਆ</verse>
				<verse number="58">ਯਹੋਵਾਹ ਦਾ ਵਾਕ ਹੈ, ਤੂੰ ਆਪਣੇ ਲੁੱਚਪੁਣੇ ਨੂੰ ਅਤੇ ਘਿਰਣਾ ਯੋਗ ਕੰਮਾਂ ਨੂੰ ਚੁੱਕਿਆ ਹੈ</verse>
				<verse number="59">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਤਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਦਾਂ ਦੇ ਕੰਮ ਤੂੰ ਕੀਤੇ ਏਸ ਲਈ ਕਿ ਤੂੰ ਨੇਮ ਦੇ ਤੋਂੜਨ ਵਿੱਚ ਸੌਂਹ ਨੂੰ ਤੁੱਛ ਸਮਝਿਆ</verse>
				<verse number="60">ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ</verse>
				<verse number="61">ਅਤੇ ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਨ੍ਹਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ</verse>
				<verse number="62">ਅਤੇ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਂਗੀ ਕਿ ਯਹੋਵਾਹ ਮੈਂ ਹਾਂ</verse>
				<verse number="63">ਤਾਂ ਜੋ ਤੂੰ ਚੇਤੇ ਕਰੇਂ ਅਤੇ ਸ਼ਰਮ ਖਾਵੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸੱਭੋ ਕੁਝ ਜੋ ਤੂੰ ਕੀਤਾ ਹੈ ਮਾਫ ਕਰ ਦਿਆਂ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="17">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਇੱਕ ਬੁਝਾਰਤ ਬੁਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਕਹਾਉਤ ਆਖ</verse>
				<verse number="3">ਅਤੇ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੇ ਬਾਜ਼ੂ ਸਨ ਜੋ ਰੰਗ ਬਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਉਦਾਰ ਦੀ ਟੀਸੀ ਲਈ</verse>
				<verse number="4">ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ</verse>
				<verse number="5">ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਬਿਰਛ ਵਾਂਗਰ ਲਾਇਆ</verse>
				<verse number="6">ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀ ਦਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਫੁੱਟਾਂ ਵਧੀਆਂ।।</verse>
				<verse number="7">ਇੱਕ ਹੋਰ ਵੱਡਾ ਉਕਾਬ ਸੀ ਜਿਸ ਦੇ ਖੰਭ ਵੱਡੇ ਅਤੇ ਨਾਲ ਬਹੁਤੇ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ ਤਾਂ ਜੋ ਉਹ ਉਸ ਨੂੰ ਸਿੰਜੇ</verse>
				<verse number="8">ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ ਅਤੇ ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ</verse>
				<verse number="9">ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਹ ਪਰਫੁਲਤ ਹੋਵੇਗੀ ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪਤੇ ਸੁੱਕ ਜਾਣ ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ</verse>
				<verse number="10">ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਵਾ ਲਗਦਿਆਂ ਹੀ ਇਹ ਉੱਕੀ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।।</verse>
				<verse number="11">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="12">ਇਸ ਆਕੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਨ੍ਹਾਂ ਗੱਲਾਂ ਦਾ ਮਤਲਬ ਨਹੀਂ ਜਾਣਦੇ? ਉਨ੍ਹਾਂ ਨੂੰ ਆਖ ਕਿ ਵੇਖੋ, ਬਾਬਲ ਦੇ ਪਾਤਸ਼ਾਹ ਨੇ ਯਰੂਸ਼ਲਮ ਉੱਤੇ ਹੱਲਾ ਕੀਤਾ ਅਤੇ ਉਸ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਸਰਦਾਰਾਂ ਨੂੰ ਫੜ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ</verse>
				<verse number="13">ਅਤੇ ਉਹ ਨੇ ਸ਼ਾਹੀ ਨਸਲ ਵਿੱਚੋਂ ਇੱਕ ਨੂੰ ਲਿਆ ਅਤੇ ਉਹ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸੌਂਹ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ</verse>
				<verse number="14">ਤਾਂ ਜੋ ਉਹ ਪਾਤਸ਼ਾਹੀ ਉੱਕੀ ਅਧੀਣ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜੀ ਰਹੇ</verse>
				<verse number="15">ਪਰ ਉਹ ਨੇ ਬਹੁਤ ਸਾਰੇ ਆਦਮੀ ਤੇ ਘੋੜੇ ਲੈਣ ਲਈ ਮਿਸਰ ਵਿੱਚ ਏਲਚੀ ਘੱਲ ਕੇ ਉਸ ਦੇ ਵਿਰੁੱਧ ਆਕੀ ਹੋ ਗਿਆ। ਕੀ ਉਹ ਸਫਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸੱਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?</verse>
				<verse number="16">ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸੌਂਹ! ਉਹ ਉਸੇ ਥਾਂ ਜਿੱਥੇ ਉਸ ਪਾਤਸ਼ਾਹ ਦਾ ਵਾਸ ਹੈ ਜਿਸਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਜਿਸ ਦੀ ਸੌਂਹ ਨੂੰ ਉਸ ਤੁੱਛ ਜਾਣਿਆ ਅਤੇ ਜਿਹਦਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ</verse>
				<verse number="17">ਅਤੇ ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸੱਕੇਗਾ ਜਦੋਂ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ</verse>
				<verse number="18">ਕਿਉਂਕਿ ਜੋ ਉਸ ਨੇ ਸੌਂਹ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋਂੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ ਏਸ ਲਈ ਉਹ ਬਚ ਨਹੀਂ ਸੱਕੇਗਾ</verse>
				<verse number="19">ਇਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਉਹ ਮੇਰਾ ਹੀ ਸੌਂਹ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ</verse>
				<verse number="20">ਅਤੇ ਮੈਂ ਆਪਣਾ ਜਾਲ ਉਹ ਦੇ ਉੱਤੇ ਵਿਛਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ ਉਹ ਦੀ ਬੇਈਮਾਨੀ ਦੇ ਵਿਖੇ ਉੱਥੇ ਉਸ ਕੋਲੋਂ ਪੁੱਛ ਗਿੱਛ ਕਰਾਂਗਾ</verse>
				<verse number="21">ਅਤੇ ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਓਹ ਸਾਰੀਆਂ ਹਵਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।।</verse>
				<verse number="22">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਫੁੱਟ ਸਿਰ ਉੱਤੋਂ ਕੱਟ ਲਵਾਂਗਾ, ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋੱਟੀ ਤੇ ਲਾਵਾਂਗਾ</verse>
				<verse number="23">ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਤੇ ਲਵਾਂਗਾ ਅਤੇ ਉਹ ਫੁੱਟਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪਰਕਾਰ ਦੇ ਪਰਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਓਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ</verse>
				<verse number="24">ਅਤੇ ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਫ਼ਰਮਾਇਆ ਅਤੇ ਕਰ ਵਿਖਾਇਆ।।</verse>
			</chapter>
			<chapter number="18">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਅਖੌਤ ਆਖਦੇ ਹੋ ਕਿ ਪੇਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ?</verse>
				<verse number="3">ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਫੇਰ ਇਸਰਾਏਲ ਵਿੱਚ ਇਹ ਅਖੌਤ ਨਹੀਂ ਆਖੋਗੇ</verse>
				<verse number="4">ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜੇਹੀ ਪਿਉ ਦੀ ਜਾਨ, ਵੈਸੀ ਹੀ ਪੁੱਤ੍ਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ ਉਹੀ ਮਰੇਗੀ।।</verse>
				<verse number="5">ਪਰ ਜਿਹੜਾ ਮਨੁੱਖ ਧਰਮੀ ਹੈ ਉਹ ਦੇ ਕੰਮ ਨਿਆਉਂ ਅਤੇ ਧਰਮ ਦੇ ਹਨ</verse>
				<verse number="6">ਜਿਨ੍ਹੇ ਪਰਬਤਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਕੀਤਾ, ਨਾ ਰਿਤਵੰਤੀ ਤੀਵੀਂ ਦੇ ਨੇੜੇ ਗਿਆ,</verse>
				<verse number="7">ਨਾ ਕਿਸੇ ਨੂੰ ਦੁਖੀ ਕੀਤਾ ਅਤੇ ਕਰਜਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਲੀੜੇ ਪਵਾਏ</verse>
				<verse number="8">ਵਿਆਜ਼ ਉੱਤੇ ਲੈਣ ਦੇਣ ਨਹੀਂ ਕੀਤਾ, ਨਾ ਵਿਆਜ਼ ਲਿਆ, ਅਤੇ ਆਪਣਾ ਹੱਥ ਬਦੀ ਤੋਂ ਮੋੜਿਆ ਅਤੇ ਆਦਮੀ ਤੇ ਆਦਮੀ ਵਿੱਚ ਸੱਚਾ ਨਿਆਉਂ ਕੀਤਾ</verse>
				<verse number="9">ਮੇਰੀਆਂ ਬਿਧੀਆਂ ਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਤਾਂ ਜੋ ਸਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ, ਉਹ ਨਿਸਚੇ ਜੀਉਂਦਾ ਰਹੇਗਾ</verse>
				<verse number="10">ਪਰ ਜੇ ਕਰ ਉਸ ਦੇ ਘਰ ਪੁੱਤ੍ਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਨ੍ਹਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ</verse>
				<verse number="11">ਅਤੇ ਇਨ੍ਹਾਂ ਕੰਮਾਂ ਨੂੰ ਪੂਰਾ ਨਾ ਕਰੇ ਸਗੋਂ ਪਰਬਤਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਕਰੇ,</verse>
				<verse number="12">ਮਿਸਕੀਨ ਤੇ ਕੰਗਾਲ ਉੱਤੇ ਜਬਰ ਕਰੇ, ਜ਼ੁਲਮ ਕਰ ਕੇ ਖੋਹ ਲਵੇ, ਗਿਰਵੀ ਗਹਿਣੇ ਪਾਈ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ</verse>
				<verse number="13">ਵਿਆਜ ਉੱਤੇ ਲੈਣ ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਨਿਸਚੇ ਮਰੇਗਾ, ਉਹ ਦਾ ਖੂਨ ਉਹ ਦੇ ਉੱਤੇ ਹੋਵੇਗਾ</verse>
				<verse number="14">ਵੇਖੋ, ਜੇ ਕਰ ਉਸ ਦੇ ਘਰ ਅਜੇਹਾ ਪੁੱਤ੍ਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ ਜਿਹੜੇ ਉਸ ਕੀਤੇ ਅਤੇ ਭੈ ਖਾ ਕੇ ਓਹ ਜਿਹੇ ਕੰਮ ਨਾ ਕਰੇ</verse>
				<verse number="15">ਅਤੇ ਪਰਬਤਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਅਤੇ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਨਾ ਕਰੇ</verse>
				<verse number="16">ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਗਿਰਵੀ ਨਾ ਰੱਖੇ, ਜਬਰ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਵਾਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ</verse>
				<verse number="17">ਕੰਗਾਲ ਵੱਲੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਲਈ ਨਹੀਂ ਮਰੇਗਾ, ਉਹ ਨਿਸਚੇ ਜੀਉਂਦਾ ਰਹੇਗਾ</verse>
				<verse number="18">ਪਰੰਤੂ ਉਸ ਦਾ ਪਿਉ ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ਲੁਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ, ਇਸ ਲਈ ਉਹ ਆਪਣੀ ਬਦੀ ਦੇ ਕਾਰਨ ਮਰੇਗਾ</verse>
				<verse number="19">ਤਾਂ ਵੀ ਤੁਸੀਂ ਆਖਦੇ ਹੋ ਕਿ ਪੁੱਤ੍ਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤ੍ਰ ਨੇ ਨਿਆਉਂ ਤੇ ਧਰਮ ਕੀਤਾ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕੀਤੀ ਅਤੇ ਉਨ੍ਹਾਂ ਤੇ ਅਮਲ ਕੀਤਾ ਤਾਂ ਉਹ ਨਿਸਚੇ ਜੀਉਂਦਾ ਰਹੇਗਾ</verse>
				<verse number="20">ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤ੍ਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤ੍ਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟੀ ਦਾ ਦੁਸ਼ਟ ਉਹ ਦੇ ਉੱਤੇ।।</verse>
				<verse number="21">ਪਰੰਤੂ ਜੇ ਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਨਿਆਉਂ ਅਰ ਧਰਮ ਤੇ ਅਮਲ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਾ ਮਰੇਗਾ</verse>
				<verse number="22">ਓਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ ਜੀਂਉਂਦਾ ਰਹੇਗਾ</verse>
				<verse number="23">ਪ੍ਰਭੁ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਅਤੇ ਏਸ ਵਿੱਚ ਨਹੀਂ ਕਿ ਉਹ ਆਪਣੇ ਮਾਰਗ ਤੋਂ ਮੁੜੇ ਅਤੇ ਜੀਉਂਦਾ ਰਹੇ?।।</verse>
				<verse number="24">ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਵਿੱਚ ਜੋ ਉਸ ਬੇਈਮਾਨੀ ਨਾਲ ਕੀਤੀ ਅਤੇ ਆਪਣੇ ਪਾਪ ਵਿੱਚ ਜੋ ਉਸ ਪਾਪ ਨਾਲ ਕੀਤਾ, ਉਹ ਦੇ ਵਿੱਚ ਉਹ ਮਰੇਗਾ।।</verse>
				<verse number="25">ਤਾਂ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਏਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?</verse>
				<verse number="26">ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ</verse>
				<verse number="27">ਅਤੇ ਜੇ ਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ ਮੁੜੇ ਅਤੇ ਉਹ ਕੰਮ ਕਰੇ ਜੋ ਨਿਆਉਂ ਤੇ ਧਰਮ ਦਾ ਹੈ ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ</verse>
				<verse number="28">ਏਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਾ ਮਰੇਗਾ</verse>
				<verse number="29">ਤਾਂ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੁ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ਹਨ? ਕੀ ਏਹ ਨਹੀਂ ਕੀ ਤੁਹਾਡੇ ਮਾਰਗ ਠੀਕ ਨਹੀਂ ਹਨ</verse>
				<verse number="30">ਸੋ ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਉਸ ਦੇ ਮਾਰਗ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ ਤਾਂ ਜੋ ਤੁਹਾਡੀ ਬਦੀ ਤੁਹਾਡੀ ਠੋਕਰ ਦਾ ਕਾਰਨ ਨਾ ਹੋਵੇ</verse>
				<verse number="31">ਉਨ੍ਹਾਂ ਸਾਰੇ ਅਪਰਾਧਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ, ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?</verse>
				<verse number="32">ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਦੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਤੇ ਜੀਉਂਦੇ ਰਹੋ।।</verse>
			</chapter>
			<chapter number="19">
				<verse number="1">ਹੁਣ ਤੂੰ ਇਸਰਾਏਲ ਦੇ ਰਾਜ ਕੁਮਾਰਾਂ ਉੱਤੇ ਵੈਣ ਪਾ</verse>
				<verse number="2">ਅਤੇ ਆਖ, ਤੇਰੀ ਮਾਤਾ ਕੌਣ ਸੀ? ਇੱਕ ਸ਼ੀਹਣੀ ਜੋ ਸ਼ੇਰਾਂ ਦੇ ਵਿਚਾਲੇ ਲੇਟੀ ਸੀ, ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤ੍ਰਾਂ ਨੂੰ ਪਾਲਿਆ।</verse>
				<verse number="3">ਅਤੇ ਉਹ ਨੇ ਆਪਣੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।</verse>
				<verse number="4">ਅਤੇ ਕੌਮਾਂ ਦੇ ਵਿੱਚ ਉਹ ਦੇ ਲਈ ਸੁਣਿਆ ਗਿਆ, ਤਾਂ ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਓਹ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।</verse>
				<verse number="5">ਜਦੋਂ ਸ਼ੀਹਣੀ ਨੇ ਵੇਖਿਆ, ਕਿ ਉਹ ਉਸ ਦੀ ਉਡੀਕ ਵਿੱਚ ਸੀ, ਅਤੇ ਉਹ ਦੀ ਆਸ ਟੁਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਕਰ ਦਿੱਤਾ।</verse>
				<verse number="6">ਅਤੇ ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।</verse>
				<verse number="7">ਉਸ ਨੇ ਉਨ੍ਹਾਂ ਦੇ ਮਾੜੀਆਂ ਨੂੰ ਨਾਸ ਕੀਤਾ। ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਉਜਾੜ ਦਿੱਤਾ, ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਉਹ ਦੀ ਭਰਪੂਰੀ ਵੀ।</verse>
				<verse number="8">ਤਦ ਆਲੇ ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਨ੍ਹਾਂ ਨੇ ਉਸ ਉੱਤੇ ਆਪਣਾ ਜਾਲ ਵਿਛਾਇਆ, ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ।</verse>
				<verse number="9">ਉਨ੍ਹਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਪਾਤਸ਼ਾਹ ਕੋਲ ਲੈ ਆਏ, ਉਨ੍ਹਾਂ ਉਸ ਨੂੰ ਕਿੱਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਰਬਤਾਂ ਤੇ ਫੇਰ ਨਾ ਸੁਣੀ ਜਾਵੇ।।</verse>
				<verse number="10">ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗਰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਬਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,</verse>
				<verse number="11">ਅਤੇ ਉਹ ਦੀਆਂ ਟਹਿਣੀਆਂ ਅਜੇਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆਸੇ ਉਨ੍ਹਾਂ ਤੋਂ ਬਣਾਏ ਗਏ, ਅਤੇ ਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਉਹ ਆਪਣੀਆਂ ਘਣੀਆਂ ਟਹਿਣੀਆਂ ਸਣੇ ਉੱਚੀ ਦਿਸਦੀ ਸੀ।</verse>
				<verse number="12">ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਤੇ ਡੇਗੀ ਗਈ, ਅਤੇ ਪੁਰੇ ਦੀ ਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।</verse>
				<verse number="13">ਅਤੇ ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।</verse>
				<verse number="14">ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜੇਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆਸਾ ਬਣੇ।। ਏਹ ਵੈਣ ਹੈ ਅਤੇ ਵੈਣ ਬਣਾ ਰਹੇਗਾ।।</verse>
			</chapter>
			<chapter number="20">
				<verse number="1">ਸੱਤਵੇਂ ਵਰ੍ਹੇ ਦੇ ਪੰਜਵੇ ਮਹੀਨੇ ਦੀ ਦਸਵੀਂ ਤਰੀਕ ਨੂੰ ਐਉਂ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬਹਿ ਗਏ</verse>
				<verse number="2">ਤਦੋਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="3">ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਮੇਰੇ ਪਾਸੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਮੇਰੇ ਪਾਸੋ ਕੁਝ ਨਾ ਪੁੱਛ ਸੱਕੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="4">ਕੀ ਤੂੰ ਉਨ੍ਹਾਂ ਉੱਤੇ ਨਿਆਉਂ ਕਰੇਂਗਾ, ਹੇ ਆਦਮੀ ਦੇ ਪੁੱਤ੍ਰ ਕੀ ਤੂੰ ਉਨ੍ਹਾਂ ਦਾ ਨਿਆਉਂ ਕਰੇਂਗਾ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਿਣਾਉਂਣੇ ਕੰਮਾਂ ਤੋਂ ਉਨ੍ਹਾਂ ਨੂੰ ਜਾਣੂ ਕਰ</verse>
				<verse number="5">ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਦੀ ਵੰਸ ਨਾਲ ਸੌਂਹ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਨ੍ਹਾਂ ਤੇ ਜ਼ਾਹਰ ਕੀਤਾ, ਮੈਂ ਉਨ੍ਹਾਂ ਦੇ ਸਾਹਮਣੇ ਸੌਂਹ ਖਾ ਕਿ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="6">ਉਸੇ ਦਿਹਾੜੇ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਤਾਂ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਨ੍ਹਾਂ ਦੇ ਲਈ ਤੱਕਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ</verse>
				<verse number="7">ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="8">ਪਰ ਓਹ ਮੇਰੇ ਤੋਂ ਆਕੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ, ਤਾਂ ਜੋ ਮੈਂ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਨ੍ਹਾਂ ਤੋਂ ਪੂਰਾ ਕਰਾਂ</verse>
				<verse number="9">ਪਰ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਮ ਉਨ੍ਹਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ ਜਿਨ੍ਹਾਂ ਦੇ ਵਿੱਚ ਓਹ ਸਨ ਅਤੇ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ</verse>
				<verse number="10">ਸੋ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ</verse>
				<verse number="11">ਅਤੇ ਮੈਂ ਆਪਣੀਆਂ ਬਿਧੀਆਂ ਉਨ੍ਹਾਂ ਨੂੰ ਦਿੱਤੀਆਂ, ਅਤੇ ਆਪਣੇ ਹੁਕਮਾਂ ਤੋਂ ਉਨ੍ਹਾਂ ਨੂੰ ਜਾਣੂ ਕੀਤਾ ਕਿ ਆਦਮੀ ਉਨ੍ਹਾਂ ਤੇ ਅਮਲ ਕਰ ਕੇ ਉਨ੍ਹਾਂ ਵਿੱਚ ਜੀਉਂਦਾ ਰਹੇ</verse>
				<verse number="12">ਨਾਲੇ ਮੈਂ ਆਪਣੇ ਸਬਤ ਵੀ ਉਨ੍ਹਾਂ ਨੂੰ ਦਿੱਤੇ ਤਾਂ ਜੋ ਓਹ ਮੇਰੇ ਅਤੇ ਉਨ੍ਹਾਂ ਦੇ ਵਿਚਾਲੇ ਨਿਸ਼ਾਨ ਹੋਣ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ</verse>
				<verse number="13">ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੈਥੋਂ ਆਕੀ ਹੋ ਗਿਆ, ਓਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦਿਆ ਜਿਨ੍ਹਾਂ ਉੱਤੇ ਆਦਮੀ ਅਮਲ ਕਰੇ ਤਾਂ ਉਨ੍ਹਾਂ ਦੇ ਵਿਚ ਜੀਉਂਦਾ ਰਹੇ ਅਤੇ ਉਨ੍ਹਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਕਹਿਰ ਪਾ ਕੇ ਉਨ੍ਹਾਂ ਨੂੰ ਮਲੀਆ ਮੇਟ ਕਰ ਦਿਆਂਗਾ</verse>
				<verse number="14">ਪਰੰਤੂ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਸ ਉਨ੍ਹਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ ਸਾਂ</verse>
				<verse number="15">ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਦੇ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ</verse>
				<verse number="16">ਕਿਉਂ ਜੋ ਉਨ੍ਹਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚੱਲੇ ਸਗੋਂ ਸਬਤਾਂ ਨੂੰ ਪਲੀਤ ਕੀਤਾ, ਏਸ ਲਈ ਕਿ ਉਨ੍ਹਾਂ ਦੇ ਦਿਲ ਉਨ੍ਹਾਂ ਦੀਆਂ ਮੂਰਤਾਂ ਦੇ ਪਿੱਛੇ ਸਨ</verse>
				<verse number="17">ਤਾਂ ਵੀ ਮੇਰੀਆਂ ਅੱਖਾਂ ਨੇ ਉਨ੍ਹਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਨ੍ਹਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।।</verse>
				<verse number="18">ਮੈਂ ਉਜਾੜ ਵਿੱਚ ਉਨ੍ਹਾਂ ਦੇ ਪੁੱਤ੍ਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਿਧੀਆਂ ਵਿੱਚ ਨਾ ਚਲੋ, ਨਾ ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ</verse>
				<verse number="19">ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਤੁਰੋ, ਮੇਰੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਨੂੰ ਮੰਨੋ</verse>
				<verse number="20">ਅਤੇ ਮੇਰੇ ਸਬਤਾਂ ਨੂੰ ਪਵਿੱਤ੍ਰ ਜਾਣੋ ਕਿ ਓਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ</verse>
				<verse number="21">ਪਰ ਪੁੱਤ੍ਰ ਮੇਰੇ ਵਿਰੁੱਧ ਆਕੀ ਹੋਏ, ਓਹ ਮੇਰੀਆਂ ਬਿਧੀਆਂ ਤੇ ਨਾ ਤੁਰੇ, ਨਾ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਅਮਲ ਕੀਤਾ ਜਿਨ੍ਹਾਂ ਤੇ ਜੇ ਕਰ ਕੋਈ ਆਦਮੀ ਅਮਲ ਕਰੇ ਤਾਂ ਉਨ੍ਹਾਂ ਵਿੱਚ ਜੀਉਂਦਾ ਰਹੇਗਾ। ਉਨ੍ਹਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ</verse>
				<verse number="22">ਤਾਂ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਓਹ ਉਨ੍ਹਾਂ ਕੌਮਾਂ ਦੀ ਨਜ਼ਰ ਵਿੱਚ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ</verse>
				<verse number="23">ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਤੇ ਦੇਸਾਂ ਵਿੱਚ ਬਖੇਰਾਂਗਾ</verse>
				<verse number="24">ਏਸ ਲਈ ਜੋ ਓਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ ਪਰ ਮੇਰੀਆਂ ਬਿਧੀਆਂ ਨੂੰ ਉਨ੍ਹਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਨ੍ਹਾਂ ਦੀ ਨਿਗਾਹ ਉਨ੍ਹਾਂ ਦੇ ਪਿਉ ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ</verse>
				<verse number="25">ਨਾਲੇ ਮੈਂ ਉਨ੍ਹਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਨ੍ਹਾਂ ਵਿੱਚ ਓਹ ਜੀਉਂਦੇ ਨਾ ਰਹਿਣ</verse>
				<verse number="26">ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਹੀ ਸੁਗਾਤਾਂ ਵਿੱਚ ਅਰਥਾਤ ਉਨ੍ਹਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭ੍ਰਿਸ਼ਟ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!।।</verse>
				<verse number="27">ਇਸ ਲਈ ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਐਥੋਂ ਤੀਕ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ</verse>
				<verse number="28">ਕਿ ਜਦੋਂ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਨ੍ਹਾਂ ਨੂੰ ਦੇਣ ਦੀ ਮੈਂ ਸੌਂਹ ਖਾਧੀ ਸੀ ਤਾਂ ਉਨ੍ਹਾਂ ਨੇ ਜਿਸ ਉੱਚੇ ਪਰਬਤ ਅਤੇ ਉਸ ਘਣੇ ਰੁੱਖ ਨੂੰ ਵੇਖਿਆ ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਏ ਅਤੇ ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਹਲੀਆਂ</verse>
				<verse number="29">ਤਾਂ ਮੈਂ ਉਨ੍ਹਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਅਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਅਤੇ ਉਨ੍ਹਾਂ ਨੇ ਉਸ ਦਾ ਨਾਉਂ ਬਾਮਾਹ ਰੱਖਿਆ ਜਿਹੜਾ ਅੱਜ ਤੀਕਰ ਹੈ</verse>
				<verse number="30">ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੁਸੀਂ ਵੀ ਆਪਣੇ ਪਿਉ ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ? ਅਤੇ ਉਨ੍ਹਾਂ ਦੇ ਘਿਣਾਉਣੇ ਕੰਮਾਂ ਦੇ ਪਿੱਛੇ ਤੁਸੀਂ ਵੀ ਜ਼ਨਾਹ ਕਰਦੇ ਹੋ?</verse>
				<verse number="31">ਅਤੇ ਜਦੋਂ ਤੁਸੀਂ ਆਪਣੀਆਂ ਸੁਗਾਤਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੀਕਰ ਭ੍ਰਿਸ਼ਟ ਕਰਦੇ ਹੋ ਤਾਂ ਹੇ ਇਸਰਾਏਲ ਦੇ ਘਰਾਣੇ ਕੀ ਤੁਸੀਂ ਮੇਰੇ ਕੋਲੋਂ ਕੁਝ ਤਾਂ ਪੁੱਛ ਸੱਕਦੇ ਹੋ? ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸੱਕੋਗੇ</verse>
				<verse number="32">ਅਤੇ ਉਹ ਗੱਲ ਜਿਹੜੀ ਤੁਹਾਡੇ ਆਤਮਾ ਵਿੱਚ ਆਉਂਦੀ ਹੈ, ਕਦਾਚਿਤ ਨਹੀਂ ਹੋਵੇਗੀ ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗਰ ਲੱਕੜ ਤੇ ਪੱਥਰ ਦੀ ਪੂਜਾ ਕਰਾਂਗੇ</verse>
				<verse number="33">ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਸਾਂ ਉੱਤੇ ਰਾਜ ਕਰਾਂਗਾ</verse>
				<verse number="34">ਅਤੇ ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸ਼ਾਂ ਵਿੱਚੋਂ ਜਿਨ੍ਹਾਂ ਵਿੱਚ ਤੁਸੀਂ ਖਿਲਰੇ ਹੋ ਇਕੱਠਿਆਂ ਕਰਾਂਗਾ</verse>
				<verse number="35">ਅਤੇ ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ ਸਾਹਮਣੇ ਤੁਹਾਡਾ ਨਿਆਉਂ ਕਰਾਂਗਾ</verse>
				<verse number="36">ਜਿਦਾਂ ਮੈਂ ਤੁਹਾਡੇ ਪਿਉ ਦਾਦਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਉਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਦਾਂ ਹੀ ਮੈਂ ਤੁਹਾਡਾ ਵੀ ਨਿਆਉਂ ਕਰਾਂਗਾ</verse>
				<verse number="37">ਅਤੇ ਮੈਂ ਤੁਹਾਨੂੰ ਆਸੇ ਦੇ ਹੇਠੋਂ ਦੀ ਲੰਘਾਵਾਗਾਂ ਅਤੇ ਨੇਮ ਦੇ ਬੰਦ ਵਿੱਚ ਲਿਆਵਾਂਗਾ</verse>
				<verse number="38">ਅਤੇ ਮੈਂ ਤੁਹਾਡੇ ਵਿੱਚੋਂ ਉਨ੍ਹਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਆਕੀ ਹਨ ਅੱਡ ਕਰਾਂਗਾ, ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਓਹ ਪਰਦੇਸੀ ਹਨ ਬਾਹਰ ਕੱਢ ਲਿਆਵਾਂਗਾ ਪਰ ਓਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ</verse>
				<verse number="39">ਅਤੇ ਤੁਸਾਂ ਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇ ਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਸੁਗਾਤਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤ੍ਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ</verse>
				<verse number="40">ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤ੍ਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਨ੍ਹਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ ਅਤੇ ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤ੍ਰ ਵਸਤਾਂ ਮੰਗਾਂਗਾ</verse>
				<verse number="41">ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਸਾਓ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਪ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਰਾਹੀਂ ਪਰਗਟ ਕਰਾਂਗਾ</verse>
				<verse number="42">ਅਤੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ</verse>
				<verse number="43">ਅਤੇ ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸਾਂ ਕੀਤੀ ਆਪਣੀ ਹੀ ਨਜਰ ਵਿੱਚ ਘਿਣਾਉਣੇ ਹੋਵੋਗੇ</verse>
				<verse number="44">ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।।</verse>
				<verse number="45">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="46">ਹੇ ਆਦਮੀ ਦੇ ਪੁੱਤ੍ਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਨੂੰ ਹੀ ਹੌਲੀ ਹੌਲੀ ਕਰ ਕੇ ਦੱਖਣ ਦੇ ਜੰਗਲੀ ਮਦਾਨ ਦੇ ਵਿਖੇ ਅੰਗਮ ਵਾਚ</verse>
				<verse number="47">ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉੱਤਰ ਤਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ</verse>
				<verse number="48">ਅਤੇ ਸਾਰੇ ਬਸ਼ਰ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ</verse>
				<verse number="49">ਤਦ ਮੈਂ ਆਖਿਆ ਕਿ ਹਾਇ, ਪ੍ਰਭੁ ਯਹੋਵਾਹ! ਓਹ ਤਾਂ ਮੇਰੇ ਵਿਖੇ ਆਖਦੇ ਹਨ, ਕੀ ਏਹ ਅਖੌਤਾਂ ਵਿੱਚ ਨਹੀਂ ਬੋਲਦਾਂ?।।</verse>
			</chapter>
			<chapter number="21">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤ੍ਰ ਅਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਅਗੰਮ ਵਾਚ</verse>
				<verse number="3">ਅਤੇ ਇਸਰਾਏਲ ਦੀ ਭੂਮੀ ਨੂੰ ਆਖ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਵੱਢ ਸੁੱਟਾਂਗਾ</verse>
				<verse number="4">ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਏਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੀਕਰ ਸਾਰਿਆਂ ਬਸ਼ਰਾਂ ਤੇ ਚੱਲੇਗੀ</verse>
				<verse number="5">ਅਤੇ ਸਾਰੇ ਬਸ਼ਰ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ</verse>
				<verse number="6">ਹੇ ਆਦਮੀ ਦੇ ਪੁੱਤ੍ਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਕੇ ਭਰ ਅਤੇ ਕੁੜੱਤਣ ਵਿੱਚ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ</verse>
				<verse number="7">ਐਉਂ ਹੋਵੇਗਾ ਕਿ ਜਦੋਂ ਓਹ ਤੈਨੂੰ ਆਖਣ ਕਿ ਤੂੰ ਕਿਉਂ ਹਾਇ, ਹਾਇ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਵਾਈ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੱਘਰ ਜਾਵੇਗਾ ਅਤੇ ਸਾਰੇ ਹੱਥ ਨਿਰਬਲ ਹੋ ਜਾਣਗੇ ਅਤੇ ਹਰ ਇੱਕ ਆਤਮਾ ਮਾੜਾ ਪੈ ਜਾਏਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੁ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ।।</verse>
				<verse number="8">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="9">ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਤੂੰ ਆਖ, ਪ੍ਰਭੁ ਐਉਂ ਫ਼ਰਮਾਉਂਦਾ ਹੈ, - ਆਖ ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ!</verse>
				<verse number="10">ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿੱਜਲੀ ਵਾਂਗਰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸੱਕਦੇ ਹਾਂ? ਮੇਰੇ ਪੁੱਤ੍ਰ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ</verse>
				<verse number="11">ਅਤੇ ਉਹ ਨੇ ਉਸ ਨੂੰ ਲਿਸ਼ਕਾਣ ਲਈ ਦਿੱਤਾ ਹੈ ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ</verse>
				<verse number="12">ਹੇ ਆਦਮੀ ਦੇ ਪੁੱਤ੍ਰ, ਤੂੰ ਦੁਹਾਈ ਦੇਹ ਅਤੇ ਢਾਹਾਂ ਮਾਰ ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਰਾਜਕੁਮਾਰਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਣੇ ਤਲਵਾਰ ਦੇ ਹਵਾਲੇ ਕੀਤੇ ਗਏ ਹਨ ਏਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ</verse>
				<verse number="13">ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੋ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="14">ਆਦਮੀ ਦੇ ਪੁੱਤ੍ਰ, ਤੂੰ ਅਗੰਮ ਵਾਚ ਅਤੇ ਤਾਉੜੀ ਵਜਾ ਅਤੇ ਤਲਵਾਰ ਤੀਜੀ ਵਾਰ ਦੂਣੀ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਏਹ ਘਾਣ ਲਾਹੁਣ ਦੀ ਤਲਵਾਰ ਹੈ ਜਿਹੜੀ ਉਨ੍ਹਾਂ ਨੂੰ ਘੇਰਦੀ ਹੈ</verse>
				<verse number="15">ਮੈਂ ਇਹ ਤਲਵਾਰ ਓਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਘਰਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਇ ਲਿਸ਼ਕਾਈ ਹੋਈ ਤਲਵਾਰ! ਇਸ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਸਿਕਲ ਕੀਤੀ ਗਈ ਹੈ!</verse>
				<verse number="16">ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾਹ ਅਤੇ ਤਿਆਰ ਹੋਕੇ ਖੱਬੇ ਪਾਸੇ ਜਾਹ, ਜਿੱਧਰ ਤੇਰਾ ਮੂੰਹ ਹੋਵੇ</verse>
				<verse number="17">ਮੈਂ ਵੀ ਤਾਉੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਉਚਾਰਿਆ ਹੈ।।</verse>
				<verse number="18">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="19">ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਨ੍ਹਾਂ ਵਿੱਚੋਂ ਦੀ ਬਾਬਲ ਦੇ ਪਾਤਸ਼ਾਹ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ</verse>
				<verse number="20">ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ</verse>
				<verse number="21">ਕਿਉਂ ਜੋ ਬਾਬਲ ਦਾ ਪਾਤਸ਼ਾਹ ਦੁਰਾਹੇ ਉੱਤੇ ਫਾਲ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵੇਖਦਾ ਹੈ</verse>
				<verse number="22">ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਫਾਲ ਪੈਂਦਾ ਹੈ ਕਿ ਕਿਲਾਤੋੜ ਜੰਤ੍ਰਾਂ ਨੂੰ ਲਾਵੇ ਅਤੇ ਕਟਾ ਵੱਢੀ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾਤੋੜ ਜੰਤ੍ਰਾਂ ਨੂੰ ਲਾਵੇ ਅਤੇ ਦਮਦਮੇ ਬੰਨ੍ਹੇ ਅਤੇ ਬੁਰਜ ਬਣਾਵੇ</verse>
				<verse number="23">ਪਰ ਉਨ੍ਹਾਂ ਦੀ ਨਜ਼ਰ ਵਿੱਚ ਇਹ ਝੂਠੇ ਫਾਲ ਵਾਂਗਰ ਹੋਵੇਗਾ, ਅਰਥਾਤ ਉਨ੍ਹਾਂ ਲਈ ਜਿਨ੍ਹਾਂ ਨੇ ਸੌਂਹ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।।</verse>
				<verse number="24">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕਿਉਂ ਜੋ ਤੁਸਾਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ ਇੱਥੋਂ ਤੀਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿੱਸਦੇ ਹਨ। ਤੁਸੀਂ ਖਿਆਲ ਵਿੱਚ ਆ ਗਏ ਹੋ, ਏਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ</verse>
				<verse number="25">ਹੇ ਇਸਰਾਏਲ ਦੇ ਦੁਸ਼ਟ ਫੱਟੜ ਰਾਜਕੁਮਾਰ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾ ਹੈ!</verse>
				<verse number="26">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਮਾਮਾ ਉਤਾਰ ਅਤੇ ਤਾਜ ਲਾਹ ਦੇਹ। ਇਹ ਏਦਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ</verse>
				<verse number="27">ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਏਹ ਵੀ ਨਹੀਂ ਰਹੇਗਾ ਜਦ ਤੀਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ।।</verse>
				<verse number="28">ਹੇ ਆਦਮੀ ਦੇ ਪੁੱਤ੍ਰ, ਤੂੰ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਅੰਮੋਨੀਆਂ ਲਈ ਅਤੇ ਉਨ੍ਹਾਂ ਦੇ ਤਾਨੇ ਮਿਹਣਿਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਤੂੰ ਆਖ, ਇੱਕ ਤਲਵਾਰ! ਸਗੋਂ ਖਿਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ ਤਾਂ ਜੋ ਉਹ ਬਿਜਲੀ ਵਾਂਗਰ ਹੋਵੇ</verse>
				<verse number="29">ਜਦੋਂ ਕਿ ਉਹ ਤੇਰੇ ਲਈ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਫਾਲ ਕੱਢਦੇ ਹਨ ਕਿ ਤੈਨੂੰ ਉਨ੍ਹਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ ਜਿਨ੍ਹਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ</verse>
				<verse number="30">ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਅਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਉਂ ਕਰਾਂਗਾ</verse>
				<verse number="31">ਅਤੇ ਮੈਂ ਆਪਣਾ ਕਹਿਰ ਤੇਰੇ ਤੇ ਪਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸੂ ਸੁਭਾ ਮਨੁੱਖਾਂ ਨੂੰ ਸੌਪਾਂਗਾ ਜਿਹੜੇ ਨਾਸ ਕਰਨ ਵਿੱਚ ਹੁਸ਼ਿਆਰ ਹਨ</verse>
				<verse number="32">ਤੂੰ ਅੱਗ ਦੀ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ ਅਤੇ ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਫ਼ਰਮਾਇਆ ਹੈ।।</verse>
			</chapter>
			<chapter number="22">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ, ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਨਿਆਉਂ ਕਰੇਂਗਾ? ਕੀ ਤੂੰ ਏਸ ਖੂਨੀ ਸ਼ਹਿਰ ਦਾ ਨਿਆਉਂ ਕਰੇਂਗਾ? ਤੂੰ ਏਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਜਾਣੂ ਕਰ</verse>
				<verse number="3">ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭ੍ਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!</verse>
				<verse number="4">ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਗਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਨ੍ਹਾਂ ਮੂਰਤੀਆਂ ਕਰਕੇ ਜਿਨ੍ਹਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣਿਆਂ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣਿਆਂ ਵਰਿਹਾਂ ਨੂੰ ਵੀ, ਏਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ</verse>
				<verse number="5">ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ ਕਿਉਂ ਜੋ ਤੂੰ ਨਾਮ ਵਿੱਚ ਭ੍ਰਿਸ਼ਟ ਅਤੇ ਬਹੁਤਾ ਫਸਾਦੀ ਹੈਂ</verse>
				<verse number="6">ਵੇਖ, ਇਸਰਾਏਲ ਦੇ ਰਾਜਕੁਮਾਰ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਗਾਉਣ ਦਾ ਕਾਰਨ ਸਨ</verse>
				<verse number="7">ਤੇਰੇ ਵਿੱਚ ਉਨ੍ਹਾਂ ਨੇ ਮਾਤਾ ਪਿਤਾ ਨੂੰ ਤੁਛ ਜਾਤਾ, ਤੇਰੇ ਵਿੱਚ ਉਨ੍ਹਾਂ ਨੇ ਪਰਦੇਸੀਆਂ ਨਾਲ ਜਾਸਤੀ ਕੀਤੀ, ਤੇਰੇ ਵਿੱਚ ਉਨ੍ਹਾਂ ਨੇ ਯਤੀਮਾਂ ਅਤੇ ਵਿੱਧਵਾਂ ਤੇ ਜ਼ੁਲਮ ਕੀਤਾ ਹੈ</verse>
				<verse number="8">ਤੂੰ ਮੇਰੀਆਂ ਪਵਿੱਤ੍ਰ ਵਸਤੂਆਂ ਨੂੰ ਨਾਚੀਜ਼ ਜਾਣਿਆ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ</verse>
				<verse number="9">ਤੇਰੇ ਵਿੱਚ ਚੁਗਲ ਖੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ</verse>
				<verse number="10">ਤੇਰੇ ਵਿੱਚ ਆਪਣੇ ਪਿਤਾ ਦੀ ਬੇ-ਪੜਦਗੀ ਕਰਨ ਵਾਲੇ ਵੀ ਹਨ, ਤੇਰੇ ਵਿੱਚ ਰਿਤਵੰਤੀ ਤੀਵੀਂ ਨਾਲ ਭੋਗ ਕਰਨ ਵਾਲੇ ਵੀ ਹਨ</verse>
				<verse number="11">ਕਿਸੇ ਨੇ ਆਪਣੇ ਗੁਆਂਢੀ ਦੀ ਤੀਵੀਂ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ</verse>
				<verse number="12">ਤੇਰੇ ਵਿੱਚ ਉਨ੍ਹਾਂ ਨੇ ਵੱਢੀ ਲੈਕੇ ਖੂਨ ਕੀਤੇ, ਤੁਸਾਂ ਵਿਆਜ ਤੇ ਵਾਧਾ ਲਿਆ ਅਤੇ ਅਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="13">ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸਾਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ</verse>
				<verse number="14">ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ ਜਿਨ੍ਹੀਂ ਦਿਨੀਂ ਮੈਂ ਤੁਹਾਡੇ ਨਾਲ ਸਲੂਕ ਕਰਾਂਗਾ? ਮੈਂ ਯਹੋਵਾਹ ਨੇ ਫ਼ਰਮਾਇਆ ਅਤੇ ਮੈਂ ਹੀ ਕਰਾਂਗਾ</verse>
				<verse number="15">ਹਾਂ, ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ</verse>
				<verse number="16">ਅਤੇ ਤੂੰ ਕੌਮਾਂ ਦੀ ਨਿਗਾਹ ਵਿੱਚ ਆਪਣੇ ਆਪ ਨੂੰ ਪਲੀਤ ਸਮਝੇਂਗੀ ਅਤੇ ਜਾਣੇਗੀ ਕਿ ਮੈਂ ਯਹੋਵਾਹ ਹਾਂ!।।</verse>
				<verse number="17">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="18">ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ ਜੋ ਭੱਠੀ ਵਿੱਚ ਹਨ। ਓਹ ਚਾਂਦੀ ਦੀ ਮੈਲ ਹਨ</verse>
				<verse number="19">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਸਾਰੇ ਮੈਲ ਬਣ ਗਏ ਹੋ, ਏਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ</verse>
				<verse number="20">ਜਿਵੇਂ ਓਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਅੱਗ ਨਾਲ ਤਾਉਂਦੇ ਹਨ ਤਾਂ ਜੋ ਉਨ੍ਹਾਂ ਨੂੰ ਪੰਘਰਾ ਦੇਣ ਓਦਾਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਘਰਾਵਾਂਗਾ</verse>
				<verse number="21">ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪੰਘਰੋਗੇ</verse>
				<verse number="22">ਜਿਦਾਂ ਚਾਂਦੀ ਭੱਠੀ ਵਿੱਚ ਪੰਘਾਰੀ ਜਾਂਦੀ ਹੈ, ਉਦਾਂ ਤੁਸੀਂ ਉਸ ਵਿੱਚ ਪਘਾਰੇ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।।</verse>
				<verse number="23">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="24">ਹੇ ਆਦਮੀ ਦੇ ਪੁੱਤ੍ਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਸ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ</verse>
				<verse number="25">ਉਹ ਦੇ ਵਿੱਚ ਉਹ ਦੇ ਨਬੀਆਂ ਨੇ ਗੋਸ਼ਟੀ ਕੀਤੀ, ਗੱਜਣ ਵਾਲੇ ਬਬਰ ਸ਼ੇਰ ਵਾਂਗਰ ਸ਼ਿਕਾਰ ਨੂੰ ਫਾੜਦਿਆਂ ਓਹ ਜੀਆਂ ਨੂੰ ਖਾ ਗਏ ਹਨ, ਓਹ ਖ਼ਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਨ੍ਹਾਂ ਨੇ ਉਸ ਵਿੱਚ ਢੇਰ ਵਿੱਧਵਾ ਬਣਾ ਦਿੱਤੀਆਂ ਹਨ</verse>
				<verse number="26">ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਭੰਨਿਆ ਅਤੇ ਮੇਰੀਆਂ ਪਵਿੱਤ੍ਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਨ੍ਹਾਂ ਨੇ ਪਵਿੱਤ੍ਰ ਅਤੇ ਅਪਵਿੱਤ੍ਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਨ੍ਹਾਂ ਨੇ ਅੱਖਾਂ ਫੇਰ ਲਈਆਂ ਸੋ ਮੈਂ ਉਨ੍ਹਾਂ ਵਿੱਚ ਪਲੀਤ ਹੋਇਆ</verse>
				<verse number="27">ਉਹ ਦੇ ਸਰਦਾਰ ਉਹ ਦੇ ਵਿੱਚ ਸ਼ਿਕਾਰ ਨੂੰ ਫਾੜਨ ਵਾਲੇ ਬਘਿਆੜਾਂ ਵਾਂਗਰ ਹਨ ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਜੀਵਾਂ ਨੂੰ ਨਾਸ ਕਰਦੇ ਹਨ</verse>
				<verse number="28">ਅਤੇ ਉਹ ਦੇ ਨਬੀ ਉਨ੍ਹਾਂ ਦੇ ਲਈ ਕੱਚੀ ਲੇਂਬੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਫਾਲ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੁ ਯਹੋਵਾਹ ਨੇ ਐਉਂ ਫ਼ਰਮਾਇਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਫ਼ਰਮਾਇਆ</verse>
				<verse number="29">ਇਸ ਦੇਸ ਦੇ ਲੋਕਾਂ ਨੇ ਅਤਿਆਚਾਰ ਅਤੇ ਲੁੱਟਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁਖ ਦਿੱਤਾ ਹੈ ਅਤੇ ਪਰਦੇਸੀਆਂ ਤੇ ਨਾਹੱਕ ਜਬਰ ਕੀਤਾ ਹੈ</verse>
				<verse number="30">ਮੈਂ ਉਨ੍ਹਾਂ ਵਿੱਚ ਭਾਲ ਕੀਤੀ ਕਿ ਕੋਈ ਅਜਿਹਾ ਆਦਮੀ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਮੂਹਰੇ ਖਲੋਵੇ ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ</verse>
				<verse number="31">ਏਸ ਲਈ ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਨ੍ਹਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਨ੍ਹਾਂ ਦੀ ਕਰਨੀ ਨੂੰ ਉਨ੍ਹਾਂ ਦੇ ਸਿਰ ਦਿੱਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="23">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਦੋ ਤੀਵੀਆਂ ਇੱਕ ਮਾਂ ਦੀਆਂ ਧੀਆਂ ਸਨ</verse>
				<verse number="3">ਉਨ੍ਹਾਂ ਨੇ ਮਿਸਰ ਵਿੱਚ ਜ਼ਨਾਕਾਰੀ ਕੀਤੀ। ਓਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਨ੍ਹਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਨ੍ਹਾਂ ਨੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ</verse>
				<verse number="4">ਉਨ੍ਹਾਂ ਵਿੱਚੋਂ ਵੱਡੀ ਦਾ ਨਾਉਂ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਉਂ ਆਹਾਲੀਬਾਹ ਸੀ ਅਤੇ ਓਹ ਮੇਰੀਆਂ ਹੋ ਗਈਆਂ ਅਤੇ ਉਨ੍ਹਾਂ ਨੇ ਧੀਆਂ ਪੁੱਤ੍ਰ ਜੰਮੇ ਅਤੇ ਉਨ੍ਹਾਂ ਦੇ ਨਾਉਂ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ</verse>
				<verse number="5">ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾ ਅਰਥਾਤ ਅੱਸ਼ੂਰੀਆਂ ਤੇ ਮੋਹਤ ਹੋ ਗਈ</verse>
				<verse number="6">ਓਹ ਸੂਬੇਦਾਰ ਤੇ ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਨੱਖੇ ਗਭਰੂ ਸਨ, ਅਸਵਾਰ ਜੋ ਘੋੜਿਆਂ ਤੇ ਅਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ</verse>
				<verse number="7">ਅਤੇ ਉਸ ਨੇ ਉਨ੍ਹਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ ਜ਼ਨਾਕਾਰੀ ਕੀਤੀ ਅਤੇ ਜਿਨ੍ਹਾਂ ਉੱਤੇ ਉਹ ਮੋਹਤ ਸੀ ਉਨ੍ਹਾਂ ਦੀਆਂ ਮੂਰਤੀਆਂ ਦੇ ਨਾਲ ਉਹ ਭ੍ਰਿਸ਼ਟ ਹੋਈ</verse>
				<verse number="8">ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਓਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਨ੍ਹਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ</verse>
				<verse number="9">ਏਸ ਲਈ ਮੈਂ ਉਹ ਨੂੰ ਉਸ ਦੇ ਯਾਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਨ੍ਹਾਂ ਉੱਤੇ ਉਹ ਮੋਹਤ ਸੀ</verse>
				<verse number="10">ਉਨ੍ਹਾਂ ਨੇ ਉਹ ਨੂੰ ਬੇ-ਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤ੍ਰਾਂ ਨੂੰ ਖੋਹ ਲਿਆ ਅਤੇ ਉਨ੍ਹਾਂ ਉਹ ਨੂੰ ਤਲਵਾਰ ਨਾਲ ਕੱਢ ਦਿੱਤਾ, ਸੋ ਉਹ ਸਾਰੀਆਂ ਤੀਵੀਆਂ ਵਿੱਚ ਉੱਘੀ ਹੋ ਗਈ ਕਿਉਂ ਜੋ ਉਨ੍ਹਾਂ ਉਹ ਦੇ ਉੱਤੇ ਦੰਡ ਲਾਇਆ</verse>
				<verse number="11">ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ ਉਸ ਆਪਣੀ ਭੈਣ ਤੋਂ ਵੀ ਭੈੜੀ ਨਿੱਕਲੀ</verse>
				<verse number="12">ਉਹ ਅੱਸ਼ੂਰੀਆਂ ਤੇ ਮੋਹਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਅਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗਭਰੂ ਸਨ</verse>
				<verse number="13">ਅਤੇ ਮੈਂ ਵੇਖਿਆ ਕਿ ਉਹ ਵੀ ਭ੍ਰਿਸ਼ਟ ਹੋ ਗਈ, ਉਨ੍ਹਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ</verse>
				<verse number="14">ਅਤੇ ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚਿਆਂ ਹੋਈਆਂ ਸਨ</verse>
				<verse number="15">ਜਿਨ੍ਹਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪੱਗਾਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਾਂਗਰ ਸਨ ਜਿਨ੍ਹਾਂ ਦੀ ਜੰਮਣ ਭੂਮੀ ਕਸਦੀਮ ਹੈ</verse>
				<verse number="16">ਤਾਂ ਵੇਖਦਿਆਂ ਹੀ ਉਹ ਉਨ੍ਹਾਂ ਉੱਤੇ ਮੋਹਤ ਹੋ ਗਈ ਅਤੇ ਉਨ੍ਹਾਂ ਦੇ ਕੋਲ ਕਸਦੀਮ ਵਿੱਚ ਦੂਤ ਘੱਲੇ</verse>
				<verse number="17">ਸੋ ਬਾਬਲੀਏ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ ਤੇ ਲੇਟੇ ਅਤੇ ਉਨ੍ਹਾਂ ਨੇ ਜ਼ਨਾਹ ਨਾਲ ਉਹ ਨੂੰ ਭਰਿਸ਼ਟ ਕੀਤਾ ਅਤੇ ਉਹ ਉਨ੍ਹਾਂ ਤੋਂ ਭਿੱਟ ਗਈ ਤਾਂ ਉਹ ਦੀ ਜਾਨ ਨੇ ਉਨ੍ਹਾਂ ਤੋਂ ਸੂਗ ਕੀਤੀ</verse>
				<verse number="18">ਜਾਂ ਉਹ ਦੀ ਜ਼ਨਾਕਾਰੀ ਖੁਲ੍ਹ ਗਈ ਅਤੇ ਉਹ ਦਾ ਨੰਗੇਜ ਖੁਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ ਜਿਦਾਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ</verse>
				<verse number="19">ਤਾਂ ਵੀ ਉਸ ਨੇ ਆਪਣੀ ਜ਼ਨਾਕਾਰੀ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ</verse>
				<verse number="20">ਉਹ ਫੇਰ ਆਪਣੇ ਯਾਰਾਂ ਉੱਤੇ ਮੋਹਤ ਹੋਣ ਲੱਗੀ ਜਿਨ੍ਹਾਂ ਦਾ ਨਫ਼ਸ ਖੋਤਿਆਂ ਦਾ ਅਤੇ ਜਿਨ੍ਹਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ</verse>
				<verse number="21">ਏਦਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ ਫੇਰ ਲੋਚਣ ਲੱਗੀ।।</verse>
				<verse number="22">ਏਸ ਲਈ ਹੇ ਆਹਾਲੀਬਾਹ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰੇ ਉਨ੍ਹਾਂ ਯਾਰਾਂ ਨੂੰ ਜਿਨ੍ਹਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ ਤੇਰੇ ਵਿਰੁੱਧ ਉਠਾਵਾਂਗਾ ਅਤੇ ਉਨ੍ਹਾਂ ਨੂੰ ਤੇਰੇ ਵਿਰੁੱਧ ਚੁਫੇਰਿਓਂ ਲੈ ਆਵਾਂਗਾ</verse>
				<verse number="23">ਬਾਬਲੀਆਂ ਅਤੇ ਸਾਰੇ ਕਸਦੀਆਂ ਨੂੰ ਫਿਕੋਦ ਅਤੇ ਸ਼ੋਆ ਅਤੇ ਕੋਅ ਅਤੇ ਉਨ੍ਹਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗਭਰੂਆਂ ਨੂੰ, ਸੂਬੇਦਾਰਾਂ ਅਤੇ ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਉੱਘੇ ਲੋਕਾਂ ਨੂੰ ਜੋ ਸਾਰੇ ਦੇ ਸਾਰੇ ਘੋੜਿਆਂ ਤੇ ਅਸਵਾਰ ਹੁੰਦੇ ਹਨ</verse>
				<verse number="24">ਅਤੇ ਓਹ ਜੰਗੀ ਸ਼ਸਤ੍ਰਾਂ ਅਤੇ ਰਥਾਂ ਅਤੇ ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ ਤੇ ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾਕੇ ਚੁਫੇਰਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਉਂ ਉਨ੍ਹਾਂ ਨੂੰ ਸੌਂਪਾਂਗਾ ਅਤੇ ਓਹ ਆਪਣੇ ਨਿਆਉਂ ਅਨੁਸਾਰ ਤੇਰਾ ਨਿਆਉਂ ਕਰਨਗੇ</verse>
				<verse number="25">ਅਤੇ ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋਕੇ ਤੇਰੇ ਨਾਲ ਵਰਤਣਗੇ ਅਤੇ ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕੀ ਤਲਵਾਰ ਨਾਲ ਵੱਢੇ ਜਾਣਗੇ। ਓਹ ਤੇਰੇ ਪੁੱਤ੍ਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਰਹਿੰਦਿਆਂ ਨੂੰ ਅੱਗ ਭਖ ਲਵੇਗੀ</verse>
				<verse number="26">ਓਹ ਤੇਰੇ ਲੀੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ</verse>
				<verse number="27">ਸੋ ਮੈਂ ਤੇਰੇ ਲੁੱਚਪੁਣੇ ਅਤੇ ਤੇਰੀ ਜ਼ਨਾਕਾਰੀ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ ਤਾਂ ਜੋ ਤੂੰ ਮੁੜ ਕੇ ਉਨ੍ਹਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ</verse>
				<verse number="28">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ, ਮੈਂ ਤੈਨੂੰ ਉਨ੍ਹਾਂ ਦੇ ਹੱਥ ਵਿੱਚ ਜਿਨ੍ਹਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਨ੍ਹਾਂ ਦੇ ਹੀ ਹੱਥਾਂ ਵਿੱਚ ਜਿਨ੍ਹਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ ਦਿਆਂਗਾ</verse>
				<verse number="29">ਅਤੇ ਓਹ ਤੇਰੇ ਨਾਲ ਘਿਰਣਾ ਦਾ ਵਰਤਾਰਾ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ ਇੱਥੋਂ ਤੀਕੁਰ ਕਿ ਤੇਰੀ ਜ਼ਨਾਕਾਰੀ ਦਾ ਨੰਗੇਜ ਖੁਲ਼੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ</verse>
				<verse number="30">ਏਹ ਸਾਰੀਆਂ ਗੱਲਾਂ ਤੇਰੇ ਨਾਲ ਏਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਨ੍ਹਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕੀਤਾ</verse>
				<verse number="31">ਤੂੰ ਆਪਣੀ ਭੈਣ ਦੇ ਰਾਹ ਤੇ ਤੁਰੀ, ਏਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦੇਵਾਂਗਾ</verse>
				<verse number="32">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕੀ ਤੈਨੂੰ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਵਿੱਚ ਬਹੁਤੀ ਸਮਾਈ ਹੈ।</verse>
				<verse number="33">ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਅਸਚਰਜਤਾ ਅਤੇ ਉਜਾੜ ਦਾ ਕਟੋਰਾ, ਅਰਥਾਤ ਤੇਰੀ ਭੈਣ ਸਾਮਰਿਯਾ ਦਾ ਕਟੋਰਾ ਹੈ।</verse>
				<verse number="34">ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਅਤੇ ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ, ਅਤੇ ਆਪਣੀਆਂ ਛਾਤੀਆਂ ਪੁਟੇਂਗੀ।। ਕਿਉਂ ਜੋ ਮੈਂ ਹੀ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="35">ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਏਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।।</verse>
				<verse number="36">ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਉਂ ਕਰੇਂਗਾ? ਤੂੰ ਉਨ੍ਹਾਂ ਦੇ ਘਿਣਾਉਣੇ ਕੰਮ ਉਨ੍ਹਾਂ ਨੂੰ ਦੱਸ</verse>
				<verse number="37">ਕਿਉਂ ਜੋ ਉਨ੍ਹਾਂ ਨੇ ਜ਼ਨਾਹ ਕੀਤਾ ਅਤੇ ਉਨ੍ਹਾਂ ਦੇ ਹੱਥ ਲਹੂ ਭਰੇ ਹਨ। ਹਾਂ, ਉਨ੍ਹਾਂ ਨੇ ਆਪਣੀਆਂ ਮੂਰਤੀਆਂ ਨਾਲ ਜ਼ਨਾਹ ਕੀਤਾ ਅਤੇ ਆਪਣੇ ਪੁੱਤ੍ਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਓਹ ਖਾਣਾ ਹੋਣ!</verse>
				<verse number="38">ਏਸ ਤੋਂ ਬਿਨਾ ਉਨ੍ਹਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਨ੍ਹਾਂ ਨੇ ਮੇਰੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ</verse>
				<verse number="39">ਕਿਉਂ ਜੋ ਜਦ ਓਹ ਆਪਣੇ ਪੁੱਤ੍ਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ ਤਾਂ ਉਸੇ ਦਿਹਾੜੇ ਮੇਰੇ ਪਵਿੱਤ੍ਰ ਅਸਥਾਨ ਵਿੱਚ ਆ ਵੜੇ ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਨ੍ਹਾਂ ਨੇ ਮੇਰੇ ਭਵਨ ਵਿੱਚ ਅਜੇਹਾ ਕੰਮ ਕੀਤਾ!</verse>
				<verse number="40">ਸਗੋਂ ਓਹਨਾਂ ਨੇ ਦੂਰ ਤੋਂ ਮਨੁੱਖ ਸੱਦੇ ਜਿਨ੍ਹਾਂ ਦੇ ਕੋਲ ਦੂਤ ਘੱਲਿਆ ਅਤੇ ਵੇਖ, ਓਹ ਆਏ ਜਿਨ੍ਹਾਂ ਦੇ ਲਈ ਤੂੰ ਨ੍ਹਾਤੀ ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ੰਗਾਰਿਆ</verse>
				<verse number="41">ਅਤੇ ਤੂੰ ਸਜੇ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਪ ਅਤੇ ਤੇਲ ਰੱਖਿਆ</verse>
				<verse number="42">ਅਤੇ ਇੱਕ ਗਾਫਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ ਅਤੇ ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਵੀ ਲਿਆਏ ਅਤੇ ਉਨ੍ਹਾਂ ਨੇ ਓਹਨਾਂ ਦੇ ਹੱਥਾਂ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ</verse>
				<verse number="43">ਤਦ ਮੈਂ ਉਹ ਦੇ ਵਿਖੇ ਜੋ ਜ਼ਨਾਹ ਕਰਦਿਆਂ ਕਰਦਿਆਂ ਬੁੱਢੀ ਹੋ ਗਈ ਸੀ ਆਖਿਆ, ਹੁਣ ਏਹ ਲੋਕੀ ਉਹ ਦੇ ਨਾਲ ਜ਼ਨਾਹ ਕਰਨਗੇ ਤੇ ਉਹ ਇਨ੍ਹਾਂ ਦੇ ਨਾਲ</verse>
				<verse number="44">ਓਹ ਉਹ ਦੇ ਕੋਲ ਇਦਾਂ ਗਏ ਜਿਦਾਂ ਕੋਈ ਆਦਮੀ ਕਿਸੇ ਵਿਭਚਾਰਨ ਤੀਵੀਂ ਕੋਲ ਜਾਂਦਾ ਹੈ। ਉਦਾਂ ਹੀ ਓਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਤੀਵੀਆਂ ਦੇ ਕੋਲ ਗਏ</verse>
				<verse number="45">ਪਰੰਤੂ ਧਰਮੀ ਮਨੁੱਖ ਓਹਨਾਂ ਦਾ ਨਿਆਓ ਕਰਨਗੇ ਜਿਹੜਾ ਜਨਾਕਾਰਾਂ ਅਤੇ ਲਹੂ ਵਹਾਉਣ ਵਾਲੀਆਂ ਤੀਵੀਆਂ ਲਈ ਦਿੱਤਾ ਜਾਂਦਾ ਹੈ ਕਿਉਂ ਜੋ ਓਹ ਜ਼ਨਾਹੀਆਂ ਹਨ ਅਤੇ ਉਨ੍ਹਾਂ ਦੇ ਹੱਥ ਲਹੂ ਨਾਲ ਭਰੇ ਹਨ</verse>
				<verse number="46">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਉਨ੍ਹਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਨ੍ਹਾਂ ਨੂੰ ਹੌਲ ਅਤੇ ਲੁੱਟ ਜਰੂਰ ਬਣਾਵਾਂਗਾ</verse>
				<verse number="47">ਅਤੇ ਉਹ ਦਲ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਨ੍ਹਾਂ ਨੂੰ ਵੱਢੇਗਾ, ਉਨ੍ਹਾਂ ਦੇ ਪੁੱਤ੍ਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ</verse>
				<verse number="48">ਏਦਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ ਤਾਂ ਜੋ ਸਾਰੀਆਂ ਤੀਵੀਆਂ ਸਿੱਖਿਆ ਪਰਾਪਤ ਕਰਨ ਅਤੇ ਤੁਹਾਡੇ ਵਾਂਗਰ ਲੁੱਚਪੁਣਾ ਨਾ ਕਰਨ</verse>
				<verse number="49">ਅਤੇ ਓਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦਾ ਦੰਡ ਉਠਾਓਗੀਆਂ ਤਾਂ ਜੋ ਤੁਸੀਂ ਜਾਣੋ ਕਿ ਪ੍ਰਭੁ ਯਹੋਵਾਹ ਮੈਂ ਹੀ ਹਾਂ!।।</verse>
			</chapter>
			<chapter number="24">
				<verse number="1">ਫੇਰ ਨਾਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਦਸਵੀਂ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਅੱਜ ਦੇ ਦਿਹਾੜੇ ਹਾਂ, ਇਸੇ ਦਿਹਾੜੇ ਦਾ ਨਾਉਂ ਲਿਖ ਰੱਖ ਕਿ ਬਾਬਲ ਦੇ ਪਾਤਸ਼ਾਹ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ</verse>
				<verse number="3">ਅਤੇ ਏਸ ਆਕੀ ਘਰਾਣੇ ਦੇ ਲਈ ਇੱਕ ਅਖੌਤ ਕਹੁ ਅਤੇ ਤੂੰ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਦੇਗ ਚੜ੍ਹਾ ਦੇਹ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇਹ,</verse>
				<verse number="4">ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੋਟਾ ਅਰਥਾਤ ਪੱਟ, ਮੋਢੇ, ਹਰ ਇੱਕ ਅੱਛਾ ਟੁਕੜਾ, ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇਹ,</verse>
				<verse number="5">ਅਤੇ ਇੱਜੜ ਵਿੱਚੋਂ ਚੁਣ ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇਹ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀਆਂ ਉੱਬਲ ਜਾਣ।।</verse>
				<verse number="6">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਦੇਗ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਗੁਣਾ ਨਾ ਪਾਇਆ ਜਾਵੇ</verse>
				<verse number="7">ਕਿਉਂ ਜੋ ਉਹ ਦਾ ਲਹੂ ਉਸ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਹਲਿਆ ਕਿ ਮਿੱਟੀ ਵਿੱਚ ਛਿੱਪ ਜਾਵੇ</verse>
				<verse number="8">ਏਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ ਭਈ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚਟਾਨ ਤੇ ਰੱਖਿਆ ਤਾਂ ਜੋ ਉਹ ਛਿੱਪ ਨਾ ਜਾਵੇ</verse>
				<verse number="9">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਖੂਨੀ ਸ਼ਹਿਰ ਉੱਤੇ ਹਾਇ ਹਾਇ! ਮੈਂ ਵੀ ਵੱਡਾ ਢੇਰ ਲਾਵਾਂਗਾ</verse>
				<verse number="10">ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗਾ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ</verse>
				<verse number="11">ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਾਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ, ਅਤੇ ਪੰਘਰ ਜਾਵੇ। ਅਤੇ ਉਸ ਦੇ ਅੰਦਰ ਦੀ ਮੈਲ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ</verse>
				<verse number="12">ਉਹ ਕਰੜੀ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ</verse>
				<verse number="13">ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸਾਂ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ ਜਦ ਤੀਕੁਰ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ</verse>
				<verse number="14">ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ। ਐਉਂ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਓਹ ਤੇਰਾ ਨਿਆਉਂ ਕਰਨਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="15">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="16">ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾਂ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਅੱਥਰੂ ਕੇਰੀਂ</verse>
				<verse number="17">ਚੁੱਪ ਚੁਪੀਤੇ ਹੌਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪੱਗ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈਂ ਅਤੇ ਆਪਣੇ ਬੁੱਲਾਂ ਨੂੰ ਨਾ ਕੱਜੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ</verse>
				<verse number="18">ਸੋ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸੰਝ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰ ਨੂੰ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ</verse>
				<verse number="19">ਸੋ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ ਸਾਨੂੰ ਨਹੀਂ ਦੱਸੇਂਗਾ ਕਿ ਇਨ੍ਹਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?</verse>
				<verse number="20">ਸੋ ਮੈਂ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="21">ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਆਪਣੇ ਪਵਿੱਤਰ ਅਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਪਲੀਤ ਕਰਾਂਗਾ ਅਤੇ ਤੁਹਾਡੇ ਪੁੱਤ੍ਰ ਤੇ ਧੀਆਂ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ ਤਲਵਾਰ ਨਾ ਡਿੱਗਣਗੇ</verse>
				<verse number="22">ਅਤੇ ਤੁਸੀਂ ਏਦਾਂ ਹੀ ਕਰੋਗੇ ਜਿਦਾਂ ਮੈਂ ਕੀਤਾ। ਤੁਸੀਂ ਆਪਣੇ ਬੁਲ੍ਹਾਂ ਨੂੰ ਨਾ ਕੱਜੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ</verse>
				<verse number="23">ਅਤੇ ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ ਪਰ ਆਪਣੇ ਔਗਣਾਂ ਵਿੱਚ ਪੰਘਰਦੇ ਰਹੋਗੇ, ਅਤੇ ਇੱਕ ਦੂਜੇ ਨੂੰ ਧਾਹਾਂ ਮਾਰੋਗੇ</verse>
				<verse number="24">ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ!।।</verse>
				<verse number="25">ਹੇ ਆਦਮੀ ਦੇ ਪੁੱਤ੍ਰ,ਕਿ ਜਿਸ ਦਿਹਾੜੇ ਮੈਂ ਉਨ੍ਹਾਂ ਤੋਂ ਉਨ੍ਹਾਂ ਦੀ ਸ਼ਕਤੀ ਅਤੇ ਖੁਸ਼ੀ ਅਰ ਪਰਤਾਪ, ਉਨ੍ਹਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਨ੍ਹਾਂ ਦੇ ਮੰਨ ਮੋਹਣੇ ਧੀਆਂ ਪੁੱਤ੍ਰ ਲੈ ਲਵਾਂਗਾ</verse>
				<verse number="26">ਉਸ ਦਿਹਾੜੇ ਜਿਹੜਾ ਬਚ ਗਿਆ ਉਹ ਤੇਰੇ ਕੋਲ ਆਵੇਗਾ ਕਿ ਤੇਰੇ ਕੰਨ ਵਿੱਚ ਸੁਣਾਵੇ</verse>
				<verse number="27">ਉਸ ਦਿਹਾੜੇ ਉਸ ਬਚੇ ਹੋਏ ਲਈ ਤੇਰਾ ਮੂੰਹ ਖੁਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੁੰਗਾ ਨਾ ਰਹੇਂਗਾ ਸੋ ਤੂੰ ਉਨ੍ਹਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="25">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ</verse>
				<verse number="3">ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਸ ਲਈ ਕਿ ਤੂੰ ਮੇਰੇ ਅਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਅਸੀਰੀ ਵਿੱਚ ਗਿਆ, “ਆਹਾ ਹਾ” ਆਖਿਆ</verse>
				<verse number="4">ਏਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸਿਆਂ ਨੂੰ ਸੌਂਪ ਦਿਆਂਗਾ ਕਿ ਤੂੰ ਉਨ੍ਹਾਂ ਦੀ ਮਿਲਖ ਹੋਵੇਂ, ਅਤੇ ਓਹ ਤੇਰੇ ਵਿੱਚ ਆਪਣੀਆਂ ਛੌਣੀਆਂ ਬਣਾਉਣਗੇ ਅਤੇ ਤੇਰੇ ਵਿੱਚ ਆਪਣੇ ਘਰ ਪਾਉਣਗੇ ਅਤੇ ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ</verse>
				<verse number="5">ਅਤੇ ਮੈਂ ਰੱਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੀ ਬਹਿਕ ਲਈ ਦਿਆਂਗਾ ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ!</verse>
				<verse number="6">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਤਾਉੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਏ</verse>
				<verse number="7">ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਓਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ, ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆ ਮੇਟ ਕਰ ਦੇਵਾਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!।।</verse>
				<verse number="8">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਾਂਗਰ ਹੈ</verse>
				<verse number="9">ਏਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਏਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ-ਯਸ਼ੀਮੋਥ, ਬਅਲ-ਮਅੋਨ ਅਤੇ ਕਿਰਯਾਥਇਮ, ਖੋਲ੍ਹ ਦਿਆਂਗਾ</verse>
				<verse number="10">ਅਤੇ ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨਿਆਂ ਦੇ ਨਾਲ ਅਧਿਕਾਰ ਲਈ ਦਿਆਂਗਾ ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ</verse>
				<verse number="11">ਅਤੇ ਮੈਂ ਮੋਆਬ ਦਾ ਨਿਆਉਂ ਕਰਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
				<verse number="12">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਨ੍ਹਾਂ ਉੱਤੇ ਰੱਖਿਆ</verse>
				<verse number="13">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਆਦਮੀ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੀਕਰ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ</verse>
				<verse number="14">ਅਤੇ ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਓਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਓਹ ਮੇਰੇ ਬਦਲੇ ਨੂੰ ਜਾਨਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="15">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ ਤਾਂ ਜੋ ਸਦਾ ਲਈ ਉਨ੍ਹਾਂ ਨੂੰ ਨਾਸ ਕਰ ਦੇਣ</verse>
				<verse number="16">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਫਲਿਸਤੀਆਂ ਉੱਤੇ ਹੱਥ ਚੁਕਾਂਗਾ ਅਤੇ ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ</verse>
				<verse number="17">ਅਤੇ ਮੈਂ ਉਨ੍ਹਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਨ੍ਹਾਂ ਤੋਂ ਬਦਲਾ ਲਵਾਂਗਾ, ਤਾਂ ਓਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="26">
				<verse number="1">ਯਾਰਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਏਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ ਅਹਾ ਹਾ ਆਖਿਆ, ਉਹ ਲੋਕਾਂ ਦਾ ਦਰਵੱਜਾ ਭੰਨ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ</verse>
				<verse number="3">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਦਾਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ</verse>
				<verse number="4">ਅਤੇ ਓਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਉਹ ਦੇ ਬੁਰਜਾਂ ਨੂੰ ਤੋੜ ਦੇਣਗੇ ਅਤੇ ਮੈਂ ਉਹ ਦੀ ਮਿੱਟੀ ਤੀਕਰ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚਟਾਨ ਬਣਾ ਛੱਡਾਂਗਾ</verse>
				<verse number="5">ਉਹ ਸਾਗਰ ਵਿੱਚ ਜਾਲ ਸੁੱਟਣ ਦਾ ਘਾਟ ਹੋਵੇਗਾ ਕਿਉਂ ਜੋ ਮੈਂ ਹੀ ਆਖਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ</verse>
				<verse number="6">ਅਤੇ ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="7">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਜੋ ਪਾਤਸ਼ਾਹਾਂ ਦਾ ਪਾਤਸ਼ਾਹ ਹੈ ਘੋੜਿਆਂ ਅਤੇ ਰਥਾਂ ਤੇ ਅਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵੱਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ</verse>
				<verse number="8">ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ ਅਤੇ ਤੇਰੇ ਆਲੇ ਦੁਆਲੇ ਮੋਰਚੇ ਬੰਨ੍ਹੇਗਾ ਅਤੇ ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ ਚੁੱਕੇਗਾ</verse>
				<verse number="9">ਉਹ ਆਪਣੇ ਕਿਲਾਤੋੜ ਜੰਤ੍ਰਾਂ ਨੂੰ ਪੱਕਿਆ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ, ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜਾਂ ਨੂੰ ਢਾਹ ਦੇਵੇਗਾ</verse>
				<verse number="10">ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨੀ ਧੂੜ ਉੱਡੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਦਾਂ ਪਾੜ ਕਰ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਅਸਵਾਰਾਂ, ਰਥਾਂ ਅਤੇ ਗੱਡੀਆਂ ਦੀ ਖੜ ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ</verse>
				<verse number="11">ਉਹ ਆਪਣੇ ਘੋੜਿਆਂ ਦੇ ਸੁੰਮਾਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਿਤਾੜ ਸੁੱਟੇਗਾ ਅਤੇ ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਧੰਮ੍ਹ ਧਰਤੀ ਤੇ ਡਿੱਗ ਪੈਣਗੇ</verse>
				<verse number="12">ਅਤੇ ਓਹ ਤੇਰੀ ਮਾਇਆ ਲੁੱਟ ਲੈਣਗੇ ਅਤੇ ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ ਅਤੇ ਤੇਰੀਆਂ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਪਾਉਣਗੇ</verse>
				<verse number="13">ਅਤੇ ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ</verse>
				<verse number="14">ਅਤੇ ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ ਅਤੇ ਤੂੰ ਜਾਲਾਂ ਦੇ ਖਿਲਾਰਨ ਦਾ ਥਾਂ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="15">ਪ੍ਰਭੁ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕਬੰਣਗੇ</verse>
				<verse number="16">ਤਦੋਂ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਲਹਿਣਗੇ, ਅਤੇ ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ ਅਤੇ ਆਪਣੇ ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਅਤੇ ਓਹ ਕੰਬਦੇ ਹੋਏ ਧਰਤੀ ਤੇ ਬਹਿਣਗੇ ਅਤੇ ਓਹ ਹਰ ਘੜੀ ਕੰਬਣਗੇ ਅਤੇ ਤੇਰੇ ਕਰਕੇ ਅਸਚਰਜ ਹੋਣਗੇ</verse>
				<verse number="17">ਓਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, - ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਉੱਘਾ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ,ਉਹ ਤੇ ਉਹ ਦੇ ਵਸਨੀਕ, ਜਿਨ੍ਹਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!</verse>
				<verse number="18">ਹੁਣ ਟਾਪੂ ਤੇਰੇ ਡਿਗਣ ਦੇ ਦਿਹਾੜੇ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁਖੀ ਹੋਣਗੇ।।</verse>
				<verse number="19">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਮੈਂ ਤੈਨੂੰ ਉਨ੍ਹਾਂ ਸ਼ਹਿਰਾਂ ਵਾਂਗਰ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ, ਜਦੋਂ ਮੈਂ ਤੇਰੇ ਉੱਤੇ ਡੁਘਿਆਈ ਲਿਆਵਾਂ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ</verse>
				<verse number="20">ਤਦ ਮੈਂ ਉਨ੍ਹਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ, ਪਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਲਾਹ ਦਿਆਂਗਾ ਅਤੇ ਉਨ੍ਹਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦੀਆਂ ਦੀ ਧਰਤੀ ਵਿੱਚ ਪਰਤਾਪ ਦਿਆਂਗਾ</verse>
				<verse number="21">ਮੈਂ ਤੈਨੂੰ ਭਿਆਣਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੇਰੀ ਭਾਲ ਕੀਤੀ ਜਾਵੇ, ਤੂੰ ਕਿੱਧਰ ਸਦਾ ਤੀਕਰ ਨਾ ਲੱਭੇਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="27">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਤੂੰ ਸੂਰ ਉੱਤੇ ਵੈਣ ਪਾ</verse>
				<verse number="3">ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਨ ਹਾਂ,</verse>
				<verse number="4">ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ, ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।</verse>
				<verse number="5">ਉਨ੍ਹਾਂ ਨੇ ਸਨੀਰ ਦੀ ਚੀਲ ਦੇ ਬਿਰਛਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।</verse>
				<verse number="6">ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੋਬਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।</verse>
				<verse number="7">ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।</verse>
				<verse number="8">ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ ।</verse>
				<verse number="9">ਗਬਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਨ੍ਹਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਲਈ ਵਪਾਰ ਦਾ ਕੰਮ ਕਰਨ।।</verse>
				<verse number="10">ਫਾਰਸ ਅਤੇ ਲੂਦ ਅਤੇ ਫੂਟ ਦੇ ਲੋਕੀਂ ਤੇਰੀ ਫੌਂਜ ਵਿੱਚ ਤੇਰੇ ਜੋਧੇ ਸਨ। ਓਹ ਤੇਰੇ ਵਿੱਚ ਢਾਲ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ</verse>
				<verse number="11">ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚੁਫੇਰੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰ ਬੀਰ ਤੇਰੇ ਬੁਰਜਾਂ ਵਿੱਚ ਸਨ, ਉਨ੍ਹਾਂ ਆਪਣੀਆਂ ਢਾਲਾਂ ਚੁਫੇਰੇ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਨ੍ਹਾਂ ਨੇ ਤੇਰੀ ਸੁੰਦਰਤਾ ਨੂੰ ਪੂਰਨ ਕੀਤਾ</verse>
				<verse number="12">ਤਰਸ਼ੀਸ਼ ਨੇ ਹਰ ਪਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਓਹ ਚਾਂਦੀ, ਲੋਹਾ, ਅਤੇ ਟੀਨ ਅਤੇ ਸਿਕਾ ਲਿਆ ਕੇ ਤੇਰੇ ਸੌਦਾ ਦੇ ਵੱਟੇ ਵੇਚਦੇ ਸਨ</verse>
				<verse number="13">ਯਾਵਾਨ, ਤੂਬਲ ਅਤੇ ਮਸ਼ਕ, ਓਹ ਤੇਰੇ ਵਪਾਰੀ ਸਨ। ਓਹ ਤੇਰੇ ਸੌਦਾ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ</verse>
				<verse number="14">ਤੋਂਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਅਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ</verse>
				<verse number="15">ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਓਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ</verse>
				<verse number="16">ਤੇਰੇ ਵਿੱਚ ਕਾਰੀਗਰੀ ਬਹਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਓਹ ਪੰਨੇ ਅਤੇ ਅਰਗਵਾਨੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ</verse>
				<verse number="17">ਯਹੂਦਾਹ ਅਤੇ ਇਸਰਾਏਲ ਦੇ ਦੇਸ ਓਹ ਤੇਰੇ ਵਪਾਰੀ ਸਨ, ਓਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ</verse>
				<verse number="18">ਦਮਿਸਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ</verse>
				<verse number="19">ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ ਮਤਾਹ ਦੇ ਵੱਟੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਰ ਅਗਰ ਤੇਰੇ ਸੌਦਾ ਵਿੱਚ ਸਨ</verse>
				<verse number="20">ਦਦਾਨ ਤੇਰਾ ਵਪਾਰੀ ਸੀ ਜੋ ਅਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ</verse>
				<verse number="21">ਅਰਬ ਅਤੇ ਕੇਦਾਰ ਦੇ ਸਾਰੇ ਰਾਜਕੁਮਾਰ ਵਪਾਰ ਲਈ ਤੇਰੇ ਹੱਥ ਵਿੱਚ ਸਨ। ਓਹ ਜੇਠੇ ਲੇਲੇ ਅਤੇ ਛੱਤ੍ਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ</verse>
				<verse number="22">ਸਬਾ ਅਤੇ ਰਅਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਓਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁਲੇ ਪੱਥਰ ਅਤੇ ਸੋਨਾ ਤੇਰੇ ਸੌਦਾ ਦੇ ਲਈ ਵਟਾ ਦਿੰਦੇ ਸਨ</verse>
				<verse number="23">ਹਾਰਾਨ ਅਤੇ ਕੰਨੇਹ ਅਤੇ ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ</verse>
				<verse number="24">ਇਹੋ ਤੇਰੇ ਵਪਾਰੀ ਸਨ, ਜੋ ਵਧੀਆ ਕੱਪੜੇ ਅਤੇ ਬੈਂਗਣੀ ਤੇ ਕਸੀਦੇ ਦੇ ਦੁਸ਼ਾਲੇ ਅਤੇ ਕੀਮਤੀ ਪੁਸ਼ਾਕਾਂ ਦੇ ਭਰੇ ਹੋਏ ਦਿਆਰ ਦੇ ਸੰਦੂਕ ਡੋਰੀ ਨਾਲ ਕੱਸੇ ਹੋਏ ਤੇਰੀਆਂ ਮੰਡੀਆਂ ਵਿੱਚ ਵੇਚਣ ਲਈ ਲਿਆਉਂਦੇ ਸਨ</verse>
				<verse number="25">ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੈਂ।।</verse>
				<verse number="26">ਤੇਰਾ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋਂੜਿਆ ਹੈ।</verse>
				<verse number="27">ਤੇਰੇ ਧਨ ਅਤੇ ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਅਤੇ ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਅਤੇ ਤੇਰੇ ਸਾਰੇ ਜੋਧੇ ਜੋ ਤੇਰੇ ਵਿੱਚ ਹਨ, ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਹਾੜੇ ਸਾਗਰ ਦੇ ਵਿਚਕਾਰ ਡਿੱਗਣਗੇ।</verse>
				<verse number="28">ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮਦਾਨ ਕੰਬਣ ਲਗ ਜਾਣਗੇ।</verse>
				<verse number="29">ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਲਹਿ ਆਉਣਗੇ, ਓਹ ਧਰਤੀ ਤੇ ਖਲੋਣਗੇ,</verse>
				<verse number="30">ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਢਾ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।</verse>
				<verse number="31">ਓਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਓਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,</verse>
				<verse number="32">ਅਤੇ ਸਿਆਪੇ ਵਿੱਚ ਤੇਰੇ ਉੱਤੇ ਵੈਣ ਚੁੱਕਣਗੇ, ਅਤੇ ਤੇਰੇ ਉੱਤੇ ਐਉਂ ਰੋਣਗੇ, ਕਿ ਕੌਣ ਸੂਰ ਦੇ ਵਾਂਗਰ ਹੈ ਜਿਹੜਾ ਸਾਗਰ ਦੇ ਵਿਚਕਾਰ ਨਾਸ ਹੋਇਆ?</verse>
				<verse number="33">ਜਦੋਂ ਤੇਰਾ ਮਾਲ ਮਤਾਹ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੈਂ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਪਾਤਸ਼ਾਹਾਂ ਨੂੰ ਧਨੀ ਬਣਾਉਂਦਾ ਸੈਂ।</verse>
				<verse number="34">ਪਰ ਹੁਣ ਤੂੰ ਪਾਣੀਆਂ ਦੀਆਂ ਡੂੰਘਿਆਈਆਂ ਵਿੱਚ, ਠਾਠਾਂ ਦੇ ਮਾਰੇ ਟੁੱਟ ਗਿਆ ਹੈਂ। ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ</verse>
				<verse number="35">ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਅਚਰਜ ਹੁੰਦੀ ਹੈ, ਅਤੇ ਉਨ੍ਹਾਂ ਦੇ ਪਾਤਸ਼ਾਹ ਬਹੁਤ ਡਰਦੇ ਹਨ, ਅਤੇ ਉਨ੍ਹਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।</verse>
				<verse number="36">ਲੋਕਾਂ ਵਿੱਚੋਂ ਵਪਾਰੀ ਤੇਰੇ ਉੱਤੇ ਸ਼ੂਕਰਨਗੇ, ਤੂੰ ਡਰ ਦਾ ਕਾਰਨ ਬਣੇਂਗਾ, ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ।।</verse>
			</chapter>
			<chapter number="28">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ,ਤੂੰ ਸੂਰ ਦੇ ਪਰਧਾਨ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਏਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵ ਹਾਂ, ਅਤੇ ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ, ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵ ਨਹੀਂ ਸਗੋਂ ਆਦਮੀ ਹੈਂ,</verse>
				<verse number="3">ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਪਾਸੋਂ ਲੁਕਿਆ ਹੋਵੇ!</verse>
				<verse number="4">ਤੈਂ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪਰਾਪਤ ਕੀਤਾ, ਅਤੇ ਸੋਨੇ ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ।</verse>
				<verse number="5">ਤੈਂ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ, ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰ ਗਿਆ ਹੈ।</verse>
				<verse number="6">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ,</verse>
				<verse number="7">ਏਸ ਲਈ ਵੇਖ, ਮੈਂ ਤੇਰੇ ਉੱਤੇ ਬਦੇਸ਼ੀਆਂ ਨੂੰ ਜੋ ਵੱਡੀ ਭਿਆਣਕ ਕੌਮ ਦੇ ਹਨ ਚੜ੍ਹਾ ਲਿਆਵਾਂਗਾ। ਓਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।</verse>
				<verse number="8">ਓਹ ਤੈਨੂੰ ਪਤਾਲ ਵਿੱਚ ਥੱਲੇ ਲਾਹ ਦੇਣਗੇ, ਅਤੇ ਤੂੰ ਉਨ੍ਹਾਂ ਦੀ ਮੌਤ ਮਰੇਂਗਾ ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ।</verse>
				<verse number="9">ਕੀ ਤੂੰ ਆਪਣੇ ਵੱਢਣ ਵਾਲੇ ਦੇ ਮੂਹਰੇ ਐਉਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵ ਨਹੀਂ ਸਗੋਂ ਆਦਮੀ ਹੈਂ।</verse>
				<verse number="10">ਤੂੰ ਬਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="11">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="12">ਹੇ ਆਦਮੀ ਦੇ ਪੁੱਤ੍ਰ, ਸੂਰ ਦੇ ਪਾਤਸ਼ਾਹ ਦੇ ਵੈਣ ਚੁੱਕ ਅਤੇ ਤੂੰ ਉਹ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਉੱਤਮਤਾਈ ਦਾ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।</verse>
				<verse number="13">ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੈਂ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ, ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉੱਤਪਤ ਦੇ ਦਿਹਾੜੇ ਤੋਂ ਓਹ ਤਿਆਰ ਕੀਤੀਆਂ ਗਈਆਂ।।</verse>
				<verse number="14">ਤੂੰ ਮਸਹ ਕੀਤਾ ਹੋਇਆ ਕਰੂਬੀ ਸੈਂ, ਜਿਹੜਾ ਢੱਕਦਾ ਸੀ, ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਦੇ ਵਿੱਚ ਤੁਰਦਾ ਫਿਰਦਾ ਸੈਂ।</verse>
				<verse number="15">ਤੂੰ ਆਪਣੇ ਜੰਮਣ ਦੇ ਦਿਹਾੜੇ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੈਂ, ਇੱਥੋਂ ਤੀਕਰ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।</verse>
				<verse number="16">ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਨ੍ਹਾਂ ਤੇਰੇ ਵਿੱਚ ਜ਼ਲੁਮ ਭਰ ਦਿੱਤਾ, ਅਤੇ ਤੈਂ ਪਾਪ ਕੀਤਾ। ਏਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗਰ ਸੁੱਟ ਦਿੱਤਾ, ਅਤੇ ਤੈਨੂੰ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।</verse>
				<verse number="17">ਤੇਰਾ ਦਿਲ ਤੇਰੀ ਸਹੁੱਪਣ ਵਿੱਚ ਮਗਰੂਰ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ, ਅਤੇ ਪਾਤਸ਼ਾਹਾਂ ਦੇ ਮੂਹਰੇ ਧਰ ਦਿੱਤਾ ਹੈ, ਤਾਂ ਜੋ ਓਹ ਤੈਨੂੰ ਤੱਕ ਲੈਣ।</verse>
				<verse number="18">ਤੂੰ ਆਪਣਿਆਂ ਬਹੁਤਿਆਂ ਔਗਣਾਂ ਦੇ ਕਾਰਨ, ਅਤੇ ਵਪਾਰ ਵਿੱਚ ਬੇਇਨਸਾਫੀ ਕਰਕੇ, ਆਪਣੇ ਪਵਿੱਤ੍ਰ ਅਸਥਾਨਾਂ ਨੂੰ ਅਪਵਿੱਤ੍ਰ ਕੀਤਾ ਹੈ। ਏਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਹ ਨੇ ਤੈਨੂੰ ਖਾ ਲਿਆ, ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।</verse>
				<verse number="19">ਉੱਮਤਾਂ ਦੇ ਵਿੱਚੋਂ ਓਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਅਚਰਜ ਹੋਣਗੇ, ਤੂੰ ਅਚਰਜਤਾ ਦਾ ਕਾਰਨ ਹੋਇਆ, ਅਤੇ ਤੂੰ ਸਦਾ ਲਈ ਨੇਸਤ ਹੋਵੇਂਗਾ।।</verse>
				<verse number="20">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="21">ਹੇ ਆਦਮੀ ਦੇ ਪੁੱਤ੍ਰ, ਤੂੰ ਸੈਦਾ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ,</verse>
				<verse number="22">ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ! ਤੇਰੇ ਵਿੱਚ ਮੇਰੀ ਉਸਤਤੀ ਹੋਵੇਗੀ, ਅਤੇ ਜਦ ਮੈਂ ਉਸ ਵਿੱਚ ਨਿਆਉਂ ਕਰਾਂਗਾ, ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕੀਂ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="23">ਮੈਂ ਉਹ ਦੇ ਵਿੱਚ ਬਵਾ ਘੱਲਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ, ਅਤੇ ਵੱਢੇ ਹੋਏ ਲੋਂਕੀ ਉਸ ਵਿੱਚ ਡਿੱਗਣਗੇ, ਉਸ ਤਲਵਾਰ ਨਾਲ ਜੋ ਚੁਫੇਰਿਓਂ ਉਸ ਉੱਤੇ ਵਗੇਗੀ, - ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="24">ਤਦੋਂ ਇਸਰਾਏਲ ਦੇ ਘਰਾਣੇ ਦੇ ਲਈ ਉਨ੍ਹਾਂ ਦੇ ਚੁਫੇਰੇ ਦੇ ਉਨ੍ਹਾਂ ਸਾਰੇ ਲੋਕਾਂ ਵਿਚੋਂ ਜਿਹੜੇ ਉਨ੍ਹਾਂ ਨੂੰ ਤੁੱਛ ਜਾਣਦੇ ਸਨ ਕੋਈ ਚੁਭਣ ਵਾਲੀ ਝਾੜੀ ਯਾ ਦੁਖਾਉਣ ਵਾਲਾ ਕੰਡਾ ਨਾ ਰਹੇਗਾ ਅਤੇ ਓਹ ਜਾਣਨਗੇ ਕਿ ਪ੍ਰਭੁ ਯਹੋਵਾਹ ਮੈਂ ਹਾਂ!।।</verse>
				<verse number="25">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਨ੍ਹਾਂ ਵਿੱਚ ਓਹ ਖਿਲਰ ਗਏ ਹਨ ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਵਿੱਚ ਪਵਿੱਤ੍ਰ ਠਹਿਰਾਇਆ ਜਾਵਾਂਗਾ ਅਤੇ ਓਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ</verse>
				<verse number="26">ਅਤੇ ਓਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ ਅਤੇ ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਨ੍ਹਾਂ ਸਾਰਿਆਂ ਨੂੰ ਜੋ ਚੁਫੇਰਿਓਂ ਉਨ੍ਹਾਂ ਨੂੰ ਤੁੱਛ ਸਮਝਦੇ ਹਨ ਨਿਆਉਂ ਕਰਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ!।।</verse>
			</chapter>
			<chapter number="29">
				<verse number="1">ਦਸਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਬਾਰਾਂ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਅਗੰਮ ਵਾਚ</verse>
				<verse number="3">ਬੋਲ ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, - ਹੇ ਮਿਸਰ ਦੇ ਰਾਜਾ ਫ਼ਿਰਊਨ ਵੇਖ, ਮੈਂ ਤੇਰੇ ਵਿਰੁੱਧ ਹਾਂ! ਉਸ ਵੱਡੇ ਜਲ ਜੰਤੂ ਦਾ ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।</verse>
				<verse number="4">ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿਮੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿਮੜੀਆਂ ਹੋਈਆਂ ਹਨ।</verse>
				<verse number="5">ਅਤੇ ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।।</verse>
				<verse number="6">ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਏਸ ਲਈ ਕਿ ਓਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ</verse>
				<verse number="7">ਜਦੋਂ ਉਨ੍ਹਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਨ੍ਹਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਨ੍ਹਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ ਟੋਟੇ ਹੋ ਗਿਆ, ਅਤੇ ਉਨ੍ਹਾਂ ਸਾਰਿਆਂ ਦੇ ਲੱਕ ਹਿੱਲ ਗਏ</verse>
				<verse number="8">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸੂਆਂ ਨੂੰ ਵੱਢ ਸੁੱਟਾਂਗਾ</verse>
				<verse number="9">ਅਤੇ ਮਿਸਰ ਦੇਸ ਉੱਜੜ ਪੁੱਜੜ ਜਾਵੇਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ</verse>
				<verse number="10">ਏਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੀਕਰ ਉੱਕਾ ਉਜਾੜ ਪੁਜਾੜ ਦਿਆਂਗਾ</verse>
				<verse number="11">ਕਿਸੇ ਆਦਮੀ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਦੀ ਲੰਘੇਗਾ, ਨਾ ਇਹ ਚਾਲੀ ਵਰ੍ਹੇ ਤੀਕਰ ਅਬਾਦ ਹੋਵੇਗਾ</verse>
				<verse number="12">ਅਤੇ ਮੈਂ ਉੱਜੜੇ ਦੇਸ਼ਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਦੇ ਵਿੱਚ ਉਹ ਦੇ ਸ਼ਹਿਰ ਚਾਲੀ ਵਰ੍ਹੇ ਤੀਕਰ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਉਨ੍ਹਾਂ ਨੂੰ ਤਿਤ੍ਰ ਬਿਤ੍ਰ ਕਰਾਂਗਾ</verse>
				<verse number="13">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਚਾਲੀਆਂ ਵਰ੍ਹਿਆਂ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਨ੍ਹਾਂ ਲੋਕਾਂ ਵਿੱਚੋਂ ਜਿੱਥੇ ਓਹ ਖਿਲਰ ਗਏ ਸਨ, ਫੇਰ ਇੱਕਠਾ ਕਰਾਂਗਾ</verse>
				<verse number="14">ਅਤੇ ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਜਨਮ ਭੂਮੀ ਵਿੱਚ ਅਰਥਾਤ ਫਤਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਨ੍ਹਾਂ ਦਾ ਨਿੱਕਾ ਜਿਹਾ ਰਾਜ ਬਣੇਗਾ</verse>
				<verse number="15">ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸੱਕੇਗਾ ਕਿਉਂ ਜੋ ਮੈਂ ਉਨ੍ਹਾਂ ਨੂੰ ਨੀਵਾਂ ਕਰਾਂਗਾ ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ</verse>
				<verse number="16">ਅਤੇ ਉਹ ਅੱਗੋਂ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਓਹ ਉਨ੍ਹਾਂ ਦੀ ਛੇਕੜ ਵੱਲ ਵੇਖਣਗੇ ਤਾਂ ਉਨ੍ਹਾਂ ਦੇ ਔਗਣ ਉਨ੍ਹਾਂ ਨੂੰ ਚੇਤੇ ਆਉਣਗੇ ਅਤੇ ਓਹ ਜਾਣਨਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ!।।</verse>
				<verse number="17">ਸਤਾਈਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ</verse>
				<verse number="18">ਹੇ ਆਦਮੀ ਦੇ ਪੁੱਤ੍ਰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਨ੍ਹਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ ਸੂਰ ਤੋਂ ਕੁਝ ਫਲ ਪਰਾਪਤ ਕੀਤਾ</verse>
				<verse number="19">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ</verse>
				<verse number="20">ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="21">ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਨ੍ਹਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="30">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੁਰਲਾ, ਅਫਸੋਸ ਉਸ ਦਿਨ ਤੇ!</verse>
				<verse number="3">ਏਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾ ਹੋਵੇਗਾ!</verse>
				<verse number="4">ਅਤੇ ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਓਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।</verse>
				<verse number="5">ਕੂਸ਼ ਅਤੇ ਫੂਟ ਅਤੇ ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਨ੍ਹਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।।</verse>
				<verse number="6">ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘੁਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਓਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।</verse>
				<verse number="7">ਅਤੇ ਓਹ ਉੱਜੜੇ ਦੇਸ਼ਾਂ ਦੇ ਵਿਚਕਾਰ ਉੱਜੜਨਗੇ, ਅਤੇ ਉਹ ਦੇ ਸ਼ਹਿਰ ਉੱਜੜੇ ਸ਼ਹਿਰਾਂ ਦੇ ਵਿਚਕਾਰ ਉਜਾੜ ਰਹਿਣਗੇ।</verse>
				<verse number="8">ਅਤੇ ਜਦੋਂ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਅਤੇ ਉਹ ਦੇ ਸਾਰੇ ਸਹਾਇਕ ਭੰਨੇ ਜਾਣਗੇ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
				<verse number="9">ਉਸ ਦਿਨ ਬਹੁਤ ਸਾਰੇ ਦੂਤ ਜਹਾਜ਼ਾਂ ਵਿੱਚ ਮੇਰੇ ਵੱਲੋਂ ਘੱਲੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਨ੍ਹਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।।</verse>
				<verse number="10">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਮਿਸਰ ਦੀ ਭੀੜ ਨੂੰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥੋਂ ਮੁਕਾ ਦੇਵਾਂਗਾ।</verse>
				<verse number="11">ਉਹ ਅਤੇ ਉਹ ਦੇ ਲੋਕੀਂ ਜੋ ਕੌਮਾਂ ਵਿੱਚ ਭਿਆਣਕ ਹਨ, ਦੇਸ ਉਜਾੜਨ ਲਈ ਘੱਲੇ ਜਾਣਗੇ, ਓਹ ਮਿਸਰ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ, ਅਤੇ ਦੇਸ ਨੂੰ ਵੱਢਿਆਂ ਹੋਇਆਂ ਨਾਲ ਭਰ ਦੇਣਗੇ।</verse>
				<verse number="12">ਅਤੇ ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਫ਼ਰਮਾਇਆ ਹੈ।।</verse>
				<verse number="13">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਬੁੱਤਾਂ ਨੂੰ ਮਲੀਆ ਮੇਟ ਕਰ ਦਿਆਂਗਾ, ਅਤੇ ਨੋਫ ਵਿੱਚੋਂ ਮੂਰਤੀਆਂ ਨੂੰ ਨਾਸ ਕਰ ਦਿਆਂਗਾ, ਅਤੇ ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ, ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ।</verse>
				<verse number="14">ਅਤੇ ਫਤਰੋਸ ਨੂੰ ਉਜਾੜ ਦਿਆਂਗਾ, ਅਤੇ ਸੋਆਨ ਵਿੱਚ ਅੱਗ ਲਾਵਾਂਗਾ, ਅਤੇ ਨੋ ਵਿੱਚ ਮੈਂ ਨਿਆਉਂ ਕਰਾਂਗਾ,</verse>
				<verse number="15">ਅਤੇ ਮੈਂ ਸੀਨ ਉੱਤੇ ਜੋ ਮਿਸਰ ਦਾ ਗੜ੍ਹ ਹੈ, ਆਪਣਾ ਕਹਿਰ ਘੱਲਾਂਗਾ, ਅਤੇ ਨੋ ਦੀ ਭੀੜ ਨੂੰ ਵੱਢ ਸੁੱਟਾਂਗਾ।</verse>
				<verse number="16">ਅਤੇ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁਖ ਹੋਵੇਗਾ, ਨੋ ਚੀਰਿਆ ਜਾਵੇਗਾ, ਅਤੇ ਨੋਫ ਦਿਨ ਦਿਹਾੜੇ ਦੁਖੀ ਹੋਵੇਗਾ।</verse>
				<verse number="17">ਆਵਨ ਅਤੇ ਫੀ-ਬਸਥ ਦੇ ਗਭਰੂ ਤਲਵਾਰ ਨਾਲ ਡਿੱਗ ਪੈਣਗੇ, ਅਤੇ ਤੀਵੀਆਂ ਅਸੀਰੀ ਵਿੱਚ ਜਾਣਗੀਆਂ।</verse>
				<verse number="18">ਅਤੇ ਤਹਫਨਹੇਸ ਵਿੱਚ ਵੀ ਦਿਨ ਨੂੰ ਅਨ੍ਹੇਰਾ ਹੋ ਜਾਵੇਗਾ, ਜਦੋਂ ਮੈ ਉੱਥੇ ਮਿਸਰ ਦੇ ਜੂਲਿਆਂ ਨੂੰ ਤੋਂੜਾਂਗਾ, ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ, ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਹ ਦੀਆਂ ਧੀਆਂ ਅਸੀਰੀ ਵਿੱਚ ਜਾਣ- ਗੀਆਂ।</verse>
				<verse number="19">ਮੈਂ ਮਿਸਰ ਵਿੱਚ ਨਿਆਉਂ ਕਰਾਂਗਾ, ਤਾਂ ਓਹ ਜਾਣਨਗੇ, ਕਿ ਯਹੋਵਾਹ ਮੈਂ ਹਾਂ!।।</verse>
				<verse number="20">ਐਉਂ ਹੋਇਆ ਕਿ ਬਾਰਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੀ ਸਤਵੀਂ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="21">ਹੇ ਆਦਮੀ ਦੇ ਪੁੱਤ੍ਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੱਸੀਆਂ ਗਈਆਂ ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ</verse>
				<verse number="22">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ</verse>
				<verse number="23">ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਨ੍ਹਾਂ ਨੂੰ ਤਿਤ੍ਰ ਬਿਤ੍ਰ ਕਰਾਂਗਾ</verse>
				<verse number="24">ਅਤੇ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਹ ਦੇ ਮੂਹਰੇ ਉਸ ਫੱਟੜ ਵਾਂਙੁ ਜੋ ਮਰਨ ਵਾਲਾ ਹੋਵੇ ਆਹਾਂ ਭਰੇਗਾ</verse>
				<verse number="25">ਜਦ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਂਹਾਂ ਡਿੱਗ ਪੈਣਗੀਆਂ ਅਤੇ ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="26">ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਪੁਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਉਨ੍ਹਾਂ ਨੂੰ ਤਿਤ੍ਰ ਬਿਤ੍ਰ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="31">
				<verse number="1">ਫੇਰ ਬਾਰਵੇਂ ਵਰ੍ਹੇ ਦੇ ਤੀਜੇ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, - ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?</verse>
				<verse number="3">ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਅਤੇ ਉਹ ਦਾ ਕੱਦ ਉੱਚਾ ਸੀ, ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।</verse>
				<verse number="4">ਪਾਣੀਆਂ ਨੇ ਉਹ ਨੂੰ ਵੱਡਾ ਕੀਤਾ। ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ, ਅਤੇ ਉਹ ਦੀਆਂ ਖਾਲੀਆਂ ਖੇਤ ਦੇ ਸਾਰੇ ਰੁੱਖਾਂ ਤੀਕਰ ਪੁੱਜਦੀਆਂ ਸਨ।</verse>
				<verse number="5">ਏਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ, ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।</verse>
				<verse number="6">ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ, ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚੇ ਜਣਦੇ ਸਨ। ਅਤੇ ਸਾਰੀਆਂ ਵੱਡੀਆਂ ਕੌਮਾਂ ਉਹ ਦੇ ਪਰਛਾਂਵੇ ਵਿੱਚ ਵੱਸਦੀਆਂ ਸਨ।</verse>
				<verse number="7">ਏਸ ਪਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਬਹੁਤ ਪਾਣੀ ਦੇ ਲਾਗੇ ਸੀ।</verse>
				<verse number="8">ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸੱਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ, ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।</verse>
				<verse number="9">ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇਕੇ ਸੁੰਦਰਤਾ ਬ਼ਖ਼ਸ਼ੀ, ਇੱਥੋ ਤੀਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ ਉਸ ਨਾਲ ਖਾਰ ਕਰਦੇ ਸਨ।।</verse>
				<verse number="10">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘੁਮੰਡ ਆਇਆ</verse>
				<verse number="11">ਏਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਨਿਸਚੇ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ</verse>
				<verse number="12">ਅਤੇ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਣਕ ਹਨ ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਰਬਤਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ ਅਤੇ ਧਰਤੇ ਦੇ ਸਾਰੇ ਲੋਕ ਉਸ ਦੇ ਪਰਛਾਂਵੇ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ</verse>
				<verse number="13">ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ</verse>
				<verse number="14">ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ ਅਤੇ ਉਨ੍ਹਾਂ ਵਿੱਚੋਂ ਵੱਡੇ ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ ਕਿਉਂ ਜੋ ਓਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸੀਆਂ ਦੇ ਵਿਚਕਾਰ ਗੋਰ ਵਿੱਚ ਉਤਰਨਗੇ।।</verse>
				<verse number="15">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਓਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਹ ਦੇ ਲਈ ਡੁੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, - ਹਾਂ ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ</verse>
				<verse number="16">ਜਿਸ ਵੇਲੇ ਮੈਂ ਉਹ ਨੂੰ ਉਨ੍ਹਾਂ ਸਾਰਿਆਂ ਦੇ ਨਾਲ ਜੋ ਗੋਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ ਤਾਂ ਉਹ ਦੇ ਡਿੱਗਣ ਦੇ ਰੌਲੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਓਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ</verse>
				<verse number="17">ਓਹ ਵੀ ਉਹ ਦੇ ਨਾਲ ਉਨ੍ਹਾਂ ਤੀਕਰ ਜੋ ਤਲਵਾਰ ਨਾਲ ਵੱਢੇ ਗਏ ਪਤਾਲ ਵਿੱਚ ਲਹਿ ਜਾਣਗੇ ਅਤੇ ਓਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂਉਂ ਹੇਠਾਂ ਵੱਸਦੇ ਸਨ।।</verse>
				<verse number="18">ਤੂੰ ਪਰਤਾਪ ਤੇ ਵਡਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨ੍ਹਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇ-ਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="32">
				<verse number="1">ਬਾਰਵੇਂ ਵਰ੍ਹੇ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, - ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਙੁ ਸੈਂ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਅਤੇ ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ, ਅਤੇ ਉਨ੍ਹਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।</verse>
				<verse number="3">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਆਪਣਾ ਜਾਲ ਵਿਛਾਵਾਂਗਾ, ਅਤੇ ਓਹ ਤੈਨੂੰ ਮੇਰੇ ਹੀ ਜਾਲ ਵਿੱਚ ਬਾਹਰ ਕੱਢਣਗੇ।</verse>
				<verse number="4">ਤਦੋਂ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ, ਅਤੇ ਖੁਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ, ਅਤੇ ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ, ਅਤੇ ਸਾਰੀ ਧਰਤੀ ਦੇ ਦਰਿੰਦੀਆਂ ਨੂੰ ਤੇਰੇ ਨਾਲ ਰਜਾਵਾਂਗਾ।</verse>
				<verse number="5">ਅਤੇ ਤੇਰਾ ਮਾਸ ਪਰਬਤਾਂ ਉੱਤੇ ਸੁੱਟਾਂਗਾ, ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।</verse>
				<verse number="6">ਅਤੇ ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤਰਦਾ ਸੈਂ, ਪਰਬਤਾਂ ਤੀਕਰ ਤੇਰੇ ਲਹੂ ਨਾਲ ਸਿੰਜਾਂਗਾ, ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।</verse>
				<verse number="7">ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ, ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ, ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ, ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।</verse>
				<verse number="8">ਅਤੇ ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ, ਤੇਰੇ ਉੱਤੇ ਕਾਲਾ ਕਰ ਦਿਆਂਗਾ, ਅਤੇ ਮੈਂ ਤੇਰੀ ਧਰਤੀ ਤੇ ਅਨ੍ਹੇਰਾ ਪਾ ਦਿਆਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="9">ਮੈਂ ਜਦੋਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਨ੍ਹਾਂ ਦੇਸਾਂ ਉੱਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਲਿਆਵਾਂਗਾ ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁਖੀ ਕਰਾਂਗਾ</verse>
				<verse number="10">ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਨ੍ਹਾਂ ਦੇ ਪਾਤਸ਼ਾਹ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਨ੍ਹਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ ਤਾਂ ਉਨ੍ਹਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਹਾੜੇ ਤੋਂ ਹਰ ਘੜੀ ਕੰਬੇਗਾ</verse>
				<verse number="11">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਬਾਬਲ ਦੇ ਪਾਤਸ਼ਾਹ ਦੀ ਤਲਵਾਰ ਤੇਰੇ ਉੱਤੇ ਆਵੇਗੀ</verse>
				<verse number="12">ਮੈਂ ਤੇਰੀ ਭੀੜ ਨੂੰ ਜ਼ੋਰਾਵਾਰਾਂ ਦੀਆਂ ਤਲਵਾਰਾਂ ਨਾਲ ਜਿਹੜੇ ਸਾਰੇ ਦੇ ਸਾਰੇ ਕੌਮਾਂ ਵਿੱਚੋਂ ਭਿਆਣਕ ਹਨ, ਡੇਗ ਦਿਆਂਗਾ।। ਓਹ ਮਿਸਰ ਦੀ ਮਗਰੂਰੀ ਨੂੰ ਮਲੀਆ ਮੇਟ ਕਰਨਗੇ, ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।</verse>
				<verse number="13">ਮੈਂ ਉਹ ਦੇ ਸਾਰੇ ਪਸੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ, ਅਤੇ ਅੱਗੇ ਨੂੰ ਨਾ ਹੀ ਆਦਮੀ ਦੇ ਪੈਰ ਉਨ੍ਹਾਂ ਨੂੰ ਗੰਦਾ ਕਰਨਗੇ, ਨਾ ਹੀ ਪਸੂਆਂ ਦੇ ਖੁਰ ਉਨ੍ਹਾਂ ਨੂੰ ਗੰਦਾ ਕਰਨਗੇ।</verse>
				<verse number="14">ਤਦੋਂ ਮੈਂ ਉਨ੍ਹਾਂ ਦੇ ਪਾਣੀ ਸਾਫ ਕਰ ਦਿਆਂਗਾ, ਅਤੇ ਉਨ੍ਹਾਂ ਦੀਆਂ ਨਹਿਰਾਂ ਤੇਲ ਵਾਂਙੁ ਵਗਾਈਆਂ ਜਾਣਗੀਆਂ, ਪ੍ਰਭੁ ਯਹੋਵਾਹ ਦਾ ਵਾਕ ਹੈ।</verse>
				<verse number="15">ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਪੁਜਾੜ ਦਿਆਂਗਾ, ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ।</verse>
				<verse number="16">ਇਹ ਉਹ ਵੈਣ ਹੈ ਅਤੇ ਓਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਓਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="17">ਫੇਰ ਬਾਰਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਦਰਵੇਂ ਦਿਨ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ</verse>
				<verse number="18">ਕਿ ਹੇ ਆਦਮੀ ਦੇ ਪੁੱਤ੍ਰ, ਮਿਸਰ ਦੀ ਭੀੜ ਉੱਤੇ ਰੋਣਾ ਪਿੱਟਣਾ ਕਰ ਅਤੇ ਉਹ ਨੂੰ ਅਤੇ ਪਰਸਿੱਧ ਕੌਮਾਂ ਦੀਆਂ ਧੀਆਂ ਨੂੰ, ਗੋਰ ਵਿੱਚ ਉਤਰਿਆਂ ਹੋਇਆ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇਹ,-</verse>
				<verse number="19">ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੈਂ? ਹੇਠਾਂ ਉੱਤਰ ਜਾ ਅਤੇ ਬੇ-ਸੁੰਨਤਿਆਂ ਦੇ ਨਾਲ ਪਿਆ ਰਹੁ।।</verse>
				<verse number="20">ਓਹ ਉਨ੍ਹਾਂ ਦੇ ਵਿਚਕਾਰ ਡਿੱਗਣਗੇ ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾਹ</verse>
				<verse number="21">ਓਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਓਹ ਹੇਠਾਂ ਲਹਿ ਗਏ ਤੇ ਪੈ ਰਹਿੰਦੇ ਉਨ੍ਹਾਂ ਬੇ-ਸੁੰਨਤਿਆਂ ਨਾਲ ਜਿਹੜੇ ਤਲਵਾਰ ਨਾਲ ਵੱਢੇ ਗਏ।।</verse>
				<verse number="22">ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ</verse>
				<verse number="23">ਜਿਨ੍ਹਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ।।</verse>
				<verse number="24">ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫੇਰੇ ਹੈ ਉੱਥੇ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਓਹ ਧਰਤੀ ਦੇ ਪਤਾਲ ਵਿੱਚ ਬੇ-ਸੁੰਨਤੇ ਲਹਿ ਗਏ ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ, ਅਤੇ ਉਨ੍ਹਾਂ ਨੇ ਗੋਰ ਵਿੱਚ ਲਹਿ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ</verse>
				<verse number="25">ਉਨ੍ਹਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ। ਸਾਰੇ ਦੇ ਸਾਰੇ ਬੇ-ਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ ਓਹ ਜਿਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ ਅਤੇ ਉਨ੍ਹਾਂ ਨੇ ਗੋਰ ਵਿੱਚ ਲਹਿ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਓਹ ਵੱਢੇ ਹੋਇਆਂ ਵਿੱਚ ਰੱਖੇ ਗਏ।।</verse>
				<verse number="26">ਮਸ਼ਕ ਅਤੇ ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ, ਸਾਰੇ ਦੇ ਸਾਰੇ ਬੇ-ਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ ਕਿਉਂ ਜੋ ਓਹ ਜੀਉਂਦਿਆਂ ਦੀ ਧਰਤੀ ਤੇ ਭੈ ਦਾ ਕਾਰਨ ਸਨ</verse>
				<verse number="27">ਕੀ ਓਹ ਉਨ੍ਹਾਂ ਸੂਰਮਿਆਂ ਦੇ ਨਾਲ ਜੋ ਬੇ-ਸੁੰਨਤਿਆਂ ਵਿੱਚੋਂ ਡਿੱਗ ਪਏ ਜਿਹੜੇ ਆਪਣੇ ਜੰਗੀ ਸ਼ਸਤ੍ਰਾਂ ਸਣੇ ਪਤਾਲ ਵਿੱਚ ਲਹਿ ਗਏ ਪਏ ਨਾ ਰਹਿਣਗੇ? ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਔਗਣ ਉਨ੍ਹਾਂ ਦੀਆਂ ਹੱਡੀਆਂ ਉੱਤੇ ਹਨ ਕਿਉਂ ਜੋ ਓਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈ ਦਾ ਕਾਰਨ ਸਨ</verse>
				<verse number="28">ਅਤੇ ਤੂੰ ਬੇ-ਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਂਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।।</verse>
				<verse number="29">ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ ਓਹ ਬੇ-ਸੁੰਨਤਿਆਂ ਅਤੇ ਗੋਰ ਵਿੱਚ ਲਹਿ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।।</verse>
				<verse number="30">ਉੱਤਰ ਦੇ ਸਾਰੇ ਰਾਜਕੁਮਾਰ, ਅਤੇ ਸਾਰੇ ਸਿਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਲਹਿ ਗਏ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ ਓਹ ਸ਼ਰਮਿੰਦੇ ਹਨ। ਓਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤੇ ਪਏ ਰਹਿਣਗੇ ਅਤੇ ਗੋਰ ਵਿੱਚ ਲਹਿਆਂ ਹੋਇਆਂ ਦੇ ਨਾਲ ਆਪਣੀ ਨਮੋਸ਼ੀ ਉਠਾਉਣਗੇ।।</verse>
				<verse number="31">ਫ਼ਿਰਊਨ ਉਨ੍ਹਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, - ਹਾਂ ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="32">ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="33">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੇ ਪੁੱਤ੍ਰਾਂ ਨੂੰ ਬੋਲ ਅਤੇ ਤੂੰ ਉਨ੍ਹਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ</verse>
				<verse number="3">ਅਤੇ ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਖ਼ਬਰਦਾਰ ਕਰੇ</verse>
				<verse number="4">ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਖ਼ਬਰਦਾਰ ਨਾ ਹੋਵੇ ਅਤੇ ਤਲਵਾਰ ਆਵੇ ਅਤੇ ਉਹ ਨੂੰ ਲੈ ਜਾਵੇ ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ</verse>
				<verse number="5">ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਖ਼ਬਰਦਾਰ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇ ਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ</verse>
				<verse number="6">ਪਰ ਜੇ ਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ ਅਤੇ ਨਰਸਿੰਗਾ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ ਅਤੇ ਤਲਵਾਰ ਆਵੇ ਅਤੇ ਉਨ੍ਹਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗਣ ਕਰਕੇ ਲਿਆ ਗਿਆ ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ</verse>
				<verse number="7">ਸੋ ਤੂੰ ਹੇ ਆਦਮੀ ਦੇ ਪੁੱਤ੍ਰ, - ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਖ਼ਬਰਦਾਰ ਕਰ</verse>
				<verse number="8">ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ! ਤੂੰ ਨਿਸਚੇ ਮਰੇਂਗਾ, ਉਸ ਵੇਲੇ ਜੇ ਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਖ਼ਬਰਦਾਰ ਨਾ ਕਰੇਂ ਤਾਂ ਉਹ ਦੁਸ਼ਟ ਤਾਂ ਆਪਣੇ ਔਗਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ</verse>
				<verse number="9">ਪਰ ਜੇ ਤੂੰ ਉਸ ਦੁਸ਼ਟ ਨੂੰ ਖ਼ਬਰਦਾਰ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।।</verse>
				<verse number="10">ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਐਉਂ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਅਸਾਂ ਉੱਤੇ ਹਨ ਅਤੇ ਅਸੀਂ ਉਨ੍ਹਾਂ ਵਿੱਚੋਂ ਗਲਦੇ ਜਾਂਦੇ ਹਾਂ ਸੋ ਅਸੀਂ ਕਿਵੇਂ ਜੀਉਂਦੇ ਰਹਾਂਗੇ?</verse>
				<verse number="11">ਤੂੰ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਹੈ, ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ, ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?</verse>
				<verse number="12">ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਹਾੜੇ ਉਹ ਨੂੰ ਨਾ ਛੁਡਾਵੇਂਗਾ ਅਤੇ ਦੁਸ਼ਟ ਦੀ ਦੁਸ਼ਟਤਾ, - ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ ਤਾਂ ਉਹ ਤੇ ਕਾਰਨ ਜੀਉਂਦਾ ਨਾ ਰਹਿ ਸੱਕੇਗਾ</verse>
				<verse number="13">ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਨਿਸਚੇ ਜੀਉਂਦਾ ਰਹੇਂਗਾ, ਜੇ ਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਨ੍ਹਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ ਮਰੇਗਾ</verse>
				<verse number="14">ਅਤੇ ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਨਿਸਚੇ ਮਰੇਂਗਾ, ਜੇ ਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਉਂ ਤੇ ਧਰਮ ਹੈ</verse>
				<verse number="15">ਜੇ ਕਰ ਉਹ ਦੁਸ਼ਟ ਗਹਿਣੇ ਦਾ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ ਫੇਰ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ ਅਤੇ ਬਦੀ ਨਾ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ</verse>
				<verse number="16">ਤਾਂ ਸਾਰੇ ਪਾਪ ਜੋ ਉਹ ਨੇ ਕੀਤੇ ਹਨ ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਉਂ ਅਤੇ ਧਰਮ ਹੈ, ਉਹ ਨਿਸਚੇ ਜੀਉਂਦਾ ਰਹੇਗਾ</verse>
				<verse number="17">ਪਰੰਤੂ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ ਪਰ ਉਨ੍ਹਾਂ ਦਾ ਆਪਣਾ ਰਾਹ ਇੱਕੋ ਜਿਹਾ ਨਹੀਂ ਹੈ</verse>
				<verse number="18">ਜੇ ਕਰ ਧਰਮੀ ਆਪਣੇ ਧਰਮ ਤੋਂ ਮੁੜੇ ਤੇ ਬਦੀ ਕਰੇ ਤਾਂ ਉਹ ਉਸ ਦੇ ਵਿੱਚ ਮਰੇਗਾ</verse>
				<verse number="19">ਅਤੇ ਜੇ ਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਉਂ ਤੇ ਧਰਮ ਹੈ ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ</verse>
				<verse number="20">ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਰਾਹ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ।।</verse>
				<verse number="21">ਅਸਾਡੀ ਅਸੀਰੀ ਦੇ ਬਾਰਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਪੰਜਵੀਂ ਨੂੰ ਐਉਂ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚ ਬਚ ਨਿੱਕਲਿਆ ਸੀ ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!</verse>
				<verse number="22">ਅਤੇ ਸ਼ਾਮ ਦੇ ਵੇਲੇ ਉਹ ਬਚੇ ਹੋਏ ਦੇ ਪੁੱਜਣ ਤੋਂ ਪਹਿਲਾ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੀਕ। ਮੇਰਾ ਮੂੰਹ ਖੁਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ</verse>
				<verse number="23">ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="24">ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਐਉਂ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ</verse>
				<verse number="25">ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਲਹੂ ਸਣੇ ਖਾਂਦੇ ਅਤੇ ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?</verse>
				<verse number="26">ਤੁਸੀਂ ਆਪਣੀ ਤਲਵਾਰ ਤੇ ਖਲੋਂਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?</verse>
				<verse number="27">ਤੂੰ ਉਨ੍ਹਾਂ ਨੂੰ ਐਉਂ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜਾ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜੇ ਖੁਲ੍ਹੇ ਖੇਤ ਵਿੱਚ ਹੈ ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ ਬਵਾ ਨਾਲ ਮਰਨਗੇ</verse>
				<verse number="28">ਅਤੇ ਮੈਂ ਇਸ ਦੇਸ ਨੂੰ ਉਜਾੜਾਂਗਾ ਅਤੇ ਅਚਰਜਤਾ ਦਾ ਕਾਰਨ ਬਣਾਵਾਂਗਾ ਅਤੇ ਇਸ ਦੀ ਸ਼ਕਤੀ ਦਾ ਘੁਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉਜੜ ਜਾਣਗੇ ਇੱਥੋਂ ਤੀਕਰ ਕਿ ਕੋਈ ਉਨ੍ਹਾਂ ਤੋਂ ਨਹੀਂ ਲੰਘੇਗਾ</verse>
				<verse number="29">ਅਤੇ ਜਦੋਂ ਮੈਂ ਉਨ੍ਹਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਨ੍ਹਾਂ ਕੀਤੇ ਹਨ, ਦੇਸ ਨੂੰ ਉਜਾੜ ਅਤੇ ਅਚਰਜਤਾ ਦਾ ਕਾਰਨ ਬਣਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="30">ਪਰ ਤੂੰ ਹੇ ਆਦਮੀ ਦੇ ਪੁੱਤ੍ਰ, ਤੇਰੇ ਲੋਕਾਂ ਦੀ ਸੰਤਾਨ ਕੰਧਾ ਦੇ ਲਾਗੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਵਿਖੇ ਗੱਲਾਂ ਕਰਦੇ ਹਨ ਅਤੇ ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਐਉਂ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ</verse>
				<verse number="31">ਜਿਵੇਂ ਲੋਕ ਆਉਂਦੇ ਹਨ ਓਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਙੁ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਨ੍ਹਾਂ ਤੇ ਤੁਰਦੇ ਨਹੀਂ ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ ਪਰ ਉਨ੍ਹਾਂ ਦਾ ਮਨ ਲੋਭ ਵੱਲ ਭਜਦਾ ਹੈ</verse>
				<verse number="32">ਅਤੇ ਵੇਖ, ਤੂੰ ਉਨ੍ਹਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਬਜਾਉਣ ਵਿੱਚ ਚੰਗਾ ਹੋਵੇ ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਨ੍ਹਾਂ ਤੇ ਤੁਰਦੇ ਨਹੀਂ</verse>
				<verse number="33">ਅਤੇ ਜਦੋਂ ਇਹ ਗੱਲਾਂ ਹੋਣਗੀਆਂ, - ਵੇਖ! ਇਹ ਵਾਪਰਨ ਵਾਲੀਆਂ ਹਨ ਤਦ ਓਹ ਜਾਣਨਗੇ, ਕਿ ਉਨ੍ਹਾਂ ਦੇ ਵਿੱਚ ਇੱਕ ਨਬੀ ਸੀ!।।</verse>
			</chapter>
			<chapter number="34">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਕ ਵਾਚ, ਇਸਰਾਏਲੀ ਆਜੜੀਆਂ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਉਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਆਜੜੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਇਸਰਾਏਲੀ ਆਜੜੀਆਂ ਤੇ ਅਫਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, - ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਨੂੰ ਚਾਰਨ?</verse>
				<verse number="3">ਤੁਸੀਂ ਚਰਬੀ ਖਾਂਦੇ ਅਤੇ ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ ਪਰ ਇੱਜੜ ਨਹੀਂ ਚਾਰਦੇ</verse>
				<verse number="4">ਤੁਸਾਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ, ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ ਉਨ੍ਹਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਢੂੰਡਿਆ ਸਗੋਂ ਜ਼ੋਰ ਅਤੇ ਧੱਕੇ ਨਾਲ ਉਨ੍ਹਾਂ ਤੇ ਰਾਜ ਕੀਤਾ</verse>
				<verse number="5">ਅਤੇ ਓਹ ਖਿਲਰ ਪੁਲਰ ਗਏ ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਓਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਅਤੇ ਖਿਲਰ ਗਈਆਂ</verse>
				<verse number="6">ਮੇਰੀਆਂ ਭੇਡਾਂ ਸਾਰੇ ਪਰਬਤਾਂ ਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿਲਰ ਪੁਲਰ ਗਈਆਂ ਅਤੇ ਕਿਸੇ ਨੇ ਨਾ ਉਨ੍ਹਾਂ ਨੂੰ ਢੂੰਡਿਆ, ਨਾ ਉਨ੍ਹਾਂ ਦੀ ਭਾਲ ਕੀਤੀ</verse>
				<verse number="7">ਏਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!</verse>
				<verse number="8">ਪ੍ਰਭੁ ਯਹੋਵਾਹ ਦਾ ਵਾਕ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ</verse>
				<verse number="9">ਏਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!</verse>
				<verse number="10">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ ਅਤੇ ਮੈਂ ਆਪਣਾ ਇੱਜੜ ਉਨ੍ਹਾਂ ਦੇ ਹੱਥੋਂ ਮੰਗਾਂਗਾ ਅਤੇ ਉਨ੍ਹਾਂ ਨੂੰ ਇੱਜੜ ਚਾਰਨੋ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸੱਕਣਗੇ ਕਿਉਂ ਜੋ ਮੈਂ ਆਪਣਾ ਇੱਜੜ ਉਨ੍ਹਾਂ ਦੇ ਮੂੰਹੋਂ ਛੁਡਾ ਲਵਾਂਗਾ ਤਾਂ ਜੋ ਓਹ ਉਨ੍ਹਾਂ ਦਾ ਖਾਜਾ ਨਾ ਹੋਣ</verse>
				<verse number="11">ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਨ੍ਹਾਂ ਨੂੰ ਲੱਭ ਲਵਾਂਗਾ</verse>
				<verse number="12">ਜਿਦਾਂ ਆਜੜੀ ਆਪਣੇ ਇੱਜੜ ਨੂੰ ਢੂੰਡਦਾ ਹੈ ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿਲਰ ਗਈਆਂ ਹੋਣ ਉਦਾਂ ਹੀ ਮੈਂ ਆਪਣੀਆਂ ਭੇਡਾਂ ਨੂੰ ਲਭਾਂਗਾ ਅਤੇ ਉਨ੍ਹਾਂ ਨੂੰ ਹਰ ਥਾਂ ਤੋਂ ਜਿੱਥੇ ਓਹ ਬੱਦਲ ਅਤੇ ਅਨ੍ਹੇਰੇ ਦੇ ਦਿਨ ਖਿਲਰ ਗਈਆਂ ਸਨ ਛੁਡਾ ਲਿਆਵਾਂਗਾ</verse>
				<verse number="13">ਅਤੇ ਮੈਂ ਉਨ੍ਹਾਂ ਨੂੰ ਲੋਕਾਂ ਵਿੱਚੋ ਮੋੜ ਲਿਆਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਰਬਤਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਅਸਥਾਨਾਂ ਵਿੱਚ ਚਾਰਾਂਗਾ</verse>
				<verse number="14">ਅਤੇ ਮੈਂ ਉਨ੍ਹਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਨ੍ਹਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਰਬਤ ਤੇ ਹੋਣਗੇ ਉੱਥੇ ਓਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਰਬਤਾਂ ਉੱਤੇ ਚਰਨਗੀਆਂ</verse>
				<verse number="15">ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਨ੍ਹਾਂ ਨੂੰ ਲਟਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="16">ਮੈਂ ਗੁਆਚੀਆਂ ਹੋਈਆਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ ਅਤੇ ਟੁਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਿਆ ਕਰਾਂਗਾ ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਨ੍ਹਾਂ ਨੂੰ ਨਿਆਉਂ ਨਾਲ ਚਾਰਾਂਗਾ</verse>
				<verse number="17">ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਉਂ ਕਰਾਂਗਾ</verse>
				<verse number="18">ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਨੂੰ ਪੈਰਾਂ ਹੇਠ ਮਿੱਧ ਦਿਓ? ਅਤੇ ਸਾਫ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?</verse>
				<verse number="19">ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠ ਮਿੱਧੇ ਹੋਏ ਨੂੰ ਚਰਨਾ ਅਤੇ ਤੁਹਾਡੇ ਪੈਰਾਂ ਹੇਠ ਘਚੋਲੇ ਹੋਏ ਨੂੰ ਪੀਣਾ ਪੈਂਦਾ ਹੈ!।।</verse>
				<verse number="20">ਏਸ ਲਈ ਪ੍ਰਭੁ ਯਹੋਵਾਹ ਉਨ੍ਹਾਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਉਂ ਕਰਾਂਗਾ</verse>
				<verse number="21">ਕਿਉਂ ਜੋ ਤੁਸਾਂ ਪਾਸੇ ਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ ਇੱਥੋਂ ਤੀਕ ਕਿ ਓਹ ਖਿਲਰ ਪੁਲਰ ਗਈਆਂ</verse>
				<verse number="22">ਏਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਓਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ, ਅਤੇ ਮੈਂ ਭੇਡ ਅਤੇ ਭੇਡ ਵਿੱਚ ਨਿਆਉਂ ਕਰਾਂਗਾ</verse>
				<verse number="23">ਅਤੇ ਮੈਂ ਉਨ੍ਹਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਨ੍ਹਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਨ੍ਹਾਂ ਨੂੰ ਚਾਰੇਗਾ ਅਤੇ ਉਹੀ ਉਨ੍ਹਾਂ ਦਾ ਆਜੜੀ ਹੋਵੇਗਾ</verse>
				<verse number="24">ਅਤੇ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਨ੍ਹਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਫ਼ਰਮਾਇਆ ਹੈ</verse>
				<verse number="25">ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ ਅਤੇ ਓਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ</verse>
				<verse number="26">ਅਤੇ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਅਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ ਦੁਆਲੇ ਹਨ ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ</verse>
				<verse number="27">ਅਤੇ ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਓਹ ਸੁਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਨ੍ਹਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ ਅਤੇ ਉਨ੍ਹਾਂ ਦੇ ਹੱਥੋਂ ਜਿਹੜੇ ਉਨ੍ਹਾਂ ਨੂੰ ਗੁਲਾਮ ਬਣਾਉਂਦੇ ਸਨ ਛੁਡਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="28">ਓਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਨ੍ਹਾਂ ਨੂੰ ਹੜਪ ਨਾ ਕਰ ਸੱਕਣਗੇ ਸਗੋਂ ਓਹ ਸੁਖ ਨਾਲ ਵੱਸਣਗੇ ਅਤੇ ਉਨ੍ਹਾਂ ਨੂੰ ਕੋਈ ਨਾ ਡਰਾਵੇਗਾ</verse>
				<verse number="29">ਅਤੇ ਮੈਂ ਉਨ੍ਹਾਂ ਦੇ ਨਾਮਨੇ ਲਈ ਇੱਕ ਬੇੱਲਾ ਉਗਾਵਾਂਗਾ ਅਤੇ ਓਹ ਫੇਰ ਕਦੇ ਆਪਣੇ ਦੇਸ ਵਿੱਚ ਕਾਲ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ</verse>
				<verse number="30">ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਨ੍ਹਾਂ ਦੇ ਨਾਲ ਹਾਂ ਅਤੇ ਓਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="31">ਅਤੇ ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਆਦਮੀ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="35">
				<verse number="1">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਸ਼ਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ</verse>
				<verse number="3">ਅਤੇ ਤੂੰ ਉਹ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ - ਵੇਖ, ਹੇ ਸ਼ਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਅਤੇ ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਹੌਲ ਬਣਾਵਾਂਗਾ</verse>
				<verse number="4">ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ ਅਤੇ ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ!</verse>
				<verse number="5">ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲਆਂ ਨੂੰ ਉਨ੍ਹਾਂ ਦੀ ਬਿਪਤਾ ਦੇ ਦਿਹਾੜੇ, ਉਨ੍ਹਾਂ ਦੇ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ</verse>
				<verse number="6">ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ ਕਿਉਂ ਜੋ ਤੂੰ ਲਹੂ ਤੋਂ ਘ੍ਰਿਣਾ ਨਾ ਕੀਤੀ ਏਸ ਲਈ ਲਹੂ ਤੇਰਾ ਪਿੱਛਾ ਕਰੇਗਾ</verse>
				<verse number="7">ਏਦਾਂ ਮੈਂ ਸ਼ਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ ਅਤੇ ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ</verse>
				<verse number="8">ਅਤੇ ਉਹ ਦੇ ਬਰਬਤਾਂ ਨੂੰ ਉਹ ਦਿਆਂ ਵੱਢਿਆਂ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ ਅਤੇ ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ</verse>
				<verse number="9">ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ ਅਤੇ ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!।।</verse>
				<verse number="10">ਤੂੰ ਆਖਿਆ ਕਿ ਏਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਨ੍ਹਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ</verse>
				<verse number="11">ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘ੍ਰਿਣਾ ਕਰਕੇ ਉਨ੍ਹਾਂ ਦੇ ਵਿਰੁੱਧ ਕੀਤੀ ਮੈਂ ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਵਿਖੇ ਨਿਆਉਂ ਕਰਾਂਗਾ ਤਾਂ ਉਨ੍ਹਾਂ ਦੇ ਵਿਚਕਾਰ ਮੈਂ ਜਾਣਿਆ ਜਾਵਾਂਗਾ</verse>
				<verse number="12">ਅਤੇ ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀਆਂ ਸਾਰੀਆਂ ਨਿੰਦਿਆ ਦੀਆਂ ਗੱਲਾਂ ਜੋ ਤੂੰ ਇਸਰਾਏਲ ਦੇ ਪਰਬਤਾਂ ਦੇ ਵਿਰੁੱਧ ਆਖੀਆਂ ਕਿ ਓਹ ਉੱਜੜ ਗਏ ਅਤੇ ਅਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ ਸੁਣੀਆਂ ਹਨ</verse>
				<verse number="13">ਏਦਾਂ ਤੁਸਾਂ ਮੇਰੇ ਵਿਰੁੱਧ ਆਪਣੇ ਮੂੰਹ ਨਾਲ ਆਪਣੀ ਵਡਿਆਈ ਕੀਤੀ ਅਤੇ ਤੁਸਾਂ ਮੇਰੇ ਵਿਰੁੱਧ ਬਹੁਤੀਆਂ ਗੱਲਾਂ ਕੀਤੀਆਂ ਹਨ ਜੋ ਮੈਂ ਸੁਣ ਚੁੱਕਿਆ ਹਾਂ</verse>
				<verse number="14">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਸਾਰਾ ਦੇਸ ਅਨੰਦ ਕਰੇਗਾ ਮੈਂ ਤੈਨੂੰ ਉਜਾੜਾਂਗਾ</verse>
				<verse number="15">ਜਿਦਾਂ ਤੂੰ ਇਸਰਾਏਲ ਦੇ ਘਰਾਣੇ ਦੀ ਮਿਲਖ ਲਈ, ਏਸ ਲਈ ਕਿ ਉਹ ਉਜਾੜ ਸੀ ਅਨੰਦ ਕੀਤਾ, ਏਦਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸ਼ਈਰ ਪਰਬਤ, ਤੂੰ ਅਤੇ ਸਾਰੇ ਅਦੋਮ ਉੱਕੇ ਵਿਰਾਨ ਹੋਵੋਗੇ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="36">
				<verse number="1">ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਪਰਬਤਾਂ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਹੇ ਇਸਰਾਏਲ ਦੇ ਪਰਬਤੋ, ਯਹੋਵਾਹ ਦਾ ਬਚਨ ਸੁਣੋ!</verse>
				<verse number="2">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ ਉੱਚੇ ਪੁਰਾਣੇ ਅਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ</verse>
				<verse number="3">ਏਸ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਕਰਕੇ, ਹਾਂ, ਇਸੇ ਕਾਰਨ, ਕਿ ਉਨ੍ਹਾਂ ਨੇ ਤੁਹਾਨੂੰ ਉਜਾੜਿਆ, ਅਤੇ ਹਰੇਕ ਪਾਸਿਓਂ ਤੁਹਾਨੂੰ ਹੜੱਪ ਕਰ ਗਏ ਤਾਂ ਜੋ ਤੁਸੀਂ ਕੌਮਾਂ ਦੇ ਬਕੀਏ ਦਾ ਮਿਲਖ ਹੋ ਗਏ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਰਪਟ ਹੋ</verse>
				<verse number="4">ਏਸ ਲਈ ਹੇ ਇਸਰਾਏਲ ਦੇ ਪਰਬਤੋ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਐਉਂ ਫ਼ਰਮਾਉਂਦਾ ਹੈ</verse>
				<verse number="5">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਨਿਸਚੇ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਕੀਏ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ ਜਿਨ੍ਹਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ</verse>
				<verse number="6">ਏਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਪਰਬਤਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਏਸ ਲਈ ਕਿ ਤੁਸਾਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ</verse>
				<verse number="7">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਸਹੁੰ ਖਾਧੀ ਹੈ ਕਿ ਨਿਸਚੇ ਤੁਹਾਡੇ ਆਲੇ ਦੁਆਲੇ ਦੀਆਂ ਕੌਮਾਂ ਆਪ ਹੀ ਨਮੋਸ਼ੀ ਉਠਾਉਣਗੀਆਂ</verse>
				<verse number="8">ਪਰ ਤੁਸੀਂ ਹੇ ਇਸਰਾਏਲ ਦੇ ਪਰਬਤੋਂ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ ਕਿਉਂ ਜੋ ਓਹ ਛੇਤੀ ਆਉਣ ਵਾਲੇ ਹਨ</verse>
				<verse number="9">ਏਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ ਅਤੇ ਮੈਂ ਆਪਣਾ ਮੂੰਹ ਤੁਹਾਡੀ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਤੇ ਬੀਜੇ ਜਾਓਗੇ</verse>
				<verse number="10">ਅਤੇ ਮੈਂ ਆਦਮੀਆਂ ਨੂੰ, ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ ਅਤੇ ਸ਼ਹਿਰ ਵਸਾਏ ਜਾਣਗੇ ਅਤੇ ਖੋਲੇ ਫੇਰ ਬਣਾਏ ਜਾਣਗੇ</verse>
				<verse number="11">ਅਤੇ ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸੂਆਂ ਨੂੰ ਵਧਾਵਾਗਾਂ ਅਤੇ ਓਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜੇਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸਾਓ, ਅਤੇ ਤੁਹਾਡੇ ਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯੋਹਵਾਹ ਹਾਂ!</verse>
				<verse number="12">ਹਾਂ, ਮੈਂ ਅਜੇਹਾ ਕਰਾਂਗਾ ਕਿ ਆਦਮੀ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ ਫਿਰੇਗੀ ਅਤੇ ਓਹ ਤੁਹਾਡੇ ਉੱਤੇ ਕਬਜ਼ਾ ਕਰਨਗੇ ਅਤੇ ਤੁਸੀਂ ਉਨ੍ਹਾਂ ਦੀ ਮਿਲਖ ਹੋਵੋਗੇ ਅਤੇ ਫੇਰ ਉਨ੍ਹਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ</verse>
				<verse number="13">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸਾਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ</verse>
				<verse number="14">ਏਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="15">ਮੈਂ ਤੁਹਾਨੂੰ ਕੌਮਾਂ ਦੇ ਮੇਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ, ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="16">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ</verse>
				<verse number="17">ਹੇ ਆਦਮੀ ਦੇ ਪੁੱਤ੍ਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਨ੍ਹਾਂ ਨੇ ਉਹ ਨੂੰ ਆਪਣੇ ਮਾਰਗ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਨ੍ਹਾਂ ਦਾ ਰਾਹ ਮੇਰੇ ਅੱਗੇ ਅੱਡ ਕੀਤੀ ਹੋਈ ਭਰਿਸ਼ਟ ਤੀਵੀਂ ਵਾਂਗਰ ਸੀ</verse>
				<verse number="18">ਏਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਨ੍ਹਾਂ ਉਸ ਦੇਸ ਵਿੱਚ ਵਹਾਇਆ ਅਤੇ ਉਨ੍ਹਾਂ ਮੂਰਤੀਆਂ ਦੇ ਕਾਰਨ ਜਿਨ੍ਹਾਂ ਨਾਲ ਉਨ੍ਹਾਂ ਉਸ ਨੂੰ ਭਰਿਸ਼ਟ ਕੀਤਾ ਸੀ ਆਪਣਾ ਕਹਿਰ ਉਨ੍ਹਾਂ ਤੇ ਵਹਾਇਆ</verse>
				<verse number="19">ਅਤੇ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਓਹ ਦੇਸਾਂ ਵਿੱਚ ਖਿਲਰ ਪੁਲਰ ਗਏ ਅਤੇ ਉਨ੍ਹਾਂ ਦੇ ਰਾਹ ਅਤੇ ਉੁਨ੍ਹਾਂ ਦੇ ਕੰਮਾਂ ਅਨੁਸਾਰ ਮੈਂ ਉਨ੍ਹਾਂ ਦਾ ਨਿਆਉਂ ਕੀਤਾ</verse>
				<verse number="20">ਅਤੇ ਜਦੋਂ ਓਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਗਏ ਸਨ ਪੁੱਜੇ ਤਾਂ ਉਨ੍ਹਾਂ ਨੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ ਜਦੋਂ ਓਹ ਉਨ੍ਹਾਂ ਦੇ ਵਿਖੇ ਆਖਦੇ ਸਨ ਕਿ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ</verse>
				<verse number="21">ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਓਹ ਗਏ ਪਲੀਤ ਕੀਤਾ।।</verse>
				<verse number="22">ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਖ਼ਾਤਰ ਨਹੀਂ ਸਗੋਂ ਆਪਣੇ ਪਵਿੱਤ੍ਰ ਨਾਮ ਦੀ ਖ਼ਾਤਰ ਜਿਸ ਨੂੰ ਤੁਸਾਂ ਉਨ੍ਹਾ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸਾਓ ਪਲੀਤ ਕੀਤਾ ਇਹ ਕਰਦਾ ਹਾਂ</verse>
				<verse number="23">ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸਾਂ ਉਨ੍ਹਾਂ ਦੇ ਵਿੱਚ ਪਲੀਤ ਕੀਤਾ ਪਵਿੱਤ੍ਰ ਕਰਾਂਗਾ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤ੍ਰ ਹੋਵਾਂਗਾ, ਤਦ ਓਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="24">ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ</verse>
				<verse number="25">ਤਦੋਂ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ ਅਤੇ ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ</verse>
				<verse number="26">ਅਤੇ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬ਼ਖ਼ਸ਼ਾਂਗਾ</verse>
				<verse number="27">ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ ਅਤੇ ਤੁਸੀਂ ਮੇਰੇ ਨਿਆਂਵਾਂ ਦੀ ਪਾਲਨਾ ਕਰੋਗੇ ਅਤੇ ਉਨ੍ਹਾਂ ਤੇ ਅਮਲ ਕਰੋਗੇ</verse>
				<verse number="28">ਅਤੇ ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਵੱਸੋਗੇ, ਅਤੇ ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ</verse>
				<verse number="29">ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ ਅਤੇ ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ</verse>
				<verse number="30">ਅਤੇ ਮੈਂ ਬਿਰਛਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬ਼ਖ਼ਸ਼ਾਂਗਾ ਇੱਥੋਂ ਤੀਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ</verse>
				<verse number="31">ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ ਭਈ ਓਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਔਗਣਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਉੱਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ</verse>
				<verse number="32">ਪ੍ਰਭੁ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਇਹ ਤੁਹਾਡੀ ਖ਼ਾਤਰ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੇ</verse>
				<verse number="33">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਮੈਂ ਤੁਹਾਨੂੰ ਤੁਹਾਡੇ ਸਾਰੇ ਔਗਣਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਹਾੜੇ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ</verse>
				<verse number="34">ਅਤੇ ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ ਵਾਹੀ ਜਾਵੇਗੀ</verse>
				<verse number="35">ਅਤੇ ਓਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਙੁ ਹੋ ਗਈ ਅਤੇ ਬਰਬਾਦ ਤੇ ਉੱਜੜੇ ਤੇ ਢੱਠੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ</verse>
				<verse number="36">ਤਦੋਂ ਕੌਮਾਂ ਜਿਹੜੀਆਂ ਤੁਹਾਡੇ ਆਲੇ ਦੁਆਲੇ ਬਚੀਆਂ ਹੋਈਆਂ ਹਨ ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢੱਠਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।।</verse>
				<verse number="37">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਨ੍ਹਾਂ ਲਈ ਇਹ ਕਰਾਂ ਕਿ ਉਨ੍ਹਾਂ ਦੇ ਆਦਮੀਆਂ ਨੂੰ ਇੱਜੜਾਂ ਵਾਂਗਰ ਵਾਧਾ ਦੇਵਾਂ</verse>
				<verse number="38">ਪਵਿੱਤ੍ਰ ਇੱਜੜ ਵਾਂਙੁ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦਿਆਂ ਠਹਿਰਾਇਆ ਹੋਇਆਂ ਪਰਬਾਂ ਵਿੱਚ ਸੀ, ਉਦਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="37">
				<verse number="1">ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ ਮੈਨੂੰ ਉਤਾਰ ਦਿੱਤਾ</verse>
				<verse number="2">ਅਤੇ ਮੈਨੂੰ ਉਨ੍ਹਾਂ ਦੇ ਆਲੇ ਦੁਆਲੇ ਚੁਫੇਰੇ ਫਿਰਾਇਆ ਅਤੇ ਵੇਖੋ, ਓਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰਿਆਂ ਸਨ ਅਤੇ ਵੋਖੇ ਓਹ ਬਹੁਤ ਸੁੱਕੀਆਂ ਹੋਈਆਂ ਸਨ</verse>
				<verse number="3">ਅਤੇ ਉਹ ਨੇ ਮੈਥੋਂ ਪੁੱਛਿਆ, ਹੇ ਆਦਮੀ ਦੇ ਪੁੱਤ੍ਰ, ਕੀ ਇਹ ਹੱਡੀਆਂ ਜੀ ਸੱਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਤੂੰ ਹੀ ਜਾਣਦਾ ਹੈਂ</verse>
				<verse number="4">ਫੇਰ ਉਸ ਮੈਨੂੰ ਆਖਿਆ, ਤੂੰ ਇਨ੍ਹਾਂ ਹੱਡੀਆਂ ਉੱਤੇ ਅੰਗਮ ਵਾਚ ਅਤੇ ਇਨ੍ਹਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!</verse>
				<verse number="5">ਪ੍ਰਭੁ ਯਹੋਵਾਹ ਇਨ੍ਹਾਂ ਹੱਡੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਤੁਹਾਡੇ ਅੰਦਰ ਆਤਮਾ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ</verse>
				<verse number="6">ਅਤੇ ਮੈਂ ਤੁਹਾਡੇ ਉੱਤੇ ਨਾੜਾ ਦਿਆਂਗਾ ਅਤੇ ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ ਅਤੇ ਤੁਹਾਡੇ ਵਿੱਚ ਆਤਮਾ ਪਾਵਾਂਗਾ ਅਤੇ ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!</verse>
				<verse number="7">ਸੋ ਮੈਂ ਹੁਕਮ ਅਨੁਸਾਰ ਅਗੰਮ ਵਾਚਿਆ ਅਤੇ ਜਿਸ ਵੇਲੇ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਭੁੰਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ</verse>
				<verse number="8">ਅਤੇ ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਓਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਨ੍ਹਾਂ ਨੂੰ ਢੱਕ ਲਿਆ, ਪਰ ਉਨ੍ਹਾਂ ਵਿੱਚ ਆਤਮਾ ਨਹੀਂ ਸੀ</verse>
				<verse number="9">ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਅਗੰਮ ਵਾਚ, ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ! ਤੂੰ ਆਤਮਾ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਆਤਮਾ, ਤੁਸੀਂ ਚੁਫੇਰਿਆਂ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ ਕਿ ਜੀਉਂਦੀਆਂ ਹੋ ਜਾਣ</verse>
				<verse number="10">ਸੋ ਮੈਂ ਉਹ ਦੇ ਹੁਕਮ ਦੇ ਅਨੁਸਾਰ ਅਗੰਮ ਵਾਚਿਆ ਅਤੇ ਉਨ੍ਹਾਂ ਵਿੱਚ ਆਤਮਾ ਪੈ ਗਿਆ ਅਤੇ ਓਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਪਰਨੇ ਖਲੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ</verse>
				<verse number="11">ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਉੱਕੇ ਕੱਟੇ ਗਏ!</verse>
				<verse number="12">ਏਸ ਲਈ ਤੂੰ ਅਗੰਮ ਵਾਚ ਅਤੇ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਮੇਰੇ ਲੋਕੇ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਨ੍ਹਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ</verse>
				<verse number="13">ਅਤੇ ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਆਪਣਾ ਜਾਣੋਗੇ ਕਿ ਮੈਂ ਯਹੋਵਾਹ ਹਾਂ!</verse>
				<verse number="14">ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਫ਼ਰਮਾਇਆ, ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।।</verse>
				<verse number="15">ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ</verse>
				<verse number="16">ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਅਫਰਈਮ ਦੀ ਲਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ”</verse>
				<verse number="17">ਅਤੇ ਉਨ੍ਹਾਂ ਨੂੰ ਇੱਕ ਦੂਜੀ ਨਾਲ ਜੋੜ ਦੇਹ ਕਿ ਤੇਰੇ ਲਈ ਇੱਕੋ ਲਕੜੀ ਬਣ ਜਾਵੇ ਅਤੇ ਓਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ</verse>
				<verse number="18">ਅਤੇ ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਏਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?</verse>
				<verse number="19">ਤਾਂ ਤੂੰ ਉਨ੍ਹਾਂ ਨੂੰ ਬੋਲ ਕੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯੂਸੁਫ਼ ਦੀ ਲਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ ਅਤੇ ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਨ੍ਹਾਂ ਨੂੰ ਇੱਕੋ ਹੀ ਲਕੜੀ ਬਣਾਵਾਂਗਾ ਅਤੇ ਓਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ</verse>
				<verse number="20">ਅਤੇ ਓਹ ਲੱਕੜੀਆਂ ਜਿਨ੍ਹਾਂ ਉੱਤੇ ਤੂੰ ਲਿਖਦਾ ਹੈਂ ਉਨ੍ਹਾਂ ਦੀਆਂ ਅੱਖੀਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ</verse>
				<verse number="21">ਅਤੇ ਤੂੰ ਉਨ੍ਹਾਂ ਨੂੰ ਬੋਲ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਓਹ ਗਏ ਹਨ ਲਵਾਂਗਾ ਅਤੇ ਹਰ ਪਾਸਿਓਂ ਉਨ੍ਹਾਂ ਨੂੰ ਇੱਕਠੇ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ</verse>
				<verse number="22">ਅਤੇ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਰਬਤਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਨ੍ਹਾਂ ਸਾਰਿਆਂ ਉੱਤੇ ਪਾਤਸ਼ਾਹੀ ਕਰਨ ਲਈ ਇੱਕੋ ਹੀ ਪਾਤਸ਼ਾਹ ਹੋਵੇਗਾ, ਓਹ ਅੱਗੇ ਲਈ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਪਾਤਸ਼ਾਹੀਆਂ ਵਿੱਚ ਵੰਡੇ ਜਾਣਗੇ</verse>
				<verse number="23">ਅਤੇ ਨਾ ਹੀ ਅੱਗੇ ਨੂੰ ਓਹ ਆਪਣੀਆਂ ਮੂਰਤੀਆਂ ਨਾਲ ਅਤੇ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਨ੍ਹਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਨ੍ਹਾਂ ਨੂੰ ਸ਼ੁੱਧ ਕਰਾਂਗਾ, ਸੋ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉੁਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ</verse>
				<verse number="24">ਅਤੇ ਮੇਰਾ ਦਾਸ ਦਾਊਦ ਉਨ੍ਹਾਂ ਉੱਤੇ ਪਾਤਸ਼ਾਹ ਹੋਵੇਗਾ ਅਤੇ ਉਨ੍ਹਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ ਅਤੇ ਓਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਨਾ ਕਰਨਗੇ</verse>
				<verse number="25">ਓਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ ਜਿਸ ਵਿੱਚ ਤੁਹਾਡੇ ਪਿਉ ਦਾਦੇ ਵੱਸਦੇ ਸਨ, ਵੱਸਣਗੇ ਅਤੇ ਓਹ ਅਤੇ ਉਨ੍ਹਾਂ ਦੀ ਸੰਤਾਨ ਅਤੇ ਉਨ੍ਹਾਂ ਦੀ ਸੰਤਾਨ ਦੀ ਸੰਤਾਨ ਸਦਾ ਤੀਕਰ ਉਸ ਵਿੱਚ ਸਦਾ ਲਈ ਵੱਸਵਗੇ ਅਤੇ ਮੇਰਾ ਦਾਸ ਦਾਊਦ ਸਦਾ ਲਈ ਉਨ੍ਹਾਂ ਦਾ ਰਾਜਕੁਮਾਰ ਹੋਵੇਗਾ</verse>
				<verse number="26">ਅਤੇ ਮੈਂ ਉਨ੍ਹਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਨ੍ਹਾਂ ਨੂੰ ਵਸਾਵਾਂਗਾ ਅਤੇ ਉਨ੍ਹਾਂ ਨੂੰ ਵਧਾਵਾਂਗਾ ਅਤੇ ਉਨ੍ਹਾਂ ਦੇ ਵਿਚਾਰ ਆਪਣੇ ਪਵਿੱਤ੍ਰ ਅਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ</verse>
				<verse number="27">ਮੇਰਾ ਡੇਹਰਾ ਵੀ ਉਨ੍ਹਾਂ ਦੇ ਵਿੱਚ ਹੋਵੇਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ</verse>
				<verse number="28">ਅਤੇ ਮੇਰਾ ਪਵਿੱਤ੍ਰ ਅਸਥਾਨ ਸਦਾ ਲਈ ਉਨ੍ਹਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ ਜਿਹੜਾ ਇਸਰਾਏਲ ਨੂੰ ਪਵਿੱਤ੍ਰ ਕਰਦਾ ਹਾਂ!।।</verse>
			</chapter>
			<chapter number="38">
				<verse number="1">ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ</verse>
				<verse number="2">ਹੇ ਆਦਮੀ ਦੇ ਪੁੱਤ੍ਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮਸ਼ਕ ਅਤੇ ਤੂਬਲ ਦਾ ਰਾਜਕੁਮਾਰ ਹੈ ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ</verse>
				<verse number="3">ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਹੇ ਗੋਗ, ਰੋਸ਼, ਮਸ਼ਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!</verse>
				<verse number="4">ਅਤੇ ਮੈਂ ਤੈਨੂੰ ਭੁਆਂ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾਕੇ ਤੈਨੂੰ ਅਤੇ ਤੇਰੀ ਸਾਰੀ ਫੌਜ ਨੂੰ ਅਤੇ ਘੋੜਿਆਂ ਅਤੇ ਅਸਵਾਰਾਂ ਨੂੰ ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਨ੍ਹਾਂ ਸਾਰਿਆਂ ਨੇ ਤਲਵਾਰਾਂ ਫੜੀਆਂ ਹੋਈਆਂ ਹਨ ਖਿੱਚ ਕੇ ਕੱਢ ਲਵਾਂਗਾ</verse>
				<verse number="5">ਅਤੇ ਉਨ੍ਹਾਂ ਦੇ ਨਾਲ ਫਾਰਸ ਅਤੇ ਕੂਸ਼, ਅਤੇ ਪੂਤ ਜਿਹੜੇ ਸਾਰੇ ਦੇ ਸਾਰੇ ਢਾਲ ਤੇ ਲੋਹੇ ਦੇ ਟੋਪ ਨਾਲ ਹਨ</verse>
				<verse number="6">ਗੋਮਰ ਅਤੇ ਉਸ ਦੀ ਸਾਰੀ ਮਹਾਇਣ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗ਼ਰਮਾ ਦੇ ਘਰਾਣੇ ਅਤੇ ਉਹ ਦੀ ਸਾਰੀ ਮਹਾਇਣ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ</verse>
				<verse number="7">ਤੂੰ ਤਿਆਰ ਹੋ ਅਤੇ ਆਪਣੀ ਤਿਆਰੀ ਕਰ, ਤੂੰ ਅਤੇ ਤੇਰੀ ਸਾਰੀ ਸਭਾ ਜਿਹੜੀ ਤੇਰੇ ਕੋਲ ਇਕੱਠੀ ਹੋਈ ਹੈ ਅਤੇ ਤੂੰ ਉਨ੍ਹਾਂ ਦਾ ਆਗੂ ਬਣ</verse>
				<verse number="8">ਅਤੇ ਬਹੁਤ ਦਿਨਾਂ ਮਗਰੋਂ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਵਰ੍ਹਿਆਂ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਰਬਤਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਓਹ ਸਾਰੇ ਦੇ ਸਾਰੇ ਨਿਚਿੰਤ ਹੋ ਕੇ ਵੱਸਣਗੇ</verse>
				<verse number="9">ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਙੁ ਆਵੇਂਗਾ, ਤੂੰ ਬੱਦਲ ਵਾਂਙੁ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੀ ਸਾਰੀ ਮਾਹਾਇਣ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।।</verse>
				<verse number="10">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ</verse>
				<verse number="11">ਅਤੇ ਤੂੰ ਆਖੇਂਗਾ, ਮੈਂ ਬੇਸਫੀਲਿਆਂ ਪਿੰਡਾਂ ਦੇ ਦੇਸ ਤੇ ਹੱਲਾਂ ਕਰਾਂਗਾ। ਮੈਂ ਉਨ੍ਹਾਂ ਤੇ ਹੱਲਾਂ ਕਰਾਂਗਾ ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਓਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵੱਜੇ ਹਨ</verse>
				<verse number="12">ਤਾਂ ਜੋ ਤੂੰ ਲੁੱਟੇਂ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਨ੍ਹਾਂ ਉੱਜੜਿਆਂ ਥਾਂਵਾਂ ਤੇ ਜਿਹੜਿਆਂ ਹੁਣ ਆਬਾਦ ਹਨ ਅਤੇ ਉਨ੍ਹਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਨ੍ਹਾਂ ਪਸੂਆਂ ਤੇ ਮਾਲ ਨੂੰ ਪਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ</verse>
				<verse number="13">ਸ਼ਬਾ ਅਤੇ ਦਦਾਨ ਅਤੇ ਤਰਸ਼ੀਸ ਦੇ ਵਪਾਰੀ ਅਤੇ ਉਨ੍ਹਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਏਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇਂ?।।</verse>
				<verse number="14">ਏਸ ਲਈ ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਗੋਗ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਮੇਰੀ ਪਰਜਾ ਇਸਰਾਏਲ ਨਿਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?</verse>
				<verse number="15">ਅਤੇ ਤੂੰ ਆਪਣੇ ਅਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆ ਤੇ ਅਸਵਾਰ ਹੋਣਗੇ, ਇੱਕ ਵੱਡੀ ਸਭਾ ਤੇ ਬਹੁਤੀ ਫੌਜ</verse>
				<verse number="16">ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਙੁ ਲੁਕਾ ਲਵੇਂਗਾ, ਇਹ ਅਖੀਰੀ ਦਿਹਾੜਿਆਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤ੍ਰ ਠਹਿਰਾਵਾਂਗਾ।।</verse>
				<verse number="17">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੂੰ ਹੀ ਨਹੀਂ ਜਿਹ ਦੇ ਵਿਖੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ ਇਸਰਾਏਲੀ ਨਬੀਆਂ ਦੇ ਰਾਹੀਂ ਜਿਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਰ੍ਹੇ ਅਗੰਮ ਵਾਚ ਕੇ ਆਖਿਆ ਕਿ ਮੈਂ ਤੈਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਵਾਂਗਾ</verse>
				<verse number="18">ਅਤੇ ਉਸ ਦਿਨ ਐਉਂ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="19">ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ ਕਿ ਨਿਸਚੇ ਉਸ ਦਿਹਾੜੇ ਇਸਰਾਏਲ ਦੀ ਭੂਮੀ ਤੇ ਵੱਡਾ ਭੁੰਚਾਲ ਆਵੇਗਾ</verse>
				<verse number="20">ਇੱਥੋਂ ਤੀਕਰ ਕਿ ਸਾਗਰ ਦੀਆਂ ਮੱਛੀਆਂ ਅਤੇ ਅਕਾਸ਼ ਦੇ ਪੰਛੀ ਅਤੇ ਰੜ ਦੇ ਦਰਿੰਦੇ ਅਤੇ ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿਸਰਦੇ ਅਤੇ ਸਾਰੇ ਆਦਮੀ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ</verse>
				<verse number="21">ਅਤੇ ਮੈਂ ਆਪਣੇ ਸਾਰੇ ਪਰਬਤਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ ਅਤੇ ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ</verse>
				<verse number="22">ਮੈਂ ਮਰੀ ਘੱਲ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਉਂ ਕਰਾਂਗਾ ਅਤੇ ਉਹ ਦੇ ਉੱਤੇ ਅਤੇ ਉਹ ਦੀ ਮਹਾਇਣ ਉੱਤੇ ਅਤੇ ਉਨ੍ਹਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ ਜ਼ੋਰ ਦੀ ਵਰਖਾ ਅਤੇ ਵੱਡੇ ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ</verse>
				<verse number="23">ਅਤੇ ਆਪਣੀ ਮਹਿਮਾ ਅਤੇ ਆਪਣੀ ਪਵਿੱਤ੍ਰਤਾ ਕਰਾਵਾਂਗਾ ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਵਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।</verse>
			</chapter>
			<chapter number="39">
				<verse number="1">ਸੋ ਹੇ ਆਦਮੀ ਦੇ ਪੁੱਤ੍ਰ, ਤੂੰ ਗੋਗ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!</verse>
				<verse number="2">ਮੈਂ ਤੈਨੂੰ ਭੁਆਵਾਂਗਾ ਅਤੇ ਤੈਨੂੰ ਉੱਤਰ ਵੱਲੋਂ ਦੁਰੇਡਿਓਂ ਚੜ੍ਹਾ ਲਿਆਵਾਂਗਾ ਅਤੇ ਏਧਰ ਓਧਰ ਲਈ ਫਿਰਾਂਗਾ ਅਤੇ ਉੱਤਰ ਵੱਲੋਂ ਦੁਰੇਡਿਓਂ ਚੜ੍ਹਾਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਰਬਤਾਂ ਉੱਤੇ ਲਿਆਵਾਂਗਾ</verse>
				<verse number="3">ਅਤੇ ਤੇਰੇ ਧਣੁਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਬਾਣ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ</verse>
				<verse number="4">ਤੂੰ ਇਸਰਾਏਲ ਦੇ ਪਰਬਤਾਂ ਉੱਤੇ ਆਪਣੀ ਸਾਰੀ ਮਹਾਇਣ ਅਤੇ ਲੋਕਾਂ ਸਣੇ ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ</verse>
				<verse number="5">ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾਂ ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="6">ਅਤੇ ਮੈਂ ਮਾਗੋਗ ਤੇ ਅਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਚਿੰਤ ਵੱਸਦੇ ਹਨ ਅੱਗ ਘੱਲਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!</verse>
				<verse number="7">ਮੈਂ ਆਪਣੇ ਪਵਿੱਤ੍ਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤ੍ਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ ਅਤੇ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤ੍ਰ ਪੁਰਖ ਹਾਂ</verse>
				<verse number="8">ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਹਾੜਾ ਹੈ ਜਿਸ ਦੇ ਵਿਖੇ ਮੈਂ ਫ਼ਰਮਾਇਆ ਸੀ</verse>
				<verse number="9">ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਓਹ ਸੱਤ ਵਰ੍ਹਿਆਂ ਤੀਕਰ ਉਨ੍ਹਾਂ ਨੂੰ ਜਲਾਉਂਦੇ ਰਹਿਣਗੇ</verse>
				<verse number="10">ਇੱਥੋਂ ਤੀਕਰ ਕਿ ਓਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ ਕਿਉਂ ਜੋ ਓਹ ਸ਼ਸਤ੍ਰ ਹੀ ਫੂਕਣਗੇ ਅਤੇ ਓਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਮੁੱਠਣ ਵਾਲਿਆਂ ਨੂੰ ਮੁਠਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="11">ਉਸ ਦਿਨ ਐਉਂ ਹੋਵੇਗਾ ਕਿ ਮੈਂ ਉਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਉਂ ਸੱਦਣਗੇ</verse>
				<verse number="12">ਅਤੇ ਸੱਤ ਮਹੀਨੇ ਤੀਕ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ</verse>
				<verse number="13">ਹਾਂ, ਦੇਸ ਦੇ ਸਾਰੇ ਲੋਕ ਉਨ੍ਹਾਂ ਨੂੰ ਦਬਾਉਣਗੇ, ਇਹ ਉਨ੍ਹਾਂ ਲਈ ਨਾਮਨਾ ਦਾ ਕਾਰਨ ਹੋਵੇਗਾ ਜਿਸ ਦਿਹਾੜੇ ਮੇਰੀ ਉਸਤਤੀ ਹੋਵੇਗੀ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="14">ਅਤੇ ਓਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ ਭਈ ਉਹ ਸਾਫ ਹੋਵੇ। ਓਹ ਸੱਤਾਂ ਮਹੀਨਿਆਂ ਦੇ ਆਖਰ ਵਿੱਚ ਲੱਭਣਗੇ</verse>
				<verse number="15">ਅਤੇ ਜਦੋਂ ਓਹ ਦੇਸ ਵਿੱਚੋਂ ਲੰਘਣ ਅਤੇ ਉਨ੍ਹਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੀਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ</verse>
				<verse number="16">ਅਤੇ ਸਹਿਰ ਦਾ ਨਾਉਂ ਵੀ ਹਮੋਨ ਹੋਵੇਗਾ। ਏਦਾਂ ਉਹ ਧਰਤੀ ਨੂੰ ਪਾਕ ਕਰਨਗੇ।।</verse>
				<verse number="17">ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹਰੇਕ ਪਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਰਬਤਾਂ ਉੱਤੇ ਇੱਕ ਵੱਡੀ ਬਲੀ ਕੋਲ ਤਾਂ ਜੋ ਤੁਸੀਂ ਮਾਸ ਖਾਓ, ਅਤੇ ਲਹੂ ਪੀਓ</verse>
				<verse number="18">ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ ਲੇਲਿਆਂ, ਬੱਕਰਿਆਂ ਅਤੇ ਬਲਦਾਂ ਦਾ, ਓਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ</verse>
				<verse number="19">ਅਤੇ ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ</verse>
				<verse number="20">ਅਤੇ ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਅਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="21">ਅਤੇ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਉਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਨ੍ਹਾਂ ਨੂੰ ਪਾਇਆ ਵੇਖਣਗੀਆਂ</verse>
				<verse number="22">ਅਤੇ ਇਸਾਰਏਲ ਦਾ ਘਰਾਣਾ ਜਾਣਗੇ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ!</verse>
				<verse number="23">ਅਤੇ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਔਗਣਾਂ ਕਰਕੇ ਅਸੀਰੀ ਵਿੱਚ ਪਿਆ ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਏਸ ਲਈ ਮੈਂ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਵਿੱਚ ਦੇ ਦਿੱਤਾ ਅਤੇ ਓਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ</verse>
				<verse number="24">ਉਨ੍ਹਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਨ੍ਹਾਂ ਨਾਲ ਵਰਤਾਰਾ ਕੀਤਾ ਅਤੇ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾਇਆ।।</verse>
				<verse number="25">ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੁਣ ਮੈਂ ਯਾਕੂਬ ਨੂੰ ਅਸੀਰੀ ਤੋਂ ਫੇਰ ਲਿਆਵਾਂਗਾ ਅਤੇ ਇਸਾਰਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ ਅਤੇ ਆਪਣੇ ਪਵਿੱਤ੍ਰ ਨਾਮ ਦੇ ਲਈ ਅਣਖੀ ਹੋਵਾਂਗਾ</verse>
				<verse number="26">ਅਤੇ ਓਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਨ੍ਹਾਂ ਕਰਕੇ ਓਹ ਮੇਰੇ ਅਪਰਾਧੀ ਹੋਏ ਚੁੱਕਣਗੇ, ਜਦੋਂ ਓਹ ਆਪਣੀ ਭੂਮੀ ਉੱਤੇ ਨਿਚਿੰਤ ਵੱਸਣਗੇ, ਤਾਂ ਕੋਈ ਉਨ੍ਹਾਂ ਨੂੰ ਨਾ ਡਰਾਵੇਗਾ</verse>
				<verse number="27">ਜਦੋਂ ਮੈਂ ਉਨ੍ਹਾਂ ਨੂੰ ਉੱਮਤਾਂ ਵਿੱਚੋ ਮੋੜ ਲਿਆਇਆ ਅਤੇ ਉਨ੍ਹਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤ੍ਰ ਠਹਿਰਾਇਆ ਗਿਆ</verse>
				<verse number="28">ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! ਏਸ ਲਈ ਕਿ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿਚਕਾਰ ਅਸੀਰੀ ਵਿੱਚ ਘੱਲਿਆ ਅਤੇ ਮੈਂ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਇੱਕਠਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਵੀ ਉੱਥੇ ਨਾ ਛੱਡਾਂਗਾ</verse>
				<verse number="29">ਅਤੇ ਮੈਂ ਫੇਰ ਕਦੀ ਉਨ੍ਹਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="40">
				<verse number="1">ਅਸਾਡੀ ਅਸੀਰੀ ਦੇ ਪੰਜੀਵੇਂ ਵਰ੍ਹੇ ਦੇ ਮੁੱਢ ਵਿੱਚ ਅਤੇ ਮਹੀਨੇ ਦੀ ਦਸਵੀਂ ਤਰੀਕ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਵਰ੍ਹਾ ਸੀ, ਉਸ ਦਿਹਾੜੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ</verse>
				<verse number="2">ਉਹ ਮੈਨੂੰ ਪਰਮੇਸ਼ੁਰ ਦਿਆਂ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਤੇ ਲਾਹਿਆ ਅਤੇ ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ</verse>
				<verse number="3">ਅਤੇ ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖਲੋਤਾ ਸੀ</verse>
				<verse number="4">ਅਤੇ ਉਸ ਮਨੁੱਖ ਨੇ ਮੇਰੇ ਕੋਲ ਇਉਂ ਗੱਲ ਕੀਤੀ, ਹੇ ਆਦਮੀ ਦੇ ਪੁੱਤ੍ਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ ਕਿਉਂ ਜੋ ਤੂੰ ਏਸ ਦੇ ਵੇਖਣ ਲਈ ਏਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਸੋ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।।</verse>
				<verse number="5">ਤਾਂ ਵੇਖੋ, ਭਵਨ ਦੇ ਹਾਤੇ ਦੇ ਚਾਰ ਚੁਫੇਰੇ ਕੰਧ ਸੀ, ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਸੋ ਓਸ ਉਸ ਘਰ ਦੀ ਚੁੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ</verse>
				<verse number="6">ਤਦ ਉਹ ਪੂਰਬੀ ਦਰਵੱਜੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ ਅਤੇ ਉਸ ਦਰਵੱਜੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵੱਜੇ ਦੀ ਸਰਦਲ ਦੀ ਚੁੜਾਈ ਵੀ ਇੱਕ ਕਾਨਾ ਸੀ</verse>
				<verse number="7">ਅਤੇ ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ ਅਤੇ ਕੋਠੜੀਆਂ ਦੇ ਵਿਚਾਲੇ ਪੰਜ ਪੰਜ ਹੱਥ ਦੀ ਵਿੱਥ ਸੀ ਅਤੇ ਦਰਵੱਜੇ ਦੀ ਡੇਉੜ੍ਹੀ ਦੇ ਨੇੜੇ ਅੰਦਰ ਵੱਲ ਦਰਵੱਜੇ ਦੀ ਸਰਦਲ ਇੱਕ ਕਾਨਾ ਸੀ</verse>
				<verse number="8">ਉਹ ਨੇ ਦਰਵੱਜੇ ਦੀ ਡੇਉੜ੍ਹੀ ਘਰ ਵੱਲੋਂ ਇੱਕ ਕਾਨਾ ਮਿਣੀ</verse>
				<verse number="9">ਤਦ ਉਹ ਨੇ ਦਰਵੱਜੇ ਦੀ ਡੇਉੜ੍ਹੀ ਅੱਠ ਹੱਥ ਮਿਣੀ ਅਤੇ ਉਹ ਦੇ ਥੰਮ ਦੋ ਹੱਥ ਸਨ ਅਤੇ ਦਰਵੱਜੇ ਦੀ ਡੇਉੜ੍ਹੀ ਘਰ ਵੱਲ ਸੀ</verse>
				<verse number="10">ਅਤੇ ਪੂਰਬ ਵੱਲ ਦੇ ਦਰਵੱਜੇ ਦੀਆਂ ਕੋਠੜੀਆਂ ਤਿੰਨ ਏਧਰ ਅਤੇ ਤਿੰਨ ਓਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਏਧਰ ਓਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ</verse>
				<verse number="11">ਅਤੇ ਉਹ ਨੇ ਫਾਟਕ ਦੇ ਦਰ ਦੀ ਚੁੜਾਈ ਦਸ ਹੱਥ ਤੇ ਫਾਟਕ ਦੀ ਲੰਮਾਈ ਤੇਰਾਂ ਹੱਥ ਮਿਣੀ</verse>
				<verse number="12">ਅਤੇ ਕੋਠੜੀਆਂ ਦੇ ਅੱਗੇ ਦਾ ਥਾਂ ਹੱਥ ਭਰ ਏਧਰ ਅਤੇ ਹੱਥ ਭਰ ਓਧਰ ਸੀ ਅਤੇ ਕੋਠੜੀਆਂ ਛੇ ਹੱਥ ਏਧਰ ਅਤੇ ਹੱਥ ਓਧਰ ਸਨ</verse>
				<verse number="13">ਤਦ ਉਹ ਨੇ ਦਰਵੱਜੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੀਕਰ ਪੰਜੀ ਹੱਥ ਚੌੜਾ ਮਿਣਿਆ, ਦਰਵੱਜੇ ਦੇ ਸਾਹਮਣੇ ਦਰਵੱਜਾ</verse>
				<verse number="14">ਅਤੇ ਉਹ ਨੇ ਥੰਮ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ ਫਾਟਕ ਦੇ ਚਾਰ ਚੁਫੇਰੇ ਸਨ</verse>
				<verse number="15">ਅਤੇ ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡੇਉੜੀ ਦੇ ਸਾਹਮਣੇ ਤੀਕਰ ਪੰਜਾਹ ਹੱਥਾਂ ਦੇ ਥੰਮਾਂ ਦੀ ਵਿੱਥ ਸੀ</verse>
				<verse number="16">ਅਤੇ ਕੋਠੜੀਆਂ ਵਿੱਚ ਅਤੇ ਉਨ੍ਹਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫੇਰੇ ਝਰੋਖੇ ਸਨ, ਓਦਾਂ ਹੀ ਡੇਉੜ੍ਹੀ ਦੇ ਅੰਦਰ ਵੀ ਚੁਫੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜੂਰ ਦੀਆਂ ਮੂਰਤਾਂ ਸਨ।।</verse>
				<verse number="17">ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲਗਾ ਹੋਇਆ ਸੀ ਅਤੇ ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ</verse>
				<verse number="18">ਅਤੇ ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ ਨਾਲ ਬਰਾਬਰ ਲਗਾ ਹੋਇਆ ਸੀ</verse>
				<verse number="19">ਤਦ ਉਸ ਨੇ ਉਹ ਦੀ ਚੁੜਾਈ ਹੇਠਾਂ ਦੇ ਫਾਟਕ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ ਬਾਹਰ ਸੌ ਹੱਥ ਮਿਣੀ।।</verse>
				<verse number="20">ਫੇਰ ਉਸ ਨੇ ਬਾਹਰ ਦੇ ਵੇਹੜੇ ਦੀ ਉੱਤਰ ਮੂੰਹ ਵਾਲੀ ਫਾਟਕ ਦੀ ਲੰਮਾਈ ਤੇ ਚੁੜਾਈ ਮਿਣੀ</verse>
				<verse number="21">ਅਤੇ ਉਹ ਦੀਆਂ ਕੋਠੜੀਆਂ ਤਿੰਨ ਏਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ ਤੇ ਡਾਟਾਂ ਪਹਿਲੇ ਫਾਟਕ ਦੇ ਮੇਚੇ ਦੇ ਅਨਕੂਲ ਸਨ। ਉਹ ਦੀ ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ</verse>
				<verse number="22">ਅਤੇ ਉਹ ਦੀਆਂ ਬਾਰੀਆਂ ਅਤੇ ਡੇਉੜ੍ਹੀ ਅਤੇ ਖਜੂਰ ਦੇ ਰੁੱਖ ਪੂਰਬੀ ਮੂੰਹ ਵਾਲੇ ਫਾਟਕ ਦੇ ਮੇਚੇ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡੇਉੜ੍ਹੀ ਉਨ੍ਹਾਂ ਦੇ ਅੱਗੇ ਸੀ</verse>
				<verse number="23">ਅਤੇ ਅੰਦਰ ਦੇ ਵੇਹੜੇ ਦਾ ਫਾਟਕ ਉੱਤਰੀ ਮੂੰਹ ਵਾਲੇ ਅਤੇ ਪੂਰਬੀ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੀਕਰ ਸੌ ਹੱਥ ਮਿਣਿਆ</verse>
				<verse number="24">ਅਤੇ ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡੇਉੜ੍ਹੀ ਨੂੰ ਇਨ੍ਹਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ</verse>
				<verse number="25">ਅਤੇ ਉਹ ਦੇ ਵਿੱਚ ਅਤੇ ਉਹ ਦੀ ਡੇਉੜ੍ਹੀ ਵਿੱਚ ਚੁਫੇਰੇ ਉਨ੍ਹਾਂ ਬਾਰੀਆਂ ਵਾਂਗਰ ਬਾਰੀਆਂ ਸਨ। ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ</verse>
				<verse number="26">ਅਤੇ ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡੇਉੜੀ ਉਨ੍ਹਾਂ ਦੇ ਅੱਗੇ ਸੀ ਅਤੇ ਉਹ ਦੇ ਥੰਮਾਂ ਤੇ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ, ਇੱਕ ਏਸ ਪਾਸੇ ਅਤੇ ਇੱਕ ਓਸ ਪਾਸੇ</verse>
				<verse number="27">ਅਤੇ ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਦੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੀਕਰ ਸੌ ਹੱਥ ਮਿਣਿਆ।।</verse>
				<verse number="28">ਤਦ ਉਹ ਮੈਨੂੰ ਦੱਖਣੀ ਫਾਟਕ ਦੇ ਰਾਹ ਅੰਦਰ ਵੇਹੜੇ ਲਿਆਇਆ ਅਤੇ ਇਨ੍ਹਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੇ ਦੱਖਣੀ ਫਾਟਕ ਨੂੰ ਮਿਣਿਆ</verse>
				<verse number="29">ਅਤੇ ਉਹ ਦੀਆਂ ਕੋਠੜੀਆਂ ਅਤੇ ਉਹ ਦੇ ਥੰਮਾਂ ਅਤੇ ਉਹ ਦੀ ਡੇਉੜ੍ਹੀ ਨੂੰ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਵੇਖਿਆ ਅਤੇ ਓਸ ਵਿੱਚ ਅਤੇ ਉਹ ਦੀ ਡੇਉੜ੍ਹੀ ਵਿੱਚ ਚੁਫੇਰੇ ਬਾਰੀਆਂ ਸਨ। ਲੰਮਾਈ ਪੰਜਾਹ ਹੱਥ ਤੇ ਚੁੜਾਈ ਪੰਜੀ ਹੱਥ ਸੀ</verse>
				<verse number="30">ਅਤੇ ਡੇਉੜ੍ਹੀ ਚਾਰ ਚੁਫੇਰਿਓਂ ਪੰਜੀ ਹੱਥ ਲੰਮੀ ਅਤੇ ਪੰਜ ਹੱਥ ਚੌੜੀ ਸੀ</verse>
				<verse number="31">ਉਹ ਦੀ ਡੇਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ</verse>
				<verse number="32">ਅਤੇ ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਨ੍ਹਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ</verse>
				<verse number="33">ਅਤੇ ਉਹ ਦੀਆਂ ਕੋਠੜੀਆਂ ਅਤੇ ਥੰਮਾਂ ਅਤੇ ਡੇਉੜ੍ਹੀ ਨੂੰ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡੇਉੜ੍ਹੀ ਵਿੱਚ ਚੁਫੇਰੇ ਬਾਰੀਆਂ ਸਨ। ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ</verse>
				<verse number="34">ਅਤੇ ਉਹ ਦੀ ਡੇਉੜੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਏਧਰ ਓਧਰ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ</verse>
				<verse number="35">ਉਹ ਮੈਨੂੰ ਉੱਤਰੀ ਫਾਟਕ ਵੱਲ ਲੈ ਗਿਆ ਅਤੇ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਉਹ ਨੂੰ ਵੇਖਿਆ</verse>
				<verse number="36">ਉਹ ਦੀਆਂ ਕੋਠੜੀਆਂ ਅਤੇ ਉਹ ਦੇ ਥੰਮਾਂ ਅਤੇ ਉਹ ਦੀ ਡੇਉੜ੍ਹੀ ਜਿਨ੍ਹਾਂ ਵਿੱਚ ਚੁਫੇਰੇ ਬਾਰੀਆਂ ਸਨ ਦੀ ਲੰਮਾਈ ਪੰਜਾਹ ਹੱਥ ਤੇ ਚੁੜਾਈ ਪੰਜੀ ਹੱਥ ਸੀ</verse>
				<verse number="37">ਅਤੇ ਉਹ ਦੇ ਥੰਮ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮਾਂ ਤੇ ਏਧਰ ਓਧਰ ਖਜੂਰਾਂ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।।</verse>
				<verse number="38">ਫਾਟਕਾਂ ਦੇ ਥੰਮਾਂ ਦੇ ਕੋਲ ਦਰਵੱਜੇ ਵਾਲੀ ਕੋਠੜੀ ਸੀ ਜਿੱਥੇ ਹੋਮ ਬਲੀ ਧੋਦੇ ਸਨ</verse>
				<verse number="39">ਅਤੇ ਦਰਵੱਜੇ ਦੀ ਡੇਉੜ੍ਹੀ ਵਿੱਚ ਦੋ ਮੇਜ਼ਾਂ ਏਸ ਪਾਸੇ ਤੇ ਦੋ ਉਸ ਪਾਸੇ ਸਨ ਕਿ ਉਨ੍ਹਾਂ ਉੱਤੇ ਹੋਮ ਦੀ ਬਲੀ, ਪਾਪ ਦੀ ਬਲੀ ਅਤੇ ਦੋਸ਼ ਦੀ ਬਲੀ ਕੱਟਣ</verse>
				<verse number="40">ਅਤੇ ਬਾਹਰ ਵੱਲ ਉੱਤਰੀ ਫਾਟਕ ਦੇ ਲਾਂਘੇ ਦੇ ਨੇੜੇ ਦੋ ਮੇਜ਼ਾਂ ਸਨ ਅਤੇ ਫਾਟਕ ਦੀ ਡੇਉੜ੍ਹੀ ਦੇ ਦੂਜੇ ਪਾਸੇ ਦੋ ਮੇਜ਼ਾਂ ਸਨ</verse>
				<verse number="41">ਫਾਟਕ ਦੇ ਨੇੜੇ ਚਾਰ ਮੇਜ਼ਾਂ ਏਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ</verse>
				<verse number="42">ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ ਜਿਹੜੀਆਂ ਡੂਢ ਹੱਥ ਲੰਮੀਆਂ ਅਤੇ ਡੂਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ ਜਿਨ੍ਹਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖਦੇ ਸਨ</verse>
				<verse number="43">ਅਤੇ ਉਹ ਦੇ ਚੁਫੇਰ ਚਾਰ ਉਂਗਲਾਂ ਲੰਮੇ ਕੁੰਡੇ ਲਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ।।</verse>
				<verse number="44">ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਨ੍ਹਾਂ ਦੇ ਮੂੰਹ ਦੱਖਣ ਦੀਆਂ ਕੋਠੜੀਆਂ ਸਨ ਅਤੇ ਉਨ੍ਹਾਂ ਦਾ ਮੂੰਹ ਦੱਖਣ ਵੱਸ ਸੀ ਅਤੇ ਇੱਕ ਪੂਰਬੀ ਫਾਟਕ ਵੱਲ ਸੀ ਜਿਸ ਦਾ ਮੂੰਹ ਉੱਤਰ ਵੱਲ ਸੀ</verse>
				<verse number="45">ਅਤੇ ਉਹ ਨੇ ਮੈਨੂੰ ਆਖਿਆ ਕਿ ਇਹ ਕੋ ਠੜੀ ਜਿਸ ਦਾ ਮੂੰਹ ਦੱਖਣ ਵੱਲ ਹੈ ਉਨ੍ਹਾਂ ਜਾਜਕਾਂ ਦੇ ਲਈ ਹੈ ਜਿਹੜੇ ਡੇਹਰੇ ਦੀ ਰਾਖੀ ਕਰਦੇ ਹਨ</verse>
				<verse number="46">ਅਤੇ ਉਹ ਕੋਠੜੀ ਜਿਸ ਦਾ ਮੂੰਹ ਉੱਤਰ ਵੱਲ ਹੈ ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਏਹ ਸਦੋਕ ਦੀ ਵੰਸ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਆਉਂਦੇ ਹਨ ਤਾਂ ਜੋ ਉਹ ਦੀ ਉਪਾਸਨਾ ਕਰਨ</verse>
				<verse number="47">ਅਤੇ ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।।</verse>
				<verse number="48">ਫੇਰ ਉਹ ਮੈਨੂੰ ਭਵਨ ਦੀ ਡੇਉੜ੍ਹੀ ਵਿੱਚ ਲੈ ਆਇਆ ਅਤੇ ਡੇਉੜ੍ਹੀ ਨੂੰ ਮਿਣਿਆ, ਪੰਜ ਹੱਥ ਏਧਰ ਅਤੇ ਪੰਜ ਹੱਥ ਓਧਰ, ਅਤੇ ਉਹ ਫਾਟਕ ਦੀ ਚੁੜਾਈ ਤਿੰਨ ਹੱਥ ਏਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ</verse>
				<verse number="49">ਡੇਉੜ੍ਹੀ ਦੀ ਲੰਮਾਈ ਵੀਹ ਹੱਥ ਅਤੇ ਚੁੜਾਈ ਬਾਰਾਂ ਹੱਥ ਸੀ ਉਸ ਪੌੜੀ ਦੇ ਡੰਡੇ ਕੋਲ ਜਿਨ੍ਹਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।।</verse>
			</chapter>
			<chapter number="41">
				<verse number="1">ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੁੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਦੂਜੇ ਪਾਸੇ, ਇਹੀ ਡੇਹਰੇ ਦੀ ਚੁੜਾਈ ਸੀ</verse>
				<verse number="2">ਅਤੇ ਦਰਵੱਜੇ ਦੀ ਚੁੜਾਈ ਦਸ ਹੱਥ ਅਤੇ ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੁੜਾਈ ਵੀਹ ਹੱਥ ਮਿਣੀ</verse>
				<verse number="3">ਤਦ ਉਹ ਅੰਦਰ ਗਿਆ ਅਤੇ ਦਰਵੱਜੇ ਦੇ ਹਰੇਕ ਥੰਮ ਨੂੰ, ਦੋ ਹੱਥ, ਮਿਣਿਆ ਅਤੇ ਦਰਵੱਜੇ ਨੂੰ, ਛੇ ਹੱਥ ਅਤੇ ਦਰਵੱਜੇ ਦੀ ਚੁੜਾਈ ਸੱਤ ਹੱਥ ਸੀ</verse>
				<verse number="4">ਅਤੇ ਉਸ ਨੇ ਹੈਕਲ ਦੇ ਸਾਹਮਣੇ ਦੀ ਲੰਮਾਈ ਨੂੰ ਵੀਹ ਹੱਥ ਅਤੇ ਚੁੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤ੍ਰ ਅਸਥਾਨ ਹੈ।।</verse>
				<verse number="5">ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੁੜਾਈ ਭਵਨ ਦੇ ਚੁਫੇਰੇ ਚਾਰ ਹੱਥ ਸੀ</verse>
				<verse number="6">ਅਤੇ ਪਾਸੇ ਦੀਆਂ ਕੋਠੜੀਆਂ ਤਿੰਨ ਛੱਤੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ ਅੰਦਰ ਬਣਾਈਆਂ ਗਈਆਂ ਸਨ ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ</verse>
				<verse number="7">ਅਤੇ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੀਕਰ ਚਾਰੇ ਪਾਸੇ ਬਹੁਤੀਆਂ ਖੁਲ੍ਹੀਆਂ ਹੁੰਦੀਆਂ ਜਾਂਦੀਆਂ ਸਨ ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚੱਲਾ ਜਾਂਦਾ ਸੀ, ਭਵਨ ਦੀ ਚੁੜਾਈ ਉੱਤੇ ਤੀਕਰ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ</verse>
				<verse number="8">ਅਤੇ ਮੈਂ ਭਵਨ ਦੇ ਚੁਫੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ</verse>
				<verse number="9">ਅਤੇ ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੁੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ</verse>
				<verse number="10">ਅਤੇ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫੇਰੇ ਵੀਹ ਹੱਥ ਦੀ ਵਿੱਥ ਸੀ</verse>
				<verse number="11">ਅਤੇ ਪਾਸੇ ਦੀਆਂ ਕੋਠੜੀਆਂ ਦੇ ਦਰਵੱਜੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵੱਜਾ ਉੱਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੁੜਾਈ ਚਾਰੇ ਪਾਸੇ ਪੰਜ ਹੱਥ ਸੀ</verse>
				<verse number="12">ਅਤੇ ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੁੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਵੇ ਹੱਥ ਲੰਮੀ ਸੀ</verse>
				<verse number="13">ਸੋ ਉਹ ਦੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਣੇ ਸੌ ਹੱਥ ਲੰਮਾ ਸੀ</verse>
				<verse number="14">ਅਤੇ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੁੜਾਈ ਸੌ ਹੱਥ ਸੀ।।</verse>
				<verse number="15">ਅਤੇ ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਮਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਏਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡੇਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ</verse>
				<verse number="16">ਸਰਦਲਾਂ ਅਤੇ ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਛੱਤੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਲੱਕੜੀ ਨਾਲ ਮੜ੍ਹੇ ਹੋਏ ਅਤੇ ਧਰਤੀ ਤੋਂ ਬਾਰੀਆਂ ਤੀਕਰ ਅਤੇ ਬਾਰੀਆਂ ਢੱਕੀਆਂ ਹੋਈਆਂ ਸਨ</verse>
				<verse number="17">ਦਰਵੱਜੇ ਦੇ ਉੱਪਰ ਤੀਕਰ ਅਤੇ ਅੰਦਰਲੇ ਭਵਨ ਤੀਕਰ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੀਕਰ ਅੰਦਰ ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ</verse>
				<verse number="18">ਅਤੇ ਕਰੂਬੀਆਂ ਅਤੇ ਖਜੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ</verse>
				<verse number="19">ਸੋ ਇੱਕ ਪਾਸੇ ਖਜੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬਬਰ ਸ਼ੇਰ ਵਰਗਾ ਚਿਹਰਾ ਵੀ ਖਜੂਰ ਵੱਲ ਸੀ, ਭਵਨ ਦੇ ਚੁਫੇਰੇ ਏਸੇ ਪਰਕਾਰ ਕੰਮ ਕੀਤਾ ਹੋਇਆ ਸੀ</verse>
				<verse number="20">ਧਰਤੀ ਤੋਂ ਦਰਵੱਜੇ ਦੇ ਉੱਪਰ ਤੀਕਰ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜੂਰ ਦੇ ਰੁੱਖ ਬਣੇ ਹੋਏ ਸਨ</verse>
				<verse number="21">ਅਤੇ ਹੈਕਲ ਦੀ ਚੁਗਾਠ ਚਾਰ ਨੁਕਰੀ ਸੀ ਅਤੇ ਪਵਿੱਤ੍ਰ ਅਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜੇਹੀ ਸੀ</verse>
				<verse number="22">ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ</verse>
				<verse number="23">ਅਤੇ ਹੈਕਲ ਅਤੇ ਪਵਿੱਤ੍ਰ ਅਸਥਾਨ ਦੇ ਦੋ ਦਰਵੱਜੇ ਸਨ</verse>
				<verse number="24">ਅਤੇ ਦਰਵੱਜਿਆਂ ਦੇ ਦੋ ਦੋ ਤਾਕ ਸਨ ਜਿਹੜੇ ਮੁੜ ਸੱਕਦੇ ਸਨ, ਦੋ ਤਾਕ ਇੱਕ ਦਰਵੱਜੇ ਲਈ ਅਤੇ ਦੋ ਦੂਜੇ ਲਈ</verse>
				<verse number="25">ਅਤੇ ਉਨ੍ਹਾਂ ਤੇ ਅਰਥਾਤ ਹੈਕਲ ਦੇ ਦਰਵੱਜਿਆਂ ਤੇ ਕਰੂਬੀਆਂ ਅਤੇ ਖੂਜਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਦਾਂ ਕਿ ਕੰਧਾਂ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡੇਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲਗੇ ਹੋਏ ਸਨ</verse>
				<verse number="26">ਅਤੇ ਡੇਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।।</verse>
			</chapter>
			<chapter number="42">
				<verse number="1">ਫੇਰ ਉਹ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਓਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉੱਤਰ ਵੱਲ ਸੀ ਲੈ ਆਇਆ</verse>
				<verse number="2">ਸੌ ਹੱਥ ਲੰਮੇ ਥਾਂ ਦੇ ਸਾਹਮਣੇ ਮੂਹਰੇ ਉੱਤਰੀ ਦਰਵੱਜਾ ਸੀ, ਉਸ ਥਾਂ ਦੀ ਚੁੜਾਈ ਪੰਜਾਹ ਹੱਥ ਸੀ</verse>
				<verse number="3">ਅੰਦਰਲੇ ਵੇਹੜੇ ਦੇ ਵੀਹ ਹੱਥ ਦੀ ਵਿੱਥ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ</verse>
				<verse number="4">ਅਤੇ ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਨ੍ਹਾਂ ਦੇ ਦਰਵੱਜੇ ਉੱਤਰ ਵੱਲ ਸਨ</verse>
				<verse number="5">ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ ਕਿਉਂ ਜੋ ਉਨ੍ਹਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮਨਜ਼ਲ ਦੇ ਟਾਕਰੇ ਵਿੱਚ ਇਨ੍ਹਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ</verse>
				<verse number="6">ਕਿਉਂ ਜੋ ਉਹ ਤਿੰਨ ਮਨਜ਼ਲੀਆਂ ਸਨ, ਪਰ ਉਨ੍ਹਾਂ ਦੇ ਥੰਮ ਵੇਹੜੇ ਦੇ ਥੰਮਾਂ ਵਾਂਙੁ ਨਹੀਂ ਸਨ, ਏਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮਨਜ਼ਲ ਤੋਂ ਧਰਤੀ ਉੱਤੋਂ ਤੰਗ ਸਨ</verse>
				<verse number="7">ਅਤੇ ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ</verse>
				<verse number="8">ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਮਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਮਾਈ ਸੀ</verse>
				<verse number="9">ਅਤੇ ਉਨ੍ਹਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ</verse>
				<verse number="10">ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਅਡਰੀ ਥਾਂ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ</verse>
				<verse number="11">ਅਤੇ ਉਨ੍ਹਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ ਜਿਹਾ ਉੱਤਰੀ ਕੋਠੜੀਆਂ ਦੇ ਮੂਹਰੇ ਸੀ, ਉਨ੍ਹਾਂ ਦੀ ਲੰਮਾਈ ਅਤੇ ਚੁੜਾਈ ਬਰਾਬਰ ਸੀ ਅਤੇ ਉਨ੍ਹਾਂ ਦੇ ਸਾਰੇ ਲਾਂਘੇ ਉਨ੍ਹਾਂ ਦੀ ਤਰਤੀਬ ਅਤੇ ਉਨ੍ਹਾਂ ਦੇ ਦਰਵੱਜਿਆਂ ਦੇ ਅਨੁਸਾਰ ਸਨ</verse>
				<verse number="12">ਅਤੇ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵੱਜਿਆਂ ਦੇ ਅਨੁਸਾਰ ਇੱਕ ਦਰਵੱਜਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਨ੍ਹਾਂ ਵਿੱਚ ਵੜਦੇ ਸਨ</verse>
				<verse number="13">ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਮੂਹਰੇ ਹਨ ਪਵਿੱਤ੍ਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤ੍ਰ ਚੀਜ਼ਾਂ ਖਾਣਗੇ ਅਤੇ ਪਵਿੱਤ੍ਰ ਚੀਜ਼ਾਂ ਅਤੇ ਮੈਦੇ ਦੀ ਭੇਟ ਅਤੇ ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ ਕਿਉਂ ਜੋ ਉਹ ਅਸਥਾਨ ਪਵਿੱਤ੍ਰ ਹੈ</verse>
				<verse number="14">ਜਦੋਂ ਜਾਜਕ ਅੰਦਰ ਜਾਣ ਤਾਂ ਓਹ ਪਵਿੱਤ੍ਰ ਅਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ ਕਿਉਂ ਜੋ ਓਹ ਪਵਿੱਤਰ ਹਨ ਅਤੇ ਓਹ ਦੂਜੇ ਬਸਤ੍ਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।।</verse>
				<verse number="15">ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚੋਂ ਲਿਆਇਆ ਜਿਸ ਦਾ ਮੂੰਹ ਪੂਰਬ ਵੱਲ ਹੈ ਅਤੇ ਉਸ ਨੇ ਚਾਰੇ ਪਾਸਿਓਂ ਮਿਣਿਆ</verse>
				<verse number="16">ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫੇਰੇ ਪੰਜ ਸੌ ਕਾਨੇ ਮਿਣੇ</verse>
				<verse number="17">ਉਸ ਨੇ ਮਿਣਤੀ ਦੇ ਕਾਨੇ ਨਾਲ ਉੱਤਰ ਵੱਲ ਵੀ ਚੁਫੇਰੇ ਪੰਜ ਸੋ ਕਾਨੇ ਮਿਣੇ</verse>
				<verse number="18">ਉਸ ਨੇ ਮਿਣਤੀ ਦੇ ਕਾਨੇ ਨਾਲ ਦੱਖਣ ਵੱਲ ਪੰਜ ਸੌ ਕਾਨੇ ਮਿਣੇ</verse>
				<verse number="19">ਉਸ ਨੇ ਪੱਛਮ ਵੱਲ ਮੁੜ ਕੇ ਮਿਣਤੀ ਦੇ ਕਾਨੇ ਨਾਲ ਪੰਜ ਸੋ ਕਾਨੇ ਮਿਣੇ</verse>
				<verse number="20">ਉਸ ਨੇ ਉਹ ਨੂੰ ਚੁਫੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੋ ਕਾਨੇ ਚੌੜੀ ਸੀ ਤਾਂ ਜੋ ਪਵਿੱਤ੍ਰ ਅਸਥਾਨ ਨੂੰ ਸਾਧਾਰਨ ਥਾਂ ਤੋਂ ਵੱਖਰਾ ਕਰੇ।।</verse>
			</chapter>
			<chapter number="43">
				<verse number="1">ਫੇਰ ਉਹ ਮੈਨੂੰ ਫਾਟਕ ਤੇ ਲੈ ਆਇਆ, ਅਰਥਾਤ ਉਸ ਫਾਟਕ ਤੇ ਜਿਸ ਦਾ ਮੂੰਹ ਪੂਰਬ ਵੱਲ ਸੀ</verse>
				<verse number="2">ਅਤੇ ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਙੁ ਸੀ ਅਤੇ ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ</verse>
				<verse number="3">ਇਹ ਓਸ ਰੋਇਆ ਦੇ ਵਿਖਾਵੇ ਅਨੁਸਾਰ ਸੀ ਜੋ ਮੈਂ ਵੇਖੀ ਸੀ, ਹਾਂ, ਓਸ ਰੋਇਆ ਦੇ ਅਨਕੂਲ ਜਿਹੜੀ ਮੈਂ ਓਸ ਵੇਲੇ ਵੇਖੀ ਸੀ ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸਾਂ ਅਤੇ ਏਹ ਰੋਇਆਂ ਉਸ ਰੋਇਆਂ ਵਾਂਙੁ ਸਨ ਜਿਹੜੀ ਮੈਂ ਕਬਾਰ ਨਹਿਰ ਦੇ ਕੋਲ ਵੇਖੀ ਸੀ, ਤਦ ਮੈਂ ਮੂੰਹ ਪਰਨੇ ਡਿੱਗ ਪਿਆ</verse>
				<verse number="4">ਅਤੇ ਯਹੋਵਾਹ ਦਾ ਪਰਤਾਪ ਓਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ</verse>
				<verse number="5">ਅਤੇ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪੁਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ</verse>
				<verse number="6">ਅਤੇ ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖਲੋਤਾ ਸੀ</verse>
				<verse number="7">ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਨ੍ਹਾਂ ਦੇ ਪਾਤਸ਼ਾਹ ਫੇਰ ਕਦੇ ਮੇਰੇ ਪਵਿੱਤ੍ਰ ਨਾਮ ਨੂੰ ਆਪਣੇ ਜ਼ਨਾਹ ਨਾਲ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨਾਲ ਉਨ੍ਹਾਂ ਦੀਆਂ ਉੱਚਆਇਆਂ ਵਿੱਚ ਭਰਿਸ਼ਟ ਨਾ ਕਰਨਗੇ</verse>
				<verse number="8">ਕਿਉਂ ਜੋ ਉਨ੍ਹਾਂ ਦਾ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਨ੍ਹਾਂ ਦੀ ਚੁਗਾਠ ਮੇਰੇ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਉਤੇ ਉਨ੍ਹਾਂ ਦੇ ਵਿਚਾਲੇ ਕੇਵਲ ਇੱਕ ਕੰਧ ਸੀ। ਉਨ੍ਹਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਨ੍ਹਾਂ ਕੀਤੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ, ਏਸ ਲਈ ਮੈਂ ਆਪਣੇ ਕਹਿਰ ਵਿੱਚ ਉਨ੍ਹਾਂ ਨੂੰ ਖਾ ਲਿਆ</verse>
				<verse number="9">ਸੋ ਹੁਣ ਓਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੀਕਰ ਉਨ੍ਹਾਂ ਦੇ ਵਿਚਕਾਰ ਵੱਸਾਂਗਾ।।</verse>
				<verse number="10">ਹੇ ਆਦਮੀ ਦੇ ਪੁੱਤ੍ਰ,ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ ਤਾਂ ਜੋ ਓਹ ਆਪਣੇ ਔਗਣਾਂ ਤੋਂ ਸ਼ਰਮਿੰਦੇ ਹੋਣ ਅਤੇ ਏਸ ਨਮੂਨੇ ਨੂੰ ਮਿਣਨ</verse>
				<verse number="11">ਜੇ ਓਹ ਇਨ੍ਹਾਂ ਸਾਰਿਆਂ ਕੰਮਾਂ ਤੋਂ ਸ਼ਰਿਮਿੰਦੇ ਹੋਣ ਜਿਹੜੇ ਉਨ੍ਹਾਂ ਨੇ ਕੀਤੇ ਅਤੇ ਏਸ ਭਵਨ ਦਾ ਨਕਸ਼ਾ ਅਤੇ ਇਹ ਦੀ ਬਣਾਉਟ ਅਤੇ ਉਹ ਦਾ ਬਾਹਰ ਜਾਣ ਅਤੇ ਉਹ ਦਾ ਅੰਦਰ ਆਉਣ ਦੇ ਰਾਹ ਅਤੇ ਸਾਰਾ ਨਕਸ਼ਾ ਅਤੇ ਸਾਰੀਆਂ ਬਿਧੀਆਂ ਅਤੇ ਸਾਰੇ ਕਾਨੂਨ ਅਤੇ ਸਾਰੀ ਬਿਵਸਥਾ ਉਨ੍ਹਾਂ ਨੂੰ ਜਤਾ ਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ ਕਿ ਓਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਉੱਤੇ ਅਮਲ ਕਰਨ</verse>
				<verse number="12">ਏਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਤੇ ਅਤੇ ਉਹ ਦੇ ਚੁਫੇਰੇ ਅੱਤ ਪਵਿੱਤ੍ਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।।</verse>
				<verse number="13">ਹੱਥ ਦੇ ਮੇਚੇ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਮਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹ ਇੱਕ ਹੱਥ ਦੀ ਹੋਵੇਗੀ ਅਤੇ ਚੁੜਾਈ ਇੱਕ ਹੱਥ ਅਤੇ ਉਸ ਦੇ ਚੁਫੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੀ</verse>
				<verse number="14">ਅਤੇ ਧਰਤੀ ਉੱਤੇ ਦੀ ਇਸ ਤਹ ਤੋਂ ਲੈ ਕੇ ਥੱਲੇ ਦੀ ਕੁਰਸੀ ਤੀਕਰ ਦੋ ਹੱਥ ਅਤੇ ਉਹ ਦੀ ਚੁੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੀਕਰ ਚਾਰ ਹੱਥ ਅਤੇ ਚੁੜਾਈ ਇੱਕ ਹੱਥ</verse>
				<verse number="15">ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ</verse>
				<verse number="16">ਅਤੇ ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ ਵਰਗਾਕਾਰ</verse>
				<verse number="17">ਅਤੇ ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹ ਚੁਫੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।।</verse>
				<verse number="18">ਤਾਂ ਉਹ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਓਹ ਉਸ ਨੂੰ ਬਣਾਉਣਗੇ ਤਾਂ ਜੋ ਉਸ ਤੇ ਹੋਮ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ</verse>
				<verse number="19">ਅਤੇ ਤੂੰ ਲੇਵੀ ਜਾਜਕਾਂ ਨੂੰ ਜਿਹੜੇ ਸਦੋਕ ਦੇ ਵੰਸ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ ਪਾਪ ਦੀ ਬਲੀ ਲਈ ਵੱਛਾ ਦੇਣ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="20">ਅਤੇ ਤੂੰ ਉਹ ਦੇ ਲਹੂ ਵਿੱਚੋਂ ਲੈਣਾ ਅਤੇ ਉਸ ਦੇ ਚਾਰੇ ਸਿੰਗਾਂ ਤੇ ਉਸ ਦੀ ਕੁਰਸੀ ਦੇ ਚਾਰੇ ਕੋਣਿਆਂ ਤੇ ਅਤੇ ਉਸ ਦੇ ਦੁਆਲੇ ਦੇ ਫੱਟੇ ਤੇ ਲਾਉਣਾ, ਇਸੇ ਤਰਾਂ ਤੂੰ ਉਸ ਦੇ ਲਈ ਪਰਾਸਚਿਤ ਕਰੇੰ ਅਤੇ ਉਸ ਨੂੰ ਸ਼ੁੱਧ ਕਰੇਂ</verse>
				<verse number="21">ਅਤੇ ਪਾਪ ਦੀ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਯਤ ਥਾਂ ਵਿੱਚ ਪਵਿੱਤ੍ਰ ਅਸਥਾਨ ਦੇ ਬਾਹਰ ਜਾਲਿਆ ਜਾਵੇਗਾ</verse>
				<verse number="22">ਅਤੇ ਤੂੰ ਦੂਜੇ ਦਿਨ ਇੱਕ ਬੇਕਜ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਈਂ ਅਤੇ ਓਹ ਉਸ ਜਗਵੇਦੀ ਨੂੰ ਉਸੇ ਤਰਾਂ ਸ਼ੁੱਧ ਕਰਨਗੇ ਜਿਦਾਂ ਵੱਛੇ ਨਾਲ ਸ਼ੁੱਧ ਕੀਤਾ ਸੀ</verse>
				<verse number="23">ਅਤੇ ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਬੇਕਜ ਵੱਛਾ ਅਤੇ ਇੱਜੜ ਵਿੱਚੋਂ ਇੱਕ ਬੇਕਜ ਦੁੰਬਾ ਚੜ੍ਹਾਵੀਂ</verse>
				<verse number="24">ਤੂੰ ਉਨ੍ਹਾਂ ਨੂੰ ਯਹੋਵਾਹ ਦੇ ਸਨਮੁੱਖ ਲਿਆਵੀਂ ਅਤੇ ਜਾਜਕ ਉਨ੍ਹਾਂ ਤੇ ਲੂਣ ਛਿੜਕਣ ਅਤੇ ਉਨ੍ਹਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ</verse>
				<verse number="25">ਅਤੇ ਤੂੰ ਸੱਤ ਦਿਹਾੜੇ ਤੀਕਰ ਹਰ ਦਿਹਾੜੇ ਇੱਕ ਬੱਕਰਾ ਪਾਪ ਦੀ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਬੇਕਜ ਵੱਛਾ ਅਤੇ ਇੱਕ ਇੱਜੜ ਦਾ ਬੇਕਜ ਦੁੰਬਾ ਵੀ ਤਿਆਰ ਕਰ ਰੱਖੀਂ</verse>
				<verse number="26">ਸੱਤ ਦਿਹਾੜਿਆਂ ਤੀਕਰ ਓਹ ਜਗਵੇਦੀ ਨੂੰ ਪਰਾਸਚਿਤ ਕਰ ਕੇ ਸਾਫ ਕਰਨਗੇ ਅਤੇ ਉਸ ਦੀ ਚੱਠ ਕਰਨਗੇ</verse>
				<verse number="27">ਅਤੇ ਜਦੋਂ ਇਹ ਦਿਹਾੜੇ ਪੂਰੇ ਹੋਣਗੇ ਤਾਂ ਏਦਾਂ ਹੋਵੇਗਾ ਕਿ ਅੱਠਵੇਂ ਦਿਹਾੜੇ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="44">
				<verse number="1">ਤਦ ਉਹ ਮੈਨੂੰ ਪਵਿੱਤ੍ਰ ਅਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ</verse>
				<verse number="2">ਅਤੇ ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਏਸ ਲਈ ਏਹ ਬੰਦ ਰਹੇਗਾ</verse>
				<verse number="3">ਪਰ ਰਾਜਕੁਮਾਰ ਏਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਸ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।।</verse>
				<verse number="4">ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ</verse>
				<verse number="5">ਅਤੇ ਯਹੋਵਾਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤ੍ਰ ਅਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ</verse>
				<verse number="6">ਅਤੇ ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ</verse>
				<verse number="7">ਸੋ ਜਦ ਤੁਸੀਂ ਮੇਰੀ ਰੋਟੀ ਅਤੇ ਚਰਬੀ ਅਤੇ ਲਹੂ ਚੜ੍ਹਾਉਂਦੇ ਹੋ ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤ੍ਰ ਅਸਥਾਨ ਵਿੱਚ ਲਿਆਏ ਤਾਂ ਜੋ ਓਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਨ੍ਹਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋਂੜਿਆ</verse>
				<verse number="8">ਅਤੇ ਤੁਸੀਂ ਮੇਰੀਆਂ ਪਵਿੱਤ੍ਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸਾਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤ੍ਰ ਅਸਥਾਨ ਦਾ ਰਾਖਾ ਥਾਪ ਦਿੱਤਾ</verse>
				<verse number="9">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ ਕੋਈ ਦਿਲ ਦਾ ਬੇਸੁਨਤਾ ਯਾ ਮਾਸ ਦਾ ਬੇਸੁੰਨਤਾ ਮੇਰੇ ਪਵਿੱਤ੍ਰ ਅਸਥਾਨ ਵਿੱਚ ਨਾ ਵੜੇਗਾ</verse>
				<verse number="10">ਪਰੰਤੂ ਲੇਵੀ ਜੋ ਮੈਥੋਂ ਦੂਰ ਹੋ ਗਏ ਜਦੋਂ ਇਸਰਾਏਲੀ ਕੁਰਾਹੇ ਪੈ ਗਏ ਕਿਉਂ ਜੋ ਓਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੈਥੋਂ ਪਰੇ ਹੱਟੇ, ਓਹ ਆਪਣੀ ਬਦੀ ਨੂੰ ਚੁੱਕਣਗੇ</verse>
				<verse number="11">ਤਾਂ ਵੀ ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਓਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੀ ਸੇਵਾ ਦੇ ਲਈ ਖਲੋਤੇ ਰਹਿਣਗੇ</verse>
				<verse number="12">ਕਿਉਂ ਜੋ ਓਹਨਾਂ ਨੇ ਉਨ੍ਹਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਔਗਣਾਂ ਵਿੱਚ ਠੋਕਰ ਦਾ ਕਾਰਨ ਬਣੇ ਏਸ ਲਈ ਮੈਂ ਓਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਓਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="13">ਓਹ ਮੇਰੇ ਨੇੜੇ ਨਾ ਆ ਸੱਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਓਹ ਮੇਰੀ ਪਵਿੱਤ੍ਰ ਵਸਤੂਆਂ ਦੇ ਕੋਲ ਸਗੋਂ ਓਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਨ੍ਹਾਂ ਕੀਤੇ</verse>
				<verse number="14">ਤਾਂ ਵੀ ਮੈਂ ਉਨ੍ਹਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।।</verse>
				<verse number="15">ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ ਜੋ ਮੇਰੇ ਪਵਿੱਤ੍ਰ ਅਸਥਾਨ ਦੀ ਰਾਖੀ ਕਰਦੇ ਸਨ ਜਦੋਂ ਇਸਰਾਏਲੀ ਮੈਥੋਂ ਬੇਮੁੱਖ ਹੋ ਗਏ ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="16">ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਵੜਨਗੇ ਅਤੇ ਓਹੀ ਸੇਵਾ ਲਈ ਮੇਜ਼ ਦੇ ਨੇੜੇ ਆਉਣਗੇ ਭਈ ਮੇਰੀ ਸੇਵਾ ਕਰਨ ਅਤੇ ਓਹ ਮੇਰੀ ਫਰਜ਼ ਦੀ ਪਾਲਨਾ ਕਰਨਗੇ</verse>
				<verse number="17">ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਓਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ ਤਾਂ ਕਤਾਨੀ ਕਪੜੇ ਪਹਿਨੇ ਹੋਣਗੇ ਅਤੇ ਜਿੰਨਾ ਚਿਰ ਤੀਕਰ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ ਕੋਈ ਊਨੀ ਵਸਤੂ ਨਾ ਪਹਿਨਣਗੇ</verse>
				<verse number="18">ਓਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ ਅਤੇ ਜਿਹੜੀ ਵਸਤੂ ਮੁੜ੍ਹਕੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ</verse>
				<verse number="19">ਅਤੇ ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤ੍ਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤ੍ਰ ਨਾ ਕਰਨ</verse>
				<verse number="20">ਨਾ ਓਹ ਆਪਣਾ ਸਿਰ ਮੁਨਾਉਣਗੇ, ਨਾ ਵਾਲ ਵਧਾਉਣਗੇ। ਓਹ ਕੇਵਲ ਆਪਣੇ ਸਿਰ ਦੇ ਵਾਸ ਕਤਰਾਉਣਗੇ</verse>
				<verse number="21">ਅਤੇ ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈਂ ਨਾ ਪੀਵੇ</verse>
				<verse number="22">ਅਤੇ ਓਹ ਵਿੱਧਵਾ ਯਾ ਛੁੱਟੜ ਤੀਵੀਂ ਨਾਲ ਵਿਆਹ ਨਾ ਕਰਨਗੇ ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਯਾ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿੱਧਵਾ ਹੋਵੇ ਵਿਆਹ ਕਰਾਉਣਗੇ</verse>
				<verse number="23">ਅਤੇ ਓਹ ਮੇਰੇ ਲੋਕਾਂ ਨੂੰ ਪਵਿੱਤ੍ਰ ਅਤੇ ਅਪਵਿੱਤ੍ਰ ਵਿੱਚ ਫਰਕ ਦੱਸਣਗੇ ਅਤੇ ਉਨ੍ਹਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ</verse>
				<verse number="24">ਅਤੇ ਓਹ ਝਗੜਿਆਂ ਦੇ ਨਿਆਉਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨਕੂਲ ਨਿਆਉਂ ਕਰਨਗੇ ਅਤੇ ਓਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਨਿਯਤ ਕੀਤੇ ਪਰਬਾਂ ਦੀ ਤੇ ਮੇਰੇ ਪਵਿੱਤ੍ਰ ਸਬਤਾਂ ਦੀ ਪਾਲਨਾ ਕਰਨਗੇ</verse>
				<verse number="25">ਅਤੇ ਓਹ ਕਿਸੇ ਮੁਰਦੇ ਆਦਮੀ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿੱਤਾ, ਮਾਤਾ, ਪੁੱਤ੍ਰ, ਧੀ, ਭਰਾ ਯਾ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ</verse>
				<verse number="26">ਅਤੇ ਓਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਹਾੜੇ ਗਿਣਨਗੇ</verse>
				<verse number="27">ਅਤੇ ਜਿਸ ਦਿਹਾੜੇ ਉਹ ਪਵਿੱਤ੍ਰ ਅਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ ਤਾਂ ਆਪਣੇ ਲਈ ਪਾਪ ਦੀ ਬਲੀ ਚੜ੍ਹਾਵੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="28">ਉਨ੍ਹਾਂ ਦੇ ਲਈ ਇੱਕ ਮਿਰਾਸ ਹੋਵੇਗੀ, - ਮੈਂ ਹੀ ਉਨ੍ਹਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਨ੍ਹਾਂ ਨੂੰ ਕੋਈ ਮਿਲਖ ਨਾ ਦੇਣਾ, - ਮੈਂ ਹੀ ਉਨ੍ਹਾਂ ਦੀ ਮਿਲਖ ਹਾਂ</verse>
				<verse number="29">ਅਤੇ ਓਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ ਉਨ੍ਹਾਂ ਦੀ ਹੀ ਹੋਵੇਗੀ</verse>
				<verse number="30">ਅਤੇ ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ ਅਤੇ ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ</verse>
				<verse number="31">ਪਰੰਤੂ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਯਾ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸੂ, ਜਾਜਕ ਉਹ ਨੂੰ ਨਾ ਖਾਣ।।</verse>
			</chapter>
			<chapter number="45">
				<verse number="1">ਜਦੋਂ ਤੁਸੀਂ ਗੁਣੇ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤ੍ਰ ਭਾਗ ਯਹੋਵਾਹ ਲਈ ਭੇਟਾ ਚੜ੍ਹਾਉਣਾ। ਓਹ ਦੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤ੍ਰ ਹੋਵੇਗਾ</verse>
				<verse number="2">ਉਸ ਵਿੱਚੋਂ ਇੱਕ ਟੋਟਾ ਜਿਸ ਦੀ ਲੰਮਾਈ ਪੰਜ ਸੌ ਅਤੇ ਚੁੜਾਈ ਪੰਜ ਸੌ ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤ੍ਰ ਅਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਤ ਲਈ ਚਾਰੇ ਪਾਸੇ ਪੰਜਾਹ ਪੰਜਾਹ ਹੱਥ ਦੀ ਚੁੜਾਈ ਹੋਵੇਗੀ</verse>
				<verse number="3">ਅਤੇ ਤੂੰ ਇਸ ਮਿਣਤੀ ਦੀ ਪੰਜੀ ਹਜ਼ਾਰ ਦੀ ਲੰਮਾਈ ਅਤੇ ਦਸ ਹਜ਼ਾਰ ਦੀ ਚੁੜਾਈ ਮਿਣੇਗਾ ਅਤੇ ਉਸ ਵਿੱਚ ਪਵਿੱਤ੍ਰ ਅਸਥਾਨ ਹੋਵੇਗਾ ਜੋ ਅੱਤ ਪਵਿੱਤ੍ਰ ਹੈ</verse>
				<verse number="4">ਦੇਸ ਦਾ ਇਹ ਪਵਿੱਤ੍ਰ ਭਾਗ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤ੍ਰ ਅਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਨ੍ਹਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤ੍ਰ ਅਸਥਾਨ ਲਈ ਪਵਿੱਤ੍ਰ ਥਾਂ ਹੋਵੇਗਾ</verse>
				<verse number="5">ਅਤੇ ਪੰਜ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਲੇਵੀਆਂ ਲਈ ਹੋਵੇਗਾ ਜਿਹੜੇ ਭਵਨ ਦੇ ਸੇਵਾਦਾਰ ਹਨ ਤਾਂ ਜੋ ਵੀਹਾਂ ਵਾਸਾਂ ਲਈ ਹੋਵੇ</verse>
				<verse number="6">ਅਤੇ ਤੁਸੀਂ ਸ਼ਹਿਰ ਦਾ ਭਾਗ ਪੰਜ ਹਜ਼ਾਰ ਚੌੜਾ ਅਤੇ ਪੰਜੀ ਹਜ਼ਾਰ ਲੰਮਾ ਪਵਿੱਤ੍ਰ ਅਸਥਾਨ ਦੇ ਭੇਟਾ ਵਾਲੇ ਭਾਗ ਦੇ ਨੇੜੇ ਦੇਣਾ, ਇਹ ਸਾਰਾ ਇਸਰਾਏਲ ਦੇ ਘਰਾਣੇ ਦੇ ਲਈ ਹੋਵੇਗਾ</verse>
				<verse number="7">ਅਤੇ ਪਵਿੱਤ੍ਰ ਭੋਟਾ ਵਾਲੇ ਭਾਗ ਦੀ ਸ਼ਹਿਰ ਦੇ ਭਾਗ ਦੇ ਦੋਵੇਂ ਪਾਸੇ ਪਵਿੱਤ੍ਰ ਭੇਟਾ ਵਾਲੇ ਭਾਗ ਦੇ ਸਾਹਮਣੇ ਅਤੇ ਸ਼ਹਿਰ ਦੇ ਭਾਗ ਦੇ ਸਾਹਮਣੇ ਪੱਛਮੀ ਕੋਣਾ ਪੱਛਮ ਦੀ ਵੱਲ ਅਤੇ ਪੂਰਬੀ ਕੋਣਾਂ ਪੂਰਬ ਦੀ ਵੱਲ ਰਾਜਕੁਮਾਰ ਲਈ ਹੋਵੇਗਾ ਅਤੇ ਲੰਮਾਈ ਵਿੱਚ ਪੰਛਮੀ ਹੱਦ ਤੋਂ ਪੂਰਬੀ ਹੱਦ ਤੀਕਰ ਉਨ੍ਹਾਂ ਭਾਗਾਂ ਵਿੱਚੋਂ ਇੱਕ ਦੇ ਸਾਹਮਣੇ ਹੋਵੇਗਾ</verse>
				<verse number="8">ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅਤਿਯਾਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਨ੍ਹਾਂ ਦਿਆਂ ਗੋਤਾਂ ਦੇ ਅਨੁਸਾਰ ਵੰਡਣਗੇ।।</verse>
				<verse number="9">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਰਾਜੁਕਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅਤਿਯਾਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਉਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="10">ਤੁਸੀਂ ਧਰਮ ਦੀ ਤੱਕੜੀ ਅਤੇ ਧਰਮ ਦਾ ਏਫਾ ਅਤੇ ਧਰਮ ਦਾ ਬਥ ਰੱਖਿਆ ਕਰੋ</verse>
				<verse number="11">ਏਫਾ ਅਤੇ ਬਥ ਦੇ ਤੋਲ ਇੱਕੋ ਜਿੰਨੇ ਹੋਣ ਤਾਂ ਜੋ ਬਥ ਵਿੱਚ ਹੋਮਰ ਦਾ ਦਸਵਾਂ ਭਾਗ ਹੋਵੇ, ਅਤੇ ਏਫਾ ਵੀ ਹੋਮਰ ਦਾ ਦਸਵਾਂ ਭਾਗ ਹੋਵੇ, ਉਸ ਦਾ ਤੋਲ ਹੋਮਰ ਦੇ ਅਨੁਸਾਰ ਹੋਵੇ</verse>
				<verse number="12">ਅਤੇ ਸ਼ਕਲ ਵਹੀ ਗੇਰਾਹ ਦਾ ਹੋਵੇ ਅਤੇ ਵੀਹ ਸ਼ਕਲ, ਪੰਜੀ ਸ਼ਕਲ, ਪੰਦਰਾਂ ਸ਼ਕਲ ਦਾ ਤੁਹਾਡਾ ਮਾਨਹ ਹੋਵੇਗਾ।।</verse>
				<verse number="13">ਭੇਟਾ ਜਿਹੜੀ ਤੁਸੀਂ ਚੜ੍ਹਾਓਗੇ ਉਹ ਇਹ ਹੈ - ਕਣਕ ਦੇ ਹੋਮਰ ਵਿੱਚੋਂ ਏਫਾ ਦਾ ਛੇਵਾਂ ਭਾਗ ਅਤੇ ਜੌ ਦੇ ਹੋਮਰ ਵਿੱਚੋਂ ਏਫਾ ਦਾ ਛੇਵਾਂ ਭਾਗ ਦੇਣਾ</verse>
				<verse number="14">ਅਤੇ ਤੇਲ ਅਰਥਾਤ ਤਲ ਦੇ ਬਥ ਦੇ ਵਿਖੇ ਇਹ ਬਿਧੀ ਹੈ ਕਿ ਤੁਸੀਂ ਕੋਰ ਵਿੱਚੋਂ ਜਿਹੜਾ ਦਸ ਬਥ ਦਾ ਹੋਮਰ ਹੈ ਇੱਕ ਬਧ ਦਾ ਦਸਵਾਂ ਭਾਗ ਦੇਣਾ ਕਿਉਂ ਜੋ ਹੋਮਰ ਵਿੱਚ ਦਸ ਬਥ ਹਨ</verse>
				<verse number="15">ਅਤੇ ਇੱਜੜ ਵਿੱਚੋਂ ਹਰ ਦੋ ਸੌ ਦੇ ਪਿੱਛੇ ਇਸਰਾਏਲ ਦੀ ਹਰੀ ਭਰੀ ਜੂਹ ਦਾ ਇੱਕ ਦੁੰਬਾ ਮੈਦੇ ਦੀ ਭੇਟ ਲਈ ਅਤੇ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਦੇ ਲਈ ਤਾਂ ਜੋ ਉਨ੍ਹਾਂ ਦੇ ਲਈ ਪਰਾਸਚਿਤ ਹੋਵੇ, ਪ੍ਰਭੁ ਯਹੋਵਾਹ ਦਾ ਵਾਕ ਹੈ</verse>
				<verse number="16">ਦੇਸ ਦੇ ਸਾਰੇ ਲੋਕ ਉਸ ਰਾਜਕੁਮਾਰ ਦੇ ਲਈ ਜਿਹੜਾ ਇਸਰਾਏਲ ਵਿੱਚ ਹੈ ਇਹੀ ਭੇਟਾ ਦੇਣਗੇ</verse>
				<verse number="17">ਅਤੇ ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਨ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਨਿਯਤ ਪਰਬਾਂ ਉੱਤੇ ਦੇਵੇਗਾ। ਉਹ ਪਾਪ ਦੀ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪਰਾਸਚਿਤ ਲਈ ਦੇਵੇਗਾ।।</verse>
				<verse number="18">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਪਹਿਲੇ ਮਹੀਨੇ ਦੀ ਪਹਿਲੀ ਤਰੀਕ ਨੂੰ ਤੂੰ ਇੱਕ ਬੇਕਜ ਵੱਛਾ ਲੈਣਾ ਅਤੇ ਪਵਿੱਤ੍ਰ ਅਸਥਾਨ ਨੂੰ ਸਾਫ ਕਰਨਾ</verse>
				<verse number="19">ਅਤੇ ਜਾਜਕ ਪਾਪ ਦੀ ਬਲੀ ਦੇ ਵੱਛੇ ਦਾ ਲਹੂ ਲਵੇਗਾ ਅਤੇ ਉਹ ਦੇ ਵਿੱਚੋਂ ਕੁਝ ਭਵਨ ਦੀਆਂ ਚੁਗਾਠਾਂ ਤੇ ਅਤੇ ਜਗਵੇਦੀ ਦੀ ਕੁਰਸੀ ਦੇ ਚਾਰੇ ਕੋਣਿਆਂ ਤੇ ਅਤੇ ਅੰਦਰਲੇ ਵੇਹੜੇ ਦੀਆਂ ਫਾਟਕ ਦੀਆਂ ਚੁਗਾਠਾਂ ਤੇ ਲਾਵੇਗਾ</verse>
				<verse number="20">ਅਤੇ ਤੂੰ ਮਹੀਨੇ ਦੀ ਸੱਤਵੀਂ ਤਰੀਕ ਨੂੰ ਹਰੇਕ ਦੇ ਲਈ ਜਿਹੜਾ ਭੁੱਲ ਕਰੇ ਅਤੇ ਉਸ ਦੇ ਲਈ ਵੀ ਜਿਹੜਾ ਅੰਜਾਣ ਹੈ ਅਜਿਹਾ ਹੀ ਕਰੇਂਗਾ, ਇਸੇ ਪਰਕਾਰ ਤੁਸੀਂ ਭਵਨ ਦਾ ਪਰਾਸਚਿਤ ਕਰੋਗੇ।।</verse>
				<verse number="21">ਤੁਸੀਂ ਪਹਿਲੇ ਮਹੀਨੇ ਦੀ ਚੌਦਵੀਂ ਤਰੀਕ ਨੂੰ ਪਸਹ ਦਾ ਪਰਬ ਮਨਾਉਣਾ ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਬੇਖ਼ਮੀਰੀ ਰੋਟੀ ਖਾਧੀ ਜਾਵੇਗੀ</verse>
				<verse number="22">ਅਤੇ ਉਸੇ ਦਿਹਾੜੇ ਰਾਜਕੁਮਾਰ ਆਪਣੇ ਲਈ ਅਤੇ ਦੇਸ ਦੇ ਸਾਰੇ ਲੋਕਾਂ ਲਈ ਪਾਪ ਦੀ ਬਲੀ ਦੇ ਲਈ ਇੱਕ ਵੱਛਾ ਤਿਆਰ ਕਰ ਰੱਖੇਗਾ</verse>
				<verse number="23">ਅਤੇ ਪਰਬ ਦੇ ਸੱਤਾਂ ਦਿਨਾਂ ਵਿੱਚ ਉਹ ਹਰ ਦਿਹਾੜੇ ਅਥਵਾ ਸੱਤ ਦਿਨਾਂ ਤੀਕਰ ਸੱਤ ਬੇਕਜ ਵੱਛੇ ਅਤੇ ਸੱਤ ਬੇਕਜ ਦੁੰਬੇ ਲਿਆਵੇਗਾ ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਹਾੜੇ ਪਾਪ ਦੀ ਬਲੀ ਦੇ ਲਈ ਇੱਕ ਬੱਕਰਾ</verse>
				<verse number="24">ਅਤੇ ਉਹ ਹਰੇਕ ਵੱਛੇ ਦੇ ਲਈ ਇੱਕ ਏਫਾ ਭਰ ਮੈਦੇ ਦੀ ਭੇਟ ਅਤੇ ਹਰੇਕ ਦੁੰਬੇ ਲਈ ਇੱਕ ਏਫਾ ਅਤੇ ਪਰਤਿ ਏਫਾ ਇੱਕ ਹੀਨ ਤੇਲ ਤਿਆਰ ਕਰੇਗਾ</verse>
				<verse number="25">ਸੱਤਵੇਂ ਮਹੀਨੇ ਦੀ ਪੰਦਰਵੀਂ ਤਰੀਕ ਨੂੰ ਵੀ ਉਹ ਪਰਬ ਦੇ ਲਈ ਜਿਦਾਂ ਉਸ ਨੇ ਇਨ੍ਹਾਂ ਸੱਤ ਦਿਨਾਂ ਵਿੱਚ ਕੀਤਾ ਸੀ ਤਿਆਰੀ ਕਰੇਗਾ, ਪਾਪ ਦੀ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ।।</verse>
			</chapter>
			<chapter number="46">
				<verse number="1">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਕੰਮ ਕਾਜ ਦੇ ਛੇ ਦਿਹਾੜੇ ਬੰਦ ਰਹੇਗਾ, ਪਰ ਸਬਤ ਦੇ ਦਿਹਾੜੇ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਹਾੜੇ ਖੋਲ੍ਹਿਆ ਜਾਵੇਗਾ</verse>
				<verse number="2">ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ</verse>
				<verse number="3">ਅਤੇ ਦੇਸ ਦੇ ਲੋਕ ਉਸ ਫਾਟਕ ਦੇ ਦਰਵੱਜੇ ਤੇ ਸਬਤਾਂ ਅਤੇ ਨਵੇਂ ਚੰਨ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ</verse>
				<verse number="4">ਅਤੇ ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਹਾੜੇ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਬੇਕਜ ਲੇਲੇ ਅਤੇ ਇੱਕ ਬੇਕਜ ਦੁੰਬਾ</verse>
				<verse number="5">ਅਤੇ ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪੁੱਜ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ</verse>
				<verse number="6">ਅਤੇ ਨਵੇਂ ਚੰਨ ਦੇ ਦਿਹਾੜੇ ਇੱਕ ਬੇਕਜ ਵੱਛਾ ਅਤੇ ਛੇ ਬੇਕਜ ਵਹਿੜੇ ਦੁੰਬਾ ਹੋਣਗੇ</verse>
				<verse number="7">ਅਤੇ ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਅਤੇ ਇੱਤ ਬੇਕਜ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ</verse>
				<verse number="8">ਅਤੇ ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।।</verse>
				<verse number="9">ਜਦੋਂ ਦੇਸ ਦੇ ਲੋਕ ਨਿਯਤ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁੱਖ ਹਾਜ਼ਰ ਹੋਣਗੇ ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਮੁਹਰੇ ਦੇ ਫਾਟਕ ਵਿੱਚੋਂ ਹੀ ਲੰਘ ਕੇ ਨਿੱਕਲ ਜਾਵੇਗਾ</verse>
				<verse number="10">ਅਤੇ ਜਦੋਂ ਓਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਨ੍ਹਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਓਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ</verse>
				<verse number="11">ਅਤੇ ਨਿਯਤ ਕੀਤੇ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਹੋਵੇਗੀ, ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ</verse>
				<verse number="12">ਅਤੇ ਜਦੋਂ ਰਾਜੁਕਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਯਾ ਸੁਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਹਾੜੇ ਵਾਂਙੁ ਉਹ ਆਪਣੀ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।।</verse>
				<verse number="13">ਤੂੰ ਹਰ ਦਿਹਾੜੇ ਯਹੋਵਾਹ ਦੇ ਲਈ ਪਹਿਲੇ ਵਰ੍ਹੇ ਦਾ ਇੱਕ ਬੇਕਜ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ</verse>
				<verse number="14">ਅਤੇ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ</verse>
				<verse number="15">ਏਦਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।।</verse>
				<verse number="16">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਕੋਈ ਸੁਗਾਤ ਦੇਵੇ ਤਾਂ ਉਹ ਉਸ ਦੇ ਪੁੱਤ੍ਰਾਂ ਦੀ ਮਿਰਾਸ ਹੋਵੇਗੀ। ਉਹ ਉਨ੍ਹਾਂ ਦੀ ਜੱਦੀ ਮਿਰਾਸ ਹੈ</verse>
				<verse number="17">ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗਾਤ ਦੇਵੇ ਤਾਂ ਉਹ ਅਜ਼ਾਦੀ ਦੇ ਵਰ੍ਹੇ ਤੀਕਰ ਉਸ ਦੀ ਹੋਵੇਗੀ। ਉਸ ਦੇ ਮਗਰੋਂ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤ੍ਰਾਂ ਲਈ ਹੋਵੇਗੀ</verse>
				<verse number="18">ਅਤੇ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗੀ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤ੍ਰਾਂ ਨੂੰ ਮਿਰਾਸ ਦੇਵੇਗਾ ਤਾਂ ਜੋ ਮੇਰੇ ਲੋਕ ਆਪਣੇ ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।।</verse>
				<verse number="19">ਫੇਰ ਉਹ ਮੈਨੂੰ ਉਸ ਦਰਵੱਜੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤ੍ਰ ਕੋਠੜੀਆਂ ਵਿੱਚ ਜਿਨ੍ਹਾਂ ਦਾ ਮੂੰਹ ਉੱਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ</verse>
				<verse number="20">ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ ਮਤੇ ਓਹ ਉਨ੍ਹਾ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾਕੇ ਲੋਕਾਂ ਨੂੰ ਪਵਿੱਤ੍ਰ ਕਰਨ</verse>
				<verse number="21">ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ</verse>
				<verse number="22">ਵੇਹੜੇ ਦੇ ਚੌਂਹ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਏਹ ਚਾਰ ਕੋਣਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ</verse>
				<verse number="23">ਅਤੇ ਉਨ੍ਹਾਂ ਦੇ ਚੁਫੇਰੇ ਅਰਥਾਤ ਉਨ੍ਹਾਂ ਚਾਰਾਂ ਦੇ ਚੁਫੇਰੇ ਕੰਧ ਸੀ ਅਤੇ ਚੁਫੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ</verse>
				<verse number="24">ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।।</verse>
			</chapter>
			<chapter number="47">
				<verse number="1">ਫੇਰ ਉਹ ਮੈਨੂੰ ਭਵਨ ਦੇ ਦਰਵੱਜੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ</verse>
				<verse number="2">ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ</verse>
				<verse number="3">ਅਤੇ ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿਟਿਆਂ ਤੀਕੁਰ ਸੀ</verse>
				<verse number="4">ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੀਕਰ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੀਕਰ ਸੀ</verse>
				<verse number="5">ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸੱਕਦਾ ਸਾਂ ਕਿਉਂ ਜੋ ਪਾਣੀ ਚੜ੍ਹ ਕੇ ਤਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ ਜਿਹ ਨੂੰ ਪਾਰ ਕਰਨਾ ਅਸੰਭਵ ਸੀ</verse>
				<verse number="6">ਤਾਂ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲ ਦੇ ਕੰਢੇ ਤੇ ਮੋੜ ਲਿਆਂਦਾ</verse>
				<verse number="7">ਜਦੋਂ ਮੈਂ ਮੁੜ ਕੇ ਪੁੱਜਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ</verse>
				<verse number="8">ਤਦ ਉਹ ਨੇ ਮੈਨੂੰ ਆਖਿਆ ਕਿ ਏਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ</verse>
				<verse number="9">ਅਤੇ ਐਉਂ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲਜੰਤੂ ਜੋ ਬਹੁਤ ਸਾਰੇ ਹਨ ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ ਕਿਉਂ ਜੋ ਇਹ ਪਾਣੀ ਉੱਥੇ ਪੁੱਜਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿੱਥੇ ਏਹ ਨਾਲੇ ਪੁੱਜਣਗੇ ਜੀਵਨ ਬਖ਼ਸ਼ਣਗੇ</verse>
				<verse number="10">ਅਤੇ ਐਉਂ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈਕੇ ਏਨ-ਅਗਲਇਮ ਤੀਕਰ ਜਾਲ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਙੁ ਬਹੁਤ ਹੋਣਗੀਆਂ</verse>
				<verse number="11">ਪਰੰਤੂ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਓਹ ਲੂਣ ਵਾਲੀਆਂ ਹੀ ਰਹਿਣਗੀਆਂ</verse>
				<verse number="12">ਅਤੇ ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ ਜਿਨ੍ਹਾਂ ਦੇ ਪੱਤਰ ਕਦੇ ਨਾ ਮੁੱਕਣਗੇ ਅਤੇ ਜਿਨ੍ਹਾਂ ਦੇ ਮੇਵੇ ਕਦੇ ਨਾ ਸੁੱਕਣਗੇ। ਉਨ੍ਹਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ ਕਿਉਂ ਜੋ ਉਨ੍ਹਾਂ ਨੂੰ ਓਹ ਪਾਣੀ ਲੱਗਦੇ ਹਨ ਜਿਹੜੇ ਪਵਿੱਤ੍ਰ ਅਸਥਾਨ ਵਿੱਚੋਂ ਤੁਰਦੇ ਹਨ ਅਤੇ ਉਨ੍ਹਾਂ ਦੇ ਮੇਵੇ ਖਾਣ ਲਈ ਅਤੇ ਉਨ੍ਹਾਂ ਦੇ ਪੱਤਰ ਦਵਾਈ ਦੇ ਕੰਮ ਆਉਣਗੇ।।</verse>
				<verse number="13">ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ ਤਾਂ ਜੋ ਇਸਰਾਏਲ ਦਿਆਂ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੂਣਾ ਭਾਗ ਹੋਵੇਗਾ</verse>
				<verse number="14">ਅਤੇ ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ ਜਿਸ ਦੇ ਵਿਖੇ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ</verse>
				<verse number="15">ਅਤੇ ਦੇਸ ਦੀ ਹੱਦ ਇਹ ਹੋਵੇਗੀ, - ਉੱਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੀਕਰ</verse>
				<verse number="16">ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ</verse>
				<verse number="17">ਅਤੇ ਸਾਗਰ ਤੋਂ ਹੱਦ ਇੱਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸਕ ਦੀ ਹੱਦ ਅਤੇ ਉੱਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ</verse>
				<verse number="18">ਅਤੇ ਪੂਰਬੀ ਹੱਦ ਹੌਰਾਨ ਤੇ ਦੰਮਿਸਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੀਕਰ ਮਿਣਨਾ। ਇਹੀ ਪੂਰਬੀ ਹੱਦ ਹੈ</verse>
				<verse number="19">ਅਤੇ ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹ ਹੈ, ਅਰਥਾਤ ਤਾਮਰ ਤੋਂ ਮਰੀਬੋਥ-ਕਾਦੇਸ ਦੇ ਪਾਣੀ ਤੀਕ ਦੱਖਣੀ ਦਿਸ਼ਾ ਇਹੀ ਹੈ</verse>
				<verse number="20">ਅਤੇ ਪੱਛਮੀ ਦਿਸ਼ਾ ਵੱਲ ਵੱਡਾ ਸਾਗਰ ਹੋਵੇਗਾ, ਦੱਖਣੀ ਹੱਦ ਤੋਂ ਲੈ ਕੇ ਹਮਾਥ ਦੇ ਦਰਵੱਜੇ ਤੀਕਰ। ਇਹ ਪੱਛਮੀ ਹੱਦ ਹੈ</verse>
				<verse number="21">ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦਿਆਂ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ</verse>
				<verse number="22">ਅਤੇ ਐਉਂ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਨ੍ਹਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਨ੍ਹਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ ਦੇਸ ਵੰਡਣ ਲਈ ਗੁਣੇ ਪਾਓਗੇ ਅਤੇ ਓਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਙੁ ਹੋਣਗੇ। ਓਹ ਤੁਹਾਡੇ ਨਾਲ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਮਿਰਾਸ ਪਰਾਪਤ ਕਰਨਗੇ</verse>
				<verse number="23">ਅਤੇ ਐਉਂ ਹੋਵੇਗਾ ਕਿ ਜਿਸ ਗੋਤ ਵਿੱਚ ਕੋਈ ਓਪਰਾ ਵੱਸਦਾ ਹੋਵੇਗਾ ਉਸੇ ਵਿੱਚ ਤੁਸੀਂ ਉਹ ਨੂੰ ਮਿਰਾਸ ਦਿਓਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="48">
				<verse number="1">ਗੋਤਾਂ ਦੇ ਨਾਉਂ ਏਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ ਨਾਲ ਹਮਾਥ ਦੇ ਦਰਵੱਜੇ ਤੀਕ, ਹਸਰ-ਏਨਾਨ ਤੀਕਰ ਜਿਹੜਾ ਦੰਮਿਸਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੀਕਰ ਦਾਨ ਦੇ ਲਈ ਇੱਕ ਭਾਗ</verse>
				<verse number="2">ਅਤੇ ਦਾਨ ਦੀ ਹੱਦ ਦੇ ਨਾਲ ਲੱਗਦੀ ਪੂਰਬ ਹੱਦ ਤੋਂ ਪੱਛਮੀ ਹੱਦ ਤੀਕਰ ਆਸ਼ੇਰ ਦੇ ਲਈ ਇੱਕ ਭਾਗ</verse>
				<verse number="3">ਅਤੇ ਆਸ਼ੇਰ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤਕੀਰ ਨਫਤਾਲੀ ਦੇ ਲਈ ਇੱਕ ਭਾਗ</verse>
				<verse number="4">ਅਤੇ ਨਫਤਾਲੀ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕ ਮਨੱਸ਼ਹ ਦੇ ਲਈ ਇੱਕ ਭਾਗ</verse>
				<verse number="5">ਅਤੇ ਮਨੱਸ਼ਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਅਫਰਾਈਮ ਦੇ ਲਈ ਇੱਕ ਭਾਗ</verse>
				<verse number="6">ਅਤੇ ਅਫਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਰਊਬੇਨ ਦੇ ਲਈ ਇੱਕ ਭਾਗ</verse>
				<verse number="7">ਅਤੇ ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਯਹੂਦਾਹ ਦੇ ਲਈ ਇੱਕ ਭਾਗ।।</verse>
				<verse number="8">ਅਤੇ ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਭੇਟਾ ਦਾ ਭਾਗ ਹੋਵੇਗਾ ਜਿਹੜਾ ਤੁਸੀਂ ਧਰਮ ਅਰਥ ਛੱਡੋਗੇ। ਉਹ ਦੀ ਚੁੜਾਈ ਪੰਜੀ ਹਜ਼ਾਰ ਅਤੇ ਲੰਮਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਅਤੇ ਪਵਿੱਤ੍ਰ ਅਸਥਾਨ ਉਹ ਦੇ ਵਿਚਕਾਰ ਹੋਵੇਗਾ</verse>
				<verse number="9">ਭੇਟਾ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਧਰਮ ਅਰਥ ਛੱਡੋਗੇ, ਪੰਜੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ</verse>
				<verse number="10">ਅਤੇ ਇਹ ਪਵਿੱਤ੍ਰ ਭੇਟਾ ਦਾ ਭਾਗ ਉਨ੍ਹਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉੱਤਰ ਵੱਲ ਉਹ ਦੀ ਲੰਮਾਈ ਪੰਜੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੁੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੁੜਾਈ ਪੂਰਬ ਦੀ ਵੱਲ ਅਤੇ ਪੰਜੀ ਹਜ਼ਾਰ ਉਹ ਦੀ ਲੰਮਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤ੍ਰ ਅਸਥਾਨ ਉਹ ਦੇ ਵਿਚਕਾਰ ਹੋਵੇਗਾ</verse>
				<verse number="11">ਏਹ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਦੋਕ ਦੇ ਪੁੱਤ੍ਰਾਂ ਵਿੱਚੋਂ ਪਵਿੱਤ੍ਰ ਕੀਤੇ ਗਏ ਹਨ, ਜਿਨ੍ਹਾਂ ਨੇ ਮੇਰੀ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ</verse>
				<verse number="12">ਅਤੇ ਦੇਸ ਦੀ ਭੇਟਾ ਵਿੱਚੋ ਲੇਵੀ ਦੇ ਭਾਗ ਦੀ ਹੱਦ ਕੋਲ ਇਹ ਉਨ੍ਹਾਂ ਦੇ ਲਈ ਭੇਟਾ ਹੋਵੇਗੀ ਜਿਹੜੀ ਅੱਤ ਪਵਿੱਤ੍ਰ ਹੋਵੇਗੀ।।</verse>
				<verse number="13">ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੰਜੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਦਸ ਹਜ਼ਾਰ ਹੋਵੇਗੀ</verse>
				<verse number="14">ਅਤੇ ਓਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਪਾਸੋਂ ਜਾਣ ਦੇਣ ਕਿਉਂ ਜੋ ਓਹ ਯਹੋਵਾਹ ਲਈ ਪਵਿੱਤ੍ਰ ਹੈ</verse>
				<verse number="15">ਅਤੇ ਉਹ ਪੰਜ ਹਜ਼ਾਰ ਦੀ ਚੁੜਾਈ ਦਾ ਬਾਕੀ ਭਾਗ ਉਸ ਪੰਜੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ ਦੁਆਲੇ ਦੇ ਲਈ ਸ਼ਾਮਲਾਤ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ</verse>
				<verse number="16">ਅਤੇ ਉਹ ਦੀ ਮਿਣਤੀ ਇਹ ਹੋਵੇਗੀ - ਉੱਤਰ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਦੱਖਣ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ</verse>
				<verse number="17">ਅਤੇ ਸ਼ਹਿਰ ਦੀ ਸ਼ਾਮਲਾਤ ਉੱਤਰ ਵੱਲ ਦੋ ਸੌ ਪੰਜਾਹ ਅਤੇ ਦੱਖਣ ਵੱਲ ਦੋ ਸੌ ਪੰਜਾਹ ਅਤੇ ਪੂਰਬ ਵੱਲ ਦੋ ਸੌ ਪੰਜਾਹ ਅਤੇ ਪੱਛਮ ਵੱਲ ਦੋ ਸੌ ਪੰਜਾਹ</verse>
				<verse number="18">ਅਤੇ ਪਵਿੱਤ੍ਰ ਭੇਟਾ ਦੇ ਸਾਹਮਣੇ ਰਹਿੰਦੀ ਲੰਮਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਅਤੇ ਉਹ ਪਵਿੱਤ੍ਰ ਭੇਟਾ ਦੇ ਸਾਹਮਣੇ ਹੋਵੇਗੀ ਉਹ ਦਾ ਹਾਸਲ ਉਨ੍ਹਾਂ ਦੇ ਖਾਣ ਪੀਣ ਲਈ ਹੋਵੇਗਾ ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ</verse>
				<verse number="19">ਅਤੇ ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ</verse>
				<verse number="20">ਭੇਟਾ ਦੇ ਸਾਰੇ ਭਾਗ ਦੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਪੰਜੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤ੍ਰ ਭੇਟਾ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਧਰਮ ਅਰਥ ਛੱਡੋਗੇ</verse>
				<verse number="21">ਅਤੇ ਰਹਿੰਦਾ ਜਿਹੜਾ ਪਵਿੱਤ੍ਰ ਭੇਟਾ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾ ਦੇ ਭਾਗ ਦੇ ਪੰਜੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੰਜੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤ੍ਰ ਭੇਟਾਂ ਦਾ ਭਾਗ ਅਤੇ ਪਵਿੱਤ੍ਰ ਅਸਥਾਨ ਅਤੇ ਭਵਨ ਉਹ ਦੇ ਵਿੱਚਕਾਰ ਹੋਵੇਗਾ</verse>
				<verse number="22">ਅਤੇ ਲੇਵੀ ਦੀ ਮਿਰਾਸ ਵਿੱਚੋਂ ਅਤੇ ਸ਼ਹਿਰ ਦੀ ਮਿਰਾਸ ਵਿੱਚੋਂ ਜਿਹੜੀ ਰਾਜਕੁਮਾਰ ਦੀ ਮਿਰਾਸ ਦੇ ਵਿਚਕਾਰ ਹੈ, ਯਹੂਦਾਹ ਦੀ ਹੱਦ ਅਤੇ ਬਿਨਯਾਮੀਨ ਦੀ ਹੱਦ ਦੇ ਵਿਚਾਲੇ, ਰਾਜਕੁਮਾਰ ਦੇ ਲਈ ਹੋਵੇਗੀ।।</verse>
				<verse number="23">ਬਾਕੀ ਗੋਤਾਂ ਦੇ ਲਈ ਐਉਂ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਬਿਨਯਾਮੀਨ ਦੇ ਲਈ ਇੱਕ ਭਾਗ</verse>
				<verse number="24">ਅਤੇ ਬਿਨਯਾਮੀਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕ ਸ਼ਿਮਓਨ ਦੇ ਲਈ ਇੱਕ ਭਾਗ</verse>
				<verse number="25">ਅਤੇ ਸ਼ਿਮਓਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਯਿੱਸਾਕਾਰ ਦੇ ਲਈ ਇੱਕ ਭਾਗ</verse>
				<verse number="26">ਅਤੇ ਯਿੱਸਾਕਾਰ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਜ਼ਬੂਲੁਨ ਦੇ ਲਈ ਇੱਕ ਭਾਗ</verse>
				<verse number="27">ਅਤੇ ਜ਼ਬੂਲੁਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਗਾਦ ਦੇ ਲਈ ਇੱਕ ਭਾਗ</verse>
				<verse number="28">ਅਤੇ ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ-ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੀਕਰ ਹੋਵੇਗੀ</verse>
				<verse number="29">ਇਹ ਉਹ ਦੇਸ ਹੈ ਜਿਹ ਨੂੰ ਤੁਸੀਂ ਮਿਰਾਸ ਦੇ ਲਈ ਗੁਣੇ ਪਾਕੇ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਵੰਡੋਗੇ ਅਤੇ ਏਹ ਉਨ੍ਹਾਂ ਦੇ ਭਾਗ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="30">ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਏਹ ਹਨ - ਉੱਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ</verse>
				<verse number="31">ਅਤੇ ਸ਼ਹਿਰ ਦੇ ਫਾਟਕਾਂ ਦੇ ਨਾਉਂ ਇਸਰਾਏਲੀ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ। ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ</verse>
				<verse number="32">ਅਤੇ ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ</verse>
				<verse number="33">ਅਤੇ ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ</verse>
				<verse number="34">ਅਤੇ ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫਤਾਲੀ ਦਾ</verse>
				<verse number="35">ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਉਂ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਉੱਥੇ ਹੈ”।।</verse>
			</chapter>
		</book>
		<book number="27">
			<chapter number="1">
				<verse number="1">ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ ਉਹ ਦੇ ਆਲੇ ਦੁਆਲੇ ਘੇਰਾ ਪਾਇਆ</verse>
				<verse number="2">ਅਰ ਪ੍ਰਭੁ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਹ ਉਨ੍ਹਾਂ ਨੂੰ ਸ਼ਿਨਆਰ ਦੀ ਧਰਤੀ ਵਿੱਚ ਆਪਣੇ ਦਿਓਤੇ ਦੇ ਘਰ ਵਿੱਚ ਲੈ ਗਿਆ ਅਤੇ ਉਹ ਭਾਂਡਿਆਂ ਨੂੰ ਆਪਣੇ ਦਿਓਤੇ ਦੇ ਭੰਡਾਰ ਵਿੱਚ ਲਿਆਇਆ</verse>
				<verse number="3">ਅਰ ਰਾਜੇ ਨੇ ਖੁਸਰਿਆਂ ਦੇ ਸਰਦਾਰ ਅਸਪਨਜ਼ ਨੂੰ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਵਿੱਚੋਂ ਅਤੇ ਰਾਜੇ ਦੇ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਲਿਆ ਕੇ ਪੇਸ਼ ਕਰੇ</verse>
				<verse number="4">ਓਹ ਨਿਰਮਲ ਜੁਆਨ ਸਗੋਂ ਰੂਪਵੰਤ ਅਤੇ ਸਾਰੀ ਮੱਤ ਵਿੱਚ ਹੁਸ਼ਿਆਰ ਤੇ ਗਿਆਨਵੰਤ ਤੇ ਵਿਦਿਆਵਾਨ ਹੋਣ ਜਿਨ੍ਹਾਂ ਦੇ ਵਿੱਚ ਏਹ ਸ਼ਕਤੀ ਹੋਵੇ ਭਈ ਪਾਤਸ਼ਾਹੀ ਮਹਿਲ ਵਿੱਚ ਖੜੇ ਰਹਿ ਸੱਕਣ ਅਤੇ ਉਹ ਉਨ੍ਹਾਂ ਨੂੰ ਕਸਦੀਆਂ ਦੀ ਵਿਦਿਆ ਅਤੇ ਉਨ੍ਹਾਂ ਦੀ ਬੋਲੀ ਸਿਖਾਏ</verse>
				<verse number="5">ਅਤੇ ਰਾਜੇ ਨੇ ਉਨ੍ਹਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਨਿੱਤ ਦਿਹਾੜੇ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਵਰਿਹਾਂ ਤੀਕਰ ਓਹ ਪਾਲੇ ਜਾਣ ਤਾਂ ਜੋ ਓੜਕ ਨੂੰ ਓਹ ਰਾਜੇ ਦੀ ਦਰਗਾਹੇ ਖੜੇ ਹੋਣ</verse>
				<verse number="6">ਅਤੇ ਉਨ੍ਹਾਂ ਵਿੱਚ ਯਹੂਦਾਹ ਦੇ ਵੰਸ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ</verse>
				<verse number="7">ਅਤੇ ਖੁਸਰਿਆਂ ਦੇ ਸਰਦਾਰ ਨੇ ਉਨ੍ਹਾਂ ਦੇ ਨਾਉਂ ਰੱਖੇ। ਉਹ ਨੇ ਦਾਨੀਏਲ ਨੂੰ ਬੇਲਟਸ਼ੱਸਰ ਅਰ ਹਨਨਯਾਹ ਨੂੰ ਸ਼ਦਰਕ ਅਤੇ ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ</verse>
				<verse number="8">ਪਰ ਦਾਨੀਏਲ ਨੇ ਆਪਣੇ ਦਿਲ ਵਿੱਚ ਮਨਸ਼ਾ ਬੰਨ੍ਹੀ ਭਈ ਆਪਣੇ ਤਾਈਂ ਰਾਜੇ ਦੇ ਸੁਆਦਲੇ ਭੋਜਨ ਨਾਲ ਅਤੇ ਉਹ ਦੀ ਸ਼ਰਾਬ ਨਾਲ ਜਿਹੜੀ ਉਹ ਪੀਂਦਾ ਸੀ ਨਪਾਕ ਨਾ ਕਰੇ, ਏਸ ਕਰਕੇ ਉਸ ਨੇ ਖੁਸਰਿਆਂ ਦੇ ਸਰਦਾਰ ਦੇ ਅੱਗੇ ਬੇਨਤੀ ਕੀਤੀ ਭਈ ਉਹ ਆਪਣੇ ਆਪ ਨੂੰ ਨਪਾਕ ਕਰਨ ਤੋਂ ਮੁਆਫ ਕੀਤਾ ਜਾਵੇ</verse>
				<verse number="9">ਅਤੇ ਪਰਮੇਸ਼ੁਰ ਨੇ ਅਜੇਹਾ ਕੀਤਾ ਕਿ ਖੁਸਰਿਆਂ ਦੇ ਸਰਦਾਰ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਰਹੀ</verse>
				<verse number="10">ਅਰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ ਭਈ ਮੈਂ ਆਪਣੇ ਸੁਆਮੀ ਮਹਾਰਾਜੇ ਤੋਂ ਜਿਹ ਨੇ ਤੁਹਾਡੇ ਖਾਣੇ ਪੀਣ ਨੂੰ ਠਹਿਰਾਇਆ ਹੈ ਡਰਦਾ ਹਾਂ । ਤੁਹਾਡੇ ਮੂੰਹ ਓਹ ਦੀ ਨਿਗਾਹ ਵਿੱਚ ਤੁਹਾਡੇ ਹਾਣੀਆਂ ਦੇ ਮੂਹਾਂ ਨਾਲੋਂ ਕਾਹ ਨੂੰ ਮਾੜੇ ਦਿੱਸਣ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਦਰਬਾਰ ਖਤਰੇ ਵਿੱਚ ਪਾਓ?</verse>
				<verse number="11">ਤਦ ਦਾਨੀਏਲ ਨੇ ਦਰੋਗੇ ਨੂੰ ਜਿਹ ਨੂੰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਉੱਤੇ ਥਾਪਿਆ ਸੀ ਆਖਿਆ</verse>
				<verse number="12">ਭਈ ਤੂੰ ਦਸ ਦਿਨ ਤੀਕਰ ਆਪਣੇ ਬੰਦਿਆਂ ਨੂੰ ਪਰਖ ਕੇ ਵੇਖਣਾ ਅਤੇ ਖਾਣ ਲਈ ਦਾਲ ਤੇ ਪੀਣ ਲਈ ਪਾਣੀ ਸਾਨੂੰ ਦਿਵਾਉਣਾ</verse>
				<verse number="13">ਤਦ ਸਾਡੇ ਮੂੰਹ ਅਤੇ ਉਨ੍ਹਾਂ ਜੁਆਨਾਂ ਦੇ ਮੂੰਹ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫੇਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇ ਕਰੀਂ</verse>
				<verse number="14">ਸੋ ਉਸ ਨੇ ਉਨ੍ਹਾਂ ਦੀ ਏਹ ਗੱਲ ਮੰਨੀ ਅਤੇ ਦਸ ਦਿਨ ਤੀਕਰ ਉਨ੍ਹਾਂ ਨੂੰ ਪਰਖਿਆ</verse>
				<verse number="15">ਅਤੇ ਦਸ ਦਿਨਾਂ ਦੇ ਮਗਰੋਂ ਉਨ੍ਹਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ ਉਨ੍ਹਾ ਦੇ ਮੂੰਹ ਵਧੀਕ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ</verse>
				<verse number="16">ਤਦ ਦਰੋਗੇ ਨੇ ਉਨ੍ਹਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਨ੍ਹਾਂ ਦੇ ਪੀਣ ਲਈ ਥਾਪੀ ਹੋਈ ਸੀ ਬੰਦ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਾਲ ਦੇ ਦਿੱਤੀ</verse>
				<verse number="17">ਹੁਣ ਰਹੇ ਓਹ ਚਾਰ ਜੁਆਨ, - ਪਰਮੇਸ਼ੁਰ ਨੇ ਉਨ੍ਹਾਂ ਨੂੰ ਗਿਆਨ ਅਤੇ ਸਾਰੀ ਵਿਦਿਆ ਤੇ ਮੱਤ ਵਿੱਚ ਬੁੱਧੀ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦਿਆਂ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ</verse>
				<verse number="18">ਅਰ ਜਦ ਓਹ ਦਿਨ ਹੋ ਚੁੱਕੇ ਜਿਨ੍ਹਾਂ ਦੇ ਮਗਰੋਂ ਰਾਜੇ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੇ ਉਹ ਦੇ ਸਾਹਮਣੇ ਆਉਣਾ ਸੀ ਤਦ ਖੁਸਰਿਆਂ ਦਾ ਸਰਦਾਰ ਉਨ੍ਹਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ</verse>
				<verse number="19">ਅਤੇ ਰਾਜੇ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਵਾਂਙੁ ਕੋਈ ਨਾ ਸੀ, ਏਸ ਲਈ ਓਹ ਰਾਜੇ ਦੇ ਦਰਬਾਰ ਖੜੇ ਰਹਿਣ ਲੱਗੇ</verse>
				<verse number="20">ਅਤੇ ਬੁੱਧ ਤੇ ਸ਼ਿਨਾਸ ਦੀ ਹਰ ਇੱਕ ਗੱਲ ਵਿੱਚ ਜਿਹ ਦੇ ਵਿਖੇ ਰਾਜੇ ਨੇ ਉਨ੍ਹਾਂ ਕੋਲੋਂ ਸਵਾਲ ਕੀਤਾ ਉਸ ਨੇ ਉਨ੍ਹਾਂ ਨੂੰ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ ਵਿੱਚ ਸਨ ਦਸ ਗੁਣਾ ਅੱਛਾ ਪਾਇਆ</verse>
				<verse number="21">ਅਤੇ ਦਾਨੀਏਲ ਖੋਰਸ ਰਾਜਾ ਦੇ ਪਹਿਲੇ ਵਰ੍ਹੇ ਤੀਕੁਰ ਰਿਹਾ।।</verse>
			</chapter>
			<chapter number="2">
				<verse number="1">ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ</verse>
				<verse number="2">ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਭਈ ਓਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਸੋ ਓਹ ਆਏ ਅਤੇ ਰਾਜੇ ਦੇ ਦਰਬਾਰ ਖੜੇ ਹੋਏ</verse>
				<verse number="3">ਤਾਂ ਰਾਜੇ ਨੇ ਉਨ੍ਹਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ</verse>
				<verse number="4">ਅਗੋਂ ਕਸਦੀਆਂ ਨੇ ਰਾਜੇ ਦੇ ਦਰਬਾਰ ਅਰਾਮੀ ਬੋਲੀ ਵਿੱਚ ਅਰਦਾਸ ਕੀਤੀ ਭਈ ਹੇ ਮਹਾਰਾਜ, ਸਦਾ ਤਾਈਂ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਹ ਦਾ ਅਰਥ ਦੱਸਾਂਗੇ</verse>
				<verse number="5">ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ । ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ!</verse>
				<verse number="6">ਪਰ ਜੇ ਸੁਫ਼ਨਾ ਤੇ ਉਹ ਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ ਤੇ ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਰ ਉਹ ਦਾ ਅਰਥ ਮੈਨੂੰ ਦੱਸੋ</verse>
				<verse number="7">ਉਨ੍ਹਾਂ ਨੇ ਫੇਰ ਦੂਜੀ ਵਾਰ ਅਰਦਾਸ ਕਰ ਕੇ ਆਖਿਆ, ਮਹਾਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ</verse>
				<verse number="8">ਰਾਜੇ ਨੇ ਉੱਤਰ ਦਿੱਤਾ, ਮੈਂ ਨਿਸੰਗ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਗੱਲ ਮੇਰੇ ਚਿੱਤੋਂ ਜਾਂਦੀ ਰਹੀ ਹੈ</verse>
				<verse number="9">ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਵਕਤ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਾਂ ਮੈਂ ਜਾਣ ਲਵਾਂਗਾ ਭਈ ਤੁਸੀਂ ਉਹ ਦਾ ਅਰਥ ਵੀ ਦੱਸ ਸੱਕਦੇ ਹੋ!</verse>
				<verse number="10">ਕਸਦੀਆਂ ਨੇ ਰਾਜੇ ਦੇ ਦਰਬਾਰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਮਨੁੱਖ ਨਹੀਂ ਜਿਹੜਾ ਰਾਜੇ ਦੀ ਗੱਲ ਦੱਸ ਸੱਕੇ, ਨਾ ਕੋਈ ਰਾਜਾ ਯਾ ਸਰਦਾਰ ਯਾ ਹਾਕਮ ਅਜਿਹਾ ਹੋਇਆ ਹੈ ਜਿਹ ਨੇ ਕਿਸੇ ਜਾਦੂਗਰ ਯਾ ਜੋਤਸ਼ੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!</verse>
				<verse number="11">ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਣੋਖੀ ਹੈ ਅਤੇ ਦਿਓਤਿਆਂ ਬਿਨਾ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ ਕੋਈ ਰਾਜੇ ਦੇ ਦਰਬਾਰ ਉਹ ਨੂੰ ਦੱਸ ਨਹੀਂ ਸੱਕਦਾ</verse>
				<verse number="12">ਏਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਗਿਆਨੀਆਂ ਨੂੰ ਨਾਸ ਕਰੋ!</verse>
				<verse number="13">ਸੋ ਹੁਕਮ ਨਿੱਕਲਿਆ ਅਤੇ ਗਿਆਨੀਆਂ ਨੇ ਮਾਰੇ ਜਾਣਾ ਸੀ ਤੇ ਉਨ੍ਹਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਢੂੰਡਿਆ।।</verse>
				<verse number="14">ਤਦ ਦਾਨੀਏਲ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਗਿਆਨੀਆਂ ਨੂੰ ਮਾਰ ਸੁੱਟਣ ਲਈ ਨਿੱਕਲਿਆ ਸੀ ਮੱਤ ਤੇ ਬੁੱਧ ਨਾਲ ਬੋਲਿਆ</verse>
				<verse number="15">ਉਹ ਨੇ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਤੋਂ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਾਹ ਨੂੰ ਹੁੰਦੀ ਹੈॽ ਤਦ ਅਰਯੋਕ ਨੇ ਦਾਨੀਏਲ ਨੂੰ ਉਹ ਗੱਲ ਸੁਣਾਈ</verse>
				<verse number="16">ਅਤੇ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਅਰਦਾਸ ਕੀਤੀ ਭਈ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।।</verse>
				<verse number="17">ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਪਤਾ ਦਿੱਤਾ</verse>
				<verse number="18">ਤਾਂ ਜੋ ਓਹ ਏਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਗਿਆਨੀਆਂ ਦੇ ਨਾਲ ਨਾਸ ਨਾ ਹੋਣ</verse>
				<verse number="19">ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁਲ੍ਹ ਗਿਆ ਅਤੇ ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਧੰਨਵਾਦ ਕੀਤਾ</verse>
				<verse number="20">ਦਾਨੀਏਲ ਨੇ ਉੱਤਰ ਦੇ ਕੇ ਆਖਿਆ, - ਪਰਮੇਸ਼ੁਰ ਦਾ ਨਾਮ ਸਦੀ ਤਾਈਂ, ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!</verse>
				<verse number="21">ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਅਸਥਾਪਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਗਿਆਨੀਆਂ ਨੂੰ ਗਿਆਨ ਦਿੰਦਾ ਹੈ।</verse>
				<verse number="22">ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ</verse>
				<verse number="23">ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਓ ਦਾਦਿਆਂ ਦੇ ਪਰਮੇਸ਼ੁਰ, ਜਿਹ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਅਤੇ ਜੋ ਕੁਝ ਅਸਾਂ ਤੈਥੋਂ ਮੰਗਿਆ ਤੈਂ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੈਂ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ!।।</verse>
				<verse number="24">ਸੋ ਦਾਨੀਏਲ ਅਰਯੋਕ ਕੋਲ ਗਿਆ ਜਿਹ ਨੂੰ ਰਾਜੇ ਨੇ ਬਾਬਲ ਦੇ ਗਿਆਨੀਆਂ ਦੇ ਨਾਸ ਕਰਨ ਲਈ ਥਾਪਿਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਗਿਆਨੀਆਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।।</verse>
				<verse number="25">ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਅਰਦਾਸ ਕੀਤੀ ਕਿ ਮੈਨੂੰ ਯਹੂਦਾਹ ਦੇ ਬੰਧੂਆਂ ਵਿੱਚ ਇੱਕ ਬੰਦਾ ਮਿਲਿਆ ਹੈ ਜਿਹੜਾ ਮਹਾਰਾਜ ਨੂੰ ਅਰਥ ਦੱਸੂਗਾ</verse>
				<verse number="26">ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਉਂ ਬੇਲਟਸ਼ੱਸਰ ਸੀ ਪੁੱਛਿਆ, ਕੀ ਤੂੰ ਉਸ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਰ ਉਹ ਦਾ ਅਰਥ ਦੱਸ ਸੱਕਦਾ ਹੈਂॽ</verse>
				<verse number="27">ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ</verse>
				<verse number="28">ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ</verse>
				<verse number="29">ਹੇ ਮਹਾਰਾਜ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਅਗੰਮ ਨੂੰ ਕੀ ਹੋਵੇਗਾॽ ਸੋ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ</verse>
				<verse number="30">ਪਰ ਰਿਹਾ ਬੰਦਾ, - ਏਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਏਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਏਹ ਕਿ ਏਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।।</verse>
				<verse number="31">ਹੇ ਮਹਾਰਾਜ, ਤੁਸਾਂ ਨਿਗਾਹ ਕੀਤੀ ਤਾਂ ਕੀ ਵੇਖਿਆ ਭਈ ਇੱਕ ਵੱਡੀ ਮੂਰਤ ਹੈਸੀ। ਉਹ ਮੂਰਤ ਜਿਹੜੀ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਤੁਹਾਡੇ ਸਾਹਮਣੇ ਖੜੀ ਹੋਈ ਅਤੇ ਉਹ ਦਾ ਰੂਪ ਭਿਆਣਕ ਸੀ</verse>
				<verse number="32">ਰਹੀ ਉਹ ਮੂਰਤ, - ਉਹ ਦਾ ਸਿਰ ਚੋਖੇ ਸੋਨੇ ਦਾ ਸੀ, ਉਹ ਦੀ ਹਿੱਕ ਤੇ ਉਹ ਦੀਆਂ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਢ ਤੇ ਉਹ ਦੇ ਪੱਟ ਪਿੱਤਲ ਦੇ</verse>
				<verse number="33">ਉਹ ਦੀਆਂ ਲੱਤਾਂ ਲੋਹੇ ਦੀਆਂ ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ</verse>
				<verse number="34">ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੀਕ ਭਈ ਇੱਕ ਪੱਥਰ ਬਿਨਾ ਹੱਥ ਲਾਏ ਵੱਢ ਕੇ ਕੱਢਿਆ ਗਿਆ ਜਿਹ ਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ ਟੋਟੇ ਕਰ ਦਿੱਤਾ</verse>
				<verse number="35">ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਙੁ ਹੋ ਗਏ ਅਤੇ ਵਾਉ ਉਨ੍ਹਾਂ ਨੂੰ ਉਡਾ ਲੈ ਗਈ ਇੱਥੋਂ ਤਾਂਈ ਕਿ ਉਨ੍ਹਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹ ਪੱਥਰ ਜਿਹ ਨੇ ਉਸ ਮੂਰਤ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।।</verse>
				<verse number="36">ਸੁਫ਼ਨਾ ਇਹੀ ਹੈ ਅਤੇ ਅਸੀਂ ਉਹ ਦਾ ਅਰਥ ਮਹਾਰਾਜ ਦੇ ਦਰਬਾਰ ਦੱਸਦੇ ਹਾਂ</verse>
				<verse number="37">ਹੇ ਮਹਾਰਾਜ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਸ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ ਤੇ ਸ਼ਕਤੀ ਤੇ ਬਲ ਤੇ ਤੇਜ ਦੇ ਦਿੱਤਾ ਹੈ</verse>
				<verse number="38">ਅਤੇ ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਨਾਉਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨ੍ਹਾਂ ਸਭਨਾਂ ਦਾ ਮਾਲਿਕ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ</verse>
				<verse number="39">ਅਤੇ ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜ੍ਹਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫੇਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ</verse>
				<verse number="40">ਅਤੇ ਚੌਥਾ ਰਾਜ ਲੋਹੇ ਵਰਗਾ ਕਰੜਾ ਹੋਵੇਗਾ ਤੇ ਜਿਵੇਂ ਲੋਹਾ ਤੋੜ ਕੇ ਟੋਟੇ ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਏਹਨਾਂ ਚੀਜ਼ਾਂ ਨੂੰ ਕੁਚਲਦਾ ਹੈ ਤਿਵੇ ਉਹ ਤੋੜ ਕੇ ਚੂਰ ਚੂਰ ਕਰੇਗਾ ਅਤੇ ਕੁਚਲ ਦੇਵੇਗਾ</verse>
				<verse number="41">ਅਤੇ ਜੋ ਤੁਸਾਂ ਵੇਖਿਆ ਕਿ ਉਹ ਦੇ ਪੈਰ ਤੇ ਉਂਗਲੀਆਂ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਅਤੇ ਕੁਝ ਲੋਹੇ ਦੀਆਂ ਸਨ ਸੋ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਜਿਵੇਂ ਤੁਸਾਂ ਵੇਖਿਆ ਹੈ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ</verse>
				<verse number="42">ਅਤੇ ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਤਿਵੇਂ ਰਾਜ ਕੁਝ ਤਕੜਾ ਅਤੇ ਕੁਝ ਕਮਜੋਰ ਹੋਵੇਗਾ</verse>
				<verse number="43">ਜਿਵੇਂ ਤੁਸਾਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਓਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਤਿਵੇਂ ਉਨ੍ਹਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ</verse>
				<verse number="44">ਉਨ੍ਹਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੀਕ ਨੇਸਤ ਨਾ ਹੋਵੇਗਾ ਅਤੇ ਉਹ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਏਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ ਚੂਰ ਕਰ ਕੇ ਸਤਿਆ ਨਾਸ ਕਰੇਗਾ ਪਰ ਆਪ ਸਦਾ ਤਾਈਂ ਖੜਾ ਰਹੇਗਾ</verse>
				<verse number="45">ਅਤੇ ਜਿਹਾਕੁ ਤੁਸਾਂ ਵੇਖਿਆ ਭਈ ਉਹ ਪੱਥਰ ਬਿਨ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ ਚੂਰ ਕੀਤਾ, ਮਹਾਂ ਪਰਮੇਸ਼ੁਰ ਨੇ ਉਹੋ ਕੁਝ ਰਾਜੇ ਨੂੰ ਵਿਖਾਇਆ ਹੈ ਜੋ ਕੁਝ ਅੱਗੇ ਨੂੰ ਹੋਣ ਵਾਲਾ ਹੈ, ਏਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਪੱਕਾ।।</verse>
				<verse number="46">ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਦੀ ਪੂਜਾ ਕੀਤੀ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ</verse>
				<verse number="47">ਰਾਜੇ ਨੇ ਦਾਨੀਏਲ ਨੂੰ ਆਖਿਆ, ਨਿਸੰਗ ਤੇਰਾ ਪਰਮੇਸ਼ੁਰ ਦਿਓਤਿਆਂ ਦਾ ਦਿਓਤਾ ਅਤੇ ਰਾਜਿਆਂ ਦਾ ਪ੍ਰਭੁ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਏਸ ਭੇਤ ਨੂੰ ਖੋਲ੍ਹ ਸੱਕਿਆ!</verse>
				<verse number="48">ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਹ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਗਿਆਨੀਆਂ ਉੱਤੇ ਸਰਦਾਰ ਬਣਾਇਆ</verse>
				<verse number="49">ਤਦ ਦਾਨੀਏਲ ਨੇ ਰਾਜੇ ਅੱਗੇ ਅਰਦਾਸ ਕੀਤੀ ਅਰ ਉਹ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਥਾਪਿਆ ਪਰ ਦਾਨੀਏਲ ਰਾਜੇ ਦੀ ਡੇਉੜ੍ਹੀ ਵਿੱਚ ਰਿਹਾ।।</verse>
			</chapter>
			<chapter number="3">
				<verse number="1">ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ</verse>
				<verse number="2">ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ</verse>
				<verse number="3">ਤਾਂ ਸ਼ਾਜ਼ਾਦੇ, ਦੀਵਾਨ, ਸਰਦਾਰ, ਨਿਆਉਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਇਕੱਠੇ ਹੋਏ । ਓਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖਲੋ ਗਏ</verse>
				<verse number="4">ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੇ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਏਹ ਹੁਕਮ ਹੈ ਭਈ</verse>
				<verse number="5">ਜਿਸ ਵੇਲੇ ਤੁਰ੍ਹੀ, ਬਾਂਸਰੀ, ਤਾਊਸ, ਸਾਰੰਗੀ, ਬਰਬਤ, ਬੀਨ ਤੇ ਹਰ ਤਰਾਂ ਦੇ ਵਾਜਿਆਂ ਦੀ ਅਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ ਡਿੱਗ ਕੇ ਮੱਥਾ ਟੇਕੋ!</verse>
				<verse number="6">ਅਤੇ ਜਿਹੜਾ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਸੀ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ</verse>
				<verse number="7">ਏਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ ਅਰ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਡਿੱਗ ਕਿ ਉਸ ਦੀ ਮੂਰਤ ਦੇ ਅੱਗੇ ਜਿਹੜੀ ਨਬੁਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।।</verse>
				<verse number="8">ਉਪਰੰਤ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆ ਉੱਤੇ ਦੋਸ਼ ਲਾਇਆ</verse>
				<verse number="9">ਉਨ੍ਹਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਮਹਾਰਾਜ ਸਦੀ ਤਾਈਂ ਜਾਉਂਦੇ ਰਹੋ!</verse>
				<verse number="10">ਹੇ ਮਹਾਰਾਜ, ਤੁਸਾਂ ਇੱਕ ਆਗਿਆ ਦਿੱਤੀ ਸੀ ਭਈ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੇ ਤਾਂ ਡਿੱਗ ਕੇ ਸੋਨੇ ਦੀ ਮੂਰਤ ਨੂੰ ਮੱਥਾ ਟੇਕੇ</verse>
				<verse number="11">ਅਤੇ ਜੋ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ</verse>
				<verse number="12">ਹੁਣ ਕਈ ਯਹੂਦੀ ਹਨ ਜਿਨ੍ਹਾਂ ਨੂੰ ਤੁਸਾਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਥਾਪਿਆ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ, - ਇਨ੍ਹਾਂ ਮਨੁੱਖਾਂ ਨੇ, ਹੇ ਮਹਾਰਾਜ ਤੁਹਾਡਾ ਆਦਰ ਨਹੀਂ ਕੀਤਾ । ਨਾ ਤਾਂ ਓਹ ਤੁਹਾਡੇ ਦੇਓਤਿਆਂ ਦੀ ਸੇਵਾ ਕਰਦੇ ਹਨ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਮੱਥਾ ਟੇਕਦੇ ਹਨ।।</verse>
				<verse number="13">ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ</verse>
				<verse number="14">ਨਬੂਕਦਨੱਸਰ ਨੇ ਓਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਕੀ ਏਹ ਸੱਚ ਹੈ ਕਿ ਤੁਸੀਂ ਮੇਰੇ ਦਿਓਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋॽ</verse>
				<verse number="15">ਹੁਣ ਜੇ ਤੁਸੀਂ ਤਿਆਰ ਹੋ ਭਈ ਜਿਸ ਵੇਲੇ ਤੁਸੀਂ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੋ ਤਾਂ ਤੁਸੀਂ ਡਿੱਗ ਕੇ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇ ਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦਿਓਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇॽ</verse>
				<verse number="16">ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ ਅਸੀਂ ਏਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ</verse>
				<verse number="17">ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ</verse>
				<verse number="18">ਨਹੀਂ ਤਾਂ ਹੇ ਮਹਾਰਾਜ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦਿਓਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਹੈ ਮੱਥਾ ਟੇਕਾਂਗੇ</verse>
				<verse number="19">ਤਦ ਨਬੂਕਦਨੱਸਰ ਨੇ ਆਪਣੇ ਆਪ ਵਿੱਚ ਤਾਓ ਖਾਧਾ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਉੱਤੇ ਬਦਲ ਗਿਆ। ਤਾਂ ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤਗੁਣਾ ਹੋਰ ਤਾਓ ਦਿਓ</verse>
				<verse number="20">ਅਤੇ ਉਹ ਨੇ ਆਪਣੀ ਫੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ</verse>
				<verse number="21">ਤਦ ਓਹ ਆਦਮੀ ਆਪਣੇ ਝੱਗਿਆ ਘਟੁਨਿਆਂ, ਪੱਗਾਂ ਤੇ ਲੀੜੀਆਂ ਸਣੇ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ</verse>
				<verse number="22">ਏਸ ਲਈ ਭਈ ਰਾਜੇ ਦਾ ਹੁਕਮ ਵੱਢੀ ਤਕੀਦ ਨਾਲ ਸੀ ਅਤੇ ਭੱਠੀ ਦਾ ਤਾਓ ਅੱਤ ਵਧੀਕ ਸੀ ਏਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ</verse>
				<verse number="23">ਅਤੇ ਏਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਪੈ ਗਏ</verse>
				<verse number="24">ਤਾਂ ਨਬੂਕਦਨੱਸਰ ਰਾਜਾ ਹੱਕਾ ਬੱਕਾ ਹੋ ਕੇ ਝੱਟ ਖਲੋ ਗਿਆ । ਉਹ ਬੋਲ ਕੇ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸਾਂ ਤਿੰਨ ਬੰਦਿਆਂ ਨੂੰ ਬੰਨ੍ਹਵਾ ਕੇ ਅੱਗ ਵਿੱਚ ਨਹੀਂ ਸੁੱਟਵਾਇਆॽ ਉਨ੍ਹਾਂ ਨੇ ਉੱਤਰ ਦਿੱਤਾ ਕੇ ਹੇ ਰਾਜਨ, ਸੱਚ ਹੈ</verse>
				<verse number="25">ਤਾਂ ਉਸ ਨੇ ਉੱਤਰ ਦੇ ਕੇ ਆਖਿਆ, ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਨ੍ਹਾਂ ਨੂੰ ਕੁਝ ਦੁਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਦਿਓਤਿਆਂ ਦੇ ਪੁੱਤ੍ਰ ਦਾ ਹੈ!</verse>
				<verse number="26">ਫੇਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ</verse>
				<verse number="27">ਅਤੇ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਨ੍ਹਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਨ੍ਹਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਨ੍ਹਾਂ ਦੇ ਝੱਗਿਆਂ ਵਿੱਚ ਕੁਝ ਫਰਕ ਪਿਆ ਅਤੇ ਨਾ ਉਨ੍ਹਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।।</verse>
				<verse number="28">ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਦੂਤ ਨੂੰ ਘੱਲਿਆ ਅਤੇ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਨ੍ਹਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਨਜ਼ਰ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨਾ ਹੋਰ ਕਿਸੇ ਦਿਓਤੇ ਦੀ ਸੇਵਾ ਯਾ ਬੰਦਗੀ ਨਾ ਕਰਨ</verse>
				<verse number="29">ਏਸ ਕਰਕੇ ਮੈਂ ਏਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਯਾ ਕੌਮਾਂ ਯਾ ਭਾਖਿਆਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਨ੍ਹਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦਿਓਤਾ ਨਹੀਂ ਜਿਹੜਾ ਏਸ ਪਰਕਾਰ ਬਚਾ ਸੱਕੇ!</verse>
				<verse number="30">ਫੇਰ ਤਾਂ ਰਾਜੇ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿੱਚ ਉੱਚਾ ਕੀਤਾ।।</verse>
			</chapter>
			<chapter number="4">
				<verse number="1">ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆ ਕੁਲ ਧਰਤੀ ਵਿੱਚ ਵੱਸਦੀਆਂ ਹਨ,- ਤੁਹਾਡੀ ਸ਼ਾਂਤੀ ਵਾਫ਼ਰ ਹੋਵੇ!</verse>
				<verse number="2">ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।।</verse>
				<verse number="3">ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ, ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਵਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਸਰਦਾਰੀ ਪੀੜ੍ਹੀਓ ਪੀੜ੍ਹੀ ਤੀਕ!।।</verse>
				<verse number="4">ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਅਤੇ ਆਪਣੇ ਮਹਿਲ ਵਿੱਚ ਭਾਗਵਾਨ ਸਾਂ</verse>
				<verse number="5">ਮੈਂ ਇੱਕ ਸੁਫ਼ਨਾ ਡਿੱਠਾ ਜਿਹ ਦੇ ਕਾਰਨ ਮੈਂ ਡਰਿਆ ਅਤੇ ਉਨ੍ਹਾਂ ਖਿਆਲਾਂ ਦੇ ਸਬੱਬੋਂ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਆਪਣੇ ਸਿਰ ਦੀਆਂ ਦਰਿਸ਼ਟੀਆਂ ਤੋਂ ਮੈਂ ਘਾਬਰ ਗਿਆ</verse>
				<verse number="6">ਏਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਗਿਆਨੀ, ਮੇਰੇ ਦਰਬਾਰ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ</verse>
				<verse number="7">ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅੰਗਮ-ਗਿਆਨੀ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਨ੍ਹਾਂ ਦੇ ਅੱਗੇ ਸੁਣਾਇਆ ਪਰ ਉਨ੍ਹਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ</verse>
				<verse number="8">ਓੜਕ ਨੂੰ ਦਾਨੀਏਲ ਜਿਹ ਦਾ ਨਾਉਂ ਮੇਰੇ ਦਿਓਤੇ ਦੇ ਨਾਉਂ ਦੇ ਅਨੁਸਾਰ ਬੇਲਟਸ਼ੱਸਰ ਹੈ ਮੇਰੇ ਦਰਬਾਰ ਆਇਆ ਅਤੇ ਉਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ</verse>
				<verse number="9">ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਸਰਦਾਰ, ਏਸ ਲਈ ਜੋ ਮੈਂ ਜਾਣਦਾ ਹਾਂ ਕਿ ਪਵਿੱਤ੍ਰ ਦੇਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਤੂੰ ਕਿਸੇ ਭੇਤ ਦੇ ਸਬੱਬੋਂ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਦੀਆਂ ਦਰਿਸ਼ਟਾਂ ਜੋ ਮੈਂ ਡਿੱਠੀਆਂ ਅਤੇ ਉਨ੍ਹਾਂ ਦੇ ਅਰਥ ਮੈਨੂੰ ਦੱਸ</verse>
				<verse number="10">ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ</verse>
				<verse number="11">ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੀਕ ਅੱਪੜ ਪਈ, ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦੇਣ ਲੱਗਾ</verse>
				<verse number="12">ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ</verse>
				<verse number="13">ਮੈਂ ਆਪਣੇ ਪਲੰਘ ਉੱਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤ੍ਰ ਜਨ ਅਕਾਸ਼ੋਂ ਉਤਰਿਆ</verse>
				<verse number="14">ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੇ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਲਾਰ ਦਿਓ! ਜਨਾਉਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ</verse>
				<verse number="15">ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆਂ ਹੋਇਆ ਜੰਗਲ ਦੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਦੇ ਪਸ਼ੂਆਂ ਦੇ ਨਾਲ ਹੋਵੇ</verse>
				<verse number="16">ਉਹ ਦਾ ਦਿੱਲ ਮਨੁੱਖ ਦਾ ਦਿੱਲ ਨਾ ਰਹੇ ਸਗੋਂ ਉਹ ਨੂੰ ਪਸੂ ਦਾ ਦਿਲ ਦਿੱਤਾ ਜਾਵੇ ਅਤੇ ਉਸ ਉੱਤੇ ਸੱਤ ਸਮੇ ਬੀਤ ਜਾਣ</verse>
				<verse number="17">ਏਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤ੍ਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ, ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹਾਂ</verse>
				<verse number="18">ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।</verse>
				<verse number="19">ਤਦ ਦਾਨੀਏਲ ਜਿਹ ਦਾ ਨਾਉਂ ਬੇਲਟਸ਼ੱਸਰ ਹੈ ਕੁਝ ਚਿਰ ਤੀਕ ਚੁੱਪ ਰਿਹਾ ਅਤੇ ਆਪਣੇ ਖਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਹੇ ਬੇਲਟਸ਼ੱਸਰ, ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਪਰਿਥਵੀ ਨਾਥ, ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!</verse>
				<verse number="20">ਉਹ ਰੁੱਖ ਜੋ ਤੁਸਾਂ ਡਿੱਠਾ ਕਿ ਉਹ ਵਧਿਆ ਤੇ ਤਕੜਾ ਹੋਇਆ ਜਿਹ ਦੀ ਚੋਟੀ ਅਕਾਸ਼ ਤਾਈਂ ਅੱਪੜੀ ਤੇ ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦਿੰਦਾ ਸੀ</verse>
				<verse number="21">ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਹ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਹ ਦੇ ਹੇਠ ਜੰਗਲੀ ਜਨਾਉਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ</verse>
				<verse number="22">ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ</verse>
				<verse number="23">ਅਤੇ ਜੋ ਮਹਾਰਾਜ ਨੇ ਇੱਕ ਰਾਖੇ, ਇੱਕ ਪਵਿੱਤ੍ਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਏਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦਾ ਸਤਿਆ ਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਜਦ ਤੀਕ ਸੱਤ ਸਮੇ ਉਹ ਦੇ ਉੱਤੇ ਨਾ ਬੀਤਣ ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ</verse>
				<verse number="24">ਹੇ ਰਾਜਨ, ਉਹ ਦਾ ਅਰਥ ਤੇ ਅੱਤ ਮਹਾਨ ਦੇ ਹੁਕਮ ਜੋ ਮਹਾਰਾਜ ਮੇਰੇ ਪਿਰਥਵੀ ਨਾਥ ਲਈ ਹੋਇਆ ਹੈ ਇਹੋ ਹੈ</verse>
				<verse number="25">ਭਈ ਤੁਸੀਂ ਮਨੁੱਖਾਂ ਵਿੱਚੋਂ ਹਕੇ ਜਾਓਗੇ ਅਤੇ ਖੇਤ ਦੇ ਪਸ਼ੂਆਂ ਵਿੱਚ ਵੱਸੋਗੇ ਤੇ ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਅਤੇ ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ ਅਤੇ ਤੁਹਾਡੇ ਉੱਤੇ ਸੱਤ ਸਮੇ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!</verse>
				<verse number="26">ਅਤੇ ਏਹ ਜੋ ਉਨ੍ਹਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁਢ ਵੱਡ ਦਿਓ, ਅਰਥ ਏਹ ਹੈ ਭਈ ਜਦੋਂ ਤੁਹਾਨੂੰ ਪਤਾ ਲਗੇਗਾ ਕਿ ਰਾਜ ਦਾ ਅਧੀਕਾਰ ਅਸਮਾਨੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ</verse>
				<verse number="27">ਏਸੇ ਕਾਰਨ ਹੇ ਰਾਜਨ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਤ ਇਉਂ ਤੁਹਾਡਾ ਸੁਖ ਚਿਰ ਤੀਕ ਬਣਿਆ ਰਹੇ।।</verse>
				<verse number="28">ਏਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ</verse>
				<verse number="29">ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ</verse>
				<verse number="30">ਤਾਂ ਰਾਜੇ ਨੇ ਆਖਿਆ, ਕੀ ਏਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੀ ਸ਼ਕਤੀ ਦੇ ਬਲ ਨਾਲ ਮਹਾਰਾਜੇ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇॽ</verse>
				<verse number="31">ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ</verse>
				<verse number="32">ਤੂੰ ਮਨੁੱਖਾਂ ਵਿੱਚੋਂ ਹਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!</verse>
				<verse number="33">ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।</verse>
				<verse number="34">ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਸਰਦਾਰੀ ਸਦੀਪਕ ਸਰਦਾਰੀ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ!</verse>
				<verse number="35">ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂॽ।।</verse>
				<verse number="36">ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਆ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ</verse>
				<verse number="37">ਹੁਣ ਮੈਂ ਨਬੂਕਦਨੱਸਰ ਅਕਾਸ ਦੇ ਮਹਾਰਾਜੇ ਦੀ ਵੱਡਿਆਈ ਤੇ ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸਤ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਉਂਕਾਰ ਹੈ ਅਤੇ ਜਿਹੜੇ ਘੁਮੰਡ ਨਾਲ ਚੱਲਦੇ ਹਨ ਉਨ੍ਹਾਂ ਨੂੰ ਨੀਵਾਂ ਕਰ ਸੱਕਦਾ ਹੈ!।।</verse>
			</chapter>
			<chapter number="5">
				<verse number="1">ਬੇਲਸ਼ੱਸਰ ਰਾਜਾ ਨੇ ਆਪਣੇ ਇੱਕ ਹਜ਼ਾਰ ਪਰਧਾਨਾਂ ਦੀ ਵੱਡੀ ਦਾਉਤ ਕੀਤੀ ਅਤੇ ਉਸ ਹਜ਼ਾਰ ਦੇ ਸਾਹਮਣੇ ਨਸ਼ਾ ਪੀਤਾ</verse>
				<verse number="2">ਬੇਲਸ਼ੱਸਰ ਨੇ ਨਸ਼ਾ ਚਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ ਲਿਆਂਦੇ ਜਾਣ ਤਾਂ ਜੋ ਰਾਜਾ ਤੇ ਉਹ ਦੇ ਪਰਧਾਨ ਤੇ ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਉਨ੍ਹਾਂ ਵਿੱਚੋਂ ਨਸ਼ਾ ਪੀਣ</verse>
				<verse number="3">ਤਾਂ ਓਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਜੋ ਯਰੂਸ਼ਲਮ ਵਿੱਚ ਹੈ ਕੱਢੇ ਗਏ ਸਨ ਲਿਆਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਨ੍ਹਾਂ ਵਿੱਚੋਂ ਪੀਤੀ</verse>
				<verse number="4">ਉਨ੍ਹਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਦੇ ਪੱਥਰ ਦੇ ਦਿਓਤਿਆਂ ਦੀ ਵੱਡਿਆਈ ਕੀਤੀ।।</verse>
				<verse number="5">ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਨ੍ਹਾਂ ਨੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਚੂਨੇ ਗੱਚ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ</verse>
				<verse number="6">ਤਾਂ ਰਾਜੇ ਦਾ ਚਿਹਰਾ ਬਦਲ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਉਦਰਾ ਦਿੱਤਾ ਐਥੋਂ ਤੀਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਏ ਨਾਲ ਟਕਰਾਉਣ ਲੱਗ ਪਏ</verse>
				<verse number="7">ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਨੂੰ ਸਾਹਮਣੇ ਕਰੋ! ਰਾਜੇ ਨੇ ਬਾਬਲ ਦੇ ਗਿਆਨੀਆਂ ਨੂੰ ਆਖਿਆ ਭਈ ਜੋ ਕੋਈ ਏਸ ਲਿਖਤ ਨੂੰ ਪੜ੍ਹੇ ਅਤੇ ਏਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਉਹ ਦੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ</verse>
				<verse number="8">ਤਦ ਰਾਜੇ ਦੇ ਸਾਰੇ ਗਿਆਨੀ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸੱਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸੱਕੇ</verse>
				<verse number="9">ਤਾਂ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ ਬੱਕੇ ਰਹਿ ਗਏ</verse>
				<verse number="10">ਫੇਰ ਰਾਜੇ ਤੇ ਉਹ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਰਾਜੇ ਦੀ ਮਾਤਾ ਦਾਉਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ ਜੁਗ ਜੀਉਂਦਾ ਰਹੁ! ਤੇਰੀਆਂ ਚਿੰਤਾਂ ਤੈਨੂੰ ਹੱਕਾ ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬੱਦਲੇ!</verse>
				<verse number="11">ਤੇਰੇ ਰਾਜ ਵਿੱਚ ਇੱਕ ਮਨੁੱਖ ਹੈ ਜਿਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦਿਓਤਿਆਂ ਦੀ ਬੁੱਧ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਮਹਾਰਾਜੇ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਦਾ ਸਰਦਾਰ ਬਣਾਇਆ ਹੋਇਆ ਸੀ</verse>
				<verse number="12">ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ ਤੇ ਗਿਆਨ ਤੇ ਸਮਝ ਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦੇ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਹ ਦਾ ਨਾਉਂ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਤੇ ਉਹ ਅਰਥ ਦੱਸੇਗਾ</verse>
				<verse number="13">ਤਾਂ ਦਾਨੀਏਲ ਰਾਜੇ ਦੇ ਦਰਬਾਰ ਲਿਆਂਦਾ ਗਿਆ। ਤਦ ਰਾਜੇ ਨੂੰ ਦਾਨੀਏਲ ਇਉਂ ਆਖਿਆ, ਕੀ ਤੂੰ ਉਹੋ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਨ੍ਹਾਂ ਨੂੰ ਮਹਾਰਾਜਾ ਮੇਰਾ ਪਿਤਾ ਯਹੂਦਾਹ ਥੀਂ ਲਿਆਇਆ ਸੀॽ</verse>
				<verse number="14">ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ</verse>
				<verse number="15">ਅਤੇ ਹੁਣ ਗਿਆਨੀ ਤੇ ਜੋਤਸ਼ੀ ਮੇਰੇ ਸਾਹਮਣੇ ਕੀਤੇ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ ਪਰ ਓਹ ਉਹ ਦਾ ਅਰਥ ਪਰਗਟ ਨਾ ਕਰ ਸੱਕੇ</verse>
				<verse number="16">ਅਤੇ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ । ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇਂ ਅਤੇ ਉਹ ਦਾ ਅਰਥ ਮੈਨੂੰ ਦੱਸੇਂ ਤਾਂ ਤੈਨੂੰ ਕਿਰਮਚੀ ਰੰਗਾ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ</verse>
				<verse number="17">ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਕੋਲ ਹੀ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇਹ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ</verse>
				<verse number="18">ਹੇ ਰਾਜਾ ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ</verse>
				<verse number="19">ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਹ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਹ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ । ਜਿਹ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਹ ਨੂੰ ਚਾਹਿਆ ਉਸ ਨੂੰ ਘਟਾਇਆ</verse>
				<verse number="20">ਪਰ ਜਦੋਂ ਉਸਦਾ ਸੁਭਾ ਹੰਕਾਰੀ ਹੋਇਆ ਅਤੇ ਉਹ ਦਾ ਆਤਮਾ ਕਰੜਾ ਹੋਇਆ ਐਥੋਂ ਤੀਕੁਰ ਕਿ ਉਹ ਘੁਮੰਡ ਕਰਦਾ ਰਿਹਾ ਤਾਂ ਉਹ ਆਪਣੇ ਰਾਜ ਸਿੰਘਾਸਣ ਤੋਂ ਲਾਹਿਆ ਗਿਆ ਅਤੇ ਉਹ ਦੀ ਪਤ ਪਰਤੀਤ ਖੁੱਸ ਗਈ</verse>
				<verse number="21">ਅਤੇ ਉਹ ਮਨੁੱਖ ਵੰਸ਼ੀਆਂ ਵਿੱਚੋਂ ਧੱਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਖੋਤਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੁ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੀਕੁਰ ਜੋ ਉਹ ਨੇ ਨਹੀਂ ਜਾਤਾ ਭਈ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉਤੇ ਰਾਜ ਕਰਦਾ ਹੈ ਅਤੇ ਜਿਹ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ</verse>
				<verse number="22">ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤ੍ਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਲਿਆ ਤਦ ਵੀ ਤੈਂ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ</verse>
				<verse number="23">ਸਗੋਂ ਅਕਾਸ਼ਾਂ ਦੇ ਪ੍ਰਭੁ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਉਹ ਤੇਰੇ ਅੱਗੇ ਲਿਆਏ ਤੈਂ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਰ ਆਪਣੀਆਂ ਰਖੇਲੀਆਂ ਦੇ ਨਾਲ ਉਨ੍ਹਾਂ ਵਿੱਚ ਨਸ਼ਾ ਪੀਤਾ ਅਤੇ ਤੈਂ ਚਾਂਦੀ ਅਰ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਰ ਪੱਥਰ ਦੇ ਦਿਓਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਹੀ ਜਾਣਦੇ ਹਨ ਉਨ੍ਹਾਂ ਦੀ ਵੱਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ</verse>
				<verse number="24">ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖਤ ਲਿਖੀ ਗਈ।।</verse>
				<verse number="25">ਅਤੇ ਲਿਖਤ ਜੋ ਲਿਖੀ ਗਈ ਸੋ ਇਹ ਹੈ, \ਮਨੇ ਮਨੇ ਤਕੇਲ ਊਫਰਸੀਨ\</verse>
				<verse number="26">ਅਤੇ \ਮਨੇ\ ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਛੇਕੜ ਕਰ ਦਿੱਤਾ</verse>
				<verse number="27">\ਤਕੇਲ\ ਦਾ ਇਹ ਅਰਥ ਹੈ ਜੋ ਤੂੰ ਤਕੜੀ ਵਿੱਚ ਤੋਂਲਿਆ ਗਿਆ ਅਤੇ ਘੱਟ ਨਿੱਕਲਿਆ</verse>
				<verse number="28">\ਪਰੇਸ\ ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਰ ਫਾਰਸੀਆਂ ਨੂੰ ਦਿੱਤਾ ਗਿਆ</verse>
				<verse number="29">ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਨ੍ਹਾਂ ਨੇ ਦਾਨੀਏਲ ਨੂੰ ਕਰਿਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਭਈ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।।</verse>
				<verse number="30">ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ</verse>
				<verse number="31">ਅਤੇ ਦਾਰਾ ਮਾਦੀ ਨੇ ਬਾਹਠਾਂ ਵਰਿਹਾਂ ਦੀ ਉਮਰ ਵਿੱਚ ਰਾਜ ਲੈ ਲਿਆ।।</verse>
			</chapter>
			<chapter number="6">
				<verse number="1">ਦਾਰਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਮਨਸਬਦਾਰ ਠਹਿਰਾਏ ਜੋ ਕੁਲ ਰਾਜ ਉੱਤੇ ਸਰਦਾਰੀ ਕਰਨ</verse>
				<verse number="2">ਅਤੇ ਉਨ੍ਹਾਂ ਉੱਤੇ ਤਿੰਨ ਪਰਧਾਨ ਜਿਨ੍ਹਾਂ ਵਿੱਚੋਂ ਇੱਕ ਦਾਨੀਏਲ ਸੀ ਏਸ ਕਰਕੇ ਜੋ ਮਨਸਬਦਾਰ ਉਨ੍ਹਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ</verse>
				<verse number="3">ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਏਸੇ ਕਰਕੇ ਉਹ ਨੂੰ ਮਨਸਬਦਾਰਾਂ ਤੇ ਪਰਧਾਨਾਂ ਨਾਲੋਂ ਵੱਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਭਈ ਉਹ ਨੂੰ ਸਾਰੇ ਰਾਜ ਉੱਤੇ ਮੁਖਤਿਆਰ ਕਰੇ।।</verse>
				<verse number="4">ਤਦ ਉਨ੍ਹਾਂ ਮਨਸਬਦਾਰਾਂ ਤੇ ਪਰਧਾਨਾਂ ਨੇ ਚਾਹਿਆ ਭਈ ਕਿਵੇਂ ਨਾ ਕਿਵੇਂ ਰਾਜ ਕਾਜ ਦੇ ਕਾਰਨ ਦਾਨੀਏਲ ਉੱਤੇ ਕੋਈ ਦੋਸ਼ ਲਾਈਏ ਪਰ ਉਨ੍ਹਾਂ ਨੂੰ ਕੋਈ ਦੋਸ਼ ਯਾ ਖੋਟ ਨਾ ਲੱਭਾ ਕਿਉਂ ਜੋ ਉਹ ਵਫ਼ਾਦਾਰ ਸੀ ਅਤੇ ਉਹ ਦੇ ਵਿੱਚ ਕੋਈ ਔਗਣ ਯਾ ਖੋਟ ਨਾ ਲੱਭਾ</verse>
				<verse number="5">ਤਾਂ ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਏਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ</verse>
				<verse number="6">ਤਾਂ ਏਹ ਪਰਧਾਨ ਤੇ ਮਨਸਬਦਾਰ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ ਜੁੱਗ ਜੀਉਂਦੇ ਰਹੋ!</verse>
				<verse number="7">ਰਾਜ ਦੇ ਸਾਰੇ ਪਰਧਾਨਾਂ, ਦੀਵਾਨਾਂ, ਮਨਸਬਦਾਰਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਹੈ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹਾਂ ਦਿਹਾੜਿਆਂ ਤੀਕ ਤੁਹਾਥੋਂ ਬਾਝ, ਹੇ ਰਾਜਨ, ਕਿਸੇ ਦਿਓਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ</verse>
				<verse number="8">ਹੁਣ ਹੇ ਰਾਜਨ, ਏਸ ਬਿਧੀ ਨੂੰ ਤੇਰੇ ਅਤੇ ਲਿਖਤ ਉੱਤੇ ਆਪਣੀ ਸਹੀ ਪਾ ਦਿਓ ਜੋ ਨਾ ਬਦਲੀ ਜਾਵੇ ਮਾਦੀਆਂ ਅਤੇ ਫਾਰਸੀਆਂ ਦੀ ਮਨਾਹੀ ਦੇ ਪੱਕੇ ਕਨੂਨ ਦੇ ਅਨੁਸਾਰ ਜੋ ਬਦਲਦਾ ਨਹੀਂ</verse>
				<verse number="9">ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਬਿੱਧੀ ਉੱਤੇ ਸਹੀ ਪਾਈ।।</verse>
				<verse number="10">ਜਦ ਦਾਨੀਏਲ ਨੂੰ ਮਲੂਮ ਹੋਇਆ ਕਿ ਉਸ ਲਿਖਤ ਉੱਤੇ ਸਹੀ ਪੈ ਗਈ ਹੈ ਤਾਂ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ ਅਤੇ ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ</verse>
				<verse number="11">ਤਾਂ ਏਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ</verse>
				<verse number="12">ਫੇਰ ਓਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂਨ ਲਈ ਆਖਿਆ ਭਈ ਹੇ ਰਾਜਨ, ਕੀ ਤੁਸੀਂ ਉਸ ਬਿਧੀ ਉੱਤੇ ਸਹੀ ਨਹੀਂ ਪਾਈ ਭਈ ਜਿਹੜਾ ਕੋਈ ਤੀਹਾਂ ਦਿਨਾਂ ਤੀਕ ਤੁਹਾਥੋਂ ਬਾਝ ਕਿਸੇ ਦਿਉਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾॽ ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਏਹ ਗੱਲ ਸੱਚ ਹੈ, ਮਾਦੀਆਂ ਅਤੇ ਫਾਰਸੀਆਂ ਦੇ ਕਨੂਨ ਅਨੁਸਾਰ ਜੋ ਬਦਲਦੇ ਨਹੀਂ</verse>
				<verse number="13">ਉਨ੍ਹਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਨ, ਉਹ ਦਾਨੀਏਲ ਜੋ ਯਹੂਦੀਆਂ ਦੇ ਅਸੀਰਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂਨ ਨੂੰ ਜਿਹ ਦੇ ਉੱਤੇ ਤੁਸਾਂ ਸਹੀ ਪਾਈ ਹੈ ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ</verse>
				<verse number="14">ਜਦ ਰਾਜੇ ਨੇ ਏਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਛਿੱਥਾ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਅਸਤਣ ਤੀਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ</verse>
				<verse number="15">ਫੇਰ ਓਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਨ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫਾਰਸੀਆਂ ਦਾ ਏਹ ਕਨੂਨ ਹੈ ਕਿ ਜੋ ਮਨਾਹੀ ਦਾ ਪੱਕਾ ਕਾਨੂਨ ਅਤੇ ਸ਼ਾਹੀ ਬਿੱਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ</verse>
				<verse number="16">ਤਾਂ ਰਾਜੇ ਨੇ ਆਗਿਆ ਕੀਤੀ ਅਤੇ ਓਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਕਰਦਾ ਹੈਂ ਉਹ ਤੈਨੂੰ ਛੁਡਾਊ!</verse>
				<verse number="17">ਅਤੇ ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪਰਧਾਨਾਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਏਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।।</verse>
				<verse number="18">ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਸ਼ੁਗਲ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ</verse>
				<verse number="19">ਤਾਂ ਰਾਜਾ ਮੂੰਹ ਅਨ੍ਹੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ</verse>
				<verse number="20">ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪੁੱਜਾ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਥੀਂ ਛੁਡਾਉਣ ਜੋਗ ਹੋਇਆॽ</verse>
				<verse number="21">ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਨ, ਜੁੱਗੋ ਜੁੱਗ ਜੀ</verse>
				<verse number="22">ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹਾਂ ਨੂੰ ਬੰਦ ਰੱਖਿਆ ਹੈ ਐਥੋਂ ਤੀਕ ਕਿ ਉਨ੍ਹਾਂ ਨੇ ਮੈਨੂੰ ਰਤੀ ਭਰ ਵੀ ਦੁਖ ਨਹੀਂ ਦਿੱਤਾ ਇਸ ਕਰਕੇ ਜੋ ਉਹ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਨ, ਮੈਂ ਦੋਸ਼ ਨਹੀਂ ਕੀਤਾ</verse>
				<verse number="23">ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਉਸ ਦੇ ਉੱਤੇ ਰਤੀ ਵੀ ਔਖ ਨਾ ਲੱਭਾ, ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।।</verse>
				<verse number="24">ਤਾਂ ਰਾਜੇ ਨੇ ਹੁਕਮ ਦਿੱਤਾ ਅਰ ਓਹ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਾਲ ਬੱਚਿਆਂ ਅਤੇ ਤੀਵੀਆਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਨ੍ਹਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੋੜੀ ਅੱਪੜਨ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।।</verse>
				<verse number="25">ਤਾਂ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁਖ ਸਾਂਦ ਵਧੇ</verse>
				<verse number="26">ਮੈਂ ਇਹ ਆਗਿਆ ਕਰਦਾ ਹਾਂ ਭਈ ਮੇਰੇ ਸਾਰੇ ਸ਼ਾਹੀਂ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੱਬਣ ਅਤੇ ਡਰਨ, - ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖਰ ਤੀਕ ਰਹੇਗੀ।</verse>
				<verse number="27">ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਰ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਰ ਅਚੰਭੇ ਕਰਦਾ ਹੈ, ਜਿਹ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!।। ਸੋ ਇਹ ਦਾਨੀਏਲ ਦਾਰਾ ਦੇ ਰਾਜ ਅਤੇ ਖੋਰਸ ਫਾਰਸੀ ਦੇ ਰਾਜ ਵਿੱਚ ਭਾਗਵਾਨ ਹੋਇਆ।।</verse>
			</chapter>
			<chapter number="7">
				<verse number="1">ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਵਰ੍ਹੇ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਸੁਫ਼ਨਾ ਅਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਡਿੱਠੀਆਂ, ਤਦ ਉਹ ਨੇ ਉਸ ਸੁਫ਼ਨੇ ਨੂੰ ਲਿਖਿਆ ਅਤੇ ਉਨ੍ਹਾਂ ਗੱਲਾਂ ਦਾ ਸਾਰਾ ਹਾਲ ਕਥਣ ਕੀਤਾ</verse>
				<verse number="2">ਦਾਨੀਏਲ ਨੇ ਆਖਿਆ ਭਈ ਰਾਤ ਨੂੰ ਮੈਂ ਇੱਕ ਦਰਿਸ਼ਟ ਡਿੱਠੀ ਅਤੇ ਕੀ ਵੇਖਦਾਂ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ</verse>
				<verse number="3">ਅਤੇ ਸਮੁੰਦਰ ਵਿੱਚੋਂ ਚਾਰ ਵੱਡੇ ਵੱਡੇ ਦਰਿੰਦੇ ਜੋ ਇੱਕ ਦੂਜੇ ਨਾਲੋਂ ਵੱਖੋ ਵੱਖ ਸਨ ਨਿੱਕਲੇ</verse>
				<verse number="4">ਪਹਿਲਾ ਸ਼ੇਰ ਬਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਰ ਮੈਂ ਵੇਖਦਾ ਰਿਹਾ ਜਦੋਂ ਤੀਕੁਰ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਙੁ ਪੈਰਾ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ</verse>
				<verse number="5">ਅਤੇ ਫੇਰ ਕੀ ਵੇਖਦਾ ਹਾਂ ਦੂਜਾ ਦਰਿੰਦਾ ਰਿੱਛ ਵਰਗਾ ਸੀ । ਉਹ ਇੱਕ ਪਾਸੇ ਵੱਲ ਖਲੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦਿਆਂ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉੱਠ ਅਰ ਢੇਰ ਸਾਰਾ ਮਾਸ ਖਾਹ!</verse>
				<verse number="6">ਉਹ ਦੇ ਪਿੱਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚਿੱਤਰੇ ਵਰਗਾ ਉੱਠਿਆ ਜਿਹ ਦੀ ਕੰਡ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ</verse>
				<verse number="7">ਇਹ ਦੇ ਪਿੱਛੋਂ ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਣਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਨ੍ਹਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ ਅਤੇ ਉਹ ਦੇ ਦਸ ਸਿੰਙ ਸਨ</verse>
				<verse number="8">ਮੈਂ ਉਨ੍ਹਾਂ ਸਿੰਙਾਂ ਨੂੰ ਧਿਆਨ ਲਾ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਉਨ੍ਹਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ ਵੱਡੀਆਂ ਗੱਲਾਂ ਬੋਲ ਰਿਹਾ ਸੀ।।</verse>
				<verse number="9">ਮੈ ਐਥੋਂ ਤੀਕ ਵੇਖਦਾ ਰਿਹਾ ਕਿ ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ। ਉਹ ਦਾ ਬਸਤ੍ਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਸ ਦੇ ਪਹੀਏ ਬਲਦੀ ਅੱਗ ਵਰਗੇ ਸਨ।</verse>
				<verse number="10">ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੇ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਟਹਿਲ ਕਰਦੇ ਸਨ, ਅਤੇ ਲੱਖਾਂ ਦਰ ਲੱਖ ਉਹ ਦੇ ਅੱਗੇ ਖਲੋਤੇ ਸਨ! ਨਿਆਉਂ ਹੁੰਦਾ ਸੀ ਅਤੇ ਪੋਥੀਆਂ ਖੁਲ੍ਹੀਆਂ ਹੋਈਆਂ ਸਨ।।</verse>
				<verse number="11">ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੀਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ</verse>
				<verse number="12">ਅਤੇ ਬਾਕੀ ਦਰਿੰਦਿਆਂ ਦਾ ਰਾਜ ਵੀ ਉਨ੍ਹਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀ ਉਨ੍ਹਾਂ ਨੂੰ ਜਿੰਦ ਦਿੱਤੀ ਗਈ</verse>
				<verse number="13">ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ।</verse>
				<verse number="14">ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।।</verse>
				<verse number="15">ਮੈਂ ਦਾਨੀਏਲ ਆਪਣੇ ਸਰੀਰ ਦੇ ਵਿਚਕਾਰ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਸਿਰ ਦੀਆਂ ਦਰਿਸ਼ਟੀਆਂ ਨੇ ਮੈਨੂ ਓਦਰਾ ਦਿੱਤਾ</verse>
				<verse number="16">ਅਤੇ ਜਿਹੜੇ ਨੇੜੇ ਤੇੜੇ ਖਲੋਤੇ ਸਨ ਮੈਂ ਉਨ੍ਹਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਨ੍ਹਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ</verse>
				<verse number="17">ਏਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ</verse>
				<verse number="18">ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੀਕ, ਹਾਂ, ਜੁੱਗੋ ਜੁੱਗ ਤੀਕ ਉਸ ਰਾਜ ਦੇ ਮਾਲਕ ਹੋਣਗੇ</verse>
				<verse number="19">ਤਾਂ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾਂ ਵੀ ਜਾਣਾਂ ਜਿਹੜਾ ਉਨ੍ਹਾਂ ਸਭਨਾਂ ਨਾਲੋਂ ਵੱਖਰਾ ਸੀ ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ ਟੋਟੇ ਕਰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਿਤਾੜਦਾ ਸੀ</verse>
				<verse number="20">ਅਤੇ ਦਸਾਂ ਸਿੰਙਾਂ ਦੀ, ਜੋ ਉਸ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਹ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ</verse>
				<verse number="21">ਮੈਂ ਡਿੱਠਾ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਨ੍ਹਾਂ ਉੱਤੇ ਜ਼ੋਰ ਪਾ ਲੈਂਦਾ ਸੀ</verse>
				<verse number="22">ਜਦ ਤੀਕ ਅੱਤ ਪਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਉਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪੁੱਜਾ ਕਿ ਸੰਤ ਰਾਜ ਵਾਲੇ ਹੋਣ</verse>
				<verse number="23">ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪਿਰਥਵੀ ਨੂੰ ਨਿਗਲ ਜਾਏਗਾ ਅਤੇ ਉਹ ਨੂੰ ਲਿਤਾੜੇਗਾ ਅਤੇ ਉਹ ਨੂੰ ਟੋਟੇ ਟੋਟੇ ਕਰੇਗਾ</verse>
				<verse number="24">ਅਤੇ ਓਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਦੇ ਵਿੱਚ ਉੱਠਣਗੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜ਼ੋਰ ਪਾ ਲਵੇਗਾ</verse>
				<verse number="25">ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਰ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਓਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੀਕ ਜੋ ਇੱਕ ਸਮਾ ਅਤੇ ਸਮੇ ਅਰ ਅੱਧਾ ਸਮਾ ਲੰਘ ਜਾਏਗਾ</verse>
				<verse number="26">ਫੇਰ ਨਿਆਉਂ ਸਭਾ ਬੈਠੇਗੀ ਅਤੇ ਉਹ ਉਹ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਓੜਕ ਤੀਕਰ ਉਹ ਦਾ ਨਾਸ ਅਤੇ ਨਿਸ਼ਟ ਕਰ ਸੁੱਟਣ</verse>
				<verse number="27">ਅਤੇ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਰ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹ ਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ</verse>
				<verse number="28">ਉਹ ਗੱਲ ਐਥੇ ਤੀਕ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾਂ ਨੇ ਮੈਨੂੰ ਡਾਢਾ ਓਦਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਏਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।।</verse>
			</chapter>
			<chapter number="8">
				<verse number="1">ਬੇਲਸ਼ੱਸਰ ਪਾਤਸ਼ਾਹ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੂੰ ਜਿਹੜਾ ਪਹਿਲਾ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ</verse>
				<verse number="2">ਅਤੇ ਮੈਂ ਦਰਸ਼ਣ ਵਿੱਚ ਡਿੱਠਾ ਅਤੇ ਜਿਸ ਵੇਲੇ ਮੈਂ ਵੇਖਿਆ ਤਾਂ ਐਉਂ ਹੋਇਆ ਭਈ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਸਾਂ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫੇਰ ਮੈਂ ਦਰਸ਼ਣ ਵਿੱਚ ਵੇਖਿਆ ਭਈ ਮੈਂ ਊਲਾਈ ਨਦੀ ਦੇ ਕੰਢੇ ਉੱਤੇ ਹਾਂ</verse>
				<verse number="3">ਤਾਂ ਮੈਂ ਆਪਣੀਆਂ ਅੱਖਾਂ ਚੁਕ ਕੇ ਡਿੱਠਾ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਢਾ ਖਲੋਤਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਓਹ ਦੋਵੋਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ</verse>
				<verse number="4">ਮੈਂ ਉਸ ਮੇਢੇ ਨੂੰ ਡਿੱਠਾ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੀਕ ਕਿ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਖਲੋ ਸੱਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸੱਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ</verse>
				<verse number="5">ਮੈਂ ਏਸ ਚਿੰਤਾ ਵਿੱਚ ਸਾਂ ਅਤੇ ਵੇਖੋ ਇੱਕ ਬੱਕਰਾ ਲਹਿੰਦੇ ਪਾਸਿਓ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਨੂੰ ਵੀ ਨਾ ਛੋਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ ਸਿੰਙ ਸੀ</verse>
				<verse number="6">ਅਤੇ ਉਹ ਉਸ ਦੁਹਾਂ ਸਿੰਙਾਂ ਵਾਲੇ ਮੇਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖਲੋਤਾ ਵੇਖਿਆ ਸੀ ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ</verse>
				<verse number="7">ਅਤੇ ਮੈਂ ਉਹ ਨੂੰ ਵੇਖਿਆ ਭਈ ਉਹ ਮੇਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ ਅਤੇ ਮੇਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ ਅਰ ਮੇਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ ਸੋ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਛਿਤਾੜ ਸੁੱਟਿਆ ਅਰ ਕੋਈ ਨਹੀਂ ਸੀ ਜੋ ਮੇਢੇ ਨੂੰ ਉਹ ਦੇ ਹੱਥੋਂ ਛੁਡਾ ਸੱਕੇ</verse>
				<verse number="8">ਅਤੇ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਭਜ ਪਿਆ ਅਤੇ ਉਹ ਦੇ ਥਾਂ ਚਾਰ ਅਚਰਜ ਸਿੰਙ ਅਕਾਸ਼ ਦੀਆਂ ਚੌਹਾਂ ਪੌਣਾ ਵੱਲ ਨਿੱਕਲੇ</verse>
				<verse number="9">ਅਤੇ ਉਨ੍ਹਾਂ ਵਿੱਚੋਂ ਇੱਕ ਥੀਂ ਇੱਕ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ ਅਤੇ ਚੜ੍ਹਦੇ ਅਰ ਮਨ ਭਾਉਂਦੇ ਦੇਸ ਵੱਲ ਅਤਿਯੰਤ ਵੱਧ ਗਿਆ</verse>
				<verse number="10">ਅਤੇ ਉਹ ਵਧ ਕੇ ਅਕਾਸ਼ ਦੀ ਸੈਨਾ ਤੀਕ ਪੁੱਜ ਪਿਆ ਅਰ ਉਹ ਸੈਨਾ ਵਿੱਚੋਂ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਡੇਗ ਦਿੱਤਾ ਅਰ ਉਨ੍ਹਾਂ ਨੂੰ ਛਿਤਾੜਿਆ</verse>
				<verse number="11">ਸਗੋਂ ਉਸ ਨੇ ਸੈਨਾ ਦੇ ਸ਼ਜ਼ਾਦੇ ਤੀਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤ੍ਰ ਥਾਂ ਢਾਇਆ ਗਿਆ</verse>
				<verse number="12">ਸੋ ਉਹ ਸੈਨਾ ਸਦਾ ਦੀ ਹੋਮ ਦੀ ਭੇਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਭਾਗਵਾਨ ਹੁੰਦਾ ਰਿਹਾ।।</verse>
				<verse number="13">ਫੇਰ ਮੈਂ ਇੱਕ ਸੰਤ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਸੰਤ ਨੇ ਉਸ ਸੰਤ ਨੂੰ ਜੋ ਗੱਲਾ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤ੍ਰ ਥਾਂ ਅਤੇ ਸੈਨਾ ਦੋਵੇਂ ਦਿੱਤੇ ਗਏ ਭਈ ਛਿਤਾੜੇ ਜਾਣ ਇਹ ਕਦੋਂ ਤੀਕ ਰਹੇॽ</verse>
				<verse number="14">ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸੰਝ ਅਰ ਸਵੇਰ ਤੋੜੀ ਹੈ ਫੇਰ ਪਵਿੱਤ੍ਰ ਥਾਂ ਸੁੱਚਾ ਬਣਾਇਆ ਜਾਵੇਗਾ।।</verse>
				<verse number="15">ਅਤੇ ਐਉਂ ਹੋਇਆ ਕਿ ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਡਿੱਠਾ ਅਤੇ ਉਹ ਦਾ ਅਰਥ ਲੱਭਦਾ ਸਾਂ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖਲੋਤਾ ਸੀ ਜਿਹ ਦਾ ਰੂਪ ਮਨੁੱਖ ਜਿਹਾ ਸੀ</verse>
				<verse number="16">ਅਤੇ ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਹ ਨੇ ਊਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਜਬਰਾਏਲ, ਏਸ ਮਨੁੱਖ ਨੂੰ ਏਸ ਦਰਸ਼ਣ ਦਾ ਅਰਥ ਦੱਸ!</verse>
				<verse number="17">ਫੇਰ ਜਿੱਥੇ ਮੈਂ ਖਲੋਤਾ ਸਾਂ ਉੱਥੇ ਉਹ ਨੇੜੇ ਆਇਆ ਅਤੇ ਜਦੋਂ ਆ ਪੁੱਜਾ ਤਾਂ ਮੈਂ ਗਿਰ ਗਿਆ ਅਤੇ ਮੂੰਹ ਪਰਨੇ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤ੍ਰ ਸਮਝ ਲੈ ਕਿਉਂ ਜੋ ਦਰਸ਼ਣ ਓੜਕ ਦੇ ਸਮੇਂ ਵਿੱਚ ਮੁੱਕ ਜਾਏਗਾ</verse>
				<verse number="18">ਅਤੇ ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਪਰਨੇ ਵੱਡੀ ਨੀਂਦਰ ਵਿੱਚ ਧਰਤੀ ਉੱਤੇ ਪਿਆ ਸਾਂ ਤਾਂ ਉਹ ਨੇ ਮੈਨੂੰ ਛੋਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ</verse>
				<verse number="19">ਅਤੇ ਆਖਿਆ ਕਿ ਵੇਖ, ਮੈਂ ਤੈਨੂੰ ਦੱਸਦਾ ਹਾਂ ਕਿ ਕ੍ਰੋਧ ਦੇ ਛੇਕੜ ਕੀ ਹੋਵੇਗਾ ਕਿਉਂ ਜੋ ਠਹਿਰਾਏ ਹੋਏ ਸਮੇਂ ਉੱਤੇ ਉੜਕ ਹੋਵੇਗਾ</verse>
				<verse number="20">ਉਹ ਮੇਢਾ ਜਿਹ ਨੂੰ ਤੈਂ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫਾਰਸ ਦੇ ਰਾਜੇ ਹਨ</verse>
				<verse number="21">ਅਤੇ ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾ ਰਾਜਾ ਹੈ</verse>
				<verse number="22">ਅਤੇ ਏਸ ਕਰਕੇ ਕਿ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ ਦੇ ਵਿਚਕਾਰ ਉੱਠਣਗੇ ਪਰ ਉਨ੍ਹਾਂ ਦਾ ਵਸ ਉਹ ਦੇ ਵਰਗਾ ਨਾ ਹੋਵੇਗਾ</verse>
				<verse number="23">ਅਤੇ ਉਨ੍ਹਾਂ ਦੇ ਰਾਜ ਦੇ ਛੇਕੜਲੇ ਸਮੇਂ ਜਿਸ ਵੇਲੇ ਅਪਰਾਧੀ ਲੋਕ ਕੰਢਿਆਂ ਤੀਕ ਪੁੱਜ ਪੈਣਗੇ ਤਾਂ ਇੱਕ ਕਰੜੇ ਮੂੰਹ ਅਤੇ ਭੇਤ ਦੀਆਂ ਗੱਲਾਂ ਦੇ ਬੁੱਝਣ ਵਾਲਾ ਉੱਠੇਗਾ</verse>
				<verse number="24">ਇਹ ਵੱਡਾ ਡਾਢਾ ਹੋਵੇਗਾ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਡੌਲ ਨਾਲ ਮਾਰ ਸੁੱਟੇਗਾ ਅਤੇ ਭਾਗਵਾਨ ਹੋਵੇਗਾ ਅਰ ਕੰਮ ਕਰੇਗਾ ਅਤੇ ਜੋਰਾਵਰਾਂ ਨੂੰ ਅਰ ਪਵਿੱਤ੍ਰ ਲੋਕਾਂ ਨੂੰ ਨਾਸ ਕਰ ਸੁੱਟੇਗਾ</verse>
				<verse number="25">ਅਤੇ ਆਪਣੀ ਸਿਆਣਪ ਨਾਲ ਉਹ ਚਤੁਰਾਈ ਨੂੰ ਆਪਣੇ ਹੱਥ ਵਿੱਚ ਭਾਗਵਾਨ ਕਰੇਗਾ ਅਤੇ ਆਪਣੇ ਮਨ ਵਿੱਚ ਆਪ ਨੂੰ ਉੱਚਾ ਕਰੇਗਾ ਅਤੇ ਮੇਲ ਦੇ ਵੇਲੇ ਬਹੁਤਿਆਂ ਦਾ ਨਾਸ ਕਰੇਗਾ। ਉਹ ਸ਼ਾਜ਼ਾਦਿਆਂ ਦੇ ਸ਼ਜਾਦੇ ਦੇ ਵਿਰੁੱਧ ਉੱਠ ਖਲੋਵੇਗਾ ਪਰ ਬਿਨਾ ਹੱਥ ਲਾਏ ਤੋਂੜਿਆ ਜਾਵੇਗਾ</verse>
				<verse number="26">ਅਤੇ ਉਹ ਸੰਝ ਅਤੇ ਸਵੇਰ ਦਾ ਦਰਸ਼ਣ ਜੋ ਆਖਿਆ ਗਿਆ ਹੈ ਸੋ ਸਤ ਹੈ ਪਰ ਤੂੰ ਉਹ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਅਜੇ ਢੇਰ ਸਾਰਾ ਚਿਰ ਪਿਆ ਹੈ</verse>
				<verse number="27">ਅਤੇ ਮੈਂ ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੀਕ ਮਾਂਦਾ ਪਿਆ ਰਿਹਾ, ਫੇਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਾਬਰਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।।</verse>
			</chapter>
			<chapter number="9">
				<verse number="1">ਅਹਸ਼ਵੇਰੋਸ਼ ਦੇ ਪੁੱਤ੍ਰ ਦਾਰਾ ਦੇ ਪਹਿਲੇ ਵਰ੍ਹੇ ਵਿੱਚ ਜੋ ਮਾਦੀ ਵੰਸ ਦਾ ਸੀ ਨਾਲੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ</verse>
				<verse number="2">ਉਸ ਦੇ ਰਾਜ ਦੇ ਪਹਿਲੇ ਵਰ੍ਹੇ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿਚੋਂ ਉਨ੍ਹਾਂ ਦਾ ਲੇਖਾ ਜਾਣਿਆ ਜਿਨ੍ਹਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ ਭਈ ਓਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਵਰ੍ਹੇ ਪੂਰੇ ਹੋਣ।।</verse>
				<verse number="3">ਮੈਂ ਆਪਣਾ ਮੂੰਹ ਪ੍ਰਭੁ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਅਰ ਵਰਤ ਰੱਖ ਕੇ ਤੱਪੜ ਅਰ ਸੁਆਹ ਸਣੇ ਉਹ ਦੀ ਭਾਲ ਕੀਤੀ</verse>
				<verse number="4">ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਰਦਾਸ ਕੀਤੀ ਨਾਲੇ ਮੈਂ ਮੰਨ ਲਿਆ ਅਤੇ ਆਖਿਆ, ਹੇ ਪ੍ਰਭੁ, ਜਿਹੜਾ ਵੱਡਾ ਅਤੇ ਭਿਆਣਕ ਪਰਮੇਸ਼ੁਰ ਹੈਂ ਅਤੇ ਉਸ ਨੇਮ ਨੂੰ ਆਪਣੇ ਪ੍ਰੀਤਮਾਂ ਦੇ ਨਾਲ ਅਤੇ ਜਿਹੜੇ ਤੇਰੇ ਆਗਿਆਕਾਰੀ ਹਨ ਉਨ੍ਹਾਂ ਦੇ ਨਾਲ ਚੇਤੇ ਰੱਖਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਰੱਖਦਾ ਹੈਂ</verse>
				<verse number="5">ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ, ਅਸਾਂ ਬਦੀ ਕੀਤੀ, ਅਸਾਂ ਸਿਰ ਚੁੱਕਿਆ ਜੋ ਅਸੀਂ ਤੇਰੀਆਂ ਆਗਿਆਂ ਅਤੇ ਤੇਰਿਆਂ ਨਿਆਵਾਂ ਤੋਂ ਫਿਰ ਗਏ ਹਾਂ!</verse>
				<verse number="6">ਅਤੇ ਅਸਾਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਨ੍ਹਾਂ ਨੇ ਤੇਰਾ ਨਾਮ ਲੈ ਕੇ ਸਾਡੇ ਪਾਤਸ਼ਾਹਾਂ ਸਾਡੇ ਸ਼ਜ਼ਾਦਿਆਂ ਅਤੇ ਸਾਡੇ ਪਿਓ ਦਾਦਿਆਂ ਅਤੇ ਸਾਡੇ ਦੇਸ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ</verse>
				<verse number="7">ਹੇ ਪ੍ਰਭੁ, ਧਰਮ ਤੇਰਾ ਹੀ ਹੈ ਪਰ ਸਾਡੇ ਲਈ ਮੂੰਹ ਚੁਰਾਉਣਾ ਜਿਵੇਂ ਅੱਜ ਦਾ ਦਿਨ ਹੈ, ਹਾਂ, ਯਹੂਦਾਹ ਦਿਆਂ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ ਉਨ੍ਹਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੈਂ ਉਨ੍ਹਾਂ ਦੇ ਔਗਣਾਂ ਦੇ ਕਾਰਨ ਜੋ ਉਨ੍ਹਾਂ ਨੇ ਤੇਰੇ ਅੱਗੇ ਕੀਤੇ, ਤੂੰ ਉਨ੍ਹਾਂ ਨੂੰ ਖਿੰਡਾ ਦਿੱਤਾ</verse>
				<verse number="8">ਹੇ ਪ੍ਰਭੁ, ਮੂੰਹ ਚੁਰਾਉਣਾ ਸਾਡੇ ਲਈ, ਸਾਡੇ ਪਾਤਸ਼ਾਹਾਂ ਅਤੇ ਸ਼ਜ਼ਾਦਿਆਂ ਅਰ ਸਾਡੇ ਪਿਉ ਦਾਦਿਆਂ ਦੇ ਲਈ ਹੈ ਜੋ ਅਸੀਂ ਤੇਰੇ ਪਾਪੀ ਹੋਏ</verse>
				<verse number="9">ਪ੍ਰਭੁ ਸਾਡੇ ਪਰਮੇਸ਼ੁਰ ਦੀਆਂ ਦਇਆਂ ਅਤੇ ਖਿਮਾਂ ਹਨ, ਅਸਾਂ ਭਾਵੇਂ ਉਹ ਦੇ ਅੱਗੇ ਸਿਰ ਚੁੱਕਿਆ</verse>
				<verse number="10">ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਬੋਲ ਨਾ ਮੰਨਿਆ ਜੋ ਉਹ ਦੇ ਕਾਨੂਨਾਂ ਉੱਤੇ ਚੱਲੀਏ ਜਿਹ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ</verse>
				<verse number="11">ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਬੋਲ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆਣ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੈ ਇਸ ਲਈ ਜੋ ਅਸਾਂ ਉਹ ਦਾ ਪਾਪ ਕੀਤਾ</verse>
				<verse number="12">ਅਤੇ ਉਹ ਨੇ ਆਪਣੀਆਂ ਓਹ ਗੱਲਾਂ ਜੋ ਉਹ ਨੇ ਅਸਾਂ ਲੋਕਾਂ ਦੇ ਨਾਲ ਅਤੇ ਸਾਡਿਆਂ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਹੇਠ ਅਜੇਹੀ ਗੱਲ ਨਹੀਂ ਹੋਈ ਜੇਹੀ ਯਰੂਸ਼ਲਮ ਨਾਲ ਹੋਈ ਹੈ</verse>
				<verse number="13">ਜਿਸ ਤਰਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹਨ ਉਸੇ ਤਰਾਂ ਇਸ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸਾਂ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ</verse>
				<verse number="14">ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਵੀ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸਤ ਹੈ, ਪਰ ਅਸਾਂ ਉਹ ਦਾ ਬੋਲ ਨਾ ਮੰਨਿਆ</verse>
				<verse number="15">ਅਤੇ ਹੁਣ ਹੇ ਪ੍ਰਭੁ ਸਾਡੇ ਪਰਮੇਸ਼ੁਰ, ਜੋ ਬਲ ਵਾਲੀ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੈਂ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ!।।</verse>
				<verse number="16">ਹੇ ਪ੍ਰਭੁ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਆਪਣੇ ਕ੍ਰੋਧ ਥੀਂ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤ੍ਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਨ੍ਹਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!</verse>
				<verse number="17">ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪਰਕਾਸ਼ ਨੂੰ ਪ੍ਰਭੁ ਦੇ ਲਈ ਆਪਣੇ ਪਵਿੱਤ੍ਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ</verse>
				<verse number="18">ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉੱਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ</verse>
				<verse number="19">ਹੇ ਪ੍ਰਭੁ, ਸੁਣ! ਹੇ ਪ੍ਰਭੁ, ਬਖ਼ਸ਼ ਦੇਹ! ਹੇ ਪ੍ਰਭੁ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।।</verse>
				<verse number="20">ਮੈਂ ਇਹ ਕਹਿੰਦਾ ਹੀ ਸਾਂ ਅਤੇ ਅਰਦਾਸ ਕਰਦਾ ਅਤੇ ਆਪਣਿਆਂ ਪਾਪਾਂ ਅਤੇ ਆਪਣੇ ਲੋਕ ਇਸਰਾਏਲੀਆਂ ਦੇ ਪਾਪਾਂ ਨੂੰ ਮੰਨਦਾ ਹੀ ਸਾਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸਾਂ</verse>
				<verse number="21">ਹਾਂ, ਅਰਦਾਸ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜਬਰਾਈਲ ਜਿਹ ਨੂੰ ਮੈਂ ਪਹਿਲੋਂ ਪਹਿਲੇ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ। ਇਹ ਤ੍ਰਿਕਾਲਾਂ ਦੀ ਭੇਟ ਝੜਾਉਣ ਦੇ ਵੇਲੇ ਦੇ ਲਗ ਭਗ ਸੀ</verse>
				<verse number="22">ਅਤੇ ਉਹ ਨੇ ਮੈਨੂੰ ਖਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ</verse>
				<verse number="23">ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ</verse>
				<verse number="24">ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤ੍ਰ ਸ਼ਹਿਰ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਰ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤ੍ਰ ਨੂੰ ਮਸਹ ਕਰੇ</verse>
				<verse number="25">ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ</verse>
				<verse number="26">ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਰ ਪਵਿੱਤ੍ਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੀਕਰ ਲੜਾਈ ਰਹੇਗੀ ਅਤੇ ਠਹਿਰਾਈਆ ਹੋਈਆਂ ਉਜਾੜਾਂ ਹੋਣਗੀਆਂ</verse>
				<verse number="27">ਅਤੇ ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਰ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਰ ਠਹਿਰਾਏ ਹੋਏ ਅੰਤ ਤੀਕਰ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ।।</verse>
			</chapter>
			<chapter number="10">
				<verse number="1">ਫਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਵਰ੍ਹੇ ਵਿੱਚ ਦਾਨੀਏਲ ਨੂੰ ਜਿਹ ਦਾ ਨਾਉਂ ਬੇਲਟਸ਼ੱਸਰ ਕਹਿੰਦੇ ਸਨ ਇੱਕ ਗੱਲ ਪਰਗਟ ਹੋਈ ਅਤੇ ਉਹ ਗੱਲ ਸੱਚ ਸੀ ਅਰਥਾਤ ਬੜਾ ਜੰਗ ਸੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ</verse>
				<verse number="2">ਮੈਂ ਦਾਨੀਏਲ ਉਨ੍ਹਾਂ ਦਿਨਾਂ ਵਿੱਚ ਤਿੰਨਾਂ ਸਾਤਿਆਂ ਤੋੜੀ ਸੋਗ ਕਰਦਾ ਰਿਹਾ</verse>
				<verse number="3">ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਰ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਐਥੋਂ ਤੀਕੁਰ ਜੋ ਤਿੰਨ ਸਾਤੇ ਪੂਰੇ ਲੰਘ ਗਏ</verse>
				<verse number="4">ਅਤੇ ਪਹਿਲੇ ਮਹੀਨੇ ਦੇ ਚਵੀਏਂ ਦਿਨ ਵਿੱਚ ਮੈਂ ਵੱਡੇ ਦਰਿਆ ਦਜਲੇ ਦੇ ਕੰਢੇ ਉੱਤੇ ਸਾਂ</verse>
				<verse number="5">ਅਤੇ ਮੈਂ ਅੱਖੀਆਂ ਉਘਾੜ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਲੀੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨ੍ਹੀ ਹੋਈ ਖਲੋਤਾ ਹੈ</verse>
				<verse number="6">ਉਹ ਦਾ ਸਰੀਰ ਬੈਰੂਜ਼ ਵਰਗਾ ਅਤੇ ਉਹ ਦਾ ਮੂੰਹ ਬਿਜਲੀ ਜਿਹਾ ਸੀ ਅਤੇ ਉਹ ਦੀਆਂ ਅੱਖੀਆਂ ਦੋ ਜਗਦਿਆਂ ਦੀਵਿਆਂ ਵਰਗੀਆਂ ਸਨ । ਉਹ ਦੀਆਂ ਬਾਹਾਂ ਅਤੇ ਉਸ ਦੇ ਪੈਰ ਰੰਗਾਂ ਵਿੱਚ ਲਿਸ਼ਕਦੇ ਪਿੱਤਲ ਜਿਹੇ ਸਨ ਅਤੇ ਉਸ ਦੀਆਂ ਗੱਲਾਂ ਕਰਨ ਦੀ ਅਵਾਜ਼ ਐਹੋ ਜਿਹੀ ਸੀ ਜਿਵੇਂ ਭੀੜ ਦੀ</verse>
				<verse number="7">ਮੈਂ ਦਾਨੀਏਲ ਨੇ ਇਕੱਲੇ ਇਹ ਦਰਸ਼ਣ ਡਿੱਠਾ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਨ੍ਹਾਂ ਨੇ ਇਸ ਦਰਸ਼ਣ ਨੂੰ ਨਾ ਡਿੱਠਾ ਪਰ ਉਨ੍ਹਾਂ ਨੂੰ ਅਜੇਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਨੱਠੇ</verse>
				<verse number="8">ਸੋ ਮੈਂ ਇਕੱਲਾ ਮੁਕੱਲਾ ਰਹਿ ਗਿਆ ਤੇ ਇਹ ਵੱਡਾ ਦਰਸ਼ਣ ਡਿੱਠਾ ਅਤੇ ਮੇਰੇ ਵਿੱਚ ਸਾਹ ਸਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਮੇਰੇ ਮੂੰਹ ਦੀ ਪਿਲੱਤਣ ਨਾਲ ਵੱਟਿਆ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ</verse>
				<verse number="9">ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ੍ਰ ਵਿੱਚ ਮੂੰਹ ਪਰਨੇ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ।।</verse>
				<verse number="10">ਅਤੇ ਵੇਖੋ, ਇੱਕ ਹੱਥ ਨੇ ਮੈਨੂੰ ਆ ਛੋਹਿਆ ਅਤੇ ਮੈਨੂੰ ਗੋਡਿਆਂ ਅਰ ਤਲੀਆਂ ਉੱਤੇ ਬਿਠਾਇਆ</verse>
				<verse number="11">ਉਸ ਮੈਨੂੰ ਆਖਿਆ, ਹੇ ਦਾਨੀਏਲ ਅੱਤ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਨ੍ਹਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖਲੋ ਜਾਹ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ ਕੰਬਦਾ ਖਲੋ ਗਿਆ</verse>
				<verse number="12">ਤਾਂ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ</verse>
				<verse number="13">ਪਰ ਫਾਰਸ ਦੇ ਰਾਜ ਦੇ ਪਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੀਕਰ ਅਟਕਾ ਛੱਡਿਆ । ਵੇਖ, ਮੀਕਾਏਲ ਜੋ ਪਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ ਸੋ ਮੈਂ ਉੱਥੇ ਫਾਰਸ ਦੇ ਰਾਜਿਆਂ ਨਾਲ ਰਿਹਾ</verse>
				<verse number="14">ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ ਸੋ ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਅਜੇ ਢੇਰ ਸਾਰੇ ਦਿਨਾਂ ਦੇ ਲਈ ਹੈ</verse>
				<verse number="15">ਅਤੇ ਜਦ ਉਸ ਨੇ ਏਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਨਿਵਾਇਆ ਅਤੇ ਗੁੰਗਾ ਹੋ ਗਿਆ</verse>
				<verse number="16">ਅਤੇ ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤ੍ਰਾਂ ਵਾਂਙੁ ਸੀ ਮੇਰੇ ਹੋਠਾਂ ਨੂੰ ਛੋਹਿਆ, ਤਦ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਿਆ ਅਤੇ ਜੋ ਮੇਰੇ ਸਾਹਮਣੇ ਖਲੋਤਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਸੋਗਾਂ ਨੇ ਮੇਰੇ ਉੱਤੇ ਹੱਲਾ ਕੀਤਾ ਹੈ ਅਤੇ ਮੇਰੇ ਵਿੱਚ ਰਤਾ ਬਲ ਨਹੀਂ ਰਿਹਾ</verse>
				<verse number="17">ਅਤੇ ਇਹ ਕਿੱਕੁਰ ਹੋ ਸੱਕਦਾ ਹੈ ਜੋ ਮੇਰੇ ਐਹੋ ਜਿਹੇ ਸੁਆਮੀ ਦੀ ਇਹ ਸੇਵਕ ਮੇਰੇ ਅਜੇਹੇ ਸੁਆਮੀ ਨਾਲ ਗੱਲਾਂ ਕਰੇॽ ਪਰ ਮੈਂ ਜੋ ਹਾਂ ਸੋ ਝਟ ਮੇਰੇ ਵਿੱਚ ਨਾ ਸ਼ਕਤੀ ਰਹੀ ਨਾ ਮੇਰੇ ਵਿੱਚ ਸਾਹ ਰਿਹਾ</verse>
				<verse number="18">ਤਦ ਇੱਕ ਜਨ ਨੇ ਜਿਹ ਦਾ ਰੂਪ ਮਨੁੱਖ ਵਰਗਾ ਸੀ ਮੁੜ ਮੈਨੂੰ ਛੋਹਿਆ ਅਤੇ ਉਹ ਨੇ ਮੈਨੂੰ ਜ਼ੋਰ ਦਿੱਤਾ</verse>
				<verse number="19">ਅਤੇ ਉਹ ਬੋਲਿਆ, ਹੇ ਅੱਤ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁਖ ਸਾਂਦ ਹੋਵੇ! ਜ਼ੋਰ ਫੜ, ਹਾਂ ਬਲਵਾਨ ਹੋ! ਅਤੇ ਜਦੋਂ ਉਸ ਨੇ ਮੈਨੂੰ ਇਹ ਆਖਿਆ, ਮੈਂ ਜ਼ੋਰ ਪਾਇਆ ਅਰ ਬੋਲਿਆ ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੈਂ ਹੀ ਮੈਨੂੰ ਜ਼ੋਰ ਦਿੱਤਾ ਹੈ!</verse>
				<verse number="20">ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂॽ ਮੈਂ ਹੁਣ ਫਾਰਸ ਦੇ ਪਰਧਾਨ ਨਾਲ ਲੜਨ ਨੂੰ ਫੇਰ ਜਾਵਾਂਗਾ ਅਤੇ ਜਦੋਂ ਮੈਂ ਚੱਲਿਆ ਜਾਵਾਂਗਾ ਤਾਂ ਵੇਖ, ਯੂਨਾਨ ਦਾ ਪਰਧਾਨ ਆਵੇਗਾ</verse>
				<verse number="21">ਪਰ ਮੈਂ ਤੈਨੂੰ ਦੱਸਾਂਗਾ ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਕੋਈ ਨਹੀਂ ਹੈ ਜੋ ਇਨ੍ਹਾਂ ਗੱਲਾਂ ਵਿੱਚ ਮੇਰੀ ਸਹਾਇਤਾ ਕਰਨ ਲਈ ਲੱਕ ਬੰਨ੍ਹੇਗਾ ਇੱਕ ਮੀਕਾਏਲ ਬਾਝੋਂ ਜੋ ਤੁਹਾਡਾ ਪਰਧਾਨ ਹੈ।।</verse>
			</chapter>
			<chapter number="11">
				<verse number="1">ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇ ਵਿੱਚ ਮੈਂ ਹੀ ਸਾਂ ਜੋ ਖਲੋਤਾ ਸਾਂ, ਇਸ ਕਰਕੇ ਜੋ ਉਹ ਨੂੰ ਪੱਕਾ ਕਰਾਂ ਅਤੇ ਜ਼ੋਰ ਦੇਵਾਂ</verse>
				<verse number="2">ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ । ਵੇਖ, ਫਾਰਸ ਵਿੱਚ ਤ੍ਰੈ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧਨ ਕਰਕੇ ਜ਼ੋਰਾਵਰ ਹੋਵੇਗਾ ਤਾਂ ਉਹ ਸਭਨਾਂ ਨੂੰ ਚੁੱਕੇਗਾ ਭਈ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ</verse>
				<verse number="3">ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ</verse>
				<verse number="4">ਅਤੇ ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਹੁੰਵਾਂ ਪੌਣਾਂ ਵੱਲ ਵੰਡਿਆ ਜਾਏਗਾ ਪਰ ਉਹ ਦੇ ਵੰਸੀਆਂ ਕੋਲ ਨਾ ਜਾਏਗਾ ਅਤੇ ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਏਗਾ ਅਤੇ ਜੋ ਉਸ ਥੀਂ ਵੱਖਰੇ ਹਨ ਉਹ ਉਨ੍ਹਾਂ ਲਈ ਹੋਵੇਗਾ।।</verse>
				<verse number="5">ਅਤੇ ਦੱਖਣ ਦਾ ਰਾਜਾ ਜ਼ੋਰ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ ਅਤੇ ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ</verse>
				<verse number="6">ਅਤੇ ਵਰਿਹਾਂ ਦੇ ਪਿੱਛੋਂ ਓੜਕ ਨੂੰ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਕੇ ਰਾਜੇ ਕੋਲ ਆਵੇਗੀ ਤਾਂ ਜੋ ਏਕਤਾ ਕਰੇ ਪਰ ਉਹ ਆਪਣੀਆਂ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ ਅਤੇ ਉਹ ਵੀ ਨਾ ਖਲੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਹ ਨੂੰ ਲਿਆਏ ਸਨ ਉਨ੍ਹਾਂ ਸਣੇ ਅਤੇ ਉਹ ਦੇ ਪਿਉ ਸਣੇ ਅਤੇ ਜਿਸ ਨੇ ਉਨ੍ਹਾਂ ਦਿਨਾਂ ਵਿੱਚ ਉਹ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ</verse>
				<verse number="7">ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ । ਉਹ ਇੱਕ ਫੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹੱਲਾ ਕਰ ਕੇ ਉਨ੍ਹਾਂ ਨੂੰ ਹਰਾਵੇਗਾ</verse>
				<verse number="8">ਅਤੇ ਉਹ ਉਨ੍ਹਾਂ ਦੇ ਦਿਓਤਿਆਂ ਨੂੰ ਉਨ੍ਹਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਨ੍ਹਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਵਰਿਹਾਂ ਤੀਕਰ ਉਹ ਉੱਤਰ ਦੇ ਰਾਜੇ ਦੇ ਛੇੜਨ ਤੋਂ ਰਹੇਗਾ</verse>
				<verse number="9">ਫੇਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ</verse>
				<verse number="10">ਅਤੇ ਉਹ ਦੇ ਪੁੱਤ੍ਰ ਜੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ ਤੇ ਫੈਲੇਗੀ ਤੇ ਲੰਘੇਗੀ ਅਤੇ ਓਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ</verse>
				<verse number="11">ਅਤੇ ਦੱਖਣ ਦੇ ਰਾਜੇ ਦਾ ਕ੍ਰੋਧ ਜਾਗੇਗਾ ਅਤੇ ਉਹ ਨਿੱਕਲ ਕੇ ਉਸ ਦੇ ਨਾਲ, ਹਾਂ, ਉੱਤਰ ਦੇ ਰਾਜੇ ਨਾਲ ਲੜਾਈ ਕਰੇਗਾ ਅਤੇ ਵੱਡਾ ਦਲ ਲੈ ਕੇ ਆਵੇਗਾ ਅਤੇ ਉਹ ਵੱਡਾ ਦਲ ਉਸ ਦੇ ਹੱਥ ਵਿੱਚ ਦਿੱਤਾ ਜਾਏਗਾ</verse>
				<verse number="12">ਅਤੇ ਭੀੜ ਚੁੱਕੀ ਜਾਏਗੀ ਅਤੇ ਉਹ ਦੇ ਦਿਲ ਵਿੱਚ ਹੰਕਾਰ ਹੋਵੇਗਾ ਅਤੇ ਉਹ ਦਸਾਂ ਹਜ਼ਾਰਾਂ ਨੂੰ ਡੇਗੇਗਾ ਪਰ ਉਹ ਜਿੱਤੇਗਾ ਨਾ</verse>
				<verse number="13">ਅਤੇ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲੇ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਵਰਿਹਾਂ ਪਿੱਛੋਂ ਉਹ ਆਪਣੀ ਵੱਡੀ ਫੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ</verse>
				<verse number="14">ਉਨ੍ਹੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖਲੋਣਗੇ ਅਤੇ ਤੇਰਿਆਂ ਲੋਕਾਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਓਹ ਡਿੱਗ ਪੈਣਗੇ</verse>
				<verse number="15">ਕਿਉਂ ਜੋ ਉੱਤਰ ਦਾ ਰਾਜਾ ਆਵੇਗਾ ਅਤੇ ਦਮਦਮਾ ਬਣਾਵੇਗਾ ਅਤੇ ਪੱਕੇ ਪੱਕੇ ਸ਼ਹਿਰਾਂ ਨੂੰ ਲੈ ਲਵੇਗਾ ਅਤੇ ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨੀ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ</verse>
				<verse number="16">ਅਤੇ ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸੱਕੇਗਾ। ਉਹ ਉਸ ਪਰਤਾਪਵਾਨ ਦੇਸ ਵਿੱਚ ਖਲੋਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ</verse>
				<verse number="17">ਅਤੇ ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਨ੍ਹਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ</verse>
				<verse number="18">ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ ਸਗੋਂ ਉਸ ਉਲਾਂਭੇ ਨੂੰ ਉਸ ਉੱਤੇ ਫੇਰ ਦੇਵੇਗਾ</verse>
				<verse number="19">ਤਦੋਂ ਆਪਣੇ ਦੇਸ ਦੇ ਕੋਟਾਂ ਵੱਲ ਮੂੰਹ ਮੋੜੇਗਾ ਪਰ ਉਹ ਟੱਕਰ ਖਾਏਗਾ ਅਤੇ ਡਿੱਗ ਪਏਗਾ, ਫੇਰ ਉਹ ਲੱਭਿਆ ਨਾ ਜਾਏਗਾ।।</verse>
				<verse number="20">ਉਹ ਦੇ ਥਾਂ ਉੱਤੇ ਇੱਕ ਹੋਰ ਉੱਠੇਗਾ ਜੋ ਉਸ ਸੋਹਣੇ ਰਾਜੇ ਦੇ ਵਿਚਕਾਰ ਚੂੰਗੀ ਨੂੰ ਭੇਜੇਗਾ ਪਰ ਉਹ ਥੋੜਿਆਂ ਦਿਨਾਂ ਵਿੱਚ ਹੀ ਨਸ਼ਟ ਹੋ ਜਾਏਗਾ, ਨਾ ਕ੍ਰੋਧ ਨਾਲ, ਨਾ ਹੀ ਲੜਾਈ ਨਾਲ</verse>
				<verse number="21">ਫੇਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਓਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਉ ਦੇ ਵੇਲੇ ਆਵੇਗਾ ਅਤੇ ਲੱਲੇ ਪੱਤੋ ਕਰ ਕੇ ਰਾਜ ਲੈ ਲਵੇਗਾ</verse>
				<verse number="22">ਅਤੇ ਦਬਾਉਣ ਵਾਲੀ ਫੌਜ ਉਸ ਦੇ ਅੱਗੋਂ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ ਨੇਮ ਦਾ ਸ਼ਜ਼ਾਦਾ ਵੀ ਨਾਲੇ ਹੀ</verse>
				<verse number="23">ਅਤੇ ਜਦੋਂ ਉਸ ਦੇ ਨਾਲ ਤਕਰਾਰਾ ਕੀਤਾ ਜਾਵੇਗਾ ਤਾਂ ਉਹ ਅੱਗੋਂ ਢੁੱਚਰ ਡਾਹੇਗਾ ਕਿਉਂ ਜੋ ਉਹ ਚੜ੍ਹਾਈ ਕਰੇਗਾ ਅਤੇ ਥੋੜੇ ਜਿਹੇ ਲੋਕਾਂ ਦੀ ਸਹਾਇਤਾ ਨਾਲ ਵੱਡਾ ਬਣੇਗਾ</verse>
				<verse number="24">ਅਤੇ ਉਹ ਬਚਾਉ ਦੇ ਵੇਲੇ ਜ਼ਿਲੇ ਦਿਆਂ ਚੰਗਿਆਂ ਉਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜੇਹਾ ਕੁਝ ਕਰੇਗਾ ਜੋ ਉਸ ਦੇ ਪਿਉ ਦਾਦਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਨ੍ਹਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੀਕਰ ਪੱਕਿਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ</verse>
				<verse number="25">ਅਤੇ ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਰ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫੌਜ ਨਾਲ ਜੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਓਹ ਉਸ ਦੇ ਵਿਰੁੱਧ ਉਪਾਉ ਕਰਨਗੇ</verse>
				<verse number="26">ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਰਸਤਾਂ ਖਾਂਦੇ ਹਨ ਓਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫੌਜ ਆਫਰੇਗੀ ਅਰ ਢੇਰ ਸਾਰੇ ਮਾਰੇ ਜਾਣਗੇ</verse>
				<verse number="27">ਅਤੇ ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਖੋਟਿਆਂ ਕੰਮਾਂ ਵੱਲ ਹੋਣਗੇ ਅਤੇ ਓਹ ਇੱਕੇ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ</verse>
				<verse number="28">ਤਦ ਉਹ ਵੱਡੇ ਧਨ ਨਾਲ ਆਪਣੇ ਦੇਸ ਵਿੱਚ ਮੁੜ ਜਾਏਗਾ ਅਤੇ ਉਸ ਦਾ ਮਨ ਪਵਿੱਤ੍ਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।।</verse>
				<verse number="29">ਅਤੇ ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ</verse>
				<verse number="30">ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਰ ਪਵਿੱਤ੍ਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਨ੍ਹਾਂ ਲੋਕਾਂ ਨੇ ਪਵਿੱਤ੍ਰ ਨੇਮ ਛੱਡ ਦਿੱਤਾ ਹੈ ਉਨ੍ਹਾਂ ਲੋਕਾਂ ਨਾਲ ਮੇਲ ਕਰੇਗਾ</verse>
				<verse number="31">ਅਤੇ ਜੱਥੇ ਉਸ ਦੀ ਵੱਲੋਂ ਉੱਠਣਗੇ ਅਤੇ ਓਹ ਪਵਿੱਤ੍ਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਓਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ</verse>
				<verse number="32">ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਨ੍ਹਾਂ ਨੂੰ ਉਹ ਲੱਲੋ ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਸਿਆਣਦੇ ਹਨ ਓਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ</verse>
				<verse number="33">ਅਤੇ ਏਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਓਹ ਤਲਵਾਰ ਨਾਲ ਅਤੇ ਅੱਗ ਨਾਲ ਅਰ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੀਕਰ ਤਬਾਹ ਰਹਿਣਗੇ</verse>
				<verse number="34">ਅਤੇ ਜਦ ਓਹ ਤਬਾਹ ਹੋਣਗੇ ਤਦ ਉਨ੍ਹਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ ਪੱਤੋ ਕਰਕੇ ਉਨ੍ਹਾਂ ਨਾਲ ਰਲ ਜਾਣਗੇ</verse>
				<verse number="35">ਅਤੇ ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਓਹ ਪਰਤਾਏ ਜਾਣ ਅਤੇ ਓਹ ਸਫਾ ਅਰ ਚਿੱਟੇ ਹੋ ਜਾਣ ਐਥੋਂ ਤੀਕੁਰ ਜੋ ਉੜਕ ਦਾ ਸਮਾ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ</verse>
				<verse number="36">ਅਤੇ ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਰ ਆਪਣੇ ਆਪ ਨੂੰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ੁਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੋੜੀ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂ ਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ</verse>
				<verse number="37">ਅਤੇ ਉਹ ਆਪਣੇ ਪਿਉ ਦਾਦਿਆਂ ਦੇ ਦਿਓਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਤੀਵੀਆਂ ਦੀ, ਨਾ ਹੀ ਕਿਸੇ ਦਿਓਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ</verse>
				<verse number="38">ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦਿਓਤੇ ਦਾ ਜਿਹ ਨੂੰ ਉਸ ਦੇ ਪਿਉ ਦਾਦੇ ਨਹੀਂ ਜਾਣਦੇ ਸਨ ਸੋਨੇ, ਚਾਂਦੀ, ਬਹੁ ਮੁੱਲੇ ਪੱਥਰ ਅਰ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ</verse>
				<verse number="39">ਅਤੇ ਉਹ ਸਾਰਿਆਂ ਨਾਲੋਂ ਪੱਕਿਆਂ ਕੋਟਾਂ ਦੇ ਵਿਰੁੱਧ ਪਰਾਏ ਦਿਓਤੇ ਦੀ ਸਹਾਇਤਾ ਨਾਲ ਕੰਮ ਕਰੇਗਾ, ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਨ੍ਹਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ</verse>
				<verse number="40">ਅਤੇ ਓੜਕ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧਕ ਦੇਵੇਗਾ ਅਤੇ ਉੱਤਰ ਦਾ ਰਾਜਾ ਰਥ ਅਤੇ ਘੋੜ ਚੜ੍ਹੇ ਅਰ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਙੁ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਨ੍ਹਾਂ ਦੇਸ਼ਾਂ ਵਿੱਚ ਵੜੇਗਾ ਅਤੇ ਆਫਰੇਗਾ ਅਰ ਲੰਘੇਗਾ</verse>
				<verse number="41">ਅਤੇ ਪਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਰ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚਾਏ ਜਾਣਗੇ</verse>
				<verse number="42">ਉਹ ਆਪਣਾ ਹੱਥ ਦੇਸਾਂ ਉੱਤੇ ਚਲਾਵੇਗਾ ਅਤੇ ਮਿਸਰ ਦੇਸ ਵੀ ਛੁਟਕਾਰਾ ਨਾ ਪਾਏਗਾ</verse>
				<verse number="43">ਪਰ ਉਹ ਸੋਨੇ, ਚਾਂਦੀ ਦੇ ਖ਼ਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਰ ਕੂਸ਼ੀ ਉਸ ਦੇ ਮਗਰ ਲੱਗਣਗੇ</verse>
				<verse number="44">ਪਰ ਚੜ੍ਹਦੇ ਅਤੇ ਉੱਤਰ ਵੱਲ ਦੀਆਂ ਖਬਰਾਂ ਉਸ ਨੂੰ ਘਬਰਾਉਣਗੀਆਂ, ਇਸ ਲਈ ਉਹ ਵੱਡੇ ਕ੍ਰੋਧ ਨਾਲ ਨਿੱਕਲੇਗਾ ਜੋ ਬਹੁਤਿਆਂ ਦਾ ਨਾਸ ਕਰੇ ਅਤੇ ਉਨ੍ਹਾਂ ਨੂੰ ਮੂਲੋਂ ਮਿਟਾ ਸੁੱਟੇ</verse>
				<verse number="45">ਅਤੇ ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪਰਤਾਪਵਾਨ ਪਵਿੱਤ੍ਰ ਪਹਾੜ ਦੇ ਵਿਚਕਾਰ ਲਾਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।।</verse>
			</chapter>
			<chapter number="12">
				<verse number="1">ਉਸ ਵੇਲੇ ਮੀਕਾਏਲ ਉਹ ਵੱਡਾ ਸਰਦਾਰ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖਲੋਤਾ ਹੈ ਉੱਠੇਗਾ ਅਤੇ ਅਜੇਹੀ ਬਿਪਤਾ ਦਾ ਵੇਲਾ ਹੋਵੇਗਾ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੀਕਰ ਕਦੀ ਨਹੀਂ ਹੋਇਆ ਸੀ ਅਤੇ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਹ ਦਾ ਨਾਉਂ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਸੋ ਛੁੱਟੇਗਾ</verse>
				<verse number="2">ਅਤੇ ਉਨ੍ਹਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੀ ਮਿੱਟੀ ਵਿੱਚ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ ਅਤੇ ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ</verse>
				<verse number="3">ਪਰ ਓਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗਰ ਚਮਕਣਗੇ ਅਤੇ ਓਹ ਜਿਨ੍ਹਾਂ ਦੇ ਉਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗਰ ਜੁੱਗੋ ਜੁੱਗ ਤੀਕਰ</verse>
				<verse number="4">ਪਰ ਤੂੰ ਹੇ ਦਾਨੀਏਲ, ਇਨ੍ਹਾਂ ਗੱਲਾਂ ਨੂੰ ਮੂੰਦ ਰੱਖ ਅਤੇ ਪੋਥੀ ਉੱਤੇ ਓੜਕ ਦੇ ਸਮੇਂ ਤੀਕਰ ਮੋਹਰ ਲਾ ਰੱਖ। ਬਥੇਰੇ ਇੱਧਰ ਉੱਧਰ ਭੱਜਣਗੇ ਅਤੇ ਵਿੱਦਿਆ ਵਧੇਗੀ।।</verse>
				<verse number="5">ਤਾਂ ਮੈਂ ਦਾਨੀਏਲ ਨੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਦੋ ਹੋਰ ਖਲੋਤੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ</verse>
				<verse number="6">ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸੁਥਰੇ ਲੀੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਪੁੱਛਿਆ ਭਈ ਏਹ ਅਚਰਜ ਗੱਲਾਂ ਕਿੰਨੇ ਚਿਰ ਪਿੱਛੋਂ ਅੰਤ ਤੋੜੀ ਪੁੱਜਣਗੀਆਂॽ</verse>
				<verse number="7">ਅਤੇ ਮੈਂ ਸੁਣਿਆ ਜੋ ਉਸ ਮਨੁੱਖ ਜੋ ਜਿਹੜਾ ਸੁਥਰੇ ਲੀੜੇ ਪਹਿਨੀ ਅਤੇ ਜਿਹੜਾ ਦਰਿਆ ਦੇ ਪਾਣੀਆਂ ਉੱਤੇ ਸੀ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇੱਕ ਸਮਾ ਅਤੇ ਸਮੇ ਅਰ ਅੱਧੇ ਸਮੇਂ ਤੀਕਰ ਰਹਿਣਗੀਆਂ ਅਤੇ ਜਦੋਂ ਉਹ ਪਵਿੱਤ੍ਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਏਹ ਸੱਭ ਗੱਲਾਂ ਪੂਰੀਆਂ ਹੋਣਗੀਆਂ</verse>
				<verse number="8">ਅਤੇ ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਨ੍ਹਾਂ ਗੱਲਾਂ ਦਾ ਓੜਕ ਕੀ ਹੋਵੇਗਾॽ</verse>
				<verse number="9">ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਪੁਰ ਤੁਰਿਆ ਜਾਹ ਕਿਉਂ ਜੋ ਏਹ ਗੱਲਾਂ ਓੜਕ ਦੇ ਵੇਲੇ ਤੀਕਰ ਮੁੰਦੀਆਂ ਹੋਈਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ</verse>
				<verse number="10">ਬਥੇਰੇ ਆਪਣੇ ਆਪ ਨੂੰ ਪਵਿੱਤ੍ਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ ਪਰ ਬੁੱਧਵਾਨ ਸਮਝਣਗੇ</verse>
				<verse number="11">ਅਤੇ ਜਿਸ ਵੇਲੇ ਥੀਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਵੇ ਦਿਨ ਹੋਣਗੇ</verse>
				<verse number="12">ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਤੋੜੀ ਆਉਂਦਾ ਹੈ</verse>
				<verse number="13">ਪਰ ਤੂੰ ਆਪਣੇ ਰਾਹ ਤੁਰਿਆ ਜਾਹ ਜਦੋਂ ਤੀਕਰ ਓੜਕ ਦਾ ਵੇਲਾ ਨਾ ਆਵੇ ਕਿਉਂ ਜੋ ਤੂੰ ਸੁਖ ਪਾਵੇਗਾ ਅਤੇ ਆਪਣੀ ਵੰਡ ਉੱਤੇ ਓੜਕ ਦੇ ਦਿਨਾਂ ਵਿੱਚ ਉੱਠ ਖਲੋਵੇਂਗਾ।।</verse>
			</chapter>
		</book>
		<book number="28">
			<chapter number="1">
				<verse number="1">ਯਹੋਵਾਹ ਦੀ ਬਾਣੀ ਜਿਹੜੀ ਯਹੂਦਾਹ ਦੇ ਪਾਤਸ਼ਾਹਾਂ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਦੇ ਦਿਨਾਂ ਵਿੱਚ ਬਏਰੀ ਦੇ ਪੁੱਤ੍ਰ ਹੋਸ਼ੇਆ ਨੂੰ ਆਈ।।</verse>
				<verse number="2">ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾਹ, ਆਪਣੇ ਲਈ ਇੱਕ ਜ਼ਾਨੀ ਤੀਵੀਂ ਅਤੇ ਜ਼ਨਾਹ ਦੇ ਬੱਚੇ ਲੈ ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਜ਼ਨਾਹ ਕੀਤਾ ਹੈ</verse>
				<verse number="3">ਤਾਂ ਉਸ ਨੇ ਜਾਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵੰਤੀ ਹੋਈ ਅਤੇ ਉਹ ਦੇ ਲਈ ਪੁੱਤ੍ਰ ਜਣੀ</verse>
				<verse number="4">ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਉਂ ਯਿਜ਼ਰਏਲ ਰੱਖ ਕਿਉਂ ਜੋ ਥੋੜੇ ਚਿਰ ਨੂੰ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੀ ਪਾਤਸ਼ਾਹੀ ਨੂੰ ਮੁਕਾ ਦਿਆਂਗਾ</verse>
				<verse number="5">ਤਾਂ ਉਸੇ ਦਿਨ ਐਉਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।।</verse>
				<verse number="6">ਉਹ ਫੇਰ ਗਰਭਵੰਤੀ ਹੋਈ ਅਤੇ ਇੱਕ ਧੀ ਜਣੀ ਅਤੇ ਉਸ ਨੇ ਉਹ ਨੂੰ ਆਖਿਆ, ਏਸ ਦਾ ਨਾਉਂ \ਲੋ-ਰੁਹਾਮਾਹ\ ਰੱਖ, ਕਿਉਂ ਜੋ ਮੈਂ ਫੇਰ ਇਸਰਾਏਲ ਦੇ ਘਰਾਣੇ ਉੱਤੇ ਰਹਮ ਹੋਰ ਨਾ ਕਰਾਂਗਾ, ਨਾ ਓਹਨਾਂ ਨੂੰ ਕਦੇ ਵੀ ਮਾਫ਼ ਕਰਾਂਗਾ</verse>
				<verse number="7">ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਮ ਕਰਾਂਗਾ ਅਤੇ ਮੈਂ ਓਹਨਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਦੇ ਰਾਹੀਂ ਬਚਾਵਾਂਗਾ ਪਰ ਮੈ ਓਹਨਾਂ ਨੂੰ ਧਣੁਖ ਨਾਲ, ਤਲਵਾਰ ਨਾਲ, ਲੜਾਈ ਨਾਲ, ਘੋੜਿਆ ਨਾਲ ਯਾ ਸਵਾਰਾਂ ਨਾਲ ਨਾ ਬਚਾਵਾਂਗਾ।।</verse>
				<verse number="8">ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਦੇ ਪਿੱਛੋਂ ਉਹ ਗਰਭਵੰਤੀ ਹੋਈ ਅਤੇ ਪੁੱਤ੍ਰ ਜਣੀ</verse>
				<verse number="9">ਤਾਂ ਉਸ ਨੇ ਆਖਿਆ, ਏਹ ਦਾ ਨਾਉਂ \ਲੋ-ਅੰਮੀ\ ਰੱਖ ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਨਹੀਂ ਹੋਵਾਂਗਾ।।</verse>
				<verse number="10">ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਙੁ ਹੋਵੇਗੀ ਜਿਹੜੀ ਮਿਣੀ ਗਿਣੀ ਨਹੀਂ ਜਾ ਸੱਕਦੀ। ਐਉਂ ਹੋਵੇਗਾ ਕਿ ਜਿਸ ਥਾਂ ਓਹਨਾਂ ਨੂੰ ਕਿਹਾ ਗਿਆ ਸੀ, \ਤੁਸੀਂ ਮੇਰੀ ਪਰਜਾ ਨਹੀਂ ਹੋ\ ਉੱਥੇ ਓਹਨਾਂ ਨੂੰ ਕਿਹਾ ਜਾਵੇਗਾ, \ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਹੋ\</verse>
				<verse number="11">ਅਤੇ ਯਹੂਦੀ ਅਤੇ ਇਸਰਾਏਲੀ ਫੇਰ ਇਕੱਠੇ ਹੋਣਗੇ ਅਤੇ ਓਹ ਆਪਣੇ ਲਈ ਇੱਕ ਪਰਮੁਖ ਠਹਿਰਾਉਣਗੇ । ਓਹ ਏਸ ਦੇ ਵਿੱਚੋਂ ਉਤਾਹਾਂ ਜਾਣਗੇ ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।।</verse>
			</chapter>
			<chapter number="2">
				<verse number="1">	ਆਪਣੇ ਭਰਾਵਾਂ ਨੂੰ \ਅੰਮੀ\ ਅਤੇ ਆਪਣੀਆਂ ਭੈਣਾ ਨੂੰ \ਰੁਹਾਮਾਹ\ ਆਖੋ।।</verse>
				<verse number="2">ਆਪਣੀ ਮਾਂ ਅੱਗੇ ਢੁੱਚਰ ਡਾਹੋ, ਢੁੱਚਰ ਡਾਹੋ! ਉਹ ਤਾਂ ਮੇਰੀ ਤੀਵੀਂ ਨਹੀਂ, ਨਾ ਮੈਂ ਉਹ ਦਾ ਮਨੁੱਖ ਹਾਂ। ਉਹ ਆਪਣੇ ਜ਼ਨਾਹ ਨੂੰ ਆਪਣੇ ਅੱਗਿਓਂ, ਅਤੇ ਆਪਣੇ ਵਿਭਚਾਰ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!</verse>
				<verse number="3">ਮਤੇ ਮੈਂ ਉਹ ਨੂੰ ਨੰਗੀ ਕਰ ਸੁੱਟਾਂ, ਅਤੇ ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਤਿਵੇਂ ਫੇਰ ਕਰ ਦਿਆਂ, ਅਤੇ ਉਹ ਨੂੰ ਉਜਾੜ ਵਾਂਙੁ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਙੁ ਠਹਿਰਾ ਦਿਆਂ, ਅਤੇ ਉਹ ਨੂੰ ਤਿਹਾ ਨਾਲ ਮਾਰ ਦਿਆਂ।</verse>
				<verse number="4">ਮੈਂ ਉਹ ਦੇ ਬੱਚਿਆਂ ਉੱਤੇ ਰਹਮ ਨਾ ਕਰਾਂਗਾ, ਕਿਉਂ ਜੋ ਓਹ ਜ਼ਨਾਹ ਦੇ ਬੱਚੇ ਹਨ।।</verse>
				<verse number="5">ਓਹਨਾਂ ਦੀ ਮਾਂ ਨੇ ਜ਼ਨਾਹ ਕੀਤਾ ਹੈ, ਓਹਨਾਂ ਦੀ ਜਣਨੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਧਗੜਿਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਮੇਰਾ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ!</verse>
				<verse number="6">ਏਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਭਈ ਉਹ ਆਪਣੇ ਰਾਹਾਂ ਨੂੰ ਨਾ ਪਾਵੇ।</verse>
				<verse number="7">ਉਹ ਆਪਣਿਆਂ ਧਗੜਿਆਂ ਦੇ ਪਿੱਛੇ ਜਾਵੇਗੀ, ਪਰ ਉਹ ਓਹਨਾਂ ਨੂੰ ਨਾ ਪਾਵੇਗੀ, ਉਹ ਓਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਮਨੁੱਖ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।</verse>
				<verse number="8">ਉਹ ਨੇ ਨਾ ਜਾਤਾ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈ ਅਤੇ ਤੇਲ ਦਿੰਦਾ ਸਾਂ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਓਹਨਾਂ ਨੇ ਬਆਲ ਲਈ ਵਰਤਿਆਂ!</verse>
				<verse number="9">ਏਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਨਾਲੇ ਨਵੀਂ ਮੈਂ ਉਸ ਦੀ ਰੁਤ ਸਿਰ, ਮੈਂ ਆਪਣੀ ਉੱਨ ਅਰ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਦੇ ਕੱਜਣ ਲਈ ਸੀ।</verse>
				<verse number="10">ਹੁਣ ਮੈਂ ਉਹ ਦਾ ਲੱਛਪੁਣਾ ਉਹ ਦੇ ਧਗੜਿਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!</verse>
				<verse number="11">ਮੈਂ ਉਹ ਦੀ ਸਾਰੀ ਖੁਸ਼ੀ ਮੁਕਾ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅੱਮਸਿਆਂ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ ।</verse>
				<verse number="12">ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹਜੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਵਿਖੇ ਉਸ ਆਖਿਆ, ਏਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਧਗੜਿਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਦਰਿੰਦੇ ਉਨ੍ਹਾਂ ਨੂੰ ਖਾਣਗੇ।</verse>
				<verse number="13">ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਧੂਪ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਧਗੜਿਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।।</verse>
				<verse number="14">ਏਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।</verse>
				<verse number="15">ਮੈਂ ਉਹ ਨੂੰ ਉੱਥੋਂ ਉਹ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਖੱਡ ਵੀ ਆਸਾ ਦੇ ਦਰਵੱਜੇ ਲਈ। ਉੱਥੇ ਉਹ ਉੱਤਰ ਦੇਵੇਗੀ ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।।</verse>
				<verse number="16">ਅਤੇ ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ \ਮੇਰਾ ਪਤੀ ਆਖੇਂਗੀ, ਅਤੇ ਫੇਰ ਮੈਨੂੰ \ਮੇਰਾ ਬਆਲ\ ਨਾ ਆਖੇਂਗੀ।</verse>
				<verse number="17">ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਉਂ ਦੂਰ ਕਰਾਂਗਾ, ਅਤੇ ਓਹ ਫੇਰ ਆਪਣੇ ਨਾਉਂ ਤੇ ਚੇਤੇ ਨਾ ਕੀਤੇ ਜਾਣਗੇ।</verse>
				<verse number="18">ਮੈਂ ਉਸ ਦਿਨ ਵਿੱਚ ਦਰਿੰਦਿਆਂ ਨਾਲ, ਅਕਾਸ਼ ਦੇ ਪੰਛੀਆਂ ਨਾਲ, ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਓਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਓਹਨਾਂ ਨੂੰ ਚੈਨ ਵਿੱਚ ਲਿਟਾਵਾਂਗਾ।।</verse>
				<verse number="19">ਮੈਂ ਤੈਨੂੰ ਸਦਾ ਲਈ ਆਪਣੀ ਮੰਗੇਤਰ ਬਣਾਵਾਂਗਾ, ਹਾਂ, ਧਰਮ ਇਨਸਾਫ਼, ਦਯਾ ਅਤੇ ਰਹਮ ਨਾਲ ਮੈਂ ਤੈਨੂੰ ਆਪਣੀ ਮੰਗੇਤਰ ਬਣਾਵਾਂਗਾ,</verse>
				<verse number="20">ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਮੰਗੇਤਰ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਗੀ।।</verse>
				<verse number="21">ਉਸ ਦਿਨ ਐਉਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਰ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਓਹ ਧਰਤੀ ਨੂੰ ਉੱਤਰ ਦੇਣਗੇ ।</verse>
				<verse number="22">ਅਤੇ ਧਰਤੀ ਅੰਨ, ਨਵੀਂ ਮੈ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।</verse>
				<verse number="23">ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!।।</verse>
			</chapter>
			<chapter number="3">
				<verse number="1">ਤਾਂ ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾਹ, ਇੱਕ ਤੀਵੀਂ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇ ਓਹ ਦੂਜੇ ਤਿਓਤਿਆਂ ਵੱਲ ਮੁੜਦੇ ਹਨ ਅਤੇ ਸੌਗੀ ਦੇ ਕੁਲਚਿਆਂ ਨੂੰ ਪਿਆਰ ਕਰਦੇ ਹਨ</verse>
				<verse number="2">ਸੋ ਮੈਂ ਉਹ ਨੂੰ ਪੰਦਰਾ ਰੁਪਏ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ</verse>
				<verse number="3">ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤਿਆਂ ਦਿਨਾਂ ਤੀਕ ਮੇਰੇ ਨਾਲ ਵੱਸੇਂਗੀ, ਤੂੰ ਜ਼ਨਾਹ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਤੀਵੀਂ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ</verse>
				<verse number="4">ਇਉਂ ਇਸਰਾਏਲੀ ਵੀ ਬਹੁਤ ਦਿਨਾਂ ਤੀਕ ਬਿਨਾ ਪਾਤਸ਼ਾਹ ਤੇ ਸਰਦਾਰ ਦੇ, ਬਿਨਾ ਭੇਟ ਤੇ ਥੰਮ੍ਹ ਦੇ, ਬਿਨਾ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ</verse>
				<verse number="5">ਏਹ ਦੇ ਮਗਰੋ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਪਾਤਸ਼ਾਹ ਨੂੰ ਭਾਲਣਗੇ ਅਤੇ ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ।।</verse>
			</chapter>
			<chapter number="4">
				<verse number="1">ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!</verse>
				<verse number="2">ਗਾਲੀਆਂ, ਝੂਠ, ਖੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਓਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!</verse>
				<verse number="3">ਏਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਦਰਿੰਦੇ ਅਤੇ ਅਕਾਸ਼ ਦੇ ਪੰਛੀ, - ਹਾਂ ਸਮੁੰਦਰ ਦੀਆਂ ਮੱਛੀਆਂ ਵੀ ਮੁੱਕਣਗੀਆਂ!।।</verse>
				<verse number="4">ਪਰ ਕੋਈ ਨਾ ਝਗੜੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ ਜੋ ਜਾਜਕ ਨਾਲ ਝਗੜਦੇ ਹਨ।</verse>
				<verse number="5">ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ ਕਰਾਂਗਾ ।</verse>
				<verse number="6">ਮੇਰੀ ਪਰਜਾ ਗਿਆਨ ਬਹੂਣੀ ਨਾਸ ਹੁੰਦੀ ਹੈ, - ਕਿਉਂ ਜੋ ਤੈਂ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਵਾਂਗਾ।।</verse>
				<verse number="7">ਜਿਉਂ ਜਿਉਂ ਓਹ ਵਧੇ ਤਿਉਂ ਓਹਨਾਂ ਨੇ ਮੇਰਾ ਪਾਪ ਕੀਤਾ, ਮੈਂ ਓਹਨਾਂ ਦੇ ਪਰਤਾਪ ਨੂੰ ਨਮੋਸ਼ੀ ਵਿੱਚ ਬਦਲ ਦਿਆਂਗਾ।</verse>
				<verse number="8">ਓਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਓਹਨਾਂ ਦੀ ਬਦੀ ਨੂੰ ਚਾਹੁੰਦੇ ਹਨ।</verse>
				<verse number="9">ਇਉਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਓਹਨਾਂ ਨੂੰ ਓਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਓਹਨਾਂ ਨੂੰ ਓਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ।</verse>
				<verse number="10">ਓਹ ਖਾਣਗੇ ਪਰ ਰੱਜਣਗੇ ਨਾ, ਓਹ ਜ਼ਨਾਹ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦਾ ਸਿਮਰਨਾ ਛੱਡ ਦਿੱਤਾ।।</verse>
				<verse number="11">ਜ਼ਨਾਹ, ਮਧ ਅਤੇ ਨਵੀਂ ਮੈ, ਏਹ ਮੱਤ ਮਾਰ ਲੈਂਦੀਆਂ ਹਨ।</verse>
				<verse number="12">ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਓਹਨਾਂ ਦਾ ਲੱਠ ਓਹਨਾਂ ਨੂੰ ਦੱਸਦਾ ਹੈ, ਜ਼ਨਾਹ ਦੀ ਰੂਹ ਨੇ ਓਹਨਾਂ ਨੂੰ ਭੁਲਾਇਆ ਹੋਇਆ ਹੈ, ਓਹ ਆਪਣੇ ਪਰਮੇਸ਼ੁਰ ਦੇ ਅਧੀਨ ਹੋਣ ਤੋਂ ਜਾ ਕੇ ਜ਼ਨਾਹ ਕਰਦੇ ਹਨ।</verse>
				<verse number="13">ਓਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਪ ਧੁਖਾਉਂਦੇ ਹਨ ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ।। ਏਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ। ਅਤੇ ਤੁਹਾਡੀਆਂ ਵਹੁਟੀਆਂ ਜ਼ਨਾਹ ਕਰਦੀਆਂ ਹਨ।</verse>
				<verse number="14">ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਓਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਓਹ ਜ਼ਨਾਹ ਕਰਨ, ਕਿਉਂ ਜੋ ਓਹ ਵੇਸਵਾਂ ਦੇ ਨਾਲ ਇੱਕਲਵੰਜਾ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ।।</verse>
				<verse number="15">ਭਾਵੇਂ ਤੂੰ, ਹੇ ਇਸਰਾਏਲ, ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸੌਂਹ ਖਾਓ।</verse>
				<verse number="16">ਜ਼ਿੱਦੀ ਵੱਛੇ ਵਾਂਙੁ ਇਸਰਾਏਲੀ ਜ਼ਿੱਦੀ ਹੈ, ਹੁਣ ਯਹੋਵਾਹ ਓਹਨਾਂ ਨੂੰ ਲੇਲੇ ਵਾਂਙੁ ਖੁਲ੍ਹੀ ਜੂਹ ਵਿੱਚ ਚਰਾਵੇਗਾ।।</verse>
				<verse number="17">ਅਫ਼ਰਾਈਮ ਬੁੱਤਾਂ ਨੂੰ ਜੱਫੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ!</verse>
				<verse number="18">ਸ਼ਰਾਬੀਆਂ ਦਾ ਜੱਥਾ ਬਣਾ ਕੇ ਓਹ ਪੁੱਜ ਕੇ ਜ਼ਨਾਹ ਕਰਦੇ ਹਨ, ਉਹ ਦੇ ਹਾਕਮ ਨਮੋਸ਼ੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।</verse>
				<verse number="19">ਇੱਕ ਹਵਾ ਨੇ ਉਹ ਨੂੰ ਆਪਣੇ ਪੈਰਾਂ ਵਿੱਚ ਵਲ੍ਹੇਟਿਆ ਹੈ, ਅਤੇ ਓਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।।</verse>
			</chapter>
			<chapter number="5">
				<verse number="1">ਹੇ ਜਾਜਕੋ, ਏਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਪਾਤਸ਼ਾਹ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਉਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ।</verse>
				<verse number="2">ਆਕੀ ਵੱਢਣ ਟੁੱਕਣ ਵਿੱਚ ਗ਼ਰਕ ਹਨ, ਪਰ ਮੈਂ ਓਹਨਾਂ ਸਾਰਿਆਂ ਦਾ ਤਾੜਨ ਵਾਲਾ ਰਿਹਾ ਹਾਂ।</verse>
				<verse number="3">ਮੈਂ ਅਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੈਥੋਂ ਲੁਕਿਆ ਹੋਇਆ ਨਹੀਂ, - ਹੇ ਅਫ਼ਰਾਈਮ, ਤੈਂ ਹੁਣ ਜ਼ਨਾਹ ਕੀਤਾ, ਇਸਰਾਏਲ ਪਲੀਤ ਹੋ ਗਈ।</verse>
				<verse number="4">ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਓਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਜ਼ਨਾਹ ਦੀ ਰੂਹ ਓਹਨਾਂ ਦੇ ਅੰਦਰ ਹੈ, ਅਤੇ ਓਹ ਯਹੋਵਾਹ ਨੂੰ ਨਹੀਂ ਜਾਣਦੇ।।</verse>
				<verse number="5">ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਇਸਰਾਏਲ ਅਤੇ ਅਫ਼ਰਾਈਮ ਆਪਣੀ ਬਦੀ ਦੀ ਠੋਕਰ ਖਾਣਗੇ, ਯਹੂਦਾਹ ਵੀ ਓਹਨਾਂ ਦੇ ਨਾਲ ਠੋਕਰ ਖਾਵੇਗਾ।।</verse>
				<verse number="6">ਓਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਦੇ ਭਾਲਣ ਲਈ ਨਿੱਕਲਣਗੇ, ਪਰ ਓਹ ਉਹ ਨੂੰ ਨਾ ਲੱਭਣਗੇ, ਉਹ ਓਹਨਾਂ ਤੋਂ ਦੂਰ ਹੋ ਗਿਆ ਹੈ।</verse>
				<verse number="7">ਓਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਓਹਨਾਂ ਤੋਂ ਓਪਰੋਂ ਬੱਚੇ ਜੰਮੇ, ਹੁਣ ਨਵਾਂ ਚੰਦ ਓਹਨਾਂ ਨੂੰ ਓਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।।</verse>
				<verse number="8">ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!</verse>
				<verse number="9">ਝਿੜਕੀ ਦੇ ਦਿਨ ਅਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕ ਹੈ।</verse>
				<verse number="10">ਯਹੂਦਾਹ ਦੇ ਸਰਦਾਰ ਬੰਨੇ ਭੰਨਾਂ ਵਾਂਙੁ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਙੁ ਉਨ੍ਹਾਂ ਦੇ ਉੱਤੇ ਵਹਾਵਾਂਗਾ!</verse>
				<verse number="11">ਅਫ਼ਰਾਈਮ ਦਬਾਇਆ ਗਿਆ ਹੈ, ਓਹ ਨਿਆਉਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਹਠ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।</verse>
				<verse number="12">ਏਸ ਲਈ ਮੈਂ ਅਫ਼ਰਾਈਮ ਲਈ ਲੇਹ ਵਾਂਗਰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗਰ ਹਾਂ ।</verse>
				<verse number="13">ਜਦ ਅਫ਼ਰਾਈਮ ਨੇ ਆਪਣੇ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਘਾਉ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਕਹਾ ਘੱਲਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸੱਕਦਾ, ਨਾ ਤੁਹਾਡੇ ਘਾਉ ਨੂੰ ਵਲ ਕਰ ਸੱਕਦਾ।</verse>
				<verse number="14">ਮੈਂ ਤਾਂ ਅਫ਼ਰਾਈਮ ਲਈ ਬਬਰ ਸ਼ੇਰ ਵਾਂਙੁ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਙੁ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚੱਲਾ ਜਾਵਾਂਗਾ, ਮੈਂ ਚੁੱਕ ਲੈ ਜਾਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।।</verse>
				<verse number="15">ਮੈਂ ਚਲਾ ਜਾਵਾਂਗਾ ਅਤੇ ਆਪਣੇ ਅਸਥਾਨ ਨੂੰ ਮੁੜਾਂਗਾ, ਜਦ ਤੀਕ ਓਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਮੂੰਹ ਦੇ ਤਾਲਿਬ ਨਾ ਹੋਣ। ਓਹ ਆਪਣੇ ਕਸ਼ਟ ਵਿੱਚ ਮੈਨੂੰ ਗੌਹ ਨਾਲ ਭਾਲਣਗੇ।।</verse>
			</chapter>
			<chapter number="6">
				<verse number="1">ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।</verse>
				<verse number="2">ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ!</verse>
				<verse number="3">ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।।</verse>
				<verse number="4">ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂॽ ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂॽ ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਙੁ ਹੈ, ਅਤੇ ਤ੍ਰੇਲ ਵਾਂਙੁ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।</verse>
				<verse number="5">ਏਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਓਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਉਂ ਚਾਨਣ ਵਾਂਙੁ ਨਿੱਕਲਦੇ ਹਨ।</verse>
				<verse number="6">ਮੈਂ ਦਯਾ ਚਾਹੁੰਦਾ ਹਾਂ, ਨਾ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।</verse>
				<verse number="7">ਓਹਨਾਂ ਨੇ ਆਦਮ ਵਾਂਙੁ ਨੇਮ ਦੀ ਉਲੰਘਣਾ ਕੀਤੀ, ਉੱਥੇ ਓਹਨਾਂ ਨੇ ਮੇਰੇ ਨਾਲ ਧੋਖਾ ਕੀਤਾ।</verse>
				<verse number="8">ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਖੂਨ ਨਾਲ ਲਿੱਬੜੀ ਹੋਈ ਹੈ।</verse>
				<verse number="9">ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਛਹਿ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਓਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਓਹ ਬਦਕਾਰੀ ਕਰਦੇ ਹਨ!</verse>
				<verse number="10">ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਹੌਲਨਾਕ ਚੀਜ਼ ਵੇਖੀ, ਉੱਥੇ ਅਫ਼ਰਾਈਮ ਦਾ ਜ਼ਨਾਹ ਸੀ। ਇਸਰਾਏਲ ਪਲੀਤ ਹੋ ਗਿਆ ਹੈ।</verse>
				<verse number="11">ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਅਸੀਰੀ ਤੋਂ ਮੋੜ ਲਿਆਵਾਂਗਾ।।</verse>
			</chapter>
			<chapter number="7">
				<verse number="1">ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਅਫ਼ਰਾਈਮ ਦੀ ਬਦੀ ਨੰਗੀ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਓਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।</verse>
				<verse number="2">ਓਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਓਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਘੇਰਦੀਆਂ ਹਨ, ਓਹ ਮੇਰੇ ਸਨਮੁਖ ਹਨ।।</verse>
				<verse number="3">ਓਹ ਆਪਣੀਆਂ ਬਦੀਆਂ ਨਾਲ ਪਾਤਸ਼ਾਹ ਨੂੰ, ਅਤੇ ਆਪਣਿਆਂ ਝੂਠਾਂ ਨਾਲ ਸਰਦਾਰਾਂ ਨੂੰ ਖੁਸ਼ ਕਰਦੇ ਹਨ।</verse>
				<verse number="4">ਓਹ ਸਾਰੇ ਦੇ ਸਾਰੇ ਜ਼ਨਾਹਕਾਰ ਹਨ, ਓਹ ਉਸ ਤੰਦੂਰ ਵਾਂਙੁ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖਮੀਰ ਹੋਣ ਤੀਕੁਰ, ਉਹ ਭੜਕਾਉਣ ਤੋਂ ਹਟਿਆ ਰਹਿੰਦਾ ਹੈ ।</verse>
				<verse number="5">ਸਾਡੇ ਪਾਤਸ਼ਾਹ ਦੇ ਦਿਨ ਸਰਦਾਰ ਮੈ ਦੀ ਗਰਮੀ ਨਾਲ ਬਿਮਾਰ ਹੋ ਗਏ, ਓਸ ਮਖੌਲੀਆਂ ਦੇ ਨਾਲ ਆਪਣਾ ਹੱਥ ਮਿਲਾਇਆ।</verse>
				<verse number="6">ਓਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਙੁ ਤਿਆਰ ਕੀਤਾ, ਜਦ ਓਹ ਛਹਿ ਵਿੱਚ ਬਹਿੰਦੇ ਹਨ, ਓਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਇਹ ਭਾਂਬੜ ਅੱਗ ਵਾਂਙੁ ਬਲ ਉੱਠਦਾ ਹੈ।</verse>
				<verse number="7">ਓਹ ਸਾਰੇ ਦੇ ਸਾਰੇ ਤੰਦੂਰ ਵਾਂਙੁ ਤੱਤੇ ਹਨ, ਅਤੇ ਓਹ ਆਪਣੇ ਨਿਆਈਆਂ ਨੂੰ ਖਾ ਜਾਂਦੇ ਹਨ, ਓਹਨਾਂ ਦੇ ਸਾਰੇ ਪਾਤਸ਼ਾਹ ਡਿੱਗ ਪਏ, ਓਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।।</verse>
				<verse number="8">ਅਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਅਫ਼ਰਾਈਮ ਇੱਕ ਚਪਾਤੀ ਹੈ ਜੋ ਉਲਟਾਈ ਨਾ ਗਈ!</verse>
				<verse number="9">ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਏਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਏਹ ਨਹੀਂ ਜਾਣਦਾ।</verse>
				<verse number="10">ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਏਹ ਸਾਰੇ ਦੇ ਹੁੰਦਿਆਂ ਤੇ ਵੀ ਓਹ ਉਹ ਦੇ ਤਾਲਿਬ ਨਾ ਹੋਏ।।</verse>
				<verse number="11">ਅਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਓਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!</verse>
				<verse number="12">ਜਦ ਓਹ ਜਾਂਦੇ ਹਨ ਮੈ ਆਪਣਾ ਜਾਲ ਓਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਙੁ ਮੈਂ ਓਹਨਾਂ ਨੂੰ ਹੇਠਾ ਲਾਹਵਾਂਗਾ, ਓਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਓਹਨਾਂ ਨੂੰ ਤਾੜਾਂਗਾ।।</verse>
				<verse number="13">ਹਾਇ ਓਹਨਾਂ ਨੂੰ! ਓਹ ਜੋ ਮੈਥੋਂ ਭਟਕ ਗਏ । ਬਰਬਾਦੀ ਓਹਨਾਂ ਲਈ! ਓਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਓਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸਾਂ, ਪਰ ਓਹ ਮੇਰੇ ਵਿਰੁੱਧ ਝੂਠ ਬੱਕਦੇ ਸਨ।</verse>
				<verse number="14">ਓਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਓਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਓਹ ਅੰਨ ਅਤੇ ਨਵੀਂ ਮੈ ਲਈ ਇਕੱਠੇ ਹੋ ਜਾਂਦੇ ਹਨ, ਪਰ ਮੈਥੋਂ ਆਕੀ ਰਹਿੰਦੇ ਹਨ।</verse>
				<verse number="15">ਮੈਂ ਓਹਨਾਂ ਦੀ ਭੁਜਾ ਨੂੰ ਸਿਖਾਇਆ ਤੇ ਤਕੜਾ ਕੀਤਾ, ਪਰ ਓਹ ਮੇਰੇ ਵਿਰੁੱਧ ਬੁਰਿਆਈ ਸੋਚਦੇ ਹਨ।</verse>
				<verse number="16">ਓਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਵੱਲ ਨਹੀਂ, ਓਹ ਨਕਲੀ ਧਣੁਖ ਵਰਗੇ ਹਨ। ਓਹਨਾਂ ਦੇ ਸਰਦਾਰ ਤਲਵਾਰ ਨਾਲ, ਓਹਨਾਂ ਦੀ ਜ਼ਬਾਨ ਦੀ ਸ਼ੇਖੀ ਦੇ ਕਾਰਨ ਡਿੱਗ ਪੈਣਗੇ, - ਏਹ ਮਿਸਰ ਦੇਸ ਵਿੱਚ ਓਹਨਾਂ ਦਾ ਠੱਠਾ ਹੋਵੇਗਾ।।</verse>
			</chapter>
			<chapter number="8">
				<verse number="1">ਆਪਣੇ ਬੁੱਲਾਂ ਨੂੰ ਤੁਰ੍ਹੀ ਲਾ! ਓਹ ਉਕਾਬ ਵਾਂਙੁ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਓਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।</verse>
				<verse number="2">ਓਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਇਸਰਾਏਲੀ ਤੈਨੂ ਜਾਣਦੇ ਹਾਂ!</verse>
				<verse number="3">ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ, ਵੈਰੀ ਉਹ ਦਾ ਪਿੱਛਾ ਕਰੇਗਾ।</verse>
				<verse number="4">ਓਹਨਾਂ ਨੇ ਪਾਤਸ਼ਾਹ ਬਣਾਏ, ਪਰ ਮੇਰੀ ਵੱਲੋਂ ਨਹੀਂ, ਓਹਨਾਂ ਨੇ ਸਰਦਾਰ ਠਹਿਰਾਏ, ਪਰ ਮੈਂ ਨਹੀਂ ਜਾਤਾ, ਓਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਭਈ ਓਹ ਮਿਟਾਏ ਜਾਣ।</verse>
				<verse number="5">ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਓਹਨਾਂ ਉੱਤੇ ਭੜਕਿਆ। ਓਹ ਕਦ ਤਕ ਸ਼ੁੱਧਤਾਈ ਤੀਕ ਅੱਪੜਨਗੇॽ</verse>
				<verse number="6">ਇਸਰਾਏਲ ਤੋਂ ਏਹ ਤਾਂ ਹੈ, - ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ ਟੁੱਕੜੇ ਕੀਤਾ ਜਾਵੇਗਾ।।</verse>
				<verse number="7">ਓਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ ਦੇਵੇ ਤਾਂ ਵੀ ਓਪਰੇ ਉਹ ਨੂੰ ਨਿਗਲ ਲੈਣਗੇ!</verse>
				<verse number="8">ਇਸਰਾਏਲ ਨਿਗਲਿਆ ਗਿਆ, ਹੁਣ ਓਹ ਕੌਮਾਂ ਦੇ ਵਿੱਚ ਨਾ ਪਸੰਦ ਭਾਂਡੇ ਵਰਗਾ ਹੈ।</verse>
				<verse number="9">ਕਿਉਂ ਜੋ ਓਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਖੋਤਾ ਇਕੱਲਾ ਅਵਾਰਾ ਹੋਵੇ। ਅਫ਼ਰਾਈਮ ਨੇ ਭਾੜੇ ਉੱਤੇ ਯਾਰ ਲਏ ਹਨ।</verse>
				<verse number="10">ਭਾਵੇਂ ਓਹ ਕੌਮਾਂ ਵਿੱਚ ਕਰਾਇਆ ਦੇਣ, ਮੈਂ ਓਹਨਾਂ ਨੂੰ ਹੁਣ ਇਕੱਠਾ ਕਰਾਂਗਾ। ਓਹ ਪਾਤਸ਼ਾਹ ਅਤੇ ਸਰਦਾਰਾਂ ਦੇ ਭਾਰ ਤੋਂ ਘੱਟ ਹੋਣ ਲੱਗੇ।।</verse>
				<verse number="11">ਏਸ ਲਈ ਕਿ ਅਫ਼ਰਾਈਮ ਨੇ ਪਾਪ ਕਰਨ ਲਈ ਬਹੁਤਿਆਂ ਜਗਵੇਦੀਆਂ ਬਣਾਈਆਂ, ਓਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।</verse>
				<verse number="12">ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿੱਖੀਆਂ, ਪਰ ਓਹ ਓਪਰੀਆਂ ਜੇਹਾਂ ਸਮਝੀਆਂ ਗਈਆਂ।</verse>
				<verse number="13">ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਓਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਓਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਓਹਨਾਂ ਦਿਆਂ ਪਾਪਾਂ ਦੀ ਖ਼ਬਰ ਲਵੇਗਾ, - ਓਹ ਮਿਸਰ ਨੂੰ ਮੁੜ ਜਾਣਗੇ।</verse>
				<verse number="14">ਇਸਰਾਏਲ ਆਪਣੇ ਕਰਤਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭੱਖ ਲਵੇਗੀ।।</verse>
			</chapter>
			<chapter number="9">
				<verse number="1">ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਙੁ ਖੁਸ਼ੀ ਨਾ ਮਨਾ! ਤੈਂ ਆਪਣਾ ਪਰਮੇਸ਼ੁਰ ਛੱਡ ਕੇ ਜ਼ਨਾਹ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੈਂ ਆਪਣੀ ਖਰਚੀ ਨੂੰ ਪਿਆਰ ਕੀਤਾ ਹੈ!</verse>
				<verse number="2">ਪਿੜ ਅਤੇ ਚੁਬੱਚਾ ਓਹਨਾਂ ਨੂੰ ਨਾ ਪਾਲੇਗਾ, ਅਤੇ ਨਵੀਂ ਮੈ ਉਸ ਤੋਂ ਥੁੜ ਜਾਵੇਗੀ।</verse>
				<verse number="3">ਓਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਅਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਓਹ ਅੱਸ਼ੂਰ ਵਿੱਚ ਅੱਸ਼ੁਧ ਚੀਜ਼ਾਂ ਖਾਣਗੇ।</verse>
				<verse number="4">ਓਹ ਯਹੋਵਾਹ ਲਈ ਮੈ ਨਾ ਡੋਹਲਣਗੇ, ਓਹ ਉਸ ਨੂੰ ਪਸੰਦ ਨਾ ਆਉਣਗੇ, ਓਹਨਾਂ ਦੇ ਚੜ੍ਹਾਵੇ ਓਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਙੁ ਹੋਣਗੇ, ਸਾਰੇ ਓਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਓਹਨਾਂ ਦੀ ਰੋਟੀ ਓਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।</verse>
				<verse number="5">ਤੁਸੀਂ ਜੋੜ ਮੇਲੇ ਦੇ ਦਿਨ ਲਈ, ਅਤੇ ਯਹੋਵਾਹ ਦੇ ਪਰਬ ਦੇ ਦਿਨ ਲਈ ਕੀ ਕਰੋਗੇॽ</verse>
				<verse number="6">ਵੇਖੋ ਤਾਂ, ਓਹ ਬਰਬਾਦੀ ਤੋਂ ਚੱਲੇ ਗਏ, ਪਰ ਮਿਸਰ ਓਹਨਾ ਨੂੰ ਇਕੱਠਾ ਕਰੇਗਾ, ਮੋਫ਼ ਓਹਨਾਂ ਨੂੰ ਦਫਨ ਕਰੇਗਾ, ਓਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ, ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ, ਕੰਡੇ ਓਹਨਾਂ ਦੇ ਤੰਬੂਆਂ ਵਿੱਚ ਹੋਣਗੇ।।</verse>
				<verse number="7">ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਏਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਨੀ ਦੇ ਵਾਧੇ ਦੇ ਕਾਰਨ।</verse>
				<verse number="8">ਅਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ, ਹੁਣ ਰਿਹਾ ਨਬੀ, - ਉਹ ਦੇ ਸਾਰੇ ਰਾਹਾਂ ਉੱਤੇ ਚਿੜੀਮਾਰ ਦਾ ਜਾਲ ਹੈ, ਅਤੇ ਉਹ ਦੇ ਪਰਮੇਸ਼ੁਰ ਦੇ ਘਰ ਵਿੱਚ ਦੁਸ਼ਮਨੀ ਹੈ।</verse>
				<verse number="9">ਓਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਓਹ ਓਹਨਾਂ ਦੀ ਬਦੀ ਨੂੰ ਚੇਤੇ ਕਰੇਗਾ, ਉਹ ਓਹਨਾਂ ਦੇ ਪਾਪਾਂ ਦੀ ਖਬਰ ਲਵੇਗਾ।।</verse>
				<verse number="10">ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਙੁ ਪਾਇਆ, ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹਜ਼ੀਰ ਦੇ ਪਹਿਲੇ ਫਲ ਵਾਂਙੁ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਓਹ ਬਆਲ-ਪਓਰ ਨੂੰ ਗਏ, ਅਤੇ ਓਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨ ਮੋਹਨੇ ਵਾਂਙੁ ਘਿਣਾਉਣੇ ਹੋ ਗਏ।</verse>
				<verse number="11">ਅਫ਼ਰਾਈਮ ਦਾ ਪਰਤਾਪ ਪੰਛੀ ਵਾਂਙੁ ਉੱਡ ਜਾਵੇਗਾ,- ਨਾ ਜਣਨ, ਨਾ ਹਮਲ, ਨਾ ਗਰਭ!</verse>
				<verse number="12">ਭਾਵੇਂ ਓਹ ਬੱਚੇ ਪਾਲਣ, ਮੈਂ ਓਹਨਾਂ ਨੂੰ ਔਂਤ੍ਰਾ ਕਰਾਂਗਾ ਐਥੋਂ ਤੀਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਇ ਓਹਨਾਂ ਨੂੰ ਜਦ ਮੈਂ ਓਹਨਾਂ ਤੋਂ ਦੂਰ ਹੋ ਜਵਾਂਗਾ!</verse>
				<verse number="13">ਅਫ਼ਰਾਈਮ, ਜਿਵੇਂ ਮੈਂ ਸੂਰ ਨੂੰ ਵੇਖਿਆ, ਚੰਗੇ ਥਾਂ ਲਾਇਆ ਗਿਆ ਹੈ, ਪਰ ਅਫ਼ਰਾਈਮ ਆਪਣੇ ਪੁੱਤ੍ਰਾਂ ਨੂੰ ਵੱਢਣ ਵਾਲੇ ਲਈ ਬਾਹਰ ਲੈ ਜਾਵੇਗਾ!</verse>
				<verse number="14">ਹੇ ਯਹੋਵਾਹ, ਓਹਨਾਂ ਨੂੰ ਦੇਹ!- ਤੂੰ ਕੀ ਦੇਵੇਂਗਾ! ਓਹਨਾਂ ਨੂੰ ਗਰਭਪਾਤ ਵਾਲੀ ਕੁੱਖ ਅਤੇ ਸੁੱਕੀਆਂ ਛਾਤੀਆਂ ਦੇਹ!।।</verse>
				<verse number="15">ਓਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਓਹਨਾਂ ਨਾਲ ਘਿਣ ਕੀਤੀ, ਓਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਓਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਓਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਓਹਨਾਂ ਦੇ ਸਾਰੇ ਸਰਦਾਰ ਆਕੀ ਹਨ।</verse>
				<verse number="16">ਅਫ਼ਰਾਈਮ ਮਾਰਿਆ ਗਿਆ, ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ, ਜੇ ਓਹ ਜਣਨ ਵੀ, ਮੈਂ ਓਹਨਾਂ ਦੇ ਢਿੱਡ ਦਿਆਂ ਲਾਡਲਿਆਂ ਨੂੰ ਮਾਰ ਦਿਆਂਗਾ।</verse>
				<verse number="17">ਮੇਰਾ ਪਰਮੇਸ਼ੁਰ ਓਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਓਹ ਉਸ ਦੀ ਨਹੀਂ ਸੁਣਦੇ, ਅਤੇ ਓਹ ਕੌਮਾਂ ਵਿੱਚ ਅਵਾਰਾ ਫਿਰਨਗੇ।।</verse>
			</chapter>
			<chapter number="10">
				<verse number="1">ਇਸਰਾਏਲ ਹਰੀ ਭਰੀ ਬੇਲ ਹੈ ਜੋ ਫਲ ਦਿੰਦੀ ਹੈ। ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਓਹਨਾਂ ਨੇ ਥੰਮ੍ਹ ਚੰਗੇ ਬਣਾਏ।</verse>
				<verse number="2">ਓਹ ਦੋ ਦਿਲੇ ਹਨ, ਹੁਣ ਓਹ ਦੋਸ਼ੀ ਠਹਿਰਨਗੇ, ਉਹ ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਓਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।।</verse>
				<verse number="3">ਹੁਣ ਓਹ ਤਾਂ ਆਖਣਗੇ, ਸਾਡਾ ਪਾਤਸ਼ਾਹ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, - ਅਤੇ ਪਾਤਸ਼ਾਹ ਸਾਡੇ ਲਈ ਕੀ ਕਰੇਗਾॽ</verse>
				<verse number="4">ਓਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਓਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਉਂ ਇੰਦਰਾਇਨ ਵਾਂਙੁ ਖੇਤ ਦੇ ਕਿਆਰਿਆਂ ਵਿੱਚ ਉੱਗ ਪੈਂਦਾ ਹੈ।।</verse>
				<verse number="5">ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਹਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।</verse>
				<verse number="6">ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਅਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੇ ਮਤੇ ਤੋਂ ਸ਼ਰਮਿੰਦਾ ਹੋਵੇਗਾ।।</verse>
				<verse number="7">ਸਾਮਰਿਯਾ ਦਾ ਰਾਜਾ ਇਉਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਸੱਕ ਹੁੰਦੇ ਹਨ</verse>
				<verse number="8">ਆਵਨ ਦੇ ਉੱਚੇ ਅਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਓਹ ਪਹਾੜਾਂ ਨੂੰ ਆਖਣਗੇ, ਸਾਨੂੰ ਢਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ!।।</verse>
				<verse number="9">ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਓਹ ਉੱਥੇ ਹੀ ਲੱਗੇ ਰਹੇ,- ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤ੍ਰਾਂ ਉੱਤੇ ਨਾ ਆ ਪਵੇਗੀॽ</verse>
				<verse number="10">ਜਦ ਮੈਂ ਚਾਹਾਂ ਮੈਂ ਓਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਓਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਓਹ ਆਪਣੀਆਂ ਦੋ ਬੁਰਿਆਈਆਂ ਲਈ ਅਸੀਰ ਕੀਤੇ ਜਾਣਗੇ।</verse>
				<verse number="11">ਅਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੋਣ ਦਾ ਸਰਫਾ ਕੀਤਾ, ਮੈਂ ਅਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।</verse>
				<verse number="12">ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਏਹ ਯਹੋਵਾਹ ਦੇ ਭਾਲਣ ਦਾ ਵੇਲਾ ਹੈ, ਜਦ ਤੀਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰਹਾਵੇ।।</verse>
				<verse number="13">ਤੁਸਾਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸਾਂ ਝੂਠ ਦਾ ਫਲ ਖਾਧਾ, ਕਿਉਂ ਜੋ ਤੈਂ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।</verse>
				<verse number="14">ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।</verse>
				<verse number="15">ਇਉਂ ਬੈਤਏਲ ਤੁਹਾਡੀ ਡਾਢੀ ਬਦੀ ਦੇ ਕਾਰਨ ਤੁਹਾਡੇ ਨਾਲ ਕਰੇਗਾ, ਸਵੇਰ ਨੂੰ ਇਸਰਾਏਲ ਦਾ ਪਾਤਸ਼ਾਹ ਉੱਕਾ ਹੀ ਮਿਟਾਇਆ ਜਾਵੇਗਾ!।।</verse>
			</chapter>
			<chapter number="11">
				<verse number="1">ਜਦ ਇਸਰਾਏਲ ਮੁੰਡਾ ਹੀ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤ੍ਰਾਂ ਨੂੰ ਮਿਸਰ ਵਿੱਚੋਂ ਸੱਦਿਆ।</verse>
				<verse number="2">ਜਿੰਨਾ ਉਨ੍ਹਾਂ ਨੇ ਓਹਨਾਂ ਨੂੰ ਸੱਦਿਆ, ਉੱਨੀ ਦੂਰ ਓਹ ਉਨ੍ਹਾਂ ਤੋਂ ਚੱਲੇ ਗਏ, ਓਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਪ ਧੁਖਾਈ।</verse>
				<verse number="3">ਮੈਂ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਓਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਓਹਨਾਂ ਨਾ ਜਾਤਾ ਕਿ ਮੈਂ ਓਹਨਾਂ ਨੂੰ ਚੰਗਾ ਕੀਤਾ।</verse>
				<verse number="4">ਮੈਂ ਓਹਨਾਂ ਨੂੰ ਆਦਮੀ ਦਿਆਂ ਰੱਸਿਆ ਨਾਲ, ਅਤੇ ਪ੍ਰੇਮ ਦਿਆਂ ਬੰਧਨਾਂ ਨਾਲ ਖਿੱਚਿਆ। ਮੈਂ ਓਹਨਾਂ ਲਈ ਉਹ ਬਣਿਆ ਜੋ ਓਹਨਾਂ ਦੇ ਜਬਾੜਿਆਂ ਉੱਤੇ ਲਗਾਮ ਚੁੱਕਦਾ ਹੈ, ਮੈਂ ਓਹਨਾਂ ਦੀ ਵੱਲ ਝੁਕ ਕੇ ਖੁਆਇਆ।</verse>
				<verse number="5">ਓਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਓਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਓਹਨਾਂ ਨੇ ਮੁੜਨ ਦਾ ਇਨਕਾਰ ਕੀਤਾ।</verse>
				<verse number="6">ਤਲਵਾਰ ਓਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਓਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਓਹਨਾਂ ਦੇ ਮੱਤਿਆਂ ਦੇ ਕਾਰਨ ਓਹਨਾਂ ਨੂੰ ਖਾ ਲਵੇਗੀ।</verse>
				<verse number="7">ਮੇਰੇ ਲੋਕ ਮੈਥੋਂ ਫਿਰ ਜਾਣ ਲਈ ਪੱਕ ਕੀਤੀ ਬੈਠੇ ਹਨ, ਓਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਓਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।</verse>
				<verse number="8">ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾॽ ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂॽ ਮੈਂ ਤੈਨੂੰ ਕਿਵੇਂ ਅਦਮਾਹ ਵਾਂਙੁ ਕਰਾਂॽ ਮੈਂ ਤੇਰੇ ਨਾਲ ਕਿਵੇਂ ਸਬੋਈਣ ਵਾਂਙੁ ਵਰਤਾਂॽ ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਉੱਕਾ ਹੀ ਗਰਮ ਅਰ ਨਰਮ ਹੋ ਗਿਆ।</verse>
				<verse number="9">ਮੈਂ ਆਪਣੇ ਕ੍ਰੋਧ ਅਨੁਸਾਰ ਨਹੀਂ ਵਰਤਾਂਗਾ, ਮੈਂ ਅਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਅਵਾਂਗਾ।।</verse>
				<verse number="10">ਓਹ ਯਹੋਵਾਹ ਦੇ ਪਿੱਛੇ ਚਲਣਗੇ, ਉਹ ਬਬਰ ਸ਼ੇਰ ਵਾਂਙੁ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤ੍ਰ ਕੰਬਦੇ ਹੋਏ ਲਹਿੰਦੇ ਵੱਲੋ ਆਉਣਗੇ।</verse>
				<verse number="11">ਓਹ ਮਿਸਰ ਵਿੱਚੋਂ ਪੰਛੀ ਵਾਂਙੁ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਙੁ ਕੰਬਦੇ ਹੋਏ ਆਉਣਗੇ, ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="12">ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੀਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।।</verse>
			</chapter>
			<chapter number="12">
				<verse number="1">ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦਾ ਹੈ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।</verse>
				<verse number="2">ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ।</verse>
				<verse number="3">ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੁਲਿਆ, -</verse>
				<verse number="4">ਹਾਂ, ਉਹ ਦੂਤ ਨਾਲ ਘੁਲਿਆ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, -</verse>
				<verse number="5">ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ!</verse>
				<verse number="6">ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਉਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।।</verse>
				<verse number="7">ਉਹ ਬਨੀਆ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕ ਵਲੱਕੇ ਨੂੰ ਪਿਆਰ ਕਰਦਾ ਹੈ।</verse>
				<verse number="8">ਅਫ਼ਰਾਈਮ ਕਹਿੰਦਾ ਹੈ, ਮੈਂ ਸੁੱਚ ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਓਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ ਨਾ ਪਾਉਣਗੇ।</verse>
				<verse number="9">ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ।</verse>
				<verse number="10">ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਪਰਮਾਣ ਵਰਤੇ।</verse>
				<verse number="11">ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।।</verse>
				<verse number="12">ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਤੀਵੀਂ ਲਈ ਟਹਿਲ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ।</verse>
				<verse number="13">ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਓਹ ਸਾਂਭੇ ਗਏ।</verse>
				<verse number="14">ਅਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੁ ਉਹ ਦੇ ਉੱਤੇ ਮੋੜੇਗਾ!।।</verse>
			</chapter>
			<chapter number="13">
				<verse number="1">ਜਦ ਅਫ਼ਰਾਈਮ ਬੋਲਦਾ ਸੀ, ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।</verse>
				<verse number="2">ਹੁਣ ਓਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਓਹ ਉਨ੍ਹਾਂ ਦੇ ਵਿਖੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਏਹਨਾਂ ਵੱਛਿਆਂ ਨੂੰ ਚੁੰਮਣ!</verse>
				<verse number="3">ਏਸ ਲਈ ਓਹ ਸਵੇਰ ਦੇ ਬੱਦਲ ਵਾਂਙੁ ਹੋਣਗੇ, ਅਤੇ ਤ੍ਰੇਲ ਵਾਂਙੁ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਙੁ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਙੁ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।।</verse>
				<verse number="4">ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੈਥੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੈਥੋਂ ਬਿਨਾ ਕੋਈ ਬਚਾਉਣ ਵਾਲਾ ਨਹੀਂ।</verse>
				<verse number="5">ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ।</verse>
				<verse number="6">ਓਹ ਆਪਣੀਆਂ ਚਰਾਂਦਾਂ ਦੇ ਵਿਤ ਅਨੁਸਾਰ ਰੱਜ ਗਏ, ਓਹ ਰੱਜ ਗਏ ਅਤੇ ਓਹਨਾਂ ਦਾ ਦਿਲ ਉੱਚਾ ਹੋ ਗਿਆ, ਏਸ ਲਈ ਓਹ ਮੈਨੂੰ ਭੁੱਲ ਗਏ।</verse>
				<verse number="7">ਸੋ ਮੈਂ ਓਹਨਾਂ ਲਈ ਬਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚਿੱਤੇ ਵਾਂਙੁ ਰਾਹ ਉੱਤੇ ਘਾਤ ਵਿੱਚ ਬੈਠਾਂਗਾ,</verse>
				<verse number="8">ਮੈਂ ਰਿੱਛਣੀ ਵਾਂਙੁ ਜਿਹ ਦੇ ਬੱਚੇ ਖੋਹ ਗਏ ਹੋਣ ਓਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਙੁ ਉੱਥੇ ਓਹਨਾਂ ਨੂੰ ਖਾ ਜਾਵਾਂਗਾ, ਰੜ ਦੇ ਦਰਿੰਦੇ ਓਹਨਾਂ ਨੂੰ ਨੋਚ ਲੈਣਗੇ।।</verse>
				<verse number="9">ਹੇ ਇਸਰਾਏਲ, ਏਹ ਤੇਰੀ ਬਰਬਾਦੀ ਹੈ ਕਿ ਤੂੰ ਮੇਰੇ ਵਿਰੁੱਧ ਹੋਇਆ, ਆਪਣੇ ਸਹਾਇਕ ਦੇ ਵਿਰੁੱਧ।</verse>
				<verse number="10">ਹੁਣ ਤੇਰਾ ਪਾਤਸ਼ਾਹ ਕਿੱਥੇ ਹੈ, ਭਈ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇॽ ਅਤੇ ਤੇਰੇ ਨਿਆਈ, ਜਿਨ੍ਹਾਂ ਦੇ ਵਿਖੇ ਤੈਂ ਆਖਿਆ, ਮੈਨੂੰ ਪਾਤਸ਼ਾਹ ਅਤੇ ਸਰਦਾਰ ਦੇਹॽ</verse>
				<verse number="11">ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਪਾਤਸ਼ਾਹ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।</verse>
				<verse number="12">ਅਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ।</verse>
				<verse number="13">ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤ੍ਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।।</verse>
				<verse number="14">ਕੀ ਮੈਂ ਪਤਾਲ ਦੇ ਕਾਬੂ ਤੋਂ ਓਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾॽ ਕੀ ਮੈਂ ਮੌਤ ਤੋਂ ਓਹਨਾਂ ਦਾ ਨਿਸਤਾਰਾ ਦਿਆਂਗਾॽ ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨॽ ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!।।</verse>
				<verse number="15">ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।</verse>
				<verse number="16">ਸਾਮਰਿਯਾ ਆਪਣੇ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਿਆ ਹੈ, ਓਹ ਤਲਵਾਰ ਨਾਲ ਡਿੱਗਣਗੇ, ਓਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਓਹਨਾਂ ਦੀਆਂ ਗਰਭਵੰਤੀਆਂ ਚੀਰੀਆਂ ਜਾਣਗੀਆਂ!।।</verse>
			</chapter>
			<chapter number="14">
				<verse number="1">ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੈਂ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।।</verse>
				<verse number="2">ਆਪਣੇ ਨਾਲ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲਾਂ ਨੂੰ ਪੇਸ਼ ਕਰਾਂਗੇ।</verse>
				<verse number="3">ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ \ਸਾਡਾ ਪਰਮੇਸ਼ੁਰ\ ਨਹੀਂ ਕਹਾਂਗੇ ਤੇਰੇ ਵਿੱਚ ਯਤੀਮ ਰਹਮ ਪਾਉਂਦਾ ਹੈ।।</verse>
				<verse number="4">ਮੈਂ ਓਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਓਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਓਹਨਾਂ ਤੋਂ ਫਿਰ ਗਿਆ ਹੈ।</verse>
				<verse number="5">ਮੈਂ ਇਸਰਾਏਲ ਲਈ ਤ੍ਰੇਲ ਵਾਂਙੁ ਹੋਵਾਂਗਾ, ਉਹ ਸੋਸਨ ਵਾਂਙੁ ਹਰਾ ਭਰਾ ਹੋਵੇਗਾ, ਅਤੇ ਲਬਾਨੋਨ ਵਾਂਙੁ ਆਪਣੀ ਜੜ੍ਹ ਫੜੇਗਾ।</verse>
				<verse number="6">ਉਹ ਦੀਆਂ ਟਹਿਣੀਆਂ ਖਿਲਰਨਗੀਆਂ, ਉਹ ਦਾ ਸੁਹੱਪਣ ਜ਼ੈਤੂਨ ਦੇ ਬਿਰਛ ਵਾਂਙੁ ਹੋਵੇਗਾ, ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਙੁ।</verse>
				<verse number="7">ਉਹ ਦੇ ਸਾਏ ਦੇ ਵਸਨੀਕ ਮੁੜਨਗੇ, ਓਹ ਕਣਕ ਵਾਂਙੁ ਜੀਉਣਗੇ, ਅਤੇ ਅੰਗੂਰੀ ਬੇਲ ਵਾਂਙੁ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਧੁੰਮ ਲਬਾਨੋਨ ਦੀ ਮੈ ਵਰਗੀ ਹੋਵੇਗੀ।।</verse>
				<verse number="8">ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮॽ ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਙੁ ਹਾਂ, ਤੇਰਾ ਫਲ ਮੈਥੋਂ ਹੀ ਮਿਲਦਾ ਹੈ।।</verse>
				<verse number="9">ਕੌਣ ਬੁੱਧਵਾਨ ਹੈ ਭਈ ਉਹ ਏਹਨਾਂ ਗੱਲਾਂ ਨੂੰ ਸਮਝੇॽ ਅਤੇ ਸਮਝ ਵਾਲਾ ਕਿਹੜਾ ਜੋ ਏਹਨਾਂ ਨੂੰ ਜਾਣੇॽ ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਓਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਓਹਨਾਂ ਦੇ ਵਿੱਚ ਠੋਕਰ ਖਾਣਗੇ।।</verse>
			</chapter>
		</book>
		<book number="29">
			<chapter number="1">
				<verse number="1">ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤ੍ਰ ਯੋਏਲ ਨੂੰ ਆਈ, -</verse>
				<verse number="2">ਏਹ ਸੁਣੋ, ਹੇ ਬੁੱਢਿਓ, ਦੇਸ ਦੇ ਸਾਰੇ ਵਾਸੀਓ, ਕੰਨ ਲਾਓ! ਤੁਹਾਡਿਆਂ ਦਿਨਾਂ ਵਿੱਚ, ਯਾ ਤੁਹਾਡੇ ਪਿਉ ਦਾਦਿਆਂ ਦੇ ਦਿਨਾਂ ਵਿੱਚ ਏਹ ਹੋਇਆॽ</verse>
				<verse number="3">ਏਹ ਦੇ ਵਿਖੇ ਤੁਸੀਂ ਆਪਣੇ ਪੁੱਤ੍ਰਾਂ ਨੂੰ, ਅਤੇ ਤੁਹਾਡੇ ਪੁੱਤ੍ਰ ਆਪਣੇ ਪੁੱਤ੍ਰ ਨੂੰ, ਉਨ੍ਹਾਂ ਦੇ ਪੁੱਤ੍ਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।।</verse>
				<verse number="4">ਜੋ ਟੋਕੇ ਤੋਂ ਬਚਿਆ, ਉਹ ਨੂੰ ਸਲਾ ਖਾ ਗਈ, ਜੋ ਸਲਾ ਤੋਂ ਬਚਿਆ, ਉਹ ਨੂੰ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਨੂੰ ਹੂੰਝਾ ਫੇਰ ਟਿੱਡੀ ਖਾ ਗਈ!</verse>
				<verse number="5">ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।।</verse>
				<verse number="6">ਕਿਉਂ ਜੋ ਮੇਰੇ ਦੇਸ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬਬਰ ਸ਼ੇਰ ਦੇ ਦੰਦ ਹਨ, ਦਾੜ੍ਹਾਂ ਉਹ ਦੀਆਂ ਸ਼ੇਰਨੀ ਦੀਆਂ ਹਨ।</verse>
				<verse number="7">ਉਸ ਮੇਰੀ ਅੰਗੂਰੀ ਵਾੜੀ ਨੂੰ ਉਜਾੜ ਕੇ ਰੱਖ ਦਿੱਤਾ, ਉਸ ਮੇਰੇ ਹਜੀਰ ਦਿਆਂ ਬਿਰਛਾਂ ਨੂੰ ਭੰਨ ਤੋੜ ਸੁੱਟਿਆ, ਉਸ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ।।</verse>
				<verse number="8">ਉਸ ਕੁਆਰੀ ਵਾਂਙੁ ਜੋ ਟਾਟ ਦੀ ਪੱਬਲੀ ਬੰਨ੍ਹਦੀ, ਅਤੇ ਆਪਣੀ ਜੁਆਨੀ ਦੇ ਪਤੀ ਉੱਤੇ ਰੋਂਦੀ ਹੈ, ਤੂੰ ਰੋ!</verse>
				<verse number="9">ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਯਹੋਵਾਹ ਦੇ ਭਵਨ ਤੋਂ ਅੱਡ ਹੋ ਗਈਆਂ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।</verse>
				<verse number="10">ਖੇਤ ਉੱਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਅੰਨ ਜੋ ਉੱਜੜ ਗਿਆ ਹੈ, ਨਵੀਂ ਮੈ ਮੁੱਕ ਗਈ, ਤੇਲ ਜਾਂਦਾ ਰਿਹਾ।।</verse>
				<verse number="11">ਹਾਲੀਓ, ਸ਼ਰਮ ਖਾਓ! ਬਾਗਬਾਨੋ, ਧਾਹਾਂ ਮਾਰੋ, ਕਣਕ ਅਤੇ ਜੌਂ ਦੇ ਕਾਰਨ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ!</verse>
				<verse number="12">ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹਜੀਰ ਦਾ ਬਿਰਛ ਮੁਰਝਾਂਉਦਾ ਹੈ, ਅਨਾਰ, ਖਜੂਰ, ਸੇਉ, ਖੇਤ ਦੇ ਸਾਰੇ ਬਿਰਛ ਸੁੱਕ ਗਏ, ਕਿਉਂ ਜੋ ਖੁਸ਼ੀ ਵੀ ਆਦਮ ਵੰਸ ਤੋਂ ਸ਼ਰਮਿੰਦੀ ਹੋਈ!</verse>
				<verse number="13">ਹੇ ਜਾਜਕੋ, ਟਾਟ ਦਾ ਧੱਬਲਾ ਬੰਨ੍ਹੋ ਅਤੇ ਸਿਆਪਾ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਅੰਦਰ ਜਾਓ, ਟਾਟ ਵਿੱਚ ਰਾਤ ਕੱਟੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਤੋਂ, ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਰੁਕ ਗਈਆਂ!।।</verse>
				<verse number="14">ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ, ਬੁੱਢਿਆਂ ਨੂੰ ਅਤੇ ਦੇਸ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ, ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!।।</verse>
				<verse number="15">ਹਾਇ ਉਸ ਦਿਨ ਨੂੰ! ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆ ਰਿਹਾ ਹੈ!</verse>
				<verse number="16">ਕੀ ਸਾਡੀਆਂ ਅੱਖੀਆਂ ਦੇ ਅੱਗੋਂ ਖਾਣਾ ਨਹੀਂ ਚੁੱਕਿਆ ਗਿਆ, ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂॽ</verse>
				<verse number="17">ਬੀ ਢੀਮਾਂ ਹੇਠ ਸੜਦੇ ਜਾਂਦੇ ਹਨ, ਖਾਤੇ ਵਿਰਾਨ ਪਏ ਹਨ, ਮੋਦੀ ਖਾਨੇ ਟੁੱਟੇ ਪਏ ਹਨ, ਕਿਉਂ ਜੋ ਕਣਕ ਸੁੱਕ ਗਈ।</verse>
				<verse number="18">ਡੰਗਰ ਕਿਵੇਂ ਅੜਾਉਂਦੇ ਹਨ! ਬਲਦਾਂ ਦੇ ਵੱਗ ਕਿਵੇਂ ਕਾਹਲੇ ਪਏ ਹੋਏ ਹਨ! ਕਿਉਂ ਜੋ ਓਹਨਾਂ ਦੇ ਲਈ ਕੋਈ ਚਰਾਂਦ ਨਹੀਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।।</verse>
				<verse number="19">ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਰਾਂਦਾ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।</verse>
				<verse number="20">ਖੇਤ ਦੇ ਪਸੂ ਤੇਰੀ ਵੱਲ ਹੌਂਕਦੇ ਹਨ, ਕਿਉਂ ਜੋ ਪਾਣੀ ਦੀਆਂ ਨਦੀਆਂ ਸੁੱਕ ਗਈਆਂ, ਅੱਗ ਨੇ ਉਜਾੜ ਦੀਆਂ ਚਰਾਂਦਾਂ ਨੂੰ ਭਸਮ ਕਰ ਦਿੱਤਾ ਹੈ।।</verse>
			</chapter>
			<chapter number="2">
				<verse number="1">ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਹਾੜ ਉੱਤੇ ਸਾਹ ਸੋਧ ਕੇ ਫੂਕੋ! ਦੇਸ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!</verse>
				<verse number="2">ਅਨ੍ਹੇਰੇ ਅਰ ਅੰਧਕਾਰ ਦਾ ਦਿਨ, ਬੱਦਲ ਅਰ ਘੁੱਪ ਅਨ੍ਹੇਰੇ ਦਾ ਦਿਨ! ਕਾਲਕ ਵਾਂਙੁ ਪਹਾੜਾਂ ਉੱਤੇ ਇੱਕ ਉੱਮਤ ਬਹੁਤੀ ਅਤੇ ਤਕੜੀ ਫੈਲੀ ਹੋਈ ਹੈ, ਓਹਨਾਂ ਵਰਗੇ ਸਨਾਤਨ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਬੱਧੀ ਨਹੀਂ ਹੋਣਗੇ!।।</verse>
				<verse number="3">ਓਹਨਾਂ ਦੇ ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਓਹਨਾਂ ਦੇ ਪਿੱਛੇ ਲੰਬ ਸਾੜਦੀ ਹੈ। ਓਹਨਾਂ ਦੇ ਅੱਗੇ ਦੇਸ ਬਾਗ ਅਦਨ ਵਰਗਾ ਹੈ, ਓਹਨਾਂ ਦੇ ਪਿੱਛੇ ਵਿਰਾਨ ਉਜਾੜ! ਓਹਨਾਂ ਤੋਂ ਕੁਝ ਨਹੀਂ ਬਚਦਾ।।</verse>
				<verse number="4">ਓਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਜੰਗੀ ਘੋੜਿਆਂ ਵਾਂਙੁ ਓਹ ਦੌੜਦੇ ਹਨ।</verse>
				<verse number="5">ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਸ਼ੋਰ ਵਾਂਙੁ ਅੱਗ ਦੀ ਲੰਬ ਵਾਂਙੁ ਜਿਹੜੀ ਵੱਢ ਨੂੰ ਭਸਮ ਕਰਦੀ ਹੈ, ਓਹ ਕੁੱਦਦੇ ਹਨ, ਜਿਵੇਂ ਬਲਵੰਤ ਲੋਕ ਲੜਾਈ ਦੀਆਂ ਪਾਲਾਂ ਬੰਨ੍ਹਦੇ ਹਨ!।।</verse>
				<verse number="6">ਓਹਨਾਂ ਦੇ ਅੱਗੇ ਲੋਕ ਤੜਫ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।</verse>
				<verse number="7">ਓਹ ਸੂਰਮਿਆਂ ਵਾਂਙੁ ਦੌੜਦੇ ਹਨ, ਓਹ ਜੋਧਿਆਂ ਵਾਂਙੁ ਕੰਧਾਂ ਟੱਪਦੇ ਹਨ, ਓਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਓਹ ਆਪਣੇ ਮਾਰਗ ਨਹੀਂ ਮੁੜਦੇ।</verse>
				<verse number="8">ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਓਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਰੁਕਦੇ ਨਹੀਂ।</verse>
				<verse number="9">ਓਹ ਸ਼ਹਿਰ ਉੱਤੇ ਕੁੱਦ ਪੈਂਦੇ ਹਨ, ਓਹ ਕੰਧ ਦੌੜਦੇ ਹਨ, ਓਹ ਘਰਾਂ ਵਿੱਚ ਚੜ੍ਹ ਜਾਂਦੇ ਹਨ, ਓਹ ਖਿੜਕੀਆਂ ਥਾਣੀ ਚੋਰ ਵਾਂਙੁ ਜਾ ਵੜਦੇ ਹਨ!।।</verse>
				<verse number="10">ਓਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਗਏ ਹਨ, ਅਤੇ ਤਾਰੇ ਆਪਣੀ ਚਮਕ ਹਟਾਈ ਜਾਂਦੇ ਹਨ।</verse>
				<verse number="11">ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਕੱਢਦਾ ਹੈ, ਕਿਉਂ ਜੋ ਉਹ ਦੀ ਛੌਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਆਖਾ ਪੂਰਾ ਕਰਦਾ ਹੈ ਉਹ ਬਲਵਾਨ ਹੈ, ਯਹੋਵਾਹ ਦਾ ਦਿਨ ਮਹਾਨ ਅਤੇ ਭਿਆਣਕ ਹੈ! ਕੌਣ ਉਸ ਨੂੰ ਸਹਿ ਸੱਕਦਾ ਹੈॽ।।</verse>
				<verse number="12">ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜੋ, ਵਰਤ ਨਾਲ, ਰੋਣ ਨਾਲ ਅਤੇ ਛਾਤੀ ਪਿੱਟਣ ਨਾਲ।</verse>
				<verse number="13">ਆਪਣੇ ਦਿਲਾਂ ਨੂੰ ਪਾੜੋ, ਨਾ ਕਿ ਆਪਣੇ ਕੱਪੜੇ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ, ਅਤੇ ਦੁਖ ਦੇਣ ਤੋਂ ਪਛਤਾਉਂਦਾ ਹੈ।</verse>
				<verse number="14">ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ, ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਭਈ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣॽ।।</verse>
				<verse number="15">ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ!</verse>
				<verse number="16">ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬੁੱਢਿਆਂ ਨੂੰ ਜਮਾ ਕਰੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਮੰਡਪ ਵਿੱਚੋਂ ਬਾਹਰ ਨਿੱਕਲਣ!।।</verse>
				<verse number="17">ਡਿਉੜ੍ਹੀ ਅਤੇ ਜਗਵੇਦੀ ਦੇ ਵਿੱਚ ਜਾਜਕ, ਯਹੋਵਾਹ ਦੇ ਸੇਵਕ ਰੋਣ, ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਦਾ ਸਰਫ਼ਾ ਕਰ, ਆਪਣੀ ਮਿਰਾਸ ਨੂੰ ਨਿੰਦਿਆ ਲਈ ਨਾ ਦੇਹ, ਭਈ ਕੌਮਾ ਓਹਨਾਂ ਦੇ ਉੱਤੇ ਰਾਜ ਕਰਨ। ਉੱਮਤਾਂ ਵਿੱਚ ਓਹ ਕਿਉਂ ਆਖਣ, ਓਹਨਾਂ ਦਾ ਪਰਮੇਸ਼ੁਰ ਕਿੱਥੇ ਹੈॽ।।</verse>
				<verse number="18">ਤਾਂ ਯਹੋਵਾਹ ਆਪਣੇ ਦੇਸ ਲਈ ਅਣਖੀ ਹੋਇਆ, ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।</verse>
				<verse number="19">ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮੈ ਤੇ ਤੇਲ ਘੱਲਾਂਗਾ, ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਤਾਹਨਾ ਨਾ ਬਣਾਵਾਂਗਾ।।</verse>
				<verse number="20">ਮੈਂ ਉੱਤਰ ਵਾਲੇ ਨੂੰ ਤੁਹਾਥੋਂ ਦੂਰ ਧੱਕ ਦਿਆਂਗਾ, ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ ਵਿੱਚ ਹੱਕ ਦਿਆਂਗਾ, ਉਹ ਦੇ ਅਗਲੇ ਚੜ੍ਹਦੇ ਸਮੁੰਦਰ ਵਿੱਚ, ਉਹ ਦੇ ਪਿੱਛਲੇ ਲਹਿੰਦੇ ਸਮੁੰਦਰ ਵਿੱਚ। ਉਹ ਦੇ ਵਿੱਚੋਂ ਬੋ ਉਠੇਗੀ ਅਤੇ ਸੜ੍ਹਿਆਂਦ ਆਵੇਗੀ, ਕਿਉਂ ਜੋ ਉਸ ਨੇ ਵੱਡਾ ਕੰਮ ਕੀਤਾ ਹੈ।।</verse>
				<verse number="21">ਹੇ ਭੂਮੀ, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ ਕੰਮ ਕੀਤੇ!</verse>
				<verse number="22">ਹੇ ਰੜ ਦੇ ਡੰਗਰੋ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਰਾਂਦਾਂ ਹਰੀਆਂ ਹੋ ਗਈਆਂ, ਅਤੇ ਬਿਰਛ ਆਪਣੇ ਫਲ ਦਿੰਦੇ ਹਨ, ਹਜੀਰ ਅਤੇ ਅੰਗੂਰੀ ਬੇਲ ਆਪਣਾ ਪੂਰਾ ਹਾਸਲ ਦਿੰਦੀ ਹੈ।</verse>
				<verse number="23">ਹੇ ਸੀਯੋਨ ਦੇ ਪੁੱਤ੍ਰੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ, ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁਖ ਲਈ ਪਹਿਲੀ ਬਾਰਸ਼ ਦਿੱਤੀ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰਹਾਈ ਜਿਵੇਂ ਪਹਿਲਾਂ ਹੁੰਦਾ ਸੀ।।</verse>
				<verse number="24">ਖਲਵਾੜੇ ਅੰਨ ਨਾਲ ਭਰ ਜਾਣਗੇ, ਅਤੇ ਚੁਬੱਚੇ ਮੈ ਅਰ ਤੇਲ ਨਾਲ ਉੱਛਲਣਗੇ।</verse>
				<verse number="25">ਜਿੰਨਿਆਂ ਵਰਿਹਾਂ ਦਾ ਸਲਾ ਨੇ ਖਾਧਾ, ਇੰਨਿਆਂ ਨੂੰ ਮੈਂ ਤੁਹਾਨੂੰ ਮੋੜ ਦਿਆਂਗਾ, ਟਿੱਡੀ, ਹੂੰਝਾ ਫੇਰ ਅਤੇ ਟੋਕਾ, ਮੇਰੀ ਵੱਡੀ ਫੌਜ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ।।</verse>
				<verse number="26">ਤੁਸੀਂ ਲਿਹ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਸਲਾਹੋਗੇ, ਜਿਸ ਨੇ ਤੁਹਾਡੇ ਨਾਲ ਅਚਰਜ ਵਰਤਾਓ ਕੀਤਾ, ਅਤੇ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।</verse>
				<verse number="27">ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ, ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।</verse>
				<verse number="28">ਏਹ ਦੇ ਮਗਰੋਂ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ। ਤੁਹਾਡੇ ਜੁਆਨ ਦਰਸ਼ਣ ਵੇਖਣਗੇ,</verse>
				<verse number="29">ਨਾਲੇ ਮੈਂ ਦਾਸਾਂ ਅਰ ਦਾਸੀਆਂ ਉੱਤੇ, ਉਨ੍ਹੀਂ ਦਿਨਾਂ ਆਪਣਾ ਆਤਮਾ ਵਹਾਵਾਂਗਾ।।</verse>
				<verse number="30">ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ, ਲਹੂ, ਅੱਗ, ਧੂੰਏਂ ਦਾ ਥੰਮ੍ਹ ।</verse>
				<verse number="31">ਸੂਰਜ ਅਨ੍ਹੇਰਾ ਅਤੇ ਚੰਦ ਲਹੂ ਹੋ ਜਾਵੇਗਾ, ਯਹੋਵਾਹ ਦੇ ਵੱਡੇ ਤੇ ਹੌਲਨਾਕ ਦਿਨ ਦੇ ਆਉਣ ਤੋਂ ਪਹਿਲਾਂ!</verse>
				<verse number="32">ਤਾਂ ਐਉਂ ਹੋਵੇਗਾ ਕਿ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਬਚਾਇਆ ਜਾਵੇਗਾ, ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਹੋਣਗੇ, ਜਿਵੇਂ ਯਹੋਵਾਹ ਨੇ ਆਖਿਆ ਅਤੇ ਬਕੀਏ ਵਿੱਚ ਓਹ ਹੋਣਗੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ।।</verse>
			</chapter>
			<chapter number="3">
				<verse number="1">ਵੇਖੋ ਤਾਂ, ਉਨ੍ਹਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਅਸੀਰੀ ਨੂੰ ਮੁਕਾ ਦਿਆਂਗਾ</verse>
				<verse number="2">ਮੈਂ ਸਾਰੀਆਂ ਕੌਮਾਂ ਨੂੰ ਇਕੱਠੀਆਂ ਕਰਾਂਗਾ ਅਤੇ ਓਹਨਾਂ ਨੂੰ ਯਹੋਸ਼ਾਫਾਟ ਦੀ ਖੱਡ ਵਿੱਚ ਉਤਾਰ ਲਿਆਵਾਂਗਾ, ਮੈਂ ਉੱਥੇ ਆਪਣੀ ਪਰਜਾ ਅਤੇ ਆਪਣੀ ਮੀਰਾਸ ਇਸਰਾਏਲ ਦੇ ਕਾਰਨ ਓਹਨਾ ਦਾ ਨਿਆਉਂ ਕਰਾਂਗਾ, ਕਿਉਂ ਜੋ ਉਨ੍ਹਾਂ ਨੇ ਓਹਨਾਂ ਨੂੰ ਕੌਮਾਂ ਵਿੱਚ ਖੇਰੂੰ ਖੇਰੂ ਕੀਤਾ ਅਤੇ ਮੇਰੇ ਦੇਸ ਨੂੰ ਵੰਡ ਲਿਆ</verse>
				<verse number="3">ਅਤੇ ਮੇਰੀ ਪਰਜਾ ਉੱਤੇ ਗੁਣਾ ਪਾਇਆ ਅਤੇ ਇੱਕ ਮੁੰਡਾ ਬੇਸਵਾ ਦੇ ਵੱਟੇ ਵਿੱਚ ਦੇ ਦਿੱਤਾ ਅਤੇ ਇੱਕ ਕੁੜੀ ਮੈ ਲਈ ਵੇਚੀ ਭਈ ਓਹ ਪੀਣ!।।</verse>
				<verse number="4">ਹੇ ਸੂਰ ਅਤੇ ਸੀਦੋਨ ਅਤੇ ਫਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮॽ ਤੁਸੀਂ ਮੈਨੂੰ ਵੱਟਾ ਦਿਓਗੇॽ ਜੇ ਤੁਸੀਂ ਮੈਨੂੰ ਵੱਟਾ ਵੀ ਦਿਓ, ਤਾਂ ਮੈਂ ਝੱਟ ਪੱਟ ਤੁਹਾਡੇ ਸਿਰ ਉੱਤੇ ਤੁਹਾਡਾ ਵੱਟਾ ਮੋੜ ਦਿਆਂਗਾ!</verse>
				<verse number="5">ਏਸ ਲਈ ਕਿ ਤੁਸਾਂ ਮੇਰੀ ਚਾਂਦੀ ਅਰ ਮੇਰਾ ਸੋਨਾ ਲੈ ਲਿਆ ਅਤੇ ਮੇਰੇ ਸੋਹਣੇ ਪਦਾਰਥ ਆਪਣੀਆਂ ਹੈਕਾਲਾਂ ਵਿੱਚ ਲੈ ਗਏ</verse>
				<verse number="6">ਅਤੇ ਯਹੂਦਾਹ ਅਰ ਯਰੂਸ਼ਲਮ ਦੇ ਲੋਕ ਯੂਨਾਨੀਆਂ ਕੋਲ ਵੇਚ ਦਿੱਤੇ ਭਈ ਤੁਸੀਂ ਓਹਨਾਂ ਨੂੰ ਓਹਨਾਂ ਦੀ ਹੱਦ ਤੋਂ ਦੂਰ ਕਰੋ</verse>
				<verse number="7">ਤਾਂ ਵੇਖੋ, ਮੈਂ ਓਹਨਾਂ ਨੂੰ ਉਸ ਥਾਂ ਤੋਂ ਜਿੱਥੋਂ ਤੁਸੀਂ ਓਹਨਾਂ ਨੂੰ ਵੇਚ ਦਿੱਤਾ ਪਰੇਰਾਂਗਾ ਅਤੇ ਤੁਹਾਡਾ ਵੱਟਾ ਤੁਹਾਡਿਆਂ ਸਿਰਾਂ ਉੱਤੇ ਮੋੜ ਦਿਆਂਗਾ</verse>
				<verse number="8">ਅਤੇ ਮੈਂ ਤੁਹਾਡੇ ਪੁੱਤ੍ਰਾਂ ਅਰ ਤੁਹਾਡੀਆਂ ਧੀਆਂ ਨੂੰ ਯਹੂਦੀਆਂ ਦੇ ਹੱਥ ਵੇਚਾਂਗਾ ਅਤੇ ਓਹ ਓਹਨਾਂ ਨੂੰ ਸ਼ਬਾਈਆਂ ਕੋਲ ਇੱਕ ਦੁਰਾਡੀ ਕੌਮ ਕੋਲ ਵੇਚਣਗੇ ਕਿਉਂ ਜੋ ਯਹੋਵਾਹ ਏਹ ਬੋਲਿਆ ਹੈ!।।</verse>
				<verse number="9">ਕੌਮਾਂ ਵਿੱਚ ਏਹ ਪੁਕਾਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਭਈ ਸਾਰੇ ਜੋਧੇ ਨੇੜੇ ਆਉਣ, ਓਹ ਉਤਾਹਾਂ ਆਉਣ!</verse>
				<verse number="10">ਤੁਸੀਂ ਆਪਣਿਆਂ ਫਾਲਿਆਂ ਨੂੰ ਕੁੱਟ ਕੇ ਤਲਵਾਰਾਂ, ਅਤੇ ਆਪਣਿਆਂ ਦਾਤਾਂ ਨੂੰ ਬਰਛੀਆਂ ਬਣਾਓ! ਕਮਜ਼ੋਰ ਆਖੇ, ਮੈਂ ਸੂਰਬੀਰ ਹਾਂ!।।</verse>
				<verse number="11">ਹੇ ਆਲੇ ਦੁਆਲੇ ਦੀਓ ਸਾਰੀਓ ਕੌਮੋ, ਛੇਤੀ ਨਾਲ ਆਓ ਅਤੇ ਇਕੱਠੀਆਂ ਹੋ ਜਾਓ! ਹੇ ਯਹੋਵਾਹ, ਉੱਥੇ ਆਪਣੇ ਸੂਰ ਬੀਰਾਂ ਨੂੰ ਉਤਾਰ ਦੇਹ!</verse>
				<verse number="12">ਕੌਮਾਂ ਆਪਣੇ ਆਪ ਨੂੰ ਉਕਸਾਉਣ, ਅਤੇ ਯਹੋਸ਼ਾਫਾਟ ਦੀ ਖੱਡ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਉਂ ਕਰਾਂਗਾ।।</verse>
				<verse number="13">ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਮਿੱਧੋ ਕਿਉਂਕਿ ਚੁਬੱਚਾ ਭਰ ਗਿਆ ਹੈ, ਮੱਟੀ ਉੱਛਲਦੀ ਹੈ, ਕਿਉਂ ਜੋ ਓਹਨਾਂ ਦੀ ਬਦੀ ਵੱਡੀ ਹੈ।।</verse>
				<verse number="14">ਨਬੇੜੇ ਦੀ ਖੱਡ ਵਿੱਚ ਭੀੜਾਂ ਦੀਆਂ ਭੀੜਾਂ! ਨਬੇੜੇ ਦੀ ਖੱਡ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!</verse>
				<verse number="15">ਸੂਰਜ ਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਹਟਾਈ ਜਾਂਦੇ ਹਨ!</verse>
				<verse number="16">ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਅਕਾਸ਼ ਅਰ ਧਰਤੀ ਕੰਬਣਗੇ, ਪਰ ਯਹੋਵਾਹ ਆਪਣੀ ਪਰਜਾ ਲਈ ਓਟ, ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।।</verse>
				<verse number="17">ਸੋ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।।</verse>
				<verse number="18">ਤਾਂ ਉਸ ਦਿਨ ਐਉਂ ਹੋਵੇਗਾ, ਕਿ ਪਹਾੜਾਂ ਤੋਂ ਮਿੱਠੀ ਮੈ ਚੋਵੇਗੀ, ਅਤੇ ਟਿੱਲਿਆਂ ਤੋਂ ਦੁੱਧ ਵੱਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ, ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।।</verse>
				<verse number="19">ਮਿਸਰ ਵਿਰਾਨ ਹੋ ਜਾਵੇਗਾ, ਅਤੇ ਅਦੋਮ ਇੱਕ ਵਿਰਾਨ ਉਜਾੜ ਹੋ ਜਾਵੇਗਾ, ਯਹੂਦਾਹ ਦੀ ਅੰਸ ਦੇ ਜ਼ੁਲਮ ਦੇ ਕਾਰਨ, ਕਿਉਂ ਜੋ ਓਹਨਾਂ ਨੇ ਉਨ੍ਹਾਂ ਦੇ ਦੇਸ ਵਿੱਚ ਨਿਰਦੋਸ਼ਾ ਲਹੂ ਵਹਾਇਆ।</verse>
				<verse number="20">ਯਹੂਦਾਹ ਸਦਾ ਲਈ ਵੱਸਿਆ ਰਹੇਗਾ, ਅਤੇ ਯਰੂਸ਼ਲਮ ਪੀੜ੍ਹੀਓ ਪੀੜ੍ਹੀ।</verse>
				<verse number="21">ਮੈਂ ਓਹਨਾਂ ਨੂੰ ਖ਼ੂਨ ਤੋਂ ਨਿਰਦੋਸ਼ ਠਹਿਰਾਵਾਂਗਾ, ਪਰ ਦੂਜਿਆਂ ਨੂੰ ਨਿਰਦੋਸ਼ ਨਹੀਂ ਠਹਿਰਾਵਾਂਗਾ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ।।</verse>
			</chapter>
		</book>
		<book number="30">
			<chapter number="1">
				<verse number="1">ਆਮੋਸ ਦੀ ਬਾਣੀ ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ ਜਿਹ ਦਾ ਉਹ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਏਹ ਇਸਾਰਏਲ ਦੇ ਪਾਤਸ਼ਾਹ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਇਸਰਾਏਲ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਵਰ੍ਹੇ ਪਹਿਲਾਂ ਹੋਇਆ</verse>
				<verse number="2">ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।।</verse>
				<verse number="3">ਯਹੋਵਾਹ ਇਉਂ ਫ਼ਰਮਾਉਂਦਾ ਹੈ, - ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਨੂੰ ਲੋਹੇ ਦੇ ਫਲ੍ਹਿਆਂ ਨਾਲ ਗਾਹਿਆ ਹੈ।</verse>
				<verse number="4">ਸੋ ਮੈਂ ਹਜ਼ਾਏਲ ਦੇ ਮਹਿਲ ਵਿੱਚ ਅੱਗ ਘੱਲਾਂਗਾ, ਅਤੇ ਉਹ ਬਨ-ਹਦਦ ਦੀਆਂ ਮਾੜੀਆਂ ਨੂੰ ਭਸਮ ਕਰੇਗੀ ।</verse>
				<verse number="5">ਮੈਂ ਦੰਮਿਸਕ ਦੇ ਅਰਲਾਂ ਨੂੰ ਭੰਨ ਛੱਡਾਂਗਾ, ਅਤੇ ਮੈਂ ਆਵਨ ਦੀ ਦੂਣ ਤੋਂ ਵਾਸੀਆਂ ਨੂੰ, ਅਤੇ ਅਦਨ ਦੇ ਘਰਾਣੇ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਅਤੇ ਅਰਾਮ ਦੇ ਲੋਕ ਅਸੀਰ ਹੋ ਕੇ ਕੀਰ ਨੂੰ ਜਾਣਗੇ, ਯਹੋਵਾਹ ਆਖਦਾ ਹੈ।।</verse>
				<verse number="6">ਯਹੋਵਾਹ ਇਉਂ ਫਰਮਾਉਂਦਾ ਹੈ, - ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹ ਅਸੀਰੀ ਵਿੱਚ ਇੱਕ ਪੂਰੀ ਉੱਮਤ ਨੂੰ ਲੈ ਗਏ ਭਈ ਅਦੋਮ ਦੇ ਹਵਾਲੇ ਕਰਨ।</verse>
				<verse number="7">ਸੋ ਮੈਂ ਅੱਜ਼ਾਹ ਦੀ ਫ਼ਸੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ।</verse>
				<verse number="8">ਮੈਂ ਅਸ਼ਦੋਦ ਤੋਂ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਮੈਂ ਅਕਰੋਨ ਉੱਤੇ ਆਪਣਾ ਹੱਥ ਚਲਾਵਾਂਗਾ, ਅਤੇ ਫਲਿਸਤੀਆਂ ਦਾ ਬਕੀਆ ਨਾਸ ਹੋ ਜਾਵੇਗਾ, ਪ੍ਰਭੁ ਯਹੋਵਾਹ ਕਹਿੰਦਾ ਹੈ ।।</verse>
				<verse number="9">ਯਹੋਵਾਹ ਇਉਂ ਫ਼ਰਮਾਉਂਦਾ ਹੈ, - ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਇੱਕ ਪੂਰੀ ਉੱਮਤ ਨੂੰ ਅਦੋਮ ਦੇ ਹਵਾਲੇ ਕੀਤਾ, ਅਤੇ ਭਾਈਚਾਰੇ ਦਾ ਨੇਮ ਚੇਤੇ ਨਾ ਰੱਖਿਆ।</verse>
				<verse number="10">ਸੋ ਮੈਂ ਸੂਰ ਦੀ ਸਫ਼ੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।</verse>
				<verse number="11">ਯਹੋਵਾਹ ਇਉਂ ਫ਼ਰਮਾਉਂਦਾ ਹੈ, - ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ, ਅਤੇ ਆਪਣੇ ਰਹਮ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਪਾੜਦਾ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।</verse>
				<verse number="12">ਸੋ ਮੈਂ ਤੇਮਾਨ ਉੱਤੇ ਅੱਗ ਘੱਲਾਂਗਾ, ਅਤੇ ਉਹ ਬਾਸਰਾਹ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।</verse>
				<verse number="13">ਯਹੋਵਾਹ ਇਉਂ ਫ਼ਰਮਾਉਂਦਾ ਹੈ,- ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਦੀਆਂ ਗਰਭਵੰਤੀਆਂ ਨੂੰ ਚੀਰਿਆ, ਤਾਂ ਜੋ ਓਹ ਆਪਣੀ ਹੱਦ ਵਧਾਉਣ।</verse>
				<verse number="14">ਮੈਂ ਰੱਬਾਹ ਦੀ ਫ਼ਸੀਲ ਵਿੱਚ ਅੱਗ ਬਾਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ, ਜੁੱਧ ਦੇ ਦਿਨ ਰੌਲਾ ਹੋਵੇਗਾ, ਅਤੇ ਵਾਵਰੋਲੇ ਦੇ ਦਿਨ ਇੱਕ ਤੁਫਾਨ।</verse>
				<verse number="15">ਓਹਨਾਂ ਦਾ ਪਾਤਸ਼ਾਹ ਅਸੀਰੀ ਵਿੱਚ ਜਾਵੇਗਾ, ਉਹ ਅਤੇ ਉਹ ਦੇ ਸਰਦਾਰ ਇਕੱਠੇ, ਯਹੋਵਾਹ ਕਹਿੰਦਾ ਹੈ।।</verse>
			</chapter>
			<chapter number="2">
				<verse number="1">ਯਹੋਵਾਹ ਇਉਂ ਫ਼ਰਮਾਉਂਦਾ ਹੈ,- ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਆਦੋਮ ਦੇ ਰਾਜੇ ਦੀਆਂ ਹੱਡੀਆਂ ਸਾੜ ਕੇ ਚੂਨਾ ਕਰ ਦਿੱਤਾ।</verse>
				<verse number="2">ਸੋ ਮੈਂ ਮੋਆਬ ਉੱਤੇ ਅੱਗ ਘੱਲਾਂਗਾ, ਅਤੇ ਉਹ ਕਰੀਯੋਥ ਦੀਆਂ ਮਾੜੀਆਂ ਭਸਮ ਕਰੇਗੀ, ਅਤੇ ਮੋਆਬ ਰੌਲੇ ਨਾਲ, ਨਾਰੇ ਨਾਲ, ਅਤੇ ਤੁਰ੍ਹੀ ਦੀ ਅਵਾਜ਼ ਨਾਲ ਮਰੇਗਾ।</verse>
				<verse number="3">ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ, ਅਤੇ ਉਸ ਦੇ ਨਾਲ ਉਹ ਦੇ ਸਾਰੇ ਸਰਦਾਰ ਕਤਲ ਕਰਾਂਗਾ, ਯਹੋਵਾਹ ਆਖਦਾ ਹੈ।।</verse>
				<verse number="4">ਯਹੋਵਾਹ ਇਉਂ ਫ਼ਰਮਾਉਂਦਾ ਹੈ,- ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ, ਉਹ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ, ਅਤੇ ਓਹਨਾਂ ਦੇ ਝੂਠਾਂ ਨੇ ਓਹਨਾਂ ਨੂੰ ਕੁਰਾਹ ਪਾਇਆ, ਜਿਨ੍ਹਾਂ ਦੇ ਮਗਰ ਓਹਨਾਂ ਦੇ ਪਿਉ ਦਾਦੇ ਚੱਲਦੇ ਸਨ।</verse>
				<verse number="5">ਮੈਂ ਯਹੂਦਾਹ ਉੱਤੇ ਅੱਗ ਘੱਲਾਂਗਾ, ਅਤੇ ਉਹ ਯਰੂਸ਼ਲਮ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।</verse>
				<verse number="6">ਯਹੋਵਾਹ ਇਉਂ ਫ਼ਰਮਾਉਂਦਾ ਹੈ,- ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਧਰਮੀ ਨੂੰ ਚਾਂਦੀ ਲਈ, ਅਤੇ ਕੰਗਾਲ ਨੂੰ ਜੁੱਤੀਆਂ ਦੇ ਜੋੜੇ ਲਈ ਵੇਚ ਦਿੱਤਾ,</verse>
				<verse number="7">ਓਹ ਗਰੀਬਾਂ ਦੇ ਸਿਰ ਦੀ ਕਰ ਦਾ ਵੀ ਲਾਲਚ ਕਰਦੇ ਹਨ, ਓਹ ਮਸਕੀਨਾਂ ਦਾ ਰਾਹ ਮਾਰਦੇ ਹਨ, ਪਿਉ ਪੁੱਤ੍ਰ ਇੱਕੋ ਮੁਟਿਆਰ ਕੋਲ ਜਾਂਦੇ ਹਨ, ਭਈ ਓਹ ਮੇਰਾ ਪਵਿੱਤਰ ਨਾਮ ਭ੍ਰਿਸ਼ਟ ਕਰਨ।</verse>
				<verse number="8">ਓਹ ਹਰ ਜਗਵੇਦੀ ਕੋਲ ਗਿਰਵੀ ਬਸਤਰਾਂ ਉੱਤੇ ਲੇਟਦੇ ਹਨ, ਓਹ ਪਰਮੇਸ਼ੁਰ ਦੇ ਭਵਨ ਵਿੱਚ ਜੁਰਮਾਨੇ ਵਾਲਿਆਂ ਦੀ ਮੈ ਪੀਂਦੇ ਹਨ।।</verse>
				<verse number="9">ਮੈਂ ਤਾਂ ਅਮੋਰੀਆਂ ਨੂੰ ਓਹਨਾਂ ਦੇ ਅੱਗਿਓ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ, ਜਿਹੜੇ ਬਲੂਤਾਂ ਵਾਂਙੁ ਬਲਵਾਨ ਸਨ, ਪਰ ਮੈਂ ਉੱਪਰੋਂ ਉਨ੍ਹਾਂ ਦਾ ਫਲ, ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।</verse>
				<verse number="10">ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਅਤੇ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਲਈ ਫਿਰਿਆ ਭਈ ਤੁਸੀਂ ਅਮੋਰੀਆਂ ਦੇ ਦੇਸ ਉੱਤੇ ਕਬਜ਼ਾ ਕਰੋ।</verse>
				<verse number="11">ਮੈਂ ਤੁਹਾਡੇ ਪੁੱਤ੍ਰਾਂ ਵਿੱਚ ਨਬੀ, ਅਤੇ ਤੁਹਾਡੇ ਚੁਣਵਿਆਂ ਵਿੱਚੋਂ ਨਜ਼ੀਰ ਕਾਇਮ ਕੀਤੇ। ਹੇ ਇਸਰਾਏਲੀਓ, ਕੀ ਏਹ ਏਵੇਂ ਹੀ ਨਹੀਂॽ ਯਹੋਵਾਹ ਦਾ ਵਾਕ ਹੈ।</verse>
				<verse number="12">ਪਰ ਤੁਸਾਂ ਨਜ਼ੀਰਾਂ ਨੂੰ ਮਧ ਪਿਲਾਈ, ਅਤੇ ਨਬੀਆਂ ਨੂੰ ਆਖਿਆ, ਨਾ ਅਗੰਮ ਵਾਚੋ!।।</verse>
				<verse number="13">ਵੇਖੋ, ਮੈਂ ਤੁਹਾਨੂੰ ਹੇਠ ਦਬਾਵਾਂਗਾ, ਜਿਵੇਂ ਗੱਡਾ ਦਬਾਉਂਦਾ ਹੈ ਜਿਹੜਾ ਭਰੀਆਂ ਨਾਲ ਭਰਿਆ ਹੋਇਆ ਹੋਵੇ।</verse>
				<verse number="14">ਨੱਠਣਾ ਕਾਹਲਿਆਂ ਤੋਂ ਮਿਟ ਜਾਵੇਗਾ, ਅਤੇ ਬਲਵਾਨ ਆਪਣੀ ਸ਼ਕਤੀ ਕਾਇਮ ਨਾ ਰੱਖੇਗਾ, ਅਤੇ ਸੂਰਮਾ ਆਪਣੀ ਜਾਨ ਨਾ ਬਚਾਵੇਗਾ।</verse>
				<verse number="15">ਧਣੁਖਧਾਰੀ ਨਾ ਖਲੋਵੇਗਾ, ਪੈਰਾਂ ਦਾ ਛੋਹਲਾ ਆਪਣੇ ਆਪ ਨੂੰ ਨਾ ਬਚਾਵੇਗਾ, ਨਾ ਹੀ ਘੋੜੇ ਦਾ ਸਵਾਰ ਆਪਣੀ ਜਾਨ ਬਚਾਵੇਗਾ।</verse>
				<verse number="16">ਸੂਰਮਿਆਂ ਵਿੱਚੋਂ ਦਿਲਾਵਰ ਉਸ ਦਿਨ ਨੰਗਾ ਨੱਠ ਜਾਵੇਗਾ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="3">
				<verse number="1">ਹੇ ਇਸਰਾਏਲੀਓ, ਏਹ ਬਚਨ ਸੁਣੋ ਜਿਹੜਾ ਯਹੋਵਾਹ ਤੁਹਾਡੇ ਵਿਰੁੱਧ ਬੋਲਿਆ, ਉਸ ਸਾਰੇ ਘਰਾਣੇ ਦੇ ਵਿਰੁੱਧ ਜਿਹ ਨੂੰ ਮੈਂ ਮਿਸਰ ਦੇਸ ਤੋਂ ਕੱਢ ਲਿਆਇਆ, -</verse>
				<verse number="2">ਮੈਂ ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਕੇਵਲ ਤੁਹਾਨੂੰ ਜਾਤਾ, ਏਸ ਲਈ ਮੈਂ ਤੁਹਾਡੀਆਂ ਸਾਰੀਆਂ ਬਦੀਆਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!।।</verse>
				<verse number="3">ਭਲਾ, ਦੋ ਜਣੇ ਇਕੱਠੇ ਚੱਲਣਗੇ, ਜੇ ਉਹ ਸਹਿਮਤ ਨਾ ਹੋਣॽ</verse>
				<verse number="4">ਕੀ ਬਣ ਵਿੱਚ ਬਬਰ ਸ਼ੇਰ ਗੱਜੇਗਾ, ਜਦ ਕੋਈ ਸ਼ਿਕਾਰ ਨਹੀਂ ਲੱਭਾॽ ਕੀ ਜੁਆਨ ਸ਼ੇਰ ਆਪਣੀ ਖੁੰਦਰ ਤੋਂ ਅਵਾਜ਼ ਕੱਢੇਗਾ, ਜੇ ਉਹ ਨੇ ਕੁਝ ਫੜਿਆ ਨਾ ਹੋਵੇॽ</verse>
				<verse number="5">ਭਲਾ, ਪੰਛੀ ਧਰਤੀ ਉੱਤੇ ਫੰਧੇ ਵਿੱਚ ਡਿੱਗੇਗਾ, ਜਦ ਉਹ ਦੇ ਲਈ ਕੋਈ ਫਾਹੀ ਨਾ ਹੋਵੇॽ ਕੀ ਫੰਧਾ ਧਰਤੀ ਉੱਤੇ ਉੱਛਲੇਗਾ, ਜਦ ਉਹ ਨੇ ਕੁਝ ਫੜਿਆ ਨਾ ਹੋਵੇॽ</verse>
				<verse number="6">ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ, ਅਤੇ ਲੋਕ ਨਾ ਡਰਨ, ਕੀ ਸ਼ਹਿਰ ਉੱਤੇ ਬਿਪਤਾ ਆਵੇ, ਅਤੇ ਯਹੋਵਾਹ ਨੇ ਉਹ ਨੂੰ ਨਾ ਘੱਲੀ ਹੋਵੇॽ</verse>
				<verse number="7">ਨਿਸੰਗ ਪ੍ਰਭੁ ਯਹੋਵਾਹ ਕੋਈ ਕੰਮ ਨਹੀਂ ਕਰੇਗਾ, ਜੇ ਉਹ ਆਪਣੇ ਸੇਵਕ ਨਬੀਆਂ ਨੂੰ ਆਪਣਾ ਭੇਤ ਪਰਗਟ ਨਾ ਕਰੇ।</verse>
				<verse number="8">ਬਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾॽ ਪ੍ਰਭੁ ਯਹੋਵਾਹ ਬੋਲਿਆ, ਕੌਣ ਨਾ ਅਗੰਮ ਵਾਚੇਗਾॽ।।</verse>
				<verse number="9">ਅਸ਼ਦੋਦ ਦੀਆਂ ਮਾੜੀਆਂ ਨੂੰ, ਅਤੇ ਮਿਸਰ ਦੇਸ਼ ਦੀਆਂ ਮਾੜੀਆਂ ਨੂੰ ਸੁਣਾਓ, ਅਤੇ ਆਖੋ, ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ, ਅਤੇ ਵੇਖੋ ਕਿ ਉਹ ਦੇ ਵਿੱਚ ਕੇਡਾ ਰੌਲਾ ਹੈ, ਅਤੇ ਉਹ ਦੇ ਵਿਚਕਾਰ ਕੇਡਾ ਜ਼ੁਲਮ ਹੈ!</verse>
				<verse number="10">ਓਹ ਨੇਕੀ ਕਰਨਾ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਮਾੜੀਆਂ ਵਿੱਚ ਅਨ੍ਹੇਰ ਅਤੇ ਲੁੱਟ ਮਾਰ ਜਮਾ ਕਰਦੇ ਹਨ।</verse>
				<verse number="11">ਏਸ ਲਈ ਪ੍ਰਭੁ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਵਿਰੋਧੀ ਦੇਸ ਨੂੰ ਘੇਰ ਲਵੇਗਾ, ਅਤੇ ਤੇਰੀ ਸ਼ਕਤੀ ਤੈਥੋਂ ਖੋਹ ਲਵੇਗੀ, ਅਤੇ ਤੇਰੀਆਂ ਮਾੜੀਆਂ ਲੁੱਟੀਆਂ ਜਾਣਗੀਆਂ।।</verse>
				<verse number="12">ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਵੇਂ ਅਯਾਲੀ ਬਬਰ ਸ਼ੇਰ ਦੇ ਮੂੰਹੋਂ ਦੋ ਰਾਨ ਯਾ ਕੰਨ ਦਾ ਟੁਕੜਾ ਛੁਡਾ ਲੈਂਦਾ ਹੈ, ਤਿਵੇਂ ਇਸਰਾਏਲੀ ਛੁਡਾਏ ਜਾਣਗੇ, ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੀਆਂ ਹੀਂਹਾਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬਹਿੰਦੇ ਹਨ।।</verse>
				<verse number="13">ਯਾਕੂਬ ਦੇ ਘਰਾਣੇ ਦੇ ਵਿਰੁੱਧ ਸੁਣੋ ਅਤੇ ਸਾਖੀ ਦਿਓ, ਸੈਨਾਂ ਦੇ ਪਰਮੇਸ਼ੁਰ ਪ੍ਰਭੁ ਯਹੋਵਾਹ ਦਾ ਵਾਕ ਹੈ।</verse>
				<verse number="14">ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਮੈਂ ਬੈਤਏਲ ਦੀਆਂ ਜਗਵੇਦੀਆਂ ਦੀ ਖ਼ਬਰ ਲਵਾਂਗਾ, ਅਤੇ ਜਗਵੇਦੀ ਦੇ ਸਿੰਙ ਕੱਟੇ ਜਾਣਗੇ, ਅਤੇ ਓਹ ਭੁਞੇਂ ਡਿੱਗ ਪੈਣਗੇ।</verse>
				<verse number="15">ਮੈਂ ਸਿਆਲੂ ਮਹਿਲ ਨੂੰ ਹਾੜੂ ਮਹਿਲ ਨਾਲ ਮਾਰਾਂਗਾ, ਹਾਥੀ ਦੰਦ ਦੇ ਮਹਿਲ ਬਰਬਾਦ ਹੋ ਜਾਣਗੇ, ਅਤੇ ਵੱਡੇ ਵੱਡੇ ਭਵਨ ਮਿਟਾਏ ਜਾਣਗੇ! ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="4">
				<verse number="1">ਹੇ ਬਾਸ਼ਾਨ ਦੀਓ ਗਊਓ, ਏਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਚਿੱਥਦੀਆਂ ਹੋ, ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, ਲਿਆਓ ਭਈ ਅਸੀਂ ਪੀਵੀਏ!</verse>
				<verse number="2">ਪਭੁ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ, ਕਿ ਵੇਖੋ, ਓਹ ਦਿਨ ਤੁਹਾਡੇ ਉੱਤੇ ਆ ਰਹੇ ਹਨ, ਕਿ ਓਹ ਤੁਹਾਨੂੰ ਕੁੰਡਲਾਂ ਨਾਲ ਲੈ ਜਾਣਗੇ, ਸਗੋਂ ਤੁਹਾਡੇ ਬਕੀਏ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ!</verse>
				<verse number="3">ਤੁਸੀਂ ਤੇੜਾਂ ਵਿੱਚ ਦੀ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਵਿੱਚ ਸੁੱਟੀਆਂ ਜਾਓਗੀਆਂ, ਯਹੋਵਾਹ ਦਾ ਵਾਕ ਹੈ।।</verse>
				<verse number="4">ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ, ਅਤੇ ਪੁੱਜ ਕੇ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ, ਅਤੇ ਤੀਜੇ ਦਿਨ ਆਪਣੇ ਦਸੌਂਧ ਲੈ ਆਓ।</verse>
				<verse number="5">ਧੰਨਵਾਦ ਦੀ ਭੇਟ ਖਮੀਰ ਨਾਲ ਧੁਖਾਓ, ਖੁਸ਼ੀ ਦੀਆਂ ਭੇਟਾਂ ਦਾ ਹੋਕਾ ਦਿਓ, ਅਤੇ ਉਨ੍ਹਾਂ ਦਾ ਪਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਤੁਸੀਂ ਏਦਾਂ ਹੀ ਪਸੰਦ ਕਰਦੇ ਹੋ, ਪ੍ਰਭੁ ਯਹੋਵਾਹ ਦਾ ਵਾਕ ਹੈ।।</verse>
				<verse number="6">ਮੈਂ ਤੁਹਾਨੂੰ ਦੰਦਾਂ ਦੀ ਸਫ਼ਾਈ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦਿੱਤੀ, ਅਤੇ ਰੋਟੀ ਦੀ ਥੁੜੋਂ ਤੁਹਾਡੀਆਂ ਸਾਰੀਆਂ ਮਾੜੀਆਂ ਵਿੱਚ, ਤਾਂ ਵੀ ਤੁਸੀਂ ਮੇਰੀ ਵੱਲ ਨਾ ਫਿਰੇ, ਯਹੋਵਾਹ ਦਾ ਵਾਕ ਹੈ</verse>
				<verse number="7">ਸੋ ਮੈਂ ਵੀ ਤੁਹਾਥੋਂ ਮੀਂਹ ਰੋਕ ਰੱਖਿਆ, ਜਦ ਵਾਢੀ ਤੀਕ ਤਿੰਨ ਮਹੀਨੇ ਸਨ, ਮੈਂ ਇੱਕ ਸ਼ਹਿਰ ਉੱਤੇ ਵਰਹਾਇਆ, ਅਤੇ ਦੂਜੇ ਸ਼ਹਿਰ ਉੱਤੇ ਨਾ ਵਰਹਾਇਆ, ਇੱਕ ਖੇਤ ਉੱਤੇ ਵਰਖਾ ਪਈ, ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।</verse>
				<verse number="8">ਤਾਂ ਦੋ ਤਿੰਨ ਸ਼ਹਿਰ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਨਾ ਰੱਜੇ, - ਫੇਰ ਵੀ ਤੁਸੀਂ ਮੇਰੀ ਵੱਲ ਨਾ ਹੀ ਮੁੜੇ, ਯਹੋਵਾਹ ਦਾ ਵਾਕ ਹੈ।।</verse>
				<verse number="9">ਮੈਂ ਤੁਹਾਨੂੰ ਸੋਕੜੇ ਅਤੇ ਉੱਲੀ ਨਾਲ ਮਾਰਿਆ, ਤੁਹਾਡੇ ਬਹੁਤ ਸਾਰੇ ਬਾਗਾਂ ਨੂੰ, ਤੁਹਾਡੇ ਅੰਗੂਰੀ ਬਾਗਾਂ ਨੂੰ, ਤੁਹਾਡੇ ਹਜੀਰ ਦੇ ਬਿਰਛਾਂ ਨੂੰ ਤੁਹਾਡੇ ਜ਼ੈਤੂਨ ਦੇ ਬਿਰਛਾਂ ਨੂੰ, ਟਿੱਡੀਆਂ ਨੇ ਖਾ ਲਿਆ, ਪਰ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ।</verse>
				<verse number="10">ਮੈਂ ਤੁਹਾਡੇ ਉੱਤੇ ਮਿਸਰ ਜੇਹੀ ਬਵਾ ਘੱਲੀ, ਮੈਂ ਤੁਹਾਡੇ ਚੁਣਵਿਆਂ ਨੂੰ ਤਲਵਾਰ ਨਾਲ ਵੱਢਿਆ, ਮੈਂ ਤੁਹਾਡਿਆਂ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛੌਣੀਆਂ ਦੀ ਸੜ੍ਹਿਆਂਦ ਤੁਹਾਡੀਆਂ ਨਾਸਾਂ ਵਿੱਚ ਪੁਆਈ, ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।।</verse>
				<verse number="11">ਮੈਂ ਤੁਹਾਡੇ ਵਿੱਚੋਂ ਕਈ ਉਲਟਾ ਦਿੱਤੇ, ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਉਲਟਾ ਦਿੱਤਾ, ਅਤੇ ਤੁਸੀਂ ਬਲਣ ਤੋਂ ਕੱਢੀ ਹੋਈ ਚੁਆਤੀ ਵਾਂਙੁ ਸਾਓ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ,</verse>
				<verse number="12">ਸੋ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ! ਅਤੇ ਏਸ ਲਈ ਕਿ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਦੇ ਮਿਲਣ ਦੀ ਤਿਆਰੀ ਕਰ!</verse>
				<verse number="13">ਤਾਂ ਵੇਖੋ, ਪਹਾੜਾਂ ਦਾ ਸਾਜਣ ਵਾਲਾ, ਪੌਣ ਦਾ ਕਰਤਾ, ਜੋ ਆਦਮੀ ਨੂੰ ਉਹ ਦਾ ਵਿਚਾਰ ਦੱਸਦਾ ਹੈ, ਸਵੇਰ ਦੇ ਅਨ੍ਹੇਰੇ ਦਾ ਬਣਾਉਣ ਵਾਲਾ, ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਹ ਦਾ ਨਾਮ ਹੈ!।।</verse>
			</chapter>
			<chapter number="5">
				<verse number="1">ਹੇ ਇਸਰਾਏਲ ਦੇ ਘਰਾਣੇ, ਏਸ ਗੱਲ ਨੂੰ ਸੁਣੋ, ਜਿਹੜੀ ਮੈਂ ਤੁਹਾਡੇ ਉੱਤੇ ਵੈਣ ਪਾਕੇ ਚੁੱਕਦਾ ਹਾਂ, -</verse>
				<verse number="2">ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠੇਗੀ, ਉਹ ਆਪਣੀ ਭੂਮੀ ਉੱਤੇ ਤਿਆਗੀ ਗਈ ਹੈ, ਉਹ ਦਾ ਚੁੱਕਣ ਵਾਲਾ ਕੋਈ ਨਹੀਂ।</verse>
				<verse number="3">ਪ੍ਰਭੁ ਯਹੋਵਾਹ ਇਉਂ ਫਰਮਾਉਂਦਾ ਹੈ, - ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਸੌ ਰਹਿ ਜਾਣਗੇ, ਜਿਸ ਤੋਂ ਸੌ ਨਿੱਕਲਦੇ ਸਨ, ਉੱਥੇ ਦਸ ਰਹਿ ਜਾਣਗੇ, ਇਸਰਾਏਲ ਦੇ ਘਰਾਣੇ ਲਈ।।</verse>
				<verse number="4">ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਉਂ ਆਖਦਾ ਹੈ, - ਮੈਨੂੰ ਭਾਲੋ ਤਾਂ ਤੁਸੀਂ ਜੀਓਗੇ!</verse>
				<verse number="5">ਪਰ ਬੈਤਏਲ ਨੂੰ ਨਾ ਭਾਲੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰ-ਸ਼ਬਾ ਨੂੰ ਲੰਘੋ, ਕਿਉਂ ਜੋ ਗਿਲਗਾਲ ਜ਼ਰੂਰ ਅਸੀਰੀ ਵਿੱਚ ਜਾਵੇਗਾ, ਅਤੇ ਬੈਤਏਲ ਮੁੱਕ ਜਾਵੇਗਾ।</verse>
				<verse number="6">ਯਹੋਵਾਹ ਨੂੰ ਭਾਲੋ ਅਤੇ ਜੀਓ! ਮਤੇ ਉਹ ਅੱਗ ਵਾਂਙੁ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ, ਅਤੇ ਉਹ ਭਸਮ ਕਰੇ ਅਤੇ ਬੈਤਏਲ ਲਈ ਕੋਈ ਬੁਝਾਉਣ ਵਾਲਾ ਨਾ ਹੋਵੇ।</verse>
				<verse number="7">ਤੁਸੀਂ ਜਿਹੜੇ ਇਨਸਾਫ਼ ਨੂੰ ਨਾਗਦਾਉਨੇ ਵਿੱਚ ਬਦਲਦੇ ਹੋ, ਅਤੇ ਧਰਮ ਨੂੰ ਧਰਤੀ ਉੱਤੇ ਪਟਕਾਉਂਦੇ ਹੋ!।।</verse>
				<verse number="8">ਉਹ ਜੋ ਕੱਚ ਪਚਿਆ ਅਤੇ ਸਪਤ੍ਰਿਖ ਦੇ ਬਣਾਉਣ ਵਾਲਾ ਹੈ, ਜੋ ਮੌਤ ਦੇ ਸਾਏ ਨੂੰ ਫਜ਼ਰ ਵਿੱਚ ਬਦਲ ਦਿੰਦਾ ਹੈ, ਅਤੇ ਦਿਨ ਨੂੰ ਰਾਤ ਦਾ ਅਨ੍ਹੇਰਾ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ, ਅਤੇ ਓਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਯਹੋਵਾਹ ਉਹ ਦਾ ਨਾਮ ਹੈ!</verse>
				<verse number="9">ਜੋ ਹਲਾਕਤ ਬਲਵਾਨ ਉੱਤੇ ਲਿਸ਼ਕਾਉਂਦਾ ਹੈ, ਭਈ ਹਲਾਕਾਤ ਗੜ੍ਹ ਉੱਤੇ ਪੈਂਦੀ ਹੈ!।।</verse>
				<verse number="10">ਜੋ ਫਾਟਕ ਵਿੱਚ ਤਾੜਦਾ ਹੈ, ਓਹ ਉਸ ਨਾਲ ਵੈਰ ਰੱਖਦੇ ਹਨ, ਜੋ ਸੱਚ ਹੀ ਸੱਚ ਬੋਲਦਾ ਹੈ, ਓਹ ਉਸ ਤੋਂ ਘਿਣ ਕਰਦੇ ਹਨ।</verse>
				<verse number="11">ਏਸ ਲਈ ਕਿ ਤੁਸੀਂ ਗਰੀਬ ਨੂੰ ਮਿੱਧਦੇ ਹੋ, ਅਤੇ ਉਸ ਤੋਂ ਕਣਕ ਦੀ ਉਗਰਾਹੀ ਜਾਸਤੀ ਨਾਲ ਕਰਦੇ ਹੋ, ਤੁਸੀਂ ਘੜੇ ਹੋਏ ਪੱਥਰਾਂ ਦੇ ਘਰ ਬਣਾਏ, ਪਰ ਉਨ੍ਹਾਂ ਵਿੱਚ ਵੱਸੋਗੇ ਨਾ! ਤੁਸਾਂ ਸੋਹਣੇ ਅੰਗੂਰੀ ਬਾਗ ਲਾਏ, ਪਰ ਉਨ੍ਹਾਂ ਦੀ ਮੈ ਪੀਓਗੇ ਨਾ!</verse>
				<verse number="12">ਮੈਂ ਤੁਹਾਡਿਆਂ ਬਹੁਤਿਆਂ ਅਪਰਾਧਾਂ ਨੂੰ, ਅਤੇ ਤੁਹਾਡਿਆਂ ਵੱਡਿਆਂ ਪਾਪਾਂ ਨੂੰ ਜਾਣਦਾ ਹਾਂ, - ਤੁਸੀਂ ਜੋ ਧਰਮੀ ਦੇ ਸਤਾਉਣ ਵਾਲੇ ਅਤੇ ਵੱਢੀ ਲੈਣ ਵਾਲੇ ਹੋ, ਜੋ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!</verse>
				<verse number="13">ਸੋ ਜਿਹੜਾ ਚਾਤਰ ਹੈ, ਉਹ ਉਸ ਸਮੇਂ ਵਿੱਚ ਚੁਪ ਸਾਧ ਲਵੇ, ਕਿਉਂ ਜੋ ਏਹ ਵੇਲਾ ਬੁਰਾ ਹੈ!।।</verse>
				<verse number="14">ਭਲਾ ਭਾਲੋ, ਨਾ ਕਿ ਬੁਰਾ, ਤਾਂ ਜੋ ਤੁਸੀਂ ਜੀਉਂਦੇ ਰਹੋ, ਅਤੇ ਇਉਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ, ਜਿਵੇਂ ਤੁਸੀਂ ਕਹਿੰਦੇ ਹੋ।</verse>
				<verse number="15">ਬਦੀ ਤੋਂ ਘਿਣ ਕਰੋ, ਨੇਕੀ ਨੂੰ ਪਿਆਰ ਕਰੋ, ਫਾਟਕ ਵਿੱਚ ਇਨਸਾਫ਼ ਕਾਇਮ ਕਰੋ, ਸ਼ਾਇਤ ਯਹੋਵਾਹ ਸੈਨਾ ਦਾ ਪਰਮੇਸ਼ੁਰ, ਯੂਸੁਫ਼ ਦੇ ਬਕੀਏ ਨਾਲ ਦਯਾ ਕਰੇ।।</verse>
				<verse number="16">ਸੋ ਪ੍ਰਭੁ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਸਾਰਿਆਂ ਚੌਕਾਂ ਵਿੱਚ ਚੀਕ ਚਿਹਾੜਾ, ਅਤੇ ਸਾਰੀਆਂ ਗਲੀਆਂ ਵਿੱਚ ਓਹ ਹਾਇ ਹਾਏ! ਆਖਣਗੇ, ਅਤੇ ਓਹ ਕਿੱਸਾਣ ਨੂੰ ਸੋਗ ਲਈ ਸੱਦਣਗੇ, ਅਤੇ ਸਿਆਪੇ ਦੇ ਮਾਹਿਰਾਂ ਨੂੰ ਰੋਣ ਪਿੱਟਣ ਲਈ।</verse>
				<verse number="17">ਸਾਰੇ ਅੰਗੂਰੀ ਬਾਗਾਂ ਵਿੱਚ ਰੋਣ ਪਿੱਟਣ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ, ਯਹੋਵਾਹ ਕਹਿੰਦਾ ਹੈ।।</verse>
				<verse number="18">ਹਾਇ ਤੁਹਾਡੇ ਉੱਤੇ ਜੋ ਯਹੋਵਾਹ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਦਿਨ ਕਾਹਨੂੰ ਚਾਹੁੰਦੇ ਹੋॽ ਉਹ ਅਨ੍ਹੇਰਾ ਹੈ, ਚਾਨਣ ਨਹੀਂ!</verse>
				<verse number="19">ਜਿਵੇਂ ਕੋਈ ਮਨੁੱਖ ਬਬਰ ਸ਼ੇਰ ਅੱਗੋਂ ਨੱਠੇ, ਅਤੇ ਰਿਛ ਉਹ ਨੂੰ ਟੱਕਰੇ, ਯਾ ਉਹ ਘਰ ਵਿੱਚ ਵੜੇ ਅਤੇ ਆਪਣਾ ਹੱਥ ਕੰਧ ਉੱਤੇ ਰੱਖੇ, ਅਤੇ ਨਾਗ ਉਹ ਨੂੰ ਡੱਸ ਜਾਵੇ!</verse>
				<verse number="20">ਕੀ ਯਹੋਵਾਹ ਦਾ ਦਿਨ ਅਨ੍ਹੇਰਾ ਨਹੀਂ ਹੋਵੇਗਾ, ਨਾ ਕਿ ਚਾਨਣॽ ਅਤੇ ਘੁੱਪ ਘੇਰ, ਜਿਹ ਦੇ ਵਿੱਚ ਕੋਈ ਚਮਕ ਨਾ ਹੋਵੇਗੀॽ।।</verse>
				<verse number="21">ਮੈਂ ਤੁਹਾਡੇ ਪਰਬਾਂ ਨਾਲ ਵੈਰ ਰੱਖਦਾ ਤੇ ਘਿਣ ਕਰਦਾ ਹਾਂ, ਅਤੇ ਤੁਹਾਡੇ ਜੋੜ ਮੇਲਿਆਂ ਨੂੰ ਪਸੰਦ ਨਹੀਂ ਕਰਦਾ!</verse>
				<verse number="22">ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਮੈਂ ਓਹਨਾਂ ਨੂੰ ਕਬੂਲ ਨਾ ਕਰਾਂਗਾ, ਅਤੇ ਤੁਹਾਡੇ ਪਲੇ ਹੋਏ ਪਸੂਆਂ ਦੀਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਮੈਂ ਚਿਤ ਨਾ ਲਾਵਾਂਗਾ।</verse>
				<verse number="23">ਤੂੰ ਆਪਣੇ ਗੀਤਾਂ ਦਾ ਰੌਲਾ ਮੈਥੋਂ ਦੂਰ ਕਰ, ਨਾਲੇ ਮੈਂ ਤੇਰੇ ਰਬਾਬਾਂ ਦੀ ਸੁਰ ਨਾ ਸੁਣਾਂਗਾ!</verse>
				<verse number="24">ਪਰ ਇਨਸਾਫ਼ ਪਾਣੀਆਂ ਵਾਂਙੁ ਵਗੇ, ਅਤੇ ਧਰਮ ਬਾਰਾਂ ਮਾਸੀ ਨਦੀ ਵਾਂਙੁ!</verse>
				<verse number="25">ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਬਲੀਆਂ ਅਤੇ ਭੇਟਾਂ ਚਾਲੀ ਵਰ੍ਹੇ, ਉਜਾੜ ਵਿੱਚ ਮੇਰੇ ਹਜ਼ੂਰ ਲਿਆਉਂਦੇ ਰਹੇॽ</verse>
				<verse number="26">ਹਾਂ, ਤੁਸੀਂ ਆਪਣੇ ਪਾਤਸ਼ਾਹ ਸਿੱਕੂਥ ਨੂੰ ਚੁੱਕੀ ਫਿਰਦੇ ਰਹੇ ਅਤੇ ਕੀਯੂਨ ਆਪਣੇ ਬੁੱਤਾਂ ਨੂੰ, ਆਪਣੇ ਤਾਰਾ ਦੇਵ ਨੂੰ, ਜਿਹ ਨੂੰ ਤੁਸਾਂ ਆਪਣੇ ਲਈ ਬਣਾਇਆ!</verse>
				<verse number="27">ਸੋ ਮੈਂ ਦੰਮਿਸਕ ਤੋਂ ਪਰੇ ਅਸੀਰੀ ਵਿੱਚ ਤੁਹਾਨੂੰ ਲੈ ਜਾਵਾਂਗਾ, ਯਹੋਵਾਹ ਆਖਦਾ ਹੈ, ਜਿਹ ਦਾ ਨਾਮ ਸੈਨਾ ਦਾ ਪਰਮੇਸ਼ੁਰ ਹੈ!।।</verse>
			</chapter>
			<chapter number="6">
				<verse number="1">ਹਾਇ ਓਹਨਾਂ ਨੂੰ ਜੋ ਸੀਯੋਨ ਵਿੱਚ ਅਰਾਮ ਕਰਦੇ ਹਨ! ਅਤੇ ਓਹਨਾਂ ਨੂੰ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖਾਸ ਕੌਮਾਂ ਦੇ ਮੰਨੇ ਦੰਨੇ ਹਨ, ਜਿਨ੍ਹਾਂ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।</verse>
				<verse number="2">ਕਲਨਹ ਨੂੰ ਲੰਘੋ ਅਤੇ ਵੇਖੋ, ਅਤੇ ਉੱਥੋਂ ਮਹਾਨ ਹਮਾਥ ਨੂੰ ਜਾਓ, ਫੇਰ ਫਲਿਸਤੀਆਂ ਦੇ ਗਥ ਨੂੰ ਜਾਓ, ਭਲਾ, ਓਹ ਏਹਨਾਂ ਪਾਤਸ਼ਾਹੀਆਂ ਨਾਲੋਂ ਚੰਗੇ ਹਨॽ ਯਾ ਓਹਨਾਂ ਦੀ ਹੱਦ ਤੁਹਾਡੀ ਹੱਦ ਨਾਲੋਂ ਵੱਡੀ ਹੈॽ</verse>
				<verse number="3">ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ, ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!।।</verse>
				<verse number="4">ਹਾਇ ਓਹਨਾਂ ਨੂੰ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹਨ, ਅਤੇ ਆਪਣਿਆਂ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹਨ, ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹਨ!</verse>
				<verse number="5">ਜੋ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਹਨ, ਜੋ ਦਾਊਦ ਵਾਂਙੁ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹਨ,</verse>
				<verse number="6">ਜੋ ਕਟੋਰਿਆਂ ਵਿੱਚ ਮੈ ਪੀਂਦੇ ਹਨ, ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹਨ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!</verse>
				<verse number="7">ਏਸ ਲਈ ਹੁਣ ਓਹ ਪਹਿਲੇ ਅਸੀਰਾਂ ਨਾਲ ਅਸੀਰੀ ਵਿੱਚ ਜਾਣਗੇ, ਅਤੇ ਲੰਮੇ ਪੈਣ ਵਾਲਿਆਂ ਦਾ ਚੋਹੁਲ ਮੋਹੁਲ ਜਾਂਦਾ ਰਹੇਗਾ।।</verse>
				<verse number="8">ਪ੍ਰਭੁ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ, ਯਹੋਵਾਹ ਸੈਨਾ ਦੇ ਪਰਮੇਸ਼ੁਰ ਦਾ ਵਾਕ ਹੈ, - ਮੈਂ ਯਾਕੂਬ ਦੇ ਹੰਕਾਰ ਤੋਂ ਘਿਣ ਕਰਦਾ ਹਾਂ, ਅਤੇ ਉਹ ਦੀਆਂ ਮਾੜੀਆਂ ਨਾਲ ਵੈਰ ਰੱਖਦਾ ਹਾਂ, ਸੋ ਮੈਂ ਸ਼ਹਿਰ ਅਤੇ ਉਹ ਦੀ ਭਰਪੂਰੀ ਛੱਡ ਦਿਆਂਗਾ।।</verse>
				<verse number="9">ਐਉਂ ਹੋਵੇਗਾ ਕਿ ਜੇ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿਣ, ਓਹ ਮਰ ਜਾਣਗੇ</verse>
				<verse number="10">ਤਾਂ ਜਦ ਉਹ ਦਾ ਸਾਕ ਜੋ ਉਸ ਨੂੰ ਸਾੜਦਾ ਹੈ ਉਸ ਨੂੰ ਚੁੱਕੇ ਭਈ ਉਹ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਹ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਖੇ, ਕੀ ਤੇਰੇ ਨਾਲ ਕੋਈ ਹੋਰ ਵੀ ਹੈॽ ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇ ਚੁੱਪ ਰਹੁ, ਕਿਉਂ ਜੋ ਅਸਾਂ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ!।।</verse>
				<verse number="11">ਵੇਖੋ ਤਾਂ, ਯਹੋਵਾਹ ਹੁਕਮ ਦਿੰਦਾ ਹੈ, ਅਤੇ ਵੱਡਾ ਘਰ ਛੇਕਾਂ ਨਾਲ, ਅਤੇ ਛੋਟਾ ਘਰ ਤੇੜਾਂ ਨਾਲ ਮਾਰਿਆ ਜਾਵੇਗਾ।।</verse>
				<verse number="12">ਭਲਾ, ਘੋੜੇ ਚਟਾਨਾਂ ਉੱਤੇ ਦੌੜਦੇ ਹਨ, ਯਾ ਲੋਕ ਬਲਦਾਂ ਨਾਲ ਉੱਥੇ ਹਲ ਵਾਹੁੰਦੇ ਹਨॽ ਪਰ ਤੁਸਾਂ ਇਨਸਾਫ ਨੂੰ ਇੰਦਰਾਇਨ ਨਾਲ, ਅਤੇ ਧਰਮ ਦੇ ਫਲ ਨੂੰ ਨਾਗਦਾਉਨੇ ਨਾਲ ਬਦਲ ਦਿੱਤਾ!</verse>
				<verse number="13">ਤੁਸੀਂ ਜੋ ਖਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ, ਅਤੇ ਆਖਦੇ ਹੋ, ਕੀ ਅਸਾਂ ਆਪਣੇ ਹੀ ਬਲ ਨਾਲ ਆਪਣੇ ਲਈ ਸਿੰਙ ਨਹੀਂ ਲਏॽ</verse>
				<verse number="14">ਤਾਂ ਵੇਖੋ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਉਠਾਵਾਂਗਾ, ਯਹੋਵਾਹ ਸੈਨਾ ਦੇ ਪਰਮੇਸ਼ੁਰ ਦਾ ਵਾਕ ਹੈ, ਅਤੇ ਓਹ ਤੁਹਾਨੂੰ ਹਮਾਥ ਦੇ ਲਾਂਘੇ ਤੋਂ ਅਰਾਬਾਹ ਦੀ ਨਦੀ ਤੀਕ ਸਤਾਉਣਗੇ।।</verse>
			</chapter>
			<chapter number="7">
				<verse number="1">ਪ੍ਰਭੁ ਯਹੋਵਾਹ ਨੇ ਮੈਨੂੰ ਇਉਂ ਵਿਖਾਇਆ, ਤਾਂ ਵੇਖੋ, ਉਹ ਹਾੜੀ ਦੇ ਉੱਗਣ ਦੇ ਅਰੰਭ ਵਿੱਚ ਸਲਾ ਰਚ ਰਿਹਾ ਸੀ, ਅਤੇ ਵੇਖੋ, ਉਹ ਹਾੜੀ ਸ਼ਾਹੀ ਕਟਾਈ ਦੇ ਮਗਰੋਂ ਸੀ</verse>
				<verse number="2">ਤਾਂ ਐਉਂ ਹੋਇਆ, ਜਦ ਉਹ ਦੇਸ ਦਾ ਘਾਹ ਖਾ ਚੁੱਕੀ, ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਖਿਮਾ ਕਰਨਾ! ਯਾਕੂਬ ਕਿਵੇਂ ਕਾਇਮ ਰਹੇਗਾ, ਉਹ ਨਿੱਕਾ ਜਿਹਾ ਜੋ ਹੈॽ</verse>
				<verse number="3">ਏਸ ਦੇ ਵਿਖੇ ਯਹੋਵਾਹ ਨੂੰ ਰੰਜ ਹੋਇਆ, - ਏਹ ਨਹੀਂ ਹੋਵੇਗਾ, ਯਹੋਵਾਹ ਨੇ ਆਖਿਆ।।</verse>
				<verse number="4">ਪ੍ਰਭੁ ਯਹੋਵਾਹ ਨੇ ਮੈਨੁੰ ਇਉਂ ਵਿਖਾਇਆ, ਤਾਂ ਵੇਖੋ, ਪ੍ਰਭੁ ਯਹੋਵਾਹ ਅੱਗ ਨਾਲ ਫ਼ੈਸਲਾ ਕਰਨਾ ਮੰਗ ਰਿਹਾ ਸੀ ਅਤੇ ਉਹ ਨੇ ਵੱਡੀ ਡੂੰਘਿਆਈ ਨੂੰ ਭਸਮ ਕੀਤਾ ਅਤੇ ਧਰਤੀ ਨੂੰ ਭਸਮ ਕਰਨ ਲੱਗਾ</verse>
				<verse number="5">ਤਾਂ ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਖਿਮਾ ਕਰਨਾ! ਯਾਕੂਬ ਕਿਵੇਂ ਕਾਇਮ ਰਹੇਗਾ, ਉਹ ਨਿੱਕਾ ਜਿਹਾ ਜੋ ਹੈॽ</verse>
				<verse number="6">ਏਸ ਦੇ ਵਿਖੇ ਯਹੋਵਾਹ ਨੂੰ ਰੰਜ ਹੋਇਆ, - ਏਹ ਵੀ ਨਹੀਂ ਹੋਵੇਗਾ, ਪ੍ਰਭੁ ਯਹੋਵਾਹ ਨੇ ਆਖਿਆ।।</verse>
				<verse number="7">ਉਹ ਨੇ ਮੈਨੂੰ ਇਉਂ ਵਿਖਾਇਆ ਅਤੇ ਵੇਖੋ, ਪ੍ਰਭੁ ਇੱਕ ਕੰਧ ਉੱਤੇ ਜਿਹੜੀ ਸਾਹਲ ਨਾਲ ਬਣੀ ਹੋਈ ਸੀ ਖਲੋਤਾ ਸੀ ਅਤੇ ਉਹ ਦੇ ਹੱਥ ਵਿੱਚ ਸਾਹਲ ਸੀ</verse>
				<verse number="8">ਤਾਂ ਯਹੋਵਾਹ ਨੇ ਮੈਨੂੰ ਆਖਿਆ, ਆਮੋਸ, ਤੂੰ ਕੀ ਵੇਖਦਾ ਹੈਂॽ ਅੱਗੋਂ ਮੈਂ ਆਖਿਆ, ਇੱਕ ਸਾਹਲ, ਫੇਰ ਪ੍ਰਭੁ ਨੇ ਆਖਿਆ, - ਵੇਖ, ਮੈਂ ਸਾਹਲ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਰੱਖਦਾ ਹਾਂ, ਮੈਂ ਫੇਰ ਕਦੇ ਵੀ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।</verse>
				<verse number="9">ਇਸਹਾਕ ਦੇ ਉੱਚੇ ਅਸਥਾਨ ਵਿਰਾਨ ਕੀਤੇ ਜਾਣਗੇ, ਅਤੇ ਇਸਰਾਏਲ ਦੇ ਪਵਿੱਤਰ ਅਸਥਾਨ ਬਰਬਾਦ ਕੀਤੇ ਜਾਣਗੇ, ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਤਲਵਾਰ ਲੈ ਕੇ ਉੱਠਾਂਗਾ।।</verse>
				<verse number="10">ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਨੂੰ ਕਹਾ ਘੱਲਿਆ ਕਿ ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਮਤਾ ਪਕਾਇਆ ਹੈ, - ਦੇਸ ਉਹ ਦੀਆਂ ਸਾਰੀਆਂ ਗੱਲਾਂ ਨੂੰ ਝੱਲ ਨਹੀਂ ਸੱਕਦਾ</verse>
				<verse number="11">ਆਮੋਸ ਇਉਂ ਆਖਦਾ ਹੈ, - ਯਾਰਾਬੁਆਮ ਤਲਵਾਰ ਨਾਲ ਮਰੇਗਾ, ਅਤੇ ਇਸਰਾਏਲ ਜ਼ਰੂਰ ਆਪਣੇ ਵਤਨ ਤੋਂ ਅਸੀਰ ਹੋ ਕੇ ਚੱਲਾ ਜਾਵੇਗਾ।।</verse>
				<verse number="12">ਤਾਂ ਅਮਸਯਾਹ ਨੇ ਆਮੋਸ ਨੂੰ ਆਖਿਆ, ਹੇ ਦਰਸ਼ਣ ਵੇਖਣ ਵਾਲੇ, ਜਾਹ, ਯਹੂਦਾਹ ਦੇ ਦੇਸ ਨੂੰ ਨੱਠ ਜਾਹ! ਉੱਥੇ ਰੋਟੀ ਖਾ ਅਤੇ ਉੱਥੇ ਅਗੰਮ ਵਾਚ</verse>
				<verse number="13">ਪਰ ਬੈਤਏਲ ਵਿੱਚ ਫੇਰ ਕਦੇ ਨਾ ਅਗੰਮ ਵਾਚੀਂ ਕਿਉਂ ਜੋ ਉਹ ਪਾਤਸ਼ਾਹ ਦਾ ਪਵਿੱਤਰ ਅਸਥਾਨ ਹੈ ਅਤੇ ਸ਼ਾਹੀ ਮੰਦਰ ਹੈ।।</verse>
				<verse number="14">ਆਮੋਸ ਨੇ ਅਮਸਯਾਹ ਨੂੰ ਅੱਗੇ ਆਖਿਆ, ਨਾ ਮੈਂ ਨਬੀ ਹਾਂ, ਨਾ ਨਬੀ ਦਾ ਪੁੱਤ੍ਰ ਹਾਂ ਪਰ ਮੈਂ ਅਯਾਲੀ ਅਤੇ ਗੁੱਲਰਾਂ ਦਾ ਛਾਂਗਣ ਵਾਲਾ ਹਾਂ</verse>
				<verse number="15">ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਯਹੋਵਾਹ ਨੇ ਮੈਨੂੰ ਆਖਿਆ, ਜਾਹ, ਮੇਰੀ ਪਰਜਾ ਇਸਰਾਏਲ ਕੋਲ ਅਗੰਮ ਵਾਚ!</verse>
				<verse number="16">ਹੁਣ ਯਹੋਵਾਹ ਦਾ ਬਚਨ ਸੁਣ, - ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਅਗੰਮ ਨਾ ਵਾਚ, ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪਰਚਾਰ ਨਾ ਕਰ!</verse>
				<verse number="17">ਏਸ ਲਈ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੇਰੀ ਪਤਨੀ ਸ਼ਹਿਰ ਵਿੱਚ ਬੇਸਵਾ ਹੋਵੇਗੀ, ਤੇਰੇ ਪੁੱਤ੍ਰ ਅਤੇ ਤੇਰੀਆਂ ਧੀਆਂ ਤਲਵਾਰ ਨਾਲ ਡਿੱਗਣਗੇ, ਅਤੇ ਤੇਰੀ ਭੂਮੀ ਜਰੀਬ ਨਾਲ ਵੰਡੀ ਜਾਵੇਗੀ, ਤੂੰ ਆਪ ਇੱਕ ਭ੍ਰਿਸ਼ਟ ਭੂਮੀ ਵਿੱਚ ਮਰੇਂਗਾ, ਅਤੇ ਇਸਰਾਏਲ ਆਪਣੇ ਵਤਨ ਤੋਂ ਜ਼ਰੂਰ ਅਸੀਰੀ ਵਿੱਚ ਜਾਵੇਗਾ!।।</verse>
			</chapter>
			<chapter number="8">
				<verse number="1">ਪ੍ਰਭੁ ਯਹੋਵਾਹ ਨੇ ਮੈਨੂੰ ਇਉਂ ਵਿਖਾਇਆ, ਅਤੇ ਵੇਖੋ, ਗਰਮੀ ਦੇ ਫਲਾਂ ਦੀ ਟੋਕਰੀ ਸੀ</verse>
				<verse number="2">ਤਾਂ ਓਸ ਆਖਿਆ, ਤੂੰ ਕੀ ਵੇਖਦਾ ਹੈਂ, ਆਮੋਸॽ ਫੇਰ ਮੈਂ ਆਖਿਆ, ਗਰਮੀ ਦੇ ਫਲਾਂ ਦੀ ਟੋਕਰੀ ਹੈ। ਤਾਂ ਯਹੋਵਾਹ ਨੇ ਮੈਨੂੰ ਆਖਿਆ, - ਮੇਰੀ ਪਰਜਾ ਇਸਰਾਏਲ ਦਾ ਅੰਤ ਆ ਪੁੱਜਿਆ ਹੈ! ਮੈਂ ਫੇਰ ਕਦੇ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।</verse>
				<verse number="3">ਉਸ ਦਿਨ ਹੈਕਲ ਦੇ ਗੀਤ ਵੈਣ ਹੋ ਜਾਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ। ਲੋਥਾਂ ਬਥੇਰੀਆਂ ਹੋਣਗੀਆਂ, ਓਹ ਹਰ ਥਾਂ ਓਹਨਾਂ ਨੂੰ ਚੁੱਪ ਕੀਤੇ ਬਾਹਰ ਸੁੱਟਣਗੇ!।।</verse>
				<verse number="4">ਤੁਸੀਂ ਜੋ ਕੰਗਾਲਾਂ ਨੂੰ ਮਿੱਧਦੇ ਹੋ, ਅਤੇ ਦੇਸ ਦੇ ਮਸਕੀਨਾਂ ਨੂੰ ਮੁਕਾਉਂਦੇ ਹੋ, ਸੁਣੋ!</verse>
				<verse number="5">ਤੁਸੀਂ ਆਖਦੇ ਹੋ, ਅਮੱਸਿਆ ਕਦ ਲੰਘੇਗੀ, ਭਈ ਅਸੀਂ ਅੰਨ ਵੇਚੀਏॽ ਅਤੇ ਸਬਤ, ਭਈ ਅਸੀਂ ਕਣਕ ਦੇ ਖਾਤੇ ਖੋਲ੍ਹੀਏॽ ਭਈ ਅਸੀਂ ਏਫਾਹ ਛੋਟਾ ਅਤੇ ਸ਼ਕਲ ਵੱਡਾ ਬਣਾਈਏ, ਅਤੇ ਕਾਣੀ ਡੰਡੀ ਛਲ ਨਾਲ ਮਾਰੀਏ,</verse>
				<verse number="6">ਤਾਂ ਜੋ ਅਸੀਂ ਗਰੀਬ ਨੂੰ ਚਾਂਦੀ ਨਾਲ, ਅਤੇ ਕੰਗਾਲ ਨੂੰ ਜੁੱਤੀ ਦੇ ਜੋੜੇ ਨਾਲ ਮੁੱਲ ਲਈਏ ਅਤੇ ਕਣਕ ਦਾ ਕੂੜਾ ਵੇਚੀਏ!।।</verse>
				<verse number="7">ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ, - ਮੈਂ ਓਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ!</verse>
				<verse number="8">ਕੀ ਦੇਸ ਇਸ ਦੇ ਕਾਰਨ ਨਾ ਕੰਬੇਗਾ, ਨਾਲੇ ਉਹ ਦੇ ਸਾਰੇ ਵਾਸੀ ਸੋਗ ਨਾ ਕਰਨਗੇॽ ਅਤੇ ਸਾਰਾ ਦੇਸ ਨੀਲ ਦਰਿਆ ਵਾਂਙੁ ਨਾ ਚੜ੍ਹੇਗਾ, ਅਤੇ ਉੱਛਲ ਕੇ ਫੇਰ ਨਾ ਉਤਰ ਜਾਵੇਗਾ, ਮਿਸਰ ਦੇ ਦਰਿਆ ਵਾਂਙੁॽ।।</verse>
				<verse number="9">ਤਾਂ ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਮੈਂ ਸੂਰਜ ਦੁਪਹਿਰ ਨੂੰ ਲਾਹ ਦਿਆਂਗਾ, ਅਤੇ ਦਿਨ ਦੀਵੀਂ ਧਰਤੀ ਨੂੰ ਅਨ੍ਹੇਰਾ ਕਰ ਦਿਆਂਗਾ।</verse>
				<verse number="10">ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ, ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵੈਣਾਂ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ, ਅਤੇ ਹਰੇਕ ਸਿਰ ਵਿੱਚ ਗੰਜ ਪਾਵਾਂਗਾ। ਮੈਂ ਉਸ ਨੂੰ ਇਕਲੌਤੇ ਦੇ ਸੋਗ ਵਾਂਙੁ, ਅਤੇ ਉਸ ਦਾ ਅੰਤ ਭੈੜੇ ਦਿਨ ਜੇਹਾ ਬਣਾਵਾਂਗਾ।।</verse>
				<verse number="11">ਵੇਖ, ਓਹ ਦਿਨ ਆਉਂਦੇ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਂ ਦੇਸ ਵਿੱਚ ਕਾਲ ਘੱਲਾਂਗਾ, ਰੋਟੀ ਦਾ ਕਾਲ ਨਹੀਂ, ਨਾ ਪਾਣੀ ਲਈ ਤਿਹਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ।</verse>
				<verse number="12">ਓਹ ਸਮੁੰਦਰ ਤੋਂ ਸਮੁੰਦਰ ਤੀਕ, ਅਤੇ ਉੱਤਰ ਤੋਂ ਪੂਰਬ ਤੀਕ ਭੌਂਦੇ ਫਿਰਨਗੇ, ਓਹ ਯਹੋਵਾਹ ਦੀ ਬਾਣੀ ਦੀ ਭਾਲ ਲਈ ਐਧਰ ਓਧਰ ਦੌੜੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।</verse>
				<verse number="13">ਉਸ ਦਿਨ ਸੋਹਣੀਆਂ ਕੁਆਰੀਆਂ, ਅਤੇ ਚੁਣਵੇਂ ਜੁਆਨ ਤਿਹਾ ਨਾਲ ਨਢਾਲ ਹੋ ਜਾਣਗੇ!</verse>
				<verse number="14">ਓਹ ਜੋ ਸਾਮਰਿਯਾ ਦੀ ਅਸ਼ਮਾਹ ਦੀ ਸੌਂਹ ਖਾਂਦੇ ਹਨ, ਅਤੇ ਕਹਿੰਦੇ ਹਨ, \ਹੇ ਦਾਨ, ਤੇਰੇ ਦੇਵ ਦੀ ਹਯਾਤੀ ਦੀ,\ ਅਤੇ \ਬਅਰੇ-ਸ਼ਬਾ ਦੇ ਰਾਹ ਦੀ ਹਯਾਤੀ ਦੀ,\ ਓਹ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!।।</verse>
			</chapter>
			<chapter number="9">
				<verse number="1">ਮੈਂ ਪ੍ਰਭੁ ਨੂੰ ਜਗਵੇਦੀ ਦੇ ਕੋਲ ਖਲੋਤਾ ਵੇਖਿਆ, ਅਤੇ ਉਸ ਆਖਿਆ, - ਕਲਸਾਂ ਨੂੰ ਮਾਰ ਭਈ ਸਰਦਲ ਹਿੱਲਣ, ਸਭ ਲੋਕਾਂ ਦੇ ਸਿਰਾਂ ਉੱਤੇ ਉਨ੍ਹਾਂ ਨੂੰ ਭੰਨ ਸੁੱਟ! ਮੈਂ ਓਹਨਾਂ ਦੇ ਬਾਕੀਆਂ ਨੂੰ ਤਲਵਾਰ ਨਾਲ ਵੱਢਾਂਗਾ, ਓਹਨਾਂ ਵਿੱਚੋਂ ਕੋਈ ਵੀ ਨਾ ਨੱਠੇਗਾ, ਅਤੇ ਕੋਈ ਵੀ ਨਾ ਬਚੇਗਾ।।</verse>
				<verse number="2">ਭਾਵੇਂ ਓਹ ਪਤਾਲ ਵਿੱਚ ਟੋਆ ਪੁੱਟਣ, ਉੱਥੋਂ ਮੇਰਾ ਹੱਥ ਓਹਨਾਂ ਨੂੰ ਖਿੱਚੇਗਾ, ਭਾਵੇਂ ਓਹ ਅਕਾਸ਼ ਤੀਕ ਚੜ੍ਹਨ, ਉੱਥੋਂ ਮੈਂ ਓਹਨਾਂ ਨੂੰ ਲਾਹਵਾਂਗਾ!</verse>
				<verse number="3">ਭਾਵੇਂ ਓਹ ਕਰਮਲ ਦੀ ਚੋਟੀ ਉੱਤੇ ਲੁਕ ਜਾਣ, ਉੱਥੋਂ ਮੈਂ ਓਹਨਾਂ ਨੂੰ ਭਾਲ ਕੇ ਲੈ ਲਵਾਂਗਾ, ਭਾਵੇਂ ਓਹ ਮੇਰੀ ਨਿਗਾਹ ਤੋਂ ਸਮੁੰਦਰ ਦੇ ਥੱਲੇ ਛਿੱਪ ਜਾਣ, ਉੱਥੋਂ ਮੈਂ ਨਾਗ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਡੱਸੇਗਾ!</verse>
				<verse number="4">ਭਾਵੇਂ ਓਹ ਆਪਣੇ ਵੈਰਿਆਂ ਦੇ ਅੱਗੋਂ ਅਸੀਰੀ ਵਿੱਚ ਜਾਣ, ਉੱਥੋਂ ਮੈਂ ਤਲਵਾਰ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖੀਆਂ ਨੂੰ ਓਹਨਾਂ ਉੱਤੇ ਬੁਰਿਆਈ ਲਈ ਰੱਖਾਂਗਾ, ਪਰ ਭਲਿਆਈ ਲਈ ਨਹੀਂ।।</verse>
				<verse number="5">ਸੈਨਾਂ ਦਾ ਪ੍ਰਭੁ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੋਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ, ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ, ਸਾਰਾ ਦੇਸ ਨੀਲ ਦਰਿਆ ਵਾਂਙੁ ਚੜ੍ਹਦਾ ਹੈ, ਫੇਰ ਮਿਸਰ ਦੇ ਦਰਿਆ ਵਾਂਙੁ ਉਤਰ ਜਾਂਦਾ ਹੈ, -</verse>
				<verse number="6">ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ, ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਉਂ ਰੱਖਦਾ ਹੈ, ਜੋ ਸਮੁੰਦਰ ਦੇ ਪਾਣੀ ਸੱਦਦਾ ਹੈ, ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਯਹੋਵਾਹ ਉਹ ਦਾ ਨਾਮ ਹੈ!।।</verse>
				<verse number="7">ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ, ਕੂਸ਼ੀਆਂ ਵਰਗੇ ਨਹੀਂॽ ਯਹੋਵਾਹ ਦਾ ਵਾਕ ਹੈ। ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ, ਫਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਨਹੀਂ ਕੱਢ ਲੈ ਆਇਆॽ</verse>
				<verse number="8">ਵੇਖੋ, ਪ੍ਰਭੁ ਯਹੋਵਾਹ ਦੀਆਂ ਅੱਖੀਆਂ ਏਸ ਪਾਪੀ ਪਾਤਸ਼ਾਹੀ ਉੱਤੇ ਹਨ, ਅਤੇ ਮੈਂ ਉਸ ਨੂੰ ਜ਼ਮੀਨ ਉੱਤੋਂ ਬਰਬਾਦ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਉੱਕਾ ਹੀ ਬਰਬਾਦ ਨਹੀਂ ਕਰਾਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="9">ਵੇਖੋ, ਮੈਂ ਹੁਕਮ ਦਿਆਂਗਾ, ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਛਾਣ ਸੁੱਟਾਂਗਾ, ਜਿਵੇਂ ਛਾਨਣੀ ਵਿੱਚ ਛਾਣੀਦਾ ਹੈ, ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।</verse>
				<verse number="10">ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਬਿਪਤਾ ਨਾ ਸਾਨੂੰ ਫੜੇਗੀ, ਨਾ ਸਾਨੂੰ ਮਿਲੇਗੀ!।।</verse>
				<verse number="11">ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜਾ ਕਰਾਂਗਾ, ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੋਲੇ ਨੂੰ ਖਰਾ ਕਰਾਂਗਾ, ਅਤੇ ਪੁਰਾਣਿਆਂ ਸਮਿਆਂ ਵਾਂਙੁ ਉਸ ਨੂੰ ਬਣਾਵਾਂਗਾ,</verse>
				<verse number="12">ਭਈ ਓਹ ਅਦੋਮ ਦੇ ਬਕੀਏ ਉੱਤੇ, ਅਤੇ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਉੱਤੇ ਪੁਕਾਰੀਆਂ ਜਾਂਦੀਆਂ ਹਨ, ਯਹੋਵਾਹ ਦਾ ਵਾਕ ਹੋ ਜੋ ਏਹ ਕਰਦਾ ਹੈ।।</verse>
				<verse number="13">ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਹਾਲੀ ਵਾਢੇ ਨੂੰ ਜਾ ਲਵੇਗਾ, ਅਤੇ ਅੰਗੂਰਾਂ ਦਾ ਮਿੱਧਣ ਵਾਲਾ ਬੀ ਬੀਜਣ ਵਾਲੇ ਨੂੰ, ਪਹਾੜ ਨਵੀਂ ਮੈਂ ਚੋਣਗੇ, ਅਤੇ ਸਾਰੇ ਟਿੱਲੇ ਪਿਘਲ ਜਾਣਗੇ!</verse>
				<verse number="14">ਤਾਂ ਮੈਂ ਆਪਣੀ ਪਰਜਾ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ, ਓਹ ਵਿਰਾਨ ਸ਼ਹਿਰਾਂ ਨੂੰ ਉਸਾਰਨਗੇ ਅਤੇ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ, ਅਤੇ ਉਨ੍ਹਾਂ ਦੀ ਮੈ ਪੀਣਗੇ, ਓਹ ਬਾਗ ਲਾਉਣਗੇ ਅਤੇ ਓਹਨਾਂ ਦਾ ਫਲ ਖਾਣਗੇ।</verse>
				<verse number="15">ਮੈ ਓਹਨਾਂ ਨੂੰ ਓਹਨਾਂ ਦੀ ਜ਼ਮੀਨ ਵਿੱਚ ਲਾਵਾਂਗਾ, ਓਹ ਆਪਣੀ ਭੂਮੀ ਤੋਂ ਜਿਹੜੀ ਮੈਂ ਓਹਨਾਂ ਨੂੰ ਦਿੱਤੀ, ਫੇਰ ਪੁੱਟੇ ਨਾ ਜਾਣਗੇ, ਯਹੋਵਾਹ ਤੇਰਾ ਪਰਮੇਸ਼ੁਰ ਫ਼ਰਮਾਉਂਦਾ ਹੈ।।</verse>
			</chapter>
		</book>
		<book number="31">
			<chapter number="1">
				<verse number="1">ਓਬਦਯਾਹ ਦੇ ਲਈ ਦਰਸ਼ਣ, - ਪ੍ਰਭੁ ਯਹੋਵਾਹ ਅਦੋਮ ਦੇ ਵਿਖੇ ਇਉਂ ਫ਼ਰਮਾਉਂਦਾ ਹੈ, - ਅਸਾਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਹਲਕਾਰਾ ਕੌਮਾਂ ਵਿੱਚ ਘੱਲਿਆ ਗਿਆ ਉੱਠੋ! ਅਸੀਂ ਉਸ ਨਾਲ ਲੜਨ ਲਈ ਉੱਠ ਖਲੋਈਏ!</verse>
				<verse number="2">ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਦਿੱਤਾ ਹੈ, ਤੈਥੋਂ ਡਾਢੀ ਘਿਣ ਕੀਤੀ ਗਈ!</verse>
				<verse number="3">ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ, ਹੇ ਚਟਾਨਾਂ ਦੀਆਂ ਤੇੜਾਂ ਦੇ ਵਸਨੀਕ! ਜਿਹ ਦਾ ਟਿਕਾਨਾ ਉੱਚਿਆਈ ਵਿੱਚ ਹੈ, ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾॽ</verse>
				<verse number="4">ਭਾਵੇਂ ਤੂੰ ਉਕਾਬ ਵਾਂਙੁ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਹਲਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਉੱਥੋ ਮੈਂ ਤੈਨੂੰ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।।</verse>
				<verse number="5">ਜੇ ਤੇਰੇ ਕੋਲ ਚੋਰ ਆ ਜਾਣ, ਅਤੇ ਰਾਤ ਨੂੰ ਡਾਕੂ ਵੀ- ਤੂੰ ਕਿਵੇਂ ਬਰਬਾਦ ਕੀਤਾ ਗਿਆ! — ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇॽ ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਕੁਝ ਦਾਣੇ ਨਾ ਛੱਡਣਗੇॽ</verse>
				<verse number="6">ਏਸਾਓ ਦਾ ਮਾਲ ਕਿਵੇਂ ਭਾਲਿਆ ਗਿਆ, ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਲੁੱਟਿਆ ਗਿਆ!</verse>
				<verse number="7">ਤੇਰੇ ਨੇਮ ਦਿਆਂ ਸਾਰਿਆਂ ਸਾਂਝੀਆਂ ਨੇ ਤੈਨੂੰ ਤੇਰੀ ਹੱਦ ਤੀਕ ਧੱਕ ਦਿੱਤਾ, ਤੇਰੇ ਸੁੱਖ ਦਿਆਂ ਸਾਂਝੀਆਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਪਰਬਲ ਪੈ ਗਏ, ਤੇਰੀ ਰੋਟੀ ਦੇ ਸਾਂਝੀ ਤੇਰੇ ਹੇਠ ਫੰਧਾ ਲਾਉਂਦੇ ਹਨ, ਏਹ ਦੇ ਵਿੱਚ ਕੋਈ ਸਮਝ ਨਹੀਂ।</verse>
				<verse number="8">ਕੀ ਮੈਂ ਉਸ ਦਿਨ, ਯਹੋਵਾਹ ਦਾ ਵਾਕ ਹੈ, ਅਦੋਮ ਵਿੱਚੋਂ ਬੁੱਧਵਾਨਾਂ ਨੂੰ ਮੇਟ ਨਾ ਦਿਆਂਗਾ, ਅਤੇ ਸਮਝ ਨੂੰ ਏਸਾਓ ਦੇ ਪਹਾੜ ਵਿੱਚੋਂॽ</verse>
				<verse number="9">ਹੇ ਤੇਮਾਨ, ਤੇਰੇ ਸੂਰਮੇ ਘਾਬਰ ਜਾਣਗੇ, ਏਸ ਲਈ ਭਈ ਹਰ ਮਨੁੱਖ ਏਸਾਓ ਦੇ ਪਹਾੜ ਵਿੱਚੋਂ ਕਤਲ ਹੋ ਕੇ ਕੱਟਿਆ ਜਾਵੇਗਾ!</verse>
				<verse number="10">ਤੇਰਾ ਜ਼ੁਲਮ ਜਿਹੜਾ ਤੈਂ ਆਪਣੇ ਭਰਾ ਯਾਕੂਬ ਨਾਲ ਕੀਤਾ, ਲਾਜ ਨਾਲ ਤੈਨੂੰ ਕੱਜ ਲਵੇਗਾ, ਤੂੰ ਸਦਾ ਲਈ ਕੱਟ ਸੁੱਟਿਆ ਜਾਵੇਂਗਾ।</verse>
				<verse number="11">ਜਿਸ ਦਿਨ ਤੂੰ ਲਾਂਭੇ ਖਲੋਤਾ ਸੈਂ, ਜਿਸ ਦਿਨ ਪਰਾਏ ਉਹ ਦੀ ਮਾਇਆ ਲੈ ਗਏ, ਅਤੇ ਓਪਰੇ ਉਹ ਦੇ ਫਾਟਕਾਂ ਥਾਣੀ ਵੜ ਕੇ, ਯਰੂਸ਼ਲਮ ਉੱਤੇ ਗੁਣੇ ਪਾਉਣ ਲੱਗੇ, ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੈਂ!</verse>
				<verse number="12">ਤੈਂ ਆਪਣੇ ਭਰਾ ਦੇ ਦਿਨ ਨੂੰ ਨਹੀਂ ਸੀ ਤੱਕਣਾ, ਉਹ ਦੀ ਹਾਨੀ ਦੇ ਦਿਨ! ਤੈਂ ਯਾਕੂਬ ਦੀ ਅੰਸ ਉੱਤੇ ਅਨੰਦ ਨਹੀਂ ਸੀ ਹੋਣਾ, ਓਹਨਾਂ ਦੇ ਨਾਸ ਹੋਣ ਦੇ ਦਿਨ! ਤੈਂ ਵੱਡੇ ਬੋਲ ਬੋਲਣੇ ਨਹੀਂ ਸਨ, ਦੁਖ ਦੇ ਦਿਨ!</verse>
				<verse number="13">ਤੈਂ ਮੇਰੀ ਪਰਜਾ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ, ਓਹਨਾਂ ਦੀ ਬਿਪਤਾ ਦੇ ਦਿਨ! ਤੈਂ ਓਹਨਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ, ਓਹਨਾਂ ਦੀ ਬਿਪਤਾ ਦੇ ਦਿਨ! ਤੈਂ ਓਹਨਾਂ ਦੀ ਮਾਇਆ ਨਹੀਂ ਸੀ ਲੁੱਟਣੀ, ਓਹਨਾਂ ਦੀ ਬਿਪਤਾ ਦੇ ਦਿਨ!</verse>
				<verse number="14">ਤੈਂ ਚੁਰਾਹੇ ਉੱਤੇ ਖਲੋਣਾ ਨਹੀਂ ਸੀ, ਭਈ ਉਹ ਦੇ ਭਗੌੜਿਆਂ ਨੂੰ ਕੱਪੇਂ, ਨਾ ਤੈਂ ਉਹ ਦੇ ਬਕੀਏ ਨੂੰ ਫੜਾਉਣਾ ਸੀ, ਦੁਖ ਦੇ ਦਿਨ!।।</verse>
				<verse number="15">ਯਹੋਵਾਹ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਢੁੱਕਾ ਹੈ, ਜਿਹਾ ਤੈਂ ਕੀਤਾ ਤਿਹਾ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।</verse>
				<verse number="16">ਜਿਵੇਂ ਤੁਸਾਂ ਮੇਰੇ ਪਵਿੱਤਰ ਪਹਾੜ ਉੱਤੇ ਪੀਤਾ, ਸੋ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਓਹ ਪੀਣਗੀਆਂ ਅਤੇ ਗੱਪਾਂ ਮਾਰਨਗੀਆਂ, ਅਤੇ ਇਉਂ ਹੋ ਜਾਣਗੀਆਂ ਜਿਵੇਂ ਓਹ ਹੋਈਆਂ ਹੀ ਨਾ!</verse>
				<verse number="17">ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ, ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਮਿਲਖ ਨੂੰ ਕਬਜ਼ੇ ਵਿੱਚ ਕਰੇਗਾ।</verse>
				<verse number="18">ਤਾਂ ਯਾਕੂਬ ਦਾ ਘਰਾਣਾ ਅੱਗ, ਯੂਸੁਫ ਦਾ ਘਰਾਣਾ ਲੰਬ, ਅਤੇ ਏਸਾਓ ਦਾ ਘਰਾਣਾ ਘਾਹ ਫੂਸ ਹੋਵੇਗਾ। ਓਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ, ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਏਹ ਆਖਿਆ ਹੈ।।</verse>
				<verse number="19">ਦੱਖਣ ਦੇ ਲੋਕ ਏਸਾਓ ਦੇ ਪਹਾੜ ਉੱਤੇ ਕਬਜ਼ਾ ਕਰਨਗੇ, ਅਤੇ ਮਦਾਨ ਦੇ ਲੋਕ ਫਲਿਸਤੀਆਂ ਉੱਤੇ, ਓਹ ਅਫ਼ਰਾਈਮ ਦੇ ਰੜ ਉੱਤੇ ਕਬਜ਼ਾ ਕਰਨਗੇ, ਅਤੇ ਸਾਮਰਿਯਾ ਦੇ ਰੜ ਨੂੰ ਵੀ, ਨਾਲੇ ਬਿਨਯਾਮੀਨ ਗਿਲਆਦ ਨੂੰ।</verse>
				<verse number="20">ਫੇਰ ਫੌਜ ਦੇ ਅਸੀਰ ਇਸਰਾਏਲੀਆਂ ਵਿੱਚੋਂ, ਜਿਹੜੇ ਕਨਾਨੀਆਂ ਵਿੱਚ ਹਨ, ਸਾਰਫਥ ਤੀਕ, ਅਤੇ ਯਰੂਸ਼ਲਮ ਦੇ ਅਸੀਰ ਜਿਹੜੇ ਸਫ਼ਾਰਦ ਵਿੱਚ ਹਨ, ਦੱਖਣ ਦੇ ਸ਼ਹਿਰਾਂ ਉੱਤੇ ਕਬਜ਼ਾ ਕਰਨਗੇ।</verse>
				<verse number="21">ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਭਈ ਓਹ ਏਸਾਓ ਦੇ ਪਹਾੜ ਦਾ ਨਿਆਉਂ ਕਰਨ, ਅਤੇ ਰਾਜ ਯਹੋਵਾਹ ਦਾ ਹੋਵੇਗਾ।।</verse>
			</chapter>
		</book>
		<book number="32">
			<chapter number="1">
				<verse number="1">ਯਹੋਵਾਹ ਦੀ ਬਾਣੀ ਅਮਿੱਤਈ ਦੇ ਪੁੱਤ੍ਰ ਯੂਨਾਹ ਨੂੰ ਆਈ ਕਿ</verse>
				<verse number="2">ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਦੇ ਵਿਰੁੱਧ ਪੁਕਾਰ ਕਿਉਂ ਜੋ ਓਹਨਾਂ ਦੀ ਬੁਰਿਆਈ ਮੇਰੇ ਸਨਮੁਖ ਉਤਾਹਾਂ ਆਈ ਹੈ!</verse>
				<verse number="3">ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ ਨੂੰ ਭੱਜਣ ਲਈ ਉੱਠਿਆ। ਉਹ ਯਾਫਾ ਵੱਲ ਉਤਰ ਗਿਆ ਅਤੇ ਉੱਥੇ ਇੱਕ ਜਹਾਜ਼ ਜੋ ਤਰਸ਼ੀਸ ਨੂੰ ਜਾਣ ਵਾਲਾ ਸੀ ਉਹ ਨੂੰ ਲੱਭ ਪਿਆ। ਤਦ ਉਸ ਦਾ ਭਾੜਾ ਦੇ ਕੇ ਉਹ ਉਸ ਉੱਤੇ ਚੜ੍ਹਿਆ ਭਈ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਜਾਵੇ।।</verse>
				<verse number="4">ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਵੱਡੀ ਅਨ੍ਹੇਰੀ ਵਗਾ ਦਿੱਤੀ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਸੀ, ਏਹੋ ਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ</verse>
				<verse number="5">ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਉਸ ਮਾਲ ਮਤਾਹ ਨੂੰ ਜੋ ਜਹਾਜ਼ ਵਿੱਚ ਸੀ ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਉਸ ਨੂੰ ਹੌਲਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਥਾਂ ਲਹਿ ਕੇ ਸੁੱਤਾ ਪਿਆ ਸੀ</verse>
				<verse number="6">ਤਾਂ ਕਪਤਾਨ ਉਹ ਦੇ ਕੋਲ ਗਿਆ ਅਤੇ ਉਹ ਨੂੰ ਆਖਿਆ, ਹੇ ਸੌਣ ਵਾਲੇ, ਤੈਨੂੰ ਕੀ ਹੋਇਆॽ ਉੱਠ! ਆਪਣੇ ਦੇਵ ਨੂੰ ਪੁਕਾਰ! ਸ਼ਾਇਦ ਉਹ ਦੇਵ ਸਾਨੂੰ ਚੇਤੇ ਕਰੇ ਤਾਂ ਅਸੀਂ ਨਾਸ ਨਾ ਹੋਈਏ!।।</verse>
				<verse number="7">ਤਾਂ ਓਹ ਇੱਕ ਦੂਏ ਨੂੰ ਕਹਿਣ ਲੱਗੇ, ਆਓ, ਅਸੀਂ ਗੁਣਾ ਪਾ ਕੇ ਲੱਭੀਏ ਜੋ ਏਹ ਬਿਪਤਾ ਕਿਹ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ। ਉਪਰੰਤ ਉਨ੍ਹਾਂ ਨੇ ਗੁਣਾ ਪਾਇਆ ਅਤੇ ਗੁਣਾ ਯੂਨਾਹ ਉੱਤੇ ਪਿਆ</verse>
				<verse number="8">ਤਦ ਓਹ ਉਹ ਨੂੰ ਆਖਣ ਲੱਗੇ, ਤੂੰ ਸਾਨੂੰ ਦੱਸ ਕਿ ਏਹ ਬਿਪਤਾ ਕਿਹ ਦੇ ਕਾਰਨ ਸਾਡੇ ਉੱਤੇ ਆਣ ਪਈ ਹੈॽ ਤੇਰਾ ਕੰਮ ਕੀ ਹੈ ਅਤੇ ਤੂੰ ਕਿੱਥੋ ਆਇਆ ਹੈਂॽ ਤੇਰਾ ਦੇਸ ਕਿਹੜਾ ਹੈ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂॽ</verse>
				<verse number="9">ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਤੋਂ ਜਿਹ ਨੇ ਸਮੁੰਦਰ ਅਤੇ ਥਲ ਬਣਾਇਆ ਹੈ ਡਰਦਾ ਹਾਂ</verse>
				<verse number="10">ਤਾਂ ਓਹ ਮਨੁੱਖ ਬਹੁਤ ਹੀ ਡਰ ਗਏ ਅਤੇ ਉਹ ਨੂੰ ਆਖਣ ਲੱਗੇ, ਤੈਂ ਏਹ ਕੀ ਕੀਤਾॽ ਕਿਉਂ ਜੋ ਓਹ ਮਨੁੱਖ ਜਾਣਦੇ ਸਨ ਕਿ ਏਹ ਯਹੋਵਾਹ ਦੇ ਹਜ਼ੂਰੋਂ ਨੱਸ ਰਿਹਾ ਸੀ ਕਿਉਂਕਿ ਉਹ ਨੇ ਉਨ੍ਹਾਂ ਨੂੰ ਇਹ ਦੱਸ ਦਿੱਤਾ ਸੀ।।</verse>
				<verse number="11">ਤਦ ਉਨ੍ਹਾਂ ਨੇ ਉਹ ਨੂੰ ਆਖਿਆ, ਅਸੀਂ ਤੇਰੇ ਨਾਲ ਕੀ ਕਰੀਏ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇॽ ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵਧਦੀਆਂ ਜਾਂਦੀਆਂ ਸਨ</verse>
				<verse number="12">ਤਦ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਓ, ਫੇਰ ਤੁਹਾਡੇ ਲਈ ਸਮੁੰਦਰ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਏਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ</verse>
				<verse number="13">ਤਾਂ ਵੀ ਉਨ੍ਹਾਂ ਮਨੁੱਖਾਂ ਨੇ ਵੰਝ ਚੱਪੇ ਲਾਉਣ ਵਿੱਚ ਵੱਡਾ ਜ਼ੋਰ ਲਾਇਆ ਜੋ ਉਹ ਕੰਢੇ ਲਗ ਜਾਵੇ ਪਰ ਓਹ ਲਾ ਨਾ ਸੱਕੇ ਇਸ ਲਈ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵਧਦੀਆਂ ਜਾਂਦੀਆਂ ਸਨ</verse>
				<verse number="14">ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਆਖਿਆ, ਹੇ ਯਹੋਵਾਹ, ਅਸੀਂ ਤੇਰੇ ਤਰਲੇ ਕਰਦੇ ਹਾਂ ਭਈ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬਿਦੋਸ਼ਾਂ ਖ਼ੂਨ ਸਾਡੇ ਉੱਤੇ ਨਾ ਪਾ ਕਿਉਂ ਜੋ ਹੇ ਯਹੋਵਾਹ, ਤੈਂ ਜੋ ਚਾਹਿਆ ਹੈ ਸੋਈ ਕੀਤਾ ਹੈ!</verse>
				<verse number="15">ਫੇਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ</verse>
				<verse number="16">ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਡਾਢਾ ਹੀ ਭੈ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।।</verse>
				<verse number="17">ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾ ਛੱਡੀ ਸੀ ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਢਿੱਡ ਵਿੱਚ ਰਿਹਾ।।</verse>
			</chapter>
			<chapter number="2">
				<verse number="1">ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਉਂ ਪ੍ਰਾਰਥਨਾ ਕੀਤੀ, -</verse>
				<verse number="2">ਮੈਂ ਆਪਣੀ ਔਖਿਆਈ ਵਿੱਚ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੈਂ ਮੇਰੀ ਅਵਾਜ਼ ਸੁਣੀ।</verse>
				<verse number="3">ਤੈਂ ਮੈਨੂੰ ਡੂੰਘਾਣ ਵਿੱਚ, ਸਮੁੰਦਰ ਦੀ ਤਹ ਵਿੱਚ ਸੁੱਟਿਆ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗ ਮੇਰੇ ਉੱਤੋਂ ਲੰਘ ਗਏ।</verse>
				<verse number="4">ਤਦ ਮੈਂ ਆਖਿਆ, ਮੈਂ ਤੇਰੀਆਂ ਅੱਖੀਆਂ ਤੋਂ ਦੂਰ ਸੱਟਿਆ ਗਿਆ, ਤਾਂ ਵੀ ਮੈਂ ਫੇਰ ਤੇਰੀ ਪਵਿੱਤਰ ਹੈਕਲ ਵੱਲ ਤੱਕਾਂਗਾ।</verse>
				<verse number="5">ਪਾਣੀਆਂ ਨੇ ਮੈਨੂੰ ਜਾਨ ਤਕ ਘੁੱਟ ਲਿਆ, ਡੂੰਘਿਆਈ ਨੇ ਚੁਫੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲਾ ਮੇਰੇ ਸਿਰ ਉੱਤੇ ਵਲੇਟਿਆ ਗਿਆ!</verse>
				<verse number="6">ਮੈਂ ਪਹਾੜਾਂ ਦੇ ਮੁੱਢਾਂ ਤੀਕ ਡੁੱਬ ਗਿਆ, ਧਰਤੀ ਦੇ ਅਰਲਾਂ ਨੇ ਸਦਾ ਦੇ ਲਈ ਮੈਨੂੰ ਢੱਕ ਛੱਡਿਆ, - ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੈਂ ਮੇਰੀ ਜਾਨ ਨੂੰ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ।</verse>
				<verse number="7">ਜਿਸ ਵੇਲੇ ਮੇਰਾ ਜੀ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਚੇਤੇ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੀ ਪਵਿੱਤਰ ਹੈਕਲ ਵਿੱਚ ਅੱਪੜ ਪਈ।</verse>
				<verse number="8">ਜਿਹੜੇ ਫੋਕਿਆਂ ਵਿਅਰਥਾਂ ਨੂੰ ਮੰਨਦੇ ਹਨ, ਓਹ ਆਪਣੀ ਦਯਾ ਛੱਡ ਬੈਠੇ ਹਨ।</verse>
				<verse number="9">ਪਰ ਮੈਂ ਧੰਨ ਧੰਨ ਦੀ ਅਵਾਜ਼ ਨਾਲ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਸੋ ਪੂਰੀ ਕਰਾਂਗਾ, ਬਚਾਓ ਯਹੋਵਾਹ ਵੱਲੋਂ ਹੀ ਹੈ!।।</verse>
				<verse number="10">ਯਹੋਵਾਹ ਨੇ ਮੱਛੀ ਨੂੰ ਆਖਿਆ ਸੋ ਉਸ ਨੇ ਯੂਨਾਹ ਨੂੰ ਥਲ ਉੱਤੇ ਉਗਲੱਛ ਦਿੱਤਾ।।</verse>
			</chapter>
			<chapter number="3">
				<verse number="1">ਯਹੋਵਾਹ ਦੀ ਬਾਣੀ ਦੂਜੀ ਵਾਰੀ ਯੂਨਾਹ ਨੂੰ ਆਈ ਕਿ</verse>
				<verse number="2">ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਨੂੰ ਇਸ ਗੱਲ ਦਾ ਪਰਚਾਰ ਕਰ ਜਿਹੜੀ ਮੈਂ ਤੈਨੂੰ ਦੱਸਦਾ ਹਾਂ!</verse>
				<verse number="3">ਤਦ ਯੂਨਾਹ ਯਹੋਵਾਹ ਦੇ ਆਖੇ ਅਨੁਸਾਰ ਉੱਠ ਕੇ ਨੀਨਵਾਹ ਨੂੰ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਹ ਦੇ ਵਿੱਚ ਦਾ ਪੈਂਡਾ ਤਿੰਨ ਦਿਨਾਂ ਦਾ ਸੀ</verse>
				<verse number="4">ਸੋ ਯੂਨਾਹ ਸ਼ਹਿਰ ਵਿੱਚ ਵੜਨ ਲੱਗਾ ਅਤੇ ਇੱਕ ਦਿਨ ਦਾ ਪੈਂਡਾ ਕੀਤਾ, ਤਦ ਉਹ ਨੇ ਪੁਕਾਰਿਆ ਅਤੇ ਆਖਿਆ, ਹੋਰ ਚਾਲੀਆਂ ਦਿਨਾਂ ਨੂੰ ਨੀਨਵਾਹ ਢਾਹਿਆ ਜਾਵੇਗਾ!</verse>
				<verse number="5">ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ ਅਤੇ ਵਰਤ ਰੱਖਣ ਦਾ ਹੋਕਾ ਦਿੱਤਾ ਅਤੇ ਵੱਡਿਆਂ ਤੋਂ ਲੈ ਕੇ ਨਿੱਕਿਆਂ ਤੋੜੀ ਓਹਨਾਂ ਨੇ ਤੱਪੜ ਪਾ ਲਏ।।</verse>
				<verse number="6">ਏਹ ਖਬਰ ਨੀਨਵਾਹ ਦੇ ਪਾਤਸ਼ਾਹ ਨੂੰ ਅੱਪੜ ਪਈ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਜੁੱਬਾ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ ਵਿੱਚ ਬੈਠ ਗਿਆ</verse>
				<verse number="7">ਤਾਂ ਉਸਨੇ ਹੋਕਾ ਦਿੱਤਾ ਅਤੇ ਨੀਨਵਾਹ ਵਿੱਚ ਪਰਚਾਰ ਕੀਤਾ,- ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ — ਨਾ ਆਦਮੀ ਨਾ ਪਸੂ, ਨਾ ਵਗ ਨਾ ਇੱਜੜ ਕੁਝ ਚੱਖਣ, ਓਹ ਨਾ ਖਾਣ ਨਾ ਪਾਣੀ ਪੀਣ</verse>
				<verse number="8">ਪਰ ਆਦਮੀ ਅਰ ਪਸੂ ਤੱਪੜਾਂ ਨਾਲ ਢਕੇ ਹੋਏ ਹੋਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਸਭ ਕੋਈ ਆਪੋ ਆਪਣੇ ਭੈੜੇ ਰਾਹ ਤੋਂ ਅਤੇ ਆਪੋ ਆਪਣੇ ਜ਼ੁਲਮ ਤੋਂ ਜੋ ਓਹ ਕਰ ਰਹੇ ਹਨ ਮੂੰਹ ਮੋੜਨ!</verse>
				<verse number="9">ਕੀ ਜਾਣੀਏ ਜੋ ਪਰਮੇਸ਼ੁਰ ਮੁੜੇ ਅਤੇ ਪਛਤਾਵੇ ਅਤੇ ਆਪਣੇ ਤੱਤੇ ਕ੍ਰੋਧ ਤੋ ਹਟੇ ਭਈ ਅਸੀਂ ਨਾਸ ਨਾ ਹੋਈਏॽ।।</verse>
				<verse number="10">ਜਦ ਪਰਮੇਸ਼ੁਰ ਨੇ ਓਹਨਾਂ ਦੇ ਕੰਮਾਂ ਨੂੰ ਡਿੱਠਾ ਕਿ ਓਹ ਆਪਣੇ ਭੈੜੇ ਰਾਹ ਤੋਂ ਮੁੜ ਪਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ ਜੋ ਉਸ ਆਖਿਆ ਸੀ ਕਿ ਉਹ ਓਹਨਾਂ ਨਾਲ ਕਰੇਗਾ ਅਤੇ ਉਸ ਨੇ ਉਹ ਨਹੀਂ ਕੀਤੀ।।</verse>
			</chapter>
			<chapter number="4">
				<verse number="1">ਏਹ ਯੂਨਾਹ ਨੂੰ ਬਹੁਤ ਹੀ ਭੈੜਾ ਲੱਗਾ ਅਤੇ ਉਹ ਭਬਕ ਉੱਠਿਆ</verse>
				<verse number="2">ਅਤੇ ਉਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਜਦ ਮੈਂ ਅਜੇ ਆਪਣੇ ਦੇਸ ਵਿੱਚ ਸਾਂ, ਕੀ ਏਹ ਮੇਰਾ ਕਹਿਣਾ ਨਹੀਂ ਸੀॽ ਏਸੇ ਕਾਰਨ ਮੈਂ ਕਾਹਲੀ ਨਾਲ ਤਰਸ਼ੀਸ਼ ਨੂੰ ਭੱਜਾ ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਕਿਰਪਾਲੂ ਤੇ ਦਯਾਲੂ ਪਰਮੇਸ਼ੁਰ ਹੈਂ ਜੋ ਕ੍ਰੋਧ ਵਿੱਚ ਧੀਰਜੀ ਅਤੇ ਕਿਰਪਾ ਨਿਧਾਨ ਹੈਂ ਅਤੇ ਬੁਰਿਆਈ ਤੋਂ ਪਛਤਾਉਂਦਾ ਹੈ</verse>
				<verse number="3">ਸੋ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ ਕਿਉਂ ਜੋ ਮੇਰਾ ਮਰਨਾ ਮੇਰੇ ਜੀਉਣੇ ਨਾਲੋਂ ਚੰਗਾ ਹੈ!</verse>
				<verse number="4">ਤਦ ਯਹੋਵਾਹ ਨੇ ਆਖਿਆ, ਕੀ ਤੇਰਾ ਗੁੱਸਾ ਚੰਗਾ ਹੈॽ।।</verse>
				<verse number="5">ਯੂਨਾਹ ਸ਼ਹਿਰੋਂ ਬਾਹਰ ਜਾ ਕੇ ਸ਼ਹਿਰ ਦੇ ਚੜ੍ਹਦੇ ਪਾਸੇ ਜਾ ਬੈਠਾ ਅਤੇ ਉੱਥੇ ਆਪਣੇ ਲਈ ਇੱਕ ਛੱਪਰੀ ਪਾ ਲਈ ਅਤੇ ਉਹ ਦੇ ਹੇਠ ਛਾਵੇਂ ਬੈਠ ਗਿਆ ਭਈ ਵੇਖੀਏ ਸ਼ਹਿਰ ਦਾ ਕੀ ਹਾਲ ਹੁੰਦਾ ਹੈ।।</verse>
				<verse number="6">ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਠਹਿਰਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ ਭਈ ਉਹ ਦੇ ਸਿਰ ਉੱਤੇ ਛਾਂ ਕਰੇ ਅਤੇ ਉਹ ਨੂੰ ਖੇਚਲ ਤੋਂ ਛੁਡਾਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਨਿਹਾਲ ਹੋਇਆ</verse>
				<verse number="7">ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਅਤੇ ਉਹ ਨੇ ਉਸ ਬੂਟੇ ਨੂੰ ਅਜੇਹਾ ਡੰਗਿਆ ਜੋ ਉਹ ਸੁੱਕ ਗਿਆ</verse>
				<verse number="8">ਅਤੇ ਜਦ ਸੂਰਜ ਚੜ੍ਹਿਆ ਤਾਂ ਇਉਂ ਹੋਇਆ ਜੋ ਪਰਮੇਸ਼ੁਰ ਨੇ ਪੂਰਬੀ ਲੋ ਠਹਿਰਾਈ ਅਤੇ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਅਤੇ ਉਹ ਮੁਰਛਾਗਤ ਹੋ ਗਿਆ ਅਤੇ ਆਪਣੀ ਜਾਨ ਲਈ ਮੌਤ ਮੰਗੀ ਅਰ ਆਖਿਆ ਕਿ ਮੇਰਾ ਮਰਨਾ ਮੇਰੇ ਜੀਉਣ ਨਾਲੋਂ ਚੰਗਾ ਹੈ!</verse>
				<verse number="9">ਤਾਂ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, ਕੀ ਤੇਰਾ ਗੁੱਸਾ ਉਸ ਬੂਟੇ ਦੇ ਕਾਰਨ ਚੰਗਾ ਹੈॽ ਅੱਗੋਂ ਉਹ ਨੇ ਆਖਿਆ, ਮੇਰਾ ਗੁੱਸਾ ਮੌਤ ਤੀਕ ਚੰਗਾ ਹੈ!</verse>
				<verse number="10">ਫੇਰ ਯਹੋਵਾਹ ਨੇ ਆਖਿਆ, ਤੈਨੂੰ ਉਸ ਬੂਟੇ ਉੱਤੇ ਤਰਸ ਆਇਆ ਜਿਹ ਦੇ ਲਈ ਤੈਂ ਕੁਝ ਮਿਹਨਤ ਨਾ ਕੀਤੀ, ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉਗ ਪਿਆ ਅਰ ਇੱਕ ਹੀ ਰਾਤ ਵਿੱਚ ਸੁੱਕ ਗਿਆ</verse>
				<verse number="11">ਕੀ ਏਸ ਵੱਡੇ ਸ਼ਹਿਰ ਨੀਨਵਾਹ ਉੱਤੇ ਮੈਨੂੰ ਤਰਸ ਨਹੀਂ ਸੀ ਆਉਣਾ ਚਾਹੀਦਾ ਜਿਹ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਜਣਿਆਂ ਨਾਲੋਂ ਵੀ ਵਧੀਕ ਹਨ ਜਿਹੜੇ ਆਪਣੇ ਸੱਜੇ ਖੱਬੇ ਹੱਥ ਨੂੰ ਵੀ ਨਹੀਂ ਸਿਆਣ ਸੱਕਦੇ ਅਤੇ ਡੰਗਰ ਵੀ ਬਹੁਤ ਹਨॽ।।</verse>
			</chapter>
		</book>
		<book number="33">
			<chapter number="1">
				<verse number="1">ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਪਾਤਸ਼ਾਹਾਂ ਯੋਥਾਮ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, ਜਿਹੜੀ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖੀ।।</verse>
				<verse number="2">ਹੇ ਸਾਰੀਓ ਉੱਮਤੋਂ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੁ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੁ ਆਪਣੀ ਪਵਿੱਤਰ ਹੈਕਲ ਤੋਂ।</verse>
				<verse number="3">ਵੇਖੋ ਤਾਂ, ਯਹੋਵਾਹ ਆਪਣੇ ਅਸਥਾਨੋਂ ਬਾਹਰ ਆਉਂਦਾ, ਅਤੇ ਹੇਠਾਂ ਆਣ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।</verse>
				<verse number="4">ਪਹਾੜ ਉਹ ਦੇ ਹੇਠੋ ਪੰਘਰ ਜਾਣਗੇ, ਖੱਡਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਹੁੰਦਾ ਹੈ, ਜਿਵੇਂ ਘਾਟ ਉੱਤੋਂ ਪਾਣੀ ਵਗਦਾ।</verse>
				<verse number="5">ਏਹ ਸਭ ਯਾਕੂਬ ਦੇ ਅਪਰਾਧ ਦੇ ਕਾਰਨ ਹੈ, ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ। ਯਾਕੂਬ ਦਾ ਅਪਰਾਧ ਕੀ ਹੈॽ ਕੀ ਉਹ ਸਾਮਰਿਯਾ ਨਹੀਂॽ ਯਹੂਦਾਹ ਦੇ ਉੱਚੇ ਅਸਥਾਨ ਕੀ ਹਨ? ਕੀ ਓਹ ਯਰੂਸ਼ਲਮ ਨਹੀਂॽ</verse>
				<verse number="6">ਤਾਂ ਮੈਂ ਸਾਮਰਿਯਾ ਨੂੰ ਰੜ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗਾਂ ਦੇ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।</verse>
				<verse number="7">ਉਸ ਦੀਆਂ ਸਾਰੀਆਂ ਮੂਰਤੀਆਂ ਚੂਰ ਚੂਰ ਕੀਤੀਆਂ ਜਾਣਗੀਆਂ, ਉਸ ਦੀਆਂ ਸਾਰੀਆਂ ਖਰਚੀਆਂ ਅੱਗ ਵਿੱਚ ਸਾੜੀਆਂ ਜਾਣਗੀਆਂ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਬੇਸਵਾ ਦੀ ਖਰਚੀ ਤੋਂ ਜਮਾ ਕੀਤਾ, ਅਤੇ ਓਹ ਬੇਸਵਾ ਦੀ ਖਰਚੀ ਨੂੰ ਮੁੜ ਜਾਣਗੇ!</verse>
				<verse number="8">ਏਸ ਦੇ ਕਾਰਨ ਮੈਂ ਸਿਆਪਾ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਙੁ ਸਿਆਪਾ ਕਰਾਂਗਾ, ਅਤੇ ਸ਼ੁਤਰ-ਮੁਰਗਾਂ ਵਾਂਙੁ ਸੋਗ ਕਰਾਂਗਾ।</verse>
				<verse number="9">ਉਸ ਦਾ ਫੱਟ ਅਸਾਧ ਹੈ, ਉਹ ਤਾਂ ਯਹੂਦਾਹ ਤੀਕ ਆਇਆ ਹੈ, ਉਹ ਮੇਰੀ ਪਰਜਾ ਤੇ ਫਾਟਕ ਤੀਕ ਯਰੂਸ਼ਲਮ ਤੀਕ ਅੱਪੜਿਆ ਹੈ।।</verse>
				<verse number="10">ਏਹ ਨੂੰ ਗਥ ਵਿੱਚ ਨਾ ਦੱਸੋ, ਉੱਕਾ ਨਾ ਰੋਵੋ, ਬੈਤ-ਲ-ਅਫਰਾਹ ਵਿੱਚ ਧੂੜ ਵਿੱਚ ਮਧੋਲੇ।</verse>
				<verse number="11">ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾਹ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦਾ ਸਿਆਪਾ ਤੁਹਾਥੋਂ ਉਸ ਦੀ ਪਨਾਹ ਗਾਹ ਲੈ ਲਵੇਗਾ।</verse>
				<verse number="12">ਮਾਰੋਥ ਦੀ ਵਾਸਣ ਨੇਕੀ ਲਈ ਤੜਫਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੀਕ ਆਣ ਪਈ ਹੈ।</verse>
				<verse number="13">ਹੇ ਲਾਕੀਸ਼ ਦੀਏ ਵਾਸਣੇ, ਤੇਜ- ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਉਹ ਸੀਯੋਨ ਦੀ ਧੀ ਲਈ ਪਾਪ ਦਾ ਅਰੰਭ ਸੀ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।</verse>
				<verse number="14">ਏਸ ਲਈ ਤੂੰ ਮੋਰਸਥ-ਗਥ ਨੂੰ ਵਿਦਾਏਗੀ ਦੀ ਸੁਗਾਤ ਦੇਹ, ਇਸਰਾਏਲ ਦੇ ਪਾਤਾਸ਼ਾਹਾਂ ਲਈ ਅਕਜੀਬ ਦੇ ਘਰ ਧੋਖੇ ਹੋਣਗੇ।</verse>
				<verse number="15">ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਲਈ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੀਕ ਆਵੇਗਾ।</verse>
				<verse number="16">ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਦਾ ਗੰਜ ਉਕਾਬ ਵਾਂਙੁ ਵਧਾ, ਕਿਉਂ ਜੋ ਓਹ ਤੈਥੋਂ ਅਸੀਰੀ ਵਿੱਚ ਜਾਣਗੇ।।</verse>
			</chapter>
			<chapter number="2">
				<verse number="1">ਹਾਇ ਓਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਜਦ ਸਵੇਰ ਦਾ ਚਾਨਣ ਆਵੇਗਾ ਓਹ ਏਹ ਕਰਨਗੇ, ਕਿਉਂਕਿ ਏਹ ਓਹਨਾਂ ਦੇ ਹੱਥ ਦੇ ਬਲ ਵਿੱਚ ਹੈ।</verse>
				<verse number="2">ਓਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਓਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰ ਵੀ ਅਤੇ ਓਹਨਾਂ ਨੂੰ ਲੈ ਲੈਂਦੇ ਹਨ। ਓਹ ਮਰਦ ਅਤੇ ਉਸ ਦੇ ਘਰ ਨੂੰ, ਮਨੁੱਖ ਅਤੇ ਉਸ ਦੀ ਮਿਲਖ ਨੂੰ ਸਤਾਉਂਦੇ ਹਨ।</verse>
				<verse number="3">ਏਸ ਲਈ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਟੱਬਰ ਉੱਤੇ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸੱਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਦਾ ਭੈੜਾ ਸਮਾ ਹੋਵੇਗਾ!</verse>
				<verse number="4">ਉਸ ਦਿਨ ਓਹ ਤੁਹਾਡੇ ਉੱਤੇ ਕਹਾਉਤ ਚੁੱਕਣਗੇ, ਅਤੇ ਰੋ ਪਿੱਟ ਕੇ ਸਿਆਪਾ ਕਰਨਗੇ, ਅਤੇ ਆਖਣਗੇ ਕਿ ਸਾਡਾ ਸੱਤਿਆ ਨਾਸ ਹੋ ਗਿਆ! ਮੇਰੀ ਉੱਮਤ ਦਾ ਭਾਗ ਉਹ ਬਦਲਦਾ ਹੈ, ਉਹ ਉਸ ਨੂੰ ਮੈਥੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਫਿਰਤੂਆਂ ਵਿੱਚ ਵੰਡਦਾ ਹੈ!</verse>
				<verse number="5">ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਗੁਣਾ ਪਾ ਕੇ ਜਰੀਬ ਨਾ ਖਿੱਚੇਗਾ</verse>
				<verse number="6">ਪਰਚਾਰ ਨਾ ਕਰੋ, ਓਹ ਇਉਂ ਪਰਚਾਰ ਕਰਦੇ ਹਨ, ਓਹ ਏਹਨਾਂ ਗੱਲਾਂ ਦਾ ਪਰਚਾਰ ਨਾ ਕਰਨਗੇ, ਓਹਨਾਂ ਦੀ ਨਿੰਦਿਆ ਮੁੱਕਦੀ ਹੀ ਨਹੀਂ।</verse>
				<verse number="7">ਹੇ ਯਾਕੂਬ ਦੇ ਘਰਾਣੇ, ਇਉਂ ਆਖੀਦਾ ਹੈॽ ਕੀ ਯਹੋਵਾਹ ਦਾ ਆਤਮਾ ਬੇਸਬਰ ਹੈॽ ਭਲਾ, ਏਹ ਉਹ ਦੇ ਕੰਮ ਹਨॽ ਕੀ ਮੇਰੇ ਬਚਨ ਸਿੱਧੇ ਚਾਲ ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇॽ</verse>
				<verse number="8">ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਉੱਠੀ ਹੈ, ਤੁਸੀਂ ਉਸ ਜਣੇ ਦੇ ਕੱਪੜੇ ਉੱਤੋਂ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਦੂਰ ਰਹਿ ਕੇ ਲੰਘਦਾ ਹੈ।</verse>
				<verse number="9">ਤੁਸੀਂ ਮੇਰੀ ਪਰਜਾ ਦੀਆਂ ਤੀਵੀਆਂ ਨੂੰ, ਓਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਓਹਨਾਂ ਦੇ ਨਿਆਣਿਆਂ ਤੋਂ, ਮੇਰਾ ਪਰਤਾਪ ਸਦਾ ਲਈ ਲੈ ਜਾਂਦੇ ਹੋ।</verse>
				<verse number="10">ਉੱਠੋ, ਚੱਲੇ ਜਾਓ! ਏਹ ਤਾਂ ਕੋਈ ਵਿਸਰਾਮ ਅਸਥਾਨ ਨਹੀਂ ਹੈ। ਉਸ ਦਾ ਕਾਰਨ ਅਸ਼ੁੱਧਤਾ ਹੈ ਜੋ ਕਸ਼ਟ ਨਾਲ ਸੱਤਿਆ ਨਾਸ ਕਰਦੀ ਹੈ।</verse>
				<verse number="11">ਜੇ ਇੱਕ ਮਨੁੱਖ ਫਿਰੇ, ਅਤੇ ਹਵਾ ਅਰ ਝੂਠ ਬਕੇ - \ਮੈਂ ਤੇਰੇ ਲਈ ਮੈ ਅਰ ਸ਼ਰਾਬ ਦਾ ਪਰਚਾਰ ਕਰਾਂਗਾ,\ — ਉਹ ਇਸ ਪਰਜਾ ਦਾ ਪਰਚਾਰਕ ਹੁੰਦਾ ਹੈ!।।</verse>
				<verse number="12">ਹੇ ਯਾਕੂਬ, ਮੈਂ ਤੁਹਾਨੂੰ ਸਾਰੇ ਦੇ ਸਾਰੇ ਜ਼ਰੂਰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਕੀਏ ਨੂੰ ਜਮਾ ਕਰਾਂਗਾ, ਮੈਂ ਓਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਙੁ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਙੁ ਜਿਹੜਾ ਉਸ ਦੀ ਜੂਹ ਵਿੱਚ ਹੈ, ਆਦਮੀ ਦੇ ਕਾਰਨ ਓਹ ਜ਼ੋਰ ਕਰਨਗੇ।</verse>
				<verse number="13">ਤੋੜਨ ਵਾਲਾ ਓਹਨਾਂ ਦੇ ਅੱਗੇ ਅੱਗੇ ਉਤਾਹਾਂ ਜਾਵੇਗਾ, ਓਹ ਭੱਜ ਨਿੱਕਲਣਗੇ ਅਤੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲਣਗੇ, ਓਹਨਾਂ ਦਾ ਪਾਤਸ਼ਾਹ ਓਹਨਾਂ ਦੇ ਅੱਗੇ ਅੱਗੇ ਲੰਘੇਗਾ, ਅਤੇ ਯਹੋਵਾਹ ਓਹਨਾਂ ਦੇ ਸਿਰ ਤੇ ਹੋਵੇਗਾ।।</verse>
			</chapter>
			<chapter number="3">
				<verse number="1">ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾॽ</verse>
				<verse number="2">ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਜੋ ਓਹਨਾਂ ਤੋਂ ਓਹਨਾਂ ਦੀ ਖੱਲ, ਅਤੇ ਓਹਨਾਂ ਦੀਆਂ ਹੱਡੀਆਂ ਤੋਂ ਓਹਨਾਂ ਦਾ ਮਾਸ ਨੋਚਦੇ ਹੋ, -</verse>
				<verse number="3">ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਓਹਨਾਂ ਦੀ ਖੱਲ ਓਹਨਾਂ ਦੇ ਉੱਤੋਂ ਲਾਹੁੰਦੇ ਹੋ, ਓਹਨਾਂ ਦੀਆਂ ਹੱਡੀਆਂ ਭੰਨ ਸੁੱਟਦੇ ਹੋ, ਅਤੇ ਓਹਨਾਂ ਨੂੰ ਟੋਟੇ ਟੋਟੇ ਕਰ ਦਿੰਦੇ ਹੋ, ਜਿਵੇਂ ਦੇਗ ਵਿੱਚ ਯਾ ਵਲਟੋਹੇ ਵਿੱਚ ਮਾਸ!</verse>
				<verse number="4">ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।</verse>
				<verse number="5">ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਦ ਓਹ ਦੰਦੀਆਂ ਵੱਢਦੇ ਹਨ, ਤਾਂ ‍\ਸ਼ਾਂਤੀ\ ਪੁਕਾਰਦੇ ਹਨ, ਪਰ ਜੋ ਓਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਲੜਾਈ ਦੀ ਤਿਆਰੀ ਕਰਦੇ ਹਨ।</verse>
				<verse number="6">ਸੋ ਤੁਹਾਡੇ ਲਈ ਰਾਤ ਬਿਨਾ ਦ੍ਰਿਸ਼ਟੀ ਤੋਂ, ਅਤੇ ਤੁਹਾਡੇ ਲਈ ਅਨ੍ਹੇਰਾ ਬਿਨਾ ਫਾਲ ਪਾਉਣ ਤੋਂ ਰਹੇਗਾ, ਸੂਰਜ ਨਬੀਆਂ ਤੋਂ ਅਸਤ ਹੋ ਜਾਵੇਗਾ, ਅਤੇ ਦਿਨ ਓਹਨਾਂ ਦੇ ਉੱਤੇ ਅਨ੍ਹੇਰਾ ਹੋ ਜਾਵੇਗਾ ।</verse>
				<verse number="7">ਦਰਸ਼ੀ ਲੱਜਿਆਵਾਨ ਹੋ ਜਾਣਗੇ, ਫਾਲ ਪਾਉਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਓਹ ਸਭ ਆਪਣੇ ਬੁੱਲਾਂ ਨੂੰ ਕੱਜਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ।</verse>
				<verse number="8">ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।।</verse>
				<verse number="9">ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,</verse>
				<verse number="10">ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।</verse>
				<verse number="11">ਉਸ ਦੇ ਮੁਖੀਏ ਵੱਢੀ ਲੈ ਕੇ ਨਿਆਉਂ ਕਰਦੇ ਹਨ, ਉਸ ਦੇ ਜਾਜਕ ਭਾੜੇ ਉੱਤੇ ਸਿਖਾਉਂਦੇ ਹਨ, ਉਸ ਦੇ ਨਬੀ ਰੋਕੜ ਲਈ ਫਾਲ ਪਾਉਂਦੇ ਹਨ, ਤਾਂ ਵੀ ਓਹ ਏਹ ਆਖ ਕੇ ਯਹੋਵਾਹ ਉੱਤੇ ਸਹਾਰਾ ਲੈਂਦੇ ਹਨ, - ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈॽ ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!</verse>
				<verse number="12">ਏਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ।।</verse>
			</chapter>
			<chapter number="4">
				<verse number="1">ਆਖਰੀ ਦਿਨਾਂ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਉੱਮਤਾਂ ਉਸ ਦੀ ਵੱਲ ਵਗਣਗੀਆਂ ।</verse>
				<verse number="2">ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।</verse>
				<verse number="3">ਉਹ ਬਹੁਤੀਆਂ ਉੱਮਤਾਂ ਵਿੱਚ ਨਿਆਉਂ ਕਰੇਗਾ, ਅਤੇ ਤਕੜੀਆਂ ਦੁਰੇਡੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਲੜਾਈ ਫੇਰ ਕਦੀ ਨਾ ਸਿੱਖਣਗੇ।</verse>
				<verse number="4">ਪਰ ਓਹ ਆਪੋ ਆਪਣੀਆਂ ਅੰਗੂਰੀ ਬੇਲਾਂ ਅਤੇ ਹਜੀਰ ਦੇ ਬਿਰਛੇ ਹੇਠ ਬੈਠਣਗੇ, ਅਤੇ ਕੋਈ ਓਹਨਾਂ ਨੂੰ ਨਹੀਂ ਡਰਾਏਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦਾ ਮੁਖ ਵਾਕ ਹੈ।।</verse>
				<verse number="5">ਸਾਰੀਆਂ ਉੱਮਤਾਂ ਆਪੋ ਆਪਣੇ ਦਿਓਤਿਆਂ ਦੇ ਨਾਉਂ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪ ਕਾਲ ਤੀਕੁਰ ਚੱਲਾਂਗੇ।।</verse>
				<verse number="6">ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ।</verse>
				<verse number="7">ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।।</verse>
				<verse number="8">ਤੂੰ, ਹੇ ਏਦਰ ਦੇ ਬੁਰਜ, ਸੀਯੋਨ ਦੀ ਧੀ ਦੇ ਪਰਬਤ, ਤੇਰੇ ਕੋਲ ਉਹ ਆਵੇਗੀ, ਹਾਂ ਪਹਿਲੀ ਹਕੂਮਤ, ਯਰੂਸ਼ਲਮ ਦੀ ਧੀ ਦੀ ਪਾਤਸ਼ਾਹੀ ਆਵੇਗੀ।।</verse>
				<verse number="9">ਹੁਣ ਤੂੰ ਕਿਉਂ ਚਿੱਲਾਉਂਦੀ ਹੈਂॽ ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂॽ ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂॽ</verse>
				<verse number="10">ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਙੁ ਜਨਮ ਦੇਹ! ਹੁਣ ਤਾਂ ਤੂੰ ਨਗਰੋਂ ਬਾਹਰ ਜਾਵੇਂਗੀ, ਅਤੇ ਰੜ ਵਿੱਚ ਰਹੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਤੂੰ ਛੁਡਾਈ ਜਾਵੇਂਗੀ, ਉੱਥੋਂ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।।</verse>
				<verse number="11">ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ, ਓਹ ਕਹਿੰਦੀਆਂ ਹਨ, ਉਹ ਭਿੱਟੀ ਜਾਵੇ, ਅਤੇ ਸਾਡੀਆਂ ਡੇਲੀਆਂ ਸੀਯੋਨ ਵੱਲ ਟੱਡੀਆਂ ਰਹਿਣ!</verse>
				<verse number="12">ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ।</verse>
				<verse number="13">ਹੇ ਸੀਯੋਨ ਦੀਏ ਧੀਏ, ਉੱਠ, ਗਾਹ! ਮੈਂ ਤੇਰਾ ਸਿੰਙ ਲੋਹਾ ਅਤੇ ਤੇਰੇ ਖੁਰ ਪਿੱਤਲ ਬਣਾਵਾਂਗਾ। ਤੂੰ ਬਹੁਤੀਆਂ ਉੱਮਤਾਂ ਨੂੰ ਚੂਰ ਚੂਰ ਕਰੇਂਗੀ, ਅਤੇ ਮੈਂ ਓਹਨਾਂ ਦੀ ਅਜੋਗ ਕਮਾਈ ਯਹੋਵਾਹ ਲਈ, ਓਹਨਾਂ ਦਾ ਮਾਲ ਧਨ ਧਰਤੀ ਦੇ ਪ੍ਰਭੁ ਲਈ ਅਰਪਣ ਕਰਾਂਗਾ।।</verse>
			</chapter>
			<chapter number="5">
				<verse number="1">ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣੀਆਂ ਜੱਥਿਆਂ ਨੂੰ ਇਕੱਠਿਆਂ ਕਰ, ਉਹ ਨੇ ਸਾਡੇ ਵਿਰੁੱਧ ਘੇਰਾ ਪਾਇਆ, ਓਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।।</verse>
				<verse number="2">ਪਰ ਹੇ ਬੈਤਲਹਮ ਅਫ਼ਰਾਥਾਹ, ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤੈਥੋਂ ਇੱਕ ਮੇਰੇ ਲਈ ਨਿੱਕਲੇਗਾ ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਹ ਦਾ ਨਿੱਕਲਣਾ ਪਰਾਚੀਨ ਸਮੇਂ ਤੋਂ, ਸਗੋਂ ਅਨਾਦ ਤੋਂ ਹੈ।</verse>
				<verse number="3">ਤਦ ਓਹ ਉਹਨਾਂ ਨੂੰ ਛੱਡ ਦੇਵੇਗਾ, ਜਦ ਤੀਕ ਜਣਨ ਵਾਲੀ ਨਾ ਜਣੇ, ਤਦ ਉਹ ਦੇ ਭਰਾਵਾਂ ਦਾ ਬਕੀਆ ਇਸਰਾਏਲੀਆਂ ਕੋਲ ਮੁੜ ਜਾਵੇਗਾ।</verse>
				<verse number="4">ਉਹ ਖੜਾ ਹੋ ਕੇ ਯਹੋਵਾਹ ਦੇ ਬਲ ਵਿੱਚ, ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ ਅਤੇ ਓਹ ਬੈਠਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੀਕੁਰ ਮਹਾਨ ਹੋਵੇਗਾ।।</verse>
				<verse number="5">ਏਹ ਸ਼ਾਂਤੀ ਹੋਵੇਗਾ, ਜਦ ਅੱਸ਼ੂਰੀ ਸਾਡੇ ਦੇਸ ਵਿੱਚ ਆਉਣਗੇ, ਜਦ ਓਹ ਸਾਡੀਆਂ ਮਾੜੀਆਂ ਵਿੱਚ ਫਿਰਨਗੇ, ਤਦ ਅਸੀਂ ਓਹਨਾਂ ਦੇ ਵਿਰੁੱਧ ਸੱਤ ਅਯਾਲੀ, ਅਤੇ ਆਦਮੀਆਂ ਦੇ ਰਾਜ-ਕੁਮਾਰ ਅੱਠ ਕਾਇਮ ਕਰਾਂਗੇ।</verse>
				<verse number="6">ਓਹ ਅੱਸ਼ੂਰ ਦੇ ਦੇਸ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ ਨੂੰ ਉਹ ਦੇ ਲਾਂਘਿਆਂ ਤੀਕ, ਅਤੇ ਓਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ, ਜਦ ਓਹ ਸਾਡੇ ਦੇਸ ਵਿੱਚ ਆਉਣਗੇ, ਅਤੇ ਜਦ ਓਹ ਸਾਡੀਆਂ ਹੱਦਾਂ ਵਿੱਚ ਫਿਰਨਗੇ।।</verse>
				<verse number="7">ਤਾਂ ਯਾਕੂਬ ਦਾ ਬਕੀਆ ਬਹੁਤੀਆਂ ਉੱਮਤਾਂ ਦੇ ਵਿਚਕਾਰ ਤ੍ਰੇਲ ਵਾਂਙੁ ਹੋਵੇਗਾ ਜਿਹੜੀ ਯਹੋਵਾਹ ਵੱਲੋਂ ਹੈ, ਫੁਹਾਰਾਂ ਵਾਂਙੁ ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਆਦਮ ਵੰਸ ਲਈ ਢਿੱਲ ਕਰਦੀਆਂ ਹਨ।</verse>
				<verse number="8">ਯਾਕੂਬ ਦਾ ਬਕੀਆ ਕੌਮਾਂ ਦੇ ਵਿੱਚ, ਬਹੁਤਿਆਂ ਉੱਮਤਾਂ ਦੇ ਵਿਚਕਾਰ ਬਣ ਦੇ ਦਰਿੰਦਿਆਂ ਵਿੱਚ ਬਬਰ ਸ਼ੇਰ ਵਰਗਾ ਹੋਵੇਗਾ, ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਵਰਗਾ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੈ!</verse>
				<verse number="9">ਤੇਰਾ ਹੱਥ ਤੇਰੇ ਵਿਰੋਧੀਆਂ ਉੱਤੇ ਚੁੱਕਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ।।</verse>
				<verse number="10">ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੇ ਘੋੜ੍ਹਿਆਂ ਨੂੰ ਤੇਰੇ ਵਿਚਕਾਰੋਂ ਕੱਟ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।</verse>
				<verse number="11">ਮੈਂ ਤੇਰੇ ਦੇਸ ਦੇ ਸ਼ਹਿਰਾਂ ਨੂੰ ਨਾਸ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ।</verse>
				<verse number="12">ਮੈਂ ਤੇਰੇ ਹੱਥ ਤੋਂ ਜਾਦੂ ਕੱਟ ਸੁੱਟਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।</verse>
				<verse number="13">ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਕੱਟ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ।</verse>
				<verse number="14">ਮੈਂ ਤੇਰੇ ਅਸ਼ਰੀਮ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।</verse>
				<verse number="15">ਮੈਂ ਕ੍ਰੋਧ ਅਤੇ ਗੁੱਸੇ ਨਾਲ ਓਹਨਾਂ ਕੌਮਾਂ ਦਾ ਬਦਲਾ ਲਵਾਂਗਾ, ਜਿਨ੍ਹਾਂ ਨੇ ਸੁਣਿਆ ਨਹੀਂ!।।</verse>
			</chapter>
			<chapter number="6">
				<verse number="1">ਸੁਣਿਓ, ਯਹੋਵਾਹ ਕੀ ਕਹਿੰਦਾ ਹੈ, - ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!</verse>
				<verse number="2">ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਨਾਲ ਹੈ, ਅਤੇ ਓਹ ਇਸਰਾਏਲ ਨਾਲ ਝਗੜੇਗਾ।।</verse>
				<verse number="3">ਹੇ ਮੇਰੀ ਪਰਜਾ, ਮੈਂ ਤੈਨੂੰ ਕੀ ਕੀਤਾॽ ਮੈਂ ਕਿਵੇਂ ਤੈਨੂੰ ਥਕਾ ਦਿੱਤਾॽ ਮੈਨੂੰ ਉੱਤਰ ਦੇਹॽ</verse>
				<verse number="4">ਮੈਂ ਤਾਂ ਤੈਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਅਤੇ ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਘੱਲਿਆ।</verse>
				<verse number="5">ਹੇ ਮੇਰੀ ਪਰਜਾ, ਚੇਤੇ ਕਰ, ਕਿ ਮੋਆਬ ਦੇ ਰਾਜੇ ਬਾਲਾਕ ਨੇ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤ੍ਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮ ਜਾਣੋ!।</verse>
				<verse number="6">ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਅੱਗੇ ਝੁੱਕਾਂॽ ਕੀ ਮੈਂ ਹੋਮ ਬਲੀਆਂ ਲਈ ਇੱਕ ਸਾਲੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂॽ</verse>
				<verse number="7">ਭਲਾ, ਯਹੋਵਾਹ ਹਜ਼ਾਰਾਂ ਛੱਤਰਿਆਂ ਨਾਲ, ਯਾ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾॽ ਕੀ ਮੈਂ ਆਪਣੇ ਪਲੋਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈॽ</verse>
				<verse number="8">ਹੇ ਆਦਮੀ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਪਰ ਏਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲॽ।।</verse>
				<verse number="9">ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈ ਮੰਨੇਗੀ, - ਡੰਡੇ ਨੂੰ ਅਤੇ ਉਹ ਨੂੰ ਜਿਹ ਨੇ ਉਸ ਨੂੰ ਠਹਿਰਾਇਆ, ਸੁਣੋ!</verse>
				<verse number="10">ਕੀ ਅਜੇ ਦੁਸ਼ਟ ਦੇ ਘਰ ਵਿੱਚ ਦੁਸ਼ਟਪੁਣੇ ਦੇ ਖ਼ਜ਼ਾਨੇ ਹਨॽ ਨਾਲੇ ਘੱਟ ਨਾਪ ਜੋ ਸਰਾਪੀ ਹੈॽ</verse>
				<verse number="11">ਭਲਾ, ਮੈਂ ਪਾਕ ਠਹਿਰ ਸੱਕਦਾ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨॽ</verse>
				<verse number="12">ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ਵਿੱਚ ਫ਼ਰੇਬ ਵਾਲੀ ਹੈ।</verse>
				<verse number="13">ਸੋ ਮੈਂ ਤੈਨੂੰ ਫੱਟ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।</verse>
				<verse number="14">ਤੂੰ ਖਾਏਂਗਾ ਪਰ ਰੱਜੇਂਗਾ ਨਾ, ਅਰ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾ ਤਾਂ ਰੱਖੇਂਗਾ ਪਰ ਪਚਾਵੇਂਗਾ ਨਾ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦਿਆਂਗਾ।</verse>
				<verse number="15">ਤੂੰ ਬੀਜੇਂਗਾ ਪਰ ਵੱਢੇਂਗਾ ਨਾ, ਤੂੰ ਜ਼ੈਤੂਨ ਲਤਾੜੇਂਗਾ ਪਰ ਤੇਲ ਨਾ ਮਲੇਂਗਾ, ਤੂੰ ਅੰਗੂਰ ਮਿੱਧੇਗਾ ਪਰ ਮੈ ਨਾ ਪੀਏਂਗਾ।</verse>
				<verse number="16">ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾ ਅਨੁਸਾਰ ਚੱਲਦੇ ਹੋ, ਭਈ ਮੈਂ ਤੈਨੂੰ ਵਿਰਾਨ ਕਰ ਦਿਆਂ, ਅਤੇ ਉਸ ਦੇ ਵਾਸੀ ਇੱਕ ਸੁਸਕਾਰ, ਸੋ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।।</verse>
			</chapter>
			<chapter number="7">
				<verse number="1">ਹਾਇ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ ਜਿਵੇਂ ਗਰਮ ਰੁੱਤ ਦਾ ਫਲ ਜਦ ਇਕੱਠਾ ਕੀਤਾ ਗਿਆ, ਜਿਵੇਂ ਅੰਗੂਰ ਚੁਰਾਣੇ ਹੁੰਦੇ ਹਨ, - ਖਾਣ ਲਈ ਕੋਈ ਗੁੱਛਾ ਨਹੀਂ, ਕੋਈ ਹਜੀਰ ਦੀ ਪਹਿਲੀ ਚੋਗੀ ਨਹੀਂ ਜਿਹ ਨੂੰ ਮੇਰਾ ਜੀ ਲੋਚਦਾ ਹੈ।</verse>
				<verse number="2">ਭਗਤ ਧਰਤੀ ਤੋਂ ਨਾਸ ਹੋ ਗਿਆ, ਇਨਸਾਨਾਂ ਵਿੱਚ ਕੋਈ ਸਿੱਧਾ ਨਹੀਂ, ਓਹ ਸਭ ਖੂਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਜਾਲ ਨਾਲ ਆਪਣੇ ਭਾਈ ਦਾ ਸ਼ਿਕਾਰ ਕਰਦਾ ਹੈ।</verse>
				<verse number="3">ਓਹ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਸਰਦਾਰ ਅਰ ਨਿਆਈ ਵੱਢੀ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਉਂ ਓਹ ਜਾਲਸਾਜ਼ੀ ਕਰਦੇ ਹਨ।</verse>
				<verse number="4">ਓਹਨਾਂ ਦਾ ਸਭ ਤੋਂ ਉੱਤਮ ਪੁਰਖ ਕੰਡੇ ਵਰਗਾ ਹੈ, ਸਿੱਧਾ ਮਨੁੱਖ ਬਾੜੇ ਵਾਂਙੁ ਹੈ, ਤੇਰੇ ਰਾਖਿਆਂ ਦਾ ਦਿਨ, ਤੇਰੇ ਖਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਓਹਨਾਂ ਦੀ ਹੈਰਾਨਗੀ ਦਾ ਵੇਲਾ ਹੈ!</verse>
				<verse number="5">ਗੁਆਂਢੀ ਉੱਤੇ ਈਮਾਨ ਨਾ ਲਾਓ, ਮਿੱਤ੍ਰ ਉੱਤੇ ਭਰੋਸਾ ਨਾ ਰੱਖੋ, ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਤੋਂ ਵੀ ਆਪਣੇ ਮੂੰਹ ਦੇ ਦਰਵੱਜੇ ਦੀ ਰਾਖੀ ਕਰ।</verse>
				<verse number="6">ਪੁੱਤ੍ਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਤਾ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਆਪਣੇ ਘਰਾਣੇ ਦੇ ਲੋਕ ਹਨ।।</verse>
				<verse number="7">ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।।</verse>
				<verse number="8">ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਉੱਠਾਂਗਾ, ਜਦ ਮੈਂ ਅਨ੍ਹੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।</verse>
				<verse number="9">ਮੈਂ ਯਹੋਵਾਹ ਦਾ ਰੋਹ ਸਹਿ ਲਵਾਂਗਾ ਕਿਉਂ ਜੋ ਮੈਂ ਉਹ ਦਾ ਪਾਪ ਕੀਤਾ, ਜਦ ਤੀਕ ਉਹ ਮੇਰਾ ਮੁਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।</verse>
				<verse number="10">ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਕੱਜੇਗੀ ਜਿਸ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈॽ ਮੇਰੀਆਂ ਡੇਲੀਆਂ ਉਹ ਦੇ ਉੱਤੇ ਟੱਡੀਆਂ ਰਹਿਣਗੀਆਂ, ਹੁਣ ਉਹ ਗਲੀਆਂ ਦੇ ਚਿੱਕੜ ਵਾਂਙੁ ਮਿੱਧੀ ਜਾਵੇਗੀ!।।</verse>
				<verse number="11">ਤੇਰੀਆਂ ਕੰਧਾਂ ਬਣਾਉਣ ਦਾ ਦਿਨ! ਉਸ ਦਿਨ ਤੇਰੀ ਹੱਦ ਦੂਰ ਤੀਕ ਵਧਾਈ ਜਾਵੇਗੀ।</verse>
				<verse number="12">ਉਸ ਦਿਨ ਓਹ ਤੇਰੇ ਕੋਲ ਆਉਣਗੇ, ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੀਕ, ਸਮੁੰਦਰ ਤੋਂ ਸਮੁੰਦਰ ਤੀਕ ਅਤੇ ਪਹਾੜ ਤੋਂ ਪਹਾੜ ਤੀਕ।</verse>
				<verse number="13">ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਓਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਬਦਲੇ।।</verse>
				<verse number="14">ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਮਿਲਖ ਦੇ ਇੱਜੜ ਨੂੰ, ਜਿਹੜੇ ਇਕੱਲੇ ਬਣ ਵਿੱਚ ਕਰਮਲ ਦੇ ਵਿਚਕਾਰ ਰਹਿੰਦੇ ਹਨ, ਓਹ ਬਾਸ਼ਾਨ ਅਤੇ ਗਿਲਆਦ ਵਿੱਚ ਜਿਵੇਂ ਪਰਾਚੀਨ ਦਿਨਾਂ ਵਿੱਚ ਚਰਨ।।</verse>
				<verse number="15">ਮਿਸਰ ਦੇਸ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਙੁ, ਮੈਂ ਓਹਨਾਂ ਨੂੰ ਅਚੰਭੇ ਵਿਖਾਵਾਂਗਾ।।</verse>
				<verse number="16">ਕੌਮਾਂ ਵੇਖਣਗੀਆਂ ਅਤੇ ਆਪਣੀ ਸਾਰੀ ਧਰਤੀ ਸ਼ਕਤੀ ਤੋਂ ਸ਼ਰਮ ਖਾਣਗੀਆਂ, ਓਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੇ, ਓਹਨਾਂ ਦੇ ਕੰਮ ਬੋਲੇ ਹੋ ਜਾਣਗੇ।</verse>
				<verse number="17">ਓਹ ਨਾਗ ਵਾਂਙੁ ਧੂੜ ਚੱਟਣਗੇ, ਧਰਤੀ ਦੇ ਘਿੱਸਰਨ ਵਾਲਿਆਂ ਵਾਂਙੁ ਓਹ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲਣਗੇ, ਓਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੇ, ਅਤੇ ਤੇਰੇ ਕੋਲੋਂ ਡਰਨਗੇ।।</verse>
				<verse number="18">ਤੇਰੇ ਵਰਗਾ ਕਿਹੜਾ ਪਰਮੇਸ਼ੁਰ ਹੈॽ ਜੋ ਆਪਣੀ ਮਿਲਖ ਦੇ ਬਕੀਏ ਦੀ ਬਦੀ ਲਈ ਖਿਮਾ ਕਰਦਾ, ਅਪਰਾਧ ਤੋਂ ਹਊ ਪਰੇ ਕਰਦਾ ਹੈ, ਉਹ ਆਪਣਾ ਕ੍ਰੋਧ ਸਦਾ ਤੀਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਨੂੰ ਪਸੰਦ ਕਰਦਾ ਹੈ।</verse>
				<verse number="19">ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ।</verse>
				<verse number="20">ਤੂੰ ਯਾਕੂਬ ਨੂੰ ਵਫ਼ਾਦਾਰੀ ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੈਂ ਸਾਡੇ ਪਿਉ ਦਾਦਿਆਂ ਨਾਲ ਪਰਾਚੀਣ ਦਿਨਾਂ ਵਿੱਚ ਸੌਂਹ ਖਾਂਧੀ ਸੀ।।</verse>
			</chapter>
		</book>
		<book number="34">
			<chapter number="1">
				<verse number="1">ਨੀਨਵਾਹ ਦੇ ਵਿਖੇ ਅਗੰਮ ਵਾਕ। ਅਲਕੋਸ਼ੀ ਨਹੂਮ ਦੇ ਦਰਸ਼ਣ ਦੀ ਪੋਥੀ ।।</verse>
				<verse number="2">ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਗੁੱਸਾ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ, ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!</verse>
				<verse number="3">ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਬਲ ਵਿੱਚ ਮਹਾਨ ਹੈ, ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ।। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੁਫ਼ਾਨ ਵਿੱਚ ਹੈ, ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹੈ।</verse>
				<verse number="4">ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਖੁਸ਼ਕ ਕਰ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁੱਕਾ ਦਿੰਦਾ ਹੈ। ਬਾਸ਼ਾਨ ਅਰ ਕਰਮਲ ਕੁਮਲਾ ਜਾਂਦੇ ਹਨ, ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।</verse>
				<verse number="5">ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪੰਘਰ ਜਾਂਦੇ ਹਨ, ਧਰਤੀ ਉਹ ਦੇ ਅੱਗੋਂ ਉਭਰ ਜਾਂਦੀ ਹੈ, ਨਾਲੇ ਜਗਤ ਅਰ ਉਸ ਦੇ ਸਾਰੇ ਵਾਸੀ ਵੀ।।</verse>
				<verse number="6">ਉਹ ਦੇ ਗਜ਼ਬ ਦੇ ਸਾਹਮਣੇ ਕੌਣ ਖਲੋ ਸੱਕਦਾ ਹੈ? ਉਹ ਦੇ ਕ੍ਰੋਧ ਦੀ ਤੇਜ਼ੀ ਨੂੰ ਕੌਣ ਝੱਲ ਸੱਕਦਾ ਹੈ? ਉਹ ਦਾ ਗੁੱਸਾ ਅੱਗ ਵਾਂਙੁ ਵਹਾਇਆ ਜਾਂਦਾ ਹੈ, ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!</verse>
				<verse number="7">ਯਹੋਵਾਹ ਭਲਾ ਹੈ, ਦੁਖ ਦੇ ਦਿਨ ਵਿੱਚ ਇੱਕ ਗੜ੍ਹ ਹੈ, ਅਤੇ ਉਹ ਆਪਣੇ ਸ਼ਰਨਾਰਥੀਆਂ ਨੂੰ ਜਾਣਦਾ ਹੈ।</verse>
				<verse number="8">ਪਰ ਉੱਛਲਦੇ ਹੜ੍ਹ ਨਾਲ ਉਹ ਉਸ ਦੇ ਅਸਥਾਨ ਦਾ ਪੂਰਾ ਅੰਤ ਕਰ ਦੇਵੇਗਾ, ਅਤੇ ਅਨ੍ਹੇਰੇ ਵਿੱਚ ਆਪਣੇ ਵੈਰਿਆਂ ਦਾ ਪਿੱਛਾ ਕਰੇਗਾ।।</verse>
				<verse number="9">ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਜੁਗਤੀ ਸੋਚਦੇ ਹੋ? ਉਹ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ!</verse>
				<verse number="10">ਓਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਸੁੱਕੇ ਭੁੱਠੇ ਵਾਂਙੁ ਉੱਕੇ ਹੀ ਭਸਮ ਹੁੰਦੇ ਹਨ।</verse>
				<verse number="11">ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਮੱਤ ਦਿੰਦਾ ਹੈ।।</verse>
				<verse number="12">ਯਹੋਵਾਹ ਇਉਂ ਆਖਦਾ ਹੈ, - ਭਾਵੇਂ ਓਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਓਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁਖ ਫੇਰ ਨਾ ਦਿਆਂਗਾ।</verse>
				<verse number="13">ਹੁਣ ਮੈਂ ਉਸ ਦੇ ਜੂਲੇ ਨੂੰ ਤੇਰੇ ਉੱਤੋਂ ਭੰਨ ਸੁੱਟਾਂਗਾ, ਅਤੇ ਤੇਰੀਆਂ ਜੋਤਾਂ ਨੂੰ ਤੋੜ ਸੁੱਟਾਂਗਾ।।</verse>
				<verse number="14">ਯਹੋਵਾਹ ਨੇ ਤੇਰ ਵਿਖੇ ਹੁਕਮ ਦਿੱਤਾ ਹੈ, ਕਿ ਤੇਰੇ ਨਾਉਂ ਦੀ ਵੰਸ ਫੇਰ ਨਾ ਰਹੇਗੀ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਰ ਢਾਲੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਨਖਿੱਧ ਹੈਂ!</verse>
				<verse number="15">ਵੇਖੋ, ਪਹਾੜਾਂ ਉੱਤੇ ਖੁਸ਼ ਖਬਰੀ ਦੇ ਪਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਦੀ ਮਨੌਤ ਕਰ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਬਦਮਾਸ਼ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਉੱਕਾ ਹੀ ਕੱਟਿਆ ਗਿਆ!।।</verse>
			</chapter>
			<chapter number="2">
				<verse number="1">ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, - ਗੜ੍ਹ ਦੀ ਰਾਖੀ ਕਰ, ਰਾਹ ਤੱਕ, ਕਮਰ ਕੱਸ, ਆਪਣਾ ਬਲ ਬਹੁਤ ਵਧਾ!।।</verse>
				<verse number="2">ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਙੁ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆ ਨੇ ਓਹਨਾਂ ਨੂੰ ਖਾਲੀ ਕੀਤਾ, ਅਤੇ ਓਹਨਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।।</verse>
				<verse number="3">ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰਥ ਦਾ ਅਸਪਾਤ ਅੱਗ ਵਾਂਙੁ ਚਮਕਦਾ ਹੈ, ਉਹ ਦੀ ਤਿਆਰੀ ਦੇ ਦਿਨ ਵਿੱਚ, ਸਰੂ ਦੇ ਬਰਛੇ ਝੁਲਾਏ ਜਾਂਦੇ ਹਨ।</verse>
				<verse number="4">ਰਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਓਹ ਚੌਕਾਂ ਵਿੱਚ ਇੱਧਰ ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਓਹ ਮਸਾਲਾਂ ਵਰਗੇ ਹਨ, ਓਹ ਬਿਜਲੀ ਵਾਂਙੁ ਦੌੜਦੇ ਹਨ!</verse>
				<verse number="5">ਉਹ ਆਪਣੇ ਪਤਵੰਤਾਂ ਨੂੰ ਯਾਦ ਕਰਦਾ ਹੈ, ਓਹ ਜਾਂਦੇ ਜਾਂਦੇ ਠੇਡਾ ਖਾਂਦੇ ਹਨ, ਓਹ ਉਸ ਦੀ ਸਫੀਲ ਵੱਲ ਨੱਸਦੇ ਹਨ, ਲੱਕੜ ਦੀ ਓਟ ਖੜੀ ਕੀਤੀ ਜਾਂਦੀ ਹੈ।।</verse>
				<verse number="6">ਨਦੀਆਂ ਦੇ ਫਾਟਕ ਖੋਲ੍ਹੇ ਜਾਂਦੇ ਹਨ, ਅਤੇ ਮਹਿਲ ਗਲ ਜਾਂਦਾ ਹੈ।</verse>
				<verse number="7">ਫੈਸਲਾ ਹੋ ਗਿਆ — ਉਹ ਬੇਪੜਦ ਕੀਤੀ ਜਾਂਦੀ ਹੈ, ਉਹ ਲੈ ਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਙੁ ਗੁਟਕਦੀਆਂ ਹਨ, ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ।</verse>
				<verse number="8">ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਙੁ ਹੈ, ਓਹ ਵਗ ਜਾਂਦੇ ਹਨ, - \ਠਹਿਰੋ, ਠਹਿਰੋ!\ — ਪਰ ਓਹ ਨਹੀਂ ਮੁੜਦੇ!</verse>
				<verse number="9">ਚਾਂਦੀ ਲੁੱਟੋ! ਸੋਨਾ ਲੁੱਟੋ! ਰੱਖੀਆਂ ਹੋਈਆਂ ਚੀਜ਼ਾਂ ਬੇਅੰਤ ਹਨ, ਸਾਰੇ ਪਦਾਰਥਾਂ ਦਾ ਮਾਲ ਧਨ ਵੀ!।।</verse>
				<verse number="10">ਉਹ ਖਾਲੀ, ਸੁੰਞੀ ਅਤੇ ਵਿਰਾਨ ਹੈ, ਦਿਲ ਪੰਘਰ ਜਾਂਦਾ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ!</verse>
				<verse number="11">ਬਬਰ ਸ਼ੇਰਨੀਆਂ ਦੀ ਖੋਹ ਕਿੱਥੇ ਹੈ, ਅਤੇ ਜੁਆਨ ਬਬਰ ਸ਼ੇਰਾਂ ਦੇ ਖਾਣ ਦਾ ਥਾਂ, ਜਿੱਥੇ ਬਬਰ ਸ਼ੇਰ ਅਤੇ ਸ਼ੇਰਨੀ ਫਿਰਦੇ ਸਨ, ਅਤੇ ਬਬਰ ਸ਼ੇਰਾਂ ਦੇ ਬੱਚੇ ਸਨ, ਅਤੇ ਕੋਈ ਓਹਨਾਂ ਨੂੰ ਨਹੀਂ ਛੇੜਦਾ ਸੀ?</verse>
				<verse number="12">ਬਬਰ ਸ਼ੇਰਾਂ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਅਤੇ ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ ਘੁੱਟਿਆ, ਅਤੇ ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ, ਅਤੇ ਆਪਣੀਆਂ ਖੋਹਾਂ ਨੂੰ ਪਾੜੇ ਹੋਏ ਮਾਸ ਨਾਲ।।</verse>
				<verse number="13">ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਅਤੇ ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਕੱਟ ਸੁੱਟਾਂਗਾ, ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।।</verse>
			</chapter>
			<chapter number="3">
				<verse number="1">ਖੂਨੀ ਸ਼ਹਿਰ ਉੱਤੇ ਹਾਇ ਹਾਇ! ਸਾਰੇ ਦਾ ਸਾਰਾ ਝੂਠ ਅਰ ਲੁੱਟ ਨਾਲ ਭਰਿਆ ਹੋਇਆ, ਸ਼ਿਕਾਰ ਅਣਮੁੱਕ ਹੈ!</verse>
				<verse number="2">ਕੋਟਲੇ ਦਾ ਖੜਾਕ, ਪਹੀਏ ਦੀ ਗੂੰਜ, ਸਰਪੱਟ ਦੌੜਨ ਵਾਲਾ ਘੋੜਾ, ਉੱਛਲਦਾ ਰਥ!</verse>
				<verse number="3">ਘੋੜਚੜ੍ਹੇ ਚੜ੍ਹਾਈ ਕਰਦੇ, ਤਲਵਾਰ ਚਮਕਦੀ, ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲੋਥਾਂ ਦੇ ਢੇਰ, ਲੋਥਾਂ ਬੇਅੰਤ ਹਨ, ਓਹ ਲੋਥਾਂ ਉੱਤੇ ਠੋਕਰ ਖਾਂਦੇ ਹਨ!</verse>
				<verse number="4">ਏਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਜ਼ਨਾਹ ਹਨ, ਜਿਹੜੀ ਸੋਹਣੀ ਅਰ ਰੂਪਵੰਤ ਹੈ, ਜਾਦੂਗਰੀਆਂ ਦੀ ਮਲਿਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ, ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।।</verse>
				<verse number="5">ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਅਤੇ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ, ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!</verse>
				<verse number="6">ਮੈਂ ਤੇਰੇ ਉੱਤੇ ਗੰਦਗੀ ਸੁੱਟਾਂਗਾ, ਅਤੇ ਤੇਰੀ ਹਾਸੀ ਉਡਾਵਾਂਗਾ, ਅਤੇ ਤੈਨੂੰ ਤਮਾਸ਼ਾ ਬਣਾਵਾਂਗਾ!</verse>
				<verse number="7">ਐਉਂ ਹੋਵੇਗਾ ਕਿ ਜਿੰਨੇ ਤੈਨੂੰ ਵੇਖਣਗੇ, ਤੈਥੋਂ ਭੱਜਣਗੇ ਅਤੇ ਆਖਣਗੇ, ਨੀਨਵਾਹ ਬਰਬਾਦ ਹੋਇਆ, ਕੌਣ ਉਹ ਦਾ ਸੋਗ ਕਰੇਗਾ? ਮੈਂ ਤੇਰੇ ਲਈ ਤਸੱਲੀ ਦੇਣ ਵਾਲੇ ਕਿੱਥੋਂ ਲੱਭਾ?</verse>
				<verse number="8">ਕੀ ਤੂੰ ਨੋ-ਆਮੋਨ ਤੋਂ ਚੰਗਾ ਹੈਂ, ਜੋ ਨਹਿਰਾਂ ਦੇ ਵਿੱਚ ਵੱਸਿਆ ਹੋਇਆ ਸੀ, ਜਿਹ ਦੇ ਆਲੇ ਦੁਆਲੇ ਪਾਣੀ ਸੀ, ਜਿਹ ਦੀ ਸ਼ਹਿਰ ਪਨਾਹ ਸਮੁੰਦਰ, ਅਤੇ ਉਹ ਦੀ ਕੰਧ ਪਾਣੀ ਸੀ?</verse>
				<verse number="9">ਕੂਸ਼ ਉਹ ਦਾ ਬਲ ਸੀ, ਅਤੇ ਮਿਸਰ, - ਉਹ ਬੇਅੰਤ ਸੀ, ਪੂਟ ਅਤੇ ਲੂਬੀਮ ਤੇਰੇ ਸਹਾਇਕ ਸਨ।।</verse>
				<verse number="10">ਤਾਂ ਵੀ ਉਹ ਲੈ ਲਿਆ ਗਿਆ, ਉਹ ਅਸੀਰੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਗੁਣੇ ਪਾਏ ਗਏ, ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ।</verse>
				<verse number="11">ਤੂੰ ਵੀ ਮਸਤ ਹੋਵੇਂਗਾ, ਤੂੰ ਗਸ਼ ਖਾਵੇਂਗਾ, ਤੂੰ ਵੀ ਵੈਰੀ ਤੋਂ ਓਟ ਭਾਲੇਂਗਾ!</verse>
				<verse number="12">ਤੇਰੇ ਸਭ ਗੜ੍ਹ ਹਜੀਰ ਦੇ ਬਿਰਛਾਂ ਵਾਂਙੁ ਹੋਣਗੇ, ਜਦ ਹਜੀਰਾਂ ਪਹਿਲਾਂ ਪੱਕਦੀਆਂ ਹਨ, ਜੋ ਉਹ ਹਿਲਾਏ ਜਾਣ ਤਾਂ ਓਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।</verse>
				<verse number="13">ਵੇਖ, ਤੇਰੇ ਲੋਕ ਤੇਰੇ ਵਿੱਚ ਤੀਵੀਆਂ ਹੀ ਹਨ, ਤੇਰੇ ਦੇਸ ਦੇ ਫਾਟਕ ਤੇਰੇ ਵੈਰੀਆਂ ਲਈ ਖੁਲ੍ਹੇ ਪਏ ਹਨ, ਅੱਗ ਨੇ ਤੇਰੇ ਅਰਲਾਂ ਨੂੰ ਭਸਮ ਕੀਤਾ ਹੈ।।</verse>
				<verse number="14">ਘੇਰੇ ਲਈ ਪਾਣੀ ਭਰ ਲੈ, ਆਪਣੇ ਗੜ੍ਹਾਂ ਨੂੰ ਤਕੜਾ ਕਰ, ਮਿੱਟੀ ਵਿੱਚ ਜਾਹ, ਗਾਰਾ ਲਤਾੜ, ਭੱਠੇ ਨੂੰ ਤਕੜਾ ਕਰ!</verse>
				<verse number="15">ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਙੁ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਙੁ ਵਧਾ, ਆਪਣੇ ਆਪ ਨੂੰ ਟਿੱਡੀ ਵਾਂਙੁ ਵਧਾ!</verse>
				<verse number="16">ਤੈਂ ਆਪਣੇ ਵਪਾਰੀਆਂ ਨੂੰ ਅਕਾਸ਼ ਤੇ ਤਾਰਿਆਂ ਨਾਲੋਂ ਵਧਾਇਆ, ਸਲਾ ਨੰਗਾ ਕਰਦੀ, ਫੇਰ ਉੱਡ ਜਾਂਦੀ ਹੈ।</verse>
				<verse number="17">ਤੇਰੇ ਸ਼ਾਹੀ ਲੋਕ ਟਿੱਡੀਆਂ ਵਾਂਙੁ ਹਨ, ਤੇਰੇ ਸੈਨਾਪਤੀ ਸਲਾ ਦੇ ਦਲਾਂ ਵਾਂਙੁ ਹਨ, ਜੋ ਸਿਆਲ ਦੇ ਦਿਨ ਬਾੜਾਂ ਦੇ ਉੱਤੇ ਟਿਕਦੀ ਹੈ, ਜਦ ਸੂਰਜ ਚੜ੍ਹਦਾ ਓਹ ਉੱਡ ਜਾਂਦੀ ਹੈ, ਅਤੇ ਕੋਈ ਨਹੀਂ ਜਾਣਦਾ ਭਈ ਓਹ ਕਿੱਥੇ ਹਨ।।</verse>
				<verse number="18">ਹੇ ਅੱਸ਼ੂਰ ਹੇ ਪਾਤਸ਼ਾਹ, ਤੇਰੇ ਅਯਾਲੀ ਸੁੱਤੇ ਪਏ ਹਨ, ਤੇਰੇ ਸ਼ਰੀਫ ਲੰਮੇ ਪਏ ਹਨ, ਤੇਰੇ ਲੋਕ ਪਹਾੜਾਂ ਉੱਤੇ ਖਿਲਰੇ ਹੋਏ ਹਨ, ਕੋਈ ਇੱਕਠੇ ਕਰਨ ਵਾਲਾ ਨਹੀਂ ਹੈ।</verse>
				<verse number="19">ਤੇਰੇ ਘਾਉ ਲਈ ਕੋਈ ਸੁਹਿਬਤਾ ਨਹੀਂ, ਤੇਰਾ ਫੱਟ ਸਖਤ ਹੈ। ਤੇਰੇ ਖਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤੌੜੀ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਨਿੱਤ ਨਿੱਤ ਨਾ ਆਈ ਹੋਵੇ?।।</verse>
			</chapter>
		</book>
		<book number="35">
			<chapter number="1">
				<verse number="1">ਉਹ ਅਗੰਮ ਵਾਕ ਜਿਹੜਾ ਹਬੱਕੂਕ ਨਬੀ ਨੇ ਵੇਖਿਆ।</verse>
				<verse number="2">ਹੇ ਯਹੋਵਾਹ, ਮੈਂ ਕਦ ਤਾਈਂ ਦੁਹਾਈ ਦਿਆਂ, ਅਤੇ ਤੂੰ ਨਾ ਸੁਣੇਂਗਾॽ ਯਾ ਮੈਂ ਤੇਰੇ ਅੱਗੇ \ਜ਼ੁਲਮ\ ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾॽ</verse>
				<verse number="3">ਤੂੰ ਮੈਨੂੰ ਬਦੀ ਕਿਉਂ ਵਿਖਾਉਂਦਾ ਹੈਂ, ਅਤੇ ਕਸ਼ਟ ਉੱਤੇ ਮੇਰਾ ਧਿਆਨ ਲਾਉਂਦਾ ਹੈਂॽ ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਖਾਧ ਉੱਠਦੀ ਹੈ।</verse>
				<verse number="4">ਏਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ, ਅਤੇ ਨਿਆਉਂ ਕਦੇ ਵੀ ਨਹੀਂ ਨਿਕਲਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਤਦੇ ਨਿਆਉਂ ਵਿੰਗਾ ਨਿੱਕਲਦਾ ਹੈ।।</verse>
				<verse number="5">ਕੌਮਾਂ ਵਿੱਚ ਵੇਖੋ ਅਤੇ ਗੌਹ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਹ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਜੇ ਉਹ ਤੁਹਾਨੂੰ ਦੱਸਿਆ ਜਾਵੇ!</verse>
				<verse number="6">ਵੇਖੋ ਤਾਂ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ, ਉਸ ਕੌੜੀ ਅਤੇ ਜੋਸ਼ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਭਈ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਓਹਨਾਂ ਦੇ ਆਪਣੇ ਨਹੀਂ।</verse>
				<verse number="7">ਓਹ ਭਿਆਣਕ ਅਤੇ ਹੌਲਨਾਕ ਹਨ, ਓਹਨਾਂ ਦਾ ਨਿਆਉਂ ਅਤੇ ਆਦਰ ਓਹਨਾਂ ਦੀ ਆਪਣੀ ਵੱਲੋਂ ਨਿੱਕਲਦਾ ਹੈ।</verse>
				<verse number="8">ਓਹਨਾਂ ਦੇ ਘੋੜੇ ਚਿੱਤਿਆਂ ਨਾਲੋਂ ਤੇਜ਼ ਹਨ, ਅਤੇ ਸੰਝ ਦੇ ਬਘਿਆੜਾਂ ਨਾਲੋਂ ਵਹਿਸ਼ੀ ਹਨ। ਓਹਨਾਂ ਦੇ ਅਸਵਾਰ ਕੁੱਦਦੇ ਟੱਪਦੇ ਅੱਗੇ ਵੱਧਦੇ ਹਨ, ਅਸਵਾਰ ਦੂਰੋਂ ਆਉਂਦੇ ਹਨ, ਓਹ ਉਕਾਬ ਵਾਂਙੁ ਜੋ ਖਾਣ ਲਈ ਜਲਦੀ ਕਰਦਾ ਹੈ ਉੱਡਦੇ ਹਨ!</verse>
				<verse number="9">ਓਹ ਸਾਰੇ ਦੇ ਸਾਰੇ ਜ਼ੁਲਮ ਲਈ ਆਉਂਦੇ ਹਨ, ਓਹਨਾਂ ਦੇ ਮੂੰਹਾਂ ਦਾ ਰੁੱਖ ਸਾਹਮਣੇ ਹੈ, ਓਹ ਬੰਧੂਆਂ ਨੂੰ ਰੇਤ ਵਾਂਙੁ ਜਮਾ ਕਰਦੇ ਹਨ।</verse>
				<verse number="10">ਓਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ, ਓਹ ਹਾਕਮਾਂ ਉੱਤੇ ਹੱਸਦੇ ਹਨ, ਓਹ ਹਰੇਕ ਗੜ੍ਹ ਉੱਤੇ ਹੱਸਦੇ ਹਨ, ਓਹ ਮਿੱਟੀ ਦਾ ਦਮਦਮਾ ਬੰਨ੍ਹ ਕੇ ਉਸ ਨੂੰ ਲੈਂਦੇ ਹਨ।</verse>
				<verse number="11">ਤਦ ਓਹ ਹਵਾ ਵਾਂਙੁ ਚੱਲਣਗੇ ਅਤੇ ਲੰਘਣਗੇ, ਓਹ ਦੋਸ਼ੀ ਹੋ ਜਾਣਗੇ, - ਓਹਨਾਂ ਦਾ ਬਲ ਓਹਨਾਂ ਦਾ ਦੇਵ ਹੋਵੇਗਾ।।</verse>
				<verse number="12">ਕੀ ਤੂੰ ਆਦ ਤੋਂ ਨਹੀਂ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਵਿੱਤਰ ਪੁਰਖॽ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੈਂ ਓਹਨਾਂ ਨੂੰ ਨਿਆਉਂ ਲਈ ਠਹਿਰਾਇਆ ਹੈ, ਅਤੇ ਹੇ ਚਟਾਨ, ਤੈਂ ਓਹਨਾਂ ਨੂੰ ਸੁਧਾਰਨ ਲਈ ਥਾਪਿਆ ਹੈ।</verse>
				<verse number="13">ਤੂੰ ਜਿਹ ਦੀਆਂ ਅੱਖਾਂ ਬਦੀ ਦੇ ਵੇਖਣ ਨਾਲੋਂ ਸ਼ੁੱਧ ਹਨ, ਜੋ ਅਨ੍ਹੇਰ ਉੱਤੇ ਨਿਗਾਹ ਨਹੀਂ ਰੱਖ ਸੱਕਦਾ, ਤੂੰ ਛਲੀਆਂ ਉੱਤੇ ਨਿਗਾਹ ਕਿਉਂ ਰੱਖਦਾ ਹੈਂॽ ਤੂੰ ਕਿਉਂ ਚੁੱਪ ਰਹਿੰਦਾ ਹੈਂ ਜਦ ਦੁਸ਼ਟ ਉਹ ਨੂੰ ਨਿਗਲ ਲੈਂਦਾ ਹੈ, ਜੋ ਉਸ ਤੋਂ ਧਰਮੀ ਹੈॽ</verse>
				<verse number="14">ਤੂੰ ਆਦਮੀਆਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਙੁ ਬਣਾਉਂਦਾ ਹੈਂ, ਉਨ੍ਹਾਂ ਘਿਸਰਨ ਵਾਲਿਆਂ ਵਾਂਙੁ ਜਿਨ੍ਹਾਂ ਦਾ ਹਾਕਮ ਨਹੀਂ,</verse>
				<verse number="15">ਉਹ ਓਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਓਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਓਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇਕੱਠਾ ਕਰਦਾ ਹੈ, ਤਾਂ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।</verse>
				<verse number="16">ਏਸ ਲਈ ਉਹ ਆਪਣੇ ਜਾਲ ਲਈ ਬਲੀ ਚੜ੍ਹਾਉਂਦਾ ਹੈ, ਅਤੇ ਆਪਣੇ ਮਹਾਂ ਜਾਲ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਨਾਲ ਉਹ ਦਾ ਹਿੱਸਾ ਮੋਟਾ, ਅਤੇ ਉਹ ਦਾ ਭੋਜਨ ਥਿੰਧਾ ਹੈ।</verse>
				<verse number="17">ਕੀ ਓਹ ਆਪਣੇ ਜਾਲ ਨੂੰ ਖਾਲੀ ਕਰਦਾ ਰਹੇਗਾ, ਅਤੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਾ ਹਟੇਗਾॽ।।</verse>
			</chapter>
			<chapter number="2">
				<verse number="1">ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ, ਅਤੇ ਬੁਰਜ ਉੱਤੇ ਖੜਾ ਰਹਾਂਗਾ, ਅਤੇ ਤੱਕਾਂਗਾ ਭਈ ਮੈਂ ਵੇਖਾਂ ਕਿ ਉਹ ਮੈਨੂੰ ਕੀ ਆਖੇ, ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦਿਆਂ।</verse>
				<verse number="2">ਤਾਂ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਨੂੰ ਲਿਖ, ਪੱਟੀਆਂ ਉੱਤੇ ਸਾਫ਼ ਲਿਖ, ਭਈ ਕੋਈ ਪੜ੍ਹਦਾ ਪੜ੍ਹਦਾ ਦੌੜ ਵੀ ਸਕੇ।</verse>
				<verse number="3">ਏਹ ਰੋਇਆ ਤਾਂ ਇੱਕ ਠਹਿਰਾਏ ਹੋਏ ਸਮੇਂ ਲਈ ਅਜੇ ਪੂਰੀ ਹੋਣ ਵਾਲੀ ਹੈ, ਉਹ ਅੰਤ ਵੱਲ ਕਾਹਲੀ ਕਰਦੀ ਹੈ, ਓਹ ਝੂਠੀ ਨਹੀਂ, ਭਾਵੇਂ ਉਹ ਠਹਿਰਿਆ ਰਹੇ, ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।</verse>
				<verse number="4">ਵੇਖ, ਉਹ ਮਨ ਵਿੱਚ ਫੁਲਿਆ ਹੋਇਆ ਹੈ, ਉਹ ਉਸ ਦੇ ਵਿੱਚ ਸਿੱਧਾ ਨਹੀਂ, ਪਰ ਧਰਮੀ ਆਪਣੀ ਵਫ਼ਾਦਾਰੀ ਨਾਲ ਜੀਵੇਗਾ।</verse>
				<verse number="5">ਨਾਲੇ ਦਾਖ ਰਸ ਖੋਟਾ ਹੈ, ਇੱਕ ਹੰਕਾਰੀ, ਉਹ ਕਾਇਮ ਨਾ ਰਹੇਗਾ, ਜੋ ਪਤਾਲ ਵਾਂਙੁ ਆਪਣੀ ਲਾਲਸਾ ਵਧਾਉਂਦਾ ਹੈ, ਅਤੇ ਮੌਤ ਵਰਗਾ ਹੈ, ਜੋ ਰੱਜਦਾ ਨਹੀਂ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ, ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਲਾਉਂਦਾ ਹੈ।।</verse>
				<verse number="6">ਕੀ ਏਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ, ਅਤੇ ਉਹ ਦੇ ਵਿਰੁੱਧ ਇੱਕ ਮੇਹਣਾ ਨਾ ਦੇਣਗੇॽ ਓਹ ਆਖਣਗੇ, ਹਾਇ ਉਹ ਨੂੰ ਜੋ ਉਸ ਨੂੰ ਵਧਾਉਂਦਾ ਹੈ ਜਿਹੜਾ ਆਪਣਾ ਨਹੀਂ ਹੈ! ਕਦ ਤੀਕॽ ਅਤੇ ਜੋ ਗਹਿਣਿਆਂ ਦਾ ਭਾਰ ਆਪਣੇ ਉੱਤੇ ਲੱਦਦਾ ਹੈ!</verse>
				<verse number="7">	ਕੀ ਤੇਰੇ ਦੇਣਦਾਰ ਅਚਾਣਕ ਨਾ ਉੱਠਣਗੇ, ਅਤੇ ਓਹ ਜੋ ਤੈਨੂੰ ਧਰਲੀ ਮਾਰਦੇ ਹਨ ਨਾ ਜਾਗਣਗੇॽ ਕੀ ਤੂੰ ਓਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾॽ</verse>
				<verse number="8">ਏਸ ਲਈ ਕੀ ਤੈਂ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਉੱਮਤਾਂ ਦਾ ਸਾਰਾ ਬਕੀਆ ਤੈਨੂੰ ਵੀ ਲੁੱਟ ਲਵੇਗਾ, ਆਦਮੀਆਂ ਦੇ ਖ਼ੂਨ ਅਤੇ ਉਸ ਜ਼ੁਲਮ ਦੇ ਕਾਰਨ ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।</verse>
				<verse number="9">ਹਾਇ ਉਹ ਨੂੰ ਜੋ ਆਪਣੇ ਘਰਾਣੇ ਲਈ ਬੁਰਾ ਲਾਭ ਖੱਟ ਲਵੇ, ਭਈ ਉਹ ਆਪਣਾ ਆਹਲਣਾ ਉੱਚਿਆਈ ਤੇ ਰੱਖੇ, ਤਾਂ ਜੋ ਉਹ ਬਿਪਤਾ ਦੇ ਵੱਸ ਤੋਂ ਛੁਡਾਇਆ ਜਾਵੇ!</verse>
				<verse number="10">ਤੈਂ ਆਪਣੇ ਘਰਾਣੇ ਲਈ ਨਮੋਸ਼ੀ ਦੀ ਜੁਗਤ ਕੀਤੀ, ਤੈਂ ਬਹੁਤੀਆਂ ਉੱਮਤਾਂ ਨੂੰ ਵੱਢ ਸੁੱਟਿਆ, ਸੋ ਤੈਂ ਆਪਣੀ ਹੀ ਜਾਨ ਦਾ ਪਾਪ ਕੀਤਾ!</verse>
				<verse number="11">ਪੱਥਰ ਕੰਧ ਤੋਂ ਦੁਹਾਈ ਦੇਵੇਗਾ, ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।।</verse>
				<verse number="12">ਹਾਇ ਉਹ ਨੂੰ ਜੋ ਸ਼ਹਿਰ ਖ਼ੂਨ ਨਾਲ ਬਣਾਉਂਦਾ ਹੈ, ਅਤੇ ਨਗਰ ਬਦੀ ਨਾਲ ਕਾਇਮ ਕਰਦਾ ਹੈ!</verse>
				<verse number="13">ਵੇਖੋ, ਕੀ ਏਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੈ, ਕਿ ਲੋਕੀਂ ਅੱਗ ਲਈ ਮਿਹਨਤ ਕਰਦੇ ਹਨ, ਅਤੇ ਉੱਮਤਾਂ ਵਿਅਰਥ ਲਈ ਥੱਕ ਜਾਂਦੀਆਂ ਹਨॽ</verse>
				<verse number="14">ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।।</verse>
				<verse number="15">ਹਾਇ ਉਹ ਨੂੰ ਜੋ ਆਪਣੇ ਗੁਆਂਢੀ ਨੂੰ ਆਪਣੇ ਗੁੱਸੇ ਦੇ ਕਟੋਰੇ ਤੋਂ ਪਿਲਾਉਂਦਾ ਹੈ, ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਭਈ ਤੂੰ ਓਹਨਾਂ ਦੇ ਨੰਗੇਜ਼ ਉੱਤੇ ਤੱਕੇ!</verse>
				<verse number="16">ਤੂੰ ਅਨਾਦਰ ਨਾਲ ਰੱਜੇਂਗਾ, ਨਾ ਪਰਤਾਪ ਨਾਲ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ, ਅਤੇ ਅੱਤ ਅਨਾਦਰ ਤੇਰੇ ਪਰਤਾਪ ਉੱਤੇ ਹੋਵੇਗਾ,</verse>
				<verse number="17">ਕਿਉਂ ਜੋ ਉਹ ਜ਼ੁਲਮ ਜਿਹੜਾ ਲਬਾਨੋਨ ਨਾਲ ਹੋਇਆ ਤੈਨੂੰ ਕੱਜੇਗਾ, ਨਾਲੇ ਡੰਗਰਾਂ ਦੀ ਬਰਬਾਦੀ ਓਹਨਾਂ ਨੂੰ ਡਰਾਵੇਗੀ ਆਦਮੀਆਂ ਦੇ ਲਹੂ ਅਤੇ ਉਸ ਜ਼ੁਲਮ ਦੇ ਕਾਰਨ, ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।</verse>
				<verse number="18">ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਕਿ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈॽ ਇੱਕ ਢਲੀ ਹੋਈ ਮੂਰਤ, ਝੂਠ ਦਾ ਉਸਤਾਦ, ਕਿ ਉਸ ਦਾ ਸਾਜਣ ਵਾਲਾ ਆਪਣੀ ਕਾਰੀਗਰੀ ਉੱਤੇ ਭਰੋਸਾ ਰੱਖਦਾ ਹੈ, ਜਦ ਉਹ ਗੁੰਗੇ ਬੁੱਤ ਬਣਾਵੇॽ।।</verse>
				<verse number="19">ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਏਹ ਸਲਾਹ ਦੇ ਸੱਕਦਾ ਹੈॽ ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।</verse>
				<verse number="20">ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਹ ਦੇ ਅੱਗੇ ਚੁੱਪ ਰਹੇ।।</verse>
			</chapter>
			<chapter number="3">
				<verse number="1">ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।।</verse>
				<verse number="2">ਹੇ ਯਹੋਵਾਹ, ਮੈਂ ਤੇਰੇ ਵਿਖੇ ਅਵਾਈ ਸੁਣੀ, ਮੈਂ ਡਰ ਗਿਆ। ਹੇ ਯਹੋਵਾਹ, ਵਰ੍ਹਿਆਂ ਦੇ ਵਿਚਕਾਰ ਆਪਣਾ ਕੰਮ ਬਹਾਲ ਕਰ, ਵਰ੍ਹਿਆਂ ਦੇ ਵਿਚਕਾਰ ਉਹ ਨੂੰ ਪਰਗਟ ਕਰ, ਰੋਹ ਵਿੱਚ ਰਹਮ ਨੂੰ ਚੇਤੇ ਕਰ!</verse>
				<verse number="3">ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪੁਰਖ ਪਾਰਾਨ ਦੇ ਪਰਬਤ ਤੋਂ।। ਸਲਹ।। ਉਹ ਦੀ ਮਹਿਮਾ ਨੇ ਅਕਾਸ਼ ਨੂੰ ਕੱਜਿਆ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰੀ ਹੋਈ ਸੀ।</verse>
				<verse number="4">ਉਹ ਦੀ ਝਲਕ ਜੋਤ ਵਾਂਙੁ ਸੀ, ਕਿਰਨਾਂ ਉਹ ਦੇ ਹੱਥੋਂ ਚਮਕਦੀਆਂ ਸਨ, ਅਤੇ ਉੱਥੇ ਓਸ ਦੀ ਸਮਰੱਥਾ ਲੁਕੀ ਹੋਈ ਸੀ।</verse>
				<verse number="5">ਉਹ ਦੇ ਅੱਗੇ ਅੱਗੇ ਬਵਾ ਚੱਲਦੀ ਸੀ, ਉਹ ਦੇ ਪੈਰਾਂ ਤੋਂ ਲਸ਼ਕਾਂ ਨਿੱਕਲਦੀਆਂ ਸਨ!</verse>
				<verse number="6">ਉਹ ਖਲੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਵੇਖਿਆ ਅਤੇ ਕੌਮਾਂ ਨੂੰ ਤਰਾਹਿਆ, ਤਾਂ ਸਨਾਤਨ ਪਹਾੜ ਖਿੱਲਰ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦਾ ਚਾਲ ਚਲਣ ਸਦੀਪਕ ਜਿਹਾ ਸੀ।</verse>
				<verse number="7">ਮੈਂ ਕੂਸ਼ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇਸ ਦੇ ਪੜਦੇ ਥਰਥਰਾਏ।।</verse>
				<verse number="8">ਕੀ ਯਹੋਵਾਹ ਨਦੀਆਂ ਤੋਂ ਗੁੱਸੇ ਹੋਇਆॽ ਕੀ ਤੇਰਾ ਕ੍ਰੋਧ ਨਦੀਆਂ ਦੇ ਉੱਤੇ, ਯਾ ਤੇਰਾ ਕਹਿਰ ਸਮੁੰਦਰ ਨਾਲ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਆਪਣੇ ਛੁਡਾਉਣ ਵਾਲੇ ਰਥਾਂ ਵਿੱਚ ਸਵਾਰ ਸੈਂॽ</verse>
				<verse number="9">ਤੇਰਾ ਧਣੁਖ ਖੋਲ ਤੋਂ ਕੱਢਿਆ ਗਿਆ, ਬਚਨ ਦੇ ਡੰਡੇ ਸੌਂਹਾਂ ਨਾਲ।। ਸਲਾਹ।। ਤੈਂ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।</verse>
				<verse number="10">ਪਹਾੜਾਂ ਨੇ ਤੈਨੂੰ ਵੇਖਿਆ, ਓਹ ਤੜਫਣ ਲੱਗੇ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਨੇ ਆਪਣੀ ਅਵਾਜ਼ ਦਿੱਤੀ, ਆਪਣੇ ਹੱਥ ਉਤਾਹਾਂ ਉਠਾਏ।</verse>
				<verse number="11">ਤੇਰੇ ਬਾਣਾਂ ਦੀ ਲਸ਼ਕ ਦੇ ਕਾਰਨ ਜਦ ਓਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਭੜਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਅਸਥਾਨ ਤੇ ਖਰੇ ਰਹੇ।।</verse>
				<verse number="12">ਤੂੰ ਗਜ਼ਬ ਨਾਲ ਧਰਤੀ ਵਿੱਚੋਂ ਤੁਰ ਪਿਆ, ਤੈਂ ਕੌਮਾਂ ਨੂੰ ਕ੍ਰੋਧ ਵਿੱਚ ਗਾਹ ਸੁੱਟਿਆ।</verse>
				<verse number="13">ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ। ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੈਂ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਛੱਡਿਆ, ਤੈਂ ਗਲੇ ਤੀਕ ਨੀਂਹ ਨੂੰ ਨੰਗਾ ਕੀਤਾ।। ਸਲਾਹ।।</verse>
				<verse number="14">ਤੈਂ ਉਸੇ ਦੀਆਂ ਬਰਛੀਆਂ ਨਾਲ ਉਸ ਦੇ ਮਹਾਇਣ ਦਾ ਸਿਰ ਵਿੰਨ੍ਹਿਆ, ਓਹ ਤੁਫ਼ਾਨ ਵਾਂਙੁ ਮੈਨੂੰ ਉਡਾਉਣ ਲਈ ਆਏ, ਓਹ ਬਾਗ ਬਾਗ ਹੋਏ ਜਿਵੇਂ ਓਹ ਮਸਕੀਨ ਨੂੰ ਚੁੱਪ ਕਰ ਕੇ ਖਾ ਜਾਣ।</verse>
				<verse number="15">ਤੈਂ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਵੱਡੇ ਪਾਣੀ ਉੱਛਲ ਪਏ।।</verse>
				<verse number="16">ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਅਵਾਜ਼ ਤੋਂ ਮੇਰੀਆਂ ਬੁੱਲ੍ਹੀਆਂ ਥਰਥਰਾਈਆਂ, ਵਿਸਾਂਧ ਮੇਰੀਆਂ ਹੱਡੀਆਂ ਵਿੱਚ ਆਈ, ਮੈਂ ਆਪਣੇ ਥਾਂ ਤੇ ਕੰਬਦਾ ਹਾਂ, ਕਿਉਂ ਜੋ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਤੱਕਾਗਾਂ, ਭਈ ਉਹ ਓਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।।</verse>
				<verse number="17">ਭਾਵੇਂ ਹਜੀਰ ਦਾ ਬਿਰਛ ਨਾ ਫਲੇ ਫੁੱਲੇ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਬਿਰਛ ਦਾ ਹਾਸਲ ਘਟੇ, ਅਤੇ ਖੇਤ ਅੰਨ ਨਾ ਦੇਣ, ਭਾਵੇਂ ਇੱਜੜ ਵਾੜੇ ਵਿੱਚੋਂ ਕੱਟੇ ਜਾਣ, ਅਤੇ ਵੱਗ ਕੁਰ੍ਹਾਂ ਵਿੱਚ ਨਾ ਹੋਣ,</verse>
				<verse number="18">ਤਾਂ ਵੀ ਮੈਂ ਯਹੋਵਾਹ ਵਿੱਚ ਬਾਗ ਬਾਗ ਹੋਵਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।</verse>
				<verse number="19">ਪ੍ਰਭੁ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਈਆਂ ਉੱਤੇ ਤੋਰਦਾ ਹੈ!।। (ਸੁਰ ਪਤੀ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ।)</verse>
			</chapter>
		</book>
		<book number="36">
			<chapter number="1">
				<verse number="1">ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਕੋਲ ਆਈ। ਉਹ ਕੂਸ਼ੀ ਦਾ ਪੁੱਤ੍ਰ ਗਦਲਯਾਹ ਦਾ ਪੋਤ੍ਰਾ, ਅਮਰਯਾਹ ਦਾ ਪੜਪੋਤਾ ਸੀ ਜੋ ਹਿਜ਼ਕੀਯਾਹ ਦਾ ਪੁੱਤ੍ਰ ਸੀ, ਯਹੂਦਾਹ ਦੇ ਪਾਤਸ਼ਾਹ ਅਮੋਨ ਦੇ ਪੁੱਤ੍ਰ ਯੋਸ਼ੀਯਾਹ ਦੇ ਦਿਨਾਂ ਵਿੱਚ।।</verse>
				<verse number="2">ਮੈਂ ਜ਼ਮੀਨ ਦੇ ਉੱਤੋਂ ਸਭ ਕੁਝ ਉੱਕਾ ਹੀ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ।</verse>
				<verse number="3">ਮੈਂ ਆਦਮੀ ਅਤੇ ਡੰਗਰ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਠੋਕਰਾਂ ਨੂੰ ਦੁਸ਼ਟਾਂ ਸਣੇ ਮਿਟਾ ਦਿਆਂਗਾ, ਅਤੇ ਮੈਂ ਆਦਮੀ ਨੂੰ ਜ਼ਮੀਨ ਦੇ ਉੱਤੋਂ ਕੱਟ ਸੁੱਟਾਂਗਾ, ਯਹੋਵਾਹ ਦਾ ਵਾਕ ਹੈ।</verse>
				<verse number="4">ਮੈਂ ਆਪਣਾ ਹੱਥ ਯਹੂਦਾਹ ਉੱਤੇ, ਅਤੇ ਯਰੂਸ਼ਲਮ ਦੇ ਸਾਰਿਆਂ ਵਾਸੀਆਂ ਉੱਤੇ ਚੁੱਕਾਂਗਾ, ਅਤੇ ਏਸ ਅਸਥਾਨ ਤੋਂ ਬਆਲ ਦੇ ਬਕੀਏ ਨੂੰ ਕੱਟ ਦਿਆਂਗਾ, ਨਾਲੇ ਪੁਜਾਰੀਆਂ ਦੇ ਨਾਮ ਨੂੰ ਜਾਜਕਾਂ ਸਣੇ।</verse>
				<verse number="5">ਓਹਨਾਂ ਨੂੰ ਵੀ ਜੋ ਛੱਤਾ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸੌਂਹ ਖਾਂਦੇ ਹਨ, ਨਾਲੇ ਮਲਕਾਮ ਦੀ ਸੌਂਹ ਵੀ ਖਾਂਦੇ ਹਨ,</verse>
				<verse number="6">ਅਤੇ ਓਹਨਾਂ ਨੂੰ ਜੋ ਯਹੋਵਾਹ ਦੇ ਪਿੱਛੇ ਜਾਣ ਤੋਂ ਫਿਰ ਗਏ, ਅਤੇ ਨਾ ਯਹੋਵਾਹ ਦੇ ਤਾਲਿਬ ਹਨ, ਨਾ ਉਹ ਦੀ ਸਲਾਹ ਪੁੱਛਦੇ ਹਨ।।</verse>
				<verse number="7">ਪ੍ਰਭੁ ਯਹੋਵਾਹ ਦੇ ਹਜ਼ੂਰ ਚੁੱਪ ਰਹੁ, ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ।</verse>
				<verse number="8">ਯਹੋਵਾਹ ਦੀ ਬਲੀ ਦੇ ਦਿਨ ਇਉਂ ਹੋਵੇਗਾ, ਕਿ ਮੈਂ ਸਰਦਾਰਾਂ ਨੂੰ, ਪਾਤਸ਼ਾਹ ਦੇ ਪੁੱਤ੍ਰਾਂ ਨੂੰ, ਅਤੇ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸ ਦੇ ਕੱਪੜੇ ਪਹਿਨੇ ਹੋਏ ਸਨ ਸਜ਼ਾ ਦਿਆਂਗਾ।</verse>
				<verse number="9">ਉਸ ਦਿਨ ਮੈਂ ਓਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਸਰਦਲ ਦੇ ਉੱਤੋਂ ਟੱਪਕਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।।</verse>
				<verse number="10">ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮਹੱਲੇ ਤੋਂ ਸਿਆਪਾ, ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।</verse>
				<verse number="11">	ਹੇ ਮਕਤੇਸ਼ ਦੇ ਵਾਸਿਓ, ਸਿਆਪਾ ਕਰੋ! ਕਿਉਂ ਜੋ ਸਾਰੇ ਵਪਾਰੀ ਮੁਕਾਏ ਗਏ, ਚਾਂਦੀ ਦੇ ਸਾਰੇ ਚੁੱਕਣ ਵਾਲੇ ਕੱਟੇ ਗਏ।</verse>
				<verse number="12">ਉਸ ਸਮੇਂ ਇਉਂ ਹੋਵੇਗਾ, ਕਿ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ, ਅਤੇ ਓਹਨਾਂ ਆਦਮੀਆਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਆਪਣਾ ਫੋਗ ਰੱਖ ਛੱਡਿਆ ਹੈ, ਜੋ ਆਪਣੇ ਮਨਾਂ ਵਿੱਚ ਕਹਿੰਦੇ ਹਨ, ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ ਕਰੇਗਾ।</verse>
				<verse number="13">ਓਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਓਹਨਾਂ ਦੇ ਘਰ ਵਿਰਾਨ ਹੋ ਜਾਣਗੇ। ਓਹ ਘਰ ਉਸਾਰਨਗੇ ਪਰ ਉਨ੍ਹਾਂ ਵਿੱਚ ਨਾ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ ਪਰ ਉਨ੍ਹਾਂ ਦੀ ਮੈ ਨਾ ਪੀਣਗੇ।।</verse>
				<verse number="14">ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਕਰਦਾ ਹੈ, ਹਾਂ ਯਹੋਵਾਹ ਦੀ ਅਵਾਜ਼ — ਸੂਰਮਾ ਉੱਥੇ ਕੁੜੱਤਣ ਨਾਲ ਚਿੱਲਾਵੇਗਾ!</verse>
				<verse number="15">ਉਹ ਦਿਨ ਕਹਿਰ ਦਾ ਦਿਨ ਹੈ, ਦੁਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਅਨ੍ਹੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!</verse>
				<verse number="16">ਤੁਰ੍ਹੀ ਅਤੇ ਨਾਰੇ ਦਾ ਦਿਨ, ਗੜ੍ਹਾਂ ਵਾਲੇ ਸ਼ਹਿਰਾਂ ਦੇ ਵਿਰੁੱਧ ਅਰ ਉੱਚੇ ਬੁਰਜ਼ਾਂ ਦੇ ਵਿਰੁੱਧ।</verse>
				<verse number="17">ਮੈਂ ਆਦਮੀਆਂ ਉੱਤੇ ਖੇਚਲ ਲਿਆਵਾਂਗਾ, ਅਤੇ ਓਹ ਅੰਨ੍ਹਿਆਂ ਵਾਂਙੁ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦਾ ਪਾਪ ਕੀਤਾ, ਅਤੇ ਉਨ੍ਹਾਂ ਦਾ ਲਹੂ ਘੱਟੇ ਵਾਂਙੁ ਸੁੱਟਿਆ ਜਾਵੇਗਾ, ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਙੁ।</verse>
				<verse number="18">ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਓਹਨਾਂ ਦਾ ਸੋਨਾ ਨਾ ਓਹਨਾਂ ਦੀ ਚਾਂਦੀ ਓਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ, ਹਾਂ, ਧਰਤੀ ਦੇ ਸਭ ਵਾਸੀਆਂ ਦਾ ਅਚਾਣਕ ਅੰਤ ਕਰ ਦੇਵੇਗਾ!।।</verse>
			</chapter>
			<chapter number="2">
				<verse number="1">ਹੇ ਨਿਰਲੱਜ ਕੌਮ, ਆਪਣੇ ਆਪ ਨੂੰ ਇਕੱਠਾ ਕਰੋ, ਹਾਂ ਇਕੱਠੇ ਹੋ ਜਾਓ,</verse>
				<verse number="2">ਇਸ ਤੋਂ ਪਹਿਲਾਂ ਕਿ ਹੁਕਮ ਕਾਇਮ ਹੋਵੇ, ਅਤੇ ਦਿਨ ਤੂੜੀ ਵਾਂਙੁ ਲੰਘ ਜਾਵੇ, - ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਤੱਤਾ ਕ੍ਰੋਧ ਤੁਹਾਡੇ ਉੱਤੇ ਆਵੇ, ਏਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆਵੇ!</verse>
				<verse number="3">ਤੁਸੀਂ ਯਹੋਵਾਹ ਨੂੰ ਭਾਲੋ, ਹੇ ਧਰਤੀ ਦੇ ਸਾਰੇ ਮਸਕੀਨੋ, ਜਿਨ੍ਹਾਂ ਨੇ ਉਹ ਦੇ ਫ਼ਰਮਾਨਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ ਮਸਕੀਨੀ ਨੂੰ ਭਾਲੋ, ਸ਼ਾਇਤ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋਗੇ!।।</verse>
				<verse number="4">ਅੱਜ਼ਾਹ ਤਾਂ ਤਿਆਗਿਆ ਜਾਵੇਗਾ, ਅਤੇ ਅਸ਼ਕਲੋਨ ਵਿਰਾਨ ਹੋ ਜਾਵੇਗਾ, ਓਹ ਦੁਪਹਿਰੇ ਅਸ਼ਦੋਦ ਨੂੰ ਧੱਕ ਦੇਣਗੇ, ਅਤੇ ਅਕਰੋਨ ਪੁੱਟਿਆ ਜਾਵੇਗਾ।।।</verse>
				<verse number="5">ਹਾਇ ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ, ਕਰੇਥੀਆਂ ਦੀ ਕੌਮ ਉੱਤੇ! ਹੇ ਕਨਾਨ, ਫਲਿਸਤੀਆਂ ਦੇ ਦੇਸ, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਨਾਸ ਕਰਾਂਗਾ ਭਈ ਕੋਈ ਵਾਸੀ ਨਾ ਰਹੇ!</verse>
				<verse number="6">ਸਮੁੰਦਰੀ ਕੰਢਾ ਚਰਾਂਦ ਹੋਵੇਗਾ, ਅਯਾਲੀਆਂ ਦੇ ਵਾਸੇ ਅਤੇ ਇੱਜੜਾਂ ਦੇ ਵਾੜੇ।</verse>
				<verse number="7">ਕੰਢਾ ਯਹੂਦਾਹ ਦੇ ਘਰਾਣੇ ਦੇ ਬਕੀਏ ਲਈ ਹੋਵੇਗਾ, ਓਹ ਆਪਣੇ ਇੱਜੜਾਂ ਨੂੰ ਉਨ੍ਹਾਂ ਉੱਤੇ ਚਾਰਨਗੇ, ਅਸ਼ਕਲੋਨ ਦੇ ਘਰਾਂ ਵਿੱਚ ਓਹ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਓਹਨਾਂ ਦੀ ਖਬਰ ਲਵੇਗਾ, ਅਤੇ ਓਹਨਾਂ ਨੂੰ ਅਸੀਰੀ ਤੋਂ ਮੋੜ ਲਵੇਗਾ।।</verse>
				<verse number="8">ਮੈਂ ਮੋਆਬ ਦਾ ਉਲਾਹਮਾ, ਅਤੇ ਅੰਮੋਨੀਆਂ ਦਾ ਕੁਫ਼ਰ ਸੁਣਿਆ, ਕਿ ਓਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਸਨ, ਅਤੇ ਓਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਸਨ।</verse>
				<verse number="9">ਮੇਰੇ ਜੀਉਣ ਦੀ ਸੌਂਹ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੋਮ ਵਾਂਙੁ ਹੋ ਜਾਵੇਗਾ, ਅਤੇ ਅੰਮੋਨੀ ਅਮੂਰਾਹ ਵਾਂਙੁ, ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਰਾਸ, ਸਦਾ ਦੀ ਵਿਰਾਨੀ, - ਮੇਰੀ ਪਰਜਾ ਦਾ ਬਕੀਆ ਓਹਨਾਂ ਨੂੰ ਲੁੱਟ ਲਵੇਗਾ, ਅਤੇ ਮੇਰੀ ਕੌਮ ਦੀ ਬੱਚਤ ਓਹਨਾਂ ਉੱਤੇ ਕਬਜ਼ਾ ਕਰੇਗੀ।</verse>
				<verse number="10">ਏਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਓਹਨਾਂ ਨੇ ਉਲਾਹਮਾ ਦਿੱਤਾ, ਅਤੇ ਸੈਨਾਂ ਦੇ ਯਹੋਵਾਹ ਦੀ ਪਰਜਾ ਉੱਤੇ ਆਪਣੀ ਵਡਿਆਈ ਕੀਤੀ।</verse>
				<verse number="11">ਯਹੋਵਾਹ ਓਹਨਾਂ ਦੇ ਵਿਰੁੱਧ ਭਿਆਣਕ ਹੋਵੇਗਾ, ਉਹ ਧਰਤੀ ਦੇ ਸਾਰੇ ਦਿਓਤਿਆਂ ਉੱਤੇ ਮੜੱਪਣ ਘੱਲੇਗਾ, ਅਤੇ ਮਨੁੱਖ ਆਪੋ ਆਪਣੇ ਅਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ ਸਾਰੀਆਂ ਕੌਮਾਂ ਦੇ ਟਾਪੂ ਵੀ।।</verse>
				<verse number="12">ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ,</verse>
				<verse number="13">ਉਹ ਆਪਣਾ ਹੱਥ ਉੱਤਰ ਉੱਤੇ ਵੀ ਚੁੱਕੇਗਾ, ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ, ਅਤੇ ਨੀਨਵਾਹ ਨੂੰ ਵਿਰਾਨੇ ਅਤੇ ਉਜਾੜ ਵਾਂਙੁ ਸੁੱਕਾ ਬਣਾਵੇਗਾ।</verse>
				<verse number="14">ਵੱਗ ਉਸ ਦੇ ਵਿੱਚ ਲੇਟਣਗੇ, ਕੌਮਾਂ ਦੇ ਸਾਰੇ ਦਰਿੰਦੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੇ ਗੋਲਿਆਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਤੋਂ ਉਨ੍ਹਾਂ ਦੀ ਅਵਾਜ਼ ਗਾਵੇਗੀ, ਤਬਾਹੀ ਸਰਦਲ ਉੱਤੇ ਹੋਵੇਗੀ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋਵੇਗੀ।</verse>
				<verse number="15">ਏਹ ਉਹ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੈਂਥੋਂ ਬਿਨਾ ਹੋਰ ਕੋਈ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਦਰਿੰਦਿਆਂ ਦੇ ਬੈਠਣ ਦਾ ਅਸਥਾਨ! ਜੋ ਕੋਈ ਉਸ ਦੇ ਕੋਲੋਂ ਲੰਘੇ, ਸ਼ੂਕਰੇਗਾ ਅਤੇ ਉਂਗਲ ਕਰੇਗਾ।।</verse>
			</chapter>
			<chapter number="3">
				<verse number="1">ਹਾਇ ਉਹ ਨੂੰ ਜੋ ਆਕੀ ਅਤੇ ਪਲੀਤ ਹੈ, ਉਸ ਅਨ੍ਹੇਰ ਕਰਨ ਵਾਲੇ ਸ਼ਹਿਰ ਨੂੰ!</verse>
				<verse number="2">ਉਸ ਨੇ ਅਵਾਜ਼ ਨਹੀਂ ਸੁਣੀ, ਨਾ ਸਿੱਖਿਆ ਮੰਨੀ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਆਪਣੇ ਪਰਮੇਸ਼ੁਰ ਦੇ ਨੇੜੇ ਆਇਆ।</verse>
				<verse number="3">ਉਸ ਦੇ ਸਰਦਾਰ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਹਨ, ਉਸ ਦੇ ਨਿਆਈ ਸੰਝ ਦੇ ਬਘਿਆੜ ਹਨ, ਜੋ ਸਵੇਰ ਤੀਕ ਕੁਝ ਨਹੀਂ ਛੱਡਦੇ!</verse>
				<verse number="4">ਉਸ ਦੇ ਨਬੀ ਛਲੀਏ ਅਰ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਅਤੇ ਬਿਵਸਥਾ ਨੂੰ ਮਰੋੜਿਆ ਹੈ!</verse>
				<verse number="5">ਯਹੋਵਾਹ ਉਸ ਵਿੱਚ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰ ਸਵੇਰ ਉਹ ਆਪਣਾ ਨਿਆਉਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਨੂੰ ਨਹੀਂ ਜਾਣਦਾ।</verse>
				<verse number="6">ਮੈਂ ਕੌਮਾਂ ਨੂੰ ਕੱਟ ਸੁੱਟਿਆ, ਓਹਨਾਂ ਦੇ ਕੋਨਿਆਂ ਦੇ ਬੁਰਜ ਵਿਰਾਨ ਹਨ, ਮੈਂ ਓਹਨਾਂ ਦੀਆਂ ਗਲੀਆਂ ਨੂੰ ਬਰਬਾਦ ਕੀਤਾ ਸੋ ਕੋਈ ਨਹੀਂ ਲੰਘਦਾ, ਓਹਨਾਂ ਦੇ ਸ਼ਹਿਰ ਨਾਸ ਹੋਏ, ਸੋ ਕੋਈ ਮਨੁੱਖ, ਕੋਈ ਵਾਸੀ ਨਹੀਂ।</verse>
				<verse number="7">ਮੈ ਆਖਿਆ, ਕੇਵਲ ਮੈਥੋਂ ਡਰ ਅਤੇ ਸਿੱਖਿਆ ਨੂੰ ਮੰਨ, ਤਾਂ ਉਸ ਦਾ ਵਾਸ ਕੱਟਿਆ ਨਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਓਹਨਾਂ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ।।</verse>
				<verse number="8">ਸੋ ਮੇਰੇ ਲਈ ਠਹਿਰੇ ਰਹੋ, ਯਹੋਵਾਹ ਦਾ ਵਾਕ ਹੈ, ਉਸ ਦਿਨ ਤੀਕ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ, ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਪਾਤਸ਼ਾਹੀਆਂ ਨੂੰ ਜਮਾ ਕਰਾਂ, ਭਈ ਮੈਂ ਉਨ੍ਹਾਂ ਦੇ ਉੱਤੇ ਆਪਣਾ ਗਜ਼ਬ, ਆਪਣਾ ਸਾਰਾ ਤੱਤਾ ਕ੍ਰੋਧ ਡੋਹਲ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।।</verse>
				<verse number="9">ਤਦ ਮੈਂ ਸਾਫ਼ ਬੁੱਲ੍ਹਾਂ ਦੇ ਲੋਕਾਂ ਵੱਲ ਮੁੜਾਂਗਾ, ਭਈ ਓਹ ਸਭ ਯਹੋਵਾਹ ਦੇ ਨਾਮ ਨੂੰ ਪੁਕਾਰਨ, ਤਾਕਿ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।</verse>
				<verse number="10">ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਮੇਰੇ ਖਿਲਰੇ ਹੋਇਆਂ ਦੀ ਧੀ, ਮੇਰੇ ਲਈ ਭੇਟ ਲਿਆਉਣਗੇ।</verse>
				<verse number="11">ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਤੋਂ ਲੱਜਿਆਵਾਨ ਨਾ ਹੋਵੇਂਗਾ, ਜਿਹ ਦੇ ਨਾਲ ਤੈਂ ਮੇਰਾ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਤੇਰੇ ਹੰਕਾਰੀ ਅਭਮਾਨੀਆਂ ਨੂੰ ਕੱਢਾਂਗਾ, ਭਈ ਤੂੰ ਮੇਰੇ ਪਵਿੱਤ੍ਰ ਪਹਾੜ ਵਿੱਚ ਘੁਮੰਡ ਫੇਰ ਨਾ ਕਰੇਂ।</verse>
				<verse number="12">ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕ ਛੱਡਾਂਗਾ, ਓਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।</verse>
				<verse number="13">ਇਸਰਾਏਲ ਦਾ ਬਕੀਆ ਬਦੀ ਨਾ ਕਰੇਗਾ, ਨਾ ਓਹ ਝੂਠ ਬੋਲਣਗੇ, ਨਾ ਓਹਨਾਂ ਦੇ ਮੂੰਹ ਵਿੱਚ ਫਰੇਬੀ ਜੀਭ ਮਿਲੇਗੀ, ਕਿਉਂ ਜੋ ਓਹ ਚਰਨਗੇ ਅਤੇ ਲੰਮੇ ਪੈਣਗੇ, ਅਤੇ ਕੋਈ ਓਹਨਾਂ ਨੂੰ ਨਾ ਡਰਾਵੇਗਾ।।</verse>
				<verse number="14">ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ, ਹੇ ਇਸਰਾਏਲ, ਨਾਰਾ ਮਾਰ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਬਾਗ ਬਾਗ ਹੋ!</verse>
				<verse number="15">ਯਹੋਵਾਹ ਨੇ ਤੇਰੇ ਨਿਆਵਾਂ ਨੂੰ ਦੂਰ ਕੀਤਾ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ, ਇਸਰਾਏਲ ਦਾ ਪਾਤਸ਼ਾਹ, ਹਾਂ, ਯਹੋਵਾਹ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੀਂ।</verse>
				<verse number="16">ਉਸ ਦਿਨ ਯਰੂਸ਼ਲਮ ਨੂੰ ਕਿਹਾ ਜਾਵੇਗਾ, ਡਰੀਂ! ਹੇ ਸੀਯੋਨ, ਤੇਰੇ ਹੱਥ ਢਿੱਲੇ ਨਾ ਪੈ ਜਾਣ!</verse>
				<verse number="17">ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿੱਚ ਹੈ, ਉਹ ਸਮਰੱਥੀ ਬਚਾਉਣ ਵਾਲਾ ਹੈ।। ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ੀ ਕਰੇਗਾ, ਉਹ ਆਪਣਾ ਪ੍ਰੇਮ ਤਾਜ਼ਾ ਕਰੇਗਾ, ਉਹ ਤੇਰੇ ਕਾਰਨ ਜੈਕਾਰਿਆਂ ਨਾਲ ਨਿਹਾਲ ਹੋਵੇਗਾ।</verse>
				<verse number="18">ਮੈਂ ਓਹਨਾਂ ਨੂੰ ਜੋ ਮਿਥੇ ਹੋਏ ਪਰਬਾਂ ਲਈ ਕਰਦੇ ਹਨ, ਜੋ ਤੇਰੇ ਵਿੱਚੋਂ ਸਨ, ਇਕੱਠਾ ਕਰਾਂਗਾ, ਜਿਸ ਦੇ ਉੱਤੇ ਓਲਾਹਮਾ ਇੱਕ ਭਾਰ ਸੀ।</verse>
				<verse number="19">ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਙਿਆਂ ਨੂੰ ਬਚਾਵਾਂਗਾ, ਅਤੇ ਹੱਕੇ ਹੋਇਆ ਨੂੰ ਇਕੱਠਾ ਕਰਾਂਗਾ, ਅਤੇ ਮੈਂ ਸਾਰੀ ਧਰਤੀ ਵਿੱਚ ਓਹਨਾਂ ਦੀ ਸ਼ਰਮ ਉਸਤਤ ਅਤੇ ਜਸ ਬਣਾਵਾਂਗਾ।</verse>
				<verse number="20">ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ, ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਕਿਉਂ ਜੋ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਉੱਮਤਾ ਵਿੱਚ ਇੱਕ ਨਾਮ ਅਤੇ ਇੱਕ ਉਸਤਤ ਠਹਿਰਾਵਾਂਗਾ, ਜਦ ਮੈਂ ਤੁਹਾਡੇ ਅਸੀਰਾਂ ਨੂੰ ਤੁਹਾਡੀਆਂ ਅੱਖੀਆਂ ਸਾਹਮਣੇ ਮੋੜ ਲਿਆਵਾਂਗਾ, ਯਹੋਵਾਹ ਕਹਿੰਦਾ ਹੈ।।</verse>
			</chapter>
		</book>
		<book number="37">
			<chapter number="1">
				<verse number="1">ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਛੇਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਪੁੱਜੀ</verse>
				<verse number="2">ਕਿ ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਏਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਦੇ ਬਣਾਉਣ ਦਾ ਵੇਲਾ ਨਹੀਂ ਆਇਆ</verse>
				<verse number="3">ਤਾਂ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ</verse>
				<verse number="4">ਭਲਾ, ਏਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਛੱਤੇ ਹੋਏ ਕੋਠਿਆਂ ਵਿੱਚ ਰਹੋ ਜਦ ਕਿ ਏਹ ਭਵਨ ਬਰਬਾਦ ਪਿਆ ਹੈॽ</verse>
				<verse number="5">ਹੁਣ ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਤੁਸੀਂ ਆਪਣੇ ਚਾਲੇ ਉੱਤੇ ਧਿਆਨ ਦਿਓ ।।</verse>
				<verse number="6">ਤੁਸਾਂ ਬਹੁਤ ਬੀਜਿਆ ਪਰ ਥੋੜਾ ਖੱਟਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤ੍ਰੇਹ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ, ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।।</verse>
				<verse number="7">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਤੁਸੀਂ ਆਪਣੇ ਚਾਲੇ ਤੇ ਧਿਆਨ ਦਿਓ</verse>
				<verse number="8">ਪਹਾੜ ਉੱਤੇ ਚੜ੍ਹੋ, ਲੱਕੜੀ ਲਿਆਓ, ਏਸ ਭਵਨ ਨੂੰ ਬਣਾਓ ਭਈ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਕਹਿੰਦਾ ਹੈ</verse>
				<verse number="9">ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜਾ ਮਿਲਿਆ ਅਤੇ ਜਦ ਤੁਸੀਂ ਉਸ ਨੂੰ ਆਪਣੇ ਘਰ ਲਿਆਏ ਤਾਂ ਮੈਂ ਉਸ ਨੂੰ ਉਡਾ ਵੀ ਦਿੱਤਾ। ਕਿਉਂॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਏਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ</verse>
				<verse number="10">ਤਦੇ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣਾ ਹਾਸਲ ਰੋਕਿਆ ਹੈ</verse>
				<verse number="11">ਅਤੇ ਮੈਂ ਧਰਤੀ ਉੱਤੇ, ਪਹਾੜਾਂ ਉੱਤੇ, ਅੰਨ ਉੱਤੇ, ਨਵੀਂ ਮੈ ਉੱਤੇ, ਤੇਲ ਉੱਤੇ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉਤੇ ਕਾਲ ਨੂੰ ਪਾ ਦਿੱਤਾ, ਨਾਲੇ ਆਦਮੀ ਉੱਤੇ, ਡੰਗਰ ਉੱਤੇ ਅਤੇ ਹੱਥ ਦੇ ਸਾਰੇ ਕਸ਼ਟ ਉੱਤੇ।।</verse>
				<verse number="12">ਤਦ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਅਤੇ ਲੋਕਾਂ ਦੇ ਸਾਰੇ ਬਕੀਏ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਘੱਲੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਗੌਹ ਨਾਲ ਸੁਣਿਆ ਅਤੇ ਲੋਕ ਯਹੋਵਾਹ ਦੇ ਅੱਗੋਂ ਡਰੇ</verse>
				<verse number="13">ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸਾ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ</verse>
				<verse number="14">ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਦੇ ਆਤਮਾ ਨੂੰ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਦੇ ਆਤਮਾ ਨੂੰ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਦੇ ਆਤਮਾ ਨੂੰ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ ਸੋ ਓਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ</verse>
				<verse number="15">ਏਹ ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਛੇਵੇਂ ਮਹੀਨੇ ਦੀ ਚੱਵੀ ਤਰੀਕ ਨੂੰ ਹੋਇਆ।।</verse>
			</chapter>
			<chapter number="2">
				<verse number="1">ਸੱਤਵੇਂ ਮਹੀਨੇ ਦੀ ਇੱਕੀ ਤਰੀਕ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ</verse>
				<verse number="2">ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਨੂੰ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਨੂੰ ਅਤੇ ਬਾਕੀ ਲੋਕਾਂ ਨੂੰ ਇਉਂ ਆਖ</verse>
				<verse number="3">ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਹ ਨੇ ਏਸ ਭਵਨ ਦੀ ਪਹਿਲੀ ਰੌਣਕ ਨੂੰ ਵੇਖਿਆ ਹੈॽ ਅਤੇ ਹੁਣ ਤੁਸੀਂ ਕੀ ਵੇਖਦੇ ਹੋॽ ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈॽ</verse>
				<verse number="4">ਪਰ ਹੇ ਜ਼ਰੁੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ, ਅਤੇ ਹੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਸਾਰੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ, ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ,</verse>
				<verse number="5">ਉਸ ਬਚਨ ਅਨੁਸਾਰ ਜੋ ਮੈਂ ਤੁਹਾਡੇ ਨਾਲ ਬੰਨ੍ਹਿਆ ਜਦ ਤੁਸੀਂ ਮਿਸਰੋਂ ਨਿੱਕਲੇ, ਸੋ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਡਰੋ ਨਾॽ</verse>
				<verse number="6">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਥੋੜੇ ਜਿਹੇ ਚਿਰ ਵਿੱਚ ਮੈਂ ਫੇਰ ਅਕਾਸ਼ ਅਤੇ ਧਰਤੀ ਅਤੇ ਜਲ ਥਲ ਨੂੰ ਹਿਲਾ ਦਿਆਂਗਾ</verse>
				<verse number="7">ਨਾਲੇ ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰੀਆਂ ਕੌਮਾਂ ਦੇ ਪਦਾਰਥ ਆਉਣਗੇ ਸੋ ਮੈਂ ਏਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦਾ ਯਹੋਵਾਹ ਕਹਿੰਦਾ ਹੈ</verse>
				<verse number="8">ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ</verse>
				<verse number="9">ਏਸ ਭਵਨ ਦੀ ਆਖਰੀ ਰੌਣਕ ਪਹਿਲੀ ਤੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ, - ਮੈਂ ਏਸ ਅਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।</verse>
				<verse number="10">ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਨੌਵੇਂ ਮਹੀਨੇ ਦੀ ਚੱਵੀ ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ</verse>
				<verse number="11">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਬਿਵਸਥਾ ਦੇ ਵਿਖੇ ਜਾਜਕਾਂ ਤੋਂ ਪੁੱਛ</verse>
				<verse number="12">ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈ, ਤੇਲ ਯਾ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੋਹ ਜਾਵੇ ਤਾਂ ਭਲਾ, ਉਹ ਚੀਜ਼ ਪਵਿੱਤਰ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ</verse>
				<verse number="13">ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲੋਥ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ ਇਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਛੋਹ ਦੇਵੇ ਤਾਂ ਭਲਾ, ਉਹ ਚੀਜ਼ ਅਸ਼ੁੱਧ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ</verse>
				<verse number="14">ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਏਸ ਪਰਜਾ ਅਰ ਏਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਏਸੇ ਤਰਾਂ ਓਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਓਹ ਉੱਥੇ ਚੜ੍ਹਾਉਂਦੇ ਹਨ ਉਹ ਵੀ ਅਸ਼ੁੱਧ ਹੈ</verse>
				<verse number="15">ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਏਸ ਤੋਂ ਪਹਿਲਾਂ ਕਿ ਪੱਥਰ ਉੱਤੇ ਪੱਥਰ ਯਹੋਵਾਹ ਦੀ ਹੈਕਲ ਵਿੱਚ ਰੱਖਿਆ ਗਿਆ ਤਾਂ ਤੁਹਾਡਾ ਕੀ ਹਾਲ ਰਿਹਾॽ</verse>
				<verse number="16">ਜਦ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਤਾਂ ਵੀਹ ਹੀ ਹੁੰਦੇ ਸਨ</verse>
				<verse number="17">ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ</verse>
				<verse number="18">ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੱਵੀ ਤਰੀਕ ਤੋਂ ਜਿਸ ਦਿਨ ਤੋਂ ਯਹੋਵਾਹ ਦੀ ਹੈਕਲ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ</verse>
				<verse number="19">ਕੀ ਬੀਜ ਅਜੇ ਖੱਤੇ ਵਿੱਚ ਹੈॽ ਕੀ ਅੰਗੂਰੀ ਬਾਗ, ਹਜੀਰ ਅਨਾਰ ਅਤੇ ਜ਼ੈਤੂਨ ਦੇ ਬਿਰਛ ਅਜੇ ਫਲ ਨਹੀਂ ਦਿੰਦੇॽ ਅੱਜ ਤੋਂ ਤੁਹਾਨੂੰ ਬਕਰਤ ਦਿਆਂਗਾ।।</verse>
				<verse number="20">ਮਹੀਨੇ ਦੀ ਚੱਵੀ ਤਰੀਕ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ</verse>
				<verse number="21">ਯਹੂਦਾਹ ਦੇ ਹਾਕਮ ਜ਼ਰੁੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ</verse>
				<verse number="22">ਅਤੇ ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ ਅਤੇ ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ ਅਤੇ ਰਥਾਂ ਨੂੰ ਸਵਾਰਾਂ ਸਣੇ ਉੱਲਦ ਦਿਆਂਗਾ ਅਤੇ ਘੋੜੇ ਅਰ ਉਨ੍ਹਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ</verse>
				<verse number="23">ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੁੱਬਾਬਲ ਸ਼ਅਲਤੀਏਲ ਦੇ ਪੁੱਤ੍ਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੈਨੂੰ ਆਪਣੀ ਮੋਹਰ ਛਾਪ ਵਾਂਙੁ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।</verse>
			</chapter>
		</book>
		<book number="38">
			<chapter number="1">
				<verse number="1">ਦਾਰਾ ਦੇ ਦੂਜੇ ਵਰ੍ਹੇ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦੀ ਬਾਣੀ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਈ ਕਿ</verse>
				<verse number="2">ਯਹੋਵਾਹ ਤੁਹਾਡੇ ਪਿਉ ਦਾਦਿਆਂ ਉੱਤੇ ਡਾਢਾ ਕੋਪਵਾਨ ਰਿਹਾ</verse>
				<verse number="3">ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਉਂ ਫ਼ਰਮਾਉਂਦਾ ਹੈ ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="4">ਤੁਸੀਂ ਆਪਣੇ ਪਿਉ ਦਾਦਿਆਂ ਵਰਗੇ ਨਾ ਹੋਵੋ ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਆਖਿਆ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਸੀਂ ਆਪਣਿਆਂ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਤਾਂ ਮੁੜੋ! ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਗੌਹ ਕੀਤਾ, ਯਹੋਵਾਹ ਦਾ ਵਾਕ ਹੈ</verse>
				<verse number="5">ਤੁਹਾਡੇ ਪਿਓ ਦਾਦੇ, - ਓਹ ਕਿੱਥੇ ਹਨॽ ਅਤੇ ਕੀ ਨਬੀ ਸਦਾ ਤੀਕ ਜੀਉਂਦੇ ਰਹਿਣਗੇॽ</verse>
				<verse number="6">ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਓਹ ਤੁਹਾਡੇ ਪਿਉ ਦਾਦਿਆਂ ਨੂੰ ਨਹੀਂ ਅੱਪੜੀਆਂॽ ਸਗੋਂ ਓਹ ਮੁੜੇ ਅਤੇ ਆਖਿਆ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ ਤਿਵੇਂ ਸਾਡਿਆਂ ਰਾਹਾਂ ਅਤੇ ਸਾਡਿਆਂ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।।</verse>
				<verse number="7">ਦਾਰਾ ਦੇ ਦੂਜੇ ਵਰ੍ਹੇ ਦੇ ਗਿਆਰ੍ਹਵੇਂ ਮਹੀਨੇ ਦੀ ਚੱਵੀ ਤਾਰੀਖ ਨੂੰ ਅਤੇ ਉਹ ਸ਼ਬਾਟ ਦਾ ਮਹੀਨਾ ਸੀ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਇਆ ਕਿ</verse>
				<verse number="8">ਮੈਂ ਰਾਤ ਨੂੰ ਡਿੱਠਾ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜਾ ਸੀ। ਉਸ ਦੇ ਮਗਰ ਲਾਲ, ਕਮੈਤ ਅਰ ਚਿੱਟੇ ਘੋੜੇ ਸਨ</verse>
				<verse number="9">ਤਾਂ ਮੈਂ ਆਖਿਆ, ਹੇ ਮੇਰੇ ਪ੍ਰਭੁ, ਏਹ ਕੀ ਹਨॽ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਮੈਂ ਤੈਨੂੰ ਵਿਖਾਵਾਂਗਾ ਕਿ ਏਹ ਕੀ ਹਨ</verse>
				<verse number="10">ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖਲੋਤਾ ਸੀ ਉੱਤਰ ਦੇ ਕੇ ਆਖਿਆ, ਏਹ ਓਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਦੌਰੇ ਲਈ ਘੱਲਿਆ ਹੈ</verse>
				<verse number="11">ਓਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜਾ ਸੀ ਉੱਤਰ ਦੇ ਕੇ ਆਖਿਆ ਕਿ ਅਸਾਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ</verse>
				<verse number="12">ਅੱਗੋ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਤੂੰ ਕਦ ਤੀਕ ਯਰੂਸ਼ਲਮ ਅਰ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਏਹ ਸੱਤਰ ਵਰ੍ਹੇ ਗਜ਼ਬ ਵਿੱਚ ਰਿਹਾ ਹੈਂॽ</verse>
				<verse number="13">ਤਾਂ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾ ਕਰਦਾ ਸੀ ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ</verse>
				<verse number="14">ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ</verse>
				<verse number="15">ਮੈਂ ਏਹਨਾਂ ਕੌਮਾਂ ਨਾਲ ਅੱਤ ਵੱਡਾ ਕੋਪਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ ਕਿਉਂ ਜੋ ਮੇਰਾ ਕੋਪ ਥੋੜਾ ਜਿਹਾ ਸੀ ਪਰ ਓਹਨਾਂ ਨੇ ਉਸ ਬਿਪਤਾ ਨੂੰ ਵਧਾ ਦਿੱਤਾ</verse>
				<verse number="16">ਏਸ ਲਈ ਯਹੋਵਾਹ ਇਉਂ ਆਖਦਾ ਹੈ, ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਏਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ</verse>
				<verse number="17">ਫੇਰ ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਮੇਰੇ ਨਗਰ ਫੇਰ ਪਦਾਰਥਾਂ ਨਾਲ, ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਰ ਯਰੂਸ਼ਲਮ ਨੂੰ ਫੇਰ ਚੁਣੇਗਾ</verse>
				<verse number="18">ਮੈਂ ਅੱਖਾਂ ਚੁੱਕ ਕੇ ਡਿੱਠਾ, ਤਾਂ ਵੇਖੋ, ਚਾਰ ਸਿੰਙ ਸਨ</verse>
				<verse number="19">ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਕੀ ਹਨॽ ਉਸ ਮੈਨੂੰ ਆਖਿਆ, ਏਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਇਸਰਾਏਲ ਅਰ ਯਰੂਸ਼ਲਮ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ</verse>
				<verse number="20">ਤਾਂ ਯਹੋਵਾਹ ਨੇ ਮੈਨੂੰ ਚਾਰ ਲੁਹਾਰ ਵਿਖਾਏ</verse>
				<verse number="21">ਤਾਂ ਮੈਂ ਆਖਿਆ, ਏਹ ਕੀ ਕਰਨ ਆਏ ਹਨॽ ਉਸ ਆਖਿਆ ਕਿ ਏਹ ਓਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਖੇਰੂੰ ਖੇਰੂੰ ਕੀਤਾ ਭਈ ਕੋਈ ਮਨੁੱਖ ਸਿਰ ਨਾ ਚੁੱਕੇ । ਏਹ ਆਏ ਹਨ ਜੋ ਓਹਨਾਂ ਨੂੰ ਡਰਾਉਣ ਅਤੇ ਓਹਨਾਂ ਕੌਮਾਂ ਦੇ ਸਿੰਙਾਂ ਨੂੰ ਪਛਾੜਨ ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਖੇਰੂੰ ਖੇਰੂੰ ਕਰਨ ਲਈ ਸਿੰਙ ਚੁੱਕਿਆ ਹੈ।।</verse>
			</chapter>
			<chapter number="2">
				<verse number="1">ਫੇਰ ਮੈਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਕੱਛਣ ਦੀ ਜਰੀਬ ਸੀ</verse>
				<verse number="2">ਮੈਂ ਆਖਿਆ ਤੂੰ ਕਿੱਥੇ ਜਾਂਦਾ ਹੈਂॽ ਉਸ ਮੈਨੂੰ ਆਖਿਆ, ਯਰੂਸ਼ਲਮ ਨੂੰ ਨਾਪਣ ਲਈ ਭਈ ਵੇਖਾਂ ਉਹ ਕਿੰਨਾ ਚੌੜਾ ਹੈ ਅਤੇ ਕਿੰਨਾ ਲੰਮਾ ਹੈ</verse>
				<verse number="3">ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ ਬਾਹਰ ਨਿੱਕਲਿਆ ਅਤੇ ਦੂਜਾ ਦੂਤ ਉਸ ਦੇ ਮਿਲਣ ਲਈ ਬਾਹਰ ਨਿੱਕਲਿਆ</verse>
				<verse number="4">ਉਸ ਨੇ ਉਹ ਨੂੰ ਆਖਿਆ, ਦੌੜ ਕੇ ਉਸ ਜੁਆਨ ਨਾਲ ਗੱਲ ਕਰ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸੂਆਂ ਦੇ ਵਾਧੇ ਦੇ ਕਾਰਨ ਬਿਨ ਫਸੀਲ ਪਿੰਡਾਂ ਵਾਂਙੁ ਵੱਸੇਗਾ</verse>
				<verse number="5">ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਕੰਧ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ। ਯਹੋਵਾਹ ਦਾ ਵਾਕ ਹੈ।।</verse>
				<verse number="6">ਓਏ, ਓਏ! ਉੱਤਰ ਦੇਸ ਵਿੱਚੋਂ ਨਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਅਕਾਸ਼ ਦੀਆਂ ਚੌਹਾਂ ਹਵਾਹਾਂ ਵਾਂਙੁ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ</verse>
				<verse number="7">ਓਏ ਸੀਯੋਨਾ, ਭੱਜ ਜਾਹ, ਤੂੰ ਜੋ ਬਾਬਲ ਦੀ ਧੀ ਦੇ ਸੰਗ ਵੱਸਦਾ ਹੈਂ!</verse>
				<verse number="8">ਸੈਨਾਂ ਦਾ ਯਹੋਵਾਹ ਤਾਂ ਇਉਂ ਆਖਦਾ ਹੈ ਕਿ ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਓਹਨਾਂ ਕੌਮਾਂ ਕੋਲ ਘੱਲਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ ਕਿਉਂ ਜੋ ਜਿਹੜਾ ਤੁਹਾਨੂੰ ਛੋਹੰਦਾ ਹੈ ਉਹ ਉਸ ਦੀ ਅੱਖ ਦੀ ਕਾਕੀ ਨੂੰ ਛੋਹੰਦਾ ਹੈ</verse>
				<verse number="9">ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ!</verse>
				<verse number="10">ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਵੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ</verse>
				<verse number="11">ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਓਹ ਮੇਰੀ ਪਰਜਾ ਹੋਣਗੀਆਂ, ਮੈਂ ਓਹਨਾਂ ਦੇ ਵਿੱਚ ਵੱਸਾਂਗਾ ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ</verse>
				<verse number="12">ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ</verse>
				<verse number="13">ਹੇ ਸਾਰੇ ਬਸ਼ਰੋ, ਯਹੋਵਾਹ ਦੇ ਅੱਗੇ ਚੁਪ ਹੋ ਜਾਓ ਕਿਉਂ ਜੋ ਉਹ ਆਪਣੇ ਪਵਿੱਤਰ ਅਸਥਾਨ ਤੋਂ ਜਾਗ ਉੱਠਿਆ ਹੈ।।</verse>
			</chapter>
			<chapter number="3">
				<verse number="1">ਫੇਰ ਉਸ ਮੈਨੂੰ ਵਿਖਾਇਆ ਕਿ ਪਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖਲੋਤਾ ਹੈ ਅਤੇ ਸ਼ਤਾਨ ਉਸ ਦੇ ਸੱਜੇ ਹੱਥ ਉੱਤੇ ਖੜਾ ਹੈ ਭਈ ਉਸ ਨਾਲ ਵਿਰੋਧ ਕਰੇ</verse>
				<verse number="2">ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਹੇ ਸ਼ਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਯਰੂਸ਼ਲਮ ਨੂੰ ਚੁਣ ਲਿਆ ਹੈ ਤੈਨੂੰ ਝਿੜਕੇ! ਕੀ ਏਹ ਉਹ ਕੁੱਢਣੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈॽ</verse>
				<verse number="3">ਯਹੋਸ਼ੁਆ ਮੈਲੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜਾ ਸੀ</verse>
				<verse number="4">ਤਾਂ ਉਸ ਓਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ ਉੱਤਰ ਦੇ ਕੇ ਆਖਿਆ ਕਿ ਏਸ ਤੋਂ ਮੈਲੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਆਖਿਆ, ਵੇਖ, ਮੈਂ ਤੇਰੀ ਬੁਰਿਆਈ ਤੈਥੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪੁਆਵਾਂਗਾ</verse>
				<verse number="5">ਮੈਂ ਆਖਿਆ, ਏਸ ਦੇ ਸਿਰ ਉੱਤੇ ਓਹ ਸਾਫ ਆਮਾਮਾ ਰੱਖਣ! ਤਾਂ ਓਹਨਾਂ ਨੇ ਉਸ ਦੇ ਸਿਰ ਉੱਤੇ ਸਾਫ ਅਮਾਮਾ ਰੱਖਿਆ ਅਤੇ ਕੱਪੜੇ ਪੁਆਏ ਅਰ ਯਹੋਵਾਹ ਦਾ ਦੂਤ ਕੋਲ ਖਲੋਤਾ ਰਿਹਾ</verse>
				<verse number="6">ਯਹੋਵਾਹ ਦੇ ਦੂਤ ਨੇ ਯਹੋਸ਼ੁਆ ਨੂੰ ਤਗੀਦ ਕੀਤੀ ਕਿ</verse>
				<verse number="7">ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ ਅਤੇ ਮੇਰੇ ਦਰਬਾਰ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਓਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ</verse>
				<verse number="8">ਹੇ ਯਹੋਸ਼ੁਆ, ਪਰਧਾਨ ਜਾਜਕ, ਸੁਣੀਂ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ ਕਿਉਂ ਜੋ ਏਹ ਨਿਸ਼ਾਨ ਦੇ ਮਨੁੱਖ ਹਨ। ਵੇਖੋ ਨਾ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ</verse>
				<verse number="9">ਕਿਉਂ ਜੋ ਉਸ ਪੱਥਰ ਨੂੰ ਵੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਏਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਮੈਂ ਇੱਕੋ ਦਿਨ ਵਿੱਚ ਏਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ</verse>
				<verse number="10">ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹਜੀਰ ਦੇ ਬਿਰਛ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="4">
				<verse number="1">ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਙੁ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ</verse>
				<verse number="2">ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂॽ ਮੈਂ ਆਖਿਆ, ਮੈਂ ਡਿੱਠਾ ਤਾਂ ਵੇਖੋ, ਇੱਕ ਸ਼ਮਾਦਾਨ ਸਰਾਸਰ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ ਅਤੇ ਉਸ ਉੱਤੇ ਸੱਤ ਦੀਵੇ ਸਨ ਅਤੇ ਓਹਨਾਂ ਦੀਵਿਆਂ ਲਈ ਸੱਤ ਸੱਤ ਨਾਲੀਆਂ ਸਨ ਜਿਹੜੀਆਂ ਉਸ ਦੇ ਸਿਰ ਉੱਤੇ ਸਨ</verse>
				<verse number="3">ਉਸ ਦੇ ਕੋਲ ਜ਼ੈਤੂਨ ਦੇ ਦੋ ਬਿਰਛ ਸਨ ਇੱਕ ਕਟੋਰੇ ਦੇ ਸੱਜੇ ਪਾਸੇ ਅਤੇ ਇੱਕ ਖੱਬੇ ਪਾਸੇ ਉੱਤੇ</verse>
				<verse number="4">ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਕਿ ਹੇ ਮਾਲਕ, ਏਹ ਕੀ ਹਨॽ</verse>
				<verse number="5">ਤਾਂ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਨਹੀਂ, ਮੇਰੇ ਪ੍ਰਭੁ</verse>
				<verse number="6">ਉਸ ਫੇਰ ਮੈਨੂੰ ਆਖਿਆ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫਰਮਾਨ ਹੈ</verse>
				<verse number="7">ਹੇ ਵੱਡੇ ਪਹਾੜ, ਤੂੰ ਕੀ ਹੈਂॽ ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਹਾਕਾਂ ਨਾਲ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!।।</verse>
				<verse number="8">ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ</verse>
				<verse number="9">ਜ਼ਰੁੱਬਾਬਲ ਦੇ ਹੱਥਾਂ ਨੇ ਏਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਏਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਂਗਾ ਕਿ ਸੈਨਾ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ</verse>
				<verse number="10">ਉਹ ਕੌਣ ਹੈ ਜਿਹ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਓਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ। ਏਹ ਯਹੋਵਾਹ ਦੀਆਂ ਸੱਤ ਅੱਖਾਂ ਹਨ ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ</verse>
				<verse number="11">ਤਦ ਮੈਂ ਉਸ ਨੂੰ ਆਖਿਆ ਕਿ ਏਹ ਦੋ ਜ਼ੈਤੂਨ ਦੇ ਬਿਰਛ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨॽ</verse>
				<verse number="12">ਫੇਰ ਦੂਜੀ ਵਾਰ ਮੈਂ ਉਸ ਨੂੰ ਆਖਿਆ ਕਿ ਜ਼ੈਤੂਨ ਦੀਆਂ ਏਹ ਦੋ ਟਹਿਣੀਆਂ ਕੀ ਹਨ ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਚੱਲਾ ਆਉਂਦਾ ਹੈॽ</verse>
				<verse number="13">ਉਸ ਮੈਨੂੰ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਹੇ ਮੇਰੇ ਪ੍ਰਭੁ, ਨਹੀਂ</verse>
				<verse number="14">ਏਹ ਦੋ ਤੇਲ ਮਸਹ ਹੋਏ ਪੁਰਖ ਹਨ ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।।</verse>
			</chapter>
			<chapter number="5">
				<verse number="1">ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ</verse>
				<verse number="2">ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਇੱਕ ਉੱਡਦੀ ਹੋਈ ਲੇਪਟਵੀਂ ਪੱਤ੍ਰੀ ਵੇਖਦਾ ਹਾਂ ਜਿਸ ਦੀ ਲੰਬਾਈ ਵੀਹ ਹੱਥ ਅਤੇ ਚੁੜਾਈ ਦਸ ਹੱਥ ਹੈ</verse>
				<verse number="3">ਫੇਰ ਉਸ ਮੈਨੂੰ ਆਖਿਆ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ ਕਿਉਂ ਜੋ ਹਰੇਕ ਚੋਰੀ ਕਰਨ ਵਾਲਾ ਹੁਣ ਤੋਂ ਏਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਸੌਂਹ ਖਾਣ ਵਾਲਾ ਏਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ</verse>
				<verse number="4">ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸੌਂਹ ਖਾਣ ਵਾਲੇ ਦੇ ਘਰ ਵਿੱਚ ਵੜੇਗਾ ਅਤੇ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਣੇ ਨਾਸ ਕਰੇਗਾ</verse>
				<verse number="5">ਤਾਂ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਬਾਹਰ ਆਇਆ ਅਤੇ ਉਸ ਮੈਨੂੰ ਆਖਿਆ, ਤੂੰ ਆਪਣੀਆਂ ਅੱਖਾਂ ਚੁਕ ਕੇ ਵੇਖ! ਉਹ ਕੀ ਬਾਹਰ ਨੂੰ ਨਿੱਕਲਦਾ ਹੈॽ</verse>
				<verse number="6">ਮੈਂ ਆਖਿਆ, ਇਹ ਕੀ ਹੈॽ ਉਸ ਆਖਿਆ ਕਿ ਉਹ ਇੱਕ ਏਫਾਹ ਬਾਹਰ ਨੂੰ ਨਿੱਕਲ ਰਿਹਾ ਹੈ। ਉਸ ਆਖਿਆ, ਸਾਰੇ ਦੇਸ ਵਿੱਚ ਓਹਨਾਂ ਦੀ ਇਹ ਬਦੀ ਹੈ</verse>
				<verse number="7">ਤਾਂ ਵੇਖੋ, ਸਿੱਕੇ ਦਾ ਇੱਕ ਢੱਕਣਾ ਉੱਪਰ ਚੁੱਕਿਆ ਗਿਆ ਅਤੇ ਇੱਕ ਜਨਾਨੀ ਏਫਾਹ ਦੇ ਵਿੱਚ ਬੈਠੀ ਹੋਈ ਸੀ</verse>
				<verse number="8">ਉਸ ਆਖਿਆ ਕਿ ਇਹ ਦੁਸ਼ਟਪੁਣਾ ਹੈ। ਉਸ ਨੇ ਉਹ ਨੂੰ ਏਫਾਹ ਵਿੱਚ ਧੱਕ ਦਿੱਤਾ ਅਤੇ ਉਸ ਸਿੱਕੇ ਦੇ ਢੱਕਣ ਨੂੰ ਏਫਾਹ ਦੇ ਮੂੰਹ ਉੱਤੇ ਸੁੱਟ ਦਿੱਤਾ</verse>
				<verse number="9">ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋ ਜਨਾਨੀਆਂ ਬਾਹਰ ਨਿੱਕਲੀਆਂ ਅਤੇ ਹਵਾ ਓਹਨਾਂ ਦੇ ਪਰਾਂ ਦੇ ਵਿੱਚ ਸੀ ਕਿਉਂ ਜੋ ਓਹਨਾਂ ਦੇ ਪਰ ਲਮਢੀਂਗ ਦੇ ਪਰਾਂ ਵਰਗੇ ਸਨ। ਓਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੀਕ ਚੁੱਕਿਆ</verse>
				<verse number="10">ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਏਫਾਹ ਨੂੰ ਕਿੱਥੇ ਲੈ ਚੱਲੀਆਂ ਹਨॽ</verse>
				<verse number="11">ਉਸ ਮੈਨੂੰ ਆਖਿਆ ਕਿ ਸ਼ਿਨਆਰ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।।</verse>
			</chapter>
			<chapter number="6">
				<verse number="1">ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋਂਹ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਓਹ ਪਹਾੜ ਪਿੱਤਲ ਦੇ ਪਹਾੜ ਸਨ</verse>
				<verse number="2">ਪਹਿਲੇ ਰਥ ਦੇ ਘੋੜੇ ਲਾਲ ਅਤੇ ਦੂਜੇ ਰਥ ਦੇ ਘੋੜੇ ਕਾਲੇ ਸਨ</verse>
				<verse number="3">ਤੀਜੇ ਰਥ ਦੇ ਘੋੜੇ ਚਿੱਟੇ ਸਨ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ਼ ਸਨ</verse>
				<verse number="4">ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਉੱਤਰ ਦੇ ਕੇ ਆਖਿਆ, ਕਿ ਹੇ ਮੇਰੇ ਪ੍ਰਭੁ, ਏਹ ਕੀ ਹਨॽ</verse>
				<verse number="5">ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਆਖਿਆ ਕਿ ਏਹ ਅਕਾਸ਼ ਦੀਆਂ ਚਾਰ ਹਵਾਵਾਂ ਹਨ ਜੋ ਨਿੱਕਲਦੀਆਂ ਹਨ ਜਦ ਓਹ ਸਾਰੀ ਧਰਤੀ ਦੇ ਪ੍ਰਭੁ ਦੇ ਹਜ਼ੂਰ ਖਲੋਤੀਆਂ ਹੋਣ</verse>
				<verse number="6">ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਚਿੱਟਿਆਂ ਵਾਲਾ ਉਹ ਦੇ ਪਿੱਛੇ ਨਿੱਕਲ ਕੇ ਜਾਂਦਾ ਹੈ ਅਤੇ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ</verse>
				<verse number="7">ਜਦ ਏਹ ਤੇਜ਼ ਘੋੜੇ ਨਿੱਕਲੇ ਓਹਨਾਂ ਜਾਣਾ ਚਾਹਿਆ ਭਈ ਧਰਤੀ ਦਾ ਦੌਰਾ ਕਰਨ। ਉਸ ਆਖਿਆ, ਚੱਲੋ ਅਤੇ ਧਰਤੀ ਵਿੱਚ ਦੌਰਾ ਕਰੋ, ਸੋ ਓਹਨਾਂ ਧਰਤੀ ਵਿੱਚ ਦੌਰਾ ਕੀਤਾ</verse>
				<verse number="8">ਤਦ ਉਸ ਨੇ ਹਾਕ ਮਾਰ ਕੇ ਮੈਨੂੰ ਆਖਿਆ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ ਓਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।।</verse>
				<verse number="9">ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="10">ਤੂੰ ਅਸੀਰਾਂ ਵਿੱਚੋਂ ਹਲਦੀ, ਟੋਬੀਯਾਹ ਅਤੇ ਯਦਅਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਅਤੇ ਸਫ਼ਨਯਾਹ ਦੇ ਪੁੱਤ੍ਰ ਯੋਸ਼ੀਯਾਹ ਦੇ ਘਰ ਜਾਹ ਜਿੱਥੇ ਓਹ ਬਾਬਲ ਤੋਂ ਆਏ ਹਨ</verse>
				<verse number="11">ਅਤੇ ਚਾਂਦੀ ਸੋਨਾ ਲੈ ਕੇ ਤਾਜ ਬਣਾ ਅਤੇ ਪਰਧਾਨ ਜਾਜਕ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਦੇ ਸਿਰ ਉੱਤੇ ਰੱਖ</verse>
				<verse number="12">ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਵੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ</verse>
				<verse number="13">ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ ਅਤੇ ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੇ ਮਤੇ ਹੋਣਗੇ</verse>
				<verse number="14">ਅਤੇ ਉਹ ਤਾਜ ਹੇਲਮ ਲਈ, ਟੋਬੀਯਾਹ ਲਈ, ਯਦਅਯਾਹ ਲਈ ਅਤੇ ਸਫ਼ਨਯਾਹ ਦੇ ਪੁੱਤ੍ਰ ਹੇਠ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਾਰੀ ਲਈ ਹੋਵੇਗਾ</verse>
				<verse number="15">ਤਾਂ ਦੂਰ ਦੂਰ ਦੇ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।।</verse>
			</chapter>
			<chapter number="7">
				<verse number="1">ਦਾਰਾ ਪਾਤਸ਼ਾਹ ਦੇ ਚੌਥੇ ਵਰ੍ਹੇ ਇਉਂ ਹੋਇਆ ਕਿ ਯਹੋਵਾਹ ਦੀ ਬਾਣੀ ਨੌਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਅਰਥਾਤ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ</verse>
				<verse number="2">ਤਾਂ ਬੈਤਏਲ ਵਾਲਿਆਂ ਨੇ ਸ਼ਰਾਸਰ ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਘੱਲਿਆ ਭਈ ਯਹੋਵਾਹ ਦੇ ਅੱਗੇ ਬੇਨਤੀ ਕਰਨ</verse>
				<verse number="3">ਅਤੇ ਜਾਜਕਾਂ ਨੂੰ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕੀ ਮੈਂ ਪੰਜਵੇਂ ਮਹੀਨੇ ਵਿੱਚ ਵੱਖਰਾ ਹੋ ਕੇ ਰੋਵਾਂ ਜਿਵੇਂ ਮੈਂ ਕਈਆਂ ਵਰ੍ਹਿਆਂ ਤੋਂ ਕਰਦਾ ਰਿਹਾ ਹਾਂॽ</verse>
				<verse number="4">ਫੇਰ ਸੈਨਾਂ ਦੇ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ</verse>
				<verse number="5">ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸਾਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਇਨ੍ਹਾਂ ਸੱਤਰਾਂ ਵਰ੍ਹਿਆਂ ਤੀਕ ਵਰਤ ਰੱਖਿਆ ਅਤੇ ਪਿੱਟ ਪਟਊਆ ਕੀਤਾ, ਕੀ ਕਦੀ ਮੇਰੇ ਲਈ ਵੀ ਵਰਤ ਰੱਖਿਆॽ</verse>
				<verse number="6">ਜਦ ਤੁਸੀਂ ਖਾਂਦੇ ਹੋ ਅਤੇ ਜਦ ਤੁਸੀਂ ਪੀਂਦੇ ਹੋ ਤਾਂ ਕੀ ਤੁਸੀਂ ਆਪ ਹੀ ਨਹੀਂ ਖਾਂਦੇ ਅਤੇ ਆਪ ਹੀ ਨਹੀਂ ਪੀਂਦੇ ਹੋ</verse>
				<verse number="7">ਕੀ ਏਹ ਓਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦ ਯਰੂਸ਼ਲਮ ਵੱਸਦਾ ਸੀ ਅਤੇ ਸੁਖੀ ਸੀ ਅਤੇ ਉਹ ਦੇ ਆਲੇ ਦੁਆਲੇ ਦੇ ਨਗਰ ਅਰ ਦੱਖਣ ਅਰ ਬੇਟ ਵੱਸਦੇ ਸਨॽ।।</verse>
				<verse number="8">ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ</verse>
				<verse number="9">ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਸਚਿਆਈ ਨਾਲ ਨਿਆਉਂ ਕਰੋ ਅਤੇ ਹਰ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਰਹਮ ਕਰੇ</verse>
				<verse number="10">ਵਿੱਧਵਾ, ਯਤੀਮ, ਪਰਦੇਸੀ ਅਤੇ ਮਸਕੀਨ ਨੂੰ ਨਾ ਸਤਾਓ ਅਤੇ ਨਾ ਕੋਈ ਤੁਹਾਡੇ ਵਿੱਚੋਂ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ</verse>
				<verse number="11">ਪਰ ਓਹ ਗੌਹ ਕਰਨ ਲਈ ਰਾਜ਼ੀ ਨਾ ਹੋਏ। ਓਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਓਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਭਈ ਨਾ ਸੁਣਨ</verse>
				<verse number="12">ਅਤੇ ਓਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਙੁ ਕਰ ਲਿਆ ਭਈ ਬਿਵਸਥਾ ਨੂੰ ਅਤੇ ਓਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਘੱਲੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ</verse>
				<verse number="13">ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਓਹਨਾਂ ਨੇ ਨਾ ਸੁਣਿਆ ਤਿਵੇਂ ਹੀ ਓਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ</verse>
				<verse number="14">ਸਗੋਂ ਮੈਂ ਓਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ ਜਿਨ੍ਹਾਂ ਨੂੰ ਓਹਨਾਂ ਨਾ ਜਾਤਾ। ਸੋ ਉਹ ਦੇਸ ਓਹਨਾਂ ਦੇ ਪਿੱਛੋਂ ਵਿਰਾਨ ਹੋ ਗਿਆ ਭਈ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਓਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਵਿਰਾਨ ਕਰ ਦਿੱਤਾ।।</verse>
			</chapter>
			<chapter number="8">
				<verse number="1">ਤਾਂ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ</verse>
				<verse number="2">ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ</verse>
				<verse number="3">ਯਹੋਵਾਹ ਇਉਂ ਆਖਦਾ ਹੈ ਕਿ, ਮੈਂ ਸੀਯੋਨ ਵੱਲ ਮੁੜਾਂਗਾ ਅਤੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ \ਵਫ਼ਾਦਾਰ ਨਗਰੀ\ ਕਰਕੇ ਅਤੇ ਸੈਨਾਂ ਦੇ ਯਵੋਹਾਹ ਦਾ ਪਹਾੜ \ਪਵਿੱਤਰ ਪਹਾੜ\ ਕਰਕੇ ਪੁਕਾਰਿਆ ਜਾਵੇਗਾ</verse>
				<verse number="4">ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਅਵਸਥਾ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ</verse>
				<verse number="5">ਅਤੇ ਸ਼ਹਿਰ ਦੇ ਚੌਂਕ ਮੁੰਡਿਆਂ ਅਤੇ ਕੁੜੀਆਂ ਨਾਲ ਜਿਹੜੇ ਚੌਂਕਾ ਵਿੱਚ ਖੇਡਦੇ ਹਨ ਭਰੇ ਹੋਏ ਹੋਣਗੇ</verse>
				<verse number="6">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਭਾਵੇਂ ਓਹਨਾਂ ਦਿਨਾਂ ਵਿੱਚ ਏਸ ਪਰਜਾ ਦੇ ਬਕੀਏ ਦੀਆਂ ਅੱਖਾਂ ਵਿੱਚ ਅਨੋਖਾ ਹੋਵੇ ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ</verse>
				<verse number="7">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਵੇਖ, ਮੈਂ ਆਪਣੀ ਪਰਜਾ ਨੂੰ ਚੜ੍ਹਦੇ ਦੇਸੋਂ ਅਤੇ ਲਹਿੰਦੇ ਦੇਸੋਂ ਬਚਾਵਾਂਗਾ</verse>
				<verse number="8">ਮੈਂ ਓਹਨਾਂ ਨੂੰ ਲਿਆਵਾਂਗਾ, ਓਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਵਿੱਚ ਅਤੇ ਧਰਮ ਵਿੱਚ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ।।</verse>
				<verse number="9">ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਏਹ ਬਚਨ ਏਹਨਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ</verse>
				<verse number="10">ਕਿਉਂ ਜੋ ਓਹਨਾਂ ਦਿਨਾਂ ਤੋਂ ਅੱਗੇ ਨਾ ਆਦਮੀ ਲਈ ਮਜੂਰੀ ਸੀ ਨਾ ਪਸੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ । ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ</verse>
				<verse number="11">ਪਰ ਮੈਂ ਹੁਣ ਏਸ ਪਰਜਾ ਦੇ ਬਕੀਏ ਲਈ ਪਹਿਲਿਆਂ ਦਿਨਾਂ ਵਾਂਙੁ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦੇ ਵਾਕ ਹੈ</verse>
				<verse number="12">ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਏਸ ਪਰਜਾ ਦੇ ਬਕੀਏ ਨੂੰ ਏਹਨਾਂ ਸਾਰੀਆਂ ਵਸਤਾਂ ਦਾ ਅਧਕਾਰੀ ਬਣਾਵਾਂਗਾ</verse>
				<verse number="13">ਇਉਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸਾਓ ਤਿਵੇਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!</verse>
				<verse number="14">ਕਿਉਂ ਜੋ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੋਪਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਆਖਿਆ,</verse>
				<verse number="15">ਤਿਵੇਂ ਮੈਂ ਫੇਰ ਠਾਣ ਲਿਆ ਹੈ ਕਿ ਏਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ । ਤੁਸੀਂ ਨਾ ਡਰੋ!</verse>
				<verse number="16">ਏਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਉਂ ਕਰੋ</verse>
				<verse number="17">ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀਂ ਦੇ ਵਿਰੁੱਧ ਆਪਣੇ ਦਿਲ ਵਿੱਚ ਬੁਰਿਆਈ ਦਾ ਮਤਾ ਨਾ ਪਕਾਵੇ ਅਤੇ ਨਾ ਕੋਈ ਝੂਠੀ ਸੌਂਹ ਨਾਲ ਪਿਆਰ ਕਰੇ ਕਿਉਂ ਜੋ ਏਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹੈਂ, ਯਹੋਵਾਹ ਦਾ ਵਾਕ ਹੈ।।</verse>
				<verse number="18">ਤਾਂ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ</verse>
				<verse number="19">ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਚੌਥੇ ਮਹੀਨੇ ਦਾ ਵਰਤ ਅਤੇ ਪੰਜਵੇਂ ਮਹੀਨਾ ਦਾ ਵਰਤ ਅਰ ਸਤਵੇਂ ਮਹੀਨੇ ਦਾ ਵਰਤ ਅਰ ਦਸਵੇਂ ਮਹੀਨੇ ਦਾ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।।</verse>
				<verse number="20">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਫੇਰ ਉੱਮਤਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ</verse>
				<verse number="21">ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਰ ਮੈਂ ਭੀ ਚੱਲਾਂਗਾ</verse>
				<verse number="22">ਬਹੁਤ ਸਾਰੇ ਲੋਕ ਅਤੇ ਸੂਰ ਬੀਰ ਕੌਮਾਂ ਸੈਨਾਂ ਦੇ ਯਹੋਵਾਹ ਦੇ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ</verse>
				<verse number="23">ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਓਹਨਾਂ ਦਿਨਾਂ ਵਿੱਚ ਵੱਖੋ ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ ਕਿਉਂ ਜੋ ਅਸਾਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਸੰਗ ਹੈ!।।</verse>
			</chapter>
			<chapter number="9">
				<verse number="1">ਯਹੋਵਾਹ ਦਾ ਬਚਨ ਇਦਰਾਕ ਦੇ ਦੇਸ ਦੇ ਵਿਰੁੱਧ, ਅਤੇ ਦੰਮਿਸਕ ਉਸ ਦਾ ਟਿਕਾਣਾ ਹੋਵੇਗਾ — ਕਿਉਂ ਜੋ ਆਦਮ ਵੰਸ ਦੀਆਂ, ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ —</verse>
				<verse number="2">ਨਾਲੇ ਹਮਾਥ ਜਿਹੜਾ ਉਸ ਦੇ ਬੰਨੇ ਨਾਲ ਹੈ, ਸੂਰ ਅਤੇ ਸੀਦੋਨ ਵੀ ਕਿਉਂ ਜੋ ਓਹ ਬਹੁਤ ਬੁੱਧਵਾਨ ਹਨ।</verse>
				<verse number="3">ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਙੁ, ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਙੁ ਢੇਰਾਂ ਦੇ ਢੇਰ ਲਾ ਲਏ।</verse>
				<verse number="4">ਵੇਖੋ, ਪ੍ਰਭੁ ਉਸ ਦੀ ਮਿਲਖ ਨੂੰ ਖੋਹ ਲਵੇਗਾ, ਅਤੇ ਉਸ ਦੀ ਮਾਇਆ ਨੂੰ ਸਮੁੰਦਰ ਵਿੱਚ ਸੁੱਟ ਦੇਵੇਗਾ, ਉਹ ਅੱਗ ਨਾਲ ਖਾਧਾ ਜਾਵੇਗਾ।</verse>
				<verse number="5">ਅਸ਼ਕਲੋਨ ਵੇਖੇਗਾ ਅਤੇ ਡਰ ਜਾਵੇਗਾ, ਨਾਲੇ ਅੱਜ਼ਾਹ ਵੀ ਕਿਉਂ ਉਹ ਨੂੰ ਡਾਢੀ ਪੀੜ ਲੱਗੇਗੀ, ਨਾਲੇ ਅਕਰੋਨ ਵੀ ਕਿਉਂ ਜੋ ਉਹ ਦਾ ਭਰੋਸਾ ਸ਼ਰਮਿੰਦਾ ਹੋ ਜਾਵੇਗਾ, ਅੱਜ਼ਾਹ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਬੇ ਅਬਾਦ ਹੋ ਜਾਵੇਗਾ।</verse>
				<verse number="6">ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫਲਿਸਤੀਆਂ ਦੇ ਘੁਮੰਡ ਨੂੰ ਮੁਕਾ ਦਿਆਂਗਾ।</verse>
				<verse number="7">ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ, ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਅਤੇ ਯਹੂਦਾਹ ਵਿੱਚ ਇੱਕੋ ਸਰਦਾਰ ਵਾਂਙੁ ਹੋਵੇਗਾ, ਅਤੇ ਅਕਰੋਨ ਯਬੂਸੀਆਂ ਵਾਂਙੁ ਹੋਵੇਗਾ।</verse>
				<verse number="8">ਮੈਂ ਰਾਖੀ ਲਈ ਆਪਣੇ ਘਰ ਦੇ ਲਈ ਡੇਰਾ ਲਾਵਾਂਗਾ, ਭਈ ਕੋਈ ਆ ਜਾ ਨਾ ਸੱਕੇ, ਫੇਰ ਕੋਈ ਦੁਖ ਦੇਣ ਵਾਲਾ ਓਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀ ਅੱਖੀਂ ਵੇਖ ਲਿਆ ਹੈ।</verse>
				<verse number="9">ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਹੈ ਅਤੇ ਸੁਰਜੀਤ ਹੈ, ਉਹ ਅਧੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ।</verse>
				<verse number="10">ਮੈਂ ਅਫਰਾਈਮ ਤੋਂ ਰਥ ਨੂੰ, ਅਤੇ ਯਰੂਸ਼ਲਮ ਤੋਂ ਘੋੜੇ ਨੂੰ ਕੱਟ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੀਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੀਕ ਹੋਵੇਗੀ।</verse>
				<verse number="11">ਨਾਲੇ ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਅਸੀਰਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ।</verse>
				<verse number="12">ਹੇ ਆਸਵੰਦ ਅਸੀਰੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।</verse>
				<verse number="13">ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਙੁ ਝੁਕਾਇਆ ਹੈ, ਅਤੇ ਅਫਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ, ਮੈਂ ਤੇਰੇ ਪੁੱਤ੍ਰਾਂ ਨੂੰ ਭੜਕਾਵਾਂਗਾ, ਹਾਂ, ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਙੁ ਬਣਾਵਾਂਗਾ।</verse>
				<verse number="14">ਯਹੋਵਾਹ ਓਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਙੁ ਬਾਹਰ ਨਿੱਕਲੇਗਾ, ਪ੍ਰਭੁ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।</verse>
				<verse number="15">ਸੈਨਾਂ ਦੇ ਯਹੋਵਾਹ ਓਹਨਾਂ ਨੂੰ ਢਕ ਲਵੇਗਾ, ਓਹ ਖਾਣਗੇ ਅਤੇ ਗੋਪੀਏ ਦੇ ਪੱਥਰਾਂ ਨੂੰ ਮਿੱਧਣਗੇ, ਓਹ ਪੀਣਗੇ ਅਤੇ ਖੀਵਿਆਂ ਵਾਂਙੁ ਰੌਲਾ ਪਾਉਣਗੇ, ਓਹ ਕਟੋਰਿਆਂ ਵਾਂਙੁ, ਅਤੇ ਜਗਵੇਦੀ ਦੇ ਖੂੰਜਿਆਂ ਵਾਂਙੁ ਭਰ ਜਾਣਗੇ।</verse>
				<verse number="16">ਓਸ ਦਿਨ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਓਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਙੁ ਓਹ ਮੁਕਟ ਦੇ ਜਵਾਹਰ ਵਾਂਙੁ ਹੋਣਗੇ, ਓਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਮੋਟਾ ਤਾਜ਼ਾ ਕਰੇਗੀ।।</verse>
			</chapter>
			<chapter number="10">
				<verse number="1">ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਓਹਨਾਂ ਨੂੰ ਵਾਛੜ ਵਾਲਾ ਮੀਂਹ, ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।</verse>
				<verse number="2">ਤਰਾਫੀਮ ਤਾਂ ਫੋਕੀਆਂ ਗੱਲਾਂ ਕਰਦੇ ਹਨ, ਪੁੱਛ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਵਾਲੇ ਵਿਅਰਥ ਗੱਲਾਂ ਕਰਦੇ ਹਨ, ਅਤੇ ਖਾਲੀ ਤਸੱਲੀ ਦਿੰਦੇ ਹਨ, ਇਸੇ ਲਈ ਓਹ ਭੇਡਾਂ ਵਾਂਙੁ ਭਟਕਦੇ ਫਿਰਦੇ ਹਨ, ਓਹ ਦੁਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।</verse>
				<verse number="3">ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ, ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਨੇ ਆਪਣੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ, ਉਹ ਓਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਙੁ ਬਣਾਵੇਗਾ।</verse>
				<verse number="4">ਓਹਨਾਂ ਵਿੱਚੋਂ ਖੂੰਜੇ ਦਾ ਪੱਥਰ, ਓਹਨਾਂ ਵਿੱਚੋਂ ਹੀ ਕੀਲੇ, ਓਹਨਾਂ ਵਿੱਚੋਂ ਜੰਗੀ ਧਣੁਖ, ਓਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।</verse>
				<verse number="5">ਓਹ ਸੂਰ ਬੀਰਾਂ ਵਾਂਙੁ ਨਿੱਕਲਣਗੇ, ਓਹ ਲੜਾਈ ਵਿੱਚ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਓਹ ਲੜਨਗੇ ਕਿਉਂ ਜੋ ਯਹੋਵਾਹ ਓਹਨਾਂ ਦੇ ਸੰਗ ਹੋਵੇਗਾ, ਓਹ ਘੋੜ ਸਵਾਰਾਂ ਨੂੰ ਲੱਜਿਆਵਾਨ ਕਰਨਗੇ।</verse>
				<verse number="6">ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਓਹਨਾਂ ਨੂੰ ਮੋੜ ਲਿਆਵਾਂਗਾ, ਮੈਂ ਓਹਨਾਂ ਉੱਤੇ ਰਹਮ ਜੋ ਕੀਤਾ ਹੈ, ਓਹ ਇਉਂ ਹੋਣਗੇ ਜਿਵੇਂ ਮੈਂ ਓਹਨਾਂ ਨੂੰ ਤਿਆਗਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਹਾਂ, ਅਤੇ ਮੈਂ ਓਹਨਾਂ ਨੂੰ ਉੱਤਰ ਦਿਆਂਗਾ।</verse>
				<verse number="7">ਅਫ਼ਰਾਈਮ ਸੂਰ ਬੀਰ ਹੋਵੇਗਾ, ਓਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈ ਨਾਲ, ਓਹਨਾਂ ਦੇ ਪੁੱਤ੍ਰ ਵੇਖਣਗੇ ਅਤੇ ਅਨੰਦ ਹੋਣਗੇ, ਓਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।</verse>
				<verse number="8">ਮੈਂ ਸੀਟੀ ਵਜਾਵਾਂਗਾ ਅਤੇ ਮੈਂ ਓਹਨਾਂ ਨੂੰ ਇਕੱਠਾ ਕਰਾਂਗਾ, ਮੈਂ ਓਹਨਾਂ ਦਾ ਨਸਤਾਰਾ ਜੋ ਦਿੱਤਾ ਹੈ, ਓਹ ਵਧ ਜਾਣਗੇ ਜਿਵੇਂ ਵੱਧੇ ਹੋਏ ਸਨ।</verse>
				<verse number="9">ਭਾਵੇਂ ਮੈਂ ਓਹਨਾਂ ਨੂੰ ਉੱਮਤਾਂ ਵਿੱਚ ਖਿਲਾਰ ਦਿੱਤਾ, ਪਰ ਓਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਓਹ ਆਪਣੇ ਬੱਚਿਆਂ ਸਣੇ ਜੀਉਂਦੇ ਰਹਿਣਗੇ ਅਤੇ ਓਹ ਮੁੜਨਗੇ।</verse>
				<verse number="10">ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਓਹਨਾਂ ਨੂੰ ਇਕੱਠੇ ਕਰਾਂਗਾ, ਮੈਂ ਓਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਓਹ ਸਮਾ ਨਾ ਸੱਕਣਗੇ।</verse>
				<verse number="11">ਉਹ ਬਿਪਤਾ ਦੇ ਸਮੁੰਦਰ ਤੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘੁਮੰਡ ਨੀਵਾਂ ਕੀਤਾ ਜਾਵੇਗਾ, ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।</verse>
				<verse number="12">ਮੈਂ ਓਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਓਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।।</verse>
			</chapter>
			<chapter number="11">
				<verse number="1">ਹੇ ਲਬਾਨੋਨ, ਆਪਣੇ ਦਰ ਖੋਲ੍ਹ ਭਈ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!</verse>
				<verse number="2">ਹੇ ਸਰੂ, ਸਿਆਪਾ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸਿਆਪਾ ਕਰੋ, ਕਿਉਂ ਜੋ ਗੜ੍ਹ ਵਾਲਾ ਜੰਗਲ ਢਹਿ ਪਿਆ ਹੈ!</verse>
				<verse number="3">ਅਯਾਲੀਆਂ ਦੇ ਸਿਆਪੇ ਦੀ ਅਵਾਜ਼, ਕਿਉਂ ਜੋ ਓਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬਬਰ ਸ਼ੇਰਾਂ ਦੀ ਗੱਜਣ ਦੀ ਅਵਾਜ਼, ਯਰਦਨ ਦਾ ਜੰਗਲ ਨਾਸ ਹੋ ਗਿਆ।</verse>
				<verse number="4">ਯਹੋਵਾਹ ਮੇਰੇ ਪਰਮੇਸ਼ੁਰ ਨੇ ਇਉਂ ਆਖਿਆ, ਓਹਨਾਂ ਭੇਡਾਂ ਨੂੰ ਚਰਾ ਜੋ ਕੱਟੀਆਂ ਜਾਣ ਨੂੰ ਹਨ</verse>
				<verse number="5">ਜਿਹੜੇ ਓਹਨਾਂ ਨੂੰ ਮੁੱਲ ਲੈਂਦੇ ਹਨ ਓਹਨਾਂ ਨੂੰ ਕੱਟਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਓਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਮੈਂ ਧਨੀ ਜੋ ਹੋ ਗਿਆ ਹਾਂ। ਓਹਨਾਂ ਦੇ ਅਯਾਲੀ ਓਹਨਾਂ ਉੱਤੇ ਤਰਸ ਨਹੀਂ ਖਾਂਦੇ</verse>
				<verse number="6">ਮੈਂ ਫੇਰ ਏਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਦੇ ਦਿਆਂਗਾ। ਓਹ ਏਸ ਦੇਸ ਨੂੰ ਮਾਰਨਗੇ, - ਮੈਂ ਓਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।।</verse>
				<verse number="7">ਸੋ ਮੈਂ ਕੱਟੀਆਂ ਜਾਣ ਵਾਲੀਆਂ ਭੇਡਾਂ ਦਾ ਅਯਾਲੀ ਬਣਿਆ ਅਰਥਾਤ ਮਾੜੀਆਂ ਭੇਡਾਂ ਦਾ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ \ਮਨੋਹਰਤਾ\ ਸੱਦਿਆ ਅਤੇ ਦੂਜੀ ਨੂੰ \ਮਿਲਾਪ\ ਸੱਦਿਆ ਅਤੇ ਮੈਂ ਭੇਡਾਂ ਨੂੰ ਚਰਾਇਆ</verse>
				<verse number="8">ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ ਜਿਨ੍ਹਾਂ ਤੋਂ ਮੇਰੀ ਜਾਨ ਦਿੱਕ ਸੀ ਅਤੇ ਓਹਨਾਂ ਦੀ ਜਾਨ ਵੀ ਮੈਥੋਂ ਘਿਣ ਕਰਦੀ ਸੀ</verse>
				<verse number="9">ਤਦ ਮੈਂ ਆਖਿਆ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋਣ ਵਾਲਾ ਨਾਸ ਹੋ ਜਾਵੇ ਅਰ ਜਿਹੜੇ ਬਾਕੀ ਰਹਿਣ ਓਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ</verse>
				<verse number="10">ਤਾਂ ਮੈਂ ਆਪਣੀ ਮਨੋਹਰਤਾ ਲਾਠੀ ਲਈ ਅਤੇ ਉਹ ਦੇ ਟੋਟੇ ਕਰ ਦਿੱਤੇ ਭਈ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਉੱਮਤਾਂ ਨਾਲ ਬੰਨ੍ਹਿਆ ਹੋਇਆ ਸੀ ਤੋੜ ਲਵਾਂ</verse>
				<verse number="11">ਇਹ ਉਸ ਦਿਨ ਟੁੱਟ ਗਿਆ ਜਦ ਮਾੜੀਆਂ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ ਕਿ ਏਹ ਯਹੋਵਾਹ ਦਾ ਬਚਨ ਹੈ</verse>
				<verse number="12">ਤਦ ਮੈਂ ਉਹਨਾ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜੂਰੀ ਮੈਨੂੰ ਦਿਓ, - ਨਹੀਂ ਤਾਂ, ਨਾ ਸਹੀ। ਓਹਨਾਂ ਨੇ ਤੋਲ ਕੇ ਤੀਹ ਰੁਪਏ ਮੇਰੀ ਮਜੂਰੀ ਦੇ ਮੈਨੂੰ ਦਿੱਤੇ</verse>
				<verse number="13">ਯਹੋਵਾਹ ਨੇ ਮੈਨੂੰ ਆਖਿਆ ਕਿ ਇਨ੍ਹਾਂ ਨੂੰ ਘੁਮਾਰ ਅੱਗੇ ਸੁੱਟ ਦੇਹ ਅਰਥਾਤ ਉਸ ਵੱਡੇ ਮੁੱਲ ਨੂੰ ਜਿਹੜਾ ਓਹਨਾਂ ਵੱਲੋਂ ਮੇਰਾ ਮੁੱਲ ਪਿਆ ਸੀ। ਮੈਂ ਓਹ ਤੀਹ ਰੁਪਏ ਵੱਲੋਂ ਮੇਰਾ ਮੁੱਲ ਪਿਆ ਸੀ। ਮੈਂ ਓਹ ਤੀਹ ਰੁਪਏ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਾਰ ਅੱਗੇ ਸੁੱਟ ਦਿੱਤੇ</verse>
				<verse number="14">ਤਾਂ ਮੈਂ ਆਪਣੀ ਦੂਜੀ ਲਾਠੀ ਅਰਥਾਤ ਮਿਲਾਪ ਨਾਮੀ ਨੂੰ ਟੋਟੇ ਟੋਟੇ ਕਰ ਸੁੱਟਿਆ ਤਾਂ ਜੋ ਮੈਂ ਬਰਾਦਰੀ ਨੂੰ ਜਿਹੜੀ ਯਹੂਦਾਹ ਵਿੱਚ ਅਤੇ ਇਸਰਾਏਲ ਵਿੱਚ ਹੈ ਤੋੜ ਦੇਵਾਂ।।</verse>
				<verse number="15">ਤਦ ਯਹੋਵਾਹ ਨੇ ਮੈਨੂੰ ਆਖਿਆ ਕਿ ਤੂੰ ਫੇਰ ਮੂਰਖ ਅਯਾਲੀ ਦਾ ਸਮਾਨ ਲੈ</verse>
				<verse number="16">ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜੇਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਫੱਟੜ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਓਹਨਾਂ ਦੇ ਖਰ ਚੀਰ ਸੁੱਟੇਗਾ।।</verse>
				<verse number="17">ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਉੱਕੀ ਹੀ ਸੁੱਕ ਜਾਵੇਗੀ, ਉਸ ਦੀ ਸੱਜੀ ਅੱਖ ਉੱਕੀ ਹੀ ਫੁੱਟ ਜਾਵੇਗੀ!।।</verse>
			</chapter>
			<chapter number="12">
				<verse number="1">ਇਸਰਾਏਲ ਦੇ ਵਿਖੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਅਕਾਸ਼ ਨੂੰ ਤਾਣਦਾ ਅਤੇ ਧਰਤੀ ਦੀ ਨੀਂਹ ਰੱਖਦਾ ਅਤੇ ਆਦਮੀ ਦਾ ਆਤਮਾ ਉਸ ਦੇ ਵਿੱਚ ਰਚਦਾ ਹੈ</verse>
				<verse number="2">ਵੇਖ, ਮੈਂ ਯਰੂਸ਼ਲਮ ਨੂੰ ਆਲੇ ਦੁਆਲੇ ਦੇ ਸਾਰੇ ਲੋਕਾਂ ਲਈ ਲੁੜ੍ਹਕਣ ਦਾ ਕਟੋਰਾ ਠਹਿਰਾਉਂਦਾ ਹਾਂ, ਨਾਲੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ</verse>
				<verse number="3">ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਫੱਟੜ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆ ਹੋਣਗੀਆਂ</verse>
				<verse number="4">ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਸੁਦਾ ਨਾਲ ਮਾਰਾਂਗਾ ਅਤੇ ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁਲ੍ਹੀਆਂ ਰੱਖਾਂਗਾ ਅਤੇ ਉੱਮਤਾਂ ਦੇ ਸਾਰੇ ਘੋੜਿਆਂ ਨੂੰ ਅੰਨ੍ਹਾਂ ਕਰ ਕੇ ਮਾਰਾਂਗਾ</verse>
				<verse number="5">ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ</verse>
				<verse number="6">ਉਸ ਦਿਨ ਮੈਂ ਯਹੂਦਾਹ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਙੁ ਅਤੇ ਪੂਲੀਆਂ ਵਿੱਚ ਅੱਗ ਦੀ ਮਸਾਲ ਵਾਂਙੁ ਠਹਿਰਾਵਾਂਗਾ । ਓਹ ਸੱਜੇ ਖੱਬੇ ਅਤੇ ਆਲੇ ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ</verse>
				<verse number="7">ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਏਸ ਲਈ ਭਈ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ ਯਹੂਦਾਹ ਤੋਂ ਉੱਚਾ ਨਾ ਹੋਵੇ</verse>
				<verse number="8">ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ ਦੁਆਲੇ ਇੱਕ ਢਾਲ ਹੋਵੇਗਾ, ਉਸ ਦਿਨ ਓਹਨਾਂ ਵਿੱਚੋਂ ਮਾੜੇ ਤੋਂ ਮਾੜਾ ਦਾਊਦ ਵਰਗਾ ਹੋਵੇਗਾ ਅਤੇ ਦਾਊਦ ਦਾ ਘਰਾਣਾ ਪਰਮੇਸ਼ੁਰ ਵਰਗਾ ਅਤੇ ਯਹੋਵਾਹ ਦੇ ਦੂਤ ਵਰਗਾ ਜਿਹੜਾ ਓਹਨਾਂ ਦੇ ਅੱਗੇ ਸੀ</verse>
				<verse number="9">ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ</verse>
				<verse number="10">ਮੈਂ ਦਾਊਦ ਦੇ ਘਰਾਣੇ ਉੱਤੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਬੇਨਤੀ ਦਾ ਆਤਮਾ ਵਹਾਵਾਂਗਾ ਅਤੇ ਓਹ ਮੇਰੀ ਵਲ ਜਿਸ ਨੂੰ ਓਹਨਾਂ ਨੇ ਵਿਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇੱਕਲੌਤੇ ਲਈ ਸੋਗ ਕਰਦਾ ਹੈ ਅਤੇ ਓਹ ਉਸ ਦੇ ਲਈ ਵਿਲਕਣਗੇ ਜਿਵੇਂ ਕੋਈ ਆਪਣੇ ਪਲੋਠੇ ਲਈ ਵਿਲਕਦਾ ਹੈ</verse>
				<verse number="11">ਉਸ ਦਿਨ ਯਰੂਸ਼ਲਮ ਵਿੱਚ ਵੱਡਾ ਸੋਗ ਹੋਵੇਗਾ ਹਦਦਰਮੋਨ ਦੇ ਸੋਗ ਵਰਗਾ ਜਿਹੜਾ ਮਗਿੱਦੋ ਦੀ ਦੂਨ ਵਿੱਚ ਹੋਇਆ ਸੀ</verse>
				<verse number="12">ਦੇਸ ਸੋਗ ਕਰੇਗਾ, ਟੱਬਰਾਂ ਦੇ ਟੱਬਰ ਅੱਡੋ ਅੱਡ ਦਾਊਦ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ ਅਤੇ ਨਾਥਾਨ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ</verse>
				<verse number="13">ਲੇਵੀ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ ਸ਼ਿਮਈ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ</verse>
				<verse number="14">ਸਾਰੇ ਬਾਕੀ ਟੱਬਰ, ਟੱਬਰਾਂ ਦੇ ਟੱਬਰ ਅੱਡੋ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ।।</verse>
			</chapter>
			<chapter number="13">
				<verse number="1">ਉਸ ਦਿਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਪਾਪ ਦੇ ਕਾਰਨ ਅਤੇ ਅਸ਼ੁਧਤਾਈ ਦੇ ਕਾਰਨ ਖੋਲ੍ਹਿਆ ਜਾਵੇਗਾ</verse>
				<verse number="2">ਉਸ ਦਿਨ ਇਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਉਂ ਕੱਟ ਦਿਆਂਗਾ, ਓਹ ਫੇਰ ਚੇਤੇ ਨਾ ਕੀਤੇ ਜਾਣਗੇ, ਨਾਲੇ ਨਬੀਆਂ ਨੂੰ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ</verse>
				<verse number="3">ਤਾਂ ਇਉਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆਂ ਸੀ ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾ ਤੋਂ ਉਹ ਜੰਮਿਆਂ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ</verse>
				<verse number="4">ਅਤੇ ਉਸ ਦਿਨ ਇਉਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਓਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ</verse>
				<verse number="5">ਸਗੋਂ ਉਹ ਆਖੇਗਾ, ਮੈਂ ਨਬੀ ਹਾਂ, ਮੈਂ ਤਾਂ ਜ਼ਮੀਨ ਦੇ ਵਾਹਣ ਵਾਲਾ ਹਾਂ ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ</verse>
				<verse number="6">ਜੇ ਕੋਈ ਉਹ ਨੂੰ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਏਹ ਜਖ਼ਮ ਕੀ ਹਨॽ ਤਾਂ ਉਹ ਆਖੇਗਾ ਕਿ ਏਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਸੱਜਣਾਂ ਦੇ ਘਰ ਵਿੱਚ ਜ਼ਖਮੀ ਕੀਤਾ ਗਿਆ।।</verse>
				<verse number="7">ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਮਰਦ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਭਈ ਭੇਡਾਂ ਖਿੱਲਰ ਜਾਣ, - ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਹਿਲਾਵਾਂਗਾ।</verse>
				<verse number="8">ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਵੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।</verse>
				<verse number="9">ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿੱਥੇ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਓਹ ਮੇਰਾ ਨਾਮ ਲੈ ਕੇ ਪੁਕਾਰਨਗੇ, ਮੈਂ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ, ਓਹ ਆਖਣਗੇ, ਯਹੋਵਾਹ ਮੇਰਾ ਪਰਮੇਸ਼ੁਰ ਹੈ।।</verse>
			</chapter>
			<chapter number="14">
				<verse number="1">ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ</verse>
				<verse number="2">ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਭਈ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਲੈ ਲਿਆ ਜਾਵੇਗਾ, ਘਰ ਲੁੱਟੇ ਜਾਣਗੇ, ਤੀਵੀਆਂ ਦੀ ਬੇ ਪਤੀ ਹੋਵੇਗੀ, ਅੱਧਾ ਸ਼ਹਿਰ ਅਸੀਰੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਕੱਟੇ ਨਾ ਜਾਣਗੇ</verse>
				<verse number="3">ਤਾਂ ਯਹੋਵਾਹ ਨਿੱਕਲੇਗਾ ਅਤੇ ਓਹਨਾਂ ਕੌਮਾਂ ਨਾਲ ਜੁੱਧ ਕਰੇਗਾ ਜਿਵੇਂ ਜੁੱਧ ਦੇ ਦਿਨ ਲੜਦਾ ਸੀ</verse>
				<verse number="4">ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਚੜ੍ਹਦੇ ਤੋਂ ਲਹਿੰਦੇ ਤੀਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਦੂਣ ਹੋ ਜਾਵੇਗੀ, - ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ</verse>
				<verse number="5">ਤੁਸੀਂ ਮੇਰੇ ਪਹਾੜ ਦੀ ਦੂਣ ਦੇ ਵਿੱਚ ਦੀ ਨੱਠੋਗੇ ਕਿਉਂ ਜੋ ਪਹਾੜ ਦੀ ਦੂਣ ਆਸਲ ਤੀਕ ਹੋਵੇਗੀ, ਤੁਸੀਂ ਨੱਠੋਗੇ ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੁਚਾਲ ਦੇ ਅੱਗੇ ਨੱਠੇ ਸਾਓ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।।</verse>
				<verse number="6">ਇਉਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਧੀਮੇ ਪੈ ਜਾਣਗੇ</verse>
				<verse number="7">ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮਾਂ ਦੇ ਵੇਲੇ ਚਾਨਣ ਹੋਵੇਗਾ</verse>
				<verse number="8">ਉਸ ਦਿਨ ਇਉਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕੇਲਗਾ ਜਿਸ ਦਾ ਅੱਧ ਚੜ੍ਹਦੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਲਹਿੰਦੇ ਪਾਸੇ ਦੇ ਸਮੁੰਦਰ ਵਿੱਚ । ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ</verse>
				<verse number="9">ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਵੀ ਇੱਕ ਹੀ ਹੋਵੇਗਾ</verse>
				<verse number="10">ਗਬਾ ਤੋਂ ਰਿੰਮੋਨ ਤੀਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਙੁ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਅਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੀਕ ਅਤੇ ਹਨਨਏਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਹੋਵੇਗਾ</verse>
				<verse number="11">ਉਸ ਵਿੱਚ ਓਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁਖ ਵਿੱਚ ਵੱਸੇਗਾ</verse>
				<verse number="12">ਉਹ ਅਜ਼ਾਬ ਹੋਵੇਗਾ ਜਿਹਦੇ ਨਾਲ ਯਹੋਵਾਹ ਸਾਰੀਆਂ ਉੱਮਤਾਂ ਨੂੰ ਮਾਰੇਗਾ ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਓਹਨਾਂ ਦਾ ਮਾਸ ਪੈਰਾਂ ਉੱਤੇ ਖੜੇ ਖੜੇ ਗਲ ਜਾਵੇਗਾ ਅਤੇ ਓਹਨਾਂ ਦੀਆਂ ਅੱਖਾਂ ਅੱਖ ਦੀਆਂ ਕੋਠੀਆਂ ਵਿੱਚ ਗਲ ਜਾਣਗੀਆਂ ਦੀ ਜੀਭ ਓਹਨਾਂ ਦੇ ਮੂੰਹ ਵਿੱਚ ਗਲ ਜਾਵੇਗੀ</verse>
				<verse number="13">ਅਤੇ ਇਉਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਓਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਓਹ ਆਪੋ ਆਪਣੇ ਗੁਆਂਢੀ ਦਾ ਹੱਥ ਫੜਨਗੇ ਅਤੇ ਓਹਨਾਂ ਦੇ ਹੱਥ ਓਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ</verse>
				<verse number="14">ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇੱਕਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ</verse>
				<verse number="15">ਏਸ ਅਜ਼ਾਬ ਵਾਂਙੁ ਇੱਕ ਅਜ਼ਾਬ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸੂਆਂ ਉੱਤੇ ਜਿਹੜੇ ਡੇਰਿਆਂ ਵਿੱਚ ਹੋਣਗੇ ਪਵੇਗਾ।।</verse>
				<verse number="16">ਇਉਂ ਹੋਵੇਗਾ ਕਿ ਹਰੇਕ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ ਓਹ ਸਾਲ ਬਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨੂੰ ਜਾਣਗੀਆਂ</verse>
				<verse number="17">ਅਤੇ ਇਉਂ ਹੋਵੇਗਾ ਜਿਹੜਾ ਧਰਤੀ ਦੇ ਟੱਬਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ</verse>
				<verse number="18">ਜੇ ਮਿਸਰ ਦਾ ਟੱਬਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਅਜ਼ਾਬ ਪਵੇਗਾ ਜਿਹ ਦੇ ਨਾਲ ਯਹੋਵਾਹ ਓਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਉਤਾਹਾਂ ਨਾ ਚੜ੍ਹਦੀਆਂ ਭਈ ਡੇਰਿਆਂ ਦੇ ਪਰਬ ਨੂੰ ਮਨਾਉਣ</verse>
				<verse number="19">ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਓਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ</verse>
				<verse number="20">ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਹੋਵੇਗਾ, \ਯਹੋਵਾਹ ਲਈ ਪਵਿੱਤਰ\ ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਓਹਨਾਂ ਕਟੋਰਿਆਂ ਵਾਂਙੁ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ</verse>
				<verse number="21">ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜ੍ਹਾਉਣ ਵਾਲੇ ਆਉਣਗੇ ਅਤੇ ਓਹਨਾਂ ਨੂੰ ਲੈ ਕੇ ਓਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਬੁਪਾਰੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।।</verse>
			</chapter>
		</book>
		<book number="39">
			<chapter number="1">
				<verse number="1">ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ</verse>
				<verse number="2">ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਆਖਦੇ ਹੋ, ਤੈਂ ਕਿਵੇਂ ਸਾਡੇ ਨਾਲ ਪਿਆਰ ਕੀਤਾ। ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀॽ ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ</verse>
				<verse number="3">ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵੀਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ</verse>
				<verse number="4">ਭਾਵੇਂ ਅਦੋਮ ਆਖੇ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਅਸਥਾਨਾਂ ਨੂੰ ਮੁੜ ਕੇ ਉਸਾਰਾਂਗੇ, ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ \ਦੁਸ਼ਟੀ ਦੇਸ\ ਪੁਕਾਰਨਗੇ ਅਤੇ \ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਗਜ਼ਬ ਸਦਾ ਲਈ ਰਿਹਾ ਹੈ\</verse>
				<verse number="5">ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੀਕ ਹੋਵੇ!।।</verse>
				<verse number="6">ਪੁੱਤ੍ਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇॽ ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦੀ ਨਿਰਾਦਰੀ ਕਰਨ ਵਾਲਿਓ ਜਾਜਕੋ! ਪਰ ਤੁਸੀਂ ਆਖਦੇ ਹੋ ਅਸਾਂ ਕਿਹੜੀ ਗੱਲ ਵਿੱਚ ਤੇਰੇ ਨਾਮ ਦੀ ਨਿਰਾਦਰੀ ਕੀਤੀॽ</verse>
				<verse number="7">ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਸ ਗੱਲੋਂ ਤੈਨੂੰ ਭਰਿਸ਼ਟ ਕੀਤਾॽ ਤੁਹਾਡੇ ਏਸੇ ਆਖਣ ਵਿੱਚ ਭਈ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ</verse>
				<verse number="8">ਜਦ ਤੁਸੀਂ ਅੰਨ੍ਹੇ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ‍\ਕੁਝ ਬੁਰਿਆਈ ਨਹੀਂ\, ਜਦ ਲੰਙੇ ਯਾ ਬਿਮਾਰ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ \ਕੁਝ ਬੁਰਿਆਈ ਨਹੀਂ!\ ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੈਥੋਂ ਖੁਸ਼ ਹੋਵੇਗਾ ਯਾ ਕੀ ਤੇਰੇ ਚਿਹਰੇ ਨੂੰ ਉਹ ਆਦਰ ਦੇਵੇਗਾॽ ਸੈਨਾਂ ਦਾ ਯਹੋਵਾਹ ਦਾ ਫਰਮਾਨ ਹੈ</verse>
				<verse number="9">ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ । ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਡੇ ਚਿਹਰਿਆਂ ਨੂੰ ਆਦਰ ਦੇਵੇਗਾॽ ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="10">ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੁਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਥੋਂ ਪਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ</verse>
				<verse number="11">ਕਿਉਂ ਜੋ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੀਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ ਅਤੇ ਹਰ ਥਾਂ ਉੱਤੇ ਮੇਰੇ ਨਾਮ ਲਈ ਧੂਪ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜਾਉਣਗੇ ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="12">ਪਰ ਤੁਸੀਂ ਉਸ ਨੂੰ ਪਲੀਤ ਕਰਦੇ ਹੋ ਜਦ ਆਖਦੇ ਹੋ ਕਿ ਪ੍ਰਭੁ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ</verse>
				<verse number="13">ਅਤੇ ਤੁਸਾਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ, ਲੰਙੇ ਨੂੰ ਯਾ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ</verse>
				<verse number="14">ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਪਰ ਪ੍ਰਭੁ ਦੇ ਲਈ ਬਿੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ!।।</verse>
			</chapter>
			<chapter number="2">
				<verse number="1">ਹੁਣ ਹੇ ਜਾਜਕੋ, ਤੁਹਾਡੇ ਲਈ ਲਈ ਇਹ ਹੁਕਮ ਹੈ</verse>
				<verse number="2">ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੀ ਉਪਮਾ ਨੂੰ ਮਨ ਵਿੱਚ ਨਾ ਰੱਖੋਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਏਸ ਲਈ ਜੋ ਤੁਸਾਂ ਉਸ ਨੂੰ ਮਨ ਉੱਤੇ ਨਾ ਰੱਖਿਆ ਮੈਂ ਸਰਾਪ ਦੇ ਚੁੱਕਾਂ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="3">ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ</verse>
				<verse number="4">ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਏਸ ਲਈ ਦਿੱਤਾ ਸੀ ਕਿ ਮੇਰਾ ਨੇਮ ਲੇਵੀ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="5">ਉਸ ਦੇ ਸੰਗ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਸੀ, ਮੈਂ ਉਸ ਨੂੰ ਇਹ ਦਿੱਤਾ ਭਈ ਉਹ ਡਰਦਾ ਰਹੇ। ਉਹ ਮੈਥੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈ ਖਾਂਦਾ ਰਿਹਾ</verse>
				<verse number="6">ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ</verse>
				<verse number="7">ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ</verse>
				<verse number="8">ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸਾਂ ਲੇਵੀ ਦੇ ਨੇਮ ਨੂੰ ਖਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="9">ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ ਕਿਉਂ ਜੋ ਤੁਸਾਂ ਮੇਰੇ ਰਾਹਾਂ ਦੀ ਪਾਲਨਾ ਨਾ ਕੀਤੀ ਸਗੋਂ ਤੁਸਾਂ ਬਿਵਸਥਾ ਵਿੱਚ ਪੱਖ ਪਾਤ ਕੀਤਾ।।</verse>
				<verse number="10">ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆॽ ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂॽ</verse>
				<verse number="11">ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਰ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ ਪਲੀਤ ਕੀਤਾ ਅਤੇ ਓਪਰੇ ਦਿਓਤੇ ਦੀ ਧੀ ਨੂੰ ਵਿਆਹ ਲਿਆਇਆ</verse>
				<verse number="12">ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਹੈ ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!</verse>
				<verse number="13">ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸਾਂ ਯਹੋਵਾਹ ਦੀ ਜਗਵੇਦੀ ਨੂੰ ਅੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ</verse>
				<verse number="14">ਤੁਸੀਂ ਆਖਦੇ ਹੋ, ਕੀ ਸਬੱਬ ਹੈॽ ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ</verse>
				<verse number="15">ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆॽ ਕੀ ਉਸ ਲਈ ਰੂਹ ਬਾਕੀ ਨਹੀਂॽ ਫੇਰ ਇੱਕ ਨੂੰ ਹੀ ਕਿਉਂॽ ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ ਸੋ ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਤੀਵੀਂ ਦੀ ਬੇਪਰਤੀਤੀ ਨਾ ਕਰ</verse>
				<verse number="16">ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਿਆਗ ਪੱਤ੍ਰ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰੀ ਕਰੋ ਅਤੇ ਬੇਪਰਤੀਤੀ ਨਾ ਕਰੋ</verse>
				<verse number="17">ਤੁਸਾਂ ਆਪਣਿਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸਾਂ ਉਹ ਨੂੰ ਅਕਾ ਦਿੱਤਾॽ ਏਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਓਹਨਾਂ ਤੋਂ ਖੁਸ਼ ਹੈ, ਯਾ ਏਹ ਭਈ ਇਨਸਾਫ ਦਾ ਪਰਮੇਸ਼ੁਰ ਕਿੱਥੇ ਹੈॽ।।</verse>
			</chapter>
			<chapter number="3">
				<verse number="1">ਵੇਖੋ, ਮੈਂ ਆਪਣੇ ਦੂਤ ਨੂੰ ਘੱਲਦਾ ਹਾਂ ਅਤੇ ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੁ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਣਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="2">ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸੱਕਦਾ ਹੈ ਅਤੇ ਕੌਣ ਖੜਾ ਰਹੇਗਾ ਜਦ ਉਹ ਪਰਗਟ ਹੋਵੇਗਾॽ ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ</verse>
				<verse number="3">ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ ਅਤੇ ਲੇਵੀਆਂ ਨੂੰ ਚਾਂਦੀ ਵਾਂਙੁ ਸਾਫ਼ ਕਰੇਗਾ ਅਤੇ ਓਹਨਾਂ ਨੂੰ ਸੋਨੇ ਵਾਙੁ ਅਤੇ ਚਾਂਦੀ ਵਾਂਙੁ ਤਾਵੇਗਾ ਅਤੇ ਓਹ ਧਰਮ ਨਾਲ ਯਹੋਵਾਹ ਲਈ ਭੇਟ ਚੜ੍ਹਾਉਣਗੇ</verse>
				<verse number="4">ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ ਜਿਵੇਂ ਪਰਾਚੀਨ ਦਿਨਾਂ ਵਿੱਚ, ਜਿਵੇਂ ਪਿੱਛਲਿਆਂ ਵਰ੍ਹਿਆਂ ਵਿੱਚ</verse>
				<verse number="5">ਮੈਂ ਨਿਆਉਂ ਲਈ ਤੁਹਾਡੇ ਨੇੜੇ ਆਵਾਂਗਾ ਅਤੇ ਮੈਂ ਚੁਸਤ ਗਵਾਹ ਹੋਵਾਂਗਾ ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸੌਂਹ ਖਾਣ ਵਾਲਿਆਂ ਦੇ ਵਿਰੁੱਧ ਵਿੱਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਅਤੇ ਮਜੂਰ ਨੂੰ ਮਜੂਰੀ ਲਈ ਦੁਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੈਥੋਂ ਨਹੀਂ ਡਰਦੇ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="6">ਕਿਉਂ ਜੋ ਮੈਂ ਯਹੋਵਾਹ ਅਟਲ ਹਾਂ। ਏਸੇ ਕਾਰਨ, ਹੇ ਯਾਕੂਬ ਦੇ ਪੁੱਤ੍ਰੋ, ਤੁਸੀਂ ਨਹੀਂ ਮੁੱਕੇ</verse>
				<verse number="7">ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁਖ ਹੁੰਦੇ ਆਏ ਹੋ, ਤੁਸਾਂ ਓਹਨਾਂ ਦੀ ਪਾਲਨਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏॽ</verse>
				<verse number="8">ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾॽ ਪਰ ਤੁਸਾਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸਾਂ ਤੈਨੂੰ ਠੱਗ ਲਿਆॽ ਦਸਵੰਧਾਂ ਅਤੇ ਭੇਟਾਂ ਵਿੱਚ!</verse>
				<verse number="9">ਤੁਸੀਂ ਸਰਾਪੀਆਂ ਦੇ ਸਰਾਪੀ ਹੋਏ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ</verse>
				<verse number="10">ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!</verse>
				<verse number="11">ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਓਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰ ਪੈਲੀ ਵਿੱਚ ਅਫਲ ਨਾ ਰਹਿ ਜਾਣ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="12">ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="13">ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਥੋਂ ਕੀ ਬੋਲਿਆ ਗਿਆॽ</verse>
				<verse number="14">ਤੁ ਸਾਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏ ਚੱਲੀਏॽ</verse>
				<verse number="15">ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫਲ ਹੀ ਹੁੰਦੇ ਹਨ। ਓਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।।</verse>
				<verse number="16">ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ</verse>
				<verse number="17">ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖਾਸ ਮਲਕੀਅਤ ਜਿਸ ਦਿਨ ਮੈਂ ਇਹ ਕਰਾਂ। ਮੈਂ ਓਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤ੍ਰ ਨੂੰ ਬਖ਼ਸ਼ ਦਿੰਦਾ ਹੈ</verse>
				<verse number="18">ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।।</verse>
			</chapter>
			<chapter number="4">
				<verse number="1">ਤਾਂ ਵੇਖੋ, ਉਹ ਦਿਨ ਆਉਂਦਾ ਹੈ, ਤੰਦੂਰ ਵਾਂਙੁ ਸਾੜਨ ਵਾਲਾ। ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਭੁਠਾ ਹੋਣਗੇ। ਉਹ ਦਿਨ ਓਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਓਹਨਾਂ ਲਈ ਟੁੰਡ ਮੁੰਡ ਨਾ ਛੱਡੇਗਾ</verse>
				<verse number="2">ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ</verse>
				<verse number="3">ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਓਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ</verse>
				<verse number="4">ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ</verse>
				<verse number="5">ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਘੱਲਾਂਗਾ ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ</verse>
				<verse number="6">ਉਹ ਪੇਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪੇਵਾਂ ਵੱਲ ਮੋੜੇਗਾ, ਮਤੇ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ ਕਰਾਂ!।।</verse>
			</chapter>
		</book>
	</testament>
	<testament name="New">
		<book number="40">
			<chapter number="1">
				<verse number="1">ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ।</verse>
				<verse number="2">ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ</verse>
				<verse number="3">ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ</verse>
				<verse number="4">ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ</verse>
				<verse number="5">ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ</verse>
				<verse number="6">ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ</verse>
				<verse number="7">ਅਤੇ ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ</verse>
				<verse number="8">ਅਤੇ ਆਸਾ ਤੋਂ ਯਹੋਸ਼ਾਫਾਟ ਜੰਮਿਆ ਅਤੇ ਯਹੋਸ਼ਾਫਾਟ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ</verse>
				<verse number="9">ਅਤੇ ਉੱਜੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ ਤੋਂ ਹਿਜ਼ਕੀਯਾਹ ਜੰਮਿਆ</verse>
				<verse number="10">ਅਤੇ ਹਿਜ਼ਕੀਯਾਹ ਤੋਂ ਮਨੱਸਹ ਜੰਮਿਆ ਅਤੇ ਮਨੱਸਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ</verse>
				<verse number="11">ਅਤੇ ਯੋਸ਼ੀਯਾਹ ਤੋਂ ਯਕਾਨਯਾਹ ਅਰ ਉਹ ਦੇ ਭਰਾ ਬਾਬੁਲ ਨੂੰ ਉੱਠ ਜਾਣ ਦੇ ਸਮੇ ਜੰਮੇ।।</verse>
				<verse number="12">ਬਾਬੁਲ ਨੂੰ ਉੱਠ ਜਾਣ ਤੋਂ ਪਿੱਛੇ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ</verse>
				<verse number="13">ਅਤੇ ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ</verse>
				<verse number="14">ਅਤੇ ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ</verse>
				<verse number="15">ਅਤੇ ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ</verse>
				<verse number="16">ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ । ਉਹ ਉਸ ਮਰਿਯਮ ਦਾ ਪਤੀ ਸੀ ਜਿਹ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ।।</verse>
				<verse number="17">ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਸੱਭੋ ਚੌਦਾਂ ਪੀਹੜੀਆਂ ਹਨ ਅਤੇ ਦਾਊਦ ਤੋਂ ਲੈਕੇ ਬਾਬੁਲ ਨੂੰ ਉੱਠ ਜਾਣ ਤੀਕਰ ਚੌਦਾਂ ਪੀਹੜੀਆਂ ਹਨ ਅਤੇ ਬਾਬੁਲ ਨੂੰ ਉੱਠ ਜਾਣ ਤੋਂ ਲੈਕੇ ਮਸੀਹ ਤੀਕਰ ਚੌਂਦਾ ਪੀਹੜੀਆਂ ਹਨ।।</verse>
				<verse number="18">ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ</verse>
				<verse number="19">ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ</verse>
				<verse number="20">ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ</verse>
				<verse number="21">ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ</verse>
				<verse number="22">ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ</verse>
				<verse number="23">ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, \ਪਰਮੇਸ਼ੁਰ ਅਸਾਡੇ ਸੰਗ\</verse>
				<verse number="24">ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ</verse>
				<verse number="25">ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।</verse>
			</chapter>
			<chapter number="2">
				<verse number="1">ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ,</verse>
				<verse number="2">ਜਿਹੜਾ ਯਹੂਦੀਆਂ ਦਾ ਪਾਤਸ਼ਾਹ ਜੰਮਿਆ ਹੈ ਉਹ ਕਿੱਥੇ ਹੈ? ਕਿਉਂ ਜੋ ਅਸਾਂ ਚੜ੍ਹਦੇ ਪਾਸੇ ਉਹ ਦਾ ਤਾਰਾ ਡਿੱਠਾ ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ</verse>
				<verse number="3">ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਣੇ ਘਬਰਾਇਆ</verse>
				<verse number="4">ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ ।</verse>
				<verse number="5">ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਐਉਂ ਲਿਖਿਆ ਹੋਇਆ ਹੈ ਕਿ</verse>
				<verse number="6">ਹੇ ਬੈਤਲਹਮ ਯਹੂਦਾਹ ਦੇਸ ਦੇ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ ਨਹੀਂ ਹੈਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਗਾ।।</verse>
				<verse number="7">ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾ ਕੇ ਉਨ੍ਹਾਂ ਕੋਲੋਂ ਠੀਕ ਠੀਕ ਪਤਾ ਲਿਆ ਕਿ ਤਾਰਾ ਕਦੋਂ ਵਿਖਾਈ ਦਿੱਤਾ</verse>
				<verse number="8">ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਕਹਿ ਕੇ ਘੱਲਿਆ ਭਈ ਜਾਓ ਜਤਨ ਨਾਲ ਉਸ ਬਾਲਕ ਦੀ ਭਾਲ ਕਰੋ ਅਰ ਜਦ ਉਹ ਲੱਭ ਪਵੇ ਤਦ ਮੁੜ ਮੈਨੂੰ ਖ਼ਬਰ ਦਿਓ ਤਾਂ ਮੈਂ ਭੀ ਜਾ ਕੇ ਉਹ ਨੂੰ ਮੱਥਾਂ ਟੇਕਾਂ</verse>
				<verse number="9">ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ</verse>
				<verse number="10">ਅਤੇ ਤਾਰੇ ਨੂੰ ਵੇਖ ਕੇ ਓਹ ਵੱਡੇ ਹੀ ਅਨੰਦ ਹੋਏ</verse>
				<verse number="11">ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ</verse>
				<verse number="12">ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।।</verse>
				<verse number="13">ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ</verse>
				<verse number="14">ਤਦ ਉਹ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ</verse>
				<verse number="15">ਅਤੇ ਹੇਰੋਦੇਸ ਦੇ ਮਰਨ ਤੋੜੀ ਉੱਥੇ ਰਿਹਾ ਇਸ ਲਈ ਕਿ ਜਿਹੜਾ ਬਚਨ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਭਈ ਮੈਂ ਆਪਣੇ ਪੁੱਤ੍ਰ ਨੂੰ ਮਿਸਰ ਵਿੱਚੋਂ ਸੱਦਿਆ।।</verse>
				<verse number="16">ਜਾਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆ ਨੇ ਮੇਰੇ ਨਾਲ ਮਖ਼ੌਲ ਕੀਤਾ ਤਾਂ ਉਹ ਨੂੰ ਵੱਡਾ ਕ੍ਰੋਧ ਆਇਆ ਅਤੇ ਮਨੁੱਖਾਂ ਨੂੰ ਘੱਲ ਕੇ ਬੈਤਲਹਮ ਅਤੇ ਉਹ ਦੇ ਆਲੇ ਦੁਆਲੇ ਦੇ ਸਭਨਾਂ ਨੀਂਗਰਾਂ ਨੂੰ ਮਰਵਾ ਸੁੱਟਿਆ ਜਿਹੜੇ ਦੋ ਵਰਿਹਾਂ ਦੇ ਅਤੇ ਏਦੋਂ ਸਿਆਣੇ ਸਨ ਉਸ ਸਮੇ ਦੇ ਅਨੁਸਾਰ ਜਿਹੜਾ ਜੋਤਸ਼ੀਆਂ ਤੋਂ ਠੀਕ ਪਤਾ ਲਿਆ ਸੀ</verse>
				<verse number="17">ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਭਈ</verse>
				<verse number="18">ਰਾਮਾਹ ਵਿੱਚ ਇਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਓਹ ਨਹੀਂ ਹਨ।।</verse>
				<verse number="19">ਜਾਂ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੁ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ,</verse>
				<verse number="20">ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾਹ ਕਿਉਂਕਿ ਜਿਹੜੇ ਬਾਲਕ ਦੇ ਪ੍ਰਾਣਾਂ ਦੇ ਵੈਰੀ ਸਨ ਉਹ ਮਰ ਗਏ</verse>
				<verse number="21">ਤਦ ਓਹ ਉੱਠਿਆ ਅਤੇ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ</verse>
				<verse number="22">ਪਰ ਜਾਂ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ ਪਰ ਸੁਫਨੇ ਵਿੱਚ ਖ਼ਬਰ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ</verse>
				<verse number="23">ਅਤੇ ਨਾਸਰਤ ਨਾਮੇ ਇੱਕ ਨਗਰ ਵਿੱਚ ਜਾ ਵੱਸਿਆ ਇਸ ਲਈ ਕਿ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਕਹਾਵੇਗਾ।।</verse>
			</chapter>
			<chapter number="3">
				<verse number="1">ਉਨ੍ਹੀਂ ਦਿਨੀਂ ਯੂਹੰਨਾ ਬਪਤਿਮਸਾ ਦੇਣ ਵਾਲਾ ਆਣ ਕੇ ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਕਹਿਣ ਲੱਗਾ</verse>
				<verse number="2">ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ</verse>
				<verse number="3">ਕਿ ਇਹ ਉਹੋ ਹੈ ਜਿਹ ਦੇ ਵਿਖੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ ਭਈ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।</verse>
				<verse number="4">ਇਸ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਦੇ ਦੁਆਲੇ ਸੀ ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਬਣ ਦਾ ਸ਼ਹਿਤ ਸੀ</verse>
				<verse number="5">ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ</verse>
				<verse number="6">ਅਤੇ ਆਪੋ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ</verse>
				<verse number="7">ਪਰ ਜਾਂ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਮੈਥੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਕਿ ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?</verse>
				<verse number="8">ਸੋ ਤੁਸੀਂ ਤੋਬਾ ਜੋਗਾ ਫਲ ਦਿਓ</verse>
				<verse number="9">ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ</verse>
				<verse number="10">ਅਤੇ ਬਿਰਛਾਂ ਦੀ ਜੜ੍ਹ ਉੱਤੇ ਹੁਣ ਕੁਹਾੜਾ ਰੱਖਿਆ ਹੋਇਆ ਹੈ ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ</verse>
				<verse number="11">ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ</verse>
				<verse number="12">ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।।</verse>
				<verse number="13">ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ</verse>
				<verse number="14">ਪਰ ਯੂਹੰਨਾ ਨੇ ਇਹ ਕਹਿ ਕੇ ਉਸ ਨੂੰ ਰੋਕਿਆ ਭਈ ਮੈਨੂੰ ਤਾਂ ਤੈਥੋਂ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ?</verse>
				<verse number="15">ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਹੋਣ ਦਿਹ ਕਿਉਂਕਿ ਸਾਨੂੰ ਜੋਗ ਹੈ ਜੋ ਸਾਰੇ ਧਰਮ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਾਂ ਉਸ ਨੇ ਹੋਣ ਦਿੱਤਾ</verse>
				<verse number="16">ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ</verse>
				<verse number="17">ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।</verse>
			</chapter>
			<chapter number="4">
				<verse number="1">ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ</verse>
				<verse number="2">ਅਤੇ ਜਾਂ ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਿਆ ਤਾਂ ਓੜਕ ਉਹ ਨੂੰ ਭੁੱਖ ਲੱਗੀ</verse>
				<verse number="3">ਤਦ ਪਰਤਾਉਣ ਵਾਲੇ ਨੇ ਕੋਲ ਆਣ ਕੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਕਹੁ ਜੇ ਏਹ ਪੱਥਰ ਰੋਟੀਆਂ ਬਣ ਜਾਣ</verse>
				<verse number="4">ਪਰ ਉਹ ਨੇ ਉੱਤਰ ਦਿੱਤਾ, ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਵਾਕ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ</verse>
				<verse number="5">ਫੇਰ ਸ਼ਤਾਨ ਉਹ ਨੂੰ ਪਵਿੱਤ੍ਰ ਸ਼ਹਿਰ ਵਿੱਚ ਨਾਲ ਲੈ ਗਿਆ ਅਤੇ ਹੈਕਲ ਦੇ ਕਿੰਗਰੇ ਉੱਤੇ ਖੜਾ ਕਰ ਕੇ ਉਹ ਨੂੰ ਕਿਹਾ,</verse>
				<verse number="6">ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦਿਹ ਕਿਉਂ ਜੇ ਲਿਖਿਆ ਹੈ ਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਓਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।।</verse>
				<verse number="7">ਯਿਸੂ ਨੇ ਉਸ ਨੂੰ ਆਖਿਆ, ਇਹ ਭੀ ਲਿਖਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ</verse>
				<verse number="8">ਫੇਰ ਸ਼ਤਾਨ ਉਹ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਜਲੌ ਉਹ ਨੂੰ ਵਿਖਾਇਆ</verse>
				<verse number="9">ਅਤੇ ਉਹ ਨੂੰ ਕਿਹਾ, ਜੇ ਤੂੰ ਨਿਉਂ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸੱਭੋ ਕੁਝ ਮੈਂ ਤੈਨੂੰ ਦੇ ਦਿਆਂਗਾ</verse>
				<verse number="10">ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ! ਕਿਉਂ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ</verse>
				<verse number="11">ਤਦ ਸ਼ਤਾਨ ਉਹ ਨੂੰ ਛੱਡ ਗਿਆ ਅਤੇ ਵੇਖੋ ਦੂਤ ਕੋਲ ਆਣ ਕੇ ਉਹ ਦੀ ਟਹਿਲ ਕਰਨ ਲੱਗੇ।।</verse>
				<verse number="12">ਜਾਂ ਉਹ ਨੇ ਸੁਣਿਆ ਕਿ ਯੂਹੰਨਾ ਫੜਿਆ ਗਿਆ ਤਾਂ ਉਹ ਗਲੀਲ ਨੂੰ ਤੁਰ ਪਿਆ</verse>
				<verse number="13">ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੁਮ ਵਿੱਚ ਜਾ ਰਿਹਾ ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਬੰਨਿਆਂ ਵਿੱਚ ਹੈ</verse>
				<verse number="14">ਭਈ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ</verse>
				<verse number="15">ਜ਼ਬੂਲੁਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦੀ ਰਾਹ ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ -</verse>
				<verse number="16">ਜਿਹੜੇ ਲੋਕ ਅਨ੍ਹੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ ਅਤੇ ਜਿਹੜੇ ਮੌਤ ਦੇ ਦੇਸ ਅਤੇ ਛਾਇਆ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਕਾਸ਼ ਹੋਇਆ।।</verse>
				<verse number="17">ਉਸੇ ਵੇਲਿਓਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ ਭਈ ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ।।</verse>
				<verse number="18">ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਓਹ ਮਾਛੀ ਸਨ</verse>
				<verse number="19">ਅਤੇ ਉਨ੍ਹਾਂ ਨੂੰ ਕਿਹਾ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ</verse>
				<verse number="20">ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਤੇ ਮਗਰ ਹੋ ਤੁਰੇ</verse>
				<verse number="21">ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ</verse>
				<verse number="22">ਤਾਂ ਉਹ ਝੱਟ ਬੇੜੀ ਨੂੰ ਅਤੇ ਆਪਣੇ ਪਿਉ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ।।</verse>
				<verse number="23">ਯਿਸੂ ਸਾਰੀ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ</verse>
				<verse number="24">ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿੰਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ</verse>
				<verse number="25">ਅਤੇ ਵੱਡੀਆਂ ਭੀੜ੍ਹਾਂ ਗਲੀਲ ਅਤੇ ਦਿਕਾਪੁਲਿਸ ਅਤੇ ਯਰੂਸ਼ਲਮ ਅਤੇ ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਲੱਗ ਪਈਆਂ।।</verse>
			</chapter>
			<chapter number="5">
				<verse number="1">ਭੀੜ ਨੂੰ ਵੇਖ ਕੇ ਉਹ ਪਹਾੜ ਉੱਤੇ ਚੜ੍ਹ ਗਿਆ ਅਰ ਜਦ ਬੈਠਾ ਤਦ ਉਹ ਦੇ ਚੇਲੇ ਉਹ ਦੇ ਕੋਲ ਆਏ</verse>
				<verse number="2">ਅਤੇ ਉਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਨ੍ਹਾਂ ਨੂੰ ਇਹ ਉਪਦੇਸ਼ ਦੇਣ ਲੱਗਾ -</verse>
				<verse number="3">ਧੰਨ ਓਹ ਜਿਹੜੇ ਦਿਲ ਦੇ ਗਰੀਬ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।</verse>
				<verse number="4">ਧੰਨ ਓਹ ਜਿਹੜੇ ਸੋਗ ਕਰਦੇ ਹਨ ਕਿਉਂ ਜੋ ਓਹ ਸ਼ਾਂਤ ਕੀਤੇ ਜਾਣਗੇ।</verse>
				<verse number="5">ਧੰਨ ਓਹ ਜਿਹੜੇ ਹਲੀਮ ਹਨ ਕਿਉਂ ਜੋ ਓਹ ਧਰਤੀ ਦੇ ਵਾਰਸ ਹੋਣਗੇ।</verse>
				<verse number="6">ਧੰਨ ਓਹ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂ ਜੋ ਓਹ ਰਜਾਏ ਜਾਣਗੇ।</verse>
				<verse number="7">ਧੰਨ ਓਹ ਜਿਹੜੇ ਦਯਾਵਾਨ ਹਨ ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।</verse>
				<verse number="8">ਧੰਨ ਓਹ ਜਿਹੜੇ ਸ਼ੁੱਧਮਨ ਹਨ ਕਿਉਂ ਜੋ ਓਹ ਪਰਮੇਸ਼ੁਰ ਨੂੰ ਵੇਖਣਗੇ।</verse>
				<verse number="9">ਧੰਨ ਓਹ ਜਿਹੜੇ ਮੇਲ ਕਰਾਉਣ ਵਾਲੇ ਹਨ ਕਿਉਂ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਕਹਾਉਣਗੇ।</verse>
				<verse number="10">ਧੰਨ ਓਹ ਜਿਹੜੇ ਧਰਮ ਦੇ ਕਾਰਨ ਸਤਾਏ ਗਏ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।</verse>
				<verse number="11">ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ</verse>
				<verse number="12">ਅਨੰਦ ਹੋਵੋ ਅਤੇ ਖੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।।</verse>
				<verse number="13">ਤੁਸੀਂ ਧਰਤੀ ਦੇ ਲੂਣ ਹੋ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਸ ਬਿਧ ਸਲੂਣਾ ਕੀਤਾ ਜਾਵੇਗਾ? ਉਹ ਫੇਰ ਕਿਸੇ ਕੰਮ ਦਾ ਨਹੀਂ ਪਰ ਇਹ ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ</verse>
				<verse number="14">ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਗੁੱਝਾ ਨਹੀਂ ਰਹਿ ਸੱਕਦਾ</verse>
				<verse number="15">ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ</verse>
				<verse number="16">ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।</verse>
				<verse number="17">ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ</verse>
				<verse number="18">ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ</verse>
				<verse number="19">ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ</verse>
				<verse number="20">ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ।।</verse>
				<verse number="21">ਤੁਸਾਂ ਸੁਣਿਆਂ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ, ਤੂੰ ਖੂਨ ਨਾ ਕਰ ਅਤੇ ਜੋ ਕੋਈ ਖੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ</verse>
				<verse number="22">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ \ਮੂਰਖਾ\ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ</verse>
				<verse number="23">ਸੋ ਜੇ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਰ ਉੱਥੇ ਤੈਨੂੰ ਚੇਤੇ ਆਵੇ ਜੋ ਮੈਂ ਆਪਣੇ ਭਰਾ ਨਾਲ ਖੋਟ ਕਮਾਇਆ ਹੈ</verse>
				<verse number="24">ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾਹ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ। ਪਿੱਛੋਂ ਆਣ ਕੇ ਆਪਣੀ ਭੇਟ ਚੜ੍ਹਾਂ</verse>
				<verse number="25">ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ</verse>
				<verse number="26">ਮੈਂ ਤੈਨੂੰ ਸਤ ਆਖਦਾ ਹਾਂ ਭਈ ਜਿੰਨ੍ਹਾਂ ਚਿਰ ਤੂੰ ਕੌਡੀ ਕੌਡੀ ਨਾ ਭਰ ਦੇਵੇਂ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ।।</verse>
				<verse number="27">ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਭਈ ਤੂੰ ਜ਼ਨਾਹ ਨਾ ਕਰ</verse>
				<verse number="28">ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ</verse>
				<verse number="29">ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ</verse>
				<verse number="30">ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਜਾਵੇ</verse>
				<verse number="31">ਅਤੇ ਇਹ ਵੀ ਕਿਹਾ ਗਿਆ ਸੀ ਭਈ ਜਿਹੜਾ ਆਪਣੀ ਤੀਵੀਂ ਨੂੰ ਤਿਆਗੇ ਉਹ ਉਸ ਨੂੰ ਤਿਆਗ ਪੱਤਰੀ ਲਿਖ ਦੇਵੇ</verse>
				<verse number="32">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।</verse>
				<verse number="33">ਫੇਰ ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ ਭਈ ਤੂੰ ਝੂਠੀ ਸੌਂਹ ਨਾ ਖਾਹ ਪਰ ਪ੍ਰਭੁ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰ</verse>
				<verse number="34">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਕਦੀ ਵੀ ਸੌਂਹ ਨਾ ਖਾਣੀ, ਨਾ ਅਕਾਸ਼ ਦੀ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ</verse>
				<verse number="35">ਅਤੇ ਨਾ ਧਰਤੀ ਦੀ ਇਸ ਲਈ ਜੋ ਉਹ ਉਸ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਇਸ ਲਈ ਜੋ ਉਹ ਮਹਾਰਾਜ ਦਾ ਸ਼ਹਿਰ ਹੈ</verse>
				<verse number="36">ਅਤੇ ਨਾ ਆਪਣੇ ਸਿਰ ਦੀ ਸੌਂਹ ਖਾਹ ਕਿਉਂ ਜੋ ਤੂੰ ਇੱਕ ਵਾਲ ਨੂੰ ਧੌਲਾ ਯਾ ਕਾਲਾ ਨਹੀਂ ਕਰ ਸੱਕਦਾ ਹੈ</verse>
				<verse number="37">ਪਰ ਤੁਹਾਡੇ ਬੋਲਣ ਵਿੱਚ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਅਰ ਜੋ ਇੰਨ੍ਹਾਂ ਤੋਂ ਵੱਧ ਹੈ ਸੋ ਬਦੀ ਤੋਂ ਹੁੰਦਾ ਹੈ।।</verse>
				<verse number="38">ਤੁਸਾਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ</verse>
				<verse number="39">ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤੂੰ ਦੂਈ ਵੀ ਉਹ ਦੀ ਵੱਲ ਭੁਆ ਦਿਹ</verse>
				<verse number="40">ਅਤੇ ਜਿਹੜਾ ਤੇਰੇ ਉੱਤੇ ਨਾਲਸ਼ ਕਰਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚਾਦਰ ਵੀ ਲੈਣ ਦਿਹ</verse>
				<verse number="41">ਅਤੇ ਜੋ ਕੋਈ ਤੈਨੂੰ ਇੱਕ ਕੋਹ ਵਿਗਾਰੇ ਲੈ ਜਾਵੇ ਤਾਂ ਉਹ ਦੇ ਨਾਲ ਦੋ ਕੋਹ ਚੱਲਿਆ ਜਾਹ</verse>
				<verse number="42">ਜਿਹੜਾ ਤੈਥੋਂ ਮੰਗੇ ਉਹ ਨੂੰ ਦਿਹ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਉਸ ਤੋਂ ਮੂੰਹ ਨਾ ਮੋੜ।।</verse>
				<verse number="43">ਤੁਸਾਂ ਸੁਣਿਆਂ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ</verse>
				<verse number="44">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ</verse>
				<verse number="45">ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ</verse>
				<verse number="46">ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਫਲ ਹੈ? ਭਲਾ, ਮਸੂਲੀਏ ਭੀ ਇਹੋ ਨਹੀਂ ਕਰਦੇ?</verse>
				<verse number="47">ਅਤੇ ਜੇਕਰ ਤੁਸੀਂ ਨਿਰਾ ਆਪਣੇ ਭਾਈਆਂ ਨੂੰ ਪਰਨਾਮ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਭਲਾ ਪਰਾਈ ਕੌਮਾਂ ਦੇ ਲੋਕ ਭੀ ਇਹੋ ਨਹੀਂ ਕਰਦੇ?</verse>
				<verse number="48">ਸੋ ਜਿਵੇਂ ਤੁਹਾਡਾ ਸੁਰਗੀ ਪਿਤਾ ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।।</verse>
			</chapter>
			<chapter number="6">
				<verse number="1">ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ।।</verse>
				<verse number="2">ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ</verse>
				<verse number="3">ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਛ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ</verse>
				<verse number="4">ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ।।</verse>
				<verse number="5">ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ</verse>
				<verse number="6">ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ</verse>
				<verse number="7">ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ</verse>
				<verse number="8">ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂ ਜੋ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਭਈ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਵਸਤਾਂ ਦੀ ਲੋੜ ਹੈ</verse>
				<verse number="9">ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, - ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ,</verse>
				<verse number="10">ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ ਜਮੀਨ ਉੱਤੇ ਵੀ ਹੋਵੇ।</verse>
				<verse number="11">ਸਾਡੀ ਰੋਜ ਦੀ ਰੋਟੀ ਅੱਜ ਸਾਨੂੰ ਦਿਹ,</verse>
				<verse number="12">ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ, ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼ ਕੀਤਾ ਹੈ,</verse>
				<verse number="13">ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ।।</verse>
				<verse number="14">ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ</verse>
				<verse number="15">ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।।</verse>
				<verse number="16">ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ ਹਨ</verse>
				<verse number="17">ਪਰ ਜਾਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ</verse>
				<verse number="18">ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।।</verse>
				<verse number="19">ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ</verse>
				<verse number="20">ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ</verse>
				<verse number="21">ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ</verse>
				<verse number="22">ਸਰੀਰ ਦਾ ਦੀਵਾ ਅੱਖ ਹੈ, ਇਸ ਲਈ ਜੇ ਤੇਰੀ ਅੱਖ ਨਿਰਮਲ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ</verse>
				<verse number="23">ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਅਨ੍ਹੇਰਾ ਹੋਵੇਗਾ। ਸੋ ਜੇ ਤੇਰੇ ਅੰਦਰ ਦਾ ਚਾਨਣ ਅਨ੍ਹੇਰਾ ਹੋਵੇ ਤਾਂ ਕਿੱਡਾ ਅਨ੍ਹੇਰਾ ਹੋਵੇਗਾ!</verse>
				<verse number="24">ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ</verse>
				<verse number="25">ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?</verse>
				<verse number="26">ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?</verse>
				<verse number="27">ਅਤੇ ਤੁਹਾਡੇ ਵਿੱਚੋਂ ਓਹ ਕਿਹੜਾ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਨੂੰ ਇੱਕ ਪਲ ਵਧਾ ਸੱਕਦਾ ਹੈ?</verse>
				<verse number="28">ਅਤੇ ਬਸਤ੍ਰ ਲਈ ਕਾਹਨੂੰ ਚਿੰਤਾ ਕਰਦੇ ਹੋ? ਜੰਗਲੀ ਸੋਸਨਾਂ ਨੂੰ ਵੇਖੋ ਜੋ ਉਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ?</verse>
				<verse number="29">ਪਰ ਮੈਂ ਤੁਹਾਨੂੰ ਕਹਿੰਦਾ ਹਾਂ ਭਈ ਸੁਲੇਮਾਨ ਵੀ ਆਪਣੀ ਸਾਰੀ ਭੜਕ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ</verse>
				<verse number="30">ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਹੈ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?</verse>
				<verse number="31">ਸੋ ਤੁਸੀਂ ਚਿੰਤਾ ਕਰ ਕੇ ਇਹ ਨਾ ਕਹੋ ਭਈ ਕੀ ਖਾਵਾਂਗੇ? ਯਾ ਕੀ ਪੀਵਾਂਗੇ? ਯਾ ਕੀ ਪਹਿਨਾਂਗੇ?</verse>
				<verse number="32">ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਜੋ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਤੀ ਲੋੜ ਹੈ</verse>
				<verse number="33">ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ</verse>
				<verse number="34">ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ ਕਿਉਂ ਜੋ ਭਲਕ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਹੀ ਦਾ ਦੁੱਖ ਬਥੇਰਾ ਹੈ।।</verse>
			</chapter>
			<chapter number="7">
				<verse number="1">ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇ</verse>
				<verse number="2">ਕਿਉਂਕਿ ਜਿਸ ਨਿਆਉਂ ਨਾਲ ਤੁਸੀਂ ਦੋਸ਼ ਲਾਉਂਦੇ ਹੋ ਉਸੇ ਨਾਲ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ</verse>
				<verse number="3">ਅਤੇ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਕਰਦਾ?</verse>
				<verse number="4">ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!</verse>
				<verse number="5">ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਚੰਗੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਆਪਣੇ ਭਾਈ ਦੀ ਅੱਖੋਂ ਕੱਢ ਸੱਕੇਂਗਾ।।</verse>
				<verse number="6">ਪਵਿੱਤ੍ਰ ਵਸਤ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਤੇ ਐਉਂ ਨਾ ਹੋਵੇ ਜੋ ਓਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।।</verse>
				<verse number="7">ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ</verse>
				<verse number="8">ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ</verse>
				<verse number="9">ਯਾ ਤੁਹਾਡੇ ਵਿੱਚੋਂ ਕਿਹੜਾ ਮਨੁੱਖ ਹੈ ਕਿ ਜੇ ਉਸ ਦਾ ਪੁੱਤ੍ਰ ਉਸ ਤੋਂ ਰੋਟੀ ਮੰਗੇ ਤਾਂ ਉਹ ਨੂੰ ਪੱਥਰ ਦੇਵੇ?</verse>
				<verse number="10">ਅਤੇ ਜੇ ਮੱਛੀ ਮੰਗੇ ਤਾਂ ਉਹ ਨੂੰ ਸੱਪ ਦੇਵੇ?</verse>
				<verse number="11">ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!</verse>
				<verse number="12">ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।</verse>
				<verse number="13">ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ</verse>
				<verse number="14">ਅਤੇ ਭੀੜਾ ਹੈ ਉਹ ਫਾਟਕ ਅਤੇ ਸੌੜਾ ਹੈ ਉਹ ਰਾਹ ਜਿਹੜਾ ਜੀਉਣ ਨੂੰ ਜਾਂਦਾ ਹੈ ਅਤੇ ਜੋ ਉਸ ਨੂੰ ਲੱਭਦੇ ਹਨ ਸੋ ਵਿਰਲੇ ਹਨ।।</verse>
				<verse number="15">ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਓਹ ਪਾੜਨ ਵਾਲੇ ਬਘਿਆੜ ਹਨ</verse>
				<verse number="16">ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋਂੜਦੇ ਹਨ?</verse>
				<verse number="17">ਇਸੇ ਪਰਕਾਰ ਹਰੇਕ ਅੱਛਾ ਬਿਰਛ ਚੰਗਾ ਫਲ ਦਿੰਦਾ ਪਰ ਮਾੜਾ ਬਿਰਛ ਬੁਰਾ ਫਲ ਦਿੰਦਾ ਹੈ</verse>
				<verse number="18">ਅੱਛਾ ਬਿਰਛ ਬੁਰਾ ਫਲ ਨਹੀਂ ਦੇ ਸੱਕਦਾ ਅਤੇ ਨਾ ਮਾੜਾ ਬਿਰਛ ਚੰਗਾ ਫਲ ਦੇ ਸੱਕਦਾ ਹੈ</verse>
				<verse number="19">ਹਰੇਕ ਬਿਰਛ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ</verse>
				<verse number="20">ਸੋ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ</verse>
				<verse number="21">ਨਾ ਹਰੇਕ ਜਿਹੜਾ ਮੈਨੂੰ ਪ੍ਰਭੁ! ਪ੍ਰਭੁ! ਕਹਿੰਦਾ ਹੈ ਸੁਰਗ ਦੇ ਰਾਜ ਵਿੱਚ ਵੜੇਗਾ ਬਲਕਣ ਉਹੋ ਜੋ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ</verse>
				<verse number="22">ਉਸ ਦਿਨ ਅਨੇਕ ਮੈਨੂੰ ਆਖਣਗੇ, ਹੇ ਪ੍ਰਭੁ! ਹੇ ਪ੍ਰਭੁ! ਕੀ ਅਸਾਂ ਤੇਰਾ ਨਾਮ ਲੈਕੇ ਅਗੰਮ ਵਾਕ ਨਹੀਂ ਕੀਤਾ? ਅਤੇ ਤੇਰਾ ਨਾਮ ਲੈਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈਕੇ ਬਹੁਤੀਆਂ ਕਰਾਮਾਤਾਂ ਨਹੀਂ ਕੀਤੀ?</verse>
				<verse number="23">ਤਦ ਮੈਂ ਉਨ੍ਹਾਂ ਨੂੰ ਸਾਫ ਆਖਾਂਗਾ ਭਈ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਬੁਰਿਆਰੋ, ਮੇਰੇ ਕੋਲੋਂ ਚੱਲੇ ਜਾਓ!।।</verse>
				<verse number="24">ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ</verse>
				<verse number="25">ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ ਕਿਉਂਕਿ ਉਹ ਦੀ ਨਿਉਂ ਪੱਥਰ ਉੱਤੇ ਧਰੀ ਹੋਈ ਸੀ</verse>
				<verse number="26">ਅਤੇ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਠਹਿਰਾਇਆ ਜਾਵੇਗਾ ਜਿਹ ਨੇ ਆਪਣਾ ਘਰ ਰੇਤ ਉੱਤੇ ਬਣਾਇਆ</verse>
				<verse number="27">ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਢਹਿ ਪਿਆ ਅਤੇ ਉਹ ਦਾ ਵੱਡਾ ਨਾਸ ਹੋਇਆ।।</verse>
				<verse number="28">ਅਤੇ ਐਉਂ ਹੋਇਆ ਕਿ ਜਾਂ ਯਿਸੂ ਏਹ ਗੱਲਾਂ ਕਰ ਹਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ</verse>
				<verse number="29">ਕਿਉਂ ਜੋ ਉਹ ਉਨ੍ਹਾਂ ਦੇ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।।</verse>
			</chapter>
			<chapter number="8">
				<verse number="1">ਜਾਂ ਉਹ ਪਹਾੜੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਲੱਗ ਪਈ</verse>
				<verse number="2">ਅਤੇ ਵੇਖੋ ਇੱਕ ਕੋੜ੍ਹੀ ਨੇ ਕੋਲ ਆਣ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ</verse>
				<verse number="3">ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਤੇ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ</verse>
				<verse number="4">ਤਾਂ ਯਿਸੂ ਨੇ ਉਹ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣਾ ਆਪ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਭਈ ਉਨ੍ਹਾਂ ਲਈ ਸਾਖੀ ਹੋਵੇ।।</verse>
				<verse number="5">ਜਾਂ ਉਹ ਕਫ਼ਰਨਾਹੂਮ ਵਿੱਚ ਵੜਿਆ ਤਾਂ ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਹ ਦੀ ਮਿੰਨਤ ਕਰ ਕੇ ਕਿਹਾ,</verse>
				<verse number="6">ਪ੍ਰਭੁ ਜੀ ਮੇਰਾ ਨੌਕਰ ਝੋਲੇ ਦਾ ਮਾਰਿਆ ਘਰ ਵਿੱਚ ਵੱਡਾ ਦੁੱਖੀ ਪਿਆ ਹੈ</verse>
				<verse number="7">ਅਤੇ ਉਸ ਨੇ ਉਹ ਨੂੰ ਆਖਿਆ, ਮੈਂ ਆਣ ਕੇ ਉਹ ਨੂੰ ਚੰਗਾ ਕਰ ਦਿਆਂਗਾ</verse>
				<verse number="8">ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੁ ਜੀ ਮੈਂ ਇਸ ਜੋਗ ਨਹੀਂ ਜੋ ਤੂੰ ਮੇਰੀ ਛੱਤ ਦੇ ਹੇਠ ਆਵੇਂ ਪਰ ਨਿਰਾ ਬਚਨ ਹੀ ਕਰ ਤਾਂ ਮੇਰਾ ਨੌਕਰ ਚੰਗਾ ਹੋ ਜਾਊ</verse>
				<verse number="9">ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ! ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ, ਆ! ਤਾਂ ਉਹ ਆਉਂਦਾ ਹੈ ਅਰ ਆਪਣੇ ਚਾਕਰ ਨੂੰ, ਇਹ ਕਰ! ਤਾਂ ਉਹ ਕਰਦਾ ਹੈ</verse>
				<verse number="10">ਯਿਸੂ ਨੇ ਇਹ ਸੁਣ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ ਮਗਰ ਆਉਂਦੇ ਸਨ ਕਿਹਾ ਭਈ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!</verse>
				<verse number="11">ਅਰ ਮੈਂ ਤੁਹਾਨੂੰ ਆਖਦਾ ਹਾਂ ਜੋ ਬਥੇਰੇ ਚੜ੍ਹਦਿਓਂ ਅਤੇ ਲਹਿੰਦਿਓਂ ਆਉਣਗੇ ਅਤੇ ਸੁਰਗ ਦੇ ਰਾਜ ਵਿੱਚ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਬੈਠਣਗੇ</verse>
				<verse number="12">ਪਰ ਰਾਜ ਦੇ ਪੁੱਤ੍ਰ ਬਾਹਰ ਦੇ ਅੰਧਘੋਰ ਵਿੱਚ ਕੱਢੇ ਜਾਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ</verse>
				<verse number="13">ਤਾਂ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾਹ, ਜਿਹੀ ਤੈਂ ਨਿਹਚਾ ਕੀਤੀ ਤੇਰੇ ਲਈ ਤਿਹਾ ਹੀ ਹੋਵੇ ਅਤੇ ਉਹ ਨੌਕਰ ਉਸੇ ਘੜੀ ਚੰਗਾ ਹੋ ਗਿਆ।।</verse>
				<verse number="14">ਯਿਸੂ ਨੇ ਪਤਰਸ ਦੇ ਘਰ ਵਿੱਚ ਆਣ ਕੇ ਉਹ ਦੀ ਸੱਸ ਨੂੰ ਤਾਪ ਨਾਲ ਪਈ ਹੋਈ ਵੇਖਿਆ</verse>
				<verse number="15">ਅਤੇ ਉਸ ਨੇ ਉਹ ਦਾ ਹੱਥ ਛੋਹਿਆ ਅਤੇ ਉਹ ਦਾ ਤਾਪ ਲਹਿ ਗਿਆ ਅਰ ਉਹ ਨੇ ਉੱਠ ਕੇ ਉਸ ਦੀ ਖ਼ਾਤਰ ਕੀਤੀ</verse>
				<verse number="16">ਅਤੇ ਜਾਂ ਸੰਝ ਹੋਈ ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਉਸ ਨੇ ਬਚਨ ਨਾਲ ਰੂਹਾਂ ਨੂੰ ਕੱਢ ਦਿੱਤਾ ਅਰ ਸਾਰੇ ਰੋਗੀਆਂ ਨੂੰ ਚੰਗਿਆ ਕੀਤਾ</verse>
				<verse number="17">ਤਾਂ ਜੋ ਯਸਾਯਾਹ ਨਬੀ ਦਾ ਉਹ ਵਾਕ ਪੂਰਾ ਹੋਵੇ ਭਈ ਉਹ ਨੇ ਆਪੇ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।।</verse>
				<verse number="18">ਤਦ ਯਿਸੂ ਨੇ ਬਹੁਤ ਭੀੜ ਆਪਣੇ ਚੁਫੇਰੇ ਵੇਖ ਕੇ ਪਾਰ ਚੱਲਣ ਦੀ ਆਗਿਆ ਦਿੱਤੀ</verse>
				<verse number="19">ਅਤੇ ਇੱਕ ਗ੍ਰੰਥੀ ਨੇ ਕੋਲ ਆਣ ਕੇ ਉਹ ਨੂੰ ਕਿਹਾ, ਗੁਰੂ ਜੀ ਜਿੱਥੇ ਕਿਤੇ ਤੂੰ ਜਾਵੇਂ ਮੈਂ ਤੇਰੇ ਮਗਰ ਚੱਲਾਂਗਾ</verse>
				<verse number="20">ਅਤੇ ਯਿਸੂ ਨੇ ਉਹ ਨੂੰ ਆਖਿਆ ਭਈ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ</verse>
				<verse number="21">ਅਰ ਚੇਲਿਆਂ ਵਿੱਚੋ ਹੋਰ ਦੂਏ ਨੇ ਉਹ ਨੂੰ ਆਖਿਆ, ਪ੍ਰਭੁ ਜੀ ਮੈਨੂੰ ਪਰਵਾਨਗੀ ਦਿਹ ਜੋ ਪਹਿਲਾਂ ਜਾ ਕੇ ਆਪਣੇ ਪਿਉ ਨੂੰ ਦੱਬਾਂ</verse>
				<verse number="22">ਪਰ ਯਿਸੂ ਨੇ ਉਹ ਨੂੰ ਕਿਹਾ, ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦਿਹ।।</verse>
				<verse number="23">ਜਾਂ ਉਹ ਬੇੜੀ ਉੱਤੇ ਚੜ੍ਹਿਆ ਉਹ ਦੇ ਚੇਲੇ ਉਹ ਦੇ ਮਗਰ ਆਏ</verse>
				<verse number="24">ਅਰ ਵੇਖੋ ਝੀਲ ਵਿੱਚ ਐਡਾ ਵੱਡਾ ਤੁਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਲੁਕਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ</verse>
				<verse number="25">ਅਤੇ ਉਨ੍ਹਾਂ ਨੇ ਕੋਲ ਆਣ ਕੇ ਉਹ ਨੂੰ ਜਗਾਇਆ ਅਤੇ ਕਿਹਾ, ਪ੍ਰਭੁ ਜੀ ਬਚਾ! ਅਸੀਂ ਤਾਂ ਮਰ ਚੱਲੇ ਹਾਂ!</verse>
				<verse number="26">ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਓ ਤੁਸੀਂ ਕਿਉਂ ਡਰਦੇ ਹੋ? ਤਦ ਉਹ ਨੇ ਉੱਠ ਕੇ ਪੌਣ ਅਤੇ ਝੀਲ ਨੂੰ ਦਬਕਾ ਦਿੱਤਾ ਅਤੇ ਵੱਡਾ ਚੈਨ ਹੋ ਗਿਆ</verse>
				<verse number="27">ਤਾਂ ਓਹ ਮਨੁੱਖ ਹੈਰਾਨ ਹੋਕੇ ਬੋਲੇ ਜੋ ਇਹ ਕਿਹੋ ਜਿਹਾ ਪੁਰਖ ਹੈ ਕਿ ਪੌਣ ਅਤੇ ਝੀਲ ਭੀ ਉਹ ਦੀ ਮੰਨ ਲੈਂਦੇ ਹਨ?।।</verse>
				<verse number="28">ਜਾਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲੇ ਅਤੇ ਓਹ ਐਡੇ ਕਰੜੇ ਸਨ ਜੋ ਉਸ ਰਸਤੇ ਕੋਈ ਲੰਘ ਨਹੀਂ ਸੀ ਸੱਕਦਾ</verse>
				<verse number="29">ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤ੍ਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਵੇਲਿਓਂ ਪਹਿਲਾਂ ਸਾਨੂੰ ਦੁਖ ਦੇਣ ਐਥੇ ਆਇਆ ਹੈ?</verse>
				<verse number="30">ਉਨ੍ਹਾਂ ਤੋਂ ਕੁਝ ਦੂਰ ਬਹੁਤ ਸਾਰਿਆਂ ਸੂਰਾਂ ਦਾ ਇੱਜੜ ਚੁਗਦਾ ਸੀ</verse>
				<verse number="31">ਅਰ ਭੂਤਾਂ ਨੇ ਉਹਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘੱਲ ਦਿਹ</verse>
				<verse number="32">ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਓਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਢਾਹੇ ਉੱਤੋਂ ਸਿਰ ਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਮੋਇਆ</verse>
				<verse number="33">ਤਦ ਚੁਗਾਉਣ ਵਾਲੇ ਨੱਠੇ ਅਤੇ ਨਗਰ ਵਿੱਚ ਜਾ ਕੇ ਸਾਰੀ ਵਾਰਤਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ</verse>
				<verse number="34">ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਨ ਨੂੰ ਨਿੱਕਲਿਆ ਅਰ ਜਾਂ ਉਹ ਨੂੰ ਵੇਖਿਆ ਤਾਂ ਉਹਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।।</verse>
			</chapter>
			<chapter number="9">
				<verse number="1">ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਰ ਆਪਣੇ ਨਗਰ ਵਿੱਚ ਆਇਆ</verse>
				<verse number="2">ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ</verse>
				<verse number="3">ਅਤੇ ਵੇਖੋ ਕਈਆਂ ਗ੍ਰੰਥੀਆਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਕੁਫ਼ਰ ਬਕਦਾ ਹੈ</verse>
				<verse number="4">ਤਾਂ ਯਿਸੂ ਨੇ ਉਨ੍ਹਾਂ ਦੀ ਸੋਚ ਵਿਚਾਰ ਮਲੂਮ ਕਰ ਕੇ ਆਖਿਆ, ਤੁਸੀਂ ਕਾਹਨੂੰ ਆਪਣੇ ਮਨ ਵਿੱਚ ਬੁਰੇ ਵਿਚਾਰ ਕਰਦੇ ਹੋ?</verse>
				<verse number="5">ਭਲਾ, ਕਿਹੜੀ ਗੱਲ ਸੁਖਾਲੀ ਹੈ, ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?</verse>
				<verse number="6">ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਤਦ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ</verse>
				<verse number="7">ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ</verse>
				<verse number="8">ਅਤੇ ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਐੱਨਾ ਇਖ਼ਤਿਆਰ ਦਿੱਤਾ।।</verse>
				<verse number="9">ਯਿਸੂ ਨੇ ਉੱਥੋਂ ਅੱਗੇ ਵਧ ਕੇ ਮੱਤੀ ਨਾਮੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਰ ਉਹ ਨੂੰ ਕਿਹਾ ਭਈ ਮੇਰੇ ਮਗਰ ਹੋ ਤੁਰ, ਅਤੇ ਉਹ ਉੱਠ ਕੇ ਉਹ ਦੇ ਮਗਰ ਹੋ ਤੁਰਿਆ।।</verse>
				<verse number="10">ਤਾਂ ਐਉਂ ਹੋਇਆ ਕਿ ਜਾਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ ਤਾਂ ਵੇਖੋ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਆਣ ਕੇ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ</verse>
				<verse number="11">ਅਤੇ ਫ਼ਰੀਸਿਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?</verse>
				<verse number="12">ਪਰ ਉਹ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ</verse>
				<verse number="13">ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।</verse>
				<verse number="14">ਤਦ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆਣ ਕੇ ਕਿਹਾ ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ</verse>
				<verse number="15">ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ</verse>
				<verse number="16">ਪੁਰਾਣੇ ਕੱਪੜੇ ਨੂੰ ਕੋਰੇ ਦੀ ਟਾਕੀ ਕੋਈ ਨਹੀਂ ਲਾਉਂਦਾ ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਤੋਂ ਕੁਝ ਖਿੱਚ ਲੈਂਦੀ ਹੈ ਅਤੇ ਉਹ ਲੰਗਾਰ ਵਧ ਜਾਂਦਾ ਹੈ</verse>
				<verse number="17">ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।</verse>
				<verse number="18">ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ</verse>
				<verse number="19">ਫੇਰ ਯਿਸੂ ਉੱਠ ਕੇ ਆਪਣੇ ਚੇਲਿਆਂ ਸਣੇ ਉਹ ਦੇ ਮਗਰ ਤੁਰ ਪਿਆ</verse>
				<verse number="20">ਅਰ ਵੇਖੋ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਪਿੱਛੋਂ ਦੀ ਆਣ ਕੇ ਉਹ ਦੇ ਕੱਪੜੇ ਦਾ ਪੱਲਾ ਛੋਹਿਆ</verse>
				<verse number="21">ਕਿਉਂ ਜੋ ਉਹ ਆਪਣੇ ਜੀ ਵਿੱਚ ਆਖਦੀ ਸੀ ਭਈ ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਛੋਹ ਲਵਾਂ ਤਾਂ ਚੰਗੀ ਹੋ ਜਾਵਾਂਗੀ</verse>
				<verse number="22">ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ</verse>
				<verse number="23">ਤਾਂ ਯਿਸੂ ਸਰਦਾਰ ਦੇ ਘਰ ਵਿੱਚ ਗਿਆ ਅਤੇ ਬੌਂਸਰੀ ਬਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲਾ ਪਾਉਂਦੀ ਵੇਖ ਕੇ ਆਖਿਆ</verse>
				<verse number="24">ਲਾਂਭੇ ਹੋਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਹੈ ਪਰ ਓਹ ਉਸ ਉੱਤੇ ਹੱਸੇ</verse>
				<verse number="25">ਜਾਂ ਭੀੜ ਬਾਹਰ ਕੱਢੀ ਗਈ ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠੀ</verse>
				<verse number="26">ਅਰ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਖਿੰਡ ਗਈ।।</verse>
				<verse number="27">ਜਾਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ ਹੇ ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!</verse>
				<verse number="28">ਅਰ ਜਾਂ ਉਹ ਘਰ ਵਿੱਚ ਗਿਆ ਤਾਂ ਓਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਨਿਹਚਾ ਹੈ ਜੋ ਮੈਂ ਇਹ ਕੰਮ ਕਰ ਸੱਕਦਾ ਹਾਂ? ਉਨ੍ਹਾਂ ਉਹ ਨੂੰ ਆਖਿਆ, ਹਾਂ ਪ੍ਰਭੁ ਜੀ</verse>
				<verse number="29">ਤਦ ਉਹ ਉਨ੍ਹਾਂ ਦੀਆਂ ਅੱਖੀਆਂ ਨੂੰ ਛੋਹ ਕੇ ਬੋਲਿਆ, ਜਿਹੀ ਤੁਹਾਡੀ ਨਿਹਚਾ ਹੈ ਤੁਹਾਡੇ ਲਈ ਤਿਹਾ ਹੀ ਹੋਵੇ</verse>
				<verse number="30">ਅਤੇ ਉਨ੍ਹਾਂ ਦੀਆਂ ਅੱਖੀਆਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!</verse>
				<verse number="31">ਪਰ ਉਨ੍ਹਾਂ ਨੇ ਨਿੱਕਲ ਕੇ ਉਸ ਸਾਰੇ ਦੇਸ ਵਿੱਚ ਉਹ ਦਾ ਜਸ ਖਿੰਡਾਇਆ।।</verse>
				<verse number="32">ਫੇਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ ਵੇਖੋ ਇੱਕ ਗੁੰਗੇ ਨੂੰ ਜਿਹ ਨੂੰ ਭੂਤ ਚਿੰਬੜਿਆ ਹੋਇਆ ਸੀ ਉਹ ਦੇ ਕੋਲ ਲਿਆਏ</verse>
				<verse number="33">ਅਤੇ ਜਦ ਭੂਤ ਕੱਢਿਆ ਗਿਆ ਤਦ ਗੁੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਭਈ ਇਸਰਾਏਲ ਵਿੱਚ ਇਸ ਪਰਕਾਰ ਕਦੀ ਨਹੀਂ ਵੇਖਿਆ!</verse>
				<verse number="34">ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।।</verse>
				<verse number="35">ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ</verse>
				<verse number="36">ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ</verse>
				<verse number="37">ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਖੇਤੀ ਪੱਕੀ ਹੋਈ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ</verse>
				<verse number="38">ਇਸ ਲਈ ਤੁਸੀਂ ਖੇਤੀ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਖੇਤੀ ਵੱਢਣ ਨੂੰ ਵਾਢੇ ਘੱਲ ਦੇਵੇ।।</verse>
			</chapter>
			<chapter number="10">
				<verse number="1">ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।।</verse>
				<verse number="2">ਬਾਰਾਂ ਰਸੂਲਾਂ ਦੇ ਇਹ ਨਾਉਂ ਹਨ। ਪਹਿਲਾ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਤੇ ਉਹ ਦਾ ਭਰਾ ਯੂਹੰਨਾ</verse>
				<verse number="3">ਫ਼ਿਲਿੱਪੁਸ ਅਤੇ ਬਰਥੁਲਮਈ, ਥੋਮਾ ਅਤੇ ਮੱਤੀ ਮਸੂਲੀਆ, ਹਲਫ਼ਈ ਦਾ ਪੁੱਤ੍ਰ ਯਾਕੂਬ ਅਤੇ ਥੱਦਈ</verse>
				<verse number="4">ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ</verse>
				<verse number="5">ਇਨ੍ਹਾਂ ਬਾਰਾਂ ਨੂੰ ਯਿਸੂ ਨੇ ਘੱਲਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦੇ ਕੇ ਕਿਹਾ - ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰੀਆਂ ਦੇ ਕਿਸੇ ਨਗਰ ਵਿੱਚ ਨਾ ਵੜਨਾ</verse>
				<verse number="6">ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ</verse>
				<verse number="7">ਅਤੇ ਤੁਰਦੇ ਤੁਰਦੇ ਪਰਚਾਰ ਕਰ ਕੇ ਆਖੋ ਭਈ ਸੁਰਗ ਦਾ ਰਾਜ ਨੇੜੇ ਆਇਆ ਹੈ</verse>
				<verse number="8">ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ</verse>
				<verse number="9">ਨਾ ਸੋਨਾ, ਨਾ ਚਾਂਦੀ, ਨਾ ਤਾਂਬਾ ਆਪਣੇ ਕਮਰ ਕੱਸੇ ਵਿੱਚ ਲਓ</verse>
				<verse number="10">ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਕਾਮਾ ਆਪਣੇ ਭੋਜਨ ਦਾ ਹੱਕਦਾਰ ਹੈ</verse>
				<verse number="11">ਅਤੇ ਜਿਸ ਨਗਰ ਯਾ ਪਿੰਡ ਵਿੱਚ ਵੜੋ ਪੁੱਛੋ ਭਈ ਇੱਥੇ ਲਾਇਕ ਕੌਣ ਹੈ ਅਤੇ ਜਿੰਨਾ ਚਿਰ ਨਾ ਤੁਰੋ ਉੱਥੇ ਹੀ ਟਿਕੋ</verse>
				<verse number="12">ਅਰ ਘਰ ਵਿੱਚ ਵੜਦਿਆਂ ਉਹ ਦੀ ਸੁਖ ਮੰਗੋ</verse>
				<verse number="13">ਅਤੇ ਜੇ ਘਰ ਲਾਇਕ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਪਹੁੰਚੇ ਪਰ ਜੇ ਲਾਇਕ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ</verse>
				<verse number="14">ਅਤੇ ਜੋ ਕੋਈ ਤੁਹਾਨੂੰ ਕਬੂਲ ਨਾ ਕਰੇ, ਨਾ ਤੁਹਾਡੀਆਂ ਗੱਲਾਂ ਸੁਣੇ ਤਾਂ ਤੁਸੀਂ ਉਸ ਘਰ ਅਥਵਾ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ</verse>
				<verse number="15">ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਨਿਆਉਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇਸ ਦਾ ਹਾਲ ਝੱਲਣ ਜੋਗ ਹੋਵੇਗਾ।।</verse>
				<verse number="16">ਵੇਖੋ ਮੈਂ ਤੁਹਾਨੂੰ ਭੇਡਾਂ ਵਾਂਙੁ ਬਘਿਆੜਾ ਵਿੱਚ ਭੇਜਦਾ ਹਾਂ ਸੋ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ</verse>
				<verse number="17">ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਓਹ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਸਮਾਜਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ</verse>
				<verse number="18">ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਹਾਜਰ ਕੀਤੇ ਜਾਓਗੇ ਜੋ ਉਨ੍ਹਾਂ ਉੱਤੇ ਅਰ ਪਰਾਈਆਂ ਕੌਮਾਂ ਉੱਤੇ ਸਾਖੀ ਹੋਵੇ</verse>
				<verse number="19">ਪਰ ਜਦ ਓਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿੱਕੁਰ ਯਾ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸਾਂ ਬੋਲਣੀ ਹੈ ਉਹ ਤੁਹਾਨੂੰ ਉਸੇ ਘੜੀ ਬਖ਼ਸ਼ੀ ਜਾਵੇਗੀ</verse>
				<verse number="20">ਬੋਲਣ ਵਾਲੇ ਤੁਸੀਂ ਤਾਂ ਨਹੀਂ ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ</verse>
				<verse number="21">ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ</verse>
				<verse number="22">ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ</verse>
				<verse number="23">ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਆ ਜਾਵੇ।।</verse>
				<verse number="24">ਚੇਲਾ ਗੁਰੂ ਨਾਲੋਂ ਵੱਡਾ ਨਹੀਂ, ਨਾ ਚਾਕਰ ਆਪਣੇ ਮਾਲਕ ਨਾਲੋਂ</verse>
				<verse number="25">ਐੱਨਾ ਬਹੁਤ ਹੈ ਜੋ ਚੇਲਾ ਆਪਣੇ ਗੁਰੂ ਜਿਹਾ ਅਤੇ ਚਾਕਰ ਆਪਣੇ ਮਾਲਕ ਜਿਹਾ ਹੋਵੇ। ਜਾਂ ਉਨ੍ਹਾਂ ਘਰ ਦੇ ਮਾਲਕ ਨੂੰ ਬਆਲਜ਼ਬੂਲ ਆਖਿਆ ਤਾਂ ਕਿੰਨਾ ਵਧੀਕ ਉਹ ਦੇ ਘਰ ਦਿਆਂ ਨੂੰ ਨਾ ਆਖਣਗੇ?</verse>
				<verse number="26">ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ ਕਿਉਂਕਿ ਕੋਈ ਚੀਜ ਲੁਕੀ ਨਹੀਂ ਹੈ ਜਿਹੜੀ ਪਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ</verse>
				<verse number="27">ਜੋ ਕੁਝ ਮੈਂ ਤੁਹਾਨੂੰ ਅਨ੍ਹੇਰੇ ਵਿੱਚ ਦੱਸਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਤੁਸੀਂ ਕੰਨਾਂ ਵਿੱਚ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪਰਚਾਰ ਕਰੋ</verse>
				<verse number="28">ਅਰ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹੀ ਅਤੇ ਰੂਹ ਦੋਹਾਂ ਦਾ ਨਰਕ ਵਿੱਚ ਨਾਸ ਕਰ ਸੱਕਦਾ ਹੈ</verse>
				<verse number="29">ਭਲਾ, ਇੱਕ ਪੈਸੇ ਨੂੰ ਦੋ ਚਿੜੀਆ ਨਹੀਂ ਵਿਕਦੀਆਂ? ਅਤੇ ਉਨ੍ਹਾਂ ਵਿੱਚੋਂ ਇੱਕ ਭੀ ਤੁਹਾਡੇ ਪਿਤਾ ਦੀ ਮਰਜੀ ਬਿਨਾ ਧਰਤੀ ਉੱਤੇ ਨਹੀਂ ਡਿੱਗਦੀ</verse>
				<verse number="30">ਪਰ ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ</verse>
				<verse number="31">ਸੋ ਨਾ ਡਰੋ। ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ</verse>
				<verse number="32">ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ</verse>
				<verse number="33">ਪਰ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਦੇ ਵਿੱਚ ਹੈ ਉਹ ਦਾ ਇਨਕਾਰ ਕਰਾਂਗਾ।।</verse>
				<verse number="34">ਇਹ ਨਾ ਸਮਝੋ ਭਈ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ</verse>
				<verse number="35">ਕਿਉਂ ਜੋ ਮੈਂ ਮਨੁੱਖ ਨੂੰ ਉਹ ਦੇ ਪਿਓ ਤੋਂ ਅਤੇ ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅੱਡ ਕਰਨ ਆਇਆ ਹਾਂ</verse>
				<verse number="36">ਅਰ ਮਨੁੱਖ ਦੇ ਵੈਰੀ ਉਹ ਦੇ ਘਰ ਦੇ ਹੀ ਹੋਣਗੇ</verse>
				<verse number="37">ਜੋ ਕੋਈ ਪਿਓ ਯਾ ਮਾਂ ਨੂੰ ਮੇਰੇ ਨਾਲੋ ਵੱਧ ਪਿਆਰ ਕਰਦਾ ਹੈ ਮੇਰੇ ਜੋਗ ਨਹੀਂ ਅਤੇ ਜੋ ਕੋਈ ਪੁੱਤ੍ਰ ਯਾ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਮੇਰੇ ਜੋਗ ਨਹੀਂ</verse>
				<verse number="38">ਅਤੇ ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਤੁਰੇ ਮੇਰੇ ਜੋਗ ਨਹੀਂ</verse>
				<verse number="39">ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ ਉਹ ਉਸ ਨੂੰ ਲੱਭ ਲਵੇਗਾ।।</verse>
				<verse number="40">ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਘੱਲਣ ਵਾਲੇ ਨੂੰ ਕਬੂਲ ਕਰਦਾ ਹੈ</verse>
				<verse number="41">ਜਿਹੜਾ ਨਬੀ ਦੇ ਨਾਉਂ ਉੱਤੇ ਨਬੀ ਨੂੰ ਕਬੂਲ ਕਰੇ ਉਹ ਨਬੀ ਦਾ ਫਲ ਪਾਵੇਗਾ ਅਤੇ ਜਿਹੜਾ ਧਰਮੀ ਦੇ ਨਾਉਂ ਉੱਤੇ ਧਰਮੀ ਨੂੰ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ</verse>
				<verse number="42">ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇਕ ਨੂੰ ਚੇਲੇ ਦੇ ਨਾਉਂ ਉੱਤੇ ਨਿਰਾ ਇੱਕ ਕਟੋਰਾ ਠੰਢੇ ਪਾਣੀ ਦਾ ਪਿਆਵੇ ਮੈਂ ਤੁਹਾਨੂੰ ਸਤਾ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਾ ਗੁਆਵੇਗਾ।।</verse>
			</chapter>
			<chapter number="11">
				<verse number="1">ਐਉਂ ਹੋਇਆ ਕਿ ਜਾਂ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇ ਹਟਿਆ ਤਾਂ ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪਰਚਾਰ ਕਰਨ ਚੱਲਿਆ ਗਿਆ।।</verse>
				<verse number="2">ਯੂਹੰਨਾ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਨੂੰ ਸੁਣ ਕੇ ਆਪਣੇ ਚੇਲਿਆਂ ਦੀ ਰਾਹੀਂ ਉਸ ਨੂੰ ਆਖ ਘੱਲਿਆ</verse>
				<verse number="3">ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?</verse>
				<verse number="4">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁੱਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਸੋ ਯੂਹੰਨਾ ਨੂੰ ਜਾ ਦੱਸਿਓ</verse>
				<verse number="5">ਕਿ ਅੰਨੇ ਸੁਜਾਖੇ ਹੁੰਦੇ ਹਨ ਅਤੇ ਲੰਙੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾਂਦੀ ਹੈ</verse>
				<verse number="6">ਅਤੇ ਧੰਨ ਉਹ ਹੈ ਜੋ ਮੇਰੇ ਕਾਰਨ ਠੋਕਰ ਨਾ ਖਾਵੇ।।</verse>
				<verse number="7">ਜਾਂ ਓਹ ਤੁਰ ਪਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਜੋ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਨਾਲ ਹਿੱਲਦਾ ਹੈ?</verse>
				<verse number="8">ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਓਹ ਜਿਹੜੇ ਮਹੀਨ ਬਸਤ੍ਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ</verse>
				<verse number="9">ਫੇਰ ਤੁਸੀਂ ਕਾਹਨੂੰ ਨਿੱਕਲੇ ਸਾਓ? ਕੀ ਇੱਕ ਨਬੀ ਦੇ ਵੇਖਣ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ</verse>
				<verse number="10">ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ ਹੋਇਆ ਹੈ ਕਿ ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।</verse>
				<verse number="11">ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵਾ ਨਾ ਉੱਠਿਆ ਪਰ ਜੋ ਸੁਰਗ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ</verse>
				<verse number="12">ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੋੜੀ ਸੁਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਖੋਹ ਲੈਂਦੇ ਹਨ</verse>
				<verse number="13">ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਤੀਕਰ ਅੰਗਮ ਵਾਕ ਕਰਦੇ ਸਨ</verse>
				<verse number="14">ਅਤੇ ਆਉਣ ਵਾਲਾ ਏਲੀਯਾਹ ਇਹੋ ਹੈ। ਚਾਹੋ ਤਾਂ ਮੰਨੋ</verse>
				<verse number="15">ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ</verse>
				<verse number="16">ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾ? ਏਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜਾਰਾਂ ਵਿੱਚ ਬੈਠੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,</verse>
				<verse number="17">ਅਸਾਂ ਤੁਹਾਡੇ ਲਈ ਬੌਂਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸਾਂ ਸਿਆਪਾ ਕੀਤਾ, ਪਰ ਤੁਸੀਂ ਨਾ ਪਿੱਟੇ।।</verse>
				<verse number="18">ਕਿਉਂ ਜੋ ਯੂਹੰਨਾ ਨਾ ਖਾਂਦਾ ਨਾ ਪੀਂਦਾ ਆਇਆ ਅਤੇ ਉਹ ਆਖਦੇ ਹਨ ਜੋ ਉਹ ਦੇ ਨਾਲ ਇੱਕ ਭੂਤ ਹੈ</verse>
				<verse number="19">ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।</verse>
				<verse number="20">ਤਦ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਹ ਦੀਆਂ ਬਹੁਤੀਆਂ ਕਰਾਮਾਤਾਂ ਵਿਖਾਈਆਂ ਗਈਆਂ ਸਨ ਉਲਾਂਭਾ ਦੇਣ ਲੱਗਾ ਜੋ ਉਨ੍ਹਾਂ ਨੇ ਤੋਬਾ ਨਹੀਂ ਸੀ ਕੀਤੀ</verse>
				<verse number="21">ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਵਿਖਾਇਆ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਵਿਖਾਇਆ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ!</verse>
				<verse number="22">ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਨਿਆਉਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਜੋਗ ਹੋਵੇਗਾ</verse>
				<verse number="23">ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਸਗੋਂ ਪਤਾਲ ਤੋੜੀ ਉੱਤੇਰਗਾ ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਇਆ ਗਈਆਂ ਜੇ ਓਹ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤਾਈਂ ਬਣਿਆ ਰਹਿੰਦਾ</verse>
				<verse number="24">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਨਿਆਉਂ ਦੇ ਦਿਨ ਤੇਰੇ ਨਾਲੋਂ ਸਦੂਮ ਦਾ ਹਾਲ ਝੱਲਣ ਜੋਗ ਹੋਵੇਗਾ।।</verse>
				<verse number="25">ਉਸ ਵੇਲੇ ਯਿਸੂ ਨੇ ਅੱਗੋ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ ਅਤੇ ਉਨ੍ਹਾਂ ਨੂੰ ਨਿਆਣਿਆਂ ਉੱਤੇ ਪਰਗਟ ਕੀਤਾ</verse>
				<verse number="26">ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਾ</verse>
				<verse number="27">ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ</verse>
				<verse number="28">ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ</verse>
				<verse number="29">ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੈਥੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗ਼ਰੀਬ ਹਾਂ ਅਤੇ ਤੁਸੀਂ ਆਪਣਿਆਂ ਜੀਆਂ ਵਿੱਚ ਅਰਾਮ ਪਾਓਗੇ</verse>
				<verse number="30">ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।।</verse>
			</chapter>
			<chapter number="12">
				<verse number="1">ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ ਅਤੇ ਉਹ ਦੇ ਚੇਲੇ ਭੁੱਖੇ ਹੋਕੇ ਸਿੱਟੇ ਤੋਂੜ ਤੋਂੜ ਚੱਬਣ ਲੱਗੇ</verse>
				<verse number="2">ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ</verse>
				<verse number="3">ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸਾਂ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਾਂ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?</verse>
				<verse number="4">ਜੋ ਉਹ ਕਿੱਕੁਰ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਨੂੰ ਖਾਣੀਆਂ ਜੋਗ ਨਹੀਂ ਸਨ ਪਰ ਨਿਰੇ ਜਾਜਕਾਂ ਨੂੰ?</verse>
				<verse number="5">ਯਾ ਤੁਸਾਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਭਈ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?</verse>
				<verse number="6">ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਐਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ</verse>
				<verse number="7">ਪਰ ਜੇ ਤੁਸੀਂ ਇਹ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ ਤਾਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ</verse>
				<verse number="8">ਕਿਉਂ ਜੋ ਮਨੁੱਖ ਦਾ ਪੁੱਤ੍ਰ ਸਬਤ ਦੇ ਦਿਨ ਦਾ ਮਾਲਕ ਹੈ।।</verse>
				<verse number="9">ਤਾਂ ਉੱਥੋਂ ਤੁਰ ਕੇ ਉਹ ਉਨ੍ਹਾਂ ਦੀ ਸਮਾਜ ਵਿੱਚ ਗਿਆ</verse>
				<verse number="10">ਅਤੇ ਵੇਖੋ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਾ ਹੋਇਆ ਸੀ ਅਰ ਉਨ੍ਹਾਂ ਨੇ ਉਹ ਦੇ ਜੁਮੇ ਦੋਸ਼ ਲਾਉਣ ਲਈ ਇਹ ਕਹਿ ਕੇ ਉਸ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਕਰਨਾ ਜੋਗ ਹੈ?</verse>
				<verse number="11">ਉਹ ਨੇ ਉਨ੍ਹਾਂ ਨੂੰ ਕਿਹਾ ਭਈ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ ਕੇ ਨਾ ਕੱਢੇ?</verse>
				<verse number="12">ਸੋ ਮਨੁੱਖ ਭੇਡ ਨਾਲੋਂ ਕਿੰਨਾ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ</verse>
				<verse number="13">ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਲੰਮਾ ਕਰ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਏ ਵਰਗਾ ਫੇਰ ਚੰਗਾ ਹੋ ਗਿਆ</verse>
				<verse number="14">ਤਦ ਫਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਮਤਾ ਕੀਤਾ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ</verse>
				<verse number="15">ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਲੱਗ ਤੁਰੇ ਅਰ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ</verse>
				<verse number="16">ਅਤੇ ਉਨ੍ਹਾਂ ਨੇ ਤਗੀਦ ਕੀਤੀ ਜੋ ਮੈਨੂੰ ਉਜਾਗਰ ਨਾ ਕਰਨਾ</verse>
				<verse number="17">ਤਾਂ ਜੋ ਉਹ ਵਾਕ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ:</verse>
				<verse number="18">ਵੇਖੋ ਮੇਰਾ ਸੇਵਕ ਜਿਹ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀ ਪਰਸਿੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਉਂ ਦੀ ਖ਼ਬਰ ਕਰੇਗਾ।</verse>
				<verse number="19">ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਂਕਾ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।</verse>
				<verse number="20">ਉਹ ਲਿਤਾੜੇ ਹੋਏ ਕਾਨੇ ਨੂੰ ਨਾ ਤੋੜੇਗਾ ਨਾ ਧੁਖਦੀ ਹੋਈ ਸਣ ਨੂੰ ਬੁਝਾਵੇਗਾ, ਜਦ ਤੀਕ ਨਿਆਉਂ ਦੀ ਫਤਹ ਨਾ ਕਰਾ ਦੇਵੇ,</verse>
				<verse number="21">ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।।</verse>
				<verse number="22">ਤਦ ਲੋਕ ਇੱਕ ਅੰਨ੍ਹਾਂ ਗੁੰਗਾ ਜਿਹ ਨੂੰ ਭੂਤ ਚਿੰਬੜਿਆ ਹੋਇਆ ਸੀ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਜੋ ਗੁੰਗਾ ਬੋਲਣ ਵੇਖਣ ਲੱਗਾ</verse>
				<verse number="23">ਅਤੇ ਸਾਰੇ ਲੋਕ ਅਚਰਜ ਹੋਕੇ ਬੋਲੇ, ਭਲਾ, ਇਹੋ ਦਾਊਦ ਦਾ ਪੁੱਤ੍ਰ ਨਹੀਂ ਹੈ?</verse>
				<verse number="24">ਪਰ ਫ਼ਰੀਸੀਆਂ ਨੇ ਸੁਣ ਕੇ ਕਿਹਾ ਜੋ ਇਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਬਿਨਾ ਭੂਤਾਂ ਨੂੰ ਨਹੀਂ ਕੱਢਦਾ</verse>
				<verse number="25">ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਸੋ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਅਥਵਾ ਘਰ ਵਿੱਚ ਫੁੱਟ ਪੈਂਦੀ ਹੈ ਉਹ ਕਾਇਮ ਨਾ ਰਹੇਗਾ</verse>
				<verse number="26">ਅਤੇ ਜੇ ਸ਼ਤਾਨ ਹੀ ਸ਼ਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿੱਕੁਰ ਕਾਇਮ ਰਹੇ?</verse>
				<verse number="27">ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ</verse>
				<verse number="28">ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ</verse>
				<verse number="29">ਅਥਵਾ ਕੋਈ ਕਿਸੇ ਜੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਕਿੱਕੁਰ ਲੁੱਟ ਸੱਕਦਾ ਹੈ ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ? ਤਾਂ ਉਹ ਦਾ ਘਰ ਲੁੱਟੇਗਾ</verse>
				<verse number="30">ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁਧ ਹੈ ਅਤੇ ਜੋ ਮੇਰੇ ਸੰਗ ਇਕੱਠਾ ਨਹੀਂ ਕਰਦਾ ਸੋ ਖਿੰਡਾਉਂਦਾ ਹੈ</verse>
				<verse number="31">ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਜੋ ਹਰੇਕ ਪਾਪ ਅਤੇ ਕੁਫ਼ਰ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ ਪਰ ਉਹ ਕੁਫ਼ਰ ਜਿਹੜਾ ਆਤਮਾ ਦੇ ਵਿਰੁੱਧ ਹੋਵੇ ਮਾਫ਼ ਨਹੀਂ ਕੀਤਾ ਜਾਵੇਗਾ</verse>
				<verse number="32">ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਗੱਲ ਕਰੇ ਇਹ ਉਸ ਨੂੰ ਨਾ ਇਸ ਜੁਗ ਵਿੱਚ ਨਾ ਆਉਣ ਵਾਲੇ ਜੁਗ ਵਿੱਚ ਮਾਫ਼ ਕੀਤਾ ਜਾਵੇਗਾ</verse>
				<verse number="33">ਬਿਰਛ ਨੂੰ ਚੰਗਾ ਬਣਾਓ ਅਤੇ ਉਹ ਦੇ ਫਲ ਨੂੰ ਵੀ ਚੰਗਾ ਯਾ ਬਿਰਛ ਨੂੰ ਮਾੜਾ ਬਣਾਓ ਅਤੇ ਉਹ ਦੇ ਫਲ ਨੂੰ ਵੀ ਮਾੜਾ, ਕਿਉਂ ਜੋ ਬਿਰਛ ਆਪਣੇ ਫਲੋਂ ਹੀ ਪਛਾਣਿਆ ਜਾਂਦਾ ਹੈ</verse>
				<verse number="34">ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਿੱਕੁਰ ਕਰ ਸੱਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੋ ਮੂੰਹ ਉੱਤੇ ਆਉਂਦਾ ਹੈ</verse>
				<verse number="35">ਭਲਾ ਮਨੁੱਖ ਭਲੇ ਖ਼ਜਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ</verse>
				<verse number="36">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਮਨੁੱਖ ਹਰੇਕ ਅਕਾਰਥ ਗੱਲ ਜੋ ਬੋਲਣ ਨਿਆਉਂ ਦੇ ਦਿਨ ਉਹ ਦਾ ਹਿਸਾਬ ਦੇਣਗੇ</verse>
				<verse number="37">ਇਸ ਲਈ ਜੋ ਤੂੰ ਆਪਣੀਆਂ ਗੱਲਾਂ ਤੋਂ ਧਰਮੀ ਅਤੇ ਆਪਣੀਆਂ ਗੱਲਾਂ ਤੋਂ ਦੋਸ਼ੀ ਠਹਿਰਾਇਆ ਜਾਏਂਗਾ।।</verse>
				<verse number="38">ਤਦ ਕਿੰਨੇ ਗ੍ਰੰਥੀਆਂ ਅਤੇ ਫ਼ਰੀਸੀਆਂ ਨੇ ਅੱਗੋਂ ਆਖਿਆ, ਗੁਰੂ ਜੀ ਅਸੀਂ ਤੈਥੋਂ ਕੋਈ ਨਿਸ਼ਾਨੀ ਵੇਖਣੀ ਚਾਹੁੰਦੇ ਹਾਂ</verse>
				<verse number="39">ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨੀ ਚਾਹੁੰਦੀ ਹੈ ਪਰ ਯੂਨਾਹ ਨਬੀ ਦੀ ਨਿਸ਼ਾਨੀ ਬਿਨਾ ਕੋਈ ਹੋਰ ਨਿਸ਼ਾਨੀ ਉਨ੍ਹਾਂ ਨੂੰ ਦਿੱਤੀ ਨਾ ਜਾਵੇਗੀ</verse>
				<verse number="40">ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਸੀ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਹੋਵੇਗਾ</verse>
				<verse number="41">ਨੀਨਵਾਹ ਦੇ ਲੋਕ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਐਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ</verse>
				<verse number="42">ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦੇ ਗਿਆਨ ਸੁਣਨ ਆਈ ਅਤੇ ਵੇਖੋ ਐਥੇ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ</verse>
				<verse number="43">ਪਰ ਜਾਂ ਭ੍ਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਭਾਲਦਾ ਫਿਰਦਾ ਹੈ ਪਰ ਨਹੀਂ ਲੱਭਦਾ</verse>
				<verse number="44">ਤਦ ਉਹ ਆਖਦਾ ਹੈ ਭਈ ਮੈਂ ਆਪਣੇ ਘਰ ਜਿੱਥੋਂ ਨਿੱਕਲਿਆ ਸਾਂ ਮੁੜ ਜਾਵਾਂਗਾ ਅਤੇ ਆਣ ਕੇ ਉਹ ਨੂੰ ਵੇਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ</verse>
				<verse number="45">ਤਦ ਉਹ ਜਾਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ। ਤਾਂ ਉਸ ਮਨੁੱਖ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਵੀ ਠੀਕ ਇਹੋ ਜਿਹਾ ਹਾਲ ਹੋਵੇਗਾ।।</verse>
				<verse number="46">ਉਹ ਅਜੇ ਲੋਕਾਂ ਨਾਲ ਗੱਲਾਂ ਪਿਆ ਕਰਦਾ ਸੀ ਕਿ ਵੇਖੋ ਉਹ ਦੀ ਮਾਤਾ ਅਤੇ ਭਰਾ ਬਾਹਰ ਖੜੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ</verse>
				<verse number="47">ਤਦ ਕਿਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ</verse>
				<verse number="48">ਪਰ ਉਹ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਮੇਰੇ ਭਰਾ?</verse>
				<verse number="49">ਅਤੇ ਆਪਣੇ ਚੇਲਿਆਂ ਵੱਲ ਆਪਣਾ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ</verse>
				<verse number="50">ਕਿਉਂਕਿ ਜੋ ਕੋਈ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ ਸੋਈ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।।</verse>
			</chapter>
			<chapter number="13">
				<verse number="1">ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ</verse>
				<verse number="2">ਅਤੇ ਐਡੀ ਭੀੜ ਉਹ ਦੇ ਕੋਲ ਲੱਗ ਗਈ ਜੋ ਉਹ ਬੇੜੀ ਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ</verse>
				<verse number="3">ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਕਿ ਵੇਖੋ ਇੱਕ ਬੀਜਣ ਵਾਲਾ ਬੀਜਣ ਨੂੰ ਨਿੱਕਲਿਆ</verse>
				<verse number="4">ਅਤੇ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ</verse>
				<verse number="5">ਅਤੇ ਕੁਝ ਪਥਰੇਲੀ ਜ਼ਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਰ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ</verse>
				<verse number="6">ਪਰ ਜਾਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ</verse>
				<verse number="7">ਅਤੇ ਕੁਝ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਵਧ ਕੇ ਉਹ ਨੂੰ ਦਬਾ ਲਿਆ</verse>
				<verse number="8">ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ</verse>
				<verse number="9">ਜਿਹ ਦੇ ਕੰਨ ਹੋਣ ਸੋ ਸੁਣੇ।।</verse>
				<verse number="10">ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?</verse>
				<verse number="11">ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਸੁਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ</verse>
				<verse number="12">ਕਿਉਂਕਿ ਜਿਹ ਦੇ ਕੋਲ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਹੈ ਉਸ ਤੋਂ ਜੋ ਕੁਛ ਉਹ ਦੇ ਕੋਲ ਹੈ ਸੋ ਵੀ ਲੈ ਲਿਆ ਜਾਵੇਗਾ</verse>
				<verse number="13">ਮੈਂ ਇਸ ਲਈ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ ਕਿ ਓਹ ਵੇਖਦੇ ਹੋਏ ਨਹੀਂ ਵੇਖਦੇ ਅਤੇ ਸੁਣਦੇ ਹੋਏ ਨਹੀਂ ਸੁਣਦੇ ਅਤੇ ਨਹੀਂ ਸਮਝਦੇ</verse>
				<verse number="14">ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,</verse>
				<verse number="15">ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।</verse>
				<verse number="16">ਪਰ ਧੰਨ ਤੁਹਾਡੀਆਂ ਅੱਖੀਆਂ ਜੋ ਓਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਓਹ ਸੁਣਦੇ ਹਨ</verse>
				<verse number="17">ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਜਾਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।</verse>
				<verse number="18">ਸੋ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ</verse>
				<verse number="19">ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ</verse>
				<verse number="20">ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ</verse>
				<verse number="21">ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ</verse>
				<verse number="22">ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ</verse>
				<verse number="23">ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।</verse>
				<verse number="24">ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਹ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ</verse>
				<verse number="25">ਪਰ ਜਦ ਲੋਕ ਸੌਂ ਰਹੇ ਸਨ ਤਦ ਉਹ ਦਾ ਵੈਰੀ ਆਇਆ ਅਰ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ</verse>
				<verse number="26">ਅਰ ਜਦ ਅੰਗੂਰੀ ਨਿੱਕਲੀ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿਸ ਪਈ</verse>
				<verse number="27">ਤਾਂ ਘਰ ਦੇ ਮਾਲਕ ਦੇ ਚਾਕਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸਾਂ ਆਪਣੇ ਖੇਤ ਵਿੱਚ ਚੰਗਾ ਬੀ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?</verse>
				<verse number="28">ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਚਾਕਰਾਂ ਨੇ ਉਹ ਨੂੰ ਆਖਿਆ, ਜੇ ਮਰਜੀ ਹੋਵੇ ਤਾਂ ਅਸੀਂ ਜਾਕੇ ਉਹ ਨੂੰ ਇਕੱਠਾ ਕਰੀਏ?</verse>
				<verse number="29">ਪਰ ਉਹ ਨੇ ਕਿਹਾ, ਨਾ, ਮਤੇ ਤੁਸੀਂ ਜੰਗਲੀ ਬੂਟੀ ਨੂੰ ਇੱਕਠਾ ਕਰਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ</verse>
				<verse number="30">ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ੍ਹੋ ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।।</verse>
				<verse number="31">ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈਕੇ ਆਪਣੇ ਖੇਤ ਵਿੱਚ ਬੀਜਿਆ</verse>
				<verse number="32">ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਰ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।।</verse>
				<verse number="33">ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।</verse>
				<verse number="34">ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ</verse>
				<verse number="35">ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।।</verse>
				<verse number="36">ਤਦ ਉਹ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ ਜੋ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਖੋਲ੍ਹ ਕੇ ਸਾਨੂੰ ਦੱਸ</verse>
				<verse number="37">ਤਾਂ ਉਸ ਨੇ ਉੱਤਰ ਦਿੱਤਾ ਜਿਹੜਾ ਚੰਗਾ ਬੀ ਬੀਜਦਾ ਹੈ ਉਹ ਮਨੁੱਖ ਦਾ ਪੁੱਤ੍ਰ ਹੈ</verse>
				<verse number="38">ਖੇਤ ਜਗਤ ਹੈ ਅਤੇ ਚੰਗਾ ਬੀ ਰਾਜ ਦੇ ਪੁੱਤ੍ਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤ੍ਰ ਹਨ</verse>
				<verse number="39">ਅਤੇ ਜਿਸ ਵੈਰੀ ਨੇ ਉਹ ਨੂੰ ਬੀਜਿਆ ਉਹ ਸ਼ਤਾਨ ਹੈ। ਵਾਢੀ ਦਾ ਵੇਲਾ ਜੁਗ ਦਾ ਅੰਤ ਹੈ ਅਰ ਵੱਢਣ ਵਾਲੇ ਦੂਤ ਹਨ</verse>
				<verse number="40">ਸੋ ਜਿਸ ਪਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫੂਕੀ ਜਾਂਦੀ ਹੈ ਉਸੇ ਪਰਕਾਰ ਇਸ ਜੁਗ ਦੇ ਅੰਤ ਦੇ ਸਮੇ ਹੋਵੇਗਾ</verse>
				<verse number="41">ਮਨੁੱਖ ਦਾ ਪੁੱਤ੍ਰ ਆਪਣਿਆਂ ਦੂਤਾਂ ਨੂੰ ਘੱਲੇਗਾ ਅਤੇ ਓਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਨੂੰ ਅਤੇ ਕੁਕਰਮੀਆਂ ਨੂੰ ਇੱਕਠਿਆ ਕਰਨਗੇ</verse>
				<verse number="42">ਅਤੇ ਉਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ । ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ</verse>
				<verse number="43">ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਙੁ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।।</verse>
				<verse number="44">ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।</verse>
				<verse number="45">ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੌਤੀਆਂ ਨੂੰ ਲੱਭਦਾ ਫਿਰਦਾ ਸੀ</verse>
				<verse number="46">ਜਦ ਉਹ ਨੂੰ ਇੱਕ ਮੌਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।।</verse>
				<verse number="47">ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ</verse>
				<verse number="48">ਸੋ ਜਾਂ ਉਹ ਭਰ ਗਿਆ ਤਾਂ ਲੋਕ ਕੰਢੇ ਉੱਤੇ ਖਿੱਚ ਕੇ ਲੈ ਆਏ ਅਤੇ ਬੈਠ ਕੇ ਖਰੀਆਂ ਨੂੰ ਭਾਂਡਿਆਂ ਵਿੱਚ ਜਮਾ ਕੀਤਾ ਅਤੇ ਨਿਕੰਮੀਆਂ ਨੂੰ ਪਰੇ ਸੁੱਟ ਦਿੱਤਾ</verse>
				<verse number="49">ਸੋ ਜੁਗ ਦੇ ਅੰਤ ਦੇ ਸਮੇ ਅਜਿਹਾ ਹੀ ਹੋਵੇਗਾ। ਦੂਤ ਨਿੱਕਲ ਆਉਣਗੇ ਅਤੇ ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ</verse>
				<verse number="50">ਅਰ ਇਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।।</verse>
				<verse number="51">ਕੀ ਤੁਸਾਂ ਇਹ ਸੱਭੋ ਕੁਝ ਸਮਝਿਆ? ਉਨ੍ਹਾਂ ਨੂੰ ਆਖਿਆ, ਹਾਂ ਜੀ</verse>
				<verse number="52">ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਗ੍ਰੰਥੀ ਜਿਹ ਨੇ ਸੁਰਗ ਦੇ ਰਾਜ ਦੀ ਸਿੱਖਿਆ ਪਾਈ ਹੈ ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾ ਕੱਢਦਾ ਹੈ।।</verse>
				<verse number="53">ਅਤੇ ਐਉਂ ਹੋਇਆ ਕਿ ਜਾਂ ਯਿਸੂ ਨੇ ਏਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉੱਥੋਂ ਤੁਰ ਪਿਆ</verse>
				<verse number="54">ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?</verse>
				<verse number="55">ਭਲਾ, ਇਹ ਤਰਖਾਣ ਦਾ ਪੁੱਤ ਨਹੀਂ ਅਤੇ ਏਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਾਈ ਯਾਕੂਬ ਤੇ ਯੂਸੁਫ਼ ਅਰ ਸ਼ਮਊਨ ਅਰ ਯਹੂਦਾ ਨਹੀਂ ਹਨ?</verse>
				<verse number="56">ਅਤੇ ਉਹਦੀਆਂ ਸੱਭੇ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?</verse>
				<verse number="57">ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ</verse>
				<verse number="58">ਅਤੇ ਉਸ ਨੇ ਉਨ੍ਹਾਂ ਦੀ ਬੇਪਰਤੀਤੀ ਦੇ ਕਾਰਨ ਉੱਥੇ ਬਹੁਤ ਕਰਾਮਾਤਾਂ ਨਾ ਕੀਤੀਆਂ।।</verse>
			</chapter>
			<chapter number="14">
				<verse number="1">ਉਸ ਸਮੇ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ</verse>
				<verse number="2">ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਏਹ ਸ਼ਕਤੀਆਂ ਕੰਮ ਕਰ ਰਹੀਆਂ ਹਨ!</verse>
				<verse number="3">ਹੇਰੋਦੇਸ ਨੇ ਆਪਣੇ ਭਾਈ ਫ਼ਿਲਿੱਪੁਸ ਦੀ ਤੀਵੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜ ਕੇ ਬੱਧਾ ਅਤੇ ਕੈਦ ਵਿੱਚ ਪਾ ਦਿੱਤਾ ਸੀ</verse>
				<verse number="4">ਇਸ ਲਈ ਜੋ ਯੂਹੰਨਾ ਨੇ ਉਹ ਨੂੰ ਆਖਿਆ ਸੀ ਭਈ ਉਹ ਦਾ ਰੱਖਣਾ ਤੁਹਾਨੂੰ ਜੋਗ ਨਹੀਂ</verse>
				<verse number="5">ਪਰ ਜਾਂ ਉਸ ਨੇ ਉਹ ਨੂੰ ਮਾਰ ਸੁੱਟਣਾ ਚਾਹਿਆ ਤਾਂ ਲੋਕਾਂ ਤੋਂ ਡਰਿਆ ਕਿਉਂ ਜੋ ਓਹ ਉਸ ਨੂੰ ਨਬੀ ਮੰਨਦੇ ਸਨ</verse>
				<verse number="6">ਪਰ ਜਦ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਵਿਚਾਲੇ ਨੱਚ ਕੇ ਹੇਰੋਦੇਸ ਨੂੰ ਰਿਝਾਇਆ</verse>
				<verse number="7">ਸੋ ਉਹ ਨੇ ਸੌਂਹ ਖਾ ਕੇ ਇਕਰਾਰ ਕੀਤਾ ਭਈ ਜੋ ਕੁਝ ਤੂੰ ਮੰਗੇਂ ਸੋਈ ਤੈਨੂੰ ਦਿਆਂਗਾ</verse>
				<verse number="8">ਤਾਂ ਉਹ ਆਪਣੀ ਮਾਂ ਦੀ ਚੁੱਕ ਨਾਲ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਐਥੇ ਥਾਲ ਵਿੱਚ ਮੈਨੂੰ ਦਿਓ</verse>
				<verse number="9">ਤਾਂ ਰਾਜਾ ਉਦਾਸ ਹੋਇਆ ਪਰ ਆਪਣੀ ਸੌਂਹ ਦੇ ਕਾਰਨ ਅਤੇ ਉਨ੍ਹਾਂ ਲੋਕਾਂ ਕਰਕੇ ਜਿਹੜੇ ਉਹ ਦੇ ਨਾਲ ਬੈਠੇ ਸਨ ਉਸ ਨੇ ਦੇ ਦੇਣ ਦਾ ਹੁਕਮ ਦਿੱਤਾ</verse>
				<verse number="10">ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ</verse>
				<verse number="11">ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਰ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ</verse>
				<verse number="12">ਅਰ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲੋਥ ਚੁੱਕੀ ਅਰ ਉਸ ਨੂੰ ਦੱਬਿਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।।</verse>
				<verse number="13">ਜਾਂ ਯਿਸੂ ਨੇ ਇਹ ਸੁਣਿਆ ਤਾਂ ਉੱਥੋਂ ਬੇੜੀ ਉੱਤੇ ਚੜ੍ਹ ਕੇ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਰ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ</verse>
				<verse number="14">ਅਤੇ ਉਸ ਨੇ ਨਿੱਕਲ ਕੇ ਵੱਡੀ ਭੀੜ ਵੇਖੀ ਅਰ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ</verse>
				<verse number="15">ਅਤੇ ਜਾਂ ਸੰਝ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਵੇਲਾ ਹੁਣ ਬੀਤ ਗਿਆ ਹੈ। ਲੋਕਾਂ ਨੂੰ ਵਿਦਿਆ ਕਰ ਤਾਂ ਪਿੰਡਾਂ ਵਿੱਚ ਜਾਕੇ ਆਪਣੇ ਲਈ ਖਾਣਾ ਦਾਣਾ ਮੁੱਲ ਲੈਣ</verse>
				<verse number="16">ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦਿਓ</verse>
				<verse number="17">ਪਰ ਉਨ੍ਹਾਂ ਉਸ ਨੂੰ ਕਿਹਾ, ਐਥੇ ਸਾਡੇ ਕੋਲ ਨਿਰੀਆਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ</verse>
				<verse number="18">ਤਾਂ ਉਹ ਬੋਲਿਆ, ਉਨ੍ਹਾਂ ਨੂੰ ਐਥੇ ਮੇਰੇ ਕੇਲ ਲਿਆਓ</verse>
				<verse number="19">ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ</verse>
				<verse number="20">ਅਤੇ ਓਹ ਸੱਭੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚਿਆਂ ਹੋਇਆ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਚੁੱਕ ਲਈਆਂ</verse>
				<verse number="21">ਅਰ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾਂ ਪੰਜਕੁ ਹਜ਼ਾਰ ਮਰਦ ਸਨ।।</verse>
				<verse number="22">ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ</verse>
				<verse number="23">ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ</verse>
				<verse number="24">ਪਰ ਬੇੜੀ ਉਸ ਵੇਲੇ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਇਸ ਲਈ ਜੋ ਪੌਣ ਸਾਹਮਣੀ ਸੀ</verse>
				<verse number="25">ਅਤੇ ਰਾਤ ਦੇ ਚੌਥੇ ਪਹਿਰ ਉਹ ਝੀਲ ਦੇ ਉੱਤੋਂ ਦੀ ਉਨ੍ਹਾਂ ਵੱਲ ਤੁਰਦਾ ਹੋਇਆ ਆਇਆ</verse>
				<verse number="26">ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ</verse>
				<verse number="27">ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ</verse>
				<verse number="28">ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ</verse>
				<verse number="29">ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ</verse>
				<verse number="30">ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!</verse>
				<verse number="31">ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ?</verse>
				<verse number="32">ਅਰ ਜਾਂ ਓਹ ਬੇੜੀ ਉੱਤੇ ਚੜ੍ਹ ਗਏ ਤਾਂ ਪੌਣ ਥੰਮ੍ਹ ਗਈ</verse>
				<verse number="33">ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ, ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।।</verse>
				<verse number="34">ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ</verse>
				<verse number="35">ਅਰ ਜਾਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ ਤਾਂ ਉਹ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਕੋਲ ਲਿਆਂਦਾ</verse>
				<verse number="36">ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।।</verse>
			</chapter>
			<chapter number="15">
				<verse number="1">ਤਦ ਫਰੀਸੀਆਂ ਅਰ ਗ੍ਰੰਥੀਆਂ ਨੇ ਯਰੂਸ਼ਲਮ ਤੋਂ ਯਿਸੂ ਦੇ ਕੋਲ ਆਣ ਕੇ ਕਿਹਾ</verse>
				<verse number="2">ਤੇਰੇ ਚੇਲੇ ਵੱਡਿਆਂ ਦੀ ਰੀਤ ਨੂੰ ਕਿਉਂ ਉਲੰਘਣ ਕਰਦੇ ਹਨ ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?</verse>
				<verse number="3">ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਵੀ ਕਿਉਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਨੂੰ ਉਲੰਘਣ ਕਰਦੇ ਹੋ?</verse>
				<verse number="4">ਕਿਉਂ ਜੋ ਪਰਮੇਸ਼ੁਰ ਨੇ ਫ਼ਰਮਾਇਆ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ</verse>
				<verse number="5">ਪਰ ਤੁਸੀਂ ਆਖਦੇ ਹੋ ਭਈ ਜਿਹੜਾ ਪਿਤਾ ਯਾ ਮਾਤਾ ਨੂੰ ਕਹੇ ਕਿ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਭੇਟ ਹੋ ਗਿਆ, ਉਹ ਆਪਣੇ ਪਿਤਾ ਯਾ ਮਾਤਾ ਦਾ ਆਦਰ ਨਾ ਕਰੇ</verse>
				<verse number="6">ਐਉਂ ਤੁਸਾਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਅਕਾਰਥ ਕਰ ਦਿੱਤਾ</verse>
				<verse number="7">ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ</verse>
				<verse number="8">ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।</verse>
				<verse number="9">ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿਖਿਆ ਦਿੰਦੇ ਹਨ।।</verse>
				<verse number="10">ਉਸ ਨੇ ਲੋਕਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ</verse>
				<verse number="11">ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ</verse>
				<verse number="12">ਤਦ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਆਖਿਆ, ਭਲਾ, ਤੈਨੂੰ ਮਲੂਮ ਹੈ ਜੋ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ?</verse>
				<verse number="13">ਉਹ ਨੇ ਉੱਤਰ ਦਿੱਤਾ ਭਈ ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜ੍ਹੋਂ ਪੁਟਿਆ ਜਾਵੇਗਾ</verse>
				<verse number="14">ਉਨ੍ਹਾਂ ਨੂੰ ਜਾਣ ਦਿਓ, ਓਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ</verse>
				<verse number="15">ਤਦ ਪਤਰਸ ਨੇ ਅੱਗੋਂ ਉਹ ਨੂੰ ਆਖਿਆ ਜੋ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ</verse>
				<verse number="16">ਉਹ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?</verse>
				<verse number="17">ਕੀ ਤੁਸੀਂ ਨਹੀਂ ਸਮਝਦੇ ਭਈ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਢਿੱਡ ਵਿੱਚ ਪੈਂਦਾ ਅਤੇ ਬਾਹਰ ਸੇਦਖ਼ਾਨੇ ਵਿੱਚ ਸੁੱਟਿਆ ਜਾਂਦਾ ਹੈ?</verse>
				<verse number="18">ਪਰ ਜਿਹੜੀਆਂ ਗੱਲਾਂ ਮੂੰਹੋਂ ਨਿੱਕਲਦੀਆਂ ਹਨ ਓਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਏਹੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ</verse>
				<verse number="19">ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ</verse>
				<verse number="20">ਏਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਪਰ ਅਣਧੋਤੇ ਹੱਥਾਂ ਨਾਲ ਰੋਟੀ ਖਾਣੀ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦੀ।।</verse>
				<verse number="21">ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ</verse>
				<verse number="22">ਅਰ ਵੇਖੋ ਇੱਕ ਕਨਾਨੀ ਤੀਵੀਂ ਉਨ੍ਹਾਂ ਹੱਦਾਂ ਵਿੱਚੋਂ ਨਿੱਕਲ ਕੇ ਹਾਕਾਂ ਮਾਰਦੀ ਬੋਲੀ ਕਿ ਹੇ ਪ੍ਰਭੁ ਦਾਊਦ ਦੇ ਪੁੱਤ੍ਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬਦ ਰੂਹ ਦੇ ਸਾਯੇ ਨਾਲ ਬੁਰਾ ਹਾਲ ਹੈ</verse>
				<verse number="23">ਪਰ ਉਹ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਹ ਦੇ ਚੇਲਿਆਂ ਨੇ ਕੋਲ ਆਣ ਕੇ ਉਹ ਦੇ ਅੱਗੇ ਅਰਜ ਕੀਤੀ ਭਈ ਉਸ ਨੂੰ ਵਿਦਿਆ ਕਰ ਕਿਉਂ ਜੋ ਉਹ ਸਾਡੇ ਮਗਰ ਡੰਡ ਪਾਉਂਦੀ ਹੈ</verse>
				<verse number="24">ਉਹ ਨੇ ਅੱਗੋਂ ਆਖਿਆ, ਮੈਂ ਇਸਰਾਏਲ ਦੇ ਪਰਵਾਰ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨਾ ਹੋਰਨਾਂ ਕੋਲ ਨਹੀਂ ਘੱਲਿਆ ਗਿਆ</verse>
				<verse number="25">ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ!</verse>
				<verse number="26">ਤਾਂ ਉਹ ਨੇ ਉੱਤਰ ਦਿੱਤਾ ਕਿ ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ</verse>
				<verse number="27">ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ</verse>
				<verse number="28">ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।</verse>
				<verse number="29">ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬਹਿ ਗਿਆ</verse>
				<verse number="30">ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ</verse>
				<verse number="31">ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।</verse>
				<verse number="32">ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ</verse>
				<verse number="33">ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?</verse>
				<verse number="34">ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਓਹ ਬੋਲੇ, ਸੱਤ ਅਤੇ ਥੋੜ੍ਹੀਆਂ ਨਿੱਕੀਆਂ ਮੱਛੀਆਂ ਹਨ</verse>
				<verse number="35">ਤਦ ਉਸ ਨੇ ਭੀੜ ਨੂੰ ਆਖਿਆ ਜੋ ਭੁੰਞੇਂ ਬੈਠ ਜਾਣ</verse>
				<verse number="36">ਤਾਂ ਉਸ ਨੇ ਓਹ ਸੱਤ ਰੋਟੀਆਂ ਅਰ ਮੱਛੀਆਂ ਲਈਆਂ ਅਤੇ ਸ਼ੁਕਰ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ</verse>
				<verse number="37">ਅਤੇ ਓਹ ਸੱਭੇ ਖਾ ਕੇ ਰੱਜ ਗਏ ਅਰ ਬਚਿਆਂ ਹੋਇਆਂ ਟੁਕੜਿਆਂ ਨਾਲ ਉਨ੍ਹਾਂ ਨੇ ਸੱਤ ਟੋਕਰੇ ਭਰੇ ਹੋਏ ਚੁੱਕ ਲਏ</verse>
				<verse number="38">ਅਤੇ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾ ਚਾਰ ਹਜ਼ਾਰ ਮਰਦ ਸਨ</verse>
				<verse number="39">ਫੇਰ ਲੋਕਾਂ ਨੂੰ ਵਿਦਿਆ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੀਆਂ ਹੱਦਾਂ ਵਿੱਚ ਆਇਆ।।</verse>
			</chapter>
			<chapter number="16">
				<verse number="1">ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆਣ ਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਜੋ ਸਾਨੂੰ ਅਕਾਸ਼ ਵੱਲੋਂ ਕੋਈ ਨਿਸ਼ਾਨ ਵਿਖਾ ਦਿਹ</verse>
				<verse number="2">ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਸੰਝ ਦੇ ਵੇਲੇ ਤੁਸੀਂ ਕਹਿੰਦੇ ਹੋ ਜੋ ਭਲਕੇ ਨਿੰਬਲ ਹੋਊ ਕਿਉਂਕਿ ਅਕਾਸ਼ ਲਾਲ ਹੈ</verse>
				<verse number="3">ਅਤੇ ਸਵੇਰ ਨੂੰ ਆਖਦੇ ਹੋ, ਅੱਜ ਅਨ੍ਹੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਸਮਿਆਂ ਦੇ ਨਿਸ਼ਾਨ ਮਲੂਮ ਨਹੀਂ ਕਰ ਸੱਕਦੇ</verse>
				<verse number="4">ਇਸ ਪੀਹੜੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ ਪਰ ਯੂਨਾਹ ਦੇ ਨਿਸ਼ਾਨ ਬਿਨਾ ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਦਿੱਤਾ ਨਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।।</verse>
				<verse number="5">ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ</verse>
				<verse number="6">ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ</verse>
				<verse number="7">ਅਤੇ ਓਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਭਈ ਅਸੀਂ ਰੋਟੀ ਜੋ ਨਹੀਂ ਲਿਆਏ</verse>
				<verse number="8">ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੀ ਪਰਤੀਤ ਵਾਲਿਓ ਤੁਸੀਂ ਆਪੇ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀਆਂ ਨਹੀਂ ਹਨ?</verse>
				<verse number="9">ਭਲਾ ਤੁਸੀਂ ਅਜੇ ਨਹੀਂ ਸਮਝਦੇ ਹੋ ਅਤੇ ਉਨ੍ਹਾਂ ਪੰਜਾਂ ਹਜ਼ਾਰਾਂ ਦੀਆਂ ਪੰਜ ਰੋਟੀਆਂ ਨੂੰ ਚੇਤੇ ਨਹੀਂ ਰੱਖਦੇ ਅਰ ਤੁਸਾਂ ਕਿੰਨੀਆਂ ਟੋਕਰੀਆਂ ਚੁੱਕ ਲਈਆ?</verse>
				<verse number="10">ਅਤੇ ਨਾ ਉਨ੍ਹਾਂ ਚੋਹੁੰ ਹਜ਼ਾਰਾ ਦੀਆਂ ਸੱਤ ਰੋਟੀਆਂ ਨੂੰ ਅਰ ਤੁਸਾਂ ਕਿੰਨੇ ਟੋਕਰੇ ਚੁੱਕ ਲਏ ਸਨ?</verse>
				<verse number="11">ਤੁਸੀਂ ਕਿਉਂ ਨਹੀਂ ਸਮਝਦੇ ਜੋ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ?</verse>
				<verse number="12">ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।</verse>
				<verse number="13">ਯਿਸੂ ਨੇ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਣ ਕੇ ਆਪਣੇ ਚੇਲਿਆਂ ਨੂੰ ਇਹ ਕਹਿ ਕੇ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤ੍ਰ ਨੂੰ ਕੀ ਆਖਦੇ ਹਨ?</verse>
				<verse number="14">ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਤੇ ਕਈ ਯਿਰਮਿਯਾਹ ਯਾ ਨਬੀਆਂ ਵਿੱਚੋਂ ਕੋਈ</verse>
				<verse number="15">ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?</verse>
				<verse number="16">ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜੀਉਂਦੇ ਪਰਮੇਸ਼ੁਰ ਦਾ ਪੁੱਤ੍ਰ ਹੈਂ</verse>
				<verse number="17">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈਂ ਤੂੰ ਸ਼ਮਊਨ ਬਰ-ਯੋਨਾਹ ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸੁਰਗ ਵਿੱਚ ਹੈ ਇਹ ਗੱਲ ਤੇਰੇ ਉੱਤੇ ਪਰਗਟ ਕੀਤੀ</verse>
				<verse number="18">ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ</verse>
				<verse number="19">ਮੈਂ ਸੁਰਗ ਦੇ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਂਗਾ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਂਗਾ ਸੁਰਗ ਵਿੱਚ ਖੋਲ੍ਹਿਆ ਜਾਵੇਗਾ</verse>
				<verse number="20">ਤਦ ਉਹ ਨੇ ਚੇਲਿਆਂ ਨੂੰ ਤਗੀਦ ਕੀਤੀ ਭਈ ਕਿਸੇ ਨੂੰ ਨਾ ਦੱਸੋ ਜੋ ਮੈਂ ਮਸੀਹ ਹਾਂ।।</verse>
				<verse number="21">ਉਸ ਸਮੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਭਈ ਮੈਨੂੰ ਜਰੂਰ ਹੈ ਜੋ ਯਰੂਸ਼ਲਮ ਨੂੰ ਜਾਵਾਂ ਅਤੇ ਬਜੁਰਗਾਂ ਅਤੇ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥੋਂ ਬਹੁਤ ਦੁਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਏ ਦਿਨ ਜੀ ਉੱਠਾਂ</verse>
				<verse number="22">ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੁ ਜੀ ਪਰਮੇਸ਼ੁਰ ਏਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!</verse>
				<verse number="23">ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ</verse>
				<verse number="24">ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ</verse>
				<verse number="25">ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ</verse>
				<verse number="26">ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕੁਮਾਵੇ ਪਰ ਆਪਣੀ ਜਾਨ ਦਾ ਨੁਕਸਾਨ ਕਰੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?</verse>
				<verse number="27">ਕਿਉਂ ਜੋ ਮਨੁੱਖ ਦਾ ਪੁੱਤ੍ਰ ਆਪਣੇ ਦੂਤਾਂ ਸਣੇ ਆਪਣੇ ਪਿਤਾ ਤੇ ਤੇਜ ਨਾਲ ਆਵੇਗਾ ਅਤੇ ਉਸ ਸਮੇ ਉਹ ਹਰੇਕ ਨੂੰ ਉਹ ਦੀ ਕਰਨੀ ਮੂਜਬ ਫਲ ਦੇਵੇਗਾ</verse>
				<verse number="28">ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕੋਈ ਏਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤੋੜੀ ਮਨੁੱਖ ਦੇ ਪੁੱਤ੍ਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।।</verse>
			</chapter>
			<chapter number="17">
				<verse number="1">ਛਿਆਂ ਦਿਨਾਂ ਪਿੱਛੋਂ ਯਿਸੂ ਪਤਰਸ ਅਤੇ ਯਾਕੂਬ ਅਤੇ ਉਹ ਦੇ ਭਾਈ ਯੂਹੰਨਾ ਨੂੰ ਨਾਲ ਲੈਕੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ</verse>
				<verse number="2">ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਅਰ ਉਹ ਦਾ ਮੂੰਹ ਸੂਰਜ ਵਾਂਙੁ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜੇਹੇ ਚਿੱਟੇ ਹੋ ਗਏ</verse>
				<verse number="3">ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਵਿਖਾਲੀ ਦਿੱਤੇ</verse>
				<verse number="4">ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੁ ਜੀ ਸਾਡਾ ਐਥੇ ਹੋਣਾ ਚੰਗਾ ਹੈ । ਜੇ ਤੂੰ ਚਾਹੇਂ ਤਾਂ ਐਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ</verse>
				<verse number="5">ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ</verse>
				<verse number="6">ਅਤੇ ਚੇਲੇ ਇਹ ਸੁਣ ਕੇ ਮੂੰਧੇ ਮੂੰਹ ਡਿੱਗ ਪਏ ਅਤੇ ਬਹੁਤ ਡਰੇ</verse>
				<verse number="7">ਪਰ ਯਿਸੂ ਨੇ ਨੇੜੇ ਆਣ ਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ</verse>
				<verse number="8">ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇੱਕਲੇ ਯਿਸੂ ਨੂੰ ਡਿੱਠਾ।।</verse>
				<verse number="9">ਜਾਂ ਓਹ ਪਹਾੜੋਂ ਉੱਤਰਦੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ</verse>
				<verse number="10">ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁਛਿਆ, ਫੇਰ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ?</verse>
				<verse number="11">ਉਸ ਨੇ ਉੱਤਰ ਦਿੱਤਾ ਜੋ ਏਲੀਯਾਹ ਠੀਕ ਆਉਂਦਾ ਹੈ ਅਤੇ ਸੱਭੋ ਕੁਝ ਬਹਾਲ ਕਰੇਗਾ</verse>
				<verse number="12">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ</verse>
				<verse number="13">ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।।</verse>
				<verse number="14">ਜਦ ਓਹ, ਭੀੜ ਦੇ ਕੋਲ ਪਹੁੰਚੇ ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ</verse>
				<verse number="15">ਪ੍ਰਭੁ ਜੀ ਮੇਰੇ ਪੁੱਤ੍ਰ ਉੱਤੇ ਦਯਾ ਕਰੋ ਕਿਉਂ ਜੋ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਅਤੇ ਬਹੁਤ ਵਾਰੀ ਪਾਣੀ ਵਿੱਚ ਡਿੱਗ ਪੈਂਦਾ ਹੈ</verse>
				<verse number="16">ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ ਪਰ ਓਹ ਉਸ ਨੂੰ ਚੰਗਾ ਨਾ ਕਰ ਸੱਕੇ</verse>
				<verse number="17">ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪੀੜ੍ਹੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਐਥੇ ਮੇਰੇ ਕੋਲ ਲਿਆ</verse>
				<verse number="18">ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ</verse>
				<verse number="19">ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆਣ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?</verse>
				<verse number="20">ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।</verse>
				<verse number="21">***</verse>
				<verse number="22">ਜਦ ਓਹ ਗਲੀਲ ਵਿੱਚ ਇੱਕਠੇ ਹੋਏ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ</verse>
				<verse number="23">ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਜੀ ਉੱਠੇਗਾ। ਤਾਂ ਓਹ ਬਹੁਤ ਉਦਾਸ ਹੋਏ।।</verse>
				<verse number="24">ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ ਦਿੰਦਾ ਹੈ</verse>
				<verse number="25">ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ?</verse>
				<verse number="26">ਜਦ ਉਹ ਬੋਲਿਆ ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ ਫੇਰ ਪੁੱਤ੍ਰ ਤਾਂ ਮਾਫ਼ ਹੋਏ</verse>
				<verse number="27">ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।।</verse>
			</chapter>
			<chapter number="18">
				<verse number="1">ਉਸੇ ਘੜੀ ਚੇਲੇ ਯਿਸੂ ਕੋਲ ਆਣ ਕੇ ਬੋਲੇ ਜੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਕੌਣ ਹੈ?</verse>
				<verse number="2">ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜ੍ਹਾ ਕੀਤਾ</verse>
				<verse number="3">ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ</verse>
				<verse number="4">ਉਪਰੰਤ ਜੋ ਕੋਈ ਆਪਣੇ ਆਪ ਨੂੰ ਇਸ ਬਾਲਕ ਵਾਂਙੁ ਛੋਟਾ ਜਾਣੇ ਸੋਈ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਹੈ</verse>
				<verse number="5">ਅਤੇ ਜੋ ਕੋਈ ਮੇਰੇ ਨਾਮ ਕਰਕੇ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ</verse>
				<verse number="6">ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਚੰਗਾ ਸੀ ਜੋ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਦੇ ਡੂੰਘਾਣ ਵਿੱਚ ਡੋਬਿਆ ਜਾਂਦਾ</verse>
				<verse number="7">ਠੋਕਰਾਂ ਦੇ ਕਾਰਨ ਜਗਤ ਉੱਤੇ ਹਾਹਾ ਕਾਰ ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜਰੂਰ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!</verse>
				<verse number="8">ਪਰ ਜੇ ਤੇਰਾ ਹੱਥ ਯਾ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ। ਟੁੰਡਾ ਯਾ ਲੰਙਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਦੋ ਹੱਥ ਯਾ ਦੋ ਪੈਰ ਹੁੰਦਿਆ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ</verse>
				<verse number="9">ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ। ਕਾਣਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਕਿ ਦੋ ਅੱਖੀਆਂ ਹੁੰਦਿਆਂ ਤੂੰ ਅੱਗ ਦੇ ਨਰਕ ਵਿੱਚ ਸੁੱਟਿਆ ਜਾਵੇਂ</verse>
				<verse number="10">ਖ਼ਬਰਦਾਰ! ਤੁਸੀਂ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸੁਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ</verse>
				<verse number="11">***</verse>
				<verse number="12">ਤੁਸੀਂ ਕੀ ਸਮਝਦੇ ਹੋ? ਜੇ ਕਿਸੇ ਮਨੁੱਖ ਦੀਆਂ ਸੌ ਭੇਡਾਂ ਹੋਣ ਅਤੇ ਉਨ੍ਹਾਂ ਨੜਿੱਨਵੀਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਨਾ ਭਾਲਦਾ ਫਿਰੇਗਾ?</verse>
				<verse number="13">ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਐਉਂ ਹੋਵੇ ਜੋ ਉਹ ਨੂੰ ਲੱਭੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੱਨਵੀਆਂ ਨਾਲੋਂ ਜਿਹੜੀਆਂ ਗੁਆਚ ਨਾ ਗਈਆਂ ਸਨ ਬਹੁਤ ਅਨੰਦ ਹੋਵੇਗਾ</verse>
				<verse number="14">ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਮਰਜੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਭੀ ਨਾਸ ਹੋ ਜਾਵੇ।।</verse>
				<verse number="15">ਜੇ ਤੇਰਾ ਭਾਈ ਤੇਰਾ ਗੁਨਾਹ ਕਰੇ ਤਾਂ ਜਾਹ ਅਰ ਉਹ ਦੇ ਸੰਗ ਇਕੱਲਾ ਹੋ ਕੇ ਉਹ ਨੂੰ ਸਮਝਾ ਦਿਹ। ਜੇ ਉਹ ਤੇਰੀ ਸੁਣੇ ਤਾਂ ਤੈਂ ਆਪਣੇ ਭਾਈ ਨੂੰ ਖੱਟ ਲਿਆ</verse>
				<verse number="16">ਪਰ ਜੇ ਉਹ ਨਾ ਸੁਣੇ ਤਾਂ ਤੂੰ ਇੱਕ ਯਾ ਦੋ ਜਣੇ ਆਪਣੇ ਨਾਲ ਹੋਰ ਲੈ ਤਾਂ ਹਰੇਕ ਗੱਲ ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ</verse>
				<verse number="17">ਅਰ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਖ਼ਬਰ ਦਿਹ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ ਤਾਂ ਉਹ ਤੇਰੇ ਅੱਗੇ ਪਰਾਈ ਕੌਮ ਵਾਲੇ ਅਤੇ ਮਸੂਲੀਏ ਵਰਗਾ ਹੋਵੇ</verse>
				<verse number="18">ਮੈਂ ਤੁਹਾਨੂੰ ਸੱਤ ਸੱਤ ਆਖਦਾ ਹਾਂ ਭਈ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸੁਰਗ ਵਿੱਚ ਖੋਲ੍ਹਿਆ ਜਾਵੇਗਾ</verse>
				<verse number="19">ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ</verse>
				<verse number="20">ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇੱਕਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।।</verse>
				<verse number="21">ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੀਕਰ?</verse>
				<verse number="22">ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਤ ਵਾਰ ਤੀਕਰ ਨਹੀਂ ਆਖਦਾ ਪਰ ਸੱਤਰ ਦੇ ਸੱਤ ਗੁਣਾ ਤੀਕਰ</verse>
				<verse number="23">ਇਸ ਲਈ ਸੁਰਗ ਦਾ ਰਾਜ ਇੱਕ ਰਾਜਾ ਵਰਗਾ ਹੈ ਜਿਹ ਨੇ ਆਪਣੇ ਨੌਕਰਾਂ ਤੋਂ ਹਿਸਾਬ ਲੈਣਾ ਚਾਹਿਆ</verse>
				<verse number="24">ਅਤੇ ਜਾਂ ਉਹ ਹਿਸਾਬ ਲੈਣ ਲੱਗਾ ਤਾਂ ਦਸ ਹਜ਼ਾਰ ਤੋੜੇ ਦੇ ਇੱਕ ਕਰਜਾਈ ਨੂੰ ਉਹ ਦੇ ਕੋਲ ਲਿਆਏ</verse>
				<verse number="25">ਪਰ ਜਦ ਉਹ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਦ ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਤੀਵੀਂ ਅਤੇ ਉਹ ਦੇ ਬਾਲ ਬੱਚੇ ਅਰ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ</verse>
				<verse number="26">ਤਦ ਉਸ ਨੌਕਰ ਨੇ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਕਰੋ ਤਾਂ ਮੈਂ ਤੁਹਾਡਾ ਸਾਰਾ ਕਰਜ ਭਰ ਦਿਆਂਗਾ</verse>
				<verse number="27">ਤਦ ਉਸ ਨੌਕਰ ਦੇ ਮਾਲਕ ਨੇ ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਕਰਜ ਵੀ ਉਹ ਨੂੰ ਬਖ਼ਸ਼ ਦਿੱਤਾ</verse>
				<verse number="28">ਜਾਂ ਉਹ ਨੌਕਰ ਬਾਹਰ ਨਿੱਕਲਿਆ ਤਾਂ ਉਹ ਦੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਉਹ ਨੂੰ ਲੱਭ ਪਿਆ ਜਿਸ ਤੋਂ ਉਹ ਨੇ ਪੰਜਾਹਕੁ ਰੁਪਏ ਲੈਣੇ ਸਨ ਅਤੇ ਉਸ ਉੱਤੇ ਹੱਥ ਪਾ ਕੇ ਸੰਘੀਓਂ ਫੜ ਲਿਆ ਅਤੇ ਆਖਿਆ, ਜੋ ਮੇਰਾ ਨਿੱਕਲਦਾ ਹੈ ਸੋ ਦਿਹ!</verse>
				<verse number="29">ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ ਭਰ ਦਿਆਂਗਾ</verse>
				<verse number="30">ਪਰ ਉਹ ਨੇ ਨਾ ਮੰਨਿਆ ਸਗੋਂ ਜਾ ਕੇ ਉਸ ਨੂੰ ਕੈਦ ਵਿੱਚ ਪਾ ਦਿੱਤਾ ਜਿੰਨਾ ਚਿਰ ਕਰਜ ਨਾ ਭਰ ਦੇਵੇ</verse>
				<verse number="31">ਪਰ ਜਾਂ ਉਹ ਦੇ ਨਾਲ ਦੋ ਨੌਕਰਾਂ ਨੇ ਇਹ ਹਾਲ ਡਿੱਠਾ ਤਾਂ ਵੱਡੇ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ</verse>
				<verse number="32">ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ ਛੱਡ ਦਿੱਤਾ ਇਸ ਲਈ ਜੋ ਤੈਂ ਮੇਰੀ ਮਿੰਨਤ ਕੀਤੀ</verse>
				<verse number="33">ਫੇਰ ਜਿਹੀ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਂਕਰ ਉੱਤੇ ਤਿਹੀ ਦਯਾ ਕਰਨੀ ਨਹੀਂ ਸੀ ਚਾਹੀਦੀ?</verse>
				<verse number="34">ਅਤੇ ਜਿੰਨਾ ਚਿਰ ਸਾਰਾ ਕਰਜ ਭਰ ਨਾ ਦੇਵੇ ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁਖ ਦਾਇਕਾਂ ਦੇ ਹਵਾਲੇ ਕੀਤਾ</verse>
				<verse number="35">ਇਸੇ ਤਰਾਂ ਮੇਰਾ ਸੁਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਾਈਆਂ ਨੂੰ ਆਪਣੇ ਦਿਲਾਂ ਤੋਂ ਮਾਫ਼ ਨਾ ਕਰੋ।।</verse>
			</chapter>
			<chapter number="19">
				<verse number="1">ਐਉਂ ਹੋਇਆ ਕਿ ਜਾਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਰ ਯਰਦਨ ਦੇ ਪਾਰ ਯਹੂਦਿਯਾ ਦੀਆਂ ਹੱਦਾ ਵਿੱਚ ਆਇਆ</verse>
				<verse number="2">ਅਤੇ ਬਹੁਤ ਸਾਰੇ ਲੋਕ ਉਹ ਦੇ ਪਿੱਛੇ ਹੋ ਤੁਰੇ ਅਰ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।।</verse>
				<verse number="3">ਫ਼ਰੀਸੀ ਉਹ ਦੇ ਪਰਤਾਉਣ ਲਈ ਉਹ ਦੇ ਕੋਲ ਆਣ ਕੇ ਬੋਲੇ, ਕੀ ਮਨੁੱਖ ਨੂੰ ਇਹ ਜੋਗ ਹੈ ਜੋ ਕਿਸੇ ਗੱਲੇ ਆਪਣੀ ਤੀਵੀਂ ਨੂੰ ਤਿਆਗ ਦੇਵੇ?</verse>
				<verse number="4">ਉਸ ਨੇ ਉੱਤਰ ਦਿੱਤਾ, ਕੀ ਤੁਸਾਂ ਇਹ ਨਹੀਂ ਪੜ੍ਹਿਆ ਭਈ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?</verse>
				<verse number="5">ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ</verse>
				<verse number="6">ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ</verse>
				<verse number="7">ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਕਿਉਂ ਤਿਆਗ ਪੱਤ੍ਰੀ ਦੇਣ ਅਤੇ ਉਹ ਨੂੰ ਤਿਆਗਣ ਦੀ ਆਗਿਆ ਦਿੱਤੀ?</verse>
				<verse number="8">ਉਸ ਨੇ ਉਨ੍ਹਾਂ ਨੂੰ ਕਿਹਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਤੀਵੀਆਂ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ</verse>
				<verse number="9">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ</verse>
				<verse number="10">ਚੇਲਿਆਂ ਨੇ ਉਹ ਨੂੰ ਕਿਹਾ, ਜੇ ਤੀਵੀਂ ਨਾਲ ਮਨੁੱਖ ਦਾ ਇਹ ਹਾਲ ਹੈ ਤਾਂ ਵਿਆਹ ਕਰਨਾ ਹੀ ਅੱਛਾ ਨਹੀਂ</verse>
				<verse number="11">ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਗੱਲ ਨੂੰ ਸਭ ਲੋਕ ਕਬੂਲ ਨਹੀਂ ਕਰਦੇ ਪਰ ਓਹ ਜਿੰਨ੍ਹਾਂ ਨੂੰ ਬਖ਼ਸ਼ਿਆ ਗਿਆ</verse>
				<verse number="12">ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।</verse>
				<verse number="13">ਤਦ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ</verse>
				<verse number="14">ਤਦ ਯਿਸੂ ਨੇ ਆਖਿਆ, ਬਾਲਕਾਂ ਨੂੰ ਕੁਝ ਨਾ ਆਖੋ ਅਰ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਵਰਜੋ ਕਿਉਂ ਜੋ ਸੁਰਗ ਦਾ ਰਾਜ ਇਹੋ ਜਿਹਿਆਂ ਦਾ ਹੈ</verse>
				<verse number="15">ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।।</verse>
				<verse number="16">ਤਾਂ ਵੇਖੋ ਇੱਕ ਜਣੇ ਨੇ ਉਹ ਦੇ ਕੋਲ ਆਣ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਉਣ ਮਿਲੇ?</verse>
				<verse number="17">ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ</verse>
				<verse number="18">ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ</verse>
				<verse number="19">ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ</verse>
				<verse number="20">ਉਸ ਜੁਆਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਭਨਾਂ ਨੂੰ ਮੰਨਿਆ ਹੈ। ਹੁਣ ਮੇਰੇ ਵਿੱਚ ਕੀ ਘਾਟਾ ਹੈ?</verse>
				<verse number="21">ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਪੂਰਾ ਬਣਨਾ ਚਾਹੁੰਦਾ ਹੈਂ ਤਾਂ ਜਾਕੇ ਆਪਣਾ ਮਾਲ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਖ਼ਜਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ</verse>
				<verse number="22">ਪਰ ਉਸ ਜੁਆਨ ਨੇ ਜਾਂ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।</verse>
				<verse number="23">ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਧਨੀ ਦਾ ਸੁਰਗ ਦੇ ਰਾਜ ਦੇ ਵਿੱਚ ਵੜਨਾ ਔਖਾ ਹੈ</verse>
				<verse number="24">ਫੇਰ ਮੈਂ ਤੁਹਾਨੂੰ ਆਖਦਾ ਹਾਂ ਜੋ ਸੂਈ ਦੇ ਨੱਕੇ ਦੇ ਵਿੱਚ ਦੀ ਉਠ ਦਾ ਲੰਘਣਾ ਏਸ ਨਾਲੋਂ ਸੁਖਾਲਾ ਹੈ ਜੋ ਧਨੀ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ</verse>
				<verse number="25">ਅਤੇ ਚੇਲੇ ਇਹ ਸੁਣ ਕੇ ਵੱਡੇ ਹੈਰਾਨ ਹੋਏ ਅਤੇ ਬੋਲੇ, ਫੇਰ ਕਿਹ ਦੀ ਮੁਕਤੀ ਹੋ ਸੱਕਦੀ?</verse>
				<verse number="26">ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਸੱਭੋ ਕੁਝ ਹੋ ਸੱਕਦਾ ਹੈ</verse>
				<verse number="27">ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ, ਫੇਰ ਸਾਨੂੰ ਕੀ ਲੱਭੂ?</verse>
				<verse number="28">ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜਦ ਮਨੁੱਖ ਦਾ ਪੁੱਤ੍ਰ ਨਵੀਂ ਸਰਿਸ਼ਟ ਵਿੱਚ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਜੋ ਮੇਰੇ ਮਗਰ ਹੋ ਤੁਰੇ ਹੋ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ</verse>
				<verse number="29">ਅਤੇ ਹਰ ਕੋਈ ਜਿਹ ਨੇ ਘਰਾਂ ਯਾ ਭਾਈਆਂ ਯਾ ਭੈਣਾਂ ਯਾ ਪਿਉ ਯਾ ਮਾਂ ਯਾ ਬਾਲ ਬੱਚਿਆਂ ਯਾ ਜਮੀਨ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਉਣ ਦਾ ਵਾਰਸ ਹੋਵੇਗਾ</verse>
				<verse number="30">ਪਰ ਬਥੇਰੇ ਪਹਿਲੇ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।।</verse>
			</chapter>
			<chapter number="20">
				<verse number="1">ਸੁਰਗ ਦਾ ਰਾਜ ਤਾਂ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਤੜਕੇ ਘਰੋਂ ਨਿੱਕਲਿਆ ਭਈ ਆਪਣੇ ਅੰਗੂਰੀ ਬਾਗ਼ ਵਿੱਚ ਮਜੂਰ ਲਾਵੇ</verse>
				<verse number="2">ਅਤੇ ਜਾਂ ਉਹ ਨੇ ਮਜੂਰਾਂ ਨਾਲ ਇੱਕ ਇੱਕ ਅੱਠਿਆਨੀ ਦਿਹਾੜੀ ਚੁਕਾ ਲਈ ਤਾਂ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਘੱਲ ਦਿੱਤਾ</verse>
				<verse number="3">ਅਤੇ ਪਹਿਰਕੁ ਦਿਨ ਚੜ੍ਹੇ ਬਾਹਰ ਜਾਕੇ ਉਹ ਨੇ ਹੋਰਨਾਂ ਨੂੰ ਬਜਾਰ ਵਿੱਚ ਵੇਹਲੇ ਖੜ੍ਹੇ ਵੇਖਿਆ</verse>
				<verse number="4">ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਭੀ ਬਾਗ਼ ਵਿੱਚ ਜਾਓ ਅਰ ਜੋ ਹੱਕ ਹੋਵੇਗਾ ਸੋ ਤੁਹਾਨੂੰ ਦਿਆਂਗਾ, ਅਤੇ ਓਹ ਗਏ</verse>
				<verse number="5">ਫੇਰ ਦੁਪਹਿਰ ਅਰ ਤੀਏ ਪਹਿਰ ਦੇ ਲਗਭਗ ਦੇ ਬਾਹਰ ਜਾਕੇ ਉਹ ਨੇ ਉਸੇ ਤਰਾਂ ਕੀਤਾ</verse>
				<verse number="6">ਅਰ ਘੰਟਾਕੁ ਦਿਨ ਰਹਿੰਦੇ ਬਾਹਰ ਜਾਕੇ ਉਹ ਨੇ ਹੋਰਨਾਂ ਨੂੰ ਖੜੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਐਥੇ ਸਾਰਾ ਦਿਨ ਕਿਉਂ ਵੇਹਲੇ ਖੜੇ ਰਹੇ?</verse>
				<verse number="7">ਉਨ੍ਹਾਂ ਨੇ ਉਸ ਨੂੰ ਕਿਹਾ, ਇਸ ਲਈ ਜੋ ਕਿਨੇ ਸਾਨੂੰ ਦਿਹਾੜੀ ਨਾ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀ ਬਾਗ਼ ਵਿੱਚ ਜਾਓ</verse>
				<verse number="8">ਅਤੇ ਜਾਂ ਸੰਝ ਹੋਈ ਬਾਗ਼ ਦੇ ਮਾਲਕ ਨੇ ਆਪਣੇ ਮੁਖ਼ਤਿਆਰ ਨੂੰ ਆਖਿਆ ਭਈ ਮਜੂਰਾਂ ਨੁੰ ਸੱਦ ਅਰ ਪਿਛਲਿਆਂ ਤੋਂ ਲੈ ਕੇ ਪਹਿਲਿਆਂ ਤੀਕਰ ਉਨ੍ਹਾਂ ਨੂੰ ਮਜੂਰੀ ਦੇਹ</verse>
				<verse number="9">ਅਤੇ ਜਾਂ ਓਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਇੱਕ ਅੱਠਿਆਨੀ ਮਿਲੀ</verse>
				<verse number="10">ਅਤੇ ਜਾਂ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਭਈ ਸਾਨੂੰ ਕੁਝ ਵੱਧ ਮਿਲੂ ਅਤੇ ਉਨ੍ਹਾਂ ਨੂੰ ਵੀ ਇੱਕੋ ਇੱਕ ਅੱਠਿਆਨੀ ਮਿਲੀ</verse>
				<verse number="11">ਪਰ ਓਹ ਇਹ ਲੈਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ</verse>
				<verse number="12">ਅਤੇ ਬੋਲੇ ਜੋ ਇਨ੍ਹਾਂ ਪਿਛਲਿਆਂ ਨੇ ਇੱਕੋ ਘੜੀ ਕੰਮ ਕੀਤਾ ਅਰ ਤੈਂ ਇਨ੍ਹਾਂ ਨੂੰ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ</verse>
				<verse number="13">ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਭਈ ਮੈਂ ਤੇਰੇ ਉੱਤੇ ਕੁਝ ਬੇਇਨਸਾਫੀ ਨਹੀਂ ਕਰਦਾ। ਭਲਾ, ਤੈਂ ਮੇਰੇ ਨਾਲ ਇੱਕ ਅੱਠਿਆਨੀ ਨਹੀਂ ਚੁਕਾਈ ਸੀ?</verse>
				<verse number="14">ਤੂੰ ਆਪਣਾ ਲੈਕੇ ਚੱਲਿਆ ਜਾਹ ਪਰ ਮੇਰੀ ਮਰਜੀ ਹੈ ਕਿ ਜਿੰਨਾ ਤੈਨੂੰ ਦਿੱਤਾ ਉੱਨਾ ਹੀ ਇਸ ਪਿਛਲੇ ਨੂੰ ਭੀ ਦਿਆਂ</verse>
				<verse number="15">ਭਲਾ, ਮੇਰਾ ਇਖ਼ਤਿਆਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜਰ ਵੇਖਦਾ ਹੈਂ ਜੋ ਮੈਂ ਭਲਾ ਹਾਂ?</verse>
				<verse number="16">ਇਸੇ ਤਰਾਂ ਪਿਛਲੇ ਪਹਿਲੇ ਹੋਣਗੇ ਅਤੇ ਪਹਿਲੇ, ਪਿਛਲੇ।।</verse>
				<verse number="17">ਜਾਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,</verse>
				<verse number="18">ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ</verse>
				<verse number="19">ਅਤੇ ਉਸ ਨੂੰ ਠੱਠਾ ਕਰਨ ਅਰ ਕੋਰੜੇ ਮਾਰਨ ਅਰ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਏ ਦਿਨ ਫੇਰ ਜਿਵਾਇਆ ਜਾਵੇਗਾ।।</verse>
				<verse number="20">ਤਦ ਜ਼ਬਦੀ ਤੇ ਪੁੱਤ੍ਰਾਂ ਦੀ ਮਾਤਾ ਆਪਣੇ ਪੁੱਤ੍ਰਾਂ ਸਣੇ ਉਸ ਦੇ ਕੋਲ ਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਅਰਜ ਕਰਨ ਲੱਗੀ</verse>
				<verse number="21">ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਏਹ ਦੋਵੇਂ ਪੁੱਤ੍ਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ</verse>
				<verse number="22">ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੋ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਹਾਂ ਕੀ ਤੁਸੀਂ ਪੀ ਸੱਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸੱਕਦੇ ਹਾਂ</verse>
				<verse number="23">ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਤਾਂ ਮੇਰਾ ਪਿਆਲਾ ਜਰੂਰ ਪੀਓਗੇ ਪਰ ਸੱਜੇ ਖੱਬੇ ਬਿਠਾਲਨਾ ਮੇਰੇ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ</verse>
				<verse number="24">ਅਤੇ ਜਾਂ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ</verse>
				<verse number="25">ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਸਰਦਾਰ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਓਹ ਜਿਹੜੇ ਵੱਡੇ ਹਨ ਉਨ੍ਹਾਂ ਉੱਤੇ ਧੌਂਸ ਜਮਾਉਂਦੇ ਹਨ</verse>
				<verse number="26">ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿਚ ਵੱਡਾ ਹੋਣਾ ਚਾਹੋ ਸੋ ਤੁਹਾਡਾ ਟਹਿਲੂਆ ਹੋਵੇ</verse>
				<verse number="27">ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਸੋ ਤੁਹਾਡਾ ਕਾਮਾ ਹੋਵੇ</verse>
				<verse number="28">ਜਿਵੇਂ ਮਨੁੱਖ ਦਾ ਪੁੱਤ੍ਰ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਨਿਸਤਾਰੇ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ।।</verse>
				<verse number="29">ਜਦ ਉਹ ਯਰੀਹੋ ਤੋਂ ਨਿੱਕਲਦੇ ਸਨ ਤਦ ਵੱਡੀ ਭੀੜ ਉਹ ਦੇ ਪਿੱਛੇ ਹੋ ਤੁਰੀ</verse>
				<verse number="30">ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ ਜਾਂ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!</verse>
				<verse number="31">ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਭਈ ਚੁੱਪ ਕਰ ਜਾਣ ਪਰ ਓਹ ਹੋਰ ਵੀ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!</verse>
				<verse number="32">ਤਦ ਯਿਸੂ ਨੇ ਖੜਾ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਕਿ ਜੋ ਮੈਂ ਤੁਹਾਡੇ ਲਈ ਕਰਾਂ?</verse>
				<verse number="33">ਉਨ੍ਹਾਂ ਉਸ ਨੂੰ ਆਖਿਆ, ਪ੍ਰਭੁ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!</verse>
				<verse number="34">ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਅਰ ਓਹ ਝੱਟ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।।</verse>
			</chapter>
			<chapter number="21">
				<verse number="1">ਜਾਂ ਉਹ ਯਰੂਸ਼ਲਮ ਦੇ ਨੇੜੇ ਆਏ ਅਰ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਦੋ ਚੇਲਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਕਿਹਾ</verse>
				<verse number="2">ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਵੜਦੇ ਹੀ ਤੁਸੀਂ ਇਕ ਗਧੀ ਬੰਨ੍ਹੀ ਹੋਈ ਅਰ ਉਹ ਦੇ ਨਾਲ ਬੱਚੇ ਨੂੰ ਪਾਓਗੇ ਸੋ ਖੋਲ੍ਹ ਕੇ ਮੇਰੇ ਕੋਲ ਲਿਆਓ</verse>
				<verse number="3">ਅਰ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਕਹਿਣਾ ਭਈ ਪ੍ਰਭੁ ਨੂੰ ਇਨ੍ਹਾਂ ਦੀ ਲੋੜ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਘੱਲ ਦੇਵੇਗਾ</verse>
				<verse number="4">ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ -</verse>
				<verse number="5">ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਪਾਤਸ਼ਾਹ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋਕੇ ਤੇਰੇ ਕੋਲ ਆਉਂਦਾ ਹੈ।।</verse>
				<verse number="6">ਤਾਂ ਚੇਲਿਆ ਨੇ ਜਾਕੇ ਜਿੱਕੁਰ ਯਿਸੂ ਨੇ ਹੁਕਮ ਦਿੱਤਾ ਸੀ ਤਿਹਾ ਹੀ ਕੀਤਾ</verse>
				<verse number="7">ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਰ ਆਪਣੇ ਲੀੜੇ ਉਨ੍ਹਾਂ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ</verse>
				<verse number="8">ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਲੀੜੇ ਰਸਤੇ ਵਿੱਚ ਵਿਛਾਏ ਪਰ ਹੋਰਨਾਂ ਨੇ ਬਿਰਛਾਂ ਦੀਆਂ ਡਾਲੀਆਂ ਵੱਢ ਕੇ ਰਸਤੇ ਵਿੱਚ ਵਿਛਾ ਦਿੱਤੀਆਂ</verse>
				<verse number="9">ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਚੱਲੀ ਜਾਂਦੀ ਸੀ ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ, ਦਾਊਦ ਦੇ ਪੁੱਤ੍ਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!</verse>
				<verse number="10">ਅਰ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਏਹ ਆਖ ਕੇ ਹਿੱਲ ਗਿਆ ਕਿ ਏਹ ਕੌਣ ਹੈ?</verse>
				<verse number="11">ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।।</verse>
				<verse number="12">ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢ ਦਿੱਤਾ ਅਤੇ ਸਰਾਫਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ</verse>
				<verse number="13">ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦੀ ਖੋਹ ਬਣਾਉਂਦੇ ਹੋ</verse>
				<verse number="14">ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਙੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ</verse>
				<verse number="15">ਅਰ ਜਾਂ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਅਰ ਬਾਲਕਾਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤ੍ਰ ਨੂੰ \ਹੋਸੰਨਾ\ ਆਖਦੇ ਵੇਖਿਆ ਤਾਂ ਖਿਝ ਗਏ</verse>
				<verse number="16">ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ, ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸਾਂ ਕਦੀ ਇਹ ਨਹੀਂ ਪੜ੍ਹਿਆ ਜੋ ਬਾਲਕਾਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੈਂ ਉਸਤਤ ਪੂਰੀ ਕਰਵਾਈ?</verse>
				<verse number="17">ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਰ ਬੈਤਅਨੀਆ ਵਿੱਚ ਆਣ ਕੇ ਉੱਥੇ ਰਾਤ ਕੱਟੀ।।</verse>
				<verse number="18">ਜਾਂ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ ਤਾਂ ਉਹ ਨੂੰ ਭੁੱਖ ਲੱਗੀ</verse>
				<verse number="19">ਅਤੇ ਰਸਤੇ ਕੋਲ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਾਂ ਬਿਨਾ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਅੱਜ ਤੋਂ ਲੈਕੇ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜੀਰ ਦਾ ਬਿਰਛ ਓਵੇਂ ਸੁੱਕ ਗਿਆ</verse>
				<verse number="20">ਅਰ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜੀਰ ਦਾ ਬਿਰਛ ਕਿੱਕੁਰ ਐਡੀ ਛੇਤੀ ਸੁੱਕ ਗਿਆ?</verse>
				<verse number="21">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹੋ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ</verse>
				<verse number="22">ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।।</verse>
				<verse number="23">ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?</verse>
				<verse number="24">ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੈਂ ਵੀ ਤੁਹਾਥੋਂ ਇੱਕ ਗੱਲ ਪੁੱਛਣਾ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਭਈ ਮੈਂ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹਾਂ</verse>
				<verse number="25">ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸੁਰਗ ਵੱਲੋਂ ਯਾ ਮਨੁੱਖਾਂ ਵੱਲੋਂ? ਅਤੇ ਉਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਜੇ ਕਹੀਏ, \ਸੁਰਗ ਵੱਲੋਂ\ ਤਾਂ ਉਹ ਸਾਨੂੰ ਆਖੂ, ਫੇਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?</verse>
				<verse number="26">ਅਰ ਜੇ ਕਹੀਏ, \ਮਨੁੱਖਾਂ ਵੱਲੋਂ\ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ</verse>
				<verse number="27">ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ</verse>
				<verse number="28">ਪਰ ਤੁਸੀਂ ਕੀ ਸਮਝਦੋ? ਇੱਕ ਮਨੁੱਖ ਦੇ ਦੋ ਪੁੱਤ੍ਰ ਸਨ ਅਤੇ ਉਹ ਪਹਿਲੇ ਦੇ ਕੋਲ ਆਣ ਕੇ ਬੋਲਿਆ, ਪੁੱਤ੍ਰ, ਜਾਹ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ</verse>
				<verse number="29">ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਪਿੱਛੋਂ ਪਛਤਾ ਕੇ ਗਿਆ</verse>
				<verse number="30">ਫੇਰ ਦੂਏ ਦੇ ਕੋਲ ਆਣ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਅੱਛਾ ਜੀ, ਪਰ ਗਿਆ ਨਾ</verse>
				<verse number="31">ਸੋ ਇਨ੍ਹਾਂ ਦੋਹਾਂ ਵਿੱਚੋਂ ਕਿਹ ਨੇ ਪਿਤਾ ਦੀ ਮਰਜੀ ਪੂਰੀ ਕੀਤੀ? ਉਨ੍ਹਾਂ ਆਖਿਆ, ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ</verse>
				<verse number="32">ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।</verse>
				<verse number="33">ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਹ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਰ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ਼ ਚੱਲਿਆ ਗਿਆ</verse>
				<verse number="34">ਜਾਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਚਾਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਘੱਲੇ</verse>
				<verse number="35">ਅਤੇ ਮਾਲੀਆਂ ਨੇ ਉਹ ਦੇ ਚਾਕਰਾਂ ਨੂੰ ਫੜ ਕੇ ਕਿਸੇ ਨੂੰ ਕੁੱਟਿਆ ਅਰ ਕਿਸੇ ਨੂੰ ਮਾਰ ਸੁੱਟਿਆ ਅਰ ਕਿਸੇ ਨੂੰ ਪਥਰਾਉ ਕੀਤਾ</verse>
				<verse number="36">ਫੇਰ ਉਹ ਨੇ ਹੋਰ ਚਾਕਰ ਪਹਿਲਿਆਂ ਨਾਲੋਂ ਵਧੀਕ ਘੱਲੇ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰਾਂ ਕੀਤਾ</verse>
				<verse number="37">ਓੜਕ ਉਸ ਨੇ ਆਪਣੇ ਪੁੱਤ੍ਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਆਦਰ ਕਰਨਗੇ</verse>
				<verse number="38">ਪਰ ਮਾਲੀਆਂ ਨੇ ਜਾਂ ਉਹ ਦੇ ਪੁੱਤ੍ਰ ਨੂੰ ਵੇਖਿਆ ਤਾਂ ਆਪੋ ਵਿੱਚ ਕਿਹਾ, ਵਾਰਸ ਏਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ</verse>
				<verse number="39">ਅਤੇ ਉਨ੍ਹਾਂ ਉਸ ਨੂੰ ਫੜਿਆ ਅਰ ਬਾਗੋਂ ਬਾਹਰ ਕੱਢ ਕੇ ਮਾਰ ਸੁੱਟਿਆ</verse>
				<verse number="40">ਸੋ ਜਦ ਬਾਗ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?</verse>
				<verse number="41">ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਰਾਂ ਦਾ ਬੁਰੀ ਤਰਾਂ ਨਾਸ ਕਰੂ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪੁਚਾਉਣਗੇ</verse>
				<verse number="42">ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।</verse>
				<verse number="43">ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ</verse>
				<verse number="44">ਅਰ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ</verse>
				<verse number="45">ਜਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਮੂਲਮ ਕੀਤਾ ਜੋ ਉਹ ਸਾਡੇ ਹੀ ਹੱਕ ਵਿੱਚ ਆਖਦਾ ਹੈ</verse>
				<verse number="46">ਅਤੇ ਜਾਂ ਓਹ ਉਸ ਨੂੰ ਫੜਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ ਇਸ ਲਈ ਜੋ ਓਹ ਉਸ ਨੂੰ ਨਬੀ ਮੰਨਦੇ ਹਨ।।</verse>
			</chapter>
			<chapter number="22">
				<verse number="1">ਯਿਸੂ ਨੇ ਅੱਗੇ ਉਨ੍ਹਾਂ ਦੇ ਨਾਲ ਦ੍ਰਿਸ਼ਟਾਂਤਾਂ ਵਿੱਚ ਫੇਰ ਬਚਨ ਕੀਤਾ ਅਰ ਕਿਹਾ</verse>
				<verse number="2">ਸੁਰਗ ਦਾ ਰਾਜ ਇੱਕ ਪਾਤਸ਼ਾਹ ਵਰਗਾ ਹੈ ਜਿਹ ਨੇ ਆਪਣੇ ਪੁੱਤ੍ਰ ਦਾ ਵਿਆਹ ਕੀਤਾ</verse>
				<verse number="3">ਅਤੇ ਉਸ ਨੇ ਸੱਦੇ ਹੋਇਆ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਚਾਕਰਾਂ ਨੂੰ ਘੱਲਿਆ ਪਰ ਓਹ ਆਉਣ ਨੂੰ ਰਾਜੀ ਨਾ ਹੋਏ</verse>
				<verse number="4">ਫੇਰ ਉਹ ਨੇ ਹੋਰਨਾਂ ਚਾਕਰਾਂ ਨੂੰ ਇਹ ਕਹ ਕਿ ਘੱਲਿਆ ਜੋ ਸੱਦੇ ਹੋਇਆਂ ਨੂੰ ਕਹੋ ਭਈ ਵੇਖੋ ਮੈਂ ਆਪਣਾ ਖਾਣਾ ਤਿਆਰ ਕੀਤਾ ਹੈ, ਮੇਰੇ ਬੈਲ ਅਰ ਮੋਟੇ ਮੋਟੇ ਜਾਨਵਾਰ ਕੋਹੇ ਗਏ ਹਨ ਅਤੇ ਸਭ ਕੁਝ ਤਿਆਰ ਹੈ ਤੁਸੀ ਵਿਆਹ ਵਿੱਚ ਚੱਲੋ</verse>
				<verse number="5">ਪਰ ਓਹ ਬੇਪਰਵਾਹੀ ਕਰ ਕੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਰ ਕੋਈ ਆਪਣੇ ਵਣਜ ਬੁਪਾਰ ਨੂੰ</verse>
				<verse number="6">ਅਤੇ ਹੋਰਨਾਂ ਨੇ ਉਹ ਦੇ ਚਾਕਰਾਂ ਨੂੰ ਫੜ ਕੇ ਉਨ੍ਹਾਂ ਦੀ ਪਤ ਲਾਹੀ ਅਰ ਮਾਰ ਸੁੱਟਿਆ</verse>
				<verse number="7">ਤਾਂ ਪਾਤਸ਼ਾਹ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫੌਜਾਂ ਘੱਲ ਕੇ ਉਨ੍ਹਾਂ ਖੂਨੀਆਂ ਦਾ ਨਾਸ ਕਰ ਦਿੱਤਾ ਅਰ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ</verse>
				<verse number="8">ਤਦ ਉਹ ਨੇ ਆਪਣੇ ਚਾਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਨਲਾਇਕ ਹਨ</verse>
				<verse number="9">ਸੋ ਤੁਸੀਂ ਚੁਰਾਹਿਆਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ</verse>
				<verse number="10">ਤਾਂ ਉਹ ਚਾਕਰ ਰਸਤਿਆਂ ਵਿੱਚ ਬਾਹਰ ਜਾਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮੇਲੀਆਂ ਨਾਲ ਭਰ ਗਿਆ</verse>
				<verse number="11">ਪਰ ਜਦ ਪਾਤਸ਼ਾਹ ਮੇਲੀਆਂ ਨੂੰ ਵੇਖਣ ਅੰਦਰ ਆਇਆ ਤਦ ਉੱਥੋਂ ਇੱਕ ਮਨੁੱਖ ਨੂੰ ਡਿੱਠਾ ਜਿਹੜਾ ਵਿਆਹੁਣਾ ਕੱਪੜਾ ਪਹਿਨਿਆ ਹੋਇਆ ਨਾ ਸੀ</verse>
				<verse number="12">ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹੁਣੇ ਕੱਪੜੇ ਬਾਝੋਂ ਕਿਸ ਤਰ੍ਹਾਂ ਅੰਦਰ ਆਇਆ? ਪਰ ਉਹ ਚੁਪ ਹੀ ਰਹਿ ਗਿਆ</verse>
				<verse number="13">ਤਦ ਪਾਤਸ਼ਾਹ ਨੇ ਟਹਿਲੂਆਂ ਨੂੰ ਆਖਿਆ, ਇਹ ਦੇ ਹੱਥ ਪੈਰ ਬੰਨ੍ਹ ਕੇ ਇਹ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ</verse>
				<verse number="14">ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੇਏ ਥੋੜੇ।।</verse>
				<verse number="15">ਤਦੋਂ ਫ਼ਰੀਸੀਆਂ ਨੇ ਜਾ ਕੇ ਮਤਾ ਪਕਾਇਆ ਜੋ ਉਹ ਨੂੰ ਕਿਸ ਤਰਾਂ ਗੱਲਾਂ ਵਿੱਚ ਫਸਾਈਏ</verse>
				<verse number="16">ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਭਈ ਉਸ ਨੂੰ ਆਖਣ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਰ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ</verse>
				<verse number="17">ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ, ਜੋ ਕੈਸਰ ਨੂੰ ਜਜ਼ੀਆ ਦੇਣਾ ਯੋਗ ਹੈ ਯਾ ਨਹੀਂ?</verse>
				<verse number="18">ਪਰ ਯਿਸੂ ਨੇ ਉਨ੍ਹਾਂ ਦੀ ਸ਼ਰਾਰਤ ਜਾਣ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਤਾਉਂਦੇ ਹੋ?</verse>
				<verse number="19">ਜਜ਼ੀਯੇ ਦਾ ਸਿੱਕਾ ਮੈਨੂੰ ਵਿਖਾਓ। ਤਦ ਓਹ ਇੱਕ ਅੱਠਿਆਨੀ ਉਸ ਕੋਲ ਲਿਆਏ</verse>
				<verse number="20">ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਹ ਦੀ ਹੈ?</verse>
				<verse number="21">ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ</verse>
				<verse number="22">ਅਤੇ ਉਨ੍ਹਾਂ ਨੇ ਇਹ ਸੁਣ ਕੇ ਅਚਰਜ ਮੰਨਿਆ ਅਰ ਉਸ ਨੂੰ ਛੱਡ ਕੇ ਚੱਲੇ ਗਏ।।</verse>
				<verse number="23">ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਕਿਆਮਤ ਨਹੀਂ ਹੋਣੀ ਉਹ ਦੇ ਕੋਲ ਆਏ ਅਤੇ ਇਹ ਕਹਿ ਕੇ ਉਸ ਤੋਂ ਸਵਾਲ ਪੁੱਛਿਆ</verse>
				<verse number="24">ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਭਈ ਜੋ ਕੋਈ ਔਂਤ ਮਰ ਜਾਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ਼ ਉਤਪੰਨ ਕਰੇ</verse>
				<verse number="25">ਸੋ ਸਾਡੇ ਵਿੱਚ ਸੱਤ ਭਾਈ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇਉਲਾਦਾ ਹੋਣ ਕਰਕੇ ਆਪਣੇ ਭਾਈ ਦੇ ਲਈ ਆਪਣੀ ਤੀਵੀਂ ਛੱਡ ਗਿਆ</verse>
				<verse number="26">ਇਸੇ ਤਰਾਂ ਦੂਆ ਭੀ ਅਤੇ ਤੀਆ ਭਈ ਸੱਤਵੇਂ ਤੀਕਰ</verse>
				<verse number="27">ਅਰ ਸਾਰਿਆਂ ਦੇ ਪਿੱਛੋਂ ਉਹ ਤੀਵੀਂ ਭੀ ਮਰ ਗਈ</verse>
				<verse number="28">ਉਪਰੰਤ ਕਿਆਮਤ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਹ ਦੀ ਤੀਵੀਂ ਹੋਊ ਕਿਉਂਕਿ ਉਨ੍ਹਾਂ ਸਭਨਾਂ ਨੇ ਉਹ ਨੂੰ ਵਸਾਇਆ ਸੀ?</verse>
				<verse number="29">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਕਿਤਾਬਾਂ ਅਰ ਪਰਮੇਸ਼ੁਰ ਦੀ ਸਮਰੱਥਾ ਨੂੰ ਨਾ ਜਾਣ ਕੇ ਭੁੱਲ ਵਿੱਚ ਪਏ ਹੋ</verse>
				<verse number="30">ਕਿਉਂ ਜੋ ਕਿਆਮਤ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਬਲਕਣ ਸੁਰਗ ਵਿੱਚ ਦੂਤਾਂ ਵਰਗੇ ਹਨ</verse>
				<verse number="31">ਪਰ ਮੁਰਦਿਆਂ ਦੀ ਕਿਆਮਤ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ</verse>
				<verse number="32">ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜੀਉਂਦਿਆਂ ਦਾ ਹੈ</verse>
				<verse number="33">ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।।</verse>
				<verse number="34">ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ</verse>
				<verse number="35">ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਸ਼ਰਾ ਦਾ ਸਿਖਲਾਉਣ ਵਾਲਾ ਸੀ ਉਹ ਦੇ ਪਰਤਾਉਣ ਲਈ ਸਵਾਲ ਕੀਤਾ</verse>
				<verse number="36">ਜੋ ਗੁਰੂ ਜੀ ਤੁਰੇਤ ਵਿੱਚ ਵੱਡਾ ਹੁਕਮ ਕਿਹੜਾ ਹੈ?</verse>
				<verse number="37">ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ</verse>
				<verse number="38">ਵੱਡਾ ਅਤੇ ਪਹਿਲਾ ਹੁਕਮ ਇਹੋ ਹੈ</verse>
				<verse number="39">ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ</verse>
				<verse number="40">ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।।</verse>
				<verse number="41">ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ</verse>
				<verse number="42">ਮਸੀਹ ਦੇ ਹੱਕ ਵਿੱਚ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤ੍ਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ</verse>
				<verse number="43">ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੇ ਰਾਹੀਂ ਕਿੱਕੁਰ ਉਹ ਨੂੰ ਪ੍ਰਭੁ ਆਖਦਾ ਹੈ? ਕਿ</verse>
				<verse number="44">ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ, ਤੇਰੇ ਪੈਰਾਂ ਹੇਠ ਨਾ ਕਰ ਦਿਆਂ।।</verse>
				<verse number="45">ਸੋ ਜਦ ਦਾਊਦ ਉਹ ਨੂੰ ਪ੍ਰਭੁ ਆਖਦਾ ਹੈ ਤਾਂ ਉਹ ਉਸ ਦਾ ਪੁੱਤ੍ਰ ਕਿਸ ਤਰਾਂ ਹੋਇਆ?</verse>
				<verse number="46">ਅਤੇ ਕੋਈ ਉਹ ਨੂੰ ਇੱਕ ਬਚਨ ਤੀਕਰ ਜਵਾਬ ਨਾ ਦੇ ਸੱਕਿਆ, ਨਾ ਉਸ ਦਿਨ ਤੋਂ ਕਿਸੇ ਦਾ ਹਿਆਉਂ ਪਿਆ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।।</verse>
			</chapter>
			<chapter number="23">
				<verse number="1">ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ</verse>
				<verse number="2">ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ</verse>
				<verse number="3">ਇਸ ਲਈ ਸਭ ਕੁਝ ਜੋ ਓਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂ ਜੋ ਓਹ ਕਹਿੰਦੇ ਹਨ ਪਰ ਕਰਦੇ ਨਹੀਂ</verse>
				<verse number="4">ਓਹ ਭਾਰੇ ਬੋਝ ਜਿਨ੍ਹਾਂ ਨੂੰ ਚੁੱਕਣਾ ਔਖਾ ਹੈ ਬੰਨ੍ਹ ਕੇ ਮਨੁੱਖਾਂ ਦਿਆਂ ਮੋਢੀਆਂ ਉੱਤੇ ਰੱਖਦੇ ਹਨ ਪਰ ਓਹ ਆਪ ਉਨ੍ਹਾਂ ਨੂੰ ਆਪਣੀ ਉਂਗਲੀ ਨਾਲ ਖਿਸਕਾਉਣ ਨੂੰ ਰਾਜੀ ਨਹੀਂ</verse>
				<verse number="5">ਓਹ ਆਪਣੇ ਸਭ ਕੰਮ ਲੋਕਾਂ ਦੇ ਵਿਖਲਾਵੇ ਲਈ ਕਰਦੇ ਹਨ ਕਿਉਂ ਜੋ ਓਹ ਆਪਣੇ ਤਵੀਤ ਚਾਉੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ</verse>
				<verse number="6">ਅਤੇ ਮਿਹਮਾਨੀਆਂ ਵਿੱਚ ਉੱਚੀਆਂ ਥਾਵਾਂ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ</verse>
				<verse number="7">ਅਤੇ ਬਜਾਰਾਂ ਵਿੱਚ ਪਰਨਾਮ ਲੈਣ ਅਤੇ ਮਨੁੱਖਾਂ ਕੋਲੋਂ ਸੁਆਮੀ ਜੀ ਕਹਾਉਣ ਦੇ ਭੁੱਖੇ ਹਨ</verse>
				<verse number="8">ਪਰ ਤੁਸੀਂ ਸੁਆਮੀ ਨਾ ਕਹਾਓ ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਰ ਤੁਸੀਂ ਸੱਭੇ ਭਾਈ ਹੋ</verse>
				<verse number="9">ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ ਜਿਹੜਾ ਅਕਾਸ਼ ਉੱਤੇ ਹੈ</verse>
				<verse number="10">ਅਰ ਨਾ ਤੁਸੀਂ ਮਾਲਕ ਕਹਾਓ ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ</verse>
				<verse number="11">ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ ਸੋ ਤੁਹਾਡਾ ਟਹਿਲੂਆ ਹੋਵੇ</verse>
				<verse number="12">ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।।</verse>
				<verse number="13">ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ</verse>
				<verse number="14">ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।।</verse>
				<verse number="15">ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।</verse>
				<verse number="16">ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਇ ਹਾਇ! ਜਿਹੜੇ ਆਖਦੇ ਹੋ ਭਈ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਗੱਲ ਖਾਵੇ ਉਹ ਪੂਰੀ ਕਰਨੀ ਪਊ</verse>
				<verse number="17">ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਯਾ ਹੈਕਲ ਜਿਹ ਨੇ ਸੋਨੇ ਨੂੰ ਪਵਿੱਤ੍ਰ ਕੀਤਾ ਹੈ?</verse>
				<verse number="18">ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ</verse>
				<verse number="19">ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਯਾ ਜਗਵੇਦੀ ਜਿਹੜੀ ਭੇਟ ਨੂੰ ਪਵਿੱਤ੍ਰ ਕਰਦੀ ਹੈ?</verse>
				<verse number="20">ਇਸ ਲਈ ਜੋ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਜਿਹੜੀਆਂ ਉਸ ਉੱਤੇ ਹਨ ਸੌਂਹ ਖਾਂਦਾ ਹੈ</verse>
				<verse number="21">ਅਤੇ ਜੋ ਕੋਈ ਹੈਕਲ ਦੀ ਸੌਂਹ ਖਾਂਦਾ ਹੈ ਸੋ ਉਸ ਦੀ ਅਰ ਉਸ ਦੇ ਵਿੱਚ ਰਹਿਣ ਵਾਲੇ ਦੀ ਭਈ ਸੌਂਹ ਖਾਂਦਾ ਹੈ</verse>
				<verse number="22">ਅਤੇ ਜੋ ਕੋਈ ਸੁਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।।</verse>
				<verse number="23">ਹੇ ਕਪਟੀ ਗ੍ਰੰਥੀਓ ਅਤੇ ਫ਼ਰਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦੀਨੇ ਅਤੇ ਸੌਂਫ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਅਤੇ ਤੁਰੇਤ ਦੇ ਭਾਰੇ ਹੁਕਮਾਂ ਨੂੰ ਅਰਥਾਤ ਨਿਆਉਂ ਅਰ ਦਯਾ ਅਰ ਨਿਹਚਾ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ</verse>
				<verse number="24">ਹੇ ਅੰਨ੍ਹੇ ਆਗੂਓ ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!।।</verse>
				<verse number="25">ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ</verse>
				<verse number="26">ਹੇ ਅੰਨ੍ਹੇ ਫ਼ਰੀਸੀ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰ ਤਾਂ ਓਹ ਬਾਹਰੋਂ ਵੀ ਸਾਫ਼ ਹੋਣਗੇ।।</verse>
				<verse number="27">ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ</verse>
				<verse number="28">ਇਸੇ ਤਰਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਰ ਕੁਧਰਮ ਨਾਲ ਭਰੇ ਹੋਏ ਹੋ।।</verse>
				<verse number="29">ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ</verse>
				<verse number="30">ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ</verse>
				<verse number="31">ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖੂਨੀਆਂ ਦੇ ਪੁੱਤ੍ਰ ਹਾਂ</verse>
				<verse number="32">ਸੋ ਤੁਸੀਂ ਆਪਣੇ ਪਿਉਦਾਦਿਆਂ ਦੇ ਮਾਪ ਨੂੰ ਭਰੀ ਜਾਓ</verse>
				<verse number="33">ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੇ ਡੰਨੋਂ ਕਿਸ ਬਿਧ ਭੱਜੋਗੇ?</verse>
				<verse number="34">ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ</verse>
				<verse number="35">ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ</verse>
				<verse number="36">ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀਹੜੀ ਦੇ ਲੋਕਾਂ ਦੇ ਜੁੰਮੇ ਆਵੇਗਾ।।</verse>
				<verse number="37">ਹੇ ਯਰੂਸ਼ਲਮ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ</verse>
				<verse number="38">ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ</verse>
				<verse number="39">ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਏਦੋਂ ਅੱਗੇ ਫੇਰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਹੈ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ।।</verse>
			</chapter>
			<chapter number="24">
				<verse number="1">ਯਿਸੂ ਹੈਕਲੋਂ ਬਾਹਰ ਨਿੱਕਲ ਕੇ ਚੱਲਿਆ ਜਾਂਦਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਜੋ ਹੈਕਲ ਦੀਆਂ ਇਮਾਰਤਾਂ ਉਹ ਨੂੰ ਵਿਖਾਲਣ</verse>
				<verse number="2">ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਏਗਾ ਜੋ ਡੇਗਿਆ ਨਾ ਜਾਵੇ।।</verse>
				<verse number="3">ਜਦ ਉਹ ਜੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਉਹ ਦੇ ਚੇਲੇ ਉਹ ਤੇ ਕੋਲ ਵੱਖਰੇ ਹੋ ਕੇ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਏਹ ਗੱਲਾਂ ਕਦ ਹੋਣਗੀਆਂ ਅਤੇ ਤੇਰੇ ਆਉਣ ਅਰ ਜੁਗ ਦੇ ਅੰਤ ਦਾ ਕੀ ਲੱਛਣ ਹੋਊ?</verse>
				<verse number="4">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਭਈ ਤੁਹਾਨੂੰ ਕੋਈ ਭੁਲਾਵੇ ਵਿੱਚ ਨਾ ਪਾਵੇ</verse>
				<verse number="5">ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ</verse>
				<verse number="6">ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋਗੇ। ਖ਼ਬਰਦਾਰ ਕਿਤੇ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ</verse>
				<verse number="7">ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ ਥਾਂ ਕਾਲ ਪੈਣਗੇ ਅਤੇ ਭੁਚਾਲ ਆਉਣਗੇ</verse>
				<verse number="8">ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ</verse>
				<verse number="9">ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਰ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ</verse>
				<verse number="10">ਅਤੇ ਉਸ ਸਮੇ ਬਥੇਰੇ ਠੋਕਰ ਖਾਣਗੇ ਅਤੇ ਇੱਕ ਦੂਏ ਨੂੰ ਫੜਵਾਏਗਾ ਅਤੇ ਇੱਕ ਦੂਏ ਨਾਲ ਵੈਰ ਰੱਖੇਗਾ</verse>
				<verse number="11">ਅਰ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਥੇਰਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ</verse>
				<verse number="12">ਅਤੇ ਕੁਧਰਮ ਦੇ ਵਧਣ ਕਰਕੇ ਬਹੁਤਿਆਂ ਦੀ ਪ੍ਰੀਤ ਠੰਢੀ ਹੋ ਜਾਵੇਗੀ</verse>
				<verse number="13">ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ</verse>
				<verse number="14">ਅਤੇ ਰਾਜ ਦੀ ਇਸ ਖ਼ਸ਼ਖ਼ਬਰੀ ਦਾ ਪਰਚਾਰ ਸਾਰੀ ਦੁਨੀਆ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਸਾਖੀ ਹੋਵੇ ਤਦ ਅੰਤ ਆਵੇਗਾ।।</verse>
				<verse number="15">ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਹ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤ੍ਰ ਥਾਂ ਵਿੱਚ ਖੜੀ ਵੇਖੋਗੇ (ਵਾਚਣ ਵਾਲਾ ਸਮਝ ਲਵੇ)</verse>
				<verse number="16">ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ</verse>
				<verse number="17">ਜਿਹੜਾ ਕੋਠੇ ਉੱਤੇ ਹੋਵੇ ਉਹ ਆਪਣੇ ਘਰ ਵਿੱਚ ਅਸਬਾਬ ਲੈਣ ਨੂੰ ਹੇਠਾਂ ਨਾ ਉੱਤਰੇ</verse>
				<verse number="18">ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਲੀੜੇ ਲੈਣ ਨੂੰ ਪਿਛਾਹਾਂ ਨਾ ਮੁੜੇ</verse>
				<verse number="19">ਪਰ ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!</verse>
				<verse number="20">ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਯਾ ਸਬਤ ਦੇ ਦਿਨ ਨਾ ਹੋਵੇ</verse>
				<verse number="21">ਕਿਉਂ ਜੋ ਉਸ ਸਮੇ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੋੜੀ ਹੋਇਆ ਅਤੇ ਨਾ ਕਦੇ ਹੋਵੇਗਾ</verse>
				<verse number="22">ਅਰ ਜੇ ਓਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਸਰੀਰ ਨਾ ਬਚਦਾ ਪਰ ਓਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ</verse>
				<verse number="23">ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਐਥੇ ਜਾ ਉੱਥੇ ਹੈ ਤਾਂ ਸੱਚ ਨਾ ਮੰਨਣਾ</verse>
				<verse number="24">ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਰ ਅਜੇਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸੱਕਦਾ ਹੈ ਤਾਂ ਓਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦਿੰਦੇ</verse>
				<verse number="25">ਵੇਖੋ ਮੈਂ ਤੁਹਾਨੂੰ ਅੱਗੋਂ ਹੀ ਦੱਸ ਦਿੱਤਾ</verse>
				<verse number="26">ਇਸ ਲਈ ਜੇ ਓਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਉਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸਤ ਨਾ ਮੰਨਣਾ।</verse>
				<verse number="27">ਕਿਉਂਕਿ ਜਿਸ ਤਰਾਂ ਬਿਜਲੀ ਚੜ੍ਹਦਿਓ ਚਮਕਾਰਾ ਮਾਰ ਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ</verse>
				<verse number="28">ਜਿੱਥੇ ਮੁਰਦਾਰ ਹੈ ਉੱਥੇ ਗਿਲਝਾਂ ਇਕੱਠੀਆਂ ਹੋਣਗੀਆਂ।।</verse>
				<verse number="29">ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ</verse>
				<verse number="30">ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ</verse>
				<verse number="31">ਅਤੇ ਉਹ ਤੁਰਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਰ ਓਹ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈਕੇ ਐਸ ਸਿਰੇ ਤੀਕਰ ਉਹ ਦੇ ਚੁਣਿਆ ਹੋਇਆਂ ਨੂੰ ਇਕੱਠਿਆ ਕਰਨਗੇ</verse>
				<verse number="32">ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਜਾਣ ਲੈਂਦੇ ਭਈ ਗਰਮੀ ਦੀ ਰੁੱਤ ਨੇੜੇ ਹੈ</verse>
				<verse number="33">ਇਸੇ ਤਰਾਂ ਤੁਸੀਂ ਵੀ ਜਾਂ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਜੋ ਉਹ ਨੇੜੇ ਸਗੋਂ ਬੂਹੇ ਉੱਤੇ ਹੈ</verse>
				<verse number="34">ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੀਕਰ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ</verse>
				<verse number="35">ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ</verse>
				<verse number="36">ਪਰ ਉਸ ਦਿਨ ਅਤੇ ਘੜੀ ਨੂੰ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ ਨਾ ਪੁੱਤ੍ਰ ਪਰ ਕੇਵਲ ਪਿਤਾ</verse>
				<verse number="37">ਪਰ ਜਿਸ ਤਰਾਂ ਨੂਹ ਦੇ ਦਿਨ ਸਨ ਮਨੁੱਖ ਦੇ ਪੁੱਤ੍ਰ ਦਾ ਆਉਣਾ ਉਸੇ ਤਰਾਂ ਹੋਵੇਗਾ</verse>
				<verse number="38">ਕਿਉਂਕਿ ਜਿਸ ਤਰਾਂ ਪਰਲੋਂ ਤੋਂ ਅੱਗੇ ਦੇ ਦਿਨਾਂ ਵਿੱਚ ਲੋਕ ਖਾਂਦੇ ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ ਉਸ ਦਿਨ ਤੀਕਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ</verse>
				<verse number="39">ਅਤੇ ਉਹ ਨਹੀਂ ਜਾਣਦੇ ਸਨ ਜਦ ਤਾਈਂ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੁੜ੍ਹਾ ਕੇ ਲੈ ਨਾ ਗਈ ਇਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ</verse>
				<verse number="40">ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ</verse>
				<verse number="41">ਦੋ ਤੀਵੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ</verse>
				<verse number="42">ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੁ ਕਿਹੜੇ ਦਿਨ ਆਉਂਦਾ ਹੈ</verse>
				<verse number="43">ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਭਈ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਸੰਨ੍ਹ ਲੱਗਣ ਨਾ ਦਿੰਦਾ</verse>
				<verse number="44">ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।</verse>
				<verse number="45">ਉਪਰੰਤ ਉਹ ਮਾਤਬਰ ਅਤੇ ਬੁੱਧਵਾਨ ਨੌਕਰ ਕੌਣ ਹੈ ਜਿਹ ਨੂੰ ਮਾਲਕ ਨੇ ਆਪਣੇ ਨੌਕਰ ਚਾਕਰਾਂ ਉੱਤੇ ਮੁਖ਼ਤਿਆਰ ਕੀਤਾ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?</verse>
				<verse number="46">ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ</verse>
				<verse number="47">ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ</verse>
				<verse number="48">ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਚਿਰ ਲਾਉਂਦਾ ਹੈ</verse>
				<verse number="49">ਅਤੇ ਆਪਣੇ ਨਾਲ ਦੋ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ</verse>
				<verse number="50">ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਉਸ ਨੌਕਰ ਦਾ ਮਾਲਕ ਆਵੇਗਾ</verse>
				<verse number="51">ਅਤੇ ਉਹ ਨੂੰ ਦੋ ਟੋਟੇ ਕਰ ਦੇਵੇਗਾ ਅਰ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਹੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।</verse>
			</chapter>
			<chapter number="25">
				<verse number="1">ਉਸ ਵੇਲੇ ਸੁਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸਾਲਾਂ ਲੈਕੇ ਲਾੜੇ ਦੇ ਮਿਲਨ ਨੂੰ ਨਿੱਕਲੀਆਂ</verse>
				<verse number="2">ਅਰ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਚਤਰ ਸਨ</verse>
				<verse number="3">ਕਿਉਂਕਿ ਜਿਹੜੀਆਂ ਮੁਰਖਣੀਆਂ ਸਨ ਉਨ੍ਹਾਂ ਨੇ ਆਪਣੀਆਂ ਮਸਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ</verse>
				<verse number="4">ਪਰ ਚਤਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸਾਲਾਂ ਨਾਲ ਲੈ ਲਿਆ</verse>
				<verse number="5">ਅਤੇ ਜਦ ਲਾੜੇ ਨੇ ਚਿਰ ਲਾਇਆ ਓਹ ਸਭ ਊਂਘ ਪਈਆਂ ਅਤੇ ਸੌਂ ਗਈਆਂ</verse>
				<verse number="6">ਅਰ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਨ ਨੂੰ ਨਿੱਕਲੋ!</verse>
				<verse number="7">ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸਾਲਾਂ ਤਿਆਰ ਕੀਤੀਆਂ</verse>
				<verse number="8">ਅਤੇ ਮੂਰਖਾਂ ਨੇ ਚਤਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ ਕਿਉਂ ਜੋ ਸਾਡੀਆਂ ਮਸਾਲਾਂ ਬੁਝਦੀਆਂ ਜਾਂਦੀਆਂ ਹਨ</verse>
				<verse number="9">ਪਰ ਚਤਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਵੇ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ</verse>
				<verse number="10">ਅਤੇ ਜਦ ਓਹ ਮੁੱਲ ਲੈਣ ਗਈਆਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਬੂਹਾ ਮਾਰਿਆ ਗਿਆ</verse>
				<verse number="11">ਅਰ ਪਿੱਛੋਂ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਖੋਲ੍ਹ ਦਿਓ!</verse>
				<verse number="12">ਪਰ ਉਹਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ</verse>
				<verse number="13">ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।।</verse>
				<verse number="14">ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਹ ਨੇ ਪਰਦੇਸ ਨੂੰ ਜਾਣ ਲੱਗਿਆ ਆਪਣੇ ਚਾਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ</verse>
				<verse number="15">ਅਤੇ ਇੱਕ ਨੂੰ ਪੰਜ ਤੋੜੇ, ਦੂਏ ਨੂੰ ਦੋ ਅਤੇ ਤੀਏ ਨੂੰ ਇੱਕ, ਹਰੇਕ ਨੂੰ ਉਹ ਦੇ ਗੁਣ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ</verse>
				<verse number="16">ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾਕੇ ਉਨ੍ਹਾਂ ਨਾਲ ਬਣਜ ਬੁਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ</verse>
				<verse number="17">ਇਸੇ ਤਰਾਂ ਜਿਹ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਖੱਟ ਲਏ</verse>
				<verse number="18">ਪਰ ਜਿਹ ਨੇ ਇੱਕੋ ਲਿਆ ਸੀ ਉਹ ਨੇ ਜਾਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਰੁਪਿਆਂ ਨੂੰ ਲੁਕਾ ਦਿੱਤਾ</verse>
				<verse number="19">ਬਹੁਤ ਚਿਰ ਪਿੱਛੋਂ ਉਨ੍ਹਾਂ ਚਾਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ</verse>
				<verse number="20">ਸੋ ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆਣ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖ ਅਤੇ ਕਿਹਾ, ਸੁਆਮੀ ਜੀ ਤੁਸਾਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਭੀ ਖੱਟੇ</verse>
				<verse number="21">ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ</verse>
				<verse number="22">ਅਤੇ ਜਿਹ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਤੁਸਾਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਭੀ ਖੱਟੇ</verse>
				<verse number="23">ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ</verse>
				<verse number="24">ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ</verse>
				<verse number="25">ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਏਹ ਆਪਣਾ ਲੈ ਲਓ</verse>
				<verse number="26">ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਚਾਕਰ! ਕੀ ਤੈਂ ਜਾਣਿਆ ਭਈ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਰ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?</verse>
				<verse number="27">ਇਸੇ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸਰਾਫ਼ਾਂ ਨੂੰ ਦਿੰਦਾ ਤਾਂ ਮੈਂ ਆਣ ਕੇ ਆਪਣਾ ਮਾਲ ਬਿਆਜ ਸੁੱਧਾ ਲੈਂਦਾ</verse>
				<verse number="28">ਸੋ ਉਹ ਤੋਂੜਾ ਉਸ ਕੋਲੋਂ ਲੈ ਲਓ ਅਤੇ ਜਿਹ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ</verse>
				<verse number="29">ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ</verse>
				<verse number="30">ਇਸ ਨਿਕੰਮੇ ਚਾਕਰ ਨੂੰ ਬਾਹਰ ਦੇ ਅੰਧਘੋਰ ਵਿੱਚ ਕੱਢ ਦਿਓ। ਓੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।</verse>
				<verse number="31">ਜਦ ਮਨੁੱਖ ਦਾ ਪੁੱਤ੍ਰ ਆਪਣੇ ਤੇਜ ਨਾਲ ਸਾਰੇ ਦੂਤਾਂ ਸਣੇ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ</verse>
				<verse number="32">ਅਰ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਰ ਜਿਸ ਤਰਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਵੱਖਰਿਆਂ ਕਰਦਾ ਹੈ ਓਸੇ ਤਰਾਂ ਉਹ ਉਨ੍ਹਾਂ ਨੂੰ ਇੱਕ ਦੂਏ ਤੋਂ ਵੱਖਰਾ ਕਰੇਗਾ</verse>
				<verse number="33">ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਰ ਬੱਕਰੀਆਂ ਨੂੰ ਖੱਬੇ ਪਾਸੇ ਖੜਿਆਂ ਕਰੇਗਾ</verse>
				<verse number="34">ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ</verse>
				<verse number="35">ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ</verse>
				<verse number="36">ਨੰਗਾ ਸਾਂ ਅਰ ਤੁਸਾਂ ਮੈਨੂੰ ਪਹਿਨਾਇਆ ਮੈਂ ਰੋਗੀ ਸਾਂ ਅਰ ਤੁਸਾਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸਾਂ ਅਤੇ ਤੁਸੀਂ ਮੇਰੇ ਕੋਲ ਆਏ</verse>
				<verse number="37">ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੁ ਜੀ ਅਸਾਂ ਕਦ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਯਾ ਤਿਹਾਇਆ ਅਤੇ ਪਿਲਾਇਆ?</verse>
				<verse number="38">ਕਦ ਅਸਾਂ ਤੈਨੂੰ ਪਰਦੇਸੀ ਵੇਖਿਆ ਅਤੇ ਆਪਣੇ ਘਰ ਉਤਾਰਿਆ ਯਾ ਨੰਗਾ ਵੇਖਿਆ ਅਤੇ ਪਹਿਨਾਇਆ?</verse>
				<verse number="39">ਕਦ ਅਸਾਂ ਤੈਨੂੰ ਰੋਗੀ ਯਾ ਕੈਦੀ ਵੇਖਿਆ ਅਰ ਤੇਰੇ ਕੋਲ ਆਏ?</verse>
				<verse number="40">ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ</verse>
				<verse number="41">ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ</verse>
				<verse number="42">ਕਿਉਂ ਜੋ ਮੈਂ ਭੁੱਖਾ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ</verse>
				<verse number="43">ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸਾਂ ਅਤੇ ਤੁਸਾਂ ਮੈਨੂੰ ਨਾ ਪਹਿਨਾਇਆ, ਰੋਗੀ ਅਤੇ ਕੈਦੀ ਸਾਂ ਅਰ ਤੁਸਾਂ ਮੇਰੀ ਖ਼ਬਰ ਨਾ ਲਈ</verse>
				<verse number="44">ਤਦ ਓਹ ਵੀ ਉੱਤਰ ਦੇਣਗੇ, ਪ੍ਰਭੁ ਜੀ ਕਦ ਅਸਾਂ ਤੈਨੂੰ ਭੁੱਖਾ ਯਾ ਤਿਹਾਇਆ ਯਾ ਪਰਦੇਸੀ ਯਾ ਨੰਗਾ ਯਾ ਰੋਗੀ ਯਾ ਕੈਦੀ ਵੇਖਿਆ ਅਤੇ ਤੇਰੀ ਟਹਿਲ ਨਾ ਕੀਤੀ?</verse>
				<verse number="45">ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਇਹ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਕੀਤਾ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ</verse>
				<verse number="46">ਅਤੇ ਏਹ ਸਦੀਪਕ ਸਜ਼ਾ ਵਿੱਚ ਜਾਣਗੇ ਪਰ ਧਰਮੀ ਸਦੀਪਕ ਜੀਉਣ ਵਿੱਚ ।।</verse>
			</chapter>
			<chapter number="26">
				<verse number="1">ਐਉਂ ਹੋਇਆ ਕਿ ਜਾਂ ਯਿਸੂ ਏਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ</verse>
				<verse number="2">ਤੁਸੀਂ ਜਾਣਦੇ ਹੋ ਜੋ ਦੋਹੁੰ ਦਿਨਾਂ ਦੇ ਪਿੱਛੇ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤ੍ਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ</verse>
				<verse number="3">ਤਦ ਪਰਧਾਨ ਜਾਜਕ ਅਤੇ ਲੋਕਾਂ ਦੇ ਬਜੁਰਗ ਕਯਾਫ਼ਾ ਨਾਮੇ ਸਰਦਾਰ ਜਾਜਕ ਦੇ ਵੇਹੜੇ ਵਿੱਚ ਇਕੱਠੇ ਹੋਏ</verse>
				<verse number="4">ਅਰ ਮਤਾ ਪਕਾਇਆ ਜੋ ਯਿਸੂ ਨੂੰ ਛਲ ਨਾਲ ਫੜ ਕੇ ਮਾਰ ਸੁੱਟੀਏ</verse>
				<verse number="5">ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਬਲਵਾ ਨਾ ਹੋ ਜਾਏ</verse>
				<verse number="6">ਅਤੇ ਜਾਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ</verse>
				<verse number="7">ਤਾਂ ਇੱਕ ਤੀਵੀਂ ਮਹਿੰਗ ਮੁੱਲਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਰ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਹਲ ਦਿੱਤਾ</verse>
				<verse number="8">ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਾਹ ਨੂੰ ਹੋਇਆ?</verse>
				<verse number="9">ਕਿਉਂਕਿ ਹੋ ਸੱਕਦਾ ਸੀ ਜੋ ਇਹ ਵੱਡੇ ਮੁੱਲ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ</verse>
				<verse number="10">ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਤੀਵੀਂ ਨੂੰ ਕਿਉਂ ਔਖਿਆ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ</verse>
				<verse number="11">ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ</verse>
				<verse number="12">ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਕਫ਼ਨਾਉਣ ਦਫ਼ਨਾਉਣ ਲਈ ਕੀਤਾ ਹੈ</verse>
				<verse number="13">ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਇਸ ਖ਼ੁਸ਼ ਖ਼ਬਰੀ ਦਾ ਪਰਚਾਰ ਹੋਵੇਗਾ ਉੱਥੇ ਇਹ ਵੀ ਜੋ ਉਹ ਨੇ ਕੀਤਾ ਹੈ ਉਹ ਦੀ ਯਾਦਗਾਰੀ ਲਈ ਕਿਹਾ ਜਾਵੇਗਾ।।</verse>
				<verse number="14">ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਹ ਦਾ ਨਾਓਂ ਯਹੂਦਾ ਇਸਕਰਿਯੋਤੀ ਸੀ ਪਰਧਾਨ ਜਾਜਕਾਂ ਕੋਲ ਜਾ ਕੇ ਆਖਿਆ</verse>
				<verse number="15">ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਾਂ ਉਨ੍ਹਾਂ ਉਸ ਨੂੰ ਤੀਹ ਰੁਪਏ ਤੋਂਲ ਦਿੱਤੇ</verse>
				<verse number="16">ਅਤੇ ਉਹ ਉਸੇ ਵੇਲਿਓਂ ਉਸ ਦੇ ਫੜਵਾਉਣ ਦਾ ਦਾਉ ਲੱਭਦਾ ਸੀ।।</verse>
				<verse number="17">ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆਣ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?</verse>
				<verse number="18">ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ</verse>
				<verse number="19">ਚੇਲਿਆਂ ਨੇ ਜਿਸ ਤਰਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਸੇ ਤਰਾਂ ਕੀਤਾ ਅਤੇ ਪਸਾਹ ਤਿਆਰ ਕੀਤੀ</verse>
				<verse number="20">ਜਾਂ ਸੰਝ ਹੋਈ ਤਾਂ ਉਹ ਬਾਰਾਂ ਚੇਲਿਆਂ ਸਣੇ ਬੈਠਾ ਖਾਂਦਾ ਸੀ</verse>
				<verse number="21">ਅਰ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ</verse>
				<verse number="22">ਤਾਂ ਓਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੁ ਜੀ ਕੀ ਉਹ ਮੈਂ ਹਾਂ?</verse>
				<verse number="23">ਉਹ ਨੇ ਉੱਤਰ ਦਿੱਤਾ, ਜਿਹ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ ਉਹੋ ਮੈਨੂੰ ਫੜਵਾਏਗਾ</verse>
				<verse number="24">ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ</verse>
				<verse number="25">ਤਦ ਯਹੂਦਾ ਜਿਹ ਨੇ ਉਹ ਨੂੰ ਫੜਵਾਇਆ ਅੱਗੋ ਬੋਲਿਆ, ਸੁਆਮੀ ਜੀ, ਕੀ ਉਹ ਮੈਂ ਹਾਂ? ਓਸ ਉਹ ਨੂੰ ਆਖਿਆ, ਤੈਂ ਆਪੇ ਆਖ ਦਿੱਤਾ</verse>
				<verse number="26">ਜਦ ਉਹ ਖਾ ਰਹੇ ਸਨ ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਰ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ</verse>
				<verse number="27">ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ</verse>
				<verse number="28">ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੀ ਖ਼ਾਤਰ ਪਾਪਾਂ ਦੀ ਮਾਫ਼ੀ ਦੇ ਲਈ ਵਹਾਇਆ ਜਾਂਦਾ ਹੈ</verse>
				<verse number="29">ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੋਂ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੀਕਰ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ</verse>
				<verse number="30">ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ</verse>
				<verse number="31">ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ</verse>
				<verse number="32">ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਂਗਾ</verse>
				<verse number="33">ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਹੀਂ ਖਾਵਾਂਗਾ</verse>
				<verse number="34">ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ</verse>
				<verse number="35">ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰਾਂ ਆਖਣ ਲੱਗੇ</verse>
				<verse number="36">ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਐਥੇ ਬੈਠੋ ਜਿੰਨਾ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ</verse>
				<verse number="37">ਅਤੇ ਪਤਰਸ ਅਰ ਜ਼ਬਦੀ ਦੇ ਦੇਵੋਂ ਪੁੱਤ੍ਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਦਿਲਗੀਰ ਹੋਣ ਲੱਗਾ</verse>
				<verse number="38">ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ । ਤੁਸੀਂ ਐਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ</verse>
				<verse number="39">ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ</verse>
				<verse number="40">ਅਤੇ ਚੇਲਿਆਂ ਦੇ ਕੋਲ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਹਾਥੋਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਹੋਇਆ?</verse>
				<verse number="41">ਜਾਗੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ</verse>
				<verse number="42">ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ</verse>
				<verse number="43">ਅਤੇ ਉਸ ਨੇ ਆਣ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਸਨ</verse>
				<verse number="44">ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਰ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ</verse>
				<verse number="45">ਫੇਰ ਚੇਲਿਆਂ ਕੋਲ ਆਣ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਵਿਸਰਾਮ ਕਰੋ। ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ</verse>
				<verse number="46">ਉੱਠੋ, ਚੱਲੀਏ, ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।।</verse>
				<verse number="47">ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਪਰਧਾਨ ਜਾਜਕਾਂ ਅਰ ਲੋਕਾਂ ਦੇ ਬਜੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ</verse>
				<verse number="48">ਅਤੇ ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾ ਉਹੋ ਹੈ, ਉਸ ਨੂੰ ਫੜ ਲੈਣਾ</verse>
				<verse number="49">ਅਰ ਝੱਟ ਯਿਸੂ ਕੋਲ ਆਣ ਕੇ ਉਹ ਨੇ ਆਖਿਆ, ਸੁਆਮੀ ਜੀ ਅਦੇਸ਼! ਅਤੇ ਉਸ ਨੂੰ ਚੁੰਮਿਆ</verse>
				<verse number="50">ਤਾਂ ਯਿਸੂ ਨੇ ਉਹ ਨੂੰ ਆਖਿਆ, ਬੇਲੀਆ, ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆਣ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ</verse>
				<verse number="51">ਅਰ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਧੂ ਲਈ ਅਤੇ ਸਰਦਾਰ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ</verse>
				<verse number="52">ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਕਰ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ ਤਲਵਾਰ ਨਾਲ ਮਾਰੇ ਜਾਣਗੇ</verse>
				<verse number="53">ਕੀ ਤੂੰ ਇਹ ਸਮਝਦਾ ਹੈਂ ਜੋ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸੱਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵਧੀਕ ਮੇਰੇ ਕੋਲ ਹਾਜਰ ਨਾ ਕਰੇਗਾ?</verse>
				<verse number="54">ਫੇਰ ਓਹ ਲਿਖਤਾਂ ਭਈ ਅਜਿਹਾ ਹੋਣਾ ਜਰੂਰ ਹੈ ਕਿੱਕੁਰ ਪੂਰੀਆਂ ਹੁੰਦੀਆਂ?</verse>
				<verse number="55">ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ</verse>
				<verse number="56">ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛਡ ਕੇ ਭੱਜ ਗਏ।।</verse>
				<verse number="57">ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਸਰਦਾਰ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਗ੍ਰੰਥੀ ਅਰ ਬਜੁਰਗ ਇਕੱਠੇ ਹੋਏ ਸਨ ਉਹ ਨੂੰ ਲੈ ਗਏ</verse>
				<verse number="58">ਅਤੇ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਤੀਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ ਭਈ ਓੜਕ ਨੂੰ ਵੇਖੇ</verse>
				<verse number="59">ਪਰਧਾਨ ਜਾਜਕ ਅਰ ਸਾਰੀ ਮਾਹਸਭਾ ਯਿਸੂ ਦੇ ਵਿਰੁੱਧ ਉਹ ਦੇ ਜਾਨੋਂ ਮਾਰਨ ਲਈ ਝੂਠੀ ਗਵਾਹੀ ਢੂੰਡਦੀ ਸੀ</verse>
				<verse number="60">ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਓੜਕ ਨੂੰ ਦੋ ਜਣੇ ਅੱਗੇ ਆਣ ਕੇ ਬੋਲੇ,</verse>
				<verse number="61">ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸੱਕਦਾ ਹਾਂ</verse>
				<verse number="62">ਅਤੇ ਸਰਦਾਰ ਜਾਜਕ ਨੇ ਖਲੋ ਕੇ ਉਹ ਨੂੰ ਆਖਿਆ, ਕੀ ਤੂੰ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁਧ ਕੀ ਉਗਾਹੀ ਦਿੰਦੇ ਹਨ?</verse>
				<verse number="63">ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ</verse>
				<verse number="64">ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ</verse>
				<verse number="65">ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਏਸ ਕੁਫ਼ਰ ਬਕਿਆ ਹੈ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਕੁਫ਼ਰ ਸੁਣਿਆ। ਤੁਹਾਡੀ ਕੀ ਸਲਾਹ ਹੈ?</verse>
				<verse number="66">ਉਨ੍ਹਾਂ ਨੇ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ?</verse>
				<verse number="67">ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਰ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ</verse>
				<verse number="68">ਹੇ ਮਸੀਹ, ਸਾਨੂੰ ਅੰਗਮ ਗਿਆਨ ਨਾਲ ਦੱਸ, ਤੈਨੂੰ ਕਿਹ ਨੇ ਮਾਰਿਆ?</verse>
				<verse number="69">ਅਤੇ ਪਤਰਸ ਬਾਹਰ ਵੇਹੜੇ ਵਿੱਚ ਬੈਠਾ ਸੀ ਅਰ ਇੱਕ ਗੋੱਲੀ ਉਹ ਦੇ ਕੋਲ ਆਣ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਭੀ ਸੈਂ</verse>
				<verse number="70">ਪਰ ਉਹ ਨੇ ਸਭਨਾਂ ਦੇ ਅੱਗੇ ਮੁੱਕਰ ਕੇ ਆਖਿਆ, ਮੈਂ ਨਹੀ ਜਾਣਦਾ ਤੂੰ ਕੀ ਬੋਲਦੀ ਹੈਂ</verse>
				<verse number="71">ਜਦ ਉਹ ਬਾਹਰ ਡਿਉੜੀ ਵਿੱਚ ਗਿਆ ਦੂਈ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਭੀ ਯਿਸੂ ਨਾਸਰੀ ਦੇ ਨਾਲ ਸੀ</verse>
				<verse number="72">ਅਤੇ ਉਹ ਸੌਂਹ ਖਾ ਕੇ ਫੇਰ ਮੁੱਕਰ ਗਿਆ ਜੋ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ</verse>
				<verse number="73">ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ</verse>
				<verse number="74">ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ</verse>
				<verse number="75">ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।।</verse>
			</chapter>
			<chapter number="27">
				<verse number="1">ਜਾਂ ਸਵੇਰ ਹੋਈ ਤਾਂ ਸਾਰੇ ਪਰਧਾਨ ਜਾਜਕਾਂ ਅਤੇ ਲੋਕਾਂ ਦੇ ਬਜੁਰਗਾਂ ਨੇ ਯਿਸੂ ਦੇ ਵਿਰੁੱਧ ਮਤਾ ਪਕਾਇਆ ਜੋ ਉਹ ਨੂੰ ਜਾਨੋਂ ਮਾਰ ਸੁੱਟਣ</verse>
				<verse number="2">ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਰ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।।</verse>
				<verse number="3">ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ</verse>
				<verse number="4">ਅਤੇ ਬੋਲਿਆ, ਮੈਂ ਪਾਪ ਕੀਤਾ ਜੋ ਨਿਰਦੋਸ਼ ਜਿੰਦ ਨੂੰ ਫੜਵਾ ਦਿੱਤਾ। ਪਰ ਉਹੋ ਬੋਲੇ, ਸਾਨੂੰ ਕੀ? ਤੂੰ ਹੀ ਜਾਣ</verse>
				<verse number="5">ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਰ ਜਾ ਕੇ ਆਪੇ ਫਾਹ ਲੈ ਲਿਆ</verse>
				<verse number="6">ਅਤੇ ਪਰਧਾਨ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜਾਨੇ ਵਿੱਚ ਪਾਉਣਾ ਜੋਗ ਨਹੀਂ ਕਿਉਂਕਿ ਲਹੂ ਦਾ ਮੁੱਲ ਹੈ</verse>
				<verse number="7">ਤਾਂ ਉਨ੍ਹਾਂ ਨੇ ਮਤਾ ਕਰ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ</verse>
				<verse number="8">ਇਸ ਕਾਰਨ ਉਹ ਖੇਤ ਅੱਜ ਤੀਕਰ ਲਹੂ ਦਾ ਖੇਤ ਕਹਾਉਂਦਾ ਹੈ</verse>
				<verse number="9">ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ ਕਿ ਉਨ੍ਹਾਂ ਨੇ ਤੀਹ ਰੁਪਏ ਲਏ ਅਰਥਾਤ ਉਸ ਦਾ ਮੁੱਲ ਜਿਹ ਦਾ ਇਸਰਾਏਲ ਦੇ ਵੰਸ ਵਿੱਚੋਂ ਕਿੰਨਿਆਂ ਨੇ ਮੁੱਲ ਠਹਿਰਾਇਆ</verse>
				<verse number="10">ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੁ ਨੇ ਮੈਨੂੰ ਆਗਿਆ ਕੀਤੀ।।</verse>
				<verse number="11">ਯਿਸੂ ਹਾਕਮ ਦੇ ਸਾਹਮਣੇ ਖੜਾ ਸੀ ਅਰ ਹਾਕਮ ਨੇ ਉਸ ਤੋਂ ਇਹ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸਤ ਆਖਿਆ ਹੈ</verse>
				<verse number="12">ਜਦ ਪਰਧਾਨ ਜਾਜਕ ਅਰ ਬਜੁਰਗ ਉਸ ਉੱਤੇ ਦੋਸ਼ ਲਾਉਂਦੇ ਸਨ ਉਹ ਕੁਝ ਜਵਾਬ ਨਹੀਂ ਸੀ ਦਿੰਦਾ</verse>
				<verse number="13">ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ ਜੋ ਇਹ ਤੇਰੇ ਵਿਰੁੱਧ ਕਿੰਨੀਆਂ ਉਗਾਹੀਆਂ ਦਿੰਦੇ ਹਨ?</verse>
				<verse number="14">ਪਰ ਓਸ ਉਹ ਨੂੰ ਇੱਕ ਗੱਲ ਦਾ ਵੀ ਜਵਾਬ ਨਾ ਦਿੱਤਾ ਐਥੋਂ ਤੀਕ ਜੋ ਹਾਕਮ ਨੇ ਬਹੁਤ ਅਚਰਜ ਮੰਨਿਆ</verse>
				<verse number="15">ਅਤੇ ਹਾਕਮ ਦਾ ਇਹ ਦਸਤੂਰ ਸੀ ਜੋ ਉਸ ਤਿਉਹਾਰ ਨੂੰ ਲੋਕਾਂ ਦੀ ਖ਼ਾਤਰ ਇੱਕ ਕੈਦੀ ਜਿਹ ਨੂੰ ਓਹ ਚਾਹੁੰਦੇ ਸਨ ਛੱਡਦਾ ਹੁੰਦਾ ਸੀ</verse>
				<verse number="16">ਅਰ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ</verse>
				<verse number="17">ਸੋ ਜਾਂ ਓਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ, ਬਰੱਬਾ ਨੂੰ ਯਾ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ?</verse>
				<verse number="18">ਕਿਉਂਕਿ ਉਹ ਜਾਣਦਾ ਸੀ ਜੋ ਉਨ੍ਹਾਂ ਉਸ ਨੂੰ ਖਾਰ ਦੇ ਮਾਰੇ ਹਵਾਲੇ ਕੀਤਾ ਸੀ</verse>
				<verse number="19">ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ ਉਹ ਦੀ ਪਤਨੀ ਨੇ ਉਹ ਨੂੰ ਅਖਵਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫਨੇ ਵਿੱਚ ਉਸ ਦੇ ਕਾਰਨ ਵੱਡਾ ਦੁਖ ਡਿੱਠਾ</verse>
				<verse number="20">ਪਰ ਪਰਧਾਨ ਜਾਜਕਾਂ ਅਤੇ ਬਜੁਰਗਾਂ ਨੇ ਲੋਕਾਂ ਨੂੰ ਉਭਾਰਿਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ</verse>
				<verse number="21">ਫੇਰ ਹਾਕਮ ਨੇ ਅੱਗੋ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ? ਓਹ ਬੋਲੇ, ਬਰੱਬਾ ਨੂੰ!</verse>
				<verse number="22">ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਦੇਓ!</verse>
				<verse number="23">ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਡੰਡ ਪਾ ਕੇ ਆਖਿਆ, ਇਹ ਨੂੰ ਸਲੀਬ ਦਿਓ!</verse>
				<verse number="24">ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ ਸਗੋਂ ਹੋਰ ਵੀ ਰੌਲਾ ਪੈਂਦਾ ਜਾਂਦਾ ਹੈ ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ। ਤੁਸੀਂ ਜਾਣੋ</verse>
				<verse number="25">ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਰ ਸਾਡੀ ਉਲਾਦ ਉੱਤੇ ਹੋਵੇ!</verse>
				<verse number="26">ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੀ ਖ਼ਾਤਰ ਛੱਡ ਦਿੱਤਾ ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।।</verse>
				<verse number="27">ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦਿਵਾਨਖ਼ਾਨੇ ਵਿੱਚ ਲੈ ਜਾ ਕੇ ਸਾਰਾ ਜੱਥਾ ਉਹ ਦੇ ਕੋਲ ਇੱਕਠਾ ਕੀਤਾ</verse>
				<verse number="28">ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ</verse>
				<verse number="29">ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਰ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਠੱਠਾ ਮਾਰ ਕੇ ਆਖਿਆ! ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!</verse>
				<verse number="30">ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਰ ਉਹ ਕਾਨਾ ਲੈਕੇ ਉਹ ਦੇ ਸਿਰ ਉੱਤੇ ਮਾਰਿਆ</verse>
				<verse number="31">ਜਦ ਉਹ ਨੂੰ ਠੱਠਾ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗ਼ਾ ਉਹ ਦੇ ਉੱਤੋਂ ਲਾਹ ਲਿਆ ਅਰ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।।</verse>
				<verse number="32">ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਲੱਭਿਆ। ਉਹ ਨੂੰ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ</verse>
				<verse number="33">ਅਤੇ ਜਾਂ ਉਸ ਥਾਂ ਆਏ ਜਿਹ ਦਾ ਨਾਉਂ ਗਲਗਥਾ ਅਰਥਾਤ ਖੋਪਰੀ ਦਾ ਥਾਂ ਸੀ</verse>
				<verse number="34">ਤਾਂ ਉਨ੍ਹਾਂ ਨੇ ਪਿੱਤ ਦੇ ਨਾਲ ਮਿਲਾਈ ਹੋਈ ਦਾਖ ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ</verse>
				<verse number="35">ਤਾਂ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾਕੇ ਉਹ ਦੇ ਕੱਪੜੇ ਵੰਡ ਲਏ</verse>
				<verse number="36">ਅਰ ਬੈਠ ਕੇ ਉੱਥੇ ਉਹ ਦੀ ਰਾਖੀ ਕਰਨ ਲੱਗੇ</verse>
				<verse number="37">ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼-ਪੱਤਰੀ ਲਾਈ, \ਇਹ ਯਿਸੂ ਯਹੂਦੀਆਂ ਦਾ ਪਾਤਸ਼ਾਹ ਹੈ\</verse>
				<verse number="38">ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਇੱਕ ਖੱਬੇ ਪਾਸੇ</verse>
				<verse number="39">ਅਤੇ ਆਉਣ ਜਾਣ ਵਾਲੇ ਉਹ ਨੂੰ ਤਾਨੇ ਮਾਰ ਕੇ ਤੇ ਸਿਰ ਹਿਲਾ ਕੇ ਕਹਿਣ ਲੱਗੇ</verse>
				<verse number="40">ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾ ਸਲੀਬ ਉੱਤੋਂ ਉੱਤਰ ਆ!</verse>
				<verse number="41">ਅਰ ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਗ੍ਰੰਥੀਆਂ ਅਤੇ ਬਜੁਰਗਾਂ ਦੇ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ</verse>
				<verse number="42">ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸੱਕਦਾ! ਏਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਨਿਹਚਾ ਕਰਾਂਗੇ</verse>
				<verse number="43">ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ</verse>
				<verse number="44">ਅਰ ਓਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਇਸੇ ਤਰ੍ਹਾਂ ਉਹ ਨੂੰ ਬੋਲੀਆਂ ਮਾਰਦੇ ਸਨ।।</verse>
				<verse number="45">ਦੁਪਹਿਰਾਂ ਤੋਂ ਲੈਕੇ ਤੀਏ ਪਹਿਰ ਤੀਕੁਰ ਸਾਰੀ ਧਰਤੀ ਉੱਤੇ ਅਨ੍ਹੇਰਾ ਰਿਹਾ</verse>
				<verse number="46">ਅਰ ਤੀਏਕੁ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ \ਏਲੀ ਏਲੀ ਲਮਾ ਸਬਕਤਾਨੀ\ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?</verse>
				<verse number="47">ਅਤੇ ਕਿੰਨੇ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ</verse>
				<verse number="48">ਅਰ ਝੱਟ ਉਨ੍ਹਾਂ ਵਿੱਚੋਂ ਇੱਕ ਨੇ ਦੌੜ ਕੇ ਸਪੰਜ ਲਿਆ ਅਤੇ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ</verse>
				<verse number="49">ਹੋਰਨਾਂ ਆਖਿਆ, ਰਹਿਣ ਦਿਹ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?</verse>
				<verse number="50">ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ</verse>
				<verse number="51">ਅਰ ਵੇਖੋ, ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤਾਈਂ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ</verse>
				<verse number="52">ਅਤੇ ਕਬਰਾਂ ਖੁੱਲ੍ਹ ਗਈਆਂ ਅਰ ਸੁੱਤੇ ਹੋਏ ਸੰਤਾਂ ਦੀਆਂ ਬਥੇਰੀਆਂ ਲੋਥਾਂ ਉਠਾਈਆਂ ਗਈਆਂ</verse>
				<verse number="53">ਅਰ ਉਹ ਦੇ ਜੀ ਉੱਠਣ ਦੇ ਪਿੱਛੋਂ ਓਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤ੍ਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ</verse>
				<verse number="54">ਸੂਬੇਦਾਰ ਅਰ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੁਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਸੀ!</verse>
				<verse number="55">ਉੱਥੇ ਬਹੁਤ ਤੀਵੀਆਂ ਦੂਰੋਂ ਵੇਖ ਰਹੀਆਂ ਸਨ ਜਿਹੜੀਆਂ ਯਿਸੂ ਦੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ</verse>
				<verse number="56">ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤ੍ਰਾਂ ਦੀ ਮਾਤਾ ਸੀ।।</verse>
				<verse number="57">ਜਾਂ ਸੰਝ ਹੋਈ ਤਾਂ ਯੂਸੁਫ਼ ਨਾਮੇ ਅਰਿਮਥੈਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ</verse>
				<verse number="58">ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ</verse>
				<verse number="59">ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲੇਟਿਆ</verse>
				<verse number="60">ਅਰ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ</verse>
				<verse number="61">ਅਤੇ ਮਰਿਯਮ ਮਗਦਲੀਨੀ ਅਰ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ ।।</verse>
				<verse number="62">ਅਗਲੇ ਭਲਕ ਜਿਹੜਾ ਤਿਆਰੀ ਦੇ ਦਿਨ ਤੋਂ ਪਿੱਛੋਂ ਸੀ ਪਰਧਾਨ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਰ ਬੋਲੇ,</verse>
				<verse number="63">ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਛਲੀਆ ਆਪਣੇ ਜੀਉਂਦੇ ਜੀ ਕਹਿ ਗਿਆ ਸੀ ਜੋ ਮੈਂ ਤਿੰਨਾਂ ਦਿਨਾਂ ਪਿੱਛੋਂ ਜੀ ਉੱਠਾਂਗਾ</verse>
				<verse number="64">ਇਸ ਲਈ ਹੁਕਮ ਕਰੋ ਜੋ ਤੀਏ ਦਿਨ ਤੀਕਰ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆਣ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਨਾ ਆਖਣ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਸੋ ਪਿਛਲੀ ਭੁੱਲ ਪਹਿਲੀ ਨਾਲੋਂ ਬੁਰੀ ਹੋਊਗੀ</verse>
				<verse number="65">ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਪਹਿਰਾ ਤੁਹਾਡੇ ਕੋਲ ਹੈ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ</verse>
				<verse number="66">ਸੋ ਓਹ ਗਏ ਅਰ ਪਹਿਰੇ ਵਾਲਿਆਂ ਨਾਲ ਪੱਥਰ ਉੱਤੇ ਮੋਹਰ ਲਾ ਕੇ ਉਨ੍ਹਾਂ ਨੇ ਕਬਰ ਦੀ ਰਾਖੀ ਕਰਵਾਈ।।</verse>
			</chapter>
			<chapter number="28">
				<verse number="1">ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ</verse>
				<verse number="2">ਅਰ ਵੇਖੋ ਇੱਕ ਵੱਡਾ ਭੁਚਾਲ ਆਇਆ ਇਸ ਲਈ ਜੋ ਪ੍ਰਭੁ ਦਾ ਦੂਤ ਅਕਾਸ਼ੋਂ ਉੱਤਰਿਆ ਅਰ ਨੇੜੇ ਆਣ ਕੇ ਉਸ ਪੱਥਰ ਨੂੰ ਰੇੜ੍ਹ ਕੇ ਲਾਂਭੇ ਕਰ ਦਿੱਤਾ ਅਰ ਉਸ ਉੱਤੇ ਬਹਿ ਗਿਆ</verse>
				<verse number="3">ਉਹ ਦਾ ਰੂਪ ਬਿਜਲੀ ਵਰਗਾ ਅਰ ਉਹ ਦਾ ਬਸਤ੍ਰ ਬਰਫ਼ ਜਿਹਾ ਚਿੱਟਾ ਸੀ</verse>
				<verse number="4">ਅਤੇ ਉਹ ਦੇ ਭੈ ਦੇ ਮਾਰੇ ਰਾਖੇ ਕੰਬ ਉੱਠੇ ਅਤੇ ਮੁਰਦਿਆਂ ਵਾਂਙੁ ਹੋ ਗਏ</verse>
				<verse number="5">ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ</verse>
				<verse number="6">ਉਹ ਐਥੇ ਹੈ ਨਹੀਂ ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੁ ਪਿਆ ਹੋਇਆ ਸੀ</verse>
				<verse number="7">ਅਰ ਛੇਤੀ ਜਾਕੇ ਉਹ ਦੇ ਚੇਲਿਆਂ ਨੂੰ ਆਖੋ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਥੋਂ ਅੱਗੇ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ</verse>
				<verse number="8">ਅਤੇ ਓਹ ਭੈ ਅਤੇ ਵੱਡੀ ਖ਼ਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ</verse>
				<verse number="9">ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਰ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਦੇ ਕੋਲ ਆਣ ਕੇ ਉਹ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ</verse>
				<verse number="10">ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।।</verse>
				<verse number="11">ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ</verse>
				<verse number="12">ਅਤੇ ਓਹ ਬਜੁਰਗਾਂ ਦੇ ਨਾਲ ਇਕੱਠੇ ਹੋਏ ਅਰ ਮਤਾ ਪਕਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ</verse>
				<verse number="13">ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ</verse>
				<verse number="14">ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੀਕਰ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਨਿਚਿੰਤ ਕਰ ਦਿਆਂਗੇ</verse>
				<verse number="15">ਸੋ ਉਨ੍ਹਾਂ ਨੇ ਰੁਪਏ ਲੈਕੇ ਉਸੇ ਤਰ੍ਹਾਂ ਕੀਤਾ ਜਿਸ ਤਰਾਂ ਸਿਖਲਾਏ ਗਏ ਸਨ ਅਤੇ ਇਹ ਗੱਲ ਅੱਜ ਤੀਕ ਯਹੂਦੀਆਂ ਵਿੱਚ ਉਜਾਗਰ ਹੈ।।</verse>
				<verse number="16">ਫੇਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸੂ ਉਨ੍ਹਾਂ ਨਾਲ ਠਹਿਰਾਇਆ ਹੋਇਆ ਸੀ</verse>
				<verse number="17">ਅਤੇ ਉਨ੍ਹਾਂ ਉਸ ਨੂੰ ਵੇਖ ਕੇ ਮੱਥਾ ਟੇਕਿਆ ਪਰ ਕਈਆਂ ਨੇ ਭਰਮ ਕੀਤਾ</verse>
				<verse number="18">ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ</verse>
				<verse number="19">ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ</verse>
				<verse number="20">ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।</verse>
			</chapter>
		</book>
		<book number="41">
			<chapter number="1">
				<verse number="1">ਪਰਮੇਸ਼ੁਰ ਦੇ ਪੁੱਤ੍ਰ ਯਿਸੂ ਮਸੀਹ ਦੀ ਖੁਸ਼ ਖਬਰੀ ਦਾ ਅਰੰਭ</verse>
				<verse number="2">ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ,</verse>
				<verse number="3">	ਉਜਾੜ ਵਿੱਚ ਇੱਕ ਹੋਕਾ ਦੋਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।</verse>
				<verse number="4">ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ</verse>
				<verse number="5">ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ</verse>
				<verse number="6">ਅਤੇ ਯੂਹੰਨਾ ਦੇ ਬਸਤ੍ਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਨਾਲ ਸੀ ਅਤੇ ਉਹ ਟਿੱਡੀਆਂ ਅਰ ਬਣ ਦਾ ਸ਼ਹਿਤ ਖਾਂਦਾ ਹੁੰਦਾ ਸੀ</verse>
				<verse number="7">ਅਰ ਉਸ ਨੇ ਪਰਚਾਰ ਕੀਤਾ ਭਈ ਮੇਰੇ ਪਿੱਛੇ ਉਹ ਆਉਂਦਾ ਹੈ ਜੋ ਮੈਥੋਂ ਬਲਵੰਤ ਹੈ ਅਰ ਮੈਂ ਇਸ ਲਾਇਕ ਨਹੀਂ ਜੋ ਨਿਉਂ ਕੇ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਾਂ</verse>
				<verse number="8">ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ।।</verse>
				<verse number="9">ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ</verse>
				<verse number="10">ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ</verse>
				<verse number="11">ਅਤੇ ਇੱਕ ਸੁਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।।</verse>
				<verse number="12">ਆਤਮਾ ਝੱਟ ਉਹ ਨੂੰ ਉਜਾੜ ਵਿੱਚ ਲੈ ਗਿਆ</verse>
				<verse number="13">ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।।</verse>
				<verse number="14">ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਰ ਉਸ ਨੇ ਪਰਮੇਸ਼ੁਰ ਦੀ ਖੁਸ਼ ਖਬਰੀ ਦਾ ਪਰਚਾਰ ਕਰ ਕੇ ਆਖਿਆ</verse>
				<verse number="15">ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ ਖਬਰੀ ਉੱਤੇ ਪਰਤੀਤ ਕਰੋ।।</verse>
				<verse number="16">ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਰ ਸ਼ਮਊਨ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਉਹ ਮਾਛੀ ਸਨ</verse>
				<verse number="17">ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ</verse>
				<verse number="18">ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ</verse>
				<verse number="19">ਅਰ ਥੋੜੀ ਦੂਰ ਅੱਗੇ ਵਧ ਕੇ ਉਹ ਨੇ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਜਾਲਾਂ ਨੂੰ ਸੁਧਾਰਦੇ ਸਨ</verse>
				<verse number="20">ਅਰ ਝੱਟ ਉਸ ਨੇ ਉਨ੍ਹਾਂ ਨੂੰ ਸੱਦਿਆ ਅਤੇ ਓਹ ਆਪਣੇ ਪਿਓ ਜ਼ਬਦੀ ਨੂੰ ਕਾਮਿਆਂ ਸਣੇ ਬੇੜੀ ਵਿੱਚ ਛੱਡ ਕੇ ਉਹ ਦੇ ਮਗਰ ਤੁਰ ਪਏ।।</verse>
				<verse number="21">ਤਾਂ ਓਹ ਕਫ਼ਰਨਾਹੂਮ ਵਿੱਚ ਵੜੇ ਅਰ ਸਬਤ ਦੇ ਦਿਨ ਉਹ ਝੱਟ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ</verse>
				<verse number="22">ਅਤੇ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ</verse>
				<verse number="23">ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ,</verse>
				<verse number="24">ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਵਾਸਤਾ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!</verse>
				<verse number="25">ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾਹ!</verse>
				<verse number="26">ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ</verse>
				<verse number="27">ਅਤੇ ਓਹ ਸਾਰੇ ਲੋਕ ਐਡੇ ਹੈਰਾਨ ਹੋਏ ਕਿ ਆਪੋ ਵਿੱਚ ਚਰਚਾ ਕਰਨ ਲੱਗੇ ਭਈ ਇਹ ਕੀ ਹੈ? ਇੱਕ ਨਵੀਂ ਸਿੱਖਿਆ! ਉਹ ਤਾਂ ਭਰਿਸ਼ਟ ਆਤਮਿਆਂ ਨੂੰ ਇਖ਼ਤਿਆਰ ਨਾਲ ਹੁਕਮ ਕਰਦਾ ਹੈ ਅਤੇ ਓਹ ਉਸ ਦੀ ਮੰਨ ਲੈਂਦੇ ਹਨ!</verse>
				<verse number="28">ਓਵੇਂ ਹੀ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦੀ ਧੁੰਮ ਪੈ ਗਈ।।</verse>
				<verse number="29">ਓਹ ਝੱਟ ਸਮਾਜ ਵਿਚੋਂ ਬਾਹਰ ਨਿੱਕਲ ਕੇ ਯਾਕੂਬ ਅਰ ਯੂਹੰਨਾ ਸਣੇ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ</verse>
				<verse number="30">ਅਤੇ ਸ਼ਮਊਨ ਦੀ ਸੱਸ ਤਾਪ ਨਾਲ ਪਈ ਸੀ। ਤਾਂ ਉਨ੍ਹਾਂ ਨੇ ਝੱਟ ਉਸ ਨੂੰ ਉਹ ਦੀ ਖਬਰ ਕੀਤੀ</verse>
				<verse number="31">ਅਰ ਉਹ ਕੋਲ ਆਇਆ ਅਤੇ ਉਹ ਨੂੰ ਹੱਥੋਂ ਫੜ ਕੇ ਉਠਾਲਿਆ ਤਾਂ ਉਹ ਦਾ ਤਾਪ ਲਹਿ ਗਿਆ ਅਤੇ ਉਹ ਨੇ ਉਨ੍ਹਾਂ ਦੀ ਖ਼ਾਤਰ ਕੀਤੀ।।</verse>
				<verse number="32">ਅਤੇ ਸੰਝ ਨੂੰ ਸੂਰਜ ਡੁੱਬ ਗਿਆ ਤਾਂ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਸ ਕੋਲ ਲਿਆਏ</verse>
				<verse number="33">ਅਰ ਸਾਰਾ ਨਗਰ ਬੂਹੇ ਉੱਤੇ ਇੱਕਠਾ ਹੋਇਆ ਸੀ</verse>
				<verse number="34">ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।।</verse>
				<verse number="35">ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ</verse>
				<verse number="36">ਅਤੇ ਸ਼ਮਊਨ ਅਰ ਉਹ ਦੇ ਸਾਥੀ ਉਸ ਦੇ ਪਿੱਛੇ ਗਏ</verse>
				<verse number="37">ਅਰ ਜਾਂ ਉਨ੍ਹਾਂ ਉਸ ਨੂੰ ਲੱਭ ਲਿਆ ਤਾਂ ਉਹ ਨੂੰ ਕਿਹਾ, ਤੈਨੂੰ ਸੱਭੇ ਭਾਲਦੇ ਹਨ</verse>
				<verse number="38">ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ</verse>
				<verse number="39">ਤਾਂ ਉਹ ਸਾਰੀ ਗਲੀਲ ਵਿੱਚ ਉਨ੍ਹਾਂ ਦੀਆਂ ਸਮਾਜਾਂ ਵਿੱਚ ਜਾ ਕੇ ਮਨਾਦੀ ਕਰਦਾ ਅਰ ਭੂਤਾਂ ਨੂੰ ਕੱਢਦਾ ਸੀ।।</verse>
				<verse number="40">ਇੱਕ ਕੋੜ੍ਹੀ ਨੇ ਉਹ ਦੇ ਕੋਲ ਆਣ ਕੇ ਉਹ ਦੀ ਮਿੰਨਤ ਕੀਤੀ ਅਰ ਉਹ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਆਖਿਆ, ਜੇ ਤੂੰ ਚਾਹੇਂ ਤਾਂ ਮੈਂਨੂੰ ਸ਼ੁੱਧ ਕਰ ਸੱਕਦਾ ਹੈਂ</verse>
				<verse number="41">ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਲੰਮਾ ਕੀਤਾ ਅਰ ਉਹ ਨੂੰ ਛੋਹ ਕੇ ਕਿਹਾ, ਮੈਂ ਚਾਹੰਦਾ ਹਾਂ,ਤੂੰ ਸ਼ੁੱਧ ਹੋ ਜਾਹ</verse>
				<verse number="42">ਤਾਂ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!</verse>
				<verse number="43">ਤਦ ਉਸ ਨੇ ਉਹ ਨੂੰ ਤਗੀਦ ਕਰ ਕੇ ਉਸੇ ਵੇਲੇ ਘੱਲ ਦਿੱਤਾ</verse>
				<verse number="44">ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ</verse>
				<verse number="45">ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਐਡਾ ਉਜਾਗਰ ਕੀਤਾ ਜੋ ਯਿਸੂ ਫੇਰ ਨਗਰ ਵਿੱਚ ਖੁਲ੍ਹਮਖੁਲ੍ਹਾ ਨਾ ਵੜ ਸੱਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫੇਰਿਓਂ ਉਹ ਦੇ ਕੋਲ ਆਉਦੇਂ ਜਾਂਦੇ ਸਨ।।</verse>
			</chapter>
			<chapter number="2">
				<verse number="1">ਕਿੰਨਿਆ ਦਿਨਾਂ ਪਿੱਛੋਂ ਜਾਂ ਉਹ ਕ਼ਫਰਨਾਹੂਮ ਵਿੱਚ ਫੇਰ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ</verse>
				<verse number="2">ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ</verse>
				<verse number="3">ਇੱਕ ਅਧਰੰਗੀ ਨੂੰ ਚੋਹੁੰ ਮਨੁੱਖਾਂ ਕੋਲੋਂ ਚੁਕਵਾ ਕੇ ਉਹ ਦੇ ਕੋਲ ਲਿਆਏ</verse>
				<verse number="4">ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ</verse>
				<verse number="5">ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ</verse>
				<verse number="6">ਪਰ ਕਈ ਗ੍ਰੰਥੀ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ</verse>
				<verse number="7">ਭਈ ਇਹ ਕਿਉਂ ਇਸ ਤਰਾਂ ਬੋਲਦਾ ਹੈ? ਇਹ ਕੁਫ਼ਰ ਬਕਦਾ ਹੈ। ਇੱਕ ਪਰਮੇਸ਼ੁਰ ਦੇ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?</verse>
				<verse number="8">ਅਤੇ ਓਵੇਂ ਯਿਸੂ ਨੇ ਆਪਣੇ ਆਤਮਾ ਨਾਲ ਜਾਣ ਕੇ ਜੋ ਉਹ ਆਪਣੇ ਮੰਨਾਂ ਵਿੱਚ ਇਉਂ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਆਪਣੇ ਮਨਾਂ ਵਿਚ ਅਜੇਹੇ ਵਿਚਾਰ ਕਰਦੇ ਹਨ?</verse>
				<verse number="9">ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ</verse>
				<verse number="10">ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ,</verse>
				<verse number="11">ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ</verse>
				<verse number="12">ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।।</verse>
				<verse number="13">ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ</verse>
				<verse number="14">ਅਰ ਜਾਂਦੇ ਹੋਏ ਉਹ ਨੇ ਹਲਫਾ ਦੇ ਪੁੱਤ੍ਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਹੋ ਤੁਰਿਆ</verse>
				<verse number="15">ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ</verse>
				<verse number="16">ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?</verse>
				<verse number="17">ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।</verse>
				<verse number="18">ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?</verse>
				<verse number="19">ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ</verse>
				<verse number="20">ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਉਸ ਦਿਨ ਓਹ ਵਰਤ ਰੱਖਣਗੇ</verse>
				<verse number="21">ਪੁਰਾਣੇ ਕੱਪੜੇ ਨੂੰ ਕੋਰੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਜਿਹੜੀ ਲਾਈ ਹੈ ਉਸ ਤੋਂ ਕੁਝ ਖਿੱਚ ਲੈਂਦੀ ਅਰਥਾਤ ਨਵੀਂ ਪੁਰਾਣੀ ਤੋਂ ਅਤੇ ਉਹ ਲੰਗਾਰ ਵਧ ਜਾਂਦਾ ਹੈ</verse>
				<verse number="22">ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।</verse>
				<verse number="23">ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ</verse>
				<verse number="24">ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਏਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਜੋਗ ਨਹੀ ਹੈ?</verse>
				<verse number="25">ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ?</verse>
				<verse number="26">ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ</verse>
				<verse number="27">ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ</verse>
				<verse number="28">ਇਸ ਲਈ ਮਨੁੱਖ ਦਾ ਪੁੱਤ੍ਰ ਸਬਤ ਦੇ ਦਿਨ ਦਾ ਵੀ ਮਾਲਕ ਹੈ। ।</verse>
			</chapter>
			<chapter number="3">
				<verse number="1">ਉਹ ਫੇਰ ਸਮਾਜ ਵਿੱਚ ਗਿਆ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਿਆ ਹੋਇਆ ਸੀ</verse>
				<verse number="2">ਅਤੇ ਓਹ ਉਸ ਦੀ ਤੱਕ ਵਿਚ ਲੱਗੇ ਹੋਏ ਸਨ ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰੇ ਕਿ ਨਹੀਂ ਭਈ ਉਹ ਦੇ ਜੁੰਮੇ ਦੋਸ਼ ਲਾਉਣ</verse>
				<verse number="3">ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਵਿਚਾਲੇ ਖੜਾ ਹੋ</verse>
				<verse number="4">ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਜਾਨ ਮਾਰਨੀ? ਪਰ ਓਹ ਚੁੱਪ ਹੀ ਰਹੇ</verse>
				<verse number="5">ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋਕੇ ਉਨ੍ਹਾਂ ਵੱਲ ਕ੍ਰੋਧ ਨਾਲ ਚੁਫੇਰੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਲੰਮਾ ਕਰ। ਤਾਂ ਉਸ ਨੇ ਲੰਮਾ ਕੀਤਾ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ</verse>
				<verse number="6">ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਮਤਾ ਪਕਾਇਆ ਜੋ ਕਿਸ ਤਰਾਂ ਉਹ ਦਾ ਨਾਸ ਕਰੀਏ।।</verse>
				<verse number="7">ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਰ ਗਲੀਲ ਤੋਂ ਬਹੁਤ ਸਾਰੇ ਲੋਕ ਮਗਰ ਹੋ ਤੁਰੇ</verse>
				<verse number="8">ਅਰ ਯਹੂਦਿਯਾ ਅਤੇ ਯਰੂਸ਼ਲਮ ਅਤੇ ਅਦੂਮ ਤੋਂ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿਹੇ ਵੱਡੇ ਵੱਡੇ ਕੰਮ ਕਰਦਾ ਹੈ ਉਹ ਦੇ ਕੋਲ ਆਈ</verse>
				<verse number="9">ਤਾਂ ਉਹ ਨੇ ਆਪਣੇ ਚੇਲਿਆ ਨੂੰ ਆਖਿਆ, ਭੀੜ ਦੇ ਕਾਰਨ ਇੱਕ ਡੋਂਗੀ ਮੇਰੇ ਲਈ ਤਿਆਰ ਰਹੇ ਭਈ ਲੋਕ ਮੈਨੂੰ ਦਬਾ ਨਾ ਲੈਣ</verse>
				<verse number="10">ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੋੜੀ ਕਿ ਜਿੰਨੇ ਰੋਗੀ ਸਨ ਓਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ</verse>
				<verse number="11">ਅਤੇ ਭਰਿਸ਼ਟ ਆਤਮਿਆਂ ਨੇ ਜਾਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਰ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈ!</verse>
				<verse number="12">ਤਦ ਓਸ ਉਨ੍ਹਾਂ ਨੂੰ ਵੱਡੀ ਤਗੀਦ ਕੀਤੀ ਭਈ ਮੈਨੂੰ ਉਜਾਗਰ ਨਾ ਕਰੋ।।</verse>
				<verse number="13">ਫੇਰ ਉਹ ਨੇ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਓਹ ਉਸ ਦੇ ਕੋਲ ਆਏ</verse>
				<verse number="14">ਅਰ ਉਹ ਨੇ ਬਾਰਾਂ ਪੁਰਸ਼ ਠਹਿਰਾਏ ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ ਭਈ ਪਰਚਾਰ ਕਰਨ</verse>
				<verse number="15">ਨਾਲੇ ਭੂਤਾਂ ਦੇ ਕੱਢਣ ਦਾ ਇਖ਼ਤਿਆਰ ਰੱਖਣ</verse>
				<verse number="16">ਅਤੇ ਸ਼ਮਊਨ ਦਾ ਨਾਉਂ ਉਹ ਨੇ ਪਤਰਸ ਵੀ ਰੱਖਿਆ</verse>
				<verse number="17">ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਰ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਹਾਂ ਦਾ ਨਾਉਂ ਉਹ ਨੇ ਬਨੀ ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤ੍ਰ</verse>
				<verse number="18">ਅਤੇ ਅੰਦ੍ਰਿਯਾਸ ਅਤੇ ਫ਼ਿਲਿੱਪੁਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤ੍ਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ</verse>
				<verse number="19">ਅਤੇ ਯਹੂਦਾ ਇਸਕਰਿਯੋਤੀ ਜਿਹ ਨੇ ਉਸ ਨੂੰ ਫੜਵਾ ਵੀ ਦਿੱਤਾ।।</verse>
				<verse number="20">ਉਹ ਘਰ ਆਇਆ ਅਰ ਫਿਰ ਐੱਨੀ ਭੀੜ ਇੱਕਠੀ ਹੋਈ ਜੋ ਓਹ ਰੋਟੀ ਵੀ ਨਾ ਖਾ ਸਕੇ</verse>
				<verse number="21">ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!</verse>
				<verse number="22">ਅਤੇ ਗ੍ਰੰਥੀਆਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਭਈ ਉਹ ਬਆਲ- ਜ਼ਬੂਲ ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ</verse>
				<verse number="23">ਤਾਂ ਉਸ ਨੇ ਉਹਨਾਂ ਨੂੰ ਅਪਣੇ ਕੋਲ ਸੱਦ ਕੇ ਦ੍ਰਿਸ਼ਟਾਂਤਾਂ ਵਿਚ ਉਨ੍ਹਾਂ ਨੂੰ ਕਿਹਾ ਕਿ ਸ਼ਤਾਨ ਨੂੰ ਸ਼ਤਾਨ ਕਿਸ ਤਰਾਂ ਕੱਢ ਸੱਕਦਾ ਹੈ?</verse>
				<verse number="24">ਜੇ ਕਿਸੇ ਰਾਜ ਵਿਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸੱਕਦਾ</verse>
				<verse number="25">ਅਰ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਠਹਿਰ ਨਾ ਸੱਕੇਗਾ</verse>
				<verse number="26">ਜੇ ਸ਼ਤਾਨ ਆਪਣੇ ਹੀ ਵਿਰੁੱਧ ਉੱਠੇ ਅਰ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸੱਕਦਾ ਸਗੋਂ ਉਹ ਦਾ ਓੜਕ ਆ ਪੁੱਜਿਆ</verse>
				<verse number="27">ਪਰ ਕੋਈ ਕਿਸੇ ਜੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਅਸਬਾਬ ਲੁੱਟ ਨਹੀਂ ਸੱਕਦਾ ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਦ ਉਹ ਉਸ ਦਾ ਘਰ ਲੁੱਟੇਗਾ</verse>
				<verse number="28">ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤ੍ਰਾਂ ਦੇ ਸਾਰੇ ਪਾਪ ਅਤੇ ਕੁਫ਼ਰ ਜਿੰਨੇ ਓਹ ਬਕਣਗੇ ਮਾਫ਼ ਕੀਤੇ ਜਾਣਗੇ</verse>
				<verse number="29">ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਗਿਆ</verse>
				<verse number="30">ਕਿਉਂ ਜੋ ਉਨ੍ਹਾਂ ਆਖਿਆ ਸੀ ਭਈ ਭਰਿਸ਼ਟ ਆਤਮਾ ਉਹ ਦੇ ਵਿੱਚ ਹੈ।।</verse>
				<verse number="31">ਤਦ ਉਹ ਦੀ ਮਾਤਾ ਅਰ ਉਹ ਦੇ ਭਰਾ ਆਏ ਅਤੇ ਬਾਹਰ ਖੜੋ ਕੇ ਉਹ ਨੂੰ ਬੁਲਾ ਭੇਜਿਆ</verse>
				<verse number="32">ਅਤੇ ਬਹੁਤ ਲੋਕ ਉਹ ਦੇ ਚੁਫੇਰੇ ਬੈਠੇ ਸਨ ਸੋ ਉਹ ਨੂੰ ਆਖਣ ਲੱਗੇ, ਵੇਖ ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੈਨੂੰ ਢੂੰਡਦੇ ਹਨ</verse>
				<verse number="33">ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?</verse>
				<verse number="34">ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ ਦੁਆਲੇ ਬੈਠੇ ਸਨ ਚੌਹੀਂ ਪਾਸੀਂ ਨਿਗਾਹ ਕਰ ਕੇ ਆਖਿਆ, ਔਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ</verse>
				<verse number="35">ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਸੋਈ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।।</verse>
			</chapter>
			<chapter number="4">
				<verse number="1">ਉਹ ਫੇਰ ਝੀਲ ਦੇ ਕੰਢੇ ਉਪਦੇਸ਼ ਦੇਣ ਲੱਗਾ ਅਰ ਇੱਕ ਐਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਰ ਸਾਰੀ ਭੀੜ ਝੀਲ ਦੇ ਕੰਢੇ ਧਰਤੀ ਉੱਤੇ ਰਹੀ</verse>
				<verse number="2">ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਰ ਆਪਣੇ ਉਪਦੇਸ਼ ਵਿਚ ਉਨ੍ਹਾਂ ਨੂੰ ਕਿਹਾ</verse>
				<verse number="3">ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜਣ ਨੂੰ ਨਿੱਕਲਿਆ</verse>
				<verse number="4">ਅਤੇ ਐਉਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ</verse>
				<verse number="5">ਅਰ ਕੁਝ ਪਥਰੀਲੀ ਜਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ</verse>
				<verse number="6">ਅਤੇ ਜਾਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਰ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ</verse>
				<verse number="7">ਅਤੇ ਕੁਝ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ</verse>
				<verse number="8">ਅਰ ਕੁਝ ਚੰਗੀ ਜਮੀਨ ਵਿੱਚ ਕਿਰਿਆ ਅਤੇ ਉੱਗਦਿਆਂ ਵਧਦਿਆਂ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਦਿੱਤਾ</verse>
				<verse number="9">ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।।</verse>
				<verse number="10">ਜਾਂ ਉਹ ਇਕਾਂਤ ਵਿੱਚ ਸੀ ਤਾਂ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾ ਦਾ ਅਰਥ ਉਹ ਨੂੰ ਪੁੱਛਿਆ</verse>
				<verse number="11">ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾ ਵਿੱਚ ਹੁੰਦੀਆ ਹਨ ਕਿ</verse>
				<verse number="12">ਓਹ ਵੇਖਦੇ ਹੋਏ ਤਾਂ ਵੇਖਣ ਪਰ ਬੁਝਣ ਨਹੀਂ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਹੀਂ, ਮਤੇ ਓਹ ਮੁੜ ਆਉਣ, ਅਤੇ ਉਹਨਾਂ ਨੂੰ ਮਾਫੀਂ ਮਿਲੇ।।</verse>
				<verse number="13">ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕਿ ਤੁਸੀਂ ਇਹ ਦ੍ਰਿਸ਼ਟਾਂਤ ਨਹੀਂ ਸਮਝਦੇ? ਤਾਂ ਸਾਰੀਆਂ ਦ੍ਰਿਸ਼ਟਾਂਤਾ ਨੂੰ ਕਿੱਕੁਰ ਸਮਝੋਗੇ?</verse>
				<verse number="14">ਬੀਜਣ ਵਾਲਾ ਬਚਨ ਬੀਜਦਾ ਹੈ</verse>
				<verse number="15">ਅਤੇ ਪਹੇ ਦੇ ਕਨਾਰੇ ਵਾਲੇ ਜਿੱਥੇ ਬਚਨ ਬੀਜਿਆ ਜਾਂਦਾ ਹੈ ਸੋ ਏਹ ਲੋਕ ਹਨ ਭਈ ਜਦ ਉਨ੍ਹਾਂ ਨੇ ਸੁਣ ਲਿਆ ਤਦ ਸ਼ਤਾਨ ਓਵੇਂ ਆਣ ਕੇ ਉਸ ਬਚਨ ਨੂੰ ਲੈ ਜਾਂਦਾ ਹੈ ਜਿਹੜਾ ਉਨ੍ਹਾਂ ਵਿੱਚ ਬੀਜਿਆ ਗਿਆ ਸੀ</verse>
				<verse number="16">ਅਤੇ ਇਸੇ ਤਰ੍ਹਾਂ ਜਿਹੜੇ ਪਥਰੇਲਿਆਂ ਥਾਵਾਂ ਵਿੱਚ ਬੀਜੇ ਜਾਂਦੇ ਸੋ ਓਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ</verse>
				<verse number="17">ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜਾ ਚਿਰ ਰਹਿੰਦੇ ਹਨ ਅਤੇ ਜਾਂ ਬਚਨ ਦੇ ਕਾਰਨ ਦੁਖ ਵਿੱਚ ਪੈਂਦੇ ਯਾ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ</verse>
				<verse number="18">ਅਤੇ ਹੋਰ ਓਹ ਹਨ ਜਿਹੜੇ ਕੰਡਿਆਲਿਆਂ ਵਿੱਚ ਬੀਜੇ ਜਾਂਦੇ। ਏਹ ਓਹ ਹਨ ਜਿਨ੍ਹਾਂ ਬਚਨ ਸੁਣਿਆ</verse>
				<verse number="19">ਅਤੇ ਦੁਨੀਆ ਦੀ ਚਿੰਤਾ ਅਰ ਧਨ ਦਾ ਧੋਖਾ ਅਰ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦੇ ਹਨ ਅਤੇ ਉਹ ਅਫੱਲ ਰਹਿੰਦਾ ਹੈ</verse>
				<verse number="20">ਅਤੇ ਜਿਹੜੇ ਚੰਗੀ ਜਮੀਨ ਵਿੱਚ ਬੀਜੇ ਗਏ ਸਨ ਸੋ ਓਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ।।</verse>
				<verse number="21">ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਟੋਪੇ ਦੇ ਹੇਠ ਯਾ ਮੰਜੇ ਦੇ ਹੇਠ ਰੱਖਣ ਨੂੰ ਲਿਆਉਂਦੇ ਹਨ ਅਤੇ ਦੀਵਟ ਉੱਤੇ ਰੱਖਣ ਨੂੰ ਨਹੀਂ?</verse>
				<verse number="22">ਕੋਈ ਵਸਤੁ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੁ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ</verse>
				<verse number="23">ਜੇ ਕਿਸੇ ਦੇ ਸੁਨਣ ਦੇ ਕੰਨ ਹੋਣ ਤਾਂ ਸੁਣੇ</verse>
				<verse number="24">ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ</verse>
				<verse number="25">ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਹ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਭੀ ਲੈ ਲਿਆ ਜਾਵੇਗਾ।।</verse>
				<verse number="26">ਫੇਰ ਉਹ ਨੇ ਆਖਿਆ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਹਾ ਕੋਈ ਮਨੁੱਖ ਜ਼ਮੀਨ ਵਿੱਚ ਬੀ ਪਾਵੇ</verse>
				<verse number="27">ਅਤੇ ਰਾਤ ਦਿਨ ਸੌਂਵੇ ਉੱਠੇ ਅਤੇ ਉਹ ਬੀ ਉੱਗ ਪਏ ਅਰ ਵਧੇ ਪਰ ਉਹ ਨਾ ਜਾਣੇ ਕਿਸ ਤਰ੍ਹਾਂ</verse>
				<verse number="28">ਜ਼ਮੀਨ ਤਾਂ ਆਪੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਗੂਰੀ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ</verse>
				<verse number="29">ਅਰ ਜਾਂ ਫਲ ਪੱਕੇ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ</verse>
				<verse number="30">ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਯਾ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?</verse>
				<verse number="31">ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਜ਼ਮੀਨ ਦੇ ਸਭਨਾਂ ਬੀਆਂ ਨਾਲੋਂ ਛੋਟਾ ਹੈ</verse>
				<verse number="32">ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰੀਆਂ ਸਬਜ਼ੀਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਆਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸੱਕਦੇ ਹਨ।।</verse>
				<verse number="33">ਉਹ ਇਹੋ ਜਿਹੇ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰਾਂ ਓਹ ਸੁਣ ਸੱਕਦੇ ਸਨ</verse>
				<verse number="34">ਅਰ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਨਿਰਾਲੇ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।।</verse>
				<verse number="35">ਉਸੇ ਦਿਨ ਜਾਂ ਸੰਝ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਅਸੀਂ ਪਾਰ ਚੱਲੀਏ</verse>
				<verse number="36">ਅਰ ਓਹ ਭੀੜ ਨੂੰ ਛੱਡ ਕੇ ਜਿੱਕਰ ਉਹ ਬੇੜੀ ਉੱਤੇ ਸੀ ਤਿਹਾ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਭੀ ਉਹ ਦੇ ਨਾਲ ਸਨ</verse>
				<verse number="37">ਤਦ ਵੱਡੀ ਹਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਪੁਰ ਐਥੋਂ ਤੀਕਰ ਲੱਗ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ</verse>
				<verse number="38">ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ?</verse>
				<verse number="39">ਤਦ ਉਹ ਨੇ ਉੱਠ ਕੇ ਪੌਣ ਨੂੰ ਦਬਕਾ ਦਿੱਤਾ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾਹ! ਤਾਂ ਪੌਣ ਥੰਮ੍ਹ ਗਈ ਅਤੇ ਵੱਡਾ ਚੈਨ ਹੋ ਗਿਆ</verse>
				<verse number="40">ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ?</verse>
				<verse number="41">ਅਜੇ ਤੁਹਾਨੂੰ ਨਿਹਚਾ ਨਹੀਂ ਆਈ? ਤਾਂ ਉਨ੍ਹਾਂ ਨੇ ਡਾਢਾ ਭੈ ਖਾਧਾ ਅਤੇ ਆਪੋ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਪੌਣ ਅਤੇ ਝੀਲ ਵੀ ਉਹ ਦੀ ਮਨ ਲੈਂਦੇ ਹਨ?।।</verse>
			</chapter>
			<chapter number="5">
				<verse number="1">ਓਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ</verse>
				<verse number="2">ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ</verse>
				<verse number="3">ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਹੁਣ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸੱਕਦਾ</verse>
				<verse number="4">ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਰ ਬੇੜੀਆਂ ਦੇ ਟੋਟੇ ਟੋਟੇ ਕਰ ਦਿੱਤੇ ਸਨ ਅਤੇ ਕੋਈ ਉਹ ਨੂੰ ਕਾਬੂ ਨਹੀਂ ਕਰ ਸੱਕਦਾ ਸੀ</verse>
				<verse number="5">ਉਹ ਰਾਤ ਦਿਨ ਨਿੱਤ ਕਬਰਾਂ ਅਤੇ ਪਹਾੜ੍ਹਾਂ ਵਿੱਚ ਚੀਕਾਂ ਮਾਰਦਾ ਅਰ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ</verse>
				<verse number="6">ਜਾਂ ਉਸ ਨੇ ਯਿਸੂ ਨੂੰ ਦੂਰੋਂ ਡਿੱਠਾ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ</verse>
				<verse number="7">ਅਰ ਉੱਚੀ ਆਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਮਹਾਂ ਪਰਮੇਸ਼ੁਰ ਦੇ ਪੁੱਤ੍ਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁਖ ਨਾ ਦਿਹ!</verse>
				<verse number="8">ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾਹ!</verse>
				<verse number="9">ਫੇਰ ਉਸ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਉਂ ਹੈ ਉਹ ਨੇ ਉਸ ਨੂੰ ਕਿਹਾ, ਮੇਰਾ ਨਾਉਂ ਲਸ਼ਕਰ ਹੈ ਕਿਉਂ ਜੋ ਅਸੀਂ ਬਹੁਤੇ ਹਾਂਗੇ</verse>
				<verse number="10">ਅਤੇ ਉਹ ਨੇ ਉਸ ਦੀਆਂ ਬਹੁਤ ਮਿੰਨਤਾਂ ਕੀਤੀਆਂ ਭਈ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!</verse>
				<verse number="11">ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ</verse>
				<verse number="12">ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਘੱਲ ਦਿਹ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ</verse>
				<verse number="13">ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ</verse>
				<verse number="14">ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਨੱਠ ਕੇ ਨਗਰ ਅਤੇ ਪਿੰਡਾਂ ਵਿੱਚ ਖਬਰ ਪੁਚਾਈ ਅਰ ਲੋਕ ਇਹ ਵੇਖਣ ਨਿੱਕਲੇ ਜੋ ਕੀ ਹੋਇਆ ਹੈ</verse>
				<verse number="15">ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ</verse>
				<verse number="16">ਤਾਂ ਵੇਖਣ ਵਾਲਿਆਂ ਨੇ ਉਸ ਭੂਤ ਵਾਲੇ ਦੀ ਵਾਰਤਾ ਅਤੇ ਸੂਰਾਂ ਦਾ ਹਵਾਲਾ ਉਨ੍ਹਾਂ ਨੂੰ ਦੱਸਿਆ</verse>
				<verse number="17">ਤਦ ਓਹ ਉਸ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ</verse>
				<verse number="18">ਅਤੇ ਜਿਉਂ ਉਹ ਬੇੜੀ ਉੱਤੇ ਚੜਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਉਸ ਦੇ ਅੱਗੇ ਬੇਨਤੀ ਕੀਤੀ</verse>
				<verse number="19">ਉਸ ਨੇ ਉਹ ਨੂੰ ਰਹਿਣ ਨਾ ਦਿੱਤਾ ਪਰ ਓਹ ਨੂੰ ਆਖਿਆ, ਆਪਣੇ ਘਰ ਆਪਣੇ ਸਾਕਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੁ ਨੇ ਤੇਰੇ ਲਈ ਕੇਡੇ ਕੰਮ ਕੀਤੇ ਹਨ ਅਰ ਤੇਰੇ ਉੱਤੇ ਦਯਾ ਕੀਤੀ</verse>
				<verse number="20">ਤਾਂ ਉਹ ਚੱਲਿਆ ਗਿਆ ਅਰ ਦਿਕਾਪੁਲਿਸ ਵਿੱਚ ਪਰਚਾਰ ਕਰਨ ਲੱਗਾ ਜੋ ਯਿਸੂ ਨੇ ਮੇਰੇ ਲਈ ਕੇਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।।</verse>
				<verse number="21">ਜਾਂ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇੱਕਠੀ ਹੋਈ ਅਤੇ ਉਹ ਝੀਲ ਦੇ ਕੰਢੇ ਉੱਤੇ ਸੀ</verse>
				<verse number="22">ਅਰ ਸਮਾਜ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮੇਂ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ</verse>
				<verse number="23">ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਕਾਕੀ ਮਰਨਾਊ ਹੈ, ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ</verse>
				<verse number="24">ਤਦ ਉਹ ਉਸ ਦੇ ਨਾਲ ਗਿਆ ਅਰ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ ।।</verse>
				<verse number="25">ਤਦ ਇੱਕ ਜਨਾਨੀ ਜਿਹ ਨੂੰ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ</verse>
				<verse number="26">ਅਰ ਜਿਨ੍ਹ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,</verse>
				<verse number="27">ਉਹ ਯਿਸੂ ਦੀ ਖਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋਕੇ ਆਈ ਅਤੇ ਉਹ ਦਾ ਕੱਪੜਾ ਛੋਹ ਲਿਆ</verse>
				<verse number="28">ਕਿਉਂ ਜੋ ਉਸ ਆਖਿਆ, ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਹੀ ਛੋਹਾਂ ਤਾਂ ਚੰਗੀ ਹੋ ਜਾਵਾਂਗੀ</verse>
				<verse number="29">ਅਤੇ ਓਵੇਂ ਉਸ ਦੇ ਲਹੂ ਦਾ ਬਹਾਉ ਸੁੱਕ ਗਿਆ ਅਰ ਉਨ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਲਾ ਤੋਂ ਛੁੱਟੀ</verse>
				<verse number="30">ਅਤੇ ਯਿਸੂ ਨੇ ਉਸ ਵੇਲੇ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸ਼ਕਤੀ ਨਿਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਹ ਨੇ ਛੋਹਿਆ?</verse>
				<verse number="31">ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੂੰ ਵੇਖਦਾ ਹੈਂ, ਜੋ ਲੋਕ ਤੈਨੂੰ ਦਬਾਂਉਦੇ ਹਨ,ਫੇਰ ਤੂੰ ਕਹਿੰਦਾ ਹੈਂ, ਮੈਨੂੰ ਕਿਹ ਨੇ ਛੋਹਿਆ?</verse>
				<verse number="32">ਅਤੇ ਉਹ ਨੇ ਇੱਧਰ ਉੱਧਰ ਨਜ਼ਰ ਮਾਰੀ ਭਈ ਇਸ ਕੰਮ ਦੇ ਕਰਨ ਵਾਲੀ ਨੂੰ ਵੇਖੇ</verse>
				<verse number="33">ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ</verse>
				<verse number="34">ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।</verse>
				<verse number="35">ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ?</verse>
				<verse number="36">ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ</verse>
				<verse number="37">ਤਾਂ ਉਸ ਨੇ ਪਤਰਸ ਅਰ ਯਾਕੂਬ ਅਰ ਯਾਕੂਬ ਦੇ ਭਰਾ ਯੂਹੰਨਾ ਦੇ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ</verse>
				<verse number="38">ਅਤੇ ਜਦ ਓਹ ਸਮਾਜ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਵੇਖਿਆ</verse>
				<verse number="39">ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ,ਤੁਸੀਂ ਕਾਹ ਨੂੰ ਰੌਲਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ</verse>
				<verse number="40">ਤਾਂ ਓਹ ਉਸ ਉੱਤੇ ਹੱਸੇ । ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ</verse>
				<verse number="41">ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ “ ਤਲੀਥਾ ਕੂਮੀ ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!</verse>
				<verse number="42">ਉਹ ਕੁੜੀ ਝੱਟ ਉੱਠ ਖੜੀ ਹੋਈ ਅਰ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਵਰਿਹਾਂ ਦੀ ਸੀ ਅਤੇ ਓਵੇਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ</verse>
				<verse number="43">ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਹੁਕਮ ਕੀਤਾ ਭਈ ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।।</verse>
			</chapter>
			<chapter number="6">
				<verse number="1">ਫੇਰ ਉਹ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਇਆ ਅਰ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ</verse>
				<verse number="2">ਜਾਂ ਸਬਤ ਦਾ ਦਿਨ ਹੋਇਆ ਤਾਂ ਉਹ ਸਮਾਜ ਵਿੱਚ ਉਪਦੇਸ਼ ਦੇਣ ਲੱਗਾ ਅਰ ਬਹੁਤੇ ਸੁਣ ਕੇ ਹੈਰਾਨ ਹੋ ਗਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਰ ਏਹੋ ਜਹੀਆਂ ਕਰਾਮਾਤਾਂ ਜੋ ਉਹ ਦੇ ਹੱਥੋਂ ਹੁੰਦੀਆਂ ਹਨ ਕੀ ਹਨ?</verse>
				<verse number="3">ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤ੍ਰ ਅਤੇ ਯਾਕੂਬ ਅਰ ਯੋਸੇਸ ਅਰ ਯਹੂਦਾਹ ਅਰ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਐਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਉਸ ਤੋਂ ਠੋਕਰ ਖਾਧੀ</verse>
				<verse number="4">ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਅੰਗ ਸਾਕ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ</verse>
				<verse number="5">ਅਰ ਉਹ ਉੱਥੇ ਕੋਈ ਕਰਾਮਾਤ ਨਾ ਵਿਖਾ ਸੱਕਿਆ ਪਰ ਥੋੜੇ ਜੇਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ</verse>
				<verse number="6">ਅਤੇ ਉਸਨੇ ਉਨ੍ਹਾਂ ਦੀ ਬੇਪਰਤੀਤੀ ਉੱਤੇ ਅਚਰਜ ਮੰਨਿਆ ਅਰ ਉਹ ਆਲੇ ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਫਿਰਿਆ ।।</verse>
				<verse number="7">ਫੇਰ ਉਹ ਉਨ੍ਹਾਂ ਬਾਰਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਦੋ ਦੋ ਕਰ ਕੇ ਭੇਜਣ ਲੱਗਾ ਅਰ ਉਸ ਨੇ ਉਨ੍ਹਾਂ ਨੂੰ ਭਰਿਸ਼ਟ ਆਤਮਿਆਂ ਉੱਤੇ ਇਖ਼ਤਿਆਰ ਦਿੱਤਾ</verse>
				<verse number="8">ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਰਾਹ ਦੇ ਲਈ ਲਾਠੀ ਬਿਨਾ ਹੋਰ ਕੁ਼ਝ ਨਾ ਲਓ,ਨਾ ਰੋਟੀ, ਨਾ ਝੋਲਾ, ਨਾ ਕੁਝ ਨਕਦੀ ਆਪਣੇ ਕਮਰ ਕੱਸੇ ਵਿੱਚ</verse>
				<verse number="9">ਪਰ ਜੁੱਤੀ ਪਾਓ ਅਤੇ ਦੋ ਕੁਰਤੇ ਨਾ ਪਹਿਨੋ</verse>
				<verse number="10">ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿਨ੍ਹਾਂ ਚਿਰ ਉੱਥੋਂ ਨਾ ਤੁਰੋ ਉੱਥੇ ਹੀ ਟਿਕੋ</verse>
				<verse number="11">ਪਰ ਜਿੱਥੇ ਕਿਤੇ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਓਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ</verse>
				<verse number="12">ਤਾਂ ਓਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਕਿ ਲੋਕ ਤੋਬਾ ਕਰਨ</verse>
				<verse number="13">ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।।</verse>
				<verse number="14">ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!</verse>
				<verse number="15">ਹੋਰਨਾਂ ਆਖਿਆ ਜੋ ਏਲੀਯਾਹ ਹੈ ਅਤੇ ਦੂਜਿਆਂ ਨੇ ਕਿਹਾ ਕਿ ਇਹ ਨਬੀ ਹੈ ਹੋਰਨਾਂ ਨਬੀਆਂ ਵਰਗਾ</verse>
				<verse number="16">ਪਰ ਹੇਰੋਦੇਸ ਨੇ ਸੁਣ ਕਿ ਕਿਹਾ, ਯੂਹੰਨਾ ਜਿਹ ਦਾ ਸਿਰ ਮੈਂ ਵਢਵਾਇਆ ਸੀ ਉਹ ਜੀ ਉੱਠਿਆ ਹੈ</verse>
				<verse number="17">ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ</verse>
				<verse number="18">ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਜੋ ਆਖਿਆ ਸੀ ਕਿ ਆਪਣੇ ਭਾਈ ਦੀ ਤੀਵੀਂ ਦਾ ਰੱਖਣਾ ਤੈਨੂੰ ਜੋਗ ਨਹੀਂ</verse>
				<verse number="19">ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਅਤੇ ਉਹ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਵੱਸ ਨਹੀਂ ਸੀ ਚੱਲਦਾ</verse>
				<verse number="20">ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤ੍ਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਰ ਉਹ ਦੀ ਰੱਛਿਆ ਕਰਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧੇ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਹ ਦੀ ਸੁਣਦਾ ਸੀ</verse>
				<verse number="21">ਅਰ ਦਾਉ ਦਾ ਦਿਨ ਆ ਪਹੁੰਚਿਆ ਜਦ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਈਸਾਂ ਲਈ ਦਾਉਤ ਕੀਤੀ</verse>
				<verse number="22">ਅਰ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਅਰ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਰਿਝਾਇਆ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੈਥੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ</verse>
				<verse number="23">ਅਰ ਉਹ ਦੇ ਅੱਗੇ ਸੌਂਹ ਖਾਧੀ ਭਈ ਜੋ ਕੁਝ ਤੂੰ ਮੈਥੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੀਕਰ ਭੀ ਤੈਨੂੰ ਦਿਆਂਗਾ</verse>
				<verse number="24">ਤਦ ਉਸ ਨੇ ਬਾਹਰ ਜਾਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!</verse>
				<verse number="25">ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!</verse>
				<verse number="26">ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸੌਂਹ ਅਤੇ ਨਾਲ ਬੈਠਣ ਵਾਲਿਆਂ ਦੀ ਖਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ</verse>
				<verse number="27">ਤਾਂ ਰਾਜਾ ਨੇ ਝੱਟ ਇਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਉਹ ਦਾ ਸਿਰ ਲਿਆਏ। ਤਦ ਉਹ ਨੇ ਜਾਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ</verse>
				<verse number="28">ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਰ ਕੁੜੀ ਨੂੰ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦਿੱਤਾ</verse>
				<verse number="29">ਅਤੇ ਉਹ ਦੇ ਚੇਲੇ ਸੁਣ ਕੇ ਆਏ ਅਰ ਉਹ ਦੀ ਲੋਥ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ ।।</verse>
				<verse number="30">ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨਾਂ ਕੀਤਾ ਅਰ ਜੋ ਕੁਝ ਉਪਦੇਸ਼ ਦਿੱਤਾ ਸੀ ਸਭ ਉਹ ਨੂੰ ਦੱਸਿਆ</verse>
				<verse number="31">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ</verse>
				<verse number="32">ਸੋ ਓਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲੇ ਗਏ</verse>
				<verse number="33">ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਰ ਸਾਰਿਆਂ ਨਗਰਾਂ ਤੋਂ ਪੈਦਲ ਉਧੱਰ ਨੂੰ ਇੱਕ ਸੰਗ ਦੌੜੇ ਅਤੇ ਉਨ੍ਹਾਂ ਤੋਂ ਅੱਗੇ ਹੀ ਜਾ ਪਹੁੰਚੇ</verse>
				<verse number="34">ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ</verse>
				<verse number="35">ਅਰ ਜਾਂ ਦਿਨ ਬਹੁਤ ਢਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢਲ ਗਿਆ</verse>
				<verse number="36">ਇਨ੍ਹਾਂ ਨੂੰ ਵਿਦਿਆ ਕਰ ਤਾਂ ਓਹ ਆਲੇ ਦੁਆਲੇ ਦੇ ਗਰਾਵਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਮੁੱਲ ਲੈਣ</verse>
				<verse number="37">ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?</verse>
				<verse number="38">ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਮਲੂਮ ਕਰ ਕੇ ਕਿਹਾ ਕਿ ਪੰਜ ਅਤੇ ਦੋ ਮੱਛੀਆਂ</verse>
				<verse number="39">ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕੇ ਸੱਭੇ ਹਰੇ ਘਾਹ ਉੱਤੇ ਪੰਗਤਾਂ ਹੋਕੇ ਬਹਿ ਜਾਣ</verse>
				<verse number="40">ਅਰ ਉਨ੍ਹਾਂ ਦੀ ਸੌ ਸੌ ਅਤੇ ਪੰਜਾਹਾਂ ਪੰਜਾਹਾਂ ਦੀ ਪਾਲ ਬੈਠ ਗਈ</verse>
				<verse number="41">ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ</verse>
				<verse number="42">ਤਾਂ ਓਹ ਸਾਰੇ ਖਾ ਕੇ ਰੱਜ ਗਏ</verse>
				<verse number="43">ਅਤੇ ਉਨ੍ਹਾਂ ਨੇ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉਠਾਇਆ</verse>
				<verse number="44">ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ ।।</verse>
				<verse number="45">ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕਰ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਬੈਤਸੈਦਾ ਨੂੰ ਪਾਰ ਲੰਘੋ</verse>
				<verse number="46">ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ</verse>
				<verse number="47">ਅਰ ਜਾਂ ਸੰਝ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ ਅਤੇ ਉਹ ਇਕੱਲਾ ਹੀ ਕੰਢੇ ਉੱਤੇ ਸੀ</verse>
				<verse number="48">ਜਾਂ ਉਸ ਨੇ ਉਨ੍ਹਾਂ ਨੂੰ ਚੱਪੇ ਲਾਉਣ ਵਿੱਚ ਔਖਾ ਵੇਖਿਆ ਕਿਉਂ ਜੋ ਪੌਣ ਸਾਹਮਣੀ ਸੀ ਤਾਂ ਰਾਤ ਦੇ ਪਿਛਲੇ ਪਹਿਰ ਉਹ ਝੀਲ ਦੇ ਉੱਤੋਂ ਦੀ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣ ਨੂੰ ਕਰਦਾ ਸੀ</verse>
				<verse number="49">ਪਰ ਜਾਂ ਉਨ੍ਹਾਂ ਉਸ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤਨਾ ਜਾਣ ਕੇ ਡਡਿਆ ਉੱਠੇ</verse>
				<verse number="50">ਕਿਉਂਕਿ ਓਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਓਵੇਂ ਉਨ੍ਹਾਂ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!</verse>
				<verse number="51">ਤਦ ਉਹ ਬੇੜੀ ਉੱਤੇ ਉਨ੍ਹਾਂ ਕੋਲ ਚੜ੍ਹ ਗਿਆ ਅਤੇ ਪੌਣ ਥੰਮ੍ਹ ਗਈ। ਤਦ ਓਹ ਆਪਣੇ ਮਨਾਂ ਵਿੱਚ ਡਾਢੇ ਅਚਰਜ ਹੋਏ।।</verse>
				<verse number="52">ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਦਿਲ ਸੁੰਨ ਹੋਏ ਹੋਏ ਸਨ।।</verse>
				<verse number="53">ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ ਅਰ ਬੇੜੀ ਨੂੰ ਘਾਟ ਤੇ ਬੰਨ੍ਹਿਆਂ</verse>
				<verse number="54">ਜਾਂ ਓਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਉਸ ਨੂੰ ਝੱਟ ਸਿਆਣ ਲਿਆ</verse>
				<verse number="55">ਅਰ ਉਸ ਸਾਰੇ ਦੇਸ ਦੇ ਚੌਹੀਂ ਪਾਸੀਂ ਦੌੜੇ ਅਰ ਜਿੱਥੇ ਸੁਣਿਆ ਕਿ ਉਹ ਹੈ ਉੱਥੇ ਰੋਗੀਆਂ ਨੂੰ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ</verse>
				<verse number="56">ਅਰ ਉਹ ਜਿੱਥੇ ਕਿਤੇ ਪਿੰਡਾਂ ਯਾ ਨਗਰਾਂ ਯਾ ਗਰਾਵਾਂ ਵਿੱਚ ਵੜਦਾ ਸੀ ਉੱਥੇ ਹੀ ਮਾਂਦਿਆਂ ਨੂੰ ਬਾਜਾਰਾਂ ਵਿੱਚ ਲਿਆ ਰੱਖਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਦੇ ਕੱਪੜੇ ਦਾ ਪੱਲਾ ਹੀ ਛੋਹਣਾ ਪਾਉਣ ਅਰ ਜਿੰਨਿਆਂ ਨੇ ਉਸ ਨੂੰ ਛੋਹਿਆ ਸੋ ਚੰਗੇ ਹੋ ਗਏ।।</verse>
			</chapter>
			<chapter number="7">
				<verse number="1">ਫਰੀਸੀ ਅਰ ਕਈ ਗ੍ਰੰਥੀ ਯਰੂਸ਼ਲਮ ਤੋਂ ਆ ਕੇ ਉਹ ਦੇ ਕੋਲ ਇਕੱਠੇ ਹੋਏ</verse>
				<verse number="2">ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਅਣਧੋਤੇ ਹੱਥਾਂ ਨਾਲ ਰੋਟੀ ਖਾਂਦੇ ਵੇਖਿਆ ਸੀ</verse>
				<verse number="3">(ਕਿਉਂ ਜੋ ਫਰੀਸੀ ਅਤੇ ਸਾਰੇ ਯਹੂਦੀ ਵੱਡਿਆਂ ਦੀ ਰੀਤ ਨੂੰ ਮੰਨ ਕੇ ਜਦ ਤੀਕਰ ਹੱਥਾਂ ਨੂੰ ਮਲ ਮਲ ਕੇ ਨਾ ਧੋ ਲੈਣ ਖਾਂਦੇ ਨਹੀਂ</verse>
				<verse number="4">ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨ੍ਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਰ ਗੜਵਿਆਂ ਅਰ ਪਿਤੱਲ ਦੇ ਭਾਂਡਿਆਂ ਦਾ ਧੋਣਾ)</verse>
				<verse number="5">ਤਦ ਫਰੀਸੀਆਂ ਅਤੇ ਗ੍ਰੰਥੀਆਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਪਰ ਅਸ਼ੁੱਧ ਹੱਥੀਂ ਰੋਟੀ ਖਾਂਦੇ ਹਨ?</verse>
				<verse number="6">ਉਸ ਨੇ ਉਨ੍ਹਾਂ ਨੂੰ ਕਿਹਾ, ਤੁਸਾਂ ਕਪਟੀਆਂ ਦੇ ਵਿਖੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ ਜਿੱਦਾਂ ਲਿਖਿਆ ਹੈ ਕਿ ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।</verse>
				<verse number="7">ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।।</verse>
				<verse number="8">ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ</verse>
				<verse number="9">ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ</verse>
				<verse number="10">ਕਿਉਂਕਿ ਮੂਸਾ ਨੇ ਕਿਹਾ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ</verse>
				<verse number="11">ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਯਾ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ</verse>
				<verse number="12">ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਯਾ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ</verse>
				<verse number="13">ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸਾਂ ਚਲਾਈ ਹੈ ਅਕਾਰਥ ਕਰਦੇ ਹੋ ਅਤੇ ਹੋਰ ਬਥੇਰੇ ਇਹੋ ਜਿਹੇ ਕੰਮ ਤੁਸੀਂ ਕਰਦੇ ਹੋ।।</verse>
				<verse number="14">ਉਸ ਨੇ ਲੋਕਾਂ ਨੂੰ ਫੇਰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਭ ਦੇ ਸਭ ਮੇਰੀ ਸੁਣੋ ਅਤੇ ਸਮਝੋ</verse>
				<verse number="15">ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾਕੇ ਉਹ ਨੂੰ ਭਰਿਸ਼ਟ ਕਰ ਸੱਕੇ</verse>
				<verse number="16">ਪਰ ਜਿਹੜੀਆਂ ਚੀਜਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।</verse>
				<verse number="17">ਜਾਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਹ ਦੇ ਚੇਲੇਆਂ ਨੇ ਉਹ ਦ੍ਰਿਸ਼ਟਾਂਤ ਉਸ ਤੋਂ ਪੁੱਛਿਆ</verse>
				<verse number="18">ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜੇਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਭਈ ਜੋ ਕੁਝ ਬਾਹਰੋਂ ਮਨੁੱਖ ਵਿੱਚ ਜਾਂਦਾ ਹੈ ਸੋ ਉਹ ਨੂੰ ਭਰਿਸ਼ਟ ਨਹੀਂ ਕਰ ਸੱਕਦਾ?</verse>
				<verse number="19">ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਸੇਦਖਾਨੇ ਵਿੱਚ ਨਿਕਲ ਜਾਂਦਾ ਹੈ। ਇਹ ਕਹਿ ਕੇ ਉਹ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ</verse>
				<verse number="20">ਫੇਰ ਓਨ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿਕਲਦਾ ਹੈ ਸੋਈ ਮਨੁੱਖ ਨੂੰ ਭਰਿਸ਼ਟ ਕਰਦਾ ਹੈ</verse>
				<verse number="21">ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖਿਆਲ, ਹਰਾਮਕਾਰੀਆਂ</verse>
				<verse number="22">ਚੋਰੀਆਂ, ਖੂਨ, ਜ਼ਨਾਕਾਰੀਆਂ, ਲੋਭ, ਬਦੀਆਂ, ਛਲ, ਮਸਤੀ, ਬੁਰੀ ਨਜ਼ਰ, ਕੁਫਰ, ਹੰਕਾਰ, ਮੂਰਖਤਾਈ ਨਿੱਕਲਦੀ ਹੈ</verse>
				<verse number="23">ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।</verse>
				<verse number="24">ਫੇਰ ਉਹ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੀਆਂ ਹੱਦਾਂ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ ਅਤੇ ਚਾਹੁੰਦਾ ਸੀ ਭਈ ਕਿਸੇ ਨੂੰ ਖਬਰ ਨਾ ਹੋਵੇ, ਪਰ ਉਹ ਲੁਕਿਆ ਨਾ ਰਹਿ ਸੱਕਿਆ</verse>
				<verse number="25">ਕਿਉਂ ਜੋ ਓਵੇਂ ਇੱਕ ਤੀਵੀਂ ਜਿਹ ਦੀ ਛੋਟੀ ਧੀ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖਬਰ ਸੁਣ ਕੇ ਆਈ ਅਤੇ ਉਹ ਦੇ ਪੈਰੀਂ ਪਈ</verse>
				<verse number="26">ਉਹ ਤੀਵੀਂ ਯੂਨਾਨਣ ਅਤੇ ਜਨਮ ਦੀ ਸੂਰੁਫੈਨੀਕਣ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਧੀ ਵਿੱਚੋਂ ਭੂਤ ਨੂੰ ਕੱਢ ਦਿਓ</verse>
				<verse number="27">ਪਰ ਓਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦਿਹ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਅੱਛੀ ਨਹੀਂ ਹੈ</verse>
				<verse number="28">ਉਸ ਨੇ ਓਹ ਨੂੰ ਉੱਤਰ ਦਿੱਤਾ, ਠੀਕ ਪ੍ਰਭੁ ਜੀ, ਕਤੂਰੇ ਭੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ ਭੂਰੇ ਖਾਂਦੇ ਹਨ</verse>
				<verse number="29">ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾਹ। ਭੂਤ ਤੇਰੀ ਧੀ ਵਿੱਚੋਂ ਨਿੱਕਲ ਗਿਆ ਹੈ</verse>
				<verse number="30">ਅਤੇ ਉਸ ਨੇ ਆਪਣੇ ਘਰ ਜਾਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਨਿੱਕਲ ਗਿਆ ਹੈ।।</verse>
				<verse number="31">ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ</verse>
				<verse number="32">ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਹ ਦੇ ਕੋਲ ਲਿਆ ਕੇ ਉਹ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ</verse>
				<verse number="33">ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਰ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੋਹੀ</verse>
				<verse number="34">ਅਤੇ ਆਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਰ ਉਹ ਨੂੰ ਆਖਿਆ \ਇੱਫਤਾ\ ਅਰਥਾਤ \ਖੁੱਲ੍ਹ ਜਾਹ\</verse>
				<verse number="35">ਅਤੇ ਉਹ ਦੇ ਕੰਨ ਖੁੱਲ੍ਹ ਗਏ ਅਰ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ ਬੋਲਣ ਲਗ ਪਿਆ</verse>
				<verse number="36">ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਭਈ ਕਿਸੇ ਕੋਲ ਨਾ ਕਹਿਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਓਹ ਉਨਾਂ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ</verse>
				<verse number="37">ਅਤੇ ਲੋਕ ਡਾਢੇ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਅੱਛਾ ਕੀਤਾ ਹੈ! ਉਹ ਬੋਲਿਆਂ ਨੂੰ ਸੁਣਨ ਅਤੇ ਗੁੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!।।</verse>
			</chapter>
			<chapter number="8">
				<verse number="1">ਉਨ੍ਹੀਂ ਦਿਨੀਂ ਜਾਂ ਫੇਰ ਵੱੜੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ</verse>
				<verse number="2">ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਓਂ ਜੋ ਹੁਣ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ</verse>
				<verse number="3">ਜੇ ਮੈਂ ਉਨ੍ਹਾਂ ਨੂੰ ਘਰਾਂ ਵੱਲ ਭੁੱਖਿਆਂ ਤੋਰ ਦਿਆਂ ਤਾਂ ਉਹ ਰਸਤੇ ਵਿੱਚ ਨਿਤਾਣੇ ਹੋ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ</verse>
				<verse number="4">ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਇਨ੍ਹਾਂ ਨੂੰ ਰੋਟੀਆਂ ਨਾਲ ਕਿੱਥੋਂ ਰਜਾ ਸੱਕੇ?</verse>
				<verse number="5">ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ ਸੱਤ</verse>
				<verse number="6">ਫੇਰ ਉਸ ਨੇ ਲੋਕਾਂ ਨੂੰ ਹੁਕਮ ਦਿੱਤਾ ਭਈ ਭੁੰਞੇਂ ਬਹਿ ਜਾਣ। ਤਾਂ ਉਸ ਨੇ ਓਹ ਸੱਤ ਰੋਟੀਆਂ ਲਈਆਂ ਅਤੇ ਸ਼ੁਕਰ ਕਰਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਅੱਗੇ ਰੱਖ ਦਿੱਤੀਆਂ</verse>
				<verse number="7">ਉਨ੍ਹਾਂ ਦੇ ਕੋਲ ਥੋੜੀਆਂ ਜਹੀਆਂ ਛੋਟੀਆਂ ਮੱਛੀਆਂ ਸਨ ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ</verse>
				<verse number="8">ਓਹ ਖਾਕੇ ਰੱਜ ਗਏ ਅਰ ਬਚਿਆਂ ਹੋਇਆ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਚੁੱਕੇ</verse>
				<verse number="9">ਅਤੇ ਲੋਕ ਚਾਰ ਕੁ ਹਜ਼ਾਰ ਸਨ। ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ</verse>
				<verse number="10">ਅਰ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।।</verse>
				<verse number="11">ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਆਕਾਸ਼ ਵਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਨਾਲ ਝਗੜਾ ਕਰਨ ਲੱਗੇ</verse>
				<verse number="12">ਅਤੇ ਉਸ ਨੇ ਆਪਣੇ ਆਤਮਾ ਥੀਂ ਹੌਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ</verse>
				<verse number="13">ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੱੜ੍ਹਿਆ ਅਤੇ ਪਾਰ ਚੱਲਿਆ ਗਿਆ।।</verse>
				<verse number="14">ਓਹ ਰੋਟੀ ਲੈਣੀ ਭੁੱਲ ਗਏ ਸਨ ਅਰ ਬੇੜੀ ਵਿੱਚ ਇਕ ਰੋਟੀ ਦੇ ਬਿਨਾ ਉਨ੍ਹਾਂ ਕੋਲ ਹੋਰ ਕੁਝ ਨਾ ਸੀ</verse>
				<verse number="15">ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਕਿ ਖਬਰਦਾਰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!</verse>
				<verse number="16">ਤਦ ਓਹ ਆਪੋ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਭਈ ਸਾਡੇ ਕੋਲ ਰੋਟੀ ਜੋ ਨਹੀਂ</verse>
				<verse number="17">ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਭਈ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀ ਸਮਝਦੇ? ਕੀ ਤੁਹਾਡਾ ਦਿਲ ਸੁੰਨ ਹੋ ਗਿਆ?</verse>
				<verse number="18">ਅੱਖਾਂ ਦੇ ਹੁੰਦੇ ਸੁੰਦੇ ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਸੁੰਦਿਆਂ ਨਹੀਂ ਸੁਣਦੇ ਅਰ ਚੇਤੇ ਨਹੀਂ ਰੱਖਦੇ?</verse>
				<verse number="19">ਜਦ ਮੈਂ ਓਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨਾਂ ਉਸ ਨੂੰ ਆਖਿਆ, ਬਾਰਾਂ</verse>
				<verse number="20">ਅਤੇ ਜਦ ਸੱਤ ਰੋਟੀਆਂ ਚੋਹੁੰ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਉਸ ਨੂੰ ਆਖਿਆ, ਸੱਤ</verse>
				<verse number="21">ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਸਮਝ ਨਹੀਂ ਆਈ?।।</verse>
				<verse number="22">ਫੇਰ ਓਹ ਬੈਤਸੈਦਾ ਵਿੱਚ ਆਏ ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਰ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੋਹੇ</verse>
				<verse number="23">ਤਾਂ ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਰ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿੱਸਦਾ ਹੈ?</verse>
				<verse number="24">ਉਸ ਨੇ ਨਜ਼ਰ ਪੱਟ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਓਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਙੁ ਦਿੱਸਦੇ ਹਨ</verse>
				<verse number="25">ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਰ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋਕੇ ਸਭ ਕੁਝ ਸਾਫ਼ ਸਾਫ਼ ਵੇਖਣ ਲੱਗਾ</verse>
				<verse number="26">ਅਤੇ ਉਹ ਨੇ ਇਹ ਕਹਿ ਕੇ ਜੋ ਤੂੰ ਪਿੰਡ ਵਿੱਚ ਵੜਨਾ ਭੀ ਨਾ, ਉਸ ਨੂੰ ਉਸ ਦੇ ਘਰ ਘੱਲ ਦਿੱਤਾ ।।</verse>
				<verse number="27">ਤਦ ਯਿਸੂ ਅਰ ਉਹ ਦੇ ਚੇਲੇ ਕੈਸਰੀਆ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?</verse>
				<verse number="28">ਤਾਂ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ</verse>
				<verse number="29">ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਮਸੀਹ ਹੈਂ!</verse>
				<verse number="30">ਤਦ ਉਸ ਉਨ੍ਹਾਂ ਨੂੰ ਤਗੀਦ ਕੀਤੀ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!</verse>
				<verse number="31">ਫੇਰ ਉਹ ਉਨ੍ਹਾਂ ਨੂੰ ਸਿਖਾਲਣ ਲੱਗਾ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁਖ ਝੱਲੇ ਅਤੇ ਬਜ਼ੁਰਗਾਂ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਰ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਜੀ ਉੱਠੇ</verse>
				<verse number="32">ਅਰ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਸ ਨੂੰ ਇਕ ਪਾਸੇ ਕਰਕੇ ਝਿੜਕਨ ਲੱਗਾ</verse>
				<verse number="33">ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ</verse>
				<verse number="34">ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ</verse>
				<verse number="35">ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ</verse>
				<verse number="36">ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕਮਾਵੇ ਅਤੇ ਆਪਣੀ ਜਾਨ ਦਾ ਨੁਕਸਾਨ ਕਰੇ?</verse>
				<verse number="37">ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?</verse>
				<verse number="38">ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।</verse>
			</chapter>
			<chapter number="9">
				<verse number="1">ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸਵਾਦ ਨਾ ਚੱਖਣਗੇ।।</verse>
				<verse number="2">ਅਤੇ ਛਿਆਂ ਦਿਨਾਂ ਪਿੱਛੋਂ ਯਿਸ਼ੂ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਨਿਰਾਲੇ ਵਿੱਚ ਅਲੱਗ ਲੈ ਗਿਆ ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ</verse>
				<verse number="3">ਅਰ ਉਹ ਦੇ ਕੱਪੜੇ ਚਮਕਣ ਲੱਗੇ ਅਰ ਅਜਿਹੇ ਡਾਢੇ ਚਿੱਟੇ ਹੋ ਗਏ ਕਿ ਜਗਤ ਵਿੱਚ ਕੋਈ ਛੀਂਬਾ ਓਹੋ ਜਿਹੇ ਚਿੱਟੇ ਨਹੀਂ ਕਰ ਸੱਕਦਾ</verse>
				<verse number="4">ਅਤੇ ਏਲੀਯਾਹ ਮੂਸਾ ਦੇ ਨਾਲ ਉਨ੍ਹਾਂ ਨੂੰ ਵਿਖਾਈ ਦਿੱਤਾ ਅਰ ਓਹ ਯਿਸੂ ਨਾਲ ਗੱਲਾਂ ਕਰਦੇ ਸਨ</verse>
				<verse number="5">ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਸੁਆਮੀ ਜੀ, ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ</verse>
				<verse number="6">ਕਿਉਂ ਜੋ ਉਹ ਨਹੀਂ ਜਾਣਦਾ ਸੀ ਭਈ ਕੀ ਉੱਤਰ ਦੇਵੇ ਇਸ ਲਈ ਜੋ ਓਹ ਬਹੁਤ ਡਰ ਗਏ ਸਨ</verse>
				<verse number="7">ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ, ਉਹ ਦੀ ਸੁਣੋ</verse>
				<verse number="8">ਅਤੇ ਉਨ੍ਹਾਂ ਨੇ ਅਚਾਨਕ ਚੁਫੇਰੇ ਨਜ਼ਰ ਕਰਕੇ ਫੇਰ ਹੋਰ ਕਿਸੇ ਨੂੰ ਨਹੀਂ ਪਰ ਯਿਸੂ ਨੂੰ ਇਕੱਲਾ ਆਪਣੇ ਨਾਲ ਡਿੱਠ ।।</verse>
				<verse number="9">ਜਾਂ ਓਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੀਕ ਤੁਸਾਂ ਜੋ ਕੁਝ ਡਿੱਠਾ ਕਿਸੇ ਨੂੰ ਨਾ ਦੱਸਣਾ</verse>
				<verse number="10">ਅਤੇ ਓਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਏ ਨਾਲ ਚਰਚਾ ਕਰਨ ਲੱਗੇ ਭਈ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ ਕੀ?</verse>
				<verse number="11">ਅਰ ਉਨ੍ਹਾਂ ਉਸ ਅੱਗੇ ਅਰਜ਼ ਕੀਤੀ ਕਿ ਇਹ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾ ਆਉਣਾ ਜਰੂਰ ਹੈ?</verse>
				<verse number="12">ਉਸ ਨੇ ਉਨ੍ਹਾਂ ਨੂੰ ਕਿਹਾ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸੱਭੋਂ ਕੁਝ ਮੁੜ ਸੁਆਰੇਗਾ ਪਰ ਮਨੁੱਖ ਦੇ ਪੁੱਤ੍ਰ੍ਰ ਦੇ ਹੱਕ ਵਿੱਚ ਕਿੱਕੁਰ ਲਿੱਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?</verse>
				<verse number="13">ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਆ ਵੀ ਚੁੱਕਿਆ ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਉਨ੍ਹਾਂ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।।</verse>
				<verse number="14">ਜਾਂ ਓਹ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਰ ਉਨ੍ਹਾਂ ਨਾਲ ਗ੍ਰੰਥੀਆਂ ਨਾਲ ਝਗੜਾ ਕਰਦੇ ਡਿੱਠਾ</verse>
				<verse number="15">ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕਾਂ ਨੇ ਉਹ ਦੇ ਕੋਲ ਦੌੜ ਕੇ ਉਹ ਨੂੰ ਪਰਨਾਮ ਕੀਤਾ</verse>
				<verse number="16">ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਝਗੜਾ ਕਰਦੇ ਹੋ?</verse>
				<verse number="17">ਤਾਂ ਭੀੜ ਵਿੱਚੋਂ ਇਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ, ਮੈਂ ਆਪਣਾ ਪੁੱਤ੍ਰ ਜਿਹ ਨੂੰ ਗੂੰਗੀ ਰੂਹ ਚਿੰਬੜੀ ਹੋਈ ਹੈ ਤੇਰੇ ਕੋਲ ਲਿਆਇਆ</verse>
				<verse number="18">ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ</verse>
				<verse number="19">ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਬੇ ਪਰਤੀਤ ਪੀਹੜੀ, ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!</verse>
				<verse number="20">ਓਹ ਉਹ ਨੂੰ ਉਸ ਦੇ ਕੋਲ ਲਿਆਏ ਅਰ ਜਾਂ ਉਸ ਨੇ ਉਹ ਨੂੰ ਵੇਖਿਆ ਤਾਂ ਰੂਹ ਨੇ ਉਸੇ ਵੇਲੇ ਉਹ ਨੂੰ ਵੱਡਾ ਮਰੋੜਿਆ ਅਤੇ ਉਹ ਭੁਞੇਂ ਡਿੱਗ ਪਿਆ ਅਰ ਝੱਗ ਛੱਡਦਾ ਹੋਇਆ ਲੇਟਣ ਲੱਗਾ</verse>
				<verse number="21">ਉਸ ਨੇ ਉਹ ਦੇ ਪਿਉ ਨੂੰ ਪੁੱਛਿਆ, ਕਿੰਨੇ ਕੁ ਚਿਰ ਤੋਂ ਇਹ ਉਸ ਨੂੰ ਹੋਇਆ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ</verse>
				<verse number="22">ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਰ ਪਾਣੀ ਵਿੱਚ ਭੀ ਸੁੱਟਿਆ ਹੈ ਭਈ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸੱਕਦੇ ਹੋ ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ</verse>
				<verse number="23">ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ</verse>
				<verse number="24">ਉਸੇ ਵੇਲੇ ਉਸ ਬਾਲਕ ਦਾ ਪਿਉ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਪਰਤੀਤ ਕਰਦਾ ਹਾਂ, ਤੁਸੀਂ ਮੇਰੀ ਬੇ ਪਰਤੀਤੀ ਦਾ ਉਪਾਉ ਕਰੋ!</verse>
				<verse number="25">ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇੱਕਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!</verse>
				<verse number="26">ਤਾਂ ਉਹ ਚੀਕ ਮਾਰ ਕੇ ਅਰ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ ਐਥੋਂ ਤੋੜੀ ਜੋ ਬਹੁਤਿਆਂ ਨੇ ਆਖਿਆ, ਉਹ ਮਰ ਗਿਆ!</verse>
				<verse number="27">ਪਰ ਯਿਸੂ ਨੇ ਉਹ ਦਾ ਹੱਥ ਫੜ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜਾ ਹੋਇਆ</verse>
				<verse number="28">ਜਾਂ ਯਿਸੂ ਘਰ ਵਿੱਚ ਆਇਆ ਤਾਂ ਉਹ ਦੇ ਚੇਲਿਆਂ ਨੇ ਨਿਰਾਲੇ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?</verse>
				<verse number="29">ਉਸ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਪਰਕਾਰ ਦੀ ਪ੍ਰਾਰਥਨਾ ਬਿਨਾ ਕਿਸੇ ਹੋਰ ਤਰਾਂ ਨਹੀਂ ਨਿੱਕਲ ਸੱਕਦੀ।।</verse>
				<verse number="30">ਫੇਰ ਓਹ ਉੱਥੋਂ ਤੁਰ ਪਏ ਅਰ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖਬਰ ਹੋਵੇ</verse>
				<verse number="31">ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ</verse>
				<verse number="32">ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।।</verse>
				<verse number="33">ਫੇਰ ਓਹ ਕਫ਼ਰਨਾਹੂਮ ਵਿੱਚ ਆਏ ਅਤੇ ਜਾਂ ਉਹ ਘਰ ਵਿੱਚ ਸੀ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਾਂ ਬਾਤਾਂ ਕਰਦੇ ਸਾਓ?</verse>
				<verse number="34">ਪਰ ਓਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਏ ਨਾਲ ਇਹ ਬਹਿਸ ਕੀਤੀ ਸੀ ਜੋ ਵੱਡਾ ਕਿਹੜਾ ਹੈ?</verse>
				<verse number="35">ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਜੇ ਕੋਈ ਪਹਿਲਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਪਿੱਛਲਾ ਅਤੇ ਸਭਨਾਂ ਦਾ ਟਹਿਲੂਆ ਹੋਵੇ</verse>
				<verse number="36">ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜਾ ਕੀਤਾ। ਫੇਰ ਉਸ ਨੂੰ ਕੁੱਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ</verse>
				<verse number="37">ਜੋ ਕੋਈ ਮੇਰੇ ਨਾਮ ਕਰਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।।</verse>
				<verse number="38">ਯੂਹੰਨਾ ਨੇ ਉਹ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਪਿੱਛੇ ਨਹੀਂ ਸੀ ਚੱਲਦਾ</verse>
				<verse number="39">ਪਰ ਯਿਸੂ ਨੇ ਕਿਹਾ, ਉਹ ਨੂੰ ਨਾ ਵਰਜੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈਕੇ ਕਰਾਮਾਤ ਕਰੇ ਅਰ ਓਵੇਂ ਮੈਨੂੰ ਬੁਰਾ ਕਹਿ ਸੱਕੇ</verse>
				<verse number="40">ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ</verse>
				<verse number="41">ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਕਟੋਰਾ ਪਾਣੀ ਦਾ ਪੀਣ ਨੂੰ ਦੇਵੇ ਇਸ ਕਰਕੇ ਜੋ ਤੁਸੀਂ ਮਸੀਹ ਦੇ ਹੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਉਹ ਆਪਣਾ ਫਲ ਪਾਏ ਬਿਨਾਂ ਕਦੇ ਨਾ ਰਹੇਗਾ</verse>
				<verse number="42">ਅਤੇ ਜੋ ਕੋਈ ਏਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਰ ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ</verse>
				<verse number="43">***</verse>
				<verse number="44">ਟੁੰਡਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ ਜਿਹੜੀ ਬੁਝਣ ਵਾਲੀ ਨਹੀਂ</verse>
				<verse number="45">ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ</verse>
				<verse number="46">***</verse>
				<verse number="47">ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ</verse>
				<verse number="48">ਜਿੱਥੇ ਉਨ੍ਹਾਂ ਦਾ ਕੀੜਾ ਨਹੀਂ ਮਰਦਾ ਅਤੇ ਅੱਗ ਨਹੀਂ ਬੁਝਦੀ</verse>
				<verse number="49">ਕਿਉਂਕਿ ਹਰ ਕੋਈ ਅੱਗ ਨਾਲ ਸਲੂਣਾ ਕੀਤਾ ਜਾਵੇਗਾ</verse>
				<verse number="50">ਲੂਣ ਅੱਛਾ ਹੈ ਪਰ ਜੇ ਲੂਣ ਬੇ ਸੁਆਦ ਹੋ ਜਾਏ ਤਾਂ ਤੁਸੀਂ ਉਹ ਨੂੰ ਕਾਸ ਨਾਲ ਸੁਆਦੀ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਏ ਨਾਲ ਮਿਲੇ ਰਹੋ ।।</verse>
			</chapter>
			<chapter number="10">
				<verse number="1">ਫੇਰ ਉਹ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚਿਆ ਅਰ ਬਹੁਤ ਲੋਕ ਉਹ ਦੇ ਕੋਲ ਫੇਰ ਆਣ ਇੱਕਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ</verse>
				<verse number="2">ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ?</verse>
				<verse number="3">ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ?</verse>
				<verse number="4">ਓਹ ਬੋਲੇ, ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਜੋ ਆਦਮੀ ਤਿਆਗ ਪੱਤ੍ਰੀ ਲਿੱਖ ਕੇ ਤਿਆਗ ਦੇਵੇ</verse>
				<verse number="5">ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖਤ਼ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿੱਖਿਆ</verse>
				<verse number="6">ਪਰ ਸਰਿਸ਼ਟ ਦੇ ਮੁੱਢੋਂ ਉਸ ਨੇ ਉਨਾਂ ਨੂੰ ਨਰ ਅਤੇ ਨਾਰੀ ਬਣਾਇਆ</verse>
				<verse number="7">ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ</verse>
				<verse number="8">ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ</verse>
				<verse number="9">ਉਪਰੰਤ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਮਨੁੱਖ ਉਸ ਨੂੰ ਅੱਡ ਨਾ ਕਰੇ</verse>
				<verse number="10">ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਵਿਖੇ ਫੇਰ ਉਹ ਨੂੰ ਪੁੱਛਿਆ</verse>
				<verse number="11">ਤਾਂ ਉਸ ਨੇ ਉਨ੍ਹਾਂ ਨੂੰ ਅਖਿਆ, ਜੋ ਕੋਈ ਆਪਣੀ ਤੀਵੀਂ ਨੂੰ ਤਿਆਗ ਦੇਵੇ ਅਰ ਦੂਈ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਜ਼ਨਾਹ ਕਰਦਾ ਹੈ</verse>
				<verse number="12">ਅਤੇ ਜੇ ਉਹ ਆਪਣੇ ਭਰਥਾ ਨੂੰ ਤਿਆਗ ਕੇ ਦੂਏ ਨਾਲ ਵਿਆਹ ਕਰੇ ਤਾਂ ਉਹ ਜ਼ਨਾਹ ਕਰਦੀ ਹੈ।।</verse>
				<verse number="13">ਓਹ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਭਈ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ</verse>
				<verse number="14">ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ</verse>
				<verse number="15">ਮੈਂ ਤੁਹਾਨੂੰ ਸਤ ਆਖਦਾ ਭਈ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ</verse>
				<verse number="16">ਅਤੇ ਉਸ ਨੇ ਉਨ੍ਹਾਂ ਨੂੰ ਕੁੱਛੜ ਚੁੱਕਿਆ ਅਰ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ।।</verse>
				<verse number="17">ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾਂ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?</verse>
				<verse number="18">ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਸਤ ਕਿਉਂ ਕਹਿੰਦਾ ਹੈਂ? ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ</verse>
				<verse number="19">ਤੂੰ ਹੁਕਮਾਂ ਨੂੰ ਜਾਣਦਾ ਹੈਂ- ਤੂੰ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ, ਆਪਣੇ ਮਾਂ ਪਿਉ ਦਾ ਆਦਰ ਕਰ</verse>
				<verse number="20">ਉਸ ਨੇ ਉਨ੍ਹਾਂ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਾਲਕ ਪੁਣੇ ਤੋਂ ਉਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ</verse>
				<verse number="21">ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ</verse>
				<verse number="22">ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।</verse>
				<verse number="23">ਤਦ ਯਿਸੂ ਨੇ ਚੁਫੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!</verse>
				<verse number="24">ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ!</verse>
				<verse number="25">ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਇਸ ਨਾਲੋਂ ਸੁਖਾਲਾ ਹੈ ਭਈ ਧਨੀ ਪਰਮੇਸ਼ੁਰ ਦੇ ਰਾਜ ਵਿੱਚ ਵੜੇ</verse>
				<verse number="26">ਓਹ ਬਹੁਤ ਹੀ ਹੈਰਾਨ ਹੋਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫੇਰ ਕੌਣ ਬਚ ਸੱਕਦਾ ਹੈ?</verse>
				<verse number="27">ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ. ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁਝ ਹੋ ਸੱਕਦਾ ਹੈ</verse>
				<verse number="28">ਪਤਰਸ ਉਹ ਨੂੰ ਕਹਿਣ ਲੱਗਾ, ਵੇਖ ਅਸੀਂ ਸੱਭੋਂ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ</verse>
				<verse number="29">ਯਿਸੂ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ, ਅਜੇਹਾ ਕੋਈ ਨਹੀਂ ਜਿਹ ਨੇ ਘਰ ਯਾ ਭਾਈਆਂ ਯਾ ਭੈਣਾਂ ਯਾ ਮਾਂ ਯਾ ਪਿਉ ਯਾ ਬਾਲ ਬੱਚਿਆਂ ਯਾ ਜਮੀਨਾਂ ਨੂੰ ਮੇਰੇ ਅਤੇ ਇੰਜੀਲ ਦੇ ਲਈ ਛੱਡਿਆ ਹੋਵੇ</verse>
				<verse number="30">ਜਿਹੜਾ ਹੁਣ ਇਸ ਸਮੇ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਅਤੇ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜਮੀਨਾਂ ਪਰ ਦੁਖਾਂ ਨਾਲ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ</verse>
				<verse number="31">ਪਰ ਬਥੇਰੇ ਜੋ ਪਹਿਲੇਂ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ,ਪਹਿਲੇ।।</verse>
				<verse number="32">ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ</verse>
				<verse number="33">ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ</verse>
				<verse number="34">ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।</verse>
				<verse number="35">ਜ਼ਬਦੀ ਦੇ ਪੁੱਤ੍ਰ ਯਾਕੂਬ ਅਰ ਯੂਹੰਨਾ ਉਹ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ ਗੁਰੂ ਜੀ ਅਸੀਂ ਚਾਹੁੰਦੇ ਹਾਂ ਭਈ ਜੋ ਕੁਝ ਅਸੀਂ ਤੈਥੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ</verse>
				<verse number="36">ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?</verse>
				<verse number="37">ਉਨ੍ਹਾਂ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਖੱਬੇ ਬੈਠੀਏ</verse>
				<verse number="38">ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸੱਕਦੇ ਹੋ ਯਾ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸੱਕਦੇ ਹੋ?</verse>
				<verse number="39">ਉਨ੍ਹਾਂ ਉਸ ਨੂੰ ਆਖਿਆ, ਸਾਥੋਂ ਹੋ ਸੱਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ</verse>
				<verse number="40">ਸੱਜੇ ਖੱਬੇ ਬਿਠਾਲਨਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ</verse>
				<verse number="41">ਜਾਂ ਦਸਾਂ ਚੇਲਿਆ ਨੇ ਇਹ ਸੁਣਿਆ ਤਾਂ ਓਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ</verse>
				<verse number="42">ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ</verse>
				<verse number="43">ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ</verse>
				<verse number="44">ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਉਹ ਸਭ ਦਾ ਨੌਕਰ ਹੋਵੇ</verse>
				<verse number="45">ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦੇ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ ।।</verse>
				<verse number="46">ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ</verse>
				<verse number="47">ਅਤੇ ਇਹ ਸੁਣ ਕੇ ਜੋ ਯਿਸੂ ਨਾਸਰੀ ਹੈ ਉੱਚੀ ਦੇ ਕੇ ਕਹਿਣ ਲੱਗਾ, ਹੇ ਦਾਊਦ ਦੇ ਪੁੱਤ੍ਰ, ਹੇ ਯਿਸੂ, ਮੇਰੇ ਉੱਤੇ ਦਯਾ ਕਰ!</verse>
				<verse number="48">ਬਹੁਤਿਆਂ ਨੇ ਉਹ ਨੂੰ ਝਿੜਕਿਆ ਭਈ ਚੁੱਪ ਰਹੁ ਪਰ ਉਹ ਹੋਰ ਵੀ ਉੱਚੀ ਦੇਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!</verse>
				<verse number="49">ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ</verse>
				<verse number="50">ਤਾਂ ਉਹ ਆਪਣਾ ਲੀੜਾ ਸੁੱਟ ਕੇ ਉੱਠ ਖੜਾ ਹੋਇਆ ਅਤੇ ਯਿਸੂ ਕੋਲ ਆਇਆ</verse>
				<verse number="51">ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!</verse>
				<verse number="52">ਯਿਸੂ ਉਹ ਨੂੰ ਕਿਹਾ, ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ ।।</verse>
			</chapter>
			<chapter number="11">
				<verse number="1">ਜਾਂ ਓਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆਂ ਤੀਕਰ ਪਹੁੰਚੇ ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਘੱਲੇ</verse>
				<verse number="2">ਅਤੇ ਉਨ੍ਹਾਂ ਨੂੰ ਆਖਿਆ ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸੁਆਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ</verse>
				<verse number="3">ਅਰ ਜੇ ਕੋਈ ਤੁਹਾਨੂੰ ਕਹੇ ਭਈ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਕਹਿਣਾ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ ਤਦ ਉਹ ਝੱਟ ਉਸ ਨੂੰ ਮੁੜ ਐਧਰ ਘੱਲ ਦੇਵੇਗਾ</verse>
				<verse number="4">ਓਹ ਗਏ ਅਤੇ ਬੱਚੇ ਨੂੰ ਦਰਵੱਜੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ</verse>
				<verse number="5">ਅਰ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇਂ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਬੱਚੇ ਨੂੰ ਖੋਲ੍ਹਦੇ ਹੋ?</verse>
				<verse number="6">ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ</verse>
				<verse number="7">ਓਹ ਉਸ ਬੱਚੇ ਨੂੰ ਯਿਸੂ ਕੋਲ ਲਿਆਏ ਅਰ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸੁਆਰ ਹੋਇਆ</verse>
				<verse number="8">ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਰ ਹੋਰਨਾਂ ਨੇ ਖੇਤਾਂ ਵਿੱਚੋਂ ਹਰੀਆਂ ਟਹਣੀਆਂ ਵੱਢ ਕੇ ਵਿਛਾ ਦਿੱਤੀਆਂ</verse>
				<verse number="9">ਅਤੇ ਓਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਆਵਾਜ਼ ਨਾਲ ਕਹਿੰਦੇ ਸਨ,- ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!</verse>
				<verse number="10">ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ! ।।</verse>
				<verse number="11">ਉਹ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਗਿਆ ਅਰ ਜਦ ਉਸ ਨੇ ਚਾਰ ਚੁਫੇਰੇ ਸਭ ਕਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆਂ ਨੂੰ ਗਿਆ ਕਿਉਂ ਜੋ ਸੰਝ ਹੋ ਗਈ ਸੀ।।</verse>
				<verse number="12">ਅਗਲੇ ਦਿਨ ਜਾਂ ਓਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ</verse>
				<verse number="13">ਅਤੇ ਦੂਰੋਂ ਪੱਤਿਆਂ ਵਾਲਾ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਹ ਗਿਆ ਜੋ ਕੀ ਜਾਣੀਏ ਉਸ ਤੋਂ ਕੁਝ ਲੱਭੇ ਪਰ ਜਾਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਬਿਨਾ ਹੋਰ ਕੁਝ ਨਾ ਪਾਇਆ ਕਿਉਂਕਿ ਹੰਜੀਰਾਂ ਦੀ ਰੁੱਤ ਨਾ ਸੀ</verse>
				<verse number="14">ਤਦ ਉਹ ਨੇ ਅੱਗੋਂ ਉਸ ਨੂੰ ਆਖਿਆ, ਕੋਈ ਤੇਰਾ ਫ਼ਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।।</verse>
				<verse number="15">ਓਹ ਯਰੂਸ਼ਲਮ ਵਿੱਚ ਆਏ ਅਰ ਉਹ ਹੈਕਲ ਵਿੱਚ ਜਾਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ</verse>
				<verse number="16">ਅਰ ਕਿਸੇ ਨੂੰ ਹੈਕਲ ਵਿੱਚੋਂ ਦੀ ਭਾਂਡਾ ਲੈਕੇ ਲੰਘਣ ਨਾ ਦਿੱਤਾ</verse>
				<verse number="17">ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!</verse>
				<verse number="18">ਪਰਧਾਨ ਜਾਜਕ ਅਰ ਗ੍ਰੰਥੀ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਦਾ ਕਿੱਕੁਰ ਨਾਸ ਕਰੀਏ ਕਿਉਂਕਿ ਓਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਹ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ</verse>
				<verse number="19">ਅਤੇ ਹਰ ਸੰਝ ਨੂੰ ਉਹ ਸ਼ਹਿਰੋਂ ਬਾਹਰ ਜਾਂਦਾ ਹੁੰਦਾ ਸੀ।।</verse>
				<verse number="20">ਸਵੇਰ ਨੂੰ ਜਾਂ ਓਹ ਉੱਧਰ ਦੀ ਲੰਘੇ ਤਾਂ ਡਿੱਠਾ ਜੋ ਉਹ ਹੰਜੀਰ ਦਾ ਬਿਰਛ ਜੜ੍ਹੋਂ ਸੁੱਕ ਗਿਆ ਹੈ</verse>
				<verse number="21">ਤਦ ਪਤਰਸ ਨੇ ਚੇਤੇ ਕਰਕੇ ਉਹ ਨੂੰ ਆਖਿਆ, ਸੁਆਮੀ ਜੀ ਵੇਖ, ਇਹ ਹੰਜੀਰ ਦਾ ਬਿਰਛ ਜਿਹ ਨੂੰ ਤੈਂ ਸਰਾਪ ਦਿੱਤਾ ਸੀ ਸੁੱਕ ਗਿਆ ਹੈ!</verse>
				<verse number="22">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਨਿਹਚਾ ਰੱਖੋ</verse>
				<verse number="23">ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਰ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਪਰਤੀਤ ਕਰੇ ਕੇ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਓਹ ਹੁੰਦੀਆਂ ਹਨ ਤਾਂ ਉਹ ਦੇ ਲਈ ਹੋ ਜਾਵੇਗਾ</verse>
				<verse number="24">ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ</verse>
				<verse number="25">ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ</verse>
				<verse number="26">***</verse>
				<verse number="27">ਓਹ ਫੇਰ ਯਰੂਸ਼ਲਮ ਵਿੱਚ ਆਏ ਅਰ ਜਦ ਉਹ ਹੈਕਲ ਵਿੱਚ ਫਿਰਦਾ ਸੀ ਤਦ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਬਜੁਰਗ ਉਹ ਦੇ ਕੋਲ ਆਏ</verse>
				<verse number="28">ਅਰ ਉਸ ਨੂੰ ਕਿਹਾ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ? ਯਾ ਏਹ ਕੰਮ ਕਰਨ ਨੂੰ ਕਿਨ ਤੈਨੂੰ ਇਹ ਇਖ਼ਤਿਆਰ ਦਿੱਤਾ?</verse>
				<verse number="29">ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਨੂੰ ਇੱਕ ਗੱਲ ਪੁੱਛਣਾ । ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ</verse>
				<verse number="30">ਯੂਹੰਨਾ ਦਾ ਬਪਤਿਸਮਾ ਸੁਰਗ ਵੱਲੋਂ ਸੀ ਯਾ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!</verse>
				<verse number="31">ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਬੋਲੂ ਫਿਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?</verse>
				<verse number="32">ਪਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ ਕਿਉਂ ਜੋ ਸੱਭੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ ਮੁੱਚ ਨਬੀ ਹੈ</verse>
				<verse number="33">ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ ।।</verse>
			</chapter>
			<chapter number="12">
				<verse number="1">ਫੇਰ ਉਹ ਉਨ੍ਹਾਂ ਨਾਲ ਦ੍ਰਿਸ਼ਟਾਂਤਾ ਵਿੱਚ ਬੋਲਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰ ਦਾ ਬਾਗ਼ ਲਾਇਆ ਅਰ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਰਸ ਲਈ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ</verse>
				<verse number="2">ਅਰ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਘੱਲਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫ਼ਲ ਵਿੱਚੋਂ ਕੁਝ ਲਵੇ</verse>
				<verse number="3">ਅਤੇ ਉਨ੍ਹਾਂ ਉਸ ਨੂੰ ਫੜ ਕੇ ਕੁੱਟਿਆ ਅਰ ਸੱਖਣੇ ਹੱਥ ਮੋੜ ਦਿੱਤਾ</verse>
				<verse number="4">ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਘੱਲਿਆ ਅਤੇ ਉਨ੍ਹਾਂ ਉਹ ਦਾ ਸਿਰ ਭੰਨਿਆ ਅਤੇ ਉਹ ਦੀ ਪਤ ਲਾਹ ਦਿੱਤੀ</verse>
				<verse number="5">ਫੇਰ ਉਸ ਨੇ ਇੱਕ ਹੋਰ ਘੱਲਿਆ ਅਤੇ ਉਨ੍ਹਾਂ ਉਹ ਨੂੰ ਮਾਰ ਸੁੱਟਿਆ ਅਰ ਉਸ ਨੇ ਹੋਰ ਬਹੁਤ ਸਾਰੇ ਘੱਲੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਰ ਕਈਆਂ ਨੂੰ ਮਾਰ ਦਿੱਤਾ</verse>
				<verse number="6">ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤ੍ਰ। ਓੜਕ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਮਾਨ ਰੱਖਣਗੇ</verse>
				<verse number="7">ਪਰ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਸਾ ਸਾਡਾ ਹੋ ਜਾਵੇਗਾ</verse>
				<verse number="8">ਅਰ ਉਨ੍ਹਾਂ ਨੇ ਉਹ ਨੂੰ ਫੜ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗੋਂ ਬਾਹਰ ਸੁੱਟਿਆ</verse>
				<verse number="9">ਸੋ ਬਾਗ ਦਾ ਮਾਲਕ ਕੀ ਕਰੇਗਾ? ਉਹ ਆਵੇਗਾ ਅਰ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ</verse>
				<verse number="10">ਕੀ ਤੁਸਾਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ।</verse>
				<verse number="11">ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ ।।</verse>
				<verse number="12">ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ ਅਤੇ ਓਹ ਉਸ ਨੂੰ ਛੱਡ ਕੇ ਚਲੇ ਗਏ ।।</verse>
				<verse number="13">ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਘੱਲਿਆ ਜੋ ਉਹ ਨੂੰ ਉਹਦੀਆਂ ਗੱਲਾਂ ਦੀ ਫਾਹੀ ਵਿਚ ਫਸਾਉਣ</verse>
				<verse number="14">ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?</verse>
				<verse number="15">ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਅੱਠਿਆਨੀ ਮੇਰੇ ਕੋਲ ਲਿਆਓ ਤਾਂ ਵੇਖਾਂ</verse>
				<verse number="16">ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੂਰਤ ਅਤੇ ਲਿਖਤ ਕਿਹ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ</verse>
				<verse number="17">ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਸੋ ਪਰਮੇਸ਼ੁਰ ਨੂੰ ਦਿਓ। ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।।</verse>
				<verse number="18">ਫੇਰ ਸਦੂਕੀ ਜਿਹੜੇ ਆਖਦੇ ਹਨ ਭਈ ਕਿਆਮਤ ਨਹੀਂ ਹੋਣੀ ਉਸ ਕੋਲ ਆਏ ਅਰ ਉਸ ਤੋਂ ਇਹ ਸਵਾਲ ਕੀਤਾ</verse>
				<verse number="19">ਕਿ ਗੁਰੂ ਜੀ ਸਾਡੇ ਲਈ ਮੂਸਾ ਨੇ ਲਿਖਿਆ ਹੈ ਭਈ ਜੇ ਕਿਸੇ ਦਾ ਭਾਈ ਮਰ ਜਾਵੇ ਅਤੇ ਉਸ ਦੀ ਤੀਵੀਂ ਰਹੇ ਅਰ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ ਉਤਪੰਨ ਕਰੇ</verse>
				<verse number="20">ਸੱਤ ਭਾਈ ਸਨ ਅਤੇ ਪਹਿਲੇ ਨੇ ਤੀਵੀਂ ਕੀਤੀ ਅਰ ਔਂਤ ਮਰ ਗਿਆ</verse>
				<verse number="21">ਤਦ ਦੂਏ ਨੇ ਉਹ ਨੂੰ ਕਰ ਲਿਆ ਅਤੇ ਔਂਤ ਮਰ ਗਿਆ ਅਤੇ ਇਸੇ ਤਰਾਂ ਤੀਆ ਭੀ ਅਰ ਸੱਤੇ ਔਂਤ ਗਏ</verse>
				<verse number="22">ਸਾਰਿਆਂ ਦੇ ਪਿੱਛੋ ਉਹ ਤੀਵੀਂ ਭੀ ਮਰ ਗਈ</verse>
				<verse number="23">ਕਿਆਮਤ ਨੂੰ ਉਹ ਉਨ੍ਹਾਂ ਵਿੱਚੋਂ ਕਿਹ ਦੀ ਤੀਵੀਂ ਹੋਊ ਕਿਉਂ ਜੋ ਸੱਤਾਂ ਨੇ ਉਸ ਨੂੰ ਇਸਤ੍ਰੀ ਕਰ ਕੇ ਵਸਾਇਆ ਸੀ?</verse>
				<verse number="24">ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ ਕਿ ਤੁਸੀਂ ਨਾ ਪੁਸਤਕਾਂ ਨੂੰ, ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?</verse>
				<verse number="25">ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਓਹ ਨਾ ਵਿਆਹ ਕਰਦੇ ਹਨ ਨਾ ਵਿਆਹੇ ਜਾਂਦੇ ਹਨ ਪਰ ਸੁਰਗੀ ਦੂਤਾਂ ਵਰਗੇ ਹਨ</verse>
				<verse number="26">ਪਰ ਮੁਰਦਿਆਂ ਦੇ ਵਿਖੇ ਜੋ ਓਹ ਜਿਵਾਲੇ ਜਾਂਦੇ ਹਨ ਕੀ ਤੁਸਾਂ ਮੂਸਾ ਦੀ ਪੋਥੀ ਵਿੱਚ ਝਾੜੀ ਦੀ ਕਥਾ ਵਿੱਚ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਓਹ ਨੂੰ ਕਿੱਕੁਰ ਆਖਿਆ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?</verse>
				<verse number="27">ਓਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜੀਉਂਦਿਆਂ ਦਾ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।।</verse>
				<verse number="28">ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?</verse>
				<verse number="29">ਯਿਸੂ ਨੇ ਜਵਾਬ ਦਿੱਤਾ ਭਈ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ। ਪ੍ਰਭੁ ਸਾਡਾ ਪਰਮੇਸ਼ੁਰ ਇੱਕੋ ਪ੍ਰਭੁ ਹੈ</verse>
				<verse number="30">ਅਰ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ</verse>
				<verse number="31">ਦੂਆ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ</verse>
				<verse number="32">ਤਦ ਉਸ ਗ੍ਰੰਥੀਂ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੈਂ ਸਤ ਆਖਿਆ ਭਈ ਉਹ ਇੱਕੋ ਹੈ ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ</verse>
				<verse number="33">ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਰ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮਾਂ ਅਤੇ ਬਲੀਦਾਨਾਂ ਨਾਲੋਂ ਵੱਧ ਹੈ</verse>
				<verse number="34">ਜਾਂ ਯਿਸੂ ਨੇ ਡਿੱਠਾ ਕਿ ਉਹ ਨੇ ਅਕਲ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ ਅਤੇ ਏਦੋਂ ਅੱਗੇ ਕਿਸੇ ਦਾ ਹਿਆਉ ਨਾਂ ਪਿਆ ਜੋ ਉਸ ਕੋਲੋਂ ਕੁਝ ਸਵਾਲ ਕਰੇ।।</verse>
				<verse number="35">ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਅਗੋਂ ਆਖਿਆ, ਗ੍ਰੰਥੀਂ ਕਿੱਕੁਰ ਕਹਿੰਦੇ ਹਨ ਭਈ ਮਸੀਹ ਦਾਊਦ ਦਾ ਪੁੱਤ੍ਰ ਹੈ?</verse>
				<verse number="36">ਦਾਊਦ ਨੇ ਪਵਿੱਤ੍ਰ ਆਤਮਾ ਦੀ ਰਾਹੀਂ ਆਪੇ ਆਖਿਆ ਹੈ ਕਿ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ ।।</verse>
				<verse number="37">ਦਾਊਦ ਤਾਂ ਆਪੇ ਉਹ ਨੂੰ ਪ੍ਰਭੁ ਆਖਦਾ ਹੈ ਫੇਰ ਉਹ ਉਸ ਦਾ ਪੁੱਤ੍ਰ ਕਿੱਥੋਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।।</verse>
				<verse number="38">ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਗ੍ਰੰਥੀਆਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੀਂ ਤੁਰਨ ਫਿਰਨ ਅਤੇ ਬਾਜ਼ਾਰਾਂ ਵਿੱਚ ਸਲਾਮ ਲੈਣ</verse>
				<verse number="39">ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਜ਼ਿਆਫ਼ਤਾਂ ਵਿੱਚ ਉੱਚੀਆਂ ਥਾਵਾਂ ਨੂੰ ਲੋਚਦੇ ਹਨ</verse>
				<verse number="40">ਓਹ ਵਿਧਵਾਂ ਦੇ ਘਰਾਂ ਨੂੰ ਚੱਟ ਕਰ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਂ ਕਰਦੇ ਹਨ। ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।</verse>
				<verse number="41">ਉਹ ਖ਼ਜ਼ਾਨੇ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਖ਼ਜ਼ਾਨੇ ਵਿੱਚ ਕਿਸ ਤਰਾਂ ਪੈਸੇ ਟਕੇ ਪਾਉਂਦੇ ਹਨ ਅਰ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ</verse>
				<verse number="42">ਅਤੇ ਇੱਕ ਕੰਗਾਲ ਵਿਧਵਾ ਨੇ ਆਣ ਕੇ ਦੋ ਦਮੜੀਆਂ ਅਰਥਾਤ ਧੇਲਾ ਪਾ ਦਿੱਤਾ</verse>
				<verse number="43">ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਖ਼ਜ਼ਾਨੇ ਵਿੱਚ ਪਾਉਂਦੇ ਹਨ ਉਨ੍ਹਾਂ ਸਭਨਾਂ ਨਾਲੋਂ ਇਸ ਕੰਗਾਲ ਵਿਧਵਾ ਨੇ ਬਹੁਤਾ ਪਾਇਆ</verse>
				<verse number="44">ਕਿਉਂ ਜੋ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ ।।</verse>
			</chapter>
			<chapter number="13">
				<verse number="1">ਜਾਂ ਉਹ ਹੈਕਲੋਂ ਬਾਹਰ ਜਾ ਰਿਹਾ ਸੀ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਵੇਖੋ, ਏਹ ਕਿਹੇ ਜਿਹੇ ਪੱਥਰ ਅਤੇ ਕਿਹੀਆਂ ਇਮਾਰਤਾਂ ਹਨ!</verse>
				<verse number="2">ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜਿਹੜਾ ਡੇਗਿਆ ਨਾ ਜਾਏ।।</verse>
				<verse number="3">ਜਾਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਅੰਦ੍ਰਿਯਾਸ ਨੇ ਨਿਰਾਲੇ ਵਿੱਚ ਉਹ ਦੇ ਅੱਗੇ ਅਰਜ਼ ਕੀਤੀ</verse>
				<verse number="4">ਜੋ ਸਾਨੂੰ ਦੱਸ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਸਭ ਪੂਰੀਆਂ ਹੋਣ ਲੱਗਣਗੀਆਂ?</verse>
				<verse number="5">ਯਿਸੂ ਉਨ੍ਹਾਂ ਨੂੰ ਆਖਣ ਲੱਗਾ, ਚੌਕਸ ਰਹੋ ਭਈ ਕੋਈ ਤੁਹਾਨੂੰ ਭੁਲਾਵੇ ਵਿੱਚ ਨਾ ਪਾਵੇ</verse>
				<verse number="6">ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ</verse>
				<verse number="7">ਜਾਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋ ਤਾਂ ਘਬਰਾ ਨਾ ਜਾਣਾ। ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ</verse>
				<verse number="8">ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।</verse>
				<verse number="9">ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ</verse>
				<verse number="10">ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਅੱਗੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਏ</verse>
				<verse number="11">ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ</verse>
				<verse number="12">ਅਤੇ ਭਾਈ ਭਾਈ ਨੂੰ ਅਰ ਪਿਉ ਪੁੱਤ੍ਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ</verse>
				<verse number="13">ਅਰ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ।।</verse>
				<verse number="14">ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਚਾਹੀਦਾ ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਨੂੰ ਭੱਜ ਜਾਣ</verse>
				<verse number="15">ਅਤੇ ਜਿਹੜਾ ਕੋਠੇ ਉੱਤੇ ਹੋਵੇ ਹਿਠਾਹਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਕੱਢ ਲੈ ਜਾਣ ਲਈ ਅੰਦਰ ਨਾ ਵੜੇ</verse>
				<verse number="16">ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ</verse>
				<verse number="17">ਅਤੇ ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!</verse>
				<verse number="18">ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ਼ ਵਿੱਚ ਨਾ ਹੋਵੇ</verse>
				<verse number="19">ਕਿਉਂਕਿ ਉਨ੍ਹੀਂ ਦਿਨੀਂ ਐਡਾ ਕਸ਼ਟ ਹੋਵੇਗਾ ਜੋ ਸਰਿਸ਼ਟ ਦੇ ਮੁੱਢੋਂ ਜਿਹ ਨੂੰ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੋੜੀ ਹੋਇਆ ਹੈ ਅਤੇ ਨਾ ਕਦੇ ਹੋਵੇਗਾ</verse>
				<verse number="20">ਅਰ ਜੇ ਪ੍ਰਭੁ ਉਨ੍ਹਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਸਰੀਰ ਨਾ ਬਚਦਾ ਪਰ ਉਨ੍ਹਾਂ ਚੁਣਿਆਂ ਹੋਇਆਂ ਦੀ ਖ਼ਾਤਰ ਜਿਨਾਂ ਨੂੰ ਉਹ ਨੇ ਚੁਣਿਆ ਹੈ ਉਸ ਨੇ ਉਨ੍ਹਾਂ ਦਿਨਾਂ ਨੂੰ ਘਟਾਇਆ</verse>
				<verse number="21">ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਯਾ ਵੇਖੋ ਉੱਥੇ ਹੈ! ਤਾਂ ਸਤ ਨਾ ਮੰਨਣਾ</verse>
				<verse number="22">ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਰ ਅਚਰਜ ਕੰਮ ਵਿਖਾਲਣਗੇ ਤਾਂ ਜੇ ਹੋ ਸੱਕੇ ਓਹ ਚੁਣਿਆਂ ਹੋਇਆਂ ਨੂੰ ਭੁਲਾਵੇ ਵਿੱਚ ਪਾ ਦੇਣ</verse>
				<verse number="23">ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਅੱਗੋਂ ਹੀ ਸੱਭੋ ਕੁਝ ਦੱਸ ਦਿੱਤਾ।।</verse>
				<verse number="24">ਪਰ ਉਨ੍ਹੀਂ ਦਿਨੀਂ ਉਸ ਕਸ਼ਟ ਦੇ ਪਿੱਛੋਂ ਸੂਰਜ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ</verse>
				<verse number="25">ਅਤੇ ਤਾਰੇ ਆਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਆਕਾਸ਼ ਵਿੱਚ ਹਨ ਹਿਲਾਈਆਂ ਜਾਣਗੀਆਂ</verse>
				<verse number="26">ਤਦ ਮਨੁੱਖ ਦੇ ਪੁੱਤ੍ਰ ਨੂੰ ਵੱਡੀ ਸਮਰੱਥਾ ਅਤੇ ਤੇਜ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ</verse>
				<verse number="27">ਉਸ ਵੇਲੇ ਉਹ ਦੂਤਾਂ ਨੂੰ ਭੇਜੇਗਾ ਅਤੇ ਚੌਹਾਂ ਕੂੰਟਾਂ ਤੋਂ ਧਰਤੀ ਦੀ ਹੱਦੋਂ ਆਕਾਸ਼ ਦੀ ਹੱਦ ਤੀਕਰ ਆਪਣੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰੇਗਾ।।</verse>
				<verse number="28">ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਾਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆਈ ਹੈ</verse>
				<verse number="29">ਇਸੇ ਤਰਾਂ ਨਾਲ ਤੁਸੀਂ ਵੀ ਜਾਂ ਵੇਖੋ ਕਿ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਭਈ ਉਹ ਨੇੜੇ ਸਗੋਂ ਬੂਹੇ ਉੱਤੇ ਹੈ</verse>
				<verse number="30">ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੋੜੀ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀੜੀ ਬੀਤ ਨਾ ਜਾਵੇਗੀ</verse>
				<verse number="31">ਆਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ</verse>
				<verse number="32">ਪਰ ਉਸ ਦਿਨ ਯਾ ਉਸ ਘੜੀ ਦੇ ਵਿਖੇ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ, ਨਾ ਪੁੱਤ੍ਰ, ਪਰ ਕੇਵਲ ਪਿਤਾ</verse>
				<verse number="33">ਖਬਰਦਾਰ, ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਵੇਲਾ ਕਦ ਹੋਵੇਗਾ</verse>
				<verse number="34">ਇਹ ਇੱਕ ਪਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਹ ਨੇ ਘਰੋਂ ਜਾਂਦੇ ਵੇਲੇ ਆਪਣੇ ਨੌਕਰਾਂ ਨੂੰ ਇਖ਼ਤਿਆਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਕੀਤਾ ਭਈ ਜਾਗਦਾ ਰਹੁ</verse>
				<verse number="35">ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ</verse>
				<verse number="36">ਤਾਂ ਅਜਿਹਾ ਨਾ ਹੋਵੇ ਜੋ ਅਚਾਣਕ ਆਣ ਕੇ ਉਹ ਤੁਹਾਨੂੰ ਸੁੱਤੇ ਵੇਖੇ</verse>
				<verse number="37">ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ ਸੋ ਸਾਰਿਆਂ ਨੂੰ ਆਖਦਾ ਹਾਂ ਭਈ ਜਾਗਦੇ ਰਹੋ! ।।</verse>
			</chapter>
			<chapter number="14">
				<verse number="1">ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਜੋ ਉਹ ਨੂੰ ਕਿੱਕੁਰ ਛੱਲ ਨਾਲ ਫੜ ਕੇ ਜਾਨੋਂ ਮਾਰੀਏ?</verse>
				<verse number="2">ਉਨ੍ਹਾਂ ਤਾਂ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਬਲਵਾ ਨਾ ਹੋਵੇ।।</verse>
				<verse number="3">ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ</verse>
				<verse number="4">ਤਦ ਕਿੰਨੇ ਆਪਣੇ ਮਨ ਵਿੱਚ ਖਿਝ ਕੇ ਬੋਲੇ ਜੋ ਇਸ ਅਤਰ ਦਾ ਇਹ ਨੁਕਸਾਨ ਕਾਹ ਨੂੰ ਹੋਇਆ?</verse>
				<verse number="5">ਕਿਉਂਕਿ ਹੋ ਸੱਕਦਾ ਸੀ ਜੋ ਇਹ ਅਤਰ ਡੂਢ ਸੌ ਰੁਪਏ ਤੋਂ ਵਧੀਕ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ ਸੋ ਉਹ ਉਸ ਤੀਵੀਂ ਨੂੰ ਝਿੜਕਣ ਲੱਗੇ</verse>
				<verse number="6">ਪਰ ਯਿਸੂ ਨੇ ਆਖਿਆ, ਇਹ ਨੂੰ ਛੱਡ ਦਿਓ, ਕਿਉਂ ਇਹ ਨੂੰ ਕੋਸਦੇ ਹੋ? ਉਸ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।</verse>
				<verse number="7">ਕਿਉਂ ਜੋ ਕੰਗਾਲ ਸਦਾ ਤੁਹਾਡੇ ਨਾਲ ਹਨ ਅਤੇ ਜਾਂ ਚਾਹੋ ਤਾਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।</verse>
				<verse number="8">ਜੋ ਉਸ ਤੋਂ ਬਣ ਪਿਆ ਉਸ ਨੇ ਕੀਤਾ। ਉਸ ਨੇ ਅੱਗੋਂ ਹੀ ਮੇਰੇ ਸਰੀਰ ਉੱਤੇ ਕਫ਼ਨਾਉਣ ਦਫ਼ਨਾਉਣ ਲਈ ਅਤਰ ਪਾ ਦਿੱਤਾ</verse>
				<verse number="9">ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਵੀ ਇਹ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।।</verse>
				<verse number="10">ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ</verse>
				<verse number="11">ਅਤੇ ਓਹ ਸੁਣ ਕੇ ਆਨੰਦ ਹੋਏ ਅਰ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।।</verse>
				<verse number="12">ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?</verse>
				<verse number="13">ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋਹੁੰ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ</verse>
				<verse number="14">ਅਰ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?</verse>
				<verse number="15">ਉਹ ਆਪ ਹੀ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਬਿਛਿਆ ਅਤੇ ਸੁਆਰਿਆ ਹੋਇਆ ਵਿਖਾਲੇਗਾ ਸੋ ਉੱਥੇ ਸਾਡੇ ਲਈ ਤਿਆਰੀ ਕਰੋ</verse>
				<verse number="16">ਤਾਂ ਚੇਲੇ ਚੱਲੇ ਗਏ ਅਰ ਸ਼ਹਿਰ ਵਿੱਚ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ।।</verse>
				<verse number="17">ਜਾਂ ਸੰਝ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ</verse>
				<verse number="18">ਅਰ ਜਦ ਓਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ</verse>
				<verse number="19">ਤਦ ਓਹ ਉਦਾਸ ਹੋਣ ਅਤੇ ਇੱਕ ਇੱਕ ਕਰਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?</verse>
				<verse number="20">ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਸੋਈ ਹੈ</verse>
				<verse number="21">ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ।।</verse>
				<verse number="22">ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ</verse>
				<verse number="23">ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ</verse>
				<verse number="24">ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ</verse>
				<verse number="25">ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਆਂਗਾਂ ਜਿਸ ਦਿਨ ਤੀਕਰ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਆਂ ।।</verse>
				<verse number="26">ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।।</verse>
				<verse number="27">ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ</verse>
				<verse number="28">ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਗਾਂ</verse>
				<verse number="29">ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!</verse>
				<verse number="30">ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ</verse>
				<verse number="31">ਪਰ ਉਹ ਨੇ ਵੱਡੇ ਹਠ ਨਾਲ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਭੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰਾਂ ਬੋਲੇ।।</verse>
				<verse number="32">ਫੇਰ ਓਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੀਕਰ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ</verse>
				<verse number="33">ਉਸ ਨੇ ਪਤਰਸ ਅਤੇ ਯਾਕੂਬ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਹੈਰਾਨ ਪਰੇਸ਼ਾਨ ਅਰ ਬਹੁਤ ਦਿਲਗੀਰ ਹੋਣ ਲੱਗਾ</verse>
				<verse number="34">ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ। ਤੁਸੀਂ ਐਥੇ ਠਹਿਰੋਂ ਅਰ ਜਾਗਦੇ ਰਹੋ</verse>
				<verse number="35">ਅਤੇ ਉਹ ਥੋੜਾ ਅੱਗੇ ਵੱਧ ਕੇ ਭੁਞੇਂ ਡਿੱਗ ਪਿਆ ਅਰ ਪ੍ਰਾਰਥਨਾ ਕੀਤੀ ਕਿ ਜੇ ਹੋ ਸੱਕੇ ਤਾਂ ਇਹ ਘੜੀ ਮੈਥੋਂ ਟੱਲ ਜਾਏ</verse>
				<verse number="36">ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ</verse>
				<verse number="37">ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੈਥੋਂ ਇੱਕ ਘੜੀ ਵੀ ਨਾ ਜਾਗ ਹੋਇਆ?</verse>
				<verse number="38">ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ</verse>
				<verse number="39">ਤਾਂ ਉਹ ਫੇਰ ਗਿਆ ਅਰ ਉਹੋ ਗੱਲ ਕਹਿ ਕੇ ਪ੍ਰਾਰਥਨਾ ਕੀਤੀ</verse>
				<verse number="40">ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ</verse>
				<verse number="41">ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ</verse>
				<verse number="42">ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।।</verse>
				<verse number="43">ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ</verse>
				<verse number="44">ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾਂ ਉਹੋ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ!</verse>
				<verse number="45">ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਸੁਆਮੀ ਜੀ! ਅਤੇ ਉਹ ਨੂੰ ਚੁੰਮਿਆਂ</verse>
				<verse number="46">ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ</verse>
				<verse number="47">ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਧੂ ਲਈ ਅਰ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ</verse>
				<verse number="48">ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਭਈ ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ?</verse>
				<verse number="49">ਮੈਂ ਰੋਜ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਰ ਤੁਸਾਂ ਮੈਨੂੰ ਨਾ ਫੜਿਆ ਪਰ ਇਹ ਇਸ ਲਈ ਹੋਇਆ ਜੋ ਲਿਖਤਾਂ ਪੂਰੀਆਂ ਹੋਣ</verse>
				<verse number="50">ਅਰ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ</verse>
				<verse number="51">ਇੱਕ ਜੁਆਨ ਜਿਹ ਨੇ ਦੁਪੱਟਾ ਆਪਣੇ ਨੰਗੇ ਪਿੰਡੇ ਉੱਤੇ ਲਿਆ ਹੋਇਆ ਸੀ ਉਹ ਦੇ ਮਗਰ ਤੁਰਿਆ ਅਰ ਲੋਕਾਂ ਨੇ ਉਸ ਨੂੰ ਫੜ ਲਿਆ</verse>
				<verse number="52">ਪਰ ਉਹ ਦੁਪੱਟਾ ਛੱਡ ਕੇ ਨੰਗਾ ਭੱਜ ਗਿਆ।।</verse>
				<verse number="53">ਤਦ ਓਹ ਯਿਸੂ ਨੂੰ ਸਰਦਾਰ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਪਰਧਾਨ ਜਾਜਕ ਅਤੇ ਬਜ਼ੁਰਗ ਅਤੇ ਗ੍ਰੰਥੀ ਇਕੱਠੇ ਹੋਏ</verse>
				<verse number="54">ਅਰ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਦੇ ਅੰਦਰ ਤੀਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ</verse>
				<verse number="55">ਤਦ ਪਰਧਾਨ ਜਾਜਕ ਅਤੇ ਸਾਰੀ ਮਹਾ ਸਭਾ ਨੇ ਯਿਸੂ ਦੇ ਵਿੱਰੁਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਢੂੰਡੀ ਪਰ ਨਾ ਲੱਭੀ</verse>
				<verse number="56">ਬਹੁਤਿਆਂ ਨੇ ਉਹਦੇ ਵਿੱਰੁਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਹੀ ਨਾ ਸੀ</verse>
				<verse number="57">ਤਦ ਕਈਆਂ ਨੇ ਉੱਠ ਕੇ ਉਹ ਦੇ ਵਿੱਰੁਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ</verse>
				<verse number="58">ਭਈ ਅਸਾਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਰ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨਾ ਹੱਥ ਲਾਏ ਬਣਾਵਾਂਗਾ</verse>
				<verse number="59">ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਹੀ ਨਾ ਸੀ</verse>
				<verse number="60">ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿੱਰੁਧ ਕੀ ਗਵਾਹੀ ਦਿੰਦੇ ਹਨ?</verse>
				<verse number="61">ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ?</verse>
				<verse number="62">ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ</verse>
				<verse number="63">ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?</verse>
				<verse number="64">ਤੁਸਾਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਰਾਈ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ</verse>
				<verse number="65">ਅਤੇ ਕਿੰਨੇ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਅਗੰਮ ਦੀ ਖਬਰ ਦਿਹ! ਅਰ ਸਿਪਾਹੀਆਂ ਨੇ ਉਹ ਨੂੰ ਲੈ ਕੇ ਚੁਪੇੜਾਂ ਮਾਰੀਆਂ।।</verse>
				<verse number="66">ਜਾਂ ਪਤਰਸ ਹੇਠਾਂ ਵੇਹੜੇ ਵਿੱਚ ਸੀ ਸਰਦਾਰ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ</verse>
				<verse number="67">ਅਰ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਭੀ ਯਿਸੂ ਨਾਸਰੀ ਦੇ ਨਾਲ ਸੈਂ</verse>
				<verse number="68">ਪਰ ਉਹ ਮੁੱਕਰ ਕੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਭਈ ਤੂੰ ਕੀ ਆਖਦੀ ਹੈਂ, ਅਤੇ ਓਹ ਬਾਹਰ ਡੇਓਢੀ ਵਿੱਚ ਚੱਲਿਆ ਗਿਆ</verse>
				<verse number="69">ਤਾਂ ਗੋੱਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ</verse>
				<verse number="70">ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ</verse>
				<verse number="71">ਪਰ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ</verse>
				<verse number="72">ਅਰ ਝੱਟ ਦੂਈ ਵਾਰ ਕੁੱਕੜ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।।</verse>
			</chapter>
			<chapter number="15">
				<verse number="1">ਸਵੇਰ ਹੁੰਦਿਆਂ ਹੀ ਪਰਧਾਨ ਜਾਜਕਾਂ ਨੇ ਬਜ਼ੁਰਗਾਂ ਅਤੇ ਗ੍ਰੰਥੀਆਂ ਸਣੇ ਅਰ ਸਾਰੀ ਮਹਾ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ</verse>
				<verse number="2">ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ</verse>
				<verse number="3">ਤਾਂ ਪਰਧਾਨ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ</verse>
				<verse number="4">ਪਿਲਾਤੁਸ ਨੇ ਉਸ ਤੋਂ ਫੇਰ ਪੁੱਛਿਆ, ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖ ਓਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!</verse>
				<verse number="5">ਪਰ ਯਿਸੂ ਨੇ ਫੇਰ ਕੁਝ ਜਵਾਬ ਨਾ ਦਿੱਤਾ, ਐਥੋਂ ਤੀਕ ਜੋ ਪਿਲਾਤੁਸ ਹੈਰਾਨ ਹੋਇਆ।।</verse>
				<verse number="6">ਓਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਹ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ</verse>
				<verse number="7">ਬਰੱਬਾਸ ਨਾਓਂ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਪਸਾਦੀਆਂ ਦੇ ਨਾਲ ਜਿਨ੍ਹਾਂ ਪਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ</verse>
				<verse number="8">ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ</verse>
				<verse number="9">ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ, ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂ?</verse>
				<verse number="10">ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਭਈ ਪਰਧਾਨ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ</verse>
				<verse number="11">ਪਰ ਪਰਧਾਨ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾਸ ਹੀ ਉਨ੍ਹਾਂ ਦੀ ਖਾਤਰ ਛੱਡ ਦੇਵੇ</verse>
				<verse number="12">ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫੇਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਹ ਦੇ ਨਾਲ ਕੀ ਕਰਾਂ?</verse>
				<verse number="13">ਓਹ ਫੇਰ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!</verse>
				<verse number="14">ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਓਹ ਹੋਰ ਵੀ ਡੰਡ ਪਾ ਕੇ ਬੋਲੇ, ਓਹ ਨੂੰ ਸਲੀਬ ਦਿਓ!</verse>
				<verse number="15">ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।।</verse>
				<verse number="16">ਤਾਂ ਸਿਪਾਹੀ ਉਹ ਨੂੰ ਓਸ ਵੇਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਹੈ ਲੈ ਗਏ ਅਰ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ</verse>
				<verse number="17">ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤ੍ਰ ਪਹਿਨਾਇਆ ਅਤੇ ਕੰਡਿਆਂ ਵਾਲਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ</verse>
				<verse number="18">ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!</verse>
				<verse number="19">ਅਰ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਨਿਵਾ ਕੇ ਉਹ ਨੂੰ ਮੱਥਾ ਟੇਕਦੇ ਸਨ</verse>
				<verse number="20">ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।</verse>
				<verse number="21">ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਓ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ</verse>
				<verse number="22">ਅਤੇ ਓਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ \ਖੋਪਰੀ ਦਾ ਥਾਂ ਹੈ\ ਲਿਆਏ</verse>
				<verse number="23">ਅਰ ਮੈ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਓਨ ਨਾ ਲਈ</verse>
				<verse number="24">ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾ ਕੇ ਉਹ ਦੇ ਬਸਤ੍ਰ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ</verse>
				<verse number="25">ਪਹਿਰ ਦਿਨ ਚੜਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾਇਆ</verse>
				<verse number="26">ਅਰ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ \ਯਹੂਦੀਆਂ ਦਾ ਪਾਤਸ਼ਾਹ\</verse>
				<verse number="27">ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਆ ਉਹ ਦੇ ਖੱਬੇ ਸਲੀਬ ਉੱਤੇ ਚੜਾਇਆ</verse>
				<verse number="28">ਅਤੇ ਆਉਣ ਜਾਣ ਵਾਲੇ ਉਹ ਨੂੰ ਮਿਹਣਾ ਮਾਰਨ ਅਤੇ ਸਿਰ ਹਿਲਾ ਕੇ ਕਹਿਨ ਲੱਗੇ,</verse>
				<verse number="29">***</verse>
				<verse number="30">ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ</verse>
				<verse number="31">ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਆਪੋ ਵਿੱਚ ਗ੍ਰੰਥੀਆਂ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਬਚਾ ਨਹੀਂ ਸੱਕਦਾ!</verse>
				<verse number="32">ਇਸਰਾਏਲ ਦਾ ਪਾਤਸ਼ਾਹ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਪਰਤੀਤ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜਾਏ ਗਏ ਓਹ ਉਸ ਨੂੰ ਬੋਲੀਆਂ ਮਾਰਦੇ ਸਨ।।</verse>
				<verse number="33">ਜਾਂ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਅਨ੍ਹੇਰਾ ਛਾ ਗਿਆ ਅਰ ਤੀਏ ਪਹਿਰ ਤੀਕ ਰਿਹਾ</verse>
				<verse number="34">ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ \ ਏਲੋਈ ਏਲੋਈ ਲਮਾ ਸਬਕਤਾਨੀ \ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?</verse>
				<verse number="35">ਤਾਂ ਕਿੰਨੇਕੁ ਉਨ੍ਹਾਂ ਵਿੱਚੋਂ ਜਿਹੜੇ ਓੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!</verse>
				<verse number="36">ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?</verse>
				<verse number="37">ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ</verse>
				<verse number="38">ਅਤੇ ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤੀਕਰ ਪਾਟ ਕੇ ਦੋ ਹੋ ਗਿਆ</verse>
				<verse number="39">ਜਾਂ ਉਸ ਸੂਬੇਦਾਰ ਨੇ ਜਿਹੜਾ ਉਹਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ! ।।</verse>
				<verse number="40">ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ</verse>
				<verse number="41">ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਨਾਲ ਰਹਿੰਦੀਆਂ ਅਤੇ ਉਹ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਥੇਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।।</verse>
				<verse number="42">ਜਾਂ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ</verse>
				<verse number="43">ਅਰਿਮਥੈਆ ਦਾ ਯੂਸੁਫ਼ ਇੱਕ ਪਤਵੰਤਾ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ</verse>
				<verse number="44">ਪਰ ਪਿਲਾਤੁਸ ਨੇ ਅਚਰਜ ਮੰਨਿਆ ਜੋ ਐਡੀ ਛੇਤੀ ਉਹ ਕਿੱਥੋਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਸੱਦ ਕੇ ਉਸ ਤੋਂ ਪੁੱਛਿਆ ਭਈ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?</verse>
				<verse number="45">ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ</verse>
				<verse number="46">ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਰ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ</verse>
				<verse number="47">ਅਤੇ ਮਰਿਯਮ ਮਗਦਲੀਨੀ ਅਰ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।।</verse>
			</chapter>
			<chapter number="16">
				<verse number="1">ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਰ ਯਾਕੂਬ ਦੀ ਮਾਤਾ ਮਰਿਯਮ ਅਰ ਸਲੋਮੀ ਨੇ ਸੁਗੰਧਾ ਮੁੱਲ ਲਈਆਂ ਭਈ ਜਾ ਕੇ ਉਸ ਉੱਤੇ ਮਲਨ</verse>
				<verse number="2">ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਓਹ ਕਬਰ ਉੱਤੇ ਆਈਆਂ</verse>
				<verse number="3">ਅਤੇ ਆਪੋਂ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ ਕੇ ਲਾਂਭੇ ਕਰੂ?</verse>
				<verse number="4">ਜਾਂ ਓਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ</verse>
				<verse number="5">ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀਂ ਸੱਜੇ ਪਾਸੇ ਬੈਠਾ ਵੇਖਿਆ ਅਤੇ ਓਹ ਹੈਰਾਨ ਹੋਈਆਂ</verse>
				<verse number="6">ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਭਾਲਦੀਆਂ ਹੋ ਜਿਹੜਾ ਸਲੀਬ ਉੱਤੇ ਚੜਾਇਆ ਗਿਆ ਸੀ । ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਹੈ ਨਹੀਂ। ਲਓ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ</verse>
				<verse number="7">ਪਰ ਜਾਓ, ਉਹ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਥੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ</verse>
				<verse number="8">ਅਤੇ ਓਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਓਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ ।।</verse>
				<verse number="9">[ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ ਵਿਖਾਲੀ ਦਿੱਤੀ</verse>
				<verse number="10">ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖਬਰ ਦਿੱਤੀ</verse>
				<verse number="11">ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜੀਉਂਦਾ ਹੈ ਅਤੇ ਉਸ ਨੂੰ ਵਿਖਾਲੀ ਦਿੱਤੀ ਸਤ ਨਾ ਮੰਨਿਆ।।</verse>
				<verse number="12">ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆ ਨੂੰ ਜਾਂ ਓਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਵਿਖਾਲੀ ਦਿੱਤੀ</verse>
				<verse number="13">ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖਬਰ ਦਿੱਤੀ ਪਰ ਉਨ੍ਹਾਂ ਨੇ ਇਨ੍ਹਾਂ ਦੀ ਵੀ ਪਰਤੀਤ ਨਾ ਕੀਤੀ।।</verse>
				<verse number="14">ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ।</verse>
				<verse number="15">ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਜਗਤ ਵਿੱਚ ਜਾ ਕੇ ਸਰਬੱਤ ਸਰਿਸ਼ਟ ਦੇ ਸਾਹਮਣੇ ਖੁਸਖਬਰੀ ਦਾ ਪਰਚਾਰ ਕਰੋ</verse>
				<verse number="16">ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ</verse>
				<verse number="17">ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ,</verse>
				<verse number="18">ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ । ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।।</verse>
				<verse number="19">ਫੇਰ ਪ੍ਰਭੁ ਯਿਸੂ ਉਨ੍ਹਾਂ ਨਾਲ ਬਚਨ ਕਰ ਹਟਿਆ ਅਕਾਸ਼ ਉੱਤੇ ਉਠਾ ਲਿਆਗਾ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।</verse>
				<verse number="20">ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।। ]</verse>
			</chapter>
		</book>
		<book number="42">
			<chapter number="1">
				<verse number="1">ਜਿਸ ਹਾਲ ਵਿੱਚ ਬਹੁਤਿਆਂ ਨੇ ਉਨ੍ਹਾਂ ਗੱਲਾਂ ਦਾ ਵਿਰਤਾਂਤ ਲਿਖਣ ਨੂੰ ਲੱਕ ਬੰਨ੍ਹਿਆਂ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ</verse>
				<verse number="2">ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ</verse>
				<verse number="3">ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ</verse>
				<verse number="4">ਤਾਂ ਜੋ ਤੂੰ ਉਨ੍ਹਾਂ ਗੱਲਾਂ ਦੀ ਹਕੀਕਤ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੈਂ ਸਿੱਖਿਆ ਪਾਈ।।</verse>
				<verse number="5">ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ ਅਬੀਯਾਹ ਦੇ ਵਾਰੀ ਵਾਲਿਆਂ ਵਿੱਚੋਂ ਜ਼ਕਰਯਾਹ ਕਰਕੇ ਇੱਕ ਜਾਜਕ ਸੀ ਅਤੇ ਉਹ ਦੀ ਪਤਨੀ ਹਾਰੂਨ ਦੀਆਂ ਧੀਆਂ ਵਿੱਚੋਂ ਸੀ ਅਰ ਉਹ ਦਾ ਨਾਉਂ ਸੀ ਇਲੀਸਬਤ</verse>
				<verse number="6">ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਸਨ ਅਰ ਪ੍ਰਭੁ ਦੇ ਸਾਰੇ ਹੁਕਮਾਂ ਅਤੇ ਬਿਧਾਂ ਤੇ ਨਿਰਦੋਖ ਚੱਲਦੇ ਸਨ</verse>
				<verse number="7">ਉਨ੍ਹਾਂ ਦੇ ਉਲਾਦ ਨਾ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਰ ਦੋਵੇਂ ਵੱਡੀ ਉਮਰ ਦੇ ਸਨ</verse>
				<verse number="8">ਅਤੇ ਐਉਂ ਹੋਇਆ ਕਿ ਜਾਂ ਉਹ ਪਰਮੇਸ਼ੁਰ ਦੀ ਦਰਗਾਹੇ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰਦਾ ਸੀ</verse>
				<verse number="9">ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ</verse>
				<verse number="10">ਅਤੇ ਧੂਪ ਧੁਖਾਉਣ ਵੇਲੇ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ</verse>
				<verse number="11">ਤਦ ਉਹ ਨੂੰ ਪ੍ਰਭੁ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖਲੋਤਾ ਦਿੱਸਿਆ</verse>
				<verse number="12">ਅਤੇ ਜ਼ਕਰਯਾਹ ਵੇਖ ਕੇ ਘਬਰਾਇਆ ਅਰ ਉਹ ਨੂੰ ਡਰ ਲੱਗਾ</verse>
				<verse number="13">ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ</verse>
				<verse number="14">ਅਰ ਤੈਨੂੰ ਖੁਸ਼ੀ ਅਤੇ ਆਨੰਦ ਹੋਵੇਗਾ ਅਰ ਬਥੇਰੇ ਉਹ ਦੇ ਜੰਮਣ ਤੋਂ ਖੁਸ਼ ਹੋਣਗੇ</verse>
				<verse number="15">ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ</verse>
				<verse number="16">ਅਤੇ ਇਸਰਾਏਲ ਦੀ ਉਲਾਦ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪਰਮੇਸ਼ੁਰ ਪ੍ਰਭੁ ਦੀ ਵੱਲ ਮੋੜੇਗਾ</verse>
				<verse number="17">ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ</verse>
				<verse number="18">ਤਾਂ ਜ਼ਕਰਯਾਹ ਨੇ ਦੂਤ ਨੂੰ ਆਖਿਆ, ਮੈਂ ਇਹ ਕਿੱਕੁਰ ਮੰਨਾਂ ਕਿਉਂਕਿ ਮੈਂ ਬੁੱਢਾ ਹਾਂ ਅਤੇ ਮੇਰੀ ਪਤਨੀ ਵੱਡੀ ਉਮਰ ਦੀ ਹੋ ਗਈ ਹੈ?</verse>
				<verse number="19">ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ</verse>
				<verse number="20">ਵੇਖ ਜਿਸ ਦਿਨ ਤੀਕਰ ਇਹ ਗੱਲਾਂ ਪੂਰੀਆਂ ਨਾ ਹੋਂਣ ਤੂੰ ਚੁੱਪ ਰਹੇਂਗਾ ਅਤੇ ਬੋਲ ਨਾ ਸੱਕੇਂਗਾ ਇਸ ਲਈ ਜੋ ਤੈਂ ਮੇਰੀਆਂ ਗੱਲਾਂ ਨੂੰ ਸਤ ਨਾ ਮੰਨਿਆ ਜਿਹੜੀਆਂ ਆਪਣੇ ਵੇਲੇ ਸਿਰ ਪੂਰੀਆਂ ਹੋਣਗੀਆਂ</verse>
				<verse number="21">ਅਤੇ ਲੋਕ ਜ਼ਕਰਯਾਹ ਦਾ ਰਾਹ ਵੇਖਦੇ ਸਨ ਅਰ ਹੈਕਲ ਵਿੱਚ ਉਹ ਦੇ ਚਿਰ ਲਾਉਣ ਕਰਕੇ ਹੈਰਾਨ ਹੁੰਦੇ ਸਨ</verse>
				<verse number="22">ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ</verse>
				<verse number="23">ਤਾਂ ਐਉਂ ਹੋਇਆ ਕਿ ਜਦ ਉਹ ਦੀ ਸੇਵਾ ਦੇ ਦਿਨ ਪੂਰੇ ਹੋਏ ਤਦ ਉਹ ਆਪਣੇ ਘਰ ਚੱਲਿਆ ਗਿਆ।।</verse>
				<verse number="24">ਫੇਰ ਉਨ੍ਹਾਂ ਦਿਨਾਂ ਦੇ ਪਿੱਛੋਂ ਉਹ ਦੀ ਪਤਨੀ ਇਲੀਸਬਤ ਗਰਭਵੰਤੀ ਹੋਈ ਅਤੇ ਉਹ ਨੇ ਪੰਜਾਂ ਮਹੀਨਿਆਂ ਤੀਕਰ ਆਪਣੇ ਤਾਈਂ ਇਹ ਕਹਿ ਕੇ ਲੁਕਾਇਆ</verse>
				<verse number="25">ਕਿ ਪ੍ਰਭੁ ਨੇ ਜਿਨ੍ਹੀਂ ਦਿਨੀਂ ਮੇਰੇ ਉੱਤੇ ਨਿਗਾਹ ਕੀਤੀ ਮੇਰੇ ਨਾਲ ਇਉਂ ਕੀਤਾ ਹੈ ਭਈ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਹਟਾ ਦੇਵੇ।।</verse>
				<verse number="26">ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ</verse>
				<verse number="27">ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ</verse>
				<verse number="28">ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ</verse>
				<verse number="29">ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?</verse>
				<verse number="30">ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ</verse>
				<verse number="31">ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ</verse>
				<verse number="32">ਉਹ ਮਹਾਨ ਹੋਵੇਗਾ, ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ, ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ ਤਖ਼ਤ ਉਹ ਨੂੰ ਦੇਵੇਗਾ।।</verse>
				<verse number="33">ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ, ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।</verse>
				<verse number="34">ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ</verse>
				<verse number="35">ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ</verse>
				<verse number="36">ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ</verse>
				<verse number="37">ਕਿਉਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ</verse>
				<verse number="38">ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।</verse>
				<verse number="39">ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ</verse>
				<verse number="40">ਅਰ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਪਰਨਾਮ ਕੀਤਾ</verse>
				<verse number="41">ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ</verse>
				<verse number="42">ਅਤੇ ਉਹ ਜ਼ੋਰ ਨਾਲ ਉੱਚੀ ਦੇ ਕੇ ਬੋਲੀ, ਮੁਬਾਰਕ ਹੈਂ ਤੂੰ ਤੀਵੀਆਂ ਵਿੱਚੋਂ, ਨਾਲੇ ਮੁਬਾਰਕ ਤੇਰੀ ਕੁੱਖ ਦਾ ਫਲ</verse>
				<verse number="43">ਮੇਰੇ ਲਈ ਇਹ ਕਿੱਥੋਂ ਹੋਇਆ ਜੋ ਮੇਰੇ ਪ੍ਰਭੁ ਦੀ ਮਾਤਾ ਮੇਰੇ ਕੋਲ ਆਈ?</verse>
				<verse number="44">ਵੇਖ, ਤੇਰੇ ਪਰਨਾਮ ਦੀ ਅਵਾਜ਼ ਪੈਂਦੇ ਹੀ ਬੱਚਾ ਮੇਰੀ ਕੁੱਖ ਵਿੱਚ ਖੁਸ਼ੀ ਦੇ ਮਾਰੇ ਉੱਛਲ ਪਿਆ</verse>
				<verse number="45">ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ</verse>
				<verse number="46">ਤਾਂ ਮਰਿਯਮ ਨੇ ਆਖਿਆ- ਮੇਰੀ ਜਾਨ ਪ੍ਰਭੁ ਦੀ ਵਡਿਆਈ ਕਰਦੀ ਹੈ,</verse>
				<verse number="47">ਅਤੇ ਮੇਰਾ ਆਤਮਾ ਮੇਰੇ ਮੁਕਤੀ ਦਾਤੇ ਪਰਮੇਸ਼ੁਰ ਤੋਂ ਨਿਹਾਲ ਹੋਇਆ,</verse>
				<verse number="48">ਕਿਉਂ ਜੋ ਉਹ ਨੇ ਆਪਣੀ ਬਾਂਦੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ। ਵੇਖੋ ਤਾਂ, ਏਦੋਂ ਅੱਗੇ ਸਾਰੀਆਂ ਪੀਹੜੀਆਂ ਮੈਂਨੂੰ ਧੰਨ ਆਖਣਗੀਆਂ,</verse>
				<verse number="49">ਕਿਉਂ ਜੋ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ, ਅਤੇ ਪਵਿੱਤ੍ਰ ਹੈ ਉਹ ਦਾ ਨਾਮ।</verse>
				<verse number="50">ਜਿਹੜੇ ਉਸ ਤੋਂ ਭੌਂ ਰੱਖਦੇ ਹਨ, ਉਨ੍ਹਾਂ ਉੱਤੇ ਉਹ ਦੀ ਦਯਾ ਪੀਹੜੀਓਂ ਪੀਹੜੀ ਹੈ।</verse>
				<verse number="51">ਉਹ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।</verse>
				<verse number="52">ਉਹ ਨੇ ਬਲਵੰਤਾਂ ਨੂੰ ਤਖ਼ਤੋਂ ਡੇਗ ਦਿੱਤਾ, ਅਤੇ ਅਧੀਨਾਂ ਨੂੰ ਉੱਚਿਆਂ ਕੀਤਾ।</verse>
				<verse number="53">ਉਹ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਸੱਖਣੇ ਹੱਥ ਤਾਹ ਦਿੱਤਾ।</verse>
				<verse number="54">ਉਹ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ, ਭਈ ਉਹ ਆਪਣੇ ਰਹਮ ਨੂੰ ਯਾਦ ਕਰੇ,</verse>
				<verse number="55">ਜਿਵੇਂ ਓਸ ਸਾਡੇ ਪਿਉਦਾਦਿਆਂ ਨਾਲ ਬਚਨ ਕੀਤਾ, ਅਬਰਾਹਾਮ ਤੇ ਉਹ ਦੀ ਅੰਸ਼ ਨਾਲ, ਜੁੱਗੋ ਜੁੱਗ ਤਾਈਂ।।</verse>
				<verse number="56">ਤਾਂ ਮਰਿਯਮ ਤਿੰਨਕੁ ਮਹੀਨੇ ਉਹ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।।</verse>
				<verse number="57">ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ</verse>
				<verse number="58">ਅਰ ਉਹ ਦੇ ਗੁਆਂਢੀਆਂ ਅਤੇ ਸਾਕਾਂ ਨੇ ਸੁਣ ਕੇ ਜੋ ਪ੍ਰਭੁ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਹ ਦੇ ਨਾਲ ਖੁਸ਼ੀ ਮਨਾਈ</verse>
				<verse number="59">ਤਾਂ ਐਉਂ ਹੋਇਆ ਜੋ ਓਹ ਅੱਠਵੇਂ ਦਿਨ ਬਾਲਕ ਦੀਆਂ ਸੁੰਨਤਾਂ ਲਈ ਆਏ ਅਰ ਉਹ ਦਾ ਨਾਉਂ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਹ ਦੇ ਪਿਤਾ ਦਾ ਨਾਉਂ ਸੀ</verse>
				<verse number="60">ਪਰ ਉਹ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਹ ਯੂਹੰਨਾ ਸਦਾਵੇਗਾ</verse>
				<verse number="61">ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ</verse>
				<verse number="62">ਤਦ ਉਨ੍ਹਾਂ ਨੇ ਉਹ ਦੇ ਪਿਤਾ ਵੱਲ ਸੈਨਤ ਕੀਤੀ ਜੋ ਉਹ ਦਾ ਕੀ ਨਾਉਂ ਰੱਖਿਆ ਚਾਹੁੰਦਾ ਹੈ</verse>
				<verse number="63">ਅਤੇ ਓਨ ਪੱਟੀ ਮੰਗਾ ਕੇ ਲਿਖਿਆ ਭਈ ਉਹ ਦਾ ਨਾਉਂ ਯੂਹੰਨਾ ਹੈ ਤਾਂ ਸੱਭੋ ਹੈਰਾਨ ਰਹਿ ਗਏ</verse>
				<verse number="64">ਉਸੇ ਵੇਲੇ ਉਹ ਦਾ ਮੂੰਹ ਅਰ ਉਹ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲਿਆ ਅਰ ਪਰਮੇਸ਼ੁਰ ਨੂੰ ਮੁਬਾਰਕ ਕਹਿਣ ਲੱਗਾ</verse>
				<verse number="65">ਤਦ ਆਲੇ ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਖਿੰਡ ਗਈ</verse>
				<verse number="66">ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।।</verse>
				<verse number="67">ਤਾਂ ਉਹ ਦਾ ਪਿਤਾ ਜ਼ਕਰਯਾਹ ਪਵਿੱਤ੍ਰ ਆਤਮਾ ਨਾਲ ਭਰ ਗਿਆ ਅਤੇ ਅਗੰਮ ਵਾਕ ਕਰਕੇ ਕਹਿਣ ਲੱਗਾ-</verse>
				<verse number="68">ਮੁਬਾਰਕ ਹੈ ਪ੍ਰਭੁ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਨਿਸਤਾਰਾ ਦਿੱਤਾ ਹੈ,</verse>
				<verse number="69">ਅਤੇ ਸਾਡੇ ਲਈ ਆਪਣੇ ਬੰਦੇ ਦਾਊਦ ਦੇ ਘਰਾਣੇ ਵਿੱਚ ਮੁਕਤੀ ਦਾ ਸਿੰਙ ਖੜਾ ਕੀਤਾ,</verse>
				<verse number="70">ਜਿਵੇਂ ਉਸ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜ਼ਬਾਨੀ ਮੁੱਢੋਂ ਆਖਿਆ,</verse>
				<verse number="71">ਭਈ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਕਿੜ ਰੱਖਦੇ ਹਨ ਛੁਟਕਾਰਾ ਦੇਵੇ,</verse>
				<verse number="72">ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ,</verse>
				<verse number="73">ਅਰਥਾਤ ਉਸ ਸੌਂਹ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,</verse>
				<verse number="74">ਭਈ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ</verse>
				<verse number="75">ਉਮਰ ਭਰ ਉਹ ਦੇ ਅੱਗੇ ਪਵਿੱਤ੍ਰਤਾਈ ਤੇ ਧਰਮ ਨਾਲ ਬੇਧੜਕ ਉਹ ਦੀ ਉਪਾਸਨਾ ਕਰੀਏ।</verse>
				<verse number="76">ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ,</verse>
				<verse number="77">ਭਈ ਉਹ ਦੀ ਪਰਜਾ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,</verse>
				<verse number="78">ਸਾਡੇ ਪਰਮੇਸ਼ੁਰ ਦੇ ਵੱਡੇ ਰਹਮ ਦੇ ਕਾਰਨ ਮਿਲੇਗੀ, ਜਦ ਸਵੇਰ ਦਾ ਚਾਨਣ ਉੱਪਰੋਂ ਸਾਡੇ ਉੱਤੇ ਚਮਕੇਗਾ,</verse>
				<verse number="79">ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।।</verse>
				<verse number="80">ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।</verse>
			</chapter>
			<chapter number="2">
				<verse number="1">ਉੱਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨਿਆ ਦੀ ਮਰਦੁਮਸ਼ੁਮਾਰੀ ਹੋਵੇ</verse>
				<verse number="2">ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜੋ ਸੂਰੀਆ ਦੇ ਹਾਕਿਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ</verse>
				<verse number="3">ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਂਉ ਲਿਖਾਉਣ ਚੱਲੇ</verse>
				<verse number="4">ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ</verse>
				<verse number="5">ਭਈ ਆਪਣੀ ਮੰਗ ਮਰਿਯਮ ਸਣੇ ਜੋ ਗਰਭਵੰਤੀ ਸੀ ਆਪਣਾ ਨਾਉਂ ਲਿਖਾਵੇ</verse>
				<verse number="6">ਅਤੇ ਐਉਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਣਨੇ ਦੇ ਦਿਨ ਪੂਰੇ ਹੋ ਗਏ</verse>
				<verse number="7">ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।</verse>
				<verse number="8">ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ</verse>
				<verse number="9">ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਆ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ</verse>
				<verse number="10">ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ</verse>
				<verse number="11">ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ</verse>
				<verse number="12">ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ</verse>
				<verse number="13">ਤਾਂ ਇੱਕ ਦਮ ਸੁਰਗ ਦੀ ਫ਼ੌਜ ਦਾ ਇੱਕ ਜੱਥਾ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਸੀ —</verse>
				<verse number="14">ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।</verse>
				<verse number="15">ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ</verse>
				<verse number="16">ਤਦ ਉਨ੍ਹਾਂ ਛੇਤੀ ਨਾਲ ਆਣ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਡਿੱਠਾ</verse>
				<verse number="17">ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ</verse>
				<verse number="18">ਅਤੇ ਸਾਰੇ ਸੁਣਨ ਵਾਲੇ ਇਨ੍ਹਾਂ ਗੱਲਾਂ ਤੋਂ ਜੋ ਅਯਾਲੀਆਂ ਨੇ ਉਨ੍ਹਾਂ ਨੂੰ ਕਹੀਆਂ ਹੈਰਾਨ ਹੋਏ</verse>
				<verse number="19">ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ</verse>
				<verse number="20">ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।।</verse>
				<verse number="21">ਜਾਂ ਅੱਠ ਦਿਨ ਪੂਰੇ ਹੋਏ ਕਿ ਉਹ ਦੀਆਂ ਸੁੰਨਤਾਂ ਹੋਣ ਤਾਂ ਉਹ ਦਾ ਨਾਮ ਯਿਸੂ ਰੱਖਿਆ ਗਿਆ ਜੋ ਉਹ ਦੇ ਕੁਖ ਵਿੱਚ ਪੈਣ ਤੋਂ ਅੱਗੇ ਦੂਤ ਨੇ ਰੱਖਿਆ ਸੀ।।</verse>
				<verse number="22">ਜਾਂ ਮੂਸਾ ਦੀ ਸ਼ਰ੍ਹਾ ਮੂਜਬ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੁ ਦੇ ਅੱਗੇ ਹਾਜ਼ਰ ਕਰਨ ਲਈ ਯਰੂਸ਼ਲਮ ਵਿੱਚ ਲਿਆਏ</verse>
				<verse number="23">ਜਿਵੇਂ ਪ੍ਰਭੁ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਹਰੇਕ ਕੁੱਖ ਦਾ ਖੋਲ੍ਹਣ ਵਾਲਾ ਨਰ ਪ੍ਰਭੁ ਦੇ ਲਈ ਪਵਿੱਤ੍ਰ ਕਹਾਵੇਗਾ</verse>
				<verse number="24">ਅਤੇ ਉਸ ਗੱਲ ਅਨੁਸਾਰ ਜੋ ਪ੍ਰਭੁ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਹੈ ਅਰਥਾਤ ਖੁਮਰੀਆਂ ਦਾ ਇੱਕ ਜੋੜਾ ਯਾ ਕਬੂਤਰ ਦੇ ਦੋ ਬੱਚੇ ਬਲੀਦਾਨ ਕਰਨ</verse>
				<verse number="25">ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ</verse>
				<verse number="26">ਅਰ ਉਹ ਨੂੰ ਪਵਿੱਤ੍ਰ ਆਤਮਾ ਨੇ ਖਬਰ ਦਿੱਤੀ ਸੀ ਭਈ ਜਦ ਤੀਕਰ ਤੂੰ ਪ੍ਰਭੁ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ</verse>
				<verse number="27">ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ</verse>
				<verse number="28">ਓਨ ਉਸ ਨੂੰ ਕੁੱਛੜ ਲਿਆ ਅਤੇ ਪਰਮੇਸ਼ੁਰ ਨੂੰ ਮੁਬਾਰਕਬਾਦ ਦੇਕੇ ਬੋਲਿਆ,</verse>
				<verse number="29">ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰਦਾ ਹੈਂ,</verse>
				<verse number="30">ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਡਿੱਠੀ,</verse>
				<verse number="31">ਜਿਹੜੀ ਤੈਂ ਸਾਰੇ ਲੋਕਾਂ ਅੱਗੇ ਤਿਆਰ ਕੀਤੀ ਹੈ,</verse>
				<verse number="32">ਪਰਾਈਆਂ ਕੌਮਾਂ ਨੂੰ ਉਜਾਲਾ ਕਰਨ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ।।</verse>
				<verse number="33">ਤਦ ਉਹ ਦੇ ਪਿਤਾ ਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਹ ਦੇ ਵਿਖੇ ਆਖੀਆਂ ਗਈਆਂ ਹੈਰਾਨ ਹੋ ਰਹੇ ਸਨ</verse>
				<verse number="34">ਤਾਂ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਹ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਦੇ ਲਈ ਠਹਿਰਾਇਆ ਹੋਇਆ ਹੈ ਅਤੇ ਇੱਕ ਨਿਸ਼ਾਨ ਲਈ ਜਿਹ ਦੇ ਵਿਰੁੱਧ ਗੱਲਾਂ ਹੋਣਗੀਆਂ</verse>
				<verse number="35">ਸਗੋਂ ਤਲਵਾਰ ਤੇਰੀ ਜਿੰਦ ਦੇ ਵਿੱਚੋਂ ਵੀ ਫਿਰ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਸੋਚਾਂ ਪਰਗਟ ਹੋ ਜਾਣ</verse>
				<verse number="36">ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਉਂ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ ।ਉਹ ਵੱਡੀ ਉਮਰ ਦੀ ਸੀ। ਉਸ ਨੇ ਆਪਣੇ ਕੁਆਰਪੁਣੇ ਤੋਂ ਸੱਤ ਵਰਹੇ ਭਰਥਾ ਨਾਲ ਨਿਰਵਾਹ ਕੀਤਾ ਸੀ</verse>
				<verse number="37">ਅਤੇ ਉਹ ਚੁਰਾਸੀਆਂ ਵਰਿਹਾਂ ਤੋਂ ਵਿਧਵਾ ਸੀ ਜੋ ਹੈਕਲ ਨੂੰ ਨਾ ਛੱਡਦੀ ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ ਦਿਨ ਬੰਦਗੀ ਕਰਦੀ ਰਹਿੰਦੀ ਸੀ</verse>
				<verse number="38">ਉਸ ਨੇ ਉਸੇ ਘੜੀ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਹ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਨਿਸਤਾਰੇ ਦੀ ਉਡੀਕ ਵਿੱਚ ਸਨ</verse>
				<verse number="39">ਅਤੇ ਜਾਂ ਓਹ ਪ੍ਰਭੁ ਦੀ ਸ਼ਰ੍ਹਾਂ ਦੇ ਅਨੁਸਾਰ ਸਭ ਕੁਝ ਕਰ ਹਟੇ ਤਾਂ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਮੁੜੇ।।</verse>
				<verse number="40">ਉਹ ਮੁੰਡਾ ਵੱਧਦਾ ਅਤੇ ਗਿਆਨ ਨਾਲ ਭਰਪੂਰ ਹੋਕੇ ਜ਼ੋਰ ਫੜਦਾ ਗਿਆ, ਅਤੇ ਪ੍ਰਭੁ ਦੀ ਕਿਰਪਾ ਉਸ ਉੱਤੇ ਸੀ</verse>
				<verse number="41">ਉਹ ਦੇ ਮਾਪੇ ਵਰਹੇ ਦੇ ਵਰਹੇ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ</verse>
				<verse number="42">ਅਤੇ ਜਾਂ ਉਹ ਬਾਰਾਂ ਵਰਿਹਾਂ ਦਾ ਹੋਇਆ ਤਾਂ ਓਹ ਤਿਉਹਾਰ ਦੀ ਰੀਤ ਅਨੁਸਾਰ ਗਏ</verse>
				<verse number="43">ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰ ਕੇ ਜਦ ਮੁੜਨ ਲੱਗੇ ਤਦ ਉਹ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਹ ਦੇ ਮਾਪਿਆਂ ਨੂੰ ਮਲੂਮ ਨਾ ਸੀ</verse>
				<verse number="44">ਪਰ ਇਹ ਸਮਝ ਕੇ ਭਈ ਉਹ ਕਾਫਲੇ ਵਿੱਚ ਹੈ ਓਹ ਇੱਕ ਮੰਜ਼ਲ ਗਏ ਤਦ ਉਹ ਨੂੰ ਸਾਕਾਂ ਅਤੇ ਜਾਣ ਪਛਾਣਾਂ ਵਿੱਚ ਭਾਲਿਆ</verse>
				<verse number="45">ਅਰ ਜਦ ਉਹ ਨਾ ਲੱਭਾ ਉਹ ਦੀ ਭਾਲ ਵਿੱਚ ਯਰੂਸ਼ਲਮ ਨੂੰ ਮੁੜੇ</verse>
				<verse number="46">ਅਤੇ ਐਉਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਹ ਨੂੰ ਹੈਕਲ ਵਿੱਚ ਗੁਰੂਆਂ ਦੇ ਵਿੱਚਕਾਰ ਬੈਠਿਆਂ ਉਨ੍ਹਾਂ ਦੀ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਕਰਦਿਆਂ ਲੱਭਾ</verse>
				<verse number="47">ਅਤੇ ਸਾਰੇ ਸੁਣਨ ਵਾਲੇ ਉਹ ਦੀ ਸਮਝ ਅਤੇ ਉਹ ਦੇ ਉੱਤਰਾਂ ਤੋਂ ਹੈਰਾਨ ਹੋਏ</verse>
				<verse number="48">ਤਦ ਓਹ ਉਸ ਨੂੰ ਵੇਖ ਕੇ ਅਚਰਜ ਹੋਏ ਅਤੇ ਉਹ ਦੀ ਮਾਤਾ ਨੇ ਉਹ ਨੂੰ ਆਖਿਆ, ਪੁੱਤ੍ਰ ਤੈਂ ਸਾਡੇ ਨਾਲ ਇਹ ਕੀ ਕੀਤਾ? ਵੇਖ ਤੇਰਾ ਪਿਤਾ ਅਤੇ ਮੈਂ ਕਲਪਦੇ ਹੋਏ ਤੈਨੂੰ ਲੱਭਦੇ ਫਿਰੇ</verse>
				<verse number="49">ਉਹ ਨੇ ਉਨ੍ਹਾਂ ਨੂੰ ਆਖਿਆ, ਕਾਹ ਨੂੰ ਤੁਸੀਂ ਮੈਨੂੰ ਲੱਭਦੇ ਸਾਓ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਭਈ ਮੈਨੂੰ ਚਾਹੀਦਾ ਹੈ ਜੋ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗਾ ਰਹਾਂ?</verse>
				<verse number="50">ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸਨੇ ਉਨ੍ਹਾਂ ਨੂੰ ਆਖੀ ਨਾ ਸਮਝਿਆ</verse>
				<verse number="51">ਤਾਂ ਉਹ ਉਨ੍ਹਾਂ ਦੇ ਨਾਲ ਤੁਰ ਕੇ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ,ਅਰ ਉਹ ਦੀ ਮਾਤਾ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਰੱਖਿਆ</verse>
				<verse number="52">ਅਤੇ ਯਿਸੂ ਗਿਆਨ ਅਰ ਕੱਦ ਅਰ ਪਰਮੇਸ਼ਰ ਅਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ ।।</verse>
			</chapter>
			<chapter number="3">
				<verse number="1">ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ</verse>
				<verse number="2">ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ</verse>
				<verse number="3">ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ</verse>
				<verse number="4">ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ</verse>
				<verse number="5">ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,</verse>
				<verse number="6">ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ</verse>
				<verse number="7">ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?</verse>
				<verse number="8">ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ</verse>
				<verse number="9">ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ</verse>
				<verse number="10">ਤਦ ਲੋਕਾਂ ਨੇ ਉਸ ਤੋਂ ਪੁੱਛਿਆ ਫਿਰ ਅਸੀਂ ਕੀ ਕਰੀਏ</verse>
				<verse number="11">ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ</verse>
				<verse number="12">ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ?</verse>
				<verse number="13">ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ</verse>
				<verse number="14">ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।</verse>
				<verse number="15">ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ?</verse>
				<verse number="16">ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ</verse>
				<verse number="17">ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ</verse>
				<verse number="18">ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ</verse>
				<verse number="19">ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ</verse>
				<verse number="20">ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।।</verse>
				<verse number="21">ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ</verse>
				<verse number="22">ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।</verse>
				<verse number="23">ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ</verse>
				<verse number="24">ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ,ਉਹ ਯੰਨਾਈ ਦਾ,ਉਹ ਯੂਸੁਫ ਦਾ</verse>
				<verse number="25">ਉਹ ਮੱਤਿਥਯਾਹ ਦਾ, ਉਹ ਆਮੋਸ ਦਾ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ,</verse>
				<verse number="26">ਉਹ ਮਾਹਥ ਦਾ, ਉਹ ਮੱਤਿਥਯਾਹ ਦਾ,ਉਹ ਸ਼ਿਮਈ ਦਾ, ਉਹ ਯੋਸੇਕ ਦਾ,ਉਹ ਯਹੂਦਾਹ ਦਾ,</verse>
				<verse number="27">ਉਹ ਯੋਹਾਨਾਨ ਦਾ,ਉਹ ਰੇਸਹ ਦਾ,ਉਹ ਜ਼ਰੁੱਬਾਬਲ ਦਾ,ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,</verse>
				<verse number="28">ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ</verse>
				<verse number="29">ਉਹ ਯੋਸੇ ਦਾ,ਉਹ ਅਲੀਅਜ਼ਰ ਦਾ,ਉਹ ਯੋਰਾਮ ਦਾ, ਉਹ ਮੱਤਾਥ ਦਾ,ਉਹ ਲੇਵੀ ਦਾ,</verse>
				<verse number="30">ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,</verse>
				<verse number="31">ਉਹ ਮਲਯੇ ਦਾ,ਉਹ ਮੇਨਾਨ ਦਾ,ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ</verse>
				<verse number="32">ਉਹ ਯੱਸੀ ਦਾ,ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ,ਉਹ ਨਹਸ਼ੋਨ ਦਾ</verse>
				<verse number="33">ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ</verse>
				<verse number="34">ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ</verse>
				<verse number="35">ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,</verse>
				<verse number="36">ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,</verse>
				<verse number="37">ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,</verse>
				<verse number="38">ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।।</verse>
			</chapter>
			<chapter number="4">
				<verse number="1">ਤਾਂ ਯਿਸੂ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਤੋਂ ਮੁੜਿਆ ਅਰ ਆਤਮਾ ਦੀ ਅਗਵਾਈ ਨਾਲ</verse>
				<verse number="2">ਚਾਲੀਆਂ ਦਿਨਾਂ ਤੋੜੀ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ਤਾਨ ਉਹ ਨੂੰ ਪਰਤਾਉਂਦਾ ਸੀ ਅਰ ਉਨ੍ਹੀਂ ਦਿਨੀਂ ਉਹ ਨੇ ਕੁਝ ਨਾ ਖਾਧਾ ਅਰ ਜਦ ਓਹ ਦਿਨ ਪੂਰੇ ਹੋ ਗਏ ਤਾਂ ਉਹ ਨੂੰ ਭੁੱਖ ਲੱਗੀ</verse>
				<verse number="3">ਤਦ ਸ਼ਤਾਨ ਨੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਇਸ ਪੱਥਰ ਨੂੰ ਆਖ ਜੋ ਰੋਟੀ ਬਣ ਜਾਏ</verse>
				<verse number="4">ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ</verse>
				<verse number="5">ਤਾਂ ਸ਼ਤਾਨ ਨੇ ਉਹ ਨੂੰ ਉੱਚੀ ਥਾਂ ਲੈ ਜਾ ਕੇ ਉਹ ਨੂੰ ਦੁਨੀਆ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪਲ ਵਿੱਚ ਵਿਖਾਈਆਂ</verse>
				<verse number="6">ਅਤੇ ਉਹ ਨੂੰ ਆਖਿਆ, ਮੈਂ ਇਹ ਸਾਰਾ ਇਖ਼ਤਿਆਰ ਅਤੇ ਉਨ੍ਹਾਂ ਦੀ ਭੜਕ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਰ ਜਿਹ ਨੂੰ ਚਾਹੁੰਦਾ ਉਹ ਨੂੰ ਦਿੰਦਾ ਹਾਂ</verse>
				<verse number="7">ਸੋ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਸੱਭੋ ਕੁਝ ਤੇਰਾ ਹੋਵੇਗਾ</verse>
				<verse number="8">ਯਿਸੂ ਨੇ ਉਸ ਨੂੰ ਉੱਤਰ ਦਿੱਤਾ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ</verse>
				<verse number="9">ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ</verse>
				<verse number="10">ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ,</verse>
				<verse number="11">ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।।</verse>
				<verse number="12">ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਇਹ ਕਿਹਾ ਗਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ ।।</verse>
				<verse number="13">ਅਰ ਸ਼ਤਾਨ ਜਾਂ ਸਾਰਾ ਪਰਤਾਵਾ ਕਰ ਹਟਿਆ ਤਾਂ ਕੁਝ ਚਿਰ ਤੀਕਰ ਉਸ ਕੋਲੋਂ ਦੂਰ ਰਿਹਾ ।।</verse>
				<verse number="14">ਯਿਸੂ ਆਤਮਾ ਦੀ ਸ਼ਕਤੀ ਵਿੱਚ ਗਲੀਲ ਨੂੰ ਮੁੜਿਆ ਅਰ ਉਹ ਦਾ ਜਸ ਸਾਰੇ ਇਲਾਕੇ ਵਿੱਚ ਖਿੰਡ ਗਿਆ</verse>
				<verse number="15">ਅਤੇ ਉਹ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ ।।</verse>
				<verse number="16">ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਪਲਿਆ ਸੀ ਅਤੇ ਆਪਣੇ ਦਸਤੂਰ ਅਨੁਸਾਰ ਸਬਤ ਦੇ ਦਿਨ ਸਮਾਜ ਵਿੱਚ ਜਾ ਕੇ ਪੜ੍ਹਨ ਲਈ ਖੜਾ ਹੋਇਆ</verse>
				<verse number="17">ਅਤੇ ਯਸਾਯਾਹ ਨਬੀ ਦੀ ਪੋਥੀ ਉਹ ਨੂੰ ਦਿੱਤੀ ਗਈ ਅਤੇ ਉਸ ਨੇ ਪੋਥੀ ਖੋਲ੍ਹ ਕੇ ਉਹ ਥਾਂ ਕੱਢਿਆ ਜਿੱਥੇ ਇਹ ਲਿਖਿਆ ਹੋਇਆ ਸੀ</verse>
				<verse number="18">ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,</verse>
				<verse number="19">ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ ਕਰਾਂ।।</verse>
				<verse number="20">ਅਤੇ ਪੋਥੀ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਰ ਸਭਨਾਂ ਦੀਆਂ ਅੱਖਾਂ ਜਿਹੜੇ ਸਮਾਜ ਵਿੱਚ ਹਾਜ਼ਰ ਸਨ ਉਸ ਤੇ ਲੱਗੀਆਂ ਹੋਈਆਂ ਸਨ</verse>
				<verse number="21">ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ ਕਿ ਇਹ ਲਿਖਤ ਅੱਜ ਤੁਹਾਡੇ ਕੰਨਾਂ ਵਿੱਚ ਪੂਰੀ ਹੋਈ ਹੈ</verse>
				<verse number="22">ਅਤੇ ਸਭਨਾਂ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਉਨ੍ਹਾਂ ਕਿਰਪਾ ਦੀਆਂ ਗੱਲਾਂ ਤੋਂ ਜੋ ਉਹ ਦੇ ਮੂਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਕਿਹਾ, ਭਲਾ, ਇਹ ਯੂਸੁਫ਼ ਦਾ ਪੁੱਤ੍ਰ ਨਹੀਂ?</verse>
				<verse number="23">ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੇਰੇ ਉੱਤੇ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸਾਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਐਥੇ ਆਪਣੇ ਦੇਸ ਵਿੱਚ ਵੀ ਕਰ</verse>
				<verse number="24">ਉਸ ਨੇ ਕਿਹਾ. ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਕੋਈ ਨਬੀ ਆਪਣੇ ਦੇਸ ਵਿੱਚ ਪਰਵਾਨ ਨਹੀਂ</verse>
				<verse number="25">ਪਰ ਮੈਂ ਤੁਹਾਨੂੰ ਠੀਕ ਆਖਦਾ ਹਾਂ ਜੋ ਏਲੀਯਾਹ ਦੇ ਦਿਨੀਂ ਜਾਂ ਸਾਢੇ ਤਿੰਨਾਂ ਵਰਿਹਾਂ ਦੀ ਐਡੀ ਔੜ ਲੱਗੀ ਭਈ ਸਾਰੇ ਦੇਸ ਉੱਤੇ ਵੱਡਾ ਕਾਲ ਪਿਆ ਬਹੁਤ ਸਾਰੀਆਂ ਵਿਧਵਾਂ ਇਸਰਾਏਲ ਵਿੱਚ ਸਨ</verse>
				<verse number="26">ਪਰ ਸੈਦਾ ਦੇਸ ਦੇ ਸਾਰਿਪਥ ਦੀ ਇੱਕ ਵਿਧਵਾ ਤੋਂ ਬਿਨਾਂ ਏਲੀਯਾਹ ਉਨ੍ਹਾਂ ਵਿੱਚੋਂ ਕਿਸੇ ਹੋਰ ਦੇ ਕੋਲ ਨਹੀਂ ਘੱਲਿਆ ਗਿਆ</verse>
				<verse number="27">ਅਤੇ ਅਲੀਸ਼ਾ ਨਬੀ ਦੇ ਸਮੇ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਨਾਮਾਨ ਸੁਰਿਯਾਨੀ ਬਿਨਾ ਕੋਈ ਸ਼ੁੱਧ ਨਾ ਕੀਤਾ ਗਿਆ</verse>
				<verse number="28">ਸੋ ਜਿਹੜੇ ਸਮਾਜ ਵਿੱਚ ਸਨ ਓਹ ਸਭ ਇਨ੍ਹਾਂ ਗੱਲਾਂ ਨੂੰ ਸੁਣਦੇ ਹੀ ਕ੍ਰੋਧ ਨਾਲ ਭਰ ਗਏ</verse>
				<verse number="29">ਅਰ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਟੀਸੀ ਉੱਤੇ ਜਿਸ ਤੇ ਉਨ੍ਹਾਂ ਦਾ ਨਗਰ ਬਣਿਆ ਹੋਇਆ ਸੀ ਲੈ ਚੱਲੇ ਜੋ ਉਹ ਨੂੰ ਸਿਰ ਪਰਨੇ ਡੇਗ ਦੇਣ</verse>
				<verse number="30">ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਚੱਲਿਆ ਗਿਆ।।</verse>
				<verse number="31">ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆਣ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ</verse>
				<verse number="32">ਅਰ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਦਾ ਬਚਨ ਇਖ਼ਤਿਆਰ ਨਾਲ ਸੀ</verse>
				<verse number="33">ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭ੍ਰਿਸ਼ਟ ਭੂਤ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ</verse>
				<verse number="34">ਹਾਏ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਡਾ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!</verse>
				<verse number="35">ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ</verse>
				<verse number="36">ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!</verse>
				<verse number="37">ਅਤੇ ਉਸ ਇਲਾਕੇ ਦਿਆਂ ਸਭਨਾਂ ਥਾਂਵਾਂ ਵਿੱਚ ਉਹ ਦੀ ਧੁੰਮ ਪੈ ਗਈ।।</verse>
				<verse number="38">ਫੇਰ ਉਹ ਸਮਾਜ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ ਅਰ ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਤਾਪ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਉਸ ਦੇ ਅੱਗੇ ਉਹ ਦੇ ਲਈ ਅਰਜ਼ ਕੀਤੀ।।</verse>
				<verse number="39">ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।।</verse>
				<verse number="40">ਫੇਰ ਆਥੁਣ ਵੇਲੇ ਓਹ ਸਾਰੇ ਜਿਨ੍ਹਾਂ ਦੇ ਭਾਂਤ ਭਾਂਤ ਦੇ ਰੋਗੀ ਸਨ ਉਨ੍ਹਾਂ ਨੂੰ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ</verse>
				<verse number="41">ਅਰ ਬਹੁਤਿਆਂ ਵਿੱਚੋਂ ਭੂਤ ਭੀ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਆਏ ਭਈ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਓਹ ਪਛਾਣਦੇ ਸਨ ਜੋ ਇਹ ਮਸੀਹ ਹੈ।।</verse>
				<verse number="42">ਜਾਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਭਾਲਦੀਆਂ ਭਾਲਦੀਆਂ ਉਸ ਕੋਲ ਆਈਆਂ ਅਤੇ ਉਸ ਨੂੰ ਰੋਕਿਆ ਜੋ ਸਾਡੇ ਕੋਲੋਂ ਨਾ ਜਾਈਂ</verse>
				<verse number="43">ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮੈਨੂੰ ਚਾਹੀਦਾ ਹੈ ਜੋ ਹੋਰਨਾਂ ਨਗਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਵਾਂ ਕਿਉਂਕਿ ਮੈਂ ਇਸੇ ਲਈ ਘੱਲਿਆ ਗਿਆ।।</verse>
				<verse number="44">ਤਾਂ ਉਹ ਗਲੀਲ ਦੀਆਂ ਸਮਾਜਾਂ ਵਿੱਚ ਪਰਚਾਰ ਕਰਦਾ ਰਿਹਾ।।</verse>
			</chapter>
			<chapter number="5">
				<verse number="1">ਐਉਂ ਹੋਇਆ ਕਿ ਜਾਂ ਲੋਕ ਉਹ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ ਤਾਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜਾ ਸੀ</verse>
				<verse number="2">ਅਤੇ ਉਹ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ</verse>
				<verse number="3">ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਉਸ ਤੋਂ ਚਾਹਿਆ ਜੋ ਕੰਢਿਓਂ ਰਤੀਕੁ ਹਟਾ ਲੈ ਤਾਂ ਉਹ ਬੈਠ ਕੇ ਉੱਤੋਂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ</verse>
				<verse number="4">ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ</verse>
				<verse number="5">ਸ਼ਮਊਨ ਨੇ ਉੱਤਰ ਦਿੱਤਾ ਕਿ ਸੁਆਮੀ ਜੀ ਅਸਾਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਤਦ ਵੀ ਤੇਰੇ ਆਖਣ ਨਾਲ ਜਾਲ ਪਾਵਾਂਗਾ</verse>
				<verse number="6">ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ</verse>
				<verse number="7">ਤਦ ਉਨ੍ਹਾਂ ਆਪਣੇ ਸਾਝੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ ਸੈਨਤ ਕੀਤੀ ਜੋ ਆਣ ਕੇ ਸਾਡੀ ਮੱਦਤ ਕਰੋ। ਸੋ ਓਹ ਆਏ ਅਰ ਦੋਵੇਂ ਬੇੜੀਆਂ ਅਜੇਹੀਆਂ ਭਰ ਲਈਆਂ ਜੋ ਡੁੱਬਣ ਲੱਗੀਆਂ</verse>
				<verse number="8">ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਪਿਆ ਅਤੇ ਬੋਲਿਆ, ਪ੍ਰਭੁ ਜੀ ਮੇਰੇ ਕੋਲੋਂ ਚੱਲਿਆ ਜਾਹ ਕਿਉਂ ਜੋ ਮੈਂ ਪਾਪੀ ਬੰਦਾ ਹਾਂ</verse>
				<verse number="9">ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਹ ਦੇ ਨਾਲ ਦੇ ਸੱਭੇ ਹੈਰਾਨ ਹੋਏ</verse>
				<verse number="10">ਅਤੇ ਇਸੇ ਤਰਾਂ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਂਝੀ ਸਨ ਹੈਰਾਨ ਹੋਏ ਤਦ ਸ਼ਮਊਨ ਨੂੰ ਆਖਿਆ, ਨਾ ਡਰ, ਏਦੋਂ ਅੱਗੇ ਤੂੰ ਮਨੁੱਖਾਂ ਦਾ ਸ਼ਿਕਾਰੀ ਹੋਂਵੋਗਾ</verse>
				<verse number="11">ਤਦ ਓਹ ਆਪਣੀਆਂ ਬੇੜੀਆਂ ਕੰਢੇ ਲਿਆਏ ਅਤੇ ਸੱਭੋ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।।</verse>
				<verse number="12">ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ</verse>
				<verse number="13">ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਰ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ!</verse>
				<verse number="14">ਤਾਂ ਉਸ ਨੇ ਉਹ ਨੂੰ ਹੁਕਮ ਕੀਤਾ ਭਈ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ</verse>
				<verse number="15">ਪਰ ਉਸ ਦੀ ਚਰਚਾ ਵਧੀਕ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਆਪਣੀਆਂ ਮਾਂਦਗੀਆਂ ਤੋਂ ਚੰਗੇ ਹੋਣ ਲਈ ਇੱਕਠੀ ਹੋਈ</verse>
				<verse number="16">ਪਰ ਉਹ ਆਪ ਉਜਾੜਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।।</verse>
				<verse number="17">ਇੱਕ ਦਿਨ ਐਉਂ ਹੋਇਆ ਕਿ ਜਿਸ ਵੇਲੇ ਉਹ ਉਪਦੇਸ਼ ਕਰਦਾ ਸੀ ਤਾਂ ਕਈ ਫ਼ਰੀਸੀ ਅਤੇ ਤੁਰੇਤ ਦੇ ਪੜ੍ਹਾਉਣ ਵਾਲੇ ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਉੱਥੇ ਬੈਠੇ ਅਰ ਪ੍ਰਭੁ ਦੀ ਸਮਰੱਥਾ ਚੰਗਾ ਕਰਨ ਲਈ ਉਹ ਦੇ ਨਾਲ ਸੀ</verse>
				<verse number="18">ਅਰ ਵੇਖੋ, ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ ਮੰਜੇ ਉੱਤੇ ਲਿਆਏ ਅਤੇ ਚਾਹਿਆ ਜੋ ਉਹ ਨੂੰ ਅੰਦਰ ਲੈ ਜਾਕੇ ਉਹ ਦੇ ਅੱਗੇ ਰੱਖਣ</verse>
				<verse number="19">ਅਰ ਜਾਂ ਉਨ੍ਹਾਂ ਨੇ ਭੀੜ ਦੇ ਕਾਰਨ ਉਹ ਨੂੰ ਅੰਦਰ ਲੈ ਜਾਣ ਦਾ ਕੋਈ ਢੰਗ ਨਾ ਵੇਖਿਆ ਤਾਂ ਕੋਠੇ ਉੱਤੇ ਚੜ੍ਹ ਗਏ ਅਤੇ ਖਪਰੈਲਾਂ ਦੇ ਵਿੱਚੋਂ ਦੀ ਉਹ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਵਿਚਕਾਰ ਲਮਕਾ ਦਿੱਤਾ</verse>
				<verse number="20">ਅਤੇ ਉਸ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਤੈਨੂੰ ਮਾਫ਼ ਹੋਏ</verse>
				<verse number="21">ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?</verse>
				<verse number="22">ਪਰ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ,ਤੁਸੀਂ ਆਪਣੇ ਮਨਾਂ ਵਿੱਚ ਕੀ ਸੋਚਦੇ ਹੋ?</verse>
				<verse number="23">ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?</verse>
				<verse number="24">ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ</verse>
				<verse number="25">ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ</verse>
				<verse number="26">ਅਤੇ ਓਹ ਸੱਭੇ ਵੱਡੇ ਹੈਰਾਨ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ਅਰ ਅੱਤ ਭੈਮਾਨ ਹੋ ਕੇ ਬੋਲੇ ਕਿ ਅਸਾਂ ਅੱਜ ਅਚਰਜ ਗੱਲਾਂ ਵੇਖੀਆਂ ਹਨ! ।।</verse>
				<verse number="27">ਇਹ ਦੇ ਪਿੱਛੋਂ ਉਹ ਬਾਹਰ ਗਿਆ ਅਰ ਲੇਵੀ ਨਾਉਂ ਦੇ ਇੱਕ ਮਸੂਲੀਏ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਹ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ</verse>
				<verse number="28">ਤਾਂ ਉਹ ਸੱਭੋ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ</verse>
				<verse number="29">ਅਰ ਲੇਵੀ ਨੇ ਆਪਣੇ ਘਰ ਉਸ ਦੀ ਖ਼ਾਤਰ ਵੱਡੀ ਦਾਉਤ ਕੀਤੀ ਅਰ ਉੱਥੇ ਮਸੂਲੀਆਂ ਅਤੇ ਹੋਰਨਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ</verse>
				<verse number="30">ਫ਼ਰੀਸੀ ਅਰ ਉਨ੍ਹਾਂ ਦੇ ਗ੍ਰੰਥੀ ਉਸ ਦੇ ਚੇਲਿਆਂ ਉੱਤੇ ਬੁੜਬੜਾ ਕੇ ਕਹਿਣ ਲੱਗੇ ਭਈ ਤੁਸੀਂ ਕਿਉਂ ਮਸੂਲੀਆਂ ਅਤੇ ਪਾਪੀਆਂ ਨਾਲ ਖਾਂਦੇ ਪੀਂਦੇ ਹੋ?</verse>
				<verse number="31">ਯਿਸੂ ਨੇ ਉਨ੍ਹਾਂ ਉੱਤਰ ਦਿੱਤਾ ਕਿ ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ</verse>
				<verse number="32">ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ</verse>
				<verse number="33">ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ</verse>
				<verse number="34">ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸੱਕਦੇ ਹੋ?</verse>
				<verse number="35">ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅੱਡ ਕੀਤੀ ਜਾਵੇਗਾ ਤਦ ਉਨ੍ਹੀਂ ਦਿਨੀਂ ਓਹ ਵਰਤ ਰੱਖਣਗੇ</verse>
				<verse number="36">ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ ਭਈ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਕੱਪੜੇ ਨਾਲ ਸੱਜਨੀ ਵੀ ਨਹੀਂ</verse>
				<verse number="37">ਅਰ ਨਵੀਂ ਮੈ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈ ਮਸ਼ਕਾ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ</verse>
				<verse number="38">ਪਰ ਨਵੀਂ ਮੈ ਨਵੀਆਂ ਮਸ਼ਕਾ ਵਿੱਚ ਭਰਨੀ ਚਾਹੀਦੀ ਹੈ</verse>
				<verse number="39">ਅਤੇ ਪੁਰਾਣੀ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਭਈ ਪੁਰਾਣੀ ਚੰਗੀ ਹੈ।।</verse>
			</chapter>
			<chapter number="6">
				<verse number="1">ਇੱਕ ਸਬਤ ਦੇ ਦਿਨ ਐਉਂ ਹੋਇਆ ਜੋ ਉਹ ਖੇਤਾਂ ਵਿੱਚੋਂ ਦੀ ਲੱਗਾ ਜਾਂਦਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋਂੜ ਕੇ ਆਪਣਿਆਂ ਹੱਥਾਂ ਨਾਲ ਮਲ ਮਲ ਚੱਬਦੇ ਜਾਂਦੇ ਸਨ</verse>
				<verse number="2">ਅਰ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਜੋਗ ਨਹੀਂ ਹੈ?</verse>
				<verse number="3">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸਾਂ ਇਹ ਵੀ ਨਹੀਂ ਪੜ੍ਹਿਆ ਜੋ ਦਾਊਦ ਨੇ ਕੀ ਕੀਤਾ ਜਾਂ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?</verse>
				<verse number="4">ਉਹ ਕਿਵੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਬਿਨਾ ਕਿਸੇ ਹੋਰ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?</verse>
				<verse number="5">ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤ੍ਰ ਸਬਤ ਦਾ ਮਾਲਕ ਹੈ।।</verse>
				<verse number="6">ਇੱਕ ਹੋਰ ਸਬਤ ਦੇ ਦਿਨ ਐਉਂ ਹੋਇਆ ਭਈ ਉਹ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ</verse>
				<verse number="7">ਗ੍ਰੰਥੀ ਅਰ ਫ਼ਰੀਸੀ ਉਹ ਦੀ ਤਾੜ ਵਿੱਚ ਲੱਗੇ ਹੋਏ ਸਨ ਭਈ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹ ਦੇ ਜੁੰਮੇ ਦੋਸ਼ ਲਾਉਣ ਦਾ ਮੌਕਾ ਮਿਲੇ</verse>
				<verse number="8">ਪਰ ਉਸ ਨੇ ਉਨ੍ਹਾਂ ਦੇ ਖਿਆਲਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ, ਅਤੇ ਵਿਚਾਲੇ ਖੜੋ ਜਾਹ। ਤਾਂਉਹ ਉੱਠ ਖੜੋਤਾ</verse>
				<verse number="9">ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਥੋਂ ਪੁੱਛਣਾ ਹਾਂ ਭਈ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਨਾਸ ਕਰਨੀ?</verse>
				<verse number="10">ਤਾਂ ਉਸ ਨੇ ਉਨ੍ਹਾਂ ਸਭਨਾਂ ਵੱਲ ਚੁਫੇਰੇ ਵੇਖ ਕੇ ਉਹ ਨੂੰ ਆਖਿਆ, ਆਪਣਾ ਹੱਥ ਲੰਮਾ ਕਰ। ਤਾਂ ਉਹ ਨੇ ਕਰ ਦਿੱਤਾ ਅਤੇ ਉਹ ਦਾ ਹੱਥ ਮੁੜ ਚੰਗਾ ਹੋ ਗਿਆ</verse>
				<verse number="11">ਪਰ ਓਹ ਸੁਦਾਪੁਣੇ ਨਾਲ ਭਰ ਗਏ ਅਰ ਆਪੋ ਵਿੱਚ ਗੱਲਾਂ ਕਰਨ ਲੱਗੇ ਭਈ ਅਸੀਂ ਯਿਸੂ ਨਾਲ ਕੀ ਕਰੀਏ? ।।</verse>
				<verse number="12">ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਕੱਟੀ</verse>
				<verse number="13">ਅਤੇ ਜਾਂ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਸੱਦਿਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਦਾ ਨਾਉਂ ਰਸੂਲ ਵੀ ਰੱਖਿਆ ਅਰਥਾਤ</verse>
				<verse number="14">ਸ਼ਮਊਨ ਜਿਹ ਦਾ ਨਾਉਂ ਉਸ ਨੇ ਪਤਰਸ ਵੀ ਧਰਿਆ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਰ ਯਾਕੂਬ ਅਰ ਯੂਹੰਨਾ ਅਰ ਫ਼ਿਲਿੱਪੁਸ ਅਰ ਬਰਥੁਲਮਈ</verse>
				<verse number="15">ਅਰ ਮੱਤੀ ਅਰ ਥੋਮਾ ਅਰ ਹਲਫ਼ਈ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜਿਹੜਾ ਜ਼ੇਲੋਤੇਸ ਕਹਾਂਉਦਾ ਹੈ</verse>
				<verse number="16">ਯਾਕੂਬ ਦਾ ਪੁੱਤ੍ਰ ਯਹੂਦਾ ਅਰ ਯਹੂਦਾ ਇਸਕਰਿਯੋਤੀ ਜਿਹੜਾ ਉਹ ਦਾ ਫੜਵਾਉਣ ਵਾਲਾ ਵੀ ਸੀ</verse>
				<verse number="17">ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਖੜਾ ਹੋਇਆ, ਨਾਲੇ ਉਹ ਦੇ ਚੇਲਿਆਂ ਦੀ ਵੱਡੀ ਮੰਡਲੀ ਅਰ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ ਅਤੇ ਯਰੂਸ਼ਲਮ ਅਤੇ ਸੂਰ ਅਰ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਹ ਦੀ ਸੁਣਨ ਲਈ ਅਰ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ</verse>
				<verse number="18">ਅਤੇ ਜਿਹੜੇ ਭਰਿਸ਼ਟ ਆਤਮਿਆਂ ਤੋਂ ਦੁਖੀ ਸਨ ਓਹ ਚੰਗੇ ਕੀਤੇ ਗਏ</verse>
				<verse number="19">ਅਰ ਸਾਰੇ ਲੋਕ ਉਹ ਨੂੰ ਛੋਹਣਾ ਚਾਹੁੰਦੇ ਸਨ ਇਸ ਲਈ ਜੋ ਸ਼ਕਤੀ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।।</verse>
				<verse number="20">ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,- ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।</verse>
				<verse number="21">ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਰਜਾਏ ਜਾਓਗੇ । ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ ।</verse>
				<verse number="22">ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤ੍ਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਜਦ ਓਹ ਤੁਹਾਨੂੰ ਛੇਕ ਦੇਣਗੇ ਅਤੇ ਬੋਲੀਆਂ ਮਾਰਨਗੇ ਅਤੇ ਤੁਹਾਡਾ ਨਾਉਂ ਬੁਰਾ ਜਾਣ ਕੇ ਕੱਢ ਸੁੱਟਣਗੇ</verse>
				<verse number="23">ਉਸ ਦਿਨ ਅਨੰਦ ਹੋਵੋ ਤੇ ਖੁਸ਼ੀ ਨਾਲ ਉੱਛਲੋ ਕਿਉਂ ਜੋ ਵੇਖੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ, ਇਸੇ ਲਈ ਭਈ ਉਨ੍ਹਾਂ ਦੇ ਪਿਉਦਾਦਿਆਂ ਨੇ ਨਬੀਆਂ ਨਾਲ ਇਸੇ ਤਰਾਂ ਕੀਤਾ।।</verse>
				<verse number="24">ਪਰ ਹਾਇ ਤੁਹਾਨੂੰ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ ।</verse>
				<verse number="25">ਹਾਇ ਤੁਹਾਨੂੰ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਇ ਤੁਹਾਨੂੰ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।</verse>
				<verse number="26">ਹਾਇ ਤੁਹਾਨੂੰ ਜਦ ਸਭ ਲੋਕ ਤੁਹਾਡੀ ਸੋਭਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰਾਂ ਕੀਤਾ।।</verse>
				<verse number="27">ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ</verse>
				<verse number="28">ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ। ਜੋ ਤੁਹਾਡੀ ਪਤ ਲਾਹੁਣ ਉਨ੍ਹਾਂ ਲਈ ਪ੍ਰਾਰਥਨਾ ਕਰੋ</verse>
				<verse number="29">ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਕਰ ਦਿਹ ਅਰ ਜੋ ਤੇਰੀ ਚਾਦਰ ਖੋਹ ਲਵੇ ਉਹ ਨੂੰ ਕੁੜਤਾ ਵੀ ਲੈਣੋਂ ਮਨਾ ਨਾ ਕਰ</verse>
				<verse number="30">ਜੋ ਕੋਈ ਤੈਥੋਂ ਮੰਗੇ ਉਹ ਨੂੰ ਦਿਹ ਅਰ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ</verse>
				<verse number="31">ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਤਿਹੋ ਜਿਹਾ ਕਰੋ</verse>
				<verse number="32">ਜੇ ਤੁਸੀਂ ਉਨ੍ਹਾਂ ਨਾਲ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਆਪਣਿਆਂ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?</verse>
				<verse number="33">ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?</verse>
				<verse number="34">ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿਓ ਜਿਨ੍ਹਾਂ ਕੋਲੋਂ ਲੈਣ ਦੀ ਆਸਾ ਹੋਵੇ ਤਾਂ ਤੁਹਾਡਾ ਕੀ ਹਸਾਨ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਭਈ ਮੁੜ ਕੇ ਉਨ੍ਹਾਂ ਤੋਂ ਉੱਨਾ ਹੀ ਲੈ ਲੈਣ</verse>
				<verse number="35">ਪਰ ਤੁਸੀਂ ਆਪਣਿਆਂ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ ਨਾ ਹੋ ਕੇ ਉਧਾਰ ਦਿਓ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤ੍ਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ</verse>
				<verse number="36">ਦਿਆਲੂ ਹੋਵੋ ਜਿਵੇਂ ਤੁਹਾਡਾ ਪਿਤਾ ਦਿਆਲੂ ਹੈ</verse>
				<verse number="37">ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ</verse>
				<verse number="38">ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ ।।</verse>
				<verse number="39">ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦੇ ਕੇ ਕਿਹਾ, ਭਲਾ, ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਕੀ ਓਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?</verse>
				<verse number="40">ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਹਰੇਕ ਜਦ ਪੂਰਾ ਹੋ ਗਿਆ ਤਦ ਆਪਣੇ ਗੁਰੂ ਵਰਗਾ ਹੋਵੇਗਾ</verse>
				<verse number="41">ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀ ਕਰਦਾ?</verse>
				<verse number="42">ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ,ਭਾਈ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ</verse>
				<verse number="43">ਕੋਈ ਚੰਗਾ ਰੁੱਖ ਤਾਂ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀ ਹੈ ਜਿਹੜਾ ਚੰਗਾ ਫਲ ਦੇਵੇ</verse>
				<verse number="44">ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ</verse>
				<verse number="45">ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।</verse>
				<verse number="46">ਤੁਸੀਂ ਮੈਨੂੰ “ਪ੍ਰਭੁ, ਪ੍ਰਭੁ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀ ਕਰਦੇ?</verse>
				<verse number="47">ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹਾਂ ਮੈਂ ਤੁਹਾਨੂੰ ਦੱਸਦਾ ਹਾਂ ਜੋ ਉਹ ਕਿਸ ਵਰਗਾ ਹੈ</verse>
				<verse number="48">ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਘਰ ਬਣਾਉਂਦਿਆਂ ਡੂੰਘਾ ਪੁੱਟ ਕੇ ਪੱਥਰ ਉੱਤੇ ਨੀਉਂ ਧਰੀ ਅਤੇ ਜਾਂ ਹੜ੍ਹ ਆਇਆ ਤਾਂ ਧਾਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਹ ਨੂੰ ਹਿਲਾ ਨਾ ਸੱਕੀ ਇਸ ਲਈ ਜੋ ਉਹ ਅੱਛੀ ਤਰਾਂ ਬਣਾਇਆਂ ਹੋਇਆ ਸੀ</verse>
				<verse number="49">ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।</verse>
			</chapter>
			<chapter number="7">
				<verse number="1">ਜਾਂ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਦੇ ਕੰਨੀ ਪਾ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ</verse>
				<verse number="2">ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਹ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨਾਊ ਸੀ</verse>
				<verse number="3">ਉਹ ਨੇ ਯਿਸੂ ਦੀ ਖਬਰ ਸੁਣ ਕੇ ਯਹੂਦੀਆਂ ਦਿਆਂ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਘੱਲਿਆ ਅਤੇ ਉਸ ਅੱਗੇ ਅਰਜ਼ ਕੀਤੀ ਜੋ ਆਣ ਕੇ ਮੇਰੇ ਨੌਕਰ ਨੂੰ ਬਚਾ</verse>
				<verse number="4">ਸੋ ਜਾਂ ਓਹ ਯਿਸੂ ਦੇ ਕੋਲ ਅੱਪੜੇ ਉਨ੍ਹਾਂ ਨੇ ਉਸ ਦੀ ਵੱਡੀ ਮਿੰਨਤ ਕਰਕੇ ਆਖਿਆ ਭਈ ਉਹ ਇਸ ਲਾਇਕ ਹੈ ਜੋ ਤੂੰ ਉਹ ਦੇ ਲਈ ਇਹ ਕੰਮ ਕਰੇਂ</verse>
				<verse number="5">ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਹ ਨੇ ਆਪ ਸਾਡੇ ਲਈ ਸਮਾਜ ਮੰਦਰ ਬਣਵਾਇਆ ਹੈ</verse>
				<verse number="6">ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਰ ਜਾਂ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਲਾਇਕ ਨਹੀਂ ਜੋ ਤੂੰ ਮੇਰੀ ਛੱਤ ਹੇਠ ਆਵੇਂ</verse>
				<verse number="7">ਇਸੇ ਕਾਰਨ ਮੈਂ ਆਪਣੇ ਤਾਈਂ ਤੇਰੇ ਕੋਲ ਆਉਣ ਦੇ ਭੀ ਜੋਗ ਨਾ ਸਮਝਿਆ ਪਰ ਤੂੰ ਨਿਰਾ ਬਚਨ ਹੀ ਉਚਾਰ ਤਾਂ ਮੇਰਾ ਛੋਕਰਾ ਚੰਗਾ ਹੋ ਜਾਵੇਗਾ</verse>
				<verse number="8">ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਕੀਤਾ ਹੋਇਆ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ ਕਿ ਆ, ਤਾਂ ਉਹ ਆਉਂਦਾ ਹੈ ਅਰ ਆਪਣੇ ਨੌਕਰ ਨੂੰ ਕਿ ਇਹ ਕਰ, ਤਾਂ ਉਹ ਕਰਦਾ ਹੈ</verse>
				<verse number="9">ਯਿਸੂ ਨੇ ਇਹ ਗੱਲਾਂ ਸੁਣ ਕੇ ਉਸ ਤੇ ਅਚਰਜ ਮੰਨਿਆ ਅਤੇ ਉਸ ਭੀੜ ਦੀ ਵੱਲ ਜੋ ਉਹ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਜੋ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!</verse>
				<verse number="10">ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਹੋਇਆ ਡਿੱਠਾ।।</verse>
				<verse number="11">ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ</verse>
				<verse number="12">ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ</verse>
				<verse number="13">ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ</verse>
				<verse number="14">ਅਰ ਨੇੜੇ ਆਣ ਕੇ ਸਿੜ੍ਹੀ ਨੂੰ ਛੋਹਿਆ ਅਰ ਚੁੱਕਣ ਵਾਲੇ ਖਲੋ ਗਏ। ਤਦ ਉਹ ਨੇ ਕਿਹਾ, ਹੇ ਜੁਆਨ ਮੈਂ ਤੈਨੂੰ ਆਖਦਾ ਹਾਂ, ਉੱਠ!</verse>
				<verse number="15">ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ</verse>
				<verse number="16">ਤਾਂ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਭਈ ਸਾਡੇ ਵਿੱਚ ਵੱਡਾ ਨਬੀ ਉੱਠਿਆ, ਨਾਲੇ ਪਰਮੇ਼ਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ</verse>
				<verse number="17">ਅਰ ਉਹ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਤਮਾਮ ਇਲਾਕੇ ਵਿੱਚ ਖਿੰਡ ਗਈ।।</verse>
				<verse number="18">ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖਬਰ ਦਿੱਤੀ</verse>
				<verse number="19">ਅਰ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਜਣੇ ਕੋਲ ਸੱਦ ਕੇ ਪ੍ਰਭੁ ਨੂੰ ਕਹਾ ਭੇਜਿਆ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀ ਕਿਸੇ ਹੋਰ ਨੂੰ ਉਡੀਕੀਏ?</verse>
				<verse number="20">ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?</verse>
				<verse number="21">ਉਸ ਨੇ ਉਸ ਘੜੀ ਬਹੁਤਿਆਂ ਨੂੰ ਰੋਗਾਂ ਅਰ ਬਲਾਈਆਂ ਅਤੇ ਬਦ ਰੂਹਾਂ ਤੋਂ ਚੰਗਾ ਕੀਤਾ ਅਤੇ ਬਹੁਤਿਆਂ ਅੰਨ੍ਹਿਆਂ ਨੂੰ ਸੁਜਾਖਾ ਕੀਤਾ ਸੀ</verse>
				<verse number="22">ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ</verse>
				<verse number="23">ਅਤੇ ਧੰਨ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।।</verse>
				<verse number="24">ਜਾਂ ਯੂਹੰਨਾ ਦੇ ਭੇਜੇ ਹੋਏ ਚੱਲੇ ਗਏ ਤਾਂ ਉਹ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਭਲਾ, ਇੱਕ ਕਾਨੇ ਨੂੰ ਜਿਹੜਾ ਵਾਉ ਨਾਲ ਹਿਲਦਾ ਹੈ?</verse>
				<verse number="25">ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ</verse>
				<verse number="26">ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਨਬੀ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ</verse>
				<verse number="27">ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ, ਵੇਖੋ, ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।</verse>
				<verse number="28">ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ</verse>
				<verse number="29">ਅਰ ਸਭਨਾਂ ਲੋਕਾਂ ਨੇ ਜਾਂ ਸੁਣਿਆਂ ਅਤੇ ਮਸੂਲੀਆਂ ਨੇ ਬੀ ਯੂਹੰਨਾ ਦਾ ਬਪਤਿਸਮਾਂ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ</verse>
				<verse number="30">ਪਰ ਫ਼ਰੀਸੀਆਂ ਅਤੇ ਸ਼ਰ੍ਹਾ ਦੇ ਸਿਖਾਉਣ ਵਾਲਿਆਂ ਨੇ ਉਸ ਕੋਲੋਂ ਬਪਤਿਸਮਾਂ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਜੁਗਤ ਨੂੰ ਟਾਲ ਦਿੱਤਾ</verse>
				<verse number="31">ਫੇਰ ਮੈਂ ਇਸ ਪੀਹੜੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾਂ ਅਤੇ ਓਹ ਕਿਹ ਦੇ ਸਮਾਨ ਹਨ?</verse>
				<verse number="32">ਓਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਏ ਨੂੰ ਅਵਾਜ਼ ਮਾਰਦੇ ਜੋ ਆਖਦੇ ਹਨ ਭਈ ਅਸਾਂ ਤੁਹਾਡੇ ਲਈ ਬੌਂਸਰੀ ਬਜਾਈ ਪਰ ਤੁਸੀਂ ਨਾ ਨੱਚੇ। ਅਸਾਂ ਸਿਆਪਾ ਕੀਤਾ ਪਰ ਤੁਸੀਂ ਨਾ ਰੋਏ।।</verse>
				<verse number="33">ਯੂਹੰਨਾ ਬਪਤਿਸਮਾਂ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ, ਨਾ ਮੈ ਪੀਂਦਾ ਆਇਆ ਹੈ ਅਰ ਤੁਸੀਂ ਕਹਿੰਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ</verse>
				<verse number="34">ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ!</verse>
				<verse number="35">ਸੋ ਗਿਆਨ ਆਪਣੇ ਸਾਰੇ ਬਾਲਕਾਂ ਤੋਂ ਸੱਚਾ ਠਹਿਰਿਆ! ।।</verse>
				<verse number="36">ਫੇਰ ਫ਼ਰੀਸੀਆਂ ਵਿੱਚੋਂ ਇੱਕ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਤਾਂ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠਾ</verse>
				<verse number="37">ਅਤੇ ਵੇਖੋ ਉਸ ਨਗਰ ਵਿੱਚ ਇੱਕ ਤੀਵੀਂ ਹੈਸੀ ਜਿਹੜੀ ਪਾਪਣ ਸੀ ਅਤੇ ਉਹ ਇਹ ਜਾਣ ਕੇ ਭਈ ਉਹ ਫ਼ਰੀਸੀ ਜੇ ਘਰ ਖਾਣ ਬੈਠਾ ਹੈ ਇੱਕ ਸ਼ੀਸ਼ੀ ਵਿੱਚ ਅਤਰ ਲਿਆਈ</verse>
				<verse number="38">ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ</verse>
				<verse number="39">ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ</verse>
				<verse number="40">ਯਿਸੂ ਨੇ ਅੱਗੋਂ ਉਸ ਨੂੰ ਕਿਹਾ, ਸ਼ਮਊਨ ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਫ਼ਰਮਾਓ</verse>
				<verse number="41">ਕਿਸੇ ਸ਼ਾਹੂਕਾਰ ਦੇ ਦੋ ਕਰਜਾਈ ਸਨ, ਇੱਕ ਢਾਈ ਸੌ ਰੁਪਏ ਅਤੇ ਦੂਆ ਪੰਜਾਹਾਂ ਦਾ</verse>
				<verse number="42">ਜਾਂ ਉਨ੍ਹਾਂ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਾਂ ਉਹ ਨੇ ਦੋਹਾਂ ਨੂੰ ਬਖ਼ਸ਼ ਦਿੱਤਾ ਸੋ ਉਨ੍ਹਾਂ ਵਿੱਚੋਂ ਉਸ ਨਾਲ ਕਿਹੜਾ ਵਧੀਕ ਪਿਆਰ ਕਰੇਗਾ?</verse>
				<verse number="43">ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਜਾਚ ਵਿੱਚ ਉਹ ਜਿਹ ਨੂੰ ਉਹ ਨੇ ਵਧੀਕ ਬਖ਼ਸ਼ਿਆ। ਤਾਂ ਉਹ ਨੇ ਉਸ ਨੂੰ ਆਖਿਆ, ਤੈਂ ਠੀਕ ਨਬੇੜਾ ਕੀਤਾ</verse>
				<verse number="44">ਫੇਰ ਉਸ ਤੀਵੀਂ ਦੀ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਹ ਤੀਵੀਂ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ, ਤੈਂ ਮੇਰੇ ਪੈਰਾਂ ਦੇ ਲਈ ਪਾਣੀ ਨਾ ਦਿੱਤਾ ਪਰ ਇਹ ਨੇ ਮੇਰੇ ਪੈਰ ਅੰਝੂਆਂ ਨਾਲ ਭੇਵੇ ਅਤੇ ਆਪਣੇ ਵਾਲਾਂ ਨਾਲ ਪੂੰਝੇ</verse>
				<verse number="45">ਤੈਂ ਮੈਨੂੰ ਨਾ ਚੁੰਮਿਆਂ ਪਰ ਇਹ ਜਦੋਂ ਦਾ ਮੈਂ ਐਥੇ ਆਇਆ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ</verse>
				<verse number="46">ਤੈਂ ਮੇਰੇ ਸਿਰ ਤੇ ਤੇਲ ਨਾ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ</verse>
				<verse number="47">ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਹ ਦੇ ਪਾਪ ਜੋ ਬਹੁਤੇ ਹਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਪਿਆਰ ਬਹੁਤ ਕੀਤਾ, ਪਰ ਜਿਹ ਨੂੰ ਥੋੜਾ ਮਾਫ਼ ਕੀਤਾ ਗਿਆ ਸੋ ਥੋੜਾ ਪਿਆਰ ਕਰਦਾ ਹੈ</verse>
				<verse number="48">ਫੇਰ ਓਨ ਤੀਵੀਂ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ</verse>
				<verse number="49">ਅਤੇ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ ਆਪਣੇ ਮਨ ਵਿੱਚ ਕਹਿਣ ਲੱਗੇ ਭਈ ਇਹ ਕੌਣ ਹੈ ਜੋ ਪਾਪ ਭੀ ਮਾਫ਼ ਕਰਦਾ ਹੈ?</verse>
				<verse number="50">ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚੱਲੀ ਜਾਹ ।।</verse>
			</chapter>
			<chapter number="8">
				<verse number="1">ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਕਿ ਉਹ ਨਗਰੋ ਨਗਰ ਅਤੇ ਪਿੰਡੋ ਪਿੰਡ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਉਂਦਾ ਸੀ ਅਤੇ ਓਹ ਬਾਰਾਂ ਉਸ ਦੇ ਨਾਲ ਸਨ</verse>
				<verse number="2">ਅਰ ਕਈ ਤੀਵੀਆਂ ਵੀ ਜਿਹੜੀਆਂ ਬਦ ਰੂਹਾਂ ਅਤੇ ਰੋਗਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜੋ ਮਗਦਲੀਨੀ ਕਹਾਉਂਦੀ ਸੀ ਜਿਹ ਦੇ ਵਿੱਚੋਂ ਸੱਤ ਭੂਤ ਨਿੱਕਲੇ ਸਨ</verse>
				<verse number="3">ਅਤੇ ਹੇਰੋਦੇਸ ਦੇ ਦਿਵਾਨ ਖੂਜ਼ਾਹ ਨਾਮੇ ਦੀ ਤੀਵੀਂ ਯੋਆਨਾ ਅਰ ਸੁਸੰਨਾ ਅਤੇ ਹੋਰ ਬਥੇਰੀਆਂ ਜੋ ਆਪਣੇ ਮਾਲ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।।</verse>
				<verse number="4">ਜਾਂ ਵੱਡੀ ਭੀੜ ਇੱਕਠੀ ਹੁੰਦੀ ਸੀ ਅਤੇ ਨਗਰ ਨਗਰ ਦੇ ਲੋਕ ਉਹ ਦੇ ਕੋਲ ਆਉਂਦੇ ਸਨ, ਤਾਂ ਉਹ ਨੇ ਦ੍ਰਿਸ਼ਟਾਂਤ ਨਾਲ ਆਖਿਆ</verse>
				<verse number="5">ਕਿ ਇੱਕ ਬੀਜਣ ਵਾਲਾ ਬੀ ਬੀਜਣ ਨੂੰ ਨਿੱਕਲਿਆ ਅਰ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਜਾ ਪਿਆ ਅਤੇ ਮਿੱਧਿਆ ਗਿਆ ਅਤੇ ਆਕਾਸ਼ ਦੇ ਪੰਛੀ ਉਹ ਨੂੰ ਚੁਗ ਗਏ</verse>
				<verse number="6">ਅਰ ਹੋਰ ਪੱਥਰ ਉੱਤੇ ਕਿਰਿਆ ਸੋ ਉੱਗਦਿਆਂ ਹੀ ਸੁੱਕ ਗਿਆ ਇਸ ਲਈ ਜੋ ਉਹ ਨੂੰ ਗਿੱਲ ਨਾ ਪਹੁੰਚੀ</verse>
				<verse number="7">ਅਤੇ ਹੋਰ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਨਾਲ ਹੀ ਵਧ ਕੇ ਉਹ ਨੂੰ ਦਬਾ ਲਿਆ</verse>
				<verse number="8">ਅਰ ਹੋਰ ਚੰਗੀ ਜਮੀਨ ਵਿੱਚ ਕਿਰਿਆ ਅਤੇ ਉੱਗ ਕੇ ਸੌ ਗੁਣਾ ਫਲਿਆ। ਉਹ ਇਹ ਗੱਲਾਂ ਕਹਿ ਕੇ ਉੱਚੀ ਉੱਚੀ ਬੋਲਿਆ ਭਈ ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ! ।।</verse>
				<verse number="9">ਉਸ ਦੇ ਚੇਲਿਆਂ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਕੀ ਅਰਥ ਹੈ?</verse>
				<verse number="10">ਅਰ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ, ਤਾਂ ਜੋ ਓਹ ਵੇਖਦਿਆਂ ਨਾ ਵੇਖਣ ਅਤੇ ਸੁਣਦਿਆਂ ਨਾ ਸਮਝਣ</verse>
				<verse number="11">ਪਰ ਇਹ ਦ੍ਰਿਸ਼ਟਾਂਤ ਇਉਂ ਹੈ ਕਿ ਬੀ ਪਰਮੇਸ਼ੁਰ ਦਾ ਬਚਨ ਹੈ</verse>
				<verse number="12">ਅਤੇ ਪਹੇ ਦੇ ਕੰਢੇ ਵਾਲੇ ਓਹ ਹਨ ਜਿਨ੍ਹਾਂ ਸੁਣਿਆ, ਤਾਂ ਸ਼ਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ ਕਿਤੇ ਅਜਿਹਾ ਨਾ ਹੋਵੇ ਜੋ ਓਹ ਨਿਹਚਾ ਕਰ ਕੇ ਬਚਾਏ ਜਾਣ</verse>
				<verse number="13">ਅਤੇ ਜੋ ਪੱਥਰ ਉੱਤੇ ਕਿਰੇ ਸੋ ਓਹ ਹਨ ਕਿ ਜਿਸ ਵੇਲੇ ਓਹ ਸੁਣਦੇ ਹਨ ਤਾਂ ਬਚਨ ਨੂੰ ਖੁਸ਼ੀ ਨਾਲ ਮੰਨ ਲੈਂਦੇ ਹਨ ਪਰ ਏਹ ਜੜ੍ਹ ਨਹੀਂ ਰੱਖਦੇ ਅਤੇ ਥੋੜਾ ਚਿਰ ਪਰਤੀਤ ਕਰਦੇ ਅਰ ਪਰਤਾਵੇ ਵੇਲੇ ਹਟ ਜਾਂਦੇ ਹਨ</verse>
				<verse number="14">ਜੋ ਕੰਡਿਆਲਿਆਂ ਵਿੱਚ ਕਿਰਿਆ ਸੋ ਓਹ ਹਨ ਜਿਨ੍ਹਾਂ ਸੁਣਿਆ ਅਤੇ ਜਾ ਕੇ ਜੀਉਣ ਦੀਆਂ ਚਿੰਤਾਂ ਅਰ ਮਾਯਾ ਅਤੇ ਭੋਗ ਬਿਲਾਸ ਨਾਲ ਦਬਾਏ ਜਾਂਦੇ ਅਤੇ ਪੱਕੇ ਫਲ ਨਹੀਂ ਦਿੰਦੇ ਹਨ</verse>
				<verse number="15">ਪਰ ਜੋ ਚੰਗੀ ਜਮੀਨ ਵਿੱਚ ਕਿਰਿਆ ਸੋ ਓਹ ਹਨ ਜਿਹੜੇ ਸੁਣ ਕੇ ਬਚਨ ਨੂੰ ਚੰਗੇ ਅਤੇ ਖਰੇ ਦਿਲ ਵਿੱਚ ਸਾਂਭੀ ਰੱਖਦੇ ਹਨ ਅਰ ਧੀਰਜ ਨਾਲ ਫਲ ਦਿੰਦੇ ਹਨ।।</verse>
				<verse number="16">ਕੋਈ ਮਨੁੱਖ ਦੀਵਾ ਬਾਲ ਕੇ ਉਹ ਨੂੰ ਭਾਂਡੇ ਨਾਲ ਨਹੀਂ ਲੁਕਾਉਂਦਾ, ਨਾ ਮੰਜੇ ਦੇ ਹੇਠਾਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ</verse>
				<verse number="17">ਕੁਝ ਓਹਲੇ ਤਾਂ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਲੁਕਿਆ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ</verse>
				<verse number="18">ਇਸ ਕਰਕੇ ਚੌਕਸ ਰਹੋ ਜੋ ਕਿਸ ਤਰਾਂ ਸੁਣਦੇ ਹੋ ਕਿਉਂਕਿ ਜਿਹ ਦੇ ਕੋਲ ਕੁਝ ਹੋਵੇ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਹ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਜੋ ਉਹ ਆਪਣੀ ਜਾਚ ਵਿੱਚ ਰੱਖਦਾ ਹੈ ਲੈ ਲਿਆ ਜਾਵੇਗਾ।।</verse>
				<verse number="19">ਉਹ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਹ ਦੇ ਨੇੜੇ ਨਾ ਅੱਪੜ ਸੱਕੇ</verse>
				<verse number="20">ਉਹ ਨੂੰ ਖਬਰ ਕੀਤੀ ਗਈ ਭਈ ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਖੜੇ ਤੈਨੂੰ ਮਿਲਣਾ ਚਾਹੁੰਦੇ ਹਨ</verse>
				<verse number="21">ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਏਹ ਹਨ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।।</verse>
				<verse number="22">ਫੇਰ ਇੱਕ ਦਿਨ ਐਉਂ ਹੋਇਆ ਜੋ ਉਹ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ ਦਿੱਤੀ</verse>
				<verse number="23">ਪਰ ਜਾਂ ਬੇੜੀ ਚੱਲੀ ਜਾਂਦੀ ਸੀ ਤਾਂ ਉਹ ਸੌਂ ਗਿਆ ਅਤੇ ਝੀਲ ਵਿੱਚ ਅਨ੍ਹੇਰੀ ਆਈ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ ਅਰ ਓਹ ਖਤਰੇ ਵਿੱਚ ਸਨ</verse>
				<verse number="24">ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ</verse>
				<verse number="25">ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੀ ਨਿਹਚਾ ਕਿੱਥੇ? ਅਤੇ ਓਹ ਡਰ ਗਏ ਅਰ ਹੈਰਾਨ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੌਣ ਹੈ ਜੋ ਪੌਣ ਅਤੇ ਪਾਣੀ ਉੱਤੇ ਭੀ ਹੁਕਮ ਕਰਦਾ ਹੈ ਅਰ ਓਹ ਉਸ ਦੀ ਮੰਨ ਲੈਂਦੇ ਹਨ? ।।</verse>
				<verse number="26">ਓਹ ਗਿਰਸੇਨੀਆਂ ਦੇ ਦੇਸ ਵਿੱਚ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ ਪਹੁੰਚੇ</verse>
				<verse number="27">ਅਰ ਜਾਂ ਉਹ ਕੰਢੇ ਤੇ ਉਤਰਿਆ ਤਾਂ ਨਗਰ ਵਿੱਚੋਂ ਇੱਕ ਮਨੁੱਖ ਟੱਕਰਿਆ ਜਿਹ ਦੇ ਵਿੱਚ ਭੂਤ ਸਨ ਅਤੇ ਉਹ ਬਹੁਤ ਚਿਰ ਦਾ ਬਸਤ੍ਰ ਨਹੀਂ ਸੀ ਪਹਿਨਦਾ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ</verse>
				<verse number="28">ਅਰ ਯਿਸੂ ਨੂੰ ਵੇਖ ਕੇ ਚੀਕ ਮਾਰੀ ਅਤੇ ਉਸ ਉੱਤੇ ਡਿੱਗ ਪਿਆ ਅਰ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤ੍ਰ ਯਿਸੂ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੇਰੇ ਅੱਗੇ ਬੇਨਤੀ ਕਰਦਾਂ ਹਾਂ ਜੋ ਮੈਨੂੰ ਦੁੱਖ ਨਾ ਦਿਹ!</verse>
				<verse number="29">ਕਿਉਂਕਿ ਉਹ ਉਸ ਭਿਸ਼੍ਰਟ ਆਤਮਾ ਨੂੰ ਹੁਕਮ ਕਰ ਰਿਹਾ ਸੀ ਕਿ ਇਸ ਮਨੁੱਖ ਵਿੱਚੋਂ ਨਿੱਕਲ ਜਾਹ ਇਸ ਲਈ ਜੋ ਉਹ ਬਹੁਤ ਵਾਰੀ ਉਹ ਨੂੰ ਖਿੱਚ ਕਰਦਾ ਸੀ ਅਤੇ ਉਹ ਸੰਗਲਾਂ ਅਤੇ ਬੇੜੀਆਂ ਨਾਲ ਜਕੜਿਆ ਹੋਇਆ ਪਹਿਰੇ ਵਿੱਚ ਰਹਿੰਦਾ ਸੀ ਪਰ ਉਹ ਬੰਧਨਾਂ ਨੂੰ ਤੋਂੜ ਸੁੱਟਦਾ ਅਤੇ ਭੂਤ ਉਹ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ</verse>
				<verse number="30">ਫੇਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਨਾਉਂ ਕੀ ਹੈ? ਉਹ ਬੋਲਿਆ, ਲਸ਼ਕਰ ਕਿਉਂ ਜੋ ਬਹੁਤ ਭੂਤ ਉਸ ਵਿੱਚ ਵੜੇ ਹੋਏ ਸਨ</verse>
				<verse number="31">ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਭਈ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!</verse>
				<verse number="32">ਉੱਥੇ ਸੂਰਾਂ ਦਾ ਵੱਡਾ ਇੱਕ ਇੱਜੜ ਪਹਾੜ ਉੱਤੇ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਹ ਜੋ ਉਨ੍ਹਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ</verse>
				<verse number="33">ਅਰ ਭੂਤ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਢਾਹੇ ਉੱਤੋਂ ਸਿਰਤੋੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਡੁੱਬ ਮੋਇਆ</verse>
				<verse number="34">ਅਰ ਚੁੱਗਾਉਣ ਵਾਲੇ ਇਹ ਹਾਲ ਵੇਖ ਕੇ ਭੱਜੇ ਅਤੇ ਨਗਰ ਅਰ ਪਿੰਡਾਂ ਵਿੱਚ ਖਬਰ ਪੁਚਾਈ</verse>
				<verse number="35">ਤਾਂ ਲੋਕ ਉਸ ਹਾਲ ਨੂੰ ਵੇਖਣ ਨਿੱਕਲੇ ਅਤੇ ਯਿਸੂ ਦੇ ਕੋਲ ਆਣ ਕੇ ਉਸ ਮਨੁੱਖ ਨੂੰ ਜਿਸ ਵਿੱਚੋਂ ਭੂਤ ਨਿੱਕਲੇ ਸਨ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਯਿਸੂ ਦੇ ਚਰਨਾਂ ਲਾਗੇ ਬੈਠੇ ਵੇਖਿਆ ਅਤੇ ਓਹ ਡਰ ਗਏ</verse>
				<verse number="36">ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਖਬਰ ਦਿੱਤੀ ਭਈ ਉਹ ਜਿਹ ਦੇ ਵਿੱਚ ਭੂਤ ਸਨ ਕਿੱਕੂੰ ਬਚ ਗਿਆ</verse>
				<verse number="37">ਅਰ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਉਸ ਦੇ ਅੱਗੇ ਅਰਜ਼ ਕੀਤੀ ਜੋ ਸਾਡੇ ਕੋਲੋਂ ਚੱਲੇ ਜਾਓ ਕਿਉਂ ਜੋ ਉਨ੍ਹਾਂ ਨੂੰ ਵੱਡਾ ਖੌਫ਼ ਪੈ ਗਿਆ ਸੀ। ਸੋ ਉਹ ਬੇੜੀ ਉੱਤੇ ਚੜ੍ਹ ਕਿ ਮੁੜ ਗਿਆ</verse>
				<verse number="38">ਅਤੇ ਉਸ ਮਨੁੱਖ ਨੇ ਜਿਸ ਦੇ ਵਿੱਚੋਂ ਭੂਤ ਨਿੱਕਲੇ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਉਸ ਨੇ ਇਹ ਕਹਿ ਕੇ ਉਹ ਨੂੰ ਵਿਦਿਆ ਕੀਤਾ</verse>
				<verse number="39">ਭਈ ਆਪਣੇ ਘਰ ਨੂੰ ਮੁੜ ਜਾਹ ਅਤੇ ਦੱਸੀਂ ਜੋ ਪਰਮੇਸ਼ੁਰ ਨੇ ਤੇਰੇ ਲਈ ਕੇਡੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਉਜਾਗਰ ਕਰਦਾ ਗਿਆ ਜੋ ਯਿਸੂ ਨੇ ਉਹ ਦੇ ਲਈ ਕੇਡੇ ਵੱਡੇ ਕੰਮ ਕੀਤੇ।।</verse>
				<verse number="40">ਜਾਂ ਯਿਸੂ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ</verse>
				<verse number="41">ਅਰ ਵੇਖੋ ਕਿ ਜੈਰੁਸ ਨਾਉਂ ਦਾ ਇੱਕ ਮਨੁੱਖ ਆਇਆ ਜਿਹੜਾ ਸਮਾਜ ਦਾ ਸਰਦਾਰ ਸੀ ਅਤੇ ਉਹ ਨੇ ਯਿਸੂ ਦੇ ਪੈਰੀਂ ਪੈ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ</verse>
				<verse number="42">ਇਸ ਕਰਕੇ ਜੋ ਉਹ ਦੀ ਬਾਰਾਂ ਕੁ ਵਰਿਹਾਂ ਦੀ ਇਕਲੌਤੀ ਧੀ ਸੀ ਅਰ ਉਹ ਸੀ ਮਰਨਾਊ ਅਤੇ ਉਸ ਦੇ ਤੁਰਦਿਆਂ ਜਾਦਿਆਂ ਭੀੜ ਉਸ ਨੂੰ ਦਬਾਈ ਜਾਦੀਂ ਸੀ</verse>
				<verse number="43">ਤਦ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਅਤੇ ਉਹ ਆਪਣੀ ਸਾਰੀ ਪੂੰਜੀ ਹਕੀਮਾਂ ਨੂੰ ਦੇ ਬੈਠੀ ਸੀ ਪਰ ਕਿਸੇ ਤੋਂ ਚੰਗੀ ਨਾ ਹੋ ਸੱਕੀ</verse>
				<verse number="44">ਪਿੱਛੋਂ ਦੀ ਆਣ ਕੇ ਉਸ ਦੇ ਕੱਪੜੇ ਦਾ ਪੱਲਾ ਛੋਹਿਆ ਅਤੇ ਓਵੇਂ ਉਹ ਦਾ ਲਹੂ ਬੰਦ ਹੋ ਗਿਆ</verse>
				<verse number="45">ਤਦ ਯਿਸੂ ਨੇ ਕਿਹਾ, ਮੈਨੂੰ ਕਿਹ ਨੇ ਛੋਹਿਆ? ਜਾਂ ਸਾਰਿਆਂ ਨੇ ਨਾਂਹ ਕੀਤੀ ਤਾਂ ਪਤਰਸ ਅਤੇ ਉਹ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੈਨੂੰ ਘੇਰਦੀ ਅਰ ਉੱਤੇ ਡਿੱਗਦੀ ਹੈ</verse>
				<verse number="46">ਪਰ ਯਿਸੂ ਆਖਿਆ, ਕਿਸੇ ਨੇ ਮੈਨੂੰ ਛੋਹਿਆ ਕਿਉਂ ਜੋ ਮੈਨੂੰ ਮਲੂਮ ਹੋਇਆ ਭਈ ਮੇਰੇ ਵਿੱਚੋਂ ਸ਼ਕਤੀ ਨਿੱਕਲੀ ਹੈ</verse>
				<verse number="47">ਜਾਂ ਉਸ ਜਨਾਨੀ ਨੇ ਵੇਖਿਆ ਜੋ ਮੈਂ ਲੁਕ ਨਹੀਂ ਸੱਕਦੀ ਤਾਂ ਕੰਬਦੀ ਕੰਬਦੀ ਆਈ ਅਤੇ ਉਸ ਦੇ ਪੈਰੀਂ ਡਿੱਗ ਕੇ ਸਾਰੇ ਲੋਕਾਂ ਸਾਹਮਣੇ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੋਹਿਆ ਅਤੇ ਕਿਸ ਤਰਾਂ ਓਵੇਂ ਚੰਗੀ ਹੋ ਗਈ</verse>
				<verse number="48">ਉਸ ਨੇ ਉਹ ਨੂੰ ਆਖਿਆ, ਬੇਟੀ, ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚੱਲੀ ਜਾਹ।।</verse>
				<verse number="49">ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਕਿਸੇ ਆਣ ਕੇ ਕਿਹਾ ਭਈ ਤੇਰੀ ਧੀ ਮਰ ਗਈ, ਗੁਰੂ ਨੂੰ ਖੇਚਲ ਨਾ ਦਿਹ</verse>
				<verse number="50">ਪਰ ਯਿਸੂ ਨੇ ਸੁਣ ਕੇ ਅੱਗੋਂ ਉਹ ਨੂੰ ਆਖਿਆ, ਨਾ ਡਰ, ਕੇਵਲ ਨਿਹਚਾ ਕਰ ਤੇ ਉਹ ਬਚ ਜਾਵੇਗੀ</verse>
				<verse number="51">ਉਸ ਨੇ ਘਰ ਪਹੁੱਚ ਕੇ ਪਤਰਸ ਅਰ ਯੂਹੰਨਾ ਅਰ ਯਾਕੂਬ ਅਤੇ ਉਸ ਕੁੜੀ ਦੇ ਮਾਪਿਆਂ ਤੋਂ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ</verse>
				<verse number="52">ਅਤੇ ਸਭ ਲੋਕ ਉਸ ਕੁੜੀ ਨੂੰ ਰੋਂਦੇ ਪਿੱਟਦੇ ਸਨ ਪਰ ਉਸ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ</verse>
				<verse number="53">ਤਾਂ ਓਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਭਈ ਉਹ ਮੋਈ ਪਈ ਹੈ</verse>
				<verse number="54">ਪਰ ਉਸ ਨੇ ਉਹ ਦਾ ਹੱਥ ਫੜ ਕੇ ਉੱਚੀ ਅਵਾਜ਼ ਨਾਲ ਕਿਹਾ, ਕੁੜੀਏ, ਉੱਠ!</verse>
				<verse number="55">ਅਤੇ ਉਹ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜੀ ਹੋਈ, ਅਰ ਉਸ ਨੇ ਹੁਕਮ ਕੀਤਾ ਜੋ ਉਹ ਨੂੰ ਕੁਝ ਖਾਣ ਲਈ ਦਿੱਤਾ ਜਾਏ</verse>
				<verse number="56">ਅਤੇ ਉਹ ਦੇ ਮਾਪੇ ਅਚਰਜ ਰਹਿ ਗਏ, ਪਰ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਭਈ ਇਹ ਵਿਥਿਆ ਕਿਸੇ ਕੋਲ ਨਾ ਦੱਸਿਓ।।</verse>
			</chapter>
			<chapter number="9">
				<verse number="1">ਉਸ ਨੇ ਬਾਰਾਂ ਚੇਲਿਆਂ ਨੂੰ ਇੱਕਠੇ ਬੁਲਾ ਕੇ ਉਨ੍ਹਾਂ ਨੂੰ ਸਾਰਿਆਂ ਭੂਤਾਂ ਉੱਤੇ ਅਤੇ ਰੋਗਾਂ ਦੇ ਦੂਰ ਕਰਨ ਦੀ ਸ਼ਕਤੀ ਤੇ ਇਖ਼ਤਿਆਰ ਦਿੱਤਾ</verse>
				<verse number="2">ਅਰ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਘੱਲਿਆ</verse>
				<verse number="3">ਉਸ ਨੇ ਉਨ੍ਹਾਂ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਾਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ, ਨਾ ਦੋ ਕੁੜਤੇ ਰੱਖੋ</verse>
				<verse number="4">ਜਿਸ ਘਰ ਵਿੱਚ ਜਾਓ ਉੱਥੇ ਹੀ ਟਿਕੋ ਅਰ ਉੱਥੋਂ ਹੀ ਤੁਰੋ</verse>
				<verse number="5">ਅਤੇ ਜਿਹੜੇ ਤੁਹਾਡਾ ਆਦਰ ਭਾਉ ਨਾ ਕਰਨ ਤੁਸੀਂ ਉਸ ਨਗਰੋਂ ਨਿੱਕਲਦਿਆਂ ਉਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ</verse>
				<verse number="6">ਤਾਂ ਓਹ ਬਾਹਰ ਜਾਕੇ ਪਿੰਡੋ ਪਿੰਡ ਹਰ ਥਾਂ ਖੁਸ਼ ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।।</verse>
				<verse number="7">ਰਾਜਾ ਹੇਰੋਦੇਸ ਨੇ ਸਭ ਕੁਝ ਜੋ ਹੋ ਰਿਹਾ ਸੀ ਸੁਣਿਆ ਅਰ ਦੁਬਧਾ ਵਿੱਚ ਪੈ ਗਿਆ ਇਸ ਲਈ ਜੋ ਕਈ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ</verse>
				<verse number="8">ਪਰ ਕਈ ਬੋਲੇ ਭਈ ਏਲੀਯਾਹ ਪਰਗਟ ਹੋਇਆ ਅਤੇ ਹੋਰ ਆਖਦੇ ਸਨ ਜੋ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ</verse>
				<verse number="9">ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਮੈਂ ਵਢਾ ਸੁੱਟਿਆ ਪਰ ਇਹ ਕੌਣ ਹੈ ਜਿਹ ਦੇ ਹੱਕ ਵਿੱਚ ਮੈਂ ਏਹੋ ਜੇਹੀਆਂ ਗੱਲਾਂ ਸੁਣਦਾ ਹਾਂ? ਅਰ ਉਸ ਨੇ ਉਹ ਦੇ ਵੇਖਣ ਦੀ ਭਾਲ ਕੀਤੀ।।</verse>
				<verse number="10">ਰਸੂਲਾਂ ਨੇ ਮੁੜ ਆ ਕੇ ਜੋ ਕੁਝ ਕੀਤਾ ਸੀ ਸੋ ਉਹ ਨੂੰ ਦੱਸਿਆ ਅਰ ਉਹ ਉਨ੍ਹਾਂ ਨੂੰ ਨਾਲ ਲੈ ਕੇ ਅਲੱਗ ਬੈਤਸੈਦਾ ਨਾਉਂ ਦੇ ਇੱਕ ਨਗਰ ਵਿੱਚ ਗਿਆ</verse>
				<verse number="11">ਪਰ ਲੋਕ ਇਹ ਮਲੂਮ ਕਰ ਕੇ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਦੇ ਵਿੱਖੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਜਿਨ੍ਹਾਂ ਨੂੰ ਚੰਗਿਆਂ ਹੋਣ ਦੀ ਲੋੜ ਸੀ ਉਨ੍ਹਾਂ ਨੂੰ ਚੰਗੇ ਕੀਤਾ</verse>
				<verse number="12">ਜਾਂ ਦਿਨ ਢਲਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ ਕਿ ਭੀੜ ਨੂੰ ਵਿਦਿਆ ਕਰ ਜੋ ਓਹ ਆਲੇ ਦੁਆਲੇ ਦਿਆਂ ਪਿੰਡਾਂ ਅਤੇ ਗਰਾਵਾਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐੱਥੇ ਉਜਾੜ ਥਾਂ ਵਿੱਚ ਹਾਂ</verse>
				<verse number="13">ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਓਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨਾ ਹੋਰ ਕੁਝ ਨਹੀਂ ਯਾ ਅਸੀਂ ਜਾ ਕੇ ਇਨ੍ਹਾਂ ਸਭਨਾਂ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ ਕਿਉਂਕਿ ਓਹ ਪੰਜ ਕੁ ਹਜ਼ਾਰ ਮਰਦ ਸਨ</verse>
				<verse number="14">ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਭਈ ਉਨ੍ਹਾਂ ਨੂੰ ਕੋਈ ਪੰਜਾਹਾਂ ਪੰਜਾਹਾਂ ਦੀ ਟੋਲੀ ਕਰ ਕੇ ਬਿਠਾਲ ਦਿਓ</verse>
				<verse number="15">ਤਾਂ ਉਨ੍ਹਾਂ ਉਸੇ ਤਰਾਂ ਕਰ ਕੇ ਸਭਨਾਂ ਨੂੰ ਬਿਠਾਲਿਆ</verse>
				<verse number="16">ਉਸ ਨੇ ਉਹਨਾਂ ਪੰਜਾਂ ਰੋਟੀਆਂ ਅਰ ਦੋ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਓਹਨਾਂ ਉੱਤੇ ਬਰਕਤ ਮੰਗੀ ਅਤੇ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਭਈ ਲੋਕਾਂ ਦੇ ਅੱਗੇ ਰੱਖਣ</verse>
				<verse number="17">ਤਦ ਓਹ ਸਾਰੇ ਖਾ ਕੇ ਰੱਜ ਗਏ ਅਤੇ ਓਹਨਾਂ ਦਿਆਂ ਬੱਚਿਆਂ ਹੋਇਆਂ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਚੁੱਕੀਆਂ ਗਈਆਂ।।</verse>
				<verse number="18">ਫੇਰ ਅਜਿਹਾ ਹੋਇਆ ਕਿ ਜਾਂ ਉਹ ਨਿਰਾਲੇ ਵਿੱਚ ਪ੍ਰਾਰਥਨਾ ਕਰਦਾ ਸੀ ਤਾਂ ਚੇਲੇ ਉਹ ਦੇ ਨਾਲ ਸਨ ਅਰ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਪੁੱਛਿਆ ਭਈ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?</verse>
				<verse number="19">ਤਾਂ ਉਨ੍ਹਾਂ ਉੱਤਰ ਦਿੱਤਾ ਕਿ ਯੂਹੰਨਾ ਬਪਤਿਸਮਾ ਦੇਣ ਵਾਲਾ, ਪਰ ਹੋਰ ਏਲੀਯਾਹ ਅਤੇ ਹੋਰ ਭਈ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ</verse>
				<verse number="20">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦਾ ਮਸੀਹ!</verse>
				<verse number="21">ਤਾਂ ਉਸ ਨੇ ਉਨ੍ਹਾਂ ਨੂੰ ਤਗੀਦ ਕਰ ਕੇ ਹੁਕਮ ਦਿੱਤਾ ਜੋ ਇਹ ਕਿਸੇ ਨੂੰ ਨਾ ਦੱਸੋ!</verse>
				<verse number="22">ਅਤੇ ਆਖਿਆ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੁਆਲਿਆ ਜਾਏ</verse>
				<verse number="23">ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ</verse>
				<verse number="24">ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ</verse>
				<verse number="25">ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?</verse>
				<verse number="26">ਜੋ ਕੋਈ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤ੍ਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤ੍ਰ ਦੂਤਾਂ ਦੇ ਤੇਜ ਨਾਲ ਆਵੇਗਾ</verse>
				<verse number="27">ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕਈ ਕੁੰ ਉਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤਾਈਂ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ।।</verse>
				<verse number="28">ਇਨ੍ਹਾਂ ਗੱਲਾਂ ਦੇ ਅੱਠਕੁ ਦਿਨ ਪਿੱਛੋਂ ਐਉਂ ਹੋਇਆ ਜੋ ਉਹ ਪਤਰਸ ਅਰ ਯੂਹੰਨਾ ਅਰ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਚੜ੍ਹਿਆ</verse>
				<verse number="29">ਅਰ ਉਹ ਦੇ ਪ੍ਰਾਰਥਨਾ ਕਰਦਿਆਂ ਉਹ ਦੇ ਮੂੰਹ ਦਾ ਰੂਪ ਹੋਰ ਹੀ ਹੋ ਗਿਆ ਅਤੇ ਉਹ ਦੀ ਪੁਸ਼ਾਕ ਚਿੱਟੀ ਅਤੇ ਚਮਕੀਲੀ ਹੋ ਗਈ</verse>
				<verse number="30">ਅਰ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ</verse>
				<verse number="31">ਓਹ ਤੇਜ ਵਿੱਚ ਵਿਖਾਲੀ ਦੇ ਕੇ ਉਹ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਹ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ</verse>
				<verse number="32">ਪਤਰਸ ਅਤੇ ਉਹ ਦੇ ਸਾਥੀ ਨੀਂਦਰ ਨਾਲ ਸੁਸਤ ਹੋਏ ਹੋਏ ਸਨ ਪਰ ਉਨ੍ਹਾਂ ਦੇ ਜਾਗਦਿਆਂ ਉਹ ਦੇ ਤੇਜ ਅਤੇ ਉਨ੍ਹਾਂ ਦੋਹਾਂ ਜਣਿਆਂ ਨੂੰ ਜਿਹੜੇ ਉਹ ਦੇ ਨਾਲ ਖੜੇ ਸਨ ਡਿੱਠਾ</verse>
				<verse number="33">ਅਰ ਐਉਂ ਹੋਇਆ ਕਿ ਜਾਂ ਓਹ ਉਸ ਤੋਂ ਜੁਦੇ ਹੋਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇਂ ਹੋਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਭਈ ਕੀ ਕਹਿੰਦਾ ਹੈ</verse>
				<verse number="34">ਉਹ ਇਹ ਅਜੇ ਬੋਲਦਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਓਹ ਬੱਦਲ ਵਿੱਚ ਵੜਦੇ ਹੀ ਡਰ ਗਏ</verse>
				<verse number="35">ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪੁੱਤ੍ਰ ਹੈ, ਮੇਰਾ ਚੁਣਿਆ ਹੋਇਆ ਇਹ ਦੀ ਸੁਣੋ</verse>
				<verse number="36">ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਓਹ ਚੁੱਪ ਰਹੇ ਅਰ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਵਿੱਚੋਂ ਉਨ੍ਹੀ ਦਿਨੀਂ ਕਿਸੇ ਨੂੰ ਕੁਝ ਨਾ ਦੱਸਿਆ।।</verse>
				<verse number="37">ਅਗਲੇ ਦਿਨ ਐਉਂ ਹੋਇਆ ਕਿ ਜਾਂ ਓਹ ਪਹਾੜੋਂ ਉੱਤਰੇ ਤਾਂ ਵੱਡੀ ਭੀੜ ਉਸ ਨੂੰ ਆ ਮਿਲੀ</verse>
				<verse number="38">ਅਰ ਵੇਖੋ ਭੀੜ ਵਿੱਚੋਂ ਇੱਕ ਮਨੁੱਖ ਨੇ ਉੱਚੀ ਦੇ ਕੇ ਕਿਹਾ, ਗੁਰੂ ਜੀ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤ੍ਰ ਉੱਤੇ ਕਿਰਪਾ ਦ੍ਰਿਸ਼ਟ ਕਰ ਕਿਉਂਕਿ ਉਹ ਮੇਰਾ ਇਕਲੌਤਾ ਹੈ</verse>
				<verse number="39">ਅਤੇ ਵੇਖੋ ਕਿ ਇੱਕ ਰੂਹ ਉਹ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਣਚਕ ਚੀਕਣ ਲੱਗ ਜਾਂਦਾ ਹੈ ਅਰ ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਹ ਨੂੰ ਝੱਗ ਆ ਜਾਂਦੀ ਹੈ ਅਤੇ ਉਹ ਨੂੰ ਭੰਨ ਮਰੋੜ ਕੇ ਮਸਾਂ ਜਿਹੇ ਉਹ ਨੂੰ ਛੱਡਦੀ ਹੈ</verse>
				<verse number="40">ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸਕੇ</verse>
				<verse number="41">ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪਿਹੜੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ ਅਰ ਤੁਹਾਡੀ ਸਹਾਂਗਾ? ਆਪਣੇ ਪੁੱਤ੍ਰ ਨੂੰ ਐਥੇ ਲਿਆ</verse>
				<verse number="42">ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ</verse>
				<verse number="43">ਅਰ ਸਭ ਪਰਮੇਸ਼ੁਰ ਦੀ ਮਹਾਨਤਾ ਤੋਂ ਹੈਰਾਨ ਹੋਏ।। ਜਾਂ ਸਭ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ ਮੰਨਦੇ ਸਨ ਤਾਂ ਓਨ ਆਪਣੇ ਚੇਲਿਆਂ ਨੂੰ ਕਿਹਾ,</verse>
				<verse number="44">ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਛੱਡੋਂ ਕਿਉਂ ਜੋ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣ ਨੂੰ ਹੈ</verse>
				<verse number="45">ਪਰ ਉਨ੍ਹਾਂ ਇਹ ਗੱਲ ਨਾ ਸਮਝੀ ਅਤੇ ਇਹ ਉਨ੍ਹਾਂ ਤੋਂ ਛਿਪੀ ਰਹੀ ਜੋ ਇਹ ਨੂੰ ਨਾ ਬੁੱਝਣ ਪਰ ਏਸ ਗੱਲ ਦੇ ਵਿੱਖੇ ਉਸ ਨੂੰ ਪੁੱਛਣ ਤੋਂ ਡਰਦੇ ਸਨ ।।</verse>
				<verse number="46">ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕਿਹੜਾ?</verse>
				<verse number="47">ਪਰਯਿਸੂ ਨੇ ਉਨ੍ਹਾਂ ਦੇ ਮਨ ਦੀ ਸੋਚ ਵੇਖ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਹ ਨੂੰ ਆਪਣੇ ਕੋਲ ਖੜਾ ਕੀਤਾ</verse>
				<verse number="48">ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।</verse>
				<verse number="49">ਯੂਹੰਨਾ ਨੇ ਅੱਗੋ ਆਖਿਆ, ਸੁਆਮੀ ਜੀ ਅਸਾਂ ਇੱਕ ਮਨੁੱਖ ਤੇਰੇ ਨਾਮ ਨਾਲ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ</verse>
				<verse number="50">ਪਰ ਯਿਸੂ ਨੇ ਉਹ ਨੂੰ ਆਖਿਆ, ਨਾ ਵਰਜੋ ਕਿਉਂਕਿ ਜਿਹੜਾ ਤੁਹਾਡੇ ਵਿੱਰੁਧ ਨਹੀਂ ਉਹ ਤੁਹਾਡੀ ਵੱਲ ਹੈ।।</verse>
				<verse number="51">ਐਉਂ ਹੋਇਆ ਕਿ ਜਾਂ ਉਹ ਦੇ ਉਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਹ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਮੁਹਾਣਾ ਪੱਕੀ ਤੌਰ ਨਾਲ ਮੋੜਿਆ</verse>
				<verse number="52">ਅਰ ਆਪਣੇ ਅੱਗੇ ਹਲਕਾਰੇ ਭੇਜੇ ਅਤੇ ਓਹ ਤੁਰ ਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਜਾ ਵੜੇ ਭਈ ਉਹ ਦੇ ਲਈ ਤਿਆਰੀ ਕਰਨ</verse>
				<verse number="53">ਪਰ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ</verse>
				<verse number="54">ਅਤੇ ਉਹ ਦੇ ਚੇਲੇ ਯਾਕੂਬ ਅਰ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੁ ਜੀ ਕੀ ਤੇਰੀ ਮਰਜ਼ੀ ਹੈ ਜੋ ਅਸੀਂ ਹੁਕਮ ਕਰੀਏ ਭਈ ਅਕਾਸ਼ੋਂ ਅੱਗ ਵਰਸੇ ਅਤੇ ਇਨ੍ਹਾਂ ਦਾ ਨਾਸ ਕਰੇ?</verse>
				<verse number="55">ਪਰ ਉਹ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ</verse>
				<verse number="56">ਅਤੇ ਓਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।।</verse>
				<verse number="57">ਜਾਂ ਓਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਉਸ ਨੂੰ ਕਿਨੇ ਆਖਿਆ, ਜਿੱਥੇ ਕਿਤੇ ਤੁਸੀਂ ਜਾਓ ਮੈਂ ਤੁਹਾਡੇ ਮਗਰ ਚੱਲਾਂਗਾ</verse>
				<verse number="58">ਯਿਸੂ ਨੇ ਉਹ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ</verse>
				<verse number="59">ਉਸ ਨੇ ਹੋਰ ਦੂਜੇ ਨੂੰ ਆਖਿਆ ਕਿ ਮੇਰੇ ਪਿੱਛੇ ਤੁਰੇਆ ਪਰ ਉਹ ਨੇ ਕਿਹਾ, ਪ੍ਰਭੁ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਉ ਨੂੰ ਦੱਬਾਂ</verse>
				<verse number="60">ਉਸ ਨੇ ਉਹ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦਿਹ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦੀ ਖਬਰ ਸੁਣਾ</verse>
				<verse number="61">ਅਤੇ ਇੱਕ ਹੋਰ ਬੋਲਿਆ, ਪ੍ਰਭੁ ਜੀ, ਮੈਂ ਤੁਹਾਡੇ ਲੜ ਲੱਗਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਿਆ ਹੋ ਆਵਾਂ</verse>
				<verse number="62">ਪਰ ਯਿਸੂ ਨੇ ਉਹ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਜੋਗ ਨਹੀਂ ।।</verse>
			</chapter>
			<chapter number="10">
				<verse number="1">ਇਨ੍ਹਾਂ ਗੱਲਾਂ ਦੇ ਪਿੱਛੋਂ ਪ੍ਰਭੁ ਨੇ ਸੱਤਰ ਹੋਰ ਵੀ ਠਹਿਰਾਏ ਅਰ ਹਰ ਨਗਰ ਅਤੇ ਹਰ ਥਾਂ ਜਿੱਥੇਂ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ ਦੋ ਕਰਕੇ ਆਪਣੇ ਅੱਗੇ ਘੱਲਿਆ</verse>
				<verse number="2">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਨੂੰ ਵਾਢੇ ਘੱਲ ਦੇਵੇ</verse>
				<verse number="3">ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਙੁ ਬਘਿਆੜਾਂ ਦੇ ਵਿੱਚ ਭੇਜਦਾ ਹਾਂ</verse>
				<verse number="4">ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ</verse>
				<verse number="5">ਜਿਸ ਘਰ ਵਿੱਚ ਤੁਸੀਂ ਜਾਓ ਪਹਿਲਾਂ ਆਖੋ ਭਈ ਇਸ ਘਰ ਦੀ ਸ਼ਾਂਤੀ ਹੋਵੇ</verse>
				<verse number="6">ਅਰ ਜੇ ਸ਼ਾਂਤੀ ਦਾ ਪੁੱਤ੍ਰ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਮੁੜ ਤੁਹਾਡੇ ਕੋਲ ਆ ਜਾਵੇਗੀ</verse>
				<verse number="7">ਅਤੇ ਓਸੇ ਘਰ ਵਿੱਚ ਟਿਕੋ ਅਰ ਜੋ ਕੁਝ ਓਹ ਦੇਣ, ਖਾਓ ਪੀਓ ਕਿਉ ਜੋ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ। ਘਰ ਘਰ ਨਾ ਫਿਰੋ</verse>
				<verse number="8">ਅਤੇ ਜਿਸ ਨਗਰ ਵਿੱਚ ਤੁਸੀਂ ਵੜੋ ਅਤੇ ਓਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਸੋ ਖਾਓ</verse>
				<verse number="9">ਅਰ ਉੱਥੋਂ ਦੇ ਰੋਗੀਆਂ ਨੂੰ ਚੰਗੇ ਕਰੋ ਅਤੇ ਉਨ੍ਹਾਂ ਨੂੰ ਕਹੋ ਭਈ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ</verse>
				<verse number="10">ਪਰ ਜਿਸ ਨਗਰ ਵਿੱਚ ਤੁਸੀਂ ਵੜੋ ਅਤੇ ਓਹ ਤੁਹਾਨੂੰ ਕਬੂਲ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ</verse>
				<verse number="11">ਭਈ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਤੇ ਪਈ ਹੈ ਅਸੀਂ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਇਹ ਜਾਣੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ</verse>
				<verse number="12">ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਝੱਲਣ ਜੋਗ ਹੋਵੇਗਾ</verse>
				<verse number="13">ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਕੀਤੀਆਂ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਕੀਤੀਆਂ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ</verse>
				<verse number="14">ਪਰ ਅਦਾਲਤ ਵਿੱਚ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਜੋਗ ਹੋਵੇਗਾ</verse>
				<verse number="15">ਅਤੇ ਹੇ ਕਫ਼ਰਨਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਤਾਂ ਸਗੋਂ ਪਤਾਲ ਤੋੜੀ ਉਤਾਰਿਆ ਜਾਏਂਗਾ!</verse>
				<verse number="16">ਜੋ ਕੋਈ ਤੁਹਾਡੀ ਸੁਣਦਾ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਰੱਦ ਕਰਦਾ ਹੈ ਉਹ ਮੈਨੂੰ ਰੱਦ ਕਰਦਾ ਹੈ ਅਰ ਜੋ ਕੋਈ ਮੈਨੂੰ ਰੱਦ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਰੱਦ ਕਰਦਾ ਹੈ ।।</verse>
				<verse number="17">ਓਹ ਸੱਤਰ ਅਨੰਦ ਨਾਲ ਮੁੜੇ ਅਰ ਬੋਲੇ ਕਿ ਪ੍ਰਭੁ ਜੀ ਤੇਰੇ ਨਾਮ ਕਰਕੇ ਭੂਤ ਭੀ ਸਾਡੇ ਵੱਸ ਵਿੱਚ ਹਨ!</verse>
				<verse number="18">ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ਤਾਨ ਨੂੰ ਬਿਜਲੀ ਵਾਂਙੁ ਅਕਾਸ਼ ਤੋਂ ਡਿੱਗਾ ਹੋਇਆ ਡਿੱਠਾ</verse>
				<verse number="19">ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਠੂੰਹਿਆਂ ਦੇ ਲਿਤਾੜਨ ਦਾ ਅਰ ਵੈਰੀ ਦੀ ਸਾਰੀ ਸ਼ਕਤੀ ਉੱਤੇ ਇਖ਼ਤਿਆਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ</verse>
				<verse number="20">ਪਰ ਇਸ ਤੋਂ ਅਨੰਦ ਨਾ ਹੋਵੋ ਕਿ ਰੂਹਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਭਈ ਤੁਹਾਡੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ।।</verse>
				<verse number="21">ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ</verse>
				<verse number="22">ਸੱਭੋ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਭਈ ਪੁੱਤ੍ਰ ਕੌਣ ਹੈ ਪਰ ਪਿਤਾ ਅਰ ਪਿਤਾ ਕੌਣ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਨੂੰ ਉਸ ਨੂੰ ਪਰਗਟ ਕੀਤਾ ਚਾਹੇ</verse>
				<verse number="23">ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਨਿਰਾਲੇ ਵਿੱਚ ਕਿਹਾ ਕਿ ਧੰਨ ਓਹ ਅੱਖੀਆਂ ਜਿਹੜੀਆਂ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ</verse>
				<verse number="24">ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤਿਆਂ ਨਬੀਆਂ ਅਤੇ ਪਾਤਸ਼ਾਹਾਂ ਨੇ ਚਾਹ ਕੀਤੀ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।</verse>
				<verse number="25">ਤਾਂ ਵੇਖੋ ਇੱਕ ਸ਼ਰ੍ਹਾ ਦੇ ਸਿਖਾਉਨ ਵਾਲੇ ਨੇ ਉਹ ਦੇ ਪਰਤਾਉਣ ਲਈ ਖੜੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?</verse>
				<verse number="26">ਉਸ ਨੇ ਉਹ ਨੂੰ ਆਖਿਆ ਕਿ ਤੁਰੇਤ ਵਿੱਚ ਕੀ ਲਿੱਖਿਆ ਹੋਇਆ ਹੈ? ਤੂੰ ਕਿੱਕੁਰ ਪੜ੍ਹਦਾਂ ਹੈਂ?</verse>
				<verse number="27">ਤਾਂ ਉਹ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਰ ਆਪਣੇ ਗੁਆਂਢੀ ਨੂੰ ਆਪਣੇ ਜਿਹਾ</verse>
				<verse number="28">ਉਸ ਨੇ ਉਹ ਨੂੰ ਆਖਿਆ, ਤੈਂ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਏਂਗਾ</verse>
				<verse number="29">ਪਰ ਉਹ ਜੋ ਚਾਹੁੰਦਾ ਸੀ ਭਈ ਆਪਣੇ ਤਾਈਂ ਸੱਚਾ ਠਹਿਰਾਵੇ ਯਿਸੂ ਨੂੰ ਕਿਹਾ,ਫੇਰ ਕੌਣ ਹੈ ਮੇਰਾ ਗੁਆਂਢੀ?</verse>
				<verse number="30">ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਆ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ</verse>
				<verse number="31">ਸਬੱਬ ਨਾਲ ਇੱਕ ਜਾਜਕ ਉਸ ਰਸਤੇ ਉਤਰਿਆ ਜਾਂਦਾ ਸੀ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ</verse>
				<verse number="32">ਇਸੇ ਤਰਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ</verse>
				<verse number="33">ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਆਇਆ</verse>
				<verse number="34">ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ</verse>
				<verse number="35">ਫੇਰ ਸਵੇਰ ਨੂੰ ਦੋ ਅੱਠਿਆਨੀਆਂ ਕੱਢ ਕੇ ਭਠਿਆਰੇ ਨੂੰ ਦਿੱਤੀਆਂ ਅਤੇ ਆਖਿਆ ਭਈ ਇਹ ਦੀ ਟਹਿਲ ਟਕੋਰ ਕਰਦਾ ਰਹੀਂ, ਅਰ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਾਂ ਮੁੜ ਆਵਾਂ ਤੇਰਾ ਭਰ ਦਿਆਂਗਾ</verse>
				<verse number="36">ਸੋ ਉਸ ਮਨੁੱਖ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਉਨ੍ਹਾਂ ਤੇਹਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਮਾਲੂਮ ਹੁੰਦਾ ਹੈ?</verse>
				<verse number="37">ਉਹ ਬੋਲਿਆ, ਜਿਹ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਹ ਨੂੰ ਆਖਿਆ, ਤੂੰ ਵੀ ਜਾ ਕੇ ਏਵੇਂ ਹੀ ਕਰ।।</verse>
				<verse number="38">ਫੇਰ ਜਾਂ ਓਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਜਾ ਵੜਿਆ ਅਤੇ ਮਾਰਥਾ ਨਾਉਂ ਦੀ ਇੱਕ ਜਨਾਨੀ ਨੇ ਉਹ ਨੂੰ ਆਪਣੇ ਘਰ ਉਤਾਰਿਆ</verse>
				<verse number="39">ਅਤੇ ਮਰਿਯਮ ਕਰਕੇ ਉਹ ਦੀ ਇੱਕ ਭੈਣ ਸੀ ਜਿਹੜੀ ਪ੍ਰਭੁ ਦੇ ਚਰਨਾਂ ਕੋਲ ਬੈਠ ਕੇ ਉਹ ਦਾ ਬਚਨ ਸੁਣਦੀ ਸੀ</verse>
				<verse number="40">ਪਰ ਮਾਰਥਾ ਵੱਡੀ ਟਹਿਲ ਤੋਂ ਘਬਰਾ ਗਈ ਅਤੇ ਉਹ ਦੇ ਕੋਲ ਆਣ ਕੇ ਬੋਲੀ, ਪ੍ਰਭੁ ਜੀ ਤੈਨੂੰ ਕੁਝ ਚਿੰਤਾ ਨਹੀਂ ਜੋ ਮੇਰੀ ਭੈਣ ਨੇ ਮੈਨੂੰ ਟਹਿਲ ਕਰਨ ਲਈ ਕੱਲੀ ਹੀ ਛੱਡਿਆ ਹੈ? ਸੋ ਉਹ ਨੂੰ ਕਹੁ ਕਿ ਮੇਰੀ ਮੱਦਤ ਕਰੇ</verse>
				<verse number="41">ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ</verse>
				<verse number="42">ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।।</verse>
			</chapter>
			<chapter number="11">
				<verse number="1">ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ</verse>
				<verse number="2">ਫੇਰ ਜਦ ਉਸ ਨੇ ਉਨ੍ਹਾਂ ਨੂੰ ਕਿਹਾ, ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ,ਹੇ ਪਿਤਾ, ਤੇਰਾ ਨਾਮ ਪਾਕ ਮੰਨਿਆਂ ਜਾਵੇ,ਤੇਰਾ ਰਾਜ ਆਵੇ,</verse>
				<verse number="3">ਸਾਡੀ ਰੋਜ਼ ਦੀ ਰੋਟੀ ਰੋਜ਼ ਸਾਨੂੰ ਦਿਹ,</verse>
				<verse number="4">ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।</verse>
				<verse number="5">ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਹ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਹ ਦੇ ਕੋਲ ਜਾ ਕੇ ਉਹ ਨੂੰ ਕਹੇ, ਮਿੱਤ੍ਰਾ ਤਿੰਨ ਰੋਟੀਆਂ ਮੈਨੂੰ ਉਧਾਰੀਆਂ ਦਿਹ</verse>
				<verse number="6">ਕਿਉਂ ਜੋ ਮੇਰਾ ਇੱਕ ਮਿੱਤਰ ਪੈਂਡਾ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਕੁਝ ਨਹੀਂ ਜੋ ਉਹ ਦੇ ਅੱਗੇ ਰੱਖਾਂ</verse>
				<verse number="7">ਅਰ ਉਹ ਅੰਦਰੋਂ ਉੱਤਰ ਦੇਵੇ ਭਈ ਮੈਨੂੰ ਔਖਾ ਨਾ ਕਰ, ਹੁਣ ਬੂਹਾ ਵੱਜਿਆ ਹੋਇਆ ਹੈ ਅਤੇ ਮੇਰੇ ਲੜਕੇ ਬਾਲੇ ਮੇਰੇ ਨਾਲ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਦੇ ਨਹੀਂ ਸੱਕਦਾ</verse>
				<verse number="8">ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਹ ਉਸ ਦਾ ਮਿੱਤਰ ਹੋਣ ਦੇ ਕਾਰਨ ਉੱਠ ਕੇ ਉਹ ਨੂੰ ਨਾ ਦੇਵੇ ਪਰ ਉਹ ਦੇ ਢੀਠਪੁਣੇ ਦੇ ਕਾਰਨ ਉੱਠੇਗਾ ਅਤੇ ਜਿੰਨੀਆਂ ਦੀ ਲੋੜ ਹੋਵੇਗੀ ਉਹ ਨੂੰ ਦੇਵੇਗਾ</verse>
				<verse number="9">ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ</verse>
				<verse number="10">ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ</verse>
				<verse number="11">ਪਰ ਤੁਹਾਡੇਵਿੱਚੋਂ ਉਹ ਕਿਹੜਾ ਪਿਉ ਹੈ ਕਿ ਜੇ ਉਹ ਦਾ ਪੁੱਤ੍ਰ ਮੱਛੀ ਮੰਗੇ ਤਾਂ ਉਹ ਨੂੰ ਮੱਛੀ ਦੇ ਥਾਂ ਸੱਪ ਦੇਵੇਗਾ?</verse>
				<verse number="12">ਯਾ ਜੇ ਆਂਡਾ ਮੰਗੇ ਤਾਂ ਉਹ ਨੂੰ ਬਿੱਛੂ ਦੇਵੇਗਾ?</verse>
				<verse number="13">ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।</verse>
				<verse number="14">ਉਹ ਇੱਕ ਗੂੰਗੇ ਭੂਤ ਨੂੰ ਕੱਢਦਾ ਪਿਆ ਸੀ ਅਤੇ ਐਉਂ ਹੋਇਆ ਕਿ ਜਾਂ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਰ ਲੋਕ ਹੈਰਾਨ ਹੋਏ</verse>
				<verse number="15">ਪਰ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਆਖਿਆ ਜੋ ਉਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ</verse>
				<verse number="16">ਅਤੇ ਹੋਰਨਾਂ ਨੇ ਪਰਤਾਉਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ</verse>
				<verse number="17">ਪਰ ਉਸ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਸੋ ਉੱਜੜ ਜਾਂਦਾ ਹੈ ਅਤੇ ਘਰ ਘਰ ਉੱਤੇ ਡਿੱਗ ਪੈਂਦਾ ਹੈ</verse>
				<verse number="18">ਸੋ ਜੇ ਸ਼ਤਾਨ ਦੇ ਆਪਣੇ ਆਪ ਵਿੱਚ ਫੁੱਟ ਪੈ ਗਈ ਤਾਂ ਉਹ ਦਾ ਰਾਜ ਕਿੱਕੁਰ ਠਹਿਰੇਗਾ? ਤੁਸੀਂ ਤਾਂ ਆਖਦੇ ਹੋ ਭਈ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ</verse>
				<verse number="19">ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਬੱਸ, ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ</verse>
				<verse number="20">ਪਰ ਜੇ ਮੈਂ ਪਰਮੇਸ਼ੁਰ ਦੀ ਉਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਸਾਂ ਉੱਤੇ ਆ ਪਹੁੰਚਿਆਂ ਹੈ</verse>
				<verse number="21">ਜਦ ਕੋਈ ਜ਼ੋਰਾਵਰ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਹ ਦਾ ਮਾਲ ਬਚ ਰਹਿੰਦਾ ਹੈ</verse>
				<verse number="22">ਪਰ ਜੇ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਹ ਨੂੰ ਜਿੱਤ ਲਵੇ ਤਾਂ ਉਹ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਹ ਦਾ ਮਾਣ ਸੀ ਖੋਹ ਲੈਂਦਾ ਅਤੇ ਉਹ ਦੀ ਲੁੱਟ ਵੰਡ ਦਿੰਦਾ ਹੈ</verse>
				<verse number="23">ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਸੰਗ ਇੱਕਠਾ ਨਹੀਂ ਕਰਦਾ ਸੋ ਖਿੰਡਾਉਂਦਾ ਹੈ</verse>
				<verse number="24">ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ</verse>
				<verse number="25">ਅਰ ਆਣ ਕੇ ਉਨ੍ਹਾਂ ਨੂੰ ਝਾੜਿਆ ਸੁਆਰਿਆ ਵੇਖਦਾ ਹੈ</verse>
				<verse number="26">ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।</verse>
				<verse number="27">ਅਤੇ ਐਉਂ ਹੋਇਆ ਕਿ ਜਾਂ ਉਹ ਇਹ ਗੱਲਾਂ ਕਰਦਾ ਪਿਆ ਸੀ ਤਾਂ ਭੀੜ ਵਿੱਚੋਂ ਇੱਕ ਤੀਵੀਂ ਬੋਲ ਉੱਠੀ ਅਤੇ ਉਸ ਨੂੰ ਕਿਹਾ ਕਿ ਧੰਨ ਹੈ ਉਹ ਕੁੱਖ ਜਿਸ ਵਿੱਚ ਤੂੰ ਪਿਆ ਸੈਂ ਅਤੇ ਉਹ ਦੁੱਧੀਆਂ ਜਿਨ੍ਹਾਂ ਨੂੰ ਤੈਂ ਚੁੰਘਿਆ ਸੀ!</verse>
				<verse number="28">ਤਾਂ ਉਸ ਆਖਿਆ, ਹਾਂ, ਪਰ ਧੰਨ ਹੋਣਗੇ ਓਹ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।।</verse>
				<verse number="29">ਜਾਂ ਬਹੁਤ ਲੋਕ ਉਹ ਦੇ ਕੋਲ ਇੱਕਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਜੋ ਇਹ ਪੀਹੜੀ ਬੁਰੀ ਪੀਹੜੀ ਹੈ। ਇਹ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਦੇ ਨਿਸ਼ਾਨ ਬਿਨਾ ਕੋਈ ਨਿਸ਼ਾਨ ਉਸ ਨੂੰ ਦਿੱਤਾ ਨਾ ਜਾਵੇਗਾ</verse>
				<verse number="30">ਜਿਸ ਤਰਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰਾਂ ਮਨੁੱਖ ਦਾ ਪੁੱਤ੍ਰ ਵੀ ਇਸ ਪੀਹੜੀ ਦੇ ਲੋਕਾਂ ਲਈ ਹੋਵੇਗਾ</verse>
				<verse number="31">ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀਹੜੀ ਦੇ ਲੋਕਾਂ ਦੇ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਏਥੇਂ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ</verse>
				<verse number="32">ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।</verse>
				<verse number="33">ਕੋਈ ਦੀਵਾ ਬਾਲ ਕੇ ਭੋਰੇ ਵਿੱਚ ਯਾਂ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ</verse>
				<verse number="34">ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ</verse>
				<verse number="35">ਇਸ ਲਈ ਵੇਖ ਕਿ ਉਹ ਚਾਨਣ ਜੋ ਤੇਰੇ ਵਿੱਚ ਹੈ ਕੀਤੇ ਅਨ੍ਹੇਰਾ ਨਾ ਹੋਵੇ</verse>
				<verse number="36">ਉਪਰੰਤ ਤੇਰਾ ਸਾਰਾ ਸਰੀਰ ਚਾਨਣਾ ਹੋਵੇ ਅਤੇ ਕੋਈ ਅੰਗ ਅਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣਾ ਹੋਵੇਗਾ ਜਿਵੇਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।।</verse>
				<verse number="37">ਜਾਂ ਉਹ ਗੱਲ ਕਰਦਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਅਰਦਾਸ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਸੋ ਉਹ ਅੰਦਰ ਆਣ ਕੇ ਖਾਣ ਬੈਠਾ</verse>
				<verse number="38">ਅਤੇ ਫ਼ਰੀਸੀ ਨੇ ਇਹ ਵੇਖ ਕੇ ਅਚਰਜ ਮੰਨਿਆ ਜੋ ਉਸ ਨੇ ਪਹਿਲਾਂ ਖਾਣ ਤੋਂ ਅੱਗੇ ਆਪਣੇ ਆਪ ਨੂੰ ਨਹੀਂ ਧੋਤਾ</verse>
				<verse number="39">ਪਰ ਪ੍ਰਭੁ ਨੇ ਉਹ ਨੂੰ ਆਖਿਆ, ਹੁਣ ਤੁਸੀਂ ਫ਼ਰੀਸੀ ਥਾਲੀ ਅਤੇ ਛੱਨੇ ਨੂੰ ਬਾਹਰੋਂ ਮਾਂਜਦੇ ਹੋ ਪਰ ਤੁਹਾਡਾ ਅੰਦਰ ਲੁੱਟ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈ</verse>
				<verse number="40">ਹੇ ਮੂਰਖੋ, ਜਿਨ ਬਾਹਰ ਨੂੰ ਬਣਾਇਆ ਭਲਾ ਉਸ ਨੇ ਅੰਦਰ ਨੂੰ ਭੀ ਨਹੀਂ ਬਣਾਇਆ?</verse>
				<verse number="41">ਅੰਦਰਲੀਆਂ ਚੀਜ਼ਾਂ ਨੂੰ ਦਾਨ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੈ।।</verse>
				<verse number="42">ਪਰ ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦਨੇ ਅਤੇ ਹਰਮਲ ਅਤੇ ਹਰੇਕ ਸਾਗ ਦਾ ਦਸੌਂਧ ਦਿੰਦੇ ਹੋ ਅਤੇ ਨਿਆਉਂ ਤੇ ਪਰਮੇਸ਼ੁਰ ਦੀ ਪ੍ਰੀਤ ਨੂੰ ਉਲੰਘਦੇ ਹੋ ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ</verse>
				<verse number="43">ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਸਮਾਜਾਂ ਵਿੱਚ ਅਗਲੀ ਕੁਰਸੀ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ</verse>
				<verse number="44">ਤੁਹਾਡੇ ਉੱਤੇ ਹਾਇ ਹਾਇ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਹੜੀਆਂ ਮਲੂਮ ਨਹੀਂ ਦਿੰਦੀਆਂ ਅਤੇ ਮਨੁੱਖ ਉਨ੍ਹਾਂ ਦੇ ਉੱਤੋਂ ਦੀ ਅਣਜਾਣੇ ਚੱਲਦੇ ਹਨ।।</verse>
				<verse number="45">ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਕਹਿ ਕੇ ਤੂੰ ਸਾਡੀ ਭੀ ਪਤ ਲਾਹੁੰਦਾ ਹੈਂ</verse>
				<verse number="46">ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ</verse>
				<verse number="47">ਹਾਇ ਤੁਹਾਨੂੰ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਰ ਤੁਹਾਡਿਆਂ ਪਿਉਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ</verse>
				<verse number="48">ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉਦਾਦਿਆਂ ਦੇ ਕੰਮ ਤੁਹਾਨੂੰ ਭਾਉਂਦੇ ਹਨ ਏਸ ਲਈ ਜੋ ਉਨ੍ਹਾਂ ਨੇ ਓਹਨਾਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਓਹਨਾਂ ਦੀਆਂ ਕਬਰਾਂ ਬਣਾਉਂਦੇ ਹੋ</verse>
				<verse number="49">ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਭਈ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਘੱਲਾਂਗਾ ਅਤੇ ਓਹਨਾਂ ਵਿੱਚੋਂ ਕਈਆਂ ਨੂੰ ਓਹ ਮਾਰ ਸੁੱਟਣਗੇ ਅਤੇ ਸਤਾਉਣਗੇ</verse>
				<verse number="50">ਭਈ ਸਭਨਾਂ ਨਬੀਆਂ ਦਾ ਲਹੂ ਜੋ ਸੰਸਾਰ ਦੇ ਮੁੱਢੋਂ ਵਹਾਇਆ ਗਿਆ ਹੈ</verse>
				<verse number="51">ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!</verse>
				<verse number="52">ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਲੈ ਗਏ। ਤੁਸੀਂ ਆਪ ਨਹੀਂ ਵੜੇ ਅਤੇ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।।</verse>
				<verse number="53">ਜਾਂ ਉਹ ਉੱਥੋਂ ਨਿੱਕਲਿਆ ਤਾਂ ਗ੍ਰੰਥੀ ਅਰ ਫ਼ਰੀਸੀ ਬੁਰੀ ਤਰਾਂ ਉਹ ਦੇ ਗਲ ਪੈਣ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ</verse>
				<verse number="54">ਅਰ ਘਾਤ ਵਿੱਚ ਸਨ ਜੋ ਉਹ ਦੇ ਮੂੰਹ ਦੀ ਕੋਈ ਗੱਲ ਫੜਨ।।</verse>
			</chapter>
			<chapter number="12">
				<verse number="1">ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ</verse>
				<verse number="2">ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ</verse>
				<verse number="3">ਇਸ ਲਈ ਜੋ ਕੁਝ ਤੁਸਾਂ ਅੰਨ੍ਹੇਰੇ ਵਿੱਚ ਕਿਹਾ ਹੈ ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸਾਂ ਕੋਠੜਿਆਂ ਵਿੱਚ ਕੰਨੀਂ ਆਖਿਆ ਹੈ ਸੋ ਕੋਠਿਆ ਉੱਤੇ ਉਹ ਦੀ ਮਨਾਦੀ ਕੀਤੀ ਜਾਵੇਗੀ</verse>
				<verse number="4">ਮੈਂ ਤੁਹਾਨੂੰ ਜੋ ਮੇਰੇ ਮਿੱਤ੍ਰ ਹੋ ਇਹ ਆਖਦਾ ਹਾਂ ਭਈ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰਦੇ ਹਨ ਅਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸੱਕਦੇ</verse>
				<verse number="5">ਪਰ ਮੈਂ ਤੁਹਨੂੰ ਦੱਸਦਾ ਹਾਂ ਜੋ ਤੁਸੀਂ ਕਿਹ ਦੇ ਕੋਲੋਂ ਡਰੋ। ਉਸ ਕੋਲੋਂ ਡਰੋਂ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਇਖ਼ਤਿਆਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ</verse>
				<verse number="6">ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਦੇ ਅੱਗੇ ਵਿਸਰੀ ਹੋਈ ਨਹੀਂ</verse>
				<verse number="7">ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ</verse>
				<verse number="8">ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇ ਮਨੁੱਖ ਦਾ ਪੁੱਤ੍ਰ ਵੀ ਪਰਮੇਸ਼ੁਰ ਦੇ ਦੂਤਾਂ ਅੱਗੇ ਉਹ ਦਾ ਇਕਰਾਰ ਕਰੇਗਾ</verse>
				<verse number="9">ਪਰ ਜੋ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਹ ਦਾ ਇਨਕਾਰ ਕੀਤਾ ਜਾਵੇਗਾ</verse>
				<verse number="10">ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ</verse>
				<verse number="11">ਜਾਂ ਤੁਹਾਨੂੰ ਸਮਾਜਾਂ ਅਰ ਸਰਦਾਰਾਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿਕੁਰ ਯਾ ਕੀ ਉੱਤਰ ਦੇਈਏ ਯਾਂ ਕੀ ਆਖੀਏ?</verse>
				<verse number="12">ਕਿਉਂਕਿ ਪਵਿੱਤ੍ਰ ਆਤਮਾ ਉਸੇ ਘੜੀ ਤੁਹਾਨੂੰ ਸਿਖਾਲੇਗਾ ਭਈ ਕੀ ਕਹਿਣਾ ਚਾਹੀਦਾ ਹੈ।।</verse>
				<verse number="13">ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਕਹੋ ਜੋ ਉਹ ਵਿਰਸਾ ਮੇਰੇ ਨਾਲ ਵੰਡ ਲਵੇ</verse>
				<verse number="14">ਪਰ ਉਸ ਨੇ ਉਹ ਨੂੰ ਕਿਹਾ, ਮਨੁੱਖਾ, ਕਿਨ ਮੈਨੂੰ ਤੁਹਾਡੇ ਉੱਪਰ ਨਿਆਈ ਯਾਂ ਵੰਡਣ ਵਾਲਾ ਠਹਿਰਾਇਆ ਹੈ?</verse>
				<verse number="15">ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ</verse>
				<verse number="16">ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ ਕਿ ਕਿਸੇ ਧਨਵਾਨ ਦਾ ਖੇਤ ਬਹੁਤ ਫਲਿਆ</verse>
				<verse number="17">ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਭਈ ਮੈਂ ਕੀ ਕਰਾਂ ਜੋ ਮੇਰੇ ਕੋਈ ਥਾਂ ਨਹੀਂ ਜਿੱਥੇ ਆਪਣੀ ਪੈਦਾਵਾਰ ਨੂੰ ਜਮਾ ਰੱਖਾਂ?</verse>
				<verse number="18">ਤਾਂ ਓਸ ਆਖਿਆ, ਮੈਂ ਇਹ ਕਰਾਂਗਾਂ, ਮੈ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਰ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾ ਕਰਾਂਗਾਂ</verse>
				<verse number="19">ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਬਹੁਤ ਵਰਿਹਾਂ ਦੇ ਲਈ ਤੇਰੇ ਕੋਲ ਧਨ ਬਾਹਲਾ ਰੱਖਿਆ ਪਿਆ ਹੈ ਸੁਖੀ ਰਹੋ, ਖਾਹ ਪੀ ਅਤੇ ਮੌਜ ਮਾਨ</verse>
				<verse number="20">ਪਰ ਪਰਮੇਸ਼ੁਰ ਨੇ ਉਹ ਨੂੰ ਆਖਿਆ, ਹੇ ਨਦਾਨ, ਅੱਜ ਦੀ ਰਾਤ ਤੇਰੀ ਜਾਨ ਤੈਥੋਂ ਮੰਗਣਗੇ, ਫੇਰ ਜਿਹੜੀਆਂ ਚੀਜਾਂ ਤੈਂ ਤਿਆਰ ਕੀਤੀਆਂ ਹਨ ਓਹ ਕਿਹ ਦੀਆਂ ਹੋਣਗੀਆਂ?</verse>
				<verse number="21">ਇਹੋ ਜਿਹਾ ਉਹੋ ਹੈ ਜੋ ਆਪਣੇ ਲਈ ਧਨ ਜੋੜਦਾ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈਂ।।</verse>
				<verse number="22">ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ</verse>
				<verse number="23">ਕਿਉਂਕਿ ਪ੍ਰਾਣ ਨਾਲ ਭੋਜਣ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਹੈ</verse>
				<verse number="24">ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!</verse>
				<verse number="25">ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?</verse>
				<verse number="26">ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸੱਕਦੇ ਤਾਂ ਹੋਰਨਾਂ ਗੱਲਾਂ ਲਈ ਕਾਹ ਨੂੰ ਚਿੰਤਾ ਕਰਦੇ ਹੋ?</verse>
				<verse number="27">ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ</verse>
				<verse number="28">ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!</verse>
				<verse number="29">ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ</verse>
				<verse number="30">ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਭਈ ਤੁਹਾਨੂੰ ਇਨ੍ਹਾਂ ਵਸਤਾਂ ਦੀ ਲੋੜ ਹੈ</verse>
				<verse number="31">ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ</verse>
				<verse number="32">ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ</verse>
				<verse number="33">ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ</verse>
				<verse number="34">ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।</verse>
				<verse number="35">ਤੁਹਾਡੇ ਲੱਕ ਬੰਨ੍ਹੇ ਅਰ ਦੀਵੇ ਬਲਦੇ ਰਹਿਣ</verse>
				<verse number="36">ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਨੂੰ ਉਡੀਕਦੇ ਹਨ ਭਈ ਉਹ ਵਿਆਹ ਤੋਂ ਕਦ ਮੁੜ ਆਵੇਗਾ ਤਾਂ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਓਹ ਝੱਟ ਉਸ ਦੇ ਲਈ ਖੋਲ੍ਹਣ</verse>
				<verse number="37">ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ</verse>
				<verse number="38">ਜੇ ਉਹ ਦੁਪਹਿਰ ਨੂੰ ਯਾ ਤੀਏਂ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਓਹ ਨੌਕਰ ਧੰਨ ਹਨ</verse>
				<verse number="39">ਪਰ ਇਹ ਜਾਣੋਂ ਕੇ ਜੇ ਘਰ ਦੇ ਮਾਲਕ ਨੂੰ ਖਬਰ ਹੁੰਦੀ ਜੋ ਚੋਰ ਕਿਸ ਘੜੀ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਲੱਗਣ ਨਾ ਦਿੰਦਾ</verse>
				<verse number="40">ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।</verse>
				<verse number="41">ਤਦ ਪਤਰਸ ਨੇ ਕਿਹਾ, ਪ੍ਰਭੁ ਜੀ ਤੂੰ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦਾ ਹੈਂ ਯਾ ਸਾਰਿਆਂ ਨੂੰ ਭੀ?</verse>
				<verse number="42">ਪ੍ਰਭੁ ਨੇ ਅੱਗੋਂ ਆਖਿਆ, ਉਹ ਮਾਤਬਰ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਹ ਨੂੰ ਮਾਲਕ ਆਪਣੇ ਨੌਕਰਾਂ ਚਾਕਰਾਂ ਉੱਤੇ ਠਹਿਰਾਵੇ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?</verse>
				<verse number="43">ਧੰਨ ਉਹ ਨੌਕਰ ਜਿਹ ਨੂੰ ਉਹ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ</verse>
				<verse number="44">ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ</verse>
				<verse number="45">ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਭਈ ਮੇਰਾ ਮਾਲਕ ਆਉਣ ਵਿੱਚ ਚਿਰ ਲਾਉਂਦਾ ਹੈ ਅਤੇ ਗੋੱਲੇ ਗੋੱਲੀਆਂ ਨੂੰ ਮਾਰਨ ਅਤੇ ਖਾਣ ਪੀਣ ਅਤੇ ਮਤਵਾਲਾ ਹੋਣ ਲੱਗੇ</verse>
				<verse number="46">ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ</verse>
				<verse number="47">ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ, ਨਾ ਉਹ ਦੀ ਮਰਜੀ ਮੂਜਬ ਕੰਮ ਕੀਤਾ ਬਹੁਤ ਮਾਰ ਖਾਵੇਗਾ</verse>
				<verse number="48">ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।।</verse>
				<verse number="49">ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਲੱਗ ਚੁੱਕੀ ਹੋਈ ਹੁੰਦੀ!</verse>
				<verse number="50">ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤਿਕੁਰ ਉਹ ਸੰਪੂਰਣ ਨਾ ਹੋਵੇ ਤਦ ਤੀਕੁਰ ਮੈਂ ਕੇਡਾਂ ਔਖਾਂ ਰਹਾਂਗਾਂ!</verse>
				<verse number="51">ਕੀ ਤੁਸੀਂ ਸਮਝਦੇ ਹੋ ਭਈਂ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਸਗੋਂ ਜੁਦਾਈ</verse>
				<verse number="52">ਕਿਉਂਕਿ ਏਦੋਂ ਅੱਗੇ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋਹੁੰ ਦੇ ਅਰ ਦੋ ਤਿੰਨਾਂ ਦੇ ਵਿਰੁੱਧ</verse>
				<verse number="53">ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ ।।</verse>
				<verse number="54">ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ</verse>
				<verse number="55">ਅਰ ਜਦ ਦੱਖਣ ਦੀ ਵਾਉ ਵਗਦੀ ਹੈ ਤਦ ਆਖਦੇ ਹੋ ਭਈ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ</verse>
				<verse number="56">ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?</verse>
				<verse number="57">ਤੁਸੀਂ ਆਪੇ ਹੀ ਉਸ ਨੂੰ ਜੋ ਠੀਕ ਹੈ ਕਿਉ ਨਹੀਂ ਵਿਚਾਰ ਕਰਦੇ ਹੋ?</verse>
				<verse number="58">ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ</verse>
				<verse number="59">ਮੈਂ ਤੈਨੂੰ ਆਖਦਾ ਹਾਂ ਭਈ ਤੂੰ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ ਜਿੰਨਾਂ ਚਿਰ ਕੌਡੀ ਕੌਡੀ ਨਾ ਭਰ ਦੇਵੇਂ।।</verse>
			</chapter>
			<chapter number="13">
				<verse number="1">ਉਸ ਵੇਲੇ ਕਈ ਉੱਥੇ ਹਾਜ਼ਰ ਸਨ ਜਿਹੜੇ ਉਸ ਨੂੰ ਉਨ੍ਹਾਂ ਗਲੀਲੀਆਂ ਦਾ ਹਵਾਲਾ ਦੱਸਣ ਲੱਗੇ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ</verse>
				<verse number="2">ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸੀਂ ਸਮਝਦੇ ਹੋ ਭਈ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਵੱਡੇ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁਖ ਸਹੇ?</verse>
				<verse number="3">ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸਾਂ ਸਭਨਾਂ ਦਾ ਇਸੇ ਤਰਾਂ ਨਾਸ ਹੋ ਜਾਵੇਗਾ</verse>
				<verse number="4">ਯਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਢੱਠਾ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਭਲਾ, ਤੁਸੀਂ ਏਹ ਸਮਝਦੇ ਹੋ ਜੋ ਓਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?</verse>
				<verse number="5">ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸਾਂ ਸਭਨਾਂ ਦਾ ਇਸੇ ਤਰਾਂ ਨਾਸ ਹੋ ਜਾਵੇਗਾ।।</verse>
				<verse number="6">ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ ਭਈ ਕਿਸੇ ਮਨੁੱਖ ਦੇ ਅੰਗੂਰੀ ਬਾਗ ਵਿੱਚ ਇੱਕ ਹੰਜੀਰ ਦਾ ਬੂਟਾ ਲਾਇਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਾ ਲੱਭਾ</verse>
				<verse number="7">ਤਦ ਉਹ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜੀਰ ਦੇ ਬੂਟੇ ਦੇ ਫਲ ਲੈਣ ਨੂੰ ਤਿੰਨਾਂ ਵਰਿਹਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਹ ਨੂੰ ਵੱਢ ਸੁੱਟ। ਕਾਹਨੂੰ ਜਮੀਨ ਭੀ ਰੋਕ ਛੱਡੀ ਹੈ?</verse>
				<verse number="8">ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਹ ਨੂੰ ਐਤਕੀ ਹੋਰ ਭੀ ਰਹਿਣ ਦਿਓ ਜਦ ਤੀਕੁਰ ਮੈਂ ਇਹ ਦੇ ਗਿਰਦੇ ਖਾਲ ਨਾ ਖੋਦਾਂ ਅਤੇ ਰੂੜੀ ਨਾ ਪਾਵਾਂ</verse>
				<verse number="9">ਸ਼ਾਇਤ ਅੱਗੇ ਨੂੰ ਫਲ ਲੱਗੇ। ਨਹੀਂ ਤਾਂ ਇਹ ਨੂੰ ਵਢਾ ਸੁੱਟੀਂ।।</verse>
				<verse number="10">ਉਹ ਸਬਤ ਦੇ ਦਿਨ ਕਿਸੇ ਸਮਾਜ ਵਿੱਚ ਉਪਦੇਸ਼ ਦਿੰਦਾ ਸੀ</verse>
				<verse number="11">ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ</verse>
				<verse number="12">ਯਿਸੂ ਨੇ ਉਹ ਨੂੰ ਵੇਖ ਕੇ ਕੋਲ ਸੱਦਿਆ ਅਰ ਉਹ ਨੂੰ ਕਿਹਾ, ਹੇ ਤ੍ਰੀਮਤ ਤੂੰ ਆਪਣੀ ਮਾਂਦਗੀ ਤੋਂ ਛੁੱਟ ਗਈ ਹੈਂ</verse>
				<verse number="13">ਅਤੇ ਉਸ ਉੱਤੇ ਹੱਥ ਰੱਖੇ ਤਾਂ ਓਵੇਂ ਉਹ ਸਿੱਧੀ ਹੋ ਗਈ ਅਰ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ!</verse>
				<verse number="14">ਪਰ ਸਮਾਜ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਨਰੋਈ ਕੀਤੀ ਗੁੱਸੇ ਹੋ ਕੇ ਅੱਗੋਂ ਜਮਾਤ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ</verse>
				<verse number="15">ਪਰ ਪ੍ਰਭੁ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਯਾ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਆਉਣ ਨੂੰ ਨਹੀਂ ਲੈ ਜਾਂਦਾ?</verse>
				<verse number="16">ਫੇਰ ਭਲਾ, ਇਹ ਤੀਵੀਂ ਜੋ ਅਬਰਾਹਾਮ ਦੀ ਧੀ ਹੈ ਜਿਹ ਨੂੰ ਸ਼ਤਾਨ ਨੇ ਵੇਖੋ ਅਠਾਰਾਂ ਵਰਿਹਾਂ ਤੋਂ ਬੰਨ੍ਹ ਰੱਖਿਆ ਹੈ ਇਹ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਜੋਗ ਨਹੀਂ ਸੀ?</verse>
				<verse number="17">ਜਾਂ ਇਹ ਗੱਲਾਂ ਕਰਦਾ ਹੀ ਸੀ ਤਾਂ ਉਹ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਹ ਦੇ ਕੋਲੋਂ ਹੋਏ ਸਨ ਅਨੰਦ ਹੋਈ।।</verse>
				<verse number="18">ਇਸ ਲਈ ਉਹ ਨੇ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਮੈਂ ਉਸ ਨੂੰ ਕਿਹ ਦੇ ਵਰਗਾ ਦੱਸਾਂ?</verse>
				<verse number="19">ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ</verse>
				<verse number="20">ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸਾਂ?</verse>
				<verse number="21">ਉਹ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਗੁੰਨ੍ਹਿਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।</verse>
				<verse number="22">ਉਹ ਉਪਦੇਸ਼ ਦਿੰਦਾ ਹੋਇਆ ਨਗਰ ਨਗਰ ਅਤੇ ਪਿੰਡ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਲਗਾ ਜਾਂਦਾ ਸੀ</verse>
				<verse number="23">ਤਦ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਜਿਹੜੇ ਮੁਕਤੀ ਪਾਉਂਦੇ ਕੀ ਓਹ ਵਿਰਲੇ ਹਨ?</verse>
				<verse number="24">ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀੜੇ ਬੂਹੇ ਤੋਂ ਵੜਨ ਦਾ ਵੱਡਾ ਜਤਨ ਕਰੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਥੇਰੇ ਵੜਨ ਨੂੰ ਚਾਹੁਣਗੇ ਪਰ ਵੜ ਨਾ ਸੱਕਣਗੇ</verse>
				<verse number="25">ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ</verse>
				<verse number="26">ਤਦ ਤੁਸੀਂ ਆਖਣ ਲੱਗੋਗੇ ਕਿ ਅਸਾਂ ਤੇਰੇ ਅੱਗੇ ਖਾਧਾ ਪੀਤਾ ਅਤੇ ਤੈਂ ਸਾਡੇ ਚੋਂਕਾਂ ਵਿੱਚ ਉਪਦੇਸ਼ ਦਿੱਤਾ ਹੈ</verse>
				<verse number="27">ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ। ਹੇ ਸਭ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!</verse>
				<verse number="28">ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!</verse>
				<verse number="29">ਅਰ ਲੋਕ ਪੂਰਬ ਅਤੇ ਪੱਛਮ ਅਤੇ ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੀ ਪੰਗਤ ਵਿੱਚ ਬੈਠਣਗੇ</verse>
				<verse number="30">ਵੇਖੋ, ਕਿੰਨੇ ਪਿਛਲੇ ਹਨ ਜਿਹੜੇ ਪਹਿਲੇ ਹੋਣਗੇ ਅਤੇ ਪਹਿਲੇ ਹਨ ਜਿਹੜੇ ਪਿੱਛਲੇ ਹੋਣਗੇ।।</verse>
				<verse number="31">ਉਸੇ ਘੜੀ ਕਈ ਫ਼ਰੀਸੀਆਂ ਨੇ ਕੋਲ ਆਣ ਕੇ ਉਹ ਨੂੰ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾਹ ਕਿਉਂ ਜੋ ਹੇਰੋਦੇਸ ਤੈਨੂੰ ਮਾਰ ਸੁੱਟਣਾ ਚਾਹੁੰਦਾ ਹੈ</verse>
				<verse number="32">ਉਸ ਨੇ ਉਨ੍ਹਾਂ ਆਖਿਆ, ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਭਈ ਵੇਖ ਮੈਂ ਅੱਜ ਅਰ ਕੱਲ੍ਹ ਭੂਤਾਂ ਨੂੰ ਕੱਢਦਾ ਅਤੇ ਨਰੋਆ ਕਰਦਾ ਹਾਂ ਅਤੇ ਤੀਏ ਦਿਨ ਪੂਰਾ ਹੋ ਜਾਵਾਂਗਾ</verse>
				<verse number="33">ਪਰ ਮੈਨੂੰ ਚਾਹੀਦਾ ਹੈ ਜੋ ਅੱਜ ਅਰ ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਨਹੀਂ ਹੋ ਸੱਕਦਾ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ</verse>
				<verse number="34">ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰਾਂ ਇਕੱਠਾ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ</verse>
				<verse number="35">ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!।।</verse>
			</chapter>
			<chapter number="14">
				<verse number="1">ਇਉਂ ਹੋਇਆ ਕਿ ਜਦ ਉਹ ਸਬਤ ਦੇ ਦਿਨ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਰੋਟੀ ਖਾਣ ਗਿਆ ਤਦ ਓਹ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ</verse>
				<verse number="2">ਅਰ ਵੇਖੋ ਇੱਕ ਜਲੋਧਰੀ ਮਨੁੱਖ ਉਹ ਦੇ ਸਾਹਮਣੇ ਸੀ</verse>
				<verse number="3">ਯਿਸੂ ਅੱਗੋਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਅਤੇ ਫ਼ਰੀਸੀਆਂ ਨੂੰ ਇਹ ਆਖਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਜੋਗ ਹੈ ਕਿ ਨਹੀਂ?</verse>
				<verse number="4">ਪਰ ਓਹ ਚੁੱਪ ਵੱਟ ਗਏ। ਤਾਂ ਉਸ ਨੇ ਉਹ ਨੂੰ ਲੈ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ</verse>
				<verse number="5">ਅਤੇ ਉਨ੍ਹਾਂ ਨੂੰ ਆਖਿਆ ਭਈ ਤੁਹਾਡੇ ਵਿੱਚੇਂ ਕੌਣ ਹੈ ਜੇ ਉਹ ਦਾ ਗਧਾ ਯਾ ਬੈਲ ਖੂਹ ਵਿੱਚ ਡਿਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਹ ਨੂੰ ਨਾ ਕੱਢੇ?</verse>
				<verse number="6">ਅਤੇ ਓਹ ਇਨ੍ਹਾਂ ਗੱਲਾਂ ਦਾ ਉੱਤਰ ਨਾ ਦੇ ਸੱਕੇ।।</verse>
				<verse number="7">ਜਾਂ ਉਸ ਨੇ ਵੇਖਿਆ ਭਈ ਪਰਾਹੁਣੇ ਕਿਸ ਤਰਾਂ ਉੱਚੀਆਂ ਥਾਵਾਂ ਨੂੰ ਪਸਿੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ</verse>
				<verse number="8">ਕਿ ਜਾਂ ਕੋਈ ਤੈਨੂੰ ਵਿਆਹ ਵਿੱਚ ਨਿਉਤਾ ਦੇਵੇ ਤਾਂ ਉੱਚੀ ਥਾਂ ਨਾ ਬੈਠ। ਕੀ ਜਾਣੀਏ ਕਿ ਓਨ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਨਿਉਤਾ ਦਿੱਤਾ ਹੋਵੇ</verse>
				<verse number="9">ਅਰ ਜਿਸ ਨੇ ਤੈਨੂੰ ਅਤੇ ਉਸ ਨੂੰ ਨਿਉਤਾ ਦਿੱਤਾ ਹੈ ਜੋ ਆਣ ਕੇ ਤੈਨੂੰ ਆਖੇ ਕਿ ਇਹ ਨੂੰ ਜਗ੍ਹਾ ਦਿਹ ਅਰ ਤਦ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਨੀਵੀਂ ਥਾਂ ਬੈਠਣਾ ਪਵੇ</verse>
				<verse number="10">ਪਰ ਜਾਂ ਤੈਨੂੰ ਨਿਉਤਾ ਦਿੱਤਾ ਜਾਵੇ ਜਾਂ ਸਭ ਤੋਂ ਨੀਵੀਂ ਥਾਂ ਜਾ ਬੈਠ, ਫੇਰ ਜਿਹ ਨੇ ਤੈਨੂੰ ਨਿਉਤਾ ਦਿੱਤਾ ਹੈ ਜਦ ਉਹ ਆਵੇ ਤਦ ਤੈਨੂੰ ਆਖੇ,\ਮਿੱਤ੍ਰਾ, ਅੱਗੇ ਆ ਜਾਹ\ ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ</verse>
				<verse number="11">ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।।</verse>
				<verse number="12">ਜਿਨ ਉਸ ਨੂੰ ਨਿਉਤਾ ਦਿੱਤਾ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਯਾ ਰਾਤ ਦੀ ਜ਼ਿਆਫ਼ਤ ਕਰੇਂ ਤਾਂ ਆਪਣਿਆਂ ਮਿੱਤ੍ਰਾਂ ਅਤੇ ਆਪਣਿਆਂ ਭਾਈਆਂ ਅਤੇ ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਓਹ ਫੇਰ ਤੈਨੂੰ ਵੀ ਬੁਲਾਉਣ ਅਰ ਤੇਰਾ ਬਦਲਾ ਹੋ ਜਾਵੇ</verse>
				<verse number="13">ਪਰ ਜਾ ਤੂੰ ਦਾਉਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਙਿਆਂ, ਅੰਨ੍ਹਿਆ ਨੂੰ ਸੱਦ</verse>
				<verse number="14">ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਦੇਣ ਨੂੰ ਉਨ੍ਹਾਂ ਕੋਲ ਕੁਝ ਨਹੀਂ ਹੈ ਸੋ ਤੈਨੂੰ ਧਰਮੀਆਂ ਦੀ ਕਿਆਮਤ ਵਿੱਚ ਬਦਲਾ ਦਿੱਤਾ ਜਾਵੇਗਾ।।</verse>
				<verse number="15">ਉਹ ਦੇ ਨਾਲ ਦੇ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕਿ ਉਹ ਨੂੰ ਕਿਹਾ ਕਿ ਧੰਨ ਉਹ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਊਗਾ</verse>
				<verse number="16">ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਵੱਡੀ ਜ਼ਿਆਫ਼ਤ ਕੀਤੀ ਅਤੇ ਬਹੁਤਿਆਂ ਨੂੰ ਬੁਲਾਇਆ</verse>
				<verse number="17">ਅਤੇ ਉਸ ਨੇ ਖਾਣੇ ਦੇ ਵੇਲੇ ਆਪਣੇ ਨੌਕਰ ਨੂੰ ਘੱਲਿਆ ਜੋ ਉਹ ਸੱਦੇ ਹੋਇਆਂ ਨੂੰ ਕਹੇ ਭਈ ਆਓ ਕਿਉਂ ਜੋ ਹੁਣ ਸੱਭੋ ਕੁਝ ਤਿਆਰ ਹੈ</verse>
				<verse number="18">ਤਾਂ ਓਹ ਸੱਭੇ ਇੱਕ ਮੱਤ ਹੋ ਕੇ ਉਜ਼ਰ ਕਰਨ ਲੱਗੇ। ਪਹਿਲੇ ਨੇ ਉਹ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਹ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਭਈ ਮੇਰੀ ਵੱਲੋਂ ਉਜ਼ਰ ਕਰੀਂ</verse>
				<verse number="19">ਅਤੇ ਦੂਏ ਨੇ ਆਖਿਆ, ਮੈਂ ਬਲਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣੇ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੀ ਵੱਲੋਂ ਉਜ਼ਰ ਕਰੀਂ</verse>
				<verse number="20">ਅਤੇ ਹੋਰ ਨੇ ਆਖਿਆ, ਮੈਂ ਵਿਆਹ ਕੀਤਾ ਹੈ ਅਤੇ ਇਸ ਲਈ ਮੈਂ ਨਹੀਂ ਆ ਸੱਕਦਾ</verse>
				<verse number="21">ਤਾਂ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿੱਤੀ ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ, ਸ਼ਤਾਬੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾਹ ਅਰ ਕੰਗਾਲਾਂ ਅਤੇ ਟੁੰਡਿਆਂ ਅਤੇ ਅੰਨ੍ਹਿਆਂ ਅਤੇ ਲੰਙਿਆਂ ਨੂੰ ਐੱਥੇ ਅੰਦਰ ਲਿਆ</verse>
				<verse number="22">ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸਾਂ ਹੁਕਮ ਕੀਤਾ ਸੀ ਤਿਵੇਂ ਹੀ ਹੋਇਆ ਹੈ ਅਤੇ ਅਜੇ ਥਾਂ ਹੈ</verse>
				<verse number="23">ਮਾਲਕ ਨੇ ਨੌਕਰ ਨੂੰ ਕਿਹਾ ਭਈ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨਿਆ ਵੱਲ ਜਾਹ ਅਤੇ ਵੱਡੀ ਤਗੀਦ ਕਰਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਭਰ ਜਾਵੇ</verse>
				<verse number="24">ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰਾ ਖਾਣਾ ਨਾ ਚੱਖੇਗਾ।।</verse>
				<verse number="25">ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ</verse>
				<verse number="26">ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ</verse>
				<verse number="27">ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਆਵੇ ਮੇਰਾ ਚੇਲਾ ਨਹੀਂ ਹੋ ਸੱਕਦਾ</verse>
				<verse number="28">ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ?</verse>
				<verse number="29">ਕਿਤੇ ਐਉਂ ਨਾ ਹੋਵੇ ਕਿ ਜਾਂ ਉਸ ਨੇ ਨੀਉਂ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸ ਉੱਤੇ ਸਭ ਹੱਸਣ ਲੱਗ ਪੈਣ</verse>
				<verse number="30">ਕਿ ਇਹ ਮਨੁੱਖ ਮਕਾਨ ਬਣਾਉਣ ਲੱਗਾ ਪਰ ਪੂਰਾ ਨਾ ਕਰ ਸੱਕਿਆ!</verse>
				<verse number="31">ਯਾ ਕਿਹੜਾ ਰਾਜਾ ਹੈ ਕਿ ਜਾਂ ਦੂਏ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ ਭਈ ਕੀ ਮੈ ਦਸ ਹਜ਼ਾਰ ਨਾਲ ਉਹ ਦਾ ਸਾਹਮਣਾ ਕਰ ਸੱਕਦਾ ਹਾਂ ਜਿਹ ਨੇ ਵੀਹ ਹਜ਼ਾਰ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?</verse>
				<verse number="32">ਜੇ ਨਹੀਂ ਤਾਂ ਦੂਏ ਦੇ ਅਜੇ ਦੂਰ ਹੁੰਦਿਆਂ ਉਹ ਵਕੀਲ ਘੱਲ ਕੇ ਮੇਲ ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ</verse>
				<verse number="33">ਸੋ ਇਸੇ ਤਰਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ</verse>
				<verse number="34">ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਾਹ ਦੇ ਨਾਲ ਸੁਆਦੀ ਕੀਤਾ ਜਾਵੇ?</verse>
				<verse number="35">ਉਹ ਨਾ ਖੇਤ ਨਾ ਰੂੜੀ ਦੇ ਕੰਮ ਦਾ ਹੈ। ਲੋਕ ਉਹ ਨੂੰ ਬਾਹਰ ਸੁੱਟ ਦਿੰਦੇ ਹਨ। ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ।।</verse>
			</chapter>
			<chapter number="15">
				<verse number="1">ਸਭ ਮਸੂਲੀਏ ਅਰ ਪਾਪੀ ਉਹ ਦੀ ਸੁਣਨ ਲਈ ਉਹ ਦੇ ਨੇੜੇ ਆਉਂਦੇ ਸਨ</verse>
				<verse number="2">ਅਤੇ ਫ਼ਰੀਸੀ ਅਰ ਗ੍ਰੰਥੀ ਦੋਵੇਂ ਬੁੜਬੁੜਾ ਕੇ ਬੋਲੇ ਭਈ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਹੈ!</verse>
				<verse number="3">ਤਾਂ ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,</verse>
				<verse number="4">ਤੁਸਾਂ ਵਿੱਚੋਂ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਸੌ ਭੇਡਾਂ ਹੋਣ ਅਰ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਉਨ੍ਹਾਂ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭਾਲ ਵਿੱਚ ਨਾ ਜਾਵੇ ਜਦ ਤਾਈਂ ਉਹ ਉਸ ਨੂੰ ਨਾ ਲੱਭੇ?</verse>
				<verse number="5">ਅਰ ਜਾਂ ਲੱਭ ਪਵੇ ਤਾਂ ਉਹ ਨੂੰ ਖੁਸ਼ੀ ਨਾਲ ਆਪਣਿਆਂ ਮੋਢਿਆਂ ਉਤੇ ਰੱਖ ਲੈਂਦਾ</verse>
				<verse number="6">ਅਤੇ ਘਰ ਜਾ ਕੇ ਆਪਣੇ ਮਿੱਤ੍ਰਾਂ ਅਤੇ ਗੁਆਢੀਆਂ ਨੂੰ ਇਕੱਠੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਭਈ ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਭੇਡ ਲੱਭੀ ਹੈ</verse>
				<verse number="7">ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।</verse>
				<verse number="8">ਕਿਹੜੀ ਤੀਵੀਂ ਹੈ ਜਿਹ ਦੇ ਕੋਲ ਦੱਸ ਅਠੰਨੀਆਂ ਹੋਣ ਜੇ ਇੱਕ ਅਠੰਨੀ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਨੂੰ ਹੂੰਝ ਹਾਂਝ ਕੇ ਉਹ ਨੂੰ ਜਤਨ ਨਾਲ ਨਾ ਢੂੰਡੇ ਜਦ ਤੀਕੁਰ ਉਹ ਨੂੰ ਨਾ ਲੱਭੇ?</verse>
				<verse number="9">ਅਰ ਜਾਂ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਢਣਾਂ ਨੂੰ ਇੱਕਠੀਆਂ ਬੁਲਾ ਤੇ ਆਖਦੀ ਹੈ,ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਅਠੰਨੀ ਲੱਭੀ ਹੈ</verse>
				<verse number="10">ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।।</verse>
				<verse number="11">ਫੇਰ ਉਸ ਨੇ ਕਿਹਾ ਕਿ ਇੱਕ ਮਨੁੱਖ ਦੇ ਦੋ ਪੁੱਤ੍ਰ ਸਨ</verse>
				<verse number="12">ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਉ ਨੂੰ ਆਖਿਆ, ਪਿਤਾ ਜੀ ਮਾਲ ਦਾ ਜਿਹੜਾ ਹਿੱਸਾ ਮੈਨੂੰ ਪਹੁੰਚਦਾ ਹੈ ਸੋ ਮੈਨੂੰ ਦੇ ਦਿਓ । ਤਾਂ ਉਸ ਨੇ ਉਨ੍ਹਾਂ ਨੂੰ ਪੂੰਜੀ ਵੰਡ ਦਿੱਤੀ</verse>
				<verse number="13">ਥੋੜੇ ਦਿਨਾਂ ਪਿੱਛੋਂ ਛੋਟਾ ਪੁੱਤ੍ਰ ਸੱਭੋ ਕੁਝ ਇੱਕਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਰ ਉੱਥੇ ਆਪਣਾ ਮਾਲ ਬਦ ਚਲਣੀ ਨਾਲ ਉਡਾ ਦਿੱਤਾ</verse>
				<verse number="14">ਜਾਂ ਉਹ ਸਭ ਖ਼ਰਚ ਕਰ ਚੁੱਕਿਆਂ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ</verse>
				<verse number="15">ਤਾਂ ਉਹ ਉਸ ਦੇਸ ਦੇ ਕਿਸੇ ਰਹਿਣ ਵਾਲੇ ਦੇ ਕੋਲ ਜਾ ਰਿਹਾ ਅਤੇ ਉਸ ਨੇ ਉਹ ਨੂੰ ਆਪਣਿਆਂ ਖੇਤਾਂ ਵਿੱਚ ਸੂਰਾਂ ਦੇ ਚਾਰਨ ਲਈ ਘੱਲਿਆ</verse>
				<verse number="16">ਅਰ ਉਹ ਉਨ੍ਹਾਂ ਛਿੱਲੜਾਂ ਨਾਲ ਜਿਹੜੇ ਸੂਰ ਖਾਂਦੇ ਸਨ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਨੇ ਉਹ ਨੂੰ ਕੁਝ ਨਾ ਦਿੱਤਾ</verse>
				<verse number="17">ਪਰ ਉਹ ਨੇ ਸੁਰਤ ਵਿੱਚ ਆਣ ਕੇ ਕਿਹਾ ਭਈ ਮੇਰੇ ਪਿਉ ਦੇ ਕਿੰਨੇ ਹੀ ਕਾਮਿਆਂ ਲਈ ਵਾਫ਼ਰ ਰੋਟੀਆਂ ਹਨ ਅਤੇ ਮੈਂ ਐੱਥੇ ਭੁੱਖਾ ਮਰਦਾ ਹਾਂ</verse>
				<verse number="18">ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ</verse>
				<verse number="19">ਹੁਣ ਮੈਂ ਇਸ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ। ਮੈਨੂੰ ਆਪਣਿਆਂ ਕਾਮਿਆਂ ਵਿੱਚੋਂ ਇੱਕ ਜਿਹਾ ਰੱਖ ਲਓ</verse>
				<verse number="20">ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ</verse>
				<verse number="21">ਅਰ ਪੁੱਤ੍ਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਅਰ ਤੁਹਾਡੇ ਅੱਗੇ ਗੁਨਾਹ ਕੀਤਾ ਹੈ। ਹੁਣ ਮੈਂ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ</verse>
				<verse number="22">ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਸਭ ਤੋਂ ਚੰਗੇ ਬਸਤ੍ਰ ਛੇਤੀ ਕੱਢ ਕੇ ਇਹ ਨੂੰ ਪਹਿਨਾਓ ਅਰ ਇਹ ਦੇ ਹੱਥ ਵਿੱਚ ਅੰਗੂਠੀ ਅਰ ਪੈਰੀਂ ਜੁੱਤੀ ਪਾਓ</verse>
				<verse number="23">ਅਤੇ ਪਲਿਆ ਹੋਇਆ ਵੱਛਾ ਲਿਆ ਕੇ ਕੱਟੋ ਭਈ ਖਾਈਏ ਅਤੇ ਖੁਸ਼ੀ ਕਰੀਏ</verse>
				<verse number="24">ਕਿਉਂ ਜੋ ਮੇਰਾ ਇਹ ਪੁੱਤ੍ਰ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫੇਰ ਲੱਭ ਪਿਆ ਹੈ। ਸੋ ਓਹ ਲੱਗੇ ਖੁਸ਼ੀ ਕਰਨ।।</verse>
				<verse number="25">ਪਰ ਉਹ ਦਾ ਵੱਡਾ ਪੁੱਤ੍ਰ ਖੇਤ ਵਿੱਚ ਸੀ ਅਰ ਜਾਂ ਉਹ ਆਣ ਕੇ ਘਰ ਦੇ ਨੇੜੇ ਅੱਪੜਿਆ ਤਾਂ ਗਾਉਣ ਬਜਾਉਣ ਤੇ ਨੱਚਣ ਦੀ ਅਵਾਜ਼ ਸੁਣੀ</verse>
				<verse number="26">ਤਦ ਨੌਕਰਾਂ ਵਿੱਚੋਂ ਇੱਕ ਨੂੰ ਆਪਣੇ ਕੋਲ ਸੱਦ ਕੇ ਪੁੱਛਿਆ ਭਈ ਇਹ ਕੀ ਹੈ?</verse>
				<verse number="27">ਉਸ ਨੇ ਉਹ ਨੂੰ ਆਖਿਆ, ਤੇਰਾ ਭਰਾ ਆਇਆ ਹੈ ਅਰ ਤੇਰੇ ਪਿਉ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ ਇਸ ਲਈ ਜੋ ਉਹ ਨੂੰ ਭਲਾ ਚੰਗਾ ਪਾਇਆ</verse>
				<verse number="28">ਪਰ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਹ ਦਾ ਜੀ ਨਾ ਕੀਤਾ। ਸੋ ਉਹ ਦਾ ਪਿਉ ਬਾਹਰ ਆਣ ਕੇ ਉਹ ਨੂੰ ਮਨਾਉਣ ਲੱਗਾ</verse>
				<verse number="29">ਪਰ ਓਨ ਆਪਣੇ ਪਿਉ ਨੂੰ ਉੱਤਰ ਦਿੱਤਾ, ਵੇਖ ਮੈਂ ਐੱਨੇ ਵਰਿਹਾਂ ਤੋਂ ਤੁਹਾਡੀ ਟਹਿਲ ਕਰਦਾ ਹਾਂ ਅਤੇ ਤੁਹਾਡਾ ਹੁਕਮ ਕਦੇ ਨਹੀਂ ਮੋੜਿਆ ਪਰ ਤੁਸਾਂ ਮੈਨੂੰ ਕਦੇ ਇੱਕ ਪਠੋਰਾ ਭੀ ਨਾ ਦਿੱਤਾ ਜੋ ਮੈਂ ਆਪਣਿਆਂ ਬੇਲੀਆਂ ਨਾਲ ਖੁਸ਼ੀ ਕਰਾਂ</verse>
				<verse number="30">ਪਰ ਜਦ ਤੁਹਾਡਾ ਇਹ ਪੁੱਤ੍ਰ ਆਇਆ ਜਿਹ ਨੇ ਕੰਜਰੀਆਂ ਦੇ ਮੂੰਹ ਤੇਰੀ ਪੂਜੀ ਉਡਾ ਦਿੱਤੀ ਤੁਸਾਂ ਉਹ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ</verse>
				<verse number="31">ਪਰ ਓਨ ਉਸ ਨੂੰ ਆਖਿਆ, ਬੱਚਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸੱਭੋ ਕੁਝ ਤੇਰਾ ਹੈ</verse>
				<verse number="32">ਪਰ ਖੁਸ਼ੀ ਕਰਨੀ ਅਤੇ ਅਨੰਦ ਕਰਨਾ ਜੋਗ ਸੀ ਕਿਉਂਕਿ ਤੇਰਾ ਇਹ ਭਰਾ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ ਅਰ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।।</verse>
			</chapter>
			<chapter number="16">
				<verse number="1">ਉਸ ਨੇ ਚੇਲਿਆਂ ਨੂੰ ਵੀ ਆਖਿਆ ਕਿ ਇੱਕ ਧਨਵਾਨ ਮਨੁੱਖ ਸੀ ਜਿਹ ਦਾ ਇੱਕ ਮੁਖ਼ਤਿਆਰ ਹੈਸੀ ਅਤੇ ਇਹ ਦਾ ਗਿਲਾ ਉਹ ਦੇ ਕੋਲ ਕੀਤਾ ਗਿਆ ਜੋ ਉਹ ਤੇਰਾ ਮਾਲ ਉਡਾਉਂਦਾ ਹੈ</verse>
				<verse number="2">ਤਾਂ ਉਸ ਨੇ ਉਹ ਨੂੰ ਸੱਦ ਕੇ ਉਹ ਨੂੰ ਆਖਿਆ ਭਈ ਇਹ ਕੀ ਹੈ ਜੋ ਮੈਂ ਤੇਰੇ ਵਿਖੇ ਸੁਣਦਾ ਹਾਂॽ ਆਪਣੀ ਮੁਖ਼ਤਿਆਰੀ ਦਾ ਹਿਸਾਬ ਦਿਹ ਕਿਉਂ ਜੋ ਤੂੰ ਅੱਗੇ ਨੂੰ ਮੁਖ਼ਤਿਆਰ ਨਹੀਂ ਰਹਿ ਸੱਕਦਾ</verse>
				<verse number="3">ਉਸ ਮੁਖ਼ਤਿਆਰ ਨੇ ਆਪਣੇ ਜੀ ਵਿੱਚ ਕਿਹਾ, ਮੈਂ ਕੀ ਕਰਾਂ ਕਿਉ ਜੋ ਮੇਰਾ ਮਾਲਕ ਮੁਖ਼ਤਿਆਰੀ ਮੈਥੋਂ ਖੋਹਣ ਲੱਗਾ ਹੈॽ ਕਹੀ ਮੇਰੇ ਕੋਲੋਂ ਮਾਰੀ ਨਹੀਂ ਜਾਂਦੀ ਅਤੇ ਭਿੱਖਿਆ ਮੰਗਣ ਤੋਂ ਮੈਨੂੰ ਲਾਜ ਆਉਂਦੀ ਹੈ</verse>
				<verse number="4">ਮੈਂ ਜਾਣ ਗਿਆ ਭਈ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਮੁਖ਼ਤਿਆਰੀਓਂ ਹਟਾਇਆ ਜਾਵਾਂ ਓਹ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ</verse>
				<verse number="5">ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ ਇੱਕ ਕਰਕੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ਤੈਂ ਮੇਰੇ ਮਾਲਕ ਦਾ ਕਿੰਨਾ ਦੇਣਾ ਹੈॽ</verse>
				<verse number="6">ਉਹ ਬੋਲਿਆ, ਸੌ ਮਣ ਤੇਲ, ਫੇਰ ਓਨ ਉਸ ਨੂੰ ਆਖਿਆ, ਭਈ ਆਪਣੀ ਬਹੀ ਲੈ ਅਤੇ ਬੈਠ ਕੇ ਛੇਤੀ ਪੰਜਾਹ ਲਿਖ</verse>
				<verse number="7">ਫੇਰ ਦੂਏ ਨੇ ਕਿਹਾ, ਤੈਂ ਕਿੰਨਾ ਦੇਣਾ ਹੈ? ਓਸ ਆਖਿਆ, ਸੌ ਮਾਣੀ ਕਣਕ। ਓਨ ਉਸ ਨੂੰ ਆਖਿਆ ਭਈ ਆਪਣੀ ਬਹੀ ਲੈ ਕੇ ਅੱਸੀ ਲਿਖ</verse>
				<verse number="8">ਤਾਂ ਮਾਲਕ ਨੇ ਉਸ ਨਿਮਕਹਰਾਮ ਮੁਖ਼ਤਿਆਰ ਦੀ ਵਡਿਆਈ ਕੀਤੀ ਇਸ ਲਈ ਜੋ ਉਹ ਨੇ ਚਤੁਰਾਈ ਕੀਤੀ ਸੀ ਕਿਉਂ ਜੋ ਐਸ ਜੁਗ ਦੇ ਪੁੱਤ੍ਰ ਆਪਣੀ ਪੀਹੜੀ ਵਿੱਚ ਚਾਨਣ ਦੇ ਪੁੱਤ੍ਰਾਂ ਨਾਲੋਂ ਚਾਤਰ ਹਨ</verse>
				<verse number="9">ਮੈਂ ਤੁਹਾਨੂੰ ਆਖਦਾ ਹਾਂ ਭਈ ਕੁਧਰਮ ਦੀ ਮਾਯਾ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦੀ ਰਹੇ ਓਹ ਤੁਹਾਨੂੰ ਸਦੀਵਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ</verse>
				<verse number="10">ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ</verse>
				<verse number="11">ਸੋ ਜੇ ਤੁਸੀਂ ਕੁਧਰਮ ਦੀ ਮਾਯਾ ਵਿੱਚ ਦਿਆਨਤਦਾਰ ਨਾ ਹੋਏ ਤਾਂ ਸੱਚਾ ਧਨ ਕੌਣ ਤੁਹਾਨੂੰ ਸੌਂਪੇਗਾॽ</verse>
				<verse number="12">ਅਰ ਜੇ ਤੁਸੀਂ ਪਰਾਏ ਮਾਲ ਵਿੱਚ ਦਿਆਨਤਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾॽ</verse>
				<verse number="13">ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।</verse>
				<verse number="14">ਫ਼ਰੀਸੀਆਂ ਨੇ ਜਿਹੜੇ ਰੁਪਿਆਂ ਦੇ ਲੋਭੀ ਸਨ ਏਹ ਸਾਰੀਆਂ ਗੱਲਾਂ ਸੁਣੀਆਂ ਅਤੇ ਉਸ ਉੱਤੇ ਮਖੌਲ ਕਰਲ ਲੱਗੇ</verse>
				<verse number="15">ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ</verse>
				<verse number="16">ਤੁਰੇਤ ਅਰ ਨਬੀ ਯੂਹੰਨਾ ਤੀਕੁਰ ਸਨ । ਉਸ ਵੇਲੇ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ</verse>
				<verse number="17">ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਤੁਰੇਤ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਸਹਿਜ ਹੈ</verse>
				<verse number="18">ਹਰੇਕ ਜੋ ਆਪਣੀ ਤੀਵੀਂ ਨੂੰ ਤਿਆਗ ਕੇ ਦੂਈ ਨੂੰ ਵਿਆਹੇ ਸੋ ਜ਼ਨਾਹ ਕਰਦਾ ਹੈ ਅਤੇ ਜਿਹੜਾ ਖਸਮ ਦੀ ਤਿਆਗੀ ਹੋਈ ਤੀਵੀਂ ਨੂੰ ਵਿਆਹੇ ਉਹ ਜ਼ਨਾਹ ਕਰਦਾ ਹੈ।।</verse>
				<verse number="19">ਇੱਕ ਧਨਵਾਨ ਮਨੁੱਖ ਸੀ ਜੋ ਬੈਂਗਣੀ ਅਰ ਬਰੀਕ ਕੱਪੜਾ ਪਹਿਨਦਾ ਅਤੇ ਨਿੱਤ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ</verse>
				<verse number="20">ਅਰ ਲਾਜ਼ਰ ਨਾਉਂ ਦਾ ਇੱਕ ਕੰਗਾਲ ਫੋੜਿਆਂ ਨਾਲ ਭਰਿਆ ਹੋਇਆ ਉਹ ਦੀ ਡਿਉੜ੍ਹੀ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ</verse>
				<verse number="21">ਅਰ ਜਿਹੜੇ ਚੂਰੇ ਭੂਰੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਸਗੋਂ ਕੁੱਤੇ ਵੀ ਆਣ ਕੇ ਉਹ ਦੇ ਫੋੜ੍ਹਿਆਂ ਨੂੰ ਚੱਟਦੇ ਸਨ</verse>
				<verse number="22">ਅਤੇ ਇਉਂ ਹੋਇਆ ਜੋ ਉਹ ਕੰਗਾਲ ਮਰ ਗਿਆ ਅਰ ਦੂਤਾਂ ਨੇ ਉਹ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ</verse>
				<verse number="23">ਅਰ ਪਤਾਲ ਵਿੱਚ ਦੁਖੀ ਹੋ ਕੇ ਉਸ ਨੇ ਆਪਣੀਆਂ ਅੱਖੀਆਂ ਚੁੱਕੀਆਂ ਅਤੇ ਦੂਰੋਂ ਅਬਰਾਹਾਮ ਨੂੰ ਅਰ ਉਹ ਦੀ ਗੋਦ ਵਿੱਚ ਲਾਜ਼ਰ ਨੂੰ ਡਿੱਠਾ</verse>
				<verse number="24">ਤਾਂ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਘੱਲ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁੱਬੋ ਕੇ ਮੇਰੀ ਜੀਭ ਠੰਢੀ ਕਰੇ ਕਿਉਂ ਜੋ ਮੈਂ ਇਸ ਲੰਬ ਵਿੱਚ ਕਲਪਦਾ ਹਾਂ!</verse>
				<verse number="25">ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਅਤੇ ਤੂੰ ਕਲਪਦਾ ਹੈਂ</verse>
				<verse number="26">ਅਰ ਇਸ ਤੋਂ ਬਾਝ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਓਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਲੰਘਣਾ ਚਾਹੁਣ ਓਹ ਨਾ ਲੰਘ ਸੱਕਣ, ਨਾ ਉੱਧਰੋਂ ਕੋਈ ਸਾਡੇ ਕੋਲ ਏਸ ਪਾਸੇ ਆਉਣ</verse>
				<verse number="27">ਤਾਂ ਉਸ ਆਖਿਆ, ਹੇ ਪਿਤਾ ਤਦ ਮੈਂ ਤੇਰੀ ਮਿੰਨਤ ਕਰਦਾ ਹਾਂ ਜੋ ਤੂੰ ਉਹ ਨੂੰ ਮੇਰੇ ਪਿਉ ਦੇ ਘਰ ਭੇਜ</verse>
				<verse number="28">ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਸਾਖੀ ਦੇਵੇ ਭਈ ਕਿਤੇ ਓਹ ਭੀ ਇਸ ਕਸ਼ਟ ਦੇ ਥਾਂ ਵਿੱਚ ਨਾ ਆਉਣ</verse>
				<verse number="29">ਪਰ ਅਬਰਾਹਾਮ ਨੇ ਆਖਿਆ, ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ</verse>
				<verse number="30">ਪਰ ਓਸ ਆਖਿਆ, ਨਾ ਜੀ ਹੇ ਪਿਤਾ ਅਬਰਾਹਾਮ ਪਰ ਜੇ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਓਹ ਤੋਬਾ ਕਰਨਗੇ</verse>
				<verse number="31">ਪਰ ਉਹ ਨੇ ਉਸ ਨੂੰ ਕਿਹਾ, ਜੇ ਮੂਸਾ ਅਤੇ ਨਬੀਆਂ ਦੀ ਨਾ ਸੁਣਨ ਤਾਂ ਭਾਵੇਂ ਮੁਰਦਿਆਂ ਵਿੱਚੋਂ ਭੀ ਕੋਈ ਜੀ ਉੱਠੇ ਪਰ ਓਹ ਨਾ ਮੰਨਣਗੇ।।</verse>
			</chapter>
			<chapter number="17">
				<verse number="1">ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!</verse>
				<verse number="2">ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ</verse>
				<verse number="3">ਖਬਰਦਾਰ ਰਹੋ! ਜੇ ਤੇਰਾ ਭਾਈ ਗੁਨਾਹ ਕਰੇ ਤਾਂ ਉਹ ਨੂੰ ਸਮਝਾ ਦਿਹ ਅਰ ਜੇ ਤੋਬਾ ਕਰੇ ਤਾਂ ਉਹ ਨੂੰ ਮਾਫ਼ ਕਰ</verse>
				<verse number="4">ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।</verse>
				<verse number="5">ਤਾਂ ਰਸੂਲਾਂ ਨੇ ਪ੍ਰਭੁ ਨੂੰ ਕਿਹਾ, ਸਾਡੀ ਨਿਹਚਾ ਵਧਾ</verse>
				<verse number="6">ਪਰ ਪ੍ਰਭੁ ਨੇ ਆਖਿਆ, ਜੇ ਤੁਸਾਂ ਵਿੱਚ ਰਾਈ ਦੇ ਦਾਣੇ ਸਮਾਨ ਨਿਹਚਾ ਹੁੰਦੀ ਤਾਂ ਤੁਸੀਂ ਇਸ ਤੂਤ ਨੂੰ ਕਹਿ ਦਿੰਦੇ ਜੋ ਉੱਖੜ ਜਾਹ ਅਤੇ ਸਮੁੰਦਰ ਵਿੱਚ ਲੱਗ ਜਾਹ ਅਤੇ ਉਹ ਤੁਹਾਡੀ ਮੰਨ ਲੈਂਦਾ</verse>
				<verse number="7">ਤੁਹਾਡੇ ਵਿੱਚੋਂ ਕੌਣ ਹੈ ਜੇ ਉਹ ਦਾ ਚਾਕਰ ਹਲ ਵਾਹੁੰਦਾ ਯਾ ਭੇਡਾਂ ਚਾਰਦਾ ਹੋਵੇ ਤਾਂ ਜਿਸ ਵੇਲੇ ਉਹ ਖੇਤੋਂ ਆਵੇ ਉਸ ਨੂੰ ਆਖੇਗਾ, ਛੇਤੀ ਆ ਕੇ ਖਾਣ ਨੂੰ ਬੈਠॽ</verse>
				<verse number="8">ਸਗੋਂ ਉਹ ਨੂੰ ਇਹ ਨਾ ਆਖੇਗਾ ਭਈ ਕੁਝ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਟਹਿਲ ਕਰ ਜਦ ਤੀਕੁਰ ਮੈਂ ਖਾ ਪੀ ਨਾ ਹਟਾਂ ਅਤੇ ਇਹ ਦੇ ਪਿੱਛੋਂ ਤੂੰ ਖਾਵੀਂ ਪੀਵੀਂॽ</verse>
				<verse number="9">ਭਲਾ, ਉਹ ਉਸ ਚਾਕਰ ਦਾ ਹਸਾਨ ਮੰਨਦਾ ਹੈ ਇਸ ਲਈ ਜੋ ਉਹ ਨੇ ਹੁਕਮ ਮੂਜਬ ਕੰਮ ਕੀਤੇॽ</verse>
				<verse number="10">ਇਸ ਤਰਾਂ ਤੁਸੀਂ ਵੀ ਜਾਂ ਓਹ ਸਾਰੇ ਕੰਮ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਪੂਰੇ ਕਰ ਚੁੱਕੋ ਤਾਂ ਕਹੋ ਭਈ ਅਸੀਂ ਨਿਕੰਮੇ ਬੰਦੇ ਹਾਂ, ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸਾਂ ਉਹੀ ਕੀਤਾ।।</verse>
				<verse number="11">ਜਾਂ ਉਹ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਰ ਗਲੀਲ ਦੇ ਵਿੱਚੋਂ ਦੀ ਲੰਘਿਆ</verse>
				<verse number="12">ਅਰ ਉਹ ਦੇ ਕਿਸੇ ਪਿੰਡ ਵਿੱਚ ਵੜਦਿਆ ਦਸ ਕੋੜ੍ਹੇ ਉਹ ਨੂੰ ਮਿਲੇ ਜਿਹੜੇ ਦੂਰ ਖੜੇ ਰਹੇ</verse>
				<verse number="13">ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!</verse>
				<verse number="14">ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ</verse>
				<verse number="15">ਤਾਂ ਉਨ੍ਹਾਂ ਵਿੱਚ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ</verse>
				<verse number="16">ਅਤੇ ਮੂੰਹ ਦੇ ਭਾਰ ਉਹ ਦੇ ਪੇਰੀਂ ਪੈ ਕੇ ਉਹ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ</verse>
				<verse number="17">ਪਰ ਯਿਸੂ ਨੇ ਅੱਗੋਂ ਆਖਿਆ, ਭਲਾ ਦਸੇ ਸ਼ੁੱਧ ਨਹੀਂ ਹੋਏॽ ਤਾਂ ਓਹ ਨੌ ਕਿੱਥੇ ਹਨॽ</verse>
				<verse number="18">ਇਸ ਓਪਰੇਂ ਤੋਂ ਬਿਨਾ ਕੀ ਹੋਰ ਨਾ ਮਿਲੇ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦੇॽ</verse>
				<verse number="19">ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾਹ, ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ।।</verse>
				<verse number="20">ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾॽ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀ ਆਉਂਦਾ</verse>
				<verse number="21">ਅਤੇ ਨਾ ਓਹ ਕਹਿਣਗੇ ਭਈ ਵੇਖੋ ਐੱਥੇ ਯਾ ਉੱਥੇ ਹੈ ਕਿਉਂਕਿ ਵੇਖੋ ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।।</verse>
				<verse number="22">ਉਸ ਨੇ ਚੇਲਿਆਂ ਨੂੰ ਆਖਿਆ, ਓਹ ਦਿਨ ਆਉਣਗੇ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਦਿਆਂ ਦਿਨਾਂ ਵਿੱਚੋਂ ਇੱਕ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ</verse>
				<verse number="23">ਓਹ ਤੁਹਾਨੂੰ ਕਹਿਣਗੇ, ਵੇਖੋ ਉੱਥੇ ਹੈ, ਵੇਖੋ ਐੱਥੇ ਹੈ! ਤੁਸਾਂ ਨਾ ਜਾਣਾ ਅਤੇ ਮਗਰ ਨਾ ਲੱਗਣਾ</verse>
				<verse number="24">ਕਿਉਂਕਿ ਜਿਸ ਤਰਾਂ ਬਿਜਲੀ ਅਕਾਸ਼ ਦੇ ਹੇਠ ਦੇ ਇੱਕ ਪਾਸਿਓਂ ਲਿਸ਼ਕਦੀ ਤਾਂ ਅਕਾਸ਼ ਦੇ ਹੇਠ ਦੇ ਦੂਏ ਪਾਸੇ ਤੀਕੁਰ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਆਪਣੇ ਦਿਨ ਵਿੱਚ ਹੋਵੇਗਾ</verse>
				<verse number="25">ਪਰ ਪਹਿਲੇ ਉਹ ਨੂੰ ਜ਼ਰੂਰ ਹੈ ਜੋ ਬਹੁਤ ਕਸ਼ਟ ਭੋਗੇ ਅਤੇ ਇਸ ਪੀਹੜੀ ਦੇ ਲੋਕਾਂ ਥੀਂ ਰੱਦਿਆ ਜਾਵੇ</verse>
				<verse number="26">ਅਰ ਜਿਸ ਤਰਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਓਸੇ ਤਰਾਂ ਮਨੁੱਖ ਦੇ ਪੁੱਤ੍ਰ ਦੇ ਦਿਨਾਂ ਵਿੱਚ ਵੀ ਹੋਵੇਗਾ</verse>
				<verse number="27">ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ</verse>
				<verse number="28">ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ</verse>
				<verse number="29">ਪਰ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਅੱਗ ਅਤੇ ਗੰਧਕ ਅਕਾਸ਼ੋਂ ਬਰਸੀ ਅਤੇ ਸਭਨਾਂ ਦਾ ਨਾਸ ਕੀਤਾ</verse>
				<verse number="30">ਇਸੇ ਤਰਾਂ ਉਸ ਦਿਨ ਵੀ ਹੋਵੇਗਾ ਜਾਂ ਮਨੁੱਖ ਦਾ ਪੁੱਤ੍ਰ ਪਰਗਟ ਹੋਵੇਗਾ</verse>
				<verse number="31">ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ</verse>
				<verse number="32">ਲੂਤ ਦੀ ਤੀਵੀਂ ਨੂੰ ਚੇਤੇ ਰੱਖੋ</verse>
				<verse number="33">ਜਿਹੜਾ ਆਪਣੀ ਜਾਨ ਸਮ੍ਹਾਲਨੀ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਹ ਨੂੰ ਜੀਉਂਦਿਆਂ ਰੱਖੇਗਾ</verse>
				<verse number="34">ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਰਾਤ ਇੱਕ ਮੰਜੇ ਉੱਤੇ ਦੋ ਜਣੇ ਹੋਣਗੇ, ਇੱਕ ਲੈ ਲੀਤਾ ਜਾਵੇਗਾ ਅਤੇ ਦੂਆ ਛੱਡਿਆ ਜਵੇਗਾ</verse>
				<verse number="35">ਦੋ ਤੀਵੀਆਂ ਇਕੱਠੀਆਂ ਪੀਹੰਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਈ ਛੱਡੀ ਜਾਵੇਗੀ</verse>
				<verse number="36">***</verse>
				<verse number="37">ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇॽ ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।।</verse>
			</chapter>
			<chapter number="18">
				<verse number="1">ਉਸ ਨੇ ਉਨ੍ਹਾਂ ਨੂੰ ਇਸ ਮਤਲਬ ਦਾ ਇੱਕ ਦ੍ਰਿਸ਼ਟਾਂਤ ਦਿੱਤਾ ਜੋ ਸਦਾ ਪ੍ਰਾਰਥਨਾ ਵਿੱਚ ਲੱਗਿਆ ਰਹਿਣਾ ਅਤੇ ਸੁਸਤੀ ਨਹੀਂ ਕਰਨੀ ਚਾਹੀਦੀ</verse>
				<verse number="2">ਕਿ ਕਿਸੇ ਨਗਰ ਵਿੱਚ ਇੱਕ ਹਾਕਮ ਸੀ ਜਿਹ ਨੂੰ ਨਾ ਪਰਮੇਸ਼ੁਰ ਦਾ ਭੈ, ਨਾ ਮਨੁੱਖ ਦੀ ਪਰਵਾਹ ਸੀ</verse>
				<verse number="3">ਅਰ ਉਸੇ ਨਗਰ ਵਿੱਚ ਇੱਕ ਵਿਧਵਾ ਸੀ ਅਤੇ ਉਹ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਜੋ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ</verse>
				<verse number="4">ਕਿੰਨਾਕੁ ਚਿਰ ਤਾਂ ਉਹ ਨੇ ਨਾ ਚਾਹਿਆ ਪਰ ਪਿੱਛੋਂ ਆਪਣੇ ਮਨ ਵਿੱਚ ਕਿਹਾ ਕਿ ਭਾਵੇਂ ਮੈਂ ਨਾ ਪਰਮੇਸ਼ੁਰ ਦਾ ਭੈ ਕਰਦਾ, ਨਾ ਮਨੁੱਖ ਦੀ ਪਰਵਾਹ ਰੱਖਦਾ ਹਾਂ</verse>
				<verse number="5">ਤਾਂ ਭੀ ਇਸ ਲਈ ਜੋ ਇਹ ਵਿਧਵਾ ਮੈਨੂੰ ਜਿੱਚ ਕਰਦੀ ਹੈ ਮੈਂ ਉਹ ਦਾ ਬਦਲਾ ਲੈ ਦਿਆਂਗਾ ਅਜਿਹਾ ਨਾ ਹੋਵੇ ਜੋ ਉਹ ਘੜੀ ਮੁੜੀ ਆਣ ਕੇ ਮੇਰਾ ਸਿਰ ਖਾਵੇ</verse>
				<verse number="6">ਪ੍ਰਭੁ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ</verse>
				<verse number="7">ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਲੈ ਨਾ ਦੇਵੇਗਾ ਜਿਹੜੇ ਰਾਤ ਦਿਨ ਉਹ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਚੋਖਾ ਚਿਰ ਉਨ੍ਹਾਂ ਦੀ ਜਰਦਾ ਹੈॽ।।</verse>
				<verse number="8">ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਸ਼ਤਾਬੀ ਉਨ੍ਹਾਂ ਦਾ ਬਦਲਾ ਲੈ ਦੇਵੇਗਾ। ਪਰ ਜਦ ਮਨੁੱਖ ਦਾ ਪੁੱਤ੍ਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਨਿਹਚਾ ਪਾਵੇਗਾॽ</verse>
				<verse number="9">ਉਸ ਨੇ ਕਈਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਭਈ ਅਸੀਂ ਧਰਮੀ ਹਾਂ ਅਤੇ ਹੋਰਨਾਂ ਨੂੰ ਤੁੱਛ ਜਾਣਦੇ ਸਨ ਇਹ ਦ੍ਰਿਸ਼ਟਾਂਤ ਵੀ ਦਿੱਤਾ</verse>
				<verse number="10">ਕਿ ਦੋ ਮਨੁੱਖ ਪ੍ਰਾਰਥਨਾ ਕਰਨ ਲਈ ਹੈਕਲ ਵਿੱਚ ਆਏ, ਇੱਕ ਫ਼ਰੀਸੀ ਅਤੇ ਦੂਆ ਮਸੂਲੀਆ</verse>
				<verse number="11">ਫ਼ਰੀਸੀ ਨੇ ਖਲੋ ਕੇ ਆਪਣੇ ਜੀ ਵਿੱਚ ਇਉਂ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ਮੈਂ ਤੇਰਾ ਸ਼ੁਕਰ ਕਰਦਾ ਹਾਂ ਭਈ ਮੈਂ ਹੋਰਨਾਂ ਵਾਂਙੁ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਜ਼ਨਾਹਕਾਰ ਹਨ ਅਤੇ ਨਾ ਇਸ ਮਸੂਲੀਏ ਵਰਗਾ ਹਾਂ!</verse>
				<verse number="12">ਮੈਂ ਸਾਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸੌਂਧ ਦਿੰਦਾ ਹਾਂ</verse>
				<verse number="13">ਪਰ ਉਸ ਮਸੂਲੀਏ ਨੇ ਕੁਝ ਫ਼ਰਕ ਨਾਲ ਖੜੋ ਕੋ ਐੱਨਾ ਵੀ ਨਾ ਚਾਹਿਆ ਜੋ ਆਪਣੀਆਂ ਅੱਖੀਆਂ ਅਕਾਸ਼ ਦੀ ਵੱਲ ਚੁੱਕੇ ਸਗੋਂ ਆਪਣੀ ਛਾਤੀ ਪਿੱਟਦਾ ਅਤੇ ਏਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ਮੈਂ ਪਾਪੀ ਉੱਤੇ ਦਯਾ ਕਰ!</verse>
				<verse number="14">ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਨਹੀਂ ਪਰ ਇਹ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।।</verse>
				<verse number="15">ਲੋਕ ਆਪਣੇ ਨਿਆਣਿਆਂ ਨੂੰ ਵੀ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਵੇਖ ਕੇ ਉਨ੍ਹਾਂ ਨੂੰ ਝਿੜਕਿਆ</verse>
				<verse number="16">ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ</verse>
				<verse number="17">ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।।</verse>
				<verse number="18">ਇੱਕ ਸਰਦਾਰ ਨੇ ਉਸ ਅੱਗੇ ਅਰਜ਼ ਕਰ ਕੇ ਆਖਿਆ, ਸਤ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂॽ</verse>
				<verse number="19">ਯਿਸੂ ਨੇ ਉਹ ਨੂੰ ਕਿਹਾ, ਤੂੰ ਮੈਨੂੰ ਸਤ ਕਿਉਂ ਆਖਦਾ ਹੈਂॽ ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ</verse>
				<verse number="20">ਤੂੰ ਹੁਕਮਾਂ ਨੂੰ ਜਾਣਦਾ ਹੈਂ, ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ</verse>
				<verse number="21">ਓਨ ਆਖਿਆ, ਮੈਂ ਆਪਣੇ ਬਾਲਕਪੁਣੇ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ</verse>
				<verse number="22">ਯਿਸੂ ਨੇ ਸੁਣ ਕੇ ਉਹ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ ਦੇਹ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ ਮੇਰੇ ਪਿੱਛੇ ਹੋ ਤੁਰ</verse>
				<verse number="23">ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਸੀ</verse>
				<verse number="24">ਯਿਸੂ ਨੇ ਉਹ ਨੂੰ ਵੇਖ ਕੇ ਆਖਿਆ ਕਿ ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!</verse>
				<verse number="25">ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾਵੜਨਾ ਏਸ ਨਾਲੋਂ ਸੁਖਾਲਾ ਹੈ ਜੋ ਧਨਵਾਨ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ</verse>
				<verse number="26">ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫੇਰ ਕਿਹ ਦੀ ਮੁਕਤੀ ਹੋ ਸੱਕਦੀ ਹੈॽ</verse>
				<verse number="27">ਪਰ ਓਸ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਅਣਹੋਣੀਆਂ ਹਨ ਓਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ</verse>
				<verse number="28">ਤਦ ਪਤਰਸ ਨੇ ਕਿਹਾ, ਵੇਖ ਅਸੀਂ ਆਪਣਾ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ</verse>
				<verse number="29">ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਅਜਿਹਾ ਕੋਈ ਨਹੀਂ ਕਿ ਜਿਹ ਨੇ ਘਰ ਯਾ ਤੀਵੀਂ ਯਾ ਭਾਈਆਂ ਯਾ ਮਾਪਿਆਂ ਯਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਕਾਰਨ ਛੱਡਿਆ ਹੈ</verse>
				<verse number="30">ਜਿਹੜਾ ਇਸ ਸਮੇ ਵਿੱਚ ਬਹੁਤ ਗੁਣਾ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ ਨਾ ਪਾਵੇ।।</verse>
				<verse number="31">ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਕੁਝ ਜੋ ਨਬੀਆਂ ਦੇ ਰਾਹੀਂ ਲਿੱਖਿਆ ਹੋਇਆ ਹੈ ਮਨੁੱਖ ਦੇ ਪੁੱਤ੍ਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ</verse>
				<verse number="32">ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਦੇ ਉੱਤੇ ਠੱਠਾ ਮਾਰਿਆ ਜਾਵੇਗਾ ਅਰ ਉਹ ਦੀ ਪਤ ਲਾਹੀ ਜਾਵੇਗੀ ਅਰ ਉਸ ਪੁਰ ਥੁੱਕਿਆ ਜਾਵੇਗਾ</verse>
				<verse number="33">ਓਹ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਫੇਰ ਜੀ ਉੱਠੇਗਾ</verse>
				<verse number="34">ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਰ ਜਿਹੜੀਆਂ ਗੱਲਾਂ ਕਹੀਆਂ ਜਾਂਦੀਆਂ ਸਨ ਉਨ੍ਹਾਂ ਨੂੰ ਜਾਣਿਆਂ।।</verse>
				<verse number="35">ਇਉਂ ਹੋਇਆ ਕਿ ਜਾਂ ਉਹ ਯਰੀਹੋ ਦੇ ਨੇੜੇ ਅੱਪੜਿਆ ਤਾਂ ਇੱਕ ਅੰਨ੍ਹਾ ਸੜਕ ਦੇ ਕੰਢੇ ਬੈਠਾ ਭੀਖ ਮੰਗਦਾ ਸੀ</verse>
				<verse number="36">ਅਤੇ ਉਹ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਭਈ ਇਹ ਕੀ ਹੈॽ</verse>
				<verse number="37">ਲੋਕਾਂ ਨੇ ਉਹ ਨੂੰ ਖਬਰ ਦਿੱਤੀ ਜੋ ਯਿਸੂ ਨਾਸਰੀ ਲੰਘ ਰਿਹਾ ਹੈ</verse>
				<verse number="38">ਤਦ ਉਹ ਨੇ ਪੁਕਾਰ ਕੇ ਆਖਿਆ, ਹੇ ਯਿਸੂ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!</verse>
				<verse number="39">ਜਿਹੜੇ ਅੱਗੇ ਜਾਂਦੇ ਸਨ ਉਨ੍ਹਾਂ ਉਸ ਨੂੰ ਝਿੜਕਿਆ ਭਈ ਚੁੱਪ ਕਰ ਪਰ ਉਹ ਸਗੋਂ ਹੋਰ ਵੀ ਉੱਚੀ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!</verse>
				<verse number="40">ਤਦ ਯਿਸੂ ਨੇ ਖੜੋ ਕੇ ਉਹ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਕੀਤਾ ਅਤੇ ਜਾਂ ਉਹ ਨੇੜੇ ਆਇਆ ਤਾਂ ਉਹ ਨੂੰ ਪੁੱਛਿਆ</verse>
				<verse number="41">ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾਂॽ ਉਹ ਨੇ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!</verse>
				<verse number="42">ਤਾਂ ਯਿਸੂ ਨੇ ਉਹ ਨੂੰ ਕਿਹਾ, ਸੁਜਾਖਾ ਹੋ ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ</verse>
				<verse number="43">ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਰ ਸਭਨਾਂ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।।</verse>
			</chapter>
			<chapter number="19">
				<verse number="1">ਉਹ ਯਰੀਹੋ ਦੇ ਅੰਦਰ ਜਾ ਕੇ ਵਿੱਚੋਂ ਦੀ ਲੰਘ ਰਿਹਾ ਸੀ</verse>
				<verse number="2">ਅਰ ਵੇਖੋ ਜ਼ੱਕੀ ਨਾਉਂ ਦਾ ਇੱਕ ਪੁਰਖ ਸੀ ਜਿਹੜਾ ਮਸੂਲੀਆਂ ਦਾ ਸਰਦਾਰ ਅਤੇ ਧਨਵਾਨ ਸੀ</verse>
				<verse number="3">ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਜਤਨ ਕੀਤਾ ਭਈ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸੱਕਿਆ ਕਿਉਂ ਜੋ ਉਹ ਕੱਦ ਦਾ ਮਧਰਾ ਹੈਸੀ</verse>
				<verse number="4">ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਬਿਰਛ ਉੱਤੇ ਚੜ੍ਹ ਗਿਆ ਭਈ ਉਸ ਨੂੰ ਦੇਖੇ ਕਿਉਂ ਜੋ ਉਸ ਨੇ ਉਸੇ ਰਸਤਿਓਂ ਲੰਘਣਾ ਸੀ</verse>
				<verse number="5">ਪਰ ਯਿਸੂ ਜਾਂ ਉਸ ਥਾਂ ਆਇਆ ਤਾਂ ਉਤਾਹਾਂ ਨਜ਼ਰ ਮਾਰ ਕੇ ਉਹ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ</verse>
				<verse number="6">ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਦਾ ਆਦਰ ਭਾਉ ਕੀਤਾ</verse>
				<verse number="7">ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਮਨੁੱਖ ਦੇ ਘਰ ਜਾ ਉੱਤਰਿਆ ਹੈ</verse>
				<verse number="8">ਪਰ ਜ਼ੱਕੀ ਨੇ ਖੜੋ ਕੇ ਪ੍ਰਭੁ ਨੂੰ ਕਿਹਾ, ਪ੍ਰਭੁ ਜੀ ਵੇਖ ਮੈਂ ਆਪਣਾ ਅੱਧਾ ਮਾਲ ਕੰਗਾਲਾਂ ਨੂੰ ਦਿੰਦਾ ਹਾਂ ਅਰ ਜੇ ਮੈਂ ਕਿਸੇ ਉੱਤੇ ਊਜ ਲਾਕੇ ਕੁਝ ਲੈ ਲਿਆ ਹੈ ਤਾਂ ਚੌਗੁਣਾ ਮੋੜ ਦਿੰਦਾ ਹਾਂ</verse>
				<verse number="9">ਯਿਸੂ ਨੇ ਉਹ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਇਸ ਲਈ ਜੋ ਇਹ ਵੀ ਅਬਰਾਹਾਮ ਦਾ ਪੁੱਤ੍ਰ ਹੈ</verse>
				<verse number="10">ਕਿਉਂ ਜੋ ਮਨੁੱਖ ਦਾ ਪੁੱਤ੍ਰ ਗੁਆਚੇ ਹੋਏ ਨੂੰ ਭਾਲਣ ਅਤੇ ਬਚਾਉਣ ਲਈ ਆਇਆ ਹੈ।।</verse>
				<verse number="11">ਜਦ ਓਹ ਇਹ ਗੱਲਾਂ ਸੁਣਦੇ ਸਨ ਉਸ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਓਹ ਸਮਝੇ ਭਈ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ</verse>
				<verse number="12">ਸੋ ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ</verse>
				<verse number="13">ਅਤੇ ਉਸ ਨੇ ਆਪਣੇ ਦਸਾਂ ਨੌਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੀਕੁਰ ਮੈਂ ਨਾ ਆਵਾਂ ਤੁਸੀਂ ਬਣਜ ਬੁਪਾਰ ਕਰੋ</verse>
				<verse number="14">ਪਰ ਉਹ ਦੇ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਹ ਦੇ ਪਿੱਛੇ ਕਾਸਦਾਂ ਦੀ ਜਬਾਨੀ ਕਹਾ ਭੇਜਿਆ ਭਈ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ</verse>
				<verse number="15">ਐਉਂ ਹੋਇਆ ਕਿ ਜਾਂ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਓਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਸੱਦਣ ਦਾ ਹੁਕਮ ਕੀਤਾ ਤਾਂ ਜੋ ਮਲੂਮ ਕਰੇ ਭਈ ਉਨ੍ਹਾਂ ਬੁਪਾਰ ਕਰ ਕੇ ਕੀ ਖੱਟਿਆ</verse>
				<verse number="16">ਤਦ ਪਹਿਲੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨੇ ਦਸ ਅਸ਼ਰਫ਼ੀਆਂ ਹੋਰ ਕਮਾਈਆਂ</verse>
				<verse number="17">ਤਾਂ ਓਨ ਉਸ ਨੂੰ ਆਖਿਆ, ਹੇ ਅੱਛੇ ਨੌਕਰ ਸ਼ਾਬਾਸ਼ੇ! ਇਸ ਲਈ ਜੋ ਤੂੰ ਬਹੁਤ ਥੋੜੇ ਵਿੱਚ ਮਾਤਬਰ ਨਿੱਕਲਿਆ ਤੂੰ ਦਸਾਂ ਨਗਰਾਂ ਉੱਤੇ ਇਖ਼ਤਿਆਰ ਰੱਖ</verse>
				<verse number="18">ਅਤੇ ਦੂਏ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨੇ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ</verse>
				<verse number="19">ਤਾਂ ਉਸ ਨੇ ਉਹ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਹੋ</verse>
				<verse number="20">ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਏਹ ਤੁਹਾਡੀ ਅਸ਼ਰਫ਼ੀ ਹੈ ਜਿਹ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ</verse>
				<verse number="21">ਇਸ ਲਈ ਜੋ ਮੈਂ ਤੁਹਾਥੋਂ ਡਰਿਆ ਕਿਉਂ ਜੋ ਤੁਸੀਂ ਕਰੜੇ ਆਦਮੀ ਹੋ। ਜੋ ਤੁਸਾਂ ਨਹੀਂ ਧਰਿਆ ਸੋ ਚੁੱਕਦੇ ਅਤੇ ਜੋ ਨਹੀਂ ਬੀਜਿਆ ਸੋ ਵੱਢਦੇ ਹੋ</verse>
				<verse number="22">ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ</verse>
				<verse number="23">ਫੇਰ ਤੈਂ ਮੇਰੇ ਰੁਪਏ ਸ਼ਰਾਫ਼ ਦੀ ਹੱਟੀ ਕਿਉਂ ਨਾ ਰੱਖੇ ਜੋ ਮੈਂ ਆਣ ਕੇ ਉਨ੍ਹਾਂ ਨੂੰ ਬਿਆਜ ਸੁੱਧਾ ਲੈਂਦਾॽ</verse>
				<verse number="24">ਅਤੇ ਉਸ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਆਖਿਆ, ਅਸ਼ਰਫ਼ੀ ਉਸ ਕੋਲੋਂ ਲੈ ਲਓ ਅਤੇ ਜਿਸ ਕੋਲ ਦਸ ਅਸ਼ਰਫ਼ੀਆਂ ਹਨ ਉਹ ਨੂੰ ਦਿਓ</verse>
				<verse number="25">ਤਾਂ ਉਨ੍ਹਾਂ ਉਸ ਨੂੰ ਕਿਹਾ, ਸੁਆਮੀ ਜੀ ਉਹ ਦੇ ਕੋਲ ਦਸ ਅਸ਼ਰਫ਼ੀਆਂ ਹਨ</verse>
				<verse number="26">ਮੈਂ ਤੁਹਾਨੂੰ ਆਖਦਾ ਹਾਂ ਭਈ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਪਰ ਉਸ ਤੋਂ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਸ ਦਾ ਹੈ ਸੋ ਵੀ ਲੈ ਲਿਆ ਜਾਵੇਗਾ</verse>
				<verse number="27">ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਸੀ ਚਾਹੁੰਦੇ ਭਈ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਐੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!।।</verse>
				<verse number="28">ਏਹ ਗੱਲਾਂ ਕਰ ਕੇ ਉਹ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ ਅੱਗੇ ਤੁਰਿਆ ਜਾਂਦਾ ਸੀ</verse>
				<verse number="29">ਅਤੇ ਐਉਂ ਹੋਇਆ ਕਿ ਜਾਂ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਬੈਤਫ਼ਗਾ ਅਤੇ ਬੈਤਅਨਿਯਾ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋਹਾਂ ਨੂੰ ਇਹ ਕਹਿ ਕੇ ਘੱਲਿਆ</verse>
				<verse number="30">ਭਈ ਸਾਹਮਣੇ ਪਿੰਡ ਨੂੰ ਜਾਓ ਅਤੇ ਉਸ ਵਿੱਚ ਵੜ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ</verse>
				<verse number="31">ਅਰ ਜੇ ਕੋਈ ਤੁਹਾਨੂੰ ਪੁੱਛੇ ਭਈ ਤੁਸੀਂ ਕਾਹ ਨੂੰ ਖੋਲ੍ਹਦੇ ਹੋॽ ਤਾਂ ਇਉਂ ਕਹਿਣਾ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ</verse>
				<verse number="32">ਸੋ ਜਿਹੜੇ ਭੇਜੇ ਗਏ ਉਨ੍ਹਾਂ ਜਾ ਕੇ ਜਿਸ ਤਰਾਂ ਉਸ ਨੇ ਉਨ੍ਹਾਂ ਨੂੰ ਕਿਹਾ ਸੀ ਓਸੇ ਤਰਾਂ ਵੇਖਿਆ</verse>
				<verse number="33">ਅਤੇ ਜਾਂ ਬੱਚੇ ਨੂੰ ਖੋਲ੍ਹਦੇ ਸਨ ਤਾਂ ਉਹ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋॽ</verse>
				<verse number="34">ਫੇਰ ਉਨ੍ਹਾਂ ਆਖਿਆ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ</verse>
				<verse number="35">ਤਾਂ ਓਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਲੀੜੇ ਬੱਚੇ ਤੇ ਪਾ ਕੇ ਯਿਸੂ ਨੂੰ ਚੜ੍ਹਾ ਦਿੱਤਾ</verse>
				<verse number="36">ਜਿਉਂ ਉਹ ਅੱਗੇ ਵਧਿਆ ਜਾਂਦਾ ਸੀ ਤਿਉਂ ਲੋਕ ਆਪਣੇ ਲੀੜੇ ਰਾਹ ਵਿੱਚ ਵਿਛਾਉਂਦੇ ਸਨ</verse>
				<verse number="37">ਅਤੇ ਜਾਂ ਉਹ ਨੇੜੇ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਹੋ ਕੇ ਉਨ੍ਹਾਂ ਸਭਨਾਂ ਕਰਾਮਾਤਾਂ ਦੇ ਲਈ ਜੋ ਉਨ੍ਹਾਂ ਨੇ ਵੇਖੀਆਂ ਸਨ ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ</verse>
				<verse number="38">ਭਈ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਸੁਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਵਡਿਆਈ!</verse>
				<verse number="39">ਤਦ ਭੀੜ ਵਿੱਚੋਂ ਕਿੰਨਿਆਂ ਫ਼ਰੀਸੀਆਂ ਨੇ ਉਹ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਵਰਜ!</verse>
				<verse number="40">ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।</verse>
				<verse number="41">ਜਾਂ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ,</verse>
				<verse number="42">ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਜਾਣਦਾ ਪਰ ਹੁਣ ਓਹ ਤੇਰੀਆਂ ਅੱਖੀਆਂ ਤੋਂ ਲੁਕੀਆਂ ਹੋਈਆਂ ਹਨ</verse>
				<verse number="43">ਕਿਉਂਕਿ ਓਹ ਦਿਨ ਤੇਰੇ ਉੱਤੇ ਆਉਣਗੇ ਜਾਂ ਤੇਰੇ ਵੈਰੀ ਤੇਰੇ ਗਿਰਦੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚੁਫੇਰਿਓਂ ਤੈਨੂੰ ਰੋਕਣਗੇ</verse>
				<verse number="44">ਅਰ ਤੇਰੇ ਬੱਚਿਆਂ ਸਣੇ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਰ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ ਇਸ ਲਈ ਜੋ ਤੈਂ ਆਪਣੀ ਭਲਿਆਈ ਦੇ ਮੌਕੇ ਨੂੰ ਨਾ ਜਾਣਿਆ।।</verse>
				<verse number="45">ਉਹ ਹੈਕਲ ਵਿੱਚ ਵੜ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਕੱਢਣ ਲੱਗਾ</verse>
				<verse number="46">ਅਰ ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ।।</verse>
				<verse number="47">ਉਹ ਹੈਕਲ ਵਿੱਚ ਰੋਜ਼ ਦਿਹਾੜੇ ਉਪਦੇਸ਼ ਕਰਦਾ ਸੀ ਪਰ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਲੋਕਾਂ ਦੇ ਸਰਦਾਰ ਉਹ ਦਾ ਨਾਸ ਕਰਨ ਦੇ ਖੋਜ ਵਿੱਚ ਸਨ</verse>
				<verse number="48">ਪਰ ਇਹ ਕਰਨ ਦੀ ਕੋਈ ਬਿਧ ਨਾ ਪਾਈਂ ਕਿਉਂ ਜੋ ਸਭ ਲੋਕ ਉਹ ਦੀ ਸੁਣਨ ਵਿੱਚ ਲੀਨ ਸਨ।।</verse>
			</chapter>
			<chapter number="20">
				<verse number="1">ਉਨ੍ਹਾਂ ਦਿਨਾਂ ਵਿੱਚੋਂ ਇੱਕ ਦਿਨ ਇਉਂ ਹੋਇਆ ਕਿ ਜਾਂ ਉਹ ਹੈਕਲ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਸੀ ਪਰਧਾਨ ਜਾਜਕ ਅਤੇ ਗ੍ਰੰਥੀ ਬਜ਼ੁਰਗਾਂ ਦੇ ਨਾਲ ਚੜ੍ਹ ਆਏ</verse>
				<verse number="2">ਅਰ ਉਹ ਨੂੰ ਕਹਿਣ ਲੱਗੇ ਭਈ ਸਾਨੂੰ ਦੱਸ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਯਾ ਉਹ ਕੌਣ ਹੈ ਜਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾॽ</verse>
				<verse number="3">ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਥੋਂ ਇੱਕ ਗੱਲ ਪੁੱਛਣਾ ਹਾਂ ਸੋ ਮੈਨੂੰ ਦੱਸੋ</verse>
				<verse number="4">ਯੂਹੰਨਾ ਦਾ ਬਪਤਿਸਮਾ ਸੁਰਗ ਵੱਲੋਂ ਸੀ ਯਾ ਮਨੁੱਖਾਂ ਵੱਲੋਂॽ</verse>
				<verse number="5">ਉਨ੍ਹਾਂ ਨੇ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਆਖੂ, ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀॽ</verse>
				<verse number="6">ਅਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਉ ਕਰਨਗੇ ਕਿਉਂਕਿ ਓਹ ਯਕੀਨ ਨਾਲ ਜਾਣਦੇ ਹਨ ਜੋ ਯੂਹੰਨਾ ਨਬੀ ਸੀ</verse>
				<verse number="7">ਤਾਂ ਉਨ੍ਹਾਂ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਭਈ ਕਿੱਥੋਂ ਸੀ</verse>
				<verse number="8">ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ।।</verse>
				<verse number="9">ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਭਈ ਇੱਕ ਮਨੁੱਖ ਨੇ ਅੰਗੂਰੀ ਬਾਗ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ਼ ਚੱਲਿਆ ਗਿਆ</verse>
				<verse number="10">ਅਰ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਘੱਲਿਆ ਜੋ ਓਹ ਬਾਗ ਦੇ ਫਲ ਵਿੱਚੋਂ ਉਹ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਹ ਨੂੰ ਮਾਰ ਕੁੱਟ ਕੇ ਸੱਖਣੇ ਹੱਥ ਤਾਹ ਦਿੱਤਾ</verse>
				<verse number="11">ਉਸਨੇ ਇੱਕ ਹੋਰ ਨੌਕਰ ਘੱਲਿਆ ਅਤੇ ਉਨ੍ਹਾਂ ਉਹ ਨੂੰ ਵੀ ਮਾਰਿਆ ਕੁੱਟਿਆ ਅਤੇ ਉਹ ਦੀ ਪਤ ਲਾਹ ਕੇ ਸੱਖਣੇ ਹੱਥ ਤਾਹ ਦਿੱਤਾ</verse>
				<verse number="12">ਉਸ ਨੇ ਤੀਏ ਨੂੰ ਘੱਲਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਘਾਇਲ ਕਰ ਕੇ ਬਾਹਰ ਕੱਢ ਦਿੱਤਾ</verse>
				<verse number="13">ਤਦ ਬਾਗ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂॽ ਮੈਂ ਆਪਣੇ ਪਿਆਰੇ ਪੁੱਤ੍ਰ ਨੂੰ ਘੱਲਾਂਗਾ, ਕੀ ਜਾਣੀਏ ਭਈ ਓਹ ਉਸ ਦਾ ਲਿਹਾਜ਼ ਕਰਨ</verse>
				<verse number="14">ਪਰ ਜਾਂ ਮਾਲੀਆਂ ਨੇ ਉਹ ਨੂੰ ਡਿੱਠਾ ਤਾਂ ਆਪੋ ਵਿੱਚ ਸਲਾਹ ਕਰ ਕੇ ਬੋਲੇ, ਵਾਰਸ ਇਹੋ ਹੈ। ਇਹ ਨੂੰ ਮਾਰ ਸੁੱਟੀਏ ਤਾਂ ਜੋ ਵਿਰਸਾ ਸਾਡਾ ਹੋ ਜਾਵੇ</verse>
				<verse number="15">ਤਾਂ ਉਨ੍ਹਾਂ ਨੇ ਉਸ ਨੂੰ ਬਾਗੋਂ ਬਾਹਰ ਕੱਢ ਕੇ ਮਾਰ ਸੁੱਟਿਆ। ਸੋ ਬਾਗ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾॽ</verse>
				<verse number="16">ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ ਹੋਰਨਾਂ ਨੂੰ ਸੌਂਪੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਰੱਬ ਨਾ ਕਰੇ!</verse>
				<verse number="17">ਤਾਂ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫੇਰ ਉਹ ਜੋ ਲਿਖਿਆ ਹੋਇਆ ਹੈ ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।</verse>
				<verse number="18">ਹਰੇਕ ਜੋ ਉਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇਗਾ ਉਹ ਉਸ ਨੂੰ ਪੀਹ ਸੁੱਟੇਗਾ।।</verse>
				<verse number="19">ਗ੍ਰੰਥੀ ਅਤੇ ਪਰਧਾਨ ਜਾਜਕ ਉਹ ਦੀ ਟੋਹ ਵਿੱਚ ਸਨ ਜੋ ਉਸੇ ਘੜੀ ਉਸ ਉੱਤੇ ਹੱਥ ਪਾਉਣ ਪਰ ਓਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ</verse>
				<verse number="20">ਅਰ ਓਹ ਉਸ ਦੀ ਤੱਕ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਘੱਲਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਭਈ ਉਹ ਦੀ ਕੋਈ ਗੱਲ ਫੜਨ ਇਸ ਲਈ ਜੋ ਉਹ ਨੂੰ ਹਾਕਮ ਦੇ ਵੱਸ ਅਤੇ ਇਖ਼ਤਿਆਰ ਵਿੱਚ ਕਰਨ</verse>
				<verse number="21">ਤਾਂ ਉਨ੍ਹਾਂ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਰ ਕਿਸੇ ਦੀ ਰਈ ਨਹੀਂ ਕਰਦੇ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ</verse>
				<verse number="22">ਕੈਸਰ ਨੂੰ ਜ਼ਜ਼ੀਯਾ ਦੇਣਾ ਸਾਨੂੰ ਜੋਗ ਹੈ ਕਿ ਨਹੀਂॽ</verse>
				<verse number="23">ਪਰ ਉਸ ਨੇ ਉਨ੍ਹਾਂ ਦੀ ਖਚਰ ਵਿੱਦਿਆ ਜਾਣ ਕੇ ਉਨ੍ਹਾਂ ਨੂੰ ਆਖਿਆ</verse>
				<verse number="24">ਮੈਨੂੰ ਇੱਕ ਅਠੰਨੀ ਵਿਖਾਓ। ਏਸ ਉੱਤੇ ਕਿਹ ਦੀ ਮੂਰਤ ਅਤੇ ਲਿਖਤ ਹੈॽ ਉਨ੍ਹਾਂ ਆਖਿਆ, ਕੈਸਰ ਦੀ</verse>
				<verse number="25">ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ</verse>
				<verse number="26">ਉਹ ਲੋਕਾਂ ਦੇ ਸਾਹਮਣੇ ਉਸ ਗੱਲ ਨੂੰ ਫੜ ਨਾ ਸੱਕੇ ਅਰ ਉਹ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।।</verse>
				<verse number="27">ਤਾਂ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਭਈ ਕਿਆਮਤ ਨਹੀਂ ਹੋਣੀ ਕਿੰਨੇਕੁ ਉਹ ਦੇ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ</verse>
				<verse number="28">ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਭਈ ਜੇ ਕਿਸੇ ਦਾ ਭਰਾ ਤੀਵੀਂ ਕਰ ਕੇ ਔਂਤ ਮਰ ਜਾਵੇ ਤਾਂ ਉਹ ਦਾ ਭਰਾ ਉਸ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ ਉਤਪੰਨ ਕਰੇ</verse>
				<verse number="29">ਸੋ ਸੱਤ ਭਰਾ ਸਨ ਅਤੇ ਪਹਿਲਾ ਤੀਵੀਂ ਕਰ ਕੇ ਔਂਤ ਮਰ ਗਿਆ</verse>
				<verse number="30">ਅਰ ਦੂਏ ਅਤੇ ਤੀਏ ਨੇ ਉਹ ਨੂੰ ਕਰ ਲਿਆ</verse>
				<verse number="31">ਅਤੇ ਇਸੇ ਤਰਾਂ ਸੱਤਾਂ ਦੇ ਸੱਤ ਔਂਤ ਮਰ ਗਏ</verse>
				<verse number="32">ਪਿੱਛੋਂ ਉਹ ਤੀਵੀਂ ਭੀ ਮਰ ਗਈ</verse>
				<verse number="33">ਸੋ ਕਿਆਮਤ ਨੂੰ ਉਹ ਉਨ੍ਹਾਂ ਵਿੱਚੋਂ ਕਿਹ ਦੀ ਤੀਵੀਂ ਹੋਊਗੀ ਕਿਉਂ ਜੋ ਸੱਤਾ ਨੇ ਉਹ ਨੂੰ ਤੀਵੀਂ ਕਰ ਕੇ ਵਸਾਇਆ ਸੀॽ</verse>
				<verse number="34">ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁਗ ਦੇ ਪੁੱਤ੍ਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ</verse>
				<verse number="35">ਪਰ ਓਹ ਜਿਹੜੇ ਉਸ ਜੁਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਵਿਖੇ ਸਾਂਝੀ ਹੋਣ ਦੇ ਲਾਇਕ ਗਿਣੇ ਜਾਂਦੇ ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ</verse>
				<verse number="36">ਕਿਉਂ ਜੋ ਓਹ ਫੇਰ ਮਰ ਵੀ ਨਹੀਂ ਸੱਕਦੇ ਇਸ ਲਈ ਜੋ ਦੂਤਾਂ ਦੇ ਤੁੱਲ ਹਨ ਅਤੇ ਕਿਆਮਤ ਦੇ ਪੁੱਤ੍ਰ ਹੋ ਕੇ ਪਰਮੇਸ਼ੁਰ ਦੇ ਪੁੱਤ੍ਰ ਹਨ</verse>
				<verse number="37">ਪਰ ਇਹ ਗੱਲ ਕਿ ਮੁਰਦੇ ਜਿਵਾਲੇ ਜਾਂਦੇ ਹਨ ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤੀ ਹੈ ਜਦੋਂ ਉਹ ਪ੍ਰਭੁ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ</verse>
				<verse number="38">ਪਰ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਸਗੋਂ ਜੀਉਂਦਿਆਂ ਦਾ ਹੈ ਕਿਉਂ ਜੋ ਉਹ ਦੇ ਲੇਖੇ ਸੱਭੇ ਜੀਉਂਦੇ ਹਨ</verse>
				<verse number="39">ਤਦ ਗ੍ਰੰਥੀਆਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੈਂ ਭਲਾ ਕਿਹਾ</verse>
				<verse number="40">ਤਾਂ ਉਨ੍ਹਾਂ ਨੂੰ ਫੇਰ ਕੁਝ ਪ੍ਰਸ਼ਨ ਕਰਨ ਨਾ ਹਿਆਉ ਨਾ ਪਿਆ।।</verse>
				<verse number="41">ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤ੍ਰ ਕਿੱਕੁਰ ਆਖਦੇ ਹਨॽ</verse>
				<verse number="42">ਕਿਉਂ ਜੋ ਦਾਊਦ ਜ਼ਬੂਰ ਦੇ ਪੁਸਤਕ ਵਿੱਚ ਆਪੇ ਕਹਿੰਦਾ ਹੈ ਭਈ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,</verse>
				<verse number="43">ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰਾਂ।।</verse>
				<verse number="44">ਸੋ ਦਾਊਦ ਉਹ ਨੂੰ ਪ੍ਰਭੁ ਕਹਿੰਦਾ ਹੈ, ਫੇਰ ਉਹ ਉਸ ਦਾ ਪੁੱਤ੍ਰ ਕਿੱਕੁਰ ਹੋਇਆॽ।।</verse>
				<verse number="45">ਜਾਂ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕਿਹਾ</verse>
				<verse number="46">ਕਿ ਗ੍ਰੰਥੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੇ ਫਿਰਨਾ ਪਸਿੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ ਅਰ ਜ਼ਿਆਫ਼ਤਾਂ ਵਿੱਚ ਉੱਚੀਆਂ ਥਾਵਾਂ ਨੂੰ ਲੋਚਦੇ ਹਨ</verse>
				<verse number="47">ਓਹ ਵਿਧਵਾਂ ਦੇ ਘਰਾਂ ਨੂੰ ਚਟ ਕਰ ਜਾਂਦੇ ਹਨ ਅਤੇ ਵਿਖਾਲਣ ਲਈ ਲੰਮੀਆਂ ਪ੍ਰਾਰਥਨਾਂ ਕਰਦੇ ਹਨ । ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।</verse>
			</chapter>
			<chapter number="21">
				<verse number="1">ਉਸ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਖ਼ਜ਼ਾਨੇ ਵਿੱਚ ਪਾਉਂਦਿਆਂ ਡਿੱਠਾ</verse>
				<verse number="2">ਅਰ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਦੋ ਦਮੜੀਆ ਉੱਥੇ ਪਾਉਂਦਿਆ ਵੇਖਿਆ</verse>
				<verse number="3">ਤਾਂ ਓਸ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭਨਾਂ ਨਾਲੋਂ ਬਹੁਤ ਪਾ ਦਿੱਤਾ ਹੈ</verse>
				<verse number="4">ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਦਾਨ ਪਾਇਆ ਪਰ ਇਹ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਜੋ ਇਹ ਦੀ ਸੀ ਪਾ ਦਿੱਤੀ।।</verse>
				<verse number="5">ਜਾਂ ਬਾਜ਼ੇ ਲੋਕ ਹੈਕਲ ਦੇ ਵਿਖੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਝੜਾਵਿਆਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਓਸ ਆਖਿਆ</verse>
				<verse number="6">ਭਈ ਏਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਓਹ ਦਿਨ ਆਉਣਗੇ ਜਿਨ੍ਹਾਂ ਵਿੱਚ ਐੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ</verse>
				<verse number="7">ਅੱਗੋਂ ਉਨ੍ਹਾਂ ਉਸ ਤੋਂ ਪੁੱਛਿਆ, ਫੇਰ ਗੁਰੂ ਜੀ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਗੱਲਾਂ ਹੋਣ ਲੱਗਣਗੀਆਂॽ</verse>
				<verse number="8">ਤਾਂ ਉਹ ਨੇ ਆਖਿਆ, ਚੌਕਸ ਰਹੋ ਭਈ ਤੁਸੀਂ ਕਿਤੇ ਭੁਲਾਵੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਉਹ ਵੇਲਾ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ</verse>
				<verse number="9">ਪਰ ਜਾਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਓਵੇਂ ਨਹੀਂ।।</verse>
				<verse number="10">ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ</verse>
				<verse number="11">ਅਤੇ ਵੱਡੇ ਭੁਚਾਲ ਅਰ ਥਾਂ ਥਾਂ ਕਾਲ ਅਤੇ ਮਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਰ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ</verse>
				<verse number="12">ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਰ ਸਮਾਜਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਰ ਹਾਕਮਾਂ ਦੇ ਸਾਹਮਣੇ ਲੈ ਜਾਣਗੇ</verse>
				<verse number="13">ਇਹ ਤੁਹਾਡੇ ਉੱਤੇ ਗਵਾਹੀ ਦੇ ਲਈ ਬੀਤੇਗਾ</verse>
				<verse number="14">ਇਸ ਲਈ ਆਪਣੇ ਮਨ ਵਿੱਚ ਪੱਕ ਠਹਿਰਾ ਛੱਡੋ ਭਈ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ</verse>
				<verse number="15">ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹਾ ਮੂੰਹ ਅਤੇ ਬੁੱਧ ਦਿਆਂਗਾ ਜਿਹ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਯਾ ਖੰਡਣ ਨਾ ਕਰ ਸੱਕਣਗੇ</verse>
				<verse number="16">ਅਤੇ ਮਾਂ ਪਿਉ ਅਰ ਭਾਈ ਅਰ ਸਾਕ ਅਰ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ</verse>
				<verse number="17">ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ</verse>
				<verse number="18">ਪਰ ਤੁਹਾਡੇ ਸਿਰ ਦਾ ਇੱਕ ਵਾਲ ਵੀ ਵਿੰਗਾ ਨਾ ਹੋਵੇਗਾ</verse>
				<verse number="19">ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਕਮਾਓਗੇ।।</verse>
				<verse number="20">ਜਾਂ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਭਈ ਉਹ ਦਾ ਉੱਜੜਨਾ ਨੇੜੇ ਆ ਪਹੁੰਚਿਆ ਹੈ</verse>
				<verse number="21">ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਨੂੰ ਭੱਜ ਜਾਣ ਅਤੇ ਓਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਹ ਦੇ ਅੰਦਰ ਨਾ ਵੜਨ</verse>
				<verse number="22">ਕਿਉਂ ਜੋ ਇਹ ਵੱਟਾ ਲੈਣ ਦੇ ਦਿਨ ਹਨ ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ</verse>
				<verse number="23">ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵੰਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡੀ ਤੰਗੀ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ</verse>
				<verse number="24">ਓਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਬੰਧੂਏ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਰ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੀਕੁਰ ਪਰਾਈਆਂ ਕੌਮਾਂ ਦੇ ਸਮੇ ਪੂਰੇ ਨਾ ਹੋਣ</verse>
				<verse number="25">ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ</verse>
				<verse number="26">ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ</verse>
				<verse number="27">ਤਦ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਅਤੇ ਵੱਡੇ ਤੇਜ ਨਾਲ ਬੱਦਲ ਉੱਤੇ ਆਉਂਦਿਆਂ ਵੇਖਣਗੇ</verse>
				<verse number="28">ਜਾਂ ਏਹ ਗੱਲਾਂ ਹੋਣ ਲੱਗਣਗੀਆਂ ਤਾਂ ਉਤਾਹਾਂ ਵੇਖੋ ਅਤੇ ਆਪਣੇ ਸਿਰ ਚੁੱਕੋ ਇਸ ਲਈ ਜੋ ਤੁਹਾਡਾ ਨਿਸਤਾਰਾ ਨੇੜੇ ਆਇਆ ਹੈ।।</verse>
				<verse number="29">ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਭਈ ਹੰਜੀਰ ਦੇ ਬੂਟੇ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ</verse>
				<verse number="30">ਜਦ ਉਨ੍ਹਾਂ ਦੇ ਪੱਤਰ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ</verse>
				<verse number="31">ਇਸ ਤਰਾਂ ਨਾਲ ਜਾਂ ਤੁਸੀਂ ਵੇਖੋ ਭਈ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਜੋ ਪਰਮੇਸ਼ੁਰ ਦਾ ਰਾਜ ਨੇੜੇ ਹੈ</verse>
				<verse number="32">ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੋੜੀ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ</verse>
				<verse number="33">ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ!।।</verse>
				<verse number="34">ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!</verse>
				<verse number="35">ਕਿਉਂ ਜੋ ਉਹ ਸਾਰੀ ਧਰਤੀ ਦਿਆਂ ਸਭਨਾਂ ਰਹਿਣ ਵਾਲਿਆਂ ਉੱਤੇ ਆਵੇਗਾ</verse>
				<verse number="36">ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।</verse>
				<verse number="37">ਉਹ ਦਿਨ ਨੂੰ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਉਸ ਪਹਾੜ ਉੱਤੇ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਟਿਕਦਾ ਹੁੰਦਾ ਸੀ</verse>
				<verse number="38">ਅਤੇ ਸਭ ਲੋਕ ਉਹ ਦੀ ਸੁਣਨ ਲਈ ਹੈਕਲ ਵਿੱਚ ਤੜਕੇ ਉਹ ਦੇ ਕੋਲ ਆਉਂਦੇ ਸਨ।।</verse>
			</chapter>
			<chapter number="22">
				<verse number="1">ਪਤੀਰੀ ਰੋਟੀ ਤਾ ਤਿਉਹਾਰ ਜਿਹ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ</verse>
				<verse number="2">ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਨੂੰ ਕਿੱਕੁਰ ਜਾਨੋਂ ਮਾਰੀਏॽ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ।।</verse>
				<verse number="3">ਤਦ ਸ਼ਤਾਨ ਯਹੂਦਾ ਵਿੱਚ ਸਮਾਇਆ ਜਿਹੜਾ ਇਸਕਰਿਯੋਤੀ ਕਰਕੇ ਆਖੀਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਦੀ ਗਿਣਤੀ ਵਿੱਚ ਸੀ</verse>
				<verse number="4">ਅਰ ਉਸ ਨੇ ਜਾ ਕੇ ਪਰਧਾਨ ਜਾਜਕਾਂ ਅਤੇ ਸਰਦਾਰਾ ਦੇ ਨਾਲ ਮਤਾ ਪਕਾਇਆ ਜੋ ਉਹ ਨੂੰ ਉਨ੍ਹਾਂ ਦੇ ਹੱਥ ਕਿਸ ਬਿੱਧ ਫੜਵਾ ਦੇਵੇ</verse>
				<verse number="5">ਓਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਕਰਾਰ ਕੀਤਾ</verse>
				<verse number="6">ਉਸ ਨੇ ਮੰਨ ਲਿਆ ਅਰ ਦਾਉ ਲੱਭਦਾ ਸੀ ਭਈ ਉਹ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜਵਾਏ।।</verse>
				<verse number="7">ਪਤੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ</verse>
				<verse number="8">ਅਤੇ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਘੱਲਿਆ ਭਈ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਅਸੀਂ ਖਾਈਏ</verse>
				<verse number="9">ਉਨ੍ਹਾਂ ਉਸ ਨੂੰ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤਿਆਰ ਕਰੀਏॽ</verse>
				<verse number="10">ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਜਾਂ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਇੱਕ ਮਨੁੱਖ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਹ ਦੇ ਮਗਰ ਜਾਇਓ</verse>
				<verse number="11">ਅਤੇ ਘਰ ਦੇ ਮਾਲਕ ਨੂੰ ਕਹਿਓ ਭਈ ਗੁਰੂ ਜੀ ਤੈਨੂੰ ਆਖਦਾ ਹੈ, ਉਹ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਸਣੇ ਪਸਾਹ ਖਾਵਾਂॽ</verse>
				<verse number="12">ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਵਿਛਿਆ ਹੋਇਆ ਵਿਖਾਵੇਗਾ। ਉੱਥੇ ਤਿਆਰ ਕਰੋ</verse>
				<verse number="13">ਸੋ ਉਨ੍ਹਾਂ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ ।।</verse>
				<verse number="14">ਜਾਂ ਘੜੀ ਆ ਪਹੁੰਚੀ ਤਾਂ ਉਹ ਖਾਣ ਬੈਠਾ ਅਤੇ ਰਸੂਲ ਉਹ ਦੇ ਨਾਲ ਬੈਠੇ</verse>
				<verse number="15">ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਵੱਡੀ ਇੱਛਿਆ ਨਾਲ ਚਾਹਿਆ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ</verse>
				<verse number="16">ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਇਹ ਨੂੰ ਨਾ ਖਾਵਾਂਗਾ ਜਦ ਤੀਕੁਰ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ</verse>
				<verse number="17">ਉਸ ਨੇ ਪਿਆਲਾ ਲਿਆ ਅਰ ਸ਼ੁਕਰ ਕਰ ਕੇ ਆਖਿਆ, ਇਹ ਨੂੰ ਲੈ ਕੇ ਆਪੋ ਵਿੱਚ ਵੰਡ ਲਓ</verse>
				<verse number="18">ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਏਦੋਂ ਅੱਗੇ ਮੈਂ ਦਾਖ ਰਸ ਕਦੇ ਨਾ ਪੀਆਂਗਾ ਜਦ ਤੀਕੁਰ ਪਰਮੇਸ਼ੁਰ ਦਾ ਰਾਜ ਨਾ ਆਵੇ</verse>
				<verse number="19">ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ</verse>
				<verse number="20">ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ</verse>
				<verse number="21">ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ</verse>
				<verse number="22">ਕਿਉਂ ਜੋ ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਠਹਿਰਾਇਆ ਹੋਇਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਉਹ ਫੜਵਾਇਆ ਜਾਂਦਾ ਹੈ!</verse>
				<verse number="23">ਤਾਂ ਓਹ ਆਪੋ ਵਿੱਚ ਇਹ ਪੁੱਛਣ ਲੱਗੇ ਭਈ ਅਸਾਂ ਵਿੱਚੋਂ ਉਹ ਕਿਹੜਾ ਹੈ ਜੋ ਇਹ ਕੰਮ ਕਰੇਗਾ।।</verse>
				<verse number="24">ਉਨ੍ਹਾਂ ਵਿੱਚ ਇਹ ਤਕਰਾਰ ਵੀ ਹੋਇਆ ਭਈ ਸਾਡੇ ਵਿੱਚੋਂ ਕੌਣ ਵੱਡਾ ਕਰਕੇ ਮੰਨੀਦਾ ਹੈॽ</verse>
				<verse number="25">ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਸੋ ਗਰੀਬਨਵਾਜ ਕਹਾਉਂਦੇ ਹਨ</verse>
				<verse number="26">ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਉਹ ਟਹਿਲੂ ਵਰਗਾ ਬਣੇ</verse>
				<verse number="27">ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਨੂੰ ਬੈਠਦਾ ਹੈ ਯਾ ਉਹ ਜਿਹੜਾ ਟਹਿਲ ਕਰਦਾ ਹੈॽ ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈॽ ਪਰ ਮੈਂ ਤੁਹਾਡੇ ਵਿੱਚ ਟਹਿਲੂਏ ਵਰਗਾ ਹਾਂ</verse>
				<verse number="28">ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ</verse>
				<verse number="29">ਜਿਵੇਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ ਤਿਵੇਂ ਮੈਂ ਤੁਹਾਡੇ ਲਈ ਇੱਕ ਰਾਜ ਠਹਿਰਾਉਂਦਾ ਹਾਂ</verse>
				<verse number="30">ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਖਾਓ ਪੀਓ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ</verse>
				<verse number="31">ਹੇ ਸ਼ਮਊਨ, ਸ਼ਮਊਨ! ਵੇਖ ਸ਼ਤਾਨ ਨੇ ਤੁਹਾਨੂੰ ਮੰਗਿਆ ਹੈ ਭਈ ਕਣਕ ਦੀ ਤਰਾਂ ਤੁਹਾਨੂੰ ਫਟਕੇ</verse>
				<verse number="32">ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਨਿਹਚਾ ਜਾਂਦੀ ਨਾ ਰਹੇ ਅਰ ਜਾਂ ਤੂੰ ਮੁੜੇਂ ਤਾਂ ਆਪਣਿਆਂ ਭਾਈਆਂ ਨੂੰ ਤਕੜੇ ਕਰੀਂ</verse>
				<verse number="33">ਤਦ ਉਸ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਤੇਰੇ ਨਾਲ ਕੈਦ ਵਿੱਚ ਅਤੇ ਮਰਨ ਲਈ ਵੀ ਜਾਣ ਨੂੰ ਤਿਆਰ ਹਾਂ</verse>
				<verse number="34">ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।।</verse>
				<verse number="35">ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀॽ ਓਹ ਬੋਲੇ, ਕਾਸੇ ਦੀ ਨਹੀਂ</verse>
				<verse number="36">ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ</verse>
				<verse number="37">ਮੈਂ ਤੁਹਾਨੂੰ ਆਖਦਾ ਹਾਂ ਕਿ ਇਹ ਜੋ ਲਿਖਿਆ ਹੋਇਆ ਹੈ ਭਈ ਉਹ ਬੁਰਿਆਰਾਂ ਵਿੱਚ ਗਿਣਿਆ ਗਿਆ ਸੋ ਮੇਰੇ ਹੱਕ ਵਿੱਚ ਉਹ ਦਾ ਸੰਪੂਰਨ ਹੋਣਾ ਜਰੂਰ ਹੈ ਕਿਉਂਕਿ ਜੋ ਕੁਝ ਮੇਰੇ ਵਿਖੇ ਹੈ ਸੋ ਉਹ ਨੇ ਪੂਰਾ ਹੋਣਾ ਹੀ ਹੈ</verse>
				<verse number="38">ਓਹ ਬੋਲੇ, ਪ੍ਰਭੁ ਜੀ ਵੇਖ, ਐੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬੱਸ ਹੈ!।।</verse>
				<verse number="39">ਉਹ ਬਾਹਰ ਨਿੱਕਲ ਕੇ ਦਸਤੂਰ ਮੂਜਬ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ</verse>
				<verse number="40">ਅਰ ਉਸ ਥਾਂ ਅੱਪੜ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ</verse>
				<verse number="41">ਤਾਂ ਉਸ ਨੇ ਉਨ੍ਹਾਂ ਤੋਂ ਕੋਈ ਢੀਮ ਦੀ ਮਾਰ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,</verse>
				<verse number="42">ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ</verse>
				<verse number="43">ਅਤੇ ਸੁਰਗੋਂ ਇੱਕ ਦੂਤ ਉਹ ਨੂੰ ਵਿਖਾਈ ਦੇ ਕੇ ਉਹ ਨੂੰ ਸਹਾਰਾ ਦਿੰਦਾ ਸੀ</verse>
				<verse number="44">ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਮਨੋਂ ਤਨੋਂ ਪ੍ਰਾਰਥਨਾ ਕਰਨ ਲੱਗਾ ਅਰ ਉਹ ਦਾ ਮੁੜ੍ਹਕਾ ਲਹੂ ਦੀਆਂ ਬੂੰਦਾਂ ਵਾਂਙੁ ਭੁੰਞੇਂ ਡਿਗਦਾ ਸੀ</verse>
				<verse number="45">ਫੇਰ ਪ੍ਰਾਰਥਨਾ ਤੋਂ ਉੱਠ ਕੇ ਉਹ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆ ਡਿੱਠਾ</verse>
				<verse number="46">ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਸੌਂਦੇ ਹੋॽ ਉੱਠ ਕੇ ਪ੍ਰਾਰਥਨਾ ਕਰੋ ਭਈ ਪਰਤਾਵੇ ਵਿੱਚ ਨਾ ਪਓ।।</verse>
				<verse number="47">ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਣਾ ਜੋ ਯਹੂਦਾ ਕਰਕੇ ਸੱਦੀਦਾ ਹੈ ਉਨ੍ਹਾਂ ਦੇ ਅੱਗੇ ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਜੋ ਉਹ ਨੂੰ ਚੁੰਮੇ</verse>
				<verse number="48">ਤਦ ਯਿਸੂ ਨੇ ਉਹ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤ੍ਰ ਨੂੰ ਚੁੰਮੇ ਨਾਲ ਫੜਵਾਉਂਦਾ ਹੈॽ</verse>
				<verse number="49">ਜਾਂ ਉਹ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੁ ਜੀ ਅਸੀਂ ਤਲਵਾਰ ਚਲਾਈਏॽ</verse>
				<verse number="50">ਅਤੇ ਉਨ੍ਹਾਂ ਵਿੱਚੋਂ ਇੱਕ ਨੇ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਸੱਜਾ ਕੰਨ ਉਡਾ ਦਿੱਤਾ</verse>
				<verse number="51">ਪਰ ਯਿਸੂ ਨੇ ਅੱਗੋਂ ਆਖਿਆ, ਐਥੇਂ ਤੀਕੁਰ ਛੱਡ ਦਿਓ ਅਤੇ ਉਹ ਦਾ ਕੰਨ ਛੋਹ ਕੇ ਉਸ ਨੂੰ ਚੰਗਾ ਕੀਤਾ</verse>
				<verse number="52">ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ</verse>
				<verse number="53">ਜਾਂ ਮੈਂ ਰੋਜ ਤੁਹਾਡੇ ਕੋਲ ਹੈਕਲ ਵਿੱਚ ਹੁੰਦਾ ਸਾਂ ਤਾਂ ਤੁਸਾਂ ਮੇਰੇ ਉੱਤੇ ਹੱਥ ਨਾ ਪਾਏ ਪਰ ਇਹ ਤੁਹਾਡੀ ਘੜੀ ਅਤੇ ਅਨ੍ਹੇਰੇ ਦਾ ਇਖ਼ਤਿਆਰ ਹੈ।।</verse>
				<verse number="54">ਤਾਂ ਓਹ ਉਸ ਨੂੰ ਫੜ ਕੇ ਲੈ ਚੱਲੇ ਅਤੇ ਸਰਦਾਰ ਜਾਜਕ ਦੇ ਘਰ ਵਿੱਚ ਲਿਆਏ ਅਰ ਪਤਰਸ ਕੁਝ ਵਿੱਥ ਤੇ ਪਿੱਛੇ ਪਿੱਛੇ ਤੁਰਿ ਆਇਆ</verse>
				<verse number="55">ਅਤੇ ਜਾਂ ਓਹ ਵੇਹੜੇ ਦੇ ਅੰਦਰ ਅੱਗ ਬਾਲ ਕੇ ਇਕੱਠੇ ਬੈਠੇ ਸਨ ਤਾਂ ਪਤਰਸ ਉਨ੍ਹਾਂ ਦੇ ਵਿੱਚ ਜਾ ਬੈਠਾ</verse>
				<verse number="56">ਇੱਕ ਗੋੱਲੀ ਨੇ ਉਹ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਉਹ ਨੂੰ ਧਿਆਨ ਨਾਲ ਵੇਖ ਕੇ ਬੋਲੀ, ਇਹ ਭੀ ਉਹ ਦੇ ਨਾਲ ਸੀ</verse>
				<verse number="57">ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਤ੍ਰੀਮਤ, ਮੈਂ ਉਹ ਨੂੰ ਜਾਣਦਾ ਹੀ ਨਹੀਂ!</verse>
				<verse number="58">ਜ਼ਰਾਕੁ ਪਿੱਛੋਂ ਕਿਸੇ ਹੋਰ ਨੇ ਉਹ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਂ ਨਹੀਂ ਹਾਂ!</verse>
				<verse number="59">ਇੱਕ ਘੜੀਕੁ ਮਗਰੋਂ ਕਿਸੇ ਹੋਰ ਨੇ ਪੱਕ ਕਰ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਗਲੀਲੀ ਹੈ</verse>
				<verse number="60">ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਨੂੰ ਪਤਾ ਨਹੀਂ ਭਈ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਝੱਟ ਕੁੱਕੜ ਨੇ ਬਾਂਗ ਦਿੱਤੀ</verse>
				<verse number="61">ਤਾਂ ਪ੍ਰਭੁ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੁ ਦੀ ਗੱਲ ਚੇਤੇ ਆਈ ਜੋ ਉਸ ਨੇ ਉਹ ਨੂੰ ਕਹੀ ਸੀ ਭਈ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ</verse>
				<verse number="62">ਅਰ ਉਹ ਬਾਹਰ ਗਿਆ ਅਤੇ ਭੁੱਭਾਂ ਮਾਰ ਕੇ ਰੋਇਆ।।</verse>
				<verse number="63">ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜਿਆ ਹੋਇਆ ਸੀ ਸੋ ਉਹ ਨੂੰ ਠੱਠਾ ਕਰਨ ਅਤੇ ਮਾਰਨ ਲੱਗੇ</verse>
				<verse number="64">ਅਤੇ ਉਨ੍ਹਾਂ ਉਸ ਦੀਆਂ ਅੱਖੀਆਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਅਗੰਮ ਗਿਆਨ ਨਾਲ ਦੱਸ ਭਈ ਤੈਨੂੰ ਕਿਹ ਨੇ ਮਾਰਿਆॽ</verse>
				<verse number="65">ਅਰ ਉਨ੍ਹਾਂ ਨੇ ਕੁਫ਼ਰ ਬਕਦਿਆਂ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।।</verse>
				<verse number="66">ਜਾਂ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਪਰਧਾਨ ਜਾਜਕ ਅਰ ਗ੍ਰੰਥੀ ਇਕੱਠੇ ਹੋ ਕੇ ਉਹ ਨੂੰ ਆਪਣੀ ਮਹਾਸਭਾ ਵਿੱਚ ਲੈ ਗਏ ਅਤੇ ਬੋਲੇ,</verse>
				<verse number="67">ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤੁਸੀਂ ਪਰਤੀਤ ਕਦੇ ਨਾ ਕਰੋਗੇ</verse>
				<verse number="68">ਅਰ ਜੇ ਮੈਂ ਕੁਝ ਪੁੱਛਾਂ ਤਾਂ ਤੁਸੀਂ ਉੱਤਰ ਕਦੇ ਨਾ ਦੇਓਗੇ</verse>
				<verse number="69">ਪਰ ਏਦੋਂ ਅੱਗੇ ਮਨੁੱਖ ਦਾ ਪੁੱਤ੍ਰ ਪਰਮੇਸ਼ੁਰ ਦੀ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ</verse>
				<verse number="70">ਤਦ ਉਨ੍ਹਾਂ ਸਭਨਾਂ ਆਖਿਆ, ਭਲਾ, ਫੇਰ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂॽ ਉਸ ਨੇ ਉਨ੍ਹਾਂ ਨੂੰ ਆਖਿਆ, ਸਤ ਬਚਨ, ਮੈਂ ਉਹੋ ਹਾਂ</verse>
				<verse number="71">ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਉਗਾਹੀ ਦੀ ਹੋਰ ਕੀ ਲੋੜ ਹੈॽ ਕਿਉਂ ਜੋ ਅਸਾਂ ਆਪ ਉਹ ਦੇ ਮੂੰਹੋਂ ਸੁਣਿਆ ਹੈ।।</verse>
			</chapter>
			<chapter number="23">
				<verse number="1">ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਉਹ ਨੂੰ ਪਿਲਾਤੁਸ ਦੇ ਕੋਲ ਲੈ ਗਈ</verse>
				<verse number="2">ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ</verse>
				<verse number="3">ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂॽ ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ</verse>
				<verse number="4">ਪਿਲਾਤੁਸ ਨੇ ਪਰਧਾਨ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ</verse>
				<verse number="5">ਪਰ ਓਹ ਹੋਰ ਵੀ ਜੋਰ ਲਾ ਕੇ ਬੋਲੇ, ਉਹ ਗਲੀਲ ਤੋਂ ਲੈ ਕੇ ਐਥੋਂ ਤੋੜੀ ਸਾਰੇ ਯਹੂਦਿਯਾ ਵਿੱਚ ਸਿਖਲਾਉਂਦਾ ਹੋਇਆ ਲੋਕਾਂ ਨੂੰ ਚੁੱਕਦਾ ਹੈ</verse>
				<verse number="6">ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ ਭਈ ਇਹ ਮਨੁੱਖ ਗਲੀਲੀ ਹੈॽ</verse>
				<verse number="7">ਅਤੇ ਜਾਂ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ਼ ਦੇ ਇਲਾਕੇ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ ਘੱਲਿਆ।।</verse>
				<verse number="8">ਹੇਰੋਦੇਸ ਯਿਸੂ ਨੂੰ ਵੇਖ ਕੇ ਵੱਡਾ ਅਨੰਦ ਹੋਇਆ ਕਿਉਂ ਜੋ ਉਹ ਚਿਰੋਕਣਾ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਓਨ ਉਸ ਦੀ ਖਬਰ ਸੁਣੀ ਸੀ ਅਤੇ ਉਹ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਨਿਸ਼ਾਨ ਵੇਖੇ</verse>
				<verse number="9">ਉਹ ਨੇ ਉਸ ਤੋਂ ਬਹੁਤੀਆਂ ਗੱਲਾਂ ਪੁੱਛੀਆਂ ਪਰ ਓਨ ਉਸ ਨੂੰ ਇੱਕ ਦਾ ਵੀ ਜਵਾਬ ਨਾ ਦਿੱਤਾ</verse>
				<verse number="10">ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਖਲੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ</verse>
				<verse number="11">ਤਾਂ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਹ ਨੂੰ ਬੇਪਤ ਕੀਤਾ ਅਤੇ ਠੱਠਾ ਮਾਰਿਆ ਅਰ ਭੜਕੀਲੀ ਪੁਸ਼ਾਕ ਪਹਿਨਾ ਕੇ ਉਹ ਨੂੰ ਪਿਲਾਤੁਸ ਦੇ ਕੋਲ ਮੋੜ ਭੇਜਿਆ</verse>
				<verse number="12">ਅਰ ਉਸੇ ਦਿਨ ਹੇਰੋਦੇਸ ਅਰ ਪਿਲਾਤੁਸ ਆਪੋ ਵਿੱਚ ਮਿੱਤਰ ਬਣ ਗਏ ਕਿਉਂਕਿ ਜੋ ਪਹਿਲਾਂ ਉਨ੍ਹਾਂ ਵਿੱਚ ਵੈਰ ਸੀ।।</verse>
				<verse number="13">ਤਾਂ ਪਿਲਾਤੁਸ ਨੇ ਪਰਧਾਨ ਜਾਜਕਾਂ ਅਤੇ ਸਰਦਾਰਾਂ ਅਤੇ ਲੋਕਾਂ ਨੂ ਇਕੱਠੇ ਬੁਲਾ ਕੇ</verse>
				<verse number="14">ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ</verse>
				<verse number="15">ਅਤੇ ਨਾ ਹੇਰੋਦੇਸ ਨੇ ਕਿਉਂਕਿ ਓਨ ਉਸ ਨੂੰ ਸਾਡੇ ਕੋਲ ਮੋੜ ਭੇਜਿਆ ਅਰ ਵੇਖੋ ਉਹ ਦੇ ਕੋਲੋਂ ਕਤਲ ਦੇ ਲਾਇਕ ਕੋਈ ਔਗੁਣ ਨਹੀਂ ਹੋਇਆ</verse>
				<verse number="16">ਇਸ ਲਈ ਮੈਂ ਉਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ</verse>
				<verse number="17">***</verse>
				<verse number="18">ਤਦ ਉਨ੍ਹਾਂ ਸਭਨਾਂ ਰਲ ਕੇ ਡੰਡ ਪਾਈ ਅਤੇ ਆਖਿਆ ਕਿ ਮਾਰ ਦਿਓ ਇਸ ਨੂੰ! ਅਰ ਬਰੱਬਾਸ ਨੂੰ ਸਾਡੇ ਲਈ ਛੱਡ ਦਿਓ!</verse>
				<verse number="19">ਜੋ ਕਿਸੇ ਪਸਾਦ ਦੇ ਕਾਰਨ ਜੋ ਸ਼ਹਿਰ ਵਿੱਚ ਹੋਇਆ ਸੀ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ</verse>
				<verse number="20">ਤਾਂ ਪਿਲਾਤੁਸ ਨੇ ਓਹਨਾਂ ਨੂੰ ਫੇਰ ਸਮਝਾਇਆ ਕਿਉੰ ਜੋ ਉਹ ਯਿਸੂ ਨੂੰ ਛੁਡਾਉਣਾ ਚਾਹੁੰਦਾ ਸੀ</verse>
				<verse number="21">ਪਰ ਓਹ ਹੋਰ ਵੀ ਸੰਘ ਪਾੜ ਕੇ ਬੋਲੇ ਕਿ ਉਹ ਨੂੰ ਸਲੀਬ ਦਿਓ! ਸਲੀਬ ਦਿਓ!</verse>
				<verse number="22">ਉਸ ਨੇ ਤੀਜੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਬੁਰਿਆਈ ਕੀਤੀॽ ਮੈਂ ਇਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ</verse>
				<verse number="23">ਪਰ ਓਹ ਉੱਚਾ ਰੌਲਾ ਪਾ ਕੇ ਉਹ ਦੇ ਗਲ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਪਰਬਲ ਪੈ ਗਈਆਂ</verse>
				<verse number="24">ਤਾਂ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਅਰਜ਼ ਦੇ ਅਨੁਸਾਰ ਹੋਵੇ</verse>
				<verse number="25">ਅਤੇ ਉਸ ਨੇ ਜਿਹੜਾ ਪਸਾਦ ਅਰ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਹ ਨੂੰ ਓਹ ਮੰਗਦੇ ਸਨ ਛੱਡ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।।</verse>
				<verse number="26">ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।</verse>
				<verse number="27">ਲੋਕਾਂ ਦੀ ਵੱਡੀ ਭੀੜ ਉਹ ਦੇ ਪਿੱਛੇ ਗਈ ਨਾਲ ਬਹੁਤ ਸਾਰੀਆਂ ਤੀਵੀਆਂ ਜਿਹੜੀਆਂ ਉਹ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ</verse>
				<verse number="28">ਪਰ ਯਿਸੂ ਉਨ੍ਹਾਂ ਦੀ ਵੱਲ ਪਿਛਾਹਾਂ ਭੌਂ ਕੇ ਬੋਲਿਆ, ਹੇ ਯਰੂਸ਼ਲਮ ਦੀਓ ਧੀਓ, ਮੈਨੂੰ ਨਾ ਰੋਵੋ ਪਰ ਆਪ ਨੂੰ ਅਤੇ ਆਪਣਿਆਂ ਬੱਚਿਆ ਨੂੰ ਰੋਵੋ</verse>
				<verse number="29">ਕਿਉਂਕਿ ਵੇਖੋ ਓਹ ਦਿਨ ਆਉਂਦੇ ਹਨ ਜਿੰਨ੍ਹਾਂ ਵਿੱਚ ਆਖਣਗੇ ਭਈ ਧੰਨ ਹਨ ਬਾਂਝਾਂ ਅਤੇ ਓਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਓਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ</verse>
				<verse number="30">ਤਦ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿਗ ਪਓ! ਅਤੇ ਟਿੱਬਿਆਂ ਨੂੰ ਭਈ ਸਾਨੂੰ ਲੁਕਾ ਲਓ!</verse>
				<verse number="31">ਕਿਉਂਕਿ ਜਾਂ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਨਾ ਹੋਵੇਗਾॽ।।</verse>
				<verse number="32">ਹੋਰ ਦੋਹਾਂ ਨੂੰ ਵੀ ਜੋ ਬੁਰਿਆਰ ਸਨ ਉਹ ਦੇ ਸੰਗ ਮਾਰਨ ਨੂੰ ਲੈਈ ਜਾਂਦੇ ਸਨ</verse>
				<verse number="33">ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ</verse>
				<verse number="34">ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ</verse>
				<verse number="35">ਅਰ ਲੋਕ ਖਲੋਤੇ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਭਈ ਇਹ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਹ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!</verse>
				<verse number="36">ਸਿਪਾਹੀਆਂ ਨੇ ਵੀ ਉਸ ਨਾਲ ਠੱਠਾ ਕੀਤਾ ਅਤੇ ਨੇੜੇ ਆਣ ਕੇ ਉਹ ਨੂੰ ਸਿਰਕਾ ਦਿੱਤਾ ਅਤੇ ਆਖਿਆ</verse>
				<verse number="37">ਜੇ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!</verse>
				<verse number="38">ਅਰ ਉਹ ਦੇ ਉਤਾਹਾਂ ਇਹ ਲਿਖਤ ਵੀ ਲਾਈ ਹੋਈ ਸੀ, ਜੋ \ਇਹ ਯਹੂਦੀਆਂ ਦਾ ਪਾਤਸ਼ਾਹ ਹੈ\।।</verse>
				<verse number="39">ਉਨ੍ਹਾਂ ਬੁਰਿਆਰਾਂ ਵਿੱਚੋਂ ਜਿਹੜੇ ਟੰਗੇ ਹੋਏ ਸਨ ਇੱਕ ਨੇ ਇਹ ਕਹਿ ਕੇ ਉਸ ਨੂੰ ਮਿਹਣਾ ਮਾਰਿਆ ਕਿ ਭਲਾ, ਤੂੰ ਮਸੀਹ ਨਹੀਂ ਹੈਂॽ ਤਾਂ ਆਪਣੇ ਆਪ ਨੂੰ ਅਤੇ ਸਾਨੂੰ ਭੀ ਬਚਾ!</verse>
				<verse number="40">ਪਰ ਦੂਏ ਨੇ ਅੱਗੋਂ ਉਸਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾॽ</verse>
				<verse number="41">ਅਸੀਂ ਤਾਂ ਨਿਆਉਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ ਪਰ ਉਹ ਨੇ ਕੋਈ ਔਗੁਣ ਨਹੀਂ ਕੀਤਾ</verse>
				<verse number="42">ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ</verse>
				<verse number="43">ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।</verse>
				<verse number="44">ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ</verse>
				<verse number="45">ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ</verse>
				<verse number="46">ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ</verse>
				<verse number="47">ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!</verse>
				<verse number="48">ਅਤੇ ਸਭ ਲੋਕ ਜਿਹੜੇ ਇਹ ਹਵਾਲ ਵੇਖਣ ਨੂੰ ਇਕੱਠੇ ਆਏ ਸਨ ਇਹ ਸਾਰੀ ਵਾਰਤਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ</verse>
				<verse number="49">ਅਰ ਉਹ ਦੇ ਸਰਬੱਤ ਜਾਣੂ ਪਛਾਣੂ ਅਤੇ ਓਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਦੂਰੋਂ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।।</verse>
				<verse number="50">ਤਾਂ ਵੇਖੋ ਯੂਸੁਫ਼ ਨਾਉਂ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ ਅਤੇ ਭਲਾ ਅਤੇ ਧਰਮੀ ਸੀ</verse>
				<verse number="51">ਅਤੇ ਉਨ੍ਹਾਂ ਦੀ ਮੱਤ ਅਰ ਕਰਮ ਵਿੱਚ ਨਹੀਂ ਸੀ ਰਲਿਆ ਸੋ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਰ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਹੈਸੀ</verse>
				<verse number="52">ਉਹ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ</verse>
				<verse number="53">ਅਤੇ ਉਸ ਨੂੰ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਵਲ੍ਹੇਟ ਕੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਹੋਈ ਸੀ ਜਿੱਥੇ ਕਦੇ ਕੋਈ ਨਹੀਂ ਸੀ ਪਿਆ</verse>
				<verse number="54">ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ</verse>
				<verse number="55">ਅਤੇ ਉਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਉਨ੍ਹਾਂ ਵੀ ਮਗਰ ਮਗਰ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੀ ਲੋਥ ਕਿੱਕੁਰ ਰੱਖੀ ਗਈ ਸੀ</verse>
				<verse number="56">ਤਦ ਉਨ੍ਹਾਂ ਮੁੜ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਦ ਦੇ ਦਿਨ ਉਨ੍ਹਾਂ ਨੇ ਹੁਕਮ ਮੂਜਬ ਅਰਾਮ ਕੀਤਾ।।</verse>
			</chapter>
			<chapter number="24">
				<verse number="1">ਪਰ ਹਫਤੇ ਦੇ ਪਹਿਲੇ ਦਿਨ ਅੰਮ੍ਰਿਤ ਵੇਲੇ ਉਹ ਉਨ੍ਹਾਂ ਸੁਗੰਧਾਂ ਨੂੰ ਜਿਹੜੀਆਂ ਤਿਆਰ ਕੀਤੀਆਂ ਸਨ ਲੈਕੇ ਕਬਰ ਉੱਤੇ ਆਈਆਂ</verse>
				<verse number="2">ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ</verse>
				<verse number="3">ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ</verse>
				<verse number="4">ਅਤੇ ਇਉਂ ਹੋਇਆ ਕਿ ਜਾਂ ਓਹ ਇਸ ਦੇ ਕਾਰਨ ਦੁਬਧਾ ਵਿੱਚ ਪਈਆਂ ਤਾਂ ਵੇਖੋ ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀਂ ਉਨ੍ਹਾਂ ਦੇ ਕੋਲ ਆ ਖਲੋਤੇ</verse>
				<verse number="5">ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋॽ</verse>
				<verse number="6">ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ</verse>
				<verse number="7">ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ</verse>
				<verse number="8">ਤਾਂ ਉਸ ਦੀਆਂ ਗੱਲਾਂ ਉਨ੍ਹਾਂ ਨੂੰ ਚੇਤੇ ਆਈਆਂ</verse>
				<verse number="9">ਅਤੇ ਕਬਰ ਤੋਂ ਮੁੜ ਕੇ ਓਹਨਾਂ ਨੇ ਏਹ ਸਾਰੀਆਂ ਗੱਲਾਂ ਉਨ੍ਹਾਂ ਗਿਆਰਾਂ ਅਤੇ ਹੋਰਨਾਂ ਸਭਨਾਂ ਨੂੰ ਦੱਸ ਦਿੱਤੀਆਂ</verse>
				<verse number="10">ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਰ ਉਨ੍ਹਾਂ ਦੇ ਨਾਲ ਦੀਆਂ ਹੋਰ ਤੀਵੀਆਂ ਨੇ ਰਸੂਲਾਂ ਨੂੰ ਏਹ ਗੱਲਾਂ ਕਹੀਆਂ</verse>
				<verse number="11">ਅਤੇ ਏਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਜਹੀਆਂ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਓਹਨਾਂ ਦਾ ਸਤ ਨਾ ਮੰਨਿਆ</verse>
				<verse number="12">ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁਕ ਕੇ ਨਿਰੇ ਓਹ ਕੱਪੜੇ ਡਿੱਠੇ ਅਰ ਇਸ ਵਾਰਤਾ ਤੋਂ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।।</verse>
				<verse number="13">ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ ਪਿੰਡ ਨੂੰ ਜਾਂਦੇ ਸਨ ਜਿਹੜਾ ਯਰੂਸ਼ਲਮ ਤੋਂ ਪੰਜ ਕੋਹ ਵਾਟ ਤੇ ਹੈ</verse>
				<verse number="14">ਸੋ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਬੀਤੀਆਂ ਸਨ ਆਪੋ ਵਿੱਚ ਗੱਲ ਬਾਤ ਕਰਦੇ ਸਨ</verse>
				<verse number="15">ਅਤੇ ਐਉਂ ਹੋਇਆ ਕਿ ਜਾਂ ਓਹ ਗੱਲ ਬਾਤ ਅਰ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਿਆ ਗਿਆ</verse>
				<verse number="16">ਪਰ ਉਨ੍ਹਾਂ ਦੇ ਨੇਤਰ ਬੰਦ ਕੀਤੇ ਗਏ ਸਨ ਭਈ ਉਹ ਨੂੰ ਨਾ ਸਿਆਣਨ</verse>
				<verse number="17">ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਏਹ ਕੀ ਗੱਲਾਂ ਆਪੋ ਵਿੱਚ ਕਰਦੇ ਹੋॽ ਤਾਂ ਓਹ ਉਦਾਸ ਹੋ ਕੇ ਖਲੋ ਗਏ</verse>
				<verse number="18">ਤਦ ਕਲਿਉਪਸ ਨਾਉਂ ਦੇ ਇੱਕ ਨੇ ਉਹ ਨੂੰ ਉੱਤਰ ਦਿੱਤਾ, ਭਲਾ, ਤੂੰਏਂ ਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ ਕੱਲ ਜਿਹੜੀਆਂ ਵਾਰਤਾਂ ਉਸ ਵਿੱਚ ਬੀਤੀਆਂ ਹਨ ਨਹੀਂ ਜਾਣਦਾ ਹੈਂॽ</verse>
				<verse number="19">ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ</verse>
				<verse number="20">ਅਰ ਕਿਸ ਤਰਾਂ ਪਰਧਾਨ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ</verse>
				<verse number="21">ਪਰ ਸਾਨੂੰ ਇਹ ਆਸ ਸੀ ਭਈ ਇਹ ਉਹੋ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇ ਅਰੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਝ ਐਸ ਮਾਜਰੇ ਬੀਤੇ ਨੂੰ ਅੱਜ ਤੀਆ ਦਿਨ ਹੋ ਗਿਆ ਹੈ</verse>
				<verse number="22">ਪਰ ਸਾਡੇ ਵਿੱਚੋਂ ਕਈਆਂ ਤੀਵੀਆਂ ਨੇ ਭੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਓਹ ਤੜਕੇ ਕਬਰ ਤੇ ਗਈਆਂ</verse>
				<verse number="23">ਅਤੇ ਜਾਂ ਉਹ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਭੀ ਹੋਇਆ ਜਿਨ੍ਹਾਂ ਆਖਿਆ ਭਈ ਉਹ ਜੀਉਂਦਾ ਹੈ!</verse>
				<verse number="24">ਅਤੇ ਸਾਡੇ ਨਾਲ ਦਿਆਂ ਵਿੱਚੋਂ ਕਈਕੁ ਕਬਰ ਉੱਤੇ ਗਏ ਅਰ ਜਿਹੋ ਜਿਹਾ ਤੀਵੀਆਂ ਨੇ ਕਿਹਾ ਸੀ ਤਿਹੋ ਜਿਹਾ ਪਾਇਆ ਪਰ ਉਸ ਨੂੰ ਨਾ ਡਿਠਾ</verse>
				<verse number="25">ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਰ ਨਬੀਆਂ ਦਿਆਂ ਸਾਰਿਆ ਬਚਨਾਂ ਉੱਤੇ ਪਰਤੀਤ ਕਰਨ ਵਿੱਚ ਢਿੱਲਿਓ!</verse>
				<verse number="26">ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇॽ</verse>
				<verse number="27">ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ</verse>
				<verse number="28">ਉਹ ਪਿੰਡ ਨੇੜੇ ਆਇਆ ਜਿੱਥੇ ਜਾਂਦੇ ਸਨ ਅਰ ਉਸ ਨੇ ਅੱਗੇ ਵਧਨ ਨੂੰ ਕੀਤਾ</verse>
				<verse number="29">ਤਾਂ ਉਨ੍ਹਾਂ ਉਸ ਨੂੰ ਅਟਕਾ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸੰਝ ਪੈ ਗਈ ਅਤੇ ਹੁਣ ਦਿਨ ਲਹਿ ਚੱਲਿਆ ਹੈ ਅਰ ਉਹ ਉਨ੍ਹਾਂ ਦੇ ਸੰਗ ਟਿਕਣ ਨੂੰ ਅੰਦਰ ਗਿਆ</verse>
				<verse number="30">ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ</verse>
				<verse number="31">ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ</verse>
				<verse number="32">ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ</verse>
				<verse number="33">ਓਹ ਉਸੇ ਘੜੀ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰਾਂ ਚੇਲਿਆਂ ਅਰ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ</verse>
				<verse number="34">ਜਿਹੜੇ ਕਹਿੰਦੇ ਸਨ ਕਿ ਪ੍ਰਭੁ ਸੱਚੀ ਮੁੱਚੀ ਜੀ ਉੱਠਿਆ ਅਰ ਸ਼ਮਊਨ ਨੂੰ ਵਿਖਾਈ ਦਿੱਤਾ!</verse>
				<verse number="35">ਤਾਂ ਉਨ੍ਹਾਂ ਨੇ ਸੁਣਾਇਆ ਭਈ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵਿੱਚ ਅਸਾਂ ਉਹ ਨੂੰ ਕਿੱਕੁਰ ਸਿਆਤਾ।।</verse>
				<verse number="36">ਓਹ ਅਜੇ ਇਹ ਗੱਲਾਂ ਕਰਦੇ ਹੀ ਸਨ ਕਿ ਓਹ ਆਪ ਉਨ੍ਹਾਂ ਦੇ ਵਿੱਚ ਆ ਖਲੋਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ</verse>
				<verse number="37">ਪਰ ਉਹ ਬਿਆਕੁਲ ਹੋ ਕੇ ਡਰ ਗਏ ਅਤੇ ਇਸ ਸਮਝੇ ਭਈ ਅਸੀਂ ਭੂਤ ਨੂੰ ਵੇਖਦੇ ਹਾਂ</verse>
				<verse number="38">ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹਨੂੰ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਚਿੰਤਾਂ ਕਿਉਂ ਉਪਜੀਆਂ ਹਨॽ</verse>
				<verse number="39">ਮੇਰੇ ਹੱਥ ਅਰ ਮੇਰੇ ਪੈਰ ਵੇਖੋ ਜੋ ਮੈਂ ਹੀ ਹਾਂ । ਮੈਨੂੰ ਟੋਹੋ ਅਤੇ ਵੇਖੋ ਕਿਉਂਕਿ ਭੂਤ ਦੇ ਮਾਸ ਅਰ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ</verse>
				<verse number="40">ਅਤੇ ਉਸ ਨੇ ਇਹ ਕਹਿ ਕਿ ਉਨ੍ਹਾਂ ਨੂੰ ਹੱਥ ਪੈਰ ਵਿਖਾਲੇ</verse>
				<verse number="41">ਤਾਂ ਓਹ ਖੁਸ਼ੀ ਦੇ ਮਾਰੇ ਅਜੇ ਪਰਤੀਤ ਨਹੀਂ ਕਰਦੇ ਅਤੇ ਹੈਰਾਨ ਹੋ ਰਹੇ ਸਨ ਕਿ ਉਸ ਨੇ ਉਨ੍ਹਾਂ ਨੂੰ ਆਖਿਆ, ਐੱਥੇ ਤੁਹਾਡੇ ਕੋਲ ਕੁਝ ਭੋਜਨ ਹੈॽ</verse>
				<verse number="42">ਉਨ੍ਹਾਂ ਉਸ ਨੂੰ ਭੁੰਨੀ ਹੋਈ ਮੱਛੀ ਦਾ ਟੁਕੜਾ ਦਿੱਤਾ</verse>
				<verse number="43">ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।।</verse>
				<verse number="44">ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਮੇਰੀਆਂ ਓਹੋ ਗੱਲਾਂ ਹਨ ਜਿਹੜੀਆਂ ਮੈਂ ਤੁਹਾਡੇ ਨਾਲ ਹੁੰਦਿਆਂ ਹੋਇਆ ਤੁਹਾਨੂੰ ਆਖੀਆਂ ਭਈ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ ਜੋ ਮੂਸਾ ਦੀ ਤੁਰੇਤ ਅਤੇ ਨਬੀਆਂ ਦੀ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ</verse>
				<verse number="45">ਤਦ ਉਸ ਨੇ ਉਨ੍ਹਾਂ ਦੀ ਬੁੱਧ ਖੋਲ੍ਹ ਦਿੱਤੀ ਜੋ ਪੁਸਤਕਾਂ ਨੂੰ ਸਮਝ ਲੈਣ</verse>
				<verse number="46">ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ</verse>
				<verse number="47">ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ</verse>
				<verse number="48">ਤੁਸੀਂ ਇਨ੍ਹਾਂ ਗੱਲਾਂ ਦੇ ਗਵਾਹ ਹੋ</verse>
				<verse number="49">ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।</verse>
				<verse number="50">ਉਹ ਉਨਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਰ ਆਪਣੇ ਹੱਥ ਉਠਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ</verse>
				<verse number="51">ਅਤੇ ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲਗ ਹੋਇਆ ਅਰ ਅਕਾਸ਼ ਉੱਤੇ ਉਠਾਇਆ ਗਿਆ</verse>
				<verse number="52">ਅਤੇ ਓਹ ਉਸ ਨੂੰ ਸੀ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਮੁੜੇ</verse>
				<verse number="53">ਅਰ ਹੈਕਲ ਵਿੱਚ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।।</verse>
			</chapter>
		</book>
		<book number="43">
			<chapter number="1">
				<verse number="1">ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ</verse>
				<verse number="2">ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ</verse>
				<verse number="3">ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ</verse>
				<verse number="4">ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ</verse>
				<verse number="5">ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ</verse>
				<verse number="6">ਪਰਮੇਸ਼ੁਰ ਦੀ ਵੱਲੋਂ ਯੂਹੰਨਾ ਨਾਮੇ ਇੱਕ ਮਨੁੱਖ ਭੇਜਿਆ ਹੋਇਆ ਸੀ</verse>
				<verse number="7">ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ</verse>
				<verse number="8">ਉਹ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ ਦੇਣ ਆਇਆ ਸੀ</verse>
				<verse number="9">ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ</verse>
				<verse number="10">ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ</verse>
				<verse number="11">ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ</verse>
				<verse number="12">ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ</verse>
				<verse number="13">ਓਹ ਨਾ ਲਹੂ ਤੋਂ, ਨਾ ਸਰੀਰ ਦੀ ਇੱਛਿਆ ਤੋਂ, ਨਾ ਪੁਰਖ ਦੀ ਇੱਛਿਆ ਤੋਂ, ਪਰ ਪਰਮੇਸ਼ੁਰ ਤੋਂ ਪੈਦਾ ਹੋਏ</verse>
				<verse number="14">ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ</verse>
				<verse number="15">ਯੂਹੰਨਾ ਨੇ ਉਸ ਉਤੇ ਸਾਖੀ ਦਿੱਤੀ ਅਤੇ ਪੁਕਾਰ ਕੇ ਆਖਿਆ, ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਿਆ ਕਿ ਜੋ ਮੇਰੇ ਮਗਰੋਂ ਆਉਣ ਵਾਲਾ ਹੈ ਸੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ</verse>
				<verse number="16">ਉਸ ਦੀ ਭਰਪੂਰੀ ਵਿੱਚੋਂ ਅਸਾਂ ਸਭਨਾਂ ਨੇ ਪਾਇਆ, ਕਿਰਪਾ ਉੱਤੇ ਕਿਰਪਾ</verse>
				<verse number="17">ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ</verse>
				<verse number="18">ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।।</verse>
				<verse number="19">ਯੂਹੰਨਾ ਦੀ ਇਹ ਸਾਖੀ ਹੈ ਜਦ ਯਹੂਦੀਆਂ ਨੇ ਯਰੂਸ਼ਲਮ ਤੋਂ ਜਾਜਕਾਂ ਅਤੇ ਲੇਵੀਆਂ ਨੂੰ ਉਹ ਦੇ ਕੋਲ ਘੱਲਿਆ ਭਈ ਉਸ ਤੋਂ ਪੁੱਛਣ, ਤੂੰ ਕੌਣ ਹੈਂॽ</verse>
				<verse number="20">ਤਦ ਉਸ ਨੇ ਮੰਨ ਲਿਆ ਅਤੇ ਮੁੱਕਰਿਆ ਨਾ ਸਗੋਂ ਮੰਨ ਲਿਆ ਕਿ ਮੈਂ ਮਸੀਹ ਨਹੀਂ ਹਾਂ</verse>
				<verse number="21">ਤਾਂ ਉਨ੍ਹਾਂ ਨੇ ਉਸ ਤੋਂ ਪੁੱਛਿਆ, ਫੇਰ ਕੀ ਤੂੰ ਏਲੀਯਾਹ ਹੈਂॽ ਉਸ ਨੇ ਆਖਿਆ, ਮੈਂ ਨਹੀਂ ਹਾਂ। ਭਲਾ, ਤੂੰ ਉਹ ਨਬੀ ਹੈਂॽ ਤਾਂ ਉਸ ਨੇ ਉੱਤਰ ਦਿੱਤਾ, ਨਹੀਂ</verse>
				<verse number="22">ਉਪਰੰਤ ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਤੂੰ ਕੌਣ ਹੈਂ ਤਾਂ ਜੋ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇਈਏॽ ਤੂੰ ਆਪਣੇ ਵਿਖੇ ਕੀ ਆਖਦਾ ਹੈਂॽ</verse>
				<verse number="23">ਉਸ ਨੇ ਕਿਹਾ ਕਿ ਜਿਸ ਪਰਕਾਰ ਯਸਾਯਾਹ ਨਬੀ ਨੇ ਆਖਿਆ, ਮੈਂ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ ਕਿ ਪ੍ਰਭੁ ਦਾ ਰਸਤਾ ਸਿੱਧਾ ਕਰੋ</verse>
				<verse number="24">ਅਤੇ ਓਹ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ</verse>
				<verse number="25">ਫੇਰ ਉਨ੍ਹਾਂ ਨੇ ਉਸ ਤੋਂ ਪੁੱਛ ਕੇ ਉਸ ਨੂੰ ਕਿਹਾ, ਜੇ ਤੂੰ ਨਾ ਮਸੀਹ ਹੈਂ, ਨਾ ਏਲੀਯਾਹ, ਨਾ ਉਹ ਨਬੀ, ਤਾਂ ਫੇਰ ਤੂੰ ਬਪਤਿਸਮਾ ਕਿਉਂ ਦਿੰਦਾ ਹੈਂॽ</verse>
				<verse number="26">ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਤੁਹਾਡੇ ਵਿਚਕਾਰ ਇੱਕ ਖਲੋਤਾ ਹੈ ਜਿਹ ਨੂੰ ਤੁਸੀਂ ਨਹੀਂ ਪਛਾਣਦੇ</verse>
				<verse number="27">ਉਹੀ ਜੋ ਮੇਰੇ ਮਗਰੋਂ ਆਉਣ ਵਾਲਾ ਹੈ ਜਿਹ ਦੀ ਜੁੱਤੀ ਦਾ ਤਮਸਾ ਮੈਂ ਖੋਲ੍ਹਣ ਦੇ ਜੋਗ ਨਹੀਂ ਹਾਂ</verse>
				<verse number="28">ਏਹ ਗੱਲਾਂ ਯਰਦਨ ਦੇ ਪਾਰ ਬੈਤਅਨੀਯਾ ਵਿੱਚ ਹੋਈਆਂ ਜਿੱਥੇ ਯੂਹੰਨਾ ਬਪਤਿਸਮਾ ਦਿੰਦਾ ਸੀ।।</verse>
				<verse number="29">ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!</verse>
				<verse number="30">ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਦਾ ਸਾਂ ਕਿ ਮੇਰੇ ਮਗਰੋਂ ਇੱਕ ਪੁਰਸ਼ ਆਉਂਦਾ ਹੈ ਜੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ</verse>
				<verse number="31">ਮੈਂ ਤਾਂ ਉਹ ਨੂੰ ਨਹੀਂ ਜਾਣਦਾ ਸਾਂ ਪਰ ਮੈਂ ਜਲ ਨਾਲ ਬਪਤਿਸਮਾ ਇਸ ਲਈ ਦਿੰਦਾ ਆਇਆ ਭਈ ਉਹ ਇਸਰਾਏਲ ਉੱਤੇ ਪਰਗਟ ਹੋਵੇ</verse>
				<verse number="32">ਯੂਹੰਨਾ ਨੇ ਇਹ ਸਾਖੀ ਦੇ ਕੇ ਆਖਿਆ ਕਿ ਮੈਂ ਆਤਮਾ ਨੂੰ ਕਬੂਤਰ ਦੀ ਨਿਆਈਂ ਅਕਾਸ਼ੋਂ ਉੱਤਰਦਾ ਵੇਖਿਆ ਅਤੇ ਉਹ ਉਸ ਉੱਤੇ ਠਹਿਰਿਆ</verse>
				<verse number="33">ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ</verse>
				<verse number="34">ਸੋ ਮੈਂ ਵੇਖਿਆ ਅਤੇ ਸਾਖੀ ਦਿੱਤੀ ਹੈ ਜੋ ਇਹ ਪਰਮੇਸ਼ੁਰ ਦਾ ਪੁੱਤ੍ਰ ਹੈਗਾ।।</verse>
				<verse number="35">ਦੂਜੇ ਦਿਨ ਯੂਹੰਨਾ ਅਤੇ ਉਹ ਦੇ ਚੇਲਿਆਂ ਵਿੱਚੋਂ ਦੋ ਜਣੇ ਖਲੋਤੇ ਹੋਏ ਸਨ</verse>
				<verse number="36">ਅਰ ਉਸ ਨੇ ਯਿਸੂ ਨੂੰ ਤੁਰਿਆ ਜਾਂਦਾ ਵੇਖ ਕੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ!</verse>
				<verse number="37">ਤਾਂ ਓਹ ਦੋਵੇਂ ਚੇਲੇ ਉਸ ਦੀ ਗੱਲ ਸੁਣ ਕੇ ਯਿਸੂ ਦੇ ਮਗਰ ਤੁਰ ਪਏ</verse>
				<verse number="38">ਤਾਂ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਨ੍ਹਾਂ ਨੂੰ ਮਗਰ ਆਉਂਦੇ ਵੇਖ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਭਾਲਦੋ ਹੋ! ਉਨ੍ਹਾਂ ਉਸ ਨੂੰ ਆਖਿਆ, ਹੇ ਰੱਬੀ! (ਅਰਥਾਤ ਹੇ ਗੁਰੂ!), ਤੁਸੀਂ ਕਿੱਥੇ ਟਿਕਦੇ ਹੋॽ</verse>
				<verse number="39">ਉਸ ਨੇ ਉਨ੍ਹਾਂ ਨੂੰ ਆਖਿਆ, ਆਓ ਤਾਂ ਵੇਖੋਗੇ। ਸੋ ਓਹ ਗਏ ਅਰ ਜਿੱਥੇ ਉਹ ਰਹਿੰਦਾ ਸੀ ਵੇਖਿਆ ਅਤੇ ਉਸ ਦਿਨ ਉਹ ਦੇ ਸੰਗ ਰਹੇ। ਉਸ ਵੇਲੇ ਸਵਾ ਤਿੰਨਕੁ ਪਹਿਰ ਦਿਨ ਗਿਆ ਸੀ</verse>
				<verse number="40">ਉਨ੍ਹਾਂ ਦੋਹਾਂ ਵਿੱਚੋਂ ਜਿਨ੍ਹਾਂ ਨੇ ਯੂਹੰਨਾ ਦੀ ਗੱਲ ਸੁਣੀ ਅਤੇ ਯਿਸੂ ਦੇ ਮਗਰ ਹੋ ਤੁਰੇ ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ</verse>
				<verse number="41">ਉਸ ਨੇ ਆਪਣੇ ਸਕੇ ਭਰਾ ਸ਼ਮਊਨ ਨੂੰ ਪਹਿਲਾਂ ਲੱਭ ਕੇ ਉਹ ਨੂੰ ਕਿਹਾ ਕਿ ਅਸਾਂ ਮਸੀਹ ਨੂੰ ਅਰਥਾਤ ਖ੍ਰਿਸਟੁਸ ਨੂੰ ਲੱਭ ਲਿਆ ਹੈ!</verse>
				<verse number="42">ਉਹ ਉਸ ਨੂੰ ਯਿਸੂ ਕੋਲ ਲਿਆਇਆ ਅਤੇ ਯਿਸੂ ਨੇ ਉਸ ਉੱਤੇ ਦ੍ਰਿਸ਼ਟ ਕਰ ਕੇ ਕਿਹਾ ਜੋ ਤੂੰ ਯੂਹੰਨਾ ਦਾ ਪੁੱਤ੍ਰ ਸ਼ਮਊਨ ਹੈਂ, ਤੂੰ ਕੇਫ਼ਾਸ ਅਰਥਾਤ ਪਤਰਸ ਸਦਾਵੇਂਗਾ।।</verse>
				<verse number="43">ਅਗਲੇ ਭਲਕ ਯਿਸੂ ਨੇ ਚਾਹਿਆ ਜੋ ਉੱਥੋਂ ਨਿੱਕਲ ਕੇ ਗਲੀਲ ਵਿੱਚ ਜਾਵੇ। ਤਾਂ ਫ਼ਿਲਿੱਪੁਸ ਨੂੰ ਲੱਭ ਕੇ ਉਹ ਨੂੰ ਆਖਿਆ ਭਈ ਮੇਰੇ ਪਿੱਛੇ ਹੋ ਤੁਰ</verse>
				<verse number="44">ਅਤੇ ਫ਼ਿਲਿੱਪੁਸ ਬੈਤਸੈਦੇ ਦਾ ਸੀ ਜੋ ਅੰਦ੍ਰਿਯਾਸ ਅਰ ਪਤਰਸ ਦਾ ਨਗਰ ਹੈ</verse>
				<verse number="45">ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭ ਕੇ ਉਹ ਨੂੰ ਆਖਿਆ ਕਿ ਜਿਹ ਦੇ ਵਿਖੇ ਮੂਸਾ ਨੇ ਤੁਰੇਤ ਵਿੱਚ ਅਤੇ ਨਬੀਆਂ ਨੇ ਲਿਖਿਆ ਸੋ ਅਸਾਂ ਉਸ ਨੂੰ ਲੱਭ ਪਿਆ ਹੈ, ਉਹ ਯੂਸੁਫ਼ ਦਾ ਪੁੱਤ੍ਰ ਯਿਸੂ ਨਾਸਰਤ ਦਾ ਹੈ</verse>
				<verse number="46">ਤਾਂ ਨਥਾਨਿਏਲ ਨੇ ਉਸ ਨੂੰ ਆਖਿਆ, ਭਲਾ, ਨਾਸਰਤ ਵਿੱਚੋਂ ਕੋਈ ਉੱਤਮ ਵਸਤੁ ਨਿੱਕਲ ਸੱਕਦੀ ਹੈॽ ਫ਼ਿਲਿੱਪੁਸ ਨੇ ਉਹ ਨੂੰ ਆਖਿਆ, ਆ ਤੇ ਵੇਖ</verse>
				<verse number="47">ਯਿਸੂ ਨੇ ਨਥਾਨਿਏਲ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਹ ਦੇ ਵਿਖੇ ਆਖਿਆ, ਵੇਖੋ ਸੱਚਾ ਇਸਰਾਏਲੀ ਜਿਹ ਦੇ ਵਿੱਚ ਛੱਲ ਨਹੀਂ ਹੈ</verse>
				<verse number="48">ਨਥਾਨਿਏਲ ਨੇ ਉਸ ਨੂੰ ਆਖਿਆ, ਤੁਸੀਂ ਮੈਨੂੰ ਕਿੱਥੋਂ ਜਾਣਦੇ ਹੋॽ ਯਿਸੂ ਨੇ ਉਹ ਨੂੰ ਉੱਤਰ ਦਿੱਤਾ ਭਈ ਉਸ ਤੋਂ ਪਹਿਲਾਂ ਜੋ ਫ਼ਿਲਿਪੁੱਸ ਨੇ ਤੈਨੂੰ ਸੱਦਿਆ ਜਾਂ ਤੂੰ ਹੰਜੀਰ ਦੇ ਬਿਰਛ ਹੇਠ ਸੈਂ, ਮੈਂ ਤੈਨੂੰ ਡਿੱਠਾ</verse>
				<verse number="49">ਨਥਾਨਿਏਲ ਨੇ ਉਸ ਨੂੰ ਉੱਤਰ ਦਿੱਤਾ, ਸੁਆਮੀ ਜੀ ਤੁਸੀਂ ਪਰਮੇਸ਼ੁਰ ਦੇ ਪੁੱਤ੍ਰ ਹੋ, ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ!</verse>
				<verse number="50">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਕੀ ਤੂੰ ਇਸ ਲਈ ਨਿਹਚਾ ਕਰਦਾ ਹੈਂ ਜੋ ਮੈਂ ਤੈਨੂੰ ਕਿਹਾ ਕਿ ਹੰਜੀਰ ਦੇ ਬਿਰਛ ਹੇਠ ਮੈਂ ਤੈਨੂੰ ਵੇਖਿਆॽ ਤੂੰ ਇਨ੍ਹਾਂ ਨਾਲੋਂ ਵੱਡੀਆਂ ਗੱਲਾਂ ਵੇਖੇਂਗਾ!</verse>
				<verse number="51">ਫੇਰ ਉਸ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਤੁਸੀਂ ਅਕਾਸ਼ ਨੂੰ ਖੁਲ੍ਹਾਂ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤ੍ਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਗੇ।।</verse>
			</chapter>
			<chapter number="2">
				<verse number="1">ਤੀਏ ਦਿਨ ਗਲੀਲ ਦੇ ਕਾਨਾ ਵਿੱਚ ਇੱਕ ਵਿਆਹ ਹੋਇਆ ਅਤੇ ਯਿਸੂ ਦੀ ਮਾਤਾ ਉੱਥੇ ਸੀ</verse>
				<verse number="2">ਯਿਸੂ ਅਰ ਉਹ ਦੇ ਚੇਲੇ ਵੀ ਵਿਆਹ ਵਿੱਚ ਬੁਲਾਏ ਗਏ</verse>
				<verse number="3">ਜਾਂ ਮੈ ਮੁੱਕ ਗਈ ਤਾਂ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਕੋਲ ਮੈ ਨਾ ਰਹੀ</verse>
				<verse number="4">ਯਿਸੂ ਨੇ ਉਹ ਨੂੰ ਆਖਿਆ, ਬੀਬੀ ਜੀ, ਮੈਨੂੰ ਤੈਨੂੰ ਕੀ? ਮੇਰਾ ਸਮਾ ਅਜੇ ਨਹੀਂ ਆਇਆ</verse>
				<verse number="5">ਉਸ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, ਜੋ ਕੁਝ ਉਹ ਤੁਹਾਨੂੰ ਕਹੇ ਸੋ ਕਰੋ</verse>
				<verse number="6">ਅਤੇ ਯਹੂਦੀਆਂ ਦੇ ਸ਼ੁੱਧ ਕਰਨ ਦੀ ਰੀਤ ਅਨੁਸਾਰ ਪੱਥਰ ਦੇ ਛੇ ਮੱਟ ਉੱਥੇ ਧਰੇ ਹੋਏ ਸਨ ਜੋ ਹਰੇਕ ਵਿੱਚ ਦੋ ਯਾ ਤਿੰਨ ਮਣ ਜਲ ਪੈਂਦਾ ਸੀ</verse>
				<verse number="7">ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੱਟਾਂ ਵਿੱਚ ਜਲ ਭਰੋ। ਸੋ ਉਨ੍ਹਾਂ ਨੇ ਮੱਟ ਨੱਕੋ ਨੱਕ ਭਰ ਦਿੱਤੇ</verse>
				<verse number="8">ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਹੁਣ ਕੱਢੋ ਅਤੇ ਸਭਾ ਦੇ ਪਰਧਾਨ ਕੋਲ ਲੈ ਜਾਉ । ਸੋ ਉਹ ਲੈ ਗਏ ।</verse>
				<verse number="9">ਜਾਂ ਸਭਾ ਦੇ ਪਰਧਾਨ ਨੇ ਉਹ ਜਲ ਜਿਹੜਾ ਮੈ ਬਣ ਗਿਆ ਸੀ ਚੱਖਿਆ ਅਰ ਨਾ ਜਾਤਾ ਜੋ ਇਹ ਕਿੱਥੋਂ ਹੈ ਪਰ ਟਹਿਲੂਏ ਜਿਨ੍ਹਾਂ ਨੇ ਉਹ ਜਲ ਕੱਢਿਆ ਸੀ ਜਾਣਦੇ ਸਨ ਸਭਾ ਦੇ ਪਰਧਾਨ ਨੇ ਲਾੜੇ ਨੂੰ ਸੱਦ ਕੇ</verse>
				<verse number="10">ਉਹ ਨੂੰ ਆਖਿਆ, ਹਰੇਕ ਮਨੁੱਖ ਪਹਿਲਾਂ ਅੱਛੀ ਮੈ ਦਿੰਦਾ ਹੈ ਅਤੇ ਜਾਂ ਬਹੁਤ ਪੀ ਚੁੱਕੇ ਤਾਂ ਮਗਰੋਂ ਮਾੜੀ ਪਰ ਤੈਂ ਅੱਛੀ ਮੈ ਹੁਣ ਤੀਕੁਰ ਰੱਖ ਛੱਡੀ ਹੈ!।।</verse>
				<verse number="11">ਇਹ ਨਿਸ਼ਾਨਾਂ ਦਾ ਅੰਰਭ ਸੀ ਜਿਹੜਾ ਯਿਸੂ ਨੇ ਗਲੀਲ ਦੇ ਕਾਨਾ ਵਿੱਚ ਵਿਖਾ ਕੇ ਆਪਣਾ ਤੇਜ ਪਰਗਟ ਕੀਤਾ, ਅਰ ਉਹ ਦੇ ਚੇਲਿਆਂ ਨੇ ਉਸ ਉੱਤੇ ਨਿਹਚਾ ਕੀਤੀ।।</verse>
				<verse number="12">ਇਹ ਦੇ ਪਿੱਛੋਂ ਉਹ ਅਰ ਉਸ ਦੀ ਮਾਤਾ ਅਤੇ ਉਸ ਦੇ ਭਰਾ ਅਤੇ ਉਸ ਦੇ ਚੇਲੇ ਕਫ਼ਰਨਾਹੂਮ ਨੂੰ ਗਏ ਅਤੇ ਉੱਥੇ ਕੁਝ ਦਿਨ ਟਿਕੇ।।</verse>
				<verse number="13">ਯਹੂਦੀਆਂ ਦਾ ਪਸਾਹ ਦਾ ਤਿਉਹਾਰ ਨੇੜੇ ਸੀ ਤਾਂ ਯਿਸੂ ਯਰੂਸ਼ਲਮ ਨੂੰ ਗਿਆ</verse>
				<verse number="14">ਅਰ ਉਸ ਨੇ ਹੈਕਲ ਵਿੱਚ ਡੰਗਰਾਂ ਅਤੇ ਭੇਡਾਂ ਅਤੇ ਕਬੂਤਰਾਂ ਦੇ ਵੇਚਣ ਵਾਲਿਆਂ ਅਰ ਸਰਾਫ਼ਾਂ ਨੂੰ ਬੈਠੇ ਵੇਖਿਆ</verse>
				<verse number="15">ਉਪਰੰਤ ਉਸ ਨੇ ਰੱਸੀ ਦਾ ਕੋਰੜਾ ਬਣਾ ਕੇ ਸਭਨਾਂ ਨੂੰ ਹੈਕਲੋਂ ਬਾਹਰ ਕੱਢ ਦਿੱਤਾ, ਨਾਲੇ ਭੇਡਾਂ, ਨਾਲੇ ਡੰਗਰ ਅਤੇ ਸਰਾਫ਼ਾਂ ਦੀ ਰੋਕੜ ਖਿੰਡਾ ਦਿੱਤੀ ਅਤੇ ਤਖ਼ਤਪੋਸ਼ ਉਲਟਾ ਸੁੱਟੇ</verse>
				<verse number="16">ਅਰ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, ਇਨ੍ਹਾਂ ਚੀਜ਼ਾਂ ਨੂੰ ਐੱਥੋਂ ਲੈ ਜਾਓ! ਮੇਰੇ ਪਿਤਾ ਦੇ ਘਰ ਨੂੰ ਬੁਪਾਰ ਦੀ ਮੰਡੀ ਨਾ ਬਣਾਓ!</verse>
				<verse number="17">ਅਰ ਉਹ ਦੇ ਚੇਲਿਆਂ ਨੂੰ ਚੇਤੇ ਆਇਆ ਜੋ ਇਉਂ ਲਿਖਿਆ ਹੋਇਆ ਹੈ ਕਿ ਤੇਰੇ ਘਰ ਦੀ ਗੈਰਤ ਮੈਨੂੰ ਖਾ ਜਾਵੇਗੀ</verse>
				<verse number="18">ਉਪਰੰਤ ਯਹੂਦੀਆਂ ਨੇ ਅੱਗੋਂ ਉਸ ਨੂੰ ਆਖਿਆ, ਤੂੰ ਕਿਹੜੇ ਨਿਸ਼ਾਨ ਵਿਖਾਲਦਾ ਹੈਂ ਜੋ ਏਹ ਕੰਮ ਕਰਦਾ ਹੈਂॽ</verse>
				<verse number="19">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਸ ਹੈਕਲ ਨੂੰ ਢਾਹ ਸੁੱਟੋ ਤਾਂ ਮੈਂ ਤਿੰਨਾਂ ਦਿਨਾਂ ਵਿੱਚ ਇਹ ਨੂੰ ਖੜਾ ਕਰ ਦਿਆਂਗਾ</verse>
				<verse number="20">ਤਦ ਯਹੂਦੀਆਂ ਨੇ ਕਿਹਾ, ਛਿਤਾਹਲੀਆਂ ਵਰਿਹਾਂ ਵਿੱਚ ਇਹ ਹੈਕਲ ਬਣੀ ਸੀ, ਫੇਰ ਕੀ ਤੂੰ ਇਹ ਨੂੰ ਤਿੰਨਾਂ ਦਿਨਾਂ ਵਿੱਚ ਖੜਾ ਕਰੇਂਗਾॽ</verse>
				<verse number="21">ਪਰ ਉਸ ਨੇ ਆਪਣੇ ਸਰੀਰ ਦੀ ਹੈਕਲ ਦੀ ਗੱਲ ਕਹੀ ਸੀ</verse>
				<verse number="22">ਸੋ ਜਾਂ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਉਸ ਦੇ ਚੇਲਿਆਂ ਨੂੰ ਚੇਤੇ ਆਇਆ ਜੋ ਉਸ ਨੇ ਇਹ ਆਖਿਆ ਸੀ ਅਤੇ ਉਨ੍ਹਾਂ ਨੇ ਉਸ ਲਿਖਤ ਦੀ ਅਤੇ ਉਸ ਬਚਨ ਦੀ ਜੋ ਯਿਸੂ ਨੇ ਕਿਹਾ ਸੀ ਪਰਤੀਤ ਕੀਤੀ।।</verse>
				<verse number="23">ਜਾਂ ਉਹ ਪਸਾਹ ਤੇ ਤਿਉਹਾਰ ਦੇ ਵੇਲੇ ਯਰੂਸ਼ਲਮ ਵਿੱਚ ਸੀ ਤਾਂ ਬਹੁਤ ਲੋਕਾਂ ਨੇ ਉਨ੍ਹਾਂ ਨਿਸ਼ਾਨਾਂ ਨੂੰ ਜਿਹੜੇ ਉਸ ਨੇ ਵਿਖਾਏ ਸਨ ਵੇਖ ਕੇ ਉਹ ਦੇ ਨਾਮ ਉੱਤੇ ਨਿਹਚਾ ਕੀਤੀ</verse>
				<verse number="24">ਪਰ ਯਿਸੂ ਨੇ ਆਪ ਨੂੰ ਉਨ੍ਹਾਂ ਦੇ ਹੱਥ ਵਿੱਚ ਨਾ ਸੌਂਪਿਆ ਇਸ ਲਈ ਜੋ ਉਹ ਸਭਨਾਂ ਨੂੰ ਜਾਣਦਾ ਸੀ</verse>
				<verse number="25">ਅਤੇ ਉਹ ਨੂੰ ਇਹ ਲੋੜ ਨਹੀਂ ਸੀ ਕਿ ਮਨੁੱਖ ਦੇ ਵਿਖੇ ਕੋਈ ਸਾਖੀ ਦੇਵੇ ਕਿਉਂਕਿ ਉਹ ਆਪੇ ਜਾਣਦਾ ਸੀ ਭਈ ਮਨੁੱਖ ਦੇ ਅੰਦਰ ਕੀ ਹੈ।।</verse>
			</chapter>
			<chapter number="3">
				<verse number="1">ਫ਼ਰੀਸੀਆਂ ਵਿੱਚੋਂ ਨਿਕੁਦੇਮਸ ਨਾਉਂ ਦਾ ਇੱਕ ਮਨੁੱਖ ਯਹੂਦੀਆਂ ਦਾ ਇੱਕ ਸਰਦਾਰ ਸੀ</verse>
				<verse number="2">ਉਹ ਰਾਤ ਨੂੰ ਯਿਸੂ ਦੇ ਕੋਲ ਆਇਆ ਅਤੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਗੁਰੂ ਹੋ ਕੇ ਪਰਮੇਸ਼ੁਰ ਦੀ ਵੱਲੋਂ ਆਏ ਹੋ ਕਿਉਂਕਿ ਏਹ ਨਿਸ਼ਾਨ ਜਿਹੜੇ ਤੁਸੀਂ ਵਿਖਾਲਦੇ ਹੋ ਕੋਈ ਭੀ ਨਹੀਂ ਵਿਖਾ ਸੱਕਦਾ ਜੇ ਪਰਮੇਸ਼ੁਰ ਉਹ ਦੇ ਨਾਲ ਨਾ ਹੋਵੇ</verse>
				<verse number="3">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਨਵੇਂ ਸਿਰਿਓਂ ਨਾ ਜੰਮੇ ਪਰਮੇਸ਼ੁਰ ਦੇ ਰਾਜ ਨੂੰ ਵੇਖ ਨਹੀਂ ਸੱਕਦਾ</verse>
				<verse number="4">ਨਿਕੁਦੇਮਸ ਨੇ ਉਸ ਨੂੰ ਆਖਿਆ, ਮਨੁੱਖ ਜਾਂ ਬੁੱਢਾ ਹੋ ਗਿਆ ਤਾਂ ਕਿੱਕਰ ਜੰਮ ਸੱਕਦਾ ਹੈ? ਕੀ ਇਹ ਹੋ ਸੱਕਦਾ ਹੈ ਕਿ ਜੋ ਉਹ ਆਪਣੀ ਮਾਂ ਦੀ ਕੁੱਖ ਵਿੱਚ ਦੂਈ ਵਾਰੀ ਜਾਵੇ ਅਤੇ ਜੰਮੇॽ</verse>
				<verse number="5">ਯਿਸੂ ਨੇ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਜਲ ਅਰ ਆਤਮਾ ਤੋਂ ਨਾ ਜੰਮੇ ਤਾਂ ਪਰਮੇਸ਼ੁਰ ਦੇ ਰਾਜ ਵਿੱਚ ਵੜ ਨਹੀਂ ਸੱਕਦਾ</verse>
				<verse number="6">ਜਿਹੜਾ ਸਰੀਰ ਤੋਂ ਜੰਮਿਆ ਉਹ ਸਰੀਰ ਅਤੇ ਜਿਹੜਾ ਆਤਮਾ ਤੋਂ ਜੰਮਿਆ ਉਹ ਆਤਮਾ ਹੈ</verse>
				<verse number="7">ਅਚਰਜ ਨਾ ਮੰਨੀਂ ਜੋ ਮੈਂ ਤੈਨੂੰ ਆਖਿਆ ਭਈ ਤੁਹਾਨੂੰ ਨਵੇਂ ਸਿਰੇ ਜੰਮਣਾ ਜਰੂਰੀ ਹੈ</verse>
				<verse number="8">ਪੌਣ ਜਿੱਧਰ ਚਾਹੁੰਦੀ ਹੈ ਵਗਦੀ ਹੈ ਅਤੇ ਤੂੰ ਉਹ ਦੀ ਅਵਾਜ਼ ਸੁਣਦਾ ਹੈਂ ਪਰ ਇਹ ਨਹੀਂ ਜਾਣਦਾ ਜੋ ਉਹ ਕਿੱਧਰੋਂ ਆਈ ਅਤੇ ਕਿੱਧਰ ਨੂੰ ਜਾਂਦੀ ਹੈ । ਹਰ ਕੋਈ ਜੋ ਆਤਮਾ ਤੋਂ ਜੰਮਿਆ ਸੋ ਇਹੋ ਜਿਹਾ ਹੈ</verse>
				<verse number="9">ਨਿਕੁਦੇਮਸ ਨੇ ਉਸ ਨੂੰ ਉੱਤਰ ਦਿੱਤਾ, ਏਹ ਗੱਲਾਂ ਕਿੱਕਰ ਹੋ ਸੱਕਦੀਆਂ ਹਨॽ</verse>
				<verse number="10">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਕੀ ਤੂੰ ਇਸਰਾਏਲ ਦਾ ਗੁਰੂ ਹੋਕੇ ਏਹ ਗੱਲਾਂ ਨਹੀਂ ਸਮਝਦਾॽ</verse>
				<verse number="11">ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜਿਹੜੀ ਗੱਲ ਅਸੀਂ ਜਾਣਦੇ ਹਾਂ ਸੋਈ ਕਹਿੰਦੇ ਹਾਂ ਅਤੇ ਜੋ ਅਸਾਂ ਵੇਖਿਆ ਹੈ ਉਸੇ ਦੀ ਸਾਖੀ ਦਿੰਦੇ ਹਾਂ ਅਰ ਤੁਸੀਂ ਸਾਡੀ ਸਾਖੀ ਨਹੀਂ ਮੰਨਦੇ</verse>
				<verse number="12">ਜਦ ਮੈਂ ਤੁਹਾਨੂੰ ਸੰਸਾਰੀ ਗੱਲਾਂ ਦੱਸੀਆਂ ਅਤੇ ਤੁਸਾਂ ਪਰਤੀਤ ਨਾ ਕੀਤੀ ਫੇਰ ਜੇ ਮੈਂ ਤੁਹਾਨੂੰ ਸੁਰਗੀ ਗੱਲਾਂ ਦੱਸਾਂ ਤਾਂ ਤੁਸੀਂ ਕਿੱਕਰ ਪਰਤੀਤ ਕਰੋਗੇॽ</verse>
				<verse number="13">ਸੁਰਗ ਨੂੰ ਕੋਈ ਨਹੀਂ ਚੜ੍ਹਿਆ ਪਰ ਉਹ ਜਿਹੜਾ ਸੁਰਗ ਤੋਂ ਉੱਤਰਿਆ ਅਰਥਾਤ ਮਨੁੱਖ ਦਾ ਪੁੱਤ੍ਰ</verse>
				<verse number="14">ਜਿਸ ਤਰਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਇਸੇ ਤਰਾਂ ਜਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਵੀ ਉੱਚਾ ਕੀਤਾ ਜਾਵੇ</verse>
				<verse number="15">ਭਈ ਜੋ ਕੋਈ ਨਿਹਚਾ ਕਰੇ ਸੋ ਉਸ ਵਿੱਚ ਸਦੀਪਕ ਜੀਉਣ ਪ੍ਰਾਪਤ ਕਰੇ</verse>
				<verse number="16">ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ</verse>
				<verse number="17">ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ</verse>
				<verse number="18">ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਦਾ ਪਰ ਜਿਹੜਾ ਨਿਹਚਾ ਨਹੀਂ ਕਰਦਾ ਉਹ ਦੋਸ਼ੀ ਠਹਿਰ ਚੁੱਕਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਨਹੀਂ ਕੀਤੀ ਹੈ</verse>
				<verse number="19">ਅਤੇ ਦੋਸ਼ੀ ਠਹਿਰਨ ਦਾ ਇਹ ਕਾਰਨ ਹੈ ਕਿ ਚਾਨਣ ਜਗਤ ਵਿੱਚ ਆਇਆ ਅਤੇ ਮਨੁੱਖਾਂ ਨੇ ਏਸ ਲਈ ਭਈ ਉਨ੍ਹਾਂ ਦੇ ਕੰਮ ਭੈੜੇ ਸਨ ਅਨ੍ਹੇਰੇ ਨੂੰ ਚਾਨਣ ਨਾਲੋਂ ਵਧੀਕ ਪਿਆਰ ਕੀਤਾ</verse>
				<verse number="20">ਹਰੇਕ ਜੋ ਮੰਦੇ ਕੰਮ ਕਰਦਾ ਹੈ ਸੋ ਚਾਨਣ ਨਾਲ ਵੈਰ ਰੱਖਦਾ ਹੈ ਅਤੇ ਚਾਨਣ ਕੋਲ ਨਹੀਂ ਆਉਂਦਾ ਕਿਤੇ ਐਉਂ ਨਾ ਹੋਵੇ ਜੋ ਉਹ ਦੇ ਕੰਮ ਜ਼ਾਹਰ ਹੋਣ</verse>
				<verse number="21">ਪਰ ਜਿਹੜਾ ਸਤ ਕਰਦਾ ਹੈ ਉਹ ਚਾਨਣ ਕੋਲ ਆਉਂਦਾ ਹੈ ਇਸ ਲਈ ਜੋ ਉਹ ਦੇ ਕੰਮ ਪਰਗਟ ਹੋਣ ਭਈ ਓਹ ਪਰਮੇਸ਼ੁਰ ਵਿੱਚ ਕੀਤੇ ਹੋਏ ਹਨ।।</verse>
				<verse number="22">ਇਹ ਦੇ ਪਿੱਛੋਂ ਯਿਸੂ ਅਤੇ ਉਹ ਦੇ ਚੇਲੇ ਯਹੂਦਿਯਾ ਦੇ ਦੇਸ ਵਿੱਚ ਆਏ ਅਰ ਉਹ ਉੱਥੇ ਉਨ੍ਹਾਂ ਦੇ ਨਾਲ ਟਿਕਿਆ ਅਤੇ ਬਪਤਿਸਮਾ ਦਿੰਦਾ ਰਿਹਾ</verse>
				<verse number="23">ਯੂਹੰਨਾ ਵੀ ਸਲੀਮ ਦੇ ਨੇੜੇ ਐਨੋਨ ਵਿੱਚ ਬਪਤਿਮਸਾ ਦਿੰਦਾ ਸੀ ਕਿਉਂਕਿ ਉੱਥੇ ਜਲ ਬਹੁਤ ਸੀ ਅਤੇ ਲੋਕ ਆਉਂਦੇ ਅਤੇ ਬਪਤਿਸਮਾ ਲੈਂਦੇ ਸਨ</verse>
				<verse number="24">ਯੂਹੰਨਾ ਅਜੇ ਤਾਂ ਕੈਦ ਵਿੱਚ ਨਹੀਂ ਸੁੱਟਿਆ ਗਿਆ ਸੀ</verse>
				<verse number="25">ਤਦੋਂ ਯੂਹੰਨਾ ਦੇ ਚੇਲਿਆਂ ਦਾ ਕਿਸੇ ਯਹੂਦੀ ਨਾਲ ਸ਼ੁੱਧ ਅਸ਼ੁੱਧ ਹੋਣ ਦੇ ਵਿਖੇ ਵਾਦ ਹੋਇਆ</verse>
				<verse number="26">ਅਤੇ ਉਨ੍ਹਾਂ ਨੇ ਯੂਹੰਨਾ ਕੋਲ ਆਣ ਕੇ ਉਹ ਨੂੰ ਕਿਹਾ, ਸੁਆਮੀ ਜੀ ਜਿਹੜਾ ਯਰਦਨ ਦੇ ਪਾਰ ਤੇਰੇ ਨਾਲ ਸੀ ਜਿਹ ਦੇ ਉੱਤੇ ਤੈਂ ਸਾਖੀ ਦਿੱਤੀ ਸੋ ਵੇਖ ਉਹ ਬਪਤਿਸਮਾ ਦਿੰਦਾ ਹੈ ਅਤੇ ਸਭ ਲੋਕ ਉਹ ਦੇ ਕੋਲ ਆਉਂਦੇ ਹਨ</verse>
				<verse number="27">ਯੂਹੰਨਾ ਨੇ ਉੱਤਰ ਦਿੱਤਾ ਕਿ ਮਨੁੱਖ ਜੇ ਉਹ ਨੂੰ ਸੁਰਗੋਂ ਦਿੱਤਾ ਨਾ ਜਾਵੇ ਤਾਂ ਕੁਝ ਨਹੀਂ ਪਾ ਸੱਕਦਾ</verse>
				<verse number="28">ਤੁਸੀਂ ਆਪ ਮੇਰੇ ਲਈ ਸਾਖੀ ਦਿੰਦੇ ਹੋ ਜੋ ਮੈਂ ਆਖਿਆ ਕਿ ਮੈਂ ਮਸੀਹ ਨਹੀਂ ਪਰ ਉਹ ਦੇ ਅੱਗੇ ਭੇਜਿਆ ਹੋਇਆ ਹਾਂ</verse>
				<verse number="29">ਜਿਹ ਦੀ ਵਹੁਟੀ ਹੈ ਉਹੋ ਲਾੜਾ ਹੁੰਦਾ ਹੈ ਪਰ ਲਾੜੇ ਦੇ ਮਿੱਤਰ ਜੋ ਖੜੇ ਹੋ ਕੇ ਉਹ ਦੀ ਸੁਣਦਾ ਹੈ ਲਾੜੇ ਦੀ ਅਵਾਜ਼ ਨਾਲ ਵੱਡਾ ਅਨੰਦ ਹੁੰਦਾ ਹੈ ਸੋ ਮੇਰਾ ਇਹ ਅਨੰਦ ਪੂਰਾ ਹੋਇਆ ਹੈ</verse>
				<verse number="30">ਜਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ ।।</verse>
				<verse number="31">ਜਿਹੜਾ ਉੱਪਰੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ । ਜਿਹੜਾ ਧਰਤੀਓਂ ਹੁੰਦਾ ਹੈ ਉਹ ਧਰਤੀ ਹੀ ਦਾ ਹੈ ਅਤੇ ਧਰਤੀ ਦੀ ਬੋਲਦਾ ਹੈ । ਜਿਹੜਾ ਸੁਰਗੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ</verse>
				<verse number="32">ਜੋ ਕੁਝ ਉਹ ਨੇ ਵੇਖਿਆ ਅਤੇ ਸੁਣਿਆ ਹੈ ਉਹ ਉਸ ਦੀ ਸਾਖੀ ਦਿੰਦਾ ਹੈ ਅਤੇ ਉਹ ਦੀ ਸਾਖੀ ਕੋਈ ਨਹੀਂ ਮੰਨਦਾ</verse>
				<verse number="33">ਜਿਸ ਨੇ ਉਹ ਦੀ ਸਾਖੀ ਮੰਨ ਲਈ ਉਸ ਨੇ ਮੋਹਰ ਕੀਤੀ ਹੈ ਜੋ ਪਰਮੇਸ਼ੁਰ ਸਤ ਹੈ</verse>
				<verse number="34">ਜਿਹ ਨੂੰ ਪਰਮੇਸ਼ੁਰ ਨੇ ਭੇਜਿਆ ਹੈ ਸੋ ਪਰਮੇਸ਼ੁਰ ਦੀਆਂ ਗੱਲਾਂ ਬੋਲਦਾ ਹੈ ਇਸ ਲਈ ਜੋ ਉਹ ਆਤਮਾ ਮਿਣ ਕੇ ਨਹੀਂ ਦਿੰਦਾ</verse>
				<verse number="35">ਪਿਤਾ ਪੁੱਤ੍ਰ ਨਾਲ ਪਿਆਰ ਕਰਦਾ ਹੈ ਅਤੇ ਸੱਭੋ ਕੁਝ ਉਹ ਦੇ ਹੱਥ ਸੌਂਪ ਦਿੱਤਾ ਹੈ</verse>
				<verse number="36">ਜਿਹੜਾ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸ ਦਾ ਹੈ ਪਰ ਜੋ ਪੁੱਤ੍ਰ ਨੂੰ ਨਹੀਂ ਮੰਨਦਾ ਸੋ ਜੀਉਣ ਨਾ ਵੇਖੇਗਾ ਸਗੋਂ ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਰਹਿੰਦਾ ਹੈ।।</verse>
			</chapter>
			<chapter number="4">
				<verse number="1">ਉਪਰੰਤ ਜਾਂ ਪ੍ਰਭੁ ਨੇ ਜਾਣਿਆ ਕਿ ਫ਼ਰੀਸੀਆਂ ਨੇ ਇਹ ਸੁਣਿਆ ਹੈ ਕਿ ਯਿਸੂ ਯੂਹੰਨਾ ਨਾਲੋਂ ਬਹੁਤ ਚੇਲੇ ਬਣਾਉਂਦਾ ਅਤੇ ਉਨ੍ਹਾਂ ਨੂੰ ਬਪਤਿਸਮਾ ਦਿੰਦਾ ਹੈ</verse>
				<verse number="2">ਭਾਵੇਂ ਯਿਸੂ ਆਪੇ ਤਾਂ ਨਹੀਂ ਪਰ ਉਸ ਦੇ ਚੇਲੇ ਬਪਤਿਸਮਾ ਦਿੰਦੇ ਸਨ</verse>
				<verse number="3">ਤਦੋਂ ਉਹ ਯਹੂਦਿਯਾ ਨੂੰ ਛੱਡ ਕੇ ਗਲੀਲ ਵਿੱਚ ਗਿਆ</verse>
				<verse number="4">ਅਤੇ ਉਸ ਨੂੰ ਸਾਮਰਿਯਾ ਦੇ ਵਿੱਚੋਂ ਦੀ ਲੰਘਣਾ ਪਿਆ</verse>
				<verse number="5">ਉਹ ਸੁਖਾਰ ਨਾਮੇ ਸਾਮਰਿਯਾ ਦੇ ਇੱਕ ਨਗਰ ਦੇ ਕੋਲ ਆਇਆ ਜੋ ਉਸ ਜਿਮੀਨ ਦੇ ਨੇੜੇ ਸੀ ਜਿਹੜੀ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ</verse>
				<verse number="6">ਅਰ ਉੱਥੇ ਯਾਕੂਬ ਦਾ ਖੂਹ ਹੈਸੀ ਸੋ ਯਿਸੂ ਪੈਂਡੇ ਤੋਂ ਥੱਕ ਕੇ ਉਸ ਖੂਹ ਉੱਤੇ ਐਵੇਂ ਬੈਠ ਗਿਆ। ਉਹ ਦੁਪਹਿਰਕੁ ਦਾ ਵੇਲਾ ਸੀ</verse>
				<verse number="7">ਤਦ ਸਾਮਰਿਯਾ ਦੀ ਇੱਕ ਤੀਵੀਂ ਪਾਣੀ ਭਰਨੇ ਆਈ। ਯਿਸੂ ਨੇ ਉਹ ਨੂੰ ਆਖਿਆ, ਮੈਨੂੰ ਜਲ ਪਿਆ</verse>
				<verse number="8">ਕਿਉਂ ਜੋ ਉਸ ਦੇ ਚੇਲੇ ਖਾਣ ਲਈ ਕੁਝ ਮੁੱਲ ਲਿਆਉਣ ਨੂੰ ਨਗਰ ਵਿੱਚ ਗਏ ਹੋਏ ਸਨ</verse>
				<verse number="9">ਤਾਂ ਉਸ ਸਾਮਰੀ ਤੀਵੀਂ ਨੇ ਉਹ ਨੂੰ ਆਖਿਆ, ਭਲਾ, ਤੂੰ ਯਹੂਦੀ ਹੋ ਕੇ ਮੇਰੇ ਕੋਲੋਂ ਜੋ ਸਾਮਰੀ ਤੀਵੀਂ ਹਾਂ ਪੀਣ ਨੂੰ ਕਿਵੇਂ ਮੰਗਦਾ ਹੈਂॽ ਕਿਉਂ ਜੋ ਯਹੂਦੀ ਸਾਮਰੀਆਂ ਨਾਲ ਨਹੀਂ ਵਰਤਦੇ</verse>
				<verse number="10">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਤੂੰ ਪਰਮੇਸ਼ੁਰ ਦੀ ਬਖ਼ਸ਼ਿਸ਼ ਨੂੰ ਜਾਣਦੀ ਅਤੇ ਇਹ ਕੀ ਉਹ ਕੌਣ ਹੈ ਜੋ ਤੈਨੂੰ ਆਖਦਾ ਹੈ ਭਈ ਮੈਨੂੰ ਜਲ ਪਿਆ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਅੰਮ੍ਰਿਤ ਜਲ ਦਿੰਦਾ</verse>
				<verse number="11">ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਤੇਰੇ ਕੋਲ ਕੋਈ ਡੋਲ ਭੀ ਨਹੀਂ ਹੈ ਅਤੇ ਨਾਲੇ ਖੂਹ ਭੀ ਡੂੰਘਾ ਹੈ ਫੇਰ ਅੰਮ੍ਰਿਤ ਜਲ ਤੈਨੂੰ ਕਿੱਥੋਂ ਮਿਲਿਆ ਹੈॽ</verse>
				<verse number="12">ਭਲਾ, ਤੂੰ ਸਾਡੇ ਪਿਤਾ ਯਾਕੂਬ ਤੋਂ ਵਡਾ ਹੈਂ ਜਿਹ ਨੇ ਸਾਨੂੰ ਇਹ ਖੂਹ ਦਿੱਤਾ ਅਤੇ ਓਹ ਨੇ ਆਪ, ਨਾਲੇ ਉਹ ਦੇ ਪੁੱਤ੍ਰਾਂ ਅਤੇ ਉਹ ਦੇ ਪਸ਼ੂਆਂ ਨੇ ਇਸ ਵਿੱਚੋਂ ਪੀਤਾॽ</verse>
				<verse number="13">ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਹਰੇਕ ਜੋ ਇਹ ਜਲ ਪੀਂਦਾ ਹੈ ਸੋ ਫੇਰ ਤਿਹਾਇਆ ਹੋਵੇਗਾ</verse>
				<verse number="14">ਪਰ ਜੋ ਕੋਈ ਮੇਰਾ ਦਿੱਤਾ ਹੋਇਆ ਜਲ ਪੀਏਗਾ ਸੋ ਸਦੀਪਕਾਲ ਤੀਕੁ ਕਦੇ ਤਿਹਾਇਆ ਨਾ ਹੋਵੇਗਾ ਬਲਕਿ ਉਹ ਜਲ ਜੋ ਮੈਂ ਉਹ ਨੂੰ ਦਿਆਂਗਾ ਉਹ ਦੇ ਵਿੱਚ ਜਲ ਦਾ ਇੱਕ ਸੋਮਾ ਬਣ ਜਾਵੇਗਾ ਜੋ ਅਨੰਤ ਜੀਉਣ ਤੀਕੁਰ ਉੱਛਲਦਾ ਰਹੇਗਾ</verse>
				<verse number="15">ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਇਹ ਜਲ ਮੈਨੂੰ ਦਿਓ ਜੋ ਮੈਂ ਤਿਹਾਈ ਨਾ ਹੋਵਾਂ, ਨਾ ਐਥੋਂ ਤਾਈਂ ਭਰਨ ਨੂੰ ਆਇਆ ਕਰਾਂ</verse>
				<verse number="16">ਯਿਸੂ ਨੇ ਉਹ ਨੂੰ ਆਖਿਆ, ਜਾਹ ਆਪਣੇ ਪਤੀ ਨੂੰ ਐੱਥੇ ਸੱਦ ਲਿਆ</verse>
				<verse number="17">ਤੀਵੀਂ ਨੇ ਉਸ ਨੂੰ ਉੱਤਰ ਦਿੱਤਾ ਕਿ ਮੇਰਾ ਪਤੀ ਹੈ ਨਹੀਂ । ਯਿਸੂ ਨੇ ਉਹ ਨੂੰ ਆਖਿਆ, ਤੈਂ ਠੀਕ ਆਖਿਆ ਜੋ ਮੇਰਾ ਪਤੀ ਹੈ ਨਹੀਂ</verse>
				<verse number="18">ਕਿਉਂਕਿ ਤੂੰ ਪੰਜ ਪਤੀ ਕਰ ਚੁੱਕੀ ਹੈਂ ਅਤੇ ਜਿਹੜਾ ਹੁਣ ਤੇਰੇ ਕੋਲ ਹੈ ਸੋ ਤੇਰਾ ਪਤੀ ਨਹੀਂ, ਤੈਂ ਇਹ ਸੱਤ ਆਖਿਆ ਹੈ!</verse>
				<verse number="19">ਤੀਵੀਂ ਨੇ ਉਸ ਨੂੰ ਕਿਹਾ, ਪ੍ਰਭੁ ਜੀ ਮੈਨੂੰ ਸੁੱਝਦਾ ਹੈ ਜੋ ਤੁਸੀਂ ਕੋਈ ਨਬੀ ਹੋ</verse>
				<verse number="20">ਸਾਡੇ ਪਿਉ ਦਾਦਿਆਂ ਨੇ ਇਸ ਪਰਬਤ ਉੱਤੇ ਭਗਤੀ ਕੀਤੀ ਅਤੇ ਤੁਸੀਂ ਲੋਕ ਆਖਦੇ ਹੋ ਜੋ ਉਹ ਅਸਥਾਨ ਯਰੂਸ਼ਲਮ ਵਿੱਚ ਹੈ ਜਿੱਥੇ ਭਗਤੀ ਕਰਨੀ ਚਾਹੀਦੀ ਹੈ</verse>
				<verse number="21">ਯਿਸੂ ਨੇ ਉਹ ਨੂੰ ਆਖਿਆ, ਹੇ ਬੀਬੀ, ਤੂੰ ਮੇਰੀ ਪਰਤੀਤ ਕਰ ਕਿ ਉਹ ਸਮਾਂ ਆਉਂਦਾ ਹੈ ਜਦ ਤੁਸੀਂ ਨਾ ਤਾਂ ਇਸ ਪਰਬਤ ਉੱਤੇ ਅਤੇ ਨਾ ਯਰੂਸ਼ਲਮ ਵਿੱਚ ਪਿਤਾ ਦੀ ਭਗਤੀ ਕਰੋਗੇ</verse>
				<verse number="22">ਤੁਸੀਂ ਜਿਹ ਨੂੰ ਨਹੀਂ ਜਾਣਦੇ ਉਸ ਦੀ ਭਗਤੀ ਕਰਦੇ ਹੋ। ਅਸੀਂ ਉਹ ਦੀ ਭਗਤੀ ਕਰਦੇ ਹਾਂ ਜਿਹ ਨੂੰ ਜਾਣਦੇ ਹਾਂ ਇਸ ਲਈ ਜੋ ਮੁੱਕਤੀ ਯਹੂਦੀਆਂ ਤੋਂ ਹੈ</verse>
				<verse number="23">ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ</verse>
				<verse number="24">ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ</verse>
				<verse number="25">ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ</verse>
				<verse number="26">ਯਿਸੂ ਨੇ ਉਹ ਨੂੰ ਆਖਿਆ, ਮੈਂ ਜੋ ਤੇਰੇ ਨਾਲ ਬੋਲਦਾ ਹਾਂ ਸੋ ਉਹੋ ਹੀ ਹਾਂ।।</verse>
				<verse number="27">ਇੰਨੇ ਨੂੰ ਉਸ ਦੇ ਚੇਲੇ ਆ ਗਏ ਅਤੇ ਅਚਰਜ ਮੰਨਿਆ ਜੋ ਉਹ ਤੀਵੀਂ ਨਾਲ ਗੱਲਾਂ ਕਰਦਾ ਹੈ ਤਾਂ ਵੀ ਕਿਨੇ ਨਾ ਆਖਿਆ ਭਈ ਤੂੰ ਕੀ ਮੰਗਦਾ ਹੈਂ ਯਾ ਇਸ ਨਾਲ ਕਿਉਂ ਗੱਲਾਂ ਕਰਦਾ ਹੈਂ ॽ</verse>
				<verse number="28">ਉਪਰੰਤ ਤੀਵੀਂ ਆਪਣਾ ਘੜਾ ਛੱਡ ਕੇ ਨਗਰ ਵਿੱਚ ਗਈ ਅਤੇ ਲੋਕਾਂ ਨੂੰ ਆਖਣ ਲੱਗੀ,</verse>
				<verse number="29">ਚੱਲੋ, ਇੱਕ ਮਨੁੱਖ ਨੂੰ ਵੇਖੋ ਜਿਹ ਨੇ ਜੋ ਕੁਝ ਮੈਂ ਕੀਤਾ ਹੈ ਸੱਭੋ ਮੈਨੂੰ ਦੱਸ ਦਿੱਤਾ! ਇਹ ਕਿਤੇ ਮਸੀਹ ਤਾਂ ਨਹੀਂॽ</verse>
				<verse number="30">ਤਾਂ ਓਹ ਨਗਰੋਂ ਨਿੱਕਲ ਕੇ ਉਸ ਦੇ ਕੋਲ ਆਉਣ ਲੱਗੇ</verse>
				<verse number="31">ਇੰਨੇ ਨੂੰ ਚੇਲਿਆਂ ਨੇ ਇਹ ਕਹਿ ਕੇ ਉਸ ਦੇ ਅੱਗੇ ਅਰਜ਼ ਕੀਤੀ ਕਿ ਸੁਆਮੀ ਜੀ, ਖਾਹ ਲੈ</verse>
				<verse number="32">ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਖਾਣ ਲਈ ਮੇਰੇ ਕੋਲ ਭੋਜਨ ਹੈ ਜਿਹ ਨੂੰ ਤੁਸੀਂ ਨਹੀਂ ਜਾਣਦੇ</verse>
				<verse number="33">ਇਸ ਕਾਰਨ ਚੇਲੇ ਆਪਸ ਵਿੱਚ ਕਹਿਣ ਲੱਗੇ, ਕੀ ਕੋਈ ਇਹ ਦੇ ਖਾਣ ਲਈ ਕੁਝ ਲਿਆਇਆ ਹੈॽ</verse>
				<verse number="34">ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਭੋਜਨ ਇਹੋ ਹੈ ਜੋ ਆਪਣੇ ਭੇਜਣ ਵਾਲੇ ਦੀ ਮਰਜ਼ੀ ਉੱਤੇ ਚੱਲਾਂ ਅਰ ਉਹ ਦਾ ਕੰਮ ਸੰਪੂਰਨ ਕਰਾਂ</verse>
				<verse number="35">ਕੀ ਤੁਸੀਂ ਨਹੀਂ ਆਖਦੇ ਹੋ ਕਿ ਅਜੇ ਚਾਰ ਮਹੀਨੇ ਹਨ ਤਦ ਵਾਢੀ ਹੋਵੇਗੀॽ ਵੇਖੋ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀਆਂ ਅੱਖਾਂ ਚੁੱਕੋ ਅਤੇ ਪੈਲੀਆਂ ਨੂੰ ਵੇਖੋ ਜੋ ਓਹ ਵਾਢੀ ਦੇ ਲਈ ਪੱਕ ਕੇ ਪੀਲੀਆਂ ਹੋ ਗਈਆਂ</verse>
				<verse number="36">ਜਿਹੜਾ ਵੱਢਦਾ ਹੈ ਉਹ ਮਜੂਰੀ ਲੈਂਦਾ ਅਤੇ ਸਦੀਪਕ ਜੀਉਣ ਲਈ ਫਲ ਇਕੱਠਾ ਕਰਦਾ ਹੈ ਤਾਂ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਅਨੰਦ ਹੋਣ</verse>
				<verse number="37">ਕਿਉਂ ਜੋ ਇਸ ਤੇ ਇਹ ਕਹਾਉਤ ਠੀਕ ਫੱਬਦੀ ਹੈ ਕਿ \ਬੀਜੇ ਕੋਈ ਅਤੇ ਵੱਢੇ ਕੋਈ\</verse>
				<verse number="38">ਜਿਹ ਦੇ ਵਿੱਚ ਤੁਸਾਂ ਮਿਹਨਤ ਨਾ ਕੀਤੀ ਉਹ ਦੇ ਵੱਢਣ ਨੂੰ ਮੈਂ ਤੁਹਾਨੂੰ ਘੱਲਿਆ। ਹੋਰਨਾਂ ਨੇ ਮਿਹਨਤ ਕੀਤੀ ਅਰ ਤੁਸੀਂ ਉਨ੍ਹਾਂ ਦੀ ਮਿਹਨਤ ਵਿੱਚ ਸਾਂਝੀ ਹੋਏ।।</verse>
				<verse number="39">ਉਸ ਨਗਰ ਦੇ ਸਾਮਰੀਆਂ ਵਿੱਚੋਂ ਬਹੁਤਿਆਂ ਨੇ ਉਸ ਤੀਵੀਂ ਦੇ ਕਹਿਣੇ ਕਰਕੇ ਉਸ ਉੱਤੇ ਨਿਹਚਾ ਕੀਤੀ ਕਿ ਉਹ ਨੇ ਸਾਖੀ ਦਿੱਤੀ ਸੀ ਭਈ ਜੋ ਕੁਝ ਮੈਂ ਕੀਤਾ ਹੈ ਉਸ ਨੇ ਸੱਭੋ ਮੈਨੂੰ ਦੱਸ ਦਿੱਤਾ</verse>
				<verse number="40">ਸੋ ਉਨ੍ਹਾਂ ਸਾਮਰਿਆਂ ਨੇ ਜਾਂ ਉਸ ਦੇ ਕੋਲ ਆਏ ਤਾਂ ਉਸ ਦੇ ਅੱਗੇ ਅਰਜ਼ ਕੀਤੀ ਜੋ ਸਾਡੇ ਕੋਲ ਹੀ ਰਹੇ। ਫੇਰ ਉਹ ਦੋ ਦਿਨ ਉੱਥੇ ਰਿਹਾ</verse>
				<verse number="41">ਅਰ ਉਸ ਦੇ ਬਚਨ ਦੇ ਕਾਰਨ ਹੋਰ ਬਹੁਤਿਆਂ ਨੇ ਨਿਹਚਾ ਕੀਤੀ</verse>
				<verse number="42">ਅਤੇ ਉਸ ਤੀਵੀਂ ਨੂੰ ਕਿਹਾ, ਹੁਣ ਜੋ ਅਸੀਂ ਨਿਹਚਾ ਕਰਦੇ ਹਾਂ ਸੋ ਤੇਰੇ ਕਹਿਣੇ ਕਰਕੇ ਨਹੀਂ ਕਿਉਂਕਿ ਅਸਾਂ ਆਪ ਸੁਣਿਆ ਹੈ ਅਤੇ ਜਾਣਦੇ ਹਾਂ ਜੋ ਇਹ ਠੀਕ ਜਗਤ ਦਾ ਤਾਰਨਹਾਰਾ ਹੈ।।</verse>
				<verse number="43">ਇਨ੍ਹਾਂ ਦੌਹਾਂ ਦਿਨਾਂ ਦੇ ਪਿੱਛੋਂ ਉਹ ਉੱਥੋਂ ਗਲੀਲ ਨੂੰ ਚੱਲਿਆ ਗਿਆ</verse>
				<verse number="44">ਕਿਉਂਕਿ ਯਿਸੂ ਨੇ ਆਪ ਹੀ ਸਾਖੀ ਦਿੱਤੀ ਸੀ ਜੋ ਨਬੀ ਦਾ ਆਪਣੇ ਦੇਸ ਵਿੱਚ ਆਦਰ ਨਹੀਂ ਹੁੰਦਾ</verse>
				<verse number="45">ਸੋ ਜਦ ਉਹ ਗਲੀਲ ਵਿੱਚ ਆਇਆ ਗਲੀਲੀਆਂ ਨੇ ਉਸ ਨੂੰ ਕਬੂਲ ਕੀਤਾ ਕਿਉਂਕਿ ਸਭ ਕੁਝ ਜੋ ਉਸ ਨੇ ਯਰੂਸ਼ਲਮ ਵਿੱਚ ਤਿਉਹਾਰ ਦੇ ਵੇਲੇ ਕੀਤਾ ਸੀ ਉਨ੍ਹਾਂ ਨੇ ਵੇਖਿਆ ਇਸ ਲਈ ਜੋ ਓਹ ਵੀ ਉਸ ਤਿਉਹਾਰ ਨੂੰ ਗਏ ਸਨ ।।</verse>
				<verse number="46">ਸੋ ਉਹ ਗਲੀਲ ਦੇ ਕਾਨਾ ਵਿੱਚ ਫੇਰ ਆਇਆ ਜਿੱਥੇ ਉਸ ਨੇ ਪਾਣੀ ਦੀ ਮੈ ਬਣਾਈ ਸੀ ਅਤੇ ਇੱਕ ਮੁਸਾਹਿਬ ਸੀ ਜਿਹ ਦਾ ਪੁੱਤ੍ਰ ਕਫ਼ਰਨਾਹੂਮ ਵਿੱਚ ਬਿਮਾਰ ਸੀ</verse>
				<verse number="47">ਉਹ ਨੇ ਜਾਂ ਸੁਣਿਆ ਜੋ ਯਿਸੂ ਯਹੂਦਿਯਾ ਤੋਂ ਗਲੀਲ ਵਿੱਚ ਆਇਆ ਤਾਂ ਉਸ ਦੇ ਕੋਲ ਜਾ ਕੇ ਮਿੰਨਤ ਕੀਤੀ ਜੋ ਆਣ ਕੇ ਮੇਰੇ ਪੁੱਤ੍ਰ ਨੂੰ ਚੰਗਾ ਕਰੇ ਕਿਉਂਕਿ ਉਹ ਮਰਨਾਊ ਸੀ</verse>
				<verse number="48">ਤਦੋਂ ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਨਿਸ਼ਾਨ ਅਤੇ ਅਚਰਜ ਕੰਮ ਨਾ ਵੇਖੋ ਤਾਂ ਪਰਤੀਤ ਕਦੀ ਨਾ ਕਰੋਗੇ</verse>
				<verse number="49">ਮੁਸਾਹਿਬ ਨੇ ਉਸ ਨੂੰ ਆਖਿਆ, ਪ੍ਰਭੁ ਜੀ ਤੁਸੀਂ ਮੇਰੇ ਨੀਂਗਰ ਦੇ ਮਰਨ ਤੋਂ ਅੱਗੇ ਹੀ ਚੱਲੋ</verse>
				<verse number="50">ਯਿਸੂ ਨੇ ਉਹ ਨੂੰ ਆਖਿਆ, ਜਾਹ ਤੇਰਾ ਪੁੱਤ੍ਰ ਜੀਉਂਦਾ ਹੈ। ਉਹ ਮਨੁੱਖ ਨੇ ਉਸ ਬਚਨ ਦੀ ਜਿਹੜਾ ਯਿਸੂ ਨੇ ਉਹ ਨੂੰ ਆਖਿਆ ਸੀ ਪਰਤੀਤ ਕੀਤੀ ਅਤੇ ਚੱਲਿਆ ਗਿਆ</verse>
				<verse number="51">ਅਤੇ ਉਹ ਅਜੇ ਚੱਲਿਆ ਹੀ ਜਾਂਦਾ ਸੀ ਜੋ ਉਹ ਦੇ ਚਾਕਰ ਉਹ ਨੂੰ ਆ ਮਿਲੇ ਅਤੇ ਕਿਹਾ ਭਈ ਤੇਰਾ ਬਾਲਕ ਜੀਉਂਦਾ ਹੈ!</verse>
				<verse number="52">ਸੋ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਕਿਹੜਾ ਵੇਲਾ ਸੀ ਜਦੋਂ ਉਸ ਨੂੰ ਸੁਬਿਹਤਾ ਹੋਣ ਲੱਗਾ ਸੋ ਉਨ੍ਹਾਂ ਉਹ ਨੂੰ ਆਖਿਆ, ਕੱਲ ਦੁਪਹਿਰ ਦੇ ਇੱਕ ਬਜੇ ਤੋਂ ਉਹ ਦਾ ਤਾਪ ਲਹਿ ਗਿਆ</verse>
				<verse number="53">ਤਦ ਪਿਉ ਨੇ ਜਾਣਿਆ ਕਿ ਇਹ ਉਹੋ ਘੜੀ ਹੈ ਜਿਹ ਦੇ ਵਿੱਚ ਯਿਸੂ ਨੇ ਮੈਨੂੰ ਆਖਿਆ ਸੀ ਜੋ ਤੇਰਾ ਪੁੱਤ੍ਰ ਜੀਉਂਦਾ ਹੈ ਅਤੇ ਉਹ ਨੇ ਆਪ ਅਰ ਉਹ ਦੇ ਸਾਰੇ ਟੱਬਰ ਨੇ ਨਿਹਚਾ ਕੀਤੀ</verse>
				<verse number="54">ਇਹ ਦੂਜਾ ਨਿਸ਼ਾਨ ਸੀ ਜਿਹੜਾ ਯਿਸੂ ਨੇ ਯਹੂਦਿਯਾ ਤੋਂ ਗਲੀਲ ਵਿੱਚ ਆਣ ਕੇ ਵਿਖਾਲਿਆ।।</verse>
			</chapter>
			<chapter number="5">
				<verse number="1">ਇਹ ਦੇ ਪਿੱਛੋਂ ਯਹੂਦੀਆਂ ਦਾ ਇੱਕ ਤਿਉਹਾਰ ਸੀ ਅਤੇ ਯਿਸੂ ਯਰੂਸ਼ਲਮ ਨੂੰ ਗਿਆ</verse>
				<verse number="2">ਯਰੂਸ਼ਲਮ ਵਿੱਚ ਭੇਡਾਂ ਵਾਲੇ ਦਰਵੱਜੇ ਕੋਲ ਇੱਕ ਤਾਲ ਹੈ ਜੋ ਇਬਰਾਨੀ ਭਾਖਾ ਵਿੱਚ ਬੇਤਜ਼ਥਾ ਕਰਕੇ ਸਦਾਉਂਦਾ ਹੈ ਜਿਹ ਦੇ ਪੰਜ ਦਲਾਨ ਹਨ</verse>
				<verse number="3">ਉਨ੍ਹਾਂ ਵਿੱਚੋਂ ਰੋਗੀ, ਅੰਨ੍ਹੇ, ਲੰਙੇ, ਅਤੇ ਲੂਲੇ ਬਹੁਤ ਸਾਰੇ ਪਏ ਸਨ</verse>
				<verse number="4">***</verse>
				<verse number="5">ਅਰ ਉੱਥੇ ਇੱਕ ਮਨੁੱਖ ਸੀ ਜੋ ਅਠੱਤੀਆਂ ਵਰਿਹਾਂ ਤੋਂ ਆਪਣੇ ਰੋਗ ਦਾ ਮਾਰਿਆ ਹੋਇਆ ਸੀ</verse>
				<verse number="6">ਯਿਸੂ ਨੇ ਉਹ ਨੂੰ ਪਿਆ ਹੋਇਆ ਵੇਖ ਕੇ ਅਤੇ ਇਹ ਜਾਣ ਕੇ ਜੋ ਉਹ ਨੂੰ ਹੁਣ ਬਹੁਤ ਚਿਰ ਹੋ ਗਿਆ ਹੈ ਉਹ ਨੂੰ ਆਖਿਆ, ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈਂ?</verse>
				<verse number="7">ਉਸ ਰੋਗੀ ਨੇ ਉਸ ਨੂੰ ਉੱਤਰ ਦਿੱਤਾ, ਪ੍ਰਭੁ ਜੀ ਮੇਰਾ ਕੋਈ ਆਦਮੀ ਨਹੀਂ ਹੈ ਕਿ ਜਾਂ ਪਾਣੀ ਹਿਲਾਇਆ ਜਾਵੇ ਤਾਂ ਮੈਨੂੰ ਤਾਲ ਵਿੱਚ ਉੱਤਾਰੇ ਪਰ ਜਦੋਂ ਮੈਂ ਆਪ ਜਾਂਦਾ ਹਾਂ ਕੋਈ ਹੋਰ ਮੈਂਥੋਂ ਅੱਗੇ ਉੱਤਰ ਪੈਂਦਾ ਹੈ</verse>
				<verse number="8">ਯਿਸੂ ਨੇ ਉਹ ਨੂੰ ਆਖਿਆ, ਉੱਠ, ਆਪਣੀ ਮੰਜੀ ਚੁੱਕ ਕੇ ਤੁਰ ਪਉ!</verse>
				<verse number="9">ਅਤੇ ਓਵੇਂ ਉਹ ਮਨੁੱਖ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ।। ਉਹ ਸਬਤ ਦਾ ਦਿਨ ਸੀ</verse>
				<verse number="10">ਇਸ ਕਰਕੇ ਯਹੂਦੀਆਂ ਨੇ ਉਸ ਨਿਰੋਏ ਕੀਤੇ ਹੋਏ ਮਨੁੱਖ ਨੂੰ ਆਖਿਆ ਭਈ ਇਹ ਸਬਤ ਦਾ ਦਿਨ ਹੈ ਅਤੇ ਤੈਨੂੰ ਮੰਜੀ ਚੁਕਣੀ ਜੋਗ ਨਹੀਂ ਹੈ</verse>
				<verse number="11">ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਨੇ ਮੈਨੂੰ ਚੰਗਾ ਕੀਤਾ ਉਸੇ ਨੇ ਮੈਨੂੰ ਆਖਿਆ, ਆਪਣੀ ਮੰਜੀ ਚੁੱਕ ਤੇ ਤੁਰ ਪਓ</verse>
				<verse number="12">ਉਨ੍ਹਾਂ ਨੇ ਉਸ ਤੋਂ ਪੁੱਛਿਆ, ਉਹ ਕਿਹੜਾ ਆਦਮੀ ਹੈ ਜਿਹ ਨੇ ਤੈਨੂੰ ਆਖਿਆ ਭਈ ਚੁੱਕ ਕੇ ਤੁਰ ਪਓ?</verse>
				<verse number="13">ਪਰ ਉਹ ਜਿਹੜਾ ਚੰਗਾ ਹੋਇਆ ਸੀ ਨਹੀਂ ਸੀ ਜਾਣਦਾ ਕਿ ਉਹ ਕੌਣ ਹੈ ਕਿਉਂ ਜੋ ਉਸ ਥਾਂ ਦੀ ਭੀੜ ਦੇ ਹੋਣ ਕਰਕੇ ਯਿਸੂ ਉੱਥੋਂ ਟਲ ਗਿਆ ਸੀ</verse>
				<verse number="14">ਇਹ ਦੇ ਪਿੱਛੋਂ ਯਿਸੂ ਉਹ ਨੂੰ ਹੈਕਲ ਵਿੱਚ ਮਿਲਿਆ ਅਤੇ ਉਹ ਨੂੰ ਕਿਹਾ, ਵੇਖ ਹੁਣ ਤੂੰ ਚੰਗਾ ਹੋ ਗਿਆ ਹੈਂ, ਫੇਰ ਪਾਪ ਨਾ ਕਰੀਂ ਕਿਤੇ ਐਉਂ ਨਾ ਹੋਵੇ ਜੋ ਐਸ ਨਾਲੋਂ ਵੀ ਕੋਈ ਬੁਰੀ ਬਿਪਤਾ ਤੇਰੇ ਉੱਤੇ ਆ ਪਵੇ</verse>
				<verse number="15">ਉਸ ਮਨੁੱਖ ਨੇ ਜਾ ਕੇ ਯਹੂਦੀਆਂ ਨੂੰ ਦੱਸਿਆ ਕਿ ਜਿਸ ਨੇ ਮੈਨੂੰ ਚੰਗਾ ਕੀਤਾ ਸੋ ਯਿਸੂ ਹੈ</verse>
				<verse number="16">ਇਸੇ ਕਾਰਨ ਯਹੂਦੀਆਂ ਨੇ ਯਿਸੂ ਨੂੰ ਸਤਾਇਆ ਜੋ ਉਹ ਸਬਤ ਦੇ ਦਿਨ ਏਹ ਕੰਮ ਕਰਦਾ ਹੁੰਦਾ ਸੀ</verse>
				<verse number="17">ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰਾ ਪਿਤਾ ਹੁਣ ਤੀਕੁਰ ਕੰਮ ਕਰਦਾ ਹੈ ਅਤੇ ਮੈਂ ਵੀ ਕੰਮ ਕਰਦਾ ਹਾਂ</verse>
				<verse number="18">ਇਸ ਕਾਰਨ ਯਹੂਦੀ ਹੋਰ ਵੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਕਿਉਂਕਿ ਉਹ ਕੇਵਲ ਸਬਤ ਦੇ ਦਿਨ ਨੂੰ ਹੀ ਨਹੀਂ ਟਾਲਦਾ ਸਗੋਂ ਪਰਮੇਸ਼ੁਰ ਨੂੰ ਆਪਣਾ ਪਿਤਾ ਕਹਿ ਕੇ ਆਪ ਨੂੰ ਪਰਮੇਸ਼ੁਰ ਦੇ ਤੁੱਲ ਬਣਾਉਂਦਾ ਸੀ।।</verse>
				<verse number="19">ਉਪਰੰਤ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਪੁੱਤ੍ਰ ਆਪ ਤੋਂ ਕੁਝ ਨਹੀਂ ਕਰ ਸੱਕਦਾ ਪਰ ਜੋ ਕੁਝ ਉਹ ਪਿਤਾ ਨੂੰ ਕਰਦਿਆਂ ਵੇਖਦਾ ਹੈ ਕਿਉਂਕਿ ਜੋ ਕੰਮ ਉਹ ਕਰਦਾ ਹੈ ਸੋ ਪੁੱਤ੍ਰ ਵੀ ਉਵੇ ਹੀ ਕਰਦਾ ਹੈ</verse>
				<verse number="20">ਪਿਤਾ ਤਾਂ ਪੁੱਤ੍ਰ ਨਾਲ ਤੇਹ ਕਰਦਾ ਹੈ ਅਤੇ ਜੋ ਕੰਮ ਉਹ ਆਪ ਕਰਦਾ ਹੈ ਸੋ ਸਭ ਉਹ ਨੂੰ ਵਿਖਾਲਦਾ ਹੈ ਅਤੇ ਉਹ ਇਨ੍ਹਾਂ ਨਾਲੋਂ ਵੱਡੇ ਕੰਮ ਉਸ ਨੂੰ ਵਿਖਾਵੇਗਾ ਭਈ ਤੁਸੀਂ ਅਚਰਜ ਹੋਵੋ</verse>
				<verse number="21">ਕਿਉਂਕਿ ਜਿਸ ਪਰਕਾਰ ਪਿਤਾ ਮੁਰਦਿਆਂ ਨੂੰ ਉਠਾਲਦਾ ਹੈ ਅਤੇ ਜਿਵਾਲਦਾ ਹੈ ਉਸੇ ਪਰਕਾਰ ਪੁੱਤ੍ਰ ਵੀ ਜਿਨ੍ਹਾਂ ਨੂੰ ਚਾਹੁੰਦਾ ਹੈ ਜਿਵਾਲਦਾ ਹੈ</verse>
				<verse number="22">ਪਿਤਾ ਕਿਸੇ ਦਾ ਨਿਆਉਂ ਨਹੀਂ ਕਰਦਾ ਪਰ ਉਸੇ ਨੇ ਸਾਰਾ ਨਿਆਉਂ ਪੁੱਤ੍ਰ ਵੀ ਨੂੰ ਸੌਂਪ ਦਿੱਤਾ ਹੈ</verse>
				<verse number="23">ਇਸ ਲਈ ਜੋ ਸੱਭੋ ਪੁੱਤ੍ਰ ਦਾ ਆਦਰ ਕਰਨ ਜਿਸ ਤਰਾਂ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤ੍ਰ ਦਾ ਆਦਰ ਨਹੀਂ ਕਰਦਾ ਉਹ ਪਿਤਾ ਦਾ ਵੀ ਜਿਨ੍ਹ ਉਸ ਨੂੰ ਘੱਲਿਆ ਸੀ ਆਦਰ ਨਹੀਂ ਕਰਦਾ</verse>
				<verse number="24">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ</verse>
				<verse number="25">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਕਿ ਮੁਰਦੇ ਪਰਮੇਸ਼ੁਰ ਦੇ ਪੁੱਤ੍ਰ ਦੀ ਅਵਾਜ਼ ਸੁਣਨਗੇ ਅਤੇ ਸੁਣ ਕੇ ਜੀਉਣਗੇ</verse>
				<verse number="26">ਕਿਉਂਕਿ ਜਿਵੇਂ ਪਿਤਾ ਆਪ ਵਿੱਚ ਜੀਉਣ ਰੱਖਦਾ ਹੈ ਤਿਵੇਂ ਉਹ ਨੇ ਪੁੱਤ੍ਰ ਨੂੰ ਵੀ ਬਖ਼ਸ਼ਿਆ ਜੋ ਆਪ ਵਿੱਚ ਜੀਉਣ ਰੱਖੇ</verse>
				<verse number="27">ਅਰ ਉਸ ਨੂੰ ਨਿਆਉਂ ਕਰਨ ਦਾ ਇਖ਼ਤਿਆਰ ਦਿੱਤਾ ਇਸ ਲਈ ਜੋ ਉਹ ਮਨੁੱਖ ਦਾ ਪੁੱਤ੍ਰ ਹੈ</verse>
				<verse number="28">ਇਹ ਨੂੰ ਅਚਰਜ ਨਾ ਜਾਣੋ ਕਿਉਂਕ ਉਹ ਘੜੀ ਆਉਂਦੀ ਹੈ ਜਿਹ ਦੇ ਵਿੱਚ ਓਸ ਸਭ ਜਿਹੜੇ ਕਬਰਾਂ ਵਿੱਚ ਹਨ ਉਹ ਦੀ ਅਵਾਜ਼ ਸੁਣਨਗੇ ਅਤੇ ਨਿੱਕਲ ਆਉਣਗੇ</verse>
				<verse number="29">ਜਿਨ੍ਹਾਂ ਨੇ ਭਲਿਆਈ ਕੀਤੀ ਹੈ ਸੋ ਜੀਉਣ ਦੀ ਕਿਆਮਤ ਲਈ ਅਰ ਜਿਨ੍ਹਾਂ ਨੇ ਬੁਰਿਆਈ ਕੀਤੀ ਹੈ ਉਹ ਨਿਆਉਂ ਦੀ ਕਿਆਮਤ ਲਈ।।</verse>
				<verse number="30">ਮੈਂ ਆਪ ਕੁਝ ਨਹੀਂ ਕਰ ਸੱਕਦਾ। ਜਿਹਾ ਮੈਂ ਸੁਣਦਾ ਹਾਂ ਤਿਹਾ ਹੀ ਨਿਆਉਂ ਕਰਦਾ ਹਾਂ ਅਰ ਮੇਰਾ ਨਿਆਉਂ ਸੱਚਾ ਹੈ ਕਿਉਂ ਜੋ ਮੈਂ ਆਪਣੀ ਮਰਜ਼ੀ ਨਹੀਂ ਭਾਲਦਾ ਪਰ ਉਹ ਦੀ ਮਰਜ਼ੀ ਜਿਹ ਨੇ ਮੈਨੂੰ ਘੱਲਿਆ</verse>
				<verse number="31">ਜੇ ਮੈਂ ਆਪਣੇ ਉੱਤੇ ਆਪੇ ਸਾਖੀ ਦਿਆਂ ਤਾਂ ਮੇਰੀ ਸਾਖੀ ਸਤ ਨਹੀਂ</verse>
				<verse number="32">ਹੋਰ ਹੈ ਜੋ ਮੇਰੇ ਹੱਕ ਵਿੱਚ ਸਾਖੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਜੋ ਸਾਖੀ ਉਹ ਮੇਰੇ ਹੱਕ ਵਿੱਚ ਦਿੰਦਾ ਹੈ ਸੋ ਸਤ ਹੈ</verse>
				<verse number="33">ਤੁਸਾਂ ਯੂਹੰਨਾ ਕੋਲੋਂ ਪੁਛਾ ਭੇਜਿਆ ਅਤੇ ਉਹ ਨੇ ਸੱਚ ਉੱਤੇ ਸਾਖੀ ਦਿੱਤੀ ਹੈ</verse>
				<verse number="34">ਪਰ ਮੈਂ ਮਨੁੱਖ ਤੋਂ ਸਾਖੀ ਨਹੀਂ ਲੈਂਦਾ ਹਾਂ ਪਰ ਏਹ ਗੱਲਾਂ ਮੈਂ ਇਸ ਲਈ ਆਖਦਾ ਹਾਂ ਭਈ ਤੁਸੀਂ ਬਚਾਏ ਜਾਓ</verse>
				<verse number="35">ਉਹ ਬਲਦਾ ਅਤੇ ਜਗਮਗਾਉਂਦਾ ਦੀਵਾ ਸੀ ਅਰ ਤੁਸੀਂ ਇੱਕ ਘੜੀ ਉਹ ਦੇ ਚਾਨਣ ਨਾਲ ਮਗਨ ਰਹਿਣ ਨੂੰ ਪਰਸਿੰਨ ਸਾਓ</verse>
				<verse number="36">ਪਰ ਜਿਹੜੀ ਸਾਖੀ ਮੇਰੇ ਕੋਲ ਹੈ ਉਹ ਯੂਹੰਨਾ ਦੀ ਸਾਖੀ ਨਾਲੋਂ ਵੱਡੀ ਹੈ ਕਿਉਂਕਿ ਜੋ ਕੰਮ ਪਿਤਾ ਨੇ ਮੈਨੂੰ ਸੰਪੂਰਣ ਕਰਨ ਲਈ ਸੌਂਪੇ ਹਨ ਅਰਥਾਤ ਏਹੋ ਕੰਮ ਜੋ ਮੈਂ ਕਰਦਾ ਹਾਂ ਸੋਈ ਮੇਰੇ ਹੱਕ ਵਿੱਚ ਸਾਖੀ ਦਿੰਦੇ ਹਨ ਭਈ ਪਿਤਾ ਨੇ ਮੈਨੂੰ ਘੱਲਿਆ ਹੈ</verse>
				<verse number="37">ਅਰ ਪਿਤਾ ਜਿਨ੍ਹ ਮੈਨੂੰ ਘੱਲਿਆ ਉਸੇ ਨੇ ਮੇਰੇ ਹੱਕ ਵਿੱਚ ਸਾਖੀ ਦਿੱਤੀ ਹੈ। ਤੁਸਾਂ ਨਾ ਕਦੇ ਉਹ ਦੀ ਅਵਾਜ਼ ਸੁਣੀ, ਨਾ ਉਹ ਦਾ ਰੂਪ ਡਿੱਠਾ ਹੈ</verse>
				<verse number="38">ਉਹ ਦਾ ਬਚਨ ਤੁਹਾਡੇ ਵਿੱਚ ਨਹੀਂ ਟਿਕਦਾ ਇਸ ਲਈ ਕਿ ਜਿਸ ਨੂੰ ਉਨ ਭੇਜਿਆ ਤੁਸੀਂ ਉਹ ਦੀ ਪਰਤੀਤ ਨਹੀਂ ਕਰਦੇ ਹੋ</verse>
				<verse number="39">ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ</verse>
				<verse number="40">ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ</verse>
				<verse number="41">ਮਨੁੱਖਾਂ ਤੋਂ ਮੈ ਵਡਿਆਈ ਨਹੀਂ ਲੈਂਦਾ</verse>
				<verse number="42">ਪਰ ਮੈਂ ਤੁਹਾਨੂੰ ਜਾਣਦਾ ਹਾਂ ਜੋ ਪਰਮੇਸ਼ੁਰ ਦਾ ਪ੍ਰੇਮ ਤੁਹਾਡੇ ਵਿੱਚ ਹੈ ਨਹੀਂ</verse>
				<verse number="43">ਮੈਂ ਆਪਣੇ ਪਿਤਾ ਦੇ ਨਾਮ ਉੱਤੇ ਆਇਆ ਹਾਂ ਅਤੇ ਤੁਸੀਂ ਮੈਨੂੰ ਨਹੀਂ ਮੰਨਦੇ । ਜੇ ਕੋਈ ਹੋਰ ਆਪਣੇ ਨਾਉਂ ਉੱਤੇ ਆਵੇ ਤਾਂ ਉਹ ਨੂੰ ਤੁਸੀਂ ਮੰਨ ਲਓਗੇ</verse>
				<verse number="44">ਭਲਾ, ਤੁਸੀਂ ਕਿੱਕੂੰ ਪਰਤੀਤ ਕਰ ਸੱਕਦੇ ਹੋ ਜਿਹੜੇ ਇੱਕ ਦੂਏ ਤੋਂ ਵਡਿਆਈ ਲੈਂਦੇ ਅਤੇ ਉਹ ਵਡਿਆਈ ਜੋ ਵਾਹਿਦ ਪਰਮੇਸ਼ੁਰ ਤੋਂ ਹੈ ਨਹੀਂ ਚਾਹੁੰਦੇ ਹੋ</verse>
				<verse number="45">ਇਹ ਨਾ ਸਮਝੋ ਭਈ ਮੈਂ ਪਿਤਾ ਦੇ ਕੋਲ ਤੁਹਾਡੇ ਜੁੰਮੇ ਦੋਸ਼ ਲਾਵਾਂਗਾ। ਇੱਕ ਹੈ ਤੁਹਾਡੇ ਜੁੰਮੇ ਦੋਸ਼ ਲਾਉਣ ਵਾਲਾ ਅਰਥਾਤ ਮੂਸਾ ਜਿਹ ਦੇ ਉੱਤੇ ਤੁਸੀਂ ਆਸ ਰੱਖਦੇ ਹੋ</verse>
				<verse number="46">ਜੇ ਤੁਸੀਂ ਮੂਸਾ ਦੀ ਪਰਤੀਤ ਕਰਦੇ ਤਾਂ ਮੇਰੀ ਵੀ ਪਰਤੀਤ ਕਰਦੇ ਕਿਉਂ ਜੋ ਉਸ ਨੇ ਮੇਰੇ ਹੱਕ ਵਿੱਚ ਲਿਖਿਆ ਸੀ</verse>
				<verse number="47">ਪਰ ਜਾਂ ਤੁਸੀਂ ਉਹ ਦੀਆਂ ਲਿਖਤਾਂ ਦੀ ਪਰਤੀਤ ਨਹੀਂ ਕਰਦੇ ਤਾਂ ਮੇਰੀਆਂ ਗੱਲਾਂ ਦੀ ਕਿਵੇਂ ਪਰਤੀਤ ਕਰੋਗੇ!।।</verse>
			</chapter>
			<chapter number="6">
				<verse number="1">ਇਹ ਦੇ ਪਿੱਛੋਂ ਯਿਸੂ ਗਲੀਲ ਦੀ ਅਰਥਾਤ ਤਿਬਿਰਿਯਾਸ ਦੀ ਝੀਲੋਂ ਪਾਰ ਚੱਲਿਆ ਗਿਆ</verse>
				<verse number="2">ਅਤੇ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ ਕਿਉਂਕਿ ਉਨ੍ਹਾਂ ਨੇ ਓਹ ਨਿਸ਼ਾਨ ਡਿੱਠੇ ਜਿਹੜੇ ਉਸ ਨੇ ਰੋਗੀਆਂ ਉੱਤੇ ਵਿਖਾਏ ਸਨ</verse>
				<verse number="3">ਫੇਰ ਯਿਸੂ ਪਹਾੜ ਉੱਤੇ ਚੜ੍ਹਿਆ ਅਰ ਉੱਥੇ ਆਪਣੇ ਚੇਲਿਆਂ ਦੇ ਸੰਗ ਬੈਠ ਗਿਆ</verse>
				<verse number="4">ਯਹੂਦੀਆਂ ਦਾ ਪਸਾਹ ਨਾਮੇ ਤਿਉਹਾਰ ਨੇੜੇ ਸੀ</verse>
				<verse number="5">ਉਪਰੰਤ ਯਿਸੂ ਨੇ ਜਾਂ ਅੱਖੀਆਂ ਚੁੱਕ ਕੇ ਇੱਕ ਵੱਡੀ ਭੀੜ ਆਪਣੀ ਵੱਲ ਆਉਂਦੀ ਡਿੱਠੀ ਤਾਂ ਫ਼ਿਲਿਪੁੱਸ ਨੂੰ ਆਖਿਆ ਕਿ ਅਸੀਂ ਇਨ੍ਹਾਂ ਦੇ ਖਾਣ ਲਈ ਰੋਟੀਆਂ ਕਿੱਥੋਂ ਮੁੱਲ ਲਈਏॽ</verse>
				<verse number="6">ਪਰ ਉਸ ਨੇ ਉਹ ਦੇ ਪਰਤਾਵੇ ਲਈ ਇਹ ਆਖਿਆ ਕਿਉਂਕਿ ਉਹ ਆਪ ਜਾਣਦਾ ਸੀ ਜੋ ਮੈਂ ਕੀ ਕਰਾਂਗਾ</verse>
				<verse number="7">ਫ਼ਿਲਿਪੁੱਸ ਨੇ ਉਸ ਨੂੰ ਉੱਤਰ ਦਿੱਤਾ ਕਿ ਸੌ ਰੁਪਏ ਦੀਆਂ ਰੋਟੀਆਂ ਨਾਲ ਭੀ ਉਨ੍ਹਾਂ ਦਾ ਪੂਰਾ ਨਹੀਂ ਪਟਣਾ ਜੋ ਹਰੇਕ ਨੂੰ ਥੋੜਾ ਜਿਹਾ ਭੀ ਮਿਲੇ</verse>
				<verse number="8">ਉਸ ਨੇ ਚੇਲਿਆਂ ਵਿੱਚੋਂ ਇੱਕ ਸ਼ਮਊਨ ਪਤਰਸ ਦੇ ਭਰਾ ਅੰਦ੍ਰਿਯਾਸ ਨੇ ਉਸ ਨੂੰ ਕਿਹਾ</verse>
				<verse number="9">ਐਥੇ ਇੱਕ ਮੁੰਡਾ ਹੈ ਜਿਹ ਦੇ ਕੋਲ ਜਵਾਂ ਦੀਆਂ ਪੰਜ ਰੋਟੀਆਂ ਅਤੇ ਦੋ ਛੋਟੀਆਂ ਜਹੀਆਂ ਮੱਛੀਆਂ ਹਨ ਪਰ ਇੰਨਿਆਂ ਲੋਕਾਂ ਲਈ ਏਹ ਕੀ ਹਨ ॽ</verse>
				<verse number="10">ਤਾਂ ਯਿਸੂ ਨੇ ਆਖਿਆ, ਲੋਕਾਂ ਨੂੰ ਬਿਠਾਲ ਦਿਓ । ਉਸ ਥਾਂ ਬਹੁਤ ਘਾਹ ਸੀ ਸੋ ਮਰਦ ਜੋ ਗਿਣਤੀ ਵਿੱਚ ਪੰਜਕੁ ਹਜ਼ਾਰ ਸਨ ਬੈਠ ਗਏ</verse>
				<verse number="11">ਤਦ ਯਿਸੂ ਨੇ ਰੋਟੀਆਂ ਲੈ ਲਈਆਂ ਅਤੇ ਸ਼ੁਕਰ ਕਰ ਕੇ ਉਨ੍ਹਾਂ ਬੈਠਿਆਂ ਹੋਇਆਂ ਨੂੰ ਵੰਡ ਦਿੱਤੀਆਂ ਅਰ ਉਸੇ ਤਰਾਂ ਮੱਛੀਆਂ ਵਿੱਚੋਂ ਵੀ ਜਿੰਨੀਆਂ ਓਹ ਚਾਹੁੰਦੇ ਸਨ</verse>
				<verse number="12">ਅਤੇ ਜਾਂ ਓਹ ਰੱਜ ਗਏ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਕਿ ਬਚਿਆਂ ਹੋਇਆਂ ਟੁਕੜਿਆਂ ਨੂੰ ਇੱਕਠੇ ਕਰੋ ਭਈ ਕੁਝ ਖਰਾਬ ਨਾ ਹੋ ਜਾਵੇ</verse>
				<verse number="13">ਸੋ ਉਨ੍ਹਾਂ ਨੇ ਇਕੱਠੇ ਕੀਤਾ ਅਤੇ ਜਵਾਂ ਦੀਆਂ ਉਨ੍ਹਾਂ ਪੰਜਾਂ ਰੋਟੀਆਂ ਦੇ ਟੁਕੜਿਆਂ ਨਾਲ ਜਿਹੜੇ ਖਾਣ ਵਾਲਿਆਂ ਤੋਂ ਬਚ ਰਹੇ ਸਨ ਬਾਰਾਂ ਟੋਕਰੀਆਂ ਭਰ ਦਿੱਤੀਆਂ</verse>
				<verse number="14">ਉਪਰੰਤ ਉਨ੍ਹਾਂ ਲੋਕਾਂ ਨੇ ਇਹ ਨਿਸ਼ਾਨ ਜਿਹੜੀ ਉਸ ਨੇ ਵਿਖਾਇਆ ਸੀ ਵੇਖ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਹੋ ਨਬੀ ਹੈ ਜਿਹੜਾ ਜਗਤ ਵਿੱਚ ਆਉਣ ਵਾਲਾ ਹੈ!।।</verse>
				<verse number="15">ਸੋ ਜਾਂ ਯਿਸੂ ਨੂੰ ਮਲੂਮ ਹੋਇਆ ਜੋ ਉਹ ਮੈਨੂੰ ਬਦੋ ਬਦੀ ਫੜ ਕੇ ਪਾਤਸ਼ਾਹ ਬਣਾਉਣ ਲਈ ਆਉਣ ਲੱਗੇ ਹਨ ਤਾਂ ਆਪ ਇਕੱਲਾ ਫੇਰ ਪਹਾੜ ਨੂੰ ਚੱਲਿਆ ਗਿਆ।।</verse>
				<verse number="16">ਜਾਂ ਸੰਝ ਹੋਈ ਤਾਂ ਉਸ ਦੇ ਚੇਲੇ ਝੀਲ ਵੱਲ ਉੱਤਰ ਗਏ</verse>
				<verse number="17">ਅਤੇ ਬੇੜੀ ਉੱਤੇ ਚੜ੍ਹ ਕੇ ਝੀਲ ਦੇ ਪਾਰ ਕਫ਼ਰਨਾਹੂਮ ਵੱਲ ਚੱਲੇ। ਉਸ ਵੇਲੇ ਅਨ੍ਹੇਰਾ ਹੋ ਗਿਆ ਸੀ ਅਤੇ ਯਿਸੂ ਉਨ੍ਹਾਂ ਦੇ ਕੋਲ ਅਜੇ ਨਹੀਂ ਸੀ ਆਇਆ</verse>
				<verse number="18">ਅਰ ਵੱਡੀ ਅਨ੍ਹੇਰੀ ਵਗਣ ਕਰਕੇ ਝੀਲ ਬਹੁਤ ਠਾਠਾਂ ਮਾਰਨ ਲੱਗੀ</verse>
				<verse number="19">ਫੇਰ ਜਦ ਓਹ ਢਾਈ ਯਾ ਤਿੰਨ ਕੋਹ ਤੀਕੁਰ ਨਿੱਕਲ ਗਏ ਸਨ ਤਦ ਯਿਸੂ ਨੂੰ ਝੀਲ ਦੇ ਉੱਤੋਂ ਦੀ ਤੁਰਦਾ ਅਤੇ ਬੇੜੀ ਦੇ ਨੇੜੇ ਢੁਕਦਾ ਵੇਖਿਆ ਅਤੇ ਡਰ ਗਏ</verse>
				<verse number="20">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਹਾਂ ਡਰੋ ਨਾ!</verse>
				<verse number="21">ਤਾਂ ਓਹ ਉਸ ਨੂੰ ਬੇੜੀ ਉੱਤੇ ਚੜ੍ਹਾ ਲੈਣ ਨੂੰ ਰਾਜ਼ੀ ਹੋਏ ਅਤੇ ਬੇੜੀ ਉਵੇਂ ਉਸ ਥਾਂ ਨੂੰ ਜਿੱਥੇ ਉਨ੍ਹਾਂ ਜਾਣਾ ਸੀ ਜਾ ਪੁੱਜੀ ।।</verse>
				<verse number="22">ਦੂਏ ਦਿਨ ਉਸ ਭੀੜ ਨੇ ਜੋ ਝੀਲ ਦੇ ਉਸ ਪਾਰ ਖੜੀ ਸੀ ਇਹ ਡਿੱਠਾ ਜੋ ਐਥੇ ਇੱਕ ਬੇੜੀ ਤੋਂ ਬਿਨਾ ਕੋਈ ਹੋਰ ਨਹੀਂ ਹੈ ਅਤੇ ਯਿਸੂ ਆਪਣੇ ਚੇਲਿਆਂ ਨਾਲ ਉਸ ਬੇੜੀ ਉੱਤੇ ਨਾ ਗਿਆ ਪਰ ਇਕੱਲੇ ਉਹ ਦੇ ਚੇਲੇ ਹੀ ਗਏ ਸਨ</verse>
				<verse number="23">ਪਰ ਹੋਰ ਬੇੜੀਆਂ ਤਿਬਿਰਿਯਾਸ ਵੱਲੋਂ ਆਈਆਂ ਉਸ ਥਾਂ ਦੇ ਨੇੜੇ ਜਿੱਥੇ ਉਨ੍ਹਾਂ ਨੇ ਪ੍ਰਭੁ ਦੇ ਸ਼ੁਕਰ ਕਰਨ ਦੇ ਪਿੱਛੋ ਰੋਟੀ ਖਾਧੀ ਸੀ</verse>
				<verse number="24">ਸੋ ਜਾਂ ਉਨ੍ਹਾਂ ਲੋਕਾਂ ਨੇ ਵੇਖਿਆ ਜੋ ਐਥੇ ਨਾ ਯਿਸੂ ਹੈ ਅਤੇ ਨਾ ਉਸ ਦੇ ਚੇਲੇ ਹਨ ਤਾਂ ਉਨ੍ਹਾਂ ਬੇੜੀਆਂ ਉੱਤੇ ਚੜ੍ਹੇ ਅਰ ਯਿਸੂ ਦੀ ਭਾਲ ਵਿੱਚ ਕਫ਼ਰਨਾਹੂਮ ਨੂੰ ਆਏ</verse>
				<verse number="25">ਅਤੇ ਉਨ੍ਹਾਂ ਨੇ ਉਸ ਨੂੰ ਝੀਲ ਦੇ ਪਾਰ ਲੱਭ ਕੇ ਉਸ ਨੂੰ ਆਖਿਆ, ਸੁਆਮੀ ਜੀ ਤੁਸੀਂ ਐਥੇ ਕਦੋਂ ਆਏॽ</verse>
				<verse number="26">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਤੁਸੀਂ ਮੈਨੂੰ ਇਸ ਲਈ ਨਹੀਂ ਭਾਲਦੇ ਜੋ ਤੁਸੀਂ ਨਿਸ਼ਾਨ ਵੇਖੇ ਪਰ ਇਸ ਲਈ ਜੋ ਤੁਸੀਂ ਉਨ੍ਹਾਂ ਰੋਟੀਆਂ ਵਿੱਚੋਂ ਖਾ ਕੇ ਰੱਜ ਗਏ</verse>
				<verse number="27">ਨਾਸ ਹੋਣ ਵਾਲੇ ਭੋਜਨ ਦੇ ਲਈ ਮਿਹਨਤ ਨਾ ਕਰੋ ਸਗੋਂ ਉਸ ਭੋਜਨ ਲਈ ਜੋ ਸਦੀਪਕ ਜੀਉਣ ਤੀਕਰ ਰਹਿੰਦਾ ਹੈ ਜਿਹੜਾ ਮਨੁੱਖ ਦਾ ਪੁੱਤ੍ਰ ਤੁਹਾਨੂੰ ਦੇਵੇਗਾ ਕਿਉਂਕਿ ਪਿਤਾ ਪਰਮੇਸ਼ੁਰ ਨੇ ਉਸ ਉੱਤੇ ਮੋਹਰ ਕਰ ਦਿੱਤੀ ਹੈ</verse>
				<verse number="28">ਤਾਂ ਉਨ੍ਹਾਂ ਉਸ ਨੂੰ ਆਖਿਆ ਕਿ ਪਰਮੇਸ਼ੁਰ ਦੇ ਕੰਮ ਕਰਨ ਨੂੰ ਅਸੀਂ ਕੀ ਕਰੀਏॽ</verse>
				<verse number="29">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ</verse>
				<verse number="30">ਤਾਂ ਉਨ੍ਹਾਂ ਉਸ ਨੂੰ ਆਖਿਆ, ਫੇਰ ਤੂੰ ਕਿਹੜੀ ਨਿਸ਼ਾਨ ਵਿਖਾਲਦਾ ਹੈਂ ਜੋ ਅਸੀ ਵੇਖ ਕੇ ਪਰਤੀਤ ਕਰੀਏॽ ਤੂੰ ਕੀ ਕਰਮ ਕਰਦਾ ਹੈਂॽ</verse>
				<verse number="31">ਸਾਡੇ ਵਡਿਆਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਲਿਖਿਆ ਹੋਇਆ ਹੈ ਕਿ ਉਸ ਨੇ ਉਨ੍ਹਾਂ ਨੂੰ ਅਕਾਸ਼ੋਂ ਰੋਟੀ ਖਾਣ ਨੂੰ ਦਿੱਤੀ</verse>
				<verse number="32">ਉਪਰੰਤ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਮੂਸਾ ਨੇ ਤੁਹਾਨੂੰ ਅਕਾਸ਼ੋਂ ਰੋਟੀ ਨਹੀਂ ਦਿੱਤੀ ਪਰ ਮੇਰਾ ਪਿਤਾ ਤੁਹਾਨੂੰ ਸੁਰਗੋਂ ਸੱਚੀ ਰੋਟੀ ਦਿੰਦਾ ਹੈ</verse>
				<verse number="33">ਕਿਉਂਕਿ ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਉਣ ਦਿੰਦੀ ਹੈ</verse>
				<verse number="34">ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਪ੍ਰਭੁ ਜੀ ਸਾਨੂੰ ਸਦਾ ਇਹ ਰੋਟੀ ਦਿਆ ਕਰੋ</verse>
				<verse number="35">ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੀਉਣ ਦੀ ਰੋਟੀ ਮੈਂ ਹਾਂ । ਜੋ ਮੇਰੇ ਕੋਲ ਆਉਂਦਾ ਹੈ ਉਹ ਮੂਲੋਂ ਭੁੱਖਾ ਨਾ ਹੋਵੇਗਾ ਅਤੇ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਕਦੇ ਤਿਹਾਇਆ ਨਾ ਹੋਵੇਗਾ</verse>
				<verse number="36">ਪਰ ਮੈਂ ਤੁਹਾਨੂੰ ਆਖਿਆ ਸੀ ਜੋ ਤੁਸਾਂ ਮੈਨੂੰ ਡਿੱਠਾ ਹੈ ਅਰ ਤਾਂ ਵੀ ਨਿਹਚਾ ਨਹੀਂ ਕਰਦੇ</verse>
				<verse number="37">ਜੋ ਕੁਝ ਪਿਤਾ ਮੈਨੂੰ ਦਿੰਦਾ ਹੈ ਮੇਰੇ ਕੋਲ ਆਵੇਗਾ ਅਤੇ ਜੋ ਮੇਰੇ ਕੋਲ ਆਉਂਦਾ ਹੈ ਮੈਂ ਕਦੇ ਵੀ ਉਹ ਨੂੰ ਕੱਢ ਨਾ ਦਿਆਂਗਾ</verse>
				<verse number="38">ਕਿਉਂਕਿ ਮੈਂ ਸੁਰਗੋਂ ਉੱਤਰਿਆ ਹਾਂ ਇਸ ਲਈ ਨਹੀਂ ਜੋ ਆਪਣੀ ਮਰਜ਼ੀ ਸਗੋਂ ਉਹ ਦੀ ਮਰਜ਼ੀ ਦੇ ਅਨੁਸਾਰ ਚੱਲਾਂ ਜਿਹ ਨੇ ਮੈਨੂੰ ਘੱਲਿਆ</verse>
				<verse number="39">ਅਤੇ ਜਿਹ ਨੇ ਮੈਨੂੰ ਘੱਲਿਆ ਉਹ ਦੀ ਇਹ ਮਰਜ਼ੀ ਹੈ ਭਈ ਸਭ ਕੁਝ ਜੋ ਉਹ ਨੇ ਮੈਨੂੰ ਦਿੱਤਾ ਹੈ ਉਸ ਵਿੱਚੋਂ ਮੈਂ ਕੁਝ ਨਾ ਗੁਆਵਾਂ ਸਗੋਂ ਉਸ ਨੂੰ ਅੰਤ ਦੇ ਦਿਨ ਜੀਉਂਦਾ ਉਠਾਵਾਂ</verse>
				<verse number="40">ਮੇਰੇ ਪਿਤਾ ਦੀ ਇਹ ਮਰਜ਼ੀ ਹੈ ਕਿ ਹਰ ਕੋਈ ਜੋ ਪੁੱਤ੍ਰ ਨੂੰ ਵੇਖੇ ਅਤੇ ਉਸ ਉੱਤੇ ਨਿਹਚਾ ਕਰੇ ਸੋ ਸਦੀਪਕ ਜੀਉਣ ਪਾਵੇ ਅਤੇ ਮੈਂ ਉਹ ਨੂੰ ਅੰਤ ਦੇ ਦਿਨ ਜੀਉਂਦਾ ਉਠਾਵਾਂਗਾ।।</verse>
				<verse number="41">ਉਪਰੰਤ ਯਹੂਦੀ ਉਸ ਉੱਤੇ ਬੁੜ ਬੁੜਾਉਣ ਲੱਗੇ ਇਸ ਲਈ ਜੋ ਉਹ ਨੇ ਇਹ ਆਖਿਆ ਸੀ ਭਈ ਜਿਹੜੀ ਰੋਟੀ ਸੁਰਗੋਂ ਉੱਤਰੀ ਹੈ ਉਹ ਮੈਂ ਹਾਂ</verse>
				<verse number="42">ਅਤੇ ਓਹ ਬੋਲੇ, ਭਲਾ ਇਹ ਯੂਸੁਫ਼ ਦਾ ਪੁੱਤ੍ਰ ਯਿਸੂ ਨਹੀਂ ਜਿਹ ਦੇ ਮਾਂ ਪਿਉ ਨੂੰ ਅਸੀਂ ਜਾਣਦੇ ਹਾਂॽ ਹੁਣ ਉਹ ਕਿਸ ਤਰਾਂ ਆਖਦਾ ਹੈ ਜੋ ਸੁਰਗੋਂ ਉੱਤਰਿਆ ਹਾਂॽ</verse>
				<verse number="43">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਆਪਸ ਵਿੱਚ ਨਾ ਬੁੜਬੁੜਾਓ</verse>
				<verse number="44">ਕੋਈ ਮੇਰੇ ਕੋਲ ਆ ਨਹੀਂ ਸੱਕਦਾ ਜੇ ਪਿਤਾ ਜਿਹ ਨੇ ਮੈਨੂੰ ਘੱਲਿਆ ਉਹ ਨੂੰ ਨਾ ਖਿੱਚੇ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ</verse>
				<verse number="45">ਨਬੀਆਂ ਦੀਆਂ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ ਭਈ ਓਹ ਸੱਭੇ ਪਰਮੇਸ਼ੁਰ ਦੇ ਸਿਖਾਏ ਹੋਏ ਹੋਣਗੇ। ਹਰੇਕ ਜਿਸ ਨੇ ਪਿਤਾ ਤੋਂ ਸੁਣਿਆ ਅਤੇ ਸਿੱਖਿਆ ਹੈ ਸੋ ਮੇਰੇ ਕੋਲ ਆਉਂਦਾ ਹੈ</verse>
				<verse number="46">ਇਹ ਨਹੀਂ ਭਈ ਕਿਸੇ ਨੇ ਪਿਤਾ ਨੂੰ ਡਿੱਠਾ ਹੋਵੇ, ਬਿਨਾ ਉਹ ਦੇ ਜਿਹੜਾ ਪਰਮੇਸ਼ੁਰ ਦੀ ਵੱਲੋਂ ਹੈ ਓਨ ਤਾਂ ਪਿਤਾ ਨੂੰ ਡਿੱਠਾ ਹੈ</verse>
				<verse number="47">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸੇ ਦਾ ਹੈ</verse>
				<verse number="48">ਜੀਉਣ ਦੀ ਰੋਟੀ ਮੈਂ ਹਾਂ</verse>
				<verse number="49">ਤੁਹਾਡਿਆਂ ਪਿਉ ਦਾਦਿਆਂ ਨੇ ਉਜਾੜ ਵਿੱਚ ਮੰਨ ਖਾਧਾ ਅਤੇ ਮਰ ਗਏ</verse>
				<verse number="50">ਜਿਹੜੀ ਰੋਟੀ ਸੁਰਗੋਂ ਉਤਰਦੀ ਹੈ ਭਈ ਮਨੁੱਖ ਉਸ ਵਿੱਚੋਂ ਖਾ ਕੇ ਨਾ ਮਰੇ ਸੋ ਇਹੋ ਹੈ</verse>
				<verse number="51">ਉਹ ਜੀਉਂਦੀ ਰੋਟੀ ਜੋ ਸੁਰਗੋਂ ਉਤਰੀ ਸੋ ਮੈਂ ਹਾਂ । ਜੇ ਕੋਈ ਇਸ ਰੋਟੀਓਂ ਕੁਝ ਖਾਵੇ ਤਾਂ ਉਹ ਸਦਾ ਤੀਕੁ ਜੀਉਂਦਾ ਰਹੇਗਾ ਅਤੇ ਜੋ ਰੋਟੀ ਮੈਂ ਦਿਆਂਗਾ ਸੋ ਮੇਰਾ ਮਾਸ ਹੈ ਜਿਹੜਾ ਜਗਤ ਦੇ ਜੀਉਣ ਲਈ ਮੈਂ ਦਿਆਂਗਾ।।</verse>
				<verse number="52">ਇਸ ਲਈ ਯਹੂਦੀ ਆਪਸ ਵਿੱਚ ਇਹ ਕਹਿ ਕੇ ਬਹਿਸਣ ਲੱਗੇ ਜੋ ਇਹ ਆਪਣਾ ਮਾਸ ਕਿੱਕਰ ਸਾਨੂੰ ਖਾਣ ਲਈ ਦੇ ਸੱਕਦਾ ਹੈॽ</verse>
				<verse number="53">ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੇ ਤੁਸੀਂ ਮਨੁੱਖ ਦੇ ਪੁੱਤ੍ਰ ਦਾ ਮਾਸ ਨਾ ਖਾਓ ਅਤੇ ਉਹ ਦਾ ਲਹੂ ਨਾ ਪੀਓ ਤਾਂ ਤੁਹਾਡੇ ਵਿੱਚ ਜੀਉਣ ਨਹੀਂਹੈ</verse>
				<verse number="54">ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਸਦੀਪਕ ਜੀਉਣ ਉਸੇ ਦਾ ਹੈ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ</verse>
				<verse number="55">ਕਿਉਂਕਿ ਮੇਰਾ ਮਾਸ ਸੱਚ ਮੁੱਚ ਖਾਣ ਦੀ ਅਤੇ ਮੇਰਾ ਲਹੂ ਸੱਚ ਮੁੱਚ ਪੀਣ ਦੀ ਵਸਤੂ ਹੈ</verse>
				<verse number="56">ਜੋ ਮਾਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਸੋ ਮੇਰੇ ਵਿੱਚ ਰਹਿੰਦਾ ਹੈ ਅਰ ਮੈਂ ਉਸ ਵਿੱਚ</verse>
				<verse number="57">ਜਿਸ ਤਰਾਂ ਜੀਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਦੇ ਕਾਰਨ ਜੀਉਂਦਾ ਹਾਂ ਉਸੇ ਤਰਾਂ ਜਿਹੜਾ ਮੈਨੂੰ ਖਾਂਦਾ ਹੈ ਸੋ ਮੇਰੇ ਕਾਰਨ ਜੀਏਗਾ</verse>
				<verse number="58">ਜੋ ਰੋਟੀ ਸੁਰਗੋਂ ਉੱਤਰੀ ਸੋ ਇਹੋ ਹੈ। ਜਿਵੇਂ ਵਡਿਆਂ ਨੇ ਖਾਧੀ ਅਤੇ ਮਰ ਗਏ ਸੋ ਨਹੀਂ ਪਰ ਜਿਹੜਾ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਉਂਦਾ ਰਹੇਗਾ</verse>
				<verse number="59">ਉਹ ਨੇ ਕਫ਼ਰਨਾਹੁਮ ਦੀ ਇੱਕ ਸਮਾਜ ਵਿੱਚ ਉਪਦੇਸ਼ ਦਿੰਦਿਆ ਏਹ ਗੱਲਾਂ ਆਖੀਆਂ।।</verse>
				<verse number="60">ਇਸ ਲਈ ਉਹ ਦੇ ਚੇਲਿਆਂ ਵਿੱਚੋਂ ਬਹੁਤਿਆਂ ਨੇ ਸੁਣ ਕੇ ਆਖਿਆ ਜੋ ਇਹ ਔਖੀ ਗੱਲ ਹੈ, ਇਹ ਨੂੰ ਕੌਣ ਸੁਣ ਸੱਕਦਾ ਹੈॽ</verse>
				<verse number="61">ਪਰ ਯਿਸੂ ਨੇ ਜੋ ਆਪਣੇ ਮਨ ਵਿੱਚ ਜਾਣਿਆ ਭਈ ਮੇਰੇ ਚੇਲੇ ਇਸ ਗੱਲ ਉੱਤੇ ਬੁੜਬੁੜਾਉਂਦੇ ਹਨ ਉਨ੍ਹਾਂ ਨੂੰ ਆਖਿਆ ਕਿ ਇਸ ਤੋਂ ਤੁਹਾਨੂੰ ਠੋਕਰ ਲੱਗਦੀ ਹੈॽ</verse>
				<verse number="62">ਫੇਰ ਕੀ ਹੋਵੇਗਾ ਜੇਕਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਉਤਾਹਾਂ ਚੜ੍ਹਦਾ ਵੇਖੋਗੇ ਜਿੱਥੇ ਉਹ ਪਹਿਲਾਂ ਸੀॽ</verse>
				<verse number="63">ਜੀਉਂਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ ਅਤੇ ਜੀਉਣ ਹਨ</verse>
				<verse number="64">ਪਰ ਤੁਹਾਡੇ ਵਿੱਚੋਂ ਕਿੰਨੇ ਹੀ ਹਨ ਜੋ ਨਿਹਚਾ ਨਹੀਂ ਕਰਦੇ ਕਿਉਂਕਿ ਯਿਸੂ ਮੁੱਢੋਂ ਜਾਣਦਾ ਸੀ ਕਿ ਕਿਹੜੇ ਹਨ ਜਿਹੜੇ ਨਿਹਚਾ ਨਹੀਂ ਕਰਦੇ ਅਤੇ ਕੌਣ ਹੈ ਜੋ ਮੈਨੂੰ ਫੜਾਵੇਗਾ</verse>
				<verse number="65">ਉਸ ਨੇ ਆਖਿਆ, ਇਸ ਕਾਰਨ ਮੈਂ ਤੁਹਾਨੂੰ ਇਹ ਆਖਿਆ ਹੈ ਕਿ ਕੋਈ ਮੇਰੇ ਕੋਲ ਨਹੀਂ ਆ ਸੱਕਦਾ ਜੇਕਰ ਇਹ ਪਿਤਾ ਦੀ ਵੱਲੋਂ ਉਹ ਨੂੰ ਬਖ਼ਸ਼ਿਆ ਨਾ ਗਿਆ ਹੋਵੇ।।</verse>
				<verse number="66">ਇਸ ਗੱਲ ਤੋਂ ਉਹ ਦੇ ਚੇਲਿਆਂ ਵਿੱਚੋਂ ਬਹੁਤੇ ਪਿਛਾਹਾਂ ਨੂੰ ਫਿਰ ਗਏ ਅਤੇ ਮੁੜ ਉਹ ਦੇ ਨਾਲ ਨਾ ਚੱਲੇ</verse>
				<verse number="67">ਉਪਰੰਤ ਯਿਸੂ ਨੇ ਉਨ੍ਹਾਂ ਬਾਰਾਂ ਨੂੰ ਆਖਿਆ, ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋॽ</verse>
				<verse number="68">ਸ਼ਮਊਨ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ ਅਸੀਂ ਕਿਹ ਦੇ ਕੋਲ ਜਾਈਏॽ ਸਦੀਪਕ ਜੀਉਣ ਦੀਆਂ ਗੱਲਾਂ ਤਾਂ ਤੇਰੇ ਕੋਲ ਹਨ</verse>
				<verse number="69">ਅਰ ਅਸਾਂ ਤਾਂ ਨਿਹਚਾ ਕੀਤੀ ਅਤੇ ਜਾਣਿਆ ਹੈ ਕਿ ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ</verse>
				<verse number="70">ਯਿਸੂ ਨੇ ਉਨ੍ਹਾਂ ਨੂੰ ਅੱਗੇ ਆਖਿਆ, ਕੀ ਮੈਂ ਤੁਸਾਂ ਬਾਰਾਂ ਨੂੰ ਨਹੀਂ ਚੁਣਿਆॽ ਅਤੇ ਤੁਹਾਡੇ ਵਿੱਚੋਂ ਇੱਕ ਜਣਾ ਸ਼ਤਾਨ ਹੈ!</verse>
				<verse number="71">ਇਹ ਉਸ ਨੇ ਸ਼ਮਊਨ ਇਸਕਰਿਯੋਤੀ ਦੇ ਪੁੱਤ੍ਰ ਯਹੂਦਾ ਦੇ ਵਿਖੇ ਆਖਿਆ ਕਿਉਂਕਿ ਉਹੋ ਉਸ ਨੂੰ ਫੜਵਾਉਣਾ ਚਾਹੁੰਦਾ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ।।</verse>
			</chapter>
			<chapter number="7">
				<verse number="1">ਇਹ ਦੇ ਪਿੱਛੋਂ ਪ੍ਰਭੁ ਯਿਸੂ ਗਲੀਲ ਵਿੱਚ ਫਿਰਦਾ ਰਿਹਾ ਕਿਉਂਕਿ ਉਹ ਨੇ ਯਹੂਦਿਯਾ ਵਿੱਚ ਫਿਰਨਾ ਨਾ ਚਾਹਿਆ ਇਸ ਲਈ ਜੋ ਯਹੂਦੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਸਨ</verse>
				<verse number="2">ਅਤੇ ਯਹੂਦੀਆਂ ਦਾ ਡੇਰਿਆਂ ਦਾ ਪਰਬ ਨੇੜੇ ਸੀ</verse>
				<verse number="3">ਇਸ ਲਈ ਉਹ ਦੇ ਭਰਾਵਾਂ ਨੇ ਉਹ ਨੂੰ ਆਖਿਆ, ਐਥੋਂ ਤੁਰ ਕੇ ਯਹੂਦਿਯਾ ਵਿੱਚ ਜਾਹ ਭਈ ਤੇਰੇ ਕੰਮਾਂ ਨੂੰ ਜੋ ਤੂੰ ਕਰਦਾ ਹੈਂ ਤੇਰੇ ਚੇਲੇ ਵੀ ਵੇਖਣ</verse>
				<verse number="4">ਕਿਉਂਕਿ ਕੋਈ ਗੁਪਤ ਵਿੱਚ ਕੁਝ ਨਹੀਂ ਕਰਦਾ ਹੈ ਜੇ ਉਹ ਉੱਘਾ ਹੋਣਾ ਚਾਹੁੰਦਾ ਹੋਵੇ । ਜੇ ਤੂੰ ਇਹ ਕੰਮ ਕਰਦਾ ਹੈਂ ਤਾਂ ਆਪ ਨੂੰ ਜਗਤ ਉੱਤੇ ਪਰਗਟ ਕਰ</verse>
				<verse number="5">ਉਹ ਦੇ ਭਰਾ ਵੀ ਉਸ ਉੱਤੇ ਨਿਹਚਾ ਨਹੀਂ ਸੀ ਕਰਦੇ</verse>
				<verse number="6">ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਵੇਲਾ ਅਜੇ ਨਹੀਂ ਆਇਆ ਪਰ ਤੁਹਾਡਾ ਵੇਲਾ ਨਿੱਤ ਤਿਆਰ ਰਹਿੰਦਾ ਹੈ</verse>
				<verse number="7">ਜਗਤ ਤੁਹਾਡੇ ਨਾਲ ਵੈਰ ਨਹੀਂ ਕਰ ਸੱਕਦਾ ਪਰ ਮੇਰੇ ਨਾਲ ਵੈਰ ਕਰਦਾ ਹੈ ਕਿਉਂ ਜੋ ਮੈਂ ਉਸ ਉੱਤੇ ਸਾਖੀ ਦਿੰਦਾ ਹਾਂ ਭਈ ਉਹ ਦੇ ਕੰਮ ਬੁਰੇ ਹਨ</verse>
				<verse number="8">ਤੁਸੀਂ ਇਸ ਤਿਉਹਾਰ ਉੱਤੇ ਜਾਓ। ਮੈਂ ਅਜੇ ਇਸ ਤਿਉਹਾਰ ਉੱਤੇ ਨਹੀਂ ਜਾਂਦਾ ਕਿਉਂਕਿ ਮੇਰਾ ਵੇਲਾ ਅਜੇ ਪੂਰਾ ਨਹੀਂ ਹੋਇਆ</verse>
				<verse number="9">ਅਤੇ ਉਹ ਏਹ ਗੱਲਾਂ ਉਨ੍ਹਾਂ ਨੂੰ ਕਹਿ ਕੇ ਗਲੀਲ ਵਿੱਚ ਰਿਹਾ।।</verse>
				<verse number="10">ਪਰ ਜਾਂ ਉਹ ਦੇ ਭਰਾ ਤਿਉਹਾਰ ਉੱਤੇ ਚੱਲੇ ਗਏ ਤਾਂ ਉਹ ਆਪ ਵੀ ਤੁਰ ਪਿਆ, ਪਰਗਟ ਨਹੀਂ ਪਰ ਮਾਨੋ ਗੁਪਤ ਵਿੱਚ</verse>
				<verse number="11">ਉਪਰੰਤ ਯਹੂਦੀ ਉਹ ਨੂੰ ਤਿਉਹਾਰ ਦੇ ਕੱਠ ਵਿੱਚ ਲੱਭਣ ਲੱਗੇ ਅਤੇ ਬੋਲੇ, ਉਹ ਕਿੱਥੇ ਹੈॽ</verse>
				<verse number="12">ਲੋਕਾਂ ਵਿੱਚ ਉਹ ਦੇ ਵਿਖੇ ਬਹੁਤ ਚਰਚਾ ਹੋ ਰਹੀ ਸੀ। ਕਈਕੁ ਆਖਦੇ ਸਨ ਕਿ ਉਹ ਭਲਾ ਮਾਨਸ ਹੈ ਪਰ ਹੋਰ ਆਖਦੇ ਸਨ, ਨਹੀਂ, ਸਗੋਂ ਉਹ ਲੋਕਾਂ ਨੂੰ ਭਰਮਾਉਂਦਾ ਹੈ</verse>
				<verse number="13">ਪਰ ਤਾਂ ਵੀ ਯਹੂਦੀਆਂ ਦੇ ਡਰ ਦੇ ਮਾਰੇ ਕੋਈ ਉਹ ਦੀ ਗੱਲ ਖੋਲ੍ਹ ਕੇ ਨਹੀਂ ਕਰਦਾ ਸੀ।।</verse>
				<verse number="14">ਤਿਉਹਾਰ ਦੇ ਦਿਨ ਹੁਣ ਅੱਧੇ ਬੀਤ ਗਏ ਸਨ ਕਿ ਯਿਸੂ ਹੈਕਲ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ</verse>
				<verse number="15">ਤਾਂ ਯਹੂਦੀ ਅਚਰਜ ਮੰਨ ਕੇ ਬੋਲੇ, ਬਿਨ ਪੜੇ ਇਹ ਨੂੰ ਵਿਦਿਆ ਕਿੱਥੋਂ ਆਈ ਹੈॽ</verse>
				<verse number="16">ਸੋ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਸਿੱਖਿਆ ਮੇਰੀ ਆਪਣੀ ਨਹੀਂ ਸਗੋਂ ਉਹ ਦੀ ਹੈ ਜਿਨ੍ਹ ਮੈਨੂੰ ਘੱਲਿਆ</verse>
				<verse number="17">ਜੇ ਕੋਈ ਉਹ ਦੀ ਮਰਜ਼ੀ ਪੂਰੀ ਕਰਨੀ ਚਾਹੇ ਤਾਂ ਉਹ ਇਸ ਸਿੱਖਿਆ ਦੇ ਵਿਖੇ ਜਾਣੇਗਾ ਭਈ ਇਹ ਪਰਮੇਸ਼ੁਰ ਤੋਂ ਹੈ ਯਾ ਮੈਂ ਆਪਣੀ ਵੱਲੋਂ ਬੋਲਦਾ ਹਾਂ</verse>
				<verse number="18">ਜੋ ਕੋਈ ਆਪਣੀ ਵੱਲੋਂ ਬੋਲਦਾ ਹੈ ਸੋ ਆਪਣੀ ਹੀ ਵਡਿਆਈ ਚਾਹੁੰਦਾ ਹੈ ਪਰ ਜਿਹੜਾ ਆਪਣੇ ਭੇਜਣ ਵਾਲੇ ਦੀ ਵਡਿਆਈ ਚਾਹੁੰਦਾ ਹੈ ਉਹੋ ਸੱਚਾ ਹੈ ਅਤੇ ਉਹ ਦੇ ਵਿੱਚ ਕੁਧਰਮ ਨਹੀਂ ਹੈ</verse>
				<verse number="19">ਕੀ ਮੂਸਾ ਨੇ ਤੁਹਾਨੂੰ ਸ਼ਰਾ ਨਹੀਂ ਦਿੱਤੀॽ ਪਰ ਤੁਹਾਡੇ ਵਿੱਚੋਂ ਕੋਈ ਸ਼ਰਾ ਉੱਤੇ ਨਹੀਂ ਚੱਲਦਾ । ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋॽ</verse>
				<verse number="20">ਲੋਕਾਂ ਨੇ ਉੱਤਰ ਦਿੱਤਾ, ਤੈਨੂੰ ਤਾਂ ਭੂਤ ਚਿੰਬੜਿਆ ਹੋਇਆ ਹੈ। ਕੌਣ ਤੇਰੇ ਮਾਰ ਸੁੱਟਣ ਦੇ ਮਗਰ ਪਿਆ ਹੈॽ</verse>
				<verse number="21">ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਮੈਂ ਇੱਕ ਕੰਮ ਕੀਤਾ ਅਤੇ ਤੁਸੀਂ ਸੱਭੇ ਅਚਰਜ ਮੰਨਦੇ ਹੋ</verse>
				<verse number="22">ਇਸ ਕਾਰਨ ਮੂਸਾ ਨੇ ਤੁਹਾਨੂੰ ਸੁੰਨਤ ਦੀ ਰੀਤ ਦਿੱਤੀ ਹੈ ਭਾਵੇਂ ਉਹ ਮੂਸਾ ਤੋਂ ਨਹੀਂ ਪਰ ਪਿਉ ਦਾਦਿਆਂ ਤੋਂ ਹੈ, ਅਤੇ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ</verse>
				<verse number="23">ਜਾਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕੀਤੀ ਜਾਂਦੀ ਹੈ ਇਸ ਕਰਕੇ ਜੋ ਮੂਸਾ ਦੀ ਸ਼ਰਾ ਟੁੱਟ ਨਾ ਜਾਏ ਤਾਂ ਕੀ ਤੁਸੀਂ ਮੇਰੇ ਉੱਤੇ ਇਸ ਲਈ ਖੁਣਸਦੇ ਹੋ ਜੋ ਮੈਂ ਸਬਤ ਦੇ ਦਿਨ ਇੱਕ ਮਨੁੱਖ ਨੂੰ ਬਿਲਕੁਲ ਚੰਗਾ ਕੀਤਾॽ</verse>
				<verse number="24">ਵਿਖਾਵੇ ਦੇ ਅਨੁਸਾਰ ਨਿਆਉਂ ਨਾ ਕਰੋ ਪਰੰਤੂ ਸੱਚਾ ਨਿਆਉਂ ਕਰੋ।।</verse>
				<verse number="25">ਤਾਂ ਯਰੂਸ਼ਲਮ ਦੇ ਲੋਕਾਂ ਵਿੱਚੋਂ ਕਈ ਆਖਦੇ ਸਨ, ਕੀ ਇਹ ਉਹੋ ਨਹੀਂ ਜਿਹ ਦੇ ਮਾਰ ਸੁੱਟਣ ਦੇ ਮਗਰ ਓਹ ਪਏ ਹਨॽ</verse>
				<verse number="26">ਅਰ ਵੇਖੋ ਉਹ ਤਾਂ ਖੁਲ੍ਹੇ ਬਚਨ ਪਿਆ ਬੋਲਦਾ ਹੈ ਅਤੇ ਓਹ ਉਸ ਨੂੰ ਕੁਝ ਨਹੀਂ ਆਖਦੇ। ਕੀ ਸਰਦਾਰਾਂ ਨੇ ਸੱਚ ਜਾਣ ਲਿਆ ਜੋ ਇਹੋ ਮਸੀਹ ਹੈॽ</verse>
				<verse number="27">ਪਰ ਅਸੀਂ ਇਹ ਨੂੰ ਜਾਣਦੇ ਹਾਂ ਜੋ ਕਿੱਥੇ ਦਾ ਹੈ ਪਰ ਜਾਂ ਮਸੀਹ ਆਊਗਾ ਤਾਂ ਕੋਈ ਨਹੀਂ ਜਾਣੂ ਜੋ ਉਹ ਕਿੱਥੋਂ ਦਾ ਹੈ</verse>
				<verse number="28">ਇਸ ਕਰਕੇ ਯਿਸੂ ਹੈਕਲ ਵਿੱਚ ਉਪਦੇਸ਼ ਕਰਦਾ ਇਹ ਉੱਚੀ ਬੋਲਿਆ ਭਈ ਤੁਸੀਂ ਤਾਂ ਮੈਨੂੰ ਜਾਣਦੇ, ਨਾਲੇ ਇਹ ਭੀ ਜਾਣਦੇ ਹੋ ਜੋ ਮੈਂ ਕਿੱਥੇ ਦਾ ਹਾਂ। ਮੈਂ ਆਪਣੇ ਆਪ ਨਹੀਂ ਆਇਆ ਪਰ ਜਿਹ ਨੇ ਮੈਨੂੰ ਘੱਲਿਆ ਸੋ ਸੱਚਾ ਹੈ ਜਿਹ ਨੂੰ ਤੁਸੀਂ ਨਹੀਂ ਜਾਣਦੇ</verse>
				<verse number="29">ਮੈਂ ਉਹ ਨੂੰ ਨਹੀਂ ਜਾਣਦਾ ਕਿਉਂ ਜੋ ਮੈਂ ਉਹ ਦੀ ਵੱਲੋਂ ਹਾਂ ਅਤੇ ਉਹ ਨੇ ਮੈਨੂੰ ਘੱਲਿਆ</verse>
				<verse number="30">ਤਦ ਓਹ ਉਸ ਦੇ ਫੜਨ ਦੇ ਮਗਰ ਪਏ ਪਰ ਕਿਨ੍ਹੇ ਉਸ ਉੱਤੇ ਹੱਥ ਨਾ ਪਾਇਆ ਇਸ ਲਈ ਜੋਉਹ ਦਾ ਵੇਲਾ ਅਜੇ ਨਹੀਂ ਸੀ ਆਇਆ</verse>
				<verse number="31">ਪਰ ਉਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਅਤੇ ਬੋਲੇ ਕਿ ਜਾਂ ਮਸੀਹ ਆਊਗਾ ਤਾਂ ਭਲਾ, ਉਹ ਉਨ੍ਹਾਂ ਨਿਸ਼ਾਨਾਂ ਨਾਲੋਂ ਜਿਹੜੇ ਇਸ ਨੇ ਵਿਖਾਲੇ ਹਨ ਕੁਝ ਵੱਧ ਵਿਖਾਲੂॽ</verse>
				<verse number="32">ਫ਼ਰੀਸੀਆਂ ਨੇ ਉਹ ਦੇ ਵਿਖੇ ਲੋਕਾਂ ਦੀ ਇਹ ਚਰਚਾ ਸੁਣੀ ਤਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਸਿਪਾਹੀ ਘੱਲੇ ਜੋ ਉਹ ਨੂੰ ਫੜ ਲੈਣ</verse>
				<verse number="33">ਸੋ ਯਿਸੂ ਨੇ ਆਖਿਆ, ਅਜੇ ਥੋੜਾ ਚਿਰ ਮੈਂ ਤੁਹਾਡੇ ਨਾਲ ਹਾਂ ਅਤੇ ਜਿਨ ਮੈਨੂੰ ਘੱਲਿਆ ਉਹ ਦੇ ਕੋਲ ਚੱਲਿਆ ਜਾਂਦਾ ਹਾਂ</verse>
				<verse number="34">ਤੁਸੀਂ ਮੈਨੂੰ ਭਾਲੋਗੇ ਅਤੇ ਮੈਨੂੰ ਨਾ ਲੱਭੋਗੇ ਪਰ ਜਿੱਥੇ ਮੈਂ ਹਾਂ ਤੁਸੀਂ ਨਹੀਂ ਆ ਸੱਕਦੇ</verse>
				<verse number="35">ਉਪਰੰਤ ਯਹੂਦੀਆਂ ਨੇ ਆਪਸ ਵਿੱਚ ਆਖਿਆ, ਉਹ ਕਿੱਥੇ ਜਾਊ ਜੋ ਅਸੀਂ ਉਹ ਨੂੰ ਨਾ ਲੱਭਾਗੇॽ ਭਲਾ, ਉਹ ਉਨ੍ਹਾਂ ਕੋਲ ਜਾਊ ਜਿਹੜੇ ਯੂਨਾਨੀਆਂ ਵਿੱਚ ਖਿੰਡੇ ਹੋਏ ਹਨ ਅਤੇ ਯੂਨਾਨੀਆਂ ਨੂੰ ਉਪਦੇਸ਼ ਕਰੂॽ</verse>
				<verse number="36">ਇਹ ਕੀ ਗੱਲ ਹੈ ਜਿਹੜੀ ਉਹ ਨੇ ਆਖੀ ਕਿ ਤੁਸੀਂ ਮੈਨੂੰ ਭਾਲੋਗੇ ਅਤੇ ਮੈਨੂੰ ਨਾ ਲੱਭੋਗੇ ਅਰ ਜਿੱਥੇ ਮੈਂ ਹਾਂ ਤੁਸੀਂ ਨਹੀਂ ਆ ਸੱਕਦੇॽ।।</verse>
				<verse number="37">ਪਿਛਲੇ ਦਿਨ ਜਿਹੜਾ ਤਿਉਹਾਰ ਦਾ ਵੱਡਾ ਦਿਨ ਸੀ ਯਿਸੂ ਖੜਾ ਹੋਇਆ ਅਤੇ ਇਹ ਕਹਿ ਕੇ ਉੱਚੀ ਬੋਲਿਆ ਭਈ ਜੇ ਕੋਈ ਤਿਹਾਇਆ ਹੋਵੇ ਤਾਂ ਮੇਰੇ ਕੋਲ ਆਵੇ ਅਤੇ ਪੀਵੇ!</verse>
				<verse number="38">ਜੋ ਕੋਈ ਮੇਰੇ ਉੱਤੇ ਨਿਹਚਾ ਕਰਦਾ ਹੈ ਲਿਖਤ ਅਨੁਸਾਰ ਅੰਮ੍ਰਿਤ ਜਲ ਦੀਆਂ ਨਦੀਆਂ ਉਹ ਦੇ ਅੰਦਰੋਂ ਵਗਣਗੀਆਂ!</verse>
				<verse number="39">ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ</verse>
				<verse number="40">ਤਾਂ ਭੀੜ ਵਿੱਚੋਂ ਕਈਆਂ ਨੇ ਏਹ ਗੱਲਾਂ ਸੁਣ ਕੇ ਆਖਿਆ ਸੱਚੀ ਮੁੱਚੀ ਇਹ ਉਹੋ ਨਬੀ ਹੈ!</verse>
				<verse number="41">ਦੂਜਿਆਂ ਨੇ ਆਖਿਆ, ਇਹ ਮਸੀਹ ਹੈ! ਪਰ ਕਈਆਂ ਨੇ ਆਖਿਆ, ਭਲਾ, ਮਸੀਹ ਗਲੀਲ ਵਿੱਚੋਂ ਆਉਂਦਾ ਹੈॽ</verse>
				<verse number="42">ਕੀ ਕਤੇਬ ਨੇ ਨਹੀਂ ਆਖਿਆ ਜੋ ਮਸੀਹ ਦਾਊਦ ਦੀ ਅੰਸ ਵਿੱਚੋਂ ਅਤੇ ਬੈਤਲਹਮ ਦੀ ਨਗਰੀ ਤੋਂ ਜਿੱਥੇ ਦਾਊਦ ਸੀ ਆਉਂਦਾ ਹੈॽ</verse>
				<verse number="43">ਸੋ ਉਹ ਦੇ ਕਾਰਨ ਲੋਕਾਂ ਵਿੱਚ ਫੁੱਟ ਪੈ ਗਈ</verse>
				<verse number="44">ਅਤੇ ਉਨ੍ਹਾਂ ਵਿੱਚੋਂ ਕਿੰਨੇ ਚਾਹੁੰਦੇ ਸਨ ਭਈ ਇਹ ਨੂੰ ਫੜ ਲਈਏ ਪਰ ਕਿਸੇ ਨੇ ਉਸ ਉੱਤੇ ਹੱਥ ਨਾ ਪਾਏ।।</verse>
				<verse number="45">ਉਪਰੰਤ ਓਹ ਸਿਪਾਹੀ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲ ਆਏ ਅਤੇ ਉਨ੍ਹਾਂ ਨੇ ਓਹਨਾਂ ਨੂੰ ਆਖਿਆ, ਤੁਸੀਂ ਉਹ ਨੂੰ ਕਿਉਂ ਨਾ ਲਿਆਏॽ</verse>
				<verse number="46">ਸਿਪਾਹੀਆਂ ਨੇ ਉੱਤਰ ਦਿੱਤਾ, ਇਹ ਦੇ ਤੁੱਲ ਕਦੇ ਕਿਸੇ ਮਨੁੱਖ ਨੇ ਬਚਨ ਨਹੀਂ ਕੀਤਾ!</verse>
				<verse number="47">ਤਾਂ ਫ਼ਰੀਸੀਆਂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਭੀ ਭਰਮਾਏ ਗਏॽ</verse>
				<verse number="48">ਭਲਾ, ਸਰਦਾਰਾਂ ਅਤੇ ਫ਼ਰੀਸੀਆਂ ਵਿੱਚੋਂ ਕਿਹ ਨੇ ਉਸ ਉੱਤੇ ਨਿਹਚਾ ਕੀਤੀॽ</verse>
				<verse number="49">ਪਰ ਲਾਨਤ ਹੈ ਇੰਨ੍ਹਾਂ ਲੋਕਾਂ ਉੱਤੇ ਜਿਹੜੇ ਸ਼ਰਾ ਨੂੰ ਨਹੀਂ ਜਾਣਦੇ ਹਨ!</verse>
				<verse number="50">ਨਿਕੁਦੇਮੁਸ ਨੇ ਜਿਹੜਾ ਪਹਿਲਾਂ ਯਿਸੂ ਦੇ ਕੋਲ ਆਇਆ ਅਤੇ ਉਨ੍ਹਾਂ ਵਿੱਚੋਂ ਇੱਕ ਸੀ ਉਨ੍ਹਾਂ ਨੂੰ ਆਖਿਆ</verse>
				<verse number="51">ਕੀ ਸਾਡੀ ਸ਼ਰਾ ਕਿਸੇ ਮਨੁੱਖ ਨੂੰ ਉਹ ਦੀ ਸੁਣਨ ਅਤੇ ਇਹ ਜਾਣਨ ਪਹਿਲਾਂ ਭਈ ਉਹ ਕੀ ਕਰਦਾ ਹੈਗਾ ਦੋਸ਼ੀ ਠਹਿਰਾਉਂਦੀ ਹੈॽ</verse>
				<verse number="52">ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਭੀ ਗਲੀਲ ਤੋਂ ਹੈਂॽ</verse>
				<verse number="53">ਭਾਲ ਅਤੇ ਵੇਖ, ਜੋ ਗਲੀਲ ਵਿੱਚੋਂ ਕੋਈ ਨਬੀ ਨਹੀਂ ਉੱਠਦਾ।।</verse>
			</chapter>
			<chapter number="8">
				<verse number="1">[ਫੇਰ ਹਰੇਕ ਆਪੋ ਆਪਣੇ ਘਰ ਗਿਆ ਪਰ ਯਿਸੂ ਜ਼ੈਤੂਨ ਦੇ ਪਹਾੜ ਨੂੰ ਸਿਧਾਰਿਆ</verse>
				<verse number="2">ਅਤੇ ਸਵੇਰ ਨੂੰ ਉਹ ਹੈਕਲ ਵਿੱਚ ਫੇਰ ਆਇਆ ਅਤੇ ਸਭ ਲੋਕ ਉਹ ਦੇ ਕੋਲ ਆਏ ਅਰ ਉਹ ਬੈਠ ਕੇ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ</verse>
				<verse number="3">ਤਾਂ ਗ੍ਰੰਥੀ ਅਤੇ ਫ਼ਰੀਸੀ ਇੱਕ ਤੀਵੀਂ ਨੂੰ ਲਿਆਏ ਜਿਹੜੀ ਜ਼ਨਾਹ ਵਿੱਚ ਫੜੀ ਗਈ ਸੀ ਅਤੇ ਉਸ ਨੂੰ ਵਿਚਕਾਰ ਖੜੀ ਕਰ ਕੇ</verse>
				<verse number="4">ਉਹ ਨੂੰ ਕਿਹਾ, ਗੁਰੂ ਜੀ ਇਹ ਤੀਵੀਂ ਠੀਕ ਜ਼ਨਾਹ ਦੇ ਵੇਲੇ ਫੜੀ ਗਈ ਹੈ</verse>
				<verse number="5">ਅਤੇ ਮੂਸਾ ਨੇ ਤੁਰੇਤ ਵਿੱਚ ਸਾਨੂੰ ਹੁਕਮ ਦਿੱਤਾ ਹੈ ਕਿ ਜੋ ਏਹੋ ਜਹੀਆਂ ਨੂੰ ਪੱਥਰਾਂ ਨਾਲ ਮਾਰ ਸੁੱਟੋ। ਫੇਰ ਤੂੰ ਇਹ ਦੇ ਹੱਕ ਵਿੱਚ ਕੀ ਆਖਦਾ ਹੈਂॽ</verse>
				<verse number="6">ਪਰ ਉਨ੍ਹਾਂ ਨੇ ਉਹ ਦੇ ਪਰਤਾਉਣ ਲਈ ਇਹ ਗੱਲ ਕਹੀ ਸੀ ਭਈ ਉਸ ਉੱਤੇ ਊਜ ਲਾਉਣ ਦਾ ਮੌਕਾ ਮਿਲੇ। ਤਾਂ ਯਿਸੂ ਹਿਠਾਹਾਂ ਨਿਉਂ ਕੇ ਉਂਗਲ ਨਾਲ ਧਰਤੀ ਉੱਤੇ ਲਿਖਣ ਲੱਗਾ</verse>
				<verse number="7">ਜਾਂ ਓਹ ਉਸ ਤੋਂ ਪੁੱਛੀ ਗਏ ਤਾਂ ਉਹ ਨੇ ਸਿੱਧੇ ਹੋ ਕੇ ਉਨ੍ਹਾਂ ਨੂੰ ਆਖਿਆ ਜਿਹੜਾ ਤੁਹਾਡੇ ਵਿੱਚੋਂ ਨਿਰਦੋਖ ਹੋਵੇ ਉਹ ਪਹਿਲਾਂ ਉਸ ਨੂੰ ਪੱਥਰ ਮਾਰੇ</verse>
				<verse number="8">ਫੇਰ ਹਿਠਾਹਾਂ ਨਿਉਂ ਕੇ ਉਂਗਲ ਨਾਲ ਧਰਤੀ ਉੱਤੇ ਲਿਖਣ ਲੱਗਾ</verse>
				<verse number="9">ਇਹ ਸੁਣ ਕੇ ਓਹ ਵੱਡਿਆਂ ਤੋਂ ਲੈਕੇ ਛੋਟਿਆਂ ਤੀਕੁਰ ਇੱਕ ਇੱਕ ਕਰਕੇ ਨਿੱਕਲ ਗਏ ਅਤੇ ਯਿਸੂ ਇਕੱਲਾ ਰਹਿ ਗਿਆ ਅਤੇ ਉਹ ਤੀਵੀਂ ਵਿਚਕਾਰ ਖੜੀ ਰਹੀ</verse>
				<verse number="10">ਤਾਂ ਯਿਸੂ ਨੇ ਸਿੱਧੇ ਹੋ ਕੇ ਉਹ ਨੂੰ ਆਖਿਆ, ਹੇ ਤ੍ਰੀਮਤ ਓਹ ਕਿੱਥੇ ਹਨॽ ਕੀ ਕਿਸੇ ਨੇ ਤੇਰੇ ਉੱਤੇ ਸਜ਼ਾ ਦਾ ਹੁਕਮ ਨਾ ਦਿੱਤਾॽ</verse>
				<verse number="11">ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]</verse>
				<verse number="12">ਉਪਰੰਤ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ ਕਿ ਜਗਤ ਦਾ ਚਾਨਣ ਮੈਂ ਹਾਂ। ਜਿਹੜਾ ਮੇਰੇ ਪਿੱਛੇ ਤੁਰਦਾ ਹੈ ਅਨ੍ਹੇਰੇ ਵਿੱਚ ਕਦੇ ਨਾ ਚੱਲੇਗਾ ਸਗੋਂ ਉਹ ਦੇ ਕੋਲ ਜੀਉਣ ਦਾ ਚਾਨਣ ਹੋਵੇਗਾ</verse>
				<verse number="13">ਇਸ ਲਈ ਫ਼ਰੀਸੀਆਂ ਨੇ ਉਹ ਨੂੰ ਕਿਹਾ, ਤੂੰ ਆਪਣੇ ਉੱਤੇ ਆਪੇ ਸਾਖੀ ਦਿੰਦਾ ਹੈਂ। ਤੇਰੀ ਸਾਖੀ ਸੱਚੀ ਨਹੀਂ</verse>
				<verse number="14">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਾਵੇਂ ਮੈਂ ਆਪਣੇ ਉੱਤੇ ਆਪੇ ਸਾਖੀ ਦਿੰਦਾ ਹਾਂ ਤਾਂ ਵੀ ਮੇਰੀ ਸਾਖੀ ਸੱਚੀ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਮੈਂ ਕਿੱਧਰੋਂ ਆਇਆ ਹਾਂ ਅਤੇ ਕਿੱਧਰ ਨੂੰ ਜਾਂਦਾ ਹਾਂ ਪਰ ਤੁਸੀਂ ਨਹੀਂ ਜਾਣਦੇ ਭਈ ਮੈਂ ਕਿੱਧਰੋਂ ਆਉਂਦਾ ਅਤੇ ਕਿੱਧਰ ਨੂੰ ਜਾਂਦਾ ਹਾਂ</verse>
				<verse number="15">ਤੁਸੀਂ ਸਰੀਰ ਦੇ ਅਨੁਸਾਰ ਨਿਆਉਂ ਕਰਦੇ ਹੋ ਮੈਂ ਕਿਸੇ ਦਾ ਨਿਆਉਂ ਨਹੀਂ ਕਰਦਾ</verse>
				<verse number="16">ਪਰ ਜੇ ਮੈਂ ਨਿਆਉਂ ਕਰਾਂ ਤਾਂ ਵੀ ਮੇਰਾ ਨਿਆਉਂ ਸੱਚਾ ਹੈ ਕਿਉਂ ਜੋ ਮੈਂ ਇਕੱਲਾ ਨਹੀਂ ਹਾਂ ਪਰ ਮੈਂ ਅਤੇ ਮੇਰਾ ਘੱਲਣ ਵਾਲਾ</verse>
				<verse number="17">ਤੁਹਾਡੀ ਸ਼ਰਾ ਵਿੱਚ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਸਾਖੀ ਸੱਚੀ ਹੁੰਦੀ ਹੈ</verse>
				<verse number="18">ਇੱਕ ਤਾਂ ਮੈਂ ਹਾਂ ਜੋ ਆਪਣੇ ਉੱਤੇ ਸਾਖੀ ਦਿੰਦਾ ਹਾਂ ਅਤੇ ਇੱਕ ਮੇਰਾ ਪਿਤਾ ਜਿਨ੍ਹ ਮੈਨੂੰ ਘੱਲਿਆ ਮੇਰੇ ਉੱਤੇ ਸਾਖੀ ਦਿੰਦਾ ਹੈ</verse>
				<verse number="19">ਤਾਂ ਉਨ੍ਹਾਂ ਉਸ ਨੂੰ ਆਖਿਆ, ਕਿੱਥੇ ਹੈ ਤੇਰਾ ਪਿਤਾॽ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਾ ਮੈਨੂੰ ਜਾਣਦੇ ਹੋ, ਨਾ ਮੇਰੇ ਪਿਤਾ ਨੂੰ । ਜੇ ਤੁਸੀਂ ਮੈਨੂੰ ਜਾਣਦੇ ਤਾਂ ਮੇਰੇ ਪਿਤਾ ਨੂੰ ਵੀ ਜਾਣਦੇ</verse>
				<verse number="20">ਉਹ ਨੇ ਹੈਕਲ ਦੇ ਵਿੱਚ ਉਪਦੇਸ਼ ਕਰਦੇ ਹੋਏ ਏਹ ਗੱਲਾਂ ਖ਼ਜਾਨੇ ਦੇ ਅੰਦਰ ਆਖੀਆਂ ਅਰ ਕਿਸੇ ਨੇ ਉਹ ਨੂੰ ਨਾ ਫੜਿਆ ਕਿਉਂ ਜੋ ਉਹ ਦਾ ਵੇਲਾ ਅਜੇ ਨਹੀਂ ਸੀ ਆਇਆ।।</verse>
				<verse number="21">ਉਸ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤਾਂ ਚੱਲਿਆ ਜਾਂਦਾ ਹਾਂ ਅਰ ਤੁਸੀਂ ਮੈਨੂੰ ਭਾਲੋਗੇ ਅਤੇ ਆਪਣੇ ਪਾਪ ਵਿੱਚ ਮਰੋਗੇ। ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ</verse>
				<verse number="22">ਉਪਰੰਤ ਯਹੂਦੀਆਂ ਨੇ ਕਿਹਾ, ਭਲਾ, ਉਹ ਆਪਣਾ ਘਾਤ ਕਰੂॽ ਉਹ ਜੋ ਆਖਦਾ ਹੈ ਭਈ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ ਹੋॽ</verse>
				<verse number="23">ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੇਠੋਂ ਦੇ ਹੋ, ਮੈਂ ਉੱਤੋਂ ਦਾ ਹਾਂ। ਤੁਸੀਂ ਇਸ ਜਗਤ ਤੋਂ ਹੋ, ਮੈਂ ਇਸ ਜਗਤ ਤੋਂ ਨਹੀਂ ਹਾਂ</verse>
				<verse number="24">ਇਸ ਲਈ ਮੈਂ ਤੁਹਾਨੂੰ ਆਖਿਆ ਜੋ ਤੁਸੀਂ ਆਪਣੇ ਪਾਪਾਂ ਵਿੱਚ ਮਰੋਗੇ ਕਿਉਂਕਿ ਜੇ ਤੁਸੀਂ ਪਰਤੀਤ ਨਾ ਕਰੋ ਕਿ ਮੈਂ ਉਹੋ ਹਾਂ ਤਾਂ ਆਪਣੇ ਪਾਪਾਂ ਵਿੱਚ ਮਰੋਗੇ</verse>
				<verse number="25">ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਤੂੰ ਹੈ ਕੌਣॽ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਉਹੋ ਹਾਂ ਜੋ ਮੁੱਢੋਂ ਤੁਹਾਨੂੰ ਦੱਸਦਾ ਆਇਆ</verse>
				<verse number="26">ਤੁਹਾਡੇ ਹੱਕ ਵਿੱਚ ਮੈਂ ਬਹੁਤ ਕੁਝ ਕਹਿਣਾ ਅਤੇ ਨਿਆਉਂ ਕਰਨਾ ਹੈ ਪਰ ਜਿਨ ਮੈਨੂੰ ਘੱਲਿਆ ਉਹ ਸੱਚਾ ਹੈ ਅਤੇ ਜਿਹੜੀਆਂ ਗੱਲਾਂ ਮੈਂ ਉਸ ਕੋਲੋਂ ਸੁਣੀਆਂ ਸੋਈ ਜਗਤ ਨੂੰ ਕਹਿੰਦਾ ਹਾਂ</verse>
				<verse number="27">ਓਹ ਨਾ ਸਮਝੇ ਜੋ ਉਹ ਸਾਨੂੰ ਪਿਤਾ ਦੇ ਵਿਖੇ ਆਖਦਾ ਹੈ</verse>
				<verse number="28">ਤਾਂ ਯਿਸੂ ਨੇ ਆਖਿਆ ਕਿ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਉੱਚਾ ਕਰੋਗੇ ਤਾਂ ਜਾਣੋਗੇ ਭਈ ਮੈਂ ਉਹੋ ਹਾਂ ਅਤੇ ਇਹ ਜੋ ਮੈਂ ਆਪਣੀ ਵੱਲੋਂ ਕੁਝ ਨਹੀਂ ਕਰਦਾ ਪਰ ਜਿੱਦਾਂ ਪਿਤਾ ਨੇ ਮੈਨੂੰ ਸਿਖਾਲਿਆ ਹੈ ਓਦਾਂ ਹੀ ਮੈਂ ਏਹ ਗੱਲਾਂ ਆਖਦਾ ਹਾਂ</verse>
				<verse number="29">ਅਰ ਜਿਨ੍ਹ ਮੈਨੂੰ ਘੱਲਿਆ ਉਹ ਮੇਰੇ ਸੰਗ ਹੈ। ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ ਕਿਉਂ ਜੋ ਮੈਂ ਸਦਾ ਓਹ ਕੰਮ ਕਰਦਾ ਹਾਂ ਜਿਹੜੇ ਉਸ ਨੂੰ ਭਾਉਂਦੇ ਹਨ</verse>
				<verse number="30">ਉਹ ਦੇ ਏਹ ਗੱਲਾਂ ਆਖਦਿਆਂ ਬਹੁਤਿਆਂ ਨੇ ਉਹ ਦੇ ਉੱਤੇ ਨਿਹਚਾ ਕੀਤੀ।।</verse>
				<verse number="31">ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਉਹ ਦੀ ਪਰਤੀਤ ਕੀਤੀ ਸੀ ਆਖਿਆ, ਜੋ ਤੁਸੀਂ ਮੇਰੇ ਬਚਨ ਤੇ ਖਲੋਤੇ ਰਹੋ ਤਾਂ ਠੀਕ ਤੁਸੀਂ ਮੇਰੇ ਚੇਲੇ ਹੋ</verse>
				<verse number="32">ਅਰ ਸਚਿਆਈ ਨੂੰ ਜਾਣੋਗੇ ਅਤੇ ਸਚਿਆਈ ਤੁਹਾਨੂੰ ਅਜ਼ਾਦ ਕਰੇਗੀ</verse>
				<verse number="33">ਉਨ੍ਹਾਂ ਉੱਤਰ ਦਿੱਤਾ ਕਿ ਅਸੀਂ ਅਬਰਾਹਾਮ ਦੀ ਅੰਸ ਹਾਂਗੇ ਅਰ ਕਦੇ ਕਿਸੇ ਦੇ ਗੁਲਾਮੀ ਵਿੱਚ ਨਹੀਂ ਰਹੇ। ਤੂੰ ਕਿੱਕੁਰ ਆਖਦਾ ਹੈਂ ਜੋ ਤੁਸੀਂ ਅਜ਼ਾਦ ਕੀਤੇ ਜਾਓਗੇॽ</verse>
				<verse number="34">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਹਰੇਕ ਜੋ ਪਾਪ ਕਰਦਾ ਹੈ ਸੋ ਪਾਪ ਦਾ ਗੁਲਾਮ ਹੈ</verse>
				<verse number="35">ਅਤੇ ਗੁਲਾਮ ਸਦਾ ਘਰ ਵਿੱਚ ਨਹੀਂ ਰਹਿੰਦਾ । ਪੁੱਤ੍ਰ ਸਦਾ ਰਹਿੰਦਾ ਹੈ</verse>
				<verse number="36">ਇਸ ਲਈ ਜੇ ਪੁੱਤ੍ਰ ਤੁਹਾਨੂੰ ਅਜ਼ਾਦ ਕਰੇ ਤਾਂ ਠੀਕ ਤੁਸੀਂ ਅਜ਼ਾਦ ਹੋਵੋਗੇ</verse>
				<verse number="37">ਮੈਂ ਜਾਣਦਾ ਹਾਂ ਜੋ ਤੁਸੀਂ ਅਬਰਾਹਾਮ ਦੀ ਅੰਸ ਹੋ ਪਰ ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਪਏ ਹੋ ਇਸ ਲਈ ਜੋ ਤੁਹਾਡੇ ਵਿੱਚ ਮੇਰੇ ਬਚਨ ਲਈ ਥਾਂ ਨਹੀਂ ਹੈ</verse>
				<verse number="38">ਮੈਂ ਜੋ ਕੁਝ ਆਪਣੇ ਪਿਤਾ ਦੇ ਕੋਲ ਵੇਖਿਆ ਹੈ ਸੋਈ ਕਹਿੰਦਾ ਹਾਂ। ਫੇਰ ਤੁਸਾਂ ਵੀ ਜੋ ਕੁਝ ਆਪਣੇ ਪਿਉ ਦੇ ਕੋਲੋਂ ਸੁਣਿਆ ਹੈ ਸੋ ਕਰਦੇ ਹੋ</verse>
				<verse number="39">ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਸਾਡਾ ਪਿਤਾ ਅਬਰਾਹਾਮ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅਬਰਾਹਾਮ ਦੀ ਉਲਾਦ ਹੁੰਦੇ ਤਾਂ ਅਬਰਾਹਾਮ ਜਿਹੇ ਕੰਮ ਕਰਦੇ</verse>
				<verse number="40">ਪਰ ਹੁਣ ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਪਏ ਹੋ ਜੋ ਇਹਾ ਜਿਹਾ ਮਨੁੱਖ ਹਾਂ ਜਿਨ੍ਹ ਤੁਹਾਨੂੰ ਉਹ ਸੱਚੀ ਗੱਲ ਦੱਸੀ ਹੈ ਜਿਹੜੀ ਮੈਂ ਪਰਮੇਸ਼ੁਰ ਕੋਲੋਂ ਸੁਣੀ। ਇਹ ਤਾਂ ਅਬਰਾਹਾਮ ਨੇ ਨਹੀਂ ਕੀਤਾ</verse>
				<verse number="41">ਤੁਸੀਂ ਆਪਣੇ ਪਿਉ ਜਿਹੇ ਕੰਮ ਕਰਦੇ ਹੋ । ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਹਰਾਮ ਦੇ ਨਹੀਂ ਹਾਂ। ਸਾਡਾ ਪਿਤਾ ਇੱਕ ਉਹ ਪਰਮੇਸ਼ੁਰ ਹੈ</verse>
				<verse number="42">ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤਾਂ ਤੁਸੀਂ ਮੈਨੂੰ ਪਿਆਰ ਕਰਦੇ ਇਸ ਲਈ ਜੋ ਮੈਂ ਪਰਮੇਸ਼ੁਰ ਤੋਂ ਨਿੱਕਲਿਆ ਅਤੇ ਆਇਆ ਹਾਂ ਕਿਉਂਕਿ ਮੈਂ ਆਪ ਤੋਂ ਆਪ ਨਹੀਂ ਆਇਆ ਪਰ ਉਹ ਨੇ ਮੈਨੂੰ ਘੱਲਿਆ</verse>
				<verse number="43">ਤੁਸੀਂ ਮੇਰੇ ਬੋਲ ਕਿਉਂ ਨਹੀਂ ਸਮਝਦੇॽ ਇਸੇ ਲਈ ਜੋ ਮੇਰਾ ਬਚਨ ਸੁਣ ਨਹੀਂ ਸੱਕਦੇ</verse>
				<verse number="44">ਤੁਸੀਂ ਆਪਣੇ ਪਿਉ ਸ਼ਤਾਨ ਤੋਂ ਹੋ ਅਤੇ ਆਪਣੇ ਪਿਉ ਦੀਆਂ ਕਾਮਨਾਂ ਦੇ ਅਨੁਸਾਰ ਕਰਨਾ ਚਾਹੁੰਦੇ ਹੋ । ਉਹ ਤਾਂ ਮੁੱਢੋਂ ਮਨੁੱਖ ਘਾਤਕ ਸੀ ਅਤੇ ਸਚਿਆਈ ਉੱਤੇ ਟਿਕਿਆ ਨਾ ਰਿਹਾ ਕਿਉਂਕਿ ਉਸ ਵਿੱਚ ਸਚਿਆਈ ਹੈ ਨਹੀਂ। ਜਦ ਉਹ ਝੂਠ ਬੋਲਦਾ ਹੈ ਤਾਂ ਉਹ ਆਪਣੀਆਂ ਹੀ ਹੱਕਦਾ ਹੈ ਕਿਉਂਕਿ ਉਹ ਝੂਠ ਹੈ ਅਤੇ ਝੂਠਾ ਦਾ ਪਤੰਦਰ ਹੈ</verse>
				<verse number="45">ਪਰ ਇਸ ਕਾਰਨ ਜੋ ਮੈਂ ਸਤ ਆਖਦਾ ਹਾਂ ਤੁਸੀਂ ਮੇਰੀ ਪਰਤੀਤ ਨਹੀਂ ਕਰਦੇ ਹੋ</verse>
				<verse number="46">ਕੌਣ ਤੁਹਾਡੇ ਵਿੱਚੋਂ ਮੇਰੇ ਉੱਤੇ ਗੁਨਾਹ ਸਾਬਤ ਕਰਦਾ ਹੈॽ ਜੇ ਮੈਂ ਸਤ ਆਖਦਾ ਹਾਂ ਤਾਂ ਤੁਸੀਂ ਕਿਉਂ ਮੇਰੀ ਪਰਤੀਤ ਨਹੀਂ ਕਰਦੇ ਹੋॽ</verse>
				<verse number="47">ਜੋ ਪਰਮੇਸ਼ੁਰ ਤੋਂ ਹੈ ਸੋ ਪਰਮੇਸ਼ੁਰ ਦੇ ਬਚਨ ਸੁਣਦਾ ਹੈ । ਤੁਸੀਂ ਇਸੇ ਕਾਰਨ ਨਹੀਂ ਸੁਣਦੇ ਹੋ ਜੋ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ</verse>
				<verse number="48">ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ, ਕੀ ਅਸੀਂ ਠੀਕ ਨਹੀਂ ਕਹਿੰਦੇ ਜੋ ਤੂੰ ਸਾਮਰੀ ਹੈਂ ਅਤੇ ਤੈਨੂੰ ਇੱਕ ਭੂਤ ਚਿੰਬੜਿਆ ਹੋਇਆ ਹੈਗਾॽ</verse>
				<verse number="49">ਯਿਸੂ ਨੇ ਉੱਤਰ ਦਿੱਤਾ, ਮੈਨੂੰ ਭੂਤ ਨਹੀਂ ਚਿੰਬੜਿਆ ਹੋਇਆ ਹੈ ਪਰ ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ ਅਤੇ ਤੁਸੀਂ ਮੇਰਾ ਨਿਰਾਦਰ ਕਰਦੇ ਹੋ</verse>
				<verse number="50">ਪਰ ਮੈਂ ਆਪਣੀ ਵਡਿਆਈ ਨਹੀਂ ਭਾਲਦਾ। ਇੱਕ ਹੈ ਜੋ ਭਾਲਦਾ ਅਤੇ ਨਿਆਉਂ ਕਰਦਾ ਹੈ</verse>
				<verse number="51">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਕੋਈ ਮੇਰੇ ਬਚਨ ਦੀ ਪਾਲਨਾ ਕਰੇ ਤਾਂ ਉਹ ਮੂਲੋਂ ਕਦੇ ਮੌਤ ਨਾ ਵੇਖੇਗਾ</verse>
				<verse number="52">ਯਹੂਦੀਆਂ ਨੇ ਉਹ ਨੂੰ ਆਖਿਆ, ਹੁਣ ਅਸੀਂ ਜਾਣ ਗਏ ਜੋ ਤੈਨੂੰ ਇੱਕ ਭੂਤ ਚਿੰਬੜਿਆ ਹੋਇਆ ਹੈ! ਅਬਰਾਹਾਮ ਮਰ ਗਿਆ, ਨਾਲੇ ਨਬੀ ਵੀ ਅਤੇ ਤੂੰ ਆਖਦਾ ਹੈਂ ਭਈ ਜੇ ਕੋਈ ਮੇਰੇ ਬਚਨ ਦੀ ਪਾਲਨਾ ਕਰੇ ਤਾਂ ਉਹ ਮੌਤ ਦਾ ਸੁਆਦ ਮੂਲੋਂ ਕਦੇ ਨਾ ਚੱਖੂ</verse>
				<verse number="53">ਭਲਾ, ਤੂੰ ਸਾਡੇ ਪਿਤਾ ਅਬਰਾਹਾਮ ਨਾਲੋਂ ਜੋ ਮਰ ਗਿਆ ਵੱਡਾ ਹੈਂॽ ਨਾਲੇ ਨਬੀ ਵੀ ਮਰ ਗਏ। ਤੂੰ ਆਪ ਨੂੰ ਕੀ ਬਣਾਉਂਦਾ ਹੈਂॽ</verse>
				<verse number="54">ਯਿਸੂ ਨੇ ਉੱਤਰ ਦਿੱਤਾ, ਜੇ ਮੈਂ ਆਪਣੀ ਵਡਿਆਈ ਕਰਾਂ ਤਾਂ ਮੇਰੀ ਵਡਿਆਈ ਕੁਝ ਨਹੀਂ ਹੈ। ਜੋ ਮੇਰੀ ਵਡਿਆਈ ਕਰਦਾ ਹੈ ਸੋ ਮੇਰਾ ਪਿਤਾ ਹੈ ਜਿਹ ਨੂੰ ਤੁਸੀਂ ਆਖਦੇ ਹੋ ਜੋ ਉਹ ਸਾਡਾ ਪਰਮੇਸ਼ੁਰ ਹੈ</verse>
				<verse number="55">ਅਤੇ ਤੁਸਾਂ ਉਹ ਨੂੰ ਨਹੀਂ ਜਾਤਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਜੇ ਮੈਂ ਆਂਖਾ ਭਈ ਮੈਂ ਉਹ ਨੂੰ ਨਹੀਂ ਜਾਣਦਾ ਤਾਂ ਤੁਹਾਡੇ ਵਾਂਙੁ ਝੂਠਾ ਹੋਵਾਂਗਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਉਹ ਦੇ ਬਚਨ ਦੀ ਪਾਲਨਾ ਕਰਦਾ ਹਾਂ</verse>
				<verse number="56">ਤੁਹਾਡਾ ਪਿਤਾ ਅਬਰਾਹਾਮ ਮੇਰੇ ਦਿਨ ਦੇਖਣ ਨੂੰ ਅਨੰਦ ਸੀ ਅਰ ਉਸ ਨੇ ਵੇਖਿਆ ਅਤੇ ਪਰਸਿੰਨ ਹੋਇਆ</verse>
				<verse number="57">ਤਾਂ ਯਹੂਦੀਆਂ ਨੇ ਉਹ ਨੂੰ ਆਖਿਆ, ਤੇਰੀ ਉਮਰ ਤਾਂ ਅਜੇ ਪੰਜਾਹਾਂ ਵਰਿਹਾਂ ਦੀ ਨਹੀਂ ਅਤੇ ਤੈਂ ਅਬਰਾਹਾਮ ਨੂੰ ਵੇਖਿਆ ਹੈॽ</verse>
				<verse number="58">ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਅਬਰਾਹਾਮ ਦੇ ਹੋਣ ਤੋਂ ਪਹਿਲਾਂ ਮੈਂ ਹਾਂ</verse>
				<verse number="59">ਉਪਰੰਤ ਉਨ੍ਹਾਂ ਉਸ ਦੇ ਮਾਰਨ ਨੂੰ ਪੱਥਰ ਚੁੱਕੇ ਪਰ ਯਿਸੂ ਨੇ ਆਪਣੇ ਤਾਈਂ ਲੁਕੋਇਆ ਅਤੇ ਹੈਕਲੋਂ ਬਾਹਰ ਚੱਲਿਆ ਗਿਆ।।</verse>
			</chapter>
			<chapter number="9">
				<verse number="1">ਜਾਂ ਉਹ ਚੱਲਿਆ ਜਾਂਦਾ ਸੀ ਤਾਂ ਉਸ ਨੇ ਇੱਕ ਮਨੁੱਖ ਵੇਖਿਆ ਜਿਹੜਾ ਜਮਾਂਦਰੂ ਅੰਨ੍ਹਾ ਸੀ</verse>
				<verse number="2">ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈॽ</verse>
				<verse number="3">ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ</verse>
				<verse number="4">ਸਾਨੂੰ ਚਾਹੀਦਾ ਹੈ ਕਿ ਦਿਨ ਹੁੰਦੇ ਹੁੰਦੇ ਉਹ ਦੇ ਕੰਮ ਕਰੀਏ ਜਿਨ੍ਹ ਮੈਨੂੰ ਘੱਲਿਆ । ਰਾਤ ਚੱਲੀ ਆਉਂਦੀ ਹੈ ਜਦੋਂ ਕੋਈ ਨਹੀਂ ਕੰਮ ਕਰ ਸੱਕਦਾ</verse>
				<verse number="5">ਜਦ ਤੀਕੁ ਮੈਂ ਜਗਤ ਵਿੱਚ ਹਾਂ ਮੈਂ ਜਗਤ ਦਾ ਚਾਨਣ ਹਾਂ</verse>
				<verse number="6">ਉਸ ਨੇ ਏਹ ਗੱਲਾਂ ਕਹਿ ਕੇ ਧਰਤੀ ਉੱਤੇ ਥੁੱਕਿਆ ਅਤੇ ਥੁੱਕ ਨਾਲ ਮਿੱਟੀ ਗੋਈ ਅਰ ਉਹ ਮਿੱਟੀ ਉਹ ਦੀਆਂ ਅੱਖੀਆਂ ਉੱਤੇ ਮਲੀ</verse>
				<verse number="7">ਅਤੇ ਉਸ ਨੂੰ ਆਖਿਆ, ਜਾਹ ਸਿਲੋਆਮ ਦੇ ਕੁੰਡ ਵਿੱਚ ਜਿਹ ਦਾ ਅਰਥ ਹੈ \ਭੇਜਿਆ ਹੋਇਆ\ ਧੋ ਸੁੱਟ। ਸੋ ਉਹ ਨੇ ਜਾ ਕੇ ਧੋਤੀਆਂ ਅਤੇ ਸੁਜਾਖਾ ਹੋ ਕੇ ਚੱਲਾ ਆਇਆ</verse>
				<verse number="8">ਇਸ ਲਈ ਗੁਆਂਢੀਆਂ ਨੇ ਅਤੇ ਜਿਨ੍ਹਾਂ ਅੱਗੇ ਉਹ ਨੂੰ ਵੇਖਿਆ ਸੀ ਜੋ ਉਹ ਮੰਗਤਾ ਹੈ ਕਿਹਾ, ਕੀ ਇਹ ਉਹੋ ਨਹੀਂ ਜਿਹੜਾ ਬੈਠਾ ਭੀਖ ਮੰਗਦਾ ਹੁੰਦਾ ਸੀॽ</verse>
				<verse number="9">ਇੱਕਨਾਂ ਆਖਿਆ, ਇਹ ਉਹੋ ਹੈ। ਇੱਕਨਾਂ ਆਖਿਆ, ਨਹੀਂ ਪਰ ਉਸ ਵਰਗਾ ਹੈ। ਓਸ ਆਖਿਆ, ਮੈਂ ਉਹੋ ਹਾਂ</verse>
				<verse number="10">ਇਸ ਲਈ ਉਨ੍ਹਾਂ ਨੇ ਉਹ ਨੂੰ ਕਿਹਾ, ਫੇਰ ਤੇਰੀਆਂ ਅੱਖਾਂ ਕਿਸ ਤਰਾਂ ਖੁਲ੍ਹ ਗਈਆਂॽ</verse>
				<verse number="11">ਉਹ ਨੇ ਉੱਤਰ ਦਿੱਤਾ ਕਿ ਉਸ ਮਨੁੱਖ ਨੇ ਜਿਹ ਦਾ ਨਾਮ ਯਿਸੂ ਹੈ ਮਿੱਟੀ ਗੋ ਕੇ ਮੇਰੀਆਂ ਅੱਖਾਂ ਉੱਤੇ ਮਲੀ ਅਰ ਮੈਨੂੰ ਆਖਿਆ, ਸਿਲੋਆਮ ਵਿੱਚ ਜਾ ਕੇ ਧੋ ਸੁੱਟ ਸੋ ਮੈਂ ਜਾ ਕੇ ਧੋ ਸੁੱਟੀਆਂ ਅਤੇ ਸੁਜਾਖਾ ਹੋ ਗਿਆ!</verse>
				<verse number="12">ਤਾਂ ਉਨ੍ਹਾਂ ਉਹ ਨੂੰ ਆਖਿਆ ਕਿ ਉਹ ਕਿੱਥੇ ਹੈॽ ਉਹ ਬੋਲਿਆ, ਮੈਂ ਨਹੀਂ ਜਾਣਦਾ।।</verse>
				<verse number="13">ਓਹ ਉਸ ਨੂੰ ਜਿਹੜਾ ਅੱਗੇ ਅੰਨ੍ਹਾ ਸੀ ਫ਼ਰੀਸੀਆਂ ਕੋਲ ਲਿਆਏ</verse>
				<verse number="14">ਅਰ ਜਿਸ ਦਿਨ ਯਿਸੂ ਨੇ ਮਿੱਟੀ ਗੋ ਕੇ ਉਹ ਦੀਆਂ ਅੱਖੀਆਂ ਖੋਲ੍ਹ ਦਿੱਤੀਆਂ ਉਹ ਦਿਨ ਸਬਤ ਦਾ ਸੀ</verse>
				<verse number="15">ਤਾਂ ਫ਼ਰੀਸੀਆਂ ਨੇ ਫੇਰ ਉਸ ਤੋਂ ਪੁੱਛਿਆ, ਤੂੰ ਕਿੱਕੁਰ ਸੁਜਾਖਾ ਹੋ ਗਿਆॽ ਉਹ ਨੇ ਉਨ੍ਹਾਂ ਨੂੰ ਕਿਹਾ ਕਿ ਓਨ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਾਈ ਅਤੇ ਮੈਂ ਧੋਤੀਆਂ ਅਰ ਹੁਣ ਵੇਖਦਾ ਹਾਂ</verse>
				<verse number="16">ਉਪਰੰਤ ਫ਼ਰੀਸੀਆਂ ਵਿੱਚੋਂ ਕਿੰਨਿਆਂ ਨੇ ਕਿਹਾ, ਇਹ ਮਨੁੱਖ ਪਰਮੇਸ਼ੁਰ ਦੀ ਵੱਲੋਂ ਨਹੀਂ ਜੋ ਸਬਤ ਦੇ ਦਿਨ ਨੂੰ ਨਹੀਂ ਮੰਨਦਾ । ਪਰ ਹੋਰਨਾਂ ਆਖਿਆ, ਪਾਪੀ ਮਨੁੱਖ ਇਹੋ ਜੇਹੇ ਨਿਸ਼ਾਨ ਕਿੱਕੁਰ ਵਿਖਾਲ ਸੱਕਦਾ ਹੈॽ ਸੋ ਉਨ੍ਹਾਂ ਵਿੱਚ ਫੁੱਟ ਪੈ ਗਈ</verse>
				<verse number="17">ਉਨ੍ਹਾਂ ਉਸ ਅੰਨ੍ਹੇ ਨੂੰ ਫੇਰ ਆਖਿਆ ਕਿ ਉਹ ਨੇ ਜੋ ਤੇਰੀਆਂ ਅੱਖਾਂ ਖੋਲ੍ਹੀਆਂ ਤੂੰ ਉਹ ਦੇ ਵਿਖੇ ਕੀ ਕਹਿੰਦਾ ਹੈਂ? ਉਹ ਬੋਲਿਆ, ਉਹ ਨਬੀ ਹੈ</verse>
				<verse number="18">ਪਰ ਯਹੂਦੀਆਂ ਨੇ ਇਹ ਗੱਲ ਸਤ ਨਾ ਮੰਨੀ ਜੋ ਉਹ ਅੰਨ੍ਹਾ ਸੀ ਅਤੇ ਸੁਜਾਖਾ ਹੋ ਗਿਆ ਜਿੰਨਾ ਚਿਰ ਉਸ ਸੁਜਾਖੇ ਹੋਏ ਹੋਏ ਦੇ ਮਾਪਿਆਂ ਨੂੰ ਨਾ ਸੱਦਿਆ</verse>
				<verse number="19">ਅਤੇ ਇਹ ਕਹਿ ਕੇ ਉਨ੍ਹਾਂ ਤੋਂ ਨਾ ਪੁੱਛਿਆ, ਕੀ ਇਹ ਤੁਹਾਡਾ ਪੁੱਤ੍ਰ ਹੈ ਜਿਹ ਨੂੰ ਤੁਸੀਂ ਆਖਦੇ ਹੋ ਭਈ ਉਹ ਅੰਨ੍ਹਾ ਜੰਮਿਆ ਸੀॽ ਫੇਰ ਹੁਣ ਉਹ ਕਿੱਕੁਰ ਵੇਖਦਾ ਹੈॽ</verse>
				<verse number="20">ਉਹ ਦੇ ਮਾਪਿਆਂ ਨੇ ਉੱਤਰ ਦਿੱਤਾ, ਅਸੀਂ ਜਾਣਦੇ ਹਾਂ ਜੋ ਇਹ ਸਾਡਾ ਪੁੱਤ੍ਰ ਹੈ ਅਤੇ ਇਹ ਭੀ ਕਿ ਉਹ ਅੰਨ੍ਹਾ ਜੰਮਿਆ ਸੀ</verse>
				<verse number="21">ਪਰ ਸਾਨੂੰ ਪਤਾ ਨਹੀਂ ਜੋ ਉਹ ਹੁਣ ਕਿੱਕੂੰ ਵੇਖਦਾ ਹੈ ਅਤੇ ਇਹ ਭੀ ਨਹੀਂ ਸਾਨੂੰ ਪਤਾ ਹੈ ਭਈ ਕਿਹ ਨੇ ਉਹ ਦੀਆਂ ਅੱਖਾਂ ਖੋਲ੍ਹੀਆਂ । ਉਸੇ ਕੋਲੋਂ ਪੁੱਛ ਲਓ, ਉਹ ਸਿਆਣਾ ਹੈ, ਉਹ ਆਪਣੀ ਗੱਲ ਆਪੇ ਦੱਸੂ</verse>
				<verse number="22">ਉਹ ਦੇ ਮਾਪਿਆਂ ਨੇ ਯਹੂਦੀਆਂ ਤੋਂ ਡਰ ਦੇ ਮਾਰੇ ਏਹ ਗੱਲਾਂ ਕਹੀਆਂ ਕਿਉਂ ਜੋ ਯਹੂਦੀਆਂ ਨੇ ਏਕਾ ਕਰ ਲਿਆ ਸੀ ਭਈ ਜੇ ਕੋਈ ਉਹ ਨੂੰ ਮਸੀਹ ਕਰਕੇ ਮੰਨ ਲਵੇ ਤਾਂ ਉਹ ਸਮਾਜ ਵਿੱਚੋਂ ਛੇਕਿਆ ਜਾਵੇ</verse>
				<verse number="23">ਇਸ ਕਾਰਨ ਉਹ ਦੇ ਮਾਪਿਆਂ ਨੇ ਕਿਹਾ ਕਿ ਉਹ ਸਿਆਣਾ ਹੈ, ਉਸੇ ਨੂੰ ਪੁੱਛ ਲਓ</verse>
				<verse number="24">ਉਪਰੰਤ ਉਨ੍ਹਾਂ ਨੇ ਉਸ ਮਨੁੱਖ ਨੂੰ ਜਿਹੜਾ ਅੰਨ੍ਹਾ ਸੀ ਦੂਈ ਵਾਰ ਸੱਦਿਆ ਅਤੇ ਉਹ ਨੂੰ ਆਖਿਆ ਕਿ ਪਰਮੇਸ਼ੁਰ ਦੀ ਵਡਿਆਈ ਕਰ । ਅਸੀਂ ਜਾਣਦੇ ਹਾਂ ਜੋ ਇਹ ਮਨੁੱਖ ਪਾਪੀ ਹੈ</verse>
				<verse number="25">ਤਾਂ ਉਸ ਉੱਤਰ ਦਿੱਤਾ ਭਈ ਉਹ ਪਾਪੀ ਹੈ ਕਿ ਨਹੀਂ ਸੋ ਮੈਂ ਨਹੀਂ ਜਾਣਦਾ। ਇੱਕ ਗੱਲ ਮੈਂ ਜਾਣਦਾ ਹਾਂ ਕਿ ਮੈਂ ਜੋ ਅੰਨ੍ਹਾ ਸੀ ਹੁਣ ਵੇਖਦਾ ਹਾਂ</verse>
				<verse number="26">ਇਸ ਲਈ ਉਨ੍ਹਾਂ ਉਸ ਨੂੰ ਕਿਹਾ ਜੋ ਉਨ ਤੇਰੇ ਨਾਲ ਕੀ ਕੀਤਾॽ ਕਿਸ ਤਰਾਂ ਤੇਰੀਆਂ ਅੱਖਾਂ ਖੋਲ੍ਹੀਆਂॽ</verse>
				<verse number="27">ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਹੁਣੇ ਤੁਹਾਨੂੰ ਦੱਸਿਆ ਸੀ ਅਤੇ ਤੁਸਾਂ ਸੁਣਿਆ ਹੀ ਨਾ। ਕਿਉਂ ਫੇਰ ਸੁਣਨਾ ਚਾਹੁੰਦੇ ਹੋॽ ਭਲਾ, ਤੁਸੀਂ ਭੀ ਉਹ ਦੇ ਚੇਲੇ ਹੋਣਾ ਚਾਹੁੰਦੇ ਹੋॽ</verse>
				<verse number="28">ਤਾਂ ਉਨ੍ਹਾਂ ਨੇ ਉਸ ਨੂੰ ਗਾਲਾਂ ਕੱਢ ਕੇ ਆਖਿਆ, ਉਹ ਦਾ ਚੇਲਾ ਤੂੰਏਂ ਹੈਂ ਪਰ ਅਸੀਂ ਮੂਸਾ ਤੇ ਚੇਲੇ ਹਾਂਗੇ</verse>
				<verse number="29">ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਨੇ ਮੂਸਾ ਦੇ ਨਾਲ ਗੱਲਾਂ ਕੀਤੀਆਂ ਹਨ ਪਰ ਇਹ ਨੂੰ ਨਹੀਂ ਜਾਣਦੇ ਭਈ ਕਿੱਥੋਂ ਹੈ</verse>
				<verse number="30">ਉਸ ਮਨੁੱਖ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਹੋ ਤਾਂ ਅਚਰਜ ਦੀ ਗੱਲ ਹੈ ਜੋ ਤੁਸੀਂ ਨਹੀਂ ਜਾਣਦੇ ਭਈ ਉਹ ਕਿੱਥੋਂ ਹੈ ਅਤੇ ਉਸ ਨੇ ਮੇਰੀਆਂ ਅੱਖੀਆਂ ਖੋਲ੍ਹ ਦਿੱਤੀਆਂ!</verse>
				<verse number="31">ਅਸੀਂ ਤਾਂ ਜਾਣਦੇ ਹਾਂਗੇ ਜੋ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ ਪਰ ਜੇ ਕੋਈ ਪਰਮੇਸ਼ੁਰ ਦਾ ਭਗਤ ਹੋਵੇ ਅਤੇ ਉਹ ਦੀ ਮਰਜ਼ੀ ਉੱਤੇ ਚੱਲੇ ਤਾਂ ਉਹ ਦੀ ਸੁਣਦਾ ਹੈ</verse>
				<verse number="32">ਜਗਤ ਦੇ ਮੁੱਢੋਂ ਇਹ ਕਦੇ ਨਹੀਂ ਸੁਣਿਆ ਗਿਆ ਜੋ ਕਿਨ੍ਹੇ ਜਮਾਂਦਰੂ ਅੰਨ੍ਹੇ ਦੀਆਂ ਅੱਖਾਂ ਖੋਲ੍ਹੀਆਂ ਹੋਣ!</verse>
				<verse number="33">ਜੇ ਇਹ ਪਰਮੇਸ਼ੁਰ ਦੀ ਵੱਲੋਂ ਨਾ ਹੁੰਦਾ ਤਾਂ ਕੁਝ ਨਾ ਕਰ ਸੱਕਦਾ</verse>
				<verse number="34">ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਤਾਂ ਨਿਰਾ ਪੁਰਾ ਪਾਪਾਂ ਵਿੱਚ ਜੰਮਿਆ ਹੈਂ, ਫੇਰ ਸਾਨੂੰ ਸਿਖਲਾਉਂਦਾ ਹੈਂॽ ਅਤੇ ਉਨ੍ਹਾਂ ਉਸ ਨੂੰ ਛੇਕ ਦਿੱਤਾ।।</verse>
				<verse number="35">ਯਿਸੂ ਨੇ ਸੁਣਿਆ ਜੋ ਉਨ੍ਹਾਂ ਉਹ ਨੂੰ ਛੇਕ ਦਿੱਤਾ ਅਤੇ ਉਹ ਨੂੰ ਲੱਭ ਕੇ ਆਖਿਆ, ਕੀ ਤੂੰ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈਂॽ</verse>
				<verse number="36">ਉਹ ਨੇ ਉੱਤਰ ਦਿੱਤਾ, ਪ੍ਰਭੁ ਜੀ, ਉਹ ਕੌਣ ਹੈ ਜੋ ਮੈਂ ਉਸ ਉੱਤੇ ਨਿਹਚਾ ਕਰਾਂॽ</verse>
				<verse number="37">ਯਿਸੂ ਨੇ ਉਹ ਨੂੰ ਆਖਿਆ, ਤੈਂ ਉਸ ਨੂੰ ਵੇਖਿਆ ਭੀ ਹੈ ਅਤੇ ਨਾਲੇ ਉਹ ਜੋ ਤੇਰੇ ਸੰਗ ਗੱਲਾਂ ਕਰਦਾ ਹੈ ਸੋਈ ਹੈ</verse>
				<verse number="38">ਤਾਂ ਉਹ ਬੋਲਿਆ, ਪ੍ਰਭੁ ਜੀ ਮੈਂ ਨਿਹਚਾ ਕਰਦਾ ਹਾਂ! ਅਤੇ ਉਸ ਨੂੰ ਮੱਥਾ ਟੇਕਿਆ</verse>
				<verse number="39">ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ</verse>
				<verse number="40">ਫ਼ਰੀਸੀਆਂ ਵਿੱਚੋਂ ਉਨ੍ਹਾਂ ਨੇ ਜੋ ਉਹ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਅਤੇ ਉਸ ਨੂੰ ਆਖਿਆ, ਭਲਾ, ਅਸੀਂ ਭੀ ਅੰਨ੍ਹੇਂ ਹਾਂॽ</verse>
				<verse number="41">ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਹਾਡਾ ਪਾਪ ਨਾ ਹੁੰਦਾ ਪਰ ਹੁਣ ਜੋ ਤੁਸੀਂ ਆਖਦੇ ਹੋ ਭਈ ਅਸੀਂ ਵੇਖਦੇ ਹਾਂ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।।</verse>
			</chapter>
			<chapter number="10">
				<verse number="1">ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ</verse>
				<verse number="2">ਪਰ ਜਿਹੜਾ ਬੂਹੇ ਥਾਣੀਂ ਵੜਦਾ ਹੈ ਉਹ ਭੇਡਾਂ ਦਾ ਅਯਾਲੀ ਹੈ</verse>
				<verse number="3">ਉਹ ਦੇ ਲਈ ਦਰਬਾਨ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਹ ਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਦਾ ਨਾਉਂ ਲੈ ਲੈ ਕੇ ਬੁਲਾਉਂਦਾ ਹੈ ਅਰ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ</verse>
				<verse number="4">ਜਦ ਉਹ ਆਪਣੀ ਸਾਰੀਆਂ ਭੇਡਾਂ ਨੂੰ ਕੱਢ ਚੁੱਕਦਾ ਹੈ ਤਾਂ ਉਨ੍ਹਾਂ ਦੇ ਅੱਗੇ ਅੱਗੇ ਤੁਰ ਪੈਂਦਾ ਹੈ ਅਤੇ ਭੇਡਾਂ ਉਹ ਦੇ ਮਗਰ ਮਗਰ ਲੱਗੀਆਂ ਜਾਂਦੀਆਂ ਹਨ ਕਿਉਂ ਜੋ ਓਹ ਉਸ ਦੀ ਅਵਾਜ਼ ਪਛਾਣਦੀਆਂ ਹਨ</verse>
				<verse number="5">ਓਹ ਪਰਾਏ ਦੇ ਮਗਰ ਕਦੇ ਨਾ ਜਾਣਗੀਆਂ ਸਗੋਂ ਉਸ ਤੋਂ ਨੱਸ ਜਾਣਗੀਆਂ ਕਿਉਂਕਿ ਪਰਾਇਆਂ ਦੀ ਅਵਾਜ਼ ਨਹੀਂ ਪਛਾਣਦੀਆਂ</verse>
				<verse number="6">ਯਿਸੂ ਨੇ ਇਹ ਦ੍ਰਿਸ਼ਟਾਂਤ ਉਨ੍ਹਾਂ ਨੂੰ ਆਖਿਆ ਪਰ ਓਹ ਨਾ ਸਮਝੇ ਭਈ ਏਹ ਕੀ ਗੱਲਾਂ ਹਨ ਜਿਹੜੀਆਂ ਉਹ ਸਾਨੂੰ ਆਖਦਾ ਹੈ ।।</verse>
				<verse number="7">ਇਸ ਲਈ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਭੇਡਾਂ ਦਾ ਬੂਹਾ ਮੈਂ ਹਾਂ</verse>
				<verse number="8">ਸਭ ਜਿੰਨੇ ਮੈਥੋਂ ਅੱਗੇ ਆਏ ਸੋ ਚੋਰ ਅਤੇ ਡਾਕੂ ਹਨ ਪਰ ਭੇਡਾਂ ਨੇ ਉਨ੍ਹਾਂ ਦੀ ਨਾ ਸੁਣੀ</verse>
				<verse number="9">ਉਹ ਬੂਹਾ ਮੈਂ ਹਾਂ । ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ</verse>
				<verse number="10">ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ</verse>
				<verse number="11">ਅੱਛਾ ਅਯਾਲੀ ਮੈਂ ਹਾਂ। ਅੱਛਾ ਅਯਾਲੀ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ</verse>
				<verse number="12">ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ</verse>
				<verse number="13">ਓਹ ਇਸ ਲਈ ਭੱਜਦਾ ਹੈ ਜੋ ਉਹ ਕਾਮਾ ਹੈ ਅਤੇ ਭੇਡਾਂ ਦੀ ਚਿੰਤਾ ਨਹੀਂ ਕਰਦਾ</verse>
				<verse number="14">ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ</verse>
				<verse number="15">ਜਿਸ ਪਰਕਾਰ ਪਿਤਾ ਮੈਨੂੰ ਸਿਆਣਦਾ ਹੈ ਅਰ ਮੈਂ ਪਿਤਾ ਨੂੰ ਸਿਆਣਦਾ ਹਾਂ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਦਿੰਦਾ ਹਾਂ</verse>
				<verse number="16">ਅਤੇ ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਬਾੜੇ ਦੀਆਂ ਨਹੀਂ । ਮੈਨੂੰ ਚਾਹੀਦਾ ਹੈ ਜੋ ਉਨ੍ਹਾਂ ਨੂੰ ਵੀ ਲਿਆਵਾਂ ਅਰ ਓਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕੋ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ</verse>
				<verse number="17">ਪਿਤਾ ਮੈਨੂੰ ਇਸ ਲਈ ਪਿਆਰ ਕਰਦਾ ਹੈ ਕਿ ਮੈਂ ਆਪਣੀ ਜਾਨ ਦਿੰਦਾ ਹਾਂ ਤਾਂ ਜੋ ਉਹ ਨੂੰ ਫੇਰ ਲਵਾਂ</verse>
				<verse number="18">ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ</verse>
				<verse number="19">ਇਨ੍ਹਾਂ ਬਚਨਾਂ ਦੇ ਕਾਰਨ ਯਹੂਦੀਆਂ ਵਿੱਚ ਫੇਰ ਫੁੱਟ ਪੈ ਗਈ</verse>
				<verse number="20">ਅਰ ਬਹੁਤੇ ਉਨ੍ਹਾਂ ਵਿੱਚੋਂ ਬੋਲੇ ਭਈ ਉਹ ਨੂੰ ਭੂਤ ਚਿੰਬੜਿਆ ਹੋਇਆ ਹੈ ਅਤੇ ਉਹ ਕਮਲਾ ਹੈ! ਕਾਹਨੂੰ ਤੁਸੀਂ ਉਹ ਦੀ ਸੁਣਦੇ ਹੋॽ</verse>
				<verse number="21">ਹੋਰਨਾਂ ਆਖਿਆ, ਏਹ ਗੱਲਾਂ ਭੂਤ ਦੇ ਗ੍ਰਿਸੇ ਹੋਏ ਦੀਆਂ ਨਹੀਂ ਹਨ। ਭੂਤ ਭਲਾ, ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸੱਕਦਾ ਹੈॽ।।</verse>
				<verse number="22">ਯਰੂਸ਼ਲਮ ਵਿੱਚ ਪਰਤਿਸਠਾ ਦਾ ਤਿਉਹਾਰ ਆਇਆ। ਉਹ ਸਿਆਲ ਦੀ ਰੁੱਤ ਸੀ</verse>
				<verse number="23">ਅਤੇ ਯਿਸੂ ਹੈਕਲ ਦੇ ਸੁਲੇਮਾਨ ਦੇ ਦਲਾਨ ਵਿੱਚ ਫਿਰਦਾ ਸੀ</verse>
				<verse number="24">ਇਸ ਲਈ ਯਹੂਦੀਆਂ ਨੇ ਉਸ ਦੇ ਦੁਆਲੇ ਇਕੱਠੇ ਹੋ ਕੇ ਉਸ ਨੂੰ ਆਖਿਆ, ਤੂੰ ਕਦਕੁ ਤਾਈਂ ਸਾਨੂੰ ਦੁਬਧਾ ਵਿੱਚ ਰੱਖੇਂਗਾॽ ਜੇ ਤੂੰ ਮਸੀਹ ਹੈਂ ਤਾਂ ਖੋਲ੍ਹ ਕੇ ਸਾਨੂੰ ਦੱਸ ਦਿਹ</verse>
				<verse number="25">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ । ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ</verse>
				<verse number="26">ਪਰ ਤੁਸੀਂ ਪਰਤੀਤ ਨਹੀਂ ਕਰਦੇ ਕਿਉਂ ਜੋ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ</verse>
				<verse number="27">ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ</verse>
				<verse number="28">ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ</verse>
				<verse number="29">ਮੇਰਾ ਪਿਤਾ ਜਿਹ ਨੇ ਮੈਨੂੰ ਓਹ ਦਿੱਤੀਆ ਹਨ ਸਭਨਾਂ ਤੋਂ ਵੱਡਾ ਹੈ ਅਤੇ ਕੋਈ ਪਿਤਾ ਦੇ ਹੱਥੋਂ ਉਨ੍ਹਾਂ ਨੂੰ ਖੋਹ ਨਹੀਂ ਸੱਕਦਾ</verse>
				<verse number="30">ਮੈਂ ਅਰ ਮੇਰਾ ਪਿਤਾ ਇੱਕੋ ਹਾਂ</verse>
				<verse number="31">ਯਹੂਦੀਆਂ ਨੇ ਫੇਰ ਪੱਥਰ ਚੁੱਕੇ ਜੋ ਉਹ ਨੂੰ ਪਥਰਾਹ ਕਰਨ</verse>
				<verse number="32">ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਪਿਤਾ ਦੀ ਵੱਲੋਂ ਅਨੇਕ ਚੰਗੇ ਕੰਮ ਵਿਖਾਏ। ਉਨ੍ਹਾਂ ਵਿੱਚੋਂ ਕਿਹੜੇ ਕੰਮ ਦੇ ਬਦਲੇ ਤੁਸੀਂ ਮੈਨੂੰ ਪਥਰਾਹ ਕਰਦੇ ਹੋॽ</verse>
				<verse number="33">ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ</verse>
				<verse number="34">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਹਾਡੀ ਸ਼ਰਾ ਵਿੱਚ ਇਹ ਨਹੀਂ ਲਿਖਿਆ ਹੋਇਆ ਹੈ ਕਿ ਮੈਂ ਆਖਿਆ, ਤੁਸੀਂ ਦਿਓਤੇ ਹੋॽ</verse>
				<verse number="35">ਜੇਕਰ ਉਸ ਨੇ ਉਨ੍ਹਾਂ ਨੂੰ ਦਿਓਤੇ ਆਖਿਆ ਜਿੰਨ੍ਹਾਂ ਦੇ ਕੋਲ ਪਰਮੇਸ਼ੁਰ ਦੀ ਬਾਣੀ ਆਈ, ਅਤੇ ਲਿਖਤ ਖੰਡਣ ਨਹੀਂ ਹੋ ਸੱਕਦੀ</verse>
				<verse number="36">ਤਾਂ ਜਿਹ ਨੂੰ ਪਿਤਾ ਨੇ ਪਵਿੱਤਰ ਕਰ ਕੇ ਜਗਤ ਵਿੱਚ ਘੱਲਿਆ, ਕੀ ਤੁਸੀਂ ਉਹ ਨੂੰ ਇਹ ਆਖਦੇ ਹੋ ਭਈ ਤੂੰ ਕੁਫ਼ਰ ਬਕਦਾ ਹੈ ਇਸ ਲਈ ਜੋ ਮੈਂ ਕਿਹਾ ਸੀ ਕਿ ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ</verse>
				<verse number="37">ਜੇ ਮੈਂ ਆਪਣੇ ਪਿਤਾ ਜੇਹੇ ਕੰਮ ਨਹੀਂ ਕਰਦਾ ਤਾਂ ਮੇਰੀ ਪਰਤੀਤ ਨਾ ਕਰੋ</verse>
				<verse number="38">ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਮੇਰੀ ਪਰਤੀਤ ਨਾ ਕਰੋ ਤਦ ਵੀ ਉਨ੍ਹਾਂ ਕੰਮਾਂ ਦੀ ਪਰਤੀਤ ਕਰੋ ਤਾਂ ਤੁਸੀਂ ਜਾਣੋ ਅਤੇ ਸਮਝੋ ਜੋ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਦੇ ਵਿੱਚ ਹਾਂ</verse>
				<verse number="39">ਓਹ ਫੇਰ ਉਸ ਦੇ ਫੜਨ ਦੇ ਮਗਰ ਲੱਗੇ ਪਰ ਉਹ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ।।</verse>
				<verse number="40">ਉਹ ਫੇਰ ਯਰਦਨ ਦੇ ਪਾਰ ਉਸ ਥਾਂ ਨੂੰ ਚੱਲਿਆ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਰ ਉੱਥੇ ਟਿਕਿਆ</verse>
				<verse number="41">ਬਥੇਰੇ ਉਸ ਕੋਲ ਆਏ ਅਤੇ ਬੋਲੇ ਕਿ ਯੂਹੰਨਾ ਨੇ ਤਾਂ ਕੋਈ ਨਿਸ਼ਾਨ ਨਹੀਂ ਵਿਖਾਇਆ ਪਰ ਜੋ ਕੁਝ ਯੂਹੰਨਾ ਨੇ ਇਹ ਦੇ ਹੱਕ ਵਿੱਚ ਆਖਿਆ ਸੋ ਸਤ ਸੀ</verse>
				<verse number="42">ਅਰ ਉੱਥੇ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ।।</verse>
			</chapter>
			<chapter number="11">
				<verse number="1">ਮਰਿਯਮ ਅਰ ਉਹ ਦੀ ਭੈਣ ਮਾਰਥਾ ਦੀ ਨਗਰੀ ਬੈਤਅਨਿਯਾ ਦਾ ਲਾਜ਼ਰ ਨਾਮੇ ਇੱਕ ਮਨੁੱਖ ਬਿਮਾਰ ਸੀ</verse>
				<verse number="2">ਇਹ ਉਹੋ ਮਰਿਯਮ ਸੀ ਜਿਨ੍ਹ ਪ੍ਰਭੁ ਨੂੰ ਅਤਰ ਮਲਿਆ ਅਰ ਆਪਣਿਆਂ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਸਨ । ਉਸੇ ਦਾ ਭਰਾ ਲਾਜ਼ਰ ਬਿਮਾਰ ਸੀ</verse>
				<verse number="3">ਇਸ ਲਈ ਦੋਹਾਂ ਭੈਣਾਂ ਨੇ ਉਹ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਵੇਖ ਜਿਸ ਨਾਲ ਤੂੰ ਹਿਤ ਕਰਦਾ ਹੈਂ ਸੋ ਬਿਮਾਰ ਹੈ</verse>
				<verse number="4">ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ</verse>
				<verse number="5">ਯਿਸੂ ਮਾਰਥਾ ਨੂੰ ਅਤੇ ਉਹ ਦੀ ਭੈਣ ਅਰ ਲਾਜ਼ਰ ਨੂੰ ਪਿਆਰ ਕਰਦਾ ਸੀ</verse>
				<verse number="6">ਸੋ ਜਾਂ ਉਸ ਨੇ ਸੁਣਿਆ ਭਈ ਉਹ ਬਿਮਾਰ ਹੈ ਤਾਂ ਉਹ ਜਿੱਥੇ ਸੀ ਉਸ ਵੇਲੇ ਦੋ ਦਿਨ ਉੱਥੇ ਹੀ ਰਿਹਾ</verse>
				<verse number="7">ਤਦ ਇਹ ਦੇ ਪਿੱਛੇ ਉਸ ਨੇ ਚੇਲਿਆਂ ਨੂੰ ਆਖਿਆ, ਆਓ ਅਸੀਂ ਫੇਰ ਯਹੂਦਿਯਾ ਨੂੰ ਚੱਲੀਏ</verse>
				<verse number="8">ਚੇਲਿਆਂ ਨੇ ਉਸ ਨੂੰ ਆਖਿਆ, ਸੁਆਮੀਂ ਜੀ ਯਹੂਦੀ ਤੈਨੂੰ ਹੁਣੇ ਪਥਰਾਹ ਕਰਨਾ ਚਾਹੁੰਦੇ ਸਨ ਅਤੇ ਤੂੰ ਫੇਰ ਉੱਥੇ ਜਾਂਦਾ ਹੈਂॽ</verse>
				<verse number="9">ਯਿਸੂ ਨੇ ਉੱਤਰ ਦਿੱਤਾ, ਕੀ ਦਿਨ ਭਰ ਦੇ ਬਾਰਾਂ ਘੰਟੇ ਨਹੀਂ ਹਨॽ ਜੇ ਕੋਈ ਦਿਨ ਨੂੰ ਤੁਰੇ ਤਾਂ ਉਹ ਠੋਕਰ ਨਹੀਂ ਖਾਂਦਾ ਕਿਉਂ ਜੋ ਉਹ ਇਸ ਜਗਤ ਦਾ ਚਾਨਣ ਵੇਖਦਾ ਹੈ</verse>
				<verse number="10">ਪਰ ਜੇ ਕੋਈ ਰਾਤ ਨੂੰ ਤੁਰੇ ਤਾਂ ਠੋਕਰ ਖਾਂਦਾ ਹੈ ਕਿਉਂ ਜੋ ਉਹ ਦੇ ਵਿੱਚ ਚਾਨਣ ਨਹੀਂ ਹੈ</verse>
				<verse number="11">ਉਸ ਨੇ ਇਹ ਗੱਲਾਂ ਆਖੀਆਂ ਅਤੇ ਇਹ ਦੇ ਮਗਰੋਂ ਉਨ੍ਹਾਂ ਨੂੰ ਕਿਹਾ ਕਿ ਸਾਡਾ ਮਿੱਤ੍ਰ ਲਾਜ਼ਰ ਸੌ ਗਿਆ ਹੈ ਪਰ ਮੈਂ ਜਾਂਦਾ ਹਾਂ ਭਈ ਉਹ ਨੂੰ ਜਗਾਵਾਂ</verse>
				<verse number="12">ਉਪਰੰਤ ਚੇਲਿਆਂ ਨੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਉਹ ਸੌ ਗਿਆ ਹੈ ਤਾਂ ਬਚ ਜਾਊ</verse>
				<verse number="13">ਯਿਸੂ ਨੇ ਤਾਂ ਉਹ ਦੀ ਮੌਤ ਦੀ ਗੱਲ ਕੀਤੀ ਸੀ ਪਰ ਓਹ ਸਮਝੇ ਜੇ ਉਹ ਨੇ ਨੀਂਦ ਦੇ ਅਰਾਮ ਦੀ ਗੱਲ ਆਖੀ ਹੈ</verse>
				<verse number="14">ਉਪਰੰਤ ਯਿਸੂ ਨੇ ਉਨ੍ਹਾਂ ਨੂੰ ਸਾਫ਼ ਸਾਫ਼ ਆਖ ਦਿੱਤਾ ਜੋ ਲਾਜ਼ਰ ਮਰ ਗਿਆ ਹੈ</verse>
				<verse number="15">ਅਤੇ ਮੈਂ ਤੁਹਾਡੀ ਖਾਤਰ ਪਰਸਿੰਨ ਹਾਂ ਜੋ ਮੈਂ ਉੱਥੇ ਨਾ ਸਾਂ ਤਾਂ ਜੋ ਤੁਸੀਂ ਨਿਹਚਾ ਕਰੋ । ਪਰ ਆਓ, ਉਸ ਕੋਲ ਚੱਲੀਏ</verse>
				<verse number="16">ਤਾਂ ਥੋਮਾਂ ਨੇ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਆਪਣੇ ਗੁਰਭਾਈਆਂ ਨੂੰ ਕਿਹਾ, ਆਓ ਅਸੀਂ ਭੀ ਚੱਲੀਏ ਭਈ ਉਹ ਦੇ ਨਾਲ ਮਰੀਏ।।</verse>
				<verse number="17">ਫੇਰ ਯਿਸੂ ਨੇ ਆਣ ਕੇ ਮਲੂਮ ਕੀਤਾ ਜੋ ਉਹ ਨੂੰ ਕਬਰ ਵਿੱਚ ਪਏ ਚਾਰ ਦਿਨ ਹੋ ਚੁੱਕੇ ਹਨ</verse>
				<verse number="18">ਬੈਤਅਨਿਯਾ ਯਰੂਸ਼ਲਮ ਦੇ ਨੇੜੇ ਕੋਹਕੁ ਵਾਟ ਸੀ</verse>
				<verse number="19">ਅਰ ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਦੇ ਕੋਲ ਆਏ ਹੋਏ ਸਨ ਜੋ ਉਨ੍ਹਾਂ ਦੇ ਭਰਾ ਦੇ ਵਿਖੇ ਉਨ੍ਹਾਂ ਦਾ ਮਨ ਧਰਾਵਾ ਕਰਨ</verse>
				<verse number="20">ਉਪਰੰਤ ਮਾਰਥਾ ਨੇ ਜਾਂ ਸੁਣਿਆ ਕਿ ਯਿਸੂ ਆਉਂਦਾ ਹੈ ਤਾਂ ਉਸ ਨੂੰ ਮਿਲਣ ਗਈ ਪਰ ਮਰਿਯਮ ਘਰ ਵਿਚ ਬੈਠੀ ਰਹੀ</verse>
				<verse number="21">ਤਦ ਮਾਰਥਾ ਨੇ ਯਿਸੂ ਨੂੰ ਆਖਿਆ, ਪ੍ਰਭੁ ਜੀ ਜੇ ਤੂੰ ਐਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ</verse>
				<verse number="22">ਅਤੇ ਮੈਂ ਹੁਣ ਭੀ ਜਾਣਦੀ ਹਾਂ ਭਈ ਜੋ ਕੁਝ ਤੂੰ ਪਰਮੇਸ਼ੁਰ ਤੋਂ ਮੰਗੇਂ ਸੋ ਪਰਮੇਸ਼ੁਰ ਤੈਨੂੰ ਦੇਊ</verse>
				<verse number="23">ਯਿਸੂ ਨੇ ਉਹ ਨੂੰ ਆਖਿਆ, ਤੇਰਾ ਭਰਾ ਜੀ ਉੱਠੇਗਾ</verse>
				<verse number="24">ਮਾਰਥਾ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਕਿਆਮਤ ਨੂੰ ਅੰਤ ਦੇ ਦਿਨ ਉਹ ਜੀ ਉੱਠੂ</verse>
				<verse number="25">ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ</verse>
				<verse number="26">ਅਤੇ ਹਰ ਕੋਈ ਜਿਹੜਾ ਜੀਉਂਦਾ ਹੈ ਅਰ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਸਦੀਪਕਾਲ ਤੀਕੁ ਕਦੇ ਨਾ ਮਰੇਗਾ।। ਕੀ ਤੂੰ ਇਸ ਗੱਲ ਦੀ ਪਰਤੀਤ ਕਰਦੀ ਹੈਂॽ</verse>
				<verse number="27">ਉਨ ਉਸ ਨੂੰ ਆਖਿਆ, ਹਾਂ, ਪ੍ਰਭੁ ਮੈਂ ਪਰਤੀਤ ਕੀਤੀ ਹੈ ਜੋ ਤੂੰ ਹੀ ਮਸੀਹ ਹੈਂ ਪਰਮੇਸ਼ੁਰ ਦਾ ਪੁੱਤ੍ਰ ਜਿਹੜਾ ਜਗਤ ਵਿੱਚ ਆਉਣ ਵਾਲਾ ਸੀ</verse>
				<verse number="28">ਇਹ ਕਹਿ ਕੇ ਉਹ ਚੱਲੀ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਚੁੱਪ ਕੀਤੀ ਸੱਦ ਕੇ ਬੋਲੀ, ਗੁਰੂ ਆਇਆ ਹੋਇਆ ਹੈ ਅਤੇ ਤੈਨੂੰ ਸੱਦਦਾ ਹੈ</verse>
				<verse number="29">ਜਾਂ ਉਹ ਨੇ ਇਹ ਗੱਲ ਸੁਣੀ ਤਾਂ ਝੱਟ ਉੱਠ ਕੇ ਉਸ ਦੇ ਕੋਲ ਗਈ</verse>
				<verse number="30">ਯਿਸੂ ਅਜੇ ਪਿੰਡ ਵਿੱਚ ਨਹੀਂ ਸੀ ਆਇਆ ਪਰ ਉਸੇ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲੀ ਸੀ</verse>
				<verse number="31">ਫੇਰ ਓਹ ਯਹੂਦੀ ਜਿਹੜੇ ਉਹ ਦੇ ਨਾਲ ਘਰ ਵਿੱਚ ਸਨ ਅਤੇ ਉਹ ਦਾ ਮਨ ਧਰਾਉਂਦੇ ਸਨ ਜਾਂ ਮਰਿਯਮ ਨੂੰ ਵੇਖਿਆ ਜੋ ਉਹ ਛੇਤੀ ਨਾਲ ਉੱਠ ਕੇ ਬਾਹਰ ਨੂੰ ਚੱਲੀ ਗਈ ਹੈ ਤਾਂ ਇਹ ਸਮਝ ਕੇ ਭਈ ਉਹ ਕਬਰ ਉੱਤੇ ਰੋਣ ਜਾਂਦੀ ਹੈ ਉਹ ਦੇ ਮਗਰ ਹੋ ਤੁਰੇ</verse>
				<verse number="32">ਸੋ ਜਾਂ ਮਰਿਯਮ ਉਸ ਥਾਂ ਆਈ ਜਿੱਥੇ ਯਿਸੂ ਸੀ ਤਾਂ ਉਸ ਨੂੰ ਵੇਖ ਕੇ ਉਸ ਦੇ ਪੈਰੀਂ ਪਈ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਤੂੰ ਐਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ</verse>
				<verse number="33">ਉਪਰੰਤ ਜਾਂ ਯਿਸੂ ਨੇ ਉਹ ਨੂੰ ਰੋਦਿਆਂ ਅਤੇ ਉਨ੍ਹਾਂ ਯਹੂਦੀਆਂ ਨੂੰ ਵੀ ਜੋ ਉਹ ਦੇ ਨਾਲ ਆਏ ਸਨ ਰੋਂਦੇ ਵੇਖਿਆ ਤਾਂ ਆਤਮਾ ਵਿੱਚ ਕਲਪਿਆ ਅਤੇ ਘਬਰਾਇਆ</verse>
				<verse number="34">ਅਰ ਆਖਿਆ, ਤੁਸੀਂ ਉਹ ਨੂੰ ਕਿੱਥੇ ਰੱਖਿਆ ਹੈॽ ਉਨ੍ਹਾਂ ਉਸ ਨੂੰ ਆਖਿਆ, ਪ੍ਰਭੁ ਜੀ ਆ ਵੇਖ</verse>
				<verse number="35">ਯਿਸੂ ਰੋਇਆ</verse>
				<verse number="36">ਇਸ ਤੇ ਯਹੂਦੀ ਬੋਲੇ ਵੇਖੋ ਇਹ ਉਸ ਨਾਲ ਕੇਡਾ ਹਿਤ ਕਰਦਾ ਸੀ!</verse>
				<verse number="37">ਪਰ ਕਈ ਉਨ੍ਹਾਂ ਵਿੱਚੋਂ ਬੋਲੇ, ਕੀ ਇਹ ਜਿਹ ਨੇ ਅੰਨ੍ਹੇ ਦੀਆਂ ਅੱਖਾਂ ਖੋਲ੍ਹੀਆਂ ਐੱਨਾ ਭੀ ਨਾ ਕਰ ਸੱਕਿਆ ਜੋ ਇਹ ਮਨੁੱਖ ਨਾ ਮਰਦਾॽ</verse>
				<verse number="38">ਤਾਂ ਯਿਸੂ ਆਪਣੇ ਜੀ ਵਿੱਚ ਫਿਰ ਕਲਪਦਾ ਹੋਇਆ ਕਬਰ ਉੱਤੇ ਆਇਆ। ਉਹ ਇੱਕ ਗੁਫ਼ਾ ਸੀ ਅਤੇ ਉਸ ਉੱਤੇ ਇੱਕ ਪੱਥਰ ਧਰਿਆ ਹੋਇਆ ਸੀ</verse>
				<verse number="39">ਯਿਸੂ ਨੇ ਆਖਿਆ, ਇਸ ਪੱਥਰ ਨੂੰ ਹਟਾ ਦਿਓ। ਉਸ ਮੁਰਦੇ ਦੀ ਭੈਣ ਮਾਰਥਾ ਨੇ ਉਸ ਨੂੰ ਆਖਿਆ, ਪ੍ਰਭੁ ਜੀ ਉਸ ਕੋਲੋਂ ਤਾਂ ਹੁਣ ਸੜਿਹਾਨ ਆਉਂਦੀ ਹੈ ਕਿਉਂ ਜੋ ਉਹ ਨੂੰ ਚਾਰ ਦਿਨ ਹੋਏ ਹਨ</verse>
				<verse number="40">ਯਿਸੂ ਨੇ ਉਹ ਨੂੰ ਕਿਹਾ, ਕੀ ਮੈਂ ਤੈਨੂੰ ਨਹੀਂ ਆਖਿਆ ਭਈ ਜੇ ਤੂੰ ਪਰਤੀਤ ਕਰੇਂ ਤਾਂ ਪਰਮੇਸ਼ੁਰ ਦੀ ਵਡਿਆਈ ਵੇਖੇਂਗੀॽ</verse>
				<verse number="41">ਸੋ ਉਨ੍ਹਾਂ ਉਸ ਪੱਥਰ ਨੂੰ ਹਟਾ ਦਿੱਤਾ ਅਤੇ ਯਿਸੂ ਨੇ ਅੱਖਾਂ ਉਤਾਹਾਂ ਕਰ ਕੇ ਆਖਿਆ, ਹੇ ਪਿਤਾ, ਮੈਂ ਤੇਰਾ ਸ਼ੁਕਰ ਕਰਦਾ ਹਾਂ ਜੋ ਤੈਂ ਮੇਰੀ ਸੁਣੀ</verse>
				<verse number="42">ਅਤੇ ਮੈਂ ਜਾਣਿਆ ਜੋ ਤੂੰ ਮੇਰੀ ਸਦਾ ਸੁਣਦਾ ਹੈਂ ਪਰ ਇਨਾਂ ਲੋਕਾਂ ਦੇ ਕਾਰਨ ਜਿਹੜੇ ਆਲੇ ਦੁਆਲੇ ਖੜੇ ਹਨ ਮੈਂ ਇਹ ਆਖਿਆ ਤਾਂ ਓਹ ਪਰਤੀਤ ਕਰਨ ਜੋ ਤੈਂ ਮੈਨੂੰ ਘੱਲਿਆ</verse>
				<verse number="43">ਇਹ ਕਹਿ ਕੇ ਉੱਚੀ ਅਵਾਜ਼ ਮਾਰੀ ਕਿ ਲਾਜ਼ਰ, ਬਾਹਰ ਆ!</verse>
				<verse number="44">ਉਹ ਜਿਹੜਾ ਮੋਇਆ ਹੋਇਆ ਸੀ ਕਫ਼ਨ ਨਾਲ ਹੱਥ ਪੈਰ ਬੱਧੇ ਹੋਏ ਬਾਹਰ ਨਿੱਕਲ ਆਇਆ ਅਰ ਉਹ ਦੇ ਮੂੰਹ ਉੱਤੇ ਰੁਮਾਲ ਵਲ੍ਹੇਟਿਆ ਹੋਇਆ ਸੀ! ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੂੰ ਖੋਲ੍ਹੋ ਅਤੇ ਜਾਣ ਦਿਓ।।</verse>
				<verse number="45">ਤਦੋਂ ਬਥੇਰਿਆਂ ਨੇ ਉਨ੍ਹਾਂ ਯਹੂਦੀਆਂ ਵਿੱਚੋਂ ਜਿਹੜੇ ਮਰਿਯਮ ਕੋਲ ਆਏ ਸਨ ਇਹ ਜੋ ਕੁਝ ਯਿਸੂ ਨੇ ਕੀਤਾ ਵੇਖ ਕੇ ਉਸ ਉੱਤੇ ਨਿਹਚਾ ਕੀਤੀ</verse>
				<verse number="46">ਪਰ ਉਨ੍ਹਾਂ ਵਿੱਚੋਂ ਕਈਆਂ ਨੇ ਫ਼ਰੀਸੀਆਂ ਦੇ ਕੋਲ ਜਾ ਕੇ ਓਹ ਕੰਮ ਜਿਹੜੇ ਯਿਸੂ ਨੇ ਕੀਤੇ ਸਨ ਦੱਸ ਦਿੱਤੇ।।</verse>
				<verse number="47">ਇਸ ਲਈ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਮਹਾ ਸਭਾ ਇਕੱਠੀ ਕਰ ਕੇ ਕਿਹਾ, ਅਸੀਂ ਕੀ ਕਰਦੇ ਹਾਂ, ਕਿਉਂ ਜੋ ਇਹ ਮਨੁੱਖ ਬਹੁਤ ਨਿਸ਼ਾਨ ਵਿਖਾਉਂਦਾ ਹੈॽ</verse>
				<verse number="48">ਜੇ ਅਸੀਂ ਉਸ ਨੂੰ ਐਵੇਂ ਛੱਡ ਦੇਈਏ ਤਾਂ ਸਭ ਉਸ ਉੱਤੇ ਨਿਹਚਾ ਕਰਨਗੇ ਅਤੇ ਰੋਮੀ ਆ ਜਾਣਗੇ ਅਤੇ ਨਾਲੇ ਸਾਡੀ ਜਗ੍ਹਾ ਅਰ ਨਾਲੇ ਸਾਡੀ ਕੌਮ ਭੀ ਲੈ ਲੈਣਗੇ</verse>
				<verse number="49">ਅਰ ਉਨ੍ਹਾਂ ਵਿੱਚੋਂ ਕਯਾਫਾ ਨਾਮੇ ਇੱਕ ਨੇ ਜਿਹੜਾ ਉਸ ਸਾਲ ਸਰਦਾਰ ਜਾਜਕ ਸੀ ਉਨ੍ਹਾਂ ਨੂੰ ਆਖਿਆ, ਤੁਸੀਂ ਕੁਝ ਨਹੀਂ ਜਾਣਦੇ</verse>
				<verse number="50">ਅਤੇ ਨਹੀਂ ਸੋਚਦੇ ਹੋ ਭਈ ਤੁਹਾਡੇ ਲਈ ਇਹੋ ਚੰਗਾ ਹੈ ਜੋ ਇੱਕ ਮਨੁੱਖ ਲੋਕਾਂ ਦੇ ਬਦਲੇ ਮਰੇ, ਨਾ ਕਿ ਸਾਰੀ ਕੌਮ ਦਾ ਨਾਸ ਹੋਵੇ</verse>
				<verse number="51">ਪਰ ਇਹ ਉਸ ਨੇ ਆਪਣੀ ਵੱਲੋਂ ਨਹੀਂ ਕਿਹਾ ਪਰ ਇਸ ਕਾਰਨ ਜੋ ਉਹ ਉਸ ਸਾਲ ਸਰਦਾਰ ਜਾਜਕ ਸੀ ਅਗੰਮ ਗਿਆਨ ਨਾਲ ਖਬਰ ਦਿੱਤੀ ਜੋ ਯਿਸੂ ਉਸ ਕੌਮ ਦੇ ਬਦਲੇ ਮਰਨ ਨੂੰ ਸੀ</verse>
				<verse number="52">ਅਤੇ ਨਿਰਾ ਉਸੇ ਕੌਮ ਦੇ ਬਦਲੇ ਨਹੀਂ ਸਗੋਂ ਇਸ ਲਈ ਵੀ ਜੋ ਉਹ ਪਰਮੇਸ਼ੁਰ ਦਿਆਂ ਬਾਲਕਾਂ ਨੂੰ ਜੋ ਖਿੰਡੇ ਹੋਏ ਹਨ ਇਕੱਠਿਆਂ ਕਰ ਕੇ ਇੱਕੋ ਬਣਾਵੇ</verse>
				<verse number="53">ਸੋ ਉਨ੍ਹਾਂ ਨੇ ਉਸੇ ਦਿਨ ਤੋਂ ਮਤਾ ਪਕਾਇਆ ਭਈ ਉਸ ਨੂੰ ਜਾਨੋਂ ਮਾਰਨ।।</verse>
				<verse number="54">ਇਸ ਕਾਰਨ ਯਿਸੂ ਫੇਰ ਯਹੂਦੀਆਂ ਵਿੱਚ ਖੁਲ੍ਹਮਖੁਲ੍ਹਾ ਨਾ ਫਿਰਿਆ ਪਰ ਉੱਥੋਂ ਉਜਾੜ ਦੇ ਲਾਗੇ ਦੇ ਦੇਸ ਵਿੱਚ ਇਫ਼ਰਾਈਮ ਕਰਕੇ ਇੱਕ ਨਗਰ ਨੂੰ ਗਿਆ। ਅਤੇ ਚੇਲਿਆਂ ਸਣੇ ਉੱਥੇ ਰਿਹਾ</verse>
				<verse number="55">ਪਰ ਯਹੂਦੀਆਂ ਦਾ ਪਸਾਹ ਨਾਮੇ ਤਿਉਹਾਰ ਨੇੜੇ ਸੀ ਅਤੇ ਅਨੇਕ ਲੋਕ ਆਪ ਨੂੰ ਸ਼ੁੱਧ ਕਰਨ ਲਈ ਤਿਉਹਾਰ ਤੋਂ ਪਹਿਲਾਂ ਪਿੰਡ ਪਿੰਡ ਤੋਂ ਯਰੂਸ਼ਲਮ ਨੂੰ ਗਏ</verse>
				<verse number="56">ਸੋ ਉਨ੍ਹਾਂ ਨੇ ਯਿਸੂ ਦੀ ਭਾਲ ਕੀਤੀ ਅਤੇ ਹੈਕਲ ਵਿੱਚ ਖੜੇ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਤੁਸੀਂ ਕੀ ਸਮਝਦੇ ਹੋ ਕਿ ਉਹ ਇਸ ਤਿਉਹਾਰ ਉੱਤੇ ਨਹੀਂ ਆਊਗਾॽ</verse>
				<verse number="57">ਅਤੇ ਪਰਧਾਨ ਜਾਜਕਾਂ ਅਰ ਫ਼ਰੀਸੀਆਂ ਨੇ ਹੁਕਮ ਕੀਤਾ ਸੀ ਕਿ ਜੇ ਕੋਈ ਜਾਣਦਾ ਹੋਵੇ ਜੋ ਉਹ ਕਿੱਥੇ ਹੈ ਤਾਂ ਦੱਸ ਦੇਵੇ ਭਈ ਓਹ ਉਸ ਨੂੰ ਫੜ ਲੈਣ।।</verse>
			</chapter>
			<chapter number="12">
				<verse number="1">ਫੇਰ ਪਸਾਹ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਅਨਿਯਾ ਵਿੱਚ ਆਇਆ ਜਿੱਥੇ ਲਾਜ਼ਰ ਸੀ ਜਿਹ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ</verse>
				<verse number="2">ਸੋ ਉੱਥੇ ਉਨ੍ਹਾਂ ਉਸ ਦੇ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਟਹਿਲ ਕਰਦੀ ਸੀ ਪਰ ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ</verse>
				<verse number="3">ਤਦ ਮਰਿਯਮ ਨੇ ਅੱਧ ਸੇਰ ਮਹਿੰਗ ਮੁੱਲਾ ਜਟਾ ਮਾਸੀ ਦਾ ਖਰਾ ਅਤਰ ਲੈ ਕੇ ਯਿਸੂ ਦੇ ਚਰਨਾਂ ਨੂੰ ਮਲਿਆ ਅਤੇ ਆਪਣੇ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਅਤੇ ਘਰ ਅਤਰ ਦੀ ਬਾਸਨਾ ਨਾਲ ਭਰ ਗਿਆ</verse>
				<verse number="4">ਪਰ ਉਹ ਦੇ ਚੇਲਿਆਂ ਵਿੱਚੋਂ ਯਹੂਦਾ ਇਸਕਰਿਯੋਤੀ ਨੇ ਜਿਨ ਉਸ ਨੂੰ ਫੜਵਾਉਣਾ ਸੀ ਆਖਿਆ</verse>
				<verse number="5">ਇਹ ਅਤਰ ਡੂਢ ਸੌ ਰੁਪਏ ਨੂੰ ਵੇਚ ਕੇ ਕੰਗਾਲਾਂ ਨੂੰ ਕਿਂਊ ਨਾ ਦਿੱਤਾ ਗਿਆॽ</verse>
				<verse number="6">ਪਰ ਉਹ ਨੇ ਇਹ ਗੱਲ ਇਸ ਕਾਰਨ ਨਹੀਂ ਆਖੀ ਜੋ ਕੰਗਾਲਾਂ ਦੀ ਚਿੰਤਾ ਕਰਦਾ ਸੀ ਪਰ ਇਸ ਕਾਰਨ ਜੋ ਉਹ ਚੋਰ ਸੀ ਅਤੇ ਗੁਥਲੀ ਉਹ ਦੇ ਕੋਲ ਰਹਿੰਦੀ ਸੀ ਅਰ ਜੋ ਕੁਝ ਉਸ ਵਿੱਚ ਪਾਇਆ ਜਾਂਦਾ ਸੀ ਉਹ ਨੂੰ ਲੈ ਜਾਂਦਾ ਸੀ</verse>
				<verse number="7">ਤਾਂ ਯਿਸੂ ਨੇ ਆਖਿਆ, ਉਹ ਨੂੰ ਇਹ ਮੇਰੇ ਕਫ਼ਨਾਉਣ ਦਫ਼ਨਾਉਣ ਦੇ ਦਿਨ ਲਈ ਰੱਖਣ ਦਿਹ</verse>
				<verse number="8">ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।।</verse>
				<verse number="9">ਤਦ ਯਹੂਦੀਆਂ ਦੇ ਬਹੁਤ ਸਾਰੇ ਲੋਕ ਜਾਣ ਗਏ ਭਈ ਉਹ ਉੱਥੇ ਹੈ ਅਤੇ ਓਹ ਆਏ ਨਿਰਾ ਯਿਸੂ ਪਿੱਛੇ ਨਹੀਂ ਸਗੋਂ ਇਸ ਲਈ ਵੀ ਜੋ ਲਾਜ਼ਰ ਨੂੰ ਵੇਖਣ ਜਿਹ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ</verse>
				<verse number="10">ਪਰ ਪਰਧਾਨ ਜਾਜਕਾਂ ਨੇ ਮਤਾ ਪਕਾਇਆ ਜੋ ਲਾਜ਼ਰ ਨੂੰ ਵੀ ਜਾਨੋਂ ਮਾਰ ਦੇਈਏ</verse>
				<verse number="11">ਕਿਉਂਕਿ ਉਹ ਦੇ ਕਾਰਨ ਯਹੂਦੀਆਂ ਵਿੱਚੋਂ ਬਾਹਲੇ ਲੋਕ ਚੱਲੇ ਗਏ ਅਤੇ ਯਿਸੂ ਉੱਤੇ ਨਿਹਚਾ ਕਰਦੇ ਸਨ।।</verse>
				<verse number="12">ਦੂਜੇ ਦਿਨ ਬਹੁਤ ਸਾਰੇ ਲੋਕ ਜੋ ਤਿਉਹਾਰ ਤੇ ਆਏ ਸਨ ਜਦ ਉਨ੍ਹਾਂ ਨੇ ਸੁਣਿਆ ਜੋ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ</verse>
				<verse number="13">ਖਜੂਰਾਂ ਦੀਆਂ ਟਹਿਣੀਆਂ ਲੈ ਕੇ ਉਹ ਦੇ ਮਿਲਣ ਨੂੰ ਨਿੱਕਲੇ ਅਤੇ ਉੱਚੀ ਦਿੱਤੀ ਬੋਲਣ ਲੱਗੇ ਹੋਸੰਨਾ! ਧੰਨ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ ਅਤੇ ਇਸਰਾਏਲ ਦਾ ਪਾਤਸ਼ਾਹ ਹੈ!</verse>
				<verse number="14">ਅਤੇ ਯਿਸੂ ਨੇ ਇੱਕ ਗਧੀ ਦਾ ਬੱਚਾ ਪਾਇਆ ਅਤੇ ਉਸ ਉੱਤੇ ਸਵਾਰ ਹੋਇਆ ਜਿਵੇਂ ਲਿਖਿਆ ਹੋਇਆ ਹੈ</verse>
				<verse number="15">ਸੀਯੋਨ ਦੀ ਬੇਟੀ, ਨਾ ਡਰ, ਵੇਖ ਤੇਰਾ ਪਾਤਸ਼ਾਹ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।।</verse>
				<verse number="16">ਉਹ ਦੇ ਚੇਲਿਆਂ ਨੇ ਏਹ ਗੱਲਾਂ ਨਾ ਸਮਝੀਆਂ ਪਰ ਜਾਂ ਯਿਸੂ ਆਪਣੇ ਤੇਜ ਨੂੰ ਪਹੁੰਚਿਆ ਤਾਂ ਉਨ੍ਹਾਂ ਨੂੰ ਚੇਤੇ ਆਇਆ ਜੋ ਏਹ ਗੱਲਾਂ ਉਸੇ ਵਿਖੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਉਸ ਦੇ ਨਾਲ ਏਹ ਕੰਮ ਕੀਤੇ ਸਨ</verse>
				<verse number="17">ਤਦ ਉਨ੍ਹਾਂ ਲੋਕਾਂ ਨੇ ਜਿਹੜੇ ਉਸ ਵੇਲੇ ਉਹ ਦੇ ਨਾਲ ਸਨ ਜਦ ਉਹ ਨੇ ਲਾਜ਼ਰ ਨੂੰ ਕਬਰੋਂ ਬਾਹਰ ਸੱਦਿਆ ਸੀ ਅਤੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ ਸਾਖੀ ਦਿੱਤੀ</verse>
				<verse number="18">ਇਸ ਕਰਕੇ ਵੀ ਲੋਕ ਉਹ ਨੂੰ ਜਾ ਮਿਲੇ ਕਿਉਂ ਜੋ ਉਨ੍ਹਾਂ ਸੁਣਿਆ ਸੀ ਭਈ ਉਸ ਨੇ ਇਹ ਨਿਸ਼ਾਨ ਵਿਖਾਇਆ</verse>
				<verse number="19">ਤਾਂ ਫ਼ਰੀਸੀ ਆਪਸ ਵਿੱਚ ਕਹਿਣ ਲੱਗੇ, ਤੁਸੀਂ ਵੇਖਦੇ ਹੋ ਜੋ ਤੁਹਾਥੋਂ ਕੁਝ ਨਹੀਂ ਬਣਿ ਆਉਂਦਾ । ਵੇਖੋ ਜਗਤ ਉਹ ਦੇ ਪਿੱਛੇ ਲੱਗ ਤੁਰਿਆ!।।</verse>
				<verse number="20">ਜਿਹੜੇ ਲੋਕ ਤਿਉਹਾਰ ਉੱਤੇ ਬੰਦਗੀ ਕਰਨ ਆਏ ਉਨ੍ਹਾਂ ਵਿੱਚ ਕਈ ਯੂਨਾਨੀ ਸਨ</verse>
				<verse number="21">ਸੋ ਓਹ ਫ਼ਿਲਿੱਪੁਸ ਦੇ ਕੋਲ ਜੋ ਗਲੀਲ ਦੇ ਬੈਤਸੈਦੇ ਦਾ ਸੀ ਆਏ ਅਤੇ ਉਹ ਦੇ ਅੱਗੇ ਅਰਜ਼ ਕਰ ਕੇ ਆਖਿਆ, ਜੀ, ਅਸਾਂ ਯਿਸੂ ਦਾ ਦਰਸ਼ਣ ਕਰਨਾ ਹੈ</verse>
				<verse number="22">ਫ਼ਿਲਿੱਪੁਸ ਨੇ ਆਣ ਕੇ ਅੰਦ੍ਰਿਯਾਸ ਨੂੰ ਕਹਿ ਦਿੱਤਾ ਅਤੇ ਅੰਦ੍ਰਿਯਾਸ ਅਰ ਫ਼ਿਲਿੱਪੁਸ ਨੇ ਆਣ ਕੇ ਯਿਸੂ ਨੂੰ ਆਖਿਆ</verse>
				<verse number="23">ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਵੇਲਾ ਆ ਪੁੱਜਿਆ ਹੈ ਜੋ ਮਨੁੱਖ ਦੇ ਪੁੱਤ੍ਰ ਦੀ ਵਡਿਆਈ ਕੀਤੀ ਜਾਏ</verse>
				<verse number="24">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਕਣਕ ਦਾ ਦਾਣਾ ਜੇ ਜ਼ਮੀਨ ਵਿੱਚ ਪੈ ਕੇ ਨਾ ਮਰੇ ਤਾਂ ਉਹ ਇਕੱਲਾ ਹੀ ਰਹਿੰਦਾ ਹੈ ਪਰ ਜੇ ਮਰੇ ਤਾਂ ਬਹੁਤ ਸਾਰਾ ਫਲ ਦਿੰਦਾ ਹੈ</verse>
				<verse number="25">ਜਿਹੜਾ ਆਪਣੀ ਜਾਨ ਨਾਲ ਹਿਤ ਕਰਦਾ ਹੈ ਉਹ ਉਸ ਨੂੰ ਗੁਆਉਂਦਾ ਅਤੇ ਜਿਹੜਾ ਇਸ ਜਗਤ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ ਉਹ ਸਦੀਪਕ ਜੀਉਣ ਤਾਈਂ ਉਹ ਦੀ ਰੱਛਿਆ ਕਰੇਗਾ</verse>
				<verse number="26">ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ ਅਰ ਜਿੱਥੇ ਮੈਂ ਹਾਂ ਮੇਰਾ ਸੇਵਕ ਭੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਹ ਦਾ ਆਦਰ ਕਰੇਗਾ</verse>
				<verse number="27">ਹੁਣ ਮੇਰਾ ਜੀ ਘਬਰਾਉਂਦਾ ਹੈ ਅਤੇ ਮੈਂ ਕੀ ਆਖਾਂॽ ਹੇ ਪਿਤਾ ਮੈਨੂੰ ਇਸ ਘੜੀ ਤੋਂ ਬਚਾॽ ਪਰ ਇਸੇ ਲਈ ਮੈਂ ਇਸ ਘੜੀ ਤੀਕੁ ਆਇਆ ਹਾਂ</verse>
				<verse number="28">ਹੇ ਪਿਤਾ ਆਪਣੇ ਨਾਮ ਨੂੰ ਵਡਿਆਈ ਦੇਹ । ਤਦੋਂ ਏਹ ਸੁਰਗੀ ਬਾਣੀ ਆਈ ਜੋ ਮੈਂ ਉਹ ਨੂੰ ਵਡਿਆਈ ਦਿੱਤੀ ਹੈ ਅਰ ਫੇਰ ਵੀ ਦਿਆਂਗਾ</verse>
				<verse number="29">ਤਦ ਲੋਕਾਂ ਨੇ ਜਿਹੜੇ ਕੋਲ ਖਲੋਤੇ ਸਨ ਜਾਂ ਇਹ ਸੁਣਿਆ ਤਾਂ ਕਹਿਣ ਲੱਗੇ ਜੋ ਬੱਦਲ ਗਰਜਿਆ ਹੈ । ਹੋਰਨਾਂ ਆਖਿਆ, ਦੂਤ ਨੇ ਇਹ ਦੇ ਨਾਲ ਗੱਲ ਕੀਤੀ ਹੈ</verse>
				<verse number="30">ਯਿਸੂ ਨੇ ਉੱਤਰ ਦਿੱਤਾ ਕਿ ਇਹ ਸ਼ਬਦ ਮੇਰੇ ਲਈ ਨਹੀਂ ਪਰ ਤੁਹਾਡੇ ਲਈ ਆਇਆ ਹੈ</verse>
				<verse number="31">ਹੁਣ ਇਸ ਜਗਤ ਦਾ ਨਿਆਉਂ ਹੁੰਦਾ ਹੈ। ਹੁਣ ਇਸ ਜਗਤ ਦਾ ਸਰਦਾਰ ਬਾਹਰ ਕੱਢਿਆ ਜਾਵੇਗਾ</verse>
				<verse number="32">ਅਰ ਮੈਂ ਜੇ ਧਰਤੀ ਉੱਤੋਂ ਉੱਚਾ ਕੀਤਾ ਜਾਵਾਂ ਤਾਂ ਸਾਰਿਆਂ ਨੂੰ ਆਪਣੀ ਵੱਲ ਖਿੱਚਾਂਗਾ</verse>
				<verse number="33">ਉਸ ਨੇ ਇਹ ਆਖਿਆ ਭਈ ਪਤਾ ਦੇਵੇ ਜੋ ਉਹ ਨੇ ਆਪ ਕਿਹੜੀ ਮੌਤ ਨਾਲ ਮਰਨਾ ਸੀ</verse>
				<verse number="34">ਇਸ ਕਾਰਨ ਲੋਕਾਂ ਨੇ ਉਹ ਨੂੰ ਉੱਤਰ ਦਿੱਤਾ, ਅਸਾਂ ਸ਼ਰਾ ਵਿੱਚੋਂ ਸੁਣਿਆ ਹੈ ਜੋ ਮਸੀਹ ਸਦਾ ਰਹੂ। ਫੇਰ ਤੂੰ ਕਿੱਕੁਰ ਆਖਦਾ ਹੈਂ ਭਈ ਮਨੁੱਖ ਦੇ ਪੁੱਤ੍ਰ ਦਾ ਉੱਚਾ ਕੀਤਾ ਜਾਣਾ ਜਰੂਰ ਹੈॽ ਇਹ ਮਨੁੱਖ ਦਾ ਪੁੱਤ੍ਰ ਕੌਣ ਹੈॽ</verse>
				<verse number="35">ਸੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਚਾਨਣ ਅਜੇ ਥੋੜਾ ਚਿਰ ਹੋਰ ਤੁਹਾਡੇ ਵਿੱਚ ਹੈ । ਜਿੰਨਾ ਚਿਰ ਚਾਨਣ ਤੁਹਾਡੇ ਨਾਲ ਹੈ ਚੱਲੇ ਚੱਲੋ ਭਈ ਕਿਤੇ ਐਉਂ ਨਾ ਹੋਵੇ ਜੋ ਅਨ੍ਹੇਰਾ ਤੁਹਾਨੂੰ ਆ ਘੇਰੇ ਅਤੇ ਜੋ ਅਨ੍ਹੇਰੇ ਵਿੱਚ ਚੱਲਦਾ ਹੈ ਸੋ ਨਹੀਂ ਜਾਣਦਾ ਜੋ ਉਹ ਕਿੱਥੇ ਤੁਰਦਾ ਹੈ</verse>
				<verse number="36">ਜਿੰਨਾ ਚਿਰ ਚਾਨਣ ਤੁਹਾਡੇ ਨਾਲ ਹੈ ਚਾਨਣ ਉੱਤੇ ਨਿਹਚਾ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤ੍ਰ ਹੋਵੋ।। ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਜਾਕੇ ਉਨ੍ਹਾਂ ਤੋਂ ਲੁਕ ਗਿਆ</verse>
				<verse number="37">ਭਾਵੇਂ ਉਸ ਨੇ ਉਨ੍ਹਾਂ ਦੇ ਸਾਹਮਣੇ ਐੱਨੇ ਨਿਸ਼ਾਨ ਵਿਖਾਏ ਸਨ ਤਾਂ ਵੀ ਉਨ੍ਹਾਂ ਉਸ ਉੱਤੇ ਨਿਹਚਾ ਨਹੀਂ ਕੀਤੀ</verse>
				<verse number="38">ਤਾਂ ਜੋ ਯਸਾਯਾਹ ਨਬੀ ਦਾ ਬਚਨ ਪੂਰਾ ਹੋਵੇ ਜਿਹੜਾ ਉਹ ਨੇ ਕਿਹਾ ਸੀ ਕਿ ਹੇ ਪ੍ਰਭੁ ਸਾਡੇ ਸਨੇਹੇ ਦੀ ਕਿਨ ਪਰਤੀਤ ਕੀਤੀ ਅਤੇ ਪ੍ਰਭੁ ਦੀ ਬਾਂਹ ਕਿਸ ਉੱਤੇ ਪਰਗਟ ਹੋਈ ਹੈॽ</verse>
				<verse number="39">ਇਸ ਕਾਰਨ ਓਹ ਨਿਹਚਾ ਨਾ ਕਰ ਸੱਕੇ ਕਿਉਂ ਜੋ ਯਸਾਯਾਹ ਨੇ ਫੇਰ ਆਖਿਆ,</verse>
				<verse number="40">ਉਸ ਨੇ ਓਹਨਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ, ਅਤੇ ਓਹਨਾਂ ਦਾ ਦਿਲ ਕਠੋਰ ਕੀਤਾ ਹੈ, ਮਤੇ ਓਹ ਅੱਖਾਂ ਨਾਲ ਵੇਖਣ, ਅਤੇ ਮਨ ਨਾਲ ਸਮਝਣ ਅਰ ਮੁੜ ਆਉਣ, ਅਤੇ ਮੈਂ ਓਹਨਾਂ ਨੂੰ ਚੰਗਾ ਕਰਾਂ।।</verse>
				<verse number="41">ਯਸਾਯਾਹ ਨੇ ਏਹ ਬਚਨ ਕੀਤੇ ਇਸ ਲਈ ਜੋ ਉਨ ਉਸ ਦਾ ਤੇਜ ਵੇਖਿਆ ਅਰ ਉਸੇ ਵਿਖੇ ਬੋਲਿਆ</verse>
				<verse number="42">ਤਾਂ ਵੀ ਸਰਦਾਰਾਂ ਵਿੱਚੋਂ ਭੀ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਪਰ ਫ਼ਰੀਸੀਆਂ ਦੇ ਕਾਰਨ ਉਨ੍ਹਾਂ ਨੇ ਜਬਾਨੀ ਨਾ ਮੰਨਿਆ ਭਈ ਐਉਂ ਨਾ ਹੋਵੇ ਜੋ ਅਸੀਂ ਸਮਾਜ ਵਿੱਚੋਂ ਛੇਕੇ ਜਾਈਏ</verse>
				<verse number="43">ਕਿਉਂਕਿ ਓਹ ਪਰਮੇਸ਼ੁਰ ਦੀ ਵਡਿਆਈ ਨਾਲੋਂ ਮਨੁੱਖਾਂ ਦੀ ਵਡਿਆਈ ਦੇ ਬਹੁਤੇ ਭੁੱਖੇ ਸਨ।।</verse>
				<verse number="44">ਯਿਸੂ ਨੇ ਉੱਚੀ ਅਵਾਜ਼ ਨਾਲ ਆਖਿਆ, ਜਿਹੜਾ ਮੇਰੇ ਉੱਤੇ ਨਿਹਚਾ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਨਿਹਚਾ ਕਰਦਾ ਹੈ ਜਿਨ ਮੈਨੂੰ ਘੱਲਿਆ</verse>
				<verse number="45">ਅਰ ਜੋ ਮੈਨੂੰ ਵੇਖਦਾ ਹੈ ਸੋ ਉਹ ਨੂੰ ਵੇਖਦਾ ਹੈ ਜਿਨ ਮੈਨੂੰ ਘੱਲਿਆ</verse>
				<verse number="46">ਮੈਂ ਜਗਤ ਵਿੱਚ ਚਾਨਣ ਹੋ ਕੇ ਆਇਆ ਹਾਂ ਤਾਂ ਜੋ ਹਰ ਕੋਈ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਅਨ੍ਹੇਰੇ ਵਿੱਚ ਨਾ ਰਹੇ</verse>
				<verse number="47">ਅਰ ਜੇ ਕੋਈ ਮੇਰੀਆਂ ਗੱਲਾਂ ਸੁਣੇ ਅਤੇ ਨਾ ਮੰਨੇ ਤਾਂ ਮੈਂ ਉਹ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਕਿਉਂ ਜੋ ਮੈਂ ਜਗਤ ਨੂੰ ਦੋਸ਼ੀ ਠਹਿਰਾਉਣ ਨਹੀਂ ਸਗੋਂ ਜਗਤ ਨੂੰ ਬਚਾਉਣ ਆਇਆ ਹਾਂ</verse>
				<verse number="48">ਜਿਹੜਾ ਮੈਨੂੰ ਰੱਦ ਕਰਦਾ ਹੈ ਅਤੇ ਮੇਰੀਆਂ ਗੱਲਾਂ ਨਹੀਂ ਕਬੂਲਦਾ, ਉਹ ਨੂੰ ਇੱਕ ਦੋਸ਼ੀ ਠਹਿਰਾਉਂਦਾ ਹੈ । ਜਿਹੜਾ ਬਚਨ ਮੈਂ ਕਿਹਾ ਓਹੀਓ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਵੇਗਾ</verse>
				<verse number="49">ਕਿਉਂ ਜੋ ਮੈਂ ਆਪ ਤੋਂ ਨਹੀਂ ਬੋਲਿਆ ਪਰ ਪਿਤਾ ਜਿਨ ਮੈਨੂੰ ਘੱਲਿਆ ਉਸੇ ਨੇ ਮੈਨੂੰ ਹੁਕਮ ਦਿੱਤਾ ਭਈ ਮੈਂ ਕੀ ਬਚਨ ਕਰਾਂ ਅਤੇ ਕੀ ਬੋਲਾਂ</verse>
				<verse number="50">ਅਰ ਮੈਂ ਜਾਣਦਾ ਹਾਂ ਕਿ ਉਹ ਦਾ ਬਚਨ ਸਦੀਪਕ ਜੀਉਣ ਹੈ। ਇਸ ਕਾਰਨ ਮੈਂ ਜੋ ਕੁਝ ਬੋਲਦਾ ਹਾਂ ਸੋ ਜਿਵੇਂ ਪਿਤਾ ਨੇ ਮੈਨੂੰ ਆਖਿਆ ਹੈ ਤਿਵੇਂ ਬੋਲਦਾ ਹਾਂ।।</verse>
			</chapter>
			<chapter number="13">
				<verse number="1">ਪਸਾਹ ਦੇ ਤਿਉਹਾਰ ਤੋਂ ਪਹਿਲਾਂ ਯਿਸੂ ਨੇ ਇਹ ਜਾਣ ਕੇ ਭਈ ਮੇਰੀ ਘੜੀ ਆ ਪਹੁੰਚੀ ਹੈ ਜਾਂ ਮੈਂ ਇਸ ਜਗਤ ਨੂੰ ਛੱਡ ਕੇ ਪਿਤਾ ਦੇ ਕੋਲ ਜਾਵਾਂ ਆਪਣੇ ਨਿੱਜ ਲੋਕਾਂ ਨਾਲ ਜਿਹੜੇ ਜਗਤ ਵਿੱਚ ਸਨ ਪਿਆਰ ਕਰ ਕੇ ਉਨ੍ਹਾਂ ਨੂੰ ਅੰਤ ਤੋੜੀ ਪਿਆਰ ਕਰਦਾ ਰਿਹਾ</verse>
				<verse number="2">ਅਰ ਖਾਣ ਦੇ ਵੇਲੇ ਜਦ ਸ਼ਤਾਨ ਸ਼ਮਊਨ ਦੇ ਪੁੱਤ੍ਰ ਯਹੂਦਾ ਇਸਕਰਿਯੋਤੀ ਦੇ ਦਿਲ ਵਿੱਚ ਇਹ ਪਾ ਚੁੱਕਿਆ ਸੀ ਜੋ ਉਹ ਉਸਨੂੰ ਫੜਵਾ ਦੇਵੇ</verse>
				<verse number="3">ਤਦ ਯਿਸੂ ਇਹ ਜਾਣ ਕੇ ਭਈ ਪਿਤਾ ਨੇ ਸੱਭੋ ਕੁਝ ਮੇਰੇ ਹੱਥ ਵਿੱਚ ਸੌਂਪਿਆ ਹੈ ਅਤੇ ਮੈਂ ਪਰਮੇਸ਼ੁਰ ਦੇ ਕੋਲੋਂ ਆਇਆ ਹਾਂ ਅਤੇ ਪਰਮੇਸ਼ੁਰ ਦੇ ਕੋਲ ਜਾਂਦਾ ਹਾਂ</verse>
				<verse number="4">ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ</verse>
				<verse number="5">ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ</verse>
				<verse number="6">ਸੋ ਉਹ ਸ਼ਮਊਨ ਪਤਰਸ ਕੋਲ ਆਇਆ। ਓਨ ਉਸ ਨੂੰ ਆਖਆ, ਪ੍ਰਭੁ ਜੀ ਤੂੰ ਮੇਰੇ ਪੈਰ ਧੌਂਦਾ ਹੈਂॽ</verse>
				<verse number="7">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ</verse>
				<verse number="8">ਪਤਰਸ ਨੇ ਉਸ ਨੂੰ ਕਿਹਾ, ਤੈਂ ਮੇਰੇ ਪੈਰ ਕਦੇ ਨਾ ਧੋਣੇ! ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਮੈਂ ਤੈਨੂੰ ਨਾ ਧੋਵਾਂ ਤਾਂ ਮੇਰੇ ਨਾਲ ਤੇਰਾ ਕੋਈ ਹਿੱਸਾ ਨਾ ਹੋਵੇਗਾ</verse>
				<verse number="9">ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, ਪ੍ਰਭੁ ਜੀ ਨਿਰੇ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਰ ਸਿਰ ਭੀ ਧੋ!</verse>
				<verse number="10">ਯਿਸੂ ਨੇ ਉਹ ਨੂੰ ਆਖਿਆ, ਜਿਹੜਾ ਨਲ੍ਹਾਇਆ ਗਿਆ ਹੈ ਉਹ ਨੂੰ ਬਿਨਾ ਪੈਰ ਧੋਣ ਦੇ ਹੋਰ ਕੁਝ ਲੋੜ ਨਹੀਂ ਸਗੋਂ ਸਾਰਾ ਸ਼ੁੱਧ ਹੈ ਅਰ ਤੁਸੀਂ ਸ਼ੁੱਧ ਹੋ ਪਰ ਸੱਭੋ ਨਹੀਂ</verse>
				<verse number="11">ਉਹ ਤਾਂ ਆਪਣੇ ਫੜਵਾਉਣ ਵਾਲੇ ਨੂੰ ਜਾਣਦਾ ਸੀ ਇਸੇ ਕਰਕੇ ਉਸ ਨੇ ਆਖਿਆ ਭਈ ਤੁਸੀਂ ਸੱਭੋ ਸ਼ੁੱਧ ਨਹੀਂ ਹੋ।।</verse>
				<verse number="12">ਉਪਰੰਤ ਜਾਂ ਉਹ ਉਨ੍ਹਾਂ ਦੇ ਪੈਰ ਧੋ ਹਟਿਆ ਅਤੇ ਆਪਣੇ ਬਸਤ੍ਰ ਲੈ ਲਏ ਤਾਂ ਫੇਰ ਬੈਠ ਕੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾॽ</verse>
				<verse number="13">ਤੁਸੀਂ ਮੈਨੂੰ ਗੁਰੂ ਅਤੇ ਪ੍ਰਭੁ ਕਰਕੇ ਬੁਲਾਉਂਦੇ ਹੋ ਅਰ ਠੀਕ ਆਖਦੇ ਹੋ ਕਿਉਂ ਜੋ ਮੈਂ ਹਾਂ</verse>
				<verse number="14">ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ</verse>
				<verse number="15">ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ</verse>
				<verse number="16">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ</verse>
				<verse number="17">ਜੇ ਤੁਸੀਂ ਏਹ ਗੱਲਾਂ ਜਾਣਦੇ ਹੋ ਤਾਂ ਧੰਨ ਹੋ ਜੇ ਇਨ੍ਹਾਂ ਨੂੰ ਕਰੋ ਭੀ</verse>
				<verse number="18">ਮੈਂ ਤੁਸਾਂ ਸਭਨਾਂ ਦੇ ਵਿਖੇ ਨਹੀਂ ਆਖਦਾ ਹਾਂ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣ ਲਿਆ ਹੈ, ਪਰ ਇਹ ਇਸ ਲਈ ਹੈ ਜੋ ਲਿਖਤ ਪੂਰੀ ਹੋਵੇ ਭਈ ਉਸ ਨੇ ਜਿਹੜਾ ਮੇਰੀ ਰੋਟੀ ਖਾਂਦਾ ਹੈ ਮੇਰੇ ਉੱਤੇ ਆਪਣੀ ਲੱਤ ਚੁੱਕੀ</verse>
				<verse number="19">ਏਦੋਂ ਅੱਗੇ ਇਸ ਗੱਲ ਦੇ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਦੱਸਦਾ ਹਾਂ ਤਾਂ ਜਿਸ ਵੇਲੇ ਇਹ ਪੂਰੀ ਹੋ ਲਵੇ ਤਾਂ ਤੁਸੀਂ ਪਰਤੀਤ ਕਰੋ ਜੋ ਮੈਂ ਉਹੋ ਹਾਂ</verse>
				<verse number="20">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਘੱਲੇ ਹੋਏ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਘੱਲਣ ਵਾਲੇ ਨੂੰ ਕਬੂਲਦਾ ਹੈ।।</verse>
				<verse number="21">ਏਹ ਗੱਲਾਂ ਕਹਿ ਕੇ ਯਿਸੂ ਆਤਮਾ ਵਿੱਚ ਘਬਰਾਉਣ ਲੱਗਾ ਅਤੇ ਸਾਖੀ ਦੇ ਕੇ ਬੋਲਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ</verse>
				<verse number="22">ਚੇਲੇ ਇਸ ਭਰਮ ਵਿੱਚ ਪੈ ਕੇ ਜੋ ਉਸ ਨੇ ਇਹ ਗੱਲ ਕਿਹ ਦੇ ਵਿਖੇ ਆਖੀ ਇੱਕ ਦੂਏ ਦੀ ਵੱਲ ਵੇਖਣ ਲੱਗੇ</verse>
				<verse number="23">ਉਸ ਦੇ ਚੇਲਿਆਂ ਵਿੱਚੋਂ ਇੱਕ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਯਿਸੂ ਦੀ ਛਾਤੀ ਤੇ ਢਾਸਣਾ ਲਾਏ ਹੋਏ ਸੀ</verse>
				<verse number="24">ਇਸ ਲਈ ਸ਼ਮਊਨ ਪਤਰਸ ਨੇ ਉਹ ਨੂੰ ਸੈਨਤ ਕੀਤੀ ਅਤੇ ਉਹ ਨੂੰ ਆਖਿਆ, ਦੱਸ ਤਾਂ ਇਹ ਕਿਹ ਦੀ ਗੱਲ ਕਰਦਾ ਹੈॽ</verse>
				<verse number="25">ਉਪਰੰਤ ਉਹ ਨੇ ਯਿਸੂ ਦੀ ਛਾਤੀ ਤੇ ਉਸੇ ਤਰਾਂ ਢਾਸਣਾ ਲਾਇਆ ਹੋਇਆ ਉਸ ਤੋਂ ਪੁੱਛਿਆ, ਪ੍ਰਭੁ ਜੀ ਉਹ ਕਿਹੜਾ ਹੈॽ</verse>
				<verse number="26">ਤਾਂ ਯਿਸੂ ਨੇ ਉੱਤਰ ਦਿੱਤਾ, ਜਿਹ ਦੇ ਲਈ ਮੈਂ ਬੁਰਕੀ ਤਰ ਕਰਾਂ ਅਤੇ ਉਹ ਨੂੰ ਦਿਆਂ ਉਹੋ ਹੈ। ਫੇਰ ਜਾਂ ਉਸ ਨੇ ਬੁਰਕੀ ਤਰ ਕਰ ਲਈ ਤਾਂ ਲੈ ਕੇ ਸ਼ਮਊਨ ਇਸਕਰਿਯੋਤੀ ਦੇ ਪੁੱਤ੍ਰ ਯਹੂਦਾ ਨੂੰ ਦੇ ਦਿੱਤੀ</verse>
				<verse number="27">ਅਤੇ ਬੁਰਕੀ ਦੇ ਪਿੱਛੋ ਉਸੇ ਵੇਲੇ ਸ਼ਤਾਨ ਉਹ ਦੇ ਵਿੱਚ ਸਮਾਇਆ। ਤਾਂ ਯਿਸੂ ਨੇ ਉਹ ਨੂੰ ਕਿਹਾ ਜੋ ਤੂੰ ਕਰਨਾ ਹੈਂ ਸੋ ਛੇਤੀ ਕਰ!</verse>
				<verse number="28">ਪਰ ਜਿਹੜੇ ਖਾਣ ਬੈਠੇ ਸਨ ਉਨ੍ਹਾਂ ਵਿੱਚੋਂ ਕਿਸੇ ਨੇ ਨਾ ਜਾਤਾ ਭਈ ਓਨ ਉਹ ਨੂੰ ਇਹ ਕਾਹ ਦੇ ਲਈ ਆਖਿਆ</verse>
				<verse number="29">ਯਹੂਦਾ ਦੇ ਕੋਲ ਗੁਥਲੀ ਰਹਿੰਦੀ ਸੀ ਸੋ ਕਈਆਂ ਨੇ ਸਮਝਿਆ ਕਿ ਯਿਸੂ ਨੇ ਉਹ ਨੂੰ ਆਖਿਆ ਹੈ ਭਈ ਤਿਉਹਾਰ ਦੇ ਲਈ ਜੋ ਕੁਝ ਸਾਨੂੰ ਲੋੜੀਦਾ ਹੈ ਸੋ ਮੁੱਲ ਲਿਆ ਅਥਵਾ ਇਹ ਕਿ ਕੰਗਾਲਾਂ ਨੂੰ ਕੁਝ ਦਿਹ</verse>
				<verse number="30">ਤਾਂ ਉਹ ਬੁਰਕੀ ਲੈ ਕੇ ਝੱਟ ਬਾਹਰ ਨਿੱਕਲ ਗਿਆ ਅਤੇ ਉਹ ਰਾਤ ਦਾ ਵੇਲਾ ਸੀ।।</verse>
				<verse number="31">ਫੇਰ ਜਾਂ ਉਹ ਬਾਹਰ ਨਿੱਕਲ ਗਿਆ ਤਾਂ ਯਿਸੂ ਨੇ ਆਖਿਆ ਕਿ ਹੁਣ ਮਨੁੱਖ ਦੇ ਪੁੱਤ੍ਰ ਦੀ ਵਡਿਆਈ ਅਰ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ</verse>
				<verse number="32">ਜੇ ਪਰਮੇਸ਼ੁਰ ਦੀ ਵਡਿਆਈ ਉਹ ਦੇ ਵਿੱਚ ਕੀਤੀ ਗਈ ਤਾਂ ਪਰਮੇਸ਼ੁਰ ਆਪਣੇ ਵਿੱਚ ਉਹ ਦੀ ਵਡਿਆਈ ਕਰੇਗਾ ਸਗੋਂ ਹੁਣੇ ਉਹ ਦੀ ਵਡਿਆਈ ਕਰੇਗਾ</verse>
				<verse number="33">ਹੇ ਬਾਲਕੋਂ, ਹੁਣ ਥੋੜਾ ਚਿਰ ਮੈਂ ਤੁਹਾਡੇ ਨਾਲ ਹਾਂ । ਤੁਸੀਂ ਮੈਨੂੰ ਭਾਲੋਗੇ ਅਤੇ ਜਿਸ ਤਰਾਂ ਮੈਂ ਯਹੂਦੀਆਂ ਨੂੰ ਕਿਹਾ ਸੀ ਕਿ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ ਓਸੇ ਤਰਾਂ ਹੁਣ ਮੈਂ ਤੁਹਾਨੂੰ ਵੀ ਆਖਦਾ ਹਾਂ</verse>
				<verse number="34">ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ</verse>
				<verse number="35">ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।</verse>
				<verse number="36">ਸ਼ਮਊਨ ਪਤਰਸ ਨੇ ਉਹ ਨੂੰ ਆਖਿਆ, ਪ੍ਰਭੁ ਜੀ ਤੂੰ ਕਿੱਥੇ ਜਾਂਦਾ ਹੈਂॽ ਯਿਸੂ ਨੇ ਉੱਤਰ ਦਿੱਤਾ, ਜਿੱਥੇ ਮੈਂ ਜਾਂਦਾ ਹਾਂ ਤੂੰ ਹੁਣ ਮੇਰੇ ਮਗਰ ਚੱਲ ਨਹੀਂ ਸੱਕਦਾ ਪਰ ਇਹ ਦੇ ਪਿੱਛੋਂ ਤੂੰ ਮੇਰੇ ਮਗਰ ਚੱਲੇਂਗਾ</verse>
				<verse number="37">ਪਤਰਸ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਹੁਣ ਤੇਰੇ ਮਗਰ ਕਿਉਂ ਨਹੀਂ ਚੱਲ ਸੱਕਦਾॽ ਮੈਂ ਤੇਰੇ ਬਦਲੇ ਆਪਣੀ ਜਾਨ ਦੇ ਦਿਆਂਗਾ!</verse>
				<verse number="38">ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਮੇਰੇ ਬਦਲੇ ਆਪਣੀ ਜਾਨ ਦੇ ਦੇਵੇਂਗੇॽ ਮੈਂ ਤੈਨੂੰ ਸੱਚ ਆਖਦਾ ਹਾਂ, ਜਿੰਨਾ ਚਿਰ ਤੂੰ ਮੇਰਾ ਤਿੰਨ ਵਾਰੀ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਾ ਦੇਵੇਗਾ।।</verse>
			</chapter>
			<chapter number="14">
				<verse number="1">ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ</verse>
				<verse number="2">ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਹਨ ਨਹੀਂ ਤਾਂ ਮੈਂ ਤੁਹਾਨੂੰ ਕਹਿੰਦਾ ਕਿਉਂ ਜੋ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾਂਦਾ ਹਾਂ</verse>
				<verse number="3">ਅਰ ਜੇ ਮੈਂ ਜਾ ਕੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂ ਤਾਂ ਫੇਰ ਆਣ ਕੇ ਤੁਹਾਨੂੰ ਆਪਣੇ ਕੋਲ ਲੈ ਲਵਾਂਗਾ ਭਈ ਜਿੱਥੇ ਮੈਂ ਹਾਂ ਤੁਸੀਂ ਭੀ ਹੋਵੋ</verse>
				<verse number="4">ਅਰ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਦਾ ਰਾਹ ਜਾਣਦੇ ਹੋ</verse>
				<verse number="5">ਥੋਮਾ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਇਹੋ ਪਤਾ ਨਹੀਂ ਤੂੰ ਕਿੱਥੇ ਜਾਂਦਾ ਹੈਂ, ਫੇਰ ਰਾਹ ਕਿੱਕੁਰ ਜਾਣੀਏॽ</verse>
				<verse number="6">ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ</verse>
				<verse number="7">ਜੇ ਤੁਸੀਂ ਮੈਨੂੰ ਜਾਣਦੇ ਤਾਂ ਮੇਰੇ ਪਿਤਾ ਨੂੰ ਭੀ ਜਾਣਦੇ । ਏਦੋਂ ਅੱਗੇ ਤੁਸੀਂ ਉਹ ਨੂੰ ਜਾਣਦੇ ਅਤੇ ਉਹ ਨੂੰ ਵੇਖ ਲਿਆ ਹੈ</verse>
				<verse number="8">ਫ਼ਿਲਿਪੁੱਸ ਨੇ ਉਹ ਨੂੰ ਆਖਿਆ, ਪ੍ਰਭੁ ਜੀ ਪਿਤਾ ਦਾ ਸਾਨੂੰ ਦਰਸ਼ਣ ਕਰਾ ਤਾਂ ਸਾਨੂੰ ਤ੍ਰਿਪਤ ਆਊ</verse>
				<verse number="9">ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆॽ ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾॽ</verse>
				<verse number="10">ਕੀ ਤੂੰ ਸਤ ਨਹੀਂ ਮੰਨਦਾ ਜੋ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈॽ ਏਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਆਪ ਤੋਂ ਨਹੀਂ ਆਖਦਾ ਪਰ ਪਿਤਾ ਮੇਰੇ ਵਿੱਚ ਰਹਿੰਦਿਆ ਆਪਣੇ ਕੰਮ ਕਰਦਾ ਹੈ</verse>
				<verse number="11">ਮੇਰੀ ਪਰਤੀਤ ਕਰੋ ਕਿ ਮੈਂ ਪਿਤਾ ਅਰ ਪਿਤਾ ਮੇਰੇ ਵਿੱਚ ਹੈ, ਨਹੀਂ ਤਾਂ ਕੰਮਾਂ ਹੀ ਦੇ ਕਾਰਨ ਮੇਰੀ ਪਰਤੀਤ ਕਰੋ</verse>
				<verse number="12">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਇਹ ਕੰਮ ਜਿਹੜੇ ਮੈਂ ਕਰਦਾ ਹਾਂ ਉਹ ਭੀ ਕਰੇਗਾ ਸਗੋਂ ਇਨ੍ਹਾਂ ਨਾਲੋਂ ਵੱਡੇ ਕੰਮ ਕਰੇਗਾ ਕਿਉਂ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ</verse>
				<verse number="13">ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ</verse>
				<verse number="14">ਜੇ ਤੁਸੀਂ ਮੇਰਾ ਨਾਮ ਲੈ ਕੇ ਮੈਥੋਂ ਕੁਝ ਮੰਗੋਗੇ ਤਾਂ ਮੈਂ ਉਹੋ ਕਰਾਂਗਾ</verse>
				<verse number="15">ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ</verse>
				<verse number="16">ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ</verse>
				<verse number="17">ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ</verse>
				<verse number="18">ਮੈਂ ਤੁਹਾਨੂੰ ਅਨਾਥ ਨਾ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ</verse>
				<verse number="19">ਹੁਣ ਥੋੜੇ ਚਿਰ ਪਿੱਛੋਂ ਜਗਤ ਮੈਨੂੰ ਫੇਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ। ਇਸ ਕਰਕੇ ਜੋ ਮੈਂ ਜੀਉਂਦਾ ਹਾਂ ਤੁਸੀਂ ਭੀ ਜੀਓਗੇ</verse>
				<verse number="20">ਉਸ ਦਿਨ ਤੁਸੀਂ ਜਾਣੋਗੇ ਭਈ ਮੈਂ ਆਪਣੇ ਪਿਤਾ ਵਿੱਚ ਅਰ ਤੁਸੀਂ ਮੇਰੇ ਵਿੱਚ ਅਤੇ ਮੈਂ ਤੁਹਾਡੇ ਵਿੱਚ ਹਾਂ</verse>
				<verse number="21">ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ</verse>
				<verse number="22">ਯਹੂਦਾ, ਨਾ ਇਸਕਰਿਯੋਤੀ, ਨੇ ਉਹ ਨੂੰ ਆਖਿਆ, ਪ੍ਰਭੁ ਜੀ ਕੀ ਹੋਇਆ ਹੈ ਜੋ ਤੂੰ ਆਪਣਾ ਆਪ ਸਾਡੇ ਉੱਤੇ ਪਰਗਟ ਕਰੇਂਗਾ ਅਰ ਜਗਤ ਉੱਤੇ ਨਹੀਂॽ</verse>
				<verse number="23">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਬਚਨ ਦੀ ਪਾਲਨਾ ਕਰੇਗਾ ਅਤੇ ਮੇਰਾ ਪਿਤਾ ਉਹ ਨੂੰ ਪਿਆਰ ਕਰੇਗਾ ਅਤੇ ਅਸੀਂ ਉਹ ਦੇ ਕੋਲ ਆਵਾਂਗੇ ਅਰ ਉਹ ਦੇ ਨਾਲ ਵਾਸ ਕਰਾਂਗੇ</verse>
				<verse number="24">ਜਿਹੜਾ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਬਚਨਾਂ ਦੀ ਪਾਲਨਾ ਨਹੀਂ ਕਰਦਾ ਅਤੇ ਇਹ ਬਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ ਸਗੋਂ ਪਿਤਾ ਦਾ ਹੈ ਜਿਨ ਮੈਨੂੰ ਘੱਲਿਆ।।</verse>
				<verse number="25">ਮੈਂ ਏਹ ਗਲਾਂ ਤੁਹਾਡੇ ਨਾਲ ਰਹਿੰਦਿਆਂ ਤੁਹਾਨੂੰ ਆਖੀਆਂ ਹਨ</verse>
				<verse number="26">ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ</verse>
				<verse number="27">ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ</verse>
				<verse number="28">ਤੁਸਾਂ ਸੁਣਿਆ ਜੋ ਮੈਂ ਤੁਹਾਨੂੰ ਆਖਿਆ ਸੀ ਭਈ ਮੈਂ ਚੱਲਿਆ ਜਾਂਦਾ ਹਾਂ, ਫੇਰ ਤੁਹਾਡੇ ਕੋਲ ਆਉਂਦਾ ਹਾਂ। ਜੇ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਐਸ ਤੋਂ ਅਨੰਦ ਹੁੰਦੇ ਜੋ ਮੈਂ ਪਿਤਾ ਕੋਲ ਜਾਂਦਾ ਹਾਂ ਕਿਉਂ ਜੋ ਪਿਤਾ ਮੈਥੋਂ ਵੱਡਾ ਹੈ</verse>
				<verse number="29">ਅਤੇ ਹੁਣ ਉਸ ਗੱਲ ਦੇ ਹੋਣ ਤੋਂ ਅੱਗੇ ਮੈਂ ਤੁਹਾਨੂੰ ਦੱਸਿਆ ਹੈ ਤਾਂ ਜਦ ਉਹ ਹੋ ਲਵੇ ਤਦ ਤੁਸੀਂ ਪਰਤੀਤ ਕਰੋ</verse>
				<verse number="30">ਮੈਂ ਫੇਰ ਤੁਹਾਡੇ ਨਾਲ ਬਹੁਤੀਆਂ ਗੱਲਾਂ ਨਾ ਕਰਾਂਗਾ ਇਸ ਲਈ ਜੋ ਜਗਤ ਦਾ ਸਰਦਾਰ ਆਉਂਦਾ ਹੈ ਅਤੇ ਮੇਰੇ ਵਿੱਚ ਉਹ ਦਾ ਕੁਝ ਨਹੀਂ ਹੈ</verse>
				<verse number="31">ਪਰ ਇਸ ਲਈ ਜੋ ਜਗਤ ਨੂੰ ਮਲੂਮ ਹੋਵੇ ਭਈ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ, ਤਾਂ ਜਿਵੇਂ ਪਿਤਾ ਨੇ ਮੈਨੂੰ ਆਗਿਆ ਦਿੱਤੀ ਹੈ ਮੈਂ ਤਿਵੇਂ ਕਰਦਾ ਹਾਂ। ਉੱਠੋ, ਐਥੋਂ ਚੱਲੀਏ।।</verse>
			</chapter>
			<chapter number="15">
				<verse number="1">ਮੈਂ ਸੱਚੀ ਅੰਗੂਰ ਦੀ ਬੇਲ ਹਾਂ ਅਤੇ ਮੇਰਾ ਪਿਤਾ ਬਾਗਵਾਨ ਹੈ</verse>
				<verse number="2">ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ</verse>
				<verse number="3">ਤੁਸੀਂ ਤਾਂ ਉਸ ਬਚਨ ਕਰਕੇ ਜੋ ਮੈਂ ਤੁਹਾਨੂੰ ਕਿਹਾ ਹੈ ਸਾਫ਼ ਹੋ ਚੁੱਕੇ</verse>
				<verse number="4">ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ । ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ</verse>
				<verse number="5">ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ</verse>
				<verse number="6">ਜੇ ਕੋਈ ਮੇਰੇ ਵਿੱਚ ਨਾ ਰਹੇ ਤਾਂ ਉਹ ਟਹਿਣੀ ਦੀ ਨਿਆਈਂ ਬਾਹਰ ਸੁੱਟਿਆ ਜਾਂਦਾ ਅਤੇ ਸੁੱਕ ਜਾਂਦਾ ਹੈ ਅਰ ਲੋਕ ਉਨ੍ਹਾਂ ਨੂੰ ਇਕੱਠੀਆਂ ਕਰ ਕੇ ਅੱਗ ਵਿੱਚ ਝੋਕਦੇ ਹਨ ਅਤੇ ਓਹ ਸਾੜੀਆਂ ਜਾਂਦੀਆਂ ਹਨ</verse>
				<verse number="7">ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ</verse>
				<verse number="8">ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ</verse>
				<verse number="9">ਜਿਵੇਂ ਪਿਤਾ ਨੇ ਮੇਰੇ ਨਾਲ ਪਿਆਰ ਕੀਤਾ ਤਿਵੇਂ ਮੈਂ ਵੀ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਮੇਰੇ ਪ੍ਰੇਮ ਵਿੱਚ ਰਹੋ</verse>
				<verse number="10">ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ</verse>
				<verse number="11">ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।।</verse>
				<verse number="12">ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ</verse>
				<verse number="13">ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ</verse>
				<verse number="14">ਜੇ ਤੁਸੀਂ ਓਹ ਕੰਮ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਤੁਸੀਂ ਮੇਰੇ ਮਿੱਤ੍ਰ ਹੋ</verse>
				<verse number="15">ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ</verse>
				<verse number="16">ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ।</verse>
				<verse number="17">ਮੈਂ ਤੁਹਾਨੂੰ ਇੰਨ੍ਹਾਂ ਗੱਲਾਂ ਦਾ ਇਸ ਲਈ ਹੁਕਮ ਕਰਦਾ ਹਾਂ ਜੋ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ।।</verse>
				<verse number="18">ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ</verse>
				<verse number="19">ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ</verse>
				<verse number="20">ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ । ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ</verse>
				<verse number="21">ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਨ ਓਹ ਤੁਹਾਡੇ ਨਾਲ ਕਰਨਗੇ ਕਿਉਂ ਜੋ ਓਹ ਉਸ ਨੂੰ ਨਹੀਂ ਜਾਣਦੇ ਹਨ ਜਿਨ ਮੈਨੂੰ ਘੱਲਿਆ</verse>
				<verse number="22">ਜੇ ਮੈਂ ਨਾ ਆਉਂਦਾ ਅਤੇ ਉਨ੍ਹਾਂ ਨਾਲ ਗੱਲਾਂ ਨਾ ਕਰਦਾ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ, ਪਰ ਹੁਣ ਉਨ੍ਹਾਂ ਕੋਲ ਉਨ੍ਹਾਂ ਦੇ ਪਾਪ ਦਾ ਕੋਈ ਪੱਜ ਨਹੀਂ</verse>
				<verse number="23">ਜਿਹੜਾ ਮੇਰੇ ਨਾਲ ਵੈਰ ਕਰਦਾ ਹੈ ਉਹ ਮੇਰੇ ਪਿਤਾ ਦੇ ਨਾਲ ਵੈਰ ਕਰਦਾ ਹੈ</verse>
				<verse number="24">ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ</verse>
				<verse number="25">ਪਰ ਇਹ ਇਸ ਲਈ ਹੋਇਆ ਕਿ ਉਹ ਬਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਉਨ੍ਹਾਂ ਧਿਗਾਨੇ ਮੇਰੇ ਨਾਲ ਵੈਰ ਕੀਤਾ</verse>
				<verse number="26">ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ</verse>
				<verse number="27">ਅਤੇ ਤੁਸੀਂ ਵੀ ਗਵਾਹ ਹੋ ਕਿਉਂਕਿ ਤੁਸੀਂ ਮੁੱਢੋਂ ਮੇਰੇ ਨਾਲ ਰਹੇ ਹੋ।।</verse>
			</chapter>
			<chapter number="16">
				<verse number="1">ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਸੀਂ ਠੋਕਰ ਨਾ ਖਾਓ</verse>
				<verse number="2">ਓਹ ਤੁਹਾਨੂੰ ਸਮਾਜਾਂ ਵਿੱਚੋਂ ਛੇਕ ਦੇਣਗੇ ਸਗੋਂ ਉਹ ਸਮਾ ਆਉਂਦਾ ਹੈ ਕਿ ਹਰੇਕ ਜੋ ਤੁਹਾਨੂੰ ਮਾਰ ਦੇਵੇ ਸੋ ਇਹ ਸਮਝੇਗਾ ਭਈ ਮੈਂ ਪਰਮੇਸ਼ੁਰ ਦੀ ਸੇਵਾ ਕਰਦਾ ਹਾਂ</verse>
				<verse number="3">ਅਤੇ ਓਹ ਇਸ ਲਈ ਇਹ ਕਰਨਗੇ ਜੋ ਉਨ੍ਹਾਂ ਨਾ ਪਿਤਾ ਨੂੰ ਅਤੇ ਨਾ ਮੈਨੂੰ ਜਾਣਿਆ</verse>
				<verse number="4">ਪਰ ਮੈਂ ਤੁਹਾਡੇ ਨਾਲ ਏਹ ਗੱਲਾਂ ਇਸ ਲਈ ਕੀਤੀਆਂ ਹਨ ਕਿ ਜਦ ਉਨ੍ਹਾਂ ਦਾ ਸਮਾ ਆਵੇ ਤਦ ਤੁਸੀਂ ਉਨ੍ਹਾਂ ਨੂੰ ਚੇਤੇ ਕਰੋ ਕਿ ਮੈਂ ਤੁਹਾਨੂੰ ਆਖੀਆਂ ਅਤੇ ਮੈਂ ਮੁੱਢੋਂ ਏਹ ਗੱਲਾਂ ਤੁਹਾਨੂੰ ਨਾ ਆਖੀਆਂ ਕਿਉਂ ਜੋ ਮੈਂ ਤੁਹਾਡੇ ਨਾਲ ਸਾਂ</verse>
				<verse number="5">ਪਰ ਹੁਣ ਮੈਂ ਉਹ ਦੇ ਕੋਲ ਜਾਂਦਾ ਹਾਂ ਜਿਨ ਮੈਨੂੰ ਘੱਲਿਆ ਸੀ ਅਤੇ ਤੁਹਾਡੇ ਵਿੱਚੋਂ ਕੋਈ ਮੈਥੋਂ ਨਹੀਂ ਪੁੱਛਦਾ ਭਈ ਤੂੰ ਕਿੱਥੇ ਜਾਂਦਾ ਹੈਂॽ</verse>
				<verse number="6">ਪਰ ਇਸ ਕਰਕੇ ਜੋ ਮੈਂ ਤੁਹਾਨੂੰ ਏਹ ਗੱਲਾਂ ਕਹੀਆਂ ਹਨ ਤੁਹਾਡਾ ਦਿਲ ਗਮ ਨਾਲ ਭਰ ਗਿਆ ਹੈ</verse>
				<verse number="7">ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜੇ ਮੈਂ ਨਾ ਜਾਵਾਂ ਤਾਂ ਸਹਾਇਕ ਤੁਹਾਡੇ ਕੋਲ ਨਾ ਆਵੇਗਾ ਪਰ ਜੇ ਮੈਂ ਜਾਵਾਂ ਤਾਂ ਉਹ ਨੂੰ ਤੁਹਾਡੇ ਕੋਲ ਘੱਲ ਦਿਆਂਗਾ</verse>
				<verse number="8">ਅਤੇ ਉਹ ਆਣ ਕੇ ਜਗਤ ਨੂੰ ਪਾਪ, ਧਰਮ ਅਰ ਨਿਆਉਂ ਦੇ ਵਿਖੇ ਕਾਇਲ ਕਰੇਗਾ</verse>
				<verse number="9">ਪਾਪ ਦੇ ਵਿਖੇ ਇਸ ਲਈ ਜੋ ਓਹ ਮੇਰੇ ਉੱਤੇ ਨਿਹਚਾ ਨਹੀਂ ਕਰਦੇ ਹਨ</verse>
				<verse number="10">ਧਰਮ ਦੇ ਲਈ ਇਸ ਲਈ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ ਅਤੇ ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ</verse>
				<verse number="11">ਨਿਆਉਂ ਦੇ ਵਿਖੇ ਇਸ ਲਈ ਜੋ ਇਸ ਜਗਤ ਦੇ ਸਰਦਾਰ ਦਾ ਨਿਆਉਂ ਕੀਤਾ ਗਿਆ ਹੈ</verse>
				<verse number="12">ਅਜੇ ਮੈਂ ਤੁਹਾਡੇ ਨਾਲ ਬਹੁਤੀਆਂ ਗੱਲਾਂ ਕਰਨੀਆਂ ਹਨ ਪਰ ਹੁਣੇ ਤੁਸੀਂ ਸਹਾਰ ਨਹੀਂ ਸੱਕਦੇ</verse>
				<verse number="13">ਪਰ ਜਦ ਉਹ ਅਰਥਾਤ ਸਚਿਆਈ ਦਾ ਆਤਮਾ ਆਵੇ ਤਦ ਉਹ ਸਾਰੀ ਸਚਿਆਈ ਵਿੱਚ ਤੁਹਾਡੀ ਅਗਵਾਈ ਕਰੇਗਾ ਕਿਉਂ ਜੋ ਉਹ ਆਪਣੀ ਵੱਲੋਂ ਨਾ ਕਰੇਗਾ ਪਰ ਜੋ ਕੁਝ ਸੁਣੇਗਾ ਸੋਈ ਆਖੇਗਾ ਅਤੇ ਉਹ ਹੋਣ ਵਾਲੀਆਂ ਗੱਲਾਂ ਤੁਹਾਨੂੰ ਦੱਸੇਗਾ</verse>
				<verse number="14">ਉਹ ਮੇਰੀ ਵਡਿਆਈ ਕਰੇਗਾ ਕਿਉਂ ਜੋ ਉਹ ਮੇਰੀਆਂ ਗੱਲਾਂ ਵਿੱਚੋਂ ਲਵੇਗਾ ਅਤੇ ਤੁਹਾਨੂੰ ਦੱਸੇਗਾ</verse>
				<verse number="15">ਸੱਭੋ ਕੁਝ ਜੋ ਪਿਤਾ ਦਾ ਹੈ ਸੋ ਮੇਰਾ ਹੈ। ਇਸੇ ਕਾਰਨ ਮੈਂ ਆਖਿਆ ਜੋ ਉਹ ਮੇਰੀਆਂ ਗੱਲਾਂ ਵਿੱਚੋਂ ਲੈ ਕੇ ਤੁਹਾਨੂੰ ਦੱਸੇਗਾ</verse>
				<verse number="16">ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਫੇਰ ਨਾ ਵੇਖੋਗੇ ਅਤੇ ਫਿਰ ਥੋੜੇ ਚਿਰ ਪਿੱਛੋਂ ਮੈਨੂੰ ਵੇਖੋਗੇ ।</verse>
				<verse number="17">ਉਪਰੰਤ ਉਹ ਦੇ ਕਈ ਚੇਲੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੀ ਹੈ ਜੋ ਉਹ ਸਾਨੂੰ ਆਖਦਾ ਹੈ ਭਈ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਫੇਰ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਵੇਖੋਗੇ ਅਰ ਏਹ, ਜੋ ਮੈਂ ਪਿਤਾ ਕੋਲ ਜਾਂਦਾ ਹਾਂॽ</verse>
				<verse number="18">ਫੇਰ ਉਨ੍ਹਾਂ ਆਖਿਆ, ਇਹ ਥੋੜਾ ਚਿਰ ਜੋ ਉਹ ਕਹਿੰਦਾ ਹੈ ਕੀ ਹੈॽ ਅਸੀਂ ਨਹੀਂ ਜਾਣਦੇ ਭਈ ਉਹ ਕੀ ਆਖਦਾ ਹੈ</verse>
				<verse number="19">ਯਿਸੂ ਨੇ ਇਹ ਮਲੂਮ ਕੀਤਾ ਜੋ ਓਹ ਮੈਥੋਂ ਪੁੱਛਿਆ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਆਖਿਆ, ਕੀ ਤੁਸੀਂ ਆਪੋ ਵਿੱਚੀਂ ਉਹ ਦੀ ਪੁੱਛ ਗਿੱਛ ਕਰਦੇ ਹੋ ਜੋ ਮੈਂ ਆਖਿਆ ਭਈ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਫੇਰ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਵੇਖੋਗੇॽ</verse>
				<verse number="20">ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ ਪਰ ਜਗਤ ਅਨੰਦ ਕਰੇਗਾ। ਤੁਸੀਂ ਉਦਾਸ ਹੋਵੋਗੇ ਪਰ ਤੁਹਾਡੀ ਉਦਾਸੀ ਅਨੰਦ ਨਾਲ ਬਦਲ ਜਾਵੇਗੀ</verse>
				<verse number="21">ਜਦ ਤੀਵੀਂ ਜਣਨ ਲੱਗਦੀ ਹੈ ਤਾਂ ਉਦਾਸ ਹੁੰਦੀ ਹੈ ਇਸ ਕਾਰਨ ਜੋ ਉਹ ਦੀ ਘੜੀ ਆ ਪੁੱਜੀ ਹੈ ਪਰ ਜਾਂ ਬਾਲਕ ਜਣ ਚੁੱਕਦੀ ਹੈ ਤਾਂ ਐਸ ਖੁਸ਼ੀ ਦੀ ਮਾਰੀ ਜੋ ਇੱਕ ਮਨੁੱਖ ਜਗਤ ਵਿੱਚ ਜੰਮਿਆ ਉਹ ਉਸ ਪੀੜ ਨੂੰ ਫੇਰ ਚੇਤੇ ਨਹੀਂ ਕਰਦੀ</verse>
				<verse number="22">ਸੋ ਹੁਣ ਤੁਸੀਂ ਉਦਾਸ ਹੋ ਪਰ ਮੈਂ ਤੁਹਾਨੂੰ ਫੇਰ ਵੇਖਾਂਗਾ ਅਤੇ ਤੁਹਾਡਾ ਦਿਲ ਅਨੰਦ ਹੋਵੇਗਾ ਅਰ ਤੁਹਾਡਾ ਅਨੰਦ ਤੁਹਾਥੋਂ ਕੋਈ ਨਹੀਂ ਖੋਵੇਗਾ</verse>
				<verse number="23">ਅਤੇ ਉਸ ਦਿਨ ਤੁਸੀਂ ਮੈਥੋਂ ਕੋਈ ਸਵਾਲ ਨਾ ਕਰੋਗੇ । ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਜੇ ਤੁਸੀਂ ਪਿਤਾ ਕੋਲੋਂ ਕੁਝ ਮੰਗੋ ਤਾਂ ਉਹ ਮੇਰੇ ਨਾਮ ਕਰਕੇ ਤੁਹਾਨੂੰ ਦੇਵੇਗਾ</verse>
				<verse number="24">ਅਜੇ ਤੀਕੁਰ ਤੁਸਾਂ ਮੇਰਾ ਨਾਮ ਲੈ ਕੇ ਕੁਝ ਨਹੀਂ ਮੰਗਿਆ। ਮੰਗੋ ਤਾਂ ਤੁਸੀਂ ਲਓਗੇ ਭਈ ਤੁਹਾਡਾ ਅਨੰਦ ਪੂਰਾ ਹੋਵੇ।।</verse>
				<verse number="25">ਪਰ ਏਹ ਗੱਲਾਂ ਤੁਹਾਨੂੰ ਬੁਝਾਰਤਾਂ ਵਿੱਚ ਆਖੀਆਂ ਹਨ। ਉਹ ਸਮਾ ਆਉਂਦਾ ਹੈ ਜਾਂ ਮੈਂ ਤੁਹਾਨੂੰ ਫੇਰ ਬੁਝਾਰਤਾਂ ਵਿੱਚ ਨਾ ਕਹਾਂਗਾ ਪਰ ਖੋਲ੍ਹ ਕੇ ਤੁਹਾਨੂੰ ਪਿਤਾ ਦੀ ਖਬਰ ਦਿਆਂਗਾ</verse>
				<verse number="26">ਉਸ ਦਿਨ ਤੁਸੀਂ ਮੇਰਾ ਨਾਮ ਲੈ ਕੇ ਮੰਗੋਗੇ ਅਤੇ ਮੈਂ ਤੁਹਾਨੂੰ ਨਹੀਂ ਆਖਦਾ ਭਈ ਮੈਂ ਪਿਤਾ ਅੱਗੇ ਤੁਹਾਡੇ ਲਈ ਬੇਨਤੀ ਕਰਾਂਗਾ</verse>
				<verse number="27">ਕਿਉਂ ਜੋ ਪਿਤਾ ਆਪ ਹੀ ਤੁਹਾਡੇ ਨਾਲ ਹਿਤ ਕਰਦਾ ਹੈ ਇਸ ਲਈ ਜੋ ਤੁਸਾਂ ਮੇਰੇ ਨਾਲ ਹਿਤ ਕੀਤਾ ਅਤੇ ਸਤ ਮੰਨਿਆ ਹੈ ਜੋ ਮੈਂ ਪਿਤਾ ਦੀ ਵੱਲੋਂ ਆਇਆ</verse>
				<verse number="28">ਮੈਂ ਪਿਤਾ ਵਿੱਚੋਂ ਨਿੱਕਲ ਕੇ ਜਗਤ ਵਿੱਚ ਆਇਆ ਹਾਂ। ਫੇਰ ਜਗਤ ਨੂੰ ਛੱਡਦਾ ਅਤੇ ਪਿਤਾ ਦੇ ਕੋਲ ਜਾਂਦਾ ਹਾਂ</verse>
				<verse number="29">ਉਹ ਦੇ ਚੇਲਿਆਂ ਨੇ ਕਿਹਾ, ਵੇਖੋ ਹੁਣ ਤੂੰ ਖੋਲ੍ਹ ਕੇ ਆਖਦਾ ਹੈਂ ਅਰ ਕੋਈ ਬੁਝਾਰਤ ਨਹੀਂ ਕਹਿੰਦਾ</verse>
				<verse number="30">ਹੁਣ ਅਸੀਂ ਜਾਣ ਗਏ ਭਈ ਤੂੰ ਸੱਭੋ ਕੁਝ ਜਾਣਦਾ ਹੈਂ ਅਰ ਤੈਨੂੰ ਲੋੜ ਨਹੀਂ ਜੋ ਤੈਥੋਂ ਕੋਈ ਪੁੱਛੇ। ਐਸ ਤੋਂ ਅਸੀਂ ਪਰਤੀਤ ਕਰਦੇ ਹਾਂ ਜੋ ਤੂੰ ਪਰਮੇਸ਼ੁਰ ਕੋਲੋਂ ਆਇਆ ਹੈਂ</verse>
				<verse number="31">ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਕੀ ਹੁਣ ਤੁਸੀਂ ਪਰਤੀਤ ਕਰਦੇ ਹੋॽ</verse>
				<verse number="32">ਵੇਖੋ, ਸਮਾਂ ਆਉਂਦਾ ਹੈ ਸਗੋਂ ਆ ਪਹੁੰਚਿਆ ਹੈ ਜੋ ਤੁਸੀਂ ਸੱਭੇ ਆਪੋ ਆਪਣੇ ਥਾਈਂ ਖਿੰਡ ਜਾਓਗੇ ਅਤੇ ਮੈਨੂੰ ਇਕੱਲਾ ਛੱਡ ਦਿਓਗੇ ਪਰ ਤਾਂ ਵੀ ਮੈਂ ਇਕੱਲਾ ਨਹੀਂ ਕਿਉਂ ਜੋ ਪਿਤਾ ਮੇਰੇ ਨਾਲ ਹੈ</verse>
				<verse number="33">ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਹੋਵੇ। ਜਗਤ ਵਿੱਚ ਤੁਹਾਨੂੰ ਕਸ਼ਟ ਹੈ ਪਰ ਹੌਸਲਾਂ ਰੱਖੋਂ, ਮੈਂ ਜਗਤ ਨੂੰ ਜਿੱਤ ਲਿਆ ਹੈ।।</verse>
			</chapter>
			<chapter number="17">
				<verse number="1">ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਆ ਪਹੁੰਚੀ ਹੈ । ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ</verse>
				<verse number="2">ਜਿਵੇਂ ਤੈਂ ਉਹ ਨੂੰ ਸਾਰੇ ਸਰੀਰਾਂ ਉੱਤੇ ਇਖ਼ਤਿਆਰ ਬਖ਼ਸ਼ਿਆ ਭਈ ਉਹ ਉਨ੍ਹਾਂ ਸਭਨਾਂ ਨੂੰ ਜੋ ਤੈਂ ਉਹ ਨੂੰ ਦਿੱਤੇ ਹਨ ਸਦੀਪਕ ਜੀਉਣ ਦੇਵੇ</verse>
				<verse number="3">ਅਤੇ ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ</verse>
				<verse number="4">ਜਿਹੜਾ ਕੰਮ ਤੈਂ ਮੈਨੂੰ ਕਰਨ ਲਈ ਦਿੱਤਾ ਸੀ ਉਹ ਪੂਰਾ ਕਰ ਕੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ</verse>
				<verse number="5">ਹੁਣ ਹੇ ਪਿਤਾ ਤੂੰ ਆਪਣੀ ਸੰਗਤ ਦੀ ਉਸ ਵਡਿਆਈ ਨਾਲ ਜੋ ਮੈਂ ਜਗਤ ਦੇ ਹੋਣ ਤੋਂ ਅੱਗੇ ਹੀ ਤੇਰੇ ਨਾਲ ਰੱਖਦਾ ਸਾਂ ਮੇਰੀ ਵਡਿਆਈ ਪਰਗਟ ਕਰ</verse>
				<verse number="6">ਜਿਹੜੇ ਮਨੁੱਖ ਤੈਂ ਜਗਤ ਵਿੱਚੋਂ ਮੈਨੂੰ ਦਿੱਤੇ ਓਹਨਾਂ ਉੱਤੇ ਮੈਂ ਤੇਰਾ ਨਾਮ ਪਰਗਟ ਕੀਤਾ । ਓਹ ਤੇਰੇ ਸਨ ਅਤੇ ਤੈਂ ਓਹ ਮੈਨੂੰ ਦਿੱਤੇ ਅਰ ਓਹਨਾਂ ਨੇ ਤੇਰੇ ਬਚਨ ਦੀ ਪਾਲਨਾ ਕੀਤੀ ਹੈ</verse>
				<verse number="7">ਹੁਣ ਓਹਨਾਂ ਨੇ ਜਾਣਿਆ ਭਈ ਜੋ ਕੁਝ ਤੈਂ ਮੈਨੂੰ ਦਿੱਤਾ ਹੈ ਸੱਭੋ ਤੇਰੀ ਵੱਲੋਂ ਹੈ</verse>
				<verse number="8">ਕਿਉਂਕਿ ਜਿਹੜੀਆਂ ਗੱਲਾਂ ਤੈਂ ਮੈਨੂੰ ਦਿੱਤੀਆਂ ਓਹ ਮੈਂ ਓਹਨਾਂ ਨੂੰ ਦਿੱਤੀਆਂ ਹਨ ਅਤੇ ਓਹਨਾਂ ਨੇ ਮੰਨ ਲਈਆਂ ਅਤੇ ਸੱਚ ਜਾਣਿਆ ਜੋ ਮੈਂ ਤੇਰੀ ਵੱਲੋਂ ਆਇਆ ਅਤੇ ਓਹਨਾਂ ਪਰਤੀਤ ਕੀਤੀ ਜੋ ਤੈਂ ਮੈਨੂੰ ਘੱਲਿਆ</verse>
				<verse number="9">ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ । ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ</verse>
				<verse number="10">ਮੇਰੀਆਂ ਸਾਰੀਆਂ ਚੀਜ਼ਾਂ ਤੇਰੀਆਂ ਹਨ ਅਤੇ ਤੇਰੀਆਂ ਮੇਰੀਆਂ ਹਨ ਅਰ ਉਨ੍ਹਾਂ ਵਿੱਚ ਮੇਰੀ ਵਡਿਆਈ ਹੋਈ ਹੈ</verse>
				<verse number="11">ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ । ਹੇ ਪਵਿੱਤ੍ਰ ਪਿਤਾ ਆਪਣੇ ਹੀ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕਰ ਇਸ ਲਈ ਜੋ ਓਹ ਸਾਡੇ ਵਾਂਗਰ ਇੱਕ ਹੋਣ</verse>
				<verse number="12">ਜਿੱਨਾ ਚਿਰ ਮੈਂ ਓਹਨਾਂ ਦੇ ਨਾਲ ਸਾਂ ਮੈਂ ਤੇਰੇ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕੀਤੀ ਅਤੇ ਮੈਂ ਓਹਨਾਂ ਦੀ ਰਾਖੀ ਕੀਤੀ ਅਤੇ ਨਾਸ਼ ਦੇ ਪੁੱਤ੍ਰ ਬਾਝੋਂ ਓਹਨਾਂ ਵਿੱਚੋਂ ਕਿਸੇ ਦਾ ਨਾਸ ਨਾ ਹੋਇਆ ਤਾਂ ਜੋ ਲਿਖਤ ਪੂਰੀ ਹੋਵੇ</verse>
				<verse number="13">ਪਰ ਹੁਣ ਮੈਂ ਤੇਰੇ ਕੋਲ ਆਉਂਦਾ ਹਾਂ ਅਤੇ ਮੈਂ ਜਗਤ ਵਿੱਚ ਏਹ ਗੱਲਾਂ ਆਖਦਾ ਹਾਂ ਤਾਂ ਜੋ ਮੇਰੀ ਖੁਸ਼ੀ ਓਹਨਾਂ ਵਿੱਚ ਪੂਰੀ ਹੋਵੇ</verse>
				<verse number="14">ਮੈਂ ਤੇਰਾ ਬਚਨ ਓਹਨਾਂ ਨੂੰ ਦਿੱਤਾ ਹੈ ਅਰ ਜਗਤ ਨੇ ਓਹਨਾਂ ਨਾਲ ਵੈਰ ਕੀਤਾ ਕਿਉਂ ਜੋ ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ</verse>
				<verse number="15">ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ</verse>
				<verse number="16">ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ</verse>
				<verse number="17">ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ</verse>
				<verse number="18">ਜਿਸ ਤਰਾਂ ਤੈਂ ਮੈਨੂੰ ਜਗਤ ਵਿੱਚ ਘੱਲਿਆ ਮੈਂ ਵੀ ਓਹਨਾਂ ਨੂੰ ਜਗਤ ਵਿੱਚ ਘੱਲਿਆ</verse>
				<verse number="19">ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ ਹੋਣ</verse>
				<verse number="20">ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ</verse>
				<verse number="21">ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ</verse>
				<verse number="22">ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ</verse>
				<verse number="23">ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ</verse>
				<verse number="24">ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ</verse>
				<verse number="25">ਹੇ ਧਰਮੀ ਪਿਤਾ, ਜਗਤ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ ਤੈਨੂੰ ਜਾਣਿਆ ਅਤੇ ਏਹਨਾਂ ਨੇ ਜਾਣਿਆ ਭਈ ਤੈਂ ਮੈਨੂੰ ਘੱਲਿਆ</verse>
				<verse number="26">ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।</verse>
			</chapter>
			<chapter number="18">
				<verse number="1">ਯਿਸੂ ਏਹ ਗੱਲਾਂ ਕਹਿ ਕੇ ਆਪਣੇ ਚੇਲਿਆਂ ਸਣੇ ਕਿਦਰੋਨ ਦੇ ਨਾਲੇ ਦੇ ਪਾਰ ਚੱਲਿਆ ਗਿਆ । ਉੱਥੇ ਇੱਕ ਬਾਗ ਸੀ ਜਿਹ ਦੇ ਵਿੱਚ ਉਹ ਅਤੇ ਉਹ ਦੇ ਚੇਲੇ ਜਾ ਵੜੇ</verse>
				<verse number="2">ਅਰ ਯਹੂਦੀ ਭੀ ਜਿਹੜਾ ਉਹ ਦਾ ਫੜਾਉਣ ਵਾਲਾ ਹੈਸੀ ਉਸ ਥਾਂ ਨੂੰ ਜਾਣਦਾ ਸੀ ਕਿਉਂ ਜੋ ਯਿਸੂ ਆਪਣਿਆਂ ਚੇਲਿਆਂ ਨਾਲ ਉੱਥੇ ਬਹੁਤ ਵੇਰੀ ਜਾਂਦਾ ਹੁੰਦਾ ਸੀ</verse>
				<verse number="3">ਉਪਰੰਤ ਯਹੂਦਾ ਸਿਪਾਹੀਆਂ ਦਾ ਇੱਕ ਜੱਥਾ ਅਤੇ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਦੀ ਵੱਲੋਂ ਪਿਆਦੇ ਲੈ ਕੇ ਦੀਵਿਆਂ ਅਰ ਮਸਾਲਾਂ ਅਰ ਸ਼ਸਤਰਾਂ ਨਾਲ ਉੱਥੇ ਆਇਆ</verse>
				<verse number="4">ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋॽ</verse>
				<verse number="5">ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ । ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ</verse>
				<verse number="6">ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ</verse>
				<verse number="7">ਇਸ ਲਈ ਉਸ ਨੇ ਉਨ੍ਹਾਂ ਨੂੰ ਫੇਰ ਪੁੱਛਿਆ, ਤੁਸੀਂ ਕਿਹਨੂੰ ਭਾਲਦੋ ਹੋॽ ਤਾਂ ਓਹ ਬੋਲੇ, ਯਿਸੂ ਨਾਸਰੀ ਨੂੰ</verse>
				<verse number="8">ਯਿਸੂ ਨੇ ਅੱਗੋਂ ਆਖਿਆ, ਮੈਂ ਤਾਂ ਤੁਹਾਨੂੰ ਦੱਸ ਦਿੱਤਾ ਜੋ ਮੈਂ ਹੀ ਹਾਂ ਸੋ ਜੇ ਤੁਸੀਂ ਮੈਨੂੰ ਭਾਲਦੋ ਹੋ ਤਾਂ ਏਹਨਾਂ ਨੂੰ ਜਾਣ ਦਿਓ</verse>
				<verse number="9">ਇਹ ਇਸ ਕਰਕੇ ਹੋਇਆ ਭਈ ਉਹ ਬਚਨ ਜੋ ਉਸ ਨੇ ਕਿਹਾ ਸੀ ਪੂਰਾ ਹੋਵੇ ਕਿ ਜਿਹੜੇ ਤੈਂ ਮੈਨੂੰ ਦਿੱਤੇ ਹਨ ਉਨ੍ਹਾਂ ਵਿੱਚੋਂ ਮੈਂ ਇੱਕ ਵੀ ਨਹੀਂ ਗੁਆਇਆ</verse>
				<verse number="10">ਤਾਂ ਸ਼ਮਊਨ ਪਤਰਸ ਨੇ ਤਲਵਾਰ ਜੋ ਉਹ ਦੇ ਕੋਲ ਸੀ ਧੂਈ ਅਤੇ ਸਰਦਾਰ ਜਾਜਕ ਦੇ ਚਾਕਰ ਉੱਤੇ ਚਲਾਈ ਅਰ ਉਹ ਦਾ ਸੱਜਾ ਕੰਨ ਉਡਾ ਦਿੱਤਾ । ਉਸ ਚਾਕਰ ਦਾ ਨਾਉਂ ਸੀ ਮਲਖੁਸ</verse>
				<verse number="11">ਤਦ ਯਿਸੂ ਨੇ ਪਤਰਸ ਨੂੰ ਆਖਿਆ, ਤਲਵਾਰ ਮਿਆਨ ਕਰ! ਜਿਹੜਾ ਪਿਆਲਾ ਪਿਤਾ ਨੇ ਮੈਨੂੰ ਦਿੱਤਾ, ਕੀ ਮੈਂ ਉਹ ਨਾ ਪਿਆਂॽ।।</verse>
				<verse number="12">ਉਪਰੰਤ ਸਿਪਾਹੀਆਂ ਨੇ ਅਤੇ ਫੌਜ ਦੇ ਸਰਦਾਰ ਅਤੇ ਯਹੂਦੀਆਂ ਦੇ ਪਿਆਦੀਆਂ ਨੇ ਯਿਸੂ ਨੂੰ ਫੜ ਕੇ ਬੰਨ੍ਹ ਲਿਆ</verse>
				<verse number="13">ਅਤੇ ਪਹਿਲਾਂ ਉਹ ਨੂੰ ਅੰਨਾਸ ਕੋਲ ਲੈ ਗਏ ਕਿਉਂ ਜੋ ਉਹ ਕਯਾਫ਼ਾ ਦਾ ਸੌਹਰਾ ਸੀ ਜਿਹੜਾ ਉਸ ਸਾਲ ਸਰਦਾਰ ਜਾਜਕ ਸੀ</verse>
				<verse number="14">ਅਤੇ ਕਯਾਫ਼ਾ ਉਹੋ ਹੈ ਜਿਨ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਭਈ ਲੋਕਾਂ ਦੇ ਬਦਲੇ ਇੱਕ ਮਨੁੱਖ ਦਾ ਮਰਨਾ ਚੰਗਾ ਹੈ।।</verse>
				<verse number="15">ਸ਼ਮਊਨ ਪਤਰਸ ਯਿਸੂ ਦੇ ਮਗਰ ਹੋ ਤੁਰਿਆ, ਨਾਲੇ ਇੱਕ ਹੋਰ ਚੇਲਾ ਵੀ। ਉਹ ਚੇਲਾ ਸਰਦਾਰ ਜਾਜਕ ਦਾ ਜਾਣੂ ਪਛਾਣੂ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵੇਹੜੇ ਵਿੱਚ ਗਿਆ</verse>
				<verse number="16">ਪਰ ਪਤਰਸ ਬਾਹਰ ਬੂਹੇ ਕੋਲ ਖਲੋਤਾ ਰਿਹਾ। ਫੇਰ ਉਹ ਦੂਜਾ ਚੇਲਾ ਜਿਹੜਾ ਸਰਦਾਰ ਜਾਜਕ ਦਾ ਜਾਣੂ ਪਛਾਣੂ ਸੀ ਬਾਹਰ ਨਿੱਕਲਿਆ ਅਤੇ ਦਰਬਾਨਣ ਨੂੰ ਕਹਿ ਕੇ ਪਤਰਸ ਨੂੰ ਅੰਦਰ ਲਿਆਇਆ</verse>
				<verse number="17">ਤਾਂ ਉਸ ਗੋੱਲੀ ਨੇ ਜੋ ਦਰਬਾਨਣ ਸੀ ਪਤਰਸ ਨੂੰ ਆਖਿਆ, ਕੀ ਤੂੰ ਭੀ ਐਸ ਮਨੁੱਖ ਦੇ ਚੇਲਿਆਂ ਵਿੱਚੋਂ ਹੈਂॽ ਉਹ ਬੋਲਿਆ, ਮੈਂ ਨਹੀਂ ਹਾਂ</verse>
				<verse number="18">ਅਤੇ ਚਾਕਰ ਅਰ ਸਿਪਾਹੀ ਕੋਲਿਆਂ ਦੀ ਅੱਗ ਬਾਲ ਕੇ ਖੜੇ ਸੇਕ ਰਹੇ ਸਨ ਕਿਉਂ ਜੋ ਪਾਲਾ ਪੈਂਦਾ ਸੀ ਅਤੇ ਪਤਰਸ ਭੀ ਉਨ੍ਹਾਂ ਦੇ ਨਾਲ ਖੜਾ ਸੇਕ ਰਿਹਾ ਸੀ।।</verse>
				<verse number="19">ਉਪਰੰਤ ਸਰਦਾਰ ਜਾਜਕ ਨੇ ਯਿਸੂ ਤੋਂ ਉਹ ਦੇ ਚੇਲਿਆਂ ਅਤੇ ਉਹ ਦੀ ਸਿੱਖਿਆ ਦੇ ਵਿਖੇ ਪੁੱਛਿਆ</verse>
				<verse number="20">ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਮੈਂ ਜਗਤ ਨਾਲ ਖੋਲ੍ਹ ਕੇ ਗੱਲਾਂ ਕੀਤੀਆਂ ਹਨ । ਮੈਂ ਸਮਾਜ ਅਤੇ ਹੈਕਲ ਵਿੱਚ ਜਿੱਥੇ ਸਭ ਯਹੂਦੀ ਇਕੱਠੇ ਹੁੰਦੇ ਹਨ ਸਦਾ ਉਪਦੇਸ਼ ਕੀਤਾ ਹੈ ਅਤੇ ਮੈਂ ਓਹਲੇ ਵਿੱਚ ਕੁਝ ਨਹੀਂ ਕਿਹਾ</verse>
				<verse number="21">ਤੂੰ ਮੈਥੋਂ ਕਿਉ ਪੁੱਛਦਾ ਹੈਂॽ ਜਿਨ੍ਹਾਂ ਸੁਣਿਆ ਹੈ ਉਨ੍ਹਾਂ ਕੋਲੋਂ ਪੁੱਛ ਲੈ ਜੋ ਮੈਂ ਉਨ੍ਹਾਂ ਨੂੰ ਕੀ ਆਖਿਆ। ਵੇਖੋ ਮੈਂ ਜੋ ਕੁਝ ਆਖਿਆ ਸੋ ਓਹ ਜਾਣਦੇ ਹਨ</verse>
				<verse number="22">ਅਰ ਜਦ ਉਹ ਨੇ ਇਉਂ ਕਿਹਾ ਤਦ ਸਿਪਾਹੀਆਂ ਵਿੱਚੋਂ ਇੱਕ ਨੇ ਜਿਹੜਾ ਕੋਲ ਖੜੋਤਾ ਸੀ ਯਿਸੂ ਨੂੰ ਚਪੇੜ ਮਾਰ ਕੇ ਕਿਹਾ, ਤੂੰ ਸਰਦਾਰ ਜਾਜਕ ਨੂੰ ਇਉਂ ਉੱਤਰ ਦਿੰਦਾ ਹੈਂॽ</verse>
				<verse number="23">ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਮੈਂ ਬੁਰਾ ਕਿਹਾ ਤਾਂ ਤੂੰ ਬੁਰੇ ਦੀ ਗਵਾਹੀ ਦਿਹ ਪਰ ਜੇ ਮੈਂ ਚੰਗਾ ਕਿਹਾ ਤਾਂ ਮੈਨੂੰ ਕਿਉਂ ਮਾਰਦਾ ਹੈਂॽ</verse>
				<verse number="24">ਤਾਂ ਅੰਨਾਸ ਨੇ ਉਹ ਨੂੰ ਬੱਧਾ ਹੋਇਆ ਕਯਾਫ਼ਾ ਸਰਦਾਰ ਜਾਜਕ ਦੇ ਕੋਲ ਘੱਲਿਆ।।</verse>
				<verse number="25">ਅਤੇ ਸ਼ਮਊਨ ਪਤਰਸ ਖੜਾ ਸੇਕਦਾ ਸੀ। ਸੋ ਉਨ੍ਹਾਂ ਉਸ ਨੂੰ ਪੁੱਛਿਆ, ਕੀ ਤੂੰ ਉਹ ਦੇ ਚੇਲਿਆਂ ਵਿੱਚੋਂ ਹੈਂॽ ਉਹ ਮੁੱਕਰ ਗਿਆ ਅਤੇ ਬੋਲਿਆ, ਮੈਂ ਨਹੀਂ ਹਾਂ</verse>
				<verse number="26">ਸਰਦਾਰ ਜਾਜਕ ਦੇ ਚਾਕਰਾਂ ਵਿੱਚੋਂ ਇੱਕ ਨੇ ਜਿਹੜਾ ਉਸ ਮਨੁੱਖ ਦਾ ਸਾਕ ਸੀ ਜਿਹ ਦਾ ਕੰਨ ਪਤਰਸ ਨੇ ਉਡਾ ਦਿੱਤਾ ਸੀ ਆਖਿਆ, ਭਲਾ ਮੈਂ ਤੈਨੂੰ ਉਹ ਦੇ ਨਾਲ ਬਾਗ ਵਿੱਚ ਨਹੀਂ ਵੇਖਿਆॽ</verse>
				<verse number="27">ਤਦ ਪਤਰਸ ਫੇਰ ਮੁੱਕਰ ਗਿਆ ਅਤੇ ਝੱਟ ਕੁੱਕੜ ਨੇ ਬਾਂਗ ਦਿੱਤੀ।।</verse>
				<verse number="28">ਫੇਰ ਯਿਸੂ ਨੂੰ ਕਯਾਫ਼ਾ ਦੇ ਕੋਲੋਂ ਹਾਕਮ ਦੀ ਕਚਹਿਰੀ ਲੈ ਗਏ ਅਤੇ ਸਞੇਰ ਦਾ ਵੇਲਾ ਸੀ ਉਹ ਆਪ ਕਚਹਿਰੀ ਦੇ ਅੰਦਰ ਨਾ ਗਏ ਭਈ ਕਿਤੇ ਭ੍ਰਿਸ਼ਟ ਨਾ ਹੋ ਜਾਣ ਪਰ ਪਸਾਹ ਦਾ ਭੋਜਨ ਖਾ ਸੱਕਣ</verse>
				<verse number="29">ਉਪਰੰਤ ਪਿਲਾਤੁਸ ਨੇ ਉਨ੍ਹਾਂ ਦੇ ਕੋਲ ਬਾਹਰ ਆਣ ਕੇ ਆਖਿਆ, ਤੁਸੀਂ ਐਸ ਮਨੁੱਖ ਦੇ ਜੁੰਮੇ ਕੀ ਦੋਸ਼ ਲਾਉਂਦੇ ਹੋॽ</verse>
				<verse number="30">ਉਨ੍ਹਾਂ ਉੱਤਰ ਦੇ ਕੇ ਉਸ ਨੂੰ ਆਖਿਆ, ਜੇ ਇਹ ਬੁਰਿਆਰ ਨਾ ਹੁੰਦਾ ਤਾਂ ਅਸੀਂ ਉਹ ਨੂੰ ਤੁਹਾਡੇ ਹਵਾਲੇ ਨਾ ਕਰਦੇ</verse>
				<verse number="31">ਤਦ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪੋ ਇਹ ਨੂੰ ਲੈ ਜਾਓ ਅਤੇ ਆਪਣੀ ਸ਼ਰਾ ਅਨੁਸਾਰ ਉਹ ਦਾ ਨਿਬੇੜਾ ਕਰੋ। ਯਹੂਦੀਆਂ ਨੇ ਉਹ ਨੂੰ ਆਖਿਆ ਭਈ ਕਿਸੇ ਨੂੰ ਕਤਲ ਕਰਨਾ ਸਾਡੇ ਵੱਸ ਨਹੀਂ</verse>
				<verse number="32">ਇਹ ਇਸ ਲਈ ਹੋਇਆ ਕਿ ਯਿਸੂ ਦਾ ਉਹ ਬਚਨ ਪੂਰਾ ਹੋਵੇ ਜਿਹੜਾ ਓਨ ਇਸ ਗੱਲ ਦਾ ਪਤਾ ਦੇਣ ਨੂੰ ਕਿਹਾ ਸੀ ਭਈ ਮੈਂ ਕਿਹੜੀ ਮੌਤ ਨਾਲ ਮਰਨਾ ਹੈ।।</verse>
				<verse number="33">ਫੇਰ ਪਿਲਾਤੁਸ ਕਚਹਿਰੀ ਦੇ ਅੰਦਰ ਗਿਆ ਅਤੇ ਯਿਸੂ ਨੂੰ ਸੱਦ ਕੇ ਉਹ ਨੂੰ ਕਿਹਾ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰਏਂ ਹੈਂॽ</verse>
				<verse number="34">ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਇਹ ਗੱਲ ਆਪੇ ਆਖਦਾ ਹੈਂ ਯਾ ਹੋਰਨਾਂ ਮੇਰੇ ਵਿਖੇ ਤੈਨੂੰ ਦੱਸੀ ਹੈॽ</verse>
				<verse number="35">ਪਿਲਾਤੁਸ ਨੇ ਅੱਗੋਂ ਕਿਹਾ, ਭਲਾ, ਮੈਂ ਯਹੂਦੀ ਹਾਂॽ ਤੇਰੀ ਹੀ ਕੌਮ ਅਤੇ ਪਰਧਾਨ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੈਂ ਕੀ ਕੀਤਾॽ</verse>
				<verse number="36">ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ । ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ</verse>
				<verse number="37">ਅੱਗੋਂ ਪਿਲਾਤੁਸ ਨੇ ਉਹ ਨੂੰ ਆਖਿਆ, ਤਾਂ ਫੇਰ ਤੂੰ ਪਾਤਸ਼ਾਹ ਹੈਂॽ ਯਿਸੂ ਨੇ ਉੱਤਰ ਦਿੱਤਾ, ਸਤ ਬਚਨ, ਮੈਂ ਪਾਤਸ਼ਾਹ ਹੀ ਹਾਂ । ਮੈਂ ਇਸ ਲਈ ਜਨਮ ਧਾਰਿਆ ਅਤੇ ਇਸੇ ਲਈ ਜਗਤ ਵਿੱਚ ਆਇਆ ਹਾਂ ਭਈ ਸਚਿਆਈ ਉੱਤੇ ਸਾਖੀ ਦਿਆਂ । ਹਰੇਕ ਜੋ ਸਚਿਆਈ ਦਾ ਹੈ ਮੇਰਾ ਬਚਨ ਸੁਣਦਾ ਹੈ</verse>
				<verse number="38">ਪਿਲਾਤੁਸ ਨੇ ਉਹ ਨੂੰ ਆਖਿਆ, ਸਚਿਆਈ ਹੁੰਦੀ ਕੀ ਹੈ।। ਅਤੇ ਇਹ ਕਹਿ ਕੇ ਉਹ ਫੇਰ ਯਹੂਦੀਆਂ ਕੋਲ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਮੈਂ ਉਹ ਦਾ ਕੋਈ ਦੋਸ਼ ਨਹੀਂ ਵੇਖਦਾ</verse>
				<verse number="39">ਪਰ ਤੁਹਾਡਾ ਇਹ ਦਸਤੂਰ ਹੈ ਜੋ ਮੈਂ ਤੁਹਾਡੇ ਲਈ ਪਸਾਹ ਦੇ ਸਮੇਂ ਇੱਕ ਨੂੰ ਛੱਡ ਦਿਆਂ । ਸੋ ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂॽ</verse>
				<verse number="40">ਤਾਂ ਉਨ੍ਹਾਂ ਫੇਰ ਡੰਡ ਪਾ ਕੇ ਆਖਿਆ, ਇਸ ਨੂੰ ਨਹੀਂ ਪਰ ਬਰੱਬਾਸ ਨੂੰ! ਅਤੇ ਬਰੱਬਾਸ ਇੱਕ ਡਾਕੂ ਸੀ।।</verse>
			</chapter>
			<chapter number="19">
				<verse number="1">ਸੋ ਤਦ ਪਿਲਾਤੁਸ ਨੇ ਯਿਸੂ ਨੂੰ ਫੜ ਕੇ ਕੋਰੜੇ ਮਰਵਾਏ</verse>
				<verse number="2">ਅਤੇ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਧਰਿਆ ਅਰ ਉਹ ਨੂੰ ਬੈਂਗਣੀ ਚੋਗਾ ਪਹਿਨਾਇਆ</verse>
				<verse number="3">ਅਤੇ ਉਹ ਦੇ ਕੋਲ ਆਣ ਕੇ ਕਹਿਣ ਲੱਗੇ, ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ! ਅਤੇ ਉਹ ਨੂੰ ਚਪੇੜਾਂ ਮਾਰੀਆਂ</verse>
				<verse number="4">ਤਦ ਪਿਲਾਤੁਸ ਨੇ ਫੇਰ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਆਖਿਆ, ਵੇਖੋ ਮੈਂ ਉਹ ਨੂੰ ਤੁਹਾਡੇ ਕੋਲ ਬਾਹਰ ਲਿਆਉਂਦਾ ਹਾਂ ਤਾਂ ਤੁਸੀਂ ਜਾਣੋਂ ਭਈ ਮੈਂ ਉਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ</verse>
				<verse number="5">ਤਾਂ ਯਿਸੂ ਕੰਡਿਆ ਦਾ ਤਾਜ ਰੱਖੇ ਅਤੇ ਬੈਂਗਣੀ ਚੋਗਾ ਪਹਿਨੇ ਬਾਹਰ ਨਿੱਕਿਲਆ, ਅਰ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਐਸ ਮਨੁੱਖ ਨੂੰ!</verse>
				<verse number="6">ਜਾਂ ਪਰਧਾਨ ਜਾਜਕਾਂ ਅਤੇ ਸਿਪਾਹੀਆਂ ਨੇ ਉਹ ਨੂੰ ਡਿੱਠਾ ਤਾਂ ਓਹ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ, ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਆਪੇ ਇਹ ਨੂੰ ਲੈ ਕੇ ਸਲੀਬ ਦਿਓ ਕਿਉਂ ਜੋ ਮੈਂ ਇਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ</verse>
				<verse number="7">ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿਸ ਸਾਡੇ ਕੋਲ ਸ਼ਰਾ ਹੈ ਅਤੇ ਉਸ ਸ਼ਰਾ ਅਨੁਸਾਰ ਇਹ ਮਰਨ ਜੋਗ ਹੈ ਇਸ ਲਈ ਜੋ ਇਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਦਾ ਪੁੱਤ੍ਰ ਬਣਾਇਆ</verse>
				<verse number="8">ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਹੋਰ ਵੀ ਡਰ ਗਿਆ</verse>
				<verse number="9">ਅਤੇ ਕਚਹਿਰੀ ਦੇ ਅੰਦਰ ਫੇਰ ਜਾ ਕੇ ਯਿਸੂ ਤੋਂ ਪੁੱਛਿਆ, ਤੂੰ ਕਿੱਥੋਂ ਦਾ ਹੈॽ ਪਰ ਯਿਸੂ ਨੇ ਉਹ ਨੂੰ ਉੱਤਰ ਨਾ ਦਿੱਤਾ</verse>
				<verse number="10">ਤਦ ਪਿਲਾਤੁਸ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਨਹੀਂ ਬੋਲਦਾॽ ਕੀ ਤੂੰ ਨਹੀਂ ਜਾਣਦਾ ਜੋ ਇਹ ਮੇਰੇ ਵੱਸ ਵਿੱਚ ਹੈ ਕਿ ਭਾਵੇਂ ਤੈਨੂੰ ਛੱਡ ਦਿਆਂ ਭਾਵੇਂ ਤੈਨੂੰ ਸਲੀਬ ਉੱਤੇ ਚੜ੍ਹਾਵਾਂॽ</verse>
				<verse number="11">ਯਿਸੂ ਨੇ ਉਹ ਨੂੰ ਉੱਤਰ ਦਿੱਤਾ ਜੇ ਤੈਨੂੰ ਇਹ ਉਪਰੋਂ ਨਾ ਦਿੱਤਾ ਜਾਂਦਾ ਤਾਂ ਮੇਰੇ ਉੱਤੇ ਤੇਰਾ ਕੁਝ ਵੱਸ ਨਾ ਚੱਲਦਾ। ਇਸ ਕਾਰਨ ਜਿਨ ਮੈਨੂੰ ਤੇਰੇ ਹਵਾਲੇ ਕੀਤਾ ਉਹ ਦਾ ਪਾਪ ਵੱਧ ਹੈ</verse>
				<verse number="12">ਇਸ ਗੱਲ ਕਰਕੇ ਪਿਲਾਤੁਸ ਨੇ ਉਸ ਨੂੰ ਛੱਡਣ ਦੀ ਭਾਲ ਕੀਤੀ ਪਰ ਯਹੂਦੀ ਡੰਡ ਪਾ ਕੇ ਕਹਿਣ ਲੱਗੇ, ਜੇ ਤੂੰ ਇਹ ਨੂੰ ਛੱਡ ਦੇਵੇਂ ਤਾਂ ਤੂੰ ਕੈਸਰ ਦਾ ਮਿੱਤ੍ਰ ਨਹੀਂ! ਹਰੇਕ ਜੋ ਆਪਣੇ ਆਪ ਨੂੰ ਪਾਤਸ਼ਾਹ ਬਣਾਉਂਦਾ ਹੈ ਸੋ ਕੈਸਰ ਦੇ ਵਿਰੁੱਧ ਬੋਲਦਾ ਹੈ!</verse>
				<verse number="13">ਤਦ ਪਿਲਾਤੁਸ ਏਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਲਿਆਇਆ ਅਤੇ ਉਸ ਥਾਂ ਜਿਹੜਾ ਪੱਥਰ ਦਾ ਚਬੂਤਰਾ ਇਬਰਾਨੀ ਭਾਖਿਆ ਵਿੱਚ ਗੱਬਬਾ ਕਰਕੇ ਆਖੀਦਾ ਹੈ ਅਦਾਲਤ ਦੀ ਗੱਦੀ ਉੱਤੇ ਬਹਿ ਗਿਆ</verse>
				<verse number="14">ਇਹ ਪਸਾਹ ਦੀ ਤਿਆਰੀ ਦਾ ਦਿਨ ਅਤੇ ਦੁਪਹਿਰ ਦਾ ਵੇਲਾ ਸੀ ਅਤੇ ਉਹ ਨੇ ਯਹੂਦੀਆਂ ਨੂੰ ਕਿਹਾ ਭਈ ਵੇਖੋ ਔਹ ਤੁਹਾਡਾ ਪਾਤਸ਼ਾਹ!</verse>
				<verse number="15">ਤਦ ਓਹ ਡੰਡ ਪਾ ਉੱਠੇ ਕਿ ਲੈ ਜਾਓ, ਲੈ ਜਾਓ! ਉਹ ਨੂੰ ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਪਾਤਸ਼ਾਹ ਨੂੰ ਸਲੀਬ ਦਿਆਂॽ ਪਰਧਾਨ ਜਾਜਕਾਂ ਨੇ ਉੱਤਰ ਦਿੱਤਾ ਕਿ ਕੈਸਰ ਬਿਨਾ ਸਾਡਾ ਕੋਈ ਪਾਤਸ਼ਾਹ ਨਹੀਂ ਹੈ</verse>
				<verse number="16">ਸੋ ਉਹ ਨੇ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਭਈ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ।।</verse>
				<verse number="17">ਤਦ ਉਨ੍ਹਾਂ ਨੇ ਯਿਸੂ ਨੂੰ ਫੜ ਲਿਆ ਅਤੇ ਉਹ ਆਪੇ ਸਲੀਬ ਚੁੱਕੀ ਬਾਹਰ ਉਸ ਥਾਂ ਨੂੰ ਗਿਆ ਜਿਹੜਾ ਖੋਪਰੀ ਦਾ ਕਹਾਉਂਦਾ ਅਤੇ ਇਬਰਾਨੀ ਭਾਖਿਆ ਵਿੱਚ ਉਹ ਨੂੰ ਗਲਗਥਾ ਕਹਿੰਦੇ ਹਨ</verse>
				<verse number="18">ਓੱਥੇ ਉਨ੍ਹਾਂ ਉਸ ਨੂੰ ਅਰ ਉਸ ਦੇ ਨਾਲ ਹੋਰ ਦੋਹੁੰ ਨੂੰ ਸਲੀਬ ਉੱਤੇ ਚੜ੍ਹਾਇਆ, ਇੱਕ ਐਧਰ ਤੇ ਇੱਕ ਉੱਧਰ ਅਤੇ ਯਿਸੂ ਵਿਚਾਲੇ</verse>
				<verse number="19">ਅਤੇ ਪਿਲਾਤੁਸ ਨੇ ਇੱਕ ਪੱਟੀ ਵੀ ਲਿਖਾ ਕੇ ਸਲੀਬ ਉੱਤੇ ਲਾਈ ਅਤੇ ਇਹ ਲਿਖਿਆ ਹੋਇਆ ਸੀ, \ਯਿਸੂ ਨਾਸਰੀ ਯਹੂਦੀਆਂ ਦਾ ਪਾਤਸ਼ਾਹ\</verse>
				<verse number="20">ਤਦ ਉਸ ਪੱਟੀ ਨੂੰ ਬਹੁਤਿਆਂ ਯਹੂਦੀਆਂ ਨੇ ਵਾਚਿਆ ਕਿਉਂ ਜੋ ਉਹ ਥਾਂ ਜਿੱਥੇ ਯਿਸੂ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਸ਼ਹਿਰੋ ਨੇੜੇ ਸੀ ਅਰ ਉਹ ਇਬਰਾਨੀ ਅਤੇ ਲਾਤੀਨੀ ਅਤੇ ਯੂਨਾਨੀ ਭਾਖਿਆਂ ਵਿੱਚ ਲਿਖਿਆ ਹੋਇਆ ਸੀ</verse>
				<verse number="21">ਤਾਂ ਯਹੂਦੀਆਂ ਦੇ ਪਰਧਾਨ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, \ਯਹੂਦੀਆਂ ਦਾ ਪਾਤਸ਼ਾਹ\ ਨਾ ਲਿਖੇ ਪਰ ਇਹ ਕਿ \ਉਹ ਨੇ ਕਿਹਾ ਮੈਂ ਯਹੂਦੀਆਂ ਦਾ ਪਾਤਸ਼ਾਹ ਹਾਂ\</verse>
				<verse number="22">ਪਿਲਾਤੁਸ ਨੇ ਉੱਤਰ ਦਿੱਤਾ ਭਈ ਮੈਂ ਜੋ ਲਿਖਿਆ ਸੋ ਲਿਖਿਆ।।</verse>
				<verse number="23">ਫੇਰ ਸਿਪਾਹਿਆਂ ਨੇ ਜਾਂ ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਤਾਂ ਉਹ ਦੇ ਬਸਤਰ ਲੈ ਕੇ ਚਾਰ ਹਿੱਸੇ ਕੀਤੇ, ਹਰੇਕ ਸਿਪਾਹੀ ਦੇ ਲਈ ਇੱਕ ਇੱਕ ਹਿੱਸਾ ਅਤੇ ਕੁੜਤਾ ਵੀ ਲੈ ਲਿਆ, ਅਰ ਉਹ ਕੁੜਤਾ ਸੀਤੇ ਬਿਨਾ ਉੱਪਰੋਂ ਸਾਰਾ ਬੁਣਿਆ ਹੋਇਆ ਸੀ</verse>
				<verse number="24">ਇਸ ਲਈ ਉਨ੍ਹਾਂ ਆਪਸ ਵਿੱਚੀਂ ਕਿਹਾ ਅਸੀਂ ਇਹ ਨੂੰ ਨਾ ਪਾੜੀਏ ਪਰ ਇਹ ਦੇ ਉੱਤੇ ਗੁਣੇ ਪਾਈਆਂ ਜੋ ਇਹ ਕਿਹ ਨੂੰ ਲੱਭੇ। ਇਹ ਇਸ ਲਈ ਹੋਇਆ ਭਈ ਇਹ ਲਿਖਤ ਪੂਰੀ ਹੋਵੇ, - ਉਨ੍ਹਾਂ ਮੇਰੇ ਕੱਪੜੇ ਆਪਸ ਵਿੱਚੀਂ ਵੰਡ ਲਏ, ਅਤੇ ਮੇਰੇ ਲਿਬਾਸ ਉੱਤੇ ਗੁਣੇ ਪਾਏ।। ਸੋ ਸਿਪਾਹੀਆਂ ਨੇ ਇਹੋ ਕੀਤਾ</verse>
				<verse number="25">ਅਤੇ ਯਿਸੂ ਦੀ ਸਲੀਬ ਦੇ ਮੁੱਢ ਉਹ ਦੀ ਮਾਤਾ ਅਰ ਉਹ ਦੀ ਮਾਸੀ ਕਲੋਪਾਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਖਲੋਤੀਆਂ ਸਨ</verse>
				<verse number="26">ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ</verse>
				<verse number="27">ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।</verse>
				<verse number="28">ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ</verse>
				<verse number="29">ਉੱਥੇ ਇੱਕ ਭਾਂਡਾ ਸਿਰਕੇ ਦਾ ਭਰਿਆ ਹੋਇਆ ਧਰਿਆ ਸੀ ਸੋ ਉਨ੍ਹਾਂ ਨੇ ਇੱਕ ਸਪੰਜ ਸਿਰਕੇ ਨਾਲ ਭਰਿਆ ਹੋਇਆ ਜੂਫ਼ੇ ਦੀ ਛਿਟੀ ਤੇ ਬੰਨ੍ਹ ਕੇ ਉਹ ਦੇ ਮੂੰਹ ਤਾਈਂ ਪੁਚਾਇਆ</verse>
				<verse number="30">ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ । ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।</verse>
				<verse number="31">ਤਾਂ ਯਹੂਦੀਆਂ ਨੇ ਇਸ ਲਈ ਜੋ ਤਿਆਰੀ ਦਾ ਦਿਨ ਸੀ ਪਿਲਾਤੁਸ ਅੱਗੇ ਬੇਨਤੀ ਕੀਤੀ ਭਈ ਉਨ੍ਹਾਂ ਦੀਆਂ ਲੱਤਾਂ ਤੋੜੀਆਂ ਜਾਣ ਅਤੇ ਓਹ ਉਤਾਰੇ ਜਾਣ ਤਾਂ ਜੋ ਲੋਥਾਂ ਸਬਤ ਦੇ ਦਿਨ ਸਲੀਬ ਉੱਤੇ ਨਾ ਰਹਿਣ ਕਿਉਂ ਜੋ ਉਸ ਸਬਤ ਦਾ ਦਿਨ ਇੱਕ ਵੱਡਾ ਦਿਨ ਸੀ</verse>
				<verse number="32">ਤਦ ਸਿਪਾਹੀਆਂ ਨੇ ਆਣ ਕੇ ਪਹਿਲੇ ਦੀਆਂ ਲੱਤਾਂ ਤੋਂੜਿਆ ਅਤੇ ਪਿੱਛੋਂ ਦੂਏ ਦੀਆਂ ਵੀ ਜਿਹੜਾ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਇਆ ਹੋਇਆ ਸੀ</verse>
				<verse number="33">ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ</verse>
				<verse number="34">ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਰਛੀ ਨਾਲ ਉਹ ਦੀ ਵੱਖੀ ਵਿੰਨ੍ਹੀ ਅਤੇ ਓਵੇਂ ਹੀ ਲਹੂ ਅਤੇ ਪਾਣੀ ਨਿੱਕਲਿਆ</verse>
				<verse number="35">ਅਰ ਜਿਹ ਨੇ ਇਹ ਵੇਖਿਆ ਹੈ ਉਹ ਨੇ ਸਾਖੀ ਦਿੱਤੀ ਹੈ ਅਤੇ ਉਹ ਦੀ ਸਾਖੀ ਸਤ ਹੈ ਅਰ ਉਹ ਜਾਣਦਾ ਹੈ ਭਈ ਸਤ ਆਖਦਾ ਹੈ ਇਸ ਲਈ ਜੋ ਤੁਸੀਂ ਵੀ ਨਿਹਚਾ ਕਰੋ</verse>
				<verse number="36">ਕਿਉਂਕਿ ਏਹ ਗੱਲਾਂ ਇਸ ਲਈ ਹੋਈਆਂ ਜੋ ਇਹ ਲਿਖਤ ਪੂਰੀ ਹੋਵੇ ਭਈ ਉਹ ਦੀ ਕੋਈ ਹੱਡੀ ਤੋੜੀ ਨਾ ਜਾਵੇਗੀ</verse>
				<verse number="37">ਫੇਰ ਇਹ ਦੂਜੀ ਲਿਖਤ ਹੈ ਕਿ ਜਿਸ ਨੂੰ ਉਨ੍ਹਾਂ ਨੇ ਵਿੰਨ੍ਹੀਆ ਹੈ ਓਹ ਉਸ ਉੱਤੇ ਨਿਗਾਹ ਕਰਨਗੇ।।</verse>
				<verse number="38">ਇਹ ਦੇ ਪਿੱਛੋਂ ਅਰਿਮਥੇਆ ਦੇ ਯੂਸੁਫ਼ ਨੇ ਜਿਹੜਾ ਯਹੂਦੀਆਂ ਦਾ ਡਰ ਦੇ ਮਾਰੇ ਗੁੱਝਾ ਗੁੱਝਾ ਯਿਸੂ ਦਾ ਚੇਲਾ ਸੀ ਪਿਲਾਤੁਸ ਕੋਲ ਅਰਜ਼ ਕੀਤੀ ਜੋ ਮੈਂ ਯਿਸੂ ਦੀ ਲੋਥ ਲੈ ਜਾਵਾਂ, ਅਰ ਪਿਲਾਤੁਸ ਨੇ ਹੁਕਮ ਦੇ ਦਿੱਤਾ। ਸੋ ਉਹ ਆਇਆ ਅਰ ਉਹ ਦੀ ਲੋਥ ਲੈ ਗਿਆ</verse>
				<verse number="39">ਅਤੇ ਨਿਕੁਦੇਮੁਸ ਵੀ ਜਿਹੜਾ ਪਹਿਲਾਂ ਉਹ ਦੇ ਕੋਲ ਰਾਤ ਨੂੰ ਆਇਆ ਸੀ ਪੰਜਾਹਕੁ ਸੇਰ ਗੰਧਰਸ ਅਤੇ ਊਦ ਰਲੇ ਹੋਏ ਲਿਆਇਆ</verse>
				<verse number="40">ਫੇਰ ਉਨ੍ਹਾਂ ਯਿਸੂ ਦੀ ਲੋਥ ਲੈ ਕੇ ਉਹ ਨੂੰ ਸੁਗੰਧਾਂ ਨਾਲ ਮਹੀਨ ਕੱਪੜੇ ਵਿੱਚ ਵਲ੍ਹੇਟਿਆ ਜਿਵੇਂ ਯਹੂਦੀਆਂ ਦੇ ਕਫ਼ਨਾਉਣ ਦਫ਼ਨਾਉਣ ਦੀ ਰੀਤ ਸੀ</verse>
				<verse number="41">ਅਰ ਉਸ ਥਾਂ ਜਿੱਥੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਇੱਕ ਬਾਗ ਸੀ ਅਤੇ ਉਸ ਬਾਗ ਵਿੱਚ ਇੱਕ ਨਵੀਂ ਕਬਰ ਸੀ ਜਿਸ ਦੇ ਵਿੱਚ ਕਦੇ ਕੋਈ ਨਹੀਂ ਸੀ ਰੱਖਿਆ ਗਿਆ</verse>
				<verse number="42">ਸੋ ਯਹੂਦੀਆਂ ਦੀ ਤਿਆਰੀ ਦੇ ਦਿਨ ਦੇ ਕਾਰਨ ਉਨ੍ਹਾਂ ਯਿਸੂ ਨੂੰ ਉੱਥੇ ਹੀ ਰੱਖਿਆ ਕਿਉਂ ਜੋ ਇਹ ਕਬਰ ਨੇੜੇ ਸੀ।।</verse>
			</chapter>
			<chapter number="20">
				<verse number="1">ਹਫ਼ਤੇ ਦੇ ਪਹਿਲੇ ਦਿਨ ਮਰਿਯਮ ਮਗਦਲੀਨੀ ਤੜਕੇ ਜਦੋਂ ਅਨ੍ਹੇਰਾ ਹੀ ਸੀ ਕਬਰ ਉੱਤੇ ਆਈ ਅਰ ਪੱਥਰ ਨੂੰ ਕਬਰ ਉੱਤੋਂ ਸਰਕਾਇਆ ਹੋਇਆ ਵੇਖਿਆ</verse>
				<verse number="2">ਤਾਂ ਉਹ ਸ਼ਮਊਨ ਪਤਰਸ ਅਤੇ ਉਸ ਦੂਜੇ ਚੇਲੇ ਦੇ ਕੋਲ ਜਿਹ ਨੂੰ ਯਿਸੂ ਤੇਹ ਕਰਦਾ ਸੀ ਭੱਜ ਆਈ ਅਤੇ ਉਨ੍ਹਾਂ ਨੂੰ ਆਖਿਆ, ਪ੍ਰਭੁ ਨੂੰ ਕਬਰ ਵਿੱਚੋਂ ਕੱਢ ਲੈ ਗਏ ਅਤੇ ਸਾਨੂੰ ਪਤਾ ਨਹੀਂ ਭਈ ਉਹ ਨੂੰ ਕਿੱਥੇ ਰੱਖਿਆ!</verse>
				<verse number="3">ਉਪਰੰਤ ਪਤਰਸ ਅਰ ਦੂਜਾ ਚੇਲਾ ਨਿੱਕਲੇ ਅਤੇ ਕਬਰ ਦੀ ਵੱਲ ਗਏ</verse>
				<verse number="4">ਅਰ ਓਹ ਦੋਵੇਂ ਇਕੱਠੇ ਭੱਜੇ ਪਰ ਦੂਆ ਚੇਲਾ ਪਤਰਸ ਨਾਲੋਂ ਛੇਤੀ ਭੱਜ ਕੇ ਅੱਗੇ ਲੰਘ ਗਿਆ ਅਤੇ ਕਬਰ ਕੋਲ ਪਹਿਲਾਂ ਆਇਆ</verse>
				<verse number="5">ਅਤੇ ਉਹ ਨੇ ਨਿਉਂ ਕੇ ਜਾਂ ਝਾਤੀ ਮਾਰੀ ਤਾਂ ਕਤਾਨੀ ਕੱਪੜੇ ਪਏ ਹੋਏ ਡਿੱਠੇ ਪਰ ਉਹ ਅੰਦਰ ਨਾ ਗਿਆ</verse>
				<verse number="6">ਤਦ ਸ਼ਮਊਨ ਪਤਰਸ ਵੀ ਉਹ ਦੇ ਮਗਰੋਂ ਆ ਪੁੱਜਿਆ ਅਤੇ ਕਬਰ ਦੇ ਅੰਦਰ ਜਾ ਕੇ ਕੀ ਵੇਖਦਾ ਹੈ ਜੋ ਕਤਾਨੀ ਕੱਪੜੇ ਪਏ ਹੋਏ ਹਨ</verse>
				<verse number="7">ਅਤੇ ਉਹ ਰੁਮਾਲ ਜਿਹੜਾ ਉਸ ਦੇ ਸਿਰ ਉੱਤੇ ਬੱਧਾ ਹੋਇਆ ਸੀ ਉਨ੍ਹਾਂ ਕਤਾਨੀ ਕੱਪੜਿਆ ਨਾਲ ਹੈ ਨਹੀਂ ਪਰ ਵਲ੍ਹੇਟਿਆ ਹੋਇਆ ਇੱਕ ਥਾਂ ਵੱਖਰਾ ਪਿਆ ਹੈ</verse>
				<verse number="8">ਸੋ ਤਦ ਉਹ ਦੂਆ ਚੇਲਾ ਵੀ ਜੋ ਕਬਰ ਉੱਤੇ ਪਹਿਲਾਂ ਆਇਆ ਸੀ ਅੰਦਰ ਗਿਆ ਅਤੇ ਉਹ ਨੇ ਵੇਖ ਕੇ ਪਰਤੀਤ ਕੀਤੀ</verse>
				<verse number="9">ਕਿਉਂ ਜੋ ਉਨ੍ਹਾਂ ਅਜੇ ਇਸ ਲਿਖਤ ਦਾ ਅਰਥ ਨਹੀਂ ਸਮਝਿਆ ਸੀ ਭਈ ਉਸ ਨੇ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ</verse>
				<verse number="10">ਤਾਂ ਓਹ ਚੇਲੇ ਆਪਣੇ ਘਰ ਨੂੰ ਫਿਰ ਮੁੜ ਗਏ।।</verse>
				<verse number="11">ਪਰ ਮਰਿਯਮ ਬਾਹਰ ਕਬਰ ਉੱਤੇ ਰੋਂਦੀ ਖੜੀ ਰਹੀ। ਸੋ ਰੋਂਦੀ ਰੋਂਦੀ ਉਸ ਨੇ ਨਿਉਂ ਕੇ ਜਾਂ ਕਬਰ ਵਿੱਚ ਝਾਤੀ ਮਾਰੀ</verse>
				<verse number="12">ਤਾਂ ਕੀ ਵੇਖਦੀ ਹੈ ਜੋ ਦੋ ਦੂਤ ਚਿੱਟਾ ਪਹਿਰਾਵਾ ਪਹਿਨੇ ਹੋਏ ਇੱਕ ਸਿਰਹਾਣੇ ਅਤੇ ਦੂਜਾ ਪੁਆਂਦੀ ਜਿੱਥੇ ਯਿਸੂ ਦੀ ਲੋਥ ਪਈ ਸੀ ਬੈਠੇ ਹਨ</verse>
				<verse number="13">ਅਤੇ ਉਨ੍ਹਾਂ ਉਸ ਨੂੰ ਆਖਿਆ,ਹੇ ਬੀਬੀ, ਤੂੰ ਕਿਉਂ ਰੋਂਦੀ ਹੈਂॽ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਲਈ ਜੋ ਮੇਰੇ ਪ੍ਰਭੁ ਨੂੰ ਲੈ ਗਏ ਅਤੇ ਮੈਨੂੰ ਪਤਾ ਨਹੀਂ ਜੋ ਉਹ ਨੂੰ ਕਿੱਥੇ ਰੱਖਿਆ</verse>
				<verse number="14">ਇਹ ਕਹਿ ਕੇ ਉਹ ਪਿੱਛੇ ਮੁੜੀ ਅਤੇ ਯਿਸੂ ਨੂੰ ਖਲੋਤਾ ਵੇਖਿਆ ਅਰ ਨਾ ਸਿਆਤਾ ਭਈ ਇਹ ਯਿਸੂ ਹੈ</verse>
				<verse number="15">ਯਿਸੂ ਨੇ ਉਸ ਨੂੰ ਕਿਹਾ, ਹੇ ਬੀਬੀ ਤੂੰ ਕਿਉਂ ਰੋਂਦੀ ਹੈਂ ॽ ਕਿਹ ਨੂੰ ਭਾਲਦੀ ਹੈਂॽ ਉਸ ਨੇ ਇਹ ਜਾਣ ਕੇ ਜੋ ਇਹ ਬਾਗਵਾਨ ਹੈ ਉਹ ਨੂੰ ਆਖਿਆ, ਮਹਾਰਾਜ ਜੇ ਉਹ ਨੂੰ ਤੂੰ ਲੈ ਗਿਆ ਹੈਂ ਤਾਂ ਮੈਨੂੰ ਦੱਸ ਭਈ ਤੈਂ ਉਹ ਨੂੰ ਕਿੱਥੇ ਰੱਖਿਆ ਹੈ ਅਤੇ ਮੈਂ ਉਹ ਨੂੰ ਲੈ ਜਾਵਾਂਗੀ</verse>
				<verse number="16">ਯਿਸੂ ਨੇ ਉਸ ਨੂੰ ਕਿਹਾ, ਹੇ ਮਰਿਯਮ! ਉਸ ਨੇਫਿਰ ਕੇ ਉਹ ਨੂੰ ਇਬਰਾਨੀ ਭਾਖਿਆ ਵਿੱਚ ਕਿਹਾ, ਹੇ ਰੱਬੋਨੀ! ਅਰਥਾਤ ਹੇ ਗੁਰੂ!</verse>
				<verse number="17">ਯਿਸੂ ਨੇ ਉਸ ਨੂੰ ਆਖਿਆ, ਮੈਨੂੰ ਨਾ ਛੋਹ ਕਿਉਂ ਜੋ ਮੈਂ ਅਜੇ ਪਿਤਾ ਦੇ ਕੋਲ ਉੱਪਰ ਨਹੀਂ ਗਿਆ ਹਾਂ ਪਰ ਮੇਰੇ ਭਰਾਵਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਆਖ ਭਈ ਮੈਂ ਉੱਪਰ ਆਪਣੇ ਪਿਤਾ ਅਰ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾਂਦਾ ਹਾਂ</verse>
				<verse number="18">ਮਰਿਯਮ ਮਗਦਲੀਨੀ ਆਈ ਅਤੇ ਚੇਲਿਆਂ ਨੂੰ ਕਿਹਾ, ਮੈਂ ਪ੍ਰਭੁ ਨੂੰ ਵੇਖਿਆ ਹੈ ਅਤੇ ਓਨ ਮੈਨੂੰ ਇਹ ਬਚਨ ਕਹੇ!।।</verse>
				<verse number="19">ਫੇਰ ਉਸੇ ਦਿਨ ਜੋ ਹਫਤੇ ਦਾ ਪਹਿਲਾ ਦਿਨ ਸੀ ਜਾਂ ਸੰਝ ਹੋਈ ਤਾਂ ਜਿੱਥੇ ਓਹ ਚੇਲੇ ਸਨ ਅਰ ਯਹੂਦੀਆਂ ਦੇ ਡਰ ਦੇ ਮਾਰੇ ਬੂਹੇ ਵੱਜੇ ਹੋਏ ਸਨ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ!</verse>
				<verse number="20">ਇਹ ਕਹਿ ਕੇ ਉਨ ਆਪਣੇ ਹੱਥ ਅਰ ਵੱਖੀ ਉਨ੍ਹਾਂ ਨੂੰ ਵਿਖਾਲੀ । ਤਾਂ ਚੇਲੇ ਪ੍ਰਭੁ ਨੂੰ ਵੇਖ ਕੇ ਨਿਹਾਲ ਹੋਏ!</verse>
				<verse number="21">ਤਦ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ! ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ ਤਿਵੇਂ ਮੈਂ ਵੀ ਤੁਹਾਨੂੰ ਘੱਲਦਾ ਹਾਂ</verse>
				<verse number="22">ਉਸ ਨੇ ਇਹ ਕਹਿ ਕੇ ਉਨ੍ਹਾਂ ਉੱਤੇ ਫੂਕ ਮਾਰੀ ਅਤੇ ਕਿਹਾ, ਤੁਸੀਂ ਪਵਿੱਤ੍ਰ ਆਤਮਾ ਲਓ</verse>
				<verse number="23">ਜਿਨ੍ਹਾਂ ਦੇ ਪਾਪ ਤੁਸੀਂ ਮਾਫ਼ ਕਰੋ ਓਹ ਉਨ੍ਹਾਂ ਨੂੰ ਮਾਫ਼ ਕੀਤੇ ਜਾਂਦੇ ਹਨ ਅਰ ਜਿਨ੍ਹਾਂ ਦੇ ਤੁਸੀਂ ਕਾਇਮ ਰੱਖੋ ਉਨ੍ਹਾਂ ਦੇ ਕਾਇਮ ਰਹੇ ਹਨ।।</verse>
				<verse number="24">ਪਰ ਉਨ੍ਹਾਂ ਬਾਰਾਂ ਵਿੱਚੋਂ ਥੋਮਾ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਜਾਂ ਯਿਸੂ ਆਇਆ ਤਾਂ ਉਹ ਉਨ੍ਹਾਂ ਦੇ ਨਾਲ ਨਾ ਸੀ</verse>
				<verse number="25">ਤਦ ਹੋਰਨਾਂ ਚੇਲਿਆਂ ਨੇ ਉਸ ਨੂੰ ਕਿਹਾ, ਅਸਾਂ ਪ੍ਰਭੁ ਨੂੰ ਵੇਖਿਆ ਹੈ! ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਮੈਂ ਉਹ ਦੇ ਹੱਥਾਂ ਵਿੱਚ ਕਿੱਲਾਂ ਦਾ ਨਿਸ਼ਾਨ ਨਾ ਵੇਖਾਂ ਅਤੇ ਕਿੱਲਾਂ ਦੇ ਨਿਸ਼ਾਨ ਵਿੱਚ ਆਪਣੀ ਉਂਗਲ ਨਾ ਵਾੜਾਂ ਅਰ ਉਹ ਦੀ ਵੱਖੀ ਵਿੱਚ ਆਪਣਾ ਹੱਥ ਨਾ ਵਾੜਾਂ ਉੱਨਾ ਚਿਰ ਮੈਂ ਕਦੇ ਸਤ ਨਾ ਮੰਨਾਂਗਾ।।</verse>
				<verse number="26">ਅੱਠਾਂ ਦਿਨਾਂ ਪਿੱਛੋਂ ਉਹ ਦੇ ਚੇਲੇ ਫੇਰ ਅੰਦਰ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ । ਬੂਹੇ ਵੱਜੇ ਹੋਏ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਬੋਲਿਆ, ਤੁਹਾਡੀ ਸ਼ਾਂਤੀ ਹੋਵੇ</verse>
				<verse number="27">ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ</verse>
				<verse number="28">ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ!</verse>
				<verse number="29">ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈॽ ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।।</verse>
				<verse number="30">ਯਿਸੂ ਨੇ ਹੋਰ ਵੀ ਬਾਹਲੇ ਨਿਸ਼ਾਨ ਚੇਲਿਆਂ ਦੇ ਸਾਹਮਣੇ ਵਿਖਾਏ ਜੋ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ</verse>
				<verse number="31">ਪਰ ਏਹ ਇਸ ਲਈ ਲਿਖੇ ਗਏ ਭਈ ਤੁਸੀਂ ਪਰਤੀਤ ਕਰੋ ਕਿ ਯਿਸੂ ਜਿਹੜਾ ਹੈ ਉਹੋ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈ, ਨਾਲੇ ਪਰਤੀਤ ਕਰ ਕੇ ਉਹ ਦੇ ਨਾਮ ਤੋਂ ਜੀਉਣ ਨੂੰ ਪ੍ਰਾਪਤ ਕਰੋ।।</verse>
			</chapter>
			<chapter number="21">
				<verse number="1">ਇਹ ਦੇ ਪਿੱਛੋਂ ਯਿਸੂ ਨੇ ਫੇਰ ਆਪਣੇ ਤਾਈਂ ਤਿਬਿਰਯਾਸ ਦੀ ਝੀਲ ਉੱਤੇ ਚੇਲਿਆਂ ਨੂੰ ਵਿਖਾਲਿਆ ਅਤੇ ਉਹ ਨੇ ਇਉਂ ਵਿਖਾਲਿਆ</verse>
				<verse number="2">ਸ਼ਮਊਨ ਪਤਰਸ ਅਰ ਥੋਮਾ ਜਿਹੜਾ ਦੀਦੁਮੁਸ ਕਹਾਉਂਦਾ ਹੈ ਅਰ ਨਥਾਨਿਏਲ ਜੋ ਗਲੀਲ ਦੇ ਕਾਨਾ ਦਾ ਸੀ ਅਰ ਜ਼ਬਦੀ ਦੇ ਪੁੱਤ੍ਰ ਅਤੇ ਉਹ ਦੇ ਚੇਲਿਆਂ ਵਿੱਚੋਂ ਹੋਰ ਦੋ ਇਕੱਠੇ ਸਨ</verse>
				<verse number="3">ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਆਖਿਆ, ਮੈਂ ਮੱਛੀਆਂ ਫੜਨ ਨੂੰ ਜਾਂਦਾ ਹਾਂ। ਉਨ੍ਹਾਂ ਉਸ ਨੂੰ ਕਿਹਾ, ਅਸੀਂ ਭੀ ਤੇਰੇ ਨਾਲ ਚੱਲਦੇ ਹਾਂ। ਓਹ ਨਿੱਕਲ ਕੇ ਬੇੜੀ ਉੱਤੇ ਚੜ੍ਹੇ ਅਤੇ ਉਸ ਰਾਤ ਕੁਝ ਨਾ ਫੜਿਆ</verse>
				<verse number="4">ਜਾਂ ਦਿਨ ਚੜ੍ਹਨ ਲੱਗਾ ਤਾਂ ਯਿਸੂ ਕੰਢੇ ਉੱਤੇ ਆ ਖਲੋਤਾ ਪਰ ਚੇਲਿਆਂ ਨੇ ਨਾ ਸਿਆਤਾ ਜੋ ਉਹ ਯਿਸੂ ਹੈ</verse>
				<verse number="5">ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਹੇ ਜੁਆਨੋ, ਤੁਸਾਂ ਖਾਣ ਨੂੰ ਕੁਝ ਫੜਿਆॽ ਉਨ੍ਹਾਂ ਨੇ ਉੱਤਰ ਦਿੱਤਾ, ਨਹੀਂ</verse>
				<verse number="6">ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਬੇੜੀ ਦੇ ਸੱਜੇ ਪਾਸੇ ਜਾਲ ਪਾਓ ਤਾਂ ਤੁਹਾਨੂੰ ਲੱਭੇਗਾॽ ਸੋ ਉਨ੍ਹਾਂ ਪਾਇਆ ਅਤੇ ਮੱਛੀਆਂ ਦੇ ਬਹੁਤ ਹੋਣ ਕਰਕੇ ਉਹ ਨੂੰ ਫੇਰ ਖਿੱਚ ਨਾ ਸੱਕੇ</verse>
				<verse number="7">ਇਸ ਲਈ ਉਸ ਚੇਲੇ ਨੇ ਜਿਹ ਦੇ ਨਾਲ ਯਿਸੂ ਪਿਆਰ ਕਰਦਾ ਸੀ ਪਤਰਸ ਨੂੰ ਆਖਿਆ, ਇਹ ਤਾਂ ਪ੍ਰਭੁ ਹੈ! ਸੋ ਜਾਂ ਸ਼ਮਊਨ ਪਤਰਸ ਨੇ ਇਹ ਸੁਣਿਆ ਜੋ ਉਹ ਪ੍ਰਭੁ ਹੈ ਤਾਂ ਇਸ ਲਈ ਜੋ ਉਹ ਨੰਗਾ ਸੀ ਉਹ ਨੇ ਉੱਤੇ ਦਾ ਲੀੜਾ ਲੱਕ ਨਾਲ ਬੰਨ੍ਹ ਕੇ ਝੀਲ ਵਿੱਚ ਛਾਲ ਮਾਰੀ</verse>
				<verse number="8">ਪਰ ਹੋਰ ਚੇਲੇ ਮੱਛੀਆਂ ਦਾ ਜਾਲ ਖਿੱਚਦੇ ਹੋਏ ਬੇੜੀ ਵਿੱਚੇ ਆਏ ਕਿਉਂਕਿ ਓਹ ਜਮੀਨ ਤੋਂ ਦੂਰ ਨਹੀਂ ਪਰ ਦੋਕੁ ਸੌ ਹੱਥ ਦੀ ਵਿੱਥ ਤੇ ਸੀ</verse>
				<verse number="9">ਉਪਰੰਤ ਜਾਂ ਓਹ ਜਮੀਨ ਉੱਤੇ ਉੱਤਰੇ ਤਾਂ ਉਨ੍ਹਾਂ ਨੇ ਕੋਲਿਆਂ ਦੀ ਅੱਗ ਧਰੀ ਹੋਈ ਅਰ ਉਹ ਦੇ ਉੱਤੇ ਮੱਛੀ ਰੱਖੀ ਹੋਈ ਅਤੇ ਰੋਟੀ ਵੇਖੀ</verse>
				<verse number="10">ਯਿਸੂ ਨੇ ਓਹਨਾਂ ਨੂੰ ਆਖਿਆ, ਉਨ੍ਹਾਂ ਮੱਛੀਆਂ ਵਿੱਚੋਂ ਲਿਆਓ ਜਿਹੜੀਆਂ ਤੁਸਾਂ ਹੁਣ ਫੜੀਆਂ ਹਨ</verse>
				<verse number="11">ਸੋ ਸ਼ਮਊਨ ਪਤਰਸ ਨੇ ਚੜ੍ਹ ਕੇ ਉਸ ਜਾਲ ਨੂੰ ਜਮੀਨ ਤੇ ਖਿੱਚਿਆ ਜਿਹ ਦੇ ਵਿੱਚ ਇੱਕ ਸੌ ਤ੍ਰਿਵੰਜਾ ਵੱਡੀਆਂ ਵੱਡੀਆਂ ਮੱਛੀਆਂ ਭਰੀਆਂ ਹੋਈਆਂ ਸਨ ਅਤੇ ਐੱਨੀਆਂ ਮੱਛੀਆਂ ਹੁੰਦਿਆ ਵੀ ਉਹ ਜਾਲ ਨਾ ਟੁੱਟਿਆ</verse>
				<verse number="12">ਯਿਸੂ ਨੇ ਓਹਨਾਂ ਨੂੰ ਆਖਿਆ, ਆਓ ਭੋਜਨ ਛਕੋ, ਅਤੇ ਚੇਲਿਆਂ ਵਿੱਚੋਂ ਕਿਸੇ ਦਾ ਹਿਆਉਂ ਨਾ ਪਿਆ ਜੋ ਉਹ ਉਨੂੰ ਪੁੱਛੇ, ਤੂੰ ਕੌਣ ਹੈਂॽ ਕਿਉਂਕਿ ਓਹ ਜਾਣਦੇ ਸਨ ਭਈ ਇਹ ਪ੍ਰਭੁ ਹੈ</verse>
				<verse number="13">ਯਿਸੂ ਆਇਆ ਅਤੇ ਰੋਟੀ ਲੈ ਕੇ ਉਨ੍ਹਾਂ ਨੂੰ ਦਿੱਤੀ ਅਤੇ ਮੱਛੀ ਵੀ</verse>
				<verse number="14">ਇਹ ਤੀਜੀ ਵਾਰ ਸੀ ਜੋ ਯਿਸੂ ਨੇ ਮੁਰਦਿਆਂ ਵਿੱਚੋਂ ਜੀ ਉੱਠ ਕੇ ਚੇਲਿਆਂ ਨੂੰ ਆਪਣਾ ਦਰਸ਼ਣ ਦਿੱਤਾ।।</verse>
				<verse number="15">ਸੋ ਜਾਂ ਓਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ? ਉਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਓਨ ਉਹ ਨੂੰ ਕਿਹਾ, ਮੇਰੇ ਲੇਲਿਆਂ ਨੂੰ ਚਾਰ</verse>
				<verse number="16">ਉਸ ਨੇ ਫੇਰ ਦੂਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂॽ ਓਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਉਸ ਨੇ ਉਹ ਨੂੰ ਕਿਹਾ, ਮੇਰੀਆਂ ਭੇਡਾਂ ਦੀ ਰੱਛਿਆ ਕਰ</verse>
				<verse number="17">ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਪਤਰਸ ਉਦਾਸ ਹੋਇਆ ਇਸ ਲਈ ਜੋ ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਤੂੰ ਤਾਂ ਸਭ ਜਾਈ ਜਾਣ ਹੈਂ। ਤੈਨੂੰ ਮਲੂਮ ਹੈ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਯਿਸੂ ਨੇ ਉਹ ਨੂੰ ਆਖਿਆ, ਮੇਰੀਆਂ ਭੇਡਾਂ ਨੂੰ ਚਾਰ</verse>
				<verse number="18">ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਤੂੰ ਜੁਆਨ ਸੈਂ ਤਾਂ ਆਪਣਾ ਲੱਕ ਬੰਨ੍ਹ ਕੇ ਜਿੱਥੇ ਤੇਰਾ ਜੀ ਕਰਦਾ ਸੀ ਤੂੰ ਉੱਥੇ ਜਾਂਦਾ ਸੈਂ । ਪਰ ਜਾਂ ਤੂੰ ਬੁੱਢਾ ਹੋਵੇਂਗਾ ਤਾਂ ਆਪੇ ਆਪਣੇ ਹੱਥ ਲੰਮੇ ਕਰੇਂਗਾ ਅਤੇ ਕੋਈ ਹੋਰ ਤੇਰਾ ਲੱਕ ਬੰਨ੍ਹੇਗਾ ਅਰ ਜਿੱਥੇ ਤੇਰਾ ਜੀ ਨਾ ਕਰੇ ਉੱਥੇ ਤੈਨੂੰ ਲੈ ਜਾਵੇਗਾ</verse>
				<verse number="19">ਉਸ ਨੇ ਇਹ ਗੱਲ ਇਸ ਲਈ ਆਖੀ ਭਈ ਪਤਾ ਦੇਵੇ ਜੋ ਉਹ ਕਿਹੜੀ ਮੌਤ ਨਾਲ ਪਰਮੇਸ਼ੁਰ ਦੀ ਵਡਿਆਈ ਕਰੇਗਾ ਅਰ ਇਹ ਕਹਿ ਕੇ ਉਹ ਨੂੰ ਆਖਿਆ, ਮੇਰੇ ਮਗਰ ਹੋ ਤੁਰ</verse>
				<verse number="20">ਪਤਰਸ ਨੇ ਫਿਰ ਕੇ ਉਸ ਚੇਲੇ ਨੂੰ ਮਗਰ ਆਉਂਦਾ ਵੇਖਿਆ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਜਿਹ ਨੇ ਰਾਤ ਦੇ ਖਾਣੇ ਦੇ ਵੇਲੇ ਉਸ ਦੀ ਛਾਤੀ ਉੱਤੇ ਢਾਸਣਾ ਲਾਇਆ ਹੋਇਆ ਆਖਿਆ ਸੀ ਕਿ ਪ੍ਰਭੁ ਜੀ ਉਹ ਕੌਣ ਹੈ ਜੋ ਤੈਨੂੰ ਫੜਵਾਉਂਦਾ ਹੈॽ</verse>
				<verse number="21">ਸੋ ਉਹ ਨੂੰ ਵੇਖ ਕੇ ਪਤਰਸ ਨੇ ਯਿਸੂ ਨੂੰ ਕਿਹਾ, ਪ੍ਰਭੁ ਜੀ ਐਸ ਦੇ ਨਾਲ ਕੀ ਬੀਤੇਗੀॽ</verse>
				<verse number="22">ਯਿਸੂ ਨੇ ਉਹ ਨੂੰ ਕਿਹਾ, ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ ਤੂੰ ਮੇਰੇ ਮਗਰ ਹੋ ਤੁਰ</verse>
				<verse number="23">ਤਾਂ ਭਾਈਆਂ ਵਿੱਚ ਇਹ ਗੱਲ ਖਿੰਡ ਗਈ ਭਈ ਉਹ ਚੇਲੇ ਨਾ ਮਰੂ। ਪਰ ਯਿਸੂ ਨੇ ਉਹ ਨੂੰ ਇਹ ਨਹੀਂ ਆਖਿਆ ਸੀ ਭਈ ਉਹ ਨਾ ਮਰੇਗਾ ਪਰ ਇਹ ਕਿ ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ।।</verse>
				<verse number="24">ਇਹ ਉਹੋ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਅਰ ਜਿਹ ਨੇ ਏਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਜੋ ਉਹ ਦੀ ਸਾਖੀ ਸੱਚੀ ਹੈ।।</verse>
				<verse number="25">ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।</verse>
			</chapter>
		</book>
		<book number="44">
			<chapter number="1">
				<verse number="1">ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਉਚਰੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ</verse>
				<verse number="2">ਉਸ ਦਿਨ ਤੀਕੁਰ ਕਿ ਉਹ ਉਨ੍ਹਾਂ ਰਸੂਲਾਂ ਨੂੰ ਜਿਹੜੇ ਉਸਨੇ ਚੁਣੇ ਸਨ ਪਵਿੱਤ੍ਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਹਾਂ ਉਠਾ ਲਿਆ ਗਿਆ</verse>
				<verse number="3">ਉਸ ਨੇ ਆਪਣੇ ਦੁੱਖ ਭੋਗਣ ਦੇ ਮਗਰੋਂ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪਰਮਾਣਾਂ ਨਾਲ ਜੀਉਂਦਾ ਪਰਗਟ ਕੀਤਾ ਕਿ ਉਹ ਚਾਹਲੀਆਂ ਦਿਨਾਂ ਤੀਕੁ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ</verse>
				<verse number="4">ਅਰ ਉਨ੍ਹਾਂ ਦੇ ਨਾਲ ਇੱਕਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਯਰੂਸ਼ਲਮ ਤੋਂ ਬਾਹਰ ਨਾ ਜਾਓ ਪਰ ਪਿਤਾ ਦੇ ਉਸ ਕਰਾਰ ਦੀ ਉਡੀਕ ਵਿੱਚ ਰਹੋ ਜਿਹ ਦੇ ਵਿਖੇ ਤੁਸਾਂ ਮੈਥੋਂ ਸੁਣਿਆ</verse>
				<verse number="5">ਕਿਉਂ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜੇ ਦਿਨਾਂ ਪਿੱਛੋਂ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।।</verse>
				<verse number="6">ਸੋ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਉਸ ਤੋਂ ਪੁੱਛਿਆ ਕਿ ਪ੍ਰਭੁ ਜੀ ਕੀ ਤੂੰ ਏਸ ਵੇਲੇ ਇਸਰਾਏਲ ਦਾ ਰਾਜ ਬਹਾਲ ਕਰਦਾ ਹੈਂ ॽ</verse>
				<verse number="7">ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡਾ ਕੰਮ ਨਹੀਂ ਭਈ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ ਜੋ ਪਿਤਾ ਨੇ ਆਪਣੇ ਵੱਸ ਵਿੱਚ ਰੱਖੇ ਹਨ</verse>
				<verse number="8">ਪਰ ਜਾਂ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ</verse>
				<verse number="9">ਅਰ ਜਾਂ ਉਹ ਏਹ ਗੱਲਾਂ ਕਹਿ ਹਟਿਆ ਤਾਂ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਉਹ ਉਤਾਹਾਂ ਉਠਾਇਆ ਗਿਆ ਅਤੇ ਬੱਦਲੀ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ</verse>
				<verse number="10">ਅਰ ਉਸ ਦੇ ਜਾਂਦਿਆਂ ਹੋਇਆ ਜਾਂ ਓਹ ਅਕਾਸ਼ ਦੀ ਵੱਲ ਤੱਕ ਰਹੇ ਸਨ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਖਲੋਤੇ ਸਨ</verse>
				<verse number="11">ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋॽ ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।।</verse>
				<verse number="12">ਤਦ ਓਹ ਉਸ ਪਹਾੜ ਤੋਂ ਜਿਹੜਾ ਜ਼ੈਤੂਨ ਦਾ ਸਦੀਦਾ ਹੈ ਅਤੇ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਵਾਟ ਹੈ ਯਰੂਸ਼ਲਮ ਨੂੰ ਮੁੜੇ</verse>
				<verse number="13">ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ</verse>
				<verse number="14">ਏਹ ਸਭ ਇੱਕ ਮਨ ਹੋ ਕੇ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।।</verse>
				<verse number="15">ਉਨੀਂ ਦਿਨੀਂ ਪਤਰਸ ਭਾਈਆਂ ਦੇ ਵਿਚਕਾਰ ਜੋ ਸਾਰੇ ਮਿਲ ਕੇ ਕੋਈ ਇੱਕ ਸੌ ਵੀਹਕੁ ਇਕੱਠੇ ਹੋਏ ਸਨ ਖਲੋ ਕੇ ਬੋਲਿਆ</verse>
				<verse number="16">ਹੇ ਭਾਈਓ ਜਰੂਰ ਸੀ ਕਿ ਉਹ ਲਿਖਤ ਪੂਰੀ ਹੋਵੇ ਜੋ ਪਵਿੱਤ੍ਰ ਆਤਮਾ ਨੇ ਦਾਊਦ ਦੀ ਜਬਾਨੀ ਯਹੂਦਾ ਦੇ ਵਿਖੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਅਗੇਤਰੀ ਆਖੀ</verse>
				<verse number="17">ਕਿਉਂ ਜੋ ਉਹ ਸਾਡੇ ਵਿੱਚ ਗਿਣਿਆ ਗਿਆ ਅਰ ਉਹ ਨੇ ਇਸ ਸੇਵਾ ਦਾ ਅਧਿਕਾਰ ਪਾਇਆ ਸੀ</verse>
				<verse number="18">ਸੋ ਉਹ ਨੇ ਕੁਧਰਮ ਦੀ ਮਜੂਰੀ ਨਾਲ ਇੱਕ ਖੇਤ ਮੁੱਲ ਲਿਆ ਅਰ ਮੂੰਧੇ ਮੂੰਹ ਡਿੱਗਿਆ ਅਤੇ ਉਹ ਦਾ ਢਿੱਡ ਪਾਟ ਗਿਆ ਅਰ ਉਹ ਦੀਆਂ ਸਾਰੀਆਂ ਆਂਦਰਾਂ ਨਿੱਕਲ ਪਈਆਂ</verse>
				<verse number="19">ਅਤੇ ਇਹ ਸਾਰੇ ਯਰੂਸ਼ਲਮ ਦੇ ਰਹਿਣ ਵਾਲਿਆਂ ਉੱਤੇ ਉਜਾਗਰ ਹੋਇਆ ਐਥੋਂ ਤੀਕੁ ਜੋ ਉਨ੍ਹਾਂ ਦੀ ਭਾਖਿਆ ਵਿੱਚ ਉਸ ਖੇਤ ਦਾ ਨਾਉਂ \ਅਕਲਦਮਾ\ ਅਰਥਾਤ \ਲਹੂ ਦਾ ਖੇਤ\ ਪੈ ਗਿਆ</verse>
				<verse number="20">ਕਿਉਂਕਿ ਜ਼ਬੂਰ ਦੇ ਪੁਸਤਕ ਵਿੱਚ ਲਿਖਿਆ ਹੈ ਭਈ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ।। ਅਤੇ ਇਹ ਕਿ ਉਹ ਦਾ ਹੁੱਦਾ ਕੋਈ ਹੋਰ ਲਵੇ ।।</verse>
				<verse number="21">ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਸੰਗ ਰਹੇ ਜਾਂ ਪ੍ਰਭੁ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ</verse>
				<verse number="22">ਯੂਹੰਨਾ ਦੇ ਬਪਤਿਸਮਾ ਤੋਂ ਲੈਕੇ ਉਸ ਦਿਨ ਤੀਕੁਰ ਕਿ ਉਹ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ, ਚਾਹੀਦਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ</verse>
				<verse number="23">ਤਦ ਉਨ੍ਹਾਂ ਨੇ ਦੋਹਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਸੀ ਜਿਹ ਦਾ ਉਪਨਾਮ ਯੂਸਤੁਸ ਸੀ, ਦੂਜਾ ਮੱਥਿਯਾਸ</verse>
				<verse number="24">ਅਰ ਪ੍ਰਾਰਥਨਾ ਕਰ ਕੇ ਆਖਿਆ ਕਿ ਹੇ ਪ੍ਰਭੁ ਤੂੰ ਜੋ ਸਭਨਾਂ ਦਾ ਅੰਤਰਜਾਮੀ ਹੈਂ ਵਿਖਾਲ ਕਿ ਇਨ੍ਹਾਂ ਦੋਹਾਂ ਵਿੱਚੋਂ ਤੈਂ ਕਿਹਨੂੰ ਚੁਣਿਆ ਹੈ</verse>
				<verse number="25">ਜੇ ਇਸ ਸੇਵਾ ਅਤੇ ਰਸੂਲਪੁਣੇ ਦੀ ਉਹ ਜਗ੍ਹਾ ਲਵੇ ਜਿਸ ਤੋਂ ਯਹੂਦਾ ਡਿੱਗਿਆ ਭਈ ਉਹ ਆਪਣੀ ਨਿਜ ਥਾਂ ਨੂੰ ਜਾਵੇ</verse>
				<verse number="26">ਅਤੇ ਉਨ੍ਹਾਂ ਨੇ ਓਹਨਾਂ ਦੇ ਲਈ ਚਿੱਠੀਆ ਪਾਈਆਂ ਅਰ ਚਿੱਠੀ ਮੱਥਿਆਸ ਦੇ ਨਾਉਂ ਦੀ ਨਿੱਕਲੀ । ਤਦ ਉਹ ਉਨ੍ਹਾਂ ਗਿਆਰਾਂ ਰਸੂਲਾਂ ਨਾਲ ਗਿਣਿਆ ਗਿਆ।।</verse>
			</chapter>
			<chapter number="2">
				<verse number="1">ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ</verse>
				<verse number="2">ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ</verse>
				<verse number="3">ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ</verse>
				<verse number="4">ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।</verse>
				<verse number="5">ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ</verse>
				<verse number="6">ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ</verse>
				<verse number="7">ਓਹ ਅਚਰਜ ਰਹਿ ਗਏ ਅਰ ਹੈਰਾਨ ਹੋਕੇ ਕਹਿਣ ਲੱਗੇ, ਵੇਖੋ ਏਹ ਸਭ ਜਿਹੜੇ ਬੋਲਦੇ ਹਨ ਕੀ ਗਲੀਲੀ ਨਹੀਂॽ</verse>
				<verse number="8">ਫੇਰ ਕਿੱਕੁਰ ਹਰੇਕ ਸਾਡੇ ਵਿੱਚੋਂ ਆਪੋ ਆਪਣੀ ਜਨਮ ਭੂਮ ਦੀ ਭਾਖਿਆ ਸੁਣਦਾ ਹੈ ॽ</verse>
				<verse number="9">ਅਸੀਂ ਜਿਹੜੇ ਪਾਰਥੀ ਅਰ ਮੇਦੀ ਅਰ ਇਲਾਮੀ ਹਾਂ ਅਤੇ ਮਸੋਪੋਤਾਮਿਯਾ ਅਰ ਯਹੂਦਿਯਾ ਅਰ ਕੱਪਦੁਕਿਆ ਅਰ ਪੁੰਤੁਸ ਅਰ ਅਸਿਯਾ,</verse>
				<verse number="10">ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ</verse>
				<verse number="11">ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ!</verse>
				<verse number="12">ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈॽ</verse>
				<verse number="13">ਹੋਰਨਾਂ ਮਖੌਲ ਨਾਲ ਕਿਹਾ ਭਈ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!।।</verse>
				<verse number="14">ਤਦ ਪਤਰਸ ਉਨ੍ਹਾਂ ਗਿਆਂਰਾ ਦੇ ਨਾਲ ਖੜੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ! ਇਹ ਜਾਣੋ ਅਤੇ ਕੰਨ ਲਾ ਕੇ ਮੇਰੀਆਂ ਗੱਲਾਂ ਸੁਣੋ!</verse>
				<verse number="15">ਕਿ ਏਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਪਹਿਰ ਦਿਨ ਚੜ੍ਹਿਆ ਹੈ</verse>
				<verse number="16">ਪਰ ਏਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜਬਾਨੀ ਕਹੀ ਗਈ ਸੀ, -</verse>
				<verse number="17">ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ</verse>
				<verse number="18">ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।।</verse>
				<verse number="19">ਅਤੇ ਮੈਂ ਉਤਾਹਾਂ ਅਕਾਸ਼ ਵਿੱਚ ਅਚੰਭੇ, ਅਰ ਹਿਠਾਹਾਂ ਧਰਤੀ ਉੱਤੇ ਨਿਸ਼ਾਨ, ਲਹੂ ਤੇ ਅਗਨ ਤੇ ਧੂੰਏ ਦੇ ਬੱਦਲ ਵਿਖਾਵਾਂਗਾ।</verse>
				<verse number="20">ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ,</verse>
				<verse number="21">ਅਤੇ ਐਉਂ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਬਚਾਇਆ ਜਾਵੇਗਾ।।</verse>
				<verse number="22">ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ</verse>
				<verse number="23">ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ</verse>
				<verse number="24">ਉਸੇ ਨੂੰ ਪਰਮੇਸ਼ੁਰ ਨੇ ਕਾਲ ਦੇ ਬੰਧਨ ਖੋਲ੍ਹ ਕੇ ਜਿਵਾਲਿਆ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਉਸ ਦੇ ਵੱਸ ਵਿੱਚ ਰਹੇ</verse>
				<verse number="25">ਇਸ ਲਈ ਜੋ ਦਾਊਦ ਉਹ ਦੇ ਵਿਖੇ ਆਖਦਾ ਹੈ, - ਮੈਂ ਪ੍ਰਭੁ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।</verse>
				<verse number="26">ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਨਿਹਾਲ ਹੋਈ — ਹਾਂ, ਮੇਰਾ ਸਰੀਰ ਭੀ ਆਸਾ ਵਿੱਚ ਵੱਸੇਗਾ,</verse>
				<verse number="27">ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਗਾ, ਨਾ ਆਪਣੇ ਪਵਿੱਤ੍ਰ ਪੁਰਖ ਨੂੰ ਗਲਨ ਦੇਵੇਂਗਾ।</verse>
				<verse number="28">ਤੈਂ ਮੈਨੂੰ ਜੀਉਣ ਦੇ ਰਾਹ ਦੱਸੇ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਖੁਸ਼ੀ ਨਾਲ ਭਰ ਦੇਵੇਂਗਾ।।</verse>
				<verse number="29">ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ</verse>
				<verse number="30">ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ</verse>
				<verse number="31">ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ</verse>
				<verse number="32">ਉਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਉਠਾਇਆ ਜਿਹ ਦੇ ਅਸੀਂ ਸੱਭੇ ਗਵਾਹ ਹਾਂ</verse>
				<verse number="33">ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ</verse>
				<verse number="34">ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,</verse>
				<verse number="35">ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।।</verse>
				<verse number="36">ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।।</verse>
				<verse number="37">ਜਾਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਛਿਦ ਗਏ ਅਤੇ ਪਤਰਸ ਅਰ ਬਾਕੀ ਦੇ ਰਸੂਲਾਂ ਨੂੰ ਕਿਹਾ ਕਿ ਹੇ ਭਾਈਓ ਅਸੀਂ ਕੀ ਕਰੀਏॽ</verse>
				<verse number="38">ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ</verse>
				<verse number="39">ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ</verse>
				<verse number="40">ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ</verse>
				<verse number="41">ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ</verse>
				<verse number="42">ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।</verse>
				<verse number="43">ਹਰ ਇੱਕ ਜਾਨ ਨੂੰ ਡਰ ਲੱਗਾ ਅਰ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪਰਗਟ ਹੋਏ</verse>
				<verse number="44">ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ</verse>
				<verse number="45">ਅਤੇ ਆਪਣੀ ਮਿਲਖ ਅਰ ਮਾਲ ਵੇਚ ਕੇ ਜਿਹੀ ਕਿਸੇ ਨੂੰ ਲੋੜ ਹੁੰਦੀ ਸੀ ਸਭਨਾਂ ਨੂੰ ਵੰਡ ਦਿੰਦੇ ਸਨ</verse>
				<verse number="46">ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ</verse>
				<verse number="47">ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।</verse>
			</chapter>
			<chapter number="3">
				<verse number="1">ਪਤਰਸ ਅਤੇ ਯੂਹੰਨਾ ਪ੍ਰਾਰਥਨਾ ਕਰਨ ਦੇ ਵੇਲੇ ਤੀਏ ਪਹਿਰ ਹੈਕਲ ਨੂੰ ਚੱਲੇ ਜਾਂਦੇ ਸਨ</verse>
				<verse number="2">ਅਤੇ ਲੋਕ ਇੱਕ ਜਮਾਂਦਰੂ ਲੰਙੇ ਨੂੰ ਚੁੱਕੀ ਲਈ ਜਾਂਦੇ ਸਨ ਜਿਹ ਨੂੰ ਰੋਜ਼ ਹੈਕਲ ਦੇ ਫਾਟਕ ਕੋਲ ਜਿਹੜਾ ਸੋਹਣਾ ਸੱਦੀਦਾ ਹੈ ਬਹਾਲ ਦਿੰਦੇ ਸਨ ਭਈ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭਿੱਛਿਆ ਮੰਗੇ</verse>
				<verse number="3">ਜਾਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭਿੱਛਿਆ ਮੰਗੀ</verse>
				<verse number="4">ਤਦੋਂ ਪਤਰਸ ਨੇ ਯੂਹੰਨਾ ਦੇ ਨਾਲ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੀ ਵੱਲ ਵੇਖ!</verse>
				<verse number="5">ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਲੱਭਣ ਦੀ ਆਸਾ ਕਰਕੇ ਉਨ੍ਹਾਂ ਵੱਲ ਧਿਆਨ ਕੀਤਾ</verse>
				<verse number="6">ਪਰ ਪਤਰਸ ਨੇ ਆਖਿਆ, ਸੋਨਾ ਚਾਂਦੀ ਤਾਂ ਮੇਰੇ ਕੋਲ ਨਹੀਂ ਪਰ ਜੋ ਮੇਰੇ ਕੋਲ ਹੈ ਸੋ ਤੈਨੂੰ ਦਿੰਦਾ ਹੈ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!</verse>
				<verse number="7">ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ</verse>
				<verse number="8">ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ</verse>
				<verse number="9">ਸਭਨਾਂ ਲੋਕਾਂ ਨੇ ਉਹ ਨੂੰ ਤਰੁਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਵੇਖਿਆ</verse>
				<verse number="10">ਅਤੇ ਉਹ ਨੂੰ ਪਛਾਣ ਲਿਆ ਭਈ ਇਹ ਉਹੋ ਹੈ ਜਿਹੜਾ ਹੈਕਲ ਦੇ ਸੋਹਣੇ ਫਾਟਕ ਉੱਤੇ ਭਿੱਛਿਆ ਮੰਗਣ ਨੂੰ ਬਹਿੰਦਾ ਹੁੰਦਾ ਸੀ ਅਤੇ ਜੋ ਉਹ ਦੇ ਨਾਲ ਹੋਇਆ ਸੀ ਓਹ ਉਸ ਤੋਂ ਡਾਢੇ ਹੈਰਾਨ ਹੋਏ ਅਤੇ ਅਚਰਜ ਮੰਨਿਆ।।</verse>
				<verse number="11">ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਨੂੰ ਚਿੰਬੜਦਾ ਜਾਂਦਾ ਸੀ ਸਾਰੇ ਲੋਕ ਬਹੁਤ ਦੰਗ ਹੋਏ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਸੱਦੀਦਾ ਹੈ ਉਨ੍ਹਾਂ ਕੋਲ ਦੌੜੇ ਆਏ</verse>
				<verse number="12">ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਅੱਗੋਂ ਆਖਿਆ ਕਿ ਹੇ ਇਸਰਾਏਲੀਓ, ਐਸ ਮਨੁੱਖ ਉੱਤੇ ਤੁਸੀਂ ਕਿਉਂ ਅਚਰਜ ਮੰਨਦੇ ਹੋ ਅਤੇ ਸਾਡੀ ਵੱਲ ਇਉਂ ਕਾਹਨੂੰ ਤੱਕ ਰਹੇ ਹੋ ਭਈ ਜਾਣੀਦਾ ਅਸਾਂ ਆਪਣੀ ਸਮਰੱਥਾ ਯਾ ਭਗਤੀ ਨਾਲ ਇਹ ਨੂੰ ਤੁਰਨ ਦੀ ਸ਼ਕਤੀ ਦਿੱਤੀॽ</verse>
				<verse number="13">ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਅਰਥਾਤ ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ ਜਿਹ ਨੂੰ ਤੁਸਾਂ ਹਵਾਲੇ ਕੀਤਾ ਅਤੇ ਪਿਲਾਤੁਸ ਦੇ ਸਾਹਮਣੇ ਉਸ ਤੋਂ ਇਨਕਾਰ ਕੀਤਾ ਜਾਂ ਉਸ ਨੇ ਉਹ ਨੂੰ ਛੱਡ ਦੇਣ ਦੀ ਦਲੀਲ ਕੀਤੀ</verse>
				<verse number="14">ਪਰ ਤੁਸਾਂ ਉਸ ਪਵਿੱਤ੍ਰ ਅਰ ਧਰਮੀ ਤੋਂ ਇਨਕਾਰ ਕੀਤਾ ਅਤੇ ਚਾਹਿਆ ਭਈ ਇੱਕ ਖੂਨੀ ਤੁਹਾਡੇ ਲਈ ਛੱਡਿਆ ਜਾਵੇ</verse>
				<verse number="15">ਪਰ ਜੀਉਣ ਦੇ ਕਰਤਾ ਨੂੰ ਮਾਰ ਸੁੱਟਿਆ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਅਸੀਂ ਏਸ ਗੱਲ ਦੇ ਗਵਾਹ ਹਾਂ</verse>
				<verse number="16">ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ</verse>
				<verse number="17">ਅਤੇ ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਜੋ ਤੁਸਾਂ ਅਣਜਾਣਪੁਣੇ ਨਾਲ ਇਹ ਕੀਤਾ ਜਿਵੇਂ ਤੁਹਾਡੇ ਸਰਦਾਰਾਂ ਨੇ ਭੀ ਕੀਤਾ</verse>
				<verse number="18">ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ</verse>
				<verse number="19">ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ</verse>
				<verse number="20">ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ</verse>
				<verse number="21">ਜ਼ਰੂਰ ਹੈ ਜੋ ਉਹ ਸੁਰਗ ਵਿੱਚ ਜਾ ਰਹੇ ਜਿੰਨਾ ਚਿਰ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜਬਾਨੀ ਮੁੱਢੋਂ ਹੀ ਆਖਿਆ ਸੀ</verse>
				<verse number="22">ਮੂਸਾ ਨੇ ਤਾਂ ਆਖਿਆ ਭਈ ਪ੍ਰਭੁ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜਾ ਕਰੇਗਾ । ਜੋ ਕੁਝ ਉਹ ਤੁਹਾਨੂੰ ਆਖੇ ਉਸ ਨੂੰ ਸੁਣੋ</verse>
				<verse number="23">ਅਤੇ ਐਉਂ ਹੋਵੇਗਾ ਕਿ ਹਰ ਇੱਕ ਜਾਨ ਜੋ ਉਸ ਨਬੀ ਦੀ ਨਾ ਸੁਣੇ ਕੌਮ ਵਿੱਚੋਂ ਛੇਕੀ ਜਾਵੇ</verse>
				<verse number="24">ਅਤੇ ਸਾਰਿਆਂ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆ ਨੇ ਬਚਨ ਕੀਤਾ, ਉਨ੍ਹਾਂ ਨੇ ਭੀ ਇਨ੍ਹਾਂ ਹੀ ਦਿਨਾਂ ਦੀ ਖਬਰ ਦਿੱਤੀ</verse>
				<verse number="25">ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤ੍ਰ ਹੋ ਜਿਹ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਕੀਤਾ ਸੀ ਜਦ ਅਬਰਾਹਾਮ ਨੂੰ ਆਖਿਆ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ</verse>
				<verse number="26">ਪਰਮੇਸੁਰ ਨੇ ਆਪਣੇ ਸੇਵਕ ਨੂੰ ਖੜਾ ਕਰ ਕੇ ਪਹਿਲਾਂ ਤੁਹਾਡੇ ਕੋਲ ਘੱਲਿਆ ਭਈ ਤੁਹਾਡੇ ਵਿੱਚੋਂ ਹਰੇਕ ਨੂੰ ਉਹਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।।</verse>
			</chapter>
			<chapter number="4">
				<verse number="1">ਜਾਂ ਓਹ ਲੋਕਾਂ ਨਾਲ ਬਚਨ ਕਰ ਰਹੇ ਸਨ ਤਾਂ ਜਾਜਕ, ਹੈਕਲ ਦਾ ਸਰਦਾਰ ਅਤੇ ਸਦੂਕੀ ਓਹਨਾਂ ਉੱਤੇ ਚੜ੍ਹ ਆਏ</verse>
				<verse number="2">ਕਿਉਂ ਜੋ ਉਹ ਇਸ ਗੱਲ ਤੋਂ ਚਿੜ ਗਏ ਭਈ ਓਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੋਇਆਂ ਦੇ ਜੀ ਉੱਠਣ ਦਾ ਉਪਦੇਸ਼ ਕਰਦੇ ਸਨ</verse>
				<verse number="3">ਅਤੇ ਓਹਨਾਂ ਤੇ ਹੱਥ ਪਾ ਕੇ ਦੂਏ ਦਿਨ ਤੀਕੁਰ ਹਵਾਲਾਤ ਵਿੱਚ ਰੱਖਿਆ ਕਿਉਂ ਜੋ ਹੁਣ ਸੰਝ ਪੈ ਗਈ ਸੀ</verse>
				<verse number="4">ਪਰ ਉਨ੍ਹਾਂ ਵਿੱਚੋਂ ਜਿਨ੍ਹਾਂ ਬਚਨ ਸੁਣਿਆ ਸੀ ਬਹੁਤਿਆਂ ਨੇ ਨਿਹਚਾ ਕੀਤੀ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਪੰਜਕੁ ਹਜ਼ਾਰ ਹੋ ਗਈ।।</verse>
				<verse number="5">ਦੂਜੇ ਦਿਨ ਇਉਂ ਹੋਇਆ ਕਿ ਉਨ੍ਹਾਂ ਨੇ ਸਰਦਾਰ ਅਤੇ ਬਜ਼ੁਰਗ ਅਤੇ ਗ੍ਰੰਥੀ ਯਰੂਸ਼ਲਮ ਵਿੱਚ ਇੱਕਠੇ ਹੋਏ</verse>
				<verse number="6">ਅਰ ਸਰਦਾਰ ਜਾਜਕ ਅੰਨਾਸ ਉੱਤੇ ਸੀ ਨਾਲੇ ਕਯਾਫ਼ਾ ਅਰ ਯੂਹੰਨਾ ਅਰ ਸਿਕੰਦਰ ਅਤੇ ਜਿੰਨੇ ਸਰਦਾਰ ਦੇ ਸਾਕ ਨਾਤੇ ਦੇ ਸਨ</verse>
				<verse number="7">ਤਾਂ ਓਹਨਾਂ ਨੂੰ ਵਿਚਾਲੇ ਖੜਾ ਕਰ ਕੇ ਪੁੱਛਿਆ, ਤੁਸਾਂ ਕਿਹੜੀ ਸ਼ਕਤੀ ਯਾ ਕਿਹੜੇ ਨਾਮ ਨਾਲ ਇਹ ਕੀਤਾॽ</verse>
				<verse number="8">ਤਦੋਂ ਪਤਰਸ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਸਰਦਾਰੋ ਅਤੇ ਬਜ਼ੁਰਗੋ</verse>
				<verse number="9">ਜੇ ਅੱਜ ਸਾਥੋ ਇਸ ਭਲੇ ਕੰਮ ਦੇ ਵਿਖੇ ਪੁੱਛੀਦਾ ਹੈ ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਭਈ ਉਹ ਕਿੱਕਰ ਚੰਗਾ ਕੀਤਾ ਗਿਆ ਹੈ</verse>
				<verse number="10">ਤਾਂ ਤੁਸਾਂ ਸਭਨਾਂ ਨੂੰ ਅਤੇ ਇਸਰਾਏਲ ਦਿਆਂ ਸਾਰਿਆਂ ਲੋਕਾਂ ਨੂੰ ਮਲੂਮ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਹ ਨੂੰ ਤੁਸਾਂ ਸਲੀਬ ਉੱਤੇ ਚੜ੍ਹਾਇਆ ਅਤੇ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਉੱਸੇ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜਾ ਹੈ</verse>
				<verse number="11">ਇਹ ਉਹ ਪੱਥਰ ਹੈ ਜਿਹ ਨੂੰ ਤੁਸਾਂ ਰਾਜਾਂ ਨੇ ਰੱਦਿਆ ਜਿਹੜਾ ਖੂੰਜੇ ਦਾ ਸਿਰਾ ਹੋ ਗਿਆ</verse>
				<verse number="12">ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।।</verse>
				<verse number="13">ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਉਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ</verse>
				<verse number="14">ਅਤੇ ਉਹ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਓਹਨਾਂ ਦੇ ਨਾਲ ਖੜਾ ਵੇਖ ਕੇ ਇਹ ਦੇ ਵਿਰੁੱਧ ਕੁਝ ਨਾ ਕਹਿ ਸੱਕੇ</verse>
				<verse number="15">ਪਰ ਓਹਨਾਂ ਨੂੰ ਸਭਾ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਮਤਾ ਪਕਾਉਣ ਲੱਗੇ</verse>
				<verse number="16">ਅਤੇ ਕਿਹਾ ਭਈ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏॽ ਕਿਉਂਕਿ ਇਹ ਜੋ ਓਹਨਾਂ ਤੋਂ ਇੱਕ ਪਰਤੱਖ ਨਿਸ਼ਾਨ ਹੋਇਆ ਯਰੂਸ਼ਲਮ ਦੇ ਸਾਰੇ ਰਹਿਣ ਵਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਮੁੱਕਰ ਨਹੀਂ ਸੱਕਦੇ</verse>
				<verse number="17">ਪਰ ਇਸ ਲਈ ਜੋ ਲੋਕਾਂ ਵਿੱਚ ਹੋਰ ਨਾ ਖਿੰਡ ਜਾਏ, ਆਓ ਅਸੀਂ ਓਹਨਾਂ ਨੂੰ ਦਬਕਾਈਏ ਜੋ ਓਹ ਐਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ</verse>
				<verse number="18">ਤਦ ਓਹਨਾਂ ਨੂੰ ਸੱਦ ਕੇ ਤਗੀਦ ਕੀਤੀ ਭਈ ਕਦੇ ਯਿਸੂ ਦੇ ਨਾਮ ਉੱਤੇ ਨਾ ਕੂਣਾ ਨਾ ਸਿੱਖਿਆ ਦੇਣੀ</verse>
				<verse number="19">ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਪਰਮੇਸ਼ੁਰ ਦੇ ਅੱਗੇ ਇਹ ਜੋਗ ਹੈ ਜੋ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਬਹੁਤੀ ਸੁਣੀਏॽ ਤੁਸੀਂ ਆਪੇ ਫ਼ੈਸਲਾ ਕਰੋ</verse>
				<verse number="20">ਕਿਉਂਕਿ ਇਹ ਸਾਥੋਂ ਹੋ ਨਹੀਂ ਸੱਕਦਾ ਕਿ ਜਿਹੜੀਆਂ ਗੱਲਾਂ ਅਸਾਂ ਵੇਖੀਆਂ ਅਤੇ ਸੁਣੀਆਂ ਓਹ ਨਾ ਆਖੀਏ</verse>
				<verse number="21">ਤਦ ਉਨ੍ਹਾਂ ਨੇ ਓਹਨਾਂ ਨੂੰ ਹੋਰ ਦਬਕਾ ਕੇ ਛੱਡ ਦਿੱਤਾ ਕਿਉਂਕਿ ਲੋਕਾਂ ਦੇ ਕਾਰਨ ਓਹਨਾਂ ਉੱਤੇ ਡੰਨ ਲਾਉਣ ਦਾ ਕੋਈ ਰਾਹ ਨਾ ਵੇਖਿਆ ਇਸ ਲਈ ਕਿ ਜੋ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ</verse>
				<verse number="22">ਕਿਉਂ ਜੋ ਉਹ ਮਨੁੱਖ ਜਿਹ ਦੇ ਉੱਤੇ ਇਹ ਚੰਗਾ ਹੋਣ ਦਾ ਨਿਸ਼ਾਨ ਕੀਤਾ ਗਿਆ ਚਾਹਲੀਆਂ ਵਰਿਹਾਂ ਤੋਂ ਉੱਤੇ ਦਾ ਸੀ।।</verse>
				<verse number="23">ਤਦ ਓਹ ਛੁੱਟ ਕੇ ਆਪਣੇ ਸਾਥੀਆਂ ਕੋਲ ਆਏ ਅਰ ਜੋ ਕੁਝ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਨੇ ਓਹਨਾਂ ਨੂੰ ਆਖਿਆ ਸੀ ਸੁਣਾ ਦਿੱਤਾ</verse>
				<verse number="24">ਜਦ ਉਨ੍ਹਾਂ ਨੇ ਇਹ ਸੁਣਿਆ ਤਦ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਮਾਲਕ ਤੂੰਏਂ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਰਚਿਆ</verse>
				<verse number="25">ਤੈਂ ਪਵਿੱਤ੍ਰ ਆਤਮਾ ਦੇ ਰਾਹੀਂ ਸਾਡੇ ਵਡੇਰੇ ਆਪਣੇ ਬੰਦੇ ਦਾਊਦ ਦੀ ਜ਼ਬਾਨੀ ਆਖਿਆ, - ਕੌਮਾਂ ਕਾਹ ਨੂੰ ਡੰਡ ਪਾਈ ਹੈ, ਅਤੇ ਉੱਮਤਾ ਨੇ ਵਿਅਰਥ ਸੋਚਾਂ ਕਿਉਂ ਕੀਤੀਆਂ ਹਨॽ</verse>
				<verse number="26">ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਇਕੱਠੇ ਹੋਏ, ਪ੍ਰਭੁ ਅਰ ਉਹ ਦੇ ਮਸੀਹ ਦੇ ਵਿਰੁੱਧ।।</verse>
				<verse number="27">ਕਿਉਂ ਜੋ ਸੱਚੀ ਮੁੱਚੀ ਇਸੇ ਸ਼ਹਿਰ ਵਿੱਚ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਵਿਰੁੱਧ ਜਿਹ ਨੂੰ ਤੈਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਸਣੇ ਇਕੱਠੇ ਹੋਏ</verse>
				<verse number="28">ਇਸ ਲਈ ਕਿ ਜੋ ਕੁਝ ਤੇਰੇ ਹੱਥ ਅਤੇ ਤੇਰੀ ਮੱਤ ਨੇ ਅਗੇਤਾ ਠਹਿਰਾ ਰੱਖਿਆ ਸੀ ਭਈ ਹੋਵੇ, ਸੋਈ ਕਰਨ</verse>
				<verse number="29">ਅਤੇ ਹੁਣ ਹੇ ਪ੍ਰਭੁ ਓਹਨਾਂ ਦੀਆਂ ਧਮਕੀਆਂ ਨੂੰ ਵੇਖ ਅਰ ਆਪਣੇ ਦਾਸਾਂ ਨੂੰ ਇਹ ਬਖ਼ਸ਼ ਕਿ ਅੱਤ ਦਲੇਰੀ ਨਾਲ ਤੇਰਾ ਬਚਨ ਸੁਣਾਉਣ</verse>
				<verse number="30">ਜਦੋਂ ਤੂੰ ਆਪਣਾ ਹੱਥ ਚੰਗਾ ਕਰਨ ਨੂੰ ਲੰਮਾ ਕਰੇਂ ਅਤੇ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਨਾਮ ਤੋਂ ਨਿਸ਼ਾਨ ਅਤੇ ਅਚੰਭੇ ਪਰਗਟ ਹੋਣ</verse>
				<verse number="31">ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।</verse>
				<verse number="32">ਨਿਹਚਾ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਰ ਕਿਸੇ ਨੇ ਆਪਣੇ ਮਾਲ ਵਿੱਚੋਂ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਓਹ ਸਾਰੀਆਂ ਵਸਤਾਂ ਵਿੱਚ ਭਾਈ ਵਾਲ ਸਨ</verse>
				<verse number="33">ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੁ ਯਿਸੂ ਦੇ ਜੀ ਉੱਠਣ ਦੀ ਸਾਖੀ ਦਿੰਦੇ ਸਨ ਅਰ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ</verse>
				<verse number="34">ਉਨ੍ਹਾਂ ਵਿੱਚੋਂ ਕਿਸੇ ਨੂੰ ਘਾਟਾ ਨਾ ਸੀ ਇਸ ਲਈ ਕਿ ਜਿਹੜੇ ਜਮੀਨਾਂ ਅਤੇ ਘਰਾਂ ਦੇ ਮਾਲਕ ਸਨ ਓਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ</verse>
				<verse number="35">ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।।</verse>
				<verse number="36">ਯੂਸੁਫ਼ ਜਿਹ ਦਾ ਰਸੂਲਾਂ ਨੇ ਬਰਨਾਬਾਸ ਅਰਥਾਤ ਉਪਦੇਸ਼ ਦਾ ਪੁੱਤ੍ਰ ਨਾਉਂ ਧਰਿਆ ਜਿਹੜਾ ਇੱਕ ਲੇਵੀ ਅਤੇ ਜਨਮ ਦਾ ਕੁਪਰੁਸੀ ਸੀ</verse>
				<verse number="37">ਉਹ ਦੇ ਕੋਲ ਕੁਝ ਜਮੀਨ ਸੀ ਸੋ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ।।</verse>
			</chapter>
			<chapter number="5">
				<verse number="1">ਤਾਂ ਹਨਾਨਿਯਾ ਨਾਮੇ ਇੱਕ ਮਨੁੱਖ ਨੇ ਆਪਣੀ ਤੀਵੀਂ ਸਫ਼ੀਰਾ ਨਾਲ ਰਲ ਕੇ ਮਿਲਖ ਵੇਚੀ</verse>
				<verse number="2">ਅਤੇ ਉਹ ਦੇ ਮੁੱਲ ਵਿੱਚੋਂ ਕੁਝ ਰੱਖ ਛੱਡਿਆ ਜੋ ਉਹ ਦੀ ਤੀਵੀਂ ਵੀ ਜਾਣਦੀ ਸੀ ਅਰ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ</verse>
				<verse number="3">ਤਦ ਪਤਰਸ ਨੇ ਆਖਿਆ, ਹਨਾਨਿਯਾ ਸ਼ਤਾਨ ਤੇਰੇ ਮਨ ਵਿੱਚ ਕਿਉਂ ਸਮਾਇਆ ਜੋ ਤੂੰ ਪਵਿੱਤ੍ਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂॽ</verse>
				<verse number="4">ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾॽ ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀॽ ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀॽ ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ</verse>
				<verse number="5">ਹਨਾਨਿਯਾ ਏਹ ਗੱਲਾਂ ਸੁਣਦਿਆਂ ਸਾਰ ਡਿੱਗ ਪਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਸੁਣਿਆ ਉਨ੍ਹਾਂ ਸਭਨਾਂ ਨੂੰ ਵੱਡਾ ਡਰ ਲੱਗਾ</verse>
				<verse number="6">ਅਤੇ ਜੁਆਨਾਂ ਨੇ ਉੱਠ ਕੇ ਉਹ ਨੂੰ ਕਫ਼ਨਾਇਆ ਅਰ ਬਾਹਰ ਲੈ ਜਾ ਕੇ ਦੱਬ ਦਿੱਤਾ।।</verse>
				<verse number="7">ਤਾਂ ਤਿੰਨਾਂ ਘੰਟਿਆਂ ਦੇ ਪਿੱਛੋਂ ਉਹ ਦੀ ਤੀਵੀਂ ਇਹ ਵਿਥਿਆ ਨਾ ਜਾਣ ਕੇ ਹੀ ਅੰਦਰ ਆਈ</verse>
				<verse number="8">ਤਦ ਪਤਰਸ ਨੇ ਉਹ ਨੂੰ ਅੱਗੋਂ ਆਖਿਆ ਕਿ ਮੈਨੂੰ ਦੱਸ, ਤੁਸਾਂ ਉਹ ਖੇਤ ਐੱਨੇ ਹੀ ਨੂੰ ਵੇਚਿਆ? ਉਹ ਬੋਲੀ, ਆਹੋ ਐੱਨੇ ਹੀ ਨੂੰ</verse>
				<verse number="9">ਤਦ ਪਤਰਸ ਨੇ ਉਹ ਨੂੰ ਕਿਹਾ ਕਿ ਕਿਉਂ ਤੁਸਾਂ ਪ੍ਰਭੁ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾॽ ਵੇਖ ਤੇਰੇ ਭਰਤ ਦੇ ਦੱਬਣ ਵਾਲਿਆਂ ਦੇ ਪੈਰ ਦਰ ਉੱਤੇ ਹਨ ਅਤੇ ਓਹ ਤੈਨੂੰ ਬਾਹਰ ਲੈ ਜਾਣਗੇ!</verse>
				<verse number="10">ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ । ਤਦ ਉਨ੍ਹਾਂ ਜੁਆਨਾਂ ਨੇ ਅੰਦਰ ਜਾ ਕੇ ਉਹ ਨੂੰ ਮੋਈ ਵੇਖਿਆ ਅਤੇ ਬਾਹਰ ਲੈ ਜਾ ਕੇ ਉਹ ਦੇ ਭਰਤਾ ਦੇ ਕੋਲ ਦੱਬ ਦਿੱਤਾ</verse>
				<verse number="11">ਤਾਂ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਏਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਵੱਡਾ ਡਰ ਲੱਗਾ।।</verse>
				<verse number="12">ਰਸੂਲਾਂ ਦੇ ਹੱਥੋਂ ਬਹੁਤ ਸਾਰੀਆਂ ਨਿਸ਼ਾਨ ਅਰ ਅਚੰਭੇ ਲੋਕਾਂ ਵਿੱਚ ਪਰਗਟ ਹੋਏ ਅਤੇ ਓਹ ਸੱਭੋ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਸਨ</verse>
				<verse number="13">ਹੋਰਨਾਂ ਵਿੱਚੋਂ ਕਿਸੇ ਦਾ ਹਿਆਓ ਨਾ ਪਿਆ ਜੋ ਉਨ੍ਹਾਂ ਦੀ ਸੰਗਤ ਕਰੇ ਪਰ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ</verse>
				<verse number="14">ਅਤੇ ਹੋਰ ਨਿਹਚਾਵਾਨ ਭੀ ਨਾਲੇ ਮਨੁੱਖ ਨਾਲੇ ਤੀਵੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੁ ਨਾਲ ਮਿਲਦੀਆਂ ਜਾਂਦੀਆਂ ਸਨ</verse>
				<verse number="15">ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ</verse>
				<verse number="16">ਅਤੇ ਯਰੂਸ਼ਲਮ ਦੇ ਆਲੇ ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਲੋਕ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਭਰਿਸ਼ਟ ਆਤਮਿਆਂ ਦੇ ਦੁਖਾਏ ਹੋਏ ਸਨ ਲਿਆ ਕੇ ਇਕੱਠੇ ਹੋਏ ਅਤੇ ਓਹ ਸਭ ਚੰਗੇ ਕੀਤੇ ਗਏ।।</verse>
				<verse number="17">ਪਰ ਸਰਦਾਰ ਜਾਜਕ ਅਤੇ ਉਹ ਦੇ ਨਾਲ ਦੇ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਓਹ ਖਾਰ ਨਾਲ ਭਰ ਗਏ</verse>
				<verse number="18">ਅਤੇ ਰਸੂਲਾਂ ਉੱਤੇ ਹੱਥ ਪਾ ਕੇ ਓਹਨਾਂ ਨੂੰ ਆਮ ਹਵਾਲਾਤ ਵਿੱਚ ਪਾ ਦਿੱਤਾ</verse>
				<verse number="19">ਪਰ ਰਾਤ ਨੂੰ ਪ੍ਰਭੁ ਦੇ ਇੱਕ ਦੂਤ ਨੇ ਉਸ ਬੰਦੀਖ਼ਾਨੇ ਦੇ ਬੂਹੇ ਖੋਲ੍ਹੇ ਅਤੇ ਓਹਨਾਂ ਨੂੰ ਬਾਹਰ ਕੱਢ ਕੇ ਆਖਿਆ</verse>
				<verse number="20">ਜਾਓ ਹੈਕਲ ਵਿੱਚ ਖੜੋ ਕੇ ਐਸ ਜੀਉਣ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ</verse>
				<verse number="21">ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ</verse>
				<verse number="22">ਪਰ ਜਾਂ ਸਿਪਾਹੀ ਆਏ ਤਾਏ ਓਹਨਾਂ ਨੂੰ ਬੰਦੀਖ਼ਾਨੇ ਵਿੱਚ ਨਾ ਡਿੱਠਾ ਸੋ ਓਹ ਮੁੜ ਆਏ</verse>
				<verse number="23">ਅਤੇ ਖ਼ਬਰ ਦਿੱਤੀ ਭਈ ਅਸਾਂ ਤਾਂ ਕੈਦਖ਼ਾਨੇ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਖਲੋਤੇ ਵੇਖਿਆ ਪਰ ਜਾਂ ਖੋਲ੍ਹਿਆ ਤਾਂ ਅੰਦਰ ਕਿਸੇ ਨੂੰ ਨਾ ਡਿੱਠਾ</verse>
				<verse number="24">ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇॽ</verse>
				<verse number="25">ਤਦ ਕਿਨੇ ਆਣ ਕੇ ਉਨ੍ਹਾਂ ਨੂੰ ਖਬਰ ਦਿੱਤੀ ਕਿ ਵੇਖੋ ਜਿਨ੍ਹਾਂ ਮਨੁੱਖਾਂ ਨੂੰ ਤੁਸਾਂ ਬੰਦੀਖ਼ਾਨੇ ਵਿੱਚ ਪਾ ਦਿੱਤਾ ਸੀ ਓਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਕਰਦੇ ਹਨ!</verse>
				<verse number="26">ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ ਓਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ ਭਈ ਓਹ ਕਿਤੇ ਸਾਨੂੰ ਪਥਰਾਹ ਨਾ ਕਰਨ</verse>
				<verse number="27">ਅਤੇ ਓਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਸਰਦਾਰ ਜਾਜਕ ਨੇ ਓਹਨਾਂ ਨੂੰ ਪੁੱਛਿਆ</verse>
				<verse number="28">ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ</verse>
				<verse number="29">ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮ ਨਾਲੋਂ ਪਰਮੇਸ਼ੁਰ ਦਾ ਹੁਕਮ ਮੰਨਣਾ ਜਰੂਰੀ ਹੈ</verse>
				<verse number="30">ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਵਾਲਿਆ ਜਿਹ ਨੂੰ ਤੁਸਾਂ ਕਾਠ ਉੱਤੇ ਲਟਕਾ ਕੇ ਮਾਰ ਸੁੱਟਿਆ</verse>
				<verse number="31">ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ</verse>
				<verse number="32">ਅਸੀਂ ਏਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤ੍ਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ।।</verse>
				<verse number="33">ਇਹ ਸੁਣ ਕੇ ਓਹ ਜਲ ਗਏ ਅਤੇ ਓਹਨਾਂ ਨੂੰ ਮਾਰ ਸੁੱਟਣ ਦੀ ਦਲੀਲ ਕੀਤੀ</verse>
				<verse number="34">ਪਰ ਗਮਲੀਏਲ ਨਾਮੇ ਇੱਕ ਫ਼ਰੀਸੀ ਨੇ ਜੋ ਸ਼ਰਾ ਦਾ ਪੜ੍ਹਾਉਣ ਵਾਲਾ ਸੀ ਅਤੇ ਸਭਨਾਂ ਲੋਕਾਂ ਵਿੱਚ ਪਤਵੰਤਾ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਭਈ ਇਨ੍ਹਾਂ ਮਨੁੱਖਾਂ ਨੂੰ ਰਤੀਕੁ ਬਾਹਰ ਕਰ ਦਿਓ</verse>
				<verse number="35">ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖਬਰਦਾਰ ਰਹੋ ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ</verse>
				<verse number="36">ਕਿਉਂ ਜੋ ਇਨ੍ਹਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਭਈ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰਕੁ ਸੌ ਆਦਮੀ ਉਹ ਦੇ ਨਾਲ ਰਲ ਗਏ, ਸੋ ਉਹ ਮਾਰਿਆ ਗਿਆ ਅਰ ਸਭ ਜੋ ਉਹ ਨੂੰ ਮੰਨਦੇ ਸਨ ਖਿੰਡ ਖਿੰਡਾ ਗਏ ਅਤੇ ਬੇ ਠਿਕਾਣੇ ਹੋ ਗਏ</verse>
				<verse number="37">ਉਹ ਦੇ ਪਿੱਛੋ ਮਰਦੁਮਸ਼ੁਮਾਰੀ ਦੇ ਦਿਨੀਂ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਰ ਜਿੰਨੇ ਉਹ ਨੂੰ ਮੰਨਦੇ ਸਨ ਸਭ ਛਿੰਨ ਭਿੰਨ ਹੋ ਗਏ</verse>
				<verse number="38">ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਭਈ ਇਨ੍ਹਾਂ ਮਨੁੱਖਾਂ ਤੋਂ ਲਾਂਭੇ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਮੱਤ ਅਰ ਇਹ ਕੰਮ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਊ</verse>
				<verse number="39">ਪਰ ਜੇ ਪਰਮੇਸ਼ੁਰ ਦੀ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸੱਕੋਗੇ ਭਈ ਕਿਤੇ ਐਉਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋ</verse>
				<verse number="40">ਉਨ੍ਹਾਂ ਨੇ ਉਹ ਦੀ ਮੰਨ ਲਈ ਅਰ ਜਾਂ ਰਸੂਲਾਂ ਨੂੰ ਕੋਲ ਸੱਦਿਆ ਤਾਂ ਮਾਰ ਕੁੱਟ ਕੇ ਓਹਨਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫੇਰ ਓਹਨਾਂ ਨੂੰ ਛੱਡ ਦਿੱਤਾ</verse>
				<verse number="41">ਸੋ ਓਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਹ ਨਾਮ ਦੇ ਕਾਰਨ ਬੇਪਤ ਹੋਣ ਦੇ ਜੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚੱਲੇ ਗਏ</verse>
				<verse number="42">ਅਤੇ ਓਹ ਰੋਜ ਹੈਕਲ ਵਿੱਚ ਅਤੇ ਘਰੀਂ ਉਪਦੇਸ਼ ਕਰਨ ਅਤੇ ਇਹ ਖੁਸ਼ ਖਬਰੀ ਸੁਣਾਉਣ ਤੋਂ ਨਾ ਹਟੇ ਭਈ ਯਿਸੂ ਉਹੀ ਮਸੀਹ ਹੈ!।।</verse>
			</chapter>
			<chapter number="6">
				<verse number="1">ਉਨ੍ਹੀਂ ਦਿਨੀਂ ਜਾਂ ਚੇਲੇ ਬਹੁਤ ਹੁੰਦੇ ਜਾਂਦੇ ਸਨ ਤਾਂ ਯੂਨਾਨੀ-ਯਹੂਦੀ ਇਬਰਾਨੀਆਂ ਉੱਤੇ ਬੁੜਬੁੜਾਉਣ ਲੱਗੇ ਕਿਉਂ ਜੋ ਦਿਨ ਦਿਨ ਦੀ ਟਹਿਲ ਵਿੱਚ ਉਨ੍ਹਾਂ ਦੀਆਂ ਵਿਧਵਾਂ ਦੀ ਸੁਧ ਨਹੀਂ ਲੈਂਦੇ ਸਨ</verse>
				<verse number="2">ਤਦ ਉਨ੍ਹਾਂ ਬਾਰਾਂ ਨੇ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਟਹਿਲ ਕਰੀਏ</verse>
				<verse number="3">ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ</verse>
				<verse number="4">ਪਰ ਅਸੀਂ ਪ੍ਰਾਰਥਨਾ ਵਿੱਚ ਅਰ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ</verse>
				<verse number="5">ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿਪੁੱਸ ਅਰ ਪ੍ਰੋਖੋਰੁਸ ਅਤੇ ਨਿਕਾਨੋਰ ਅਤੇ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ</verse>
				<verse number="6">ਅਤੇ ਓਹਨਾਂ ਨੂੰ ਰਸੂਲਾਂ ਦੇ ਅੱਗੇ ਖੜਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰ ਕੇ ਓਹਨਾਂ ਉੱਤੇ ਹੱਥ ਰੱਖੇ।।</verse>
				<verse number="7">ਤਾਂ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਰ ਯਰੂਸ਼ਲਮ ਦਾ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾਂਦੀ ਸੀ ਅਤੇ ਬਹੁਤ ਸਾਰੇ ਜਾਜਕ ਉਸ ਮੱਤ ਦੇ ਮੰਨਣ ਵਾਲੇ ਹੋ ਗਏ।।</verse>
				<verse number="8">ਇਸਤੀਫ਼ਾਨ ਕਿਰਪਾ ਅਰ ਸ਼ਕਤੀ ਨਾਲ ਭਰਪੂਰ ਹੋ ਕੇ ਵੱਡੇ ਅਚੰਭੇ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ</verse>
				<verse number="9">ਪਰ ਉਸ ਸਮਾਜ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਰ ਕੁਰੇਨੀਆਂ ਅਤੇ ਸਿਕੰਦਰੀਆਂ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਿਕਿਯਾ ਅਤੇ ਅਸਿਯਾ ਤੋਂ ਆਏ ਸਨ ਕਈਕੁ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ</verse>
				<verse number="10">ਪਰ ਓਹ ਉਸ ਬੁੱਧ ਅਰ ਆਤਮਾ ਦਾ ਜਿਹ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸੱਕੇ</verse>
				<verse number="11">ਫੇਰ ਉਨ੍ਹਾਂ ਨੇ ਮਨੁੱਖਾਂ ਨੂੰ ਗੱਠਿਆ ਜਿਹੜੇ ਬੋਲੇ ਭਈ ਅਸਾਂ ਇਹ ਨੂੰ ਮੂਸਾ ਦੇ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਦੇ ਸੁਣਿਆ</verse>
				<verse number="12">ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਗ੍ਰੰਥੀਆਂ ਨੂੰ ਉਭਾਰਿਆ ਅਰ ਉਸ ਉੱਤੇ ਚੜ੍ਹ ਆਏ ਅਤੇ ਫੜ ਕੇ ਮਹਾਂ ਸਭਾ ਵਿੱਚ ਲੈ ਗਏ</verse>
				<verse number="13">ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਭਈ ਇਹ ਮਨੁੱਖ ਇਸ ਪਵਿੱਤ੍ਰ ਅਸਥਾਨ ਅਤੇ ਸ਼ਰਾ ਦੇ ਵਿਰੁੱਧ ਬੋਲਣ ਤੋਂ ਨਹੀ ਹਟਦਾ</verse>
				<verse number="14">ਅਸੀਂ ਤਾਂ ਉਹ ਨੂੰ ਇਹ ਆਖਦੇ ਸੁਣਿਆ ਹੈ ਭਈ ਇਹ ਯਿਸੂ ਨਾਸਰੀ ਇਸ ਅਸਥਾਨ ਨੂੰ ਢਾਹ ਦੇਊਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਸੌਂਪੀਆਂ ਉਨ੍ਹਾਂ ਨੂੰ ਬਦਲ ਦੇਊਗਾ</verse>
				<verse number="15">ਜਾਂ ਉਨ੍ਹਾਂ ਸਭਨਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਮੂੰਹ ਦੂਤ ਦੇ ਮੂੰਹ ਵਰਗਾ ਡਿੱਠਾ।।</verse>
			</chapter>
			<chapter number="7">
				<verse number="1">ਤਦ ਸਰਦਾਰ ਜਾਜਕ ਨੇ ਪੁੱਛਿਆ ਕਿ ਏਹ ਗੱਲਾਂ ਏਵੇਂ ਹੀ ਹਨॽ</verse>
				<verse number="2">ਤਾਂ ਉਹ ਬੋਲਿਆ, ਹੇ ਭਾਈਓ ਅਤੇ ਹੇ ਪਿਤਰੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਅੱਗੇ ਜਦ ਉਹ ਮਸੋਪੋਤਾਮਿਯਾ ਵਿੱਚ ਸੀ ਤੇਜ ਰੂਪ ਪਰਮੇਸ਼ੁਰ ਵਿਖਾਈ ਦਿੱਤਾ</verse>
				<verse number="3">ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ ਅਤੇ ਆਪਣੇ ਸਾਕਾਂ ਵਿੱਚੋਂ ਨਿੱਕਲ ਕੇ ਹਾਰਾਨ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਆ</verse>
				<verse number="4">ਤਦ ਉਹ ਕਲਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਓ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਐਸ ਦੇਸ ਵਿੱਚ ਵਸਾਇਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ</verse>
				<verse number="5">ਇਹ ਦੇ ਵਿੱਚ ਕੁਝ ਅਧਿਕਾਰ ਸਗੋਂ ਪੈਰ ਰੱਖਣ ਦਾ ਥਾਂ ਵੀ ਨਾ ਦਿੱਤੀ ਪਰ ਉਸ ਨੇ ਕਰਾਰ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਹ ਦਾ ਬਾਲਕ ਅਜੇ ਹੈ ਨਹੀਂ ਸੀ</verse>
				<verse number="6">ਪਰਮੇਸ਼ੁਰ ਨੇ ਐਉਂ ਆਖਿਆ ਭਈ ਤੇਰੀ ਅੰਸ ਪਰਦੇਸ਼ ਵਿੱਚ ਜਾ ਰਹੇਗੀ ਅਤੇ ਓਹ ਉਸ ਨੂੰ ਗੁਲਾਮ ਬਣਾ ਕੇ ਰੱਖਣਗੇ ਅਰ ਚਾਰ ਸੌਂ ਵਰਿਹਾਂ ਤੀਕ ਦੁਖ ਦੇਣਗੇ</verse>
				<verse number="7">ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਉੱਤੇ ਜਿਹ ਦੇ ਓਹ ਗੁਲਾਮ ਹੋਣਗੇ ਡੰਨ ਲਾਵਾਂਗਾ ਅਰ ਉਹ ਦੇ ਪਿੱਛੋਂ ਓਹ ਨਿੱਕਲ ਆਉਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ</verse>
				<verse number="8">ਅਤੇ ਉਸ ਨੇ ਉਹ ਦੇ ਨਾਲ ਸੁੰਨਤ ਨਾ ਨੇਮ ਕੀਤਾ। ਸੋ ਇਸ ਤਰਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਯਾਕੂਬ ਅਰ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ</verse>
				<verse number="9">ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਖੁਣਸ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਮਿਸਰ ਵਿੱਚ ਲੈ ਜਾਣ ਪਰ ਪਰਮੇਸ਼ੁਰ ਉਹ ਦੇ ਨਾਲ ਸੀ</verse>
				<verse number="10">ਅਤੇ ਉਹ ਨੇ ਉਹ ਦੇ ਸਾਰੇ ਕਸ਼ਟਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਨੇ ਸਾਹਮਣੇ ਕਿਰਪਾ ਅਰ ਬੁੱਧ ਦਿੱਤੀ ਅਤੇ ਉਸ ਨੇ ਉਹ ਨੂੰ ਮਿਸਰ ਦਾ ਅਤੇ ਆਪਣੇ ਸਾਰੇ ਘਰ ਦਾ ਹਾਕਮ ਬਣਾਇਆ</verse>
				<verse number="11">ਫੇਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਰ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ ਦਾਦਿਆਂ ਨੂੰ ਅੰਨ ਨਹੀਂ ਸੀ ਲੱਭਦਾ</verse>
				<verse number="12">ਪਰ ਜਾਂ ਯਾਕੂਬ ਨੇ ਸੁਣਿਆ ਭਈ ਮਿਸਰ ਵਿੱਚ ਅਨਾਜ ਹੈ ਤਾਂ ਸਾਡੇ ਪਿਉ ਦਾਦਿਆਂ ਨੂੰ ਪਹਿਲੀ ਵਾਰ ਘੱਲਿਆ</verse>
				<verse number="13">ਅਤੇ ਦੂਈ ਵਾਰ ਭਾਈਆਂ ਉੱਤੇ ਯੂਸੁਫ਼ ਪਰਗਟ ਹੋ ਗਿਆ ਅਰ ਯੂਸੁਫ਼ ਦਾ ਘਰਾਣਾ ਫ਼ਿਰਊਨ ਨੂੰ ਮਲੂਮ ਹੋ ਗਿਆ</verse>
				<verse number="14">ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਕੋੜਮੇ ਨੂੰ ਜੋ ਪੰਝੱਤਰ ਪ੍ਰਾਣੀ ਸਨ ਮੰਗਾ ਲਿਆ</verse>
				<verse number="15">ਸੋ ਯਾਕੂਬ ਮਿਸਰ ਵਿੱਚ ਗਿਆ ਅਤੇ ਉਹ ਆਪ ਮਰ ਗਿਆ ਅਰ ਸਾਡੇ ਪਿਉ ਦਾਦੇ ਵੀ</verse>
				<verse number="16">ਅਤੇ ਓਹ ਸ਼ਕਮ ਵਿੱਚ ਪੁਚਾਏ ਗਏ ਅਰ ਉਸ ਕਬਰਸਥਾਨ ਵਿੱਚ ਦੱਬੇ ਗਏ ਜਿਹੜਾ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤ੍ਰਾਂ ਤੋਂ ਰੁਪਏ ਦੇ ਕੇ ਮੁੱਲ ਲਿਆ ਸੀ</verse>
				<verse number="17">ਪਰ ਜਾਂ ਉਸ ਕਰਾਰ ਦਾ ਵੇਲਾ ਜਿਹ ਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਨੇਮ ਕੀਤਾ ਸੀ ਨੇੜੇ ਆਇਆ ਤਾਂ ਓਹ ਲੋਕ ਮਿਸਰ ਵਿੱਚ ਵਧਣ ਅਤੇ ਬਹੁਤ ਹੋਣ ਲੱਗੇ</verse>
				<verse number="18">ਉਸ ਵੇਲੇ ਤੀਕੁਰ ਕਿ ਮਿਸਰ ਦਾ ਇੱਕ ਹੋਰ ਪਾਤਸ਼ਾਹ ਹੋਇਆ ਜਿਹੜਾ ਯੂਸੁਫ਼ ਨੂੰ ਨਾ ਜਾਣਦਾ ਸੀ</verse>
				<verse number="19">ਉਹ ਨੇ ਸਾਡੀ ਕੌਮ ਨਾਲ ਚਤਰਾਈ ਕਰ ਕੇ ਸਾਡੇ ਪਿਉ ਦਾਦਿਆਂ ਨੂੰ ਤੰਗ ਕੀਤਾ ਭਈ ਓਹ ਆਪਣਿਆਂ ਬਾਲਕਾਂ ਨੂੰ ਬਾਹਰ ਸੁੱਟ ਦੇਣ ਕਿ ਜੀਉਂਦੇ ਨਾ ਰਹਿਣ</verse>
				<verse number="20">ਉਸ ਸਮੇਂ ਮੂਸਾ ਜੰਮਿਆ ਜੋ ਅੱਤ ਸੋਹਣਾ ਸੀ । ਉਹ ਤਿੰਨਾਂ ਮਹੀਨਿਆਂ ਤੀਕੁਰ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ</verse>
				<verse number="21">ਅਤੇ ਜਾਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਹ ਨੂੰ ਉਠਾ ਲਿਆ ਅਤੇ ਉਹ ਨੂੰ ਆਪਣਾ ਪੁੱਤ੍ਰ ਕਰਕੇ ਪਾਲਿਆ</verse>
				<verse number="22">ਸੋ ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਆਪਣਿਆਂ ਬਚਨਾਂ ਅਤੇ ਕਰਨੀਆਂ ਵਿੱਚ ਸਮਰਥ ਸੀ</verse>
				<verse number="23">ਜਦ ਉਹ ਪੂਰਿਆਂ ਚਾਹਲੀਆਂ ਵਰਿਹਾਂ ਦਾ ਹੋਣ ਲੱਗਾ ਤਦ ਉਹ ਦੇ ਮਨ ਵਿੱਚ ਆਇਆ ਭਈ ਮੈਂ ਜਾ ਕੇ ਆਪਣੇ ਭਾਈ ਇਸਰਾਏਲੀਆਂ ਦੀ ਖਬਰ ਲਵਾਂ</verse>
				<verse number="24">ਤਦ ਇੱਕ ਉੱਤੇ ਵਾਧਾ ਹੁੰਦਾ ਵੇਖ ਕੇ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਜਾਨੋਂ ਮਾਰਿਆ ਅਰ ਜਿਹ ਦੇ ਨਾਲ ਜ਼ੋਰਾਵਰੀ ਹੋਈ ਸੀ ਉਹ ਦਾ ਵੱਟਾ ਲਿਆ</verse>
				<verse number="25">ਤਾਂ ਉਹ ਨੇ ਸੋਚਿਆ ਭਈ ਮੇਰੇ ਭਾਈ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਓਹ ਨਾ ਸਮਝੇ</verse>
				<verse number="26">ਫੇਰ ਅਗਲੇ ਭਲਕ ਜਾਂ ਓਹ ਲੜਦੇ ਸਨ ਤਾਂ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ ਤੁਸੀਂ ਤਾਂ ਭਾਈ ਭਾਈ ਹੋ। ਕਿਉਂ ਇੱਕ ਦੂਏ ਦੇ ਉੱਤੇ ਵਾਧਾ ਕਰਦੇ ਹੋ ॽ</verse>
				<verse number="27">ਪਰ ਜਿਹੜਾ ਆਪਣੇ ਗੁਆਂਢੀ ਦੇ ਉੱਤੇ ਵਾਧਾ ਕਰਦਾ ਸੀ ਉਸ ਨੇਉਹ ਨੂੰ ਧੱਕਾ ਦੇ ਕੇ ਆਖਿਆ ਭਈ ਤੈਨੂੰ ਕਿਨ ਸਾਡੇ ਉੱਤੇ ਹਾਕਮ ਅਤੇ ਨਿਆਈ ਬਣਾਇਆ ਹੈॽ</verse>
				<verse number="28">ਭਲਾ, ਤੂੰ ਮੈਨੂੰ ਭੀ ਮਾਰਿਆ ਚਾਹੁੰਦਾ ਹੈਂ ਜਿਵੇਂ ਤੈਂ ਕੱਲ ਉਸ ਮਿਸਰੀ ਨੂੰ ਮਾਰ ਸੁੱਟਿਆ ਸੀॽ</verse>
				<verse number="29">ਇਸ ਗੱਲ ਉੱਤੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਿਹਾ। ਉੱਥੇ ਉਹ ਦੇ ਦੋ ਪੁੱਤ੍ਰ ਜੰਮੇ</verse>
				<verse number="30">ਅਤੇ ਜਾਂ ਚਾਹਲੀ ਵਰਹੇ ਬੀਤ ਗਏ ਤਾਂ ਸੀਨਈ ਦੇ ਪਹਾੜ ਦੀ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚੋਂ ਉਹ ਨੂੰ ਵਿਖਾਈ ਦਿੱਤਾ</verse>
				<verse number="31">ਮੂਸਾ ਨੇ ਵੇਖ ਕੇ ਉਸ ਦਰਸ਼ਣ ਤੋਂ ਅਚਰਜ ਮੰਨਿਆ ਅਤੇ ਜਾਂ ਤੱਕਣ ਲਈ ਨੇੜੇ ਢੁਕਿਆ ਤਾਂ ਪ੍ਰਭੁ ਦੀ ਅਵਾਜ਼ ਆਈ</verse>
				<verse number="32">ਭਈ ਮੈਂ ਤੇਰੇ ਪਿਉ ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ ਦਾ ਅਤੇ ਇਸਹਾਕ ਦਾ ਅਤੇ ਯਾਕੂਬ ਦਾ ਪਰਮੇਸ਼ੁਰ। ਤਦ ਮੂਸਾ ਕੰਬ ਉੱਠਿਆ ਅਤੇ ਉਹ ਨੂੰ ਤੱਕਣ ਦਾ ਹਿਆਉ ਨਾ ਪਿਆ</verse>
				<verse number="33">ਤਦ ਪ੍ਰਭੁ ਨੇ ਉਹ ਨੂੰ ਆਖਿਆ ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਹੈਂ ਪਵਿੱਤ੍ਰ ਧਰਤੀ ਹੈ</verse>
				<verse number="34">ਮੈਂ ਦ੍ਰਿਸ਼ਟ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਉੱਤਰਿਆ ਹਾਂ ਸੋ ਹੁਣ ਆ, ਮੈਂ ਤੈਨੂੰ ਮਿਸਰ ਵਿੱਚ ਘੱਲਾਂਗਾ</verse>
				<verse number="35">ਓਸੇ ਮੂਸਾ ਨੂੰ ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ ਜੋ ਤੈਨੂੰ ਕਿਹ ਨੇ ਹਾਕਮ ਅਤੇ ਨਿਆਈ ਬਣਾਇਆॽ ਉਸੇ ਨੇ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਘੱਲਿਆ</verse>
				<verse number="36">ਇਹੋ ਮਨੁੱਖ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਹਲੀਆਂ ਵਰਿਹਾਂ ਤੀਕੁਰ ਅਚੰਭੇ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲਿਆਇਆ</verse>
				<verse number="37">ਇਹ ਉਹੋ ਮੂਸਾ ਹੈ ਜਿਨ ਇਸਰਾਏਲ ਦਿਆਂ ਪੁੱਤ੍ਰਾਂ ਨੂੰ ਆਖਿਆ ਭਈ ਪਰਮੇਸ਼ੁਰ ਤੁਹਾਡੇ ਭਾਈਆਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜਾ ਕਰੇਗਾ</verse>
				<verse number="38">ਇਹ ਉਹੋ ਹੈ ਜੋ ਉਜਾੜ ਦੀ ਕਲੀਸਿਯਾ ਵਿੱਚ ਉਸ ਦੂਤ ਦੇ ਸੰਗ ਜਿਹੜਾ ਸੀਨਈ ਦੇ ਪਹਾੜ ਵਿੱਚ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ ਦਾਦਿਆਂ ਦੇ ਸੰਗ ਸੀ, ਅਤੇ ਉਸ ਨੇ ਜੀਉਂਦੇ ਬਚਨ ਪਾਏ ਭਈ ਸਾਨੂੰ ਸੌਂਪ ਦੇਵੇ</verse>
				<verse number="39">ਪਰ ਸਾਡੇ ਪਿਉ ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ</verse>
				<verse number="40">ਅਤੇ ਉਨ੍ਹਾਂ ਹਾਰੂਨ ਨੂੰ ਆਖਿਆ ਭਈ ਸਾਡੇ ਲਈ ਠਾਕਰ ਬਣਾ ਜਿਹੜੇ ਸਾਡੇ ਅੱਗੇ ਅੱਗੇ ਚੱਲਣ ਕਿਉੰ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਭਈ ਉਹ ਨੂੰ ਕੀ ਹੋਇਆ</verse>
				<verse number="41">ਉਨ੍ਹੀਂ ਦਿਨੀਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤ ਨੂੰ ਬਲੀਦਾਨ ਚੜ੍ਹਾਇਆ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ</verse>
				<verse number="42">ਪਰ ਪਰਮੇਸ਼ੁਰ ਉਨ੍ਹਾਂ ਤੋਂ ਫਿਰ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਕਿ ਅਕਾਸ਼ਦੀ ਸੈਨਾ ਨੂੰ ਪੂਜਣ ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, - ਹੇ ਇਸਰਾਏਲ ਦੇ ਘਰਾਣੇ, ਕੀ ਤੁਸਾਂ ਮੈਨੂੰ ਉਜਾੜ ਵਿੱਚ ਚਾਹਲੀ ਵਰਹੇ, ਪਸੂ ਭੇਟ ਅਤੇ ਬਲੀਦਾਨ ਚੜ੍ਹਾਏॽ</verse>
				<verse number="43">ਅਰ ਤੁਸੀਂ ਮਲੋਖ ਦੇ ਤੰਬੂ, ਅਤੇ ਰਿਫ਼ਾਨ ਦਿਓਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਸਾਓ ਜਿਹੜੀਆਂ ਤੁਸਾਂ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।।</verse>
				<verse number="44">ਸਾਖੀ ਦਾ ਤੰਬੂ ਉਜਾੜ ਵਿੱਚ ਸਾਡੇ ਪਿਉ ਦਾਦਿਆਂ ਦੇ ਕੋਲ ਸੀ ਜਿਵੇਂ ਉਸੇ ਨੇ ਆਗਿਆ ਦਿੱਤੀ ਜਿਨ ਮੂਸਾ ਨੂੰ ਆਖਿਆ ਸੀ ਭਈ ਉਹ ਨੂੰ ਉਸ ਖਾਕੇ ਉੱਤੇ ਬਣਾ ਜੋ ਤੈਂ ਵੇਖਿਆ ਹੈ</verse>
				<verse number="45">ਅਤੇ ਉਸ ਨੂੰ ਸਾਡੇ ਪਿਉ ਦਾਦੇ ਅਗਲਿਆਂ ਤੋਂ ਪਾ ਕੇ ਯਹੋਸ਼ੁਆ ਦੇ ਨਾਲ ਤਦ ਐੱਥੇ ਲਿਆਏ ਜਦ ਉਨ੍ਹਾਂ ਕੌਮਾਂ ਦੀ ਮਿਲਖ ਪਾਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਦੇ ਅੱਗਿਓ ਕੱਢ ਦਿੱਤਾ ਅਤੇ ਉਹ ਦਾਊਦ ਦੇ ਦਿਨਾਂ ਤੀਕ ਰਿਹਾ</verse>
				<verse number="46">ਉਹ ਨੇ ਪਰਮੇਸ਼ੁਰ ਦੇ ਹਜ਼ੂਰੋਂ ਕਿਰਪਾ ਪਾ ਕੇ ਚਾਹਿਆ ਜੋ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਅਸਥਾਨ ਬਣਾਵੇ</verse>
				<verse number="47">ਪਰ ਸੁਲੇਮਾਨ ਨੇ ਉਹ ਦੇ ਲਈ ਇੱਕ ਭਵਨ ਬਣਾਇਆ</verse>
				<verse number="48">ਪਰ ਅੱਤ ਮਹਾਨ ਹੱਥਾਂ ਦੀਆਂ ਬਣੀਆਂ ਹੋਈਆਂ ਹੈਕਲਾਂ ਵਿੱਚ ਨਹੀਂ ਵੱਸਦਾ ਜਿਵੇਂ ਨਬੀ ਕਹਿੰਦਾ ਹੈ, -</verse>
				<verse number="49">ਅਕਾਸ਼ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ, ਪ੍ਰਭੁ ਆਖਦਾ ਹੈ, ਯਾ ਕਿਹੜਾ ਥਾਂ ਮੇਰੇ ਅਰਾਮ ਦਾ ਹੈॽ</verse>
				<verse number="50">ਕੀ ਮੇਰੇ ਹੱਥਾਂ ਨੇ ਏਹ ਸਭ ਵਸਤਾਂ ਨਹੀਂ ਬਣਾਈਆਂॽ।।</verse>
				<verse number="51">ਹੇ ਹਠੀ ਅਤੇ ਮਨ ਅਰ ਕੰਨ ਦੇ ਬੇ ਸੁੰਨਤੀ ਲੋਕੋ, ਤੁਸੀਂ ਸਦਾ ਪਵਿੱਤ੍ਰ ਆਤਮਾ ਦਾ ਸਾਹਮਣਾ ਕਰਦੇ ਹੋ! ਜਿਵੇਂ ਤੁਹਾਡੇ ਪਿਉ ਦਾਦਿਆਂ ਨੇ ਕੀਤਾ ਤਿਹਾ ਤੁਸੀਂ ਵੀ ਕਰਦੇ ਹੋ</verse>
				<verse number="52">ਨਬੀਆਂ ਵਿੱਚੋਂ ਕਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਹੀਂ ਸਤਾਇਆॽ ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਹ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ</verse>
				<verse number="53">ਤੁਸਾਂ ਸ਼ਰਾ ਨੂੰ ਜਿਹੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।।</verse>
				<verse number="54">ਏਹ ਗੱਲਾਂ ਸੁਣਦੇ ਹੀ ਓਹ ਮਨ ਵਿੱਚ ਸੜ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ</verse>
				<verse number="55">ਪਰ ਉਹ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਨਜ਼ਰ ਲਾਈ ਹੋਈ ਪਰਮੇਸ਼ੁਰ ਦੇ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜਾ ਵੇਖਿਆ</verse>
				<verse number="56">ਅਤੇ ਕਿਹਾ ਵੇਖੋ, ਮੈਂ ਅਕਾਸ਼ ਨੂੰ ਖੁਲ੍ਹਾ ਅਤੇ ਮਨੁੱਖ ਦੇ ਪੁੱਤ੍ਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜਾ ਵੇਖਦਾ ਹਾਂ!</verse>
				<verse number="57">ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕੀਤੇ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ</verse>
				<verse number="58">ਅਤੇ ਸ਼ਹਿਰੋਂ ਬਾਹਰ ਕੱਢ ਕੇ ਉਹ ਨੂੰ ਪਥਰਾਹ ਕੀਤਾ ਅਰ ਗਵਾਹਾਂ ਨੇ ਆਪਣੇ ਬਸਤਰ ਸੌਲੁਸ ਨਾਮੇ ਇੱਕ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ</verse>
				<verse number="59">ਸੋ ਉਨ੍ਹਾਂ ਨੇ ਇਸਤੀਫ਼ਾਨ ਨੂੰ ਪਥਰਾਹ ਕੀਤਾ ਜੋ ਬੇਨਤੀ ਕਰਦਾ ਅਤੇ ਇਹ ਆਖਦਾ ਸੀ ਕਿ ਹੇ ਪ੍ਰਭੁ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!</verse>
				<verse number="60">ਫੇਰ ਉਹ ਗੋਡੇ ਟੇਕ ਕੇ ਉੱਚੀ ਬੋਲਿਆ ਕਿ ਹੇ ਪ੍ਰਭੁ ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾ! ਅਤੇ ਇਹ ਕਹਿ ਕੇ ਉਹ ਸੌਂ ਗਿਆ, ਅਰ ਸੌਲੁਸ ਉਹ ਦੇ ਮਾਰ ਦੇਣ ਉੱਤੇ ਰਾਜ਼ੀ ਸੀ।।</verse>
			</chapter>
			<chapter number="8">
				<verse number="1">ਉਸੇ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ ਅਤੇ ਰਸੂਲਾਂ ਤੋਂ ਬਿਨਾ ਓਹ ਸਭ ਯਹੂਦਿਯਾ ਅਰ ਸਾਮਰਿਯਾ ਦੇ ਦੇਸਾਂ ਖਿੰਡ ਗਏ</verse>
				<verse number="2">ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ</verse>
				<verse number="3">ਪਰ ਸੌਲੁਸ ਕਲੀਸਿਯਾ ਦਾ ਨਾਸ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਵੜ ਕੇ ਮਰਦਾਂ ਅਤੇ ਤੀਵੀਆਂ ਨੂੰ ਧੂ ਘਸੀਟ ਕੇ ਕੈਦ ਵਿੱਚ ਪੁਆਉਂਦਾ ਸੀ।।</verse>
				<verse number="4">ਸੋ ਜਿਹੜੇ ਖਿੰਡ ਗਏ ਸਨ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਫਿਰੇ</verse>
				<verse number="5">ਅਤੇ ਫਿਲਿੱਪੁਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ</verse>
				<verse number="6">ਅਤੇ ਜਾਂ ਲੋਕਾਂ ਨੇ ਓਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਚਿੱਤ ਲਾਇਆ</verse>
				<verse number="7">ਕਿਉਂਕਿ ਭਰਿਸ਼ਟ ਆਤਮੇ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿਬੜੇ ਹੋਏ ਸਨ ਉੱਚੀ ਅਵਾਜ਼ ਨਾਲ ਚੀਕਾਂ ਮਾਰਦੇ ਨਿੱਕਲ ਗਏ ਅਤੇ ਅਧਰੰਗੀ ਅਤੇ ਲੰਙੇ ਬਥੇਰੇ ਚੰਗੇ ਕੀਤੇ ਗਏ</verse>
				<verse number="8">ਅਰ ਉਸ ਨਗਰ ਵਿੱਚ ਵੱਡੀ ਧੰਨ ਧੰਨ ਹੋਈ।।</verse>
				<verse number="9">ਪਰ ਸ਼ਮਊਨ ਨਾਮੇ ਇੱਕ ਮਨੁੱਖ ਸੀ ਜਿਹੜਾ ਅੱਗੇ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਭਈ ਮੈਂ ਕੋਈ ਮਹਾਂ ਪੁਰਖ ਹਾਂ</verse>
				<verse number="10">ਅਰ ਛੋਟੇ ਤੋਂ ਲੈਕੇ ਵੱਡੇ ਤਾਈਂ ਸਭ ਉਹ ਦੀ ਵੱਲ ਚਿੱਤ ਲਾ ਕੇ ਆਖਦੇ ਸਨ ਭਈ ਇਹ ਮਨੁੱਖ ਪਰਮੇਸ਼ੁਰ ਦੀ ਉਹ ਸ਼ਕਤੀ ਹੈ ਜਿਹੜੀ ਵੱਡੀ ਕਹਾਉਂਦੀ ਹੈ!</verse>
				<verse number="11">ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਚਿੱਤ ਲਾਇਆ ਕਿ ਉਹ ਨੇ ਬਹੁਤ ਚਿਰ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ</verse>
				<verse number="12">ਪਰ ਜਾਂ ਉਨ੍ਹਾਂ ਨੇ ਫ਼ਿਲਿੱਪੁਸ ਦੀ ਪਰਤੀਤ ਕੀਤੀ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ ਖਬਰੀ ਸੁਣਾਉਂਦਾ ਸੀ ਤਾਂ ਮਨੁੱਖ ਨਾਲੇ ਤੀਵੀਆਂ ਬਪਤਿਸਮਾ ਲੈਣ ਲੱਗੇ</verse>
				<verse number="13">ਨਾਲੇ ਸ਼ਮਊਨ ਨੇ ਆਪ ਵੀ ਪਰਤੀਤ ਕੀਤੀ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਹੀ ਰਿਹਾ ਅਤੇ ਨਿਸ਼ਾਨੀਆਂ ਅਤੇ ਵੱਡੀਆਂ ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਦੰਗ ਹੋਇਆ।।</verse>
				<verse number="14">ਜਾਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਭਈ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਘੱਲਿਆ</verse>
				<verse number="15">ਓਹਨਾਂ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਭਈ ਓਹ ਪਵਿੱਤ੍ਰ ਆਤਮਾ ਪਾਉਣ</verse>
				<verse number="16">ਕਿਉਂ ਜੋ ਉਹ ਅਜੇ ਤੀਕੁਰ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ ਪਰ ਉਨ੍ਹਾਂ ਨਿਰਾ ਪ੍ਰਭੁ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ</verse>
				<verse number="17">ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਪਵਿੱਤ੍ਰ ਆਤਮਾ ਮਿਲਿਆ</verse>
				<verse number="18">ਸੋ ਜਾਂ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤ੍ਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ</verse>
				<verse number="19">ਅਤੇ ਬੋਲਿਆ ਕਿ ਮੈਨੂੰ ਭੀ ਇਹ ਸ਼ਕਤੀ ਦਿਓ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਸੋ ਉਹ ਨੂੰ ਪਵਿੱਤ੍ਰ ਆਤਮਾ ਮਿਲੇ</verse>
				<verse number="20">ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੈਂ ਪਰਮੇਸ਼ੁਰ ਦੀ ਦਾਤ ਨੂੰ ਮੁੱਲ ਲੈਣ ਦਾ ਖਿਆਲ ਕੀਤਾ!</verse>
				<verse number="21">ਤੇਰਾ ਇਸ ਗੱਲ ਵਿੱਚ ਨਾ ਹਿੱਸਾ ਹੈ ਨਾ ਸਾਂਝ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ</verse>
				<verse number="22">ਸੋ ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੁ ਦੇ ਅੱਗੇ ਬੇਨਤੀ ਕਰ ਤਾਂ ਕੀ ਜਾਣੀਏ ਜੋ ਤੇਰੇ ਮਨ ਦੀ ਸੋਚ ਮਾਫ਼ ਕੀਤੀ ਜਾਵੇ</verse>
				<verse number="23">ਕਿਉਂ ਜੋ ਮੈਂ ਵੇਖਦਾ ਹਾਂ ਭਈ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ</verse>
				<verse number="24">ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੁ ਦੇ ਅੱਗੇ ਬੇਨਤੀ ਕਰੋ ਭਈ ਜਿਹੜੀਆਂ ਗੱਲਾਂ ਤੁਸਾਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।।</verse>
				<verse number="25">ਸੋ ਜਾਂ ਉਨ੍ਹਾਂ ਸਾਖੀ ਦਿੱਤੀ ਅਤੇ ਪ੍ਰਭੁ ਦਾ ਬਚਨ ਸੁਣਾਇਆ ਤਾਂ ਯਰੂਸ਼ਲਮ ਨੂੰ ਮੁੜੇ ਅਤੇ ਸਾਮਰੀਆਂ ਦਿਆਂ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ ਖਬਰੀ ਸੁਣਾਈ।।</verse>
				<verse number="26">ਪਰ ਪ੍ਰਭੁ ਦੇ ਇੱਕ ਦੂਤ ਨੇ ਫ਼ਿਲਿੱਪੁਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾਹ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ</verse>
				<verse number="27">ਤਾਂ ਉਹ ਉੱਠ ਕੇ ਤੁਰ ਪਿਆ ਅਰ ਵੇਖੋ ਕਿ ਹਬਸ਼ ਦੇਸ ਦਾ ਇੱਕ ਮਨੁੱਖ ਸੀ ਜਿਹੜਾ ਖੋਜਾ ਸੀ ਅਰ ਹਬਸ਼ ਦੀ ਰਾਣੀ ਕੰਦਾਕੇ ਦਾ ਵੱਡਾ ਇਖ਼ਤਿਆਰ ਵਾਲਾ ਅਤੇ ਉਹ ਦੇ ਸਾਰੇ ਖਜ਼ਾਨੇ ਉੱਤੇ ਸੀ ਅਰ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ</verse>
				<verse number="28">ਉਹ ਮੁੜਿਆ ਜਾਂਦਾ ਅਤੇ ਆਪਣੇ ਰਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਵਾਚ ਰਿਹਾ ਸੀ</verse>
				<verse number="29">ਤਾਂ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ ਕਿ ਅਗਾਹਾਂ ਚੱਲ ਅਤੇ ਐਸ ਰਥ ਨਾਲ ਮਿਲ ਜਾਹ</verse>
				<verse number="30">ਸੋ ਫ਼ਿਲਿੱਪੁਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਵਾਚਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਵਾਚਦੇ ਹੋ ਸਮਝਦੇ ਭੀ ਹੋॽ</verse>
				<verse number="31">ਉਸ ਨੇ ਆਖਿਆ, ਜਦ ਤਾਈਂ ਕੋਈ ਮੈਨੂੰ ਰਾਹ ਨਾ ਦੱਸੇ ਇਹ ਮੈਥੋਂ ਕਿਕੂੰ ਹੋ ਸੱਕੇॽ ਫੇਰ ਉਸ ਨੇ ਫ਼ਿਲਿੱਪੁਸ ਅੱਗੇ ਬੇਨਤੀ ਕੀਤੀ ਕਿ ਮੇਰੇ ਨਾਲ ਤੂੰ ਚੜ੍ਹ ਬੈਠ</verse>
				<verse number="32">ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, - ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ ਗਿਆ, ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਗੁੰਗਾ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!</verse>
				<verse number="33">ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਉਂ ਨਖੁੱਟ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾॽ ਕਿਉਂਕਿ ਉਹ ਦੀ ਜਾਨ ਧਰਤੀ ਉੱਤੇ ਚੁੱਕੀ ਜਾਂਦੀ ਹੈ।।</verse>
				<verse number="34">ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿੱਪੁਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਅਰਜ਼ ਕਰਦਾ ਹਾਂ ਭਈ ਨਬੀ ਕਿਹ ਦੀ ਗੱਲ ਕਰਦਾ ਹੈ, ਆਪਣੀ ਯਾਂ ਕਿਸੇ ਹੋਰ ਜਣੇ ਦੀॽ</verse>
				<verse number="35">ਤਦ ਫ਼ਿਲਿੱਪੁਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰ ਕੇ ਯਿਸੂ ਦੀ ਖੁਸ਼ ਖਬਰੀ ਉਸ ਨੂੰ ਸੁਣਾਈ</verse>
				<verse number="36">ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈॽ</verse>
				<verse number="37">***</verse>
				<verse number="38">ਤਦ ਉਹ ਨੇ ਰਥ ਖੜਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿੱਪੁਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ</verse>
				<verse number="39">ਅਰ ਜਾਂ ਉਹ ਪਾਣੀ ਵਿੱਚੋਂ ਨਿੱਕਲ ਆਏ ਤਾਂ ਪ੍ਰਭੁ ਦਾ ਆਤਮਾ ਫ਼ਿਲਿੱਪੁਸ ਨੂੰ ਫੜ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਕਿਉਂ ਜੋ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ</verse>
				<verse number="40">ਪਰ ਫ਼ਿਲਿੱਪੁਸ ਅਜ਼ੋਤੁਸ ਵਿੱਚ ਮਿਲਿਆ ਅਰ ਤਦ ਤੀਕੁਰ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ ਖਬਰੀ ਸੁਣਾਉਂਦਾ ਗਿਆ।।</verse>
			</chapter>
			<chapter number="9">
				<verse number="1">ਪਰ ਸੌਲੁਸ ਅਜੇ ਪ੍ਰਭੁ ਤੇ ਚੇਲਿਆਂ ਦੇ ਦਬਕਾਉਣ ਅਤੇ ਕਤਲ ਕਰਨ ਤੇ ਦਮ ਮਾਰਦਾ ਹੋਇਆ ਸਰਦਾਰ ਜਾਜਕ ਦੇ ਕੋਲ ਗਿਆ</verse>
				<verse number="2">ਅਤੇ ਉਸ ਕੋਲੋਂ ਦੰਮਿਸਕ ਦੀਆਂ ਸਮਾਜਾਂ ਦੇ ਨਾਉਂ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਭਈ ਜੋ ਇਸ ਪੰਥ ਦੇ ਮੈਨੂੰ ਮਿਲਣ ਭਾਵੇਂ ਮਨੁੱਖ ਭਾਵੇਂ ਤੀਵੀਂ ਤਾਂ ਓਹਨਾਂ ਨੂੰ ਬੱਧੇ ਹੋਏ ਯਰੂਸ਼ਲਮ ਵਿੱਚ ਲਿਆਵਾਂ</verse>
				<verse number="3">ਜਾਂ ਉਹ ਚੱਲਿਆ ਜਾਂਦਾ ਸੀ ਤਾਂ ਐਉਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆ ਢੁੱਕਿਆ ਅਤੇ ਅਚਾਣਕ ਅਕਾਸ਼ੋਂ ਇੱਕ ਜੋਤ ਉਹ ਉਹ ਦੇ ਚੁਫੇਰੇ ਚਮਕੀ</verse>
				<verse number="4">ਤਾਂ ਉਹ ਭੂਞੇਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਉਹ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ</verse>
				<verse number="5">ਉਹ ਨੇ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂॽ ਉਸ ਨੇ ਕਿਹਾ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ</verse>
				<verse number="6">ਪਰ ਉੱਠ ਅਤੇ ਸ਼ਹਿਰ ਵਿੱਚ ਜਾਹ ਅਰ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਸੋ ਤੈਨੂੰ ਦੱਸਿਆ ਜਾਵੇਗਾ</verse>
				<verse number="7">ਜਿਹੜੇ ਪੁਰਖ ਉਹ ਦੇ ਨਾਲ ਪੈਂਡਾ ਕਰਦੇ ਸਨ ਓਹ ਚੁੱਪ ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਡਿੱਠਾ ਨਾ ਸੀ</verse>
				<verse number="8">ਸੌਲੁਸ ਭੋਂ ਉੱਤੋਂ ਉੱਠਿਆ ਪਰ ਜਾਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਨਾ ਦਿੱਸਿਆ ਅਰ ਉਹ ਦਾ ਹੱਥ ਫੜ ਕੇ ਦੰਮਿਸਕ ਵਿੱਚ ਲਿਆਏ</verse>
				<verse number="9">ਅਤੇ ਉਹ ਤਿੰਨ ਦਿਨ ਅੰਨ੍ਹਾ ਰਿਹਾ ਅਤੇ ਨਾ ਕੁਝ ਖਾਧਾ ਨਾ ਪੀਤਾ।।</verse>
				<verse number="10">ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ</verse>
				<verse number="11">ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ</verse>
				<verse number="12">ਅਤੇ ਉਹ ਨੇ ਹਨਾਨਿਯਾਹ ਨਾਮੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਡਿੱਠਾ ਹੈ ਤਾਂ ਜੋ ਫੇਰ ਸੁਜਾਖਾ ਹੋਵੇ</verse>
				<verse number="13">ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੁ ਜੀ ਮੈਂ ਬਹੁਤਿਆਂ ਕੋਲੋਂ ਏਸ ਮਨੁੱਖ ਦੀ ਗੱਲ ਸੁਣੀ ਹੈ ਜੋ ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਕੇਡੀ ਬੁਰਿਆਈ ਕੀਤੀ ਹੈ!</verse>
				<verse number="14">ਅਤੇ ਉਸ ਨੇ ਪਰਧਾਨ ਜਾਜਕਾਂ ਦੀ ਵੱਲੋਂ ਇਸ ਗੱਲ ਦੀ ਮੁਖ਼ਤਿਆਰੀ ਪਾਈ ਹੈ ਭਈ ਏਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਬੰਨ੍ਹ ਲਵੇ</verse>
				<verse number="15">ਪਰ ਪ੍ਰਭੁ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾਹ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ ਭਈ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਅੰਸ ਅੱਗੇ ਮੇਰਾ ਨਾਮ ਪੁਚਾਵੇ</verse>
				<verse number="16">ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ</verse>
				<verse number="17">ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ</verse>
				<verse number="18">ਓਵੇਂ ਉਹ ਦੀਆਂ ਅੱਖਾਂ ਤੋਂ ਛਿਲਕੇ ਜੇਹੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ ਅਤੇ ਉੱਠ ਕੇ ਬਪਤਿਸਮਾ ਲਿਆ ਅਰ ਪਰਸ਼ਾਦ ਛੱਕ ਕੇ ਤਕੜਾ ਹੋ ਗਿਆ।।</verse>
				<verse number="19">ਫੇਰ ਉਹ ਕਈ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ</verse>
				<verse number="20">ਅਰ ਉਹ ਤੁਰਤ ਸਮਾਜਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਭਈ ਉਹ ਪਰਮੇਸ਼ੁਰ ਦਾ ਪੁੱਤ੍ਰ ਹੈ</verse>
				<verse number="21">ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹੋ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਦਾ ਨਾਸ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਐਥੇ ਆਇਆ ਸੀ ਭਈ ਉਨ੍ਹਾਂ ਨੂੰ ਬੱਧੇ ਹੋਏ ਪਰਧਾਨ ਜਾਜਕਾਂ ਦੇ ਅੱਗੇ ਲੈ ਜਾਵੇॽ</verse>
				<verse number="22">ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕਰ ਕੇ ਭਈ ਮਸੀਹ ਇਹੋ ਹੈ ਉਨ੍ਹਾਂ ਯਹੂਦੀਆਂ ਨੂੰ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ ਘਬਰਾ ਦਿੱਤਾ।।</verse>
				<verse number="23">ਜਾਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਦੇ ਮਾਰ ਘੱਤਣ ਦਾ ਮਤਾ ਪਕਾਇਆ</verse>
				<verse number="24">ਪਰ ਉਨ੍ਹਾਂ ਦਾ ਮਤਾ ਸੌਲੁਸ ਨੂੰ ਮਲੂਮ ਹੋ ਗਿਆ ਅਤੇ ਉਨ੍ਹਾਂ ਨੇ ਰਾਤ ਦਿਨ ਦਰਵੱਜਾਂ ਦੀ ਵੀ ਰਾਖੀ ਕੀਤੀ ਭਈ ਉਹ ਨੂੰ ਮਾਰ ਸੁੱਟਣ</verse>
				<verse number="25">ਪਰ ਉਹ ਦੇ ਚੇਲਿਆਂ ਨੇ ਰਾਤ ਦੇ ਵੇਲੇ ਉਹ ਨੂੰ ਲਿਆ ਅਤੇ ਟੋਕਰੇ ਵਿੱਚ ਬਹਾਲ ਕੇ ਸਫ਼ੀਲ ਉੱਪਰੋਂ ਉਤਾਰ ਦਿੱਤਾ।।</verse>
				<verse number="26">ਜਾਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਜਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਹ ਦੇ ਚੇਲੇ ਹੋਣ ਨੂੰ ਸਤ ਨਾ ਮੰਨਿਆ</verse>
				<verse number="27">ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ</verse>
				<verse number="28">ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ</verse>
				<verse number="29">ਅਤੇ ਪ੍ਰਭੁ ਦੇ ਨਾਮ ਤੇ ਬੇਧੜਕ ਬਚਨ ਕਰਦਾ ਸੀ ਅਤੇ ਯੂਨਾਨੀ-ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਨ੍ਹਾਂ ਉਹ ਦੇ ਮਾਰ ਸੁੱਟਣ ਨੂੰ ਲੱਕ ਬੱਧਾ</verse>
				<verse number="30">ਜਾਂ ਭਾਈਆਂ ਨੂੰ ਇਹ ਮਲੂਮ ਹੋਇਆ ਤਾਂ ਓਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਤੋਰ ਦਿੱਤਾ।।</verse>
				<verse number="31">ਸੋ ਸਾਰੇ ਯਹੂਦਿਯਾ ਅਤੇ ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਨੇ ਸੁੱਖ ਪਾਇਆ ਅਤੇ ਬਣਦੀ ਗਈ ਅਤੇ ਪ੍ਰਭੁ ਦੇ ਭੌ ਅਤੇ ਪਵਿੱਤ੍ਰ ਆਤਮਾ ਦੀ ਤਸੱਲੀ ਵਿੱਚ ਚੱਲਦਿਆਂ ਹੋਇਆਂ ਵਧਦੀ ਜਾਂਦੀ ਸੀ।।</verse>
				<verse number="32">ਤਾਂ ਐਉਂ ਹੋਇਆ ਕਿ ਪਤਰਸ ਸਭਨਾਂ ਪਾਸੀਂ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ</verse>
				<verse number="33">ਅਰ ਉੱਥੇ ਐਨਿਯਾਸ ਨਾਮੇ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠਾਂ ਵਰਿਹਾਂ ਤੋਂ ਅਧਰੰਗ ਦੇ ਮਾਰੇ ਮੰਜੇ ਉੱਤੇ ਪਿਆ ਹੋਇਆ ਸੀ</verse>
				<verse number="34">ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ ਅਤੇ ਉਹ ਝੱਟ ਉੱਠਿਆ!</verse>
				<verse number="35">ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸਿਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੁ ਦੀ ਵੱਲ ਫਿਰੇ ।।</verse>
				<verse number="36">ਯਾੱਪਾ ਵਿੱਚ ਤਬਿਥਾ ਕਰਕੇ ਜਿਹ ਦਾ ਅਰਥ ਹਰਨੀ ਹੈ ਇੱਕ ਚੇਲੀ ਸੀ । ਇਹ ਤੀਵੀਂ ਸ਼ੁਭ ਕਰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ</verse>
				<verse number="37">ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਨੁਲ੍ਹਾ ਧੁਲਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ</verse>
				<verse number="38">ਅਰ ਇਸ ਲਈ ਜੋ ਲੁੱਦਾ ਯਾੱਪਾ ਦੇ ਨੇੜੇ ਸੀ ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਭਈ ਸਾਡੇ ਕੋਲ ਆਉਣ ਵਿੱਚ ਢਿੱਲ ਨਾ ਕਰਿਓ</verse>
				<verse number="39">ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ</verse>
				<verse number="40">ਪਰ ਪਤਰਸ ਨੇ ਸਭਨਾਂ ਨੂੰ ਬਾਹਰ ਕੱਢਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਰ ਲੋਥ ਦੀ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਹ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!</verse>
				<verse number="41">ਉਹ ਨੇ ਹੱਥ ਦੇ ਕੇ ਉਸ ਨੂੰ ਉਠਾਲਿਆ ਅਤੇ ਸੰਤਾਂ ਅਰ ਵਿਧਵਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜੀਉਂਦੀ ਹਾਜ਼ਰ ਕੀਤਾ</verse>
				<verse number="42">ਇਹ ਗੱਲ ਸਾਰੇ ਯਾੱਪਾ ਵਿੱਚ ਉਜਾਗਰ ਹੋ ਗਈ ਅਰ ਬਥੇਰਿਆਂ ਨੇ ਪ੍ਰਭੁ ਉੱਤੇ ਨਿਹਚਾ ਕੀਤੀ</verse>
				<verse number="43">ਫੇਰ ਐਉਂ ਹੋਇਆ ਕਿ ਉਹ ਬਹੁਤ ਦਿਨ ਯਾੱਪਾ ਵਿੱਚ ਸ਼ਮਊਨ ਨਾਮੇ ਇੱਕ ਖਟੀਕ ਦੇ ਘਰ ਟਿਕਿਆ।।</verse>
			</chapter>
			<chapter number="10">
				<verse number="1">ਕੈਸਰਿਯਾ ਵਿੱਚ ਕੁਰਨੇਲਿਯੁਸ ਕਰਕੇ ਇੱਕ ਮਨੁੱਖ ਸੀ ਜਿਹੜਾ ਇਤਾਲਿਯਾਨੀ ਨਾਮੇ ਇੱਕ ਪਲਟਣ ਦਾ ਸੂਬੇਦਾਰ ਸੀ</verse>
				<verse number="2">ਉਹ ਧਰਮੀ ਲੋਕ ਅਤੇ ਆਪਣੇ ਸਾਰੇ ਟੱਬਰ ਸਣੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਨਿੱਤ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ</verse>
				<verse number="3">ਉਹ ਨੇ ਦਿਨ ਦੇ ਤੀਏਕ ਪਹਿਰ ਦਰਸ਼ਣ ਪਾ ਕੇ ਸਾਫ਼ ਵੇਖਿਆ ਭਈ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!</verse>
				<verse number="4">ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੁ ਜੀ, ਕੀ ਹੈॽ ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ</verse>
				<verse number="5">ਅਤੇ ਹੁਣ ਯਾੱਪਾ ਨੂੰ ਮਨੁੱਖ ਭੇਜ ਕੇ ਉਸ ਸ਼ਮਊਨ ਨੂੰ ਜਿਹੜਾ ਪਤਰਸ ਸੱਦੀਦਾ ਹੈ ਬੁਲਵਾ ਲੈ</verse>
				<verse number="6">ਉਹ ਕਿਸੇ ਸ਼ਮਊਨ ਖਟੀਕ ਦੇ ਉਤਰਿਆ ਹੋਇਆ ਹੈ ਜਿਹ ਦਾ ਘਰ ਸਮੁੰਦਰ ਦੇ ਕੰਢੇ ਹੈ</verse>
				<verse number="7">ਅਰ ਜਾਂ ਉਹ ਦੂਤ ਜਿਹ ਨੇ ਉਸ ਨਾਲ ਗੱਲਾਂ ਕੀਤੀਆਂ ਸਨ ਚੱਲਿਆ ਗਿਆ ਤਾਂ ਉਹ ਨੇ ਆਪਣੇ ਟਹਿਲੂਆਂ ਵਿੱਚੋਂ ਦੋ ਜਣੇ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਕੋਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ</verse>
				<verse number="8">ਅਤੇ ਸਭ ਗੱਲਾਂ ਉਨ੍ਹਾਂ ਨੂੰ ਸੁਣਾ ਕੇ ਯਾੱਪਾ ਨੂੰ ਘੱਲਿਆ।।</verse>
				<verse number="9">ਦੂਜੇ ਦਿਨ ਜਾਂ ਓਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਢੁੱਕੇ ਤਾਂ ਪਤਰਸ ਦੁਪਹਿਰ ਕੁ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਗਿਆ</verse>
				<verse number="10">ਅਤੇ ਉਹ ਨੂੰ ਭੁੱਖ ਲੱਗੀ ਅਰ ਉਹ ਨੇ ਚਾਹਿਆ ਭਈ ਕੁਝ ਖਾਵੇ ਪਰ ਜਾਂ ਓਹ ਤਿਆਰ ਕਰ ਰਹੇ ਸਨ ਉਹ ਬੇਸੁਧ ਹੋ ਗਿਆ</verse>
				<verse number="11">ਅਤੇ ਕੀ ਵੇਖਦਾ ਹੈ ਕਿ ਅਕਾਸ਼ ਖੁਲ਼੍ਹਾ ਹੈ ਅਤੇ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਧਰਤੀ ਦੀ ਵੱਲ ਲਮਕਾਈ ਹੋਈ ਹੇਠਾਂ ਉਤੱਰਦੀ ਹੈ</verse>
				<verse number="12">ਉਸ ਵਿੱਚ ਸਭ ਤਰਾਂ ਦੇ ਚੁਪਾਏ ਅਰ ਧਰਤੀ ਦੇ ਘਿੱਸਰਨ ਵਾਲੇ ਜੀਉ ਜੰਤੂ ਅਤੇ ਅਕਾਸ਼ ਦੇ ਪੰਛੀ ਸਨ</verse>
				<verse number="13">ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ ਅਤੇ ਕੱਟ ਕੇ ਖਾਹ!</verse>
				<verse number="14">ਪਰ ਪਤਰਸ ਨੇ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਮੈਂ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਕਦੇ ਨਹੀਂ ਖਾਧੀ</verse>
				<verse number="15">ਫੇਰ ਦੂਈ ਵਾਰ ਉਹ ਨੂੰ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਾ ਕਹੁ</verse>
				<verse number="16">ਇਹ ਤਿੰਨ ਵਾਰੀ ਹੋਇਆ ਅਰ ਝੱਟ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।।</verse>
				<verse number="17">ਜਾਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਭਈ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਸੋ ਕੀ ਹੋਊॽ ਤਾਂ ਵੇਖੋ ਓਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਪੁੱਛਦੇ ਡੇਉੜ੍ਹੀ ਤੇ ਆਣ ਖੜੋਤੇ</verse>
				<verse number="18">ਅਤੇ ਹਾਕ ਮਾਰ ਕੇ ਪੁੱਛਿਆ ਭਈ ਸ਼ਮਊਨ ਜਿਹ ਨੂੰ ਪਤਰਸ ਕਰਕੇ ਆਖੀਦਾ ਹੈ ਏਥੇ ਹੀ ਉਤਰਿਆ ਹੋਇਆ ਹੈ?</verse>
				<verse number="19">ਜਾਂ ਪਤਰਸ ਉਸ ਦਰਸ਼ਣ ਦੀ ਸੋਚ ਵਿੱਚ ਪਿਆ ਹੋਇਆ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਭਾਲਦੇ ਹਨ</verse>
				<verse number="20">ਪਰ ਤੂੰ ਉੱਠ ਅਤੇ ਹੇਠਾਂ ਜਾਹ ਅਰ ਨਿਸੰਗ ਉਨ੍ਹਾਂ ਦੇ ਨਾਲ ਤੁਰ ਪਓ ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ</verse>
				<verse number="21">ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਉਤਰ ਕੇ ਕਿਹਾ ਕਿ ਵੇਖੋ, ਜਿਹ ਨੂੰ ਤੁਸੀਂ ਭਾਲਦੇ ਹੋ ਸੋ ਮੈਂ ਹੀ ਹਾਂ। ਤੁਸੀਂ ਕਾਹ ਦੇ ਲਈ ਆਏ ਹੋॽ</verse>
				<verse number="22">ਓਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਪੁਰਖ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਅਰ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤ੍ਰ ਦੂਤ ਨੇ ਹੁਕਮ ਦਿੱਤਾ ਭਈ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਗੱਲਾਂ ਸੁਣੇ</verse>
				<verse number="23">ਤਦ ਉਸ ਨੇ ਉਨ੍ਹਾਂ ਨੂੰ ਅੰਦਰ ਸੱਦ ਕੇ ਆਦਰ ਭਾਉ ਕੀਤਾ।। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਾਈ ਯਾੱਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ</verse>
				<verse number="24">ਅਗਲੇ ਭਲਕ ਓਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਸਾਕਾਂ ਅਰ ਪਿਆਰੇ ਮਿੱਤ੍ਰਾਂ ਨੂੰ ਇਕੱਠੇ ਕਰ ਕੇ ਓਹਨਾਂ ਦਾ ਰਾਹ ਵੇਖ ਰਿਹਾ ਸੀ</verse>
				<verse number="25">ਜਾਂ ਪਤਰਸ ਅੰਦਰ ਜਾਣ ਲੱਗਾ ਤਾਂ ਐਉਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ</verse>
				<verse number="26">ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖਲੋ, ਮੈਂ ਆਪ ਭੀ ਤਾਂ ਮਨੁੱਖ ਹੀ ਹਾਂ</verse>
				<verse number="27">ਅਰ ਉਸ ਨਾਲ ਗੱਲਾਂ ਬਾਤਾਂ ਕਰਦਾ ਅੰਦਰ ਗਿਆ ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਵੇਖੇ</verse>
				<verse number="28">ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ ਮਿਲਾਪ ਰੱਖਣਾ ਯਾ ਉਹ ਦੇ ਘਰ ਜਾਣਾ ਮਨਾ ਹੈ ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਭਈ ਮੈਂ ਕਿਸੇ ਮਨੁੱਖ ਨੂੰ ਅਸ਼ੁੱਧ ਯਾ ਭਰਿਸ਼ਟ ਨਾ ਕਹਾਂ</verse>
				<verse number="29">ਇਸ ਲਈ ਮੈਂ ਜਾਂ ਸੱਦਿਆ ਗਿਆ ਤਾਂ ਇਹ ਦੇ ਵਿਰੁੱਧ ਕੁਝ ਨਾ ਕਹਿ ਕੇ ਚਲਿਆ ਆਇਆ। ਸੋ ਮੈਂ ਇਹ ਪੁੱਛਣਾ ਹਾਂ ਭਈ ਤੁਸਾਂ ਮੈਨੂੰ ਕਾਹ ਦੇ ਲਈ ਬੁਲਾਇਆ ਹੈ ॽ</verse>
				<verse number="30">ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਹੋਏ ਮੈਂ ਇਸੇ ਵੇਲੇ ਤੀਕੁਰ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸਾਂ ਅਤੇ ਵੇਖੋ, ਇੱਕ ਪੁਰਖ ਭੜਕੀਲੇ ਬਸਤਰ ਪਹਿਨੀ ਮੇਰੇ ਸਾਹਮਣੇ ਖੜਾ ਸੀ</verse>
				<verse number="31">ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਦਰਗਾਹੇ ਯਾਦ ਹੋਏ</verse>
				<verse number="32">ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ</verse>
				<verse number="33">ਉਪਰੰਤ ਮੈਂ ਓਸੇ ਵੇਲੇ ਮਨੁੱਖ ਤੇਰੇ ਕੋਲ ਘੱਲੇ ਅਤੇ ਤੈਂ ਚੰਗਾ ਕੀਤਾ ਜੋ ਏਥੇ ਆਇਆ। ਸੋ ਹੁਣ ਅਸੀਂ ਸੱਭੇ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਭਈ ਜੋ ਕੁਝ ਪ੍ਰਭੁ ਨੇ ਤੈਨੂੰ ਹੁਕਮ ਕਿਤਾ ਹੈ ਸੋ ਸੁਣੀਏ।।</verse>
				<verse number="34">ਤਦ ਪਤਰਸ ਨੇ ਮੂੰਹ ਖੋਲ੍ਹ ਕੇ ਆਖਿਆ, ਮੈਂ ਸੱਚ ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ</verse>
				<verse number="35">ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਸੋ ਉਹ ਨੂੰ ਭਾਉਂਦਾ ਹੈ</verse>
				<verse number="36">ਜਿਹੜਾ ਬਚਨ ਉਸ ਨੇ ਇਸਰਾਏਲ ਦੇ ਵੰਸ ਦੇ ਕੋਲ ਘੱਲਿਆ ਜਦ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੁ ਹੈ ਸੁਲਾਹ ਦੀ ਖੁਸ਼ ਖਬਰੀ ਸੁਣਾਈ</verse>
				<verse number="37">ਉਸ ਗੱਲ ਨੂੰ ਤੁਸੀਂ ਆਪ ਜਾਣਦੇ ਹੋ ਜਿਹੜੀ ਉਸ ਬਪਤਿਸਮਾ ਦੇ ਮਗਰੋਂ ਜਿਹ ਦਾ ਯੂਹੰਨਾ ਨੇ ਪਰਚਾਰ ਕੀਤਾ ਸੀ ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਈ</verse>
				<verse number="38">ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ</verse>
				<verse number="39">ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਮਕਾ ਕੇ ਮਾਰ ਸੁੱਟਿਆ</verse>
				<verse number="40">ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਜਿਵਾਲਿਆ ਅਤੇ ਉਹ ਨੂੰ ਪਰਗਟ ਹੋਣ ਦਿੱਤਾ</verse>
				<verse number="41">ਸਭਨਾਂ ਲੋਕਾਂ ਉੱਤੇ ਨਹੀਂ ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਅੱਗਿਓਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ ਉਹ ਦੇ ਨਾਲ ਖਾਧਾ ਪੀਤਾ</verse>
				<verse number="42">ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਭਈ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਸਾਖੀ ਦਿਓ ਜੋ ਇਹ ਉਹੋ ਹੈ ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰਨ ਵਾਲਾ ਹੋਵੇ</verse>
				<verse number="43">ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।</verse>
				<verse number="44">ਪਤਰਸ ਏਹ ਗੱਲਾਂ ਕਰਦਾ ਹੀ ਸੀ ਕਿ ਪਵਿੱਤ੍ਰ ਆਤਮਾ ਬਚਨ ਦੇ ਸਭਨਾਂ ਸੁਣਨ ਵਾਲਿਆਂ ਤੇ ਉਤਰਿਆ</verse>
				<verse number="45">ਅਰ ਸੁੰਨਤ ਕੀਤੇ ਹੋਏ ਨਿਹਚਾਵਾਨ ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਦੰਗ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤ੍ਰ ਆਤਮਾ ਦੀ ਦਾਤ ਵਹਾਈ ਗਈ</verse>
				<verse number="46">ਕਿਉਂ ਜੋ ਉਨ੍ਹਾਂ ਨੇ ਓਹਨਾਂ ਨੂੰ ਬੋਲੀਆਂ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋ ਆਖਿਆ</verse>
				<verse number="47">ਕੀ ਕੋਈ ਪਾਣੀ ਨੂੰ ਰੋਕ ਸੱਕਦਾ ਹੈ ਕਿ ਏਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਙੁ ਪਵਿੱਤ੍ਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇॽ</verse>
				<verse number="48">ਅਤੇ ਉਹ ਨੇ ਹੁਕਮ ਕੀਤਾ ਕਿ ਓਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫੇਰ ਓਹਨਾਂ ਉਸ ਦੀ ਮਿਨੰਤ ਕੀਤੀ ਭਈ ਉਹ ਕੁਝ ਦਿਨ ਉੱਥੇ ਰਹੇ।।</verse>
			</chapter>
			<chapter number="11">
				<verse number="1">ਰਸੂਲਾਂ ਅਰ ਭਾਈਆਂ ਨੇ ਜੋ ਯਹੂਦਿਯਾ ਵਿੱਚ ਸਨ ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ</verse>
				<verse number="2">ਅਤੇ ਜਾਂ ਪਤਰਸ ਯਰੂਸ਼ਲਮ ਵਿੱਚ ਆਇਆ ਤਾਂ ਓਹ ਜਿਹੜੇ ਸੁੰਨਤੀਆਂ ਵਿੱਚੋਂ ਸਨ</verse>
				<verse number="3">ਉਹ ਦੇ ਨਾਲ ਇਹ ਕਹਿ ਕੇ ਝਗੜਨ ਲੱਗੇ ਭਈ ਤੈਂ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!</verse>
				<verse number="4">ਤਦ ਪਤਰਸ ਸ਼ੁਰੂ ਕਰ ਕੇ ਜਿਵੇਂ ਹੋਇਆ ਸੀ ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰ ਕੇ ਕਹਿਣ ਲੱਗਾ</verse>
				<verse number="5">ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ</verse>
				<verse number="6">ਜਾਂ ਮੈਂ ਉਹ ਦੀ ਵੱਲ ਧਿਆਨ ਕਰ ਕੇ ਸੋਚਿਆ ਤਾਂ ਧਰਤੀ ਦੇ ਚੁਪਾਏ ਅਤੇ ਜੰਗਲੀ ਜਨਾਉਰ ਅਤੇ ਘਿਸਰਨ ਵਾਲੇ ਜੀਉ ਜੰਤ ਅਤੇ ਅਕਾਸ਼ ਦੇ ਪੰਛੀ ਵੇਖੇ</verse>
				<verse number="7">ਅਤੇ ਮੈਂ ਇੱਕ ਅਵਾਜ਼ ਭੀ ਸੁਣੀ ਜੋ ਮੈਨੂੰ ਆਖਦੀ ਹੈ, ਹੇ ਪਤਰਸ ਉੱਠ ਅਤੇ ਕੱਟ ਕੇ ਖਾਹ</verse>
				<verse number="8">ਪਰ ਮੈਂ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਮੇਰੇ ਮੂੰਹ ਵਿੱਚ ਕਦੇ ਨਹੀਂ ਆਈ!</verse>
				<verse number="9">ਅਤੇ ਦੂਜੀ ਵਾਰ ਅਵਾਜ਼ ਨੇ ਅਕਾਸ਼ੋਂ ਉੱਤਰ ਦਿੱਤਾ ਭਈ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹੁ</verse>
				<verse number="10">ਇਹ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ</verse>
				<verse number="11">ਅਰ ਵੇਖੋ ਕਿ ਓਸੇ ਵੇਲੇ ਘਰ ਦੇ ਅੱਗੇ ਜਿੱਥੇ ਅਸੀਂ ਸਾਂ ਤਿੰਨ ਮਨੁੱਖ ਆਣ ਖਲੋਤੇ ਜਿਹੜੇ ਕੈਸਰਿਆ ਤੋਂ ਮੇਰੇ ਕੋਲ ਘੱਲੇ ਹੋਏ ਸਨ</verse>
				<verse number="12">ਅਰ ਆਤਮਾ ਨੇ ਮੈਨੂੰ ਕਿਹਾ ਭਈ ਤੂੰ ਉਨ੍ਹਾਂ ਦੇ ਨਾਲ ਚੱਲਿਆ ਜਾਹ ਅਤੇ ਕੁਝ ਭਿੰਨ ਭੇਦ ਨਾ ਰੱਖ ਅਤੇ ਏਹ ਛੇਓ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਹ ਮਨੁੱਖ ਦੇ ਘਰ ਜਾ ਵੜੇ</verse>
				<verse number="13">ਤਦ ਉਸ ਨੇ ਸਾਨੂੰ ਦੱਸਿਆ ਭਈ ਕਿੱਕੁਰ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ ਜਿਨ ਆਖਿਆ ਕਿ ਯਾੱਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ</verse>
				<verse number="14">ਉਹ ਤੈਨੂੰ ਅਜੇਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰ ਬਚਾਏ ਜਾਓਗੇ</verse>
				<verse number="15">ਅਤੇ ਜਾਂ ਮੈਂ ਗੱਲਾਂ ਕਰਨ ਲੱਗਾਂ ਤਾਂ ਪਵਿੱਤ੍ਰ ਆਤਮਾ ਉਨ੍ਹਾਂ ਤੇ ਉਤਰਿਆ ਜਿਸ ਤਰਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ</verse>
				<verse number="16">ਤਦ ਮੈਨੂੰ ਪ੍ਰਭੁ ਦਾ ਬਚਨ ਚੇਤੇ ਆਇਆ ਕਿ ਕਿਸ ਤਰਾਂ ਉਹ ਨੇ ਆਖਿਆ ਸੀ ਭਈ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ</verse>
				<verse number="17">ਇਸ ਲਈ ਜਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੋ ਜਹੀ ਦਾਤ ਦਿੱਤੀ ਜਹੀ ਸਾਨੂੰ ਭੀ ਜਦ ਅਸੀਂ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕੀਤੀ ਤਾਂ ਫੇਰ ਮੈਂ ਕੌਣ ਸਾਂ ਜੋ ਪਰਮੇਸ਼ੁਰ ਨੂੰ ਰੋਕ ਸੱਕਦਾॽ</verse>
				<verse number="18">ਜਾਂ ਉਨ੍ਹਾਂ ਏਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਤਦ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਭੀ ਜੀਉਣ ਲਈ ਤੋਬਾ ਬਖ਼ਸ਼ੀ ਹੈ!।।</verse>
				<verse number="19">ਉਪਰੰਤ ਓਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਛਿੰਨ ਭਿੰਨ ਹੋ ਗਏ ਸਨ ਓਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਤੀਕੁਰ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨਾ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ</verse>
				<verse number="20">ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਰ ਕੁਰੇਨੇ ਦੇ ਮਨੁੱਖ ਸਨ ਜਿਨ੍ਹਾਂ ਅੰਤਾਕਿਯਾ ਵਿੱਚ ਆਣ ਕੇ ਪ੍ਰਭੁ ਯਿਸੂ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਭੀ ਗੱਲਾਂ ਕੀਤੀਆਂ</verse>
				<verse number="21">ਅਤੇ ਪ੍ਰਭੁ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਾਹਲੇ ਲੋਕ ਨਿਹਚਾ ਕਰ ਕੇ ਪ੍ਰਭੁ ਦੀ ਵੱਲ ਫਿਰੇ</verse>
				<verse number="22">ਉਨ੍ਹਾਂ ਦੀ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੀਕੁ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤਾਈਂ ਘੱਲਿਆ</verse>
				<verse number="23">ਸੋ ਜਾਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ ਅਰ ਉਨ੍ਹਾਂ ਸਭਨਾਂ ਨੂੰ ਉਪਦੇਸ਼ ਦਿੱਤਾ ਭਈ ਦਿਲ ਦੀ ਤਕੜਾਈ ਨਾਲ ਪ੍ਰਭੁ ਵੱਲ ਲੱਗੇ ਰਹੋ</verse>
				<verse number="24">ਕਿਉਂਕਿ ਉਹ ਭਲਾ ਮਾਨਸ ਅਰ ਪਵਿੱਤ੍ਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ ਅਰ ਬਹੁਤ ਸਾਰੇ ਲੋਕ ਪ੍ਰਭੁ ਦੇ ਨਾਲ ਮਿਲ ਗਏ</verse>
				<verse number="25">ਤਾਂ ਉਹ ਸੌਲੁਸ ਦੀ ਭਾਲ ਕਰਨ ਤਰਸੁਸ ਨੂੰ ਗਿਆ</verse>
				<verse number="26">ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਰ ਇਉਂ ਹੋਇਆ ਜੋ ਓਹ ਇੱਕ ਪੂਰਾ ਸਾਲ ਕਲੀਸਿਯਾ ਦੇ ਨਾਲ ਇੱਕਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਕੀਤਾ ਅਤੇ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।।</verse>
				<verse number="27">ਉਨ੍ਹੀਂ ਦਿਨੀਂ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ</verse>
				<verse number="28">ਇੱਕ ਨੇ ਉਨ੍ਹਾਂ ਵਿੱਚੋਂ ਜਿਹ ਦਾ ਨਾਮ ਆਗਬੁਸ ਸੀ ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨਿਆ ਵਿੱਚ ਵੱਡਾ ਕਾਲ ਪਏਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ</verse>
				<verse number="29">ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਾਈਆਂ ਦੀ ਮੱਦਤ ਲਈ ਜਿਹੜੇ ਯਹੂਦੀਆਂ ਵਿੱਚ ਰਹਿੰਦੇ ਸਨ ਕੁਝ ਘੱਲਣ ਦੀ ਦਲੀਲ ਕੀਤੀ</verse>
				<verse number="30">ਸੋ ਉਨ੍ਹਾਂ ਨੇ ਏਵੇਂ ਹੀ ਕੀਤਾ ਅਤੇ ਬਰਨਬਾਸ ਅਰ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਘੱਲਿਆ।।</verse>
			</chapter>
			<chapter number="12">
				<verse number="1">ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ</verse>
				<verse number="2">ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਸੁੱਟਿਆ</verse>
				<verse number="3">ਅਤੇ ਜਾਂ ਵੇਖਿਆ ਭਈ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ ਤਾਂ ਹੋਰ ਭੀ ਵਾਧਾ ਕੀਤਾ ਜੋ ਪਤਰਸ ਨੂੰ ਵੀ ਭੀ ਫੜ ਲਿਆ । ਏਹ ਪਤੀਰੀ ਰੋਟੀ ਦੇ ਦਿਨ ਸਨ</verse>
				<verse number="4">ਸੋ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚੌਹੁੰ ਸਿਪਾਹੀਆਂ ਦੇ ਚੌਹੁੰ ਪਹਿਰਿਆਂ ਦੇ ਹਵਾਲੇ ਕੀਤਾ ਭਈ ਉਹ ਦੀ ਚੌਕਸੀ ਕਰਨ ਅਤੇ ਦਾਯਾ ਕੀਤਾ ਜੋ ਉਹ ਨੂੰ ਪਸਾਹ ਦੇ ਤਿਉਹਾਰ ਦੇ ਪਿੱਛੋਂ ਲੋਕਾਂ ਦੇ ਅੱਗੇ ਕੱਢ ਲਿਆਵੇ</verse>
				<verse number="5">ਸੋ ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ</verse>
				<verse number="6">ਜਾਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ ਉਸ ਰਾਤ ਪਤਰਸ ਦੋਹੁੰ ਸੰਗਲਾਂ ਨਾਲ ਜਕੜਿਆ ਹੋਇਆ ਸੀ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਪਿਆ ਸੀ ਅਰ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ</verse>
				<verse number="7">ਤਾਂ ਵੇਖੋ, ਪ੍ਰਭੁ ਦਾ ਇੱਕ ਦੂਤ ਆਣ ਖਲੋਤਾ ਅਤੇ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰਿਆ ਅਤੇ ਉਹ ਨੂੰ ਜਗਾ ਕੇ ਆਖਿਆ, ਕੀ ਛੇਤੀ ਉੱਠ ਅਤੇ ਉਹ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ</verse>
				<verse number="8">ਅਰ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ ਤਾਂ ਉਹ ਨੇ ਏਸੇ ਤਰਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੀ ਚਾਦਰ ਓੜ੍ਹ ਕੇ ਮੇਰੇ ਮਗਰ ਆ ਜਾਹ</verse>
				<verse number="9">ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ ਪਿੱਛੇ ਤੁਰ ਪਿਆ ਅਰ ਨਾ ਜਾਤਾ ਭਈ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ ਸਗੋਂ ਇਹ ਸਮਝਿਆ ਜੋ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ</verse>
				<verse number="10">ਤਦ ਓਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਲੋਹੇ ਦੇ ਫਾਟਕ ਤੀਕ ਆਏ ਜਿਹੜਾ ਸ਼ਹਿਰ ਵਿੱਚ ਪੁਚਾਉਂਦਾ ਹੈ ਅਰ ਉਹ ਆਪ ਤੋਂ ਆਪ ਉਨ੍ਹਾਂ ਲਈ ਖੁਲ੍ਹ ਗਿਆ ਅਤੇ ਓਹ ਨਿੱਕਲ ਕੇ ਇੱਕ ਗਲੀ ਦੇ ਰਾਹ ਤੁਰ ਪਏ ਤਾਂ ਓਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ</verse>
				<verse number="11">ਤਦ ਪਤਰਸ ਨੇ ਸੋਝੀ ਵਿੱਚ ਆਣ ਕੇ ਕਿਹਾ ਕਿ ਹੁਣ ਮੈਂ ਠੀਕ ਜਾਣਿਆ ਭਈ ਪ੍ਰਭੁ ਨੇ ਆਪਣਾ ਦੂਤ ਘੱਲਿਆ ਅਤੇ ਮੈਨੂੰ ਹੇਰੋਦੇਸ ਦੇ ਹੱਥੋਂ ਅਰ ਯਹੂਦੀ ਕੌਮ ਦੀ ਸਾਰੀ ਆਸਾ ਤੋਂ ਛੁਡਾ ਦਿੱਤਾ ਹੈ!</verse>
				<verse number="12">ਫੇਰ ਸੋਚ ਕੇ ਯੂਹੰਨਾ ਜੋ ਮਰਕੁਸ ਕਹਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ</verse>
				<verse number="13">ਜਾਂ ਉਹ ਡੇਉੜ੍ਹੀ ਦਾ ਬੂਹਾ ਖੜਕਾਇਆ ਤਾਂ ਇੱਕ ਟਹਿਲਣ ਰੋਦੇ ਨਾਮੇ ਸੁਣਨ ਆਈ</verse>
				<verse number="14">ਤਦ ਪਤਰਸ ਦਾ ਬੋਲ ਪਛਾਣ ਕੇ ਖੁਸ਼ੀ ਦੇ ਮਾਰੇ ਬੂਹਾ ਨਾ ਖੋਲ੍ਹਿਆ ਪਰ ਅੰਦਰ ਨੂੰ ਦੌੜ ਕੇ ਖਬਰ ਦਿੱਤੀ ਜੋ ਡੇਉੜ੍ਹੀ ਦੇ ਅੱਗੇ ਪਤਰਸ ਖੜਾ ਹੈ!</verse>
				<verse number="15">ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਵੱਡੇ ਹਠ ਨਾਲ ਬੋਲੀ ਭਈ ਗੱਲ ਏਵੇਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਣਾ ਹੈ</verse>
				<verse number="16">ਪਰ ਪਤਰਸ ਬੂਹਾ ਖੜਕਾਉਂਦਾ ਰਿਹਾ। ਤਾਂ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਅਚਰਜ ਰਹਿ ਗਏ</verse>
				<verse number="17">ਪਰੰਤੂ ਉਹ ਨੇ ਉਨ੍ਹਾਂ ਦੇ ਹੱਥ ਨਾਲ ਸੈਨਤ ਕੀਤੀ ਭਈ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੁ ਨੇ ਕਿਸ ਤਰਾਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿਓ, ਅਤੇ ਉਹ ਬਾਹਰ ਜਾ ਕੇ ਹੋਰ ਥਾਂ ਚੱਲਿਆ ਗਿਆ</verse>
				<verse number="18">ਜਾਂ ਦਿਨ ਚੜ੍ਹਿਆ ਤਾਂ ਸਿਪਾਹੀਆਂ ਵਿੱਚ ਬਹੁਤ ਘਬਰਾਹਟ ਪੈ ਗਈ ਕਿ ਪਤਰਸ ਕਿੱਧਰ ਗਿਆॽ</verse>
				<verse number="19">ਜਾਂ ਹੇਰੋਦੇਸ ਨੇ ਉਹ ਦਾ ਖੋਜ ਕੀਤਾ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਚ ਕਰ ਕੇ ਹੁਕਮ ਦਿੱਤਾ ਜੋ ਓਹ ਵੱਢੇ ਜਾਣ ਅਰ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।।</verse>
				<verse number="20">ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ । ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ</verse>
				<verse number="21">ਹੇਰੋਦੇਸ ਇੱਕ ਮਿੱਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਰ ਉਨ੍ਹਾਂ ਦੇ ਅੱਗੇ ਬੋਲਣ ਲੱਗਾ</verse>
				<verse number="22">ਅਤੇ ਲੋਕ ਉੱਚੀ ਦੇ ਕੋ ਬੋਲ ਉੱਠੇ ਭਈ ਇਹ ਤਾਂ ਦਿਓਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!</verse>
				<verse number="23">ਤਾਂ ਓਵੇਂ ਪ੍ਰਭੁ ਦੇ ਇੱਕ ਦੂਤ ਨੇ ਉਹ ਨੂੰ ਮਾਰਿਆ ਇਸ ਲਈ ਜੋ ਉਹ ਨੇ ਪਰਮੇਸ਼ੁਰ ਦੀ ਵਡਿਆਈ ਨਾ ਕੀਤੀ ਅਤੇ ਕੀੜੇ ਪੈ ਕੇ ਮਰ ਗਿਆ।।</verse>
				<verse number="24">ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।।</verse>
				<verse number="25">ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਸੱਦੀਦਾ ਹੈ ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।।</verse>
			</chapter>
			<chapter number="13">
				<verse number="1">ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ ਅਰਥਾਤ ਬਰਨਬਾਸ ਅਰ ਸ਼ਿਮਓਨ ਜੋ ਨੀਗਰ ਕਹਾਉਂਦਾ ਹੈ ਅਰ ਲੂਕਿਯੁਸ ਕੁਰੈਨੇ ਦਾ ਇੱਕ ਮਨੁੱਖ ਅਤੇ ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ</verse>
				<verse number="2">ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ</verse>
				<verse number="3">ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਧਰੇ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ।।</verse>
				<verse number="4">ਸੋ ਉਹ ਪਵਿੱਤ੍ਰ ਆਤਮਾ ਦੇ ਘੱਲੇ ਹੋਏ ਸਿਲੂਕਿਯਾ ਨੂੰ ਆਏ ਅਰ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ</verse>
				<verse number="5">ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੀਆਂ ਸਮਾਜਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ</verse>
				<verse number="6">ਜਾਂ ਓਹ ਉਸ ਸਾਰੇ ਟਾਪੂ ਵਿੱਚ ਫਿਰਦੇ ਫਿਰਦੇ ਪਾਫ਼ੁਸ ਤਾਈਂ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਉਂ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂਗਰ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ</verse>
				<verse number="7">ਉਹ ਸਰਗੀਉਸ ਪੌਲੁਸ ਡਿਪਟੀ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਸੱਦ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ</verse>
				<verse number="8">ਇਲਮਾਸ ਜਾਦੂਗਰ ਨੇ (ਕਿ ਉਹ ਦੇ ਨਾਉਂ ਦਾ ਇਹੋ ਅਰਥ ਹੈ) ਡਿਪਟੀ ਨੂੰ ਉਸ ਮਤ ਤੋਂ ਫੇਰਨ ਦਾ ਦਾਯਾ ਕਰ ਕੇ ਉਨ੍ਹਾਂ ਦਾ ਸਾਹਮਣਾ ਕੀਤਾ</verse>
				<verse number="9">ਪਰ ਸੌਲੁਸ ਨੇ ਜਿਹ ਨੂੰ ਪੌਲੁਸ ਵੀ ਆਖੀਦਾ ਹੈ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ</verse>
				<verse number="10">ਅਤੇ ਆਖਿਆ ਕਿ ਓਏ ਤੂੰ ਜੋ ਸਭ ਤਰਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ ਸ਼ਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੁ ਦੇ ਸਿੱਧੇ ਰਾਹਾਂ ਨੂੰ ਵਿੰਗੇ ਕਰਨੋਂ ਨਹੀਂ ਟਲੇਂਗਾॽ</verse>
				<verse number="11">ਹੁਣ ਵੇਖ, ਪ੍ਰਭੁ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਛ ਚਿਰ ਤੀਕੁਰ ਸੂਰਜ ਨੂੰ ਨਾ ਵੇਖੇਂਗਾ! ਅਤੇ ਓਵੇਂ ਉਹ ਦੇ ਉੱਤੇ ਧੁੰਦ ਅਰ ਅਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਭਈ ਕੋਈ ਹੱਥ ਫੜ ਕੇ ਮੈਨੂੰ ਲੈ ਚੱਲੇ</verse>
				<verse number="12">ਤਦ ਡਿਪਟੀ ਨੇ ਜਾਂ ਇਹ ਵਾਰਤਾ ਵੇਖੀ ਤਾਂ ਪ੍ਰਭੁ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਨਿਹਚਾ ਕੀਤਾ।।</verse>
				<verse number="13">ਤਾਂ ਪੌਲੁਸ ਅਰ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਆ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅੱਡ ਹੋ ਕੇ ਯਰੂਸ਼ਲਮ ਨੂੰ ਮੁੜ ਗਿਆ</verse>
				<verse number="14">ਪਰ ਓਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਅੱਪੜੇ ਅਰ ਸਬਤ ਦੇ ਦਿਨ ਸਮਾਜ ਵਿੱਚ ਜਾ ਬੈਠੇ</verse>
				<verse number="15">ਅਤੇ ਤੁਰੇਤ ਅਰ ਨਬੀਆਂ ਦੇ ਪੜ੍ਹਨ ਤੋਂ ਪਿੱਛੋਂ ਸਮਾਜ ਦੇ ਸਰਦਾਰਾਂ ਨੇ ਓਹਨਾਂ ਨੂੰ ਕਹਾ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਦਾ ਬਚਨ ਤੁਹਾਡੇ ਕੋਲ ਹੋਵੇ ਤਾਂ ਸੁਣਾਓ</verse>
				<verse number="16">ਤਦ ਪੌਲੁਸ ਖੜਾ ਹੋ ਗਿਆ ਅਤੇ ਹੱਥ ਨਾਲ ਸੈਨਤ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਿਓ, ਸੁਣੋ</verse>
				<verse number="17">ਇਸਰਾਏਲ ਦੀ ਇਸ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨੂੰ ਚੁਣਿਆ ਅਤੇ ਇਸ ਕੌਮ ਨੂੰ ਜਦ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਭੁਜਾ ਦੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ</verse>
				<verse number="18">ਅਤੇ ਚਾਹਲੀਆਂਕੁ ਵਰਿਹਾਂ ਤੀਕੁਰ ਉਜਾੜ ਵਿੱਚ ਉਨ੍ਹਾਂ ਦੀ ਝਾਲ ਝੱਲੀ</verse>
				<verse number="19">ਅਰ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਕੋਈ ਸਾਢੇ ਚਾਰਕੁ ਸੌ ਵਰਿਹਾਂ ਤੀਕੁਰ ਉਨ੍ਹਾਂ ਦਾ ਵਿਰਸਾ ਕਰ ਦਿੱਤਾ</verse>
				<verse number="20">ਉਹ ਦੇ ਮਗਰੋਂ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਈ ਦਿੱਤੇ</verse>
				<verse number="21">ਏਹ ਦੇ ਮਗਰੋਂ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚ ਕੀਸ਼ ਦੇ ਪੁੱਤ੍ਰ ਸ਼ਾਊਲ ਨੂੰ ਚਾਹਲੀਆਂ ਵਰਿਹਾਂ ਤੀਕੁਰ ਉਨ੍ਹਾਂ ਨੂੰ ਦਿੱਤਾ</verse>
				<verse number="22">ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜਾ ਕੀਤਾ ਭਈ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਹ ਦੇ ਹੱਕ ਵਿੱਚ ਉਹ ਨੇ ਸਾਖੀ ਦੇ ਕੇ ਆਖਿਆ ਭਈ ਮੈਂ ਯੱਸੀ ਦੇ ਪੁੱਤ੍ਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹੋ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ</verse>
				<verse number="23">ਓਸੇ ਦੀ ਅੰਸ ਤੋਂ ਪਰਮੇਸ਼ੁਰ ਨੇ ਆਪਣੇ ਕਰਾਰ ਮੂਜਬ ਇਸਰਾਏਲ ਦੇ ਕੋਲ ਇੱਕ ਮੁਕਤੀ ਦਾਤਾ ਯਿਸੂ ਨੂੰ ਲਿਆਂਦਾ</verse>
				<verse number="24">ਜਿਹ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਰਬੱਤ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ</verse>
				<verse number="25">ਜਾਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋॽ ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ ਜਿਹ ਦੇ ਪੈਰਾਂ ਦੀ ਜੁੱਤੀ ਮੈਂ ਖੋਲ੍ਹਣ ਦੇ ਜੋਗ ਨਹੀਂ</verse>
				<verse number="26">ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤ੍ਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਭੈ ਕਰਦੇ ਹੋ ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ</verse>
				<verse number="27">ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਸਰਦਾਰਾਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਜਾਣ ਕੇ ਉਹ ਨੂੰ ਡੰਨ ਦੇ ਜੋਗ ਠਹਿਰਾਉਣ ਨਾਲ ਉਨ੍ਹਾਂ ਨੂੰ ਪੂਰਿਆਂ ਕੀਤਾ</verse>
				<verse number="28">ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਜੋ ਉਹ ਜਾਨੋਂ ਮਾਰਿਆ ਜਾਵੇ</verse>
				<verse number="29">ਅਤੇ ਜਾਂ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਰੁੱਖ ਉੱਤੋਂ ਲਾਹ ਕੇ ਕਬਰ ਵਿੱਚ ਰੱਖਿਆ</verse>
				<verse number="30">ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ</verse>
				<verse number="31">ਅਤੇ ਉਹ ਬਹੁਤ ਦਿਨਾਂ ਤੀਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਸਾਖੀ ਦੇਣ ਵਾਲੇ ਹਨ</verse>
				<verse number="32">ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ ਦਾਦਿਆਂ ਨਾਲ ਕੀਤਾ ਗਿਆ ਸੀ</verse>
				<verse number="33">ਭਈ ਪਰਮੇਸ਼ੁਰ ਨੇ ਯਿਸੂ ਨੂੰ ਉਠਾਲ ਕੇ ਸਾਡੀ ਉਲਾਦ ਦੇ ਲਈ ਓਸੇ ਬਚਨ ਨੂੰ ਪੂਰਾ ਕੀਤਾ ਹੈ ਜਿਵੇਂ ਦੂਜੇ ਜ਼ਬੂਰ ਵਿੱਚ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਅੱਜ ਤੂੰ ਮੈਥੋਂ ਜੰਮਿਆ</verse>
				<verse number="34">ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਲਿਆ ਭਈ ਉਹ ਫੇਰ ਸੜਨ ਦੀ ਵੱਲ ਕਦੇ ਨਾ ਮੁੜੇ ਉਹ ਨੇ ਇਉਂ ਆਖਿਆ ਹੈ ਜੋ ਮੈਂ ਦਾਊਦ ਦੇ ਪਵਿੱਤ੍ਰ ਅਤੇ ਅਟੱਲ ਪਦਾਰਥ ਤੁਹਾਨੂੰ ਦਿਆਂਗਾ</verse>
				<verse number="35">ਏਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਭਈ ਤੂੰ ਆਪਣੇ ਪਵਿੱਤ੍ਰ ਪੁਰਖ ਨੂੰ ਸੜਨ ਨਾ ਦੇਵੇਂਗਾ</verse>
				<verse number="36">ਦਾਊਦ ਤਾਂ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰ ਕੇ ਸੌਂ ਗਿਆ ਅਤੇ ਆਪਣੇ ਪਿਉ ਦਾਦਿਆਂ ਵਿੱਚ ਜਾ ਮਿਲਿਆ ਅਤੇ ਸੜ ਗਿਆ</verse>
				<verse number="37">ਪਰ ਇਹ ਜਿਹ ਨੂੰ ਪਰਮੇਸ਼ੁਰ ਨੇ ਜਿਵਾਲਿਆ ਨਾ ਸੜਿਆ</verse>
				<verse number="38">ਸੋ ਹੇ ਭਾਈਓ, ਇਹ ਜਾਣੋ ਕਿ ਓਸੇ ਦੇ ਵਸੀਲੇ ਨਾਲ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖਬਰ ਦਿੱਤੀ ਜਾਂਦੀ ਹੈ</verse>
				<verse number="39">ਅਤੇ ਉਸੇ ਦੇ ਰਾਹੀਂ ਹਰੇਕ ਜਿਹੜਾ ਨਿਹਚਾ ਕਰਦਾ ਹੈ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਸ਼ਰਾ ਨਾਲ ਬੇਗੁਨਾਹ ਨਾ ਠਹਿਰ ਸਕੇ</verse>
				<verse number="40">ਸੋ ਤੁਸੀਂ ਚੌਕਸ ਰਹੋ ਕਿਤੇ ਐਉਂ ਨਾ ਹੋਵੇ ਕਿ ਉਹ ਜੋ ਨਬੀਆਂ ਵਿੱਚ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ —</verse>
				<verse number="41">ਹੇ ਤੁੱਛ ਜਾਣਨ ਵਾਲਿਓ ਵੇਖੋ, ਅਤੇ ਅਚਰਜ ਮੰਨੋ, ਅਰ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕਾਰਜ ਕਰਦਾ ਹਾਂ, ਅਜਿਹਾ ਕਾਰਜ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸਤ ਨਾ ਮੰਨੋਗੇ।।</verse>
				<verse number="42">ਜਾਂ ਓਹ ਬਾਹਰ ਨਿੱਕਲ ਰਹੇ ਸਨ ਤਾਂ ਓਹ ਬੇਨਤੀ ਕਰਨ ਲੱਗੇ ਭਈ ਅਗਲੇ ਸਬਤ ਦੇ ਦਿਨ ਏਹੋ ਗੱਲਾਂ ਸਾਨੂੰ ਸੁਣਾਈਆਂ ਜਾਣ</verse>
				<verse number="43">ਜਾਂ ਸਭਾ ਉੱਠ ਗਈ ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ-ਮੁਰੀਦਾਂ ਵਿੱਚੋਂ ਭਗਤ ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਓਹਨਾਂ ਨਾਲ ਗੱਲਾਂ ਕਰ ਕੇ ਓਹਨਾਂ ਨੂੰ ਸਮਝਾ ਦਿੱਤਾ ਭਈ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।।</verse>
				<verse number="44">ਅਗਲੇ ਸਬਤ ਦੇ ਦਿਨ ਕਰੀਬ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ</verse>
				<verse number="45">ਪਰ ਯਹੂਦੀ ਐਡੀ ਭੀੜ ਵੇਖ ਕੇ ਖਾਰ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਰ ਕੁਫ਼ਰ ਬਕਣ ਡਹਿ ਪਏ</verse>
				<verse number="46">ਤਦ ਪੌਲੁਸ ਅਤੇ ਬਰਨਬਾਸ ਬੇਧੜਕ ਹੋ ਕੇ ਬੋਲੇ ਕਿ ਜਰੂਰ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਉਣ ਦੇ ਜੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ</verse>
				<verse number="47">ਕਿਉਂ ਜੋ ਪ੍ਰਭੁ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ — ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਭਈ ਤੂੰ ਧਰਤੀ ਦੇ ਬੰਨੇ ਤੀਕੁਰ ਮੁਕਤੀ ਦਾ ਕਾਰਨ ਹੋਵੇਂ।।</verse>
				<verse number="48">ਤਾਂ ਪਰਾਈਆਂ ਕੌਮਾਂ ਦੇ ਲੋਕ ਏਹ ਗੱਲਾਂ ਸੁਣ ਕੇ ਅਨੰਦ ਹੋਏ ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਉਣ ਲਈ ਠਹਿਰਾਏ ਗਏ ਸਨ ਉਨ੍ਹਾਂ ਨਿਹਚਾ ਕੀਤੀ</verse>
				<verse number="49">ਅਰ ਉਸ ਸਾਰੇ ਦੇਸ ਵਿੱਚ ਪ੍ਰਭੁ ਦਾ ਬਚਨ ਫੈਲਦਾ ਗਿਆ</verse>
				<verse number="50">ਪਰ ਯਹੂਦੀਆਂ ਨੇ ਭਗਤਣਾਂ ਪਤਵੰਤੀਆਂ ਇਸਤ੍ਰੀਆਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਉਭਾਰਿਆ ਅਰ ਪੌਲੁਸ ਅਤੇ ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ</verse>
				<verse number="51">ਪਰ ਓਹ ਉਨ੍ਹਾਂ ਉੱਤੇ ਆਪਣਿਆਂ ਪੈਰਾਂ ਦੀ ਧੂੜ ਝਾੜ ਕੇ ਇਕੋਨਿਯੁਮ ਵਿੱਚ ਆਏ</verse>
				<verse number="52">ਅਤੇ ਚੇਲੇ ਅਨੰਦ ਅਰ ਪਵਿੱਤ੍ਰ ਆਤਮਾ ਨਾਲ ਭਰੇ ਰਹਿੰਦੇ ਸਨ।।</verse>
			</chapter>
			<chapter number="14">
				<verse number="1">ਇਕੋਨਿਯੁਮ ਵਿੱਚ ਇਉਂ ਹੋਇਆ ਕਿ ਓਹ ਯਹੂਦੀਆਂ ਦੀ ਸਮਾਜ ਵਿੱਚ ਗਏ ਅਰ ਅਜਿਹਾ ਬਚਨ ਕੀਤਾ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਾਹਲੇ ਲੋਕਾਂ ਨੇ ਨਿਹਚਾ ਕੀਤੀ</verse>
				<verse number="2">ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨਾ ਮੰਨਿਆ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨਾਂ ਨੂੰ ਉਭਾਰ ਕੇ ਭਾਈਆਂ ਦੀ ਵੱਲੋਂ ਬੁਰਾ ਕਰ ਦਿੱਤਾ</verse>
				<verse number="3">ਸੋ ਓਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੁ ਦੇ ਆਸਰੇ ਬੇਧੜਕ ਉਪਦੇਸ਼ ਕਰਦੇ ਰਹੇ ਅਰ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ ਕੰਮ ਵਿਖਾਲ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਸਾਖੀ ਦਿੰਦਾ ਰਿਹਾ</verse>
				<verse number="4">ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕਈ ਯਹੂਦੀਆਂ ਦੀ ਵੱਲ ਅਤੇ ਕਈ ਰਸੂਲਾਂ ਦੀ ਵੱਲ ਹੋ ਗਏ</verse>
				<verse number="5">ਜਾਂ ਪਰਾਈਆਂ ਕੌਮਾਂ ਦਿਆਂ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਸਰਦਾਰਾਂ ਸਣੇ ਉਨ੍ਹਾਂ ਦੀ ਪਤ ਲਾਹੁਣ ਅਤੇ ਪਥਰਾਓ ਕਰਨ ਨੂੰ ਹੱਲਾ ਕੀਤਾ</verse>
				<verse number="6">ਤਾਂ ਓਹ ਇਸ ਮਲੂਮ ਕਰ ਕੇ ਲੁਕਾਉਨਿਯਾ ਨਗਰ ਲੁਸਤ੍ਰਾ ਅਰ ਦਰਬੇ ਅਤੇ ਉਨ੍ਹਾਂ ਦੇ ਲਾਂਭ ਛਾਂਭ ਦੇ ਇਲਾਕੇ ਵਿੱਚ ਭੱਜ ਗਏ</verse>
				<verse number="7">ਅਰ ਉੱਥੇ ਖੁਸ਼ ਖਬਰੀ ਸੁਣਾਉਂਦੇ ਰਹੇ।।</verse>
				<verse number="8">ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਙਾ ਸੀ ਅਰ ਕਦੇ ਨਹੀਂ ਸੀ ਤੁਰਿਆ</verse>
				<verse number="9">ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਜਾਂ ਵੇਖਿਆ ਭਈ ਇਹ ਦੇ ਵਿੱਚ ਚੰਗਾ ਹੋਣ ਦੀ ਨਿਹਚਾ ਹੈ</verse>
				<verse number="10">ਤਾਂ ਉੱਚੀ ਦੇ ਕੇ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜਾ ਹੋ! ਤਾਂ ਉਹ ਉੱਛਲ ਕੇ ਤੁਰਨ ਲੱਗ ਪਿਆ</verse>
				<verse number="11">ਜਦ ਓਹਨਾਂ ਲੋਕਾਂ ਨੇ ਜੋ ਕੁਝ ਪੌਲੁਸ ਨੇ ਕੀਤਾ ਸੀ ਵੇਖਿਆ ਤਦ ਓਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਦਿਓਤੇ ਮਾਨਸ ਰੂਪ ਧਾਰ ਕੇ ਸਾਡੇ ਕੋਲ ਉੱਤਰੇ ਹਨ!</verse>
				<verse number="12">ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਉਂ ਦਿਔਸ ਅਤੇ ਪੌਲੁਸ ਦਾ ਨਾਉਂ ਹਰਮੇਸ ਰੱਖਿਆ ਇਸ ਲਈ ਜੋ ਇਹ ਬਚਨ ਕਰਨ ਵਿੱਚ ਆਗੂ ਸੀ</verse>
				<verse number="13">ਦਿਔਸ ਦਾ ਮੰਦਰ ਨਗਰ ਦੇ ਸਾਹਮਣੇ ਸੀ ਅਤੇ ਉਹ ਦਾ ਪੁਜਾਰੀ ਬਲਦ ਅਤੇ ਫੁੱਲਾਂ ਦੇ ਹਾਰ ਫਾਟਕਾਂ ਕੋਲ ਲਿਆ ਕੇ ਚਾਹੁੰਦਾ ਸੀ ਜੋ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ</verse>
				<verse number="14">ਪਰ ਜਾਂ ਬਰਨਬਾਸ ਅਰ ਪੌਲੁਸ ਰਸੂਲਾਂ ਨੇ ਇਹ ਸੁਣਿਆ ਤਾਂ ਆਪਣੇ ਲੀੜੇ ਪਾੜੇ ਅਤੇ ਲੋਕਾਂ ਦੇ ਵਿੱਚ ਬਾਹਰ ਨੂੰ ਦੌੜੇ</verse>
				<verse number="15">ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋॽ ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ</verse>
				<verse number="16">ਉਸ ਨੇ ਅਗਲਿਆਂ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ</verse>
				<verse number="17">ਤਾਂ ਭੀ ਉਹ ਨੇ ਆਪ ਨੂੰ ਬਿਨਾ ਸਾਖੀ ਨਾ ਰੱਖਿਆ ਇਸ ਲਈ ਜੋ ਉਹ ਨੇ ਭਲਾ ਕੀਤਾ ਅਰ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾ ਨੂੰ ਅਹਾਰ ਅਤੇ ਅਨੰਦ ਨਾਲ ਭਰਪੂਰ ਕੀਤਾ</verse>
				<verse number="18">ਏਹ ਗੱਲਾਂ ਕਹਿ ਕਿ ਉਨ੍ਹਾਂ ਨੇ ਮਸਾਂ ਮਸਾਂ ਲੋਕਾਂ ਨੂੰ ਹਟਾਇਆ ਜੋ ਉਨ੍ਹਾਂ ਦੇ ਅੱਗੇ ਬਲੀਦਾਨ ਨਾ ਕਰਨ।।</verse>
				<verse number="19">ਪਰੰਤੂ ਕਈ ਯਹੂਦੀ ਅੰਤਾਕਿਯਾ ਅਰ ਇਕੁਨਿਯੁਮ ਤੋਂ ਉੱਥੇ ਆਏ ਅਤੇ ਲੋਕਾਂ ਨੂੰ ਉਭਾਰ ਕੇ ਪੌਲੁਸ ਨੂੰ ਪਥਰਾਓ ਕੀਤਾ ਅਤੇ ਇਹ ਸਮਝ ਕੇ ਭਈ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ</verse>
				<verse number="20">ਪਰ ਜਾਂ ਚੇਲੇ ਉਹ ਦੇ ਚੁਫੇਰੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਭਲਕ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ</verse>
				<verse number="21">ਅਰ ਜਾਂ ਉਸ ਨਗਰ ਵਿੱਚ ਖੁਸ਼ ਖਬਰੀ ਸੁਣਾ ਚੁੱਕੇ ਅਤੇ ਬਹੁਤ ਸਾਰਿਆਂ ਨੂੰ ਚੇਲੇ ਕਰ ਚੁੱਕੇ ਤਾਂ ਲੁਸਤ੍ਰਾ ਅਤੇ ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ</verse>
				<verse number="22">ਅਰ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਰ ਇਹ ਉਪਦੇਸ਼ ਦਿੰਦੇ ਸਨ ਕਿ ਨਿਹਚਾ ਵਿੱਚ ਬਣੇ ਰਹੋ ਅਤੇ ਕਿਹਾ ਭਈ ਅਸੀਂ ਬਹੁਤ ਬਿਪਤਾ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ</verse>
				<verse number="23">ਜਾਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ ਅਤੇ ਵਰਤ ਨਾਲ ਪ੍ਰਾਰਥਨਾ ਕੀਤੀ ਤਾਂ ਓਹਨਾਂ ਨੂੰ ਪ੍ਰਭੁ ਦੇ ਹੱਥ ਸੌਂਪ ਦਿੱਤਾ ਜਿਹ ਦੇ ਉੱਤੇ ਓਹਨਾਂ ਨਿਹਚਾ ਕੀਤੀ ਸੀ</verse>
				<verse number="24">ਤਾਂ ਓਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪੰਫ਼ੁਲਿਯਾ ਵਿੱਚ ਆਏ</verse>
				<verse number="25">ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਜਾ ਉੱਤਰੇ</verse>
				<verse number="26">ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ ਜਿੱਥੋਂ ਓਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ</verse>
				<verse number="27">ਜਾਂ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੀ ਕਰ ਕੇ ਖਬਰ ਦਿੱਤੀ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀ ਕੀਤਾ ਅਤੇ ਇਹ ਕਿ ਉਹ ਨੇ ਪਰਾਈਆਂ ਕੌਮਾਂ ਦੇ ਲਈ ਨਿਹਚਾ ਦਾ ਦਰਵੱਜਾ ਖੋਲ੍ਹਿਆ</verse>
				<verse number="28">ਤਾਂ ਓਹ ਚੇਲਿਆਂ ਦੇ ਨਾਲ ਬਹੁਤ ਚਿਰ ਠਹਿਰੇ।।</verse>
			</chapter>
			<chapter number="15">
				<verse number="1">ਕਈ ਆਦਮੀ ਯਹੂਦਿਯਾ ਤੋਂ ਆਣ ਕੇ ਭਾਈਆਂ ਨੂੰ ਸਿਖਾਲਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸੱਕਦੀ</verse>
				<verse number="2">ਸੋ ਜਾਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ ਬਹੁਤ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ</verse>
				<verse number="3">ਜਾਂ ਓਹ ਕਲੀਸਿਯਾ ਵੱਲੋਂ ਕੁਝ ਦੂਰ ਪੁਚਾਏ ਗਏ ਤਾਂ ਫੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਨ ਦੀ ਖਬਰ ਦਿੰਦੇ ਗਏ ਅਤੇ ਸਭਨਾਂ ਭਾਈਆਂ ਨੂੰ ਬਹੁਤ ਖੁਸ਼ ਕੀਤਾ</verse>
				<verse number="4">ਜਾਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਦਾ ਆਦਰ ਭਾਉ ਕੀਤਾ ਅਤੇ ਓਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਓਹਨਾਂ ਦੇ ਨਾਲ ਕੀਤਾ ਸੀ ਸੋ ਸੁਣਾ ਦਿੱਤਾ</verse>
				<verse number="5">ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨਿਹਚਾ ਕੀਤੀ ਉੱਠ ਕੇ ਕਿਹਾ ਭਈ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਸ਼ਰਾ ਨੂੰ ਮੰਨਣ ਦਾ ਹੁਕਮ ਦੇਣਾ ਚੀਹਦਾ ਹੈ।।</verse>
				<verse number="6">ਤਾਂ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਭਈ ਏਸ ਗੱਲ ਨੂੰ ਸੋਚਣ</verse>
				<verse number="7">ਅਰ ਜਾਂ ਬਹੁਤ ਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, - ਹੇ ਭਾਈਓ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਜੋ ਪਰਾਈਆਂ ਕੌਮਾਂ ਮੇਰੀ ਜ਼ਬਾਨੀ ਖੁਸ਼ ਖਬਰੀ ਦਾ ਬਚਨ ਸੁਣਨ ਅਤੇ ਨਿਹਚਾ ਕਰਨ</verse>
				<verse number="8">ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ</verse>
				<verse number="9">ਅਤੇ ਨਿਹਚਾ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭਿੰਨ ਭੇਦ ਨਾ ਰੱਖਿਆ</verse>
				<verse number="10">ਸੋ ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਹ ਨੂੰ ਨਾ ਸਾਡੇ ਪਿਉ ਦਾਦੇ, ਨਾ ਅਸੀਂ ਚੁੱਕ ਸੱਕੇॽ</verse>
				<verse number="11">ਪਰ ਸਾਨੂੰ ਪਰਤੀਤ ਹੈ ਕਿ ਅਸੀਂ ਪ੍ਰਭੁ ਯਿਸੂ ਦੀ ਕਿਰਪਾ ਨਾਲ ਬਚਾਏ ਜਾਵਾਂਗੇ ਜਿਸ ਤਰਾਂ ਕਿ ਓਹ ਭੀ।।</verse>
				<verse number="12">ਤਾਂ ਸਾਰੀ ਸਭਾ ਚੁੱਪ ਰਹੀ ਅਤੇ ਓਹ ਬਰਨਬਾਸ ਅਰ ਪੌਲੁਸ ਤੋਂ ਇਹ ਵਾਰਤਾ ਸੁਣਨ ਲੱਗੇ ਜੋ ਪਰਮੇਸ਼ੁਰ ਨੇ ਕਿਹੋ ਕਿਹੇ ਨਿਸ਼ਾਨ ਅਤੇ ਅਚੰਭੇ ਓਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਲੇ</verse>
				<verse number="13">ਅਰ ਜਾਂ ਓਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, - ਹੇ ਭਾਈਓ, ਮੇਰੀ ਸੁਣੋ</verse>
				<verse number="14">ਸ਼ਮਊਨ ਨੇ ਦੱਸਿਆ ਹੈ ਭਈ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਓਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ</verse>
				<verse number="15">ਅਤੇ ਨਬੀਆਂ ਦੇ ਬਚਨ ਏਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -</verse>
				<verse number="16">ਇਹ ਦੇ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫੇਰ ਬਣਾ ਕੇ ਖੜਾ ਕਰਾਂਗਾ,</verse>
				<verse number="17">ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਸਦਾਉਂਦੇ ਹਨ ਪ੍ਰਭੁ ਨੂੰ ਭਾਲਣ।</verse>
				<verse number="18">ਪ੍ਰਭੁ ਜਿਹੜਾ ਮੁੱਢੋਂ ਏਹ ਗੱਲਾਂ ਪਰਗਟ ਕਰਦਾ ਹੈ ਇਉਂ ਆਖਦਾ ਹੈ।।</verse>
				<verse number="19">ਸੋ ਮੇਰੀ ਸਲਾਹ ਏਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ ਅਸੀਂ ਓਹਨਾਂ ਨੂੰ ਔਖਿਆਂ ਨਾ ਕਰੀਏ</verse>
				<verse number="20">ਸਗੋਂ ਓਹਨਾਂ ਨੂੰ ਲਿਖ ਭੇਜੀਏ ਭਈ ਮੂਰਤਾਂ ਦੀਆਂ ਪਲੀਤਗੀਆਂ ਅਤੇ ਹਰਾਮਕਾਰੀ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ</verse>
				<verse number="21">ਕਿਉਂ ਜੋ ਅਗਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਅਤੇ ਹਰ ਸਬਤ ਦੇ ਦਿਨ ਸਮਾਜਾਂ ਵਿੱਚ ਉਹ ਦੀ ਪੋਥੀ ਪੜ੍ਹੀ ਜਾਂਦੀ ਹੈ।।</verse>
				<verse number="22">ਤਦ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਸਣੇ ਚੰਗਾ ਜਾਣਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਘੱਲਣ ਅਰਥਾਤ ਯਹੂਦਾ ਨੂੰ ਜਿਹੜਾ ਬਰਸੱਬਾਸ ਕਹਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੁਰਹੈਲ ਸਨ</verse>
				<verse number="23">ਅਰ ਉਨ੍ਹਾਂ ਦੇ ਹੱਥ ਇਹ ਲਿਖ ਘੱਲਿਆ ਭਈ ਉਨ੍ਹਾਂ ਭਾਈਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ ਅਤੇ ਸੁਰਿਯਾ ਅਤੇ ਕਲਿਕਿਯਾ ਵਿੱਚ ਰਹਿੰਦੇ ਹਨ ਰਸੂਲਾਂ ਅਤੇ ਬਜ਼ੁਰਗਾਂ ਭਾਈਆਂ ਦਾ ਪਰਨਾਮ</verse>
				<verse number="24">ਜਾਂ ਅਸਾਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਘਬਰਾ ਦਿੱਤਾ ਪਰ ਅਸਾਂ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਦਿੱਤਾ</verse>
				<verse number="25">ਤਾਂ ਅਸਾਂ ਇੱਕ ਮਨ ਹੋ ਕੇ ਚੰਗਾ ਜਾਣਿਆ ਜੋ ਕਈਕੁ ਪੁਰਸ਼ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ</verse>
				<verse number="26">ਜੋ ਅਜੇਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦੇ ਬਦਲੇ ਜੋਖੋਂ ਵਿੱਚ ਪਾ ਦਿੱਤੇ, ਤੁਹਾਡੇ ਕੋਲ ਘੱਲੀਏ</verse>
				<verse number="27">ਸੋ ਅਸਾਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪ ਏਹ ਗੱਲਾਂ ਜਬਾਨੀ ਭੀ ਦੱਸਣਗੇ</verse>
				<verse number="28">ਕਿਉਂਕਿ ਪਵਿੱਤ੍ਰ ਆਤਮਾ ਨੇ ਅਤੇ ਅਸਾਂ ਚੰਗਾ ਜਾਣਿਆ ਜੋ ਇਨ੍ਹਾਂ ਜਰੂਰੀ ਗੱਲਾਂ ਤੋਂ ਬਿਨਾ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ</verse>
				<verse number="29">ਕਿ ਤੁਸੀਂ ਮੂਰਤਾਂ ਦਿਆਂ ਚੜ੍ਹਾਵਿਆਂ ਅਤੇ ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪ ਨੂੰ ਬਚਾ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡੀ ਕਲਿਆਣ ਹੋਵੇ।।</verse>
				<verse number="30">ਫੇਰ ਓਹ ਵਿਦਿਆ ਹੋ ਕੇ ਅੰਤਾਕਿਯਾ ਨੂੰ ਆਏ ਅਰ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ</verse>
				<verse number="31">ਓਹ ਪੜ੍ਹ ਕੇ ਏਸ ਤਸੱਲੀ ਦੀ ਗੱਲੋਂ ਬਹੁਤ ਅਨੰਦ ਹੋਏ</verse>
				<verse number="32">ਤਾਂ ਯਹੂਦਾ ਅਰ ਸੀਲਾਸ ਨੇ ਜੋ ਆਪ ਭੀ ਨਬੀ ਸਨ ਭਾਈਆਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਤਕੜੇ ਕੀਤਾ</verse>
				<verse number="33">ਅਤੇ ਓਹ ਕਿੰਨਾਕੁ ਚਿਰ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਾਈਆਂ ਕੋਲੋਂ ਸੁੱਖ ਸਾਂਦ ਨਾਲ ਵਿਦਿਆ ਹੋਏ</verse>
				<verse number="34">***</verse>
				<verse number="35">ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੁ ਦਾ ਬਚਨ ਸਿਖਾਲਦੇ ਅਤੇ ਉਹ ਦੀ ਖੁਸ਼ ਖਬਰੀ ਸੁਣਾਉਂਦੇ ਸਨ।।</verse>
				<verse number="36">ਕਈ ਦਿਨ ਪਿਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਓ ਹਰੇਕ ਨਗਰ ਵਿੱਚ ਜਿੱਥੇ ਅਸਾਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ ਫੇਰ ਜਾ ਕੇ ਭਾਈਆਂ ਦੀ ਖਬਰ ਲਈਏ ਭਈ ਉਨ੍ਹਾਂ ਦਾ ਕੀ ਹਾਲ ਹੈ</verse>
				<verse number="37">ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਵੀ ਜਿਹੜਾ ਮਰਕੁਸ ਸਦਾਉਂਦਾ ਹੈ ਨਾਲ ਲੈ ਚੱਲੀਏ</verse>
				<verse number="38">ਪਰ ਪੌਲੁਸ ਨੇ ਚੰਗਾ ਨਾ ਜਾਣਿਆ ਕਿ ਉਹ ਨੂੰ ਨਾਲ ਲੈ ਚੱਲੇ ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ</verse>
				<verse number="39">ਤਦ ਉਨ੍ਹਾਂ ਵਿੱਚ ਐੱਨਾ ਵਿਗਾੜ ਹੋਇਆ ਜੋ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ</verse>
				<verse number="40">ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਾਂ ਭਾਈਆਂ ਕੋਲੋਂ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪਿਆ ਗਿਆ ਤਾਂ ਉਹ ਤੁਰ ਪਿਆ</verse>
				<verse number="41">ਅਰ ਸੁਰਿਯਾ ਅਤੇ ਕਿਲਿਕਿਯਾ ਵਿੱਚ ਫਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਤਕੜੇ ਕੀਤਾ।।</verse>
			</chapter>
			<chapter number="16">
				<verse number="1">ਉਹ ਦਰਬੇ ਅਤੇ ਲੁਸਤ੍ਰਾ ਵਿੱਚ ਭੀ ਆਇਆ ਅਰ ਵੇਖੋ ਉੱਥੇ ਤਿਮੋਥਿਉਸ ਨਾਮੇ ਇੱਕ ਚੇਲਾ ਹੈਸੀ ਜਿਹੜਾ ਇੱਕ ਨਿਹਚਾਵਾਨ ਯਹੂਦਣ ਦਾ ਪੁੱਤ੍ਰ ਸੀ ਪਰ ਉਹ ਦਾ ਪਿਓ ਯੂਨਾਨੀ ਸੀ</verse>
				<verse number="2">ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਾਈਆਂ ਵਿੱਚ ਨੇਕਨਾਮ ਸੀ</verse>
				<verse number="3">ਪੌਲੁਸ ਨੇ ਚਾਹਿਆ ਭਈ ਇਹ ਮੇਰੇ ਨਾਲ ਚੱਲੇ ਸੋ ਉਨ੍ਹਾਂ ਯਹੂਦੀਆਂ ਦੇ ਕਾਰਨ ਜਿਹੜੇ ਉਸ ਗਿਰਦੇ ਦੇ ਸਨ ਉਹ ਨੂੰ ਲੈ ਕੇ ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸੱਭੋ ਜਾਣਦੇ ਸਨ ਭਈ ਉਹ ਦਾ ਪਿਉ ਯੂਨਾਨੀ ਸੀ</verse>
				<verse number="4">ਓਹ ਨਗਰ ਨਗਰ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚਲਿਆਂ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ ਮੰਨਣ ਲਈ ਓਹਨਾਂ ਨੂੰ ਸੌਂਪਦੇ ਗਏ</verse>
				<verse number="5">ਸੋ ਕਲੀਸਿਯਾਂ ਨਿਹਚਾ ਵਿੱਚ ਤਕੜੀਆਂ ਹੁੰਦਿਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।।</verse>
				<verse number="6">ਓਹ ਫ਼ਰੁਗਿਯਾ ਅਰ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ ਕਿਉਂ ਜੋ ਪਵਿੱਤ੍ਰ ਆਤਮਾ ਨੇ ਉਨ੍ਹਾਂ ਨੂੰ ਆਸਿਯਾ ਵਿੱਚ ਬਚਨ ਸੁਣਾਉਣ ਤੋਂ ਮਨਾ ਕੀਤਾ ਸੀ</verse>
				<verse number="7">ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਜਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ</verse>
				<verse number="8">ਸੋ ਓਹ ਮੁਸਿਯਾ ਕੋਲ ਦੀ ਲੰਘ ਕੇ ਤ੍ਰੋਆਸ ਵਿੱਚ ਆ ਉੱਤਰੇ</verse>
				<verse number="9">ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ ਕਿ ਇੱਕ ਮਕਦੂਨੀ ਮਨੁੱਖ ਖੜਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ ਜੋ ਇਸ ਪਾਰ ਮਕਦੂਨਿਯਾ ਵਿੱਚ ਉਤਰ ਕੇ ਸਾਡੀ ਸਹਾਇਤਾ ਕਰ</verse>
				<verse number="10">ਜਾਂ ਉਸ ਨੇ ਇਹ ਦਰਸ਼ਣ ਪਾਇਆ ਤਾਂ ਜਤਨ ਕੀਤਾ ਇਸ ਲਈ ਜੋ ਅਸਾਂ ਪੱਕ ਜਾਣਿਆ ਭਈ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ ਖਬਰੀ ਸੁਣਾਈਏ।।</verse>
				<verse number="11">ਤਾਂ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਅਗਲੇ ਭਲਕ ਨਿਯਾਪੁਲਿਸ ਨੂੰ</verse>
				<verse number="12">ਅਰ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦੇ ਉਸ ਪਾਸੇ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਓਸੇ ਸ਼ਹਿਰ ਵਿੱਚ ਰਹੇ</verse>
				<verse number="13">ਅਤੇ ਸਬਤ ਦੇ ਦਿਨ ਫਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ ਜਿੱਥੇ ਅਸਾਂ ਜਾਣਿਆ ਭਈ ਬੰਦਗੀ ਕਰਨ ਦਾ ਕੋਈ ਅਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਤੀਵੀਆਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ ਗੱਲਾਂ ਕਰਨ ਲੱਗੇ</verse>
				<verse number="14">ਅਰ ਲੁਦਿਯਾ ਨਾਮੇ ਥੁਆਤੀਰਾ ਨਗਰ ਦੀ ਇੱਕ ਤੀਵੀਂ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਸੁਣਦੀ ਸੀ। ਉਹ ਦਾ ਮਨ ਪ੍ਰਭੁ ਨੇ ਖੋਲ੍ਹ ਦਿੱਤਾ ਭਈ ਪੌਲੁਸ ਦੀਆਂ ਗੱਲਾਂ ਉੱਤੇ ਚਿੱਤ ਲਾਵੇ</verse>
				<verse number="15">ਅਤੇ ਜਾਂ ਉਸ ਨੇ ਆਪਣੇ ਟੱਬਰ ਸਣੇ ਬਪਤਿਸਮਾ ਲਿਆ ਤਾਂ ਮਿੰਨਤ ਕਰ ਕੇ ਬੋਲੀ ਕਿ ਜੇ ਤੁਸੀਂ ਮੈਨੂੰ ਪ੍ਰਭੁ ਦੀ ਨਿਹਚਾਵਾਨ ਸਮਝਿਆ ਹੈ ਤਾਂ ਮੇਰੇ ਘਰ ਵਿੱਚ ਆਣ ਕੇ ਰਹੋ ਅਤੇ ਸਾਨੂੰ ਮੱਲੋ ਮੱਲੀ ਲੈ ਗਈ।।</verse>
				<verse number="16">ਇਉਂ ਹੋਇਆ ਕਿ ਜਦ ਅਸੀਂ ਬੰਦਗੀ ਕਰਨ ਦੇ ਅਸਥਾਨ ਨੂੰ ਜਾਂਦੇ ਸਾਂ ਤਾਂ ਇੱਕ ਗੋੱਲੀ ਸਾਨੂੰ ਮਿਲੀ ਜਿਹ ਦੇ ਵਿੱਚ ਭੇਤ ਬੁਝਣ ਦੀ ਰੂਹ ਸੀ ਅਤੇ ਟੇਵੇ ਲਾ ਕੇ ਉਹ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ</verse>
				<verse number="17">ਸੋ ਪੌਲੁਸ ਦੇ ਅਤੇ ਸਾਡੇ ਮਗਰ ਆਣ ਕੇ ਹਾਕਾਂ ਮਾਰਦੀ ਅਤੇ ਕਹਿੰਦੀ ਸੀ ਜੋ ਏਹ ਲੋਕ ਅੱਤ ਮਹਾਂ ਪਰਮੇਸ਼ੁਰ ਦੇ ਦਾਸ ਹਨ ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ!</verse>
				<verse number="18">ਉਹ ਬਹੁਤ ਦਿਨਾਂ ਤੀਕੁਰ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਰੂਹ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾਹ! ਅਤੇ ਉਹ ਉਸੇ ਘੜੀ ਨਿੱਕਲ ਗਈ।।</verse>
				<verse number="19">ਪਰ ਜਾਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਜਾਂਦੀ ਰਹੀ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ ਕੇ ਬਾਜ਼ਾਰ ਵਿੱਚ ਹਾਕਮਾਂ ਦੇ ਕੋਲ ਖਿੱਚ ਕੇ ਲੈ ਚੱਲੇ</verse>
				<verse number="20">ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਭਈ ਏਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਨੂੰ ਬਹੁਤ ਜਿੱਚ ਕਰਦੇ ਹਨ</verse>
				<verse number="21">ਅਤੇ ਸਾਨੂੰ ਅਜੇਹੀਆਂ ਰੀਤਾਂ ਦੱਸਦੇ ਹਨ ਕਿ ਜਿਨ੍ਹਾਂ ਦਾ ਮੰਨਣਾ ਅਤੇ ਪੂਰਾ ਕਰਨਾ ਸਾਨੂੰ ਜੋ ਰੋਮੀ ਹਾਂ ਜੋਗ ਨਹੀਂ</verse>
				<verse number="22">ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਦੁਆਲੇ ਦੇ ਲੀੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਕੀਤਾ</verse>
				<verse number="23">ਉਨ੍ਹਾਂ ਨੂੰ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਭਈ ਵੱਡੀ ਚੌਕਸੀ ਨਾਲ ਉਨ੍ਹਾਂ ਦੀ ਖਬਰਦਾਰੀ ਕਰ!</verse>
				<verse number="24">ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰੀਂ ਕਾਠ ਠੋਕ ਦਿੱਤਾ</verse>
				<verse number="25">ਪਰ ਅੱਧੀਕੁ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦੇ ਭਜਨ ਗਾਉਂਦੇ ਸਨ ਅਰ ਕੈਦੀ ਉਨ੍ਹਾਂ ਦੀ ਸੁਣਦੇ ਸਨ</verse>
				<verse number="26">ਤਾਂ ਅਚਾਣਕ ਇੱਕ ਐਡਾ ਭੁਚਾਲ ਆਇਆ ਜੋ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਰ ਝੱਟ ਸਾਰੇ ਬੂਹੇ ਖੁਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਖੁਲ੍ਹ ਗਈਆਂ!</verse>
				<verse number="27">ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਾਂ ਕੈਦਖ਼ਾਨੇ ਦੇ ਬੂਹੇ ਖੁਲ੍ਹੇ ਵੇਖੇ ਤਾਂ ਇਹ ਸਮਝ ਕੇ ਭਈ ਕੈਦੀ ਭੱਜ ਗਏ ਹੋਣੇ ਹਨ ਤਲਵਾਰ ਧੂਈ ਅਤੇ ਆਪ ਨੂੰ ਮਾਰਨ ਲੱਗਾ</verse>
				<verse number="28">ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ ਜੋ ਆਪ ਨੂੰ ਕੁਝ ਨੁਕਸਾਨ ਨਾ ਪੁਚਾ ਕਿਉਂ ਜੋ ਅਸੀਂ ਸਭ ਏੱਥੇ ਹੀ ਹਾਂ!</verse>
				<verse number="29">ਪਰ ਉਹ ਦੀਵੇ ਮੰਗਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ</verse>
				<verse number="30">ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾ ਪੁਰਖੋ, ਮੈਂ ਕੀ ਕਰਾਂ ਜਿਸ ਤੋਂ ਬਚਾਇਆ ਜਾਵਾਂॽ</verse>
				<verse number="31">ਉਨ੍ਹਾਂ ਆਖਿਆ, ਪ੍ਰਭੁ ਯਿਸੂ ਉੱਤੇ ਨਿਹਚਾ ਕਰ ਤਾਂ ਤੂੰ ਅਤੇ ਤੇਰਾ ਘਰਾਣਾ ਬਚਾਏ ਜਾਓਗੇ</verse>
				<verse number="32">ਤਾਂ ਉਨ੍ਹਾਂ ਉਸ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਉਸ ਦੇ ਘਰ ਵਿੱਚ ਸਨ ਪ੍ਰਭੁ ਦਾ ਬਚਨ ਸੁਣਾਇਆ</verse>
				<verse number="33">ਅਤੇ ਰਾਤ ਦੀ ਓਸੇ ਘੜੀ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜਖ਼ਮ ਧੋਤੇ ਅਰ ਉਸ ਨੇ ਅਰ ਉਸ ਦੇ ਸਾਰੇ ਘਰ ਦਿਆਂ ਨੇ ਓਸੇ ਵੇਲੇ ਬਪਤਿਸਮਾ ਲਿਆ</verse>
				<verse number="34">ਅਤੇ ਉਨ੍ਹਾਂ ਨੂੰ ਘਰ ਵਿੱਚ ਲਿਆ ਕੇ ਉਨ੍ਹਾਂ ਦੇ ਅੱਗੇ ਭੋਜਨ ਪਰੋਸਿਆ ਅਤੇ ਉਸ ਨੇ ਪਰਮੇਸ਼ੁਰ ਦੀ ਪਰਤੀਤ ਕਰ ਕੇ ਆਪਣੇ ਸਾਰੇ ਟੱਬਰ ਸਣੇ ਵੱਡੀ ਖੁਸ਼ ਖਬਰੀ ਮਨਾਈ।।</verse>
				<verse number="35">ਜਾਂ ਦਿਨ ਚੜ੍ਹਿਆ ਤਾਂ ਸਰਦਾਰਾਂ ਨੇ ਪਿਆਦਿਆਂ ਦੇ ਰਾਹੀਂ ਕਹਾ ਭੇਜਿਆ ਭਈ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ</verse>
				<verse number="36">ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖਬਰ ਦਿੱਤੀ ਜੋ ਸਰਦਾਰਾਂ ਨੇ ਤੁਹਾਨੂੰ ਛੱਡਣ ਲਈ ਕਹਾ ਭਜਿਆ ਹੈ ਸੋ ਹੁਣ ਨਿੱਕਲ ਕੇ ਸੁੱਖ ਸਾਂਦ ਨਾਲ ਚੱਲੇ ਜਾਓ</verse>
				<verse number="37">ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤਿਆਂ ਬਿਨਾਂ ਸਭਨਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਓਹ ਸਾਨੂੰ ਚੁੱਪ ਕੀਤੇ ਕੱਢਦੇ ਹਨॽ ਇਹ ਕਦੀ ਨਹੀਂ ਹੋਣਾ ਸਗੋਂ ਓਹ ਆਪੋ ਆਣ ਕੇ ਸਾਨੂੰ ਬਾਹਰ ਲੈ ਚੱਲਣ</verse>
				<verse number="38">ਤਦ ਪਿਆਦਿਆਂ ਨੇ ਏਹ ਗੱਲਾਂ ਸਰਦਾਰਾਂ ਨੂੰ ਜਾ ਸੁਣਾਈਆਂ ਅਤੇ ਜਾਂ ਓਹਨਾਂ ਸੁਣਿਆ ਜੋ ਏਹ ਰੋਮੀ ਹਨ ਤਾਂ ਡਰ ਗਏ</verse>
				<verse number="39">ਅਤੇ ਆਣ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਅਰਦਾਸ ਕੀਤੀ ਜੋ ਸ਼ਹਿਰੋਂ ਚੱਲੇ ਜਾਓ</verse>
				<verse number="40">ਤਦ ਓਹ ਕੈਦੋਂ ਛੁੱਟ ਕੇ ਲੁਦਿਯਾ ਦੇ ਗਏ ਅਰ ਭਾਈਆਂ ਨੂੰ ਵੇਖ ਕੇ ਉਨ੍ਹਾਂ ਨੂੰ ਤੱਸਲੀ ਦਿੱਤੀ ਅਤੇ ਤੁਰ ਪਏ।।</verse>
			</chapter>
			<chapter number="17">
				<verse number="1">ਫੇਰ ਓਹ ਅਮਫ਼ਿਪੁਲਿਸ ਅਤੇ ਅਪੁੱਲੋਨਿਯਾ ਦੇ ਵਿੱਚੋਂ ਦੀ ਲੰਘ ਕੇ ਥੱਸਲੁਨੀਕੇ ਨੂੰ ਆਏ ਜਿੱਥੇ ਯਹੂਦੀਆਂ ਦੀ ਇੱਕ ਸਮਾਜ ਸੀ</verse>
				<verse number="2">ਅਤੇ ਪੌਲੁਸ ਆਪਣੇ ਦਸਤੂਰ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਰ ਤਿੰਨਾਂ ਸਬਤਾਂ ਦੇ ਦਿਨਾਂ ਤੀਕ ਲਿਖਤਾਂ ਤਾਂ ਵਿੱਚੋਂ ਉਨ੍ਹਾਂ ਨੂੰ ਬਚਨ ਸੁਣਾਉਂਦਾ ਰਿਹਾ</verse>
				<verse number="3">ਅਤੇ ਅਰਥ ਖੋਲ੍ਹ ਕੇ ਉਹ ਨੇ ਬਿਆਨ ਕੀਤਾ ਭਈ ਮਸੀਹ ਦਾ ਦੁਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜਰੂਰੀ ਸੀ ਅਤੇ ਇਹ ਯਿਸੂ ਜਿਹ ਦੀ ਮੈਂ ਤੁਹਾਨੂੰ ਖਬਰ ਦਿੰਦਾ ਹਾਂ ਓਹੋ ਮਸੀਹ ਹੈ</verse>
				<verse number="4">ਸੋ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਮੰਨ ਲਿਆ ਅਤੇ ਪੌਲੁਸ ਅਰ ਸੀਲਾਸ ਦੇ ਨਾਲ ਰਲ ਗਏ ਅਰ ਇਸੇ ਤਰਾਂ ਭਗਤ ਯੂਨਾਨੀਆਂ ਵਿੱਚੋਂ ਬਾਹਲੇ ਲੋਕ ਅਤੇ ਬਹੁਤ ਸਾਰੀਆਂ ਸਰਦਾਰਨੀਆਂ ਵੀ</verse>
				<verse number="5">ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਲੁੱਚਿਆਂ ਲੰਡਿਆਂ ਵਿੱਚੋਂ ਕਈ ਪੁਰਖਾਂ ਨੂੰ ਆਪਣੇ ਸੰਗ ਰਲਾ ਲਿਆ ਅਤੇ ਭੀੜ ਲਾ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਯਾਸੋਨ ਦੇ ਘਰ ਉੱਤੇ ਹੱਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣ ਚਾਹੁੰਦੇ ਸਨ</verse>
				<verse number="6">ਪਰ ਜਾਂ ਓਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਾਈਆਂ ਨੂੰ ਨਗਰ ਦੇ ਸਰਦਾਰਾਂ ਅੱਗੇ ਇਉਂ ਡੰਡ ਪਾਉਂਦੇ ਖਿੱਚ ਲਿਆਏ ਭਈ ਏਹ ਲੋਕ ਜਿਨ੍ਹਾਂ ਜਗਤ ਨੂੰ ਉਲਟਾ ਦਿੱਤਾ ਹੈ ਏੱਥੇ ਵੀ ਆਏ ਹਨ!</verse>
				<verse number="7">ਯਾਸੋਨ ਨੇ ਉਨ੍ਹਾਂ ਨੂੰ ਉਤਾਰਿਆ ਹੈ ਅਤੇ ਏਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਹੋਰ ਹੈ ਅਰਥਾਤ ਯਿਸੂ</verse>
				<verse number="8">ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦਿਆਂ ਸਰਦਾਰਾਂ ਨੂੰ ਏਹ ਗੱਲਾਂ ਸੁਣਾ ਕੇ ਘਬਰਾ ਦਿੱਤਾ</verse>
				<verse number="9">ਤਾਂ ਓਹਨਾਂ ਨੇ ਯਾਸੋਨ ਅਰ ਦੂਜਿਆਂ ਤੋਂ ਮੁੱਚਲਕਾ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।।</verse>
				<verse number="10">ਪਰ ਭਾਈਆਂ ਨੇ ਤਾਬੜਤੋੜ ਰਾਤ ਦੇ ਵੇਲੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਘੱਲ ਦਿੱਤਾ ਅਰ ਓਹ ਉੱਥੇ ਪਹੁੰਚ ਕੇ ਯਹੂਦੀਆਂ ਦੀ ਸਮਾਜ ਵਿੱਚ ਗਏ</verse>
				<verse number="11">ਏਥੇ ਦੇ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਏਹਨਾਂ ਨੇ ਦਿਲ ਦੀ ਵੱਡੀ ਚਾਹ ਨਾਲ ਬਚਨ ਨੂੰ ਮੰਨ ਲਿਆ ਅਤੇ ਰੋਜ ਲਿਖਤਾਂ ਵਿੱਚ ਭਾਲ ਕਰਦੇ ਰਹੇ ਭਈ ਏਹ ਗੱਲਾਂ ਇਸੇ ਤਰਾਂ ਹਨ ਕਿ ਨਹੀਂ</verse>
				<verse number="12">ਇਸ ਲਈ ਬਹੁਤੇ ਉਨ੍ਹਾਂ ਵਿੱਚੋਂ ਯੂਨਾਨੀ ਪਤਵੰਤ ਇਸਤ੍ਰੀਆਂ ਅਤੇ ਪੁਰਖਾਂ ਵਿੱਚੋਂ ਵੀ ਢੇਰ ਸਾਰਿਆਂ ਨੇ ਨਿਹਚਾ ਕੀਤੀ</verse>
				<verse number="13">ਪਰ ਜਾਂ ਥੱਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਭਈ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਸੁਣਾਉਂਦਾ ਹੈ ਤਾਂ ਉੱਥੇ ਵੀ ਆਣ ਲੋਕਾਂ ਨੂੰ ਉਭਾਰਨ ਅਤੇ ਘਬਰਾ ਦੇਣ ਲੱਗੇ</verse>
				<verse number="14">ਤਦ ਭਾਈਆਂ ਨੇ ਝੱਟ ਪੌਲੁਸ ਨੂੰ ਵਿਦਿਆ ਕੀਤਾ ਭਈ ਸਮੁੰਦਰ ਤੀਕ ਜਾਵੇ ਅਤੇ ਸੀਲਾਸ ਅਰ ਤਿਮੋਥਿਉਸ ਉੱਥੇ ਹੀ ਰਹੇ</verse>
				<verse number="15">ਪਰ ਪੌਲੁਸ ਦੇ ਪੁਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤਾਈਂ ਲਿਆਂਦਾ ਅਤੇ ਸੀਲਾਸ ਅਰ ਤਿਮੋਥਿਉਸ ਦੇ ਲਈ ਹੁਕਮ ਲੈ ਕੇ ਭਈ ਜਿਸ ਤਰਾਂ ਹੋ ਸੱਕੇ ਛੇਤੀ ਉਹ ਦੇ ਕੋਲ ਆ ਜਾਣ ਓਹ ਤੁਰ ਪਏ ।।</verse>
				<verse number="16">ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ ਤਾਂ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਜੀ ਜਲ ਗਿਆ</verse>
				<verse number="17">ਇਸ ਲਈ ਉਹ ਸਮਾਜ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ ਬਜ਼ਾਰ ਵਿੱਚ ਉਨ੍ਹਾਂ ਨਾਲ ਜੋ ਉਸ ਨੂੰ ਮਿਲਦੇ ਸਨ ਗਿਆਨ ਗੋਸ਼ਟ ਕਰਦਾ ਸੀ</verse>
				<verse number="18">ਅਪਿਕੂਰੀ ਅਤੇ ਸਤੋਂਇਕੀ ਪੰਡਤਾਂ ਵਿੱਚੋਂ ਵੀ ਕਈਕੁ ਉਸ ਨਾਲ ਟਕਰਨ ਲੱਗੇ ਅਤੇ ਕਈਆਂ ਨੇ ਆਖਿਆ ਜੋ ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈॽ ਭਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਮਲੂਮ ਹੁੰਦਾ ਹੈ ਕਿਉਂ ਜੋ ਉਹ ਯਿਸੂ ਦੀ ਅਰ ਕਿਆਮਤ ਦੀ ਖੁਸ਼ ਖਬਰੀ ਸੁਣਾਉਂਦਾ ਸੀ</verse>
				<verse number="19">ਓਹ ਉਸ ਨੂੰ ਫੜ ਕੇ ਅਰਿਯੁਪਗੁਸ ਉੱਤੇ ਲੈ ਗਏ ਅਰ ਬੋਲੇ, ਕੀ ਅਸੀਂ ਪੁੱਛ ਸੱਕਦੇ ਹਾਂ ਭਈ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈॽ</verse>
				<verse number="20">ਤੂੰ ਤਾਂ ਸਾਡੇ ਕੰਨੀਂ ਅਨੋਖੀਆਂ ਗੱਲਾਂ ਪਾਉਂਦਾ ਹੈਂ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਿਆ ਚਾਹੁੰਦੇ ਹਾਂ</verse>
				<verse number="21">ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ ਨਵੀਆਂ ਨਵੀਆਂ ਗੱਲਾਂ ਸੁਣਨ ਅਥਵਾ ਸੁਣਾਉਣ ਤੋਂ ਬਿਨਾ ਆਪਣਾ ਵੇਲਾ ਹੋਰ ਕਿਸੇ ਕੰਮ ਵਿੱਚ ਨਹੀਂ ਕੱਟਦੇ ਸਨ</verse>
				<verse number="22">ਸੋ ਪੌਲੁਸ ਅਰਿਯੁਪਗੁਸ ਦੇ ਵਿੱਚ ਖੜਾ ਹੋ ਕੇ ਕਹਿਣ ਲੱਗਾ, - ਹੇ ਅਥੇਨਿਓ, ਮੈਂ ਤੁਹਾਨੂੰ ਹਰ ਤਰਾਂ ਨਾਲ ਵੱਡੇ ਪੂਜਣ ਵਾਲੇ ਵੇਖਦਾ ਹਾਂ</verse>
				<verse number="23">ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਠਾਕਰਾਂ ਉੱਤੇ ਨਿਗਾਹ ਮਾਰਦਿਆਂ ਇੱਕ ਵੇਦੀ ਭੀ ਵੇਖੀ ਜਿਹ ਦੇ ਉੱਤੇ ਇਹ ਲਿਖਿਆ ਹੋਇਆ ਸੀ \ਅਣਜਾਤੇ ਦੇਵ ਲਈ\ । ਉਪਰੰਤ ਜਿਹ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਓਸੇ ਦੀ ਖਬਰ ਦਿੰਦਾ ਹਾਂ</verse>
				<verse number="24">ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ</verse>
				<verse number="25">ਅਤੇ ਨਾ ਕਿਸੇ ਚੀਜ਼ ਤੋਂ ਥੁੜ ਕੇ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਆਪੇ ਸਭਨਾਂ ਨੂੰ ਜੀਉਣ ਸਵਾਸ ਅਤੇ ਸੱਭੋ ਕੁਝ ਦਿੰਦਾ ਹੈ</verse>
				<verse number="26">ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਇੱਕ ਤੋਂ ਰਚਿਆ ਅਤੇ ਉਨ੍ਹਾਂ ਦੇ ਥਾਪੇ ਹੋਏ ਸਮੇਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ</verse>
				<verse number="27">ਭਈ ਓਹ ਪਰਮੇਸ਼ੁਰ ਨੂੰ ਭਾਲਣ ਭਈ ਕੀ ਜਾਣੀਏ ਉਸ ਨੂੰ ਟੋਹ ਕੇ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ</verse>
				<verse number="28">ਕਿਉਂਕਿ ਓਸੇ ਵਿੱਚ ਅਸੀਂ ਜੀਉਂਦੇ ਅਰ ਤੁਰਦੇ ਫਿਰਦੇ ਅਤੇ ਮਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਭੀ ਕਿੰਨਿਆਂ ਨੇ ਆਖਿਆ ਹੈ ਭਈ ਅਸੀਂ ਤਾਂ ਉਹ ਦੀ ਅੰਸ ਭੀ ਹਾਂ</verse>
				<verse number="29">ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਜੋਗ ਨਹੀਂ ਜੋ ਇਹ ਸਮਝੀਏ ਭਈ ਪਰਮੇਸ਼ੁਰ ਸੋਨੇ ਚਾਂਦੀ ਯਾ ਪੱਥਰ ਵਰਗਾ ਹੈ ਜਿਹ ਨੂੰ ਮਨੁੱਖ ਦੀ ਹਥੌਟੀ ਅਤੇ ਮਨ ਨੇ ਘੜਿਆ ਹੈ</verse>
				<verse number="30">ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮਿਆਂ ਵੱਲੋਂ ਅੱਖੀਆਂ ਫੇਰ ਲਈਆਂ ਸਨ ਪਰ ਹੁਣ ਮਨੁੱਖਾਂ ਨੂੰ ਹੁਕਮ ਦਿੰਦਾ ਹੈ ਜੋ ਓਹ ਸਭ ਹਰੇਕ ਥਾਂ ਤੋਬਾ ਕਰਨ</verse>
				<verse number="31">ਕਿਉਂ ਜੋ ਉਸ ਨੇ ਇੱਕ ਦਿਨ ਠਹਿਰਾ ਛਡਿਆ ਹੈ ਜਿਹ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਉਂ ਕਰੇਗਾ ਓਸ ਮਨੁੱਖ ਦੀ ਰਾਹੀਂ ਜਿਹ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲ ਕੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।।</verse>
				<verse number="32">ਜਾਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਹੋਰਨਾਂ ਆਖਿਆ, ਅਸੀਂ ਇਹ ਗੱਲ ਤੈਥੋਂ ਕਦੇ ਫੇਰ ਸੁਣਾਂਗੇ</verse>
				<verse number="33">ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ</verse>
				<verse number="34">ਪਰੰਤੂ ਕਈ ਪੁਰਖਾਂ ਨੇ ਉਹ ਦੇ ਨਾਲ ਰਲ ਕੇ ਪਰਤੀਤ ਕੀਤੀ । ਉਨ੍ਹਾਂ ਵਿੱਚ ਦਿਯਾਨੁਮਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮੇ ਇੱਕ ਤੀਵੀਂ ਅਤੇ ਹੋਰ ਕਈ ਉਨ੍ਹਾਂ ਦੇ ਨਾਲ ਸਨ।।</verse>
			</chapter>
			<chapter number="18">
				<verse number="1">ਇਹ ਤੇ ਪਿੱਛੋਂ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ</verse>
				<verse number="2">ਅਰ ਉੱਥੇ ਅਕੂਲਾ ਨਾਉਂ ਦਾ ਇੱਕ ਯਹੂਦੀ ਉਹ ਨੂੰ ਮਿਲਿਆ ਜਿਹ ਦੀ ਜੰਮਣ ਭੂਮੀ ਪੁੰਤੁਸ ਸੀ ਅਤੇ ਥੋੜੇ ਚਿਰ ਦਾ ਆਪਣੀ ਤੀਵੀਂ ਪ੍ਰਿਸਕਿੱਲਾ ਸਣੇ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਭਈ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ</verse>
				<verse number="3">ਅਤੇ ਇਸ ਲਈ ਜੋ ਓਹ ਇੱਕੋ ਕਿਰਤ ਕਰਮ ਵਾਲੇ ਸਨ ਉਨ੍ਹਾਂ ਦੇ ਸੰਗ ਰਿਹਾ ਅਤੇ ਓਹ ਕੰਮ ਕਰਨ ਲੱਗੇ ਕਿਉਂ ਜੋ ਕਿਰਤ ਵਿੱਚ ਓਹ ਤੰਬੂ ਬਣਾਉਣ ਵਾਲੇ ਸਨ</verse>
				<verse number="4">ਅਤੇ ਉਹ ਹਰ ਸਬਤ ਨੂੰ ਸਮਾਜ ਵਿੱਚ ਗਿਆਨ ਗੋਸ਼ਟ ਕਰਦਾ ਅਤੇ ਯਹੂਦਿਆਂ ਤੇ ਯੂਨਾਨੀਆਂ ਨੂੰ ਮਨਾਉਂਦਾ ਸੀ।।</verse>
				<verse number="5">ਪਰ ਜਦ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਸਾਖੀ ਦੇ ਰਿਹਾ ਸੀ ਜੋ ਯਿਸੂ ਉਹੋ ਮਸੀਹ ਹੈ</verse>
				<verse number="6">ਜਾਂ ਓਹ ਸਾਹਮਣਾ ਕਰਨ ਅਤੇ ਕੁਫ਼ਰ ਬਕਣ ਲੱਗੇ ਤਾਂ ਉਸ ਨੇ ਆਪਣੇ ਲੀੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਤੁਹਾਡਾ ਖੂਨ ਤੁਹਾਡੇ ਸਿਰ! ਮੈਂ ਬੇਦੋਸ਼ ਹਾਂ! ਏਦੋਂ ਅੱਗੇ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ</verse>
				<verse number="7">ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮੇ ਪਰਮੇਸ਼ੁਰ ਦੇ ਇੱਕ ਭਗਤ ਦੇ ਘਰ ਗਿਆ ਜਿਹ ਦਾ ਘਰ ਸਮਾਜ ਮੰਦਰ ਦੇ ਨਾਲ ਲੱਗਦਾ ਸੀ</verse>
				<verse number="8">ਅਤੇ ਸਮਾਜ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਘਰਾਣੇ ਸਣੇ ਪ੍ਰਭੁ ਦੀ ਪਰਤੀਤ ਕੀਤੀ ਅਤੇ ਕੁਰਿੰਥੀਆਂ ਵਿੱਚੋਂ ਬੇਥੇਰੇ ਲੋਕਾਂ ਨੇ ਸੁਣ ਕੇ ਨਿਹਚਾ ਕੀਤੀ ਅਤੇ ਬਪਤਿਸਮਾ ਲਿਆ</verse>
				<verse number="9">ਤਾਂ ਪ੍ਰਭੁ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾਹ ਅਤੇ ਚੁੱਪ ਨਾ ਰਹੁ</verse>
				<verse number="10">ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁਖ ਦੇਣ ਲਈ ਤੇਰੇ ਉੱਤੇ ਹੱਲਾ ਨਾ ਕਰੇਗਾ ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ</verse>
				<verse number="11">ਸੋ ਉਹ ਡੂਢ ਬਰਸ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।।</verse>
				<verse number="12">ਪਰ ਜਦ ਗਾਲੀਓ ਅਖਾਯਾ ਦਾ ਡਿਪਟੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾਕੇ ਬੋਲੇ</verse>
				<verse number="13">ਇਹ ਮਨੁੱਖ ਲੋਕਾਂ ਨੂੰ ਸ਼ਰਾ ਤੋਂ ਉਲਟਾ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਉਭਾਰਦਾ ਹੈ</verse>
				<verse number="14">ਪਰ ਜਾਂ ਪੌਲੁਸ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਜ਼ੁਲਮ ਯਾ ਸਖਤ ਬਦਮਾਸ਼ੀ ਦੀ ਗੱਲ ਹੁੰਦੀ ਤਾਂ ਜੋਗ ਸੀ ਜੋ ਮੈਂ ਤੁਹਾਡੀ ਸੁਣਦਾ</verse>
				<verse number="15">ਪਰ ਜੇ ਏਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਸ਼ਰਾ ਵਿਖੇ ਹਨ ਤਾਂ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ</verse>
				<verse number="16">ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ</verse>
				<verse number="17">ਤਾਂ ਉਨ੍ਹਾਂ ਸਭਨਾਂ ਨੇ ਸਮਾਜ ਦੇ ਸਰਦਾਰ ਸੋਸਥਨੇਸ ਨੂੰ ਫੜ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।।</verse>
				<verse number="18">ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਾਈਆਂ ਕੋਲੋਂ ਵਿਦਿਆ ਹੋਇਆ ਅਤੇ ਕੰਖਰਿਯਾ ਵਿੱਚ ਸਿਰ ਮੂਨਾ ਕੇ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ, ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੁਰਿਯਾ ਦੀ ਵੱਲ ਨੂੰ ਚੱਲਿਆ ਗਿਆ</verse>
				<verse number="19">ਅਤੇ ਅਫ਼ਸੁਸ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਉੱਥੇ ਹੀ ਛੱਡਿਆ ਪਰ ਆਪ ਸਮਾਜ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਗਿਆਨ ਗੋਸ਼ਟ ਕੀਤੀ</verse>
				<verse number="20">ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਭਈ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ</verse>
				<verse number="21">ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਿਆ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ</verse>
				<verse number="22">ਉਹ ਕੈਸਰਿਯਾ ਵਿੱਚ ਉਤਰਿਆ ਅਰ ਜਾਂ ਉਹ ਨੇ ਜਾ ਕੇ ਕਲੀਸਿਯਾ ਦੀ ਸੁਖ ਸਾਂਦ ਪੁੱਛੀ ਤਾਂ ਅੰਤਾਕਿਯਾ ਵਿੱਚ ਆਇਆ</verse>
				<verse number="23">ਅਰ ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ ਅਤੇ ਗਲਾਤਿਯਾ ਅਤੇ ਫ਼ਰੁਗਿਆ ਦੇ ਦੇਸ ਵਿੱਚ ਥਾਂ ਥਾਂ ਫਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।।</verse>
				<verse number="24">ਅਪੁੱਲੋਸ ਨਾਮੇ ਇੱਕ ਯਹੂਦੀ ਜਿਹ ਦੀ ਜੰਮਣ ਭੂਮੀ ਸਿੰਕਦਰਿਯਾ ਸੀ ਅਰ ਜੋ ਸੁਆਰਾ ਬੋਲਣ ਵਾਲਾ ਅਤੇ ਲਿਖਤਾਂ ਵਿੱਚ ਵੱਡਾ ਸੁਚੇਤ ਸੀ ਅਫ਼ਸੁਸ ਵਿੱਚ ਆਇਆ</verse>
				<verse number="25">ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ</verse>
				<verse number="26">ਉਹ ਸਮਾਜ ਵਿੱਚ ਬੇਧੜਕ ਬੋਲਣ ਲੱਗਾ ਪਰ ਜਾਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰਾਂ ਦੱਸਿਆ</verse>
				<verse number="27">ਜਦ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਾਈਆਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਭਈ ਉਸ ਦਾ ਆਦਰ ਭਾਉ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ ਜਿਨ੍ਹਾਂ ਕਿਰਪਾ ਦੇ ਕਾਰਨ ਨਿਹਚਾ ਕੀਤੀ ਸੀ</verse>
				<verse number="28">ਕਿਉਂ ਜੋ ਉਸ ਨੇ ਲਿਖਤਾਂ ਤੋਂ ਪ੍ਰਮਾਣ ਦੇ ਦੇ ਕੇ ਜੋ ਯਿਸੂ ਉੱਹੋ ਮਸੀਹ ਹੈ ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।।</verse>
			</chapter>
			<chapter number="19">
				<verse number="1">ਇਉਂ ਹੋਇਆ ਕਿ ਜਾਂ ਅਪੁੱਲੋਸ ਕੁਰਿੰਥੁਸ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ</verse>
				<verse number="2">ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਾਂ ਤੁਸਾਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤ੍ਰ ਆਤਮਾ ਮਿਲਿਆॽ ਉਨ੍ਹਾਂ ਉਸ ਨੂੰ ਕਿਹਾ, ਅਸਾਂ ਤਾਂ ਇਹ ਸੁਣਿਆ ਭੀ ਨਹੀਂ ਭਈ ਪਵਿੱਤ੍ਰ ਆਤਮਾ ਹੈਗਾ ਹੈ</verse>
				<verse number="3">ਓਨ ਆਖਿਆ, ਫੇਰ ਤੁਸਾਂ ਕਾਹ ਦਾ ਬਪਤਿਸਮਾ ਲਿਆॽ ਓਹ ਬੋਲੇ, ਯੂਹੰਨਾ ਦਾ ਬਪਤਿਸਮਾ</verse>
				<verse number="4">ਉਪਰੰਤ ਪੌਲੁਸ ਨੇ ਕਿਹਾ, ਯੂਹੰਨਾ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਇਹ ਆਖਦਾ ਸੀ ਭਈ ਤੁਸੀਂ ਉਸ ਉੱਤੇ ਜੋ ਮੇਰੇ ਪਿੱਛੇ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਨਿਹਚਾ ਕਰੋ</verse>
				<verse number="5">ਇਹ ਸੁਣ ਕੇ ਉਨ੍ਹਾਂ ਨੇ ਪ੍ਰਭੁ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ</verse>
				<verse number="6">ਅਤੇ ਜਾਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਧਰੇ ਤਾਂ ਪਵਿੱਤ੍ਰ ਆਤਮਾ ਉਨ੍ਹਾਂ ਤੇ ਉਤਰਿਆ ਅਰ ਓਹ ਬੋਲੀਆਂ ਬੋਲਣ ਅਤੇ ਅਗੰਮ ਵਾਕ ਕਰਨ ਲੱਗੇ</verse>
				<verse number="7">ਓਹ ਸਭ ਬਾਰਾਂਕੁ ਪੁਰਖ ਸਨ।।</verse>
				<verse number="8">ਫੇਰ ਪੌਲੁਸ ਸਮਾਜ ਵਿੱਚ ਜਾ ਕੇ ਪਰਮੇਸ਼ੁਰ ਦੇ ਰਾਜ ਦੇ ਵਿਖੇ ਬਚਨ ਸੁਣਾਉਂਦਿਆ ਅਤੇ ਲੋਕਾਂ ਨੂੰ ਸਮਝਾਉਂਦਿਆਂ ਹੋਇਆ ਤਿੰਨ ਮਹੀਨੇ ਬੇਧੜਕ ਬੋਲਦਾ ਰਿਹਾ</verse>
				<verse number="9">ਪਰ ਜਾਂ ਕਿੰਨਿਆ ਨੇ ਕਠੋਰ ਹੋ ਕੇ ਨਾ ਮੰਨਿਆ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਸ ਨੇ ਓਹਨਾਂ ਕੋਲੋਂ ਅੱਡ ਹੋ ਕੇ ਚੇਲਿਆਂ ਨੂੰ ਅਲੱਗ ਕੀਤਾ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ ਬਚਨ ਸੁਣਾਉਂਦਾ ਸੀ</verse>
				<verse number="10">ਇਹ ਦੋ ਵਰਿਹਾਂ ਤੀਕ ਹੁੰਦਾ ਰਿਹਾ ਐਥੋਂ ਤੋੜੀ ਜੋ ਅਸਿਯਾ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੁ ਦਾ ਬਚਨ ਸੁਣਿਆ</verse>
				<verse number="11">ਪਰਮੇਸ਼ੁਰ ਪੌਲੁਸ ਦੇ ਹੱਥੋਂ ਅਨੋਖੀਆਂ ਕਰਾਮਾਤਾਂ ਵਿਖਾਲਦਾ ਸੀ</verse>
				<verse number="12">ਐਥੋਂ ਤੀਕ ਜੋ ਰੁਮਾਲ ਅਰ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਜਾਂਦੇ ਰਹਿੰਦੇ ਅਰ ਦੁਸ਼ਟ ਆਤਮੇ ਨਿੱਕਲ ਜਾਂਦੇ ਸਨ</verse>
				<verse number="13">ਤਦੋਂ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ ਉੱਧਰ ਫਿਰਿਦਿਆਂ ਹੋਇਆ ਝਾੜ ਫੂੰਕ ਕਰਦੇ ਹੁੰਦੇ ਸਨ ਇਹ ਦਿਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮੇ ਚਿੰਬੜੇ ਹੋਏ ਸਨ ਉਨ੍ਹਾਂ ਉੱਤੇ ਪ੍ਰਭੁ ਯਿਸੂ ਦੇ ਨਾਮ ਲੈ ਕੇ ਕਹਿਣ ਲੱਗੇ ਭਈ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸੌਂਹ ਦਿੰਦਾ ਹਾਂ ਜਿਹ ਦੀ ਪੌਲੁਸ ਮਨਾਦੀ ਕਰਦਾ ਹੈ</verse>
				<verse number="14">ਅਤੇ ਸਕੇਵਾ ਨਾਮੇ ਕਿਸੇ ਯਹੂਦੀ ਪਰਧਾਨ ਜਾਜਕ ਦੇ ਸੱਤ ਪੁੱਤ੍ਰ ਸਨ ਜਿਹੜੇ ਇਹੋ ਕਰਦੇ ਸਨ</verse>
				<verse number="15">ਪਰ ਦੁਸ਼ਟ ਆਤਮਾ ਨੇ ਓਹਨਾਂ ਨੂੰ ਉੱਤਰ ਦਿੱਤਾ ਭਈ ਯਿਸੂ ਨੂੰ ਮੈਂ ਸਿਆਣਦਾ ਹਾਂ ਅਤੇ ਪੌਲੁਸ ਨੂੰ ਮੈਂ ਜਾਣਦਾ ਹਾਂ ਪਰ ਤੁਸੀਂ ਕੌਣ ਹੋॽ</verse>
				<verse number="16">ਅਤੇ ਉਹ ਮਨੁੱਖ ਜਿਹ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਓਹਨਾਂ ਉੱਤੇ ਆਣ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਓਹਨਾਂ ਤੇ ਐਡੀ ਸਖਤੀ ਕੀਤੀ ਜੋ ਓਹ ਨੰਗੇ ਅਤੇ ਘਾਇਲ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ</verse>
				<verse number="17">ਇਹ ਗੱਲ ਸਭ ਯਹੂਦੀਆਂ ਅਰ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ ਉਜਾਗਰ ਹੋ ਗਈ ਅਤੇ ਓਹ ਸਭ ਡਰ ਗਏ ਅਤੇ ਪ੍ਰਭੁ ਯਿਸੂ ਦੇ ਨਾਮ ਦੀ ਵਡਿਆਈ ਹੋਈ</verse>
				<verse number="18">ਜਿਨ੍ਹਾਂ ਨਿਹਚਾ ਕੀਤੀ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆਣ ਕੇ ਆਪਣਿਆਂ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ</verse>
				<verse number="19">ਅਰ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜਾ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਭਨਾਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਾਂ ਓਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ!</verse>
				<verse number="20">ਇਸੇ ਤਰਾਂ ਪ੍ਰਭੁ ਦਾ ਬਚਨ ਵਧਿਆ ਅਤੇ ਪਰਬਲ ਹੋਇਆ।।</verse>
				<verse number="21">ਜਾਂ ਏਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਦਾਯਾ ਕੀਤਾ ਜੋ ਮਕਦੂਨਿਯਾ ਅਰ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਾਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਰੋਮ ਭੀ ਵੇਖਣਾ ਚਾਹੀਦਾ ਹੈ</verse>
				<verse number="22">ਸੋ ਉਨ੍ਹਾਂ ਵਿੱਚੋਂ ਜਿਹੜੇ ਉਹ ਦੀ ਟਹਿਲ ਕਰਦੇ ਸਨ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ ਉਹ ਆਪ ਅਸਿਯਾ ਵਿੱਚ ਕੁਝ ਚਿਰ ਅਟਕਿਆ।।</verse>
				<verse number="23">ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਪਸਾਦ ਉੱਠਿਆ</verse>
				<verse number="24">ਕਿਉਂਕਿ ਜੋ ਦੇਮੇਤ੍ਰਿਯੁਸ ਨਾਮੇ ਇੱਕ ਸੁਨਿਆਰ ਅਰਤਿਮਿਸ ਦੇ ਰੁਪਹਿਲੇ ਮੰਦਰ ਬਣਵਾ ਕੇ ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ</verse>
				<verse number="25">ਉਸ ਨੇ ਉਨ੍ਹਾਂ ਨੂੰ ਅਤੇ ਉਸ ਕਿਰਤ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਭਈ ਇਸੇ ਕੰਮ ਤੋਂ ਸਾਨੂੰ ਧਨ ਪ੍ਰਾਪਤ ਹੁੰਦਾ ਹੈ</verse>
				<verse number="26">ਅਰ ਤੁਸੀਂ ਤਾਂ ਵੇਖਦੇ ਅਰ ਸੁਣਦੇ ਹੋ ਜੋ ਇਸ ਪੌਲੁਸ ਨੇ ਇਹ ਕਹਿ ਕੇ ਭਈ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਓਹ ਦਿਓਤੇ ਨਹੀਂ ਹੁੰਦੇ, ਨਿਰਾ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇਕੁ ਅਸਿਯਾ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਸਮਝੂ ਕੇ ਬਹਿਕਾ ਦਿੱਤਾ ਹੈ</verse>
				<verse number="27">ਸੋ ਨਿਰਾ ਇਹੋ ਸੰਸਾ ਨਹੀਂ ਜੋ ਸਾਡੀ ਕਿਰਤ ਮਾਤ ਪੈ ਜਾਵੇ ਸਗੋਂ ਇਹ ਭੀ ਕਿ ਮਹਾਂ ਦੇਵੀ ਅਰਤਿਮਿਸ ਦਾ ਮੰਦਰ ਰੁਲ ਜਾਵੇ ਅਰ ਜਿਹ ਨੂੰ ਸਰਬੱਤ ਅਸਿਯਾ ਸਗੋਂ ਦੁਨੀਆਂ ਪੂਜਦੀ ਹੈ ਉਹ ਦੀ ਮਹਿਮਾ ਜਾਂਦੀ ਰਹੇ</verse>
				<verse number="28">ਇਹ ਗੱਲ ਸੁਣ ਕੇ ਓਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ ਉੱਚੀ ਬੋਲੇ ਭਈ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ!</verse>
				<verse number="29">ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਓਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਟੁੱਟ ਪਏ</verse>
				<verse number="30">ਜਾਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਦਲੀਲ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਜਾਣ ਨਾ ਦਿੱਤਾ</verse>
				<verse number="31">ਅਰ ਅਸਿਯਾ ਦੇ ਸਰਦਾਰਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿਤ੍ਰ ਸਨ ਮਿੰਨਤ ਨਾਲ ਉਹ ਦੇ ਕੋਲ ਕਹਾ ਭੇਜਿਆ ਭਈ ਤਮਾਸ਼ੇ ਘਰ ਵਿੱਚ ਨਾ ਵੜਨਾ!</verse>
				<verse number="32">ਉਪਰੰਤ ਡੰਡ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ ਇਸ ਲਈ ਕਿ ਜਮਾਤ ਘਬਰਾ ਰਹੀ ਸੀ ਅਰ ਬਹੁਤਿਆਂ ਨੂੰ ਪਤਾ ਨਾ ਲੱਗਾ ਭਈ ਅਸੀਂ ਕਾਹ ਦੇ ਲਈ ਇਕੱਠੇ ਹੋਏ ਹਾਂ</verse>
				<verse number="33">ਓਹਨਾਂ ਨੇ ਸਿਕੰਦਰ ਨੂੰ ਜਿਹ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਸੈਨਤ ਕਰ ਕੇ ਲੋਕਾਂ ਦੇ ਅੱਗੇ ਉਜ਼ਰ ਕਰਨਾ ਚਾਹਿਆ</verse>
				<verse number="34">ਪਰ ਜਾਂ ਉਨ੍ਹਾਂ ਜਾਣਿਆ ਭਈ ਇਹ ਯਹੂਦੀ ਹੈ ਤਾਂ ਸੱਭੋ ਇੱਕ ਅਵਾਜ਼ ਨਾਲ ਦੋਕੁ ਘੰਟਿਆਂ ਤੀਕੁਰ ਉੱਚੀ ਉੱਚੀ ਬੋਲਦੇ ਰਹੇ ਭਈ \ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ!\</verse>
				<verse number="35">ਤਾਂ ਸ਼ਹਿਰ ਦੇ ਮੁਹੱਰਰ ਨੇ ਭੀੜ ਨੂੰ ਠੰਡੀ ਕਰ ਕੇ ਆਖਿਆ, ਹੇ ਅਫ਼ਸੀ ਮਰਦੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਭਈ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਿਤਿਮਸ ਦਾ ਅਤੇ ਅਕਾਸ਼ ਦੀ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ!</verse>
				<verse number="36">ਸੋ ਜਾਂ ਇਨ੍ਹਾਂ ਗੱਲਾਂ ਦਾ ਖੰਡਣ ਨਹੀਂ ਹੋ ਸੱਕਦਾ ਤੁਹਾਨੂੰ ਚਾਹੀਦਾ ਹੈ ਭਈ ਚੁੱਪ ਰਹੋ ਅਤੇ ਬਿਨ ਸੋਚੇ ਕੁਝ ਨਾ ਕਰੋ</verse>
				<verse number="37">ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐੱਥੇ ਲਿਆਏ ਹੋ ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ</verse>
				<verse number="38">ਸੋ ਜੇ ਦੇਮੇਤ੍ਰਿਯੁਸ ਅਰ ਉਹ ਦੇ ਨਾਲ ਦੇ ਕਾਰੀਗਰਾਂ ਦਾ ਕਿਸੇ ਉੱਤੇ ਕੁਝ ਦਾਵਾ ਹੋਵੇ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਓਹ ਇਕ ਦੂਜੇ ਤੇ ਨਾਲਸ਼ ਕਰਨ</verse>
				<verse number="39">ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂਨੀ ਮਜਲਸ ਵਿੱਚ ਨਿਬੇੜਾ ਕੀਤਾ ਜਾਊ</verse>
				<verse number="40">ਕਿਉਂਕਿ ਅੱਜ ਦੇ ਪਸਾਦ ਦੇ ਕਾਰਨ ਸਾਨੂੰ ਡਰ ਹੈ ਭਈ ਕਿਧਰੇ ਸਾਡੇ ਉੱਤੇ ਨਾਲਸ਼ ਨਾ ਹੋਵੇ ਇੱਸੇ ਲਈ ਜੋ ਇਹ ਦਾ ਕੋਈ ਕਾਰਨ ਨਹੀਂ ਹੈ ਅਰ ਇਹ ਦੇ ਵਿਖੇ ਭੀੜ ਦੇ ਹੋਣ ਦਾ ਕੋਈ ਉਜ਼ਰ ਸਾਥੋਂ ਨਹੀਂ ਕੀਤਾ ਜਾਊ!</verse>
				<verse number="41">ਅਤੇ ਉਸ ਨੇ ਇਉਂ ਕਹਿ ਕੇ ਜਮਾਤ ਨੂੰ ਵਿਦਿਆ ਕੀਤਾ।।</verse>
			</chapter>
			<chapter number="20">
				<verse number="1">ਜਾਂ ਰੌਲਾ ਹਟ ਗਿਆ ਤਾਂ ਪੌਲੁਸ ਨੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਓਹਨਾਂ ਕੋਲੋਂ ਵਿਦਿਆ ਹੋ ਕੇ ਮਕਦੂਨਿਯਾ ਵਿੱਚ ਜਾਣ ਨੂੰ ਤੁਰ ਪਿਆ</verse>
				<verse number="2">ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ</verse>
				<verse number="3">ਉੱਥੇ ਤਿੰਨ ਮਹੀਨੇ ਕੱਟ ਕੇ ਜਦੋਂ ਉਹ ਜਹਾਜ਼ ਉੱਤੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ ਤਦੋ ਯਹੂਦੀ ਉਹ ਦੀ ਘਾਤ ਵਿੱਚ ਲੱਗੇ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦੀ ਦਲੀਲ ਕੀਤੀ</verse>
				<verse number="4">ਅਤੇ ਪੁੱਰਸ ਦਾ ਪੁੱਤ੍ਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ ਅਤੇ ਥੱਸਲੁਨੀਕਿਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ ਅਤੇ ਦਰਬੇ ਦਾ ਗਾਯੁਸ ਅਤੇ ਤਿਮੋਥਿਉਸ ਅਰ ਅਸਿਯਾ ਦੇ ਤੁਖਿਕੁਸ ਅਰ ਤ੍ਰੋਫ਼ਿਮੁਸ, ਏਹ ਉਹ ਦੇ ਨਾਲ ਅਸਿਯਾ ਤੀਕੁਰ ਗਏ</verse>
				<verse number="5">ਪਰ ਏਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ</verse>
				<verse number="6">ਅਤੇ ਪਤੀਰੀ ਰੋਟੀ ਦੇ ਦਿਨਾਂ ਦੇ ਪਿੱਛੋਂ ਅਸੀਂ ਫ਼ਿਲਿੱਪੈ ਤੋਂ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਰ ਸੱਤ ਦਿਨ ਉੱਥੇ ਟਿਕੇ।।</verse>
				<verse number="7">ਹਫਤੇ ਦੇ ਪਹਿਲੇ ਦਿਨ ਜਾਂ ਅਸੀਂ ਰੋਟੀ ਤੋਂੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਭਲਕ ਤੁਰ ਜਾਣ ਨੂੰ ਤਿਆਰ ਸੀ ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤਾਈਂ ਉਪਦੇਸ਼ ਕਰਦਾ ਰਿਹਾ</verse>
				<verse number="8">ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸਾਂ ਬਹੁਤ ਸਾਰੇ ਦੀਵੇ ਬਲਦੇ ਸਨ</verse>
				<verse number="9">ਅਤੇ ਯੂਤਖੁਸ ਨਾਮੇ ਇੱਕ ਜੁਆਨ ਤਾਕੀ ਵਿੱਚ ਬੈਠਾ ਗਾੜੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਰ ਜਿਉਂ ਪੌਲੁਸ ਬਹਤੁ ਚਿਰ ਤੀਕੁਰ ਬਚਨ ਕਰਦਾ ਰਿਹਾ ਤਾਂ ਉਹ ਨੀਂਦਰ ਦੇ ਮਾਰ ਉਂਘਲਾਇਆ ਹੋਇਆ ਤਿਮੰਜਲੇ ਤੋਂ ਹੇਠਾਂ ਡਿੱਗ ਪਿਆ ਅਤੇ ਮੁਰਦੇ ਨੂੰ ਚੁੱਕਿਆ ਗਿਆ</verse>
				<verse number="10">ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ ਨਾਲ ਲਾ ਕੇ ਆਖਣ ਲੱਗਾ ਭਈ ਤੁਸੀਂ ਰੌਲਾ ਨਾ ਪਾਓ ਜੋ ਉਹ ਦੀ ਜਾਨ ਉਸ ਵਿੱਚ ਹੈ</verse>
				<verse number="11">ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋਂੜ ਕੇ ਖਾਧੀ ਅਰ ਐੱਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ ਤਦ ਉਹ ਤੁਰ ਪਿਆ</verse>
				<verse number="12">ਅਤੇ ਓਹ ਉਸ ਮੁੰਡੇ ਨੂੰ ਜੀਉਂਦਾ ਲਿਆਏ ਅਰ ਬਹੁਤ ਸ਼ਾਂਤ ਹੋਏ ।।</verse>
				<verse number="13">ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੇ ਅਸਾਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ ਕਿਉਂ ਜੋ ਉਹ ਆਪ ਪੈਦਲ ਜਾਣ ਦੀ ਦਲੀਲ ਕਰ ਕੇ ਏਵੇਂ ਹੀ ਹੁਕਮ ਦੇ ਗਿਆ ਸੀ</verse>
				<verse number="14">ਜਾਂ ਉਹ ਅੱਸੁਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਚੜ੍ਹਾ ਕੇ ਮਿਤੁਲੇਨੇ ਨੂੰ ਆਏ</verse>
				<verse number="15">ਅਰ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਉਸ ਦੇ ਬਰਾਬਰ ਪਹੁੰਚੇ ਅਤੇ ਉਸਦੇ ਦੂਏ ਦਿਨ ਸਾਮੁਸ ਵਿੱਚ ਜਾ ਲੱਗੇ । ਫੇਰ ਅਗਲੇ ਭਲਕ ਮਿਲੇਤੁਸ ਨੂੰ ਆਏ</verse>
				<verse number="16">ਕਿਉਂਕਿ ਪੌਲੁਸ ਨੇ ਇਹ ਠਾਣਿਆ ਸੀ ਜੋ ਅਫ਼ਸੁਸ ਤੋਂ ਲੰਘ ਜਾਵਾਂ ਭਈ ਅਸਿਯਾ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸੱਕੇ ਤਾਂ ਪੰਤੇਕੁਸਤ ਦਾ ਦਿਨ ਯਰੂਸ਼ਲਮ ਵਿੱਚ ਕੱਟਾਂ।।</verse>
				<verse number="17">ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਬਜ਼ੁਰਗਾਂ ਨੂੰ ਸਦਵਾਇਆ</verse>
				<verse number="18">ਅਤੇ ਜਾਂ ਓਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਜਾਂ ਅਸਿਯਾ ਵਿੱਚ ਆਇਆ ਤਾਂ ਨਿੱਤ ਤੁਹਾਡੇ ਨਾਲ ਕਿਸ ਤਰਾਂ ਰਿਹਾ</verse>
				<verse number="19">ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੇ ਘਾਤ ਲਾਉਣ ਤੋਂ ਮੇਰੇ ਉੱਤੇ ਆਣ ਪਏ ਪ੍ਰਭੁ ਦੀ ਸੇਵਾ ਕਰਦਾ ਸਾਂ</verse>
				<verse number="20">ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫਰਕ ਨਹੀਂ ਕੀਤਾ ਸਗੋਂ ਤੁਹਾਨੂੰ ਖੁਲ੍ਹ ਕੇ ਅਤੇ ਘਰ ਘਰ ਉਪਦੇਸ਼ ਦਿੱਤਾ</verse>
				<verse number="21">ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਸਾਖੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਰ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕਰੋ</verse>
				<verse number="22">ਹੁਣ ਵੇਖੋ ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਉੱਤੇ ਕੀ ਬੀਤੇਗਾ</verse>
				<verse number="23">ਪਰ ਐੱਨਾ ਜਾਣਦਾ ਹਾਂ ਭਈ ਪਵਿੱਤ੍ਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਸਾਖੀ ਦਿੰਦਾ ਹੈ ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ</verse>
				<verse number="24">ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ</verse>
				<verse number="25">ਅਤੇ ਹੁਣ ਵੇਖੋ ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕਰਦਾ ਫਿਰਿਆ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ</verse>
				<verse number="26">ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਸਾਖੀ ਦਿੰਦਾ ਹਾਂ ਭਈ ਮੈਂ ਸਭਨਾਂ ਦੇ ਲਹੂ ਤੋਂ ਬੇਦੋਸ਼ ਹਾਂ</verse>
				<verse number="27">ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮੱਤ ਦੱਸਣ ਤੋਂ ਨਹੀਂ ਝਕਿਆ</verse>
				<verse number="28">ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ</verse>
				<verse number="29">ਮੈਂ ਜਾਣਦਾ ਹਾਂ ਜੋ ਮੇਰੇ ਜਾਣ ਦੇ ਪਿੱਛੋਂ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ ਜੋ ਇੱਜੜ ਨੂੰ ਨਾ ਛੱਡਣਗੇ</verse>
				<verse number="30">ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਭਈ ਚੇਲਿਆਂ ਨੂੰ ਆਪਣੀ ਵੱਲ ਖਿੱਚ ਲੈ ਜਾਣ</verse>
				<verse number="31">ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਵਰਿਹਾਂ ਤੀਕੁਰ ਰਾਤ ਦਿਨ ਰੋ ਰੋ ਕੇ ਹਰੇਕ ਨੂੰ ਚਿਤਾਉਣ ਤੋਂ ਨਹੀਂ ਟਲਿਆ</verse>
				<verse number="32">ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਰ ਉਸ ਦੀ ਕਿਰਪਾ ਦੇ ਬਚਨ ਦੇ ਸੁਪੁਰਦ ਕਰਦਾ ਹਾਂ ਜਿਹੜਾ ਤੁਹਾਨੂੰ ਸਿੱਧ ਬਣਾ ਸੱਕਦਾ ਅਤੇ ਤੁਹਾਨੂੰ ਸਰਬੱਤ ਪਵਿੱਤ੍ਰ ਕੀਤਿਆਂ ਹੋਇਆਂ ਵਿੱਚ ਅਧਿਕਾਰ ਦੇ ਸੱਕਦਾ ਹੈ</verse>
				<verse number="33">ਮੈਂ ਕਿਸੇ ਦੀ ਚਾਂਦੀ ਯਾ ਸੋਨੇ ਯਾ ਬਸਤ੍ਰ ਦਾ ਲੋਭ ਨਹੀਂ ਕੀਤਾ</verse>
				<verse number="34">ਤੁਸੀਂ ਆਪ ਜਾਣਦੋ ਹੋ ਕਿ ਭਈ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ</verse>
				<verse number="35">ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।</verse>
				<verse number="36">ਉਸ ਨੇ ਇਉਂ ਕਹਿ ਕੇ ਗੋਡੇ ਟੇਕੇ ਅਰ ਉਨ੍ਹਾਂ ਸਭਨਾਂ ਦੇ ਨਾਲ ਪ੍ਰਾਰਥਨਾ ਕੀਤੀ</verse>
				<verse number="37">ਓਹ ਸੱਭੋ ਬਹੁਤ ਰੁੰਨੇ ਅਤੇ ਪੌਲੁਸ ਦੇ ਗਲ ਮਿਲ ਮਿਲ ਕੇ ਉਹ ਨੂੰ ਚੁੰਮਿਆ</verse>
				<verse number="38">ਅਰ ਨਿੱਜ ਕਰਕੇ ਏਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਭਈ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤਾਈਂ ਉਹ ਨੂੰ ਪੁਚਾ ਦਿੱਤਾ ।।</verse>
			</chapter>
			<chapter number="21">
				<verse number="1">ਐਉਂ ਹੋਇਆ ਕਿ ਜਾਂ ਅਸਾਂ ਉਨ੍ਹਾਂ ਤੋਂ ਵਿਦਿਆ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਰ ਦੂਜੇ ਦਿਨ ਰੋਦੁਸ ਨੂੰ ਅਰ ਉੱਥੋਂ ਪਾਤਰਾ ਨੂੰ</verse>
				<verse number="2">ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਪਾਰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸੁਆਰ ਹੋਏ ਅਤੇ ਤੁਰ ਪਏ</verse>
				<verse number="3">ਜਾਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੁਰਿਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ</verse>
				<verse number="4">ਅਰ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ । ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾਹ</verse>
				<verse number="5">ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ</verse>
				<verse number="6">ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸੁਆਰ ਹੋਏ ਪਰ ਓਹ ਆਪਣੇ ਘਰਾਂ ਨੂੰ ਮੁੜ ਗਏ।।</verse>
				<verse number="7">ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਮੁਕਾ ਕੇ ਤੁਲਮਾਇਸ ਵਿੱਚ ਅੱਪੜੇ ਅਰ ਭਾਈਆਂ ਦੀ ਸੁਖ ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਦੇ ਨਾਲ ਰਹੇ</verse>
				<verse number="8">ਫੇਰ ਅਗਲੇ ਭਲਕ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿੱਪੁਸ ਇੰਜੀਲ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ । ਉਹ ਉਨ੍ਹਾਂ ਸੱਤਾਂ ਵਿੱਚੋ ਇੱਕ ਸੀ</verse>
				<verse number="9">ਉਹ ਦੇ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ</verse>
				<verse number="10">ਅਤੇ ਜਾਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਉਂ ਦਾ ਇੱਕ ਨਬੀ ਯਹੂਦਿਯਾ ਤੋਂ ਉਤਰ ਆਇਆ</verse>
				<verse number="11">ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ</verse>
				<verse number="12">ਜਾਂ ਏਹ ਗੱਲਾਂ ਸੁਣੀਆਂ ਤਾਂ ਅਸਾਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਭਈ ਯਰੂਸ਼ਲਮ ਨੂੰ ਨਾ ਜਾਵੇ</verse>
				<verse number="13">ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋਂੜਦੇ ਹੋॽ ਕਿਉਂ ਜੋ ਮੈਂ ਪ੍ਰਭੁ ਯਿਸੂ ਦੇ ਨਾਮ ਦੇ ਬਦਲੇ ਯਰੂਸ਼ਲਮ ਵਿੱਚ ਨਿਰਾ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ</verse>
				<verse number="14">ਜਾਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਕਰ ਰਹੇ ਭਈ ਪ੍ਰਭੁ ਦੀ ਮਰਜ਼ੀ ਪੂਰੀ ਹੋਵੇ।।</verse>
				<verse number="15">ਇਨ੍ਹਾਂ ਦਿਨਾਂ ਦੇ ਪਿੱਛੋਂ ਅਸੀਂ ਆਪਣਾ ਵਲੇਵਾ ਲੈ ਕੇ ਯਰੂਸ਼ਲਮ ਨੂੰ ਤੁਰ ਪਏ</verse>
				<verse number="16">ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਰ ਮਨਾਸੋਨ ਕੁਪਰੁਸੀ ਇੱਕ ਪੁਰਾਣਾ ਚੇਲਾ ਜਿਹ ਦੇ ਕੋਲ ਅਸਾਂ ਉਤਰਨਾ ਸੀ ਆਪਣੇ ਨਾਲ ਲਿਆਏ।।</verse>
				<verse number="17">ਜਾਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਾਈਆਂ ਨੇ ਖੁਸ਼ੀ ਨਾਲ ਸਾਡੀ ਆਗਤ ਭਾਗਤ ਕੀਤੀ</verse>
				<verse number="18">ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ</verse>
				<verse number="19">ਅਤੇ ਉਸ ਨੇ ਓਹਨਾਂ ਨੂੰ ਪਰਨਾਮ ਕਰ ਕੇ ਜੋ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਟਹਿਲ ਦੇ ਵਸੀਲੇ ਨਾਲ ਕੀਤੇ ਸਨ ਇੱਕ ਇੱਕ ਕਰਕੇ ਸੁਣਾ ਦਿੱਤੇ</verse>
				<verse number="20">ਸੋ ਉਨ੍ਹਾਂ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ ਜੀ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਿੰਨੇਕੁ ਹਜ਼ਾਰ ਨਿਹਚਾਵਾਨ ਹਨ ਅਰ ਸੱਭੇ ਸ਼ਰਾ ਦੇ ਗੈਰਤ ਵਾਲੇ ਹਨ</verse>
				<verse number="21">ਅਤੇ ਉਨ੍ਹਾਂ ਤੇਰੀ ਇਹ ਖਬਰ ਸੁਣੀ ਹੈ ਜੋ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ ਇਹ ਸਿਖਾਲਦਾ ਹੈਂ ਭਈ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ</verse>
				<verse number="22">ਸੋ ਹੁਣ ਕੀ ਗੱਲ ਹੋਵੇॽ ਓਹ ਜਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ</verse>
				<verse number="23">ਇਸ ਲਈ ਤੂੰ ਐਉਂ ਕਰ ਜਿਸ ਤਰਾਂ ਅਸੀਂ ਤੈਨੂੰ ਦੱਸਦੇ ਹਾਂ । ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ</verse>
				<verse number="24">ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਤਾਈਂ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖਰਚ ਕਰ ਜੋ ਓਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਭਈ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸਾਂ ਸੁਣੀਆਂ ਹਨ ਸੋ ਕੁਝ ਨਹੀਂ ਸਗੋਂ ਇਹ ਕਿ ਉਹ ਆਪ ਭੀ ਸ਼ਰਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ</verse>
				<verse number="25">ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਨਿਹਚਾ ਕੀਤੀ ਹੈ ਅਸੀਂ ਇਹ ਠਹਿਰਾ ਕੇ ਲਿਖ ਭੇਜਿਆ ਸੀ ਭਈ ਓਹ ਮੂਰਤਾਂ ਦੇ ਚੜ੍ਹਾਵੇ ਅਤੇ ਲਹੂ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪ ਨੂੰ ਬਚਾ ਰੱਖਣ</verse>
				<verse number="26">ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਸਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਰ ਸ਼ੁੱਧ ਹੋਂਣ ਦੇ ਦਿਨਾਂ ਦੇ ਪੂਰੇ ਹੋਣ ਦੀ ਖਬਰ ਦਿੰਦਾ ਗਿਆ ਜਦ ਤਾਈਂ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।।</verse>
				<verse number="27">ਜਾਂ ਓਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਓਹਨਾਂ ਯਹੂਦੀਆਂ ਨੇ ਜਿਹੜੇ ਅਸਿਯਾ ਦੇ ਸਨ ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ</verse>
				<verse number="28">ਅਰ ਓਸ ਉੱਤੇ ਹੱਥ ਪਾ ਕੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਬਹੁੜੋ! ਇਹ ਉਹੋ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ ਅਤੇ ਸ਼ਰਾ ਅਤੇ ਐਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਨਾਲੇ ਉਸ ਨੇ ਯੂਨਾਨੀਆਂ ਨੂੰ ਭੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤ੍ਰ ਥਾਂ ਨੂੰ ਭਰਿਸ਼ਟ ਕੀਤਾ ਹੈ!</verse>
				<verse number="29">ਇਸ ਲਈ ਜੋ ਉਨ੍ਹਾਂ ਨੇ ਏਦੋਂ ਅੱਗੇ ਸ਼ਹਿਰ ਵਿੱਚ ਤ੍ਰੋਫਿਮੁਸ ਅਫ਼ਸੀ ਨੂੰ ਉਹ ਦੇ ਨਾਲ ਡਿੱਠਾ ਸੀ ਅਤੇ ਭਰਮ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ</verse>
				<verse number="30">ਤਦ ਸਾਰੇ ਸ਼ਹਿਰ ਵਿੱਚ ਰੌਲਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ ਅਤੇ ਪੌਲੁਸ ਨੂੰ ਫੜ ਕੇ ਹੈਕਲੋਂ ਬਾਹਰ ਖਿੱਚ ਖੜਿਆ ਅਰ ਝੱਟ ਦਰਵੱਜੇ ਬੰਦ ਕੀਤੇ ਗਏ</verse>
				<verse number="31">ਜਾਂ ਓਹ ਉਸ ਦੇ ਮਾਰ ਸੁੱਟਣ ਦੇ ਮਗਰ ਪਏ ਤਾਂ ਫੌਜ ਦੇ ਸਰਦਾਰ ਨੂੰ ਖਬਰ ਪਹੁੰਚੀ ਭਈ ਸਾਰੇ ਯਰੂਸ਼ਲਮ ਵਿੱਚ ਪਸਾਦ ਮਚ ਗਿਆ!</verse>
				<verse number="32">ਉਹ ਉੱਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਉੱਤੇ ਦੌੜ ਪਿਆ ਅਤੇ ਓਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਦੇ ਮਾਰਨ ਤੋਂ ਹਟ ਗਏ</verse>
				<verse number="33">ਤਦ ਸਰਦਾਰ ਨੇ ਨੇੜੇ ਆਣ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਭਈ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਰ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈॽ</verse>
				<verse number="34">ਤਦ ਭੀੜ ਵਿੱਚੋਂ ਕਈ ਕੁਝ ਪੁਕਾਰਨ ਲੱਗੇ ਅਤੇ ਕਈ ਕੁਝ ਅਰ ਜਾਂ ਉਸ ਰੌਲੇ ਦੇ ਕਾਰਨ ਹਕੀਕਤ ਮਲੂਮ ਨਾ ਕਰ ਸੱਕਿਆ ਤਾਂ ਉਸ ਨੇ ਹੁਕਮ ਦਿੱਤਾ ਭਈ ਇਹ ਨੂੰ ਕਿਲੇ ਵਿੱਚ ਲੈ ਜਾਓ</verse>
				<verse number="35">ਅਤੇ ਜਾਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਐਉਂ ਹੋਇਆ ਜੋ ਭੀੜ ਦੇ ਧੱਕੇ ਦੇ ਮਾਰੇ ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ</verse>
				<verse number="36">ਕਿਉਂ ਜੋ ਲੋਕਾਂ ਦੀ ਭੀੜ ਇਹ ਡੰਡ ਪਾਉਂਦੀ ਮਗਰ ਚੱਲੀ ਆਉਂਦੀ ਸੀ ਭਈ ਇਹ ਨੂੰ ਮਾਰ ਦਿਓ!।।</verse>
				<verse number="37">ਜਦ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂॽ ਉਹ ਬੋਲਿਆ, ਭਲਾ, ਤੂੰ ਯੂਨਾਨੀ ਬੋਲੀ ਜਾਣਦਾ ਹੈਂॽ</verse>
				<verse number="38">ਫੇਰ ਤੂੰ ਉਹੋ ਮਿਸਰੀ ਨਹੀਂ ਹੈ ਜਿਹੜਾ ਇਨ੍ਹਾਂ ਦਿਨਾਂ ਤੋਂ ਅੱਗੇ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀॽ</verse>
				<verse number="39">ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਿਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦਿਹ</verse>
				<verse number="40">ਜਾਂ ਉਸ ਨੇ ਪਰਵਾਨਗੀ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਸੈਨਤ ਕੀਤੀ ਅਤੇ ਜਾਂ ਓਹ ਸਭ ਚੁੱਪ ਚਾਪ ਹੋ ਗਏ ਤਾਂ ਉਹ ਇਬਰਾਨੀ ਭਾਖਿਆ ਵਿੱਚ ਬੋਲਣ ਲੱਗਾ ਅਤੇ ਆਖਿਆ,</verse>
			</chapter>
			<chapter number="22">
				<verse number="1">ਹੇ ਭਰਾਵੋ ਅਤੇ ਹੇ ਪਿਤਰੋ, ਮੇਰਾ ਇਹ ਉਜ਼ਰ ਜੋ ਹੁਣ ਮੈਂ ਤੁਹਾਡੇ ਸਾਹਮਣੇ ਕਰਦਾ ਹਾਂ ਸੁਣੋ।।</verse>
				<verse number="2">ਉਨ੍ਹਾਂ ਨੇ ਜਾਂ ਸੁਣਿਆ ਜੋ ਉਹ ਇਬਰਾਨੀ ਭਾਖਿਆ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ ਤਾਂ ਹੋਰ ਵੀ ਚੁੱਪ ਰਹਿ ਗਏ। ਤਦ ਉਹ ਬੋਲਿਆ,</verse>
				<verse number="3">ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਿਕਿਯਾ ਦੇ ਤਰਸੁਸ ਵਿੱਚ ਜੰਮਿਆ ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ ਦਾਦਿਆਂ ਦੀ ਸ਼ਰਾ ਪੂਰੇ ਚੱਜ ਨਾਲ ਸਿੱਖੀ ਅਤੇ ਪਰਮੇਸ਼ੁਰ ਦੇ ਲਈ ਅਜਿਹਾ ਹੀ ਅਣਖੀ ਸਾਂ ਜਿਹੇ ਤੁਸੀਂ ਸਭ ਅੱਜ ਦੇ ਦਿਨ ਹੋ</verse>
				<verse number="4">ਅਰ ਮੈਂ ਪੁਰਖਾਂ ਅਤੇ ਤੀਵੀਆਂ ਨੂੰ ਬੰਨ੍ਹ ਬੰਨ੍ਹ ਕੇ ਅਰ ਕੈਦ ਵਿੱਚ ਪੁਆ ਕੇ ਇਸ ਪੰਥ ਦੇ ਲੋਕਾਂ ਨੂੰ ਮੌਤ ਤੀਕੁਰ ਸਤਾਇਆ</verse>
				<verse number="5">ਜਿਵੇਂ ਸਰਦਾਰ ਜਾਜਕ ਅਤੇ ਬਜ਼ੁਰਗਾਂ ਦੀ ਸਾਰੀ ਪੰਚਾਇਤ ਮੇਰੇ ਲਈ ਸਾਖੀ ਦਿੰਦੀ ਹੈ ਕਿ ਜਿਨ੍ਹਾਂ ਕੋਲੋਂ ਮੈਂ ਭਾਈਆਂ ਦੇ ਨਾਉਂ ਚਿੱਠੀਆਂ ਵੀ ਲੈ ਕੇ ਦੰਮਿਸਕ ਨੂੰ ਜਾਂਦਾ ਸਾਂ ਭਈ ਓਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਯਰੂਸ਼ਲਮ ਵਿੱਚ ਬੱਧੇ ਹੋਏ ਲਿਆਵਾਂ</verse>
				<verse number="6">ਅਤੇ ਐਉਂ ਹੋਇਆ ਕਿ ਜਾਂ ਮੈਂ ਤੁਰਦੇ ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰਕੁ ਦੇ ਵੇਲੇ ਚੁਫੇਰੇ ਅਚਾਣਕ ਅਕਾਸ਼ੋਂ ਵੱਡੀ ਜੋਤ ਚਮਕੀ</verse>
				<verse number="7">ਅਰ ਮੈਂ ਜਮੀਨ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ</verse>
				<verse number="8">ਤਦ ਮੈਂ ਉੱਤਰ ਦਿੱਤਾ ਕਿ ਪ੍ਰਭੁ ਜੀ ਤੂੰ ਕੌਣ ਹੈਂॽ ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ</verse>
				<verse number="9">ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ ਪਰ ਉਹ ਦੀ ਅਵਾਜ਼ ਜੋ ਮੇਰੇ ਸੰਗ ਬੋਲਦਾ ਸੀ ਨਾ ਸੁਣੀ</verse>
				<verse number="10">ਫੇਰ ਮੈਂ ਕਿਹਾ, ਹੇ ਪ੍ਰਭੁ ਮੈ ਕੀ ਕਰਾਂॽ ਪ੍ਰਭੁ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸਕ ਵਿੱਚ ਜਾਹ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ</verse>
				<verse number="11">ਜਾਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸੱਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜੀ ਦੰਮਿਸਕ ਵਿੱਚ ਆਇਆ</verse>
				<verse number="12">ਅਰ ਇੱਕ ਮਨੁੱਖ ਹਨਾਨਿਯਾਹ ਨਾਮੇ ਜੋ ਸ਼ਰਾ ਦੀ ਰੀਤ ਮੂਜਬ ਭਗਤ ਲੋਕ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ</verse>
				<verse number="13">ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਸੁਜਾਖਾ ਹੋ ਜਾਹ, ਅਰ ਓਸੇ ਵੇਲੇ ਮੈਂ ਉਹ ਦੇ ਉੱਤੇ ਨਜ਼ਰ ਕੀਤੀ</verse>
				<verse number="14">ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ</verse>
				<verse number="15">ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜਿਹੜੀਆਂ ਤੈਂ ਵੇਖੀਆਂ ਅਤੇ ਸੁਣੀਆਂ ਹਨ</verse>
				<verse number="16">ਹੁਣ ਤੂੰ ਕਿਉਂ ਢਿੱਲ ਕਰਦਾ ਹੈਂॽ ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ</verse>
				<verse number="17">ਅਤੇ ਐਉਂ ਹੋਇਆ ਕਿ ਜਾਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ</verse>
				<verse number="18">ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਸ਼ਤਾਬੀ ਨਿੱਕਲ ਜਾਹ ਕਿਉਂ ਜੋ ਓਹ ਮੇਰੇ ਹੱਕ ਵਿੱਚ ਤੇਰੀ ਸਾਖੀ ਨਾ ਮੰਨਣਗੇ</verse>
				<verse number="19">ਮੈਂ ਆਖਿਆ, ਹੇ ਪ੍ਰਭੁ ਓਹ ਆਪ ਜਾਣਦੇ ਹਨ ਜੋ ਮੈਂ ਉਨ੍ਹਾਂ ਨੂੰ ਜਿਨ੍ਹਾਂ ਤੇਰੇ ਉੱਤੇ ਨਿਹਚਾ ਕੀਤੀ ਕੈਦ ਕਰਦਾ ਅਤੇ ਹਰੇਕ ਸਮਾਜ ਵਿੱਚ ਮਾਰਦਾ ਸਾਂ</verse>
				<verse number="20">ਅਰ ਜਾਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਭੀ ਕੋਲ ਖੜਾ ਅਤੇ ਰਾਜ਼ੀ ਸਾਂ ਅਤੇ ਉਹ ਦੇ ਖੂਨੀਆਂ ਦੇ ਬਸਤ੍ਰਾਂ ਦੀ ਰਾਖੀ ਕਰਦਾ ਸਾਂ</verse>
				<verse number="21">ਤਾਂ ਓਨ ਮੈਨੂੰ ਆਖਿਆ ਕਿ ਤੁਰ ਜਾਹ ਕਿਉਂ ਜੋ ਮੈਂ ਤੈਨੂੰ ਦੂਰ ਵਾਟ ਪਰਾਈਆਂ ਕੌਮਾਂ ਦੇ ਕੋਲ ਘੱਲਾਗਾਂ।।</verse>
				<verse number="22">ਓਹ ਏਸ ਗੱਲ ਤੀਕੁਰ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਜੋਗ ਨਹੀਂ!</verse>
				<verse number="23">ਜਾਂ ਉਹ ਧੁੰਮ ਮਚਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ</verse>
				<verse number="24">ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ</verse>
				<verse number="25">ਜਾਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਜਕੜਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜਾ ਸੀ ਆਖਿਆ, ਕੀ ਤੁਹਾਨੂੰ ਜੋਗ ਹੈ ਜੋ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤਿਆਂ ਬਿਨਾ ਕੋਰੜੇ ਮਾਰੋॽ</verse>
				<verse number="26">ਜਾਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੋ ਹੋॽ ਇੱਹ ਮਨੁੱਖ ਤਾਂ ਰੋਮੀ ਹੈ!</verse>
				<verse number="27">ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਤੂੰ ਰੋਮੀ ਹੈਂॽ ਉਹ ਬੋਲਿਆ, ਹਾਂ ਜੀ</verse>
				<verse number="28">ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖਰਚ ਕੇ ਇਹ ਮਰਾਤਬਾ ਪਾਇਆ । ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ</verse>
				<verse number="29">ਉਪਰੰਤ ਜਿਹੜੇ ਉਹ ਨੂੰ ਪਰਤਾਉਣ ਲੱਗੇ ਸਨ ਓਹ ਝੱਟ ਉਹ ਦੇ ਕੋਲੋਂ ਹਟ ਗਏ ਅਤੇ ਸਰਦਾਰ ਭੀ ਇਹ ਜਾਣ ਕੇ ਭਈ ਉਹ ਰੋਮੀ ਹੈ ਅਤੇ ਮੈਂ ਉਹਨੂੰ ਬੰਨ੍ਹਿਆ, ਡਰ ਗਿਆ।।</verse>
				<verse number="30">ਅਗਲੇ ਭਲਕ ਉਸ ਨੇ ਇਸ ਇਰਾਦੇ ਨਾਲ ਜੋ ਹਕੀਕਤ ਮਲੂਮ ਕਰੇ ਭਈ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਹ ਨੂੰ ਖੋਲ੍ਹ ਦਿੱਤਾ ਅਤੇ ਪਰਧਾਨ ਜਾਜਕਾਂ ਅਤੇ ਸਾਰੀ ਮਹਾ ਸਭਾ ਦੇ ਇਕੱਠੇ ਹੋਣ ਦਾ ਹੁਕਮ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜਾ ਕੀਤਾ।।</verse>
			</chapter>
			<chapter number="23">
				<verse number="1">ਤਾਂ ਪੌਲੁਸ ਨੇ ਸਭਾ ਦੀ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੀਕ ਪੂਰੀ ਨੇਕਨੀਅਤੀ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ</verse>
				<verse number="2">ਤਾਂ ਹਨਾਨਿਯਾਹ ਨਾਮੇ ਸਰਦਾਰ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖਲੋਤੇ ਸਨ ਹੁਕਮ ਦਿੱਤਾ ਭਈ ਮਾਰੋ ਏਹ ਦੇ ਮੂੰਹ ਤੇ!</verse>
				<verse number="3">ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸ਼ਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਸ਼ਰਾ ਦੇ ਮੂਜਬ ਮੇਰਾ ਨਿਆਉਂ ਕਰਨ ਲਈ ਬੈਠਾ ਹੈਂ ਅਤੇ ਸ਼ਰਾ ਦੇ ਉਲਟ ਕੀ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂॽ</verse>
				<verse number="4">ਤਾਂ ਜਿਹੜੇ ਕੋਲ ਖੜੇ ਸਨ ਓਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਨੂੰ ਗਾਲ ਕੱਢਦਾ ਹੈਂॽ</verse>
				<verse number="5">ਤਾਂ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਖਬਰ ਨਾ ਸੀ ਜੋ ਇਹ ਸਰਦਾਰ ਜਾਜਕ ਹੈ ਕਿਉਂ ਜੋ ਲਿਖਿਆ ਹੈ ਭਈ ਤੂੰ ਆਪਣੀ ਕੌਮ ਦੇ ਸਰਦਾਰ ਨੂੰ ਬੁਰਾ ਨਾ ਕਹੁ</verse>
				<verse number="6">ਪਰ ਜਾਂ ਪੌਲੁਸ ਨੇ ਮਲੂਮ ਕੀਤਾ ਜੋ ਇਨ੍ਹਾਂ ਵਿੱਚੋਂ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆਂ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਦਲੇ ਮੇਰੇ ਜੁੰਮੇ ਦੋਸ਼ ਲਾਈਦਾ ਹੈ!</verse>
				<verse number="7">ਜਾਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ</verse>
				<verse number="8">ਕਿਉਂ ਜੋ ਸਦੂਕੀ ਆਖਦੇ ਹਨ ਭਈ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ</verse>
				<verse number="9">ਤਦ ਵੱਡਾ ਰੌਲਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਗ੍ਰੰਥੀਆਂ ਵਿੱਚੋਂ ਕਈਕੁ ਪੁਰਸ਼ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਐਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਮਲੂਮ ਹੁੰਦੀ ਪਰ ਜੇ ਕਿਸੇ ਆਤਮਾ ਯਾ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ ਤਾਂ ਫੇਰ ਕੀ ਹੋਇਆॽ</verse>
				<verse number="10">ਜਾਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਸਰਦਾਰ ਨੇ ਇਸ ਡਰ ਦੇ ਮਾਰੇ ਭਈ ਕਿਤੇ ਓਹ ਪੌਲੁਸ ਦੇ ਟੋਟੇ ਨਾ ਕਰਨ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਬਦੋ ਬਦੀ ਕੱਢ ਕੇ ਕਿਲੇ ਦੇ ਅੰਦਰ ਲੈ ਜਾਓ।।</verse>
				<verse number="11">ਓਸੇ ਰਾਤ ਪ੍ਰਭੁ ਨੇ ਉਹ ਦੇ ਕੋਲ ਖੜ੍ਹੋ ਕੇ ਕਿਹਾ, ਹੌਸਲਾ ਰੱਖ ਕਿਉਂਕਿ ਜਿਸ ਤਰਾਂ ਤੈਂ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਸਾਖੀ ਦਿੱਤੀ ਓਸੇ ਤਰਾਂ ਤੈਨੂੰ ਰੋਮ ਵਿੱਚ ਭੀ ਸਾਖੀ ਦੇਣੀ ਪਵੇਗੀ।।</verse>
				<verse number="12">ਜਾਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਧ੍ਰਿਗ ਹੋਵੇ!</verse>
				<verse number="13">ਜਿਨ੍ਹਾਂ ਆਪਸ ਵਿੱਚ ਰਲ ਕੇ ਇਹ ਸੌਂਹ ਖਾਧੀ ਸੀ ਓਹ ਚਾਹਲੀਆਂ ਤੋਂ ਵੱਧ ਸਨ</verse>
				<verse number="14">ਸੋ ਉਨ੍ਹਾਂ ਨੇ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਭਈ ਅਸਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ</verse>
				<verse number="15">ਸੋ ਹੁਣ ਤੁਸੀਂ ਸਭਾ ਦੇ ਨਾਲ ਰਲ ਕੇ ਫੌਜ ਦੇ ਸਰਦਾਰ ਨੂੰ ਕਹੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਭਈ ਜਿੱਕੂੰ ਤੁਸੀਂ ਉਹ ਦੀ ਹਕੀਕਤ ਹੋਰ ਵੀ ਠੀਕ ਤਰਾਂ ਨਾਲ ਮਲੂਮ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਘੱਤਣ ਨੂੰ ਤਿਆਰ ਹੋ ਰਹਾਂਗੇ</verse>
				<verse number="16">ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੇ ਘਾਤ ਲਾਉਣ ਦਾ ਹਾਲ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੂਸ ਨੂੰ ਦੱਸ ਦਿੱਤਾ</verse>
				<verse number="17">ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਭਈ ਇਸ ਜੁਆਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾਹ ਕਿਂਉ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ</verse>
				<verse number="18">ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਅਰਜ਼ ਕੀਤੀ ਜੋ ਇਸ ਜੁਆਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ</verse>
				<verse number="19">ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਲਾਂਭੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੈਂ ਮੈਨੂੰ ਦੱਸਣਾ ਹੈ</verse>
				<verse number="20">ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਅਰਜ਼ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਭਈ ਜਿੱਕੂੰ ਤੁਸੀਂ ਉਹ ਦੇ ਵਿਖੇ ਕੁਝ ਹੋਰ ਵੀ ਠੀਕ ਤਰਾਂ ਨਾਲ ਪੁੱਛਿਆ ਚਾਹੁੰਦੇ ਹੋ</verse>
				<verse number="21">ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਹਲੀਆਂ ਮਨੁੱਖਾਂ ਤੋਂ ਵੱਧ ਉਹ ਦੀ ਘਾਤ ਵਿੱਚ ਲੱਗ ਰਹੇ ਹਨ ਜਿਨ੍ਹਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤਾਈਂ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਓਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਸਨ</verse>
				<verse number="22">ਤਾਂ ਸਰਦਾਰ ਨੇ ਉਸ ਜੁਆਨ ਨੂੰ ਇਹ ਹੁਕਮ ਦੇ ਕੇ ਵਿਦਿਆ ਕੀਤਾ ਭਈ ਕਿਸੇ ਕੋਲ ਨਾ ਆਖੀਂ ਜੋ ਤੈਂ ਇਹ ਗੱਲ ਮੈਨੂੰ ਦੱਸੀ ਹੈ</verse>
				<verse number="23">ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਭਈ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਰ ਸੱਤਰ ਅਸਵਾਰ ਅਤੇ ਦੋ ਸੌ ਭਾਲੇਬਰਦਾਰ ਪਹਿਰ ਰਾਤ ਗਈ ਨੂੰ ਤਿਆਰ ਕਰ ਰੱਖੋ</verse>
				<verse number="24">ਅਤੇ ਅਸਵਾਰੀ ਹਾਜ਼ਰ ਕਰੋ ਜੋ ਓਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਖ ਸਾਂਦ ਨਾਲ ਪੁਚਾ ਦੇਣ</verse>
				<verse number="25">ਫੇਰ ਉਸ ਨੇ ਇਸ ਪਰਕਾਰ ਦਾ ਖਤ ਲਿਖਿਆ, -</verse>
				<verse number="26">ਕਲੌਦਿਯੁਸ ਲੁਸਿਯਸ ਦਾ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ</verse>
				<verse number="27">ਇਸ ਮਰਦ ਨੂੰ ਜਾਂ ਯਹੂਦੀ ਲੋਕਾਂ ਨੇ ਫੜ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਮਲੂਮ ਕਰ ਕੇ ਭਈ ਉਹ ਰੋਮੀ ਹੈ ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ</verse>
				<verse number="28">ਅਤੇ ਜਾਂ ਮੈਂ ਇਹ ਮਲੂਮ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਨਾਲਸ਼ ਕੀਤੀ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ</verse>
				<verse number="29">ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਸ਼ਰਾ ਦੇ ਝਗੜਿਆਂ ਵਿਖੇ ਇਸ ਉੱਤੇ ਨਾਲਸ਼ ਹੋਈ ਹੈ ਪਰ ਕੋਈ ਇਹੋ ਜਿਹਾ ਦਾਵਾ ਨਹੀਂ ਸੀ ਜੋ ਉਹ ਦੇ ਕਤਲ ਯਾ ਕੈਦ ਦਾ ਕਾਰਨ ਹੋਵੇ</verse>
				<verse number="30">ਜਾਂ ਮੈਨੂੰ ਖਬਰ ਹੋਈ ਜੋ ਓਹ ਐਸ ਮਰਦ ਦੀ ਘਾਤ ਵਿੱਚ ਲੱਗਣਗੇ ਤਾਂ ਮੈਂ ਤਾਬੜਤੋਂੜ ਇਹ ਨੂੰ ਤੁਹਾਡੇ ਕੋਲ ਘੱਲ ਦਿੱਤਾ ਅਤੇ ਇਹ ਦੇ ਮੁਦਈਆਂ ਨੂੰ ਭੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਨਾਲਸ਼ ਕਰਨ ।।</verse>
				<verse number="31">ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋਂ ਰਾਤ ਅੰਤਿਪਤ੍ਰਿਸ ਵਿੱਚ ਪੁਚਾਇਆ</verse>
				<verse number="32">ਪਰ ਅਗਲੇ ਭਲਕ ਅਸਵਾਰਾਂ ਨੂੰ ਉਹਦੇ ਨਾਲ ਜਾਣ ਲਈ ਛੱਡ ਕੇ ਓਹ ਆਪ ਕਿਲੇ ਨੂੰ ਮੁੜੇ</verse>
				<verse number="33">ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆਣ ਕੇ ਹਾਕਮ ਨੂੰ ਖਤ ਦੇ ਦਿੱਤਾ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ</verse>
				<verse number="34">ਉਸ ਨੇ ਖਤ ਪੜ੍ਹ ਕੇ ਪੁੱਛਿਆ ਭਈ ਉਹ ਕਿਹੜੇ ਸੂਬੇ ਦਾ ਹੈ ਅਰ ਜਦ ਮਲੂਮ ਕੀਤਾ ਜੋ ਉਹ ਕਿਲਿਕਿਯਾ ਦਾ ਹੈ</verse>
				<verse number="35">ਤਾਂ ਕਿਹਾ ਕਿ ਤੇਰੇ ਮੁਦਈ ਭੀ ਆ ਲੈਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ।।</verse>
			</chapter>
			<chapter number="24">
				<verse number="1">ਪੰਜਾ ਦਿਨਾਂ ਪਿੱਛੋਂ ਹਨਾਨਿਯਾ ਸਰਦਾਰ ਜਾਜਕ ਕਈ ਬਜ਼ੁਰਗਾਂ ਸਣੇ ਤਰਤੁੱਲੁਸ ਨਾਮੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ</verse>
				<verse number="2">ਅਤੇ ਜਾਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਵਸੀਲੇ ਵੱਡਾ ਸੁਖ ਭੋਗਦੇ ਹਾਂ ਅਤੇ ਤੁਹਾਡੀ ਦੂਰ ਅੰਦੇਸ਼ੀ ਨਾਲ ਐਸ ਕੌਮ ਦੇ ਬਹੁਤ ਸਾਰੇ ਕੰਮ ਸੌਰਦੇ ਹਨ</verse>
				<verse number="3">ਅਸੀਂ ਹਰ ਪਰਕਾਰ ਅਤੇ ਸਭਨੀਂ ਥਾਈਂ ਇਹ ਗੱਲ ਵੱਡੇ ਸ਼ੁਕਰ ਨਾਲ ਮੰਨ ਲੈਂਦੇ ਹਾਂ</verse>
				<verse number="4">ਪਰ ਇਸ ਲਈ ਜੋ ਤੁਹਾਨੂੰ ਬਹੁਤਾ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜੇਹੀਆਂ ਗੱਲਾਂ ਸੁਣ ਲਓ</verse>
				<verse number="5">ਕਿਉਂ ਜੋ ਅਸਾਂ ਇਸ ਮਨੁੱਖ ਨੂੰ ਇੱਕ ਬਲਾ ਅਤੇ ਸਾਰੀ ਦੁਨੀਆ ਦੇ ਸਭ ਯਹੂਦੀਆਂ ਵਿੱਚ ਪਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ</verse>
				<verse number="6">ਇਸ ਨੇ ਹੈਕਲ ਨੂੰ ਭੀ ਭ੍ਰਿਸ਼ਟ ਕਰਨ ਦਾ ਜਤਨ ਕੀਤਾ। ਸੋ ਅਸਾਂ ਇਹ ਨੂੰ ਫੜ ਭੀ ਲਿਆ</verse>
				<verse number="7">***</verse>
				<verse number="8">ਅਤੇ ਤੁਸੀਂ ਆਪ ਜਾਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜੋ ਅਸੀਂ ਇਹ ਦੇ ਜੁੰਮੇ ਲਾਉਂਦੇ ਹਾਂ ਇਸ ਤੋਂ ਮਲੂਮ ਕਰ ਸੱਕੋਗੇ</verse>
				<verse number="9">ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਏਹ ਗੱਲਾਂ ਇਸੇ ਤਰਾਂ ਹਨ।।</verse>
				<verse number="10">ਫੇਰ ਜਾਂ ਹਾਕਮ ਨੇ ਪੌਲੁਸ ਨੂੰ ਬੋਲਣ ਦੀ ਸੈਨਤ ਕੀਤੀ ਤਾਂ ਉਹ ਨੇ ਉੱਤਰ ਦਿੱਤਾ, - ਮੈਨੂੰ ਮਲੂਮ ਹੈ ਜੋ ਤੁਸੀਂ ਬਹੁਤ ਵਰਿਹਾਂ ਤੋਂ ਐਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਸਲੇ ਨਾਲ ਆਪਣਾ ਉਜ਼ਰ ਬਿਆਨ ਕਰਦਾ ਹਾਂ</verse>
				<verse number="11">ਕਿਉਂਕਿ ਤੁਸੀਂ ਜਾਣ ਸੱਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸਾਂ</verse>
				<verse number="12">ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਯਾ ਲੋਕਾਂ ਵਿੱਚ ਬਲਵਾ ਮਚਾਉਂਦੇ ਨਹੀਂ ਵੇਖਿਆ, ਨਾ ਤਾਂ ਸਮਾਜਾਂ ਵਿੱਚ, ਨਾ ਸ਼ਹਿਰ ਵਿੱਚ</verse>
				<verse number="13">ਅਤੇ ਨਾ ਹੀ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸੱਕਦੇ ਹਨ</verse>
				<verse number="14">ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ</verse>
				<verse number="15">ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਹ ਦੀ ਏਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ</verse>
				<verse number="16">ਮੈਂ ਆਪ ਭੀ ਇਸ ਵਿੱਚ ਜਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਕਰੇ</verse>
				<verse number="17">ਕਈਆਂ ਵਰਿਹਾਂ ਪਿੱਛੋਂ ਮੈਂ ਆਪਣੀ ਕੌਮ ਦੇ ਲਈ ਦਾਨ ਪੁਚਾਉਣ ਅਤੇ ਭੇਟ ਚੜ੍ਹਾਉਣ ਆਇਆ</verse>
				<verse number="18">ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲੇ ਨਾਲ</verse>
				<verse number="19">ਪਰ ਅਸਿਯਾ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਉਨ੍ਹਾਂ ਦਾ ਮੇਰੇ ਉੱਤੇ ਕੋਈ ਦਾਵਾ ਹੁੰਦਾ ਤਾਂ ਨਾਲਸ਼ ਕਰਦੇ</verse>
				<verse number="20">ਅਥਵਾ ਏਹੋ ਆਪ ਕਹਿ ਦੇਣ ਭਈ ਉਨ੍ਹਾਂ ਨੇ ਜਦ ਮੈਂ ਸਭਾ ਦੇ ਅੱਗੇ ਖੜਾ ਸਾਂ ਮੇਰੇ ਵਿੱਚ ਕੀ ਬੁਰਿਆਈ ਵੇਖੀॽ</verse>
				<verse number="21">ਬਿਨਾ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਭਈ ਮੁਰਦਿਆਂ ਦੇ ਜੀ ਉੱਠਣ ਦੇ ਵਿਖੇ ਅੱਜ ਮੇਰੇ ਉੱਤੇ ਦੋਸ਼ ਲਾਈਦਾ ਹੈ।।</verse>
				<verse number="22">ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰਾਂ ਜਾਣਦਾ ਸੀ ਇਹ ਕਹਿ ਕਿ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਾਂ ਲੁਸਿਯਸ ਫੌਜ ਦਾ ਸਰਦਾਰ ਆਊ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਨਬੇੜਾ ਕਰਾਂਗਾ</verse>
				<verse number="23">ਫੇਰ ਉਹਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰ ਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦਿਹ ਅਤੇ ਉਹ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਟਹਿਲ ਕਰਨ ਤੋਂ ਨਾ ਰੋਕ।।</verse>
				<verse number="24">ਪਰ ਕਈਆਂ ਦਿਨਾਂ ਪਿੱਛੋਂ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਸਣੇ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਵਾ ਕੇ ਮਸੀਹ ਯਿਸੂ ਦੇ ਉੱਤੇ ਨਿਹਚਾ ਕਰਨ ਦੇ ਵਿਖੇ ਉਸ ਤੋਂ ਸੁਣਿਆ</verse>
				<verse number="25">ਜਾਂ ਉਹ ਧਰਮ ਅਤੇ ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਵਿਖੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਨੇ ਭੈ ਖਾਧਾ ਅਤੇ ਉੱਤਰ ਦਿੱਤਾ ਭਈ ਐਤਕੀ ਤੂੰ ਜਾਹ, ਫੇਰ ਵਿਹਲ ਪਾ ਕੇ ਤੈਨੁੰ ਬੁਲਾਵਾਂਗਾ</verse>
				<verse number="26">ਨਾਲੇ ਇਹ ਵੀ ਆਸ ਰੱਖਦਾ ਸੀ ਭਈ ਪੌਲੁਸ ਮੈਨੂੰ ਕੁਝ ਰੋਕੜ ਦੇਵੇਗਾ । ਇਸੇ ਗੱਲੇ ਉਹ ਨੂੰ ਬਹੁਤ ਵਾਰੀ ਸਦਵਾ ਕੇ ਉਸ ਨਾਲ ਗੱਲ ਬਾਤ ਕਰਦਾ ਹੁੰਦਾ ਸੀ</verse>
				<verse number="27">ਅਤੇ ਜਾਂ ਦੋ ਵਰਹੇ ਪੂਰੇ ਹੋਏ ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।।</verse>
			</chapter>
			<chapter number="25">
				<verse number="1">ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ</verse>
				<verse number="2">ਤਾਂ ਪਰਧਾਨ ਜਾਜਕਾਂ ਅਤੇ ਯਹੂਦੀਆਂ ਦੇ ਸਰਦਾਰਾਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ</verse>
				<verse number="3">ਅਤੇ ਉਸ ਦੀਆਂ ਮਿੰਨਤਾ ਕਰ ਕੇ ਉਹ ਦੇ ਵਿਰੁੱਧ ਐੱਨੀ ਰਿਆਇਤ ਚਾਹੀ ਜੋ ਉਹ ਨੂੰ ਯਰੂਸ਼ਲਮ ਨੂੰ ਬੁਲਾਵੇ ਅਤੇ ਘਾਤ ਵਿੱਚ ਸਨ ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਘੱਤਣ</verse>
				<verse number="4">ਉਪਰੰਤ ਫ਼ੇਸਤੁਸ ਨੇ ਉਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰ ਬੰਦ ਹੈ ਅਤੇ ਮੈਂ ਆਪ ਉੱਥੇ ਛੇਤੀ ਜਾਣ ਨੂੰ ਤਿਆਰ ਹਾਂ</verse>
				<verse number="5">ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਗੱਲਕਰ ਹੋਣ ਓਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਨਾਲਸ਼ ਕਰਨ।।</verse>
				<verse number="6">ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਰ ਅਗਲੇ ਭਲਕ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ</verse>
				<verse number="7">ਜਾਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਉਦਾਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੀਆਂ ਭਾਰੀਆਂ ਤੁਹਮਤਾਂ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸੱਕੇ</verse>
				<verse number="8">ਪਰ ਪੌਲੁਸ ਨੇ ਆਪਣੇ ਉਜ਼ਰ ਵਿੱਚ ਕਿਹਾ ਭਈ ਨਾ ਤਾਂ ਮੈਂ ਯਹੂਦੀਆਂ ਦੀ ਸ਼ਰਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ</verse>
				<verse number="9">ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੈਂ ਭਈ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਵਿਖੇ ਤੇਰਾ ਨਿਆਉਂ ਕੀਤਾ ਜਾਵੇॽ</verse>
				<verse number="10">ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਉਂ ਏੱਥੇ ਹੀ ਹੋਵੇ। ਯਹੂਦੀਆਂ ਦੇ ਉੱਤੇ ਮੈਂ ਕੋਈ ਵਾਧਾ ਨਹੀਂ ਕੀਤਾ ਜਿਵੇਂ ਤੁਸੀਂ ਵੀ ਅੱਛੀ ਤਰਾਂ ਜਾਣਦੇ ਹੋ</verse>
				<verse number="11">ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।</verse>
				<verse number="12">ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਗਿਣ ਕੇ ਉੱਤਰ ਦਿੱਤਾ ਭਈ ਤੈਂ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ।।</verse>
				<verse number="13">ਕੁਝ ਦਿਨ ਬੀਤੇ ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਦੀ ਆਉ ਭਗਤ ਨੂੰ ਆਏ</verse>
				<verse number="14">ਅਰ ਜਾਂ ਓਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਵਿਥਿਆ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ</verse>
				<verse number="15">ਅਤੇ ਜਾਂ ਮੈਂ ਯਰੂਸ਼ਲਮ ਵਿੱਚ ਸਾਂ ਤਾਂ ਪਰਧਾਨ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਵਿੱਖੇ ਮੇਰੇ ਕੰਨੀਂ ਗੱਲਾਂ ਪਾਈਆਂ ਅਤੇ ਅਰਜ਼ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ</verse>
				<verse number="16">ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ</verse>
				<verse number="17">ਸੋ ਜਾਂ ਓਹ ਐੱਥੇ ਆਣ ਇਕੱਠੇ ਹੋਏ ਤਾਂ ਮੈਂ ਕੁਝ ਢਿੱਲ ਨਾ ਕੀਤੀ ਸਗੋਂ ਅਗਲੇ ਭਲਕ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ</verse>
				<verse number="18">ਪਰ ਜਾਂ ਉਹ ਦੇ ਮੁਦਈ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਜੁੰਮੇ ਨਾ ਲਾਈ ਜਿਹੀ ਮੈਂ ਸਮਝਦਾ ਸਾਂ</verse>
				<verse number="19">ਪਰ ਓਹ ਆਪਣੀ ਦੇਵਪੂਜਾ ਵਿਖੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਸੀ ਭਈ ਉਹ ਤਾਂ ਜੀਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ</verse>
				<verse number="20">ਜਾਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿੱਕੁਰ ਨਿਬੇੜਾ ਕਰਾਂ ਤਾਂ ਮੈਂ ਪੁਛਿਆ, ਤੂੰ ਯਰੂਸ਼ਲਮ ਵਿੱਚ ਜਾਣ ਨੂੰ ਰਾਜੀ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਵਿਖੇ ਤੇਰਾ ਨਿਆਉਂ ਹੋਵੇॽ</verse>
				<verse number="21">ਪਰ ਜਾਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਉਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦ ਤਾਈਂ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ</verse>
				<verse number="22">ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਭੀ ਉਸ ਮਨੁੱਖ ਦੀ ਸੁਣਿਆ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਭਲਕੇ ਉਹ ਦੀ ਸੁਣ ਲਵੀਂ।।</verse>
				<verse number="23">ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ</verse>
				<verse number="24">ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਐੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਐਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਰ ਐੱਥੇ ਭੀ ਮੇਰੇ ਪਿੱਛੇ ਪਏ ਅਤੇ ਇਹ ਡੰਡ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜੀਉਂਦਾ ਰਹਿਣਾ ਹੀ ਜੋਗ ਨਹੀਂ</verse>
				<verse number="25">ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਠਾਣ ਲਿਆ ਜੋ ਉਹ ਨੂੰ ਘੱਲ ਦਿਆਂ</verse>
				<verse number="26">ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਅਤੇ ਨਿੱਜ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਤਹਕੀਕਾਤ ਦੇ ਪਿੱਛੋਂ ਮੈਂ ਕੁਝ ਲਿਖ ਸੱਕਾਂ</verse>
				<verse number="27">ਕਿਉਂ ਜੋ ਮੈਨੂੰ ਇਹ ਸਿਆਣੀ ਗੱਲ ਨਹੀਂ ਮਲੂਮ ਹੁੰਦੀ ਭਈ ਇੱਕ ਕੈਦੀ ਨੂੰ ਘੱਲਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਕੀ ਦੋਸ਼ ਉਹ ਦੇ ਜੁੰਮੇ ਲਾਏ ਹਨ।।</verse>
			</chapter>
			<chapter number="26">
				<verse number="1">ਤਾਂ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਪਰਵਾਨਗੀ ਹੈ। ਤਦ ਪੌਲੁਸ ਬਾਂਹ ਕੱਢ ਕੇ ਇਹ ਉਜ਼ਰ ਕਰਨ ਲੱਗਾ, -</verse>
				<verse number="2">ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਚੰਗੇ ਭਾਗ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦੀ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ ਉਨ੍ਹਾਂ ਸਭਨਾਂ ਦਾ ਅੱਜ ਤੁਹਾਡੇ ਅੱਗੇ ਉਜ਼ਰ ਕਰਾਂ</verse>
				<verse number="3">ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਦੀਨੀ ਝਗੜਿਆਂ ਤੋਂ ਅੱਛੀ ਤਰਾਂ ਮਹਿਰਮ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਧੀਰਜ ਨਾਲ ਮੇਰੀ ਗੱਲ ਸੁਣਿਓ</verse>
				<verse number="4">ਜੁਆਨੀ ਤੋਂ ਮੇਰੀ ਚਾਲ ਨੂੰ ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ ਸਾਰੇ ਯਹੂਦੀ ਜਾਣਦੇ ਹਨ</verse>
				<verse number="5">ਸੋ ਜੇ ਓਹ ਸਾਖੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਭਈ ਸਾਡੇ ਧਰਮ ਦੇ ਸਭਨਾਂ ਤੋਂ ਖਰੇ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਦੀ ਚਾਲ ਚੱਲਿਆ</verse>
				<verse number="6">ਅਤੇ ਹੁਣ ਮੈਂ ਉਸ ਕਰਾਰ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨਾਲ ਕੀਤਾ ਸੀ ਅਦਾਲਤ ਲਈ ਖੜਾ ਹਾਂ</verse>
				<verse number="7">ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ!</verse>
				<verse number="8">ਇਹ ਗੱਲ ਕਿਉਂ ਤੁਹਾਡੇ ਲੇਖੇ ਬੇ ਇਤਬਾਰ ਗਿਣੀਦੀ ਹੈ ਜੋ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇॽ</verse>
				<verse number="9">ਮੈਂ ਤਾਂ ਆਪਣੇ ਚਿੱਤ ਵਿੱਚ ਇਹ ਸਮਝਿਆ ਭਈ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹਤੁ ਕੁਝ ਕਰਨਾ ਚਾਹੀਦਾ ਹੈ</verse>
				<verse number="10">ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ</verse>
				<verse number="11">ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ</verse>
				<verse number="12">ਜਾਂ ਮੈਂ ਪਰਧਾਨ ਜਾਜਕਾਂ ਤੋਂ ਇਖ਼ਤਿਆਰ ਅਤੇ ਹੁਕਮ ਪਾ ਕੇ ਐਸ ਗੱਲ ਉੱਤੇ ਦੰਮਿਸਕ ਨੂੰ ਚੱਲਿਆ ਜਾਂਦਾ ਸਾਂ</verse>
				<verse number="13">ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਬਹੁਤ ਉਜਲੀ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫੇਰੇ ਚਮਕਦੀ ਵੇਖੀ</verse>
				<verse number="14">ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!</verse>
				<verse number="15">ਤਾਂ ਮੈਂ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂॽ ਪ੍ਰਭੁ ਬੋਲਿਆ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂॽ</verse>
				<verse number="16">ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ</verse>
				<verse number="17">ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ ਜਿਨ੍ਹਾਂ ਦੇ ਕੋਲ ਮੈਂ ਤੈਨੂੰ ਘੱਲਦਾ ਹਾਂ</verse>
				<verse number="18">ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ</verse>
				<verse number="19">ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸੁਰਗੀ ਦਰਸ਼ਣ ਤੋਂ ਬੇਮੁਖ ਨਾ ਹੋਇਆ</verse>
				<verse number="20">ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ ਅਤੇ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਭਈ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਲਾਇਕ ਕੰਮ ਕਰੋ</verse>
				<verse number="21">ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੇਰੇ ਮਾਰ ਸੁੱਟਣ ਦੇ ਪਿੱਛੇ ਪਏ</verse>
				<verse number="22">ਸੋ ਪਰਮੇਸ਼ੁਰ ਦੀ ਮੱਦਤ ਪਾ ਕੇ ਮੈਂ ਅੱਜ ਤਾਈਂ ਖੜਾ ਹਾਂ ਅਤੇ ਛੋਟੇ ਵੱਡੇ ਦੇ ਅੱਗੇ ਸਾਖੀ ਦਿੰਦਾ ਹਾਂ ਅਰ ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਭਈ ਹੋਣਗੀਆਂ ਉਨ੍ਹਾਂ ਤੋਂ ਬਿਨਾ ਹੋਰ ਮੈਂ ਕੁਝ ਨਹੀਂ ਕਹਿੰਦਾ</verse>
				<verse number="23">ਕਿ ਜਰੂਰ ਹੈ ਜੋ ਮਸੀਹ ਦੁੱਖ ਝੱਲੇ ਅਤੇ ਪਹਿਲਾਂ ਉਹ ਮੁਰਦਿਆਂ ਦੇ ਜੀ ਉੱਠਣ ਤੋਂ ਐਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।।</verse>
				<verse number="24">ਜਾਂ ਉਹ ਆਪਣਾ ਇਹ ਉਜ਼ਰ ਕਰ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਕਮਲਾ ਹੈਂ, ਬਹੁਤੀ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ!</verse>
				<verse number="25">ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਕਮਲਾ ਨਹੀਂ ਸਗੋਂ ਸਚਿਆਈ ਅਤੇ ਸੋਝੀ ਦੀਆਂ ਗੱਲਾਂ ਕਰਦਾ ਹਾਂ</verse>
				<verse number="26">ਕਿਉਂਕਿ ਰਾਜਾ ਜਿਹ ਦੇ ਸਾਹਮਣੇ ਮੈਂ ਬੇਧੜਕ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ ਕਿਉਂ ਜੋ ਮੈਨੂੰ ਨਿਹਚਾ ਹੈ ਭਈ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਇਸ ਲਈ ਜੋ ਇਹ ਵਾਰਤਾ ਖੂੰਜੇ ਵਿੱਚ ਨਹੀਂ ਹੋਈ</verse>
				<verse number="27">ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਦੀ ਪਰਤੀਤ ਕਰਦੇ ਹੋॽ ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਪਰਤੀਤ ਕਰਦੇ ਹੋ</verse>
				<verse number="28">ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਊਗੀ ਭਈ ਮੈਨੂੰ ਥੋੜੇ ਹੀ ਕੀਤੇ ਮਸੀਹੀ ਕਰ ਲਵੇਂ!</verse>
				<verse number="29">ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜੇ ਬਹੁਤ ਕੀਤੇ, ਨਿਰਾ ਤੁਸੀਂ ਹੀ ਨਹੀਂ ਪਰ ਓਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ ਇਨ੍ਹਾਂ ਬੰਧਨਾਂ ਤੋਂ ਬਿਨਾ ਏਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!।।</verse>
				<verse number="30">ਤਦੋਂ ਰਾਜਾ, ਹਾਕਮ, ਬਰਨੀਕੇ ਅਰ ਓਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ</verse>
				<verse number="31">ਅਤੇ ਅੱਡ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਯਾ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ</verse>
				<verse number="32">ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸੱਕਦਾ ।।</verse>
			</chapter>
			<chapter number="27">
				<verse number="1">ਜਾਂ ਇਹ ਗੱਲ ਠਹਿਰੀ ਜੋ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ</verse>
				<verse number="2">ਅਤੇ ਅਸੀਂ ਅਦ੍ਰਮੁੱਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਅਸਿਯਾ ਦੇ ਕਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ</verse>
				<verse number="3">ਅਗਲੇ ਭਲਕ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰ ਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਚੈਨ ਕਰੇ</verse>
				<verse number="4">ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰਸ ਦੇ ਓਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ</verse>
				<verse number="5">ਅਤੇ ਜਾਂ ਅਸੀਂ ਕਲਿਕਿਯਾ ਅਰ ਪੰਮਫੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ</verse>
				<verse number="6">ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ ਸਾਨੂੰ ਉਹ ਦੇ ਉੱਤੇ ਜਾ ਚੜ੍ਹਾਇਆ</verse>
				<verse number="7">ਅਤੇ ਜਾਂ ਅਸੀਂ ਬਹੁਤ ਦਿਨਾਂ ਤੀਕ ਹੌਲੀ ਹੌਲੀ ਚੱਲੇ ਸਾਂ ਅਤੇ ਮਸਾਂ ਮਸਾਂ ਕਨੀਦੁਸ ਦੇ ਸਾਹਮਣੇ ਪਹੁੰਚੇ ਤਾਂ ਇਸ ਲਈ ਜੋ ਪੌਣ ਸਾਨੂੰ ਅਗਾਹਾਂ ਵਧਣ ਨਾ ਸੀ ਦਿੰਦੀ ਅਸੀਂ ਕਰੇਤ ਦੇ ਓਹਲੇ ਸਲਮੋਨੇ ਦੇ ਸਾਮਹਣੇ ਚੱਲੇ</verse>
				<verse number="8">ਅਰ ਮਸਾਂ ਮਸਾਂ ਉਹ ਦੇ ਲਾਗੇ ਲਾਗੇ ਹੋ ਕੇ ਸੁੰਦਰ ਘਾਟ ਨਾਮੇ ਇੱਕ ਥਾਂ ਪਹੁੰਚੇ । ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।।</verse>
				<verse number="9">ਜਾਂ ਕਿੰਨਾਂ ਚਿਰ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ</verse>
				<verse number="10">ਕਿ ਹੇ ਪੁਰਖੋ, ਮੈਨੂੰ ਦਿੱਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਘਾਟਾ ਹੋਣ ਵਾਲਾ ਹੈ ਨਿਰਾ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ</verse>
				<verse number="11">ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੇ ਸਿਰਕਰਦੇ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ</verse>
				<verse number="12">ਅਰ ਇਸ ਲਈ ਕਿ ਉਹ ਘਾਟ ਸਿਆਲ ਕੱਟਣ ਲਈ ਚੰਗਾ ਨਾ ਸੀ ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਐਥੋਂ ਚੱਲੇ ਚੱਲੀਏ ਭਈ ਜੇ ਕਿਵੇਂ ਹੋ ਸੱਕੇ ਤਾਂ ਫ਼ੈਨੀਕੁਸ ਤੋੜੀ ਪਹੁੰਚ ਕੇ ਸਿਆਲ ਕੱਟੀਏ ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਰ ਦੱਖਣ ਪੂਰਬ ਦੇ ਖੂੰਜੇ ਦੀ ਵੱਲ ਹੈ</verse>
				<verse number="13">ਅਤੇ ਜਾਂ ਦੱਖਣ ਦੀ ਪੌਣ ਹੋਲੇ ਹੋਲੇ ਵੱਗਣ ਲੱਗੀ ਤਾਂ ਉਨ੍ਹਾਂ ਇਹ ਸਮਝ ਕੇ ਭਈ ਅਸੀਂ ਮੁਰਾਦ ਨੂੰ ਪਹੁੰਚੇ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਲਾਗੇ ਲਾਗੇ ਹੋ ਤੁਰੇ</verse>
				<verse number="14">ਪਰ ਥੋੜੇ ਚਿਰ ਪਿੱਛੋਂ ਉਸ ਪਾਸਿਓਂ ਇੱਕ ਵੱਡਾ ਤੁਫ਼ਾਨ ਝੁੱਲ ਪਿਆ ਜਿਹ ਨੂੰ ਯੂਰਕੂਲੋਨ ਕਹਿੰਦੇ ਹਨ</verse>
				<verse number="15">ਜਾਂ ਜਹਾਜ਼ ਪੌਣ ਦੇ ਢਹਿ ਚੜ੍ਹ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸੱਕਿਆ ਤਾਂ ਸਾਡੀ ਕੋਈ ਵਾਹ ਨਾ ਲੱਗੀ ਅਤੇ ਅਸੀਂ ਰੁੜ੍ਹਦੇ ਚੱਲੇ ਗਏ</verse>
				<verse number="16">ਅਰ ਕਲੌਦਾ ਨਾਮੇ ਇੱਕ ਛੋਟੇ ਟਾਪੂ ਦੇ ਹੇਠ ਜਾ ਕੇ ਅਸੀਂ ਮਸਾਂ ਮਸਾਂ ਡੌਂਗੀ ਨੂੰ ਕਾਬੂ ਵਿੱਚ ਲਿਆਏ</verse>
				<verse number="17">ਸੋ ਜਾਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਕੱਸਿਆ ਅਤੇ ਇਸ ਡਰ ਦੇ ਮਾਰੇ ਭਈ ਕਿਤੇ ਬਰੇਤੀ ਵਿੱਚ ਨਾ ਜਾ ਫੱਸੀਏ ਪਾਲ ਊਲ ਲਾਹ ਦਿੱਤੇ ਅਤੇ ਐਵੇਂ ਰੁੜ੍ਹਦੇ ਚੱਲੇ ਗਏ</verse>
				<verse number="18">ਜਾਂ ਅਨ੍ਹੇਰੀ ਦੇ ਕਾਰਨ ਅਸਾਂ ਬਹੁਤ ਹੁਝਕੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ</verse>
				<verse number="19">ਅਰ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਅਸਬਾਬ ਵੀ ਉਤਾਰ ਸੁੱਟਿਆ</verse>
				<verse number="20">ਜਾਂ ਬਹੁਤ ਦਿਨਾਂ ਤਾਈਂ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਰ ਵੱਡੀ ਅਨ੍ਹੇਰੀ ਚੱਲਦੀ ਰਹੀ ਤਾਂ ਓੜਕ ਨੂੰ ਸਾਡੇ ਬਚਣ ਦੀ ਸਾਰੀ ਆਸ ਮੂਲੋਂ ਜਾਂਦੀ ਰਹੀ</verse>
				<verse number="21">ਅਤੇ ਬਹੁਤ ਸਾਰੇ ਫਾਕਿਆਂ ਦੇ ਪਿੱਛੋਂ ਪੌਲੁਸ ਉਨ੍ਹਾਂ ਦੇ ਵਿੱਚ ਖਲੋ ਕੇ ਬੋਲਿਆ ਕਿ ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ ਤਾਂ ਇਹ ਬੁਰਾ ਹਾਲ ਅਤੇ ਘਾਟਾ ਨਾ ਹੁੰਦਾ</verse>
				<verse number="22">ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਭਈ ਤੁਸੀਂ ਹੌਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਨਿਰਾ ਜਹਾਜ਼ ਦਾ</verse>
				<verse number="23">ਇਸ ਲਈ ਕਿ ਉਹ ਪਰਮੇਸ਼ੁਰ ਜਿਹ ਦਾ ਮੈਂ ਹਾਂ ਅਤੇ ਜਿਸ ਦੀ ਸੇਵਾ ਵੀ ਕਰਦਾ ਹਾਂ ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆਣ ਖਲੋਤਾ</verse>
				<verse number="24">ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ ਤੈਨੂੰ ਬਖ਼ਸ਼ ਦਿੱਤਾ ਹੈ</verse>
				<verse number="25">ਉਪਰੰਤ ਹੇ ਪੁਰਖੋ, ਹੌਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦੀ ਪਰਤੀਤ ਕਰਦਾ ਹਾਂ ਭਈ ਜਿਹਾ ਮੈਨੂੰ ਕਿਹਾ ਗਿਆ ਹੈ ਤਿਹਾ ਹੀ ਹੋਵੇਗਾ</verse>
				<verse number="26">ਪਰ ਕਿਸੇ ਟਾਪੂ ਵਿੱਚ ਅਸੀਂ ਜਰੂਰ ਜਾ ਪਵਾਂਗੇ।।</verse>
				<verse number="27">ਸੋ ਜਾਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ ਉੱਧਰ ਰੁੜ੍ਹਦੇ ਸਾਂ ਤਾਂ ਅੱਧੀਕੁ ਰਾਤੀਂ ਮਲਾਹਾਂ ਨੇ ਅਟਕਲ ਨਾਲ ਜਾਚਿਆ ਭਈ ਅਸੀਂ ਕਿਸੇ ਦੇਸ ਨੇ ਨੇੜੇ ਆ ਢੁੱਕੇ ਹਾਂ</verse>
				<verse number="28">ਤਾਂ ਪਾਣੀ ਦੀ ਥਾਹ ਲਈ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਥਾਹ ਲਈ ਤਾਂ ਸੱਠ ਹੱਥ ਨਿਕਲਿਆ</verse>
				<verse number="29">ਅਤੇ ਏਸ ਡਰ ਦੇ ਮਾਰੇ ਭਈ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਸਵੇਰ ਦੀ ਉਡੀਕ ਕਰਦੇ ਰਹੇ</verse>
				<verse number="30">ਜਦ ਮਲਾਹਾਂ ਨੇ ਜਹਾਜ਼ ਉੱਤੋਂ ਭਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਡੌਂਗੀ ਨੂੰ ਸਮੁੰਦਰ ਵਿੱਚ ਉਤਾਰਿਆ</verse>
				<verse number="31">ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ ਕਿ ਜੇ ਏਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਨਹੀਂ ਬਚ ਸੱਕਦੇ</verse>
				<verse number="32">ਤਦੋਂ ਸਿਪਾਹੀਆਂ ਨੇ ਡੌਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ</verse>
				<verse number="33">ਅਤੇ ਜਾਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਛਕੇ ਅਤੇ ਆਖਿਆ ਭਈ ਅੱਜ ਤੁਹਾਨੂੰ ਆਸਰਾ ਤੱਕਦਿਆਂ ਚੌਦਾਂ ਦਿਨ ਹੋਏ ਜੋ ਫ਼ਾਕਾ ਕੀਤਾ ਅਤੇ ਕੁਝ ਨਹੀਂ ਖਾਧਾ</verse>
				<verse number="34">ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਭਈ ਕੁਝ ਭੋਜਨ ਛੱਕੋ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ ਵੀ ਵਿੰਗਾ ਨਾ ਹੋਵੇਗਾ!</verse>
				<verse number="35">ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ ਅਤੇ ਭੰਨ ਕੇ ਖਾਣ ਲੱਗਾ</verse>
				<verse number="36">ਤਾਂ ਉਨ੍ਹਾਂ ਸਭਨਾਂ ਨੂੰ ਹੌਸਲਾਂ ਹੋਇਆ ਅਤੇ ਉਨ੍ਹਾਂ ਆਪ ਵੀ ਅੰਨ ਪਾਣੀ ਖਾਧਾ</verse>
				<verse number="37">ਅਸੀਂ ਸਰਬੱਤ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸਾਂ</verse>
				<verse number="38">ਅਤੇ ਜਾਂ ਓਹ ਅੰਨ ਪਾਣੀ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹੋਲਿਆ ਕਰ ਲਿਆ</verse>
				<verse number="39">ਜਦ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਤਾ ਪਰ ਇੱਕ ਖਾੜੀ ਡਿੱਠੀ ਜਿਹ ਦਾ ਕੰਡਾ ਪੱਧਰਾ ਸੀ ਅਤੇ ਓਹ ਸਲਾਹ ਕਰਨ ਲੱਗੇ ਭਈ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸੱਕਦੇ ਹਾਂ ਕਿ ਨਹੀਂ</verse>
				<verse number="40">ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ ਨਾਲੇ ਪਤਵਾਰਾਂ ਦੇ ਰੱਸੇ ਖੋਲ੍ਹੇ ਅਤੇ ਪੌਣ ਦੇ ਲੋਟ ਉੱਤੇ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲੇ</verse>
				<verse number="41">ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲੇ ਸਨ ਉਨ੍ਹਾਂ ਨੇ ਜਹਾਜ਼ ਨੂੰ ਨਿੱਕੇ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਅੜਿਆ ਹੀ ਰਿਹਾ ਪਰ ਪਿਛਲਾ ਠਾਠਾਂ ਦੇ ਜ਼ੋਰ ਨਾਲ ਟੁੱਟ ਗਿਆ</verse>
				<verse number="42">ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਭਈ ਕਿਤੇ ਐਉਂ ਨਾ ਹੋਵੇ ਕਿ ਕੋਈ ਤਰ ਕੇ ਨੱਠ ਜਾਵੇ</verse>
				<verse number="43">ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਭਈ ਜਿਨ੍ਹਾਂ ਨੂੰ ਤਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ</verse>
				<verse number="44">ਅਤੇ ਬਾਕੀ ਦੇ ਕਈ ਫੱਟਾਂ ਉੱਤੇ ਅਰ ਕਈ ਜਹਾਜ਼ ਦੀਆਂ ਹੋਰ ਚੀਜ਼ਾ ਉੱਤੇ, ਅਰ ਏਸੇ ਤਰਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ।।</verse>
			</chapter>
			<chapter number="28">
				<verse number="1">ਜਾਂ ਅਸੀਂ ਬਚ ਨਿੱਕਲੇ ਤਾਂ ਅਸਾਂ ਮਲੂਮ ਕੀਤਾ ਜੋ ਏਸ ਟਾਪੂ ਦਾ ਨਾਉਂ ਮਾਲਟਾ ਹੈ</verse>
				<verse number="2">ਉੱਥੋਂ ਦੇ ਓਪਰੇ ਲੋਕਾਂ ਨੇ ਸਾਡੇ ਨਾਲ ਵੱਡਾ ਭਾਰਾ ਸਲੂਕ ਕੀਤਾ ਕਿ ਉਨ੍ਹਾਂ ਉਸ ਵੇਲੇ ਮੀਂਹ ਦੀ ਝੜੀ ਅਤੇ ਪਾਲੇ ਦੇ ਕਾਰਨ ਅੱਗ ਬਾਲ ਕੇ ਅਸਾਂ ਸਭਨਾਂ ਨੂੰ ਕੋਲ ਬੁਲਾ ਲਿਆ</verse>
				<verse number="3">ਅਤੇ ਜਾਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਉੱਤੇ ਪਾਈਆਂ ਤਾਂ ਇੱਕ ਸੱਪ ਸੇਕ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ</verse>
				<verse number="4">ਤਾਂ ਓਹ ਓਪਰੇ ਲੋਕ ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ ਭਈ ਠੀਕ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰੋਂ ਬਚ ਨਿੱਕਲਿਆ ਪਰ ਨਿਆਉਂ ਇਹ ਨੂੰ ਜੀਉਂਦਾ ਨਹੀਂ ਛੱਡਦਾ!</verse>
				<verse number="5">ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ</verse>
				<verse number="6">ਪਰ ਓਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇ ਯਾ ਅਚਾਣਕ ਮਰ ਕੇ ਡਿੱਗ ਪਏ ਪਰ ਜਾਂ ਉਨ੍ਹਾਂ ਬਹੁਤ ਚਿਰ ਤਾਈਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ ਤਾਂ ਉਨ੍ਹਾਂ ਨੂੰ ਹੋਰ ਸੋਚ ਆਈ ਅਤੇ ਕਹਿਣ ਲੱਗੇ ਭਈ ਇਹ ਤਾਂ ਕੋਈ ਦਿਉਤਾ ਹੈ!।।</verse>
				<verse number="7">ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ</verse>
				<verse number="8">ਤਾਂ ਐਉਂ ਹੋਇਆ ਜੋ ਪੁਬਲਿਯੁਸ ਦਾ ਪਿਉ ਤਾਪ ਅਤੇ ਮਰੋੜਾਂ ਨਾਲ ਮਾਂਦਾ ਪਿਆ ਹੋਇਆ ਸੀ ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ</verse>
				<verse number="9">ਏਸ ਗੱਲੇ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ</verse>
				<verse number="10">ਤਾਂ ਉਨ੍ਹਾਂ ਨੇ ਸਾਡਾ ਵੱਡਾ ਆਦਰ ਕੀਤਾ ਅਤੇ ਜਾਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ।।</verse>
				<verse number="11">ਤਿੰਨਾਂ ਮਹੀਨਿਆਂ ਦੇ ਪਿੱਛੇ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਪਤਾ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ</verse>
				<verse number="12">ਅਤੇ ਸੈਰਾਕੂਸ ਵਿੱਚ ਉਤਰ ਕੇ ਤਿੰਨ ਦਿਨ ਰਹੇ</verse>
				<verse number="13">ਫੇਰ ਉੱਤੋਂ ਚੱਕਰ ਖਾ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਪਿੱਛੋਂ ਜਾਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ</verse>
				<verse number="14">ਉੱਥੇ ਸਾਨੂੰ ਭਾਈ ਮਿਲੇ ਜਿਨ੍ਹਾਂ ਸਾਡੀ ਮਿਨੰਤ ਕੀਤੀ ਜੋ ਇੱਕ ਸਾਤਾ ਸਾਡੇ ਕੋਲ ਰਹੋ, ਅਤੇ ਇਸੇ ਤਰਾਂ ਅਸੀਂ ਰੋਮ ਨੂੰ ਆਏ</verse>
				<verse number="15">ਉੱਥੋਂ ਭਾਈ ਲੋਕ ਸਾਡੀ ਖਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੀਕੁਰ ਸਾਡੇ ਮਿਲਣ ਨੂੰ ਆਏ। ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਸ਼ੁਕਰ ਕੀਤਾ ਅਤੇ ਤਸੱਲੀ ਪਾਈ।।</verse>
				<verse number="16">ਜਾਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਹ ਦੀ ਰਾਖੀ ਕਰਦਾ ਸੀ ਅੱਡ ਰਹਿਣ ਦੀ ਪਰਵਾਨਗੀ ਹੋਈ।।</verse>
				<verse number="17">ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ</verse>
				<verse number="18">ਅਤੇ ਉਨ੍ਹਾਂ ਮੇਰੀ ਜਾਚ ਕਰ ਕੇ ਚਾਹਿਆ ਜੋ ਮੈਨੂੰ ਛੱਡ ਦੇਣ ਇਸ ਲਈ ਜੋ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ</verse>
				<verse number="19">ਪਰ ਜਾਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਲਾਚਾਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ</verse>
				<verse number="20">ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲ ਬਾਤ ਕਰੋ ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਐਸ ਸੰਗਲ ਨਾਲ ਜਕੜਿਆ ਹੋਇਆ ਹਾਂ</verse>
				<verse number="21">ਉਨ੍ਹਾਂ ਉਸ ਨੂੰ ਆਖਿਆ ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਵਿਖੇ ਕੋਈ ਚਿੱਠੀ ਆਈ, ਨਾ ਭਾਈਆਂ ਵਿੱਚੋਂ ਕਿਨੇ ਆਣ ਕੇ ਤੇਰੀ ਖਬਰ ਦਿੱਤੀ ਨਾ ਤੇਰੀ ਕੁਝ ਬਦੀ ਸੁਣਾਈ</verse>
				<verse number="22">ਪਰ ਅਸੀਂ ਇਹੋ ਚੰਗਾ ਜਾਣਦੇ ਹਾਂ ਭਈ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ ਕਿਉਂ ਜੋ ਸਾਨੂੰ ਮਲੂਮ ਹੈ ਭਈ ਸਭਨੀਂ ਥਾਈਂ ਐਸ ਪੰਥ ਨੂੰ ਬੁਰਾ ਆਖਦੇ ਹਨ ।।</verse>
				<verse number="23">ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ</verse>
				<verse number="24">ਤਾਂ ਕਈਆਂ ਨੇ ਓਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਪਰਤੀਤ ਨਾ ਕੀਤੀ</verse>
				<verse number="25">ਜਾਂ ਓਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਓਹ ਚੱਲੇ ਗਏ ਕਿ ਪਵਿੱਤ੍ਰ ਆਤਮਾ ਨੂੰ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, -</verse>
				<verse number="26">ਇਸ ਪਰਜਾ ਦੇ ਕੋਲ ਜਾਹ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋ ਬੁਝੋਗੇ ਨਾ,</verse>
				<verse number="27">ਕਿਉਂ ਜੇ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾ ਨਾਲ ਉੱਚਾ ਸੁਣਦੇ ਹਨ, ਏਹਨਾ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।</verse>
				<verse number="28">ਸੋ ਏਹ ਜਾਣੋ ਭਈ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਘੱਲੀ ਗਈ ਹੈ ਅਤੇ ਓਹ ਸੁਣ ਵੀ ਲੈਣਗੀਆਂ।।</verse>
				<verse number="29">***</verse>
				<verse number="30">ਤਾਂ ਉਹ ਪੂਰੇ ਦੋ ਵਰਹੇ ਆਪਣੇ ਭਾੜੇ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦਾ ਜੋ ਉਹ ਦੇ ਕੋਲ ਆਉਂਦੇ ਸਨ ਆਦਰ ਭਾਉ ਕਰਦਾ</verse>
				<verse number="31">ਅਰ ਬਿਨਾ ਰੋਕ ਟੋਕ ਅੱਤ ਦਿਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੁ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ।।</verse>
			</chapter>
		</book>
		<book number="45">
			<chapter number="1">
				<verse number="1">ਲਿਖਤੁਮ ਪੌਲੁਸ ਯਿਸੂ ਮਸੀਹ ਦਾ ਦਾਸ ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਦੇ ਲਈ ਵੱਖਰਾ ਕੀਤਾ ਗਿਆ</verse>
				<verse number="2">ਜਿਹ ਦਾ ਓਨ ਆਪਣੇ ਨਬੀਆਂ ਦੇ ਰਾਹੀਂ ਧਰਮ ਪੁਸਤਕ ਵਿੱਚ ਅੱਗੋ ਹੀ ਬਚਨ ਦਿੱਤਾ ਸੀ</verse>
				<verse number="3">ਅਰਥਾਤ ਆਪਣੇ ਪੁੱਤ੍ਰ ਦੇ ਹੱਕ ਵਿੱਚ ਜਿਹੜਾ ਸਰੀਰ ਦੇ ਸਰਬੰਧ ਕਰਕੇਂ ਦਾਊਦ ਦੀ ਅੰਸ ਵਿੱਚੋਂ ਉਤਪਤ ਹੋਇਆ</verse>
				<verse number="4">ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ</verse>
				<verse number="5">ਜਿਹ ਦੇ ਰਾਹੀਂ ਅਸਾਂ ਕਿਰਪਾ ਅਤੇ ਰਸੂਲ ਦੀ ਪਦਵੀ ਪਾਈ ਭਈ ਉਹ ਦੇ ਨਾਮ ਦੀ ਖ਼ਾਤਰ ਸਭਨਾਂ ਕੌਮਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਏ</verse>
				<verse number="6">ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਸੱਦੇ ਹੋਏ ਹੋ</verse>
				<verse number="7">ਅੱਗੇ ਜੋਗ ਓਹਨਾਂ ਸਭਨਾਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਸੰਤ ਬਣਨ ਲਈ ਸੱਦੇ ਹੋਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="8">ਪਹਿਲਾਂ ਤਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਸਾਂ ਸਭਨਾਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਸਾਰੇ ਸੰਸਾਰ ਵਿੱਚ ਤੁਹਾਡੀ ਨਿਹਚਾ ਦਾ ਪਰਚਾਰ ਹੁੰਦਾ ਹੈ</verse>
				<verse number="9">ਕਿਉਂ ਜੋ ਪਰਮੇਸ਼ੁਰ ਜਿਹ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤ੍ਰ ਦੀ ਖੁਸ਼ ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿੱਕੁਰ ਹਰ ਵੇਲੇ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ</verse>
				<verse number="10">ਅਤੇ ਸਦਾ ਏਹ ਮੰਗਦਾ ਹਾਂ ਭਈ ਕਿਸੇ ਤਰਾਂ ਹੁਣ ਐੱਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਇੱਛਿਆ ਤੋਂ ਮੈਂ ਸੁਖ ਸਾਂਦ ਨਾਲ ਤੁਹਾਡੇ ਕੋਲ ਅੱਪੜਾਂ</verse>
				<verse number="11">ਕਿਉਂ ਜੋ ਮੈਂ ਤੁਹਾਡੇ ਦਰਸ਼ਣ ਨੂੰ ਬਹੁਤ ਤਰਸਦਾ ਹਾਂ ਭਈ ਜਾਣੋ ਕੋਈ ਆਤਮਕ ਦਾਨ ਤੁਹਾਨੂੰ ਦੁਆਵਾਂ ਜੋ ਤੁਸੀਂ ਤਕੜੇ ਹੋ ਜਾਵੋ</verse>
				<verse number="12">ਤਾਤਪਰਜ ਇਹ ਹੈ ਕਿ ਤੁਸਾਂ ਵਿੱਚ ਰਲ ਕੇ ਆਪਸ ਦੀ ਨਿਹਚਾ ਦੇ ਕਾਰਨ ਜਿਹੜੀ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਨਿਸ਼ਾ ਹੋਵੇ</verse>
				<verse number="13">ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।।</verse>
				<verse number="14">ਮੈਂ ਯੂਨਾਨੀਆਂ ਅਤੇ ਓਪਰੀਆਂ ਦਾ, ਬੁੱਧੀਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ</verse>
				<verse number="15">ਸੋਂ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ ਵਾਹ ਲੱਗਦਿਆਂ ਖੁਸ਼ ਖਬਰੀ ਸੁਣਾਉਣ ਨੂੰ ਲੱਕ ਬੱਧਾ ਹੈ</verse>
				<verse number="16">ਮੈਂ ਤਾਂ ਇੰਜੀਲ ਤੋਂ ਸ਼ਰਮਾਉਂਦਾ ਨਹੀਂ ਇਸ ਲਈ ਜੋ ਉਹ ਹਰੇਕ ਨਿਹਚਾਵਾਨ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸ਼ਕਤੀ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਦੇ ਲਈ</verse>
				<verse number="17">ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।।</verse>
				<verse number="18">ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨੂੰ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ</verse>
				<verse number="19">ਕਿਉਂ ਜੋ ਪਰਮੇਸ਼ੁਰ ਦੇ ਵਿਖੇ ਜੋ ਕੁਝ ਮਲੂਮ ਹੋ ਸੱਕਦਾ ਹੈ ਸੋ ਉਨ੍ਹਾਂ ਵਿੱਚ ਪਰਕਾਸ਼ ਹੈ ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪਰਗਟ ਕੀਤਾ</verse>
				<verse number="20">ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ । ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ</verse>
				<verse number="21">ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ</verse>
				<verse number="22">ਓਹ ਆਪ ਨੂੰ ਬੁੱਧੀਵਾਨ ਮੰਨ ਕੇ ਮੂਰਖ ਬਣ ਗਏ</verse>
				<verse number="23">ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।</verse>
				<verse number="24">ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ</verse>
				<verse number="25">ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੋ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ।।</verse>
				<verse number="26">ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ</verse>
				<verse number="27">ਇਸੇ ਤਰਾਂ ਨਰ ਵੀ ਨਾਰੀਆਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀਂ ਆਪਣੀ ਕਾਮਨਾ ਵਿੱਸ ਸੜ ਗਏ, ਨਰਾਂ ਨੇ ਨਰਾਂ ਨਾਲ ਮੁਕਾਲਕ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਜੋਗ ਫਲ ਭੋਗਿਆ।।</verse>
				<verse number="28">ਜਿਵੇਂ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨੱਖਿਧ ਕੰਮ ਕਰਨ</verse>
				<verse number="29">ਓਹ ਹਰ ਪਰਕਾਰ ਦੇ ਕੁਧਰਮ, ਬਦੀ, ਲੋਭ, ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖ਼ਾਰ, ਘਾਤ, ਝਗੜੇ, ਫਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਲਾਵੇ ਲੁਤਰੇ</verse>
				<verse number="30">ਨਿੰਦਕ, ਪਰਮੇਸ਼ੁਰ ਦੇ ਵੈਰੀ, ਧੱਕੇ ਖੋਰੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣਆਗਿਕਾਰ</verse>
				<verse number="31">ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ</verse>
				<verse number="32">ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।।</verse>
			</chapter>
			<chapter number="2">
				<verse number="1">ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ</verse>
				<verse number="2">ਅਸੀਂ ਜਾਣਦੇ ਹਾਂ ਭਈ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਦਾ ਦੰਡ ਜਥਾਰਥ ਹੈ</verse>
				<verse number="3">ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾਂॽ</verse>
				<verse number="4">ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈॽ</verse>
				<verse number="5">ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਓਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਉਂ ਪਰਗਟ ਹੋਵੇਗਾ ਆਪਣੇ ਲਈ ਕ੍ਰੋਧ ਇਕੱਠਾ ਕਰੀ ਜਾਂਦਾ ਹੈਂ</verse>
				<verse number="6">ਉਹ ਹਰੇਕ ਨੂੰ ਉਹ ਦੀਆਂ ਕਰਨੀਆਂ ਦੇ ਅਨੁਸਾਰ ਫਲ ਦੇਵੇਗਾ</verse>
				<verse number="7">ਜਿਹੜੇ ਸ਼ੁਭ ਕਰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਬਨਾਸ਼ ਨੂੰ ਭਾਲਦੇ ਹਨ ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ</verse>
				<verse number="8">ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ</verse>
				<verse number="9">ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਉੱਤੇ</verse>
				<verse number="10">ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਨੂੰ ਫੇਰ ਯੂਨਾਨੀ ਨੂੰ</verse>
				<verse number="11">ਪਰਮੇਸ਼ੁਰ ਦੇ ਹਜ਼ੂਰ ਤਾਂ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ</verse>
				<verse number="12">ਕਿਉਂਕਿ ਜਿੰਨਿਆ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆ ਨੇ ਸ਼ਰਾ ਦੇ ਹੁੰਦਿਆ ਸੁੰਦਿਆ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ</verse>
				<verse number="13">ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ</verse>
				<verse number="14">ਜਦ ਪਰਾਈਆਂ ਕੌਮਾਂ ਜਿਹੜੀਆਂ ਸ਼ਰਾ ਹੀਨ ਹਨ ਆਪਣੇ ਸੁਭਾਉ ਤੋਂ ਸ਼ਰਾ ਦੇ ਕੰਮ ਕਰਦੀਆਂ ਹਨ ਤਾਂ ਸ਼ਰਾ ਦੇ ਨਾ ਹੁੰਦਿਆ ਓਹ ਆਪਣੇ ਲਈ ਆਪ ਹੀ ਸ਼ਰਾ ਹਨ</verse>
				<verse number="15">ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ</verse>
				<verse number="16">ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।।</verse>
				<verse number="17">ਪਰ ਜਦੋਂ ਤੂੰ ਯਹੂਦੀ ਸਦਾਉਂਦਾ ਅਤੇ ਸ਼ਰਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ</verse>
				<verse number="18">ਅਤੇ ਉਹ ਦੀ ਇੱਛਿਆ ਨੂੰ ਜਾਣਦਾ ਹੈਂ ਅਤੇ ਸ਼ਰਾ ਦੀ ਸਿੱਖਿਆ ਲੈ ਕੇ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ</verse>
				<verse number="19">ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ</verse>
				<verse number="20">ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਰ ਸਤ ਦਾ ਸਰੂਪ ਜੋ ਸ਼ਰਾ ਵਿੱਚ ਹੈ ਮੇਰੇ ਕੋਲ ਹੈ</verse>
				<verse number="21">ਤਾਂ ਫੇਰ ਤੂੰ ਜਿਹੜਾ ਦੂਏ ਨੂੰ ਸਿਖਾਲਦਾ ਹੈਂ ਕੀ ਆਪਣੇ ਆਪ ਨੂੰ ਨਹੀਂ ਸਿਖਾਲਦਾॽ ਤੂੰ ਜਿਹੜਾ ਉਪਦੇਸ਼ ਕਰਦਾ ਹੈਂ ਭਈ ਚੋਰੀ ਨਾ ਕਰਨੀ ਕੀ ਆਪ ਹੀ ਚੋਰੀ ਕਰਦਾ ਹੈਂॽ</verse>
				<verse number="22">ਤੂੰ ਜਿਹੜਾ ਆਖਦਾ ਹੈਂ ਭਈ ਜ਼ਨਾਹ ਨਾ ਕਰਨਾ ਕੀ ਆਪ ਹੀ ਜ਼ਨਾਹ ਕਰਦਾ ਹੈਂॽ ਤੂੰ ਜਿਹੜਾ ਮੂਰਤੀਆਂ ਤੋਂ ਘਿਣ ਕਰਦਾ ਹੈਂ ਕੀ ਆਪੇ ਮੰਦਰਾਂ ਨੂੰ ਲੁੱਟਦਾ ਹੈਂॽ</verse>
				<verse number="23">ਤੂੰ ਜਿਹੜਾ ਸ਼ਰਾ ਉੱਤੇ ਘਮੰਡ ਕਰਦਾ ਹੈਂ ਕੀ ਤੂੰ ਸ਼ਰਾ ਦੇ ਉਲੰਘਣ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈॽ</verse>
				<verse number="24">ਜਿਵੇਂ ਲਿਖਿਆ ਹੋਇਆ ਹੈ ਭਈ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ</verse>
				<verse number="25">ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇਂ ਪਰ ਜੇ ਤੂੰ ਸ਼ਰਾਂ ਦਾ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ</verse>
				<verse number="26">ਉਪਰੰਤ ਜੇ ਅਸੁੰਨਤੀ ਲੋਕ ਸ਼ਰਾ ਦੀਆ ਬਿਧੀਆਂ ਦੀ ਪਾਲਨਾ ਕਰਨ ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀॽ</verse>
				<verse number="27">ਅਤੇ ਜਿਹੜੇ ਸੁਭਾਉ ਤੋਂ ਅਸੁੰਨਤੀ ਹਨ ਜੇ ਓਹ ਸ਼ਰਾ ਨੂੰ ਪੂਰੀ ਕਰਨ ਤਾਂ ਕੀ ਓਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਸੁੰਦੇ ਸ਼ਰਾ ਦਾ ਉਲੰਘਣ ਵਾਲਾ ਹੈਂ ਦੋਸ਼ੀ ਨਾ ਠਹਿਰਾਉਣਗੇॽ</verse>
				<verse number="28">ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਵਿਖਾਵੇ ਮਾਤਰ ਹੈ ਅਤੇ ਨਾ ਉਹ ਸੁੰਨਤ ਹੈ ਜਿਹੜੀ ਮਾਸ ਦੀ ਵਿਖਾਵੇ ਮਾਤਰ ਹੈ</verse>
				<verse number="29">ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।</verse>
			</chapter>
			<chapter number="3">
				<verse number="1">ਸੋ ਯਹੂਦੀ ਦਾ ਕੀ ਵਾਧਾ ਅਤੇ ਸੁੰਨਤ ਦੀ ਕੀ ਲਾਭ ਹੈॽ</verse>
				<verse number="2">ਹਰ ਪਰਕਾਰ ਕਰਕੇ ਬਹੁਤ । ਪਹਿਲੋਂ ਤਾਂ ਇਹ ਜੋ ਪਰਮੇਸ਼ੁਰ ਦੀਆਂ ਬਾਣੀਆਂ ਉਨ੍ਹਾਂ ਨੂੰ ਸੋਂਪੀਆਂ ਗਈਆਂ</verse>
				<verse number="3">ਫੇਰ ਭਾਵੇਂ ਕਈ ਬੇ ਵਫ਼ਾ ਨਿੱਕਲੇ ਤਾਂ ਕੀ ਹੋਇਆॽ ਭਲਾ, ਓਹਨਾਂ ਦੀ ਬੇ ਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਅਵਿਰਥਾ ਕਰ ਸੱਕਦੀ ਹੈ ॽ</verse>
				<verse number="4">ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ । ਜਿਵੇਂ ਲਿਖਿਆ ਹੋਇਆ ਹੈ — ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇਂ ਅਤੇ ਆਪਣੇ ਨਿਆਉਂ ਵਿੱਚ ਜਿੱਤ ਜਾਵੇਂ।।</verse>
				<verse number="5">ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏॽ ਭਲਾ, ਪਰਮੇਸ਼ੁਰ ਅਨਿਆਈ ਹੈ ਜਿਹੜਾ ਕ੍ਰੋਧ ਪਾਉਂਦਾ ਹੈॽ (ਮੈਂ ਲੋਕਾਂ ਵਾਂਙੁ ਆਖਦਾ ਹਾਂ</verse>
				<verse number="6">ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਜਗਤ ਦਾ ਨਿਆਉਂ ਕਿਵੇਂ ਕਰੇਗਾॽ</verse>
				<verse number="7">ਪਰ ਜੇ ਪਰਮੇਸ਼ੁਰ ਦਾ ਸਤ ਮੇਰੇ ਕੁਸਤ ਕਰਕੇ ਉਹ ਦੀ ਵਡਿਆਈ ਵਾਫ਼ਰ ਕਰਦਾ ਹੈ ਤਾਂ ਕਾਹ ਨੂੰ ਮੈਂ ਅਜੇ ਤੀਕ ਪਾਪੀ ਵਾਂਙੁ ਦੋਸ਼ੀ ਠਹਿਰਾਇਆ ਜਾਂਦਾ ਹਾਂॽ</verse>
				<verse number="8">ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਊਜ ਲਾਈ ਜਾਂਦੀ ਹੈ ਅਰ ਜਿਵੇਂ ਕਈ ਆਖਦੇ ਹਨ ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਭਈ ਇਸ ਤੋਂ ਭਲਿਆਈ ਨਿੱਕਲੇ। ਸੋ ਇਹੋ ਜਿਹਿਆਂ ਉੱਤੇ ਦੰਡ ਦੀ ਆਗਿਆ ਜਥਾਰਥ ਹੈ।।</verse>
				<verse number="9">ਤਾਂ ਫੇਰ ਕੀॽ ਭਲਾ, ਅਸੀਂ ਓਹਨਾਂ ਨਾਲੋਂ ਚੰਗੇ ਹਾਂॽ ਰਤਾ ਭੀ ਨਹੀਂ! ਕਿਉਂ ਜੋ ਅਸੀਂ ਤਾਂ ਅੱਗੇ ਆਖ ਬੈਠੇ ਹਾਂ ਸੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ</verse>
				<verse number="10">ਜਿਵੇਂ ਲਿਖਿਆ ਹੋਇਆ ਹੈ, - ਕੋਈ ਧਰਮੀ ਨਹੀਂ, ਇੱਕ ਵੀ ਨਹੀਂ</verse>
				<verse number="11">ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਤਾਲਿਬ ਨਹੀਂ।</verse>
				<verse number="12">ਓਹ ਸਭ ਕੁਰਾਹੇ ਪੈ ਗਏ, ਓਹ ਸਾਰੇ ਦੇ ਸਾਰੇ ਨਿਕੰਮੇ ਹੋਏ ਹੋਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ ।</verse>
				<verse number="13">ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ ਛਲ ਕੀਤਾ ਹੈ, ਓਹਨਾਂ ਦੇ ਬੁੱਲਾਂ ਹੇਠ ਜ਼ਹਿਰੀ ਸੱਪਾਂ ਦੀ ਵਿਸ ਹੈ</verse>
				<verse number="14">ਉਹਨਾਂ ਦਾ ਮੁਖ ਸਰਾਪ ਅਤੇ ਕੁੜੱਤਣ ਨਾਲ ਭਰਿਆ ਹੋਇਆ ਹੈ,</verse>
				<verse number="15">ਓਹਨਾਂ ਦੇ ਪੈਰ ਲਹੂ ਵਹਾਉਣ ਲਈ ਚਲਾਕ ਹਨ,</verse>
				<verse number="16">ਓਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,</verse>
				<verse number="17">ਅਤੇ ਓਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,</verse>
				<verse number="18">ਓਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਨਹੀਂ ।।</verse>
				<verse number="19">ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਉਂ ਦੇ ਹੇਠ ਆ ਜਾਵੇ</verse>
				<verse number="20">ਇਸ ਲਈ ਜੋ ਉਹ ਦੇ ਅੱਗੇ ਸ਼ਰਾ ਦੇ ਕਰਮਾਂ ਤੋਂ ਕੋਈ ਸਰੀਰ ਧਰਮੀ ਨਹੀਂ ਠਹਿਰੇਗਾ ਕਿਉਂ ਜੋ ਸ਼ਰਾ ਦੇ ਰਾਹੀਂ ਪਾਪ ਦੀ ਪਛਾਣ ਹੀ ਹੁੰਦੀ ਹੈ।।</verse>
				<verse number="21">ਪਰ ਹੁਣ ਸ਼ਰਾ ਦੇ ਬਾਝੋਂ ਪਰਮੇਸ਼ੁਰ ਦਾ ਧਰਮ ਪਰਗਟ ਹੋਇਆ ਹੈ ਅਤੇ ਸ਼ਰਾ ਅਤੇ ਨਬੀ ਉਹ ਦੀ ਸਾਖੀ ਦਿੰਦੇ ਹਨ</verse>
				<verse number="22">ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ</verse>
				<verse number="23">ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ</verse>
				<verse number="24">ਸੋ ਉਹ ਦੀ ਕਿਰਪਾ ਨਾਲ ਉਸ ਨਿਸਤਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਓਹ ਮੁਖ਼ਤ ਧਰਮੀ ਗਿਣੇ ਜਾਂਦੇ ਹਨ</verse>
				<verse number="25">ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ</verse>
				<verse number="26">ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।</verse>
				<verse number="27">ਸੋ ਹੁਣ ਘਮੰਡ ਕਿੱਥੇॽ ਉਹ ਤਾਂ ਰਹਿ ਗਿਆ। ਕਿਹੋ ਜਿਹੀ ਬਿਧੀ ਨਾਲॽ ਭਲਾ, ਕਰਮਾਂ ਦੀ ॽ ਨਹੀਂ। ਸਗੋਂ ਨਿਹਚਾ ਦੀ ਬਿਧੀ ਨਾਲ</verse>
				<verse number="28">ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ</verse>
				<verse number="29">ਅਥਵਾ ਕੀ ਪਰਮੇਸ਼ੁਰ ਨਿਰਾ ਯਹੂਦੀਆਂ ਦਾ ਹੈ ਅਤੇ ਪਰਾਈਆਂ ਕੌਮਾਂ ਦਾ ਨਹੀਂॽ ਆਹੋ, ਪਰਾਈਆਂ ਕੌਮਾਂ ਦਾ ਭੀ ਹੈ</verse>
				<verse number="30">ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਨਿਹਚਾ ਤੋਂ ਅਤੇ ਅਸੁੰਨਤੀਆਂ ਨੂੰ ਨਿਹਚਾ ਹੀ ਦੇ ਕਾਰਨ ਧਰਮੀ ਠਹਿਰਾਵੇਗਾ</verse>
				<verse number="31">ਉਪਰੰਤ ਕੀ ਅਸੀਂ ਸ਼ਰਾ ਨੂੰ ਨਿਹਚਾ ਦੇ ਕਾਰਨ ਅਵਿਰਥਾ ਕਰਦੇ ਹਾਂॽ ਕਦੇ ਨਹੀਂ, ਸਗੋਂ ਸ਼ਰਾ ਨੂੰ ਕਾਇਮ ਰੱਖਦੇ ਹਾਂ।।</verse>
			</chapter>
			<chapter number="4">
				<verse number="1">ਫੇਰ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਲੱਭਿਆ ਹੈ</verse>
				<verse number="2">ਕਿਉਂਕਿ ਜੇ ਅਬਰਾਹਾਮ ਕਰਨੀਆਂ ਕਰਕੇ ਧਰਮੀ ਠਹਿਰਾਇਆ ਗਿਆ ਤਾਂ ਉਹ ਨੂੰ ਘਮੰਡ ਦਾ ਥਾਂ ਹੈ ਪਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ</verse>
				<verse number="3">ਕਿਉਂ ਜੋ ਧਰਮ ਪੁਸਤਕ ਕੀ ਕਹਿੰਦਾ ਹੈॽ ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ</verse>
				<verse number="4">ਹੁਣ ਜਿਹੜਾ ਕੰਮ ਕਰਦਾ ਹੈ ਉਹ ਦੀ ਮਜੂਰੀ ਬਖ਼ਸ਼ੀਸ ਨਹੀਂ ਸਗੋਂ ਹੱਕ ਗਿਣੀਦੀ ਹੈ</verse>
				<verse number="5">ਪਰ ਜਿਹੜਾ ਕੰਮ ਨਾ ਕਰੇ ਕੇ ਉਸ ਉੱਤੇ ਨਿਹਚਾ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ ਉਹ ਦੀ ਨਿਹਚਾ ਧਰਮ ਗਿਣੀਦੀ ਹੈ</verse>
				<verse number="6">ਜਿਵੇਂ ਦਾਊਦ ਵੀ ਓਸ ਮਨੁੱਖ ਨੂੰ ਧੰਨ ਆਖਦਾ ਹੈ ਜਿਹ ਦੇ ਲਈ ਪਰਮੇਸ਼ੁਰ ਕਰਨੀਆਂ ਦੇ ਬਾਝੋਂ ਗਿਣ ਲੈਂਦਾ ਹੈ -</verse>
				<verse number="7">ਧੰਨ ਓਹ ਜਿੰਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ।</verse>
				<verse number="8">ਧੰਨ ਹੈ ਉਹ ਪੁਰਖ ਜਿਹ ਦੇ ਲੇਖੇ ਵਿੱਚ ਪ੍ਰਭੁ ਪਾਪ ਨਾ ਗਿਣੇਗਾ।।</verse>
				<verse number="9">ਉਪਰੰਤ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਅਥਵਾ ਅਸੁੰਨਤੀਆਂ ਦੇ ਲਈ ਵੀ ਹੈॽ ਕਿਉਂ ਜੋ ਅਸੀਂ ਆਖਦੇ ਹਾਂ ਭਈ ਅਬਰਾਹਾਮ ਦੇ ਲਈ ਉਹ ਦੀ ਨਿਹਚਾ ਧਰਮ ਗਿਣੀ ਗਈ ਸੀ</verse>
				<verse number="10">ਫੇਰ ਕਿਹੜੇ ਹਾਲ ਵਿੱਚ ਗਿਣੀ ਗਈ ਸੀॽ ਜਦੋਂ ਸੁੰਨਤੀ ਸੀ ਅਥਵਾ ਅਸੁੰਨਤੀ ਸੀॽ ਸੁੰਨਤ ਦੇ ਹਾਲ ਵਿੱਚ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ</verse>
				<verse number="11">ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਭਈ ਇਹ ਉਹ ਧਰਮ ਦੀ ਮੋਹਰ ਹੋਵੇ ਜਿਹੜਾ ਅਸੁੰਨਤ ਦੇ ਹਾਲ ਵਿੱਚ ਉਹ ਦੀ ਨਿਹਚਾ ਤੋਂ ਹੋਇਆ ਸੀ ਤਾਂ ਜੋ ਉਨ੍ਹਾਂ ਸਭਨਾਂ ਦਾ ਪਿਤਾ ਹੋਵੇ ਜਿਹੜੇ ਨਿਹਚਾ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਨ੍ਹਾਂ ਦੇ ਲੇਖੇ ਵਿੱਚ ਧਰਮ ਗਿਣਿਆ ਜਾਵੇ</verse>
				<verse number="12">ਅਤੇ ਅਸੁੰਨਤੀਆਂ ਦਾ ਭੀ ਪਿਤਾ ਹੋਵੇ, ਨਾ ਓਹਨਾਂ ਦਾ ਜੋ ਨਿਰੇ ਸੁੰਨਤੀ ਹਨ ਸਗੋਂ ਓਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੀ ਉਸ ਨਿਹਚਾ ਦੀ ਚਾਲ ਚੱਲਦੇ ਹਨ ਜਿਹ ਨੂੰ ਉਹ ਅਸੁੰਨਤ ਦੇ ਹਾਲ ਵਿੱਚ ਰੱਖਦਾ ਸੀ</verse>
				<verse number="13">ਕਿਉਂ ਜੋ ਉਹ ਬਚਨ ਭਈ ਤੂੰ ਜਗਤ ਦਾ ਅਧਕਾਰੀ ਹੋਵੇਂਗਾ ਅਬਰਾਹਾਮ ਅਥਵਾ ਉਹ ਦੀ ਅੰਸ ਨਾਲ ਸ਼ਰਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਓਸ ਧਰਮ ਦੇ ਰਾਹੀਂ ਅਥਵਾ ਜਿਹੜਾ ਨਿਹਚਾ ਤੋਂ ਹੁੰਦਾ ਹੈ</verse>
				<verse number="14">ਪਰ ਜੇ ਸ਼ਰਾ ਵਾਲੇ ਅਧਕਾਰੀ ਹਨ ਤਾਂ ਨਿਹਚਾ ਨਿਸਫਲ ਅਤੇ ਉਹ ਕਰਾਰ ਅਕਾਰਥ ਹੋਇਆ</verse>
				<verse number="15">ਕਿਉਂ ਜੋ ਸ਼ਰਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਸ਼ਰਾ ਨਹੀਂ ਉੱਥੇ ਉਲੰਘਣ ਵੀ ਨਹੀਂ</verse>
				<verse number="16">ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ</verse>
				<verse number="17">ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ</verse>
				<verse number="18">ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ</verse>
				<verse number="19">ਅਤੇ ਨਿਹਚਾ ਵਿੱਚ ਉਹ ਢਿੱਲਾ ਨਾ ਹੋਇਆ ਭਾਵੇਂ ਉਹ ਸੌਕੁ ਵਰਿਹਾਂ ਦਾ ਹੋ ਗਿਆ ਸੀ ਜਦੋਂ ਉਹ ਨੇ ਧਿਆਨ ਕੀਤਾ ਭਈ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਸੋਕਾ ਲੱਗ ਗਿਆ ਹੈ</verse>
				<verse number="20">ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ</verse>
				<verse number="21">ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ</verse>
				<verse number="22">ਇਸ ਕਰਕੇ ਇਹ ਉਹ ਦੇ ਲਈ ਧਰਮ ਵੀ ਗਿਣੀ ਗਈ।।</verse>
				<verse number="23">ਇਹ ਗੱਲ ਭਈ ਉਹ ਦੇ ਲਈ ਗਿਣੀ ਗਈ ਨਿਰੀ ਓਸੇ ਦੇ ਨਮਿੱਤ ਨਹੀਂ ਲਿਖੀ ਗਈ</verse>
				<verse number="24">ਸਗੋਂ ਸਾਡੇ ਨਮਿੱਤ ਵੀ ਜਿਨ੍ਹਾਂ ਲਈ ਗਿਣੀ ਜਾਵੇਗੀ ਅਰਥਾਤ ਸਾਡੇ ਲਈ ਜਿਹੜੇ ਓਸ ਉੱਤੇ ਨਿਹਚਾ ਕਰਦੇ ਹਾਂ ਜਿਹ ਨੇ ਯਿਸੂ ਸਾਡੇ ਪ੍ਰਭੁ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ</verse>
				<verse number="25">ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜਿਵਾਲਿਆ ਗਿਆ।।</verse>
			</chapter>
			<chapter number="5">
				<verse number="1">ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ</verse>
				<verse number="2">ਜਿਹ ਦੇ ਰਾਹੀਂ ਵੀ ਅਸੀਂ ਨਿਹਚਾ ਨਾਲ ਓਸ ਕਿਰਪਾ ਵਿੱਚ ਅੱਪੜੇ ਜਿਹ ਦੇ ਉੱਤੇ ਖਲੋਤੇ ਹਾਂ, ਅਤੇ ਪਰਮੇਸ਼ੁਰ ਦੇ ਪਰਤਾਪ ਦੀ ਆਸ ਉੱਤੇ ਅਭਮਾਨ ਕਰੀਏ</verse>
				<verse number="3">ਨਿਰਾ ਇਹੋ ਨਹੀਂ ਸਗੋਂ ਬਿਪਤਾਂ ਵਿੱਚ ਭੀ ਅਭਮਾਨ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਭਈ ਬਿਪਤਾ ਧੀਰਜ ਪੈਦਾ ਕਰਦੀ ਹੈ</verse>
				<verse number="4">ਅਤੇ ਧੀਰਜ ਦ੍ਰਿੜ੍ਹਤਾ ਅਤੇ ਦ੍ਰਿੜਤਾ ਆਸ ਪੈਦੀ ਕਰਦੀ ਹੈ</verse>
				<verse number="5">ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ</verse>
				<verse number="6">ਜਦੋਂ ਅਸੀਂ ਨਿਰਬਲ ਹੀ ਸਾਂ ਤਦੋਂ ਮਸੀਹ ਵੇਲੇ ਸਿਰ ਕੁਧਰਮੀਆਂ ਦੇ ਲਈ ਮੋਇਆ</verse>
				<verse number="7">ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਭੀ ਤਿਆਰ ਹੋ ਜਾਵੇ</verse>
				<verse number="8">ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ</verse>
				<verse number="9">ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ</verse>
				<verse number="10">ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤ੍ਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਵਾਂਗੇ</verse>
				<verse number="11">ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।</verse>
				<verse number="12">ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲਰ ਗਈ ਏਸ ਲਈ ਜੋ ਸਭਨਾਂ ਨੇ ਪਾਪ ਕੀਤਾ</verse>
				<verse number="13">ਸ਼ਰਾ ਦੇ ਸਮੇਂ ਤੀਕ ਪਾਪ ਤਾਂ ਸੰਸਾਰ ਵਿੱਚ ਹੈਸੀ ਪਰ ਜਿੱਥੇ ਸ਼ਰਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ</verse>
				<verse number="14">ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ</verse>
				<verse number="15">ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ</verse>
				<verse number="16">ਅਤੇ ਜਿਵੇਂ ਇੱਕ ਪਾਪ ਕਰਨ ਵਾਲੇ ਦੇ ਕਾਰਨ ਫਲ ਹੋਇਆ ਤਿਵੇਂ ਹੀ ਬਖ਼ਸ਼ੀਸ਼ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਦੇ ਨਿਆਉਂ ਨੇ ਸਜ਼ਾ ਦਾ ਹੁਕਮ ਲਿਆਂਦਾ ਪਰ ਉਸ ਬਖ਼ਸ਼ੀਸ਼ ਨੇ ਬਹੁਤ ਸਾਰੇ ਅਪਰਾਧਾਂ ਤੋਂ ਧਰਮੀ ਠਹਿਰਾਉਣ ਦਾ ਹੱਕ ਲਿਆਂਦਾ</verse>
				<verse number="17">ਜਦੋਂ ਉਸ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾ ਬਹੁਤ ਵਧੀਕ ਓਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਰਮ ਦੀ ਬਖ਼ਸ਼ੀਸ਼ ਵਾਫ਼ਰ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ</verse>
				<verse number="18">ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ</verse>
				<verse number="19">ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ</verse>
				<verse number="20">ਨਾਲੇ ਸ਼ਰਾ ਭੀ ਆਈ ਭਈ ਅਪਰਾਧ ਬਾਹਲਾ ਹੋਵੇ ਪਰ ਜਿੱਥੇ ਪਾਪ ਬਾਹਲਾ ਹੋਇਆ ਉੱਥੇ ਹੀ ਕਿਰਪਾ ਅੱਤ ਵਧੀਕ ਹੋਈ</verse>
				<verse number="21">ਇਸ ਲਈ ਕਿ ਜਿਵੇਂ ਪਾਪ ਨੇ ਮੌਤ ਨਾਲ ਰਾਜ ਕੀਤਾ ਤਿਵੇਂ ਕਿਰਪਾ ਭੀ ਯਿਸੂ ਮਸੀਹ ਸਾਡੇ ਪ੍ਰਭੁ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਰਮ ਦੇ ਰਾਹੀਂ ਰਾਜ ਕਰੇ।।</verse>
			</chapter>
			<chapter number="6">
				<verse number="1">ਹੁਣ ਅਸੀਂ ਕੀ ਆਖੀਏ ॽ ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇॽ</verse>
				<verse number="2">ਕਦੇ ਨਹੀਂ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏॽ</verse>
				<verse number="3">ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ</verse>
				<verse number="4">ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।</verse>
				<verse number="5">ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਹ ਦੇ ਨਾਲ ਜੋੜੇ ਗਏ ਤਾ ਉਹ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਹੋਵਾਂਗੇ</verse>
				<verse number="6">ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ</verse>
				<verse number="7">ਕਿਉਂਕਿ ਜਿਹੜਾ ਮੋਇਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ</verse>
				<verse number="8">ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮੋਏ ਤਾਂ ਸਾਨੂੰ ਨਿਹਚਾ ਹੈ ਜੋ ਉਹ ਦੇ ਨਾਲ ਜੀਵਾਂਗੇ ਭੀ</verse>
				<verse number="9">ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ</verse>
				<verse number="10">ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ</verse>
				<verse number="11">ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।।</verse>
				<verse number="12">ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ</verse>
				<verse number="13">ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ</verse>
				<verse number="14">ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।।</verse>
				<verse number="15">ਤਾਂ ਫੇਰ ਕੀॽ ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂॽ ਕਦੇ ਨਹੀਂ!</verse>
				<verse number="16">ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ</verse>
				<verse number="17">ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ</verse>
				<verse number="18">ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਰਮ ਦੇ ਦਾਸ ਬਣ ਗਏ</verse>
				<verse number="19">ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ</verse>
				<verse number="20">ਤਾਂ ਤੁਸੀਂ ਪਾਪ ਦੇ ਦਾਸ ਸਾਓ ਤਾਂ ਧਰਮ ਤੋਂ ਅਜ਼ਾਦ ਸਾਓ</verse>
				<verse number="21">ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ</verse>
				<verse number="22">ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ</verse>
				<verse number="23">ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।</verse>
			</chapter>
			<chapter number="7">
				<verse number="1">ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਸ਼ਰਾ ਤੋਂ ਵਾਕਫ਼ ਹਨ) ਭਈ ਜਿੰਨਾ ਚਿਰ ਮਨੁੱਖ ਜੀਉਂਦਾ ਹੈ ਉੱਨਾ ਚਿਰ ਸ਼ਰਾ ਉਸ ਉੱਤੇ ਵੱਸ ਰੱਖਦੀ ਹੈ ॽ</verse>
				<verse number="2">ਸੁਹਾਗਣ ਜਦ ਤੀਕ ਉਹ ਦਾ ਭਰਤਾ ਜੀਉਂਦਾ ਹੈ ਸ਼ਰਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ ਪਰ ਜੇ ਭਰਤਾ ਮਰ ਜਾਏ ਤਾਂ ਉਹ ਭਰਤਾ ਦੀ ਸ਼ਰਾ ਤੋਂ ਛੁੱਟ ਗਈ ਹੈ</verse>
				<verse number="3">ਇਸ ਲਈ ਜੇ ਉਹ ਆਪਣੇ ਭਰਤਾ ਦੇ ਜੀਉਂਦੇ ਜੀ ਦੂਏ ਦੀ ਹੋ ਜਾਵੇ ਤਾਂ ਜ਼ਾਨੀ ਸਦਾਵੇਗੀ ਪਰ ਜੇ ਉਹ ਦਾ ਭਰਤਾ ਮਰ ਜਾਏ ਤਾਂ ਉਹ ਸ਼ਰਾ ਤੋਂ ਛੁੱਟ ਗਈ ਅਤੇ ਭਾਵੇਂ ਦੂਏ ਭਰਤਾ ਦੀ ਹੋ ਭੀ ਜਾਵੇ ਪਰ ਉਹ ਜ਼ਾਨੀ ਨਹੀਂ ਹੁੰਦੀ</verse>
				<verse number="4">ਸੋ ਮੇਰਿਓ ਭਰਾਵੋ ਤੁਸੀਂ ਵੀ ਮਸੀਹ ਦੀ ਦੇਹੀ ਦੇ ਵਸੀਲੇ ਨਾਲ ਸ਼ਰਾ ਦੇ ਸਰਬੰਧੋਂ ਮਰ ਗਏ ਭਈ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ</verse>
				<verse number="5">ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ</verse>
				<verse number="6">ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸਾਂ ਸ਼ਰਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ਸੇਵਾ ਕਰਦੇ ਹਾਂ ।।</verse>
				<verse number="7">ਬੱਸ, ਅਸੀਂ ਕੀ ਆਖੀਏॽ ਕੀ ਸ਼ਰਾ ਪਾਪ ਹੈॽ ਕਦੇ ਨਹੀਂ! ਸਗੋਂ ਸ਼ਰਾ ਤੋਂ ਬਿਨਾ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਸ਼ਰਾ ਨਾ ਕਹਿੰਦੀ ਭਈ ਲੋਭ ਨਾ ਕਰ ਤਾਂ ਮੈਂ ਲੋਭ ਨੂੰ ਨਾ ਜਾਣਦਾ</verse>
				<verse number="8">ਪਰ ਪਾਪ ਨੇ ਦਾਓ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਸ਼ਰਾ ਬਾਝੋਂ ਪਾਪ ਮੁਰਦਾ ਹੈ</verse>
				<verse number="9">ਅਤੇ ਮੈਂ ਅੱਗੇ ਸ਼ਰਾ ਦੇ ਬਾਝੋਂ ਜੀਉਂਦਾ ਸਾਂ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ</verse>
				<verse number="10">ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ</verse>
				<verse number="11">ਕਿਉਂ ਜੋ ਪਾਪ ਨੇ ਦਾਉ ਪਾ ਕੇ ਹੁਕਮਨਾਮੇ ਦੀ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ</verse>
				<verse number="12">ਸੋ ਸ਼ਰਾ ਪਵਿੱਤਰ ਹੈ ਅਤੇ ਹੁਕਮਨਾਮਾ ਪਵਿੱਤਰ ਅਤੇ ਜਥਾਰਥ ਅਤੇ ਚੰਗਾ ਹੈ।।</verse>
				<verse number="13">ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ</verse>
				<verse number="14">ਅਸੀਂ ਜਾਣਦੇ ਤਾਂ ਹਾਂ ਜੋ ਸ਼ਰਾ ਆਤਮਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ</verse>
				<verse number="15">ਮੈਂ ਨਹੀਂ ਜਾਣਦਾ ਕਿ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਘਿਣ ਆਉਂਦੀ ਹੈ</verse>
				<verse number="16">ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਸ਼ਰਾ ਨੂੰ ਮੰਨ ਲੈਂਦਾ ਹਾਂ ਭਈ ਉਹ ਚੰਗੀ ਹੈ</verse>
				<verse number="17">ਸੋ ਹੁਣ ਮੈਂ ਤਾਂ ਉਹ ਦੇ ਕਰਨ ਵਾਲ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ</verse>
				<verse number="18">ਮੈਂ ਜਾਣਦਾ ਤਾਂ ਹਾਂ ਭਈ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ । ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ ਪਰ ਭਲਾ ਕਰਨਾ ਹੈ ਨਹੀਂ</verse>
				<verse number="19">ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਚਾਹੁੰਦਾ ਸੋਈ ਕਰਦਾ ਹਾਂ</verse>
				<verse number="20">ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ</verse>
				<verse number="21">ਸੋ ਮੈਂ ਇਹ ਕਾਨੂਨ ਵੇਖਦਾ ਹਾਂ ਭਈ ਜਦ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਤਦੋਂ ਬੁਰਿਆਈ ਹਾਜ਼ਰ ਹੁੰਦੀ ਹੈ</verse>
				<verse number="22">ਮੈਂ ਤਾਂ ਅੰਦਰਲੇ ਪੁਰਸ਼ ਅਨੁਸਾਰ ਪਰਮੇਸ਼ੁਰ ਦੇ ਕਾਨੂਨ ਵਿੱਚ ਅਨੰਦ ਹੁੰਦਾ ਹਾਂ</verse>
				<verse number="23">ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਾਨੂੰਨ ਵੀ ਵੇਖਦਾ ਹਾਂ ਜੋ ਮੇਰੀ ਬੁੱਧ ਦੇ ਕਾਨੂਨ ਨਾਲ ਲੜਦਾ ਹੈ ਅਤੇ ਮੈਨੂੰ ਓਸ ਪਾਪ ਦੇ ਕਾਨੂਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ ਬੰਧਨ ਵਿੱਚ ਲੈ ਆਉਂਦਾ ਹੈ</verse>
				<verse number="24">ਮੈਂ ਕਿੱਡਾ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ ॽ</verse>
				<verse number="25">ਮਸੀਹ ਸਾਡੇ ਪ੍ਰਭੁ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਾਨੂਨ ਦੀ ਗੁਲਾਮੀ ਕਰਦਾ ਪਰ ਸਰੀਰ ਨਾਲ ਪਾਪ ਦੇ ਕਾਨੂਨ ਦੀ ।।</verse>
			</chapter>
			<chapter number="8">
				<verse number="1">ਸੋ ਹੁਣ ਓਹਨਾਂ ਨਾਲ ਜਿਹੜੇ ਮਸੀਹ ਯਿਸੂ ਵਿੱਚ ਹਨ ਸਜ਼ਾ ਦਾ ਹੁਕਮ ਨਹੀਂ ਹੈ</verse>
				<verse number="2">ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ</verse>
				<verse number="3">ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ</verse>
				<verse number="4">ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਸ਼ਰਾ ਦਾ ਰਾਸਤ ਹੁਕਮ ਪੂਰਾ ਹੋਵੇ</verse>
				<verse number="5">ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ</verse>
				<verse number="6">ਕਿਉਂ ਜੋ ਸਰੀਰਕ ਮਨਸ਼ਾ ਮੌਤ ਹੈ ਪਰ ਆਤਮਕ ਮਨਸ਼ਾ ਜੀਵਨ ਅਤੇ ਸ਼ਾਂਤੀ ਹੈ</verse>
				<verse number="7">ਇਸ ਲਈ ਜੋ ਸਰੀਰਕ ਮਨਸ਼ਾ ਪਰਮੇਸ਼ੁਰ ਨਾਲ ਵੈਰ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਸ਼ਰਾ ਦੇ ਅਧੀਨ ਨਹੀਂ ਹੈ ਅਤੇ ਨਾ ਹੀ ਹੋ ਸੱਕਦੀ ਹੈ</verse>
				<verse number="8">ਅਤੇ ਜਿਹੜੇ ਸਰੀਰਕ ਹਨ ਓਹ ਪਰਮੇਸ਼ੁਰ ਨੂੰ ਪਰਸੰਨ ਨਹੀਂ ਕਰ ਸੱਕਦੇ ਹਨ</verse>
				<verse number="9">ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ</verse>
				<verse number="10">ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ</verse>
				<verse number="11">ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।</verse>
				<verse number="12">ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ</verse>
				<verse number="13">ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਦੇਹੀ ਦੇ ਕਾਰਜਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ</verse>
				<verse number="14">ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ</verse>
				<verse number="15">ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ \ਅੱਬਾ\, ਹੇ ਪਿਤਾ, ਪੁਕਾਰਦੇ ਹਾਂ</verse>
				<verse number="16">ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ</verse>
				<verse number="17">ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।</verse>
				<verse number="18">ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ</verse>
				<verse number="19">ਅਤੇ ਸਰਿਸ਼ਟੀ ਵੱਡੀ ਚਾਹ ਨਾਲ ਪਰਮੇਸ਼ੁਰ ਦੇ ਪੁੱਤ੍ਰਾਂ ਦੇ ਪਰਕਾਸ਼ ਹੋਣ ਨੂੰ ਉਡਕਦੀ ਹੈ</verse>
				<verse number="20">ਕਿਉਂ ਜੋ ਸਰਿਸ਼ਟੀ ਅਨਰਥ ਦੇ ਅਧੀਨ ਕੀਤੀ ਗਈ, ਆਪਣੀ ਇੱਛਿਆ ਨਾਲ ਨਹੀਂ ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਪਰ ਉਮੇਦ ਨਾਲ</verse>
				<verse number="21">ਇਸ ਲਈ ਜੋ ਸਰਿਸ਼ਟੀ ਆਪ ਵੀ ਬਿਨਾਸ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੇ ਬਾਲਕਾਂ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ</verse>
				<verse number="22">ਅਸੀਂ ਜਾਣਦੇ ਹਾਂ ਭਈ ਸਾਰੀ ਸਰਿਸ਼ਟੀ ਰਲ ਕੇ ਹੁਣ ਤੀਕ ਹਾਹੁਕੇ ਭਰਦੀ ਹੈ ਅਤੇ ਉਹ ਨੂੰ ਪੀੜਾਂ ਲੱਗੀਆਂ ਹੋਈਆਂ ਹਨ</verse>
				<verse number="23">ਅਤੇ ਨੀਰੀ ਉਹ ਤਾਂ ਨਹੀਂ ਸਗੋਂ ਅਸੀਂ ਆਪ ਭੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਹੁਕੇ ਭਰਦੇ ਹਾਂ ਅਤੇ ਪੁੱਤ੍ਰ ਹੋਣ ਦੀ ਅਰਥਾਤ ਆਪਣੀ ਦੇਹੀ ਦੇ ਨਿਸਤਾਰੇ ਦੀ ਉਡੀਕ ਵਿੱਚ ਬੈਠੇ ਹਾਂ</verse>
				<verse number="24">ਉਮੇਦ ਨਾਲ ਅਸੀਂ ਬਚਾਏ ਗਏ ਹਾਂ ਪਰ ਉਮੇਦ ਜਿਹੜੀ ਵੇਖੀ ਗਈ ਉਹ ਉਮੇਦ ਨਾ ਰਹੀ ਕਿਉਂਕਿ ਜਿਹੜੀ ਵਸਤ ਕੋਈ ਵੇਖਦਾ ਹੈ ਉਹ ਦੀ ਉਮੇਦ ਕਾਹ ਨੂੰ ਕਰੇॽ</verse>
				<verse number="25">ਪਰ ਜਿਹੜੀ ਵਸਤ ਅਸੀਂ ਨਹੀਂ ਵੇਖਦੇ ਜੇ ਉਹ ਦੀ ਉਮੇਦ ਰੱਖੀਏ ਤਾਂ ਧੀਰਜ ਨਾਲ ਉਹ ਦੀ ਉਡੀਕ ਵਿੱਚ ਰਹਿੰਦੇ ਹਾਂ।।</verse>
				<verse number="26">ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ</verse>
				<verse number="27">ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ ਭਈ ਆਤਮਾ ਦੀ ਕੀ ਮਨਸਾ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸੰਤਾਂ ਦੇ ਲਈ ਸਫ਼ਾਰਸ਼ ਕਰਦਾ ਹੈ</verse>
				<verse number="28">ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ</verse>
				<verse number="29">ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਭੀ ਠਹਿਰਾਇਆ ਭਈ ਉਹ ਦੇ ਪੁੱਤ੍ਰ ਦੇ ਸਰੂਪ ਉੱਤੇ ਬਣਨ ਭਈ ਉਹ ਬਹੁਤੇ ਭਰਾਵਾਂ ਵਿੱਚੋਂ ਜੇਠਾ ਹੋਵੇ</verse>
				<verse number="30">ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਓਹਨਾਂ ਨੂੰ ਧਰਮੀ ਭੀ ਠਹਿਰਾਇਆ ਅਤੇ ਜਿੰਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਭੀ ਦਿੱਤੀ।।</verse>
				<verse number="31">ਉਪਰੰਤ ਅਸੀਂ ਏਹਨਾਂ ਗੱਲਾਂ ਉੱਤੇ ਕੀ ਆਖੀਏॽ ਜਦੋਂ ਪਰਮੇਸ਼ੁਰ ਸਾਡੀ ਵੱਲ ਹੈ ਤਾਂ ਕੌਣ ਸਾਡੇ ਵਿਰੁਧ ਹੋਵੇਗਾॽ</verse>
				<verse number="32">ਜਿਹ ਨੇ ਆਪਣੇ ਹੀ ਪੁੱਤ੍ਰ ਦਾ ਭੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਅਸਾਂ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿੱਕੁਰ ਨਾ ਬਖ਼ਸ਼ੇਗਾॽ</verse>
				<verse number="33">ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦਾਵਾ ਕਰੇਗਾॽ ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ</verse>
				<verse number="34">ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾॽ ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਫ਼ਾਰਸ਼ ਕਰਦਾ ਹੈ</verse>
				<verse number="35">ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅੱਡ ਕਰੇਗਾॽ ਕੀ ਬਿਪਤਾ ਯਾ ਕਸ਼ਟ ਯਾ ਅਨ੍ਹੇਰ ਯਾ ਕਾਲ ਯਾ ਨੰਗ ਯਾ ਭੌਜਲ ਯਾ ਤਲਵਾਰॽ</verse>
				<verse number="36">ਜਿਵੇਂ ਲਿਖਿਆ ਹੋਇਆ ਹੈ — ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।।</verse>
				<verse number="37">ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ</verse>
				<verse number="38">ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ</verse>
				<verse number="39">ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।।</verse>
			</chapter>
			<chapter number="9">
				<verse number="1">ਮੈਂ ਮਸੀਹ ਵਿੱਚ ਸਤ ਆਖਦਾ ਹਾਂ, ਝੂਠ ਨਹੀਂ ਕਹਿੰਦਾ ਅਤੇ ਮੇਰਾ ਅੰਤਹਕਰਨ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ</verse>
				<verse number="2">ਜੋ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁਖੀ ਰਹਿੰਦਾ ਹੈ</verse>
				<verse number="3">ਮੈਂ ਚਾਹੁੰਦਾ ਸਾਂ ਭਈ ਆਪਣੇ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਕਾਰਨ ਮੇਰੇ ਅੰਗ ਸਾਕ ਹਨ ਆਪੇ ਮਸੀਹ ਵੱਲੋਂ ਸਰਾਪੀ ਹੁੰਦਾ</verse>
				<verse number="4">ਓਹ ਇਸਰਾਏਲੀ ਹਨ ਅਤੇ ਪੁੱਤ੍ਰੇਲਾਪਣ, ਪਰਤਾਪ, ਨੇਮ, ਸ਼ਰਾ ਦਾ ਦਾਨ, ਪਰਮੇਸ਼ੁਰ ਦੀ ਉਪਾਸਨਾ ਅਤੇ ਪਰਤੱਗਿਆ ਓਹਨਾਂ ਦੇ ਹਨ</verse>
				<verse number="5">ਨਾਲੇ ਪਿਤਰ ਓਹਨਾਂ ਦੇ ਹਨ ਅਤੇ ਸਰੀਰ ਦੇ ਅਨੁਸਾਰ ਮਸੀਹ ਓਹਨਾਂ ਵਿੱਚੋਂ ਹੋਇਆ ਜਿਹੜਾ ਸਭਨਾਂ ਉੱਤੇ ਪਰਮੇਸ਼ੁਰ ਜੁੱਗੋ ਜੁੱਗ ਮੁਬਾਰਕ ਹੈ, ਆਮੀਨ!</verse>
				<verse number="6">ਪਰ ਇਉਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਅਕਾਰਥ ਹੋ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ ਓਹ ਸੱਭੇ ਇਸਰਾਏਲੀ ਨਹੀਂ</verse>
				<verse number="7">ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਓਹ ਸੱਭੇ ਉਹ ਦੀ ਸੰਤਾਨ ਨਹੀਂ ਹਨ ਸਗੋਂ \ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ\</verse>
				<verse number="8">ਅਰਥਾਤ ਨਾ ਓਹ ਜਿਹੜੇ ਸਰੀਰ ਦੀ ਸੰਤਾਨ ਹਨ ਏਹ ਪਰਮੇਸ਼ੁਰ ਦੀ ਸੰਤਾਨ ਹਨ ਪਰ ਵਾਇਦੇ ਦੀ ਸੰਤਾਨ ਅੰਸ ਗਿਣੀਦੀ ਹੈ</verse>
				<verse number="9">ਵਾਇਦੇ ਦਾ ਬਚਨ ਤਾਂ ਇਹ ਹੈ ਭਈ ਇੱਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤ੍ਰ ਜਣੇਗੀ</verse>
				<verse number="10">ਅਤੇ ਨਿਰਾ ਇਹੋ ਨਹੀਂ ਸਗੋਂ ਜਾਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਣੀ ਹੋਈ</verse>
				<verse number="11">ਭਾਵੇਂ ਬਾਲਕ ਅਜੇ ਜੰਮੇ ਨਹੀਂ ਸਨ ਅਤੇ ਨਾ ਕੁਝ ਭਲਾ ਬੁਰਾ ਕੀਤਾ ਸੀ ਤਾਂ ਜੋ ਪਰਮੇਸ਼ੁਰ ਦੀ ਮਨਸ਼ਾ ਜਿਹੜੀ ਚੋਣ ਦੇ ਅਨੁਸਾਰ ਹੈ ਬਣੀ ਰਹੇ, ਕਰਨੀਆਂ ਤੋਂ ਨਹੀਂ ਸਗੋਂ ਸੱਦਣ ਵਾਲੇ ਦੀ ਇੱਛਿਆ ਤੋਂ</verse>
				<verse number="12">ਤਦ ਉਹ ਨੂੰ ਇਹੋ ਆਖਿਆ ਗਿਆ ਸੀ ਭਈ ਵੱਡਾ ਛੋਟੇ ਦੀ ਟਹਿਲ ਕਰੇਗਾ</verse>
				<verse number="13">ਜਿਵੇਂ ਲਿਖਿਆ ਹੋਇਆ ਹੈ ਜੋ ਮੈਂ ਯਾਕੂਬ ਨਾਲ ਪ੍ਰੇਮ ਪਰ ਏਸਾਉ ਨਾਲ ਵੈਰ ਕੀਤਾ।।</verse>
				<verse number="14">ਫੇਰ ਅਸੀਂ ਕੀ ਆਖੀਏॽ ਭਲਾ, ਪਰਮੇਸ਼ੁਰ ਕੋਲੋਂ ਕੁਨਿਆਉਂ ਹੁੰਦਾ ਹੈॽ ਕਦੇ ਨਹੀਂ!</verse>
				<verse number="15">ਕਿਉਂ ਜੋ ਉਹ ਮੂਸਾ ਨੂੰ ਆਖਦਾ ਹੈਂ ਭਈ ਜਿਹ ਦੇ ਉੱਤੇ ਮੈਂ ਦਿਆਲ ਹਾਂ ਓਸ ਉੱਤੇ ਦਿਆਲ ਹੋਵਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਮ ਕਰਨਾ ਹੈ, ਓਸ ਉੱਤੇ ਰਹਮ ਕਰਾਂਗਾ</verse>
				<verse number="16">ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਪਰਮੇਸ਼ੁਰ ਦਾ ਕੰਮ ਹੈ ਜਿਹੜਾ ਦਯਾ ਕਰਦਾ ਹੈ</verse>
				<verse number="17">ਕਿਉਂ ਜੋ ਧਰਮ ਪੁਸਤਕ ਫ਼ਿਰਊਨ ਨੂੰ ਆਖਦਾ ਹੈ ਜੋ ਮੈਂ ਇਸੇ ਕਾਰਨ ਤੈਨੂੰ ਖੜਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥਾ ਪਰਗਟ ਕਰਾਂ ਅਤੇ ਸਾਰੀ ਧਰਤੀ ਵਿੱਚ ਮੇਰਾ ਨਾਮ ਪਰਸਿੱਧ ਹੋਵੇ</verse>
				<verse number="18">ਸੋ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ ਅਤੇ ਜਿਹ ਤੇ ਉੱਤੇ ਉਹ ਚਾਹੁੰਦਾ ਹੈ ਉਹ ਸਖ਼ਤੀ ਕਰਦਾ ਹੈ।।</verse>
				<verse number="19">ਤਾਂ ਤੂੰ ਮੈਨੂੰ ਆਖੇਂਗਾ, ਫੇਰ ਉਹ ਹੁਣ ਕਾਹਨੂੰ ਦੋਸ਼ ਲਾਉਂਦਾ ਹੈ ਕਿਉਂ ਜੇ ਉਹ ਦੀ ਮਨਸ਼ਾ ਦਾ ਕਿਨ ਸਾਹਮਣਾ ਕੀਤਾॽ</verse>
				<verse number="20">ਭਲਾ ਹੇ ਸ਼ਖ਼ਸ਼ਾ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈਂॽ ਕੀ ਘੜਤ ਘੜਨ ਵਾਲੇ ਨੂੰ ਆਖੇਗੀ ਭਈ ਤੈਂ ਮੈਨੂੰ ਇਸ ਢਬ ਕਿਉਂ ਬਣਾਇਆ?</verse>
				<verse number="21">ਕੀ ਘੁਮਿਆਰ ਮਿੱਟੀ ਦੇ ਉੱਪਰ ਵੱਸ ਨਹੀਂ ਰੱਖਦਾ ਜੋ ਇੱਕ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇॽ</verse>
				<verse number="22">ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕਰ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ ਵੱਡੇ ਧੀਰਜ ਨਾਲ ਸਹਾਰਿਆॽ</verse>
				<verse number="23">ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਪਰਤਾਪ ਦੇ ਲਈ ਤਿਆਰ ਕੀਤਾ ਸੀ ਆਪਣੇ ਪਰਤਾਪ ਦਾ ਧਨ ਪਰਗਟ ਕਰੇ</verse>
				<verse number="24">ਅਰਥਾਤ ਸਾਡੇ ਉੱਤੇ ਜਿਹੜੇ ਉਹ ਦੇ ਨਿਰੇ ਯਹੂਦੀਆਂ ਵਿੱਚੋਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਏ</verse>
				<verse number="25">ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਆਖਦਾ ਹੈ, - ਜਿਹੜੀ ਮੇਰੀ ਕੌਮ ਨਾ ਸੀ, ਉਹ ਨੂੰ ਮੈਂ ਆਪਣੀ ਪਰਜਾ ਕਰਕੇ ਸੱਦਾਂਗਾ, ਅਤੇ ਜਿਹੜੀ ਪਿਆਰੀ ਨਾ ਸੀ, ਉਹ ਨੂੰ ਪਿਆਰੀ ਕਰਕੇ ਸੱਦਾਂਗਾ।</verse>
				<verse number="26">ਅਤੇ ਐਉਂ ਹੋਵੇਗਾ, ਭਈ ਜਿੱਥੇ ਉਨ੍ਹਾਂ ਨੂੰ ਏਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਓਹ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਅਖਵਾਉਣਗੇ।।</verse>
				<verse number="27">ਯਸਾਯਾਹ ਇਸਰਾਏਲ ਦੇ ਵਿੱਖੇ ਪੁਕਾਰਦਾ ਹੈ ਭਈ ਇਸਰਾਏਲ ਦਾ ਵੰਸ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਬਕੀਆ ਹੀ ਬਚਾਇਆ ਜਾਵੇਗਾ</verse>
				<verse number="28">ਕਿਉਂ ਜੋ ਪ੍ਰਭੁ ਆਪਣੇ ਬਚਨ ਨੂੰ ਤਮਾਮ ਅਤੇ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ</verse>
				<verse number="29">ਜਿਵੇਂ ਯਸਾਯਾਹ ਨੇ ਅੱਗੇ ਭੀ ਕਿਹਾ ਹੈ — ਜੇ ਸੈਨਾਂ ਦੇ ਪ੍ਰਭੁ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।।</verse>
				<verse number="30">ਉਪਰੰਤ ਅਸੀਂ ਕੀ ਆਖੀਏॽ ਭਈ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ ਸਨ ਓਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਰਮ ਨੂੰ ਜਿਹੜਾ ਨਿਹਚਾ ਤੋਂ ਹੁੰਦਾ ਹੈ</verse>
				<verse number="31">ਪਰ ਇਸਰਾਏਲ ਨੇ ਭਾਵੇਂ ਧਰਮ ਦੀ ਸ਼ਰਾ ਦਾ ਪਿੱਛਾ ਕੀਤਾ ਤਦ ਵੀ ਉਸ ਸ਼ਰਾ ਤੀਕ ਨਾ ਅੱਪੜਿਆ</verse>
				<verse number="32">ਕਿਉਂॽ ਇਸ ਲਈ ਜੋ ਉਨ੍ਹਾਂ ਨੇ ਨਿਹਚਾ ਦੇ ਰਾਹ ਤੋਂ ਨਹੀਂ ਪਰ ਮਾਨੋ ਕਰਨੀਆਂ ਦੇ ਰਾਹ ਤੋਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਠੇਡੇ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ</verse>
				<verse number="33">ਜਿਵੇਂ ਲਿਖਿਆ ਹੋਇਆ ਹੈ — ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚਟਾਨ ਰੱਖਦਾ ਹਾਂ ਅਤੇ ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ, ਉਹ ਲੱਜਿਆਵਾਨ ਨਾ ਹੋਵੇਗਾ।।</verse>
			</chapter>
			<chapter number="10">
				<verse number="1">ਹੇ ਭਰਾਵੋ, ਮੇਰੇ ਮਨ ਦੀ ਚਾਹ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਓਹਨਾਂ ਦੀ ਮੁਕਤੀ ਲਈ ਹੈ</verse>
				<verse number="2">ਮੈਂ ਓਹਨਾਂ ਦੀ ਸਾਖੀ ਵੀ ਭਰਦਾ ਹਾਂ ਭਈ ਓਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ ਪਰ ਸਮਝ ਨਾਲ ਨਹੀਂ</verse>
				<verse number="3">ਕਿਉਂ ਜੋ ਪਰਮੇਸ਼ੁਰ ਦੇ ਧਰਮ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਰਮ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰ ਕੇ ਓਹ ਪਰਮੇਸ਼ੁਰ ਦੇ ਧਰਮ ਦੇ ਅਧੀਨ ਨਾ ਹੋਵੇ</verse>
				<verse number="4">ਕਿਉਂ ਜੋ ਧਰਮ ਲਈ ਮਸੀਹ ਹਰੇਕ ਨਿਹਚਾ ਕਰਨ ਵਾਲੇ ਦੇ ਲਈ ਸ਼ਰਾ ਦਾ ਅੰਤ ਹੈ</verse>
				<verse number="5">ਮੂਸਾ ਲਿਖਦਾ ਹੈ ਭਈ ਜਿਹੜਾ ਮਨੁੱਖ ਉਸ ਧਰਮ ਨੂੰ ਪੂਰਿਆਂ ਕਰਦਾ ਹੈ ਜੋ ਸ਼ਰਾ ਤੋਂ ਹੈ ਉਹ ਉਸ ਨਾਲ ਜੀਵੇਗਾ</verse>
				<verse number="6">ਪਰ ਉਹ ਧਰਮ ਜੋ ਨਿਹਚਾ ਤੋਂ ਹੈ ਇਉਂ ਕਹਿੰਦਾ ਹੈ ਭਈ ਆਪਣੇ ਚਿੱਤ ਵਿੱਚ ਇਹ ਨਾ ਆਖ ਜੋ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈॽ</verse>
				<verse number="7">ਯਾ ਅਥਾਹ ਕੁੰਡ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈॽ</verse>
				<verse number="8">ਪਰ ਕੀ ਆਖਦਾ ਹੈॽ ਬਾਣੀ ਤੇਰੇ ਕੋਲ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ। ਇਹ ਤਾਂ ਓਸ ਨਿਹਚਾ ਦੀ ਬਾਣੀ ਹੈ ਜਿਹ ਦਾ ਅਸੀਂ ਪਰਚਾਰ ਕਰਦੇ ਹਾਂ</verse>
				<verse number="9">ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ</verse>
				<verse number="10">ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ</verse>
				<verse number="11">ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ</verse>
				<verse number="12">ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਭਿੰਨ ਭੇਦ ਨਹੀਂ ਹੈ ਇਸ ਲਈ ਜੋ ਉਹੀ ਪ੍ਰਭੁ ਸਭਨਾਂ ਦਾ ਪ੍ਰਭੁ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਉਹ ਦਾ ਨਾਮ ਲੈਂਦੇ ਹਨ ਵੱਡਾ ਦਾਤਾਰ ਹੈ</verse>
				<verse number="13">ਕਿਉਂ ਜੋ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ</verse>
				<verse number="14">ਪਰ ਜਿਹ ਦੇ ਉੱਤੇ ਨਿਹਚਾ ਨਹੀਂ ਕੀਤੀ ਓਹ ਉਸ ਦਾ ਨਾਮ ਕਿੱਕੁਰ ਲੈਣॽ ਅਤੇ ਜਿਹ ਦੀ ਖਬਰ ਸੁਣੀ ਹੀ ਨਹੀਂ ਉਸ ਉੱਤੇ ਨਿਹਚਾ ਕਿੱਕੁਰ ਕਰਨॽ ਅਤੇ ਪਰਚਾਰਕ ਬਾਝੋਂ ਕਿੱਕੁਰ ਸੁਣਨॽ</verse>
				<verse number="15">ਅਤੇ ਜੇ ਘੱਲੇ ਨਾ ਜਾਣ ਤਾਂ ਕਿੱਕੁਰ ਪਰਚਾਰ ਕਰਨॽ ਜਿਵੇਂ ਲਿਖਿਆ ਹੋਇਆ ਹੈ ਭਈ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ ਖਬਰੀ ਸੁਣਾਉਂਦੇ ਹਨ ਓਹਨਾਂ ਦੇ ਚਰਨ ਕਿਹੇ ਸੁੰਦਰ ਹਨ!।।</verse>
				<verse number="16">ਪਰ ਸਭਨਾਂ ਨੇ ਇਹ ਖੁਸ਼ ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ ਭਈ ਹੇ ਪ੍ਰਭੁ, ਸਾਡੇ ਸੁਨੇਹੇ ਦੀ ਕਿਨ ਪਰਤੀਤ ਕੀਤੀॽ</verse>
				<verse number="17">ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ</verse>
				<verse number="18">ਪਰ ਮੈਂ ਆਖਦਾ ਹੈਂ, ਭਲਾ, ਉਨ੍ਹਾਂ ਨੇ ਨਾ ਸੁਣਿਆॽ ਬੇਸ਼ਕ! ਓਹਨਾਂ ਦਾ ਬੋਲ ਸਾਰੀ ਧਰਤੀ ਵਿੱਚ ਗਿਆ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਓਹਨਾਂ ਦੇ ਸ਼ਬਦ।।</verse>
				<verse number="19">ਪਰ ਮੈਂ ਆਖਦਾ ਹਾਂ, ਕੀ ਇਸਰਾਏਲ ਵਾਕਫ਼ ਨਾ ਹੋਇਆॽ ਪਹਿਲਾਂ ਮੂਸਾ ਆਖਦਾ ਹੈ, - ਮੈਂ ਓਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਅਣਖੀ ਬਣਾਵਾਂਗਾ, ਮੈਂ ਮੂਰਖ ਕੌਮ ਤੋਂ ਤੁਹਾਨੂੰ ਗੁੱਸਾ ਚੜ੍ਹਾਵਾਂਗਾ।।</verse>
				<verse number="20">ਫੇਰ ਯਸਾਯਾਹ ਵੱਡੀ ਦਿਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਮੈਨੂੰ ਨਾ ਭਾਲਿਆ, ਓਹਨਾਂ ਨੂੰ ਮੈਂ ਲੱਭ ਪਿਆ, ਅਤੇ ਜਿਨ੍ਹਾਂ ਮੈਨੂੰ ਨਾ ਪੁੱਛਿਆ, ਮੈਂ ਓਹਨਾਂ ਉੱਤੇ ਪਰਗਟ ਹੋਇਆ।।</verse>
				<verse number="21">ਪਰ ਇਸਰਾਏਲ ਦੇ ਵਿਖੇ ਉਹ ਆਖਦਾ ਹੈ ਮੈਂ ਅਣਆਗਿਆਕਾਰ ਤੇ ਹੁੱਜਤੀ ਪਰਜਾ ਵੱਲ ਦਿਨ ਭਰ ਆਪਣੇ ਹੱਥ ਪਸਾਰੇ ਹੋਏ ਸਾਂ ।।</verse>
			</chapter>
			<chapter number="11">
				<verse number="1">ਸੋ ਮੈਂ ਆਖਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾॽ ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ, ਅਬਰਾਹਾਮ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ</verse>
				<verse number="2">ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਜਿਹ ਨੂੰ ਇਸ ਨੇ ਅੱਗਿਓਂ ਹੀ ਜਾਣਿਆ ਨਹੀਂ ਛੱਡੀ। ਭਲਾ, ਤੁਸੀਂ ਨਹੀਂ ਜਾਣਦੇ ਹੋ ਜੋ ਧਰਮ ਪੁਸਤਕ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ ਭਈ ਓਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਉੱਤੇ ਕਿਸ ਤਰਾਂ ਫ਼ਰਿਯਾਦ ਕਰਦਾ ਹੈ</verse>
				<verse number="3">ਕਿ ਹੇ ਪ੍ਰਭੁ, ਓਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇਕੱਲਾ ਰਹਿ ਗਿਆ ਅਤੇ ਓਹ ਮੇਰੀ ਜਾਨ ਦੇ ਮਗਰ ਲੱਗੇ ਹੋਏ ਹਨ</verse>
				<verse number="4">ਪਰ ਉਹ ਨੂੰ ਕੀ ਸੁਰਗੀ ਬਾਣੀ ਮਿਲੀॽ ਏਹ, ਕਿ ਮੈਂ ਆਪਣੇ ਲਈ ਸੱਤ ਹਜ਼ਾਰ ਪੁਰਖਾਂ ਨੂੰ ਰੱਖ ਛੱਡਿਆਂ ਹੈ ਜਿਨ੍ਹਾਂ ਬਆਲ ਦੇ ਅੱਗੇ ਗੋਡਾ ਨਹੀਂ ਟੇਕਿਆ</verse>
				<verse number="5">ਇਸੇ ਤਰਾਂ ਹੁਣ ਭੀ ਕਿਰਪਾ ਦੀ ਚੋਣ ਅਨੁਸਾਰ ਇੱਕ ਬਕੀਆ ਹੈ</verse>
				<verse number="6">ਪਰ ਇਹ ਜੇ ਕਿਰਪਾ ਤੋਂ ਹੋਇਆ ਤਾਂ ਫੇਰ ਕਰਨੀਆਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ</verse>
				<verse number="7">ਤਾਂ ਫੇਰ ਕੀॽ ਜਿਸ ਗੱਲ ਨੂੰ ਇਸਰਾਏਲ ਭਾਲਦਾ ਹੈ ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ ਅਤੇ ਬਾਕੀ ਦੇ ਬੁੱਧੂ ਕੀਤੇ ਗਏ</verse>
				<verse number="8">ਜਿਵੇਂ ਲਿਖਿਆ ਹੋਇਆ ਹੈ, - ਪਰਮੇਸ਼ੁਰ ਨੇ ਅੱਜ ਤੀਕੁਰ ਓਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅੱਖਾਂ ਜੋ ਨਾ ਵੇਖਣ ਅਤੇ ਕੰਨ ਜੋ ਨਾ ਸੁਣਨ ।।</verse>
				<verse number="9">ਅਤੇ ਦਾਊਦ ਆਖਦਾ ਹੈ, - ਓਹਨਾਂ ਦੀ ਮੇਜ਼ ਫਾਹੀ ਅਤੇ ਫੰਦਾ, ਠੋਕਰ ਅਤੇ ਬਦਲਾ ਬਣ ਜਾਵੇ।</verse>
				<verse number="10">ਓਹਨਾਂ ਦੀਆਂ ਅੱਖਾਂ ਉੱਤੇ ਅਨ੍ਹੇਰਾ ਛਾ ਜਾਵੇ ਜੋ ਓਹ ਨਾ ਵੇਖਣ, ਅਤੇ ਓਹਨਾਂ ਦੀ ਪਿੱਠ ਸਦਾ ਤੀਕ ਝੁਕਾਈ ਰੱਖ! ।।</verse>
				<verse number="11">ਉਪਰੰਤ ਮੈਂ ਆਖਦਾ ਹਾਂ, ਭਲਾ ਓਹਨਾਂ ਇਸ ਲਈ ਠੇਡਾ ਖਾਧਾ ਜੋ ਡਿੱਗ ਪੈਣॽ ਕਦੇ ਨਹੀਂ! ਸਗੋਂ ਓਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਭਈ ਓਹਨਾਂ ਨੂੰ ਅਣਖੀ ਬਣਾਵੇ</verse>
				<verse number="12">ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਓਹਨਾਂ ਦਾ ਘਾਟਾ ਪਰਾਈਆਂ ਕੌਮਾਂ ਦਾ ਧਨ ਹੋਇਆ ਤਾਂ ਓਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ!।।</verse>
				<verse number="13">ਪਰ ਮੈਂ ਤੁਸਾਂ ਪਰਾਈ ਕੌਮ ਵਾਲਿਆਂ ਨਾਲ ਬੋਲਦਾ ਹਾਂ। ਫੇਰ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ</verse>
				<verse number="14">ਭਈ ਮੈਂ ਕਿਵੇਂ ਆਪਣੀ ਜੱਦ ਨੂੰ ਅਣਖੀ ਬਣਾਵਾਂ ਅਤੇ ਓਹਨਾਂ ਵਿੱਚੋਂ ਕਈਆਂ ਨੂੰ ਬਚਾਵਾਂ</verse>
				<verse number="15">ਕਿਉਂਕਿ ਜੇ ਓਹਨਾਂ ਦਾ ਰੱਦਣਾ ਸੰਸਾਰ ਦਾ ਮਿਲਾਪ ਹੋਇਆ ਤਾਂ ਓਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨਾ ਹੋਰ ਕੀ ਹੋਵੇਗਾ</verse>
				<verse number="16">ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰੀ ਤੌਣ ਭੀ ਪਵਿੱਤਰ ਹੋਵੇਗੀ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਡਾਲੀਆਂ ਭੀ ਪਵਿੱਤਰ ਹੋਣਗੀਆਂ</verse>
				<verse number="17">ਪਰ ਜੇ ਡਾਲੀਆਂ ਵਿੱਚੋਂ ਕਈਕੁ ਤੋੜੀਆਂ ਗਈਆਂ ਅਤੇ ਤੂੰ ਜਿਹੜਾ ਜੰਗਲੀ ਜ਼ੈਤੂਨ ਸੈਂ ਓਹਨਾਂ ਵਿੱਚ ਪੇਉਂਦ ਚਾੜ੍ਹਿਆ ਗਿਆ ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ</verse>
				<verse number="18">ਤਾਂ ਉਨ੍ਹਾਂ ਡਾਲੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੁੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸਮ੍ਹਾਲਦਾ ਪਰ ਜੜ੍ਹ ਤੈਨੂੰ ਸਮ੍ਹਾਲਦੀ ਹੈ</verse>
				<verse number="19">ਫੇਰ ਤੂੰ ਆਖੇਂਗਾ, ਡਾਲੀਆਂ ਇਸ ਲਈ ਤੋੜੀਆਂ ਗਈਆਂ ਭਈ ਮੈਂ ਪੇਉਂਦ ਚਾੜ੍ਹਿਆ ਜਾਵਾਂ</verse>
				<verse number="20">ਹੱਛਾ ਓਹ ਤਾਂ ਬੇਪਰਤੀਤੀ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਪਰਤੀਤ ਹੀ ਦੇ ਕਾਰਨ ਖਲੋਤਾ ਹੈਂ। ਗਰਬ ਨਾ ਕਰ ਸਗੋਂ ਡਰ</verse>
				<verse number="21">ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਡਾਲੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਭੀ ਨਾ ਛੱਡੇਗਾ</verse>
				<verse number="22">ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਕਰੜਾਈ ਵੇਖ । ਕਰੜਾਈ ਓਹਨਾਂ ਉੱਤੇ ਜਿਹੜੇ ਡਿੱਗ ਪਏ ਹਨ ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇਂ। ਨਹੀਂ ਤਾਂ ਤੂੰ ਭੀ ਵੱਢਿਆ ਜਾਵੇਂਗਾ</verse>
				<verse number="23">ਅਤੇ ਓਹ ਵੀ ਜੋ ਬੇਪਰਤੀਤੀ ਵਿੱਚ ਟਿੱਕੇ ਨਾ ਰਹਿਣ ਤਾਂ ਪੇਉਂਦ ਚਾੜ੍ਹੇ ਜਾਣਗੇ ਕਿਉਂ ਜੋ ਪਰਮੇਸ਼ੁਰ ਨੂੰ ਸਮਰੱਥਾ ਹੈ ਜੋ ਉਨ੍ਹਾਂ ਨੂੰ ਫੇਰ ਪੇਉਂਦ ਚਾੜ੍ਹੇ</verse>
				<verse number="24">ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਢਿਆ ਗਿਆ ਜਿਹੜਾ ਸੁਭਾਉ ਕਰਕੇ ਜੰਗਲੀ ਅਤੇ ਸੁਭਾਉ ਦੇ ਵਿਰੁੱਧ ਚੰਗੇ ਜ਼ੈਤੂਨ ਦੇ ਰੁੱਖ ਨੂੰ ਪੇਉਂਦ ਚਾੜ੍ਹਿਆ ਗਿਆ ਤਾਂ ਏਹ ਜਿਹੜੀਆਂ ਅਸਲੀ ਡਾਲੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਨੂੰ ਕਿੰਨਾਕੁ ਵਧ ਕੇ ਪੇਉਂਦ ਨਾ ਚਾੜ੍ਹੀਆਂ ਜਾਣਗੀਆਂ।।</verse>
				<verse number="25">ਹੁਣ ਹੇ ਭਰਾਵੋ, ਕਿਤੇ ਐਉਂ ਨਾ ਹੋਵੇ ਜੋ ਤੁਸੀਂ ਆਪਣੀ ਜਾਚ ਵਿੱਚ ਸਿਆਣੇ ਬਣ ਬੈਠੋ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ ਭਈ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਹੈ ਅਤੇ ਪਈ ਰਹੇਗੀ ਜਿੰਨਾ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ</verse>
				<verse number="26">ਅਤੇ ਇਸੇ ਤਰਾਂ ਸਾਰਾ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, - ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਤੋਂ ਅਭਗਤੀ ਹਟਾਵੇਗਾ,</verse>
				<verse number="27">ਅਤੇ ਓਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜਾਂ ਮੈਂ ਓਹਨਾਂ ਦੇ ਪਾਪ ਚੁੱਕ ਲੈ ਜਾਵਾਂਗਾ।।</verse>
				<verse number="28">ਇੰਜੀਲ ਦੇ ਅਨੁਸਾਰ ਓਹ ਤੁਹਾਡੇ ਕਾਰਨ ਵੈਰੀ ਹਨ ਪਰ ਚੋਣ ਦੇ ਅਨੁਸਾਰ ਵੱਡਿਆਂ ਦੇ ਕਾਰਨ ਪਿਆਰੇ ਹਨ</verse>
				<verse number="29">ਕਿਉਂ ਜੋ ਪਰਮੇਸ਼ੁਰ ਦੀਆਂ ਦਾਤਾਂ ਅਤੇ ਸੱਦਾ ਅਟਲ ਹਨ</verse>
				<verse number="30">ਜਿਸ ਪਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣਆਗਿਆਕਾਰੀ ਸਾਓ ਪਰ ਹੁਣ ਉਨ੍ਹਾਂ ਦੀ ਅਣਆਗਿਆਕਾਰ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ</verse>
				<verse number="31">ਇਸੇ ਪਰਕਾਰ ਹੁਣ ਇਹ ਵੀ ਅਣਆਗਿਆਕਾਰ ਹੋਏ ਭਈ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ ਉਸ ਕਰਕੇ ਓਹਨਾਂ ਉੱਤੇ ਭੀ ਦਯਾ ਕੀਤੀ ਗਈ ਜਾਵੇ</verse>
				<verse number="32">ਸੋ ਪਰਮੇਸ਼ੁਰ ਨੇ ਸਭਨਾਂ ਨੂੰ ਇੱਕ ਸੰਗ ਕਰਕੇ ਅਣਆਗਿਆਕਾਰ ਦੇ ਬੰਧਨ ਵਿੱਚ ਬੱਧਾ ਭਈ ਉਹ ਸਭਨਾਂ ਉੱਤੇ ਦਯਾ ਕਰੇ।।</verse>
				<verse number="33">ਵਾਹ, ਪਰਮੇਸ਼ੁਰ ਦਾ ਧਨ ਅਤੇ ਬੁੱਧ ਅਤੇ ਗਿਆਨ ਕੇਡਾ ਡੂੰਘਾ ਹੈ! ਉਹ ਦੇ ਨਿਆਉਂ ਕੇਡੇ ਅਣ ਲੱਭ ਹਨ ਅਤੇ ਉਹ ਦੇ ਰਾਹ ਕੇਡੇ ਬੇਖੋਜ ਹਨ!</verse>
				<verse number="34">	ਪ੍ਰਭੁ ਦੀ ਬੁੱਧੀ ਨੂੰ ਕਿਸ ਜਾਣਿਆ, ਯਾ ਕੌਣ ਉਹ ਦਾ ਸਲਾਹੀ ਬਣਿਆॽ</verse>
				<verse number="35">ਅਥਵਾ ਕਿਸ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇॽ ।।</verse>
				<verse number="36">ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ ਸਾਰੀਆਂ ਵਸਤਾਂ ਹੋਈਆਂ ਹਨ। ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ। ਆਮੀਨ।।</verse>
			</chapter>
			<chapter number="12">
				<verse number="1">ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ</verse>
				<verse number="2">ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।</verse>
				<verse number="3">ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ</verse>
				<verse number="4">ਜਿਵੇਂ ਇੱਕ ਸਰੀਰ ਵਿੱਚ ਢੇਰ ਸਾਰੇ ਅੰਗ ਹਨ ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ</verse>
				<verse number="5">ਤਿਵੇਂ ਅਸੀਂ ਜੋ ਢੇਰ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਰ ਇੱਕ ਇੱਕ ਕਰਕੇ ਇੱਕ ਦੂਏ ਦੇ ਅੰਗ ਹਾਂ</verse>
				<verse number="6">ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ ਵੱਖਰੀਆਂ ਦਾਤਾਂ ਮਿਲੀਆਂ। ਫੇਰ ਜੇ ਉਹ ਨਬੁੱਵਤ ਹੋਵੇ ਤਾਂ ਆਪਣੀ ਨਿਹਚਾ ਦੇ ਸਮਾਨ ਨਬੁੱਵਤ ਕਰੀਏ</verse>
				<verse number="7">ਜੇ ਸੇਵਾ ਹੋਵੇ ਤਾਂ ਆਪਣੀ ਸੇਵਾ ਵਿੱਚ ਰਹੀਏ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ</verse>
				<verse number="8">ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,</verse>
				<verse number="9">ਪ੍ਰੇਮ ਨਿਸ਼ਕਪਟ ਹੋਵੇ, ਬੁਰਿਆਈ ਤੋਂ ਸੂਗ ਕਰੋ, ਭਲਿਆਈ ਨਾਲ ਮਿਲੇ ਰਹੋ</verse>
				<verse number="10">ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ</verse>
				<verse number="11">ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ</verse>
				<verse number="12">ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ</verse>
				<verse number="13">ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ</verse>
				<verse number="14">ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ!</verse>
				<verse number="15">ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਨਾਲ ਰੋਵੋ</verse>
				<verse number="16">ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ</verse>
				<verse number="17">ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ</verse>
				<verse number="18">ਜੇ ਹੋ ਸੱਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ</verse>
				<verse number="19">ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ</verse>
				<verse number="20">ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ</verse>
				<verse number="21">ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।।</verse>
			</chapter>
			<chapter number="13">
				<verse number="1">ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆ ਹੋਈਆਂ ਹਨ</verse>
				<verse number="2">ਇਸ ਲਈ ਜਿਹੜਾ ਹਕੂਮਤ ਦਾ ਸਾਹਮਣਾ ਕਰਦਾ ਹੈ ਉਹ ਪਰਮੇਸ਼ੁਰ ਦੇ ਇੰਤਜਾਮ ਦਾ ਸਾਹਮਣਾ ਕਰਦਾ ਹੈ ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹ ਦੰਡ ਭੋਗਣਗੇ</verse>
				<verse number="3">ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਕੀ ਤੂੰ ਹਾਕਮ ਤੋਂ ਡਰਿਆ ਨਹੀਂ ਚਾਹੁੰਦਾॽ ਤਾਂ ਭਲਾ ਕਰ ਫੇਰ ਉਹ ਦੀ ਵੱਲੋਂ ਤੇਰੀ ਸੋਭਾ ਹੋਵੇਗੀ</verse>
				<verse number="4">ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇਕਰ ਤੂੰ ਬੁਰਾ ਕਰੇਂ ਤਾਂ ਡਰ ਇਸ ਲਈ ਜੋ ਉਹ ਐਵੇਂ ਤਲਵਾਰ ਲਾਏ ਹੋਏ ਨਹੀਂ । ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ ਭਈ ਕੁਕਰਮੀ ਨੂੰ ਸਜ਼ਾ ਦੇਵੇ</verse>
				<verse number="5">ਇਸ ਲਈ ਨਿਰਾ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਅੰਤਹਕਰਨ ਵੀ ਦੇ ਕਾਰਨ ਅਧੀਨ ਹੋਣਾ ਲੋੜੀਦਾ ਹੈ</verse>
				<verse number="6">ਤੁਸੀਂ ਇਸੇ ਕਾਰਨ ਹਾਲਾਂ ਭੀ ਦਿੰਦੇ ਹੋ ਕਿ ਓਹ ਇਸੇ ਕੰਮ ਵਿੱਚ ਰੁੱਝੇ ਰਹਿੰਦੇ ਹਨ ਅਤੇ ਪਰਮੇਸ਼ੁਰ ਦੇ ਖਾਦਮ ਹਨ</verse>
				<verse number="7">ਸਭਨਾਂ ਦਾ ਹੱਕ ਭਰ ਦਿਓ । ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ, ਆਦਰ ਕਰੋ।।</verse>
				<verse number="8">ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ</verse>
				<verse number="9">ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ</verse>
				<verse number="10">ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਕਰਕੇ ਪਿਆਰ ਸ਼ਰਾ ਦਾ ਪੂਰਾ ਕਰਨਾ ਹੈ।।</verse>
				<verse number="11">ਅਤੇ ਤੁਸੀਂ ਸਮਾ ਜਾਣਦੇ ਹੋ ਜੋ ਹੁਣ ਨੀਂਦਰ ਤੋਂ ਤੁਹਾਡੇ ਜਾਗਣ ਦਾ ਵੇਲਾ ਆ ਪੁੱਜਿਆ ਹੈ ਕਿਉਂ ਜੋ ਜਿਸ ਵੇਲੇ ਅਸੀਂ ਨਿਹਚਾ ਕੀਤੀ ਓਸ ਵੇਲੇ ਨਾਲੋਂ ਸਾਡੀ ਮੁਕਤੀ ਹੁਣ ਨੇੜੇ ਹੈ</verse>
				<verse number="12">ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਅਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ</verse>
				<verse number="13">ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ</verse>
				<verse number="14">ਸਗੋਂ ਪ੍ਰਭੁ ਯਿਸੂ ਮਸੀਹ ਨੂੰ ਪਹਿਨ ਲਓ ਅਤੇ ਸਰੀਰ ਦੇ ਵਿਸ਼ਿਆਂ ਲਈ ਕੋਈ ਤਰੱਦਦ ਨਾ ਕਰੋ।।</verse>
			</chapter>
			<chapter number="14">
				<verse number="1">ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ</verse>
				<verse number="2">ਇੱਕ ਨੂੰ ਨਿਹਚਾ ਹੈ ਭਈ ਹਰ ਵਸਤ ਦਾ ਖਾਣਾ ਜੋਗ ਹੈ ਪਰ ਜਿਹੜਾ ਕੱਚਾ ਹੈ ਉਹ ਸਾਗ ਪੱਤ ਹੀ ਖਾਂਦਾ ਹੈ</verse>
				<verse number="3">ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ</verse>
				<verse number="4">ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈॽ ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ</verse>
				<verse number="5">ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ । ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ । ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕੀ ਨਿਹਚਾ ਰੱਖੇ</verse>
				<verse number="6">ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ</verse>
				<verse number="7">ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜੀਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ</verse>
				<verse number="8">ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ</verse>
				<verse number="9">ਕਿਉਂ ਜੋ ਇਸੇ ਕਾਰਨ ਮਸੀਹ ਮੋਇਆ ਅਤੇ ਫੇਰ ਜੀ ਪਿਆ ਭਈ ਮੁਰਦਿਆਂ ਦਾ, ਨਾਲੇ ਜੀਉਂਦਿਆਂ ਦਾ ਪ੍ਰਭੁ ਹੋਵੇ</verse>
				<verse number="10">ਪਰ ਤੂੰ ਆਪਣੇ ਭਰਾ ਉੱਤੇ ਕਾਹਨੂੰ ਦੋਸ਼ ਲਾਉਂਦਾ ਹੈਂ ਅਥਵਾ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ॽ ਕਿਉਂ ਜੋ ਅਸੀਂ ਸੱਭੇ ਪਰਮੇਸ਼ੁਰ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਖੜ੍ਹੇ ਹੋਵਾਂਗੇ</verse>
				<verse number="11">ਕਿਉਂ ਜੋ ਇਹ ਲਿਖਿਆ ਹੋਇਆ ਹੈ, - ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ, ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ, ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।।</verse>
				<verse number="12">ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।।</verse>
				<verse number="13">ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ</verse>
				<verse number="14">ਮੈਂ ਜਾਣਦਾ ਹਾਂ ਅਤੇ ਪ੍ਰਭੁ ਯਿਸੂ ਤੋਂ ਮੈਨੂੰ ਨਿਹਚਾ ਹੋਈ ਹੈ ਭਈ ਕੋਈ ਵਸਤ ਆਪ ਤੋਂ ਆਪ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਵਸਤ ਨੂੰ ਅਸ਼ੁੱਧ ਮੰਨਦਾ ਹੈ ਉਹ ਉਸ ਦੇ ਲਈ ਅਸ਼ੁੱਧ ਹੈ</verse>
				<verse number="15">ਜੇਕਰ ਤੇਰੇ ਭੋਜਨ ਕਰਕੇ ਤੇਰਾ ਭਰਾ ਦੁਖੀ ਹੁੰਦਾ ਹੈ ਤਾਂ ਤੂੰ ਅਜੇ ਪ੍ਰੇਮ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮੋਇਆ ਤੂੰ ਭੋਜਨ ਨਾਲ ਉਹ ਦਾ ਨਾਸ ਨਾ ਕਰ</verse>
				<verse number="16">ਸੋ ਤੁਹਾਡੀ ਸੁਬਿਹਤੇ ਦੀ ਬਦਨਾਮੀ ਨਾ ਕੀਤਾ ਜਾਵੇ</verse>
				<verse number="17">ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ</verse>
				<verse number="18">ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ</verse>
				<verse number="19">ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ</verse>
				<verse number="20">ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ । ਸੱਭੋ ਕੁਝ ਸ਼ੁੱਧ ਤਾਂ ਹੈ ਪਰ ਓਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ</verse>
				<verse number="21">ਭਲੀ ਗੱਲ ਇਹ ਹੈ ਜੋ ਨਾ ਤੂੰ ਮਾਸ ਖਾਵੇਂ ਨਾ ਮੈ ਪੀਵੇਂ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੇਡਾ ਖਾਵੇ</verse>
				<verse number="22">ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ । ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ</verse>
				<verse number="23">ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।।</verse>
			</chapter>
			<chapter number="15">
				<verse number="1">ਸਾਨੂੰ ਜੋ ਤਕੜੇ ਹਾਂ ਚਾਹੀਦਾ ਹੈ ਭਈ ਬਲਹੀਣਾਂ ਦੀਆਂ ਨਿਰਬਲਤਾਈਆਂ ਨੂੰ ਸਹਾਰੀਏ ਅਤੇ ਆਪ ਨੂੰ ਨਾ ਰਿਝਾਈਏ</verse>
				<verse number="2">ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਲਈ ਰਿਝਾਏ ਭਈ ਉਹ ਦੀ ਤਰੱਕੀ ਹੋਵੇ</verse>
				<verse number="3">ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਰਿਝਾਇਆ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ</verse>
				<verse number="4">ਕਿਉਂਕਿ ਜੋ ਕੁਝ ਅੱਗੇ ਲਿਖਿਆ ਗਿਆ ਸੋ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਭਈ ਅਸੀਂ ਧੀਰਜ ਤੋਂ ਅਤੇ ਧਰਮ ਪੁਸਤਕ ਦੇ ਦਿਲਾਸੇ ਤੋਂ ਆਸਾ ਰੱਖੀਏ</verse>
				<verse number="5">ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ</verse>
				<verse number="6">ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇਕ ਜ਼ਬਾਨ ਨਾਲ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ ।।</verse>
				<verse number="7">ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ</verse>
				<verse number="8">ਮੈਂ ਆਖਦਾ ਹੈਂ ਭਈ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਨਮਿੱਤ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਬਚਨਾਂ ਨੂੰ ਜਿਹੜੇ ਪਿਤਰਾਂ ਨੂੰ ਦਿੱਤੇ ਹੋਏ ਸਨ ਪੂਰਿਆਂ ਕਰੇ</verse>
				<verse number="9">ਅਤੇ ਪਰਾਈਆਂ ਕੌਮਾਂ ਰਹਮ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, - ਏਸੇ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ ਅਤੇ ਤੇਰੇ ਨਾਮ ਦਾ ਜਸ ਗਵਾਂਗਾ ।।</verse>
				<verse number="10">ਫੇਰ ਕਹਿੰਦਾ ਹੈ, - ਹੇ ਪਰਾਈਉ ਕੌਮੋ, ਉਹ ਦੀ ਪਰਜਾ ਨਾਲ ਖੁਸ਼ੀ ਕਰੋ ।।</verse>
				<verse number="11">ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੁ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ ।।</verse>
				<verse number="12">ਫੇਰ ਯਸਾਯਾਹ ਆਖਦਾ ਹੈ, - ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸਾ ਰੱਖਣਗੀਆਂ।।</verse>
				<verse number="13">ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।</verse>
				<verse number="14">ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਿਖੇ ਯਕੀਨ ਰੱਖਦਾ ਹਾਂ ਭਈ ਤੁਸੀਂ ਆਪ ਭਲਿਆਈ ਨਾਲ ਪੂਰੇ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਰ ਇੱਕ ਦੂਏ ਨੂੰ ਸਿੱਖਾ ਸੱਕਦੇ ਹੋ</verse>
				<verse number="15">ਪਰ ਮੈਂ ਤੁਹਾਨੂੰ ਫੇਰ ਚੇਤਾ ਕਰਾਉਣ ਲਈ ਕਿਤੇ ਕਿਤੇ ਹੋਰ ਵੀ ਦਿਲੇਰੀ ਨਾਲ ਤੁਹਾਨੁੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ</verse>
				<verse number="16">ਭਈ ਮੈਂ ਪਰਮੇਸ਼ੁਰ ਦੀ ਖੁਸ਼ ਖਬਰੀ ਵਿੱਚ ਜਾਜਕਪੁਣੇ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਪਰਵਾਨ ਹੋਵੇ</verse>
				<verse number="17">ਸੋ ਪਰਮੇਸ਼ੁਰੀ ਗੱਲਾਂ ਦੇ ਵਿਖੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਵੇਲਾ ਹੈ</verse>
				<verse number="18">ਕਿਉਂ ਜੋ ਮੇਰਾ ਹਿਆਉ ਨਹੀਂ ਪੈਂਦਾ ਜੋ ਮੈਂ ਹੋਰਨਾਂ ਕੰਮਾਂ ਦੀ ਗੱਲ ਕਰਾਂ ਬਿਨਾ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰ ਕਰਨ ਦੇ ਲਈ ਬਚਨ ਅਤੇ ਕਰਨੀ ਤੋਂ</verse>
				<verse number="19">ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮੱਰਥਾ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੋੜੀ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫੇਰੇ ਇੱਲੁਰਿਕੁਨ ਤੀਕ ਮਸੀਹ ਦੀ ਖੁਸ਼ ਖਬਰੀ ਦਾ ਪੂਰਾ ਪਰਚਾਰ ਕੀਤਾ</verse>
				<verse number="20">ਹਾਂ, ਮੈਂ ਇਹ ਚਾਹ ਕੀਤੀ ਭਈ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ ਉੱਥੇ ਖੁਸ਼ ਖਬਰੀ ਸੁਣਾਵਾਂ ਤਾਂ ਐਉਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ</verse>
				<verse number="21">ਸਗੋਂ ਜਿਵੇਂ ਲਿਖਿਆ ਹੋਇਆ ਹੈ, - ਜਿਨ੍ਹਾਂ ਨੂੰ ਉਹ ਦੀ ਖਬਰ ਨਹੀਂ ਹੋਈ, ਓਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਓਹ ਸਮਝਣਗੇ ।।</verse>
				<verse number="22">ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਅਟਕ ਗਿਆ</verse>
				<verse number="23">ਪਰ ਹੁਣ ਜਦੋਂ ਇਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ ਅਤੇ ਬਹੁਤ ਵਰਿਹਾਂ ਤੋਂ ਤੁਹਾਡੇ ਕੋਲ ਆਉਣ ਦੀ ਚਾਹ ਵੀ ਰੱਖਦਾ ਹਾਂ</verse>
				<verse number="24">ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਵਾਂ ਮੈਂ ਆਸਾ ਰੱਖਦਾ ਹੈਂ ਭਈ ਉੱਧਰ ਨੂੰ ਜਾਂਦਿਆਂ ਹੋਇਆ ਤੁਹਾਡਾ ਦਰਸ਼ਣ ਕਰਾਂ ਅਤੇ ਜਾਂ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਤ੍ਰਿਪਤ ਹੋਵੇ ਤਾਂ ਤੁਹਾਥੋਂ ਉੱਧਰ ਨੂੰ ਪੁਚਾਇਆ ਜਾਵਾਂ</verse>
				<verse number="25">ਪਰ ਹਾਲੀ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ</verse>
				<verse number="26">ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਭਾਉਣੀ ਹੋਈ ਭਈ ਯਰੂਸ਼ਲਮ ਦੇ ਸੰਤਾਂ ਵਿੱਚੋਂ ਓਹਨਾਂ ਲਈ ਜਿਹੜੇ ਗਰੀਬ ਹਨ ਚੰਦਾ ਉਗਰਾਹੀ ਕਰਨ</verse>
				<verse number="27">ਹਾਂ, ਇਹ ਓਹਨਾਂ ਦੀ ਭਾਉਣੀ ਹੋਈ ਅਤੇ ਓਹ ਏਹਨਾਂ ਦੇ ਕਰਜ਼ਦਾਰ ਭੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਏਹਨਾਂ ਦੀਆਂ ਆਤਮਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਓਹਨਾਂ ਨੂੰ ਭੀ ਚਾਹੀਦਾ ਹੈ ਭਈ ਸਰੀਰਕ ਵਸਤਾਂ ਨਾਲ ਏਹਨਾਂ ਦੀ ਸੇਵਾ ਕਰਨ</verse>
				<verse number="28">ਸੋ ਜਦ ਇਸ ਕੰਮ ਨੂੰ ਸਿਰੇ ਚਾੜ ਲਵਾਂ ਅਤੇ ਇਸ ਫਲ ਨੂੰ ਸੇਂਘੀ ਨਾਲ ਓਹਨਾਂ ਦੇ ਹਵਾਲੇ ਕਰ ਦਿਆਂ ਤਾਂ ਮੈਂ ਤੁਹਾਡੇ ਕੋਲੋਂ ਹੋ ਕੇ ਅਗਾਹਾਂ ਹਿਸਪਾਨਿਯਾ ਨੂੰ ਜਾਵਾਗਾਂ</verse>
				<verse number="29">ਅਤੇ ਮੈਂ ਜਾਣਦਾ ਹਾਂ ਭਈ ਜਦੋਂ ਤੁਹਾਡੇ ਕੋਲ ਆਵਾਂਗਾ ਤਦੋਂ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।।</verse>
				<verse number="30">ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ</verse>
				<verse number="31">ਭਈ ਓਹਨਾਂ ਤੋਂ ਜਿਹੜੇ ਯਹੂਦਿਆਂ ਵਿੱਚ ਬੇਪਰਤੀਤੇ ਹਨ ਮੈਂ ਬਚਾਇਆ ਜਾਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਪਰਵਾਨ ਹੋਵੇ</verse>
				<verse number="32">ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਿਆ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਸੁਖ ਪਾਵਾਂ</verse>
				<verse number="33">ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ। ਆਮੀਨ ।।</verse>
			</chapter>
			<chapter number="16">
				<verse number="1">ਮੈਂ ਤੁਹਾਨੂੰ ਫ਼ੀਬੀ ਦੀ ਸੌਂਪਣਾ ਕਰਦਾ ਹਾਂ ਜਿਹੜੀ ਸਾਡੀ ਭੈਣ ਅਤੇ ਉਸ ਕਲੀਸਿਯਾ ਦੀ ਸੇਵਕਾ ਹੈ ਜੋ ਕੰਖਰਿਯਾ ਵਿੱਚ ਹੈ</verse>
				<verse number="2">ਭਈ ਤੁਸੀਂ ਉਹ ਦਾ ਪ੍ਰਭੁ ਵਿੱਚ ਆਦਰ ਭਾਉ ਕਰੋ ਜਿਸ ਤਰਾਂ ਸੰਤਾਂ ਨੂੰ ਜੋਗ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਉਪਕਾਰਣ ਬਣ ਚੁੱਕੀ ਹੈ।।</verse>
				<verse number="3">ਪਰਿਸਕਾ ਅਤੇ ਅਕੂਲਾ ਨੂੰ ਸੁਖ ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ</verse>
				<verse number="4">ਜਿਨ੍ਹਾਂ ਮੇਰੀ ਜਾਨ ਦੇ ਬਦਲੇ ਆਪਣੀ ਹੀ ਧੌਣ ਡਾਹ ਦਿੱਤੀ ਅਤੇ ਨਿਰਾ ਮੈਂ ਹੀ ਤਾਂ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂ ਓਹਨਾਂ ਦਾ ਧੰਨਵਾਦ ਕਰਦੀਆਂ ਹਨ</verse>
				<verse number="5">ਅਤੇ ਉਸ ਕਲੀਸਿਯਾ ਨੂੰ ਜਿਹੜੀ ਓਹਨਾਂ ਦੇ ਘਰ ਵਿੱਚ ਹੈ ਸੁਖ ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁਖ ਸਾਂਦ ਆਖੋ</verse>
				<verse number="6">ਮਰਿਯਮ ਨੂੰ ਜਿਹ ਨੇ ਤੁਹਾਡੇ ਲਈ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ</verse>
				<verse number="7">ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਸਾਕਾਂ ਨੂੰ ਸੁਖ ਸਾਂਦ ਆਖੋ ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪਰਸਿੱਧ ਹਨ ਅਤੇ ਮੈਥੋਂ ਪਹਿਲਾਂ ਮਸੀਹੀ ਵੀ ਹੋਏ</verse>
				<verse number="8">ਅੰਪਲਿਯਾਤੁਸ ਨੂੰ ਜਿਹੜਾ ਪ੍ਰਭੁ ਵਿੱਚ ਮੇਰਾ ਪਿਆਰਾ ਹੈ ਸੁਖ ਸਾਂਦ ਆਖੋ</verse>
				<verse number="9">ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡੇ ਨਾਲ ਦਾ ਕੰਮ ਕਰਨ ਵਾਲਾ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁਖ ਸਾਂਦ ਆਖੋ</verse>
				<verse number="10">ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋਕੇ ਪਰਵਾਨ ਹੈ ਸੁਖ ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁਖ ਸਾਂਦ ਆਖੋ</verse>
				<verse number="11">ਹੇਰੋਦਿਯੋਨ ਮੇਰੇ ਸਾਕ ਨੂੰ ਸੁਖ ਸਾਂਦ ਆਖੋ ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਜਿਹੜੇ ਪ੍ਰਭੁ ਵਿੱਚ ਹਨ ਸੁਖ ਸਾਂਦ ਆਖੋ</verse>
				<verse number="12">ਤਰੁਫ਼ੈਨਾ ਅਤੇ ਤਰੁਫ਼ੋਸਾ ਨੂੰ ਜੋ ਪ੍ਰਭੁ ਵਿੱਚ ਮਿਹਨਤ ਕਰਦੀਆਂ ਹਨ ਸੁਖ ਸਾਂਦ ਆਖੋ। ਪਿਆਰੀ ਪਰਸੀਸ ਨੂੰ ਜਿਨ੍ਹ ਪ੍ਰਭੁ ਵਿੱਚ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ</verse>
				<verse number="13">ਰੂਫ਼ੁਸ ਨੂੰ ਜਿਹੜਾ ਪ੍ਰਭੁ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਤਾ ਨੂੰ ਜੋ ਮੇਰੀ ਵੀ ਮਾਤਾ ਹੈ ਸੁਖ ਸਾਂਦ ਆਖੋ</verse>
				<verse number="14">ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ</verse>
				<verse number="15">ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ</verse>
				<verse number="16">ਤੁਸੀਂ ਪਵਿੱਤਰ ਚੂੰਮੇ ਨਾਲ ਇੱਕ ਦੂਏ ਦੀ ਸੁਖ ਸਾਂਦ ਪੁੱਛੋ । ਮਸੀਹ ਦੀਆਂ ਸਾਰੀਆਂ ਕਲੀਸਿਯਾਂ ਤੁਹਾਡੀ ਸੁਖ ਸਾਂਦ ਪੁੱਛਦੀਆਂ ਹਨ ।।</verse>
				<verse number="17">ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ</verse>
				<verse number="18">ਕਿਉਂ ਜੋ ਏਹੋ ਜੇਹੇ ਸਾਡੇ ਪ੍ਰਭੁ ਮਸੀਹ ਦੀ ਨਹੀਂ ਸਗੋਂ ਆਪਣੇ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ</verse>
				<verse number="19">ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਭਨਾਂ ਤੋੜੀ ਅੱਪੜ ਪਿਆ ਹੈ ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ</verse>
				<verse number="20">ਅਰ ਸ਼ਾਂਤੀ ਦਾਤਾ ਪਰਮੇਸ਼ੁਰ ਸ਼ਤਾਨ ਨੂੰ ਝਬਦੇ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ।। ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।।</verse>
				<verse number="21">ਤਿਮੋਥਿਉਸ ਜੋ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ ਅਤੇ ਲੁਕਿਯੁਸ ਅਤੇ ਯਸੋਨ ਅਤੇ ਸੋਸਪਤਰੁਸ ਜੋ ਮੇਰੇ ਸਾਕ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ</verse>
				<verse number="22">ਮੈਂ ਤਰਤਿਯੁਸ ਜਿਹੜਾ ਇਸ ਪੱਤ੍ਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੁ ਵਿੱਚ ਸੁਖ ਸਾਂਦ ਆਖਦਾ ਹਾਂ</verse>
				<verse number="23">ਗਾਯੂਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦਾ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ । ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਈ ਕੁਆਰਤੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।</verse>
				<verse number="24">***</verse>
				<verse number="25">ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ</verse>
				<verse number="26">ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ</verse>
				<verse number="27">ਉਸ ਅਦੁਤੀ ਬੁੱਧੀਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ ਜੁੱਗ ਮਹਿਮਾ ਹੋਵੇ।। ਆਮੀਨ ।।</verse>
			</chapter>
		</book>
		<book number="46">
			<chapter number="1">
				<verse number="1">ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਨਾਲੇ ਸਾਡਾ ਭਰਾ ਸੋਸਥਨੇਸ।</verse>
				<verse number="2">ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਓਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ ਉਨ੍ਹਾਂ ਸਭਨਾਂ ਸਣੇ ਜਿਹੜੇ ਹਰੇਕ ਥਾਂ ਸਾਡੇ ਪ੍ਰਭੁ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜੋ ਉਨ੍ਹਾਂ ਦਾ ਨਾਲੇ ਸਾਡਾ ਪ੍ਰਭੁ ਹੈ</verse>
				<verse number="3">ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="4">ਮੈਂ ਪਰਮੇਸ਼ੁਰ ਦੀ ਕਿਰਪਾ ਦੇ ਕਾਰਨ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।</verse>
				<verse number="5">ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ।</verse>
				<verse number="6">ਜਿਵੇਂ ਮਸੀਹ ਦੀ ਸਾਖੀ ਤੁਹਾਡੇ ਵਿੱਚ ਕਾਇਮ ਹੋਈ</verse>
				<verse number="7">ਇੱਥੋਂ ਤੀਕ ਜੋ ਤੁਹਾਨੂੰ ਕਿਸੇ ਦਾਤ ਵਿੱਚ ਘਾਟਾ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ</verse>
				<verse number="8">ਉਹ ਤੁਹਾਨੂੰ ਅੰਤ ਤੀਕ ਕਾਇਮ ਵੀ ਰੱਖੇਗਾ ਭਈ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ</verse>
				<verse number="9">ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।।</verse>
				<verse number="10">ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ</verse>
				<verse number="11">ਕਿਉਂ ਜੋ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਵਿਖੇ ਮੈਨੂੰ ਪਤਾ ਲੱਗਾ ਹੈ ਜੋ ਤੁਹਾਡੇ ਵਿੱਚ ਬਖੇੜੇ ਹੁੰਦੇ ਹਨ</verse>
				<verse number="12">ਮੇਰਾ ਕਹਿਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ \ਮੈਂ ਪੌਲੁਸ ਦਾ\ ਯਾ \ਮੈਂ ਅਪੁੱਲੋਸ ਦਾ\ ਯਾ \ਮੈਂ ਕੇਫਾਸ ਦਾ\ ਯਾ \ਮੈਂ ਮਸੀਹ ਦਾ\ ਹਾਂ</verse>
				<verse number="13">ਭਲਾ, ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਯਾ ਤੁਹਾਨੂੰ ਪੌਲੁਸ ਦੇ ਨਾਉ ਉੱਤੇ ਬਪਤਿਸਮਾ ਦਿੱਤਾ ਗਿਆ ਸੀ?</verse>
				<verse number="14">ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ</verse>
				<verse number="15">ਭਈ ਕੋਈ ਨਾ ਇਹ ਆਖੇ ਜੋ ਮੇਰੇ ਨਾਉਂ ਉੱਤੇ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ</verse>
				<verse number="16">ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਹੋਰ ਮੈਂ ਨਹੀਂ ਜਾਣਦਾ ਜੋ ਮੈਂ ਹੋਰ ਕਿਸੇ ਨੂੰ ਬਪਤਿਸਮਾ ਦਿੱਤਾ ਹੋਵੇ</verse>
				<verse number="17">ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਦੇ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਘੱਲਿਆ ਹੈ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਭਈ ਕਿਤੇ ਐਉਂ ਨਾ ਹੋਵੇ ਜੋ ਮਸੀਹ ਦੀ ਸਲੀਬ ਅਵਿਅਰਥੀ ਹੋ ਜਾਏ।।</verse>
				<verse number="18">ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ</verse>
				<verse number="19">ਕਿਉਂ ਜੋ ਲਿਖਿਆ ਹੋਇਆ ਹੈ ਕਿ, ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।।</verse>
				<verse number="20">ਕਿੱਥੇ ਬੁੱਧਵਾਨ? ਕਿੱਥੇ ਗ੍ਰੰਥੀ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?</verse>
				<verse number="21">ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਭਾਇਆ ਇਹ ਜੋ ਪਰਚਾਰ ਦੀ ਮੂਰਖਤਾਈ ਨਾਲ ਨਿਹਚਾਵਾਨਾਂ ਨੂੰ ਬਚਾਵੇ</verse>
				<verse number="22">ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ</verse>
				<verse number="23">ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲੇਖੇ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲੇਖੇ ਮੂਰਖਤਾਈ ਹੈ</verse>
				<verse number="24">ਪਰ ਉਨ੍ਹਾਂ ਦੇ ਲੇਖੇ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸ਼ਕਤੀ ਅਤੇ ਪਰਮੇਸ਼ੁਰ ਦਾ ਗਿਆਨ ਹੈ</verse>
				<verse number="25">ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।।</verse>
				<verse number="26">ਹੇ ਭਰਾਵੋ, ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ</verse>
				<verse number="27">ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ,</verse>
				<verse number="28">ਅਤੇ ਸੰਸਾਰ ਦੇ ਅਦਨਾਂ ਅਤੇ ਮਲੀਹਾਦੜ੍ਹਾਂ ਨੂੰ ਨਾਲੇ ਉਹਨਾਂ ਨੂੰ ਜਿਹੜੇ ਹਨ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਅਕਾਰਥ ਕਰੇ</verse>
				<verse number="29">ਤਾਂ ਕਿ ਕੋਈ ਬਸ਼ਰ ਪਰਮੇਸ਼ੁਰ ਦੇ ਅੱਗੇ ਘੁਮੰਡ ਨਾ ਕਰੇ</verse>
				<verse number="30">ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ ਅਤੇ ਧਰਮ ਅਤੇ ਪਵਿੱਤਰਤਾਈ ਅਤੇ ਨਿਸਤਾਰਾ ਬਣਾਇਆ ਗਿਆ ਸੀ</verse>
				<verse number="31">ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਅਭਮਾਨ ਕਰੇ ਸੋ ਪ੍ਰਭੁ ਵਿੱਚ ਅਭਮਾਨ ਕਰੇ।।</verse>
			</chapter>
			<chapter number="2">
				<verse number="1">ਹੇ ਭਰਾਵੋ, ਜਾਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਖੀ ਦੀ ਖਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਯਾ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ</verse>
				<verse number="2">ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨਾ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾਂ</verse>
				<verse number="3">ਅਤੇ ਮੈਂ ਦੁਰਬਲਤਾਈ ਅਤੇ ਭੈ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸਾਂ</verse>
				<verse number="4">ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ</verse>
				<verse number="5">ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।।</verse>
				<verse number="6">ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਸੁਣਾਉਂਦੇ ਹਾਂ ਪਰ ਉਹ ਗਿਆਨ ਨਹੀਂ ਜੋ ਇਸ ਜੁੱਗ ਦਾ ਹੋਵੇ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਜਿਹੜੇ ਨਾਸ ਹੋ ਰਹੇ ਹਨ</verse>
				<verse number="7">ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਹ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੇ ਪਰਤਾਪ ਲਈ ਠਹਿਰਾਇਆ</verse>
				<verse number="8">ਜਿਹ ਨੂੰ ਇਸ ਜੁੱਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਤੇਜਵਾਨ ਪ੍ਰਭੁ ਨੂੰ ਸਲੀਬ ਉੱਤੇ ਨਾ ਚਾੜ੍ਹਦੇ</verse>
				<verse number="9">ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -</verse>
				<verse number="10">ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ</verse>
				<verse number="11">ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ</verse>
				<verse number="12">ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ</verse>
				<verse number="13">ਅਸੀਂ ਇੰਨ੍ਹਾਂ ਗੱਲਾਂ ਨੂੰ ਮਾਣਸ ਗਿਆਨ ਦਿਆਂ ਦੱਸਿਆ ਹੋਇਆਂ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦਿਆਂ ਦੱਸਿਆਂ ਹੋਇਆ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ</verse>
				<verse number="14">ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ</verse>
				<verse number="15">ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ</verse>
				<verse number="16">ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।।</verse>
			</chapter>
			<chapter number="3">
				<verse number="1">ਹੇ ਭਰਾਵੋ, ਮੈਂ ਤੁਹਾਡੇ ਨਾਲ ਐੱਦਾਂ ਨਾ ਬੋਲ ਸੱਕਿਆ ਜਿੱਦਾਂ ਆਤਮਕਾਂ ਨਾਲ ਸਗੋਂ ਜਿੱਦਾਂ ਸਰੀਰਿਕਾਂ ਨਾਲ ਬੋਲੀਦਾ ਹੈ। ਹਾਂ, ਜਿੱਦਾਂ ਉਨ੍ਹਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ</verse>
				<verse number="2">ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਆਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਜੋਗੇ ਨਹੀਂ ਸਾਓ ਸਗੋਂ ਹੁਣ ਭੀ ਉਹ ਦੇ ਜੋਗੇ ਨਹੀਂ ਹੋ</verse>
				<verse number="3">ਤੁਸੀਂ ਹੁਣ ਤੀਕ ਸਰੀਰਿਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਿਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?</verse>
				<verse number="4">ਜਦੋਂ ਇੱਕ ਕਹਿੰਦਾ ਹੈ ਭਈ ਮੈਂ ਪੌਲੁਸ ਦਾ ਹਾਂ ਅਤੇ ਦੂਜਾ ਮੈਂ ਅਪੁੱਲੋਸ ਦਾ ਹਾਂ’ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?</verse>
				<verse number="5">ਫੇਰ ਅਪੁੱਲੋਸ ਕੀ ਹੈ ਅਤੇ ਪੌਲੁਸ ਕੀ ਹੈ? ਨਿਰੇ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਨਿਹਚਾ ਕੀਤੀ ਜਿਵੇਂ ਪ੍ਰਭੁ ਨੇ ਹਰੇਕ ਨੂੰ ਦਾਨ ਦਿੱਤਾ</verse>
				<verse number="6">ਮੈਂ ਤਾਂ ਬੂਟਾ ਲਾਇਆ ਅਤੇ ਅਪੁੱਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ</verse>
				<verse number="7">ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪ੍ਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ</verse>
				<verse number="8">ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇ ਇੱਕ ਹਨ ਪਰ ਹਰੇਕ ਆਪੋ ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ</verse>
				<verse number="9">ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਰ ਪਰਮੇਸ਼ੁਰ ਦਾ ਭਵਨ ਹੋ।।</verse>
				<verse number="10">ਪਰਮੇਸ਼ੁਰ ਦੀ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਾਨ ਹੋਈ ਹੈ ਮੈਂ ਸਿਆਣੇ ਰਾਜ ਮਿਸਤ੍ਰੀ ਵਾਂਙੁ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ</verse>
				<verse number="11">ਕਿਉਂ ਜੋ ਉਸ ਨੀਂਹ ਤੋਂ ਬਿਨਾ ਜੋ ਰੱਖੀ ਹੋਈ ਹੈ ਦੂਜੀ ਕੋਈ ਨਹੀਂ ਰੱਖ ਸੱਕਦਾ ਹੈ ਅਰ ਉਹ ਯਿਸੂ ਮਸੀਹ ਹੈ</verse>
				<verse number="12">ਪਰ ਜੇ ਕੋਈ ਇਹ ਨੀਂਹ ਉੱਤੇ ਸੋਨੇ, ਚਾਂਦੀ, ਬਹੁ ਮੁੱਲੇ ਪੱਥਰਾਂ, ਲੱਕੜਾਂ, ਘਾਹ ਅਤੇ ਭੋ ਦੀ ਉਸਾਰੀ ਕਰੇ</verse>
				<verse number="13">ਤਾਂ ਹਰੇਕ ਦਾ ਕੰਮ ਪਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸਨੂੰ ਉਘਾੜ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪੇ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪਰਕਾਰ ਦਾ ਹੈ</verse>
				<verse number="14">ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਬਦਲਾ ਮਿਲੇਗਾ</verse>
				<verse number="15">ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।।</verse>
				<verse number="16">ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?</verse>
				<verse number="17">ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹੋ ਤੁਸੀਂ ਹੋ।।</verse>
				<verse number="18">ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿਖੇ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਬਈ ਗਿਆਨੀ ਹੋ ਜਾਵੇ</verse>
				<verse number="19">ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਪੁਣਾ ਹੈ ਕਿਉਂ ਜੋ ਲਿਖਿਆ ਹੋਇਆ ਹੈ ਭਈ ਉਹ ਗਿਆਨੀਆਂ ਨੂੰ ਉਨ੍ਹਾਂ ਦੀ ਚਤੁਰਾਈ ਦੇ ਵਿੱਚ ਹੀ ਫਸਾ ਦਿੰਦਾ ਹੈ</verse>
				<verse number="20">ਅਤੇ ਫੇਰ ਇਹ ਕਿ ਪ੍ਰਭੁ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਜੋ ਉਹ ਅਵਿਰਥੀਆਂ ਹਨ</verse>
				<verse number="21">ਇਸ ਲਈ ਕੋਈ ਜਣਾ ਮਨੁੱਖਾਂ ਉੱਤੇ ਅਭਮਾਨ ਨਾ ਕਰੇ। ਕਿਂਉ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ</verse>
				<verse number="22">ਕੀ ਪੌਲੁਸ, ਕੀ ਅਪੁੱਲੋਸ, ਕੀ ਕੇਫਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ ਵਸਤਾਂ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!</verse>
				<verse number="23">ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।।</verse>
			</chapter>
			<chapter number="4">
				<verse number="1">ਆਦਮੀ ਸਾਨੂੰ ਇਉਂ ਜਾਣੇ ਜਿਉਂ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਮੁਖਤਿਆਰ।</verse>
				<verse number="2">ਫੇਰ ਇੱਥੇ ਮੁਖਤਿਆਰਾਂ ਵਿੱਚ ਇਹ ਚਾਹੀਦਾ ਹੈ ਜੋ ਉਹ ਮਾਤਬਰ ਹੋਣ</verse>
				<verse number="3">ਪਰ ਮੇਰੇ ਲੇਖੇ ਇਹ ਅੱਤ ਛੋਟੀ ਗੱਲ ਹੈ ਭਈ ਤੁਹਾਥੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਚ ਨਹੀਂ ਕਰਦਾ ਹਾਂ</verse>
				<verse number="4">ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ ਪਰ ਮੇਰੀ ਜਾਚ ਕਰਨ ਵਾਲਾ ਪ੍ਰਭੁ ਹੈ</verse>
				<verse number="5">ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।।</verse>
				<verse number="6">ਹੇ ਭਰਾਵੋ, ਮੈਂ ਏਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆ ਭਈ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵੱਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਏ ਦੇ ਵਿਰੁੱਧ ਫੁੱਲ ਜਾਉ</verse>
				<verse number="7">ਕਿਉਂ ਜੋ ਤੈਨੂੰ ਦੂਏ ਤੋਂ ਭਿੰਨ ਕੌਣ ਕਰਦਾ ਹੈ ਅਤੇ ਤੇਰੇ ਕੋਲ ਕੀ ਹੈ ਜੋਤੈਂ ਦੂਏ ਤੋਂ ਨਹੀਂ ਲਿਆ? ਪਰ ਜੇ ਤੈਂ ਲਿਆ ਵੀ ਦੂਏ ਤੋਂ ਤਾਂ ਅਭਮਾਨ ਕਾਹਨੂੰ ਕਰਦਾ ਹੈ ਭਈ ਜਾਣੀਦਾ ਲਿਆ ਹੀ ਨਹੀਂ?</verse>
				<verse number="8">ਤੁਸੀਂ ਤਾਂ ਹੁਣੇ ਹੀ ਰੱਜੇ ਹੋਏ ਹੋ! ਤੁਸੀਂ ਤਾਂ ਹੁਣੇ ਹੀ ਧਨੀ ਹੋ ਗਏ! ਤੁਸੀਂ ਸਾਥੋਂ ਬਿਨਾ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!</verse>
				<verse number="9">ਮੈਂ ਤਾਂ ਸਮਝਦਾ ਹਾਂ ਭਈ ਪਰਮੇਸ਼ੁਰ ਨੇ ਅਸਾਂ ਰਸੂਲਾਂ ਨੂੰ ਸਭਨਾਂ ਤੋਂ ਛੇਕੜਲੇ ਕਰਕੇ ਕਤਲ ਹੋਣ ਵਾਲਿਆਂ ਵਰਗੇ ਪਰਗਟ ਕੀਤਾ ਕਿਉਂ ਜੋ ਅਸੀਂ ਜਗਤ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ</verse>
				<verse number="10">ਅਸੀਂ ਮਸੀਹ ਦੇ ਨਮਿੱਤ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ, ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ</verse>
				<verse number="11">ਇਸ ਘੜੀ ਤੀਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ</verse>
				<verse number="12">ਅਤੇ ਆਪਣੇ ਹੱਥਾਂ ਨਾਲ ਕੰਮ ਧੰਦੇ ਕਰਕੇ ਮਿਹਨਤ ਕਰਦੇ ਹਾਂ। ਅਸੀਂ ਗਾਲੀਆਂ ਖਾ ਕੇ ਅਸੀਸ ਦਿੰਦੇ ਹਾਂ। ਜਾਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ</verse>
				<verse number="13">ਜਾਂ ਸਾਡੀ ਨਿੰਦਿਆਂ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੀਕੁਰ ਜਗਤ ਦੇ ਕੁੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਝਾੜਨ ਬਣੇ ਹੋਏ ਹਾਂ।।</verse>
				<verse number="14">ਮੈਂ ਇਹ ਗੱਲ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਵਾਙੁ ਸਮਝਾਉਣ ਲਈ ਲਿਖਦਾ ਹਾਂ</verse>
				<verse number="15">ਭਾਵੇਂ ਹੀ ਮਸੀਹ ਵਿੱਚ ਦਸ ਹਜਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ</verse>
				<verse number="16">ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ</verse>
				<verse number="17">ਇਸ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲਿਆ ਜਿਹੜਾ ਪ੍ਰਭੁ ਵਿੱਚ ਮੇਰਾ ਪਿਆਰਾ ਅਤੇ ਨਿਹਚੇ ਜੋਗ ਪੁੱਤ੍ਰ ਹੈ। ਉਹ ਮੇਰੇ ਵਰਤਾਵੇ ਜੋ ਮਸੀਹ ਵਿੱਚ ਹਨ ਤੁਹਾਨੂੰ ਚੇਤੇ ਕਰਾਵੇਗਾ ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਕਰਦਾ ਹਾਂ</verse>
				<verse number="18">ਕਈ ਇਹ ਸਮਝ ਕੇ ਫੁੱਲਦੇ ਹਨ ਭਈ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ</verse>
				<verse number="19">ਪਰ ਜੇ ਪ੍ਰਭੁ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮੱਰਥਾ ਨੂੰ ਜਾਣ ਲਵਾਂਗਾ</verse>
				<verse number="20">ਪਰਮੇਸ਼ੁਰ ਦਾ ਰਾਜ ਗੱਲਾਂ ਦੇ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ</verse>
				<verse number="21">ਤੁਸੀਂ ਕੀ ਚਾਹੁੰਦੇ ਹੋ ਭਈ ਮੈਂ ਸੋਟਾ ਫੜ ਕੇ ਤੁਹਾਡੇ ਕੋਲ ਆਵਾਂ ਅਥਵਾ ਪ੍ਰੇਮ ਅਤੇ ਨਰਮਾਈ ਦੇ ਆਤਮਾ ਨਾਲ?।।</verse>
			</chapter>
			<chapter number="5">
				<verse number="1">ਇਹ ਗੱਲ ਦੀ ਪੱਕੀ ਖਬਰ ਸੁਣੀਦੀ ਹੈ ਕਿ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਭੀ ਨਹੀਂ ਹੁੰਦੀ ਭਈ ਇੱਕ ਜਣਾ ਆਪਣੇ ਪਿਉ ਦੀ ਤੀਵੀਂ ਰੱਖਦਾ ਹੈ</verse>
				<verse number="2">ਅਤੇ ਤੁਸੀਂ ਫੁੱਲੇ ਹੋਏ ਹੋ ਸਗੋਂ ਕੀ ਤੁਹਾਨੂੰ ਸੋਗ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਹ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਛੇਕਿਆ ਜਾਵੇ</verse>
				<verse number="3">ਮੈਂ ਤਾਂ ਸਰੀਰ ਦੁਆਰਾ ਨਹੀਂ ਪਰ ਆਤਮਾ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਹ ਨੇ ਇਹ ਕੰਮ ਐਉਂ ਕੀਤਾ ਉਹ ਦਾ ਨਬੇੜਾ ਇਸ ਪਰਕਾਰ ਕਰ ਹਟਿਆ ਭਈ ਜਾਣੋ ਮੈਂ ਸਨਮੁਖ ਹੀ ਸਾਂ</verse>
				<verse number="4">ਜਦ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੁ ਯਿਸੂ ਦੀ ਸਮਰੱਥਾ ਨਾਲ ਇੱਕਠੇ ਹੋਏ</verse>
				<verse number="5">ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ਤਾਨ ਦੇ ਹਵਾਲੇ ਕਰੋ ਭਈ ਉਹ ਦਾ ਆਤਮਾ ਪ੍ਰਭੁ ਯਿਸੂ ਦੇ ਦਿਨ ਬਚ ਜਾਏ</verse>
				<verse number="6">ਤੁਹਾਡਾ ਅਭਮਾਨ ਅੱਛਾ ਨਹੀਂ । ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖਮੀਰ ਸਾਰੀ ਤੌਣ ਨੂੰ ਖਮੀਰਿਆਂ ਕਰ ਦਿੰਦਾ ਹੈ?</verse>
				<verse number="7">ਪੁਰਾਣੇ ਖਮੀਰ ਨੂੰ ਕੱਢ ਸੁੱਟੋ ਭਈ ਜਿਵੇਂ ਤੁਸੀਂ ਪਤੀਰੇ ਹੋਏ ਹੋ ਤਿਵੇਂ ਤੁਸੀਂ ਸੱਜਰੀ ਤੌਣ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ</verse>
				<verse number="8">ਸੋ ਆਉ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖਮੀਰ ਨਾਲ ਨਹੀਂ, ਨਾ ਬੁਰਿਆਈ ਅਰ ਦੁਸ਼ਟਪੁਣੇ ਦੇ ਖਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ ।।</verse>
				<verse number="9">ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰਨੀ</verse>
				<verse number="10">ਇਹ ਨਹੀਂ ਜੋ ਮੂਲੋਂ ਜਗਤ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਜਗਤ ਵਿੱਚੋਂ ਨਿੱਕਲਣਾ ਹੀ ਪੈਂਦਾ</verse>
				<verse number="11">ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਸਦਾ ਕੇ ਹਰਾਮਕਾਰੀ ਯਾ ਲੋਭੀ ਯਾ ਮੂਰਤੀ ਪੂਜਕ ਯਾ ਗਾਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ</verse>
				<verse number="12">ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਉਂ ਕਰਾਂ? ਕੀ ਤੁਸੀਂ ਅੰਦਰਲਿਆਂ ਦਾ ਨਿਆਉਂ ਨਹੀਂ ਕਰਦੇ?</verse>
				<verse number="13">ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਉਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।।</verse>
			</chapter>
			<chapter number="6">
				<verse number="1">ਕੀ ਤੁਹਾਡੇ ਵਿੱਚੋਂ ਕਿਸੇ ਦਾ ਇਹ ਹਿਆਉ ਪੈਂਦਾ ਹੈ ਜੋ ਦੂਜੇ ਨਾਲ ਮੁੱਕਦਮਾ ਰੱਖ ਕੇ ਨਬੇੜੇ ਲਈ ਕੁਧਰਮੀਆਂ ਕੋਲ ਜਾਵੇ ਅਤੇ ਸੰਤਾਂ ਕੋਲ ਨਾ?</verse>
				<verse number="2">ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਜਨ ਜਗਤ ਦਾ ਨਿਆਉਂ ਕਰਨਗੇ? ਅਤੇ ਜੇ ਜਗਤ ਦਾ ਨਿਆਉਂ ਤੁਹਾਥੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਜੋਗ ਨਹੀਂ ਹੋ?</verse>
				<verse number="3">ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਉਂ ਕਰਾਂਗੇ? ਫਿਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?</verse>
				<verse number="4">ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਦੇ ਵਿੱਚ ਤੁੱਛ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?</verse>
				<verse number="5">ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸੱਕੇ?</verse>
				<verse number="6">ਸਗੋਂ ਭਰਾ ਭਰਾ ਉੱਤੇ ਨਾਲਸ਼ ਕਰਦਾ ਹੈ ਸੋ ਵੀ ਬੇਪਰਤੀਤਿਆਂ ਦੇ ਅੱਗੇ?</verse>
				<verse number="7">ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਕੁਨਿਆਉਂ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠਗਾਈ ਕਿਉਂ ਨਹੀਂ ਖਾਂਦੇ?</verse>
				<verse number="8">ਪਰ ਤੁਸੀਂ ਆਪੇ ਕੁਨਿਆਉਂ ਅਤੇ ਠੱਗੀ ਕਰਦੇ ਹੋ ਸੋ ਭੀ ਆਪਣੇ ਭਰਾਵਾਂ ਨਾਲ!</verse>
				<verse number="9">ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ,</verse>
				<verse number="10">ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ</verse>
				<verse number="11">ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।।</verse>
				<verse number="12">ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰੰਤੂ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰ ਮੈਂ ਕਿਸੇ ਵਸਤ ਦੇ ਅਧੀਨ ਨਹੀਂ ਹੋਵਾਂਗਾ</verse>
				<verse number="13">ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨਾਂ ਦੇ ਲਈ ਪਰੰਤੂ ਪਰਮੇਸ਼ੁਰ ਉਹ ਦਾ ਨਾਲੇ ਇੰਨ੍ਹਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੁ ਦੇ ਲਈ ਹੈ ਅਤੇ ਪ੍ਰਭੁ ਸਰੀਰ ਦੇ ਲਈ</verse>
				<verse number="14">ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੁ ਨੂੰ ਜਿਵਾ ਕੇ ਉਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉਠਾਏਗਾ</verse>
				<verse number="15">ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!</verse>
				<verse number="16">ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਦੇ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ</verse>
				<verse number="17">ਪਰ ਜੋ ਕੋਈ ਪ੍ਰਭੁ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ</verse>
				<verse number="18">ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ</verse>
				<verse number="19">ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?</verse>
				<verse number="20">ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।।</verse>
			</chapter>
			<chapter number="7">
				<verse number="1">ਹੁਣ ਜਿੰਨ੍ਹਾਂ ਗੱਲਾਂ ਦੇ ਵਿਖੇ ਤੁਸਾਂ ਲਿਖਿਆ ਸੀ ਮੈਂ ਇਹ ਕਹਿੰਦਾ ਹਾਂ ਭਈ ਪੁਰਖ ਦੇ ਲਈ ਤਾਂ ਇਹ ਚੰਗਾ ਹੈ ਜੋ ਕਿ ਇਸਤ੍ਰੀ ਨੂੰ ਨਾ ਛੋਹੇ</verse>
				<verse number="2">ਪਰੰਤੂ ਹਰਾਮਕਾਰੀਆਂ ਦੇ ਕਾਰਨ ਹਰੇਕ ਪੁਰਖ ਆਪਣੀ ਹੀ ਇਸਤ੍ਰੀ ਨੂੰ ਅਤੇ ਹਰੇਕ ਇਸਤ੍ਰੀ ਆਪਣੇ ਹੀ ਪੁਰਖ ਨੂੰ ਰੱਖੇ</verse>
				<verse number="3">ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ</verse>
				<verse number="4">ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ</verse>
				<verse number="5">ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ</verse>
				<verse number="6">ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ</verse>
				<verse number="7">ਤਾਂ ਵੀ ਮੈਂ ਚਾਹੁੰਦਾ ਹਾਂ ਭਈ ਸਾਰੇ ਮਨੁੱਖ ਇੱਹੋ ਜਿਹੇ ਹੋਣ ਜਿਹੋ ਜਿਹਾ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਨੇ ਇਸ ਪਰਕਾਰ ਦਾ ਕਿਨੇ ਉਸ ਪਰਕਾਰ ਦਾ।।</verse>
				<verse number="8">ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਜੋ ਉਹਨਾਂ ਲਈ ਚੰਗਾ ਹੈ ਭਈ ਇਹੋ ਜਿਹੋ ਰਹਿਣ ਜਿਹੇ ਜਿਹਾ ਮੈਂ ਹਾਂ</verse>
				<verse number="9">ਪਰ ਜੇ ਉਨ੍ਹਾਂ ਵਿੱਚ ਜਤ ਸਤ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ ਕਿਉਂ ਜੋ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ</verse>
				<verse number="10">ਪਰੰਤੂ ਗ੍ਰਿਸਤੀਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੁ, ਜੋ ਪਤਨੀ ਆਪਣੇ ਪਤੀ ਤੋਂ ਅੱਡ ਨਾ ਹੋਵੇ</verse>
				<verse number="11">ਪਰ ਜੇ ਉਹ ਅੱਡ ਹੋਵੇ ਵੀ ਤਾਂ ਅਣਵਿਆਹੀ ਰਹੇ ਅਥਵਾ ਆਪਣੀ ਪਤੀ ਨਾਲ ਸੁਲ੍ਹਾ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ</verse>
				<verse number="12">ਪਰ ਰਹਿੰਦਿਆਂ ਨੂੰ ਪ੍ਰਭੁ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ ਭਈ ਜੇ ਕਿਸੇ ਭਰਾ ਦੀ ਬੇ-ਪਰਤੀਤ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਪੁਰਖ ਉਸ ਨੂੰ ਨਾ ਤਿਆਗੇ</verse>
				<verse number="13">ਅਤੇ ਜਿਹੜੀ ਪਤਨੀ ਦਾ ਬੇਪਰਤੀਤ ਪਤੀ ਹੋਵੇ ਅਤੇ ਇਹ ਉਸਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ</verse>
				<verse number="14">ਕਿਉਂ ਜੋ ਬੇਪਰਤੀਤ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਬੇਪਰਤੀਤ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ</verse>
				<verse number="15">ਪਰ ਜੇ ਉਹ ਬੇਪਰਤੀਤ ਅੱਡ ਹੋਵੇ ਤਾਂ ਅੱਡ ਹੋਣ ਦੇਹ ਅਜਿਹੇ ਹਾਲ ਵਿੱਚ ਕੋਈ ਭਰਾ ਯਾ ਭੈਣ ਬੰਧਨ ਵਿੱਚ ਨਹੀਂ ਹੈ ਪਰ ਪਰਮੇਸ਼ੁਰ ਨੇ ਸਾਨੂੰ ਸੁਲ੍ਹਾ ਦੇ ਲਈ ਸੱਦਿਆ ਹੈ</verse>
				<verse number="16">ਹੇ ਪਤਨੀਏ, ਤੂੰ ਕਿੱਕੁਰ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਥਵਾ ਹੇ ਪਤੀ, ਤੂੰ ਕਿੱਕੁਰ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?</verse>
				<verse number="17">ਪਰ ਜਿਸ ਪਰਕਾਰ ਪ੍ਰਭੁ ਨੇ ਹਰੇਕ ਨੂੰ ਵੰਡਿਆ ਹੋਇਆ ਹੈ ਅਤੇ ਜਿਸ ਪਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ</verse>
				<verse number="18">ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ</verse>
				<verse number="19">ਸੁੰਨਤ ਕੁਝ ਨਹੀਂ ਅਤੇ ਅਸੁੰਨਤੀ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ</verse>
				<verse number="20">ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਟਿਕਿਆ ਰਹੇ</verse>
				<verse number="21">ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਕੀ ਹੋਇਆ ਫੇਰ? ਪਰ ਜੇ ਕਿਤੇ ਅਜਾਦ ਹੋ ਸੱਕੇਂ ਤਾਂ ਉਹ ਦਾ ਜਤਨ ਕਰ</verse>
				<verse number="22">ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੁ ਵਿੱਚ ਸੱਦਿਆ ਗਿਆ ਉਹ ਪ੍ਰਭੁ ਦਾ ਅਜਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ</verse>
				<verse number="23">ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ</verse>
				<verse number="24">ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਟਿਕਿਆ ਰਹੇ।।</verse>
				<verse number="25">ਪਰ ਕੁਆਰੀਆਂ ਦੇ ਵਿਖੇ ਪ੍ਰਭੁ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਨਿਹਚੇ ਜੋਗ ਹੋਣ ਦੇ ਕਾਰਨ ਪ੍ਰਭੁ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ</verse>
				<verse number="26">ਸੋ ਏਹ ਮੈਨੂੰ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹੋ ਭਲਾ ਹੈ ਭਈ ਉਹ ਉਦਾਂ ਹੀ ਰਹੇ</verse>
				<verse number="27">ਕੀ ਤੂੰ ਪਤਨੀ ਨਾਲ ਬੱਝਾ ਹੋਇਆ ਹੈ? ਤਾਂ ਛੁਟਕਾਰਾ ਨਾ ਢੂੰਡ। ਕੀ ਤੂੰ ਪਤਨੀ ਤੋਂ ਛੁਟਿਆ ਹੋਇਆ ਹੈਂ? ਤਾਂ ਪਤਨੀ ਨਾ ਢੂੰਡ</verse>
				<verse number="28">ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ ਪਰ ਇਹੋ ਜੇਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ</verse>
				<verse number="29">ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ ਭਈ ਏਦੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਾਣੀਦਾ ਉਨ੍ਹਾਂ ਦੇ ਪਤਨੀਆਂ ਨਹੀਂ ਹਨ ਅਤੇ ਰੋਣ ਵਾਲੇ ਕਿ ਜਾਣੀਦਾ ਉਹ ਨਹੀਂ ਰੋਂਦੇ</verse>
				<verse number="30">ਅਤੇ ਅਨੰਦ ਕਰਨ ਵਾਲੇ ਕਿ ਜਾਣੀਦਾ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਜਾਣੀਦਾ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ</verse>
				<verse number="31">ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਜਾਣੀਦਾ ਹੱਦੋਂ ਵਧਕੇ ਨਹੀਂ ਵਰਤਦੇ; ਕਿਉਂ ਜੋ ਇਸ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ</verse>
				<verse number="32">ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਨਿਚੰਤ ਰਹੋ। ਅਣਵਿਆਹਿਆ ਪੁਰਖ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਜੋ ਉਹ ਪ੍ਰਭੁ ਨੂੰ ਕਿਵੇਂ ਪਰਸੰਨ ਕਰੇ</verse>
				<verse number="33">ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ</verse>
				<verse number="34">ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ</verse>
				<verse number="35">ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਮੁਨਾਸਬ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨਾਂ ਘਾਬਰੇ ਪ੍ਰਭੁ ਦੀ ਸੇਵਾ ਵਿੱਚ ਲੱਗੇ ਰਹੋ</verse>
				<verse number="36">ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਜੋਗ ਹੈ ਜੋ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਦਾ ਹੋਵੇ ਤਾਂ ਜੋ ਚਾਹੁੰਦੇ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ</verse>
				<verse number="37">ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਕਰੇ ਜਿਹ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਿਆ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਂਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ</verse>
				<verse number="38">ਗੱਲ ਕਾਹਦੀ, ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਨਹੀਂ ਵਿਆਹੁੰਦਾ ਹੈ ਉਦੂੰ ਵੀ ਚੰਗਾ ਕਰੇਗਾ ਹੈ।।</verse>
				<verse number="39">ਜਿੰਨ੍ਹਾਂ ਚਿਰ ਉਹ ਦਾ ਪਤੀ ਜੀਉਂਦਾ ਰਹੇ ਉੱਨਾ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਨਿਰਬੰਧ ਹੈ, ਜਿਹ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੁ ਦੇ ਵਿੱਚ</verse>
				<verse number="40">ਪਰ ਜੇਕਰ ਉਹ ਐਵੇਂ ਹੀ ਰਹੇ ਤਾਂ ਮੇਰੀ ਜਾਚ ਵਿੱਚ ਏਦੋਂ ਭੀ ਭਾਗਵਾਨ ਹੈ ਅਤੇ ਮੈਂ ਸਮਝਦਾ ਹਾਂ ਜੋ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਭੀ ਹੈ।।</verse>
			</chapter>
			<chapter number="8">
				<verse number="1">ਮੂਰਤੀਆਂ ਦੀਆਂ ਭੇਟਾਂ ਦੇ ਵਿਖੇ ਅਸੀਂ ਇਹ ਜਾਣਦੇ ਹਾਂ ਜੋ ਅਸਾਂ ਸਭਨਾਂ ਨੂੰ ਇਲਮ ਹੈ। ਇਲਮ ਫੁਲਾਉਂਦਾ ਹੈ ਪਰ ਪ੍ਰੇਮ ਬਣਾਉਂਦਾ ਹੈ</verse>
				<verse number="2">ਜੇ ਕੋਈ ਆਪਣੇ ਭਾਣੇ ਕੁੱਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ</verse>
				<verse number="3">ਪਰ ਜੇ ਕੋਈ ਪਰਮੇਸ਼ੁਰ ਨਾਲ ਪ੍ਰੇਮ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ</verse>
				<verse number="4">ਸੋ ਮੂਰਤੀਆਂ ਦੀਆਂ ਭੇਟਾਂ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਛੁੱਟ ਦੂਜਾ ਕੋਈ ਨਹੀਂ।</verse>
				<verse number="5">ਭਾਵੇਂ ਕਿੰਨੇ ਹੀ ਹਨ ਕੀ ਅਕਾਸ਼ ਵਿੱਚ ਕੀ ਧਰਤੀ ਉੱਤੇ ਜਿਹੜੇ ਦਿਓਤੇ ਕਰਕੇ ਸਦਾਉਂਦੇ ਹਨ ਯਥਾ ਬਾਹਲੇ ਦਿਓਤੇ ਅਤੇ ਬਾਹਲੇ ਸੁਆਮੀ ਹਨ</verse>
				<verse number="6">ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੇ ਕੁੱਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ</verse>
				<verse number="7">ਪਰ ਸਭਨਾਂ ਨੂੰ ਇਹ ਇਲਮ ਨਹੀਂ ਸਗੋਂ ਕਈਕੁ ਜਿਹੜੇ ਹੁਣ ਤੀਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੀ ਭੇਟ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਅੰਤਹਕਰਨ ਨਿਤਾਣਾ ਹੋਕੇ ਮਲੀਨ ਹੋ ਜਾਂਦਾ ਹੈ</verse>
				<verse number="8">ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ</verse>
				<verse number="9">ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿੱਤੇ ਨਿਤਾਣਿਆਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ</verse>
				<verse number="10">ਕਿਉਂਕਿ ਜੇ ਕੋਈ ਤੈਨੂੰ ਜਿਹੜਾ ਇਲਮ ਰੱਖਦਾ ਹੈਂ ਮੂਰਤੀ ਦੇ ਮੰਦਰ ਵਿੱਚ ਬੈਠਿਆ ਖਾਂਦੇ ਵੇਖੇ ਤਾਂ ਜੇ ਉਹ ਨਿਤਾਣਾ ਹੈ ਕੀ ਉਹ ਦਾ ਅੰਤਹਕਰਨ ਮੂਰਤੀਆਂ ਦੀ ਭੇਟਾਂ ਦੇ ਖਾਣ ਨੂੰ ਦਿਲੇਰ ਨਹੀਂ ਹੋਵੇਗਾ?</verse>
				<verse number="11">ਸੋ ਤੇਰੇ ਇਲਮ ਦੇ ਕਾਰਨ ਉਹ ਜੋ ਨਿਤਾਣਾ ਹੈ ਨਾਸ ਹੁੰਦਾ ਅਰਥਾਤ ਉਹ ਭਾਈ ਜਿਹ ਦੇ ਲਈ ਮਸੀਹ ਮੋਇਆ</verse>
				<verse number="12">ਅਤੇ ਐਉਂ ਭਾਈਆਂ ਦਾ ਪਾਪ ਕਰ ਕੇ ਅਤੇ ਉਨ੍ਹਾਂ ਦੇ ਅੰਤਹਕਰਨ ਨੂੰ ਜਦੋਂ ਉਹ ਨਿਤਾਣਾ ਹੈ ਸੱਟ ਲਾ ਕੇ ਤੁਸੀਂ ਮਸੀਹ ਦਾ ਪਾਪ ਕਰਦੇ ਹੋ</verse>
				<verse number="13">ਇਸੇ ਕਾਰਨ ਜੇ ਭੋਜਨ ਮੇਰੇ ਭਾਈ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੀਕ ਕਦੇ ਵੀ ਬਲੀ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਾਈ ਨੂੰ ਠੋਕਰ ਖੁਆਵਾਂ।।</verse>
			</chapter>
			<chapter number="9">
				<verse number="1">ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੁ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰ੍ਭੂ ਵਿੱਚ ਮੇਰਾ ਕੰਮ ਨਹੀਂ ਹੋ?</verse>
				<verse number="2">ਭਾਵੇਂ ਮੈਂ ਹੋਰਨਾ ਦੇ ਲਈ ਰਸੂਲ ਨਹੀਂ ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਪ੍ਰਭੁ ਵਿੱਚ ਤੁਸੀਂ ਮੇਰੇ ਰਸੂਲਪੁਣੇ ਦੀ ਮੋਹਰ ਹੋ</verse>
				<verse number="3">ਉਨ੍ਹਾਂ ਨੂੰ ਜਿਹੜੇ ਮੇਰੀ ਜਾਚ ਕਰਦੇ ਹਨ ਇਹੋ ਮੇਰਾ ਉੱਤਰ ਹੈ।</verse>
				<verse number="4">ਭਲਾ, ਸਾਨੂੰ ਖਾਣ ਪੀਣ ਦਾ ਹੱਕ ਨਹੀਂ?</verse>
				<verse number="5">ਭਲਾ, ਸਾਨੂੰ ਵੀ ਹੱਕ ਨਹੀਂ ਜੋ ਕਿਸੇ ਗੁਰ ਭੈਣ ਨੂੰ ਆਪਣੀ ਵਿਆਹੁਤਾ ਕਰਕੇ ਨਾਲ ਲਈ ਫਿਰੀਏ ਜਿਵੇਂ ਹੋਰ ਰਸੂਲ ਅਤੇ ਪ੍ਰਭੁ ਦੇ ਭਰਾ ਅਤੇ ਕੇਫਾਸ ਕਰਦੇ ਹਨ?</verse>
				<verse number="6">ਅਥਵਾ ਕੀ ਨਿਰੇ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਭਈ ਮਿਹਨਤ ਕਰਨੀ ਛੱਡ ਦੇਈਏ?</verse>
				<verse number="7">ਆਪਣੇ ਪੱਲਿਓ ਖਾ ਕੇ ਕੌਣ ਕਦੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਹੈ ਅਥਵਾ ਕੌਣ ਇੱਜੜ ਦੀ ਪਾਲਨਾ ਕਰਕੇ ਇੱਜੜ ਦਾ ਕੁੱਝ ਦੁੱਧ ਨਹੀਂ ਪੀਂਦਾ?</verse>
				<verse number="8">ਕੀ ਮੈਂ ਲੋਕਾਂ ਵਾਂਙੂ ਏਹ ਗੱਲਾਂ ਆਖਦਾ ਹਾਂ ਅਥਵਾ ਕੀ ਸ਼ਰਾ ਵੀ ਇਹੋ ਨਹੀਂ ਕਹਿੰਦੀ?</verse>
				<verse number="9">ਕਿਉਂ ਜੋ ਮੂਸਾ ਦੀ ਸ਼ਰਾ ਵਿੱਚ ਇਹ ਲਿਖਿਆ ਹੋਇਆ ਹੈ ਭਈ ਤੂੰ ਗਾਹ ਦੇ ਬਲਦ ਦੇ ਮੂੰਹ ਨੂੰ ਛਿੱਕੁਲੀ ਨਾ ਚਾੜ੍ਹ। ਕੀ ਪਰਮੇਸ਼ੁਰ ਬਲਦਾਂ ਦੀ ਚਿੰਤਾ ਕਰਦਾ ਹੈ?</verse>
				<verse number="10">ਅਥਵਾ ਉਹ ਨਿਰਾ ਪੁਰਾ ਸਾਡੇ ਹੀ ਲਈ ਇਹ ਆਖਦਾ ਹੈ? ਨਿਸੰਗ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸਾ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ</verse>
				<verse number="11">ਜੇ ਅਸਾਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਿਕ ਪਦਾਰਥ ਵੱਢੀਏ?</verse>
				<verse number="12">ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧਕੇ ਨਹੀਂ? ਪਰ ਅਸਾਂ ਆਪਣੇ ਇਸ ਹੱਕ ਨੂੰ ਚਲਾਇਆ ਨਹੀਂ ਪਰੰਤੂ ਸੱਭੋ ਕੁੱਝ ਝੱਲ ਲੈਂਦੇ ਹਾਂ ਭਈ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਅਟਕਾਉ ਨਾ ਪਾਈਏ</verse>
				<verse number="13">ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜਿਹੜੇ ਧਰਮ ਦੀ ਸੇਵਾ ਕਰਦੇ ਹਨ ਉਹ ਹੈਕਲ ਦਿਆਂ ਪਦਾਰਥਾਂ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਹੀ ਛਾਂਦਾ ਲੈਂਦੇ ਹਨ?</verse>
				<verse number="14">ਇਸੇ ਪਰਕਾਰ ਪ੍ਰਭੁ ਨੇ ਖੁਸ਼ ਖ਼ਬਰੀ ਦੇ ਪਰਚਾਰਕਾਂ ਲਈ ਭੀ ਇਹ ਥਾਪਿਆ ਹੈ ਭਈ ਉਹ ਖੁਸ਼ ਖ਼ਬਰੀ ਤੋਂ ਹੀ ਗੁਜਾਰਾ ਕਰਨ</verse>
				<verse number="15">ਪਰ ਮੈਂ ਇੰਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਏਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਅਭਮਾਨ ਨੂੰ ਕੋਈ ਅਵਿਰਥਾ ਕਰੇ</verse>
				<verse number="16">ਭਾਵੇਂ ਮੈਂ ਖੁਸ਼ ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਅਭਮਾਨ ਨਹੀਂ ਇਸ ਕਰਕੇ ਜੇ ਇਹ ਤਾਂ ਮੇਰੇ ਲਈ ਅਵੱਸ ਹੈ। ਹਮਸੋਸ ਹੈ ਮੇਰੇ ਉੱਤੇ ਜੇ ਮੈਂ ਖੁਸ਼ ਖ਼ਬਰੀ ਨਾ ਸੁਣਾਵਾਂ!</verse>
				<verse number="17">ਇਸ ਲਈ ਕਿ ਜੇ ਮੈਂ ਇਹ ਕੰਮ ਆਪਣੀ ਹੀ ਭਾਉਣੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਭਾਉਣੀ ਤੋਂ ਬਿਨਾ ਤਾਂ ਮੁਖ਼ਤਿਆਰੀ ਮੈਨੂੰ ਸੌਂਪੀ ਹੋਈ ਹੈ</verse>
				<verse number="18">ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਾਂ ਮੈਂ ਖੁਸ਼ ਖ਼ਬਰੀ ਸੁਣਾਵਾਂ ਤਾਂ ਖੁਸ਼ ਖ਼ਬਰੀ ਨੂੰ ਮੁਫਤ ਰੱਖਾਂ ਭਈ ਖੁਸ਼ ਖ਼ਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ</verse>
				<verse number="19">ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸਾਂ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਭਈ ਮੈਂ ਬਾਹਲਿਆਂ ਨੂੰ ਖਿੱਚ ਲਿਆਵਾਂ</verse>
				<verse number="20">ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਭਈ ਯਹੂਦੀਆਂ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਸ਼ਰਾ ਅਧੀਨ ਨਹੀਂ ਹਾਂ ਤਾਂ ਵੀ ਸ਼ਰਾ ਅਧੀਨਾਂ ਲਈ ਮੈਂ ਸ਼ਰਾ ਅਧੀਨ ਜਿਹਾ ਬਣਿਆ ਭਈ ਮੈਂ ਸ਼ਰਾ ਦੇ ਅਧੀਨਾਂ ਨੂੰ ਖਿੱਚ ਲਿਆਵਾਂ</verse>
				<verse number="21">ਮੈਂ ਜੋ ਪਰਮੇਸ਼ੁਰ ਦੇ ਭਾਣੇ ਸ਼ਰਾ ਹੀਣ ਨਹੀਂ ਹਾਂ ਸਗੋਂ ਸਰੀਰ ਦੇ ਭਾਵੇਂ ਸਰਾਂ ਅਧੀਨ ਹਾਂ ਸ਼ਰਾ ਹੀਣਾਂ ਲਈ ਮੈਂ ਸ਼ਰਾ ਹੀਣ ਜਿਹਾ ਬਣਿਆ, ਭਈ ਮੈਂ ਸ਼ਰਾ ਹੀਣਾਂ ਨੂੰ ਖਿੱਚ ਲਿਆਵਾਂ</verse>
				<verse number="22">ਮੈਂ ਨਿਤਾਣਿਆ ਲਈ ਨਿਤਾਣਾ ਬਣਿਆ ਭਈ ਨਿਤਾਣਿਆਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰਾਂ ਨਾਲ ਕਈਆਂ ਨੂੰ ਬਚਾਵਾਂ</verse>
				<verse number="23">ਅਤੇ ਮੈਂ ਸੱਭੋ ਕੁੱਝ ਇੰਜੀਲ ਦੇ ਨਮਿੱਤ ਕਰਦਾ ਹਾਂ ਭਈ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਵਾਂ</verse>
				<verse number="24">ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸੱਭੇ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ</verse>
				<verse number="25">ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸ਼ਵਾਨ ਸਿਹਰੇ ਨੂੰ ਪਰ ਅਸੀਂ ਅਵਿਨਾਸੀ ਸਿਹਰੇ ਨੂੰ ਲੈਣ ਲਈ ਇਹ ਕਰਦੇ ਹਾਂ।</verse>
				<verse number="26">ਸੋ ਮੈਂ ਇਉਂ ਦੌੜਦਾ ਹਾਂ ਪਰ ਬੇਥੌਹਾ ਨਹੀਂ। ਮੈਂ ਇਉਂ ਹੂਰੀਂ ਲੜਦਾ ਹਾਂ ਪਰ ਉਸ ਵਾਂਙੂ ਨਹੀਂ ਜੋ ਪੌਣ ਨੂੰ ਮਾਰਦਾ ਹੈ</verse>
				<verse number="27">ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਐਉਂ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰਕੇ ਆਪ ਅਪਰਵਾਨ ਹੋ ਜਾਵਾਂ।।</verse>
			</chapter>
			<chapter number="10">
				<verse number="1">ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਭਈ ਸਾਡੇ ਪਿਉ ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸੱਭੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ</verse>
				<verse number="2">ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ</verse>
				<verse number="3">ਸਭਨਾਂ ਨੇ ਇੱਕੋ ਆਤਮਕ ਭੋਜਨ ਖਾਧਾ</verse>
				<verse number="4">ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਓਹਨਾਂ ਨੇ ਉਸ ਆਤਮਕ ਪੱਥਰ ਤੋਂ ਜਲ ਪੀਤਾ ਜਿਹੜਾ ਓਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਪੱਥਰ ਮਸੀਹ ਹੈਸੀ</verse>
				<verse number="5">ਪਰੰਤੂ ਪਰਮੇਸ਼ੁਰ ਓਹਨਾਂ ਵਿੱਚੋਂ ਬਾਹਲਿਆਂ ਨਾਲ ਪਰਸੰਨ ਨਹੀਂ ਸੀ ਸੋ ਓਹ ਉਜਾੜ ਵਿੱਚ ਢਹਿ ਪਏ</verse>
				<verse number="6">ਅਤੇ ਏਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਭਈ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕਾਮਨਾਂ ਕੀਤੀਆਂ ਸਨ</verse>
				<verse number="7">ਅਤੇ ਨਾ ਤੁਸੀਂ ਮੂਰਤੀ ਪੂਜਕ ਹੋਵੋ ਜਿਵੇਂ ਉਹਨਾਂ ਵਿੱਚੋਂ ਕਈਕੁ ਹੋਏ ਸਨ। ਜਿਸ ਪਰਕਾਰ ਲਿਖਿਆ ਹੋਇਆ ਹੈ ਜੋ ਓਹ ਲੋਕ ਖਾਣ ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ</verse>
				<verse number="8">ਅਤੇ ਨਾ ਅਸੀਂ ਹਰਾਮਕਾਰੀ ਕਰੀਏ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜਾਰ ਜਣਿਆਂ ਦੇ ਸੱਥਰ ਲੱਥੇ</verse>
				<verse number="9">ਅਤੇ ਨਾ ਅਸੀਂ ਪ੍ਰਭੁ ਨੂੰ ਪਰਤਾਈਏ ਜਿਵੇ ਉਹਨਾਂ ਵਿੱਚੋਂ ਕਈਆਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ</verse>
				<verse number="10">ਅਤੇ ਨਾ ਤੁਸੀਂ ਬੁੜ ਬੁੜ ਕਰੋ ਜਿਵੇਂ ਓਹਨਾਂ ਵਿੱਚੋਂ ਕਈਆਂ ਨੇ ਬੁੜ ਬੁੜ ਕੀਤੀ ਅਤੇ ਨਾਸ ਕਰਨ ਵਾਲੇ ਤੋਂ ਨਾਸ ਹੋਏ</verse>
				<verse number="11">ਸੋ ਏਹ ਗੱਲਾਂ ਓਹਨਾਂ ਉੱਤੇ ਨਸੀਹਤ ਦੇ ਲਈ ਹੋਈਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ ਜਿਨ੍ਹਾਂ ਉੱਤੇ ਜੁੱਗਾਂ ਦੇ ਅੰਤ ਆਣ ਪਹੁੰਚੇ ਹਨ</verse>
				<verse number="12">ਗੱਲ ਕਾਹਦੀ ਜੋ ਕੋਈ ਆਪਣੇ ਆਪ ਨੂੰ ਖਲੋਤਾ ਹੋਇਆ ਸਮਝਦਾ ਹੈ ਸੋ ਸੁਚੇਤ ਰਹੇ ਭਈ ਕਿਤੇ ਡਿੱਗ ਨਾ ਪਵੇ</verse>
				<verse number="13">ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।</verse>
				<verse number="14">ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਭੱਜੋ</verse>
				<verse number="15">ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਚ ਕਰੋ:</verse>
				<verse number="16">ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜਿਹ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਦੀ ਸਾਂਝ ਸਹੀ?</verse>
				<verse number="17">ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਾਹਲੇ ਹਾਂ ਸੋ ਰਲ ਕੇ ਇੱਕ ਸਰੀਰ ਹਾਂ ਕਿਉਂ ਜੋ ਅਸੀਂ ਸੱਭੇ ਇੱਕ ਰੋਟੀ ਵਿੱਚ ਸਾਂਝੀ ਹਾਂ</verse>
				<verse number="18">ਤੁਸੀਂ ਓਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਰਬੰਧ ਕਰਕੇ ਇਸਰਾਏਲੀ ਹਨ। ਜੋ ਬਲੀਦਾਨਾਂ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਦੇ ਸਾਂਝੀ ਨਹੀਂ?</verse>
				<verse number="19">ਸੋ ਮੈਂ ਕੀ ਆਖਦਾ ਹਾਂ? ਭਈ ਮੂਰਤੀ ਦੀ ਭੇਟ ਕੁੱਝ ਹੈ? ਅਥਵਾ ਮੂਰਤੀ ਕੁੱਝ ਹੈ?</verse>
				<verse number="20">ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!</verse>
				<verse number="21">ਤੁਸੀਂ ਪ੍ਰਭੁ ਦਾ ਪਿਆਲਾ, ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੁ ਦੀ ਮੇਜ਼, ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ</verse>
				<verse number="22">ਅਥਵਾ, ਕੀ ਅਸੀਂ ਪ੍ਰਭੁ ਨੂੰ ਅਣਖ ਦੁਆਉਂਦੇ ਹਾਂ? ਕੀ ਅਸੀਂ ਉਸ ਨਾਲੋਂ ਬਲੀ ਹਾਂ? ।।</verse>
				<verse number="23">ਸਾਰੀਆਂ ਵਸਤਾਂ ਉਚਿਤ ਹਨ ਪਰ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉਚਿਤ ਹਨ ਪਰ ਸੱਭੇ ਗੁਣਕਾਰ ਨਹੀਂ</verse>
				<verse number="24">ਕੋਈ ਆਪਣੇ ਹੀ ਨਹੀਂ ਸਗੋਂ ਦੂਏ ਦੇ ਭਲੇ ਲਈ ਜਤਨ ਕਰੇ</verse>
				<verse number="25">ਜੋ ਕੁੱਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ ਸੋ ਖਾਉ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ</verse>
				<verse number="26">ਕਿਉਂ ਜੋ ਪ੍ਰਿਥਵੀ ਅਤੇ ਜੋ ਕੁੱਝ ਉਸ ਵਿੱਚ ਭਰਿਆ ਹੋਇਆ ਹੈ ਸੋ ਪ੍ਰਭੁ ਦਾ ਹੈ</verse>
				<verse number="27">ਜੇ ਬੇਪਰਤੀਤਿਆਂ ਵਿੱਚੋਂ ਕੋਈ ਤੁਹਾਨੂੰ ਨਿਉਂਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਪਰੋਸਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ</verse>
				<verse number="28">ਪਰ ਜੇ ਕੋਈ ਤੁਹਾਨੂੰ ਆਖੇ ਭਈ ਇਹ ਭੇਟ ਕਰਕੇ ਚੜ੍ਹਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਅੰਤਹਕਰਨ ਦੇ ਕਾਰਨ ਨਾ ਖਾਓ</verse>
				<verse number="29">ਅੰਤਹਕਰਨ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜਾਦੀ ਦੂਜੇ ਦੇ ਅੰਤਹਕਰਨ ਤੋਂ ਕਿਉਂ ਜਾਚੀ ਜਾਂਦੀ ਹੈ?</verse>
				<verse number="30">ਜੇ ਮੈਂ ਧੰਨਵਾਦ ਕਰਕੇ ਭੋਜਨ ਪਾਉਂਦਾ ਹਾਂ ਤਾਂ ਜਿਹ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਹ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?</verse>
				<verse number="31">ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਕੁੱਝ ਵੀ ਕਰਦੇ ਹੋ, ਸੱਭੋ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ</verse>
				<verse number="32">ਤੁਸੀਂ ਨਾ ਯਹੂਦੀਆਂ ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ</verse>
				<verse number="33">ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਾਹਲਿਆਂ ਦੇ ਭਲੇ ਲਈ ਜਤਨ ਕਰਦਾ ਹਾਂ ਜੋ ਉਹ ਬਚਾਏ ਜਾਣ।। ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ ।।</verse>
			</chapter>
			<chapter number="11">
				<verse number="1">ਹੁਣ ਮੈਂ ਤੁਹਾਡੀ ਵਡਿਆਈ ਕਰਦਾ ਹਾਂ ਜੋ ਸਭਨੀਂ ਗੱਲਾਂ ਤੁਸੀਂ ਮੈਨੂੰ ਚੇਤੇ ਰੱਖਦੇ ਹੋ</verse>
				<verse number="2">ਅਤੇ ਜਿਸ ਪਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆ ਉਸੇ ਪਰਕਾਰ ਤੁਸੀਂ ਉਨ੍ਹਾਂ ਨੂੰ ਫੜੀ ਰੱਖਦੇ ਹੋ</verse>
				<verse number="3">ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਭਈ ਹਰੇਕ ਪੁਰਖ ਦਾ ਸਿਰ ਮਸੀਹ ਹੈ ਅਤੇ ਇਸਤ੍ਰੀ ਦਾ ਸਿਰ ਪੁਰਖ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ</verse>
				<verse number="4">ਹਰੇਕ ਪੁਰਖ ਜਿਹੜਾ ਸਿਰ ਕੱਜਿਆ ਹੋਇਆ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦਾ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦਾ ਹੈ</verse>
				<verse number="5">ਪਰ ਹੇਰਕ ਇਸਤ੍ਰੀ ਜਿਹੜੀ ਅਣਕੱਜੇ ਸਿਰ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦੀ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ ਭਈ ਮਾਨੋ ਉਹ ਦਾ ਸਿਰ ਮੁੰਨਿਆ ਗਿਆ ਹੈ</verse>
				<verse number="6">ਕਿਉਂਕਿ ਜੇ ਇਸਤ੍ਰੀ ਸਿਰ ਨਾ ਕੱਜੇ ਤਾਂ ਆਪਣੀ ਗੁੱਤ ਭੀ ਵਢਾਵੇ ਅਤੇ ਜੇ ਇਸਤ੍ਰੀ ਗੁੱਤ ਵੱਢੀ ਹੋਈ ਅਥਵਾ ਸਿਰ ਮੁੰਨੀਂ ਹੋਈ ਬੇਪਤ ਹੁੰਦੀ ਹੈ ਤਾਂ ਸਿਰ ਕੱਜੇ</verse>
				<verse number="7">ਕਿਉਂ ਜੋ ਪੁਰਖ ਨੂੰ ਆਪਣਾ ਸਿਰ ਕੱਜਿਆ ਰੱਖਣਾ ਨਹੀਂ ਚਾਹੀਦਾ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਪਰਤਾਪ ਹੈ ਪਰੰਤੂ ਇਸਤ੍ਰੀ ਪੁਰਖ ਦਾ ਪਰਤਾਪ ਹੈ</verse>
				<verse number="8">ਕਿਉਂ ਜੋ ਪੁਰਖ ਇਸਤ੍ਰੀ ਤੋਂ ਨਹੀਂ ਹੋਇਆ ਪਰ ਇਸਤ੍ਰੀ ਪੁਰਖ ਤੋਂ ਹੋਈ</verse>
				<verse number="9">ਅਤੇ ਨਾ ਪੁਰਖ ਇਸਤ੍ਰੀ ਦੇ ਲਈ ਉਤਪਤ ਹੋਇਆ ਪਰ ਇਸਤ੍ਰੀ ਪੁਰਖ ਦੇ ਲਈ ਉਤਪਤ ਹੋਈ</verse>
				<verse number="10">ਇਸ ਕਰਕੇ ਇਸਤ੍ਰੀ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਇਖ਼ਤਿਆਰ ਦਾ ਨਿਸ਼ਾਨ ਰੱਖੇ</verse>
				<verse number="11">ਤਾਂ ਭੀ ਪ੍ਰਭੁ ਵਿੱਚ ਨਾ ਇਸਤ੍ਰੀ ਪੁਰਖ ਤੋਂ ਅੱਡ ਹੈ ਅਤੇ ਨਾ ਪੁਰਖ ਇਸਤ੍ਰੀ ਤੋਂ ਅੱਡ ਹੈ</verse>
				<verse number="12">ਕਿਉਂਕਿ ਜਿਸ ਪਰਕਾਰ ਇਸਤ੍ਰੀ ਪੁਰਖ ਤੋਂ ਹੈ, ਉਸੇ ਪਰਕਾਰ ਪੁਰਖ ਇਸਤ੍ਰੀ ਦੇ ਰਾਹੀਂ ਹੈ ਪਰ ਸੱਭੋ ਕੁੱਝ ਪਰਮੇਸ਼ੁਰ ਤੋਂ ਹੈ</verse>
				<verse number="13">ਤੁਸੀਂ ਆਪੇ ਨਿਆਉਂ ਕਰੋ, ਭਲਾ, ਇਹ ਫਬਦਾ ਹੈ ਜੋ ਇਸਤ੍ਰੀ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?</verse>
				<verse number="14">ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਲਦੀ ਹੈ ਭਈ ਜੇ ਪੁਰਖ ਸਿਰ ਦੇ ਵਾਲੇ ਲੰਮੇ ਰੱਖੇ ਤਾਂ ਉਹ ਦੇ ਲਈ ਨਿਰਾਦਰ ਹੈ?</verse>
				<verse number="15">ਪਰੰਤੂ ਜੇ ਇਸਤ੍ਰੀ ਲੰਮੇ ਵਾਲ ਰੱਖੇ ਤਾਂ ਉਹ ਦੇ ਲਈ ਸਜ਼ਾਉਟ ਹੈ ਕਿਉਂ ਜੇ ਵਾਲ ਉਸ ਨੂੰ ਪੜਦੇ ਦੇ ਥਾਂ ਦਿੱਤੇ ਹੋਏ ਹਨ</verse>
				<verse number="16">ਪਰ ਜੇ ਕੋਈ ਝਾਗੜੂ ਮਲੂਮ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਂ ਦਾ।।</verse>
				<verse number="17">ਪਰੰਤੂ ਮੈਂ ਜੋ ਇਹ ਆਗਿਆ ਤੁਹਾਨੂੰ ਦਿੰਦਾ ਹਾਂ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ</verse>
				<verse number="18">ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਭਈ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇੱਕਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਫੋਟਕ ਪੈਂਦੇ ਹਨ ਅਤੇ ਮੈਂ ਉਸਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ</verse>
				<verse number="19">ਕਿਉਂ ਜੋ ਅਵੱਸ਼ ਹੈ ਜੋ ਤੁਹਾਡੇ ਵਿੱਚ ਕੁਪੰਥ ਭੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ</verse>
				<verse number="20">ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇੱਕਠੇ ਹੁੰਦੇ ਹੋ ਤਾਂ ਇਹ ਅਸ਼ਾਇ ਰੱਬਾਨੀ ਖਾਣ ਲਈ ਨਹੀਂ ਹੋ ਸੱਕਦਾ ਹੈ</verse>
				<verse number="21">ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਰ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ</verse>
				<verse number="22">ਭਲਾ! ਖਾਣ ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਅਥਵਾ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿੰਨ੍ਹਾਂ ਦੇ ਕੋਲ ਨਹੀਂ ਹਨ ਓਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ</verse>
				<verse number="23">ਮੈਂ ਤਾਂ ਇਹ ਗੱਲ ਪ੍ਰਭੁ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੁ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਸੀ ਰੋਟੀ ਲਈ</verse>
				<verse number="24">ਅਤੇ ਸ਼ੁਕਰ ਕਰਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ</verse>
				<verse number="25">ਇਸੇ ਤਰ੍ਹਾਂ ਉਸਨੇ ਭੋਜਨ ਖਾਣ ਤੋਂ ਪਿੱਛੋਂ ਪਿਆਲਾ ਭੀ ਲਿਆ ਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ</verse>
				<verse number="26">ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੁ ਦੀ ਮੌਤ ਦਾ ਪਰਚਾਰ ਕਰਦੇ ਰਹਿੰਦੇ ਹੋ ਜਦ ਤੀਕਰ ਉਹ ਨਾ ਆਵੇ</verse>
				<verse number="27">ਇਸ ਕਰਕੇ ਜੋ ਕੋਈ ਅਯੋਗਤਾ ਨਾਲ ਇਹ ਰੋਟੀ ਖਾਵੇ ਅਥਵਾ ਪ੍ਰਭੁ ਦਾ ਪਿਆਲਾ ਪੀਵੇ ਸੋ ਪ੍ਰਭੁ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ</verse>
				<verse number="28">ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ</verse>
				<verse number="29">ਜਿਹੜਾ ਖਾਂਦਾ ਅਤੇ ਪੀਂਦਾ ਹੈ ਜੇ ਉਹ ਸਰੀਰ ਦੀ ਜਾਚ ਨਾ ਕਰੇ ਤਾਂ ਆਪਣੇ ਉੱਤੇ ਡੰਨ ਲਾ ਕੇ ਖਾਂਦਾ ਪੀਂਦਾ ਹੈ</verse>
				<verse number="30">ਇਸੇ ਕਾਰਨ ਬਾਹਲੇ ਤੁਹਾਡੇ ਵਿੱਚ ਨਿਤਾਣੇ ਅਤੇ ਰੋਗੀ ਹਨ ਅਤੇ ਕਈਕੁ ਸੁੱਤੇ ਪਏ ਹਨ</verse>
				<verse number="31">ਪਰ ਜੇ ਅਸੀਂ ਆਪਣੇ ਆਪ ਨੂੰ ਜਾਚਦੇ ਤਾਂ ਜਾਚੇ ਨਾ ਜਾਂਦੇ</verse>
				<verse number="32">ਪਰ ਜਾਂ ਜਾਚੇ ਜਾਂਦੇ ਹਾਂ ਤਾਂ ਪ੍ਰਭੁ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ</verse>
				<verse number="33">ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਪੀਣ ਲਈ ਇੱਕਠੇ ਹੋਵੋ ਤਾਂ ਇੱਕ ਦੂਏ ਦੀ ਉਡੀਕ ਕਰੋ</verse>
				<verse number="34">ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਭਈ ਤੁਹਾਡੇ ਇੱਕਠੇ ਹੋਣ ਤੋਂ ਤੁਹਾਨੂੰ ਡੰਨ ਨਾ ਲੱਗੇ ਅਤੇ ਰਹਿੰਦੀਆਂ ਗੱਲਾਂ ਨੂੰ ਜਦ ਮੈਂ ਆਵਾਂਗਾ ਤਦ ਸੁਧਾਰਾਂਗਾ।।</verse>
			</chapter>
			<chapter number="12">
				<verse number="1">ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਨਾਂ ਦੇ ਵਿਖੇ ਅਣਜਾਣ ਰਹੋ</verse>
				<verse number="2">ਤੁਸੀਂ ਜਾਣਦੇ ਹੋ ਭਈ ਜਦ ਤੁਸੀਂ ਪਰਾਈ ਕੌਮ ਵਾਲੇ ਸਾਓ ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸਾਓ</verse>
				<verse number="3">ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, \ਯਿਸੂ ਸਰਾਪਤ ਹੈ\, ਨਾ ਕੋਈ ਕਹਿ ਸੱਕਦਾ ਹੈ, \ਯਿਸੂ ਪ੍ਰਭੁ ਹੈ\ ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।</verse>
				<verse number="4">ਦਾਤਾਂ ਅਨੇਕ ਪਰਕਾਰ ਦੀਆਂ ਹਨ ਪਰ ਆਤਮਾ ਇੱਕੋ ਹੈ</verse>
				<verse number="5">ਅਤੇ ਸੇਵਾਂ ਅਨੇਕ ਪਰਕਾਰ ਦੀਆਂ ਹਨ ਪਰ ਪ੍ਰਭੁ ਇੱਕੋ ਹੈ</verse>
				<verse number="6">ਅਤੇ ਕਾਰਜ ਅਨੇਕ ਪਰਕਾਰ ਦੇ ਹਨ ਪਰੰਤੂ ਪਰਮੇਸ਼ੁਰ ਇੱਕੋ ਜਿਹੜਾ ਸਭਨਾਂ ਵਿੱਚ ਸਭ ਅਸਰ ਕਰਦਾ ਹੈ</verse>
				<verse number="7">ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਇੱਕ ਇੱਕ ਨੂੰ ਦਿੱਤਾ ਜਾਂਦਾ ਹੈ</verse>
				<verse number="8">ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ</verse>
				<verse number="9">ਅਤੇ ਹੋਰ ਕਿਸੇ ਨੂੰ ਉਸੇ ਆਤਮਾ ਤੋਂ ਨਿਹਚਾ ਅਤੇ ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਨਰੋਇਆ ਕਰਨ ਦੀਆਂ ਦਾਤਾਂ</verse>
				<verse number="10">ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ ਅਤੇ ਹੋਰ ਕਿਸੇ ਨੂੰ ਅਗੰਮ ਵਾਕ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ ਅਤੇ ਹੋਰ ਨੂੰ ਅਨੇਕ ਪਰਕਾਰ ਦੀਆਂ ਭਾਸ਼ਾ ਅਤੇ ਹੋਰ ਕਿਸੇ ਨੂੰ ਭਾਸ਼ਾਂ ਦਾ ਅਰਥ ਕਰਨਾ</verse>
				<verse number="11">ਪਰ ਉਹ ਇੱਕੋ ਆਤਮਾ ਇਹ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ ਇੱਕ ਕਰਕੇ ਵੰਡ ਦਿੰਦਾ ਹੈ।।</verse>
				<verse number="12">ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਰਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ</verse>
				<verse number="13">ਕਿਉਂ ਜੋ ਅਸੀਂ ਸਭਨਾਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਦੇ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਅਸਾਂ ਸਭਨਾਂ ਨੂੰ ਇੱਕ ਆਤਮਾ ਪਿਆਇਆ ਗਿਆ ਹੈ</verse>
				<verse number="14">ਸਰੀਰ ਤਾਂ ਇੱਕੋ ਅੰਗ ਨਹੀਂ ਸਗੋਂ ਬਹੁਅੰਗਾ ਹੈ</verse>
				<verse number="15">ਜੇ ਪੈਰ ਆਖੇ ਭਈ ਮੈਂ ਹੱਥ ਜੋ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?</verse>
				<verse number="16">ਅਤੇ ਜੇ ਕੰਨ ਆਖੇ ਭਈ ਮੈਂ ਅੱਖ ਜੇ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?</verse>
				<verse number="17">ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?</verse>
				<verse number="18">ਪਰ ਹੁਣ ਪਰਮੇਸ਼ੁਰ ਨੇ ਜਿਸ ਪਰਕਾਰ ਉਹ ਨੂੰ ਭਾਉਂਦਾ ਸੀ ਅੰਗਾਂ ਨੂੰ ਇੱਕ ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ</verse>
				<verse number="19">ਪਰ ਜੇ ਉਹ ਸੱਭੋ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?</verse>
				<verse number="20">ਪਰ ਹੁਣ ਤਾਂ ਬਾਹਲੇ ਅੰਗ ਹਨ ਪਰ ਸਰੀਰ ਇੱਕੋ ਹੈ</verse>
				<verse number="21">ਅੱਖ ਹੱਥ ਨੂੰ ਨਹੀਂ ਆਖ ਸੱਕਦੀ ਭਈ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰਾਂ ਨੂੰ ਭਈ ਮੈਨੂੰ ਤੁਹਾਡੀ ਕੋਈ ਲੋੜ ਨਹੀਂ ਹੈ</verse>
				<verse number="22">ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਨਿਰਬਲ ਦਿੱਸਦੇ ਹਨ ਉਹੋ ਅੱਤ ਲੋੜੀਦੇ ਹਨ</verse>
				<verse number="23">ਅਤੇ ਸਰੀਰ ਦਿਆਂ ਜਿੰਨ੍ਹਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵਧਕੇ ਆਦਰ ਕਰਦੇ ਹਾਂ ਅਤੇ ਸਾਡੇ ਕੁਸੋਹਣੇ ਅੰਗ ਬਹੁਤ ਵਧਕੇ ਸੋਹਣੇ ਹੋ ਜਾਂਦੇ ਹਨ</verse>
				<verse number="24">ਪਰ ਸਾਡੇ ਸੋਹਣੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗ ਨੂੰ ਕੁੱਝ ਘਾਟਾ ਸੀ ਉਹ ਨੂੰ ਪਰਮੇਸ਼ੁਰ ਨੇ ਹੋਰ ਵੀ ਵਧੀਕ ਆਦਰ ਦੇ ਕੇ ਸਰੀਰ ਨੂੰ ਜੋੜਿਆ ਹੈ</verse>
				<verse number="25">ਭਈ ਸਰੀਰ ਵਿੱਚ ਫੋਟਰ ਨਾ ਪਏ ਸਗੋਂ ਅੰਗ ਇੱਕ ਦੂਏ ਦੇ ਲਈ ਇੱਕ ਸਮਾਨ ਚਿੰਤਾ ਕਰਨ</verse>
				<verse number="26">ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ</verse>
				<verse number="27">ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ ਇੱਕ ਕਰਕੇ ਉਹ ਦੇ ਅੰਗ ਹੋ</verse>
				<verse number="28">ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ</verse>
				<verse number="29">ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ?</verse>
				<verse number="30">ਕੀ ਸਭਨਾਂ ਨੂੰ ਨਰੋਇਆ ਕਰਨ ਦੀਆਂ ਦਾਤਾਂ ਮਿਲੀਆ ਹਨ? ਕੀ ਸਾਰੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?</verse>
				<verse number="31">ਪਰ ਤੁਸੀਂ ਚੰਗੀਆਂ ਤੋਂ ਚੰਗੀਆਂ ਦਾਤਾਂ ਨੂੰ ਲੋਚੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਸਰੇਸ਼ਟ ਮਾਰਗ ਦੱਸਦਾ ਹਾਂ।।</verse>
			</chapter>
			<chapter number="13">
				<verse number="1">ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ</verse>
				<verse number="2">ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ</verse>
				<verse number="3">ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ, ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁੱਝ ਲਾਭ ਨਹੀਂ</verse>
				<verse number="4">ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ</verse>
				<verse number="5">ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ</verse>
				<verse number="6">ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ</verse>
				<verse number="7">ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ</verse>
				<verse number="8">ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ</verse>
				<verse number="9">ਅਸੀਂ ਤਾਂ ਕੁੱਝ ਕੁੱਝ ਜਾਣਦੇ ਹਾਂ ਅਤੇ ਕੁੱਝ ਕੁੱਝ ਅਗੰਮ ਵਾਕ ਬੋਲਦੇ ਹਾਂ</verse>
				<verse number="10">ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ</verse>
				<verse number="11">ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ</verse>
				<verse number="12">ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ</verse>
				<verse number="13">ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।</verse>
			</chapter>
			<chapter number="14">
				<verse number="1">ਪ੍ਰੇਮ ਦੇ ਮਗਰ ਲੱਗੋ । ਤਾਂ ਵੀ ਆਤਮਿਕ ਦਾਨਾਂ ਨੂੰ ਲੋਚੋ ਪਰ ਵਧਕੇ ਇਹ ਜੋ ਤੁਸੀਂ ਅਗੰਮ ਵਾਕ ਕਰੋ</verse>
				<verse number="2">ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ ਇਸ ਲਈ ਕਿ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ</verse>
				<verse number="3">ਪਰ ਜਿਹੜਾ ਅਗੰਮ ਵਾਕ ਕਰਦਾ ਹੈ ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖਾਂ ਨਾਲ ਕਰਦਾ ਹੈ</verse>
				<verse number="4">ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਅਗੰਮ ਵਾਕ ਕਰਦਾ ਹੈ ਉਹ ਕਲਿਸਿਯਾ ਨੂੰ ਲਾਭ ਦਿੰਦਾ ਹੈ</verse>
				<verse number="5">ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸੱਭੇ ਪਰਾਈਆਂ ਭਾਖਿਆਂ ਬੋਲੋ ਪਰ ਇਸ ਤੋਂ ਵਧੀਕ ਇਹ, ਜੋ ਤੁਸੀਂ ਅਗੰਮ ਵਾਕ ਕਰੋ। ਜਿਹੜਾ ਪਰਾਈਆਂ ਭਾਖਿਆਂ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ ਜਿਸ ਤੋਂ ਕਲੀਸਿਯਾ ਲਾਭ ਉਠਾਵੇ ਤਾਂ ਅਗੰਮ ਵਾਕ ਕਰਨ ਵਾਲਾ ਉਸ ਨਾਲੋਂ ਉੱਤਮ ਹੈ</verse>
				<verse number="6">ਪਰ ਹੁਣ ਭਰਾਵੋ, ਜੇ ਮੈਂ ਪਰਾਈਆਂ ਭਾਖਿਆ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਯਾਂ ਗਿਆਨ ਯਾਂ ਅਗੰਮ ਵਾਕ ਯਾਂ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾਂ ਤਾਂ ਮੈਥੋਂ ਤੁਹਾਨੂੰ ਕੀ ਲਾਭ ਹੋਵੇਗਾ?</verse>
				<verse number="7">ਬੇ ਜਾਨ ਵਸਤਾਂ ਭੀ ਜਿਹੜੀਆਂ ਅਵਾਜ਼ ਦਿੰਦੀਆਂ ਹਨ ਭਾਵੇਂ ਵੰਝਲੀ ਭਾਵੇਂ ਰਬਾਬ ਜੇ ਉਹਨਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਫੂਕਿਆ ਅਥਵਾ ਵਜਾਇਆ ਜਾਂਦਾ ਹੈ?</verse>
				<verse number="8">ਜੇ ਤੁਰ੍ਹੀ ਬੇ ਠਿਕਾਣੇ ਅਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ</verse>
				<verse number="9">ਇਸੇ ਤਰ੍ਹਾਂ ਤੁਸੀਂ ਵੀ ਜੇ ਸਿੱਧੀ ਗੱਲ ਆਪਣੀ ਜੁਬਾਨੋਂ ਨਾ ਬੋਲੋ ਤਾਂ ਕੀ ਪਤਾ ਲੱਗੇ ਜੋ ਕੀ ਬੋਲਿਆ ਜਾਂਦਾ ਹੈ? ਤੁਸੀਂ ਪੌਣ ਨਾਲ ਗੱਲਾਂ ਕਰਨ ਵਾਲੇ ਹੋਵੇਗੇ</verse>
				<verse number="10">ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ</verse>
				<verse number="11">ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਭਾਣੇ ਓਭੜ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਭਾਣੇ ਓਭੜ ਬਣੇਗਾ</verse>
				<verse number="12">ਇਸੇ ਤਰ੍ਹਾਂ ਤੁਸੀਂ ਵੀ ਜਾਂ ਆਤਮਿਕ ਦਾਨਾਂ ਨੂੰ ਲੋਚਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ</verse>
				<verse number="13">ਇਸ ਕਰਕੇ ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਪ੍ਰਾਰਥਨਾ ਕਰੇ ਭਈ ਅਰਥ ਵੀ ਕਰ ਸੱਕੇ</verse>
				<verse number="14">ਜੇ ਮੈਂ ਪਰਾਈ ਭਾਖਿਆ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸਫਲ ਹੈ</verse>
				<verse number="15">ਫਿਰ ਗੱਲ ਕੀ ਹੈ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ</verse>
				<verse number="16">ਨਹੀਂ ਤਾਂ ਜੇ ਤੂੰ ਆਤਮਾ ਹੀ ਨਾਲ ਉਸਤਤ ਕਰੇਂ ਤਾਂ ਜਿਹੜਾ ਅਣਪੜ੍ਹ ਦੇ ਥਾਂ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?</verse>
				<verse number="17">ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਏ ਨੂੰ ਕੁੱਝ ਲਾਭ ਨਹੀਂ ਹੁੰਦਾ</verse>
				<verse number="18">ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਸਾਂ ਸਭਨਾਂ ਨਾਲੋਂ ਵਧੀਕ ਪਰਾਈਆਂ ਭਾਖਿਆਂ ਬੋਲਦਾ ਹਾਂ</verse>
				<verse number="19">ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਭਈ ਹੋਰਨਾਂ ਨੂੰ ਵੀ ਸਿਖਾਲਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜਾਰ ਗੱਲਾਂ ਪਰਾਈ ਭਾਖਿਆ ਵਿੱਚ ਬੋਲਾਂ।।</verse>
				<verse number="20">ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ</verse>
				<verse number="21">ਸ਼ਰਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੁ ਆਖਦਾ ਹੈ ਭਈ ਮੈਂ ਪਰਾਈਆਂ ਭਾਖਿਆਂ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦਿਆਂ ਬੁੱਲ੍ਹਾਂ ਦੇ ਰਾਹੀਂ ਇੰਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਭੀ ਓਹ ਮੇਰੀ ਨਾ ਸੁਣਨਗੇ</verse>
				<verse number="22">ਸੋ ਪਰਾਈਆਂ ਭਾਖਿਆਂ ਨਿਹਚਾਵਾਨਾਂ ਲਈ ਨਹੀਂ ਸਗੋਂ ਨਿਹਚਾਹੀਣਾਂ ਲਈ ਇੱਕ ਨਿਸ਼ਾਨੀ ਦੇ ਲਈ ਹਨ ਪਰ ਅਗੰਮ ਵਾਕ ਨਿਹਚਾਹੀਣਾਂ ਲਈ ਨਹੀਂ ਸਗੋਂ ਨਿਹਚਾਵਾਨਾਂ ਲਈ ਹੈ</verse>
				<verse number="23">ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇੱਕਠੀ ਹੋਵੇ ਅਰ ਸੱਭੇ ਅੱਡੋ ਅੱਡੀ ਭਾਖਿਆ ਬੋਲਣ ਅਤੇ ਨਾ ਵਾਕਫ਼ ਅਥਵਾ ਨਿਹਚਾਹੀਣ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?</verse>
				<verse number="24">ਪਰ ਜੇ ਸੱਭੇ ਅਗੰਮ ਵਾਕ ਬੋਲਣ ਅਤੇ ਕੋਈ ਨਿਹਚਾਹੀਣ ਅਥਵਾ ਨਾ ਵਾਕਫ਼ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਚਿਆ ਜਾਵੇਗਾ</verse>
				<verse number="25">ਉਹ ਦੇ ਮਨ ਦੀਆਂ ਗੁਪਤ ਗੱਲਾਂ ਪਰਗਟ ਹੋਣਗੀਆਂ ਅਤੇ ਇਉਂ ਮੂੰਧੇ ਪੈ ਕੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ।।</verse>
				<verse number="26">ਸੋ ਭਰਾਵੋ, ਗੱਲ ਕੀ ਹੈ? ਜਾਂ ਤੁਸੀਂ ਇੱਕਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਖਿਆ, ਕਿਸੇ ਦੇ ਕੋਲ ਅਰਥ ਹੈ। ਸੱਭੋ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ</verse>
				<verse number="27">ਜੇ ਕੋਈ ਪਰਾਈ ਭਾਖਿਆ ਬੋਲੇ ਤਾਂ ਦੋ ਦੋ ਅਥਵਾ ਵੱਧ ਤੋਂ ਵੱਧ ਤਿੰਨ ਤਿੰਨ ਕਰਕੇ ਬੋਲਣ ਸੋ ਭੀ ਵਾਰੋ ਵਾਰੀ ਅਤੇ ਇੱਕ ਜਣਾ ਅਰਥ ਕਰੇ</verse>
				<verse number="28">ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਕਲੀਸਿਯਾ ਵਿੱਚ ਚੁੱਪ ਕਰ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ</verse>
				<verse number="29">ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ</verse>
				<verse number="30">ਪਰ ਜੇ ਦੂਏ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾ ਚੁੱਪ ਹੋ ਰਹੇ</verse>
				<verse number="31">ਕਿਉਂ ਜੋ ਤੁਸੀਂ ਸਾਰੇ ਇੱਕ ਇੱਕ ਕਰਕੇ ਅਗੰਮ ਵਾਕ ਕਰ ਸੱਕਦੇ ਹੋ ਭਈ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ</verse>
				<verse number="32">ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ</verse>
				<verse number="33">ਕਿਉਂ ਜੋ ਪਰਮੇਸ਼ੁਰ ਘਮਸਾਣ ਦਾ ਨਹੀਂ ਸਗੋਂ ਸ਼ਾਂਤੀ ਦਾ ਹੈ।। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਹੈ</verse>
				<verse number="34">ਮੰਡਲੀਆਂ ਵਿੱਚ ਤੀਵੀਆਂ ਚੁੱਪ ਹੋ ਰਹਿਣ ਕਿਉਂ ਜੋ ਉਨ੍ਹਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਹੋ ਰਹਿਣ ਜਿਵੇਂ ਸ਼ਰਾ ਵੀ ਕਹਿੰਦੀ ਹੈ</verse>
				<verse number="35">ਅਤੇ ਜੇ ਕੁੱਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਕੋਲੋਂ ਪੁੱਛਣ ਕਿਉਂ ਜੋ ਤੀਵੀਂ ਦੇ ਲਈ ਮੰਡਲੀ ਵਿੱਚ ਬੋਲਣਾ ਲਾਜ ਦੀ ਗੱਲ ਹੈ</verse>
				<verse number="36">ਭਲਾ, ਪਰਮੇਸ਼ੁਰ ਦਾ ਬਚਨ ਤੁਸਾਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੀਕ ਪਹੁੰਚਿਆ?।।</verse>
				<verse number="37">ਜੇ ਕੋਈ ਆਪਣੇ ਆਪ ਨੂੰ ਨਬੀ ਯਾਂ ਆਤਮਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਓਹਨਾਂ ਨੂੰ ਜਾਣ ਲਵੇ ਭਈ ਓਹ ਪ੍ਰਭੁ ਦੇ ਹੁਕਮ ਹਨ</verse>
				<verse number="38">ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।।</verse>
				<verse number="39">ਗੱਲ ਕਾਹਦੀ, ਮੇਰੇ ਭਰਾਵੋ ਅਗੰਮ ਵਾਕ ਕਰਨ ਨੂੰ ਲੋਚੋ, ਅਤੇ ਪਰਾਈਆਂ ਭਾਖਿਆਂ ਬੋਲਣ ਤੋਂ ਨਾ ਵਰਜੋ</verse>
				<verse number="40">ਪਰ ਸਾਰੀਆਂ ਗੱਲਾਂ ਢਬ ਸਿਰ ਅਤੇ ਜੁਗਤੀ ਨਾਲ ਹੋਣ।।</verse>
			</chapter>
			<chapter number="15">
				<verse number="1">ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖ਼ਬਰੀ ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ</verse>
				<verse number="2">ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ</verse>
				<verse number="3">ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ</verse>
				<verse number="4">ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ</verse>
				<verse number="5">ਅਤੇ ਇਹ ਜੋ ਕੇਫਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ</verse>
				<verse number="6">ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ</verse>
				<verse number="7">ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ</verse>
				<verse number="8">ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮ ਨੂੰ</verse>
				<verse number="9">ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ</verse>
				<verse number="10">ਪਰ ਮੈਂ ਜੋ ਕੁੱਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ</verse>
				<verse number="11">ਉਪਰੰਤ ਭਾਵੇਂ ਉਹ ਭਾਵੇਂ ਅਸੀਂ ਇਉਂ ਪਰਚਾਰ ਕਰਦੇ ਹਾਂ ਅਤੇ ਇਉਂ ਤੁਸਾਂ ਨਿਹਚਾ ਕੀਤੀ।।</verse>
				<verse number="12">ਹੁਣ ਜੇ ਮਸੀਹ ਦਾ ਇਹ ਪਰਚਾਰ ਕਰੀਦਾ ਹੈ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਭਈ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ</verse>
				<verse number="13">ਪਰ ਜੇ ਮੁਰਦਿਆਂ ਦਾ ਜੀ ਉੱਠਣ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ</verse>
				<verse number="14">ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪਰਚਾਰ ਥੋਥਾ ਹੈ ਅਤੇ ਤੁਹਾਡੀ ਨਿਹਚਾ ਥੋਥੀ ਹੈ</verse>
				<verse number="15">ਨਾਲੇ ਅਸੀਂ ਪਰਮੇਸ਼ੁਰ ਦੇ ਝੂਠੇ ਗਵਾਹ ਭੀ ਠਹਿਰੇ ਕਿਉਂ ਜੋ ਅਸਾਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜੁਆਲਿਆ ਜਿਹ ਨੂੰ ਉਸ ਨੇ ਨਹੀਂ ਜੁਆਲਿਆ ਜੇਕਰ ਮੁਰਦੇ ਨਹੀਂ ਜੀ ਉੱਠਦੇ ਹੈ</verse>
				<verse number="16">ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਭੀ ਨਹੀਂ ਜੀ ਉੱਠਿਆ ਹੈ</verse>
				<verse number="17">ਅਤੇ ਜੇ ਮਸੀਹ ਨਹੀਂ ਜੀ ਉੱਠਿਆ ਹੈ ਤਾਂ ਤੁਹਾਡੀ ਨਿਹਚਾ ਅਕਾਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ</verse>
				<verse number="18">ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ</verse>
				<verse number="19">ਜੇ ਨਿਰੇ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਜੋਗ ਹਾਂ।।</verse>
				<verse number="20">ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆ ਦਾ ਪਹਿਲਾ ਫਲ ਹੈ!</verse>
				<verse number="21">ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦੀ ਕਿਆਮਤ ਵੀ ਹੋਈ</verse>
				<verse number="22">ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜੁਆਏ ਜਾਣਗੇ</verse>
				<verse number="23">ਪਰ ਹਰੇਕ ਆਪੋ ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫੇਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ</verse>
				<verse number="24">ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਕੁਦਰਤ ਨੂੰ ਨਾਸ ਕਰ ਦਿੱਤਾ ਹੋਵੇਗਾ</verse>
				<verse number="25">ਕਿਉਂਕਿ ਜਿੰਨਾ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠ ਨਾ ਕਰ ਲਵੇ ਉੱਨਾ ਚਿਰ ਉਸ ਨੇ ਰਾਜ ਕਰਨਾ ਹੈ।</verse>
				<verse number="26">ਛੇਕੜਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ</verse>
				<verse number="27">\ਉਸ ਨੇ ਸੱਭੋ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ\ । ਪਰ ਜਾਂ ਉਹ ਕਹਿੰਦਾ ਹੈ ਜੋ ਸੱਭੋ ਕੁੱਝ ਹੇਠ ਕੀਤਾ ਗਿਆ ਹੈ ਤਾਂ ਪਰਗਟ ਹੈ ਕਿ ਜਿਹ ਨੇ ਸੱਭੋ ਕੁੱਝ ਉਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ</verse>
				<verse number="28">ਅਤੇ ਜਾਂ ਸੱਭੋ ਕੁੱਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪੁੱਤ੍ਰ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਹ ਨੇ ਸੱਭੋ ਕੁੱਝ ਉਹ ਦੇ ਅਧੀਨ ਕਰ ਦਿੱਤਾ ਭਈ ਪਰਮੇਸ਼ੁਰ ਸਭਨਾਂ ਵਿੱਚ ਸਭ ਕੁੱਝ ਹੋਵੇ।।</verse>
				<verse number="29">ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ ਓਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਓਹ ਕਾਹਨੂੰ ਬਪਤਿਸਮਾ ਲੈਂਦੇ ਹਨ?</verse>
				<verse number="30">ਅਸੀਂ ਭੀ ਹਰ ਘੜੀ ਜੋਖੋਂ ਵਿੱਚ ਕਿਉਂ ਪਏ ਰਹਿੰਦੇ ਹਾਂ?</verse>
				<verse number="31">ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਅਭਮਾਨ ਮੈ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਕਰਦਾ ਹਾਂ ਉਹ ਦੀ ਸੌਂਹ ਹੈ ਜੋ ਮੈਂ ਹਰ ਰੋਜ ਮਰਦਾ ਹਾਂ</verse>
				<verse number="32">ਜੇ ਆਦਮੀ ਵਾਂਙੂ ਮੈਂ ਅਫ਼ਸੁਸ ਵਿੱਚ ਦਰਿੰਦਿਆਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ \ਆਉ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ\</verse>
				<verse number="33">ਧੋਖਾ ਨਾ ਖਾਓ, ਬੁਰੀਆਂ ਸੰਗਤਾਂ ਚੰਗਿਆਂ ਚਲਣਾਂ ਨੂੰ ਵਿਗਾੜ ਦਿੰਦੀਆਂ ਹਨ</verse>
				<verse number="34">ਤੁਸੀਂ ਧਰਮ ਲਈ ਸੁਰਤ ਸਮ੍ਹਾਲੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹੈ।।</verse>
				<verse number="35">ਪਰ ਕੋਈ ਆਖੇਗਾ ਭਈ ਮੁਰਦੇ ਕਿੱਕੁਰ ਜੀ ਉੱਠਦੇ ਅਤੇ ਕਿਹੋ ਜਿਹੀ ਦੇਹੀ ਨਾਲ ਆਉਂਦੇ ਹਨ?</verse>
				<verse number="36">ਨਦਾਨਾ, ਜੋ ਕੁੱਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ</verse>
				<verse number="37">ਅਤੇ ਜਿਹੜਾ ਤੂੰ ਬੀਜਦਾ ਹੈਂ ਤੂੰ ਉਹ ਰੂਪ ਨਹੀਂ ਬੀਜਦਾ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਾਸੇ ਦਾ</verse>
				<verse number="38">ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸਨੂੰ ਰੂਪ* ਦਿੰਦਾ ਹੈ ਅਤੇ ਹਰ ਪਰਕਾਰ ਦੇ ਬੀ ਨੂੰ ਆਪੋ ਆਪਣਾ ਰੂਪ*</verse>
				<verse number="39">ਸੱਭੋ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਹੋਰ ਹੈ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ</verse>
				<verse number="40">ਸੁਰਗੀ ਸਰੀਰ ਭੀ ਹਨ ਅਤੇ ਜਮੀਨੀ ਸਰੀਰ ਭੀ ਹਨ ਪਰ ਸੁਰਗੀਆਂ ਦਾ ਪਰਤਾਪ ਹੋਰ ਹੈ ਅਤੇ ਜਮੀਨੀਆਂ ਦਾ ਹੋਰ ਹੈ</verse>
				<verse number="41">ਸੂਰਜ ਦਾ ਪਰਤਾਪ ਹੋਰ ਹੈ ਅਤੇ ਚੰਦਰਮਾ ਦਾ ਪਰਤਾਪ ਹੋਰ ਅਤੇ ਤਾਰਿਆਂ ਦਾ ਪਰਤਾਪ ਹੋਰ ਹੈ ਕਿਉਂ ਜੋ ਪਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ</verse>
				<verse number="42">ਇਸੇ ਤਰ੍ਹਾਂ ਮੁਰਦਿਆਂ ਦੀ ਕਿਆਮਤ ਵੀ ਹੈ। ਉਹ ਨਾਸ਼ਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸੀ ਜੀ ਉੱਠਦਾ ਹੈ</verse>
				<verse number="43">ਉਹ ਬੇ ਪਤ ਬੀਜਿਆ ਜਾਂਦਾ ਹੈ ਪਰੰਤੂ ਪਰਤਾਪਵਾਨ ਜੀ ਉੱਠਦਾ ਹੈ ਉਹ ਨਿਰਮਲ ਬੀਜਿਆ ਜਾਂਦਾ ਹੈ ਪਰ ਬਲਵੰਤ ਜੀ ਉੱਠਦਾ ਹੈ</verse>
				<verse number="44">ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋ ਕੇ ਜੀ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਭੀ ਹੈ</verse>
				<verse number="45">ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾਂ ਮਨੁੱਖ ਆਦਮ ਜੀਉਂਦੀ ਜਾਨ ਹੋਇਆ, ਛੇਕੜਲਾ ਆਦਮ ਜੀਵਨ ਦਾਤਾ ਆਤਮਾ ਹੋਇਆ</verse>
				<verse number="46">ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ</verse>
				<verse number="47">ਪਹਿਲਾ ਮਨੁੱਖ ਮਿੱਟੀ ਦਾ ਬਣਿਆ ਦੂਜਾ ਮਨੁੱਖ ਸੁਰਗੋਂ ਹੈ</verse>
				<verse number="48">ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸੁਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸੁਰਗ ਦੇ ਹਨ</verse>
				<verse number="49">ਅਤੇ ਜਿਸ ਤਰ੍ਹਾਂ ਅਸਾਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸੁਰਗ ਵਾਲੇ ਦਾ ਵੀ ਸਰੂਪ ਧਾਰਾਂਗੇ।।</verse>
				<verse number="50">ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ, ਨਾ ਵਿਨਾਸ ਅਵਿਨਾਸ ਦਾ ਅਧਿਕਾਰੀ ਹੁੰਦਾ ਹੈ</verse>
				<verse number="51">ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹੈ ਜੋ ਅਸੀਂ ਸੱਭੇ ਨਹੀਂ ਸੌਵਾਂਗੇ,</verse>
				<verse number="52">ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ</verse>
				<verse number="53">ਕਿਉਂ ਜੋ ਜਰੂਰ ਹੈ ਕਿ ਨਾਸਵਾਨ ਅਵਿਨਾਸ ਨੂੰ ਉਦਾਲੇ ਪਾਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾਵੇ</verse>
				<verse number="54">ਪਰ ਜਾਂ ਇਹ ਨਾਸਵਾਨ ਅਵਿਨਾਸ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾ ਚੁੱਕੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, - ਮੌਤ ਫਤਹ ਦੀ ਬੁਰਕੀ ਹੋ ਗਈ।</verse>
				<verse number="55">ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।।</verse>
				<verse number="56">ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਬਲ ਸ਼ਰਾ ਹੈ</verse>
				<verse number="57">ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਫਤਹ ਬਖਸ਼ਦਾ ਹੈ!</verse>
				<verse number="58">ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਇਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੁ ਦੇ ਕੰਮ ਵਿੱਚ ਸਦਾ ਵੱਧਦੇ ਜਾਉ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੁ ਵਿੱਚ ਤੁਹਾਡੀ ਮਿਹਨਤ ਥੋਥੀ ਨਹੀਂ ਹੈ।।</verse>
			</chapter>
			<chapter number="16">
				<verse number="1">ਹੁਣ ਉਸ ਚੰਦੇ ਦੇ ਬਾਰੇ ਵਿੱਖੇ ਜਿਹੜਾ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ</verse>
				<verse number="2">ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਉਕਾਤ ਅਨੁਸਾਰ ਵੱਖ ਕਰ ਆਪਣੇ ਕੋਲ ਰੱਖ ਛੱਡੇ ਭਈ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ</verse>
				<verse number="3">ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਘੱਲਾਂਗਾ ਭਈ ਤੁਹਾਡਾ ਦਾਨ ਯਰੂਸ਼ਲਮ ਤਾਈ ਪੁਚਾਉਣ</verse>
				<verse number="4">ਜੇ ਮੇਰਾ ਵੀ ਜਾਣਾ ਉਚਿਤ ਹੋਵੇ ਤਾਂ ਓਹ ਮੇਰੇ ਨਾਲ ਜਾਣਗੇ</verse>
				<verse number="5">ਅਰ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਥਾਣੀ ਲੰਘਣਾ ਹੈ</verse>
				<verse number="6">ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਟਿਕ ਪਵਾਂ ਸਗੋਂ ਸਿਆਲ ਭੀ ਕੱਟਾਂ ਭਈ ਤੁਸੀਂ ਮੈਨੂੰ ਅਗਾਹਾਂ ਪੁਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ</verse>
				<verse number="7">ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਐਤਕੀ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੁ ਦੀ ਆਗਿਆ ਹੋਵੇ ਤਾਂ ਕੁੱਝ ਚਿਰ ਤੁਹਾਡੇ ਕੋਲ ਰਹਾਂ</verse>
				<verse number="8">ਪਰ ਪੰਤੇਕੁਸਤ ਤੋੜੀ ਮੈਂ ਅਫਸੁਸ ਵਿੱਚ ਰਹਾਂਗਾ</verse>
				<verse number="9">ਕਿਉਂ ਜੋ ਮੇਰਾ ਇੱਕ ਵੱਡਾ ਅਤੇ ਕੰਮ ਕੱਢਣ ਵਾਲਾ ਦਰਵੱਜਾ ਮੇਰੇ ਲਈ ਖੁੱਲ੍ਹਿਆ ਹੈ ਅਤੇ ਵਿਰੋਧੀ ਬਹੁਤ ਹਨ।।</verse>
				<verse number="10">ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਚਿੰਤ ਰਹੇ ਕਿਉਂ ਜੋ ਉਹ ਪ੍ਰਭੁ ਦਾ ਕੰਮ ਕਰਦਾ ਹੈ ਜਿਵੇਂ ਮੈਂ ਵੀ ਕਰਦਾ ਹਾਂ</verse>
				<verse number="11">ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸਾਂ ਉਸ ਨੂੰ ਸੁੱਖ ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਭਈ ਉਹ ਮੇਰੇ ਕੋਲ ਅੱਪੜ ਪਵੇ ਕਿਉਂ ਜੋ ਮੈ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ</verse>
				<verse number="12">ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਨਾਲ ਐਤਕੀ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਾਂ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।।</verse>
				<verse number="13">ਜਾਗਦੇ ਰਹੋ। ਨਿਹਚਾ ਵਿੱਚ ਦ੍ਰਿੜ ਰਹੋ, ਪੁਰਖਾਰਥ ਕਰੋ, ਤਕੜੇ ਹੋਵੋ</verse>
				<verse number="14">ਤੁਹਾਡੇ ਸਾਰੇ ਕੰਮ ਪ੍ਰੇਮ ਨਾਲ ਹੋਣ।।</verse>
				<verse number="15">ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਭਈ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕਰਨ ਨੂੰ ਲੱਕ ਬੰਨ੍ਹਿਆ)</verse>
				<verse number="16">ਕਿ ਤੁਸੀਂ ਏਹੋ ਜਿਹਿਆਂ ਦੇ ਵੀ ਅਧੀਨ ਬਣੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਾਇਤੀ ਹੈ ਅਤੇ ਮਿਹਨਤੀ ਹੈ</verse>
				<verse number="17">ਅਤੇ ਮੈਂ ਸਤਫ਼ਨਾਸ ਅਤੇ ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ</verse>
				<verse number="18">ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਏਹੋ ਜੇਹਿਆਂ ਨੂੰ ਮੰਨੋ।।</verse>
				<verse number="19">ਅਸਿਯਾ ਦੀਆਂ ਕਲੀਸਿਯਾਂ ਤੁਹਾਡੀ ਸੁੱਖ ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੁ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ ਸਾਂਦ ਪੁੱਛਦੇ ਹਨ</verse>
				<verse number="20">ਸਾਰੇ ਭਰਾ ਤੁਹਾਡੀ ਸੁੱਖ ਸਾਂਦ ਪੁੱਛਦੇ ਹਨ। ਤੁਸੀਂ ਪਵਿੱਤ੍ਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ ਸਾਂਦ ਪੁੱਛੋ</verse>
				<verse number="21">ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ</verse>
				<verse number="22">ਜੇ ਕੋਈ ਪ੍ਰਭੁ ਨਾਲ ਪ੍ਰੀਤ ਨਹੀਂ ਰੱਖਦਾ ਹੈ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੁ, ਆ</verse>
				<verse number="23">ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੋਵੇ</verse>
				<verse number="24">ਮਸੀਹ ਯਿਸੂ ਵਿੱਚ ਤੁਸਾਂ ਸਭਨਾਂ ਨੂੰ ਮੇਰਾ ਪ੍ਰੇਮ ।। ਆਮੀਨ ।।</verse>
			</chapter>
		</book>
		<book number="47">
			<chapter number="1">
				<verse number="1">ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਉਨ੍ਹਾਂ ਸਭਨਾਂ ਸੰਤਾਂ ਸਣੇ ਜਿਹੜੇ ਸਾਰੇ ਅਖਾਯਾ ਵਿੱਚ ਹਨ</verse>
				<verse number="2">ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ</verse>
				<verse number="3">ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ</verse>
				<verse number="4">ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ</verse>
				<verse number="5">ਕਿਉਂਕਿ ਜਿਵੇਂ ਮਸੀਹ ਦੇ ਦੁਖ ਸਾਡੇ ਲਈ ਬਾਹਲੇ ਹਨ ਤਿਵੇਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਾਹਲਾ ਹੈ</verse>
				<verse number="6">ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਜਿਹੜਾ ਉਨ੍ਹਾਂ ਦੁਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਅਸੀਂ ਵੀ ਝੱਲਦੇ ਹਾਂ</verse>
				<verse number="7">ਅਤੇ ਤੁਹਾਡੇ ਲਈ ਸਾਡੀ ਆਸ ਪੱਕੀ ਹੈ ਕਿਉ ਜੋ ਅਸੀਂ ਜਾਣਦੇ ਹਾਂ ਭਈ ਜਿਵੇਂ ਤੁਸੀਂ ਦੁਖਾਂ ਵਿੱਚ ਸਾਂਝੀ ਹੋ ਤਿਵੇਂ ਦਿਲਾਸੇ ਵਿੱਚ ਭੀ ਹੋ</verse>
				<verse number="8">ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾਂ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ ਜੋ ਅਸੀਂ ਆਪਣੇ ਵਿੱਚੋਂ ਬਾਹਰ ਅਤਯੰਤ ਦੱਬੇ ਗਏ ਐਥੋਂ ਤੋੜੀ ਭਈ ਅਸੀਂ ਜੀਉਣ ਤੋਂ ਵੀ ਹੱਥਲ ਹੋ ਬੈਠੇ</verse>
				<verse number="9">ਸਗੋਂ ਅਸੀਂ ਆਪੇ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ ਭਈ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜੁਆਲਦਾ ਹੈ ਆਸਰਾ ਰੱਖੀਏ</verse>
				<verse number="10">ਜਿਹ ਨੇ ਸਾਨੂੰ ਇਹੋ ਜਿਹੀ ਡਾਢੀ ਮੌਤ ਤੋਂ ਛੁਡਾਇਆ ਹੈ ਅਤੇ ਛੁਡਾਵੇਗਾ ਜਿਹ ਦੇ ਉੱਤੇ ਅਸਾਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ</verse>
				<verse number="11">ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡਾ ਉਪਰਾਲਾ ਕਰੋ ਭਈ ਉਹ ਦਾਤ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲੀ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।।</verse>
				<verse number="12">ਸਾਡਾ ਅਭਮਾਨ ਤਾਂ ਇਹ ਹੈ ਜੋ ਸਾਡਾ ਅੰਤਹਕਰਨ ਗਵਾਹੀ ਦਿੰਦਾ ਹੈ, ਭਈ ਸਾਡਾ ਚਲਣ ਜਗਤ ਵਿੱਚ ਖ਼ਾਸ ਕਰਕੇ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਸ਼ਕਪਟਤਾ ਨਾਲ ਜੋ ਪਰਮੇਸ਼ੁਰ ਦੇ ਜੋਗ ਹੈ ਰਿਹਾ</verse>
				<verse number="13">ਕਿਉ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਓਹ ਗੱਲਾਂ ਤੁਹਾਡੀ ਵੱਲ ਲਿੱਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਵਾਚਦੇ ਹੋ ਅਥਵਾ ਮੰਨਦੇ ਵੀ ਹੋ ਅਰ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੀਕ ਮੰਨੋਗੇ</verse>
				<verse number="14">ਜਿਵੇਂ ਤੁਸੀਂ ਸਾਨੂੰ ਕੁਝ ਕੁਝ ਮੰਨ ਭੀ ਲਿਆ ਸਾਡੇ ਪ੍ਰਭੁ ਯਿਸੂ ਦੇ ਦਿਨ ਅਸੀਂ ਤੁਹਾਡਾ ਅਭਮਾਨ ਹਾਂ ਜਿਵੇਂ ਤੁਸੀਂ ਸਾਡਾ ਭੀ ਹੋ।।</verse>
				<verse number="15">ਇਸੇ ਭਰੋਸੇ ਨਾਲ ਮੈਂ ਦਲੀਲ ਕੀਤੀ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਈ ਵਾਰੀ ਅਨੰਦ ਪਰਾਪਤ ਹੋਵੇ</verse>
				<verse number="16">ਅਤੇ ਤੁਹਾਥੋਂ ਹੋ ਕੇ ਮਕਦੂਨਿਯਾ ਨੂੰ ਜਾਵਾਂ ਅਤੇ ਫੇਰ ਮੁਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਥੋਂ ਯਹੂਦਿਯਾ ਵੱਲ ਪਚਾਇਆ ਜਾਵਾਂ</verse>
				<verse number="17">ਉਪਰੰਤ ਜਦ ਮੈਂ ਇਹ ਦਲੀਲ ਕੀਤੀ ਤਾਂ ਫੇਰ ਕੀ ਮੈਂ ਕੁਝ ਚੰਚਲਤਾਈ ਕੀਤੀॽ ਅਥਵਾ ਜੋ ਦਲੀਲ ਮੈਂ ਕਰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਭਈ ਮੈਥੋਂ ਹਾਂ ਹਾਂ ਵੀ ਹੋਵੇॽ ਅਤੇ ਨਾਂਹ ਨਾਂਹ ਵੀॽ</verse>
				<verse number="18">ਜਿੱਦਾਂ ਪਰਮੇਸ਼ੁਰ ਵਫ਼ਾਦਾਰ ਹੈ ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ</verse>
				<verse number="19">ਪਰਮੇਸ਼ੁਰ ਦਾ ਪੁੱਤ੍ਰ ਯਿਸੂ ਮਸੀਹ ਜਿਹ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ</verse>
				<verse number="20">ਕਿਉਂ ਜੋ ਪਰਮੇਸ਼ੁਰ ਦੀਆਂ ਪਰਤੱਗਿਆਂ ਭਾਵੇਂ ਕਿੰਨੀਆਂ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਹ ਦੇ ਰਾਹੀਂ ਆਮੀਨ ਵੀ ਹੈ ਭਈ ਸਾਡੇ ਦੁਆਰਾ ਪਰਮੇਸ਼ੁਰ ਦੀ ਉਪਮਾ ਹੋਵੇ</verse>
				<verse number="21">ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਥਾਪਿਆ ਉਹ ਪਰਮੇਸ਼ੁਰ ਹੈ</verse>
				<verse number="22">ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।।</verse>
				<verse number="23">ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਤੁਹਾਡੇ ਬਚਾਓ ਕਰਕੇ ਹੁਣ ਤੀਕ ਕੁਰਿੰਥੁਸ ਨੂੰ ਨਹੀਂ ਆਇਆ</verse>
				<verse number="24">ਇਹ ਨਹੀਂ ਜੋ ਅਸੀਂ ਤੁਹਾਡੀ ਨਿਹਚਾ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਦਾ ਉਪਰਾਲਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਨਿਹਚਾ ਵਿੱਚ ਦ੍ਰਿੜ ਹੋ।।</verse>
			</chapter>
			<chapter number="2">
				<verse number="1">ਪਰ ਮੈਂ ਆਪਣੇ ਆਪ ਵਿੱਚ ਠਾਣ ਲਿਆ ਭਈ ਤੁਹਾਡੇ ਕੋਲ ਫੇਰ ਦੁਖ ਨਾਲ ਨਾ ਆਵਾਂ</verse>
				<verse number="2">ਜੇ ਮੈਂ ਤੁਹਾਨੂੰ ਦੁਖੀ ਕਰਾਂ ਤਾਂ ਉਹ ਦੇ ਬਿਨਾ ਜਿਹ ਨੂੰ ਮੈਂ ਦੁਖੀ ਕੀਤਾ ਮੇਰਾ ਪਰਸੰਨ ਕਰਨ ਵਾਲਾ ਕੌਣ ਹੈॽ</verse>
				<verse number="3">ਅਤੇ ਮੈਂ ਇਹੋ ਗੱਲ ਲਿਖੀ ਸੀ ਭਈ ਕਿਤੇ ਮੈਂ ਆਣ ਕੇ ਉਨ੍ਹਾਂ ਵੱਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਤੁਸੀਂ ਸਭਨਾਂ ਉੱਤੇ ਮੈਨੂੰ ਭਰੋਸਾ ਹੈ ਭਈ ਮੇਰਾ ਅਨੰਦ ਤੁਸਾਂ ਸਭਨਾਂ ਦਾ ਅਨੰਦ ਹੈ</verse>
				<verse number="4">ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਅੰਝੂ ਕੇਰ ਕੇਰ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪ੍ਰੇਮ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਵਧੀਕ ਕਰਦਾ ਹਾਂ।।</verse>
				<verse number="5">ਪਰ ਜੇ ਕਿਨੇ ਦੁਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝਕੁ (ਭਈ ਉਹ ਨੂੰ ਬਹੁਤ ਦੱਬ ਨਾ ਚਾੜ੍ਹਾਂ) ਤੁਸਾਂ ਸਭਨਾਂ ਨੂੰ ਦੁੱਖ ਦਿੱਤਾ</verse>
				<verse number="6">ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤਿਆਂ ਤੋਂ ਹੋਈ ਸੋ ਬਥੇਰੀ ਹੈ</verse>
				<verse number="7">ਸੋ ਉਲਟਾ ਤੁਹਾਨੂੰ ਚਾਹੀਦਾ ਹੈ ਕਿ ਜੋ ਉਹ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ ਮਤੇ ਬਹੁਤਾ ਗ਼ਮ ਏਹੋ ਜੇਹੇ ਮਨੁੱਖ ਨੂੰ ਨਾ ਖਾ ਜਾਵੇ</verse>
				<verse number="8">ਉਪਰੰਤ ਜੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਉੱਤੇ ਆਪਣੇ ਪ੍ਰੇਮ ਨੂੰ ਜ਼ਾਹਰ ਕਰੋ</verse>
				<verse number="9">ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਭਈ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਯਾ ਨਹੀਂ</verse>
				<verse number="10">ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਜੇ ਮੈਂ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਨਮਿੱਤ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ</verse>
				<verse number="11">ਭਈ ਸ਼ਤਾਨ ਸਾਡੇ ਨਾਲ ਹੱਥ ਨਾ ਕਰ ਜਾਏ ਕਿਉਂ ਜੋ ਅਸੀਂ ਉਸ ਦਿਆਂ ਚਾਲਿਆਂ ਤੋਂ ਅਣਜਾਣ ਨਹੀਂ।।</verse>
				<verse number="12">ਜਾਂ ਮੈਂ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਨੂੰ ਤ੍ਰੋਆਸ ਵਿੱਚ ਅੱਪੜਿਆ ਅਤੇ ਪ੍ਰਭੁ ਦੀ ਵੱਲੋਂ ਇੱਕ ਬੂਹਾ ਮੇਰੇ ਲਈ ਖੋਲ੍ਹਿਆ ਗਿਆ</verse>
				<verse number="13">ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਹੋਇਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮਕਦੂਨਿਯਾ ਨੂੰ ਗਿਆ</verse>
				<verse number="14">ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ</verse>
				<verse number="15">ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ</verse>
				<verse number="16">ਏਹਨਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਓਹਨਾਂ ਨੂੰ ਜੀਵਨ ਲਈ ਜੀਵਨ ਦੀ ਬੋ ਹਾਂ ਅਤੇ ਇਨ੍ਹਾਂ ਗਲਾਂ ਜੋਗਾ ਕੌਣ ਹੈॽ</verse>
				<verse number="17">ਅਸੀਂ ਤਾਂ ਬਾਹਲਿਆਂ ਦੀ ਨਿਆਈਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਓਟ ਨਹੀਂ ਕਰਦੇ ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।।</verse>
			</chapter>
			<chapter number="3">
				<verse number="1">ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈॽ</verse>
				<verse number="2">ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਹਿਰਦਿਆਂ ਵਿੱਚ ਲਿਖੀ ਹੋਈ ਹੈ ਜਿਹ ਨੂੰ ਸੱਭੇ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ</verse>
				<verse number="3">ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।।</verse>
				<verse number="4">ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਤੇ ਅਜਿਹਾ ਭੋਰਸਾ ਰੱਖਦੇ ਹਾਂ</verse>
				<verse number="5">ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ</verse>
				<verse number="6">ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ</verse>
				<verse number="7">ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ,</verse>
				<verse number="8">ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀॽ</verse>
				<verse number="9">ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ</verse>
				<verse number="10">ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ</verse>
				<verse number="11">ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।।</verse>
				<verse number="12">ਉਪਰੰਤ ਜਦੋਂ ਸਾਨੂੰ ਐਡੀ ਆਸ ਹੈ ਤਦੋਂ ਅਸੀਂ ਵੱਡੇ ਨਿਧੜਕ ਬੋਲਦੇ ਹਾਂ</verse>
				<verse number="13">ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ</verse>
				<verse number="14">ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ</verse>
				<verse number="15">ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿਦਾ ਹੈ</verse>
				<verse number="16">ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ</verse>
				<verse number="17">ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ</verse>
				<verse number="18">ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।।</verse>
			</chapter>
			<chapter number="4">
				<verse number="1">ਉਪਰੰਤ ਜਦੋਂ ਅਸਾਂ ਇਹ ਸੇਵਕਾਈ ਪਾਈ ਹੈ ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ ਅਸੀਂ ਹੌਸਲਾ ਨਹੀਂ ਹਾਰਦੇ</verse>
				<verse number="2">ਸਗੋਂ ਅਸਾਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੋਇਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ ਨਾ ਪਰਮੇਸ਼ੁਰ ਦੇ ਬਚਨ ਵਿੱਚ ਰਲਾ ਪਾਉਂਦੇ ਹਾਂ ਸਗੋਂ ਸਤ ਨੂੰ ਪਰਗਟ ਕਰ ਕੇ ਹਰੇਕ ਮਨੁੱਖ ਦੇ ਅੰਤਹਕਰਨ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪਰਮਾਣ ਦਿੰਦੇ ਹਾਂ</verse>
				<verse number="3">ਅਤੇ ਜੇ ਸਾਡੀ ਖ਼ੁਸ਼ ਖ਼ਬਰੀ ਉੱਤੇ ਪੜਦਾ ਪਿਆ ਹੋਇਆ ਹੈ ਤਾਂ ਉਹ ਉਨ੍ਹਾਂ ਅੱਗੇ ਕੱਜਿਆ ਹੋਇਆ ਹੈ ਜਿਹੜੇ ਨਾਸ ਹੋ ਰਹੇ ਹਨ</verse>
				<verse number="4">ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ ਪਰਕਾਸ਼ ਹੋਵੇ</verse>
				<verse number="5">ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪਰਚਾਰ ਕਰਦੇ ਹਾਂ ਭਈ ਉਹ ਪ੍ਰਭੁ ਹੈ ਅਤੇ ਅਸੀਂ ਆਪ ਯਿਸੂ ਦੇ ਨਮਿੱਤ ਤੁਹਾਡੇ ਦਾਸ ਹਾਂ</verse>
				<verse number="6">ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।</verse>
				<verse number="7">ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ</verse>
				<verse number="8">ਅਸੀਂ ਸਭ ਪਾਸਿਓ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਦੁਬਧਾ ਵਿੱਚ ਹਾਂ ਪਰ ਹੱਦੋਂ ਵਧ ਨਹੀਂ</verse>
				<verse number="9">ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ</verse>
				<verse number="10">ਅਸੀਂ ਯਿਸੂ ਦੇ ਮਰਨ ਨੂੰ ਆਪਣੀ ਦੇਹ ਵਿੱਚ ਸਦਾ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੀ ਦੇਹ ਵਿੱਚ ਪਰਗਟ ਹੋਵੇ</verse>
				<verse number="11">ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ</verse>
				<verse number="12">ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪੋਹੰਦਾ ਹੈ</verse>
				<verse number="13">ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ</verse>
				<verse number="14">ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ</verse>
				<verse number="15">ਕਿਉਂਕਿ ਸੱਭੋ ਕੁਝ ਤੁਹਾਡੇ ਹੀ ਲਈ ਹੈ ਭਈ ਬਾਹਲਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।।</verse>
				<verse number="16">ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ</verse>
				<verse number="17">ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ</verse>
				<verse number="18">ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।</verse>
			</chapter>
			<chapter number="5">
				<verse number="1">ਅਸੀਂ ਜਾਣਦੇ ਹਾਂ ਭਈ ਜੋ ਸਾਡਾ ਤੰਬੂ ਜਿਹਾ ਘਰ ਜਿਹੜਾ ਧਰਤੀ ਤੇ ਹੈ ਢਹਿ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨਾ ਹੱਥ ਲਾਏ ਅਟੱਲ ਅਤੇ ਸੁਰਗ ਵਿੱਚ ਬਣਿਆ ਹੈ</verse>
				<verse number="2">ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਕੇ ਭਰਦੇ ਹਾਂ ਅਤੇ ਤਰਸਦੇ ਹਾਂ ਭਈ ਆਪਣੇ ਵਸੇਰੇ ਨੂੰ ਜਿਹੜਾ ਸੁਰਗੋਂ ਹੈ ਉਦਾਲੇ ਲੈ ਲਈਏ</verse>
				<verse number="3">ਕਿਉਂ ਜੋ ਅਸੀਂ ਪਹਿਨੇ ਹੋਏ ਹੋ ਕੇ ਨੰਗੇ ਨਾ ਪਾਏ ਜਾਈਏ</verse>
				<verse number="4">ਕਿਉਂ ਜੋ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਭਈ ਇਸ ਨੂੰ ਲਾਹ ਸੁੱਟੀਏ ਸਗੋਂ ਇਹ ਜੋ ਉਸ ਨੂੰ ਉਦਾਲੇ ਲੈ ਲਈਏ ਭਈ ਜਿਹੜਾ ਮਰਨਹਾਰ ਹੈ ਉਹ ਜੀਵਨ ਨਾਲ ਭੱਖ ਲਿਆ ਜਾਵੇ</verse>
				<verse number="5">ਅਤੇ ਜਿਹ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਹ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ।।</verse>
				<verse number="6">ਸੋ ਅਸੀਂ ਸਦਾ ਹੌਸਲਾਂ ਰੱਖਦੇ ਅਤੇ ਜਾਣਦੇ ਹਾਂ ਭਈ ਜਿੰਨਾ ਚਿਰ ਅਸੀਂ ਦੇਹੀ ਦੇ ਘਰ ਵਿੱਚ ਹਾਂ ਉੱਨਾ ਚਿਰ ਪ੍ਰਭੁ ਤੋਂ ਵਿਛੜੇ ਹੋਏ ਹਾਂ</verse>
				<verse number="7">ਕਿਉਂ ਜੋ ਅਸੀਂ ਨਿਹਚਾ ਨਾਲ ਚੱਲਦੇ ਹਾਂ, ਨਾ ਵੇਖਣ ਨਾਲ</verse>
				<verse number="8">ਅਸੀਂ ਹੌਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਭਈ ਦੇਹੀ ਦਾ ਘਰ ਛੱਡ ਦੇਈਏ ਅਤੇ ਪ੍ਰਭੁ ਕੋਲ ਜਾ ਵੱਸੀਏ</verse>
				<verse number="9">ਇਸੇ ਲਈ ਅਸਾਂ ਇਹ ਧਾਰਨਾ ਧਾਰੀ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ਼ ਵਿੱਚ ਹੋਈਏ ਪਰ ਉਹ ਨੂੰ ਭਾਉਂਦੇ ਰਹੀਏ</verse>
				<verse number="10">ਕਿਉਂ ਜੋ ਅਸਾਂ ਸਭਨਾਂ ਨੇ ਮਸੀਹ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਪਰਗਟ ਹੋਣਾ ਹੈ ਭਈ ਹਰੇਕ ਜੋ ਕੁਝ ਉਸ ਨੇ ਦੇਹੀ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਹ ਦਾ ਫਲ ਭੋਗੇ।।</verse>
				<verse number="11">ਉਪਰੰਤ ਅਸੀਂ ਪ੍ਰਭੁ ਦਾ ਭੌ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਅੰਤਹਕਰਨ ਵਿੱਚ ਭੀ ਪਰਗਟ ਹੋਏ ਹਾਂ</verse>
				<verse number="12">ਅਸੀਂ ਫੇਰ ਆਪਣੀ ਸੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿੱਖੇ ਅਭਮਾਨ ਕਰਨ ਦਾ ਵੇਲਾ ਦਿੰਦਾ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸੱਕੋ ਜਿਹੜੇ ਵਿਖਾਵੇ ਤੇ ਅਭਮਾਨ ਕਰਦੇ ਹਨ ਅਤੇ ਹਿਰਦੇ ਤੋਂ ਨਹੀਂ</verse>
				<verse number="13">ਅਸੀਂ ਭਾਵੇਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਭਾਵੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ</verse>
				<verse number="14">ਮਸੀਹ ਦਾ ਪ੍ਰੇਮ ਸਾਨੂੰ ਮਜਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਭਈ ਇੱਕ ਸਭਨਾਂ ਦੇ ਲਈ ਮੋਇਆ ਇਸੇ ਕਰਕੇ ਸੱਭੇ ਮੋਏ</verse>
				<verse number="15">ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।।</verse>
				<verse number="16">ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ</verse>
				<verse number="17">ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ</verse>
				<verse number="18">ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ</verse>
				<verse number="19">ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।</verse>
				<verse number="20">ਅਸੀਂ ਮਸੀਹ ਦੇ ਏਲਚੀ ਹਾਂ ਭਈ ਜਾਣੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ ਮਿਲਾਪ ਕਰ ਲਓ</verse>
				<verse number="21">ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।।</verse>
			</chapter>
			<chapter number="6">
				<verse number="1">ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ</verse>
				<verse number="2">ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!</verse>
				<verse number="3">ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ</verse>
				<verse number="4">ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ,</verse>
				<verse number="5">ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ,</verse>
				<verse number="6">ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ,</verse>
				<verse number="7">ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ</verse>
				<verse number="8">ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ</verse>
				<verse number="9">ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ,</verse>
				<verse number="10">ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।।</verse>
				<verse number="11">ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ</verse>
				<verse number="12">ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ</verse>
				<verse number="13">ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।।</verse>
				<verse number="14">ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ</verse>
				<verse number="15">ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈॽ</verse>
				<verse number="16">ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।</verse>
				<verse number="17">ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,</verse>
				<verse number="18">ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।</verse>
			</chapter>
			<chapter number="7">
				<verse number="1">ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।</verse>
				<verse number="2">ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦੇਓ। ਕਿਸੇ ਉੱਤੇ ਅਸਾਂ ਅਨ੍ਹੇਰੇ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਤੋਂ ਲਾਹਾ ਨਹੀਂ ਕੱਢਿਆ</verse>
				<verse number="3">ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਭਈ ਤੁਸੀਂ ਸਾਡਿਆਂ ਹਿਰਦਿਆਂ ਵਿੱਚ ਹੋ ਭਈ ਸਾਡਾ ਮਰਨ ਜੀਉਣ ਇਕੱਠਾ ਹੋਵੇ</verse>
				<verse number="4">ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿੱਖੇ ਮੇਰਾ ਬਹੁਤ ਅਭਮਾਨ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆਂ ਨਹੀਂ ਮੇਉਂਦਾ।।</verse>
				<verse number="5">ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਭੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸਾਂ, ਬਾਹਰੋਂ ਝਗੜੇ ਅੰਦਰੋਂ ਧੜਕੇ</verse>
				<verse number="6">ਤਾਂ ਵੀ ਉਹ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਕਰਕੇ ਸਾਨੂੰ ਦਿਲਾਸਾ ਦਿੱਤਾ</verse>
				<verse number="7">ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਹ ਨੂੰ ਤੁਹਾਡੇ ਵਿੱਚ ਪਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਲੋਚ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ</verse>
				<verse number="8">ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸਾਂ ਕਿਉਂ ਜੋ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜੇ ਚਿਰ ਤੀਕੁਰ</verse>
				<verse number="9">ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ</verse>
				<verse number="10">ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ</verse>
				<verse number="11">ਵੇਖੋ, ਤੁਹਾਡੀ ਉਹੋ ਪਰਮੇਸ਼ੁਰ ਜੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾ ਹੀ ਜੋਸ਼, ਕਿੰਨਾ ਹੀ ਉੱਤਰ ਦੇਣਾ, ਕਿੰਨੀ ਹੀ ਖਿਝ, ਕਿੰਨਾ ਹੀ ਭੈ, ਕਿੰਨਾ ਹੀ ਲੋਚ, ਕਿੰਨੀ ਹੀ ਅਣਖ, ਕਿੰਨਾ ਹੀ ਡੰਨ ਪੈਦਾ ਕੀਤਾ! ਤੁਸਾਂ ਹਰ ਤਰਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਭਈ ਅਸੀਂ ਇਸ ਗੱਲ ਵਿੱਚ ਸਾਫ਼ ਹਾਂ</verse>
				<verse number="12">ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਤਾਂ ਨਾ ਉਹ ਦੇ ਕਾਰਨ ਲਿਖਿਆ ਜਿਹ ਨੇ ਅਪਰਾਧ ਕੀਤਾ, ਨਾ ਉਹ ਦੇ ਕਾਰਨ ਜਿਹ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਭਈ ਤੁਹਾਡਾ ਜੋਸ਼ ਜੋ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪਰਗਟ ਹੋਵੇ</verse>
				<verse number="13">ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨਾ ਅਸਾਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵਧ ਕੇ ਅਨੰਦ ਕੀਤਾ ਕਿਉਂ ਜੋ ਉਹ ਦਾ ਆਤਮਾ ਤੁਸਾਂ ਸਭਨਾਂ ਤਾਜ਼ਾ ਹੋਇਆ ਹੈ</verse>
				<verse number="14">ਕਿਉਂਕਿ ਜੇ ਮੈਂ ਉਹ ਦੇ ਅੱਗੇ ਤੁਹਾਡੇ ਲਈ ਕਿਸੇ ਗੱਲੇ ਅਭਮਾਨ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸਾਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਤਿਵੇਂ ਸਾਡਾ ਅਭਮਾਨ ਵੀ ਜਿਹਾੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ</verse>
				<verse number="15">ਅਤੇ ਉਹ ਤੁਸਾਂ ਸਭਨਾਂ ਦੀ ਆਗਿਆਕਾਰੀ ਨੂੰ ਚੇਤੇ ਰੱਖ ਕੇ ਭਈ ਤੁਸੀਂ ਕਿਕੁੱਰ ਭੈ ਅਤੇ ਕਾਂਬੇ ਨਾਲ ਉਹ ਨੂੰ ਕਬੂਲ ਕੀਤਾ ਸੀ ਇਸ ਕਰਕੇ ਉਹ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ</verse>
				<verse number="16">ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖਾਤਰ ਨਿਸ਼ਾ ਹੈ।।</verse>
			</chapter>
			<chapter number="8">
				<verse number="1">ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖਬਰ ਦਿੰਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਂ ਉੱਤੇ ਕੀਤੀ ਹੋਈ ਹੈ</verse>
				<verse number="2">ਭਈ ਕਿਸ ਤਰਾਂ ਨਾਲ ਬਿਪਤਾ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਡਾਢੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁਲ੍ਹ ਦਿਲੀ ਨੂੰ ਵਧੀਕ ਕਰ ਦਿੱਤਾ</verse>
				<verse number="3">ਕਿਉਂ ਜੋ ਮੈਂ ਇਹ ਸਾਖੀ ਦਿੰਦਾ ਹਾਂ ਭਈ ਉਨ੍ਹਾਂ ਨੇ ਆਪਣੇ ਵਿਤ ਦੇ ਅਨੁਸਾਰ ਸਗੋਂ ਆਪਣੇ ਵਿਤੋਂ ਬਾਹਰ ਆਪ ਤੋਂ ਆਪ ਦਾਨ ਦਿੱਤਾ</verse>
				<verse number="4">ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਭਈ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾ ਦੇ ਲਈ ਹੈ ਸਾਂਝ ਹੋਵੇ</verse>
				<verse number="5">ਅਤੇ ਜਿੱਕੁਰ ਸਾਨੂੰ ਆਸਾ ਸੀ ਤਿੱਕੁਰ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਿਆ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੁ ਦੇ ਅਤੇ ਨਾਲ ਸਾਡੇ ਵੀ ਅਰਪਨ ਕੀਤਾ</verse>
				<verse number="6">ਐਥੋਂ ਤੋੜੀ ਜੋ ਅਸਾਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ ਉਸੇ ਤਰਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ</verse>
				<verse number="7">ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਨਿਹਚਾ ਅਤੇ ਬਚਨ ਅਤੇ ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪ੍ਰੇਮ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਤਿਵੇਂ ਤੁਸੀਂ ਪੁੰਨ ਦੇ ਕੰਮ ਵਿੱਚ ਭੀ ਵੱਧ ਜਾਓ</verse>
				<verse number="8">ਮੈਂ ਹੁਕਮ ਨਾਲ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪ੍ਰੇਮ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ</verse>
				<verse number="9">ਕਿਉਂਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਭਾਵੇਂ ਉਹ ਧਨੀ ਸੀ ਪਰ ਤੁਹਾਡੇ ਲਈ ਨਿਰਧਨ ਬਣਿਆ ਭਈ ਤੁਸੀਂ ਨਿਰਧਨਤਾਈ ਤੋਂ ਧਨੀ ਹੋ ਜਾਓ</verse>
				<verse number="10">ਅਰ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਭਲਾ ਹੈ, ਤੁਸੀਂ ਜੋ ਪਰੂੰ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਮਨਸ਼ਾ ਕਰਨ ਵਿੱਚ ਭੀ ਮੀਰੀ ਸਾਓ</verse>
				<verse number="11">ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਭਈ ਜਿਵੇਂ ਮਨਸ਼ਾ ਕਰਨ ਦੀ ਤਿਆਰੀ ਸੀ ਤਿਵੇਂ ਵਿਤ ਦੇ ਅਨੁਸਾਰ ਸਿਰੇ ਚਾੜਨਾ ਵੀ ਹੋਵੇ</verse>
				<verse number="12">ਜੇ ਮਨ ਦੀ ਤਿਆਰੀ ਅੱਗੇ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ</verse>
				<verse number="13">ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਭਈ ਹੋਰਨਾਂ ਨੂੰ ਸੌਖ ਅਤੇ ਤੁਹਾਨੂੰ ਔਖ ਹੋਵੋ</verse>
				<verse number="14">ਸਗੋਂ ਬਰਾਬਰੀ ਹੋਵੇ ਭਈ ਐਤਕੀਂ ਤੁਹਾਡਾ ਵਾਧਾ ਓਹਨਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਓਹਨਾਂ ਦਾ ਵਾਧਾ ਭੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਹੋਵੇ</verse>
				<verse number="15">ਜਿਵੇਂ ਲਿਖਿਆ ਹੋਇਆ ਹੈ — ਜਿਸ ਨੇ ਵੱਧ ਲਿਆ ਸੀ ਉਹ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।।</verse>
				<verse number="16">ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਹਿਰਦੇ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ</verse>
				<verse number="17">ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਹ ਬੇਨਤੀ ਮੰਨ ਲਈ ਸਗੋਂ ਵੱਡੇ ਜੋਸ਼ ਨਾਲ ਉਹ ਆਪ ਤੋਂ ਆਪ ਤੁਹਾਡੀ ਵੱਲ ਤੁਰ ਪਿਆ</verse>
				<verse number="18">ਅਤੇ ਅਸਾਂ ਉਹ ਦੇ ਨਾਲ ਉਸ ਭਾਈ ਨੂੰ ਘੱਲਿਆ ਜਿਹ ਦਾ ਮਾਣ ਖ਼ੁਸ਼ ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਯਾਂ ਵਿੱਚ ਹੁੰਦਾ ਹੈ</verse>
				<verse number="19">ਪਰ ਨਿਰਾ ਇਹੋ ਨਹੀਂ ਸਗੋਂ ਉਹ ਕਲੀਸਿਯਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਪੈਂਡਾ ਕਰੇ ਭਈ ਪ੍ਰਭੁ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪਰਗਟ ਹੋਵੇ</verse>
				<verse number="20">ਕਿਉਂ ਜੋ ਅਸੀਂ ਇਸ ਤੋਂ ਚੌਕਸ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਹਰਫ਼ ਨਾ ਲਿਆਵੇ</verse>
				<verse number="21">ਕਿਉਂਕਿ ਜਿਹੜੀਆਂ ਗੱਲਾਂ ਨਿਰੇ ਪ੍ਰਭੁ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਓਹਨਾਂ ਦਾ ਧਿਆਨ ਰੱਖਦੇ ਹਾਂ</verse>
				<verse number="22">ਅਤੇ ਅਸਾਂ ਉਨ੍ਹਾਂ ਦੇ ਨਾਲ ਆਪਣੇ ਉਸ ਭਾਈ ਨੂੰ ਘੱਲਿਆ ਜਿਹ ਨੂੰ ਅਸਾਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਤਾ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਹ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉਦਮੀ ਜਾਪਦਾ ਹੈ</verse>
				<verse number="23">ਜੇ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਓਹ ਕਲੀਸਿਯਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ</verse>
				<verse number="24">ਇਸ ਲਈ ਤੁਸੀਂ ਕਲੀਸਿਯਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪ੍ਰੇਮ ਦਾ ਅਤੇ ਉਸ ਅਭਮਾਨ ਦਾ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਪਰਮਾਣ ਦਿਓ।।</verse>
			</chapter>
			<chapter number="9">
				<verse number="1">ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾ ਲਈ ਹੈ ਤੁਹਾਡੀ ਵੱਲ ਮੇਰੇ ਲਿਖਣ ਦੀ ਕੋਈ ਲੋੜ ਨਹੀਂ</verse>
				<verse number="2">ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਹ ਦੇ ਲਈ ਮੈਂ ਮਕਦੂਨਿਯਾ ਦੇ ਵਾਸੀਆਂ ਅੱਗੇ ਤੁਹਾਡੇ ਵਿਖੇ ਅਭਮਾਨ ਕਰਦਾ ਹਾਂ ਭਈ ਅਖਾਯਾ ਦੇ ਲੋਕ ਪਰੂੰ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਡਾਢੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ</verse>
				<verse number="3">ਮੈਂ ਭਰਾਵਾਂ ਨੂੰ ਘੱਲਿਆ ਮਤੇ ਸਾਡਾ ਅਭਮਾਨ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸਾਂ ਇਸ ਗੱਲ ਵਿੱਚ ਅਕਾਰਥ ਹੋ ਜਾਏ ਭਈ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ</verse>
				<verse number="4">ਕਿਤੇ ਐਉਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਅਸੀਂ ਇਹ ਨਹੀਂ ਕਹਿੰਦੇ ਕਿ ਤੁਸੀਂ ਸਗੋਂ ਅਸੀਂ ਉਸ ਪੱਕੇ ਭਰੋਸੇ ਤੋਂ ਲੱਜਿਆਵਾਨ ਹੋਈਏ</verse>
				<verse number="5">ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਉਚਿਤ ਸਮਝੀ ਜੋ ਓਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਹ ਦਾ ਅੱਗੋਂ ਹੀ ਤੁਸਾਂ ਬਚਨ ਦਿੱਤਾ ਹੋਇਆ ਹੈ ਅਗੇਤਾ ਹੀ ਤਿਆਰ ਕਰ ਰੱਖਣਾ ਭਈ ਉਹ ਖੁਲ੍ਹ ਦਿਲੀ ਦੇ ਦਾਨ ਵਰਗਾ ਤਿਆਰ ਰਹੇ ਨਾ ਬੱਧੋਗਿਰੀ ਦੇ ਦਾਨ ਵਰਗਾ।।</verse>
				<verse number="6">ਪਰ ਗੱਲ ਇਹ ਹੈ ਭਈ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁਲ੍ਹੇ ਦਿਲ ਬੀਜਦਾ ਹੈ ਉਹ ਖੁਲ੍ਹੇ ਦਿਲ ਵੱਢੇਗਾ</verse>
				<verse number="7">ਹਰੇਕ ਜਿਵੇਂ ਉਹ ਨੇ ਦਿਲ ਵਿੱਚ ਧਾਰਿਆ ਹੈ ਤਿਵੇਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ</verse>
				<verse number="8">ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ</verse>
				<verse number="9">ਜਿਵੇਂ ਲਿਖਿਆ ਹੋਇਆ ਹੈ — ਉਹ ਨੇ ਖਿੰਡਾਇਆ, ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।।</verse>
				<verse number="10">ਅਤੇ ਜਿਹੜਾ ਬੀਜਣ ਵਾਲੇ ਨੂੰ ਬੀ ਅਰ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀ ਦੇਵੇਗਾ ਅਤੇ ਉਹ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਰਮ ਦੇ ਫਲ ਨੂੰ ਵਧਾਵੇਗਾ</verse>
				<verse number="11">ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਸਖਾਵਤ ਲਈ ਧਨੀ ਹੋ ਜਾਓ ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ</verse>
				<verse number="12">ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਥੁੜਾਂ ਨੂੰ ਪੂਰਿਆਂ ਕਰਦਾ ਸਗੋਂ ਪਰਮੇਸ਼ੁਰ ਦਿਆਂ ਬਹੁਤਿਆਂ ਧੰਨਵਾਦਾਂ ਦੇ ਰਾਹੀਂ ਵਧਦਾ ਭੀ ਜਾਂਦਾ ਹੈ</verse>
				<verse number="13">ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਓਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ ਭਈ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਕਰਾਰ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਸਖਾਵਤ ਨਾਲ ਦਿੰਦੇ ਹੋ</verse>
				<verse number="14">ਅਤੇ ਓਹ ਆਪ ਤੁਹਾਡੇ ਲਈ ਬੇਨਤੀ ਕਰਦਿਆਂ ਪਰਮੇਸ਼ੁਰ ਦੀ ਅੱਤ ਕਿਰਪਾ ਦੇ ਕਾਰਨ ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤੇ ਲੋਚਦੇ ਹਨ</verse>
				<verse number="15">ਧੰਨਵਾਦ ਹੈ ਪਰਮੇਸ਼ੁਰ ਦਾ ਉਹ ਦੇ ਉਸ ਦਾਨ ਲਈ ਜਿਹੜਾ ਕਹਿਣ ਤੋਂ ਬਾਹਰ ਹੈ।।</verse>
			</chapter>
			<chapter number="10">
				<verse number="1">ਹੁਣ ਮੈਂ ਪੌਲੁਸ ਜੋ ਤੁਹਾਡੇ ਵਿੱਚ ਤੁਹਾਡੇ ਸਨਮੁਖ ਹੋ ਕੇ ਥੋੜ ਦਿਲਾਂ ਹਾਂ ਪਰ ਤੁਹਾਥੋਂ ਪਰੋਖੇ ਹੋ ਕੇ ਤੁਹਾਡੇ ਉੱਤੇ ਦਿਲੇਰ ਹਾਂ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ</verse>
				<verse number="2">ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਕਿ ਭਈ ਮੈਨੂੰ ਸਨਮੁਖ ਹੋ ਕੇ ਉਸ ਭਰੋਸੇ ਨਾਲ ਦਿਲੇਰ ਨਾ ਹੋਣਾ ਪਵੇ ਜਿਹ ਦੇ ਨਾਲ ਮੈਂ ਕਈਆਂ ਉੱਤੇ ਦਿਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲੇ ਜੇਹੇ ਸਮਝਦੇ ਹਨ</verse>
				<verse number="3">ਅਸੀਂ ਭਾਵੇਂ ਸਰੀਰ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਜੁੱਧ ਨਹੀਂ ਕਰਦੇ</verse>
				<verse number="4">ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ</verse>
				<verse number="5">ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ ਢਾਹ ਦਿੰਦੇ ਹਾਂ ਅਤੇ ਹਰ ਇੱਕ ਖਿਆਲ ਨੂੰ ਬੰਧਨ ਵਿੱਚ ਲਿਆਉਂਦੇ ਹਾਂ ਭਈ ਉਹ ਮਸੀਹ ਦਾ ਆਗਿਆਕਾਰ ਹੋਵੇ</verse>
				<verse number="6">ਅਤੇ ਜਾਂ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰਾਂ ਦੀ ਅਣਆਗਿਕਾਰੀ ਦਾ ਵੱਟਾ ਲੈਣ ਨੂੰ ਤਿਆਰ ਹਾਂ</verse>
				<verse number="7">ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਨਮੁਖ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਭਈ ਜਿਵੇਂ ਉਹ ਮਸੀਹ ਹੈ ਤਿਵੇਂ ਅਸੀਂ ਵੀ ਹਾਂ</verse>
				<verse number="8">ਮੈਂ ਭਾਵੇਂ ਆਪਣੇ ਉਸ ਇਖ਼ਤਿਆਰ ਦੇ ਵਿਖੇ ਜਿਹੜਾ ਪ੍ਰਭੁ ਨੇ ਸਾਨੂੰ ਤੁਹਾਡੇ ਢਾਹੁਣ ਲਈ ਨਹੀਂ ਸਗੋਂ ਤੁਹਾਡੇ ਬਣਾਉਣ ਲਈ ਦਿੱਤਾ ਕੁਝ ਵਧ ਕੇ ਅਭਮਾਨ ਕਰਾਂ ਤਾਂ ਵੀ ਮੈਂ ਲੱਜਿਆਵਾਨ ਨਹੀਂ ਹੋਵਾਂਗਾ</verse>
				<verse number="9">ਭਈ ਮੈਂ ਇਉਂ ਮਾਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ</verse>
				<verse number="10">ਕਿਉਂ ਜੋ ਕਹਿੰਦੇ ਹਨ ਭਈ ਉਹ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਦੇਹੀ ਨਾਲ ਸਨਮੁਖ ਹੋ ਕੇ ਨਿਰਬਲ ਹੈ ਅਤੇ ਉਹ ਦਾ ਬਚਨ ਤੁੱਛ ਹੈ</verse>
				<verse number="11">ਅਜਿਹਾ ਕਹਿਣ ਵਾਲਾ ਇਹ ਸਮਝ ਰੱਖੇ ਭਈ ਜਿਹੋ ਜਿਹੇ ਪਰੋਖੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸਨਮੁਖ ਹੋ ਕੇ ਕੰਮ ਵਿੱਚ ਹਾਂ</verse>
				<verse number="12">ਕਿਉਂਕਿ ਸਾਡਾ ਇਹ ਹਿਆਉ ਨਹੀਂ ਪੈਂਦਾ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ ਅਥਵਾਂ ਮਿਲਾ ਮਿਲਾ ਕੇ ਵੇਖੀਏ ਜਿਹੜੇ ਆਪਣੀ ਨੇਕ ਨਾਮੀ ਜਤਾਉਂਦੇ ਹਨ ਪਰ ਓਹ ਆਪ ਹੀ ਨੂੰ ਆਪਣੇ ਆਪ ਨਾਲ ਮਿਚਾ ਮਿਚਾ ਕੇ ਅਤੇ ਆਪਣੇ ਆਪ ਨੂੰ ਆਪਣੇ ਆਪ ਨਾਲ ਮਿਲਾ ਮਿਲਾ ਕੇ ਬੇਸਮਝ ਠਹਿਰਦੇ ਹਨ</verse>
				<verse number="13">ਪਰ ਅਸੀਂ ਮੇਚਿਓਂ ਬਾਹਰ ਨਹੀਂ ਸਗੋਂ ਉਸ ਮੇਚੇ ਦੇ ਅੰਦਾਜ਼ੇ ਅਨੁਸਾਰ ਅਭਮਾਨ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਢ ਦਿੱਤਾ। ਉਹ ਮੇਚਾ ਤੁਹਾਡੇ ਤੀਕ ਵੀ ਪਹੁੰਚਦਾ ਹੈ</verse>
				<verse number="14">ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਭਈ ਜਾਣੀਦਾ ਸਾਡੀ ਪਹੁੰਚ ਤੁਸਾਂ ਤੀਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਤੁਸਾਂ ਤੋੜੀ ਅਗੇਤਰੇ ਅੱਪੜ ਪਏ</verse>
				<verse number="15">ਅਸੀਂ ਮੇਚਿਓਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਅਭਮਾਨ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਭਈ ਜਿਉਂ ਜਿਉਂ ਤੁਹਾਡੀ ਨਿਹਚਾ ਵਧਦੀ ਜਾਵੇ ਤਿਉਂ ਤਿਉਂ ਅਸੀਂ ਆਪਣੇ ਹਲਕੇ ਦੇ ਵਿੱਚ ਵਧਾਏ ਜਾਵਾਂਗੇ</verse>
				<verse number="16">ਭਈ ਅਸੀਂ ਤੁਹਾਥੋਂ ਪਰੇਡੇ ਦੇਸਾਂ ਵਿੱਚ ਖੁਸ਼ ਖਬਰੀ ਸੁਣਾਈਏ ਅਤੇ ਹੋਰਨਾਂ ਦਿਆਂ ਹਲਕਿਆਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਅਭਮਾਨ ਨਾ ਕਰੀਏ</verse>
				<verse number="17">ਪਰ ਜੋ ਕੋਈ ਅਭਮਾਨ ਕਰਦਾ ਹੈ ਸੋ ਪ੍ਰਭੁ ਵਿੱਚ ਅਭਮਾਨ ਕਰੇ</verse>
				<verse number="18">ਕਿਉਂਕਿ ਜੋ ਆਪਣੀ ਨੇਕ ਨਾਮੀ ਜਤਾਉਂਦਾ ਹੈ ਸੋ ਨਹੀਂ ਸਗੋਂ ਉਹ ਪਰਵਾਨ ਹੁੰਦਾ ਹੈ ਜਿਹ ਦੀ ਪ੍ਰਭੁ ਨੇਕ ਨਾਮੀ ਕਰਦਾ ਹੈ।।</verse>
			</chapter>
			<chapter number="11">
				<verse number="1">ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਾਰੋ, ਹਾਂ, ਤੁਸੀਂ ਜਰੂਰ ਸਹਾਰੋ!</verse>
				<verse number="2">ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਜਹੀ ਅਣਖ ਹੈ, ਇਸ ਲਈ ਜੋ ਮੈਂ ਇੱਕੋ ਹੀ ਪਤੀ ਨਾਲ ਤੁਹਾਡੀ ਕੁੜਮਾਈ ਕੀਤੀ ਭਈ ਤਾਹਨੂੰ ਪਾਕ ਕੁਆਰੀਂ ਵਾਂਙੁ ਮਸੀਹ ਦੇ ਅਰਪਨ ਕਰਾਂ</verse>
				<verse number="3">ਪਰ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਖਚਰ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ ਵਿਗੜ ਜਾਣ</verse>
				<verse number="4">ਜੇ ਤਾਂ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਹ ਦੀ ਅਸਾਂ ਨਾ ਕੀਤੀ ਯਾ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਾ ਮਿਲਿਆ ਯਾ ਕੋਈ ਹੋਰ ਖੁਸ਼ ਖਬਰੀ ਜਿਹ ਨੂੰ ਤੁਸਾਂ ਕਬੂਲ ਨਾ ਕੀਤਾ ਤਾਂ ਤੁਸੀਂ ਅੱਛੀ ਤਰਾਂ ਉਹ ਨੂੰ ਸਹਾਰ ਲੈਂਦੇ!</verse>
				<verse number="5">ਕਿਉ ਜੋ ਮੈਂ ਆਪਣੇ ਆਪ ਨੂੰ ਉਨ੍ਹਾਂ ਮਹਾਨ ਰਸੂਲਾਂ ਤੋਂ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ</verse>
				<verse number="6">ਪਰ ਭਾਵੇਂ ਮੈਂ ਬੋਲਣ ਵਿੱਚ ਅਨਾੜੀ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸਾਂ ਹਰ ਤਰਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਹ ਨੂੰ ਪਰਗਟ ਕੀਤਾ</verse>
				<verse number="7">ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ ਖਬਰੀ ਤੁਹਾਨੂੰ ਮੁਖਤ ਸੁਣਾ ਕੇ ਆਪ ਨੂੰ ਨੀਵੀਆਂ ਕੀਤਾ ਭਈ ਤੁਸੀਂ ਉੱਚੇ ਕੀਤੇ ਜਾਓ ਭਲਾ, ਇਹ ਦੇ ਵਿੱਚ ਕੋਈ ਪਾਪ ਕੀਤਾ</verse>
				<verse number="8">ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਂ ਤੋਂ ਖਰਚ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ</verse>
				<verse number="9">ਅਰ ਜਦ ਤੁਹਾਡੇ ਕੋਲ ਹੁੰਦਿਆਂ ਮੈਨੂੰ ਲੋੜ ਪਈ ਤਾਂ ਕਿਸੇ ਉੱਤੇ ਭਾਰੂ ਨਾ ਹੋਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਲੋੜ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰੂ ਹੋਣ ਤੋਂ ਰੁਕਿਆ ਰਿਹਾ ਅਤੇ ਰੁਕਿਆ ਰਹਾਂਗਾ ਵੀ</verse>
				<verse number="10">ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦਿਆਂ ਹਲਕਿਆਂ ਵਿੱਚ ਏਹ ਮੇਰਾ ਅਭਮਾਨ ਕਦੀ ਨਹੀਂ ਰੁਕੇਗਾ</verse>
				<verse number="11">ਕਿਉਂॽ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪ੍ਰੀਤ ਨਹੀਂ ਰੱਖਦਾॽ ਪਰਮੇਸ਼ੁਰ ਜਾਣਦਾ ਹੈ!।।</verse>
				<verse number="12">ਪਰ ਮੈਂ ਜੋ ਕਰਦਾ ਹਾਂ ਸੋਈ ਕਰਦਾ ਰਹਾਂਗਾ ਤਾਂ ਜੋ ਮੈਂ ਦਾਉ ਲੱਭਣ ਵਾਲਿਆਂ ਦੇ ਦਾਉ ਝਾੜ ਸੁੱਟਾਂ ਭਈ ਜਿਸ ਗੱਲ ਵਿੱਚ ਓਹ ਅਭਮਾਨ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ</verse>
				<verse number="13">ਕਿਉਂ ਜੋ ਏਹੋ ਜੇਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਵਟਾਉਂਦੇ ਹਨ</verse>
				<verse number="14">ਅਤੇ ਇਹ ਅਚਰਜ ਦੀ ਗੱਲ ਨਹੀਂ ਕਿਉਂ ਜੋ ਸ਼ਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਵਟਾਉਂਦਾ ਹੈ</verse>
				<verse number="15">ਇਸ ਲਈ ਜੋ ਉਹ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਵਟਾਉਂਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਹੋਵੇਗਾ।।</verse>
				<verse number="16">ਮੈਂ ਫੇਰ ਇਹ ਆਖਦਾ ਹਾਂ ਭਈ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜਾ ਜਿਹਾ ਅਭਮਾਨ ਕਰਾਂ</verse>
				<verse number="17">ਜੋ ਕੁਝ ਮੈਂ ਇਸ ਅਭਮਾਨ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੁ ਦੀ ਮੱਤ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ</verse>
				<verse number="18">ਜਦੋਂ ਬਾਹਲੇ ਲੋਕ ਸਰੀਰ ਦੇ ਅਨੁਸਾਰ ਅਭਮਾਨ ਕਰਦੇ ਹਨ ਮੈਂ ਵੀ ਅਭਮਾਨ ਕਰਾਂਗਾ</verse>
				<verse number="19">ਕਿਉਂ ਜੋ ਤੁਸੀਂ ਆਪ ਸਿਆਣੇ ਹੋ ਜੋ ਤਦੇ ਮੂਰਖਾਂ ਦਾ ਖੁਸ਼ੀ ਨਾਲ ਸਹਾਰਾ ਲੈਂਦੇ ਹੋ</verse>
				<verse number="20">ਜਦ ਕੋਈ ਤੁਹਾਨੂੰ ਗੁਲਾਮੀ ਵਿੱਚ ਲਿਆਉਂਦਾ ਹੈ, ਜਦ ਕੋਈ ਤੁਹਾਨੂੰ ਚੱਟ ਕਰ ਜਾਂਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਲਿਆਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ</verse>
				<verse number="21">ਮੈਂ ਨਿਆਦਰੀ ਦੇ ਰਾਹ ਵਿੱਚ ਆਖਦਾ ਹੈਂ ਭਈ ਅਸੀਂ ਵੀ ਮਾੜੇ ਜੇਹੇ ਸਾਂ ਪਰ ਜਿਸ ਗੱਲ ਵਿੱਚ ਕੋਈ ਦਿਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਿਲੇਰ ਹਾਂ</verse>
				<verse number="22">ਕੀ ਓਹ ਇਬਰਾਨੀ ਹਨॽ ਮੈਂ ਵੀ ਹਾਂ ਕੀ ਓਹ ਇਸਰਾਏਲੀ ਹਨॽ ਮੈਂ ਵੀ ਹਾਂ। ਕੀ ਓਹ ਅਬਰਾਹਾਮ ਦੀ ਅੰਸ ਹਨॽ ਮੈਂ ਵੀ ਹਾਂ</verse>
				<verse number="23">ਕੀ ਓਹ ਮਸੀਹ ਦੇ ਸੇਵਕ ਹਨॽ ਮੈਂ ਬੇਸੁੱਧ ਵਾਂਙੁ ਬੋਲਦਾ ਹਾਂ, ਮੈਂ ਵਧੀਕ ਹਾਂ, ਅਰਥਾਤ ਮਿਹਨਤਾਂ ਦੇ ਵਿੱਚ ਵਧੀਕ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਵਿੱਚ ਬਹੁਤ ਵਾਰੀ</verse>
				<verse number="24">ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਇੱਕ ਘੱਟ ਚਾਲੀ ਕੋਰੜੇ ਖਾਧੇ</verse>
				<verse number="25">ਮੈਂ ਤਿੰਨ ਵਾਰੀ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰੀ ਪਥਰਾਉ ਹੋਇਆ, ਤਿੰਨ ਵਾਰੀ ਬੇੜੇ ਦੇ ਗਰਕਣ ਤੋਂ ਦੁਖ ਭੋਗਿਆ, ਇੱਕ ਰਾਤ ਦਿਨ ਸਮੁੰਦਰ ਵਿੱਚ ਕੱਟਿਆ</verse>
				<verse number="26">ਬਹੁਤ ਵਾਰ ਪੈਂਡਿਆਂ ਵਿੱਚ, ਦਰਿਆਵਾਂ ਦਿਆਂ ਭੌਜਲਾਂ ਵਿੱਚ, ਡਾਕੂਆਂ ਦਿਆਂ ਭੌਜਲਾਂ ਵਿੱਚ, ਆਪਣੀ ਕੌਮ ਵੱਲੋਂ ਭੌਜਲਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਭੌਜਲਾਂ ਵਿੱਚ, ਨਗਰ ਦਿਆਂ ਭੌਜਲਾਂ ਵਿੱਚ, ਉਜਾੜ ਦਿਆਂ ਭੌਜਲਾਂ ਵਿੱਚ, ਸਮੁੰਦਰ ਦਿਆਂ ਭੌਜਲਾਂ ਵਿੱਚ, ਖੋਟੇ ਭਰਾਵਾਂ ਦਿਆਂ ਭੌਜਲਾਂ ਵਿੱਚ</verse>
				<verse number="27">ਮਿਹਨਤ ਪੋਹਰਿਆਂ ਵਿੱਚ, ਕਈ ਵਾਰੀ ਉਣੀਂਦਿਆਂ ਵਿੱਚ, ਭੁੱਖ ਅਤੇ ਤਰੇਹ ਵਿੱਚ, ਕਈ ਵਾਰੀ ਫਾਕਿਆਂ ਵਿੱਚ, ਪਾਲੇ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ</verse>
				<verse number="28">ਅਤੇ ਹੋਰ ਗੱਲਾਂ ਤੋਂ ਬਾਝ ਸਾਰੀਆਂ ਕਲੀਸਿਯਾਂ ਦੀ ਚਿੰਤਾ ਮੈਨੂੰ ਰੋਜ ਆਣ ਦਬਾਉਂਦੀ ਹੈ</verse>
				<verse number="29">ਕੌਣ ਨਿਰਬਲ ਹੈ ਜੋ ਮੈਂ ਨਿਰਬਲ ਨਹੀਂ ਹਾਂॽ ਕੌਣ ਠੋਕਰ ਖਾਂਦਾ ਹੈ ਜੋ ਮੈਂ ਨਹੀਂ ਜਲਦਾॽ।।</verse>
				<verse number="30">ਜੇ ਅਭਮਾਨ ਕਰਨਾ ਵੀ ਪਵੇ ਤਾਂ ਮੈਂ ਆਪਣੀ ਨਿਰਬਲਤਾਈ ਦੀਆਂ ਗੱਲਾਂ ਉੱਤੇ ਅਭਮਾਨ ਕਰਾਂਗਾ</verse>
				<verse number="31">ਪ੍ਰਭੁ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਜੁੱਗੋ ਜੁੱਗ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ</verse>
				<verse number="32">ਦੰਮਿਸਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਸੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੇਰੇ ਫੜਨ ਲਈ ਪਹਿਰਾ ਬਹਾਲਿਆ</verse>
				<verse number="33">ਅਤੇ ਮੈਂ ਤਾਕੀ ਥਾਣੀ ਟੋਕਰੇ ਵਿੱਚ ਸਫ਼ੀਲ ਉੱਪਰ ਦੀ ਉਤਾਰਿਆ ਗਿਆ ਅਤੇ ਉਹ ਦੇ ਹੱਥੋਂ ਬਚ ਨਿੱਕਲਿਆ।।</verse>
			</chapter>
			<chapter number="12">
				<verse number="1">ਮੈਨੂੰ ਤਾਂ ਅਭਮਾਨ ਕਰਨਾ ਹੀ ਹੈ ਭਾਵੇਂ ਮੇਰੇ ਲਈ ਲਾਭਵੰਤ ਨਹੀਂ ਪਰ ਮੈਂ ਹੁਣ ਪ੍ਰਭੁ ਦੇ ਦਰਸ਼ਣਾਂ ਅਤੇ ਪਰਕਾਸ਼ ਬਾਣੀਆਂ ਦੇ ਵਰਨਣ ਉੱਤੇ ਆਇਆ ਹਾਂ</verse>
				<verse number="2">ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਵਰਹੇ ਬੀਤੇ ਕੀ ਸਰੀਰ ਸਹਿਤ ਮੈਂ ਨਹੀਂ ਜਾਣਦਾ, ਕੀ ਸਰੀਰ ਰਹਿਤ ਮੈਂ ਨਹੀਂ ਜਾਣਦਾ, - ਪਰਮੇਸ਼ੁਰ ਜਾਣੇ! ਅਜਿਹਾ ਮਨੁੱਖ ਤੀਜੇ ਅਕਾਸ਼ ਉੱਤੇ ਅਚਾਣਕ ਖਿੱਚਿਆ ਗਿਆ</verse>
				<verse number="3">ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਭਈ ਉਹ ਕੀ ਸਰੀਰ ਦੇ ਨਾਲ ਕੀ ਸਰੀਰ ਤੋਂ ਵੱਖਰਾਂ ਮੈਂ ਨਹੀਂ ਜਾਣਦਾ, - ਪਰਮੇਸ਼ੁਰ ਜਾਣੇ!</verse>
				<verse number="4">ਫ਼ਿਰਦੌਸ ਉੱਤੇ ਅਚਾਣਕ ਖਿੱਚਿਆ ਗਿਆ ਅਤੇ ਉਹ ਨੇ ਓਹ ਗੱਲਾਂ ਸੁਣੀਆਂ ਜੋ ਆਖਣ ਦੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਨੂੰ ਜੋਗ ਨਹੀਂ</verse>
				<verse number="5">ਅਜਿਹੇ ਮਨੁੱਖ ਉੱਤੇ ਮੈਂ ਅਭਮਾਨ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਬਾਝੋਂ ਅਭਮਾਨ ਨਹੀਂ ਕਰਾਂਗਾ</verse>
				<verse number="6">ਕਿਉਂਕਿ ਜੇ ਮੈਂ ਅਭਮਾਨ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ । ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਭਈ ਕੋਈ ਮੈਨੂੰ ਉਸ ਤੋਂ ਵਧੀਕ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਯਾ ਮੇਰੇ ਕੋਲੋਂ ਸੁਣਦਾ ਹੈ</verse>
				<verse number="7">ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਦੇ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ</verse>
				<verse number="8">ਇਹ ਦੇ ਲਈ ਮੈਂ ਪ੍ਰਭੁ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਭਈ ਇਹ ਮੈਥੋਂ ਦੂਰ ਹੋ ਜਾਵੇ</verse>
				<verse number="9">ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ</verse>
				<verse number="10">ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।।</verse>
				<verse number="11">ਮੈਂ ਨਦਾਨ ਬਣਿਆ ਹਾਂ ਪਰ ਤੁਸਾਂ ਹੀ ਮੈਨੂੰ ਮਜਬੂਰ ਕੀਤਾ ਕਿਉਂਕਿ ਚਾਹੀਦਾ ਸੀ ਭਈ ਤੁਸੀਂ ਮੇਰੀ ਨੇਕ ਨਾਮੀ ਕਰਦੇ ਇਸ ਲਈ ਜੋ ਮੈਂ ਭਾਵੇਂ ਕੁਝ ਨਹੀਂ ਤਾਂ ਵੀ ਓਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਸਾਂ</verse>
				<verse number="12">ਰਸੂਲਾਂ ਦੇ ਨਿਸ਼ਾਨ ਪੂਰੀ ਧੀਰਜ ਨਾਲ ਨਿਸ਼ਾਨੀਆਂ ਅੰਚਭਿਆਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ</verse>
				<verse number="13">ਕਿਉਂ ਜੋ ਉਹ ਕਿਹੜੀ ਗੱਲ ਹੈ ਜਿਹ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਂ ਨਾਲੋਂ ਘੱਟ ਸਾਓ ਬਿਨਾ ਇਸ ਦੇ ਭਈ ਮੈਂ ਆਪ ਤੁਹਾਡੇ ਉੱਤੇ ਭਾਰੂ ਨਾ ਹੋਇਆ। ਤੁਸੀਂ ਮੇਰਾ ਇਹ ਕੁਨਿਆਉਂ ਮਾਫ਼ ਕਰੋ!।।</verse>
				<verse number="14">ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰੂ ਨਾ ਹੋਵਾਂਗਾ ਕਿਉਂ ਜੋ ਮੈਂ ਤੁਹਾਡਾ ਮਾਲ ਨਹੀਂ ਸਗੋਂ ਤੁਹਾਨੂੰ ਹੀ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਪਿਆਂ ਲਈ ਨਹੀਂ ਸਗੋਂ ਮਾਪਿਆਂ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ</verse>
				<verse number="15">ਸੋ ਮੈਂ ਤੁਹਾਡੀਆਂ ਜਾਨਾਂ ਲਈ ਬਹੁਤ ਅਨੰਦ ਨਾਲ ਖਰਚ ਕਰਾਂਗਾ ਅਤੇ ਆਪ ਹੀ ਖਰਚ ਹੋ ਜਾਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੋॽ</verse>
				<verse number="16">ਭਲਾ, ਐਉਂ ਹੀ ਸਹੀ — ਮੈਂ ਆਪੇ ਤੁਹਾਡੇ ਉੱਤੇ ਭਾਰੂ ਤਾਂ ਨਾ ਹੋਇਆ ਪਰ ਚਤਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!</verse>
				<verse number="17">ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਥੋਂ ਕੋਈ ਲਾਹਾ ਕੱਢ ਲਿਆॽ</verse>
				<verse number="18">ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਹ ਦੇ ਨਾਲ ਉਸ ਭਰਾ ਨੂੰ ਘੱਲਿਆ। ਕੀ ਤੀਤੁਸ ਨੇ ਤੁਹਾਥੋਂ ਕੋਈ ਲਾਹਾ ਕੱਢਿਆॽ ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਲੀਹ ਉੱਤੇ ਨਹੀਂ ਚੱਲੇॽ।।</verse>
				<verse number="19">ਭਲਾ, ਤੁਸੀਂ ਅਜੇ ਤੀਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਉਜ਼ਰ ਕਰਦੇ ਹਾਂॽ ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਏਹ ਸਾਰੀਆਂ ਗੱਲਾਂ ਤੁਹਾਡੇ ਹੀ ਸੁਧਾਰ ਲਈ ਹਨ</verse>
				<verse number="20">ਕਿਉ ਜੋ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਆਣ ਕੇ ਜਿਹੋ ਜਿਹੇ ਤੁਹਾਨੂੰ ਚਾਹੁੰਦਾ ਹਾਂ ਓਹੋ ਜਿਹੇ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਹ ਜਿਹੋ ਪਾਓ ਜਿਹੋ ਜਿਹਾ ਨਹੀਂ ਚਾਹੁੰਦੇ ਹੋ ਮਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਘੋਰਮਸੋਰੇ, ਆਕੜਾਂ ਅਤੇ ਘਮਸਾਣ ਹੋਣ</verse>
				<verse number="21">ਅਰ ਅਜਿਹਾ ਨਾ ਹੋਵੇ ਭਈ ਜਾਂ ਮੈਂ ਫੇਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹੌਲਿਆਂ ਪਾਵੇ ਅਤੇ ਮੈਂ ਓਹਨਾਂ ਵਿੱਚੋਂ ਬਾਹਲਿਆਂ ਦੇ ਲਈ ਸੋਗ ਕਰਾਂ ਜਿਨ੍ਹਾਂ ਦੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦ ਮੰਦ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।।</verse>
			</chapter>
			<chapter number="13">
				<verse number="1">ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਲੱਗਾਂ ਹਾਂ। ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਹੋ ਜਾਵੇਗੀ</verse>
				<verse number="2">ਮੈਂ ਅੱਗੇ ਕਹਿ ਚੁੱਕਿਆ ਅਤੇ ਜਿਵੇਂ ਮੈਂ ਦੂਜੀ ਵਾਰ ਸਨਮੁਖ ਹੋ ਕੇ ਕਿਹਾ ਸੀ ਤਿਵੇਂ ਹੁਣ ਵੀ ਪਰੋਖੇ ਹੋ ਕੇ ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਅਗੇਤਾ ਆਖਦਾ ਹਾਂ ਭਈ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਾ!</verse>
				<verse number="3">ਇਸ ਲਈ ਜੋ ਤੁਸੀਂ ਇਹ ਦਾ ਪਰਮਾਣ ਚਾਹੁੰਦੇ ਹੋ ਭਈ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਨਿਰਬਲ ਨਹੀਂ ਸਗੋਂ ਤੁਹਾਡੇ ਵਿੱਚ ਸਮਰਥ ਹੈ</verse>
				<verse number="4">ਉਹ ਤਾਂ ਨਿਰਬਲਤਾਈ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥਾ ਕਰਕੇ ਉਹ ਜੀਉਂਦਾ ਹੈ ਕਿਉਂ ਜੋ ਅਸੀਂ ਵੀ ਓਸ ਵਿੱਚ ਨਿਰਬਲ ਹਾਂ ਪਰ ਉਹ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਤੁਹਾਡੇ ਲਈ ਹੈ</verse>
				<verse number="5">ਆਪਣਾ ਪਰਤਾਵਾ ਕਰੋ ਕਿ ਤੁਸੀਂ ਨਿਹਚਾ ਵਿੱਚ ਹੋ ਯਾ ਨਹੀਂ। ਆਪਣੇ ਆਪ ਨੂੰ ਪਰਖੋ। ਅਥਵਾ ਕੀ ਤੁਸੀਂ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਅਪਰਵਾਨ ਨਾ ਹੋ!</verse>
				<verse number="6">ਪਰ ਮੈਨੂੰ ਆਸ ਹੈ ਜੋ ਤੁਸੀਂ ਮਲੂਮ ਕਰ ਲਓਗੇ ਭਈ ਅਸੀਂ ਅਪਰਵਾਨ ਨਹੀਂ</verse>
				<verse number="7">ਅਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਕੁਝ ਬੁਰਾ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਪਰਵਾਨ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲਾ ਕਰੋ ਭਾਵੇਂ ਅਸੀਂ ਅਪਰਵਾਨ ਜੇਹੇ ਹੋਈਏ</verse>
				<verse number="8">ਅਸੀਂ ਸਚਿਆਈ ਦੇ ਵਿਰੁੱਧ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕੱਦੇ ਹਾਂ</verse>
				<verse number="9">ਜਾਂ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਅਨੰਦ ਹੁੰਦੇ ਹਾਂ ਅਤੇ ਇਹ ਪ੍ਰਾਰਥਨਾ ਵੀ ਕਰਦੇ ਹਾਂ ਭਈ ਤੁਸੀਂ ਸਿੱਧ ਹੋ ਜਾਓ</verse>
				<verse number="10">ਇਸ ਕਰਕੇ ਮੈਂ ਤੁਹਾਥੋਂ ਪਰੋਖੇ ਹੋ ਕੇ ਏਹ ਗੱਲਾਂ ਲਿਖਦਾ ਹਾਂ ਭਈ ਮੈਂ ਸਨਮੁਖ ਹੋ ਕੇ ਉਸ ਇਖ਼ਤਿਆਰ ਦੇ ਅਨੁਸਾਰ ਜੋ ਪ੍ਰਭੁ ਨੇ ਮੈਨੂੰ ਢਾਹੁਣ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ।।</verse>
				<verse number="11">ਮੁਕਦੀ ਗੱਲ ਹੇ ਭਰਾਵੇ, ਅਨੰਦ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਮਿਲੇ ਰਹੋ ਅਤੇ ਪਰਮੇਸ਼ੁਰ ਜੋ ਪ੍ਰੇਮ ਅਤੇ ਸ਼ਾਤੀ ਦਾ ਦਾਤਾ ਹੈ ਤੁਹਾਡੇ ਅੰਗ ਸੰਗ ਹੋਵੇਗਾ</verse>
				<verse number="12">ਤੁਸੀਂ ਪਵਿੱਤਰ ਚੂੰਮੇ ਨਾਲ ਇੱਕ ਦੂਏ ਦੀ ਸੁਖ ਸਾਂਦ ਪੁੱਛੋ</verse>
				<verse number="13">ਸਾਰੇ ਸੰਤ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।</verse>
				<verse number="14">ਪ੍ਰਭੁ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪ੍ਰੇਮ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਸਾਂ ਸਭਨਾਂ ਦੇ ਨਾਲ ਹੋਵੇ।।</verse>
			</chapter>
		</book>
		<book number="48">
			<chapter number="1">
				<verse number="1">ਲਿਖਤੁਮ ਪੌਲੁਸ ਜਿਹੜਾ ਰਸੂਲ ਹਾਂ, ਮਨੁੱਖਾਂ ਦੀ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ ਸਗੋਂ ਯਿਸੂ ਮਸੀਹ ਦੇ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਜਿਹ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ</verse>
				<verse number="2">ਅਤੇ ਓਹ ਸਭ ਭਰਾ ਜਿਹੜੇ ਮੇਰੇ ਨਾਲ ਹਨ। ਅੱਗੇ ਜੋਗ ਗਲਾਤਿਯਾ ਦੀਆਂ ਕਲੀਸਿਯਾਂ ਨੂੰ</verse>
				<verse number="3">ਤੁਹਾਨੂੰ ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਦੀ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ</verse>
				<verse number="4">ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ</verse>
				<verse number="5">ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।।</verse>
				<verse number="6">ਮੈਂ ਅਚਰਜ ਹੁੰਦਾ ਹਾਂ ਜੋ ਤੁਸੀਂ ਉਸ ਤੋਂ ਜਿਹ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ ਐਨੀ ਛੇਤੀ ਹੋਰ ਕਿਸੇ ਖੁਸ਼ ਖਬਰੀ ਦੀ ਵੱਲ ਝੁੱਕਦੇ ਜਾਂਦੇ ਹੋ</verse>
				<verse number="7">ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ</verse>
				<verse number="8">ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!</verse>
				<verse number="9">ਜਿੱਕੁਰ ਅਸਾਂ ਅੱਗੇ ਕਿਹਾ ਹੈ ਤਿੱਕੁਰ ਮੈਂ ਹੁਣ ਫੇਰ ਵੀ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਤੁਸਾਂ ਕਬੂਲ ਕੀਤੀ ਤੁਹਾਨੂੰ ਕੋਈ ਹੋਰ ਖੁਸ਼ ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ!</verse>
				<verse number="10">ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।।</verse>
				<verse number="11">ਹੇ ਭਰਾਵੋ, ਮੈਂ ਉਸ ਖੁਸ਼ ਖਬਰੀ ਦੇ ਵਿਖੇ ਜਿਹੜੀ ਮੈਂ ਸੁਣਾਈ ਸੀ ਤੁਹਾਨੂੰ ਚਿਤਾਰਦਾ ਹਾਂ ਭਈ ਉਹ ਇਨਸਾਨ ਦੇ ਅਨੁਸਾਰ ਨਹੀਂ ਹੈ</verse>
				<verse number="12">ਉਹ ਮੈਨੂੰ ਨਾ ਤਾਂ ਇਨਸਾਨ ਕੋਲੋਂ ਮਿਲੀ, ਨਾ ਹੀ ਮੈਂ ਸਿਖਾਇਆ ਗਿਆ ਸਗੋਂ ਉਹ ਯਿਸੂ ਮਸੀਹ ਦੇ ਪਰਕਾਸ਼ ਦੀ ਰਾਹੀਂ ਮੈਨੂੰ ਪਰਾਪਤ ਹੋਈ</verse>
				<verse number="13">ਕਿਉਂ ਜੋ ਯਹੂਦੀਆਂ ਦੇ ਮਤ ਵਿੱਚ ਜਿਹੜਾ ਅੱਗੇ ਮੇਰਾ ਚਲਣ ਸੀ ਸੋ ਤੁਸਾਂ ਉਹ ਦੀ ਖਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਹੱਦੋਂ ਬਾਹਰ ਸਤਾਉਂਦਾ ਅਤੇ ਉਹ ਨੂੰ ਬਰਬਾਦ ਕਰਦਾ ਸਾਂ</verse>
				<verse number="14">ਅਤੇ ਆਪਣਿਆਂ ਵੱਡਿਆਂ ਦੀਆਂ ਰੀਤਾਂ ਲਈ ਡਾਢਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਮਤ ਵਿੱਚ ਆਪਣੀ ਕੌਮ ਦੇ ਬਾਹਲੇ ਹਾਣੀਆਂ ਨਾਲੋਂ ਸਿਰ ਕੱਢ ਸਾਂ</verse>
				<verse number="15">ਪਰ ਜਦੋਂ ਉਹ ਦੀ ਜਿਨ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ ਅਤੇ ਆਪਣੀ ਕਿਰਪਾ ਨਾਲ ਸੱਦਿਆ ਇਹ ਭਾਉਣੀ ਹੋਈ</verse>
				<verse number="16">ਜੋ ਆਪਣੇ ਪੁੱਤ੍ਰ ਨੂੰ ਮੇਰੇ ਵਿੱਚ ਪਰਕਾਸ਼ ਕਰੇ ਭਈ ਮੈਂ ਉਹ ਦੀ ਖੁਸ਼ ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦੋਂ ਹੀ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਪੁੱਛੀ</verse>
				<verse number="17">ਨਾ ਯਰੂਸ਼ਲਮ ਨੂੰ ਓਹਨਾਂ ਕੋਲ ਗਿਆ ਜਿਹੜੇ ਮੈਥੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸਕ ਨੂੰ ਮੁੜ ਆਇਆ।।</verse>
				<verse number="18">ਤਦ ਤਿੰਨਾਂ ਵਰਿਹਾਂ ਦੇ ਪਿੱਛੋਂ ਕੇਫਾਸ ਦੇ ਦਰਸ਼ਣ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ</verse>
				<verse number="19">ਪਰ ਪ੍ਰਭੁ ਦੇ ਭਰਾ ਯਾਕੂਬ ਤੋਂ ਬਿਨਾ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਡਿੱਠਾ</verse>
				<verse number="20">ਹੁਣ ਜਿਹੜੀਆਂ ਗੱਲਾਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਦੇ ਅੱਗੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ!</verse>
				<verse number="21">ਉਹ ਦੇ ਮਗਰੋਂ ਮੈਂ ਸੁਰਿਯਾ ਅਤੇ ਕਿਲਿਕਿਯਾ ਦੇ ਇਲਾਕਿਆਂ ਵਿੱਚ ਗਿਆ</verse>
				<verse number="22">ਅਤੇ ਯਹੂਦਿਆਂ ਦੀਆਂ ਕਲੀਸਿਯਾਂ ਨੂੰ ਜੋ ਮਸੀਹ ਵਿੱਚ ਸਨ ਅਜੇ ਮੇਰੇ ਚਿਹਰੇ ਦੀ ਸਿਆਣ ਵੀ ਨਾ ਸੀ</verse>
				<verse number="23">ਪਰ ਨਿਰਾ ਓਹ ਇਹ ਸੁਣਦੀਆਂ ਸਨ ਭਈ ਜਿਹੜਾ ਸਾਨੁੰ ਅੱਗੇ ਸਤਾਉਂਦਾ ਸੀ ਉਹ ਹੁਣ ਉਸ ਨਿਹਚਾ ਦੀ ਖੁਸ਼ ਖਬਰੀ ਸੁਣਾਉਂਦਾ ਹੈ ਜਿਹ ਨੂੰ ਅੱਗੇ ਬਰਬਾਦ ਕਰਦਾ ਸੀ</verse>
				<verse number="24">ਅਤੇ ਓਹਨਾਂ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।।</verse>
			</chapter>
			<chapter number="2">
				<verse number="1">ਤਦ ਚੌਦਾਂ ਵਰਿਹਾਂ ਦੇ ਪਿੱਛੋਂ ਮੈਂ ਬਰਨਬਾਸ ਸਣੇ ਯਰੂਸ਼ਲਮ ਨੂੰ ਫੇਰ ਗਿਆ ਅਤੇ ਤੀਤੁਸ ਨੂੰ ਵੀ ਨਾਲ ਲੈ ਗਿਆ</verse>
				<verse number="2">ਅਤੇ ਮੇਰਾ ਜਾਣਾ ਪਰਕਾਸ਼ ਬਾਣੀ ਦੇ ਅਨੁਸਾਰ ਸੀ ਅਤੇ ਉਸ ਖੁਸ਼ ਖਬਰੀ ਨੂੰ ਜਿਹ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਨ੍ਹਾਂ ਦੇ ਅੱਗੇ ਪੇਸ਼ ਕੀਤਾ ਪਰ ਨਾਮੀ ਗਿਰਾਮੀ ਲੋਕਾਂ ਦੇ ਅੱਗੇ ਨਿਰਾਲੇ ਵਿੱਚ ਭਈ ਕਿਤੇ ਐਉਂ ਨਾ ਹੋਵੇ ਜੋ ਮੇਰੀ ਹੁਣ ਦੀ ਯਾ ਪਿੱਛਲੀ ਦੌੜ ਭੱਜ ਅਕਾਰਥ ਜਾਵੇ</verse>
				<verse number="3">ਪਰ ਤੀਤੁਸ ਵੀ ਜੋ ਮੇਰੇ ਨਾਲ ਸੀ ਭਾਵੇਂ ਯੂਨਾਨੀ ਸੀ ਤਾਂ ਵੀ ਧੱਕੋ ਧੱਕੀ ਸੁੰਨਤੀ ਨਾ ਬਣਾਇਆ ਗਿਆ</verse>
				<verse number="4">ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ ਹੋਈ ਹੈ ਚੋਰੀਂ ਵੜ ਆਏ ਭਈ ਸਾਨੂੰ ਬੰਧਨ ਵਿੱਚ ਲਿਆਉਣ</verse>
				<verse number="5">ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਓਹਨਾਂ ਦੇ ਵੱਸ ਵਿੱਚ ਨਾ ਆਏ ਭਈ ਖੁਸ਼ ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ</verse>
				<verse number="6">ਪਰ ਓਹ ਜਿਹੜੇ ਨਾਮੀ ਗਿਰਾਮੀ ਸਨ, ਓਹ ਭਾਵੇਂ ਕਿਹੋ ਜਿਹੇ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਭਈ ਜਿਹੜੇ ਨਾਮੀ ਗਿਰਾਮੀ ਸਨ ਓਹਨਾਂ ਤੋਂ ਮੈਨੂੰ ਤਾਂ ਕੁਝ ਪਰਾਪਤ ਨਾ ਹੋਇਆ</verse>
				<verse number="7">ਸਗੋਂ ਉਲਟਾ ਜਾਂ ਓਹਨਾਂ ਨੇ ਡਿੱਠਾ ਭਈ ਅਸੁੰਨਤੀਆਂ ਲਈ ਖ਼ੁਸਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ ਜਿਵੇਂ ਸੁੰਨਤੀਆਂ ਲਈ ਪਤਰਸ ਨੂੰ</verse>
				<verse number="8">ਕਿਉਂਕਿ ਜਿਹ ਨੇ ਸੁੰਨਤੀਆਂ ਦੇ ਵਿਖੇ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਅਸਰ ਕੀਤਾ ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਭੀ ਅਸਰ ਕੀਤਾ</verse>
				<verse number="9">ਅਤੇ ਜਾਂ ਉਨ੍ਹਾਂ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ ਅਤੇ ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਆਖੀਦੇ ਹਨ ਮੇਰੇ ਨਾਲ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਭਈ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਓਹ ਸੁੰਨਤੀਆਂ ਕੋਲ ਜਾਣ</verse>
				<verse number="10">ਕੇਵਲ ਅਸੀਂ ਗਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਲੱਕ ਬੱਧਾ ਸੀ ।।</verse>
				<verse number="11">ਪਰ ਜਾਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਸਾਹਮਣਾ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ</verse>
				<verse number="12">ਇਸ ਲਈ ਕਿ ਉਸ ਤੋਂ ਅਗੇ ਜੋ ਕਈਕੁ ਜਣੇ ਯਾਕੂਬ ਦੀ ਵੱਲੋਂ ਆਏ ਉਹ ਪਰਾਈ ਕੌਮ ਵਾਲਿਆਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਾਂ ਓਹ ਆਏ ਤਾਂ ਸੁੰਨਤੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹਟ ਗਿਆ ਅਤੇ ਆਪਣੇ ਆਪ ਨੂੰ ਅੱਡ ਕੀਤਾ</verse>
				<verse number="13">ਅਤੇ ਬਾਕੀ ਯਹੂਦੀਆਂ ਨੇ ਵੀ ਉਹ ਦੇ ਨਾਲ ਦੁਰੰਗੀ ਕੀਤੀ ਐਥੋਂ ਤੀਕ ਜੋ ਬਰਨਬਾਸ ਵੀ ਓਹਨਾਂ ਦੀ ਦੁਰੰਗੀ ਨਾਲ ਭਰਮਾਇਆ ਗਿਆ</verse>
				<verse number="14">ਪਰ ਜਾਂ ਮੈਂ ਵੇਖਿਆ ਜੋ ਓਹ ਇੰਜੀਲ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਭਈ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਤਾਂ ਤੂੰ ਕਿਵੇਂ ਪਰਾਈਆਂ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਬਦੋਬਦੀ ਚਲਾਉਂਦਾ ਹੈਂ?</verse>
				<verse number="15">ਅਸੀਂ ਜਨਮ ਕਰਕੇ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ</verse>
				<verse number="16">ਤਾਂ ਵੀ ਇਹ ਜਾਣ ਕੇ ਭਈ ਮਨੁੱਖ ਸ਼ਰਾ ਦੇ ਕੰਮਾਂ ਤੋਂ ਨਹੀਂ ਸਗੋਂ ਨਿਰਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ ਅਸਾਂ ਵੀ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਭਈ ਮਸੀਹ ਦੀ ਨਿਹਚਾ ਤੋਂ, ਨਾ ਸ਼ਰਾ ਦੇ ਕੰਮਾਂ ਤੋਂ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਬਸ਼ਰ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ</verse>
				<verse number="17">ਪਰ ਜੇ ਅਸੀਂ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ ਤਾਂ ਭਲਾ, ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!</verse>
				<verse number="18">ਕਿਉਂਕਿ ਜੋ ਮੈਂ ਢਾਹ ਦਿੱਤਾ ਜੋ ਓਸੇ ਨੇ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ</verse>
				<verse number="19">ਇਸ ਲਈ ਜੋ ਮੈਂ ਸ਼ਰਾ ਹੀ ਦੇ ਕਾਰਨ ਸ਼ਰਾ ਦੀ ਵੱਲੋਂ ਮੋਇਆ ਭਈ ਪਰਮੇਸ਼ੁਰ ਲਈ ਜੀਉਂਦਾ ਰਹਾਂ</verse>
				<verse number="20">ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ</verse>
				<verse number="21">ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਹੀਂ ਕਰਦਾ ਕਿਉਂਕਿ ਜੇ ਸ਼ਰਾ ਦੇ ਰਾਹੀਂ ਧਰਮ ਪਰਾਪਤ ਹੁੰਦਾ ਤਾਂ ਮਸੀਹ ਐਵੇਂ ਹੀ ਮੋਇਆ।।</verse>
			</chapter>
			<chapter number="3">
				<verse number="1">ਹੇ ਮੂਰਖ ਗਲਾਤੀਓ, ਕਿਹ ਨੇ ਤੁਹਾਡੇ ਉੱਤੇ ਜਾਦੂ ਪਾ ਲਏ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚਾੜ੍ਹਿਆ ਹੋਇਆ ਸਰੀਹਣ ਪਰਸਿੱਧ ਕੀਤਾ ਗਿਆ?</verse>
				<verse number="2">ਮੈਂ ਤੁਹਾਥੋਂ ਨਿਰਾ ਇੰਨਾ ਮਲੂਮ ਕਰਨਾ ਚਾਹੁੰਦਾ ਹਾਂ ਭਈ ਤੁਹਾਨੂੰ ਸ਼ਰਾ ਦੇ ਕੰਮਾਂ ਤੋਂ ਆਤਮਾ ਪਰਾਪਤ ਹੋਇਆ ਅਥਵਾ ਨਿਹਚਾ ਦੇ ਸੁਨੇਹੇ ਤੋਂ?</verse>
				<verse number="3">ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ?</verse>
				<verse number="4">ਕੀ ਤੁਸਾਂ ਐਨਿਆਂ ਦੁਖਾਂ ਨੂੰ ਐਵੇਂ ਹੀ ਝੱਲਿਆ ਜੇ ਸੱਚੀ ਮੁੱਚੀ ਐਵੇਂ ਭੀ ਹੋਵੇ!</verse>
				<verse number="5">ਫੇਰ ਜਿਹੜਾ ਤੁਹਾਨੂੰ ਆਤਮਾ ਦਿੰਦਾ ਅਤੇ ਤੁਹਾਡੇ ਵਿੱਚ ਕਰਾਮਾਤਾਂ ਵਿਖਾਉਂਦਾ ਹੈ ਸੋ ਸ਼ਰਾ ਦੇ ਕੰਮਾਂ ਤੋਂ ਯਾ ਨਿਹਚਾ ਦੇ ਸੁਨੇਹੇ ਤੋਂ ਇਹ ਕਰਦਾ ਹੈ?।।</verse>
				<verse number="6">ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ</verse>
				<verse number="7">ਸੋ ਜਾਣ ਛੱਡੋ ਭਈ ਜਿਹੜੇ ਪਰਤੀਤ ਵਾਲੇ ਹਨ ਓਹੋ ਅਬਰਾਹਾਮ ਦੇ ਪੁੱਤ੍ਰ ਹਨ</verse>
				<verse number="8">ਅਤੇ ਧਰਮ ਪੁਸਤਕ ਨੇ ਅੱਗਿਓਂ ਇਹ ਵੇਖ ਕੇ ਭਈ ਪਰਮੇਸ਼ੁਰ ਪਰਾਈਆਂ ਕੋਮਾਂ ਨੂੰ ਨਿਹਚਾ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਅੱਗੋ ਹੀ ਇਹ ਖੁਸ਼ ਖਬਰੀ ਸੁਣਾਈ ਭਈ ਸਭ ਕੌਮਾਂ ਤੇਰੇ ਵਿੱਚ ਮੁਬਾਰਕ ਹੋਣਗੀਆਂ</verse>
				<verse number="9">ਸੋ ਜਿਹੜੇ ਨਿਹਚਾ ਵਾਲੇ ਹਨ ਓਹ ਨਿਹਚਾਵਾਨ ਅਬਰਾਹਾਮ ਦੇ ਨਾਲ ਮੁਬਾਰਕ ਹਨ</verse>
				<verse number="10">ਕਿਉਂਕਿ ਜਿੰਨੇ ਸ਼ਰਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਓਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਦੇ ਕਰਨ ਵਿੱਚ ਜਿਹੜੀਆਂ ਸ਼ਰਾ ਦੇ ਪੁਸਤਕ ਵਿੱਚ ਲਿਖੀਆ ਹਨ ਲੱਗਾ ਨਹੀਂ ਰਹਿੰਦਾ</verse>
				<verse number="11">ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ</verse>
				<verse number="12">ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ</verse>
				<verse number="13">ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ</verse>
				<verse number="14">ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।</verse>
				<verse number="15">ਹੇ ਭਰਾਵੋ, ਮੈਂ ਮਨੁੱਖ ਵਾਂਙੁ ਬੋਲਦਾ ਹਾਂ - ਭਾਵੇਂ ਮਨੁੱਖ ਦਾ ਵਸੀਅਤ ਨਾਮਾ ਹੀ ਹੋਵੇ ਪਰ ਜਾਂ ਉਹ ਪੱਕਾ ਹੋ ਗਿਆ ਤਾਂ ਕੋਈ ਉਸ ਵਿੱਚ ਨਾ ਭੰਗ ਪਾਉਂਦਾ ਨਾ ਵਾਧਾ ਕਰਦਾ ਹੈ</verse>
				<verse number="16">ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਬਚਨ ਦਿੱਤੇ ਗਏ ਸਨ। ਉਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ</verse>
				<verse number="17">ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਅੱਗੇ ਹੀ ਬੰਨ੍ਹਿਆ ਹੈ ਸੋ ਸ਼ਰਾ ਜਿਹੜੀ ਉਸ ਤੋਂ ਚਾਰ ਸੌ ਤੀਹਾਂ ਵਰਿਹਾਂ ਦੇ ਪਿੱਛੋਂ ਆਈ ਉਸ ਨੂੰ ਅਕਾਰਥ ਨਹੀਂ ਕਰਦੀ ਭਈ ਉਹ ਬਚਨ ਅਵਿਰਥਾ ਹੋ ਜਾਵੇ</verse>
				<verse number="18">ਕਿਉਂਕਿ ਜੇ ਅਧਕਾਰ ਸ਼ਰਾ ਤੋਂ ਹੁੰਦਾ ਤਾਂ ਫੇਰ ਬਚਨ ਤੋਂ ਨਹੀਂ, ਪਰੰਤੂ ਪਰਮੇਸ਼ੁਰ ਨੇ ਅਬਰਾਹਾਮ ਲਈ ਉਹ ਨੂੰ ਬਚਨ ਦੇ ਰਾਹੀਂ ਦਾਨ ਕੀਤਾ ਹੈ</verse>
				<verse number="19">ਫੇਰ ਸ਼ਰਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਨਾਲ ਰਲਾਈ ਗਈ ਕਿ ਜਿੰਨਾ ਚਿਰ ਉਹ ਅੰਸ ਜਿਹ ਨੂੰ ਬਚਨ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ</verse>
				<verse number="20">ਹੁਣ ਵਿਚੋਲਾ ਇਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ</verse>
				<verse number="21">ਫੇਰ ਭਲਾ, ਸ਼ਰਾ ਪਰਮੇਸ਼ੁਰ ਦਿਆਂ ਬਚਨਾਂ ਦੇ ਵਿਰੁੱਧ ਹੈ? ਕਦੇ ਨਹੀਂ ਕਿਉਂਕਿ ਜੇਕਰ ਅਜਿਹੀ ਸ਼ਰਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸੱਕਦੀ ਤਾਂ ਧਰਮ ਸੱਚੀ ਮੁੱਚੀ ਸ਼ਰਾ ਤੋਂ ਪਰਾਪਤ ਹੁੰਦਾ</verse>
				<verse number="22">ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।।</verse>
				<verse number="23">ਪਰ ਨਿਹਚਾ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਨਿਹਚਾ ਦੇ ਲਈ ਜਿਹੜੀ ਪਰਗਟ ਹੋਣੀ ਸੀ ਸ਼ਰਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸਾਂ</verse>
				<verse number="24">ਸੋ ਸ਼ਰਾ ਮਸੀਹ ਦੇ ਆਉਣ ਤੀਕੁਰ ਸਾਡੇ ਲਈ ਨਿਗਾਹਬਾਨ ਬਣੀ ਭਈ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਜਾਈਏ</verse>
				<verse number="25">ਪਰ ਹੁਣ ਨਿਹਚਾ ਜੋ ਆਈ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਮਤਹਿਤ ਨਹੀਂ ਹਾਂ</verse>
				<verse number="26">ਕਿਉਂ ਜੋ ਮਸੀਹ ਯਿਸੂ ਉੱਤੇ ਨਿਹਚਾ ਕਰਨ ਕਰਕੇ ਤੁਸੀਂ ਸੱਭੇ ਪਰਮੇਸ਼ੁਰ ਦੇ ਪੁਤ੍ਰ ਹੋ</verse>
				<verse number="27">ਕਿਉਂ ਜੋ ਤੁਸਾਂ ਜਿਨਿੰਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਮਸੀਹ ਨੂੰ ਪਹਿਨ ਲਿਆ</verse>
				<verse number="28">ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ</verse>
				<verse number="29">ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।।</verse>
			</chapter>
			<chapter number="4">
				<verse number="1">ਹੁਣ ਮੈਂ ਆਖਦਾ ਹਾਂ ਭਈ ਅਧਕਾਰੀ ਜਿਨ੍ਹਾਂ ਚਿਰ ਬਾਲਕ ਹੈ ਉਸ ਵਿੱਚ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ</verse>
				<verse number="2">ਪਰ ਉਸ ਮਿਆਦ ਤੀਕ ਜੋ ਪਿਤਾ ਨੇ ਪਹਿਲਾਂ ਠਹਿਰਾਈ ਹੈ ਸਰਬਰਾਹਾਂ ਅਤੇ ਮੁਖਤਿਆਰਾਂ ਦੇ ਮਤਹਿਤ ਹੈ</verse>
				<verse number="3">ਤਿਵੇਂ ਅਸੀਂ ਵੀ ਜਦ ਬਾਲਕ ਸਾਂ ਤਦ ਸੰਸਾਰੀ ਮੂਲ ਗੱਲਾਂ ਦੇ ਬੰਧਨ ਵਿੱਚ ਸਾਂ</verse>
				<verse number="4">ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ</verse>
				<verse number="5">ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ</verse>
				<verse number="6">ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ</verse>
				<verse number="7">ਸੋ ਤੂੰ ਅਗਾਹਾਂ ਨੂੰ ਗੁਲਾਮ ਨਹੀਂ ਸਗੋਂ ਪੁੱਤ੍ਰ ਹੈਂ ਅਤੇ ਜੇ ਪੁੱਤ੍ਰ ਹੈਂ ਤਾਂ ਪਰਮੇਸ਼ੁਰ ਦੇ ਰਾਹੀਂ ਅਧਕਾਰੀ ਵੀ ਹੈਂ।।</verse>
				<verse number="8">ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਜੋ ਸਾਓ ਤੁਸੀਂ ਓਹਨਾਂ ਦੇ ਬੰਧਨ ਵਿੱਚ ਸਾਓ ਜਿਹੜੇ ਅਸਲ ਵਿੱਚ ਇਸ਼ੁਰ ਨਹੀਂ ਸਨ</verse>
				<verse number="9">ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿੱਕੁਰ ਤੁਸੀਂ ਫੇਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਜਾਂਦੇ ਹੋ ਜਿਨ੍ਹਾਂ ਦੇ ਬੰਧਨ ਵਿੱਚ ਤੁਸੀਂ ਨਵੇਂ ਸਿਰਿਓ ਆਇਆ ਚਾਹੁੰਦੇ ਹੋ?</verse>
				<verse number="10">ਤੁਸੀਂ ਦਿਨਾਂ ਅਤੇ ਮਹੀਨਿਆਂ ਅਤੇ ਸਮਿਆਂ ਅਤੇ ਵਰਿਹਾਂ ਨੂੰ ਮੰਨਦੇ ਹੋ!</verse>
				<verse number="11">ਤੁਹਾਡੇ ਲਈ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਵੇਂ ਮਿਹਨਤ ਕੀਤੀ ਹੋਵੇ।।</verse>
				<verse number="12">ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,</verse>
				<verse number="13">ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਮਾਂਦਗੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ ਖਬਰੀ ਸੁਣਾਈ</verse>
				<verse number="14">ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸਾਂ ਤੁੱਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਨਿਆਈਂ ਸਗੋਂ ਮਸੀਹ ਯਿਸੂ ਦੀ ਨਿਆਈਂ ਕਬੂਲ ਕੀਤਾ</verse>
				<verse number="15">ਸੋ ਹੁਣ ਤੁਹਾਡਾ ਧੰਨਵਾਦ ਕਿੱਥੇ ਗਿਆ? ਕਿਉਂ ਜੋ ਮੈਂ ਤੁਹਾਡੇ ਲਈ ਸਾਖੀ ਭਰਦਾ ਹਾਂ ਭਈ ਜੇ ਹੋ ਸੱਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ!</verse>
				<verse number="16">ਫੇਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?</verse>
				<verse number="17">ਉਹ ਤੁਹਾਨੂੰ ਫੁਸਲਾਉਂਦੇ ਤਾਂ ਬਹੁਤ ਹਨ ਪਰ ਭਲੀ ਨੀਤ ਨਾਲ ਨਹੀਂ ਸਗੋਂ ਓਹ ਤੁਹਾਨੂੰ ਛੇਕਿਆ ਚਾਹੁੰਦੇ ਹਨ ਭਈ ਤੁਸੀਂ ਵੀ ਓਹਨਾਂ ਨੂੰ ਫੁਸਲਾਓ</verse>
				<verse number="18">ਪਰ ਭਲਾ ਇਹ ਹੈ ਜੋ ਭਲੀ ਗੱਲੇ ਸਦਾ ਤੁਹਾਨੂੰ ਫੁਸਲਾਉਣ ਅਤੇ ਨਾ ਕੇਵਲ ਓਸ ਵੇਲੇ ਜਾਂ ਮੈਂ ਤੁਹਾਡੇ ਕੋਲ ਹੋਵਾਂ</verse>
				<verse number="19">ਹੇ ਮੇਰੇ ਬੱਚਿਓ, ਜਿੰਨਾ ਚਿਰ ਤੁਹਾਡੇ ਵਿੱਚ ਮਸੀਹ ਸੂਰਤ ਨਾ ਫੜ ਲੈ ਮੈਨੂੰ ਤੁਹਾਡੇ ਲਈ ਫੇਰ ਪੀੜਾਂ ਲੱਗੀਆਂ ਹੋਈਆਂ ਹਨ</verse>
				<verse number="20">ਅਤੇ ਮੈਂ ਚਾਹੁੰਦਾ ਸਾਂ ਜੋ ਹੁਣ ਤੁਹਾਡੇ ਕੋਲ ਹੁੰਦਾ ਅਤੇ ਹੋਰ ਤਰਾਂ ਬੋਲਦਾ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।।</verse>
				<verse number="21">ਤੁਸੀਂ ਜੋ ਸ਼ਰਾ ਦੇ ਮਤਹਿਤ ਹੋਣਾ ਚਾਹੁੰਦੇ ਹੋ ਮੈਨੂੰ ਦੱਸੋਂ, ਭਲਾ, ਤੁਸੀਂ ਸ਼ਰਾ ਨੂੰ ਨਹੀਂ ਸੁਣਦੇ?</verse>
				<verse number="22">ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤ੍ਰ ਹੋਏ, ਇੱਕ ਗੋੱਲੀ ਤੋਂ ਅਤੇ ਦੂਜਾ ਅਜ਼ਾਦ ਤੋਂ</verse>
				<verse number="23">ਪਰ ਜਿਹੜਾ ਗੋੱਲੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਤੋਂ ਹੋਇਆ ਉਹ ਬਚਨ ਦੇ ਕਾਰਨ ਜੰਮਿਆ</verse>
				<verse number="24">ਏਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥ ਇਹ ਜੋ ਏਹ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਾ ਪਹਾੜੋਂ ਹੈ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ</verse>
				<verse number="25">ਅਤੇ ਇਹ ਹਾਜਰਾ ਅਰਬ ਵਿੱਚ ਸੀਨਾ ਪਹਾੜ ਹੈ ਅਤੇ ਹੁਣ ਦੀ ਯਰੂਸ਼ਲਮ ਉਹ ਦਾ ਜਵਾਬ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਸਣੇ ਗੁਲਾਮੀ ਵਿੱਚ ਪਈ ਹੈ</verse>
				<verse number="26">ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ</verse>
				<verse number="27">ਕਿਉਂ ਜੋ ਲਿਖਿਆ ਹੋਇਆ ਹੈ - ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ! ਖੁਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਹ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਛੁੱਟੜ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ।।</verse>
				<verse number="28">ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਙੁ ਬਚਨ ਦੀ ਸੰਤਾਨ ਹਾਂ</verse>
				<verse number="29">ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆ ਸੀ ਤਿਵੇਂ ਹੁਣ ਵੀ ਹੁੰਦਾ ਹੈ</verse>
				<verse number="30">ਪਰ ਧਰਮ ਪੁਸਤਕ ਕੀ ਆਖਦਾ ਹੈ? ਗੋੱਲੀ ਅਤੇ ਉਸ ਦੇ ਪੁਤ੍ਰ ਨੂੰ ਕੱਢ ਦੇਹ ਕਿਉਂ ਜੋ ਗੋੱਲੀ ਦਾ ਪੁੱਤ੍ਰ ਅਜ਼ਾਦ ਦੇ ਪੁੱਤ੍ਰ ਦੇ ਨਾਲ ਅਧਕਾਰੀ ਨਹੀਂ ਹੋਵੇਗਾ</verse>
				<verse number="31">ਇਸ ਲਈ, ਹੇ ਭਰਾਵੋ, ਅਸੀਂ ਗੋੱਲੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।।</verse>
			</chapter>
			<chapter number="5">
				<verse number="1">ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜੁੱਪੋ।।</verse>
				<verse number="2">ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਭਈ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ</verse>
				<verse number="3">ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫੇਰ ਸਾਖੀ ਭਰਦਾ ਹਾਂ ਜੋ ਉਹ ਸਾਰੀ ਸ਼ਰਾ ਨੂੰ ਪੂਰਿਆਂ ਕਰਨ ਦਾ ਕਰਜਾਈ ਹੈ</verse>
				<verse number="4">ਤੁਸੀਂ ਜੋ ਸ਼ਰਾ ਨਾਲ ਧਰਮੀ ਬਣਨਾ ਚਾਹੁੰਦੇ ਹੋ ਸੋ ਮਸੀਹ ਤੋਂ ਅੱਡ ਹੋ ਗਏ ਹੋ। ਤੁਸੀਂ ਕਿਰਪਾ ਤੋਂ ਡਿੱਗ ਗਏ ਹੋ</verse>
				<verse number="5">ਅਸੀਂ ਤਾਂ ਆਤਮਾ ਦੇ ਕਾਰਨ ਨਿਹਚਾ ਨਾਲ ਧਰਮ ਦੀ ਆਸ ਦੀ ਉਡੀਕ ਕਰਦੇ ਹਾਂ</verse>
				<verse number="6">ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਤੋਂ ਕੁਝ ਬਣਦਾ ਹੈ ਸਗੋਂ ਨਿਹਚਾ ਤੋਂ ਜਿਹੜੀ ਪ੍ਰੇਮ ਦੇ ਰਾਹੀਂ ਗੁਣਕਾਰ ਹੁੰਦੀ ਹੈ</verse>
				<verse number="7">ਤੁਸੀਂ ਤਾਂ ਚੰਗੀ ਤਰਾਂ ਦੌੜਦੇ ਸਾਓ। ਕਿਹ ਨੇ ਤੁਹਾਨੂੰ ਡੱਕ ਦਿੱਤਾ ਭਈ ਤੁਸੀਂ ਸਚਿਆਈ ਨੂੰ ਨਾ ਮੰਨੋ?</verse>
				<verse number="8">ਇਹ ਖਚਰ ਵਿਦਿਆ ਤੁਹਾਡੇ ਸੱਦਣ ਵਾਲੇ ਦੀ ਵੱਲੋ ਨਹੀਂ</verse>
				<verse number="9">ਥੋੜਾ ਜਿਹਾ ਖਮੀਰ ਸਾਰੀ ਤੌਣ ਨੂੰ ਖਮੀਰਿਆਂ ਕਰ ਦਿੰਦਾ ਹੈ</verse>
				<verse number="10">ਮੈਨੂੰ ਪ੍ਰਭੁ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਹੋਰ ਖਿਆਲ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਘਬਰਾਉਂਦਾ ਹੈ ਉਹ ਭਾਵੇਂ ਕੋਈ ਹੋਵੇ ਆਪਣੀ ਸਜ਼ਾ ਭੋਗੇਗਾ!</verse>
				<verse number="11">ਪਰ ਹੇ ਭਰਾਵੋ, ਜੇ ਮੈਂ ਹੁਣ ਤੀਕੁਰ ਸੁੰਨਤ ਦੀ ਮਨਾਦੀ ਕਰਦਾ ਹਾਂ ਤਾਂ ਹੁਣ ਤੀਕ ਸਤਾਇਆ ਕਿਉਂ ਜਾਂਦਾ? ਤਦ ਸਲੀਬ ਦੀ ਠੋਕਰ ਤਾਂ ਰਹੀ ਨਾ</verse>
				<verse number="12">ਕਾਸ਼ ਕਿ ਓਹ ਜਿਹੜੇ ਤੁਹਾਨੂੰ ਭਰਮਾਉਂਦੇ ਹਨ ਆਪਣੇ ਲਿੰਗ ਵੱਢ ਲੈਂਦੇ!।।</verse>
				<verse number="13">ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਸਾਓ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਔਸਰ ਜਾਣ ਕੇ ਨਾ ਵਰਤੋਂ ਸਗੋਂ ਪ੍ਰੇਮ ਦੇ ਰਾਹੀਂ ਇੱਕ ਦੂਏ ਦੀ ਟਹਿਲ ਸੇਵਾ ਕਰੋ</verse>
				<verse number="14">ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ</verse>
				<verse number="15">ਪਰ ਜੇ ਤੁਸੀਂ ਇੱਕ ਦੂਏ ਨੂੰ ਚੱਕੀਂ ਚੱਕੀਂ ਪਾੜ ਖਾਓ ਤਾਂ ਵੇਖਣਾ ਭਈ ਤੁਸੀਂ ਇੱਕ ਦੂਏ ਤੋਂ ਕਿਤੇ ਨਾਸ ਨਾ ਹੋ ਜਾਓ!।।</verse>
				<verse number="16">ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੁਆਰਾ ਚੱਲੋ ਤਾਂ ਸਰੀਰ ਦੇ ਵਿਸ਼ਿਆਂ ਨੂੰ ਕਦੇ ਪੂਰਿਆਂ ਨਾ ਕਰੋਗੇ</verse>
				<verse number="17">ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਲੋਚਦਾ ਹੈ ਕਿਉਂ ਜੋ ਏਹ ਇੱਕ ਦੂਏ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਸੋ ਨਾ ਕਰੋ</verse>
				<verse number="18">ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਸ਼ਰਾ ਦੇ ਮਤਹਿਤ ਨਹੀਂ ਹੋ</verse>
				<verse number="19">ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ - ਹਰਾਮਕਾਰੀ, ਗੰਦ ਮੰਦ, ਲੁੱਚਪੁਣਾ</verse>
				<verse number="20">ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਹਸਦ, ਕ੍ਰੋਧ, ਧੜੇਬਾਜ਼ੀਆਂ, ਫੁੱਟਾਂ, ਬਿਦਤਾਂ</verse>
				<verse number="21">ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ</verse>
				<verse number="22">ਪਰ ਆਤਮਾ ਦਾ ਫਲ ਇਹ ਹੈ - ਪ੍ਰੇਮ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ</verse>
				<verse number="23">ਨਰਮਾਈ, ਸੰਜਮ। ਇਹੋ ਜੇਹਿਆਂ ਗੱਲਾਂ ਦੇ ਵਿਰੁਧ ਕੋਈ ਸ਼ਰਾ ਨਹੀਂ ਹੈ</verse>
				<verse number="24">ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।</verse>
				<verse number="25">ਜੇ ਅਸੀਂ ਆਤਮਾ ਦੁਆਰਾ ਜੀਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ</verse>
				<verse number="26">ਅਸੀਂ ਫੋਕਾ ਘੁਮੰਡ ਨਾ ਕਰੀਏ ਭਈ ਇੱਕ ਦੂਏ ਨੂੰ ਖਿਝਾਈਏ ਅਤੇ ਇੱਕ ਦੂਜੇ ਨਾਲ ਖਾਰ ਕਰੀਏ।।</verse>
			</chapter>
			<chapter number="6">
				<verse number="1">ਹੇ ਭਰਾਵੋ, ਜੋ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ</verse>
				<verse number="2">ਤੁਸੀਂ ਇੱਕ ਦੂਏ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਸ਼ਰਾ ਨੂੰ ਪੂਰਿਆਂ ਕਰੋ</verse>
				<verse number="3">ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ</verse>
				<verse number="4">ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ</verse>
				<verse number="5">ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।।</verse>
				<verse number="6">ਪਰ ਜਿਹੜਾ ਬਾਣੀ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ</verse>
				<verse number="7">ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਈਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਸੋਈਓ ਵੱਢੇਗਾ ਭੀ</verse>
				<verse number="8">ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ</verse>
				<verse number="9">ਅਤੇ ਭਲਿਆਈ ਕਰਦਿਆਂ ਅਸੀਂ ਅੱਕ ਨਾ ਜਾਈਏ ਕਿਉਂਕਿ ਜੇ ਹੌਸਲਾਂ ਨਾ ਹਾਰੀਏ ਤਾਂ ਵੇਲੇ ਸਿਰ ਵੱਢਾਂਗੇ</verse>
				<verse number="10">ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਨਿਜ ਕਰਕੇ ਨਿਹਚਾਵਾਨਾਂ ਦੇ ਨਾਲ।।</verse>
				<verse number="11">ਵੇਖੋ, ਮੈਂ ਆਪਣੇ ਹੱਥੀਂ ਕੇਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ</verse>
				<verse number="12">ਜਿਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਓਹ ਬਦੋ ਬਦੀ ਤੁਹਾਡੀ ਸੁੰਨਤ ਕਰਾਉਂਦੇ ਹਨ ਨਿਰਾ ਇਸ ਕਰਕੇ ਜੋ ਓਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ</verse>
				<verse number="13">ਕਿਉਂਕਿ ਜਿਹੜੇ ਸੁੰਨਤੀ ਹਨ ਓਹ ਆਪ ਵੀ ਸ਼ਰਾ ਦੀ ਪਾਲਨਾ ਨਹੀਂ ਕਰਦੇ ਪਰ ਓਹ ਤੁਹਾਡੀ ਸੁਨੰਤ ਕਰਾਈ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਅਭਮਾਨ ਕਰਨ</verse>
				<verse number="14">ਪਰ ਮੈਥੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਅਭਮਾਨ ਕਰਾਂ ਬਿਨਾ ਸਾਡੇ ਪ੍ਰਭੁ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ</verse>
				<verse number="15">ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ ਸਗੋਂ ਨਵੀਂ ਸਰਿਸ਼ਟ</verse>
				<verse number="16">ਅਤੇ ਜਿੰਨੇ ਇਸ ਮਰਜਾਦਾ ਉੱਤੇ ਚੱਲਣ ਉਨ੍ਹਾਂ ਨੂੰ ਸ਼ਾਤੀਂ ਅਰ ਰਹਮ ਪਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।।</verse>
				<verse number="17">ਅਗਾਹਾਂ ਨੂੰ ਕੋਈ ਮੈਨੂੰ ਦੁਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹੀ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।।</verse>
				<verse number="18">ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।।</verse>
			</chapter>
		</book>
		<book number="49">
			<chapter number="1">
				<verse number="1">ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ । ਅੱਗੇ ਜੋਗ ਉੁਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਨਿਹਚਾਵਾਨ ਹਨ,</verse>
				<verse number="2">ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="3">ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ</verse>
				<verse number="4">ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ।</verse>
				<verse number="5">ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ</verse>
				<verse number="6">ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ</verse>
				<verse number="7">ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ</verse>
				<verse number="8">ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ</verse>
				<verse number="9">ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ</verse>
				<verse number="10">ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇੱਕਠਾ ਕਰੇ</verse>
				<verse number="11">ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਮੂਜਬ ਜਿਹੜਾ ਆਪਣੀ ਇੱਛਿਆ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋ ਹੀ ਠਹਿਰਾਏ ਜਾ ਕੇ ਅਧਕਾਰ ਬਣ ਗਏ</verse>
				<verse number="12">ਭਈ ਅਸੀਂ ਜਿਨ੍ਹਾਂ ਪਹਿਲਾਂ ਮਸੀਹ ਉੱਤੇ ਆਸ ਕੀਤੀ ਸੀ ਉਹ ਦੀ ਮਹਿਮਾ ਦੀ ਉਸਤਤ ਹੋਈਏ</verse>
				<verse number="13">ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ</verse>
				<verse number="14">ਇਹ ਪਰਮੇਸ਼ੁਰ ਦੇ ਨਿੱਜ ਦਿਆਂ ਲੋਕਾਂ ਦੇ ਨਿਸਤਾਰੇ ਦੇ ਲਈ ਸਾਡੇ ਅਧਕਾਰ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਉਸਤਤ ਹੋਵੇ।।</verse>
				<verse number="15">ਇਸ ਕਾਰਨ ਮੈਂ ਵੀ ਜਾਂ ਤੁਹਾਡੀ ਨਿਹਚਾ ਨੂੰ ਜੋ ਪ੍ਰਭੁ ਯਿਸੂ ਦੇ ਉੱਤੇ ਹੈ ਅਤੇ ਉਸ ਪ੍ਰੇਮ ਨੂੰ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ</verse>
				<verse number="16">ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ</verse>
				<verse number="17">ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ</verse>
				<verse number="18">ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ</verse>
				<verse number="19">ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ</verse>
				<verse number="20">ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ</verse>
				<verse number="21">ਉਹ ਹਰੇਕ ਹਕੂਮਤ, ਇਖ਼ਤਿਆਰ, ਕੁਦਰਤ, ਰਿਆਸਤ, ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ</verse>
				<verse number="22">ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ</verse>
				<verse number="23">ਇਹ ਉਸ ਦੀ ਦੇਹ ਹੈ ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਭਰਦਾ ਹੈ।।</verse>
			</chapter>
			<chapter number="2">
				<verse number="1">ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ</verse>
				<verse number="2">ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ</verse>
				<verse number="3">ਅਤੇ ਉਨ੍ਹਾਂ ਵਿੱਚ ਅਸੀਂ ਵੀ ਸੱਭੋ ਸਰੀਰ ਅਤੇ ਮਨ ਦੀਆਂ ਚਾਹਵਾਂ ਨੂੰ ਪੂਰੇ ਕਰਦਿਆਂ ਆਪਣੇ ਸਰੀਰ ਦੀਆਂ ਕਾਮਨਾਂ ਵਿੱਚ ਅੱਗੇ ਦਿਨ ਕੱਟਦੇ ਸਾਂ ਅਤੇ ਹੋਰਨਾਂ ਵਾਂਙੁ ਆਪਣੇ ਸੁਭਾਉ ਕਰਕੇ ਗਜ਼ਬ ਦੇ ਪੁੱਤ੍ਰ ਸਾਂ</verse>
				<verse number="4">ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ</verse>
				<verse number="5">ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)</verse>
				<verse number="6">ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ</verse>
				<verse number="7">ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ</verse>
				<verse number="8">ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ</verse>
				<verse number="9">ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ</verse>
				<verse number="10">ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।।</verse>
				<verse number="11">ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ</verse>
				<verse number="12">ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਅੱਡ, ਇਸਰਾਏਲ ਦੀ ਪਾਤਸ਼ਾਹੀ ਤੋਂ ਨਿਆਰੇ ਕੀਤੇ ਹੋਏ, ਬਚਨ ਦੇ ਨੇਮਾਂ ਤੋਂ ਬਾਹਰ, ਆਸਾ ਹੀਣ ਅਤੇ ਜਗਤ ਵਿੱਚ ਪਰਮੇਸ਼ੁਰ ਤੋਂ ਰਹਿਤ ਸਾਓ</verse>
				<verse number="13">ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ</verse>
				<verse number="14">ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ</verse>
				<verse number="15">ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ</verse>
				<verse number="16">ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ</verse>
				<verse number="17">ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ</verse>
				<verse number="18">ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ</verse>
				<verse number="19">ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ ।</verse>
				<verse number="20">ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ</verse>
				<verse number="21">ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ</verse>
				<verse number="22">ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।।</verse>
			</chapter>
			<chapter number="3">
				<verse number="1">ਇਸ ਕਾਰਨ ਮੈਂ ਪੌਲੁਸ ਜੋ ਤੁਸਾਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ</verse>
				<verse number="2">ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ</verse>
				<verse number="3">ਭਈ, ਪਰਕਾਸ਼ ਬਾਣੀ ਨਾਲ ਉਹ ਭੇਤ ਮੇਰੇ ਉੱਤੇ ਖੋਲ੍ਹਿਆ ਗਿਆ ਜਿਵੇਂ ਮੈਂ ਥੋੜਾ ਕਰਕੇ ਅੱਗੇ ਲਿਖਿਆ</verse>
				<verse number="4">ਜਿਸ ਤੋਂ ਤੁਸੀਂ ਪੜ੍ਹ ਕੇ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ</verse>
				<verse number="5">ਉਹ ਹੋਰਨਾਂ ਸਮਿਆਂ ਵਿੱਚ ਇਨਸਾਨਾਂ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪਰਕਾਸ਼ ਕੀਤਾ ਗਿਆ ਹੈ</verse>
				<verse number="6">ਅਰਥਾਤ ਏਹ ਕਿ ਮਸੀਹ ਵਿੱਚ ਖੁਸ਼ ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਅਧਿਕਾਰੀ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਸਾਂਝੀ ਹਨ</verse>
				<verse number="7">ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਰਨ ਮੂਜਬ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ ਖਬਰੀ ਦਾ ਸੇਵਕ ਬਣਿਆ</verse>
				<verse number="8">ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ</verse>
				<verse number="9">ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ</verse>
				<verse number="10">ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ</verse>
				<verse number="11">ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ</verse>
				<verse number="12">ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ</verse>
				<verse number="13">ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾਂ ਦੇ ਕਾਰਨ ਜੋ ਤੁਹਾਡੀ ਖਾਤਿਰ ਹਨ ਹੌਸਲਾ ਨਾ ਹਾਰੋ ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਵਡਿਆਈ ਹੈ।।</verse>
				<verse number="14">ਇਸ ਕਾਰਨ ਮੈਂ ਉਸ ਪਿਤਾ ਦੇ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ</verse>
				<verse number="15">ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ</verse>
				<verse number="16">ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ</verse>
				<verse number="17">ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ</verse>
				<verse number="18">ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ</verse>
				<verse number="19">ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।।</verse>
				<verse number="20">ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ</verse>
				<verse number="21">ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਸਾਰੀਆਂ ਪੀੜ੍ਹੀਆਂ ਤੁੀਕੁਰ ਜੁੱਗੋ ਜੁੱਗ ਉਸ ਦੀ ਵਡਿਆਈ ਹੋਵੇ।। ਆਮੀਨ।।</verse>
			</chapter>
			<chapter number="4">
				<verse number="1">ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ</verse>
				<verse number="2">ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪ੍ਰੇਮ ਨਾਲ ਇੱਕ ਦੂਜੇ ਦੀ ਸਹਿ ਲਵੋ</verse>
				<verse number="3">ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ</verse>
				<verse number="4">ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ</verse>
				<verse number="5">ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ</verse>
				<verse number="6">ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ</verse>
				<verse number="7">ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ</verse>
				<verse number="8">ਇਸ ਲਈ ਉਹ ਆਖਦਾ ਹੈ - ਜਾਂ ਉਹ ਉਤਾਹਾਂ ਨੂੰ ਚੜ੍ਹਿਆ, ਓਹ ਬੰਧਨ ਨੂੰ ਬੰਨ੍ਹ ਲਿਆ, ਅਤੇ ਮਨੁੱਖਾਂ ਨੂੰ ਦਾਨ ਦਿੱਤੇ।।</verse>
				<verse number="9">ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ</verse>
				<verse number="10">ਜਿਹੜਾ ਉਤਰਿਆ ਸੋ ਉਹੋ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਭਈ ਸੱਭੋ ਕੁਝ ਭਰਪੂਰ ਕਰੇ</verse>
				<verse number="11">ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ</verse>
				<verse number="12">ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ</verse>
				<verse number="13">ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ</verse>
				<verse number="14">ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ</verse>
				<verse number="15">ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ</verse>
				<verse number="16">ਜਿਸ ਤੋਂ ਸਾਰੀ ਦੇਹੀ ਹਰੇਕ ਜੋੜ ਦੀ ਮੱਦਤ ਨਾਲ ਠੀਕ ਠੀਕ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਇੱਕ ਇੱਕ ਅੰਗ ਦੇ ਵਲ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਭਈ ਉਹ ਪ੍ਰੇਮ ਵਿੱਚ ਆਪਣੀ ਉਸਾਰੀ ਕਰੇ।।</verse>
				<verse number="17">ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ</verse>
				<verse number="18">ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ</verse>
				<verse number="19">ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ</verse>
				<verse number="20">ਪਰ ਤੁਸਾਂ ਮਸੀਹ ਦੀ ਅਜਿਹੀ ਸਿੱਖਿਆ ਨਾ ਪਾਈ!</verse>
				<verse number="21">ਜੇ ਤੁਸਾਂ ਕਿਤੇ ਉਹ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਤਿਵੇਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ</verse>
				<verse number="22">ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ</verse>
				<verse number="23">ਅਤੇ ਆਪਣੇ ਮਨ ਦੇ ਸੁਭਾਉ ਵਿੱਚ ਨਵੇਂ ਬਣੋ</verse>
				<verse number="24">ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।</verse>
				<verse number="25">ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਏ ਦੇ ਅੰਗ ਹਾਂ</verse>
				<verse number="26">ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ!</verse>
				<verse number="27">ਅਤੇ ਨਾ ਸ਼ਤਾਨ ਨੂੰ ਥਾਂ ਦਿਓ।।</verse>
				<verse number="28">ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ</verse>
				<verse number="29">ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ</verse>
				<verse number="30">ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ</verse>
				<verse number="31">ਸਭ ਕੁੜੱਤਣ, ਕ੍ਰੋਧ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਤੁਹਾਥੋਂ ਦੂਰ ਹੋਵੇ</verse>
				<verse number="32">ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੋ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਯਿਸੂ ਵਿੱਚ ਤੁਹਾਨੂੰ ਮਾਫ਼ ਕੀਤਾ।।</verse>
			</chapter>
			<chapter number="5">
				<verse number="1">ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ</verse>
				<verse number="2">ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ</verse>
				<verse number="3">ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ</verse>
				<verse number="4">ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ</verse>
				<verse number="5">ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ</verse>
				<verse number="6">ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ</verse>
				<verse number="7">ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ</verse>
				<verse number="8">ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ</verse>
				<verse number="9">ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ</verse>
				<verse number="10">ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ</verse>
				<verse number="11">ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ</verse>
				<verse number="12">ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ</verse>
				<verse number="13">ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ</verse>
				<verse number="14">ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।।</verse>
				<verse number="15">ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ</verse>
				<verse number="16">ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ</verse>
				<verse number="17">ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ</verse>
				<verse number="18">ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ</verse>
				<verse number="19">ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ</verse>
				<verse number="20">ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ</verse>
				<verse number="21">ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।।</verse>
				<verse number="22">ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ</verse>
				<verse number="23">ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ</verse>
				<verse number="24">ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ</verse>
				<verse number="25">ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ</verse>
				<verse number="26">ਭਈ ਉਸ ਨੂੰ ਜਲ ਦੇ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ</verse>
				<verse number="27">ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ</verse>
				<verse number="28">ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ</verse>
				<verse number="29">ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ</verse>
				<verse number="30">ਕਿਉਂ ਜੋ ਅਸੀਂ ਉਹ ਦੀ ਦੇਹੀ ਦੇ ਅੰਗ ਹਾਂ</verse>
				<verse number="31">ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ</verse>
				<verse number="32">ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ</verse>
				<verse number="33">ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।।</verse>
			</chapter>
			<chapter number="6">
				<verse number="1">ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ</verse>
				<verse number="2">ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ</verse>
				<verse number="3">ਇਹ ਵਾਇਦੇ ਨਾਲ ਪਹਿਲਾ ਹੁਕਮ ਹੈ</verse>
				<verse number="4">ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ।।</verse>
				<verse number="5">ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ</verse>
				<verse number="6">ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਾ ਸਗੋਂ ਸਰੀਰ ਮਸੀਹ ਦਿਆਂ ਦਾਸਾਂ ਵਾਂਙੁ ਜੀ ਲਾ ਕੇ ਪਰਮੇਸ਼ੁਰ ਦੀ ਇੱਛਿਆ ਪੂਰੀ ਕਰੋ</verse>
				<verse number="7">ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ</verse>
				<verse number="8">ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ</verse>
				<verse number="9">ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਛੱਡ ਕੇ ਓਹਨਾਂ ਨਾਲ ਉਹੋ ਜਿਹਾ ਵਰਤਾਰਾ ਕਰੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸੁਰਗ ਵਿੱਚ ਓਹਨਾਂ ਦਾ ਅਤੇ ਤੁਹਾਡਾ ਦੋਹਾਂ ਦਾ ਮਾਲਕ ਹੈ ਅਤੇ ਉਹ ਦੀ ਦਰਗਾਹੇ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ।।</verse>
				<verse number="10">ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ!</verse>
				<verse number="11">ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ</verse>
				<verse number="12">ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ</verse>
				<verse number="13">ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ</verse>
				<verse number="14">ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ</verse>
				<verse number="15">ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ!</verse>
				<verse number="16">ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ</verse>
				<verse number="17">ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ</verse>
				<verse number="18">ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ</verse>
				<verse number="19">ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜੇਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ</verse>
				<verse number="20">ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।।</verse>
				<verse number="21">ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ</verse>
				<verse number="22">ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਘੱਲਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।।</verse>
				<verse number="23">ਭਰਾਵਾਂ ਨੂੰ ਸ਼ਾਂਤੀ ਅਤੇ ਪ੍ਰੇਮ ਨਿਹਚਾ ਸਣੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਹੋਵੇ</verse>
				<verse number="24">ਕਿਰਪਾ ਓਹਨਾਂ ਸਭਨਾਂ ਉੱਤੇ ਹੋਵੇ ਜਿਹੜੇ ਸਾਡੇ ਪ੍ਰਭੁ ਯਿਸੂ ਮਸੀਹ ਨਾਲ ਅਬਨਾਸ਼ੀ ਪ੍ਰੀਤ ਰੱਖਦੇ ਹਨ।। ਆਮੀਨ।।</verse>
			</chapter>
		</book>
		<book number="50">
			<chapter number="1">
				<verse number="1">ਲਿਖਤੁਮ ਪੌਲੁਸ ਅਰ ਤਿਮੋਥਿਉਸ ਮਸੀਹ ਯਿਸੂ ਦੇ ਦਾਸ, ਅੱਗੇ ਜੋਗ ਫ਼ਿਲਿੱਪੈ ਵਿੱਚ ਦੇ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦਿਆਂ ਨਿਗਾਹਬਾਨਾਂ ਅਤੇ ਸੇਵਕਾਂ ਸਣੇ</verse>
				<verse number="2">ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="3">ਮੈਂ ਜਦ ਕਦੇ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ</verse>
				<verse number="4">ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਸਾਂ ਸਭਨਾਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ</verse>
				<verse number="5">ਇਸ ਲਈ ਜੋ ਤੁਸੀਂ ਪਹਿਲੇ ਦਿਨੋਂ ਹੁਣ ਤੀਕੁਰ ਖੁਸ਼ ਖਬਰੀ ਦੇ ਫੈਲਾਉਣ ਵਿੱਚ ਸਾਂਝੀ ਰਹੇ</verse>
				<verse number="6">ਅਤੇ ਇਸ ਗੱਲ ਦੀ ਮੈਨੂੰ ਪਰਤੀਤ ਹੈ ਭਈ ਜਿਹ ਨੇ ਤੁਹਾਡੇ ਵਿੱਚ ਸ਼ੁਭ ਕੰਮ ਦਾ ਮੁੱਢ ਧਰਿਆ ਸੋ ਯਿਸੂ ਮਸੀਹ ਦੇ ਦਿਨ ਤੋੜੀ ਉਹ ਨੂੰ ਪੂਰਿਆਂ ਕਰੇਗਾ</verse>
				<verse number="7">ਇਉਂ ਤੁਸਾਂ ਸਭਨਾਂ ਦੇ ਲਈ ਮੈਨੂੰ ਇਹੋ ਮੰਨਣਾ ਉਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸੱਭੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ</verse>
				<verse number="8">ਪਰਮੇਸ਼ੁਰ ਤਾਂ ਮੇਰਾ ਗਵਾਹ ਹੈ ਜੋ ਮੈਂ ਮਸੀਹ ਯਿਸੂ ਜਿਹਾ ਹਿਤ ਕਰਕੇ ਤੁਸਾਂ ਸਭਨਾਂ ਨੂੰ ਕਿੰਨਾ ਹੀ ਲੋਚਦਾ ਹਾਂ</verse>
				<verse number="9">ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ</verse>
				<verse number="10">ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ</verse>
				<verse number="11">ਅਤੇ ਧਰਮ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ ਭਰੇ ਹੋਏ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।।</verse>
				<verse number="12">ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਭਈ ਮੇਰੇ ਉੱਤੇ ਜੋ ਬੀਤਿਆ ਸੋ ਇੰਜੀਲ ਦੇ ਫੈਲਰ ਜਾਣ ਦਾ ਹੀ ਕਾਰਨ ਹੋਇਆ</verse>
				<verse number="13">ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ</verse>
				<verse number="14">ਅਰ ਬਹੁਤੇ ਜੋ ਪ੍ਰਭੁ ਵਿਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਨਿਧੜਕ ਬਚਨ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।।</verse>
				<verse number="15">ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ</verse>
				<verse number="16">ਏਹ ਤਾਂ ਪ੍ਰੇਮ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਇੰਜੀਲ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ</verse>
				<verse number="17">ਪਰ ਓਹ ਨਿਸ਼ਕਪਟ ਨਾਲ ਤਾਂ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰਿਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ</verse>
				<verse number="18">ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਗੱਲੇ ਅਨੰਦ ਹਾਂ ਅਤੇ ਰਹਾਂਗਾ ਭੀ</verse>
				<verse number="19">ਕਿਉਂ ਜੋ ਮੈਂ ਜਾਣਦਾ ਹਾਂ ਭਈ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਏਹ ਮੇਰੀ ਮੁਕਤੀ ਦੇ ਲਈ ਨਿੱਕਲੇਗਾ</verse>
				<verse number="20">ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਲੱਜਿਆਵਾਨ ਨਹੀਂ ਹੋਵਾਂਗਾ ਸਗੋਂ ਪੂਰੀ ਦਿਲੇਰੀ ਨਾਲ ਜਿਵੇਂ ਸਦਾ ਤਿਵੇਂ ਹੁਣ ਭੀ ਮੇਰੀ ਦੇਹੀ ਵਿੱਚ ਭਾਵੇਂ ਜੀਉਣ ਤੋਂ ਭਾਵੇਂ ਮਰਨ ਤੋਂ ਮਸੀਹ ਦੀ ਵਡਿਆਈ ਹੋਵੇਗੀ</verse>
				<verse number="21">ਕਿਉਂਕਿ ਜੀਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ</verse>
				<verse number="22">ਪਰ ਜੇ ਸਰੀਰ ਵਿੱਚ ਜੀਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਹ ਨੂੰ ਚੁਣਾਂ</verse>
				<verse number="23">ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆਂ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾਂ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਇਸ ਲਈ ਜੋ ਇਹ ਬਹੁਤ ਹੀ ਉੱਤਮ ਹੈ</verse>
				<verse number="24">ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਨਮਿੱਤ ਵਧੀਕ ਲੋੜੀਦਾ ਹੈ</verse>
				<verse number="25">ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜੀਉਂਦਾ ਰਹਾਂਗਾ ਅਤੇ ਤੁਸਾਂ ਸਭਨਾਂ ਦੇ ਨਾਲ ਠਹਿਰਾਂਗਾ ਭਈ ਨਿਹਚਾ ਵਿੱਚ ਤੁਹਾਡੀ ਉੱਨਤੀ ਅਤੇ ਅਨੰਦ ਹੋਵੇ</verse>
				<verse number="26">ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵਧ ਜਾਵੇ।।</verse>
				<verse number="27">ਨਿਰੀ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਜੋਗ ਚਾਲ ਚੱਲੋ ਇਸ ਲਈ ਜੋ ਮੈਂ ਭਾਵੇ ਆਣ ਕੇ ਤੁਹਾਨੂੰ ਮਿਲਾਂ ਭਾਵੇਂ ਤੁਹਾਥੋਂ ਪਰੋਖੇ ਹੋਵਾਂ ਪਰ ਤੁਹਾਡੀ ਇਹ ਵਿਥਿਆ ਸੁਣਾਂ ਭਈ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ ਅਤੇ ਇੱਕ ਮਨ ਹੋ ਕੇ ਖੁਸ਼ ਖਬਰੀ ਦੀ ਨਿਹਚਾ ਲਈ ਜਤਨ ਕਰਦੇ</verse>
				<verse number="28">ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ ਜਿਹੜਾ ਓਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ</verse>
				<verse number="29">ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ</verse>
				<verse number="30">ਅਤੇ ਤੁਸੀਂ ਉਹੋ ਜਿਹਾ ਜਤਨ ਕਰੋ ਜੋ ਤੁਸਾਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।।</verse>
			</chapter>
			<chapter number="2">
				<verse number="1">ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ</verse>
				<verse number="2">ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਭਈ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਚਿੱਤ, ਇੱਕ ਮਤ ਹੋਵੋ</verse>
				<verse number="3">ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ</verse>
				<verse number="4">ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ</verse>
				<verse number="5">ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ</verse>
				<verse number="6">ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ</verse>
				<verse number="7">ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ</verse>
				<verse number="8">ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ</verse>
				<verse number="9">ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ</verse>
				<verse number="10">ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ</verse>
				<verse number="11">ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ! ।।</verse>
				<verse number="12">ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ</verse>
				<verse number="13">ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ</verse>
				<verse number="14">ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ</verse>
				<verse number="15">ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ</verse>
				<verse number="16">ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ</verse>
				<verse number="17">ਪਰ ਭਾਵੇਂ ਮੈਂ ਤੁਹਾਡੀ ਨਿਹਚਾ ਦੇ ਬਲੀਦਾਨ ਅਤੇ ਸੇਵਕਾਈ ਉੱਤੇ ਵਹਾਇਆ ਜਾਂਦਾ ਹਾਂ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਨੂੰ ਸਭਨਾਂ ਨੂੰ ਵਧਾਈਆਂ ਦਿੰਦਾ ਹਾਂ</verse>
				<verse number="18">ਇਸੇ ਤਰਾਂ ਤੁਸੀਂ ਭੀ ਅਨੰਦ ਕਰੋ ਅਤੇ ਮੈਨੂੰ ਵਧਾਈਆਂ ਦਿਓ।।</verse>
				<verse number="19">ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ</verse>
				<verse number="20">ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ</verse>
				<verse number="21">ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ</verse>
				<verse number="22">ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤ੍ਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਇੰਜੀਲੀ ਸੇਵਾ ਕੀਤੀ</verse>
				<verse number="23">ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ</verse>
				<verse number="24">ਪਰ ਮੈਨੂੰ ਪ੍ਰਭੁ ਉੱਤੇ ਪਰਤੀਤ ਹੈ ਜੋ ਆਪ ਹੀ ਛੇਤੀ ਆਵਾਂਗਾ</verse>
				<verse number="25">ਪਰ ਇਪਾਫ਼ਰਦੀਤੁਸ ਜੋ ਮੇਰਾ ਭਰਾ ਅਤੇ ਮੇਰੇ ਨਾਲ ਦਾ ਕੰਮ ਕਰਨ ਵਾਲਾ ਅਤੇ ਮੇਰੇ ਨਾਲ ਹੀ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜਰੂਰੀ ਜਾਣਿਆ</verse>
				<verse number="26">ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ</verse>
				<verse number="27">ਅਤੇ ਉਹ ਤਾਂ ਸੱਚੀ ਮੁੱਚੀਂ ਮਾਂਦਾ ਸੀ ਸਗੋਂ ਮਰਨਾਊ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਨਿਰੇ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸ਼ੋਕ ਤੋਂ ਸ਼ੋਕ ਪਵੇ</verse>
				<verse number="28">ਇਸ ਲਈ ਮੈਂ ਹੋਰ ਵੀ ਜਤਨ ਕਰ ਕੇ ਉਹ ਨੂੰ ਘੱਲਿਆ ਭਈ ਤੁਸੀਂ ਉਹ ਨੂੰ ਫੇਰ ਕੇ ਅਨੰਦ ਹੋਵੋ ਅਤੇ ਮੇਰਾ ਵੀ ਸ਼ੋਕ ਘੱਟ ਜਾਵੇ</verse>
				<verse number="29">ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ</verse>
				<verse number="30">ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।।</verse>
			</chapter>
			<chapter number="3">
				<verse number="1">ਮੁਕਤੀ ਗੱਲ, ਹੇ ਮੇਰੇ ਭਰਾਵੋ, ਪ੍ਰਭੁ ਵਿੱਚ ਅਨੰਦ ਰਹੋ। ਉਹੋ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ</verse>
				<verse number="2">ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਲਿੰਗ ਕੱਟਣ ਵਾਲਿਆਂ ਤੋਂ ਸੁਚੇਤ ਰਹੋ!</verse>
				<verse number="3">ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ</verse>
				<verse number="4">ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ</verse>
				<verse number="5">ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ</verse>
				<verse number="6">ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼</verse>
				<verse number="7">ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ</verse>
				<verse number="8">ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ</verse>
				<verse number="9">ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ</verse>
				<verse number="10">ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ</verse>
				<verse number="11">ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ</verse>
				<verse number="12">ਇਹ ਨਹੀਂ ਜੋ ਮੈਨੂੰ ਅਜੇ ਲੱਭ ਪਿਆ ਅਥਵਾ ਮੈਂ ਅਜੇ ਸਿੱਧ ਹੋ ਗਿਆ ਪਰ ਮੈਂ ਪਿੱਛੇ ਲੱਗਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਭੀ ਹੱਥ ਪਾਇਆ ਸੀ</verse>
				<verse number="13">ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ</verse>
				<verse number="14">ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ</verse>
				<verse number="15">ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ</verse>
				<verse number="16">ਪਰ ਜਿੱਥੋਂ ਤੋੜੀ ਅਸੀਂ ਅੱਪੜੇ ਹਾਂ ਉਸੇ ਦੇ ਅਨੁਸਾਰ ਚੱਲੀਏ।।</verse>
				<verse number="17">ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ</verse>
				<verse number="18">ਕਿਉਂਕਿ ਬਾਹਲੇ ਅਜਿਹੇ ਚੱਲਣ ਵਾਲੇ ਹਨ ਜਿਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਭੀ ਰੁਦਨ ਕਰ ਕੇ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ</verse>
				<verse number="19">ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਨ੍ਹਾਂ ਦਾ ਈਸ਼ੁਰ ਢਿੱਡ ਹੈ, ਜਿਨ੍ਹਾਂ ਦਾ ਘੁਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ</verse>
				<verse number="20">ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ</verse>
				<verse number="21">ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸੱਕਦਾ ਹੈ ਸਾਡੀ ਦੀਨਤਾ ਦੇ ਸਰੀਰ ਨੂੰ ਵਟਾ ਕੇ ਆਪਣੇ ਤੇਜ ਦੇ ਸਰੀਰ ਦੀ ਨਿਆਈਂ ਬਣਾਵੇਗਾ।।</verse>
			</chapter>
			<chapter number="4">
				<verse number="1">ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।।</verse>
				<verse number="2">ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ</verse>
				<verse number="3">ਹਾਂ ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।।</verse>
				<verse number="4">ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ</verse>
				<verse number="5">ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ</verse>
				<verse number="6">ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ</verse>
				<verse number="7">ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।</verse>
				<verse number="8">ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ</verse>
				<verse number="9">ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।।</verse>
				<verse number="10">ਪਰ ਮੈਂ ਪ੍ਰਭੁ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸਾਂ ਮੁੜ ਮੇਰੀ ਚਿੰਤਾ ਕੀਤੀ। ਤੁਸਾਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਵੇਲਾ ਹੱਥ ਨਾ ਲੱਗਾ</verse>
				<verse number="11">ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ</verse>
				<verse number="12">ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ</verse>
				<verse number="13">ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ</verse>
				<verse number="14">ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ</verse>
				<verse number="15">ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ</verse>
				<verse number="16">ਕਿਉਂ ਜੋ ਥਸੱਲੁਨੀਕੇ ਵਿੱਚ ਭੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇਕੇਰਾਂ ਨਹੀਂ ਸਗੋਂ ਕਈ ਵੇਰਾਂ ਕੁਝ ਘੱਲ ਦਿੱਤਾ</verse>
				<verse number="17">ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ</verse>
				<verse number="18">ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ</verse>
				<verse number="19">ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ</verse>
				<verse number="20">ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।।</verse>
				<verse number="21">ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ</verse>
				<verse number="22">ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।।</verse>
				<verse number="23">ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।।</verse>
			</chapter>
		</book>
		<book number="51">
			<chapter number="1">
				<verse number="1">ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ</verse>
				<verse number="2">ਅੱਗੇ ਜੋਗ ਉਨ੍ਹਾਂ ਸੰਤਾ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਨਿਹਚਾਵਾਨ ਭਾਈ ਹਨ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="3">ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ</verse>
				<verse number="4">ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ</verse>
				<verse number="5">ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ</verse>
				<verse number="6">ਅਤੇ ਉਹ ਤੁਹਾਡੇ ਕੋਲ ਆ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ</verse>
				<verse number="7">ਜਿਵੇਂ ਤੁਸਾਂ ਸਾਡੇ ਪਿਆਰੇ ਨਾਲ ਦੇ ਕੰਮ ਕਰਨ ਵਾਲੇ ਇਪਫ੍ਰਾਸ ਤੋਂ ਸਿੱਖਿਆ ਜਿਹੜਾ ਸਾਡੇ ਨਾਲ ਮਸੀਹ ਦਾ ਮਾਤਬਰ ਸੇਵਕ ਹੈ</verse>
				<verse number="8">ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।।</verse>
				<verse number="9">ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ</verse>
				<verse number="10">ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ</verse>
				<verse number="11">ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰਥ ਹੋ ਜਾਵੋ ਤਾਂ ਜੋ ਤੁਸੀਂ ਅਨੰਦ ਨਾਲ ਪੂਰਾ ਸਹਾਰਾ ਅਤੇ ਧੀਰਜ ਕਰੋ</verse>
				<verse number="12">ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ</verse>
				<verse number="13">ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ</verse>
				<verse number="14">ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ</verse>
				<verse number="15">ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ</verse>
				<verse number="16">ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ</verse>
				<verse number="17">ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ</verse>
				<verse number="18">ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ</verse>
				<verse number="19">ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ</verse>
				<verse number="20">ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉਤਲੀਆਂ ਅਤੇ ਅਕਾਸ਼ ਉਤਲੀਆਂ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ ਉਸੇ ਦੇ ਰਾਹੀਂ ਆਪਣੇ ਨਾਲ ਮਿਲਾਵੇ</verse>
				<verse number="21">ਅਤੇ ਤੁਹਾਨੂੰ ਜਿਹੜੇ ਅੱਗੇ ਅੱਡ ਹੋਏ ਹੋਏ ਅਤੇ ਆਪਣੇ ਕੁਕਰਮਾਂ ਦੇ ਕਾਰਨ ਮਨੋਂ ਵੈਰੀ ਸਾਓ</verse>
				<verse number="22">ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ</verse>
				<verse number="23">ਪਰ ਤਦ ਜੇ ਤੁਸੀਂ ਨਿਹਚਾ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ ਖਬਰੀ ਦੀ ਆਸ ਤੋਂ ਨਾ ਹਟਾਏ ਜਾਓ ਜਿਹੜੀ ਤੁਸਾਂ ਸੁਣੀ ਸੀ ਜਿਹ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸਰਿਸ਼ਟ ਵਿੱਚ ਕੀਤਾ ਗਿਆ ਜਿਹ ਦਾ ਸੇਵਕ ਮੈਂ ਪੌਲੁਸ ਹਾਂ।।</verse>
				<verse number="24">ਹੁਣ ਮੈਂ ਆਪਣਿਆਂ ਉਨ੍ਹਾਂ ਦੁਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਅਨੰਦ ਹਾਂ ਅਤੇ ਮਸੀਹ ਦੀਆਂ ਬਿਪਤਾਂ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ</verse>
				<verse number="25">ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਸ ਮੁਖ਼ਤਿਆਰੀ ਮੂਜਬ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਭਈ ਮੈਂ ਪਰਮੇਸ਼ੁਰ ਦੇ ਬਚਨ ਦੀ ਪੂਰੀ ਕਥਾ ਕਰਾਂ</verse>
				<verse number="26">ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ</verse>
				<verse number="27">ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮਹਿਰਮ ਕਰਨਾ ਚਾਹਿਆ ਭਈ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਧਨ ਦਾ ਪਰਤਾਪ ਕੀ ਹੈ, ਸੋ ਏਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ</verse>
				<verse number="28">ਜਿਹ ਦੀ ਅਸੀਂ ਖਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਚਿਤਾਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਭਈ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ</verse>
				<verse number="29">ਅਤੇ ਇਸੇ ਗੱਲੇ ਮੈਂ ਉਹ ਦੀ ਕਹਨੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪੋਹੰਦਾ ਹੈ ਵੱਡੇ ਜਤਨ ਨਾਲ ਮਿਹਨਤ ਕਰਦਾ ਹਾਂ।।</verse>
			</chapter>
			<chapter number="2">
				<verse number="1">ਮੈਂ ਚਾਹੁੰਦਾ ਹਾਂ ਭਈ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਨਹੀਂ ਡਿਠਾ ਕੇਡਾ ਜਤਨ ਕਰਦਾ ਹਾਂ</verse>
				<verse number="2">ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ</verse>
				<verse number="3">ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ</verse>
				<verse number="4">ਮੈਂ ਇਹ ਆਖਦਾ ਹਾਂ ਭਈ ਕਿਤੇ ਭੋਟਣੀਆਂ ਗੱਲਾਂ ਨਾਲ ਕੋਈ ਤੁਹਾਨੂੰ ਭੁਚਲਾ ਨਾ ਲਵੇ</verse>
				<verse number="5">ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਥੋਂ ਪਰੋਖੇ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੀ ਮਰਜਾਦਾ ਅਤੇ ਤੁਹਾਡੀ ਮਸੀਹ ਉੱਤੇ ਨਿਹਚਾ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।।</verse>
				<verse number="6">ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ</verse>
				<verse number="7">ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।।</verse>
				<verse number="8">ਵੇਖਣਾ ਕਿਤੇ ਕੋਈ ਆਪਣੀ ਫ਼ੈਲਸੂਫ਼ੀ ਅਤੇ ਲਾਗ ਲਪੇਟ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ</verse>
				<verse number="9">ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ</verse>
				<verse number="10">ਅਤੇ ਤੁਸੀਂ ਉਹ ਦੇ ਵਿੱਚ ਸੰਪੂਰਨ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ</verse>
				<verse number="11">ਜਿਹ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ ਅਰਥਾਤ ਮਸੀਹ ਵਾਲੀ ਸੁੰਨਤ ਜਿਹ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ</verse>
				<verse number="12">ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ</verse>
				<verse number="13">ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ</verse>
				<verse number="14">ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ</verse>
				<verse number="15">ਉਹ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਗੱਲੋਂ ਲਾਹ ਕੇ ਅਤੇ ਉਸੇ ਦੇ ਦੁਆਰਾ ਓਹਨਾਂ ਨੂੰ ਫਤਹ ਕਰ ਕੇ ਖੁੱਲਮਖੁੱਲਾ ਤਮਾਸ਼ਾ ਬਣਾਇਆ।।</verse>
				<verse number="16">ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ</verse>
				<verse number="17">ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ</verse>
				<verse number="18">ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਸੱਖਣਿਆਂ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ</verse>
				<verse number="19">ਅਤੇ ਉਸ ਸਿਰ ਨੂੰ ਫੜੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪੋ ਵਿੱਚੀਂ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ ।।</verse>
				<verse number="20">ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜੀਉਂਦਿਆਂ ਵਾਂਙੁ ਕਿਉਂ ਏਹੋ ਜੇਹੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆਂ ਅਤੇ ਸਿੱਖਿਆ ਦੇ ਅਨੁਸਾਰ ਹਨ</verse>
				<verse number="21">ਜਿਵੇਂ ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ?</verse>
				<verse number="22">ਏਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋਣ ਵਾਲੀਆਂ ਹਨ</verse>
				<verse number="23">ਭਾਵੇਂ ਏਹ ਗੱਲਾਂ ਮਨ ਮਤੇ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਬੁੱਧ ਦੀਆਂ ਭਾਸਦੀਆਂ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਓਹ ਕਿਸੇ ਕੰਮ ਦੀਆਂ ਨਹੀਂ।।</verse>
			</chapter>
			<chapter number="3">
				<verse number="1">ਸੋ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ</verse>
				<verse number="2">ਉਤਾਹਾਂ ਦੀਆਂ ਗੱਲਾਂ ਉੱਤੇ ਚਿੱਤ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਉੱਪਰ ਹਨ</verse>
				<verse number="3">ਕਿਉਂ ਜੋ ਤੁਸੀਂ ਮੋਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ</verse>
				<verse number="4">ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਤੇਜ ਵਿੱਚ ਪਰਗਟ ਕੀਤੇ ਜਾਓਗੇ।।</verse>
				<verse number="5">ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ</verse>
				<verse number="6">ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ</verse>
				<verse number="7">ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸਾਓ ਜਿਸ ਵੇਲੇ ਉਨ੍ਹਾਂ ਵਿੱਚ ਜੀਉਂਦੇ ਸਾਓ</verse>
				<verse number="8">ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਕੋਪ, ਕ੍ਰੋਧ, ਬਦੀ, ਦੁਰਬਚਨ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ</verse>
				<verse number="9">ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ</verse>
				<verse number="10">ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਕਰਤਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ</verse>
				<verse number="11">ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸੱਕਦਾ ਪਰ ਮਸੀਹ ਸੱਭੋ ਕੁਝ ਅਤੇ ਸਭਨਾਂ ਵਿੱਚ ਹੈ।।</verse>
				<verse number="12">ਸੋ ਤੁਸੀਂ ਪਰਮੇਸ਼ੁਰ ਦਿਆਂ ਚੁਣਿਆਂ ਹੋਇਆਂ ਵਾਂਙੁ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮਦਿਲੀ, ਦਿਆਲਗੀ, ਅਧੀਨਗੀ, ਨਰਮਾਈ ਅਤੇ ਧੀਰਜ ਨੂੰ ਪਹਿਨ ਲਓ</verse>
				<verse number="13">ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ</verse>
				<verse number="14">ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ</verse>
				<verse number="15">ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ</verse>
				<verse number="16">ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ</verse>
				<verse number="17">ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।।</verse>
				<verse number="18">ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਵਿੱਚ ਜੋਗ ਹੈ</verse>
				<verse number="19">ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜੇ ਨਾ ਹੋਵੋ</verse>
				<verse number="20">ਹੇ ਬਾਲਕੋ, ਤੁਸੀਂ ਸਭਨੀਂ ਗੱਲੀਂ ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੁ ਵਿੱਚ ਇਹ ਗੱਲ ਮਨ ਭਾਉਣੀ ਹੈ</verse>
				<verse number="21">ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ</verse>
				<verse number="22">ਹੇ ਨੌਕਰੋ, ਤੁਸੀਂ ਸਭਨੀਂ ਗੱਲੀਂ ਆਪਣੇ ਸੰਸਾਰਕ ਮਾਲਕਾਂ ਦੀ ਆਗਿਆਕਾਰੀ ਕਰੋ ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੁ ਦੇ ਭੈ ਨਾਲ ਕਰੋ</verse>
				<verse number="23">ਜੋ ਕੁਝ ਤੁਸੀਂ ਕਰੋ ਸੋ ਚਿੱਤ ਲਾ ਕੇ ਪ੍ਰਭੁ ਦੇ ਲਈ ਕਰੋ, ਨਾ ਮਨੁੱਖਾਂ ਦੇ ਲਈ</verse>
				<verse number="24">ਕਿਉਂਕਿ ਤੁਸੀਂ ਜਾਣਦੇ ਹੋ ਭਈ ਤੁਹਾਨੂੰ ਪ੍ਰਭੁ ਤੋਂ ਅਧਕਾਰ ਦਾ ਫਲ ਮਿਲੇਗਾ। ਤੁਸੀਂ ਮਸੀਹ ਪ੍ਰਭੁ ਦੀ ਸੇਵਾ ਕਰਦੇ ਹੋ</verse>
				<verse number="25">ਕਿਉਂਕਿ ਜਿਹੜਾ ਕੁਨਿਆਉਂ ਕਰਦਾ ਹੈ ਉਹ ਨੂੰ ਉਸ ਕੁਨਿਆਉਂ ਦਾ ਵੱਟਾ ਮਿਲੇਗਾ ਅਤੇ ਪੱਖ ਪਾਤ ਹੁੰਦਾ ਹੀ ਨਹੀਂ।।</verse>
			</chapter>
			<chapter number="4">
				<verse number="1">ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਜਿਹੜਾ ਐਨ ਠੀਕ ਅਤੇ ਜਥਾਰਥ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਸੁਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।।</verse>
				<verse number="2">ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਸੁਚੇਤ ਰਹੋ</verse>
				<verse number="3">ਨਾਲੇ ਸਾਡੇ ਲਈ ਭੀ ਪ੍ਰਾਰਥਨਾ ਕਰੋ ਭਈ ਪਰਮੇਸ਼ੁਰ ਸਾਡੇ ਲਈ ਬਾਣੀ ਲਈ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਹ ਦੇ ਕਾਰਨ ਮੈਂ ਜਕੜਿਆ ਵੀ ਪਿਆ ਹਾਂ</verse>
				<verse number="4">ਭਈ ਜਿਵੇਂ ਮੈਨੂੰ ਵਰਨਣ ਕਰਨਾ ਜੋਗ ਹੈ ਤਿਹਾ ਹੀ ਉਸ ਨੂੰ ਪਰਗਟ ਕਰਾਂ</verse>
				<verse number="5">ਤੁਸੀਂ ਸਮੇਂ ਨੂੰ ਲਾਹਾ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ</verse>
				<verse number="6">ਤੁਹਾਡੀ ਗੱਲ ਬਾਤ ਸਦਾ ਕਿਰਪਾਮਈ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਭਈ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।।</verse>
				<verse number="7">ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ</verse>
				<verse number="8">ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਘੱਲਿਆ ਹੈ ਜੋ ਤੁਸੀਂ ਸਾਡੀ ਵਿਥਿਆ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲਾ ਦੇਵੇ</verse>
				<verse number="9">ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਘੱਲਿਆ ਜਿਹੜਾ ਮਾਤਬਰ ਅਤੇ ਪਿਆਰਾ ਭਾਈ ਅਰ ਤੁਹਾਡੇ ਹੀ ਵਿੱਚੋਂ ਹੈ। ਓਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।।</verse>
				<verse number="10">ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਸਾਕ ਹੈ ਜਿਹ ਦੇ ਵਿਖੇ ਤੁਹਾਨੂੰ ਹੁਕਮ ਮਿਲਿਆ ਸੀ - ਜੇ ਉਹ ਤੁਹਾਡੇ ਕੋਲ ਆਵੇ ਤਾਂ ਉਹ ਦਾ ਆਦਰ ਭਾਉ ਕਰਨਾ</verse>
				<verse number="11">ਅਤੇ ਯਿਸੂ ਜਿਹੜਾ ਯੂਸਤੁਸ ਕਰਕੇ ਸੱਦੀਦਾ ਹੈ ਏਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਏਹੋ ਮੇਰੇ ਨਾਲ ਕੰਮ ਕਰਨ ਵਾਲੇ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ</verse>
				<verse number="12">ਇਪਫ੍ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਜਤਨ ਕਰਦਾ ਹੈ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਿਆ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ</verse>
				<verse number="13">ਕਿਉਂ ਜੋ ਮੈਂ ਉਹ ਦੀ ਸਾਖੀ ਭਰਦਾ ਹਾਂ ਭਈ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਅਤੇ ਜਿਹੜੇ ਹੀਏਰਪੁਲਿਸ ਵਿੱਚ ਰਹਿੰਦੇ ਹਨ ਬਹੁਤ ਮਿਹਨਤ ਕਰਦਾ ਹੈ</verse>
				<verse number="14">ਲੂਕਾ ਪਿਆਰਾ ਵੈਦ ਅਤੇ ਤੇਮਾਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ</verse>
				<verse number="15">ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁਖ ਸਾਂਦ ਆਖੋ</verse>
				<verse number="16">ਅਤੇ ਜਾਂ ਇਹ ਪੱਤ੍ਰੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਭਈ ਏਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਭੀ ਪੜ੍ਹੀ ਜਾਵੇ ਅਤੇ ਜਿਹੜੀ ਪ੍ਰੱਤੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਭੀ ਪੜ੍ਹੋ</verse>
				<verse number="17">ਅਤੇ ਅਰਖਿੱਪੁਸ ਨੂੰ ਆਖਣਾ ਭਈ ਜਿਹੜੀ ਸੇਵਕਾਈ ਤੈਨੂੰ ਪ੍ਰਭੁ ਵਿੱਚ ਪਰਾਪਤ ਹੋਈ ਹੈ ਵੇਖੀਂ ਤੂੰ ਉਸ ਨੂੰ ਪੂਰਿਆਂ ਕਰੀਂ।।</verse>
				<verse number="18">ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ । ਤੁਸਾਂ ਮੇਰੇ ਬੰਧਨਾਂ ਨੂੰ ਚੇਤੇ ਰੱਖਣਾ ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।</verse>
			</chapter>
		</book>
		<book number="52">
			<chapter number="1">
				<verse number="1">ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ । ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="2">ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ</verse>
				<verse number="3">ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ</verse>
				<verse number="4">ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ</verse>
				<verse number="5">ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ</verse>
				<verse number="6">ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ</verse>
				<verse number="7">ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ</verse>
				<verse number="8">ਕਿਉਂ ਜੋ ਤੁਹਾਡੇ ਕੋਲੋਂ ਪ੍ਰਭੁ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡੀ ਨਿਹਚਾ ਜੋ ਪਰਮੇਸ਼ੁਰ ਉੱਤੇ ਹੈ ਸਭਨਾਂ ਥਾਈਂ ਉਜਾਗਰ ਹੋ ਗਈ ਜਿਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ</verse>
				<verse number="9">ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ਼੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ</verse>
				<verse number="10">ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆਂ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।।</verse>
			</chapter>
			<chapter number="2">
				<verse number="1">ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ</verse>
				<verse number="2">ਭਾਵੇਂ ਅਸਾਂ ਅੱਗੇ ਫਿਲਿੱਪੈ ਵਿੱਚ ਜਿਹਾ ਤੁਸਾਂ ਜਾਣਦੇ ਹੋ ਦੁਖ ਅਤੇ ਅਪਜਸ ਝੱਲਿਆ ਤਾਂ ਵੀ ਪਰਮੇਸ਼ੁਰ ਦੀ ਖੁਸ਼ ਖਬਰੀ ਬਹੁਤ ਝਗੜੇ ਰਗੜੇ ਵਿੱਚ ਤੁਹਾਨੂੰ ਸੁਣਾਉਣ ਲਈ ਆਪਣੇ ਪਰਮੇਸ਼ੁਰ ਦੇ ਆਸਰੇ ਦਿਲੇਰ ਹੋਏ</verse>
				<verse number="3">ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ</verse>
				<verse number="4">ਪਰੰਤੂ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ, ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ</verse>
				<verse number="5">ਕਿਉਂ ਜੋ ਨਾ ਤਾਂ ਅਸੀਂ ਖੁਸ਼ਾਮਦ ਦੀਆਂ ਗੱਲਾਂ ਕਦੇ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪੜਦਾ ਬਣਾਇਆ - ਪਰਮੇਸ਼ੁਰ ਸਾਖੀ ਹੈ</verse>
				<verse number="6">ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ</verse>
				<verse number="7">ਪਰ ਅਸੀਂ ਤੁਹਾਡੇ ਵਿੱਚ ਅਜੇਹੇ ਅਸੀਲ ਸਾਂ ਜਿਹੀ ਮਾਤਾ ਜੋ ਆਪਣੇ ਬੱਚਿਆਂ ਨੂੰ ਪਾਲਦੀ ਹੈ</verse>
				<verse number="8">ਇਉਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਨਿਰੀ ਪਰਮੇਸ਼ੁਰ ਦੀ ਖੁਸ਼ ਖਬਰੀ ਨਹੀਂ ਸਗੋਂ ਆਪਣੀ ਜਾਨ ਭੀ ਦੇਣ ਨੂੰ ਤਿਆਰ ਸਾਂ ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਸਾਓ</verse>
				<verse number="9">ਹੇ ਭਰਾਵੋ, ਸਾਡੀ ਮਿਹਨਤ ਪੋਹਰਿਆ ਤੁਹਾਨੂੰ ਚੇਤੇ ਤਾਂ ਹੋਵੇਗੀ ਭਈ ਅਸਾਂ ਇਸ ਕਰਕੇ ਜੋ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ ਰਾਤ ਦਿਨ ਕੰਮ ਧੰਦਾ ਕਰ ਕੇ ਤੁਹਾਨੂੰ ਪਰਮੇਸ਼ੁਰ ਦੀ ਖੁਸ਼ ਖਬਰੀ ਸੁਣਾਈ</verse>
				<verse number="10">ਤੁਸੀਂ ਸਾਖੀ ਹੋ ਨਾਲੇ ਪਰਮੇਸ਼ੁਰ ਵੀ ਜੋ ਕਿਹੀ ਪਵਿੱਤਰਤਾਈ ਅਤੇ ਧਰਮ ਅਤੇ ਨਿਰਦੂਸ਼ਨਾ ਸਹਿਤ ਤੁਸਾਂ ਨਿਹਚਾਵਾਨਾਂ ਨਾਲ ਸਾਡਾ ਵਰਤਾਰਾ ਸੀ</verse>
				<verse number="11">ਸੋ ਤੁਸੀਂ ਜਾਣਦੇ ਹੋ ਭਈ ਜਿਵੇਂ ਪਿਤਾ ਆਪਣੇ ਬਾਲਕਾਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚ ਇੱਕ ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ</verse>
				<verse number="12">ਜੋ ਤੁਸੀਂ ਪਰਮੇਸ਼ੁਰ ਦੇ ਜੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਤੇਜ ਵਿੱਚ ਸੱਦਦਾ ਹੈ।।</verse>
				<verse number="13">ਇਸ ਕਾਰਨ ਅਸੀਂ ਵੀ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਭਈ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਥੋਂ ਮਿਲਿਆ ਤਾਂ ਉਹ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ ਮੁੱਚੀਂ ਹੈ ਪਰਮੇਸ਼ੁਰ ਦਾ ਬਚਨ ਕਰਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਨਿਹਚਾਵਾਨਾਂ ਵਿੱਚ ਕੰਮ ਵੀ ਕਰਦਾ ਹੈ</verse>
				<verse number="14">ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਓਹਨਾਂ ਕਲੀਸਿਯਾਂ ਵਰਗੇ ਹੋਏ ਹੋ ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਤੁਸਾਂ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਹੋ ਦੁਖ ਝੱਲੇ ਜਿਹੜੇ ਓਹਨਾਂ ਵੀ ਯਹੂਦੀਆਂ ਦੇ ਹੱਥੋਂ ਝੱਲੇ ਸਨ</verse>
				<verse number="15">ਨਾਲੇ ਪ੍ਰਭੁ ਯਿਸੂ ਨੂੰ ਨਾਲੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਓਹ ਪਰਮੇਸ਼ੁਰ ਨੂੰ ਨਹੀਂ ਭਾਉਂਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ</verse>
				<verse number="16">ਓਹ ਸਾਨੂੰ ਪਰਾਈਆਂ ਕੌਮਾਂ ਨਾਲ ਗੱਲ ਕਰਨ ਤੋਂ ਵਰਜਦੇ ਹਨ ਜਿਸ ਤੋਂ ਓਹ ਬਚਾਏ ਜਾਣ ਤਾਂ ਜੋ ਓਹਨਾਂ ਦੇ ਪਾਪਾਂ ਦਾ ਪੈਮਾਨਾ ਸਦਾ ਭਰਿਆ ਰਹੇ! ਪਰ ਕ੍ਰੋਧ ਓਹਨਾਂ ਦੇ ਉੱਤੇ ਹੱਦ ਤੀਕ ਆਣ ਪਿਆ ਹੈ!।।</verse>
				<verse number="17">ਪਰ ਹੇ ਭਰਾਵੋ, ਅਸੀਂ ਜੋ ਥੋੜਾ ਚਿਰ ਤੁਹਾਥੋਂ ਵਿਛੜੇ ਰਹੇ ਮਨ ਕਰਕੇ ਨਹੀਂ ਪਰ ਦੇਹ ਕਰਕੇ ਤਾਂ ਅਸਾਂ ਵੱਡੀ ਚਾਹ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ</verse>
				<verse number="18">ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ</verse>
				<verse number="19">ਸਾਡੀ ਆਸ ਯਾ ਅਨੰਦ ਯਾ ਅਭਮਾਨ ਦਾ ਮੁਕਟ ਕੌਣ ਹੈ? ਭਲਾ, ਸਾਡੇ ਪ੍ਰਭੁ ਯਿਸੂ ਮਸੀਹ ਅੱਗੇ ਉਹ ਦੇ ਆਉਣ ਦੇ ਵੇਲੇ ਤੁਸੀਂ ਨਹੀਂ ਹੋਵੋਗੇ?</verse>
				<verse number="20">ਕਿਉਂ ਜੋ ਤੁਸੀਂ ਸਾਡੇ ਪਰਤਾਪ ਅਤੇ ਅਨੰਦ ਦਾ ਕਾਰਨ ਹੋ।।</verse>
			</chapter>
			<chapter number="3">
				<verse number="1">ਇਸ ਕਾਰਨ ਜਾਂ ਅਸੀਂ ਹੋਰ ਝੱਲ ਨਾ ਸੱਕੇ ਤਾਂ ਅਥੇਨੇ ਵਿੱਚ ਇਕੱਲੇ ਹੀ ਰਹਿ ਜਾਣ ਨੂੰ ਚੰਗਾ ਜਾਣਿਆ</verse>
				<verse number="2">ਅਤੇ ਤਿਮੋਥਿਉਸ ਨੂੰ ਘੱਲਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਭਈ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਨਿਹਚਾ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ</verse>
				<verse number="3">ਤਾਂ ਜੋ ਇਨ੍ਹਾਂ ਬਿਪਤਾਂ ਕਰਕੇ ਕੋਈ ਡੋਲ ਨਾ ਜਾਵੇ ਕਿਉਂ ਜੋ ਤੁਸੀਂ ਆਪ ਜਾਣਦੇ ਹੋ ਭਈ ਅਸੀਂ ਇਸੇ ਲਈ ਥਾਪੇ ਹੋਏ ਹਾਂ</verse>
				<verse number="4">ਸਗੋਂ ਜਾਂ ਅਸੀਂ ਤੁਹਾਡੇ ਕੋਲ ਸਾਂ ਤਾਂ ਤੁਹਾਨੂੰ ਅੱਗੋਂ ਹੀ ਆਖਦੇ ਹੁੰਦੇ ਸਾਂ ਜੋ ਅਸੀਂ ਬਿਪਤਾਂ ਭੋਗਣੀਆਂ ਹਨ ਅਤੇ ਸੋਈਓ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ</verse>
				<verse number="5">ਇਸ ਕਾਰਨ ਮੈਂ ਵੀ ਜਾਂ ਹੋਰ ਝੱਲ ਨਾ ਸੱਕਿਆ ਤਾਂ ਤੁਹਾਡੀ ਨਿਹਚਾ ਮਲੂਮ ਕਰਨ ਲਈ ਘੱਲਿਆ ਭਈ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਅਕਾਰਥ ਗਈ ਹੋਵੇ</verse>
				<verse number="6">ਪਰ ਹੁਣ ਜਾਂ ਤੁਹਾਡੀ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਨਿਹਚਾ ਅਤੇ ਪ੍ਰੇਮ ਦੀ ਖੁਸ਼ ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਭਈ ਤੁਸੀਂ ਸਾਨੂੰ ਸਦਾ ਚੰਗੀ ਤਰਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ</verse>
				<verse number="7">ਤਾਂ ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਬਿਪਤਾ ਵਿੱਚ ਤੁਹਾਡੇ ਵਿਖੇ ਤੁਹਾਡੀ ਨਿਹਚਾ ਦੇ ਕਾਰਨ ਤਸੱਲੀ ਹੋ ਗਈ</verse>
				<verse number="8">ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਜੇ ਤੁਸੀਂ ਪ੍ਰਭੁ ਵਿੱਚ ਪੱਕੇ ਰਹੋ</verse>
				<verse number="9">ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?</verse>
				<verse number="10">ਅਸੀਂ ਰਾਤ ਦਿਨ ਅਤਯੰਤ ਬੇਨਤੀ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਨਿਹਚਾ ਦਾ ਘਾਟਾ ਪੂਰਾ ਕਰ ਦੇਈਏ।।</verse>
				<verse number="11">ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੁ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਕੱਢ ਦੇਵੇ</verse>
				<verse number="12">ਅਤੇ ਪ੍ਰਭੁ ਤੁਹਾਡੇ ਇੱਕ ਦੂਏ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪ੍ਰੇਮ ਕਰਨ ਨੂੰ ਵਧਾਵੇ ਅਤੇ ਬਹੁਤਾ ਕਰੇ, ਜਿਵੇਂ ਅਸੀਂ ਵੀ ਤੁਹਾਡੇ ਨਾਲ</verse>
				<verse number="13">ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਭਈ ਜਿਸ ਵੇਲੇ ਸਾਡਾ ਪ੍ਰਭੁ ਯਿਸੂ ਆਪਣੇ ਸਾਰਿਆਂ ਸੰਤਾਂ ਸਣੇ ਆਵੇਗਾ ਤਾਂ ਓਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।।</verse>
			</chapter>
			<chapter number="4">
				<verse number="1">ਮੁਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੁ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਤਗੀਦ ਕਰਦੇ ਹਾਂ ਜਿਵੇਂ ਤੁਸਾਂ ਸਾਥੋਂ ਸਿੱਖਿਆ ਪਾਈ ਭਈ ਕਿੱਕੁਰ ਚੱਲਣਾ ਅਤੇ ਪਰਮੇਸ਼ੁਰ ਨੂੰ ਪਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਭੀ ਵਧਦੇ ਚੱਲੇ ਜਾਓ</verse>
				<verse number="2">ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸਾਂ ਤੁਹਾਨੂੰ ਪ੍ਰਭੁ ਯਿਸੂ ਦੀ ਵੱਲੋਂ ਕੀ ਕੀ ਹੁਕਮ ਦਿੱਤੇ</verse>
				<verse number="3">ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ</verse>
				<verse number="4">ਅਤੇ ਤੁਹਾਡੇ ਵਿੱਚ ਹਰ ਕੋਈ ਆਪਣੇ ਲਈ ਇਸਤ੍ਰੀ ਨੂੰ ਪਵਿੱਤਰਤਾਈ ਅਤੇ ਪਤ ਨਾਲ ਪਰਾਪਤ ਕਰਨਾ ਜਾਣੇ</verse>
				<verse number="5">ਨਾ ਕਾਮ ਦੀ ਵਾਸ਼ਨਾ ਨਾਲ ਪਰਾਈਆਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ</verse>
				<verse number="6">ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ</verse>
				<verse number="7">ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ</verse>
				<verse number="8">ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।</verse>
				<verse number="9">ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ</verse>
				<verse number="10">ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ</verse>
				<verse number="11">ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ</verse>
				<verse number="12">ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।।</verse>
				<verse number="13">ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ</verse>
				<verse number="14">ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ</verse>
				<verse number="15">ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ</verse>
				<verse number="16">ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ</verse>
				<verse number="17">ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ</verse>
				<verse number="18">ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਏ ਨੂੰ ਤਸੱਲੀ ਦਿਓ।।</verse>
			</chapter>
			<chapter number="5">
				<verse number="1">ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ</verse>
				<verse number="2">ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ</verse>
				<verse number="3">ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ</verse>
				<verse number="4">ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ</verse>
				<verse number="5">ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ । ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ</verse>
				<verse number="6">ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ</verse>
				<verse number="7">ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ</verse>
				<verse number="8">ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ</verse>
				<verse number="9">ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ</verse>
				<verse number="10">ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ</verse>
				<verse number="11">ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।।</verse>
				<verse number="12">ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ</verse>
				<verse number="13">ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ । ਆਪੋ ਵਿੱਚ ਮੇਲ ਰੱਖੋ</verse>
				<verse number="14">ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ</verse>
				<verse number="15">ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ</verse>
				<verse number="16">ਸਦਾ ਅਨੰਦ ਰਹੋ</verse>
				<verse number="17">ਨਿੱਤ ਪ੍ਰਾਰਥਨਾ ਕਰੋ</verse>
				<verse number="18">ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ</verse>
				<verse number="19">ਆਤਮਾ ਨੂੰ ਨਾ ਬੁਝਾਓ</verse>
				<verse number="20">ਅੰਗਮ ਵਾਕਾਂ ਨੂੰ ਤੁੱਛ ਨਾ ਜਾਣੋ</verse>
				<verse number="21">ਸਭਨਾਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜੀ ਰੱਖੋ</verse>
				<verse number="22">ਹਰ ਪਰਕਾਰ ਦੀ ਬਦੀ ਤੋਂ ਲਾਂਭੇ ਰਹੋ।।</verse>
				<verse number="23">ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ</verse>
				<verse number="24">ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।।</verse>
				<verse number="25">ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।।</verse>
				<verse number="26">ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ</verse>
				<verse number="27">ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ</verse>
				<verse number="28">ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।।</verse>
			</chapter>
		</book>
		<book number="53">
			<chapter number="1">
				<verse number="1">ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ</verse>
				<verse number="2">ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="3">ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ</verse>
				<verse number="4">ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ</verse>
				<verse number="5">ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ</verse>
				<verse number="6">ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ</verse>
				<verse number="7">ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ</verse>
				<verse number="8">ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ</verse>
				<verse number="9">ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ,</verse>
				<verse number="10">ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ</verse>
				<verse number="11">ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ</verse>
				<verse number="12">ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।।</verse>
			</chapter>
			<chapter number="2">
				<verse number="1">ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇੱਕਠਿਆਂ ਹੋਣ ਦੇ ਵਿਖੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ</verse>
				<verse number="2">ਭਈ ਤੁਸੀਂ ਤੁਹਾਡੇ ਕਿਸੇ ਰੂਹ ਯਾ ਬਾਣੀ ਯਾ ਸਾਡੇ ਨਾਉਂ ਦੀ ਜਾਹਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਾਬਰ ਜਾਓ ਭਈ ਮਾਨੋ ਪ੍ਰਭੁ ਦਾ ਦਿਨ ਆਣ ਪੁੱਜਿਆ ਹੈ!</verse>
				<verse number="3">ਕੋਈ ਤੁਹਾਨੂੰ ਕਿਸੇ ਤਰਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਨਹੀਂ ਆਵੇਗਾ ਜਿੰਨਾ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਕੁਧਰਮ ਦਾ ਪੁਰਖ ਅਰਥਾਤ ਵਿਨਾਸ ਦਾ ਪੁੱਤ੍ਰ ਪਰਗਟ ਨਾ ਹੋ ਜਾਵੇ</verse>
				<verse number="4">ਜੋ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਯਾ ਪੂਜਿਆ ਜਾਂਦਾ ਹੈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੀਕ ਜੋ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਕਰਕੇ ਵਿਖਾਉਂਦਾ ਹੈ!</verse>
				<verse number="5">ਕੀ ਤੁਹਾਨੂੰ ਚੇਤੇ ਨਹੀਂ ਭਈ ਤੁਹਾਡੇ ਕੋਲ ਹੁੰਦਿਆਂ ਮੈਂ ਤੁਹਾਨੂੰ ਏਹ ਗੱਲਾਂ ਆਖੀਆਂ?</verse>
				<verse number="6">ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਡੱਕੀ ਬੈਠਾ ਹੈ ਭਈ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ</verse>
				<verse number="7">ਕੁਧਰਮ ਦੀ ਭੇਤ ਹੁਣ ਵੀ ਤਾਂ ਅਸਰ ਕਰੀ ਜਾਂਦੀ ਹੈ ਪਰ ਜਦ ਤਾਈਂ ਉਹ ਵਿੱਚੋਂ ਹਟ ਨਾ ਜਾਵੇ ਇੱਕ ਡੱਕਣ ਵਾਲਾ ਹੈ</verse>
				<verse number="8">ਤਦ ਉਹ ਕੁਧਰਮੀ ਪਰਗਟ ਹੋਵੇਗਾ ਜਿਹ ਨੂੰ ਪ੍ਰਭੁ ਯਿਸੂ ਆਪਣੇ ਮੁਖ ਦੇ ਸਾਹ ਨਾਲ ਦਗਧ ਕਰੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ</verse>
				<verse number="9">ਉਸ ਕੁਧਰਮੀ ਦਾ ਆਉਣਾ ਸ਼ਤਾਨ ਦੇ ਅਮਲ ਅਨੁਸਾਰ ਹਰ ਪਰਕਾਰ ਦੀ ਸ਼ਕਤੀ, ਝੂਠੀਆਂ ਨਿਸ਼ਾਨੀਆਂ ਅਤੇ ਅਚਰਜਾਂ ਨਾਲ ਹੋਵੇਗਾ,</verse>
				<verse number="10">ਨਾਲੇ ਓਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ ਕੁਧਰਮ ਦੇ ਹਰ ਪਰਕਾਰ ਦੇ ਛਲ ਨਾਲ, ਇਸ ਕਾਰਨ ਜੋ ਓਹਨਾਂ ਨੇ ਸਚਿਆਈ ਦੇ ਪ੍ਰੇਮ ਨੂੰ ਕਬੂਲ ਨਾ ਕੀਤਾ ਜਿਸ ਤੋਂ ਓਹਨਾਂ ਦੀ ਮੁਕਤੀ ਹੋ ਜਾਂਦੀ</verse>
				<verse number="11">ਸੋ ਇਸੇ ਕਰਕੇ ਪਰਮੇਸ਼ੁਰ ਓਹਨਾਂ ਉੱਤੇ ਧੋਖੇ ਦਾ ਅਸਰ ਘੱਲਦਾ ਹੈ ਭਈ ਉਹ ਝੂਠ ਨੂੰ ਸੱਚ ਮੰਨਣ</verse>
				<verse number="12">ਤਾਂ ਜੋ ਓਹ ਸੱਭੇ ਦੋਸ਼ੀ ਠਹਿਰਨ ਜਿਨ੍ਹਾਂ ਸੱਚ ਨੂੰ ਨਾ ਮੰਨਿਆ ਸਗੋਂ ਕੁਧਰਮ ਉੱਤੇ ਪਰਸੰਨ ਰਹੇ।।</verse>
				<verse number="13">ਪਰ ਹੇ ਭਰਾਵੋ, ਪ੍ਰਭੁ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰੀਏ ਇਸ ਕਰਕੇ ਜੋ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਭਈ ਤੁਹਾਨੂੰ ਆਤਮਾ ਤੋਂ ਪਵਿੱਤਰ ਹੋਣ ਨਾਲ ਅਤੇ ਸੱਚ ਨੂੰ ਮੰਨਣ ਨਾਲ ਮੁਕਤੀ ਹੱਥ ਆਵੇ</verse>
				<verse number="14">ਜਿਹ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ ਖਬਰੀ ਦੇ ਰਾਹੀਂ ਸੱਦਿਆ ਭਈ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੀ ਮਹਿਮਾ ਪਰਾਪਤ ਹੋਵੇ</verse>
				<verse number="15">ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਰਵਾਇਤਾਂ ਨੂੰ ਜਿਹੜੀਆਂ ਤੁਸਾਂ ਭਾਵੇਂ ਜ਼ਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜੀ ਰੱਖੋ।।</verse>
				<verse number="16">ਹੁਣ ਸਾਡਾ ਪ੍ਰਭੁ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਭਲੀ ਆਸਾ ਦਿੱਤੀ</verse>
				<verse number="17">ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਓਹਨਾਂ ਨੂੰ ਹਰੇਕ ਸ਼ੁਭ ਕਰਮ ਅਤੇ ਬਚਨ ਵਿੱਚ ਦ੍ਰਿੜ੍ਹ ਕਰੇ।।</verse>
			</chapter>
			<chapter number="3">
				<verse number="1">ਮੁਕਦੀ ਗੱਲ, ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ ਭਈ ਪ੍ਰਭੁ ਦਾ ਬਚਨ ਫੈਲਰੇ ਅਤੇ ਵਡਿਆਇਆ ਜਾਵੇ ਜਿਵੇਂ ਤੁਹਾਡੇ ਵਿੱਚ ਵੀ ਹੈ</verse>
				<verse number="2">ਅਤੇ ਇਹ ਭਈ ਅਸੀਂ ਪੁੱਠੇ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂ ਜੋ ਸਭਨਾਂ ਨੂੰ ਨਿਹਚਾ ਨਹੀਂ ਹੈ</verse>
				<verse number="3">ਪਰੰਤੂ ਪ੍ਰਭੁ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦਿੜ੍ਹ ਕਰੇਗਾ ਅਤੇ ਦੁਸ਼ਟ ਤੋਂ ਬਚਾਈ ਰੱਖੇਗਾ</verse>
				<verse number="4">ਅਤੇ ਸਾਨੂੰ ਪ੍ਰਭੁ ਵਿੱਚ ਤੁਹਾਡੇ ਉੱਤੇ ਭਰੋਸਾ ਹੈ ਭਈ ਜੋ ਕੁਝ ਅਸੀਂ ਹੁਕਮ ਦਿੰਦੇ ਹਾਂ ਸੋ ਤੁਸੀਂ ਕਰਦੇ ਹੋ ਨਾਲੇ ਕਰੋਗੇ ਭੀ</verse>
				<verse number="5">ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਾਈ ਰੱਖੇ।।</verse>
				<verse number="6">ਹੁਣ ਹੇ ਭਰਾਵੋ, ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਹਾਨੂੰ ਹੁਕਮ ਦਿੰਦੇ ਹਾਂ ਭਈ ਹਰ ਇੱਕ ਭਰਾ ਤੋਂ ਜਿਹੜਾ ਉਸ ਰਵਾਇਤ ਦੇ ਅਨੁਸਾਰ ਨਹੀਂ ਜੋ ਤੁਸਾਂ ਸਾਥੋਂ ਪਾਈ ਸਗੋਂ ਕਸੂਤਾ ਚੱਲਦਾ ਹੈ ਨਿਆਰੇ ਰਹੋ</verse>
				<verse number="7">ਤੁਸੀਂ ਆਪ ਤਾਂ ਜਾਣਦੇ ਹੋ ਭਈ ਤੁਹਾਨੂੰ ਕਿਸ ਤਰਾਂ ਸਾਡੀ ਰੀਸ ਕਰਨੀ ਚਾਹੀਦੀ ਹੈ ਕਿਉਂ ਜੋ ਅਸੀਂ ਤੁਹਾਡੇ ਵਿੱਚ ਕਸੂਤੇ ਨਾ ਚੱਲੇ,</verse>
				<verse number="8">ਨਾ ਕਿਸੇ ਕੋਲੋਂ ਮੁਖਤ ਰੋਟੀ ਖਾਧੀ ਸਗੋਂ ਮਿਹਨਤ ਪੋਹਰਿਆ ਨਾਲ ਰਾਤ ਦਿਨ ਕੰਮ ਧੰਦਾ ਕਰਦੇ ਸਾਂ ਭਈ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ</verse>
				<verse number="9">ਨਾ ਇਸ ਕਰਕੇ ਜੋ ਸਾਨੂੰ ਇਖ਼ਤਿਆਰ ਨਹੀਂ ਸੀ ਪਰ ਇਸ ਲਈ ਜੋ ਅਸੀਂ ਆਪਣੇ ਆਪ ਨੂੰ ਤੁਹਾਡੇ ਲਈ ਨਮੂਨਾ ਕਰ ਵਿਖਾਈਏ ਭਈ ਤੁਸੀਂ ਸਾਡੀ ਰੀਸ ਕਰੋ</verse>
				<verse number="10">ਕਿਉਂਕਿ ਜਦ ਅਸੀਂ ਤੁਹਾਡੇ ਕੋਲ ਸਾਂ ਤਦ ਵੀ ਤੁਹਾਨੂੰ ਇਹ ਹੁਕਮ ਦਿੱਤਾ ਸੀ ਭਈ ਜੋ ਕੋਈ ਕੰਮ ਧੰਦਾ ਕਰਨੋਂ ਨੱਕ ਵੱਟਦਾ ਹੈ ਤਾਂ ਰੋਟੀ ਵੀ ਨਾ ਖਾਵੇ</verse>
				<verse number="11">ਕਿਉਂ ਜੋ ਅਸੀਂ ਸੁਣਦੇ ਹਾਂ ਭਈ ਕਈਕੁ ਤੁਹਾਡੇ ਵਿੱਚੋਂ ਕਸੂਤੇ ਚੱਲਦੇ ਅਤੇ ਕੁਝ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਵਿੱਚ ਲੱਤ ਅੜਾਉਂਦੇ ਹਨ</verse>
				<verse number="12">ਹੁਣ ਅਸੀਂ ਪ੍ਰਭੁ ਯਿਸੂ ਮਸੀਹ ਵਿੱਚ ਏਹੋ ਜੇਹਿਆਂ ਨੂੰ ਹੁਕਮ ਦਿੰਦੇ ਅਤੇ ਤਗੀਦ ਕਰਦੇ ਹਾਂ ਜੋ ਓਹ ਚੁਪ ਚਾਪ ਕੰਮ ਧੰਦਾ ਕਰ ਕੇ ਆਪਣੀ ਰੋਟੀ ਖਾਇਆ ਕਰਨ</verse>
				<verse number="13">ਪਰ ਤੁਸੀਂ, ਭਰਾਵੋ, ਭਲਿਆਈ ਕਰਦਿਆਂ ਹੌਸਲਾ ਨਾ ਹਾਰੋ</verse>
				<verse number="14">ਅਤੇ ਜੇ ਕੋਈ ਇਸ ਪੱਤ੍ਰੀ ਵਿੱਚ ਲਿਖੇ ਹੋਏ ਸਾਡੇ ਬਚਨ ਨੂੰ ਨਾ ਮੰਨੇ ਤਾਂ ਉਹ ਦਾ ਧਿਆਨ ਰੱਖਣਾ ਜੋ ਉਹ ਦੀ ਸੰਗਤ ਨਾ ਕਰੋ ਭਈ ਉਹ ਲੱਜਿਆਵਾਨ ਹੋਵੇ</verse>
				<verse number="15">ਤਾਂ ਵੀ ਉਹ ਨੂੰ ਵੈਰੀ ਕਰਕੇ ਨਾ ਜਾਣੋਂ ਸਗੋਂ ਭਰਾ ਕਰਕੇ ਸਮਝਾਓ।।</verse>
				<verse number="16">ਹੁਣ ਸ਼ਾਂਤੀ ਦਾਤਾ ਪ੍ਰਭੁ ਆਪ ਤੁਹਾਨੂੰ ਹਰ ਵੇਲੇ ਹਰ ਪਰਕਾਰ ਨਾਲ ਸ਼ਾਂਤੀ ਦੇਵੇ। ਪ੍ਰਭੁ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ।।</verse>
				<verse number="17">ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ । ਹਰੇਕ ਪੱਤ੍ਰੀ ਵਿੱਚ ਇਹੋ ਨਿਸ਼ਾਨੀ ਹੈ। ਇਉਂ ਮੈਂ ਲਿਖਦਾ ਹਾਂ</verse>
				<verse number="18">ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਸਾਂ ਸਭਨਾਂ ਉੱਤੇ ਹੁੰਦੀ ਰਹੇ।।</verse>
			</chapter>
		</book>
		<book number="54">
			<chapter number="1">
				<verse number="1">ਲਿਖਤੁਮ ਪੌਲੁਸ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਅਤੇ ਸਾਡੀ ਆਸਾ ਮਸੀਹ ਯਿਸੂ ਦੀ ਆਗਿਆ ਅਨੁਸਾਰ ਮਸੀਹ ਯਿਸੂ ਦਾ ਰਸੂਲ ਹਾਂ</verse>
				<verse number="2">ਅੱਗੇ ਜੋਗ ਤਿਮੋਥਿਉਸ ਨੂੰ ਜਿਹੜਾ ਨਿਹਚਾ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="3">ਜਿਵੇਂ ਮੈਂ ਮਕਦੂਨਿਯਾ ਜਾਂਦਿਆਂ ਤੈਨੂੰ ਤਾਗੀਦ ਕੀਤੀ ਸੀ ਭਈ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ</verse>
				<verse number="4">ਅਰ ਕਹਾਣੀਆਂ ਅਤੇ ਬੇਓੜਕ ਕੁਲਪੱਤ੍ਰੀਆਂ ਉੱਤੇ ਚਿੱਤ ਨਾ ਲਾਉਣ ਜਿਹੜੀਆਂ ਪਰਮੇਸ਼ੁਰ ਦੇ ਉਸ ਪਰਬੰਧ ਨੂੰ ਨਹੀਂ ਜਿਹੜਾ ਨਿਹਚਾ ਉੱਤੇ ਬਣਿਆ ਹੋਇਆ ਹੈ ਪਰ ਸਵਾਲਾਂ ਨੂੰ ਤਰੱਕੀ ਦਿੰਦੀਆਂ ਹਨ</verse>
				<verse number="5">ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ</verse>
				<verse number="6">ਅਤੇ ਕਈ ਇਨ੍ਹਾਂ ਗੱਲਾਂ ਤੋਂ ਖੂੰਝ ਕੇ ਬਕਵਾਸ ਦੀ ਵੱਲ ਪਰਤ ਗਏ ਹਨ</verse>
				<verse number="7">ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ</verse>
				<verse number="8">ਪਰ ਅਸੀਂ ਜਾਣਦੇ ਹਾਂ ਭਈ ਸ਼ਰਾ ਚੰਗੀ ਹੈ ਜੇ ਕੋਈ ਉਸ ਨੂੰ ਸ਼ਰਾ ਅਨੁਸਾਰ ਵਰਤੇ</verse>
				<verse number="9">ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ</verse>
				<verse number="10">ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ</verse>
				<verse number="11">ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।।</verse>
				<verse number="12">ਮੈਂ ਮਸੀਹ ਯਿਸੂ ਸਾਡੇ ਪ੍ਰਭੁ ਦਾ ਜਿਨ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਮਾਤਬਰ ਸਮਝ ਕੇ ਇਸ ਸੇਵਕਾਈ ਉੱਤੇ ਲਾਇਆ</verse>
				<verse number="13">ਭਾਵੇਂ ਮੈਂ ਪਹਿਲਾਂ ਕੁਫ਼ਰ ਬਕਣ ਵਾਲਾ ਅਤੇ ਸਤਾਉਣ ਵਾਲਾ ਅਤੇ ਧੱਕੇਖੋਰਾ ਸਾਂ ਪਰ ਮੇਰੇ ਉੱਤੇ ਰਹਮ ਹੋਇਆ ਇਸ ਲਈ ਜੋ ਮੈਂ ਇਹ ਬੇਪਰਤੀਤੀ ਵਿੱਚ ਅਣਜਾਣਪੁਣੇ ਨਾਲ ਕੀਤਾ</verse>
				<verse number="14">ਅਤੇ ਸਾਡੇ ਪ੍ਰਭੁ ਦੀ ਕਿਰਪਾ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਘਨੇਰੀ ਹੋਈ</verse>
				<verse number="15">ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ</verse>
				<verse number="16">ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ</verse>
				<verse number="17">ਹੁਣ ਜੁੱਗਾਂ ਦੇ ਮਹਾਰਾਜ, ਅਬਨਾਸੀ, ਅਲੱਖ, ਅਦੁਤੀ ਪਰਮੇਸ਼ੁਰ ਦਾ ਆਦਰ ਅਤੇ ਤੇਜ ਜੁੱਗੋ ਜੁੱਗ ਹੋਵੇ।। ਆਮੀਨ।।</verse>
				<verse number="18">ਹੇ ਪੁੱਤ੍ਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਅੱਗੋਂ ਤੇਰੇ ਵਿਖੇ ਕੀਤੇ ਗਏ ਤੈਨੂੰ ਇਹ ਹੁਕਮ ਦਿੰਦਾ ਹਾਂ ਭਈ ਤੂੰ ਓਹਨਾਂ ਦੇ ਸਹਾਰੇ ਅੱਛੀ ਲੜਾਈ ਲੜੀਂ</verse>
				<verse number="19">ਅਤੇ ਨਿਹਚਾ ਅਤੇ ਸ਼ੁੱਧ ਅੰਤਹਕਰਨ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਨਿਹਚਾ ਦੀ ਬੇੜੀ ਡੋਬ ਦਿੱਤੀ</verse>
				<verse number="20">ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ਤਾਨ ਦੇ ਗੋਚਰੇ ਕਰ ਦਿੱਤਾ ਭਈ ਤਾੜਨਾ ਪਾ ਕੇ ਓਹ ਕੁਫ਼ਰ ਦੀਆਂ ਗੱਲਾਂ ਨਾ ਬਕਣ।।</verse>
			</chapter>
			<chapter number="2">
				<verse number="1">ਸੋ ਮੈਂ ਸਭ ਤੋਂ ਪਹਿਲਾਂ ਇਹ ਤਗੀਦ ਕਰਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਨ</verse>
				<verse number="2">ਪਾਤਸ਼ਾਹਾਂ ਅਤੇ ਸਭਨਾਂ ਮਰਾਤਬੇ ਵਾਲਿਆਂ ਦੇ ਲਈ ਭਈ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁਖ ਨਾਲ ਉਮਰ ਭੋਗੀਏ</verse>
				<verse number="3">ਸਾਡੇ ਮੁਕਤੀ ਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ</verse>
				<verse number="4">ਜੋ ਚਾਹੁੰਦਾ ਹੈ ਭਈ ਸਾਰੇ ਮਨੁੱਖ ਬਚਾਏ ਜਾਣ ਅਤੇ ਓਹ ਸਤ ਦੇ ਗਿਆਨ ਤੀਕ ਪਹੁੰਚਣ</verse>
				<verse number="5">ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਰ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ</verse>
				<verse number="6">ਜਿਹ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿਤ ਕਰ ਕੇ ਦੇ ਦਿੱਤਾ ਅਤੇ ਉਹ ਦੀ ਸਾਖੀ ਆਪਣੇ ਵੇਲੇ ਸਿਰ ਹੋਈ</verse>
				<verse number="7">ਅਤੇ ਇਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਨਿਹਚਾ ਅਰ ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਥਾਪਿਆ ਗਿਆ ਸਾਂ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਮਾਰਦਾ।।</verse>
				<verse number="8">ਉਪਰੰਤ ਮੈਂ ਇਹ ਚਾਹੁੰਦਾ ਹਾਂ ਭਈ ਪੁਰਖ ਸਭਨੀਂ ਥਾਈਂ ਕ੍ਰੋਧ ਅਤੇ ਵਿਵਾਦ ਤੋਂ ਬਿਨਾ ਪਵਿੱਤਰ ਹੱਥ ਅੱਡ ਕੇ ਪ੍ਰਾਰਥਨਾ ਕਰਨ</verse>
				<verse number="9">ਇਸੇ ਤਰਾਂ ਚਾਹੁੰਦਾ ਹਾਂ ਭਈ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆ ਵਾਲਾਂ ਅਤੇ ਸੋਨੇ ਯਾ ਮੌਤੀਆਂ ਯਾ ਭਾਰੇ ਮੁੱਲ ਦੇ ਬਸਤ੍ਰਾਂ ਨਾਲ</verse>
				<verse number="10">ਸਗੋਂ ਸ਼ੁਭ ਕਰਮਾਂ ਦੇ ਵਸੀਲੇ ਨਾਲ ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ</verse>
				<verse number="11">ਇਸਤ੍ਰੀ ਨੂੰ ਚਾਹੀਦਾ ਹੈ ਕਿ ਭਈ ਚੁੱਪ ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ</verse>
				<verse number="12">ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁਪ ਚਾਪ ਰਹੇ</verse>
				<verse number="13">ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫੇਰ ਹੱਵਾਹ</verse>
				<verse number="14">ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ</verse>
				<verse number="15">ਤਾਂ ਵੀ ਬਾਲ ਜਣਨ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਓਹ ਨਿਹਚਾ ਅਤੇ ਪ੍ਰੇਮ ਅਤੇ ਪਵਿੱਤਰਤਾਈ ਵਿੱਚ ਸੰਜਮ ਨਾਲ ਟਿਕੀਆਂ ਰਹਿਣ।।</verse>
			</chapter>
			<chapter number="3">
				<verse number="1">ਇਹ ਬਚਨ ਸਤ ਹੈ ਭਈ ਜੇ ਕੋਈ ਨਿਗਾਹਬਾਨ ਦੇ ਹੁੱਦੇ ਨੂੰ ਲੋਚਦਾ ਹੈ ਤਾਂ ਉਹ ਚੰਗੇ ਕੰਮ ਨੂੰ ਚਾਹੁੰਦਾ ਹੈ</verse>
				<verse number="2">ਸੋ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਜੋਗ ਹੋਵੇ</verse>
				<verse number="3">ਨਾ ਪਿਆਕੜ, ਨਾ ਮੁੱਕੇਬਾਜ਼, ਸਗੋਂ ਸੀਲ ਸੁਭਾਓ ਹੋਵੇ, ਨਾ ਝਾਗੜੂ, ਨਾ ਪੈਸੇ ਦਾ ਲੋਭੀ</verse>
				<verse number="4">ਆਪਣੇ ਘਰ ਦਾ ਚੰਗੀ ਤਰ੍ਹਾਂ ਪਰਬੰਧ ਕਰਨ ਵਾਲਾ, ਅਤੇ ਆਪਣੇ ਬਾਲਕਾਂ ਨੂੰ ਪੂਰੀ ਗੰਭੀਰਤਾਈ ਨਾਲ ਵੱਸ ਵਿੱਚ ਰੱਖਣ ਵਾਲਾ ਹੋਵੇ</verse>
				<verse number="5">ਪਰ ਜੇ ਕੋਈ ਆਪਣੇ ਹੀ ਘਰ ਦਾ ਪਰਬੰਧ ਕਰਨਾ ਨਾ ਜਾਣੇ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿੱਕੁਰ ਕਰੇਗਾॽ</verse>
				<verse number="6">ਉਹ ਨਵਾਂ ਚੇਲਾ ਨਾ ਹੋਵੇ ਭਈ ਕਿਤੇ ਫੁੱਲ ਕੇ ਸ਼ਤਾਨ ਦੀ ਸਜ਼ਾ ਵਿੱਚ ਨਾ ਜਾ ਪਵੇ</verse>
				<verse number="7">ਨਾਲੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ ਭਈ ਉਹ ਬੋਲੀ ਹੇਠ ਨਾ ਆ ਜਾਵੇ ਅਤੇ ਸ਼ਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ।।</verse>
				<verse number="8">ਇਸੇ ਪਰਕਾਰ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਬਹੁਤ ਮੈ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ</verse>
				<verse number="9">ਪਰ ਨਿਹਚਾ ਦੇ ਭੇਤ ਨੂੰ ਸ਼ੁੱਧ ਅੰਤਹਕਰਨ ਨਾਲ ਮੰਨਣ</verse>
				<verse number="10">ਅਤੇ ਏਹ ਵੀ ਪਹਿਲਾਂ ਪਰਤਾਏ ਜਾਣ। ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ</verse>
				<verse number="11">ਇਸੇ ਤਰਾਂ ਤੀਵੀਆਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਉਂਗਲ ਕਰਨ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਮਾਤਬਰ ਹੋਣ</verse>
				<verse number="12">ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ ਅਤੇ ਆਪਣਿਆਂ ਬਾਲਕਾਂ ਅਤੇ ਆਪਣੇ ਘਰਾਂ ਦਾ ਚੰਗੀ ਤਰਾਂ ਨਾਲ ਪਰਬੰਧ ਕਰਨ</verse>
				<verse number="13">ਕਿਉਂਕਿ ਜਿਨ੍ਹਾਂ ਸੇਵਕਾਈ ਦਾ ਕੰਮ ਚੰਗੀ ਤਰਾਂ ਨਾਲ ਕੀਤਾ ਓਹ ਆਪਣੇ ਲਈ ਅੱਛੀ ਪਦਵੀ ਅਤੇ ਉਸ ਨਿਹਚਾ ਵਿੱਚ ਜਿਹੜੀ ਮਸੀਹ ਯਿਸੂ ਉੱਤੇ ਹੈ ਵੱਡੀ ਦਿਲੇਰੀ ਪਰਾਪਤ ਕਰਦੇ ਹਨ।।</verse>
				<verse number="14">ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ ਮੈਂ ਤੈਨੂੰ ਏਹ ਗੱਲਾਂ ਲਿਖਦਾ ਹਾਂ</verse>
				<verse number="15">ਭਈ ਜੇ ਮੈਨੂੰ ਕੁਝ ਚਿਰ ਲੱਗ ਜਾਵੇ ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਜਿਹੜਾ ਅਕਾਲ ਪੁਰਖ ਦੀ ਕਲੀਸਿਯਾ ਅਤੇ ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ਕਿਸ ਪਰਕਾਰ ਵਰਤਣਾ ਚਾਹੀਦਾ ਹੈ</verse>
				<verse number="16">ਅਤੇ ਨਿਸੰਗ ਭਗਤੀ ਦਾ ਭੇਤ ਵੱਡਾ ਹੈ — ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਤੋਂ ਵੇਖਿਆ ਗਿਆ, ਕੌਮਾਂ ਵਿੱਚ ਉਹ ਦਾ ਪਰਚਾਰ ਕੀਤਾ ਗਿਆ, ਜਗਤ ਵਿੱਚ ਉਸ ਉੱਤੇ ਨਿਹਚਾ ਕੀਤੀ ਗਈ, ਤੇਜ ਵਿੱਚ ਉਤਾਹਾਂ ਉਠਾ ਲਿਆ ਗਿਆ।।</verse>
			</chapter>
			<chapter number="4">
				<verse number="1">ਪਰ ਆਤਮਾ ਸਾਫ਼ ਆਖਦਾ ਹੈ ਭਈ ਆਉਣ ਵਾਲਿਆਂ ਸਮਿਆਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਚਿੱਤ ਲਾ ਕੇ ਨਿਹਚਾ ਤੋਂ ਫਿਰ ਜਾਣਗੇ</verse>
				<verse number="2">ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ ਜਿਨ੍ਹਾਂ ਦਾ ਆਪਣਾ ਹੀ ਅੰਤਹਕਰਨ ਤੱਤੇ ਲੋਹੇ ਨਾਲ ਦਾਗਿਆ ਹੋਇਆ ਹੈ</verse>
				<verse number="3">ਜਿਹੜੇ ਵਿਆਹ ਕਰਨ ਤੋਂ ਵਰਜਦੇ ਅਤੇ ਉਨ੍ਹਾਂ ਭੋਜਨਾਂ ਦੇ ਖਾਣ ਤੋਂ ਮਨੇ ਕਰਦੇ ਹਨ ਜੋ ਪਰਮੇਸ਼ੁਰ ਨੇ ਉਤਪਤ ਕੀਤੇ ਭਈ ਨਿਹਚਾ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਨਾਲ ਵਰਤਣ</verse>
				<verse number="4">ਕਿਉਂ ਜੋ ਪਰਮੇਸ਼ੁਰ ਦੀ ਉਤਪਤ ਕੀਤੀ ਹੋਈ ਹਰੇਕ ਵਸਤ ਚੰਗੀ ਹੈ ਅਤੇ ਕੋਈ ਤਿਆਗਣ ਦੇ ਜੋਗ ਨਹੀਂ ਜੋ ਕਦੇ ਉਹ ਧੰਨਵਾਦ ਨਾਲ ਲਈ ਜਾਵੇ</verse>
				<verse number="5">ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਨਾਲ ਅਤੇ ਅਰਦਾਸ ਨਾਲ ਪਵਿੱਤਰ ਹੋ ਜਾਂਦੀ ਹੈ।।</verse>
				<verse number="6">ਜੇ ਤੂੰ ਭਰਾਵਾਂ ਦੇ ਅੱਗੇ ਏਹ ਗੱਲਾਂ ਪੇਸ਼ ਕਰੇਂ ਤਾਂ ਤੂੰ ਨਿਹਚਾ ਅਤੇ ਉਸ ਚੰਗੀ ਸਿੱਖਿਆ ਦੀਆਂ ਗੱਲਾਂ ਤੋਂ ਜਿਨ੍ਹਾਂ ਦੇ ਮਗਰ ਤੂੰ ਲੱਗਿਆ ਜਿਹਾ ਪਲ ਕੇ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ</verse>
				<verse number="7">ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ ਅਤੇ ਭਗਤੀ ਲਈ ਆਪ ਸਾਧਨਾ ਕਰ</verse>
				<verse number="8">ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ</verse>
				<verse number="9">ਇਹ ਬਚਨ ਸਤ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ</verse>
				<verse number="10">ਇਸੇ ਨਮਿੱਤ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ ਇਸ ਲਈ ਜੋ ਅਸਾਂ ਜੀਉਂਦੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ ਪਰ ਖਾਸ ਕਰਕੇ ਨਿਹਚਾਵਾਨਾਂ ਦਾ ਮੁਕਤੀ ਦਾਤਾ ਹੈ।।</verse>
				<verse number="11">ਇਨ੍ਹਾਂ ਗੱਲਾਂ ਦਾ ਹੁਕਮ ਕਰ ਅਰ ਸਿਖਾ</verse>
				<verse number="12">ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਨਿਹਚਾਵਾਨਾਂ ਲਈ ਬਚਨ ਵਿੱਚ, ਚਾਲ ਚਲਣ ਵਿੱਚ, ਪ੍ਰੇਮ ਵਿੱਚ, ਨਿਹਚਾ ਵਿੱਚ, ਪਵਿੱਤਰਤਾਈ ਵਿੱਚ, ਨਮੂਨਾ ਬਣੀਂ</verse>
				<verse number="13">ਜਦ ਤੀਕੁਰ ਮੈਂ ਨਾ ਆਵਾਂ ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ</verse>
				<verse number="14">ਤੂੰ ਉਸ ਦਾਤ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ ਜਿਹੜੀ ਅਗੰਮ ਵਾਕ ਦੇ ਰਾਹੀਂ ਪਰਿਹਾ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ</verse>
				<verse number="15">ਇਨ੍ਹਾਂ ਗੱਲਾਂ ਦਾ ਉੱਦਮ ਕਰ। ਇਨ੍ਹਾਂ ਵਿੱਚ ਲੱਗਾ ਰਹੁ ਭਈ ਤੇਰੀ ਤਰੱਕੀ ਸਭਨਾਂ ਉੱਤੇ ਪਰਗਟ ਹੋਵੇ</verse>
				<verse number="16">ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ । ਇਨ੍ਹਾਂ ਗੱਲਾਂ ਉੱਤੇ ਪੱਕਿਆ ਰਹੁ ਕਿਉਂ ਜੋ ਤੂੰ ਇਹ ਕਰ ਕੇ ਨਾਲੇ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।।</verse>
			</chapter>
			<chapter number="5">
				<verse number="1">ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗਰ ਸਮਝਾਵੀਂ ਅਤੇ ਜੁਆਨਾਂ ਨੂੰ ਭਰਾਵਾਂ ਵਾਂਗਰ</verse>
				<verse number="2">ਅਤੇ ਬੁੱਢੀਆਂ ਨੂੰ ਮਾਤਾ ਵਾਂਗਰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗਰ ਸਮਝਾਵੀਂ</verse>
				<verse number="3">ਵਿਧਵਾਂ ਦਾ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ ਆਦਰ ਕਰੀਂ</verse>
				<verse number="4">ਪਰ ਜੇ ਕਿਸੇ ਵਿਧਵਾ ਦੇ ਬਾਲਕ ਅਥਵਾ ਪੋਤਰੇ ਦੋਹਤਰੇ ਹੋਣ ਤਾਂ ਓਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ</verse>
				<verse number="5">ਜਿਹੜੀ ਸੱਚ ਮੁੱਚ ਵਿਧਵਾ ਅਤੇ ਇਕੱਲੀ ਕਾਰੀ ਹੈ ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ</verse>
				<verse number="6">ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜੀਉਂਦੀ ਹੀ ਮੋਈ ਹੋਈ ਹੈ</verse>
				<verse number="7">ਤੂੰ ਇਨ੍ਹਾਂ ਗੱਲਾਂ ਦਾ ਭੀ ਹੁਕਮ ਕਰ ਭਈ ਓਹ ਨਿਰਦੋਸ਼ ਹੋਣ</verse>
				<verse number="8">ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ</verse>
				<verse number="9">ਉਹੋ ਵਿਧਵਾ ਲਿਖੀ ਜਾਵੇ ਜਿਹ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ</verse>
				<verse number="10">ਅਤੇ ਉਹ ਸ਼ੁਭ ਕਰਮਾਂ ਕਰਕੇ ਨੇਕਨਾਮ ਹੋਵੇ ਅਰਥਾਤ ਬਾਲਕਾਂ ਨੂੰ ਪਾਲਿਆ ਹੋਵੇ, ਓਪਰਿਆਂ ਦੀ ਆਗਤ ਭਾਗਤ ਕੀਤੀ ਹੋਵੇ, ਸੰਤਾਂ ਦੇ ਚਰਨਾਂ ਨੂੰ ਧੋਤਾ ਹੋਵੇ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਰਹੀ ਹੋਵੇ</verse>
				<verse number="11">ਪਰ ਮੁਟਿਆਰ ਵਿਧਵਾਂ ਨੂੰ ਲਾਂਭੇ ਰੱਖ ਕਿਉਂ ਕਿ ਜਾਂ ਓਹ ਮਸੀਹ ਦੇ ਵਿਰੁੱਧ ਕਾਮਨਾਂ ਦੇ ਵੱਸ ਪੈ ਜਾਂਦੀਆਂ ਹਨ ਤਾਂ ਵਿਆਹ ਕਰਾਉਣਾ ਚਾਹੁੰਦੀਆਂ ਹਨ</verse>
				<verse number="12">ਅਤੇ ਓਹ ਦੋਸ਼ਣਾ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਨਿਹਚਾ ਤਿਆਗ ਬੈਠੀਆਂ ਹਨ</verse>
				<verse number="13">ਨਾਲੇ ਓਹ ਘਰ ਘਰ ਫਿਰ ਕੇ ਆਲਸਣਾਂ ਬਣਨਾਂ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਜੋਗ ਗੱਲਾਂ ਕਰਦੀਆਂ ਹਨ</verse>
				<verse number="14">ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਂ ਵਿਆਹ ਕਰਨ, ਧੀਆਂ ਪੁੱਤ੍ਰ ਜਣਨ, ਗ੍ਰਿਰਸਤ ਦਾ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆਂ ਕਰਨ ਦਾ ਮੌਕਾ ਨਾ ਦੇਣ</verse>
				<verse number="15">ਕਿਉਂ ਜੋ ਕਈ ਇੱਕ ਹੁਣ ਵੀ ਫਿਰ ਕੇ ਸ਼ਤਾਨ ਦੇ ਮਗਰ ਲੱਗ ਪਈਆਂ ਹਨ</verse>
				<verse number="16">ਜੇ ਕਿਸੇ ਨਿਹਚਾਵਾਨ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹੋ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਭਈ ਏਹ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ।।</verse>
				<verse number="17">ਓਹ ਬਜ਼ੁਰਗ ਜਿਹੜੇ ਚੰਗਾ ਪਰਬੰਧ ਕਰਦੇ ਹਨ ਦੂਣੇ ਆਦਰ ਦੇ ਯੋਗ ਸਮਝੇ ਜਾਣ ਪਰ ਖਾਸ ਕਰਕੇ ਓਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ</verse>
				<verse number="18">ਕਿਉਂ ਜੋ ਧਰਮ ਪੁਸਤਕ ਇਹ ਆਖਦੀ ਹੈ ਭਈ ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚਾੜ੍ਹ, ਨਾਲੇ ਇਹ ਭਈ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ</verse>
				<verse number="19">ਬਜ਼ੁਰਗ ਦੇ ਜੁੰਮੇ ਕੋਈ ਦੋਸ਼ ਨਾ ਸੁਣੀਂ ਜਿੰਨਾ ਚਿਰ ਦੋ ਯਾ ਤਿੰਨ ਗਵਾਹ ਨਾ ਹੋਣ</verse>
				<verse number="20">ਜਿਹੜੇ ਪਾਪ ਕਰਦੇ ਹਨ ਓਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇਹ ਭਈ ਬਾਕੀ ਦਿਆਂ ਨੂੰ ਭੀ ਡਰ ਰਹੇ</verse>
				<verse number="21">ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਅਤੇ ਚੁਣਿਆਂ ਹੋਇਆ ਦੂਤਾਂ ਨੂੰ ਗਵਾਹ ਕਰ ਕੇ ਤੈਨੂੰ ਤਗੀਦ ਕਰਦਾ ਹਾਂ ਭਈ ਤੂੰ ਪੱਖ ਪਾਤ ਤੋਂ ਬਿਨਾ ਇਨ੍ਹਾਂ ਗੱਲਾਂ ਦੀ ਸੰਭਾਲਣਾ ਕਰ ਅਤੇ ਕਿਸੇ ਕੰਮ ਵਿੱਚ ਰਈ ਨਾ ਕਰ</verse>
				<verse number="22">ਕਿਸੇ ਉੱਤੇ ਹੱਥ ਛੇਤੀ ਨਾ ਧਰ, ਨਾ ਹੋਰਨਾਂ ਦੇ ਪਾਪਾਂ ਦਾ ਭਾਗੀ ਬਣ । ਆਪਣੇ ਆਪ ਨੂੰ ਸੁੱਚਾ ਰੱਖ</verse>
				<verse number="23">ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈ ਵਰਤ ਲਿਆ ਕਰ</verse>
				<verse number="24">ਕਈ ਮਨੁੱਖਾ ਦੇ ਪਾਪ ਪਰਤੱਖ ਹਨ ਅਤੇ ਅਦਾਲਤ ਵਿੱਚ ਅੱਗੇ ਹੀ ਜਾਂਦੇ ਹਨ ਅਤੇ ਕਈਆਂ ਤੇ ਪਿੱਛੇ ਹੀ ਆਉਂਦੇ ਹਨ</verse>
				<verse number="25">ਇਸੇ ਤਰਾਂ ਸ਼ੁਭ ਕਰਮ ਭੀ ਪਰਤੱਖ ਹਨ ਅਤੇ ਜੋ ਹੋਰ ਪਰਕਾਰ ਦੇ ਹਨ ਓਹ ਗੁਪਤ ਨਹੀਂ ਰਹਿ ਸੱਕਦੇ।।</verse>
			</chapter>
			<chapter number="6">
				<verse number="1">ਜਿੰਨੇ ਗੁਲਾਮ ਹੋ ਕੇ ਜੂਲੇ ਦੇ ਹੇਠ ਹਨ ਓਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਜਾਣਨ ਭਈ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਬਦਨਾਮੀ ਨਾ ਹੋਵੇ</verse>
				<verse number="2">ਅਤੇ ਜਿਨ੍ਹਾਂ ਦੇ ਮਾਲਕ ਨਿਹਚਾਵਾਨ ਹਨ ਓਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁੱਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਦਾਰੀ ਕਰਨ ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ ਓਹ ਨਿਹਚਾਵਾਨ ਅਤੇ ਪਿਆਰੇ ਹਨ । ਇਨ੍ਹਾਂ ਗੱਲਾਂ ਦੀ ਸਿੱਖਿਆ ਦੇਹ ਅਤੇ ਉਪਦੇਸ਼ ਕਰ।।</verse>
				<verse number="3">ਜੇ ਕੋਈ ਹੋਰ ਤਰਾਂ ਦੀ ਸਿੱਖਿਆ ਦਿੰਦਾ ਹੈ ਅਤੇ ਖਰੀਆਂ ਗੱਲਾਂ ਅਰਥਾਤ ਸਾਡੇ ਪ੍ਰਭੁ ਯਿਸੂ ਮਸੀਹ ਦੀਆਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਅਨੁਸਾਰ ਹੈ ਨਹੀਂ ਮੰਨਦਾ</verse>
				<verse number="4">ਤਾਂ ਉਹ ਹੁੰਕਾਰਿਆਂ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ ਹੈ ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਬਦਗੁਮਾਨੀਆਂ</verse>
				<verse number="5">ਅਤੇ ਟੰਟੇ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਓਹ ਭਗਤੀ ਨੂੰ ਖੱਟੀ ਦਾ ਵਸੀਲਾ ਸਮਝਦੇ ਹਨ</verse>
				<verse number="6">ਪਰ ਸੰਤੋਂਖ ਨਾਲ ਭਗਤੀ ਹੈ ਤਾਂ ਵੱਡੀ ਖੱਟੀ</verse>
				<verse number="7">ਕਿਉਂ ਜੋ ਅਸਾਂ ਜਗਤ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਓਸ ਵਿੱਚੋਂ ਕੁਝ ਲੈ ਜਾ ਸੱਕਦੇ ਹਾਂ</verse>
				<verse number="8">ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ</verse>
				<verse number="9">ਪਰ ਓਹ ਜਿਹੜੇ ਧਨਵਾਨ ਬਣਿਆ ਚਾਹੁੰਦੇ ਹਨ ਸੋ ਪਰਤਾਵੇ ਅਤੇ ਫਾਹੀ ਵਿੱਚ ਅਤੇ ਬਹੁਤਿਆਂ ਵਿਸ਼ਿਆਂ ਵਿੱਚ ਪੈਂਦੇ ਹਨ ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ</verse>
				<verse number="10">ਕਿਉਂ ਜੋ ਮਾਇਆ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਨਿਹਚਾ ਦੇ ਰਾਹੋਂ ਘੁੱਥ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।।</verse>
				<verse number="11">ਪਰ ਤੂੰ ਹੇ ਪਰਮੇਸ਼ੁਰ ਦਿਆ ਬੰਦਿਆ, ਇਨ੍ਹਾਂ ਗੱਲਾਂ ਤੋਂ ਭੱਜ ਅਤੇ ਧਰਮ, ਭਗਤੀ, ਨਿਹਚਾ, ਪ੍ਰੇਮ, ਧੀਰਜ, ਨਰਮਾਈ ਦੇ ਮਗਰ ਲੱਗਾ ਰਹੁ</verse>
				<verse number="12">ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ</verse>
				<verse number="13">ਮੈਂ ਪਰਮੇਸ਼ੁਰ ਨੂੰ ਜਿਹੜਾ ਸਾਰੀਆਂ ਵਸਤਾਂ ਨੂੰ ਜੀਉਂਦਿਆਂ ਰੱਖਦਾ ਹੈ ਅਤੇ ਮਸੀਹ ਯਿਸੂ ਨੂੰ ਜਿਹ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਕਰਕੇ ਤੈਨੂੰ ਤਗੀਦ ਕਰਦਾ ਹਾਂ</verse>
				<verse number="14">ਭਈ ਤੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਕਾਸ਼ ਹੋਣ ਤੀਕ ਆਪਣੇ ਫ਼ਰਜ ਨੂੰ ਸਾਫ਼ ਅਤੇ ਬੇਬੱਜ ਕਰਕੇ ਰੱਖ</verse>
				<verse number="15">ਜਿਹ ਨੂੰ ਉਹ ਵੇਲੇ ਸਿਰ ਵਿਖਾਵੇਗਾ ਜਿਹੜਾ ਧੰਨ ਅਤੇ ਅਦੁਤੀ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ ਹੈ</verse>
				<verse number="16">ਅਮਰਤਾਈ ਇੱਕਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸੱਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ।। ਆਮੀਨ।।</verse>
				<verse number="17">ਜਿਹੜੇ ਇਸ ਜੁੱਗ ਵਿੱਚ ਧਨਵਾਨ ਹਨ ਓਹਨਾਂ ਨੂੰ ਉਪਦੇਸ਼ ਕਰ ਭਈ ਗਰਬ ਨਾ ਕਰਨ ਅਤੇ ਬੇਠਿਕਾਣੇ ਧਨ ਉੱਤੇ ਨਹੀਂ ਸਗੋਂ ਪਰਮੇਸ਼ੁਰ ਉੱਤੇ ਆਸਰਾ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਤਰਾਤਰੀ ਦਿੰਦਾ ਹੈ</verse>
				<verse number="18">ਨਾਲੇ ਇਹ ਭਈ ਓਹ ਪਰਉਪਕਾਰੀ ਅਤੇ ਸ਼ੁਭ ਕਰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਸਖ਼ੀ ਅਤੇ ਵੰਡਣ ਨੂੰ ਤਿਆਰ ਹੋਣ</verse>
				<verse number="19">ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਆਪਣੇ ਲਈ ਧਰਨ ਭਈ ਓਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।।</verse>
				<verse number="20">ਹੇ ਤਿਮੋਥਿਉਸ, ਉਸ ਅਮਾਨਤ ਦੀ ਰਖਵਾਲੀ ਕਰ ਅਤੇ ਜਿਹੜਾ ਝੂਠ ਮੂਠ ਗਿਆਨ ਕਹਾਉਂਦਾ ਹੈ ਉਹ ਦੀ ਗੰਦੀ ਬੁੜ ਬੁੜ ਅਤੇ ਵਿਰੋਧਤਾਈਆਂ ਵੱਲੋਂ ਮੂੰਹ ਭੁਆ ਲੈ</verse>
				<verse number="21">ਕਈ ਲੋਕ ਉਸ ਗਿਆਨ ਨੂੰ ਮੰਨ ਕੇ ਨਿਹਚਾ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ।। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।</verse>
			</chapter>
		</book>
		<book number="55">
			<chapter number="1">
				<verse number="1">ਲਿਖਤੁਮ ਪੌਲੁਸ ਜੋ ਉਸ ਜੀਵਨ ਦੇ ਵਾਇਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ</verse>
				<verse number="2">ਅੱਗੇ ਜੋਗ ਪਿਆਰੇ ਬੱਚੇ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੁ ਦੀ ਵੱਲੋਂ ਕਿਰਪਾ, ਰਹਮ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="3">ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹ ਦੀ ਮੈਂ ਆਪਣਿਆਂ ਵਡ ਵਡੇਰਿਆੰ ਵਾਂਙੁ ਸ਼ੁੱਧ ਅੰਤਹਕਰਨ ਨਾਲ ਉਪਾਸਨਾ ਕਰਦਾ ਹਾਂ ਜਦ ਮੈਂ ਆਪਣੀਆ ਬੇਨਤੀਆਂ ਵਿੱਚ ਨਿੱਤ ਤੈਨੂੰ ਚੇਤੇ ਕਰਦਾ ਹਾਂ</verse>
				<verse number="4">ਅਤੇ ਤੇਰਿਆਂ ਅੰਝੂਆਂ ਨੂੰ ਚੇਤੇ ਕਰ ਕੇ ਦਿਨ ਰਾਤ ਤੇਰੇ ਵੇਖਣ ਨੂੰ ਲੋਚਦਾ ਹਾਂ ਭਈ ਅਨੰਦ ਨਾਲ ਭਰ ਜਾਵਾਂ</verse>
				<verse number="5">ਮੈਨੂੰ ਤੇਰੀ ਨਿਸ਼ਕਪਟ ਨਿਹਚਾ ਚੇਤੇ ਆਉਂਦੀ ਹੈ ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਪਰਤੀਤ ਹੈ ਜੋ ਉਹ ਤੇਰੇ ਵਿੱਚ ਭੀ ਹੈ</verse>
				<verse number="6">ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਭਈ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ਚਮਕਾ ਦਿਹ</verse>
				<verse number="7">ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ</verse>
				<verse number="8">ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੁਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ</verse>
				<verse number="9">ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ</verse>
				<verse number="10">ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ</verse>
				<verse number="11">ਜਿਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਉਪਦੇਸ਼ਕ ਥਾਪਿਆ ਗਿਆ ਸਾਂ</verse>
				<verse number="12">ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ</verse>
				<verse number="13">ਤੂੰ ਓਹਨਾਂ ਖਰੀਆਂ ਗੱਲਾਂ ਦੇ ਨਮੂਨੇ ਨੂੰ ਜਿਹੜੀਆਂ ਤੈਂ ਮੈਥੋਂ ਸੁਣੀਆਂ ਉਸ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ</verse>
				<verse number="14">ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ ।।</verse>
				<verse number="15">ਤੂੰ ਇਹ ਜਾਣਦਾ ਹੈਂ ਭਈ ਸਭ ਜਿਹੜੇ ਅਸਿਯਾ ਵਿੱਚ ਹਨ ਜਿਨ੍ਹਾਂ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਹਨ ਮੈਥੋਂ ਫਿਰ ਗਏ</verse>
				<verse number="16">ਪ੍ਰਭੁ ਉਨੇਸਿਫ਼ੁਰੁਸ ਦੇ ਘਰ ਉੱਤੇ ਰਹਮ ਕਰੇ ਕਿਉਂ ਜੋ ਉਹਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲ ਤੋਂ ਨਹੀਂ ਸ਼ਰਮਾਇਆ</verse>
				<verse number="17">ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਜਤਨ ਨਾਲ ਭਾਲਿਆ ਅਤੇ ਲੱਭ ਲਿਆ</verse>
				<verse number="18">ਪ੍ਰਭੁ ਉਹ ਨੂੰ ਦਾਨ ਕਰੇ ਭਈ ਓਸ ਦਿਨ ਪ੍ਰਭੁ ਵੱਲੋਂ ਉਹ ਨੂੰ ਰਹਮ ਪਰਾਪਤ ਹੋਵੇ ਅਤੇ ਤੂੰ ਅੱਛੀ ਤਰਾਂ ਜਾਣਦਾ ਹੀ ਹੈਂ ਜੋ ਕਿੰਨੀਂ ਗੱਲੀਂ ਉਹ ਨੇ ਅਫ਼ਸੁਸ ਵਿੱਚ ਸੇਵਾ ਕੀਤੀ।।</verse>
			</chapter>
			<chapter number="2">
				<verse number="1">ਉਪਰੰਤ ਹੇ ਮੇਰੇ ਬੱਚੇ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ</verse>
				<verse number="2">ਅਤੇ ਜਿਹੜੀਆਂ ਗੱਲਾਂ ਤੈਂ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੈਥੋਂ ਸੁਣੀਆਂ ਅਜੇਹਿਆਂ ਮਾਤਬਰ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਜੋਗ ਹੋਣ</verse>
				<verse number="3">ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ</verse>
				<verse number="4">ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ</verse>
				<verse number="5">ਫੇਰ ਜੇ ਕੋਈ ਅਖਾੜੇ ਵਿੱਚ ਖੇਡੇ ਤਾਂ ਜਦੋਂ ਤੀਕ ਉਹ ਕਾਇਦੇ ਮੂਜਬ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ</verse>
				<verse number="6">ਕਰਸਾਣ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ</verse>
				<verse number="7">ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ ਕਿਉਂ ਜੋ ਪ੍ਰਭੁ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ</verse>
				<verse number="8">ਯਿਸੂ ਮਸੀਹ ਨੂੰ ਜਿਹੜਾ ਦਾਊਦ ਦੀ ਨਸਲ ਵਿੱਚੋਂ ਹੈ, ਜਿਹੜਾ ਮੇਰੀ ਖੁਸ਼ ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਚੇਤੇ ਰੱਖ</verse>
				<verse number="9">ਜਿਹ ਦੇ ਨਮਿੱਤ ਮੈਂ ਬਦਕਾਰ ਵਾਂਙੁ ਬੰਧਨਾਂ ਤੀਕ ਦਾ ਦੁਖ ਭੋਗਦਾ ਹਾਂ ਪਰੰਤੂ ਪਰਮੇਸ਼ੁਰ ਦਾ ਬਚਨ ਬੱਧਾ ਹੋਇਆ ਨਹੀਂ</verse>
				<verse number="10">ਇਸ ਕਾਰਨ ਮੈਂ ਚੁਣਿਆਂ ਹੋਇਆ ਲੋਕਾਂ ਲਈ ਸੱਭੋ ਕੁਝ ਸਹਿੰਦਾ ਹਾਂ ਭਈ ਓਹ ਭੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ ਸਦੀਪਕ ਤੇਜ ਸਣੇ ਪਰਾਪਤ ਕਰਨ</verse>
				<verse number="11">ਇਹ ਬਚਨ ਸਤ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮੋਏ ਤਾਂ ਉਹ ਦੇ ਨਾਲ ਜੀਵਾਂਗੇ ਭੀ</verse>
				<verse number="12">ਜੇ ਸਹਾਰ-ਲਈਏ ਤਾਂ ਉਹ ਦੇ ਨਾਲ ਰਾਜ ਭੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ ਤਾਂ ਉਹ ਭੀ ਸਾਡਾ ਇਨਕਾਰ ਕਰੇਗਾ</verse>
				<verse number="13">ਭਾਵੇਂ ਅਸੀਂ ਬੇ ਵਫ਼ਾ ਹੋਈਏ ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸੱਕਦਾ।।</verse>
				<verse number="14">ਏਹ ਗੱਲਾਂ ਉਨ੍ਹਾਂ ਨੂੰ ਚੇਤੇ ਕਰਾ ਅਤੇ ਪ੍ਰਭੁ ਨੂੰ ਗਵਾਹ ਕਰਕੇ ਤਗੀਦ ਕਰ ਭਈ ਓਹ ਸ਼ਬਦਾਂ ਦਾ ਝਗੜਾ ਨਾ ਕਰਨ ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਹੈ ਸਗੋਂ ਸੁਣਨ ਵਾਲਿਆਂ ਨੂੰ ਵਿਗਾੜਦਾ ਹੀ ਹੈ</verse>
				<verse number="15">ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ</verse>
				<verse number="16">ਪਰ ਕੁਧਰਮ ਦੀ ਬੁੜ ਬੁੜਾਟ ਤੋਂ ਲਾਂਭੇ ਰਹੁ ਕਿਉਂ ਜੋ ਏਹ ਲੋਕਾਂ ਨੂੰ ਅਭਗਤੀ ਦੇ ਰਾਹ ਵਿੱਚ ਅਗਾਹਾਂ ਲੈ ਹੀ ਅਗਾਹਾਂ ਜਾਵੇਗੀ</verse>
				<verse number="17">ਅਤੇ ਓਹਨਾਂ ਦਾ ਬਚਨ ਮਿੱਠੀ ਮੌਹਰੀ ਵਾਂਙੁ ਖਾਂਦਾ ਜਾਵੇਗਾ । ਓਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ</verse>
				<verse number="18">ਓਹ ਇਹ ਕਹਿ ਕੇ ਭਈ ਕਿਆਮਤ ਹੋ ਚੁੱਕੀ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਨਿਹਚਾ ਨੂੰ ਵਿਗਾੜਦੇ ਹਨ</verse>
				<verse number="19">ਤਾਂ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੁ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਭਈ ਹਰੇਕ ਜਿਹੜਾ ਪ੍ਰਭੁ ਦਾ ਨਾਮ ਲੈਂਦਾ ਹੈ, ਕੁਧਰਮ ਤੋਂ ਅੱਡ ਰਹੇ</verse>
				<verse number="20">ਵੱਡੇ ਘਰ ਵਿੱਚ ਨਿਰੇ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਭੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ</verse>
				<verse number="21">ਸੋ ਜੇ ਕੋਈ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ ਮਾਲਕ ਦੇ ਵਰਤਣ ਜੋਗ ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ</verse>
				<verse number="22">ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ</verse>
				<verse number="23">ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈ ਭਈ ਓਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ</verse>
				<verse number="24">ਅਤੇ ਇਹ ਜੋਗ ਨਹੀਂ ਹੈ ਜੋ ਪ੍ਰਭੁ ਦਾ ਦਾਸ ਝਗੜਾ ਕਰੇ ਸਗੋਂ ਸਭਨਾਂ ਨਾਲ ਅਸੀਲ ਅਤੇ ਸਿੱਖਿਆ ਦੇਣ ਜੋਗ ਅਤੇ ਸਬਰ ਕਰਨ ਵਾਲਾ ਹੋਵੇ</verse>
				<verse number="25">ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਓਹਨਾਂ ਨੂੰ ਤੋਬਾ ਕਰਨੀ ਬ਼ਖ਼ਸ਼ੇ ਭਈ ਸਤ ਦੇ ਗਿਆਨ ਨੂੰ ਪਰਾਪਤ ਕਰਨ</verse>
				<verse number="26">ਅਤੇ ਉਹ ਦੀ ਇੱਛਿਆ ਨੂੰ ਪੂਰਿਆਂ ਕਰਨ ਲਈ ਸ਼ਤਾਨ ਦੀ ਫਾਹੀ ਵਿੱਚ ਫੱਸ ਕੇ ਹੋਸ਼ ਵਿੱਚ ਆਣ ਕੇ ਬਚ ਨਿੱਕਲਣ।।</verse>
			</chapter>
			<chapter number="3">
				<verse number="1">ਪਰ ਇਹ ਜਾਣ ਛੱਡ ਭਈ ਅੰਤ ਦਿਆਂ ਦਿਨਾਂ ਵਿੱਚ ਭੈੜੇ ਸਮੇਂ ਆ ਜਾਣਗੇ</verse>
				<verse number="2">ਕਿਉਂ ਜੋ ਮਨੁੱਖ ਆਪ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ</verse>
				<verse number="3">ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਕਰੜੇ, ਨੇਕੀ ਦੇ ਵੈਰੀ</verse>
				<verse number="4">ਨਿਮਕ ਹਰਾਮ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ</verse>
				<verse number="5">ਭਗਤੀ ਦਾ ਰੂਪ ਧਾਰ ਕੇ ਵੀ ਉਹ ਦੀ ਸ਼ਕਤੀ ਦੇ ਇਨਕਾਰੀ ਹੋਣਗੇ, ਤੂੰ ਇਨ੍ਹਾਂ ਤੋਂ ਵੀ ਪਰੇ ਰਹੁ</verse>
				<verse number="6">ਕਿਉਂ ਜੋ ਏਹਨਾਂ ਵਿੱਚੋਂ ਓਹ ਹਨ ਜਿਹੜੇ ਘਰੋ ਘਰ ਘੁਸ ਕੇ ਉਨ੍ਹਾਂ ਹੋਛੀਆਂ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਨਾਨਾ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ</verse>
				<verse number="7">ਅਤੇ ਸਦਾ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸਤ ਦੇ ਗਿਆਨ ਨੂੰ ਕਦੇ ਅੱਪੜ ਨਹੀਂ ਸੱਕਦੀਆਂ</verse>
				<verse number="8">ਅਤੇ ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਸਾਹਮਣਾ ਕੀਤਾ ਇਸੇ ਪਰਕਾਰ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਨਿਹਚਾ ਵੱਲੋਂ ਅਪਰਵਾਨ ਹਨ ਸਚਿਆਈ ਦਾ ਸਾਹਮਣਾ ਕਰਦੇ ਹਨ</verse>
				<verse number="9">ਪਰ ਏਹ ਅਗਾਹਾਂ ਨਾ ਵੱਧਣਗੇ ਇਸ ਲਈ ਜੋ ਏਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪਰਗਟ ਹੋ ਜਾਵੇਗਾ ਜਿਵੇਂ ਓਹਨਾਂ ਦਾ ਭੀ ਹੋਇਆ ਸੀ</verse>
				<verse number="10">ਪਰ ਤੈਂ ਮੇਰੀ ਸਿੱਖਿਆ, ਚਾਲ ਚਲਣ, ਮਨਸ਼ਾ, ਨਿਹਚਾ, ਧੀਰਜ, ਪ੍ਰੇਮ, ਸਬਰ,</verse>
				<verse number="11">ਸਤਾਏ ਜਾਣ ਅਤੇ ਦੁਖ ਸਹਿਣ ਨੂੰ ਚੰਗੀ ਤਰਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਉੱਤੇ ਪਿਆ ਸੀ ਅਤੇ ਮੈਂ ਕਿਸ ਤਰਾਂ ਸਤਾਇਆ ਗਿਆ ਅਤੇ ਪ੍ਰਭੁ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ</verse>
				<verse number="12">ਹਾਂ, ਸੱਭੇ ਜਿੰਨੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ</verse>
				<verse number="13">ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ ਬੁਰੇ ਤੋਂ ਬੁਰੇ ਹੁੰਦੇ ਜਾਣਗੇ</verse>
				<verse number="14">ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੈਂ ਸਿੱਖੀਆਂ ਅਤੇ ਸਤ ਮੰਨੀਆਂ ਟਿਕਿਆ ਰਹੁ ਕਿਉਂ ਜੋ ਤੂੰ ਜਾਣਦਾ ਹੈਂ ਭਈ ਕਿਨ੍ਹਾਂ ਕੋਲੋਂ ਸਿੱਖੀਆਂ ਸਨ</verse>
				<verse number="15">ਅਤੇ ਇਹ ਜੋ ਤੂੰ ਬਾਲ ਅਵਸਥਾ ਤੋਂ ਪਵਿੱਤਰ ਲਿਖਤਾਂ ਦਾ ਮਹਿਰਮ ਹੈਂ ਜਿਹੜੀਆਂ ਉਸ ਨਿਹਚਾ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ ਤੈਨੂੰ ਮੁਕਤੀ ਦਾ ਗਿਆਨ ਦੇ ਸੱਕਦੀਆਂ ਹਨ</verse>
				<verse number="16">ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ</verse>
				<verse number="17">ਭਈ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।।</verse>
			</chapter>
			<chapter number="4">
				<verse number="1">ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ ਜਿਹੜਾ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰੇਗਾ ਗਵਾਹ ਕਰ ਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਤੈਨੂੰ ਤਗੀਦ ਕਰਦਾ ਹਾਂ</verse>
				<verse number="2">ਭਈ ਤੂੰ ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ । ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ</verse>
				<verse number="3">ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ</verse>
				<verse number="4">ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਫਿਰਨਗੇ</verse>
				<verse number="5">ਪਰ ਤੂੰ ਸਭਨੀਂ ਗੱਲੀਂ ਸੁਚੇਤ ਰਹੀਂ, ਦੁਖ ਝੱਲੀਂ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਿਆਂ ਕਰੀਂ</verse>
				<verse number="6">ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰੇ ਕੂਚ ਦਾ ਨਗਾਰਾ ਵੱਜਣ ਲੱਗਾ ਹੈ</verse>
				<verse number="7">ਮੈ ਅੱਛੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਮੁਕਾ ਛੱਡੀ, ਮੈਂ ਨਿਹਚਾ ਦੀ ਸਾਂਭ ਕੀਤੀ ਹੈ</verse>
				<verse number="8">ਹੁਣ ਤੋਂ ਧਰਮ ਦਾ ਮੁਕਟ ਮੇਰੇ ਲਈ ਰੱਖਿਆ ਹੋਇਆ ਹੈ ਜਿਹੜਾ ਪ੍ਰਭੁ ਜੋ ਧਰਮੀ ਨਿਆਈ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਓਹਨਾਂ ਸਭਨਾਂ ਨੂੰ ਵੀ ਜਿਨ੍ਹਾਂ ਉਹ ਦੇ ਪਰਕਾਸ਼ ਹੋਣ ਨੂੰ ਪਿਆਰਾ ਜਾਣਿਆ।।</verse>
				<verse number="9">ਤੂੰ ਮੇਰੇ ਕੋਲ ਛੇਤੀ ਆਉਣ ਦਾ ਜਤਨ ਕਰ</verse>
				<verse number="10">ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥੱਸਲੁਨੀਕਿਯਾ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ</verse>
				<verse number="11">ਇਕੱਲਾ ਲੂਕਾ ਹੀ ਮੇਰੇ ਕੋਲ ਹੈ । ਤੂੰ ਮਰਕੁਸ ਨੂੰ ਨਾਲ ਕੇ ਆਵੀਂ ਕਿਉੰ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ</verse>
				<verse number="12">ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ</verse>
				<verse number="13">ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸਾਂ ਅਤੇ ਪੋਥੀਆਂ ਅਤੇ ਖਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ</verse>
				<verse number="14">ਸਿਕੰਦਰ ਠਠੇਰੇ ਨੇ ਮੇਰੇ ਨਾਲ ਬਹੁਤ ਬਦੀ ਕੀਤੀ, ਪ੍ਰਭੁ ਉਹ ਦੇ ਕਰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ</verse>
				<verse number="15">ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ</verse>
				<verse number="16">ਮੇਰੀ ਪਹਿਲੀ ਪੇਸ਼ੀ ਉੱਤੇ ਕਿਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ । ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ</verse>
				<verse number="17">ਪਰ ਪ੍ਰਭੁ ਮੇਰੇ ਅੰਗ ਸੰਗ ਖਲੋਤਾ ਅਤੇ ਮੈਨੂੰ ਤਕੜਿਆਂ ਕੀਤਾ ਭਈ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ</verse>
				<verse number="18">ਪ੍ਰਭੁ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸੁਰਗੀ ਰਾਜ ਲਈ ਸਮ੍ਹਾਲ ਰੱਖੇਗਾ! ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।।</verse>
				<verse number="19">ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫੁਰੁਸ ਦੇ ਘਰ ਨੂੰ ਸੁਖ ਸਾਂਦ ਆਖਣਾ</verse>
				<verse number="20">ਅਰਾਸਤੁਸ ਕੁਰਿੰਥੁਸ ਵਿੱਚ ਰਿਹਾ ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਮਾਂਦਾ ਛੱਡ ਆਇਆ</verse>
				<verse number="21">ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਜਤਨ ਕਰ। ਯਬੂਲੁਸ ਤੇਰੀ ਸੁਖ ਸਾਂਦ ਪੁੱਛਦਾ ਹੈ ਨਾਲੇ ਪੂਦੇਸ ਅਤੇ ਲੀਨੁਸ ਅਤੇ ਕਲੋਦੀਆ ਅਤੇ ਸਾਰੇ ਭਾਈ।।</verse>
				<verse number="22">ਪ੍ਰਭੁ ਤੇਰੇ ਆਤਮਾ ਦੇ ਅੰਗ ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।</verse>
			</chapter>
		</book>
		<book number="56">
			<chapter number="1">
				<verse number="1">ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ</verse>
				<verse number="2">ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ</verse>
				<verse number="3">ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ</verse>
				<verse number="4">ਅੱਗੇ ਜੋਗ ਤੀਤੁਸ ਨੂੰ ਜਿਹੜਾ ਨਿਹਚਾ ਦੀ ਸਾਂਝ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="5">ਮੈਂ ਤੈਨੂੰ ਇਸ ਨਮਿੱਤ ਕਰੇਤ ਵਿੱਚ ਛੱਡਿਆ ਸੀ ਭਈ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਓਹਨਾਂ ਨੂੰ ਸੁਆਰੇਂ ਅਤੇ ਨਗਰ ਨਗਰ ਬਜ਼ੁਰਗ ਥਾਪ ਦੇਵੇਂ ਜਿਵੇਂ ਮੈਂ ਤੈਨੂੰ ਆਗਿਆ ਕੀਤੀ ਸੀ</verse>
				<verse number="6">ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ</verse>
				<verse number="7">ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ</verse>
				<verse number="8">ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ</verse>
				<verse number="9">ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।।</verse>
				<verse number="10">ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ</verse>
				<verse number="11">ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਓਹ ਝੂਠੇ ਨਫ਼ੇ ਦੇ ਨਮਿੱਤ ਅਜੇਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਲਦ ਸੁੱਟਦੇ ਹਨ</verse>
				<verse number="12">ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਨਬੀ ਸੀ ਆਖਿਆ ਭਈ ਕਰੇਤੀ ਸਦਾ ਝੂਠ ਮਾਰਨ ਵਾਲੇ ਅਤੇ ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ</verse>
				<verse number="13">ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ</verse>
				<verse number="14">ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ</verse>
				<verse number="15">ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ</verse>
				<verse number="16">ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।</verse>
			</chapter>
			<chapter number="2">
				<verse number="1">ਪਰ ਤੂੰ ਓਹ ਗੱਲਾਂ ਆਖੀਂ ਜਿਹੜੀਆਂ ਖਰੀ ਸਿੱਖਿਆ ਨਾਲ ਫੱਬਣ</verse>
				<verse number="2">ਭਈ ਬੁੱਢੇ ਪੁਰਸ਼ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਅਤੇ ਨਿਹਚਾ, ਪ੍ਰੇਮ ਅਰ ਧੀਰਜ ਵਿੱਚ ਪੱਕੇ ਹੋਣ</verse>
				<verse number="3">ਇਸੇ ਪਰਕਾਰ ਬੁੱਢੀਆਂ ਇਸਤ੍ਰੀਆਂ ਦਾ ਚਾਲ ਚਲਣ ਅਦਬ ਵਾਲਾ ਹੋਵੇ, ਓਹਨਾ ਉਂਗਲ ਕਰਨ ਵਾਲੀਆਂ, ਨਾ ਬਹੁਤ ਮੈ ਦੀਆਂ ਗੁਲਾਮਾਂ ਹੋਣ, ਸਗੋਂ ਸੋਹਣੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ</verse>
				<verse number="4">ਭਈ ਮੁਟਿਆਰਾਂ ਨੂੰ ਅਜਿਹੀ ਮੱਤ ਦੇਣ ਜੋ ਓਹ ਆਪਣੇ ਪਤੀਆਂ ਨਾਲ ਪ੍ਰੇਮ ਰੱਖਣ ਅਤੇ ਬਾਲ ਬੱਚਿਆਂ ਨਾਲ ਪਿਆਰ ਕਰਨ</verse>
				<verse number="5">ਸੁਰਤ ਵਾਲੀਆਂ, ਸਤਵੰਤੀਆਂ, ਸੁਘੜ ਬੀਬੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਭਈ ਪਰਮੇਸ਼ੁਰ ਦੇ ਬਚਨ ਦੀ ਬਦਨਾਮੀ ਨਾ ਹੋਵੇ</verse>
				<verse number="6">ਇਸੇ ਪਰਕਾਰ ਜੁਆਨਾਂ ਨੂੰ ਤਗੀਦ ਕਰ ਭਈ ਸੁਰਤ ਵਾਲੇ ਹੋਣ</verse>
				<verse number="7">ਅਤੇ ਸਭਨੀਂ ਗੱਲੀਂ ਤੂੰ ਆਪਣੇ ਆਪ ਨੂੰ ਸ਼ੁਭ ਕਰਮਾਂ ਦਾ ਨਮੂਨਾ ਕਰ ਵਿਖਾਲ - ਸਿੱਖਿਆ ਦੇਣ ਵਿੱਚ ਸੁਚੱਮਤਾਈ ਅਤੇ ਗੰਭੀਰਤਾਈ</verse>
				<verse number="8">ਅਤੇ ਖਰਾ ਬਚਨ ਹੋਵੇ ਜਿਹ ਦੇ ਉੱਤੇ ਕੋਈ ਦੋਸ਼ ਨਾ ਲੱਗ ਸੱਕੇ ਭਈ ਵਿਰੋਧੀ ਸਾਡੇ ਉੱਤੇ ਔਗੁਣ ਲਾਉਣ ਦਾ ਦਾਉ ਨਾ ਪਾ ਕੇ ਲੱਜਿਆਵਾਨ ਹੋਵੇ</verse>
				<verse number="9">ਗੁਲਾਮਾਂ ਨੂੰ ਤਗੀਦ ਕਰ ਜੋ ਆਪਣਿਆਂ ਮਾਲਕਾਂ ਦੇ ਅਧੀਨ ਰਹਿਣ ਅਤੇ ਸਭਨਾਂ ਗੱਲਾਂ ਵਿੱਚ ਉਨ੍ਹਾਂ ਦੇ ਮਨ ਭਾਉਂਦੇ ਹੋਣ ਅਤੇ ਗੱਲ ਨਾ ਮੋੜਨ</verse>
				<verse number="10">ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਮਾਤਬਰੀ ਵਿਖਾਲਣ ਭਈ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸਿੰਗਾਰਨ</verse>
				<verse number="11">ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ</verse>
				<verse number="12">ਅਤੇ ਸਾਨੂੰ ਤਾੜਨਾ ਦਿੰਦੀ ਹੈ ਭਈ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫੇਰ ਕੇ ਇਸ ਵਰਤਮਾਨ ਜੁੱਗ ਵਿੱਚ ਸੁਰਤ, ਧਰਮ ਅਤੇ ਭਗਤੀ ਨਾਲ ਉਮਰ ਬਤੀਤ ਕਰੀਏ</verse>
				<verse number="13">ਅਤੇ ਉਸ ਸ਼ੁਭ ਆਸ ਦੀ ਅਤੇ ਆਪਣੇ ਮਹਾਂ ਪਰਮੇਸ਼ੁਰ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਤੇਜ ਦੇ ਪਰਗਟ ਹੋਣ ਦੀ ਉਡੀਕ ਰੱਖੀਏ</verse>
				<verse number="14">ਜਿਹ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਭਈ ਸਾਰੇ ਕੁਧਰਮ ਤੋਂ ਸਾਡਾ ਨਿਸਤਾਰਾ ਕਰੇ ਅਤੇ ਖਾਸ ਆਪਣੇ ਲਈ ਇੱਕ ਕੌਮ ਨੂੰ ਪਾਕ ਕਰੇ ਜੋ ਸ਼ੁਭ ਕਰਮਾਂ ਵਿੱਚ ਸਰਗਰਮ ਹੋਵੇ।।</verse>
				<verse number="15">ਏਹ ਗੱਲਾਂ ਆਖ ਅਤੇ ਪੂਰੇ ਇਖ਼ਤਿਆਰ ਨਾਲ ਤਗੀਦ ਕਰ ਅਤੇ ਝਿੜਕ ਦਿਹ । ਕੋਈ ਤੈਨੂੰ ਤੁੱਛ ਨਾ ਜਾਣੇ! ।।</verse>
			</chapter>
			<chapter number="3">
				<verse number="1">ਉਨ੍ਹਾਂ ਨੂੰ ਚੇਤੇ ਕਰਾ ਭਈ ਹਾਕਮਾਂ ਅਤੇ ਇਖ਼ਤਿਆਰ ਵਾਲਿਆਂ ਦੇ ਅਧੀਨ ਹੋਣ ਅਤੇ ਆਗਿਆਕਾਰ ਬਣੇ ਰਹਿਣ । ਨਾਲੇ ਹਰੇਕ ਸ਼ੁਭ ਕਰਮ ਉੱਤੇ ਲੱਕ ਬੰਨ੍ਹੀ ਰੱਖਣ</verse>
				<verse number="2">ਕਿਸੇ ਦੀ ਬਦਨਾਮੀ ਨਾ ਕਰਨ । ਝਗੜਾਲੂ ਨਹੀਂ ਸਗੋਂ ਸ਼ੀਲ ਸ਼ੁਭਾਉ ਹੋਣ ਅਤੇ ਸੱਭੇ ਮਨੁੱਖਾਂ ਨਾਲ ਪੂਰੀ ਨਰਮਾਈ ਰੱਖਣ</verse>
				<verse number="3">ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਨਦਾਨ, ਅਣਆਗਿਆਕਾਰ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਭੋਗ ਬਿਲਾਸਾਂ ਦੇ ਗੁਲਾਮ ਸਾਂ, ਬੁਰਿਆਈ ਅਤੇ ਖਾਰ ਵਿੱਚ ਉਮਰ ਭੋਗਦੇ ਸਾਂ, ਘਿਣਾਉਣੇ ਅਤੇ ਇੱਕ ਦੂਏ ਦੇ ਵੈਰੀ ਸਾਂ</verse>
				<verse number="4">ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ</verse>
				<verse number="5">ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ</verse>
				<verse number="6">ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ</verse>
				<verse number="7">ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ</verse>
				<verse number="8">ਇਹ ਬਚਨ ਸਤ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਵਿਖੇ ਪਕਿਆਈ ਨਾਲ ਬੋਲਿਆ ਕਰੇਂ ਭਈ ਜਿਨ੍ਹਾਂ ਪਰਮੇਸ਼ੁਰ ਦੀ ਪਰਤੀਤ ਕੀਤੀ ਹੈ ਓਹ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ । ਏਹ ਗੱਲਾਂ ਭਲੀਆਂ ਅਤੇ ਮਨੁੱਖਾਂ ਲਈ ਗੁਣਕਾਰ ਹਨ</verse>
				<verse number="9">ਪਰ ਮੂਰਖਪੁਣੇ ਦਿਆਂ ਪ੍ਰਸ਼ਨਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਸ਼ਰਾ ਦੇ ਵਿਖੇ ਹੋਣ ਲਾਂਭੇ ਰਹੁ ਕਿਉਂ ਜੋ ਏਹ ਨਿਸਫਲ ਅਤੇ ਅਕਾਰਥ ਹਨ</verse>
				<verse number="10">ਜਿਹੜਾ ਮਨੁੱਖ ਕੁਪੰਥੀ ਹੋਵੇ ਇੱਕ ਦੋ ਵਾਰੀ ਉਹ ਨੂੰ ਮੱਤ ਦੇ ਕੇ ਉਸ ਤੋਂ ਪਰੇ ਰਹੁ</verse>
				<verse number="11">ਕਿਉਂ ਜੋ ਤੂੰ ਜਾਣਦਾ ਹੈਂ ਭਈ ਇਹੋ ਜਿਹਾ ਮਨੁੱਖ ਬੇਮੁਖ ਹੋਇਆ ਹੋਇਆ ਹੈ ਅਤੇ ਪਾਪ ਕਰਦਾ ਅਤੇ ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।।</verse>
				<verse number="12">ਜਦ ਮੈਂ ਅਰਤਿਮਾਸ ਯਾ ਤੁਖਿਕੁਸ ਨੂੰ ਤੇਰੇ ਕੋਲ ਘੱਲਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦੀ ਦਲੀਲ ਕੀਤੀ ਹੈ</verse>
				<verse number="13">ਜ਼ੇਨਸ ਸ਼ਰਾ ਦੇ ਪੜ੍ਹਾਉਣ ਵਾਲੇ ਅਤੇ ਅਪੁੱਲੋਸ ਨੂੰ ਜਤਨ ਕਰ ਕੇ ਅਗਾਹਾਂ ਤੋਰ ਦਿਹ ਭਈ ਓਹਨਾਂ ਨੂੰ ਕਾਸੇ ਦੀ ਥੁੜ ਨਾ ਹੋਵੇ</verse>
				<verse number="14">ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਭਈ ਜਰੂਰੀ ਲੋੜਾਂ ਪੂਰੀਆਂ ਕਰਨ ਭਈ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ ਭਈ ਓਹ ਨਿਸਫਲ ਨਾ ਰਹਿਣ।।</verse>
				<verse number="15">ਸੱਭੇ ਜੋ ਮੇਰੇ ਨਾਲ ਹਨ ਤੇਰੀ ਸੁਖ ਸਾਂਦ ਪੁੱਛਦੇ ਹਨ । ਜਿਹੜੇ ਨਿਹਚਾ ਵਿਖੇ ਸਾਡੇ ਨਾਲ ਤਿਹ ਰੱਖਦੇ ਹਨ ਓਹਨਾਂ ਨੂੰ ਸੁਖ ਸਾਂਦ ਆਖੀਂ ।। ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।।</verse>
			</chapter>
		</book>
		<book number="57">
			<chapter number="1">
				<verse number="1">ਲਿਖਤੁਮ ਪੌਲੁਸ ਜਿਹੜਾ ਮਸੀਹ ਯਿਸੂ ਦਾ ਬੰਧੂਆ ਹਾਂ ਅਤੇ ਭਰਾ ਤਿਮੋਥਿਉਸ । ਅੱਗੇ ਜੋਗ ਫਿਲੇਮੋਨ ਸਾਡੇ ਪਿਆਰੇ ਅਤੇ ਨਾਲ ਦੇ ਕੰਮ ਕਰਨ ਵਾਲੇ ਨੂੰ</verse>
				<verse number="2">ਅਤੇ ਸਾਡੀ ਭੈਣ ਅੱਫਿਆ ਨੂੰ ਅਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ</verse>
				<verse number="3">ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।</verse>
				<verse number="4">ਤੇਰੀ ਪ੍ਰੀਤ ਅਤੇ ਨਿਹਚਾ ਜੋ ਪ੍ਰਭੁ ਯਿਸੂ ਉੱਤੇ ਅਤੇ ਸਭਨਾਂ ਸੰਤਾਂ ਦੇ ਨਾਲ ਹੈ</verse>
				<verse number="5">ਉਹ ਦੀ ਖਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਂ ਵਿੱਚ ਤੇਰੀ ਗੱਲ ਕਰਦਿਆਂ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ</verse>
				<verse number="6">ਭਈ ਤੇਰੀ ਨਿਹਚਾ ਦੀ ਸਾਂਝ ਤੁਹਾਡੀ ਹਰੇਕ ਨੇਕੀ ਦੀ ਪਛਾਣ ਵਿੱਚ ਮਸੀਹ ਦੇ ਲਈ ਗੁਣਕਾਰ ਹੋਵੇ</verse>
				<verse number="7">ਕਿਉਂ ਜੋ ਹੇ ਭਰਾ, ਤੇਰੇ ਪ੍ਰੇਮ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ ਇਸ ਲਈ ਜੋ ਤੇਰੀ ਵੱਲੋਂ ਸੰਤਾਂ ਦਾ ਦਿਲ ਤਾਜ਼ਾ ਹੋਇਆ ਹੈ ।।</verse>
				<verse number="8">ਸੋ ਭਾਵੇਂ ਮਸੀਹ ਵਿੱਚ ਮੈਨੂੰ ਦਿਲੇਰੀ ਤਾਂ ਬਹੁਤ ਹੈ ਭਈ ਜੋ ਕੁਝ ਜੋਗ ਹੈ ਉਹ ਦਾ ਤੈਨੂੰ ਹੁਕਮ ਕਰਾਂ</verse>
				<verse number="9">ਪਰ ਪ੍ਰੇਮ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਹੁਣ ਮਸੀਹ ਯਿਸੂ ਦਾ ਬੰਧੂਆ ਵੀ ਹੋ ਕੇ ਬੇਨਤੀ ਕਰਦਾ ਹਾਂ -</verse>
				<verse number="10">ਮੈਂ ਆਪਣੇ ਬੱਚੇ ਦੇ ਨਮਿੱਤ ਜਿਹੜਾ ਕੈਦ ਵਿੱਚ ਮੇਰੇ ਲਈ ਉਤਪਤ ਹੋਇਆ ਤੇਰੇ ਅੱਗੇ ਬੇਨਤੀ ਕਰਦਾ ਹਾਂ ਅਰਥਾਤ ਉਨੇਸਿਮੁਸ ਦੇ ਨਮਿੱਤ</verse>
				<verse number="11">ਜਿਹੜਾ ਅੱਗੇ ਤੇਰੇ ਕਿਸੇ ਕੰਮ ਦਾ ਨਾ ਸੀ ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ</verse>
				<verse number="12">ਖੁਦ ਉਸੇ ਨੂੰ ਮਾਨੋ ਆਪਣੇ ਕਲੇਜੇ ਦੇ ਟੁਕੜੇ ਨੂੰ ਮੈਂ ਤੇਰੇ ਕੋਲ ਮੋੜ ਘੱਲਿਆ ਹੈ</verse>
				<verse number="13">ਮੈਂ ਚਾਹੁੰਦਾ ਸਾਂ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ ਭਈ ਤੇਰੇ ਥਾਂ ਖੁਸ਼ ਖਬਰੀ ਦੇ ਬੰਧਨਾਂ ਵਿੱਚ ਮੇਰੀ ਟਹਿਲ ਕਰੇ</verse>
				<verse number="14">ਪਰ ਤੇਰੀ ਸਲਾਹ ਬਿਨਾ ਮੈਂ ਕੁਝ ਕਰਨਾ ਨਾ ਚਾਹਿਆ ਤਾਂ ਜੋ ਤੇਰਾ ਉਪਕਾਰ ਲਚਾਰੀ ਤੋਂ ਨਹੀਂ ਸਗੋਂ ਰਜ਼ਾਮੰਦੀ ਨਾਲ ਹੋਵੇ</verse>
				<verse number="15">ਕਿਉਂ ਜੋ ਕੀ ਜਾਣੀਏ ਭਈ ਉਹ ਥੋੜਾ ਚਿਰ ਇਸ ਲਈ ਤੈਥੋਂ ਅੱਡ ਹੋਇਆ ਭਈ ਉਹ ਸਦਾ ਤੇਰਾ ਹੀ ਬਣਿਆ ਰਹੇ</verse>
				<verse number="16">ਅੱਗੇ ਨੂੰ ਦਾਸ ਵਾਂਙੁ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਵਾਂਙੁ, ਖਾਸ ਕਰਕੇ ਮੇਰੇ ਲਈ, ਪਰ ਕਿੰਨਾ ਵਧੀਕ ਸਰੀਰ, ਨਾਲੇ ਪ੍ਰਭੁ ਵਿੱਚ ਤੇਰਾ ਪਿਆਰਾ ਹੋਵੇਗਾ!</verse>
				<verse number="17">ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ ਤਾਂ ਜਿਵੇਂ ਮੈਨੂੰ ਤਿਵੇਂ ਉਹ ਨੂੰ ਕਬੂਲ ਕਰ</verse>
				<verse number="18">ਅਤੇ ਜੇ ਉਹ ਨੇ ਤੇਰਾ ਕੁਝ ਵਿਗਾੜਿਆ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ ਤਾਂ ਉਹ ਨੂੰ ਮੇਰੇ ਨਾਉਂ ਲਿਖ ਛੱਡੀਂ</verse>
				<verse number="19">ਮੈਂ ਪੌਲੁਸ ਆਪਣੀਂ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਇਹ ਨਾ ਤੈਨੂੰ ਆਖਾਂ ਭਈ ਮੇਰਾ ਕਰਜ਼ ਜੋ ਤੈਂ ਦੇਣਾ ਹੈ ਸੋ ਤੂੰ ਆਪ ਹੀ ਹੈ!</verse>
				<verse number="20">ਹਾਂ, ਭਰਾਵਾਂ, ਤੈਥੋਂ ਪ੍ਰਭੁ ਵਿੱਚ ਮੈਨੂੰ ਅਨੰਦ ਪਰਾਪਤ ਹੋਵੇ । ਮਸੀਹ ਵਿੱਚ ਮੇਰਾ ਦਿਲ ਤਾਜ਼ਾ ਕਰ</verse>
				<verse number="21">ਤੇਰੀ ਆਗਿਆਕਾਰੀ ਉੱਤੇ ਭਰੋਸਾ ਰਖ ਕੇ ਮੈਂ ਤੈਨੂੰ ਲਿਖਿਆ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵਧੀਕ ਕਰੇਂਗਾ</verse>
				<verse number="22">ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।।</verse>
				<verse number="23">ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ ਤੇਰੀ ਸੁਖ ਸਾਂਦ ਪੁੱਛਦਾ ਹੈ</verse>
				<verse number="24">ਨਾਲੇ ਮਰਕੁਸ ਅਤੇ ਅਰਿਸਤਰਖੁਸ ਅਤੇ ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ।।</verse>
				<verse number="25">ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ ।। ਆਮੀਨ।।</verse>
			</chapter>
		</book>
		<book number="58">
			<chapter number="1">
				<verse number="1">ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ</verse>
				<verse number="2">ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ</verse>
				<verse number="3">ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ</verse>
				<verse number="4">ਉਹ ਦੂਤਾਂ ਨਾਲੋਂ ਇੰਨਾਕੁ ਉੱਤਮ ਹੋਇਆ ਜਿੰਨਾਕੁ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ</verse>
				<verse number="5">ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, - ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ? ।। ਅਤੇ ਫੇਰ ਇਹ, - ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।।</verse>
				<verse number="6">ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, - ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।।</verse>
				<verse number="7">ਅਤੇ ਉਹ ਦੂਤਾਂ ਦੇ ਵਿਖੇ ਆਖਦਾ ਹੈ, - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ, ਅਤੇ ਆਪਣੇ ਓਪਾਸਕਾਂ ਨੂੰ ਅਗਨ ਦੀਆਂ ਲਾਟਾਂ ਬਣਾਉਂਦਾ ਹੈ।।</verse>
				<verse number="8">ਪਰ ਪੁੱਤ੍ਰ ਦੇ ਵਿਖੇ, - ਤੇਰਾ ਸਿੰਘਾਸਣ ਜੁੱਗੋ ਜੁਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ,</verse>
				<verse number="9">ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।।</verse>
				<verse number="10">ਅਤੇ ਏਹ ਭੀ, - ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,</verse>
				<verse number="11">ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ,</verse>
				<verse number="12">ਅਤੇ ਚਾਦਰ ਵਾਂਙੁ ਤੂੰ ਓਹਨਾਂ ਨੂੰ ਵਲ੍ਹੇਟੇਂਗਾ, ਅਤੇ ਕੱਪੜੇ ਵਾਂਙੁ ਓਹ ਬਦਲੇ ਜਾਣਗੇ, ਪਰ ਤੂੰ ਉਹੀ ਹੈਂ, ਅਤੇ ਤੇਰੇ ਵਰਹੇ ਮੁੱਕਣਗੇ ਨਹੀਂ।।</verse>
				<verse number="13">ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂॽ।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।।</verse>
			</chapter>
			<chapter number="2">
				<verse number="1">ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ</verse>
				<verse number="2">ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ</verse>
				<verse number="3">ਤਾਂ ਅਸੀਂ ਕਿਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈॽ</verse>
				<verse number="4">ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।।</verse>
				<verse number="5">ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ</verse>
				<verse number="6">ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ, - ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂॽ</verse>
				<verse number="7">ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ,</verse>
				<verse number="8">ਤੈਂ ਸੱਭੋ ਕੁਝ ਉਹ ਦੇ ਪੈਂਰਾ ਹੇਠ ਅਧੀਨ ਕਰ ਦਿੱਤਾ ਹੈ।। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ । ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ</verse>
				<verse number="9">ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ</verse>
				<verse number="10">ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ</verse>
				<verse number="11">ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ</verse>
				<verse number="12">ਪਰ ਏਹ ਕਹਿੰਦਾ, - ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ</verse>
				<verse number="13">	ਅਤੇ ਫੇਰ ਏਹ, - - ਮੈਂ ਉਸ ਉੱਤੇ ਭਰੋਸਾ ਰੱਖਾਂਗਾ ।। ਅਤੇ ਫੇਰ, - ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।।</verse>
				<verse number="14">ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ</verse>
				<verse number="15">ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ</verse>
				<verse number="16">ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ</verse>
				<verse number="17">ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ</verse>
				<verse number="18">ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।</verse>
			</chapter>
			<chapter number="3">
				<verse number="1">ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ</verse>
				<verse number="2">ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ</verse>
				<verse number="3">ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ</verse>
				<verse number="4">ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ</verse>
				<verse number="5">ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ</verse>
				<verse number="6">ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ</verse>
				<verse number="7">ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,</verse>
				<verse number="8">ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ,</verse>
				<verse number="9">ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ।</verse>
				<verse number="10">ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,</verse>
				<verse number="11">ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।</verse>
				<verse number="12">ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ</verse>
				<verse number="13">ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ</verse>
				<verse number="14">ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, -</verse>
				<verse number="15">ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।।</verse>
				<verse number="16">ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ॽ ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ॽ</verse>
				<verse number="17">ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ</verse>
				<verse number="18">ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ॽ</verse>
				<verse number="19">ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।।</verse>
			</chapter>
			<chapter number="4">
				<verse number="1">ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਭਈ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆ ਸੁੰਦਿਆਂ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਿਹਾ ਹੋਇਆ ਮਲੂਮ ਹੋਵੇ</verse>
				<verse number="2">ਕਿਉਂ ਜੋ ਸਾਨੂੰ ਖੁਸ਼ ਖਬਰੀ ਸੁਣਾਈ ਗਈ ਸੀ ਜਿਵੇਂ ਉਨ੍ਹਾਂ ਨੂੰ ਭੀ ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਇਸ ਕਰਕੇ ਜੋ ਏਹ ਸੁਣਨ ਵਾਲਿਆਂ ਦੇ ਵਿੱਚ ਨਿਹਚਾ ਦੇ ਨਾਲ ਨਾ ਰਚਿਆ</verse>
				<verse number="3">ਕਿਉਂ ਜੋ ਅਸੀਂ ਜਿਨ੍ਹਾਂ ਨਿਹਚਾ ਕੀਤੀ ਹੈ ਓਸ ਅਰਾਮ ਵਿੱਚ ਵੜਦੇ ਹਾਂ ਜਿੱਕੁਰ ਉਹ ਨੇ ਆਖਿਆ — ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।। ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ</verse>
				<verse number="4">ਉਹ ਨੇ ਤਾਂ ਸੱਤਵੇਂ ਦਿਨ ਦੇ ਵਿਖੇ ਕਿਤੇ ਇਉਂ ਆਖਿਆ ਹੈ ਭਈ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ</verse>
				<verse number="5">ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ, - ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।</verse>
				<verse number="6">ਸੋ ਜਦੋਂ ਕਈਆਂ ਲਈ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ ਖਬਰੀ ਸੁਣਾਈ ਗਈ ਸੀ ਓਹ ਅਣਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ</verse>
				<verse number="7">ਤਾਂ ਉਹ ਫੇਰ ਐਨੇ ਚਿਰ ਮਗਰੋਂ ਦਾਊਦ ਦੀ ਜ਼ਬਾਨੀ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਸ ਨੂੰ \ਅੱਜ ਦਾ ਦਿਨ\ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।।</verse>
				<verse number="8">ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ</verse>
				<verse number="9">ਗੱਲ ਕਾਹਦੀ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ</verse>
				<verse number="10">ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ</verse>
				<verse number="11">ਸੋ ਆਓ, ਅਸੀਂ ਓਸ ਅਰਾਮ ਵਿੱਚ ਵੜਨ ਦਾ ਜਤਨ ਕਰੀਏ ਭਈ ਕੋਈ ਉਨ੍ਹਾਂ ਵਾਂਙੁ ਅਣਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ</verse>
				<verse number="12">ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ</verse>
				<verse number="13">ਅਤੇ ਸਰਿਸ਼ਟੀ ਦੀ ਕੋਈ ਵਸਤ ਉਸ ਤੋਂ ਲੁਕੀ ਹੋਈ ਨਹੀਂ, ਪਰ ਜਿਹ ਨੂੰ ਅਸਾਂ ਲੇਖਾ ਦੇਣਾ ਹੈ ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਨੰਗੀਆਂ ਅਤੇ ਖੁਲ੍ਹੀਆਂ ਪਈਆਂ ਹਨ।।</verse>
				<verse number="14">ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ</verse>
				<verse number="15">ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ</verse>
				<verse number="16">ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਿਲੇਰੀ ਨਾਲ ਚੱਲੀਏ ਭਈ ਅਸੀਂ ਦਯਾ ਪਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਵੇਲੇ ਸਿਰ ਸਾਡੀ ਸਹਾਇਤਾ ਕਰੇ।।</verse>
			</chapter>
			<chapter number="5">
				<verse number="1">ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ</verse>
				<verse number="2">ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸੱਕਦਾ ਹੈ ਕਿਉਂ ਜੋ ਉਹ ਆਪ ਵੀ ਦੁਰਬਲਤਾਈ ਵਿੱਚ ਘੇਰਿਆ ਹੋਇਆ ਹੈ</verse>
				<verse number="3">ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਆਪਣੇ ਲਈ ਵੀ ਉਹ ਨੂੰ ਪਾਪਾਂ ਦੇ ਲਈ ਬਲੀ ਚੜ੍ਹਾਉਣੀ ਪੈਂਦੀ ਹੈ</verse>
				<verse number="4">ਅਤੇ ਕੋਈ ਆਪਣੇ ਆਪ ਇਹ ਇੱਜ਼ਤ ਨਹੀਂ ਲੈਂਦਾ ਹੈ ਪਰ ਤਦੋਂ ਜਦ ਹਾਰੂਨ ਦੀ ਨਿਆਈਂ ਪਰਮੇਸ਼ੁਰ ਦਾ ਬੁਲਾਇਆ ਹੋਇਆ ਹੋਵੇ</verse>
				<verse number="5">ਏਸੇ ਤਰਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਇਆ ਜੋ ਪਰਧਾਨ ਜਾਜਕ ਬਣੇ ਸਗੋਂ ਉਸ ਨੇ ਜਿਨ ਉਹ ਨੂੰ ਆਖਿਆ, — ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ।।</verse>
				<verse number="6">ਜਿਵੇਂ ਉਹ ਇੱਕ ਹੋਰ ਥਾਂ ਵਿੱਚ ਵੀ ਆਖਦਾ ਹੈ, - ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।।</verse>
				<verse number="7">ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ</verse>
				<verse number="8">ਅਤੇ ਉਹ ਭਾਵੇਂ ਪੁੱਤ੍ਰ ਸੀ ਪਰ ਜਿਹੜੇ ਉਹ ਨੇ ਦੁਖ ਭੋਗੇ ਉਨ੍ਹਾਂ ਤੋਂ ਆਗਿਆਕਾਰੀ ਸਿੱਖੀ</verse>
				<verse number="9">ਅਤੇ ਉਹ ਸਿੱਧ ਹੋ ਕੇ ਓਹਨਾਂ ਸਭਨਾਂ ਦੀ ਜਿਹੜੇ ਉਹ ਦੇ ਆਗਿਆਕਾਰ ਹਨ ਸਦਾ ਦੀ ਗਤੀ ਦਾ ਕਾਰਨ ਹੋਇਆ</verse>
				<verse number="10">ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪਰਧਾਨ ਜਾਜਕ ਕਰਕੇ ਆਖਿਆ ਗਿਆ।।</verse>
				<verse number="11">ਉਹ ਦੇ ਵਿਖੇ ਅਸਾਂ ਬਹੁਤ ਕੁਝ ਆਖਣਾ ਹੈ ਜਿਹ ਦਾ ਅਰਥ ਕਰਨਾ ਔਖਾ ਹੈ ਇਸ ਲਈ ਜੋ ਤੁਸੀਂ ਕੰਨਾ ਤੋਂ ਬੋਲੇ ਹੋ ਗਏ ਹੋ</verse>
				<verse number="12">ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!</verse>
				<verse number="13">ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਇਸ ਲਈ ਕਿ ਨਿਆਣਾ ਹੈ</verse>
				<verse number="14">ਪਰ ਅੰਨ ਸਿਆਣਿਆਂ ਲਈ ਹੈ ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਭਲੇ ਬੁਰੇ ਦੀ ਜਾਚ ਕਰਨ ਨੂੰ ਅਭਿਆਸ ਨਾਲ ਸਾਧੀਆਂ ਹੋਈਆਂ ਹਨ।।</verse>
			</chapter>
			<chapter number="6">
				<verse number="1">ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,</verse>
				<verse number="2">ਅਸ਼ਨਾਨਾਂ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਉਂ ਦੀ</verse>
				<verse number="3">ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ</verse>
				<verse number="4">ਕਿਉਂਕਿ ਓਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸੁਰਗੀ ਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ</verse>
				<verse number="5">ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ</verse>
				<verse number="6">ਅਤੇ ਮਗਰੋਂ ਬੇਮੁਖ ਹੋ ਗਏ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਸਰੀਹਨ ਬੇਪਤ ਕਰਦੇ ਹਨ</verse>
				<verse number="7">ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ</verse>
				<verse number="8">ਪਰ ਜੇ ਉਹ ਕੰਡਿਆਲੀਆਂ ਅਤੇ ਭੱਖੜੇ ਉਤਪਤ ਕਰੇ ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਹ ਦਾ ਅੰਤ ਭਸਮ ਕੀਤਾ ਜਾਣਾ ਹੈ।।</verse>
				<verse number="9">ਪਰ ਹੇ ਪਿਆਰਿਓ, ਭਾਵੇਂ ਅਸੀਂ ਇਉਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਅੱਛੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸਰਬੰਧ ਰੱਖਦੀਆਂ ਹਨ</verse>
				<verse number="10">ਕਿਉਂ ਜੋ ਪਰਮੇਸ਼ੁਰ ਕੁਨਿਆਈ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜਿਹੜਾ ਤੁਸਾਂ ਉਹ ਦੇ ਨਾਮ ਨਾਲ ਵਿਖਾਇਆ ਭਈ ਤੁਸਾਂ ਸੰਤਾਂ ਦੀ ਸੇਵਾ ਕੀਤੀ, ਨਾਲੇ ਕਰਦੇ ਭੀ ਹੋ</verse>
				<verse number="11">ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚੋਂ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੋੜੀ ਉਹੋ ਜਿਹਾ ਜਤਨ ਕਰੇ</verse>
				<verse number="12">ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਨਿਹਚਾ ਅਤੇ ਧੀਰਜ ਦੇ ਰਾਹੀਂ ਵਾਇਦਿਆਂ ਦੇ ਅਧਕਾਰੀ ਹੁੰਦੇ ਹਨ।।</verse>
				<verse number="13">ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਬਚਨ ਦਿੱਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਹ ਦੀ ਓਹ ਸੌਂਹ ਖਾਂਦਾ ਉਹ ਨੇ ਆਪਣੀ ਹੀ ਸੌਂਹ ਖਾ ਕੇ ਆਖਿਆ</verse>
				<verse number="14">ਭਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ</verse>
				<verse number="15">ਇਸੇ ਤਰਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਬਚਨ ਨੂੰ ਪਰਾਪਤ ਕੀਤਾ</verse>
				<verse number="16">ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸੌਂਹ ਖਾਂਦੇ ਹਨ ਅਤੇ ਓਹਨਾਂ ਦੇ ਹਰੇਕ ਝਗੜੇ ਵਿੱਚ ਸਬੂਤੀ ਲਈ ਸੌਂਹ ਖਾਣੀ ਬੱਸ ਹੈ</verse>
				<verse number="17">ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ</verse>
				<verse number="18">ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ</verse>
				<verse number="19">ਅਤੇ ਉਹ ਆਸਾ ਮਾਨੋ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਅਚੱਲ ਅਤੇ ਇਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ</verse>
				<verse number="20">ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਪਰਧਾਨ ਜਾਜਕ ਬਣਿਆ।।</verse>
			</chapter>
			<chapter number="7">
				<verse number="1">ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ</verse>
				<verse number="2">ਜਿਹ ਨੂੰ ਅਬਰਾਹਾਮ ਨੇ ਸਭਨਾਂ ਵਸਤਾਂ ਦਾ ਦਸੌਂਧ ਵੀ ਦਿੱਤਾ ਉਹ ਪਹਿਲਾਂ ਆਪਣੇ ਨਾਉਂ ਦੇ ਅਰਥ ਅਨੁਸਾਰ ਧਰਮ ਦਾ ਰਾਜਾ ਹੈ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸਲਾਮਤੀ ਦਾ ਰਾਜਾ</verse>
				<verse number="3">ਜਿਹ ਦਾ ਨਾ ਪਿਤਾ ਨਾ ਮਾਤਾ ਨਾ ਕੁਲਪੱਤ੍ਰੀ ਹੈ, ਜਿਹ ਦੇ ਨਾ ਦਿਨਾਂ ਦਾ ਆਦ, ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤ੍ਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।।</verse>
				<verse number="4">ਹੁਣ ਧਿਆਨ ਕਰੋ ਭਈ ਇਹ ਕੇਡਾ ਮਹਾਤਮਾ ਸੀ ਜਿਹ ਨੂੰ ਘਰਾਣੇ ਦੇ ਸਰਦਾਰ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸੌਂਧ ਦਿੱਤਾ</verse>
				<verse number="5">ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਸ਼ਰਾ ਦੇ ਅਨੁਸਾਰ ਦਸੌਂਧ ਲੈਣ ਦਾ ਹੁਕਮ ਹੈ</verse>
				<verse number="6">ਪਰ ਜਿਹ ਦੀ ਕੁਲਪੱਤ੍ਰੀ ਉਨ੍ਹਾਂ ਨਾਲ ਨਹੀਂ ਸੀ ਰਲਦੀ ਉਹ ਨੇ ਅਬਰਾਹਾਮ ਤੋਂ ਦਸੌਂਧ ਲਿਆ ਅਤੇ ਉਹ ਨੂੰ ਅਸੀਸ ਦਿੱਤੀ ਜਿਹ ਨੂੰ ਬਚਨ ਦਿੱਤੇ ਹੋਏ ਸਨ</verse>
				<verse number="7">ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਅਸੀਸ ਮਿਲਦੀ ਹੈ</verse>
				<verse number="8">ਅਰ ਇੱਥੇ ਮਰਨ ਵਾਲੇ ਮਨੁੱਖ ਦਸੌਂਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਹ ਦੇ ਵਿਖੇ ਇਹ ਸਾਖੀ ਦਿੱਤੀ ਜਾਂਦੀ ਹੈ ਭਈ ਉਹ ਜੀਉਂਦਾ ਹੈ</verse>
				<verse number="9">ਸੋ ਇਹ ਆਖ ਸੱਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸੌਂਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸੌਂਧ ਦਿੱਤਾ</verse>
				<verse number="10">ਕਿਉਂ ਜੋ ਉਹ ਅਜੇ ਆਪਣੇ ਪਿਉ ਦੀ ਦੇਹ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।।</verse>
				<verse number="11">ਸੋ ਜੇ ਲੇਵੀ ਜਾਜਕਾਈ ਨਾਲ ਜਿਹ ਦੇ ਹੁੰਦਿਆਂ ਕੌਮਾਂ ਨੂੰ ਸ਼ਰਾ ਮਿਲੀ ਸੀ ਸੰਪੂਰਨਤਾਈ ਪਰਾਪਤ ਹੁੰਦੀ ਤਾਂ ਫੇਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ ॽ</verse>
				<verse number="12">ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਸ਼ਰਾ ਦਾ ਵੀ ਬਦਲਣਾ ਅਵੱਸ਼ ਹੈ</verse>
				<verse number="13">ਕਿਉਂਕਿ ਜਿਹ ਦੇ ਵਿਖੇ ਏਹ ਗੱਲਾਂ ਕਹੀਆਂ ਜਾਂਦੀਆਂ ਹਨ ਉਹ ਕਿਸੇ ਹੋਰ ਗੋਤ ਦਾ ਹੈ ਜਿਸ ਵਿੱਚੋਂ ਜਗਵੇਦੀ ਦੇ ਅੱਗੇ ਕਿਨੇ ਸੇਵਾ ਨਹੀਂ ਕੀਤੀ</verse>
				<verse number="14">ਕਿਉਂ ਜੋ ਇਹ ਪਰਗਟ ਹੈ ਭਈ ਸਾਡਾ ਪ੍ਰਭੁ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਵਿਖੇ ਕੁਝ ਨਹੀਂ ਆਖਿਆ</verse>
				<verse number="15">ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ</verse>
				<verse number="16">ਜਿਹੜਾ ਸਰੀਰ ਦੇ ਸਰਬੰਧੀ ਹੁਕਮ ਦੇ ਅਨੁਸਾਰ ਨਹੀਂ ਪਰ ਅਵਨਾਸੀ ਜੀਵਨ ਦੀ ਸ਼ਕਤੀ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਕਹਿਣਾ ਹੋਰ ਵੀ ਸਾਫ਼ ਹੁੰਦਾ ਹੈ</verse>
				<verse number="17">ਕਿਉਂ ਜੋ ਇਹ ਸਾਖੀ ਦਿੱਤੀ ਹੋਈ ਹੈ, - ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੀਕ ਦਾ ਜਾਜਕ ਹੈਂ।।</verse>
				<verse number="18">ਅਗਲਾ ਹੁਕਮ ਨਤਾਣਾ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।</verse>
				<verse number="19">ਕਿਉਂਕਿ ਸ਼ਰਾ ਨੇ ਕੁਝ ਭੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸਾ ਰੱਖੀ ਪਈ ਹੈ ਜਿਹ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਅੱਪੜਦੇ ਹਾਂ</verse>
				<verse number="20">ਅਤੇ ਇਹ ਬਿਨਾ ਸੌਂਹ ਖਾਂਧੇ ਨਾ ਬਣਿਆ</verse>
				<verse number="21">ਕਿਉਂ ਜੋ ਉਹ ਬਿਨਾ ਸੌਂਹ ਖਾਧੇ ਜਾਜਕ ਬਣੇ ਹਨ ਪਰ ਇਹ ਸੌਂਹ ਖਾਣ ਨਾਲ ਓਸ ਤੋਂ ਬਣਿਆ ਜਿਨ ਉਸ ਨੂੰ ਆਖਿਆ, -</verse>
				<verse number="22">ਪ੍ਰਭੁ ਨੇ ਸੌਂਹ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੀਕ ਦਾ ਜਾਜਕ ਹੈਂ।। ਸੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ</verse>
				<verse number="23">ਫੇਰ ਓਹ ਤਾਂ ਬਹੁਤੇ ਜਾਜਕ ਬਣੇ ਸਨ ਏਸ ਲਈ ਜੋ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ</verse>
				<verse number="24">ਪਰ ਇਹ ਸਦਾ ਤੀਕ ਜੋ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ</verse>
				<verse number="25">ਇਸ ਲਈ ਓਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ ਪੂਰਾ ਨਿਸਤਾਰਾ ਕਰ ਸੱਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਫਾਰਸ਼ ਕਰਨ ਨੂੰ ਸਦਾ ਜੀਉਂਦਾ ਹੈ।।</verse>
				<verse number="26">ਇਹੋ ਜਿਹਾ ਪਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ</verse>
				<verse number="27">ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ</verse>
				<verse number="28">ਸ਼ਰਾ ਤਾਂ ਮਨੁੱਖਾਂ ਨੂੰ ਜਿਹੜੇ ਨਿਤਾਣੇ ਹਨ ਪਰਧਾਨ ਜਾਜਕ ਠਹਿਰਾਉਂਦੀ ਹੈ ਪਰ ਸੌਂਹ ਦਾ ਬਚਨ ਜਿਹੜਾ ਸ਼ਰਾ ਦੇ ਮਗਰੋਂ ਹੋਇਆ ਸੀ ਪੁੱਤ੍ਰ ਨੂੰ, ਜੋ ਸਦਾ ਤੀਕ ਸਿੱਧ ਕੀਤਾ ਹੋਇਆ ਹੈ।।</verse>
			</chapter>
			<chapter number="8">
				<verse number="1">ਹੁਣ ਜਿਹੜੀਆਂ ਗੱਲਾਂ ਅਸੀਂ ਪਏ ਆਖਦੇ ਹਾਂ ਉਨ੍ਹਾਂ ਵਿੱਚੋਂ ਮੁਖ ਗੱਲ ਇਹ ਹੈ ਭਈ ਸਾਡਾ ਇਹੋ ਜਿਹਾ ਇੱਕ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾ ਉੱਤੇ ਵਾਹਿਗੁਰੂ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ</verse>
				<verse number="2">ਉਹ ਪਵਿੱਤਰ ਅਸਥਾਨ ਦਾ ਅਤੇ ਉਸ ਅਸਲ ਡੇਹਰੇ ਦਾ ਉਪਾਸਕ ਹੈ ਜਿਹ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੁ ਨੇ ਗੱਡਿਆ</verse>
				<verse number="3">ਹਰੇਕ ਪਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਨੂੰ ਥਾਪਿਆ ਜਾਂਦਾ ਹੈ, ਇਸ ਕਾਰਨ ਲੋੜੀਦਾ ਸੀ ਭਈ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ</verse>
				<verse number="4">ਜੇ ਉਹ ਧਰਤੀ ਉੱਤੇ ਹੁੰਦਾ ਤਾਂ ਜਾਜਕ ਹੁੰਦਾ ਹੀ ਨਾ, ਇਸ ਲਈ ਜੋ ਸ਼ਰਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਤਾਂ ਹੁੰਦੇ ਹੀ ਹਨ</verse>
				<verse number="5">ਜਿਹੜੇ ਸੁਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਕਰਦੇ ਹਨ, ਜਿਵੇਂ ਮੂਸਾ ਨੂੰ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਜਾਂ ਡੇਹਰਾ ਬਣਾਉਣ ਲੱਗਾ ਕਿ ਵੇਖਣਾ ਜਿਹੜਾ ਨਮੂਨਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ ਉਸੇ ਦੇ ਅਨੁਸਾਰ ਤੂੰ ਸੱਭੇ ਕੁਝ ਬਣਾਵੀਂ</verse>
				<verse number="6">ਪਰ ਹੁਣ ਜਿੰਨਾਕੁ ਉਹ ਅਗਲੇ ਨਾਲੋਂ ਇੱਕ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ਉੱਨ੍ਹੀ ਹੀ ਉਸ ਨੂੰ ਚੰਗੀ ਸੇਵਕਾਈ ਮਿਲੀ</verse>
				<verse number="7">ਪਰ ਜੇ ਉਹ ਪਹਿਲਾ ਨੇਮ ਬੇਨੁਕਸ ਹੁੰਦਾ ਤਾਂ ਦੂਏ ਲਈ ਥਾਂ ਨਾ ਭਾਲੀ ਜਾਂਦੀ</verse>
				<verse number="8">ਕਿਉਂ ਜੋ ਉਹ ਉਨ੍ਹਾਂ ਉੱਤੇ ਊਜ ਲਾ ਕੇ ਕਹਿੰਦਾ ਹੈ, - ਵੇਖੋ, ਓਹ ਦਿਨ ਆ ਰਹੇ ਹਨ, ਪ੍ਰਭੁ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ, ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,</verse>
				<verse number="9">ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ, ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, - ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ</verse>
				<verse number="10">ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ ।</verse>
				<verse number="11">ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।</verse>
				<verse number="12">ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।</verse>
				<verse number="13">ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ । ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।।</verse>
			</chapter>
			<chapter number="9">
				<verse number="1">ਸੋ ਪਹਿਲੇ ਨੇਮ ਵਿੱਚ ਭੀ ਬੰਦਗੀ ਦੀਆਂ ਬਿਧੀਆਂ ਅਤੇ ਇੱਕ ਸੰਸਾਰਕ ਪਵਿੱਤਰ ਅਸਥਾਨ ਹੈਸੀ</verse>
				<verse number="2">ਕਿਉਂ ਜੋ ਇੱਕ ਤੰਬੂ ਬਣਾਇਆ ਗਿਆ ਅਰਥਾਤ ਪਹਿਲਾ, ਜਿਹ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ । ਇਹ ਪਵਿੱਤਰ ਅਸਥਾਨ ਸਦਾਉਂਦਾ ਹੈ</verse>
				<verse number="3">ਅਤੇ ਦੂਏ ਪੜਦੇ ਦੇ ਅੰਦਰ ਉਹ ਤੰਬੂ ਸੀ ਜਿਹੜਾ ਅੱਤ ਪਵਿੱਤਰ ਅਸਥਾਨ ਸਦਾਉਂਦਾ ਹੈ</verse>
				<verse number="4">ਜਿਹ ਦੇ ਵਿੱਚ ਧੂਪ ਧੁਖਾਉਣ ਦੀ ਸੁਨਹਿਰੀ ਜਗਵੇਦੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨ ਦਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਛਿਟੀ ਜਿਸ ਵਿੱਚੋਂ ਲਗਰਾਂ ਫੁੱਟ ਨਿੱਕਲੀਆਂ ਅਤੇ ਨੇਮ ਦੀਆਂ ਪੱਟੀਆਂ ਸਨ</verse>
				<verse number="5">ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ ਇੱਕ ਕਰਕੇ ਬਿਆਨ ਕਰਨ ਦਾ ਹੁਣ ਵੇਲਾ ਨਹੀਂ</verse>
				<verse number="6">ਸੋ ਜਾਂ ਏਹ ਵਸਤਾਂ ਇਉਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਤੰਬੂ ਦੇ ਅੰਦਰ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ</verse>
				<verse number="7">ਪਰ ਦੂਏ ਦੇ ਅੰਦਰ ਇਕੱਲਾ ਪਰਧਾਨ ਜਾਜਕ ਵਰਹੇ ਦਿਨਾਂ ਪਿੱਛੋਂ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਿਨਾ ਨਹੀਂ ਜਿਹ ਨੂੰ ਆਪਣੀਆਂ ਅਤੇ ਪਰਜਾ ਦੀਆਂ ਭੁੱਲਾਂ ਚੁੱਕਾ ਲਈ ਚੜ੍ਹਾਉਂਦਾ ਸੀ</verse>
				<verse number="8">ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਭਈ ਪਵਿੱਤਰ ਅਸਥਾਨਾਂ ਦਾ ਰਾਹ ਅਜੇ ਖੁਲ੍ਹਾਂ ਨਹੀਂ ਸੀ ਹੋਇਆ ਜਿੰਨਾ ਚਿਰ ਪਹਿਲਾ ਡੇਹਰਾ ਖਲੋਤਾ ਸੀ</verse>
				<verse number="9">ਜਿਹੜਾ ਇਸ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਹ ਦੇ ਅਨੁਸਾਰ ਏਹੋ ਜੇਹੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ ਜੋ ਭਜਨ ਕਰਨ ਵਾਲੇ ਦੇ ਅੰਤਹਕਰਨ ਨੂੰ ਕਾਮਿਲ ਨਹੀਂ ਕਰ ਸੱਕਦੇ</verse>
				<verse number="10">ਏਹ ਖਾਣ ਪੀਣ ਅਤੇ ਭਾਂਤ ਭਾਂਤ ਦੇ ਅਸ਼ਨਾਨਾਂ ਸਣੇ ਨਿਰੀਆਂ ਸਰੀਰਕ ਬਿਧੀਆਂ ਸਨ ਜਿਹੜੀਆਂ ਸੁਧਾਰਨ ਦੇ ਸਮੇਂ ਤੀਕ ਠਹਿਰਾਈਆਂ ਗਈਆਂ ਸਨ।।</verse>
				<verse number="11">ਪਰ ਜਾਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਡੇਹਰੇ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ</verse>
				<verse number="12">ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਅਸਥਾਨਾਂ ਦੇ ਅੰਦਰ ਸਦੀਪਕ ਨਿਸਤਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ</verse>
				<verse number="13">ਕਿਉਂਕਿ ਜੇ ਬੱਕਰਿਆਂ ਅਤੇ ਵਹਿੜਕਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟਾਂ ਉੱਤੇ ਧੂੜੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ</verse>
				<verse number="14">ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।</verse>
				<verse number="15">ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ</verse>
				<verse number="16">ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਾਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ</verse>
				<verse number="17">ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾ ਚਿਰ ਵਸੀਅਤ ਕਰਨ ਵਾਲਾ ਜੀਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ</verse>
				<verse number="18">ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨਾ ਨਹੀਂ ਕੀਤਾ ਗਿਆ</verse>
				<verse number="19">ਕਿਉਂਕਿ ਜਾਂ ਮੂਸਾ ਸ਼ਰਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਹਟਿਆ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਣੀ ਅਤੇ ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ</verse>
				<verse number="20">ਭਈ ਇਹ ਉਸ ਨੇਮ ਦਾ ਲਹੂ ਹੈ ਜਿਹ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ</verse>
				<verse number="21">ਅਤੇ ਇਸੇ ਤਰਾਂ ਉਹ ਨੇ ਤੰਬੂ ਉੱਤੇ ਅਤੇ ਸੇਵਕਾਈ ਦੀ ਸਾਰੀ ਸਾਮਗਰੀ ਉੱਤੇ ਲਹੂ ਛਿੜਕਿਆ</verse>
				<verse number="22">ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।।</verse>
				<verse number="23">ਸੋ ਅਵੱਸ਼ ਸੀ ਭਈ ਸੁਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸੁਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲਿਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ</verse>
				<verse number="24">ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਅਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸੁਰਗ ਵਿੱਚ ਹੀ ਗਿਆ ਭਈ ਹੁਣ ਸਾਡੇ ਲਈ ਪਰਮੇਸ਼ੁਰ ਦੇ ਸਨਮੁਖ ਪੇਸ਼ ਹੋਵੇ</verse>
				<verse number="25">ਅਤੇ ਇਹ ਨਹੀਂ ਭਈ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪਰਧਾਨ ਜਾਜਕ ਪਵਿੱਤ੍ਰ ਅਸਥਾਨ ਦੇ ਅੰਦਰ ਵਰਹੇ ਦੇ ਵਰਹੇ ਦੂਜੇ ਦਾ ਲਹੂ ਲੈ ਕੇ ਜਾਂਦਾ ਹੁੰਦਾ ਸੀ</verse>
				<verse number="26">ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ</verse>
				<verse number="27">ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਉਂ ਹੁੰਦਾ ਹੈ</verse>
				<verse number="28">ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।</verse>
			</chapter>
			<chapter number="10">
				<verse number="1">ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ</verse>
				<verse number="2">ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾॽ</verse>
				<verse number="3">ਪਰ ਇਨ੍ਹਾਂ ਬਲੀਦਾਨਾਂ ਤੋਂ ਵਰਹੇ ਦੇ ਵਰਹੇ ਪਾਪ ਚੇਤੇ ਆਉਂਦੇ ਹਨ</verse>
				<verse number="4">ਕਿਉਂ ਜੋ ਅਣਹੋਣਾ ਹੈ ਭਈ ਵਹਿੜਕਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ</verse>
				<verse number="5">ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, — ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ, ਪਰ ਮੇਰੇ ਲਈ ਦੇਹੀ ਤਿਆਰ ਕੀਤੀ ।</verse>
				<verse number="6">ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,</verse>
				<verse number="7">ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।।</verse>
				<verse number="8">ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ —</verse>
				<verse number="9">ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ</verse>
				<verse number="10">ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ</verse>
				<verse number="11">ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ</verse>
				<verse number="12">ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ</verse>
				<verse number="13">ਅਤੇ ਇਦੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ</verse>
				<verse number="14">ਕਿਉਂ ਜੋ ਉਹ ਨੇ ਇੱਕੋ ਭੇਟ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ</verse>
				<verse number="15">ਅਤੇ ਪਵਿੱਤਰ ਆਤਮਾ ਭੀ ਸਾਨੂੰ ਸਾਖੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, -</verse>
				<verse number="16">ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,</verse>
				<verse number="17">ਅਤੇ ਓਹਨਾਂ ਦੇ ਪਾਪਾਂ ਨੂੰ, ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।</verse>
				<verse number="18">ਸੋ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।।</verse>
				<verse number="19">ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਅਸਥਾਨ ਦੇ ਅੰਦਰ ਜਾਣ ਦੀ ਦਿਲੇਰੀ ਹੈ</verse>
				<verse number="20">ਅਰਥਾਤ ਓਸ ਨਵੇਂ ਅਤੇ ਜੀਉਂਦੇ ਰਾਹ ਥੀਂ ਜਿਹੜਾ ਉਹ ਨੇ ਪੜਦੇ ਮਾਨੋ ਆਪਣੇ ਸਰੀਰ ਥਾਣੀ ਸਾਡੇ ਲਈ ਖੋਲ੍ਹਿਆ</verse>
				<verse number="21">ਅਤੇ ਜਦੋਂ ਸਾਡਾ ਇੱਕ ਮਹਾ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ</verse>
				<verse number="22">ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੀ ਨਿਹਚਾ ਨਾਲ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨੁਲ੍ਹਾਈ ਗਈ ਨੇੜੇ ਜਾਈਏ</verse>
				<verse number="23">ਅਸੀਂ ਆਸ ਦੇ ਸੱਚੇ ਇਕਰਾਰ ਨੂੰ ਤਕੜਾਈ ਨਾਲ ਫੜੀ ਰਖੀਏ ਕਿਉਂਕਿ ਜਿਹ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ</verse>
				<verse number="24">ਅਤੇ ਪ੍ਰੇਮ ਅਰ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਏ ਦਾ ਧਿਆਨ ਰੱਖੀਏ</verse>
				<verse number="25">ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।</verse>
				<verse number="26">ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ</verse>
				<verse number="27">ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ</verse>
				<verse number="28">ਜਿਸ ਕਿਸੇ ਨੇ ਮੂਸਾ ਦੀ ਸ਼ਰਾ ਦੀ ਟਾਲਨਾ ਕੀਤੀ ਹੋਵੇ ਓਹ ਦੋਂਹ ਯਾ ਤਿਹੁੰ ਗਵਾਹਾਂ ਦੀ ਗਵਾਹੀ ਨਾਲ ਬਿਨਾ ਤਰਸ ਕੀਤਿਆਂ ਮਾਰਿਆ ਜਾਂਦਾ ਹੈ</verse>
				<verse number="29">ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ</verse>
				<verse number="30">ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਹ ਨੇ ਆਖਿਆ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ਅਤੇ ਫੇਰ ਇਹ ਕਿ ਪ੍ਰਭੁ ਆਪਣੀ ਪਰਜਾ ਦਾ ਨਿਆਉਂ ਕਰੇਗਾ</verse>
				<verse number="31">ਜੀਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਣਕ ਗੱਲ ਹੈ!।।</verse>
				<verse number="32">ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਪਿੱਛੋਂ ਤੁਸਾਂ ਦੁਖਾਂ ਦੇ ਵੱਡੇ ਘੋਲਮਘੋਲ ਨੂੰ ਸਹਿ ਲਿਆ</verse>
				<verse number="33">ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਓਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰਾਂ ਦੁਰਦਸ਼ਾ ਹੁੰਦੀ ਸੀ</verse>
				<verse number="34">ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਨਾਲ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋ ਉੱਤਮ ਅਤੇ ਅਟੱਲ ਹੈ</verse>
				<verse number="35">ਸੋ ਤੁਸਾਂ ਆਪਣੀ ਦਿਲੇਰੀ ਨੂੰ ਕਿਤੇ ਗੁਆ ਨਾ ਬੈਠਣਾ ਕਿ ਉਹ ਦਾ ਵੱਡਾ ਫਲ ਹੈ</verse>
				<verse number="36">ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ</verse>
				<verse number="37">ਇਹ ਲਿਖਿਆ ਹੈ, - ਹੁਣ ਥੋੜਾ ਜਿਹਾ ਚਿਰ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਚਿਰ ਨਾ ਲਾਵੇਗਾ।</verse>
				<verse number="38">ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ, ਅਤੇ ਜੇ ਉਹ ਪਿਛਾਂਹਾ ਹਟ ਜਾਵੇ, ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ ।।</verse>
				<verse number="39">ਪਰ ਅਸੀਂ ਓਹਨਾਂ ਵਿੱਚੋਂ ਨਹੀਂ ਜਿਹੜੇ ਪਿਛਾਹਾਂ ਹਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਓਹਨਾਂ ਵਿੱਚੋਂ ਜਿਹੜੇ ਨਿਹਚਾ ਕਰ ਕੇ ਜਾਨ ਬਚਾ ਰੱਖਦੇ ਹਨ।।</verse>
			</chapter>
			<chapter number="11">
				<verse number="1">ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ</verse>
				<verse number="2">ਅਤੇ ਇਸੇ ਵਿਖੇ ਬਜ਼ੁਰਗਾਂ ਦੇ ਲਈ ਸਾਖੀ ਦਿੱਤੀ ਗਈ</verse>
				<verse number="3">ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ</verse>
				<verse number="4">ਨਿਹਚਾ ਨਾਲ ਹਾਬਲ ਨੇ ਕਾਇਨ ਨਾਲੋਂ ਪਰਮੇਸ਼ੁਰ ਦੇ ਅੱਗੇ ਉੱਤਮ ਬਲੀਦਾਨ ਚੜ੍ਹਾਇਆ ਜਿਸ ਕਰਕੇ ਇਹ ਸਾਖੀ ਦਿੱਤੀ ਗਈ ਭਈ ਉਹ ਧਰਮੀ ਹੈ ਕਿਉਂ ਜੋ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਵਿਖੇ ਸਾਖੀ ਦਿੱਤੀ ਅਤੇ ਉਸ ਨਿਹਚਾ ਦੇ ਰਾਹੀਂ ਉਹ ਹੁਣ ਤੀਕੁਰ ਬੋਲਦਾ ਹੈ ਭਾਵੇਂ ਉਹ ਮਰ ਗਿਆ</verse>
				<verse number="5">ਨਿਹਚਾ ਨਾਲ ਹਨੋਕ ਉਤਾਹਾਂ ਚੁੱਕਿਆ ਗਿਆ ਭਈ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਇਸ ਲਈ ਜੋ ਪਰਮੇਸ਼ੁਰ ਨੇ ਉਹ ਨੂੰ ਉਤਾਹਾਂ ਚੁੱਕ ਲਿਆ ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਸਾਖੀ ਦਿੱਤੀ ਗਈ ਸੀ ਭਈ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ</verse>
				<verse number="6">ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ</verse>
				<verse number="7">ਨਿਹਚਾ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਖਬਰ ਪਾ ਕੇ ਜਿਹੜੀਆਂ ਅਜੇ ਅਣਡਿੱਠ ਸਨ ਸਹਮ ਕੇ ਆਪਣੇ ਘਰ ਦੇ ਬਚਾਉ ਲਈ ਕਿਸ਼ਤੀ ਬਣਾਈ ਅਤੇ ਉਸ ਨਿਹਚਾ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਰਮ ਦਾ ਅਧਕਾਰੀ ਹੋਇਆ ਜਿਹੜਾ ਨਿਹਚਾ ਤੋਂ ਹੀ ਹੁੰਦਾ ਹੈ</verse>
				<verse number="8">ਨਿਹਚਾ ਨਾਲ ਅਬਰਾਹਾਮ ਜਾਂ ਸੱਦਿਆ ਗਿਆ ਤਾਂ ਓਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਹ ਨੂੰ ਉਹ ਨੇ ਅਧਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਨਹੀਂ ਸੀ ਜਾਣਦਾ ਭਈ ਮੈਂ ਕਿੱਧਰ ਨੂੰ ਲਗਾ ਜਾਂਦਾ ਹਾਂ ਤਾਂ ਵੀ ਨਿੱਕਲ ਤੁਰਿਆ</verse>
				<verse number="9">ਨਿਹਚਾ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਜਿਹੜੇ ਉਹ ਦੇ ਸੰਗ ਓਸੇ ਵਾਇਦੇ ਦੇ ਅਧਕਾਰੀ ਸਨ ਤੰਬੂਆਂ ਵਿੱਚ ਵਾਸ ਕੀਤਾ</verse>
				<verse number="10">ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਹ ਦੀਆਂ ਨੀਹਾਂ ਹਨ ਅਤੇ ਜਿਹ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ</verse>
				<verse number="11">ਨਿਹਚਾ ਨਾਲ ਸਾਰਾਹ ਨੇ ਆਪ ਵੀ ਜਦੋਂ ਬੁੱਢੀ ਹੋ ਗਈ ਗਰਭਵੰਤੀ ਹੋਣ ਦੀ ਸ਼ਕਤੀ ਪਾਈ ਇਸ ਲਈ ਜੋ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ</verse>
				<verse number="12">ਉਪਰੰਤ ਇੱਕ ਤੋਂ ਜੋ ਮੁਰਦਾ ਜਿਹਾ ਸੀ ਐਨੇਕੁ ਉਤਪਤ ਹੋਏ ਜਿੰਨੇਕੁ ਬਹੁਤਾਇਤ ਕਰਕੇ ਅਕਾਸ਼ ਦੇ ਤਾਰੇ ਹਨ ਅਤੇ ਜਿੰਨੇਕੁ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਜੋ ਅਣਗਿਣਤ ਹਨ।।</verse>
				<verse number="13">ਏਹ ਸੱਭੇ ਨਿਹਚਾ ਵਿੱਚ ਮਰ ਗਏ ਅਤੇ ਉਨ੍ਹਾਂ ਨੂੰ ਦਿੱਤੇ ਹੋਏ ਬਚਨ ਪਰਾਪਤ ਨਾ ਹੋਏ ਪਰ ਓਹ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆਂ ਨੂੰ ਆਖਿਆ ਅਤੇ ਮੰਨ ਲਿਆ ਭਈ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ</verse>
				<verse number="14">ਕਿਉਂਕਿ ਜਿਹੜੇ ਅਜੇਹੀਆਂ ਗੱਲਾਂ ਆਖਦੇ ਹਨ ਓਹ ਪਰਗਟ ਕਰਦੇ ਹਨ ਭਈ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ</verse>
				<verse number="15">ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਹਾਂ ਉਨ੍ਹਾਂ ਨੂੰ ਮੁੜ ਜਾਣ ਦਾ ਵੇਲਾ ਹੁੰਦਾ</verse>
				<verse number="16">ਪਰ ਹੁਣ ਓਹ ਉਸ ਤੋਂ ਉੱਤਮ ਅਰਥਾਤ ਸੁਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਨ੍ਹਾਂ ਦਾ ਪਰਮੇਸ਼ੁਰ ਕਹਾਵੇ ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਤਿਆਰ ਕਰ ਛੱਡੀ ਹੈ ।।</verse>
				<verse number="17">ਨਿਹਚਾ ਨਾਲ ਅਬਰਾਹਾਮ ਨੇ ਜਦ ਪਰਤਾਇਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ । ਹਾਂ, ਆਪਣੇ ਇਕਲੌਤੇ ਨੂੰ ਉਹ ਜਿਹ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ</verse>
				<verse number="18">ਅਤੇ ਜਿਹ ਨੂੰ ਇਹ ਆਖਿਆ ਗਿਆ ਭਈ ਇਸਹਾਕ ਤੋਂ ਤੇਰੀ ਅੰਸ ਅਖਵਾਏਗੀ</verse>
				<verse number="19">ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਭੀ ਉਠਾਲਣ ਨੂੰ ਸਮਰਥ ਹੈ ਜਿਨ੍ਹਾਂ ਵਿੱਚੋਂ ਉਹ ਨੇ ਮਾਨੋ ਉਹ ਨੂੰ ਪਰਾਪਤ ਵੀ ਕਰ ਲਿਆ</verse>
				<verse number="20">ਨਿਹਚਾ ਨਾਲ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਵਿਖੇ ਭੀ ਯਾਕੂਬ ਅਤੇ ਏਸਾਓ ਨੂੰ ਅਸੀਸ ਦਿੱਤੀ</verse>
				<verse number="21">ਨਿਹਚਾ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤ੍ਰਾਂ ਨੂੰ ਇੱਕ ਇੱਕ ਕਰਕੇ ਅਸੀਸ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ</verse>
				<verse number="22">ਨਿਹਚਾ ਨਾਲ ਯੂਸੁਫ਼ ਨੇ ਆਪਣੇ ਅੰਤਕਾਲ ਦੇ ਵੇਲੇ ਇਸਰਾਏਲੀਆਂ ਦੇ ਉੱਥੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਵਿਖੇ ਹੁਕਮ ਦਿੱਤਾ</verse>
				<verse number="23">ਨਿਹਚਾ ਨਾਲ ਜਾਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਦੇ ਉਹ ਨੂੰ ਤਿੰਨਾਂ ਮਹੀਨਿਆਂ ਤੀਕ ਲੁਕਾ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਭਈ ਬਾਲਕ ਸੋਹਣਾ ਹੈ ਅਤੇ ਓਹ ਪਾਤਸ਼ਾਹ ਦੇ ਫ਼ਰਮਾਨ ਤੋਂ ਨਾ ਡਰੇ</verse>
				<verse number="24">ਨਿਹਚਾ ਨਾਲ ਮੂਸਾ ਨੇ ਜਾਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤ੍ਰ ਅਖਵਾਉਣ ਤੋਂ ਇਨਕਾਰ ਕੀਤਾ</verse>
				<verse number="25">ਕਿਉਂ ਜੋ ਉਹ ਨੇ ਪਾਪ ਦੇ ਭੋਗ ਬਿਲਾਸ ਨਾਲੋਂ ਜੋ ਥੋੜੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜਬਰੀ ਝੱਲਣ ਨੂੰ ਬਾਹਲਾ ਪਸੰਦ ਕੀਤਾ</verse>
				<verse number="26">ਅਤੇ ਉਹ ਨੇ ਵਿਚਾਰ ਕੀਤਾ ਭਈ ਮਸੀਹ ਦੇ ਨਮਿੱਤ ਨਿੰਦਿਆ ਜਾਣਾ ਮਿਸਰ ਦੇ ਖ਼ਜਾਨਿਆਂ ਨਾਲੋਂ ਵੱਡਾ ਧਨ ਹੈ ਕਿਉਂ ਜੋ ਫਲ ਵੱਲ ਉਹ ਦਾ ਧਿਆਨ ਸੀ</verse>
				<verse number="27">ਨਿਹਚਾ ਨਾਲ ਉਹ ਪਾਤਸ਼ਾਹ ਦੇ ਕ੍ਰੋਧ ਤੋਂ ਭੈ ਨਾ ਕਰ ਕੇ ਮਿਸਰ ਨੂੰ ਛੱਡ ਦਿੱਤਾ ਕਿਉਂ ਜੋ ਉਹ ਅਲੱਖ ਨੂੰ ਜਾਣੀਦਾ ਲੱਖ ਕੇ ਤਕੜਾ ਰਿਹਾ</verse>
				<verse number="28">ਨਿਹਚਾ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਬਿਧੀ ਨੂੰ ਮੰਨਿਆ ਭਈ ਨਾ ਹੋਵੇ ਜੋ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ</verse>
				<verse number="29">ਨਿਹਚਾ ਨਾਲ ਓਹ ਲਾਲ ਸੰਮੁਦਰ ਦੇ ਵਿੱਚ ਦੀ ਜਿਵੇਂ ਸੁੱਕੀ ਜਮੀਨ ਉੱਤੇ ਦੀ ਪਾਰ ਲੰਘ ਗਏ ਪਰ ਇਹ ਦਾ ਜਾਂ ਮਿਸਰੀਆਂ ਨੇ ਉੱਦਮ ਕੀਤਾ ਤਾਂ ਡੁੱਬ ਮੋਏ</verse>
				<verse number="30">ਨਿਹਚਾ ਨਾਲ ਯਰੀਹੋ ਦੀ ਸਫ਼ੀਲ ਜਾਂ ਸੱਤਾਂ ਦਿਨਾਂ ਤੀਕ ਘੇਰੀ ਗਈ ਤਾਂ ਢਹਿ ਪਈ</verse>
				<verse number="31">ਨਿਹਚਾ ਨਾਲ ਰਹਾਬ ਬੇਸਵਾ ਬੇਪਰਤੀਤਿਆਂ ਦੇ ਸੰਗ ਨਾਸ ਨਾ ਹੋਈ ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁਖ ਸਾਂਦ ਨਾਲ ਆਪਣੇ ਘਰ ਉਤਾਰਿਆ।।</verse>
				<verse number="32">ਹੁਣ ਮੈਂ ਹੋਰ ਕੀ ਆਖਾਂ ॽ ਕਿਉਂ ਜੋ ਵਿਹਲ ਨਹੀਂ ਭਈ ਗਿਦਾਊਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੀ ਵਾਰਤਾ ਕਰਾਂ</verse>
				<verse number="33">ਜਿਨ੍ਹਾਂ ਨੇ ਨਿਹਚਾ ਦੇ ਰਾਹੀਂ ਪਾਤਸ਼ਾਹੀਆਂ ਨੂੰ ਫਤਹ ਕੀਤਾ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪਰਾਪਤ ਕੀਤਾ, ਬਬਰ ਸੇਰਾਂ ਦੇ ਮੂੰਹ ਬੰਦ ਕੀਤੇ</verse>
				<verse number="34">ਅੱਗ ਦੇ ਤਾਉ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਓਹ ਨਿਰਬਲਤਾਈ ਵਿੱਚ ਬਲੀ ਹੋਏ ਜੁੱਧ ਵਿੱਚ ਸੂਰਮੇ ਬਣੇ, ਓਪਰਿਆਂ ਦੀਆਂ ਫ਼ੌਜ਼ਾਂ ਨੂੰ ਭਜਾ ਦਿੱਤਾ</verse>
				<verse number="35">ਤੀਵੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆ ਨੂੰ ਲੱਭਿਆ। ਕਈਕੁ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਮੰਨਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪਰਾਪਤ ਕਰਨ</verse>
				<verse number="36">ਅਤੇ ਕਈਕੁ ਠੱਠਿਆਂ ਵਿੱਚ ਉੱਡਾਏ ਜਾਣ ਅਤੇ ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਨਾਲ ਪਰਤਾਏ ਗਏ</verse>
				<verse number="37">ਓਹ ਪਥਰਾਓ ਕੀਤੇ ਗਏ, ਆਰਿਆਂ ਨਾਲ ਚੀਰੇ ਗਏ, ਪਰਤਾਏ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਅਤੇ ਦੁਖੀ ਹੋਏ ਹੋਏ ਅਤੇ ਜਬਰੀ ਝੱਲਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖਲੜੀਆਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -</verse>
				<verse number="38">ਸੰਸਾਰ ਓਹਨਾਂ ਦੇ ਜੋਗ ਨਹੀਂ ਸੀ — ਓਹ ਉਜਾੜਾਂ ਅਤੇ ਪਹਾੜਾਂ ਅਤੇ ਗੁਫਾਂ ਅਤੇ ਧਰਤੀ ਦੀਆਂ ਖੁੰਦਰਾਂ ਵਿੱਚ ਲੁੱਕਦੇ ਪਏ ਫਿਰੇ</verse>
				<verse number="39">ਅਤੇ ਏਹ ਸੱਭੇ ਭਾਵੇਂ ਓਹਨਾਂ ਲਈ ਓਹਨਾਂ ਦੀ ਨਿਹਚਾ ਦੇ ਕਾਰਨ ਸਾਖੀ ਦਿੱਤੀ ਗਈ ਤਾਂ ਵੀ ਵਾਇਦੇ ਨੂੰ ਪਰਾਪਤ ਨਾ ਹੋਏ</verse>
				<verse number="40">ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਭਈ ਓਹ ਸਾਥੋਂ ਬਿਨਾ ਕਾਮਿਲ ਨਾ ਹੋਣ।।</verse>
			</chapter>
			<chapter number="12">
				<verse number="1">ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਸਹਿਜ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਸਬਰ ਨਾਲ ਦੌੜੀਏ</verse>
				<verse number="2">ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ</verse>
				<verse number="3">ਤੁਸੀਂ ਉਹ ਨੂੰ ਸੋਚੋ ਜਿਹ ਨੇ ਆਪਣੇ ਉੱਤੇ ਪਾਪੀਆਂ ਦੀ ਐਡੀ ਲਾਗਬਾਜ਼ੀ ਸਹਿ ਲਈ ਭਈ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਜੀ ਵਿੱਚ ਢਿੱਲੇ ਪੈ ਜਾਓ</verse>
				<verse number="4">ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੀਕੁਰ ਸਾਹਮਣਾ ਨਹੀਂ ਕੀਤਾ</verse>
				<verse number="5">ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਙੁ ਸਮਝਾਈਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੁ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ</verse>
				<verse number="6">ਕਿਉਂ ਜੋ ਜਿਹ ਦੇ ਨਾਲ ਪਿਆਰ ਕਰਦਾ ਹੈ, ਪ੍ਰਭੁ ਉਹ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਹ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।।</verse>
				<verse number="7">ਤੁਸੀਂ ਸਹਾਰਾ ਜੋ ਕਰਦੇ ਹੋ ਇਹ ਤਾੜੇ ਜਾਣ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਡੇ ਨਾਲ ਅਜਿਹਾ ਵਰਤਦਾ ਹੈ ਜਿਹਾ ਪੁੱਤ੍ਰਾਂ ਨਾਲ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾॽ</verse>
				<verse number="8">ਪਰ ਜੇ ਤੁਸੀਂ ਉਸ ਤਾੜਨਾ ਬਿਨਾ ਰਹੇ ਜਿਹ ਦੇ ਵਿੱਚ ਸੱਭੋ ਸਾਂਝੀ ਹੋਏ ਹਨ ਤਾਂ ਤੁਸੀਂ ਪੁੱਤ੍ਰ ਨਹੀਂ ਸਗੋਂ ਹਰਾਮ ਦੇ ਹੋ!</verse>
				<verse number="9">ਫੇਰ ਸਾਡੇ ਸਰੀਰਕ ਪਿਉ ਸਨ ਜਿਹੜੇ ਤਾੜਨਾ ਕਰਦੇ ਸਨ ਅਤੇ ਅਸਾਂ ਓਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਬਹੁਤ ਵਧੀਕ ਆਤਮਿਆਂ ਦੇ ਪਿਤਾ ਦੇ ਅਧੀਨ ਨਾ ਹੋਈਏ ਅਤੇ ਜੀਵੀਏॽ</verse>
				<verse number="10">ਓਹ ਤਾਂ ਥੋੜੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ</verse>
				<verse number="11">ਸਾਰੀ ਤਾੜਨਾ ਤਾਂ ਓਸ ਵੇਲੇ ਅਨੰਦ ਦੀ ਨਹੀਂ ਸਗੋਂ ਸੋਗ ਦੀ ਗੱਲ ਸੁੱਝਦੀ ਹੈ ਪਰ ਮਗਰੋਂ ਉਹ ਓਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਧਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ</verse>
				<verse number="12">ਇਸ ਲਈ ਢਿੱਲਿਆਂ ਹੱਥਾਂ ਅਤੇ ਭਿੜਦਿਆਂ ਗੋਡਿਆਂ ਨੂੰ ਸਿੱਧਿਆਂ ਕਰੋ</verse>
				<verse number="13">ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।।</verse>
				<verse number="14">ਸਭਨਾ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ</verse>
				<verse number="15">ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵੰਜਿਆ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁਖ ਦੇਵੇ ਅਤੇ ਬਾਹਲੇ ਉਸ ਦੇ ਕਾਰਨ ਭ੍ਰਿਸ਼ਟ ਹੋ ਜਾਣ</verse>
				<verse number="16">ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਓ ਵਾਂਙੁ ਕੁਧਰਮੀ ਹੋਵੇ ਜਿਹ ਨੇ ਇੱਕ ਡੰਗ ਦੇ ਖਾਣ ਪਿੱਛੇ ਆਪਣੇ ਜੇਠੇ ਹੋਣ ਦਾ ਹੱਕ ਵੇਚ ਸੁੱਟਿਆ</verse>
				<verse number="17">ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।।</verse>
				<verse number="18">ਤੁਸੀਂ ਤਾਂ ਓਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੇ ਬੋਲੇ, ਨਾ ਅਨ੍ਹੇਰੇ ਘੁੱਪ, ਨਾ ਝੱਖੜ ਝੋਲੇ,</verse>
				<verse number="19">ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਭਈ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!</verse>
				<verse number="20">ਕਿਉਂ ਜੋ ਓਹ ਉਸ ਹੁਕਮ ਨੂੰ ਸਹਾਰ ਨਾ ਸੱਕੇ ਭਈ ਜੇ ਪਸੂ ਵੀ ਪਹਾੜ ਨਾਲ ਲੱਗੇ ਤਾਂ ਪਥਰਾਉ ਕੀਤਾ ਜਾਵੇ</verse>
				<verse number="21">ਅਤੇ ਉਹ ਜੋ ਦਿੱਸਿਆ ਸੋ ਅਜਿਹਾ ਭਿਆਣਕ ਸੀ ਜੋ ਮੂਸਾ ਨੇ ਆਖਿਆ ਭਈ ਮੈਂ ਬਹੁਤ ਹੀ ਡਰਦਾ ਅਤੇ ਥਰ ਥਰ ਕੰਬਦਾ ਹਾਂ!</verse>
				<verse number="22">ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅਕਾਲ ਪੁਰਖ ਦੀ ਨਗਰੀ ਸੁਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ</verse>
				<verse number="23">ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਭਨਾਂ ਦਾ ਨਿਆਉਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆਂ ਧਰਮੀਆਂ ਦੇ ਆਤਮਿਆਂ ਕੋਲ</verse>
				<verse number="24">ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾ ਕਰਦਾ ਹੈ</verse>
				<verse number="25">ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ</verse>
				<verse number="26">ਜਿਹ ਦੇ ਸ਼ਬਦ ਨੇ ਓਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਨਿਰਾ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਕਾਂਬਾ ਲਾ ਦਿਆਂਗਾ</verse>
				<verse number="27">ਅਤੇ ਇਹ ਜਿਹੜਾ ਬਚਨ ਹੈ ਕਿ \ਫੇਰ ਇੱਕ ਵਾਰੀ,\ ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ</verse>
				<verse number="28">***</verse>
				<verse number="29">ਸੋਂ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਭੈ ਨਾਲ ਪਰਮੇਸ਼ੁਰ ਦੀ ਉਹ ਉਪਾਸਨਾ ਕਰੀਏ ਜੋ ਉਹ ਦੇ ਮਨ ਭਾਵੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।।</verse>
			</chapter>
			<chapter number="13">
				<verse number="1">ਭਰੱਪਣ ਦਾ ਪ੍ਰੇਮ ਬਣਿਆ ਰਹੇ</verse>
				<verse number="2">ਪਰਾਹੁਣਚਾਰੀ ਕਰਨੀ ਨਾ ਭੁੱਲਿਓ ਕਿਉ ਜੋ ਇਹ ਕਰ ਕੇ ਕਿੰਨਿਆ ਨੇ ਦੂਤਾਂ ਨੂੰ ਬਿਨ ਪਛਾਣੇ ਘਰ ਉਤਾਰਿਆ ਹੈ</verse>
				<verse number="3">ਬੰਧੂਆਂ ਨੂੰ ਇਉਂ ਚੇਤੇ ਰੱਖੋ ਭਈ ਜਾਣੋ ਤੁਸੀਂ ਓਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਓਹਨਾਂ ਨੂੰ ਜਿਹੜੇ ਜਬਰੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ</verse>
				<verse number="4">ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ</verse>
				<verse number="5">ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਂਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ</verse>
				<verse number="6">ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾॽ।।</verse>
				<verse number="7">ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਓਹਨਾਂ ਦੀ ਚਾਲ ਦੇ ਓੜਕ ਵੱਲ ਧਿਆਨ ਕਰ ਕੇ ਓਹਨਾਂ ਦੀ ਨਿਹਚਾ ਦੀ ਰੀਸ ਕਰੋ</verse>
				<verse number="8">ਯਿਸੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ ਜੁੱਗ ਇੱਕੋ ਜਿਹਾ ਹੈ</verse>
				<verse number="9">ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂ ਨਾਲ ਭਰਮਾਏ ਨਾ ਜਾਓ ਕਿਉ ਜੋ ਚੰਗਾ ਇਹ ਹੈ ਭਈ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ</verse>
				<verse number="10">ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਹਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ</verse>
				<verse number="11">ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ</verse>
				<verse number="12">ਇਸ ਲਈ ਯਿਸੂ ਨੇ ਵੀ ਭਈ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ਫਾਟਕੋਂ ਬਾਹਰ ਦੁੱਖ ਝੱਲਿਆ</verse>
				<verse number="13">ਸੋ ਆਓ, ਅਸੀਂ ਓਹ ਦੇ ਨਮਿੱਤ ਨਿੰਦਿਆ ਸਹਿੰਦੇ ਡੇਰਿਓਂ ਬਾਹਰ ਉਹ ਦੇ ਕੋਲ ਚੱਲੀਏ</verse>
				<verse number="14">ਕਿਉਂ ਜੋ ਸਾਡਾ ਇੱਥੋ ਕੋਈ ਇਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ</verse>
				<verse number="15">ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ</verse>
				<verse number="16">ਪਰ ਭਲਾ ਕਰਨੋਂ ਅਤੇ ਪਰਉਪਕਾਰ ਕਰਨੋਂ ਨਾ ਭੁੱਲਿਓ ਕਿਉਂਕਿ ਅਜੇਹਿਆਂ ਬਲੀਦਾਨਾਂ ਤੋਂ ਪਰਮੇਸ਼ੁਰ ਪਰਸੰਨ ਹੁੰਦਾ ਹੈ</verse>
				<verse number="17">ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।</verse>
				<verse number="18">ਸਾਡੇ ਲਈ ਪ੍ਰਾਰਥਨਾ ਕਰੋ ਕਿਉਂ ਜੋ ਸਾਨੂੰ ਨਿਹਚਾ ਹੈ ਭਈ ਸਾਡਾ ਅੰਤਹਕਰਨ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ</verse>
				<verse number="19">ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਭਈ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਵਾਂ।।</verse>
				<verse number="20">ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੁ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉਠਾ ਲਿਆਇਆ</verse>
				<verse number="21">ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਭਈ ਤੁਸੀਂ ਉਹ ਦੀ ਇੱਛਿਆ ਨੂੰ ਪੂਰਿਆਂ ਕਰੋ ਅਤੇ ਜੋ ਕੁਝ ਉਹ ਨੂੰ ਭਾਉਂਦਾ ਹੈ ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਰਾਹੀਂ ਕਰੇ ਜਿਹ ਦੀ ਵਡਿਆਈ ਜੁੱਗੋ ਜੁੱਗ ਹੋਵੇ!।। ਆਮੀਨ।।</verse>
				<verse number="22">ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ</verse>
				<verse number="23">ਤੁਹਾਨੂੰ ਮਲੂਮ ਹੋਵੇ ਭਈ ਸਾਡਾ ਭਰਾ ਤਿਮੋਥਿਉਸ ਕੈਦੋਂ ਛੁੱਟ ਗਿਆ । ਜੇ ਉਹ ਛੇਤੀ ਆਇਆ ਤਾਂ ਮੈਂ ਉਹ ਦੇ ਨਾਲ ਆਣ ਕੇ ਤੁਹਾਡਾ ਦਰਸ਼ਣ ਕਰਾਂਗਾ।।</verse>
				<verse number="24">ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁਖ ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਓਹ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।</verse>
				<verse number="25">ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।। ਆਮੀਨ।।</verse>
			</chapter>
		</book>
		<book number="59">
			<chapter number="1">
				<verse number="1">ਲਿਖਤੁਮ ਯਾਕੂਬ ਜਿਹੜਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦਾ ਦਾਸ ਹਾਂ ਅੱਗੇ ਜੋਗ ਉਨ੍ਹਾਂ ਬਾਰਾਂ ਗੋਤਾਂ ਦੀ ਜਿਹੜੇ ਖਿੰਡੇ ਹੋਏ ਹਨ ਸੁਖ ਸਾਂਦ ਹੋਵੇ।।</verse>
				<verse number="2">ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ।</verse>
				<verse number="3">ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ</verse>
				<verse number="4">ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।।</verse>
				<verse number="5">ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ</verse>
				<verse number="6">ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ</verse>
				<verse number="7">ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ</verse>
				<verse number="8">ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।।</verse>
				<verse number="9">ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ</verse>
				<verse number="10">ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ</verse>
				<verse number="11">ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।।</verse>
				<verse number="12">ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ</verse>
				<verse number="13">ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ</verse>
				<verse number="14">ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ</verse>
				<verse number="15">ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ</verse>
				<verse number="16">ਹੇ ਮੇਰੇ ਪਿਆਰੇ ਭਰਾਵੋਂ, ਤੁਸੀਂ ਧੋਖਾ ਨਾ ਖਾਓ</verse>
				<verse number="17">ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ</verse>
				<verse number="18">ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।।</verse>
				<verse number="19">ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ</verse>
				<verse number="20">ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ</verse>
				<verse number="21">ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ</verse>
				<verse number="22">ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ</verse>
				<verse number="23">ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ</verse>
				<verse number="24">ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ</verse>
				<verse number="25">ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ</verse>
				<verse number="26">ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ</verse>
				<verse number="27">ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।।</verse>
			</chapter>
			<chapter number="2">
				<verse number="1">ਹੇ ਮੇਰੇ ਭਰਾਵੋ, ਸਾਡੇ ਪਰਤਾਪਵਾਨ ਪ੍ਰਭੁ ਯਿਸੂ ਮਸੀਹ ਦੀ ਨਿਹਚਾ ਨੂੰ ਕਿਸੇ ਦੇ ਪੱਖ ਪਾਤ ਨਾਲ ਨਾ ਰੱਖੋ</verse>
				<verse number="2">ਕਿਉਂਕਿ ਜੇ ਕੋਈ ਪੁਰਖ ਸੋਨੇ ਦੀ ਅੰਗੂਠੀ ਪਾਈ ਅਤੇ ਭੜਕੀਲੇ ਬਸਤਰ ਪਹਿਨੇ ਤੁਹਾਡੀ ਸਮਾਜ ਵਿੱਚ ਆਇਆ ਅਤੇ ਇੱਕ ਗਰੀਬ ਵੀ ਮੈਲੇ ਲੀੜੇ ਪਹਿਨੇ ਆਇਆ</verse>
				<verse number="3">ਅਤੇ ਤੁਸਾਂ ਓਸ ਭੜਕੀਲੇ ਬਸਤਰਾਂ ਵਾਲੇ ਦਾ ਲਿਹਾਜ਼ ਕੀਤਾ ਅਤੇ ਓਹ ਨੂੰ ਆਖਿਆ, ਐਥੇ ਚੰਗੀ ਤਰਾਂ ਨਾਲ ਬਹਿ ਜਾਓ ਅਤੇ ਉਸ ਗਰੀਬ ਨੂੰ ਕਿਹਾ ਭਈ ਤੂੰ ਉੱਥੇ ਖੜਾ ਰਹੁ ਯਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ</verse>
				<verse number="4">ਤਾਂ ਕੀ ਤੁਸਾਂ ਆਪਣਿਆਂ ਮਨਾਂ ਵਿੱਚ ਦੁਆਇਤ ਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈ ਨਹੀਂ ਬਣੇॽ</verse>
				<verse number="5">ਸੁਣੋ, ਹੇ ਮੇਰੇ ਪਿਆਰੇ ਭਰਾਵੋ, ਕੀ ਪਰਮੇਸ਼ੁਰ ਨੇ ਓਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਭਈ ਨਿਹਚਾ ਵਿੱਚ ਧਨੀ ਹੋਣ ਅਤੇ ਉਸ ਰਾਜ ਦੇ ਅਧਕਾਰੀ ਹੋਣ ਜਿਹ ਦਾ ਬਚਨ ਉਹ ਨੇ ਆਪਣਿਆਂ ਪ੍ਰੇਮੀਆਂ ਨੂੰ ਦਿੱਤਾ ਸੀॽ</verse>
				<verse number="6">ਪਰ ਤੁਸਾਂ ਗਰੀਬ ਦੀ ਪਤ ਲਾਹ ਸੁੱਟੀ! ਭਲਾ, ਧਨਵਾਨ ਤੁਹਾਡੇ ਨਾਲ ਅਨ੍ਹੇਰ ਨਹੀਂ ਕਰਦੇॽ ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਨਹੀਂ ਖੜਦੇॽ</verse>
				<verse number="7">ਭਲਾ, ਏਹੋ ਨਹੀਂ ਜਿਹੜੇ ਉਸ ਉੱਤਮ ਨਾਮ ਉੱਤੇ ਜਿਸ ਤੋਂ ਤੁਸੀਂ ਸਦਾਉਂਦੇ ਹੋ ਕੁਫ਼ਰ ਬੱਕਦੇ ਹਨॽ</verse>
				<verse number="8">ਪਰ ਤਾਂ ਵੀ ਜੇ ਤੁਸੀਂ ਓਸ ਸ਼ਾਹੀ ਹੁਕਮ ਨੂੰ ਪੂਰਿਆਂ ਕਰਦੇ ਹੋ ਜਿਵੇਂ ਧਰਮ ਪੁਸਤਕ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ, ਤਾਂ ਭਲਾ ਕਰਦੇ ਹੋ</verse>
				<verse number="9">ਪਰ ਜੇ ਤੁਸੀਂ ਪੱਖ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਸ਼ਰਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ</verse>
				<verse number="10">ਜੋ ਕੋਈ ਸਾਰੀ ਸ਼ਰਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਉਹ ਸਭਨਾਂ ਵਿੱਚ ਦੋਸ਼ੀ ਹੋਇਆ</verse>
				<verse number="11">ਕਿਉਂਕਿ ਜਿਹ ਨੇ ਆਖਿਆ ਭਈ ਜ਼ਨਾਹ ਨਾ ਕਰ, ਉਹ ਨੇ ਇਹ ਵੀ ਆਖਿਆ ਭਈ ਖੂਨ ਨਾ ਕਰ। ਸੋ ਜੇ ਤੈਂ ਜ਼ਨਾਹ ਨਾ ਕੀਤਾ ਪਰ ਖੂਨ ਕੀਤਾ ਤਾਂ ਤੂੰ ਸ਼ਰਾ ਦਾ ਉਲੰਘਣ ਕਰਨ ਵਾਲਾ ਹੋਇਆ</verse>
				<verse number="12">ਤੁਸੀਂ ਇਉਂ ਬੋਲੋ ਅਤੇ ਇਉਂ ਕੰਮ ਕਰੋ ਜਿਵੇਂ ਓਹ ਜਿਨ੍ਹਾਂ ਦਾ ਨਿਆਉਂ ਅਜ਼ਾਦੀ ਦੀ ਸ਼ਰਾ ਨਾਲ ਹੋਣਾ ਹੈ</verse>
				<verse number="13">ਕਿਉਂਕਿ ਜਿਹ ਨੇ ਦਯਾ ਨਾ ਕੀਤੀ ਉਹ ਦਾ ਨਿਆਉਂ ਦਯਾ ਤੋਂ ਬਿਨਾ ਕੀਤਾ ਜਾਵੇਗਾ। ਦਯਾ ਨਿਆਉਂ ਦੇ ਉੱਤੇ ਫ਼ਤਹ ਪਾਉਂਦੀ ਹੈ।।</verse>
				<verse number="14">ਹੇ ਮੇਰੇ ਭਰਾਵੋ, ਜੇ ਕੋਈ ਆਖੇ ਭਈ ਮੈਨੂੰ ਨਿਹਚਾ ਹੈ ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆॽ ਭਲਾ, ਇਹ ਨਿਹਚਾ ਉਹ ਨੂੰ ਬਚਾ ਸੱਕਦੀ ਹੈॽ</verse>
				<verse number="15">ਜੇ ਕੋਈ ਭਾਈ ਯਾ ਭੈਣ ਨੰਗਾ ਅਤੇ ਰੱਜਵੀ ਰੋਟੀ ਤੋਂ ਥੁੜਿਆ ਹੋਵੇ</verse>
				<verse number="16">ਅਤੇ ਤੁਸਾਂ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਭਈ ਸੁੱਖ ਸਾਂਦ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਲੋੜੀਦੀਆਂ ਹਨ ਓਹ ਤੁਸਾਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆॽ</verse>
				<verse number="17">ਇਸੇ ਪਰਕਾਰ ਨਿਹਚਾ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਤੋਂ ਮੋਈ ਹੋਈ ਹੈ</verse>
				<verse number="18">ਪਰ ਕੋਈ ਆਖੇਗਾ ਭਈ ਤੇਰੇ ਕੋਲ ਨਿਹਚਾ ਹੈ ਅਤੇ ਮੇਰੇ ਕੋਲ ਅਮਲ ਹਨ । ਤੂੰ ਆਪਣੀ ਨਿਹਚਾ ਅਮਲਾਂ ਬਿਨਾ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਅਮਲਾਂ ਨਾਲ ਤੈਨੂੰ ਆਪਣੀ ਨਿਹਚਾ ਵਿਖਾਵਾਂਗਾ</verse>
				<verse number="19">ਤੂੰ ਨਿਹਚਾ ਰੱਖਦਾ ਹੈਂ ਜੋ ਪਰਮੇਸ਼ੁਰ ਇੱਕੋ ਹੈ। ਇਹ ਤੂੰ ਅੱਛਾ ਕਰਦਾ ਹੈ । ਭੂਤ ਇਹੋ ਨਿਹਚਾ ਕਰਦੇ ਹਨ ਅਤੇ ਕੰਬਦੇ ਹਨ</verse>
				<verse number="20">ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਜਾਣਿਆ ਚਾਹੁੰਦਾ ਹੈਂ ਭਈ ਅਮਲਾਂ ਬਾਝੋਂ ਨਿਹਚਾ ਅਕਾਰਥ ਹੈॽ</verse>
				<verse number="21">ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਠਹਿਰਾਇਆ ਗਿਆ ਜਦੋਂ ਉਹ ਨੇ ਆਪਣੇ ਪੁੱਤ੍ਰ ਇਸਹਾਕ ਨੂੰ ਜਗਵੇਦੀ ਉੱਤੇ ਚਾੜ੍ਹ ਦਿੱਤਾॽ</verse>
				<verse number="22">ਤੂੰ ਵੇਖਦਾ ਹੈਂ ਭਈ ਨਿਹਚਾ ਉਹ ਦੇ ਅਮਲਾਂ ਨਾਲ ਗੁਣਕਾਰ ਹੋਈ ਅਤੇ ਅਮਲਾਂ ਤੋਂ ਨਿਹਚਾ ਸੰਪੂਰਨ ਹੋਈ</verse>
				<verse number="23">ਅਤੇ ਧਰਮ ਪੁਸਤਕ ਦਾ ਇਹ ਵਾਕ ਪੂਰਾ ਹੋਇਆ ਭਈ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਸ ਦੇ ਲਈ ਧਰਮ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਸਦਾਇਆ</verse>
				<verse number="24">ਤੁਸੀਂ ਵੇਖਦੇ ਹੋ ਭਈ ਮਨੁੱਖ ਨਿਰੀ ਨਿਹਚਾ ਨਾਲ ਹੀ ਨਹੀਂ ਸਗੋਂ ਅਮਲਾਂ ਨਾਲ ਧਰਮੀ ਠਹਿਰਾਇਆ ਜਾਂਦਾ ਹੈ</verse>
				<verse number="25">ਅਤੇ ਓਸੇ ਪਰਕਾਰ ਕੀ ਰਹਾਬ ਵੇਸਵਾ ਭੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਹਲਕਾਰਿਆਂ ਨੂੰ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਏ ਰਾਹ ਥਾਣੀ ਤੋਰ ਦਿੱਤਾॽ</verse>
				<verse number="26">ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।।</verse>
			</chapter>
			<chapter number="3">
				<verse number="1">ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ</verse>
				<verse number="2">ਇਸ ਲਈ ਜੋ ਅਸੀਂ ਸੱਭੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਪੁਰਸ਼ ਹੈ ਅਤੇ ਸਾਰੀ ਦੇਹੀ ਨੂੰ ਭੀ ਲਗਾਮ ਦੇ ਸੱਕਦਾ ਹੈ</verse>
				<verse number="3">ਜਦੋਂ ਅਸੀਂ ਘੋੜਿਆਂ ਦੀਆਂ ਲਗਾਮਾਂ ਉਨ੍ਹਾਂ ਦੇ ਮੂੰਹਾਂ ਵਿੱਚ ਦਿੰਦੇ ਹਾਂ ਭਈ ਓਹ ਸਾਡੇ ਵੱਸ ਵਿੱਚ ਰਹਿਣ ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ</verse>
				<verse number="4">ਵੇਖੋ, ਜਹਾਜ਼ ਵੀ ਭਾਵੇਂ ਕੇਡੇ ਕੇਡੇ ਵੱਡੇ ਹਨ ਅਤੇ ਡਾਢੀਆਂ ਅਨ੍ਹੇਰੀਆਂ ਨਾਲ ਉਡਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ</verse>
				<verse number="5">ਇਸੇ ਪਰਕਾਰ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੇ ਫੌੜ ਮਾਰਦੀ ਹੈ, - ਵੇਖੋ, ਕੇਡਾ ਵੱਡਾ ਬਣ ਕਿਹੀ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!।।</verse>
				<verse number="6">ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਕੁਧਰਮ ਦੀ ਦੁਨੀਆਂ ਜੀਭ ਹੈ ਜਿਹੜੀ ਸਾਰੀ ਦੇਹੀ ਨੂੰ ਦਾਗ ਲਾਉਂਦੀ ਅਤੇ ਭਵਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!</verse>
				<verse number="7">ਕਿਉਂਕਿ ਜੰਗਲੀ ਜਨਾਉਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰੇਕ ਜ਼ਾਤ ਮਨੁੱਖ ਜ਼ਾਤ ਦੇ ਵੱਸ ਵਿੱਚ ਕੀਤੀ ਜਾਂਦੀ ਸਗੋਂ ਕੀਤੀ ਭੀ ਗਈ ਹੈ</verse>
				<verse number="8">ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸੱਕਦਾ । ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਵਿੱਸ ਨਾਲ ਭਰੀ ਹੋਈ ਹੈ</verse>
				<verse number="9">ਓਸੇ ਨਾਲ ਅਸੀਂ ਪ੍ਰਭੁ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਓਸੇ ਨਾਲ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ ਫਿਟਕਾਰ ਦਿੰਦੇ ਹਾਂ</verse>
				<verse number="10">ਇੱਕੋ ਮੂੰਹ ਵਿੱਚੋਂ ਬਰਕਤ ਅਤੇ ਫਿਟਕਾਰ ਨਿੱਕਲਦੀ ਹੈ! ਹੇ ਮੇਰੇ ਭਰਾਵੋ, ਏਹ ਗੱਲਾਂ ਇਉਂ ਨਹੀਂ ਹੋਣੀਆਂ ਚਾਹੀਦੀਆਂ ਹਨ!</verse>
				<verse number="11">ਭਲਾ, ਸੋਮੇ ਦੇ ਇੱਕੋ ਮੂੰਹ ਤੋਂ ਕਦੇ ਮਿੱਠਾ ਅਤੇ ਖਾਰਾ ਪਾਣੀ ਭੀ ਨਿਕੱਲਦਾ ਹੈ ॽ</verse>
				<verse number="12">ਹੇ ਮੇਰੇ ਭਰਾਵੋ, ਕੀ ਇਹ ਹੋ ਸੱਕਦਾ ਹੈ ਜੋ ਹਜੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਅਥਵਾ ਅੰਗੂਰੀ ਵੇਲ ਨੂੰ ਹਜੀਰ ਲੱਗੇॽ ਖਾਰੇ ਪਾਣੀ ਵਿੱਚੋਂ ਭੀ ਮਿੱਠਾ ਪਾਣੀ ਨਹੀਂ ਨਿਕੱਲਦਾ ਹੈ।।</verse>
				<verse number="13">ਤੁਹਾਡੇ ਵਿੱਚ ਬੁੱਧਵਾਨ ਅਤੇ ਸਿਆਣਾ ਕਿਹੜਾ ਹੈॽ ਉਹ ਸ਼ੁਭ ਚਾਲ ਤੋਂ ਬੁੱਧ ਦੀ ਨਰਮਾਈ ਨਾਲ ਆਪਣੇ ਕਰਮ ਵਿਖਾਵੇ</verse>
				<verse number="14">ਪਰ ਜੇ ਤੁਸੀਂ ਆਪਣੇ ਦਿਲ ਵਿੱਚ ਤਿੱਖੀ ਅਣਖ ਅਤੇ ਧੜੇਬਾਜ਼ੀ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਨਾ ਘੁਮੰਡ ਕਰੋ, ਨਾ ਝੂਠ ਮਾਰੋ</verse>
				<verse number="15">ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉਤਰ ਆਉਂਦੀ ਹੈ ਸਗੋਂ ਸੰਸਾਰੀ, ਪ੍ਰਾਣਕ, ਸ਼ਤਾਨੀ ਹੈ</verse>
				<verse number="16">ਕਿਉਂਕਿ ਜਿੱਥੇ ਈਰਖਾ ਅਤੇ ਥੜੇਬਾਜ਼ੀ ਹੁੰਦੀ ਹੈ ਉੱਥੇ ਘਮਸਾਣ ਅਤੇ ਹਰ ਭਾਂਤ ਦਾ ਮੰਦਾ ਕੰਮ ਹੁੰਦਾ ਹੈ</verse>
				<verse number="17">ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ</verse>
				<verse number="18">ਅਤੇ ਧਰਮ ਦਾ ਫਲ ਮੇਲ ਕਰਾਉਣ ਵਾਲਿਆਂ ਤੋਂ ਮੇਲ ਨਾਲ ਬੀਜਿਆ ਜਾਂਦਾ ਹੈ।।</verse>
			</chapter>
			<chapter number="4">
				<verse number="1">ਲੜਾਈਆਂ ਕਿੱਥੋਂ ਅਤੇ ਝਗੜੇ ਕਿੱਥੋਂ ਤੁਹਾਡੇ ਵਿੱਚ ਆਉਂਦੇ ਹਨॽ ਕੀ ਐਥੋਂ ਨਹੀਂ ਅਰਥਾਤ ਤੁਹਾਡਿਆਂ ਭੋਗ ਬਿਲਾਸਾਂ ਤੋਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਜੁੱਧ ਕਰਦੇ ਹਨॽ</verse>
				<verse number="2">ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪਰਾਪਤ ਨਹੀਂ ਕਰ ਸੱਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਪੱਲੇ ਕੁਝ ਨਹੀਂ ਪੈਂਦਾ ਇਸ ਲਈ ਜੋ ਮੰਗਦੇ ਨਹੀਂ</verse>
				<verse number="3">ਤੁਸੀਂ ਮੰਗਦੇ ਹੋ ਪਰ ਲੱਭਦਾ ਨਹੀਂ ਕਿਉਂ ਜੋ ਬਦਨੀਤੀ ਨਾਲ ਮੰਗਦੇ ਹੋ ਭਈ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ</verse>
				<verse number="4">ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ ਸੰਸਾਰ ਦਾ ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈॽ ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ</verse>
				<verse number="5">ਅਥਵਾ ਕੀ ਤੁਸੀਂ ਇਹ ਭਰਮ ਕਰਦੋ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈॽ</verse>
				<verse number="6">ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ</verse>
				<verse number="7">ਉਪਰੰਤ ਤੁਸੀਂ ਪਰਮੇਸ਼ੁਰ ਦੇ ਅਧੀਨ ਹੋਵੋ । ਪਰ ਸ਼ਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ</verse>
				<verse number="8">ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ</verse>
				<verse number="9">ਦੁਖੀ ਹੋਵੋ, ਸੋਗ ਕਰੋ ਅਤੇ ਰੋਵੋ । ਤੁਹਾਡਾ ਹਾਸਾ ਸੋਗ ਨਾਲ ਅਤੇ ਤੁਹਾਡਾ ਅਨੰਦ ਉਦਾਸੀ ਨਾਲ ਬਦਲ ਜਾਵੇ</verse>
				<verse number="10">ਪ੍ਰਭੁ ਦੇ ਅੱਗੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਿਆਂ ਕਰੇਗਾ।।</verse>
				<verse number="11">ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਨਾ ਬੋਲੋ । ਜੋ ਕੋਈ ਭਰਾ ਦੇ ਵਿਰੁੱਧ ਬੋਲਦਾ ਹੈ ਅਥਵਾ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਸ਼ਰਾ ਦੇ ਵਿਰੁਧ ਬੋਲਦਾ ਹੈ ਅਤੇ ਸ਼ਰਾ ਉੱਤੇ ਦੋਸ਼ ਲਾਉਂਦਾ ਹੈ । ਪਰ ਜੇ ਤੂੰ ਸ਼ਰਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਸ਼ਰਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ</verse>
				<verse number="12">ਸ਼ਰਾ ਦਾ ਦੇਣ ਵਾਲਾ ਅਤੇ ਨਿਆਈ ਇੱਕੋ ਹੈ ਅਰਥਾਤ ਉਹ ਜਿਹੜਾ ਮੁਕਤੀ ਦੇਣ ਅਤੇ ਨਾਸ ਕਰਨ ਨੂੰ ਸਮਰੱਥ ਹੈ । ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ॽ।।</verse>
				<verse number="13">ਓਏ ਤੁਸੀਂ ਜੋ ਇਹ ਆਖਦੇ ਹੋ ਭਈ ਅਸੀਂ ਅੱਜ ਯਾ ਭਲਕੇ ਫ਼ਲਾਣੇ ਨਗਰ ਨੂੰ ਜਾਵਾਂਗੇ ਅਤੇ ਉੱਥੇ ਇੱਕ ਵਰਹਾ ਕੱਟਾਂਗੇ ਅਤੇ ਵਣਜ ਬੁਪਾਰ ਕਰਾਂਗੇ ਅਤੇ ਕੁਝ ਖੱਟਾਂਗੇ</verse>
				<verse number="14">ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਭਲਕੇ ਕੀ ਹੋਵੇਗਾ! ਤੁਹਾਡੀ ਜਿੰਦ ਹੈ ਹੀ ਕੀ ॽ ਕਿਉਂ ਜੋ ਤੁਸੀਂ ਤਾਂ ਭਾਫ਼ ਹੋ ਜਿਹੜੀ ਥੋੜਾਕੁ ਚਿਰ ਦਿੱਸਦੀ ਹੈ ਫਿਰ ਅਲੋਪ ਹੋ ਜਾਂਦੀ ਹੈ</verse>
				<verse number="15">ਸਗੋਂ ਤੁਸਾਂ ਇਹ ਆਖਣਾ ਸੀ ਭਈ ਪ੍ਰਭੁ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਯਾ ਉਹ ਕੰਮ ਕਰਾਂਗੇ</verse>
				<verse number="16">ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉਤੇ ਘੁਮੰਡ ਕਰਦੇ ਹੋ । ਇਹੋ ਜਿਹਾ ਘੁਮੰਡ ਸਾਰਾ ਹੀ ਬੁਰਾ ਹੁੰਦਾ ਹੈ</verse>
				<verse number="17">ਸੋ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਏਹ ਉਸ ਦੇ ਲਈ ਪਾਪ ਹੈ।।</verse>
			</chapter>
			<chapter number="5">
				<verse number="1">ਓਏ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾਂ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ ਮਾਰ ਕੇ ਰੋਵੋ!</verse>
				<verse number="2">ਤੁਹਾਡਾ ਧਨ ਗਲ ਗਿਆ ਅਤੇ ਤੁਹਾਡੇ ਬਸਤਰ ਕੀੜੇ ਦੇ ਖਾਧੇ ਹੋਏ ਹਨ</verse>
				<verse number="3">ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਙੁ ਤੁਹਾਡਾ ਮਾਸ ਖਾ ਜਾਵੇਗਾ । ਤੁਸਾਂ ਅੰਤ ਦਿਆਂ ਦਿਨਾਂ ਵਿੱਚ ਧਨ ਜੋੜਿਆ ਹੈ</verse>
				<verse number="4">ਵੇਖੋ, ਜਿਨ੍ਹਾਂ ਲਾਵਿਆਂ ਨੇ ਤੁਹਾਡੇ ਖੇਤ ਵੱਢੇ ਓਹਨਾਂ ਦੀ ਲਾਵੀ ਜਿਹੜੀ ਤੁਸਾਂ ਦਲਬੇ ਨਾਲ ਦੱਬ ਰੱਖੀ ਹੈ ਫਰਿਆਂਦਾ ਕਰਦੀ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾ ਦੇ ਪ੍ਰਭੂ ਦੀ ਕੰਨੀਂ ਪਹੁੰਚ ਕਰਦੀ ਅਤੇ ਵਾਢਿਆਂ ਗਈਆਂ ਹਨ!</verse>
				<verse number="5">ਤੁਸਾਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਸ਼ੂਕਾ ਸ਼ਾਕੀ ਕੀਤੀ। ਤੁਸਾਂ ਕੋਹੇ ਜਾਣ ਦੇ ਦਿਨ ਆਪਣੇ ਹਿਰਦਿਆਂ ਨੂੰ ਪਾਲਿਆਂ ਹੈ!</verse>
				<verse number="6">ਤੁਸਾਂ ਧਰਮੀ ਨੂੰ ਦੋਸ਼ੀ ਠਹਿਰਾਇਆ, ਉਹ ਨੂੰ ਵੱਢ ਸੁੱਟਿਆ। ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।।</verse>
				<verse number="7">ਸੋ ਹੇ ਭਰਾਵੋ, ਪ੍ਰਭੁ ਦੇ ਆਉਣ ਤੀਕ ਧੀਰਜ ਕਰੋ। ਵੇਖੋ, ਕਰਸਾਣ ਧਰਤੀ ਦੀ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਓਹ ਦੇ ਲਈ ਧੀਰਜ ਕਰਦਾ ਹੈ ਜਿੰਨਾ ਚਿਰ ਓਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ</verse>
				<verse number="8">ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੁ ਦਾ ਆਉਣਾ ਨੇੜੇ ਹੀ ਹੈ</verse>
				<verse number="9">ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਬੁੜ ਬੁੜ ਨਾ ਕਰੋ ਭਈ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈ ਬੂਹੇ ਉੱਤੇ ਖਲੋਤਾ ਹੈ!</verse>
				<verse number="10">ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੁ ਦਾ ਨਾਮ ਲੈ ਕੇ ਬੋਲਦੇ ਸਨ ਉਨ੍ਹਾਂ ਨੂੰ ਦੁਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਮੰਨ ਲਓ</verse>
				<verse number="11">ਵੇਖੋ, ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਸਬਰ ਕੀਤਾ। ਤੁਸਾਂ ਅੱਯੂਬ ਦਾ ਸਬਰ ਸੁਣਿਆ ਹੈ ਅਤੇ ਪ੍ਰਭੁ ਦਾ ਪਰੋਜਨ ਜਾਣਦੇ ਹੋ ਭਈ ਪ੍ਰਭੁ ਵੱਡਾ ਦਰਦੀ ਅਤੇ ਦਿਆਲੂ ਹੈ ।।</verse>
				<verse number="12">ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਭਈ ਤੁਸਾਂ ਸੌਂਹ ਨਾ ਖਾਣੀ, ਨਾ ਅਕਾਸ਼ ਦੀ, ਨਾ ਧਰਤੀ ਦੀ, ਨਾ ਹੋਰ ਕਾਸੇ ਦੀ ਸੌਂਹ। ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਭਈ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।।</verse>
				<verse number="13">ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ॽ ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈॽ ਤਾਂ ਭਜਨ ਗਾਵੇ</verse>
				<verse number="14">ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈॽ ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ</verse>
				<verse number="15">ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ</verse>
				<verse number="16">ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ</verse>
				<verse number="17">ਏਲੀਯਾਹ ਸਾਡੇ ਵਰਗਾ ਦੁਖ ਸੁਖ ਭੋਗਣ ਵਾਲਾ ਮਨੁੱਖ ਸੀ ਅਤੇ ਉਹ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਭਈ ਵਰਖਾ ਨਾ ਹੋਵੇ ਤਾਂ ਸਾਢੇ ਤਿੰਨਾਂ ਵਰਿਹਾਂ ਤੀਕ ਉਸ ਧਰਤੀ ਉੱਤੇ ਵਰਖਾ ਨਾ ਹੋਈ</verse>
				<verse number="18">ਅਤੇ ਉਹ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੇ ਫਲ ਉਗਾਏ।।</verse>
				<verse number="19">ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ</verse>
				<verse number="20">ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।</verse>
			</chapter>
		</book>
		<book number="60">
			<chapter number="1">
				<verse number="1">ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ</verse>
				<verse number="2">ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।</verse>
				<verse number="3">ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ</verse>
				<verse number="4">ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ</verse>
				<verse number="5">ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟ ਹੋਣ ਵਾਲੀ ਹੈ ਬਚਾਏ ਰਹਿੰਦੇ ਹੋ</verse>
				<verse number="6">ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ</verse>
				<verse number="7">ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ</verse>
				<verse number="8">ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ</verse>
				<verse number="9">ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ</verse>
				<verse number="10">ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ</verse>
				<verse number="11">ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ</verse>
				<verse number="12">ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।</verse>
				<verse number="13">ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ</verse>
				<verse number="14">ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ</verse>
				<verse number="15">ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ</verse>
				<verse number="16">ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ</verse>
				<verse number="17">ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ</verse>
				<verse number="18">ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ</verse>
				<verse number="19">ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ</verse>
				<verse number="20">ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ</verse>
				<verse number="21">ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ</verse>
				<verse number="22">ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ</verse>
				<verse number="23">ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਿਹੜਾ ਜੀਉਂਦਾ, ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ</verse>
				<verse number="24">ਕਿਉਂਕਿ — ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।।</verse>
				<verse number="25">ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ ।।</verse>
			</chapter>
			<chapter number="2">
				<verse number="1">ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ</verse>
				<verse number="2">ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ</verse>
				<verse number="3">ਜੇਕਰ ਤਾਂ ਤੁਸਾਂ ਸੁਆਦ ਚੱਖ ਕੇ ਵੇਖਿਆ ਭਈ ਪ੍ਰਭੁ ਕਿਰਪਾਲੂ ਹੈ</verse>
				<verse number="4">ਜਿਹ ਦੇ ਕੋਲ ਤੁਸੀਂ ਆਏ ਹੋ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ</verse>
				<verse number="5">ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ</verse>
				<verse number="6">ਇਸ ਲਈ ਜੋ ਧਰਮ ਪੁਸਤਕ ਵਿੱਚ ਇਹ ਆਇਆ ਹੈ, - ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਅਮੋਲਕ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਪਰਤੀਤ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।।</verse>
				<verse number="7">ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, - ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।</verse>
				<verse number="8">ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ</verse>
				<verse number="9">ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ</verse>
				<verse number="10">ਤੁਸੀਂ ਤਾਂ ਅੱਗੇ ਪਰਜਾ ਹੀ ਨਾ ਸਾਓ ਅਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਸਾਂ ਉੱਤੇ ਰਹਮ ਨਾ ਹੋਇਆ ਸੀ ਪਰ ਹੁਣ ਰਹਮ ਹੋਇਆ ਹੈ ।।</verse>
				<verse number="11">ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ</verse>
				<verse number="12">ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ ।।</verse>
				<verse number="13">ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਸਭਨਾਂ ਤੋਂ ਉਹ ਵੱਡਾ ਹੈ</verse>
				<verse number="14">ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ</verse>
				<verse number="15">ਕਿਉਂ ਜੋ ਪਰਮੇਸ਼ੁਰ ਦੀ ਇੱਛਿਆ ਇਉਂ ਹੈ ਭਈ ਤੁਸੀਂ ਸੁਕਰਮ ਕਰ ਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ</verse>
				<verse number="16">ਤੁਸੀਂ ਅਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ</verse>
				<verse number="17">ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪ੍ਰੇਮ ਰੱਖੋ, ਪਰਮੇਸ਼ੁਰ ਦਾ ਭੈ ਮੰਨੋ, ਪਾਤਸ਼ਾਹ ਦਾ ਆਦਰ ਕਰੋ।।</verse>
				<verse number="18">ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ — ਨਿਰੇ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਕਰੜੇ ਸੁਭਾਉ ਵਾਲਿਆਂ ਦੇ ਭੀ</verse>
				<verse number="19">ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਖ਼ਿਆਲ ਨਾਲ ਬੇਇਨਸਾਫ਼ੀ ਝੱਲ ਕੇ ਦੁਖ ਸਹਿ ਲਵੇ ਤਾਂ ਇਹ ਪਰਵਾਨ ਹੈ</verse>
				<verse number="20">ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ॽ ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ</verse>
				<verse number="21">ਕਿਉਂ ਜੋ ਤੁਸੀਂ ਇਸੇ ਕਾਰਨ ਸੱਦੇ ਗਏ ਇਸ ਲਈ ਜੋ ਮਸੀਹ ਵੀ ਤੁਹਾਡੇ ਨਮਿੱਤ ਤੁਹਾਡੇ ਦੁਖ ਝੱਲ ਕੇ ਇੱਕ ਨਮੂਨਾ ਤੁਹਾਡੇ ਲਈ ਛੱਡ ਗਿਆ ਭਈ ਤੁਸੀਂ ਉਹ ਦੀ ਪੈੜ ਉੱਤੇ ਤੁਰੋ</verse>
				<verse number="22">ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਵਲ ਛਲ ਦੀ ਗੱਲ ਨਿੱਕਲੀ</verse>
				<verse number="23">ਉਹ ਗਾਲੀਆਂ ਖਾ ਕੇ ਗਾਲੀ ਨਾ ਦਿੰਦਾ ਸੀ ਅਤੇ ਦੁਖ ਪਾ ਕੇ ਦਬਕਾ ਨਾ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਜਥਾਰਥ ਨਿਆਉਂ ਕਰਦਾ ਹੈ</verse>
				<verse number="24">ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ</verse>
				<verse number="25">ਤੁਸੀਂ ਤਾਂ ਭੇਡਾਂ ਵਾਂਙੁ ਭਟਕਦੇ ਫਿਰਦੇ ਸਾਓ ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।।</verse>
			</chapter>
			<chapter number="3">
				<verse number="1">ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ</verse>
				<verse number="2">ਜਿਸ ਵੇਲੇ ਓਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਵੇਖ ਲੈਣ</verse>
				<verse number="3">ਅਤੇ ਤੁਹਾਡਾ ਸਿੰਗਾਰ ਸਿਰ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਥਵਾ ਬਸਤਰ ਪਹਿਨਣ ਦੇ ਨਾਲ ਬਾਹਰਲਾ ਨਾ ਹੋਵੇ</verse>
				<verse number="4">ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ</verse>
				<verse number="5">ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਤ੍ਰਰੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ</verse>
				<verse number="6">ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।।</verse>
				<verse number="7">ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।।</verse>
				<verse number="8">ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ</verse>
				<verse number="9">ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ</verse>
				<verse number="10">ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ ।</verse>
				<verse number="11">ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।</verse>
				<verse number="12">ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।।</verse>
				<verse number="13">ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾॽ</verse>
				<verse number="14">ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ</verse>
				<verse number="15">ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ</verse>
				<verse number="16">ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ</verse>
				<verse number="17">ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ</verse>
				<verse number="18">ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ</verse>
				<verse number="19">ਜਿਹ ਦੇ ਵਿੱਚ ਹੋ ਕੇ ਉਹ ਨੇ ਉਨ੍ਹਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਮਨਾਦੀ ਕੀਤੀ</verse>
				<verse number="20">ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ</verse>
				<verse number="21">ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ</verse>
				<verse number="22">ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।</verse>
			</chapter>
			<chapter number="4">
				<verse number="1">ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ</verse>
				<verse number="2">ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ</verse>
				<verse number="3">ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ ਪੂਜਾ ਵਿੱਚ ਚੱਲਦੇ ਸਾਂ</verse>
				<verse number="4">ਓਹ ਇਸ ਨੂੰ ਅਚਰਜ ਮੰਨਦੇ ਹਨ ਭਈ ਤੁਸੀਂ ਓਸੇ ਅੱਤ ਬਦਚਲਣੀ ਵਿੱਚ ਉਨ੍ਹਾਂ ਦੇ ਨਾਲ ਨਹੀਂ ਖੇਡਦੇ ਤਾਂ ਹੀ ਓਹ ਤੁਹਾਡੀ ਨਿੰਦਿਆ ਕਰਦੇ ਹਨ</verse>
				<verse number="5">ਓਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਉਂ ਕਰਨ ਨੂੰ ਤਿਆਰ ਹੈ</verse>
				<verse number="6">ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।</verse>
				<verse number="7">ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ</verse>
				<verse number="8">ਸਭ ਤੋਂ ਪਹਿਲਾਂ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ ਕਿਉਂ ਜੋ ਪ੍ਰੇਮ ਬਾਹਲਿਆਂ ਪਾਪਾਂ ਨੂੰ ਢੱਕ ਲੈਂਦਾ ਹੈ</verse>
				<verse number="9">ਮੱਥੇ ਵੱਟ ਪਾਇਆਂ ਬਿਨਾ ਇੱਕ ਦੂਏ ਦੀ ਪਰਾਹੁਣਚਾਰੀ ਕਰੋ</verse>
				<verse number="10">ਹਰੇਕ ਨੂੰ ਜਿਹੀ ਜਿਹੀ ਦਾਤ ਮਿਲੀ ਓਸ ਨਾਲ ਇੱਕ ਦੂਏ ਦੀ ਟਹਿਲ ਕਰੋ ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਨੇਕ ਮੁਖਤਿਆਰਾਂ ਨੂੰ ਉਚਿੱਤ ਹੈ</verse>
				<verse number="11">ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੀਆਂ ਬਾਣੀਆਂ ਦੇ ਅਨੁਸਾਰ ਕਰੇ, ਜੇ ਕੋਈ ਟਹਿਲ ਕਰੇ ਤਾਂ ਓਸ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਕੀਤੀ ਜਾਵੇ ਜਿਹ ਦੀ ਮਹਿਮਾ ਅਤੇ ਪਰਾਕ੍ਰਮ ਜੁੱਗੋ ਜੁੱਗ ਹੈ ।। ਆਮੀਨ।।</verse>
				<verse number="12">ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ</verse>
				<verse number="13">ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ</verse>
				<verse number="14">ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ ਇਸ ਲਈ ਜੋ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ</verse>
				<verse number="15">ਪਰ ਐਉਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਯਾ ਚੋਰ ਯਾ ਬੁਰਿਆਰ ਯਾ ਹੋਰਨਾਂ ਦੇ ਕੰਮ ਵਿੱਚ ਲੱਤ ਅੜਾਉਣ ਵਾਲਾ ਹੋ ਕੇ ਦੁਖ ਪਾਵੇ!</verse>
				<verse number="16">ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ</verse>
				<verse number="17">ਕਿਉਂ ਜੋ ਸਮਾ ਆ ਪਹੁੰਚਾ ਭਈ ਪਰਮੇਸ਼ੁਰ ਦੇ ਘਰੋਂ ਨਿਆਉਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਥੋਂ ਸ਼ੁਰੂ ਹੋਵੇ ਤਾਂ ਉਨ੍ਹਾਂ ਦਾ ਅੰਤ ਕੀ ਹੋਵੇਗਾ, ਜਿਹੜੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਨਹੀਂ ਮੰਨਦੇ ॽ</verse>
				<verse number="18">ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾॽ।।</verse>
				<verse number="19">ਉਪਰੰਤ ਜਿਹੜੇ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਦੁਖ ਭੋਗਦੇ ਹਨ ਓਹ ਸ਼ੁਭ ਕਰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਓਸ ਵਫ਼ਾਦਾਰ ਕਰਤਾਰ ਨੂੰ ਸੌਂਪ ਦੇਣ ।।</verse>
			</chapter>
			<chapter number="5">
				<verse number="1">ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ ਮੈਂ ਜੋ ਉਨ੍ਹਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁਖਾਂ ਦਾ ਗਵਾਹ ਨਾਲੇ ਓਸ ਤੇਜ ਵਿੱਚ ਜੋ ਪਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ ਓਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ</verse>
				<verse number="2">ਭਈ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਇੱਛਿਆ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਸਗੋਂ ਮਨ ਦੀ ਚਾਹ ਨਾਲ</verse>
				<verse number="3">ਅਤੇ ਓਹਨਾਂ ਉੱਤੇ ਜਿਹੜੇ ਤੁਹਾਡੇ ਸਪੁਰਦ ਹਨ ਹੁਕਮ ਨਾ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ</verse>
				<verse number="4">ਤਾਂ ਜਿਸ ਵੇਲੇ ਸਰਦਾਰ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਉਹ ਮੁਕਟ ਮਿਲੇਗਾ ਜਿਹੜਾ ਕੁਮਲਾਉਂਦਾ ਨਹੀਂ</verse>
				<verse number="5">ਇਸੇ ਤਰਾਂ ਹੇ ਜੁਆਨੋ, ਬਜ਼ੁਰਗਾਂ ਦੇ ਅਧੀਨ ਹੋਵੇ, ਸਗੋਂ ਤੁਸੀਂ ਸੱਭੇ ਇੱਕ ਦੂਏ ਦੀ ਟਹਿਲ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨ੍ਹੋਂ, ਇਸ ਲਈ ਜੋ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਨੂੰ ਕਿਰਪਾ ਬਖ਼ਸ਼ਦਾ ਹੈ</verse>
				<verse number="6">ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਭਈ ਉਹ ਤੁਹਾਨੂੰ ਵੇਲੇ ਸਿਰ ਉੱਚਿਆ ਕਰੇ</verse>
				<verse number="7">ਅਤੇ ਆਪਣੀ ਸਾਰੀ ਚਿੰਤਾ ਓਸ ਉੱਤੇ ਸੁਟ ਛੱਡੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ</verse>
				<verse number="8">ਸੁਚੇਤ ਹੋਵੋ, ਜਾਗਦੇ ਰਹੋ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ!</verse>
				<verse number="9">ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ</verse>
				<verse number="10">ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਹ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ ਜਦ ਤੁਸਾਂ ਥੋੜਾ ਚਿਰ ਦੁਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਤਕੜਿਆ ਕਰੇਗਾ</verse>
				<verse number="11">ਪਰਾਕ੍ਰਮ ਜੁੱਗੋ ਜੁਗ ਉਸੇ ਦਾ ਹੋਵੇ ।। ਆਮੀਨ ।।</verse>
				<verse number="12">ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਮਾਤਬਰ ਭਾਈ ਹੈ ਥੋੜੇ ਵਿੱਚ ਲਿਖ ਕੇ ਉਪਦੇਸ਼ ਅਤੇ ਸਾਖੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹੋ ਹੈ ਉਹ ਦੇ ਉੱਤੇ ਤੁਸੀਂ ਖਲੋਤੇ ਰਹੋ</verse>
				<verse number="13">ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤ੍ਰ ਮਰਕੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ</verse>
				<verse number="14">ਤੁਸੀਂ ਪ੍ਰੇਮ ਨਾਲ ਇੱਕ ਦੂਏ ਨੂੰ ਚੁੰਮ ਕੇ ਸੁਖ ਸਾਂਦ ਪੁੱਛੋ ।। ਤੁਹਾਨੂੰ ਸਭਨਾਂ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਹੁੰਦੀ ਰਹੇ।।</verse>
			</chapter>
		</book>
		<book number="61">
			<chapter number="1">
				<verse number="1">ਲਿਖਤੁਮ ਸ਼ਮਊਨ ਪਤਰਸ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸਾਡੇ ਪਰਮੇਸ਼ੁਰ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਧਰਮ ਦੇ ਰਾਹੀਂ ਸਾਡੇ ਸਮਾਨ ਅਮੋਲਕ ਨਿਹਚਾ ਨੂੰ ਪਰਾਪਤ ਹੋਏ ਹਨ</verse>
				<verse number="2">ਪਰਮੇਸ਼ੁਰ ਅਤੇ ਯਿਸੂ ਸਾਡੇ ਪ੍ਰਭੁ ਦੇ ਗਿਆਨ ਦੇ ਰਾਹੀਂ ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ</verse>
				<verse number="3">ਜਦੋਂ ਉਹ ਦੀ ਈਸ਼ੁਰੀ ਸਮਰੱਥਾ ਨੇ ਸੱਭੋ ਕੁਝ ਜੋ ਜੀਵਨ ਅਤੇ ਭਗਤੀ ਨਾਲ ਵਾਸਤਾ ਰੱਖਦਾ ਹੈ ਸਾਨੂੰ ਓਸੇ ਦੇ ਗਿਆਨ ਦੇ ਦੁਆਰਾ ਦਿੱਤਾ ਹੈ ਜਿਹ ਨੇ ਆਪਣੇ ਹੀ ਪਰਤਾਪ ਅਤੇ ਗੁਣ ਨਾਲ ਸਾਨੂੰ ਸੱਦਿਆ</verse>
				<verse number="4">ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ</verse>
				<verse number="5">ਸਗੋਂ ਇਸੇ ਕਾਰਨ ਤੁਸੀਂ ਆਪਣੀ ਵੱਲੋਂ ਵੱਡਾ ਜਤਨ ਕਰ ਕੇ ਆਪਣੀ ਨਿਹਚਾ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ</verse>
				<verse number="6">ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਧੀਰਜ ਅਤੇ ਧੀਰਜ ਨਾਲ ਭਗਤੀ</verse>
				<verse number="7">ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ</verse>
				<verse number="8">ਕਿਉਂ ਜੋ ਏਹ ਗੁਣ ਜੇ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਓਹ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਗਿਆਨ ਵਿੱਚ ਨਾ ਆਲਸੀ ਅਤੇ ਨਾ ਨਿਸਫਲ ਹੋਣ ਦੇਣਗੇ</verse>
				<verse number="9">ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ</verse>
				<verse number="10">ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆ ਕਰਨ ਦਾ ਹੋਰ ਭੀ ਜਤਨ ਕਰੋ ਕਿਉਂਕਿ ਜੇ ਤੁਸੀਂ ਏਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ</verse>
				<verse number="11">ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।।</verse>
				<verse number="12">ਇਸ ਲਈ ਮੈਂ ਤੁਹਾਨੂੰ ਸਦਾ ਏਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ ਭਾਵੇਂ ਤੁਸੀਂ ਇਨ੍ਹਾਂ ਨੂੰ ਜਾਣਦੇ ਹੀ ਹੋ ਅਤੇ ਓਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ ਇਸਥਿਰ ਕੀਤੇ ਹੋਏ ਹੋ</verse>
				<verse number="13">ਪਰ ਮੈਂ ਇਹ ਜੋਗ ਸਮਝਦਾ ਹਾਂ ਭਈ ਜਿਨ੍ਹਾਂ ਚਿਰ ਮੈਂ ਇਸ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਚੇਤੇ ਕਰਾ ਕਰਾ ਕੇ ਪਰੇਰਦਾ ਰਹਾਂ</verse>
				<verse number="14">ਕਿਉਂ ਜੋ ਮੈਂ ਜਾਣਦਾ ਹਾਂ ਭਈ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਵੇਲਾ ਨੇੜੇ ਆ ਪੁੱਜਿਆ ਹੈ ਜਿਵੇਂ ਸਾਡੇ ਪ੍ਰਭੁ ਯਿਸੂ ਮਸੀਹ ਨੇ ਮੈਨੂੰ ਪਤਾ ਵੀ ਦਿੱਤਾ ਸੀ</verse>
				<verse number="15">ਸਗੋਂ ਮੈਂ ਜਤਨ ਕਰਾਂਗਾ ਭਈ ਤੁਸੀਂ ਮੇਰੇ ਕੂਚ ਕਰਨ ਦੇ ਮਗਰੋਂ ਇਨ੍ਹਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ</verse>
				<verse number="16">ਕਿਉਂ ਜੋ ਅਸਾਂ ਤੁਹਾਨੂੰ ਆਪਣੇ ਪ੍ਰਭੁ ਯਿਸੂ ਮਸੀਹ ਦੀ ਸਮਰੱਥਾ ਅਤੇ ਆਉਣ ਤੋਂ ਮਹਿਰਮ ਜੋ ਕੀਤਾ ਤਾਂ ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ</verse>
				<verse number="17">ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ ਜਿਸ ਵੇਲੇ ਓਸ ਡਾਢੇ ਭੜਕ ਵਾਲੇ ਤੇਜ ਤੋਂ ਉਹ ਨੂੰ ਇਹ ਸ਼ਬਦ ਆਇਆ ਭਈ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸੰਨ ਹਾਂ</verse>
				<verse number="18">ਅਤੇ ਇਹ ਸ਼ਬਦ ਅਸਾਂ ਜਿਸ ਵੇਲੇ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸਾਂ ਤਾਂ ਅਕਾਸ਼ੋਂ ਆਉਂਦਾ ਸੁਣਿਆ</verse>
				<verse number="19">ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ</verse>
				<verse number="20">ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ</verse>
				<verse number="21">ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।।</verse>
			</chapter>
			<chapter number="2">
				<verse number="1">ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ</verse>
				<verse number="2">ਅਰ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਬਦਨਾਮੀ ਕੀਤੀ ਜਾਵੇਗੀ</verse>
				<verse number="3">ਅਤੇ ਲੋਭ ਦੇ ਮਾਰੇ ਓਹ ਬਣਾਉਟ ਦੀਆਂ ਗੱਲਾਂ ਨਾਲ ਤੁਹਾਨੂੰ ਖੱਟੀ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਚਰੌਕਣਾ ਹੀ ਹੋਇਆ ਹੋਇਆ ਹੈ ਢਿੱਲ ਨਹੀਂ ਕਰਦਾ ਅਤੇ ਉਨ੍ਹਾਂ ਦਾ ਨਾਸ ਉਂਘਲਾਉਂਦਾ ਨਹੀਂ</verse>
				<verse number="4">ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ</verse>
				<verse number="5">ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਆਂਦੀ ਤਾਂ ਨੂਹ ਨੂੰ ਜਿਹੜਾ ਧਰਮ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਸਣੇ ਬਚਾ ਲਿਆ</verse>
				<verse number="6">ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਪਿੱਛੋਂ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾ ਛੱਡਿਆ ਹੈ</verse>
				<verse number="7">ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਜਿੱਤ ਹੁੰਦੀ ਸੀ ਬਚਾ ਲਿਆ</verse>
				<verse number="8">(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ)</verse>
				<verse number="9">ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ!</verse>
				<verse number="10">ਪਰ ਬਹੁਤ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁੱਛ ਜਾਣਦੇ ਹਨ । ਓਹ ਢੀਠ ਅਤੇ ਮਨ ਮਤੀਏ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨੋਂ ਨਹੀਂ ਡਰਦੇ</verse>
				<verse number="11">ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ ਮਿਹਣਾ ਮਾਰ ਕੇ ਪ੍ਰਭੁ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ</verse>
				<verse number="12">ਪਰ ਏਹ ਲੋਕ ਉਨ੍ਹਾਂ ਪਸੂਆਂ ਦੀ ਨਿਆਈਂ ਜਿਹੜੇ ਅਸਲੋਂ ਬੁੱਧਹੀਨ ਹਨ ਅਤੇ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਉਤਪਤ ਹੋਏ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਏਹਨਾਂ ਦੇ ਵਿਖੇ ਕੁਫ਼ਰ ਬਕਦੇ ਹੋਏ ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ</verse>
				<verse number="13">ਦਿਨੇਂ ਓਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਓਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਤੁਹਾਡੇ ਨਾਲ ਖਾਂਦੇ ਪੀਂਦੇ ਹਨ ਪਰ ਆਪਣਿਆਂ ਪ੍ਰੇਮ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ</verse>
				<verse number="14">ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ । ਓਹ ਸਰਾਪ ਦੇ ਪੁੱਤ੍ਰ ਹਨ!</verse>
				<verse number="15">ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ</verse>
				<verse number="16">ਪਰ ਉਹ ਨੇ ਆਪਣੇ ਅਪਰਾਧ ਪਿੱਛੇ ਝਿੱੜਕ ਖਾਧੀ । ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਓਸ ਨਬੀ ਦੇ ਸ਼ੁਦਾਪੁਣੇ ਨੂੰ ਰੋਕ ਦਿੱਤਾ</verse>
				<verse number="17">ਓਹ ਸੁੱਕੇ ਖੂਹ ਹਨ । ਓਹ ਅਨ੍ਹੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ</verse>
				<verse number="18">ਕਿਉਂ ਜੋ ਓਹ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭੁਚਲਾ ਲੈਂਦੇ ਹਨ</verse>
				<verse number="19">ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ</verse>
				<verse number="20">ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ</verse>
				<verse number="21">ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ</verse>
				<verse number="22">ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।</verse>
			</chapter>
			<chapter number="3">
				<verse number="1">ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਚਿੱਤਾ ਨੂੰ ਪਰੇਰਦਾ ਹਾਂ</verse>
				<verse number="2">ਭਈ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਅੱਗੋਂ ਆਖੀਆਂ ਗਈਆਂ ਨਾਲੇ ਪ੍ਰਭੁ ਅਤੇ ਮੁਕਤੀ ਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ ਚੇਤੇ ਰੱਖੋ</verse>
				<verse number="3">ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਭਈ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ</verse>
				<verse number="4">ਅਤੇ ਆਖਣਗੇ ਭਈ ਉਹ ਦੇ ਆਉਣ ਦੇ ਕਰਾਰ ਦਾ ਕੀ ਪਤਾ ਹੈॽ ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਤਿਵੇਂ ਹੀ ਬਣਿਆ ਰਹਿੰਦਾ ਹੈ</verse>
				<verse number="5">ਓਹ ਜਾਣ ਬੁੱਝ ਕੇ ਇਹ ਨੂੰ ਭੁਲਾ ਛੱਡਦੇ ਹਨ ਭਈ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪਰਾਚੀਨਕਾਲ ਤੋਂ ਹਨ ਅਤੇ ਧਰਤੀ ਪਾਣੀ ਵਿੱਚੋਂ ਅਤੇ ਪਾਣੀ ਦੇ ਵਿੱਚ ਇਸਥਿਰ ਹੈ</verse>
				<verse number="6">ਜਿਨ੍ਹਾਂ ਦੇ ਕਾਰਨ ਓਸ ਸਮੇਂ ਦਾ ਜਗਤ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ</verse>
				<verse number="7">ਪਰ ਅਕਾਸ਼ ਅਤੇ ਧਰਤੀ ਜਿਹੜੇ ਹੁਣ ਹਨ ਸਾੜੇ ਜਾਣ ਲਈ ਓਸੇ ਬਚਨ ਨਾਲ ਰੱਖ ਛੱਡੇ ਹੋਏ ਹਨ ਅਤੇ ਭਗਤੀਹੀਣ ਮਨੁੱਖਾਂ ਦੇ ਨਿਆਉਂ ਅਤੇ ਨਾਸ ਹੋਣ ਦੇ ਦਿਨ ਤੀਕ ਸਾਂਭੇ ਰਹਿਣਗੇ।।</verse>
				<verse number="8">ਹੇ ਪਿਆਰਿਓ, ਇੱਕ ਇਹ ਗੱਲ ਤੁਹਾਥੋਂ ਭੁੱਲੀ ਨਾ ਰਹੇ ਭਈ ਪ੍ਰਭੁ ਦੇ ਅੱਗੇ ਇੱਕ ਦਿਨ ਹਜ਼ਾਰ ਵਰਹੇ ਜਿਹਾ ਹੈ ਅਤੇ ਹਜ਼ਾਰ ਵਰਹਾ ਇੱਕ ਦਿਨ ਜਿਹਾ ਹੈ</verse>
				<verse number="9">ਪ੍ਰਭੁ ਆਪਣੇ ਵਾਇਦੇ ਦਾ ਮੱਠਾ ਨਹੀਂ ਜਿਵੇਂ ਕਿੰਨੇ ਹੀ ਮੱਠੇ ਦਾ ਭਰਮ ਕਰਦੇ ਹਨ ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਭਈ ਕਿਸੇ ਦਾ ਨਾਸ ਹੋਵੇ ਸਗੋਂ ਸੱਭੇ ਤੋਬਾ ਵੱਲ ਮੁੜਨ</verse>
				<verse number="10">ਪਰੰਤੂ ਪ੍ਰਭੁ ਦਾ ਦਿਨ ਚੋਰ ਵਾਂਙੁ ਆਵੇਗਾ ਜਿਹ ਦੇ ਵਿੱਚ ਅਕਾਸ਼ ਸਰਨਾਟੇ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਢਲ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਜਲ ਬਲ ਜਾਵੇਗੀ</verse>
				<verse number="11">ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ ॽ</verse>
				<verse number="12">ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ</verse>
				<verse number="13">ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।।</verse>
				<verse number="14">ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਜਤਨ ਕਰੋ ਭਈ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਹਕਲੰਕ ਠਹਿਰੋ</verse>
				<verse number="15">ਅਤੇ ਸਾਡੇ ਪ੍ਰਭੁ ਦੀ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਓਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ ਤੁਹਾਨੂੰ ਲਿਖਿਆ ਸੀ</verse>
				<verse number="16">ਜਿਵੇਂ ਓਨ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ ਜਿਨ੍ਹਾਂ ਨੂੰ ਕਚਘਰੜ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ ਜਿਵੇਂ ਓਹ ਹੋਰਨਾਂ ਲਿਖਤਾਂ ਨੂੰ ਭੀ ਕਰਦੇ ਹਨ</verse>
				<verse number="17">ਸੋ ਹੇ ਪਿਆਰਿਓ, ਜਦੋਂ ਤੁਸੀਂ ਅੱਗੇ ਹੀ ਏਹ ਗੱਲਾਂ ਜਾਣਦੋ ਹੋ ਤਾਂ ਚੌਕਸ ਰਹੋ ਭਈ ਕਿਤੇ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਭਰਮ ਕੇ ਆਪਣੀ ਦ੍ਰਿੜ੍ਹਤਾ ਤੋਂ ਡਿਗ ਪਓ</verse>
				<verse number="18">ਪਰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ ਜੁੱਗ ਹੁੰਦੀ ਰਹੇ।। ਆਮੀਨ ।।</verse>
			</chapter>
		</book>
		<book number="62">
			<chapter number="1">
				<verse number="1">ਜੋ ਆਦ ਤੋਂ ਸੀ, ਜਿਹ ਨੂੰ ਅਸਾਂ ਸੁਣਿਆ ਹੈ, ਜਿਹ ਨੂੰ ਅਸਾਂ ਆਪਣੀ ਅੱਖੀਂ ਵੇਖਿਆ ਹੈ, ਜਿਹ ਨੂੰ ਅਸਾਂ ਤੱਕਿਆ ਅਤੇ ਆਪਣੀ ਹੱਥੀਂ ਟੋਹਿਆ, ਉਸ ਜੀਵਨ ਦੇ ਬਚਨ ਦੇ ਵਿਖੇ, -</verse>
				<verse number="2">(ਉਹ ਜੀਵਨ ਪਰਗਟ ਹੋਇਆ ਅਤੇ ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਅਤੇ ਓਸ ਜੀਵਨ ਦਾ ਸਗੋਂ ਓਸ ਸਦੀਪਕ ਜੀਵਨ ਦਾ ਸਮਾਚਾਰ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਸੰਗ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ)</verse>
				<verse number="3">ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ</verse>
				<verse number="4">ਅਤੇ ਏਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਭਈ ਸਾਡਾ ਅਨੰਦ ਪੂਰਾ ਹੋਵੇ।।</verse>
				<verse number="5">ਅਤੇ ਉਹ ਸਮਾਚਾਰ ਜਿਹੜਾ ਅਸਾਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਅਨ੍ਹੇਰਾ ਉਹ ਦੇ ਵਿੱਚ ਮੂਲੋਂ ਨਹੀਂ</verse>
				<verse number="6">ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ</verse>
				<verse number="7">ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ</verse>
				<verse number="8">ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ</verse>
				<verse number="9">ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ</verse>
				<verse number="10">ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।।</verse>
			</chapter>
			<chapter number="2">
				<verse number="1">ਹੇ ਮੇਰਿਓ ਬੱਚਿਓ, ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਭਈ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ</verse>
				<verse number="2">ਅਤੇ ਉਹ ਸਾਡਿਆਂ ਪਾਪਾਂ ਦਾ ਪਰਾਸਚਿੱਤ ਹੈ ਪਰ ਨਿਰੇ ਸਾਡਿਆਂ ਹੀ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ</verse>
				<verse number="3">ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸਾਂ ਉਸ ਨੂੰ ਜਾਤਾ ਹੈ</verse>
				<verse number="4">ਉਹ ਜਿਹੜਾ ਆਖਦਾ ਹੈ ਭਈ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਹੈ ਨਹੀਂ</verse>
				<verse number="5">ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਓਸ ਵਿੱਚ ਪਰਮੇਸ਼ੁਰ ਦਾ ਪ੍ਰੇਮ ਸੱਚੀਂ ਮੁੱਚੀ ਸੰਪੂਰਨ ਕੀਤਾ ਹੋਇਆ ਹੈ । ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ</verse>
				<verse number="6">ਉਹ ਜਿਹੜਾ ਆਖਦਾ ਹੈ ਭਈ ਮੈਂ ਓਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਭਈ ਜਿਵੇਂ ਉਹ ਚੱਲਦਾ ਸੀ ਤਿਵੇਂ ਆਪ ਵੀ ਚੱਲੇ।।</verse>
				<verse number="7">ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਮੁੱਢੋਂ ਮਿਲਿਆ ਸੀ । ਪੁਰਾਣਾ ਹੁਕਮ ਉਹੋ ਬਚਨ ਹੈ ਜਿਹੜਾ ਤੁਸਾਂ ਸੁਣਿਆ</verse>
				<verse number="8">ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਓਸ ਵਿੱਚ ਅਤੇ ਤੁਹਾਡੇ ਵਿੱਚ ਸਤ ਹੈ ਕਿਉਂ ਜੋ ਅਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ</verse>
				<verse number="9">ਉਹ ਜਿਹੜਾ ਆਖਦਾ ਹੈ ਭਈ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਅਜੇ ਤੀਕ ਅਨੇਰੇ ਵਿੱਚ ਹੀ ਹੈ</verse>
				<verse number="10">ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਰੱਖਦਾ ਹੈ ਸੋ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ</verse>
				<verse number="11">ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਅਨ੍ਹੇਰੇ ਵਿੱਚ ਹੈ ਅਤੇ ਅਨ੍ਹੇਰੇ ਵਿੱਚ ਤੁਰਦਾ ਹੈ ਅਤੇ ਨਹੀਂ ਜਾਣਦਾ ਭਈ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਅਨ੍ਹੇਰੇ ਨੇ ਉਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਹਨ!।।</verse>
				<verse number="12">ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ</verse>
				<verse number="13">ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਆਦ ਤੋਂ ਹੈਂ । ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਸਾਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਪਿਤਾ ਨੂੰ ਜਾਣਦੇ ਹੋ</verse>
				<verse number="14">ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਆਦ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸਾਂ ਓਸ ਦੁਸ਼ਟ ਨੂੰ ਜਿੱਤ ਲਿਆ ਹੈ</verse>
				<verse number="15">ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ</verse>
				<verse number="16">ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ ਅਤੇ ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਅਭਮਾਨ ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ</verse>
				<verse number="17">ਅਤੇ ਸੰਸਾਰ ਨਾਲੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਇੱਛਿਆ ਉੱਤੇ ਚੱਲਦਾ ਹੈ ਉਹ ਸਦਾ ਤੀਕ ਕਾਇਮ ਰਹਿੰਦਾ ਹੈ।।</verse>
				<verse number="18">ਹੇ ਬਾਲਕੋ, ਇਹ ਅੰਤ ਦਾ ਸਮਾ ਹੈ ਅਤੇ ਜਿਵੇਂ ਤੁਸਾਂ ਸੁਣਿਆ ਭਈ ਮਸੀਹ ਦਾ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਾਹਲੇ ਉੱਠੇ ਹੋਏ ਹਨ ਜਿਸ ਤੋਂ ਅਸੀਂ ਜਾਣਦੇ ਹਾਂ ਭਈ ਇਹ ਅੰਤ ਦਾ ਸਮਾ ਹੈ</verse>
				<verse number="19">ਓਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ ਕਿਉਂਕਿ ਜੋ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਓਹ ਨਿੱਕਲ ਗਏ ਤਾਂ ਜੋ ਪਰਗਟ ਹੋਣ ਭਈ ਓਹ ਸੱਭੇ ਸਾਡੇ ਨਾਲ ਦੇ ਨਹੀਂ ਹਨ</verse>
				<verse number="20">ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ ਮਸਹ ਕੀਤੇ ਹੋਏ ਹੋ ਅਤੇ ਸੱਭੋ ਕੁਝ ਜਾਣਦੇ ਹੋ</verse>
				<verse number="21">ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸਤ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸਤ ਵਿੱਚੋਂ ਨਹੀਂ ਹੈ</verse>
				<verse number="22">ਝੂਠਾ ਕੌਣ ਹੈ ਪਰ ਉਹ ਜਿਹੜਾ ਯਿਸੂ ਤੋਂ ਇਨਕਾਰ ਕਰਦਾ ਹੈ ਭਈ ਉਹ ਮਸੀਹ ਨਹੀਂ ॽ ਉਹੋ ਮਸੀਹ ਦਾ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤ੍ਰ ਦਾ ਇਨਕਾਰ ਕਰਦਾ ਹੈ</verse>
				<verse number="23">ਹਰੇਕ ਜੋ ਪੁੱਤ੍ਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ । ਜਿਹੜਾ ਪੁੱਤ੍ਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ</verse>
				<verse number="24">ਜਿਹੜਾ ਮੁੱਢੋਂ ਤੁਸਾਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ । ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਮੁੱਢੋਂ ਤੁਸਾਂ ਸੁਣਿਆ ਤਾਂ ਤੁਸੀਂ ਭੀ ਪੁੱਤ੍ਰ ਅਤੇ ਪਿਤਾ ਵਿੱਚ ਕਾਇਮ ਰਹੋਗੇ</verse>
				<verse number="25">ਅਤੇ ਇਹ ਉਹ ਵਾਇਦਾ ਹੈ ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।।</verse>
				<verse number="26">ਮੈਂ ਤੁਹਾਨੂੰ ਏਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਇਆ ਚਾਹੁੰਦੇ ਹਨ</verse>
				<verse number="27">ਉਹ ਮਸਹ ਜੋ ਤੁਸਾਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਭਈ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਭਨਾਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸਤ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ</verse>
				<verse number="28">ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਭਈ ਜਦ ਉਹ ਪਰਗਟ ਹੋਵੇ ਤਾਂ ਸਾਨੂੰ ਦਿਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਲੱਜਿਆਵਾਨ ਨਾ ਹੋਈਏ</verse>
				<verse number="29">ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਭਈ ਹਰੇਕ ਭੀ ਜਿਹੜਾ ਧਰਮ ਕਰਦਾ ਹੈ ਸੋ ਓਸੇ ਤੋਂ ਜੰਮਿਆ ਹੋਇਆ ਹੈ।।</verse>
			</chapter>
			<chapter number="3">
				<verse number="1">ਵੇਖੋ, ਪਿਤਾ ਨੇ ਸਾਡੇ ਨਾਲ ਕਿਹੋ ਜਿਹਾ ਪ੍ਰੇਮ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸਦਾਈਏ! ਅਤੇ ਏਹੋ ਅਸੀਂ ਹਾਂ ਵੀ । ਇਸ ਕਰਕੇ ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂ ਜੋ ਉਸ ਨੇ ਉਹ ਨੂੰ ਨਹੀਂ ਜਾਣਿਆ</verse>
				<verse number="2">ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਅਜੇ ਇਹ ਪਰਗਟ ਨਹੀਂ ਹੋਇਆ ਭਈ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਭਈ ਜਦ ਉਹ ਪਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂ ਜੋ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ</verse>
				<verse number="3">ਅਤੇ ਹਰ ਕੋਈ ਜਿਹੜਾ ਓਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ ਜਿਵੇਂ ਉਹ ਪਵਿੱਤਰ ਹੈ</verse>
				<verse number="4">ਹਰ ਕੋਈ ਜਿਹੜਾ ਪਾਪ ਕਰਦਾ ਹੈ ਸ਼ਰਾ ਦਾ ਉਲਟ ਕਰਦਾ ਹੈ ਅਤੇ ਪਾਪ ਤਾਂ ਸ਼ਰਾ ਦਾ ਉਲਟ ਹੀ ਹੈ</verse>
				<verse number="5">ਤੁਸੀਂ ਜਾਣਦੇ ਹੋ ਜੋ ਉਹ ਇਸ ਲਈ ਪਰਗਟ ਹੋਇਆ ਭਈ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ</verse>
				<verse number="6">ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ । ਹਰ ਕੋਈ ਜਿਹੜਾ ਪਾਪ ਕਰਦਾ ਹੈ ਓਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ</verse>
				<verse number="7">ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ । ਜਿਹੜਾ ਧਰਮ ਕਰਦਾ ਹੈ ਸੋ ਧਰਮੀ ਹੈ ਜਿਵੇਂ ਉਹ ਧਰਮੀ ਹੈ</verse>
				<verse number="8">ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ</verse>
				<verse number="9">ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਪਾਪ ਨਹੀਂ ਕਰਦਾ ਕਿਉਂ ਜੋ ਉਹ ਦਾ ਬੀ ਓਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸੱਕਦਾ ਇਸ ਲਈ ਜੋ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ</verse>
				<verse number="10">ਇਸ ਤੋਂ ਪਰਮੇਸ਼ੁਰ ਦੇ ਬਾਲਕ ਅਤੇ ਸ਼ਤਾਨ ਦੇ ਬਾਲਕ ਪਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਪਰਮੇਸ਼ੁਰ ਤੋਂ ਨਹੀਂ ਅਤੇ ਨਾ ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਨਹੀਂ ਰੱਖਦਾ ਹੈ</verse>
				<verse number="11">ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸਾਂ ਮੁੱਢੋ ਸੁਣਿਆ ਸੋ ਇਹ ਹੈ ਭਈ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ</verse>
				<verse number="12">ਤਿਵੇਂ ਨਹੀਂ ਜਿਵੇਂ ਕਇਨ ਓਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, - ਅਤੇ ਕਿਉਂ ਉਹ ਨੂੰ ਮਾਰਿਆॽ ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।।</verse>
				<verse number="13">ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਇਹ ਦਾ ਅਚਰਜ ਨਾ ਮੰਨੋ</verse>
				<verse number="14">ਅਸੀਂ ਜਾਣਦੇ ਹਾਂ ਭਈ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ । ਇਸ ਲਈ ਜੋ ਅਸੀਂ ਭਰਾਵਾਂ ਨਾਲ ਪ੍ਰੇਮ ਰੱਖਦੇ ਹਾਂ । ਜਿਹੜਾ ਪ੍ਰੇਮ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ</verse>
				<verse number="15">ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੋ ਹੋ ਭਈ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ</verse>
				<verse number="16">ਇਸ ਤੋਂ ਅਸਾਂ ਪ੍ਰੇਮ ਨੂੰ ਜਾਤਾ ਭਈ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ</verse>
				<verse number="17">ਪਰ ਜਿਸ ਕਿਸੇ ਕੋਲ ਸੰਸਾਰ ਦੇ ਪਦਾਰਥ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਓਸ ਉੱਤੇ ਤਰਸ ਨਾ ਖਾਵੇ ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪ੍ਰੇਮ ਕਿਵੇਂ ਰਹਿੰਦਾ ਹੈॽ</verse>
				<verse number="18">ਹੇ ਬੱਚਿਓ, ਅਸੀਂ ਗੱਲੀਂ ਅਤੇ ਜਬਾਨੀ ਨਹੀਂ ਸਗੋਂ ਕਰਨੀ ਅਤੇ ਸਚਿਆਈ ਤੋਂ ਪ੍ਰੇਮ ਕਰੀਏ</verse>
				<verse number="19">ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸਤ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ ਲਾਉਂਦਾ ਹੈ ਓਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ</verse>
				<verse number="20">ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਜਾਣੀਜਾਣ ਹੈ</verse>
				<verse number="21">ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ ਨਾ ਲਾਵੇ ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਿਲੇਰੀ ਹੈ</verse>
				<verse number="22">ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਓਸ ਤੋਂ ਸਾਨੂੰ ਮਿਲਦਾ ਹੈ ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਹਾਂ ਅਤੇ ਉਹ ਕੰਮ ਕਰਦੇ ਹਾਂ ਜਿਹੜੇ ਉਹ ਨੂੰ ਭਾਉਂਦੇ ਹਨ</verse>
				<verse number="23">ਅਤੇ ਉਹ ਦਾ ਹੁਕਮ ਇਹ ਹੈ ਭਈ ਅਸੀਂ ਉਹਦੇ ਪੁੱਤ੍ਰ ਯਿਸੂ ਮਸੀਹ ਦੇ ਨਾਮ ਉੱਤੇ ਨਿਹਚਾ ਕਰੀਏ ਅਤੇ ਇੱਕ ਦੂਏ ਨਾਲ ਪ੍ਰੇਮ ਰੱਖੀਏ ਜਿਵੇਂ ਉਹ ਨੇ ਸਾਨੂੰ ਹੁਕਮ ਕੀਤਾ ਸੀ</verse>
				<verse number="24">ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਇਹ ਉਹ ਦੇ ਵਿੱਚ ਅਤੇ ਉਹ ਇਹ ਦੇ ਵਿੱਚ ਰਹਿੰਦਾ ਹੈ । ਉਹ ਨੇ ਆਤਮਾ ਸਾਨੂੰ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਭਈ ਉਹ ਸਾਡੇ ਵਿੱਚ ਰਹਿੰਦਾ ਹੈ।।</verse>
			</chapter>
			<chapter number="4">
				<verse number="1">ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ</verse>
				<verse number="2">ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ</verse>
				<verse number="3">ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ</verse>
				<verse number="4">ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ</verse>
				<verse number="5">ਓਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰ ਤੋਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ</verse>
				<verse number="6">ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।</verse>
				<verse number="7">ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ</verse>
				<verse number="8">ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ</verse>
				<verse number="9">ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ</verse>
				<verse number="10">ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ</verse>
				<verse number="11">ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ</verse>
				<verse number="12">ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ । ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ</verse>
				<verse number="13">ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ</verse>
				<verse number="14">ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ</verse>
				<verse number="15">ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ</verse>
				<verse number="16">ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।</verse>
				<verse number="17">ਪ੍ਰੇਮ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਭਈ ਨਿਆਉਂ ਦੇ ਦਿਨ ਸਾਨੂੰ ਦਿਲੇਰੀ ਹੋਵੇ ਕਿਉਂਕਿ ਜਿਵੇਂ ਉਹ ਹੈ ਤਿਵੇਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ</verse>
				<verse number="18">ਪ੍ਰੇਮ ਵਿੱਚ ਧੜਕਾ ਨਹੀਂ ਸਗੋਂ ਪੂਰਾ ਪ੍ਰੇਮ ਧੜਕੇ ਨੂੰ ਹਟਾ ਦਿੰਦਾ ਹੈ ਕਿਉਂ ਜੋ ਧੜਕੇ ਵਿੱਚ ਸਜ਼ਾ ਹੈ ਅਤੇ ਉਹ ਜੋ ਧੜਕਦਾ ਹੈ ਸੋ ਪ੍ਰੇਮ ਵਿੱਚ ਸੰਪੂਰਨ ਨਹੀਂ ਹੋਇਆ ਹੈ</verse>
				<verse number="19">ਅਸੀਂ ਪ੍ਰੇਮ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ</verse>
				<verse number="20">ਜੇ ਕੋਈ ਆਖੇ ਭਈ ਮੈਂ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਹ ਨੇ ਵੇਖਿਆ ਹੈ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ੁਰ ਨਾਲ ਜਿਸ ਨੂੰ ਉਹ ਨੇ ਨਹੀਂ ਵੇਖਿਆ ਪ੍ਰੇਮ ਰੱਖ ਹੀ ਨਹੀਂ ਸੱਕਦਾ</verse>
				<verse number="21">ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ।।</verse>
			</chapter>
			<chapter number="5">
				<verse number="1">ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ, ਅਤੇ ਹਰ ਕੋਈ ਜਿਹੜਾ ਜਣਨ ਵਾਲੇ ਨਾਲ ਪ੍ਰੇਮ ਰੱਖਦਾ ਹੈ ਉਹ ਉਸ ਨਾਲ ਭੀ ਪ੍ਰੇਮ ਰੱਖਦਾ ਹੈ ਜੋ ਉਸ ਤੋਂ ਜੰਮਿਆ ਹੈ</verse>
				<verse number="2">ਜਾਂ ਅਸੀਂ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ ਤਾਂ ਇਸ ਤੋਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਦਿਆਂ ਬਾਲਕਾਂ ਨਾਲ ਪ੍ਰੇਮ ਰੱਖਦੇ ਹਾਂ</verse>
				<verse number="3">ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ</verse>
				<verse number="4">ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ</verse>
				<verse number="5">ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਪਰ ਉਹ ਜਿਹ ਨੂੰ ਨਿਹਚਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ?</verse>
				<verse number="6">ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ । ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ</verse>
				<verse number="7">ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ</verse>
				<verse number="8">ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨ ਸਹਿਮਤ ਹਨ</verse>
				<verse number="9">ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ</verse>
				<verse number="10">ਜਿਹੜਾ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਉਹ ਆਪਣੇ ਵਿੱਚ ਹੀ ਸਾਖੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਦੀ ਪਰਤੀਤ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਛੱਡਿਆ ਹੈ ਕਿਉਂ ਜੋ ਉਸਨੇ ਉਸ ਸਾਖੀ ਉੱਤੇ ਨਿਹਚਾ ਨਹੀਂ ਕੀਤੀ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਵਿਖੇ ਦਿੱਤੀ ਹੈ</verse>
				<verse number="11">ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ</verse>
				<verse number="12">ਜਿਹ ਦੇ ਕੋਲ ਪੁੱਤ੍ਰ ਹੈ ਉਹ ਦੇ ਕੋਲ ਜੀਵਨ ਹੈ । ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤ੍ਰ ਨਹੀਂ ਹੈ ਉਹ ਦੇ ਕੋਲ ਜੀਵਨ ਵੀ ਨਹੀਂ ।।</verse>
				<verse number="13">ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ</verse>
				<verse number="14">ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ</verse>
				<verse number="15">ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਓਸ ਤੋਂ ਮੰਗੀਆਂ ਹਨ ਓਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ</verse>
				<verse number="16">ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ</verse>
				<verse number="17">ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ ।।</verse>
				<verse number="18">ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਹੈ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ</verse>
				<verse number="19">ਅਸੀਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ</verse>
				<verse number="20">ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।</verse>
				<verse number="21">ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ ।।</verse>
			</chapter>
		</book>
		<book number="63">
			<chapter number="1">
				<verse number="1">ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਚੁਣੀ ਹੋਈ ਸੁਆਣੀ ਨੂੰ ਅਤੇ ਉਹ ਦੇ ਬਾਲਕਾਂ ਨੂੰ ਜਿਨ੍ਹਾਂ ਨਾਲ ਮੈਂ ਸੱਚੀ ਮੁੱਚੀਂ ਉਸ ਸਚਿਆਈ ਦੇ ਕਾਰਨ ਪ੍ਰੇਮ ਕਰਦਾ ਹਾਂ, ਅਤੇ ਨਿਰਾ ਮੈਂ ਹੀ ਨਹੀਂ ਸਗੋਂ ਓਹ ਵੀ ਸੱਭੇ ਪ੍ਰੇਮ ਕਰਦੇ ਹਨ, ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ</verse>
				<verse number="2">ਏਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ</verse>
				<verse number="3">ਪਿਤਾ ਪਰਮੇਸ਼ੁਰ ਦੀ ਵੱਲੋਂ ਅਤੇ ਪਿਤਾ ਦੇ ਪੁੱਤ੍ਰ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪ੍ਰੇਮ ਸਣੇ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ ਸੰਗ ਰਹੇਗੀ।।</verse>
				<verse number="4">ਮੈਂ ਡਾਢਾ ਅਨੰਦ ਹੋਇਆ ਜਦ ਮੈਂ ਤੇਰੇ ਬਾਲਕਾਂ ਵਿੱਚੋਂ ਕਈਆਂ ਨੂੰ ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ ਸਚਿਆਈ ਉੱਤੇ ਚੱਲਦੇ ਵੇਖਿਆ</verse>
				<verse number="5">ਅਤੇ ਹੁਣ ਹੇ ਸੁਆਣੀਏ, ਮੈਂ ਤੈਨੂੰ ਜਾਣੀਦਾ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਮੁੱਢੋਂ ਸਾਨੂੰ ਮਿਲਿਆ ਹੋਇਆ ਹੈ ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪੋ ਵਿੱਚੀਂ ਪ੍ਰੇਮ ਰੱਖੀਏ</verse>
				<verse number="6">ਅਤੇ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ । ਹੁਕਮ ਇਹੋ ਹੈ ਜਿਵੇਂ ਤੁਸਾਂ ਮੁੱਢੋਂ ਸੁਣਿਆ ਜੋ ਤੁਸੀਂ ਓਸ ਉੱਤੇ ਚੱਲੋ</verse>
				<verse number="7">ਕਿਉਂ ਜੋ ਬਾਹਲੇ ਛਲੀਏ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਦਾ ਵਿਰੋਧੀ ਹੈ</verse>
				<verse number="8">ਚੌਕਸ ਰਹੋ ਭਈ ਜਿਹੜੇ ਕੰਮ ਅਸਾਂ ਕੀਤੇ ਸੋ ਤੁਸੀਂ ਨਾ ਵਿਗਾੜੋ ਸਗੋਂ ਪੂਰਾ ਫਲ ਪਰਾਪਤ ਕਰੋ</verse>
				<verse number="9">ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ । ਜਿਹੜਾ ਓਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤ੍ਰ ਵੀ ਹਨ</verse>
				<verse number="10">ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁਖ ਮਨਾਓ</verse>
				<verse number="11">ਕਿਉਂਕਿ ਜਿਹੜਾ ਉਸ ਦੀ ਸੁਖ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।।</verse>
				<verse number="12">ਲਿਖਣਾਂ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਤ ਅਤੇ ਸਿਆਹੀ ਨਾਲ ਲਿਖਾਂ ਪਰ ਮੈਨੂੰ ਆਸ ਹੈ ਭਈ ਤੁਹਾਡੇ ਕੋਲ ਆਵਾਂ ਅਤੇ ਰੋਬਰੂ ਗੱਲਾਂ ਕਰਾਂ ਭਈ ਤੁਹਾਡਾ ਅਨੰਦ ਪੂਰਾ ਹੋਵੇ</verse>
				<verse number="13">ਤੇਰੀ ਚੁਣੀ ਹੋਈ ਭੈਣ ਦੇ ਬਾਲਕ ਤੇਰੀ ਸੁਖ ਸਾਂਦ ਪੁੱਛਦੇ ਹਨ।।</verse>
			</chapter>
		</book>
		<book number="64">
			<chapter number="1">
				<verse number="1">ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਪਿਆਰੇ ਗਾਯੁਸ ਨੂੰ ਜਿਹ ਦੇ ਨਾਲ ਮੈਂ ਸੱਚੀਂ ਮੁੱਚੀਂ ਪ੍ਰੇਮ ਰੱਖਦਾ ਹਾਂ।।</verse>
				<verse number="2">ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇ</verse>
				<verse number="3">ਮੈਂ ਡਾਢਾ ਅਨੰਦ ਹੋਇਆ ਜਦ ਕਦੇ ਭਰਾਵਾਂ ਨੇ ਆਣ ਕੇ ਤੇਰੀ ਸਚਿਆਈ ਦੀ ਸਾਖੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਭੀ ਹੈਂ</verse>
				<verse number="4">ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।।</verse>
				<verse number="5">ਪਿਆਰਿਆ, ਤੂੰ ਜੋ ਸੇਵਾ ਭਰਾਵਾਂ ਨਾਲ ਅਤੇ ਪਰਦੇਸੀਆਂ ਨਾਲ ਵੀ ਕਰਦਾ ਹੈਂ ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈਂ</verse>
				<verse number="6">ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ । ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇ</verse>
				<verse number="7">ਕਿਉਂ ਜੋ ਓਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ</verse>
				<verse number="8">ਇਸ ਲਈ ਸਾਨੂੰ ਚਾਹੀਦਾ ਹੈ ਜੋ ਇਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।।</verse>
				<verse number="9">ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਸਿਰ ਕੱਢ ਹੋਣਾ ਚਾਹੁੰਦਾ ਹੈ ਸਾਨੂੰ ਨਹੀ ਮੰਨਦਾ</verse>
				<verse number="10">ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚੋਂ ਛੇਕ ਦਿੰਦਾ ਹੈ!</verse>
				<verse number="11">ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ । ਜਿਹੜਾ ਬੁਰਾ ਕਰਦਾ ਹੈ ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ</verse>
				<verse number="12">ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈ ਭਈ ਸਾਡੀ ਸਾਖੀ ਸਤ ਹੈ।।</verse>
				<verse number="13">ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਭਈ ਸਿਆਹੀ ਅਤੇ ਲਿੱਖਣ ਨਾਲ ਤੈਨੂੰ ਲਿਖਾਂ</verse>
				<verse number="14">ਪਰ ਮੈਨੂੰ ਆਸ ਹੈ ਭਈ ਤੈਨੂੰ ਝਬਦੇ ਮਿਲਾਂ । ਤਦ ਅਸੀਂ ਰੋਬਰੂ ਗੱਲਾਂ ਕਰਾਂਗੇ । ਤੈਨੂੰ ਸ਼ਾਤੀਂ ਪਰਾਪਤ ਹੋਵੇ । ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ । ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।।</verse>
			</chapter>
		</book>
		<book number="65">
			<chapter number="1">
				<verse number="1">ਲਿਖਤੁਮ ਯਹੂਦਾਹ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸੱਦੇ ਹੋਏ ਅਤੇ ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਰੱਖੇ ਹੋਏ ਹਨ,</verse>
				<verse number="2">ਤੁਹਾਡੇ ਲਈ ਰਹਮ, ਸ਼ਾਂਤੀ ਅਤੇ ਪ੍ਰੇਮ ਵੱਧ ਤੋਂ ਵੱਧ ਹੁੰਦਾ ਜਾਵੇ।।</verse>
				<verse number="3">ਪਿਆਰਿਓ, ਜਦੋਂ ਸਾਡੀ ਸਾਂਝੀ ਮੁਕਤੀ ਦੇ ਵਿਖੇ ਮੈਂ ਤੁਹਾਨੂੰ ਲਿਖਣ ਦੀ ਬਹੁਤ ਚਾਹ ਕਰਦਾ ਸਾਂ ਤਾਂ ਮੈਂ ਤੁਹਾਨੂੰ ਲਿਖ ਕੇ ਤਗੀਦ ਕਰਨੀ ਜ਼ਰੂਰੀ ਜਾਣੀ ਭਈ ਤੁਸੀਂ ਓਸ ਨਿਹਚਾ ਦੇ ਲਈ ਜਿਹੜੀ ਇੱਕੋ ਹੀ ਵਾਰ ਸੰਤਾਂ ਨੂੰ ਸੌਂਪੀ ਗਈ ਸੀ ਜਤਨ ਕਰੋ</verse>
				<verse number="4">ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।।</verse>
				<verse number="5">ਹੁਣ ਭਾਵੇਂ ਤੁਸੀਂ ਇੱਕੋ ਵਾਰ ਸੱਭੋ ਕੁਝ ਜਾਣ ਵੀ ਚੁੱਕੇ ਹੋ ਤਾਂ ਵੀ ਮੈਂ ਤੁਹਾਨੂੰ ਚਿਤਾਰਿਆ ਚਾਹੁੰਦਾ ਹਾਂ ਭਈ ਪ੍ਰਭੁ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ ਪਿੱਛੋਂ ਉਨ੍ਹਾਂ ਦਾ ਜਿਨ੍ਹਾਂ ਪਰਤੀਤ ਨਾ ਕੀਤੀ ਨਾਸ ਕੀਤਾ</verse>
				<verse number="6">ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਵਿੱਚ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਅਨ੍ਹੇਰੇ ਘੁੱਪ ਵਿੱਚ ਓਸ ਵੱਡੇ ਦਿਹਾੜੇ ਦੇ ਨਿਆਉਂ ਲਈ ਸਦੀਪਕ ਬੰਧਨਾਂ ਵਿੱਚ ਰੱਖ ਛੱਡਿਆ</verse>
				<verse number="7">ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ</verse>
				<verse number="8">ਤਾਂ ਵੀ ਇਸੇ ਤਰਾਂ ਏਹ ਵੀ ਆਪਣੇ ਸੁਫ਼ਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁੱਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ</verse>
				<verse number="9">ਪਰ ਮਹਾਂ ਦੂਤ ਮੀਕਾਏਲ ਜਾਂ ਸ਼ਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲੋਥ ਦੇ ਵਿਖੇ ਵਿਵਾਦ ਕਰਦਾ ਸੀ ਤਾਂ ਉਹ ਦਾ ਹਿਆਉਂ ਨਾ ਪਿਆ ਭਈ ਮਿਹਣਾ ਮਾਰ ਕੇ ਓਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੁ ਤੈਨੂੰ ਸਮਝੇ!</verse>
				<verse number="10">ਪਰ ਇਹ ਲੋਕ ਜੋ ਕੁਝ ਓਹ ਜਾਣਦੇ ਹੀ ਨਹੀਂ ਓਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇ ਅਕਲ ਪਸੂਆਂ ਵਰਗੇ ਸੁਭਾਉ ਨਾਲ ਹੀ ਜਾਣਦੇ ਹਨ ਉਸ ਵਿੱਚ ਨਾਸ ਹੋ ਜਾਂਦੇ ਹਨ</verse>
				<verse number="11">ਹਾਇ ਉਨ੍ਹਾਂ ਨੂੰ! ਕਿਉਂ ਜੋ ਓਹ ਕਇਨ ਦੇ ਰਾਹ ਲੱਗ ਤੁਰੇ ਅਤੇ ਲਾਹੇ ਪਿੱਛੇ ਬਿਲਆਮ ਦੇ ਭਰਮ ਵਿੱਚ ਸਿਰ ਤੋੜ ਭੱਜੇ ਅਤੇ ਕੋਰਾਹ ਦੇ ਵਿਰੋਧ ਵਿੱਚ ਨਾਸ ਹੋਏ</verse>
				<verse number="12">ਏਹ ਓਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ ਪੀਂਦੇ ਹੋਏ ਤੁਹਾਡੇ ਪ੍ਰੇਮ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ । ਏਹ ਆਪਣੇ ਹੀ ਢਿੱਡ ਭਰਦੇ ਹਨ । ਏਹ ਪੌਣਾਂ ਦੇ ਉਡਾਏ ਹੋਕੇ ਸੁੱਕੇ ਬੱਦਲ ਹਨ । ਏਹ ਪੱਤ ਝੜ ਰੁੱਤ ਦੇ ਬਿਰਛ ਹਨ ਜੋ ਅਫਲ, ਦੋ ਵਾਰੀ ਮੋਏ ਅਤੇ ਜੜ੍ਹੋਂ ਪੁੱਟੇ ਹੋਏ ਹਨ</verse>
				<verse number="13">ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ</verse>
				<verse number="14">ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਏਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੁ ਆਪਣੇ ਲੱਖਾਂ ਸੰਤਾਂ ਸਣੇ ਆਇਆ</verse>
				<verse number="15">ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ</verse>
				<verse number="16">ਏਹ ਬੁੜ ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਦੇ ਹਨ ਅਤੇ ਮੂੰਹੋਂ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਹੇ ਪਿੱਛੋਂ ਮੂੰਹ ਉੱਤੇ ਵਡਿਆਈ ਕਰਦੇ ਹਨ।।</verse>
				<verse number="17">ਪਰ ਤੁਸੀਂ ਹੇ ਪਿਆਰਿਓ, ਇਨ੍ਹਾਂ ਗੱਲਾਂ ਨੂੰ ਚੇਤੇ ਰੱਖੋ ਜੋ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਸੂਲ ਨੇ ਅੱਗੋਂ ਆਖੀਆਂ</verse>
				<verse number="18">ਭਈ ਉਨ੍ਹਾਂ ਨੇ ਤੁਹਾਨੂੰ ਕਿਹਾ ਜੋ ਅੰਤ ਤੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੇ ਸ਼ਤਾਨੀ ਕਾਮਨਾਂ ਦੇ ਅਨੁਸਾਰ ਚੱਲਣਗੇ</verse>
				<verse number="19">ਏਹ ਓਹੋ ਹਨ ਜਿਹੜੇ ਧੜੇਬਾਜ਼, ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ</verse>
				<verse number="20">ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੀ ਅੱਤ ਪਵਿੱਤਰ ਨਿਹਚਾ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ</verse>
				<verse number="21">ਪਰਮੇਸ਼ੁਰ ਦੇ ਪ੍ਰੇਮ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ</verse>
				<verse number="22">ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ ਦਯਾ ਕਰੋ</verse>
				<verse number="23">ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂ ਖਿੱਚ ਕੇ ਬਚਾਓ, ਅਤੇ ਓਸ ਬਸਤ੍ਰ ਤੋਂ ਵੀ ਜਿਹ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ ਸੂਗ ਕਰਦੇ ਹੋਏ ਕਿੰਨਿਆ ਉੱਤੇ ਭੈ ਨਾਲ ਦਯਾ ਕਰੋ ।।</verse>
				<verse number="24">ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸੱਕਦਾ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਸਹਿਤ ਨਿਰਮਲ ਖੜਾ ਕਰ ਸੱਕਦਾ ਹੈ</verse>
				<verse number="25">ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।।</verse>
			</chapter>
		</book>
		<book number="66">
			<chapter number="1">
				<verse number="1">ਯਿਸੂ ਮਸੀਹ ਦਾ ਪਰਕਾਸ਼ ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ, ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਦੂਤ ਦੇ ਹੱਥੀਂ ਭੇਜ ਕੇ ਆਪਣੇ ਦਾਸ ਯੂਹੰਨਾ ਨੂੰ ਉਹ ਦਾ ਪਤਾ ਦਿੱਤਾ</verse>
				<verse number="2">ਜਿਹ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਸਾਖੀ ਅਰਥਾਤ ਓਹਨਾਂ ਸਭਨਾਂ ਗੱਲਾਂ ਦੀ ਜੋ ਓਨ ਵੇਖੀਆਂ ਸਾਖੀ ਦਿੱਤੀ</verse>
				<verse number="3">ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।।</verse>
				<verse number="4">ਲਿਖਤੁਮ ਯੂਹੰਨਾ, ਅੱਗੇ ਜੋਗ ਉਨ੍ਹਾਂ ਸੱਤਾਂ ਕਲੀਸਿਯਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ ਉਹ ਦੀ ਵੱਲੋਂ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਹੋਵੇ । ਨਾਲੇ ਓਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ</verse>
				<verse number="5">ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ</verse>
				<verse number="6">ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਭਈ ਅਸੀਂ ਉਹ ਦੇ ਪਰਮੇਸ਼ੁਰ ਅਤੇ ਪਿਤਾ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪ੍ਰਾਕਰਮ ਜੁੱਗੋ ਜੁੱਗ ਹੋਵੇ!।। ਆਮੀਨ।।</verse>
				<verse number="7">ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ!।। ਆਮੀਨ।।</verse>
				<verse number="8">ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।</verse>
				<verse number="9">ਮੈਂ ਯੂਹੰਨਾ ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ ਓਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ ਪਰਮੇਸੁਰ ਦੇ ਬਚਨ ਅਤੇ ਯਿਸੂ ਦੀ ਸਾਖੀ ਦੇ ਕਾਰਨ ਓਸ ਟਾਪੂ ਵਿੱਚ ਸਾਂ ਜਿਹੜਾ ਪਾਤਮੁਸ ਕਰਕੇ ਸਦਾਉਂਦਾ ਹੈ</verse>
				<verse number="10">ਮੈਂ ਪ੍ਰਭੁ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਦੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ</verse>
				<verse number="11">ਭਈ ਜੋ ਕੁਝ ਤੂੰ ਵੇਖਦਾ ਹੈ ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਂ ਨੂੰ ਘੱਲ ਦਿਹ ਅਰਥਾਤ ਅਫ਼ਸੁਸ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ</verse>
				<verse number="12">ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ ਵੇਖਣ ਲਈ ਭਵਿੰਆ ਅਤੇ ਜਾਂ ਭਵਿੰਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ</verse>
				<verse number="13">ਅਤੇ ਓਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤ੍ਰ ਦੀ ਨਿਆਈਂ ਕੋਈ ਵੇਖਿਆ ਜਿਹੜਾ ਪੈਰਾਂ ਤੀਕ ਦਾ ਜਾਮਾ ਪਹਿਨੇ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੇ ਹੋਏ ਸੀ</verse>
				<verse number="14">ਉਹ ਦਾ ਸਿਰ ਅਤੇ ਵਾਲ ਚਿੱਟੀ ਉੱਨ ਦੀ ਨਿਆਈਂ ਚਿੱਟੇ ਸਗੋਂ ਬਰਫ ਦੇ ਸਮਾਨ ਸਨ ਅਤੇ ਉਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਸਨ</verse>
				<verse number="15">ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਸਨ ਭਈ ਜਾਣੀਦਾ ਉਹ ਭੱਠੀ ਵਿੱਚ ਤਾਇਆ ਹੋਇਆ ਹੈ ਅਤੇ ਉਹ ਦੀ ਅਵਾਜ਼ ਬਾਹਲੇ ਪਾਣੀਆਂ ਦੀ ਘੂਕ ਵਰਗੀ ਸੀ</verse>
				<verse number="16">ਉਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਲਏ ਹੋਏ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੁਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ ਅਤੇ ਉਹ ਦਾ ਮੁਖ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ</verse>
				<verse number="17">ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂ</verse>
				<verse number="18">ਅਤੇ ਜੀਉਂਦਾ ਹਾਂ । ਮੈਂ ਮੁਰਦਾ ਸਾਂ ਅਰ ਵੇਖ, ਮੈਂ ਜੁੱਗੋ ਜੁੱਗ ਜੀਉਂਦਾ ਹਾਂ ਅਤੇ ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ</verse>
				<verse number="19">ਇਸ ਲਈ ਜੋ ਕੁਝ ਤੈਂ ਵੇਖਿਆ, - ਅਤੇ ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਸੋ ਤੂੰ ਲਿਖ ਛੱਡ</verse>
				<verse number="20">ਅਰਥਾਤ ਉਹਨਾਂ ਸੱਤਾਂ ਤਾਰਿਆਂ ਦਾ ਭੇਤ ਜਿਹੜੇ ਤੈਂ ਮੇਰੇ ਸੱਜੇ ਹੱਥ ਉੱਤੇ ਡਿੱਠੇ ਸਨ ਅਤੇ ਉਹਨਾਂ ਸੱਤਾਂ ਸੋਨੇ ਦੇ ਸ਼ਮਾਦਾਨਾਂ ਦਾ। ਓਹ ਸੱਤ ਤਾਰੇ ਸੱਤਾਂ ਕਲੀਸਿਯਾਂ ਦੇ ਦੂਤ ਹਨ ਅਤੇ ਓਹ ਸੱਤ ਸ਼ਮਾਦਾਨ ਸੱਤ ਕਲੀਸਿਯਾਂ ਹਨ।।</verse>
			</chapter>
			<chapter number="2">
				<verse number="1">ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ ਉਹ ਇਹ ਆਖਦਾ ਹੈ,</verse>
				<verse number="2">ਮੈਂ ਤੇਰੇ ਕੰਮਾਂ ਨੂੰ ਅਤੇ ਤੇਰੀ ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਜੋ ਬੁਰਿਆਰਾਂ ਦਾ ਤੈਥੋਂ ਸਹਾਰਾ ਨਹੀਂ ਹੁੰਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ ਪਰ ਨਹੀਂ ਹਨ ਤੈਂ ਉਹਨਾਂ ਨੂੰ ਪਰਤਾ ਕੇ ਝੂਠਾ ਵੇਖਿਆ</verse>
				<verse number="3">ਅਤੇ ਤੂੰ ਧੀਰਜ ਰੱਖਦਾ ਹੈ ਅਤੇ ਮੇਰੇ ਨਾਮ ਦੇ ਨਮਿੱਤ ਤੈਂ ਸਹਾਰਾ ਕੀਤਾ ਅਤੇ ਨਹੀਂ ਥੱਕਿਆ</verse>
				<verse number="4">ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਆਪਣਾ ਪਹਿਲਾ ਪ੍ਰੇਮ ਛੱਡ ਬੈਠਾ ਹੈਂ</verse>
				<verse number="5">ਸੋ ਚੇਤੇ ਕਰ ਜੋ ਤੂੰ ਕਿੱਥੋਂ ਡਿੱਗਾ ਹੈਂ ਅਤੇ ਤੋਬਾ ਕਰ ਅਤੇ ਆਪਣੇ ਅਗਲੇ ਹੀ ਕੰਮ ਕਰ! ਨਹੀਂ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਹ ਦੇ ਥਾਂ ਤੋਂ ਹਟਾ ਦਿਆਂਗਾ, ਜੇ ਤੈਂ ਤੋਬਾ ਨਾ ਕੀਤੀ</verse>
				<verse number="6">ਪਰ ਤੇਰੇ ਵਿੱਚ ਐੱਨਾ ਤਾਂ ਹੈ ਭਈ ਤੂੰ ਨਿਕੁਲਾਈਆਂ ਦਿਆਂ ਕੰਮਾਂ ਤੋਂ ਸੂਗ ਕਰਦਾ ਹੈਂ ਜਿਨ੍ਹਾਂ ਤੋਂ ਮੈਂ ਵੀ ਸੂਗ ਕਰਦਾ ਹਾਂ</verse>
				<verse number="7">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਅਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ਖਾਣ ਲਈ ਦਿਆਂਗਾ।।</verse>
				<verse number="8">ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਪਹਿਲਾ ਅਤੇ ਪਿਛਲਾ ਹੈ, ਜਿਹੜਾ ਮੁਰਦਾ ਹੋਇਆ ਅਤੇ ਫੇਰ ਜੀ ਪਿਆ, ਉਹ ਇਹ ਆਖਦਾ ਹੈ</verse>
				<verse number="9">ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਤੂੰ ਧਨਵਾਨ ਹੈਂ ਅਤੇ ਓਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਨਹੀਂ ਹਨ ਸਗੋਂ ਸ਼ਤਾਨ ਦੀ ਮੰਡਲੀ ਹਨ</verse>
				<verse number="10">ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ</verse>
				<verse number="11">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਦੂਜੀ ਮੌਤ ਤੋਂ ਉਹ ਦਾ ਕਦੇ ਵਿਗਾੜ ਨਾ ਹੋਵੇਗਾ।।</verse>
				<verse number="12">ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹਦੇ ਕੋਲ ਦੁਧਾਰੀ ਤਿੱਖੀ ਤਲਵਾਰ ਹੈ ਉਹ ਇਹ ਆਖਦਾ ਹੈ</verse>
				<verse number="13">ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ਤਾਨ ਦੀ ਗੱਦੀ ਹੈ, ਅਤੇ ਤੂੰ ਤਕੜਾਈ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਮਾਤਬਰ ਜਨ ਸੀ ਜਿਹੜਾ ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ਤਾਨ ਵੱਸਦਾ ਹੈ ਉਹ ਦੇ ਦਿਨੀਂ ਵੀ ਤੈਂ ਮੇਰੀ ਨਿਹਚਾ ਤੋਂ ਇਨਕਾਰ ਨਹੀਂ ਕੀਤਾ</verse>
				<verse number="14">ਪਰ ਤਾਂ ਵੀ ਤੇਰੇ ਉੱਤੇ ਮੈਨੂੰ ਥੋੜਾ ਬਹੁਤ ਗਿਲਾ ਹੈ ਭਈ ਉੱਥੇ ਤੇਰੇ ਕੋਲ ਓਹ ਹਨ ਜਿੰਨ੍ਹਾਂ ਬਿਲਆਮ ਦੀ ਸਿੱਖਿਆ ਧਾਰੀ ਹੈ ਜਿਹ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ ਜੋ ਇਸਰਾਏਲ ਦੇ ਵੰਸ ਦੇ ਅੱਗੇ ਠੇਡੇ ਲਾਉਣ ਵਾਲੀ ਵਸਤ ਸੁੱਟ ਦੇਵੇ ਭਈ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ</verse>
				<verse number="15">ਇਸੇ ਤਰ੍ਹਾਂ ਤੇਰੇ ਕੋਲ ਓਹ ਵੀ ਹਨ ਜਿੰਨ੍ਹਾਂ ਨਿਕੁਲਾਈਆਂ ਦੀ ਸਿੱਖਿਆ ਓਵੇਂ ਹੀ ਧਾਰੀ ਹੈ</verse>
				<verse number="16">ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਨ੍ਹਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ</verse>
				<verse number="17">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਗੁਪਤ ਮੰਨ ਵਿੱਚੋਂ ਦਿਆਂਗਾ ਅਤੇ ਮੈਂ ਉਹਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਉਂ ਲਿਖਿਆ ਹੋਇਆ ਹੈ, ਜਿਹ ਨੂੰ ਉਹ ਦੇ ਲੈਣ ਵਾਲੇ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ ਹੈ।।</verse>
				<verse number="18">ਥੂਆਤੀਰੇ ਦੀ ਕਲਿਸੀਯਾ ਦੇ ਦੂਤ ਨੂੰ ਇਉਂ ਲਿਖ ਭਈ ਪਰਮੇਸ਼ੁਰ ਦਾ ਪੁੱਤ੍ਰ ਜਿਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਹਨ ਇਹ ਆਖਦਾ ਹੈ,</verse>
				<verse number="19">ਮੈਂ ਤੇਰੇ ਕੰਮਾਂ ਨੂੰ ਅਤੇ ਤੇਰੇ ਪ੍ਰੇਮ, ਨਿਹਚਾ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਭਈ ਤੇਰੇ ਪਿਛਲੇ ਕੰਮ ਪਹਿਲਿਆਂ ਨਾਲੋਂ ਵਧ ਹਨ</verse>
				<verse number="20">ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਓਸ ਤੀਵੀਂ ਈਜ਼ਬਲ ਨੂੰ ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਝੱਲੀ ਜਾਂਦਾ ਹੈਂ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਭਈ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ</verse>
				<verse number="21">ਅਤੇ ਮੈਂ ਉਹ ਨੂੰ ਵਿਹਲ ਦਿੱਤਾ ਭਈ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਕਰਨੀ ਨਹੀਂ ਚਾਹੁੰਦੀ ਹੈ</verse>
				<verse number="22">ਵੇਖ, ਮੈਂ ਉਹ ਨੂੰ ਇਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਜ਼ਨਾਹ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ ਜੇ ਓਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ</verse>
				<verse number="23">ਅਤੇ ਮੈਂ ਉਹ ਦੇ ਬਾਲਕਾਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਂ ਜਾਣ ਲੈਣਗੀਆਂ ਜੋ ਗੁਰਦਿਆਂ ਅਤੇ ਹਿਰਦਿਆਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੀਆਂ ਕਰਨੀਆਂ ਦੇ ਅਨੁਸਾਰ ਫਲ ਦਿਆਂਗਾ</verse>
				<verse number="24">ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ ਅਤੇ ਜਿਹੜੇ ਉਹਨਾਂ ਗੱਲਾਂ ਤੋਂ ਮਹਿਰਮ ਨਹੀਂ ਜਿਹੜੀਆਂ ਸ਼ਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ ਇਹ ਕਹਿੰਦਾ ਹਾਂ ਭਈ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ</verse>
				<verse number="25">ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੀਕ ਓਸ ਨੂੰ ਤਕੜਾਈ ਨਾਲ ਫੜੀ ਰੱਖੋ</verse>
				<verse number="26">ਜਿਹੜਾ ਜਿੱਤਣ ਵਾਲਾ ਹੈ ਅਤੇ ਜਿਹੜਾ ਅੰਤ ਤੋੜੀ ਮੇਰਿਆਂ ਕੰਮਾਂ ਦੀ ਪਾਲਨਾ ਕਰਦਾ ਹੈ ਉਹ ਨੂੰ ਮੈਂ ਕੌਮਾਂ ਉੱਤੇ ਇਖ਼ਤਿਆਰ ਦਿਆਂਗਾ</verse>
				<verse number="27">ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਿਣੀ ਚਿਣੀ ਕਰ ਦੇਈਦਾ ਹੈ ਜਿਸ ਪਰਕਾਰ ਮੈਂ ਵੀ ਆਪਣੇ ਪਿਤਾ ਕੋਲੋਂ ਪਾਇਆ ਹੈ</verse>
				<verse number="28">ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦਿਆਂਗਾ</verse>
				<verse number="29">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।</verse>
			</chapter>
			<chapter number="3">
				<verse number="1">ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਦੇ ਕੋਲ ਸੱਤ ਆਤਮੇ ਪਰਮੇਸ਼ੁਰ ਦੇ ਅਤੇ ਸੱਤ ਤਾਰੇ ਹਨ ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜੀਉਂਦਾ ਕਹਾਉਂਦਾ ਹੈ ਅਤੇ ਹੈ ਮੁਰਦਾ</verse>
				<verse number="2">ਚੌਕਸ ਹੋ ਜਾਹ ਅਤੇ ਜੋ ਕੁਝ ਰਹਿ ਗਿਆ ਹੈ ਭਾਵੇ ਮਰਨ ਵਾਲਾ ਹੋਵੇ ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮਾਂ ਵਿੱਚੋਂ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਕੋਈ ਨਹੀਂ ਪਾਏ</verse>
				<verse number="3">ਇਸ ਲਈ ਚੇਤੇ ਕਰ ਭਈ ਤੈਂ ਕਿਸ ਬਿਧ ਪਰਾਪਤ ਕੀਤਾ ਅਤੇ ਸੁਣਿਆ। ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੋ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਙੁ ਆਵਾਂਗਾ ਅਤੇ ਤੈਨੂੰ ਮੂਲੋਂ ਪਤਾ ਨਾ ਹੋਵੇਗਾ ਜੇ ਮੈਂ ਤੇਰੇ ਉੱਪਰ ਕਿਹੜੀ ਘੜੀ ਆ ਪਵਾਂਗਾ</verse>
				<verse number="4">ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜੇ ਜਣੇ ਹਨ ਜਿੰਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਓਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ ਇਸ ਲਈ ਜੋ ਓਹ ਸੁਜੋਗ ਹਨ</verse>
				<verse number="5">ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਉਂ ਜੀਵਨ ਦੀ ਪੋਥੀ ਵਿੱਚੋਂ ਕਦੀ ਨਾ ਮੇਟਾਂਗਾ ਸਗੋਂ ਮੈਂ ਆਪਣੇ ਪਿਤਾ ਦੇ ਅੱਗੇ ਅਤੇ ਓਸ ਦਿਆਂ ਦੂਤਾਂ ਦੇ ਅੱਗੇ ਉਹ ਦੇ ਨਾਉਂ ਦਾ ਕਰਾਰ ਕਰਾਂਗਾ</verse>
				<verse number="6">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।</verse>
				<verse number="7">ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ</verse>
				<verse number="8">ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ</verse>
				<verse number="9">ਵੇਖ, ਮੈਂ ਸ਼ਤਾਨ ਦੀ ਮੰਡਲੀ ਵਿੱਚੋਂ ਅਰਥਾਤ ਓਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਅਤੇ ਨਹੀਂ ਹਨ ਸਗੋਂ ਝੂਠ ਮਾਰਦੇ ਹਨ ਕਿੰਨਿਆਂ ਨੂੰ ਤੇਰੇ ਗੋਚਰੇ ਕਰਦਾ ਹਾਂ। ਵੇਖ ਮੈਂ ਅਜਿਹਾ ਕਰਾਂਗਾ ਭਈ ਓਹ ਆਉਣਗੇ ਅਤੇ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣਗੇ ਅਤੇ ਜਾਣ ਲੈਣਗੇ ਜੋ ਮੈਂ ਤੇਰੇ ਨਾਲ ਪਿਆਰ ਕੀਤਾ</verse>
				<verse number="10">ਤੈਂ ਜੋ ਮੇਰੇ ਧੀਰਜ ਦੇ ਬਚਨ ਦੀ ਰੱਛਿਆ ਕੀਤੀ ਤਾਂ ਮੈਂ ਵੀ ਪਰਤਾਵੇ ਦੇ ਓਸ ਸਮੇਂ ਤੋਂ ਜੋ ਧਰਤੀ ਦੇ ਵਾਸੀਆਂ ਦੇ ਪਰਤਾਉਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲਾ ਹੈ ਤੇਰੀ ਰੱਛਿਆ ਕਰਾਂਗਾ</verse>
				<verse number="11">ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਤਕੜਾਈ ਨਾਲ ਫੜੀ ਰੱਖ ਕਿਤੇ ਐਉਂ ਨਾ ਹੋਵੇ ਭਈ ਕੋਈ ਤੇਰਾ ਮੁਕਟ ਲੈ ਜਾਵੇ</verse>
				<verse number="12">ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ</verse>
				<verse number="13">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।</verse>
				<verse number="14">ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਸਰਿਸ਼ਟ ਦਾ ਮੁੱਢ ਹੈ,ਉਹ ਇਹ ਆਖਦਾ ਹੈ,</verse>
				<verse number="15">ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਭਈ ਤੂੰ ਨਾ ਤਾਂ ਠੰਡਾ ਹੈਂ ਨਾ ਤੱਤਾ। ਮੈਂ ਚਾਹੁੰਦਾ ਸਾਂ ਜੋ ਤੂੰ ਠੰਡਾ ਯਾ ਤੱਤਾ ਹੁੰਦਾ!</verse>
				<verse number="16">ਸੋ ਤੂੰ ਸੀਲਗਰਮ ਜੋ ਹੈਂ, ਨਾ ਤੱਤਾ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ</verse>
				<verse number="17">ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ</verse>
				<verse number="18">ਤਾਂ ਮੈਂ ਤੈਨੂੰ ਸਲਾਹ ਦਿੰਦਾ ਹਾਂ ਭਈ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ ਤਾਂ ਜੋ ਤੂੰ ਧੰਨਵਾਨ ਹੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਆਪਣੇ ਉਦਾਲੇ ਪਾਵੇਂ ਅਤੇ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖੀਆਂ ਵਿੱਚ ਪਾਉਣ ਨੂੰ ਸੁਰਮਾ ਲੈ ਭਈ ਤੂੰ ਸੁਜਾਖਾ ਹੋ ਜਾਵੇਂ</verse>
				<verse number="19">ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ ਉੱਨਿਆਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ</verse>
				<verse number="20">ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਬੂਹਾ ਖੋਲ੍ਹ ਦੇਵੇ ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਪਰਸ਼ਾਦ ਛਕਾਂਗਾ ਅਤੇ ਉਹ ਮੇਰੇ ਨਾਲ ਛਕੇਗਾ</verse>
				<verse number="21">ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ</verse>
				<verse number="22">ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।</verse>
			</chapter>
			<chapter number="4">
				<verse number="1">ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ</verse>
				<verse number="2">ਓਵੇਂ ਹੀ ਮੈਂ ਆਤਮਾ ਵਿੱਚ ਆਇਆ । ਤਾਂ ਕੀ ਵੇਖਦਾ ਹਾਂ ਭਈ ਸੁਰਗ ਵਿੱਚ ਇੱਕ ਸਿੰਘਾਸਣ ਧਰਿਆ ਹੋਇਆ ਹੈ ਅਤੇ ਓਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ</verse>
				<verse number="3">ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁਖ ਹੈ ਜੋ ਵੇਖਣ ਨੂੰ ਪੰਨੇ ਦੀ ਨਿਆਈਂ ਹੈ</verse>
				<verse number="4">ਸਿੰਘਾਸਣ ਦੇ ਦੁਆਲੇ ਚੱਵੀ ਗੱਦੀਆਂ ਹਨ ਅਤੇ ਮੈਂ ਚੱਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਧਰੇ ਓਹਨਾਂ ਗੱਦੀਆਂ ਉੱਤੇ ਬੈਠਿਆਂ ਡਿੱਠਾ</verse>
				<verse number="5">ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਮੋਹਰੇ ਅੱਗ ਦੇ ਸੱਤ ਦੀਵੇ ਪਏ ਬਲਦੇ ਹਨ ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ</verse>
				<verse number="6">ਅਤੇ ਸਿੰਘਾਸਣ ਦੇ ਅੱਗੇ ਬਲੋਰ ਵਰਗਾ ਕੱਚ ਦਾ ਇੱਕ ਸਮੁੰਦਰ ਜਿਹਾ ਹੈ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਦੁਆਲੇ ਚਾਰ ਜੰਤੂ ਹਨ ਜਿਹੜੇ ਅੱਗਿਓਂ ਪਿੱਛਿਓਂ ਅੱਖੀਆਂ ਨਾਲ ਭਰੇ ਹੋਏ ਹਨ</verse>
				<verse number="7">ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉਡੱਦੇ ਹੋਏ ਉਕਾਬ ਵਰਗਾ ਹੈ</verse>
				<verse number="8">ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ!।।</verse>
				<verse number="9">ਜਾਂ ਓਹ ਜੰਤੂ ਓਸ ਦੀ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ</verse>
				<verse number="10">ਤਾਂ ਚੱਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਉਹ ਨੂੰ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਮੱਥਾ ਟੇਕਣਗੇ ਅਤੇ ਇਹ ਆਖਦਿਆਂ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ, —</verse>
				<verse number="11">ਹੇ ਸਾਡੇ ਪ੍ਰਭੁ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ ਅਤੇ ਸਮਰੱਥਾ ਲੈਣ ਦੇ ਜੋਗ ਹੈਂ, ਤੈਂ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਓਹ ਤੇਰੀ ਹੀ ਇੱਛਿਆ ਨਾਲ ਹੋਇਆ ਅਤੇ ਰਚੀਆਂ ਗਈਆਂ!।।</verse>
			</chapter>
			<chapter number="5">
				<verse number="1">ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ</verse>
				<verse number="2">ਅਤੇ ਮੈਂ ਇੱਕ ਬਲੀ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਭਈ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਜੋਗ ਕੌਣ ਹੈॽ</verse>
				<verse number="3">ਤਾਂ ਨਾ ਸੁਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ ਜੋ ਓਸ ਪੋਥੀ ਨੂੰ ਖੋਲ੍ਹ ਸੱਕਦਾ ਯਾ ਉਸ ਉੱਤੇ ਨਿਗਾਹ ਕਰ ਸੱਕਦਾ</verse>
				<verse number="4">ਤਾਂ ਮੈਂ ਬਹੁਤ ਰੁੰਨਾ ਇਸ ਲਈ ਜੋ ਓਸ ਪੋਥੀ ਦੇ ਖੋਲ੍ਹਣ ਯਾ ਉਸ ਉੱਤੇ ਨਿਗਾਹ ਕਰਨ ਦੇ ਜੋਗ ਕੋਈ ਨਾ ਨਿੱਕਲਿਆ</verse>
				<verse number="5">ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ \ਦਾਊਦ ਦੀ ਜੜ੍ਹ\ ਹੈ ਉਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ</verse>
				<verse number="6">ਅਤੇ ਮੈਂ ਸਿੰਘਾਸਣ ਅਤੇ ਚੌਹਾਂ ਜੰਤੂਆਂ ਦੇ ਵਿਚਾਲੇ ਅਤੇ ਓਹਨਾਂ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਮਾਨੋ ਕੋਹਿਆ ਗਿਆ ਸੀ ਖਲੋਤਾ ਵੇਖਿਆ ਜਿਹ ਦੇ ਸੱਤ ਸਿੰਙ ਅਤੇ ਸੱਤ ਅੱਖੀਆਂ ਸਨ । ਏਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਘੱਲੇ ਹੋਏ ਹਨ</verse>
				<verse number="7">ਅਤੇ ਉਹ ਨੇ ਆਣ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਹ ਪੋਥੀ ਲੈ ਲਈ</verse>
				<verse number="8">ਅਤੇ ਜਾਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਜੰਤੂ ਅਤੇ ਚੱਵੀ ਬਜ਼ੁਰਗ ਲੇਲੇ ਦੇ ਅੱਗੇ ਡਿਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾ ਹਨ</verse>
				<verse number="9">ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਜੋਗ ਹੈਂ, ਕਿਉਂਕਿ ਤੂੰ ਕੋਹਿਆ ਗਿਆ ਸੈਂ, ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ, ਭਾਖਿਆ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,</verse>
				<verse number="10">ਅਤੇ ਓਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਓਹ ਧਰਤੀ ਉੱਤੇ ਰਾਜ ਕਰਨਗੇ।।</verse>
				<verse number="11">ਤਾਂ ਮੈਂ ਡਿੱਠਾ ਅਤੇ ਸਿੰਘਾਸਣ, ਓਹਨਾਂ ਜੰਤੂਆਂ, ਅਤੇ ਬਜ਼ੁਰਗਾਂ ਦੇ ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਓਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ</verse>
				<verse number="12">ਅਤੇ ਓਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਕੋਹਿਆ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਜੋਗ ਹੈ!</verse>
				<verse number="13">ਹਰੇਕ ਸਰਿਸ਼ਟ ਨੂੰ ਜੋ ਸੁਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਓਹਨਾਂ ਦੇ ਵਿੱਚ ਹਨ ਮੈਂ ਇਹ ਆਖਦੇ ਸੁਣਿਆ, - ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ, ਪ੍ਰਾਕਰਮ ਜੁੱਗੋ ਜੁੱਗ ਹੋਵੇ!</verse>
				<verse number="14">ਚਾਰੇ ਜੰਤੂ ਬੋਲੋ, \ਆਮੀਨ\ ਅਤੇ ਓਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।।</verse>
			</chapter>
			<chapter number="6">
				<verse number="1">ਜਾਂ ਲੇਲੇ ਨੇ ਓਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ ਤਾਂ ਮੈਂ ਡਿੱਠਾ ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਭਈ ਆ ਜਾਹ!</verse>
				<verse number="2">ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ । ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਫਤਹ ਕਰਦਿਆਂ ਅਤੇ ਫਤਹ ਕਰਨ ਨੂੰ ਨਿੱਕਲ ਤੁਰਿਆ ।।</verse>
				<verse number="3">ਜਾਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਜੰਤੂ ਨੂੰ ਇਹ ਆਖਦੇ ਸੁਣਿਆ ਭਈ ਆ ਜਾਹ!</verse>
				<verse number="4">ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਭਈ ਧਰਤੀ ਉੱਤੋਂ ਸੁਲਾਹ ਨੂੰ ਚੁੱਕ ਸੁੱਟੇ ਅਤੇ ਇਹ ਜੋ ਮਨੁੱਖ ਇੱਕ ਦੂਏ ਨੂੰ ਮਾਰ ਘੱਤਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।।</verse>
				<verse number="5">ਜਾਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਜੰਤੂ ਨੂੰ ਇਹ ਆਖਦੇ ਸੁਣਿਆ ਭਈ ਆ ਜਾਹ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਮੁਸ਼ਕੀ ਘੋੜ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜੀ ਹੋਈ ਹੈ</verse>
				<verse number="6">ਅਤੇ ਮੈ ਓਹਨਾਂ ਚੌਹਾਂ ਜੰਤੂਆਂ ਦੇ ਵਿੱਚ ਇੱਕ ਅਵਾਜ਼ ਜਿਹੀ ਇਹ ਆਖਦੇ ਸੁਣੀ ਭਈ ਕਣਕ ਅਠੰਨੀ ਦੀ ਸੇਰ ਭਰ ਅਤੇ ਜੌ ਅਠੰਨੀ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ ਰਸ ਦਾ ਵਿਗਾੜ ਨਾ ਕਰੀਂ!।।</verse>
				<verse number="7">ਜਾਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਜੰਤੂ ਦੀ ਅਵਾਜ਼ ਇਹ ਆਖਦੇ ਸੁਣੀ ਭਈ ਆ ਜਾਹ!</verse>
				<verse number="8">ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।</verse>
				<verse number="9">ਜਾਂ ਉਹ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਓਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਓਸ ਸਾਖੀ ਦੇ ਕਾਰਨ ਜੋ ਓਹਨਾਂ ਭਰੀ ਸੀ ਵੱਢੇ ਗਏ ਸਨ</verse>
				<verse number="10">ਅਤੇ ਓਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਭਈ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸਤ ਹੈਂ ਕਦੋਂ ਤੋੜੀ ਤੂੰ ਨਿਆਉਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਵੱਟਾ ਨਹੀਂ ਲੈਂਦਾ ਹੈਂॽ</verse>
				<verse number="11">ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।</verse>
				<verse number="12">ਜਾਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਡਿੱਠਾ ਅਤੇ ਵੱਡਾ ਭੁਚਾਲ ਆਇਆ ਅਤੇ ਸੂਰਜ ਵਾਲਾਂ ਦੇ ਭੂਰੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਬਣ ਗਿਆ</verse>
				<verse number="13">ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ ਜਿਸ ਪਰਕਾਰ ਹੰਜ਼ੀਰ ਦੇ ਬੂਟੇ ਤੋਂ ਜਾਂ ਵੱਡੀ ਅਨ੍ਹੇਰੀ ਨਾਲ ਝੋਕੇ ਖਾਂਦਾ ਹੈ ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ</verse>
				<verse number="14">ਅਤੇ ਅਕਾਸ਼ ਵਲ੍ਹੇਟਵੀਂ ਪੋਥੀ ਵਾਂਙੁ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ ਆਪਣੇ ਠਿਕਾਣਿਓਂ ਹਿੱਲ ਗਿਆ</verse>
				<verse number="15">ਅਤੇ ਧਰਤੇ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫਾਂ ਵਿੱਚ ਅਤੇ ਪਹਾੜਾਂ ਦੀਆਂ ਚਟਾਨਾਂ ਵਿੱਚ ਲੁਕੋ ਲਿਆ</verse>
				<verse number="16">ਅਤੇ ਓਹ ਪਹਾੜਾਂ ਅਤੇ ਚਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!</verse>
				<verse number="17">ਕਿਉਂ ਜੋ ਓਹਨਾਂ ਦੇ ਕ੍ਰੋਧ ਦਾ ਵੱਡਾ ਦਿਹਾੜਾ ਆ ਪਹੁੰਚਿਆ ਹੈ! ਹੁਣ ਕੌਣ ਖਲੋ ਸੱਕਦਾ ਹੈॽ।।</verse>
			</chapter>
			<chapter number="7">
				<verse number="1">ਇਹ ਦੇ ਮਗਰੋਂ ਮੈਂ ਧਰਤੀ ਦੀਆਂ ਚੌਹਾਂ ਕੂੰਟਾਂ ਉੱਤੇ ਚਾਰ ਦੂਤ ਖਲੋਤੇ ਹੋਏ ਵੇਖੇ ਜਿਨ੍ਹਾਂ ਧਰਤੀ ਦੀਆਂ ਚੌਹਾਂ ਪੌਣਾਂ ਨੂੰ ਫੜਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਯਾ ਸਮੁੰਦਰ ਉੱਤੇ ਯਾ ਕਿਸੇ ਰੁੱਖ ਉੱਤੇ ਨਾ ਵਗੇ</verse>
				<verse number="2">ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓ ਉੱਠਦਾ ਵੇਖਿਆ ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ</verse>
				<verse number="3">ਜਿੰਨਾ ਚਿਰ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ ਤੁਸੀਂ ਧਰਤੀ ਯਾ ਸਮੁੰਦਰ ਯਾ ਰੁੱਖਾਂ ਦਾ ਵਿਗਾੜ ਨਾ ਕਰੋ</verse>
				<verse number="4">ਅਤੇ ਜਿੰਨ੍ਹਾਂ ਉੱਤੇ ਮੋਹਰ ਲੱਗੀ ਮੈਂ ਓਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਉੱਤੇ ਮੋਹਰ ਲੱਗੀ: -</verse>
				<verse number="5">ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰਾਂ ਉੱਤੇ ਮੋਹਰ ਲੱਗੀ । ਰਊਬੇਨ ਦੇ ਗੋਤ ਵਿੱਚ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,</verse>
				<verse number="6">ਅਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਤਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,</verse>
				<verse number="7">ਸ਼ਿਮਓਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,</verse>
				<verse number="8">ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉਤੇ ਮੋਹਰ ਲੱਗੀ ।।</verse>
				<verse number="9">ਇਹ ਦੇ ਮਗਰੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਖਿਆ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲਈ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ</verse>
				<verse number="10">ਅਤੇ ਏਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।।</verse>
				<verse number="11">ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚੌਹਾਂ ਜੰਤੂਆਂ ਦੇ ਦੁਆਲੇ ਖਲੋਤੇ ਸਨ ਤਾਂ ਓਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ</verse>
				<verse number="12">ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ ਜੁੱਗ ਹੋਵੇ! ਆਮੀਨ।।</verse>
				<verse number="13">ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਏਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏॽ</verse>
				<verse number="14">ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੁ ਜੀ, ਤੁਸੀਂ ਜਾਣੋ । ਤਾਂ ਓਨ ਮੈਨੂੰ ਆਖਿਆ, ਏਹ ਓਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਓਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ</verse>
				<verse number="15">ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ ।।</verse>
				<verse number="16">ਓਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਓਹਨਾਂ ਉੱਤੇ ਪਵੇਗੀ,</verse>
				<verse number="17">ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਓਹਨਾਂ ਦਾ ਅਯਾਲੀ ਹੋਵੇਗਾ, ਅਤੇ ਓਹਨਾਂ ਨੂੰ ਅੰਮ੍ਰਿਤ ਜਲ ਦਿਆਂ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ।।</verse>
			</chapter>
			<chapter number="8">
				<verse number="1">ਜਾਂ ਸੱਤਵੀਂ ਮੋਹਰ ਉਹ ਨੇ ਤੋੜੀ ਤਾਂ ਸੁਰਗ ਵਿੱਚ ਅੱਧੇਕੁ ਘੰਟੇ ਤੀਕ ਚੁੱਪਚਾਣ ਰਹੀ</verse>
				<verse number="2">ਅਤੇ ਮੈਂ ਓਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਰਹਿੰਦੇ ਸਨ, ਅਤੇ ਓਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।।</verse>
				<verse number="3">ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲਈ ਜਗਵੇਦੀ ਉੱਤੇ ਜਾ ਖਲੋਤਾ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਭਈ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾ ਦੇ ਨਾਲ ਨਾਲ ਓਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ ਜਿਹੜੀ ਸਿੰਘਾਸਣ ਦੇ ਅੱਗੇ ਹੈ</verse>
				<verse number="4">ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾ ਨਾਲ ਓਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਅੱਪੜ ਗਿਆ</verse>
				<verse number="5">ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਓਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ। ਤਾਂ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੁਚਾਲ ਆਇਆ!।।</verse>
				<verse number="6">ਫੇਰ ਓਹਨਾਂ ਸੱਤਾ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ ।।</verse>
				<verse number="7">ਪਹਿਲੇ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ, ਤਾਂ ਧਰਤੀ ਦੀ ਇੱਕ ਤਿਹਾਈ ਸੜ ਗਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।।</verse>
				<verse number="8">ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ। ਤਾਂ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦੀ ਇੱਕ ਤਿਹਾਈ ਲਹੂ ਬਣ ਗਈ</verse>
				<verse number="9">ਅਤੇ ਸਮੁੰਦਰ ਦੇ ਜਾਲ ਜੰਤੂਆਂ ਕਦੀ ਇੱਕ ਤਿਹਾਈ ਮਰ ਗਈ ਅਤੇ ਜਹਾਜ਼ਾਂ ਦੀ ਇੱਕ ਤਹਾਈ ਨਸ਼ਟ ਹੋ ਗਈ।।</verse>
				<verse number="10">ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸਾਲ ਵਾਂਙੁ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦਿਆਂ ਸੁੰਬਾਂ ਉੱਤੇ ਜਾ ਪਿਆ</verse>
				<verse number="11">ਓਸ ਤਾਰੇ ਦਾ ਨਾਉਂ ਨਾਗਦਉਣਾ ਕਰਕੇ ਆਖੀਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦਉਣੇ ਜਿਹੀ ਹੋ ਗਈ ਅਤੇ ਓਹਨਾਂ ਪਾਣੀਆਂ ਨਾਲ ਇਸ ਲਈ ਜੋ ਓਹ ਕੌੜੇ ਹੋ ਗਏ ਸਨ ਬਹੁਤੇ ਮਨੁੱਖ ਮਰ ਗਏ।।</verse>
				<verse number="12">ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸ ਪਰਕਾਰ ਰਾਤ ਦੀ ਭੀ ।।</verse>
				<verse number="13">ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਇ ਹਾਇ ਹਾਇ ਧਰਤੀ ਦੇ ਵਾਸੀਆਂ ਨੂੰ! ਓਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!।।</verse>
			</chapter>
			<chapter number="9">
				<verse number="1">ਪੰਜਵੇ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਅਕਾਸ਼ੋਂ ਧਰਤੀ ਉੱਤੇ ਡਿੱਗਿਆ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੇ ਖੂਹ ਦੀ ਕੁੰਜੀ ਉਹ ਨੂੰ ਦਿੱਤੀ ਗਈ</verse>
				<verse number="2">ਉਹ ਨੇ ਅਥਾਹ ਕੁੰਡ ਦੇ ਖੂਹ ਨੂੰ ਖੋਲ੍ਹਿਆ ਤਾਂ ਓਸ ਖੂਹ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਙੁ ਉੱਠਿਆ ਅਤੇ ਖੂਹ ਦੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ</verse>
				<verse number="3">ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਸਲਾ ਦੇ ਟਿੱਡੇ ਨਿੱਕਲ ਆਏ ਅਤੇ ਓਹਨਾਂ ਨੂੰ ਬਲ ਦਿੱਤਾ ਗਿਆ ਜਿਵੇਂ ਧਰਤੀ ਦਿਆਂ ਅਠੂਹਿਆਂ ਦਾ ਬਲ ਹੁੰਦਾ ਹੈ</verse>
				<verse number="4">ਅਤੇ ਓਹਨਾਂ ਨੂੰ ਇਹ ਆਖਿਆ ਗਿਆ ਭਈ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਉਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਨਿਰਾ ਉਨ੍ਹਾਂ ਮਨੁੱਖਾਂ ਦਾ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ</verse>
				<verse number="5">ਅਤੇ ਓਹਨਾਂ ਨੂੰ ਇਹ ਦਿੱਤਾ ਗਿਆ ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਭਈ ਓਹ ਪੰਜਾਂ ਮਹੀਨਿਆਂ ਤੀਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ ਜਿਹੀ ਅਠੂਹੇਂ ਤੋਂ ਪੀੜ ਹੁੰਦੀ ਹੈ ਜਿਸ ਵੇਲੇ ਉਹ ਮਨੁੱਖ ਨੂੰ ਡੰਗ ਮਾਰਦਾ ਹੈ</verse>
				<verse number="6">ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਬਿੱਧ ਲੱਭੇਗੀ ਨਹੀਂ ਅਤੇ ਮਰਨ ਨੂੰ ਲੋਚਣਗੇ ਅਤੇ ਮੌਤ ਉਨ੍ਹਾਂ ਤੋਂ ਨੱਸ ਜਾਵੇਗੀ</verse>
				<verse number="7">ਅਤੇ ਓਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆ ਵਰਗਾ ਸੀ ਜਿਹੜੇ ਜੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ । ਓਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜੇਹੇ ਸਨ ਅਤੇ ਓਹਨਾਂ ਦੇ ਮੁਖ ਮਨੁੱਖਾਂ ਦੇ ਮੁਖ ਜੇਹੇ ਸਨ</verse>
				<verse number="8">ਓਹਨਾਂ ਦੇ ਵਾਲ ਤੀਵੀਆਂ ਦੇ ਵਾਲਾ ਜੇਹੇ ਅਤੇ ਓਹਨਾਂ ਦੇ ਦੰਦ ਬਬਰ ਸ਼ੇਰਾਂ ਦੇ ਦੰਦਾਂ ਜੇਹੇ ਸਨ</verse>
				<verse number="9">ਅਤੇ ਓਹਨਾਂ ਦੇ ਸੀਨੇ ਬੰਦ ਲੋਹੇ ਦੇ ਸੀਨੇ ਬੰਦਾਂ ਵਰਗੇ ਸਨ ਅਤੇ ਓਹਨਾਂ ਦੇ ਖੰਭਾਂ ਦੀ ਘੂਕ ਰਥਾਂ ਸਗੋਂ ਲੜਾਈ ਵਿੱਚ ਦੌੜਦਿਆਂ ਹੋਇਆ ਬਹੁਤਿਆਂ ਘੋੜਿਆਂ ਦੀ ਖੜਾਕ ਜਿਹੀ ਸੀ</verse>
				<verse number="10">ਅਤੇ ਓਹਨਾਂ ਦੀਆਂ ਪੂਛਾਂ ਅਠੂਹਿਆਂ ਵਰਗੀਆਂ ਹਨ ਅਤੇ ਓਹਨਾਂ ਦੇ ਡੰਗ ਹਨ ਅਤੇ ਓਹਨਾਂ ਦੀਆਂ ਪੂਛਾਂ ਵਿੱਚ ਓਹਨਾਂ ਦਾ ਬਲ ਹੈ ਭਈ ਪੰਜਾਂ ਮਹੀਨਿਆਂ ਤੀਕ ਮਨੁੱਖ ਦਾ ਵਿਗਾੜ ਕਰਨ</verse>
				<verse number="11">ਅਥਾਹ ਕੁੰਡ ਦਾ ਦੂਤ ਓਹਨਾਂ ਉੱਤੇ ਰਾਜਾ ਹੈ । ਓਹ ਦਾ ਨਾਉਂ ਇਬਰਾਨੀ ਭਾਖਿਆ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੂਓਨ ਨਾਉਂ ਹੈ ।।</verse>
				<verse number="12">ਇਕ ਅਫ਼ਸੋਸ ਬੀਤ ਗਿਆ। ਵੇਖੋ, ਇਹ ਦੇ ਮਗਰੋਂ ਅਜੇ ਦੋ ਅਫ਼ਸੋਸ ਹੋਰ ਆਉਂਦੇ ਹਨ!।।</verse>
				<verse number="13">ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਸ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚੌਹਾਂ ਸਿੰਙਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ</verse>
				<verse number="14">ਓਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਭਈ ਓਹਨਾਂ ਚੌਹਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੱਧੇ ਹੋਏ ਹਨ ਖੋਲ੍ਹ ਦਿਹ!</verse>
				<verse number="15">ਤਾਂ ਓਹ ਚਾਰੇ ਦੂਤ ਜਿਹੜੇ ਘੜੀ, ਦਿਹਾੜੇ, ਮਹੀਨੇ ਅਤੇ ਵਰਹੇ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਭਈ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ</verse>
				<verse number="16">ਅਤੇ ਘੋੜ ਚੜ੍ਹਿਆਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ । ਮੈਂ ਓਹਨਾਂ ਦੀ ਗਿਣਤੀ ਸੁਣੀ</verse>
				<verse number="17">ਇਸ ਦਰਸ਼ਣ ਵਿੱਚ ਘੋੜਿਆਂ ਅਤੇ ਓਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਉਂ ਦਿੱਸਣ ਭਈ ਓਹਨਾਂ ਦੇ ਸੀਨੇ ਬੰਦ ਅਗਨ ਅਤੇ ਨੀਲਮ ਅਤੇ ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬਬਰ ਸ਼ੇਰਾਂ ਦੇ ਸਿਰ ਦੀ ਨਿਆਈਂ ਹਨ ਅਤੇ ਓਹਨਾਂ ਦੇ ਮੂੰਹਾਂ ਵਿੱਚੋਂ ਅੱਗ ਅਤੇ ਧੂੰਆਂ ਅਤੇ ਗੰਧਕ ਨਿੱਕਲਦੀ ਹੈ!</verse>
				<verse number="18">ਅੱਗ ਅਤੇ ਧੂੰਆਂ ਅਤੇ ਗੰਧਕ ਜਿਹੜੀ ਓਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ ਇਨ੍ਹਾਂ ਤਿੰਨਾਂ ਬਵਾਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ</verse>
				<verse number="19">ਓਹਨਾਂ ਘੋੜਿਆਂ ਦਾ ਬਲ ਓਹਨਾਂ ਦੇ ਮੂੰਹ ਅਤੇ ਓਹਨਾਂ ਦੀਆਂ ਪੂਛਾਂ ਵਿੱਚ ਹੈ, ਕਿਉਂਕਿ ਜੋ ਓਹਨਾਂ ਦੀਆਂ ਪੂਛਾਂ ਸੱਪਾਂ ਵਰਗੀਆਂ ਹਨ ਅਤੇ ਓਹਨਾਂ ਦੇ ਸਿਰ ਵੀ ਹਨ ਅਤੇ ਓਹ ਉਨ੍ਹਾਂ ਦੇ ਨਾਲ ਵਿਗਾੜ ਕਰਦੇ ਹਨ</verse>
				<verse number="20">ਅਤੇ ਰਹਿੰਦਿਆਂ ਮਨੁੱਖਾਂ ਨੇ ਜਿਹੜੇ ਇਨ੍ਹਾਂ ਬਵਾਂ ਨਾਲ ਮਾਰੇ ਨਹੀਂ ਗਏ ਸਨ ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ ਭਈ ਓਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸੱਕਦੀਆਂ ਹਨ,</verse>
				<verse number="21">ਨਾ ਓਹਨਾਂ ਆਪਣੇ ਖੂਨਾਂ ਤੋਂ, ਨਾ ਆਪਣੀਆਂ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ, ਨਾ ਆਪਣੀਆਂ ਚੋਰੀਆਂ ਤੋਂ ਤੋਬਾ ਕੀਤੀ।।</verse>
			</chapter>
			<chapter number="10">
				<verse number="1">ਮੈਂ ਇੱਕ ਹੋਰ ਬਲੀ ਦੂਤ ਨੂੰ ਬੱਦਲ ਪਹਿਨੀਂ ਅਕਾਸ਼ੋਂ ਉਤਰਦੇ ਵੇਖਿਆ, ਅਤੇ ਉਸ ਦੇ ਸਿਰ ਉੱਤੇ ਮੇਘ ਧਣੁਘ ਸੀ ਅਤੇ ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅਗਨ ਦਿਆਂ ਥੰਮ੍ਹਾਂ ਵਰਗੇ ਸਨ</verse>
				<verse number="2">ਅਤੇ ਆਪਣੇ ਹੱਥ ਵਿੱਚ ਇੱਕ ਖੁਲ੍ਹੀ ਹੋਈ ਛੋਟੀ ਜਿਹੀ ਪੋਥੀ ਓਸ ਨੇ ਫੜੀ ਹੋਈ ਸੀ । ਓਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਨੂੰ ਧਰਤੀ ਉੱਤੇ ਟਿਕਾਇਆ</verse>
				<verse number="3">ਤਾਂ ਓਸ ਨੇ ਵੱਡੀ ਅਵਾਜ਼ ਨਾਲ ਇਉਂ ਪੁਕਾਰਿਆ ਜਿਉਂ ਬਬਰ ਸ਼ੇਰ ਗੱਜਦਾ ਹੈ । ਜਾਂ ਉਸ ਨੇ ਪੁਕਾਰਿਆ ਤਾਂ ਸੱਤਾਂ ਬੱਦਲ ਦੀਆਂ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ</verse>
				<verse number="4">ਅਤੇ ਜਾਂ ਓਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਅਕਾਸੋਂ ਇਹ ਆਖਦੇ ਸੁਣੀ ਭਈ ਜਿਹੜੀਆਂ ਗੱਲਾਂ ਓਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!</verse>
				<verse number="5">ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤੇ ਵੇਖਿਆ ਸੀ ਓਸ ਨੇ ਆਪਣਾ ਸੱਜਾ ਹੱਥ ਅਕਾਸ਼ ਵੱਲ ਉਠਾਇਆ</verse>
				<verse number="6">ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਜਿਹ ਨੇ ਅਕਾਸ਼ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਧਰਤੀ ਅਤੇ ਜੋ ਕੁਝ ਉਹ ਦੇ ਵਿੱਚ ਅਤੇ ਸਮੁੰਦਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਉਤਪਤ ਕੀਤਾ ਉਹ ਦੀ ਸੌਂਹ ਖਾਧੀ ਭਈ ਹੋਰ ਚਿਰ ਨਹੀਂ ਲੱਗੇਗਾ!</verse>
				<verse number="7">ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਾਂ ਉਹ ਤੁਰ੍ਹੀਂ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ ਖਬਰੀ ਦਿੱਤੀ ਸੀ</verse>
				<verse number="8">ਅਤੇ ਜਿਹੜੀ ਅਵਾਜ਼ ਮੈਂ ਅਕਾਸ਼ੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾਹ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਹੈ</verse>
				<verse number="9">ਅਤੇ ਮੈਂ ਓਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇਹ, ਅਤੇ ਓਨ ਮੈਨੂੰ ਆਖਿਆ, ਲੈ ਲੈ ਅਤੇ ਇਹ ਨੂੰ ਖਾ ਜਾਹ। ਇਹ ਤੇਰੇ ਢਿੱਡ ਨੂੰ ਤਾਂ ਕੌੜਿਆਂ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੇਗੀ</verse>
				<verse number="10">ਤਾਂ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੀ ਅਤੇ ਜਾਂ ਮੈਂ ਉਹ ਨੂੰ ਖਾ ਲਿਆ ਤਾਂ ਮੇਰਾ ਢਿੱਡ ਕੌੜਾ ਹੋ ਗਿਆ</verse>
				<verse number="11">ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਖਿਆ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!।।</verse>
			</chapter>
			<chapter number="11">
				<verse number="1">ਤਾਂ ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਭਈ ਉੱਠ, ਪਰਮੇਸ਼ੁਰ ਦੀ ਹੈਕਲ ਨੂੰ ਅਤੇ ਜਗਵੇਦੀ ਨੂੰ ਅਤੇ ਓਹਨਾਂ ਨੂੰ ਜਿਹੜੇ ਉੱਥੇ ਭਜਨ ਕਰਦੇ ਹਨ ਮਿਣ ਲੈ</verse>
				<verse number="2">ਅਤੇ ਓਸ ਵਿਹੜੇ ਨੂੰ ਜਿਹੜਾ ਹੈਕਲੋਂ ਬਾਹਰ ਹੈ ਛੱਡ ਲੈ ਅਤੇ ਉਹ ਨੂੰ ਨਾ ਮਿਣ ਇਸ ਲਈ ਜੋ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਓਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੀਕ ਲਤਾੜਨਗੀਆਂ</verse>
				<verse number="3">ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਦਾਨ ਕਰਾਂਗਾ ਭਈ ਓਹ ਤਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ</verse>
				<verse number="4">ਏਹ ਓਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੁ ਦੀ ਦਰਗਾਹੇ ਖਲੋਤੇ ਰਹਿੰਦੇ ਹਨ</verse>
				<verse number="5">ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ । ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ</verse>
				<verse number="6">ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅੰਗਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ</verse>
				<verse number="7">ਜਦ ਓਹ ਆਪਣੀ ਸਾਖੀ ਭਰ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਚੜ੍ਹ ਆਉਂਦਾ ਹੈ ਓਹਨਾਂ ਨਾਲ ਜੁੱਧ ਕਰੇਗਾ ਅਤੇ ਓਹਨਾਂ ਨੂੰ ਜਿੱਤ ਲਵੇਗਾ ਅਤੇ ਓਹਨਾਂ ਨੂੰ ਮਾਰ ਸੁੱਟੇਗਾ</verse>
				<verse number="8">ਅਤੇ ਓਹਨਾਂ ਦੀਆਂ ਲੋਥਾਂ ਓਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜੀ ਆਤਮਕ ਬਿਧ ਨਾਲ ਸਦੂਮ ਅਤੇ ਮਿਸਰ ਕਰਕੇ ਸਦਾਉਂਦੀ ਹੈ ਜਿੱਥੇ ਓਹਨਾਂ ਦਾ ਪ੍ਰਭੁ ਵੀ ਸਲੀਬ ਦਿੱਤਾ ਗਿਆ ਸੀ</verse>
				<verse number="9">ਉੱਮਤਾਂ, ਗੋਤਾਂ, ਭਾਖਿਆਂ ਅਤੇ ਕੌਮਾਂ ਵਿੱਚੋਂ ਕਈਕੁ ਓਹਨਾਂ ਦੀਆਂ ਲੋਥਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਅਤੇ ਉਨ੍ਹਾਂ ਦੀਆਂ ਲੋਥਾਂ ਕਬਰ ਵਿੱਚ ਰੱਖਣ ਨਾ ਦੇਣਗੇ</verse>
				<verse number="10">ਅਤੇ ਧਰਤੀ ਦੇ ਵਾਸੀ ਓਹਨਾਂ ਉੱਤੇ ਅਨੰਦ ਕਰਨਗੇ ਅਤੇ ਮਗਨ ਹੋਣਗੇ ਅਤੇ ਇੱਕ ਦੂਏ ਦੇ ਕੋਲ ਸੁਗਾਤਾਂ ਭੇਜਣਗੇ ਇਸ ਲਈ ਜੋ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਿਆਂ ਕੀਤਾ ਹੋਇਆ ਸੀ</verse>
				<verse number="11">ਸਾਢੇ ਤਿੰਨਾਂ ਦਿਨਾਂ ਦੇ ਪਿੱਛੋਂ ਜੀਵਨ ਦਾ ਆਤਮਾ ਪਰਮੇਸ਼ੁਰ ਦੀ ਵੱਲੋਂ ਓਹਨਾਂ ਵਿੱਚ ਆ ਗਿਆ ਅਤੇ ਓਹ ਆਪਣਿਆਂ ਪੈਰਾਂ ਉੱਤੇ ਖਲੋ ਗਏ ਅਤੇ ਜਿਨ੍ਹਾਂ ਓਹਨਾਂ ਨੂੰ ਵੇਖਿਆ ਉਨ੍ਹਾਂ ਨੂੰ ਵੱਡਾ ਡਹਿਲ ਪੈ ਗਿਆ</verse>
				<verse number="12">ਅਤੇ ਉਨ੍ਹਾਂ ਨੇ ਅਕਾਸ਼ੋਂ ਇੱਕ ਵੱਡੀ ਅਵਾਜ਼ ਓਹਨਾਂ ਨੂੰ ਇਹ ਆਖਦੇ ਸੁਣੀ ਭਈ ਐਧਰ ਉਤਾਹਾਂ ਨੂੰ ਆ ਜਾਓ! ਤਾਂ ਓਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਓਹਨਾਂ ਦੇ ਵੈਰੀਆਂ ਨੇ ਓਹਨਾਂ ਨੂੰ ਡਿੱਠਾ</verse>
				<verse number="13">ਓਸੇ ਘੜੀ ਵੱਡਾ ਭੁਚਾਲ ਆਇਆ ਅਤੇ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਓਸ ਭੁਚਾਲ ਨਾਲ ਸੱਤ ਹਜ਼ਾਰ ਆਦਮੀ ਮਾਰੇ ਗਏ ਅਤੇ ਰਹਿੰਦੇ ਡਹਿਲ ਗਏ ਅਤੇ ਸੁਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।।</verse>
				<verse number="14">ਦੂਜਾ ਅਫ਼ਸੋਸ ਬੀਤ ਗਿਆ । ਵੇਖੋ, ਤੀਜਾ ਅਫ਼ਸੋਸ ਝਬਦੇ ਆਉਂਦਾ ਹੈ!।।</verse>
				<verse number="15">ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸੁਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਆਈ, - ਜਗਤ ਦਾ ਰਾਜ ਸਾਡੇ ਪ੍ਰਭੁ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ ਜੁੱਗ ਰਾਜ ਕਰੇਗਾ!।।</verse>
				<verse number="16">ਓਹ ਚੱਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੀਆਂ ਗੱਦੀਆਂ ਉੱਤੇ ਬੈਠੇ ਹੋਏ ਸਨ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਇਹ ਕਹਿਣ ਲੱਗੇ, -</verse>
				<verse number="17">ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਹੈਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੈਂ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,</verse>
				<verse number="18">ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾ ਆ ਪਹੁੰਚਾ ਭਈ ਓਹਨਾਂ ਦਾ ਨਿਆਉਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਓਹਨਾਂ ਨੂੰ ਜੋ ਤੇਰੇ ਨਾਮ ਤੋਂ ਭੈ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਓਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।।</verse>
				<verse number="19">ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿੱਸ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੁਚਾਲ ਆਇਆ ਅਤੇ ਵੱਡੇ ਵੱਡੇ ਗੜੇ ਪਏ।।</verse>
			</chapter>
			<chapter number="12">
				<verse number="1">ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ</verse>
				<verse number="2">ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ</verse>
				<verse number="3">ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ</verse>
				<verse number="4">ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ</verse>
				<verse number="5">ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ</verse>
				<verse number="6">ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ ।।</verse>
				<verse number="7">ਫੇਰ ਸੁਰਗ ਵਿੱਚ ਜੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ</verse>
				<verse number="8">ਪਰ ਏਹ ਪਰਬਲ ਨਾ ਹੋਏ ਅਤੇ ਨਾ ਸੁਰਗ ਵਿੱਚ ਏਹਨਾਂ ਨੂੰ ਥਾਂ ਫੇਰ ਮਿਲਿਆ</verse>
				<verse number="9">ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਹੜਾ ਇਬਲੀਸ ਅਤੇ ਸ਼ਤਾਨ ਕਰਕੇ ਸਦਾਉਂਦਾ ਹੈ ਜੋ ਸਾਰੇ ਜਗਤ ਨੂੰ ਭਰਮਾਉਂਦਾ ਹੈ ਧਰਤੀ ਉੱਤੇ ਸੁੱਟਿਆ ਗਿਆ ਅਤੇ ਉਹ ਦੇ ਦੂਤ ਉਹ ਦੇ ਨਾਲ ਸੁੱਟੇ ਗਏ</verse>
				<verse number="10">ਅਤੇ ਮੈਂ ਇੱਕ ਵੱਡੀ ਅਵਾਜ਼ ਸੁਰਗ ਵਿੱਚ ਇਹ ਆਖਦੇ ਸੁਣੀ ਭਈ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ ਅਤੇ ਸਮਰੱਥਾ ਅਤੇ ਰਾਜ ਅਤੇ ਉਹ ਦੇ ਮਸੀਹ ਦਾ ਇੱਖ਼ਤਿਆਰ ਹੋ ਗਿਆ ਕਿਉਂ ਜੋ ਸਾਡੇ ਭਰਾਵਾਂ ਨੂੰ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਓਹਨਾਂ ਉੱਤੇ ਰਾਤ ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!</verse>
				<verse number="11">ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ</verse>
				<verse number="12">ਇਸ ਕਰਕੇ ਹੇ ਅਕਾਸ਼ੋ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਇ! ਹਾਇ! ਇਸ ਲਈ ਜੋ ਸ਼ਤਾਨ ਤੁਹਾਡੇ ਕੋਲ ਉਤਰ ਆਇਆ ਅਤੇ ਉਹ ਨੂੰ ਵੱਡਾ ਕ੍ਰੋਧ ਹੈ ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾ ਥੋੜਾ ਹੀ ਰਹਿੰਦਾ ਹੈ।।</verse>
				<verse number="13">ਜਾਂ ਓਸ ਅਜਗਰ ਨੇ ਡਿੱਠਾ ਭਈ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਓਸ ਇਸਤ੍ਰੀ ਦੇ ਮਗਰ ਪਿਆ ਜਿਹੜੀ ਉਹ ਮੁੰਡਾ ਜਣੀ ਸੀ</verse>
				<verse number="14">ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ</verse>
				<verse number="15">ਅਤੇ ਸੱਪ ਨੇ ਇਸਤ੍ਰੀ ਦੇ ਪਿੱਛੇ ਦਰਿਆ ਵਾਂਙੁ ਆਪਣੇ ਮੂੰਹੋਂ ਪਾਣੀ ਵਗਾਇਆ ਭਈ ਉਹ ਨੂੰ ਰੁੜ੍ਹਾ ਦੇਵੇ</verse>
				<verse number="16">ਤਾਂ ਧਰਤੀ ਨੇ ਇਸਤ੍ਰੀ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਅੱਡ ਕੇ ਓਸ ਦਰਿਆ ਨੂੰ ਪੀ ਲਿਆ ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ</verse>
				<verse number="17">ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।</verse>
			</chapter>
			<chapter number="13">
				<verse number="1">ਮੈਂ ਇੱਕ ਦਰਿੰਦੇ ਨੂੰ ਸਮੁੰਦਰ ਵਿੱਚੋਂ ਨਿੱਕਲਦਿਆਂ ਡਿੱਠਾ ਜਿਹ ਦੇ ਦਸ ਸਿੰਙ ਅਤੇ ਸੱਤ ਸਿਰ ਸਨ । ਉਹ ਦਿਆਂ ਸਿੰਙਾਂ ਉੱਤੇ ਦਸ ਮੁਕਟ ਅਤੇ ਉਹ ਦਿਆਂ ਸਿਰਾਂ ਉੱਤੇ ਕੁਫ਼ਰ ਦੇ ਨਾਉਂ ਸਨ</verse>
				<verse number="2">ਅਤੇ ਜਿਹੜਾ ਦਰਿੰਦਾ ਮੈਂ ਡਿੱਠਾ ਉਹ ਚਿੱਤੇ ਵਰਗਾ ਸੀ ਅਤੇ ਉਹ ਦੇ ਪੈਰ ਰਿੱਛ ਦਿਆਂ ਪੈਰਾਂ ਜਿਹੇ ਸਨ ਅਤੇ ਉਹ ਦਾ ਮੂੰਹ ਬਬਰ ਸ਼ੇਰ ਦੇ ਮੂੰਹ ਜਿਹਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ ਅਤੇ ਆਪਣੀ ਗੱਦੀ ਅਤੇ ਵੱਡਾ ਇਖ਼ਤਿਆਰ ਉਹ ਨੂੰ ਦੇ ਦਿੱਤਾ</verse>
				<verse number="3">ਮੈਂ ਉਹ ਦਿਆਂ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਘਾਉ ਲੱਗਾ ਹੋਇਆ ਵੇਖਿਆ ਅਤੇ ਉਹ ਦੀ ਉਹ ਕਾਰੀ ਸੱਟ ਚੰਗੀ ਹੋ ਗਈ ਅਤੇ ਸਾਰਾ ਸੰਸਾਰ ਓਸ ਦਰਿੰਦੇ ਦੇ ਪਿੱਛੇ ਹੱਕਾ ਬੱਕਾ ਹੋ ਕੇ ਤੁਰ ਪਿਆ</verse>
				<verse number="4">ਅਤੇ ਓਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਇਸ ਲਈ ਜੋ ਉਸ ਨੇ ਓਸ ਦਰਿੰਦੇ ਨੂੰ ਆਪਣਾ ਇਖ਼ਤਿਆਰ ਦਿੱਤਾ ਸੀ ਨਾਲੇ ਓਹਨਾਂ ਨੇ ਓਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਭਈ ਇਸ ਦਰਿੰਦੇ ਦੇ ਤੁੱਲ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸੱਕਦਾ ਹੈॽ</verse>
				<verse number="5">ਵੱਡਾ ਬੋਲ ਬੋਲਣ ਵਾਲਾ ਅਤੇ ਕੁਫ਼ਰ ਬਕਣ ਵਾਲਾ ਮੂੰਹ ਉਹ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਇਖ਼ਤਿਆਰ ਦਿੱਤਾ ਗਿਆ ਭਈ ਬਤਾਲੀਆਂ ਮਹੀਨਿਆਂ ਤੀਕੁਰ ਆਪਣਾ ਕੰਮ ਕਰੀ ਜਾਵੇ</verse>
				<verse number="6">ਉਹ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੱਕਣ ਨੂੰ ਆਪਣਾ ਮੂੰਹ ਅੱਡਿਆ ਭਈ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸੁਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ</verse>
				<verse number="7">ਅਤੇ ਉਹ ਨੂੰ ਇਹ ਦਿੱਤਾ ਗਿਆ ਭਈ ਸੰਤਾਂ ਨਾਲ ਜੁੱਧ ਕਰੇ ਅਤੇ ਓਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਖਿਆ ਅਤੇ ਕੌਮ ਉੱਤੇ ਉਹ ਨੂੰ ਇਖ਼ਤਿਆਰ ਦਿੱਤਾ ਗਿਆ</verse>
				<verse number="8">ਅਤੇ ਧਰਤੀ ਦੇ ਵਾਸੀ ਸੱਭੇ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਹ ਦਾ ਨਾਉਂ ਓਸ ਲੇਲੇ ਦੀ ਜਿਹੜਾ ਕੋਹਿਆ ਗਿਆ ਸੀ ਜੀਵਨ ਦੀ ਪੋਥੀ ਵਿੱਚ ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ</verse>
				<verse number="9">ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ</verse>
				<verse number="10">ਜੇ ਕਿਸੇ ਨੇ ਅਸੀਰੀ ਵਿੱਚ ਜਾਣਾ ਹੋਵੇ, ਤਾਂ ਉਹ ਅਸੀਰੀ ਵਿੱਚ ਜਾਵੇਗਾ । ਜੇ ਕਿਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਭਈ ਉਹ ਤਲਵਾਰ ਨਾਲ ਵੱਢਿਆ ਜਾਵੇ।। ਏਹ ਸੰਤਾ ਦੇ ਸਬਰ ਅਤੇ ਨਿਹਚਾ ਦਾ ਮੌਕਾ ਹੈ।।</verse>
				<verse number="11">ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਡਿੱਠਾ ਤੇ ਇੱਕ ਲੇਲੇ ਜਿਹੇ ਉਹ ਦੇ ਦੋ ਸਿੰਙ ਸਨ ਅਤੇ ਅਜਗਰ ਵਾਂਗਰ ਉਹ ਬੋਲਦਾ ਸੀ</verse>
				<verse number="12">ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਇਖ਼ਤਿਆਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਹ ਦੀ ਕਾਰੀ ਸੱਟ ਚੰਗੀ ਹੋ ਗਈ ਸੀ</verse>
				<verse number="13">ਅਤੇ ਉਹ ਵੱਡੀਆਂ ਨਿਸ਼ਾਨੀਆਂ ਭੀ ਵਿਖਾਉਂਦਾ ਹੈ ਐਥੋਂ ਤੋੜੀ ਭਈ ਮਨੁੱਖਾਂ ਦੇ ਸਾਹਮਣੇ ਅਕਾਸ਼ੋਂ ਧਰਤੀ ਉੱਤੇ ਅੱਗ ਭੀ ਵਰਸਾਉਂਦਾ ਹੈ</verse>
				<verse number="14">ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਓਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਇਖ਼ਤਿਆਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਭਈ ਓਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜੀਉਂਦਾ ਰਿਹਾ</verse>
				<verse number="15">ਉਹ ਨੂੰ ਇਹ ਵੀ ਦਿੱਤਾ ਗਿਆ ਭਈ ਓਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਜੋ ਓਸ ਦਰਿੰਦੇ ਦੀ ਮੂਰਤੀ ਬੋਲੇ ਨਾਲੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਓਹ ਵੱਢੇ ਜਾਣ</verse>
				<verse number="16">ਉਹ ਸਭਨਾਂ ਛੋਟਿਆਂ, ਵੱਡਿਆਂ, ਧਨੀਆਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਓਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਓਹਨਾਂ ਦੇ ਮੱਥੇ ਉੱਤੇ ਦਾਗ ਦੁਆ ਦਿੰਦਾ ਹੈ</verse>
				<verse number="17">ਅਤੇ ਕਿਸੇ ਨੂੰ ਲੈਣ ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਉਂ ਯਾ ਉਹ ਦੇ ਨਾਉਂ ਦਾ ਅੰਗ ਲੱਗਾ ਹੋਵੇ</verse>
				<verse number="18">ਏਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਗ ਗਿਣ ਲਵੇ । ਉਹ ਮਨੁੱਖਾ ਦਾ ਅੰਗ ਹੈ ਅਤੇ ਉਹ ਦਾ ਅੰਗ 666 ਹੈ।।</verse>
			</chapter>
			<chapter number="14">
				<verse number="1">ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਲੇਲਾ ਸੀਯੋਨ ਦੇ ਪਹਾੜ ਉੱਤੇ ਖਲੋਤਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ ਜਿਨ੍ਹਾਂ ਨੇ ਮੱਥੇ ਉੱਤੇ ਉਹ ਦਾ ਨਾਮ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ</verse>
				<verse number="2">ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ</verse>
				<verse number="3">ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ</verse>
				<verse number="4">ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ</verse>
				<verse number="5">ਅਤੇ ਓਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ । ਓਹ ਨਿਰਦੋਸ਼ ਹਨ ।।</verse>
				<verse number="6">ਮੈਂ ਇੱਕ ਹੋਰ ਦੂਤ ਨੂੰ ਸਦੀਪਕਾਲ ਦੀ ਇੰਜੀਲ ਨਾਲ ਅਕਾਸ਼ ਵਿੱਚ ਉੱਡਦਿਆਂ ਡਿੱਠਾ ਭਈ ਧਰਤੀ ਦੇ ਵਾਸੀਆਂ ਨੂੰ ਅਤੇ ਹਰੇਕ ਕੌਮ ਅਤੇ ਗੋਤ ਅਤੇ ਭਾਖਿਆ ਅਤੇ ਉੱਮਤ ਨੂੰ ਖੁਸ਼ ਖਬਰੀ ਸੁਣਾਵੇ</verse>
				<verse number="7">ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।।</verse>
				<verse number="8">ਉਹ ਦੇ ਪਿੱਛੋਂ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਭਈ ਢਹਿ ਪਈ ਬਾਬਲ! ਉਹ ਵੱਡੀ ਨਗਰੀ ਢਹਿ ਪਈ ਜਿਹ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਸਭਨਾਂ ਕੌਮਾਂ ਨੂੰ ਪਿਆਈ ਹੈ!।।</verse>
				<verse number="9">ਉਨ੍ਹਾਂ ਦੇ ਪਿੱਛੋਂ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਭਈ ਜੋ ਕੋਈ ਓਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਯਾ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ</verse>
				<verse number="10">ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ</verse>
				<verse number="11">ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ</verse>
				<verse number="12">ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।।</verse>
				<verse number="13">ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।।</verse>
				<verse number="14">ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਬੱਦਲ ਹੈ ਅਤੇ ਓਸ ਬੱਦਲ ਉੱਤੇ ਮਨੁੱਖ ਦੇ ਪੁੱਤ੍ਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜੀ ਬੈਠਾ ਹੈ</verse>
				<verse number="15">ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾ ਆ ਗਿਆ ਇਸ ਲਈ ਜੋ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!</verse>
				<verse number="16">ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਡੀ ਗਈ।।</verse>
				<verse number="17">ਤਾਂ ਇੱਕ ਹੋਰ ਦੂਤ ਓਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸੁਰਗ ਵਿੱਚ ਹੈ ਅਤੇ ਉਹ ਦੇ ਕੋਲ ਭੀ ਇੱਕ ਤਿੱਖੀ ਦਾਤੀ ਸੀ</verse>
				<verse number="18">ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ</verse>
				<verse number="19">ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ</verse>
				<verse number="20">ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।</verse>
			</chapter>
			<chapter number="15">
				<verse number="1">ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਸੱਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।।</verse>
				<verse number="2">ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ</verse>
				<verse number="3">ਅਤੇ ਓਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, - ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਹਨ ਤੇਰੇ ਕੰਮ! ਹੇ ਕੋਮਾਂ ਦੇ ਪਾਤਸ਼ਾਹ, ਜਥਾਰਥ ਅਤੇ ਸਤ ਹਨ ਤੇਰੇ ਮਾਰਗ!</verse>
				<verse number="4">ਹੇ ਪ੍ਰਭੁ ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾॽ ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣ ਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣ ਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ!।।</verse>
				<verse number="5">ਇਹ ਦੇ ਮਗਰੋਂ ਮੈਂ ਡਿੱਠਾ ਅਤੇ ਸਾਖੀ ਦੇ ਤੰਬੂ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ</verse>
				<verse number="6">ਅਤੇ ਓਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਬਵਾਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ</verse>
				<verse number="7">ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੇ ਓਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ ਜੁੱਗ ਜੀਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ</verse>
				<verse number="8">ਅਤੇ ਪਰਮੇਸ਼ੁਰ ਦੇ ਤੇਜ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿੰਨਾ ਚਿਰ ਓਹਨਾਂ ਸੱਤਾਂ ਦੂਤਾਂ ਦੀਆਂ ਸੱਤ ਬਵਾਂ ਪੂਰੀਆਂ ਨਾ ਹੋਈਆਂ ਓਨਾ ਚਿਰ ਹੈਕਲ ਵਿੱਚ ਕੋਈ ਜਾ ਨਾ ਸੱਕਿਆ।।</verse>
			</chapter>
			<chapter number="16">
				<verse number="1">ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਓਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਭਈ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਉਲੱਦ ਦਿਓ!।।</verse>
				<verse number="2">ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।</verse>
				<verse number="3">ਤਾਂ ਦੂਏ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਉਲੱਦ ਦਿੱਤਾ । ਤਾਂ ਓਹ ਮੁਰਦੇ ਦੇ ਲਹੂ ਜਿਹਾ ਬਣ ਗਿਆ ਅਤੇ ਹਰੇਕ ਜੀਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ ਮਰ ਗਈ ।।</verse>
				<verse number="4">ਫੇਰ ਤੀਏ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੁੰਬਾਂ ਉੱਤੇ ਉਲੱਦ ਦਿੱਤਾ । ਤਾ ਓਸ ਤੋਂ ਓਹ ਲਹੂ ਬਣ ਗਏ</verse>
				<verse number="5">ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦਾ ਸੁਣਿਆ, - ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੈਂ, ਤੂੰ ਧਰਮੀ ਹੈਂ, ਤੈਂ ਇਉਂ ਨਿਆਉਂ ਜੋ ਕੀਤਾ,</verse>
				<verse number="6">ਕਿਉਂ ਜੋ ਓਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਹੈਂ ਓਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਓਹ ਇਸੇ ਦੇ ਜੋਗ ਹਨ!।।</verse>
				<verse number="7">ਫੇਰ ਮੈਂ ਜਗਵੇਦੀ ਨੂੰ ਏਹ ਆਖਦੇ ਸੁਣਿਆ, ਹੇ ਪ੍ਰਭੁ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਜਥਾਰਥ ਹਨ!।।</verse>
				<verse number="8">ਚੌਥੇ ਨੇ ਆਪਣਾ ਕਟੋਰਾ ਸੂਰਜ ਉੱਤੇ ਉਲੱਦ ਦਿੱਤਾ । ਤਾਂ ਉਹ ਨੂੰ ਇਹ ਦਿੱਤਾ ਗਿਆ ਭਈ ਮਨੁੱਖਾਂ ਨੂੰ ਅੱਗ ਨਾਲ ਝੁਲਸੇ</verse>
				<verse number="9">ਅਤੇ ਮਨੁੱਖ ਵੱਡੀ ਤਪਤ ਨਾਲ ਝੁਲਸੇ ਗਏ ਅਤੇ ਪਰਮੇਸ਼ੁਰ ਜਿਹ ਨੂੰ ਇਨ੍ਹਾਂ ਬਵਾਂ ਉੱਤੇ ਇਖ਼ਤਿਆਰ ਹੈ ਉਹ ਦੇ ਨਾਮ ਦਾ ਕੁਫ਼ਰ ਬਕਣ ਲੱਗ ਪਏ ਅਤੇ ਤੋਬਾ ਨਾ ਕੀਤੀ ਭਈ ਉਹ ਦੀ ਵਡਿਆਈ ਕਰਨ ।।</verse>
				<verse number="10">ਪੰਜਵੇਂ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਉਲੱਦ ਦਿੱਤਾ । ਤਾਂ ਉਹ ਦਾ ਰਾਜ ਅਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦਿਆਂ ਮਾਰਿਆਂ ਆਪਣੀਆਂ ਜੀਭਾਂ ਚੱਬੀਆਂ</verse>
				<verse number="11">ਅਤੇ ਓਹਨਾਂ ਨੇ ਆਪਣਿਆਂ ਦੁੱਖਾਂ ਦੇ ਕਾਰਨ ਅਤੇ ਆਪਣਿਆਂ ਘਾਵਾਂ ਦੇ ਕਾਰਨ ਸੁਰਗ ਦੇ ਪਰਮੇਸ਼ੁਰ ਦੇ ਉੱਤੇ ਕੁਫ਼ਰ ਬਕਿਆ ਅਤੇ ਆਪਣਿਆਂ ਕੰਮਾਂ ਤੋਂ ਤੋਬਾ ਨਾ ਕੀਤੀ।।</verse>
				<verse number="12">ਛੇਵੇਂ ਨੇ ਆਪਣਾ ਕਟੋਰਾ ਓਸ ਵੱਡੇ ਦਰਿਆ ਫਰਾਤ ਉੱਤੇ ਉਲੱਦ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ ਓਹਨਾਂ ਲਈ ਰਾਹ ਤਿਆਰ ਕੀਤਾ ਜਾਵੇ</verse>
				<verse number="13">ਅਜਗਰ ਦੇ ਮੂੰਹ ਵਿਚੋਂ ਅਤੇ ਓਸ ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਜੇਹੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ</verse>
				<verse number="14">ਕਿਉਂ ਜੋ ਏਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ ਜਿਹੜੇ ਸਾਰੇ ਜਗਤ ਦਿਆਂ ਰਾਜਿਆਂ ਕੋਲ ਜਾਂਦੇ ਹਨ ਭਈ ਓਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਓਸ ਵੱਡੇ ਦਿਹਾੜੇ ਦੇ ਜੁੱਧ ਲਈ ਇਕੱਠਿਆਂ ਕਰਨ</verse>
				<verse number="15">ਵੇਖੋਂ, ਮੈਂ ਚੋਰ ਵਾਂਙੁ ਆਉਂਦਾ ਹਾਂ । ਧੰਨ ਓਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਭਈ ਓਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ</verse>
				<verse number="16">ਅਤੇ ਉਨ੍ਹਾਂ ਨੇ ਉਸ ਥਾਂ ਓਹਨਾਂ ਨੂੰ ਇਕੱਠਿਆਂ ਕੀਤਾ ਜਿਹੜਾ ਇਬਰਾਨੀ ਭਾਖਿਆ ਵਿੱਚ ਹਰਮਗਿੱਦੋਨ ਕਰਕੇ ਸਦਾਉਂਦਾ ਹੈ।।</verse>
				<verse number="17">ਸੱਤਵੇਂ ਨੇ ਆਪਣਾ ਕਟੋਰਾ ਪੌਣ ਉੱਤੇ ਉਲੱਦ ਦਿੱਤਾ । ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਨਿੱਕਲੀ ਭਈ ਹੋ ਚੁੱਕਿਆ!</verse>
				<verse number="18">ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਵੱਡਾ ਭੁਚਾਲ ਆਇਆ ਅਜਿਹਾ ਭਈ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੁਚਾਲ ਕਦੇ ਨਹੀਂ ਸੀ ਆਇਆ!</verse>
				<verse number="19">ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਪਏ ਅਤੇ ਓਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੀ ਦਰਗਾਹੇ ਚੇਤੇ ਆਈ ਭਈ ਆਪਣੇ ਅੱਤ ਵੱਡੇ ਕ੍ਰੋਧ ਦੀ ਮੈ ਦਾ ਪਿਆਲਾ ਉਹ ਨੂੰ ਦੇਵੇ</verse>
				<verse number="20">ਅਤੇ ਹਰੇਕ ਟਾਪੂ ਨੱਸ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ</verse>
				<verse number="21">ਅਤੇ ਆਕਾਸ਼ੋਂ ਮਨੁੱਖਾਂ ਉੱਤੇ ਜਾਣੀਦਾ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਬਵਾ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਉੱਤੇ ਕੁਫ਼ਰ ਬਕਿਆ ਕਿਉਂ ਜੋ ਓਹਨਾਂ ਦੀ ਬਵਾ ਡਾਢੀ ਕਰੜੀ ਹੈ।।</verse>
			</chapter>
			<chapter number="17">
				<verse number="1">ਓਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਓਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!</verse>
				<verse number="2">ਜਿਹ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈ ਨਾਲ ਮਸਤ ਹੋਏ</verse>
				<verse number="3">ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ</verse>
				<verse number="4">ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ । ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ</verse>
				<verse number="5">ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਉਂ ਲਿਖਿਆ ਹੋਇਆ ਸੀ ਅਰਥਾਤ \ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ\</verse>
				<verse number="6">ਅਤੇ ਮੈਂ ਓਸ ਤੀਵੀਂ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦਿਆਂ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਡਾਢਾ ਅਚਰਜ ਹੋ ਕੇ ਹੱਕ ਬੱਕਾ ਰਹਿ ਗਿਆ</verse>
				<verse number="7">ਅਤੇ ਦੂਤ ਨੇ ਮੈਨੂੰ ਆਖਿਆ ਭਈ ਤੂੰ ਹੱਕਾ ਬੱਕਾ ਕਾਹਨੂੰ ਹੋਇਆ ਹੈਂ? ਉਹ ਤੀਵੀਂ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਹਨ ਮੈਂ ਓਹਨਾਂ ਦਾ ਭੇਤ ਤੈਨੂੰ ਦੱਸਾਂਗਾ</verse>
				<verse number="8">ਉਹ ਦਰਿੰਦਾ ਜਿਹੜਾ ਤੈਂ ਮੈਂ ਵੇਖਿਆ ਸੋ ਹੈਸੀ ਅਤੇ ਨਹੀਂ ਹੈਗਾ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਉਂ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਓਸ ਦਰਿੰਦੇ ਨੂੰ ਵੇਖ ਕੇ ਭਈ ਉਹ ਹੈਸੀ ਅਤੇ ਨਹੀਂ ਹੈਗਾ ਅਤੇ ਫੇਰ ਆਉਂਦਾ ਹੈ ਅਚਰਜ ਹੋ ਜਾਣਗੇ</verse>
				<verse number="9">ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ । ਏਹ ਸੱਤ ਸਿਰ ਸੱਤ ਟਿਲੇ ਹਨ ਜਿੱਥੇ ਤੀਵੀਂ ਓਹਨਾਂ ਉੱਤੇ ਬੈਠੀ ਹੋਈ ਹੈ</verse>
				<verse number="10">ਅਤੇ ਓਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ । ਜਦੋਂ ਆਵੇਗਾ ਤਾਂ ਉਹ ਨੂੰ ਥੋੜਾ ਚਿਰ ਰਹਿਣਾ ਜਰੂਰੀ ਹੈ</verse>
				<verse number="11">ਅਤੇ ਉਹ ਦਰਿੰਦਾ ਜਿਹੜਾ ਹੈਸੀ ਅਤੇ ਨਹੀਂ ਹੈਗਾ ਸੋ ਆਪ ਭੀ ਅੱਠਵਾਂ ਹੈ, ਨਾਲੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ</verse>
				<verse number="12">ਓਹ ਦਸ ਸਿੰਙ ਜਿਹੜੇ ਤੈਂ ਵੇਖੇ ਓਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਓਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਓਹਨਾਂ ਨੂੰ ਇਖ਼ਤਿਆਰ ਮਿਲਦਾ ਹੈ</verse>
				<verse number="13">ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਏਹ ਆਪਣੀ ਸਮੱਰਥਾ ਅਤੇ ਇਖ਼ਤਿਆਰ ਓਸ ਦਰਿੰਦੇ ਨੂੰ ਦਿੰਦੇ ਹਨ</verse>
				<verse number="14">ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ</verse>
				<verse number="15">ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੈਂ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਓਹ ਉੱਮਤਾਂ ਅਤੇ ਮਹਾਇਣ ਅਤੇ ਕੌਮਾਂ ਅਤੇ ਭਾਖਿਆਂ ਹਨ</verse>
				<verse number="16">ਅਤੇ ਜਿਹੜੇ ਦਸ ਸਿੰਙ ਤੈਂ ਵੇਖੇ ਸਨ ਨਾਲੇ ਉਹ ਦਰਿੰਦਾ, ਏਹ ਓਸ ਕੰਜਰੀ ਨਾਲ ਵੈਰ ਕਰਨਗੇ ਅਤੇ ਉਹ ਨੂੰ ਉਜਾੜ ਦੇਣਗੇ ਅਤੇ ਨੰਗਿਆ ਕਰਨਗੇ ਅਤੇ ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ</verse>
				<verse number="17">ਕਿਉਂ ਜੋ ਪਰਮੇਸ਼ੁਰ ਨੇ ਓਹਨਾਂ ਦੇ ਦਿਲ ਵਿੱਚ ਇਹ ਪਾਇਆ ਭਈ ਓਸ ਦੀ ਮਨਸ਼ਾ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਓਸ ਦਰਿੰਦੇ ਨੂੰ ਦੇਣ ਜਿੰਨਾ ਚਿਰ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਲੈਣ</verse>
				<verse number="18">ਅਤੇ ਉਹ ਤੀਵੀਂ ਜੋ ਤੈਂ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦਿਆਂ ਰਾਜਿਆਂ ਉੱਤੇ ਰਾਜ ਕਰਦੀ ਹੈ।</verse>
			</chapter>
			<chapter number="18">
				<verse number="1">ਇਹ ਦੇ ਮਗਰੋਂ ਮੈਂ ਇੱਕ ਹੋਰ ਦੂਤ ਨੂੰ ਅਕਾਸ਼ੋਂ ਉਤਰਦਾ ਡਿੱਠਾ ਜਿਹ ਦਾ ਵੱਡਾ ਇਖ਼ਤਿਆਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ</verse>
				<verse number="2">ਅਤੇ ਉਹ ਨੇ ਡਾਢੀ ਉੱਚੀ ਹਾਕ ਮਾਰ ਕੇ ਆਖਿਆ, - ਢਹਿ ਪਈ ਬਾਬੁਲ, ਵੱਡੀ ਨਗਰੀ ਢਹਿ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਭ੍ਰਿਸ਼ਟ ਆਤਮਾ ਦਾ ਅੱਡਾ, ਹਰ ਭ੍ਰਿਸ਼ਟ ਅਰ ਘਿਣਾਉਣੇ ਪੰਛੀ ਦਾ ਅੱਡਾ ।</verse>
				<verse number="3">ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਬੁਪਾਰੀ ਉਹ ਦੇ ਤਰਾਤਰੀ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।।</verse>
				<verse number="4">ਮੈਂ ਇੱਕ ਹੋਰ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ, - ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਮਤੇ ਤੁਸੀਂ ਉਹ ਦਿਆਂ ਪਾਪਾਂ ਦੇ ਭਾਗੀ ਬਣੋ, ਮਤੇ ਤੁਸੀਂ ਉਹ ਦਿਆਂ ਬਵਾਂ ਵਿੱਚ ਸਾਂਝੀ ਹੋਵੋ!</verse>
				<verse number="5">ਉਹ ਦੇ ਪਾਪ ਤਾਂ ਅਕਾਸ਼ ਨੂੰ ਅੱਪੜ ਪਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਚੇਤੇ ਕੀਤੇ ਹਨ ।</verse>
				<verse number="6">ਜਿਵੇਂ ਉਹ ਨੇ ਵਰਤਿਆਂ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋਂ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੂਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੂਣਾ ਭਰੋ ।</verse>
				<verse number="7">ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉੱਨਾ ਹੀ ਉਹ ਨੂੰ ਕਸ਼ਟ ਅਤੇ ਸੋਗ ਪੁਚਾਓ, ਕਿਉਂ ਜੋ ਉਹ ਆਪਣੇ ਜੀ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!</verse>
				<verse number="8">ਇਸ ਕਰਕੇ ਉਹ ਦੀਆਂ ਬਵਾਂ ਇੱਕੋ ਦਿਨ ਵਿੱਚ ਆ ਪੈਣਗੀਆਂ, ਮੌਤ ਅਤੇ ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੁ ਪਰਮੇਸ਼ੁਰ ਜੋ ਉਹ ਦਾ ਨਿਆਉਂ ਕਰਦਾ!।।</verse>
				<verse number="9">ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਪਿੱਟਣਗੇ</verse>
				<verse number="10">ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਓਹ ਦੂਰ ਖਲੋ ਕੇ ਆਖਣਗੇ, - ਹਾਇ, ਹਾਇ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!</verse>
				<verse number="11">ਧਰਤੀ ਦੇ ਬੁਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ</verse>
				<verse number="12">ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੌਤੀਆਂ ਅਤੇ ਕਤਾਨ ਦਾ ਅਤੇ ਬੈਂਗਨੀ ਰੇਸ਼ਮੀ ਅਤੇ ਕਿਰਮਚੀ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਖ ਮਰਮਰ ਦੀ ਹਰੇਕ ਵਸਤ</verse>
				<verse number="13">ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।।</verse>
				<verse number="14">ਤੇਰੇ ਮਨ ਭਾਉਂਦੇ ਫਲ ਤੈਥੋਂ ਦੂਰ ਹੋ ਗਏ, ਸਾਰੀਆਂ ਥੰਧੀਆਂ ਅਤੇ ਭੜਕੀਲੀਆਂ ਵਸਤਾਂ ਤੈਥੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!।।</verse>
				<verse number="15">ਇਨ੍ਹਾਂ ਵਸਤਾਂ ਦੇ ਬੁਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ ਓਹ ਦੇ ਦੁਖ ਤੋਂ ਡਰ ਦੇ ਮਾਰੇ ਦੂਰ ਖਲੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, -</verse>
				<verse number="16">ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਨੀ ਅਤੇ ਕਿਰਮਚੀ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੌਤੀਆਂ ਦੇ ਨਾਲ ਸਿੰਗਾਰੀ ਹੋਈ ਸੀ,</verse>
				<verse number="17">ਕਿਉਂ ਜੋ ਐੱਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!।। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜੀ ਕਮਾਉਂਦੇ ਹਨ ਸੱਭੇ ਦੂਰ ਖਲੋਤੇ</verse>
				<verse number="18">ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਤੁੱਲ ਹੈ ॽ</verse>
				<verse number="19">ਅਤੇ ਓਹਨਾਂ ਆਪਣਿਆਂ ਸਿਰਾਂ ਵਿੱਚ ਖੇਹ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ ਮਾਰ ਕੇ ਆਖਿਆ, - ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜ਼ਹਾਜ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!</verse>
				<verse number="20">ਹੇ ਸੁਰਗ ਅਤੇ ਹੇ ਸੰਤੋਂ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਉਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲਿਆ!।।</verse>
				<verse number="21">ਤਾਂ ਇੱਕ ਬਲੀ ਦੂਤ ਨੇ ਇੱਕ ਪੱਥਰ ਵੱਡੇ ਖਰਾਸ ਦੇ ਪੁੜ ਜਿਹਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!</verse>
				<verse number="22">ਰਬਾਬੀਆਂ ਦੀ ਅਵਾਜ਼, ਨਾਲੇ ਗਵੱਯਾਂ ਦੀ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ, ਤੇਰੇ ਵਿੱਚ ਫੇਰ ਕਦੀ ਨਾ ਸੁਣੀ ਜਾਵੇਗੀ । ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੀ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,</verse>
				<verse number="23">ਅਤੇ ਦੀਵੇ ਦੀ ਲੋ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਬੁਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,</verse>
				<verse number="24">ਨਾਲੇ ਨਬੀਆਂ, ਸੰਤਾਂ ਅਤੇ ਓਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਕੋਹੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!।।</verse>
			</chapter>
			<chapter number="19">
				<verse number="1">ਇਹ ਦੇ ਮਗਰੋਂ ਮੈਂ ਸੁਰਗ ਵਿੱਚ ਵੱਡੀ ਭੀੜ ਦੀ ਅਵਾਜ਼ ਜਿਹੀ ਏਹ ਆਖਦੇ ਸੁਣੀ, - ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,</verse>
				<verse number="2">ਉਹ ਦੇ ਨਿਆਉਂ ਤਾਂ ਸੱਚੇ ਅਤੇ ਜਥਾਰਥ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਨ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਉਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।।</verse>
				<verse number="3">ਓਹ ਦੂਜੀ ਵਾਰ ਬੋਲੇ, - ਹਲਲੂਯਾਹ! ਉਹ ਦਾ ਧੂੰਆਂ ਜੁੱਗੋ ਜੁੱਗ ਪਿਆ ਉੱਠਦਾ ਹੈ!।।</verse>
				<verse number="4">ਤਾਂ ਓਹ ਚੱਵੀ ਬਜ਼ੁਰਗ ਅਤੇ ਚਾਰ ਜੰਤੂ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!</verse>
				<verse number="5">ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਨਿੱਕਲੀ, ਤੁਸੀਂ ਸੱਭੋ ਉਹ ਦਿਓ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਤੋਂ ਭੈ ਕਰਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!।।</verse>
				<verse number="6">ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਜਿਹੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਜਿਹੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਜਿਹੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੁ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!</verse>
				<verse number="7">ਆਓ, ਅਸੀਂ ਅਨੰਦ ਕਰੀਏ ਅਤੇ ਨਿਹਾਲ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।</verse>
				<verse number="8">ਏਹ ਉਸ ਨੂੰ ਬਖ਼ਸ਼ਿਆ ਗਿਆ ਭਈ ਭੜਕੀਲੇ ਅਤੇ ਸਾਫ ਕਤਾਨ ਦੀ ਪੁਸ਼ਾਕ ਪਾਵੇ, ਏਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ।।</verse>
				<verse number="9">ਤਾਂ ਓਨ ਮੈਨੂੰ ਆਖਿਆ, ਲਿਖ ਭਈ ਧੰਨ ਓਹ ਜਿਹੜੇ ਲੇਲੇ ਦੇ ਵਿਆਹ ਦੀ ਦਾਓਤ ਵਿੱਚ ਸੱਦੇ ਹੋਏ ਹਨ! ਅਤੇ ਓਨ ਮੈਨੂੰ ਆਖਿਆ ਭਈ ਏਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ</verse>
				<verse number="10">ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦਾ ਸਾਖੀ ਭਰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ।।</verse>
				<verse number="11">ਮੈਂ ਅਕਾਸ਼ ਨੂੰ ਖੁਲ੍ਹਿਆ ਹੋਇਆ ਡਿੱਠਾ, ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦਾ ਸਵਾਰ \ਵਫ਼ਾਦਾਰ\ ਅਤੇ \ਸੱਚਾ\ ਸਦਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਉਂ ਅਤੇ ਜੁੱਧ ਕਰਦਾ ਹੈ</verse>
				<verse number="12">ਉਹ ਦੀਆਂ ਅੱਖੀਆਂ ਅੱਗ ਦੀ ਲਾਟ ਹਨ ਅਤੇ ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਹ ਨੂੰ ਉਹ ਦੇ ਬਿਨਾ ਹੋਰ ਕੋਈ ਨਹੀਂ ਜਾਣਦਾ</verse>
				<verse number="13">ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ \ਪਰਮੇਸ਼ੁਰ ਦਾ ਸ਼ਬਦ\ ਅਖਵਾਉਂਦਾ ਹੈ</verse>
				<verse number="14">ਅਤੇ ਜਿਹੜੀਆਂ ਫੌਜਾਂ ਸੁਰਗ ਵਿੱਚ ਹਨ ਓਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਨੁਕਰਿਆਂ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ</verse>
				<verse number="15">ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਭਈ ਓਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈ ਦੇ ਚੁਬੱਚੇ ਨੂੰ ਲਿਤਾੜਦਾ ਹੈ</verse>
				<verse number="16">ਉਹ ਦੇ ਬਸਤਰ ਉੱਤੇ ਅਰ ਉਹ ਦੇ ਪੱਟ ਉੱਤੇ ਏਹ ਨੇਮ ਲਿਖਿਆ ਹੋਇਆ ਹੈ, - \ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ\।।</verse>
				<verse number="17">ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਾ ਵੇਖਿਆ ਅਤੇ ਉਸ ਨੇ ਓਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਉਤ ਲਈ ਇਕੱਠੇ ਹੋਵੋ!</verse>
				<verse number="18">ਭਈ ਤੁਸੀਂ ਰਾਜਿਆਂ ਦਾ ਮਾਸ, ਘੋੜਿਆਂ ਦਾ ਮਾਸ, ਮਹਾ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਛਕੋ!।।</verse>
				<verse number="19">ਫੇਰ ਮੈਂ ਵੇਖਿਆ ਭਈ ਉਹ ਦਰਿੰਦਾ ਅਤੇ ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫੌਜਾਂ ਇਕੱਠੀਆਂ ਹੋਈਆਂ ਭਈ ਉਹ ਦੇ ਨਾਲ ਜਿਹੜਾ ਘੋੜੇ ਉੱਤੇ ਸਵਾਰ ਸੀ ਅਤੇ ਉਹ ਦੀ ਫੌਜ ਨਾਲ ਜੁੱਧ ਕਰਨ</verse>
				<verse number="20">ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ!</verse>
				<verse number="21">ਅਤੇ ਹੋਰ ਸਭ ਓਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਓਹਨਾਂ ਦੇ ਮਾਸ ਨਾਲ ਰੱਜ ਗਏ।।</verse>
			</chapter>
			<chapter number="20">
				<verse number="1">ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਅਕਾਸ਼ੋਂ ਉਤਰਦੇ ਵੇਖਿਆ</verse>
				<verse number="2">ਅਤੇ ਉਹ ਨੇ ਅਜਗਰ ਨੂੰ ਅਰਥਾਤ ਓਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ਤਾਨ ਹੈ ਫੜਿਆ ਅਤੇ ਹਜ਼ਾਰ ਵਰ੍ਹੇ ਤੀਕ ਉਹ ਨੂੰ ਜਕੜ ਰੱਖਿਆ</verse>
				<verse number="3">ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ । ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।</verse>
				<verse number="4">ਮੈਂ ਗੱਦੀਆਂ ਵੇਖੀਆਂ ਅਤੇ ਓਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਉਂ ਕਰਨ ਦਾ ਓਹਨਾਂ ਨੂੰ ਇਖ਼ਤਿਆਰ ਦਿੱਤਾ ਗਿਆ ਅਤੇ ਮੈਂ ਓਹਨਾਂ ਦੇ ਜੀਵਾਂ ਨੂੰ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਓਸ ਦਰਿੰਦੇ ਦੀ ਯਾ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਓਹ ਜੀ ਉੱਠੇ ਅਤੇ ਹਜ਼ਾਰ ਵਰ੍ਹੇ ਮਸੀਹ ਦੇ ਨਾਲ ਰਾਜ ਕਰਦੇ ਰਹੇ</verse>
				<verse number="5">ਬਾਕੀ ਦੇ ਮੁਰਦੇ ਹਜ਼ਾਰ ਵਰ੍ਹੇ ਦੇ ਪੂਰੇ ਹੋਣ ਤੀਕ ਜੀ ਨਾ ਉੱਠੇ। ਇਹ ਪਹਿਲੀ ਕਿਆਮਤ ਹੈ</verse>
				<verse number="6">ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲੀ ਕਿਆਮਤ ਵਿੱਚ ਸ਼ਾਮਿਲ ਹੈ! ਏਹਨਾਂ ਉੱਤੇ ਦੂਈ ਮੌਤ ਦਾ ਕੁਝ ਵੱਸ ਨਹੀਂ ਸਗੋਂ ਓਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਵਰ੍ਹੇ ਰਾਜ ਕਰਨਗੇ।।</verse>
				<verse number="7">ਜਦ ਉਹ ਹਜ਼ਾਰ ਵਰ੍ਹਾ ਪੂਰਾ ਹੋ ਗਿਆ ਤਾਂ ਸ਼ਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ</verse>
				<verse number="8">ਅਤੇ ਓਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੀਆਂ ਚੌਹਾਂ ਕੂੰਟਾਂ ਵਿੱਚ ਹਨ ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਓਹਨਾਂ ਨੂੰ ਜੁੱਧ ਲਈ ਇਕੱਠਿਆਂ ਕਰੇ । ਓਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ</verse>
				<verse number="9">ਓਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਓਹਨਾਂ ਨੂੰ ਚੱਟ ਕਰ ਗਈ!</verse>
				<verse number="10">ਅਤੇ ਸ਼ਤਾਨ ਜਿਹ ਨੇ ਓਹਨਾਂ ਨੂੰ ਭਰਮਾਇਆ ਸੀ ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਰਾਤ ਦਿਨ ਓਹ ਜੁੱਗੋ ਜੁਗ ਕਸ਼ਟ ਭੋਗਣਗੇ।।</verse>
				<verse number="11">ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਓਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਹ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਨੱਸ ਗਏ ਅਤੇ ਓਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ</verse>
				<verse number="12">ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ</verse>
				<verse number="13">ਅਤੇ ਸਮੁੰਦਰ ਨੇ ਓਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਅਤੇ ਕਾਲ ਅਤੇ ਪਤਾਲ ਨੇ ਓਹ ਮੁਰਦੇ ਜਿਹੜੇ ਓਹਨਾਂ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਉਂ ਉਹ ਦੀਆਂ ਦੇ ਕਰਨੀਆਂ ਅਨੁਸਾਰ ਕੀਤਾ ਗਿਆ</verse>
				<verse number="14">ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਈ ਮੌਤ ਹੈ ਅਰਥਾਤ ਅੱਗ ਦੀ ਝੀਲ</verse>
				<verse number="15">ਅਤੇ ਜੇ ਕੋਈ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਲੱਭਾ ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।</verse>
			</chapter>
			<chapter number="21">
				<verse number="1">ਤਾਂ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਅਗਾਹਾਂ ਨੂੰ ਸਮੁੰਦਰ ਹੈ ਨਹੀਂ</verse>
				<verse number="2">ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਇਉਂ ਤਿਆਰ ਕੀਤੀ ਹੋਈ ਮਾਨੋ ਲਾੜੀ ਆਪਣੇ ਲਾੜੇ ਲਈ ਸਿੰਗਾਰੀ ਹੋਈ ਹੈ ਪਰਮੇਸ਼ੁਰ ਦੇ ਕੋਲੋਂ ਅਕਾਸ਼ੋਂ ਉਤਰਦੀ ਨੂੰ ਵੇਖਿਆ</verse>
				<verse number="3">ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਭਈ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਓਹਨਾਂ ਨਾਲ ਡੇਰਾ ਕਰੇਗਾ ਅਤੇ ਓਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਓਹਨਾਂ ਦਾ ਪਰਮੇਸ਼ੁਰ ਹੋ ਕੇ ਓਹਨਾਂ ਦੇ ਨਾਲ ਰਹੇਗਾ</verse>
				<verse number="4">ਅਤੇ ਓਹ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ, ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ</verse>
				<verse number="5">ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਾਮਾਨ ਹੈ ਬੋਲਿਆ, ਵੇਖ, ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ, ਅਤੇ ਓਨ ਆਖਿਆ, ਲਿਖ, ਕਿਉਂ ਜੋ ਏਹ ਬਚਨ ਨਿਹਚਾ ਜੋਗ ਅਤੇ ਸਤ ਹਨ</verse>
				<verse number="6">ਅਤੇ ਓਨ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਉਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚ ਮੁਖਤ ਪਿਆਵਾਂਗਾ</verse>
				<verse number="7">ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤ੍ਰ ਹੋਵੇਗਾ</verse>
				<verse number="8">ਪਰ ਡਰਾਕਲਾਂ, ਬੇ ਪਰਤੀਤਿਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਓਸ ਝੀਲ ਵਿੱਚ ਹੋਵੇਗਾ ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਈ ਮੌਤ ਹੈ ।।</verse>
				<verse number="9">ਜਿਨ੍ਹਾਂ ਸੱਤਾਂ ਦੂਤਾਂ ਕੋਲ ਓਹ ਸੱਤ ਕਟੋਰੇ ਸਨ ਅਤੇ ਜਿਹੜੇ ਛੇਕੜਲੀਆਂ ਸੱਤ ਬਵਾਂ ਨੂੰ ਲਏ ਹੋਏ ਸਨ ਓਹਨਾਂ ਵਿੱਚੋਂ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ</verse>
				<verse number="10">ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਓਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਅਕਾਸ਼ੋਂ ਉਤਰਦੀ ਮੈਨੂੰ ਵਿਖਾਈ ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ</verse>
				<verse number="11">ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਨਿਆਈਂ ਨਿਰਮਲ ਹੋਵੇ</verse>
				<verse number="12">ਅਤੇ ਉਹ ਦੀ ਵੱਡੀ ਅਤੇ ਉੱਚੀ ਸਫ਼ੀਲ ਹੈ ਅਤੇ ਉਹ ਦੇ ਬਾਰਾਂ ਦਰਵੱਜੇ ਹਨ ਅਤੇ ਓਹਨਾਂ ਦਰਵੱਜਿਆਂ ਉੱਤੇ ਬਾਰਾਂ ਦੂਤ । ਅਤੇ ਓਹਨਾਂ ਉੱਤੇ ਨਾਉਂ ਲਿਖੇ ਹੋਏ ਸਨ ਜਿਹੜੇ ਇਸਰਾਏਲ ਦੇ ਵੰਸ ਦੀਆਂ ਬਾਰਾਂ ਗੋਤਾਂ ਦੇ ਨਾਉਂ ਹਨ</verse>
				<verse number="13">ਚੜ੍ਹਦੀ ਵੱਲੇ ਤਿੰਨ ਦਰਵੱਜੇ ਅਤੇ ਉੱਤਰ ਵੱਲੇ ਤਿੰਨ ਦਰਵੱਜੇ ਅਤੇ ਦੱਖਣ ਵੱਲੇ ਤਿੰਨ ਦਰਵੱਜੇ ਅਤੇ ਲਹਿੰਦੀ ਵੱਲੇ ਤਿੰਨ ਦਰਵੱਜੇ ਹਨ</verse>
				<verse number="14">ਅਤੇ ਓਸ ਨਗਰੀ ਦੀ ਸਫ਼ੀਲ ਦੀਆਂ ਬਾਰਾਂ ਨੀਹਾਂ ਹਨ ਅਤੇ ਓਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਉਂ ਹਨ</verse>
				<verse number="15">ਮੇਰੇ ਨਾਲ ਜਿਹੜਾ ਗੱਲ ਕਰਦਾ ਸੀ ਓਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦਿਆਂ ਦਰਵੱਜਿਆਂ ਦੀ ਅਤੇ ਉਹ ਦੀ ਸਫ਼ੀਲ ਦੀ ਮਿਣਤੀ ਕਰੇ</verse>
				<verse number="16">ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੱਨੀ ਉਹ ਦੀ ਚੁੜਾਈ ਹੈ ਉੱਨੀ ਹੀ ਉਹ ਦੀ ਲੰਬਾਈ ਹੈ । ਅਤੇ ਓਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਗਿਆਰ੍ਹਾਂ ਸੌ ਕੋਹ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ</verse>
				<verse number="17">ਅਤੇ ਓਸ ਨੇ ਉਹ ਦੀ ਸਫ਼ੀਲ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿਕਲੀ</verse>
				<verse number="18">ਅਤੇ ਉਹ ਸਫ਼ੀਲ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਨਖਾਲਸ ਸੋਨੇ ਦੀ ਸੀ ਸਾਫ਼ ਸ਼ੀਸ਼ੇ ਦੀ ਨਿਆਈਂ</verse>
				<verse number="19">ਓਸੇ ਨਗਰੀ ਦੀ ਸਫ਼ੀਲ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ । ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੂਧੀਯਾ ਅਕੀਕ ਦੀ, ਚੌਥੀ ਪੰਨੇ ਦੀ,</verse>
				<verse number="20">ਪੰਜਵੀ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ ਨੌਵੀਂ ਸੁਨਹਿਲੇ ਦੀ, ਦੱਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਰਕਨ ਦੀ ਬਾਰ੍ਹਵੀ ਕਟਹਲੇ ਦੀ</verse>
				<verse number="21">ਅਤੇ ਬਾਰਾਂ ਦਰਵੱਜੇ ਬਾਰਾਂ ਮੌਤੀ ਸਨ। ਇੱਕ ਇੱਕ ਦਰਵੱਜਾ ਇੱਕ ਇੱਕ ਮੌਤੀ ਦਾ ਸੀ, ਅਤੇ ਓਸ ਨਗਰੀ ਦਾ ਚੌਂਕ ਨਖਾਲਸ ਸੋਨੇ ਦਾ ਸੀ ਨਿਰਮਲ ਸ਼ੀਸ਼ੇ ਵਰਗਾ</verse>
				<verse number="22">ਮੈਂ ਓਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੁ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ</verse>
				<verse number="23">ਅਤੇ ਓਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਭਈ ਓਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ</verse>
				<verse number="24">ਅਤੇ ਕੌਮਾਂ ਉਹ ਦੇ ਚਾਨਣੇ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਤੇ ਰਾਜੇ ਆਪਣੀ ਸ਼ਾਨ ਓਸ ਵਿੱਚ ਲਿਆਉਣਗੇ</verse>
				<verse number="25">ਅਤੇ ਉਹ ਦੇ ਦਰਵੱਜੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ</verse>
				<verse number="26">ਅਤੇ ਓਹ ਕੌਮਾਂ ਦੀ ਸ਼ਾਨ ਅਤੇ ਮਾਣ ਓਸ ਵਿੱਚ ਲਿਆਉਣਗੇ</verse>
				<verse number="27">ਪਰ ਕੋਈ ਅਪਵਿੱਤਰ ਵਸਤ ਯਾ ਕੋਈ ਘਿਣਾਉਣਾ ਅਤੇ ਝੂਠਾ ਕੰਮ ਕਰਨ ਵਾਲਾ ਓਸ ਵਿੱਚ ਕਦੇ ਨਾ ਵੜੇਗਾ ਪਰ ਨਿਰੇ ਓਹ ਜਿਹੜੇ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।।</verse>
			</chapter>
			<chapter number="22">
				<verse number="1">ਓਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਙੁ ਉੱਜਲ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ ਓਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ</verse>
				<verse number="2">ਓਸ ਨਦੀ ਦੇ ਉਰਾਰ ਪਾਰ ਜੀਵਨ ਦਾ ਬਿਰਛ ਹੈ ਜਿਹ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਓਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ</verse>
				<verse number="3">ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਓਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਉਪਾਸਨਾ ਕਰਨਗੇ</verse>
				<verse number="4">ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਓਹਨਾਂ ਦੇ ਮੱਥਿਆਂ ਉੱਤੇ ਹੋਵੇਗਾ</verse>
				<verse number="5">ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਓਹਨਾਂ ਨੂੰ ਦੀਵੇ ਦੀ ਲੋ ਸਗੋਂ ਸੂਰਜ ਦੇ ਚਾਨਣ ਦੀ ਕੁਝ ਲੋੜ ਨਹੀਂ ਕਿਉਂ ਜੋ ਪ੍ਰਭੁ ਪਰਮੇਸ਼ੁਰ ਓਹਨਾਂ ਨੂੰ ਚਾਨਣ ਕਰੇਗਾ ਅਤੇ ਓਹ ਜੁੱਗੋ ਜੁੱਗ ਰਾਜ ਕਰਨਗੇ।।</verse>
				<verse number="6">ਫੇਰ ਓਨ ਮੈਨੂੰ ਆਖਿਆ, ਏਹ ਬਚਨ ਨਿਹਚਾ ਜੋਗ ਅਤੇ ਸਤ ਹਨ ਅਤੇ ਪ੍ਰਭੁ ਨੇ ਜਿਹੜਾ ਨਬੀਆਂ ਦਿਆਂ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਘੱਲਿਆ ਭਈ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ</verse>
				<verse number="7">ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!।।</verse>
				<verse number="8">ਮੈਂ ਯੂਹੰਨਾ ਉਹ ਹਾਂ ਜਿਹ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਾਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਓਸ ਦੂਤ ਦੇ ਪੈਰਾਂ ਉੱਤੇ ਪਿਆ ਜਿਨ ਮੈਨੂੰ ਏਹ ਗੱਲਾਂ ਵਿਖਾਈਆ ਸਨ</verse>
				<verse number="9">ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।।</verse>
				<verse number="10">ਤਾਂ ਓਸ ਮੈਨੂੰ ਆਖਿਆ ਭਈ ਇਸ ਪੋਥੀ ਦੇ ਅੰਗਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ ਕਿਉਂ ਜੋ ਸਮਾ ਨੇੜੇ ਹੈ!</verse>
				<verse number="11">ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ</verse>
				<verse number="12">ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ</verse>
				<verse number="13">ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ</verse>
				<verse number="14">ਧੰਨ ਓਹ ਜਿਹੜੇ ਆਪਣੇ ਬਸਤ੍ਰ ਧੋ ਲੈਂਦੇ ਹਨ ਭਈ ਓਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਓਹ ਦਰਵੱਜਿਆਂ ਥਾਣੀਂ ਓਸ ਨਗਰੀ ਦੇ ਅੰਦਰ ਜਾਣ</verse>
				<verse number="15">ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।।</verse>
				<verse number="16">ਮੈਂ ਯਿਸੂ ਨੇ ਕਲੀਸਿਯਾਂ ਦੇ ਲਈ ਇਨ੍ਹਾਂ ਗੱਲਾਂ ਦੀ ਸਾਖੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਘੱਲਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਉੱਜਲ ਤਾਰਾ ਹਾਂ।।</verse>
				<verse number="17">ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਕਹੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਅੰਮ੍ਰਿਤ ਜਲ ਮੁਖਤ ਲਵੇ।।</verse>
				<verse number="18">ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਸੁਣਦਾ ਹੈ ਸਾਖੀ ਦਿੰਦਾ ਹਾਂ । ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਓਹ ਬਵਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪਰਮੇਸ਼ੁਰ ਉਸ ਉੱਤੇ ਵਧਾਵੇਗਾ</verse>
				<verse number="19">ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।।</verse>
				<verse number="20">ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।।</verse>
				<verse number="21">ਪ੍ਰਭੁ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।।</verse>
			</chapter>
		</book>
	</testament>
</bible>