﻿<?xml version="1.0" encoding="UTF-8"?>
<bible translation="Punjabi 2022 (ਪੰਜਾਬੀ ਮੌਜੂਦਾ ਤਰਜਮਾ)" status="ਨਵਾਂ ਨੇਮ, ਪੰਜਾਬੀ ਮੌਜੂਦਾ ਤਰਜਮਾ™ ਕਾਪੀਰਾਈਟ ਅਧਿਕਾਰ © 2022 Biblica, Inc. ਮਨਜ਼ੂਰੀ ਨਾਲ ਵਰਤਿਆ ਜਾਂਦਾ ਹੈ। ਸੰਸਾਰ ਭਰ ਵਿੱਚ ਸਾਰੇ ਅਧਿਕਾਰ ਰਾਖਵੇਂ ਹਨ। New Testament, Punjabi Contemporary Version™ Copyright © 2022 by Biblica, Inc. Used with permission. All rights reserved worldwide." link="https://www.bible.com/bible/3467/MAT.1.PMT">
	<testament name="New">
		<book number="40">
			<chapter number="1">
				<verse number="1">ਯਿਸ਼ੂ ਮਸੀਹ ਦੀ ਵੰਸ਼ਾਵਲੀ, ਅਬਰਾਹਾਮ ਦੇ ਵੰਸ਼ ਵਿੱਚੋਂ: ਦਾਵੀਦ ਦਾ ਪੁੱਤਰ।</verse>
				<verse number="2">ਅਬਰਾਹਾਮ ਤੋਂ ਇਸਹਾਕ, ਇਸਹਾਕ ਤੋਂ ਯਾਕੋਬ, ਯਾਕੋਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,</verse>
				<verse number="3">ਯਹੂਦਾਹ ਤੋਂ ਫ਼ਾਰੇਸ ਅਤੇ ਜ਼ਾਰਾਹ ਤਾਮਾਰ ਦੀ ਕੁੱਖੋਂ ਪੈਦਾ ਹੋਇਆ, ਫ਼ਾਰੇਸ ਹੇਜ਼ਰੋਨ ਦਾ ਪਿਤਾ ਸੀ, ਅਤੇ ਹੇਜ਼ਰੋਨ ਹਾਰਾਮ ਦਾ ਪਿਤਾ ਸੀ,</verse>
				<verse number="4">ਹਾਰਾਮ ਤੋਂ ਅੰਮੀਨਾਦਾਬ, ਅਤੇ ਅੰਮੀਨਾਦਾਬ ਤੋਂ ਨਾਹੱਸ਼ੋਨ ਪੈਦਾ ਹੋਇਆ, ਨਾਹੱਸ਼ੋਨ ਤੋਂ ਸਲਮੋਨ,</verse>
				<verse number="5">ਸਲਮੋਨ ਅਤੇ ਰਾਹਾਬ ਤੋਂ ਬੋਅਜ਼ ਪੈਦਾ ਹੋਇਆ, ਬੋਅਜ਼ ਅਤੇ ਰੂਥ ਤੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ,</verse>
				<verse number="6">ਯੱਸੀ ਰਾਜਾ ਦਾਵੀਦ ਦਾ ਪਿਤਾ ਸੀ। ਦਾਵੀਦ ਅਤੇ ਉਰਿਆਹ ਦੀ ਪਤਨੀ ਤੋਂ ਸ਼ਲੋਮੋਨ ਪੈਦਾ ਹੋਇਆ,</verse>
				<verse number="7">ਸ਼ਲੋਮੋਨ ਤੋਂ ਰੋਬੋਆਮ, ਰੋਬੋਆਮ ਤੋਂ ਅਬੀਯਾਹ, ਅਬੀਯਾਹ ਤੋਂ ਆਸਾਫ ਪੈਦਾ ਹੋਇਆ,</verse>
				<verse number="8">ਆਸਾਫ ਤੋਂ ਯਹੋਸ਼ਾਫਾਤ, ਯਹੋਸ਼ਾਫਾਤ ਤੋਂ ਯੋਰਾਮ, ਯੋਰਾਮ ਤੋਂ ਉੱਜਿਆਹ ਪੈਦਾ ਹੋਇਆ,</verse>
				<verse number="9">ਉੱਜਿਆਹ ਤੋਂ ਯੋਥਾਮ, ਯੋਥਾਮ ਤੋਂ ਆਖ਼ਾਜ, ਆਖ਼ਾਜ ਤੋਂ ਹੇਜੇਕਿਆ ਪੈਦਾ ਹੋਇਆ,</verse>
				<verse number="10">ਹੇਜੇਕਿਆ ਤੋਂ ਮਨੱਸ਼ੇਹ, ਮਨੱਸ਼ੇਹ ਤੋਂ ਅਮੋਨ, ਅਮੋਨ ਤੋਂ ਯੋਸ਼ਿਆਹ,</verse>
				<verse number="11">ਯੋਸ਼ਿਆਹ ਤੋਂ ਬਾਬੇਲ ਪੁੱਜਣ ਦੇ ਸਮੇਂ ਯਖੋਨਿਆ ਅਤੇ ਉਸਦੇ ਭਰਾ ਪੈਦਾ ਹੋਏ।</verse>
				<verse number="12">ਬਾਬੇਲ ਪੁੱਜਣ ਦੇ ਬਾਅਦ: ਯਖੋਨਿਆ ਤੋਂ ਸਲਾਥਿਏਲ ਪੈਦਾ ਹੋਇਆ, ਸਲਾਥਿਏਲ ਤੋਂ ਜ਼ੇਰੋਬਾਬੇਲ,</verse>
				<verse number="13">ਜ਼ੇਰੋਬਾਬੇਲ ਤੋਂ ਅਬੀਹੂਦ, ਅਬੀਹੂਦ ਤੋਂ ਏਲਿਆਕਿਮ, ਏਲਿਆਕਿਮ ਤੋਂ ਆਜੋਰ,</verse>
				<verse number="14">ਆਜੋਰ ਤੋਂ ਸਾਦੋਕ, ਸਾਦੋਕ ਤੋਂ ਆਖਿਮ, ਆਖਿਮ ਤੋਂ ਏਲਿਹੂਦ ਪੈਦਾ ਹੋਇਆ,</verse>
				<verse number="15">ਏਲਿਹੂਦ ਤੋਂ ਏਲਿਏਜਰ, ਏਲਿਏਜਰ ਤੋਂ ਮੱਥਾਨ, ਮੱਥਾਨ ਤੋਂ ਯਾਕੋਬ,</verse>
				<verse number="16">ਅਤੇ ਯਾਕੋਬ ਤੋਂ ਯੋਸੇਫ਼ ਪੈਦਾ ਹੋਇਆ, ਉਹ ਮਰਿਯਮ ਦਾ ਪਤੀ ਸੀ ਅਤੇ ਮਰਿਯਮ ਦੀ ਕੁੱਖੋ ਯਿਸ਼ੂ ਨੇ ਜਨਮ ਲਿਆ, ਜਿਹਨਾਂ ਨੂੰ ਮਸੀਹ ਕਿਹਾ ਜਾਂਦਾ ਹੈ।</verse>
				<verse number="17">ਅਬਰਾਹਾਮ ਤੋਂ ਲੈ ਕੇ ਦਾਵੀਦ ਤੱਕ ਕੁਲ ਚੌਦਾਂ ਪੀੜ੍ਹੀਆਂ ਸਨ, ਦਾਵੀਦ ਤੋਂ ਲੇ ਕੇ ਬਾਬੇਲ ਪੁੱਜਣ ਤੱਕ ਚੌਦਾਂ ਹਨ ਅਤੇ ਬਾਬੇਲ ਵੱਲ ਜਾਣ ਤੋਂ ਲੇ ਕੇ ਮਸੀਹ ਯਿਸ਼ੂ ਤੱਕ ਚੌਦਾਂ ਪੀੜ੍ਹੀਆਂ ਹੋਈਆ ਹਨ।</verse>
				<verse number="18">ਯਿਸ਼ੂ ਮਸੀਹ ਦਾ ਜਨਮ ਇਸ ਤਰ੍ਹਾ ਹੋਇਆ: ਉਹਨਾਂ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।</verse>
				<verse number="19">ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇ।</verse>
				<verse number="20">ਪਰ ਜਦੋਂ ਉਹ ਇਹਨਾਂ ਗੱਲਾਂ ਬਾਰੇ ਸੋਚਦਾ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਉਸ ਨੂੰ ਕਿਹਾ, “ਯੋਸੇਫ਼, ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵਲੋਂ ਹੈ।</verse>
				<verse number="21">ਉਹ ਇੱਕ ਪੁੱਤ੍ਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।”</verse>
				<verse number="22">ਇਹ ਸਭ ਇਸ ਲਈ ਹੋਇਆ ਕਿ ਨਬੀਆਂ ਦੇ ਦੁਆਰਾ ਕਿਹਾ ਗਿਆ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ:</verse>
				<verse number="23">“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।”</verse>
				<verse number="24">ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ।</verse>
				<verse number="25">ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹਨਾਂ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ।</verse>
			</chapter>
			<chapter number="2">
				<verse number="1">ਯਿਸ਼ੂ ਦਾ ਜਨਮ, ਰਾਜਾ ਹੇਰੋਦੇਸ ਦੇ ਰਾਜ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਨਗਰ ਵਿੱਚ ਹੋਇਆ, ਤਾਂ ਦੇਖੋ ਪੂਰਬ ਦੇਸ਼ਾ ਵਲੋਂ ਜੋਤਸ਼ੀ ਯੇਰੂਸ਼ਲੇਮ ਨਗਰ ਵਿੱਚ ਆਏ।</verse>
				<verse number="2">ਅਤੇ ਪੁੱਛ-ਗਿੱਛ ਕਰਨ ਲੱਗੇ, “ਉਹ ਯਹੂਦਿਯਾ ਦਾ ਰਾਜਾ ਕਿੱਥੇ ਹੈ, ਜਿਸਦਾ ਜਨਮ ਹੋਇਆ ਹੈ? ਕਿਉਂਕਿ ਪੂਰਬ ਦੇਸ਼ਾਂ ਵਿੱਚ ਅਸੀਂ ਉਸ ਦਾ ਤਾਰਾ ਵੇਖਿਆ ਹੈ ਅਤੇ ਅਸੀਂ ਉਸ ਦੀ ਅਰਾਧਨਾ ਕਰਨ ਲਈ ਇੱਥੇ ਆਏ ਹਾਂ।”</verse>
				<verse number="3">ਇਹ ਸੁਣ ਕੇ ਰਾਜਾ ਹੇਰੋਦੇਸ ਘਬਰਾਇਆ ਅਤੇ ਉਸਦੇ ਨਾਲ ਸਾਰੇ ਯੇਰੂਸ਼ਲੇਮ ਨਿਵਾਸੀ ਵੀ।</verse>
				<verse number="4">ਰਾਜਾ ਹੇਰੋਦੇਸ ਨੇ ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠੇ ਕਰਕੇ ਉਹਨਾਂ ਤੋਂ ਪੁੱਛ-ਗਿੱਛ ਕੀਤੀ ਕਿ ਉਹ ਕਿਹੜਾ ਸਥਾਨ ਹੈ ਜਿੱਥੇ ਮਸੀਹ ਦੇ ਜਨਮ ਲੈਣ ਦਾ ਸੰਕੇਤ ਹੈ?</verse>
				<verse number="5">ਉਹਨਾਂ ਨੇ ਜਵਾਬ ਦਿੱਤਾ, “ਯਹੂਦਿਯਾ ਦੇ ਪ੍ਰਦੇਸ਼ ਬੇਥਲੇਹੇਮ ਨਗਰ ਵਿੱਚ, ਕਿਉਂਕਿ ਇਹ ਨਬੀਆਂ ਦੁਆਰਾ ਲਿਖਿਆ ਹੋਇਆ ਹੈ:</verse>
				<verse number="6">“ ‘ਪਰ ਤੂੰ, ਯਹੂਦਾਹ ਦੇ ਦੇਸ਼ ਬੇਥਲੇਹੇਮ ਨਗਰ, ਯਹੂਦਿਯਾ ਦੇ ਹਾਕਮਾਂ ਵਿੱਚੋਂ ਕਿਸੇ ਨਾਲੋਂ ਵੀ ਛੋਟਾ ਨਹੀਂ ਹੈ ਕਿਉਂਕਿ ਤੇਰੇ ਵਿੱਚੋਂ ਹੀ ਇੱਕ ਹਾਕਮ ਨਿੱਕਲੇਗਾ, ਜੋ ਮੇਰੇ ਲੋਕ ਇਸਰਾਏਲ ਦਾ ਚਰਵਾਹਾ ਹੋਵੇਗਾ।’ ”</verse>
				<verse number="7">ਇਸ ਲਈ ਰਾਜਾ ਹੇਰੋਦੇਸ ਨੇ ਜੋਤਸ਼ੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਹਨਾਂ ਕੋਲੋਂ ਤਾਰੇ ਦੇ ਵਿਖਾਈ ਦੇਣ ਦੇ ਸਹੀ ਸਮੇਂ ਦੀ ਜਾਣਕਾਰੀ ਲਈ।</verse>
				<verse number="8">ਰਾਜੇ ਨੇ ਉਹਨਾਂ ਨੂੰ ਬੇਥਲੇਹੇਮ ਭੇਜਦੇ ਹੋਏ ਆਖਿਆ, “ਜਾਓ ਅਤੇ ਧਿਆਨ ਨਾਲ ਉਸ ਬੱਚੇ ਦੀ ਖ਼ੋਜ ਕਰੋ ਅਤੇ ਜਿਵੇਂ ਹੀ ਉਹ ਤੁਹਾਨੂੰ ਮਿਲੇ ਮੈਨੂੰ ਉਸ ਦੀ ਖ਼ਬਰ ਦਿਓ, ਤਾਂ ਜੋ ਮੈਂ ਵੀ ਜਾ ਕੇ ਉਸਦੀ ਮਹਿਮਾ ਕਰਾ।”</verse>
				<verse number="9">ਰਾਜੇ ਦੀ ਗੱਲ ਸੁਣਦੇ ਹੀ ਉਹਨਾਂ ਨੇ ਆਪਣੀ ਯਾਤਰਾ ਫਿਰ ਅਰੰਭ ਕੀਤੀ। ਅਤੇ ਉਹਨਾਂ ਨੂੰ ਫਿਰ ਉਹ ਹੀ ਤਾਰਾ ਵਿਖਾਈ ਦਿੱਤਾ, ਜੋ ਉਹਨਾਂ ਨੇ ਪੂਰਬ ਦੇਸ਼ਾਂ ਵਿੱਚ ਵੇਖਿਆ ਸੀ।</verse>
				<verse number="10">ਉਸ ਤਾਰੇ ਨੂੰ ਵੇਖਦੇ ਹੀ ਉਹ ਬੜੇ ਆਨੰਦ ਨਾਲ ਭਰ ਗਏ।</verse>
				<verse number="11">ਘਰ ਵਿੱਚ ਪਰਵੇਸ਼ ਕਰਦੇ ਉਨ੍ਹਾਂ ਨੇ ਉਸ ਬਾਲਕ ਨੂੰ ਉਸਦੀ ਮਾਤਾ ਮਰਿਯਮ ਦੇ ਨਾਲ ਵੇਖਿਆ ਅਤੇ ਝੁਕ ਕੇ ਉਸ ਬਾਲਕ ਦੀ ਅਰਾਧਨਾ ਕੀਤੀ। ਅਤੇ ਫਿਰ ਉਹਨਾਂ ਨੇ ਆਪਣੇ ਕੀਮਤੀ ਉਪਹਾਰ ਸੋਨਾ, ਲੋਬਾਣ ਅਤੇ ਗੰਧਰਸ ਉਸ ਨੂੰ ਭੇਂਟ ਕੀਤੇ।</verse>
				<verse number="12">ਤਦ ਉਹਨਾਂ ਨੂੰ ਸੁਪਨੇ ਵਿੱਚ ਪਰਮੇਸ਼ਵਰ ਦੁਆਰਾ ਇਹ ਖ਼ਬਰ ਮਿਲੀ ਕਿ ਉਹ ਰਾਜਾ ਹੇਰੋਦੇਸ ਦੇ ਕੋਲ ਵਾਪਸ ਨਾ ਜਾਣ। ਇਸ ਲਈ ਉਹ ਹੋਰ ਰਸਤੇ ਵਲੋਂ ਆਪਣੇ ਦੇਸ਼ ਨੂੰ ਮੁੜ ਜਾਣ।</verse>
				<verse number="13">ਜਦ ਉਹ ਚਲੇ ਗਏ ਤਾਂ ਵੇਖੋ ਪ੍ਰਭੂ ਦੇ ਇੱਕ ਸਵਰਗਦੂਤ ਨੇ ਯੋਸੇਫ਼ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਆਗਿਆ ਦਿੱਤੀ, “ਉੱਠ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਨੂੰ ਭੱਜ ਜਾਓ ਅਤੇ ਉਸ ਸਮੇਂ ਤੱਕ ਉੱਥੇ ਹੀ ਠਹਿਰੇ ਰਹਿਣਾ ਜਦੋਂ ਤੱਕ ਮੈਂ ਤੈਨੂੰ ਆਗਿਆ ਨਾ ਦੇਵਾਂ ਕਿਉਂਕਿ ਹੇਰੋਦੇਸ ਮਾਰਨ ਲਈ ਇਸ ਬਾਲਕ ਨੂੰ ਖੋਜੇਗਾ।”</verse>
				<verse number="14">ਇਸ ਲਈ ਯੋਸੇਫ ਉੱਠਿਆ, ਜਦੋਂ ਕਿ ਰਾਤ ਹੀ ਸੀ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਨੂੰ ਚਲਾ ਗਿਆ।</verse>
				<verse number="15">ਉਹ ਉੱਥੇ ਹੀ ਹੇਰੋਦੇਸ ਦੀ ਮੌਤ ਤੱਕ ਠਹਿਰੇ ਰਹੇ ਕਿ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ, ਜਿਹੜਾ ਉਸ ਨੇ ਨਬੀਆਂ ਦੇ ਦੁਆਰਾ ਕਿਹਾ ਸੀ: “ਮਿਸਰ ਦੇਸ਼ ਵਿੱਚੋਂ ਮੈਂ ਆਪਣੇ ਪੁੱਤਰ ਨੂੰ ਬੁਲਾਇਆ।”</verse>
				<verse number="16">ਇਹ ਪਤਾ ਹੋਣ ਤੇ ਕਿ ਜੋਤਸ਼ੀ ਉਸ ਨੂੰ ਮੂਰਖ ਬਣਾ ਗਏ, ਹੇਰੋਦੇਸ ਬਹੁਤ ਹੀ ਗੁੱਸੇ ਵਿੱਚ ਆ ਗਿਆ। ਜੋਤਸ਼ੀਆਂ ਵਲੋਂ ਮਿਲੀ ਸੂਚਨਾ ਦੇ ਅਧਾਰ ਤੇ ਉਸ ਨੇ ਬੇਥਲੇਹੇਮ ਨਗਰ ਅਤੇ ਉਸਦੇ ਨਜ਼ਦੀਕੀ ਖੇਤਰ ਵਿੱਚੋਂ ਦੋ ਸਾਲ ਅਤੇ ਉਸ ਤੋਂ ਘੱਟ ਉਮਰ ਦੇ ਬੱਚਿਆਂ ਦਾ ਕਤਲ ਕਰਵਾਉਣ ਲਈ ਹੁਕਮ ਦੇ ਦਿੱਤਾ।</verse>
				<verse number="17">ਤਦ ਉਹ ਬਚਨ ਜਿਹੜਾ ਯੇਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ:</verse>
				<verse number="18">“ਰਮਾਹ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ! ਰਾਖੇਲ ਆਪਣੇ ਬੱਚਿਆਂ ਲਈ ਰੋਂਦੀ ਹੈ। ਸਬਰ ਉਸ ਨੂੰ ਸਵੀਕਾਰ ਨਹੀਂ ਕਿਉਂਕਿ ਹੁਣ ਉਹ ਨਹੀਂ ਹਨ।”</verse>
				<verse number="19">ਜਦੋਂ ਹੇਰੋਦੇਸ ਦੀ ਮੌਤ ਹੋਈ, ਤਾਂ ਮਿਸਰ ਵਿੱਚ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਯੋਸੇਫ਼ ਨੂੰ ਕਿਹਾ,</verse>
				<verse number="20">“ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਨੂੰ ਚਲਾ ਜਾ ਕਿਉਂਕਿ ਜੋ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।”</verse>
				<verse number="21">ਇਸ ਲਈ ਯੋਸੇਫ ਉੱਠਿਆ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਵਿੱਚ ਆ ਗਿਆ।</verse>
				<verse number="22">ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ, ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,</verse>
				<verse number="23">ਅਤੇ ਨਾਜ਼ਰੇਥ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਸ਼ਬਦ ਨਬੀਆਂ ਦੇ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਅਖਵਾਵੇਗਾ।</verse>
			</chapter>
			<chapter number="3">
				<verse number="1">ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ, ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ,</verse>
				<verse number="2">ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”</verse>
				<verse number="3">ਇਹ ਉਹ ਹੀ ਹੈ ਜਿਸਦੇ ਵਿਸ਼ੇ ਵਿੱਚ ਯਸ਼ਾਯਾਹ ਨਬੀ ਨੇ ਆਖਿਆ ਸੀ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”</verse>
				<verse number="4">ਯੋਹਨ ਬਪਤਿਸਮਾ ਦੇਣ ਵਾਲੇ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਹੋਏ ਸਨ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।</verse>
				<verse number="5">ਯੇਰੂਸ਼ਲੇਮ ਨਗਰ, ਸਾਰੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਨਜ਼ਦੀਕੀ ਖੇਤਰ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਉਸਦੇ ਕੋਲ ਆਉਂਦੇ ਸਨ।</verse>
				<verse number="6">ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।</verse>
				<verse number="7">ਜਦੋਂ ਯੋਹਨ ਨੇ ਵੇਖਿਆ ਕਿ ਬਹੁਤ ਸਾਰੇ ਫ਼ਰੀਸੀ ਅਤੇ ਸਦੂਕੀ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਹਨ, ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?</verse>
				<verse number="8">ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ।</verse>
				<verse number="9">ਅਤੇ ਆਪਣੇ ਮਨ ਵਿੱਚ ਅਜਿਹਾ ਨਾ ਸੋਚੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ।</verse>
				<verse number="10">ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ, ਜੋ ਚੰਗਾ ਫਲ ਨਹੀਂ ਦਿੰਦਾ, ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।</verse>
				<verse number="11">“ਮੈਂ ਤਾਂ ਤੁਹਾਨੂੰ ਪਸ਼ਚਾਤਾਪ ਦੇ ਲਈ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਇਸ ਯੋਗ ਵੀ ਨਹੀਂ ਕਿ ਉਸ ਦੀ ਜੁੱਤੀ ਵੀ ਉੱਠਾ ਸਕਾ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।</verse>
				<verse number="12">ਤੰਗਲੀ ਉਸਦੇ ਹੱਥ ਵਿੱਚ ਹੈ, ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ, ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ ਅਤੇ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”</verse>
				<verse number="13">ਤਦ ਯਿਸ਼ੂ ਯੋਹਨ ਤੋਂ ਬਪਤਿਸਮਾ ਲੈਣ ਲਈ ਗਲੀਲ ਤੋਂ ਯਰਦਨ ਨਦੀ ਤੱਕ ਆਇਆ।</verse>
				<verse number="14">ਪਰ ਯੋਹਨ ਨੇ ਇਸਦਾ ਇਨਕਾਰ ਕਰਦੇ ਹੋਏ ਕਿਹਾ, “ਜ਼ਰੂਰੀ ਤਾਂ ਇਹ ਹੈ ਕਿ ਮੈਂ ਤੁਹਾਡੇ ਕੋਲੋਂ ਬਪਤਿਸਮਾ ਲਵਾਂ। ਪਰ ਤੁਸੀਂ ਮੇਰੇ ਕੋਲੋਂ ਬਪਤਿਸਮਾ ਲੈਣ ਆਏ ਹੋ?”</verse>
				<verse number="15">ਯਿਸ਼ੂ ਨੇ ਜਵਾਬ ਵਿੱਚ ਕਿਹਾ, “ਹੁਣ ਇਹੀ ਹੋਣ ਦਿਓ; ਕਿਉਂ ਜੋ ਇਹ ਯੋਗ ਹੈ ਅਸੀਂ ਸਾਰੇ ਧਾਰਮਿਕਤਾ ਨੂੰ ਇਸੇ ਰੀਤੀ ਨਾਲ ਪੂਰਾ ਕਰੀਏ।” ਇਸ ਉੱਤੇ ਯੋਹਨ ਸਹਿਮਤ ਹੋ ਗਿਆ।</verse>
				<verse number="16">ਜਿਵੇਂ ਹੀ ਯਿਸ਼ੂ ਬਪਤਿਸਮਾ ਦੇ ਬਾਅਦ ਪਾਣੀ ਵਿੱਚੋਂ ਬਾਹਰ ਆਇਆ। ਉਸ ਸਮੇਂ ਸਵਰਗ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ਵਰ ਦੇ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।</verse>
				<verse number="17">ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਇਸ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”</verse>
			</chapter>
			<chapter number="4">
				<verse number="1">ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ।</verse>
				<verse number="2">ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ।</verse>
				<verse number="3">ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਅਤੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”</verse>
				<verse number="4">ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’ ”</verse>
				<verse number="5">ਫਿਰ ਦੁਸ਼ਟ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।</verse>
				<verse number="6">ਅਤੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”</verse>
				<verse number="7">ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”</verse>
				<verse number="8">ਦੁਬਾਰਾ ਫਿਰ, ਦੁਸ਼ਟ ਯਿਸ਼ੂ ਨੂੰ ਇੱਕ ਹੋਰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।</verse>
				<verse number="9">ਉਸ ਨੇ ਕਿਹਾ, “ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦੇਵਾਂਗਾ।”</verse>
				<verse number="10">ਯਿਸ਼ੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”</verse>
				<verse number="11">ਫਿਰ ਦੁਸ਼ਟ ਉਸ ਕੋਲੋਂ ਚਲਾ ਗਿਆ, ਅਤੇ ਸਵਰਗਦੂਤ ਆਣ ਕੇ ਉਸ ਦੀ ਸੇਵਾ ਟਹਿਲ ਕਰਨ ਲੱਗੇ।</verse>
				<verse number="12">ਜਦੋਂ ਯਿਸ਼ੂ ਨੂੰ ਇਹ ਪਤਾ ਲੱਗਾ ਕਿ ਯੋਹਨ ਨੂੰ ਕੈਦ ਵਿੱਚ ਪਾ ਦਿੱਤਾ ਗਿਆ ਹੈ, ਤਾਂ ਯਿਸ਼ੂ ਗਲੀਲ ਪ੍ਰਦੇਸ਼ ਵੱਲ ਚਲੇ ਗਏ।</verse>
				<verse number="13">ਅਤੇ ਨਾਜ਼ਰੇਥ ਨੂੰ ਛੱਡ ਕੇ, ਉਹ ਗਿਆ ਅਤੇ ਕਫ਼ਰਨਹੂਮ ਸ਼ਹਿਰ ਵਿੱਚ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ</verse>
				<verse number="14">ਇਹ ਇਸ ਲਈ ਹੋਇਆ ਤਾਂ ਜੋ ਯਸ਼ਾਯਾਹ ਨਬੀ ਦੀ ਭਵਿੱਖਬਾਣੀ ਪੂਰੀ ਹੋਵੇ:</verse>
				<verse number="15">“ਜ਼ਬੁਲੂਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਸਮੁੰਦਰ ਦਾ ਰਸਤਾ, ਯਰਦਨ ਦੇ ਪਾਰ, ਗ਼ੈਰ-ਯਹੂਦੀਆਂ ਦੇ ਗਲੀਲ,</verse>
				<verse number="16">ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਹਨ ਉਹਨਾਂ ਨੇ ਵੱਡਾ ਚਾਨਣ ਵੇਖਿਆ; ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਹਨ ਉਹਨਾਂ ਲਈ ਚਾਨਣ ਪ੍ਰਗਟ ਹੋਇਆ।”</verse>
				<verse number="17">ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”</verse>
				<verse number="18">ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਰਿਹਾ ਸੀ, ਤਾਂ ਉਸ ਨੇ ਦੋ ਭਰਾਵਾਂ ਨੂੰ ਵੇਖਿਆ, ਸ਼ਿਮਓਨ ਜਿਸ ਨੂੰ ਪਤਰਸ ਵੀ ਆਖਦੇ ਸਨ ਅਰਥਾਤ ਉਸ ਦੇ ਭਰਾ ਆਂਦਰੇਯਾਸ ਨੂੰ। ਉਹ ਝੀਲ ਵਿੱਚ ਜਾਲ ਪਾ ਰਹੇ ਸਨ ਕਿਉਂ ਜੋ ਉਹ ਮਛੇਰੇ ਸਨ।</verse>
				<verse number="19">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ”</verse>
				<verse number="20">ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।</verse>
				<verse number="21">ਜਦੋਂ ਯਿਸ਼ੂ ਉੱਥੋਂ ਅੱਗੇ ਤੁਰੇ, ਤਾਂ ਉਸ ਨੇ ਦੋ ਹੋਰ ਭਰਾਵਾਂ ਨੂੰ ਵੇਖਿਆ, ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਸਾਫ਼ ਕਰ ਰਹੇ ਸਨ। ਅਤੇ ਯਿਸ਼ੂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ,</verse>
				<verse number="22">ਅਤੇ ਉਸੇ ਵੇਲੇ ਉਹ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।</verse>
				<verse number="23">ਯਿਸ਼ੂ ਸਾਰੇ ਗਲੀਲ ਵਿੱਚ ਜਾ ਕੇ ਅਤੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ, ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਸੀ।</verse>
				<verse number="24">ਇਸ ਲਈ ਸਾਰੇ ਸੀਰੀਆ ਪ੍ਰਦੇਸ਼ ਵਿੱਚ ਪ੍ਰਭੂ ਯਿਸ਼ੂ ਦੀ ਚਰਚਾ ਹੋਣ ਲੱਗ ਪਈ ਤਾਂ ਲੋਕ ਉਹਨਾਂ ਸਾਰਿਆ ਰੋਗੀਆਂ ਨੂੰ ਜਿਹੜੇ ਦੁੱਖਾ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਸਨ, ਮਿਰਗੀ ਦੇ ਰੋਗੀ, ਅਧਰੰਗੀਆ ਨੂੰ ਯਿਸ਼ੂ ਕੋਲ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਸਾਰਿਆ ਰੋਗੀਆਂ ਨੂੰ ਚੰਗਿਆ ਕੀਤਾ।</verse>
				<verse number="25">ਅਤੇ ਬਹੁਤ ਵੱਡੀ ਭੀੜ ਗਲੀਲ ਤੋਂ, ਡੇਕਾਪੋਲਿਸ, ਯੇਰੂਸ਼ਲੇਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰ ਉਸ ਦੇ ਮਗਰ ਤੁਰ ਪਈ।</verse>
			</chapter>
			<chapter number="5">
				<verse number="1">ਇਕੱਠੀ ਹੋ ਰਹੀ ਭੀੜ ਨੂੰ ਵੇਖ ਕੇ ਯਿਸ਼ੂ ਪਹਾੜ ਉੱਤੇ ਚੜ੍ਹ ਗਏ ਅਤੇ ਜਦ ਬੈਠ ਗਏ ਤਾਂ ਚੇਲੇ ਉਸ ਕੋਲ ਆਏ।</verse>
				<verse number="2">ਤਾਂ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ। ਉਸ ਨੇ ਕਿਹਾ:</verse>
				<verse number="3">“ਮੁਬਾਰਕ ਹਨ ਉਹ, ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।</verse>
				<verse number="4">ਮੁਬਾਰਕ ਹਨ ਉਹ, ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸਾਂਤ ਕੀਤੇ ਜਾਣਗੇ।</verse>
				<verse number="5">ਮੁਬਾਰਕ ਹਨ ਉਹ, ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ।</verse>
				<verse number="6">ਮੁਬਾਰਕ ਹਨ ਉਹ, ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉ ਜੋ ਉਹ ਰਜਾਏ ਜਾਣਗੇ।</verse>
				<verse number="7">ਮੁਬਾਰਕ ਹਨ ਉਹ, ਜਿਹੜੇ ਦਿਆਲੂ ਹਨ, ਕਿਉਂ ਜੋ ਉਹਨਾਂ ਤੇ ਦਯਾ ਕੀਤੀ ਜਾਵੇਗੀ।</verse>
				<verse number="8">ਮੁਬਾਰਕ ਹਨ ਉਹ, ਜਿਹੜੇ ਸ਼ੁੱਧ ਮਨ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।</verse>
				<verse number="9">ਮੁਬਾਰਕ ਹਨ ਉਹ, ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ ਕਿਉਂ ਜੋ ਉਹ ਪਰਮੇਸ਼ਵਰ ਦੇ ਧੀਆਂ ਅਤੇ ਪੁੱਤਰ ਕਹਲਾਉਂਣਗੇ।</verse>
				<verse number="10">ਮੁਬਾਰਕ ਹਨ ਉਹ, ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।</verse>
				<verse number="11">“ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ।</verse>
				<verse number="12">ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾ ਕੀਤਾ ਸੀ।</verse>
				<verse number="13">“ਤੁਸੀਂ ਧਰਤੀ ਦੇ ਨਮਕ ਹੋ। ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਉਹ ਫਿਰ ਵਰਤਣ ਦੇ ਯੋਗ ਨਹੀਂ ਰਹਿੰਦਾ ਅਤੇ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠਾਂ ਮਿੱਧਿਆ ਜਾਂਦਾ ਹੈ।</verse>
				<verse number="14">“ਤੁਸੀਂ ਸੰਸਾਰ ਦੇ ਚਾਨਣ ਹੋ ਜਿਹੜਾ ਨਗਰ ਪਹਾੜ ਤੇ ਵੱਸਦਾ ਹੈ ਉਹ ਕਦੇ ਛੁਪਿਆ ਨਹੀਂ ਰਹਿ ਸਕਦਾ।</verse>
				<verse number="15">ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।</verse>
				<verse number="16">ਇਸੇ ਤਰ੍ਹਾ ਤੁਹਾਡਾ ਚਾਨਣ ਵੀ ਲੋਕਾਂ ਸਾਮ੍ਹਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।</verse>
				<verse number="17">“ਇਹ ਨਾ ਸੋਚੋ ਕਿ ਮੇਰੇ ਆਉਣ ਦਾ ਉਦੇਸ਼ ਕਾਨੂੰਨ ਜਾਂ ਭਵਿੱਖਬਾਣੀਆ ਨੂੰ ਰੱਦ ਕਰਨਾ ਹੈ; ਮੈਂ ਰੱਦ ਕਰਨ ਨਹੀਂ ਸਗੋਂ ਉਹਨਾਂ ਨੂੰ ਪੂਰਿਆ ਕਰਨ ਆਇਆ ਹਾਂ।</verse>
				<verse number="18">ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੱਕ ਸਵਰਗ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਦਾ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਜੋ ਜਾਵੇ।</verse>
				<verse number="19">ਇਸ ਲਈ ਇਨ੍ਹਾਂ ਸਭਨਾਂ ਵਿੱਚੋਂ ਜੇ ਕੋਈ ਛੋਟੇ ਤੋਂ ਛੋਟੇ ਹੁਕਮ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾ ਦੂਸਰਿਆ ਨੂੰ ਵੀ ਸਿਖਾਵੇ ਸਵਰਗ ਰਾਜ ਵਿੱਚ ਸਾਰਿਆ ਨਾਲੋਂ ਛੋਟਾ ਕਹਾਵੇਗਾ, ਪਰੰਤੂ ਜਿਹੜਾ ਇਨ੍ਹਾਂ ਸਾਰੀਆਂ ਗੱਲਾਂ ਦੀ ਪਾਲਣਾ ਕਰਕੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਹੋਵੇਗਾ।</verse>
				<verse number="20">ਮੈਂ ਤੁਹਾਨੂੰ ਇਸ ਸਚਿਆਈ ਬਾਰੇ ਵੀ ਦੱਸ ਦਿੰਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ ਉਪਦੇਸ਼ਕਾ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾ ਨਾਲ ਨਹੀਂ ਵੜੋਂਗੇ।</verse>
				<verse number="21">“ਤੁਸੀਂ ਇਹ ਸੁਣ ਹੀ ਚੁੱਕੇ ਹੋ ਬਹੁਤ ਸਮਾਂ ਪਹਿਲਾਂ ਕਿਹਾ ਗਿਆ ਸੀ, ‘ਕਿ ਤੂੰ ਕਿਸੇ ਮਨੁੱਖ ਦਾ ਕਤਲ ਨਾ ਕਰਨਾ ਅਤੇ ਜੇ ਕੋਈ ਕਤਲ ਕਰਦਾ ਹੈ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।’</verse>
				<verse number="22">ਪਰ ਮੈਂ ਤੁਹਾਨੂੰ ਕਹਿੰਦਾ ਹਾਂ ਹਰੇਕ ਜੋ ਆਪਣੇ ਭਰਾ-ਭੈਣ ਉੱਤੇ ਗੁੱਸਾ ਕਰਦਾ ਹੈ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ। ਅਤੇ ਜਿਹੜਾ ਆਪਣੇ ਭਰਾ ਨੂੰ ਜਾ ਭੈਣ ਨੂੰ ਗਾਲ ਕੱਢੇ, ਉਹ ਵੀ ਅਦਾਲਤ ਵਿੱਚ ਸਜ਼ਾ ਦਾ ਭਾਗੀਦਾਰ ਹੋਵੇਗਾ। ਪਰ ਜਿਹੜਾ ਵੀ ਆਖਦਾ ਹੈ ਹੇ ਮੂਰਖ! ਉਹ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।</verse>
				<verse number="23">“ਇਸ ਲਈ ਜਦੋਂ ਤੁਸੀਂ ਜਗਵੇਦੀ ਉੱਤੇ ਭੇਂਟ ਚੜ੍ਹਾਉਣ ਲਈ ਜਾਉ ਅਤੇ ਉੱਥੇ ਤੁਹਾਨੂੰ ਇਹ ਯਾਦ ਆ ਜਾਵੇ ਕਿ ਤੁਹਾਡੇ ਭਰਾ-ਭੈਣ ਦੇ ਮਨ ਵਿੱਚ ਤੁਹਾਡੇ ਲਈ ਗੁੱਸਾ ਹੈ,</verse>
				<verse number="24">ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ। ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।</verse>
				<verse number="25">“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।</verse>
				<verse number="26">ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾ ਨਾਲ ਉੱਥੋਂ ਨਾ ਛੁੱਟੇਂਗਾ।</verse>
				<verse number="27">“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’</verse>
				<verse number="28">ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।</verse>
				<verse number="29">ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ।</verse>
				<verse number="30">ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਤੁਹਾਡੇ ਲਈ ਇਹ ਚੰਗਾ ਹੈ ਕਿ ਤੁਹਾਡੇ ਇੱਕ ਅੰਗ ਦਾ ਨਾਸ ਜੋ ਜਾਵੇ ਪਰ ਤੁਹਾਡਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ।</verse>
				<verse number="31">“ਇਹ ਵੀ ਕਿਹਾ ਗਿਆ ਸੀ, ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ-ਨਾਮਾ ਲਿਖ ਕੇ ਦੇਵੇ।’</verse>
				<verse number="32">ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ, ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਤਲਾਕ ਦੇਵੇ ਉਹ ਉਸ ਕੋਲੋਂ ਵਿਭਚਾਰ ਕਰਵਾਉਂਦਾ ਹੈ ਅਤੇ ਜੋ ਕੋਈ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਾਏ ਸੋ ਵਿਭਚਾਰ ਕਰਦਾ ਹੈ।</verse>
				<verse number="33">“ਤੁਸੀਂ ਸੁਣਿਆ ਹੈ ਜੋ ਬਹੁਤ ਸਮਾਂ ਪਹਿਲਾਂ ਪੁਰਖਿਆਂ ਨੂੰ ਕਿਹਾ ਗਿਆ ਸੀ, ‘ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਅਦਿਆ ਨੂੰ ਪੂਰਾ ਕਰਨਾ।’</verse>
				<verse number="34">ਪਰੰਤੂ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ: ਨਾ ਸਵਰਗ ਦੀ, ਕਿਉਂਕਿ ਉਹ ਪਰਮੇਸ਼ਵਰ ਦਾ ਸਿੰਘਾਸਣ ਹੈ;</verse>
				<verse number="35">ਨਾ ਧਰਤੀ ਦੀ, ਕਿਉਂ ਜੋ ਉਹ ਪਰਮੇਸ਼ਵਰ ਦੇ ਪੈਰ ਰੱਖਣ ਦੀ ਜਗ੍ਹਾ ਹੈ; ਅਤੇ ਨਾ ਯੇਰੂਸ਼ਲੇਮ ਦੀ, ਕਿਉਂ ਜੋ ਉਹ ਮਹਾਨ ਰਾਜੇ ਦਾ ਸ਼ਹਿਰ ਹੈ।</verse>
				<verse number="36">ਨਾ ਹੀ ਆਪਣੇ ਸਿਰ ਦੀ ਸਹੁੰ ਖਾਓ, ਕਿਉਂ ਜੋ ਨਾ ਇੱਕ ਵਾਲ਼ ਨੂੰ ਤੁਸੀਂ ਸਫੇਦ ਕਰ ਸਕਦੇ ਹੋ, ਅਤੇ ਨਾ ਕਾਲਾ ਕਰ ਸਕਦੇ ਹੋ।</verse>
				<verse number="37">ਪਰੰਤੂ ਤੁਹਾਡੀ ਗੱਲਬਾਤ ‘ਹਾਂ ਦੀ ਹਾਂ’ ਅਤੇ ‘ਨਾਂਹ ਦੀ ਨਾਂਹ’ ਹੋਵੇ; ਜੋ ਇਸ ਤੋਂ ਵੱਧ ਹੈ ਉਹ ਦੁਸ਼ਟ ਵੱਲੋਂ ਹੁੰਦਾ ਹੈ।</verse>
				<verse number="38">“ਤੁਸੀਂ ਸੁਣਿਆ ਹੋਵੇਗਾ ਜੋ ਕਿਹਾ ਗਿਆ ਸੀ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’</verse>
				<verse number="39">ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਬੁਰੇ ਵਿਅਕਤੀ ਦਾ ਸਾਹਮਣਾ ਹੀ ਨਾ ਕਰੋ ਜੇ ਕੋਈ ਤੁਹਾਡੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਸਰੀ ਗੱਲ੍ਹ ਵੀ ਉਸ ਦੇ ਵੱਲ ਕਰਦੇ।</verse>
				<verse number="40">ਜੇ ਕੋਈ ਤੁਹਾਡੇ ਉੱਤੇ ਮੁਕੱਦਮਾ ਕਰਕੇ ਤੁਹਾਡੀ ਕਮੀਜ਼ ਲੈਣਾ ਚਾਹੇ ਤਾਂ ਉਸ ਨੂੰ ਚੋਗਾ ਵੀ ਦੇ ਦਿਓ।</verse>
				<verse number="41">ਜੇ ਤੁਹਾਨੂੰ ਕੋਈ ਇੱਕ ਕਿਲੋਮੀਟਰ ਚੱਲਣ ਲਈ ਮਜਬੂਰ ਕਰੇ ਤਾਂ ਉਸ ਨਾਲ ਦੋ ਕਿਲੋਮੀਟਰ ਤੱਕ ਜਾਓ।</verse>
				<verse number="42">ਜੇ ਕੋਈ ਤੁਹਾਡੇ ਕੋਲੋ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ। ਅਗਰ ਤੁਹਾਡੇ ਕੋਲੋ ਕੋਈ ਉਧਾਰ ਲੈਣਾ ਚਹਾਉਂਦਾ ਹੈ, ਤਾਂ ਉਸ ਤੋਂ ਮੂੰਹ ਨਾ ਮੋੜੋ।</verse>
				<verse number="43">“ਤੁਸੀਂ ਇਹ ਤਾਂ ਸੁਣਿਆ ਹੈ ਜੋ ਕਿਹਾ ਗਿਆ ਸੀ, ‘ਕਿ ਤੁਸੀਂ ਆਪਣੇ ਗੁਆਂਢੀ ਨਾਲ ਪਿਆਰ ਕਰੋ ਅਤੇ ਆਪਣੇ ਦੁਸ਼ਮਣ ਨਾਲ ਵੈਰ ਰੱਖੋ।’</verse>
				<verse number="44">ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ।</verse>
				<verse number="45">ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆ ਤੇ ਚੜਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ।</verse>
				<verse number="46">ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫਲ ਮਿਲੇਗਾ? ਕੀ ਚੁੰਗੀ ਲੈਣ ਵੀ ਇਸ ਤਰ੍ਹਾ ਨਹੀਂ ਕਰਦੇ?</verse>
				<verse number="47">ਅਤੇ ਜੇ ਤੁਸੀਂ ਸਿਰਫ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਦੇ ਲੋਕ ਇਸ ਤਰ੍ਹਾ ਨਹੀਂ ਕਰਦੇ ਹਨ?</verse>
				<verse number="48">ਇਸ ਲਈ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤੁਸੀਂ ਵੀ ਉਸੇ ਤਰ੍ਹਾ ਸੰਪੂਰਨ ਬਣੋ।</verse>
			</chapter>
			<chapter number="6">
				<verse number="1">“ਸਾਵਧਾਨ ਤੁਸੀਂ ਆਪਣੇ ਧਰਮ ਦੇ ਕੰਮਾਂ ਨੂੰ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ। ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੋਈ ਵੀ ਫਲ ਪ੍ਰਾਪਤ ਨਹੀਂ ਕਰੋਗੇ।</verse>
				<verse number="2">“ਇਸ ਲਈ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ, ਤਾਂ ਰਸਤਿਆ ਵਿੱਚ ਆਪਣੇ ਅੱਗੇ ਤੁਰ੍ਹੀ ਵਜ਼ਾ ਕੇ ਚਰਚਾ ਨਾ ਕਰੋ, ਜਿਸ ਤਰ੍ਹਾ ਪਖੰਡੀ ਪ੍ਰਾਰਥਨਾ ਸਥਾਨਾਂ ਅਤੇ ਰਸਤਿਆ ਵਿੱਚ ਕਰਦੇ ਹਨ ਤਾਂ ਜੋ ਲੋਕ ਉਹਨਾਂ ਦੀ ਪ੍ਰਸੰਸਾ ਕਰਨ। ਮੈਂ ਤੁਹਾਨੂੰ ਸੱਚ ਆਖਦਾ, ਉਨ੍ਹਾਂ ਨੇ ਆਪਣਾ ਫਲ ਪਾ ਲਿਆ ਹੈ।</verse>
				<verse number="3">ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਨਾ ਚੱਲੇ। ਕਿ ਤੁਹਾਡਾ ਸੱਜਾ ਕੀ ਹੱਥ ਕਰ ਰਿਹਾ ਹੈ।</verse>
				<verse number="4">ਤੁਹਾਡਾ ਦਾਨ ਗੁਪਤ ਵਿੱਚ ਹੋਵੇ। ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਹੈ ਤੁਹਾਨੂੰ ਇਨਾਮ ਦੇਵੇ।</verse>
				<verse number="5">“ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਖੰਡੀਆਂ ਦੀ ਤਰ੍ਹਾ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਸਥਾਨਾਂ ਅਤੇ ਚੌਕਾ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਜੋ ਲੋਕ ਉਹਨਾਂ ਨੂੰ ਦੇਖਣ। ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।</verse>
				<verse number="6">ਪਰ ਜਦ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਅੰਦਰਲੇ ਕਮਰੇ ਵਿੱਚ ਜਾ ਕੇ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ, ਜਿਹੜਾ ਗੁਪਤ ਹੈ, ਤਾਂ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੁਹਾਨੂੰ ਫਲ ਦੇਵੇਗਾ।</verse>
				<verse number="7">ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ।</verse>
				<verse number="8">ਇਸ ਲਈ ਤੁਸੀਂ ਉਹਨਾਂ ਵਰਗੇ ਨਾ ਬਣੋ ਕਿਉਂਕਿ ਤੁਹਾਡਾ ਸਵਰਗੀ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਜਾਣਦਾ ਹੈ।</verse>
				<verse number="9">“ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ: “ ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,</verse>
				<verse number="10">ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾ ਧਰਤੀ ਉੱਤੇ ਵੀ ਹੋਵੇ।</verse>
				<verse number="11">ਸਾਡੇ ਰੋਜ਼ ਦੀ ਰੋਟੀ ਅੱਜ ਸਾਨੂੰ ਦਿਓ।</verse>
				<verse number="12">ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹ-ਗਾਰਾਂ ਨੂੰ ਮਾਫ਼ ਕਰਦੇ ਹਾਂ।</verse>
				<verse number="13">ਅਤੇ ਸਾਨੂੰ ਪਰੀਖਿਆ ਵਿੱਚ ਨਾ ਲਿਆ, ਪਰ ਸਾਨੂੰ ਬੁਰਾਈ ਤੋਂ ਬਚਾਓ।’</verse>
				<verse number="14">ਜੇ ਤੁਸੀਂ ਮਨੁੱਖਾਂ ਨੂੰ ਉਹਨਾਂ ਦੇ ਅਪਰਾਧ ਮਾਫ਼ ਕਰ ਦੇਵੋ ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪ ਮਾਫ ਕਰ ਦੇਵੇਗਾ।</verse>
				<verse number="15">ਪਰ ਜੇ ਤੁਸੀਂ ਦੂਸਰਿਆ ਮਨੁੱਖਾਂ ਦੇ ਪਾਪ ਮਾਫ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।</verse>
				<verse number="16">“ਜਦੋਂ ਤੁਸੀਂ ਵਰਤ ਰੱਖੋ, ਤਾਂ ਪਖੰਡੀਆਂ ਦੀ ਤਰ੍ਹਾਂ ਉਦਾਸ ਚਿਹਰਾ ਨਾ ਬਣਾਉ, ਕਿਉਂਕਿ ਉਹ ਆਪਣਾ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਕਿ ਲੋਕ ਜਾਣ ਸਕਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਉਹ ਆਪਣਾ ਫਲ ਪਾ ਚੁੱਕੇ ਹਨ।</verse>
				<verse number="17">ਪਰ ਜਦ ਤੁਸੀਂ ਵਰਤ ਰੱਖੋ ਤਾਂ ਆਪਣੇ ਸਿਰ ਉੱਤੇ ਤੇਲ ਲਗਾਉ ਅਤੇ ਆਪਣਾ ਮੂੰਹ ਧੋਵੋ,</verse>
				<verse number="18">ਤਾਂਕਿ ਮਨੁੱਖਾਂ ਨੂੰ ਇਹ ਸਪੱਸ਼ਟ ਨਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ, ਪਰ ਸਿਰਫ ਤੁਹਾਡੇ ਪਿਤਾ ਨੂੰ, ਜਿਹੜਾ ਗੁਪਤ ਵਿੱਚ ਹੈ; ਪਤਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ ਜਿਹੜਾ ਗੁਪਤ ਵਿੱਚ ਤੁਹਾਨੂੰ ਵੇਖਦਾ ਹੈ, ਤੁਹਾਨੂੰ ਫਲ ਦੇਵੇਗਾ।</verse>
				<verse number="19">“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।</verse>
				<verse number="20">ਪਰ ਆਪਣੇ ਲਈ ਧਨ ਸਵਰਗ ਵਿੱਚ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।</verse>
				<verse number="21">ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਦਿਲ ਵੀ ਹੋਵੇਗਾ।</verse>
				<verse number="22">“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀਆਂ ਅੱਖਾਂ ਤੰਦਰੁਸਤ ਹਨ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।</verse>
				<verse number="23">ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵਧੇਰੇ ਹੋਵੇਗਾ।</verse>
				<verse number="24">“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।</verse>
				<verse number="25">“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਓਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ?</verse>
				<verse number="26">ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?</verse>
				<verse number="27">ਤੁਹਾਡੇ ਵਿੱਚੋਂ ਕੋਈ ਅਜਿਹਾ ਮਨੁੱਖ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕੇ?</verse>
				<verse number="28">“ਅਤੇ ਤੁਸੀਂ ਕਿਉਂ ਆਪਣੇ ਪਹਿਰਾਵੇ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।</verse>
				<verse number="29">ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।</verse>
				<verse number="30">ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?</verse>
				<verse number="31">ਇਸ ਲਈ ਤੁਸੀਂ ਚਿੰਤਾ ਨਾ ਕਰੋ, ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’</verse>
				<verse number="32">ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।</verse>
				<verse number="33">ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।</verse>
				<verse number="34">ਇਸ ਲਈ ਤੁਸੀਂ ਕੱਲ ਦੇ ਬਾਰੇ ਚਿੰਤਾਂ ਨਾ ਕਰੋ, ਕਿਉਂਕਿ ਕੱਲ ਆਪਣੇ ਲਈ ਆਪ ਹੀ ਚਿੰਤਾਂ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।</verse>
			</chapter>
			<chapter number="7">
				<verse number="1">“ਕਿਸੇ ਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ।</verse>
				<verse number="2">ਕਿਉਂਕਿ ਜਿਸ ਤਰ੍ਹਾ ਤੁਸੀਂ ਦੂਸਰਿਆ ਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।</verse>
				<verse number="3">“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕਣ ਵੱਲ ਤਾਂ ਵੇਖਦਾ ਹੈ ਪਰ ਆਪਣੀ ਅੱਖ ਵਿੱਚਲੇ ਸ਼ਤੀਰ ਵੱਲ ਤਾਂ ਧਿਆਨ ਨਹੀਂ ਦਿੰਦਾ?</verse>
				<verse number="4">ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਪੂਰਾ ਸਮਾਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?</verse>
				<verse number="5">ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।</verse>
				<verse number="6">“ਪਵਿੱਤਰ ਵਸਤੂ ਕੁੱਤਿਆਂ ਨੂੰ ਨਾਂ ਪਾਓ; ਅਤੇ ਨਾਂ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ। ਕਿਤੇ ਅਜਿਹਾ ਨਾ ਹੋਵੇ ਜੋ ਉਹ ਉਹਨਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਆਣ ਕੇ ਤੁਹਾਨੂੰ ਹੀ ਪਾੜ ਖਾਣ।</verse>
				<verse number="7">“ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।</verse>
				<verse number="8">ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।</verse>
				<verse number="9">“ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜਿਸਦਾ ਪੁੱਤਰ ਉਸ ਤੋਂ ਰੋਟੀ ਮੰਗੇ, ਤਾਂ ਉਹ ਉਸ ਨੂੰ ਪੱਥਰ ਦੇਵੇ?</verse>
				<verse number="10">ਅਤੇ ਜਦ ਉਹ ਮੱਛੀ ਮੰਗੇ, ਤਾਂ ਉਹ ਉਸ ਨੂੰ ਸੱਪ ਦੇਵੇ?</verse>
				<verse number="11">ਜਦੋਂ ਤੁਸੀਂ ਦੁਸ਼ਟ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?</verse>
				<verse number="12">ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾ ਹੀ ਕਰੋ, ਇਹ ਉਹਨਾਂ ਸਭਨਾਂ ਦਾ ਗੱਲਾਂ ਨਿਚੋੜ ਹੈ ਜੋ ਕਾਨੂੰਨ ਅਤੇ ਨਬੀਆਂ ਦੀਆਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।</verse>
				<verse number="13">“ਤੁਸੀਂ ਤੰਗ ਦਰਵਾਜ਼ੇ ਰਾਹੀਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕਦੇ ਹੋ। ਕਿਉਂਕਿ ਚੌੜਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਸਤਾ ਜਿਹੜਾ ਨਾਸ਼ ਨੂੰ ਜਾਂਦਾ ਹੈ ਪਰ ਬਹੁਤੇ ਹਨ ਉਹ ਲੋਕ ਜਿਹੜੇ ਉਸ ਰਸਤੇ ਨੂੰ ਚੁਣਦੇ ਹਨ।</verse>
				<verse number="14">ਪਰ ਉਹ ਰਾਹ ਤੰਗ ਹੈ ਅਤੇ ਉਹ ਰਾਸਤਾ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੌੜੇ ਹਨ ਜੋ ਉਸ ਨੂੰ ਲੱਭਦੇ ਹਨ।</verse>
				<verse number="15">“ਝੂਠੇ ਨਬੀਆਂ ਤੋਂ ਸਾਵਧਾਨ ਰਹੋ। ਕਿਉਂਕਿ ਉਹ ਤੁਹਾਡੇ ਕੋਲ ਭੇਡਾਂ ਦੇ ਕੱਪੜਿਆ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਦੀ ਤਰ੍ਹਾ ਹੁੰਦੇ ਹਨ।</verse>
				<verse number="16">ਤੁਸੀਂ ਉਹਨਾਂ ਨੂੰ ਉਹਨਾਂ ਦੇ ਫਲਾਂ ਦੁਆਰਾ ਪਛਾਣ ਲਵੋਂਗੇ, ਕੀ ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਕਰ ਸਕਦੇ ਹਨ?</verse>
				<verse number="17">ਜਿਸ ਤਰ੍ਹਾ, ਹਰ ਇੱਕ ਚੰਗੇ ਰੁੱਖ ਨੂੰ ਚੰਗਾ ਫਲ ਲੱਗਦਾ ਹੈ ਉਸੇ ਪ੍ਰਕਾਰ ਹਰ ਬੁਰੇ ਰੁੱਖ ਨੂੰ ਮਾੜਾ ਫਲ ਲੱਗਦਾ ਹੈ।</verse>
				<verse number="18">ਚੰਗਾ ਰੁੱਖ ਮਾੜਾ ਫਲ ਨਹੀਂ ਦੇ ਸਕਦਾ ਅਤੇ ਨਾ ਹੀ ਬੁਰਾ ਰੁੱਖ ਚੰਗਾ ਫਲ ਦੇ ਸਕਦਾ ਹੈ।</verse>
				<verse number="19">ਹਰ ਇੱਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।</verse>
				<verse number="20">ਇਸ ਲਈ ਤੁਸੀਂ ਉਹਨਾਂ ਨੂੰ ਉਹਨਾਂ ਦੇ ਫਲਾਂ ਦੁਆਰਾ ਪਛਾਣ ਲਵੋਂਗੇ।</verse>
				<verse number="21">“ਹਰ ਕੋਈ ਮੈਨੂੰ, ‘ਪ੍ਰਭੂ, ਪ੍ਰਭੂ,’ ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ, ਪਰ ਉਹ ਮਨੁੱਖ ਹੀ ਸਵਰਗ ਰਾਜ ਵਿੱਚ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਨੂੰ ਪੂਰਿਆ ਕਰਦਾ ਹੈ।</verse>
				<verse number="22">ਬਹੁਤ ਸਾਰੇ ਉਸ ਦਿਨ ਮੈਨੂੰ ਆਖਣਗੇ, ‘ਪ੍ਰਭੂ, ਪ੍ਰਭੂ, ਕੀ ਅਸੀਂ ਤੇਰਾ ਨਾਮ ਲੈ ਕੇ ਭਵਿੱਖਬਾਣੀ ਨਹੀਂ ਕੀਤੀ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ਅਤੇ ਤੇਰਾ ਨਾਮ ਲੈ ਕੇ ਬਹੁਤ ਸਾਰੇ ਚਮਤਕਾਰ ਨਹੀਂ ਕੀਤੇ?’</verse>
				<verse number="23">ਉਸ ਵਕਤ ਮੈਂ ਉਹਨਾਂ ਨੂੰ ਖੁੱਲ ਕੇ ਆਖ ਦੇਵੇਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ ਮੇਰੇ ਕੋਲੋਂ ਦੂਰ ਹੋ ਜਾਓ।’ </verse>
				<verse number="24">“ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।</verse>
				<verse number="25">ਤਾਂ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਘਰ ਨਾ ਡਿੱਗਿਆ, ਕਿਉਂਕਿ ਉਹ ਘਰ ਦੀ ਨੀਂਹ ਪੱਥਰ ਉੱਤੇ ਰੱਖੀ ਹੋਈ ਸੀ।</verse>
				<verse number="26">ਪਰ ਹਰ ਮਨੁੱਖ ਜਿਹੜਾ ਮੇਰੇ ਬਚਨ ਸੁਣਦਾ ਅਤੇ ਉਹਨਾਂ ਉੱਤੇ ਨਹੀਂ ਚਲਦਾ ਉਹ ਉਸ ਮੂਰਖ ਵਿਅਕਤੀ ਵਰਗਾ ਹੈ ਜਿਸਨੇ ਆਪਣਾ ਘਰ ਰੇਤ ਉੱਪਰ ਬਣਾਇਆ ਹੈ।</verse>
				<verse number="27">ਤਾਂ ਮੀਂਹ ਵਰਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆ ਅਤੇ ਨੇ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਘਰ ਡਿੱਗ ਗਿਆ ਅਤੇ ਬੁਰੀ ਤਰ੍ਹਾ ਨਾਸ ਹੋ ਗਿਆ।”</verse>
				<verse number="28">ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਲੋਕ ਉਹਨਾਂ ਦੀ ਸਿੱਖਿਆ ਤੋਂ ਹੈਰਾਨ ਹੋਏ,</verse>
				<verse number="29">ਕਿਉਂਕਿ ਯਿਸ਼ੂ ਨੇ ਉਹਨਾਂ ਨੂੰ ਉਪਦੇਸ਼ਕਾਂ ਵਾਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।</verse>
			</chapter>
			<chapter number="8">
				<verse number="1">ਜਦੋਂ ਯਿਸ਼ੂ ਪਹਾੜ ਉੱਤੋਂ ਉੱਤਰੇ, ਤਾਂ ਵੱਡੀ ਭੀੜ ਉਸਦੇ ਮਗਰ ਆਈ।</verse>
				<verse number="2">ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੁਟਨੇ ਭਾਰ ਹੋ ਕੇ ਉਹਨਾਂ ਨੂੰ ਕਿਹਾ, “ਹੇ ਪ੍ਰਭੂ ਜੀ, ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”</verse>
				<verse number="3">ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਕੋੜ੍ਹੀ ਨੂੰ ਛੋਹਿਆ ਅਤੇ ਕਿਹਾ। “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਵੇ।” ਤਾਂ ਉਹ ਕੋੜ੍ਹੀ ਉਸੇ ਵਕਤ ਹੀ ਸ਼ੁੱਧ ਹੋ ਗਿਆ।</verse>
				<verse number="4">ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”</verse>
				<verse number="5">ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਗਏ, ਇੱਕ ਸੂਬੇਦਾਰ ਉਹਨਾਂ ਕੋਲ ਆਇਆ ਅਤੇ ਯਿਸ਼ੂ ਅੱਗੇ ਬੇਨਤੀ ਕੀਤੀ।</verse>
				<verse number="6">“ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ ਘਰ ਵਿੱਚ ਪਿਆ ਦਰਦ ਨਾਲ ਤੜਫ ਰਿਹਾ ਹੈ।”</verse>
				<verse number="7">ਪ੍ਰਭੂ ਯਿਸ਼ੂ ਨੇ ਉਸ ਨੂੰ ਆਖਿਆ, “ਮੈਂ ਆ ਕੇ ਉਸ ਨੂੰ ਚੰਗਾ ਕਰ ਦਿਆਂਗਾ।”</verse>
				<verse number="8">ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ ਜੀ, ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। ਪਰ ਇਕੱਲਾ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।</verse>
				<verse number="9">ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।”</verse>
				<verse number="10">ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।</verse>
				<verse number="11">ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਸਵਰਗ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਭੋਜਨ ਵਿੱਚ ਸ਼ਾਮਲ ਹੋਣਗੇ।</verse>
				<verse number="12">ਪਰ ਰਾਜ ਦੇ ਅਸਲੀ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।”</verse>
				<verse number="13">ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।</verse>
				<verse number="14">ਜਦੋਂ ਯਿਸ਼ੂ ਪਤਰਸ ਦੇ ਘਰ ਆਏ, ਤਾਂ ਉਸ ਨੇ ਪਤਰਸ ਦੀ ਸੱਸ ਨੂੰ ਬੁਖਾਰ ਨਾਲ ਮੰਜੇ ਤੇ ਪਈ ਵੇਖਿਆ।</verse>
				<verse number="15">ਤਦ ਯਿਸ਼ੂ ਨੇ ਉਸ ਦੇ ਹੱਥ ਨੂੰ ਛੋਹਿਆ ਤਾਂ ਉਸੇ ਵਕਤ ਉਸ ਦਾ ਬੁਖਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।</verse>
				<verse number="16">ਅਤੇ ਜਦ ਸ਼ਾਮ ਹੋਈ, ਬਹੁਤ ਸਾਰੇ ਲੋਕ ਜਿਨ੍ਹਾਂ ਨੂੰ ਦੁਸ਼ਟ ਆਤਮਾ ਚੰਬੜੇ ਹੋਏ ਸਨ ਉਹਨਾਂ ਨੂੰ ਯਿਸ਼ੂ ਕੋਲ ਲਿਆਏ ਅਤੇ ਯਿਸ਼ੂ ਨੇ ਇੱਕ ਵਚਨ ਨਾਲ ਹੀ ਦੁਸ਼ਟ ਆਤਮਾ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕਰ ਦਿੱਤਾ।</verse>
				<verse number="17">ਤਾਂ ਪਰਮੇਸ਼ਵਰ ਦਾ ਉਹ ਵਚਨ ਪੂਰਾ ਹੋਇਆ ਜਿਹੜਾ ਯਸ਼ਾਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ: “ਉਸ ਨੇ ਆਪ ਸਾਡੀਆਂ ਬਿਮਾਰੀਆਂ ਚੁੱਕ ਲਈਆ ਅਤੇ ਸਾਡੇ ਰੋਗ ਚੁੱਕ ਲਏ।”</verse>
				<verse number="18">ਯਿਸ਼ੂ ਨੇ ਬਹੁਤ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਆਪਣੇ ਚੇਲਿਆਂ ਨੂੰ ਝੀਲ ਤੋਂ ਪਾਰ ਜਾਣ ਦੀ ਆਗਿਆ ਦਿੱਤੀ।</verse>
				<verse number="19">ਤਾਂ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਸ ਨੂੰ ਕਿਹਾ, “ਹੇ ਗੁਰੂ ਜੀ, ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”</verse>
				<verse number="20">ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ।”</verse>
				<verse number="21">ਅਤੇ ਪ੍ਰਭੂ ਯਿਸ਼ੂ ਦੇ ਚੇਲਿਆਂ ਵਿੱਚੋਂ ਦੂਸਰੇ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ ਸੰਸਕਾਰ ਕਰਨ ਦੀ ਆਗਿਆ ਦਿਓ।”</verse>
				<verse number="22">ਪਰ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।”</verse>
				<verse number="23">ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਮਗਰ ਆਏ।</verse>
				<verse number="24">ਤਾਂ ਅਚਾਨਕ ਝੀਲ ਵਿੱਚ ਵੱਡਾ ਤੂਫਾਨ ਆਇਆ, ਜਿਸ ਕਾਰਨ ਕਿਸ਼ਤੀ ਪਾਣੀ ਦੀਆਂ ਲਹਿਰਾਂ ਕਰਕੇ ਡੁੱਬਣੀ ਸ਼ੁਰੂ ਹੋ ਗਈ। ਪਰ ਯਿਸ਼ੂ ਸੌਂ ਰਿਹਾ ਸੀ।</verse>
				<verse number="25">ਅਤੇ ਚੇਲਿਆਂ ਨੇ ਕੋਲ ਜਾ ਕੇ ਉਸ ਨੂੰ ਜਗਾਇਆ ਅਤੇ ਕਿਹਾ, “ਪ੍ਰਭੂ ਜੀ ਸਾਨੂੰ ਬਚਾਓ! ਅਸੀਂ ਡੁੱਬ ਚੱਲੇ ਹਾਂ!”</verse>
				<verse number="26">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।</verse>
				<verse number="27">ਤਾਂ ਚੇਲੇ ਹੈਰਾਨ ਹੋ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕਿਸ ਤਰ੍ਹਾ ਦਾ ਆਦਮੀ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”</verse>
				<verse number="28">ਝੀਲ ਦੇ ਪਾਰ ਗਦਰੀਨੀਆਂ ਨਾਮ ਦੇ ਖੇਤਰ ਵਿੱਚ ਜਦੋਂ ਯਿਸ਼ੂ ਪਹੁੰਚੇ, ਤਾਂ ਦੋ ਆਦਮੀ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿਕਲ ਕੇ ਯਿਸ਼ੂ ਕੋਲ ਆਏ। ਅਤੇ ਉਹ ਇੰਨੇ ਤਾਕਤਵਰ ਸਨ, ਜੋ ਉਸ ਰਸਤੇ ਤੋਂ ਕੋਈ ਵੀ ਨਹੀਂ ਲੰਘ ਸਕਦਾ ਸੀ।</verse>
				<verse number="29">“ਅਤੇ ਯਿਸ਼ੂ ਨੂੰ ਦੇਖ ਕੇ ਚਿਲਾਉਣ ਲੱਗੇ, ਹੇ ਪਰਮੇਸ਼ਵਰ ਦੇ ਪੁੱਤਰ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ? ਕੀ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਾਨੂੰ ਦੁੱਖ ਦੇਣ ਆਏ ਹੋ?”</verse>
				<verse number="30">ਤਾਂ ਉਹਨਾਂ ਤੋਂ ਕੁਝ ਦੂਰੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁੱਗਦਾ ਸੀ।</verse>
				<verse number="31">ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਦੀਆ ਮਿੰਨਤਾਂ ਕੀਤੀਆਂ, “ਅਤੇ ਆਖਿਆ ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”</verse>
				<verse number="32">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।</verse>
				<verse number="33">ਤਦ ਸੂਰ ਚਰਾਉਣ ਵਾਲੇ ਭੱਜ ਕੇ ਨਗਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।</verse>
				<verse number="34">ਤਦ ਸਾਰਾ ਨਗਰ ਯਿਸ਼ੂ ਦੇ ਮਿਲਣ ਨੂੰ ਬਾਹਰ ਨਿੱਕਲ ਆਇਆ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਉਸ ਦੀਆਂ ਮਿੰਨਤਾ ਕੀਤੀਆਂ ਕਿ ਕਿਰਪਾ ਕਰਕੇ ਸਾਡੇ ਇਲਾਕੇ ਨੂੰ ਛੱਡ ਕੇ ਚਲੇ ਜਾਓ।</verse>
			</chapter>
			<chapter number="9">
				<verse number="1">ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘੇ ਅਤੇ ਆਪਣੇ ਨਗਰ ਵੱਲ ਆਏ।</verse>
				<verse number="2">ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੌਸਲਾ ਰੱਖ, ਪੁੱਤਰ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”</verse>
				<verse number="3">ਤਾਂ ਕੁਝ ਧਰਮ ਦੇ ਉਪਦੇਸ਼ਕਾ ਨੇ ਆਪਣੇ ਮਨ ਵਿੱਚ ਕਿਹਾ, “ਜੋ ਇਹ ਵਿਅਕਤੀ ਪਰਮੇਸ਼ਵਰ ਦੀ ਨਿੰਦਿਆ ਕਰਦਾ ਹੈ!”</verse>
				<verse number="4">ਅਤੇ ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?</verse>
				<verse number="5">ਕੀ ਇਹ ਗੱਲ ਕਹਿਣਾ ਸੌਖਾ ਹੈ: ਇਹ ਆਖਣਾ, ਜੋ ਤੇਰੇ ਪਾਪ ਮਾਫ਼ ਹੋਏ, ‘ਜਾਂ ਇਹ ਆਖਣਾ ਉੱਠ ਅਤੇ ਤੁਰ?’</verse>
				<verse number="6">ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਉਸ ਨੇ ਅਧਰੰਗੀ ਨੂੰ ਕਿਹਾ, “ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”</verse>
				<verse number="7">ਤਦ ਉਹ ਮਨੁੱਖ ਉੱਠਿਆ ਅਤੇ ਆਪਣੇ ਘਰ ਚਲਾ ਗਿਆ।</verse>
				<verse number="8">ਜਦ ਭੀੜ ਨੇ ਇਹ ਸਭ ਵੇਖਿਆ, ਤਾਂ ਉਹ ਡਰ ਗਏ; ਅਤੇ ਪਰਮੇਸ਼ਵਰ ਦੀ ਵਡਿਆਈ ਕੀਤੀ, ਜੋ ਉਹ ਨੇ ਮਨੁੱਖ ਨੂੰ ਅਜਿਹਾ ਅਧਿਕਾਰ ਦਿੱਤਾ।</verse>
				<verse number="9">ਜਦੋਂ ਯਿਸ਼ੂ ਉੱਥੋਂ ਅੱਗੇ ਗਏ, ਤਾਂ ਉਹਨਾਂ ਨੇ ਇੱਕ ਮੱਤੀਯਾਹ ਨਾਮ ਦੇ ਆਦਮੀ ਨੂੰ ਚੁੰਗੀ ਲੈਣ ਵਾਲੀ ਚੌਕੀ ਤੇ ਬੈਠਾ ਵੇਖਿਆ। ਯਿਸ਼ੂ ਨੇ ਉਸ ਨੂੰ ਕਿਹਾ, “ਮੇਰੇ ਮਗਰ ਚਲ,” ਅਤੇ ਮੱਤੀਯਾਹ ਉੱਠਿਆ ਅਤੇ ਉਸਦੇ ਮਗਰ ਤੁਰ ਪਿਆ।</verse>
				<verse number="10">ਜਦੋਂ ਯਿਸ਼ੂ ਮੱਤੀਯਾਹ ਦੇ ਘਰ ਖਾਣਾ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਆਏ ਅਤੇ ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਨਾਲ ਖਾਧਾ।</verse>
				<verse number="11">ਜਦੋਂ ਕੁਝ ਫ਼ਰੀਸੀਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਤੁਹਾਡਾ ਗੁਰੂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”</verse>
				<verse number="12">ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ।</verse>
				<verse number="13">ਪਰ ਜਾਓ ਅਤੇ ਇਸਦਾ ਅਰਥ ਸਿੱਖੋ: ‘ਮੈਂ ਬਲੀਦਾਨ ਨੂੰ ਨਹੀਂ ਸਗੋਂ, ਦਯਾ ਦੀ ਇੱਛਾ ਰੱਖਦਾ ਹਾਂ।’ ਕਿਉਂਕਿ ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”</verse>
				<verse number="14">ਫਿਰ ਯੋਹਨ ਦੇ ਚੇਲਿਆਂ ਨੇ ਯਿਸ਼ੂ ਦੇ ਕੋਲ ਆ ਕੇ ਉਹਨਾਂ ਤੋਂ ਪੁੱਛਿਆ, “ਇਸ ਦਾ ਕੀ ਕਾਰਨ ਹੈ, ਕਿ ਅਕਸਰ ਅਸੀਂ ਤੇ ਫ਼ਰੀਸੀ ਵਰਤ ਰੱਖਦੇ ਹਾਂ ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”</verse>
				<verse number="15">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਸਮਾਂ ਆਵੇਗਾ ਜਦੋਂ ਲਾੜਾ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ; ਫਿਰ ਉਹ ਵਰਤ ਰੱਖਣਗੇ।</verse>
				<verse number="16">“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।</verse>
				<verse number="17">ਅਤੇ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ, ਸੋ ਉਹ ਦੋਵੇਂ ਬਚੀਆਂ ਰਹਿੰਦੀਆ ਹਨ।”</verse>
				<verse number="18">ਜਦੋਂ ਯਿਸ਼ੂ ਇਹ ਕਹਿ ਰਿਹੇ ਸਨ, ਤਾਂ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਉਸ ਦੇ ਕੋਲ ਆਇਆ ਅਤੇ ਉਸਦੇ ਅੱਗੇ ਗੁਟਨੇ ਟੇਕੇ ਅਤੇ ਆਖਿਆ, “ਮੇਰੀ ਬੇਟੀ ਮਰ ਗਈ ਹੈ, ਪਰ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖ ਦਿਓ ਤਾਂ ਉਹ ਦੁਬਾਰਾ ਜਿਉਂਦੀ ਹੋ ਜਾਵੇਗੀ।”</verse>
				<verse number="19">ਫਿਰ ਯਿਸ਼ੂ ਉੱਠੇ ਅਤੇ ਉਸ ਦੇ ਨਾਲ ਚਲੇ ਗਏ ਅਤੇ ਉਸਦੇ ਚੇਲੇ ਵੀ ਉਸ ਦੇ ਨਾਲ ਚਲੇ ਗਏ।</verse>
				<verse number="20">ਅਤੇ ਉਸ ਵਕਤ ਇੱਕ ਔਰਤ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਯਿਸ਼ੂ ਦੇ ਕੱਪੜੇ ਦੇ ਪੱਲੇ ਨੂੰ ਛੋਹਿਆ।</verse>
				<verse number="21">ਕਿਉਂਕਿ ਉਸਨੇ ਆਪਣੇ ਮਨ ਵਿੱਚ ਇਹ ਸੋਚਿਆ ਸੀ, “ਕਿ ਜੇ ਮੈਂ ਉਸਦੇ ਕੱਪੜੇ ਨੂੰ ਹੀ ਛੋਹ ਲਵਾਂਗੀ ਤਾਂ ਮੈਂ ਚੰਗੀ ਹੋ ਜਾਵਾਂਗੀ।”</verse>
				<verse number="22">ਤਦ ਯਿਸ਼ੂ ਨੇ ਪਿੱਛੇ ਮੁੜ ਕੇ ਉਸ ਨੂੰ ਵੇਖਿਆ ਅਤੇ ਆਖਿਆ, “ਹੌਸਲਾ ਰੱਖ ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ,” ਤਾਂ ਉਹ ਔਰਤ ਉਸੇ ਵਕਤ ਚੰਗੀ ਹੋ ਗਈ।</verse>
				<verse number="23">ਜਦੋਂ ਯਿਸ਼ੂ ਉਸ ਪ੍ਰਾਰਥਨਾ ਸਥਾਨ ਵਾਲੇ ਆਗੂ ਦੇ ਘਰ ਵਿੱਚ ਪਹੁੰਚੇ ਤਾਂ ਉਸ ਜਗ੍ਹਾ ਤੇ ਬੰਸਰੀ ਵਜਾਉਂਣ ਵਾਲਿਆ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆ ਵੇਖਿਆ।</verse>
				<verse number="24">ਤਾਂ ਉਸ ਨੇ ਕਿਹਾ, “ਹੱਟ ਜਾਓ। ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ।” ਪਰ ਉਹ ਯਿਸ਼ੂ ਤੇ ਹੱਸਣ ਲੱਗੇ।</verse>
				<verse number="25">ਬਾਅਦ ਵਿੱਚ ਜਦੋਂ ਭੀੜ ਨੂੰ ਬਾਹਰ ਕੱਢ ਦਿੱਤਾ ਗਿਆ ਤਾਂ ਯਿਸ਼ੂ ਅੰਦਰ ਗਏ ਅਤੇ ਜਾ ਕੇ ਉਸ ਕੁੜੀ ਦਾ ਹੱਥ ਫੜਿਆ ਅਤੇ ਉਹ ਉੱਠ ਗਈ।</verse>
				<verse number="26">ਤਾਂ ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਗਈ।</verse>
				<verse number="27">ਜਦੋਂ ਯਿਸ਼ੂ ਉੱਥੋਂ ਚਲੇ ਗਏ, ਤਾਂ ਦੋ ਅੰਨ੍ਹੇ ਉਸਦੇ ਪਿੱਛੇ ਤੁਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”</verse>
				<verse number="28">ਅਤੇ ਜਦੋਂ ਯਿਸ਼ੂ ਘਰ ਵਿੱਚ ਗਏ ਤਾਂ ਉਹ ਅੰਨ੍ਹੇ ਉਸਦੇ ਕੋਲ ਆਏ, ਤਾਂ ਉਸਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਚੰਗਾ ਕਰ ਸਕਦਾ ਹੈ?” ਤਾਂ ਉਹਨਾਂ ਨੇ ਉਸ ਨੂੰ ਆਖਿਆ, “ਹਾਂ, ਪ੍ਰਭੂ ਜੀ।”</verse>
				<verse number="29">ਤਦ ਯਿਸ਼ੂ ਨੇ ਉਹਨਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਕਿਹਾ, “ਜਿਸ ਤਰ੍ਹਾ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਉਸੇ ਤਰ੍ਹਾਂ ਹੋਵੇ।”</verse>
				<verse number="30">ਅਤੇ ਤੁਰੰਤ ਹੀ ਉਹ ਵੇਖਣ ਲੱਗੇ, “ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ, ਕਿਸੇ ਨੂੰ ਇਸ ਬਾਰੇ ਨਾ ਦੱਸਣਾ।”</verse>
				<verse number="31">ਪਰ ਉਹ ਚਲੇ ਗਏ ਅਤੇ ਜਾ ਕੇ ਉਸਦੀ ਚਰਚਾ ਸਾਰੇ ਇਲਾਕੇ ਵਿੱਚ ਕੀਤੀ।</verse>
				<verse number="32">ਫਿਰ ਜਦੋਂ ਉਹ ਬਾਹਰ ਨਿਕਲ ਰਹੇ ਸਨ ਤਾਂ ਲੋਕ ਇੱਕ ਗੂੰਗੇ ਮਨੁੱਖ ਨੂੰ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਯਿਸ਼ੂ ਕੋਲ ਲਿਆਏ।</verse>
				<verse number="33">ਅਤੇ ਜਦੋਂ ਦੁਸ਼ਟ ਆਤਮਾ ਨਿਕਲ ਕੇ ਭੱਜ ਗਿਆ ਤਾਂ ਉਹ ਗੂੰਗਾ ਮਨੁੱਖ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾ ਕਦੇ ਨਹੀਂ ਵੇਖਿਆ।</verse>
				<verse number="34">ਪਰ ਫ਼ਰੀਸੀਆਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਬਾਹਰ ਕੱਢਦਾ ਹੈ।”</verse>
				<verse number="35">ਯਿਸ਼ੂ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚੋਂ ਦੀ ਲੰਘਦਾ ਸੀ।</verse>
				<verse number="36">ਜਦੋਂ ਯਿਸ਼ੂ ਨੇ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ ਪਰੇਸ਼ਾਨ ਅਤੇ ਨਿਰਾਸ਼ ਸਨ।</verse>
				<verse number="37">ਤਦ ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, “ਫ਼ਸਲ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ।</verse>
				<verse number="38">ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”</verse>
			</chapter>
			<chapter number="10">
				<verse number="1">ਪ੍ਰਭੂ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗਾਂ ਅਤੇ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਨ।</verse>
				<verse number="2">ਬਾਰ੍ਹਾ ਰਸੂਲ ਦੇ ਨਾਮ ਇਸ ਪ੍ਰਕਾਰ ਹਨ: ਪਹਿਲਾ ਸ਼ਿਮਓਨ, ਜਿਸ ਨੂੰ ਪਤਰਸ ਆਖਦੇ ਹਨ ਅਤੇ ਉਸਦਾ ਭਰਾ ਆਂਦਰੇਯਾਸ; ਜ਼ਬਦੀ ਦਾ ਪੁੱਤਰ ਯਾਕੋਬ ਅਤੇ ਉਸਦਾ ਭਰਾ ਯੋਹਨ;</verse>
				<verse number="3">ਫਿਲਿੱਪਾਸ ਅਤੇ ਬਾਰਥੋਲੋਮੇਯਾਸ; ਥੋਮਸ ਅਤੇ ਮੱਤੀਯਾਹ ਚੁੰਗੀ ਲੈਣ ਵਾਲਾ; ਹਲਫੇਯਾਸ ਦਾ ਪੁੱਤਰ ਯਾਕੋਬ ਅਤੇ ਥੱਦੇਇਯਾਸ;</verse>
				<verse number="4">ਸ਼ਿਮਓਨ ਕਨਾਨੀ ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।</verse>
				<verse number="5">ਇਹਨਾਂ ਬਾਰ੍ਹਾਂ ਚੇਲਿਆਂ ਨੂੰ ਯਿਸ਼ੂ ਨੇ ਕੁਝ ਹਿਦਾਇਤਾਂ ਦੇ ਕੇ ਭੇਜਿਆ: “ਤੁਸੀਂ ਗ਼ੈਰ-ਯਹੂਦੀਆਂ ਵਿੱਚ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ।</verse>
				<verse number="6">ਸਗੋਂ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।</verse>
				<verse number="7">ਅਤੇ ਜਿਵੇਂ ਤੁਸੀਂ ਜਾਵੋ, ਤਾਂ ਇਹ ਪ੍ਰਚਾਰ ਕਰੋ: ‘ਸਵਰਗ ਰਾਜ ਨਜ਼ਦੀਕ ਆ ਗਿਆ ਹੈ।’</verse>
				<verse number="8">ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।</verse>
				<verse number="9">“ਕੋਈ ਵੀ ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰਬੰਧ ਵਿੱਚ ਨਾ ਲਓ।</verse>
				<verse number="10">ਅਤੇ ਯਾਤਰਾ ਲਈ ਨਾ ਕੋਈ ਝੋਲਾ ਨਾ ਕੋਈ ਵਾਧੂ ਕਮੀਜ਼, ਨਾ ਜੁੱਤੀ, ਨਾ ਲਾਠੀ ਆਪਣੇ ਨਾਲ ਲੈਣਾ, ਕਿਉਂਕਿ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।</verse>
				<verse number="11">ਜਿਸ ਵੀ ਸ਼ਹਿਰ ਜਾਂ ਪਿੰਡ ਵਿੱਚ ਤੁਸੀਂ ਦਾਖਲ ਹੋਵੋ, ਤਾਂ ਉੱਥੇ ਕਿਸੇ ਯੋਗ ਵਿਅਕਤੀ ਦੀ ਭਾਲ ਕਰੋ ਅਤੇ ਉਹਨਾਂ ਦੇ ਘਰ ਹੀ ਠਹਿਰੋ ਜਦੋਂ ਤੱਕ ਤੁਸੀਂ ਉੱਥੋਂ ਵਾਪਸ ਨਹੀਂ ਮੁੜਦੇ।</verse>
				<verse number="12">ਜਿਵੇਂ ਹੀ ਤੁਸੀਂ ਘਰ ਵਿੱਚ ਦਾਖਲ ਹੋਵੋ, ਤਾਂ ਉਸਦੀ ਸੁੱਖ ਮੰਗੋ।</verse>
				<verse number="13">ਅਤੇ ਜੇ ਘਰ ਯੋਗ ਹੋਵੇ, ਤਾਂ ਤੁਹਾਡੀ ਸ਼ਾਂਤੀ ਉਸ ਨੂੰ ਮਿਲੇ, ਅਗਰ ਯੋਗ ਨਹੀਂ ਹੈ, ਤਾਂ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ।</verse>
				<verse number="14">ਅਗਰ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਅਤੇ ਤੁਹਾਡੀਆਂ ਗੱਲਾਂ ਨੂੰ ਨਾ ਸੁਣੇ, ਤਾਂ ਉਸ ਘਰ ਅਤੇ ਨਗਰ ਨੂੰ ਛੱਡ ਕੇ ਉਸ ਤੋਂ ਬਾਹਰ ਨਿਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।</verse>
				<verse number="15">ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸੋਦੋਮ ਅਤੇ ਅਮੂਰਾਹ ਦੇ ਸ਼ਹਿਰ ਦਾ ਹਾਲ ਬਿਹਤਰ ਹੋਵੇਗਾ।</verse>
				<verse number="16">“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾ ਵਰਗੇ ਭੋਲੇ ਹੋਵੋ।</verse>
				<verse number="17">ਤੁਸੀਂ ਸਾਵਧਾਨ ਰਹੋ; ਕਿਉਂਕਿ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋੜੇ ਮਾਰੇ ਜਾਣਗੇ।</verse>
				<verse number="18">ਤੁਸੀਂ ਮੇਰੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਪਰ ਇਹ ਤੁਹਾਡੇ ਲਈ ਹਾਕਮਾਂ ਅਤੇ ਹੋਰ ਗ਼ੈਰ-ਯਹੂਦੀਆਂ ਨੂੰ ਮੇਰੇ ਬਾਰੇ ਗਵਾਹੀ ਦੇਣ ਦਾ ਮੌਕਾ ਹੋਵੇਗਾ।</verse>
				<verse number="19">ਪਰ ਜਦੋਂ ਤੁਹਾਨੂੰ ਉਹ ਫੜਵਾਉਣ, ਤਾਂ ਚਿੰਤਾ ਨਾ ਕਰਨਾ ਕਿ ਅਸੀਂ ਕਿਵੇਂ ਜਾਂ ਕੀ ਬੋਲਾਂਗੇ। ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵਕਤ ਬਖ਼ਸ਼ੀ ਜਾਵੇਗੀ।</verse>
				<verse number="20">ਇਹ ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।</verse>
				<verse number="21">“ਭਰਾ ਆਪਣੇ ਭਰਾ ਨੂੰ ਅਤੇ ਪਿਤਾ ਆਪਣੇ ਪੁੱਤਰ ਨੂੰ ਮੌਤ ਲਈ ਫੜਵਾਏਗਾ; ਅਤੇ ਬੱਚੇ ਆਪਣੇ ਮਾਂ-ਪਿਉ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਹਨਾਂ ਨੂੰ ਮਰਵਾ ਦੇਣਗੇ।</verse>
				<verse number="22">ਅਤੇ ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਨਫ਼ਰਤ ਕਰੇਗਾ ਪਰ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਹੀ ਬਚਾਇਆ ਜਾਵੇਗਾ।</verse>
				<verse number="23">ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ, ਤਾਂ ਤੁਸੀਂ ਦੂਜੇ ਸ਼ਹਿਰ ਵਿੱਚ ਭੱਜ ਜਾਣਾ, ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਮਨੁੱਖ ਦਾ ਪੁੱਤਰ ਤੁਹਾਡੇ ਇਸਰਾਏਲ ਦੇ ਸਾਰੇ ਕਸਬਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਵਾਪਸ ਆ ਜਾਵੇਗਾ।</verse>
				<verse number="24">“ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ, ਨਾ ਨੌਕਰ ਆਪਣੇ ਮਾਲਕ ਨਾਲੋਂ।</verse>
				<verse number="25">ਇਹ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇ ਘਰ ਦੇ ਮੁਖੀ ਨੂੰ ਬੇਲਜ਼ਬੂਲ ਆਖਿਆ ਜਾਵੇ, ਤਾਂ ਕਿੰਨ੍ਹਾ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ!</verse>
				<verse number="26">“ਇਸ ਲਈ ਉਹਨਾਂ ਕੋਲੋਂ ਨਾ ਡਰੋ, ਕਿਉਂਕਿ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਸਦਾ ਖੁਲਾਸਾ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਜੋ ਨਹੀਂ ਦੱਸਿਆ ਜਾਵੇਗੀ।</verse>
				<verse number="27">ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਤੁਸੀਂ ਕੰਨਾ ਨਾਲ ਸੁਣਦੇ ਹੋ ਕੋਠਿਆ ਉੱਤੇ ਉਸਦਾ ਪ੍ਰਚਾਰ ਕਰੋ।</verse>
				<verse number="28">ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।</verse>
				<verse number="29">ਕੀ ਦੋ ਚਿੜੀਆਂ ਇੱਕ ਪੈਸਾ ਦੀਆਂ ਨਹੀਂ ਵਿਕਦੀਆਂ? ਪਰ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।</verse>
				<verse number="30">ਅਤੇ ਬਲਕਿ ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ।</verse>
				<verse number="31">ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”</verse>
				<verse number="32">ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ।</verse>
				<verse number="33">ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਗਾਂ।</verse>
				<verse number="34">“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।</verse>
				<verse number="35">ਕਿਉਂਕਿ ਮੈਂ ਇਸ ਲਈ ਆਇਆ ਹਾਂ, “ ‘ਆਦਮੀ ਨੂੰ ਉਸਦੇ ਪਿਤਾ ਦੇ ਵਿਰੁੱਧ, ਧੀ ਨੂੰ ਉਸਦੀ ਮਾਂ ਦੇ ਵਿਰੁੱਧ ਅਤੇ ਨੂੰਹ ਨੂੰ ਉਸਦੀ ਸੱਸ ਦੇ ਵਿਰੁੱਧ ਕਰਾਂ।</verse>
				<verse number="36">ਮਨੁੱਖ ਦੇ ਦੁਸ਼ਮਣ ਉਸਦੇ ਘਰ ਵਾਲੇ ਹੀ ਹੋਣਗੇ।’</verse>
				<verse number="37">“ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮੇਰਾ ਚੇਲਾ ਬਣਨ ਯੋਗ ਨਹੀਂ ਹੈ ਅਤੇ ਜਿਹੜਾ ਵੀ ਵਿਅਕਤੀ ਆਪਣੇ ਪੁੱਤਰ ਜਾਂ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਉਹ ਵੀ ਮੇਰਾ ਚੇਲਾ ਬਣਨ ਦੇ ਯੋਗ ਨਹੀਂ ਹੈ।</verse>
				<verse number="38">ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।</verse>
				<verse number="39">ਜੇ ਕੋਈ ਆਪਣੀ ਜਾਨ ਪਾਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ, ਅਤੇ ਜੋ ਕੋਈ ਮੇਰੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸ ਨੂੰ ਪਾ ਲਵੇਗਾ।</verse>
				<verse number="40">“ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਪਰਮੇਸ਼ਵਰ ਨੂੰ ਕਬੂਲ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।</verse>
				<verse number="41">ਜਿਹੜਾ ਵੀ ਇੱਕ ਨਬੀ ਨੂੰ ਨਬੀ ਦੇ ਨਾਮ ਤੇ ਸਵਾਗਤ ਕਰਦਾ ਹੈ ਉਸਨੂੰ ਨਬੀ ਦਾ ਇਨਾਮ ਪ੍ਰਾਪਤ ਹੁੰਦਾ ਹੈ, ਅਤੇ ਜਿਹੜਾ ਵੀ ਇੱਕ ਧਰਮੀ ਵਿਅਕਤੀ ਨੂੰ ਇੱਕ ਧਰਮੀ ਵਜੋਂ ਸਵਾਗਤ ਕਰਦਾ ਹੈ, ਉਸਨੂੰ ਇੱਕ ਧਰਮੀ ਵਿਅਕਤੀ ਦਾ ਇਨਾਮ ਮਿਲੇਗਾ।</verse>
				<verse number="42">ਅਤੇ ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਚੇਲੇ ਨੂੰ ਮੇਰੇ ਨਾਮ ਦੇ ਕਾਰਨ ਸਿਰਫ ਇੱਕ ਠੰਡਾ ਗਿਲਾਸ ਪਾਣੀ ਦਾ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਵਿਅਕਤੀ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।”</verse>
			</chapter>
			<chapter number="11">
				<verse number="1">ਜਦੋਂ ਯਿਸ਼ੂ ਆਪਣੇ ਬਾਰਾਂ ਚੇਲਿਆਂ ਨੂੰ ਨਿਰਦੇਸ਼ ਦੇ ਚੁੱਕੇ ਸਨ, ਤਾਂ ਉਹ ਉੱਥੋਂ ਗਲੀਲੀ ਨਗਰ ਦੇ ਕਸਬਿਆਂ ਵਿੱਚ ਸਿੱਖਿਆ ਅਤੇ ਪ੍ਰਚਾਰ ਕਰਨ ਚਲੇ ਗਏ।</verse>
				<verse number="2">ਉਸ ਸਮੇਂ ਯੋਹਨ ਨੇ ਜੇਲ੍ਹ ਵਿੱਚ ਮਸੀਹ ਦੇ ਅਚਰਜ਼ ਕੰਮਾਂ ਦੇ ਬਾਰੇ ਸੁਣਿਆ, ਤਦ ਉਸਨੇ ਆਪਣੇ ਚੇਲਿਆਂ ਨੂੰ ਉਸ ਕੋਲ ਇਹ ਪੁੱਛਣ ਲਈ ਭੇਜਿਆ,</verse>
				<verse number="3">“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”</verse>
				<verse number="4">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ:</verse>
				<verse number="5">ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।</verse>
				<verse number="6">ਅਤੇ ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”</verse>
				<verse number="7">ਜਦੋਂ ਯੋਹਨ ਦੇ ਚੇਲੇ ਚਲੇ ਗਏ ਤਾਂ ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?</verse>
				<verse number="8">ਅਗਰ ਨਹੀਂ, ਫਿਰ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਮਹਿੰਗੇ ਕੱਪੜੇ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।</verse>
				<verse number="9">ਫਿਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।</verse>
				<verse number="10">ਇਹ ਉਹੀ ਹੈ ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ।’</verse>
				<verse number="11">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜੇ ਵੀ ਔਰਤਾਂ ਤੋਂ ਜਨਮੇ ਹਨ ਉਹਨਾਂ ਵਿੱਚੋਂ ਯੋਹਨ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ। ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਨਾਲੋਂ ਵੱਡਾ ਹੈ।</verse>
				<verse number="12">ਯੋਹਨ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਸਵਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।</verse>
				<verse number="13">ਕਿਉਂ ਜੋ ਸਾਰੇ ਨਬੀਆਂ ਅਤੇ ਬਿਵਸਥਾ ਨੇ ਯੋਹਨ ਦੇ ਆਉਣ ਤੱਕ ਭਵਿੱਖਬਾਣੀਆ ਕੀਤੀਆ।</verse>
				<verse number="14">ਅਗਰ ਤੁਸੀਂ ਇਸ ਨੂੰ ਸਵੀਕਾਰ ਕਰਨਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹ ਹੈ।</verse>
				<verse number="15">ਜਿਸ ਦੇ ਕੰਨ ਹਨ, ਉਹ ਸੁਣੇ।</verse>
				<verse number="16">“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਇਹ ਤਾਂ ਉਹਨਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ:</verse>
				<verse number="17">“ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ; ਅਸੀਂ ਦੁੱਖ ਦੇ ਗੀਤ ਗਾਏ, ਫਿਰ ਵੀ ਤੁਸੀਂ ਸੋਗ ਨਾ ਕੀਤਾ।’</verse>
				<verse number="18">ਕਿਉਂ ਜੋ ਯੋਹਨ ਬਪਤਿਸਮਾ ਵਾਲਾ ਨਾ ਖਾਂਦਾ ਨਾ ਪੀਂਦਾ ਸੀ, ਫਿਰ ਵੀ ਉਹ ਆਖਦੇ, ‘ਉਸਨੂੰ ਭੂਤ ਚਿੰਬੜਿਆ ਹੋਇਆ ਹੈ।’</verse>
				<verse number="19">ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਉਹ ਉਸਨੂੰ ਕਹਿੰਦੇ ਹਨ, ‘ਕਿ ਇਹ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ।’ ਪਰ ਬੁੱਧ ਉਸਦੇ ਕੰਮਾਂ ਦੁਆਰਾ ਸਹੀ ਸਾਬਤ ਹੁੰਦੀ ਹੈ।”</verse>
				<verse number="20">ਤਦ ਯਿਸ਼ੂ ਨੇ ਉਨ੍ਹਾਂ ਸ਼ਹਿਰਾਂ ਨੂੰ ਨਿੰਦਣਾ ਸ਼ੁਰੂ ਕੀਤਾ ਜਿੱਥੇ ਉਸਨੇ ਬਹੁਤ ਚਮਤਕਾਰ ਕੀਤੇ ਸਨ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ।</verse>
				<verse number="21">“ਹਾਏ ਤੁਹਾਡੇ ਉੱਤੇ, ਕੋਰਾਜ਼ੀਨ ਦੇ ਸ਼ਹਿਰ! ਹਾਏ ਤੁਹਾਡੇ ਉੱਤੇ, ਬੈਥਸੈਦਾ ਦੇ ਸ਼ਹਿਰ! ਕਿਉਂਕਿ ਇਹ ਚਮਤਕਾਰ ਜੋ ਤੁਹਾਡੇ ਵਿੱਚ ਕੀਤੇ ਗਏ ਹਨ, ਜੇ ਇਹ ਸੋਰ ਅਤੇ ਸਿਦੋਨ ਸ਼ਹਿਰ ਵਿੱਚ ਕੀਤੇ ਜਾਂਦੇ, ਤਾਂ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਆਪਣੇ ਪਾਪਾਂ ਤੋਂ ਪਛਤਾਵਾ ਕਰ ਲੈਣਾ ਸੀ।</verse>
				<verse number="22">ਪਰ ਮੈਂ ਤੁਹਾਨੂੰ ਆਖਦਾ ਹਾਂ, ਨਿਆਂ ਦੇ ਦਿਨ ਸੋਰ ਅਤੇ ਸਿਦੋਨ ਤੁਹਾਡੇ ਨਾਲੋਂ ਬਿਹਤਰ ਹੋਵੇਗਾ।</verse>
				<verse number="23">ਅਤੇ ਹੇ ਕਫ਼ਰਨਹੂਮ ਦੇ ਲੋਕੋ, ਕੀ ਤੁਸੀਂ ਸਵਰਗ ਵਿੱਚ ਉੱਚੇ ਕੀਤੇ ਜਾਵੋਗੇ? ਨਹੀਂ, ਸਗੋਂ ਤੁਸੀਂ ਪਤਾਲ ਵਿੱਚ ਸੁੱਟੇ ਜਾਵੋਗੇ। ਜੇ ਇਹ ਚਮਤਕਾਰ ਜਿਹੜੇ ਤੁਹਾਡੇ ਵਿੱਚ ਹੋਏ ਅਗਰ ਸੋਦੋਮ ਵਿੱਚ ਹੁੰਦੇ, ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।</verse>
				<verse number="24">ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਨਿਆਂ ਦੇ ਦਿਨ ਸੋਦੋਮ ਨਗਰ ਦਾ ਹਾਲ ਤੁਹਾਡੇ ਨਾਲੋਂ ਬਿਹਤਰ ਹੋਵੇਗਾ।”</verse>
				<verse number="25">ਉਸੇ ਵੇਲੇ ਯਿਸ਼ੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ।</verse>
				<verse number="26">ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।</verse>
				<verse number="27">“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਜਿਸ ਉੱਤੇ ਪੁੱਤਰ ਪ੍ਰਗਟ ਕਰਨਾ ਚਾਹੇ।</verse>
				<verse number="28">“ਹੇ ਸਾਰੇ ਥੱਕੇ ਹੋਇਓ, ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਆਰਾਮ ਦੇਵੇਗਾ।</verse>
				<verse number="29">ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਕੋਮਲ ਅਤੇ ਨਮਰ ਮਨ ਦਾ ਹਾਂ ਅਤੇ ਤੁਸੀਂ ਆਪਣੀ ਆਤਮਾ ਲਈ ਆਰਾਮ ਪਾਓਗੇ।</verse>
				<verse number="30">ਕਿਉਂਕਿ ਮੇਰਾ ਜੂਲਾ ਸੌਖਾ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹਲਕਾ ਹੈ।”</verse>
			</chapter>
			<chapter number="12">
				<verse number="1">ਇੱਕ ਵਾਰ ਯਿਸ਼ੂ ਸਬਤ ਦੇ ਦਿਨ ਖੇਤਾਂ ਵਿੱਚ ਦੀ ਲੰਘ ਰਹੇ ਸਨ, ਅਤੇ ਜਦੋਂ ਉਹਨਾਂ ਦੇ ਚੇਲਿਆਂ ਨੂੰ ਭੁੱਖ ਲੱਗੀ, ਤਾਂ ਉਹਨਾਂ ਨੇ ਸਿੱਟੇ ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।</verse>
				<verse number="2">ਅਤੇ ਜਦੋਂ ਫ਼ਰੀਸੀਆਂ ਨੇ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਵੇਖ! ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਤੇ ਕਰਨਾ ਬਿਵਸਥਾ ਅਨੁਸਾਰ ਮਨ੍ਹਾ ਹੈ।”</verse>
				<verse number="3">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਇਹ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?</verse>
				<verse number="4">ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ, ਅਤੇ ਉਸਨੇ ਆਪਣੇ ਸਾਥੀਆ ਨਾਲ ਚੜਾਵੇ ਦੀਆਂ ਰੋਟੀਆ ਖਾਧੀਆਂ, ਜਿਹੜੀਆਂ ਉਸਨੂੰ ਅਤੇ ਉਸਦੇ ਸਾਥੀਆ ਲਈ ਖਾਣਾ ਬਿਵਸਥਾ ਦੇ ਅਨੁਸਾਰ ਯੋਗ ਨਹੀਂ ਸੀ, ਪਰ ਉਹ ਸਿਰਫ ਜਾਜਕਾਂ ਲਈ ਸਨ।</verse>
				<verse number="5">ਅਤੇ ਕੀ ਤੁਸੀਂ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰਕੇ ਵੀ ਨਿਰਦੋਸ਼ ਹਨ?</verse>
				<verse number="6">ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਇੱਕ ਅਜਿਹਾ ਵੀ ਹੈ, ਜਿਹੜਾ ਹੈਕਲ ਨਾਲੋਂ ਵੱਡਾ ਹੈ।</verse>
				<verse number="7">ਪਰ ਜੇ ਤੁਸੀਂ ਇਸਦਾ ਅਰਥ ਜਾਣਦੇ, ‘ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਦੀ ਇੱਛਾ ਰੱਖਦਾ ਹਾਂ,’ ਤਾਂ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।</verse>
				<verse number="8">ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।”</verse>
				<verse number="9">ਫਿਰ ਯਿਸ਼ੂ ਉੱਥੋਂ ਤੁਰ ਕੇ ਪ੍ਰਾਰਥਨਾ ਸਥਾਨ ਵਿੱਚ ਗਏ।</verse>
				<verse number="10">ਅਤੇ ਉੱਥੇ ਇੱਕ ਆਦਮੀ ਸੀ ਜਿਸ ਦਾ ਹੱਥ ਸੁੱਕਿਆ ਹੋਇਆ ਸੀ। ਅਤੇ ਕੁਝ ਫ਼ਰੀਸੀਆ ਨੇ ਯਿਸ਼ੂ ਉੱਤੇ ਦੋਸ਼ ਲਗਾਉਣ ਲਈ ਉਸਨੂੰ ਪੁੱਛਿਆ, “ਕੀ ਬਿਵਸਥਾ ਦੇ ਅਨੁਸਾਰ ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?”</verse>
				<verse number="11">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੁਹਾਡੇ ਵਿੱਚੋਂ ਅਜਿਹਾ ਕਿਹੜਾ ਮਨੁੱਖ ਹੈ ਜਿਸਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਜਾਵੇ ਤਾਂ ਕੀ ਉਹ ਉਸਨੂੰ ਨਾ ਕੱਢੇਗਾ?</verse>
				<verse number="12">ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾ ਉੱਤਮ ਹੈ! ਇਸ ਲਈ ਬਿਵਸਥਾ ਅਨੁਸਾਰ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।”</verse>
				<verse number="13">ਤਦ ਯਿਸ਼ੂ ਨੇ ਉਸ ਮਨੁੱਖ ਨੂੰ ਆਖਿਆ, “ਆਪਣਾ ਹੱਥ ਵਧਾ।” ਅਤੇ ਉਸਨੇ ਆਪਣਾ ਹੱਥ ਯਿਸ਼ੂ ਅੱਗੇ ਕੀਤਾ ਤਾਂ ਉਸਦਾ ਹੱਥ ਦੂਸਰੇ ਹੱਥ ਵਰਗਾ ਚੰਗਾ ਹੋ ਗਿਆ।</verse>
				<verse number="14">ਪਰ ਫ਼ਰੀਸੀ ਪ੍ਰਾਰਥਨਾ ਘਰ ਤੋਂ ਬਾਹਰ ਚਲੇ ਗਏ ਅਤੇ ਯਿਸ਼ੂ ਦੇ ਵਿਰੁੱਧ ਉਸਨੂੰ ਮਾਰਨ ਦੀਆ ਯੋਜਨਾ ਬਣਾਉਣ ਲੱਗੇ।</verse>
				<verse number="15">ਉਹ ਕੀ ਯੋਜਨਾ ਬਣਾ ਰਹੇ ਹਨ, ਯਿਸ਼ੂ ਇਹ ਜਾਣਦੇ ਸਨ ਅਤੇ ਉਹ ਉੱਥੋਂ ਤੁਰ ਪਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਮਗਰ ਤੁਰ ਪਈ ਅਤੇ ਉਹਨਾਂ ਨੇ ਸਬ ਬੀਮਾਰਾ ਨੂੰ ਚੰਗਾ ਕੀਤਾ।</verse>
				<verse number="16">ਅਤੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸਦੇ ਬਾਰੇ ਦੂਸਰਿਆ ਨੂੰ ਨਾ ਦੱਸਣ।</verse>
				<verse number="17">ਤਾਂ ਜੋ ਉਹ ਵਚਨ ਪੂਰਾ ਹੋਵੇ ਜਿਹੜਾ ਯਸ਼ਾਯਾਹ ਨਬੀ ਨੇ ਬੋਲਿਆ ਸੀ:</verse>
				<verse number="18">“ਵੇਖੋ ਮੇਰਾ ਸੇਵਕ ਹੈ ਜਿਸਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ, ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਰਾਸ਼ਟਰਾਂ ਨੂੰ ਨਿਆਂ ਦਾ ਪ੍ਰਚਾਰ ਕਰੇਗਾ।</verse>
				<verse number="19">ਉਹ ਨਾ ਝਗੜਾ ਕਰੇਗਾ ਨਾ ਉੱਚੀ ਬੋਲੇਗਾ, ਨਾ ਚੌਕਾ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।</verse>
				<verse number="20">ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਜਦੋਂ ਤੱਕ ਉਹ ਨਿਆਂ ਦੀ ਜਿੱਤ ਨਾ ਕਰਾ ਦੇਵੇ।</verse>
				<verse number="21">ਅਤੇ ਉਸ ਦੇ ਨਾਮ ਉੱਤੇ ਰਾਸ਼ਟਰ ਆਸ ਰੱਖਣਗੇ।”</verse>
				<verse number="22">ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸ਼ੂ ਨੇ ਉਸ ਨੂੰ ਚੰਗਾ ਕੀਤਾ, ਅਤੇ ਉਹ ਆਦਮੀ ਵੇਖਣ ਅਤੇ ਬੋਲਣ ਲੱਗ ਪਿਆ।</verse>
				<verse number="23">ਅਤੇ ਸਾਰੇ ਲੋਕ ਜਿਹੜੇ ਉਸ ਜਗ੍ਹਾ ਤੇ ਇਕੱਠੇ ਹੋਏ ਸਨ ਹੈਰਾਨ ਰਹਿ ਗਏ ਤੇ ਬੋਲੇ, “ਕੀ ਇਹ ਦਾਵੀਦ ਦਾ ਪੁੱਤਰ ਤੇ ਨਹੀਂ ਹੈ?”</verse>
				<verse number="24">ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, “ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”</verse>
				<verse number="25">ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰਾ ਨੂੰ ਜਾਣ ਕੇ ਉਹਨਾਂ ਨੂੰ ਕਿਹਾ, “ਹਰ ਇੱਕ ਰਾਜ ਜਿਸ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ, ਅਤੇ ਜਿਸ ਕਿਸੇ ਨਗਰ ਜਾਂ ਪਰਿਵਾਰ ਵਿੱਚ ਫੁੱਟ ਪੈਂਦੀ ਹੈ ਉਹ ਕਦੇ ਵੀ ਬਣਿਆ ਨਹੀਂ ਰਹੇਗਾ।</verse>
				<verse number="26">ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਸਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਜਾਂਦੀ ਹੈ ਤੇ ਫਿਰ ਉਹਨਾਂ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ?</verse>
				<verse number="27">ਅਤੇ ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਆਪਣੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।</verse>
				<verse number="28">ਪਰ ਜੇ ਮੈਂ ਪਰਮੇਸ਼ਵਰ ਦੇ ਆਤਮਾ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।</verse>
				<verse number="29">“ਅਤੇ ਕੋਈ ਕਿਸੇ ਤਾਕਤਵਰ ਆਦਮੀ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ ਤਾਂ ਉਸਦੀ ਸੰਪਤੀ ਕਿਵੇਂ ਲੁੱਟ ਸਕਦਾ ਹੈ? ਉਹ ਪਹਿਲਾਂ ਉਸਨੂੰ ਬੰਨ੍ਹੇਗਾ ਅਤੇ ਫਿਰ ਉਸ ਦਾ ਘਰ ਲੁੱਟੇਗਾ।</verse>
				<verse number="30">“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।</verse>
				<verse number="31">ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।</verse>
				<verse number="32">ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਬੋਲੇ ਉਹ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ, ਉਸ ਨੂੰ ਨਾ ਇਸ ਯੁੱਗ ਵਿੱਚ ਨਾ ਆਉਣ ਵਾਲੇ ਯੁੱਗ ਵਿੱਚ ਮਾਫ਼ ਕੀਤਾ ਜਾਵੇਗਾ।</verse>
				<verse number="33">“ਜੇ ਰੁੱਖ ਚੰਗਾ ਹੈ ਤਾਂ ਉਸਦਾ ਫਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫਲ ਦੁਆਰਾ ਪਛਾਣਿਆ ਜਾਂਦਾ ਹੈ।</verse>
				<verse number="34">ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।</verse>
				<verse number="35">ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।</verse>
				<verse number="36">ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ।</verse>
				<verse number="37">ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”</verse>
				<verse number="38">ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”</verse>
				<verse number="39">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕਿ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ! ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ, ਉਹਨਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।</verse>
				<verse number="40">ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।</verse>
				<verse number="41">ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਨਬੀ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।</verse>
				<verse number="42">ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।</verse>
				<verse number="43">“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ।</verse>
				<verse number="44">ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’ ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।</verse>
				<verse number="45">ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦੇਂਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।”</verse>
				<verse number="46">ਜਦੋਂ ਯਿਸ਼ੂ ਇਕੱਠੀ ਹੋਈ ਭੀੜ ਨਾਲ ਗੱਲਾਂ ਕਰ ਰਹੇ ਸਨ, ਉਸ ਸਮੇਂ ਉਹਨਾਂ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਯਿਸ਼ੂ ਨਾਲ ਗੱਲ ਕਰਨੀ ਚਾਹੁੰਦੇ ਸਨ।</verse>
				<verse number="47">ਕਿਸੇ ਨੇ ਯਿਸ਼ੂ ਨੂੰ ਆਖਿਆ, “ਤੁਹਾਡੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਤੁਹਾਡੇ ਨਾਲ ਗੱਲ ਕਰਨੀ ਚਾਹੁੰਦੇ ਹਨ।”</verse>
				<verse number="48">ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾਂ?”</verse>
				<verse number="49">ਆਪਣੇ ਚੇਲਿਆਂ ਵੱਲ ਇਸ਼ਾਰਾ ਕਰਦਿਆਂ ਉਸਨੇ ਕਿਹਾ, “ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।</verse>
				<verse number="50">ਕਿਉਂਕਿ ਜਿਹੜਾ ਵੀ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।”</verse>
			</chapter>
			<chapter number="13">
				<verse number="1">ਉਸੇ ਦਿਨ ਯਿਸ਼ੂ ਘਰੋਂ ਨਿਕਲ ਕੇ ਝੀਲ ਦੇ ਕਿਨਾਰੇ ਜਾ ਕੇ ਬੈਠ ਗਏ।</verse>
				<verse number="2">ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਏ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।</verse>
				<verse number="3">ਤਾਂ ਉਸ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਦੱਸੀਆਂ: “ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ</verse>
				<verse number="4">ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆਂ।</verse>
				<verse number="5">ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ, ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।</verse>
				<verse number="6">ਪਰ ਜਦੋਂ ਸੂਰਜ ਚੜਿਆ, ਤਾਂ ਉਹ ਪੌਦਾ ਕੁਮਲਾ ਗਿਆ, ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।</verse>
				<verse number="7">ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ।</verse>
				<verse number="8">ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ, ਕੁਝ ਸੱਠ ਗੁਣਾ, ਅਤੇ ਕੁਝ ਤੀਹ ਗੁਣਾ।</verse>
				<verse number="9">ਜਿਸ ਦੇ ਕੰਨ ਹਨ ਉਹ ਸੁਣੇ ਲਵੇ।”</verse>
				<verse number="10">ਚੇਲਿਆਂ ਨੇ ਨੇੜੇ ਜਾ ਕੇ ਉਸ ਤੋਂ ਪੁੱਛਿਆ, “ਤੁਸੀਂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦੇ ਹੋ?”</verse>
				<verse number="11">ਉਸ ਨੇ ਉੱਤਰ ਦਿੱਤਾ, “ਕਿਉਂਕਿ ਸਵਰਗ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਉਹਨਾਂ ਨੂੰ ਨਹੀਂ।</verse>
				<verse number="12">ਕਿਉਂਕਿ ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ, ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਦੇ ਕੋਲ ਨਹੀਂ ਹੈ, ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।</verse>
				<verse number="13">ਇਸ ਲਈ ਮੈਂ ਉਹਨਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰਦਾ ਹਾਂ: “ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ; ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਹੀ ਸਮਝਦੇ ਹਨ।</verse>
				<verse number="14">ਉਹਨਾਂ ਉੱਤੇ ਯਸ਼ਾਯਾਹ ਨਬੀ ਦੀ ਇਹ ਭਵਿੱਖਬਾਣੀ ਪੂਰੀ ਹੁੰਦੀ ਹੈ: “ ‘ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ।</verse>
				<verse number="15">ਕਿਉਂ ਜੋ ਇਸ ਲੋਕਾਂ ਦਾ ਦਿਲ ਕਠੋਰ ਹੋਇਆ ਗਿਆ ਹੈ, ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ, ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ। ’</verse>
				<verse number="16">ਪਰ ਮੁਬਾਰਕ ਹਨ ਤੁਹਾਡੀਆਂ ਅੱਖਾਂ ਕਿਉਂ ਜੋ ਇਹ ਵੇਖਦੀਆਂ ਹਨ, ਅਤੇ ਤੁਹਾਡੇ ਕੰਨ ਜੋ ਇਹ ਸੁਣਦੇ ਹਨ।</verse>
				<verse number="17">ਇਸ ਲਈ ਮੈਂ ਤੁਹਾਨੂੰ ਸੱਚ ਆਖਦਾ ਹਾਂ, ਬਹੁਤ ਸਾਰੇ ਨਬੀ ਅਤੇ ਧਰਮੀ ਲੋਕ ਚਾਹੁੰਦੇ ਸਨ, ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਉਹ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।</verse>
				<verse number="18">“ਹੁਣ ਬੀਜ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਮਤਲਬ ਸਮਝੋ:</verse>
				<verse number="19">ਜਦੋਂ ਕੋਈ ਵੀ ਰਾਜ ਦੇ ਬਚਨ ਬਾਰੇ ਸੁਣਦਾ ਹੈ ਪਰ ਨਹੀਂ ਸਮਝਦਾ, ਤਾਂ ਸ਼ੈਤਾਨ ਆ ਕੇ ਜੋ ਕੁਝ ਵੀ ਉਸਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ, ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।</verse>
				<verse number="20">ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦਾ ਹੈ।</verse>
				<verse number="21">ਪਰ ਆਪਣੇ ਵਿੱਚ ਡੂੰਗੀ ਜੜ੍ਹ ਨਹੀਂ ਰੱਖਦਾ, ਉਹ ਥੋੜ੍ਹੇ ਸਮੇਂ ਲਈ ਰਹਿੰਦਾ ਹੈ, ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।</verse>
				<verse number="22">ਅਤੇ ਜਿਹੜਾ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਉਹ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ ਜੋ ਬਚਨ ਸੁਣਦੇ ਹਨ, ਪਰ ਇਸ ਸੰਸਾਰ ਦੀਆਂ ਚਿੰਤਾਵਾਂ ਅਤੇ ਧਨ-ਦੌਲਤ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।</verse>
				<verse number="23">ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਇਸ ਨੂੰ ਦਰਸਾਉਂਦਾ ਹੈ ਕਿ ਜੋ ਬਚਨ ਸੁਣਦਾ ਅਤੇ ਸਮਝਦਾ ਹੈ, ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ, ਕੋਈ ਸੱਠ ਗੁਣਾ, ਕੋਈ ਤੀਹ ਗੁਣਾ ਫਲ ਦਿੰਦਾ ਹੈ।”</verse>
				<verse number="24">ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, “ਕਿ ਸਵਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।</verse>
				<verse number="25">ਪਰ ਜਦੋਂ ਸਾਰੇ ਸੌਂ ਰਹੇ ਸਨ ਤਦ ਦੁਸ਼ਮਣ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।</verse>
				<verse number="26">ਜਦੋਂ ਕਣਕ ਉੱਗ ਪਈ ਅਤੇ ਸਿੱਟੇ ਲੱਗੇ, ਤੱਦ ਜੰਗਲੀ ਬੂਟੀ ਵੀ ਦਿੱਸਣ ਲੱਗ ਪਈ।</verse>
				<verse number="27">“ਤਾਂ ਨੌਕਰਾਂ ਨੇ ਮਾਲਕ ਨੂੰ ਆ ਕੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਬੀਜਿਆ, ਫਿਰ ਜੰਗਲੀ ਬੂਟੀ ਕਿੱਥੋਂ ਆਈ?’</verse>
				<verse number="28">“ ‘ਉਸਨੇ ਉੱਤਰ ਦਿੱਤਾ,’ ਇਹ ਕਿਸੇ ਦਾ ਦੁਸ਼ਮਣ ਦਾ ਕੰਮ ਹੈ। “ਤਾਂ ਨੌਕਰਾਂ ਨੇ ਪੁੱਛਿਆ, ‘ਅਗਰ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਇਸ ਨੂੰ ਪੁੱਟ ਦੇਈਏ?’</verse>
				<verse number="29">“ਉਸਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦੇ ਸਮੇਂ ਕਣਕ ਨੂੰ ਵੀ ਨਾਲ ਹੀ ਪੁੱਟ ਦਿਓ।</verse>
				<verse number="30">ਵਾਢੀ ਤੱਕ ਦੋਵੇਂ ਇਕੱਠੇ ਹੀ ਵਧਣ ਦਿਓ। ਉਸ ਸਮੇਂ ਮੈਂ ਵੱਢਣ ਵਾਲਿਆਂ ਨੂੰ ਕਹਾਂਗਾ: ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨੂੰ ਸਾੜੇ ਜਾਣ ਵਾਲੇ ਗਠੜਿਆਂ ਵਿੱਚ ਬੰਨ੍ਹੋ; ਫਿਰ ਕਣਕ ਨੂੰ ਇਕੱਠਾ ਕਰੋ ਅਤੇ ਇਸ ਨੂੰ ਮੇਰੇ ਭੜੋਲਿਆਂ ਵਿੱਚ ਲੈ ਆਓ।’ ”</verse>
				<verse number="31">ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ: “ਸਵਰਗ ਦਾ ਰਾਜ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਕਿਸੇ ਆਦਮੀ ਨੇ ਲਿਆ ਅਤੇ ਆਪਣੇ ਖੇਤ ਵਿੱਚ ਬੀਜਿਆ।</verse>
				<verse number="32">ਭਾਵੇਂ ਉਹ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ, ਪਰ ਜਦੋਂ ਉੱਗਦਾ ਹੈ ਤਾਂ ਬਾਗ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ, ਅਤੇ ਇੱਕ ਰੁੱਖ ਬਣ ਜਾਂਦਾ ਅਤੇ ਅਕਾਸ਼ ਦੇ ਪੰਛੀ ਆ ਕੇ ਉਸ ਦੀਆ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”</verse>
				<verse number="33">ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”</verse>
				<verse number="34">ਇਹ ਸਾਰੀਆਂ ਗੱਲਾਂ ਯਿਸ਼ੂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਸੁਣਾਉਦੇ ਸਨ; ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਹਨਾਂ ਨੂੰ ਕੁਝ ਨਹੀਂ ਬੋਲਦੇ ਸਨ।</verse>
				<verse number="35">ਤਾਂ ਜਿਹੜਾ ਬਚਨ ਨਬੀਆਂ ਦੁਆਰਾ ਬੋਲਿਆ ਗਿਆ ਸੀ ਉਹ ਪੂਰਾ ਹੋਵੇ: “ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਹਨਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂਆਤ ਤੋਂ ਗੁਪਤ ਰਹੀਆ ਹਨ।”</verse>
				<verse number="36">ਫਿਰ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ, ਅਤੇ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾਓ।”</verse>
				<verse number="37">ਉਸਨੇ ਉੱਤਰ ਦਿੱਤਾ, “ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।</verse>
				<verse number="38">ਖੇਤ ਸੰਸਾਰ ਹੈ, ਅਤੇ ਚੰਗੇ ਬੀਜ ਰਾਜ ਦੇ ਲੋਕ ਹਨ। ਜੰਗਲੀ ਬੂਟੀ ਦੁਸ਼ਟ ਲੋਕ ਹਨ,</verse>
				<verse number="39">ਅਤੇ ਉਹ ਜਿਸ ਦੁਸ਼ਮਣ ਨੇ ਉਸਨੂੰ ਬੀਜਿਆ, ਉਹ ਦੁਸ਼ਟ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗਦੂਤ ਹਨ।</verse>
				<verse number="40">“ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਸੁੱਟ ਦਿੱਤੀ ਜਾਂਦੀ ਹੈ, ਉਸੇ ਤਰ੍ਹਾ ਇਸ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।</verse>
				<verse number="41">ਮਨੁੱਖ ਦਾ ਪੁੱਤਰ ਆਪਣੇ ਸਵਰਗਦੂਤਾਂ ਨੂੰ ਭੇਜੇਗਾ, ਅਤੇ ਉਹ ਉਸਦੇ ਰਾਜ ਵਿੱਚੋਂ ਹਰ ਚੀਜ਼ ਬਾਹਰ ਕੱਢ ਦੇਣਗੇ ਜੋ ਪਾਪ ਕਰਨ ਅਤੇ ਬੁਰਿਆਈ ਕਰਨ ਦਾ ਕਾਰਨ ਹੈ।</verse>
				<verse number="42">ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।</verse>
				<verse number="43">ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਸ ਦੇ ਕੰਨ ਹਨ ਉਹ ਸੁਣੇ।</verse>
				<verse number="44">“ਸਵਰਗ ਦਾ ਰਾਜ ਖੇਤ ਵਿੱਚ ਲੁਕੇ ਹੋਏ ਖ਼ਜ਼ਾਨੇ ਵਰਗਾ ਹੈ। ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਸ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।</verse>
				<verse number="45">“ਫੇਰ, ਸਵਰਗ ਦਾ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।</verse>
				<verse number="46">ਜਦ ਉਸਨੂੰ ਇੱਕ ਮੋਤੀ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸਨੂੰ ਖਰੀਦ ਲਿਆਂ।</verse>
				<verse number="47">“ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆ ਮੱਛੀਆਂ ਇਕੱਠੀਆਂ ਕਰ ਲਿਆਇਆ।</verse>
				<verse number="48">ਜਦੋਂ ਉਹ ਭਰ ਗਿਆ ਤਾਂ ਮਛੇਰਿਆ ਨੇ ਉਸਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ। ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।</verse>
				<verse number="49">ਸੋ ਇਸ ਤਰ੍ਹਾ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ।</verse>
				<verse number="50">ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।</verse>
				<verse number="51">“ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ?” ਯਿਸ਼ੂ ਨੇ ਪੁੱਛਿਆ। ਉਹਨਾਂ ਨੇ ਜਵਾਬ ਦਿੱਤਾ, “ਜੀ ਹਾਂ।”</verse>
				<verse number="52">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਲਈ ਹਰ ਇੱਕ ਨੇਮ ਦਾ ਉਪਦੇਸ਼ਕ ਜਿਹੜਾ ਸਵਰਗ ਰਾਜ ਵਿੱਚ ਇੱਕ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”</verse>
				<verse number="53">ਜਦੋਂ ਯਿਸ਼ੂ ਨੇ ਇਨ੍ਹਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।</verse>
				<verse number="54">ਅਤੇ ਆਪਣੇ ਜੱਦੀ ਸ਼ਹਿਰ ਨਾਜ਼ਰੇਥ ਵੱਲ ਚੱਲ ਪਿਆ, ਉਸਨੇ ਉਹਨਾਂ ਦੇ ਪ੍ਰਾਰਥਨਾ ਸਥਾਨ ਵਿੱਚ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ, ਅਤੇ ਉਹ ਹੈਰਾਨ ਹੋ ਕੇ ਇੱਕ ਦੂਸਰੇ ਨੂੰ ਕਹਿਣ ਲੱਗੇ, “ਕਿ ਇਸ ਆਦਮੀ ਨੂੰ ਇਹ ਬੁੱਧ ਅਤੇ ਇਹ ਚਮਤਕਾਰੀ ਸ਼ਕਤੀ ਕਿੱਥੋਂ ਮਿਲੀ?</verse>
				<verse number="55">ਕੀ ਇਹ ਤਰਖਾਣ ਦਾ ਪੁੱਤਰ ਨਹੀਂ? ਅਤੇ ਇਸਦੀ ਦੀ ਮਾਤਾ ਦਾ ਨਾਮ ਮਰਿਯਮ ਨਹੀਂ, ਅਤੇ ਇਹ ਦੇ ਭਰਾ ਯਾਕੋਬ, ਯੋਸੇਫ਼ ਸ਼ਿਮਓਨ ਤੇ ਯਹੂਦਾਹ ਨਹੀਂ ਹਨ?</verse>
				<verse number="56">ਅਤੇ ਉਸ ਦੀਆਂ ਸਾਰੀਆਂ ਭੈਣਾਂ ਸਾਡੇ ਨਾਲ ਨਹੀਂ ਹਨ? ਫਿਰ ਉਸਨੂੰ ਇਹ ਸਭ ਕੁਝ ਕਿੱਥੋਂ ਮਿਲਿਆ?”</verse>
				<verse number="57">ਇਸ ਤਰ੍ਹਾਂ ਉਹਨਾਂ ਉਸ ਤੋਂ ਠੋਕਰ ਖਾਦੀ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”</verse>
				<verse number="58">ਅਤੇ ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਦੀ ਘਾਟ ਦੇ ਕਾਰਨ ਉੱਥੇ ਬਹੁਤ ਚਮਤਕਾਰ ਨਾ ਕੀਤੇ।</verse>
			</chapter>
			<chapter number="14">
				<verse number="1">ਉਹਨਾਂ ਦਿਨਾਂ ਵਿੱਚ ਗਲੀਲ ਦੇ ਰਾਜਾ ਹੇਰੋਦੇਸ ਨੇ ਯਿਸ਼ੂ ਦੀ ਖ਼ਬਰ ਸੁਣੀ।</verse>
				<verse number="2">ਅਤੇ ਉਸਨੇ ਆਪਣੇ ਅਧਿਕਾਰੀਆਂ ਨੂੰ ਆਖਿਆ, “ਇਹ ਯੋਹਨ ਬਪਤਿਸਮਾ ਦੇਣ ਵਾਲਾ ਹੈ; ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ! ਅਤੇ ਇਸੇ ਕਾਰਨ ਉਸਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ।”</verse>
				<verse number="3">ਹੇਰੋਦੇਸ ਨੇ ਆਪਣੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਦੇ ਕਾਰਨ ਯੋਹਨ ਨੂੰ ਫੜਿਆ ਅਤੇ ਕੈਦ ਵਿੱਚ ਬੰਦ ਕਰ ਦਿੱਤਾ ਸੀ।</verse>
				<verse number="4">ਕਿਉਂਕਿ ਯੋਹਨ ਨੇ ਉਸ ਨੂੰ ਕਿਹਾ ਸੀ: “ਤੁਹਾਡੇ ਲਈ ਉਸ ਨਾਲ ਵਿਆਹ ਕਰਵਾਉਣਾ ਬਿਵਸਥਾ ਅਨੁਸਾਰ ਸਹੀ ਨਹੀਂ।”</verse>
				<verse number="5">ਹੇਰੋਦੇਸ ਯੋਹਨ ਨੂੰ ਮਾਰ ਦੇਣਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਿਆ ਕਿਉਂਕਿ ਉਹ ਯੋਹਨ ਨੂੰ ਨਬੀ ਮੰਨਦੇ ਸਨ।</verse>
				<verse number="6">ਹੇਰੋਦੇਸ ਦੇ ਜਨਮ-ਦਿਨ ਤੇ ਹੇਰੋਦਿਅਸ ਦੀ ਧੀ ਮਹਿਮਾਨਾਂ ਅਤੇ ਹੇਰੋਦੇਸ ਲਈ ਨੱਚੀ ਤੇ ਉਸਦਾ ਮਨ ਬਹੁਤ ਖੁਸ਼ ਹੋਇਆ।</verse>
				<verse number="7">ਤਾਂ ਹੇਰੋਦੇਸ ਨੇ ਸਹੁੰ ਖਾ ਕੇ ਉਸ ਨਾਲ ਵਾਅਦਾ ਕੀਤਾ ਕਿ ਜੋ ਕੁਝ ਉਹ ਮੰਗੇ, ਮੈਂ ਉਸਨੂੰ ਦੇਵੇਗਾ।</verse>
				<verse number="8">ਤਾਂ ਉਸਨੇ ਆਪਣੀ ਮਾਂ ਦੇ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣ ਇੱਥੇ ਮੈਨੂੰ ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ।”</verse>
				<verse number="9">ਤਦ ਰਾਜਾ ਬਹੁਤ ਦੁਖੀ ਹੋਇਆ, ਪਰ ਆਪਣੀ ਸਹੁੰ ਅਤੇ ਉਹਨਾਂ ਮਹਿਮਾਨਾਂ ਦੇ ਕਾਰਨ ਜਿਹੜੇ ਉਸਦੇ ਨਾਲ ਖਾਣ ਲਈ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।</verse>
				<verse number="10">ਅਤੇ ਜੇਲ੍ਹ ਵਿੱਚ ਸਿਪਾਹੀਆਂ ਨੂੰ ਭੇਜ ਕੇ ਯੋਹਨ ਦਾ ਸਿਰ ਵਢਵਾ ਦਿੱਤਾ।</verse>
				<verse number="11">ਅਤੇ ਉਸਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ, ਉਹ ਆਪਣੀ ਮਾਂ ਦੇ ਕੋਲ ਲੈ ਗਈ।</verse>
				<verse number="12">ਅਤੇ ਯੋਹਨ ਦੇ ਚੇਲਿਆਂ ਨੇ ਉੱਥੇ ਜਾ ਕੇ ਉਸਦੀ ਲਾਸ਼ ਚੁੱਕੀ, ਉਸ ਨੂੰ ਦਫਨਾਇਆ ਅਤੇ ਆਣ ਕੇ ਯਿਸ਼ੂ ਨੂੰ ਖ਼ਬਰ ਦਿੱਤੀ।</verse>
				<verse number="13">ਜਦੋਂ ਯਿਸ਼ੂ ਨੇ ਇਹ ਸੁਣਿਆ, ਉਹ ਉੱਥੋਂ ਕਿਸ਼ਤੀ ਉੱਤੇ ਬੈਠ ਕੇ ਇੱਕ ਇਕਾਂਤ ਜਗ੍ਹਾ ਵਿੱਚ ਅਲੱਗ ਚਲੇ ਗਏ। ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।</verse>
				<verse number="14">ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਦੇਖਿਆ ਅਤੇ ਉਹਨਾਂ ਉੱਤੇ ਤਰਸ ਖਾ ਕੇ ਉਹਨਾਂ ਦੇ ਰੋਗੀਆਂ ਨੂੰ ਚੰਗਾ ਕੀਤਾ।</verse>
				<verse number="15">ਜਦ ਸਾਂਮ ਹੋਈ ਤਾਂ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾ ਹੈ, ਅਤੇ ਪਹਿਲਾਂ ਹੀ ਦੇਰ ਹੋ ਰਹੀ ਹੈ। ਭੀੜ ਨੂੰ ਭੇਜ ਦਿਓ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।”</verse>
				<verse number="16">ਯਿਸ਼ੂ ਨੇ ਉੱਤਰ ਦਿੱਤਾ, “ਉਹਨਾਂ ਨੂੰ ਜਾਣ ਦੀ ਲੋੜ ਨਹੀਂ ਹੈ। ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।”</verse>
				<verse number="17">ਉਹਨਾਂ ਨੇ ਕਿਹਾ, “ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆ ਅਤੇ ਦੋ ਮੱਛੀਆਂ ਹਨ।”</verse>
				<verse number="18">ਤਾਂ ਯਿਸ਼ੂ ਬੋਲੇ, “ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।”</verse>
				<verse number="19">ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆ ਤੋੜੀਆਂ। ਤਦ ਉਹਨਾਂ ਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।</verse>
				<verse number="20">ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰਾਂ ਟੋਕਰੇ ਭਰੇ।</verse>
				<verse number="21">ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਪੰਜ ਹਜ਼ਾਰ ਮਰਦ ਸਨ।</verse>
				<verse number="22">ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਆਗਿਆ ਦਿੱਤੀ, ਤੁਸੀਂ ਮੇਰੇ ਨਾਲੋਂ ਪਹਿਲਾਂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘ ਜਾਓ, ਕਿ ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।</verse>
				<verse number="23">ਭੀੜ ਨੂੰ ਭੇਜਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਇਕੱਲੇ ਪਹਾੜ ਉੱਤੇ ਚੜ੍ਹ ਗਏ। ਅਤੇ ਜਦੋਂ ਰਾਤ ਹੋਈ ਤਾਂ ਉਹ ਉੱਥੇ ਇਕੱਲੇ ਹੀ ਸਨ।</verse>
				<verse number="24">ਅਤੇ ਕਿਸ਼ਤੀ ਪਹਿਲਾਂ ਹੀ ਜ਼ਮੀਨ ਤੋਂ ਕਾਫ਼ੀ ਦੂਰੀ ਤੇ ਸੀ, ਅਤੇ ਝੀਲ ਵਿੱਚ ਲਹਿਰਾਂ ਕਰਕੇ ਡੋਲਦੀ ਸੀ, ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਸੀ।</verse>
				<verse number="25">ਅਤੇ ਰਾਤ ਦੇ ਚੌਥੇ ਪਹਿਰ ਯਿਸ਼ੂ ਝੀਲ ਦੇ ਉੱਤੇ ਤੁਰਦੇ ਹੋਏ, ਉਹਨਾਂ ਵੱਲ ਆਏ।</verse>
				<verse number="26">ਅਤੇ ਚੇਲਿਆਂ ਨੇ ਯਿਸ਼ੂ ਨੂੰ ਝੀਲ ਦੇ ਕੰਢੇ ਉੱਤੇ ਤੁਰਦੇ ਵੇਖਿਆ, ਤਾਂ ਉਹ ਘਬਰਾ ਕੇ ਆਖਣ ਲੱਗੇ। “ਇਹ ਭੂਤ ਹੈ,” ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।</verse>
				<verse number="27">ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।”</verse>
				<verse number="28">ਪਤਰਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਜੇ ਤੁਸੀਂ ਹੋ ਤਾਂ ਮੈਨੂੰ ਆਗਿਆ ਦਿਓ ਕਿ ਮੈਂ ਪਾਣੀ ਉੱਤੇ ਚੱਲ ਕੇ ਤੁਹਾਡੇ ਕੋਲ ਆਵਾਂ।”</verse>
				<verse number="29">ਯਿਸ਼ੂ ਨੇ ਕਿਹਾ, “ਆਓ।” ਪਤਰਸ ਕਿਸ਼ਤੀ ਤੋਂ ਉੱਤਰ ਕੇ ਯਿਸ਼ੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।</verse>
				<verse number="30">ਪਰ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!”</verse>
				<verse number="31">ਅਤੇ ਤੁਰੰਤ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਫੜ ਲਿਆ। ਅਤੇ ਕਿਹਾ, “ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?”</verse>
				<verse number="32">ਅਤੇ ਜਦੋਂ ਉਹ ਕਿਸ਼ਤੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ।</verse>
				<verse number="33">ਅਤੇ ਤਦ ਜਿਹੜੇ ਕਿਸ਼ਤੀ ਵਿੱਚ ਸਨ, ਉਹਨਾਂ ਨੇ ਉਸਦੀ ਮਹਿਮਾ ਕੀਤੀ, ਅਤੇ ਕਿਹਾ, “ਸੱਚ-ਮੁੱਚ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ।”</verse>
				<verse number="34">ਜਦੋਂ ਉਹ ਪਾਰ ਲੰਘੇ, ਤਾਂ ਗਨੇਸਰੇਤ ਦੀ ਧਰਤੀ ਤੇ ਆ ਗਏ।</verse>
				<verse number="35">ਅਤੇ ਜਦੋਂ ਉਸ ਜਗ੍ਹਾ ਦੇ ਲੋਕਾਂ ਨੇ ਯਿਸ਼ੂ ਨੂੰ ਪਛਾਣ ਲਿਆ, ਤਾਂ ਉਨ੍ਹਾਂ ਨੇ ਆਸ-ਪਾਸ ਦੇ ਦੇਸ਼ਾ ਨੂੰ ਸੁਨੇਹਾ ਭੇਜਿਆ। ਅਤੇ ਲੋਕ ਆਪਣੇ ਸਾਰੇ ਬੀਮਾਰਾ ਨੂੰ ਉਸਦੇ ਕੋਲ ਲੈ ਆਏ।</verse>
				<verse number="36">ਅਤੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਬਿਮਾਰਾਂ ਨੂੰ ਆਪਣੇ ਕੱਪੜੇ ਦੇ ਕਿਨਾਰੇ ਨੂੰ ਛੂਹਣ ਲੈਣ ਦੇਵੇ, ਅਤੇ ਜਿਸਨੇ ਵੀ ਉਸਨੂੰ ਛੂਹਿਆ ਉਹ ਸਭ ਚੰਗੇ ਹੋ ਗਏ।</verse>
			</chapter>
			<chapter number="15">
				<verse number="1">ਤਦ ਕੁਝ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯੇਰੂਸ਼ਲੇਮ ਤੋਂ ਯਿਸ਼ੂ ਕੋਲ ਆਏ ਅਤੇ ਪੁੱਛਿਆ,</verse>
				<verse number="2">“ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ!”</verse>
				<verse number="3">ਪਰ ਯਿਸ਼ੂ ਨੇ ਉੱਤਰ ਦਿੱਤਾ, “ਤੁਸੀਂ ਵੀ ਕਿਉਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?</verse>
				<verse number="4">ਪਰਮੇਸ਼ਵਰ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ’ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ ਉਹ ਮੌਤ ਦੀ ਘਾਟ ਉਤਾਰਿਆ ਜਾਵੇ।’</verse>
				<verse number="5">ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ ਜਾਂ ਪਿਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ‘ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ।’</verse>
				<verse number="6">ਉਹ ਇਸ ਤਰ੍ਹਾ ‘ਆਪਣੇ ਪਿਤਾ ਜਾਂ ਮਾਤਾ ਦਾ ਸਤਿਕਾਰ’ ਨਹੀਂ ਕਰਦਾ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਬਚਨ ਦੀ ਸਿੱਖਿਆ ਨੂੰ ਟਾਲ ਦਿੰਦੇ ਹੋ।</verse>
				<verse number="7">ਤੁਸੀਂ ਹੇ ਪਖੰਡੀਓ! ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ:</verse>
				<verse number="8">“ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।</verse>
				<verse number="9">ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦੇਂਦੇ ਹਨ।’ ”</verse>
				<verse number="10">ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਸੁਣੋ ਅਤੇ ਸਮਝੋ।</verse>
				<verse number="11">ਜੋ ਕੁਝ ਮੂੰਹ ਵਿੱਚ ਜਾਂਦਾ ਹੈ ਉਹ ਉਹਨਾਂ ਨੂੰ ਅਸ਼ੁੱਧ ਨਹੀਂ ਕਰਦਾ, ਪਰ ਜੋ ਮੂੰਹ ਵਿੱਚੋਂ ਬਾਹਰ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।”</verse>
				<verse number="12">ਤਦ ਚੇਲਿਆਂ ਨੇ ਕੋਲ ਆ ਕੇ ਉਹਨਾਂ ਤੋਂ ਪੁੱਛਿਆ, “ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?”</verse>
				<verse number="13">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਰੇਕ ਬੂਟਾ ਜਿਹੜਾ ਮੇਰੇ ਸਵਰਗੀ ਪਿਤਾ ਨੇ ਨਹੀਂ ਲਗਾਇਆ, ਉਹ ਜੜ੍ਹੋ ਪੁੱਟਿਆ ਜਾਵੇਗਾ।</verse>
				<verse number="14">ਉਹਨਾਂ ਨੂੰ ਛੱਡ ਦਿਓ; ਉਹ ਅੰਨ੍ਹੇ ਆਗੂ ਹਨ। ਜੇ ਅੰਨ੍ਹਾ ਹੀ ਅੰਨ੍ਹੇ ਨੂੰ ਰਸਤਾ ਵਿਖਾਏਗਾ, ਤਾਂ ਦੋਵੇਂ ਹੀ ਟੋਏ ਵਿੱਚ ਡਿੱਗ ਜਾਣਗੇ।”</verse>
				<verse number="15">ਤਦ ਪਤਰਸ ਨੇ ਆਖਿਆ, “ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।”</verse>
				<verse number="16">ਯਿਸ਼ੂ ਨੇ ਕਿਹਾ, “ਕੀ ਤੁਸੀਂ ਅਜੇ ਵੀ ਨਿਰਬੁੱਧ ਹੋ?</verse>
				<verse number="17">ਕੀ ਤੁਸੀਂ ਨਹੀਂ ਸਮਝਦੇ, ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਸੋ ਪੇਟ ਵਿੱਚ ਜਾਂਦਾ ਹੈ ਅਤੇ ਬਾਹਰ ਕੱਢਿਆ ਜਾਂਦਾ ਹੈ?</verse>
				<verse number="18">ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ।</verse>
				<verse number="19">ਕਿਉਂਕਿ ਦਿਲ ਵਿੱਚੋਂ ਬੁਰੇ ਖਿਆਲ, ਖੂਨ, ਹਰਾਮਕਾਰੀਆ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਨਿੱਕਲਦੇ ਹਨ।</verse>
				<verse number="20">ਇਹ ਗੱਲਾਂ ਹਨ ਜੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਬਿਨ੍ਹਾਂ ਹੱਥ ਧੋਤੇ ਰੋਟੀ ਖਾਣਾ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ।”</verse>
				<verse number="21">ਯਿਸ਼ੂ ਉੱਥੋਂ ਚੱਲ ਕੇ ਸੋਰ ਅਤੇ ਸਿਦੋਨ ਦੇ ਇਲਾਕੇ ਵਿੱਚ ਚਲੇ ਗਏ।</verse>
				<verse number="22">ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਉਹਨਾਂ ਕੋਲ ਆਈ, ਅਤੇ ਉੱਚੀ ਆਵਾਜ਼ ਵਿੱਚ ਕਹਿਣ ਲੱਗੀ, “ਹੇ ਪ੍ਰਭੂ, ਦਾਵੀਦ ਦੇ ਪੁੱਤਰ, ਮੇਰੇ ਤੇ ਮਿਹਰ ਕਰੋ! ਮੇਰੀ ਧੀ ਦੁਸ਼ਟ ਆਤਮਾ ਦੇ ਕਾਰਨ ਬਹੁਤ ਦੁਖੀ ਹੈ।”</verse>
				<verse number="23">ਪਰ ਯਿਸ਼ੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਸਦੇ ਚੇਲਿਆਂ ਨੇ ਕੋਲ ਆ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਉਸ ਨੂੰ ਵਿਦਾ ਕਰੋ, ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।”</verse>
				<verse number="24">ਉਸਨੇ ਉੱਤਰ ਦਿੱਤਾ, “ਮੈਂ ਇਸਰਾਏਲ ਦੀਆ ਗੁਆਚੀਆ ਹੋਇਆ ਭੇਡਾਂ ਤੋਂ ਬਿਨ੍ਹਾਂ, ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।”</verse>
				<verse number="25">ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਗੁਟਨੇ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!”</verse>
				<verse number="26">ਤਾਂ ਉਸਨੇ ਉੱਤਰ ਦਿੱਤਾ, “ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।”</verse>
				<verse number="27">ਤਾਂ ਔਰਤ ਨੇ ਕਿਹਾ, “ਹਾਂ ਪ੍ਰਭੂ ਜੀ, ਪਰ ਇਹ ਵੀ ਤਾਂ ਸੱਚ ਹੈ ਕਿ ਕੁੱਤੇ ਵੀ ਆਪਣੇ ਮਾਲਕ ਦੇ ਮੇਜ਼ ਤੋਂ ਡਿੱਗੇ ਟੁਕੜੇ ਖਾਂਦੇ ਹਨ।”</verse>
				<verse number="28">ਤਦ ਯਿਸ਼ੂ ਨੇ ਉਸਨੂੰ ਕਿਹਾ, “ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾ ਹੀ ਹੋਵੇ।” ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।</verse>
				<verse number="29">ਯਿਸ਼ੂ ਉੱਥੋਂ ਚਲ ਕੇ ਗਲੀਲ ਝੀਲ ਦੇ ਨੇੜੇ ਆਏ, ਅਤੇ ਪਹਾੜ ਉੱਤੇ ਚੜ੍ਹ ਕੇ ਬੈਠ ਗਏ।</verse>
				<verse number="30">ਅਤੇ ਬਹੁਤ ਵੱਡੀ ਭੀੜ ਉਹਨਾਂ ਦੇ ਕੋਲ ਆਈ, ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹੀਆਂ, ਅਪੰਗਾਂ, ਗੂੰਗਿਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਨੂੰ ਲਿਆਏ ਅਤੇ ਉਹਨਾਂ ਨੂੰ ਉਸਦੇ ਚਰਨਾਂ ਤੇ ਰੱਖ ਦਿੱਤਾ; ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।</verse>
				<verse number="31">ਅਤੇ ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ ਹਨ, ਅਪੰਗ ਚੰਗੇ ਹੁੰਦੇ ਹਨ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ, ਤਾਂ ਉਹ ਹੈਰਾਨ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਕੀਤੀ।</verse>
				<verse number="32">ਤਦ ਯਿਸ਼ੂ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਆਖਿਆ, “ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਹਨਾਂ ਕੋਲ ਖਾਣ ਨੂੰ ਕੁਝ ਨਹੀਂ ਹੈ। ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਨੂੰ ਭੁੱਖਿਆ ਭੇਜ ਦਵਾ ਕਿਤੇ ਅਜਿਹਾ ਨਾ ਹੋਵੇ ਕਿ ਉਹ ਰਸਤੇ ਵਿੱਚ ਹਿੰਮਤ ਹਾਰ ਜਾਣ।”</verse>
				<verse number="33">ਅਤੇ ਚੇਲਿਆਂ ਨੇ ਪੁੱਛਿਆ, “ਅਸੀਂ ਇਸ ਉਜਾੜ ਜਗ੍ਹਾ ਵਿੱਚੋਂ ਇੰਨੀ ਭੀੜ ਦੇ ਖਾਣ ਲਈ ਰੋਟੀਆ ਕਿੱਥੋਂ ਲਿਆਵਾਗੇ?”</verse>
				<verse number="34">ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆ ਹਨ?” ਉਹਨਾਂ ਨੇ ਕਿਹਾ, “ਸੱਤ, ਅਤੇ ਕੁਝ ਛੋਟੀਆਂ ਮੱਛੀਆਂ ਹਨ।”</verse>
				<verse number="35">ਉਹਨਾਂ ਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ।</verse>
				<verse number="36">ਤਦ ਯਿਸ਼ੂ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।</verse>
				<verse number="37">ਤਦ ਸਾਰੇ ਖਾ ਕੇ ਰੱਜ ਗਏ। ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।</verse>
				<verse number="38">ਅਤੇ ਖਾਣ ਵਾਲੇ ਔਰਤ ਅਤੇ ਬੱਚਿਆਂ ਤੋਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।</verse>
				<verse number="39">ਫਿਰ ਭੀੜ ਨੂੰ ਵਿਦਾ ਕਰਕੇ ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਮਗਦਾਨ ਦੇ ਇਲਾਕੇ ਵਿੱਚ ਆਏ।</verse>
			</chapter>
			<chapter number="16">
				<verse number="1">ਕੁਝ ਸਮਾਂ ਬਾਅਦ ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸ਼ੂ ਨੂੰ ਪਰਖਣ ਲਈ ਉਸ ਦੇ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਸਾਨੂੰ ਕੋਈ ਚਿੰਨ੍ਹ ਵਿਖਾ।</verse>
				<verse number="2">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਸ਼ਾਮ ਹੁੰਦੀ ਹੈ, ‘ਤਾਂ ਤੁਸੀਂ ਕਹਿੰਦੇ ਹੋ, ਕਿ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ,’</verse>
				<verse number="3">ਅਤੇ ਸਵੇਰ ਨੂੰ ਕਹਿੰਦੇ ਹੋ, ‘ਅੱਜ ਹਨੇਰੀ ਵਗੇਗੀ, ਕਿਉਂਕਿ ਅਸਮਾਨ ਲਾਲ ਅਤੇ ਬੱਦਲ ਛਾਏ ਹੋਏ ਹਨ।’ ਤੁਸੀਂ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ, ਪਰ ਤੁਸੀਂ ਸਮਿਆਂ ਦੇ ਨਿਸ਼ਾਨ ਦੀ ਵਿਆਖਿਆ ਕਰਨੀ ਨਹੀਂ ਜਾਣਦੇ।</verse>
				<verse number="4">ਇੱਕ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ, ਪਰ ਯੋਨਾਹ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਯਿਸ਼ੂ ਉਹਨਾਂ ਨੂੰ ਛੱਡ ਕੇ ਚਲੇ ਗਏ।</verse>
				<verse number="5">ਜਦੋਂ ਉਹ ਝੀਲ ਦੇ ਪਾਰ ਗਏ, ਤਾਂ ਚੇਲੇ ਰੋਟੀ ਲੈਣਾ ਭੁੱਲ ਗਏ।</verse>
				<verse number="6">ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਸਾਵਧਾਨ ਰਹੋ, ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”</verse>
				<verse number="7">ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾ ਆਖਦੇ ਹਨ।”</verse>
				<verse number="8">ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?</verse>
				<verse number="9">ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?</verse>
				<verse number="10">ਅਤੇ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਨੂੰ ਰਜਾਇਆ, ਅਤੇ ਬਚੇ ਹੋਏ ਭੋਜਨ ਨਾਲ ਕਿੰਨ੍ਹੀਆਂ ਟੋਕਰੀਆਂ ਚੁੱਕੀਆਂ ਸਨ?</verse>
				<verse number="11">ਤੁਸੀਂ ਕਿਉਂ ਨਹੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਰੋਟੀ ਬਾਰੇ ਗੱਲ ਨਹੀਂ ਕਰ ਰਿਹਾ ਸੀ? ਪਰ ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”</verse>
				<verse number="12">ਤਦ ਉਹ ਸਮਝੇ ਕਿ ਉਹ ਸਾਨੂੰ ਰੋਟੀ ਵਿੱਚ ਮਿਲਾਏ ਗਏ ਖ਼ਮੀਰ ਤੋਂ ਨਹੀਂ, ਪਰ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਲਈ ਕਹਿ ਰਹੇ ਸਨ।</verse>
				<verse number="13">ਜਦੋਂ ਯਿਸ਼ੂ ਕਯਸਰਿਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਏ, ਅਤੇ ਆਪਣੇ ਚੇਲਿਆਂ ਨੂੰ ਪੁੱਛਿਆ, “ਮਨੁੱਖ ਦੇ ਪੁੱਤਰ ਬਾਰੇ ਲੋਕ ਕੀ ਕਹਿੰਦੇ ਹਨ?”</verse>
				<verse number="14">ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਯੇਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ ਇੱਕ।”</verse>
				<verse number="15">“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ, “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”</verse>
				<verse number="16">ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਜਿਉਂਦੇ ਪਰਮੇਸ਼ਵਰ ਦੇ ਪੁੱਤਰ ਹੋ।”</verse>
				<verse number="17">ਯਿਸ਼ੂ ਨੇ ਉਸਨੂੰ ਕਿਹਾ, “ਮੁਬਾਰਕ ਹੈ ਤੂੰ, ਸ਼ਿਮਓਨ ਯੋਨਾਹ ਦੇ ਪੁੱਤਰ, ਕਿਉਂਕਿ ਇਹ ਗੱਲ ਲਹੂ ਜਾ ਮਾਸ ਨੇ ਨਹੀਂ, ਪਰ ਮੇਰਾ ਪਿਤਾ ਜੋ ਸਵਰਗ ਵਿੱਚ ਹਨ ਉਹਨਾਂ ਨੇ ਤੇਰੇ ਉੱਪਰ ਇਹ ਗੱਲ ਪ੍ਰਗਟ ਕੀਤੀ ਹੈ।</verse>
				<verse number="18">ਅਤੇ ਮੈਂ ਤੈਨੂੰ ਆਖਦਾ ਹਾਂ ਤੂੰ ਪਤਰਸ ਹੈ, ਅਤੇ ਇਸ ਚੱਟਾਨ ਤੇ ਮੈਂ ਆਪਣੀ ਕਲੀਸਿਆ ਬਣਾਵਾਂਗਾ, ਅਤੇ ਪਤਾਲ ਦੇ ਫਾਟਕਾਂ ਦਾ ਉਸ ਉੱਤੇ ਕੋਈ ਵੱਸ ਨਾ ਹੋਵੇਗਾ।</verse>
				<verse number="19">ਅਤੇ ਮੈਂ ਤੈਨੂੰ ਸਵਰਗ ਦੇ ਰਾਜ ਦੀਆ ਕੁੰਜੀਆ ਦੇਵੇਗਾ; ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ, ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।”</verse>
				<verse number="20">ਤਦ ਉਸਨੇ ਆਪਣੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਕਿ ਮੈਂ ਮਸੀਹ ਹਾਂ।</verse>
				<verse number="21">ਉਸ ਸਮੇਂ ਯਿਸ਼ੂ ਆਪਣੇ ਚੇਲਿਆਂ ਨੂੰ ਦੱਸਣ ਲੱਗੇ, ਇਹ ਜ਼ਰੂਰੀ ਹੈ ਜੋ ਮੈਂ ਯੇਰੂਸ਼ਲੇਮ ਨੂੰ ਜਾਵਾਂ ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੇ ਹੱਥੋਂ ਦੁੱਖ ਸਹਿਣ ਕਰਾ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਸਰੇ ਦਿਨ ਫਿਰ ਜੀ ਉੱਠਾਂ।</verse>
				<verse number="22">ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ। “ਕਦੇ ਨਹੀਂ, ਪ੍ਰਭੂ ਜੀ!” ਉਸ ਨੇ ਕਿਹਾ। “ਇਹ ਤੁਹਾਡੇ ਨਾਲ ਕਦੇ ਨਹੀਂ ਹੋਵੇਗਾ!”</verse>
				<verse number="23">ਯਿਸ਼ੂ ਨੇ ਮੁੜ ਕੇ ਪਤਰਸ ਨੂੰ ਕਿਹਾ, “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਮੇਰੇ ਲਈ ਠੋਕਰ ਹੈ; ਕਿਉਂ ਜੋ ਤੂੰ ਪਰਮੇਸ਼ਵਰ ਦੀਆ ਨਹੀਂ, ਪਰ ਮਨੁੱਖਾਂ ਦੀਆ ਗੱਲਾਂ ਵੱਲ ਧਿਆਨ ਰੱਖਦਾ ਹੈ।”</verse>
				<verse number="24">ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।</verse>
				<verse number="25">ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਏ ਉਹ ਉਸਨੂੰ ਪਾ ਲਵੇਗਾ।</verse>
				<verse number="26">ਮਨੁੱਖ ਨੂੰ ਕੀ ਲਾਭ ਹੋਵੇਗਾ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ? ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?</verse>
				<verse number="27">ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਆਵੇਗਾ ਅਤੇ ਫਿਰ ਉਹ ਹਰ ਵਿਅਕਤੀ ਨੂੰ ਉਹਨਾਂ ਦੇ ਕੀਤੇ ਕੰਮਾਂ ਅਨੁਸਾਰ ਫਲ ਦੇਵੇਗਾ।</verse>
				<verse number="28">“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖ ਲੈਣ।”</verse>
			</chapter>
			<chapter number="17">
				<verse number="1">ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਅਲੱਗ ਇੱਕ ਉੱਚੇ ਪਹਾੜ ਉੱਤੇ ਲੈ ਗਏ।</verse>
				<verse number="2">ਉੱਥੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਦਾ ਰੂਪ ਬਦਲ ਗਿਆ। ਉਹਨਾਂ ਦਾ ਚਿਹਰਾ ਸੂਰਜ ਵਰਗਾ ਚਮਕਿਆ ਅਤੇ ਉਹਨਾਂ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।</verse>
				<verse number="3">ਉਸ ਵੇਲੇ ਮੋਸ਼ੇਹ ਅਤੇ ਏਲੀਯਾਹ ਯਿਸ਼ੂ ਨਾਲ ਗੱਲਾਂ ਕਰਦੇ ਉਹਨਾਂ ਨੂੰ ਵਿਖਾਈ ਦਿੱਤੇ।</verse>
				<verse number="4">ਤਦ ਪਤਰਸ ਨੇ ਯਿਸ਼ੂ ਨੂੰ ਆਖਿਆ, “ਪ੍ਰਭੂ ਜੀ, ਸਾਡਾ ਇੱਥੇ ਹੋਣਾ ਕਿੰਨਾ ਚੰਗਾ ਹੈ। ਜੇ ਤੁਸੀਂ ਚਾਹੋ, ਤਾਂ ਮੈਂ ਤਿੰਨ ਡੇਰੇ ਬਣਾਵਾਂ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”</verse>
				<verse number="5">ਜਦੋਂ ਉਹ ਬੋਲ ਹੀ ਰਿਹਾ ਸੀ, ਤਾਂ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ, ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ। ਉਸ ਦੀ ਸੁਣੋ!”</verse>
				<verse number="6">ਅਤੇ ਜਦੋਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹ ਮੂੰਹ ਭਾਰ ਡਿੱਗ ਗਏ, ਅਤੇ ਬਹੁਤ ਡਰ ਗਏ।</verse>
				<verse number="7">ਪਰ ਯਿਸ਼ੂ ਨੇੜੇ ਆਏ ਅਤੇ ਉਹਨਾਂ ਨੂੰ ਛੋਹਿਆ, ਤੇ ਕਿਹਾ। “ਉੱਠੋ, ਨਾ ਡਰੋ।”</verse>
				<verse number="8">ਪਰ ਜਦੋਂ ਉਹਨਾਂ ਨੇ ਆਪਣੀਆਂ ਅੱਖਾਂ ਚੁੱਕੀਆਂ, ਤਾਂ ਹੋਰ ਕਿਸੇ ਨੂੰ ਨਹੀਂ, ਪਰ ਇਕੱਲੇ ਯਿਸ਼ੂ ਨੂੰ ਹੀ ਵੇਖਿਆ।</verse>
				<verse number="9">ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਤਾਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ, “ਜਦੋਂ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਨ ਬਾਰੇ ਕਿਸੇ ਨੂੰ ਨਾ ਦੱਸਣਾ।”</verse>
				<verse number="10">ਚੇਲਿਆਂ ਨੇ ਉਸਨੂੰ ਪੁੱਛਿਆ, “ਫਿਰ ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”</verse>
				<verse number="11">ਯਿਸ਼ੂ ਨੇ ਉੱਤਰ ਦਿੱਤਾ, “ਯਕੀਨਨ, ਏਲੀਯਾਹ ਆਵੇਗਾ ਅਤੇ ਸਭ ਕੁਝ ਠੀਕ ਕਰੇਗਾ।</verse>
				<verse number="12">ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਤਾਂ ਆ ਚੁੱਕਾ ਹੈ, ਅਤੇ ਉਹਨਾਂ ਨੇ ਉਸ ਨੂੰ ਪਛਾਣਿਆ ਨਹੀਂ, ਪਰ ਜੋ ਕੁਝ ਉਹ ਚਾਹੁੰਦੇ ਉਸ ਨਾਲ ਕੀਤਾ। ਇਸੇ ਤਰ੍ਹਾ ਮਨੁੱਖ ਦਾ ਪੁੱਤਰ ਉਹਨਾਂ ਦੇ ਹੱਥੋਂ ਦੁੱਖ ਝੱਲੇਗਾ।”</verse>
				<verse number="13">ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੋਹਨ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।</verse>
				<verse number="14">ਜਦੋਂ ਉਹ ਭੀੜ ਕੋਲ ਆਏ ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਅੱਗੇ ਗੋਡੇ ਟੇਕੇ।</verse>
				<verse number="15">ਉਸਨੇ ਕਿਹਾ, “ਪ੍ਰਭੂ ਜੀ, ਮੇਰੇ ਪੁੱਤਰ ਉੱਤੇ ਕਿਰਪਾ ਕਰੋ, ਉਹ ਮਿਰਗੀ ਦੀ ਬਿਮਾਰੀ ਦੇ ਕਾਰਨ ਬਹੁਤ ਦੁੱਖ ਝੱਲ ਰਿਹਾ ਹੈ। ਅਕਸਰ ਉਹ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।</verse>
				<verse number="16">ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਕਰ ਨਾ ਸਕੇ।”</verse>
				<verse number="17">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਤੁਸੀਂ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਮੇਰੇ ਕੋਲ ਲਿਆਓ।”</verse>
				<verse number="18">ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ, ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ, ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।</verse>
				<verse number="19">ਬਾਅਦ ਵਿੱਚ ਜਦੋਂ ਉਹ ਇਕੱਲਾ ਸੀ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਹੀਂ ਕੱਢ ਸਕੇ?”</verse>
				<verse number="20">ਉਸਨੇ ਜਵਾਬ ਦਿੱਤਾ, “ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।”</verse>
				<verse number="21">ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।</verse>
				<verse number="22">ਜਦੋਂ ਉਹ ਗਲੀਲ ਵਿੱਚ ਇੱਕਠੇ ਹੋਏ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀ ਫ਼ੜਵਾ ਦਿੱਤਾ ਜਾਵੇਗਾ।</verse>
				<verse number="23">ਉਹ ਉਸਨੂੰ ਮਾਰ ਦੇਣਗੇ, ਅਤੇ ਤੀਸਰੇ ਦਿਨ ਉਹ ਜੀ ਉੱਠੇਗਾ।” ਅਤੇ ਚੇਲੇ ਉਦਾਸ ਹੋ ਗਏ।</verse>
				<verse number="24">ਜਦੋਂ ਯਿਸ਼ੂ ਅਤੇ ਉਸਦੇ ਚੇਲੇ ਕਫ਼ਰਨਹੂਮ ਪਹੁੰਚੇ, ਤਾਂ ਹੈਕਲ ਦੇ ਵਸੂਲਣ ਵਾਲੇ ਪਤਰਸ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਡਾ ਗੁਰੂ ਹੈਕਲ ਦੀ ਚੁੰਗੀ ਨਹੀਂ ਦਿੰਦਾ ਹੈ?”</verse>
				<verse number="25">“ਹਾਂ, ਉਹ ਦਿੰਦਾ ਹੈ,” ਉਸਨੇ ਜਵਾਬ ਦਿੱਤਾ। ਜਦੋਂ ਪਤਰਸ ਘਰ ਵਿੱਚ ਆਇਆ, ਤਾਂ ਯਿਸ਼ੂ ਉਸਨੂੰ ਬੋਲਦੇ ਹਨ। “ਸ਼ਿਮਓਨ ਤੁਹਾਨੂੰ ਕੀ ਲਗਦਾ ਹੈ?” ਯਿਸ਼ੂ ਨੇ ਪੁੱਛਿਆ। “ਧਰਤੀ ਦੇ ਰਾਜੇ ਆਪਣੇ ਬੱਚਿਆਂ ਤੋਂ ਜਾਂ ਹੋਰਾਂ ਤੋਂ ਕਿਸ ਤੋਂ ਚੁੰਗੀ ਵਸੂਲਦੇ ਹਨ?”</verse>
				<verse number="26">ਤਾਂ ਪਤਰਸ ਬੋਲਿਆ। “ਦੂਸਰਿਆ ਤੋਂ।” ਅਤੇ ਯਿਸ਼ੂ ਨੇ ਉਸਨੂੰ ਆਖਿਆ, “ਫਿਰ ਬੱਚਿਆਂ ਦਾ ਮਾਫ ਹੋਵੇ।</verse>
				<verse number="27">ਪਰ ਇਸ ਲਈ ਜੋ ਅਸੀਂ ਉਹਨਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਝੀਲ ਤੇ ਜਾ ਆਪਣੀ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਫੜੇ ਉਸਦਾ ਮੂੰਹ ਖੋਲ੍ਹ ਤੁਹਾਨੂੰ ਇੱਕ ਸਿੱਕਾ ਮਿਲੇਗਾ। ਉਸਨੂੰ ਲਓ ਅਤੇ ਉਹਨਾਂ ਨੂੰ ਮੇਰੇ ਅਤੇ ਤੁਹਾਡੇ ਬਦਲੇ ਕਰਦੇ ਦੇਣਾਂ।”</verse>
			</chapter>
			<chapter number="18">
				<verse number="1">ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, “ਸਵਰਗ ਰਾਜ ਵਿੱਚ ਵੱਡਾ ਕੌਣ ਹੈ?”</verse>
				<verse number="2">ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ।</verse>
				<verse number="3">ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣਾ ਨਜ਼ਰੀਆ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।</verse>
				<verse number="4">ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾ ਛੋਟਾ ਨਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।</verse>
				<verse number="5">ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।</verse>
				<verse number="6">“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।</verse>
				<verse number="7">ਹਾਏ ਇਸ ਸੰਸਾਰ ਉੱਤੇ, ਜਿਸ ਕਾਰਨ ਲੋਕ ਠੋਕਰ ਖਾਂਦੇ ਹਨ! ਕਿਉ ਜੋ ਠੋਕਰ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਠੋਕਰ ਦਾ ਕਾਰਨ ਬਣਦਾ ਹੈ!</verse>
				<verse number="8">ਜੇ ਤੇਰਾ ਹੱਥ ਜਾ ਤੇਰਾ ਪੈਰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੁਹਾਡੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਹੋਇਆ ਵੀ ਤੁਸੀਂ ਸਦੀਪਕ ਅੱਗ ਵਿੱਚ ਸੁੱਟੇ ਜਾਵੋਂ।</verse>
				<verse number="9">ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਇਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਦੋ ਅੱਖਾਂ ਹੋਣਾ ਅਤੇ ਨਰਕ ਦੀ ਅੱਗ ਵਿੱਚ ਸੁੱਟੇ ਜਾਣ ਨਾਲੋਂ ਤੁਹਾਡੇ ਲਈ ਇੱਕ ਅੱਖ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ।</verse>
				<verse number="10">“ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।</verse>
				<verse number="11">ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਬਚਾਉਣ ਆਇਆ ਹੈ।”</verse>
				<verse number="12">“ਤੁਸੀਂ ਕੀ ਸੋਚਦੇ ਹੋ? ਅਗਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਜੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਲੱਭਣ ਲਈ ਨਹੀਂ ਜਾਵੇਗਾ?</verse>
				<verse number="13">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਉਸਨੂੰ ਉਹ ਲੱਭ ਲੈਦਾ ਹੈ, ਤਾਂ ਉਹਨਾਂ ਨੜਿੰਨਵਿਆਂ ਦੇ ਕਾਰਨ ਜਿਹੜੀਆਂ ਗੁਆਚੀਆ ਨਹੀਂ ਸਨ, ਉਹਨਾਂ ਨਾਲੋਂ ਵਧੇਰੇ ਖੁਸ਼ ਹੁੰਦਾ ਹੈ।</verse>
				<verse number="14">ਇਸੇ ਤਰ੍ਹਾਂ ਸਵਰਗ ਵਿੱਚ ਤੁਹਾਡਾ ਪਿਤਾ ਵੀ ਨਹੀਂ ਚਾਹੁੰਦਾ, ਕਿ ਇਨ੍ਹਾਂ ਛੋਟਿਆਂ ਵਿੱਚੋਂ ਕੋਈ ਵੀ ਨਾਸ਼ ਹੋ ਜਾਵੇ।</verse>
				<verse number="15">“ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ।</verse>
				<verse number="16">ਅਗਰ ਉਹ ਤੁਹਾਡੀ ਨਾ ਸੁਣਨ, ਤਾਂ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਲੈ ਜਾਓ, ‘ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।’</verse>
				<verse number="17">ਜੇ ਉਹ ਉਹਨਾਂ ਦੀ ਵੀ ਨਾ ਸੁਣਨ, ਤਾਂ ਕਲੀਸਿਆ ਨੂੰ ਦੱਸਦੇ; ਅਤੇ ਜੇ ਉਹ ਕਲੀਸਿਆ ਦੀ ਵੀ ਨਾ ਸੁਣਨ, ਤਾਂ ਉਨ੍ਹਾਂ ਨਾਲ ਉਵੇਂ ਪੇਸ਼ ਆਓ ਜਿਵੇਂ ਇੱਕ ਮੂਰਤੀ ਪੂਜਕ ਜਾਂ ਚੁੰਗੀ ਲੈਣ ਵਾਲੇ ਹੋਣ।</verse>
				<verse number="18">“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ, ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।</verse>
				<verse number="19">“ਦੁਬਾਰਾ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ, ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।</verse>
				<verse number="20">ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿੱਚਕਾਰ ਹਾਂ।”</verse>
				<verse number="21">ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”</verse>
				<verse number="22">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਗੁਣਾ ਤੱਕ।</verse>
				<verse number="23">“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।</verse>
				<verse number="24">ਜਦ ਉਸਨੇ ਸ਼ੁਰੂ ਕੀਤਾ, ਤਾਂ ਇੱਕ ਮਨੁੱਖ ਉਸ ਦੇ ਕੋਲ ਲਿਆਏ, ਜਿਸਦਾ ਦਸ ਹਜ਼ਾਰ ਥੈਲੇ ਸੋਨੇ ਦਾ ਬਕਾਇਆ ਸੀ।</verse>
				<verse number="25">ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ, ਅਤੇ ਕਰਜ਼ਾ ਭਰ ਲਿਆਂ ਜਾਵੇ।</verse>
				<verse number="26">“ਤਦ ਉਸ ਨੌਕਰ ਨੇ ਗੁਟਨੇ ਟੇਕ ਕੇ ਬੇਨਤੀ ਕੀਤੀ, ਸੁਆਮੀ ਜੀ ਕ੍ਰਿਪਾ ਕਰਕੇ ਧੀਰਜ ਰੱਖੋ, ‘ਮੈਂ ਤੁਹਾਡਾ ਸਾਰਾ ਕਰਜ਼ਾ ਮੋੜ ਦਿਆਂਗਾ।’</verse>
				<verse number="27">ਤਦ ਉਸ ਨੌਕਰ ਦੇ ਮਾਲਕ ਨੇ ਉਸਦੇ ਉੱਤੇ ਤਰਸ ਖਾ ਕੇ ਉਸਨੂੰ ਛੱਡ ਦਿੱਤਾ ਅਤੇ ਉਸਦਾ ਸਾਰਾ ਕਰਜ਼ਾ ਮਾਫ਼ ਕਰ ਦਿੱਤਾ।</verse>
				<verse number="28">“ਪਰ ਜਦੋਂ ਉਹ ਨੌਕਰ ਬਾਹਰ ਆਇਆ, ਤਦ ਉਸਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਨੂੰ ਮਿਲਿਆ, ਜਿਸਦੇ ਕੋਲੋ ਉਸਨੇ ਚਾਂਦੀ ਦੇ ਸੌ ਦੀਨਾਰ ਦਾ ਕਰਜ਼ਾ ਲੈਣਾ ਸੀ। ਉਸਨੇ ਉਸਨੂੰ ਗਲੇ ਤੋਂ ਫੜ੍ਹ ਕੇ ਕਹਿਣਾ ਸ਼ੁਰੂ ਕੀਤਾ, ਜੋ ਕੁਝ ਮੈਂ ਤੇਰੇ ਤੋਂ ਲੈਣਾ ਹੈ ਉਹ ਮੈਨੂੰ ਵਾਪਸ ਕਰ।</verse>
				<verse number="29">“ਤਦ ਉਸਦੇ ਨਾਲ ਦਾ ਨੌਕਰ ਉਸਦੇ ਪੈਰਾਂ ਵਿੱਚ ਡਿੱਗ ਕੇ ਬੇਨਤੀ ਕੀਤੀ, ‘ਧੀਰਜ ਰੱਖ, ਮੈਂ ਤੇਰਾ ਸਭ ਕੁਝ ਵਾਪਸ ਦੇ ਦੇਵੇਂਗਾ।’</verse>
				<verse number="30">“ਪਰ ਉਸਨੇ ਉਸਦੀ ਨਹੀਂ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।</verse>
				<verse number="31">ਜਦੋਂ ਦੂਸਰਿਆ ਨੌਕਰਾਂ ਨੇ ਇਹ ਸਭ ਵੇਖਿਆ ਜੋ ਉੱਥੇ ਹੋਇਆ ਸੀ, ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਸਭ ਕੁਝ ਆਪਣੇ ਸੁਆਮੀ ਨੂੰ ਦੱਸ ਦਿੱਤਾ ਜੋ ਕੁਝ ਉੱਥੇ ਹੋਇਆ।</verse>
				<verse number="32">“ਤਦ ਉਸਦੇ ਮਾਲਕ ਨੇ ਉਸਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, ‘ਉਏ ਦੁਸ਼ਟ ਨੌਕਰ ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।</verse>
				<verse number="33">ਫਿਰ ਜਿਸ ਤਰ੍ਹਾ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾ ਦਯਾ ਨਹੀਂ ਸੀ ਕਰਨੀ ਚਾਹੀਦੀ?’</verse>
				<verse number="34">ਉਸਦੇ ਮਾਲਕ ਨੇ ਕ੍ਰੋਧੀ ਹੋ ਕੇ ਉਸਨੂੰ ਦੁੱਖ ਦੇਣ ਵਾਲਿਆ ਦੇ ਹਵਾਲੇ ਕਰ ਦਿੱਤਾ, ਜਦੋਂ ਤੱਕ ਉਹ ਸਾਰਾ ਕਰਜ਼ਾ ਵਾਪਸ ਨਾ ਦੇਵੇ।</verse>
				<verse number="35">“ਇਸੇ ਤਰ੍ਹਾ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ, ਜੇ ਤੁਸੀਂ ਆਪਣੇ ਭੈਣ-ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।”</verse>
			</chapter>
			<chapter number="19">
				<verse number="1">ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਉਹ ਗਲੀਲ ਪ੍ਰਦੇਸ਼ ਨੂੰ ਛੱਡ ਯਰਦਨ ਨਦੀ ਦੇ ਪਾਰ ਯਹੂਦਿਯਾ ਪ੍ਰਦੇਸ਼ ਵਿੱਚ ਆਏ।</verse>
				<verse number="2">ਤਾਂ ਬਹੁਤ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ। ਅਤੇ ਉਸਨੇ ਉੱਥੇ ਉਹਨਾਂ ਦੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।</verse>
				<verse number="3">ਕੁਝ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਸਦੇ ਕੋਲ ਆਏ ਅਤੇ ਬੋਲੇ, “ਕੀ ਮਨੁੱਖ ਲਈ ਬਿਵਸਥਾ ਅਨੁਸਾਰ ਇਹ ਸਹੀ ਹੈ ਜੋ ਉਹ ਕਿਸੇ ਕਾਰਨ ਆਪਣੀ ਪਤਨੀ ਤਲਾਕ ਦੇਵੇ?”</verse>
				<verse number="4">ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’</verse>
				<verse number="5">ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’</verse>
				<verse number="6">ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”</verse>
				<verse number="7">ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਦੇ ਕੇ ਉਸਨੂੰ ਤਿਆਗ ਦੇਵੇ?”</verse>
				<verse number="8">ਯਿਸ਼ੂ ਨੇ ਜਵਾਬ ਦਿੱਤਾ, “ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ ਕਿਉਂਕਿ ਤੁਹਾਡੇ ਦਿਲ ਕਠੋਰ ਸਨ। ਪਰ ਸੁਰੂਆਤ ਤੋਂ ਅਜਿਹਾ ਨਹੀਂ ਸੀ।</verse>
				<verse number="9">ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ, ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ।”</verse>
				<verse number="10">ਤਾਂ ਚੇਲਿਆਂ ਨੇ ਉਸਨੂੰ ਕਿਹਾ, “ਜੇ ਪਤੀ-ਪਤਨੀ ਦੇ ਵਿੱਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।”</verse>
				<verse number="11">ਯਿਸ਼ੂ ਨੇ ਉੱਤਰ ਦਿੱਤਾ, “ਇਹ ਗੱਲ ਸਾਰਿਆ ਲਈ ਨਹੀਂ, ਸਿਰਫ ਉਹਨਾਂ ਲਈ ਜਿੰਨ੍ਹਿਆਂ ਨੂੰ ਬਖ਼ਸੀ ਗਈ ਹੈ।</verse>
				<verse number="12">ਕਿਉਂਕਿ ਇੱਥੇ ਕੁਝ ਖੁਸਰੇ ਹਨ ਜਿਹੜੇ ਜਨਮ ਤੋਂ ਇਸ ਪ੍ਰਕਾਰ ਜਨਮੇ ਹਨ, ਅਤੇ ਕੁਝ ਖੁਸਰੇ ਅਜਿਹੇ ਹਨ ਜੋ ਦੂਸਰਿਆ ਦੁਆਰਾ ਖੁਸਰੇ ਬਣਾਏ ਗਏ ਹਨ, ਅਤੇ ਕੁਝ ਲੋਕਾਂ ਨੇ ਆਪਣੇ ਆਪ ਨੂੰ ਸਵਰਗ ਦੇ ਰਾਜ ਲਈ ਖੁਸਰਿਆਂ ਵਾਂਗ ਰਹਿਣ ਦੀ ਚੋਣ ਕੀਤੀ। ਜਿਹੜਾ ਵੀ ਇਸ ਨੂੰ ਸਵੀਕਾਰ ਕਰ ਸਕਦਾ ਹੈ ਉਹ ਸਵੀਕਾਰ ਕਰੇ।”</verse>
				<verse number="13">ਤਦ ਲੋਕ ਆਪਣੇ ਬੱਚਿਆਂ ਨੂੰ ਯਿਸ਼ੂ ਕੋਲ ਲਿਆਏ ਤਾਂ ਜੋ ਉਹ ਉਹਨਾਂ ਉੱਪਰ ਹੱਥ ਰੱਖ ਕੇ ਪ੍ਰਾਰਥਨਾ ਕਰਨ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।</verse>
				<verse number="14">ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੈ।”</verse>
				<verse number="15">ਜਦੋਂ ਉਸਨੇ ਉਹਨਾਂ ਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ, ਤਾਂ ਉਸ ਤੋਂ ਬਾਅਦ ਉਹ ਉੱਥੋਂ ਚਲੇ ਗਏ।</verse>
				<verse number="16">ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾ ਜੋ ਮੈਨੂੰ ਸਦੀਪਕ ਜੀਵਨ ਮਿਲੇ?”</verse>
				<verse number="17">ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾ ਨੂੰ ਮੰਨ।”</verse>
				<verse number="18">ਉਸਨੇ ਆਖਿਆ, “ਕਿਹੜਾ ਹੁਕਮ?” ਤਾਂ ਯਿਸ਼ੂ ਨੇ ਜਵਾਬ ਦਿੱਤਾ, “ ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ,</verse>
				<verse number="19">ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ ”</verse>
				<verse number="20">ਉਸ ਜਵਾਨ ਨੇ ਆਖਿਆ। “ਮੈਂ ਤਾਂ ਇਹ ਸਾਰਿਆ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ, ਫਿਰ ਹੁਣ ਮੇਰੇ ਵਿੱਚ ਕਿਸ ਚੀਜ਼ ਦੀ ਘਾਟ ਹੈ?”</verse>
				<verse number="21">ਯਿਸ਼ੂ ਉਸਨੂੰ ਆਖਦੇ ਹਨ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ, ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ। ਅਤੇ ਆ ਮੇਰੇ ਮਗਰ ਹੋ ਤੁਰ।”</verse>
				<verse number="22">ਜਦ ਉਸ ਜਵਾਨ ਨੇ ਇਹ ਗੱਲ ਸੁਣੀ ਤਾਂ ਉਹ ਉਦਾਸ ਹੋ ਕੇ ਚਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।</verse>
				<verse number="23">ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।</verse>
				<verse number="24">ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”</verse>
				<verse number="25">ਜਦੋਂ ਚੇਲਿਆਂ ਨੇ ਇਹ ਸੁਣਿਆ ਤਾਂ ਬਹੁਤ ਹੈਰਾਨ ਹੋਏ ਅਤੇ ਪੁੱਛਿਆ, “ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?”</verse>
				<verse number="26">ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”</verse>
				<verse number="27">ਤਦ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ! ਫਿਰ ਸਾਨੂੰ ਕੀ ਮਿਲੇਗਾ?”</verse>
				<verse number="28">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸ੍ਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ, ਤਦ ਤੁਸੀਂ ਵੀ ਮੇਰੇ ਨਾਲ ਬਾਰ੍ਹਾਂ ਸਿੰਘਸਣਾਂ ਉੱਤੇ ਬੈਠੋਗੇ, ਅਤੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਗੇ।</verse>
				<verse number="29">ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪ੍ਰਪਾਤ ਕਰੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।</verse>
				<verse number="30">ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ, ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।”</verse>
			</chapter>
			<chapter number="20">
				<verse number="1">“ਸਵਰਗ ਦਾ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਤੜਕੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ ਵਿੱਚ ਮਜ਼ਦੂਰ ਲਗਾਵੇ।</verse>
				<verse number="2">ਅਤੇ ਉਹ ਮਜ਼ਦੂਰਾਂ ਨੂੰ ਇੱਕ ਦੀਨਾਰ ਦਿਹਾੜੀ ਦੇਣ ਲਈ ਸਹਿਮਤ ਹੋ ਗਿਆ ਅਤੇ ਉਹਨਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।</verse>
				<verse number="3">“ਅਤੇ ਸਵੇਰ ਦੇ ਨੌਂ ਕੇ ਵਜੇ ਉਹ ਬਾਹਰ ਗਿਆ ਅਤੇ ਉਸਨੇ ਬਾਜ਼ਾਰਾਂ ਵਿੱਚ ਖੜ੍ਹੇ ਹੋਰਾਂ ਨੂੰ ਜੋ ਕੁਝ ਵੀ ਨਹੀਂ ਕਰ ਰਹੇ ਸਨ ਵੇਖਿਆ।</verse>
				<verse number="4">ਅਤੇ ਉਹਨਾਂ ਨੂੰ ਆਖਿਆ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ ਵਿੱਚ ਕੰਮ ਕਰੋ, ਅਤੇ ਜੋ ਵੀ ਸਹੀ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ।’ ”</verse>
				<verse number="5">ਅਤੇ ਉਹ ਗਏ। “ਉਹ ਫਿਰ ਦੁਬਾਰਾ ਦਿਨ ਦੇ ਤਿੰਨ ਕੇ ਵਜੇ ਬਾਹਰ ਗਿਆ ਅਤੇ ਉਸੇ ਤਰ੍ਹਾਂ ਹੀ ਕੀਤਾ।</verse>
				<verse number="6">ਲਗਭਗ ਸ਼ਾਮ ਦੇ ਪੰਜ ਵਜੇ ਉਹ ਬਾਹਰ ਗਿਆ ਅਤੇ ਉਸ ਨੇ ਹੋਰਨਾਂ ਨੂੰ ਆਸ-ਪਾਸ ਖੜ੍ਹੇ ਵੇਖਿਆ। ਉਸਨੇ ਉਹਨਾਂ ਨੂੰ ਪੁੱਛਿਆ, ‘ਤੁਸੀਂ ਸਾਰਾ ਦਿਨ ਇੱਥੇ ਵਿਹਲੇ ਕਿਉਂ ਖੜ੍ਹੇ ਹੋ?’ ”</verse>
				<verse number="7">ਉਹਨਾਂ ਉੱਤਰ ਦਿੱਤਾ “ ‘ਕਿਉਂਕਿ ਸਾਨੂੰ ਕਿਸੇ ਨੇ ਕੰਮ ਨਹੀਂ ਦਿੱਤਾ।’  “ਉਸਨੇ ਉਹਨਾਂ ਨੂੰ ਕਿਹਾ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ ਵਿੱਚ ਕੰਮ ਕਰੋ।’</verse>
				<verse number="8">“ਜਦੋਂ ਸ਼ਾਮ ਹੋਈ, ਤਾਂ ਬਾਗ ਦੇ ਮਾਲਕ ਨੇ ਆਪਣੇ ਮੁਖੀ ਨੂੰ ਕਿਹਾ, ‘ਮਜ਼ਦੂਰਾਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈ ਕੇ ਪਹਿਲਿਆ ਤੱਕ ਉਹਨਾਂ ਨੂੰ ਮਜ਼ਦੂਰੀ ਦੇ।’</verse>
				<verse number="9">“ਅਤੇ ਜਦੋਂ ਉਹ ਮਜ਼ਦੂਰ ਆਏ ਜਿਹੜੇ ਸ਼ਾਮ ਦੇ ਪੰਜ ਕੇ ਵਜੇ ਕੰਮ ਤੇ ਲੱਗੇ ਸਨ ਤਾਂ ਉਹਨਾਂ ਨੂੰ ਵੀ ਇੱਕ ਦੀਨਾਰ ਮਿਲਿਆ।</verse>
				<verse number="10">ਅਤੇ ਜਦੋਂ ਉਹ ਆਏ ਜਿੰਨ੍ਹਾ ਨੂੰ ਪਹਿਲਾਂ ਕੰਮ ਤੇ ਲਗਾਇਆ ਸੀ, ਉਹਨਾਂ ਇਹ ਸਮਝਿਆ ਕਿ ਸਾਨੂੰ ਵੱਧ ਮਿਲੇਗਾ। ਪਰ ਉਹਨਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।</verse>
				<verse number="11">ਜਦੋਂ ਉਹਨਾਂ ਨੂੰ ਦੀਨਾਰ ਮਿਲਿਆ, ਤਾਂ ਉਹ ਮਾਲਕ ਦੇ ਵਿਰੁੱਧ ਬੁੜ-ਬੁੜ ਕਰਨ ਲੱਗੇ।</verse>
				<verse number="12">ਅਤੇ ਬੋਲੇ ਜੋ ਇਨ੍ਹਾਂ ਪਿਛਲਿਆਂ ਨੇ ਇੱਕੋ ਘੰਟਾ ਕੰਮ ਕੀਤਾ, ‘ਅਤੇ ਤੁਸੀਂ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਨੇ ਸਾਰਾ ਦਿਨ ਧੁੱਪ ਅਤੇ ਭਾਰ ਸਹਾ।’</verse>
				<verse number="13">“ਤਦ ਉਸਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮੈਂ ਤੁਹਾਡੇ ਨਾਲ ਬੇਇਨਸਾਫ਼ੀ ਨਹੀਂ ਕਰਦਾ, ਮਿੱਤਰ। ਕੀ ਤੁਸੀਂ ਮੇਰੇ ਨਾਲ ਇੱਕ ਦੀਨਾਰ ਤੇ ਕੰਮ ਕਰਨ ਲਈ ਸਹਿਮਤ ਨਹੀਂ ਹੋਏ ਸੀ?</verse>
				<verse number="14">ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੋਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।</verse>
				<verse number="15">ਕੀ ਭਲਾ ਮੈਨੂੰ ਇਹ ਅਧਿਕਾਰ ਨਹੀਂ ਕਿ ਜੋ ਚਾਹੇ ਮੈਂ ਆਪਣੇ ਪੈਸੇ ਨਾਲ ਕਰਾ? ਜਾਂ ਕੀ ਤੁਸੀਂ ਈਰਖਾ ਕਰ ਰਹੇ ਹੋ ਕਿਉਂਕਿ ਮੈਂ ਖੁੱਲ੍ਹੇ ਦਿਲ ਵਾਲਾ ਹਾਂ?’</verse>
				<verse number="16">“ਇਸੇ ਤਰ੍ਹਾਂ ਜਿਹੜੇ ਪਹਿਲੇ ਹਨ ਪਿਛਲੇ ਹੋਣਗੇ ਅਤੇ ਜਿਹੜੇ ਪਿਛਲੇ ਹਨ ਉਹ ਪਹਿਲੇ ਹੋਣਗੇ।”</verse>
				<verse number="17">ਜਦੋਂ ਯਿਸ਼ੂ ਯੇਰੂਸ਼ਲੇਮ ਨੂੰ ਜਾ ਰਹੇ ਸਨ। ਅਤੇ ਰਾਸਤੇ ਵਿੱਚ ਬਾਰਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਆਖਿਆ,</verse>
				<verse number="18">“ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਅਤੇ ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ।</verse>
				<verse number="19">ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਤਾਂ ਕਿ ਉਹ ਉਸਦਾ ਮਜ਼ਾਕ ਉਡਾਉਣ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ। ਪਰ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ!”</verse>
				<verse number="20">ਤਦ ਜ਼ਬਦੀ ਦੇ ਪੁੱਤਰ ਦੀ ਮਾਤਾ ਆਪਣੇ ਪੁੱਤਰ ਨੂੰ ਯਿਸ਼ੂ ਕੋਲ ਲਿਆਈ ਅਤੇ ਉਹਨਾਂ ਅੱਗੇ ਗੋਡੇ ਟੇਕ ਕੇ ਇੱਕ ਬੇਨਤੀ ਕਰਨ ਲੱਗੀ।</verse>
				<verse number="21">ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਪਾਸੇ ਬੈਠੇ।”</verse>
				<verse number="22">ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ; ਤਦ ਯਿਸ਼ੂ ਨੇ ਉਸਦੇ ਪੁੱਤਰਾਂ ਨੂੰ ਪੁੱਛਿਆ ਕੀ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਤੁਸੀਂ ਪੀ ਸਕਦੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਅਸੀਂ ਪੀ ਸਕਦੇ ਹਾਂ।”</verse>
				<verse number="23">ਯਿਸ਼ੂ ਨੇ ਉਹਨਾਂ ਕਿਹਾ, “ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹਨਾਂ ਨੂੰ ਤਿਆਰ ਕੀਤਾ ਹੈ।”</verse>
				<verse number="24">ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹਨਾਂ ਦੋਵਾਂ ਭਰਾਵਾਂ ਨਾਲ ਗੁੱਸੇ ਹੋਏ।</verse>
				<verse number="25">ਤਦ ਯਿਸ਼ੂ ਨੇ ਉਹਨਾਂ ਸਾਰਿਆ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜੋ ਗ਼ੈਰ-ਯਹੂਦੀਆਂ ਦੇ ਅਧਿਕਾਰੀ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ, ਅਤੇ ਉਹ ਜਿਹੜੇ ਉੱਚ ਅਧਿਕਾਰੀ ਹਨ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਹਨ।</verse>
				<verse number="26">ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,</verse>
				<verse number="27">ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ</verse>
				<verse number="28">ਜਿਵੇਂ ਕਿ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ ਆਇਆ, ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ।”</verse>
				<verse number="29">ਜਦੋਂ ਯਿਸ਼ੂ ਅਤੇ ਉਹਨਾਂ ਦੇ ਚੇਲੇ ਯੇਰੀਖ਼ੋ ਨਗਰ ਵਿੱਚੋਂ ਬਾਹਰ ਆ ਰਹੇ ਸਨ, ਤਦ ਬਹੁਤ ਵੱਡੀ ਭੀੜ ਉਹਨਾਂ ਦੇ ਪਿੱਛੇ ਤੁਰ ਪਈ।</verse>
				<verse number="30">ਅਤੇ ਦੋ ਅੰਨ੍ਹੇ ਜਿਹੜੇ ਸੜਕ ਦੇ ਕਿਨਾਰੇ ਬੈਠੇ ਸਨ, ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਉਸ ਰਾਸਤੇ ਵੱਲ ਦੀ ਜਾ ਰਹੇ ਹਨ, ਤਾਂ ਉਹ ਉੱਚੀ ਪੁਕਾਰ ਕੇ ਕਹਿਣ ਲੱਗੇ, “ਪ੍ਰਭੂ ਜੀ, ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”</verse>
				<verse number="31">ਭੀੜ ਨੇ ਉਹਨਾਂ ਨੂੰ ਝਿੜਕਿਆ ਅਤੇ ਕਿਹਾ ਚੁੱਪ ਕਰੋ, ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਬੋਲੇ, “ਪ੍ਰਭੂ ਜੀ, ਦਾਵੀਦ ਦੇ ਪੁੱਤਰ ਸਾਡੇ ਉੱਤੇ ਰਹਿਮ ਕਰੋ!”</verse>
				<verse number="32">ਤਦ ਯਿਸ਼ੂ ਨੇ ਰੁਕ ਕੇ ਉਹਨਾਂ ਨੂੰ ਕੋਲ ਬੁਲਾਇਆ, ਅਤੇ ਕਿਹਾ। “ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾ?”</verse>
				<verse number="33">ਉਹਨਾਂ ਨੇ ਜਵਾਬ ਦਿੱਤਾ, “ਪ੍ਰਭੂ ਜੀ, ਅਸੀਂ ਵੇਖਣਾ ਚਾਹੁੰਦੇ ਹਾਂ।”</verse>
				<verse number="34">ਯਿਸ਼ੂ ਨੇ ਤਰਸ ਖਾ ਕੇ ਉਹਨਾਂ ਦੀਆਂ ਅੱਖਾਂ ਨੂੰ ਛੂਹਿਆ। ਅਤੇ ਤੁਰੰਤ ਹੀ ਉਹ ਵੇਖਣ ਲੱਗੇ ਅਤੇ ਉਹ ਦੇ ਮਗਰ ਤੁਰ ਪਏ।</verse>
			</chapter>
			<chapter number="21">
				<verse number="1">ਜਦੋਂ ਯਿਸ਼ੂ ਅਤੇ ਉਹਨਾਂ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਤਦ ਯਿਸ਼ੂ ਆਪਣੇ ਦੋ ਚੇਲਿਆਂ ਨੂੰ ਇਹ ਆਗਿਆ ਨਾਲ ਅੱਗੇ ਭੇਜਦੇ ਹਨ,</verse>
				<verse number="2">ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਮ੍ਹਣੇ ਹੈ, ਅਤੇ ਪਿੰਡ ਵਿੱਚ ਵੜਦੇ ਹੀ ਤੁਹਾਨੂੰ ਇੱਕ ਗਧੀ ਬੰਨ੍ਹੀ ਹੋਈ ਮਿਲੇਗੀ ਅਤੇ ਉਸਦੇ ਨਾਲ ਉਸਦਾ ਬੱਚਾ ਵੀ। ਉਸਨੂੰ ਖੋਲ ਕੇ ਮੇਰੇ ਕੋਲ ਲਿਆਓ।</verse>
				<verse number="3">ਜੇ ਕੋਈ ਤੁਹਾਨੂੰ ਕੁਝ ਕਹੇ, ਤਾਂ ਆਖਣਾ ਕਿ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ, ਫਿਰ ਉਹ ਉਸੇ ਵੇਲੇ ਉਹਨਾਂ ਨੂੰ ਭੇਜ ਦੇਣਗੇ।”</verse>
				<verse number="4">ਇਹ ਨਬੀ ਦੁਆਰਾ ਕਹੇ ਗਏ ਬਚਨਾਂ ਨੂੰ ਪੂਰਾ ਕਰਨ ਲਈ ਹੋਇਆ:</verse>
				<verse number="5">“ਸੀਯੋਨ ਦੀ ਬੇਟੀ ਨੂੰ ਆਖੋ, ‘ਵੇਖੋ, ਤੁਹਾਡਾ ਰਾਜਾ ਤੁਹਾਡੇ ਕੋਲ ਆਉਂਦਾ ਹੈ, ਅਧੀਨਗੀ ਅਤੇ ਇੱਕ ਗਧੇ ਉੱਤੇ ਸਵਾਰ ਹੋ ਕੇ, ਅਤੇ ਗਧੀ ਦੇ ਬੱਚੇ ਉੱਤੇ, ਭਾਰ ਢੋਣ ਵਾਲੇ ਦੇ ਬੱਚੇ ਉੱਪਰ।’ ”</verse>
				<verse number="6">ਤਦ ਉਹ ਦੋ ਚੇਲੇ ਗਏ ਅਤੇ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾ ਹੀ ਕੀਤਾ।</verse>
				<verse number="7">ਅਤੇ ਉਹ ਗਧੀ ਅਤੇ ਉਸ ਦੇ ਬੱਚੇ ਨੂੰ ਲਿਆਏ, ਅਤੇ ਉਹਨਾਂ ਉੱਤੇ ਆਪਣੇ ਕੱਪੜੇ ਪਾ ਦਿੱਤੇ ਤਾਂ ਕਿ ਯਿਸ਼ੂ ਉੱਪਰ ਬੈਠ ਜਾਣ।</verse>
				<verse number="8">ਅਤੇ ਭੀੜ ਵਿੱਚੋਂ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਪਰ ਹੋਰਨਾ ਨੇ ਦਰੱਖ਼ਤਾ ਦੀਆ ਟਾਹਣੀਆ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।</verse>
				<verse number="9">ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਜਾ ਰਹੀ ਸੀ ਅਤੇ ਪਿੱਛੇ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸੰਨਾ ਉੱਚੇ ਸਵਰਗ ਦੇ ਵਿੱਚ!”</verse>
				<verse number="10">ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਆਏ, ਤਾਂ ਪੂਰੇ ਨਗਰ ਵਿੱਚ ਹਲ-ਚਲ ਮੱਚ ਗਈ, ਅਤੇ ਪੁੱਛਣ ਲੱਗੇ, “ਕੌਣ ਹੈ ਇਹ?”</verse>
				<verse number="11">ਤਾਂ ਲੋਕਾਂ ਨੇ ਉੱਤਰ, “ਇਹ ਯਿਸ਼ੂ ਹੈ, ਗਲੀਲ ਦੇ ਨਾਜ਼ਰੇਥ ਦਾ ਨਬੀ।”</verse>
				<verse number="12">ਫਿਰ ਯਿਸ਼ੂ ਹੈਕਲ ਵਿੱਚ ਗਏ ਅਤੇ ਉਹਨਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਲੋਕ ਕੁਰਬਾਨੀ ਲਈ ਜਾਨਵਰ ਵੇਚਦੇ ਅਤੇ ਖਰੀਦਦੇ ਸਨ। ਤਾਂ ਯਿਸ਼ੂ ਨੇ ਸਾਹੁਕਾਰਾ ਦੀਆ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕਿਆਂ ਨੂੰ ਉਲਟਾ ਦਿੱਤਾ।</verse>
				<verse number="13">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਰਹੇ ਹੋ।’ ”</verse>
				<verse number="14">ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹਨਾਂ ਕੋਲ ਆਏ, ਅਤੇ ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।</verse>
				<verse number="15">ਜਦੋਂ ਮੁੱਖ ਜਾਜਕਾਂ ਅਤੇ ਉਪਦੇਸ਼ਕਾ ਨੇ ਉਹ ਅਚਰਜ਼ ਕੰਮ ਵੇਖੇ ਜਿਹੜੇ ਯਿਸ਼ੂ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਆਵਾਜ਼ ਨਾਲ ਬੋਲਦੇ ਅਤੇ, “ਦਾਵੀਦ ਪੁੱਤਰ ਦੀ ਹੋਸਨਾ,” ਆਖਦੇ ਵੇਖਿਆ, ਤਾਂ ਉਹ ਗੁੱਸੇ ਹੋ ਗਏ।</verse>
				<verse number="16">ਉਹਨਾਂ ਨੇ ਯਿਸ਼ੂ ਨੂੰ ਕਿਹਾ, “ਕੀ ਤੂੰ ਸੁਣਦਾ ਹੈ ਜੋ ਇਹ ਕੀ ਆਖਦੇ ਹਨ?” ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਾਂ, ਕੀ ਤੁਸੀਂ ਇਹ ਕਦੇ ਨਹੀਂ ਪੜ੍ਹਿਆ, “ ‘ਬੱਚਿਆਂ ਅਤੇ ਦੁੱਧ ਚੁੰਗਣ ਵਾਲਿਆ ਦੇ ਮੂੰਹੋਂ ਉਸਤਤ ਪੂਰੀ ਕਰਵਾਈ?’ ”</verse>
				<verse number="17">ਤਾਂ ਉਹ ਉਹਨਾਂ ਨੂੰ ਛੱਡ ਕੇ ਸ਼ਹਿਰ ਤੋਂ ਬਾਹਰ ਚਲਾ ਗਿਆ, ਅਤੇ ਬੈਥਨੀਆ ਵਿੱਚ ਆ ਕੇ ਰਾਤ ਕੱਟੀ।</verse>
				<verse number="18">ਸਵੇਰੇ, ਜਦੋਂ ਯਿਸ਼ੂ ਵਾਪਸ ਸ਼ਹਿਰ ਨੂੰ ਜਾ ਰਹੇ ਸੀ, ਤਾਂ ਉਹਨਾਂ ਨੂੰ ਭੁੱਖ ਲੱਗੀ।</verse>
				<verse number="19">ਅਤੇ ਰਾਸਤੇ ਵਿੱਚ ਇੱਕ ਹੰਜ਼ੀਰ ਦਾ ਰੁੱਖ ਵੇਖ ਕੇ, ਉਸਦੇ ਨੇੜੇ ਗਏ ਪਰ ਪੱਤਿਆਂ ਤੋਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਮਿਲਿਆ। ਤਾਂ ਉਹਨਾਂ ਨੇ ਆਖਿਆ, “ਅੱਜ ਤੋਂ ਬਾਅਦ ਤੈਨੂੰ ਕਦੇ ਫਲ ਨਾ ਲੱਗੇ!” ਤਾਂ ਉਸੇ ਵਕਤ ਉਹ ਅੰਜੀਰ ਦਾ ਰੁੱਖ ਸੁੱਕ ਗਿਆ।</verse>
				<verse number="20">ਜਦੋਂ ਚੇਲਿਆਂ ਨੇ ਇਹ ਵੇਖਿਆ, ਤਾਂ ਉਹ ਹੈਰਾਨ ਹੋ ਗਏ। ਅਤੇ ਇੱਕ ਦੂਸਰੇ ਨੂੰ ਆਖਣ ਲੱਗੇ, “ਕੀ ਇਹ ਹੰਜ਼ੀਰ ਦਾ ਰੁੱਖ ਐਨੀ ਜਲਦੀ ਕਿਵੇਂ ਸੁੱਕ ਗਿਆ?”</verse>
				<verse number="21">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦਾ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।</verse>
				<verse number="22">ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।”</verse>
				<verse number="23">ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ, ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸੀ, ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਉਸ ਦੇ ਕੋਲ ਆਏ। ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”</verse>
				<verse number="24">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਜੇ ਤੁਸੀਂ ਮੈਨੂੰ ਉੱਤਰ ਦਿਓ, ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।</verse>
				<verse number="25">ਯੋਹਨ ਦਾ ਬਪਤਿਸਮਾ ਕਿੱਥੋਂ ਆਇਆ ਸੀ, ਸਵਰਗ ਵੱਲੋਂ ਜਾਂ ਮਨੁੱਖ ਵੱਲੋਂ?” ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਵੱਲੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’</verse>
				<verse number="26">ਪਰ ਜੇ ਅਸੀਂ ਕਹਿੰਦੇ ਹਾਂ, ‘ਮਨੁੱਖ ਵੱਲੋਂ,’ ਤਾਂ ਲੋਕਾਂ ਤੋਂ ਡਰਦੇ ਹਾਂ, ਕਿਉਂਕਿ ਉਹ ਸਾਰੇ ਯੋਹਨ ਨੂੰ ਇੱਕ ਨਬੀ ਮੰਨਦੇ ਸਨ।”</verse>
				<verse number="27">ਤਾਂ ਉਹਨਾਂ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਤਦ ਉਸ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।</verse>
				<verse number="28">“ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਸੀ ਜਿਸਦੇ ਦੋ ਪੁੱਤਰ ਸਨ। ਉਹ ਪਹਿਲੇ ਦੇ ਕੋਲ ਗਿਆ ਅਤੇ ਬੋਲਿਆ, ‘ਪੁੱਤਰ, ਜਾ ਅਤੇ ਅੱਜ ਅੰਗੂਰੀ ਬਾਗ ਵਿੱਚ ਕੰਮ ਕਰ।’ ”</verse>
				<verse number="29">ਪੁੱਤਰ ਨੇ ਉੱਤਰ ਦਿੱਤਾ “ ‘ਮੇਰਾ ਜੀ ਨਹੀਂ ਕਰਦਾ,’ ਪਰ ਬਾਅਦ ਵਿੱਚ ਉਹ ਪਛਤਾਇਆ ਅਤੇ ਕੰਮ ਕਰਨ ਲਈ ਬਾਗ ਵਿੱਚ ਚਲਾ ਗਿਆ।</verse>
				<verse number="30">“ਫਿਰ ਪਿਤਾ ਦੂਸਰੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਇਹੋ ਹੀ ਕਿਹਾ। ਉਸਨੇ ਉੱਤਰ ਦਿੱਤਾ, ‘ਠੀਕ ਹੈ ਸ਼੍ਰੀਮਾਨ ਜੀ,’ ਪਰ ਉਹ ਨਹੀਂ ਗਿਆ।</verse>
				<verse number="31">“ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਹਨਾਂ ਉੱਤਰ ਦਿੱਤਾ, “ਪਹਿਲੇ ਨੇ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਚੁੰਗੀ ਲੈਣ ਵਾਲੇ ਅਤੇ ਵੇਸਵਾਵਾਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਗੇ।</verse>
				<verse number="32">ਕਿਉਂਕਿ ਯੋਹਨ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਧਾਰਮਿਕਤਾ ਦਾ ਰਾਹ ਵਿਖਾਉਣ ਲਈ ਆਇਆ ਸੀ, ਅਤੇ ਤੁਸੀਂ ਉਸਦਾ ਵਿਸ਼ਵਾਸ ਨਹੀਂ ਕੀਤਾ, ਪਰ ਚੁੰਗੀ ਲੈਣ ਵਾਲਿਆ ਅਤੇ ਵੇਸਵਾਵਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ। ਅਤੇ ਇਹ ਸਭ ਵੇਖ ਕੇ ਵੀ, ਤੁਸੀਂ ਨਾ ਪਛਤਾਏ ਅਤੇ ਨਾ ਵਿਸ਼ਵਾਸ ਕੀਤਾ।</verse>
				<verse number="33">“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਘਰ ਦਾ ਮਾਲਕ ਸੀ ਜਿਸਨੇ ਅੰਗੂਰੀ ਬਾਗ ਲਾਇਆ। ਅਤੇ ਉਸਦੇ ਚਾਰ-ਚੁਫੇਰੇ ਕੰਧ ਕੀਤੀ ਅਤੇ ਉਸਦੇ ਵਿੱਚ ਰਸ ਲਈ ਇੱਕ ਚੁਬੱਚਾ ਪੁੱਟਿਆ ਅਤੇ ਬੁਰਜ ਵੀ ਬਣਾਇਆ। ਫਿਰ ਉਸਨੇ ਬਾਗ ਨੂੰ ਕੁਝ ਮਾਲੀਆਂ ਨੂੰ ਕਿਰਾਏ ਤੇ ਦਿੱਤਾ ਅਤੇ ਕਿਸੇ ਹੋਰ ਜਗ੍ਹਾ ਚਲਾ ਗਿਆ।</verse>
				<verse number="34">ਜਦੋਂ ਵਾਢੀ ਦਾ ਸਮਾਂ ਆਇਆ, ਤਾਂ ਉਸਨੇ ਆਪਣੇ ਨੌਕਰਾਂ ਨੂੰ ਕਿਰਾਏਦਾਰਾਂ ਦੇ ਕੋਲ ਭੇਜਿਆ ਤਾਂ ਜੋ ਉਹ ਉਸਦਾ ਫ਼ਲ ਇਕੱਠਾ ਕਰ ਸਕਣ।</verse>
				<verse number="35">“ਅਤੇ ਕਿਰਾਏਦਾਰਾਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਕੇ; ਇੱਕ ਨੂੰ ਕੁੱਟਿਆ, ਦੂਸਰੇ ਨੂੰ ਮਾਰ ਸੁੱਟਿਆ, ਅਤੇ ਤੀਸਰੇ ਨੂੰ ਪਥਰਾਓ ਕੀਤਾ।</verse>
				<verse number="36">ਫਿਰ ਉਸਨੇ ਪਹਿਲਾਂ ਹੋਰ ਨੌਕਰਾਂ ਨੂੰ ਉਹਨਾਂ ਕੋਲ ਭੇਜਿਆ ਅਤੇ ਕਿਰਾਏਦਾਰਾਂ ਨੇ ਉਹਨਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।</verse>
				<verse number="37">ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਉਹਨਾਂ ਦੇ ਕੋਲ ਇਹ ਸੋਚ ਕੇ ਭੇਜਿਆ। ‘ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’</verse>
				<verse number="38">“ਪਰ ਜਦੋਂ ਕਿਰਾਏਦਾਰਾਂ ਨੇ ਉਸਦੇ ਪੁੱਤਰ ਨੂੰ ਵੇਖਿਆ, ਤਾਂ ਉਹ ਇੱਕ ਦੂਸਰੇ ਨੂੰ ਕਹਿਣ ਲੱਗੇ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਅਤੇ ਉਸਦਾ ਵਿਰਸਾ ਸੰਭਾਲ ਲਈਏ।’</verse>
				<verse number="39">ਅਤੇ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।</verse>
				<verse number="40">“ਇਸ ਲਈ, ਜਦੋਂ ਬਾਗ ਦਾ ਮਾਲਕ ਆਵੇਗਾ ਤਦ ਉਹਨਾਂ ਕਿਰਾਏਦਾਰਾਂ ਨਾਲ ਕੀ ਕਰੇਗਾ?”</verse>
				<verse number="41">ਉਹਨਾਂ ਨੇ ਉੱਤਰ ਦਿੱਤਾ, “ਉਹਨਾਂ ਦੁਸ਼ਟਾ ਦਾ ਬੁਰੀ ਤਰ੍ਹਾ ਨਾਸ ਕਰੇਗਾ, ਅਤੇ ਅੰਗੂਰੀ ਬਾਗ ਹੋਰਨਾਂ ਕਿਰਾਏਦਾਰਾਂ ਨੂੰ ਸੌਂਪੇਗਾ, ਜੋ ਸਮੇਂ ਤੇ ਉਸ ਨੂੰ ਫਸਲ ਦਾ ਹਿੱਸਾ ਦੇਣ।”</verse>
				<verse number="42">ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਬਚਨਾਂ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’</verse>
				<verse number="43">“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਕੋਲੋ ਖੋਹ ਕੇ ਉਹਨਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਇਸਦੇ ਯੋਗ ਫਲ ਲਿਆ ਸਕਣ।</verse>
				<verse number="44">ਅਤੇ ਜਿਹੜਾ ਵੀ ਇਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ; ਪਰ ਜਿਸ ਕਿਸੇ ਦੇ ਉੱਤੇ ਇਹ ਡਿੱਗੇਗਾ ਉਸ ਨੂੰ ਪੀਹ ਸੁੱਟੇਗਾ।”</verse>
				<verse number="45">ਜਦੋਂ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸ਼ੂ ਦਾ ਇਹ ਦ੍ਰਿਸ਼ਟਾਂਤ ਸੁਣਿਆ, ਤਾਂ ਉਹ ਸਮਝ ਗਏ ਕਿ ਯਿਸ਼ੂ ਉਹਨਾਂ ਬਾਰੇ ਗੱਲ ਕਰ ਰਹੇ ਹਨ।</verse>
				<verse number="46">ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗਿਰਫ਼ਤਾਰ ਕਰਨ ਦਾ ਰਾਹ ਲੱਭਿਆ, ਪਰ ਉਹ ਲੋਕਾਂ ਕੋਲੋ ਡਰੇ ਕਿਉਂਕਿ ਲੋਕ ਯਿਸ਼ੂ ਨੂੰ ਨਬੀ ਮੰਨਦੇ ਸਨ।</verse>
			</chapter>
			<chapter number="22">
				<verse number="1">ਯਿਸ਼ੂ ਉਹਨਾਂ ਨਾਲ ਫਿਰ ਦ੍ਰਿਸ਼ਟਾਂਤ ਵਿੱਚ ਗੱਲ ਕਰਨ ਲੱਗੇ:</verse>
				<verse number="2">“ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸਨੇ ਆਪਣੇ ਪੁੱਤਰ ਦਾ ਵਿਆਹ ਕੀਤਾ।</verse>
				<verse number="3">ਉਹ ਨੇ ਆਪਣੇ ਨੌਕਰਾਂ ਨੂੰ ਉਹਨਾਂ ਲੋਕਾਂ ਕੋਲ ਭੇਜਿਆ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਕਿ ਉਹ ਉਹਨਾਂ ਨੂੰ ਆਉਣ ਲਈ ਆਖੇ, ਪਰ ਉਹਨਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ।</verse>
				<verse number="4">“ਫਿਰ ਉਸਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ, ‘ਜੋ ਸੱਦੇ ਹੋਇਆ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ: ਮੇਰੇ ਬੈਲ ਅਤੇ ਮੋਟੇ-ਮੋਟੇ ਜਾਨਵਰ ਵੱਢੇ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।’</verse>
				<verse number="5">“ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚਲੇ ਗਏ ਕੋਈ ਆਪਣੇ ਖੇਤਾਂ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ।</verse>
				<verse number="6">ਕਈਆ ਨੇ ਉਸਦੇ ਨੌਕਰਾਂ ਨੂੰ ਫੜ੍ਹ ਲਿਆ, ਅਤੇ ਉਹਨਾਂ ਨਾਲ ਬਦਸਲੂਕੀ ਕੀਤੀ ਅਤੇ ਉਹਨਾਂ ਨੂੰ ਮਾਰ ਦਿੱਤਾ।</verse>
				<verse number="7">ਤਦ ਰਾਜੇ ਨੂੰ ਕ੍ਰੋਧ ਆਇਆ। ਅਤੇ ਉਸਨੇ ਆਪਣੀਆਂ ਫ਼ੌਜਾਂ ਨੂੰ ਭੇਜਿਆ ਅਤੇ ਉਹਨਾਂ ਖ਼ੂਨੀਆ ਦਾ ਨਾਸ ਕਰ ਦਿੱਤਾ ਅਤੇ ਉਹਨਾਂ ਦਾ ਸ਼ਹਿਰ ਅੱਗ ਨਾਲ ਸਾੜ ਦਿੱਤਾ।</verse>
				<verse number="8">“ਤਦ ਉਸਨੇ ਆਪਣੇ ਨੌਕਰਾਂ ਨੂੰ ਆਖਿਆ, ‘ਵਿਆਹ ਦਾ ਸਮਾਨ ਤਾਂ ਤਿਆਰ ਹੈ, ਪਰ ਸੱਦੇ ਹੋਏ ਯੋਗ ਨਹੀਂ ਹਨ।</verse>
				<verse number="9">ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿਹੜਾ ਵੀ ਤੁਹਾਨੂੰ ਮਿਲੇ ਵਿਆਹ ਵਿੱਚ ਸੱਦ ਲਿਆਓ।’</verse>
				<verse number="10">ਇਸ ਲਈ ਉਹ ਨੌਕਰ ਬਾਹਰ ਚਲੇ ਗਏ ਅਤੇ ਰਾਸਤਿਆ ਵਿੱਚ ਜਾ ਕੇ ਬੁਰੇ ਭਲੇ ਜਿਨ੍ਹੇ ਵੀ ਮਿਲੇ, ਸਭਨਾਂ ਨੂੰ ਇਕੱਠੇ ਕਰ ਲਿਆਏ, ਅਤੇ ਵਿਆਹ ਵਾਲਾ ਘਰ ਮਹਿਮਾਨਾ ਨਾਲ ਭਰ।</verse>
				<verse number="11">“ਪਰ ਜਦੋਂ ਰਾਜਾ ਮਹਿਮਾਨਾ ਨੂੰ ਵੇਖਣ ਅੰਦਰ ਆਇਆ, ਤਦ ਉਸਨੇ ਉੱਥੇ ਇੱਕ ਮਨੁੱਖ ਨੂੰ ਵੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।</verse>
				<verse number="12">ਰਾਜੇ ਨੇ ਉਸਨੂੰ ਪੁੱਛਿਆ, ‘ਮਿੱਤਰ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਤੋਂ ਬਿਨ੍ਹਾਂ ਕਿਵੇਂ ਅੰਦਰ ਆਇਆ?’ ਉਹ ਮਨੁੱਖ ਕੁਝ ਵੀ ਬੋਲ ਨਾ ਸਕਿਆ।</verse>
				<verse number="13">“ਤਦ ਰਾਜੇ ਨੇ ਨੌਕਰ ਨੂੰ ਆਖਿਆ, ‘ਉਸ ਮਨੁੱਖ ਦੇ ਹੱਥ ਪੈਰ ਬੰਨ੍ਹ ਕੇ, ਇਸ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਦੰਦਾ ਦਾ ਪੀਸਣਾ ਹੋਵੇਗਾ।’</verse>
				<verse number="14">“ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ, ਪਰ ਚੁਣੇ ਹੋਏ ਥੋੜ੍ਹੇ ਹਨ।”</verse>
				<verse number="15">ਤਦ ਫ਼ਰੀਸੀਆਂ ਨੇ ਜਾ ਕੇ ਯਿਸ਼ੂ ਨੂੰ ਉਹਨਾਂ ਦੀਆ ਹੀ ਗੱਲਾਂ ਵਿੱਚ ਫਸਾਉਂਣ ਦੀ ਯੋਜਨਾ ਬਣਾਈ।</verse>
				<verse number="16">ਉਹਨਾਂ ਨੇ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਯਿਸ਼ੂ ਕੋਲ ਭੇਜਿਆ। ਅਤੇ ਉਹਨਾਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ ਅਤੇ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ ਅਤੇ ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ।</verse>
				<verse number="17">ਸੋ ਸਾਨੂੰ ਦੱਸੋ, ਤੁਸੀਂ ਕੀ ਸਮਝਦੇ ਹੋ? ਕੀ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?”</verse>
				<verse number="18">ਪਰ ਯਿਸ਼ੂ ਉਹਨਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦੇ ਹੋਏ ਬੋਲੇ, “ਹੇ ਕਪਟੀਓ, ਤੁਸੀਂ ਮੈਨੂੰ ਕਿਉਂ ਪਰਖਣ ਦੀ ਕੋਸ਼ਿਸ਼ ਕਰ ਰਹੇ ਹੋ?</verse>
				<verse number="19">ਟੈਕਸ ਦਾ ਮੈਨੂੰ ਇੱਕ ਦੀਨਾਰ ਵਿਖਾਓ।” ਤਦ ਉਹ ਦੀਨਾਰ ਦਾ ਇੱਕ ਸਿੱਕਾ ਯਿਸ਼ੂ ਕੋਲ ਲਿਆਏ।</verse>
				<verse number="20">ਉਸ ਨੇ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?”</verse>
				<verse number="21">ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”</verse>
				<verse number="22">ਜਦ ਉਹਨਾਂ ਨੇ ਇਹ ਸੁਣਿਆ ਤਾਂ ਹੈਰਾਨ ਹੋਏ। ਅਤੇ ਉਹ ਯਿਸ਼ੂ ਨੂੰ ਛੱਡ ਕੇ ਚਲੇ ਗਏ।</verse>
				<verse number="23">ਉਸ ਦਿਨ ਸਦੂਕੀ, ਜਿਹੜੇ ਆਖਦੇ ਹਨ ਜੋ ਪੁਨਰ-ਉਥਾਨ ਨਹੀਂ ਹੈ ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।</verse>
				<verse number="24">ਉਹਨਾਂ ਨੇ ਕਿਹਾ, “ਗੁਰੂ ਜੀ,” ਮੋਸ਼ੇਹ ਨੇ ਆਖਿਆ ਸੀ, “ਜੇ ਕੋਈ ਮਨੁੱਖ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।</verse>
				<verse number="25">ਸਾਡੇ ਵਿੱਚ ਸੱਤ ਭਰਾ ਸਨ। ਅਤੇ ਪਹਿਲਾਂ ਵਿਆਹ ਕਰਕੇ ਮਰ ਗਿਆ, ਅਤੇ ਬੇ-ਔਲਾਦ ਹੋਣ ਕਰਕੇ, ਆਪਣੇ ਭਰਾ ਦੇ ਲਈ ਆਪਣੀ ਪਤਨੀ ਨੂੰ ਛੱਡ ਗਿਆ।</verse>
				<verse number="26">ਅਤੇ ਇਸੇ ਤਰ੍ਹਾ ਦੂਸਰੇ ਅਤੇ ਤੀਸਰੇ ਤੋਂ ਲੇ ਕੇ, ਸੱਤਵੇ ਭਰਾ ਤੱਕ ਹੁੰਦਾ ਰਿਹਾ।</verse>
				<verse number="27">ਅਤੇ ਆਖਰਕਾਰ, ਉਹ ਔਰਤ ਹੀ ਮਰ ਗਈ।</verse>
				<verse number="28">ਉਪਰੰਤ ਪੁਨਰ-ਉਥਾਨ ਵਾਲੇ ਦਿਨ, ਉਹ ਸੱਤਾ ਦੇ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਉਹਨਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਸੀ?”</verse>
				<verse number="29">ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ।</verse>
				<verse number="30">ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।</verse>
				<verse number="31">ਪਰ ਪੁਨਰ-ਉਥਾਨ ਦੇ ਦਿਨ ਬਾਰੇ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ਵਰ ਨੇ ਤੁਹਾਨੂੰ ਆਖਿਆ ਸੀ।</verse>
				<verse number="32">‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ, ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’? ਉਹ ਮੁਰਦਿਆਂ ਦਾ ਨਹੀਂ ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ।”</verse>
				<verse number="33">ਜਦੋਂ ਭੀੜ ਨੇ ਇਹ ਸੁਣਿਆ ਤਾਂ ਉਹ ਯਿਸ਼ੂ ਦੇ ਉਪਦੇਸ਼ ਤੋਂ ਹੈਰਾਨ ਹੋ ਗਏ।</verse>
				<verse number="34">ਜਦੋਂ ਫ਼ਰੀਸੀਆਂ ਨੇ ਇਹ ਸੁਣਿਆ, ਜੋ ਯਿਸ਼ੂ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਜਗ੍ਹਾ ਇਕੱਠੇ ਹੋਏ।</verse>
				<verse number="35">ਉਹਨਾਂ ਵਿੱਚੋਂ ਇੱਕ ਨੇ, ਜਿਹੜਾ ਸ਼ਾਸਤਰੀ ਸੀ, ਪਰਖਣ ਲਈ ਯਿਸ਼ੂ ਨੂੰ ਪ੍ਰਸ਼ਨ ਕੀਤਾ:</verse>
				<verse number="36">“ਗੁਰੂ ਜੀ, ਬਿਵਸਥਾ ਵਿੱਚ ਸਭ ਤੋਂ ਵੱਡਾ ਹੁਕਮ ਕਿਹੜਾ ਹੈ?”</verse>
				<verse number="37">ਯਿਸ਼ੂ ਨੇ ਜਵਾਬ ਦਿੱਤਾ: “ ‘ਤੁਸੀਂ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੇ ਸਾਰੀ ਜਾਨ ਨਾਲ, ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ।’</verse>
				<verse number="38">ਇਹੀ ਪਹਿਲਾਂ ਅਤੇ ਵੱਡਾ ਹੁਕਮ ਹੈ।</verse>
				<verse number="39">ਦੂਜੀ ਇਸ ਤਰ੍ਹਾ ਹੈ: ‘ਕਿ ਤੁਸੀਂ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’</verse>
				<verse number="40">ਇਹਨਾਂ ਦੋਹਾਂ ਹੁਕਮਾ ਤੇ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।”</verse>
				<verse number="41">ਜਿਸ ਵੇਲੇ ਫ਼ਰੀਸੀ ਇਕੱਠੇ ਸਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ,</verse>
				<verse number="42">“ਮਸੀਹ ਦੇ ਬਾਰੇ ਤੁਸੀਂ ਕੀ ਸੋਚਦੇ ਹੋ? ਇਹ ਕਿਸ ਦਾ ਪੁੱਤਰ ਹੈ?” ਉਹਨਾਂ ਨੇ ਉੱਤਰ ਦਿੱਤਾ, “ਦਾਵੀਦ ਦਾ ਪੁੱਤਰ।”</verse>
				<verse number="43">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਦਾਵੀਦ ਪਰਮੇਸ਼ਵਰ ਦੇ ਆਤਮਾ ਰਾਹੀ ਕਿਵੇਂ, ਉਸਨੂੰ ‘ਪ੍ਰਭੂ,’ ਆਖਦਾ ਹੈ?</verse>
				<verse number="44">“ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠੋ, ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ, ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।” ’</verse>
				<verse number="45">ਜਦੋਂ ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ, ਤਾਂ ਫਿਰ ਉਹ ਦਾਵੀਦ ਦੇ ਪੁੱਤਰ ਕਿਵੇਂ ਹੋ ਸਕਦਾ ਹੈ?”</verse>
				<verse number="46">ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਸ਼ਬਦ ਵੀ ਨਾ ਕਹਿ ਸਕਿਆ, ਅਤੇ ਉਸ ਦਿਨ ਤੋਂ ਬਾਅਦ ਕਿਸੇ ਦੀ ਵੀ ਕੋਈ ਹਿੰਮਤ ਨਾ ਹੋਈ ਕਿ ਯਿਸ਼ੂ ਨੂੰ ਕੋਈ ਹੋਰ ਸਵਾਲ ਪੁੱਛਣ।</verse>
			</chapter>
			<chapter number="23">
				<verse number="1">ਤਦ ਯਿਸ਼ੂ ਨੇ ਲੋਕਾਂ ਅਤੇ ਆਪਣੇ ਚੇਲਿਆਂ ਨੂੰ ਕਿਹਾ:</verse>
				<verse number="2">“ਉਪਦੇਸ਼ਕ ਅਤੇ ਫ਼ਰੀਸੀ ਮੋਸ਼ੇਹ ਦੀ ਗੱਦੀ ਉੱਤੇ ਬੈਠੇ ਹਨ।</verse>
				<verse number="3">ਇਸ ਲਈ ਤੁਹਾਨੂੰ ਉਹਨਾਂ ਹਰ ਚੀਜ਼ਾਂ ਨੂੰ ਧਿਆਨ ਵਿੱਚ ਰੱਖਣਾ ਦੀ ਜ਼ਰੂਰਤ ਹੈ ਜੋ ਉਹ ਤੁਹਾਨੂੰ ਦੱਸਦੇ ਹਨ। ਪਰ ਉਹ ਨਾ ਕਰੋ ਜੋ ਉਹ ਕਰਦੇ ਹਨ, ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।</verse>
				<verse number="4">ਉਹ ਭਾਰੀ ਬੋਝ ਬੰਨ੍ਹ ਕੇ ਲੋਕਾਂ ਦੇ ਮੋਢਿਆਂ ਉੱਤੇ ਰੱਖਦੇ ਹਨ, ਪਰ ਆਪ ਉਸ ਨੂੰ ਹਟਾਉਂਣ ਲਈ ਆਪਣੀ ਉਂਗਲ ਤੱਕ ਚੁੱਕਣਾ ਨਹੀਂ ਚਾਹੁੰਦੇ।</verse>
				<verse number="5">“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਂਣ ਲਈ ਕਰਦੇ ਹਨ: ਕਿਉਂਕਿ ਉਹ ਆਪਣੀਆਂ ਪੋਥੀਆਂ ਵਾਲੇ ਥੈਲੀਆਂ ਨੂੰ ਚੌੜਾ ਕਰਦੇ ਹਨ ਅਤੇ ਆਪਣੀਆਂ ਝਾਲਰਾ ਵਧਾਉਂਦੇ ਹਨ।</verse>
				<verse number="6">ਉਹ ਦਾਅਵਤ ਤੇ ਖਾਸ ਸਥਾਨਾਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਸਭ ਤੋਂ ਅਗਲੀਆਂ ਸੀਟਾਂ ਪਸੰਦ ਕਰਦੇ ਹਨ;</verse>
				<verse number="7">ਉਹ ਬਜ਼ਾਰਾਂ ਵਿੱਚ ਸਤਿਕਾਰ ਲੈਣਾ ਅਤੇ ਮਨੁੱਖਾਂ ਕੋਲੋਂ ‘ਗੁਰੂ ਜੀ’ ਅਖਵਾਉਂਣਾ ਪਸੰਦ ਕਰਦੇ ਹਨ।</verse>
				<verse number="8">“ਪਰ ਤੁਸੀਂ ‘ਗੁਰੂ,’ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ, ਅਤੇ ਤੁਸੀਂ ਸਾਰੇ ਭਰਾਂ ਹੋ।</verse>
				<verse number="9">ਧਰਤੀ ਉੱਤੇ ਕਿਸੇ ਨੂੰ ਵੀ ਆਪਣਾ ਆਤਮਿਕ ‘ਪਿਤਾ,’ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।</verse>
				<verse number="10">ਨਾ ਹੀ ਤੁਸੀਂ ਉਪਦੇਸ਼ਕ ਅਖਵਾਏ ਜਾਓ, ਕਿਉਂਕਿ ਤੁਹਾਡੇ ਕੋਲ ਇੱਕ ਸਿੱਖਿਅਕ ਹੈ, ਉਹ ਹੈ ਮਸੀਹ।</verse>
				<verse number="11">ਪਰ ਉਹ ਜਿਹੜਾ ਤੁਹਾਡੇ ਵਿੱਚੋਂ ਸਾਰਿਆ ਨਾਲੋਂ ਵੱਡਾ ਹੈ ਤੁਹਾਡਾ ਸੇਵਾਦਾਰ ਹੋਏ।</verse>
				<verse number="12">ਕਿਉਂਕਿ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।</verse>
				<verse number="13">“ਪਰ ਹੇ ਕਪਟੀ, ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਤੁਸੀਂ ਆਪ ਉਸ ਵਿੱਚ ਵੜਦੇ ਨਹੀ, ਨਾ ਵੜਨ ਵਾਲਿਆ ਨੂੰ ਵੜਨ ਦੇਂਦੇ ਹੋ।</verse>
				<verse number="14">“ਕਪਟੀਓ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ, ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।</verse>
				<verse number="15">“ਹਾਏ ਕਪਟੀਓ, ਫ਼ਰੀਸੀਓ ਅਤੇ ਨੇਮ ਦੇ ਉਪਦੇਸ਼ਕੋ! ਤੁਸੀਂ ਕਿਸੇ ਵਿਅਕਤੀ ਨੂੰ ਯਹੂਦੀ ਮੱਤ ਵਿੱਚ ਸ਼ਾਮਲ ਕਰਨ ਲਈ ਲੰਬੇ ਪਾਣੀ ਅਤੇ ਜ਼ਮੀਨੀ ਯਾਤਰਾਵਾਂ ਕਰਦੇ ਹੋ, ਜਦੋਂ ਉਹ ਤੁਹਾਡੇ ਨਾਲ ਮਿਲ ਜਾਂਦਾ ਹੈ, ਤਾਂ ਤੁਸੀਂ ਉਸ ਨੂੰ ਨਰਕ ਦੀ ਅੱਗ ਦੀ ਦੁਗਣੀ ਸਜ਼ਾ ਦਿੰਦੇ ਹੋ।</verse>
				<verse number="16">“ਹਾਏ ਤੁਹਾਡੇ ਉੱਤੇ, ਅੰਨ੍ਹੇ ਆਗੂਓ! ਤੁਸੀਂ ਆਖਦੇ ਹੋ, ‘ਅਗਰ ਕੋਈ ਹੈਕਲ ਦੀ ਸੌਂਹ ਖਾਵੇ, ਤਾਂ ਕੋਈ ਗੱਲ ਨਹੀਂ; ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸੌਂਹ ਦੀ ਖਾਵੇ ਤਾਂ ਉਹ ਉਸਨੂੰ ਜ਼ਰੂਰ ਪੂਰੀ ਕਰਨੀ ਚਾਹੀਦੀ ਹੈ।’</verse>
				<verse number="17">ਹੇ ਮੂਰਖੋ ਅਤੇ ਅੰਨ੍ਹਿਓ! ਵੱਡਾ ਕਿਹੜਾ ਹੈ: ਸੋਨਾ ਜਾਂ ਹੈਕਲ ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?</verse>
				<verse number="18">ਤੁਸੀਂ ਇਹ ਵੀ ਆਖਦੇ ਹੋ, ‘ਜੇ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੋਈ ਗੱਲ ਨਹੀਂ; ਪਰ ਜਿਹੜੀ ਭੇਂਟ ਜੋ ਉਸ ਉੱਤੇ ਹੈ ਉਸਦੀ ਸੌਂਹ ਖਾਵੇ ਤਾਂ ਉਸ ਨੂੰ ਜ਼ਰੂਰ ਪੂਰੀ ਕਰਨੀ ਪਵੇਗੀ।’</verse>
				<verse number="19">ਤੁਸੀਂ ਅੰਨ੍ਹੇ ਮਨੁੱਖੋ! ਕਿਹੜਾ ਵੱਡਾ ਹੈ, ਭੇਂਟ ਜਾ ਜਗਵੇਦੀ, ਜਿਹੜੀ ਭੇਂਟ ਨੂੰ ਪਵਿੱਤਰ ਕਰਦੀ ਹੈ?</verse>
				<verse number="20">ਇਸ ਲਈ, ਜਿਹੜਾ ਵੀ ਜਗਵੇਦੀ ਦੀ ਸਹੁੰ ਖਾਂਦਾ ਹੈ, ਉਹਨਾਂ ਸਭਨਾਂ ਚੀਜ਼ਾ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।</verse>
				<verse number="21">ਅਤੇ ਜਿਹੜਾ ਹੈਕਲ ਦੀ ਸਹੁੰ ਖਾਂਦਾ ਹੈ ਉਹ ਪਰਮੇਸ਼ਵਰ ਦੀ ਵੀ ਸਹੁੰ ਖਾਂਦਾ ਹੈ ਜਿਹੜਾ ਉਸ ਵਿੱਚ ਰਹਿੰਦਾ ਹੈ।</verse>
				<verse number="22">ਅਤੇ ਜੋ ਕੋਈ ਵੀ ਸਵਰਗ ਦੀ ਸਹੁੰ ਖਾਂਦਾ ਹੈ ਸੋ ਪਰਮੇਸ਼ਵਰ ਦੇ ਸਿੰਘਾਸਣ ਦੀ ਅਤੇ ਉਸਦੇ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।</verse>
				<verse number="23">“ਹੇ ਕਪਟੀ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਮਸ਼ਾਲੇ ਪੁਦੀਨੇ ਸ਼ੌਫ, ਅਤੇ ਜੀਰੇ ਦਾ ਦਸਵੰਧ ਦਿੰਦੇ ਹੋ। ਪਰ ਤੁਸੀਂ ਬਿਵਸਥਾ ਦੇ ਖਾਸ ਵਿਸ਼ਿਆਂ ਨੂੰ ਨਜ਼ਰ ਅੰਦਾਜ਼ ਕਰਦੇ ਹੋ, ਅਰਥਾਤ ਨਿਆਂ, ਦਯਾ ਅਤੇ ਵਫ਼ਾਦਾਰੀ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਵੀ ਕਰਦੇ ਅਤੇ ਉਹਨਾਂ ਨੂੰ ਵੀ ਨਾ ਛੱਡਦੇ।</verse>
				<verse number="24">ਹੇ ਅੰਨ੍ਹੇ ਆਗੂਓ! ਤੁਸੀਂ ਮੱਛਰ ਪੁਣ ਲੈਂਦੇ ਹੋ ਪਰ ਊਠ ਨਿਗਲ ਜਾਂਦੇ ਹੋ।</verse>
				<verse number="25">“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕੱਪ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ, ਪਰ ਅੰਦਰੋਂ ਇਹ ਲਾਲਚ ਅਤੇ ਬਦੀ ਨਾਲ ਭਰੇ ਹੋਏ ਹਨ।</verse>
				<verse number="26">ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕੱਪ ਅਤੇ ਥਾਲੀ ਨੂੰ ਅੰਦਰੋਂ ਸਾਫ਼ ਕਰੋ, ਤਾਂ ਉਹ ਬਾਹਰੋਂ ਸਾਫ਼ ਹੋ ਜਾਣਗੇ।</verse>
				<verse number="27">“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕਬਰਾਂ ਦੇ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆ ਹਨ।</verse>
				<verse number="28">ਇਸੇ ਤਰ੍ਹਾ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।</verse>
				<verse number="29">“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਨੂੰ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਂਧਾ ਨੂੰ ਛਿਗਾਂਰਦੇ ਹੋ।</verse>
				<verse number="30">ਅਤੇ ਤੁਸੀਂ ਕਹਿੰਦੇ ਹੋ, ‘ਅਗਰ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ, ਤਾਂ ਉਹਨਾਂ ਨਾਲ ਨਬੀਆਂ ਦੇ ਲਹੂ ਵਿੱਚ ਸ਼ਾਮਿਲ ਨਾ ਹੁੰਦੇ।’</verse>
				<verse number="31">ਸੋ ਤੁਸੀਂ ਆਪਣੇ ਆਪ ਬਾਰੇ ਗਵਾਹੀ ਦੇਂਦੇ ਹੋ ਜੋ ਤੁਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।</verse>
				<verse number="32">ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।</verse>
				<verse number="33">“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?</verse>
				<verse number="34">ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।</verse>
				<verse number="35">ਤਾਂ ਕਿ ਧਰਮੀਆਂ ਦਾ ਜਿਨ੍ਹਾਂ ਵੀ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਹੀ ਆਵੇ, ਧਰਮੀ ਹਾਬਿਲ ਤੋਂ ਲੈ ਕੇ ਬੈਰੇਖਾਯ ਦਾ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਸਨੂੰ ਵੀ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿੱਚਕਾਰ ਮਾਰ ਦਿੱਤਾ।</verse>
				<verse number="36">ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।</verse>
				<verse number="37">“ਹੇ ਯੇਰੂਸ਼ਲੇਮ, ਹੇ ਯੇਰੂਸ਼ਲੇਮ, ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।</verse>
				<verse number="38">ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ।</verse>
				<verse number="39">ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਂਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’ ”</verse>
			</chapter>
			<chapter number="24">
				<verse number="1">ਯਿਸ਼ੂ ਹੈਕਲ ਤੋਂ ਬਾਹਰ ਨਿਕਲ ਕੇ ਜਾ ਰਹੇ ਸੀ ਜਦੋਂ ਉਹਨਾਂ ਦੇ ਚੇਲੇ ਉਹਨਾਂ ਕੋਲ ਆਏ ਤਾਂ ਕਿ ਉਹਨਾਂ ਦਾ ਧਿਆਨ ਇਮਾਰਤਾਂ ਵੱਲ ਕਰਨ।</verse>
				<verse number="2">ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਇਹ ਹੈਕਲ ਵੇਖਦੇ ਹੋ? ਮੈਂ ਤੁਹਾਨੂੰ ਸੱਚ ਆਖਦਾ ਹਾਂ, ਇੱਕ ਵੀ ਪੱਥਰ ਦੂਸਰੇ ਤੇ ਨਹੀਂ ਛੱਡਿਆ ਜਾਵੇਗਾ; ਹਰ ਇੱਕ ਜ਼ਮੀਨ ਤੇ ਸੁੱਟ ਦਿੱਤਾ ਜਾਵੇਗਾ।”</verse>
				<verse number="3">ਜਦੋਂ ਯਿਸ਼ੂ ਜ਼ੈਤੂਨ ਦੇ ਪਹਾੜ ਉੱਤੇ ਬੈਠੇ ਹੋਏ ਸਨ, ਤਾਂ ਚੇਲੇ ਉਹਨਾਂ ਦੇ ਕੋਲ ਨਿੱਜੀ ਤੌਰ ਤੇ ਆਏ। ਅਤੇ ਉਹਨਾਂ ਨੇ ਕਿਹਾ, “ਸਾਨੂੰ ਦੱਸੋ, ਇਹ ਕਦੋਂ ਹੋਵੇਗਾ, ਅਤੇ ਤੁਹਾਡੇ ਆਉਣ ਅਤੇ ਸੰਸਾਰ ਦੇ ਅੰਤ ਦੇ ਕੀ ਚਿੰਨ੍ਹ ਹੋਣਗੇ?”</verse>
				<verse number="4">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।</verse>
				<verse number="5">ਕਿਉਂਕਿ ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ, ਅਤੇ ਇਹ ਦਾਵਾ ਕਰਨਗੇ, ‘ਮੈਂ ਮਸੀਹ ਹਾਂ,’ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।</verse>
				<verse number="6">ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਅਫਵਾਹਾਂ ਸੁਣੋਗੇ, ਪਰ ਸਾਵਧਾਨ ਤੁਸੀਂ ਕਿਤੇ ਘਬਰਾ ਨਾ ਜਾਣਾ। ਕਿਉਂ ਜੋ ਅਜਿਹੀਆਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅੰਤ ਅਜੇ ਆਉਣ ਵਾਲਾ ਹੈ।</verse>
				<verse number="7">ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ ਅਤੇ ਥਾਂ-ਥਾਂ ਤੇ ਕਾਲ ਪੈਣਗੇ ਅਤੇ ਭੁਚਾਲ ਆਉਣਗੇ।</verse>
				<verse number="8">ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਣਗੀਆਂ ਹੈ।</verse>
				<verse number="9">“ਫਿਰ ਤੁਹਾਨੂੰ ਸਤਾਇਆ ਜਾਵੇਗਾ ਅਤੇ ਤੁਹਾਨੂੰ ਮਾਰ ਦਿੱਤਾ ਜਾਵੇਗਾ, ਅਤੇ ਮੇਰੇ ਨਾਮ ਕਾਰਨ ਸਾਰੇ ਲੋਕ ਤੁਹਾਨੂੰ ਨਫ਼ਰਤ ਕਰਨਗੀਆਂ।</verse>
				<verse number="10">ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜੇ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ, ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ,</verse>
				<verse number="11">ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।</verse>
				<verse number="12">ਬੁਰਾਈ ਦੇ ਵਧਣ ਕਾਰਨ, ਬਹੁਤਿਆਂ ਦਾ ਪਿਆਰ ਠੰਡਾ ਹੁੰਦਾ ਜਾਵੇਗਾ,</verse>
				<verse number="13">ਪਰ ਉਹ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਬਚਾਇਆ ਜਾਵੇਗਾ</verse>
				<verse number="14">ਅਤੇ ਰਾਜ ਦੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਸਾਰੇ ਰਾਸ਼ਟਰਾਂ ਵਿੱਚ ਗਵਾਹੀ ਦੇ ਤੌਰ ਤੇ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ, ਅਤੇ ਫਿਰ ਅੰਤ ਆਵੇਗਾ।</verse>
				<verse number="15">“ਇਸ ਲਈ ਜਦੋਂ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਸੀ, ਪਵਿੱਤਰ ਸਥਾਨ ਵਿੱਚ ਖੜ੍ਹੀ ਵੇਖੋਗੇ। ਪੜ੍ਹਨ ਵਾਲਾ ਸਮਝ ਲਵੇ,</verse>
				<verse number="16">ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।</verse>
				<verse number="17">ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।</verse>
				<verse number="18">ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।</verse>
				<verse number="19">ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਦਿਨ ਕਿੰਨੇ ਭਿਆਨਕ ਹੋਣਗੇ!</verse>
				<verse number="20">ਪ੍ਰਾਰਥਨਾ ਕਰੋ, ਕਿ ਤੁਹਾਡੀ ਉਡਾਣ ਸਿਆਲ ਜਾ ਸਬਤ ਵਿੱਚ ਨਾ ਹੋਏ।</verse>
				<verse number="21">ਕਿਉਂਕਿ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ, ਜੋ ਜਗਤ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਕਦੇ ਨਹੀਂ ਹੋਇਆ ਅਤੇ ਨਾ ਕਦੇ ਹੋਵੇਗਾ।</verse>
				<verse number="22">“ਜੇ ਉਹ ਦੁੱਖਾ ਦੇ ਦਿਨ ਘਟਾਏ ਨਾਂ ਜਾਂਦੇ, ਤਾਂ ਕੋਈ ਵੀ ਆਦਮੀ ਨਾ ਬਚਦਾ, ਪਰ ਉਹ ਦਿਨ ਚੁਣਿਆ ਹੋਇਆ ਦੇ ਕਾਰਨ ਘਟਾਏ ਜਾਣਗੇ।</verse>
				<verse number="23">ਉਸ ਸਮੇਂ ਜੇ ਕੋਈ ਤੁਹਾਨੂੰ ਕਹੇ ‘ਦੇਖੋ, ਮਸੀਹ ਇੱਥੇ ਹੈ!’ ਜਾ, ‘ਉਹ ਉੱਥੇ ਹੈ!’ ਤਾਂ ਵਿਸ਼ਵਾਸ ਨਾ ਕਰਨਾ।</verse>
				<verse number="24">ਕਿਉਂਕਿ ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਵੱਡੇ ਚਿੰਨ੍ਹ ਅਤੇ ਅਚਰਜ਼ ਕੰਮ ਵਿਖਾਉਂਣਗੇ ਜੇ ਹੋ ਸਕੇ ਤਾਂ ਉਹ ਚੁਣਿਆ ਹੋਇਆ ਨੂੰ ਵੀ ਭਰਮਾ ਲੈਣਗੇ।</verse>
				<verse number="25">ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ ਹੈ।</verse>
				<verse number="26">“ਇਸ ਲਈ ਜੇ ਕੋਈ ਵੀ ਤੁਹਾਨੂੰ ਆਖੇ, ‘ਉਹ ਉੱਥੇ ਹੈ, ਬਾਹਰ ਉਜਾੜ ਵਿੱਚ,’ ਤਾਂ ਬਾਹਰ ਨਾ ਜਾਣਾ; ਜਾ ਕਹਿਣ, ‘ਕਿ ਉਹ ਇੱਥੇ ਹੈ, ਅੰਦਰਲਿਆਂ ਕਮਰਿਆ ਵਿੱਚ,’ ਤਾਂ ਵੀ ਵਿਸ਼ਵਾਸ ਨਾ ਕਰਨਾ।</verse>
				<verse number="27">ਕਿਉਂਕਿ ਜਿਸ ਤਰ੍ਹਾਂ ਬਿਜਲੀ ਪੂਰਬ ਦਿਸ਼ਾ ਵੱਲੋਂ ਚਮਕਦੀ ਪੱਛਮ ਵੱਲੋਂ ਦਿਖਦੀ ਹੈ, ਇਸੇ ਤਰ੍ਹਾ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।</verse>
				<verse number="28">ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ ਜਿੱਥੇ ਵੀ ਲਾਸ਼ਾ ਹਨ।</verse>
				<verse number="29">“ਉਹਨਾਂ ਦਿਨਾਂ ਦੇ ਕਸਟ ਤੋਂ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ; ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’</verse>
				<verse number="30">“ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪ੍ਰਗਟ ਹੋਵੇਗਾ। ਅਤੇ ਤਦ ਧਰਤੀ ਦੇ ਸਾਰੇ ਲੋਕ ਸੋਗ ਕਰਨਗੇ ਜਦੋਂ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਸਵਰਗ ਦੇ ਬੱਦਲਾਂ ਉੱਤੇ ਆਉਂਦੀਆਂ ਵੇਖਣਗੇ।</verse>
				<verse number="31">ਅਤੇ ਉਹ ਆਪਣੇ ਦੂਤਾਂ ਨੂੰ ਇੱਕ ਉੱਚੀ ਤੁਰ੍ਹੀ ਦੀ ਆਵਾਜ਼ ਦੇ ਨਾਲ ਭੇਜੇਗਾ, ਅਤੇ ਉਹ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਦਿਸ਼ਾਵਾ ਤੋਂ, ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠੇ ਕਰਨਗੇ।</verse>
				<verse number="32">“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।</verse>
				<verse number="33">ਇਸੇ ਪ੍ਰਕਾਰ, ਜਦੋਂ ਤੁਸੀਂ ਇਹ ਸਭ ਕੁਝ ਵੇਖੋਂ, ਤਾਂ ਜਾਣ ਲਓ ਕਿ ਮਨੁੱਖ ਦਾ ਪੁੱਤਰ ਨੇੜੇ ਹੈ, ਸਗੋਂ ਦਰਵਾਜ਼ੇ ਉੱਤੇ ਹੈ।</verse>
				<verse number="34">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।</verse>
				<verse number="35">ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।</verse>
				<verse number="36">“ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਸਿਰਫ ਪਿਤਾ ਜਾਣਦਾ ਹੈ।</verse>
				<verse number="37">ਜਿਸ ਤਰ੍ਹਾਂ ਨੋਹਾ ਦੇ ਦਿਨਾਂ ਵਿੱਚ ਹੋਇਆ ਸੀ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਪ੍ਰਕਾਰ ਹੋਵੇਗਾ।</verse>
				<verse number="38">ਜਿਸ ਤਰ੍ਹਾ ਹੜ੍ਹ ਤੋਂ ਪਹਿਲਾਂ ਦੇ ਦਿਨਾਂ ਵਿੱਚ, ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਵਾਉਂਦੇ ਸਨ, ਜਦ ਤੱਕ ਨੋਹਾ ਕਿਸ਼ਤੀ ਵਿੱਚ ਨਾ ਚੜ੍ਹਿਆ;</verse>
				<verse number="39">ਅਤੇ ਉਹਨਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ ਕਿ ਕੀ ਹੋਵੇਗਾ ਜਦੋਂ ਤੱਕ ਹੜ੍ਹ ਨਹੀਂ ਆ ਜਾਂਦਾ ਅਤੇ ਉਹਨਾਂ ਸਾਰਿਆਂ ਨੂੰ ਰੋੜ੍ਹ ਲੈ ਜਾਂਦਾ। ਇਸ ਤਰ੍ਹਾ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।</verse>
				<verse number="40">ਉਸ ਸਮੇਂ ਦੋ ਆਦਮੀ ਖੇਤ ਵਿੱਚ ਕੰਮ ਕਰ ਰਹੇ ਹੋਣਗੇ; ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੇ ਛੱਡ ਦਿੱਤਾ ਜਾਵੇਗਾ।</verse>
				<verse number="41">ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੀ ਨੂੰ ਛੱਡ ਦਿੱਤਾ ਜਾਵੇਗਾ।</verse>
				<verse number="42">“ਇਸ ਲਈ ਜਾਗਦੇ ਰਹੋ। ਕਿਉਂਕਿ ਤੁਸੀਂ ਉਸ ਦਿਨ ਨੂੰ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਦਾ ਆਉਣਾ ਕਦੋਂ ਹੋਵੇਗਾ।</verse>
				<verse number="43">ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਇਹ ਪਤਾ ਹੁੰਦਾ ਕਿ ਚੋਰ ਰਾਤ ਦੇ ਸਮੇਂ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਦੀ ਚੋਰੀ ਨਾ ਹੋਣ ਦਿੰਦਾ।</verse>
				<verse number="44">ਇਸ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਮਨੁੱਖ ਦੇ ਪੁੱਤਰ ਦਾ ਆਉਣਾ ਅਜਿਹੇ ਸਮੇਂ ਹੋਵੇਗਾ ਜਿਸ ਦਾ ਤੁਹਾਨੂੰ ਖਿਆਲ ਵੀ ਨਹੀਂ ਹੋਵੇਗਾ।</verse>
				<verse number="45">“ਕੌਣ ਹੈ ਉਹ ਵਫ਼ਾਦਾਰ ਅਤੇ ਸਮਝਦਾਰ ਨੌਕਰ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਅਤੇ ਪਰਿਵਾਰ ਦੀ ਜੁੰਮੇਵਾਰੀ ਦਿੱਤੀ ਕਿ ਸਹੀ ਸਮੇਂ ਤੇ ਉਹਨਾਂ ਨੂੰ ਭੋਜਨ ਦੇਵੇ?</verse>
				<verse number="46">ਮੁਬਾਰਕ ਹੈ ਉਹ ਨੌਕਰ ਜਿਸਦਾ ਮਾਲਕ ਉਸਨੂੰ ਅਜਿਹਾ ਕਰਦਿਆਂ ਵੇਖੇ ਜਦੋਂ ਉਹ ਵਾਪਸ ਆਵੇ।</verse>
				<verse number="47">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਉਸਨੂੰ ਆਪਣੇ ਸਾਰੀ ਸਪੰਤੀ ਉੱਤੇ ਅਧਿਕਾਰੀ ਠਹਿਰਾਵੇਗਾ।</verse>
				<verse number="48">ਪਰ ਮੰਨ ਲਓ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਕਹੇ, ‘ਮੇਰਾ ਮਾਲਕ ਆਉਣ ਵਿੱਚ ਕਾਫ਼ੀ ਸਮਾਂ ਲਾਉਂਦਾ ਹੈ,’</verse>
				<verse number="49">ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨਾ ਸ਼ੁਰੂ ਕਰ ਦੇਵੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।</verse>
				<verse number="50">ਅਤੇ ਉਸ ਨੌਕਰ ਦਾ ਮਾਲਕ ਇੱਕ ਦਿਨ ਆਵੇਗਾ, ਜਿਸ ਦੀ ਉਸਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਅਤੇ ਉਸ ਸਮੇਂ ਬਾਰੇ ਉਸਨੂੰ ਪਤਾ ਵੀ ਨਹੀਂ ਹੋਵੇਗਾ।</verse>
				<verse number="51">ਤਾਂ ਮਾਲਕ ਉਸ ਨੌਕਰ ਨੂੰ ਟੁਕੜਿਆਂ ਵਿੱਚ ਕੱਟ ਦੇਵੇਗਾ ਅਤੇ ਉਸਨੂੰ ਕਪਟੀਆਂ ਨਾਲ ਇੱਕ ਜਗ੍ਹਾ ਦੇਵੇਗਾ, ਜਿੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।”</verse>
			</chapter>
			<chapter number="25">
				<verse number="1">“ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ।</verse>
				<verse number="2">ਅਤੇ ਉਹਨਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।</verse>
				<verse number="3">ਜਿਹੜੀਆਂ ਮੂਰਖ ਕੁਆਰੀਆਂ ਸਨ ਉਹਨਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।</verse>
				<verse number="4">ਪਰ ਸਮਝਦਾਰ ਕੁਆਰੀਆਂ ਨੇ ਆਪਣੀਆਂ ਮਸ਼ਾਲਾਂ ਦੇ ਨਾਲ ਆਪਣੇ ਭਾਂਡਿਆਂ ਵਿੱਚ ਤੇਲ ਵੀ ਲਿਆ।</verse>
				<verse number="5">ਅਤੇ ਜਦੋਂ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹਨਾਂ ਨੂੰ ਨੀਂਦ ਆਉਣ ਲੱਗੀ ਅਤੇ ਉਹ ਸੌ ਗਈਆਂ।</verse>
				<verse number="6">“ਅਤੇ ਅੱਧੀ ਰਾਤ ਨੂੰ ਧੁੰਮ ਪੈ ਗਈ: ‘ਵੇਖੋ ਲਾੜਾ ਆ ਗਿਆ! ਉਸਦੇ ਮਿਲਣ ਨੂੰ ਨਿੱਕਲੋ।’</verse>
				<verse number="7">“ਤਦ ਉਹਨਾਂ ਸਾਰੀਆਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।</verse>
				<verse number="8">ਅਤੇ ਮੁਰਖਾਂ ਨੇ ਸਮਝਦਾਰਾ ਨੂੰ ਕਿਹਾ, ‘ਆਪਣੇ ਤੇਲ ਵਿੱਚੋਂ ਥੋੜਾ ਸਾਨੂੰ ਦਿਓ; ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।’</verse>
				<verse number="9">“ਪਰ ਸਮਝਦਾਰਾ ਨੇ ਉੱਤਰ ਦਿੱਤਾ, ‘ਨਹੀਂ, ਸਾਡੇ ਅਤੇ ਤੁਹਾਡੇ ਦੋਹਾਂ ਲਈ ਥੁੜ ਨਾ ਜਾਏ। ਇਸ ਲਈ, ਤੁਸੀਂ ਵੇਚਣ ਵਾਲਿਆ ਦੇ ਕੋਲ ਜਾ ਕੇ ਆਪਣੇ ਲਈ ਖਰੀਦ ਲਿਆਓ।’</verse>
				<verse number="10">“ਪਰ ਜਦੋਂ ਉਹ ਤੇਲ ਖਰੀਦਣ ਗਈਆਂ, ਤਾਂ ਲਾੜਾ ਆ ਪਹੁੰਚਿਆ। ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਿੱਚ ਚਲੇ ਗਈਆਂ। ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।</verse>
				<verse number="11">“ਬਾਅਦ ਵਿੱਚ ਦੂਸਰੀਆਂ ਕੁਆਰੀਆਂ ਵੀ ਆ ਗਈਆ, ਅਤੇ ਬੋਲੀਆਂ, ‘ਸ਼੍ਰੀਮਾਨ, ਸ਼੍ਰੀਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’</verse>
				<verse number="12">“ਪਰ ਉਹਨਾਂ ਨੇ ਉੱਤਰ ਦਿੱਤਾ, ‘ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੈਂ ਤੁਹਾਨੂੰ ਨਹੀਂ ਜਾਣਦਾ।’</verse>
				<verse number="13">“ਇਸ ਕਰਕੇ ਜਾਗਦੇ ਰਹੋ, ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਨਾ ਉਸ ਸਮੇਂ ਨੂੰ ਜਾਣਦੇ ਹੋ ਕਿ ਕਦੋਂ ਮਨੁੱਖ ਦਾ ਪੁੱਤਰ ਵਾਪਸ ਆਵੇਗਾ।</verse>
				<verse number="14">“ਫਿਰ, ਇਹ ਗੱਲ ਉਸ ਆਦਮੀ ਵਰਗੀ ਹੈ ਜੋ ਇੱਕ ਯਾਤਰਾ ਤੇ ਜਾਣ ਲਈ ਤਿਆਰ ਸੀ, ਜਿਸਨੇ ਆਪਣੇ ਨੌਕਰਾਂ ਨੂੰ ਬੁਲਾਇਆ ਅਤੇ ਆਪਣੀ ਦੌਲਤ ਉਹਨਾਂ ਨੂੰ ਸੌਂਪ ਦਿੱਤੀ।</verse>
				<verse number="15">ਅਤੇ ਹਰ ਇੱਕ ਨੂੰ ਉਸਦੀ ਯੋਗਤਾ ਦੇ ਅਨੁਸਾਰ ਉਸਨੇ ਇੱਕ ਨੂੰ ਪੰਜ ਥੈਲੇ ਸੋਨੇ ਦੇ ਦਿੱਤੇ, ਇੱਕ ਨੂੰ ਦੋ ਥੇਲੇ, ਅਤੇ ਇੱਕ ਨੂੰ ਇੱਕ ਥੇਲਾ, ਦਿੱਤਾ। ਤਾਂ ਫਿਰ ਉਹ ਆਪਣੀ ਯਾਤਰਾ ਤੇ ਚਲਾ ਗਿਆ।</verse>
				<verse number="16">ਅਤੇ ਜਿਸ ਨੂੰ ਪੰਜ ਥੈਲੇ ਸੋਨਾ ਮਿਲਿਆ ਸੀ, ਉਸਨੇ ਤੁਰੰਤ ਜਾ ਕੇ ਉਸ ਧੰਨ ਨਾਲ ਵਪਾਰ ਦਾ ਲੈਣ ਦੇਣ ਕੀਤਾ ਅਤੇ ਪੰਜ ਹੋਰ ਕਮਾਏ।</verse>
				<verse number="17">ਇਸੇ ਤਰ੍ਹਾ ਜਿਸ ਨੂੰ ਦੋ ਮਿਲੇ ਸਨ ਉਸ ਨੇ ਵੀ ਹੋਰ ਕਮਾ ਲਏ।</verse>
				<verse number="18">ਪਰ ਜਿਸ ਨੂੰ ਇੱਕ ਦਿੱਤਾ ਗਿਆ ਸੀ, ਉਸ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਧੰਨ ਨੂੰ ਉਸ ਵਿੱਚ ਲੁਕਾ ਦਿੱਤਾ।</verse>
				<verse number="19">“ਬਹੁਤ ਲੰਮੇ ਸਮੇਂ ਬਾਅਦ, ਉਹਨਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਹਨਾਂ ਤੋਂ ਹਿਸਾਬ-ਕਿਤਾਬ ਲੈਣ ਲੱਗਾ।</verse>
				<verse number="20">ਸੋ ਜਿਸ ਨੇ ਪੰਜ ਥੈਲੇ ਸੋਨਾ ਲਿਆ ਸੀ ਉਸ ਨੇ ਪੰਜ ਹੋਰ ਨਾਲ ਲਿਆ ਕੇ ਕਿਹਾ। ‘ਸੁਆਮੀ ਜੀ, ਤੁਸੀਂ ਮੈਨੂੰ ਪੰਜ ਥੇਲੇ ਸੋਨਾ ਦਿੱਤਾ ਸੀ। ਦੇਖੋ ਮੈਂ ਉਸ ਨਾਲ ਪੰਜ ਹੋਰ ਕਮਾਏ ਹਨ।’</verse>
				<verse number="21">“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ। ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’</verse>
				<verse number="22">“ਉਹ ਸੇਵਕ ਜਿਸ ਨੂੰ ਦੋ ਥੈਲੇ ਸੋਨਾ ਦਿੱਤਾ ਸੀ ਆਇਆ। ਅਤੇ ਕਿਹਾ ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਸੋਨਾ ਦਿੱਤਾ ਸੀ; ਦੇਖੋ, ਮੈਂ ਉਸ ਤੋਂ ਦੋ ਹੋਰ ਕਮਾਏ ਲਏ ਹਨ।’</verse>
				<verse number="23">“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ; ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’</verse>
				<verse number="24">“ਤਦ ਜਿਸ ਨੂੰ ਇੱਕ ਥੈਲਾ ਸੋਨੇ ਦਾ ਮਿਲਿਆ ਸੀ ਆਇਆ ਅਤੇ ਕਿਹਾ। ਸੁਆਮੀ ਜੀ ‘ਮੈਂ ਜਾਣਦਾ ਹਾਂ ਕਿ ਤੁਸੀਂ ਕਠੋਰ ਆਦਮੀ ਹੋ, ਜਿੱਥੇ ਨਹੀਂ ਬੀਜ਼ੀਆ ਉੱਥੇ ਵੱਢਦੇ ਹੋ ਅਤੇ ਜਿੱਥੇ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦੇ ਹੋ।</verse>
				<verse number="25">ਇਸ ਲਈ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਦਿੱਤੇ ਹੋਏ ਸੋਨੇ ਦੇ ਥੈਲੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਹੁਣ, ਇਹ ਲੈ ਲਵੋਂ ਜੋ ਤੁਸੀਂ ਮੈਨੂੰ ਦਿੱਤਾ ਸੀ।’</verse>
				<verse number="26">“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਡਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ?</verse>
				<verse number="27">ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਪੈਸੇ ਸ਼ਾਹੁਕਾਰਾਂ ਨੂੰ ਦੇ ਦਿੰਦਾ ਤਾਂ ਜਦੋਂ ਮੈਂ ਵਾਪਸ ਆਉਂਦਾ ਤਾਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈ ਲੈਂਦਾ।</verse>
				<verse number="28">“ ‘ਇਸ ਲਈ ਮਾਲਕ ਨੇ ਆਪਣੇ ਕਿਸੇ ਨੌਕਰ ਨੂੰ ਕਿਹਾ, ਉਹ ਸੋਨੇ ਵਾਲਾ ਥੈਲਾ ਉਸ ਕੋਲੋ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਕੋਲ ਦਸ ਥੈਲੇ ਹਨ।</verse>
				<verse number="29">ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।</verse>
				<verse number="30">ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’</verse>
				<verse number="31">“ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ, ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ।</verse>
				<verse number="32">ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ, ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।</verse>
				<verse number="33">ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆ ਨੂੰ ਖੱਬੇ ਪਾਸੇ ਰੱਖੇਗਾ।</verse>
				<verse number="34">“ਤਦ ਰਾਜਾ ਉਹਨਾਂ ਨੂੰ ਜਿਹੜੇ ਸੱਜੇ ਪਾਸੇ ਹੋਣਗੇ ਵੇਖ ਕੇ ਆਖੇਗਾ, ‘ਆਓ, ਮੇਰੇ ਪਿਤਾ ਦੇ ਮੁਬਾਰਕ; ਜਿਹੜਾ ਰਾਜ ਜਗਤ ਦੇ ਸ਼ੁਰੂਆਤ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ ਉਸਦੇ ਵਾਰਸ ਹੋਵੋ।</verse>
				<verse number="35">ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਕੁਝ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਕੁਝ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ,</verse>
				<verse number="36">ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’</verse>
				<verse number="37">“ਤਦ ਧਰਮੀ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਖੁਆਇਆ, ਜਾਂ ਤਿਹਾਇਆ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?</verse>
				<verse number="38">ਕਦੋਂ ਅਸੀਂ ਤੁਹਾਨੂੰ ਪਰਦੇਸੀ ਵੇਖੀਆ ਤੇ ਆਪਣੇ ਘਰ ਬੁਲਾਇਆ, ਜਾਂ ਕੱਪੜਿਆ ਦੀ ਜ਼ਰੂਰਤ ਸੀ ਤੇ ਕੱਪੜੇ ਦਿੱਤੇ?</verse>
				<verse number="39">ਅਤੇ ਕਦੋਂ ਅਸੀਂ ਤੁਹਾਨੂੰ ਬਿਮਾਰ ਅਤੇ ਕੈਦ ਵਿੱਚ ਵੇਖਿਆ ਅਤੇ ਤੁਹਾਡੇ ਕੋਲ ਆਏ?’</verse>
				<verse number="40">“ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।’</verse>
				<verse number="41">“ਤਦ ਜਿਹੜੇ ਖੱਬੇ ਪਾਸੇ ਹੋਣਗੇ ਉਹਨਾਂ ਨੂੰ ਵੀ ਕਹੇਗਾ, ‘ਹੇ ਸ਼ਰਾਪੇ ਹੋਇਓ, ਮੇਰੇ ਕੋਲੋ ਦੂਰ ਚਲੇ ਜਾਓ, ਉਸ ਸਦੀਪਕ ਅੱਗ ਵਿੱਚ ਜਿਹੜੀ ਦੁਸ਼ਟ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।</verse>
				<verse number="42">ਕਿਉਂਕਿ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਪਿਆਸਾ ਸੀ ਤੇ ਤੁਸੀਂ ਮੈਨੂੰ ਪੀਣ ਨੂੰ ਕੁਝ ਨਾ ਦਿੱਤਾ।</verse>
				<verse number="43">ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਨਾ ਦਿੱਤੀ, ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਪਰ ਤੁਸੀਂ ਮੈਨੂੰ ਨਾ ਦਿੱਤੇ, ਮੈਂ ਬਿਮਾਰ ਅਤੇ ਕੈਦ ਵਿੱਚ ਸੀ ਪਰ ਤੁਸੀਂ ਮੈਨੂੰ ਮਿਲਣ ਨੂੰ ਨਾ ਆਏ।’</verse>
				<verse number="44">“ਉਹ ਵੀ ਉੱਤਰ ਦੇਣਗੇ, ‘ਪ੍ਰਭੂ ਜੀ, ਭਲਾ ਅਸੀਂ ਕਦੋਂ ਤੁਹਾਨੂੰ ਭੁੱਖਾ ਜਾਂ ਪਿਆਸਾ ਜਾਂ ਪਰਦੇਸੀ ਜਾਂ ਕੱਪੜਿਆ ਦੀ ਜ਼ਰੂਰਤ ਸੀ ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਮਦਦ ਨਾ ਕੀਤੀ?’</verse>
				<verse number="45">“ਤਦ ਉਹ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਸੀਂ ਉਹਨਾਂ ਛੋਟਿਆਂ ਵਿੱਚੋਂ ਕਿਸੇ ਇੱਕ ਨਾਲ ਵੀ ਕੀਤਾ, ਸਮਝ ਲਓ ਮੇਰੇ ਨਾਲ ਕੀਤਾ।’</verse>
				<verse number="46">“ਤਦ ਯਿਸ਼ੂ ਨੇ ਕਿਹਾ, ਉਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।”</verse>
			</chapter>
			<chapter number="26">
				<verse number="1">ਜਦੋਂ ਯਿਸ਼ੂ ਇਹ ਸਾਰੀਆਂ ਗੱਲਾਂ ਕਰ ਹਟੇ, ਉਹਨਾਂ ਨੇ ਆਪਣੇ ਚੇਲਿਆਂ ਨੂੰ ਆਖਿਆ,</verse>
				<verse number="2">“ਜਿਵੇਂ ਤੁਸੀਂ ਜਾਣਦੇ ਹੋ, ਪਸਾਹ ਦਾ ਤਿਉਹਾਰ ਦੋ ਦਿਨਾਂ ਦੇ ਬਾਦ ਹੈ, ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।”</verse>
				<verse number="3">ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾਸ ਨਾਮ ਦੇ ਮਹਾਂ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ,</verse>
				<verse number="4">ਅਤੇ ਉਹਨਾਂ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗਿਰਫ਼ਤਾਰ ਕਰਨ ਅਤੇ ਉਹਨਾਂ ਨੂੰ ਮਾਰ ਦੇਣ ਦੀ ਯੋਜਨਾ ਬਣਾਈ।</verse>
				<verse number="5">ਪਰ ਉਹਨਾਂ ਨੇ ਇੱਕ ਦੂਸਰੇ ਨੂੰ ਕਿਹਾ, “ਤਿਉਹਾਰ ਦੇ ਦਿਨ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਹੰਗਾਮਾ ਹੋ ਜਾਵੇ।”</verse>
				<verse number="6">ਜਦੋਂ ਯਿਸ਼ੂ ਬੈਥਨੀਆ ਵਿੱਚ ਸ਼ਿਮਓਨ ਕੋੜ੍ਹੀ ਦੇ ਘਰ ਗਏ।</verse>
				<verse number="7">ਇੱਕ ਔਰਤ ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਦੇ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਆਈ, ਜਿਸ ਸਮੇਂ ਉਹ ਮੇਜ਼ ਤੇ ਰੋਟੀ ਖਾਣ ਲਈ ਬੈਠੇ ਹੋਏ ਸਨ ਉਸ ਦੇ ਸਿਰ ਉੱਪਰ ਡੋਲ੍ਹ ਦਿੱਤਾ।</verse>
				<verse number="8">ਜਦੋਂ ਚੇਲਿਆਂ ਨੇ ਇਹ ਸਭ ਵੇਖਿਆ, ਤਾਂ ਉਹ ਖਿਝ ਗਏ। ਅਤੇ ਉਹਨਾਂ ਨੇ ਕਿਹਾ, “ਇਹ ਨੁਕਸਾਨ ਕਿਉਂ ਕੀਤਾ?</verse>
				<verse number="9">ਇਹ ਅਤਰ ਜ਼ਿਆਦਾ ਮੁੱਲ ਦਾ ਵਿਕਦਾ ਅਤੇ ਪੈਸੇ ਗਰੀਬਾਂ ਨੂੰ ਦਿੱਤੇ ਜਾਂਦੇ।”</verse>
				<verse number="10">ਇਸ ਬਾਰੇ ਜਾਣਦੇ ਹੋਏ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ।</verse>
				<verse number="11">ਗਰੀਬ ਤਾਂ ਤੁਹਾਡੇ ਨਾਲ ਸਦਾ ਰਹਿਣਗੇ, ਪਰ ਮੈਂ ਤੁਹਾਡੇ ਨਾਲ ਸਦਾ ਨਹੀਂ ਹਾਂ।</verse>
				<verse number="12">ਜਦੋਂ ਉਸਨੇ ਇਹ ਅਤਰ ਮੇਰੇ ਸਰੀਰ ਉੱਤੇ ਢੋਲ੍ਹਿਆ, ਮੇਰੇ ਦਫ਼ਨਾਉਣ ਦੀ ਤਿਆਰੀ ਲਈ ਕੀਤਾ ਹੈ।</verse>
				<verse number="13">ਮੈਂ ਤੁਹਾਨੂੰ ਸੱਚ ਆਖਦਾ ਹਾਂ, ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਉਸ ਦੀ ਯਾਦਗਾਰੀ ਲਈ ਜੋ ਉਸਨੇ ਕੀਤਾ ਹੈ, ਉਹ ਵੀ ਆਖਿਆ ਜਾਵੇਗਾ।”</verse>
				<verse number="14">ਤਦ ਉਹਨਾਂ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾਹ ਕਾਰਿਯੋਤ ਵਾਸੀ ਮੁੱਖ ਜਾਜਕਾਂ ਕੋਲ ਗਿਆ।</verse>
				<verse number="15">ਅਤੇ ਪੁੱਛਿਆ, “ਜੇ ਮੈਂ ਯਿਸ਼ੂ ਨੂੰ ਤਹਾਡੇ ਹੱਥ ਫੜਵਾ ਦਿਆਂ ਤਾਂ ਤੁਸੀਂ ਮੈਨੂੰ ਕੀ ਦਿਓਗੇ?” ਤਦ ਉਹਨਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।</verse>
				<verse number="16">ਅਤੇ ਉਸ ਸਮੇਂ ਤੋਂ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।</verse>
				<verse number="17">ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸ਼ੂ ਕੋਲ ਆ ਕੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”</verse>
				<verse number="18">ਯਿਸ਼ੂ ਨੇ ਜਵਾਬ ਦਿੱਤਾ, “ਸ਼ਹਿਰ ਵਿੱਚ ਕਿਸੇ ਆਦਮੀ ਕੋਲ ਜਾਓ ਅਤੇ ਉਸਨੂੰ ਆਖੋ, ‘ਗੁਰੂ ਆਖਦਾ ਹੈ: ਮੇਰਾ ਨਿਰਧਾਰਤ ਸਮਾਂ ਨੇੜੇ ਹੈ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।’ ”</verse>
				<verse number="19">ਚੇਲਿਆਂ ਨੇ ਉਸੇ ਤਰ੍ਹਾ ਕੀਤਾ ਅਤੇ ਪਸਾਹ ਦਾ ਤਿਉਹਾਰ ਤਿਆਰ ਕੀਤਾ ਜਿਸ ਤਰ੍ਹਾਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ।</verse>
				<verse number="20">ਜਦੋਂ ਸ਼ਾਮ ਹੋਈ, ਯਿਸ਼ੂ ਉਹਨਾਂ ਬਾਰ੍ਹਾਂ ਚੇਲਿਆਂ ਨਾਲ ਬੈਠ ਕੇ ਖਾਂਦੇ ਸਨ।</verse>
				<verse number="21">ਅਤੇ ਜਦੋਂ ਉਹ ਖਾ ਰਿਹੇ ਸਨ, ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।”</verse>
				<verse number="22">ਤਾਂ ਉਹ ਬਹੁਤ ਉਦਾਸ ਹੋਏ ਅਤੇ ਉਸਨੂੰ ਪੁੱਛਣ ਲੱਗੇ, “ਪ੍ਰਭੂ ਜੀ, ਉਹ ਮੈਂ ਤਾਂ ਨਹੀਂ?”</verse>
				<verse number="23">ਯਿਸ਼ੂ ਨੇ ਉੱਤਰ ਦਿੱਤਾ, “ਜਿਸਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੀ ਮੈਨੂੰ ਫੜਵਾਏਗਾ।</verse>
				<verse number="24">ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ਹੈ! ਇਹ ਉਸ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”</verse>
				<verse number="25">ਤਦ ਯਹੂਦਾਹ, ਜਿਸ ਨੇ ਉਸ ਯਿਸ਼ੂ ਨਾਲ ਧੋਖਾ ਕਰਨਾ ਸੀ, ਬੋਲਿਆ, “ਰੱਬੀ, ਉਹ ਮੈਂ ਤਾਂ ਨਹੀਂ?” ਯਿਸ਼ੂ ਨੇ ਉੱਤਰ ਦਿੱਤਾ, “ਤੂੰ ਆਪ ਹੀ ਆਖ ਦਿੱਤਾ।”</verse>
				<verse number="26">ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਉਸਨੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ, ਅਤੇ ਆਪਣਿਆ ਚੇਲਿਆਂ ਨੂੰ ਦਿੱਤੀ, “ਲਓ ਅਤੇ ਖਾਓ; ਇਹ ਮੇਰਾ ਸਰੀਰ ਹੈ।”</verse>
				<verse number="27">ਫਿਰ ਯਿਸ਼ੂ ਨੇ ਇੱਕ ਪਿਆਲਾ ਵੀ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ, ਅਤੇ ਚੇਲਿਆਂ ਨੂੰ ਦੇ ਕੇ ਆਖਿਆ, “ਤੁਸੀਂ ਸਾਰੇ, ਇਸ ਵਿੱਚੋਂ ਪੀਓ।</verse>
				<verse number="28">ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।</verse>
				<verse number="29">ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਇਸ ਤੋਂ ਬਾਅਦ ਇਸ ਦਾਖ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।”</verse>
				<verse number="30">ਫਿਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਵੱਲ ਨੂੰ ਚਲੇ ਗਏ।</verse>
				<verse number="31">ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਅੱਜ ਰਾਤ ਤੁਸੀਂ ਸਾਰੇ ਮੇਰੇ ਕਾਰਨ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ,’ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।</verse>
				<verse number="32">ਪਰ ਮੇਰੇ ਜੀ ਉੱਠਣ ਤੋਂ ਬਾਅਦ, ਮੈਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।”</verse>
				<verse number="33">ਤਦ ਪਤਰਸ ਨੇ ਉੱਤਰ ਦਿੱਤਾ, “ਭਾਵੇਂ ਤੁਹਾਡੇ ਕਾਰਨ ਸੱਭੇ ਠੋਕਰ ਖਾਣ, ਪਰ ਮੈਂ ਕਦੇ ਠੋਕਰ ਨਾ ਖਾਵਾਂਗਾ।”</verse>
				<verse number="34">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਆਖਦਾ, ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਗਾ।”</verse>
				<verse number="35">ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੁਹਾਡਾ ਇਨਕਾਰ ਕਦੀ ਨਹੀਂ ਕਰਾਂਗਾ।” ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।</verse>
				<verse number="36">ਤਦ ਯਿਸ਼ੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮ ਦੇ ਇੱਕ ਜਗ੍ਹਾ ਵਿੱਚ ਗਏ। ਅਤੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਇੱਥੇ ਬੈਠੋ ਜਦੋਂ ਤੱਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ।”</verse>
				<verse number="37">ਤਦ ਉਹ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗੇ।</verse>
				<verse number="38">ਤਦ ਉਸ ਨੇ ਉਹਨਾਂ ਨੂੰ ਕਿਹਾ, “ਮੇਰੀ ਆਤਮਾ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”</verse>
				<verse number="39">ਥੋੜ੍ਹੀ ਹੀ ਦੂਰ ਜਾ ਕੇ ਉਹ ਆਪਣੇ ਮੂੰਹ ਦੇ ਭਾਰ ਜ਼ਮੀਨ ਉੱਤੇ ਡਿੱਗ ਕੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਅਗਰ ਹੋ ਸਕੇ, ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ, ਪਰ ਉਹ ਹੋਵੇ ਜੋ ਤੁਸੀਂ ਚਾਹੁੰਦੇ ਹੋ।”</verse>
				<verse number="40">ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਹੋਇਆ ਵੇਖਿਆ। ਅਤੇ ਪਤਰਸ ਨੂੰ ਪੁੱਛਿਆ, “ਕੀ ਤੁਸੀਂ ਮਨੁੱਖ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?</verse>
				<verse number="41">ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ, ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”</verse>
				<verse number="42">ਉਹ ਫਿਰ ਦੂਸਰੀ ਵਾਰ ਗਏ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇ ਮੇਰੇ ਪੀਣ ਬਿਨ੍ਹਾਂ ਇਹ ਪਿਆਲਾ ਟਲ ਨਹੀਂ ਸਕਦਾ, ਤਾਂ ਤੁਹਾਡੀ ਮਰਜ਼ੀ ਪੂਰੀ ਹੋਵੇ।”</verse>
				<verse number="43">ਅਤੇ ਜਦੋਂ ਉਹ ਵਾਪਸ ਆਏ, ਤਾਂ ਫਿਰ ਉਹਨਾਂ ਨੂੰ ਸੁੱਤੇ ਹੋਏ ਵੇਖਿਆ, ਕਿਉਂਕਿ ਉਹਨਾਂ ਦੀਆ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ।</verse>
				<verse number="44">ਅਤੇ ਉਹ ਉਹਨਾਂ ਨੂੰ ਛੱਡ ਕੇ ਚਲੇ ਗਏ ਅਤੇ ਉਹੀ ਗੱਲ ਕਹਿ ਕੇ ਤੀਸਰੀ ਵਾਰ ਪ੍ਰਾਰਥਨਾ ਕੀਤੀ।</verse>
				<verse number="45">ਤਦ ਉਹ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।</verse>
				<verse number="46">ਉੱਠੋ! ਅਤੇ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।”</verse>
				<verse number="47">ਜਦੋਂ ਯਿਸ਼ੂ ਬੋਲਦੇ ਹੀ ਪਏ ਸਨ, ਤਾਂ ਯਹੂਦਾਹ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ, ਆ ਪਹੁੰਚਿਆ। ਉਸਦੇ ਨਾਲ ਇੱਕ ਬੜੀ ਵੱਡੀ ਭੀੜ ਸੀ, ਜਿਹਨਾਂ ਨੇ ਤਲਵਾਰਾਂ ਅਤੇ ਡਾਂਗਾ ਨਾਲ ਫੜੀਆਂ ਸਨ, ਇਹ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾ ਦੁਆਰਾ ਭੇਜੇ ਗਏ ਸਨ।</verse>
				<verse number="48">ਉਸਦੇ ਫੜਵਾਉਣ ਵਾਲੇ ਨੇ ਉਹਨਾਂ ਨੂੰ ਸੰਕੇਤ ਦਿੱਤਾ ਸੀ: “ਕਿ ਜਿਸ ਆਦਮੀ ਨੂੰ ਮੈਂ ਚੁੰਮਾਂ; ਉਸ ਨੂੰ ਫੜ੍ਹ ਲੈਣਾ।”</verse>
				<verse number="49">ਅਤੇ ਉਹ ਉਸੇ ਵਕਤ ਯਿਸ਼ੂ ਕੋਲ ਗਿਆ ਅਤੇ ਯਹੂਦਾਹ ਨੇ ਕਿਹਾ, “ਗੁਰੂ ਜੀ ਨਮਸਕਾਰ!” ਅਤੇ ਉਸਨੂੰ ਚੁੰਮਿਆ।</verse>
				<verse number="50">ਯਿਸ਼ੂ ਨੇ ਉੱਤਰ ਦਿੱਤਾ, “ਮੇਰੇ ਮਿੱਤਰ, ਜਿਸ ਕੰਮ ਲਈ ਆਇਆ ਉਸਨੂੰ ਪੂਰਾ ਕਰ।” ਤਦ ਉਹਨਾਂ ਨੇ ਕੋਲ ਆ ਕੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।</verse>
				<verse number="51">ਪਰ ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਬਾਹਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸਦਾ ਕੰਨ ਵੱਢ ਸੁੱਟਿਆ।</verse>
				<verse number="52">ਤਦ ਯਿਸ਼ੂ ਨੇ ਉਸਨੂੰ ਆਖਿਆ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ, ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।</verse>
				<verse number="53">ਕੀ ਤੁਸੀਂ ਇਹ ਤੇ ਨਹੀਂ ਸੋਚਦੇ, ਕੀ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ, ਅਤੇ ਉਹ ਹੁਣੇ ਸਵਰਗਦੂਤਾਂ ਦੀਆਂ ਬਾਰ੍ਹਾਂ ਫ਼ੌਜਾਂ ਅਤੇ ਉਸ ਤੋਂ ਵੀ ਵੱਧ ਮੇਰੇ ਕੋਲ ਨਹੀਂ ਭੇਜ ਸਕਦਾ?</verse>
				<verse number="54">ਫਿਰ ਉਹ ਪਵਿੱਤਰ ਬਚਨ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?”</verse>
				<verse number="55">ਉਸ ਸਮੇਂ ਯਿਸ਼ੂ ਨੇ ਭੀੜ ਨੂੰ ਆਖਿਆ, “ਕੀ ਮੈਂ ਇੱਕ ਰਾਜ ਦਰੋਹੀ ਹਾਂ, ਜੋ ਤੁਸੀਂ ਮੈਨੂੰ ਫੜ੍ਹਨ ਲਈ ਤਲਵਾਰਾਂ ਅਤੇ ਡਾਂਗਾ ਲੈ ਕੇ ਆਏ ਹੋ? ਹਰ ਦਿਨ ਮੈਂ ਹੈਕਲ ਦੇ ਵਿਹੜੇ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।</verse>
				<verse number="56">ਪਰ ਇਹ ਇਸ ਲਈ ਹੋਇਆ ਤਾਂ ਜੋ ਨਬੀਆਂ ਦੁਆਰਾ ਲਿਖੀਆ ਗਈਆ ਪਵਿੱਤਰ ਸ਼ਾਸਤਰ ਦੀਆ ਲਿਖਤਾਂ ਪੂਰੀਆਂ ਹੋਣ।” ਤਦ ਸਾਰੇ ਚੇਲੇ ਯਿਸ਼ੂ ਨੂੰ ਛੱਡ ਕੇ ਭੱਜ ਗਏ।</verse>
				<verse number="57">ਜਿਹਨਾਂ ਨੇ ਯਿਸ਼ੂ ਨੂੰ ਫੜਿਆ ਸੀ ਉਹ ਉਸਨੂੰ ਮਹਾਂ ਜਾਜਕ ਕਯਾਫ਼ਾਸ ਦੇ ਕੋਲ ਲੈ ਗਏ, ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ।</verse>
				<verse number="58">ਪਤਰਸ ਕੁਝ ਦੂਰੀ ਤੇ ਯਿਸ਼ੂ ਦੇ ਪਿੱਛੇ-ਪਿੱਛੇ ਚਲਦਾ ਹੋਇਆ, ਮਹਾਂ ਜਾਜਕ ਦੇ ਵਿਹੜੇ ਵਿੱਚ ਆ ਪਹੁੰਚਿਆ। ਅਤੇ ਅੰਦਰ ਜਾ ਕੇ ਪਹਿਰੇਦਾਰਾਂ ਨਾਲ ਬੈਠ ਗਿਆ, ਤਾਂ ਕਿ ਵੇਖ ਸਕੇ ਅੱਗੇ ਕੀ ਹੁੰਦਾ ਹੈ।</verse>
				<verse number="59">ਮੁੱਖ ਜਾਜਕਾਂ ਅਤੇ ਸਾਰੀ ਮਹਾਸਭਾ ਯਿਸ਼ੂ ਨੂੰ ਜਾਨੋਂ ਮਾਰਨ ਲਈ ਉਸਦੇ ਵਿਰੁੱਧ ਝੂਠੀ ਗਵਾਹੀ ਲੱਭਦੇ ਸਨ।</verse>
				<verse number="60">ਪਰ ਉਹਨਾਂ ਨੂੰ ਕੁਝ ਨਾ ਮਿਲਿਆ, ਭਾਵੇਂ ਬਹੁਤ ਸਾਰੇ ਝੂਠੇ ਗਵਾਹ ਆਏ। ਆਖਿਰ ਦੋ ਗਵਾਹ ਸਾਹਮਣੇ ਆ ਕੇ ਬੋਲੇ</verse>
				<verse number="61">ਅਤੇ ਆਖਿਆ, “ਇਹ ਵਿਅਕਤੀ ਕਹਿੰਦਾ ਸੀ, ‘ਮੈਂ ਪਰਮੇਸ਼ਵਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਸ ਨੂੰ ਬਣਾ ਸਕਦਾ ਹਾਂ।’ ”</verse>
				<verse number="62">ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਯਿਸ਼ੂ ਨੂੰ ਕਿਹਾ, “ਤੂੰ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”</verse>
				<verse number="63">ਪਰ ਯਿਸ਼ੂ ਚੁੱਪ ਹੀ ਰਹੇ। ਮਹਾਂ ਜਾਜਕ ਨੇ ਉਸ ਨੂੰ ਆਖਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ਵਰ ਦੀ ਸਹੁੰ ਦਿੰਦਾ ਹਾਂ: ਕਿ ਜੇ ਤੂੰ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਸਾਨੂੰ ਦੱਸ।”</verse>
				<verse number="64">ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਤੂੰ ਸੱਚ ਬੋਲਿਆ ਹੈ, ਪਰ ਮੈਂ ਤੁਹਾਨੂੰ ਸਾਰਿਆ ਨੂੰ ਆਖਦਾ ਹਾਂ: ਜੋ ਹੁਣ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵ ਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਂਗੇ।”</verse>
				<verse number="65">ਤਦ ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਨੇ ਨਿੰਦਿਆ ਕੀਤੀ ਹੈ! ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ, ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ।</verse>
				<verse number="66">ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਨੇ ਉੱਤਰ ਦਿੱਤਾ, “ਇਹ ਮਾਰੇ ਜਾਣ ਦੇ ਯੋਗ ਹੈ।”</verse>
				<verse number="67">ਤਦ ਉਹਨਾਂ ਨੇ ਯਿਸ਼ੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਅਤੇ ਹੋਰਨਾਂ ਨੇ ਚਪੇੜਾਂ ਮਾਰੀਆ</verse>
				<verse number="68">ਅਤੇ ਕਿਹਾ, “ਹੇ ਮਸੀਹ, ਭਵਿੱਖਬਾਣੀ ਕਰਕੇ ਸਾਨੂੰ ਦੱਸ। ਤੈਨੂੰ ਕਿਸ ਨੇ ਮਾਰਿਆ?”</verse>
				<verse number="69">ਪਤਰਸ ਬਾਹਰ ਵਿਹੜੇ ਵਿੱਚ ਬੈਠਾ ਹੋਇਆ ਸੀ, ਇੱਕ ਦਾਸੀ ਉਸ ਦੇ ਕੋਲ ਆ ਕੇ ਆਖਣ ਲੱਗੀ, “ਤੂੰ ਵੀ ਯਿਸ਼ੂ ਗਲੀਲੀ ਦੇ ਨਾਲ ਸੀ।”</verse>
				<verse number="70">ਪਰ ਉਸਨੇ ਸਾਰਿਆ ਦੇ ਸਾਹਮਣੇ ਇਨਕਾਰ ਕਰ ਦਿੱਤਾ। ਅਤੇ ਆਖਿਆ, “ਮੈਂ ਨਹੀਂ ਜਾਣਦਾ ਜੋ ਤੂੰ ਕੀ ਕਹਿ ਰਹੀ ਹੈ।”</verse>
				<verse number="71">ਜਦ ਉਹ ਦਰਵਾਜ਼ੇ ਤੋਂ ਬਾਹਰ ਗਿਆ, ਤਾਂ ਦੂਸਰੀ ਨੌਕਰ ਕੁੜੀ ਨੇ ਉਸ ਨੂੰ ਵੇਖਿਆ ਅਤੇ ਲੋਕਾਂ ਨੂੰ ਆਖਿਆ, “ਇਹ ਵਿਅਕਤੀ ਵੀ ਯਿਸ਼ੂ ਨਾਸਰੀ ਦੇ ਨਾਲ ਸੀ।”</verse>
				<verse number="72">ਅਤੇ ਉਹ ਸਹੁੰ ਖਾ ਕੇ ਫਿਰ ਮੁੱਕਰ ਗਿਆ: “ਮੈਂ ਉਸ ਮਨੁੱਖ ਨੂੰ ਨਹੀਂ ਜਾਣਦਾ!”</verse>
				<verse number="73">ਥੋੜ੍ਹੀ ਦੇਰ ਬਾਅਦ, ਜਿਹੜੇ ਉੱਥੇ ਖੜ੍ਹੇ ਸਨ ਉਹਨਾਂ ਨੇ ਪਤਰਸ ਨੂੰ ਕੋਲ ਆ ਕੇ ਆਖਿਆ, “ਸੱਚ-ਮੁੱਚ ਤੂੰ ਉਹਨਾਂ ਵਿੱਚੋਂ ਇੱਕ ਹੈ; ਤੇਰੇ ਬੋਲਣ ਤੋਂ ਹੀ ਪਤਾ ਲੱਗ ਰਿਹਾ ਹੈ।”</verse>
				<verse number="74">ਤਦ ਉਹ ਸਰਾਪ ਦੇਣ, ਅਤੇ ਸਹੁੰ ਖਾਣ ਲੱਗਾ, “ਮੈਂ ਇਸ ਵਿਅਕਤੀ ਨੂੰ ਨਹੀਂ ਜਾਣਦਾ!” ਉਸੇ ਵਕਤ ਕੁੱਕੜ ਨੇ ਬਾਂਗ ਦੇ ਦਿੱਤੀ।</verse>
				<verse number="75">ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ।” ਅਤੇ ਉਹ ਬਾਹਰ ਜਾ ਕੇ ਬੁਰੀ ਤਰ੍ਹਾ ਰੋਇਆ।</verse>
			</chapter>
			<chapter number="27">
				<verse number="1">ਤੜਕੇ ਸਵੇਰੇ, ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸ਼ੂ ਨੂੰ ਜਾਨੋਂ ਮਾਰ ਦੇਣ ਦੀ ਯੋਜਨਾ ਬਣਾਈ।</verse>
				<verse number="2">ਇਸ ਲਈ ਉਹਨਾਂ ਨੇ ਉਸਨੂੰ ਬੰਨ੍ਹਿਆ, ਅਤੇ ਪਿਲਾਤੁਸ ਰਾਜਪਾਲ ਦੇ ਹਵਾਲੇ ਕਰ ਦਿੱਤਾ।</verse>
				<verse number="3">ਤਦ ਯਹੂਦਾਹ ਜਿਸ ਨੇ ਉਸਨੂੰ ਫੜਵਾਇਆ ਸੀ, ਜਦੋਂ ਉਸ ਨੇ ਇਹ ਵੇਖਿਆ ਕਿ ਯਿਸ਼ੂ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾ ਕੋਲ ਮੋੜ ਲਿਆਇਆ।</verse>
				<verse number="4">ਅਤੇ ਬੋਲਿਆ, “ਮੈਂ ਪਾਪ ਕੀਤਾ ਹੈ, ਜੋ ਨਿਰਦੋਸ਼ ਲਹੂ ਨਾਲ ਧੋਖਾ ਕੀਤਾ ਹੈ।” ਪਰ ਉਹ ਬੋਲੇ, “ਸਾਨੂੰ ਕੀ? ਇਹ ਤੈਨੂੰ ਹੀ ਪਤਾ ਹੋਵੇ।”</verse>
				<verse number="5">ਸੋ ਯਹੂਦਾ ਪੈਸਿਆਂ ਨੂੰ ਹੈਕਲ ਵਿੱਚ ਸੁੱਟ ਕੇ ਚਲਾ ਗਿਆ। ਅਤੇ ਜਾ ਕੇ ਫ਼ਾਸੀ ਲੈ ਲਈ।</verse>
				<verse number="6">ਅਤੇ ਮੁੱਖ ਜਾਜਕਾਂ ਨੇ ਉਹ ਸਿੱਕੇ ਚੁੱਕ ਕੇ ਆਖਿਆ, “ਇਹਨਾਂ ਪੈਸਿਆ ਨੂੰ ਖ਼ਜਾਨੇ ਵਿੱਚ ਬਿਵਸਥਾ ਦੇ ਅਨੁਸਾਰ ਪਾਉਂਣਾ ਯੋਗ ਨਹੀਂ ਹੈ, ਕਿਉਂਕਿ ਇਹ ਲਹੂ ਦਾ ਮੁੱਲ ਹੈ।”</verse>
				<verse number="7">ਤਦ ਉਹਨਾਂ ਨੇ ਇਸ ਵਿਸ਼ੇ ਵਿੱਚ ਵਿਚਾਰ ਕੀਤਾ ਅਤੇ ਉਹਨਾਂ ਪੈਸਿਆ ਦਾ ਪਰਦੇਸੀਆਂ ਦੇ ਦੱਬਣ ਲਈ ਇੱਕ ਘੁਮਿਆਰ ਦਾ ਖੇਤ ਮੁੱਲ ਲੈ ਲਿਆ।</verse>
				<verse number="8">ਇਸੇ ਕਾਰਨ ਉਹ ਖੇਤ ਅੱਜ ਤੱਕ, “ਲਹੂ ਦਾ ਖੇਤ,” ਦੇ ਨਾਮ ਨਾਲ ਜਾਣਿਆ ਜਾਂਦਾ ਹੈ।</verse>
				<verse number="9">ਤਦ ਜਿਹੜਾ ਵਚਨ ਯੇਰਮਿਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ ਪੂਰਾ ਹੋਇਆ: “ਉਹਨਾਂ ਨੇ ਚਾਂਦੀ ਦੇ ਤੀਹ ਸਿੱਕੇ ਲਏ, ਜਿਸਦਾ ਇਸਰਾਏਲ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ,</verse>
				<verse number="10">ਅਤੇ ਉਹਨਾਂ ਉਹ ਸਿੱਕੇ ਘੁਮਿਆਰ ਦੇ ਖੇਤ ਲਈ ਦੇ ਦਿੱਤੇ, ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਦਿੱਤੀ।”</verse>
				<verse number="11">ਯਿਸ਼ੂ ਰਾਜਪਾਲ ਦੇ ਸਾਹਮਣੇ ਖੜ੍ਹੇ ਸਨ, ਅਤੇ ਰਾਜਪਾਲ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਇਹ ਕਿਹਾ ਹੈ।”</verse>
				<verse number="12">ਜਦ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਯਿਸ਼ੂ ਉੱਤੇ ਦੋਸ਼ ਲਗਾਏ, ਤਾਂ ਯਿਸ਼ੂ ਨੇ ਕੋਈ ਜਵਾਬ ਨਾ ਦਿੱਤਾ।</verse>
				<verse number="13">ਤਦ ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਨਹੀਂ ਸੁਣਦਾ ਜੋ ਇਹ ਤੇਰੇ ਵਿਰੁੱਧ ਕਿੰਨਿਆਂ ਗਵਾਹੀਆਂ ਦਿੰਦੇ ਹਨ?”</verse>
				<verse number="14">ਪਰ ਯਿਸ਼ੂ ਨੇ ਕਿਸੇ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਇੱਥੋ ਤੱਕ ਰਾਜਪਾਲ ਬਹੁਤ ਹਰੈਨ ਹੋਇਆ।</verse>
				<verse number="15">ਅਤੇ ਹਾਕਮਾ ਦਾ ਇਹ ਇੱਕ ਰਿਵਾਜ ਸੀ ਕਿ ਤਿਉਹਾਰ ਤੇ ਲੋਕਾਂ ਦੇ ਦੁਆਰਾ ਚੁਣੇ ਗਏ ਕੈਦੀ ਨੂੰ ਰਿਹਾ ਕੀਤਾ ਜਾਦਾਂ ਸੀ।</verse>
				<verse number="16">ਉਸ ਸਮੇਂ ਉੱਥੇ ਕੈਦੀ ਸੀ ਜਿਸ ਦਾ ਨਾਮ ਬਾਰ-ਅੱਬਾਸ ਸੀ।</verse>
				<verse number="17">ਜਦੋਂ ਭੀੜ ਇਕੱਠੀ ਹੋਈ ਸੀ ਤਾਂ ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ: ਬਾਰ-ਅੱਬਾਸ ਨੂੰ ਜਾ ਯਿਸ਼ੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?”</verse>
				<verse number="18">ਕਿਉਂਕਿ ਉਹ ਜਾਣਦਾ ਸੀ ਕਿ ਉਹਨਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।</verse>
				<verse number="19">ਜਦੋਂ ਪਿਲਾਤੁਸ ਨਿਆਂ ਆਸਨ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਸਦੀ ਪਤਨੀ ਨੇ ਉਸ ਨੂੰ ਸੁਨੇਹਾ ਭੇਜਿਆ: “ਉਸ ਧਰਮੀ ਵਿਅਕਤੀ ਨਾਲ ਕੁਝ ਨਾ ਕਰਨਾ, ਕਿਉਂ ਜੋ ਮੈਂ ਸੁਫਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਵੇਖਿਆ।”</verse>
				<verse number="20">ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਲੋਕਾਂ ਨੂੰ ਭੜਕਾਇਆ ਜੋ ਬਾਰ-ਅੱਬਾਸ ਨੂੰ ਮੰਗੋ ਅਤੇ ਯਿਸ਼ੂ ਦੇ ਲਈ ਮੌਤ ਦੀ ਸਜ਼ਾ।</verse>
				<verse number="21">ਫਿਰ ਰਾਜਪਾਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਦੋਨਾਂ ਵਿੱਚੋਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ-ਅੱਬਾਸ ਨੂੰ।”</verse>
				<verse number="22">ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!”</verse>
				<verse number="23">ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹ ਹੋਰ ਵੀ ਉੱਚੀ-ਉੱਚੀ ਰੌਲਾ ਪਾ ਕੇ ਕਹਿਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”</verse>
				<verse number="24">ਜਦ ਪਿਲਾਤੁਸ ਨੇ ਵੇਖਿਆ ਕਿ ਉਹ ਕੁਝ ਵੀ ਨਹੀਂ ਕਰ ਪਾ ਰਿਹਾ, ਸਗੋਂ ਰੌਲਾ ਹੋਰ ਜ਼ਿਆਦਾ ਵੱਧਦਾ ਜਾਂਦਾ ਹੈ, ਤਦ ਉਸਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ, ਅਤੇ ਉਸਨੇ ਕਿਹਾ, “ਮੈਂ ਇਸਦੇ ਲਹੂ ਤੋਂ ਨਿਰਦੋਸ਼ ਹਾਂ, ਤੁਸੀਂ ਇਸਦੇ ਲਈ ਜ਼ਿੰਮੇਵਾਰ ਹੋ!”</verse>
				<verse number="25">ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, “ਉਸਦਾ ਲਹੂ ਸਾਡੇ ਉੱਤੇ ਸਾਡੇ ਬੱਚਿਆਂ ਉੱਤੇ ਹੋਵੇ!”</verse>
				<verse number="26">ਤਦ ਉਸਨੇ ਉਹਨਾਂ ਲਈ ਬਾਰ-ਅੱਬਾਸ ਨੂੰ ਛੱਡ ਦਿੱਤਾ। ਪਰ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।</verse>
				<verse number="27">ਤਦ ਹਾਕਮ ਦੇ ਸਿਪਾਹੀ ਮਸੀਹ ਯਿਸ਼ੂ ਨੂੰ ਮਹਿਲ ਵਿੱਚ ਲੈ ਗਏ ਅਤੇ ਉਸਦੇ ਆਲੇ-ਦੁਆਲੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠੀਆਂ ਕੀਤਾ।</verse>
				<verse number="28">ਅਤੇ ਉਹਨਾਂ ਨੇ ਯਿਸ਼ੂ ਦੇ ਕੱਪੜੇ ਉਤਾਰ ਦਿੱਤੇ, ਅਤੇ ਚਮਕੀਲਾ ਲਾਲ ਚੋਗਾ ਯਿਸ਼ੂ ਨੂੰ ਪਹਿਨਾ ਦਿੱਤਾ।</verse>
				<verse number="29">ਅਤੇ ਉਹਨਾਂ ਨੇ ਇੱਕ ਕੰਡਿਆ ਦਾ ਤਾਜ ਬਣਵਾ ਕੇ ਯਿਸ਼ੂ ਦੇ ਸਿਰ ਉੱਤੇ ਪਾਇਆ। ਅਤੇ ਇੱਕ ਕਾਨਾ ਉਸ ਦੇ ਸੱਜੇ ਹੱਥ ਵਿੱਚ ਦਿੱਤਾ। ਅਤੇ ਯਿਸ਼ੂ ਦੇ ਸਾਹਮਣੇ ਗੋਡੇ ਝੁਕਾਏ ਅਤੇ ਮਖੌਲ ਕਰਕੇ ਆਖਿਆ, “ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ!”</verse>
				<verse number="30">ਉਹਨਾਂ ਨੇ ਯਿਸ਼ੂ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਯਿਸ਼ੂ ਦੇ ਸਿਰ ਉੱਤੇ ਮਾਰਿਆ।</verse>
				<verse number="31">ਜਦ ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ, ਤਦ ਉਹਨਾਂ ਨੇ ਉਸਦਾ ਚੋਗਾ ਲਾਹ ਲਿਆ ਅਤੇ ਉਸਦੇ ਦੇ ਕੱਪੜੇ ਉਸਨੂੰ ਪਹਿਨਾ ਦਿੱਤੇ। ਅਤੇ ਸਲੀਬ ਉੱਤੇ ਚੜ੍ਹਾਉਣ ਲਈ ਯਿਸ਼ੂ ਨੂੰ ਲੈ ਗਏ।</verse>
				<verse number="32">ਜਦੋਂ ਉਹ ਬਾਹਰ ਨਿੱਕਲ ਰਹੇ ਸਨ, ਉਹਨਾਂ ਨੂੰ ਸ਼ਿਮਓਨ ਨਾਮ ਦਾ ਇੱਕ ਕੁਰੇਨੀਆਂ ਸ਼ਹਿਰ ਦਾ ਮਨੁੱਖ ਮਿਲਿਆ, ਅਤੇ ਉਹਨਾਂ ਨੇ ਉਸਨੂੰ ਯਿਸ਼ੂ ਦੀ ਸਲੀਬ ਚੁੱਕਣ ਲਈ ਮਜ਼ਬੂਰ ਕੀਤਾ।</verse>
				<verse number="33">ਅਤੇ ਜਦੋਂ ਉਹ ਉਸ ਜਗ੍ਹਾ ਤੇ ਜਿਸਦਾ ਨਾਮ ਗੋਲਗੋਥਾ ਜਿਸ ਦਾ ਅਰਥ ਹੈ (ਖੋਪਰੀ ਦਾ ਸਥਾਨ) ਪਹੁੰਚੇ।</verse>
				<verse number="34">ਉਹਨਾਂ ਨੇ ਯਿਸ਼ੂ ਨੂੰ ਪੀਣ ਲਈ ਦਾਖਰਸ ਅਰਥਾਤ ਕੌੜੇ ਰਸ ਦਾ ਮਿਸ਼ਰਣ ਦਿੱਤਾ, ਪਰ ਯਿਸ਼ੂ ਨੇ ਚੱਖ ਕੇ ਉਸਨੂੰ ਪੀਣਾ ਨਾ ਚਾਹਿਆ।</verse>
				<verse number="35">ਜਦੋਂ ਉਹਨਾਂ ਨੇ ਉਸਨੂੰ ਸਲੀਬ ਤੇ ਚੜ੍ਹਾਇਆ, ਤਾਂ ਉਹਨਾਂ ਨੇ ਪਰਚੀਆਂ ਪਾ ਕੇ ਉਸਦੇ ਕੱਪੜੇ ਵੰਡ ਲਏ।</verse>
				<verse number="36">ਅਤੇ ਉਹ ਉੱਥੇ ਬੈਠ ਕੇ, ਨਿਗਰਾਨੀ ਕਰਨ ਲੱਗੇ।</verse>
				<verse number="37">ਉਹਨਾਂ ਨੇ ਉਸਦੇ ਸਿਰ ਦੇ ਉਤਾਹਾਂ ਕਰਕੇ ਦੋਸ਼ ਪੱਤਰੀ ਲਗਾਈ ਜਿਸ ਤੇ ਲਿਖਿਆ ਸੀ: ਇਹ ਯਿਸ਼ੂ, ਯਹੂਦੀਆਂ ਦਾ ਰਾਜਾ।</verse>
				<verse number="38">ਅਤੇ ਉਸ ਸਮੇਂ ਦੋ ਡਾਕੂ ਵੀ ਯਿਸ਼ੂ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਸਰਾ ਖੱਬੇ ਪਾਸੇ।</verse>
				<verse number="39">ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸਦਾ ਅਪਮਾਨ ਕਰਕੇ ਕਹਿੰਦੇ ਸਨ,</verse>
				<verse number="40">ਅਤੇ ਕਹਿੰਦੇ ਸਨ, “ਓਹ! ਹੈਕਲ ਨੂੰ ਢਾਹ ਕੇ ਅਤੇ ਉਸ ਨੂੰ ਤਿੰਨ ਦਿਨਾਂ ਵਿੱਚ ਦੁਬਾਰਾ ਬਣਾਉਣ ਵਾਲੇ, ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਸਲੀਬ ਤੋਂ ਹੇਠਾਂ ਆ ਅਤੇ ਆਪਣੇ ਆਪ ਨੂੰ ਬਚਾ ਲੈ!”</verse>
				<verse number="41">ਇਸੇ ਤਰ੍ਹਾਂ ਮੁੱਖ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾ ਨੇ ਨਾਲ ਮਿਲ ਕੇ ਉਸਦਾ ਮਜ਼ਾਕ ਉਡਾਇਆ।</verse>
				<verse number="42">ਅਤੇ ਕਿਹਾ, “ਉਸਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਉਹ ਇਸਰਾਏਲ ਦਾ ਰਾਜਾ ਹੈ! ਹੁਣ ਸਲੀਬ ਤੋਂ ਥੱਲੇ ਉੱਤਰ ਆਵੇ ਤਾਂ ਅਸੀਂ ਇਸਦਾ ਵਿਸ਼ਵਾਸ ਕਰਾਂਗੇ।</verse>
				<verse number="43">ਇਹ ਪਰਮੇਸ਼ਵਰ ਤੇ ਭਰੋਸਾ ਰੱਖਦਾ ਹੈ। ਹੁਣ ਪਰਮੇਸ਼ਵਰ ਉਸਨੂੰ ਬਚਾਵੇ ਜੇ ਉਹ ਚਾਹੁੰਦਾ ਹੈ, ਕਿਉਂਕਿ ਇਸ ਨੇ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ।’ ”</verse>
				<verse number="44">ਇਸੇ ਤਰ੍ਹਾਂ ਉਸਦੇ ਨਾਲ ਸਲੀਬ ਦਿੱਤੇ ਗਏ ਡਾਕੂਆਂ ਨੇ ਵੀ ਉਸਦਾ ਅਪਮਾਨ ਕੀਤਾ।</verse>
				<verse number="45">ਦੁਪਹਿਰ ਤੋਂ ਲੈ ਕੇ ਦੇ ਤਿੰਨ ਵਜੇ ਤੱਕ ਸਾਰੇ ਦੇਸ਼ ਵਿੱਚ ਹਨੇਰਾ ਹੀ ਰਿਹਾ।</verse>
				<verse number="46">ਅਤੇ ਲਗਭਗ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੀ, ਏਲੀ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਮੇਰੇ ਪਰਮੇਸ਼ਵਰ, ਮੇਰੇ ਪਰਮੇਸ਼ਵਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?”</verse>
				<verse number="47">ਅਤੇ ਜਦੋਂ ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ, ਤੇ ਬੋਲੇ, “ਇਹ ਏਲੀਯਾਹ ਨੂੰ ਆਵਾਜ਼ ਮਾਰਦਾ ਹੈ।”</verse>
				<verse number="48">ਉਸੇ ਵੇਲੇ ਉਹਨਾਂ ਵਿੱਚੋਂ ਇੱਕ ਨੇ ਦੌੜ ਕੇ ਸਪੰਜ ਲਿਆਦਾਂ। ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਸੋਟੀ ਉੱਤੇ ਬੰਨ੍ਹ ਕੇ ਯਿਸ਼ੂ ਦੇ ਮੂੰਹ ਨੂੰ ਲਗਾਇਆ।</verse>
				<verse number="49">ਹੋਰਨਾਂ ਨੇ ਕਿਹਾ, “ਹੁਣ ਇਸ ਨੂੰ ਇਕੱਲਾ ਛੱਡ ਦਿਓ। ਅਤੇ ਵੇਖੀਏ ਏਲੀਯਾਹ ਇਸ ਨੂੰ ਬਚਾਉਣ ਲਈ ਆਉਂਦਾ ਹੈ ਜਾਂ ਨਹੀਂ।”</verse>
				<verse number="50">ਯਿਸ਼ੂ ਨੇ ਫਿਰ ਉੱਚੀ ਆਵਾਜ਼ ਨਾਲ ਪੁਕਾਰ ਕੇ, ਆਪਣੀ ਆਤਮਾ ਛੱਡ ਦਿੱਤੀ।</verse>
				<verse number="51">ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ। ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ।</verse>
				<verse number="52">ਅਤੇ ਕਬਰਾਂ ਖੁੱਲ ਗਈਆ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।</verse>
				<verse number="53">ਅਤੇ ਯਿਸ਼ੂ ਦੇ ਜੀ ਉੱਠਣ ਤੋਂ ਬਾਅਦ ਉਹ ਕਬਰਾਂ ਵਿੱਚੋਂ ਬਾਹਰ ਨਿੱਕਲ ਆਏ ਅਤੇ ਪਵਿੱਤਰ ਸ਼ਹਿਰ ਵੱਲ ਨੂੰ ਗਏ, ਅਤੇ ਬਹੁਤ ਸਾਰੇ ਲੋਕਾਂ ਨੂੰ ਵਿਖਾਈ ਦਿੱਤੇ।</verse>
				<verse number="54">ਜਦੋਂ ਸੂਬੇਦਾਰ ਅਤੇ ਉਸਦੇ ਸਾਥੀ ਜਿਹੜੇ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਭੁਚਾਲ ਅਤੇ ਜੋ ਕੁਝ ਵਾਪਰਿਆ ਸੀ ਉਹ ਸਭ ਵੇਖਿਆ ਤੇ ਡਰ ਗਏ, ਅਤੇ ਆਖਣ ਲੱਗੇ, “ਸੱਚ-ਮੁੱਚ ਉਹ ਪਰਮੇਸ਼ਵਰ ਦਾ ਪੁੱਤਰ ਸੀ!”</verse>
				<verse number="55">ਉੱਥੇ ਬਹੁਤ ਔਰਤਾਂ ਸਨ, ਜੋ ਦੂਰੋਂ ਵੇਖ ਰਹੀਆ ਸਨ। ਜੋ ਗਲੀਲ ਪ੍ਰਦੇਸ਼ ਤੋਂ ਯਿਸ਼ੂ ਦੀ ਸੇਵਾ ਕਰਦੀਆਂ ਹੋਈਆ ਉਸਦੇ ਪਿੱਛੇ-ਪਿੱਛੇ ਆਈਆਂ ਸਨ।</verse>
				<verse number="56">ਉਹਨਾਂ ਵਿੱਚੋਂ ਇੱਕ ਮਗਦਲਾ ਵਾਸੀ ਮਰਿਯਮ ਸੀ, ਅਤੇ ਯਾਕੋਬ ਅਤੇ ਯੋਸੇਫ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।</verse>
				<verse number="57">ਜਦ ਸਾਂਮ ਹੋਈ, ਤਾਂ ਅਰਿਮਥਿਆ ਪਿੰਡ ਦਾ ਇੱਕ ਧਨੀ ਮਨੁੱਖ ਜਿਸ ਦਾ ਨਾਮ ਯੋਸੇਫ਼ ਸੀ ਆਇਆ, ਜਿਹੜਾ ਆਪ ਵੀ ਯਿਸ਼ੂ ਦਾ ਚੇਲਾ ਬਣ ਗਿਆ ਸੀ।</verse>
				<verse number="58">ਉਸਨੇ ਪਿਲਾਤੁਸ ਕੋਲ ਜਾ ਕੇ ਯਿਸ਼ੂ ਦੇ ਸਰੀਰ ਨੂੰ ਮੰਗਿਆ, ਅਤੇ ਪਿਲਾਤੁਸ ਨੇ ਉਸ ਨੂੰ ਸਰੀਰ ਲੈ ਜਾਣ ਦਾ ਹੁਕਮ ਦਿੱਤਾ।</verse>
				<verse number="59">ਅਤੇ ਯੋਸੇਫ਼ ਨੇ ਸਰੀਰ ਨੂੰ ਲੈ ਜਾ ਕੇ ਸਾਫ਼ ਕੱਪੜੇ ਵਿੱਚ ਲਪੇਟਿਆ।</verse>
				<verse number="60">ਅਤੇ ਉਸ ਨੂੰ ਨਵੀਂ ਕਬਰ ਵਿੱਚ ਰੱਖ ਦਿੱਤਾ, ਜਿਹੜੀ ਉਸਨੇ ਚੱਟਾਨ ਵਿੱਚ ਖੁਦਵਾਈ ਸੀ। ਅਤੇ ਇੱਕ ਭਾਰਾ ਪੱਥਰ ਕਬਰ ਦੇ ਮੂੰਹ ਅੱਗੇ ਰੇੜ ਕੇ ਉੱਥੋਂ ਚਲਾ ਗਿਆ।</verse>
				<verse number="61">ਅਤੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਦੇ ਸਾਹਮਣੇ ਬੈਠੀਆਂ ਸਨ।</verse>
				<verse number="62">ਅਗਲੇ ਦਿਨ, ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ, ਮੁੱਖ ਜਾਜਕਾਂ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਕੋਲ ਗਏ।</verse>
				<verse number="63">ਅਤੇ ਬੋਲੇ, “ਸ਼੍ਰੀਮਾਨ ਜੀ, ਸਾਨੂੰ ਯਾਦ ਹੈ ਉਹ ਧੋਖੇਬਾਜ਼ ਜਦੋਂ ਜਿਉਂਦਾ ਹੀ ਸੀ ਕਹਿ ਗਿਆ ਸੀ, ‘ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।’</verse>
				<verse number="64">ਇਸ ਲਈ ਹੁਕਮ ਕਰੋ ਜੋ ਤੀਸਰੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਵੇ। ਕਿਤੇ ਅਜਿਹਾ ਨਾ ਹੋਵੇ, ਕਿ ਉਸਦੇ ਚੇਲੇ ਆ ਕੇ ਉਸਦਾ ਸਰੀਰ ਚੁਰਾ ਕੇ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਹ ਧੋਖਾ ਪਹਿਲਾਂ ਨਾਲੋਂ ਵੀ ਬੁਰਾ ਹੋਵੇਗਾ।”</verse>
				<verse number="65">ਪਿਲਾਤੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਰੱਖਿਅਕ ਤੁਹਾਡੇ ਕੋਲ ਹਨ, ਜਾਓ ਜਿਸ ਤਰ੍ਹਾ ਤੁਹਾਨੂੰ ਚੰਗਾ ਲੱਗੇ ਉਸ ਤਰ੍ਹਾ ਕਬਰ ਦੀ ਰਾਖੀ ਕਰੋ।”</verse>
				<verse number="66">ਸੋ ਉਹ ਕਬਰ ਤੇ ਗਏ ਪੱਥਰ ਉੱਤੇ ਮੋਹਰ ਲਗਾ ਕੇ ਪਹਿਰੇ ਦੇਣ ਵਾਲਿਆ ਕੋਲੋ ਰਾਖੀ ਕਰਵਾਈ।</verse>
			</chapter>
			<chapter number="28">
				<verse number="1">ਸਬਤ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ, ਸਵੇਰ ਵੇਲੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਨੂੰ ਵੇਖਣ ਲਈ ਗਈਆ।</verse>
				<verse number="2">ਉਸੇ ਸਮੇਂ ਇੱਕ ਬਹੁਤ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਇੱਕ ਦੂਤ ਸਵਰਗ ਤੋਂ ਉੱਤਰਿਆ, ਅਤੇ ਕਬਰ ਦੇ ਕੋਲ ਆ ਕੇ, ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।</verse>
				<verse number="3">ਉਸਦਾ ਰੂਪ ਰੋਸ਼ਨੀ ਵਰਗਾ ਅਤੇ ਉਸਦੇ ਕੱਪੜੇ ਬਰਫ਼ ਦੀ ਤਰ੍ਹਾ ਚਿੱਟੇ ਸਨ।</verse>
				<verse number="4">ਅਤੇ ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗਰ ਹੋ ਗਏ।</verse>
				<verse number="5">ਸਵਰਗਦੂਤ ਨੇ ਔਰਤਾਂ ਨੂੰ ਆਖਿਆ, “ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ।</verse>
				<verse number="6">ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਜਿਵੇਂ ਉਸਨੇ ਕਿਹਾ ਸੀ, ਆਓ ਇਸ ਜਗ੍ਹਾ ਨੂੰ ਵੇਖੋ ਜਿੱਥੇ ਯਿਸ਼ੂ ਨੂੰ ਰੱਖਿਆ ਹੋਇਆ ਸੀ।</verse>
				<verse number="7">ਅਤੇ ਜਲਦੀ ਜਾ ਕੇ ਉਸਦੇ ਚੇਲਿਆਂ ਨੂੰ ਦੱਸੋ: ‘ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ। ਤੁਸੀਂ ਉਸ ਨੂੰ ਉੱਥੇ ਵੇਖੋਗੇ।’ ਹੁਣ ਮੈਂ ਤੁਹਾਨੂੰ ਦੱਸ ਦਿੱਤਾ ਹੈ।”</verse>
				<verse number="8">ਅਤੇ ਉਹ ਔਰਤਾਂ ਡਰ, ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਜਲਦੀ ਚੱਲ ਕੇ, ਉਸਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜ ਗਈਆਂ।</verse>
				<verse number="9">ਅਚਾਨਕ ਯਿਸ਼ੂ ਉਹਨਾਂ ਨੂੰ ਮਿਲੇ, ਅਤੇ ਬੋਲੇ। “ਸੁਖੀ ਰਹੋ,” ਉਹਨਾਂ ਨੇ ਕੋਲ ਆ ਕੇ ਯਿਸ਼ੂ ਦੇ ਚਰਨ ਫੜੇ ਅਤੇ ਉਸਦੀ ਮਹਿਮਾ ਕੀਤੀ।</verse>
				<verse number="10">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ। ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”</verse>
				<verse number="11">ਜਿਸ ਵਕਤ ਔਰਤਾਂ ਰਾਸਤੇ ਵਿੱਚ ਹੀ ਸਨ, ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।</verse>
				<verse number="12">ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗ ਇਕੱਠੇ ਹੋਏ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।</verse>
				<verse number="13">ਅਤੇ ਉਹਨਾਂ ਕਿਹਾ, “ਤੁਸੀਂ ਇਹ ਕਹਿਣਾ ਕਿ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’</verse>
				<verse number="14">ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”</verse>
				<verse number="15">ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ। ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।</verse>
				<verse number="16">ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।</verse>
				<verse number="17">ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆ ਨੇ ਸ਼ੱਕ ਕੀਤਾ।</verse>
				<verse number="18">ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।</verse>
				<verse number="19">ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ, ਅਤੇ ਉਹਨਾਂ ਨੂੰ ਪਿਤਾ, ਪੁੱਤਰ, ਅਤੇ ਪਵਿੱਤਰ ਆਤਮਾ ਦੇ ਨਾਮ ਤੇ ਬਪਤਿਸਮਾ ਦਿਓ।</verse>
				<verse number="20">ਅਤੇ ਉਹਨਾਂ ਨੂੰ ਸਿਖਾਓ, ਉਹਨਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨਾ ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਅਤੇ ਯਾਦ ਰੱਖੋ ਮੈਂ ਦੁਨੀਆਂ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।”</verse>
			</chapter>
		</book>
		<book number="41">
			<chapter number="1">
				<verse number="1">ਪਰਮੇਸ਼ਵਰ ਦੇ ਪੁੱਤਰ, ਯਿਸ਼ੂ ਮਸੀਹ ਦੀ ਖੁਸ਼ਖ਼ਬਰੀ ਦੀ ਸ਼ੁਰੂਆਤ।</verse>
				<verse number="2">ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ”</verse>
				<verse number="3">“ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”</verse>
				<verse number="4">ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ, ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।</verse>
				<verse number="5">ਸਾਰੇ ਯਹੂਦਿਯਾ ਪ੍ਰਦੇਸ਼ ਦੇ ਖੇਤਰਾਂ ਵਿਚੋਂ ਅਤੇ ਯੇਰੂਸ਼ਲੇਮ ਨਗਰ ਦੇ ਸਾਰੇ ਲੋਕ ਉਸਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।</verse>
				<verse number="6">ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।</verse>
				<verse number="7">ਅਤੇ ਇਹ ਉਸਦਾ ਪ੍ਰਚਾਰ ਸੀ: “ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।</verse>
				<verse number="8">ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”</verse>
				<verse number="9">ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ।</verse>
				<verse number="10">ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਸੀ ਉੱਤਰਦਾ ਹੋਇਆ ਵੇਖਿਆ।</verse>
				<verse number="11">ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”</verse>
				<verse number="12">ਉਸੇ ਸਮੇਂ ਪਵਿੱਤਰ ਆਤਮਾ ਨੇ ਯਿਸ਼ੂ ਨੂੰ ਉਜਾੜ ਵਿੱਚ ਲੈ ਗਿਆ,</verse>
				<verse number="13">ਅਤੇ ਉਹ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸੀ, ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਜਾਵੇ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ, ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਨ ਲੱਗੇ।</verse>
				<verse number="14">ਯੋਹਨ ਨੂੰ ਕੈਦ ਵਿੱਚ ਪਾਏ ਜਾਣ ਤੋਂ ਬਾਅਦ, ਯਿਸ਼ੂ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਗਲੀਲ ਪ੍ਰਦੇਸ਼ ਵੱਲ ਚਲੇ ਗਏ।</verse>
				<verse number="15">“ਸਮਾਂ ਪੂਰਾ ਹੋਇਆ,” ਉਸ ਨੇ ਆਖਿਆ, “ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!”</verse>
				<verse number="16">ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਹਟਿਆ, ਤਾਂ ਉਸ ਨੇ ਸ਼ਿਮਓਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਵੇਖਿਆ, ਜੋ ਝੀਲ ਵਿੱਚ ਜਾਲ ਪਾ ਰਹੇ ਸਨ, ਕਿਉਂ ਜੋ ਉਹ ਮਛੇਰੇ ਸਨ।</verse>
				<verse number="17">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ”</verse>
				<verse number="18">ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।</verse>
				<verse number="19">ਥੋੜ੍ਹੀ ਅੱਗੇ ਜਾਣ ਤੋਂ ਬਾਅਦ, ਉਸ ਨੇ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਕਿਸ਼ਤੀ ਵਿੱਚ ਵੇਖਿਆ। ਜੋ ਆਪਣੇ ਜਾਲਾਂ ਨੂੰ ਸਾਫ਼ ਕਰ ਰਹੇ ਸਨ।</verse>
				<verse number="20">ਯਿਸ਼ੂ ਨੇ ਉਹਨਾਂ ਨੂੰ ਉਸੇ ਵੇਲੇ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਦੇ ਨਾਲ ਕਿਸ਼ਤੀ ਵਿੱਚ ਹੀ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।</verse>
				<verse number="21">ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ।</verse>
				<verse number="22">ਲੋਕ ਉਸਦੀ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਯਿਸ਼ੂ ਉਹਨਾਂ ਨੂੰ ਉਪਦੇਸ਼ਕਾਂ ਵਾਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।</verse>
				<verse number="23">ਉਸੇ ਸਮੇਂ ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ, ਚੀਖਣ ਲੱਗਾ,</verse>
				<verse number="24">“ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਕੀ ਚਾਹੁੰਦੇ ਹੋ, ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!”</verse>
				<verse number="25">“ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਬਾਹਰ ਨਿਕਲ ਜਾ!”</verse>
				<verse number="26">ਉਹ ਦੁਸ਼ਟ ਆਤਮਾ ਉਸ ਆਦਮੀ ਨੂੰ ਮਰੋੜ ਦੇ ਹੋਏ ਉੱਚੇ ਸ਼ਬਦ ਵਿੱਚ ਚੀਖਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਗਿਆ।</verse>
				<verse number="27">ਸਾਰੇ ਹੈਰਾਨ ਹੋ ਕੇ, ਆਪਸ ਵਿੱਚ ਕਿਹਣ ਲੱਗੇ, “ਇਹ ਸਭ ਕੀ ਹੋ ਰਿਹਾ ਹੈ? ਇਹ ਗੁਰੂ ਇੱਕ ਨਵੀਂ ਅਤੇ ਵੱਡੇ ਅਧਿਕਾਰ ਨਾਲ ਸਿੱਖਿਆ ਦੇ ਰਹੇ ਹਨ ਅਤੇ ਦੁਸ਼ਟ ਆਤਮਾ ਤੱਕ ਨੂੰ ਆਗਿਆ ਦਿੰਦੇ ਹਨ ਅਤੇ ਉਹ ਉਹਨਾਂ ਦਾ ਪਾਲਣ ਵੀ ਕਰਦਿਆਂ ਹਨ!”</verse>
				<verse number="28">ਇਸ ਖ਼ਬਰ ਦੀ ਧੁੰਮ ਤੇਜ਼ੀ ਨਾਲ ਗਲੀਲ ਪ੍ਰਦੇਸ਼ ਦੇ ਆਲੇ-ਦੁਆਲੇ ਸਭ ਜਗ੍ਹਾ ਫੈਲ ਗਈ।</verse>
				<verse number="29">ਪ੍ਰਾਰਥਨਾ ਸਥਾਨ ਤੋਂ ਨਿਕਲ ਕੇ ਉਹ ਸਿੱਧੇ ਯਾਕੋਬ ਅਤੇ ਯੋਹਨ ਦੇ ਨਾਲ ਸ਼ਿਮਓਨ ਅਤੇ ਆਂਦਰੇਯਾਸ ਦੇ ਘਰ ਗਏ।</verse>
				<verse number="30">ਉੱਥੇ ਸ਼ਿਮਓਨ ਦੀ ਸੱਸ ਬੁਖਾਰ ਦੇ ਨਾਲ ਮੰਜੇ ਤੇ ਪਈ ਹੋਈ ਸੀ ਅਤੇ ਉਹਨਾਂ ਨੇ ਝੱਟ ਯਿਸ਼ੂ ਨੂੰ ਇਸ ਦੀ ਖ਼ਬਰ ਕੀਤੀ।</verse>
				<verse number="31">ਯਿਸ਼ੂ ਉਸ ਦੇ ਕੋਲ ਆਏ, ਉਸ ਦਾ ਹੱਥ ਫੜ ਕੇ ਉਸ ਨੂੰ ਚੁੱਕਿਆ ਅਤੇ ਉਸ ਦਾ ਬੁਖਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।</verse>
				<verse number="32">ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਵਿੱਚ ਦੁਸ਼ਟ ਆਤਮਾ ਸਨ ਉਹਨਾਂ ਲੋਕਾਂ ਨੂੰ ਯਿਸ਼ੂ ਦੇ ਕੋਲ ਲਿਆਏ।</verse>
				<verse number="33">ਸਾਰਾ ਨਗਰ ਹੀ ਦਰਵਾਜ਼ੇ ਤੇ ਇਕੱਠਾ ਹੋ ਗਿਆ</verse>
				<verse number="34">ਅਤੇ ਯਿਸ਼ੂ ਨੇ ਬਹੁਤਿਆਂ ਨੂੰ ਅਨੇਕਾਂ ਰੋਗਾਂ ਤੋਂ ਚੰਗਾ ਕੀਤਾ ਅਤੇ ਅਨੇਕ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ। ਪਰ ਯਿਸ਼ੂ ਨੇ ਦੁਸ਼ਟ ਆਤਮਾਵਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਉਹ ਯਿਸ਼ੂ ਨੂੰ ਪਛਾਣਦੀਆਂ ਸੀ ਕਿ ਉਹ ਕੌਣ ਸੀ।</verse>
				<verse number="35">ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।</verse>
				<verse number="36">ਸ਼ਿਮਓਨ ਅਤੇ ਸ਼ਿਮਓਨ ਦੇ ਸਾਥੀ ਯਿਸ਼ੂ ਨੂੰ ਖੋਜ ਰਹੇ ਸਨ।</verse>
				<verse number="37">ਉਹਨਾਂ ਨੂੰ ਲੱਭ ਕੇ ਉਹ ਕਹਿਣ ਲੱਗੇ, “ਸਾਰੇ ਤੁਹਾਨੂੰ ਲੱਭ ਰਹੇ ਹਨ।”</verse>
				<verse number="38">ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਆਪਾਂ ਹੋਰ ਕਿੱਤੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਉੱਥੇ ਵੀ ਮੈਂ ਪ੍ਰਚਾਰ ਕਰ ਸਕਾਂ ਕਿਉਂਕਿ ਇਸ ਕਰਕੇ ਮੈਂ ਆਇਆ ਹਾਂ।”</verse>
				<verse number="39">ਇਸ ਲਈ ਉਸਨੇ ਸਾਰੇ ਗਲੀਲ ਵਿੱਚ ਜਾ ਕੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕੀਤਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਿਆ।</verse>
				<verse number="40">ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਯਿਸ਼ੂ ਨੂੰ ਬੇਨਤੀ ਕੀਤੀ, “ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”</verse>
				<verse number="41">ਤਰਸ ਖਾ ਕੇ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ,” ਤੂੰ ਸ਼ੁੱਧ ਹੋ ਜਾ</verse>
				<verse number="42">ਉਸੇ ਸਮੇਂ ਉਸਦਾ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।</verse>
				<verse number="43">ਯਿਸ਼ੂ ਨੇ ਉਸਨੂੰ ਉਸੇ ਸਮੇਂ ਇਸ ਚੇਤਾਵਨੀ ਦੇ ਨਾਲ ਵਿਦਾ ਕੀਤਾ,</verse>
				<verse number="44">“ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ। ”</verse>
				<verse number="45">ਪਰ ਉਹ ਵਿਅਕਤੀ ਜਾ ਕੇ ਖੁੱਲ੍ਹੇਆਮ ਇਸ ਦੀ ਚਰਚਾ ਕਰਨ ਲਗਾ ਅਤੇ ਇਹ ਖ਼ਬਰ ਸਾਰੇ ਪਾਸੇ ਫੈਲ ਗਈ ਜਿਸ ਦੇ ਕਾਰਨ ਯਿਸ਼ੂ ਇਸਦੇ ਬਾਅਦ ਖੁੱਲ੍ਹੇਆਮ ਕਿਸੇ ਨਗਰ ਵਿੱਚ ਨਹੀਂ ਜਾ ਸਕੇ ਅਤੇ ਉਸ ਨੂੰ ਨਗਰ ਦੇ ਬਾਹਰ ਸੁੰਨਸਾਨ ਸਥਾਨਾਂ ਵਿੱਚ ਰਹਿਣਾ ਪਿਆ। ਫਿਰ ਵੀ ਸਭ ਸਥਾਨਾਂ ਤੋਂ ਲੋਕ ਯਿਸ਼ੂ ਦੇ ਕੋਲ ਆਉਂਦੇ ਰਹੇ।</verse>
			</chapter>
			<chapter number="2">
				<verse number="1">ਕੁਝ ਦਿਨਾਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਨਗਰ ਵਿੱਚ ਆਏ, ਉੱਥੇ ਇਹ ਖ਼ਬਰ ਫੈਲ ਗਈ ਕਿ ਉਹ ਨਗਰ ਵਿੱਚ ਆਏ ਹਨ।</verse>
				<verse number="2">ਉੱਥੇ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਕਿਤੇ ਕੋਈ ਸਥਾਨ ਬਾਕੀ ਨਹੀਂ ਰਿਹਾ, ਇੱਥੇ ਤੱਕ ਕਿ ਦਵਾਰ ਦੇ ਸਾਹਮਣੇ ਵੀ ਨਹੀਂ ਅਤੇ ਯਿਸ਼ੂ ਉਹਨਾਂ ਨੂੰ ਪਵਿੱਤਰ ਸ਼ਾਸਤਰ ਦੀ ਸਿੱਖਿਆ ਦੇਣ ਲੱਗੇ।</verse>
				<verse number="3">ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲਿਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ।</verse>
				<verse number="4">ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪੁੱਜ ਨਾ ਸੱਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।</verse>
				<verse number="5">ਉਹਨਾਂ ਦੇ ਇਸ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”</verse>
				<verse number="6">ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,</verse>
				<verse number="7">“ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਦੇ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸੱਕਦਾ ਹੈ?”</verse>
				<verse number="8">ਉਸੇ ਪਲ ਯਿਸ਼ੂ ਨੂੰ ਆਪਣੀ ਆਤਮਾ ਵਿੱਚ ਇਹ ਪਤਾ ਲੱਗ ਗਿਆ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?</verse>
				<verse number="9">ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਕੇ ਚਲਾ ਜਾ’?</verse>
				<verse number="10">ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ,</verse>
				<verse number="11">“ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”</verse>
				<verse number="12">ਉਹ ਉੱਠਿਆ ਅਤੇ ਝੱਟ ਆਪਣਾ ਵਿਛੌਣਾ ਚੁੱਕ ਕੇ ਉਹਨਾਂ ਸਭ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”</verse>
				<verse number="13">ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ।</verse>
				<verse number="14">ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਕੀ ਤੇ ਬੈਠਾ ਵੇਖਿਆ। ਉਹਨਾਂ ਨੇ ਉਸ ਨੂੰ ਆਗਿਆ ਦਿੱਤੀ, “ਮੇਰੇ ਮਗਰ ਚਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।</verse>
				<verse number="15">ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਲਈ ਬੈਠੇ ਸਨ, ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦੇ ਪਿੱਛੇ ਹੋ ਲਏ ਸਨ।</verse>
				<verse number="16">ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖ ਬਿਵਸਥਾ ਦੇ ਉਪਦੇਸ਼ਕਾਂ ਨੇ, ਜੋ ਫ਼ਰੀਸੀ ਸਨ, ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”</verse>
				<verse number="17">ਇਹ ਸੁਣ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”</verse>
				<verse number="18">ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਕਰ ਰਹੇ ਸਨ। ਕੁਝ ਨੇ ਆ ਕੇ ਯਿਸ਼ੂ ਨੂੰ ਪ੍ਰਸ਼ਨ ਕੀਤਾ, “ਅਜਿਹਾ ਕਿਉਂ ਹੈ ਕਿ ਯੋਹਨ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”</verse>
				<verse number="19">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ ਓਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਹਨਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ ਹਨ।</verse>
				<verse number="20">ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।</verse>
				<verse number="21">“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ ਕਿਉਂਕਿ ਅਜਿਹਾ ਕਰਨ ਉੱਤੇ ਨਵੇਂ ਕੱਪੜੇ ਦੀ ਟਾਕੀ ਉਸ ਪੁਰਾਣੇ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਵੱਧ ਫੱਟ ਜਾਂਦਾ ਹੈ।</verse>
				<verse number="22">ਉਸੇ ਤਰ੍ਹਾ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।”</verse>
				<verse number="23">ਇੱਕ ਸਬਤ ਤੇ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ।</verse>
				<verse number="24">ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”</verse>
				<verse number="25">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ?</verse>
				<verse number="26">ਮਹਾਂ ਜਾਜਕ ਅਬੀਯਾਥਰ ਦੇ ਸਮੇਂ ਵਿੱਚ ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਚੜਾਵੇ ਦੀਆਂ ਰੋਟੀਆ ਖਾਧੀਆਂ ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਯੋਗ ਨਹੀਂ ਸੀ। ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ। ”</verse>
				<verse number="27">ਤਦ ਉਹਨਾਂ ਨੇ ਅੱਗੇ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ।</verse>
				<verse number="28">ਇਸ ਲਈ, ਮਨੁੱਖ ਦਾ ਪੁੱਤਰ ਸਬਤ ਦਾ ਵੀ ਸੁਆਮੀ ਹੈ।”</verse>
			</chapter>
			<chapter number="3">
				<verse number="1">ਇੱਕ ਹੋਰ ਵਾਰ ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਉੱਥੇ ਇੱਕ ਆਦਮੀ ਮੌਜੂਦ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।</verse>
				<verse number="2">ਉਹਨਾਂ ਵਿੱਚੋਂ ਕਈ ਯਿਸ਼ੂ ਉੱਤੇ ਦੋਸ਼ ਲਾਉਣ ਦਾ ਕਾਰਣ ਲੱਭਣ ਵਾਸਤੇ, ਯਿਸ਼ੂ ਨੂੰ ਨੇੜਿਓ ਜਾਂਚਣ ਲਗੇ ਕੀ ਯਿਸ਼ੂ ਸਬਤ ਦੇ ਦਿਨ ਉਸਨੂੰ ਚੰਗਾ ਕਰਦਾ ਹੈ ਕਿ ਨਹੀਂ।</verse>
				<verse number="3">ਯਿਸ਼ੂ ਨੇ ਉਸ ਸੁੱਖੇ ਹੱਥ ਵਾਲੇ ਆਦਮੀ ਨੂੰ ਕਿਹਾ, “ਸਾਰਿਆਂ ਦੇ ਸਾਮ੍ਹਣੇ ਖੜ੍ਹਾ ਹੋ।”</verse>
				<verse number="4">ਤਦ ਯਿਸ਼ੂ ਨੇ ਉਨ੍ਹਾਂ ਨੂੰ ਪੁੱਛਿਆ, “ਸਬਤ ਦੇ ਦਿਨ ਕੀ ਕਰਨਾ ਸਹੀ ਹੈ, ਚੰਗਾ ਜਾਂ ਬੁਰਾ, ਜਾਨ ਬਚਾਉਣਾ ਜਾਂ ਮਾਰਨਾ?” ਪਰ ਉਹ ਚੁੱਪ ਰਹੇ।</verse>
				<verse number="5">ਯਿਸ਼ੂ ਨੇ ਗੁੱਸੇ ਵਿੱਚ ਉਹਨਾਂ ਵੱਲ ਵੇਖਿਆ ਅਤੇ ਉਨ੍ਹਾਂ ਦੇ ਜ਼ਿੱਦੀ ਦਿਲਾਂ ਤੇ ਦੁਖੀ ਹੋ ਕੇ ਉਸ ਆਦਮੀ ਨੂੰ ਕਿਹਾ, “ਆਪਣਾ ਹੱਥ ਵਧਾ।” ਉਸਨੇ ਆਪਣਾ ਹੱਥ ਵਧਾਇਆ ਅਤੇ ਉਸਦਾ ਹੱਥ ਪੂਰੀ ਤਰ੍ਹਾਂ ਚੰਗਾ ਹੋ ਗਿਆ।</verse>
				<verse number="6">ਤਦ ਫ਼ਰੀਸੀ ਬਾਹਰ ਚਲੇ ਗਏ ਅਤੇ ਹੇਰੋਦੀਆਂ ਦੇ ਨਾਲ ਯਿਸ਼ੂ ਨੂੰ ਮਾਰਨ ਦੀਆਂ ਯੋਜਨਾ ਬਣਾਉਣ ਲੱਗੇ।</verse>
				<verse number="7">ਯਿਸ਼ੂ ਆਪਣੇ ਚੇਲਿਆਂ ਦੇ ਨਾਲ ਗਲੀਲ ਦੀ ਝੀਲ ਦੇ ਕੋਲ ਚਲੇ ਗਏ ਅਤੇ ਯਹੂਦਿਯਾ ਅਤੇ ਗਲੀਲ ਤੋਂ ਇੱਕ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ।</verse>
				<verse number="8">ਜਦੋਂ ਯਿਸ਼ੂ ਦੇ ਵੱਡੇ-ਵੱਡੇ ਕੰਮਾਂ ਦਾ ਵਰਣਨ ਉਹਨਾਂ ਨੇ ਸੁਣਿਆ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਨਗਰ, ਇਦੂਮਿਆ ਪ੍ਰਦੇਸ਼, ਤੇ ਯਰਦਨ ਨਦੀ ਦੇ ਪਾਰ ਦੇ ਖੇਤਰਾਂ ਅਤੇ ਸੋਰ ਅਤੇ ਸਿਦੋਨ ਵੱਲੋਂ ਵੀ ਅਨੇਕਾਂ ਲੋਕ ਇਸ ਭੀੜ ਵਿੱਚ ਸ਼ਾਮਲ ਹੋ ਗਏ ਸਨ।</verse>
				<verse number="9">ਭੀੜ ਕਾਰਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਜਿਹੀ ਕਿਸ਼ਤੀ ਤਿਆਰ ਕਰਨ ਤਾਂ ਜੋ ਭੀੜ ਉਹਨਾਂ ਨੂੰ ਦਬਾ ਨਾ ਲਵੇ।</verse>
				<verse number="10">ਯਿਸ਼ੂ ਨੇ ਅਨੇਕਾਂ ਨੂੰ ਚੰਗਾ ਕੀਤਾ ਸੀ, ਇਸ ਕਾਰਨ ਸਾਰੇ ਜੋ ਰੋਗੀ ਸਨ, ਉਹਨਾਂ ਨੂੰ ਸਿਰਫ ਛੋਹ ਲੈਣ ਦੇ ਉਦੇਸ਼ ਨਾਲ ਉਹਨਾਂ ਉੱਤੇ ਡਿੱਗੇ ਪੈਂਦੇ ਸਨ।</verse>
				<verse number="11">ਜਦੋਂ ਕਦੇ ਦੁਸ਼ਟ ਆਤਮਾ ਉਹਨਾਂ ਦੇ ਸਾਹਮਣੇ ਆਉਂਦੀ ਸੀ, ਉਹ ਉਹਨਾਂ ਦੇ ਸਾਹਮਣੇ ਡਿੱਗ ਕੇ ਚੀਖ ਚੀਖਕੇ ਕਹਿੰਦੀ ਸੀ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!”</verse>
				<verse number="12">ਪਰ ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਹ ਕਿਸੇ ਨੂੰ ਨਾ ਦੱਸਣ।</verse>
				<verse number="13">ਇਸਦੇ ਬਾਅਦ ਯਿਸ਼ੂ ਪਹਾੜ ਉੱਤੇ ਚਲੇ ਗਏ ਅਤੇ ਉੱਥੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਕੋਲ ਬੁਲਾਇਆ, ਜਿਨ੍ਹਾਂ ਨੂੰ ਉਹਨਾਂ ਨੇ ਠੀਕ ਸਮਝਿਆ ਅਤੇ ਉਹ ਯਿਸ਼ੂ ਦੇ ਕੋਲ ਆਏ।</verse>
				<verse number="14">ਯਿਸ਼ੂ ਨੇ ਬਾਰਾਂ ਨੂੰ ਚੁਣਿਆ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਉਹ ਉਹਨਾਂ ਨੂੰ ਪ੍ਰਚਾਰ ਕਰਨ ਲਈ ਭੇਜ ਸਕਣ</verse>
				<verse number="15">ਅਤੇ ਉਹਨਾਂ ਨੂੰ ਦੁਸ਼ਟ ਆਤਮਾ ਕੱਢਣ ਦਾ ਅਧਿਕਾਰ ਹੋਵੇ।</verse>
				<verse number="16">ਯਿਸ਼ੂ ਦੁਆਰਾ ਚੁਣੇ ਹੋਏ ਬਾਰਾਂ ਦੇ ਨਾਮ ਇਸ ਪ੍ਰਕਾਰ ਹਨ: ਸ਼ਿਮਓਨ (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ),</verse>
				<verse number="17">ਜ਼ਬਦੀ ਦਾ ਪੁੱਤਰ ਯਾਕੋਬ ਅਤੇ ਉਸ ਦਾ ਭਰਾ ਯੋਹਨ, ਜਿਨ੍ਹਾਂ ਨੂੰ ਯਿਸ਼ੂ ਨੇ ਬੋਏਨੇਰਗੇਸ ਨਾਮ ਦਿੱਤਾ ਸੀ, ਜਿਸਦਾ ਮਤਲਬ ਹੁੰਦਾ ਹੈ, “ਗਰਜਨ ਦੇ ਪੁੱਤਰ,”</verse>
				<verse number="18">ਆਂਦਰੇਯਾਸ, ਫਿਲਿੱਪਾਸ, ਬਾਰਥੋਲੋਮੇਯਾਸ, ਮੱਤੀਯਾਹ, ਥੋਮਸ, ਹਲਫੇਯਾਸ ਦਾ ਪੁੱਤਰ ਯਾਕੋਬ, ਥੱਦੇਇਯਾਸ, ਸ਼ਿਮਓਨ ਕਨਾਨੀ</verse>
				<verse number="19">ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਬਾਅਦ ਵਿੱਚ ਯਿਸ਼ੂ ਦੇ ਨਾਲ ਧੋਖਾ ਕੀਤਾ ਸੀ।</verse>
				<verse number="20">ਜਦੋਂ ਯਿਸ਼ੂ ਕਿਸੇ ਦੇ ਘਰ ਵਿੱਚ ਸਨ ਤਾਂ ਮੁੜ ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ ਇੱਥੇ ਤੱਕ ਕਿ ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਦੇ ਲਈ ਭੋਜਨ ਕਰਣਾ ਵੀ ਅਸੰਭਵ ਹੋ ਗਿਆ।</verse>
				<verse number="21">ਜਦੋਂ ਯਿਸ਼ੂ ਦੇ ਪਰਿਵਾਰ ਨੇ ਇਸ ਬਾਰੇ ਸੁਣਿਆ ਤਾਂ ਉਹ ਯਿਸ਼ੂ ਨੂੰ ਆਪਣੀ ਹਿਫਾਜ਼ਤ ਵਿੱਚ ਉਹਨਾਂ ਨੂੰ ਆਪਣੇ ਨਾਲ ਲੈ ਜਾਣ ਲਈ ਉੱਥੇ ਆ ਗਏ ਕਿਉਂਕਿ ਉਹਨਾਂ ਦਾ ਵਿਚਾਰ ਸੀ ਕਿ, “ਯਿਸ਼ੂ ਆਪਣੇ ਆਪੇ ਤੋਂ ਬਾਹਰ ਹੋ ਗਏ ਹਨ।”</verse>
				<verse number="22">ਯੇਰੂਸ਼ਲੇਮ ਨਗਰ ਵੱਲੋਂ ਉੱਥੇ ਆਏ ਹੋਏ ਧਰਮ ਦੇ ਉਪਦੇਸ਼ਕਾਂ ਨੇ ਕਿਹਾ, “ਯਿਸ਼ੂ ਵਿੱਚ ਬੇਲਜ਼ਬੂਲ ਸਮਾਇਆ ਹੋਇਆ ਹੈ ਅਤੇ ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”</verse>
				<verse number="23">ਇਸ ਉੱਤੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਕੋਲ ਸੱਦ ਕੇ ਉਹਨਾਂ ਨੂੰ ਦ੍ਰਿਸ਼ਟਾਂਤ ਵਿੱਚ ਕਹਿਣਾ ਸ਼ੁਰੂ ਕੀਤਾ, “ਭਲਾ ਸ਼ੈਤਾਨ ਹੀ ਸ਼ੈਤਾਨ ਨੂੰ ਕਿਵੇਂ ਕੱਢ ਸਕਦਾ ਹੈ?</verse>
				<verse number="24">ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਬਣਿਆ ਨਹੀਂ ਰਹਿ ਸਕਦਾ। ਤਾਂ ਉਸਦਾ ਅਸਤਿਤਵ ਬਣਾ ਨਹੀਂ ਰਹਿ ਸੱਕਦਾ।</verse>
				<verse number="25">ਉਸੇ ਤਰ੍ਹਾਂ ਹੀ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸੱਕਦਾ।</verse>
				<verse number="26">ਅਤੇ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਵਿਰੋਧ ਕਰੇ ਅਤੇ ਉਸ ਵਿੱਚ ਹੀ ਫੁੱਟ ਪੈ ਜਾਵੇ, ਤਾਂ ਉਹ ਨਹੀਂ ਬਚ ਸਕਦਾ; ਉਸ ਦਾ ਅੰਤ ਆ ਗਿਆ ਹੈ।</verse>
				<verse number="27">ਕੋਈ ਵੀ ਕਿਸੇ ਤਾਕਤਵਰ ਆਦਮੀ ਦੇ ਘਰ ਜ਼ਬਰਦਸਤੀ ਪਰਵੇਸ਼ ਕਰਕੇ ਉਸਦੀ ਸੰਪਤੀ ਉਸ ਸਮੇਂ ਤੱਕ ਨਹੀਂ ਲੁੱਟ ਸਕਦਾ ਜਦੋਂ ਤੱਕ ਉਹ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ। ਫਿਰ ਹੀ ਉਹ ਉਸ ਤਾਕਤਵਰ ਆਦਮੀ ਦੀ ਸੰਪਤੀ ਲੁੱਟ ਸੱਕੇਗਾ</verse>
				<verse number="28">ਮੈਂ ਤੁਹਾਨੂੰ ਸੱਚ ਆਖਦਾ ਹਾਂ: ਮਨੁੱਖ ਦੁਆਰਾ ਕੀਤੇ ਗਏ ਸਾਰੇ ਪਾਪ ਅਤੇ ਨਿੰਦਿਆ ਮਾਫ਼ ਕੀਤੇ ਜਾਣਗੇ।</verse>
				<verse number="29">ਪਰ ਪਵਿੱਤਰ ਆਤਮਾ ਦੇ ਵਿਰੁੱਧ ਕੀਤੀ ਗਈ ਨਿੰਦਿਆ ਕਿਸੇ ਵੀ ਪ੍ਰਕਾਰ ਮਾਫ਼ੀ ਦੇ ਯੋਗ ਨਹੀਂ ਹੈ। ਉਹ ਵਿਅਕਤੀ ਅਨੰਤ ਪਾਪ ਦਾ ਦੋਸ਼ੀ ਹੈ।”</verse>
				<verse number="30">ਯਿਸ਼ੂ ਨੇ ਇਹ ਸਭ ਇਸ ਲਈ ਕਿਹਾ ਸੀ ਕਿਉਂਕਿ ਸ਼ਾਸਤਰੀਆਂ ਨੇ ਉਹਨਾਂ ਉੱਤੇ ਦੋਸ਼ ਲਗਾਇਆ ਸੀ ਕਿ, “ਯਿਸ਼ੂ ਵਿੱਚ ਦੁਸ਼ਟ ਆਤਮਾਵਾਂ ਸਮਾਇਆ ਹੋਇਆ ਹਨ।”</verse>
				<verse number="31">ਉਦੋਂ ਯਿਸ਼ੂ ਦੀ ਮਾਤਾ ਅਤੇ ਉਹਨਾਂ ਦੇ ਭਰਾ ਉੱਥੇ ਆ ਗਏ। ਉਹ ਬਾਹਰ ਹੀ ਖੜ੍ਹੇ ਰਹੇ। ਉਹਨਾਂ ਨੇ ਸੁਨੇਹਾ ਭੇਜ ਕੇ ਯਿਸ਼ੂ ਨੂੰ ਬਾਹਰ ਬੁਲਵਾਇਆ।</verse>
				<verse number="32">ਭੀੜ ਉਹਨਾਂ ਨੂੰ ਘੇਰੇ ਹੋਏ ਬੈਠੀ ਸੀ, ਅਤੇ ਉਹਨਾਂ ਨੇ ਯਿਸ਼ੂ ਨੂੰ ਦੱਸਿਆ, “ਉਹ ਵੇਖੋ! ਤੁਹਾਡੀ ਮਾਤਾ ਅਤੇ ਤੁਹਾਡੇ ਭੈਣ ਤੇ ਭਰਾ ਬਾਹਰ ਤੁਹਾਡੀ ਤਲਾਸ਼ ਕਰ ਰਹੇ ਹਨ।”</verse>
				<verse number="33">“ਮੇਰੀ ਮਾਤਾ ਅਤੇ ਮੇਰੇ ਭਰਾ ਕੌਣ ਹਨ?” ਯਿਸ਼ੂ ਨੇ ਪੁੱਛਿਆ।</verse>
				<verse number="34">ਤਦ ਆਪਣੇ ਆਲੇ-ਦੁਆਲੇ ਬੈਠੀ ਭੀੜ ਉੱਤੇ ਆਪਣੀ ਨਜ਼ਰ ਪਾਉਂਦੇ ਹੋਏ ਉਹਨਾਂ ਨੇ ਕਿਹਾ, “ਇਹ ਹੋ ਮੇਰੀ ਮਾਤਾ ਅਤੇ ਮੇਰੇ ਭਰਾ ਹਨ!</verse>
				<verse number="35">ਜੋ ਕੋਈ ਪਰਮੇਸ਼ਵਰ ਦੀ ਇੱਛਾ ਨੂੰ ਪੂਰੀ ਕਰਦਾ ਹੈ, ਉਹੀ ਹੈ ਮੇਰਾ ਭਰਾ, ਮੇਰੀ ਭੈਣ ਅਤੇ ਮੇਰੀ ਮਾਤਾ ਹੈ।”</verse>
			</chapter>
			<chapter number="4">
				<verse number="1">ਇੱਕ ਵਾਰ ਫਿਰ ਯਿਸ਼ੂ ਗਲੀਲ ਝੀਲ ਦੇ ਕੰਢੇ ਤੇ ਉਪਦੇਸ਼ ਦੇਣ ਲੱਗੇ। ਅਤੇ ਬਹੁਤ ਵੱਡੀ ਭੀੜ ਉਸਦੇ ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਏ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।</verse>
				<verse number="2">ਉਹਨਾਂ ਨੇ ਦ੍ਰਿਸ਼ਟਾਂਤਾਂ ਰਾਹੀਂ ਬਹੁਤ ਸਾਰੇ ਵਿਸ਼ਿਆਂ ਤੇ ਸਿੱਖਿਆ ਦਿੰਦੇ ਹੋਏ ਕਿਹਾ:</verse>
				<verse number="3">ਸੂਣੋਂ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।</verse>
				<verse number="4">ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ।</verse>
				<verse number="5">ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।</verse>
				<verse number="6">ਪਰ ਜਦੋਂ ਸੂਰਜ ਚੜਿਆ ਤਾਂ ਉਹ ਪੌਦਾ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।</verse>
				<verse number="7">ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ। ਜਿਸ ਕਾਰਨ ਉਹ ਕੁਝ ਫਲ ਨਾ ਲਿਆ ਸਕਿਆ।</verse>
				<verse number="8">ਅਤੇ ਕੁਝ ਬੀਜ ਚੰਗੀ ਜ਼ਮੀਨ ਤੇ ਡਿੱਗਿਆ, ਉਹਨਾਂ ਚੌਂ ਸਿਟੇ ਨਿੱਕਲੇ ਤੇ ਉੱਗਣ ਮਗਰੋਂ ਬਹੁਤ ਸਾਰਾ ਫਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਤੇ ਕੋਈ ਸੌ ਗੁਣਾ।</verse>
				<verse number="9">ਫਿਰ ਯਿਸ਼ੂ ਨੇ ਕਿਹਾ, “ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣ ਲਵੇ।”</verse>
				<verse number="10">ਜਦੋਂ ਉਹ ਇਕੱਲਾ ਸੀ, ਤਾਂ ਬਾਰ੍ਹਾਂ ਚੇਲਿਆਂ ਅਤੇ ਉਸਦੇ ਆਲੇ-ਦੁਆਲੇ ਦੇ ਹੋਰਾਂ ਨੇ ਉਸਨੂੰ ਦ੍ਰਿਸ਼ਟਾਂਤਾਂ ਦਾ ਅਰਥ ਪੁੱਛਿਆ।</verse>
				<verse number="11">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ।</verse>
				<verse number="12">ਤਾਂ ਜੋ, “ਉਹ ਦੇਖਦਿਆਂ ਹੋਇਆ ਵੀ ਨਾ ਦੇਖਣ; ਅਤੇ ਸੁਣਦਿਆਂ ਹੋਇਆ ਵੀ ਨਾ ਸਮਝਣ। ਇਸ ਤਰ੍ਹਾ ਨਾ ਹੋਵੇ ਕਿਤੇ ਉਹ ਮੇਰੇ ਕੋਲ ਵਾਪਸ ਮੁੜ ਆਉਣ ਅਤੇ ਮਾਫ਼ੀ ਪਾ ਲੈਣ! ”</verse>
				<verse number="13">ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕਿ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਨਹੀਂ ਸਮਝੇ? ਫਿਰ ਤੁਸੀਂ ਹੋਰ ਦ੍ਰਿਸ਼ਟਾਂਤਾਂ ਦੇ ਅਰਥ ਕਿਵੇਂ ਸਮਝੋਗੇ?</verse>
				<verse number="14">ਬੀਜ ਬੀਜਣ ਵਾਲਾ ਪਰਮੇਸ਼ਵਰ ਦਾ ਬਚਨ ਬੀਜਦਾ ਹੈ।</verse>
				<verse number="15">ਬੀਜ ਜੋ ਸੜਕ ਦੇ ਕੰਢੇ ਤੇ ਜਾ ਡਿੱਗਿਆ, ਉਹ ਅਜਿਹੇ ਲੋਕਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਦੇ ਬਚਨ ਸੁਣਦੇ ਹੀ ਸ਼ੈਤਾਨ ਆ ਕੇ ਉਹ ਬਚਨਾਂ ਨੂੰ ਚੁਰਾ ਕੇ ਲੈ ਗਿਆ।</verse>
				<verse number="16">ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਵਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦੇ ਹਨ।</verse>
				<verse number="17">ਪਰ ਜੜ੍ਹਾਂ ਡੂੰਘੀਆਂ ਨਾ ਹੋਣ ਕਾਰਨ, ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਜਦੋਂ ਕਲੇਸ਼ ਤੇ ਸਤਾਵ ਆਉਂਦੇ ਹਨ ਤਾਂ ਉਹ ਝੱਟ ਠੋਕਰ ਖਾਉਂਦੇ ਹਨ।</verse>
				<verse number="18">ਜੋ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਇਹ ਉਹ ਸਨ ਜਿਨ੍ਹਾਂ ਨੇ ਪਰਮੇਸ਼ਵਰ ਦੇ ਬਚਨਾ ਨੂੰ ਸੁਣਿਆ,</verse>
				<verse number="19">ਪਰ ਸੰਸਾਰ ਦੀਆਂ ਚਿੰਤਾਵਾਂ, ਧਨ ਦੇ ਛਲਾਵੇ ਅਤੇ ਕਈ ਹੋਰ ਚੀਜ਼ਾਂ ਦੇ ਲਾਲਚ ਨੇ ਆ ਕੇ ਉਸ ਬਚਨ ਨੂੰ ਦਬਾ ਦਿੱਤਾ, ਜਿਸ ਕਾਰਨ ਉਹ ਕੁੱਝ ਫਲ ਨਾ ਲਿਆ ਸੱਕੇ।</verse>
				<verse number="20">ਕੁਝ ਹੋਰ ਲੋਕ ਉਸ ਬੀਜ ਦੇ ਸਮਾਨ ਹਨ, ਜੋ ਚੰਗੀ ਮਿੱਟੀ ਵਿੱਚ ਬੀਜਿਆ ਗਿਆ, ਬਚਨਾਂ ਨੂੰ ਸੁਣਿਆ, ਸਵੀਕਾਰ ਕੀਤਾ ਅਤੇ ਫਲ ਲਿਆਏ। ਬੀਜੇ ਗਏ ਬੀਜ ਦਾ ਕੋਈ ਤੀਹ ਗੁਣਾ, ਕੋਈ ਸੱਠ ਗੁਣਾ, ਕੋਈ ਸੌ ਗੁਣਾ।”</verse>
				<verse number="21">ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਦੀਵਾ ਬਾਲ ਕੇ ਉਸ ਨੂੰ ਇੱਕ ਕਟੋਰੇ ਜਾਂ ਬਿਸਤਰੇ ਦੇ ਹੇਠਾਂ ਰੱਖਦੇ ਹੋ? ਯਾਂ ਤੁਸੀਂ ਉਸ ਨੂੰ ਕਿਸੇ ਉੱਚੇ ਥਾਂ ਤੇ ਰੱਖਦੇ ਹੋ?</verse>
				<verse number="22">ਕਿਉਂਕਿ ਜੋ ਕੁਝ ਲੁਕਿਆ ਹੋਇਆ ਹੈ ਉਸ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਜੋ ਕੁਝ ਲੁਕਿਆ ਹੋਇਆ ਹੈ ਉਹ ਸਭ ਦੇ ਸਾਹਮਣੇ ਲਿਆਂਦਾ ਜਾਵੇਗਾ।</verse>
				<verse number="23">ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”</verse>
				<verse number="24">“ਤੁਸੀਂ ਜੋ ਸੁਣਦੇ ਹੋ ਉਸ ਉੱਤੇ ਧਿਆਨ ਨਾਲ ਵਿਚਾਰ ਕਰੋ,” ਯਿਸ਼ੂ ਨੇ ਅੱਗੇ ਕਿਹਾ। “ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਮਾਪ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ ਅਤੇ ਹੋਰ ਵੀ।</verse>
				<verse number="25">ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ; ਜਿਸ ਕੋਲ ਨਹੀਂ ਹੈ, ਉਸ ਕੋਲ ਜੋ ਕੁਝ ਹੈ ਉਹ ਵੀ ਲੈ ਲਿਆ ਜਾਵੇਗਾ।”</verse>
				<verse number="26">ਯਿਸ਼ੂ ਨੇ ਇਹ ਵੀ ਕਿਹਾ, “ਪਰਮੇਸ਼ਵਰ ਦਾ ਰਾਜ ਇਸ ਤਰ੍ਹਾਂ ਦਾ ਹੈ। ਇੱਕ ਆਦਮੀ ਬੀਜ ਜ਼ਮੀਨ ਤੇ ਖਿਲਾਰਦਾ ਹੈ।</verse>
				<verse number="27">ਰਾਤ ਅਤੇ ਦਿਨ, ਚਾਹੇ ਉਹ ਸੌਂਦਾ ਹੈ ਜਾਂ ਉੱਠਦਾ ਹੈ, ਬੀਜ ਪੁੰਗਰਦਾ ਹੈ ਅਤੇ ਉੱਗਦਾ ਹੈ, ਪਰ ਉਹ ਨਹੀਂ ਜਾਣਦਾ ਕਿ ਕਿਵੇਂ।</verse>
				<verse number="28">ਆਪਣੇ ਆਪ ਹੀ ਮਿੱਟੀ ਫ਼ਸਲ ਪੈਦਾ ਕਰਦੀ ਹੈ ਪਹਿਲਾਂ ਡੰਡ, ਫਿਰ ਸਿੱਟੇ, ਫਿਰ ਸਿੱਟੇ ਵਿੱਚ ਪੂਰੇ ਦਾਣੇ।</verse>
				<verse number="29">ਜਿਵੇਂ ਹੀ ਅਨਾਜ ਪੱਕ ਜਾਂਦਾ ਹੈ, ਉਹ ਛੇਤੀ ਨਾਲ ਹੀ ਉਸ ਨੂੰ ਦਾਤਰੀ ਪਾ ਦਿੰਦਾ ਹੈ, ਕਿਉਂਕਿ ਫਸਲ ਹੁਣ ਪੂਰੀ ਤਰ੍ਹਾ ਤਿਆਰ ਹੈ।”</verse>
				<verse number="30">ਫਿਰ ਯਿਸ਼ੂ ਨੇ ਕਿਹਾ, “ਅਸੀਂ ਕੀ ਕਹਾਂਗੇ ਕਿ ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ, ਜਾਂ ਇਸ ਦੀ ਵਿਆਖਿਆ ਕਰਨ ਲਈ ਅਸੀਂ ਕਿਹੜਾ ਦ੍ਰਿਸ਼ਟਾਂਤ ਵਰਤਾਂਗੇ?</verse>
				<verse number="31">ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜੋ ਧਰਤੀ ਦੇ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ।</verse>
				<verse number="32">ਫਿਰ ਵੀ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਉੱਗਦਾ ਹੈ ਅਤੇ ਫਿਰ ਬਾਗ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ, ਇਸ ਦੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਕਿ ਅਕਾਸ਼ ਦੇ ਪੰਛੀ ਇਸ ਦੀ ਛਾਂ ਵਿੱਚ ਵੱਸ ਸਕਦੇ ਹਨ।”</verse>
				<verse number="33">ਬਹੁਤ ਸਾਰੇ ਸਮਾਨ ਦ੍ਰਿਸ਼ਟਾਂਤਾਂ ਨਾਲ ਯਿਸ਼ੂ ਨੇ ਉਹਨਾਂ ਨਾਲ ਗੱਲਾਂ ਕੀਤੀਆਂ, ਜਿੰਨਾ ਉਹ ਸਮਝ ਸਕਦੇ ਸਨ।</verse>
				<verse number="34">ਯਿਸ਼ੂ ਨੇ ਦ੍ਰਿਸ਼ਟਾਂਤ ਦੀ ਵਰਤੋਂ ਕੀਤੇ ਬਗੈਰ ਉਹਨਾਂ ਨੂੰ ਕੁਝ ਨਹੀਂ ਕਿਹਾ। ਪਰ ਜਦੋਂ ਉਹ ਆਪਣੇ ਚੇਲਿਆਂ ਨਾਲ ਇਕੱਲੇ ਸੀ, ਉਹਨਾਂ ਨੂੰ ਸਭ ਕੁਝ ਸਮਝਾਇਆ।</verse>
				<verse number="35">ਉਸ ਦਿਨ ਜਦੋਂ ਸ਼ਾਮ ਹੋਈ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਆਪਾਂ ਝੀਲ ਦੇ ਦੂਸਰੇ ਪਾਸੇ ਚੱਲੀਏ।”</verse>
				<verse number="36">ਭੀੜ ਨੂੰ ਪਿੱਛੇ ਛੱਡ ਕੇ ਉਹ ਯਿਸ਼ੂ ਨੂੰ ਜਿਵੇਂ ਉਹ ਸੀ ਆਪਣੇ ਨਾਲ ਕਿਸ਼ਤੀ ਵਿੱਚ ਲੈ ਗਏ। ਉਹਨਾਂ ਮਗਰ ਹੋਰ ਕਿਸ਼ਤੀਆਂ ਵੀ ਸਨ।</verse>
				<verse number="37">ਤੇ ਅਚਾਨਕ ਝੀਲ ਵਿੱਚ ਇੱਕ ਵੱਡਾ ਤੂਫਾਨ ਆਇਆ ਅਤੇ ਲਿਹਰਾਂ ਕਿਸ਼ਤੀ ਉੱਪਰ ਆਣ ਵੱਜਿਆਂ ਇੱਥੋ ਤੱਕ ਕਿ ਕਿਸ਼ਤੀ ਲਗਭਗ ਪਾਣੀ ਨਾਲ ਭਰਨ ਲੱਗ ਗਈ।</verse>
				<verse number="38">ਯਿਸ਼ੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣਾ ਲੈ ਕੇ ਸੌ ਰਹੇ ਸਨ। ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਜਾਵਾਂਗੇ!”</verse>
				<verse number="39">ਯਿਸ਼ੂ ਨੇ ਉੱਠ ਕੇ, ਤੂਫਾਨ ਨੂੰ ਝਿੜਕਿਆ ਅਤੇ ਲਹਿਰਾਂ ਨੂੰ ਆਗਿਆ ਦਿੱਤੀ, “ਚੁੱਪ ਹੋ ਜਾਓ! ਸ਼ਾਂਤ ਰਹੋ!” ਤਦ ਤੂਫਾਨ ਰੁਕ ਗਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।</verse>
				<verse number="40">ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁਛਿਆ, “ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?”</verse>
				<verse number="41">ਉਹ ਬਹੁਤ ਡਰ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੌਣ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”</verse>
			</chapter>
			<chapter number="5">
				<verse number="1">ਯਿਸ਼ੂ ਅਤੇ ਉਹਨਾਂ ਦੇ ਚੇਲੇ ਝੀਲ ਦੇ ਪਾਰ ਗਿਰਾਸੇਨ ਦੇ ਖੇਤਰ ਨੂੰ ਚਲੇ ਗਏ।</verse>
				<verse number="2">ਜਦੋਂ ਯਿਸ਼ੂ ਕਿਸ਼ਤੀ ਤੋਂ ਬਾਹਰ ਆਏ, ਇੱਕ ਅਸ਼ੁੱਧ ਆਤਮਾ ਵਾਲਾ ਆਦਮੀ ਉਹਨਾਂ ਨੂੰ ਮਿਲਣ ਲਈ ਕਬਰਾਂ ਵਿੱਚੋਂ ਨਿਕਲ ਕੇ ਆਇਆ।</verse>
				<verse number="3">ਇਹ ਆਦਮੀ ਕਬਰਾਂ ਵਿੱਚ ਰਹਿੰਦਾ ਸੀ, ਅਤੇ ਕੋਈ ਵੀ ਉਸਨੂੰ ਵੱਸ ਵਿੱਚ ਨਹੀਂ ਕਰ ਪਾਉਂਦਾ ਸੀ; ਤੇ ਨਾ ਹੀ ਜੰਜ਼ੀਰਾਂ ਉਸ ਨੂੰ ਰੋਕ ਪਾਉਂਦਿਆ ਸੀ।</verse>
				<verse number="4">ਅਕਸਰ ਉਹਦੇ ਹੱਥ ਅਤੇ ਪੈਰ ਬੰਨ੍ਹ ਕੇ ਰੱਖੇ ਜਾਂਦੇ ਸਨ, ਪਰ ਉਸਨੇ ਜੰਜ਼ੀਰਾਂ ਨੂੰ ਤੋੜ ਦਿੱਤਾ ਅਤੇ ਸੰਗਲਾਂ ਦੇ ਟੁਕੜੇ-ਟੁਕੜੇ ਕਰ ਦਿੱਤੇ ਸਨ। ਕੋਈ ਵੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਲਵੇ।</verse>
				<verse number="5">ਰਾਤ-ਦਿਨ ਕਬਰਾਂ ਵਿੱਚ ਅਤੇ ਪਹਾੜੀਆਂ ਵਿੱਚ ਉਹ ਚੀਕਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ।</verse>
				<verse number="6">ਜਦੋਂ ਉਸਨੇ ਯਿਸ਼ੂ ਨੂੰ ਦੂਰੋਂ ਵੇਖਿਆ, ਤਾਂ ਉਹ ਭੱਜਿਆ ਅਤੇ ਉਹਨਾਂ ਦੇ ਅੱਗੇ ਆਪਣੇ ਗੋਡਿਆਂ ਤੇ ਡਿੱਗ ਪਿਆ।</verse>
				<verse number="7">ਉਸਨੇ ਆਪਣੀ ਉੱਚੀ ਆਵਾਜ਼ ਵਿੱਚ ਪੁਕਾਰਿਆ, “ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਯਿਸ਼ੂ ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਪਰਮੇਸ਼ਵਰ ਦੇ ਨਾਮ ਵਿੱਚ ਸਾਨੂੰ ਦੁੱਖ ਨਾ ਦਿਓ!”</verse>
				<verse number="8">ਕਿਉਂਕਿ ਯਿਸ਼ੂ ਨੇ ਉਸ ਨੂੰ ਕਿਹਾ ਸੀ, “ਹੇ ਅਸ਼ੁੱਧ ਆਤਮਾ, ਤੂੰ ਇਸ ਮਨੁੱਖ ਤੋਂ ਬਾਹਰ ਆ ਜਾ!”</verse>
				<verse number="9">ਤਦ ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸਨੇ ਜਵਾਬ ਦਿੱਤਾ, “ਮੇਰਾ ਨਾਮ ਫੌਜ ਹੈ, ਕਿਉਂਕਿ ਅਸੀਂ ਬਹੁਤ ਸਾਰੇ ਹਾਂ।”</verse>
				<verse number="10">ਅਤੇ ਉਸਨੇ ਯਿਸ਼ੂ ਨੂੰ ਬਾਰ-ਬਾਰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਇਸ ਖੇਤਰ ਤੋਂ ਬਾਹਰ ਨਾ ਭੇਜਣ।</verse>
				<verse number="11">ਨੇੜੇ ਹੀ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁੱਗਦਾ ਸੀ।</verse>
				<verse number="12">ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ, “ਸਾਨੂੰ ਸੂਰਾਂ ਵਿੱਚ ਭੇਜ ਦਵੋ; ਸਾਨੂੰ ਸੂਰਾਂ ਵਿੱਚ ਜਾਣ ਦੀ ਆਗਿਆ ਦਿਓ।”</verse>
				<verse number="13">ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ, ਅਤੇ ਅਸ਼ੁੱਧ ਆਤਮਾਵਾਂ ਬਾਹਰ ਨਿਕਲ ਕੇ ਸੂਰਾਂ ਵਿੱਚ ਵੜ ਗਈਆਂ। ਝੁੰਡ, ਲਗਭਗ ਦੋ ਹਜ਼ਾਰ ਦੀ ਸੰਖਿਆ ਵਿੱਚ ਸੀ, ਜੋ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।</verse>
				<verse number="14">ਸੂਰ ਚਰਾਉਣ ਵਾਲੇ ਭੱਜੇ ਕੇ ਸ਼ਹਿਰ ਅਤੇ ਦੇਸ਼ ਦੇ ਇਲਾਕਿਆਂ ਵਿੱਚ ਇਸਦੀ ਖ਼ਬਰ ਦਿੱਤੀ, ਅਤੇ ਲੋਕ ਇਹ ਵੇਖਣ ਲਈ ਆਣ ਲੱਗੇ ਕਿ ਉੱਥੇ ਕੀ ਹੋਇਆ ਸੀ।</verse>
				<verse number="15">ਜਦੋਂ ਉਹ ਯਿਸ਼ੂ ਕੋਲ ਆਏ, ਉਹਨਾਂ ਨੇ ਉਸ ਆਦਮੀ ਨੂੰ ਵੇਖਿਆ ਜਿਸਨੂੰ ਲਸ਼ਕਰ ਚਿੰਬੜਿਆ ਹੋਇਆ ਸੀ, ਉਹ ਉੱਥੇ ਕੱਪੜੇ ਪਾ ਕੇ ਬੈਠਾ ਸੀ, ਅਤੇ ਉਸਦਾ ਦਿਮਾਗ ਬਿਲਕੁਲ ਸਹੀ ਸੀ; ਇਹ ਸਭ ਵੇਖ ਉਹ ਡਰ ਗਏ ਸਨ।</verse>
				<verse number="16">ਜਿਹਨਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਜਾ ਕੇ ਸਾਰੇ ਲੋਕਾਂ ਨੂੰ ਦੱਸਿਆ ਜੋ ਕੁਝ ਉਸ ਦੁਸ਼ਟ ਆਤਮਾ ਚਿੰਬੜੇ ਆਦਮੀ ਨਾਲ ਅਤੇ ਸੂਰਾਂ ਨਾਲ ਹੋਇਆ ਸੀ।</verse>
				<verse number="17">ਤਦ ਲੋਕ ਯਿਸ਼ੂ ਨੂੰ ਬੇਨਤੀ ਕਰਨ ਲੱਗੇ ਕਿ ਉਹ ਉਹਨਾਂ ਦੇ ਇਲਾਕੇ ਨੂੰ ਛੱਡ ਕੇ ਚਲੇ ਜਾਣ।</verse>
				<verse number="18">ਜਦੋਂ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਰਹੇ ਸੀ, ਤਾਂ ਉਹ ਆਦਮੀ ਜਿਸਨੂੰ ਦੁਸ਼ਟ ਆਤਮਾ ਤੋਂ ਛੁਟਕਾਰਾ ਮਿਲਿਆ ਸੀ ਉਸਨੇ ਨਾਲ ਚੱਲਣ ਲਈ ਬੇਨਤੀ ਕੀਤੀ।</verse>
				<verse number="19">ਯਿਸ਼ੂ ਨੇ ਉਸ ਨੂੰ ਇਜਾਜ਼ਤ ਨਹੀਂ ਦਿੱਤੀ, ਪਰ ਕਿਹਾ, “ਆਪਣੇ ਘਰ ਜਾ ਅਤੇ ਆਪਣੇ ਲੋਕਾਂ ਨੂੰ ਦੱਸ ਕਿ ਪ੍ਰਭੂ ਨੇ ਤੇਰੇ ਲਈ ਕੀ ਕੀਤਾ ਹੈ, ਅਤੇ ਉਸ ਨੇ ਕਿਵੇਂ ਤੇਰੇ ਤੇ ਕਿਰਪਾ ਕੀਤੀ ਹੈ।”</verse>
				<verse number="20">ਤਾਂ ਉਹ ਆਦਮੀ ਚਲਾ ਗਿਆ ਅਤੇ ਡੇਕਾਪੋਲਿਸ ਵਿੱਚ ਇਹ ਦੱਸਣ ਲੱਗਾ ਕਿ ਯਿਸ਼ੂ ਨੇ ਉਸਦੇ ਲਈ ਕੀ ਕੁਝ ਕੀਤਾ ਹੈ ਅਤੇ ਸਾਰੇ ਲੋਕ ਜਿੰਹਾ ਨੇ ਇਹ ਸੁਣਿਆ ਹੈਰਾਨ ਸਨ।</verse>
				<verse number="21">ਜਦੋਂ ਯਿਸ਼ੂ ਮੁੜ ਕਿਸ਼ਤੀ ਰਾਹੀ ਝੀਲ ਦੇ ਦੂਜੇ ਪਾਸੇ ਗਏ ਤਾਂ ਇੱਕ ਵੱਡੀ ਭੀੜ ਉਹਨਾਂ ਦੇ ਆਲੇ-ਦੁਆਲੇ ਇਕੱਠੀ ਹੋ ਗਈ ਜਦੋਂ ਉਹ ਝੀਲ ਦੇ ਕੋਲ ਹੀ ਸੀ।</verse>
				<verse number="22">ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ, ਆਇਆ ਅਤੇ ਜਦੋਂ ਉਸਨੇ ਯਿਸ਼ੂ ਨੂੰ ਵੇਖਿਆ ਅਤੇ ਉਹ ਯਿਸ਼ੂ ਦੇ ਪੈਰੀ ਡਿੱਗ ਗਿਆ।</verse>
				<verse number="23">ਉਸਨੇ ਯਿਸ਼ੂ ਅੱਗੇ ਦਿਲੋਂ ਬੇਨਤੀ ਕੀਤੀ, “ਮੇਰੀ ਛੋਟੀ ਧੀ ਮਰ ਰਹੀ ਹੈ। ਕਿਰਪਾ ਕਰਕੇ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖੋਂ ਤਾਂ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।”</verse>
				<verse number="24">ਇਸ ਲਈ ਯਿਸ਼ੂ ਉਸ ਦੇ ਨਾਲ ਚਲੇ ਗਏ। ਇੱਕ ਵੱਡੀ ਭੀੜ ਵੀ ਉਹਨਾਂ ਦੇ ਮਗਰ ਆ ਗਈ ਅਤੇ ਉਹਨਾਂ ਦੇ ਦੁਆਲੇ ਇੱਕ-ਦੂਜੇ ਉੱਤੇ ਡਿੱਗ ਰਹੀ ਸੀ।</verse>
				<verse number="25">ਅਤੇ ਉੱਥੇ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ।</verse>
				<verse number="26">ਉਸਨੇ ਬਹੁਤ ਸਾਰੇ ਡਾਕਟਰਾਂ ਦੀ ਦੇਖ-ਰੇਖ ਵਿੱਚ ਬਹੁਤ ਵੱਡਾ ਦੁੱਖ ਝੱਲਿਆ ਸੀ ਅਤੇ ਉਸਦੇ ਕੋਲ ਜੋ ਕੁਝ ਵੀ ਸੀ ਉਸਨੇ ਆਪਣੇ ਇਲਾਜ ਲਈ ਖਰਚ ਦਿੱਤਾ ਸੀ, ਫਿਰ ਵੀ ਚੰਗੀ ਹੋਣ ਦੀ ਬਜਾਏ ਉਹ ਵਿਗੜਦੀ ਗਈ।</verse>
				<verse number="27">ਜਦੋਂ ਉਸਨੇ ਯਿਸ਼ੂ ਬਾਰੇ ਸੁਣਿਆ, ਤਾਂ ਉਹ ਭੀੜ ਵਿੱਚ ਉਹਨਾਂ ਦੇ ਪਿੱਛੇ ਆ ਗਈ ਅਤੇ ਉਹਨਾਂ ਦੇ ਕੱਪੜੇ ਦੇ ਪੱਲੇ ਨੂੰ ਛੋਹਿਆ,</verse>
				<verse number="28">ਕਿਉਂਕਿ ਉਸਨੇ ਸੋਚਿਆ, “ਜੇ ਮੈਂ ਬਸ ਉਹਨਾਂ ਦੇ ਕੱਪੜੇ ਨੂੰ ਛੋਹ ਲਵਾਂਗੀ, ਤਾਂ ਮੈਂ ਚੰਗੀ ਹੋ ਜਾਵਾਂਗਾ।”</verse>
				<verse number="29">ਤੁਰੰਤ ਹੀ ਉਸ ਦਾ ਖੂਨ ਵਗਣਾ ਬੰਦ ਹੋ ਗਿਆ ਅਤੇ ਉਸਨੇ ਆਪਣੇ ਸਰੀਰ ਵਿੱਚ ਮਹਿਸੂਸ ਕੀਤਾ ਕਿ ਉਹ ਉਸ ਦੇ ਦੁੱਖ ਤੋਂ ਮੁਕਤ ਹੋ ਗਈ ਹੈ।</verse>
				<verse number="30">ਉਸੇ ਵਕਤ ਯਿਸ਼ੂ ਨੂੰ ਅਹਿਸਾਸ ਹੋਇਆ ਕਿ ਉਸ ਵਿੱਚੋਂ ਸ਼ਕਤੀ ਨਿੱਕਲੀ ਹੈ। ਉਹ ਭੀੜ ਵਿੱਚ ਮੁੜੇ ਅਤੇ ਪੁੱਛਿਆ, “ਮੇਰੇ ਕੱਪੜਿਆਂ ਨੂੰ ਕਿਸ ਨੇ ਛੂਹਿਆ?”</verse>
				<verse number="31">ਉਸਦੇ ਚੇਲਿਆਂ ਨੇ ਜਵਾਬ ਦਿੱਤਾ, “ਤੁਸੀਂ ਤਾਂ ਆਪਣੇ ਆਲੇ-ਦੁਆਲੇ ਭੀੜ ਵੇਖ ਹੀ ਰਹੇ ਹੋ, ਪਰ ਫਿਰ ਵੀ ਤੁਸੀਂ ਪੁੱਛਦੇ ਹੋ, ‘ਮੈਨੂੰ ਕਿਸ ਨੇ ਛੂਹਿਆ?’ ”</verse>
				<verse number="32">ਪਰ ਯਿਸ਼ੂ ਇਹ ਵੇਖਣ ਲਈ ਇਧਰ-ਉਧਰ ਨਿਗਾਹ ਮਾਰੀ ਕਿ ਕਿਸ ਨੇ ਇਹ ਕੀਤਾ ਸੀ।</verse>
				<verse number="33">ਤਦ ਉਹ ਔਰਤ ਜਾਣਦੀ ਸੀ ਕਿ ਉਸਦੇ ਨਾਲ ਕੀ ਵਾਪਰਿਆ ਸੀ, ਉਹ ਅੱਗੇ ਆਈ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਅਤੇ ਡਰ ਨਾਲ ਕੰਬਦੀ ਹੋਈ ਨੇ ਉਹਨਾਂ ਨੂੰ ਸਾਰੀ ਸੱਚਾਈ ਦੱਸੀ।</verse>
				<verse number="34">ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਵਾਪਸ ਚਲੀ ਜਾ ਅਤੇ ਤੂੰ ਆਪਣੀ ਬੀਮਾਰੀ ਤੋਂ ਮੁਕਤ ਰਹੇ।”</verse>
				<verse number="35">ਜਦੋਂ ਯਿਸ਼ੂ ਅਜੇ ਬੋਲ ਹੀ ਰਿਹੇ ਸੀ, ਕੁਝ ਲੋਕ ਜਾਇਰੂਸ ਦੇ ਘਰੋਂ ਆਏ ਜੋ ਪ੍ਰਾਰਥਨਾ ਸਥਾਨ ਦੇ ਆਗੂ ਸੀ, ਉਹਨਾਂ ਨੇ ਕਿਹਾ, “ਤੁਹਾਡੀ ਧੀ ਮਰ ਗਈ ਹੈ। ਗੁਰੂ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ?”</verse>
				<verse number="36">ਉਹਨਾਂ ਦੀ ਗੱਲ ਸੁਣ ਕੇ ਯਿਸ਼ੂ ਨੇ ਅਣਸੁਣੀ ਕਰਕੇ ਯਿਸ਼ੂ ਨੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਕਿਹਾ, “ਡਰੋ ਨਾ; ਕੇਵਲ ਵਿਸ਼ਵਾਸ ਕਰੋ।”</verse>
				<verse number="37">ਯਿਸ਼ੂ ਨੇ ਪਤਰਸ, ਯਾਕੋਬ ਅਤੇ ਯਾਕੋਬ ਦੇ ਭਰਾ ਯੋਹਨ ਨੂੰ ਛੱਡ ਕਿਸੇ ਨੂੰ ਵੀ ਆਪਣੇ ਮਗਰ ਅੰਦਰ ਨਹੀਂ ਆਉਣ ਦਿੱਤਾ।</verse>
				<verse number="38">ਜਦੋਂ ਉਹ ਪ੍ਰਾਰਥਨਾ ਸਥਾਨ ਦੇ ਆਗੂ ਦੇ ਘਰ ਆਏ, ਯਿਸ਼ੂ ਨੇ ਇੱਕ ਸ਼ੋਰ ਕਰਦੀ, ਰੋਂਦੀ ਅਤੇ ਉੱਚੀ ਆਵਾਜ਼ ਵਿੱਚ ਵਿਲਕਦੀ ਭੀੜ ਨੂੰ ਵੇਖਿਆ।</verse>
				<verse number="39">ਉਹ ਅੰਦਰ ਗਏ ਅਤੇ ਉਹਨਾਂ ਨੂੰ ਕਿਹਾ, “ਇਹ ਸਾਰਾ ਰੋਣਾ ਅਤੇ ਪਿਟਣਾ ਕਿਉਂ? ਬੱਚੀ ਮਰੀ ਨਹੀਂ ਪਰ ਸੁੱਤੀ ਹੋਈ ਹੈ।”</verse>
				<verse number="40">ਪਰ ਉਹ ਯਿਸ਼ੂ ਤੇ ਹੱਸਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।</verse>
				<verse number="41">ਯਿਸ਼ੂ ਨੇ ਉਸ ਲੜਕੀ ਦਾ ਹੱਥ ਫੜਿਆ ਅਤੇ ਉਸਨੂੰ ਕਿਹਾ, “ਤਾਲੀਥਾ ਕੌਉਮ” (ਜਿਸਦਾ ਅਰਥ ਹੈ, “ਛੋਟੀ ਕੁੜੀ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”)।</verse>
				<verse number="42">ਤੁਰੰਤ ਹੀ ਲੜਕੀ ਖੜ੍ਹੀ ਹੋ ਗਈ ਅਤੇ ਤੁਰਨ ਲੱਗੀ ਉਹ ਬਾਰ੍ਹਾਂ ਸਾਲਾਂ ਦੀ ਸੀ। ਇਸ ਤੇ ਉਹ ਸਾਰੇ ਹੈਰਾਨ ਰਹਿ ਗਏ।</verse>
				<verse number="43">ਯਿਸ਼ੂ ਨੇ ਸਖ਼ਤ ਆਦੇਸ਼ ਦਿੱਤੇ ਕਿ ਕਿਸੇ ਨੂੰ ਵੀ ਇਸ ਬਾਰੇ ਨਾ ਦੱਸਣ, ਅਤੇ ਕਿਹਾ ਇਸ ਨੂੰ ਕੁਝ ਖਾਣ ਨੂੰ ਦਵੋ।</verse>
			</chapter>
			<chapter number="6">
				<verse number="1">ਯਿਸ਼ੂ ਉਥੋਂ ਨਿਕਲ ਆਪਣੇ ਸ਼ਹਿਰ ਨਾਜ਼ਰੇਥ ਵੱਲ ਚੱਲ ਪਿਆ ਅਤੇ ਉਸ ਦੇ ਚੇਲੇ ਨਾਲ ਸਨ।</verse>
				<verse number="2">ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਨੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕੀਤਾ, ਅਤੇ ਬਹੁਤ ਸਾਰੇ ਲੋਕ ਜਿਨ੍ਹਾਂ ਨੇ ਉਹਨਾਂ ਨੂੰ ਸੁਣਿਆ ਹੈਰਾਨ ਹੋਏ। “ਇਸ ਆਦਮੀ ਨੂੰ ਇਹ ਗੱਲਾਂ ਕਿੱਥੋਂ ਮਿਲੀਆਂ ਹਨ?” ਉਹਨਾਂ ਨੇ ਪੁੱਛਿਆ। “ਇਹ ਕਿਹੜੀ ਬੁੱਧ ਹੈ ਜੋ ਉਸਨੂੰ ਦਿੱਤੀ ਗਈ ਹੈ? ਇਹ ਕਿਸ ਤਰ੍ਹਾ ਦੇ ਚਮਤਕਾਰ ਹਨ ਜੋ ਉਹ ਕਰ ਰਿਹਾ ਹੈ?</verse>
				<verse number="3">ਕੀ ਇਹ ਤਰਖਾਣ ਨਹੀਂ ਹੈ? ਕੀ ਇਹ ਮਰਿਯਮ ਦਾ ਪੁੱਤਰ ਅਤੇ ਯਾਕੋਬ, ਯੋਸੇਸ, ਯਹੂਦਾਹ ਅਤੇ ਸ਼ਿਮਓਨ ਦਾ ਭਰਾ ਨਹੀਂ ਹੈ? ਕੀ ਉਸ ਦੀਆਂ ਭੈਣਾਂ ਇੱਥੇ ਸਾਡੇ ਨਾਲ ਨਹੀਂ ਹਨ?” ਇਸ ਤਰ੍ਹਾਂ ਉਹਨਾਂ ਉਸ ਤੋਂ ਠੋਕਰ ਖਾਦੀ।</verse>
				<verse number="4">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ, ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਘਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”</verse>
				<verse number="5">ਉਹ ਉੱਥੇ ਕੋਈ ਚਮਤਕਾਰ ਨਹੀਂ ਕਰ ਸਕੇ, ਸਿਵਾ ਉਸਦੇ ਕੇ ਕੁਝ ਬਿਮਾਰ ਲੋਕਾਂ ਉੱਤੇ ਹੱਥ ਰੱਖਣ ਅਤੇ ਉਹਨਾਂ ਨੂੰ ਚੰਗਾ ਕਰਨ ਦੇ।</verse>
				<verse number="6">ਉਹਨਾਂ ਦੇ ਵਿਸ਼ਵਾਸ ਦੀ ਘਾਟ ਕਰਕੇ ਉਹ ਹੈਰਾਨ ਹੋਇਆ। ਤਦ ਯਿਸ਼ੂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਪਦੇਸ਼ ਦਿੱਤੇ।</verse>
				<verse number="7">ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਿਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।</verse>
				<verse number="8">ਇਹ ਉਸ ਦੀਆਂ ਹਦਾਇਤਾਂ ਸਨ: “ਯਾਤਰਾ ਲਈ ਕੁਝ ਨਾ ਲਓ ਸਿਵਾਏ ਸੋਟੇ ਦੇ ਨਾ ਰੋਟੀ, ਨਾ ਝੋਲਾ, ਨਾ ਆਪਣੇ ਕਮਰਬੰਧ ਵਿੱਚ ਪੈਸਾ।</verse>
				<verse number="9">ਜੁੱਤੀਆਂ ਪਾਓ ਪਰ ਕੋਈ ਵਾਧੂ ਕਮੀਜ਼ ਨਹੀਂ।</verse>
				<verse number="10">ਜਦੋਂ ਵੀ ਤੁਸੀਂ ਕਿਸੇ ਘਰ ਵਿੱਚ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।</verse>
				<verse number="11">ਜਿਸ ਜਗ੍ਹਾ ਤੇ ਤੁਹਾਡਾ ਸਵਾਗਤ ਨਾ ਕੀਤਾ ਜਾਵੇ ਜਾਂ ਤੁਹਾਡੇ ਪ੍ਰਚਾਰ ਨੂੰ ਨਾ ਸੁਣਿਆ ਜਾਵੇ, ਤਾਂ ਉਸ ਜਗ੍ਹਾ ਨੂੰ ਛੱਡ ਦਿਓ ਅਤੇ ਉੱਥੇ ਹੀ ਧੂੜ ਝਾੜ ਦੇਵੋ ਤਾਂ ਜੋ ਉਹ ਉਹਨਾਂ ਦੇ ਵਿਰੁੱਧ ਗਵਾਹੀ ਰਹੇ।”</verse>
				<verse number="12">ਉਹ ਬਾਰ੍ਹਾ ਚੇਲੇ ਬਾਹਰ ਗਏ ਅਤੇ ਪ੍ਰਚਾਰ ਕਰਨ ਲੱਗੇ ਕਿ ਲੋਕਾਂ ਨੂੰ ਤੌਬਾ ਕਰਨੀ ਜ਼ਰੂਰੀ ਹੈ।</verse>
				<verse number="13">ਉਹਨਾਂ ਨੇ ਬਹੁਤ ਸਾਰੇ ਭੂਤਾਂ ਨੂੰ ਬਾਹਰ ਕੱਢਿਆ ਅਤੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਤੇਲ ਨਾਲ ਮਸਹ ਕੀਤਾ ਅਤੇ ਉਹਨਾਂ ਨੂੰ ਚੰਗਾ ਕੀਤਾ।</verse>
				<verse number="14">ਰਾਜਾ ਹੇਰੋਦੇਸ ਨੇ ਇਸ ਬਾਰੇ ਸੁਣਿਆ, ਕਿਉਂਕਿ ਯਿਸ਼ੂ ਦਾ ਨਾਮ ਬਹੁਤ ਮਸ਼ਹੂਰ ਹੋ ਗਿਆ ਸੀ। ਕੁਝ ਲੋਕ ਕਹਿ ਰਹੇ ਸਨ, “ਯੋਹਨ ਬਪਤਿਸਮਾ ਦੇਣ ਵਾਲੇ ਨੂੰ ਮੁਰਦਿਆਂ ਵਿੱਚੋਂ ਜੀ ਉਠਾਇਆ ਗਿਆ ਸੀ, ਅਤੇ ਇਸੇ ਕਾਰਨ ਉਸਦੇ ਵਿੱਚ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”</verse>
				<verse number="15">ਹੋਰਾਂ ਨੇ ਕਿਹਾ, “ਉਹ ਏਲੀਯਾਹ ਹੈ।” ਅਤੇ ਹੋਰਾਂ ਨੇ ਵੀ ਦਾਅਵਾ ਕੀਤਾ, “ਉਹ ਇੱਕ ਨਬੀ ਹੈ, ਅਤੀਤ ਦੇ ਨਬੀਆਂ ਵਾਂਗ।”</verse>
				<verse number="16">ਪਰ ਜਦੋਂ ਹੇਰੋਦੇਸ ਨੇ ਇਹ ਸੁਣਿਆ ਤਾਂ ਉਸਨੇ ਕਿਹਾ, “ਯੋਹਨ, ਜਿਸਦਾ ਸਿਰ ਮੈਂ ਵਢਿਆ ਸੀ, ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ!”</verse>
				<verse number="17">ਕਿਉਂਕਿ ਹੇਰੋਦੇਸ ਨੇ ਖ਼ੁਦ ਯੋਹਨ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ, ਅਤੇ ਉਸ ਨੇ ਉਸਨੂੰ ਬੰਨ੍ਹ ਕੇ ਕੈਦ ਵਿੱਚ ਪਾ ਦਿੱਤਾ ਸੀ। ਉਸਨੇ ਅਜਿਹਾ ਉਸਦੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਕਰਕੇ ਕੀਤਾ ਜਿਸ ਨਾਲ ਉਸਨੇ ਵਿਆਹ ਕਰਵਾ ਲਿਆ ਸੀ।</verse>
				<verse number="18">ਕਿਉਂਕਿ ਯੋਹਨ ਹੇਰੋਦੇਸ ਨੂੰ ਕਹਿੰਦਾ ਹੁੰਦਾ ਸੀ, “ਕਿ ਬਿਵਸਥਾ ਦੇ ਅਨੁਸਾਰ ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਠੀਕ ਨਹੀਂ ਹੈ।”</verse>
				<verse number="19">ਇਸ ਲਈ ਹੇਰੋਦਿਅਸ ਨੇ ਯੋਹਨ ਤੋਂ ਦੁਖੀ ਹੋ ਕੇ ਉਸ ਨੂੰ ਮਾਰਨਾ ਚਾਹਿਆ। ਪਰ ਉਹ ਆਪ ਇਸ ਦੇ ਯੋਗ ਨਹੀਂ ਸੀ,</verse>
				<verse number="20">ਕਿਉਂਕਿ ਹੇਰੋਦੇਸ ਯੋਹਨ ਤੋਂ ਡਰਦਾ ਸੀ ਅਤੇ ਉਸ ਦੀ ਰੱਖਿਆ ਕਰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਹ ਇੱਕ ਧਰਮੀ ਅਤੇ ਪਵਿੱਤਰ ਆਦਮੀ ਹੈ। ਜਦੋਂ ਹੇਰੋਦੇਸ ਨੇ ਯੋਹਨ ਨੂੰ ਸੁਣਿਆ ਤਾਂ ਉਹ ਬੜਾ ਹੈਰਾਨ ਹੋਇਆ। ਫਿਰ ਵੀ ਉਹ ਉਸਨੂੰ ਸੁਣਨਾ ਪਸੰਦ ਕਰਦਾ ਸੀ।</verse>
				<verse number="21">ਅੰਤ ਵਿੱਚ ਜਦੋਂ ਸਮਾਂ ਆ ਗਿਆ। ਉਸਦੇ ਜਨਮ-ਦਿਨ ਤੇ ਹੇਰੋਦੇਸ ਨੇ ਆਪਣੇ ਉੱਚ ਅਧਿਕਾਰੀਆਂ ਅਤੇ ਫ਼ੌਜੀ ਕਮਾਂਡਰਾਂ ਅਤੇ ਗਲੀਲ ਦੇ ਪ੍ਰਮੁੱਖ ਆਦਮੀਆਂ ਲਈ ਇੱਕ ਦਾਅਵਤ ਦਿੱਤੀ।</verse>
				<verse number="22">ਜਦੋਂ ਹੇਰੋਦਿਅਸ ਦੀ ਧੀ ਆਈ ਅਤੇ ਨੱਚੀ, ਉਸਨੇ ਹੇਰੋਦੇਸ ਅਤੇ ਉਸਦੇ ਖਾਣੇ ਵਾਲੇ ਮਹਿਮਾਨਾਂ ਨੂੰ ਖੁਸ਼ ਕੀਤਾ। ਰਾਜੇ ਨੇ ਲੜਕੀ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦੀ ਹੈ ਉਹ ਮੰਗ, ਅਤੇ ਮੈਂ ਤੁਹਾਨੂੰ ਦੇ ਦੇਵਾਂਗਾ।”</verse>
				<verse number="23">ਅਤੇ ਉਸਨੇ ਉਸ ਨਾਲ ਸਹੁੰ ਖਾ ਕੇ ਵਾਅਦਾ ਕੀਤਾ, “ਜੋ ਕੁਝ ਤੁਸੀਂ ਮੰਗੋਂਗੇ ਉਹ ਦੇ ਦੇਵਾਂਗਾ, ਮੇਰੇ ਅੱਧੇ ਰਾਜ ਤੱਕ।”</verse>
				<verse number="24">ਉਹ ਬਾਹਰ ਗਈ ਅਤੇ ਆਪਣੀ ਮਾਂ ਨੂੰ ਕਿਹਾ, “ਮੈਂ ਕੀ ਮੰਗਾਂ?” “ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ,” ਉਸਨੇ ਜਵਾਬ ਦਿੱਤਾ।</verse>
				<verse number="25">ਉਸੇ ਵੇਲੇ ਕੁੜੀ ਨੇ ਬੇਨਤੀ ਕਰਦਿਆਂ ਜਲਦੀ ਰਾਜੇ ਕੋਲ ਜਾ ਕੇ ਕਿਹਾ: “ਮੈਂ ਚਾਹੁੰਦੀ ਹਾਂ ਕਿ ਹੁਣੇ ਮੈਨੂੰ ਇੱਕ ਥਾਲੀ ਤੇ ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ ਦੇ ਦਿਓ।”</verse>
				<verse number="26">ਰਾਜਾ ਬਹੁਤ ਦੁਖੀ ਹੋਇਆ, ਪਰ ਆਪਣੀ ਸਹੁੰ ਖਾਣ ਅਤੇ ਆਪਣੇ ਭੋਜ ਤੇ ਆਏ ਮਹਿਮਾਨਾਂ ਦੇ ਕਾਰਨ, ਉਹ ਉਸ ਤੋਂ ਇਨਕਾਰ ਨਾ ਕਰ ਸੱਕਿਆ।</verse>
				<verse number="27">ਇਸ ਲਈ ਰਾਜੇ ਨੇ ਤੁਰੰਤ ਇੱਕ ਜਲਾਦ ਨੂੰ ਯੋਹਨ ਦਾ ਸਿਰ ਲਿਆਉਣ ਦੇ ਆਦੇਸ਼ਾਂ ਨਾਲ ਭੇਜਿਆ। ਉਹ ਆਦਮੀ ਗਿਆ ਅਤੇ ਜੇਲ੍ਹ ਵਿੱਚ ਯੋਹਨ ਦਾ ਸਿਰ ਕੱਟ ਦਿੱਤਾ,</verse>
				<verse number="28">ਅਤੇ ਇੱਕ ਥਾਲ ਵਿੱਚ ਉਸਦਾ ਸਿਰ ਲੈ ਕੇ ਆਇਆ। ਉਸਨੇ ਇਹ ਕੁੜੀ ਨੂੰ ਪੇਸ਼ ਕੀਤਾ, ਅਤੇ ਉਸਨੇ ਇਹ ਆਪਣੀ ਮਾਂ ਨੂੰ ਦੇ ਦਿੱਤਾ</verse>
				<verse number="29">ਜਦੋਂ ਇਹ ਸੁਣਿਆ, ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ ਅਤੇ ਉਸ ਨੂੰ ਕਬਰ ਵਿੱਚ ਰੱਖਿਆ।</verse>
				<verse number="30">ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ, ਬਾਰੇ ਦੱਸਿਆ।</verse>
				<verse number="31">ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”</verse>
				<verse number="32">ਇਸ ਲਈ ਉਹ ਇਕੱਲੇ ਕਿਸ਼ਤੀ ਵਿੱਚ ਇਕਾਂਤ ਜਗ੍ਹਾ ਤੇ ਚਲੇ ਗਏ।</verse>
				<verse number="33">ਪਰ ਬਹੁਤ ਸਾਰੇ ਜਿਨ੍ਹਾਂ ਨੇ ਉਹਨਾਂ ਨੂੰ ਜਾਂਦੇ ਵੇਖਿਆ ਉਹਨਾਂ ਨੂੰ ਪਛਾਣ ਲਿਆ ਅਤੇ ਸਾਰੇ ਕਸਬਿਆਂ ਤੋਂ ਪੈਦਲ ਭੱਜੇ ਅਤੇ ਉਹਨਾਂ ਦੇ ਅੱਗੇ ਉੱਥੇ ਪਹੁੰਚ ਗਏ।</verse>
				<verse number="34">ਜਦੋਂ ਯਿਸ਼ੂ ਪਹੁੰਚੇ ਅਤੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।</verse>
				<verse number="35">ਇਸ ਵਕਤ ਉਸ ਦਿਨ ਦੇਰ ਹੋ ਚੁੱਕੀ ਸੀ, ਇਸ ਲਈ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾ ਹੈ ਅਤੇ ਹੁਣ ਬਹੁਤ ਦੇਰ ਹੋ ਚੁੱਕੀ ਹੈ।</verse>
				<verse number="36">ਲੋਕਾਂ ਨੂੰ ਭੇਜ ਦਿਓ ਤਾਂ ਜੋ ਉਹ ਆਸ-ਪਾਸ ਦੇ ਇਲਾਕਿਆਂ ਅਤੇ ਪਿੰਡਾਂ ਵਿੱਚ ਜਾ ਸਕਣ ਅਤੇ ਆਪਣੇ ਲਈ ਖਾਣ ਨੂੰ ਕੁਝ ਖਰੀਦ ਸਕਣ।”</verse>
				<verse number="37">ਪਰ ਉਸਨੇ ਜਵਾਬ ਦਿੱਤਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।” ਉਹਨਾਂ ਨੇ ਉਸ ਨੂੰ ਕਿਹਾ, “ਕਿ ਅਸੀਂ ਦੋ ਸੌ ਦੀਨਾਰ ਦੀਆਂ ਜਾ ਕੇ ਰੋਟੀਆਂ ਮੁੱਲ ਲੈ ਕੇ ਆਈ ਅਤੇ ਉਹਨਾਂ ਨੂੰ ਖੁਆਈਏ?”</verse>
				<verse number="38">ਯਿਸ਼ੂ ਨੇ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਅਤੇ ਵੇਖੋ।” ਜਦੋਂ ਉਹਨਾਂ ਨੂੰ ਪਤਾ ਲਗਿਆ, ਤਾਂ ਉਹਨਾਂ ਨੇ ਕਿਹਾ, “ਪੰਜ ਅਤੇ ਦੋ ਮੱਛੀਆਂ।”</verse>
				<verse number="39">ਤਦ ਯਿਸ਼ੂ ਨੇ ਲੋਕਾਂ ਨੂੰ ਹਰੀ ਘਾਹ ਉੱਤੇ ਸਮੂਹ ਵਿੱਚ ਬੈਠਣ ਲਈ ਕਿਹਾ।</verse>
				<verse number="40">ਇਸ ਲਈ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਦੇ ਸਮੂਹਾਂ ਵਿੱਚ ਬੈਠ ਗਏ।</verse>
				<verse number="41">ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜ ਦਿੱਤੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ।</verse>
				<verse number="42">ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ,</verse>
				<verse number="43">ਅਤੇ ਚੇਲਿਆਂ ਨੇ ਬਾਰ੍ਹਾਂ ਟੋਕਰੀਆਂ ਰੋਟੀ ਅਤੇ ਮੱਛੀ ਦੇ ਟੁਕੜੇ ਦੀ ਚੱਕੀ।</verse>
				<verse number="44">ਉਹਨਾਂ ਵਿੱਚ ਖਾਣ ਵਾਲੇ ਆਦਮੀਆਂ ਦੀ ਗਿਣਤੀ ਪੰਜ ਹਜ਼ਾਰ ਸੀ।</verse>
				<verse number="45">ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਅਤੇ ਉਸ ਦੇ ਅੱਗੇ ਬੈਥਸੈਦਾ ਜਾਣ ਲਈ ਕਿਹਾ, ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।</verse>
				<verse number="46">ਉਹਨਾਂ ਨੂੰ ਛੱਡਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੜ੍ਹ ਗਏ।</verse>
				<verse number="47">ਬਾਅਦ ਵਿੱਚ ਉਸ ਰਾਤ, ਕਿਸ਼ਤੀ ਝੀਲ ਦੇ ਵਿੱਚਕਾਰ ਸੀ, ਅਤੇ ਉਹ ਜ਼ਮੀਨ ਉੱਤੇ ਇਕੱਲੇ ਸੀ।</verse>
				<verse number="48">ਉਹਨਾਂ ਨੇ ਚੇਲਿਆਂ ਨੂੰ ਸਮੁੰਦਰ ਵਿੱਚ ਕਿਸ਼ਤੀ ਸੰਭਾਲਣ ਲਈ ਔਖਿਆ ਹੁੰਦਿਆਂ ਵੇਖਿਆ, ਕਿਉਂਕਿ ਹਵਾ ਉਹਨਾਂ ਦੇ ਵਿਰੁੱਧ ਸੀ। ਸਵੇਰ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ, ਯਿਸ਼ੂ ਝੀਲ ਉੱਤੇ ਤੁਰਦਿਆਂ ਉਹਨਾਂ ਦੇ ਕੋਲ ਗਿਆ। ਉਹ ਉਹਨਾਂ ਦੇ ਕੋਲੋਂ ਲੰਘਣ ਵਾਲਾ ਸੀ,</verse>
				<verse number="49">ਪਰ ਜਦੋਂ ਉਹਨਾਂ ਨੇ ਯਿਸ਼ੂ ਨੂੰ ਝੀਲ ਉੱਤੇ ਤੁਰਦੇ ਵੇਖਿਆ, ਤਾਂ ਉਹਨਾਂ ਨੇ ਸੋਚਿਆ ਕਿ ਉਹ ਇੱਕ ਭੂਤ ਹੈ। ਉਹ ਸਭ ਚੀਕਾਂ ਮਾਰਨ ਲੱਗੇ,</verse>
				<verse number="50">ਕਿਉਂਕਿ ਉਹਨਾਂ ਸਾਰਿਆਂ ਨੇ ਉਸਨੂੰ ਵੇਖਿਆ ਅਤੇ ਘਬਰਾ ਗਏ! ਤੁਰੰਤ ਹੀ ਉਸਨੇ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਡਰੋ ਨਾ, ਇਹ ਮੈਂ ਹਾਂ।”</verse>
				<verse number="51">ਤਦ ਉਹ ਉਹਨਾਂ ਨਾਲ ਕਿਸ਼ਤੀ ਉੱਤੇ ਚੜ੍ਹ ਗਏ ਅਤੇ ਹਵਾ ਰੁੱਕ ਗਈ। ਉਹ ਬਹੁਤ ਹੈਰਾਨ ਹੋਏ,</verse>
				<verse number="52">ਕਿਉਂਕਿ ਉਹਨਾਂ ਨੂੰ ਰੋਟੀਆਂ ਬਾਰੇ ਸਮਝ ਨਹੀਂ ਸੀ ਆਇਆ; ਉਹਨਾਂ ਦੇ ਦਿਲ ਕਠੋਰ ਹੋ ਗਏ ਸਨ।</verse>
				<verse number="53">ਜਦੋਂ ਉਹ ਪਾਰ ਲੰਘੇ ਤਾਂ ਗਨੇਸਰੇਤ ਦੀ ਧਰਤੀ ਉੱਤੇ ਪਹੁੰਚੇ ਅਤੇ ਉੱਥੇ ਲੰਗਰ ਲਗਾਏ।</verse>
				<verse number="54">ਜਿਵੇਂ ਹੀ ਉਹ ਕਿਸ਼ਤੀ ਤੋਂ ਬਾਹਰ ਨਿਕਲੇ, ਲੋਕਾਂ ਨੇ ਯਿਸ਼ੂ ਨੂੰ ਪਛਾਣ ਲਿਆ।</verse>
				<verse number="55">ਉਹ ਉਸ ਸਾਰੇ ਖੇਤਰ ਵਿੱਚ ਭੱਜੇ ਅਤੇ ਬਿਮਾਰਾਂ ਨੂੰ ਵਿਛੌਣੇ ਤੇ ਲੈ ਗਏ ਜਿੱਥੇ ਵੀ ਉਹਨਾਂ ਨੇ ਸੁਣਿਆ ਕਿ ਯਿਸ਼ੂ ਹਨ।</verse>
				<verse number="56">ਅਤੇ ਯਿਸ਼ੂ ਜਿਸ ਵੀ ਪਿੰਡ, ਕਸਬਿਆਂ ਜਾਂ ਦੇਸ ਦੇ ਇਲਾਕਿਆਂ ਵਿੱਚ ਜਾਂਦੇ ਸਨ, ਲੋਕ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ। ਲੋਕਾਂ ਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਆਪਣੇ ਕੱਪੜੇ ਦੇ ਕਿਨਾਰੇ ਨੂੰ ਛੂਹਣ ਦੇਵੇ ਅਤੇ ਜਿਸਨੇ ਵੀ ਉਸਨੂੰ ਛੂਹਿਆ ਉਹ ਸਭ ਚੰਗੇ ਹੋ ਗਏ।</verse>
			</chapter>
			<chapter number="7">
				<verse number="1">ਯੇਰੂਸ਼ਲੇਮ ਨਗਰ ਤੋਂ, ਫ਼ਰੀਸੀ ਅਤੇ ਕੁਝ ਨੇਮ ਦੇ ਉਪਦੇਸ਼ਕ ਆਣ ਯਿਸ਼ੂ ਕੋਲ ਇਕੱਠੇ ਹੋਏ।</verse>
				<verse number="2">ਅਤੇ ਉਹਨਾਂ ਨੇ ਯਿਸ਼ੂ ਦੇ ਕੁਝ ਚੇਲਿਆਂ ਨੂੰ ਬਿਨਾਂ ਹੱਥ ਧੋਏ ਰੋਟੀ ਖਾਂਦੇ ਵੇਖਿਆ ਜੋ ਕਿ ਰੀਤ ਅਨੁਸਾਰ ਅਸ਼ੁੱਧ ਸੀ।</verse>
				<verse number="3">ਸਾਰੇ ਯਹੂਦੀ ਅਤੇ ਵਿਸ਼ੇਸ਼ ਕਰਕੇ ਫ਼ਰੀਸੀ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਬਜ਼ੁਰਗਾਂ ਦੀ ਰੀਤ ਦੇ ਅਨੁਸਾਰ ਆਪਣੇ ਹੱਥਾਂ ਨੂੰ ਨਾ ਧੋ ਲੈਣ।</verse>
				<verse number="4">ਜਦੋਂ ਉਹ ਬਾਜ਼ਾਰ ਤੋਂ ਆਉਂਦੇ ਹਨ ਉਹ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਰੀਤ ਅਨੁਸਾਰ ਹੱਥ ਧੋਕੇ ਸ਼ੁੱਧ ਨਾ ਹੋ ਲੈਣ ਅਤੇ ਹੋਰ ਵੀ ਕਈ ਗੱਲਾਂ ਹਨ ਜਿਹੜੀਆਂ ਉਹਨਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਪਿਆਲਿਆਂ, ਘੜਿਆਂ ਅਤੇ ਪਿੱਤਲ ਦੇ ਭਾਂਡਿਆਂ ਦਾ ਧੋਣਾ।</verse>
				<verse number="5">ਇਸ ਲਈ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸ਼ੂ ਨੂੰ ਪੁੱਛਿਆ, “ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਅਨੁਸਾਰ ਕਿਉਂ ਨਹੀਂ ਚੱਲਦੇ?” ਅਤੇ ਗੰਦੇ ਹੱਥਾਂ ਨਾਲ ਖਾਂਦੇ ਹਨ।</verse>
				<verse number="6">ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਪਖੰਡੀਆਂ ਦੇ ਬਾਰੇ ਯਸ਼ਾਯਾਹ ਨੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੈ: “ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।</verse>
				<verse number="7">ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦੇਂਦੇ ਹਨ।</verse>
				<verse number="8">ਤੁਸੀਂ ਪਰਮੇਸ਼ਵਰ ਦੇ ਆਦੇਸ਼ ਟਾਲ ਦਿੰਦੇ ਹੋ ਅਤੇ ਮਨੁੱਖੀ ਰਸਮਾਂ ਨੂੰ ਮੰਨਦੇ ਹੋ।’ ”</verse>
				<verse number="9">ਫਿਰ ਯਿਸ਼ੂ ਨੇ ਉਹਨਾਂ ਨੂੰ ਇਹ ਵੀ ਕਿਹਾ, “ਤੁਸੀਂ ਪਰਮੇਸ਼ਵਰ ਦੇ ਹੁਕਮਾਂ ਨੂੰ ਇੱਕ ਪਾਸੇ ਰੱਖ ਕੇ ਆਪਣੀਆਂ ਰਸਮਾਂ ਨੂੰ ਮੰਨਣਾ ਚਾਉਂਦੇ ਹੋ।</verse>
				<verse number="10">ਇਸ ਲਈ ਮੋਸ਼ੇਹ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ, ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ, ਉਹ ਮੌਤ ਦੀ ਘਾਟ ਉਤਾਰਿਆ ਜਾਵੇ।”</verse>
				<verse number="11">ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ ਜਾਂ ਪਿਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ।</verse>
				<verse number="12">ਤਾਂ ਤੁਸੀਂ ਉਹਨਾਂ ਨੂੰ ਆਪਣੇ ਪਿਤਾ ਜਾਂ ਮਾਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।</verse>
				<verse number="13">ਇਸ ਲਈ ਤੁਸੀਂ ਆਪਣੀ ਰੀਤ ਦੁਆਰਾ ਪਰਮੇਸ਼ਵਰ ਦੇ ਬਚਨ ਨੂੰ ਟਾਲ ਦੇ ਹੋ ਜੋ ਤੁਸੀਂ ਹੋਰਨਾਂ ਨੂੰ ਸੌਂਪ ਦਿੱਤਾ ਹੈ ਅਤੇ ਤੁਸੀਂ ਇਸ ਤਰ੍ਹਾਂ ਬਹੁਤ ਸਾਰੀਆਂ ਚੀਜ਼ਾਂ ਕਰਦੇ ਹੋ।</verse>
				<verse number="14">ਤਦ ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਹਰ ਕੋਈ ਮੇਰੀ ਗੱਲ ਸੁਣੋ ਅਤੇ ਸਮਝੋ।</verse>
				<verse number="15">ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀ ਚੀਜ਼ਾ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦਿਆਂ ਹਨ।</verse>
				<verse number="16">ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”</verse>
				<verse number="17">ਜਦੋਂ ਉਹ ਭੀੜ ਨੂੰ ਛੱਡ ਕੇ ਘਰ ਦੇ ਅੰਦਰ ਗਏ, ਉਹਨਾਂ ਦੇ ਚੇਲਿਆਂ ਨੇ ਉਸਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।</verse>
				<verse number="18">ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਕਰ ਸਕਦਾ?</verse>
				<verse number="19">ਕਿਉਂਕਿ ਭੋਜਨ ਉਹਨਾਂ ਦੇ ਦਿਲ ਵਿੱਚ ਨਹੀਂ ਜਾਂਦਾ, ਪਰ ਉਹਨਾਂ ਦੇ ਪੇਟ ਵਿੱਚ ਜਾਂਦਾ ਹੈ, ਅਤੇ ਫਿਰ ਸਰੀਰ ਵਿੱਚੋਂ ਬਾਹਰ ਆਉਂਦਾ ਹੈ।” ਇਸ ਰਾਹੀ, ਯਿਸ਼ੂ ਨੇ ਸਾਰੇ ਭੋਜਨ ਨੂੰ ਸ਼ੁੱਧ ਆਖਿਆ।</verse>
				<verse number="20">ਉਸ ਨੇ ਅੱਗੇ ਕਿਹਾ: “ਜੋ ਕੁਝ ਮਨੁੱਖ ਦੇ ਵਿੱਚੋਂ ਨਿੱਕਲਦਾ ਹੈ ਉਹੀ ਹੈ ਜੋ ਉਸਨੂੰ ਅਸ਼ੁੱਧ ਬਣਾਉਂਦਾ ਹੈ।</verse>
				<verse number="21">ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖਿਆਲ, ਵਿਭਚਾਰ, ਚੋਰੀ, ਖੂਨ,</verse>
				<verse number="22">ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ।</verse>
				<verse number="23">ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਕਿਸੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।”</verse>
				<verse number="24">ਯਿਸ਼ੂ ਉਸ ਜਗ੍ਹਾ ਨੂੰ ਛੱਡ ਕੇ ਸੋਰ ਦੀਆਂ ਹੱਦਾਂ ਵਿੱਚ ਆਏ, ਉਹ ਇੱਕ ਘਰ ਵਿੱਚ ਦਾਖਲ ਹੋਇਆ ਅਤੇ ਉਹ ਨਹੀਂ ਚਾਹੁੰਦਾ ਸੀ ਕਿ ਕੋਈ ਇਸ ਨੂੰ ਜਾਣੇ; ਫਿਰ ਵੀ ਉਹ ਆਪਣੀ ਮੌਜੂਦਗੀ ਨੂੰ ਗੁਪਤ ਨਹੀਂ ਰੱਖ ਸਕੇ।</verse>
				<verse number="25">ਅਸਲ ਵਿੱਚ, ਉਹਨਾਂ ਬਾਰੇ ਸੁਣਦੇ ਹੀ, ਇੱਕ ਔਰਤ ਜਿਸ ਦੀ ਛੋਟੀ ਜਿਹੀ ਧੀ ਨੂੰ ਦੁਸ਼ਟ ਆਤਮਾ ਚਿੰਬੜੀ ਹੋਈ ਸੀ, ਆਈ ਅਤੇ ਉਹਨਾਂ ਦੇ ਚਰਨਾਂ ਤੇ ਡਿੱਗ ਪਈ।</verse>
				<verse number="26">ਉਹ ਔਰਤ ਯੂਨਾਨ ਤੋਂ ਸੀ, ਅਤੇ ਸੂਰੋਫੈਨਿਕੀ ਵਿੱਚ ਜੰਮੀ ਸੀ। ਉਸਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸਦੀ ਧੀ ਵਿੱਚੋਂ ਦੁਸ਼ਟ ਆਤਮਾ ਨੂੰ ਕੱਢੇ।</verse>
				<verse number="27">ਯਿਸ਼ੂ ਨੇ ਉਸਨੂੰ ਕਿਹਾ, “ਪਹਿਲਾਂ ਬੱਚਿਆਂ ਨੂੰ ਉਹ ਸਭ ਖਾਣ ਦਿਓ ਜੋ ਉਹ ਚਾਹੁੰਦੇ ਹਨ, ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।”</verse>
				<verse number="28">ਉਸਨੇ ਯਿਸ਼ੂ ਨੂੰ ਜਵਾਬ ਦਿੱਤਾ, “ਸੱਚ ਹੈ ਪ੍ਰਭੂ, ਪਰ ਮੇਜ਼ ਦੇ ਹੇਠੋਂ ਕੁੱਤੇ ਵੀ ਬੱਚਿਆਂ ਦੇ ਟੁਕੜਿਆਂ ਨੂੰ ਖਾਂਦੇ ਹਨ।”</verse>
				<verse number="29">ਤਦ ਯਿਸ਼ੂ ਨੇ ਉਸਨੂੰ ਕਿਹਾ, “ਇਸ ਤਰ੍ਹਾਂ ਦੇ ਜਵਾਬ ਲਈ, ਤੂੰ ਜਾ ਸਕਦੀ ਹੈ; ਦੁਸ਼ਟ ਆਤਮਾ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”</verse>
				<verse number="30">ਉਹ ਘਰ ਗਈ ਅਤੇ ਆਪਣੀ ਧੀ ਨੂੰ ਬਿਸਤਰੇ ਤੇ ਪਿਆ ਵੇਖਿਆ ਅਤੇ ਦੁਸ਼ਟ ਆਤਮਾ ਉਸਨੂੰ ਛੱਡ ਕੇ ਜਾ ਚੁੱਕੀ ਸੀ।</verse>
				<verse number="31">ਤਦ ਯਿਸ਼ੂ ਸੋਰ ਨੂੰ ਛੱਡ ਅਤੇ ਸਿਦੋਨ ਨੂੰ ਹੁੰਦੇ ਹੋਇਆ ਗਲੀਲ ਦੀ ਝੀਲ ਤੇ ਆਏ ਜੋ ਡੇਕਾਪੋਲਿਸ ਦੇ ਖੇਤਰ ਵਿੱਚ ਸੀ।</verse>
				<verse number="32">ਕੁਝ ਲੋਕ ਉਸ ਕੋਲ ਇੱਕ ਆਦਮੀ ਲਿਆਏ ਜੋ ਕਿ ਬੋਲਾ ਸੀ ਅਤੇ ਮੁਸ਼ਕਿਲ ਨਾਲ ਗੱਲ ਕਰ ਸਕਦਾ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਉੱਤੇ ਆਪਣਾ ਹੱਥ ਰੱਖੇ।</verse>
				<verse number="33">ਭੀੜ ਤੋਂ ਦੂਰ ਉਸਨੂੰ ਇੱਕ ਪਾਸੇ ਲਿਜਾਕੇ ਯਿਸ਼ੂ ਨੇ ਆਪਣੀਆਂ ਉਂਗਲਾਂ ਉਸ ਦੇ ਕੰਨਾਂ ਵਿੱਚ ਪਾਈਆਂ। ਤਦ ਉਸਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਹਿਆ।</verse>
				<verse number="34">ਉਸਨੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਸਨੂੰ ਕਿਹਾ, “ਇਫ਼ਫ਼ਾਥਾ!” ਜਿਸਦਾ ਅਰਥ ਹੈ ਖੁੱਲ੍ਹ ਜਾ!</verse>
				<verse number="35">ਇਹ ਸੁਣ ਕੇ ਮਨੁੱਖ ਦੇ ਕੰਨ ਖੁਲ੍ਹ ਗਏ, ਉਸਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਤੌਰ ਤੇ ਬੋਲਣ ਲੱਗਾ।</verse>
				<verse number="36">ਯਿਸ਼ੂ ਨੇ ਉਹਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਨਾ ਦੱਸਣ। ਪਰ ਜਿੰਨਾ ਜ਼ਿਆਦਾ ਉਸਨੇ ਅਜਿਹਾ ਕੀਤਾ, ਉੱਨਾ ਜ਼ਿਆਦਾ ਉਹ ਇਸ ਬਾਰੇ ਗੱਲਾਂ ਕਰਦੇ ਰਹੇ।</verse>
				<verse number="37">ਲੋਕ ਹੈਰਾਨ ਕਹਿਣ ਲੱਗੇ ਕਿ, “ਉਹ ਜੋ ਵੀ ਕਰਦੇ ਹਨ ਸਭ ਕੁਝ ਭਲਾ ਹੀ ਕਰਦੇ ਹਨ, ਉਹ ਬੋਲਿਆਂ ਨੂੰ ਸੁਣਨ ਦੀ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦੇ ਹਨ।”</verse>
			</chapter>
			<chapter number="8">
				<verse number="1">ਉਹਨਾਂ ਦਿਨਾਂ ਵਿੱਚ ਇੱਕ ਹੋਰ ਵੱਡੀ ਭੀੜ ਇਕੱਠੀ ਹੋਈ। ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਸੀ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਕਿਹਾ,</verse>
				<verse number="2">“ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਹੁਣ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ।</verse>
				<verse number="3">ਜੇ ਮੈਂ ਉਹਨਾਂ ਨੂੰ ਭੁੱਖੇ ਘਰ ਭੇਜਦਾ ਹਾਂ, ਤਾਂ ਉਹ ਰਸਤੇ ਵਿੱਚ ਡਿੱਗ ਪੈਣਗੇ, ਕਿਉਂਕਿ ਉਹਨਾਂ ਵਿੱਚੋਂ ਕੁਝ ਬਹੁਤ ਦੂਰੋਂ ਆਏ ਹਨ।”</verse>
				<verse number="4">ਯਿਸ਼ੂ ਦੇ ਚੇਲਿਆਂ ਨੇ ਉੱਤਰ ਦਿੱਤਾ, “ਪਰ ਇਸ ਉਜਾੜ ਵਿੱਚ ਇੰਨੀ ਭੀੜ ਦੇ ਖਾਣ ਲਈ ਕੋਈ ਕਿੱਥੋਂ ਭੋਜਨ ਲਿਆ ਸਕਦਾ ਹੈ ਕਿ ਸੱਭ ਨੂੰ ਰਜਾ ਸਕੇ?”</verse>
				<verse number="5">“ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆ ਹਨ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ। “ਸੱਤ,” ਉਹਨਾਂ ਨੇ ਜਵਾਬ ਦਿੱਤਾ।</verse>
				<verse number="6">ਉਸਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਤਦ ਉਸਨੇ ਸੱਤ ਰੋਟੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ। ਫਿਰ ਉਸਨੇ ਆਪਣੇ ਚੇਲਿਆਂ ਨੂੰ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਸਾਰਿਆਂ ਵਿੱਚ ਵੰਡ ਦਿੱਤੀ।</verse>
				<verse number="7">ਉਹਨਾਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ; ਉਸਨੇ ਉਹਨਾਂ ਲਈ ਵੀ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਵੰਡਣ ਲਈ ਕਿਹਾ।</verse>
				<verse number="8">ਲੋਕਾਂ ਨੇ ਭੋਜਨ ਕੀਤਾ ਅਤੇ ਰੱਜ ਗਏ। ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।</verse>
				<verse number="9">ਲਗਭਗ ਚਾਰ ਹਜ਼ਾਰ ਲੋਕ ਮੌਜੂਦ ਸਨ। ਜਦੋਂ ਉਸਨੇ ਉਹਨਾਂ ਨੂੰ ਵਿਦਾ ਕੀਤਾ</verse>
				<verse number="10">ਤਾਂ ਉਹ ਆਪਣੇ ਚੇਲਿਆਂ ਨਾਲ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਦਾਲਮਨੂਥਾ ਦੇ ਇਲਾਕੇ ਵਿੱਚ ਗਿਆ।</verse>
				<verse number="11">ਕੁੱਝ ਫ਼ਰੀਸੀ ਆਏ ਅਤੇ ਯਿਸ਼ੂ ਨੂੰ ਪੁੱਛਣ ਲੱਗੇ। ਉਸਨੂੰ ਪਰਖਣ ਲਈ, ਉਹਨਾਂ ਨੇ ਸਵਰਗ ਤੋਂ ਚਿੰਨ੍ਹ ਮੰਗਿਆ।</verse>
				<verse number="12">ਉਸ ਨੇ ਬੜੇ ਉਦਾਸ ਹੋ ਕੇ ਕਿਹਾ, “ਇਹ ਪੀੜ੍ਹੀ ਚਿੰਨ੍ਹ ਕਿਉਂ ਮੰਗਦੀ ਹੈ? ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।”</verse>
				<verse number="13">ਫਿਰ ਉਸਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਝੀਲ ਦੇ ਦੂਜੇ ਪਾਸੇ ਚਲੇ ਗਏ।</verse>
				<verse number="14">ਚੇਲੇ ਰੋਟੀ ਲਿਆਉਣਾ ਭੁੱਲ ਗਏ ਸਨ, ਉਹਨਾਂ ਦੇ ਕੋਲ ਕਿਸ਼ਤੀ ਵਿੱਚ ਸਿਰਫ ਇੱਕ ਰੋਟੀ ਸੀ।</verse>
				<verse number="15">“ਸਾਵਧਾਨ ਰਹੋ,” ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ। “ਫ਼ਰੀਸੀਆਂ ਅਤੇ ਹੇਰੋਦੇਸ ਦੇ ਖਮੀਰ ਤੋਂ ਚੌਕਸ ਰਹੋ।”</verse>
				<verse number="16">ਉਹਨਾਂ ਨੇ ਇਸ ਬਾਰੇ ਆਪਸ ਵਿੱਚ ਵਿਚਾਰ ਕੀਤਾ ਅਤੇ ਕਿਹਾ, “ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”</verse>
				<verse number="17">ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ: “ਤੁਸੀਂ ਰੋਟੀ ਨਾ ਹੋਣ ਦੀ ਗੱਲ ਕਿਉਂ ਕਰ ਰਹੇ ਹੋ? ਕੀ ਤੁਸੀਂ ਹੁਣ ਤੱਕ ਨਹੀਂ ਵੇਖ ਸਕਦੇ ਜਾਂ ਸਮਝ ਨਹੀਂ ਰਹੇ? ਕੀ ਤੁਹਾਡੇ ਦਿਲ ਕਠੋਰ ਹਨ?</verse>
				<verse number="18">ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖਦੇ ਅਤੇ ਕੰਨ ਹੁੰਦਿਆਂ ਨਹੀਂ ਸੁਣਦੇ? ਅਤੇ ਕੀ ਤੁਹਾਨੂੰ ਯਾਦ ਨਹੀਂ?</verse>
				<verse number="19">ਜਦੋਂ ਮੈਂ ਪੰਜ ਰੋਟੀਆਂ ਨੂੰ ਪੰਜ ਹਜ਼ਾਰ ਲਈ ਤੋੜਿਆ, ਤੁਸੀਂ ਕਿੰਨੀਆਂ ਟੋਕਰੀਆਂ ਟੁਕੜਿਆਂ ਦੀਆ ਚੁੱਕੀਆਂ? “ਬਾਰ੍ਹਾਂ,” ਉਹਨਾਂ ਨੇ ਜਵਾਬ ਦਿੱਤਾ।</verse>
				<verse number="20">“ਅਤੇ ਜਦੋਂ ਮੈਂ ਸੱਤ ਰੋਟੀਆਂ ਨੂੰ ਚਾਰ ਹਜ਼ਾਰ ਦੇ ਲਈ ਤੋੜਿਆ, ਤੁਸੀਂ ਕਿੰਨ੍ਹੀਆਂ ਟੋਕਰੀਆਂ ਟੁਕੜਿਆਂ ਦੀ ਚੁੱਕੀਆਂ?” ਉਹਨਾਂ ਨੇ ਉੱਤਰ ਦਿੱਤਾ, “ਸੱਤ।”</verse>
				<verse number="21">ਉਸਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਅਜੇ ਵੀ ਨਹੀਂ ਸਮਝਦੇ?”</verse>
				<verse number="22">ਯਿਸ਼ੂ ਅਤੇ ਉਹਨਾਂ ਦੇ ਚੇਲੇ ਬੈਥਸੈਦਾ ਆਏ, ਅਤੇ ਕੁਝ ਲੋਕ ਇੱਕ ਅੰਨ੍ਹੇ ਆਦਮੀ ਨੂੰ ਲਿਆਏ ਅਤੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਛੂਹੇ।</verse>
				<verse number="23">ਉਸਨੇ ਅੰਨ੍ਹੇ ਆਦਮੀ ਨੂੰ ਹੱਥ ਨਾਲ ਫੜ ਲਿਆ ਅਤੇ ਉਸਨੂੰ ਪਿੰਡ ਤੋਂ ਬਾਹਰ ਲੈ ਗਿਆ। ਜਦੋਂ ਉਸਨੇ ਆਦਮੀ ਦੀਆਂ ਅੱਖਾਂ ਤੇ ਥੁੱਕਿਆ ਅਤੇ ਉਸ ਉੱਪਰ ਆਪਣਾ ਹੱਥ ਰੱਖਿਆ ਤਾਂ ਯਿਸ਼ੂ ਨੇ ਪੁੱਛਿਆ, “ਕੀ ਤੁਸੀਂ ਕੁਝ ਵੇਖ ਰਹੇ ਹੋ?”</verse>
				<verse number="24">ਉਸਨੇ ਉੱਪਰ ਵੇਖਿਆ ਅਤੇ ਕਿਹਾ, “ਮੈਂ ਲੋਕਾਂ ਨੂੰ ਵੇਖਦਾ ਹਾਂ; ਉਹ ਰੁੱਖਾਂ ਵਾਂਗ ਲੱਗਦੇ ਹਨ।”</verse>
				<verse number="25">ਇੱਕ ਵਾਰ ਫਿਰ ਯਿਸ਼ੂ ਨੇ ਆਦਮੀ ਦੀਆਂ ਅੱਖਾਂ ਤੇ ਆਪਣੇ ਹੱਥ ਰੱਖੇ। ਤਦ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ, ਉਸਦੀ ਨਜ਼ਰ ਬਿਲਕੁਲ ਸਹੀ ਹੋ ਗਈ, ਅਤੇ ਉਹ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।</verse>
				<verse number="26">ਯਿਸ਼ੂ ਨੇ ਉਸ ਨੂੰ ਇਹ ਕਿਹ ਕੇ ਭੇਜਿਆ, “ਹੁਣ ਇਸ ਪਿੰਡ ਵਿੱਚ ਨਾ ਵੜੀਂ ਤੇ ਆਪਣੇ ਘਰ ਚਲੇ ਜਾ।”</verse>
				<verse number="27">ਯਿਸ਼ੂ ਅਤੇ ਉਸ ਦੇ ਚੇਲੇ ਕਯਸਰਿਆ ਫ਼ਿਲਿੱਪੀ ਦੇ ਪਿੰਡਾਂ ਨੂੰ ਗਏ। ਰਸਤੇ ਵਿੱਚ ਉਸਨੇ ਉਹਨਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”</verse>
				<verse number="28">ਉਹਨਾਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਯੋਹਨ ਬਪਤਿਸਮਾ ਦੇਣ ਵਾਲਾ; ਦੂਸਰੇ ਕਹਿੰਦੇ ਹਨ ਏਲੀਯਾਹ; ਅਤੇ ਕਈ ਕਹਿੰਦੇ, ਇੱਕ ਨਬੀ ਹਨ।”</verse>
				<verse number="29">“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ। “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਹੋ।”</verse>
				<verse number="30">ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸ ਬਾਰੇ ਕਿਸੇ ਨੂੰ ਨਾ ਦੱਸਣ।</verse>
				<verse number="31">ਤਦ ਯਿਸ਼ੂ ਆਪਣੇ ਚੇਲਿਆਂ ਨੂੰ ਸਿਖਾਲਣ ਲੱਗਾ ਕਿ ਮਨੁੱਖ ਦੇ ਪੁੱਤਰ ਨੂੰ ਜ਼ਰੂਰੀ ਹੈ ਕਿ ਉਹ ਬਹੁਤ ਸਾਰੀਆਂ ਮੁਸੀਬਤਾਂ ਨੂੰ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਉਸਨੂੰ ਰੱਦ ਕੀਤਾ ਜਾਵੇ, ਅਤੇ ਉਸਨੂੰ ਮਾਰ ਦਿੱਤਾ ਜਾਵੇ ਅਤੇ ਤੀਸਰੇ ਦਿਨ ਫਿਰ ਜੀ ਉੱਠੇ।</verse>
				<verse number="32">ਉਸਨੇ ਇਸ ਬਾਰੇ ਸਪੱਸ਼ਟ ਤੌਰ ਤੇ ਗੱਲ ਕੀਤੀ, ਅਤੇ ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ।</verse>
				<verse number="33">ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਮੇਰੇ ਤੋਂ ਪਿੱਛੇ ਹੋ ਜਾ ਸ਼ੈਤਾਨ! ਤੂੰ ਪਰਮੇਸ਼ਵਰ ਦੀਆਂ ਗੱਲਾਂ ਤੇ ਨਹੀਂ ਪਰੰਤੂ ਮਨੁੱਖੀ ਗੱਲਾਂ ਵੱਲ ਧਿਆਨ ਰੱਖਦਾ ਹੈ।”</verse>
				<verse number="34">ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜਿਹੜਾ ਵੀ ਮੇਰਾ ਚੇਲਾ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।</verse>
				<verse number="35">ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਸੁਭਸਮਾਚਾਰ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।</verse>
				<verse number="36">ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?</verse>
				<verse number="37">ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?</verse>
				<verse number="38">ਜੇ ਕੋਈ ਮੈਥੋਂ ਅਤੇ ਮੇਰੇ ਸ਼ਬਦਾਂ ਤੋਂ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਵਿੱਚ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਉਹਨਾਂ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਪਵਿੱਤਰ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਵਾਪਸ ਆਉਣਗੇ।”</verse>
			</chapter>
			<chapter number="9">
				<verse number="1">ਅਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਵਰ ਦੇ ਰਾਜ ਨੂੰ ਸ਼ਕਤੀ ਨਾਲ ਆਉਂਦੀਆਂ ਦੇਖ ਨਾ ਲੈਣ।”</verse>
				<verse number="2">ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਇੱਕ ਉੱਚੇ ਪਹਾੜ ਉੱਤੇ ਲੈ ਗਏ, ਜਿੱਥੇ ਉਹ ਸਾਰੇ ਇਕੱਲੇ ਸਨ। ਉੱਥੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਦਾ ਰੂਪ ਬਦਲ ਗਿਆ।</verse>
				<verse number="3">ਉਹਨਾਂ ਦੇ ਕੱਪੜੇ ਚਮਕਦਾਰ ਚਿੱਟੇ ਹੋ ਗਏ, ਅਜਿਹੇ ਚਿੱਟੇ ਜਿੰਨਾ ਚਿੱਟਾ ਦੁਨੀਆਂ ਦਾ ਕੋਈ ਵੀ ਕਿਸੇ ਵੀ ਤਰ੍ਹਾ ਨਹੀਂ ਕਰ ਸਕਦਾ।</verse>
				<verse number="4">ਅਤੇ ਉਹਨਾਂ ਨੂੰ ਸਾਹਮਣੇ, ਏਲੀਯਾਹ ਅਤੇ ਮੋਸ਼ੇਹ ਯਿਸ਼ੂ ਨਾਲ ਗੱਲਾਂ ਕਰਦੇ ਦਿਖਾਈ ਦਿੱਤੇ।</verse>
				<verse number="5">ਪਤਰਸ ਨੇ ਯਿਸ਼ੂ ਨੂੰ ਆਖਿਆ, “ਰੱਬੀ, ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ। ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”</verse>
				<verse number="6">ਉਹ ਨਹੀਂ ਜਾਣਦਾ ਸੀ ਕਿ ਉਹ ਕੀ ਕਹਿਣ, ਉਹ ਬਹੁਤ ਡਰ ਗਏ।</verse>
				<verse number="7">ਤਦ ਇੱਕ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ, ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਉਸ ਦੀ ਸੁਣੋ!”</verse>
				<verse number="8">ਅਚਾਨਕ, ਜਦੋਂ ਉਹਨਾਂ ਨੇ ਆਸੇ-ਪਾਸੇ ਵੇਖਿਆ, ਤਾਂ ਉਹਨਾਂ ਨੇ ਯਿਸ਼ੂ ਨੂੰ ਛੱਡ ਕਿਸੇ ਨੂੰ ਨਾ ਵੇਖਿਆ।</verse>
				<verse number="9">ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਯਿਸ਼ੂ ਨੇ ਉਹਨਾਂ ਨੂੰ ਆਦੇਸ਼ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੱਕ ਉਹ ਕਿਸੇ ਨੂੰ ਜੋ ਕੁਝ ਉਹਨਾਂ ਨੇ ਵੇਖਿਆ ਨਾ ਦੱਸਣ।</verse>
				<verse number="10">ਉਹਨਾਂ ਨੇ ਇਹ ਗੱਲ ਆਪਣੇ ਤੱਕ ਰੱਖੀ, ਤੇ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ ਲੱਗੇ, “ਮੁਰਦਿਆਂ ਵਿੱਚੋਂ ਜੀ ਉੱਠਣ,” ਦਾ ਮਤਲਬ ਕੀ ਹੈ?</verse>
				<verse number="11">ਅਤੇ ਉਹਨਾਂ ਨੇ ਉਸ ਨੂੰ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”</verse>
				<verse number="12">ਯਿਸ਼ੂ ਨੇ ਜਵਾਬ ਦਿੱਤਾ, “ਯਕੀਨਨ, ਏਲੀਯਾਹ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ। ਤਾਂ ਇਹ ਕਿਉਂ ਲਿਖਿਆ ਗਿਆ ਹੈ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸਨੂੰ ਤੁੱਛ ਗਿਣਿਆ ਜਾਵੇਗਾ?</verse>
				<verse number="13">ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਆ ਚੁੱਕਿਆ ਹੈ, ਅਤੇ ਪਰ ਜੋ ਕੁਝ ਉਹ ਚਾਹੁੰਦੇ ਸਨ ਉਹਨਾਂ ਨੇ ਆਪਣੇ ਅਨੁਸਾਰ ਉਸ ਨਾਲ ਸਭ ਕੁਝ ਕੀਤਾ, ਜਿਵੇਂ ਕਿ ਇਸ ਬਾਰੇ ਲਿਖਿਆ ਗਿਆ ਹੈ।”</verse>
				<verse number="14">ਜਦੋਂ ਉਹ ਦੂਜੇ ਚੇਲਿਆਂ ਕੋਲ ਆਏ, ਉਹਨਾਂ ਨੇ ਆਪਣੇ ਆਲੇ-ਦੁਆਲੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਹਨਾਂ ਨਾਲ ਬਹਿਸ ਕੀਤੀ।</verse>
				<verse number="15">ਜਿਵੇਂ ਹੀ ਸਾਰੇ ਲੋਕਾਂ ਨੇ ਯਿਸ਼ੂ ਨੂੰ ਵੇਖਿਆ, ਉਹ ਹੈਰਾਨ ਹੋ ਗਏ ਅਤੇ ਉਸਨੂੰ ਸਵਾਗਤ ਕਰਨ ਲਈ ਭੱਜੇ।</verse>
				<verse number="16">ਯਿਸ਼ੂ ਨੇ ਪੁੱਛਿਆ, “ਤੁਸੀਂ ਉਹਨਾਂ ਨਾਲ ਕਿਸ ਬਾਰੇ ਬਹਿਸ ਕਰ ਰਹੇ ਹੋ?”</verse>
				<verse number="17">ਭੀੜ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਗੁਰੂ ਜੀ, ਮੈਂ ਆਪਣੇ ਪੁੱਤਰ ਨੂੰ ਤੁਹਾਡੇ ਕੋਲ ਲਿਆਇਆ ਹਾਂ ਇਸ ਨੂੰ ਇੱਕ ਗੂੰਗਾ ਕਰਨ ਵਾਲੀ ਆਤਮਾ ਚਿੰਬੜੀ ਹੋਈ ਹੈ।</verse>
				<verse number="18">ਜਦੋਂ ਵੀ ਇਹ ਦੁਸ਼ਟ ਆਤਮਾ ਉਸਨੂੰ ਫੜ ਲੈਂਦੀ ਹੈ, ਇਹ ਉਸਨੂੰ ਜ਼ਮੀਨ ਤੇ ਸੁੱਟ ਦਿੰਦੀ ਹੈ। ਉਸਦੇ ਮੂੰਹ ਵਿੱਚੋਂ ਝੱਗ ਨਿਕਲਦੀ ਹੈ ਅਤੇ ਉਹ ਆਪਣੇ ਦੰਦ ਪੀਂਹਦਾ ਅਤੇ ਕਠੋਰ ਹੋ ਜਾਂਦਾ ਹੈ। ਮੈਂ ਤੁਹਾਡੇ ਚੇਲਿਆਂ ਨੂੰ ਆਤਮਾ ਕੱਢਣ ਲਈ ਕਿਹਾ, ਪਰ ਉਹ ਉਸ ਵਿੱਚੋਂ ਕੱਢ ਨਾ ਸਕੇ।”</verse>
				<verse number="19">“ਹੇ ਅਵਿਸ਼ਵਾਸੀ ਪੀੜ੍ਹੀ,” ਯਿਸ਼ੂ ਨੇ ਉੱਤਰ ਦਿੱਤਾ, “ਕਿੰਨਾ ਚਿਰ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਮੇਰੇ ਕੋਲ ਲਿਆਓ।”</verse>
				<verse number="20">ਇਸ ਲਈ ਉਹ ਉਸ ਨੂੰ ਲੈ ਆਏ। ਜਦੋਂ ਆਤਮਾ ਨੇ ਯਿਸ਼ੂ ਨੂੰ ਵੇਖਿਆ, ਤਾਂ ਇਸ ਨੇ ਤੁਰੰਤ ਹੀ ਲੜਕੇ ਨੂੰ ਬਹੁਤ ਮਰੋੜਿਆ ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਮੂੰਹ ਤੋਂ ਝੱਗ ਛੱਡਦਾ ਹੋਇਆ ਲੋਟਣ ਲੱਗਾ।</verse>
				<verse number="21">ਯਿਸ਼ੂ ਨੇ ਮੁੰਡੇ ਦੇ ਪਿਤਾ ਨੂੰ ਪੁੱਛਿਆ, “ਉਹ ਕਦੋਂ ਤੋਂ ਇਸ ਤਰ੍ਹਾਂ ਦਾ ਹੈ?” “ਬਚਪਨ ਤੋਂ ਹੀ,” ਉਸ ਨੇ ਜਵਾਬ ਦਿੱਤਾ।</verse>
				<verse number="22">“ਉਸਨੂੰ ਮਾਰਨ ਲਈ ਅਕਸਰ ਦੁਸ਼ਟ ਆਤਮਾਵਾਂ ਉਸਨੂੰ ਅੱਗ ਜਾਂ ਪਾਣੀ ਵਿੱਚ ਸੁੱਟ ਦਿੰਦੀਆਂ ਸਨ। ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ ਤੇ ਤਰਸ ਖਾਓ ਅਤੇ ਸਾਡੀ ਸਹਾਇਤਾ ਕਰੋ।”</verse>
				<verse number="23">ਯਿਸ਼ੂ ਨੇ ਕਿਹਾ, “ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲੇ ਲਈ ਸਭ ਕੁਝ ਸੰਭਵ ਹੈ।”</verse>
				<verse number="24">ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!”</verse>
				<verse number="25">ਜਦੋਂ ਯਿਸ਼ੂ ਨੇ ਵੇਖਿਆ ਕਿ ਭੀੜ ਉਸ ਜਗ੍ਹਾ ਵੱਲ ਭੱਜ ਰਹੀ ਹੈ, ਤਾਂ ਯਿਸ਼ੂ ਨੇ ਅਸ਼ੁੱਧ ਆਤਮਾ ਨੂੰ ਝਿੜਕਦੇ ਹੋਏ ਕਿਹਾ, “ਹੇ ਗੂੰਗੀ ਅਤੇ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ, ਉਸ ਵਿੱਚੋਂ ਬਾਹਰ ਆ ਜਾ ਅਤੇ ਕਦੀ ਵੀ ਉਸ ਵਿੱਚ ਮੁੜ ਨਾ ਵੜੀਂ।”</verse>
				<verse number="26">ਦੁਸ਼ਟ ਆਤਮਾ ਪਰੇਸ਼ਾਨ ਹੋ ਗਈ ਅਤੇ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ। ਲੜਕਾ ਮੁਰਦਾ ਜਿਹਾ ਹੋ ਗਿਆ। ਕਿ ਕਈਆਂ ਨੇ ਕਿਹਾ, “ਉਹ ਮਰ ਗਿਆ ਹੈ।”</verse>
				<verse number="27">ਪਰ ਯਿਸ਼ੂ ਨੇ ਉਸਦਾ ਹੱਥ ਫੜਿਆ ਅਤੇ ਉਸ ਨੂੰ ਉਸਦੇ ਪੈਰਾਂ ਤੇ ਉਠਾਇਆ, ਅਤੇ ਉਹ ਖੜਾ ਹੋ ਗਿਆ।</verse>
				<verse number="28">ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?”</verse>
				<verse number="29">ਉਸਨੇ ਜਵਾਬ ਦਿੱਤਾ, “ਇਹ ਕਿਸਮ ਬਿਨ੍ਹਾ ਪ੍ਰਾਰਥਨਾ ਨਹੀਂ ਨਿਕਲ ਸਕਦੀ।”</verse>
				<verse number="30">ਉਹ ਜਗ੍ਹਾ ਛੱਡ ਕੇ ਗਲੀਲ ਵਿੱਚੋਂ ਦੀ ਲੰਘੇ। ਯਿਸ਼ੂ ਨਹੀਂ ਚਾਹੁੰਦਾ ਸੀ ਕਿ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਸਨ,</verse>
				<verse number="31">ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਿਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖ ਦੇ ਹੱਥਾਂ ਵਿੱਚ ਫੜਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ, ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”</verse>
				<verse number="32">ਪਰ ਉਹ ਉਸਨੂੰ ਸਮਝ ਨਾ ਸਕੇ ਅਤੇ ਉਹ ਇਸ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।</verse>
				<verse number="33">ਉਹ ਕਫ਼ਰਨਹੂਮ ਵਿੱਚ ਆਏ। ਜਦੋਂ ਉਹ ਘਰ ਵਿੱਚ ਸੀ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਰਸਤੇ ਵਿੱਚ ਕਿਸ ਬਾਰੇ ਬਹਿਸ ਕਰ ਰਹੇ ਸੀ?”</verse>
				<verse number="34">ਪਰ ਉਹ ਚੁੱਪ ਰਹੇ ਕਿਉਂਕਿ ਰਸਤੇ ਵਿੱਚ ਉਹਨਾਂ ਨੇ ਬਹਿਸ ਕੀਤੀ ਸੀ ਕਿ ਸਭ ਤੋਂ ਵੱਡਾ ਕੌਣ ਸੀ।</verse>
				<verse number="35">ਬੈਠ ਕੇ ਯਿਸ਼ੂ ਨੇ ਬਾਰ੍ਹਾਂ ਨੂੰ ਬੁਲਾਇਆ ਅਤੇ ਕਿਹਾ, “ਜਿਹੜਾ ਵੀ ਪਹਿਲੇ ਹੋਣਾ ਚਾਹੁੰਦਾ ਹੈ, ਉਹ ਆਖਰੀ ਅਤੇ ਸਭ ਦਾ ਦਾਸ ਹੋਣਾ ਚਾਹੀਦਾ ਹੈ।”</verse>
				<verse number="36">ਉਸਨੇ ਇੱਕ ਛੋਟੇ ਬੱਚੇ ਨੂੰ ਲਿਆ। ਜਿਸ ਨੂੰ ਉਸਨੇ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੂੰ ਗੋਦ ਵਿੱਚ ਚੁੱਕ ਕੇ ਉਹਨਾਂ ਨੂੰ ਕਿਹਾ,</verse>
				<verse number="37">“ਜਿਹੜਾ ਵੀ ਮੇਰੇ ਨਾਮ ਵਿੱਚ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਦਾ ਕਬੂਲ ਕਰਦਾ ਹੈ, ਉਹ ਮੈਨੂੰ ਕਬੂਲ ਕਰਦਾ ਹੈ; ਅਤੇ ਜੋ ਕੋਈ ਮੇਰਾ ਸਵਾਗਤ ਕਰਦਾ ਹੈ ਉਹ ਮੈਨੂੰ ਨਹੀਂ ਕਬੂਲਦਾ, ਪਰ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”</verse>
				<verse number="38">ਯੋਹਨ ਨੇ ਕਿਹਾ, “ਗੁਰੂ ਜੀ, ਅਸੀਂ ਕਿਸੇ ਨੂੰ ਤੁਹਾਡੇ ਨਾਮ ਤੇ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਅਸੀਂ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਸੀ।”</verse>
				<verse number="39">ਯਿਸ਼ੂ ਨੇ ਕਿਹਾ, “ਉਸਨੂੰ ਨਾ ਰੋਕੋ, ਕਿਉਂਕਿ ਜਿਹੜਾ ਵੀ ਮੇਰੇ ਨਾਮ ਵਿੱਚ ਕੋਈ ਚਮਤਕਾਰ ਕਰਦਾ ਹੈ, ਅਗਲੇ ਹੀ ਪਲ ਵਿੱਚ ਉਹ ਮੇਰੇ ਬਾਰੇ ਕੁਝ ਬੁਰਾ ਨਹੀਂ ਕਹਿ ਸਕਦਾ,</verse>
				<verse number="40">ਕਿਉਂਕਿ ਜਿਹੜਾ ਸਾਡੇ ਵਿਰੁੱਧ ਨਹੀਂ ਹੈ ਉਹ ਸਾਡੇ ਨਾਲ ਹੈ।</verse>
				<verse number="41">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਨਾਮ ਤੇ ਤੁਹਾਨੂੰ ਇੱਕ ਗਿਲਾਸ ਪਾਣੀ ਦੇਵੇਗਾ ਕਿਉਂਕਿ ਤੁਸੀਂ ਮਸੀਹਾ ਦੇ ਹੋ, ਉਹ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।</verse>
				<verse number="42">“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਨੂੰ ਜੋ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਠੋਕਰ ਖਾਣ ਲਈ ਮਜਬੂਰ ਕਰਦਾ ਹੈ, ਤਾਂ ਉਹਨਾਂ ਲਈ ਚੰਗਾ ਹੋਵੇਗਾ ਜੇ ਉਹਨਾਂ ਦੇ ਗੱਲ ਵਿੱਚ ਇੱਕ ਵੱਡਾ ਚੱਕਾ ਟੰਗਿਆ ਜਾਵੇ ਅਤੇ ਉਹਨਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।</verse>
				<verse number="43">ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਤੁਹਾਡੇ ਲਈ ਇੱਕ ਹੱਥ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ, ਜੋ ਦੋ ਹੱਥਾਂ ਨਾਲ ਨਰਕ ਵਿੱਚ ਜਾਵੋ ਜਿੱਥੇ ਅੱਗ ਕਦੇ ਨਹੀਂ ਬੁਝਦੀ।</verse>
				<verse number="44">ਜਿੱਥੇ, “ਉਹਨਾਂ ਦਾ ਕੀੜਾ ਕਦੀ ਨਹੀਂ ਮਰਦਾ, ਅਤੇ ਅੱਗ ਕਦੀ ਨਹੀਂ ਬੁਝਦੀ।”</verse>
				<verse number="45">ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਤੁਹਾਡੇ ਲਈ ਲੰਗੜੇ ਹੋ ਕੇ ਜੀਵਨ ਵਿੱਚ ਦਾਖਲ ਹੋਣਾ ਭਲਾ ਹੈ ਜੋ ਦੋ ਪੈਰ ਹੋਣ ਅਤੇ ਨਰਕ ਵਿੱਚ ਸੁੱਟੇ ਜਾਵੋ।</verse>
				<verse number="46">ਜਿੱਥੇ, “ਉਹਨਾਂ ਦਾ ਕੀੜਾ ਕਦੀ ਨਹੀਂ ਮਰਦਾ, ਅਤੇ ਅੱਗ ਕਦੀ ਨਹੀਂ ਬੁਝਦੀ।”</verse>
				<verse number="47">ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਇੱਕ ਅੱਖ ਨਾਲ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।</verse>
				<verse number="48">ਜਿੱਥੇ, “ਉਹਨਾਂ ਦਾ ਕੀੜਾ ਕਦੀ ਨਹੀਂ ਮਰਦਾ, ਅਤੇ ਅੱਗ ਕਦੀ ਨਹੀਂ ਬੁਝਦੀ।”</verse>
				<verse number="49">ਹਰੇਕ ਨੂੰ ਅੱਗ ਨਾਲ ਸਲੂਣਾ ਕੀਤਾ ਜਾਵੇਗਾ।</verse>
				<verse number="50">“ਨਮਕ ਚੰਗਾ ਹੈ, ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਆਪਣੇ ਵਿੱਚ ਨਮਕ ਰੱਖੋ ਅਤੇ ਇੱਕ ਦੂਸਰੇ ਨਾਲ ਮਿਲੇ ਰਹੋ।”</verse>
			</chapter>
			<chapter number="10">
				<verse number="1">ਫਿਰ ਯਿਸ਼ੂ ਕਫ਼ਰਨਹੂਮ ਜਗ੍ਹਾ ਨੂੰ ਛੱਡ ਕੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਪਾਰ ਚਲਾ ਗਏ। ਫਿਰ ਲੋਕਾਂ ਦੀ ਇੱਕ ਭੀੜ ਉਸ ਕੋਲ ਆਈ ਅਤੇ ਜਿਵੇਂ ਉਹਨਾਂ ਦਾ ਰਿਵਾਜ ਸੀ, ਉਹਨਾਂ ਨੇ ਲੋਕਾਂ ਨੂੰ ਉਪਦੇਸ਼ ਦਿੱਤਾ।</verse>
				<verse number="2">ਕੁਝ ਫ਼ਰੀਸੀ ਆਏ ਅਤੇ ਉਸਨੂੰ ਇਹ ਪੁੱਛ ਕੇ ਪਰਖਿਆ, “ਕੀ ਬਿਵਸਥਾ ਅਨੁਸਾਰ ਮਨੁੱਖ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਜਾਇਜ਼ ਹੈ?”</verse>
				<verse number="3">ਯਿਸ਼ੂ ਨੇ ਜਵਾਬ ਦਿੱਤਾ, “ਮੋਸ਼ੇਹ ਨੇ ਤੁਹਾਨੂੰ ਕੀ ਆਦੇਸ਼ ਦਿੱਤਾ ਹੈ?”</verse>
				<verse number="4">ਉਹਨਾਂ ਨੇ ਕਿਹਾ, “ਮੋਸ਼ੇਹ ਨੇ ਇੱਕ ਆਦਮੀ ਨੂੰ ਤਲਾਕ-ਨਾਮਾ ਲਿਖਣ ਅਤੇ ਆਪਣੀ ਪਤਨੀ ਨੂੰ ਤਿਆਗ ਦੇਣ ਦੀ ਆਗਿਆ ਦਿੱਤੀ।”</verse>
				<verse number="5">ਯਿਸ਼ੂ ਨੇ ਜਵਾਬ ਦਿੱਤਾ, “ਕਿਉਂਕਿ ਮੋਸ਼ੇਹ ਨੇ ਤੁਹਾਡੇ ਦਿਲ ਕਠੋਰ ਹੋਣ ਕਰਕੇ ਤੁਹਾਨੂੰ ਇਹ ਹੁਕਮ ਲਿਖੇ ਸਨ।</verse>
				<verse number="6">ਪਰ ਸ੍ਰਿਸ਼ਟੀ ਦੀ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ,’ ਕਰਕੇ ਬਣਾਇਆ।</verse>
				<verse number="7">‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ,</verse>
				<verse number="8">ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’</verse>
				<verse number="9">ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”</verse>
				<verse number="10">ਜਦੋਂ ਉਹ ਦੁਬਾਰਾ ਘਰ ਵਿੱਚ ਸਨ, ਤਾਂ ਚੇਲਿਆਂ ਨੇ ਯਿਸ਼ੂ ਨੂੰ ਉਸ ਬਾਰੇ ਪੁੱਛਿਆ।</verse>
				<verse number="11">ਯਿਸ਼ੂ ਨੇ ਜਵਾਬ ਦਿੱਤਾ, “ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਉਸਦੇ ਵਿਰੁੱਧ ਵਿਭਚਾਰ ਕਰਦਾ ਹੈ।</verse>
				<verse number="12">ਅਤੇ ਜੇ ਔਰਤ ਆਪਣੇ ਪਤੀ ਨੂੰ ਤਲਾਕ ਦਿੰਦੀ ਹੈ ਅਤੇ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵੀ ਵਿਭਚਾਰ ਕਰਦੀ ਹੈ।”</verse>
				<verse number="13">ਇੱਕ ਦਿਨ ਕੁੱਝ ਲੋਕ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਹਨਾਂ ਤੇ ਆਪਣਾ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦੇਣ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।</verse>
				<verse number="14">ਜਦੋਂ ਯਿਸ਼ੂ ਨੇ ਇਹ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ। ਉਹਨਾਂ ਨੇ ਚੇਲਿਆਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੈ।</verse>
				<verse number="15">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਗਾ।”</verse>
				<verse number="16">ਅਤੇ ਉਸਨੇ ਬੱਚਿਆਂ ਨੂੰ ਆਪਣੀ ਬਾਹਾਂ ਵਿੱਚ ਫੜ ਲਿਆ, ਉਹਨਾਂ ਉੱਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ।</verse>
				<verse number="17">ਜਦੋਂ ਯਿਸ਼ੂ ਆਪਣੀ ਯਾਤਰਾ ਲਈ ਨਿਕਲ ਪਏ, ਤਾਂ ਇੱਕ ਆਦਮੀ ਉਹਨਾਂ ਵੱਲ ਭੱਜਾ ਅਤੇ ਉਸ ਦੇ ਅੱਗੇ ਗੋਡੇ ਟਿਕਾਏ। ਅਤੇ ਉਸਨੇ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”</verse>
				<verse number="18">ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਚੰਗਾ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਨੂੰ ਛੱਡ ਕੇ ਕੋਈ ਵੀ ਚੰਗਾ ਨਹੀਂ ਹੈ।</verse>
				<verse number="19">ਤੁਸੀਂ ਇਨ੍ਹਾਂ ਹੁਕਮਾਂ ਨੂੰ ਜਾਣਦੇ ਹੋ: ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਧੋਖਾ ਨਾ ਦੇਣਾ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ।’ ”</verse>
				<verse number="20">ਉਸਨੇ ਕਿਹਾ, “ਗੁਰੂ ਜੀ, ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”</verse>
				<verse number="21">ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਯਿਸ਼ੂ ਦਾ ਦਿਲ ਪਿਆਰ ਨਾਲ ਭਰ ਗਿਆ। ਯਿਸ਼ੂ ਨੇ ਕਿਹਾ, “ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ, ਜਾ ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਅਤੇ ਤੇਰੇ ਕੋਲ ਸਵਰਗ ਵਿੱਚ ਖ਼ਜ਼ਾਨਾ ਹੋਵੇਗਾ। ਫੇਰ ਆਣ, ਮੇਰੇ ਪਿੱਛੇ ਹੋ ਲਈ।”</verse>
				<verse number="22">ਇਹ ਸੁਣ ਕੇ ਉਸ ਆਦਮੀ ਦਾ ਮੂੰਹ ਢਿੱਲਾ ਹੋ ਗਿਆ। ਉਹ ਉਦਾਸ ਹੋ ਕੇ ਚਲਿਆ ਗਿਆ, ਕਿਉਂਕਿ ਉਹ ਵੱਡਾ ਧਨਵਾਨ ਸੀ।</verse>
				<verse number="23">ਯਿਸ਼ੂ ਨੇ ਆਸੇ-ਪਾਸੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!”</verse>
				<verse number="24">ਯਿਸ਼ੂ ਦੇ ਸ਼ਬਦ ਸੁਣ ਕੇ ਚੇਲੇ ਹੈਰਾਨ ਰਹਿ ਗਏ। ਪਰ ਯਿਸ਼ੂ ਨੇ ਫੇਰ ਕਿਹਾ, “ਬੱਚਿਓ, ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!</verse>
				<verse number="25">ਊਠ ਦਾ ਸੂਈ ਦੀ ਮੋਰੀ ਵਿੱਚੋਂ ਲੰਘਣਾ ਇਸ ਨਾਲੋਂ ਸੌਖਾ ਹੈ ਕਿ ਇੱਕ ਧਨੀ ਵਿਅਕਤੀ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕੇ।”</verse>
				<verse number="26">ਚੇਲੇ ਹੋਰ ਵੀ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਕਹਿਣ ਲੱਗੇ, “ਤਾਂ ਕੌਣ ਬਚਾਇਆ ਜਾ ਸਕਦਾ ਹੈ?”</verse>
				<verse number="27">ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਸੰਭਵ ਹੈ, ਪਰ ਪਰਮੇਸ਼ਵਰ ਨਾਲ ਨਹੀਂ; ਪਰਮੇਸ਼ਵਰ ਨਾਲ ਸਭ ਕੁਝ ਸੰਭਵ ਹੈ।”</verse>
				<verse number="28">ਤਦ ਪਤਰਸ ਬੋਲਿਆ, “ਅਸੀਂ ਤੁਹਾਡੇ ਮਗਰ ਲੱਗਣ ਲਈ ਸਭ ਕੁਝ ਛੱਡ ਦਿੱਤਾ ਹੈ!”</verse>
				<verse number="29">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅਜਿਹਾ ਕੋਈ ਵੀ ਨਹੀਂ ਜਿਸਨੇ ਆਪਣੇ ਘਰ ਅਤੇ ਭਰਾਵਾਂ, ਭੈਣਾਂ, ਮਾਤਾ-ਪਿਤਾ, ਬੱਚਿਆਂ ਜਾਂ ਖੇਤਾਂ ਨੂੰ ਮੇਰੇ ਅਤੇ ਸੁਭਸਮਾਚਾਰ ਲਈ ਛੱਡਿਆ ਹੋਵੇ</verse>
				<verse number="30">ਜਿਹੜਾ ਹੁਣ ਇਸ ਯੁੱਗ ਵਿੱਚ ਸੌ ਗੁਣਾ ਪ੍ਰਾਪਤ ਨਾ ਕਰੇ ਭਾਵੇਂ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ।</verse>
				<verse number="31">ਪਰ ਬਹੁਤ ਸਾਰੇ ਜਿਹੜੇ ਪਹਿਲੇ ਹਨ ਉਹ ਆਖਰੀ ਹੋਣਗੇ ਅਤੇ ਆਖਰੀ ਪਹਿਲੇ ਹੋਣਗੇ।”</verse>
				<verse number="32">ਉਹ ਯੇਰੂਸ਼ਲੇਮ ਵੱਲ ਨੂੰ ਜਾ ਰਹੇ ਸਨ ਅਤੇ ਯਿਸ਼ੂ ਉਹਨਾਂ ਸਭਨਾਂ ਤੋਂ ਅੱਗੇ ਤੁਰੇ ਜਾ ਰਹੇ ਸਨ, ਅਤੇ ਚੇਲੇ ਹੈਰਾਨ ਸਨ, ਅਤੇ ਉਸਦੇ ਮਗਰ ਚੱਲ ਰਹੇ ਲੋਕ ਡਰੇ ਹੋਏ ਸਨ। ਫਿਰ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਇੱਕ ਪਾਸੇ ਕੀਤਾ ਅਤੇ ਉਹਨਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰੇਗਾ।</verse>
				<verse number="33">“ਵੇਖੋ ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ,” ਉਸਨੇ ਕਿਹਾ, “ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ। ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ,</verse>
				<verse number="34">ਜੋ ਉਹ ਉਸਦਾ ਮਜ਼ਾਕ ਉਡਾਉਣਗੇ ਅਤੇ ਉਹ ਉਸ ਉੱਤੇ ਥੁੱਕਣਗੇ, ਉਹ ਉਸਨੂੰ ਕੋੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”</verse>
				<verse number="35">ਤਦ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਯੋਹਨ ਉਸ ਕੋਲ ਆਏ। ਉਹਨਾਂ ਨੇ ਕਿਹਾ, “ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਜੋ ਕੁਝ ਅਸੀਂ ਮੰਗਦੇ ਹਾਂ ਓਹ ਕਰੋ।”</verse>
				<verse number="36">ਯਿਸ਼ੂ ਨੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਕਰਾ?”</verse>
				<verse number="37">ਉਹਨਾਂ ਨੇ ਉੱਤਰ ਦਿੱਤਾ, “ਸਾਡੇ ਵਿੱਚੋਂ ਇੱਕ ਤੁਹਾਡੇ ਸੱਜੇ ਪਾਸੇ ਅਤੇ ਦੂਜਾ ਤੁਹਾਡੀ ਮਹਿਮਾ ਵਿੱਚ ਦੂਸਰਾ ਤੁਹਾਡੇ ਖੱਬੇ ਪਾਸੇ ਬੈਠੇ।”</verse>
				<verse number="38">ਯਿਸ਼ੂ ਨੇ ਕਿਹਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਕੀ ਤੁਸੀਂ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?”</verse>
				<verse number="39">ਉਹਨਾਂ ਨੇ ਜਵਾਬ ਦਿੱਤਾ, “ਅਸੀਂ ਕਰ ਸਕਦੇ ਹਾਂ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਪਿਆਲਾ ਪੀਓਗੇ ਜੋ ਮੈਂ ਪੀਣਾ ਹੈ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਂਗੇ।</verse>
				<verse number="40">ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਉਹ ਤਿਆਰ ਕੀਤੀ ਗਈ ਹੈ।”</verse>
				<verse number="41">ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੋਬ ਅਤੇ ਯੋਹਨ ਉੱਤੇ ਗੁੱਸੇ ਹੋਏ।</verse>
				<verse number="42">ਯਿਸ਼ੂ ਨੇ ਉਹਨਾਂ ਸਾਰਿਆ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜਿਹਨਾਂ ਨੂੰ ਗ਼ੈਰ-ਯਹੂਦੀਆਂ ਦੇ ਅਧਿਕਾਰੀ ਸਮਝਿਆ ਜਾਂਦਾ ਹੈ ਜੋ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਉੱਚ ਅਧਿਕਾਰੀ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ।</verse>
				<verse number="43">ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,</verse>
				<verse number="44">ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ।</verse>
				<verse number="45">ਕਿਉਂਕਿ ਮਨੁੱਖ ਦਾ ਪੁੱਤਰ ਵੀ ਸੇਵਾ ਕਰਾਉਣ ਨਹੀਂ ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ।”</verse>
				<verse number="46">ਫੇਰ ਉਹ ਯੇਰੀਖ਼ੋ ਸ਼ਹਿਰ ਆਏ। ਜਦੋਂ ਯਿਸ਼ੂ ਅਤੇ ਉਹਨਾਂ ਦੇ ਚੇਲੇ ਇੱਕ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸਦਾ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।</verse>
				<verse number="47">ਜਦੋਂ ਉਸਨੇ ਸੁਣਿਆ ਕਿ ਇਹ ਯਿਸ਼ੂ ਨਾਜ਼ਰੇਥ ਦਾ ਹੈ, ਤਾਂ ਉਸਨੇ ਚੀਕਣਾ ਸ਼ੁਰੂ ਕਰ ਦਿੱਤਾ, “ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਤੇ ਕਿਰਪਾ ਕਰੋ!”</verse>
				<verse number="48">ਕਈਆਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਦਾਵੀਦ ਦੇ ਪੁੱਤਰ ਮੇਰੇ ਤੇ ਕਿਰਪਾ ਕਰ!”</verse>
				<verse number="49">ਯਿਸ਼ੂ ਨੇ ਰੁਕ ਕੇ ਕਿਹਾ, “ਉਸਨੂੰ ਲਿਆਓ।” ਤਾਂ ਉਹਨਾਂ ਨੇ ਉਸ ਅੰਨ੍ਹੇ ਆਦਮੀ ਨੂੰ ਕਿਹਾ, “ਹੌਸਲਾ ਰੱਖ! ਉੱਠ! ਉਹ ਤੈਨੂੰ ਬੁਲਾ ਰਿਹਾ ਹੈ।”</verse>
				<verse number="50">ਤਾਂ ਉਹ ਆਪਣਾ ਚੋਲਾ ਇੱਕ ਪਾਸੇ ਸੁੱਟਦਿਆਂ ਆਪਣੇ ਪੈਰਾਂ ਤੇ ਛਾਲ ਮਾਰ ਕੇ ਯਿਸ਼ੂ ਕੋਲ ਆਇਆ।</verse>
				<verse number="51">ਯਿਸ਼ੂ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾ?” ਅੰਨ੍ਹੇ ਆਦਮੀ ਨੇ ਜਵਾਬ ਦਿੱਤਾ, “ਰੱਬੀ, ਮੈਂ ਵੇਖਣਾ ਚਾਹੁੰਦਾ ਹਾਂ।”</verse>
				<verse number="52">ਯਿਸ਼ੂ ਨੇ ਕਿਹਾ, “ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਤੁਰੰਤ ਹੀ ਉਹ ਵੇਖਣ ਲੱਗਾ ਅਤੇ ਰਾਹ ਵਿੱਚ ਯਿਸ਼ੂ ਦੇ ਮਗਰ ਤੁਰ ਪਿਆ।</verse>
			</chapter>
			<chapter number="11">
				<verse number="1">ਜਿਵੇਂ ਉਹ ਯੇਰੂਸ਼ਲੇਮ ਪਹੁੰਚੇ ਤੇ ਬੈਥਫ਼ਗੇ ਅਤੇ ਬੈਥਨੀਆ ਦੇ ਨੇੜੇ ਜ਼ੈਤੂਨ ਪਹਾੜ ਤੇ ਪਹੁੰਚ ਕੇ, ਯਿਸ਼ੂ ਨੇ ਆਪਣੇ ਦੋ ਚੇਲਿਆਂ ਭੇਜਿਆ,</verse>
				<verse number="2">ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਮ੍ਹਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।</verse>
				<verse number="3">ਜੇ ਕੋਈ ਤੁਹਾਨੂੰ ਪੁੱਛਦਾ ਹੈ, ‘ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਕਹੋ, ‘ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਅਤੇ ਫਿਰ ਉਹ ਉਸੇ ਵੇਲੇ ਉਹਨਾਂ ਨੂੰ ਵਾਪਸ ਇੱਥੇ ਭੇਜ ਦੇਣਗੇ।’ ”</verse>
				<verse number="4">ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਤੇ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,</verse>
				<verse number="5">ਉੱਥੇ ਖੜ੍ਹੇ ਕੁਝ ਲੋਕਾਂ ਨੇ ਪੁੱਛਿਆ, “ਤੁਸੀਂ ਕੀ ਕਰ ਰਹੇ ਹੋ, ਉਸ ਗਧੇ ਦੇ ਬੱਚੇ ਨੂੰ ਖੋਲ੍ਹ ਕੇ?”</verse>
				<verse number="6">ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।</verse>
				<verse number="7">ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਵਿੱਛਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।</verse>
				<verse number="8">ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਸੜਕ ਤੇ ਵਿਛਾ ਦਿੱਤੇ, ਜਦ ਕਿ ਦੂਸਰੇ ਲੋਕਾਂ ਨੇ ਟਹਿਣੀਆਂ ਨੂੰ ਵਿਛਾਇਆ ਜਿਹੜੀਆਂ ਉਹਨਾਂ ਨੇ ਖੇਤਾਂ ਵਿੱਚੋਂ ਵੱਢੀਆਂ ਸਨ।</verse>
				<verse number="9">ਜਿਹੜੇ ਅੱਗੇ ਪਿੱਛੇ ਤੁਰੇ ਆਉਂਦੇ ਸਨ ਉਹ ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”</verse>
				<verse number="10">“ਧੰਨ ਹੈ ਸਾਡੇ ਪਿਤਾ ਦਾਵੀਦ ਦਾ ਆਉਣ ਵਾਲਾ ਰਾਜ!” “ਉੱਚੇ ਸਵਰਗ ਵਿੱਚ ਹੋਸਨਾ!”</verse>
				<verse number="11">ਯਿਸ਼ੂ ਯੇਰੂਸ਼ਲੇਮ ਵਿੱਚ ਦਾਖਲ ਹੋਇਆ ਅਤੇ ਹੈਕਲ ਦੇ ਵਿਹੜੇ ਵਿੱਚ ਗਿਆ। ਉਹਨਾਂ ਆਲੇ-ਦੁਆਲੇ ਹਰ ਚੀਜ਼ ਵੱਲ ਵੇਖਿਆ, ਪਰ ਦੇਰ ਹੋਣ ਕਾਰਨ, ਉਹ ਬਾਰ੍ਹਾਂ ਚੇਲਿਆਂ ਨਾਲ ਬੈਥਨੀਆ ਚਲਾ ਗਿਆ।</verse>
				<verse number="12">ਅਗਲੇ ਦਿਨ ਜਦੋਂ ਉਹ ਬੈਥਨੀਆ ਤੋਂ ਜਾ ਰਹੇ ਸਨ, ਯਿਸ਼ੂ ਨੂੰ ਭੁੱਖ ਲੱਗੀ।</verse>
				<verse number="13">ਦੂਰੋਂ ਹੀ ਇੱਕ ਹੰਜ਼ੀਰ ਦਾ ਰੁੱਖ ਪੱਤਿਆਂ ਨਾਲ ਲੱਦਿਆ ਵੇਖ, ਉਹ ਇਹ ਪਤਾ ਕਰਨ ਲਈ ਗਿਆ ਕਿ ਇਸ ਵਿੱਚ ਕੋਈ ਫਲ ਹੈ ਜਾਂ ਨਹੀਂ। ਜਦੋਂ ਉਹ ਨੇੜੇ ਪਹੁੰਚਿਆ, ਉਸਨੂੰ ਪੱਤਿਆਂ ਤੋਂ ਇਲਾਵਾ ਕੁਝ ਨਾ ਮਿਲਿਆ, ਕਿਉਂਕਿ ਇਹ ਅੰਜੀਰ ਦਾ ਮੌਸਮ ਨਹੀਂ ਸੀ।</verse>
				<verse number="14">ਤਦ ਉਸਨੇ ਰੁੱਖ ਨੂੰ ਕਿਹਾ, “ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ।” ਅਤੇ ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।</verse>
				<verse number="15">ਯੇਰੂਸ਼ਲੇਮ ਪਹੁੰਚਣ ਤੇ, ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ ਅਤੇ ਉਹਨਾਂ ਨੂੰ ਬਾਹਰ ਕੱਢਣ ਲਗਾ ਜੋ ਉੱਥੇ ਵਪਾਰ ਕਰ ਰਹੇ ਸਨ। ਉਹਨਾਂ ਨੇ ਪੈਸਾ ਬਦਲਣ ਵਾਲਿਆਂ ਦੀਆਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕਿਆਂ ਨੂੰ ਉਲਟਾ ਦਿੱਤਾ,</verse>
				<verse number="16">ਅਤੇ ਕਿਸੇ ਨੂੰ ਵੀ ਹੈਕਲ ਦੀਆਂ ਦਰਬਾਰਾਂ ਵਿੱਚ ਵਪਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ।</verse>
				<verse number="17">ਅਤੇ ਜਦੋਂ ਉਸਨੇ ਉਹਨਾਂ ਨੂੰ ਉਪਦੇਸ਼ ਦਿੱਤਾ, ਉਸਨੇ ਕਿਹਾ, “ਕੀ ਇਹ ਬਚਨ ਵਿੱਚ ਨਹੀਂ ਲਿਖਿਆ: ‘ਮੇਰਾ ਘਰ ਸਾਰਿਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ’? ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”</verse>
				<verse number="18">ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਇਹ ਸੁਣਿਆ ਅਤੇ ਉਸਨੂੰ ਮਾਰ ਦੇਣ ਦਾ ਰਾਹ ਲੱਭਣ ਲੱਗੇ, ਉਹ ਯਿਸ਼ੂ ਤੋਂ ਡਰਦੇ ਸਨ, ਕਿਉਂਕਿ ਭੀੜ ਉਸਦੇ ਉਪਦੇਸ਼ਾਂ ਤੇ ਹੈਰਾਨ ਸੀ।</verse>
				<verse number="19">ਜਦੋਂ ਸ਼ਾਮ ਹੋਈ ਤਾਂ ਯਿਸ਼ੂ ਅਤੇ ਉਸਦੇ ਚੇਲੇ ਸ਼ਹਿਰ ਤੋਂ ਬਾਹਰ ਚਲੇ ਗਏ।</verse>
				<verse number="20">ਸਵੇਰ ਵੇਲੇ, ਜਦੋਂ ਚੇਲੇ ਚੱਲੇ ਆਉਂਦੇ ਸਨ, ਉਹਨਾਂ ਨੇ ਹੰਜ਼ੀਰ ਦੇ ਰੁੱਖ ਨੂੰ ਜੜ੍ਹਾਂ ਤੋਂ ਸੁੱਕਦਿਆਂ ਵੇਖਿਆ।</verse>
				<verse number="21">ਪਤਰਸ ਨੂੰ ਯਾਦ ਆਇਆ ਅਤੇ ਉਸਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਵੇਖੋ! ਜਿਸ ਹੰਜ਼ੀਰ ਦੇ ਰੁੱਖ ਨੂੰ ਤੁਸੀਂ ਸਰਾਪ ਦਿੱਤਾ ਸੀ, ਉਹ ਸੁੱਕ ਗਿਆ ਹੈ।”</verse>
				<verse number="22">ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਉੱਤੇ ਵਿਸ਼ਵਾਸ ਰੱਖੋ।</verse>
				<verse number="23">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਕੋਈ ਇਸ ਪਹਾੜ ਨੂੰ ਕਹੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਅਤੇ ਉਹਨਾਂ ਦੇ ਦਿਲ ਵਿੱਚ ਕੋਈ ਸ਼ੱਕ ਨਾ ਹੋਵੇ, ਪਰ ਵਿਸ਼ਵਾਸ ਕਰੇ ਕਿ ਜੋ ਉਹ ਕਹਿੰਦਾ ਹੈ ਉਹ ਹੋਵੇਗਾ, ਉਹਨਾਂ ਲਈ ਇਹ ਹੋ ਜਾਵੇਗਾ।</verse>
				<verse number="24">ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।</verse>
				<verse number="25">ਅਤੇ ਜਦੋਂ ਤੁਸੀਂ ਖੜੇ ਹੋ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡੇ ਦਿਲ ਵਿੱਚ ਕਿਸੇ ਦੇ ਵਿਰੁੱਧ ਕੁਝ ਹੋਵੇ, ਤਾਂ ਉਹਨਾਂ ਨੂੰ ਮਾਫ਼ ਕਰ ਦਿਓ, ਤਾਂ ਜੋ ਤੁਹਾਡਾ ਸਵਰਗੀ ਪਿਤਾ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।</verse>
				<verse number="26">ਪਰ ਜੇ ਤੁਸੀਂ ਮਾਫ ਨਹੀਂ ਕਰਦੇ, ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।”</verse>
				<verse number="27">ਉਹ ਯੇਰੂਸ਼ਲੇਮ ਵਾਪਸ ਆਏ ਅਤੇ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਘੁੰਮ ਰਹੇ ਸੀ ਤਾਂ ਮੁੱਖ ਜਾਜਕਾਂ, ਬਿਵਸਥਾ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਉਸ ਦੇ ਕੋਲ ਆਏ।</verse>
				<verse number="28">ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”</verse>
				<verse number="29">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਮੈਨੂੰ ਉੱਤਰ ਦਿਓ ਅਤੇ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।</verse>
				<verse number="30">ਮੈਨੂੰ ਦੱਸੋ! ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ।”</verse>
				<verse number="31">ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਤੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’</verse>
				<verse number="32">ਪਰ ਜੇ ਅਸੀਂ ਕਹਿੰਦੇ ਹਾਂ, ‘ਮਨੁੱਖ ਵੱਲੋਂ,’ ” ਉਹ ਲੋਕਾਂ ਤੋਂ ਡਰਦੇ ਸਨ, ਕਿਉਂਕਿ ਹਰ ਕੋਈ ਮੰਨਦਾ ਸੀ ਕਿ ਯੋਹਨ ਸੱਚ-ਮੁੱਚ ਇੱਕ ਨਬੀ ਸੀ।</verse>
				<verse number="33">ਤਾਂ ਉਹਨਾਂ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਗੱਲਾਂ ਕਰ ਰਿਹਾ ਹਾਂ।”</verse>
			</chapter>
			<chapter number="12">
				<verse number="1">ਤਦ ਯਿਸ਼ੂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲ ਕਰਨ ਲੱਗੇ: “ਇੱਕ ਆਦਮੀ ਨੇ ਅੰਗੂਰੀ ਬਾਗ ਲਾਇਆ। ਉਸਨੇ ਇਸਦੇ ਦੁਆਲੇ ਇੱਕ ਕੰਧ ਕੀਤੀ, ਦਾਖਰਸ ਵਾਸਤੇ ਇੱਕ ਟੋਇਆ ਪੁੱਟਿਆ ਅਤੇ ਇੱਕ ਪਹਿਰਾਬੁਰਜ ਬਣਾਇਆ। ਫਿਰ ਉਸਨੇ ਅੰਗੂਰੀ ਬਾਗ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤੀ ਅਤੇ ਆਪ ਕਿਸੇ ਹੋਰ ਜਗ੍ਹਾ ਚਲੇ ਗਿਆ।</verse>
				<verse number="2">ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਬਾਗ ਦੇ ਫ਼ਲਾਂ ਵਿੱਚੋਂ ਕੁਝ ਇਕੱਠਾ ਕਰੇ।</verse>
				<verse number="3">ਪਰ ਕਿਰਾਏਦਾਰਾਂ ਨੇ ਉਸ ਨੂੰ ਫੜ ਲਿਆ, ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।</verse>
				<verse number="4">ਫਿਰ ਉਸਨੇ ਇੱਕ ਹੋਰ ਨੌਕਰ ਉਹਨਾਂ ਕੋਲ ਭੇਜਿਆ; ਉਹਨਾਂ ਨੇ ਇਸ ਆਦਮੀ ਦੇ ਸਿਰ ਤੇ ਸੋਟਾ ਮਾਰਿਆ ਅਤੇ ਉਸ ਨਾਲ ਸ਼ਰਮਨਾਕ ਸਲੂਕ ਕੀਤਾ।</verse>
				<verse number="5">ਉਸਨੇ ਇੱਕ ਹੋਰ ਆਦਮੀ ਭੇਜਿਆ, ਜਿਸ ਨੂੰ ਉਹਨਾਂ ਮਾਰ ਦਿੱਤਾ। ਉਸਨੇ ਹੋਰ ਬਹੁਤ ਸਾਰੇ ਲੋਕਾਂ ਨੂੰ ਭੇਜਿਆ; ਉਹਨਾਂ ਵਿੱਚੋਂ ਕੁਝ ਨੂੰ ਕੁੱਟਿਆ, ਕੁਝ ਨੂੰ ਮਾਰ ਦਿੱਤਾ।</verse>
				<verse number="6">“ਉਸ ਕੋਲ ਹੁਣ ਭੇਜਣ ਲਈ ਇੱਕ ਇੱਕਲੌਤਾ ਪੁੱਤਰ ਰਹਿ ਗਿਆ ਸੀ, ਜਿਸ ਨੂੰ ਉਹ ਪਿਆਰ ਕਰਦਾ ਸੀ। ਅੰਤ ਵਿੱਚ ਉਸਨੇ ਉਸਨੂੰ ਇਹ ਸੋਚ ਕੇ ਭੇਜਿਆ ਕਿ, ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’</verse>
				<verse number="7">“ਪਰ ਕਿਰਾਏਦਾਰਾਂ ਨੇ ਇੱਕ ਦੂਸਰੇ ਨੂੰ ਕਿਹਾ, ‘ਇਹ ਵਾਰਸ ਹੈ। ਆਓ, ਉਸਨੂੰ ਮਾਰ ਦੇਈਏ, ਅਤੇ ਵਿਰਾਸਤ ਸਾਡੀ ਹੋ ਜਾਵੇਗੀ।’</verse>
				<verse number="8">ਤਾਂ ਉਹਨਾਂ ਨੇ ਉਸਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ, ਅਤੇ ਉਸ ਨੂੰ ਬਾਗ ਵਿੱਚੋਂ ਬਾਹਰ ਸੁੱਟ ਦਿੱਤਾ।</verse>
				<verse number="9">“ਤਾਂ ਬਾਗ ਦਾ ਮਾਲਕ ਕੀ ਕਰੇਗਾ? ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਦੂਜਿਆਂ ਨੂੰ ਦੇ ਦੇਵੇਗਾ।</verse>
				<verse number="10">ਕੀ ਤੁਸੀਂ ਬਚਨ ਦੇ ਇਸ ਹਵਾਲੇ ਨੂੰ ਨਹੀਂ ਪੜ੍ਹਿਆ: “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ;</verse>
				<verse number="11">ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ?”</verse>
				<verse number="12">ਤਦ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਨੇ ਉਸਨੂੰ ਗਿਰਫ਼ਤਾਰ ਕਰਨ ਦਾ ਰਾਹ ਲੱਭਿਆ ਕਿਉਂਕਿ ਉਹ ਜਾਣਦੇ ਸਨ ਕਿ ਉਸਨੇ ਉਹਨਾਂ ਦੇ ਵਿਰੁੱਧ ਦ੍ਰਿਸ਼ਟਾਂਤ ਬੋਲਿਆ ਹੈ। ਪਰ ਉਹ ਭੀੜ ਤੋਂ ਡਰਦੇ ਸਨ; ਤਾਂ ਉਹ ਉਸਨੂੰ ਛੱਡ ਕੇ ਚਲੇ ਗਏ।</verse>
				<verse number="13">ਬਾਅਦ ਵਿੱਚ ਮੁੱਖ ਜਾਜਕਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਯਿਸ਼ੂ ਕੋਲ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸਦੇ ਬਚਨਾਂ ਵਿੱਚ ਫੜ ਸਕਣ।</verse>
				<verse number="14">ਉਹ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ। ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ। ਪਰ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ। ਕੀ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?</verse>
				<verse number="15">ਕੀ ਸਾਨੂੰ ਦੇਣਾ ਚਾਹੀਦਾ ਹੈ ਜਾਂ ਸਾਨੂੰ ਨਹੀਂ ਦੇਣਾ ਚਾਹੀਦਾ?” ਪਰ ਯਿਸ਼ੂ ਉਹਨਾਂ ਦੇ ਪਖੰਡ ਨੂੰ ਜਾਣਦਾ ਸੀ। “ਤੁਸੀਂ ਮੈਨੂੰ ਫਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?” ਉਹਨਾਂ ਨੇ ਪੁੱਛਿਆ। “ਮੇਰੇ ਕੋਲ ਇੱਕ ਦੀਨਾਰ ਲਿਆਓ ਅਤੇ ਮੈਨੂੰ ਵੇਖਣ ਦਿਓ।”</verse>
				<verse number="16">ਉਹ ਸਿੱਕਾ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ।”</verse>
				<verse number="17">ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।” ਅਤੇ ਉਹ ਉਸ ਤੋਂ ਹੈਰਾਨ ਹੋ ਗਏ।</verse>
				<verse number="18">ਤਦ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।</verse>
				<verse number="19">ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।</verse>
				<verse number="20">ਪਰ ਜੇ ਉਹ ਹੁਣ ਸੱਤ ਭਰਾ ਸਨ ਪਹਿਲੇ ਨੇ ਵਿਆਹ ਕੀਤਾ ਅਤੇ ਬੇ-ਔਲਾਦ ਮਰ ਗਿਆ।</verse>
				<verse number="21">ਦੂਸਰੇ ਭਰਾ ਨੇ ਵਿਧਵਾ ਨਾਲ ਵਿਆਹ ਕਰਵਾ ਲਿਆ, ਪਰ ਉਹ ਵੀ ਮਰ ਗਿਆ, ਅਤੇ ਕੋਈ ਔਲਾਦ ਨਹੀਂ ਹੋਈ। ਇਸੇ ਤਰ੍ਹਾ ਤੀਸਰੇ ਭਰਾ ਦੇ ਨਾਲ ਵੀ ਹੋਇਆ।</verse>
				<verse number="22">ਅਸਲ ਵਿੱਚ, ਸੱਤ ਵਿੱਚੋਂ ਕਿਸੇ ਤੋਂ ਵੀ ਕੋਈ ਬੱਚਾ ਨਹੀਂ ਹੋਇਆ। ਆਖਰਕਾਰ, ਉਹ ਔਰਤ ਵੀ ਮਰ ਗਈ।</verse>
				<verse number="23">ਪੁਨਰ-ਉਥਾਨ ਵਾਲੇ ਦਿਨ ਉਹ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਸੱਤਾ ਨੇ ਉਸ ਨਾਲ ਵਿਆਹ ਕਰਵਾਇਆ ਸੀ?”</verse>
				<verse number="24">ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ?</verse>
				<verse number="25">ਜਦੋਂ ਮਰੇ ਹੋਏ ਜੀ ਉੱਠਣਗੇ, ਉਹ ਨਾ ਤਾਂ ਵਿਆਹ ਕਰਾਉਣਗੇ ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।</verse>
				<verse number="26">ਹੁਣ ਮੁਰਦਿਆਂ ਦੇ ਜੀ ਉੱਠਣ ਬਾਰੇ ਕੀ ਤੁਸੀਂ ਮੋਸ਼ੇਹ ਦੀ ਪੁਸਤਕ ਵਿੱਚ ਬਲਦੀ ਝਾੜੀ ਦੀ ਘਟਣਾ ਬਾਰੇ ਨਹੀਂ ਪੜ੍ਹਿਆ, ਪਰਮੇਸ਼ਵਰ ਨੇ ਉਸਨੂੰ ਕਿਵੇਂ ਕਿਹਾ, ‘ਮੈਂ ਹਾਂ ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ’?</verse>
				<verse number="27">ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਤੁਸੀਂ ਬੜੀ ਭੁੱਲ ਕਰ ਰਹੇ ਹੋ!”</verse>
				<verse number="28">ਇੱਕ ਨੇਮ ਦਾ ਉਪਦੇਸ਼ਕ ਆਇਆ ਅਤੇ ਉਸਨੇ ਉਹਨਾਂ ਨੂੰ ਬਹਿਸ ਕਰਦੇ ਸੁਣਿਆ। ਇਹ ਵੇਖਦਿਆਂ ਕਿ ਯਿਸ਼ੂ ਨੇ ਉਹਨਾਂ ਨੂੰ ਚੰਗੇ ਢੰਗ ਨਾਲ ਉੱਤਰ ਦਿੱਤਾ ਸੀ, ਉਸਨੇ ਯਿਸ਼ੂ ਨੂੰ ਪੁੱਛਿਆ, “ਸਭ ਆਦੇਸ਼ਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਕਿਹੜਾ ਹੈ?”</verse>
				<verse number="29">ਯਿਸ਼ੂ ਨੇ ਜਵਾਬ ਦਿੱਤਾ, “ਸਭ ਤੋਂ ਮਹੱਤਵਪੂਰਣ ਇਹ ਹੈ: ‘ਹੇ ਇਸਰਾਏਲੀਓ, ਸੁਣੋ: ਸਾਡਾ ਪ੍ਰਭੂ ਪਰਮੇਸ਼ਵਰ, ਇੱਕ ਪ੍ਰਭੂ ਹੈ।</verse>
				<verse number="30">ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।’</verse>
				<verse number="31">ਦੂਜੀ ਜ਼ਰੂਰੀ ਆਗਿਆ ਇਹ ਹੈ: ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ। ’ ਇਨ੍ਹਾਂ ਨਾਲੋਂ ਵੱਡਾ ਕੋਈ ਹੁਕਮ ਨਹੀਂ ਹੈ।”</verse>
				<verse number="32">ਉਸ ਆਦਮੀ ਨੇ ਕਿਹਾ, “ਗੁਰੂ ਜੀ ਨੇ ਸਹੀ ਕਿਹਾ। ਤੁਸੀਂ ਇਹ ਕਹਿਣ ਵਿੱਚ ਸਹੀ ਹੋ ਕਿ ਪਰਮੇਸ਼ਵਰ ਇੱਕ ਹੈ ਅਤੇ ਉਸ ਤੋਂ ਇਲਾਵਾ ਕੋਈ ਹੋਰ ਨਹੀਂ ਹੈ।</verse>
				<verse number="33">ਉਸ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰਨਾ, ਅਤੇ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ ਸਾਰੀਆਂ ਹੋਮ ਦੀਆਂ ਭੇਂਟਾਂ ਅਤੇ ਬਲੀਦਾਨਾਂ ਨਾਲੋਂ ਮਹੱਤਵਪੂਰਣ ਹੈ।”</verse>
				<verse number="34">ਜਦੋਂ ਯਿਸ਼ੂ ਨੇ ਵੇਖਿਆ ਕਿ ਉਸਨੇ ਸਮਝਦਾਰੀ ਨਾਲ ਜਵਾਬ ਦਿੱਤਾ ਹੈ, ਤਾਂ ਉਹਨਾਂ ਨੇ ਉਸਨੂੰ ਕਿਹਾ, “ਤੁਸੀਂ ਪਰਮੇਸ਼ਵਰ ਦੇ ਰਾਜ ਤੋਂ ਦੂਰ ਨਹੀਂ ਹੋ।” ਅਤੇ ਉਸ ਤੋਂ ਬਾਅਦ ਕਿਸੇ ਨੇ ਉਹ ਨੂੰ ਹੋਰ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।</verse>
				<verse number="35">ਜਦੋਂ ਯਿਸ਼ੂ ਹੈਕਲ ਵਿੱਚ ਉਪਦੇਸ਼ ਦੇ ਰਹੇ ਸਨ ਤਾਂ ਉਹਨਾਂ ਨੇ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਵੀਦ ਦਾ ਪੁੱਤਰ ਹੈ?</verse>
				<verse number="36">ਦਾਵੀਦ ਨੇ ਖੁਦ, ਪਵਿੱਤਰ ਆਤਮਾ ਵਿੱਚ ਬੋਲਦਾ ਹੋਇਆ, ਘੋਸ਼ਿਤ ਕੀਤਾ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠੋ ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।” ’</verse>
				<verse number="37">ਦਾਵੀਦ ਖ਼ੁਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦੇ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।</verse>
				<verse number="38">ਜਿਵੇਂ ਹੀ ਉਸ ਨੇ ਸਿੱਖਿਆ ਦਿੱਤੀ, ਯਿਸ਼ੂ ਨੇ ਕਿਹਾ, “ਬਿਵਸਥਾ ਦੇ ਉਪਦੇਸ਼ਕਾਂ ਤੋਂ ਚੌਕਸ ਰਹੋ। ਉਹ ਲੰਬਿਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ।</verse>
				<verse number="39">ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।</verse>
				<verse number="40">ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”</verse>
				<verse number="41">ਯਿਸ਼ੂ ਉਸ ਜਗ੍ਹਾ ਦੇ ਬਿਲਕੁਲ ਕੋਲ ਬੈਠ ਗਿਆ ਜਿੱਥੇ ਚੜ੍ਹਾਵੇ ਚੜ੍ਹਾਏ ਗਏ ਸਨ ਅਤੇ ਭੀੜ ਨੂੰ ਆਪਣੇ ਪੈਸੇ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ। ਬਹੁਤ ਸਾਰੇ ਅਮੀਰ ਲੋਕਾਂ ਨੇ ਭਾਰੀ ਰਕਮਾਂ ਭੇਂਟ ਵਿੱਚ ਚੜ੍ਹਾਉਂਦੇ ਵੇਖਿਆ।</verse>
				<verse number="42">ਪਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਤਾਂਬੇ ਦੇ ਦੋ ਬਹੁਤ ਛੋਟੇ ਸਿੱਕੇ ਪਾਏ, ਜਿਸ ਦੀ ਕੀਮਤ ਬਹੁਤ ਘੱਟ ਸੀ।</verse>
				<verse number="43">ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਉਂਦਿਆਂ ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਹੋਰ ਸਭਨਾਂ ਨਾਲੋਂ ਖਜ਼ਾਨੇ ਵਿੱਚ ਵੱਧ ਪਾਇਆ ਹੈ।</verse>
				<verse number="44">ਉਹਨਾਂ ਸਾਰਿਆਂ ਨੇ ਆਪਣੇ ਵਧੇਰੇ ਵਿੱਚੋਂ ਕੁਝ ਦਿੱਤਾ ਹੈ। ਪਰ ਉਸਨੇ ਗਰੀਬੀ ਵਿੱਚ ਆਪਣੀ ਜੀਵਨ ਪੂੰਜੀ ਪਾ ਦਿੱਤੀ ਹੈ ਉਹ ਸਭ ਜਿਸ ਉੱਤੇ ਉਸ ਨੇ ਜਿਉਣਾ ਸੀ।”</verse>
			</chapter>
			<chapter number="13">
				<verse number="1">ਜਦੋਂ ਯਿਸ਼ੂ ਹੈਕਲ ਤੋਂ ਬਾਹਰ ਜਾ ਰਹੇ ਸਨ ਤਾਂ ਉਸਦੇ ਇੱਕ ਚੇਲੇ ਨੇ ਉਹਨਾਂ ਨੂੰ ਕਿਹਾ, “ਗੁਰੂ ਜੀ, ਵੇਖੋ! ਕਿੰਨੇ ਵੱਡੇ ਪੱਥਰ! ਕਿੰਨੀ ਸ਼ਾਨਦਾਰ ਇਮਾਰਤਾਂ!”</verse>
				<verse number="2">ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਸੀਂ ਇਹ ਸਾਰੀਆਂ ਮਹਾਨ ਇਮਾਰਤਾਂ ਵੇਖ ਰਹੇ ਹੋ? ਇੱਥੇ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ; ਹਰੇਕ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।”</verse>
				<verse number="3">ਜਦੋਂ ਯਿਸ਼ੂ ਹੈਕਲ ਦੇ ਸਾਮ੍ਹਣੇ ਜ਼ੈਤੂਨ ਦੇ ਪਹਾੜ ਉੱਤੇ ਬੈਠੇ ਸਨ ਤਾਂ ਪਤਰਸ, ਯਾਕੋਬ, ਯੋਹਨ ਅਤੇ ਆਂਦਰੇਯਾਸ ਨੇ ਉਸ ਨੂੰ ਗੁਪਤ ਵਿੱਚ ਪੁੱਛਿਆ,</verse>
				<verse number="4">“ਸਾਨੂੰ ਦੱਸੋ, ਇਹ ਸੱਭ ਕਦੋਂ ਹੋਵੇਗਾ? ਅਤੇ ਕੀ ਚਿੰਨ੍ਹ ਹੋਵੇਗਾ ਕਿ ਉਹ ਸਾਰੇ ਪੂਰੇ ਹੋਣ ਵਾਲੇ ਹਨ?”</verse>
				<verse number="5">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।</verse>
				<verse number="6">ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ, ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ ਬਹੁਤਿਆਂ ਨੂੰ ਧੋਖਾ ਦੇਣਗੇ।</verse>
				<verse number="7">ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਅਫਵਾਹਾਂ ਬਾਰੇ ਸੁਣੋ, ਤਾਂ ਚਿੰਤਤ ਨਾ ਹੋਣਾ। ਇਹੋ ਜਿਹੀਆਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅੰਤ ਹਾਲੇ ਆਉਣ ਵਾਲਾ ਹੈ।</verse>
				<verse number="8">ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ। ਥਾਂ-ਥਾਂ ਤੇ ਭੁਚਾਲ ਆਉਣਗੇ ਅਤੇ ਕਾਲ ਪੈਣਗੇ। ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਣਗੀਆਂ।</verse>
				<verse number="9">“ਤੁਸੀਂ ਸਾਵਧਾਨ ਹੋ ਜਾਓ। ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋੜੇ ਮਾਰੇ ਜਾਣਗੇ। ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਸਾਮ੍ਹਣੇ ਗਵਾਹ ਬਣ ਕੇ ਖੜ੍ਹਾ ਕੀਤਾ ਜਾਵੇਗਾ।</verse>
				<verse number="10">ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਪਹਿਲਾਂ ਸਾਰੀਆਂ ਕੌਮਾਂ ਨੂੰ ਕੀਤਾ ਜਾਣਾ ਚਾਹੀਦਾ ਹੈ।</verse>
				<verse number="11">ਜਦੋਂ ਵੀ ਤੁਹਾਨੂੰ ਬੰਦੀ ਬਣਾਇਆ ਜਾਵੇ ਅਤੇ ਤੁਹਾਡੇ ਉੱਤੇ ਮਕੱਦਮਾ ਚਲਾਇਆ ਜਾਵੇ ਪਹਿਲਾਂ ਹੀ ਚਿੰਤਾ ਨਾ ਕਰਨਾ ਕਿ ਅਸੀਂ ਕੀ ਬੋਲਾਂਗੇ ਪਰ ਜੋ ਕੁਝ ਉਸ ਸਮੇਂ ਤੁਹਾਨੂੰ ਦਿੱਤਾ ਜਾਵੇ ਉਹ ਹੀ ਬੋਲਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਪਰ ਪਵਿੱਤਰ ਆਤਮਾ ਹੋਵੇਗਾ।</verse>
				<verse number="12">“ਭਰਾ-ਭਰਾ ਨੂੰ ਮਾਰ ਦੇਵੇਗਾ, ਅਤੇ ਇੱਕ ਪਿਉ ਆਪਣੇ ਬੱਚੇ ਨੂੰ। ਬੱਚੇ ਆਪਣੇ ਮਾਪਿਆਂ ਵਿਰੁੱਧ ਬਗਾਵਤ ਕਰਨਗੇ ਅਤੇ ਉਹਨਾਂ ਨੂੰ ਮਾਰ ਦੇਣਗੇ।</verse>
				<verse number="13">ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਨੂੰ ਨਫ਼ਰਤ ਕਰੇਗਾ, ਪਰ ਉਹ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਬਚਾਇਆ ਜਾਵੇਗਾ।</verse>
				<verse number="14">“ਜਦੋਂ ਤੁਸੀਂ, ‘ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਉੱਥੇ ਖੜੇ ਵੇਖੋ,’ ਜਿੱਥੇ ਨਹੀਂ ਹੋਣੀ ਚਾਹੀਦੀ, ਪੜ੍ਹਨ ਵਾਲਾ ਸਮਝ ਲਵੇ, ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।</verse>
				<verse number="15">ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।</verse>
				<verse number="16">ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।</verse>
				<verse number="17">ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਦਿਨ ਕਿੰਨੇ ਭਿਆਨਕ ਹੋਣਗੇ!</verse>
				<verse number="18">ਪ੍ਰਾਰਥਨਾ ਕਰੋ ਕਿ ਇਹ ਸਰਦੀਆਂ ਵਿੱਚ ਨਾ ਵਾਪਰੇ,</verse>
				<verse number="19">ਕਿਉਂਕਿ ਉਹਨਾਂ ਦਿਨਾਂ ਵਿੱਚ ਇੰਨੀਆਂ ਮੁਸੀਬਤਾਂ ਹੋਣਗੀਆਂ, ਜਦੋਂ ਤੋਂ ਪਰਮੇਸ਼ਵਰ ਨੇ ਸੰਸਾਰ ਨੂੰ ਬਣਾਇਆ, ਉਦੋਂ ਤੋਂ ਲੈ ਕੇ ਹੁਣ ਤੱਕ ਅਤੇ ਇਸ ਤਰ੍ਹਾ ਫਿਰ ਕਦੇ ਵੀ ਨਹੀਂ ਹੋਵੇਗਾ।</verse>
				<verse number="20">“ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦੇ ਤਾਂ ਕੋਈ ਵੀ ਪ੍ਰਾਣੀ ਨਾ ਬਚਦਾ। ਪਰ ਉਨ੍ਹਾਂ ਚੁਣਿਆਂ ਹੋਇਆ ਦੀ ਖ਼ਾਤਰ, ਜਿਸ ਨੂੰ ਉਸਨੇ ਚੁਣਿਆ ਹੈ, ਉਸ ਨੇ ਉਹ ਦਿਨ ਘਟਾ ਦਿੱਤੇ ਹਨ।</verse>
				<verse number="21">ਉਸ ਸਮੇਂ ਜੇ ਕੋਈ ਤੁਹਾਨੂੰ ਕਹੇ, ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਦੇਖੋ, ਉਹ ਉੱਥੇ ਹੈ!’ ਇਸ ਤੇ ਵਿਸ਼ਵਾਸ ਨਾ ਕਰਨਾ।</verse>
				<verse number="22">ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠ ਖੱੜ੍ਹੇ ਹੋਣਗੇ ਅਤੇ ਇੱਥੋ ਤੱਕ ਕੇ ਚੁਣੇ ਹੋਏ ਲੋਕਾਂ ਨੂੰ ਵੀ ਭਰਮਾ ਲੈਣ ਚਿੰਨ੍ਹ ਅਤੇ ਅਚੰਭੇ ਕੰਮ ਕਰਨਗੇ।</verse>
				<verse number="23">ਤਾਂ ਸਾਵਧਾਨ ਰਹੋ; ਮੈਂ ਤੁਹਾਨੂੰ ਸਭ ਕੁਝ ਪਹਿਲਾਂ ਹੀ ਦੱਸ ਦਿੱਤਾ ਹੈ।</verse>
				<verse number="24">“ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ;</verse>
				<verse number="25">ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀ ਤਾਕਤਾਂ ਹਿਲਾਈਆਂ ਜਾਣਗੀਆਂ। ’</verse>
				<verse number="26">“ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦੀਆਂ ਵੇਖਣਗੇ।</verse>
				<verse number="27">ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।</verse>
				<verse number="28">“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।</verse>
				<verse number="29">ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ, ਤਾਂ ਤੁਸੀਂ ਜਾਣ ਲੈਣਾ ਕਿ ਮਨੁੱਖ ਦਾ ਪੁੱਤਰ ਨੇੜੇ ਹੈ, ਬਿਲਕੁਲ ਦਰਵਾਜ਼ੇ ਤੇ ਹੈ।</verse>
				<verse number="30">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।</verse>
				<verse number="31">ਸਵਰਗ ਅਤੇ ਧਰਤੀ ਮਿਟ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਮਿਟਣਗੇ।</verse>
				<verse number="32">“ਪਰ ਉਸ ਦਿਨ ਜਾਂ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ, ਪਰ ਸਿਰਫ ਪਿਤਾ ਜਾਣਦਾ ਹੈ।</verse>
				<verse number="33">ਖਬ਼ਰਦਾਰ! ਜਾਗਦੇ ਰਹੋ ਤੁਸੀਂ ਨਹੀਂ ਜਾਣਦੇ ਕਿ ਉਹ ਸਮਾਂ ਕਦੋਂ ਆਵੇਗਾ।</verse>
				<verse number="34">ਇਹ ਗੱਲ ਇੱਕ ਪ੍ਰਦੇਸ਼ ਜਾ ਰਹੇ ਆਦਮੀ ਵਰਗੀ ਹੈ: ਜਿਸ ਨੇ ਜਾਂਦੇ ਵੇਲੇ ਆਪਣੇ ਘਰ ਨੂੰ ਆਪਣੇ ਨੌਕਰਾਂ ਹਵਾਲੇ ਕਰ ਦਿੱਤਾ ਅਤੇ ਆਪਣੇ ਹਰੇਕ ਨੌਕਰ ਨੂੰ ਉਸਦਾ ਕੰਮ ਸੌਂਪ ਦਿੱਤਾ, ਅਤੇ ਦਰਬਾਨ ਨੂੰ ਜਾਗਦੇ ਰਹਿਣ ਦਾ ਹੁਕਮ ਦਿੱਤਾ।</verse>
				<verse number="35">“ਇਸ ਲਈ ਜਾਗਦੇ ਰਹੋ ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ ਚਾਹੇ ਸ਼ਾਮ ਨੂੰ, ਜਾਂ ਅੱਧੀ ਰਾਤ ਨੂੰ, ਜਾਂ ਕੁੱਕੜ ਦੇ ਬਾਂਗ ਦੇਣ ਵੇਲੇ।</verse>
				<verse number="36">ਤਾਂ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤਾ ਪਾਵੇ</verse>
				<verse number="37">ਮੈਂ ਤੁਹਾਨੂੰ ਜੋ ਕਹਿੰਦਾ ਹਾਂ, ਮੈਂ ਹਰ ਇੱਕ ਨੂੰ ਕਹਿੰਦਾ ਹਾਂ: ‘ਜਾਗਦੇ ਰਹੋ।’ ”</verse>
			</chapter>
			<chapter number="14">
				<verse number="1">ਹੁਣ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਸਿਰਫ ਦੋ ਦਿਨਾਂ ਬਾਦ ਸੀ, ਅਤੇ ਮੁੱਖ ਜਾਜਕਾਂ ਤੇ ਬਿਵਸਥਾ ਦੇ ਉਪਦੇਸ਼ਕਾ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗਿਰਫ਼ਤਾਰ ਕਰਨ ਅਤੇ ਉਸਨੂੰ ਮਾਰ ਦੇਣ ਦੀ ਯੋਜਨਾ ਬਣਾਈ।</verse>
				<verse number="2">ਉਹਨਾਂ ਨੇ ਆਪਸ ਵਿੱਚ ਕਿਹਾ, “ਪਰ ਤਿਉਹਾਰ ਦੌਰਾਨ ਨਹੀਂ, ਕਿਉਂਕਿ ਲੋਕ ਦੰਗੇ ਕਰ ਸਕਦੇ ਹਨ।”</verse>
				<verse number="3">ਜਦੋਂ ਯਿਸ਼ੂ ਬੈਥਨੀਆ ਵਿੱਚ ਸ਼ਿਮਓਨ ਕੋੜ੍ਹੀ ਦੇ ਘਰ ਮੇਜ਼ ਤੇ ਰੋਟੀ ਖਾਣ ਲਈ ਬੈਠੇ ਹੋਏ ਸਨ, ਇੱਕ ਔਰਤ ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਦੇ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਆਈ, ਉਹ ਅਤਰ ਸ਼ੁੱਧ ਜਟਾਮਾਸੀ ਦਾ ਬਣਿਆ ਹੋਇਆ ਸੀ। ਉਸਨੇ ਸ਼ੀਸ਼ੀ ਨੂੰ ਤੋੜਿਆ ਅਤੇ ਯਿਸ਼ੂ ਦੇ ਸਿਰ ਉੱਤੇ ਅਤਰ ਪਾ ਦਿੱਤਾ।</verse>
				<verse number="4">ਉੱਥੇ ਮੌਜੂਦ ਕੁਝ ਲੋਕ ਇੱਕ ਦੂਸਰੇ ਨੂੰ ਗੁੱਸੇ ਨਾਲ ਕਹਿ ਰਹੇ ਸਨ, “ਇਹ ਅਤਰ ਦੀ ਬਰਬਾਦੀ ਕਿਉਂ?</verse>
				<verse number="5">ਇਹ ਇੱਕ ਸਾਲ ਤੋਂ ਵੱਧ ਦੀ ਮਜ਼ਦੂਰੀ ਦੀ ਕੀਮਤ ਉੱਤੇ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬਾਂ ਨੂੰ ਦਿੱਤੇ ਜਾਂਦੇ।” ਅਤੇ ਉਹਨਾਂ ਨੇ ਉਸ ਔਰਤ ਨੂੰ ਸਖਤੀ ਨਾਲ ਝਿੜਕਿਆ।</verse>
				<verse number="6">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਉਸਨੂੰ ਇਕੱਲੇ ਰਹਿਣ ਦਿਓ, ਤੁਸੀਂ ਉਸ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਨਾਲ ਇੱਕ ਖੂਬਸੂਰਤ ਕੰਮ ਕੀਤਾ ਹੈ।</verse>
				<verse number="7">ਗਰੀਬ ਤੁਹਾਡੇ ਨਾਲ ਹਮੇਸ਼ਾ ਰਹਿਣਗੇ, ਅਤੇ ਤੁਸੀਂ ਜਦੋਂ ਚਾਹੋ ਉਹਨਾਂ ਦੀ ਸਹਾਇਤਾ ਕਰ ਸਕਦੇ ਹੋ। ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ।</verse>
				<verse number="8">ਉਸਨੇ ਉਹ ਕੀਤਾ ਜੋ ਉਹ ਕਰ ਸਕਦੀ ਸੀ। ਉਸਨੇ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਕਰਨ ਲਈ ਪਹਿਲਾਂ ਹੀ ਮੇਰੇ ਸਰੀਰ ਤੇ ਅਤਰ ਡੋਲ੍ਹਿਆ ਹੈ।</verse>
				<verse number="9">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿੱਥੇ ਵੀ ਖੁਸ਼ਖ਼ਬਰੀ ਦਾ ਪ੍ਰਚਾਰ ਦੁਨੀਆਂ ਭਰ ਵਿੱਚ ਕੀਤਾ ਜਾਵੇਗਾ, ਉਸਦੀ ਯਾਦ ਵਿੱਚ ਉਸ ਨੇ ਜੋ ਕੁਝ ਵੀ ਕੀਤਾ ਉਹ ਵੀ ਦੱਸਿਆ ਜਾਵੇਗਾ।”</verse>
				<verse number="10">ਤਦ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਕਾਰਿਯੋਤ ਵਾਸੀ ਯਹੂਦਾਹ ਯਿਸ਼ੂ ਨੂੰ ਉਹਨਾਂ ਦੇ ਹਵਾਲੇ ਕਰਨ ਲਈ ਮੁੱਖ ਜਾਜਕਾਂ ਕੋਲ ਗਿਆ।</verse>
				<verse number="11">ਇਹ ਸੁਣ ਕੇ ਉਹ ਬਹੁਤ ਖੁਸ਼ ਹੋਏ ਅਤੇ ਉਸ ਨੂੰ ਪੈਸਾ ਦੇਣ ਦਾ ਵਾਅਦਾ ਕੀਤਾ। ਇਸ ਲਈ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।</verse>
				<verse number="12">ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਦੋਂ ਪਸਾਹ ਦੇ ਲੇਲੇ ਦੀ ਬਲੀ ਦੇਣ ਦਾ ਰਿਵਾਜ ਸੀ, ਤਾਂ ਯਿਸ਼ੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਜਾ ਕੇ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”</verse>
				<verse number="13">ਇਸ ਲਈ ਉਸਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ ਅਤੇ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰੋ।</verse>
				<verse number="14">ਉਹ ਜਿਸ ਘਰ ਵਿੱਚ ਦਾਖਲ ਹੁੰਦਾ ਹੈ ਉਸ ਘਰ ਦੇ ਮਾਲਕ ਨੂੰ ਕਹੋ ਕਿ, ‘ਗੁਰੂ ਜੀ ਪੁੱਛਦੇ ਹਨ: ਮੇਰਾ ਕਮਰਾ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਭੋਜਨ ਖਾ ਸਕਦਾ ਹਾਂ?’</verse>
				<verse number="15">ਉਹ ਤੁਹਾਨੂੰ ਉੱਪਰ ਇੱਕ ਵੱਡਾ ਅਤੇ ਤਿਆਰ ਕੀਤਾ ਹੋਇਆ ਕਮਰਾ ਵਿਖਾਏਗਾ। ਸਾਡੇ ਲਈ ਉੱਥੇ ਤਿਆਰੀ ਕਰੋ।”</verse>
				<verse number="16">ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਉਹਨਾਂ ਨੂੰ ਉਹੀ ਕੁਝ ਮਿਲਿਆ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ। ਇਸ ਲਈ ਉਹਨਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।</verse>
				<verse number="17">ਜਦੋਂ ਸ਼ਾਮ ਹੋਈ ਤਾਂ ਯਿਸ਼ੂ ਆਪਣੇ ਬਾਰ੍ਹਾਂ ਚੇਲਿਆਂ ਨਾਲ ਆਏ।</verse>
				<verse number="18">ਜਦੋਂ ਉਹ ਮੇਜ਼ ਤੇ ਖਾਣਾ ਖਾ ਰਹੇ ਸਨ, ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਹਾਡੇ ਵਿੱਚੋਂ ਇੱਕ ਮੇਰੇ ਨਾਲ ਵਿਸ਼ਵਾਸਘਾਤ ਕਰੇਗਾ ਜਿਹੜਾ ਮੇਰੇ ਨਾਲ ਖਾ ਰਿਹਾ ਹੈ।”</verse>
				<verse number="19">ਉਹ ਉਦਾਸ ਸਨ, ਅਤੇ ਇੱਕ-ਇੱਕ ਕਰਕੇ ਯਿਸ਼ੂ ਨੂੰ ਪੁੱਛਣ ਲੱਗੇ, “ਯਕੀਨਨ, ਉਹ ਮੈਂ ਤਾਂ ਨਹੀਂ?”</verse>
				<verse number="20">ਯਿਸ਼ੂ ਨੇ ਉੱਤਰ ਦਿੱਤਾ, “ਇਹ ਬਾਰ੍ਹਾਂ ਵਿੱਚੋਂ ਇੱਕ ਹੈ, ਜਿਹੜਾ ਮੇਰੇ ਨਾਲ ਕਟੋਰੇ ਵਿੱਚ ਰੋਟੀ ਡੁਬੋਉਂਦਾ ਹੈ।</verse>
				<verse number="21">ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਮਨੁੱਖ ਦੇ ਪੁੱਤਰ ਨੂੰ ਧੋਖਾ ਦੇਵੇਗਾ! ਉਸ ਲਈ ਇਹ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”</verse>
				<verse number="22">ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਉਸਨੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ; ਇਹ ਮੇਰਾ ਸਰੀਰ ਹੈ।”</verse>
				<verse number="23">ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਉਸਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ।</verse>
				<verse number="24">“ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ,” ਉਸਨੇ ਉਹਨਾਂ ਨੂੰ ਕਿਹਾ।</verse>
				<verse number="25">“ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਉਸ ਦਿਨ ਤੋਂ ਫਿਰ ਉਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ, ਜਦੋਂ ਮੈਂ ਇਸਨੂੰ ਪਰਮੇਸ਼ਵਰ ਦੇ ਰਾਜ ਵਿੱਚ ਨਵਾਂ ਪੀਵਾਂਗਾ।”</verse>
				<verse number="26">ਫਿਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਵੱਲ ਨੂੰ ਚਲੇ ਗਏ।</verse>
				<verse number="27">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਸਾਰੇ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਭੇਡਾਂ ਖਿੱਲਰ ਜਾਣਗੀਆਂ।’</verse>
				<verse number="28">ਪਰ ਜੀ ਉੱਠਣ ਤੋਂ ਬਾਅਦ, ਮੈਂ ਤੁਹਾਡੇ ਅੱਗੇ ਗਲੀਲ ਜਾਵਾਂਗਾ।”</verse>
				<verse number="29">ਪਤਰਸ ਨੇ ਐਲਾਨ ਕੀਤਾ, “ਭਾਵੇਂ ਸਾਰੇ ਡਿੱਗ ਜਾਣ, ਮੈਂ ਨਹੀਂ ਡਿੱਗਾਂਗਾ।”</verse>
				<verse number="30">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਆਪ ਤਿੰਨ ਵਾਰੀ ਮੇਰਾ ਇਨਕਾਰ ਕਰੇਗਾ।”</verse>
				<verse number="31">ਪਰ ਪਤਰਸ ਨੇ ਜ਼ੋਰ ਦੇ ਕੇ ਕਿਹਾ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਮੈਂ ਤੁਹਾਨੂੰ ਕਦੀ ਵੀ ਤੁਹਾਡਾ ਇਨਕਾਰ ਨਹੀਂ ਕਰਾਂਗਾ,” ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।</verse>
				<verse number="32">ਉਹ ਗਥਸਮਨੀ ਨਾਮ ਦੇ ਇੱਕ ਜਗ੍ਹਾ ਵਿੱਚ ਗਏ, ਅਤੇ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤਾਂ ਤੁਸੀਂ ਇੱਥੇ ਬੈਠੋ।”</verse>
				<verse number="33">ਉਹ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ, ਅਤੇ ਯਿਸ਼ੂ ਦੁਖੀ ਅਤੇ ਪਰੇਸ਼ਾਨ ਹੋਣ ਲੱਗੇ।</verse>
				<verse number="34">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰਾ ਪ੍ਰਾਣ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕ ਹੈ, ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”</verse>
				<verse number="35">ਥੋੜ੍ਹੀ ਹੀ ਦੂਰ ਜਾ ਕੇ ਉਹ ਜ਼ਮੀਨ ਉੱਤੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਉਹ ਵਕਤ ਉਸ ਤੋਂ ਟਲ ਜਾਵੇ।</verse>
				<verse number="36">“ਅੱਬਾ, ਹੇ ਪਿਤਾ,” ਉਸਨੇ ਕਿਹਾ, “ਤੁਹਾਡੇ ਲਈ ਸਭ ਕੁਝ ਸੰਭਵ ਹੈ। ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਫਿਰ ਵੀ ਮੇਰੀ ਨਹੀਂ ਤੁਹਾਡੀ ਮਰਜ਼ੀ ਅਨੁਸਾਰ ਹੋਵੇ।”</verse>
				<verse number="37">ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਪਾਇਆ। ਉਸਨੇ ਪਤਰਸ ਨੂੰ ਆਖਿਆ, “ਸ਼ਿਮਓਨ, ਤੂੰ ਸੌ ਰਿਹਾ ਹੈ? ਕੀ ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?</verse>
				<verse number="38">ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।”</verse>
				<verse number="39">ਇੱਕ ਵਾਰ ਫਿਰ ਯਿਸ਼ੂ ਚਲੇ ਗਏ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।</verse>
				<verse number="40">ਜਦੋਂ ਉਹ ਵਾਪਸ ਆਏ ਤਾਂ ਉਸਨੇ ਉਹਨਾਂ ਨੂੰ ਦੁਬਾਰਾ ਸੌਂਦਿਆਂ ਪਾਇਆ, ਕਿਉਂਕਿ ਉਹਨਾਂ ਦੀਆ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ। ਉਹਨਾਂ ਨੂੰ ਸਮਝ ਨਹੀਂ ਸੀ ਆ ਰਿਹਾ ਕਿ ਯਿਸ਼ੂ ਨੂੰ ਕੀ ਜਵਾਬ ਦੇਣ।</verse>
				<verse number="41">ਤੀਜੀ ਵਾਰ ਵਾਪਸ ਆ ਕੇ, ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਕਾਫ਼ੀ! ਸਮਾਂ ਆ ਗਿਆ ਹੈ। ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।</verse>
				<verse number="42">ਉੱਠੋ! ਸਾਨੂੰ ਚੱਲਣਾ ਚਾਹੀਦਾ ਹੈ! ਮੇਰਾ ਫੜਵਾਉਣ ਵਾਲਾ ਆ ਰਿਹਾ ਹੈ!”</verse>
				<verse number="43">ਜਿਵੇਂ ਯਿਸ਼ੂ ਬੋਲ ਹੀ ਰਹੇ ਸੀ, ਉਸੇ ਵੇਲੇ ਯਹੂਦਾਹ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ ਆਇਆ। ਉਸਦੇ ਨਾਲ ਇੱਕ ਤਲਵਾਰ ਅਤੇ ਡਾਂਗਾ ਫੜੇ ਇੱਕ ਭੀੜ ਸੀ, ਜਿਸਨੂੰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਨੇ ਭੇਜਿਆ ਸੀ।</verse>
				<verse number="44">ਹੁਣ ਫੜਵਾਉਣ ਵਾਲੇ ਨੇ ਉਹਨਾਂ ਨੂੰ ਇੱਕ ਸੰਕੇਤ ਦਿੱਤਾ ਸੀ: “ਕਿ ਜਿਸ ਆਦਮੀ ਨੂੰ ਮੈਂ ਚੁੰਮਾਂ ਉਸ ਨੂੰ ਫੜ੍ਹ ਲੈਣਾ ਅਤੇ ਉਸਨੂੰ ਨਿਗਰਾਨੀ ਹੇਠ ਲੈ ਲੈਣਾ।”</verse>
				<verse number="45">ਉਸੇ ਵਕਤ ਯਿਸ਼ੂ ਕੋਲ ਗਿਆ ਅਤੇ ਯਹੂਦਾਹ ਨੇ ਕਿਹਾ, “ਗੁਰੂ ਜੀ!” ਅਤੇ ਉਸਨੂੰ ਚੁੰਮਿਆ।</verse>
				<verse number="46">ਆਦਮੀਆਂ ਨੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।</verse>
				<verse number="47">ਤਾਂ ਨੇੜੇ ਖੜ੍ਹੇ ਲੋਕਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸਦਾ ਕੰਨ ਵੱਢ ਸੁੱਟਿਆ।</verse>
				<verse number="48">ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਮੈਂ ਇੱਕ ਰਾਜ ਦਰੋਹੀ ਹਾਂ, ਜੋ ਤੁਸੀਂ ਮੈਨੂੰ ਫੜ੍ਹਨ ਲਈ ਤਲਵਾਰਾਂ ਅਤੇ ਡਾਂਗਾ ਲੈ ਕੇ ਆਏ ਹੋ?</verse>
				<verse number="49">ਹਰ ਦਿਨ ਮੈਂ ਤੁਹਾਡੇ ਨਾਲ ਹੈਕਲ ਦੇ ਵਿਹੜੇ ਵਿੱਚ ਉਪਦੇਸ਼ ਦੇ ਰਿਹਾ ਸੀ, ਅਤੇ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਪਵਿੱਤਰ ਸ਼ਾਸਤਰ ਦਾ ਪੂਰਾ ਹੋਣਾ ਜ਼ਰੂਰੀ ਹੈ।”</verse>
				<verse number="50">ਤਦ ਸਾਰੇ ਚੇਲੇ ਯਿਸ਼ੂ ਨੂੰ ਛੱਡ ਕੇ ਭੱਜ ਗਏ।</verse>
				<verse number="51">ਇੱਕ ਜਵਾਨ ਆਦਮੀ, ਜਿਸਨੇ ਇੱਕ ਮਖਮਲ ਦੀ ਚਾਦਰ ਨੂੰ ਛੱਡ ਕੁਝ ਵੀ ਨਹੀਂ ਪਾਇਆ ਹੋਇਆ ਸੀ ਅਤੇ ਯਿਸ਼ੂ ਦੇ ਮਗਰ ਤੁਰ ਪਿਆ। ਜਦੋਂ ਉਹਨਾਂ ਨੇ ਉਸ ਨੂੰ ਫੜਨਾ ਚਾਹਿਆ,</verse>
				<verse number="52">ਉਹ ਨੰਗਾ ਹੀ ਭੱਜ ਗਿਆ, ਅਤੇ ਆਪਣੇ ਕੱਪੜੇ ਨੂੰ ਪਿੱਛੇ ਛੱਡ ਗਿਆ।</verse>
				<verse number="53">ਉਹ ਯਿਸ਼ੂ ਨੂੰ ਮਹਾਂ ਜਾਜਕ ਕੋਲ ਲੈ ਗਏ ਅਤੇ ਸਾਰੇ ਮੁੱਖ ਜਾਜਕਾਂ, ਬਜ਼ੁਰਗ ਅਤੇ ਨੇਮ ਦੇ ਉਪਦੇਸ਼ਕ ਇੱਕਠੇ ਹੋਏ।</verse>
				<verse number="54">ਪਤਰਸ ਕੁਝ ਦੂਰੀ ਤੇ ਯਿਸ਼ੂ ਦੇ ਪਿੱਛੇ-ਪਿੱਛੇ ਚਲਦਾ ਹੋਇਆ, ਮਹਾਂ ਜਾਜਕ ਦੇ ਵਿਹੜੇ ਵਿੱਚ ਆ ਪਹੁੰਚਿਆ। ਉੱਥੇ ਉਹ ਪਹਿਰੇਦਾਰਾਂ ਨਾਲ ਬੈਠ ਕੇ ਅੱਗ ਸੇਕਣ ਲੱਗਾ।</verse>
				<verse number="55">ਮੁੱਖ ਜਾਜਕਾਂ ਅਤੇ ਸਾਰੀ ਮਹਾਸਭਾ ਯਿਸ਼ੂ ਨੂੰ ਜਾਨੋਂ ਮਾਰਨ ਲਈ ਉਸਦੇ ਵਿਰੁੱਧ ਝੂਠੀ ਗਵਾਹੀ ਲੱਭਦੇ ਸਨ। ਪਰ ਉਹਨਾਂ ਨੂੰ ਕੁਝ ਨਾ ਮਿਲਿਆ।</verse>
				<verse number="56">ਕਈਆਂ ਨੇ ਉਸਦੇ ਵਿਰੁੱਧ ਝੂਠੀ ਗਵਾਹੀ ਦਿੱਤੀ, ਪਰ ਉਹਨਾਂ ਦੇ ਬਿਆਨ ਨਹੀਂ ਮਿਲਦੇ ਸੀ।</verse>
				<verse number="57">ਤਦ ਕੁਝ ਲੋਕ ਖੜ੍ਹੇ ਹੋ ਗਏ ਅਤੇ ਉਸਦੇ ਵਿਰੁੱਧ ਇਹ ਝੂਠੀ ਗਵਾਹੀ ਦਿੱਤੀ:</verse>
				<verse number="58">“ਅਸੀਂ ਉਸਨੂੰ ਇਹ ਕਹਿੰਦੇ ਸੁਣਿਆ, ‘ਮੈਂ ਮਨੁੱਖਾਂ ਦੇ ਹੱਥਾਂ ਨਾਲ ਬਣੀ ਇਸ ਹੈਕਲ ਨੂੰ ਢਾਹ ਦੇਵਾਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਬਣਾਵਾਂਗਾ, ਜਿਹੜਾ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’ ”</verse>
				<verse number="59">ਫਿਰ ਵੀ ਉਹਨਾਂ ਦੀ ਗਵਾਹੀ ਨਹੀਂ ਮਿਲਦੀ ਸੀ।</verse>
				<verse number="60">ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”</verse>
				<verse number="61">ਪਰ ਯਿਸ਼ੂ ਚੁੱਪ ਹੀ ਰਹੇ ਅਤੇ ਕੋਈ ਜਵਾਬ ਨਹੀਂ ਦਿੱਤਾ। ਮਹਾਂ ਜਾਜਕ ਨੇ ਉਸਨੂੰ ਫਿਰ ਪੁੱਛਿਆ, “ਕੀ ਤੂੰ ਮਸੀਹ, ਪਰਮ ਪ੍ਰਧਾਨ ਦਾ ਪੁੱਤਰ ਹੈ?”</verse>
				<verse number="62">ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵ ਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਂਗੇ।”</verse>
				<verse number="63">ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ। ਉਸਨੇ ਪੁੱਛਿਆ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ?</verse>
				<verse number="64">ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ। ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਸਾਰਿਆਂ ਨੇ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਮੰਨਿਆ।</verse>
				<verse number="65">ਫੇਰ ਕੁਝ ਉਸ ਉੱਤੇ ਥੁਕਣ ਲੱਗੇ; ਉਹਨਾਂ ਨੇ ਯਿਸ਼ੂ ਦੀਆਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਮੁੱਕੇ ਮਾਰ ਕੇ ਆਖਿਆ, “ਭਵਿੱਖਬਾਣੀ ਕਰ!” ਅਤੇ ਪਹਿਰੇਦਾਰਾਂ ਨੇ ਉਸਨੂੰ ਫੜ ਲਿਆ ਅਤੇ ਕੁੱਟਿਆ।</verse>
				<verse number="66">ਉਸ ਸਮੇਂ ਜਦੋਂ ਪਤਰਸ ਵਿਹੜੇ ਦੇ ਹੇਠਾਂ ਸੀ, ਮਹਾਂ ਜਾਜਕ ਦੀ ਇੱਕ ਦਾਸੀ ਲੜਕੀ ਆ ਗਈ।</verse>
				<verse number="67">ਜਦੋਂ ਉਸਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ, ਤਾਂ ਉਸਨੇ ਉਸ ਵੱਲ ਨਜ਼ਦੀਕੀ ਨਾਲ ਵੇਖਿਆ। ਉਸਨੇ ਕਿਹਾ, “ਤੂੰ ਵੀ ਉਸ ਨਾਜ਼ਰੇਥ ਵਾਸੀ ਯਿਸ਼ੂ ਨਾਲ ਸੀ।”</verse>
				<verse number="68">ਪਰ ਉਸਨੇ ਇਸ ਤੋਂ ਇਨਕਾਰ ਕੀਤਾ। “ਮੈਂ ਨਹੀਂ ਜਾਣਦਾ ਜਾਂ ਸਮਝ ਨਹੀਂ ਰਿਹਾ ਕਿ ਤੂੰ ਕਿਸ ਬਾਰੇ ਗੱਲ ਕਰ ਰਹੀ ਹੈ,” ਅਤੇ ਉਹ ਬੂਹੇ ਵੱਲ ਚਲਾ ਗਿਆ।</verse>
				<verse number="69">ਜਦੋਂ ਨੌਕਰ ਕੁੜੀ ਨੇ ਉਸ ਨੂੰ ਉੱਥੇ ਵੇਖਿਆ ਤਾਂ ਉਸਨੇ ਦੁਬਾਰਾ ਖੜ੍ਹੇ ਲੋਕਾਂ ਨੂੰ ਕਿਹਾ, “ਇਹ ਵਿਅਕਤੀ ਵੀ ਉਹਨਾਂ ਵਿੱਚੋਂ ਇੱਕ ਹੈ।”</verse>
				<verse number="70">ਦੁਬਾਰਾ ਉਸਨੇ ਇਸ ਤੋਂ ਇਨਕਾਰ ਕੀਤਾ। ਥੋੜ੍ਹੀ ਦੇਰ ਬਾਅਦ, ਜਿਹੜੇ ਲੋਕ ਖੜ੍ਹੇ ਸਨ ਉਹਨਾਂ ਨੇ ਪਤਰਸ ਨੂੰ ਕਿਹਾ, “ਸੱਚ-ਮੁੱਚ ਤੁਸੀਂ ਉਹਨਾਂ ਵਿੱਚੋਂ ਇੱਕ ਹੋ, ਕਿਉਂਕਿ ਤੁਸੀਂ ਵੀ ਗਲੀਲੀ ਵਾਸੀ ਹੈ।”</verse>
				<verse number="71">ਪਤਰਸ ਸ਼ਰਾਪਾਂ ਨੂੰ ਬੁਲਾਉਂਦਾ ਹੋਇਆ ਉਹਨਾਂ ਅੱਗੇ ਸੋਂਹਾ ਖਾਧੀ, “ਮੈਂ ਇਸ ਮਨੁੱਖ ਨੂੰ ਨਹੀਂ ਜਾਣਦਾ ਜਿਸ ਬਾਰੇ ਤੁਸੀਂ ਗੱਲ ਕਰ ਰਹੇ ਹੋ।”</verse>
				<verse number="72">ਤੁਰੰਤ ਹੀ ਕੁੱਕੜ ਨੇ ਦੂਜੀ ਵਾਰ ਬਾਂਗ ਦਿੱਤੀ। ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੁਸੀਂ ਤਿੰਨ ਵਾਰੀ ਮੇਰਾ ਇਨਕਾਰ ਕਰੇਗਾ,” ਅਤੇ ਉਹ ਟੁੱਟ ਗਿਆ ਅਤੇ ਰੋਇਆ।</verse>
			</chapter>
			<chapter number="15">
				<verse number="1">ਤੜਕੇ ਸਵੇਰੇ, ਮੁੱਖ ਜਾਜਕਾਂ, ਬਜ਼ੁਰਗਾਂ, ਨੇਮ ਦੇ ਉਪਦੇਸ਼ਕਾਂ ਅਤੇ ਪੂਰੀ ਮਹਾਸਭਾ ਨੇ ਆਪਣੀ ਯੋਜਨਾ ਬਣਾਈ। ਇਸ ਲਈ ਉਹਨਾਂ ਨੇ ਯਿਸ਼ੂ ਨੂੰ ਬੰਨ੍ਹਿਆ ਅਤੇ ਉਹਨਾਂ ਨੂੰ ਲੈ ਗਏ ਅਤੇ ਪਿਲਾਤੁਸ ਦੇ ਹਵਾਲੇ ਕਰ ਦਿੱਤਾ।</verse>
				<verse number="2">ਪਿਲਾਤੁਸ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਇਹ ਕਿਹਾ ਹੈ।”</verse>
				<verse number="3">ਮੁੱਖ ਜਾਜਕਾਂ ਨੇ ਯਿਸ਼ੂ ਉੱਤੇ ਬਹੁਤ ਸਾਰੀਆਂ ਚੀਜ਼ਾਂ ਦਾ ਦੋਸ਼ ਲਗਾਇਆ।</verse>
				<verse number="4">ਤਾਂ ਪਿਲਾਤੁਸ ਨੇ ਯਿਸ਼ੂ ਨੂੰ ਫਿਰ ਪੁੱਛਿਆ, “ਕੀ ਤੂੰ ਜਵਾਬ ਦੇਵੇਂਗਾ? ਵੇਖੋ ਕਿ ਉਹ ਕਿੰਨੀਆਂ ਗੱਲਾਂ ਦਾ ਤੁਹਾਡੇ ਉੱਤੇ ਦੋਸ਼ ਲਾ ਰਹੇ ਹਨ।”</verse>
				<verse number="5">ਪਰ ਯਿਸ਼ੂ ਨੇ ਫਿਰ ਵੀ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਹੈਰਾਨ ਹੋ ਗਿਆ।</verse>
				<verse number="6">ਉਸ ਤਿਉਹਾਰ ਦਾ ਰਿਵਾਜ ਸੀ ਕਿ ਲੋਕਾਂ ਦੀ ਬੇਨਤੀ ਤੇ ਇੱਕ ਕੈਦੀ ਨੂੰ ਰਿਹਾ ਕੀਤਾ ਜਾਦਾਂ ਸੀ।</verse>
				<verse number="7">ਬਾਰ-ਅੱਬਾਸ ਨਾਮ ਦਾ ਇੱਕ ਆਦਮੀ ਉਸ ਬਗਾਵਤ ਕਰਨ ਵਾਲਿਆਂ ਨਾਲ ਜੇਲ੍ਹ ਵਿੱਚ ਸੀ ਜਿਸ ਨੇ ਵਿਦਰੋਹ ਵਿੱਚ ਕਤਲ ਕੀਤਾ ਸੀ।</verse>
				<verse number="8">ਭੀੜ ਨੇ ਆ ਕੇ ਪਿਲਾਤੁਸ ਨੂੰ ਪੁੱਛਿਆ ਕਿ ਉਹ ਉਹਨਾਂ ਲਈ ਓਹੀ ਕਰੇ ਜੋ ਉਹ ਆਮ ਤੌਰ ਤੇ ਕਰਦਾ ਸੀ।</verse>
				<verse number="9">ਪਿਲਾਤੁਸ ਨੇ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”</verse>
				<verse number="10">ਇਹ ਜਾਣਦਿਆਂ ਹੋਇਆ ਕਿ ਮੁੱਖ ਜਾਜਕਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।</verse>
				<verse number="11">ਪਰ ਮੁੱਖ ਜਾਜਕਾਂ ਨੇ ਭੀੜ ਨੂੰ ਭੜਕਾਇਆ ਕਿ ਪਿਲਾਤੁਸ ਨੂੰ ਬੇਨਤੀ ਕਰਨ ਕੀ ਓਹ ਯਿਸ਼ੂ ਦੀ ਜਗ੍ਹਾ ਤੇ ਬਾਰ-ਅੱਬਾਸ ਨੂੰ ਰਿਹਾ ਕਰ ਦੇਣ।</verse>
				<verse number="12">ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਮੈਂ ਉਸ ਨਾਲ ਕੀ ਕਰਾ ਜਿਸ ਨੂੰ ਤੁਸੀਂ ਯਹੂਦੀਆਂ ਦਾ ਰਾਜਾ ਕਹਿੰਦੇ ਹੋ?”</verse>
				<verse number="13">ਉਹ ਚੀਖਕੇ ਬੋਲੇ, “ਉਸਨੂੰ ਸਲੀਬ ਦਿਓ!”</verse>
				<verse number="14">“ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਿਲਾਤੁਸ ਨੇ ਪੁੱਛਿਆ। ਪਰ ਉਹਨਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਉਸਨੂੰ ਸਲੀਬ ਦਿਓ!”</verse>
				<verse number="15">ਭੀੜ ਨੂੰ ਸੰਤੁਸ਼ਟ ਕਰਨ ਲਈ, ਪਿਲਾਤੁਸ ਨੇ ਬਾਰ-ਅੱਬਾਸ ਨੂੰ ਛੱਡ ਦਿੱਤਾ। ਉਸਨੇ ਯਿਸ਼ੂ ਨੂੰ ਕੋਰੜੇ ਮਰਵਾਏ ਅਤੇ ਸਲੀਬ ਦੇਣ ਲਈ ਸੌਂਪ ਦਿੱਤਾ।</verse>
				<verse number="16">ਸਿਪਾਹੀ ਯਿਸ਼ੂ ਨੂੰ ਮਹਿਲ ਦੇ ਵਿਹੜੇ ਵਿੱਚ ਲੈ ਗਏ ਅਤੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠੀਆਂ ਕੀਤਾ।</verse>
				<verse number="17">ਉਹਨਾਂ ਨੇ ਉਸ ਉੱਤੇ ਬੈਂਗਣੀ ਚੋਲਾ ਪਾਇਆ, ਫਿਰ ਕੰਡਿਆਂ ਦਾ ਤਾਜ ਮਰੋੜਿਆ ਅਤੇ ਉਸਨੂੰ ਪਾਇਆ।</verse>
				<verse number="18">ਅਤੇ ਉਹ ਉਸਨੂੰ ਪੁਕਾਰਣ ਲੱਗੇ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”</verse>
				<verse number="19">ਫੇਰ ਉਹਨਾਂ ਨੇ ਇੱਕ ਲਾਠੀ ਨਾਲ ਉਸ ਦੇ ਸਿਰ ਤੇ ਵਾਰ ਕੀਤਾ ਅਤੇ ਉਸ ਉੱਤੇ ਥੁੱਕਿਆ। ਆਪਣੇ ਗੋਡਿਆਂ ਤੇ ਡਿੱਗ ਕੇ ਉਹਨਾਂ ਨੇ ਯਿਸ਼ੂ ਨੂੰ ਸ਼ਰਧਾ ਦਿੱਤੀ।</verse>
				<verse number="20">ਅਤੇ ਜਦੋਂ ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ, ਉਹਨਾਂ ਨੇ ਜਾਮਨੀ ਚੋਗਾ ਉਤਾਰਿਆ ਅਤੇ ਉਸਦੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ। ਤਦ ਉਹ ਯਿਸ਼ੂ ਨੂੰ ਸਲੀਬ ਦੇਣ ਲਈ ਬਾਹਰ ਲੈ ਗਏ।</verse>
				<verse number="21">ਕੁਰੇਨੀਆਂ, ਸ਼ਿਮਓਨ, ਅਲੇਕਜ਼ੈਂਡਰ ਅਤੇ ਰੂਫ਼ੁਸ ਦਾ ਪਿਤਾ, ਦੇਸ਼ ਤੋਂ ਆਪਣੇ ਰਾਹ ਤੁਰ ਰਿਹਾ ਸੀ, ਅਤੇ ਉਹਨਾਂ ਨੇ ਉਸਨੂੰ ਸਲੀਬ ਚੁੱਕਣ ਲਈ ਮਜ਼ਬੂਰ ਕੀਤਾ।</verse>
				<verse number="22">ਉਹ ਯਿਸ਼ੂ ਨੂੰ ਗੋਲਗੋਥਾ ਜਗ੍ਹਾ ਤੇ ਲੈ ਆਏ, ਜਿਸਦਾ ਅਰਥ ਹੈ, “ਖੋਪਰੀ ਦਾ ਸਥਾਨ,”</verse>
				<verse number="23">ਤਦ ਉਹਨਾਂ ਨੇ ਯਿਸ਼ੂ ਨੂੰ ਦਾਖਰਸ ਨਾਲ ਗੰਧਰਸ ਮਿਲਾ ਕੇ ਦਿੱਤਾ, ਪਰ ਉਹਨਾਂ ਨਹੀਂ ਲਿਆ।</verse>
				<verse number="24">ਤਦ ਉਹਨਾਂ ਨੇ ਉਸਨੂੰ ਸਲੀਬ ਦਿੱਤੀ। ਉਸਦੇ ਕੱਪੜੇ ਆਪਸ ਵਿੱਚ ਵੰਡਣ ਲਈ, ਉਹਨਾਂ ਨੇ ਪਰਚੀਆਂ ਪਾਇਆ ਕਿ ਹਰੇਕ ਨੂੰ ਕੀ ਮਿਲੇਗਾ।</verse>
				<verse number="25">ਸਵੇਰੇ ਨੌਂ ਵਜੇ ਸਨ ਜਦੋਂ ਉਹਨਾਂ ਨੇ ਉਸਨੂੰ ਸਲੀਬ ਦਿੱਤੀ।</verse>
				<verse number="26">ਉਸਦੇ ਖਿਲਾਫ ਦੋਸ਼ ਪੱਤਰੀ ਵਿੱਚ ਲਿਖ ਕੇ ਲਾਇਆ ਗਿਆ ਕਿ: ਯਹੂਦੀਆਂ ਦਾ ਰਾਜਾ।</verse>
				<verse number="27">ਉਹਨਾਂ ਨੇ ਉਸਦੇ ਨਾਲ ਦੋ ਵਿਦਰੋਹੀਆਂ ਨੂੰ ਸਲੀਬ ਦਿੱਤੀ, ਇੱਕ ਦੀ ਸਲੀਬ ਉਸਦੇ ਸੱਜੇ ਅਤੇ ਦੂਸਰੇ ਦੀ ਸਲੀਬ ਉਸਦੇ ਖੱਬੇ ਪਾਸੇ ਸੀ।</verse>
				<verse number="28">ਜਦੋਂ ਇਹ ਹੋਇਆ, ਪਵਿੱਤਰ ਲਿਖਤਾਂ ਦਾ ਇਹ ਲੇਖ ਪੂਰਾ ਹੋ ਗਿਆ: ਇਹ ਅਪਰਾਧੀਆਂ ਨਾਲ ਗਿਣਿਆ ਜਾਂਦਾ ਸੀ।</verse>
				<verse number="29">ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸਦਾ ਅਪਮਾਨ ਕਰਕੇ ਕਹਿੰਦੇ ਸਨ, “ਓਹ! ਹੈਕਲ ਨੂੰ ਢਾਹ ਕੇ ਅਤੇ ਉਸ ਨੂੰ ਤਿੰਨ ਦਿਨਾਂ ਵਿੱਚ ਦੁਬਾਰਾ ਬਣਾਉਣ ਵਾਲੇ,</verse>
				<verse number="30">ਸਲੀਬ ਤੋਂ ਹੇਠਾਂ ਆ ਅਤੇ ਆਪਣੇ ਆਪ ਨੂੰ ਬਚਾ ਲੈ!”</verse>
				<verse number="31">ਇਸੇ ਤਰ੍ਹਾਂ ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਆਪਸ ਵਿੱਚ ਉਸਦਾ ਮਜ਼ਾਕ ਉਡਾਇਆ। ਉਹਨਾਂ ਨੇ ਕਿਹਾ, “ਉਸਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ!</verse>
				<verse number="32">ਇਹ ਮਸੀਹ, ਇਸਰਾਏਲ ਦਾ ਰਾਜਾ, ਹੁਣ ਸਲੀਬ ਤੋਂ ਹੇਠਾਂ ਆਵੇ ਤਾਂ ਜੋ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ।” ਉਸਦੇ ਨਾਲ ਸਲੀਬ ਦਿੱਤੇ ਗਏ ਲੋਕਾਂ ਨੇ ਵੀ ਉਸ ਦਾ ਅਪਮਾਨ ਕੀਤਾ।</verse>
				<verse number="33">ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਉੱਤੇ ਹਨੇਰਾ ਛਾਇਆ ਹੋਇਆ ਸੀ।</verse>
				<verse number="34">ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਮੇਰੇ ਪਰਮੇਸ਼ਵਰ, ਮੇਰੇ ਪਰਮੇਸ਼ਵਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ? ”</verse>
				<verse number="35">ਜਦੋਂ ਨੇੜੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ, ਤੇ ਬੋਲੇ, “ਸੁਣੋ, ਉਹ ਏਲੀਯਾਹ ਨੂੰ ਬੁਲਾ ਰਿਹਾ ਹੈ।”</verse>
				<verse number="36">ਕਿਸੇ ਨੇ ਦੌੜ ਕੇ ਸਪੰਜ ਨੂੰ ਦਾਖ ਦੇ ਸਿਰਕੇ ਨਾਲ ਭਰਿਆ, ਇਸ ਨੂੰ ਇੱਕ ਸੋਟੀ ਤੇ ਬਿਠਾਇਆ ਅਤੇ ਯਿਸ਼ੂ ਨੂੰ ਪੀਣ ਲਈ ਦਿੱਤਾ ਕੀਤੀ ਅਤੇ ਆਖਿਆ, “ਹੁਣ ਉਸਨੂੰ ਇਕੱਲੇ ਛੱਡੋ। ਆਓ ਵੇਖੀਏ ਕਿ ਏਲੀਯਾਹ ਉਸ ਨੂੰ ਹੇਠਾਂ ਲਿਆਉਣ ਲਈ ਆਇਆ ਹੈ।”</verse>
				<verse number="37">ਉੱਚੀ ਚੀਕ ਨਾਲ ਯਿਸ਼ੂ ਨੇ ਆਖਰੀ ਸਾਹ ਲਿਆ।</verse>
				<verse number="38">ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ ਸੀ।</verse>
				<verse number="39">ਅਤੇ ਜਦੋਂ ਸੈਨਾ ਅਧਿਕਾਰੀ, ਜਿਹੜਾ ਉੱਥੇ ਯਿਸ਼ੂ ਦੇ ਸਾਮ੍ਹਣੇ ਖੜਾ ਸੀ, ਉਹਨਾਂ ਨੇ ਵੇਖਿਆ ਕਿ ਉਹ ਕਿਵੇਂ ਮਰਿਆ, ਤਾਂ ਉਸਨੇ ਕਿਹਾ, “ਯਕੀਨਨ ਇਹ ਮਨੁੱਖ ਪਰਮੇਸ਼ਵਰ ਦਾ ਪੁੱਤਰ ਸੀ!”</verse>
				<verse number="40">ਕੁਝ ਔਰਤਾਂ ਦੂਰੋਂ ਦੇਖ ਰਹੀਆਂ ਸਨ। ਉਹਨਾਂ ਵਿੱਚੋਂ ਮਗਦਲਾ ਵਾਸੀ ਮਰਿਯਮ, ਛੋਟੇ ਯਾਕੋਬ ਦੀ ਮਾਂ ਮਰਿਯਮ ਅਤੇ ਯੋਸੇਸ ਦੀ ਮਾਂ ਅਤੇ ਸਲੋਮ ਸਨ।</verse>
				<verse number="41">ਗਲੀਲ ਵਿੱਚ ਇਹ ਔਰਤਾਂ ਉਸਦੇ ਮਗਰ ਆਈਆਂ ਸਨ ਅਤੇ ਉਸ ਦੀ ਚਿੰਤਾ ਕਰਦਿਆਂ ਸਨ। ਹੋਰ ਬਹੁਤ ਸਾਰੀਆਂ ਔਰਤਾਂ ਜੋ ਉਸਦੇ ਨਾਲ ਯੇਰੂਸ਼ਲੇਮ ਆਈਆਂ ਸਨ, ਉਹ ਵੀ ਉੱਥੇ ਸਨ।</verse>
				<verse number="42">ਇਹ ਤਿਆਰੀ ਦਾ ਦਿਨ ਸੀ (ਭਾਵ, ਸਬਤ ਤੋਂ ਪਿਹਲੇ ਦਾ ਦਿਨ)। ਜਿਵੇਂ ਹੀ ਸ਼ਾਮ ਨੇੜੇ ਆ ਰਹੀ ਸੀ,</verse>
				<verse number="43">ਅਰਿਮਥਿਆ ਨਗਰ ਦਾ ਯੋਸੇਫ਼, ਕੌਂਸਲ ਦਾ ਪ੍ਰਮੁੱਖ ਮੈਂਬਰ, ਜੋ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ, ਦਲੇਰੀ ਨਾਲ ਪਿਲਾਤੁਸ ਕੋਲ ਗਿਆ ਅਤੇ ਯਿਸ਼ੂ ਦੀ ਲਾਸ਼ ਮੰਗੀ।</verse>
				<verse number="44">ਪਿਲਾਤੁਸ ਇਹ ਸੁਣ ਕੇ ਹੈਰਾਨ ਹੋਇਆ ਕਿ ਯਿਸ਼ੂ ਮਰ ਚੁੱਕਾ ਸੀ। ਉਸਨੇ ਸੈਨਾ ਅਧਿਕਾਰੀ ਨੂੰ ਬੁਲਾਇਆ ਅਤੇ ਉਸਨੂੰ ਪੁੱਛਿਆ, “ਕੀ ਯਿਸ਼ੂ ਪਹਿਲਾਂ ਹੀ ਮਰ ਚੁੱਕਾ ਹੈ?”</verse>
				<verse number="45">ਜਦੋਂ ਉਸਨੇ ਸੈਨਾ ਅਧਿਕਾਰੀ ਤੋਂ ਜਾਣਿਆ ਕਿ ਇਹ ਇਸ ਤਰ੍ਹਾਂ ਹੈ, ਤਾਂ ਉਸਨੇ ਲਾਸ਼ ਯੋਸੇਫ਼ ਨੂੰ ਦੇ ਦਿੱਤੀ।</verse>
				<verse number="46">ਯੋਸੇਫ ਨੇ ਕੁਝ ਮਖਮਲ ਦਾ ਕੱਪੜਾ ਖਰੀਦਿਆ ਅਤੇ ਉਸਦੀ ਲਾਸ਼ ਨੂੰ ਮਖਮਲ ਵਿੱਚ ਲਪੇਟਿਆ ਅਤੇ ਉਹ ਨੂੰ ਚੱਟਾਨ ਵਿੱਚ ਖੋਦੀ ਹੋਈ ਕਬਰ ਵਿੱਚ ਰੱਖ ਦਿੱਤਾ। ਤਦ ਉਸਨੇ ਕਬਰ ਦੇ ਪ੍ਰਵੇਸ਼ ਦੁਆਰ ਦੇ ਵਿਰੁੱਧ ਇੱਕ ਪੱਥਰ ਰੇੜ੍ਹ ਦਿੱਤਾ।</verse>
				<verse number="47">ਮਗਦਲਾ ਵਾਸੀ ਮਰਿਯਮ ਅਤੇ ਯੋਸੇਸ ਦੀ ਮਾਂ ਮਰਿਯਮ ਨੇ ਵੇਖਿਆ ਕਿ ਯਿਸ਼ੂ ਕਿੱਥੇ ਰੱਖਿਆ ਗਿਆ ਸੀ।</verse>
			</chapter>
			<chapter number="16">
				<verse number="1">ਜਦੋਂ ਸਬਤ ਦਾ ਦਿਨ ਪੂਰਾ ਹੋਇਆ, ਮਗਦਲਾ ਵਾਸੀ ਮਰਿਯਮ, ਯਾਕੋਬ ਦੀ ਮਾਤਾ ਮਰਿਯਮ ਅਤੇ ਸਲੋਮ ਨੇ ਮਸਾਲੇ ਖਰੀਦੇ ਤਾਂ ਜੋ ਉਹ ਯਿਸ਼ੂ ਦੇ ਸ਼ਰੀਰ ਨੂੰ ਮਸਹ ਕਰਨ ਜਾ ਸਕਣ।</verse>
				<verse number="2">ਹਫ਼ਤੇ ਦੇ ਪਹਿਲੇ ਦਿਨ ਤੜਕੇ, ਜਦੋਂ ਸੂਰਜ ਚੜ੍ਹ ਹੀ ਰਿਹਾ ਸੀ, ਉਹ ਕਬਰ ਵੱਲ ਜਾ ਰਹੀਆਂ ਸਨ</verse>
				<verse number="3">ਅਤੇ ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਕਬਰ ਦੇ ਪ੍ਰਵੇਸ਼ ਦੁਆਰ ਤੋਂ ਪੱਥਰ ਕੌਣ ਹਟਾਇਗਾ?”</verse>
				<verse number="4">ਪਰ ਜਦੋਂ ਉਹਨਾਂ ਨੇ ਉੱਪਰ ਵੇਖਿਆ ਤਾਂ ਵੇਖਿਆ ਕਿ ਉਹ ਪੱਥਰ, ਜਿਹੜਾ ਬਹੁਤ ਵੱਡਾ ਸੀ, ਉਹ ਇੱਕ ਪਾਸੇ ਸੁੱਟ ਦਿੱਤਾ ਗਿਆ ਸੀ।</verse>
				<verse number="5">ਜਦੋਂ ਉਹ ਕਬਰ ਦੇ ਅੰਦਰ ਵੜ ਰਹੇ ਸਨ, ਉਹਨਾਂ ਨੇ ਇੱਕ ਨੌਜਵਾਨ ਨੂੰ ਚਿੱਟਾ ਚੋਗਾ ਪਾਏ ਸੱਜੇ ਪਾਸੇ ਬੈਠਾ ਵੇਖਿਆ, ਅਤੇ ਉਹ ਘਬਰਾ ਗਏ।</verse>
				<verse number="6">ਉਸਨੇ ਕਿਹਾ, “ਘਬਰਾਓ ਨਾ, ਤੁਸੀਂ ਯਿਸ਼ੂ ਨਾਜ਼ਰੇਥ ਵਾਸੀ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਇਸ ਜਗ੍ਹਾ ਨੂੰ ਵੇਖੋ ਜਿੱਥੇ ਉਹਨਾਂ ਨੇ ਉਸਨੂੰ ਰੱਖਿਆ ਸੀ।</verse>
				<verse number="7">ਹੁਣ ਜਾਓ, ਉਸਦੇ ਚੇਲਿਆਂ ਨੂੰ ਦੱਸੋ ਅਤੇ ਪਤਰਸ ਨੂੰ ਵੀ ਆਖੋ, ‘ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਯਿਸ਼ੂ ਨੂੰ ਉੱਥੇ ਵੇਖੋਗੇ, ਜਿਵੇਂ ਉਸ ਨੇ ਤੁਹਾਨੂੰ ਦੱਸਿਆ ਸੀ।’ ”</verse>
				<verse number="8">ਔਰਤਾਂ ਕੰਬਦੀਆਂ ਅਤੇ ਹੈਰਾਨ ਹੁੰਦੀਆਂ ਹੋਈਆਂ ਕਬਰ ਤੋਂ ਨਿਕਲ ਕੇ ਭੱਜ ਗਈਆਂ। ਉਹਨਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ, ਕਿਉਂਕਿ ਉਹ ਡਰ ਗਈਆਂ ਸਨ।</verse>
				<verse number="9">ਇਹ ਜਦੋਂ ਹਫ਼ਤੇ ਦੇ ਪਹਿਲੇ ਦਿਨ ਯਿਸ਼ੂ ਤੜਕੇ ਜੀ ਉੱਠੇ ਤਾਂ, ਉਹ ਪਹਿਲਾਂ ਮਗਦਲਾ ਵਾਸੀ ਮਰਿਯਮ ਅੱਗੇ ਪ੍ਰਗਟ ਹੋਏ, ਜਿਸ ਵਿੱਚੋਂ ਉਹਨਾਂ ਨੇ ਸੱਤ ਦੁਸ਼ਟ ਆਤਮਾ ਨੂੰ ਬਾਹਰ ਕੱਢਿਆ ਸੀ।</verse>
				<verse number="10">ਉਸਨੇ ਜਾ ਕੇ ਆਪਣੇ ਸਾਥਿਆਂ ਨੂੰ ਜੋ ਸੋਗ ਕਰਦੇ ਅਤੇ ਰੋਂਦੇ ਸਨ ਦੱਸਿਆ।</verse>
				<verse number="11">ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਜਿਉਂਦੇ ਹਨ ਅਤੇ ਉਸਨੇ ਯਿਸ਼ੂ ਨੂੰ ਵੇਖ ਲਿਆ ਹੈ, ਤਾਂ ਉਹਨਾਂ ਨੇ ਇਸ ਗੱਲ ਉੱਤੇ ਵਿਸ਼ਵਾਸ ਨਹੀਂ ਕੀਤਾ।</verse>
				<verse number="12">ਇਸ ਤੋਂ ਬਾਅਦ ਯਿਸ਼ੂ ਉਹਨਾਂ ਦੋ ਲੋਕਾਂ ਨੂੰ ਵੱਖੋ ਵੱਖਰੇ ਰੂਪ ਵਿੱਚ ਦਿਖਾਈ ਦਿੱਤੇ ਜਦੋਂ ਪਿੰਡ ਵੱਲ ਤੁਰੇ ਜਾਂਦੇ ਸਨ।</verse>
				<verse number="13">ਇਹ ਵਾਪਸ ਯੇਰੂਸ਼ਲੇਮ ਨਗਰ ਆਏ ਅਤੇ ਬਾਕੀਆਂ ਨੂੰ ਦੱਸਿਆ; ਪਰ ਉਹਨਾਂ ਨੇ ਉਹਨਾਂ ਤੇ ਵੀ ਵਿਸ਼ਵਾਸ ਨਹੀਂ ਕੀਤਾ।</verse>
				<verse number="14">ਬਾਅਦ ਵਿੱਚ ਯਿਸ਼ੂ ਗਿਆਰਾਂ ਚੇਲਿਆਂ ਕੋਲ ਆਏ ਜਦੋਂ ਉਹ ਖਾਣਾ ਖਾ ਰਹੇ ਸਨ; ਯਿਸ਼ੂ ਨੇ ਚੇਲਿਆਂ ਨੂੰ ਉਹਨਾਂ ਦੇ ਵਿਸ਼ਵਾਸ ਦੀ ਘਾਟ ਅਤੇ ਉਹਨਾਂ ਲੋਕਾਂ ਤੇ ਵਿਸ਼ਵਾਸ ਕਰਨ ਤੋਂ ਕਠੋਰ ਇਨਕਾਰ ਤੇ ਉਹਨਾਂ ਨੂੰ ਝਿੜਕਿਆ ਜਿਹੜੇ ਯਿਸ਼ੂ ਨੂੰ ਜੀ ਉੱਠਣ ਤੋਂ ਬਾਅਦ ਵੇਖ ਚੁੱਕੇ ਸਨ।</verse>
				<verse number="15">ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।</verse>
				<verse number="16">ਜਿਹੜਾ ਵੀ ਵਿਸ਼ਵਾਸ ਕਰਦਾ ਹੈ ਅਤੇ ਬਪਤਿਸਮਾ ਲੈਂਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰਦਾ ਉਸਨੂੰ ਦੋਸ਼ੀ ਠਹਿਰਾਇਆ ਜਾਵੇਗਾ।</verse>
				<verse number="17">ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਂ ਭਾਸ਼ਾਵਾਂ ਵਿੱਚ ਬੋਲਣਗੇ;</verse>
				<verse number="18">ਉਹ ਆਪਣੇ ਹੱਥਾਂ ਨਾਲ ਸੱਪ ਫੜ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਪੀ ਲੈਣ ਤਾਂ ਵੀ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”</verse>
				<verse number="19">ਇਹ ਗੱਲਾਂ ਕਰਨ ਤੋਂ ਬਾਅਦ ਪ੍ਰਭੂ ਯਿਸ਼ੂ ਸਵਰਗ ਵਿੱਚ ਉੱਠਾ ਲਏ ਗਏ ਅਤੇ ਉਹ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਏ।</verse>
				<verse number="20">ਫਿਰ ਚੇਲੇ ਬਾਹਰ ਗਏ ਅਤੇ ਸਾਰੀ ਥਾਵਾਂ ਤੇ ਪ੍ਰਚਾਰ ਕੀਤਾ ਅਤੇ ਪ੍ਰਭੂ ਨੇ ਉਹਨਾਂ ਦੇ ਨਾਲ ਕੰਮ ਕੀਤਾ ਅਤੇ ਆਪਣੇ ਸ਼ਬਦਾਂ ਦੀ ਪੁਸ਼ਟੀ ਚਿੰਨ੍ਹਾ ਦੁਆਰਾ ਕੀਤੀ।</verse>
			</chapter>
		</book>
		<book number="42">
			<chapter number="1">
				<verse number="1">ਅਨੇਕ ਆਦਮੀਆਂ ਨੇ ਉਹਨਾਂ ਘਟਨਾਵਾਂ ਨੂੰ ਲਿਖ ਕੇ ਇਕੱਠਾ ਕਰਨ ਦਾ ਕੰਮ ਕੀਤਾ ਹੈ, ਜੋ ਸਾਡੇ ਵਿੱਚਕਾਰ ਵਾਪਰੀਆਂ ਸਨ।</verse>
				<verse number="2">ਇਹ ਪ੍ਰਮਾਣ ਸਾਨੂੰ ਉਹਨਾਂ ਤੋਂ ਪ੍ਰਾਪਤ ਹੋਏ ਹਨ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ।</verse>
				<verse number="3">ਇਹ ਗੱਲ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਆਪ ਹਰ ਇੱਕ ਘਟਨਾ ਦੀ ਸ਼ੁਰੂਆਤ ਤੋਂ ਸਾਵਧਾਨੀ ਨਾਲ ਜਾਂਚ ਕੀਤੀ ਹੈ। ਇਸ ਲਈ ਬਹੁਤ ਆਦਰਯੋਗ ਥਿਯੋਫਿਲਾਸ, ਮੈਨੂੰ ਇਹ ਸਹੀ ਲੱਗਿਆ ਕਿ ਤੁਹਾਡੇ ਲਈ ਮੈਂ ਇਹ ਸਭ ਕ੍ਰਮ ਦੇ ਅਨੁਸਾਰ ਲਿਖਾਂ</verse>
				<verse number="4">ਤਾਂ ਕਿ ਜੋ ਸਿੱਖਿਆਵਾਂ ਤੁਹਾਨੂੰ ਦਿੱਤੀਆਂ ਗਈਆਂ ਹਨ, ਤੁਸੀਂ ਉਸਦੀ ਦੀ ਪੂਰੀ ਸੱਚਾਈ ਨੂੰ ਜਾਣ ਸਕੋਂ।</verse>
				<verse number="5">ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋਂ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ।</verse>
				<verse number="6">ਉਹ ਦੋਵੇਂ ਹੀ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਅਤੇ ਪ੍ਰਭੂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਣਾ ਵਿੱਚ ਦੋਸ਼ਹੀਨ ਸਨ।</verse>
				<verse number="7">ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ।</verse>
				<verse number="8">ਇੱਕ ਵਾਰ ਜਦੋਂ ਜ਼ਕਰਯਾਹ ਆਪਣੀ ਵਾਰੀ ਸਿਰ ਪਰਮੇਸ਼ਵਰ ਦੇ ਸਾਹਮਣੇ ਆਪਣੀ ਜਾਜਕ ਸੇਵਾ ਭੇਂਟ ਕਰ ਰਿਹਾ ਸੀ,</verse>
				<verse number="9">ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ ਕੇ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ।</verse>
				<verse number="10">ਅਤੇ ਜਦੋਂ ਧੂਪ ਧੁਖੌਣ ਦਾ ਵੇਲਾ ਆਇਆ ਤਾਂ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।</verse>
				<verse number="11">ਫਿਰ ਪ੍ਰਭੂ ਦਾ ਇੱਕ ਦੂਤ ਜ਼ਕਰਯਾਹ ਦੇ ਸਾਹਮਣੇ ਪ੍ਰਗਟ ਹੋਇਆ, ਜੋ ਧੂਪ ਵੇਦੀ ਦੇ ਸੱਜੇ ਪਾਸੇ ਖੜ੍ਹਾ ਸੀ।</verse>
				<verse number="12">ਸਵਰਗਦੂਤ ਨੂੰ ਵੇਖ ਕੇ ਜ਼ਕਰਯਾਹ ਚੌਂਕ ਗਿਆ ਅਤੇ ਡਰ ਗਿਆ।</verse>
				<verse number="13">ਪਰ ਉਸ ਸਵਰਗਦੂਤ ਨੇ ਉਸਨੂੰ ਕਿਹਾ, “ਨਾ ਡਰ, ਜ਼ਕਰਯਾਹ! ਤੇਰੀ ਪ੍ਰਾਰਥਨਾ ਸੁਣ ਲਈ ਗਈ ਹੈ। ਤੇਰੀ ਪਤਨੀ ਏਲਿਜਾਬੇਥ ਇੱਕ ਪੁੱਤਰ ਜਣੇਗੀ। ਤੂੰ ਉਸਦਾ ਨਾਮ ਯੋਹਨ ਰੱਖੀ।</verse>
				<verse number="14">ਉਹ ਤੇਰੇ ਲਈ ਖੁਸ਼ੀ ਅਤੇ ਆਨੰਦ ਹੋਵੇਗਾ ਅਤੇ ਅਨੇਕ ਉਸਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ।</verse>
				<verse number="15">ਇਹ ਬਾਲਕ ਪ੍ਰਭੂ ਦੀ ਨਜ਼ਰ ਵਿੱਚ ਮਹਾਨ ਹੋਵੇਗਾ। ਉਹ ਦਾਖਰਸ ਅਤੇ ਸ਼ਰਾਬ ਦਾ ਸੇਵਨ ਕਦੇ ਨਹੀਂ ਕਰੇਗਾ ਅਤੇ ਉਹ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਇਆ ਹੋਵੇਗਾ।</verse>
				<verse number="16">ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ।</verse>
				<verse number="17">ਉਹ ਏਲੀਯਾਹ ਦੀ ਆਤਮਾ ਅਤੇ ਸਮਰੱਥ ਵਿੱਚ ਪ੍ਰਭੂ ਦੇ ਅੱਗੇ ਚੱਲਣ ਵਾਲਾ ਬਣ ਕੇ ਪਿਤਾਵਾਂ ਦੇ ਦਿਲਾਂ ਨੂੰ ਬਾਲਕਾਂ ਵੱਲ ਅਤੇ ਅਣ-ਆਗਿਆਕਾਰੀਆਂ ਨੂੰ ਧਰਮੀ ਦੇ ਗਿਆਨ ਵੱਲ ਮੋੜੇਗਾ ਤਾਂ ਕਿ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰ ਸਕੇ।”</verse>
				<verse number="18">ਜ਼ਕਰਯਾਹ ਨੇ ਸਵਰਗਦੂਤ ਨੂੰ ਪੁੱਛਿਆ, “ਮੈਂ ਇਸ ਗੱਲ ਤੇ ਕਿਵੇਂ ਯਕੀਨ ਕਰਾ ਕਿਉਂਕਿ ਮੈਂ ਬੁੱਢਾ ਹੋ ਚੁੱਕਿਆ ਹਾਂ ਅਤੇ ਮੇਰੀ ਪਤਨੀ ਦੀ ਉਮਰ ਵੀ ਢਲ ਚੁੱਕੀ ਹੈ?”</verse>
				<verse number="19">ਸਵਰਗਦੂਤ ਨੇ ਉਸਨੂੰ ਜਵਾਬ ਦਿੱਤਾ, “ਮੈਂ ਗਬਰਿਏਲ ਹਾਂ। ਮੈਂ ਨਿੱਤ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਖੜ੍ਹਾ ਰਹਿੰਦਾ ਹਾਂ ਅਤੇ ਮੈਨੂੰ ਤੇਰੇ ਨਾਲ ਗੱਲ ਕਰਨ ਲਈ ਤੇ ਤੈਨੂੰ ਇਹ ਖੁਸ਼ਖ਼ਬਰੀ ਦੱਸਣ ਲਈ ਹੀ ਭੇਜਿਆ ਗਿਆ ਹੈ।</verse>
				<verse number="20">ਅਤੇ ਹੁਣ! ਜਦੋਂ ਤੱਕ ਇਹ ਗੱਲ ਪੂਰੀ ਨਾ ਹੋ ਜਾਵੇ, ਤੱਦ ਤੱਕ ਲਈ ਤੂੰ ਗੂੰਗਾ ਰਹੇਗਾ, ਅਤੇ ਬੋਲ ਨਾ ਸਕੇਗਾ, ਕਿਉਂਕਿ ਤੂੰ ਮੇਰੇ ਬਚਨਾਂ ਉੱਤੇ ਵਿਸ਼ਵਾਸ ਨਹੀਂ ਕੀਤਾ, ਜਿਨ੍ਹਾਂ ਦਾ ਠਹਿਰਾਏ ਹੋਏ ਵੇਲੇ ਤੇ ਪੂਰਾ ਹੋਣਾ ਤੈਅ ਹੈ।”</verse>
				<verse number="21">ਇਸ ਦੌਰਾਨ, ਜੋ ਲੋਕ ਬਾਹਰ ਜ਼ਕਰਯਾਹ ਨੂੰ ਉਡੀਕ ਰਹੇ ਸਨ, ਉਹ ਹੈਰਾਨ ਸਨ ਕਿ ਉਸਨੂੰ ਹੈਕਲ ਵਿੱਚ ਇਨ੍ਹਾਂ ਚਿਰ ਕਿਉਂ ਲੱਗ ਰਿਹਾ ਹੈ।</verse>
				<verse number="22">ਜਦੋਂ ਜ਼ਕਰਯਾਹ ਬਾਹਰ ਆਇਆ, ਉਹ ਉਹਨਾਂ ਨਾਲ ਬੋਲ ਨਾ ਸਕਿਆ। ਇਸ ਲਈ ਉਹ ਸਮਝ ਗਏ ਕਿ ਜ਼ਕਰਯਾਹ ਨੂੰ ਹੈਕਲ ਵਿੱਚ ਕੋਈ ਦਰਸ਼ਨ ਹੋਇਆ ਹੈ। ਜ਼ਕਰਯਾਹ ਉਹਨਾਂ ਨਾਲ ਇਸ਼ਾਰਿਆਂ ਦੁਆਰਾ ਗੱਲਬਾਤ ਕਰਦਾ ਰਿਹਾ ਅਤੇ ਗੂੰਗਾ ਬਣ ਕੇ ਰਿਹਾ।</verse>
				<verse number="23">ਆਪਣੀ ਜਾਜਕਾਈ ਦੀ ਸੇਵਾ ਦੇ ਦਿਨ ਪੂਰੇ ਹੋਣ ਬਾਅਦ ਜ਼ਕਰਯਾਹ ਆਪਣੇ ਘਰ ਚਲਿਆ ਗਿਆ।</verse>
				<verse number="24">ਇਸ ਤੋਂ ਬਾਅਦ ਜ਼ਕਰਯਾਹ ਦੀ ਪਤਨੀ ਏਲਿਜਾਬੇਥ ਗਰਭਵਤੀ ਹੋਈ ਅਤੇ ਇਹ ਕਹਿੰਦੇ ਹੋਏ ਪੰਜ ਮਹੀਨਿਆਂ ਤੱਕ ਇਕਾਂਤ ਵਿੱਚ ਰਹੀ,</verse>
				<verse number="25">“ਪ੍ਰਭੂ ਨੇ ਮੇਰੇ ਉੱਤੇ ਕਿਰਪਾ ਕੀਤੀ ਹੈ ਅਤੇ ਲੋਕਾਂ ਵਿੱਚ ਮੇਰੇ ਬਾਂਝ ਹੋਣ ਦੀ ਬਦਨਾਮੀ ਨੂੰ ਦੂਰ ਕਰ ਦਿੱਤਾ ਹੈ।”</verse>
				<verse number="26">ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ,</verse>
				<verse number="27">ਇੱਕ ਕੁਆਰੀ ਕੁੜੀ ਦੇ ਕੋਲ ਭੇਜਿਆ ਗਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਕੁੜੀ ਦਾ ਨਾਮ ਮਰਿਯਮ ਸੀ।</verse>
				<verse number="28">ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਤੈਨੂੰ ਜਿਸਨੇ ਪ੍ਰਭੂ ਦੀ ਨਿਗਾਹ ਵਿੱਚ ਕਿਰਪਾ ਪਾਈ ਹੈ, ਪ੍ਰਭੂ ਤੇਰੇ ਨਾਲ ਹੈ।”</verse>
				<verse number="29">ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।</verse>
				<verse number="30">ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ।</verse>
				<verse number="31">ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।</verse>
				<verse number="32">ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਵਰ ਉਸ ਪੁੱਤਰ ਨੂੰ ਉਸ ਦੇ ਬਜ਼ੁਰਗ ਦਾਵੀਦ ਦਾ ਸਿੰਘਾਸਣ ਸੌਂਪਣਗੇ,</verse>
				<verse number="33">ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰਣਗੇ ਅਤੇ ਉਹਨਾਂ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।”</verse>
				<verse number="34">ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?”</verse>
				<verse number="35">ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲੈਣਗੇ, ਉਹ ਪਵਿੱਤਰ ਅਤੇ ਪਰਮੇਸ਼ਵਰ ਦੇ ਪੁੱਤਰ ਕਹੋਣਗੇ ।</verse>
				<verse number="36">ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹੋਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ।</verse>
				<verse number="37">ਪਰਮੇਸ਼ਵਰ ਲਈ ਕੁਝ ਵੀ ਅਣਹੋਣਾ ਨਹੀਂ।”</verse>
				<verse number="38">ਮਰਿਯਮ ਨੇ ਕਿਹਾ, “ਮੈਂ ਪ੍ਰਭੂ ਦੀ ਦਾਸੀ ਹਾਂ। ਤੁਹਾਡਾ ਬਚਨ ਮੇਰੇ ਲਈ ਪੂਰਾ ਹੋਵੇ।” ਤੱਦ ਉਹ ਸਵਰਗਦੂਤ ਉਸ ਦੇ ਕੋਲੋ ਚਲਾ ਗਿਆ।</verse>
				<verse number="39">ਉਸ ਵਕਤ ਮਰਿਯਮ ਤਿਆਰ ਹੋ ਗਈ ਅਤੇ ਜਲਦੀ ਨਾਲ ਯਹੂਦਿਯਾ ਦੇ ਪਹਾੜੀ ਦੇਸ਼ ਦੇ ਇੱਕ ਨਗਰ ਨੂੰ ਚੱਲੀ ਗਈ।</verse>
				<verse number="40">ਉੱਥੇ ਉਸ ਨੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਏਲਿਜਾਬੇਥ ਨੂੰ ਵਧਾਈ ਦਿੱਤੀ।</verse>
				<verse number="41">ਜਿਵੇਂ ਹੀ ਏਲਿਜਾਬੇਥ ਨੇ ਮਰਿਯਮ ਦੀ ਵਧਾਈ ਬਾਰੇ ਸੁਣਿਆ, ਤਾਂ ਬੱਚਾ ਏਲਿਜਾਬੇਥ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਈ।</verse>
				<verse number="42">ਉਹ ਉੱਚੀ ਆਵਾਜ਼ ਵਿੱਚ ਬੋਲ ਉੱਠੀ, “ਤੂੰ ਸਾਰਿਆਂ ਔਰਤਾਂ ਵਿੱਚੋਂ ਧੰਨ ਹੈ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ!</verse>
				<verse number="43">ਪਰ ਮੇਰੇ ਉੱਤੇ ਇਹ ਕਿਹੋ ਜੀ ਕਿਰਪਾ ਦੀ ਨਿਗਾਹ ਹੋਈ ਹੈ, ਜੋ ਮੇਰੇ ਪ੍ਰਭੂ ਦੀ ਮਾਤਾ ਮੈਨੂੰ ਮਿਲਣ ਆਈ ਹੈ?</verse>
				<verse number="44">ਵੇਖ, ਜਿਵੇਂ ਹੀ ਤੇਰੀ ਵਧਾਈ ਦੀ ਆਵਾਜ਼ ਮੇਰੇ ਕੰਨਾਂ ਵਿੱਚ ਪਈ, ਖੁਸ਼ੀ ਵਿੱਚ ਬੱਚਾ ਮੇਰੀ ਕੁੱਖ ਵਿੱਚ ਉੱਛਲ ਪਿਆ।</verse>
				<verse number="45">ਧੰਨ ਹੈ ਉਹ, ਜਿਸ ਨੇ ਪ੍ਰਭੂ ਦੁਆਰਾ ਕਹੀਆਂ ਹੋਈਆਂ ਗੱਲਾਂ ਦੇ ਪੂਰੇ ਹੋਣ ਦਾ ਵਿਸ਼ਵਾਸ ਕੀਤਾ ਹੈ!”</verse>
				<verse number="46">ਅਤੇ ਮਰਿਯਮ ਨੇ ਕਿਹਾ: “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ</verse>
				<verse number="47">ਅਤੇ ਮੇਰੀ ਆਤਮਾ ਪਰਮੇਸ਼ਵਰ, ਮੇਰੇ ਮੁਕਤੀਦਾਤਾ ਵਿੱਚ ਖ਼ੁਸ਼ ਹੋਈ ਹੈ,</verse>
				<verse number="48">ਕਿਉਂਕਿ ਉਹਨਾਂ ਨੇ ਆਪਣੀ ਦਾਸੀ ਦੀ ਦੀਨਤਾ ਦੇ ਵੱਲ ਨਜ਼ਰ ਕੀਤੀ ਹੈ। ਹੁਣ ਤੋਂ ਸਾਰਿਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,</verse>
				<verse number="49">ਕਿਉਂਕਿ ਸਰਵ ਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਪਵਿੱਤਰ ਹੈ ਉਹਨਾਂ ਦਾ ਨਾਮ।</verse>
				<verse number="50">ਜਿਹੜੇ ਉਹਨਾਂ ਦਾ ਡਰ ਮੰਨਦੇ ਹਨ ਉਹਨਾਂ ਤੇ ਉਸਦੀ ਦਯਾ ਪੀੜ੍ਹੀਆਂ ਤੋਂ ਪੀੜ੍ਹੀਆਂ ਤੱਕ ਬਣੀ ਰਹਿੰਦੀ ਹੈ।</verse>
				<verse number="51">ਆਪਣੇ ਬਾਹੂਬਲ ਨਾਲ ਉਹਨਾਂ ਨੇ ਵੱਡੇ ਕੰਮ ਕੀਤੇ ਹਨ ਅਤੇ ਮਨ ਦੇ ਹੰਕਾਰੀਆਂ ਨੂੰ ਉਹਨਾਂ ਨੇ ਖਿਲਾਰ ਦਿੱਤਾ ਹੈ।</verse>
				<verse number="52">ਪਰਮੇਸ਼ਵਰ ਨੇ ਰਾਜਿਆਂ ਨੂੰ ਉਹਨਾਂ ਦੇ ਸਿੰਘਾਸਣਾਂ ਤੋਂ ਹੇਠਾਂ ਉਤਾਰ ਦਿੱਤਾ ਅਤੇ ਹਲੀਮਾਂ ਨੂੰ ਉੱਚਾ ਕੀਤਾ ਹੈ।</verse>
				<verse number="53">ਉਹਨਾਂ ਨੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਤ੍ਰਿਪਤ ਕੀਤਾ ਅਤੇ ਧਨੀਆਂ ਨੂੰ ਖਾਲੀ ਹੱਥ ਮੋੜ ਦਿੱਤਾ।</verse>
				<verse number="54">ਉਹਨਾਂ ਨੇ ਆਪਣੇ ਸੇਵਕ ਇਸਰਾਏਲ ਦੀ ਸਹਾਇਤਾ ਕੀਤੀ ਕਿ ਉਹ ਆਪਣੀ ਦਯਾ ਨੂੰ ਯਾਦ ਰੱਖੇ,</verse>
				<verse number="55">ਜਿਸ ਦਾ ਵਾਅਦਾ ਉਸਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਤੇ ਅਬਰਾਹਾਮ ਅਤੇ ਉਹਨਾਂ ਦੇ ਵੰਸ਼ ਨਾਲ ਸਦਾ ਤੱਕ।”</verse>
				<verse number="56">ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ।</verse>
				<verse number="57">ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।</verse>
				<verse number="58">ਜਦੋਂ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਕਿ ਏਲਿਜਾਬੇਥ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ, ਤਾਂ ਉਹ ਵੀ ਉਹਨਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਏ।</verse>
				<verse number="59">ਅੱਠਵੇਂ ਦਿਨ ਉਹ ਬੱਚੇ ਦੀ ਸੁੰਨਤ ਲਈ ਇਕੱਠੇ ਹੋਏ ਅਤੇ ਉਹ ਬੱਚੇ ਦਾ ਨਾਮ ਉਸਦੇ ਪਿਤਾ ਦੇ ਨਾਮ ਉੱਤੇ ਜ਼ਕਰਯਾਹ ਰੱਖਣ ਲੱਗੇ।</verse>
				<verse number="60">ਪਰ ਬੱਚੇ ਦੀ ਮਾਤਾ ਨੇ ਕਿਹਾ, “ਨਹੀਂ! ਇਸਦਾ ਨਾਮ ਯੋਹਨ ਹੋਵੇਗਾ!”</verse>
				<verse number="61">ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!”</verse>
				<verse number="62">ਤੱਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ?</verse>
				<verse number="63">ਜ਼ਕਰਯਾਹ ਨੇ ਇੱਕ ਫੱਟੀ ਮੰਗਾ ਕੇ ਉਸ ਉੱਤੇ ਲਿਖਿਆ, “ਇਸਦਾ ਨਾਮ ਯੋਹਨ ਹੈ।” ਇਹ ਵੇਖ ਕੇ ਸਾਰੇ ਹੈਰਾਨ ਰਹਿ ਗਏ।</verse>
				<verse number="64">ਉਸੇ ਵੇਲੇ ਉਸ ਦੀ ਆਵਾਜ਼ ਵਾਪਿਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।</verse>
				<verse number="65">ਸਾਰੇ ਗੁਆਢੀਆਂ ਵਿੱਚ ਪਰਮੇਸ਼ਵਰ ਦੇ ਪ੍ਰਤੀ ਸ਼ਰਧਾ ਆ ਗਈ ਅਤੇ ਯਹੂਦਿਯਾ ਦੇ ਪਹਾੜੀ ਦੇਸ਼ ਦੇ ਨਗਰ ਵਿੱਚ ਇਨ੍ਹਾਂ ਗੱਲਾਂ ਦੀ ਚਰਚਾ ਹੋਣ ਲੱਗੀ।</verse>
				<verse number="66">ਜਿਨ੍ਹਾਂ ਨੇ ਇਹ ਸੁਣਿਆ ਉਹ ਸਾਰੇ ਇਹ ਵਿਚਾਰ ਕਰਦੇ ਰਹੇ: “ਇਹ ਬੱਚਾ ਕਿਹੋ ਜਿਹਾ ਬਣੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਉੱਤੇ ਸੀ।</verse>
				<verse number="67">ਪਵਿੱਤਰ ਆਤਮਾ ਨਾਲ ਭਰ ਕੇ ਉਹਨਾਂ ਦੇ ਪਿਤਾ ਜ਼ਕਰਯਾਹ ਨੇ ਇਸ ਪ੍ਰਕਾਰ ਭਵਿੱਖਬਾਣੀਆਂ ਕੀਤੀਆਂ:</verse>
				<verse number="68">“ਧੰਨ ਹੈ ਪ੍ਰਭੂ, ਇਸਰਾਏਲ ਦੇ ਪਰਮੇਸ਼ਵਰ, ਕਿਉਂਕਿ ਉਹਨਾਂ ਨੇ ਆਪਣੀ ਪ੍ਰਜਾ ਦੀ ਸੁਧ ਲਈ ਅਤੇ ਉਹਨਾਂ ਨੂੰ ਅਜ਼ਾਦ ਕੀਤਾ।</verse>
				<verse number="69">ਉਹਨਾਂ ਨੇ ਸਾਡੇ ਲਈ ਆਪਣੇ ਸੇਵਕ ਦਾਵੀਦ ਦੇ ਖ਼ਾਨਦਾਨ ਵਿੱਚੋਂ ਇੱਕ ਮੁਕਤੀਦਾਤਾ ਪੈਦਾ ਕੀਤਾ ਹੈ,</verse>
				<verse number="70">(ਜਿਵੇਂ ਉਹਨਾਂ ਨੇ ਪ੍ਰਾਚੀਨ ਕਾਲ ਦੇ ਆਪਣੇ ਪਵਿੱਤਰ ਨਬੀਆਂ ਦੁਆਰਾ ਜ਼ਾਹਰ ਕੀਤਾ),</verse>
				<verse number="71">ਸਾਡੇ ਦੁਸ਼ਮਣਾਂ ਤੋਂ ਮੁਕਤੀ, ਅਤੇ ਉਹਨਾਂ ਸਾਰਿਆਂ ਦੇ ਹੱਥੋਂ ਜੋ ਸਾਨੂੰ ਨਫ਼ਰਤ ਕਰਦੇ ਹਨ</verse>
				<verse number="72">ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ;</verse>
				<verse number="73">ਉਹ ਸਹੁੰ ਜੋ ਉਹਨਾਂ ਨੇ ਸਾਡੇ ਪੂਰਵਜ ਅਬਰਾਹਾਮ ਨਾਲ ਖਾਧੀ ਸੀ:</verse>
				<verse number="74">ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਬਚਾਓਣਗੇ, ਅਤੇ ਬਿਨਾਂ ਕਿਸੇ ਡਰ ਦੇ ਉਹਨਾਂ ਦੀ ਸੇਵਾ ਕਰਨ ਦੇ ਯੋਗ ਬਣਾਓਣਗੇ</verse>
				<verse number="75">ਕਿ ਅਸੀਂ ਪਵਿੱਤਰਤਾ ਅਤੇ ਧਾਰਮਿਕਤਾ ਵਿੱਚ ਜੀਵਨ ਭਰ ਉਹਨਾਂ ਦੀ ਸੇਵਾ ਕਰ ਸਕੀਏ।</verse>
				<verse number="76">“ਅਤੇ ਤੁਸੀਂ ਮੇਰੇ ਬਾਲਕ, ਮੇਰੇ ਪੁੱਤਰ, ਅੱਤ ਮਹਾਨ ਪਰਮੇਸ਼ਵਰ ਦੇ ਨਬੀ ਕਹਾਓਗੇ; ਕਿਉਂਕਿ ਤੁਸੀਂ ਰਸਤਾ ਤਿਆਰ ਕਰਨ ਲਈ ਪ੍ਰਭੂ ਦੇ ਅੱਗੇ-ਅੱਗੇ ਚਲੋਗੇ,</verse>
				<verse number="77">ਤੁਸੀਂ ਪਰਮੇਸ਼ਵਰ ਦੀ ਪ੍ਰਜਾ ਨੂੰ ਉਹਨਾਂ ਦੇ ਪਾਪਾਂ ਦੀ ਮਾਫ਼ੀ ਦੇ ਦੁਆਰਾ ਮੁਕਤੀ ਦਾ ਗਿਆਨ ਦੇਵੋਗੇ।</verse>
				<verse number="78">ਕਿਉਂਕਿ ਸਾਡੇ ਪਰਮੇਸ਼ਵਰ ਦੀ ਬਹੁਤ ਜ਼ਿਆਦਾ ਕਿਰਪਾ ਦੇ ਕਾਰਨ, ਸਵਰਗ ਵਿੱਚੋਂ ਸਾਡੇ ਤੇ ਸੂਰਜ ਦਾ ਪ੍ਰਕਾਸ਼ ਹੋਵੇਂਗਾ,</verse>
				<verse number="79">ਉਹਨਾਂ ਲੋਕਾਂ ਉੱਤੇ ਚਮਕਣ ਲਈ ਜੋ ਹਨੇਰੇ ਵਿੱਚ ਰਹਿੰਦੇ ਹਨ ਅਤੇ ਮੌਤ ਦੇ ਪਰਛਾਵੇਂ ਵਿੱਚ ਜੀ ਰਹੇ ਹਨ, ਕਿ ਇਸਦੇ ਦੁਆਰਾ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਤੇ ਲਿਜਾ ਸਕਣ।”</verse>
				<verse number="80">ਬਾਲਕ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣ ਗਿਆ। ਇਸਰਾਏਲ ਦੇ ਸਾਹਮਣੇ ਜਨਤਕ ਤੌਰ ਤੇ ਪ੍ਰਗਟ ਹੋਣ ਤੋਂ ਪਹਿਲਾਂ ਉਹ ਉਜਾੜ ਵਿੱਚ ਨਿਵਾਸ ਕਰਦਾ ਰਿਹਾ।</verse>
			</chapter>
			<chapter number="2">
				<verse number="1">ਉਹਨਾਂ ਦਿਨਾਂ ਵਿੱਚ ਰੋਮੀ ਰਾਜੇ ਕੈਸਰ ਔਗੁਸਤਾਸ ਨੇ ਇੱਕ ਫ਼ਰਮਾਨ ਜਾਰੀ ਕੀਤਾ ਕਿ ਸਾਰੇ ਰੋਮ ਦੇਸ਼ ਵਿੱਚ ਜਨਗਣਨਾ ਕੀਤੀ ਜਾਵੇ।</verse>
				<verse number="2">ਇਹ ਸੀਰੀਆ ਰਾਜ ਉੱਤੇ ਰਾਜਪਾਲ ਕੁਰੀਨੀਉਸ ਦੇ ਰਾਜ ਵਿੱਚ ਪਹਿਲੀ ਜਨਗਣਨਾ ਸੀ।</verse>
				<verse number="3">ਸਾਰੇ ਨਾਗਰਿਕ ਆਪਣੇ ਨਾਮ ਦਰਜ ਕਰਵਾਉਣ ਲਈ ਆਪਣੇ-ਆਪਣੇ ਜਨਮ ਸਥਾਨ ਨੂੰ ਜਾਣ ਲੱਗੇ।</verse>
				<verse number="4">ਯੋਸੇਫ਼, ਦਾਵੀਦ ਦੇ ਵੰਸ਼ ਵਿੱਚੋਂ ਸੀ, ਇਸ ਲਈ ਉਹ ਗਲੀਲ ਪ੍ਰਦੇਸ਼ ਦੇ ਨਾਜ਼ਰੇਥ ਨਗਰ ਤੋਂ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਅਰਥਾਤ ਦਾਵੀਦ ਦੇ ਨਗਰ ਗਿਆ।</verse>
				<verse number="5">ਉਹ ਵੀ ਆਪਣੀ ਮੰਗੇਤਰ ਮਰਿਯਮ ਦੇ ਨਾਲ, ਜੋ ਗਰਭਵਤੀ ਸੀ, ਨਾਮ ਦਰਜ ਕਰਾਉਣ ਲਈ ਉੱਥੇ ਗਿਆ।</verse>
				<verse number="6">ਬੇਥਲੇਹੇਮ ਵਿੱਚ ਹੀ ਮਰਿਯਮ ਦੇ ਜਨਣ ਦੇ ਦਿਨ ਪੂਰੇ ਹੋ ਗਏ</verse>
				<verse number="7">ਅਤੇ ਉਸਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ। ਮਰਿਯਮ ਨੇ ਉਹਨਾਂ ਨੂੰ ਕੱਪੜਿਆਂ ਵਿੱਚ ਲਪੇਟ ਕੇ ਖੁਰਲੀ ਵਿੱਚ ਪਾ ਦਿੱਤਾ ਕਿਉਂਕਿ ਸਰਾਂ ਵਿੱਚ ਉਹਨਾਂ ਦੇ ਰਹਿਣ ਲਈ ਕੋਈ ਜਗ੍ਹਾ ਨਹੀਂ ਸੀ।</verse>
				<verse number="8">ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ।</verse>
				<verse number="9">ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।</verse>
				<verse number="10">ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ, ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ:</verse>
				<verse number="11">ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਮੁਕਤੀਦਾਤੇ ਨੇ ਜਨਮ ਲਿਆ ਹੈ, ਪ੍ਰਭੂ ਮਸੀਹ ਉਹੀ ਹਨ।</verse>
				<verse number="12">ਉਹਨਾਂ ਦੀ ਪਹਿਚਾਣ ਦਾ ਚਿੰਨ੍ਹ ਇਹ ਹੈ: ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਿੱਪਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।”</verse>
				<verse number="13">ਅਚਾਨਕ ਉਸ ਸਵਰਗਦੂਤ ਦੇ ਨਾਲ ਸਵਰਗਦੂਤਾਂ ਦਾ, ਇੱਕ ਵੱਡਾ ਇਕੱਠ ਪ੍ਰਗਟ ਹੋਇਆ, ਜੋ ਪਰਮੇਸ਼ਵਰ ਦੀ ਵਡਿਆਈ ਇਸ ਗੀਤ ਦੇ ਦੁਆਰਾ ਕਰ ਰਿਹਾ ਸੀ:</verse>
				<verse number="14">“ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ; ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”</verse>
				<verse number="15">ਜਦੋਂ ਸਵਰਗਦੂਤ ਸਵਰਗ ਚੱਲੇ ਗਏ ਤੱਦ ਚਰਵਾਹਿਆਂ ਨੇ ਆਪਸ ਵਿੱਚ ਵਿਚਾਰ ਕੀਤਾ, “ਆਓ ਅਸੀਂ ਬੇਥਲੇਹੇਮ ਜਾ ਕੇ ਉਹ ਸੱਭ ਵੇਖੀਈਏ, ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ।”</verse>
				<verse number="16">ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ, ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ, ਜੋ ਖੁਰਲੀ ਵਿੱਚ ਪਿਆ ਹੋਇਆ ਸੀ।</verse>
				<verse number="17">ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ।</verse>
				<verse number="18">ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਸਮਾਚਾਰ ਹੈਰਾਨੀ ਦਾ ਵਿਸ਼ਾ ਸੀ।</verse>
				<verse number="19">ਪਰ ਮਰਿਯਮ ਨੇ ਇਹ ਸੱਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।</verse>
				<verse number="20">ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਹੇ ਜਿਹਾ ਹੀ ਸੀ, ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।</verse>
				<verse number="21">ਜਨਮ ਦੇ ਅੱਠਵੇਂ ਦਿਨ, ਸੁੰਨਤ ਦੇ ਵੇਲੇ, ਉਸ ਬੱਚੇ ਦਾ ਨਾਮ ਯਿਸ਼ੂ ਰੱਖਿਆ ਗਿਆ, ਉਹੀ ਨਾਮ, ਜੋ ਉਹਨਾਂ ਦੇ ਕੁੱਖ ਵਿੱਚ ਆਉਣ ਤੋਂ ਪਹਿਲਾਂ ਹੀ ਸਵਰਗਦੂਤ ਦੁਆਰਾ ਦੱਸਿਆ ਗਿਆ ਸੀ।</verse>
				<verse number="22">ਜਦੋਂ ਮੋਸ਼ੇਹ ਦੀ ਬਿਵਸਥਾ ਦੇ ਅਨੁਸਾਰ ਮਰਿਯਮ ਅਤੇ ਯੋਸੇਫ਼ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ, ਉਹ ਬੱਚੇ ਨੂੰ ਯੇਰੂਸ਼ਲੇਮ ਲਿਆਏ ਕਿ ਓਹ ਪ੍ਰਭੂ ਨੂੰ ਭੇਂਟ ਕੀਤਾ ਜਾਵੇ।</verse>
				<verse number="23">ਜਿਵੇਂ ਕੀ ਬਿਵਸਥਾ ਦਾ ਆਦੇਸ਼ ਹੈ, “ਹਰ ਇੱਕ ਜੇਠਾ ਪੁੱਤਰ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ ।”</verse>
				<verse number="24">ਅਤੇ ਪ੍ਰਭੂ ਦੇ ਬਿਵਸਥਾ ਦੀ ਆਗਿਆ ਦੇ ਅਨੁਸਾਰ: “ਇੱਕ ਜੋੜਾ ਘੁੱਗੀਆਂ ਦਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਈ ਜਾਵੇ।”</verse>
				<verse number="25">ਯੇਰੂਸ਼ਲੇਮ ਵਿੱਚ ਸ਼ਿਮਓਨ ਨਾਮਕ ਇੱਕ ਵਿਅਕਤੀ ਸੀ। ਉਹ ਧਰਮੀ ਅਤੇ ਸ਼ਰਧਾਲੂ ਸੀ। ਉਹ ਇਸਰਾਏਲ ਦੀ ਸ਼ਾਂਤੀ ਅਤੇ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਕਰ ਰਿਹਾ ਸੀ। ਅਤੇ ਪਵਿੱਤਰ ਆਤਮਾ ਉਸਦੇ ਉੱਤੇ ਸੀ।</verse>
				<verse number="26">ਪਵਿੱਤਰ ਆਤਮਾ ਦੇ ਦੁਆਰਾ ਉਸ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਪ੍ਰਭੂ ਦੇ ਮਸੀਹ ਨੂੰ ਵੇਖੇ ਬਿਨਾਂ ਉਸਦੀ ਮੌਤ ਨਹੀਂ ਹੋਵੇਗੀ।</verse>
				<verse number="27">ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਏ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀਆਂ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ।</verse>
				<verse number="28">ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਹਨਾਂ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ:</verse>
				<verse number="29">“ਸਰਵ ਸ਼ਕਤੀਮਾਨ ਪ੍ਰਭੂ, ਜਿਵੇਂ ਤੁਸੀਂ ਵਾਅਦਾ ਕੀਤਾ ਹੈ, ਹੁਣ ਆਪਣੇ ਸੇਵਕ ਨੂੰ ਸ਼ਾਂਤੀ ਵਿੱਚ ਵਿਦਾ ਕਰੋ,</verse>
				<verse number="30">ਕਿਉਂਕਿ ਮੈਂ ਆਪਣੀਆਂ ਅੱਖਾਂ ਨਾਲ ਤੁਹਾਡੀ ਮੁਕਤੀ ਨੂੰ ਦੇਖ ਲਿਆ ਹੈ,</verse>
				<verse number="31">ਜਿਸ ਨੂੰ ਤੁਸੀਂ ਸਾਰਿਆਂ ਲੋਕਾਂ ਲਈ ਤਿਆਰ ਕੀਤਾ ਹੈ:</verse>
				<verse number="32">ਇਹ ਤੁਹਾਡੀ ਪ੍ਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।”</verse>
				<verse number="33">ਮਰਿਯਮ ਅਤੇ ਯੋਸੇਫ਼ ਆਪਣੇ ਪੁੱਤਰ ਦੇ ਬਾਰੇ ਇਹ ਗੱਲਾਂ ਸੁਣ ਕੇ ਹੈਰਾਨ ਰਹਿ ਗਏ।</verse>
				<verse number="34">ਤਦ ਸ਼ਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਬਾਲਕ ਦੀ ਮਾਤਾ ਮਰਿਯਮ ਨੂੰ ਕਿਹਾ: “ਇਹ ਬੱਚਾ ਇਸਰਾਏਲ ਵਿੱਚ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੈ, ਅਤੇ ਇਹ ਇੱਕ ਨਿਸ਼ਾਨ ਚਿੰਨ੍ਹ ਹੋਵੇਗਾ ਜਿਸ ਦੇ ਵਿਰੁੱਧ ਬੋਲਿਆ ਜਾਵੇਗਾ,</verse>
				<verse number="35">ਇਹ ਤਲਵਾਰ ਤੁਹਾਡੇ ਪ੍ਰਾਣ ਨੂੰ ਆਰ-ਪਾਰ ਬਿੰਨ੍ਹ ਦੇਵੇਗੀ, ਕਿ ਅਨੇਕਾਂ ਦੇ ਦਿਲਾਂ ਦੇ ਵਿਚਾਰ ਜ਼ਾਹਰ ਹੋ ਜਾਣ।”</verse>
				<verse number="36">ਹੰਨਾ ਨਾਮਕ ਇੱਕ ਨਬੀ ਸੀ, ਜੋ ਅਸ਼ੇਰ ਖ਼ਾਨਦਾਨ ਦੇ ਫਨੁਏਲ ਨਾਮਕ ਵਿਅਕਤੀ ਦੀ ਧੀ ਸੀ। ਉਹ ਬਹੁਤ ਬੁੱਢੀ ਸੀ ਅਤੇ ਵਿਆਹ ਦੇ ਬਾਅਦ ਪਤੀ ਦੇ ਨਾਲ ਸਿਰਫ ਸੱਤ ਸਾਲ ਰਹਿ ਕੇ ਵਿਧਵਾ ਹੋ ਗਈ ਸੀ।</verse>
				<verse number="37">ਇਸ ਸਮੇਂ ਉਸਦੀ ਉਮਰ ਚੁਰਾਸੀ ਸਾਲ ਸੀ। ਉਹਨਾਂ ਨੇ ਹੈਕਲ ਕਦੇ ਨਹੀਂ ਛੱਡਿਆ ਅਤੇ ਉਹ ਦਿਨ-ਰਾਤ ਵਰਤ ਅਤੇ ਪ੍ਰਾਰਥਨਾ ਕਰਦੇ ਹੋਏ ਪਰਮੇਸ਼ਵਰ ਦੀ ਉਪਾਸਨਾ ਵਿੱਚ ਲੀਨ ਰਹਿੰਦੀ ਸੀ।</verse>
				<verse number="38">ਉਸੇ ਵੇਲੇ ਉਹਨਾਂ ਦੇ ਕੋਲ ਆ ਕੇ ਹੰਨਾ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਸਾਰਿਆਂ ਨਾਲ ਇਸ ਬਾਲਕ ਬਾਰੇ ਗੱਲ ਕੀਤੀ ਜੋ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।</verse>
				<verse number="39">ਜਦੋਂ ਯੋਸੇਫ਼ ਅਤੇ ਮਰਿਯਮ ਪ੍ਰਭੂ ਦੀ ਬਿਵਸਥਾ ਅਨੁਸਾਰ ਸੱਭ ਕੁਝ ਕੀਤਾ, ਤਾਂ ਉਹ ਗਲੀਲ ਪ੍ਰਦੇਸ਼ ਵਿੱਚ ਆਪਣੇ ਨਗਰ ਨਾਜ਼ਰੇਥ ਪਰਤ ਗਏ।</verse>
				<verse number="40">ਅਤੇ ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ, ਉਹ ਬੁੱਧੀ ਨਾਲ ਭਰਪੂਰ ਸੀ ਅਤੇ ਪਰਮੇਸ਼ਵਰ ਦੀ ਕਿਰਪਾ ਉਸ ਉੱਤੇ ਸੀ।</verse>
				<verse number="41">ਯਿਸ਼ੂ ਦੇ ਮਾਪੇ ਹਰ ਸਾਲ ਪਸਾਹ ਦੇ ਤਿਉਹਾਰ ਤੇ ਯੇਰੂਸ਼ਲੇਮ ਜਾਂਦੇ ਸਨ।</verse>
				<verse number="42">ਜਦੋਂ ਯਿਸ਼ੂ ਬਾਰ੍ਹਾਂ ਸਾਲਾਂ ਦੇ ਸਨ, ਤਦ ਉਹ ਆਪਣੇ ਮਾਪਿਆਂ ਨਾਲ ਰਿਵਾਜ ਅਨੁਸਾਰ ਤਿਉਹਾਰ ਵਿੱਚ ਸ਼ਾਮਿਲ ਹੋਣ ਲਈ ਚਲੇ ਗਏ।</verse>
				<verse number="43">ਤਿਉਹਾਰ ਦੇ ਅੰਤ ਵਿੱਚ, ਜਦੋਂ ਉਹਨਾਂ ਦੇ ਮਾਤਾ-ਪਿਤਾ ਘਰ ਪਰਤ ਰਹੇ ਸਨ, ਤਾਂ ਬਾਲਕ ਯਿਸ਼ੂ ਯੇਰੂਸ਼ਲੇਮ ਵਿੱਚ ਹੀ ਰਹਿ ਗਏ ਪਰ ਉਹਨਾਂ ਦੇ ਮਾਪੇ ਇਸ ਗੱਲ ਤੋਂ ਅਣਜਾਣ ਸਨ।</verse>
				<verse number="44">ਇਹ ਸੋਚਦਿਆਂ ਕਿ ਬਾਲਕ ਕਿਤੇ ਯਾਤਰੀ ਸਮੂਹ ਵਿੱਚ ਹੋਵੇਗਾ, ਉਹ ਉਸ ਦਿਨ ਦੀ ਯਾਤਰਾ ਵਿੱਚ ਅੱਗੇ ਵੱਧਦੇ ਗਏ। ਫਿਰ ਉਹਨਾਂ ਨੇ ਪਰਿਵਾਰਕ ਦੋਸਤਾਂ-ਮਿੱਤਰਾਂ ਵਿੱਚ ਯਿਸ਼ੂ ਨੂੰ ਭਾਲਣਾ ਸ਼ੁਰੂ ਕੀਤਾ,</verse>
				<verse number="45">ਜਦੋਂ ਯਿਸ਼ੂ ਉਹਨਾਂ ਨੂੰ ਨਾ ਲੱਭੇ ਤਾਂ ਉਹ ਉਹਨਾਂ ਨੂੰ ਲੱਭਣ ਲਈ ਯੇਰੂਸ਼ਲੇਮ ਵਾਪਸ ਪਰਤੇ।</verse>
				<verse number="46">ਤਿੰਨ ਦਿਨਾਂ ਬਾਅਦ ਉਹਨਾਂ ਨੇ ਯਿਸ਼ੂ ਨੂੰ ਹੈਕਲ ਦੇ ਵਿਹੜੇ ਵਿੱਚ ਅਧਿਆਪਕਾਂ ਨਾਲ ਬੈਠੇ ਉਹਨਾਂ ਦੀ ਗੱਲ ਸੁਣਦੇ ਅਤੇ ਉਹਨਾਂ ਨੂੰ ਪ੍ਰਸ਼ਨ ਕਰਦੇ ਵੇਖਿਆ।</verse>
				<verse number="47">ਜਿਸਨੇ ਵੀ ਉਹਨਾਂ ਨੂੰ ਸੁਣਿਆ ਉਹ ਉਹਨਾਂ ਦੀ ਸਮਝ ਅਤੇ ਉਹਨਾਂ ਦੇ ਜਵਾਬਾਂ ਤੋਂ ਹੈਰਾਨ ਸਨ।</verse>
				<verse number="48">ਉਹਨਾਂ ਦੇ ਮਾਤਾ-ਪਿਤਾ ਉਹਨਾਂ ਨੂੰ ਵੇਖ ਕੇ ਹੈਰਾਨ ਹੋਏ। ਯਿਸ਼ੂ ਦੀ ਮਾਂ ਨੇ ਉਹਨਾਂ ਨੂੰ ਸਵਾਲ ਕੀਤਾ, “ਪੁੱਤਰ! ਤੁਸੀਂ ਸਾਡੇ ਨਾਲ ਅਜਿਹਾ ਕਿਉਂ ਕੀਤਾ? ਤੁਹਾਡੇ ਪਿਤਾ ਅਤੇ ਮੈਂ ਤੁਹਾਨੂੰ ਕਿੰਨੀ ਬੇਚੈਨੀ ਨਾਲ ਲੱਭ ਰਹੇ ਸੀ!”</verse>
				<verse number="49">“ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?”</verse>
				<verse number="50">ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ।</verse>
				<verse number="51">ਯਿਸ਼ੂ ਆਪਣੇ ਮਾਪਿਆਂ ਨਾਲ ਨਾਜ਼ਰੇਥ ਵਾਪਸ ਆਏ ਅਤੇ ਉਹਨਾਂ ਦੇ ਆਗਿਆਕਾਰੀ ਰਹੇ। ਉਹਨਾਂ ਦੀ ਮਾਤਾ ਨੇ ਇਹ ਸੱਭ ਚੀਜ਼ਾਂ ਆਪਣੇ ਦਿਲ ਵਿੱਚ ਸਾਂਭ ਕੇ ਰੱਖੀਆਂ।</verse>
				<verse number="52">ਯਿਸ਼ੂ ਬੁੱਧੀ ਅਤੇ ਕੱਦ ਵਿੱਚ ਵੱਧਦੇ ਗਏ ਅਤੇ ਪਰਮੇਸ਼ਵਰ ਅਤੇ ਆਦਮੀ ਦੀ ਕਿਰਪਾ ਉਹ ਦੇ ਉੱਤੇ ਸੀ।</verse>
			</chapter>
			<chapter number="3">
				<verse number="1">ਰਾਜੇ ਕੈਸਰ ਤੀਬੇਰਿਯਾਸ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ ਜਦੋਂ ਪੋਂਨਤੀਯਾਸ ਪਿਲਾਤੁਸ ਯਹੂਦਿਯਾ ਪ੍ਰਦੇਸ਼ ਦਾ ਰਾਜਪਾਲ, ਅਤੇ ਹੇਰੋਦੇਸ ਗਲੀਲ ਪ੍ਰਦੇਸ਼ ਦਾ ਸ਼ਾਸਕ, ਉਸਦਾ ਵੱਡਾ ਭਰਾ ਫਿਲਿੱਪਾਸ ਇਤੂਰਿਆ ਅਤੇ ਤਰਖੋਨੀਤੀਸ ਪ੍ਰਦੇਸ਼ ਦਾ ਸ਼ਾਸਕ, ਅਤੇ ਲਿਸਨਿਅਸ ਏਬਿਲੀਨ ਦਾ ਸ਼ਾਸਕ ਸੀ,</verse>
				<verse number="2">ਜਦੋਂ ਹੰਨਾ ਅਤੇ ਕਯਾਫ਼ਾਸ ਮਹਾਂ ਜਾਜਕ ਦੀ ਪਦਵੀ ਉੱਤੇ ਸਨ; ਪਰਮੇਸ਼ਵਰ ਦਾ ਸੁਨੇਹਾ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੋਹਨ ਨੂੰ ਮਿਲਿਆ।</verse>
				<verse number="3">ਯੋਹਨ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ, ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।</verse>
				<verse number="4">ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਕਿਤਾਬ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਲਈ ਰਸਤਾ ਸਿੱਧਾ ਬਣਾਓ।</verse>
				<verse number="5">ਹਰ ਇੱਕ ਘਾਟੀ ਭਰ ਦਿੱਤੀ ਜਾਵੇਗੀ, ਹਰ ਇੱਕ ਪਹਾੜ ਅਤੇ ਪਹਾੜੀ ਪੱਧਰੀ ਕੀਤੀ ਜਾਵੇਗੀ। ਟੇਢੇ ਰਸਤੇ ਸਿੱਧੇ ਹੋ ਜਾਣਗੇ, ਅਤੇ ਅਸਮਤਲ ਰਸਤਾ ਪੱਧਰਾ।</verse>
				<verse number="6">ਸਾਰੇ ਲੋਕ ਪਰਮੇਸ਼ਵਰ ਦੀ ਮੁਕਤੀ ਨੂੰ ਵੇਖਣਗੇ।’ ”</verse>
				<verse number="7">ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ, ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?</verse>
				<verse number="8">ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ। ਅਤੇ ਆਪਣੇ ਮਨ ਵਿੱਚ ਅਜਿਹਾ ਸੋਚਣਾ ਸ਼ੁਰੂ ਨਾ ਕਰੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ।</verse>
				<verse number="9">ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ, ਜੋ ਚੰਗਾ ਫਲ ਨਹੀਂ ਦਿੰਦਾ ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।”</verse>
				<verse number="10">ਇਸ ਉੱਤੇ ਭੀੜ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਫਿਰ ਅਸੀਂ ਕੀ ਕਰੀਏ?”</verse>
				<verse number="11">ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਜਿਸ ਵਿਅਕਤੀ ਦੇ ਕੋਲ ਦੋ ਕੁੜਤੇ ਹਨ ਉਹ ਉਹਨਾਂ ਵਿੱਚੋਂ ਇੱਕ ਉਸ ਨੂੰ ਦੇਵੇ, ਜਿਸ ਦੇ ਕੋਲ ਇੱਕ ਵੀ ਨਹੀਂ ਹੈ। ਜਿਸਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ।”</verse>
				<verse number="12">ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਹਨਾਂ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”</verse>
				<verse number="13">“ਠਹਿਰਾਈ ਹੋਈ ਰਾਸ਼ੀ ਤੋਂ ਜ਼ਿਆਦਾ ਕੁਝ ਨਾ ਲਵੋ,” ਯੋਹਨ ਨੇ ਉਹਨਾਂ ਨੂੰ ਕਿਹਾ।</verse>
				<verse number="14">ਕੁਝ ਸਿਪਾਹੀਆਂ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਉਹਨਾਂ ਉੱਤੇ ਝੂਠਾ ਇਲਜ਼ਾਮ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।”</verse>
				<verse number="15">ਵੱਡੀ ਉਮੀਦ ਦੇ ਨਾਲ ਭੀੜ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਸਾਰੇ ਆਪਣੇ-ਆਪਣੇ ਮਨਾਂ ਵਿੱਚ ਇਹੀ ਵਿਚਾਰ ਕਰ ਰਹੇ ਸੀ ਕਿ ਕਿਤੇ ਯੋਹਨ ਹੀ ਤਾਂ ਮਸੀਹ ਨਹੀਂ ਹਨ।</verse>
				<verse number="16">ਯੋਹਨ ਨੇ ਉਨ੍ਹਾਂ ਸਾਰੀਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।</verse>
				<verse number="17">ਤੰਗਲੀ ਉਸਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ, ਅਤੇ ਪਰ ਉਹ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”</verse>
				<verse number="18">ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।</verse>
				<verse number="19">ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ਾ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ,</verse>
				<verse number="20">ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ।</verse>
				<verse number="21">ਜਦੋਂ ਲੋਕ ਯੋਹਨ ਤੋਂ ਬਪਤਿਸਮਾ ਲੈ ਹੀ ਰਹੇ ਸਨ, ਉਸਨੇ ਯਿਸ਼ੂ ਨੂੰ ਵੀ ਬਪਤਿਸਮਾ ਦਿੱਤਾ। ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਸਵਰਗ ਖੁੱਲ੍ਹ ਗਿਆ</verse>
				<verse number="22">ਅਤੇ ਪਵਿੱਤਰ ਆਤਮਾ ਉਹ ਦੇ ਉੱਤੇ ਸਰੀਰਕ ਰੂਪ ਵਿੱਚ ਕਬੂਤਰ ਦੇ ਸਮਾਨ ਉੱਤਰਿਆ ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ: “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”</verse>
				<verse number="23">ਜਦੋਂ ਯਿਸ਼ੂ ਨੇ ਆਪਣੀ ਸੇਵਕਾਈ ਸ਼ੁਰੂ ਕੀਤੀ ਸੀ ਤਾਂ ਉਹ ਲਗਭਗ ਤੀਹ ਸਾਲਾਂ ਦੇ ਸੀ। ਉਹ ਇੱਕ ਪੁੱਤਰ ਸੀ, ਇਸ ਲਈ ਸਮਝਿਆ ਜਾਂਦਾ ਸੀ ਉਹ ਯੋਸੇਫ਼ ਦੇ ਪੁੱਤਰ ਹਨ। ਯੋਸੇਫ਼ ਹੇਲੀ ਦੇ,</verse>
				<verse number="24">ਹੇਲੀ ਮੱਤਾਥਾ ਦੇ ਮੱਤਾਥਾ ਲੇਵੀ ਦੇ, ਲੇਵੀ ਮੇਲਖ਼ੀ ਦੇ, ਮੇਲਖ਼ੀ ਯੰਨਨਾਈ ਦੇ, ਯੰਨਨਾਈ ਯੋਸੇਫ਼ ਦੇ,</verse>
				<verse number="25">ਯੋਸੇਫ਼ ਮੱਤਾਥਿਆਹ ਦੇ, ਮੱਤਾਥਿਆਹ ਆਮੋਸ ਦੇ, ਆਮੋਸ ਨਹੂਮ ਦੇ, ਨਹੂਮ ਏਸਲੀ ਦੇ, ਏਸਲੀ ਨੱਗਾਈ ਦੇ,</verse>
				<verse number="26">ਨੱਗਾਈ ਮਾਹਥ ਦੇ, ਮਾਹਥ ਮੱਤਾਥਿਆਹ ਦੇ, ਮੱਤਾਥਿਆਹ ਸੇਮੇਈ ਦੇ, ਸੇਮੇਈ ਯੋਸੇਖ਼ ਦੇ, ਯੋਸੇਖ਼ ਯੋਦਾ ਦੇ,</verse>
				<verse number="27">ਯੋਦਾ ਯੋਅਨਾਨ ਦੇ, ਯੋਅਨਾਨ ਰੇਸਾ ਦੇ, ਰੇਸਾ ਜ਼ੇਰੋਬਾਬੇਲ ਦੇ, ਜ਼ੇਰੋਬਾਬੇਲ ਸਲਾਥਿਏਲ ਦੇ, ਸਲਾਥਿਏਲ ਨੇਰੀ ਦੇ,</verse>
				<verse number="28">ਨੇਰੀ ਮੇਲਖ਼ੀ ਦੇ, ਮੇਲਖ਼ੀ ਅੱਦੀ ਦੇ, ਅੱਦੀ ਕੋਸਮ ਦੇ, ਕੋਸਮ ਏਲਮੋਦਮ ਦੇ, ਏਲਮੋਦਮ ਏਰ ਦੇ,</verse>
				<verse number="29">ਏਰ ਯਹੋਸ਼ੂ ਦੇ, ਯਹੋਸ਼ੂ ਏਲਿਏਜ਼ਰ ਦੇ, ਏਲਿਏਜ਼ਰ ਯੋਰੀਮ ਦੇ, ਯੋਰੀਮ ਮੱਥਾਤ ਦੇ, ਮੱਥਾਤ ਲੇਵੀ ਦੇ,</verse>
				<verse number="30">ਲੇਵੀ ਸ਼ਿਮਓਨ ਦੇ, ਸ਼ਿਮਓਨ ਯਹੂਦਾਹ ਦੇ, ਯਹੂਦਾਹ ਯੋਸੇਫ਼ ਦੇ, ਯੋਸੇਫ਼ ਯੋਨਾਮ ਦੇ, ਯੋਨਾਮ ਏਲਿਆਕਿਮ ਦੇ</verse>
				<verse number="31">ਏਲਿਆਕਿਮ ਮੇਲਿਯਾ ਦੇ, ਮੇਲਿਯਾ ਮੇਨਨਾ ਦੇ, ਮੇਨਨਾ ਮੱਤਾਥਾ ਦੇ, ਮੱਤਾਥਾ ਨਾਥਾਨ ਦੇ, ਨਾਥਾਨ ਦਾਵੀਦ ਦੇ,</verse>
				<verse number="32">ਦਾਵੀਦ ਯੱਸੀ ਦੇ, ਯੱਸੀ ਓਬੇਦ ਦੇ, ਓਬੇਦ ਬੋਅਜ਼ ਦੇ, ਬੋਅਜ਼ ਸਲਮੋਨ ਦੇ, ਸਲਮੋਨ ਨਾਹੱਸ਼ੋਨ ਦੇ,</verse>
				<verse number="33">ਨਾਹੱਸ਼ੋਨ ਅੰਮੀਨਾਦਾਬ ਦੇ, ਅੰਮੀਨਾਦਾਬ ਰਾਮ ਦੇ, ਰਾਮ ਆਰਨੀ ਦੇ, ਆਰਨੀ ਹੇਜ਼ਰੋਨ ਦੇ, ਹੇਜ਼ਰੋਨ ਫ਼ਾਰੇਸ ਦੇ, ਫ਼ਾਰੇਸ ਯਹੂਦਾਹ ਦੇ,</verse>
				<verse number="34">ਯਹੂਦਾਹ ਯਾਕੋਬ ਦੇ, ਯਾਕੋਬ ਇਸਹਾਕ ਦੇ, ਇਸਹਾਕ ਅਬਰਾਹਾਮ ਦੇ, ਅਬਰਾਹਾਮ ਤੇਰਾਹ ਦੇ, ਤੇਰਾਹ ਨਾਖੋਰ ਦੇ,</verse>
				<verse number="35">ਨਾਖੋਰ ਸੇਰੂਖ ਦੇ, ਸੇਰੂਖ ਰਾਗਾਉ ਦੇ, ਰਾਗਾਉ ਫਾਲੇਕ ਦੇ, ਫਾਲੇਕ ਈਬਰ ਦੇ, ਈਬਰ ਸ਼ੇਲਾਹ ਦੇ,</verse>
				<verse number="36">ਸ਼ੇਲਾਹ ਕੇਨਨ ਦੇ, ਕੇਨਨ ਅਰਫਾਕਸਾਦ ਦੇ, ਅਰਫਾਕਸਾਦ ਸ਼ੇਮ ਦੇ, ਸ਼ੇਮ ਨੋਹਾ ਦੇ, ਨੋਹਾ ਲਾਮੇਖ ਦੇ,</verse>
				<verse number="37">ਲਾਮੇਖ ਮੇਥੁਸੇਲਾਹ ਦੇ, ਮੇਥੁਸੇਲਾਹ ਹਨੋਖ, ਹਨੋਖ ਯਾਰੇਤ ਦੇ, ਯਾਰੇਤ ਮਾਲੇਲੇਈਲ ਦੇ, ਮਾਲੇਲੇਈਲ ਕਾਈਨਮ ਦੇ,</verse>
				<verse number="38">ਕਾਈਨਮ ਈਨਾਸ਼ ਦੇ, ਈਨਾਸ਼ ਸੇਥ ਦੇ, ਸੇਥ ਆਦਮ ਦੇ ਅਤੇ ਆਦਮ ਪਰਮੇਸ਼ਵਰ ਦੇ ਪੁੱਤਰ ਸਨ।</verse>
			</chapter>
			<chapter number="4">
				<verse number="1">ਯਿਸ਼ੂ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਵਾਪਸ ਆਇਆ ਅਤੇ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਚੱਲਿਆ ਗਿਆ,</verse>
				<verse number="2">ਜਿੱਥੇ ਉਹ ਚਾਲ੍ਹੀ ਦਿਨਾਂ ਤੱਕ ਦੁਸ਼ਟ ਦੇ ਦੁਆਰਾ ਪਰਤਾਇਆ ਗਿਆ। ਉਸ ਨੇ ਉਨ੍ਹਾਂ ਦਿਨਾਂ ਵਿੱਚ ਕੁਝ ਨਾ ਖਾਧਾ, ਅਤੇ ਇਸ ਦੇ ਅੰਤ ਵਿੱਚ ਉਸ ਨੂੰ ਭੁੱਖ ਲੱਗੀ।</verse>
				<verse number="3">ਦੁਸ਼ਟ ਨੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਹ ਪੱਥਰ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”</verse>
				<verse number="4">ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ।’ ”</verse>
				<verse number="5">ਦੁਸ਼ਟ ਉਸ ਨੂੰ ਉੱਚੇ ਜਗ੍ਹਾ ਉੱਤੇ ਲੈ ਗਿਆ ਅਤੇ ਉਸ ਨੂੰ ਇੱਕ ਪਲ ਵਿੱਚ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।</verse>
				<verse number="6">ਅਤੇ ਦੁਸ਼ਟ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦੇਵਾਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ, ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ।</verse>
				<verse number="7">ਅਗਰ ਤੂੰ ਮੇਰੀ ਅਰਾਧਨਾ ਕਰੇ, ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।”</verse>
				<verse number="8">ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”</verse>
				<verse number="9">ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ। ਅਤੇ ਉਹ ਨੇ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਪਣੇ ਆਪ ਨੂੰ ਇੱਥੋ ਹੇਠਾਂ ਸੁੱਟ ਦੇ।</verse>
				<verse number="10">ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੀ ਧਿਆਨ ਨਾਲ ਰਾਖੀ ਕਰਨ;</verse>
				<verse number="11">ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”</verse>
				<verse number="12">ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”</verse>
				<verse number="13">ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ, ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ।</verse>
				<verse number="14">ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ, ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।</verse>
				<verse number="15">ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।</verse>
				<verse number="16">ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ, ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ, ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜਾ ਹੋ ਗਿਆ।</verse>
				<verse number="17">ਯਸ਼ਾਯਾਹ ਨਬੀ ਦੀ ਪੋਥੀ ਉਹਨਾਂ ਨੂੰ ਸੌਂਪੀ ਗਈ। ਉਸ ਨੂੰ ਖੋਲ੍ਹਦਿਆਂ ਹੀ, ਉਹਨਾਂ ਨੂੰ ਉਹ ਜਗ੍ਹਾ ਲੱਭੀ, ਜਿੱਥੇ ਇਹ ਲਿਖਿਆ ਹੋਇਆ ਹੈ:</verse>
				<verse number="18">“ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਹਨਾਂ ਨੇ ਮੈਨੂੰ ਮਸਹ ਕੀਤਾ ਹੈ, ਗ਼ਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ, ਉਸਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਭੇਜਿਆ ਹੈ ਅਤੇ ਅੰਨ੍ਹੀਆਂ ਨੂੰ ਰੋਸ਼ਨੀ, ਕੁਚਲਿਆਂ ਨੂੰ ਮੁਸੀਬਤ ਤੋਂ ਛਡੋਣ ਲਈ,</verse>
				<verse number="19">ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”</verse>
				<verse number="20">ਫੇਰ ਉਹਨਾਂ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ।</verse>
				<verse number="21">ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”</verse>
				<verse number="22">ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸਦੇ ਮੂੰਹੋਂ ਨਿਕਲਣ ਵਾਲਿਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”</verse>
				<verse number="23">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾਣਦਾ ਹਾਂ ਕਿ ਤੁਸੀਂ ਜ਼ਰੂਰ ਇਹ ਕਹਾਵਤ ਮੈਨੂੰ ਕਹੋਗੇ, ‘ਹੇ ਡਾਕਟਰ! ਪਹਿਲਾਂ ਆਪਣੇ ਆਪ ਨੂੰ ਚੰਗਾ ਕਰੋ!’ ਅਤੇ ਤੁਸੀਂ ਮੈਨੂੰ ਕਹੋਗੇ, ‘ਜੋ ਅਸੀਂ ਤੁਹਾਨੂੰ ਕਫ਼ਰਨਹੂਮ ਵਿੱਚ ਕਰਦੇ ਸੁਣਿਆ, ਉਹ ਇੱਥੇ ਆਪਣੇ ਦੇਸ਼ ਵਿੱਚ ਵੀ ਕਰੋ।’ ”</verse>
				<verse number="24">ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ।</verse>
				<verse number="25">ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਏਲੀਯਾਹ ਦੇ ਸਮੇਂ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਸੀ ਪਿਆ, ਇਸਰਾਏਲ ਦੇਸ਼ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ਅਤੇ ਸਾਰੀ ਧਰਤੀ ਉੱਤੇ ਇੱਕ ਬਹੁਤ ਵੱਡਾ ਅਕਾਲ ਸੀ;</verse>
				<verse number="26">ਏਲੀਯਾਹ ਨੂੰ ਉਹਨਾਂ ਵਿੱਚੋਂ ਕਿਸੇ ਕੋਲ ਨਹੀਂ ਭੇਜਿਆ ਗਿਆ ਸੀ, ਪਰ ਉਸ ਵਿਧਵਾ ਕੋਲ ਜੋ ਸਿਦੋਨ ਪ੍ਰਦੇਸ਼ ਦੇ ਸਾਰਪਥ ਸ਼ਹਿਰ ਵਿੱਚ ਸੀ।</verse>
				<verse number="27">ਇਸੇ ਤਰ੍ਹਾਂ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੀਰੀਆ ਵਾਸੀ ਨਾਮਾਨ ਤੋਂ ਇਲਾਵਾ ਕਿਸੇ ਨੂੰ ਵੀ ਸ਼ੁੱਧ ਨਹੀਂ ਕੀਤਾ ਗਿਆ। ”</verse>
				<verse number="28">ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ।</verse>
				<verse number="29">ਉਹ ਖੜ੍ਹੇ ਹੋ ਗਏ ਅਤੇ ਯਿਸ਼ੂ ਨੂੰ ਨਗਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਹਨਾਂ ਨੂੰ ਉਸ ਪਹਾੜ ਦੀ ਟੀਸੀ ਤੇ ਲੈ ਗਏ ਜਿੱਥੇ ਉਹ ਨਗਰ ਬਣਿਆ ਹੋਇਆ ਸੀ, ਤਾਂ ਜੋ ਉਹਨਾਂ ਨੂੰ ਉੱਥੋਂ ਸੁੱਟ ਦਿੱਤਾ ਜਾਵੇ।</verse>
				<verse number="30">ਪਰ ਯਿਸ਼ੂ ਭੀੜ ਵਿੱਚੋਂ ਦੀ ਲੰਘ ਕੇ ਆਪਣੇ ਰਾਹ ਚਲੇ ਗਏ।</verse>
				<verse number="31">ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਵਿੱਚ ਗਏ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿੱਖੋਣ ਲੱਗਾ।</verse>
				<verse number="32">ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਹਨਾਂ ਦੇ ਸ਼ਬਦਾਂ ਵਿੱਚ ਅਧਿਕਾਰ ਸੀ।</verse>
				<verse number="33">ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖਕੇ ਬੋਲਿਆ, “ਇੱਥੋਂ ਚਲੇ ਜਾਓ!</verse>
				<verse number="34">ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!”</verse>
				<verse number="35">“ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਨੂੰ ਜ਼ਖਮੀ ਕੀਤੇ ਬਿਨਾਂ ਉਸ ਵਿੱਚੋਂ ਬਾਹਰ ਨਿਕਲ ਗਿਆ।</verse>
				<verse number="36">ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋ ਗਏ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦਿਆਂ ਹਨ!”</verse>
				<verse number="37">ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ।</verse>
				<verse number="38">ਪ੍ਰਾਰਥਨਾ ਸਥਾਨ ਛੱਡ ਕੇ ਯਿਸ਼ੂ ਸ਼ਿਮਓਨ ਦੇ ਘਰ ਚਲੇ ਗਏ। ਉੱਥੇ ਸ਼ਿਮਓਨ ਦੀ ਸੱਸ ਤੇਜ਼ ਬੁਖਾਰ ਤੋਂ ਦੁੱਖੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਉਸ ਨੂੰ ਚੰਗਾ ਕਰਨ ਲਈ ਬੇਨਤੀ ਕੀਤੀ।</verse>
				<verse number="39">ਯਿਸ਼ੂ ਉਸ ਕੋਲ ਗਏ ਅਤੇ ਬੁਖਾਰ ਨੂੰ ਝਿੜਕਿਆ, ਅਤੇ ਬੁਖਾਰ ਉਸ ਨੂੰ ਛੱਡ ਕੇ ਚੱਲਿਆ ਗਿਆ। ਉਹ ਝੱਟ ਖੜ੍ਹੀ ਹੋ ਗਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ।</verse>
				<verse number="40">ਸੂਰਜ ਡੁੱਬਣ ਵੇਲੇ, ਲੋਕ ਸਾਰੇ ਰੋਗੀਆਂ ਦੇ ਪੀੜਤਾਂ ਨੂੰ ਉਹ ਦੇ ਕੋਲ ਲਿਆਏ। ਯਿਸ਼ੂ ਨੇ ਹਰੇਕ ਉੱਤੇ ਹੱਥ ਰੱਖਿਆ ਅਤੇ ਉਹਨਾਂ ਨੂੰ ਚੰਗਾ ਕੀਤਾ।</verse>
				<verse number="41">ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲੀ ਕਿ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਸੀ।</verse>
				<verse number="42">ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ।</verse>
				<verse number="43">ਯਿਸ਼ੂ ਨੇ ਆਖਿਆ, “ਇਹ ਜ਼ਰੂਰੀ ਹੈ ਕਿ ਮੈਂ ਦੂਜੇ ਨਗਰਾਂ ਵਿੱਚ ਜਾਵਾਂ ਅਤੇ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਾ ਕਿਉਂਕਿ ਇਸ ਕਰਕੇ ਹੀ ਮੈ ਭੇਜਿਆ ਗਿਆ ਹਾਂ।”</verse>
				<verse number="44">ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ।</verse>
			</chapter>
			<chapter number="5">
				<verse number="1">ਇੱਕ ਦਿਨ ਯਿਸ਼ੂ ਗੰਨਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ ਤੇ ਉੱਥੇ ਇੱਕ ਵੱਡੀ ਭੀੜ ਨੇ ਉਹਨਾਂ ਨੂੰ ਪਰਮੇਸ਼ਵਰ ਦਾ ਬਚਨ ਸੁਣਨ ਲਈ ਘੇਰ ਲਿਆ।</verse>
				<verse number="2">ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਸਨ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ।</verse>
				<verse number="3">ਯਿਸ਼ੂ ਇੱਕ ਕਿਸ਼ਤੀ ਤੇ ਬੈਠ ਗਏ ਜੋ ਸ਼ਿਮਓਨ ਦੀ ਸੀ। ਉਹਨਾਂ ਨੇ ਸ਼ਿਮਓਨ ਨੂੰ ਕਿਹਾ ਕਿਸ਼ਤੀ ਨੂੰ ਕੰਢੇ ਤੋਂ ਥੋੜ੍ਹੀ ਦੂਰ ਲੈ ਚਲ, ਅਤੇ ਉਹ ਕਿਸ਼ਤੀ ਤੇ ਬੈਠ ਗਏ ਫਿਰ ਉਹਨਾਂ ਨੇ ਕਿਸ਼ਤੀ ਵਿੱਚੋਂ ਲੋਕਾਂ ਨੂੰ ਸਿਖੋਣਾ ਸ਼ੁਰੂ ਕਰ ਦਿੱਤਾ।</verse>
				<verse number="4">ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕੇ, ਤਾਂ ਉਹਨਾਂ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।”</verse>
				<verse number="5">ਸ਼ਿਮਓਨ ਨੇ ਉਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਹੀਂ ਫੜਿਆ, ਪਰ ਕਿਉਂਕਿ ਤੁਸੀਂ ਇਹ ਕਹਿ ਰਹੇ ਹੋ, ਮੈਂ ਜਾਲ ਸੁੱਟ ਦਿੰਦਾ ਹਾਂ।”</verse>
				<verse number="6">ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜਿਆ ਕਿ ਜਾਲ ਫਟਣੇ ਸ਼ੁਰੂ ਹੋ ਗਏ।</verse>
				<verse number="7">ਫਿਰ ਉਹਨਾਂ ਨੇ ਆਪਣੇ ਸਾਥਿਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਇਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।</verse>
				<verse number="8">ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲਗਾ, “ਮੇਰੇ ਤੋਂ ਦੂਰ ਰਹੋ, ਹੇ ਪ੍ਰਭੂ, ਮੈਂ ਇੱਕ ਪਾਪੀ ਮਨੁੱਖ ਹਾਂ।”</verse>
				<verse number="9">ਕਿਉਂਕਿ ਸ਼ਿਮਓਨ ਅਤੇ ਉਸਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।</verse>
				<verse number="10">ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।”</verse>
				<verse number="11">ਫਿਰ ਉਹ ਆਪਣੀਆਂ ਕਿਸ਼ਤੀਆਂ ਕੰਢੇ ਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।</verse>
				<verse number="12">ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ, ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ ਕੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”</verse>
				<verse number="13">ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਸ਼ੁੱਧ ਹੋ ਜਾ!” ਅਤੇ ਉਸੇ ਵੇਲੇ ਉਹ ਕੋੜ੍ਹ ਦੇ ਰੋਗ ਤੋਂ ਚੰਗਾ ਹੋ ਗਇਆ।</verse>
				<verse number="14">ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ। ”</verse>
				<verse number="15">ਫੇਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ।</verse>
				<verse number="16">ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਗੁੱਪਤ ਰੂਪ ਵਿੱਚ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ।</verse>
				<verse number="17">ਇੱਕ ਦਿਨ, ਜਦੋਂ ਯਿਸ਼ੂ ਸਿੱਖਿਆ ਦੇ ਰਹੇ ਸਨ, ਅਤੇ ਫ਼ਰੀਸੀ ਅਤੇ ਸ਼ਾਸਤਰੀ ਉੱਥੇ ਬੈਠੇ ਸਨ, ਜੋ ਕੀ ਗਲੀਲ ਅਤੇ ਯਹੂਦਿਯਾ ਪ੍ਰਦੇਸ਼ਾ ਅਤੇ ਯੇਰੂਸ਼ਲੇਮ ਦੇ ਨਗਰਾਂ ਤੋਂ ਆਏ ਸਨ। ਪਰਮੇਸ਼ਵਰ ਦੀ ਬੀਮਾਰਾ ਨੂੰ ਚੰਗਾ ਕਰਨ ਦੀ ਸਮਰੱਥ ਯਿਸ਼ੂ ਦੇ ਨਾਲ ਸੀ।</verse>
				<verse number="18">ਕੁਝ ਵਿਅਕਤੀ ਇੱਕ ਅਧਰੰਗੀ ਨੂੰ ਬਿਛੌਨੇ ਉੱਤੇ ਪਾ ਕੇ ਉੱਥੇ ਲਿਆਏ। ਇਹ ਲੋਕ ਰੋਗੀ ਨੂੰ ਯਿਸ਼ੂ ਦੇ ਸਾਹਮਣੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ।</verse>
				<verse number="19">ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਵਿਛੋਣੇ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।</verse>
				<verse number="20">ਉਹਨਾਂ ਦਾ ਵਿਸ਼ਵਾਸ ਦੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”</verse>
				<verse number="21">ਫ਼ਰੀਸੀ ਅਤੇ ਸ਼ਾਸਤਰੀ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਬਿਨ੍ਹਾਂ ਕੋਈ ਹੋਰ ਪਾਪ ਮਾਫ਼ ਕਰ ਸਕਦਾ ਹੈ?”</verse>
				<verse number="22">ਯਿਸ਼ੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?</verse>
				<verse number="23">ਕੀ ਇਹ ਗੱਲ ਕਹਿਣਾ ਸੌਖਾ ਹੈ ਕਿ, ‘ਜੋ ਤੇਰੇ ਪਾਪ ਮਾਫ਼ ਹੋਏ,’ ਜਾਂ ਇਹ ਆਖਣਾ, ‘ਉੱਠ ਅਤੇ ਤੁਰ’?</verse>
				<verse number="24">ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਵਿਛੋਣਾ ਅਤੇ ਆਪਣੇ ਘਰ ਚਲਾ ਜਾ।”</verse>
				<verse number="25">ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਬਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਘਰ ਚਲਾ ਗਿਆ।</verse>
				<verse number="26">ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦਾ ਸ਼ੁਕਰਾਨਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”</verse>
				<verse number="27">ਜਦੋਂ ਉਹ ਉੱਥੋਂ ਜਾ ਰਹੇ ਸਨ, ਤਾਂ ਉਹਨਾਂ ਦੀ ਨਜ਼ਰ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਉੱਤੇ ਪਈ। ਉਹ ਆਪਣੀ ਚੌਕੀ ਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆਓ! ਮੇਰੇ ਪਿੱਛੇ ਹੋ ਲੈ!”</verse>
				<verse number="28">ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ।</verse>
				<verse number="29">ਯਿਸ਼ੂ ਦੇ ਸਨਮਾਨ ਵਿੱਚ ਲੇਵੀ ਨੇ ਆਪਣੇ ਘਰ ਇੱਕ ਵੱਡੀ ਦਾਅਵਤ ਰੱਖੀ। ਵੱਡੀ ਗਿਣਤੀ ਵਿੱਚ ਚੁੰਗੀ ਲੈਣ ਵਾਲਿਆਂ ਤੋਂ ਇਲਾਵਾ ਬਹੁਤ ਸਾਰੇ ਹੋਰ ਲੋਕ ਵੀ ਉੱਥੇ ਇਕੱਠੇ ਹੋਏ ਸਨ।</verse>
				<verse number="30">ਪਰ ਇਹ ਵੇਖ ਕੇ, ਫ਼ਰੀਸੀਆਂ ਅਤੇ ਉਸ ਸਮੂਹ ਦੇ ਬਿਵਸਥਾ ਦੇ ਉਪਦੇਸ਼ਕਾਂ ਨੇ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”</verse>
				<verse number="31">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ;</verse>
				<verse number="32">ਮੈਂ ਧਰਤੀ ਉੱਤੇ ਧਰਮੀ ਲੋਕਾਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।”</verse>
				<verse number="33">ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯਿਸ਼ੂ ਨੂੰ ਕਿਹਾ, “ਯੋਹਨ ਦੇ ਚੇਲੇ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ। ਫ਼ਰੀਸੀਆਂ ਦੇ ਚੇਲੇ ਵੀ ਇਸੇ ਤਰ੍ਹਾਂ ਕਰਦੇ ਹਨ, ਪਰ ਤੁਹਾਡੇ ਚੇਲੇ ਖਾਂਦੇ-ਪੀਂਦੇ ਰਹਿੰਦੇ ਹਨ।”</verse>
				<verse number="34">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ?</verse>
				<verse number="35">ਪਰ ਉਹ ਸਮਾਂ ਆਵੇਗਾ ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।”</verse>
				<verse number="36">ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਈ ਜਾਂਦੀ। ਜੇ ਕੋਈ ਅਜਿਹਾ ਕਰਦਾ ਹੈ, ਤਾਂ ਕੱਪੜਾ ਤਾਂ ਖਰਾਬ ਹੁੰਦਾ ਹੀ ਹੈ, ਅਤੇ ਨਾਲ ਹੀ ਪੁਰਾਣੇ ਕੱਪੜੇ ਤੇ ਲੱਗੀ ਨਵੇਂ ਕੱਪੜੇ ਦੀ ਟਾਕੀ ਸੋਹਣੀ ਭੀ ਨਹੀਂ ਲੱਗਦੀ।</verse>
				<verse number="37">ਉਸੇ ਤਰ੍ਹਾਂ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਿਆ ਜਾਂਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ।</verse>
				<verse number="38">ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।</verse>
				<verse number="39">ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ”</verse>
			</chapter>
			<chapter number="6">
				<verse number="1">ਇੱਕ ਸਬਤ ਦੇ ਦਿਨ ਜਦੋਂ ਯਿਸ਼ੂ ਖੇਤ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ।</verse>
				<verse number="2">ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?”</verse>
				<verse number="3">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?</verse>
				<verse number="4">ਦਾਵੀਦ ਨੇ ਪਰਮੇਸ਼ਵਰ ਦੇ ਭਵਨ ਵਿੱਚ ਜਾ ਕੇ ਚੜ੍ਹਾਵੇ ਦੀ ਰੋਟੀ ਖਾਧੀ, ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਨਿਯਮ ਵਿਰੁੱਧ ਸੀ? ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ।”</verse>
				<verse number="5">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦਾ ਪ੍ਰਭੂ ਹੈ।”</verse>
				<verse number="6">ਇੱਕ ਹੋਰ ਸਬਤ ਦੇ ਦਿਨ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਸਿੱਖਿਆ ਦੇਣ ਲੱਗੇ। ਉੱਥੇ ਇੱਕ ਵਿਅਕਤੀ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।</verse>
				<verse number="7">ਕੁਝ ਫ਼ਰੀਸੀ ਅਤੇ ਸ਼ਾਸਤਰੀ ਇਸ ਮੌਕੇ ਦੀ ਉਡੀਕ ਵਿੱਚ ਸੀ ਕਿ ਯਿਸ਼ੂ ਸਬਤ ਦੇ ਦਿਨ ਇਸ ਵਿਅਕਤੀ ਨੂੰ ਚੰਗਾ ਕਰਨ ਅਤੇ ਉਹ ਉਹਨਾਂ ਤੇ ਇਲਜ਼ਾਮ ਲਾ ਸਕਣ।</verse>
				<verse number="8">ਯਿਸ਼ੂ ਜਾਣਦੇ ਸੀ ਕਿ ਉਹ ਕੀ ਸੋਚ ਰਹੇ ਹਨ। ਉਹਨਾਂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਉੱਠ! ਸਾਰਿਆਂ ਦੇ ਸਾਹਮਣੇ ਖੜ੍ਹਾ ਹੋ ਜਾ।” ਉਹ ਉੱਠਿਆ ਅਤੇ ਉੱਥੇ ਖੜ੍ਹਾ ਹੋ ਗਿਆ।</verse>
				<verse number="9">ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਨੂੰ ਇਹ ਦੱਸੋ, ਸਬਤ ਦੇ ਦਿਨ ਕੀ ਕਰਨਾ ਸਹੀ ਹੈ? ਚੰਗਾ ਜਾਂ ਬੁਰਾ? ਜਾਨ ਬਚਾਉਣਾ ਜਾਂ ਨਾਸ ਕਰਨਾ?”</verse>
				<verse number="10">ਉਹਨਾਂ ਸਾਰਿਆਂ ਵੱਲ ਵੇਖਦਿਆਂ, ਯਿਸ਼ੂ ਨੇ ਉਸ ਵਿਅਕਤੀ ਨੂੰ ਹੁਕਮ ਦਿੱਤਾ, “ਆਪਣਾ ਹੱਥ ਵਧਾ!” ਉਸ ਨੇ ਉਵੇਂ ਹੀ ਕੀਤਾ ਅਤੇ ਉਸਦਾ ਹੱਥ ਚੰਗਾ ਹੋ ਗਿਆ ਸੀ।</verse>
				<verse number="11">ਇਹ ਵੇਖ ਕੇ ਫ਼ਰੀਸੀ ਅਤੇ ਸ਼ਾਸਤਰੀ ਗੁੱਸੇ ਨਾਲ ਭੜਕ ਗਏ। ਉਹ ਆਪਸ ਵਿੱਚ ਵਿਚਾਰ ਕਰਨ ਲੱਗੇ ਕਿ ਯਿਸ਼ੂ ਨਾਲ ਕੀ ਕਰਨਾ ਹੈ।</verse>
				<verse number="12">ਇੱਕ ਦਿਨ ਯਿਸ਼ੂ ਪ੍ਰਾਰਥਨਾ ਕਰਨ ਲਈ ਪਹਾੜ ਤੇ ਚਲੇ ਗਏ ਅਤੇ ਸਾਰੀ ਰਾਤ ਪਰਮੇਸ਼ਵਰ ਅੱਗੇ ਉਹ ਪ੍ਰਾਰਥਨਾ ਕਰਦੇ ਰਹੇ।</verse>
				<verse number="13">ਜਦੋਂ ਸਵੇਰ ਹੋਈ ਉਹਨਾਂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਹਨਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਹਨਾਂ ਨੂੰ ਰਸੂਲ ਨਿਯੁਕਤ ਕੀਤਾ:</verse>
				<verse number="14">ਸ਼ਿਮਓਨ, (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ) ਅਤੇ ਉਸ ਦਾ ਭਰਾ ਆਂਦਰੇਯਾਸ, ਯਾਕੋਬ, ਯੋਹਨ, ਫਿਲਿੱਪਾਸ, ਬਾਰਥੋਲੋਮੇਯਾਸ,</verse>
				<verse number="15">ਮੱਤੀਯਾਹ, ਥੋਮਸ, ਯਾਕੋਬ, ਹਲਫੇਯਾਸ ਦਾ ਪੁੱਤਰ, ਰਾਸ਼ਟਰਵਾਦੀ ਸ਼ਿਮਓਨ,</verse>
				<verse number="16">ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।</verse>
				<verse number="17">ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰੀ ਕੰਡੇ ਤੋਂ,</verse>
				<verse number="18">ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਉੱਥੇ ਆਏ ਸਨ। ਜਿਨ੍ਹਾਂ ਨੂੰ ਦੁਸ਼ਟ ਆਤਮਾ ਚਿੰਭੜੀ ਸੀ ਉਹਨਾਂ ਨੂੰ ਯਿਸ਼ੂ ਨੇ ਅਜ਼ਾਦ ਕੀਤਾ।</verse>
				<verse number="19">ਹਰ ਕੋਈ ਉਹਨਾਂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਉਹਨਾਂ ਵਿੱਚੋਂ ਨਿਕਲ ਰਹੀ ਸ਼ਕਤੀ ਉਹਨਾਂ ਸਾਰਿਆਂ ਨੂੰ ਚੰਗਾ ਕਰ ਰਹੀ ਸੀ।</verse>
				<verse number="20">ਆਪਣੇ ਚੇਲਿਆਂ ਵੱਲ ਵੇਖਦਿਆਂ, ਯਿਸ਼ੂ ਨੇ ਕਿਹਾ: “ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਦਾ ਹੈ।</verse>
				<verse number="21">ਮੁਬਾਰਕ ਹਨ ਉਹ ਜੋ ਭੁੱਖੇ ਹਨ, ਕਿਉਂਕਿ ਤੁਸੀਂ ਸੰਤੁਸ਼ਟ ਕੀਤੇ ਜਾਵੋਗੇ। ਮੁਬਾਰਕ ਹੋ ਤੁਸੀਂ ਜੋ ਹੁਣ ਰੋ ਰਹੇ ਹੋ, ਕਿਉਂਕਿ ਤੁਸੀਂ ਹੱਸੋਗੇ।</verse>
				<verse number="22">ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਨਫ਼ਰਤ ਕਰਦੇ ਹਨ, ਤੁਹਾਨੂੰ ਬਾਹਰ ਕੱਢਦੇ ਅਤੇ ਤੁਹਾਨੂੰ ਬੇਇੱਜ਼ਤ ਕਰਨ, ਤੁਹਾਡੇ ਨਾਮ ਨੂੰ ਮਨੁੱਖ ਦੇ ਪੁੱਤਰ ਦੇ ਕਾਰਨ ਬੁਰਾ ਕਰਾਰ ਕਰਦੇ ਹਨ।</verse>
				<verse number="23">“ਉਸ ਦਿਨ ਜਦੋਂ ਇਹ ਹੋਵੇ ਜਸ਼ਨ ਮਨਾਉ ਅਤੇ ਖੁਸ਼ੀ ਵਿੱਚ ਕੁੱਦੋ ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ। ਉਹਨਾਂ ਦੇ ਪੁਰਖਿਆਂ ਨੇ ਵੀ ਨਬੀਆਂ ਨੂੰ ਇਸੇ ਤਰ੍ਹਾਂ ਸਤਾਇਆ ਸੀ।</verse>
				<verse number="24">“ਲਾਹਨਤ ਹੈ ਤੁਹਾਡੇ ਤੇ ਜੇ ਤੁਸੀਂ ਅਮੀਰ ਹੋ, ਤੁਸੀਂ ਆਪਣੀ ਸਾਰੇ ਸੁੱਖ ਭੋਗ ਚੁੱਕੇ।</verse>
				<verse number="25">ਲਾਹਨਤ ਹੈ ਤੁਹਾਡੇ ਤੇ ਜੋ ਰਜਾਏ ਗਏ ਹੋ, ਕਿਉਂਕਿ ਤੁਸੀਂ ਭੁੱਖੇ ਰਹੋਗੇ। ਲਾਹਨਤ ਹੈ ਤੁਹਾਡੇ ਤੇ ਜੋ ਤੁਸੀਂ ਇਸ ਸਮੇਂ ਹੱਸ ਰਹੇ ਹੋ, ਕਿਉਂਕਿ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।</verse>
				<verse number="26">ਲਾਹਨਤ ਹੈ ਤੁਹਾਡੇ ਤੇ ਜਦੋਂ ਸਾਰੇ ਲੋਕ ਤੁਹਾਡੀ ਪ੍ਰਸ਼ੰਸਾ ਕਰਦੇ ਹਨ, ਕਿਉਂਕਿ ਉਹਨਾਂ ਦੇ ਪੁਰਖੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕਰਦੇ ਸਨ।</verse>
				<verse number="27">“ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ।</verse>
				<verse number="28">ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।</verse>
				<verse number="29">ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡੀ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ।</verse>
				<verse number="30">ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।</verse>
				<verse number="31">ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਦੂਜਿਆਂ ਨਾਲ ਉਵੇਂ ਦਾ ਹੀ ਵਰਤਾਓ ਕਰੋ।</verse>
				<verse number="32">“ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸ ਦਾ ਕੀ ਫ਼ਾਇਦਾ? ਕਿਉਂਕਿ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।</verse>
				<verse number="33">ਇਸੇ ਤਰ੍ਹਾਂ, ਜੇ ਤੁਸੀਂ ਉਹਨਾਂ ਦਾ ਭਲਾ ਕਰਦੇ ਹੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।</verse>
				<verse number="34">ਅਤੇ ਜੇ ਤੁਸੀਂ ਉਹਨਾਂ ਨੂੰ ਹੀ ਉਧਾਰ ਦਿੰਦੇ ਹੋ ਜਿਨ੍ਹਾਂ ਤੋਂ ਪੈਸੇ ਵਾਪਸ ਮਿਲਣ ਦੀ ਉਮੀਦ ਹੋਵੇ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਪਾਪੀ ਵੀ ਇਸੇ ਤਰ੍ਹਾਂ ਕਰਦੇ ਹਨ, ਇਸ ਉਮੀਦ ਵਿੱਚ ਕਿ ਉਹਨਾਂ ਦੇ ਸਾਰੇ ਪੈਸੇ ਉਹਨਾਂ ਨੂੰ ਵਾਪਸ ਮਿਲ ਜਾਣਗੇ।</verse>
				<verse number="35">ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ, ਉਹਨਾਂ ਨਾਲ ਭਲਾ ਕਰੋ ਅਤੇ ਉਹਨਾਂ ਤੋਂ ਵਾਪਸ ਲੈਣ ਦੀ ਉਮੀਦ ਬਿਨਾਂ ਉਹਨਾਂ ਨੂੰ ਉਧਾਰ ਦੇਓ। ਫੇਰ ਤੁਹਾਡਾ ਇਨਾਮ ਬਹੁਤ ਵੱਡਾ ਹੋਵੇਗਾ ਅਤੇ ਤੁਸੀਂ ਉਸ ਅੱਤ ਮਹਾਨ ਪਰਮੇਸ਼ਵਰ ਦੀ ਸੰਤਾਨ ਠਹਿਰਾਈ ਜਾਓ ਕਿਉਂਕਿ ਉਹ ਉਹਨਾਂ ਲਈ ਵੀ ਦਿਆਲੂ ਹੈ, ਜੋ ਨਾਸ਼ੁਕਰੇ ਅਤੇ ਬੁਰੇ ਹਨ।</verse>
				<verse number="36">ਦਿਆਲੂ ਬਣੋ, ਜਿਵੇਂ ਤੁਹਾਡਾ ਪਿਤਾ ਪਰਮੇਸ਼ਵਰ ਦਿਆਲੂ ਹੈ।</verse>
				<verse number="37">“ਕਿਸੇ ਦਾ ਨਿਆਂ ਨਾ ਕਰੋ ਅਤੇ ਤੁਹਾਡਾ ਵੀ ਨਿਆਂ ਨਾ ਕੀਤਾ ਜਾਵੇਗਾ। ਕਿਸੇ ਤੇ ਦੋਸ਼ ਨਾ ਲਾਓ, ਤੁਹਾਡੇ ਤੇ ਵੀ ਦੋਸ਼ ਨਹੀਂ ਲਾਇਆ ਜਾਵੇਗਾ। ਮਾਫ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।</verse>
				<verse number="38">ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਚੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।”</verse>
				<verse number="39">ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਕਿ ਇੱਕ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਦਿੱਖਾ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?</verse>
				<verse number="40">ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ ਪਰ ਹਰ ਕੋਈ ਜਿਸ ਨੇ ਸਿੱਖਿਆ ਪੂਰੀ ਕਰ ਲਈ ਹੈ ਉਹ ਉਸ ਦੇ ਅਧਿਆਪਕ ਵਰਗਾ ਹੋਵੇਗਾ।</verse>
				<verse number="41">“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕਣ ਵੱਲ ਤਾਂ ਵੇਖਦਾ ਹੈ ਪਰ ਆਪਣੀ ਅੱਖ ਵਿੱਚਲੇ ਸ਼ਤੀਰ ਵੱਲ ਤਾਂ ਧਿਆਨ ਨਹੀਂ ਦਿੰਦਾ?</verse>
				<verse number="42">ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ ਤੂੰ ਦੇਖ ਨਹੀਂ ਪਾਉਂਦਾ? ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।</verse>
				<verse number="43">“ਕੋਈ ਵੀ ਚੰਗਾ ਰੁੱਖ ਮਾੜਾ ਫਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਚੰਗਾ ਫਲ ਦਿੰਦਾ ਹੈ।</verse>
				<verse number="44">ਹਰ ਰੁੱਖ ਆਪਣੇ ਫਲਾਂ ਦੁਆਰਾ ਪਛਾਣਿਆ ਜਾਂਦਾ ਹੈ। ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਨਹੀਂ ਕਰਦੇ।</verse>
				<verse number="45">ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ, ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ; ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।</verse>
				<verse number="46">“ਜਦੋਂ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੈਨੂੰ, ‘ਪ੍ਰਭੂ, ਪ੍ਰਭੂ,’ ਕਿਉਂ ਕਹਿੰਦੇ ਹੋ?</verse>
				<verse number="47">ਜਿਵੇਂ ਕਿ ਹਰ ਕੋਈ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਸ਼ਬਦਾਂ ਨੂੰ ਸੁਣਦਾ ਹੈ ਅਤੇ ਉਹਨਾਂ ਤੇ ਅਮਲ ਕਰਦਾ ਹੈ, ਮੈਂ ਤੁਹਾਨੂੰ ਦਿਖਾਵਾਂਗਾ ਕਿ ਉਹ ਕਿਸ ਤਰ੍ਹਾਂ ਦੇ ਹਨ:</verse>
				<verse number="48">ਉਹ ਉਸ ਆਦਮੀ ਦੀ ਤਰ੍ਹਾਂ ਹਨ ਜੋ ਘਰ ਬਣਾ ਰਿਹਾ ਹੈ, ਜਿਸਨੇ ਡੂੰਘੀ ਖੁਦਾਈ ਕੀਤੀ ਅਤੇ ਚੱਟਾਨ ਤੇ ਨੀਂਹ ਰੱਖੀ। ਜਦੋਂ ਹੜ੍ਹ ਆਇਆ ਤਾਂ ਉਸ ਘਰ ਨੂੰ ਟੱਕਰ ਮਾਰੀ ਪਰ ਉਸ ਨੂੰ ਹਿਲਾ ਨਾ ਸਕਿਆ ਕਿਉਂਕਿ ਉਹ ਘਰ ਮਜ਼ਬੂਤ ਸੀ।</verse>
				<verse number="49">ਪਰ ਉਹ ਵਿਅਕਤੀ ਜੋ ਮੇਰਾ ਬਚਨ ਸੁਣਦਾ ਹੈ ਅਤੇ ਇਸ ਦੀ ਪਾਲਣਾ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜਿਸਨੇ ਜ਼ਮੀਨ ਉੱਤੇ ਬਿਨਾਂ ਨੀਂਹ ਤੋਂ ਘਰ ਬਣਾਇਆ ਅਤੇ ਜਦੋਂ ਹੜ੍ਹ ਆਇਆ, ਉਹ ਘਰ ਡਿੱਗ ਗਿਆ ਅਤੇ ਨਾਸ ਹੋ ਗਿਆ।”</verse>
			</chapter>
			<chapter number="7">
				<verse number="1">ਲੋਕਾਂ ਨੂੰ ਇਹ ਗੱਲਾਂ ਸਿੱਖੋਣ ਤੋਂ ਬਾਅਦ, ਯਿਸ਼ੂ ਕਫ਼ਰਨਹੂਮ ਸ਼ਹਿਰ ਨੂੰ ਵਾਪਸ ਚਲੇ ਗਏ।</verse>
				<verse number="2">ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰ ਸੀ ਅਤੇ ਮਰਨ ਵਾਲਾ ਸੀ।</verse>
				<verse number="3">ਜਦੋਂ ਸੈਨਾ ਅਧਿਕਾਰੀ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ।</verse>
				<verse number="4">ਉਹਨਾਂ ਨੇ ਯਿਸ਼ੂ ਕੋਲ ਆ ਕੇ ਬੇਨਤੀ ਕੀਤੀ, “ਇਹ ਆਦਮੀ ਤੁਹਾਡੇ ਰਹਿਮ ਦਾ ਹੱਕਦਾਰ ਹੈ</verse>
				<verse number="5">ਕਿਉਂਕਿ ਉਹ ਸਾਡੇ ਦੇਸ਼ ਨੂੰ ਪਿਆਰ ਕਰਦਾ ਹੈ ਅਤੇ ਉਸਨੇ ਸਾਡੇ ਲਈ ਪ੍ਰਾਰਥਨਾ ਸਥਾਨ ਵੀ ਬਣਾਇਆ ਹੈ।”</verse>
				<verse number="6">ਤਾਂ ਯਿਸ਼ੂ ਉਹਨਾਂ ਦੇ ਨਾਲ ਚਲੇ ਗਏ। ਯਿਸ਼ੂ ਉਸ ਦੇ ਘਰ ਦੇ ਨੇੜੇ ਪਹੁੰਚੇ ਹੀ ਸੀ ਕਿ ਸੂਬੇਦਾਰ ਨੇ ਆਪਣੇ ਦੋਸਤਾਂ ਰਾਹੀਂ ਉਸ ਨੂੰ ਸੁਨੇਹਾ ਭੇਜਿਆ, “ਹੇ ਪ੍ਰਭੂ ਜੀ! ਖੇਚਲ ਨਾ ਕਰੋ। ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ।</verse>
				<verse number="7">ਇਸ ਲਈ ਮੈਂ ਆਪਣੇ ਆਪ ਨੂੰ ਤੁਹਾਡੇ ਕੋਲ ਆਉਣ ਦੇ ਯੋਗ ਨਹੀਂ ਸਮਝਿਆ। ਪਰ ਇਕੱਲਾ ਬਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ।</verse>
				<verse number="8">ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ!’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।”</verse>
				<verse number="9">ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!”</verse>
				<verse number="10">ਜਿਨ੍ਹਾਂ ਨੂੰ ਸੈਨਾ ਅਧਿਕਾਰੀ ਨੇ ਯਿਸ਼ੂ ਕੋਲ ਭੇਜਿਆ ਸੀ, ਜਦੋਂ ਉਹ ਵਾਪਿਸ ਘਰ ਗਏ ਤਾਂ ਉਹਨਾਂ ਨੇ ਵੇਖਿਆ ਕਿ ਨੌਕਰ ਪੂਰੀ ਤਰ੍ਹਾਂ ਚੰਗਾ ਹੋ ਗਿਆ ਸੀ।</verse>
				<verse number="11">ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ।</verse>
				<verse number="12">ਜਿਵੇਂ ਹੀ ਉਹ ਉਸ ਪਿੰਡ ਦੇ ਗੇਟ ਤੇ ਪਹੁੰਚੇ, ਤਾਂ ਇੱਕ ਮੁਰਦਾ ਆਦਮੀ ਨੂੰ ਲਜਾਇਆ ਜਾ ਰਿਹਾ ਸੀ। ਉਹ ਜਵਾਨ ਜਿਹੜਾ ਮਰ ਗਿਆ ਸੀ, ਇੱਕ ਵਿਧਵਾ ਦਾ ਇੱਕਲੌਤਾ ਪੁੱਤਰ ਸੀ ਅਤੇ ਪਿੰਡ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸੀ।</verse>
				<verse number="13">ਉਸ ਨੂੰ ਵੇਖ ਕੇ ਯਿਸ਼ੂ ਦਾ ਦਿਲ ਤਰਸ ਨਾਲ ਭਰ ਗਿਆ। ਉਹਨਾਂ ਨੇ ਉਸ ਨੂੰ ਕਿਹਾ, “ਰੋ ਨਾ!”</verse>
				<verse number="14">ਫਿਰ ਉਹਨਾਂ ਨੇ ਜਾ ਕੇ ਅਰਥੀ ਨੂੰ ਛੋਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਨੌਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!”</verse>
				<verse number="15">ਉਹ ਮੁਰਦਾ ਆਦਮੀ ਉੱਠ ਕੇ ਬੈਠ ਗਿਆ ਅਤੇ ਗੱਲਾਂ ਕਰਨ ਲੱਗ ਪਿਆ। ਯਿਸ਼ੂ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।</verse>
				<verse number="16">ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿੱਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।”</verse>
				<verse number="17">ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ।</verse>
				<verse number="18">ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰਿਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,</verse>
				<verse number="19">ਉਸ ਨੇ ਉਹਨਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”</verse>
				<verse number="20">ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ”</verse>
				<verse number="21">ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਹਨਾਂ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਵੀ ਅੱਖਾਂ ਦੀ ਰੋਸ਼ਨੀ ਵਾਪਸ ਦਿੱਤੀ।</verse>
				<verse number="22">ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।</verse>
				<verse number="23">ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”</verse>
				<verse number="24">ਯੋਹਨ ਦੇ ਚੇਲਿਆਂ ਦੇ ਚਲੇ ਜਾਣ ਤੋਂ ਬਾਅਦ, ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?</verse>
				<verse number="25">ਜੇ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜਿਸ ਨੇ ਮਖ਼ਮਲੀ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।</verse>
				<verse number="26">ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।</verse>
				<verse number="27">ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ।’</verse>
				<verse number="28">ਸੱਚਾਈ ਇਹ ਹੈ ਕਿ ਹੁਣ ਤੱਕ ਜਿੰਨ੍ਹੇ ਵੀ ਮਨੁੱਖ ਆਏ ਉਹਨਾਂ ਵਿੱਚੋਂ ਕੋਈ ਵੀ ਯੋਹਨ ਤੋਂ ਵੱਡਾ ਨਹੀਂ ਹੈ। ਫਿਰ ਵੀ, ਜਿਹੜਾ ਪਰਮੇਸ਼ਵਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੋਹਨ ਨਾਲੋਂ ਵੱਡਾ ਹੈ।”</verse>
				<verse number="29">ਜਦੋਂ ਉਹਨਾਂ ਲੋਕਾਂ ਨੇ, ਇੱਥੋ ਤੱਕ ਕਿ ਚੁੰਗੀ ਲੈਣ ਵਾਲਿਆਂ ਨੇ ਵੀ ਯਿਸ਼ੂ ਦੇ ਬਚਨਾਂ ਨੂੰ ਸੁਣਿਆ, ਤਾਂ ਉਹਨਾਂ ਨੇ ਸਵੀਕਾਰ ਕੀਤਾ ਕਿ ਪਰਮੇਸ਼ਵਰ ਦਾ ਰਾਹ ਸਹੀ ਹੈ, ਕਿਉਂਕਿ ਉਹਨਾਂ ਨੇ ਯੋਹਨ ਦੁਆਰਾ ਬਪਤਿਸਮਾ ਲਿਆ ਸੀ।</verse>
				<verse number="30">ਪਰ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯੋਹਨ ਤੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ਵਰ ਦੀ ਯੋਜਨਾ ਨੂੰ ਰੱਦ ਕਰ ਦਿੱਤਾ।</verse>
				<verse number="31">ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾ?</verse>
				<verse number="32">ਇਹ ਬਜ਼ਾਰ ਵਿੱਚ ਬੈਠੇ ਉਹਨਾਂ ਬੱਚਿਆਂ ਵਰਗੇ ਹਨ, ਜੋ ਇੱਕ-ਦੂਜੇ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ: “ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ, ਅਸੀਂ ਤੁਹਾਡੇ ਲਈ ਦੁੱਖ ਦੇ ਗੀਤ ਗਾਏ, ਪਰ ਤੁਸੀਂ ਰੋਏ ਨਹੀਂ।’</verse>
				<verse number="33">ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਇਸੇ ਲਈ ਤੁਸੀਂ ਐਲਾਨ ਕੀਤਾ ਕੀ, ‘ਉਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹਨ।’</verse>
				<verse number="34">ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’</verse>
				<verse number="35">ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।”</verse>
				<verse number="36">ਇੱਕ ਫ਼ਰੀਸੀ ਨੇ ਯਿਸ਼ੂ ਨੂੰ ਆਪਣੇ ਨਾਲ ਖਾਣੇ ਤੇ ਬੁਲਾਇਆ, ਯਿਸ਼ੂ ਨੇ ਸੱਦਾ ਸਵੀਕਾਰ ਕੀਤਾ ਅਤੇ ਉਸਦੇ ਘਰ ਗਏ ਅਤੇ ਖਾਣਾ ਖਾਣ ਬੈਠ ਗਏ।</verse>
				<verse number="37">ਉਸ ਨਗਰ ਵਿੱਚ ਇੱਕ ਔਰਤ ਸੀ ਜੋ ਪਾਪ ਭਰੀ ਜ਼ਿੰਦਗੀ ਜਿਓ ਰਹੀ ਸੀ। ਜਦੋਂ ਉਸਨੇ ਸੁਣਿਆ ਕਿ ਯਿਸ਼ੂ ਫ਼ਰੀਸੀ ਦੇ ਘਰ ਖਾਣਾ ਖਾ ਰਹੇ ਹਨ, ਤਾਂ ਉਹ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲੈ ਕੇ ਉੱਥੇ ਆਈ।</verse>
				<verse number="38">ਫਿਰ ਉਹ ਯਿਸ਼ੂ ਦੇ ਚਰਨਾਂ ਕੋਲ ਗੋਡੇ ਟੇਕ ਕੇ ਰੋਣ ਲੱਗੀ। ਉਸ ਦੇ ਹੰਝੂਆਂ ਨਾਲ ਪ੍ਰਭੂ ਦੇ ਪੈਰ ਗਿੱਲੇ ਹੋ ਗਏ। ਫਿਰ ਉਸ ਨੇ ਆਪਣੇ ਵਾਲਾਂ ਨਾਲ ਪ੍ਰਭੂ ਦੇ ਪੈਰ ਪੂੰਝੇ, ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਉਸ ਦੇ ਪੈਰਾਂ ਉੱਤੇ ਡੋਲ੍ਹਿਆ।</verse>
				<verse number="39">ਜਦੋਂ ਉਸ ਫ਼ਰੀਸੀ ਨੇ, ਜਿਸ ਨੇ ਯਿਸ਼ੂ ਨੂੰ ਬੁਲਾਇਆ ਸੀ, ਇਹ ਦੇਖਿਆ ਤਾਂ ਉਹ ਆਪਣੇ ਮਨ ਵਿੱਚ ਸੋਚਣ ਲੱਗਿਆ, “ਜੇ ਇਹ ਮਨੁੱਖ ਸੱਚ-ਮੁੱਚ ਇੱਕ ਨਬੀ ਹੁੰਦਾ, ਤਾਂ ਉਹ ਜਾਣ ਜਾਂਦਾ ਕਿ ਇਹ ਔਰਤ ਕੌਣ ਹੈ ਜੋ ਉਸਨੂੰ ਛੋਹ ਰਹੀ ਹੈ; ਉਹ ਇੱਕ ਪਾਪੀ ਔਰਤ ਹੈ!”</verse>
				<verse number="40">ਯਿਸ਼ੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਿਮਓਨ, ਮੈਂ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹਾਂ।” “ਮੈਨੂੰ ਦੱਸੋ, ਗੁਰੂ ਜੀ,” ਉਸਨੇ ਕਿਹਾ।</verse>
				<verse number="41">ਫਿਰ ਯਿਸ਼ੂ ਨੇ ਉਸ ਨੂੰ ਇਹ ਦ੍ਰਿਸ਼ਟਾਂਤ ਸੁਣਾਈ: “ਇੱਕ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਪੰਜ ਸੌ ਦੀਨਾਰ ਦਾ ਅਤੇ ਦੂਸਰਾ ਪੰਜਾਹ ਦੀਨਾਰ ਦਾ।</verse>
				<verse number="42">ਪਰ ਉਹ ਦੋਨੇ ਹੀ ਕਰਜ਼ਾ ਮੋੜਨ ਵਿੱਚ ਅਸਮਰਥ ਸਨ, ਇਸ ਲਈ ਸ਼ਾਹੂਕਾਰ ਦੇ ਕਰਜ਼ ਨੂੰ ਮਾਫ਼ ਕਰ ਦਿੱਤਾ। ਮੈਨੂੰ ਦੱਸੋ, ਦੋਹਾਂ ਵਿੱਚੋਂ ਕੌਣ ਉਸ ਸ਼ਾਹੂਕਾਰ ਨੂੰ ਜ਼ਿਆਦਾ ਪਿਆਰ ਕਰੇਗਾ?”</verse>
				<verse number="43">ਸ਼ਿਮਓਨ ਨੇ ਉੱਤਰ ਦਿੱਤਾ, “ਮੇਰੇ ਵਿਚਾਰ ਵਿੱਚ, ਉਹ ਜਿਸ ਦੀ ਵੱਡੀ ਰਕਮ ਮਾਫ਼ ਕੀਤੀ ਗਈ ਹੈ।” “ਤੁਸੀਂ ਠੀਕ ਕਿਹਾ ਹੈ,” ਯਿਸ਼ੂ ਨੇ ਕਿਹਾ।</verse>
				<verse number="44">ਤਦ ਉਹ ਔਰਤ ਵੱਲ ਮੁੜੇ ਅਤੇ ਸ਼ਿਮਓਨ ਨੂੰ ਕਿਹਾ, “ਕੀ ਤੁਸੀਂ ਇਸ ਔਰਤ ਨੂੰ ਵੇਖ ਰਹੇ ਹੋ? ਮੈਂ ਤੁਹਾਡੇ ਘਰ ਆਇਆ। ਤੁਸੀਂ ਮੈਨੂੰ ਮੇਰੇ ਪੈਰ ਧੋਣ ਲਈ ਕੋਈ ਪਾਣੀ ਨਹੀਂ ਦਿੱਤਾ ਪਰ ਇਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਹਨਾਂ ਨੂੰ ਪੂੰਝਿਆ।</verse>
				<verse number="45">ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ।</verse>
				<verse number="46">ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ।</verse>
				<verse number="47">ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।”</verse>
				<verse number="48">ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”</verse>
				<verse number="49">ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?”</verse>
				<verse number="50">ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਵਿੱਚ ਵਿਦਾ ਹੋਵੋ।”</verse>
			</chapter>
			<chapter number="8">
				<verse number="1">ਇਸ ਤੋਂ ਥੋੜ੍ਹੀ ਦੇਰ ਬਾਅਦ ਯਿਸ਼ੂ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਵੱਖ-ਵੱਖ ਨਗਰਾਂ ਅਤੇ ਪਿੰਡਾਂ ਵਿੱਚ ਜਾਣ ਲੱਗੇ। ਬਾਰ੍ਹਾਂ ਚੇਲੇ ਉਹਨਾਂ ਦੇ ਨਾਲ ਸਨ।</verse>
				<verse number="2">ਅਤੇ ਕੁਝ ਔਰਤਾਂ ਵੀ ਉਹਨਾਂ ਦੇ ਨਾਲ ਸਨ, ਜਿਹੜੀਆਂ ਦੁਸ਼ਟ ਆਤਮਾ ਅਤੇ ਬਿਮਾਰੀਆਂ ਤੋਂ ਚੰਗੀਆਂ ਹੋ ਚੁੱਕੀਆਂ ਸਨ: ਮਰਿਯਮ (ਜਿਸ ਨੂੰ ਮਗਦਲਾ ਵਾਸੀ ਕਿਹਾ ਜਾਂਦਾ ਸੀ) ਜਿਸ ਵਿੱਚੋਂ ਸੱਤ ਦੁਸ਼ਟ ਆਤਮਾ ਬਾਹਰ ਕੱਢੇ ਸਨ।</verse>
				<verse number="3">ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।</verse>
				<verse number="4">ਜਦੋਂ ਵੱਖ-ਵੱਖ ਨਗਰਾਂ ਵਿੱਚੋਂ ਇੱਕ ਵੱਡੀ ਭੀੜ ਵਿੱਚ ਲੋਕ ਇਕੱਠੇ ਹੋ ਕੇ ਯਿਸ਼ੂ ਦੇ ਕੋਲ ਆ ਰਹੇ ਸਨ, ਤਾਂ ਯਿਸ਼ੂ ਨੇ ਇਸ ਦ੍ਰਿਸ਼ਟਾਂਤ ਰਾਹੀਂ ਉਹਨਾਂ ਨੂੰ ਸਿੱਖਿਆ ਦਿੱਤੀ:</verse>
				<verse number="5">“ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ, ਉਹ ਪੈਰਾਂ ਹੇਠ ਮਿੱਧਿਆ ਗਿਆ, ਅਤੇ ਅਕਾਸ਼ ਦੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆਂ।</verse>
				<verse number="6">ਕੁਝ ਪਥਰੀਲੀ ਜ਼ਮੀਨ ਤੇ ਡਿੱਗ ਪਿਆ, ਅਤੇ ਜਦੋਂ ਉਹ ਉੱਗਿਆ ਤਾਂ ਨਮੀ ਨਾ ਹੋਣ ਦੇ ਕਾਰਨ ਸੁੱਕ ਗਿਆ।</verse>
				<verse number="7">ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗ ਪਿਆ ਅਤੇ ਝਾੜੀਆਂ ਨੇ ਵੱਧ ਕੇ ਉਸ ਨੂੰ ਦੱਬ ਲਿਆ।</verse>
				<verse number="8">ਅਤੇ ਕੁਝ ਬੀਜ ਚੰਗੀ ਧਰਤੀ ਉੱਤੇ ਡਿੱਗ ਪਿਆ, ਉਹ ਉੱਗਿਆ ਅਤੇ ਜੋ ਬੀਜਿਆ ਗਿਆ ਸੀ ਉਸ ਨਾਲੋਂ ਸੌ ਗੁਣਾ ਵੱਧ ਫਲ ਲਿਆਇਆ।” ਜਦੋਂ ਯਿਸ਼ੂ ਇਹ ਦ੍ਰਿਸ਼ਟਾਂਤ ਸੁਣਾ ਚੁੱਕੇ ਤਾਂ ਉਹਨਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜਿਸ ਦੇ ਕੰਨ ਹੋਣ ਉਹ ਸੁਣੇ।”</verse>
				<verse number="9">ਉਸ ਦੇ ਚੇਲਿਆਂ ਉਸ ਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?”</verse>
				<verse number="10">ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਮੈਂ ਹੋਰਾਂ ਲੋਕਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਤਾਂ ਜੋ, “ ‘ਉਹ ਦੇਖਦਿਆਂ ਹੋਇਆ ਵੀ ਨਾ ਦੇਖਣ; ਅਤੇ ਸੁਣਦਿਆਂ ਹੋਇਆ ਵੀ ਨਾ ਸਮਝਣ।’</verse>
				<verse number="11">“ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ: ਬੀਜ ਪਰਮੇਸ਼ਵਰ ਦਾ ਬਚਨ ਹੈ।</verse>
				<verse number="12">ਸੜਕ ਦੇ ਕਿਨਾਰੇ ਦੀ ਜ਼ਮੀਨ ਉਹ ਲੋਕ ਹਨ, ਜੋ ਬਚਨ ਨੂੰ ਸੁਣਦੇ ਤਾਂ ਹਨ ਪਰ ਦੁਸ਼ਟ ਆਉਂਦਾ ਹੈ ਅਤੇ ਉਹਨਾਂ ਦੇ ਦਿਲ ਵਿੱਚੋਂ ਬਚਨ ਨੂੰ ਕੱਢ ਕੇ ਲੈ ਜਾਂਦਾ ਹੈ ਤਾਂ ਕਿ ਉਹ ਵਿਸ਼ਵਾਸ ਨਾ ਕਰਨ ਅਤੇ ਬਚਾਏ ਨਾ ਜਾਣ।</verse>
				<verse number="13">ਪਥਰੀਲੀ ਜ਼ਮੀਨ ਦਾ ਬੀਜ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਬਚਨ ਨੂੰ ਸੁਣਦੇ ਹਨ ਅਤੇ ਖੁਸ਼ੀ ਨਾਲ ਬਚਨ ਨੂੰ ਮੰਨਦੇ ਹਨ ਪਰ ਉਹਨਾਂ ਦੀਆਂ ਜੜ੍ਹਾਂ ਡੂੰਘੀਆਂ ਨਾ ਹੋਣ ਕਰਕੇ ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਉਹ ਪਰਖੇ ਜਾਂਦੇ ਹਨ ਤਾਂ ਉਹ ਉਸ ਵਿਸ਼ਵਾਸ ਤੋਂ ਦੂਰ ਹੋ ਜਾਂਦੇ ਹਨ।</verse>
				<verse number="14">ਉਹ ਬੀਜ ਜਿਹੜਾ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਉਹ ਲੋਕ ਹਨ, ਜੋ ਬਚਨ ਸੁਣਦੇ ਹਨ ਪਰ ਸੰਸਾਰ ਦੀਆਂ ਚਿੰਤਾਵਾਂ, ਧਨ-ਦੌਲਤ ਅਤੇ ਖ਼ੁਸ਼ੀਆਂ ਬਚਨ ਨੂੰ ਦੱਬ ਲੈਦੀਆਂ ਹਨ ਅਤੇ ਉਹਨਾਂ ਦਾ ਫਲ ਕਦੇ ਨਹੀਂ ਪੱਕਦਾ ਹੈ।</verse>
				<verse number="15">ਉਹ ਬੀਜ ਜੋ ਚੰਗੀ ਧਰਤੀ ਉੱਤੇ ਡਿੱਗਿਆ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਚੰਗੇ ਅਤੇ ਨੇਕ ਦਿਲ ਨਾਲ ਬਚਨ ਨੂੰ ਸੁਣਦੇ ਹਨ ਅਤੇ ਉਸ ਵਿੱਚ ਬਣੇ ਰਹਿੰਦੇ ਹਨ ਅਤੇ ਲਗਾਤਾਰ ਫਲ ਲੈ ਕੇ ਆਉਂਦੇ ਹਨ।</verse>
				<verse number="16">“ਕੋਈ ਵੀ ਦੀਵੇ ਨੂੰ ਜਗਾਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।</verse>
				<verse number="17">ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕੋਈ ਭੇਤ ਨਹੀਂ ਜੋ ਖੋਲ੍ਹਿਆਂ ਨਹੀਂ ਜਾਵੇਗਾ ਅਤੇ ਸਭ ਦੇ ਸਾਹਮਣੇ ਨਹੀਂ ਲਿਆਂਦਾ ਜਾਵੇਗਾ।</verse>
				<verse number="18">ਇਸ ਲਈ ਧਿਆਨ ਨਾਲ ਸੋਚੋ ਕਿ ਤੁਸੀਂ ਕਿਵੇਂ ਸੁਣਦੇ ਹੋ। ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਜਿਸ ਕੋਲ ਨਹੀਂ ਹੈ ਉਸ ਕੋਲੋ ਉਹ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।”</verse>
				<verse number="19">ਤਦ ਯਿਸ਼ੂ ਦੀ ਮਾਤਾ ਅਤੇ ਭਰਾ ਉਹਨਾਂ ਨੂੰ ਮਿਲਣ ਲਈ ਉੱਥੇ ਆਏ ਪਰ ਲੋਕਾਂ ਦੀ ਭੀੜ ਕਾਰਣ ਉਹ ਉਹਨਾਂ ਤੱਕ ਨਾ ਪਹੁੰਚ ਸਕੇ।</verse>
				<verse number="20">ਕਿਸੇ ਨੇ ਯਿਸ਼ੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਉਹ ਤੁਹਾਨੂੰ ਮਿਲਣਾ ਚਾਹੁੰਦੇ ਹਨ।”</verse>
				<verse number="21">ਯਿਸ਼ੂ ਨੇ ਕਿਹਾ, “ਮੇਰੀ ਮਾਂ ਅਤੇ ਭਰਾ ਉਹ ਹਨ ਜੋ ਪਰਮੇਸ਼ਵਰ ਦਾ ਬਚਨ ਸੁਣਦੇ ਅਤੇ ਉਸ ਦੇ ਅਨੁਸਾਰ ਚੱਲਦੇ ਹਨ।”</verse>
				<verse number="22">ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਅਸੀਂ ਝੀਲ ਦੇ ਦੂਸਰੇ ਪਾਸੇ ਚੱਲੀਏ।” ਤਾਂ ਉਹ ਕਿਸ਼ਤੀ ਵਿੱਚ ਬੈਠ ਕੇ ਚਲੇ ਗਏ।</verse>
				<verse number="23">ਜਦੋਂ ਉਹ ਕਿਸ਼ਤੀ ਤੇ ਜਾ ਰਹੇ ਸਨ ਤਾਂ ਯਿਸ਼ੂ ਸੌ ਗਏ। ਉਸੇ ਵੇਲੇ ਝੀਲ ਵਿੱਚ ਇੱਕ ਤੂਫਾਨ ਆਇਆ, ਇੱਥੋ ਤੱਕ ਕਿ ਕਿਸ਼ਤੀ ਵਿੱਚ ਵੀ ਪਾਣੀ ਭਰਨਾ ਸ਼ੁਰੂ ਹੋ ਗਿਆ ਅਤੇ ਉਹਨਾਂ ਦੀ ਜਾਨ ਨੂੰ ਖ਼ਤਰਾ ਸੀ।</verse>
				<verse number="24">ਚੇਲਿਆਂ ਨੇ ਜਾ ਕੇ ਯਿਸ਼ੂ ਨੂੰ ਜਗਾਇਆ ਅਤੇ ਕਿਹਾ, “ਸਵਾਮੀ! ਸਵਾਮੀ! ਅਸੀਂ ਡੁੱਬ ਚੱਲੇ ਹਾਂ!” ਯਿਸ਼ੂ ਨੇ ਉੱਠ ਕੇ ਤੂਫਾਨ ਅਤੇ ਜ਼ੋਰਦਾਰ ਲਹਿਰਾਂ ਨੂੰ ਝਿੜਕਿਆ; ਤੂਫਾਨ ਰੁਕ ਗਿਆ ਅਤੇ ਤੇਜ਼ ਲਹਿਰਾਂ ਸ਼ਾਂਤ ਹੋ ਗਈਆਂ।</verse>
				<verse number="25">ਯਿਸ਼ੂ ਨੇ ਆਪਣੇ ਚੇਲਿਆਂ ਤੋਂ ਪੁੱਛਿਆ। “ਤੁਹਾਡਾ ਵਿਸ਼ਵਾਸ ਕਿੱਥੇ ਹੈ?” ਚੇਲੇ ਡਰ ਕੇ ਅਤੇ ਹੈਰਾਨ ਹੋ ਕੇ, ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਕੌਣ ਹੈ, ਇਸ ਨੇ ਤੂਫਾਨ ਅਤੇ ਪਾਣੀ ਨੂੰ ਹੁਕਮ ਦਿੱਤਾ ਅਤੇ ਉਹ ਵੀ ਉਸ ਦੇ ਹੁਕਮ ਨੂੰ ਮੰਨਦੇ ਹਨ!”</verse>
				<verse number="26">ਇਸ ਤੋਂ ਬਾਅਦ ਉਹ ਗਿਰਾਸੇਨ ਦੇ ਸੂਬੇ ਵਿੱਚ ਆਏ, ਜੋ ਗਲੀਲ ਝੀਲ ਦੇ ਦੂਜੇ ਪਾਸੇ ਹੈ।</verse>
				<verse number="27">ਜਦੋਂ ਯਿਸ਼ੂ ਕੰਢੇ ਤੇ ਉੱਤਰੇ, ਤਾਂ ਉਹਨਾਂ ਨੂੰ ਇੱਕ ਆਦਮੀ ਮਿਲਿਆ ਜਿਸ ਨੂੰ ਦੁਸ਼ਟ ਆਤਮਾ ਚਿੰਬੜੇ ਹੋਏ ਸਨ। ਲੰਬੇ ਸਮੇਂ ਤੋਂ ਇਹ ਆਦਮੀ ਬਿਨ੍ਹਾਂ ਕੱਪੜੇ ਤੋਂ ਰਹਿੰਦਾ ਸੀ। ਅਤੇ ਉਹ ਘਰ ਵਿੱਚ ਨਹੀਂ ਪਰ ਕਬਰਸਤਾਨ ਵਿੱਚ ਰਹਿੰਦਾ ਸੀ।</verse>
				<verse number="28">ਜਦੋਂ ਉਸਨੇ ਯਿਸ਼ੂ ਨੂੰ ਵੇਖਿਆ ਤਾਂ ਉਹ ਰੋਂਦਾ ਹੋਇਆ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਉੱਚੇ ਸ਼ਬਦਾਂ ਵਿੱਚ ਚੀਕ ਕੇ ਕਹਿਣ ਲੱਗਾ, “ਹੇ ਯਿਸ਼ੂ, ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਨੂੰ ਦੁੱਖ ਨਾ ਦਿਓ।”</verse>
				<verse number="29">ਕਿਉਂਕਿ ਯਿਸ਼ੂ ਨੇ ਅਸ਼ੁੱਧ ਆਤਮਾ ਨੂੰ ਹੁਕਮ ਦਿੱਤਾ ਸੀ ਕਿ ਉਹ ਉਸ ਆਦਮੀ ਨੂੰ ਛੱਡ ਦੇਵੇ। ਵਾਰ-ਵਾਰ ਦੁਸ਼ਟ ਆਤਮਾ ਉਸ ਆਦਮੀ ਉੱਤੇ ਕਾਬੂ ਪਾਉਂਦਾ ਸੀ ਅਤੇ ਲੋਕਾਂ ਨੇ ਉਸ ਤੇ ਪਹਿਰਾ ਰੱਖਿਆ ਅਤੇ ਉਸ ਨੂੰ ਸੰਗਲਾਂ ਨਾਲ ਬੰਨ੍ਹਿਆ, ਫਿਰ ਵੀ ਉਹ ਦੁਸ਼ਟ ਆਤਮਾ ਸੰਗਲਾਂ ਨੂੰ ਤੋੜ ਕੇ ਉਸ ਨੂੰ ਸੁੰਨਸਾਨ ਥਾਂ ਤੇ ਲੈ ਜਾਂਦਾ ਸੀ।</verse>
				<verse number="30">ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” “ਵੱਡੀ ਫੌਜ,” ਉਸਨੇ ਜਵਾਬ ਦਿੱਤਾ ਕਿਉਂਕਿ ਬਹੁਤ ਸਾਰੀਆਂ ਦੁਸ਼ਟ ਆਤਮਾ ਉਸ ਨੂੰ ਚਿੰਬੜਿਆ ਹੋਈਆਂ ਸਨ।</verse>
				<verse number="31">ਦੁਸ਼ਟ ਆਤਮਾ ਦਾ ਝੁੰਡ ਯਿਸ਼ੂ ਨੂੰ ਲਗਾਤਾਰ ਬੇਨਤੀ ਕਰ ਰਿਹਾ ਸੀ ਕਿ ਉਹ ਉਹਨਾਂ ਨੂੰ ਪਤਾਲ ਵਿੱਚ ਨਾ ਭੇਜਣ।</verse>
				<verse number="32">ਉੱਥੇ ਸੂਰਾਂ ਦਾ ਇੱਕ ਵੱਡਾ ਝੁੰਡ ਪਹਾੜੀ ਤੇ ਚੁੱਗਦਾ ਸੀ। ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਕਿ ਉਹ ਉਹਨਾਂ ਨੂੰ ਸੂਰਾਂ ਵਿੱਚ ਜਾਣ ਦੇਵੇ। ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ।</verse>
				<verse number="33">ਜਦੋਂ ਦੁਸ਼ਟ ਆਤਮਾਵਾਂ ਵਿਅਕਤੀ ਤੋਂ ਬਾਹਰ ਆਇਆ, ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ, ਉਹ ਤੁਰੰਤ ਸੂਰਾਂ ਦਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।</verse>
				<verse number="34">ਇਨ੍ਹਾਂ ਸੂਰਾਂ ਦੇ ਚਰਵਾਹੇ ਇਹ ਵੇਖ ਕੇ ਭੱਜ ਗਏ ਅਤੇ ਸ਼ਹਿਰ ਅਤੇ ਉਸ ਖੇਤਰ ਵਿੱਚ ਹਰ ਜਗ੍ਹਾ ਵਾਪਰੀ ਘਟਨਾ ਬਾਰੇ ਦੱਸਿਆ।</verse>
				<verse number="35">ਲੋਕ ਉੱਥੇ ਇਹ ਵੇਖਣ ਲਈ ਆਉਣ ਲੱਗੇ ਕਿ ਕੀ ਹੋਇਆ ਹੈ। ਫੇਰ ਉਹ ਯਿਸ਼ੂ ਕੋਲ ਆਏ। ਉੱਥੇ ਉਹਨਾਂ ਨੇ ਵੇਖਿਆ ਕਿ ਉਹ ਵਿਅਕਤੀ, ਜੋ ਪਹਿਲਾਂ ਦੁਸ਼ਟ ਆਤਮਾ ਤੋਂ ਦੁੱਖੀ ਸੀ, ਉਹ ਵਧੀਆ ਕੱਪੜੇ ਪਾ ਕੇ ਅਤੇ ਪੂਰੀ ਤਰ੍ਹਾਂ ਤੰਦਰੁਸਤ ਯਿਸ਼ੂ ਦੇ ਚਰਨਾਂ ਤੇ ਬੈਠਾ ਹੋਇਆ ਹੈ, ਇਹ ਵੇਖ ਕੇ ਉਹ ਡਰ ਗਏ।</verse>
				<verse number="36">ਜਿਨ੍ਹਾਂ ਲੋਕਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਲੋਕਾਂ ਨੂੰ ਦੱਸਿਆ ਕਿ ਦੁਸ਼ਟ ਆਤਮਾ ਚਿੰਬੜੇ ਹੋਏ ਆਦਮੀ ਨੂੰ ਕਿਵੇਂ ਮੁਕਤ ਕੀਤਾ ਗਿਆ ਸੀ।</verse>
				<verse number="37">ਤਦ ਗਿਰਾਸੇਨ ਦੇ ਖੇਤਰ ਦੇ ਸਾਰੇ ਲੋਕਾਂ ਨੇ ਯਿਸ਼ੂ ਨੂੰ ਕਿਹਾ ਕਿ ਉਹ ਉਹਨਾਂ ਨੂੰ ਛੱਡ ਜਾਵੇ ਕਿਉਂਕਿ ਉਹ ਡਰ ਨਾਲ ਭਰ ਗਏ ਸਨ। ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਚਲੇ ਗਏ।</verse>
				<verse number="38">ਉਹ ਆਦਮੀ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਬਾਹਰ ਨਿੱਕਲੀਆ ਸੀ ਉਸਨੇ ਯਿਸ਼ੂ ਦੇ ਨਾਲ ਚੱਲਣ ਲਈ ਬੇਨਤੀ ਕੀਤੀ ਕਿ ਪਰ ਯਿਸ਼ੂ ਨੇ ਉਸਨੂੰ ਇਹ ਕਿਹ ਕੇ ਭੇਜ ਦਿੱਤਾ,</verse>
				<verse number="39">“ਘਰ ਵਾਪਸ ਜਾ ਅਤੇ ਦੱਸ ਕਿ ਪਰਮੇਸ਼ਵਰ ਨੇ ਤੇਰੇ ਲਈ ਕੀ ਕੀਤਾ ਹੈ।” ਤਾਂ ਉਹ ਆਦਮੀ ਚਲਾ ਗਿਆ ਅਤੇ ਸਾਰੇ ਸ਼ਹਿਰ ਵਿੱਚ ਦੱਸਿਆ ਕਿ ਯਿਸ਼ੂ ਨੇ ਉਸ ਲਈ ਕੀ ਕੀਤਾ ਸੀ।</verse>
				<verse number="40">ਜਦੋਂ ਯਿਸ਼ੂ ਵਾਪਸ ਆਏ ਤਾਂ ਲੋਕਾਂ ਨੇ ਉਹਨਾਂ ਦਾ ਸਵਾਗਤ ਕੀਤਾ ਕਿਉਂਕਿ ਉਹ ਸਭ ਉਹਨਾਂ ਦੀ ਉਡੀਕ ਵਿੱਚ ਸਨ।</verse>
				<verse number="41">ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਆਇਆ, ਅਤੇ ਉਹ ਯਿਸ਼ੂ ਦੇ ਪੈਰੀ ਡਿੱਗ ਗਿਆ। ਅਤੇ ਉਹਨਾਂ ਨੂੰ ਉਸਦੇ ਘਰ ਆਉਣ ਦੀ ਬੇਨਤੀ ਕੀਤੀ।</verse>
				<verse number="42">ਕਿਉਂਕਿ ਉਸਦੀ ਇੱਕਲੌਤੀ ਧੀ, ਲਗਭਗ ਬਾਰਾਂ ਸਾਲਾਂ ਦੀ ਇੱਕ ਕੁੜੀ, ਮਰ ਰਹੀ ਸੀ। ਜਦੋਂ ਯਿਸ਼ੂ ਜਾ ਰਹੇ ਸੀ ਤਾਂ ਭੀੜ ਨੇ ਉਹਨਾਂ ਨੂੰ ਘੇਰ ਲਿਆ।</verse>
				<verse number="43">ਉਹਨਾਂ ਵਿੱਚ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ। ਉਸ ਨੇ ਆਪਣੀ ਜੀਵਨ ਦੀ ਸਾਰੀ ਕਮਾਈ ਡਾਕਟਰਾਂ ਤੇ ਖਰਚ ਕਰ ਦਿੱਤੀ ਪਰ ਕੋਈ ਵੀ ਉਸ ਦਾ ਇਲਾਜ਼ ਨਾ ਕਰ ਸਕਿਆ।</verse>
				<verse number="44">ਉਹ ਯਿਸ਼ੂ ਦੇ ਪਿੱਛੇ ਭੀੜ ਵਿੱਚ ਆਈ ਅਤੇ ਉਹਨਾਂ ਦੇ ਕੱਪੜੇ ਦੇ ਪੱਲੇ ਨੂੰ ਛੋਹਿਆ ਅਤੇ ਉਸੇ ਵੇਲੇ ਲਹੂ ਵਗਣਾ ਬੰਦ ਹੋ ਗਿਆ।</verse>
				<verse number="45">ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”</verse>
				<verse number="46">ਪਰ ਯਿਸ਼ੂ ਨੇ ਕਿਹਾ, “ਕਿਸੇ ਨੇ ਮੈਨੂੰ ਜਾਣ ਬੁੱਝ ਕੇ ਮੈਨੂੰ ਛੂਹਿਆ ਹੈ ਕਿਉਂਕਿ ਮੈਂ ਮਹਿਸੂਸ ਕੀਤਾ ਹੈ ਕਿ ਚੰਗਾ ਕਰਨ ਦੀ ਸ਼ਕਤੀ ਮੇਰੇ ਵਿੱਚੋਂ ਨਿੱਕਲੀ ਹੈ।”</verse>
				<verse number="47">ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੋਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।</verse>
				<verse number="48">ਯਿਸ਼ੂ ਨੇ ਉਸ ਨੂੰ ਕਿਹਾ, “ਬੇਟੀ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਵਾਪਸ ਚਲੀ ਜਾ।”</verse>
				<verse number="49">ਜਦੋਂ ਯਿਸ਼ੂ ਅਜੇ ਬੋਲ ਹੀ ਰਿਹੇ ਸੀ, ਤਾਂ ਪ੍ਰਾਰਥਨਾ ਸਥਾਨ ਦੇ ਆਗੂ ਜਾਇਰੂਸ ਦੇ ਘਰੋਂ ਇੱਕ ਵਿਅਕਤੀ ਸੰਦੇਸ਼ ਲੈ ਕੇ ਆਇਆ ਕੀ, “ਤੁਹਾਡੀ ਧੀ ਮਰ ਗਈ ਹੈ, ਗੁਰੂ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ।”</verse>
				<verse number="50">ਇਹ ਗੱਲ ਸੁਣ ਕੇ ਯਿਸ਼ੂ ਨੇ ਜੈਰੁਸ ਨੂੰ ਕਿਹਾ, “ਡਰੋ ਨਾ! ਕੇਵਲ ਵਿਸ਼ਵਾਸ ਕਰੋ ਅਤੇ ਉਹ ਚੰਗੀ ਹੋ ਜਾਵੇਗੀ।”</verse>
				<verse number="51">ਜਦੋਂ ਉਹ ਜੈਰੁਸ ਦੇ ਘਰ ਪਹੁੰਚੇ, ਯਿਸ਼ੂ ਨੇ ਪਤਰਸ, ਯੋਹਨ ਅਤੇ ਯਾਕੋਬ ਅਤੇ ਕੁੜੀ ਦੇ ਪਿਤਾ ਅਤੇ ਮਾਤਾ ਨੂੰ ਛੱਡ ਕਿਸੇ ਨੂੰ ਵੀ ਆਪਣੇ ਨਾਲ ਅੰਦਰ ਨਹੀਂ ਆਉਣ ਦਿੱਤਾ।</verse>
				<verse number="52">ਉੱਥੇ ਮੌਜੂਦ ਹਰ ਕੋਈ ਉਸ ਕੁੜੀ ਲਈ ਰੋ ਰਿਹਾ ਸੀ ਅਤੇ ਸੋਗ ਕਰ ਰਿਹਾ ਸੀ। ਯਿਸ਼ੂ ਨੇ ਕਿਹਾ, “ਰੋਵੋ ਨਾ ਕੁੜੀ ਮਰੀ ਨਹੀਂ, ਉਹ ਸਿਰਫ ਸੌ ਰਹੀ ਹੈ!”</verse>
				<verse number="53">ਉਹ ਸਾਰੇ ਯਿਸ਼ੂ ਉੱਤੇ ਹੱਸਣ ਲੱਗੇ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਲੜਕੀ ਦੀ ਮੌਤ ਹੋ ਗਈ ਹੈ।</verse>
				<verse number="54">ਯਿਸ਼ੂ ਨੇ ਲੜਕੀ ਦਾ ਹੱਥ ਫੜਿਆ ਅਤੇ ਕਿਹਾ, “ਬੇਟੀ! ਉੱਠ ਜਾ!”</verse>
				<verse number="55">ਉਸ ਦੇ ਪ੍ਰਾਣ ਉਸ ਵਿੱਚ ਵਾਪਸ ਆ ਗਏ ਅਤੇ ਉਹ ਤੁਰੰਤ ਖੜ੍ਹੀ ਹੋ ਗਈ। ਯਿਸ਼ੂ ਨੇ ਉਹਨਾਂ ਨੂੰ ਕਿਹਾ ਕੁੜੀ ਨੂੰ ਕੁਝ ਖਾਣ ਲਈ ਦੇਵੋ।</verse>
				<verse number="56">ਉਸ ਦੇ ਮਾਤਾ-ਪਿਤਾ ਹੈਰਾਨ ਹੋ ਗਏ ਪਰ ਯਿਸ਼ੂ ਨੇ ਉਹਨਾਂ ਨੂੰ ਹਿਦਾਇਤ ਦਿੱਤੀ ਕਿ ਜੋਂ ਕੁਝ ਹੋਇਆ ਇਸ ਬਾਰੇ ਕਿਸੇ ਨਾਲ ਗੱਲ ਨਾ ਕਰਨਾ।</verse>
			</chapter>
			<chapter number="9">
				<verse number="1">ਜਦੋਂ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦੁਸ਼ਟ ਆਤਮਾਵਾਂ ਨੂੰ ਕੱਢਣ ਅਤੇ ਰੋਗਾਂ ਨੂੰ ਠੀਕ ਕਰਨ ਦੀ ਸ਼ਕਤੀ ਅਤੇ ਅਧਿਕਾਰ ਦਿੱਤਾ।</verse>
				<verse number="2">ਅਤੇ ਉਸ ਨੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰਨ ਅਤੇ ਬਿਮਾਰਾਂ ਨੂੰ ਚੰਗਾ ਕਰਨ ਲਈ ਭੇਜ ਦਿੱਤਾ।</verse>
				<verse number="3">ਯਿਸ਼ੂ ਨੇ ਉਹਨਾਂ ਨੂੰ ਹਦਾਇਤਾਂ ਦਿੱਤੀਆਂ ਕਿ, “ਸਫਰ ਲਈ ਕੁਝ ਵੀ ਆਪਣੇ ਨਾਲ ਨਾ ਲੈ ਕੇ ਜਾਣਾ, ਨਾ ਸੋਟੀ, ਨਾ ਝੋਲਾ, ਨਾ ਰੋਟੀ, ਨਾ ਕੋਈ ਪੈਸਾ ਅਤੇ ਨਾ ਹੀ ਕੋਈ ਕੱਪੜਾ।</verse>
				<verse number="4">ਜਿਸ ਵੀ ਘਰ ਵਿੱਚ ਤੁਸੀਂ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।</verse>
				<verse number="5">ਜੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ ਤਾਂ ਉਸ ਨਗਰ ਤੋਂ ਬਾਹਰ ਚਲੇ ਜਾਓ ਅਤੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ਤਾਂ ਜੋ ਇਹ ਉਹਨਾਂ ਦੇ ਵਿਰੁੱਧ ਗਵਾਹੀ ਹੋਵੇ।”</verse>
				<verse number="6">ਚੇਲੇ ਰਵਾਨਾ ਹੋਏ ਅਤੇ ਸਾਰੇ ਪਿੰਡਾਂ ਵਿੱਚ ਸਫਰ ਕੀਤਾ, ਖੁਸ਼ਖ਼ਬਰੀ ਦਾ ਪ੍ਰਚਾਰ ਕਰਦਿਆਂ ਉਹਨਾਂ ਨੇ ਲੋਕਾਂ ਨੂੰ ਹਰ ਜਗ੍ਹਾ ਚੰਗਾ ਕੀਤਾ।</verse>
				<verse number="7">ਜੋ ਕੁਝ ਹੋ ਰਿਹਾ ਸੀ ਉਸ ਬਾਰੇ ਹੇਰੋਦੇਸ ਨੇ ਸੁਣਿਆ ਅਤੇ ਉਹ ਬਹੁਤ ਘਬਰਾ ਗਿਆ ਕਿਉਂਕਿ ਕੁਝ ਲੋਕ ਕਹਿ ਰਹੇ ਸਨ ਕਿ ਬਪਤਿਸਮਾ ਲੈਣ ਵਾਲਾ ਯੋਹਨ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।</verse>
				<verse number="8">ਕੁਝ ਲੋਕ ਕਹਿ ਰਹੇ ਸਨ ਕਿ ਏਲੀਯਾਹ ਪ੍ਰਗਟ ਹੋਇਆ ਹੈ ਅਤੇ ਕੁਝ ਹੋਰਾਂ ਨੇ ਦਾਅਵਾ ਕੀਤਾ ਕਿ ਅਤੀਤ ਦੇ ਨਬੀਆਂ ਵਿੱਚੋਂ ਇੱਕ ਜੀ ਉੱਠਿਆ ਹੈ।</verse>
				<verse number="9">ਪਰ ਹੇਰੋਦੇਸ ਨੇ ਵਿਰੋਧ ਕੀਤਾ, “ਯੋਹਨ ਦਾ ਸਿਰ ਮੈਂ ਵਢਿਆ ਸੀ, ਫਿਰ ਇਹ ਕੌਣ ਹੈ, ਜਿਸ ਬਾਰੇ ਮੈਂ ਇਹ ਸਭ ਸੁਣ ਰਿਹਾ ਹਾਂ?” ਇਸੇ ਕਰਕੇ ਹੇਰੋਦੇਸ ਯਿਸ਼ੂ ਨੂੰ ਮਿਲਣ ਦੀ ਕੋਸ਼ਿਸ਼ ਕਰਨ ਲੱਗਿਆ।</verse>
				<verse number="10">ਜਦੋਂ ਰਸੂਲ ਆਪਣੇ ਸਫਰ ਤੋਂ ਵਾਪਸ ਆਏ ਤਾਂ ਉਹਨਾਂ ਨੇ ਯਿਸ਼ੂ ਨੂੰ ਉਹਨਾਂ ਕੰਮਾਂ ਬਾਰੇ ਦੱਸਿਆ ਜੋ ਉਹਨਾਂ ਨੇ ਕੀਤੇ ਸਨ। ਫਿਰ ਯਿਸ਼ੂ ਉਹਨਾਂ ਨੂੰ ਚੁੱਪ-ਚਾਪ ਬੈਥਸੈਦਾ ਨਾਮ ਦੇ ਇੱਕ ਨਗਰ ਵਿੱਚ ਲੈ ਗਏ।</verse>
				<verse number="11">ਪਰ ਭੀੜ ਨੂੰ ਇਸ ਬਾਰੇ ਪਤਾ ਲੱਗਿਆ ਅਤੇ ਉਹ ਉਸਦੇ ਮਗਰ ਹੋ ਤੁਰੇ। ਯਿਸ਼ੂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਬਾਰੇ ਸਿੱਖਿਆ ਦਿੱਤੀ ਅਤੇ ਉਹਨਾਂ ਲੋਕਾਂ ਨੂੰ ਚੰਗਾ ਕੀਤਾ ਜਿਨ੍ਹਾਂ ਨੂੰ ਚੰਗਾਈ ਦੀ ਜ਼ਰੂਰਤ ਸੀ।</verse>
				<verse number="12">ਜਦੋਂ ਦਿਨ ਢਲਣ ਲੱਗਾ ਤਾਂ ਬਾਰ੍ਹਾਂ ਰਸੂਲ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਭੀੜ ਨੂੰ ਵਿਦਾ ਕਰੋ ਤਾਂ ਜੋ ਉਹ ਆਸ-ਪਾਸ ਦੇ ਪਿੰਡਾਂ ਵਿੱਚ ਉਹਨਾਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਕਰ ਸਕਣ ਕਿਉਂਕਿ ਇਹ ਸੁੰਨਸਾਨ ਜਗ੍ਹਾ ਹੈ।”</verse>
				<verse number="13">ਇਸ ਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ!” ਉਹਨਾਂ ਨੇ ਜਵਾਬ ਦਿੱਤਾ, “ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ; ਹਾਂ, ਕਿ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਇਨ੍ਹਾਂ ਸਾਰਿਆਂ ਲਈ ਭੋਜਨ ਖਰੀਦ ਕੇ ਲੈ ਕੇ ਆਈਏ।”</verse>
				<verse number="14">ਇਸ ਭੀੜ ਵਿੱਚ ਮਰਦ ਹੀ ਲਗਭਗ ਪੰਜ ਹਜ਼ਾਰ ਸਨ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਦੇਸ਼ ਦਿੱਤਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੇ ਝੁੰਡ ਵਿੱਚ ਬੈਠਣ ਦਿਓ।”</verse>
				<verse number="15">ਚੇਲਿਆਂ ਨੇ ਉਹਨਾਂ ਸਾਰਿਆਂ ਨੂੰ ਖਾਣ ਲਈ ਬੈਠਾ ਦਿੱਤਾ।</verse>
				<verse number="16">ਆਪਣੇ ਹੱਥ ਵਿੱਚ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਯਿਸ਼ੂ ਨੇ ਸਵਰਗ ਵੱਲ ਵੇਖਿਆ ਅਤੇ ਉਹਨਾਂ ਲਈ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ।</verse>
				<verse number="17">ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰਾਂ ਟੋਕਰੇ ਭਰੇ।</verse>
				<verse number="18">ਇੱਕ ਦਿਨ ਜਦੋਂ ਯਿਸ਼ੂ ਇਕਾਂਤ ਵਿੱਚ ਪ੍ਰਾਰਥਨਾ ਕਰ ਰਹੇ ਸਨ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ, ਯਿਸ਼ੂ ਨੇ ਚੇਲਿਆਂ ਨੂੰ ਪੁੱਛਿਆ, “ਲੋਕ ਮੇਰੇ ਬਾਰੇ ਕੀ ਸੋਚਦੇ ਹਨ? ਉਹ ਮੇਰੇ ਬਾਰੇ ਕੀ ਕਹਿੰਦੇ ਹਨ ਕੀ ਮੈਂ ਕੌਣ ਹਾਂ?”</verse>
				<verse number="19">ਉਹਨਾਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਬਪਤਿਸਮਾ ਦੇਣ ਵਾਲੇ ਯੋਹਨ; ਕੁਝ ਏਲੀਯਾਹ; ਅਤੇ ਕੁਝ ਦੂਸਰੇ ਪੁਰਾਣੇ ਨਬੀਆਂ ਵਿੱਚੋਂ ਇੱਕ ਆਖਦੇ ਹਨ, ਜੋ ਦੁਆਰਾ ਜੀਉਂਦਾ ਹੋ ਗਿਆ ਹੈ।”</verse>
				<verse number="20">“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ। “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਸ਼ਿਮਉਨ ਪਤਰਸ ਨੇ ਉੱਤਰ ਦਿੱਤਾ, “ਪਰਮੇਸ਼ਵਰ ਦੇ ਮਸੀਹਾ ਹੋ।”</verse>
				<verse number="21">ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਕਿਸੇ ਨੂੰ ਇਹ ਨਾ ਦੱਸਣ।</verse>
				<verse number="22">ਯਿਸ਼ੂ ਨੇ ਦੱਸਿਆ, “ਇਹ ਨਿਸ਼ਚਤ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਸਾਰੇ ਦੁੱਖ ਝੱਲੇ, ਯਹੂਦੀ ਸਰਦਾਰਾਂ, ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਦੁਆਰਾ ਰੱਦਿਆ ਜਾਵੇ; ਉਸ ਨੂੰ ਮਾਰਿਆ ਜਾਵੇਗਾ ਅਤੇ ਤੀਜੇ ਦਿਨ ਉਹ ਦੁਬਾਰਾ ਜ਼ਿੰਦਾ ਕੀਤਾ ਜਾਵੇਗਾ।”</verse>
				<verse number="23">ਤਦ ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਆਪ ਦਾ ਇਨਕਾਰ ਕਰਨਾ ਚਾਹੀਦਾ ਹੈ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਆਉਣਾ ਚਾਹੀਦਾ ਹੈ।</verse>
				<verse number="24">ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਤਾਂ ਓਹ ਉਸ ਨੂੰ ਗੁਆ ਦੇਵੇਗੇ, ਪਰ ਜੋ ਕੋਈ ਮੇਰੇ ਲਈ ਆਪਣੀ ਜਾਣ ਗੁਆ ਦਿੰਦਾ ਹੈ ਓਹ ਉਸ ਨੂੰ ਬਚਾ ਲਵੇਗਾ।</verse>
				<verse number="25">ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ ਪਰ ਆਪਣੇ ਆਪ ਨੂੰ ਗੁਆ ਲੈਂਦਾ ਹੈ ਜਾਂ ਉਸ ਦੀ ਜਾਨ ਲੈ ਲਈ ਜਾਵੇ?</verse>
				<verse number="26">ਕਿਉਂਕਿ ਜਿਹੜਾ ਵੀ ਮੈਥੋ ਅਤੇ ਮੇਰੀ ਸਿੱਖਿਆ ਤੋਂ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਆਪਣੇ ਪਿਤਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਵਿੱਚ ਆਵੇਗਾ।</verse>
				<verse number="27">“ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਵਰ ਦੇ ਰਾਜ ਨੂੰ ਦੇਖ ਨਾ ਲੈਣ।”</verse>
				<verse number="28">ਤਕਰੀਬਨ ਅੱਠ ਦਿਨ ਬਾਅਦ ਯਿਸ਼ੂ ਪਤਰਸ, ਯੋਹਨ ਅਤੇ ਯਾਕੋਬ ਦੇ ਨਾਲ, ਇੱਕ ਉੱਚੇ ਪਹਾੜ ਦੀ ਚੋਟੀ ਤੇ ਪ੍ਰਾਰਥਨਾ ਕਰਨ ਗਏ।</verse>
				<verse number="29">ਜਦੋਂ ਯਿਸ਼ੂ ਪ੍ਰਾਰਥਨਾ ਕਰ ਰਹੇ ਸੀ ਤਾਂ ਉਹਨਾਂ ਦੇ ਮੂੰਹ ਦਾ ਰੂਪ ਬਦਲ ਗਿਆ ਅਤੇ ਉਹਨਾਂ ਦੇ ਕੱਪੜੇ ਚਿੱਟੇ ਹੋ ਗਏ।</verse>
				<verse number="30">ਦੋ ਆਦਮੀ ਮੋਸ਼ੇਹ ਅਤੇ ਏਲੀਯਾਹ ਯਿਸ਼ੂ ਨਾਲ ਗੱਲਾਂ ਕਰਦੇ ਦਿਖਾਈ ਦਿੱਤੇ।</verse>
				<verse number="31">ਜੋ ਸਵਰਗੀ ਮਹਿਮਾ ਵਿੱਚ ਪ੍ਰਗਟ ਹੋਏ ਅਤੇ ਯਿਸ਼ੂ ਨਾਲ ਉਹਨਾਂ ਦੇ ਜਾਨ ਬਾਰੇ ਗੱਲ ਕੀਤੀ ਕੀ ਕਿਵੇਂ ਉਹ ਜਲਦੀ ਹੀ ਯੇਰੂਸ਼ਲੇਮ ਵਿੱਚ ਮਰ ਕੇ ਪਰਮੇਸ਼ਵਰ ਦੇ ਮਕਸਦ ਨੂੰ ਪੂਰਾ ਕਰਨਗੇ।</verse>
				<verse number="32">ਪਤਰਸ ਅਤੇ ਉਸਦੇ ਸਾਥੀ ਗੂੜੀ ਨੀਂਦ ਵਿੱਚ ਸਨ ਪਰ ਜਦੋਂ ਉਹ ਪੂਰੀ ਤਰ੍ਹਾਂ ਉੱਠੇ, ਉਹਨਾਂ ਨੇ ਯਿਸ਼ੂ ਨੂੰ ਉਹਨਾਂ ਦੀ ਸਵਰਗੀ ਸ਼ਾਨ ਵਿੱਚ ਉਹਨਾਂ ਦੋ ਆਦਮੀਆਂ ਨਾਲ ਵੇਖਿਆ।</verse>
				<verse number="33">ਜਦੋਂ ਉਹ ਆਦਮੀ ਯਿਸ਼ੂ ਕੋਲੋ ਜਾਣ ਲੱਗੇ, ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ! ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ! ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।” ਉਸ ਨੇ ਖੁਦ ਉਹਨਾਂ ਗੱਲਾਂ ਦਾ ਅਰਥ ਨਾ ਜਾਣਿਆ।</verse>
				<verse number="34">ਜਦੋਂ ਪਤਰਸ ਇਹ ਕਹਿ ਰਿਹਾ ਸੀ, ਇੱਕ ਬੱਦਲ ਨੇ ਉਹਨਾਂ ਸਾਰਿਆਂ ਨੂੰ ਢੱਕ ਲਿਆ। ਬੱਦਲ ਵਿੱਚ ਘਿਰ ਜਾਣ ਤੇ ਉਹ ਡਰ ਗਏ।</verse>
				<verse number="35">ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਚੁਣਿਆ ਹੋਇਆ ਹੈ। ਉਸ ਦੀ ਸੁਣੋ।”</verse>
				<verse number="36">ਆਵਾਜ਼ ਦੇ ਅੰਤ ਵਿੱਚ, ਉਹਨਾਂ ਨੇ ਵੇਖਿਆ ਕਿ ਯਿਸ਼ੂ ਇਕੱਲੇ ਸਨ। ਜੋ ਵੀ ਚੇਲਿਆਂ ਨੇ ਵੇਖਿਆ ਸੀ ਉਹਨਾਂ ਨੇ ਉਸ ਸਮੇਂ ਇਸਦਾ ਵੇਰਵਾ ਕਿਸੇ ਨੂੰ ਨਹੀਂ ਦਿੱਤਾ ਉਹ ਇਸ ਬਾਰੇ ਚੁੱਪ ਰਹੇ।</verse>
				<verse number="37">ਅਗਲੇ ਦਿਨ ਜਦੋਂ ਉਹ ਪਹਾੜ ਤੋਂ ਹੇਠਾਂ ਆ ਰਹੇ ਸਨ, ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ।</verse>
				<verse number="38">ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਨੂੰ ਤੰਦਰੁਸਤ ਬਣਾਓ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।</verse>
				<verse number="39">ਇੱਕ ਦੁਸ਼ਟ ਆਤਮਾ ਅਕਸਰ ਉਸਨੂੰ ਫੜ ਲੈਂਦੀ ਹੈ ਅਤੇ ਉਹ ਅਚਾਨਕ ਚੀਕਣਾ ਸ਼ੁਰੂ ਕਰ ਦਿੰਦਾ ਹੈ। ਦੁਸ਼ਟ ਆਤਮਾ ਉਸਦੇ ਸ਼ਰੀਰ ਨੂੰ ਅਕੜਾ ਪਾ ਦਿੰਦੀ ਹੈ ਅਤੇ ਉਸ ਦੇ ਮੂਹ ਵਿੱਚੋਂ ਝੱਗ ਨਿਕਲਣ ਲੱਗ ਪੈਂਦੀ ਹੈ। ਇਹ ਦੁਸ਼ਟ ਆਤਮਾ ਉਸਨੂੰ ਬਹੁਤ ਘੱਟ ਹੀ ਛੱਡਦੀ ਹੈ, ਉਹ ਇਸ ਨੂੰ ਨਸ਼ਟ ਕਰਨ ਤੇ ਤੁਲੀ ਹੋਈ ਹੈ।</verse>
				<verse number="40">ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”</verse>
				<verse number="41">“ਹੇ ਅਵਿਸ਼ਵਾਸੀ ਅਤੇ ਬਿਗੜੀ ਹੋਈ ਪੀੜ੍ਹੀ!” ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਡੇ ਨਾਲ ਕਦੋਂ ਤੱਕ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”</verse>
				<verse number="42">ਜਿਵੇਂ ਹੀ ਬੱਚਾ ਨੇੜੇ ਆ ਰਿਹਾ ਸੀ ਤਾਂ ਭੂਤ ਨੇ ਉਸ ਨੂੰ ਧੱਕਾ ਮਾਰਿਆ ਅਤੇ ਉਸ ਦੇ ਸਰੀਰ ਨੂੰ ਬਹੁਤ ਮਰੋੜਿਆ, ਪਰ ਯਿਸ਼ੂ ਨੇ ਭੂਤ ਨੂੰ ਝਿੜਕਿਆ, ਬੱਚੇ ਨੂੰ ਚੰਗਾ ਕੀਤਾ ਅਤੇ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।</verse>
				<verse number="43">ਸਾਰੇ ਪਰਮੇਸ਼ਵਰ ਦੀ ਮਹਿਮਾ ਵੇਖ ਕੇ ਹੈਰਾਨ ਰਹਿ ਗਏ। ਜਦੋਂ ਇਸ ਘਟਨਾ ਨਾਲ ਹਰ ਕੋਈ ਹੈਰਾਨ ਹੋ ਗਿਆ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,</verse>
				<verse number="44">“ਧਿਆਨ ਨਾਲ ਸੁਣੋ ਕਿ ਮੈਂ ਕੀ ਕਹਿ ਰਿਹਾ ਹਾਂ ਅਤੇ ਯਾਦ ਰੱਖੋ: ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਵਿੱਚ ਫੜ੍ਹਵਾਇਆ ਜਾਣ ਵਾਲਾ ਹੈ।”</verse>
				<verse number="45">ਪਰ ਚੇਲੇ ਇਸ ਦੇ ਅਰਥ ਨੂੰ ਸਮਝ ਨਹੀਂ ਸਕੇ। ਇਸ ਗੱਲ ਦਾ ਅਰਥ ਉਹਨਾਂ ਤੋਂ ਲੁਕੋ ਕੇ ਰੱਖਿਆ ਗਿਆ ਸੀ। ਇਹੀ ਕਾਰਨ ਸੀ ਕਿ ਉਹ ਇਸ ਦੇ ਅਰਥ ਨੂੰ ਨਹੀਂ ਸਮਝ ਸਕੇ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।</verse>
				<verse number="46">ਚੇਲਿਆਂ ਵਿੱਚ ਇਸ ਗੱਲ ਤੇ ਝਗੜਾ ਹੋ ਗਿਆ ਕਿ ਉਹਨਾਂ ਵਿੱਚੋਂ ਕੌਣ ਸਭ ਤੋਂ ਵੱਡਾ ਹੈ।</verse>
				<verse number="47">ਯਿਸ਼ੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ, ਉਸ ਨੇ ਇੱਕ ਛੋਟੇ ਬੱਚੇ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।</verse>
				<verse number="48">ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਕੋਈ ਵੀ ਇਸ ਛੋਟੇ ਬੱਚੇ ਨੂੰ ਮੇਰੇ ਨਾਮ ਉੱਤੇ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲ ਕਰਦਾ ਹੈ ਉਹ ਉਹਨਾਂ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਜਿਹੜਾ ਛੋਟਾ ਹੈ ਉਹ ਸਭ ਤੋਂ ਵੱਡਾ ਹੈ।”</verse>
				<verse number="49">ਯੋਹਨ ਨੇ ਉਹਨਾਂ ਨੂੰ ਦੱਸਿਆ, “ਗੁਰੂ ਜੀ, ਅਸੀਂ ਇੱਕ ਵਿਅਕਤੀ ਨੂੰ ਤੁਹਾਡੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ ਹੈ। ਅਸੀਂ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਹੈ।”</verse>
				<verse number="50">“ਉਸਨੂੰ ਨਾ ਰੋਕੋ!” ਯਿਸ਼ੂ ਨੇ ਕਿਹਾ, “ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਹੈ ਉਹ ਤੁਹਾਡੇ ਹੱਕ ਵਿੱਚ ਹੈ।”</verse>
				<verse number="51">ਜਦੋਂ ਸਵਰਗ ਵਿੱਚ ਯਿਸ਼ੂ ਨੂੰ ਚੁੱਕਣ ਦਾ ਠਹਿਰਾਇਆ ਸਮਾਂ ਨੇੜੇ ਆਇਆ, ਤਾਂ ਸੋਚ ਸਮਝ ਕੇ ਯਿਸ਼ੂ ਨੇ ਆਪਣੇ ਪੈਰ ਯੇਰੂਸ਼ਲੇਮ ਸ਼ਹਿਰ ਵੱਲ ਵਧਾਏ।</verse>
				<verse number="52">ਉਹਨਾਂ ਨੇ ਉਹਨਾਂ ਦੇ ਅੱਗੇ ਸੰਦੇਸ਼ਕ ਭੇਜੇ। ਉਹ ਸਾਮਰਿਯਾ ਖੇਤਰ ਦੇ ਇੱਕ ਪਿੰਡ ਵਿੱਚ ਯਿਸ਼ੂ ਦੇ ਆਉਣ ਦੀ ਤਿਆਰੀ ਲਈ ਪਹੁੰਚੇ ਸਨ।</verse>
				<verse number="53">ਪਰ ਉੱਥੋਂ ਦੇ ਵਸਨੀਕਾਂ ਨੇ ਉਹਨਾਂ ਨੂੰ ਸਵੀਕਾਰ ਨਹੀਂ ਕੀਤਾ ਕਿਉਂਕਿ ਯਿਸ਼ੂ ਯੇਰੂਸ਼ਲੇਮ ਦੇ ਨਗਰ ਵੱਲ ਜਾ ਰਹੇ ਸਨ।</verse>
				<verse number="54">ਜਦੋਂ ਉਸਦੇ ਦੋ ਚੇਲਿਆਂ ਯਾਕੋਬ ਅਤੇ ਯੋਹਨ ਨੇ ਇਹ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਉਨ੍ਹਾਂ ਨੂੰ ਨਸ਼ਟ ਕਰਨ ਲਈ ਸਵਰਗ ਤੋਂ ਅੱਗ ਦਾ ਮੀਂਹ ਪਵਾਈਏ।”</verse>
				<verse number="55">ਪਿੱਛੇ ਮੁੜ ਕੇ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ।</verse>
				<verse number="56">ਅਤੇ ਉੱਥੋਂ ਯਿਸ਼ੂ ਅਤੇ ਉਹਨਾਂ ਦੇ ਚੇਲੇ ਕਿਸੇ ਹੋਰ ਪਿੰਡ ਵੱਲ ਚਲੇ ਗਏ।</verse>
				<verse number="57">ਰਸਤੇ ਵਿੱਚ ਇੱਕ ਵਿਅਕਤੀ ਨੇ ਆਪਣੀ ਇੱਛਾ ਜ਼ਾਹਰ ਕੀਤੀ ਅਤੇ ਉਸ ਨੂੰ ਕਿਹਾ, “ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”</verse>
				<verse number="58">ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!”</verse>
				<verse number="59">ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, “ਆਓ! ਮੇਰੇ ਪਿੱਛੇ ਹੋ ਤੁਰੋ।” ਉਸ ਆਦਮੀ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ ਸੰਸਕਾਰ ਕਰਨ ਦੀ ਆਗਿਆ ਦਿਓ।”</verse>
				<verse number="60">ਯਿਸ਼ੂ ਨੇ ਉਸ ਨੂੰ ਕਿਹਾ, “ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ, ਪਰ ਤੂੰ ਜਾ ਅਤੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰ।”</verse>
				<verse number="61">ਇੱਕ ਹੋਰ ਵਿਅਕਤੀ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਮੈਂ ਤੁਹਾਡੇ ਨਾਲ ਚੱਲਾਂਗਾ, ਪਰ ਪਹਿਲਾਂ ਮੈਂ ਆਪਣੇ ਪਰਿਵਾਰ ਤੋਂ ਵਿਦਾ ਹੋ ਆਵਾਂ।”</verse>
				<verse number="62">ਯਿਸ਼ੂ ਨੇ ਇਸ ਦੇ ਜਵਾਬ ਵਿੱਚ ਕਿਹਾ, “ਜਿਹੜਾ ਵੀ ਵਿਅਕਤੀ ਹਲ ਵਾਹੁਣਾ ਸ਼ੁਰੂ ਕਰ ਦੇਵੇ ਅਤੇ ਮੁੜ ਕੇ ਪਿੱਛੇ ਵੇਖਦਾ ਰਹੇ, ਉਹ ਪਰਮੇਸ਼ਵਰ ਦੇ ਰਾਜ ਦੇ ਯੋਗ ਨਹੀਂ ਹੈ।”</verse>
			</chapter>
			<chapter number="10">
				<verse number="1">ਇਸ ਤੋਂ ਬਾਅਦ, ਪ੍ਰਭੂ ਨੇ ਦੂਸਰੇ ਬਹੱਤਰ ਲੋਕਾਂ ਨੂੰ ਚੁਣਿਆ ਅਤੇ ਉਹਨਾਂ ਨੂੰ ਦੋ-ਦੋ ਕਰਕੇ ਉਹਨਾਂ ਨਗਰਾਂ ਅਤੇ ਥਾਵਾਂ ਤੇ ਆਪਣੇ ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲੇ ਸੀ।</verse>
				<verse number="2">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫ਼ਸਲ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”</verse>
				<verse number="3">ਜਾਓ! ਮੈਂ ਤੁਹਾਨੂੰ ਮੇਮਣਿਆਂ ਵਾਂਗੂ ਬਘਿਆੜਾਂ ਵਿੱਚ ਭੇਜਦਾ ਹਾਂ।</verse>
				<verse number="4">ਆਪਣੇ ਨਾਲ ਨਾ ਤਾਂ ਪੈਸਾ, ਨਾ ਝੋਲਾ ਅਤੇ ਨਾ ਹੀ ਜੁੱਤੇ ਲੈ ਕੇ ਜਾਣਾ। ਰਾਹ ਵਿੱਚ ਕਿਸੇ ਦੀ ਸੁੱਖ-ਸਾਂਦ ਪੁੱਛਣ ਤੇ ਆਪਣਾ ਸਮਾਂ ਨਾ ਬਤੀਤ ਕਰੋ।</verse>
				<verse number="5">“ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਦਾਖਲ ਹੋਵੋ, ਤੁਹਾਡੇ ਪਹਿਲੇ ਸ਼ਬਦ ਇਹ ਹੋਣੇ ਚਾਹੀਦੇ ਹਨ, ‘ਇਸ ਘਰ ਵਿੱਚ ਸ਼ਾਂਤੀ ਬਣੀ ਰਹੇ।’</verse>
				<verse number="6">ਜੇ ਉਹ ਲੋਕ ਜੋ ਉੱਥੇ ਰਹਿੰਦੇ ਹਨ ਸ਼ਾਤੀਪੂਰਣ ਹਨ, ਤਾਂ ਸ਼ਾਤੀ ਉਹਨਾਂ ਤੇ ਬਣੀ ਰਹੇਗੀ, ਨਹੀਂ ਤਾਂ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ।</verse>
				<verse number="7">ਅਤੇ ਉੱਥੇ ਹੀ ਠਹਿਰੋ। ਜੋ ਕੁਝ ਤੁਹਾਨੂੰ ਖਾਣ-ਪੀਣ ਲਈ ਦਿੱਤਾ ਜਾਵੇ ਉਹ ਸਵੀਕਾਰ ਕਰਨਾ ਕਿਉਂਕਿ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਇੱਕ ਘਰ ਵਿੱਚੋਂ ਨਿੱਕਲ ਕੇ ਦੂਜੇ ਘਰ ਦੇ ਮਹਿਮਾਨ ਨਾ ਬਣਿਓ।</verse>
				<verse number="8">“ਜਦੋਂ ਤੁਸੀਂ ਕਿਸੇ ਨਗਰ ਵਿੱਚ ਵੜਦੇ ਹੋ ਅਤੇ ਲੋਕ ਤੁਹਾਨੂੰ ਖੁਸ਼ੀ ਨਾਲ ਸਵੀਕਾਰ ਕਰਦੇ ਹਨ, ਤਾਂ ਜੋ ਕੁਝ ਤੁਹਾਨੂੰ ਦਿੱਤਾ ਜਾਂਦਾ ਹੈ, ਉਹ ਖਾਓ।</verse>
				<verse number="9">ਉੱਥੇ ਜਿਹੜੇ ਬਿਮਾਰ ਲੋਕਾਂ ਹਨ ਉਨ੍ਹਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ, ‘ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’</verse>
				<verse number="10">ਪਰ ਜੇ ਤੁਸੀਂ ਕਿਸੇ ਨਗਰ ਵਿੱਚ ਦਾਖਲ ਹੁੰਦੇ ਹੋ ਅਤੇ ਨਗਰ ਦੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ, ਤਾਂ ਉਸ ਨਗਰ ਦੀਆਂ ਸੜਕਾਂ ਤੇ ਜਾਓ ਅਤੇ ਇਹ ਐਲਾਨ ਕਰੋ,</verse>
				<verse number="11">‘ਤੁਹਾਡੇ ਸ਼ਹਿਰ ਦੀ ਧੂੜ, ਜੋ ਸਾਡੇ ਪੈਰਾਂ ਉੱਤੇ ਲੱਗੀ ਉਸ ਨੂੰ ਅਸੀਂ ਤੁਹਾਡੇ ਸਾਹਮਣੇ ਇੱਕ ਚੇਤਾਵਨੀ ਦੇ ਰੂਪ ਵਿੱਚ ਝਾੜ ਰਹੇ ਹਾਂ। ਪਰ ਜਾਣ ਲਵੋ: ਕਿ ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ।’</verse>
				<verse number="12">ਮੈਂ ਤੁਹਾਨੂੰ ਆਖਦਾ ਹਾਂ, ਨਿਆਂ ਦੇ ਦਿਨ ਸੋਦੋਮ ਸ਼ਹਿਰ ਦੀ ਸਜ਼ਾ ਉਸ ਸ਼ਹਿਰ ਲਈ ਨਿਰਧਾਰਤ ਕੀਤੀ ਗਈ ਸਜ਼ਾ ਦੇ ਮੁਕਾਬਲੇ ਸਹਿਣਯੋਗ ਹੋਵੇਗੀ।</verse>
				<verse number="13">“ਹਾਏ ਤੁਹਾਡੇ ਉੱਤੇ, ਕੋਰਾਜ਼ੀਨ ਦੇ ਸ਼ਹਿਰ! ਹਾਏ ਤੁਹਾਡੇ ਉੱਤੇ, ਬੈਥਸੈਦਾ ਦੇ ਸ਼ਹਿਰ! ਕਿਉਂਕਿ ਇਹ ਚਮਤਕਾਰ ਜੋ ਤੁਹਾਡੇ ਵਿੱਚ ਕੀਤੇ ਗਏ ਹਨ, ਜੇ ਇਹ ਸੋਰ ਅਤੇ ਸਿਦੋਨ ਸ਼ਹਿਰ ਵਿੱਚ ਕੀਤੇ ਜਾਂਦੇ, ਤਾਂ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਆਪਣੇ ਪਾਪਾਂ ਤੋਂ ਪਛਤਾਵਾ ਕਰ ਲੈਣਾ ਸੀ।</verse>
				<verse number="14">ਪਰ ਸੋਰ ਅਤੇ ਸਿਦੋਨ ਦੋਨਾਂ ਸ਼ਹਿਰਾਂ ਦੀ ਸਜ਼ਾ ਦੋਹਾਂ ਸ਼ਹਿਰਾਂ ਨਾਲੋਂ ਬਿਹਤਰ ਹੋਵੇਗੀ।</verse>
				<verse number="15">ਅਤੇ ਹੇ ਕਫ਼ਰਨਹੂਮ ਦੇ ਲੋਕੋ, ਕੀ ਤੁਸੀਂ ਸਵਰਗ ਵਿੱਚ ਉੱਚੇ ਕੀਤੇ ਜਾਵੋਗੇ? ਨਹੀਂ, ਸਗੋਂ ਤੁਸੀਂ ਪਤਾਲ ਵਿੱਚ ਸੁੱਟੇ ਜਾਵੋਗੇ।</verse>
				<verse number="16">“ਜਿਹੜਾ ਤੁਹਾਡਾ ਉਪਦੇਸ਼ ਸੁਣਦਾ ਹੈ, ਉਹ ਮੇਰੀ ਸਿੱਖਿਆ ਸੁਣਦਾ ਹੈ; ਉਹ ਜੋ ਤੁਹਾਨੂੰ ਨਾ ਮਨਜ਼ੂਰ ਕਰਦਾ ਹੈ ਉਹ ਮੈਨੂੰ ਨਾ ਮਨਜ਼ੂਰ ਕਰਦਾ ਹੈ, ਪਰ ਉਹ ਜੋ ਮੈਨੂੰ ਨਾ ਮਨਜ਼ੂਰ ਕਰਦਾ ਹੈ ਉਹਨਾਂ ਨੂੰ ਨਾ ਮਨਜ਼ੂਰ ਕਰਦਾ ਹੈ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।”</verse>
				<verse number="17">ਉਹ ਬਹੱਤਰ ਬੜੇ ਉਤਸ਼ਾਹ ਨਾਲ ਵਾਪਸ ਆਏ ਅਤੇ ਬੋਲੇ, “ਹੇ ਪ੍ਰਭੂ! ਤੁਹਾਡੇ ਨਾਮ ਤੇ ਭੂਤ ਵੀ ਸਾਡੇ ਅੱਗੇ ਸਮਰਪਣ ਕਰ ਦਿੰਦੇ ਹਨ!”</verse>
				<verse number="18">ਇਸ ਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਸ਼ੈਤਾਨ ਨੂੰ ਬਿਜਲੀ ਦੀ ਤਰ੍ਹਾਂ ਸਵਰਗ ਤੋਂ ਡਿੱਗਦਾ ਵੇਖ ਰਿਹਾ ਸੀ।</verse>
				<verse number="19">ਮੈਂ ਤੁਹਾਨੂੰ ਸੱਪਾਂ ਅਤੇ ਬਿੱਛੂਆਂ ਨੂੰ ਮਿੱਧਣ ਦਾ ਅਤੇ ਦੁਸ਼ਮਣ ਦੀ ਸਾਰੀ ਸ਼ਕਤੀ ਨੂੰ ਨਸ਼ਟ ਕਰਨ ਦਾ ਅਧਿਕਾਰ ਦਿੱਤਾ ਹੈ, ਇਸ ਲਈ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।</verse>
				<verse number="20">ਫਿਰ ਵੀ, ਇਹ ਤੁਹਾਡੇ ਲਈ ਖ਼ੁਸ਼ੀ ਦੀ ਗੱਲ ਨਹੀਂ ਹੋਣੀ ਚਾਹੀਦੀ ਕਿ ਭੂਤ ਤੁਹਾਡੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਪਰ ਇਹ ਕੀ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”</verse>
				<verse number="21">ਉਸੇ ਵੇਲੇ ਯਿਸ਼ੂ ਪਵਿੱਤਰ ਆਤਮਾ ਦੀ ਖੁਸ਼ੀ ਨਾਲ ਭਰ ਕੇ, ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ। ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।</verse>
				<verse number="22">“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਵੀ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਵੀ ਨਹੀਂ ਜਾਣਦਾ ਹੈ ਅਤੇ ਜਿਸ ਉੱਤੇ ਪੁੱਤਰ ਪ੍ਰਗਟ ਕਰਨਾ ਚਾਹੇ।”</verse>
				<verse number="23">ਫਿਰ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਨਿਜੀ ਤੌਰ ਤੇ ਕਿਹਾ, “ਮੁਬਾਰਕ ਹਨ ਉਹ ਅੱਖਾਂ ਜੋ ਉਹ ਵੇਖ ਰਹੀਆਂ ਹਨ, ਜੋ ਤੁਸੀਂ ਵੇਖ ਰਹੇ ਹੋ।</verse>
				<verse number="24">ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ, ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਉਹ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।”</verse>
				<verse number="25">ਇੱਕ ਵਾਰ ਇੱਕ ਸ਼ਾਸਤਰੀ ਨੇ ਯਿਸ਼ੂ ਨੂੰ ਉਹਨਾਂ ਦੀ ਪਰਖ ਕਰਨ ਦੇ ਮਕਸਦ ਨਾਲ ਇਹ ਸਵਾਲ ਪੁੱਛਿਆ: “ਗੁਰੂ ਜੀ, ਮੈਂ ਸਦੀਪਕ ਜੀਵਨ ਪ੍ਰਾਪਤ ਕਰਨ ਲਈ ਕੀ ਕਰਾ?”</verse>
				<verse number="26">ਯਿਸ਼ੂ ਨੇ ਉਸ ਨੂੰ ਪੁੱਛਿਆ, “ਕਾਨੂੰਨ ਵਿੱਚ ਜੋ ਲਿਖਿਆ ਹੋਇਆ ਹੈ, ਉਸ ਬਾਰੇ ਤੁਹਾਡਾ ਕੀ ਕਹਿਣਾ ਹੈ?”</verse>
				<verse number="27">ਉਸ ਆਦਮੀ ਨੇ ਉੱਤਰ ਦਿੱਤਾ, “ ‘ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’ ”</verse>
				<verse number="28">ਯਿਸ਼ੂ ਨੇ ਉਸ ਨੂੰ ਕਿਹਾ, “ਤੁਹਾਡਾ ਉੱਤਰ ਬਿਲਕੁਲ ਸਹੀਂ ਹੈ। ਇਹੀ ਕਰਨ ਨਾਲ ਤੁਸੀਂ ਜੀਵੋਂਗੇ।”</verse>
				<verse number="29">ਆਪਣੇ ਆਪ ਨੂੰ ਸਹੀ ਸਾਬਤ ਕਰਨ ਦੇ ਮਕਸਦ ਨਾਲ, ਉਸਨੇ ਯਿਸ਼ੂ ਨੂੰ ਪੁੱਛਿਆ, “ਤਾਂ ਮੈਨੂੰ ਦੱਸੋ ਕਿ ਮੇਰਾ ਗੁਆਂਢੀ ਕੌਣ ਹੈ?”</verse>
				<verse number="30">ਯਿਸ਼ੂ ਨੇ ਜਵਾਬ ਦਿੱਤਾ, “ਯੇਰੂਸ਼ਲੇਮ ਦਾ ਇੱਕ ਵਿਅਕਤੀ ਯੇਰੀਖ਼ੋ ਸ਼ਹਿਰ ਜਾ ਰਿਹਾ ਸੀ ਜਦੋਂ ਡਾਕੂਆਂ ਨੇ ਉਸ ਨੂੰ ਘੇਰ ਲਿਆ, ਉਸਦੇ ਕੱਪੜੇ ਖੋਹ ਲਏ ਅਤੇ ਕੁੱਟਮਾਰ ਕੀਤੀ ਅਤੇ ਉਸਨੂੰ ਅਪਰਾਧੀ ਹਾਲਤ ਵਿੱਚ ਛੱਡ ਕੇ ਭੱਜ ਗਏ।</verse>
				<verse number="31">ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।</verse>
				<verse number="32">ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ।</verse>
				<verse number="33">ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।</verse>
				<verse number="34">ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗੱਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।</verse>
				<verse number="35">ਅਗਲੇ ਦਿਨ ਉਸਨੇ ਸਰਾਂ ਦੇ ਮਾਲਕ ਨੂੰ ਦੋ ਦੀਨਾਰ ਦਿੱਤੇ ਅਤੇ ਕਿਹਾ, ‘ਇਸ ਵਿਅਕਤੀ ਦੀ ਸੇਵਾ ਕਰਨਾ ਅਤੇ ਇਸ ਤੋਂ ਇਲਾਵਾ ਜੋ ਵੀ ਖਰਚਾ ਹੋਏਗਾ, ਵਾਪਸ ਆਉਣ ਤੇ ਮੈਂ ਇਸ ਦਾ ਭੁਗਤਾਨ ਕਰਾਂਗਾ।’</verse>
				<verse number="36">“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?”</verse>
				<verse number="37">ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”</verse>
				<verse number="38">ਯਿਸ਼ੂ ਅਤੇ ਉਹਨਾਂ ਦੇ ਚੇਲੇ ਇੱਕ ਪਿੰਡ ਗਏ ਸਨ ਜਿੱਥੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਹਨਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੱਤਾ।</verse>
				<verse number="39">ਉਸਦੀ ਇੱਕ ਭੈਣ ਸੀ, ਜਿਸਦਾ ਨਾਮ ਮਰਿਯਮ ਸੀ। ਉਹ ਪ੍ਰਭੂ ਦੇ ਚਰਨਾਂ ਵਿੱਚ ਬੈਠ ਗਈ ਅਤੇ ਉਹਨਾਂ ਦੇ ਬਚਨ ਸੁਨਣ ਲੱਗੀ।</verse>
				<verse number="40">ਪਰ ਮਾਰਥਾ ਵੱਖ-ਵੱਖ ਤਿਆਰੀਆਂ ਵਿੱਚ ਮਗਨ ਰਹੀ। ਉਹ ਯਿਸ਼ੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਹਾਨੂੰ ਇਸ ਗੱਲ ਦੀ ਪਰਵਾਹ ਨਹੀਂ, ਮੇਰੀ ਭੈਣ ਨੇ ਕੰਮ ਦਾ ਸਾਰਾ ਭਾਰ ਮੇਰੇ ਉੱਤੇ ਛੱਡ ਦਿੱਤਾ ਹੈ? ਤੁਸੀਂ ਉਸ ਨੂੰ ਮੇਰੀ ਮਦਦ ਕਰਨ ਲਈ ਕਹੋ।”</verse>
				<verse number="41">“ਮਾਰਥਾ, ਮਾਰਥਾ,” ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਹੈ ਅਤੇ ਘਬਰਾਉਂਦੀ ਹੈ,</verse>
				<verse number="42">ਪਰ ਕੁਝ ਚੀਜ਼ਾ ਦੀ ਲੋੜ ਹੈ, ਅਸਲ ਵਿੱਚ ਸਿਰਫ ਇੱਕ। ਮਰਿਯਮ ਨੇ ਸੱਭ ਤੋਂ ਵਧੀਆ ਹਿੱਸਾ ਚੁਣਿਆ ਹੈ ਜੋ ਉਸ ਤੋਂ ਕਦੇ ਵੱਖ ਨਹੀਂ ਹੋਵੇਗਾ।”</verse>
			</chapter>
			<chapter number="11">
				<verse number="1">ਇੱਕ ਦਿਨ ਯਿਸ਼ੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਹੇ ਸਨ। ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਚੇਲਿਆਂ ਵਿੱਚੋਂ ਇੱਕ ਨੇ ਕਿਹਾ, “ਪ੍ਰਭੂ ਜੀ, ਸਾਨੂੰ ਵੀ ਪ੍ਰਾਰਥਨਾ ਕਰਨਾ ਸਿਖਾਓ, ਜਿਵੇਂ ਯੋਹਨ ਨੇ ਆਪਣੇ ਚੇਲਿਆਂ ਨੂੰ ਸਿਖਾਇਆ ਹੈ।”</verse>
				<verse number="2">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਇਸ ਤਰ੍ਹਾਂ ਕਰਿਆ ਕਰੋ: “ ‘ਸਾਡੇ ਸਵਰਗੀ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ।</verse>
				<verse number="3">ਹਰ ਰੋਜ਼ ਸਾਨੂੰ ਸਾਡੀ ਰੋਜ਼ ਦੀ ਰੋਟੀ ਦਿਓ।</verse>
				<verse number="4">ਸਾਡੇ ਪਾਪ ਮਾਫ਼ ਕਰੋ, ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ, ਜੋ ਸਾਡੇ ਵਿਰੁੱਧ ਪਾਪ ਕਰਦੇ ਹਨ। ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ ”</verse>
				<verse number="5">ਯਿਸ਼ੂ ਨੇ ਉਹਨਾਂ ਨੂੰ ਅੱਗੇ ਕਿਹਾ, ਮੰਨ ਲਓ ਤੁਹਾਡਾ ਇੱਕ ਦੋਸਤ ਹੈ, ਅਤੇ ਤੁਸੀਂ ਅੱਧੀ ਰਾਤ ਨੂੰ ਉਸ ਕੋਲ ਜਾ ਕੇ ਬੇਨਤੀ ਕਰੋ, ਦੋਸਤ, ਮੈਨੂੰ ਤਿੰਨ ਰੋਟੀਆਂ ਦੇ;</verse>
				<verse number="6">ਕਿਉਂਕਿ ਮੇਰਾ ਇੱਕ ਦੋਸਤ ਸਫਰ ਕਰਕੇ ਆਇਆ ਹੈ ਅਤੇ ਮੇਰੇ ਕੋਲ ਉਸਦੇ ਖਾਣ-ਪੀਣ ਲਈ ਕੁਝ ਵੀ ਨਹੀਂ ਹੈ।</verse>
				<verse number="7">ਅਤੇ ਮੰਨ ਲਓ ਉਹ ਅੰਦਰੋਂ ਉੱਤਰ ਦੇਵੇ, ਮੈਨੂੰ ਕਸ਼ਟ ਨਾ ਦਿਓ! ਦਰਵਾਜ਼ਾ ਬੰਦ ਹੈ ਅਤੇ ਮੇਰੇ ਬੱਚੇ ਮੇਰੇ ਨਾਲ ਸੌ ਰਹੇ ਹਨ। ਹੁਣ ਮੈਂ ਉੱਠ ਕੇ ਤੁਹਾਨੂੰ ਕੁਝ ਨਹੀਂ ਦੇ ਸਕਦਾ।</verse>
				<verse number="8">ਮੈਂ ਜੋ ਕਹਿ ਰਿਹਾ ਹਾਂ ਉਸ ਨੂੰ ਸਮਝੋ: ਹਾਲਾਂਕਿ ਉਹ ਉੱਠ ਕੇ ਤੁਹਾਨੂੰ ਦੋਸਤੀ ਕਰਕੇ ਰੋਟੀ ਨਾ ਦੇਵੇ, ਫਿਰ ਵੀ ਤੁਹਾਡੀ ਬਾਰ-ਬਾਰ ਬੇਨਤੀ ਕਰਨ ਦੇ ਕਾਰਨ ਉਹ ਜ਼ਰੂਰ ਉੱਠੇਗਾ ਅਤੇ ਤੁਹਾਨੂੰ ਤੁਹਾਡੀ ਜ਼ਰੂਰਤ ਦੇ ਅਨੁਸਾਰ ਦੇਵੇਗਾ।</verse>
				<verse number="9">ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ: “ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।</verse>
				<verse number="10">ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।</verse>
				<verse number="11">“ਤੁਹਾਡੇ ਵਿੱਚੋਂ ਕਿਹੜਾ ਅਜਿਹਾ ਪਿਤਾ ਹੈ ਜੋ ਆਪਣੇ ਪੁੱਤਰ ਨੂੰ ਮੱਛੀ ਮੰਗਣ ਤੇ ਉਸ ਨੂੰ ਸੱਪ ਦਿੰਦਾ ਹੈ?</verse>
				<verse number="12">ਜਾਂ ਜੇ ਉਹ ਅੰਡਾ ਮੰਗੇ ਤਾਂ ਉਸ ਨੂੰ ਬਿੱਛੂ ਦੇਵੇ?</verse>
				<verse number="13">ਜਦੋਂ ਤੁਸੀਂ ਦੁਸ਼ਟ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਪਵਿੱਤਰ ਆਤਮਾ ਨਹੀਂ ਦੇਵੇਗਾ?”</verse>
				<verse number="14">ਇੱਕ ਦਿਨ ਯਿਸ਼ੂ ਇੱਕ ਗੂੰਗੇ ਮਨੁੱਖ ਦੇ ਵਿੱਚੋਂ ਭੂਤ ਕੱਢ ਰਹੇ ਸਨ। ਜਿਵੇਂ ਹੀ ਭੂਤ ਬਾਹਰ ਆਇਆ, ਉਹ ਜਿਹੜਾ ਗੂੰਗਾ ਸੀ ਉਸ ਨੇ ਬੋਲਣਾ ਸ਼ੁਰੂ ਕਰ ਦਿੱਤਾ। ਭੀੜ ਇਹ ਸਭ ਵੇਖ ਕੇ ਹੈਰਾਨ ਰਹਿ ਗਈ।</verse>
				<verse number="15">ਪਰ ਕੁਝ ਲੋਕਾਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”</verse>
				<verse number="16">ਕੁਝ ਹੋਰਾਂ ਨੇ ਯਿਸ਼ੂ ਨੂੰ ਪਰਖਣ ਲਈ ਉਹਨਾਂ ਤੋਂ ਇੱਕ ਚਿੰਨ੍ਹ ਦੀ ਮੰਗ ਕੀਤੀ।</verse>
				<verse number="17">ਯਿਸ਼ੂ ਨੇ ਉਹਨਾਂ ਦੇ ਵਿਚਾਰ ਜਾਣਕੇ ਉਹਨਾਂ ਨੂੰ ਕਿਹਾ: “ਜਿਹੜੇ ਰਾਜ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਆਪਣੇ ਆਪ ਵਿੱਚ ਵੰਡਿਆ ਜਾਂਦਾ ਹੈ।</verse>
				<verse number="18">ਇਸ ਲਈ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ? ਤੁਸੀਂ ਕਹਿੰਦੇ ਹੋ ਕਿ ਬੇਲਜ਼ਬੂਲ ਭੂਤਾਂ ਕੱਢਣ ਲਈ ਮੇਰੀ ਮਦਦ ਕਰਦਾ ਹੈ।</verse>
				<verse number="19">ਜੇ ਮੈਂ ਬੇਲਜ਼ਬੂਲ ਦੀ ਮਦਦ ਨਾਲ ਦੁਸ਼ਟ ਆਤਮਾ ਨੂੰ ਬਾਹਰ ਕੱਢਦਾ ਹਾਂ, ਤਾਂ ਤੁਹਾਡੇ ਚੇਲੇ ਉਹਨਾਂ ਨੂੰ ਕਿਵੇਂ ਬਾਹਰ ਕੱਢਦੇ ਹਨ? ਤਾਂ ਫਿਰ, ਉਹ ਤੁਹਾਡੇ ਜੱਜ ਹੋਣਗੇ।</verse>
				<verse number="20">ਪਰ ਜੇ ਮੈਂ ਪਰਮੇਸ਼ਵਰ ਦੀ ਸ਼ਕਤੀ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।</verse>
				<verse number="21">“ਜਦੋਂ ਇੱਕ ਤਾਕਤਵਰ ਆਦਮੀ ਹਥਿਆਰਾਂ ਨਾਲ ਪੂਰੀ ਤਰ੍ਹਾਂ ਲੈਸ ਹੁੰਦਾ ਹੈ ਅਤੇ ਆਪਣੇ ਘਰ ਦੀ ਦੇਖਭਾਲ ਕਰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਰਹਿੰਦੀ ਹੈ।</verse>
				<verse number="22">ਪਰ ਜਦੋਂ ਕੋਈ ਉਸ ਤੋਂ ਵੱਧ ਤਾਕਤਵਰ ਉਸ ਉੱਤੇ ਹਮਲਾ ਕਰਦਾ ਹੈ ਅਤੇ ਕਾਬੂ ਪਾਉਂਦਾ ਹੈ, ਤਾਂ ਉਹ ਉਸ ਦੇ ਹਥਿਆਰ ਜਿਨ੍ਹਾਂ ਉੱਤੇ ਉਹ ਭਰੋਸਾ ਕਰਦਾ ਸੀ ਖੋਹ ਲੈਦਾ ਹੈ ਅਤੇ ਉਸਦੀ ਜਾਇਦਾਦ ਨੂੰ ਲੁੱਟ ਕੇ ਵੰਡ ਦਿੰਦਾ ਹੈ।</verse>
				<verse number="23">“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।</verse>
				<verse number="24">“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ। ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’</verse>
				<verse number="25">ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।</verse>
				<verse number="26">ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦੇਂਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ।”</verse>
				<verse number="27">ਜਦੋਂ ਯਿਸ਼ੂ ਇਹ ਗੱਲਾਂ ਕਰ ਰਹੇ ਸੀ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਕਿਹਾ, “ਧੰਨ ਹੈ ਉਹ ਮਾਂ ਜਿਸਨੇ ਤੁਹਾਨੂੰ ਜਨਮ ਦਿੱਤਾ ਅਤੇ ਤੁਹਾਡਾ ਪਾਲਣ ਪੋਸ਼ਣ ਕੀਤਾ।”</verse>
				<verse number="28">ਪਰ ਯਿਸ਼ੂ ਨੇ ਕਿਹਾ, “ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ਵਰ ਦੇ ਬਚਨਾਂ ਨੂੰ ਸੁਣਦੇ ਅਤੇ ਇਸ ਨੂੰ ਮੰਨਦੇ ਹਨ।”</verse>
				<verse number="29">ਜਿਵੇਂ ਹੀ ਭੀੜ ਵੱਧਦੀ ਗਈ ਯਿਸ਼ੂ ਨੇ ਕਿਹਾ, “ਇਹ ਦੁਸ਼ਟ ਪੀੜ੍ਹੀ ਹੈ। ਇਹ ਚਿੰਨ੍ਹ ਦੀ ਮੰਗ ਕਰਦੇ ਹਨ, ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਬਿਨ੍ਹਾਂ ਇਨ੍ਹਾਂ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।</verse>
				<verse number="30">ਜਿਸ ਤਰ੍ਹਾਂ ਯੋਨਾਹ ਨਬੀ ਨੀਨਵਾਹ ਸ਼ਹਿਰ ਦੇ ਲੋਕਾਂ ਲਈ ਇੱਕ ਚਿੰਨ੍ਹ ਸਨ, ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਇਸ ਪੀੜ੍ਹੀ ਦੇ ਲੋਕਾਂ ਲਈ ਚਿੰਨ੍ਹ ਹੋਵੇਗਾ।</verse>
				<verse number="31">ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।</verse>
				<verse number="32">ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।</verse>
				<verse number="33">“ਕੋਈ ਵੀ ਦੀਵਾ ਜਗਾਕੇ ਉਸ ਨੂੰ ਲਕਾਉਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਭਾਂਡੇ ਹੇਠ ਦੀਵੇ ਨੂੰ ਰੱਖਦਾ ਹੈ; ਪਰ ਦੀਵੇ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਂਦਾ ਹੈ ਤਾਂ ਕਿ ਘਰ ਦੇ ਅੰਦਰ ਆਉਣ ਵਾਲੇ ਲੋਕ ਚਾਨਣ ਵੇਖ ਸਕਣ।</verse>
				<verse number="34">ਤੁਹਾਡੇ ਸਰੀਰ ਦਾ ਦੀਵਾ ਤੁਹਾਡੀ ਅੱਖ ਹੈ। ਜੇ ਤੁਹਾਡੀਆਂ ਅੱਖਾਂ ਤੰਦਰੁਸਤ ਹਨ ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ, ਪਰ ਜੇ ਤੁਹਾਡੀ ਅੱਖਾਂ ਬਿਮਾਰ ਹਨ ਤਾਂ ਤੁਹਾਡੇ ਪੂਰੇ ਸਰੀਰ ਵਿੱਚ ਵੀ ਹਨੇਰਾ ਹੋਵੇਗਾ।</verse>
				<verse number="35">ਇਸ ਗੱਲ ਨੂੰ ਨਿਸ਼ਚਤ ਕਰੋ ਕਿ ਤੁਹਾਡੇ ਅੰਦਰਲਾ ਚਾਨਣ ਕਿੱਤੇ ਹਨੇਰਾ ਨਾ ਹੋਵੇ।</verse>
				<verse number="36">ਇਸ ਲਈ ਜੇ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਿਆ ਹੋਇਆ ਹੈ ਅਤੇ ਇਸਦਾ ਕੋਈ ਹਿੱਸਾ ਹਨੇਰਾ ਵਿੱਚ ਨਹੀਂ ਹੈ, ਤਾਂ ਇਹ ਸੱਭ ਪਾਸੇ ਚਾਨਣ ਕਰੇਗਾ ਜਿਵੇਂ ਇੱਕ ਦੀਵਾ ਤੁਹਾਡੇ ਉੱਤੇ ਆਪਣਾ ਚਾਨਣ ਚਮਕਾਉਂਦਾ ਹੈ।”</verse>
				<verse number="37">ਜਦੋਂ ਯਿਸ਼ੂ ਸਿੱਖਿਆ ਦੇ ਚੁੱਕੇ ਤਾਂ ਇੱਕ ਫ਼ਰੀਸੀ ਨੇ ਉਹਨਾਂ ਨੂੰ ਭੋਜਨ ਲਈ ਬੁਲਾਇਆ। ਯਿਸ਼ੂ ਉਸ ਨਾਲ ਗਏ ਅਤੇ ਖਾਣਾ ਖਾਣ ਲਈ ਬੈਠ ਗਏ।</verse>
				<verse number="38">ਫ਼ਰੀਸੀ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਯਿਸ਼ੂ ਨੇ ਖਾਣਾ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ।</verse>
				<verse number="39">ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਕੱਪ ਅਤੇ ਥਾਲੀ ਬਾਹਰੋਂ ਧੋਂਦੇ ਹੋ, ਪਰ ਤੁਹਾਡੇ ਦਿਲ ਲਾਲਚ ਅਤੇ ਦੁਸ਼ਟਤਾ ਨਾਲ ਭਰੇ ਹੋਏ ਹਨ।</verse>
				<verse number="40">ਮੂਰਖ, ਜਿਸ ਪਰਮੇਸ਼ਵਰ ਨੇ ਬਾਹਰੀ ਅੰਗ ਬਣਾਏ ਹਨ ਕੀ ਉਸ ਨੇ ਅੰਦਰਲੇ ਅੰਗ ਨਹੀਂ ਬਣਾਏ?</verse>
				<verse number="41">ਪਰ ਜੋ ਕੁਝ ਤੁਹਾਡੇ ਕੱਪ ਅਤੇ ਥਾਲੀ ਵਿੱਚ ਹੈ ਉਹ ਗ਼ਰੀਬਾਂ ਨੂੰ ਦਿਓ ਅਤੇ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।</verse>
				<verse number="42">“ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਤੁਸੀਂ ਆਪਣੇ ਪੁਦੀਨੇ, ਹਰਮਲ ਅਤੇ ਹਰ ਪ੍ਰਕਾਰ ਦੀਆਂ ਹਰੀਆਂ ਸਬਜ਼ੀਆਂ ਦਾ ਦਸਵਾਂ ਹਿੱਸਾ ਪਰਮੇਸ਼ਵਰ ਨੂੰ ਦਿੰਦੇ ਹੋ ਪਰ ਪਰਮੇਸ਼ਵਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾਂ ਕਰਦੇ ਹੋ। ਚੰਗਾ ਹੁੰਦਾ ਕਿ ਤੁਸੀਂ ਪਰਮੇਸ਼ਵਰ ਨੂੰ ਦਸਵਾਂ ਹਿੱਸਾ ਵੀ ਦਿੰਦੇ ਅਤੇ ਉਹਨਾਂ ਦੇ ਪਿਆਰ ਅਤੇ ਨਿਆਂ ਦੀ ਉਲੰਘਣਾਂ ਵੀ ਨਾ ਕਰਦੇ।</verse>
				<verse number="43">“ਲਾਹਨਤ ਹੈ ਤੁਹਾਡੇ ਉੱਤੇ ਫ਼ਰੀਸੀਓ! ਤੁਹਾਨੂੰ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਮੁੱਖ ਥਾਵਾਂ ਤੇ ਬੈਠਣਾ ਪਸੰਦ ਹੈ ਅਤੇ ਬਜ਼ਾਰਾਂ ਵਿੱਚ ਲੋਕਾਂ ਕੋਲੋ ਆਦਰ ਨਾਲ ਨਮਸਕਾਰ ਸੁਣਨਾ ਪਸੰਦ ਕਰਦੇ ਹੋ।</verse>
				<verse number="44">“ਲਾਹਨਤ ਹੈ ਤੁਹਾਡੇ ਉੱਤੇ ਕਿਉਂਕਿ ਤੁਸੀਂ ਉਹਨਾਂ ਲੁਕਿਆਂ ਹੋਇਆ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕ ਅਣਜਾਣੇ ਵਿੱਚ ਤੁਰਦੇ ਹਨ।”</verse>
				<verse number="45">ਇੱਕ ਸ਼ਾਸਤਰੀ ਨੇ ਕਿਹਾ, “ਗੁਰੂ ਜੀ, ਇਹ ਗੱਲਾਂ ਕਹਿ ਕੇ ਤਾਂ ਤੁਸੀਂ ਸਾਡੀ ਵੀ ਬੇਇੱਜ਼ਤੀ ਕਰਦੇ ਹੋ।”</verse>
				<verse number="46">ਯਿਸ਼ੂ ਨੇ ਸ਼ਾਸਤਰੀਆਂ ਨੂੰ ਜਵਾਬ ਦਿੱਤਾ, “ਲਾਹਨਤ ਹੈ ਤੁਹਾਡੇ ਉੱਤੇ ਕਿਉਂਕਿ ਤੁਸੀਂ ਲੋਕਾਂ ਉੱਤੇ ਨਿਯਮਾਂ ਦਾ ਬੋਝ ਪਾਉਂਦੇ ਹੋ, ਜਿਸ ਨੂੰ ਚੁੱਕਣਾ ਔਖਾ ਹੁੰਦਾ ਹੈ, ਅਤੇ ਤੁਸੀਂ ਆਪ ਉਹਨਾਂ ਦੀ ਮਦਦ ਲਈ ਆਪਣੀ ਉਂਗਲ ਤੱਕ ਨਹੀਂ ਹਿਲਾਉਂਦੇ।</verse>
				<verse number="47">“ਅਫ਼ਸੋਸ ਹੈ ਤੁਹਾਡੇ ਉੱਤੇ ਕਿ ਤੁਸੀਂ ਉਹਨਾਂ ਨਬੀਆਂ ਲਈ ਕਬਰਾਂ ਬਣਾਉਂਦੇ ਹੋ ਜਿਨ੍ਹਾਂ ਦਾ ਕਤਲ ਤੁਹਾਡੇ ਪੁਰਖਿਆਂ ਨੇ ਕੀਤਾ ਸੀ।</verse>
				<verse number="48">ਤੁਸੀਂ ਆਪ ਮੰਨਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕੰਮਾਂ ਨੂੰ ਸਵੀਕਾਰ ਕਰਦੇ ਹੋ, ਉਹਨਾਂ ਨੇ ਨਬੀਆਂ ਦਾ ਕਤਲ ਕੀਤਾ ਅਤੇ ਤੁਸੀਂ ਉਹਨਾਂ ਲਈ ਕਬਰਾਂ ਬਣਾਉਂਦੇ ਹੋ।</verse>
				<verse number="49">ਇਸੇ ਕਰਕੇ ਪਰਮੇਸ਼ਵਰ ਆਪਣੀ ਬੁੱਧ ਵਿੱਚ ਇਹ ਕਹਿੰਦੇ ਹਨ: ‘ਮੈਂ ਉਹਨਾਂ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਹਨਾਂ ਵਿੱਚੋਂ ਕਈਆ ਨੂੰ ਤੁਸੀਂ ਮਾਰ ਸੁੱਟਣਗੇ ਅਤੇ ਕਈਆਂ ਉੱਤੇ ਜ਼ੁਲਮ ਕਰਨਗੇ।’</verse>
				<verse number="50">ਇਸ ਲਈ ਇਸ ਪੀੜ੍ਹੀ ਨੂੰ ਉਹਨਾਂ ਸਾਰੇ ਨਬੀਆਂ ਦੇ ਲਹੂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਜੋ ਦੁਨੀਆਂ ਦੇ ਮੁੱਢ ਤੋਂ ਹੋਏ ਹਨ,</verse>
				<verse number="51">ਹਾਬਿਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੱਕ, ਜਿਹੜਾ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਗਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਪੀੜ੍ਹੀ ਨੂੰ ਸਭ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ।</verse>
				<verse number="52">“ਬਿਵਸਥਾ ਦੇ ਉਪਦੇਸ਼ਕਾਂ ਉੱਤੇ ਹਾਏ! ਕਿਉਂਕਿ ਤੁਸੀਂ ਗਿਆਨ ਦੀ ਕੁੰਜੀ ਤਾਂ ਲੈ ਲਈ ਹੈ। ਪਰ ਤੁਸੀਂ ਆਪ ਅੰਦਰ ਨਹੀਂ ਜਾਂਦੇ ਅਤੇ ਅੰਦਰ ਜਾਣ ਵਾਲਿਆਂ ਨੂੰ ਰੋਕਦੇ ਹੋ।”</verse>
				<verse number="53">ਜਦੋਂ ਯਿਸ਼ੂ ਉੱਥੋਂ ਚਲੇ ਗਏ ਤਾਂ ਸ਼ਾਸਤਰੀ ਅਤੇ ਫ਼ਰੀਸੀ, ਜੋ ਉਹਨਾਂ ਦੇ ਕੱਟੜ ਵਿਰੋਧੀ ਹੋ ਗਏ ਸਨ, ਪ੍ਰਭੂ ਨੂੰ ਬਹੁਤ ਸਾਰੇ ਵਿਸ਼ਿਆਂ ਤੇ ਮੁਸ਼ਕਲ ਪ੍ਰਸ਼ਨ ਪੁੱਛਣ ਲੱਗੇ।</verse>
				<verse number="54">ਉਹ ਇਸ ਤਾੜ ਵਿੱਚ ਸਨ ਕਿ ਯਿਸ਼ੂ ਨੂੰ ਉਹਨਾਂ ਦੇ ਹੀ ਕਿਸੇ ਗੱਲ ਵਿੱਚ ਫਸਾ ਸਕਣ।</verse>
			</chapter>
			<chapter number="12">
				<verse number="1">ਇਸ ਦੌਰਾਨ ਜਦੋਂ ਹਜ਼ਾਰਾਂ ਦੀ ਭੀੜ ਇਕੱਠੀ ਹੋ ਗਈ ਅਤੇ ਲੋਕ ਇੱਕ-ਦੂਜੇ ਉੱਤੇ ਡਿੱਗ ਰਹੇ ਸਨ, ਯਿਸ਼ੂ ਨੇ ਸਭ ਤੋਂ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਫ਼ਰੀਸੀਆਂ ਦੇ ਖਮੀਰ ਤੋਂ ਬਚ ਕੇ ਰਹੋ ਹੋ ਕਿ ਪਖੰਡ ਹੈ।</verse>
				<verse number="2">ਕੁਝ ਵੀ ਢੱਕਿਆ ਹੋਇਆ ਨਹੀਂ ਹੈ ਜਿਸ ਨੂੰ ਖੋਲ੍ਹਿਆ ਨਾ ਜਾਵੇਗਾ ਜਾਂ ਅਜਿਹਾ ਕੋਈ ਭੇਤ ਨਹੀਂ ਜੋ ਉਜਾਗਰ ਨਾ ਕੀਤਾ ਜਾਵੇਗਾ।</verse>
				<verse number="3">ਉਹ ਸ਼ਬਦ ਜੋ ਤੁਸੀਂ ਹਨ੍ਹੇਰੇ ਵਿੱਚ ਕਹਿੰਦੇ ਹੋ, ਚਾਨਣ ਵਿੱਚ ਸੁਣੇ ਜਾਣਗੇ, ਜੋ ਕੁਝ ਤੁਸੀਂ ਅੰਦਰਲੇ ਕਮਰੇ ਵਿੱਚ ਵੜ ਕੇ ਕੰਨਾਂ ਵਿੱਚ ਕਿਹਾ ਹੈ, ਉਸ ਦਾ ਪ੍ਰਚਾਰ ਕੋਠੇ ਉੱਤੇ ਕੀਤਾ ਜਾਵੇਗਾ।</verse>
				<verse number="4">“ਮੇਰੇ ਦੋਸਤੋ, ਮੈਂ ਤੁਹਾਨੂੰ ਕਹਿੰਦਾ ਹਾਂ ਉਹਨਾਂ ਤੋਂ ਨਾ ਡਰੋ ਜੋ ਸਰੀਰ ਨੂੰ ਨਾਸ਼ ਕਰਦੇ ਹਨ ਅਤੇ ਇਸ ਤੋਂ ਬਾਅਦ ਹੋਰ ਕੁਝ ਨਹੀਂ ਕਰ ਸਕਦੇ।</verse>
				<verse number="5">ਪਰ ਮੈਂ ਤੁਹਾਨੂੰ ਦਿਖਾਵਾਂਗਾ ਕਿ ਤੁਹਾਨੂੰ ਕਿਸ ਤੋਂ ਡਰਨਾ ਚਾਹੀਦਾ ਹੈ: ਉਸ ਪਰਮੇਸ਼ਵਰ ਤੋਂ ਡਰੋ ਜੋ ਤੁਹਾਡੇ ਸਰੀਰ ਦਾ ਨਾਸ਼ ਕਰਨ ਤੋਂ ਬਾਅਦ, ਤੁਹਾਨੂੰ ਨਰਕ ਵਿੱਚ ਸੁੱਟਣ ਦਾ ਅਧਿਕਾਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ, ਉਸ ਤੋਂ ਡਰੋ।</verse>
				<verse number="6">ਕੀ ਪੰਜ ਚਿੜੀਆਂ ਦੋ ਪੈਸਿਆਂ ਵਿੱਚ ਨਹੀਂ ਵੇਚੀਆਂ ਜਾਂਦੀਆਂ? ਫਿਰ ਵੀ ਪਰਮੇਸ਼ਵਰ ਉਹਨਾਂ ਵਿੱਚੋਂ ਇੱਕ ਨੂੰ ਵੀ ਨਹੀਂ ਭੁੱਲਦੇ।</verse>
				<verse number="7">ਸੱਚ-ਮੁੱਚ, ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ। ਇਸ ਲਈ ਨਾ ਡਰੋ, ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।</verse>
				<verse number="8">“ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹੜਾ ਵੀ ਵਿਅਕਤੀ ਦੂਜਿਆਂ ਸਾਹਮਣੇ ਮੈਨੂੰ ਕਬੂਲ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਪਰਮੇਸ਼ਵਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਕਬੂਲ ਕਰੇਗਾ।</verse>
				<verse number="9">ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ, ਉਸ ਨੂੰ ਵੀ ਪਰਮੇਸ਼ਵਰ ਦੇ ਦੂਤਾਂ ਦੇ ਅੱਗੇ ਸਵੀਕਾਰ ਨਹੀਂ ਕੀਤਾ ਜਾਵੇਗਾ।</verse>
				<verse number="10">ਅਤੇ ਜੋ ਵੀ ਮਨੁੱਖ ਦੇ ਪੁੱਤਰ ਦੇ ਖ਼ਿਲਾਫ਼ ਕੁਝ ਬੋਲਦਾ ਹੈ ਉਸ ਨੂੰ ਮਾਫ਼ ਕਰ ਦਿੱਤਾ ਜਾਵੇਗਾ, ਪਰ ਜੇ ਕੋਈ ਪਵਿੱਤਰ ਆਤਮਾ ਦੀ ਨਿੰਦਿਆ ਕਰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।</verse>
				<verse number="11">“ਜਦੋਂ ਤੁਸੀਂ ਪ੍ਰਾਰਥਨਾ ਸਥਾਨਾਂ, ਹਾਕਮਾਂ ਅਤੇ ਅਧਿਕਾਰੀਆਂ ਦੇ ਸਾਹਮਣੇ ਲਿਆਏ ਜਾਂਦੇ ਹੋ, ਤਾਂ ਇਸ ਬਾਰੇ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ ਜਾਂ ਤੁਸੀਂ ਕੀ ਬੋਲੋਗੇ,</verse>
				<verse number="12">ਕਿਉਂਕਿ ਪਵਿੱਤਰ ਆਤਮਾ ਉਸ ਵੇਲੇ ਤੁਹਾਨੂੰ ਸਿਖਾਏਗਾ ਕਿ ਤੁਹਾਨੂੰ ਕੀ ਕਹਿਣਾ ਚਾਹੀਦਾ ਹੈ।”</verse>
				<verse number="13">ਭੀੜ ਵਿੱਚੋਂ ਕਿਸੇ ਨੇ ਉਸ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਮੇਰੇ ਨਾਲ ਜਾਇਦਾਦ ਵੰਡਣ ਲਈ ਕਹੋ।”</verse>
				<verse number="14">ਯਿਸ਼ੂ ਨੇ ਉੱਤਰ ਦਿੱਤਾ, “ਹੇ ਆਦਮੀ, ਕਿਸ ਨੇ ਮੈਨੂੰ ਤੁਹਾਡੇ ਲਈ ਜੱਜ ਜਾਂ ਸਾਲਸੀ ਨਿਯੁਕਤ ਕੀਤਾ ਹੈ?”</verse>
				<verse number="15">ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੇਖੋ! ਆਪਣੇ ਆਪ ਨੂੰ ਹਰ ਤਰ੍ਹਾਂ ਦੇ ਲਾਲਚ ਤੋਂ ਦੂਰ ਰੱਖੋ। ਆਪਣੀ ਦੌਲਤ ਦੀ ਬਹੁਤਾਤ ਕਰਕੇ ਮਨੁੱਖ ਦੀ ਜ਼ਿੰਦਗੀ ਚੰਗੀ ਨਹੀਂ ਹੈ।”</verse>
				<verse number="16">ਅਤੇ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਈ: “ਕਿਸੇ ਅਮੀਰ ਆਦਮੀ ਦੀ ਜ਼ਮੀਨ ਵਿੱਚ ਬਹੁਤ ਫ਼ਸਲ ਹੋਈ।</verse>
				<verse number="17">ਉਸਨੇ ਆਪਣੇ-ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾ? ਮੇਰੇ ਕੋਲ ਫ਼ਸਲ ਰੱਖਣ ਲਈ ਕੋਈ ਜਗ੍ਹਾ ਨਹੀਂ ਹੈ।’</verse>
				<verse number="18">“ਫਿਰ ਉਸਨੇ ਕਿਹਾ, ‘ਮੈਂ ਇਹ ਕਰਾਂਗਾ। ਮੈਂ ਆਪਣੇ ਭੜੋਲਿਆਂ ਨੂੰ ਢਾਹ ਦੇਵਾਂਗਾ ਅਤੇ ਵੱਡੇ ਭੰਡਾਰ ਬਣਾਵਾਂਗਾ, ਅਤੇ ਉੱਥੇ ਮੈਂ ਆਪਣੀ ਵਾਧੂ ਫ਼ਸਲ ਨੂੰ ਰੱਖਾਂਗਾ।</verse>
				<verse number="19">ਅਤੇ ਮੈਂ ਆਪਣੇ ਆਪ ਨੂੰ ਕਹਾਂਗਾ, “ਤੇਰੇ ਕੋਲ ਬਹੁਤ ਸਾਲਾਂ ਤੋਂ ਬਹੁਤ ਸਾਰਾ ਅਨਾਜ ਰੱਖਿਆ ਹੋਇਆ ਹੈ। ਹੁਣ ਆਰਾਮ ਕਰੋ; ਖਾਓ, ਪੀਓ ਅਤੇ ਆਨੰਦ ਮਨਾਓ।” ’</verse>
				<verse number="20">“ਪਰ ਪਰਮੇਸ਼ਵਰ ਨੇ ਉਸਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੇਰੇ ਪ੍ਰਾਣ ਤੇਰੇ ਤੋਂ ਮੰਗੇ ਜਾਣਗੇ। ਫਿਰ ਜੋ ਤੂੰ ਇਹ ਸੱਭ ਆਪਣੇ ਲਈ ਇਕੱਠਾ ਕੀਤਾ ਹੈ, ਉਹ ਕਿਸ ਦਾ ਹੋਵੇਗਾ?’</verse>
				<verse number="21">“ਉਸ ਨਾਲ ਇਸੇ ਤਰ੍ਹਾਂ ਹੋਵੇਗਾ ਜੋ ਕੋਈ ਇਸ ਤਰ੍ਹਾਂ ਆਪਣੇ ਲਈ ਚੀਜ਼ਾਂ ਨੂੰ ਇਕੱਠਾ ਕਰਦਾ ਹੈ ਪਰ ਉਹ ਪਰਮੇਸ਼ਵਰ ਦੀ ਨਿਗਾਹ ਵਿੱਚ ਅਮੀਰ ਨਹੀਂ ਹੁੰਦਾ।”</verse>
				<verse number="22">ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪਹਿਨੋਗੇ।</verse>
				<verse number="23">ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਹੈ।</verse>
				<verse number="24">ਕਾਵਾਂ ਵੱਲ ਵੇਖੋ: ਉਹ ਨਾ ਬੀਜਦੇ ਹਨ ਅਤੇ ਨਾ ਵੱਢਦੇ ਹਨ, ਨਾ ਹੀ ਉਹਨਾਂ ਕੋਲ ਕੋਈ ਇਕੱਠਾ ਕਰਕੇ ਰੱਖਣ ਦੀ ਜਗ੍ਹਾ ਹੈ ਅਤੇ ਨਾ ਹੀ ਭੜੋਲੇ ਹਨ; ਪਰ ਫਿਰ ਵੀ ਪਰਮੇਸ਼ਵਰ ਉਹਨਾਂ ਦੀ ਦੇਖਭਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?</verse>
				<verse number="25">ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜੋ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕੇ?</verse>
				<verse number="26">ਜਦੋਂ ਤੁਸੀਂ ਇਹ ਛੋਟੇ-ਛੋਟੇ ਕੰਮ ਹੀ ਨਹੀਂ ਕਰ ਸਕਦੇ ਤਾਂ ਤੁਸੀਂ ਬਾਕੀ ਗੱਲਾਂ ਦੀ ਚਿੰਤਾ ਕਿਉਂ ਕਰਦੇ ਹੋ?</verse>
				<verse number="27">“ਇਹ ਸੋਚੋ ਕਿ ਜੰਗਲੀ ਫੁੱਲ ਕਿਵੇਂ ਉੱਗਦੇ ਹਨ। ਉਹ ਨਾ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ। ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।</verse>
				<verse number="28">ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ!</verse>
				<verse number="29">ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ।</verse>
				<verse number="30">ਕਿਉਂਕਿ ਸੰਸਾਰਿਕ ਗ਼ੈਰ-ਯਹੂਦੀ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।</verse>
				<verse number="31">ਪਰ ਪਹਿਲਾਂ ਪਰਮੇਸ਼ਵਰ ਦੇ ਰਾਜ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।</verse>
				<verse number="32">“ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।</verse>
				<verse number="33">ਆਪਣੀ ਜਾਇਦਾਦ ਵੇਚ ਕੇ ਉਹ ਪੈਸੇ ਗ਼ਰੀਬਾਂ ਨੂੰ ਵੰਡ ਦਿਓ। ਆਪਣੇ ਲਈ ਅਜਿਹਾ ਧਨ ਇਕੱਠਾ ਕਰੋ ਜਿਸ ਦਾ ਨਾਸ਼ ਨਹੀਂ ਕੀਤਾ ਜਾ ਸਕਦਾ, ਸਵਰਗ ਵਿੱਚ ਇੱਕ ਖਜ਼ਾਨਾ ਹੈ ਜੋ ਕਦੇ ਨਾਸ ਨਹੀਂ ਹੋਵੇਗਾ, ਜਿੱਥੇ ਕੋਈ ਚੋਰ ਨੇੜੇ ਨਹੀਂ ਆਵੇਗਾ ਅਤੇ ਨਾ ਹੀ ਕੋਈ ਕੀੜਾ ਉਸ ਨੂੰ ਵਿਗਾੜੇਗਾ।</verse>
				<verse number="34">ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਦਿਲ ਵੀ ਹੋਵੇਗਾ।</verse>
				<verse number="35">“ਸੇਵਾ ਲਈ ਤਿਆਰ ਹੋਵੋ ਅਤੇ ਆਪਣੇ ਦੀਵੇ ਜਗ੍ਹਾ ਕੇ ਰੱਖੋ,</verse>
				<verse number="36">ਉਹਨਾਂ ਨੌਕਰਾਂ ਵਾਂਗ ਜੋ ਆਪਣੇ ਮਾਲਕ ਦੀ ਉਡੀਕ ਕਰ ਰਹੇ ਹਨ ਜਦੋਂ ਉਹ ਵਿਆਹ ਤੋਂ ਵਾਪਸ ਪਰਤਦਾ ਹੈ ਤਾਂ ਜੋ ਜਦੋਂ ਉਹ ਆਵੇ ਅਤੇ ਦਰਵਾਜ਼ਾ ਖੜਕਾਵੇ ਤਾਂ ਉਹ ਤੁਰੰਤ ਉਸ ਲਈ ਦਰਵਾਜ਼ਾ ਖੋਲ੍ਹ ਸਕਣ।</verse>
				<verse number="37">ਧੰਨ ਹਨ ਉਹ ਨੌਕਰ ਜਿਨ੍ਹਾਂ ਦਾ ਮਾਲਕ ਆ ਕੇ ਉਹਨਾਂ ਨੂੰ ਜਾਗਦੇ ਵੇਖਦਾ ਹੈ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਮਾਲਕ ਸੇਵਾ ਕਰਨ ਲਈ ਆਪ ਨੌਕਰ ਦੇ ਕੱਪੜੇ ਪਾਏਗਾ ਅਤੇ ਉਹਨਾਂ ਨੂੰ ਮੇਜ਼ ਤੇ ਬਿਠਾਵੇਗਾ ਅਤੇ ਉਹਨਾਂ ਦੀ ਉਡੀਕ ਕਰੇਗਾ।</verse>
				<verse number="38">ਧੰਨ ਹਨ ਉਹ ਨੌਕਰ ਜਿਨ੍ਹਾਂ ਦਾ ਮਾਲਕ ਉਹਨਾਂ ਨੂੰ ਅੱਧੀ ਰਾਤ ਨੂੰ ਵੀ ਤੇ ਸਵੇਰੇ ਦਿਨ ਚੜ੍ਹਨ ਵੇਲੇ ਵੀ ਤਿਆਰ ਪਾਉਂਦਾ ਹੈ।</verse>
				<verse number="39">ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਵੇਲੇ ਆ ਰਿਹਾ ਹੈ, ਤਾਂ ਉਹ ਉਸ ਨੂੰ ਆਪਣੇ ਘਰ ਵਿੱਚ ਵੜਨ ਹੀ ਨਾ ਦੇਵੇ।</verse>
				<verse number="40">ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ।”</verse>
				<verse number="41">ਪਤਰਸ ਨੇ ਪੁੱਛਿਆ, “ਪ੍ਰਭੂ, ਕੀ ਤੁਸੀਂ ਇਹ ਦ੍ਰਿਸ਼ਟਾਂਤ ਸਿਰਫ ਸਾਨੂੰ ਦੱਸ ਰਹੇ ਹੋ, ਜਾਂ ਇਹ ਸਭ ਲਈ ਹੈ?”</verse>
				<verse number="42">ਪ੍ਰਭੂ ਨੂੰ ਉੱਤਰ ਦਿੱਤਾ, “ਤਾਂ ਫਿਰ ਉਹ ਵਫ਼ਾਦਾਰ ਅਤੇ ਸਮਝਦਾਰ ਪ੍ਰਬੰਧਕ ਕੌਣ ਹੈ ਜਿਸਨੂੰ ਮਾਲਕ ਨੇ ਆਪਣੇ ਨੌਕਰਾਂ ਨੂੰ ਸਹੀ ਸਮੇਂ ਤੇ ਉਹਨਾਂ ਦਾ ਭੋਜਨ ਭੱਤਾ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ?</verse>
				<verse number="43">ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਵਾਪਸ ਆਉਣ ਤੇ ਅਜਿਹਾ ਕਰਦਿਆਂ ਵੇਖਦਾ ਹੈ।</verse>
				<verse number="44">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਉਸਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਸੌਂਪ ਦੇਵੇਗਾ।</verse>
				<verse number="45">ਪਰ ਮੰਨ ਲਓ ਜੇ ਨੌਕਰ ਆਪਣੇ ਮਨ ਵਿੱਚ ਕਹੇ, ‘ਮੇਰਾ ਮਾਲਕ ਆਉਣ ਵਿੱਚ ਕਾਫ਼ੀ ਸਮਾਂ ਲੈ ਰਿਹਾ ਹੈ,’ ਅਤੇ ਫਿਰ ਉਹ ਦੂਜੇ ਨੌਕਰਾਂ ਆਦਮੀਆਂ ਅਤੇ ਔਰਤਾਂ ਨੂੰ ਕੁੱਟਣ ਲੱਗੇ ਅਤੇ ਖਾ-ਪੀ ਕੇ ਅਤੇ ਸ਼ਰਾਬੀ ਹੋ ਜਾਵੇ।</verse>
				<verse number="46">ਉਸ ਨੌਕਰ ਦਾ ਮਾਲਕ ਅਜਿਹੇ ਦਿਨ ਆਵੇਗਾ ਜਦੋਂ ਉਸਨੂੰ ਉਸਦੀ ਉਮੀਦ ਨਹੀਂ ਹੋਵੇਗੀ ਅਤੇ ਉਸ ਵੇਲੇ ਜਿਸ ਬਾਰੇ ਉਸਨੂੰ ਪਤਾ ਨਹੀਂ ਹੋਵੇਗਾ। ਮਾਲਕ ਉਸ ਨੂੰ ਟੁਕੜਿਆਂ ਵਿੱਚ ਕੱਟ ਦੇਵੇਗਾ ਅਤੇ ਉਸ ਦੀ ਗਿਣਤੀ ਅਵਿਸ਼ਵਾਸੀਆਂ ਵਿੱਚ ਕਰ ਦੇਵੇਗਾ।</verse>
				<verse number="47">“ਜਿਹੜਾ ਨੌਕਰ ਮਾਲਕ ਦੀ ਇੱਛਾ ਨੂੰ ਜਾਣਦਾ ਹੈ ਪਰ ਉਸ ਲਈ ਤਿਆਰ ਨਹੀਂ ਹੈ ਜਾਂ ਮਾਲਕ ਦੀ ਇੱਛਾ ਅਨੁਸਾਰ ਕੰਮ ਨਹੀਂ ਕਰਦਾ ਉਸਨੂੰ ਬਹੁਤ ਸਾਰਿਆਂ ਸੱਟਾਂ ਮਾਰਿਆ ਜਾਣਗੀਆਂ ਸਜ਼ਾ ਦਿੱਤੀ ਜਾਵੇਗੀ।</verse>
				<verse number="48">ਪਰ ਜਿਹੜਾ ਵਿਅਕਤੀ ਨਹੀਂ ਜਾਣਦਾ ਅਤੇ ਸਜ਼ਾ ਦੇ ਲਾਇਕ ਕੰਮ ਕਰਦਾ ਹੈ, ਉਸਨੂੰ ਘੱਟ ਕੁੱਟਿਆ ਜਾਵੇਗਾ, ਸਜ਼ਾ ਮਿਲੇਗੀ। ਹਰੇਕ ਤੋਂ ਜਿਸਨੂੰ ਜ਼ਿਆਦਾ ਦਿੱਤਾ ਗਿਆ ਹੈ ਉਸ ਤੋਂ ਜ਼ਿਆਦਾ ਮੰਗਿਆ ਜਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਸਾਰਾ ਸੌਂਪਿਆ ਗਿਆ ਹੈ ਉਸ ਤੋਂ ਹੋਰ ਵੀ ਜ਼ਿਆਦਾ ਮੰਗਿਆ ਜਾਵੇਗਾ।</verse>
				<verse number="49">“ਮੈਂ ਧਰਤੀ ਉੱਤੇ ਅੱਗ ਲਿਆਉਣ ਆਇਆ ਹਾਂ ਅਤੇ ਕਿੰਨਾ ਚੰਗਾ ਹੁੰਦਾ ਜੇ ਇਹ ਇਸੇ ਵੇਲੇ ਹੁੰਦਾ!</verse>
				<verse number="50">ਪਰ ਮੈਂ ਅਜੇ ਬਪਤਿਸਮਾ ਲੈਣਾ ਹੈ ਅਤੇ ਇਹ ਪੂਰਾ ਹੋਣ ਤੱਕ ਮੈਂ ਕਿਸ ਰੁਕਾਵਟ ਦੇ ਅਧੀਨ ਹਾਂ!</verse>
				<verse number="51">ਕੀ ਤੁਹਾਨੂੰ ਲਗਦਾ ਹੈ ਕਿ ਮੈਂ ਧਰਤੀ ਉੱਤੇ ਸ਼ਾਤੀ ਲੈ ਕੇ ਆਇਆ ਹਾਂ? ਨਹੀਂ, ਮੈਂ ਤੁਹਾਨੂੰ ਦੱਸਦਾ ਹਾਂ, ਸ਼ਾਂਤੀ ਨਹੀਂ ਪਰ ਵੰਡ।</verse>
				<verse number="52">ਹੁਣ ਤੋਂ, ਪੰਜ ਮੈਂਬਰਾਂ ਦੇ ਪਰਿਵਾਰ ਵਿੱਚ ਵੰਡ ਹੋਵੇਗੀ, ਦੋ ਦੇ ਵਿਰੁੱਧ ਤਿੰਨ ਅਤੇ ਤਿੰਨ ਦੋ ਦੇ ਵਿਰੁੱਧ।</verse>
				<verse number="53">ਉਹ ਵੱਖਰੇ ਹੋਣਗੇ, ਪਿਤਾ ਨੂੰ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਨੂੰ ਪਿਤਾ ਦੇ ਵਿਰੁੱਧ, ਮਾਂ ਨੂੰ ਧੀ ਦੇ ਵਿਰੁੱਧ ਅਤੇ ਧੀ ਨੂੰ ਮਾਂ ਦੇ ਵਿਰੁੱਧ, ਸੱਸ ਨੂੰ ਨੂੰਹ ਦੇ ਵਿਰੁੱਧ ਅਤੇ ਨੂੰਹ ਨੂੰ ਸੱਸ ਦੇ ਵਿਰੁੱਧ।”</verse>
				<verse number="54">ਯਿਸ਼ੂ ਨੇ ਭੀੜ ਨੂੰ ਕਿਹਾ: “ਜਦੋਂ ਤੁਸੀਂ ਪੱਛਮ ਦਿਸ਼ਾ ਵਿੱਚ ਬੱਦਲ ਉੱਠਦਾ ਵੇਖਦੇ ਹੋ, ਤਾਂ ਤੁਰੰਤ ਤੁਸੀਂ ਕਹਿੰਦੇ ਹੋ, ‘ਮੀਂਹ ਆਉਣ ਵਾਲਾ ਹੈ,’ ਅਤੇ ਮੀਂਹ ਆਉਂਦਾ ਵੀ ਹੈ।</verse>
				<verse number="55">ਅਤੇ ਜਦੋਂ ਦੱਖਣ ਦਿਸ਼ਾ ਵਿੱਚੋਂ ਹਵਾ ਚੱਲਦੀ ਹੈ ਤਾਂ ਤੁਸੀਂ ਕਹਿੰਦੇ ਹੋ, ‘ਹੁਣ ਗਰਮੀ ਹੋਵੇਗੀ,’ ਅਤੇ ਅਜਿਹਾ ਹੁੰਦਾ ਵੀ ਹੈ।</verse>
				<verse number="56">ਪਖੰਡੀਓ! ਤੁਸੀਂ ਧਰਤੀ ਅਤੇ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ। ਪਰ ਇਹ ਕਿਵੇਂ ਹੋ ਸਕਦਾ ਹੈ ਕਿ ਤੁਸੀਂ ਇਸ ਯੁੱਗ ਦੇ ਸਮੇਂ ਦੀ ਵਿਆਖਿਆ ਕਰਨੀ ਨਹੀਂ ਜਾਣਦੇ?</verse>
				<verse number="57">“ਤੁਸੀਂ ਆਪਣੇ ਆਪ ਲਈ ਸਹੀ ਫੈਸਲਾ ਕਿਉਂ ਨਹੀਂ ਲੈਂਦੇ?</verse>
				<verse number="58">ਜਦੋਂ ਤੁਸੀਂ ਆਪਣੇ ਵਿਰੋਧੀ ਦੇ ਨਾਲ ਜੱਜ ਕੋਲ ਜਾ ਰਹੇ ਹੋ, ਤਾਂ ਰਸਤੇ ਵਿੱਚ ਹੀ ਸੁਲ੍ਹਾ ਕਰਨ ਦੀ ਪੂਰੀ ਕੋਸ਼ਿਸ਼ ਕਰੋ, ਨਹੀਂ ਤਾਂ ਤੁਹਾਡਾ ਵਿਰੋਧੀ ਤੁਹਾਨੂੰ ਜੱਜ ਕੋਲ ਖਿੱਚ ਕੇ ਲੈ ਜਾਵੇਗਾ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰ ਦੇਵੇਗਾ ਅਤੇ ਅਧਿਕਾਰੀ ਤੁਹਾਨੂੰ ਜੇਲ੍ਹ ਵਿੱਚ ਸੁੱਟ ਦੇਵੇਗਾ।</verse>
				<verse number="59">ਮੈਂ ਤੈਨੂੰ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾ ਨਾਲ ਉੱਥੋਂ ਨਾ ਛੁੱਟੇਂਗਾ।”</verse>
			</chapter>
			<chapter number="13">
				<verse number="1">ਉਸ ਵੇਲੇ ਉੱਥੇ ਮੌਜੂਦ ਕੁਝ ਲੋਕਾਂ ਨੇ ਯਿਸ਼ੂ ਨੂੰ ਉਹਨਾਂ ਗਲੀਲ ਵਾਸੀਆਂ ਬਾਰੇ ਦੱਸਿਆ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਹਨਾਂ ਦੀਆਂ ਬਲੀਆਂ ਨਾਲ ਮਿਲਾਇਆ ਸੀ।</verse>
				<verse number="2">ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਹਾਨੂੰ ਲਗਦਾ ਹੈ ਕਿ ਇਹ ਗਲੀਲੀ ਹੋਰ ਸਾਰੇ ਗਲੀਲ ਵਾਸੀਆਂ ਨਾਲੋਂ ਜ਼ਿਆਦਾ ਪਾਪੀ ਸਨ ਕਿਉਂਕਿ ਉਹਨਾਂ ਦੀ ਇਹ ਹਾਲਤ ਹੋਈ?</verse>
				<verse number="3">ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਪਾਪਾਂ ਤੋਂ ਮਨ ਨਹੀਂ ਫਿਰੌਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।</verse>
				<verse number="4">ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?</verse>
				<verse number="5">ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”</verse>
				<verse number="6">ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫਲ ਭਾਲਣ ਲਈ ਗਿਆ, ਪਰ ਉਸਨੂੰ ਕੁਝ ਨਹੀਂ ਮਿਲਿਆ।</verse>
				<verse number="7">ਇਸ ਲਈ ਉਸਨੇ ਮਾਲੀ ਨੂੰ ਕਿਹਾ, ‘ਤਿੰਨ ਸਾਲਾਂ ਤੋਂ ਮੈਂ ਇਸ ਹੰਜ਼ੀਰ ਦੇ ਰੁੱਖ ਤੇ ਫਲ ਭਾਲਣ ਆ ਰਿਹਾ ਹਾਂ ਅਤੇ ਹੁਣ ਤੱਕ ਮੈਨੂੰ ਇਸ ਤੋਂ ਕੋਈ ਵੀ ਫਲ ਨਹੀਂ ਮਿਲਿਆ। ਇਸ ਨੂੰ ਕੱਟ ਦਿਓ! ਧਰਤੀ ਇਸ ਕਾਰਨ ਵਿਅਰਥ ਵਿੱਚ ਕਿਉਂ ਘਿਰੀ ਰਹੇ?’</verse>
				<verse number="8">“ਪਰ ਮਾਲੀ ਨੇ ਉੱਤਰ ਦਿੱਤਾ, ‘ਸੁਆਮੀ ਜੀ, ਇਸ ਨੂੰ ਇੱਕ ਸਾਲ ਲਈ ਹੋਰ ਛੱਡ ਦਿਓ, ਮੈਂ ਇਸ ਦੇ ਦੁਆਲੇ ਖੁਦਾਈ ਕਰਾਂਗਾ ਅਤੇ ਇਸ ਵਿੱਚ ਖਾਦ ਪਾਉਂਦਾ ਰਹਾਂਗਾ।</verse>
				<verse number="9">ਜੇ ਇਹ ਅਗਲੇ ਸਾਲ ਫਲ ਦਿੰਦਾ ਹੈ ਤਾਂ ਚੰਗਾ ਹੈ, ਜੇ ਨਹੀਂ ਤਾਂ ਇਸ ਨੂੰ ਕੱਟ ਦਿਓ।’ ”</verse>
				<verse number="10">ਇੱਕ ਸਬਤ ਦੇ ਦਿਨ ਯਿਸ਼ੂ ਇੱਕ ਪ੍ਰਾਰਥਨਾ ਸਥਾਨ ਵਿੱਚ ਸਿੱਖਿਆ ਦੇ ਰਹੇ ਸਨ।</verse>
				<verse number="11">ਉੱਥੇ ਇੱਕ ਔਰਤ ਆਈ ਜਿਸਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਝੁਕੀ ਹੋਈ ਸੀ ਅਤੇ ਬਿੱਲਕੁੱਲ ਵੀ ਸਿੱਧਾ ਨਹੀਂ ਹੋ ਸਕਦੀ ਸੀ।</verse>
				<verse number="12">ਜਦੋਂ ਯਿਸ਼ੂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਉਸਨੂੰ ਬੁਲਾਇਆ ਅਤੇ ਉਸਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”</verse>
				<verse number="13">ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਸਨੇ ਸਿੱਧੀ ਹੋ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ।</verse>
				<verse number="14">ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”</verse>
				<verse number="15">ਪ੍ਰਭੂ ਨੇ ਉਸਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?</verse>
				<verse number="16">ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”</verse>
				<verse number="17">ਜਦੋਂ ਪ੍ਰਭੂ ਨੇ ਇਹ ਕਿਹਾ ਤਾਂ ਉਹਨਾਂ ਦੇ ਸਾਰੇ ਵਿਰੋਧੀਆਂ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਚੀਜ਼ਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।</verse>
				<verse number="18">ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾ?</verse>
				<verse number="19">ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”</verse>
				<verse number="20">ਯਿਸ਼ੂ ਨੇ ਫੇਰ ਪੁੱਛਿਆ, “ਮੈਂ ਪਰਮੇਸ਼ਵਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾ?</verse>
				<verse number="21">ਪਰਮੇਸ਼ਵਰ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਕਰੀਬਨ ਸਤਾਈ ਕਿੱਲੋ ਆਟੇ ਨਾਲ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਬਣ ਗਿਆ।”</verse>
				<verse number="22">ਫਿਰ ਯਿਸ਼ੂ ਨਗਰਾਂ ਅਤੇ ਪਿੰਡਾਂ ਵਿੱਚ ਦੀ ਹੋ ਕੇ ਲੋਕਾਂ ਨੂੰ ਸਿੱਖਿਆ ਦਿੰਦੇ ਹੋਏ ਯੇਰੂਸ਼ਲੇਮ ਵੱਲ ਨੂੰ ਚਲੇ ਗਏ।</verse>
				<verse number="23">ਕਿਸੇ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਪ੍ਰਭੂ ਜੀ ਕੀ ਸਿਰਫ ਥੋੜ੍ਹੇ ਜੇ ਲੋਕ ਹੀ ਬਚਾਏ ਜਾਣਗੇ?” ਯਿਸ਼ੂ ਨੇ ਉਹਨਾਂ ਨੂੰ ਕਿਹਾ,</verse>
				<verse number="24">“ਤੰਗ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕਰੋ ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਬਹੁਤ ਸਾਰੇ ਲੋਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਪਰ ਦਾਖਲ ਨਾ ਹੋ ਸਕਣਗੇ।</verse>
				<verse number="25">ਇੱਕ ਵਾਰ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਤਾਂ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਓਗੇ ਅਤੇ ਬੇਨਤੀ ਕਰੋਗੇ, ‘ਸ਼੍ਰੀਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ।’ “ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ।’</verse>
				<verse number="26">“ਫੇਰ ਤੁਸੀਂ ਕਹੋਗੇ, ‘ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੀਆਂ ਗਲੀਆਂ ਵਿੱਚ ਸਿੱਖਿਆ ਦਿੱਤੀ।’</verse>
				<verse number="27">“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’</verse>
				<verse number="28">“ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ, ਜਦੋਂ ਤੁਸੀਂ ਅਬਰਾਹਾਮ, ਇਸਹਾਕ ਅਤੇ ਯਾਕੋਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੇਖੋਂਗੇ, ਪਰ ਤੁਸੀਂ ਖੁਦ ਨੂੰ ਬਾਹਰ ਸੁੱਟਿਆ ਹੋਇਆ ਵੇਖੋਂਗੇ।</verse>
				<verse number="29">ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਉਣਗੇ ਅਤੇ ਪਰਮੇਸ਼ਵਰ ਦੇ ਰਾਜ ਦੇ ਭੋਜਨ ਵਿੱਚ ਸ਼ਾਮਿਲ ਹੋਣਗੇ।</verse>
				<verse number="30">ਅਸਲ ਵਿੱਚ ਉਹ ਲੋਕ ਜੋ ਹੁਣ ਪਿੱਛੇ ਹਨ ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਉਹ ਪਿੱਛੇ ਕੀਤੇ ਜਾਣਗੇ।”</verse>
				<verse number="31">ਉਸ ਵੇਲੇ ਕੁਝ ਫ਼ਰੀਸੀ ਯਿਸ਼ੂ ਕੋਲ ਆਏ ਅਤੇ ਉਸ ਨੂੰ ਆਖਿਆ, “ਇਸ ਜਗ੍ਹਾ ਨੂੰ ਛੱਡ ਕੇ ਕਿੱਤੇ ਹੋਰ ਚਲੇ ਜਾਓ। ਹੇਰੋਦੇਸ ਤੁਹਾਨੂੰ ਮਾਰਨਾ ਚਾਹੁੰਦਾ ਹੈ।”</verse>
				<verse number="32">ਯਿਸ਼ੂ ਨੇ ਜਵਾਬ ਦਿੱਤਾ, “ਜਾ ਕੇ ਉਸ ਲੂੰਬੜੀ ਨੂੰ ਕਹੋ ਕਿ ਮੈਂ ਕਿਹਾ ਹੈ, ‘ਮੈਂ ਅੱਜ ਅਤੇ ਕੱਲ੍ਹ ਭੂਤਾਂ ਨੂੰ ਬਾਹਰ ਕੱਢਦਾ ਅਤੇ ਲੋਕਾਂ ਨੂੰ ਚੰਗਾ ਕਰਦਾ ਰਹਾਂਗਾ ਅਤੇ ਤੀਜੇ ਦਿਨ ਮੈਂ ਆਪਣੇ ਟੀਚੇ ਤੇ ਪਹੁੰਚਾਂਗਾ।’</verse>
				<verse number="33">ਫਿਰ ਵੀ, ਇਹ ਜ਼ਰੂਰੀ ਹੈ ਕਿ ਮੈਂ ਅੱਜ, ਕੱਲ੍ਹ ਅਤੇ ਕੱਲ੍ਹ ਤੋਂ ਅਗਲੇ ਦਿਨ ਯਾਤਰਾ ਕਰਾ ਕਿਉਂਕਿ ਯਕੀਨਨ ਯੇਰੂਸ਼ਲੇਮ ਤੋਂ ਬਾਹਰ ਕੋਈ ਨਬੀ ਨਹੀਂ ਮਰ ਸਕਦਾ।</verse>
				<verse number="34">“ਹੇ ਯੇਰੂਸ਼ਲੇਮ, ਯੇਰੂਸ਼ਲੇਮ, ਤੂੰ ਨਬੀਆਂ ਨੂੰ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਗਏ ਲੋਕਾਂ ਨੂੰ ਪੱਥਰ ਮਾਰਦਾ ਹੈ, ਕਿੰਨੀ ਵਾਰ ਮੈਂ ਚਾਹਿਆ ਕੀ ਤੁਹਾਡੇ ਬੱਚਿਆਂ ਨੂੰ ਇਕੱਠਾ ਕਰਾ, ਜਿਵੇਂ ਇੱਕ ਮੁਰਗੀ ਆਪਣੇ ਚੂਚੇ ਨੂੰ ਆਪਣੇ ਖੰਭਾਂ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਇਹ ਨਹੀਂ ਚਾਹੁੰਦੇ ਹੋ?</verse>
				<verse number="35">ਦੇਖੋ, ਤੁਹਾਡਾ ਹੈਕਲ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਂਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’ ”</verse>
			</chapter>
			<chapter number="14">
				<verse number="1">ਇੱਕ ਸਬਤ ਦੇ ਦਿਨ ਜਦੋਂ ਯਿਸ਼ੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਖਾਣਾ ਖਾਣ ਗਏ, ਤਾਂ ਸਾਰੇ ਲੋਕ ਉਹਨਾਂ ਨੂੰ ਧਿਆਨ ਨਾਲ ਵੇਖ ਰਹੇ ਸਨ।</verse>
				<verse number="2">ਉਹਨਾਂ ਦੇ ਸਾਹਮਣੇ ਇੱਕ ਆਦਮੀ ਸੀ ਜੋ ਅਸਧਾਰਨ ਸੋਜ ਦੀ ਬਿਮਾਰੀ ਨਾਲ ਪੀੜਤ ਸੀ।</verse>
				<verse number="3">ਯਿਸ਼ੂ ਨੇ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੂੰ ਪੁੱਛਿਆ, “ਕੀ ਸਬਤ ਦੇ ਦਿਨ ਚੰਗਾ ਕਰਨਾ ਬਿਵਸਥਾ ਦੇ ਅਨੁਸਾਰ ਹੈ ਜਾਂ ਨਹੀਂ?”</verse>
				<verse number="4">ਪਰ ਉਹ ਚੁੱਪ ਰਹੇ। ਤਾਂ ਯਿਸ਼ੂ ਨੇ ਉਸ ਆਦਮੀ ਨੂੰ ਫੜ ਕੇ ਉਸ ਨੂੰ ਚੰਗਾ ਕੀਤਾ ਅਤੇ ਉਸਨੂੰ ਉਸਦੇ ਰਾਹ ਭੇਜ ਦਿੱਤਾ।</verse>
				<verse number="5">ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜੇ ਤੁਹਾਡੇ ਵਿੱਚੋਂ ਕਿਸੇ ਦਾ ਬੱਚਾ ਜਾਂ ਬਲਦ ਸਬਤ ਦੇ ਦਿਨ ਖੂਹ ਵਿੱਚ ਡਿੱਗ ਜਾਵੇ ਤਾਂ ਕੀ ਤੁਸੀਂ ਝੱਟ ਇਸ ਨੂੰ ਬਾਹਰ ਨਹੀਂ ਕੱਢੋਗੇ?”</verse>
				<verse number="6">ਇਸ ਸਵਾਲ ਦਾ ਉਹ ਜਵਾਬ ਨਾ ਦੇ ਸਕੇ।</verse>
				<verse number="7">ਜਦੋਂ ਯਿਸ਼ੂ ਨੇ ਵੇਖਿਆ ਕਿ ਕਿਵੇਂ ਮਹਿਮਾਨ ਮੇਜ਼ ਤੇ ਸਨਮਾਨ ਦੀਆਂ ਥਾਵਾਂ ਨੂੰ ਚੁਣਦੇ ਹਨ ਤਾਂ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:</verse>
				<verse number="8">“ਜਦੋਂ ਕੋਈ ਤੁਹਾਨੂੰ ਵਿਆਹ ਦੀ ਦਾਅਵਤ ਲਈ ਬੁਲਾਉਂਦਾ ਹੈ, ਤਾਂ ਤੁਸੀਂ ਸਨਮਾਨ ਦੀ ਜਗ੍ਹਾ ਨਾ ਚੁਣੋ ਕਿਉਂਕਿ ਹੋ ਸਕਦਾ ਹੈ ਕਿ ਉਸਨੇ ਤੁਹਾਡੇ ਨਾਲੋਂ ਵੱਧ ਸਤਿਕਾਰਯੋਗ ਵਿਅਕਤੀ ਨੂੰ ਵੀ ਉੱਥੇ ਬੁਲਾਇਆ ਹੋਵੇ।</verse>
				<verse number="9">ਜੇ ਅਜਿਹਾ ਹੈ ਤਾਂ ਉਹ ਵਿਅਕਤੀ ਜਿਸਨੇ ਤੁਹਾਨੂੰ ਦੋਵਾਂ ਨੂੰ ਬੁਲਾਇਆ ਸੀ ਉਹ ਆਵੇਗਾ ਅਤੇ ਤੁਹਾਨੂੰ ਕਹੇਗਾ, ‘ਇਸ ਵਿਅਕਤੀ ਨੂੰ ਆਪਣੀ ਜਗ੍ਹਾ ਦੇ ਦਿਓ,’ ਫਿਰ ਸ਼ਰਮਿੰਦਾ ਹੋ ਕੇ ਤੁਹਾਨੂੰ ਸੱਭ ਤੋਂ ਪਿਛਲੀ ਸੀਟ ਤੇ ਬੈਠਣਾ ਪਵੇਗਾ।</verse>
				<verse number="10">ਪਰ ਜਦੋਂ ਤੁਹਾਨੂੰ ਕੀਤੇ ਬੁਲਾਇਆ ਜਾਂਦਾ ਹੈ ਤਾਂ ਸਭ ਤੋਂ ਨੀਵੀਂ ਜਗ੍ਹਾਂ ਤੇ ਬੈਠੋ, ਤਾਂ ਕਿ ਜਿਸ ਨੇ ਤੁਹਾਨੂੰ ਸੱਦਾ ਦਿੱਤਾ ਹੈ ਉਹ ਤੁਹਾਡੇ ਕੋਲ ਆਵੇ ਤੇ ਤੁਹਾਨੂੰ ਕਹੇ, ‘ਮੇਰੇ ਦੋਸਤ, ਉੱਠੋ ਅਤੇ ਉਸ ਉੱਚੀ ਜਗ੍ਹਾ ਤੇ ਬੈਠ ਜਾਓ।’ ਤਾਂ ਇਸ ਤਰ੍ਹਾਂ ਤੁਹਾਨੂੰ ਸਾਰੇ ਸੱਦੇ ਗਏ ਮਹਿਮਾਨਾਂ ਦੇ ਸਾਹਮਣੇ ਸਨਮਾਨਿਤ ਕੀਤਾ ਜਾਵੇਗਾ।</verse>
				<verse number="11">ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਉਹ ਉੱਚਾ ਕੀਤਾ ਜਾਵੇਗਾ।”</verse>
				<verse number="12">ਫਿਰ ਯਿਸ਼ੂ ਨੇ ਆਪਣੇ ਸੱਦਣ ਵਾਲੇ ਨੂੰ ਕਿਹਾ, “ਜਦੋਂ ਤੁਸੀਂ ਦੁਪਹਿਰ ਦੇ ਖਾਣੇ ਜਾਂ ਰਾਤ ਦਾ ਖਾਣੇ ਤੇ ਕਿਸੇ ਨੂੰ ਸੱਦਾ ਦਿੰਦੇ ਹੋ ਤਾਂ ਆਪਣੇ ਦੋਸਤਾਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਜਾਂ ਆਪਣੇ ਅਮੀਰ ਗੁਆਂਢੀਆਂ ਨੂੰ ਨਾ ਬੁਲਾਓ; ਜੇ ਤੁਸੀਂ ਇਸ ਤਰ੍ਹਾਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਉਹ ਵੀ ਤੁਹਾਨੂੰ ਸੱਦਾ ਦੇਣ ਅਤੇ ਤੁਹਾਨੂੰ ਉਸ ਦਾ ਬਦਲਾ ਮਿਲ ਜਾਵੇ।</verse>
				<verse number="13">ਪਰ ਜਦੋਂ ਤੁਸੀਂ ਦਾਅਵਤ ਦਿੰਦੇ ਹੋ ਤਾਂ ਗ਼ਰੀਬਾਂ, ਅਪੰਗਾਂ, ਲੰਗੜਿਆਂ ਅਤੇ ਅੰਨ੍ਹੀਆਂ ਨੂੰ ਸੱਦਾ ਦਿਓ।</verse>
				<verse number="14">ਅਤੇ ਫਿਰ ਤੁਹਾਨੂੰ ਅਸੀਸ ਮਿਲੇਗੀ। ਭਾਵੇਂ ਉਹ ਤੁਹਾਨੂੰ ਇਸ ਦਾ ਬਦਲਾ ਨਹੀਂ ਦੇ ਸਕਦੇ ਪਰ ਧਰਮੀ ਲੋਕਾਂ ਦੇ ਦੁਬਾਰਾ ਜੀ ਉੱਠਣ ਤੇ ਦੇ ਮੌਕੇ ਤੇ ਤੁਹਾਨੂੰ ਇਸ ਦਾ ਬਦਲਾ ਦਿੱਤਾ ਜਾਵੇਗਾ।”</verse>
				<verse number="15">ਇਹ ਗੱਲਾਂ ਸੁਣ ਕੇ ਉੱਥੇ ਬੁਲਾਏ ਗਏ ਲੋਕਾਂ ਵਿੱਚੋਂ ਇੱਕ ਨੇ ਯਿਸ਼ੂ ਨੂੰ ਕਿਹਾ, “ਧੰਨ ਹੋਵੇਗਾ ਉਹ ਜਿਹੜਾ ਪਰਮੇਸ਼ਵਰ ਦੇ ਰਾਜ ਦੀ ਦਾਅਵਤ ਵਿੱਚ ਸ਼ਾਮਿਲ ਹੋਵੇਗਾ।”</verse>
				<verse number="16">ਯਿਸ਼ੂ ਨੇ ਜਵਾਬ ਦਿੱਤਾ: “ਇੱਕ ਆਦਮੀ ਇੱਕ ਵੱਡੀ ਦਾਅਵਤ ਤਿਆਰ ਕਰ ਰਿਹਾ ਸੀ ਅਤੇ ਉਸ ਨੇ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਦਿੱਤਾ।</verse>
				<verse number="17">ਉਸ ਵੇਲੇ ਉਹ ਆਪਣੇ ਨੌਕਰ ਨੂੰ ਭੇਜੇਗਾ ਕਿ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਉਹਨਾਂ ਨੂੰ ਇਹ ਆਖੇ ਕਿ, ‘ਆਓ, ਹੁਣ ਸਭ ਕੁਝ ਹੁਣ ਤਿਆਰ ਹੈ।’</verse>
				<verse number="18">“ਪਰ ਉਹ ਸਾਰੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਕਿਹਾ, ‘ਮੈਂ ਹੁਣੇ ਇੱਕ ਖੇਤ ਖਰੀਦਿਆ ਹੈ ਅਤੇ ਮੈਨੂੰ ਜ਼ਰੂਰ ਉਸ ਨੂੰ ਜਾ ਕੇ ਵੇਖਣਾ ਪਏਗਾ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’</verse>
				<verse number="19">“ਦੂਸਰੇ ਨੇ ਕਿਹਾ, ‘ਮੈਂ ਹੁਣੇ ਬਲਦਾਂ ਦੇ ਪੰਜ ਜੋੜੇ ਖਰੀਦੇ ਹਨ ਅਤੇ ਮੈਂ ਉਹਨਾਂ ਨੂੰ ਪਰਖਣ ਲਈ ਜਾ ਰਿਹਾ ਹਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’</verse>
				<verse number="20">“ਇੱਕ ਹੋਰ ਆਦਮੀ ਨੇ ਕਿਹਾ, ‘ਮੇਰਾ ਹੁਣੇ ਵਿਆਹ ਹੋਇਆ ਹੈ ਇਸ ਲਈ ਮੈਂ ਆ ਨਹੀਂ ਸਕਦਾ।’</verse>
				<verse number="21">“ਫਿਰ ਨੌਕਰ ਵਾਪਸ ਆਇਆ ਅਤੇ ਉਸਨੇ ਆਪਣੇ ਮਾਲਕ ਨੂੰ ਇਸ ਬਾਰੇ ਦੱਸਿਆ। ਤਦ ਘਰ ਦਾ ਮਾਲਕ ਗੁੱਸੇ ਵਿੱਚ ਆਇਆ ਅਤੇ ਉਸਨੇ ਆਪਣੇ ਨੌਕਰ ਨੂੰ ਆਗਿਆ ਦਿੱਤੀ, ‘ਜਲਦੀ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਚੌਕਾਂ ਵਿੱਚ ਜਾਓ ਅਤੇ ਗ਼ਰੀਬਾਂ, ਅਪੰਗਾਂ, ਅੰਨ੍ਹੀਆਂ ਅਤੇ ਲੰਗੜਿਆਂ ਨੂੰ ਅੰਦਰ ਲਿਆਓ।’</verse>
				<verse number="22">“ਸ਼੍ਰੀਮਾਨ ਜੀ, ਨੌਕਰ ਨੇ ਕਿਹਾ, ‘ਜਿਵੇਂ ਤੁਸੀਂ ਆਗਿਆ ਦਿੱਤੀ ਸੀ ਉਹ ਹੋ ਗਿਆ ਹੈ ਪਰ ਅਜੇ ਵੀ ਮਹਿਮਾਨਾ ਲਈ ਜਗ੍ਹਾ ਹੈ।’</verse>
				<verse number="23">“ਫਿਰ ਮਾਲਕ ਨੇ ਆਪਣੇ ਨੌਕਰ ਨੂੰ ਕਿਹਾ, ‘ਸੜਕਾਂ ਅਤੇ ਦੇਸ਼ ਦੀਆਂ ਗਲੀਆਂ ਤੇ ਜਾਓ ਅਤੇ ਲੋਕਾਂ ਨੂੰ ਅੰਦਰ ਆਉਣ ਲਈ ਮਜਬੂਰ ਕਰੋ ਤਾਂ ਜੋ ਮੇਰਾ ਘਰ ਭਰਿਆ ਰਹੇ।</verse>
				<verse number="24">ਮੈਂ ਤੁਹਾਨੂੰ ਦੱਸਦਾ ਹਾਂ, ਜਿਨ੍ਹਾਂ ਨੂੰ ਪਹਿਲਾਂ ਬੁਲਾਇਆ ਗਿਆ ਸੀ ਉਹਨਾਂ ਵਿੱਚੋਂ ਕੋਈ ਵੀ ਮੇਰੀ ਦਾਅਵਤ ਦਾ ਸੁਆਦ ਨਹੀਂ ਚੱਖੇਗਾ।’ ”</verse>
				<verse number="25">ਵੱਡੀ ਭੀੜ ਯਿਸ਼ੂ ਦੇ ਨਾਲ ਯਾਤਰਾ ਕਰ ਰਹੀ ਸੀ ਅਤੇ ਉਹਨਾਂ ਵੱਲ ਮੁੜ ਕੇ ਯਿਸ਼ੂ ਨੇ ਕਿਹਾ:</verse>
				<verse number="26">“ਜੇ ਕੋਈ ਮੇਰੇ ਕੋਲ ਆਉਂਦਾ ਹੈ ਅਤੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭੈਣ-ਭਰਾਵਾਂ ਨਾਲ ਨਫ਼ਰਤ ਨਹੀਂ ਕਰਦਾ, ਹਾਂ ਇੱਥੋ ਤੱਕ ਕਿ ਉਹਨਾਂ ਦੀ ਆਪਣੀ ਜਾਨ ਨੂੰ ਵੀ ਅਜਿਹਾ ਵਿਅਕਤੀ ਮੇਰਾ ਚੇਲਾ ਨਹੀਂ ਹੋ ਸਕਦਾ।</verse>
				<verse number="27">ਅਤੇ ਜਿਹੜਾ ਆਪਣੀ ਸਲੀਬ ਨਹੀਂ ਚੁੱਕਦਾ ਅਤੇ ਮੇਰੇ ਪਿੱਛੇ ਨਹੀਂ ਚੱਲਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।</verse>
				<verse number="28">“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਬੁਰਜ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ?</verse>
				<verse number="29">ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ,</verse>
				<verse number="30">ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’</verse>
				<verse number="31">“ਜਾਂ ਮੰਨ ਲਓ ਕਿ ਕੋਈ ਰਾਜਾ ਦੂਸਰੇ ਰਾਜੇ ਨਾਲ ਜੰਗ ਲਾਉਣ ਵਾਲਾ ਹੈ। ਕੀ ਉਹ ਪਹਿਲਾਂ ਬੈਠ ਕੇ ਇਹ ਵਿਚਾਰ ਨਹੀਂ ਕਰੇਗਾ ਕੀ ਉਹ ਦਸ ਹਜ਼ਾਰ ਬੰਦਿਆਂ ਨਾਲ ਉਸਦੇ ਵਿਰੁੱਧ ਵੀਹ ਹਜ਼ਾਰ ਬੰਦਿਆਂ ਦੇ ਨਾਲ ਆਉਣ ਵਾਲੇ ਦੇ ਵਿਰੁੱਧ ਲੜਨ ਦੇ ਯੋਗ ਹੈ ਜਾਂ ਨਹੀਂ?</verse>
				<verse number="32">ਜੇ ਉਹ ਯੋਗ ਨਹੀਂ ਹੈ ਤਾਂ ਉਹ ਇੱਕ ਸੰਦੇਸ਼ ਦੇਣ ਵਾਲੇ ਨੂੰ ਭੇਜੇਗਾ, ਜਦੋਂ ਕਿ ਦੂਜਾ ਅਜੇ ਬਹੁਤ ਦੂਰ ਹੈ ਅਤੇ ਸ਼ਾਂਤੀ ਦੀਆਂ ਸ਼ਰਤਾਂ ਦੀ ਬੇਨਤੀ ਕਰੇਗਾ।</verse>
				<verse number="33">ਇਸੇ ਤਰ੍ਹਾਂ ਤੁਹਾਡੇ ਵਿੱਚੋਂ ਕੋਈ ਵੀ ਮੇਰਾ ਚੇਲਾ ਨਹੀਂ ਹੋ ਸਕਦਾ ਜੇ ਉਹ ਆਪਣਾ ਸਭ ਕੁਝ ਤਿਆਗ ਨਾ ਦੇਵੇ।</verse>
				<verse number="34">“ਨਮਕ ਚੰਗਾ ਹੈ, ਪਰ ਜੇ ਨਮਕ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ?</verse>
				<verse number="35">ਇਹ ਨਾ ਤਾਂ ਧਰਤੀ ਲਈ ਅਤੇ ਨਾ ਹੀ ਖਾਦ ਲਈ ਕਿਸੇ ਕੰਮ ਦਾ ਹੈ। ਇਸ ਨੂੰ ਬਾਹਰ ਸੁੱਟਿਆ ਜਾਂਦਾ ਹੈ। “ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣਨ।”</verse>
			</chapter>
			<chapter number="15">
				<verse number="1">ਇੱਕ ਦਿਨ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਯਿਸ਼ੂ ਦੀਆਂ ਗੱਲਾਂ ਸੁਣਨ ਲਈ ਉਹਨਾਂ ਦੇ ਆਲੇ-ਦੁਆਲੇ ਇਕੱਠੇ ਹੋ ਰਹੇ ਸਨ।</verse>
				<verse number="2">ਪਰ ਫ਼ਰੀਸੀਆਂ ਅਤੇ ਸ਼ਾਸਤਰੀਆਂ ਬੁੜਬੜੋਨ ਲੱਗੇ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਆਦਮੀ ਪਾਪੀਆਂ ਦਾ ਸਵਾਗਤ ਕਰਦਾ ਹੈ ਅਤੇ ਉਹਨਾਂ ਨਾਲ ਭੋਜਨ ਕਰਦਾ ਹੈ।”</verse>
				<verse number="3">ਇਸ ਲਈ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਈ:</verse>
				<verse number="4">“ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲੇ ਸੌ ਭੇਡਾਂ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸਨੂੰ ਲੱਭ ਨਾ ਜਾਵੇਂ?</verse>
				<verse number="5">ਅਤੇ ਜਦੋਂ ਉਸਨੂੰ ਉਹ ਲੱਭ ਜਾਂਦੀ ਹੈ ਤਾਂ ਉਹ ਖੁਸ਼ੀ ਨਾਲ ਉਸਨੂੰ ਆਪਣੇ ਮੋਢਿਆਂ ਉੱਤੇ ਲੱਦ ਲੈਂਦਾ ਹੈ।</verse>
				<verse number="6">ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’</verse>
				<verse number="7">ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿਨਵੇਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।</verse>
				<verse number="8">“ਜਾਂ ਮੰਨ ਲਓ ਕਿ ਇੱਕ ਔਰਤ ਕੋਲ ਚਾਂਦੀ ਦੇ ਦਸ ਸਿੱਕੇ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਦੀਵਾ ਜਗਾਕੇ ਘਰ ਨੂੰ ਝਾੜਕੇ ਧਿਆਨ ਨਾਲ ਤਲਾਸ਼ੀ ਨਹੀਂ ਲੈਂਦੀ ਹੈ ਜਦ ਤੱਕ ਉਸਨੂੰ ਉਹ ਲੱਭ ਨਾ ਜਾਵੇ?</verse>
				<verse number="9">ਅਤੇ ਜਦੋਂ ਉਸਨੂੰ ਉਹ ਸਿੱਕਾ ਲੱਭ ਜਾਂਦਾ ਹੈ ਤਾਂ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦੀ ਹੈ ਅਤੇ ਕਹਿੰਦੀ ਹੈ, ‘ਮੇਰੇ ਨਾਲ ਖੁਸ਼ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਿਆ ਹੋਇਆ ਸਿੱਕਾ ਲੱਭ ਗਿਆ ਹੈ।’</verse>
				<verse number="10">ਇਸੇ ਤਰ੍ਹਾਂ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦੇ ਦੂਤਾਂ ਦੀ ਹਜ਼ੂਰੀ ਵਿੱਚ ਇੱਕ ਪਾਪੀ ਮਨੁੱਖ ਲਈ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਖੁਸ਼ੀ ਮਨਾਈ ਜਾਂਦੀ ਹੈ।”</verse>
				<verse number="11">ਯਿਸ਼ੂ ਨੇ ਅੱਗੇ ਆਖਿਆ: “ਇੱਕ ਆਦਮੀ ਸੀ ਜਿਸ ਦੇ ਦੋ ਪੁੱਤਰ ਸਨ।</verse>
				<verse number="12">ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।</verse>
				<verse number="13">“ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸਨੇ ਆਪਣੀ ਦਾ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।</verse>
				<verse number="14">ਜਦੋਂ ਉਸਨੇ ਸਭ ਕੁਝ ਖਰਚ ਲਿਆ, ਉਸਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਅਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।</verse>
				<verse number="15">ਇਸ ਲਈ ਉਹ ਉਸ ਦੇਸ਼ ਦੇ ਇੱਕ ਨਾਗਰਿਕ ਕੋਲ ਗਿਆ ਤਾਂ ਕਿ ਉਸ ਨੂੰ ਕਿਰਾਏ ਤੇ ਕੋਈ ਕੰਮ ਮਿਲ ਸਕੇ ਅਤੇ ਉਸ ਨਾਗਰਿਕ ਨੇ ਉਸਨੂੰ ਸੂਰਾਂ ਨੂੰ ਚਾਰਨ ਲਈ ਆਪਣੇ ਖੇਤਾਂ ਵਿੱਚ ਭੇਜ ਦਿੱਤਾ।</verse>
				<verse number="16">ਉਹ ਸੂਰਾਂ ਦੇ ਚਾਰੇ ਨਾਲ ਹੀ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸਨੂੰ ਖਾਣ ਨੂੰ ਕੁਝ ਨਹੀਂ ਦਿੱਤਾ।</verse>
				<verse number="17">“ਜਦੋਂ ਉਸ ਨੂੰ ਸੁਰਤ ਆਈ ਤਾਂ ਉਸਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ!</verse>
				<verse number="18">ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਉਹਨਾਂ ਦੇ ਵਿਰੁੱਧ ਜੋ ਸਵਰਗ ਵਿੱਚ ਹਨ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।</verse>
				<verse number="19">ਮੈਂ ਹੁਣ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ। ਮੈਨੂੰ ਆਪਣੇ ਭਾੜੇ ਦੇ ਨੌਕਰਾਂ ਵਾਂਗ ਹੀ ਰੱਖ ਲਓ।’</verse>
				<verse number="20">ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸਦੇ ਪਿਤਾ ਨੇ ਉਸਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।</verse>
				<verse number="21">“ਪੁੱਤਰ ਨੇ ਉਸਨੂੰ ਕਿਹਾ, ‘ਪਿਤਾ ਜੀ, ਮੈਂ ਪਰਮੇਸ਼ਵਰ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’</verse>
				<verse number="22">“ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਛੇਤੀ! ਸਭ ਤੋਂ ਵਧੀਆ ਚੋਗਾ ਲਿਆਓ ਅਤੇ ਇਸ ਨੂੰ ਪਹਿਨਾਓ ਅਤੇ ਇਸਦੀ ਉਂਗਲ ਵਿੱਚ ਅੰਗੂਠੀ ਪਾਓ ਅਤੇ ਇਸਦੇ ਪੈਰਾਂ ਵਿੱਚ ਜੁੱਤੀਆਂ ਪਾਓ।</verse>
				<verse number="23">ਇੱਕ ਚੰਗੇ ਵੱਛੇ ਤੋਂ ਵਧੀਆ ਭੋਜਨ ਤਿਆਰ ਕਰੋ। ਆਓ ਇੱਕ ਦਾਵਤ ਕਰੀਏ ਅਤੇ ਖੁਸ਼ੀ ਮਨਾਈਏ।</verse>
				<verse number="24">ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।</verse>
				<verse number="25">“ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ।</verse>
				<verse number="26">ਇਸ ਲਈ ਉਸਨੇ ਇੱਕ ਨੌਕਰ ਨੂੰ ਬੁਲਾਇਆ ਅਤੇ ਉਸਨੂੰ ਪੁੱਛਿਆ ਇਹ ਸਭ ਕੀ ਹੋ ਰਿਹਾ ਹੈ।</verse>
				<verse number="27">‘ਤੁਹਾਡਾ ਭਰਾ ਵਾਪਿਸ ਆ ਗਿਆ ਹੈ,’ ਉਸਨੇ ਜਵਾਬ ਦਿੱਤਾ, ‘ਅਤੇ ਤੁਹਾਡੇ ਪਿਤਾ ਜੀ ਨੇ ਇੱਕ ਚੰਗੇ ਵੱਛੇ ਤੋਂ ਵਧੀਆ ਭੋਜਨ ਤਿਆਰ ਕਰਵਾਇਆ ਹੈ ਕਿਉਂਕਿ ਉਹਨਾਂ ਦਾ ਪੁੱਤਰ ਉਹਨਾਂ ਕੋਲ ਭਲਾ ਅਤੇ ਚੰਗਾ ਵਾਪਸ ਆਗਿਆ ਹੈ।’</verse>
				<verse number="28">“ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸਦੇ ਪਿਤਾ ਨੇ ਬਾਹਰ ਜਾ ਕੇ ਉਸਨੂੰ ਬੇਨਤੀ ਕੀਤੀ।</verse>
				<verse number="29">ਪਰ ਉਸਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ‘ਦੇਖੋ! ਇਹ ਸਾਰੇ ਸਾਲ ਮੈਂ ਇੱਕ ਗੁਲਾਮ ਦੀ ਤਰ੍ਹਾਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਵੀ ਤੁਹਾਡੇ ਹੁਕਮਾਂ ਨੂੰ ਨਹੀਂ ਮੋੜਿਆ। ਫਿਰ ਵੀ ਤੁਸੀਂ ਮੈਨੂੰ ਕਦੇ ਇੱਕ ਮੇਮਣਾ ਵੀ ਨਹੀਂ ਦਿੱਤਾ ਤਾਂ ਜੋ ਮੈਂ ਆਪਣੇ ਦੋਸਤਾਂ ਨਾਲ ਮਿਲ ਕੇ ਖੁਸ਼ੀ ਮਨਾਵਾਂ।</verse>
				<verse number="30">ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਿਸ ਆਗਿਆ, ਤਾਂ ਤੁਸੀਂ ਉਸ ਲਈ ਚੰਗੇ ਵੱਛੇ ਤੋਂ ਵਧੀਆ ਭੋਜਨ ਬਣਵਾਇਆ ਹੈ!’</verse>
				<verse number="31">“ ‘ਮੇਰੇ ਪੁੱਤਰ,’ ਪਿਤਾ ਨੇ ਕਿਹਾ, ‘ਤੂੰ ਹਮੇਸ਼ਾ ਮੇਰੇ ਨਾਲ ਹੈ ਅਤੇ ਜੋ ਕੁਝ ਮੇਰੇ ਕੋਲ ਹੈ ਉਹ ਤੇਰਾ ਹੈ।</verse>
				<verse number="32">ਪਰ ਸਾਨੂੰ ਖੁਸ਼ ਹੋਣਾ ਚਾਹੀਦਾ ਹੈ ਅਤੇ ਜਸ਼ਨ ਮਨਾਓਣਾ ਚਾਹੀਦਾ ਹੈ ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਅਤੇ ਹੁਣ ਜਿਉਂਦਾ ਹੋ ਗਿਆ ਹੈ; ਉਹ ਗੁਆਚ ਗਿਆ ਸੀ ਅਤੇ ਹੁਣ ਉਹ ਲੱਭ ਗਿਆ ਹੈ।’ ”</verse>
			</chapter>
			<chapter number="16">
				<verse number="1">ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇੱਕ ਅਮੀਰ ਆਦਮੀ ਸੀ ਜਿਸ ਦੇ ਪ੍ਰਬੰਧਕ ਉੱਤੇ ਉਸ ਦੀ ਜਾਇਦਾਦ ਬਰਬਾਦ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ।</verse>
				<verse number="2">ਤਾਂ ਮਾਲਕ ਨੇ ਉਸ ਪ੍ਰਬੰਧਕ ਨੂੰ ਅੰਦਰ ਬੁਲਾਇਆ ਅਤੇ ਉਸਨੂੰ ਪੁੱਛਿਆ, ‘ਮੈਂ ਤੇਰੇ ਬਾਰੇ ਇਹ ਕੀ ਸੁਣ ਰਿਹਾ ਹਾਂ? ਆਪਣੇ ਪ੍ਰਬੰਧਨ ਦਾ ਲੇਖਾ ਜੋਖਾ ਦੇ ਕਿਉਂਕਿ ਹੁਣ ਤੂੰ ਪ੍ਰਬੰਧਕ ਦੀ ਪਦਵੀ ਤੇ ਨਹੀਂ ਰਹਿ ਸਕਦਾ।’</verse>
				<verse number="3">“ਪ੍ਰਬੰਧਕ ਨੇ ਆਪਣੇ ਮਨ ਵਿੱਚ ਕਿਹਾ, ‘ਹੁਣ ਮੈਂ ਕੀ ਕਰਾ? ਮੇਰਾ ਮਾਲਕ ਮੈਨੂੰ ਨੌਕਰੀ ਤੋਂ ਕੱਢ ਰਿਹਾ ਹੈ। ਮੇਰਾ ਸਰੀਰ ਇਨ੍ਹਾਂ ਮਜ਼ਬੂਤ ਨਹੀਂ ਹੈ ਕਿ ਮੈਂ ਜ਼ਮੀਨ ਖੋਦਣ ਦਾ ਕੰਮ ਕਰਾ ਅਤੇ ਭੀਖ ਮੰਗਣ ਲਈ ਮੈਨੂੰ ਸ਼ਰਮ ਆਉਂਦੀ ਹੈ।</verse>
				<verse number="4">ਮੈਂ ਜਾਣਦਾ ਹਾਂ ਕਿ ਮੈਂ ਅਜਿਹਾ ਕੀ ਕਰਾ ਕੀ ਜਦੋਂ ਮੈਂ ਇੱਥੋ ਨੌਕਰੀ ਤੋਂ ਕੱਢਿਆ ਜਾਂਵਾ ਤਾਂ ਵੀ ਲੋਕ ਮੇਰਾ ਆਪਣੇ ਘਰਾਂ ਦੇ ਵਿੱਚ ਸਵਾਗਤ ਕਰਨ।’</verse>
				<verse number="5">“ਇਸ ਲਈ ਉਸਨੇ ਆਪਣੇ ਮਾਲਕ ਦੇ ਕਰਜ਼ਦਾਰਾਂ ਨੂੰ ਬੁਲਾਇਆ। ਉਸਨੇ ਪਹਿਲੇ ਕਰਜ਼ਦਾਰ ਨੂੰ ਪੁੱਛਿਆ, ‘ਤੂੰ ਮੇਰੇ ਮਾਲਕ ਦਾ ਕਿੰਨਾ ਕਰਜ਼ਾ ਦੇਣਾ ਹੈ?’</verse>
				<verse number="6">“ ‘ਤਿੰਨ ਹਜ਼ਾਰ ਲੀਟਰ ਜ਼ੈਤੂਨ ਦਾ ਤੇਲ,’ ਉਸਨੇ ਜਵਾਬ ਦਿੱਤਾ। “ਪ੍ਰਬੰਧਕ ਨੇ ਉਸ ਨੂੰ ਕਿਹਾ, ‘ਆ ਫੜ੍ਹ ਤੇਰਾ ਬਹੀ ਖਾਤਾ, ਜਲਦੀ ਨਾਲ ਬੈਠ ਅਤੇ ਇਸ ਵਿੱਚ ਪੰਦਰਾਂ ਸੌ ਲੀਟਰ ਲਿਖ ਦੇ।’</verse>
				<verse number="7">“ਫਿਰ ਉਸ ਨੇ ਦੂਸਰੇ ਕਰਜ਼ਦਾਰ ਨੂੰ ਪੁੱਛਿਆ, ‘ਅਤੇ ਤੂੰ ਕਿੰਨਾ ਕਰਜ਼ਾ ਦੇਣਾ ਹੈ?’ “ ‘ਤੀਹ ਟਨ ਕਣਕ, ਉਸਨੇ ਜਵਾਬ ਦਿੱਤਾ।’ “ਪ੍ਰਬੰਧਕ ਨੇ ਉਸ ਨੂੰ ਕਿਹਾ, ‘ਆਪਣਾ ਬਹੀ ਖਾਤਾ ਲੈ ਕੇ ਉਸ ਵਿੱਚ ਚੌਵੀਂ ਟਨ ਲਿਖ ਦੇ।’</verse>
				<verse number="8">“ਮਾਲਕ ਨੇ ਬੇਈਮਾਨ ਪ੍ਰਬੰਧਕ ਦੀ ਤਾਰੀਫ਼ ਕੀਤੀ ਕਿਉਂਕਿ ਉਸ ਨੇ ਬੜੀ ਚਲਾਕੀ ਨਾਲ ਕੰਮ ਕੀਤਾ ਸੀ। ਕਿਉਂਕਿ ਇਸ ਸੰਸਾਰ ਦੇ ਲੋਕ ਚਾਨਣ ਦੇ ਲੋਕਾਂ ਨਾਲੋਂ ਆਪਣੇ ਚਾਲ-ਚਲਣ ਵਿੱਚ ਕਿੰਨੇ ਜ਼ਿਆਦਾ ਚਲਾਕ ਹੁੰਦੇ ਹਨ।</verse>
				<verse number="9">ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਮਿੱਤਰ ਬਣਾਉਣ ਲਈ ਦੁਨਿਆਵੀ ਦੌਲਤ ਦੀ ਵਰਤੋਂ ਕਰੋ ਤਾਂ ਜੋ ਜਦੋਂ ਉਹ ਖਤਮ ਹੋ ਜਾਵੇ ਤਾਂ ਸਦੀਪਕ ਜੀਵਨ ਦੇ ਘਰ ਵਿੱਚ ਤੁਹਾਡਾ ਸਵਾਗਤ ਕੀਤਾ ਜਾਵੇ।</verse>
				<verse number="10">“ਜਿਹੜਾ ਵਿਅਕਤੀ ਥੋੜ੍ਹੇ ਜਿਹੇ ਵਿੱਚ ਵੀ ਵਫ਼ਾਦਾਰ ਹੈ, ਉਹ ਜ਼ਿਆਦਾ ਵਿੱਚ ਵੀ ਵਫ਼ਾਦਾਰ ਹੁੰਦਾ ਹੈ; ਜਿਹੜਾ ਵਿਅਕਤੀ ਘੱਟ ਵਿੱਚ ਹੀ ਬੇਈਮਾਨੀ ਕਰਦਾ ਹੈ ਉਹ ਵੱਧ ਵਿੱਚ ਵੀ ਬੇਈਮਾਨ ਹੋਵੇਗਾ।</verse>
				<verse number="11">ਇਸ ਲਈ ਜੇ ਤੁਸੀਂ ਦੁਨਿਆਵੀ ਦੌਲਤ ਨੂੰ ਸੰਭਾਲਣ ਵਿੱਚ ਭਰੋਸੇਯੋਗ ਨਹੀਂ ਹੋ ਤਾਂ ਸੱਚੇ ਧਨ ਨੂੰ ਸੰਭਾਲਣ ਲਈ ਤੁਹਾਡੇ ਉੱਤੇ ਕੌਣ ਭਰੋਸਾ ਕਰੇਗਾ?</verse>
				<verse number="12">ਅਤੇ ਜੇ ਤੁਸੀਂ ਕਿਸੇ ਹੋਰ ਦੀ ਜਾਇਦਾਦ ਤੇ ਭਰੋਸੇਯੋਗ ਨਹੀਂ ਹੋ ਤਾਂ ਤੁਹਾਨੂੰ ਆਪਣੀ ਜਾਇਦਾਦ ਕੌਣ ਦੇਵੇਗਾ?</verse>
				<verse number="13">“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।”</verse>
				<verse number="14">ਫ਼ਰੀਸੀ ਜਿਹੜੇ ਪੈਸਿਆਂ ਨੂੰ ਪਿਆਰ ਕਰਦੇ ਸਨ, ਉਹਨਾਂ ਨੇ ਇਹ ਸਭ ਸੁਣਿਆ ਅਤੇ ਉਹ ਯਿਸ਼ੂ ਨਾਲ ਖੋਬ ਰੱਖਣ ਲੱਗੇ।</verse>
				<verse number="15">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਲੋਕ ਹੋ ਜੋ ਦੂਜਿਆਂ ਦੀਆਂ ਨਜ਼ਰਾਂ ਵਿੱਚ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹਨ ਪਰ ਪਰਮੇਸ਼ਵਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ। ਜਿਸ ਚੀਜ਼ ਦੀ ਲੋਕ ਬਹੁਤ ਕਦਰ ਕਰਦੇ ਹਨ ਉਹ ਪਰਮੇਸ਼ਵਰ ਦੀ ਨਜ਼ਰ ਵਿੱਚ ਘਿਣਾਉਣੀ ਹੈ।</verse>
				<verse number="16">“ਬਿਵਸਥਾ ਅਤੇ ਨਬੀਆਂ ਦਾ ਪ੍ਰਚਾਰ ਯੋਹਨ ਤੀਕ ਕੀਤਾ ਗਿਆ ਸੀ। ਉਸ ਤੋਂ ਬਾਅਦ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ਵਿੱਚ ਜ਼ੋਰ ਮਾਰ ਕੇ ਉਸ ਵਿੱਚ ਵੱਢਦਾ ਹੈ।</verse>
				<verse number="17">ਸਵਰਗ ਅਤੇ ਧਰਤੀ ਦਾ ਅਲੋਪ ਹੋਣਾ ਅਸਾਨ ਹੈ ਇਸ ਦੀ ਬਜਾਏ ਕਿ ਬਿਵਸਥਾ ਦਾ ਇੱਕ ਵੀ ਬਿੰਦੂ ਬੇਕਾਰ ਸਾਬਤ ਹੋਵੇ।</verse>
				<verse number="18">“ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਬਦਕਾਰੀ ਦਾ ਪਾਪ ਕਰਦਾ ਹੈ ਅਤੇ ਜਿਹੜਾ ਆਦਮੀ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਾਏ ਸੋ ਵਿਭਚਾਰ ਕਰਦਾ ਹੈ।</verse>
				<verse number="19">“ਇੱਕ ਅਮੀਰ ਆਦਮੀ ਸੀ ਜੋ ਬੈਂਗਣੀ ਅਰਥਾਤ ਕੀਮਤੀ ਅਤੇ ਚੰਗੀਆਂ ਪੁਸ਼ਾਕਾਂ ਪਹਿਨਦਾ ਸੀ ਅਤੇ ਉਹ ਹਰ ਰੋਜ਼ ਐਸ਼-ਅਰਾਮ ਦੀ ਜ਼ਿੰਦਗੀ ਬਤੀਤ ਕਰਦਾ ਸੀ।</verse>
				<verse number="20">ਉਸਦੇ ਦਰਵਾਜ਼ੇ ਤੇ ਲਾਜ਼ਰਾਸ ਨਾਮ ਦਾ ਇੱਕ ਭਿਖਾਰੀ ਸੁੱਟਿਆ ਪਿਆ ਹੁੰਦਾ ਸੀ ਜਿਸ ਦਾ ਸਰੀਰ ਜ਼ਖਮਾਂ ਨਾਲ ਭਰਿਆ ਹੋਇਆ ਸੀ।</verse>
				<verse number="21">ਉਹ ਅਮੀਰ ਆਦਮੀ ਦੀ ਮੇਜ਼ ਤੋਂ ਡਿੱਗੇ ਰੋਟੀ ਦਿਆਂ ਟੁੱਕੜਿਆਂ ਨੂੰ ਖਾਣ ਲਈ ਤਰਸਦਾ ਰਹਿੰਦਾ ਸੀ। ਇੱਥੋ ਤੱਕ ਕਿ ਕੁੱਤੇ ਆ ਕੇ ਉਸਦੇ ਜ਼ਖਮਾਂ ਨੂੰ ਚੱਟਦੇ ਸਨ।</verse>
				<verse number="22">“ਉਹ ਸਮਾਂ ਆਇਆ ਜਦੋਂ ਉਸ ਭਿਖਾਰੀ ਦੀ ਮੌਤ ਹੋ ਗਈ ਅਤੇ ਸਵਰਗਦੂਤ ਉਸ ਦੀ ਆਤਮਾ ਨੂੰ ਅਬਰਾਹਾਮ ਦੇ ਵੱਲ ਲੈ ਗਏ। ਅਤੇ ਫਿਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਉਸ ਨੂੰ ਦਫ਼ਨਾਇਆ ਗਿਆ।</verse>
				<verse number="23">ਪਤਾਲ ਵਿੱਚ ਜਿੱਥੇ ਉਹ ਤਸੀਹੇ ਝੱਲ ਰਿਹਾ ਸੀ, ਉਸਨੇ ਉੱਪਰ ਵੇਖਿਆ ਅਤੇ ਦੂਰੋਂ ਹੀ ਅਬਰਾਹਾਮ ਨੂੰ ਵੇਖਿਆ ਅਤੇ ਲਾਜ਼ਰਾਸ ਉਹਨਾਂ ਦੇ ਨਾਲ ਬੈਠਾ ਹੋਇਆ ਸੀ।</verse>
				<verse number="24">ਉਸਨੇ ਅਬਰਾਹਾਮ ਨੂੰ ਪੁਕਾਰਿਆ ਅਤੇ ਕਿਹਾ, ‘ਪਿਤਾ ਅਬਰਾਹਾਮ, ਮੇਰੇ ਤੇ ਤਰਸ ਖਾਓ ਅਤੇ ਲਾਜ਼ਰਾਸ ਨੂੰ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਨੂੰ ਠੰਡਾ ਕਰਨ ਲਈ ਭੇਜੋ ਕਿਉਂਕਿ ਮੈਂ ਇਸ ਅੱਗ ਵਿੱਚ ਤੜਫ਼ ਰਿਹਾ ਹਾਂ।’</verse>
				<verse number="25">“ਪਰ ਅਬਰਾਹਾਮ ਨੇ ਉੱਤਰ ਦਿੱਤਾ, ‘ਪੁੱਤਰ, ਯਾਦ ਕਰ ਕਿ ਤੈਨੂੰ ਤੇਰੇ ਜੀਵਨ ਕਾਲ ਵਿੱਚ ਚੰਗੀਆਂ ਚੀਜ਼ਾਂ ਮਿਲੀਆਂ ਸਨ ਪਰ ਲਾਜ਼ਰਾਸ ਨੂੰ ਮਾੜੀਆਂ ਚੀਜ਼ਾਂ ਮਿਲੀਆਂ ਸਨ ਅਤੇ ਹੁਣ ਉਹ ਇੱਥੇ ਸੁੱਖੀ ਹੈ ਅਤੇ ਤੂੰ ਦੁੱਖੀ ਝੱਲ ਰਿਹਾ ਹੈ।</verse>
				<verse number="26">ਅਤੇ ਇਸ ਸਭ ਤੋਂ ਇਲਾਵਾ, ਸਾਡੇ ਅਤੇ ਤੇਰੇ ਵਿੱਚਕਾਰ ਇੱਕ ਦਰਾਰ ਬਣਾਈ ਗਈ ਹੈ, ਤਾਂ ਕੀ ਲੋਕ ਇੱਥੋ ਤੇਰੇ ਵੱਲ ਜਾਣਾ ਚਾਹੁੰਦੇ ਹਨ ਉਹ ਨਾ ਜਾ ਸਕਣ ਅਤੇ ਨਾ ਹੀ ਕੋਈ ਉਸ ਪਾਸੇ ਤੋਂ ਸਾਡੇ ਵੱਲ ਆ ਸਕਦਾ ਹੈ।’</verse>
				<verse number="27">“ਉਸਨੇ ਜਵਾਬ ਦਿੱਤਾ, ‘ਫਿਰ ਪਿਤਾ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਲਾਜ਼ਰਾਸ ਨੂੰ ਮੇਰੇ ਪਰਿਵਾਰ ਕੋਲ ਭੇਜੋ,</verse>
				<verse number="28">ਮੇਰੇ ਪੰਜ ਭਰਾ ਹਨ। ਉਹ ਉਹਨਾਂ ਨੂੰ ਚੇਤਾਵਨੀ ਦੇਵੇ ਤਾਂ ਜੋ ਉਹ ਇਸ ਤਸੀਹੇ ਦੀ ਥਾਂ ਨਾ ਆਉਣ।’</verse>
				<verse number="29">“ਅਬਰਾਹਾਮ ਨੇ ਉੱਤਰ ਦਿੱਤਾ, ‘ਉਹਨਾਂ ਕੋਲ ਮੋਸ਼ੇਹ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਹ ਉਹਨਾਂ ਦੀ ਸੁਣਨ।</verse>
				<verse number="30">“ ‘ਨਹੀਂ ਪਿਤਾ ਅਬਰਾਹਾਮ,’ ਉਸਨੇ ਕਿਹਾ, ‘ਪਰ ਜੇ ਮੁਰਦਿਆਂ ਵਿੱਚੋਂ ਕੋਈ ਉਹਨਾਂ ਕੋਲ ਜਾਂਦਾ ਹੈ ਤਾਂ ਉਹ ਆਪਣੇ ਪਾਪਾਂ ਤੋਂ ਮਨ ਫਿਰੋਣਗੇ।’</verse>
				<verse number="31">“ਅਬਰਾਹਾਮ ਨੇ ਉਸਨੂੰ ਕਿਹਾ, ‘ਜੇ ਉਹ ਮੋਸ਼ੇਹ ਅਤੇ ਨਬੀਆਂ ਦੇ ਲਿਖਤ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਚਾਹੇ ਕੋਈ ਮੁਰਦਿਆਂ ਵਿੱਚੋਂ ਦੁਬਾਰਾ ਜੀ ਉੱਠੇ ਤਾਂ ਵੀ ਉਹ ਯਕੀਨ ਨਹੀਂ ਕਰਨਗੇ।’ ”</verse>
			</chapter>
			<chapter number="17">
				<verse number="1">ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਹ ਅਸੰਭਵ ਹੈ ਕਿ ਠੋਕਰ ਨਾ ਲੱਗੇ ਪਰ ਲਾਹਨਤ ਉਸ ਵਿਅਕਤੀ ਉੱਤੇ ਜਿਸ ਦੇ ਕਾਰਣ ਠੋਕਰ ਲੱਗਦੀ ਹੈ।</verse>
				<verse number="2">ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਚੱਕੀ ਦਾ ਪੱਟਾ ਬੰਨ੍ਹ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ ਇਸ ਦੀ ਬਜਾਏ ਕਿ ਇਨ੍ਹਾਂ ਵਿੱਚੋਂ ਇੱਕ ਛੋਟੇ ਬੱਚੇ ਨੂੰ ਠੋਕਰ ਲੱਗੇ।</verse>
				<verse number="3">ਇਸ ਲਈ ਤੁਹਾਨੂੰ ਆਪਣੇ ਆਪ ਪ੍ਰਤੀ ਸਾਵਧਾਨ ਰਹਿਣਾ ਚਾਹੀਦਾ ਹੈ। “ਜੇ ਤੁਹਾਡਾ ਭਰਾ ਜਾਂ ਭੈਣ ਤੁਹਾਡੇ ਵਿਰੁੱਧ ਪਾਪ ਕਰਦੇ ਹਨ ਤਾਂ ਉਹਨਾਂ ਨੂੰ ਝਿੜਕੋ ਅਤੇ ਜੇ ਉਹ ਮਨ ਫਿਰੌਦੇ ਹਨ ਤਾਂ ਉਹਨਾਂ ਨੂੰ ਮਾਫ਼ ਕਰੋ।</verse>
				<verse number="4">ਭਾਵੇਂ ਉਹ ਦਿਨ ਵਿੱਚ ਸੱਤ ਵਾਰ ਤੁਹਾਡੇ ਵਿਰੁੱਧ ਪਾਪ ਕਰਦੇ ਹਨ ਅਤੇ ਸੱਤ ਵਾਰ ਤੁਹਾਡੇ ਕੋਲ ਵਾਪਸ ਆ ਕੇ ਕਹਿੰਦੇ ਹਨ ਕਿ ‘ਮੈਨੂੰ ਇਸਦਾ ਪਛਤਾਵਾ ਹੈ,’ ਤਾਂ ਤੁਸੀਂ ਉਹਨਾਂ ਨੂੰ ਮਾਫ਼ ਕਰੋ।”</verse>
				<verse number="5">ਰਸੂਲਾਂ ਨੇ ਪ੍ਰਭੂ ਨੂੰ ਕਿਹਾ, “ਸਾਡਾ ਵਿਸ਼ਵਾਸ ਵਧਾ ਦਿਓ!”</verse>
				<verse number="6">ਯਿਸ਼ੂ ਨੇ ਜਵਾਬ ਦਿੱਤਾ, “ਜੇ ਤੁਹਾਡੇ ਵਿੱਚ ਰਾਈ ਦੇ ਬੀਜ ਜਿਨ੍ਹਾਂ ਥੋੜ੍ਹਾ ਜਾ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਸਕਦੇ ਹੋ, ‘ਜੜ੍ਹੋਂ ਉਖੜ ਕੇ ਸਮੁੰਦਰ ਵਿੱਚ ਲਗ ਜਾ,’ ਅਤੇ ਇਹ ਤੁਹਾਡੀ ਗੱਲ ਮੰਨੇਗਾ।</verse>
				<verse number="7">“ਮੰਨ ਲਓ ਕਿ ਤੁਹਾਡੇ ਵਿੱਚੋਂ ਇੱਕ ਨੌਕਰ ਹੈ ਜੋ ਭੇਡਾਂ ਦੀ ਰਾਖੀ ਕਰ ਰਿਹਾ ਹੈ ਜਾਂ ਉਸਦੀ ਦੇਖਭਾਲ ਕਰ ਰਿਹਾ ਹੈ। ਕੀ ਉਹ ਨੌਕਰ ਨੂੰ ਆਖੇਗਾ ਜਦੋਂ ਉਹ ਖੇਤ ਵਿੱਚੋਂ ਆਵੇਗਾ, ‘ਹੁਣੇ ਆਓ ਅਤੇ ਖਾਣ ਬੈਠੋ’?</verse>
				<verse number="8">ਕੀ ਉਹ ਆਪਣੇ ਸੇਵਕ ਨੂੰ ਇਸ ਤਰ੍ਹਾਂ ਨਹੀਂ ਕਹੇਗਾ, ‘ਮੇਰੇ ਲਈ ਖਾਣਾ ਤਿਆਰ ਕਰੋ ਅਤੇ ਤਿਆਰ ਹੋ ਜਾਓ ਜਦ ਤੱਕ ਮੈਂ ਖਾ-ਪੀ ਰਿਹਾ ਹਾਂ ਮੇਰਾ ਇੰਤਜ਼ਾਰ ਕਰੋ, ਉਸ ਤੋਂ ਬਾਅਦ ਤੁਸੀਂ ਵੀ ਖਾ-ਪੀ ਸਕਦੇ ਹੋ?’</verse>
				<verse number="9">ਕੀ ਉਹ ਨੌਕਰ ਦਾ ਧੰਨਵਾਦ ਕਰੇਗਾ ਕਿਉਂਕਿ ਉਸਨੇ ਉਹੀ ਕੀਤਾ ਜੋ ਉਸਨੂੰ ਕਰਨ ਲਈ ਕਿਹਾ ਗਿਆ ਸੀ?</verse>
				<verse number="10">ਇਸ ਲਈ ਤੁਹਾਨੂੰ ਵੀ, ਜਦੋਂ ਤੁਸੀਂ ਉਹ ਸਭ ਕੁਝ ਕਰ ਚੁੱਕੇ ਹੋ ਜੋ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਕਹਿਣਾ ਚਾਹੀਦਾ ਹੈ, ‘ਅਸੀਂ ਅਯੋਗ ਨੌਕਰ ਹਾਂ; ਅਸੀਂ ਸਿਰਫ ਆਪਣਾ ਫਰਜ਼ ਨਿਭਾਇਆ ਹੈ।’ ”</verse>
				<verse number="11">ਯੇਰੂਸ਼ਲੇਮ ਨੂੰ ਜਾਂਦੇ ਸਮੇਂ ਯਿਸ਼ੂ ਸਾਮਰਿਯਾ ਅਤੇ ਗਲੀਲ ਪ੍ਰਦੇਸ਼ ਦੀ ਸਰਹੱਦ ਦੇ ਵਿੱਚਕਾਰ ਦੀ ਲੰਘੇ।</verse>
				<verse number="12">ਜਦੋਂ ਉਹ ਇੱਕ ਪਿੰਡ ਵੱਲ ਜਾ ਰਹੇ ਸੀ ਤਾਂ ਉਸ ਵੇਲੇ ਕੋੜ੍ਹ ਨਾਲ ਪੀੜਤ ਦਸ ਆਦਮੀ ਯਿਸ਼ੂ ਨੂੰ ਮਿਲੇ। ਉਹ ਕੁਝ ਦੂਰੀ ਉੱਤੇ ਖੜ੍ਹੇ ਹੋ ਗਏ।</verse>
				<verse number="13">ਅਤੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਯਿਸ਼ੂ, ਗੁਰੂ ਜੀ, ਸਾਡੇ ਤੇ ਕਿਰਪਾ ਕਰੋ!”</verse>
				<verse number="14">ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ ਤਾਂ ਕਿਹਾ, “ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।” ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।</verse>
				<verse number="15">ਉਹਨਾਂ ਵਿੱਚੋਂ ਇੱਕ, ਜਦੋਂ ਉਸਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ, ਯਿਸ਼ੂ ਕੋਲ ਵਾਪਿਸ ਆਇਆ ਅਤੇ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।</verse>
				<verse number="16">ਉਹ ਯਿਸ਼ੂ ਦੇ ਪੈਰਾਂ ਉੱਤੇ ਡਿੱਗ ਗਿਆ ਅਤੇ ਉਹਨਾਂ ਦਾ ਧੰਨਵਾਦ ਕੀਤਾ, ਅਤੇ ਉਹ ਸਾਮਰਿਯਾ ਵਾਸੀ ਸੀ।</verse>
				<verse number="17">ਯਿਸ਼ੂ ਨੇ ਪੁੱਛਿਆ, “ਕੀ ਸਾਰੇ ਦਸ ਚੰਗੇ ਨਹੀਂ ਹੋਏ? ਬਾਕੀ ਨੌਂ ਕਿੱਥੇ ਹਨ?</verse>
				<verse number="18">ਕੀ ਇਸ ਵਿਦੇਸ਼ੀ ਤੋਂ ਇਲਾਵਾ ਕੋਈ ਵੀ ਪਰਮੇਸ਼ਵਰ ਦੀ ਵਡਿਆਈ ਕਰਨ ਵਾਪਸ ਨਹੀਂ ਆਇਆ?”</verse>
				<verse number="19">ਯਿਸ਼ੂ ਨੇ ਉਸਨੂੰ ਕਿਹਾ, “ਉੱਠ ਅਤੇ ਜਾ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।”</verse>
				<verse number="20">ਇੱਕ ਵਾਰੀ, ਜਦੋਂ ਫ਼ਰੀਸੀਆਂ ਨੇ ਪੁੱਛਿਆ ਕਿ ਪਰਮੇਸ਼ਵਰ ਦਾ ਰਾਜ ਕਦੋਂ ਆਵੇਗਾ, ਤਾਂ ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦੇ ਰਾਜ ਦਾ ਆਉਣਾ ਕੋਈ ਅਜਿਹੀ ਚੀਜ਼ ਨਹੀਂ ਹੈ ਜਿਸ ਨੂੰ ਵੇਖਿਆ ਜਾ ਸਕਦਾ ਹੈ,</verse>
				<verse number="21">ਅਤੇ ਨਾ ਹੀ ਲੋਕ ਇਹ ਕਹਿਣਗੇ, ‘ਇਹ ਇੱਥੇ ਹੈ,’ ਜਾਂ ‘ਇਹ ਉੱਥੇ ਹੈ,’ ਕਿਉਂਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਵਿੱਚਕਾਰ ਹੈ।”</verse>
				<verse number="22">ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਉਹ ਵੇਲਾ ਆ ਰਿਹਾ ਹੈ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਨੂੰ ਵੇਖਣਾ ਚਾਹੋਂਗੇ, ਪਰ ਤੁਸੀਂ ਵੇਖ ਨਹੀਂ ਸੱਕੋਗੇ।</verse>
				<verse number="23">ਲੋਕ ਤੁਹਾਨੂੰ ਕਹਿਣਗੇ, ‘ਉਹ ਉੱਥੇ ਹੈ!’ ਜਾਂ ‘ਉਹ ਇੱਥੇ ਹੈ!’ ਉਹਨਾਂ ਦੇ ਮਗਰ ਨਾ ਭੱਜੋ।</verse>
				<verse number="24">ਕਿਉਂਕਿ ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ ਬਿਜਲੀ ਲਸ਼ਕਣ ਵਰਗਾ ਹੋਵੇਗਾ, ਜੋ ਅਕਾਸ਼ ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਚਮਕਦੀ ਹੈ।</verse>
				<verse number="25">ਪਰ ਪਹਿਲਾਂ ਉਸਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ ਅਤੇ ਇਸ ਪੀੜ੍ਹੀ ਦੁਆਰਾ ਰੱਦ ਕਰ ਦਿੱਤਾ ਜਾਵੇਗਾ।</verse>
				<verse number="26">“ਜਿਸ ਤਰ੍ਹਾਂ ਨੋਹਾ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।</verse>
				<verse number="27">ਨੋਹਾ ਦੇ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾ ਰਹੇ ਸਨ, ਪੀ ਰਹੇ ਸਨ ਅਤੇ ਵਿਆਹ ਕਰ ਰਹੇ ਸਨ। ਫਿਰ ਹੜ੍ਹ ਆਇਆ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।</verse>
				<verse number="28">“ਲੋਤ ਦੇ ਦਿਨਾਂ ਵਿੱਚ ਵੀ ਇਹੋ ਸੀ। ਲੋਕ ਖਾ-ਪੀ ਰਹੇ ਸਨ, ਖਰੀਦ ਅਤੇ ਵੇਚ ਰਹੇ ਸਨ, ਪੌਦੇ ਲਗਾ ਰਹੇ ਸਨ ਅਤੇ ਇਮਾਰਤਾਂ ਬਣਾ ਰਹੇ ਸਨ।</verse>
				<verse number="29">ਪਰ ਜਿਸ ਦਿਨ ਲੋਤ ਨੇ ਸੋਦੋਮ ਛੱਡ ਦਿੱਤਾ, ਸਵਰਗ ਤੋਂ ਅੱਗ ਅਤੇ ਗੰਧਕ ਦੀ ਵਰਖਾ ਹੋਈ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।</verse>
				<verse number="30">“ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।</verse>
				<verse number="31">ਉਸ ਦਿਨ ਕੋਈ ਵੀ ਜਿਹੜਾ ਛੱਤ ਉੱਤੇ ਹੈ ਅਤੇ ਉਸ ਦੀਆਂ ਚੀਜ਼ਾਂ ਅੰਦਰ ਘਰ ਵਿੱਚ ਹਨ, ਉਹ ਉਹਨਾਂ ਨੂੰ ਲੈਣ ਲਈ ਹੇਠਾਂ ਨਾ ਜਾਵੇ। ਇਸੇ ਤਰ੍ਹਾਂ, ਖੇਤ ਵਿੱਚੋਂ ਵੀ ਕਿਸੇ ਨੂੰ ਕੋਈ ਚੀਜ਼ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ।</verse>
				<verse number="32">ਯਾਦ ਕਰੋ ਲੋਤ ਦੀ ਪਤਨੀ ਨੂੰ!</verse>
				<verse number="33">ਜਿਹੜਾ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਹ ਇਸ ਨੂੰ ਗੁਆ ਦੇਵੇਗਾ, ਅਤੇ ਜਿਹੜਾ ਆਪਣੀ ਜਾਨ ਗੁਆ ਬੈਠਦਾ ਹੈ ਉਹ ਉਸਨੂੰ ਬਚਾ ਲਵੇਗਾ।</verse>
				<verse number="34">ਮੈਂ ਤੁਹਾਨੂੰ ਦੱਸਦਾ ਹਾਂ, ਉਸ ਰਾਤ ਦੋ ਲੋਕ ਇੱਕ ਬਿਸਤਰੇ ਤੇ ਹੋਣਗੇ; ਇੱਕ ਚੁੱਕ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।</verse>
				<verse number="35">ਦੋ ਔਰਤਾਂ ਇਕੱਠੇ ਅਨਾਜ ਪੀਹ ਰਹੀਆਂ ਹੋਣਗੀਆਂ, ਇੱਕ ਚੁੱਕ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।</verse>
				<verse number="36">ਦੋ ਲੋਕ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਇੱਕ ਨੂੰ ਚੁੱਕ ਲਿਆ ਜਾਵੇਗਾ, ਦੂਜਾ ਛੱਡ ਦਿੱਤਾ ਜਾਵੇਗਾ।”</verse>
				<verse number="37">“ਕਦੋਂ, ਪ੍ਰਭੂ?” ਚੇਲਿਆਂ ਨੇ ਪੁੱਛਿਆ। ਯਿਸ਼ੂ ਨੇ ਜਵਾਬ ਦਿੱਤਾ, “ਜਿੱਥੇ ਕਿੱਤੇ ਲਾਸ਼ ਹੋਵੇ, ਉੱਥੇ ਗਿਰਝਾਂ ਇਕੱਠੀਆਂ ਹੁੰਦਿਆਂ ਹਨ।”</verse>
			</chapter>
			<chapter number="18">
				<verse number="1">ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਇੱਕ ਦ੍ਰਿਸ਼ਟਾਂਤ ਸੁਣੋਦਿਆਂ ਉਹਨਾਂ ਨੂੰ ਇਹ ਦਰਸਾਇਆ ਕਿ ਉਹਨਾਂ ਨੂੰ ਹਮੇਸ਼ਾ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਹਾਰ ਨਹੀਂ ਮੰਨਣੀ ਚਾਹੀਦੀ।</verse>
				<verse number="2">ਉਹਨਾਂ ਨੇ ਕਿਹਾ: “ਕਿਸੇ ਸ਼ਹਿਰ ਵਿੱਚ ਇੱਕ ਜੱਜ ਸੀ ਜੋ ਨਾ ਤਾਂ ਪਰਮੇਸ਼ਵਰ ਦਾ ਡਰ ਮੰਨਦਾ ਸੀ ਅਤੇ ਨਾ ਹੀ ਲੋਕਾਂ ਦੀ ਸੋਚ ਦੀ ਪਰਵਾਹ ਕਰਦਾ ਸੀ।</verse>
				<verse number="3">ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਵਿਰੁੱਧ ਨਿਆਂ ਦਿਓ।’</verse>
				<verse number="4">“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ,</verse>
				<verse number="5">ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”</verse>
				<verse number="6">ਅਤੇ ਪ੍ਰਭੂ ਨੇ ਅੱਗੇ ਕਿਹਾ, “ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ।</verse>
				<verse number="7">ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰਣਗੇ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਹਨਾਂ ਨੂੰ ਤਿਆਗਦੇ ਰਹਿਣਗੇ?</verse>
				<verse number="8">ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?”</verse>
				<verse number="9">ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਹੀਣ ਭਾਵਨਾ ਨਾਲ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ:</verse>
				<verse number="10">“ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ।</verse>
				<verse number="11">ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰੇ, ਬਦਕਾਰੀ, ਵਿਭਚਾਰੀ ਜਾਂ ਇੱਥੋ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।</verse>
				<verse number="12">ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’</verse>
				<verse number="13">“ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਹ ਸਵਰਗ ਵੱਲ ਵੇਖ ਤੱਕ ਨਹੀਂ ਰਿਹਾ ਸੀ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਤੇ ਕਿਰਪਾ ਕਰੋ।’</verse>
				<verse number="14">“ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਚੁੰਗੀ ਲੈਣ ਵਾਲਾ, ਦੂਸਰੇ ਦੀ ਬਜਾਏ, ਪਰਮੇਸ਼ਵਰ ਦੇ ਅੱਗੇ ਧਰਮੀ ਠਹਿਰਿਆ। ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।”</verse>
				<verse number="15">ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਕਿ ਉਹ ਉਹਨਾਂ ਬੱਚਿਆਂ ਨੂੰ ਅਸੀਸ ਦੇਣ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ</verse>
				<verse number="16">ਪਰ ਯਿਸ਼ੂ ਨੇ ਬੱਚਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਵਰਗਿਆਂ ਦਾ ਹੀ ਹੈ।</verse>
				<verse number="17">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਗਾ।”</verse>
				<verse number="18">ਇੱਕ ਯਹੂਦੀ ਪ੍ਰਧਾਨ ਨੇ ਉਹਨਾਂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪ੍ਰਾਪਤ ਕਰਨ ਲਈ ਮੈਂ ਕੀ ਕਰਾ?”</verse>
				<verse number="19">“ਤੁਸੀਂ ਮੈਨੂੰ ਚੰਗਾ ਕਿਉਂ ਕਹਿੰਦੇ ਹੋ?” ਯਿਸ਼ੂ ਨੇ ਜਵਾਬ ਦਿੱਤਾ। “ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਚੰਗਾ ਨਹੀਂ ਹੈ।</verse>
				<verse number="20">ਤੁਸੀਂ ਇਨ੍ਹਾਂ ਹੁਕਮਾਂ ਨੂੰ ਜਾਣਦੇ ਹੋ: ‘ਤੁਸੀਂ ਵਿਭਚਾਰ ਨਾ ਕਰਨਾ, ਕਤਲ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ।’</verse>
				<verse number="21">“ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ,” ਉਸਨੇ ਕਿਹਾ।</verse>
				<verse number="22">ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਹਨਾਂ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਘਾਟ ਹੈ। ਤੁਹਾਡੇ ਕੋਲ ਜੋ ਵੀ ਹੈ ਸਭ ਵੇਚ ਦਿਓ ਅਤੇ ਗ਼ਰੀਬਾਂ ਨੂੰ ਦੇ ਦਿਓ, ਅਤੇ ਤੁਹਾਡੇ ਕੋਲ ਸਵਰਗ ਵਿੱਚ ਧਨ ਹੋਵੇਗਾ। ਫੇਰ ਆਓ, ਮੇਰੇ ਮਗਰ ਚੱਲੋ।”</verse>
				<verse number="23">ਜਦੋਂ ਉਸਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬਹੁਤ ਧਨਵਾਨ ਸੀ।</verse>
				<verse number="24">ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!</verse>
				<verse number="25">ਦਰਅਸਲ, ਕਿਸੇ ਅਮੀਰ ਆਦਮੀ ਦੇ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੀ ਮੋਰੀ ਵਿੱਚੋਂ ਪਾਰ ਲੰਘਣਾ ਸੌਖਾ ਹੈ।”</verse>
				<verse number="26">ਜਿਨ੍ਹਾਂ ਨੇ ਇਹ ਸੁਣਿਆ ਉਹਨਾਂ ਨੇ ਪੁੱਛਿਆ, “ਤਾਂ ਫਿਰ ਕੌਣ ਬਚਾਇਆ ਜਾ ਸਕਦਾ ਹੈ?”</verse>
				<verse number="27">ਯਿਸ਼ੂ ਨੇ ਉੱਤਰ ਦਿੱਤਾ, “ਮਨੁੱਖ ਨਾਲ ਲਈ ਅਸੰਭਵ ਹੈ ਉਹ ਪਰਮੇਸ਼ਵਰ ਲਈ ਸੰਭਵ ਹੈ।”</verse>
				<verse number="28">ਫਿਰ ਪਤਰਸ ਨੇ ਯਿਸ਼ੂ ਨੂੰ ਕਿਹਾ, “ਅਸੀਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਮਗਰ ਚੱਲ ਰਹੇ ਹਾਂ।”</verse>
				<verse number="29">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕੋਈ ਵੀ ਜਿਸਨੇ ਪਰਮੇਸ਼ਵਰ ਦੇ ਰਾਜ ਦੀ ਖ਼ਾਤਰ ਆਪਣਾ ਘਰ, ਪਤਨੀ, ਭਰਾ, ਭੈਣਾਂ, ਮਾਪਿਆਂ ਜਾਂ ਬੱਚਿਆਂ ਨੂੰ ਛੱਡ ਦਿੱਤਾ ਹੋਵੇ</verse>
				<verse number="30">ਇਸ ਯੁੱਗ ਵਿੱਚ ਕਈ ਗੁਣਾ ਵੱਧ ਅਤੇ ਆਉਣ ਵਾਲੇ ਸਮੇਂ ਵਿੱਚ ਸਦੀਪਕ ਜੀਵਨ ਪ੍ਰਾਪਤ ਨਾ ਕਰੇ।”</verse>
				<verse number="31">ਯਿਸ਼ੂ ਨੇ ਬਾਰ੍ਹਾਂ ਨੂੰ ਇੱਕ ਪਾਸੇ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਜੋ ਕੁਝ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਉਹ ਪੂਰਾ ਹੋਣ ਵਾਲਾ ਹੈ।</verse>
				<verse number="32">ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦਾ ਅਪਮਾਨ ਕਰਨਗੇ ਅਤੇ ਉਹ ਉਸ ਉੱਤੇ ਥੁੱਕਣਗੇ।</verse>
				<verse number="33">ਉਹ ਉਸਨੂੰ ਕੋੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤੀਜੇ ਦਿਨ ਉਹ ਫਿਰ ਜੀ ਉੱਠੇਗਾ।”</verse>
				<verse number="34">ਚੇਲਿਆਂ ਨੂੰ ਇਸ ਗੱਲ ਦੀ ਕੋਈ ਸਮਝ ਨਹੀਂ ਸੀ ਆਈ। ਇਸਦਾ ਅਰਥ ਉਹਨਾਂ ਤੋਂ ਲੁਕਿਆ ਹੋਇਆ ਸੀ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ।</verse>
				<verse number="35">ਜਦੋਂ ਯਿਸ਼ੂ ਯੇਰੀਖ਼ੋ ਨਗਰ ਦੇ ਕੋਲ ਪਹੁੰਚੇ, ਇੱਕ ਅੰਨ੍ਹਾ ਆਦਮੀ ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।</verse>
				<verse number="36">ਜਦੋਂ ਉਸ ਨੇ ਭੀੜ ਨੂੰ ਜਾਂਦੇ ਹੋਏ ਸੁਣਿਆ, ਤਾਂ ਉਸਨੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ।</verse>
				<verse number="37">ਉਹਨਾਂ ਨੇ ਉਸਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”</verse>
				<verse number="38">ਉਸਨੇ ਚੀਕ ਕੇ ਕਿਹਾ, “ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਤੇ ਕਿਰਪਾ ਕਰੋ!”</verse>
				<verse number="39">ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸਨੇ ਹੋਰ ਰੌਲਾ ਪਾਇਆ, “ਦਾਵੀਦ ਦੇ ਪੁੱਤਰ ਮੇਰੇ ਤੇ ਕਿਰਪਾ ਕਰੋ!”</verse>
				<verse number="40">ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸਨੂੰ ਪੁੱਛਿਆ,</verse>
				<verse number="41">“ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾ?” “ਪ੍ਰਭੂ, ਮੈਂ ਵੇਖਣਾ ਚਾਹੁੰਦਾ ਹਾਂ,” ਉਸਨੇ ਜਵਾਬ ਦਿੱਤਾ।</verse>
				<verse number="42">ਯਿਸ਼ੂ ਨੇ ਉਸਨੂੰ ਕਿਹਾ, “ਸੁਜਾਖਾ ਹੋ ਜਾ; ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।”</verse>
				<verse number="43">ਤੁਰੰਤ ਹੀ ਉਹ ਵੇਖਣ ਲੱਗਾ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਦਾ ਹੋਇਆ ਯਿਸ਼ੂ ਦੇ ਮਗਰ ਹੋ ਤੁਰਿਆ। ਜਦੋਂ ਸਾਰੇ ਲੋਕਾਂ ਨੇ ਇਹ ਵੇਖਿਆ, ਉਹਨਾਂ ਨੇ ਵੀ ਪਰਮੇਸ਼ਵਰ ਦੀ ਵਡਿਆਈ ਕੀਤੀ।</verse>
			</chapter>
			<chapter number="19">
				<verse number="1">ਯਿਸ਼ੂ ਯੇਰੀਖ਼ੋ ਨਗਰ ਵਿੱਚ ਦਾਖਲ ਹੋਏ ਅਤੇ ਉੱਥੋਂ ਦੀ ਲੰਘ ਰਹੇ ਸੀ।</verse>
				<verse number="2">ਉੱਥੇ ਜ਼ਕਖਾਇਯਾਸ ਨਾਮ ਦਾ ਇੱਕ ਆਦਮੀ ਸੀ, ਜਿਹੜਾ ਕਿ ਮੁੱਖ ਚੁੰਗੀ ਲੈਣ ਵਾਲਾ ਅਤੇ ਅਮੀਰ ਆਦਮੀ ਸੀ।</verse>
				<verse number="3">ਉਹ ਇਹ ਵੇਖਣਾ ਚਾਹੁੰਦਾ ਸੀ ਕਿ ਯਿਸ਼ੂ ਕੌਣ ਹਨ, ਪਰ ਉਹ ਕੱਦ ਦਾ ਮਦਰਾ ਹੋਣ ਕਰਕੇ ਭੀੜ ਵਿੱਚੋਂ ਯਿਸ਼ੂ ਨੂੰ ਵੇਖ ਨਾ ਸਕਿਆ।</verse>
				<verse number="4">ਤਾਂ ਉਹ ਯਿਸ਼ੂ ਨੂੰ ਵੇਖਣ ਲਈ ਅੱਗੇ ਭੱਜਿਆ ਅਤੇ ਇੱਕ ਗੂਲਰ ਦੇ ਰੁੱਖ ਤੇ ਚੜ੍ਹਿਆ, ਕਿਉਂਕਿ ਯਿਸ਼ੂ ਉਸੇ ਰਸਤੇ ਤੋਂ ਆ ਰਹੇ ਸੀ।</verse>
				<verse number="5">ਜਦੋਂ ਯਿਸ਼ੂ ਉੱਥੇ ਪਹੁੰਚੇ, ਉਹਨਾਂ ਨੇ ਉੱਪਰ ਵੇਖਿਆ ਅਤੇ ਉਸਨੂੰ ਕਿਹਾ, “ਜ਼ਕਖਾਇਯਾਸ, ਤੁਰੰਤ ਹੇਠਾਂ ਆ ਜਾ। ਜ਼ਰੂਰੀ ਹੈ ਕਿ ਅੱਜ ਮੈਂ ਤੇਰੇ ਘਰ ਵਿੱਚ ਠਹਿਰਾ।”</verse>
				<verse number="6">ਇਸ ਲਈ ਉਹ ਇੱਕ ਦਮ ਹੇਠਾਂ ਆਇਆ ਅਤੇ ਖੁਸ਼ੀ ਨਾਲ ਯਿਸ਼ੂ ਦਾ ਆਪਣੇ ਘਰ ਵਿੱਚ ਸਵਾਗਤ ਕੀਤਾ।</verse>
				<verse number="7">ਸਾਰੇ ਲੋਕਾਂ ਨੇ ਇਹ ਵੇਖਿਆ ਅਤੇ ਬੁੜਬੜੋਨ ਲੱਗੇ, “ਉਹ ਇੱਕ ਪਾਪੀ ਮਨੁੱਖ ਦੇ ਘਰ ਮਹਿਮਾਨ ਬਣ ਕੇ ਗਿਆ ਹੈ।”</verse>
				<verse number="8">ਪਰ ਜ਼ਕਖਾਇਯਾਸ ਖੜ੍ਹਾ ਹੋ ਕੇ ਪ੍ਰਭੂ ਨੂੰ ਆਖਣ ਲੱਗਾ, “ਹੇ ਪ੍ਰਭੂ! ਇੱਥੇ ਹੀ ਅਤੇ ਹੁਣੇ ਹੀ ਮੈਂ ਆਪਣੀ ਅੱਧੀ ਜਾਇਦਾਦ ਗ਼ਰੀਬਾਂ ਨੂੰ ਦਿੰਦਾ ਹਾਂ, ਅਤੇ ਜੇ ਮੈਂ ਕਿਸੇ ਨਾਲ ਧੋਖਾ ਕੀਤਾ ਤਾਂ ਮੈਂ ਉਸ ਨੂੰ ਚਾਰ ਗੁਣਾ ਵਾਪਸ ਕਰ ਦਿਆਂਗਾ।”</verse>
				<verse number="9">ਯਿਸ਼ੂ ਨੇ ਉਸਨੂੰ ਕਿਹਾ, “ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਕਿਉਂਕਿ ਇਹ ਆਦਮੀ ਵੀ ਅਬਰਾਹਾਮ ਦੀ ਪੀੜ੍ਹੀ ਵਿੱਚੋਂ ਇੱਕ ਹੈ।</verse>
				<verse number="10">ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”</verse>
				<verse number="11">ਜਦੋਂ ਉਹ ਇਹ ਸੁਣ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ ਕਿਉਂਕਿ ਉਹ ਯੇਰੂਸ਼ਲੇਮ ਦੇ ਨੇੜੇ ਸੀ ਅਤੇ ਲੋਕਾਂ ਨੇ ਸੋਚਿਆ ਕਿ ਪਰਮੇਸ਼ਵਰ ਦਾ ਰਾਜ ਜਲਦੀ ਆਵੇਗਾ।</verse>
				<verse number="12">ਉਸਨੇ ਕਿਹਾ: “ਇੱਕ ਨੇਕ ਆਦਮੀ ਆਪਣੇ ਆਪ ਨੂੰ ਰਾਜਾ ਬਣਾਉਣ ਲਈ ਅਤੇ ਫਿਰ ਵਾਪਸ ਆਉਣ ਲਈ ਇੱਕ ਦੂਰ ਦੇਸ਼ ਗਿਆ।</verse>
				<verse number="13">ਇਸ ਲਈ ਉਸਨੇ ਆਪਣੇ ਦਸ ਸੇਵਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦਸ ਸੋਨੇ ਦੇ ਸਿੱਕੇ ਦਿੱਤੇ ਅਤੇ ਕਿਹਾ, ‘ਮੇਰੇ ਵਾਪਿਸ ਆਉਣ ਤੱਕ ਇਸ ਪੈਸੇ ਨਾਲ ਵਪਾਰ ਕਰਨਾ।’</verse>
				<verse number="14">“ਪਰ ਉਸਦੀ ਪਰ ਜਾ ਉਸ ਨਾਲ ਨਫ਼ਰਤ ਕਰਦੀ ਸੀ ਅਤੇ ਉਸਦੇ ਮਗਰੋਂ ਇੱਕ ਸੇਵਕਾਂ ਦੀ ਟੁਕੜੀ ਨੂੰ ਇਸ ਸੰਦੇਸ਼ ਨਾਲ ਭੇਜਿਆ, ‘ਅਸੀਂ ਨਹੀਂ ਚਾਹੁੰਦੇ ਕਿ ਇਹ ਆਦਮੀ ਸਾਡਾ ਰਾਜਾ ਬਣੇ।’</verse>
				<verse number="15">“ਹਾਲਾਂਕਿ, ਉਸਨੂੰ ਰਾਜਾ ਬਣਾਇਆ ਗਿਆ ਅਤੇ ਘਰ ਪਰਤਿਆ। ਤਦ ਉਸਨੇ ਉਹਨਾਂ ਨੌਕਰਾਂ ਨੂੰ ਭੇਜਿਆ ਜਿਨ੍ਹਾਂ ਨੂੰ ਉਸਨੇ ਪੈਸੇ ਦਿੱਤੇ ਸਨ ਇਹ ਪਤਾ ਕਰਨ ਲਈ ਕਿ ਉਹਨਾਂ ਨੇ ਇਸ ਨਾਲ ਕੀ ਕਮਾਇਆ ਹੈ।</verse>
				<verse number="16">“ਪਹਿਲਾਂ ਦਾਸ ਆਇਆ ਅਤੇ ਬੋਲਿਆ, ‘ਸ਼੍ਰੀਮਾਨ ਜੀ, ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕਿਆ ਤੋਂ ਮੈਂ ਦਸ ਹੋਰ ਕਮਾਏ ਹਨ।’</verse>
				<verse number="17">“ ‘ਸ਼ਾਬਾਸ਼, ਮੇਰੇ ਚੰਗੇ ਸੇਵਕ!’ ਉਸ ਦੇ ਮਾਲਕ ਨੇ ਜਵਾਬ ਦਿੱਤਾ। ‘ਕਿਉਂਕਿ ਤੂੰ ਬਹੁਤ ਹੀ ਛੋਟੇ ਮਾਮਲੇ ਵਿੱਚ ਵਫ਼ਾਦਾਰ ਰਿਹਾ ਹੈ, ਇਸ ਲਈ ਤੂੰ ਦਸ ਸ਼ਹਿਰਾਂ ਦੀ ਜਿੰਮੇਦਾਰੀ ਸੰਭਾਲ।’</verse>
				<verse number="18">“ਦੂਸਰਾ ਦਾਸ ਆਇਆ ਅਤੇ ਬੋਲਿਆ, ‘ਸ਼੍ਰੀਮਾਨ ਜੀ, ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕਿਆ ਤੋਂ ਮੈਂ ਪੰਜ ਹੋਰ ਕਮਾਏ ਹਨ।’</verse>
				<verse number="19">“ਉਸ ਦੇ ਮਾਲਕ ਨੇ ਜਵਾਬ ਦਿੱਤਾ, ‘ਤੂੰ ਪੰਜ ਸ਼ਹਿਰਾਂ ਦੀ ਜਿੰਮੇਦਾਰੀ ਸੰਭਾਲ।’</verse>
				<verse number="20">“ਫਿਰ ਇੱਕ ਹੋਰ ਨੌਕਰ ਆਇਆ ਅਤੇ ਉਸਨੇ ਆ ਕੇ ਕਿਹਾ, ‘ਸ਼੍ਰੀਮਾਨ ਜੀ, ਇਹ ਹੈ ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕੇ, ਜਿਸ ਨੂੰ ਮੈਂ ਇਸ ਨੂੰ ਕੱਪੜੇ ਦੇ ਟੁਕੜੇ ਵਿੱਚ ਲਪੇਟ ਕੇ ਰੱਖਿਆ ਹੋਇਆ ਹੈ।</verse>
				<verse number="21">ਮੈਂ ਤੁਹਾਡੇ ਤੋਂ ਡਰਦਾ ਸੀ, ਕਿਉਂਕਿ ਤੁਸੀਂ ਸਖ਼ਤ ਆਦਮੀ ਹੋ। ਤੁਸੀਂ ਉਹ ਕੱਢ ਲੈਂਦੇ ਹੋ ਜੋ ਤੁਸੀਂ ਨਹੀਂ ਲਾਇਆ ਅਤੇ ਜੋ ਬੀਜਿਆ ਨਹੀਂ ਉਹ ਵੱਢਦੇ ਹੋ।’</verse>
				<verse number="22">“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਨੌਕਰ, ਮੈਂ ਤੇਰੇ ਹੀ ਸ਼ਬਦਾਂ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ। ਤੂੰ ਜਾਣਦਾ ਸੀ, ਕਿ ਮੈਂ ਸਖ਼ਤ ਆਦਮੀ ਹਾਂ, ਜੋ ਮੈਂ ਨਹੀਂ ਲਿਆਂਦਾ, ਉਹ ਕੱਢ ਰਿਹਾ ਹਾਂ ਅਤੇ ਜੋ ਮੈਂ ਨਹੀਂ ਬੀਜਿਆ ਉਹ ਵੱਢ ਰਿਹਾ ਹਾਂ?</verse>
				<verse number="23">ਤਾਂ ਫਿਰ ਤੂੰ ਮੇਰੇ ਪੈਸੇ ਜਮ੍ਹਾਂ ਕਿਉਂ ਨਹੀਂ ਕੀਤੇ? ਜਦੋਂ ਮੈਂ ਵਾਪਸ ਆਉਂਦਾ ਤਾਂ ਮੈਂ ਇਸ ਨੂੰ ਵਿਆਜ ਸਮੇਤ ਇਕੱਠਾ ਕਰ ਸਕਦਾ ਸੀ?’</verse>
				<verse number="24">“ਤਦ ਉਸਨੇ ਉੱਥੇ ਖੜ੍ਹੇ ਲੋਕਾਂ ਨੂੰ ਕਿਹਾ, ‘ਉਸ ਕੋਲੋ ਸੋਨੇ ਦਾ ਸਿੱਕਾ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸਦੇ ਕੋਲ ਦਸ ਸਿੱਕੇ ਹਨ।’</verse>
				<verse number="25">“ਉਹਨਾਂ ਨੇ ਕਿਹਾ, ‘ਸ਼੍ਰੀਮਾਨ ਜੀ, ਉਸ ਕੋਲ ਪਹਿਲਾਂ ਹੀ ਦਸ ਹੈ!’</verse>
				<verse number="26">“ਉਸਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰੇਕ ਨੂੰ ਜਿਸ ਕੋਲ ਹੈ ਹੋਰ ਵੀ ਦਿੱਤਾ ਜਾਵੇਗਾ, ਪਰ ਜਿਸ ਕਿਸੇ ਕੋਲ ਕੁਝ ਵੀ ਨਹੀਂ ਹੈ ਉਸ ਤੋਂ ਜੋ ਉਹ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।</verse>
				<verse number="27">ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ ਉਹਨਾਂ ਨੂੰ ਇੱਥੇ ਮੇਰੇ ਕੋਲ ਅਤੇ ਉਹਨਾਂ ਨੂੰ ਮੇਰੇ ਸਾਹਮਣੇ ਮਾਰ ਸੁੱਟੋ।’ ”</verse>
				<verse number="28">ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।</verse>
				<verse number="29">ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਹਨਾਂ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,</verse>
				<verse number="30">“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਮ੍ਹਣੇ ਹੈ, ਅਤੇ ਜਿਸ ਤਰਾ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।</verse>
				<verse number="31">ਜੇ ਕੋਈ ਤੁਹਾਨੂੰ ਪੁੱਛਦਾ ਹੈ, ‘ਤੁਸੀਂ ਇਸ ਨੂੰ ਕਿਉਂ ਖੋਲ੍ਹ ਰਹੇ ਹੋ?’ ਤਾਂ ਕਹੋ, ‘ਪ੍ਰਭੂ ਨੂੰ ਇਸਦੀ ਜ਼ਰੂਰਤ ਹੈ।’ ”</verse>
				<verse number="32">ਜਿਨ੍ਹਾਂ ਨੂੰ ਭੇਜਿਆ ਗਿਆ ਸੀ ਉਹ ਗਏ ਅਤੇ ਉਹਨਾਂ ਨੇ ਸਭ ਕੁਝ ਉਵੇਂ ਮਿਲਿਆ ਜਿਵੇਂ ਪ੍ਰਭੂ ਨੇ ਉਹਨਾਂ ਨੂੰ ਕਿਹਾ ਸੀ।</verse>
				<verse number="33">ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ ਤਾਂ ਉਸ ਦੇ ਮਾਲਕਾਂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”</verse>
				<verse number="34">ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਨੂੰ ਇਸਦੀ ਜ਼ਰੂਰਤ ਹੈ।”</verse>
				<verse number="35">ਉਹ ਇਸ ਨੂੰ ਯਿਸ਼ੂ ਕੋਲ ਲਿਆਏ ਉਹਨਾਂ ਨੇ ਆਪਣੇ ਕੱਪੜੇ ਗਧੇ ਉੱਤੇ ਸੁੱਟ ਦਿੱਤੇ ਅਤੇ ਯਿਸ਼ੂ ਨੂੰ ਉਸ ਉੱਪਰ ਬਿਠਾ ਦਿੱਤਾ।</verse>
				<verse number="36">ਜਦੋਂ ਯਿਸ਼ੂ ਜਾ ਰਹੇ ਸਨ ਤਾਂ ਲੋਕਾਂ ਨੇ ਆਪਣੇ ਕੱਪੜੇ ਲਾ ਕੇ ਸੜਕ ਤੇ ਬਿਛਾ ਦਿੱਤੇ।</verse>
				<verse number="37">ਜਦੋਂ ਉਹ ਉਸ ਜਗ੍ਹਾ ਦੇ ਨੇੜੇ ਆਏ ਜਿੱਥੇ ਇਹ ਰਸਤਾ ਜ਼ੈਤੂਨ ਦੇ ਪਹਾੜ ਤੋਂ ਹੇਠਾਂ ਜਾਂਦਾ ਹੈ, ਚੇਲਿਆਂ ਦੀ ਸਾਰੀ ਭੀੜ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲਈ ਉਹਨਾਂ ਸਾਰੇ ਚਮਤਕਾਰਾਂ ਲਈ ਜੋਸ਼ ਨਾਲ ਵੇਖਣ ਲੱਗੀ:</verse>
				<verse number="38">“ਮੁਬਾਰਕ ਹੈ, ਉਹ ਰਾਜਾ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਸ਼ਾਂਤੀ ਅਤੇ ਸਭ ਤੋਂ ਉੱਚੀ ਵਡਿਆਈ ਹੋਵੇ!”</verse>
				<verse number="39">ਭੀੜ ਵਿੱਚੋਂ ਕੁਝ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਝਿੜਕੋ!”</verse>
				<verse number="40">“ਮੈਂ ਤੁਹਾਨੂੰ ਕਹਿੰਦਾ ਹਾਂ,” ਯਿਸ਼ੂ ਨੇ ਜਵਾਬ ਦਿੱਤਾ, “ਜੇ ਉਹ ਚੁੱਪ ਰਹਿਣਗੇ ਤਾਂ ਪੱਥਰ ਚੀਕਣਗੇ।”</verse>
				<verse number="41">ਜਦੋਂ ਉਹ ਯੇਰੂਸ਼ਲੇਮ ਦੇ ਨੇੜੇ ਆਏ ਅਤੇ ਸ਼ਹਿਰ ਨੂੰ ਵੇਖ ਕੇ ਉਹ ਇਸ ਤੇ ਰੋਏ</verse>
				<verse number="42">ਅਤੇ ਕਿਹਾ, “ਜੇ ਤੁਸੀਂ, ਸਿਰਫ ਇਸ ਦਿਨ ਹੀ ਸਮਝਦੇ ਹੁੰਦੇ ਕਿ ਤੁਹਾਨੂੰ ਸ਼ਾਂਤੀ ਕਿਸ ਤਰ੍ਹਾਂ ਮਿਲੇਗੀ, ਪਰ ਹੁਣ ਇਹ ਤੁਹਾਡੀਆਂ ਅੱਖਾਂ ਤੋਂ ਲੁਕਿਆ ਹੋਇਆ ਹੈ।</verse>
				<verse number="43">ਉਹ ਦਿਨ ਤੁਹਾਡੇ ਉੱਤੇ ਆਉਣਗੇ ਜਦੋਂ ਤੁਹਾਡੇ ਦੁਸ਼ਮਣ ਤੁਹਾਡੇ ਵਿਰੁੱਧ ਇੱਕ ਤੰਬੂ ਬਨਾਉਣਗੇ ਅਤੇ ਤੁਹਾਨੂੰ ਘੇਰ ਲੈਣਗੇ ਅਤੇ ਤੁਹਾਨੂੰ ਹਰ ਪਾਸਿਓ ਘੇਰ ਲੈਣਗੇ।</verse>
				<verse number="44">ਉਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿੱਟੀ ਵਿੱਚ ਮਿਲਾਉਣਗੇ। ਉਹ ਤੁਹਾਡੇ ਘਰ ਵਿੱਚ ਇੱਕ ਵੀ ਪੱਥਰ ਦੂਸਰੇ ਪੱਥਰ ਉੱਪਰ ਨਹੀਂ ਛੱਡਣਗੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਆਉਣ ਦਾ ਸਮਾਂ ਨਹੀਂ ਪਛਾਣਿਆ।”</verse>
				<verse number="45">ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਦਾਖਲ ਹੋਏ ਤਾਂ ਯਿਸ਼ੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।</verse>
				<verse number="46">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”</verse>
				<verse number="47">ਹਰ ਰੋਜ਼ ਯਿਸ਼ੂ ਹੈਕਲ ਵਿੱਚ ਉਪਦੇਸ਼ ਦਿੰਦੇ ਸੀ। ਪਰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਲੋਕਾਂ ਦੇ ਆਗੂ ਉਸਨੂੰ ਮਾਰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।</verse>
				<verse number="48">ਫਿਰ ਵੀ ਉਹਨਾਂ ਨੂੰ ਅਜਿਹਾ ਕਰਨ ਦਾ ਕੋਈ ਰਾਹ ਨਹੀਂ ਮਿਲ ਸਕਿਆ, ਕਿਉਂਕਿ ਸਾਰੇ ਲੋਕ ਯਿਸ਼ੂ ਦੇ ਸ਼ਬਦਾਂ ਤੋਂ ਬਹੁਤ ਪ੍ਰਭਾਵਿਤ ਹੋਏ ਸਨ।</verse>
			</chapter>
			<chapter number="20">
				<verse number="1">ਇੱਕ ਦਿਨ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਲੋਕਾਂ ਨੂੰ ਸਿੱਖਿਆ ਦੇ ਰਹੇ ਸੀ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਹੇ ਸੀ, ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨਾਲ ਮਿਲ ਕੇ ਯਹੂਦੀ ਬਜ਼ੁਰਗ ਉਸ ਦੇ ਕੋਲ ਆਏ।</verse>
				<verse number="2">ਉਹਨਾਂ ਨੇ ਕਿਹਾ, ਸਾਨੂੰ ਦੱਸੋ ਕਿ ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਸੀ, “ਕਿ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”</verse>
				<verse number="3">ਉਸ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਪ੍ਰਸ਼ਨ ਪੁੱਛਦਾ ਹਾਂ: ਮੈਨੂੰ ਦੱਸੋ,</verse>
				<verse number="4">ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”</verse>
				<verse number="5">ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਤੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’ ”</verse>
				<verse number="6">ਪਰ ਜੇ ਅਸੀਂ ਕਹਿੰਦੇ ਹਾਂ, ਮਨੁੱਖ ਵੱਲੋਂ, ਤਾਂ ਸਾਰੇ ਲੋਕ ਸਾਨੂੰ ਪੱਥਰ ਮਾਰ ਦੇਣਗੇ, ਕਿਉਂਕਿ ਉਹਨਾਂ ਨੂੰ ਪੱਕਾ ਯਕੀਨ ਹੈ ਕਿ ਯੋਹਨ ਇੱਕ ਨਬੀ ਸੀ।</verse>
				<verse number="7">ਤਾਂ ਉਹਨਾਂ ਨੇ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਸੀ।”</verse>
				<verse number="8">ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।”</verse>
				<verse number="9">ਉਹਨਾਂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਦੱਸੀ: “ਇੱਕ ਆਦਮੀ ਨੇ ਅੰਗੂਰੀ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਕਿਰਾਏ ਤੇ ਦਿੱਤਾ ਅਤੇ ਆਪ ਲੰਬੀ ਯਾਤਰਾ ਤੇ ਚਲਾ ਗਿਆ।</verse>
				<verse number="10">ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਉਹ ਉਸਨੂੰ ਬਾਗ ਦਾ ਕੁਝ ਫਲ ਦੇਣ। ਪਰ ਕਿਰਾਏਦਾਰਾਂ ਨੇ ਉਸ ਨੂੰ ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।</verse>
				<verse number="11">ਉਸਨੇ ਇੱਕ ਹੋਰ ਨੌਕਰ ਨੂੰ ਭੇਜਿਆ, ਪਰ ਉਸ ਨੂੰ ਵੀ ਉਹਨਾਂ ਨੇ ਕੁੱਟਿਆ ਅਤੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਖਾਲੀ ਹੱਥ ਭੇਜ ਦਿੱਤਾ।</verse>
				<verse number="12">ਉਸਨੇ ਇੱਕ ਹੋਰ ਤੀਜੇ ਦਾਸ ਨੂੰ ਭੇਜਿਆ ਅਤੇ ਉਹਨਾਂ ਨੇ ਉਸਨੂੰ ਜ਼ਖਮੀ ਕਰਕੇ ਬਾਹਰ ਸੁੱਟ ਦਿੱਤਾ।</verse>
				<verse number="13">“ਤਾਂ ਬਾਗ ਦੇ ਮਾਲਕ ਨੇ ਆਪਣੇ ਆਪ ਨੂੰ ਕਿਹਾ, ‘ਮੈਂ ਕੀ ਕਰਾ? ਮੈਂ ਆਪਣੇ ਪੁੱਤਰ ਨੂੰ ਭੇਜਾਂਗਾ, ਜਿਸਨੂੰ ਮੈਂ ਪਿਆਰ ਕਰਦਾ ਹਾਂ; ਸ਼ਾਇਦ ਉਹ ਉਸ ਦਾ ਸਤਿਕਾਰ ਕਰਨਗੇ।’</verse>
				<verse number="14">“ਪਰ ਜਦੋਂ ਕਿਰਾਏਦਾਰਾਂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਇਸ ਬਾਰੇ ਗੱਲ ਕੀਤੀ। ‘ਇਹ ਵਾਰਸ ਹੈ,’ ਉਹਨਾਂ ਨੇ ਕਿਹਾ। ‘ਆਓ ਇਸ ਨੂੰ ਮਾਰ ਦੇਈਏ ਅਤੇ ਵਿਰਾਸਤ ਸਾਡੀ ਹੋ ਜਾਵੇਗੀ।’</verse>
				<verse number="15">ਤਾਂ ਉਹਨਾਂ ਨੇ ਉਸਨੂੰ ਬਾਗ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਸਨੂੰ ਮਾਰ ਦਿੱਤਾ। “ਤਾਂ ਹੁਣ ਬਾਗ ਦਾ ਮਾਲਕ ਉਹਨਾਂ ਨਾਲ ਕੀ ਕਰੇਗਾ?</verse>
				<verse number="16">ਮਾਲਕ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਾਂ ਨੂੰ ਦੇਵੇਗਾ।” ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਪਰਮੇਸ਼ਵਰ ਇਸ ਤਰ੍ਹਾਂ ਕਦੇ ਨਾ ਕਰਨ!”</verse>
				<verse number="17">ਯਿਸ਼ੂ ਨੇ ਉਹਨਾਂ ਵੱਲ ਸਿੱਧਾ ਵੇਖਿਆ ਅਤੇ ਪੁੱਛਿਆ, “ਫੇਰ ਇਸ ਲਿਖੇ ਹੋਏ ਸ਼ਬਦ ਦਾ ਕੀ ਅਰਥ ਹੈ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ ਉਹੀ ਖੂੰਜੇ ਦਾ ਪੱਥਰ ਬਣ ਗਿਆ’?</verse>
				<verse number="18">ਹਰ ਕੋਈ ਜਿਹੜਾ ਉਸ ਪੱਥਰ ਤੇ ਡਿੱਗੇਗਾ ਟੁੱਟ ਜਾਵੇਗਾ। ਜਿਸ ਕਿਸੇ ਉੱਤੇ ਇਹ ਪੱਥਰ ਡਿੱਗੇਗਾ ਉਸ ਨੂੰ ਪੀਹ ਦੇਵੇਗਾ।”</verse>
				<verse number="19">ਸ਼ਾਸਤਰੀ ਅਤੇ ਮੁੱਖ ਜਾਜਕਾਂ ਉਹਨਾਂ ਨੂੰ ਤੁਰੰਤ ਗਿਰਫ਼ਤਾਰ ਕਰਨ ਦਾ ਰਾਹ ਲੱਭ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਯਿਸ਼ੂ ਨੇ ਉਹਨਾਂ ਦੇ ਵਿਰੁੱਧ ਇਹ ਦ੍ਰਿਸ਼ਟਾਂਤ ਦੱਸਿਆ ਸੀ। ਪਰ ਉਹ ਲੋਕਾਂ ਤੋਂ ਡਰਦੇ ਸਨ।</verse>
				<verse number="20">ਯਿਸ਼ੂ ਉੱਤੇ ਨਿਗਰਾਨੀ ਰੱਖਦਿਆਂ, ਉਹਨਾਂ ਨੇ ਜਾਸੂਸਾਂ ਨੂੰ ਭੇਜਿਆ, ਜਿਨ੍ਹਾਂ ਨੇ ਧਰਮੀ ਹੋਣ ਦਾ ਦਿਖਾਵਾ ਕੀਤਾ। ਉਹਨਾਂ ਨੇ ਯਿਸ਼ੂ ਨੂੰ ਉਹਨਾਂ ਦੀ ਹੀ ਕਿਸੇ ਗੱਲ ਵਿੱਚ ਫੜਨ ਦੀ ਉਮੀਦ ਕੀਤੀ, ਤਾਂ ਜੋ ਉਹ ਉਹਨਾਂ ਨੂੰ ਰਾਜਪਾਲ ਦੇ ਅਧਿਕਾਰ ਦੇ ਹਵਾਲੇ ਕਰ ਦੇਣ।</verse>
				<verse number="21">ਤਾਂ ਜਾਸੂਸਾਂ ਨੇ ਉਹਨਾਂ ਨੂੰ ਪੁੱਛਿਆ: “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਸਹੀ ਬੋਲਦੇ ਹੋ ਅਤੇ ਸਿਖਾਉਂਦੇ ਹੋ ਅਤੇ ਤੁਸੀਂ ਪੱਖਪਾਤ ਨਹੀਂ ਕਰਦੇ, ਪਰ ਸੱਚਾਈ ਦੇ ਅਨੁਸਾਰ ਪਰਮੇਸ਼ਵਰ ਦੇ ਰਾਹ ਦੀ ਸਿਖਲਾਈ ਦਿੰਦੇ ਹੋ।</verse>
				<verse number="22">ਕੀ ਸਾਡੇ ਲਈ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?”</verse>
				<verse number="23">ਯਿਸ਼ੂ ਨੇ ਉਹਨਾਂ ਦੀ ਚਤਰਾਈ ਵੇਖੀ ਅਤੇ ਉਹਨਾਂ ਨੂੰ ਕਿਹਾ,</verse>
				<verse number="24">“ਮੈਨੂੰ ਇੱਕ ਦੀਨਾਰ ਵਿਖਾਓ। ਇਸ ਉੱਤੇ ਕਿਸ ਦੀ ਤਸਵੀਰ ਅਤੇ ਲਿਖਤ ਹੈ?” ਉਹਨਾਂ ਨੇ ਜਵਾਬ ਦਿੱਤਾ, “ਕੈਸਰ।”</verse>
				<verse number="25">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”</verse>
				<verse number="26">ਉਹ ਉਸ ਨੂੰ ਫਸਾਉਣ ਵਿੱਚ ਅਸਮਰਥ ਸਨ ਜੋ ਯਿਸ਼ੂ ਨੇ ਜਨਤਕ ਤੌਰ ਤੇ ਉੱਥੇ ਕਿਹਾ ਸੀ। ਉਹ ਯਿਸ਼ੂ ਦੇ ਇਸ ਜਵਾਬ ਤੋਂ ਹੈਰਾਨ ਸੀ ਅਤੇ ਉਹ ਇਸ ਤੋਂ ਅੱਗੇ ਕੁਝ ਨਹੀਂ ਬੋਲ ਸਕੇ।</verse>
				<verse number="27">ਕੁਝ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।</verse>
				<verse number="28">ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।</verse>
				<verse number="29">ਹੁਣ ਸੱਤ ਭਰਾ ਸਨ, ਪਹਿਲੇ ਭਰਾ ਨੇ ਇੱਕ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਬੇ-ਔਲਾਦ ਮਰ ਗਿਆ।</verse>
				<verse number="30">ਫਿਰ ਦੂਸਰੇ ਭਰਾ ਨੇ</verse>
				<verse number="31">ਫਿਰ ਤੀਜੇ ਭਰਾ ਨੇ ਉਸ ਨਾਲ ਵਿਆਹ ਕਰਵਾ ਲਿਆ ਅਤੇ ਉਸੇ ਤਰ੍ਹਾਂ ਉਹ ਸੱਤੇ ਬੇ-ਔਲਾਦ ਹੀ ਮਰ ਗਏ।</verse>
				<verse number="32">ਅੰਤ ਵਿੱਚ, ਉਹ ਔਰਤ ਵੀ ਮਰ ਗਈ।</verse>
				<verse number="33">ਤਾਂ ਫਿਰ, ਪੁਨਰ-ਉਥਾਨ ਵਾਲੇ ਦਿਨ ਉਹ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਸੱਤਾ ਨੇ ਉਸ ਨਾਲ ਵਿਆਹ ਕਰਵਾਇਆ ਸੀ।”</verse>
				<verse number="34">ਯਿਸ਼ੂ ਨੇ ਜਵਾਬ ਦਿੱਤਾ, “ਇਸੇ ਯੁੱਗ ਦੇ ਲੋਕ ਵਿਆਹ ਕਰਾਉਂਦੇ ਹਨ ਅਤੇ ਵਿਆਹ ਲਈ ਦਿੱਤੇ ਜਾਂਦੇ ਹਨ।</verse>
				<verse number="35">ਪਰ ਜਿਹੜੇ ਲੋਕ ਆਉਣ ਵਾਲੇ ਯੁੱਗ ਵਿੱਚ ਅਤੇ ਪੁਨਰ-ਉਥਾਨ ਦੇ ਯੋਗ ਮੰਨੇ ਜਾਂਦੇ ਹਨ ਉਹ ਨਾ ਤਾਂ ਵਿਆਹ ਕਰਾਉਣਗੇ ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ।</verse>
				<verse number="36">ਅਤੇ ਉਹ ਹੁਣ ਨਹੀਂ ਮਰਨਗੇ ਕਿਉਂਕਿ ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ। ਉਹ ਪਰਮੇਸ਼ਵਰ ਦੇ ਬੱਚੇ ਹਨ, ਕਿਉਂਕਿ ਉਹ ਪੁਨਰ-ਉਥਾਨ ਦੇ ਬੱਚੇ ਹਨ।</verse>
				<verse number="37">ਪਰ ਬਲਦੀ ਝਾੜੀ ਦੇ ਕਾਰਣ, ਮੋਸ਼ੇਹ ਨੇ ਵੀ ਇਹ ਦਰਸਾਇਆ ਕਿ ਮੁਰਦਿਆਂ ਦਾ ਦੁਬਾਰਾ ਜੀ ਉੱਠਣਾ ਸੱਚਾਈ ਹੈ, ਕਿਉਂਕਿ ਉਹ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ, ਅਤੇ ਯਾਕੋਬ ਦਾ ਪਰਮੇਸ਼ਵਰ,’ ਆਖਦੇ ਹਨ।</verse>
				<verse number="38">ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਕਿਉਂਕਿ ਉਸ ਲਈ ਸਾਰੇ ਜਿਉਂਦੇ ਹਨ।”</verse>
				<verse number="39">ਕੁਝ ਸ਼ਾਸਤਰੀਆਂ ਨੇ ਉੱਤਰ ਦਿੱਤਾ, “ਸਹੀ ਕਿਹਾ, ਗੁਰੂ ਜੀ!”</verse>
				<verse number="40">ਅਤੇ ਕਿਸੇ ਨੇ ਉਹ ਨੂੰ ਹੋਰ ਕੋਈ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।</verse>
				<verse number="41">ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਸੀਹ ਨੂੰ ਦਾਵੀਦ ਦਾ ਪੁੱਤਰ ਕਿਉਂ ਕਿਹਾ ਗਿਆ ਹੈ?</verse>
				<verse number="42">ਦਾਵੀਦ ਨੇ ਖੁਦ, ਜ਼ਬੂਰਾਂ ਦੀ ਪੁਸਤਕ ਵਿੱਚ ਘੋਸ਼ਣਾ ਕੀਤੀ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, “ਮੇਰੇ ਸੱਜੇ ਹੱਥ ਬੈਠੋ,</verse>
				<verse number="43">ਜਦੋਂ ਤੱਕ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ। ” ’</verse>
				<verse number="44">ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦੇ ਪੁੱਤਰ ਕਿਵੇਂ ਹੋ ਸਕਦਾ ਹੈ?”</verse>
				<verse number="45">ਜਦੋਂ ਸਾਰੇ ਲੋਕ ਸੁਣ ਰਹੇ ਸਨ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,</verse>
				<verse number="46">“ਬਿਵਸਥਾ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬਿਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ। ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।</verse>
				<verse number="47">ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”</verse>
			</chapter>
			<chapter number="21">
				<verse number="1">ਜਦੋਂ ਯਿਸ਼ੂ ਨੇ ਉੱਪਰ ਵੇਖਿਆ ਤਾਂ ਉਹਨਾਂ ਨੇ ਅਮੀਰ ਲੋਕਾਂ ਨੂੰ ਆਪਣੇ ਦਾਨ ਨੂੰ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ।</verse>
				<verse number="2">ਉਹਨਾਂ ਨੇ ਇੱਕ ਗ਼ਰੀਬ ਵਿਧਵਾ ਨੂੰ ਤਾਂਬੇ ਦੇ ਦੋ ਛੋਟੇ ਸਿੱਕਿਆਂ ਨੂੰ ਦਾਨ ਲਈ ਪਾਉਂਦੇ ਵੇਖਿਆ।</verse>
				<verse number="3">ਉਹਨਾਂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਇਸ ਗ਼ਰੀਬ ਵਿਧਵਾ ਨੇ ਸਾਰੇ ਲੋਕਾਂ ਤੋਂ ਜ਼ਿਆਦਾ ਦਾਨ ਪਾਇਆ ਹੈ।</verse>
				<verse number="4">ਇਹ ਸਾਰੇ ਲੋਕਾਂ ਨੇ ਆਪਣੀ ਦੌਲਤ ਵਿੱਚੋਂ ਆਪਣੇ ਤੋਹਫ਼ੇ ਦਿੱਤੇ, ਪਰ ਇਸ ਵਿਧਵਾ ਨੇ ਆਪਣੀ ਗ਼ਰੀਬੀ ਵਿੱਚੋਂ ਆਪਣੀ ਸਾਰੀ ਜੀਵਨ ਪੂੰਜੀ ਦੇ ਦਿੱਤੀ ਹੈ।”</verse>
				<verse number="5">ਉਹਨਾਂ ਦੇ ਕੁਝ ਚੇਲੇ ਇਸ ਬਾਰੇ ਚਰਚਾ ਕਰ ਰਹੇ ਸਨ ਕਿ ਕਿਵੇਂ ਹੈਕਲ ਨੂੰ ਸੁੰਦਰ ਪੱਥਰਾਂ ਨਾਲ ਅਤੇ ਪਰਮੇਸ਼ਵਰ ਨੂੰ ਸਮਰਪਤ ਤੋਹਫ਼ਿਆਂ ਨਾਲ ਸਜਾਇਆ ਗਿਆ ਸੀ। ਪਰ ਯਿਸ਼ੂ ਨੇ ਕਿਹਾ,</verse>
				<verse number="6">“ਤੁਸੀਂ ਇੱਥੇ ਜੋ ਚੀਜ਼ਾ ਵੇਖਦੇ ਹੋ, ਉਹ ਸਮਾਂ ਆਵੇਗਾ ਜਦੋਂ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ, ਉਹਨਾਂ ਵਿੱਚੋਂ ਹਰ ਇੱਕ ਜ਼ਮੀਨ ਤੇ ਸੁੱਟ ਦਿੱਤਾ ਜਾਵੇਗਾ।”</verse>
				<verse number="7">“ਗੁਰੂ ਜੀ,” ਉਹਨਾਂ ਨੇ ਪੁੱਛਿਆ, “ਇਹ ਸਭ ਕੁਝ ਕਦੋਂ ਹੋਵੇਗਾ? ਅਤੇ ਜਦੋਂ ਉਹ ਹੋਣ ਵਾਲਾ ਹੋਵੇਗਾ ਤਾਂ ਉਦੋਂ ਕੀ ਚਿੰਨ੍ਹ ਹੋਵੇਗਾ?”</verse>
				<verse number="8">ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।</verse>
				<verse number="9">ਜਦੋਂ ਤੁਸੀਂ ਲੜਾਈਆਂ ਅਤੇ ਵਿਦਰੋਹ ਦੇ ਬਾਰੇ ਸੁਣੋ ਤਾਂ ਡਰੋ ਨਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।”</verse>
				<verse number="10">ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।</verse>
				<verse number="11">ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ, ਕਾਲ ਅਤੇ ਮਹਾਂਮਾਰੀ ਹੋਵੇਗੀ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਢੇ ਚਿੰਨ੍ਹ ਵਿਖਣਗੇ।</verse>
				<verse number="12">“ਪਰ ਇਸ ਸਭ ਤੋਂ ਪਹਿਲਾਂ, ਉਹ ਤੁਹਾਨੂੰ ਫੜ ਲੈਣਗੇ ਅਤੇ ਤੁਹਾਨੂੰ ਸਤਾਉਣਗੇ। ਉਹ ਤੁਹਾਨੂੰ ਪ੍ਰਾਰਥਨਾ ਸਥਾਨਾਂ ਦੇ ਹਵਾਲੇ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ ਅਤੇ ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਰਾਜਪਾਲਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਜਾਵੇਗਾ।”</verse>
				<verse number="13">ਅਤੇ ਇਸ ਦੇ ਨਤੀਜੇ ਵਜੋਂ ਤੁਹਾਨੂੰ ਮੇਰੀ ਗਵਾਹੀ ਦੇਣ ਦਾ ਮੌਕਾ ਮਿਲੇਗਾ।</verse>
				<verse number="14">ਪਰ ਪਹਿਲਾਂ ਤੋਂ ਹੀ ਆਪਣਾ ਮਨ ਬਣਾ ਲਓ ਕਿ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ।</verse>
				<verse number="15">ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।</verse>
				<verse number="16">ਤੁਹਾਡੇ ਮਾਪਿਆਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੁਆਰਾ ਵੀ ਤੁਹਾਨੂੰ ਧੋਖਾ ਦਿੱਤਾ ਜਾਵੇਗਾ ਅਤੇ ਉਹ ਤੁਹਾਡੇ ਵਿੱਚੋਂ ਕੁਝ ਨੂੰ ਮਾਰ ਦੇਣਗੇ।</verse>
				<verse number="17">ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਨੂੰ ਨਫ਼ਰਤ ਕਰੇਗਾ।</verse>
				<verse number="18">ਪਰ ਤੁਹਾਡੇ ਸਿਰ ਦਾ ਇੱਕ ਵਾਲ ਵੀ ਨਾਸ਼ ਨਹੀਂ ਹੋਵੇਗਾ।</verse>
				<verse number="19">ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।</verse>
				<verse number="20">“ਜਦੋਂ ਤੁਸੀਂ ਦੇਖੋਗੇ ਯੇਰੂਸ਼ਲੇਮ ਨੂੰ ਸੈਨਾਵਾਂ ਨੇ ਘੇਰਿਆ ਹੋਇਆ ਹੈ ਤਾਂ ਤੁਸੀਂ ਜਾਣ ਜਾਵੋਂਗੇ ਕਿ ਇਸ ਦਾ ਵਿਨਾਸ਼ ਨੇੜੇ ਹੈ।”</verse>
				<verse number="21">ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ, ਜੋ ਸ਼ਹਿਰ ਵਿੱਚ ਹਨ ਉਹ ਬਾਹਰ ਨਿਕਲ ਜਾਣ ਅਤੇ ਤਦ ਜਿਹੜੇ ਦੇਸ਼ ਵਿੱਚ ਹਨ ਉਹ ਸ਼ਹਿਰ ਵਿੱਚ ਦਾਖਲ ਨਾ ਹੋਣ।</verse>
				<verse number="22">ਕਿਉਂਕਿ ਇਹ ਬਦਲਾ ਲੈਣ ਦਾ ਸਮਾਂ ਹੋਵੇਗਾ ਕਿ ਉਹ ਸਭ ਜੋ ਲੇਖਾਂ ਵਿੱਚ ਪਹਿਲਾਂ ਲਿਖਿਆ ਹੋਇਆ ਹੈ, ਉਹ ਪੂਰਾ ਹੋ ਜਾਵੇ।</verse>
				<verse number="23">ਉਹਨਾਂ ਦਿਨਾਂ ਵਿੱਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਸਭ ਕਿੰਨਾ ਭਿਆਨਕ ਹੋਵੇਗਾ! ਕਿਉਂਕਿ ਇਹ ਮਨੁੱਖਾਂ ਉੱਤੇ ਕ੍ਰੋਧ ਦਾ ਸਮਾਂ ਅਤੇ ਧਰਤੀ ਉੱਤੇ ਇੱਕ ਮਹਾਨ ਸੰਕਟ ਦਾ ਸਮਾਂ ਹੋਵੇਗਾ।</verse>
				<verse number="24">ਉਹ ਤਲਵਾਰ ਨਾਲ ਮਾਰੇ ਜਾਣਗੇ, ਹੋਰ ਕੌਮਾਂ ਉਹਨਾਂ ਨੂੰ ਗ਼ੁਲਾਮ ਬਣਾ ਲੈਣਗੀਆਂ। ਇਹ ਗ਼ੈਰ-ਯਹੂਦੀਆਂ ਦੁਆਰਾ ਯੇਰੂਸ਼ਲੇਮ ਦਾ ਸ਼ਹਿਰ ਮਿੱਧਿਆ ਜਾਵੇਗਾ ਜਦੋਂ ਤੱਕ ਗ਼ੈਰ-ਯਹੂਦੀਆਂ ਦਾ ਸਮਾਂ ਪੂਰਾ ਨਹੀਂ ਹੁੰਦਾ।</verse>
				<verse number="25">“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ।</verse>
				<verse number="26">ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।</verse>
				<verse number="27">ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੀਆਂ ਵੇਖਣਗੇ।</verse>
				<verse number="28">ਜਦੋਂ ਇਹ ਚੀਜ਼ਾਂ ਹੋਣ ਲੱਗਣ ਤਾਂ ਉੱਠੋ ਅਤੇ ਆਪਣੇ ਸਿਰ ਉੱਚਾ ਕਰੋ, ਕਿਉਂਕਿ ਤੁਹਾਡੀ ਮੁਕਤੀ ਨੇੜੇ ਆ ਰਹੀ ਹੈ।”</verse>
				<verse number="29">ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ: “ਹੰਜ਼ੀਰ ਦੇ ਰੁੱਖ ਅਤੇ ਹੋਰ ਦਰੱਖਤਾਂ ਨੂੰ ਵੇਖੋ।</verse>
				<verse number="30">ਜਦੋਂ ਉਹਨਾਂ ਉੱਤੇ ਪੱਤੇ ਉੱਗਦੇ ਹਨ, ਤੁਸੀਂ ਆਪਣੇ ਆਪ ਵਿੱਚ ਜਾਣ ਲੈਦੇ ਹੋ ਕਿ ਗਰਮੀ ਨੇੜੇ ਹੈ।</verse>
				<verse number="31">ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਵਾਪਰਦਾ ਵੇਖਦੇ ਹੋ ਤਾਂ ਤੁਸੀਂ ਜਾਣ ਜਾਓਗੇ ਹੋ ਕਿ ਪਰਮੇਸ਼ਵਰ ਦਾ ਰਾਜ ਨੇੜੇ ਹੈ।</verse>
				<verse number="32">“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਇਨ੍ਹਾਂ ਘਟਨਾਵਾਂ ਤੋਂ ਬਿਨਾਂ ਇਹ ਯੁੱਗ ਖ਼ਤਮ ਨਹੀਂ ਹੋਵੇਗਾ।</verse>
				<verse number="33">ਸਵਰਗ ਅਤੇ ਧਰਤੀ ਮਿਟ ਜਾਣਗੇ, ਪਰ ਮੇਰੇ ਸ਼ਬਦ ਕਦੇ ਨਹੀਂ ਮਿਟਣਗੇ।</verse>
				<verse number="34">“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।</verse>
				<verse number="35">ਕਿਉਂਕਿ ਉਹ ਦਿਨ ਧਰਤੀ ਦੇ ਹਰ ਮਨੁੱਖ ਨੂੰ ਪ੍ਰਭਾਵਿਤ ਕਰੇਗਾ।</verse>
				<verse number="36">ਹਮੇਸ਼ਾ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਜੋ ਕੁਝ ਵਾਪਰ ਰਿਹਾ ਹੈ ਉਸ ਵਿੱਚੋਂ ਬੱਚ ਕੇ ਨਿਕਲ ਸਕੋਂ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹ ਸਕੋ।”</verse>
				<verse number="37">ਹਰ ਦਿਨ ਯਿਸ਼ੂ ਹੈਕਲ ਵਿੱਚ ਸਿੱਖਿਆ ਦਿੰਦੇ ਸੀ ਅਤੇ ਹਰ ਸ਼ਾਮ ਨੂੰ ਉਹ ਜ਼ੈਤੂਨ ਦੇ ਪਹਾੜ ਉੱਤੇ ਜਾ ਕੇ ਪ੍ਰਾਰਥਨਾ ਕਰਦੇ ਹੋਏ ਰਾਤ ਕੱਟਦੇ ਸੀ।</verse>
				<verse number="38">ਸਵੇਰੇ ਸਾਰੇ ਲੋਕ ਉਹਨਾਂ ਕੋਲੋ ਸੁਣਨ ਲਈ ਹੈਕਲ ਵਿੱਚ ਆਉਂਦੇ ਸਨ।</verse>
			</chapter>
			<chapter number="22">
				<verse number="1">ਹੁਣ ਪਤੀਰੀ ਰੋਟੀ ਦਾ ਤਿਉਹਾਰ ਨੇੜੇ ਆ ਰਿਹਾ ਸੀ, ਜਿਸ ਨੂੰ ਪਸਾਹ ਦਾ ਤਿਉਹਾਰ ਕਿਹਾ ਜਾਂਦਾ ਹੈ।</verse>
				<verse number="2">ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾ ਯਿਸ਼ੂ ਨੂੰ ਮਾਰਨ ਲਈ ਕਿਸੇ ਤਰੀਕੇ ਦੀ ਭਾਲ ਕਰ ਰਹੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ।</verse>
				<verse number="3">ਫਿਰ ਸ਼ੈਤਾਨ ਕਾਰਿਯੋਤ ਵਾਸੀ ਯਹੂਦਾਹ ਵਿੱਚ ਦਾਖਲ ਹੋਇਆ ਜੋ ਕਿ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ।</verse>
				<verse number="4">ਅਤੇ ਯਹੂਦਾਹ ਮੁੱਖ ਜਾਜਕਾਂ ਅਤੇ ਹੈਕਲ ਦੇ ਅਧਿਕਾਰੀਆਂ ਕੋਲ ਗਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ ਕਿ ਉਹ ਯਿਸ਼ੂ ਨੂੰ ਕਿਵੇਂ ਧੋਖਾ ਦੇ ਸਕਦਾ ਹੈ।</verse>
				<verse number="5">ਉਹ ਖੁਸ਼ ਹੋਏ ਅਤੇ ਉਸਨੂੰ ਪੈਸੇ ਦੇਣ ਲਈ ਸਹਿਮਤ ਹੋ ਗਏ।</verse>
				<verse number="6">ਯਹੂਦਾਹ ਉਹਨਾਂ ਨਾਲ ਸਹਿਮਤ ਹੋਇਆ ਅਤੇ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ ਜਦੋਂ ਆਲੇ-ਦੁਆਲੇ ਕੋਈ ਭੀੜ ਨਾ ਹੋਵੇ।</verse>
				<verse number="7">ਫਿਰ ਪਤੀਰੀ ਰੋਟੀ ਦੇ ਤਿਉਹਾਰ ਦਾ ਦਿਨ ਆਇਆ, ਜਦੋਂ ਫਸਾਹ ਦੇ ਮੇਮਣੇ ਦੀ ਬਲੀ ਦਿੱਤੀ ਜਾਂਦੀ ਹੈ।</verse>
				<verse number="8">ਯਿਸ਼ੂ ਨੇ ਪਤਰਸ ਅਤੇ ਯੋਹਨ ਨੂੰ ਇਹ ਕਹਿ ਕੇ ਭੇਜਿਆ, “ਜਾਓ ਅਤੇ ਸਾਡੇ ਲਈ ਪਸਾਹ ਦੇ ਭੋਜਨ ਦੀ ਤਿਆਰੀਆਂ ਕਰੋ।”</verse>
				<verse number="9">ਉਹਨਾਂ ਨੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਇਸ ਦੀ ਤਿਆਰੀ ਕਰੀਏ?”</verse>
				<verse number="10">ਯਿਸ਼ੂ ਨੇ ਜਵਾਬ ਦਿੱਤਾ, “ਜਿਵੇਂ ਹੀ ਤੁਸੀਂ ਸ਼ਹਿਰ ਵਿੱਚ ਦਾਖਲ ਹੋਵੋਗੇ, ਤਾਂ ਤੁਹਾਨੂੰ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਮਿਲੇਗਾ। ਉਸਦਾ ਪਿੱਛਾ ਕਰਦੇ ਤੁਸੀਂ ਉਸ ਘਰ ਨੂੰ ਜਾਣਾ ਜਿਸ ਵਿੱਚ ਉਹ ਦਾਖਲ ਹੁੰਦਾ ਹੈ,</verse>
				<verse number="11">ਅਤੇ ਘਰ ਦੇ ਮਾਲਕ ਨੂੰ ਕਹਿਣਾ, ‘ਗੁਰੂ ਜੀ ਪੁੱਛਦੇ ਹਨ, ਉਹ ਕਮਰਾ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਭੋਜਨ ਖਾਵਾਂਗਾ?’</verse>
				<verse number="12">ਉਹ ਤੁਹਾਨੂੰ ਉੱਪਰ ਇੱਕ ਵੱਡਾ ਕਮਰਾ ਵਿਖਾਏਗਾ, ਅਤੇ ਤਿਆਰ ਹੈ। ਉੱਥੇ ਸਾਰੀ ਤਿਆਰੀ ਕਰੋ।”</verse>
				<verse number="13">ਉਹ ਚਲੇ ਗਏ ਅਤੇ ਉਹਨਾਂ ਨੂੰ ਸਭ ਕੁਝ ਉਸੇ ਤਰ੍ਹਾਂ ਮਿਲਿਆ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ। ਇਸ ਲਈ ਉਹਨਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।</verse>
				<verse number="14">ਜਦੋਂ ਸਮਾਂ ਆਇਆ, ਯਿਸ਼ੂ ਅਤੇ ਉਹਨਾਂ ਦੇ ਰਸੂਲ ਮੇਜ਼ ਤੇ ਬੈਠ ਗਏ।</verse>
				<verse number="15">ਅਤੇ ਯਿਸ਼ੂ ਨੇ ਰਸੂਲਾਂ ਨੂੰ ਕਿਹਾ, “ਮੇਰੀ ਬੜੀ ਇੱਛਾ ਸੀ ਕਿ ਮੈਂ ਦੁੱਖ ਭੋਗਣ ਤੋਂ ਪਹਿਲਾਂ ਤੁਹਾਡੇ ਨਾਲ ਇਹ ਪਸਾਹ ਦਾ ਭੋਜਨ ਖਾਵਾਂ।</verse>
				<verse number="16">ਮੈਂ ਤੁਹਾਨੂੰ ਦੱਸਦਾ ਹਾਂ, ਜਦੋਂ ਤੱਕ ਇਹ ਪਰਮੇਸ਼ਵਰ ਦੇ ਰਾਜ ਵਿੱਚ ਸੰਪੂਰਣ ਨਹੀਂ ਹੁੰਦਾ ਤਦ ਤੱਕ ਮੈਂ ਇਸ ਨੂੰ ਦੁਬਾਰਾ ਨਹੀਂ ਖਾਵਾਂਗਾ।”</verse>
				<verse number="17">ਪਿਆਲਾ ਲੈਣ ਤੋਂ ਬਾਅਦ, ਉਹਨਾਂ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਇਸ ਨੂੰ ਲਓ ਅਤੇ ਆਪਸ ਵਿੱਚ ਵੰਡ ਲਵੋ।</verse>
				<verse number="18">ਮੈਂ ਤੁਹਾਨੂੰ ਦੱਸਦਾ ਹਾਂ ਕਿ ਜਦ ਤੱਕ ਪਰਮੇਸ਼ਵਰ ਦਾ ਰਾਜ ਨਹੀਂ ਆਉਂਦਾ ਤੱਦ ਤੀਕ ਮੈਂ ਅੰਗੂਰੀ ਵੇਲ ਦੇ ਫਲਾਂ ਵਿੱਚੋਂ ਫਿਰ ਨਾ ਪੀਵਾਂਗਾ।”</verse>
				<verse number="19">ਅਤੇ ਯਿਸ਼ੂ ਨੇ ਰੋਟੀ ਲਈ, ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਸ ਨੂੰ ਤੋੜੀ ਅਤੇ ਉਹਨਾਂ ਨੂੰ ਦੇ ਕੇ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਦਿੱਤਾ ਗਿਆ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”</verse>
				<verse number="20">ਇਸੇ ਤਰ੍ਹਾਂ, ਰਾਤ ਦੇ ਖਾਣੇ ਤੋਂ ਬਾਅਦ, ਯਿਸ਼ੂ ਨੇ ਪਿਆਲਾ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ, ਜਿਹੜਾ ਕਿ ਤੁਹਾਡੇ ਲਈ ਵਹਾਇਆ ਜਾਂਦਾ ਹੈ।</verse>
				<verse number="21">ਪਰ ਉਸਦਾ ਹੱਥ ਜਿਹੜਾ ਮੈਨੂੰ ਧੋਖਾ ਦੇਵੇਗਾ, ਮੇਰੇ ਨਾਲ ਹੀ ਮੇਜ਼ ਤੇ ਹੈ।</verse>
				<verse number="22">ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਇਸਦਾ ਹੁਕਮ ਦਿੱਤਾ ਗਿਆ ਹੈ। ਪਰ ਲਾਹਨਤ ਹੈ ਉਸ ਮਨੁੱਖ ਤੇ ਜਿਹੜਾ ਉਸਨੂੰ ਧੋਖਾ ਦੇਵੇਗਾ!”</verse>
				<verse number="23">ਉਹਨਾਂ ਨੇ ਆਪਸ ਵਿੱਚ ਇਹ ਪੁੱਛਣਾ ਸ਼ੁਰੂ ਕਰ ਦਿੱਤਾ ਕਿ ਉਹਨਾਂ ਵਿੱਚੋਂ ਕੌਣ ਹੈ ਜੋ ਇਸ ਤਰ੍ਹਾਂ ਕਰੇਗਾ।</verse>
				<verse number="24">ਉਹਨਾਂ ਵਿੱਚਕਾਰ ਇਹ ਵਿਵਾਦ ਵੀ ਪੈਦਾ ਹੋਇਆ ਕਿ ਉਹਨਾਂ ਵਿੱਚੋਂ ਸਭ ਤੋਂ ਵੱਡਾ ਕੌਣ ਹੈ।</verse>
				<verse number="25">ਯਿਸ਼ੂ ਨੇ ਉਹਨਾਂ ਨੂੰ ਆਖਿਆ, “ਗ਼ੈਰ-ਯਹੂਦੀਆਂ ਦੇ ਰਾਜੇ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ। ਅਤੇ ਜੋ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਉਹ ਆਪਣੇ ਆਪ ਨੂੰ ਲਾਭਦਾਇਕ ਕਹਿੰਦੇ ਹਨ।</verse>
				<verse number="26">ਪਰ ਤੁਸੀਂ ਉਸ ਵਰਗੇ ਨਾ ਹੋਵੋ। ਇਸ ਦੀ ਬਜਾਏ, ਤੁਹਾਡੇ ਵਿੱਚੋਂ ਜੋ ਸਭ ਤੋਂ ਵੱਡਾ ਹੈ ਉਹ ਛੋਟੇ ਵਾਂਗ ਬਣ ਜਾਵੇ, ਅਤੇ ਜਿਹੜਾ ਰਾਜ ਕਰਦਾ ਹੈ ਉਹੋ ਇੱਕ ਸੇਵਕ ਜਿਹਾ ਬਣੇ।</verse>
				<verse number="27">ਕੌਣ ਵੱਡਾ ਹੈ, ਉਹ ਜਿਹੜਾ ਮੇਜ਼ ਤੇ ਬੈਠਾ ਹੈ ਜਾਂ ਜਿਹੜਾ ਸੇਵਾ ਕਰਦਾ ਹੈ? ਕੀ ਉਹ ਨਹੀਂ ਜੋ ਮੇਜ਼ ਤੇ ਬੈਠਾ ਹੈ? ਪਰ ਮੈਂ ਤੁਹਾਡੇ ਵਿੱਚ ਇੱਕ ਸੇਵਕ ਦੀ ਤਰ੍ਹਾਂ ਹਾਂ।</verse>
				<verse number="28">ਤੁਸੀਂ ਉਹ ਲੋਕ ਹੋ ਜੋ ਮੇਰੇ ਔਖੇ ਵੇਲੇ ਵਿੱਚ ਮੇਰੇ ਨਾਲ ਖੜ੍ਹੇ ਹੋ।</verse>
				<verse number="29">ਅਤੇ ਮੈਂ ਤੁਹਾਨੂੰ ਇੱਕ ਰਾਜ ਦਿੰਦਾ ਹਾਂ, ਜਿਵੇਂ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ,</verse>
				<verse number="30">ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ਼ ਤੇ ਬੈਠ ਕੇ ਖਾ ਸਕੋ ਅਤੇ ਸਿੰਘਾਸਣਾਂ ਤੇ ਬਿਰਾਜਮਾਨ ਹੋ ਕੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋ।</verse>
				<verse number="31">“ਸ਼ਿਮਓਨ, ਸ਼ਿਮਓਨ, ਸ਼ੈਤਾਨ ਨੇ ਤੁਹਾਨੂੰ ਸਾਰਿਆਂ ਨੂੰ ਕਣਕ ਦੀ ਤਰ੍ਹਾਂ ਅਲੱਗ ਕਰਨ ਦੀ ਆਗਿਆ ਲੈ ਲਈ ਹੈ।</verse>
				<verse number="32">ਸ਼ਿਮਓਨ, ਮੈਂ ਤੇਰੇ ਲਈ ਪ੍ਰਾਰਥਨਾ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਬਣਿਆ ਰਹੇ। ਅਤੇ ਜਦੋਂ ਤੂੰ ਵਾਪਸ ਮੁੜੇ ਤਾਂ ਆਪਣੇ ਭਰਾਵਾਂ ਨੂੰ ਵਿਸ਼ਵਾਸ ਵਿੱਚ ਤਕੜਾ ਕਰੀ।”</verse>
				<verse number="33">ਪਰ ਪਤਰਸ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਪ੍ਰਭੂ, ਮੈਂ ਤੁਹਾਡੇ ਨਾਲ ਕੈਦ ਅਤੇ ਮੌਤ ਤੱਕ ਵੀ ਜਾਣ ਲਈ ਤਿਆਰ ਹਾਂ।”</verse>
				<verse number="34">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ, ਪਤਰਸ, ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”</verse>
				<verse number="35">ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜਦੋਂ ਮੈਂ ਤੁਹਾਨੂੰ ਬਿਨ੍ਹਾਂ ਪੈਸੇ, ਬਿਨ੍ਹਾਂ ਝੋਲੇ ਅਤੇ ਬਿਨ੍ਹਾਂ ਜੁੱਤੀਆਂ ਦੇ ਭੇਜਿਆਂ ਸੀ, ਕੀ ਤੁਹਾਨੂੰ ਕਿਸੇ ਚੀਜ਼ ਦੀ ਘਾਟ ਸੀ?” ਉਹਨਾਂ ਨੇ ਉੱਤਰ ਦਿੱਤਾ, “ਕਿਸੇ ਚੀਜ਼ ਦੀ ਨਹੀਂ।”</verse>
				<verse number="36">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰ ਹੁਣ ਜੇ ਤੁਹਾਡੇ ਕੋਲ ਬਟੂਆ ਹੈ ਤਾਂ ਇਸ ਨੂੰ ਲੈ ਲਵੋ ਅਤੇ ਝੋਲਾ ਵੀ ਲਵੋ ਅਤੇ ਜੇ ਤੁਹਾਡੇ ਕੋਲ ਤਲਵਾਰ ਨਹੀਂ ਹੈ, ਤਾਂ ਆਪਣੇ ਕੱਪੜੇ ਵੇਚ ਕੇ ਇੱਕ ਤਲਵਾਰ ਖਰੀਦੋ।</verse>
				<verse number="37">ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ: ‘ਅਤੇ ਉਹ ਅਪਰਾਧੀਆਂ ਨਾਲ ਗਿਣਿਆ ਗਿਆ,’ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਮੇਰੇ ਵਿੱਚ ਪੂਰਾ ਹੋਣਾ ਜ਼ਰੂਰੀ ਹੈ। ਹਾਂ, ਮੇਰੇ ਬਾਰੇ ਜੋ ਲਿਖਿਆ ਗਿਆ ਹੈ ਉਹ ਇਸ ਦੀ ਪੂਰਤੀ ਉੱਤੇ ਪਹੁੰਚ ਰਿਹਾ ਹੈ।”</verse>
				<verse number="38">ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ ਜੀ ਇੱਥੇ ਦੋ ਤਲਵਾਰਾਂ ਹਨ।” “ਇਹ ਕਾਫ਼ੀ ਹੈ!” ਉਹਨਾਂ ਨੇ ਜਵਾਬ ਦਿੱਤਾ।</verse>
				<verse number="39">ਯਿਸ਼ੂ ਹਮੇਸ਼ਾ ਦੀ ਤਰ੍ਹਾਂ ਜ਼ੈਤੂਨ ਦੇ ਪਹਾੜ ਨੂੰ ਗਏ ਅਤੇ ਉਸ ਦੇ ਚੇਲੇ ਉਹਨਾਂ ਦੇ ਮਗਰ ਹੋ ਤੁਰੇ।</verse>
				<verse number="40">ਉਸ ਜਗ੍ਹਾ ਤੇ ਪਹੁੰਚ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ।”</verse>
				<verse number="41">ਤਦ ਯਿਸ਼ੂ ਚੇਲਿਆਂ ਤੋਂ ਥੋੜ੍ਹੀ ਦੂਰੀ ਲਗਭਗ ਤੀਹ ਫੁੱਟ ਤੇ ਗਏ ਅਤੇ ਉਹਨਾਂ ਨੇ ਗੋਡੇ ਟੇਕ ਕੇ ਇਹ ਪ੍ਰਾਰਥਨਾ ਕੀਤੀ:</verse>
				<verse number="42">“ਹੇ ਪਿਤਾ ਜੀ, ਜੇ ਤੁਸੀਂ ਚਾਹੋ ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਪਰ ਮੇਰੀ ਮਰਜ਼ੀ ਨਹੀਂ, ਤੁਹਾਡੀ ਮਰਜ਼ੀ ਪੂਰੀ ਕੀਤੀ ਜਾਵੇ।”</verse>
				<verse number="43">ਸਵਰਗ ਤੋਂ ਇੱਕ ਦੂਤ ਨੇ ਆ ਕੇ ਉਹਨਾਂ ਨੂੰ ਸ਼ਕਤੀ ਦਿੱਤੀ।</verse>
				<verse number="44">ਅਤੇ ਉਹ ਦੁੱਖ ਵਿੱਚ ਸਨ, ਉਹਨਾਂ ਨੇ ਹੋਰ ਦਿਲੋਂ ਪ੍ਰਾਰਥਨਾ ਕੀਤੀ ਅਤੇ ਉਹਨਾਂ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗ ਧਰਤੀ ਤੇ ਡਿੱਗ ਰਿਹਾ ਸੀ।</verse>
				<verse number="45">ਜਦੋਂ ਉਹ ਪ੍ਰਾਰਥਨਾ ਕਰਕੇ ਉੱਠੇ ਅਤੇ ਆਪਣੇ ਚੇਲਿਆਂ ਕੋਲ ਗਏ ਤਾਂ ਉਹਨਾਂ ਨੇ ਚੇਲਿਆਂ ਨੂੰ ਉਦਾਸ, ਥੱਕਿਆ ਅਤੇ ਸੁੱਤਿਆ ਪਾਇਆ।</verse>
				<verse number="46">“ਤੁਸੀਂ ਕਿਉਂ ਸੌ ਰਹੇ ਹੋ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ। “ਉੱਠੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ।”</verse>
				<verse number="47">ਜਦੋਂ ਯਿਸ਼ੂ ਅਜੇ ਬੋਲ ਰਹੇ ਸੀ, ਤਾਂ ਇੱਕ ਵੱਡੀ ਭੀੜ ਉੱਥੇ ਆ ਗਈ ਅਤੇ ਉਹ ਆਦਮੀ ਜਿਸਨੂੰ ਯਹੂਦਾਹ ਕਿਹਾ ਜਾਂਦਾ ਸੀ, ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ ਅਤੇ ਉਹ ਉਹਨਾਂ ਦੀ ਅਗਵਾਈ ਕਰ ਰਿਹਾ ਸੀ। ਉਹ ਯਿਸ਼ੂ ਨੂੰ ਚੁੰਮਣ ਲਈ ਅੱਗੇ ਵਧੀਆ,</verse>
				<verse number="48">ਪਰ ਯਿਸ਼ੂ ਨੇ ਉਸਨੂੰ ਪੁੱਛਿਆ, “ਯਹੂਦਾਹ, ਕੀ ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮਕੇ ਧੋਖਾ ਦੇ ਰਿਹਾ ਹੈ?”</verse>
				<verse number="49">ਜਦੋਂ ਯਿਸ਼ੂ ਦੇ ਚੇਲਿਆਂ ਨੇ ਵੇਖਿਆ ਕਿ ਕੀ ਹੋਣ ਵਾਲਾ ਹੈ, ਤਾਂ ਉਹਨਾਂ ਨੇ ਕਿਹਾ, “ਪ੍ਰਭੂ, ਕੀ ਅਸੀਂ ਆਪਣੀਆਂ ਤਲਵਾਰਾਂ ਨਾਲ ਹਮਲਾ ਕਰੀਏ?”</verse>
				<verse number="50">ਉਹਨਾਂ ਵਿੱਚੋਂ ਇੱਕ ਨੇ ਮਹਾਂ ਜਾਜਕ ਦੇ ਨੌਕਰ ਤੇ ਹਮਲਾ ਕੀਤਾ ਅਤੇ ਉਸਦਾ ਸੱਜਾ ਕੰਨ ਵੱਢ ਸੁੱਟਿਆ।</verse>
				<verse number="51">ਪਰ ਯਿਸ਼ੂ ਨੇ ਉੱਤਰ ਦਿੱਤਾ, “ਇਸ ਤੋਂ ਵੱਧ ਹੋਰ ਨਹੀਂ!” ਅਤੇ ਉਹਨਾਂ ਨੇ ਉਸ ਮਨੁੱਖ ਦੇ ਕੰਨ ਨੂੰ ਛੋਹਿਆ ਅਤੇ ਉਸਨੂੰ ਚੰਗਾ ਕਰ ਦਿੱਤਾ।</verse>
				<verse number="52">ਤਦ ਯਿਸ਼ੂ ਨੇ ਮੁੱਖ ਜਾਜਕਾਂ, ਹੈਕਲ ਦੇ ਅਧਿਕਾਰੀਆਂ ਅਤੇ ਬਜ਼ੁਰਗਾਂ ਨੂੰ ਕਿਹਾ, ਜਿਹੜੇ ਉਹਨਾਂ ਨੂੰ ਫੜ੍ਹਨ ਲਈ ਆਏ ਸਨ, “ਕੀ ਮੈਂ ਇੱਕ ਰਾਜ ਦਰੋਹੀ ਹਾਂ ਜੋ ਤੁਸੀਂ ਤਲਵਾਰਾਂ ਅਤੇ ਡਾਂਗਾ ਲੈ ਕੇ ਮੈਨੂੰ ਫੜ੍ਹਨ ਆਏ ਹੋ?</verse>
				<verse number="53">ਹਰ ਦਿਨ ਮੈਂ ਹੈਕਲ ਦੇ ਵਿਹੜੇ ਵਿੱਚ ਤੁਹਾਡੇ ਨਾਲ ਹੁੰਦਾ ਸੀ, ਅਤੇ ਤੁਸੀਂ ਮੇਰੇ ਉੱਤੇ ਹੱਥ ਨਹੀਂ ਪਾਇਆ। ਪਰ ਇਹ ਤੁਹਾਡਾ ਸਮਾਂ ਹੈ, ਜਦੋਂ ਹਨੇਰਾ ਰਾਜ ਕਰਦਾ ਹੈ।”</verse>
				<verse number="54">ਤਾਂ ਉਹਨਾਂ ਨੇ ਯਿਸ਼ੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਹਨਾਂ ਨੂੰ ਫੜ੍ਹ ਕੇ ਮਹਾਂ ਜਾਜਕ ਦੇ ਘਰ ਲੈ ਗਏ। ਪਤਰਸ ਥੋੜ੍ਹੀ ਦੂਰੀ ਤੇ ਉਹਨਾਂ ਦੇ ਮਗਰ ਤੁਰਿਆ।</verse>
				<verse number="55">ਕੁਝ ਪਹਿਰੇਦਾਰ ਵਿਹੜੇ ਦੇ ਵਿੱਚਕਾਰ ਅੱਗ ਮਚਾਈ ਬੈਠੇ ਸਨ ਅਤੇ ਪਤਰਸ ਵੀ ਉਹਨਾਂ ਨਾਲ ਬੈਠ ਗਿਆ।</verse>
				<verse number="56">ਇੱਕ ਨੌਕਰਾਣੀ ਨੇ ਪਤਰਸ ਨੂੰ ਅੱਗ ਦੀ ਰੌਸ਼ਨੀ ਵਿੱਚ ਉੱਥੇ ਬੈਠਾ ਵੇਖਿਆ। ਉਸਨੇ ਉਸ ਵੱਲ ਧਿਆਨ ਨਾਲ ਵੇਖਿਆ ਅਤੇ ਕਿਹਾ, “ਇਹ ਆਦਮੀ ਉਸ ਦੇ ਨਾਲ ਸੀ।”</verse>
				<verse number="57">ਪਰ ਪਤਰਸ ਨੇ ਇਸ ਤੋਂ ਇਨਕਾਰ ਕੀਤਾ ਅਤੇ ਕਿਹਾ, “ਹੇ ਔਰਤ, ਮੈਂ ਉਸਨੂੰ ਨਹੀਂ ਜਾਣਦਾ।”</verse>
				<verse number="58">ਥੋੜ੍ਹੀ ਦੇਰ ਬਾਅਦ ਕਿਸੇ ਹੋਰ ਨੇ ਉਸਨੂੰ ਵੇਖਿਆ ਅਤੇ ਕਿਹਾ, “ਤੂੰ ਵੀ ਉਹਨਾਂ ਵਿੱਚੋਂ ਇੱਕ ਹੈ।” “ਹੇ ਆਦਮੀ, ਮੈਂ ਨਹੀਂ!” ਪਤਰਸ ਨੇ ਜਵਾਬ ਦਿੱਤਾ।</verse>
				<verse number="59">ਤਕਰੀਬਨ ਇੱਕ ਘੰਟੇ ਬਾਅਦ ਇੱਕ ਹੋਰ ਆਦਮੀ ਨੇ ਜ਼ੋਰ ਦੇ ਕੇ ਕਿਹਾ, “ਯਕੀਨਨ ਇਹ ਆਦਮੀ ਉਹਨਾਂ ਵਿੱਚੋਂ ਇੱਕ ਹੈ, ਕਿਉਂਕਿ ਇਹ ਵੀ ਗਲੀਲੀ ਵਾਸੀ ਹੈ।”</verse>
				<verse number="60">ਪਤਰਸ ਨੇ ਉੱਤਰ ਦਿੱਤਾ, “ਆਦਮੀ, ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਗੱਲ ਕਰ ਰਿਹਾ ਹੈ!” ਜਿਵੇਂ ਉਹ ਬੋਲ ਰਿਹਾ ਸੀ, ਕੁੱਕੜ ਨੇ ਬਾਂਗ ਦਿੱਤੀ।</verse>
				<verse number="61">ਉਸੇ ਵੇਲੇ ਪ੍ਰਭੂ ਮੁੜੇ ਅਤੇ ਸਿੱਧਾ ਪਤਰਸ ਵੱਲ ਵੇਖਿਆ। ਤਦ ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਉਸਨੂੰ ਕੀ ਕਿਹਾ ਸੀ: “ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ।”</verse>
				<verse number="62">ਅਤੇ ਪਤਰਸ ਬਾਹਰ ਜਾ ਕੇ ਬੁਰੀ ਤਰ੍ਹਾ ਰੋਇਆ।</verse>
				<verse number="63">ਉਹ ਆਦਮੀ ਜੋ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਉਣਾ ਅਤੇ ਉਹਨਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।</verse>
				<verse number="64">ਉਹਨਾਂ ਨੇ ਯਿਸ਼ੂ ਦੀਆਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਹਨਾਂ ਨੂੰ ਪੁੱਛਣਾ ਸ਼ੁਰੂ ਕੀਤਾ, “ਭਵਿੱਖਬਾਣੀ ਕਰੋ ਕਿ, ਤੁਹਾਨੂੰ ਕਿਸ ਨੇ ਮਾਰਿਆ?”</verse>
				<verse number="65">ਅਤੇ ਉਹਨਾਂ ਨੇ ਯਿਸ਼ੂ ਦੀ ਨਿੰਦਿਆ ਕੀਤੀ ਅਤੇ ਉਹਨਾਂ ਨੂੰ ਅਨੇਕਾਂ ਹੋਰ ਵੀ ਅਪਮਾਨਜਨਕ ਗੱਲਾਂ ਆਖੀਆਂ।</verse>
				<verse number="66">ਸਵੇਰ ਵੇਲੇ ਬਜ਼ੁਰਗ, ਮੁੱਖ ਜਾਜਕਾਂ ਅਤੇ ਸ਼ਾਸਤਰੀ ਨੇ ਇਕੱਠੇ ਹੋਏ ਇੱਕ ਸਭਾ ਬੁਲਾਈ ਅਤੇ ਯਿਸ਼ੂ ਨੂੰ ਮਹਾਂਸਭਾ ਵਿੱਚ ਲੈ ਗਏ।</verse>
				<verse number="67">“ਜੇ ਤੂੰ ਮਸੀਹ ਹੈ,” ਉਹਨਾਂ ਨੇ ਕਿਹਾ, “ਸਾਨੂੰ ਦੱਸ।” ਯਿਸ਼ੂ ਨੇ ਉੱਤਰ ਦਿੱਤਾ, “ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਗੇ,</verse>
				<verse number="68">ਅਤੇ ਜੇ ਮੈਂ ਤੁਹਾਨੂੰ ਪੁੱਛਦਾ, ਤੁਸੀਂ ਜਵਾਬ ਨਹੀਂ ਦਿੰਦੇ।</verse>
				<verse number="69">ਪਰ ਹੁਣ ਇਸ ਤੋਂ ਬਾਅਦ, ਮਨੁੱਖ ਦਾ ਪੁੱਤਰ ਸਰਵ ਸ਼ਕਤੀਮਾਨ ਪਰਮੇਸ਼ਵਰ ਦੇ ਸੱਜੇ ਹੱਥ ਬੈਠੇਗਾ।”</verse>
				<verse number="70">ਉਹਨਾਂ ਸਾਰਿਆਂ ਨੇ ਪੁੱਛਿਆ, “ਕੀ ਤੂੰ ਫਿਰ ਪਰਮੇਸ਼ਵਰ ਦਾ ਪੁੱਤਰ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਕਹਿੰਦੇ ਹੋ ਕਿ ਮੈਂ ਹਾਂ।”</verse>
				<verse number="71">ਤਦ ਉਹਨਾਂ ਨੇ ਕਿਹਾ, “ਹੁਣ ਸਾਨੂੰ ਹੋਰ ਗਵਾਹ ਦੀ ਕੀ ਲੋੜ ਹੈ? ਅਸੀਂ ਇਹ ਉਸਦੇ ਆਪਣੇ ਮੂੰਹ ਵਿੱਚੋਂ ਸੁਣ ਲਿਆ ਹੈ।”</verse>
			</chapter>
			<chapter number="23">
				<verse number="1">ਤਦ ਸਾਰੀ ਸਭਾ ਇਕੱਠੀ ਹੋਈ ਅਤੇ ਯਿਸ਼ੂ ਨੂੰ ਪਿਲਾਤੁਸ ਦੇ ਕੋਲ ਲੈ ਗਈ।</verse>
				<verse number="2">ਉਹਨਾਂ ਨੇ ਯਿਸ਼ੂ ਉੱਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ, “ਅਸੀਂ ਇਸ ਆਦਮੀ ਨੂੰ ਸਾਡੇ ਦੇਸ਼ ਦੇ ਲੋਕਾਂ ਨੂੰ ਭਰਮੋਦੇ ਵੇਖਿਆ ਹੈ। ਉਹ ਕੈਸਰ ਨੂੰ ਕਰ ਅਦਾ ਕਰਨ ਦਾ ਵਿਰੋਧ ਕਰਦਾ ਹੈ ਅਤੇ ਮਸੀਹ, ਰਾਜਾ ਹੋਣ ਦਾ ਦਾਅਵਾ ਕਰਦਾ ਹੈ।”</verse>
				<verse number="3">ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” “ਤੁਸੀਂ ਇਹ ਕਿਹਾ ਹੈ,” ਯਿਸ਼ੂ ਨੇ ਜਵਾਬ ਦਿੱਤਾ।</verse>
				<verse number="4">ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਆਦਮੀ ਉੱਤੇ ਦੋਸ਼ ਲਾਉਣ ਦਾ ਕੋਈ ਅਧਾਰ ਨਹੀਂ ਮਿਲਿਆ।”</verse>
				<verse number="5">ਪਰ ਉਹਨਾਂ ਨੇ ਜ਼ੋਰ ਪਾਉਂਦਿਆਂ ਕਿਹਾ, “ਉਹ ਆਪਣੀ ਸਿੱਖਿਆ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਂਦਾ ਹੈ। ਉਸਨੇ ਗਲੀਲ ਪ੍ਰਦੇਸ਼ ਤੋਂ ਸ਼ੁਰੂ ਕੀਤਾ ਅਤੇ ਇੱਥੇ ਤੱਕ ਪਹੁੰਚ ਗਿਆ ਹੈ।”</verse>
				<verse number="6">ਇਹ ਸੁਣਦਿਆਂ ਹੀ ਪਿਲਾਤੁਸ ਨੇ ਪੁੱਛਿਆ ਕੀ ਇਹ ਆਦਮੀ ਗਲੀਲ ਵਾਸੀ ਹੈ?</verse>
				<verse number="7">ਜਦੋਂ ਉਸਨੂੰ ਪਤਾ ਚੱਲਿਆ ਕਿ ਯਿਸ਼ੂ ਹੇਰੋਦੇਸ ਦੇ ਅਧਿਕਾਰ ਖੇਤਰ ਵਿੱਚ ਹੈ, ਉਸਨੇ ਯਿਸ਼ੂ ਨੂੰ ਹੇਰੋਦੇਸ ਕੋਲ ਭੇਜ ਦਿੱਤਾ, ਜੋ ਉਸ ਸਮੇਂ ਯੇਰੂਸ਼ਲੇਮ ਵਿੱਚ ਸੀ।</verse>
				<verse number="8">ਜਦੋਂ ਹੇਰੋਦੇਸ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਲੰਬੇ ਸਮੇਂ ਤੋਂ ਉਸਨੂੰ ਵੇਖਣਾ ਚਾਹੁੰਦਾ ਸੀ। ਉਸਨੇ ਉਸਦੇ ਬਾਰੇ ਜੋ ਕੁਝ ਸੁਣਿਆ ਸੀ, ਉਸ ਤੋਂ ਉਸ ਨੂੰ ਉਮੀਦ ਸੀ ਕਿ ਉਹ ਯਿਸ਼ੂ ਦੁਆਰਾ ਕੀਤੇ ਗਏ ਕਿਸੇ ਚਮਤਕਾਰ ਨੂੰ ਵੇਖ ਸਕੇਗਾ।</verse>
				<verse number="9">ਉਸਨੇ ਯਿਸ਼ੂ ਨੂੰ ਬਹੁਤ ਸਾਰੇ ਪ੍ਰਸ਼ਨ ਪੁੱਛੇ, ਪਰ ਯਿਸ਼ੂ ਨੇ ਉਸਨੂੰ ਕੋਈ ਜਵਾਬ ਨਹੀਂ ਦਿੱਤਾ।</verse>
				<verse number="10">ਮੁੱਖ ਜਾਜਕਾਂ ਅਤੇ ਸ਼ਾਸਤਰੀ ਉੱਥੇ ਖੜ੍ਹੇ ਸਨ, ਅਤੇ ਉਸ ਤੇ ਜ਼ੋਰ ਸ਼ੋਰ ਨਾਲ ਦੋਸ਼ ਲਗਾ ਰਹੇ ਸਨ।</verse>
				<verse number="11">ਤਦ ਹੇਰੋਦੇਸ ਅਤੇ ਉਸਦੇ ਸਿਪਾਹੀਆਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸਨੂੰ ਇੱਕ ਸ਼ਾਨਦਾਰ ਚੋਲਾ ਪਹਿਨਾਇਆ ਅਤੇ ਉਹਨਾਂ ਨੇ ਉਸਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।</verse>
				<verse number="12">ਉਸ ਦਿਨ ਹੇਰੋਦੇਸ ਅਤੇ ਪਿਲਾਤੁਸ ਦੋਸਤ ਬਣ ਗਏ, ਇਸ ਤੋਂ ਪਹਿਲਾਂ ਉਹ ਇੱਕ-ਦੂਜੇ ਦੇ ਵੈਰੀ ਸਨ।</verse>
				<verse number="13">ਪਿਲਾਤੁਸ ਨੇ ਮੁੱਖ ਜਾਜਕਾਂ, ਸ਼ਾਸਕਾਂ ਅਤੇ ਲੋਕਾਂ ਨੂੰ ਇਕੱਠਾ ਕੀਤਾ,</verse>
				<verse number="14">ਅਤੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਇਸ ਵਜੋਂ ਲਿਆਏ ਸੀ ਕਿ ਉਹ ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾ ਰਿਹਾ ਸੀ। ਮੈਂ ਤੁਹਾਡੀ ਮੌਜੂਦਗੀ ਵਿੱਚ ਉਸ ਦੀ ਜਾਂਚ ਕੀਤੀ ਹੈ ਅਤੇ ਮੈਨੂੰ ਉਸ ਵਿੱਚ ਤੁਹਾਡੇ ਦੁਆਰਾ ਲਾਏ ਗਏ ਦੋਸ਼ਾਂ ਦਾ ਕੋਈ ਅਧਾਰ ਨਹੀਂ ਲੱਭਿਆ ਹੈ।</verse>
				<verse number="15">ਨਾ ਹੀ ਹੇਰੋਦੇਸ ਨੂੰ ਕੋਈ ਦੋਸ਼ ਲੱਭਿਆ ਹੈ, ਕਿਉਂਕਿ ਉਸਨੇ ਉਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਜਿਵੇਂ ਕਿ ਤੁਸੀਂ ਵੇਖ ਸਕਦੇ ਹੋ, ਉਸਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ।</verse>
				<verse number="16">ਇਸ ਲਈ, ਮੈਂ ਉਸਨੂੰ ਸਜ਼ਾ ਦਿਆਂਗਾ ਅਤੇ ਫਿਰ ਉਸਨੂੰ ਰਿਹਾ ਕਰਾਂਗਾ।</verse>
				<verse number="17">ਤਿਓਹਾਰ ਦੇ ਮੌਕੇ ਉੱਤੇ ਇੱਕ ਕੈਦੀ ਨੂੰ ਰਿਹਾ ਕਰਨ ਦਾ ਰਿਵਾਜ ਸੀ।”</verse>
				<verse number="18">ਪਰ ਸਾਰੀ ਭੀੜ ਚੀਕ ਉੱਠੀ, “ਇਸ ਆਦਮੀ ਨੂੰ ਮੌਤ ਦੀ ਸਜ਼ਾ ਦਿਓ ਅਤੇ ਬਾਰ-ਅੱਬਾਸ ਨੂੰ ਸਾਡੇ ਲਈ ਛੱਡ ਦਿਓ!”</verse>
				<verse number="19">ਬਾਰ-ਅੱਬਾਸ ਨੂੰ ਸ਼ਹਿਰ ਵਿੱਚ ਬਗਾਵਤ ਕਰਨ ਅਤੇ ਕਤਲ ਕਰਨ ਲਈ ਕੈਦ ਵਿੱਚ ਸੁੱਟ ਦਿੱਤਾ ਗਿਆ ਸੀ।</verse>
				<verse number="20">ਪਿਲਾਤੁਸ ਯਿਸ਼ੂ ਨੂੰ ਰਿਹਾ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਉਹਨਾਂ ਨੂੰ ਦੁਬਾਰਾ ਬੇਨਤੀ ਕੀਤੀ।</verse>
				<verse number="21">ਪਰ ਉਹ ਚੀਕਦੇ ਰਹੇ, “ਉਸਨੂੰ ਸਲੀਬ ਦਿਓ! ਉਸਨੂੰ ਸਲੀਬ ਦਿਓ!”</verse>
				<verse number="22">ਤੀਜੀ ਵਾਰ ਉਸਨੇ ਉਹਨਾਂ ਨਾਲ ਗੱਲ ਕੀਤੀ: “ਕਿਉਂ? ਇਸ ਆਦਮੀ ਨੇ ਕਿਹੜਾ ਜੁਰਮ ਕੀਤਾ ਹੈ? ਮੈਨੂੰ ਉਸ ਵਿੱਚ ਮੌਤ ਦੀ ਸਜ਼ਾ ਦਾ ਕੋਈ ਅਧਾਰ ਨਹੀਂ ਮਿਲਿਆ ਹੈ। ਇਸ ਲਈ ਮੈਂ ਉਸਨੂੰ ਸਜ਼ਾ ਦੇਵਾਂਗਾ ਅਤੇ ਫਿਰ ਉਸਨੂੰ ਰਿਹਾ ਕਰਾਂਗਾ।”</verse>
				<verse number="23">ਪਰ ਉੱਚੀ ਆਵਾਜ਼ ਵਿੱਚ ਉਹਨਾਂ ਨੇ ਜ਼ੋਰ ਦੇ ਕੇ ਮੰਗ ਕੀਤੀ ਕਿ ਉਸਨੂੰ ਸਲੀਬ ਦਿੱਤੀ ਜਾਵੇ, ਅਤੇ ਉਸ ਨੂੰ ਉਹਨਾਂ ਦੀ ਆਵਾਜ਼ ਅੱਗੇ ਚੁੱਕਣਾ ਪਿਆ।</verse>
				<verse number="24">ਇਸ ਲਈ ਪਿਲਾਤੁਸ ਨੇ ਉਹਨਾਂ ਦੀ ਮੰਗ ਮੰਨਣ ਦਾ ਫ਼ੈਸਲਾ ਕੀਤਾ।</verse>
				<verse number="25">ਉਸਨੇ ਉਸ ਆਦਮੀ ਨੂੰ ਰਿਹਾ ਕੀਤਾ ਜਿਸਨੂੰ ਬਗਾਵਤ ਅਤੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਸੀ, ਜਿਸ ਨੂੰ ਛੱਡਣ ਦੀ ਉਹਨਾਂ ਨੇ ਮੰਗ ਕੀਤੀ ਸੀ ਅਤੇ ਯਿਸ਼ੂ ਨੂੰ ਭੀੜ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹਵਾਲੇ ਕਰ ਦਿੱਤਾ।</verse>
				<verse number="26">ਜਦੋਂ ਸਿਪਾਹੀ ਉਸਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।</verse>
				<verse number="27">ਵੱਡੀ ਗਿਣਤੀ ਵਿੱਚ ਲੋਕ ਉਸਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਦਿਆਂ ਸਨ।</verse>
				<verse number="28">ਯਿਸ਼ੂ ਨੇ ਮੁੜ ਕੇ ਅਤੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀਓ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।</verse>
				<verse number="29">ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’</verse>
				<verse number="30">“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’</verse>
				<verse number="31">ਕਿਉਂਕਿ ਜੇ ਲੋਕ ਜਦੋਂ ਰੁੱਖ ਹਰਾ ਹੈ ਉਸ ਵੇਲੇ ਇਸ ਤਰ੍ਹਾਂ ਵਿਵਹਾਰ ਕਰ ਰਹੇ ਹਨ, ਤਾਂ ਫਿਰ ਕੀ ਹਾਲਤ ਹੋਵੇਗੀ ਸੁੱਕੇ ਰੁੱਖ ਦੀ?”</verse>
				<verse number="32">ਦੋ ਹੋਰ ਆਦਮੀ, ਜਿਹੜੇ ਅਪਰਾਧੀ ਸਨ, ਉਹਨਾਂ ਨੂੰ ਵੀ ਯਿਸ਼ੂ ਦੇ ਨਾਲ ਮੌਤ ਦੀ ਸਜ਼ਾ ਲਈ ਲਜਾਇਆ ਜਾ ਰਿਹਾ ਸੀ।</verse>
				<verse number="33">ਜਦੋਂ ਉਹ ਉਸ ਜਗ੍ਹਾ ਤੇ ਪਹੁੰਚੇ ਜਿਸਦਾ ਨਾਮ ਖੋਪਰੀ ਦਾ ਪਹਾੜ ਸੀ, ਉਹਨਾਂ ਨੇ ਉੱਥੇ ਯਿਸ਼ੂ ਨੂੰ ਅਪਰਾਧੀਆਂ ਨਾਲ ਸਲੀਬ ਦਿੱਤੀ, ਇੱਕ ਉਸਦੇ ਸੱਜੇ, ਦੂਜਾ ਉਸਦੇ ਖੱਬੇ ਪਾਸੇ।</verse>
				<verse number="34">ਯਿਸ਼ੂ ਨੇ ਕਿਹਾ, “ਪਿਤਾ ਜੀ, ਉਹਨਾਂ ਨੂੰ ਮਾਫ਼ ਕਰ ਦਿਓ ਕਿਉਂਕਿ ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।” ਅਤੇ ਉਹਨਾਂ ਨੇ ਪਰਚੀਆਂ ਸੁੱਟ ਕੇ ਉਸਦੇ ਕੱਪੜੇ ਵੰਡ ਲਏ।</verse>
				<verse number="35">ਲੋਕ ਖੜ੍ਹ ਕੇ ਇਹ ਸਭ ਵੇਖ ਰਹੇ ਸਨ ਅਤੇ ਹਾਕਮਾਂ ਨੇ ਉਹਨਾਂ ਦਾ ਮਜ਼ਾਕ ਉਡਾਇਆ ਅਤੇ ਉਹਨਾਂ ਨੇ ਕਿਹਾ, “ਉਸਨੇ ਹੋਰਾਂ ਨੂੰ ਬਚਾਇਆ ਅਤੇ ਜੇ ਉਹ ਪਰਮੇਸ਼ਵਰ ਦਾ ਮਸੀਹਾ, ਉਹਨਾਂ ਦਾ ਚੁਣਿਆ ਹੋਇਆ ਹੈ ਤਾਂ ਉਹ ਆਪਣੇ ਆਪ ਨੂੰ ਬਚਾਵੇ।”</verse>
				<verse number="36">ਸਿਪਾਹੀ ਵੀ ਆਏ ਅਤੇ ਉਹਨਾਂ ਨੇ ਵੀ ਉਸਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸ ਨੂੰ ਸਿਰਕਾ ਪਿਲਾਇਆ</verse>
				<verse number="37">ਅਤੇ ਕਿਹਾ, “ਜੇ ਤੂੰ ਯਹੂਦੀਆਂ ਦਾ ਰਾਜਾ ਹੈ, ਤਾਂ ਆਪਣੇ ਆਪ ਨੂੰ ਬਚਾ ਲੈ।”</verse>
				<verse number="38">ਉਸਦੇ ਸਿਰ ਉੱਪਰ ਇੱਕ ਦੋਸ਼ ਪੱਤਰੀ ਵਿੱਚ ਲਿਖ ਕੇ ਲਗਾਈ ਗਈ, ਜਿਸ ਵਿੱਚ ਲਿਖਿਆ ਸੀ: ਇਹ ਯਹੂਦੀਆਂ ਦਾ ਰਾਜਾ ਹੈ।</verse>
				<verse number="39">ਇੱਕ ਅਪਰਾਧੀ ਜੋ ਉੱਥੇ ਲਟਕਾਇਆ ਗਿਆ ਸੀ, ਉਸ ਨੇ ਯਿਸ਼ੂ ਦਾ ਅਪਮਾਨ ਕੀਤਾ ਅਤੇ ਕਿਹਾ: “ਕੀ ਤੂੰ ਮਸੀਹਾ ਨਹੀਂ ਹੈ? ਆਪਣੇ ਆਪ ਨੂੰ ਅਤੇ ਸਾਨੂੰ ਬਚਾ!”</verse>
				<verse number="40">ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਕਿਹਾ, “ਕੀ ਤੂੰ ਪਰਮੇਸ਼ਵਰ ਤੋਂ ਨਹੀਂ ਡਰਦਾ? ਕਿਉਂਕਿ ਤੈਨੂੰ ਵੀ ਉਹੀ ਸਜ਼ਾ ਦਿੱਤੀ ਜਾ ਰਹੀ ਹੈ!</verse>
				<verse number="41">ਸਾਡੇ ਲਈ ਇਹ ਸਜ਼ਾ ਸਹੀ ਹੈ, ਕਿਉਂਕਿ ਸਾਨੂੰ ਸਾਡੇ ਬੁਰੇ ਕੰਮਾਂ ਲਈ ਸਹੀ ਸਜ਼ਾ ਮਿਲ ਰਹੀ ਹੈ ਪਰ ਇਸ ਆਦਮੀ ਨੇ ਕੁਝ ਗਲਤ ਨਹੀਂ ਕੀਤਾ।”</verse>
				<verse number="42">ਤਦ ਉਸਨੇ ਕਿਹਾ, “ਯਿਸ਼ੂ, ਜਦੋਂ ਤੁਸੀਂ ਆਪਣੇ ਰਾਜ ਵਿੱਚ ਆਓਗੇ ਤਾਂ ਮੈਨੂੰ ਯਾਦ ਕਰਣਾ।”</verse>
				<verse number="43">ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਦੱਸਦਾ ਹਾਂ, ਅੱਜ ਤੂੰ ਮੇਰੇ ਨਾਲ ਸਵਰਗ ਵਿੱਚ ਹੋਵੇਗੇ।”</verse>
				<verse number="44">ਇਹ ਦੁਪਹਿਰ ਦਾ ਵੇਲਾ ਸੀ ਅਤੇ ਦੁਪਹਿਰ ਦੇ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।</verse>
				<verse number="45">ਸੂਰਜ ਨੇ ਚਮਕਣਾ ਬੰਦ ਕਰ ਦਿੱਤਾ ਅਤੇ ਹੈਕਲ ਦਾ ਪਰਦਾ ਦੋ ਹਿੱਸਿਆ ਵਿੱਚ ਪਾਟ ਗਿਆ ਸੀ।</verse>
				<verse number="46">ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ ਅਤੇ ਕਿਹਾ, “ਪਿਤਾ ਜੀ, ਮੈਂ ਆਪਣੀ ਆਤਮਾ ਤੁਹਾਡੇ ਹੱਥ ਵਿੱਚ ਸੌਂਪਦਾ ਹਾਂ।” ਇਹ ਕਹਿਣ ਤੋਂ ਬਾਅਦ ਉਸਨੇ ਆਖਰੀ ਸਾਹ ਲਏ।</verse>
				<verse number="47">ਸੂਬੇਦਾਰ ਨੇ ਇਹ ਵਾਪਰਿਆ ਵੇਖ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ ਅਤੇ ਕਿਹਾ, “ਸੱਚ-ਮੁੱਚ ਇਹ ਇੱਕ ਧਰਮੀ ਆਦਮੀ ਸੀ।”</verse>
				<verse number="48">ਜਦੋਂ ਸਾਰੇ ਲੋਕ ਜੋ ਇਹ ਸਭ ਵੇਖਣ ਲਈ ਇਕੱਠੇ ਹੋਏ ਸਨ ਉਹਨਾਂ ਨੇ ਵੇਖਿਆ ਕਿ ਕੀ ਵਾਪਰਿਆ ਹੈ, ਤਾਂ ਉਹਨਾਂ ਨੇ ਆਪਣੇ ਛਾਤੀਆਂ ਨੂੰ ਪਿੱਟਿਆ ਅਤੇ ਉੱਥੋਂ ਚਲੇ ਗਏ।</verse>
				<verse number="49">ਪਰ ਉਹ ਸਾਰੇ ਲੋਕ ਜਿਹੜੇ ਉਸਨੂੰ ਜਾਣਦੇ ਸਨ, ਔਰਤਾਂ ਸਮੇਤ, ਜਿਹੜੀਆਂ ਗਲੀਲ ਤੋਂ ਉਸਦੇ ਪਿੱਛੇ ਚੱਲ ਰਹੀਆਂ ਸਨ, ਇੱਕ ਦੂਰੀ ਤੇ ਖਲੋਤੀਆਂ ਇਹ ਸਭ ਵੇਖ ਰਹੀਆਂ ਸਨ।</verse>
				<verse number="50">ਉੱਥੇ ਇੱਕ ਯੋਸੇਫ਼ ਨਾਮ ਦਾ ਆਦਮੀ ਸੀ ਜਿਹੜਾ ਸਭਾ ਦਾ ਇੱਕ ਮੈਂਬਰ ਸੀ, ਉਹ ਇੱਕ ਚੰਗਾ ਅਤੇ ਧਰਮੀ ਆਦਮੀ ਸੀ।</verse>
				<verse number="51">ਜਿਸ ਨੇ ਯਹੂਦੀ ਆਗੂਆਂ ਦੇ ਫੈਸਲੇ ਅਤੇ ਕਾਰਵਾਈ ਨਾਲ ਆਪਣੀ ਸਹਿਮਤੀ ਨਹੀਂ ਦਿੱਤੀ ਸੀ। ਉਹ ਯਹੂਦੀਆਂ ਦੇ ਸ਼ਹਿਰ ਅਰਿਮਥਿਆ ਦਾ ਵਾਸੀ ਸੀ, ਅਤੇ ਉਹ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ।</verse>
				<verse number="52">ਪਿਲਾਤੁਸ ਕੋਲ ਜਾ ਕੇ ਉਸਨੇ ਯਿਸ਼ੂ ਦੀ ਲਾਸ਼ ਮੰਗੀ।</verse>
				<verse number="53">ਤਦ ਉਸਨੇ ਲਾਸ਼ ਨੂੰ ਹੇਠਾਂ ਲਾਹ ਕੇ ਇੱਕ ਮਖਮਲ ਦੇ ਕੱਪੜੇ ਵਿੱਚ ਲਪੇਟਿਆ ਅਤੇ ਲਾਸ਼ ਨੂੰ ਇੱਕ ਚੱਟਾਨ ਤੋਂ ਖੋਦ ਕੇ ਬਣਾਈ ਕਬਰ ਵਿੱਚ ਰੱਖਿਆ, ਜਿਸ ਵਿੱਚ ਹਾਲੇ ਤੱਕ ਕੋਈ ਨਹੀਂ ਦਫਨਾਇਆ ਗਿਆ ਸੀ।</verse>
				<verse number="54">ਇਹ ਤਿਆਰੀ ਦਾ ਦਿਨ ਸੀ, ਅਤੇ ਸਬਤ ਦਾ ਦਿਨ ਸ਼ੁਰੂ ਹੋਣ ਵਾਲਾ ਸੀ।</verse>
				<verse number="55">ਉਹ ਔਰਤਾਂ ਜਿਹੜੀਆਂ ਯਿਸ਼ੂ ਨਾਲ ਗਲੀਲ ਤੋਂ ਆਈਆਂ ਸਨ, ਯੋਸੇਫ਼਼ ਦਾ ਪਿੱਛਾ ਕਰ ਰਹੀਆਂ ਸਨ ਅਤੇ ਉਹਨਾਂ ਨੇ ਕਬਰ ਨੂੰ ਵੇਖਿਆ ਅਤੇ ਇਹ ਵੀ ਕੀ ਉਸਦੀ ਲਾਸ਼ ਨੂੰ ਕਿਵੇਂ ਰੱਖਿਆ ਹੋਇਆ ਸੀ।</verse>
				<verse number="56">ਫਿਰ ਉਹ ਘਰ ਗਏ ਅਤੇ ਉਹਨਾਂ ਨੇ ਮਸਾਲੇ ਅਤੇ ਅਤਰ ਤਿਆਰ ਕੀਤੇ। ਪਰ ਉਹਨਾਂ ਨੇ ਹੁਕਮ ਦੀ ਪਾਲਣਾ ਕਰਦਿਆਂ ਸਬਤ ਦੇ ਦਿਨ ਆਰਾਮ ਕੀਤਾ।</verse>
			</chapter>
			<chapter number="24">
				<verse number="1">ਹਫ਼ਤੇ ਦੇ ਪਹਿਲੇ ਦਿਨ ਮਤਲਬ ਐਤਵਾਰ ਨੂੰ, ਸਵੇਰੇ ਤੜਕੇ ਹੀ, ਔਰਤਾਂ ਤਿਆਰ ਕੀਤੇ ਮਸਾਲੇ ਨੂੰ ਲੈ ਕੇ ਕਬਰ ਕੋਲ ਆਈਆਂ।</verse>
				<verse number="2">ਉਹਨਾਂ ਨੇ ਉੱਥੇ ਆ ਕੇ ਵੇਖਿਆ ਕਿ ਕਬਰ ਤੋਂ ਪੱਥਰ ਹਟਿਆ ਹੋਇਆ ਸੀ,</verse>
				<verse number="3">ਪਰ ਜਦੋਂ ਉਹ ਕਬਰ ਦੇ ਅੰਦਰ ਗਈਆਂ ਤਾਂ ਉਹਨਾਂ ਨੂੰ ਪ੍ਰਭੂ ਯਿਸ਼ੂ ਦੀ ਲਾਸ਼ ਉੱਥੇ ਨਾ ਲੱਭੀ।</verse>
				<verse number="4">ਜਦੋਂ ਉਹ ਇਸ ਬਾਰੇ ਅਚੰਭਿਤ ਸਨ, ਅਚਾਨਕ ਦੋ ਆਦਮੀ ਬਿਜਲੀ ਵਾਂਗ ਚਮਕਦੇ ਕੱਪੜਿਆਂ ਵਿੱਚ ਉਹਨਾਂ ਦੇ ਕੋਲ ਆ ਕੇ ਖੜ੍ਹੇ ਹੋ ਗਏ।</verse>
				<verse number="5">ਡਰਦੇ ਹੋਏ ਔਰਤਾਂ ਨੇ ਆਪਣੇ ਚਿਹਰੇ ਧਰਤੀ ਵੱਲ ਝੁਕਾਏ, ਪਰ ਆਦਮੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਜਿਉਂਦੇ ਆਦਮੀ ਨੂੰ ਮੁਰਦਿਆਂ ਵਿੱਚ ਕਿਉਂ ਲੱਭ ਰਹੀਆਂ ਹੋ?</verse>
				<verse number="6">ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ! ਯਾਦ ਕਰੋ ਜਦੋਂ ਉਹ ਗਲੀਲ ਵਿੱਚ ਤੁਹਾਡੇ ਨਾਲ ਸਨ, ਉਹਨਾਂ ਨੇ ਤੁਹਾਨੂੰ ਕੀ ਕਿਹਾ ਸੀ:</verse>
				<verse number="7">‘ਇਹ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਪਾਪੀਆਂ ਦੇ ਹਵਾਲੇ ਕੀਤਾ ਜਾਵੇ, ਸਲੀਬ ਦਿੱਤੀ ਜਾਵੇ ਅਤੇ ਤੀਜੇ ਦਿਨ ਮਰੇ ਹੋਇਆ ਵਿੱਚੋਂ ਜੀ ਉੱਠਣ।’ ”</verse>
				<verse number="8">ਤਦ ਉਹਨਾਂ ਨੂੰ ਯਿਸ਼ੂ ਦੀਆਂ ਗੱਲਾਂ ਯਾਦ ਆਈਆਂ।</verse>
				<verse number="9">ਜਦੋਂ ਉਹ ਔਰਤਾਂ ਕਬਰ ਤੋਂ ਵਾਪਸ ਆਈਆਂ ਤਾਂ ਉਹਨਾਂ ਨੇ ਇਹ ਸਭ ਗੱਲਾਂ ਗਿਆਰਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸੀਆਂ।</verse>
				<verse number="10">ਮਰਿਯਮ ਮਗਦਲਾ ਵਾਸੀ, ਯੋਆਨਾ, ਯਾਕੋਬ ਦੀ ਮਾਤਾ ਮਰਿਯਮ ਅਤੇ ਉਹਨਾਂ ਨਾਲ ਹੋਰ ਲੋਕ ਸਨ ਜਿਨ੍ਹਾਂ ਨੇ ਰਸੂਲਾਂ ਨੂੰ ਇਹ ਦੱਸਿਆ ਸੀ।</verse>
				<verse number="11">ਪਰ ਰਸੂਲਾਂ ਨੇ ਔਰਤਾਂ ਉੱਤੇ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਹਨਾਂ ਔਰਤਾਂ ਦੇ ਸ਼ਬਦ ਉਹਨਾਂ ਨੂੰ ਬੇਤੁੱਕੇ ਲੱਗਦੇ ਸਨ।</verse>
				<verse number="12">ਪਰ ਪਤਰਸ ਉੱਠਿਆ ਅਤੇ ਕਬਰ ਵੱਲ ਭੱਜਿਆ। ਜਦੋਂ ਉਸਨੇ ਝੁਕ ਕੇ ਅੰਦਰ ਵੇਖਿਆ ਤਾਂ ਉੱਥੇ ਮਲਮਲ ਦੇ ਕੱਪੜੇ ਦੀਆਂ ਪੱਟਿਆਂ ਪਇਆ ਸਨ, ਅਤੇ ਉਹ ਘਟਨਾ ਤੇ ਹੈਰਾਨ ਹੋ ਕੇ ਉੱਥੋਂ ਚਲਾ ਗਿਆ।</verse>
				<verse number="13">ਉਸੇ ਦਿਨ ਯਿਸ਼ੂ ਦੇ ਦੋ ਚੇਲੇ ਇੰਮਊਸ ਨਾਮ ਦੇ ਪਿੰਡ ਵੱਲ ਜਾ ਰਹੇ ਸਨ ਜੋ ਯੇਰੂਸ਼ਲੇਮ ਦੇ ਸ਼ਹਿਰ ਤੋਂ ਗਿਆਰਾਂ ਕਿਲੋਮੀਟਰ ਦੀ ਦੂਰੀ ਤੇ ਸੀ।</verse>
				<verse number="14">ਉਹ ਇੱਕ ਦੂਸਰੇ ਨਾਲ ਉਸ ਬਾਰੇ ਗੱਲਾਂ ਕਰ ਰਹੇ ਸਨ ਜੋ ਵਾਪਰਿਆ ਸੀ।</verse>
				<verse number="15">ਜਦੋਂ ਉਹ ਇੱਕ-ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸ਼ੂ ਖੁਦ ਆਏ ਅਤੇ ਉਹਨਾਂ ਦੇ ਨਾਲ ਤੁਰਨ ਲੱਗੇ।</verse>
				<verse number="16">ਪਰ ਉਹਨਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਗਈਆਂ ਸਨ ਤਾਂ ਕਿ ਉਹ ਯਿਸ਼ੂ ਨੂੰ ਪਛਾਣ ਨਾ ਸਕਣ।</verse>
				<verse number="17">ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜਦੋਂ ਤੁਸੀਂ ਇਕੱਠੇ ਤੁਰ ਰਹੇ ਹੋ ਤਾਂ ਕਿਸੇ ਵਿਸ਼ੇ ਤੇ ਵਿਚਾਰ ਕਰ ਰਹੇ ਹੋ?” ਉਹ ਰੁਕ ਗਏ, ਉਹਨਾਂ ਦੇ ਚਿਹਰੇ ਤੇ ਉਦਾਸੀ ਸੀ।</verse>
				<verse number="18">ਉਹਨਾਂ ਵਿੱਚੋਂ ਇੱਕ ਜਿਸਦਾ ਨਾਮ ਕਲੋਪਸ ਹੈ, ਉਸ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਇਕੱਲੇ ਵਿਦੇਸ਼ੀ ਹੋ ਜੋ ਯੇਰੂਸ਼ਲੇਮ ਦਾ ਦੌਰਾ ਕਰ ਰਹੇ ਹੋ ਅਤੇ ਤੁਹਾਨੂੰ ਨਹੀਂ ਪਤਾ ਕਿ ਇਨ੍ਹਾਂ ਦਿਨਾਂ ਵਿੱਚ ਇੱਥੇ ਕੀ ਵਾਪਰਿਆ ਹੈ?”</verse>
				<verse number="19">“ਕਿਹੜੀਆਂ ਚੀਜ਼ਾਂ?” ਯਿਸ਼ੂ ਨੇ ਪੁੱਛਿਆ। ਉਹਨਾਂ ਨੇ ਉੱਤਰ ਦਿੱਤਾ, “ਨਾਜ਼ਰੇਥ ਵਾਸੀ ਯਿਸ਼ੂ ਬਾਰੇ ਉਹ ਇੱਕ ਨਬੀ ਸਨ, ਬੋਲਣ ਵਿੱਚ ਸ਼ਕਤੀਮਾਨ ਅਤੇ ਪਰਮੇਸ਼ਵਰ ਅਤੇ ਸਾਰੇ ਲੋਕਾਂ ਸਾਹਮਣੇ ਕੰਮ ਕਰਦੇ ਸਨ।</verse>
				<verse number="20">ਮੁੱਖ ਜਾਜਕਾਂ ਅਤੇ ਸਾਡੇ ਸ਼ਾਸਕਾਂ ਨੇ ਉਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਅਤੇ ਉਹਨਾਂ ਨੂੰ ਸਲੀਬ ਦਿੱਤੀ।</verse>
				<verse number="21">ਪਰ ਸਾਨੂੰ ਉਮੀਦ ਸੀ ਕਿ ਯਿਸ਼ੂ ਹੀ ਸਨ ਜੋ ਇਸਰਾਏਲ ਨੂੰ ਅਜ਼ਾਦ ਕਰਵਾਉਣਗੇ ਅਤੇ ਇਸ ਤੋਂ ਇਲਾਵਾ, ਇਹ ਅੱਜ ਤੋਂ ਤਿੰਨ ਦਿਨ ਪਹਿਲਾਂ ਦੀ ਘਟਨਾ ਹੈ।</verse>
				<verse number="22">ਇਸ ਤੋਂ ਇਲਾਵਾ, ਸਾਡੀਆਂ ਕੁਝ ਔਰਤਾਂ ਨੇ ਸਾਨੂੰ ਹੈਰਾਨ ਕਰ ਦਿੱਤਾ। ਉਹ ਅੱਜ ਸਵੇਰੇ ਤੜਕੇ ਕਬਰ ਤੇ ਗਈਆਂ,</verse>
				<verse number="23">ਪਰ ਉਹਨਾਂ ਨੂੰ ਯਿਸ਼ੂ ਦੀ ਲਾਸ਼ ਨਹੀਂ ਲੱਭੀ। ਉਹਨਾਂ ਨੇ ਬਾਹਰ ਆ ਕੇ ਸਾਨੂੰ ਦੱਸਿਆ ਕਿ ਉਹਨਾਂ ਨੇ ਦੂਤਾਂ ਦਾ ਦਰਸ਼ਨ ਵੇਖਿਆ ਸੀ, ਜਿਨ੍ਹਾਂ ਨੇ ਕਿਹਾ ਕਿ ਯਿਸ਼ੂ ਜਿਉਂਦੇ ਹਨ।</verse>
				<verse number="24">ਤਦ ਸਾਡੇ ਕੁਝ ਸਾਥੀ ਕਬਰ ਉੱਤੇ ਗਏ ਅਤੇ ਉਹਨਾਂ ਨੇ ਇਹ ਉਵੇਂ ਪਾਇਆ ਜਿਵੇਂ ਔਰਤਾਂ ਨੇ ਕਿਹਾ ਸੀ, ਪਰ ਉਹਨਾਂ ਨੇ ਯਿਸ਼ੂ ਨੂੰ ਨਹੀਂ ਵੇਖਿਆ।”</verse>
				<verse number="25">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਕਿੰਨੇ ਮੂਰਖ ਹੋ, ਅਤੇ ਨਬੀਆਂ ਦੀਆਂ ਸਾਰੀਆਂ ਗੱਲਾਂ ਤੇ ਵਿਸ਼ਵਾਸ ਕਰਨ ਵਿੱਚ ਧੀਮੇ ਹੋ!</verse>
				<verse number="26">ਕੀ ਇਹ ਜ਼ਰੂਰੀ ਨਹੀਂ ਸੀ ਕਿ ਮਸੀਹ ਸਾਰੇ ਤਸੀਹੇ ਝੱਲ ਕੇ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ?”</verse>
				<verse number="27">ਅਤੇ ਯਿਸ਼ੂ ਨੇ ਮੋਸ਼ੇਹ ਅਤੇ ਸਾਰੇ ਨਬੀਆਂ ਤੋਂ ਸ਼ੁਰੂ ਕਰਦਿਆਂ, ਉਹਨਾਂ ਨੂੰ ਸਮਝਾਇਆ ਕਿ ਉਹਨਾਂ ਦੇ ਬਾਰੇ ਸਾਰੀਆਂ ਪੋਥੀਆਂ ਵਿੱਚ ਕੀ ਕਿਹਾ ਗਿਆ ਸੀ।</verse>
				<verse number="28">ਜਦੋਂ ਉਹ ਉਸ ਪਿੰਡ ਦੇ ਨੇੜੇ ਪਹੁੰਚੇ ਜਿੱਥੇ ਉਹ ਜਾ ਰਹੇ ਸਨ, ਯਿਸ਼ੂ ਨੇ ਚੱਲਣਾ ਜਾਰੀ ਰੱਖਿਆ ਜਿਵੇਂ ਉਹ ਵਧੇਰੇ ਦੂਰ ਜਾ ਰਹੇ ਹੋਣ।</verse>
				<verse number="29">ਪਰ ਉਹਨਾਂ ਨੇ ਯਿਸ਼ੂ ਨੂੰ ਜ਼ੋਰ ਪਾ ਕੇ ਕਿਹਾ, “ਸਾਡੇ ਨਾਲ ਰਹੋ, ਕਿਉਂਕਿ ਤਕਰੀਬਨ ਸ਼ਾਮ ਹੋ ਚੁੱਕੀ ਹੈ; ਦਿਨ ਢਲ ਚੁੱਕਾ ਹੈ।” ਤਾਂ ਯਿਸ਼ੂ ਉਹਨਾਂ ਦੇ ਨਾਲ ਰਹਿਣ ਲਈ ਘਰ ਦੇ ਅੰਦਰ ਗਏ।</verse>
				<verse number="30">ਜਦੋਂ ਯਿਸ਼ੂ ਉਹਨਾਂ ਨਾਲ ਮੇਜ਼ ਤੇ ਆਏ, ਉਹਨਾਂ ਨੇ ਰੋਟੀ ਲਈ ਅਤੇ ਧੰਨਵਾਦ ਕਰਕੇ ਉਸ ਨੂੰ ਤੋੜਿਆ ਅਤੇ ਉਹਨਾਂ ਨੂੰ ਦੇ ਦਿੱਤੀ।</verse>
				<verse number="31">ਤਦ ਉਹਨਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਹਨਾਂ ਨੇ ਯਿਸ਼ੂ ਨੂੰ ਪਛਾਣ ਲਿਆ, ਅਤੇ ਉਹ ਉਹਨਾਂ ਦੀ ਨਜ਼ਰ ਤੋਂ ਅਲੋਪ ਹੋ ਗਏ।</verse>
				<verse number="32">ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਜਦੋਂ ਉਹ ਸਾਡੇ ਨਾਲ ਸੜਕ ਤੇ ਗੱਲ ਕਰ ਰਿਹਾ ਸੀ ਅਤੇ ਸਾਡੇ ਲਈ ਪੋਥੀਆਂ ਖੋਲ੍ਹ ਰਿਹਾ ਸੀ, ਤਾਂ ਕੀ ਸਾਡੇ ਦਿਲ ਸਾਡੇ ਅੰਦਰ ਨਹੀਂ ਸੜ ਰਹੇ?”</verse>
				<verse number="33">ਉਹ ਖੜ੍ਹੇ ਹੋ ਗਏ ਅਤੇ ਇੱਕ ਦਮ ਯੇਰੂਸ਼ਲੇਮ ਵਾਪਸ ਆ ਗਏ। ਉੱਥੇ ਉਹਨਾਂ ਨੇ ਗਿਆਰਾਂ ਚੇਲਿਆਂ ਅਤੇ ਹੋਰਾਂ ਨੂੰ ਦੇਖਿਆ, ਜੋ ਉੱਥੇ ਇਕੱਠੇ ਹੋਏ ਸਨ,</verse>
				<verse number="34">ਅਤੇ ਕਹਿ ਰਹੇ ਸਨ, “ਇਹ ਸੱਚ ਹੈ! ਪ੍ਰਭੂ ਜੀ ਉੱਠੇ ਹਨ ਅਤੇ ਸ਼ਿਮਓਨ ਨੂੰ ਦਿਖਾਈ ਦਿੱਤੇ ਹਨ।”</verse>
				<verse number="35">ਤਦ ਉਹਨਾਂ ਦੋਵਾਂ ਨੇ ਦੱਸਿਆ ਕਿ ਰਸਤੇ ਵਿੱਚ ਕੀ ਹੋਇਆ ਸੀ, ਅਤੇ ਰੋਟੀ ਤੋੜਨ ਵੇਲੇ ਕਿਵੇਂ ਉਹਨਾਂ ਨੇ ਯਿਸ਼ੂ ਨੂੰ ਪਛਾਣ ਲਿਆ।</verse>
				<verse number="36">ਜਦੋਂ ਉਹ ਇਸ ਬਾਰੇ ਗੱਲ ਕਰ ਹੀ ਰਹੇ ਸਨ, ਯਿਸ਼ੂ ਆਪ ਉਹਨਾਂ ਦੇ ਵਿੱਚਕਾਰ ਖੜ੍ਹੋ ਗਏ ਅਤੇ ਉਹਨਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ!”</verse>
				<verse number="37">ਉਹ ਹੈਰਾਨ ਸਨ ਅਤੇ ਡਰ ਗਏ, ਇਹ ਸੋਚਦਿਆਂ ਕਿ ਉਹਨਾਂ ਨੇ ਇੱਕ ਭੂਤ ਵੇਖਿਆ ਹੈ।</verse>
				<verse number="38">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਪ੍ਰੇਸ਼ਾਨ ਕਿਉਂ ਹੋ, ਅਤੇ ਤੁਹਾਡੇ ਮਨ ਵਿੱਚ ਸ਼ੱਕ ਕਿਉਂ ਪੈਦਾ ਹੁੰਦਾ ਹੈ?</verse>
				<verse number="39">ਮੇਰੇ ਹੱਥਾਂ ਅਤੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ! ਮੈਨੂੰ ਛੂਹਵੋ ਅਤੇ ਵੇਖੋ; ਕਿਉਂਕਿ ਭੂਤਾਂ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੇ ਹਨ, ਪਰ ਜਿਵੇਂ ਤੁਸੀਂ ਵੇਖ ਰਹੇ ਹੋ ਮੇਰੇ ਹਨ।”</verse>
				<verse number="40">ਇਹ ਕਹਿ ਕੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਹੱਥ ਅਤੇ ਪੈਰ ਵਿਖਾਏ।</verse>
				<verse number="41">ਅਤੇ ਜਦੋਂ ਉਹ ਅਜੇ ਵੀ ਖੁਸ਼ੀ ਅਤੇ ਹੈਰਾਨ ਹੋਣ ਕਰਕੇ ਇਸ ਗੱਲ ਤੇ ਵਿਸ਼ਵਾਸ ਨਾ ਕਰ ਸਕੇ, ਤਾਂ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਡੇ ਕੋਲ ਖਾਣ ਲਈ ਇੱਥੇ ਕੁਝ ਹੈ?”</verse>
				<verse number="42">ਉਹਨਾਂ ਨੇ ਯਿਸ਼ੂ ਨੂੰ ਭੁੰਨੀ ਹੋਈ ਮੱਛੀ ਦਾ ਟੁਕੜਾ ਦਿੱਤਾ,</verse>
				<verse number="43">ਅਤੇ ਯਿਸ਼ੂ ਨੇ ਉਸ ਨੂੰ ਲਿਆ ਅਤੇ ਉਹਨਾਂ ਦੀ ਹਾਜ਼ਰੀ ਵਿੱਚ ਉਸ ਨੂੰ ਖਾਧਾ।</verse>
				<verse number="44">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਉਹੋ ਹੈ ਜੋ ਮੈਂ ਤੁਹਾਨੂੰ ਉਦੋਂ ਕਿਹਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ। ਹਰ ਗੱਲ ਪੂਰੀ ਹੋਣੀ ਜ਼ਰੂਰੀ ਹੈ ਜੋ ਮੇਰੇ ਬਾਰੇ ਮੋਸ਼ੇਹ ਦੀ ਬਿਵਸਥਾ, ਨਬੀਆਂ ਅਤੇ ਜ਼ਬੂਰਾਂ ਵਿੱਚ ਲਿਖੀ ਗਈ ਹੈ।”</verse>
				<verse number="45">ਫਿਰ ਯਿਸ਼ੂ ਨੇ ਉਹਨਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਬਚਨਾਂ ਨੂੰ ਸਮਝ ਸਕਣ।</verse>
				<verse number="46">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੈ: ਮਸੀਹ ਤਸੀਹੇ ਝੱਲਣਗੇ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਗੇ,</verse>
				<verse number="47">ਅਤੇ ਯੇਰੂਸ਼ਲੇਮ ਤੋਂ ਸ਼ੁਰੂ ਕਰਦਿਆਂ ਸਾਰੀਆਂ ਕੌਮਾਂ ਵਿੱਚ ਉਸਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਪਛਤਾਵੇ ਦਾ ਪ੍ਰਚਾਰ ਕੀਤਾ ਜਾਵੇਗਾ।</verse>
				<verse number="48">ਤੁਸੀਂ ਇਨ੍ਹਾਂ ਚੀਜ਼ਾਂ ਦੇ ਗਵਾਹ ਹੋ।</verse>
				<verse number="49">ਮੈਂ ਤੁਹਾਨੂੰ ਭੇਜ ਰਿਹਾ ਹਾਂ ਜੋ ਮੇਰੇ ਪਿਤਾ ਨੇ ਵਾਅਦਾ ਕੀਤਾ ਹੈ; ਪਰ ਉਦੋਂ ਤੱਕ ਯੇਰੂਸ਼ਲੇਮ ਸ਼ਹਿਰ ਵਿੱਚ ਰਹੋ ਜਦੋਂ ਤੱਕ ਤੁਸੀਂ ਉੱਪਰੋਂ ਸ਼ਕਤੀ ਪ੍ਰਾਪਤ ਨਹੀਂ ਕਰ ਲੈਂਦੇ।”</verse>
				<verse number="50">ਜਦੋਂ ਯਿਸ਼ੂ ਨੇ ਉਹਨਾਂ ਨੂੰ ਬੈਥਨੀਆ ਦੇ ਇਲਾਕੇ ਵਿੱਚ ਲਿਆਂਦਾ ਤਾਂ ਯਿਸ਼ੂ ਨੇ ਆਪਣੇ ਹੱਥ ਉੱਪਰ ਕੀਤੇ ਅਤੇ ਉਹਨਾਂ ਨੂੰ ਅਸੀਸ ਦਿੱਤੀ।</verse>
				<verse number="51">ਜਦੋਂ ਉਹ ਉਹਨਾਂ ਨੂੰ ਅਸੀਸ ਦੇ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਸਵਰਗ ਵਿੱਚ ਉੱਠਾ ਲਏ ਗਏ।</verse>
				<verse number="52">ਤਦ ਉਹਨਾਂ ਨੇ ਯਿਸ਼ੂ ਦੀ ਅਰਾਧਨਾ ਕੀਤੀ ਅਤੇ ਬੜੇ ਆਨੰਦ ਨਾਲ ਯੇਰੂਸ਼ਲੇਮ ਵਾਪਸ ਪਰਤੇ।</verse>
				<verse number="53">ਅਤੇ ਉਹ ਲਗਾਤਾਰ ਹੈਕਲ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਦੇ ਰਹੇ।</verse>
			</chapter>
		</book>
		<book number="43">
			<chapter number="1">
				<verse number="1">ਸ਼ਰੂਆਤ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਵਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਵਰ ਸੀ।</verse>
				<verse number="2">ਇਹੀ ਸ਼ਬਦ ਸ਼ਰੂਆਤ ਵਿੱਚ ਪਰਮੇਸ਼ਵਰ ਦੇ ਨਾਲ ਸੀ।</verse>
				<verse number="3">ਸਾਰੀਆਂ ਚੀਜ਼ਾਂ ਉਸ ਦੇ ਦੁਆਰਾ ਬਣਾਈਆਂ ਗਈਆਂ ਉਸ ਦੇ ਬਿਨਾਂ ਕੁਝ ਵੀ ਨਹੀਂ ਬਣਿਆ।</verse>
				<verse number="4">ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਜੋਤੀ ਸੀ।</verse>
				<verse number="5">ਉਹ ਜੋਤੀ ਹਨੇਰੇ ਵਿੱਚ ਚਮਕਦੀ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।</verse>
				<verse number="6">ਪਰਮੇਸ਼ਵਰ ਨੇ ਯੋਹਨ ਨਾਮ ਦੇ ਇੱਕ ਵਿਅਕਤੀ ਨੂੰ ਭੇਜਿਆ।</verse>
				<verse number="7">ਉਹ ਜੋਤੀ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਹਰ ਕੋਈ ਉਸ ਦੇ ਰਾਹੀਂ ਜੋਤੀ ਤੇ ਵਿਸ਼ਵਾਸ ਕਰਨ।</verse>
				<verse number="8">ਯੋਹਨ ਆਪ ਜੋਤੀ ਤਾਂ ਨਹੀਂ ਸੀ ਪਰ ਉਹ ਜੋਤੀ ਦੀ ਗਵਾਹੀ ਦੇਣ ਆਇਆ ਸੀ।</verse>
				<verse number="9">ਸੱਚੀ ਜੋਤੀ ਇਸ ਸੰਸਾਰ ਵਿੱਚ ਆਉਣ ਵਾਲੀ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦੀ ਹੈ।</verse>
				<verse number="10">ਸ਼ਬਦ ਪਹਿਲਾਂ ਸੰਸਾਰ ਵਿੱਚ ਸੀ ਅਤੇ ਸ਼ਬਦ ਦੇ ਰਾਹੀਂ ਸੰਸਾਰ ਬਣਾਇਆ ਗਿਆ ਪਰ ਸੰਸਾਰ ਨੇ ਉਸ ਨੂੰ ਨਹੀਂ ਪਹਿਚਾਣਿਆ।</verse>
				<verse number="11">ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ।</verse>
				<verse number="12">ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ;</verse>
				<verse number="13">ਉਸ ਦਾ ਜਨਮ ਨਾ ਤਾਂ ਲਹੂ ਤੋਂ, ਨਾ ਸਰੀਰਕ ਇੱਛਾ ਤੋਂ ਅਤੇ ਨਾ ਹੀ ਮਨੁੱਖਾਂ ਦੀ ਇੱਛਾ ਤੋਂ, ਪਰ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ।</verse>
				<verse number="14">ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।</verse>
				<verse number="15">ਯੋਹਨ ਨੇ ਉਸ ਦੇ ਬਾਰੇ ਵੇਖ ਕੇ ਗਵਾਹੀ ਦਿੱਤੀ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਇਹ ਉਹੀ ਹੈ ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਉਹ ਜੋ ਮੇਰੇ ਬਾਅਦ ਆ ਰਿਹਾ ਹੈ ਅਸਲ ਵਿੱਚ ਮੇਰੇ ਤੋਂ ਮਹਾਨ ਹਨ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’ ”</verse>
				<verse number="16">ਉਸ ਦੀ ਭਰਪੂਰੀ ਦੇ ਕਾਰਨ ਅਸੀਂ ਸਾਰਿਆਂ ਨੇ ਕਿਰਪਾ ਤੇ ਕਿਰਪਾ ਪਾਈ ਹੈ।</verse>
				<verse number="17">ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।</verse>
				<verse number="18">ਪਰਮੇਸ਼ਵਰ ਦੇ ਪੁੱਤਰ ਤੋਂ ਇਲਾਵਾ ਪਰਮੇਸ਼ਵਰ ਨੂੰ ਕਿਸੇ ਨੇ ਕਦੀ ਨਹੀਂ ਵੇਖਿਆ, ਉਹ ਪੁੱਤਰ ਪਿਤਾ ਵੱਲੋਂ ਹੈ, ਉਹਨਾਂ ਨੇ ਸਾਨੂੰ ਪਰਮੇਸ਼ਵਰ ਨਾਲ ਜਾਣੂ ਕਰਾਇਆ।</verse>
				<verse number="19">ਯੋਹਨ ਦੀ ਗਵਾਹੀ ਇਸ ਤਰ੍ਹਾਂ ਹੈ ਕਿ ਜਦੋਂ ਯਹੂਦੀ ਆਗੂਆਂ ਨੇ ਯੇਰੂਸ਼ਲੇਮ ਦੇ ਕੁਝ ਜਾਜਕਾਂ ਅਤੇ ਲੇਵੀਆਂ ਨੂੰ ਯੋਹਨ ਕੋਲ ਇਹ ਪੁੱਛਣ ਲਈ ਭੇਜਿਆ, “ਤੁਸੀਂ ਕੌਣ ਹੋ?”</verse>
				<verse number="20">ਤਾਂ ਯੋਹਨ ਨੇ ਸਾਫ਼ ਸ਼ਬਦਾਂ ਵਿੱਚ ਆਖਿਆ, “ਮੈਂ ਮਸੀਹ ਨਹੀਂ ਹਾਂ।”</verse>
				<verse number="21">ਤਦ ਯਹੂਦੀ ਆਗੂਆਂ ਨੇ ਯੋਹਨ ਤੋਂ ਦੁਬਾਰਾ ਪੁੱਛਿਆ, “ਤਾਂ ਤੁਸੀਂ ਕੌਣ ਹੋ? ਕੀ ਤੁਸੀਂ ਏਲੀਯਾਹ ਹੋ?” ਯੋਹਨ ਨੇ ਜਵਾਬ ਦਿੱਤਾ, “ਨਹੀਂ।” ਤਦ ਉਹਨਾਂ ਨੇ ਪੁੱਛਿਆ, “ਕੀ ਤੁਸੀਂ ਨਬੀ ਹੋ?” ਯੋਹਨ ਨੇ ਜਵਾਬ ਦਿੱਤਾ, “ਨਹੀਂ।”</verse>
				<verse number="22">ਅਖੀਰ ਵਿੱਚ ਉਹਨਾਂ ਨੇ ਪੁੱਛਿਆ, “ਤਾਂ ਸਾਨੂੰ ਦੱਸੋ ਕੀ ਤੁਸੀਂ ਕੌਣ ਹੋ? ਤੁਸੀਂ ਆਪਣੇ ਬਾਰੇ ਵਿੱਚ ਕੀ ਕਹਿੰਦੇ ਹੋ ਤਾਂ ਕੀ ਅਸੀਂ ਉਹਨਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ?”</verse>
				<verse number="23">ਯੋਹਨ ਨੇ ਯਸ਼ਾਯਾਹ ਨਬੀ ਦੀ ਲਿਖਤ ਵਿੱਚੋਂ ਜਵਾਬ ਦਿੱਤਾ, “ਮੈਂ ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ਹਾਂ, ‘ਪ੍ਰਭੂ ਲਈ ਰਸਤਾ ਸਿੱਧਾ ਬਣਾਓ।’ ”</verse>
				<verse number="24">ਉਹ ਫ਼ਰੀਸੀ ਜੋ ਭੇਜੇ ਗਏ ਸਨ।</verse>
				<verse number="25">ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਜੇ ਤੁਸੀਂ ਨਾ ਤਾਂ ਮਸੀਹ ਹੋ, ਤੇ ਨਾ ਹੀ ਏਲੀਯਾਹ ਅਤੇ ਨਾ ਹੀ ਨਬੀ ਹੋ, ਤਾਂ ਤੁਸੀਂ ਬਪਤਿਸਮਾ ਕਿਉਂ ਦਿੰਦੇ ਹੋ?”</verse>
				<verse number="26">ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਮੈਂ ਤਾਂ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਤੁਹਾਡੇ ਵਿੱਚਕਾਰ ਇੱਕ ਅਜਿਹੇ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਜਾਣਦੇ।</verse>
				<verse number="27">ਇਹ ਉਹੀ ਹੈ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।”</verse>
				<verse number="28">ਇਹ ਸਭ ਗੱਲਾਂ ਬੈਥਨੀਆ ਦੇ ਪਿੰਡ ਵਿੱਚ ਹੋਈਆਂ, ਜੋ ਯਰਦਨ ਨਦੀ ਦੇ ਪਾਰ ਸੀ ਜਿਸ ਵਿੱਚ ਯੋਹਨ ਬਪਤਿਸਮਾ ਦਿੰਦਾ ਸੀ।</verse>
				<verse number="29">ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!</verse>
				<verse number="30">ਇਹ ਉਹੀ ਹਨ, ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਉਹ ਆ ਰਹੇ ਹਨ, ਜੋ ਮੇਰੇ ਤੋਂ ਮਹਾਨ ਹਨ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸਨ।’</verse>
				<verse number="31">ਮੈਂ ਵੀ ਉਹਨਾਂ ਨੂੰ ਨਹੀਂ ਜਾਣਦਾ ਸੀ, ਮੈਂ ਪਾਣੀ ਵਿੱਚ ਬਪਤਿਸਮਾ ਦਿੰਦਾ ਹੋਇਆ ਇਸ ਲਈ ਆਇਆ ਕਿ ਉਹ ਇਸਰਾਏਲ ਉੱਤੇ ਪ੍ਰਗਟ ਹੋਣ।”</verse>
				<verse number="32">ਇਸ ਦੇ ਇਲਾਵਾ ਯੋਹਨ ਨੇ ਇਹ ਗਵਾਹੀ ਵੀ ਦਿੱਤੀ, “ਮੈਂ ਸਵਰਗ ਤੋਂ ਪਵਿੱਤਰ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।</verse>
				<verse number="33">ਮੈਂ ਉਹਨਾਂ ਨੂੰ ਨਹੀਂ ਜਾਣਦਾ ਸੀ ਪਰ ਪਰਮੇਸ਼ਵਰ, ਜਿਨ੍ਹਾਂ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ, ਉਹਨਾਂ ਨੇ ਮੈਨੂੰ ਦੱਸਿਆ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦੇ ਅਤੇ ਠਹਿਰਦੇ ਹੋਏ ਦੇਖੇਗਾ ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।’</verse>
				<verse number="34">ਆਪ ਮੈਂ ਇਹ ਵੇਖਿਆ ਅਤੇ ਮੈਂ ਇਸਦਾ ਗਵਾਹ ਹਾਂ ਕਿ ਇਹੀ ਪਰਮੇਸ਼ਵਰ ਦਾ ਪੁੱਤਰ ਹੈ।”</verse>
				<verse number="35">ਅਗਲੇ ਦਿਨ ਜਦੋਂ ਯੋਹਨ ਆਪਣੇ ਦੋ ਚੇਲਿਆਂ ਦੇ ਨਾਲ ਖੜ੍ਹੇ ਸੀ,</verse>
				<verse number="36">ਉਹਨਾਂ ਨੇ ਯਿਸ਼ੂ ਨੂੰ ਜਾਂਦੇ ਹੋਏ ਵੇਖ ਕੇ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ!”</verse>
				<verse number="37">ਇਹ ਗੱਲ ਸੁਣ ਕੇ ਦੋਵੇਂ ਚੇਲੇ ਯਿਸ਼ੂ ਦੇ ਮਗਰ ਤੁਰ ਪਏ।</verse>
				<verse number="38">ਯਿਸ਼ੂ ਨੇ ਉਹਨਾਂ ਨੂੰ ਆਪਣੇ ਮਗਰ ਆਉਂਦੇ ਵੇਖ ਕੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ?” ਉਹਨਾਂ ਨੇ ਕਿਹਾ, “ਹੇ ਰੱਬੀ (ਅਰਥਾਤ ਹੇ ਗੁਰੂ), ਤੁਸੀਂ ਕਿੱਥੇ ਰਹਿੰਦੇ ਹੋ?”</verse>
				<verse number="39">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਅਤੇ ਵੇਖ ਲਓ।” ਇਸ ਲਈ ਚੇਲਿਆਂ ਨੇ ਜਾ ਕੇ ਮਸੀਹ ਯਿਸ਼ੂ ਦਾ ਘਰ ਵੇਖਿਆ ਅਤੇ ਉਹ ਪੂਰਾ ਦਿਨ ਉਹਨਾਂ ਦੇ ਨਾਲ ਰਹੇ। ਉਸ ਵੇਲੇ ਲਗਭਗ ਦੁਪਹਿਰ ਦੇ ਚਾਰ ਵਜੇ ਸਨ।</verse>
				<verse number="40">ਦੋ ਚੇਲੇ ਜਿਹੜੇ ਯੋਹਨ ਦੀ ਗੱਲ ਸੁਣ ਕੇ ਯਿਸ਼ੂ ਦੇ ਪਿੱਛੇ ਚੱਲ ਪਏ ਸਨ। ਉਹਨਾਂ ਵਿੱਚੋਂ ਇੱਕ ਸ਼ਿਮਓਨ ਪਤਰਸ ਦਾ ਭਰਾ ਆਂਦਰੇਯਾਸ ਸੀ।</verse>
				<verse number="41">ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, “ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦੇ ਅਭਿਸ਼ਿਕਤ ਹੈ ਉਹ ਮਿਲ ਗਏ ਹਨ।”</verse>
				<verse number="42">ਤਦ ਆਂਦਰੇਯਾਸ ਉਹਨਾਂ ਨੂੰ ਮਸੀਹ ਯਿਸ਼ੂ ਦੇ ਕੋਲ ਲਿਆਇਆ। ਮਸੀਹ ਯਿਸ਼ੂ ਨੇ ਸ਼ਿਮਓਨ ਦੇ ਵੱਲ ਵੇਖ ਕੇ ਕਿਹਾ, “ਤੂੰ ਯੋਹਨ ਦਾ ਪੁੱਤਰ ਸ਼ਿਮਓਨ ਹੈ, ਤੂੰ ਕੈਫ਼ਾਸ ਅਰਥਾਤ ਪਤਰਸ ਅਖਵਾਏਂਗਾ।”</verse>
				<verse number="43">ਅਗਲੇ ਦਿਨ ਗਲੀਲ ਦੇ ਸੂਬੇ ਨੂੰ ਜਾਂਦੇ ਹੋਏ ਯਿਸ਼ੂ ਦੀ ਮੁਲਾਕਾਤ ਫਿਲਿੱਪਾਸ ਨਾਲ ਹੋਈ। ਯਿਸ਼ੂ ਨੇ ਫਿਲਿੱਪਾਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਚੱਲ।”</verse>
				<verse number="44">ਫਿਲਿੱਪਾਸ ਬੈਥਸੈਦਾ ਸ਼ਹਿਰ ਦਾ ਸੀ, ਜੋ ਆਂਦਰੇਯਾਸ ਅਤੇ ਪਤਰਸ ਦਾ ਨਗਰ ਵੀ ਸੀ।</verse>
				<verse number="45">ਫਿਲਿੱਪਾਸ ਨੇ ਨਾਥਾਨਇਲ ਨੂੰ ਲੱਭ ਕੇ ਉਸ ਨੂੰ ਕਿਹਾ, “ਜਿਨ੍ਹਾਂ ਦਾ ਜ਼ਿਕਰ ਬਿਵਸਥਾ ਵਿੱਚ ਮੋਸ਼ੇਹ ਅਤੇ ਨਬੀਆਂ ਨੇ ਕੀਤਾ ਹੈ, ਉਹ ਸਾਨੂੰ ਮਿਲ ਗਏ ਹਨ, ਉਹ ਨਾਜ਼ਰੇਥ ਦੇ ਨਿਵਾਸੀ ਯੋਸੇਫ਼ ਦੇ ਪੁੱਤਰ ਯਿਸ਼ੂ ਹਨ।”</verse>
				<verse number="46">ਇਹ ਸੁਣ ਨਾਥਾਨਇਲ ਨੇ ਤੁਰੰਤ ਉਹਨਾਂ ਨੂੰ ਪੁੱਛਿਆ, “ਕੀ ਨਾਜ਼ਰੇਥ ਵਿੱਚੋਂ ਵੀ ਕੁਝ ਚੰਗਾ ਨਿਕਲ ਸਕਦਾ ਹੈ?” ਫਿਲਿੱਪਾਸ ਨੇ ਜਵਾਬ ਦਿੱਤਾ। “ਆ ਤੇ ਵੇਖ।”</verse>
				<verse number="47">ਯਿਸ਼ੂ ਨੇ ਨਾਥਾਨਇਲ ਨੂੰ ਆਪਣੀ ਵੱਲ ਆਉਂਦੇ ਵੇਖ ਉਸ ਦੇ ਵਿਸ਼ੇ ਵਿੱਚ ਕਿਹਾ, “ਵੇਖੋ! ਇਹ ਇੱਕ ਸੱਚਾ ਇਸਰਾਏਲੀ ਹੈ, ਜਿਸ ਵਿੱਚ ਕੋਈ ਬੇਈਮਾਨੀ ਨਹੀਂ ਹੈ।”</verse>
				<verse number="48">ਨਾਥਾਨਇਲ ਨੇ ਯਿਸ਼ੂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਇਸ ਤੋਂ ਪਹਿਲਾਂ ਕਿ ਫਿਲਿੱਪਾਸ ਨੇ ਤੈਨੂੰ ਬੁਲਾਇਆ, ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ ਸੀ।”</verse>
				<verse number="49">ਨਾਥਾਨਇਲ ਨੇ ਕਿਹਾ, “ਰੱਬੀ, ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ! ਤੁਸੀਂ ਇਸਰਾਏਲ ਦੇ ਰਾਜੇ ਹੋ!”</verse>
				<verse number="50">ਤਦ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਵਿਸ਼ਵਾਸ ਇਸ ਲਈ ਕਰਦਾ ਹੈ ਕਿਉਂਕਿ ਮੈਂ ਤੈਨੂੰ ਇਹ ਕਿਹਾ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ। ਤੂੰ ਇਸ ਤੋਂ ਵੀ ਜ਼ਿਆਦਾ ਵੱਡੇ-ਵੱਡੇ ਕੰਮ ਦੇਖੇਗਾ।”</verse>
				<verse number="51">ਤਦ ਯਿਸ਼ੂ ਨੇ ਇਹ ਵੀ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ: ਤੁਸੀਂ ਸਵਰਗ ਨੂੰ ਖੁੱਲ੍ਹਾ ਹੋਇਆ ਅਤੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਮਨੁੱਖ ਦੇ ਪੁੱਤਰ ਦੇ ਲਈ ਹੇਠਾਂ ਆਉਂਦੇ ਅਤੇ ਉੱਤੇ ਜਾਂਦੇ ਹੋਏ ਦੇਖੋਗੇ।”</verse>
			</chapter>
			<chapter number="2">
				<verse number="1">ਤੀਸਰੇ ਦਿਨ ਗਲੀਲ ਦੇ ਕਾਨਾ ਨਗਰ ਵਿੱਚ ਇੱਕ ਵਿਆਹ ਸੀ। ਯਿਸ਼ੂ ਦੀ ਮਾਤਾ ਉੱਥੇ ਮੌਜੂਦ ਸੀ।</verse>
				<verse number="2">ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਨੂੰ ਵੀ ਉੱਥੇ ਸੱਦਿਆ ਗਿਆ ਸੀ।</verse>
				<verse number="3">ਜਦੋਂ ਉੱਥੇ ਦਾਖਰਸ ਮੁੱਕ ਗਈ ਤਾਂ ਮਸੀਹ ਯਿਸ਼ੂ ਦੀ ਮਾਤਾ ਨੇ ਯਿਸ਼ੂ ਨੂੰ ਕਿਹਾ, “ਉਹਨਾਂ ਕੋਲ ਦਾਖਰਸ ਮੁੱਕ ਗਈ ਹੈ।”</verse>
				<verse number="4">ਯਿਸ਼ੂ ਨੇ ਕਿਹਾ, “ਹੇ ਮਾਤਾ, ਇਸ ਤੋਂ ਤੁਹਾਨੂੰ ਕੀ ਅਤੇ ਮੈਨੂੰ ਕੀ? ਮੇਰਾ ਸਮਾਂ ਅਜੇ ਨਹੀਂ ਆਇਆ।”</verse>
				<verse number="5">ਫਿਰ ਯਿਸ਼ੂ ਦੀ ਮਾਤਾ ਨੇ ਨੌਕਰਾਂ ਨੂੰ ਕਿਹਾ, “ਜਿਸ ਤਰ੍ਹਾਂ ਯਿਸ਼ੂ ਤੁਹਾਨੂੰ ਕਹਿਣ, ਤੁਸੀਂ ਉਸੇ ਤਰ੍ਹਾਂ ਕਰਨਾ।”</verse>
				<verse number="6">ਉੱਥੇ ਯਹੂਦੀ ਰਸਮ ਦੇ ਅਨੁਸਾਰ ਸ਼ੁੱਧ ਕਰਨ ਲਈ ਪਾਣੀ ਦੇ ਛੇ ਪੱਥਰ ਦੇ ਬਰਤਨ ਰੱਖੇ ਹੋਏ ਸਨ। ਹਰ ਇੱਕ ਬਰਤਨ ਵਿੱਚ ਲਗਭਗ ਸੌ ਸਵਾ ਸੌ ਲੀਟਰ ਪਾਣੀ ਪੈ ਸਕਦਾ ਸੀ।</verse>
				<verse number="7">ਯਿਸ਼ੂ ਨੇ ਨੌਕਰਾਂ ਨੂੰ ਕਿਹਾ, “ਬਰਤਨਾਂ ਨੂੰ ਪਾਣੀ ਨਾਲ ਭਰ ਦਿਓ।” ਉਹਨਾਂ ਨੇ ਬਰਤਨਾਂ ਨੂੰ ਪਾਣੀ ਨਾਲ ਮੂੰਹ ਤੱਕ ਭਰ ਦਿੱਤਾ।</verse>
				<verse number="8">ਇਸ ਦੇ ਬਾਅਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੁਣ ਇਸ ਵਿੱਚੋਂ ਥੋੜ੍ਹਾ ਜਿਹਾ ਕੱਢ ਕੇ ਭੋਜਨ ਦੇ ਪ੍ਰਧਾਨ ਦੇ ਕੋਲ ਲੈ ਜਾਓ।” ਅਤੇ ਨੌਕਰ ਲੈ ਗਏ।</verse>
				<verse number="9">ਜਦੋਂ ਭੋਜਨ ਦੇ ਪ੍ਰਧਾਨ ਨੇ ਉਸ ਪਾਣੀ ਨੂੰ ਚਖਿਆ ਤੇ ਉਹ ਪਾਣੀ ਦਾਖਰਸ ਵਿੱਚ ਬਦਲ ਗਿਆ ਸੀ। ਉਸਨੂੰ ਪਤਾ ਨਹੀਂ ਸੀ ਕਿ ਇਹ ਦਾਖਰਸ ਕਿੱਥੋਂ ਆਇਆ ਹੈ, ਪਰ ਜਿਨ੍ਹਾਂ ਨੌਕਰਾਂ ਨੇ ਉਸਨੂੰ ਕੱਢਿਆ ਸੀ, ਉਹ ਜਾਣਦੇ ਸਨ ਤਦ ਭੋਜਨ ਦੇ ਪ੍ਰਧਾਨ ਨੇ ਲਾੜੇ ਨੂੰ ਬੁਲਵਾਇਆ</verse>
				<verse number="10">ਅਤੇ ਉਸ ਨੂੰ ਕਿਹਾ, “ਹਰ ਇੱਕ ਵਿਅਕਤੀ ਪਹਿਲਾਂ ਵਧੀਆ ਦਾਖਰਸ ਦਿੰਦਾ ਹੈ ਅਤੇ ਜਦ ਲੋਕ ਪੀ ਚੁੱਕੇ ਹੁੰਦੇ ਹਨ, ਤਦ ਮਾੜੀ ਦਾਖਰਸ ਦਿੰਦੇ ਹਨ, ਪਰ ਤੁਸੀਂ ਤਾਂ ਵਧੀਆ ਦਾਖਰਸ ਹੁਣ ਤੱਕ ਰੱਖ ਛੱਡੀ ਹੈ!”</verse>
				<verse number="11">ਇਹ ਯਿਸ਼ੂ ਦੇ ਅਨੋਖੇ ਚਿੰਨ੍ਹਾਂ ਨੂੰ ਕਰਨ ਦੀ ਸ਼ੁਰੂਆਤ ਸੀ, ਜੋ ਗਲੀਲ ਦੇ ਕਾਨਾ ਨਗਰ ਵਿੱਚ ਹੋਈ, ਜਿਸਦੇ ਦੁਆਰਾ ਯਿਸ਼ੂ ਨੇ ਆਪਣਾ ਪ੍ਰਤਾਪ ਪ੍ਰਗਟ ਕੀਤਾ ਅਤੇ ਉਹਨਾਂ ਦੇ ਚੇਲਿਆਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ।</verse>
				<verse number="12">ਇਸ ਦੇ ਬਾਅਦ ਯਿਸ਼ੂ ਆਪਣੀ ਮਾਤਾ ਅਤੇ ਭਰਾਵਾਂ ਅਤੇ ਚੇਲਿਆਂ ਨਾਲ ਕਫ਼ਰਨਹੂਮ ਸ਼ਹਿਰ ਨੂੰ ਗਿਆ। ਉੱਥੇ ਉਹ ਕੁਝ ਦਿਨਾਂ ਲਈ ਠਹਰੇ।</verse>
				<verse number="13">ਜਦੋਂ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ ਤਾਂ ਯਿਸ਼ੂ ਯੇਰੂਸ਼ਲੇਮ ਵਿੱਚ ਗਏ।</verse>
				<verse number="14">ਉਹਨਾਂ ਨੇ ਹੈਕਲ ਦੇ ਵਿਹੜੇ ਵਿੱਚ ਪਸ਼ੂਆਂ, ਭੇਡਾਂ ਅਤੇ ਕਬੂਤਰ ਵੇਚਣ ਵਾਲਿਆਂ ਅਤੇ ਸਾਹੂਕਾਰਾਂ ਨੂੰ ਵਪਾਰ ਕਰਦੇ ਹੋਏ ਵੇਖਿਆ।</verse>
				<verse number="15">ਇਸ ਲਈ ਯਿਸ਼ੂ ਨੇ ਰੱਸੀ ਦਾ ਇੱਕ ਕੋਰੜਾ ਬਣਾਇਆ ਅਤੇ ਉਹਨਾਂ ਸਾਰਿਆਂ ਨੂੰ, ਤੇ ਪਸ਼ੂਆਂ ਨੂੰ ਅਤੇ ਭੇਡਾਂ ਨੂੰ ਹੈਕਲ ਦੇ ਵਿਹੜੇ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਸਾਹੂਕਾਰਾਂ ਦੇ ਪੈਸੇ ਨੂੰ ਖਿੱਲਾਰ ਦਿੱਤਾ ਅਤੇ ਗੱਦੀਆਂ ਨੂੰ ਉਲਟਾ ਦਿੱਤਾ।</verse>
				<verse number="16">ਅਤੇ ਕਬੂਤਰ ਵੇਚਣ ਵਾਲਿਆਂ ਨੂੰ ਕਿਹਾ, “ਇਨ੍ਹਾਂ ਨੂੰ ਇੱਥੋਂ ਲੈ ਜਾਓ। ਮੇਰੇ ਪਿਤਾ ਦੇ ਘਰ ਨੂੰ ਵਪਾਰ ਦੀ ਮੰਡੀ ਨਾ ਬਣਾਓ।”</verse>
				<verse number="17">ਇਹ ਸੁਣ ਕੇ ਉਹਨਾਂ ਦੇ ਚੇਲਿਆਂ ਨੂੰ ਪਵਿੱਤਰ ਸ਼ਾਸਤਰ ਦਾ ਇਹ ਸ਼ਬਦ ਯਾਦ ਆਇਆ: “ਤੇਰੇ ਘਰ ਦੀ ਲਗਨ ਮੈਨੂੰ ਖਾ ਗਈ ਹੈ।”</verse>
				<verse number="18">ਤਦ ਯਹੂਦੀਆਂ ਨੇ ਯਿਸ਼ੂ ਨੂੰ ਕਿਹਾ, “ਇਹ ਜੋ ਤੁਸੀਂ ਕਰ ਰਹੇ ਹੋ ਇਸ ਦੇ ਲਈ ਤੁਸੀਂ ਸਾਨੂੰ ਕਿਹੜਾ ਚਿੰਨ੍ਹ ਵਿਖਾ ਸੱਕਦੇ ਹੋ?”</verse>
				<verse number="19">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਮੈਂ ਇਸ ਨੂੰ ਫਿਰ ਤਿੰਨਾਂ ਦਿਨਾਂ ਵਿੱਚ ਦੁਬਾਰਾ ਬਣਾ ਦੇਵਾਂਗਾ।”</verse>
				<verse number="20">ਤਦ ਯਹੂਦੀਆਂ ਨੇ ਕਿਹਾ, “ਇਸ ਹੈਕਲ ਨੂੰ ਬਣਾਉਣ ਲਈ ਛਿਆਲੀ ਸਾਲ ਲੱਗੇ ਹਨ, ਕੀ ਤੁਸੀਂ ਇਸ ਨੂੰ ਤਿੰਨ ਦਿਨ ਵਿੱਚ ਖੜ੍ਹਾ ਕਰ ਸੱਕਦੇ ਹੋ?”</verse>
				<verse number="21">ਪਰ ਯਿਸ਼ੂ ਇੱਥੇ ਆਪਣੇ ਸਰੀਰ ਰੂਪੀ ਹੈਕਲ ਦੀ ਗੱਲ ਕਰ ਰਹੇ ਸਨ।</verse>
				<verse number="22">ਇਸ ਲਈ ਜਦੋਂ ਯਿਸ਼ੂ ਮੁਰਦਿਆਂ ਵਿੱਚੋਂ ਜੀ ਉੱਠੇ ਤੇ ਉਹਨਾਂ ਦੇ ਚੇਲਿਆਂ ਨੂੰ ਯਾਦ ਆਇਆ ਜੋ ਉਹਨਾਂ ਨੇ ਕਿਹਾ ਸੀ। ਇਸ ਲਈ ਚੇਲਿਆਂ ਨੇ ਪਵਿੱਤਰ ਸ਼ਾਸਤਰ ਦੇ ਬਚਨਾਂ ਉੱਤੇ, ਅਤੇ ਉਹਨਾਂ ਬਚਨਾਂ ਤੇ ਜੋ ਯਿਸ਼ੂ ਨੇ ਕਹੇ ਸਨ ਵਿਸ਼ਵਾਸ ਕੀਤਾ।</verse>
				<verse number="23">ਪਸਾਹ ਤਿਉਹਾਰ ਦੇ ਸਮੇਂ ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਸਨ ਤਾਂ ਉਹਨਾਂ ਦੇ ਦੁਆਰਾ ਕੀਤੇ ਗਏ ਅਨੋਖੇ ਚਿੰਨ੍ਹਾਂ ਨੂੰ ਵੇਖ ਕੇ ਬਹੁਤ ਲੋਕਾਂ ਨੇ ਉਹਨਾਂ ਦੇ ਨਾਮ ਤੇ ਵਿਸ਼ਵਾਸ ਕੀਤਾ।</verse>
				<verse number="24">ਪਰ ਯਿਸ਼ੂ ਨੇ ਆਪਣੇ ਆਪ ਨੂੰ ਉਹਨਾਂ ਨੂੰ ਨਹੀਂ ਸੌਂਪਿਆ ਕਿਉਂਕਿ ਉਹ ਮਨੁੱਖ ਦੇ ਸੁਭਾਉ ਨੂੰ ਜਾਣਦੇ ਸਨ।</verse>
				<verse number="25">ਯਿਸ਼ੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਮਨੁੱਖ ਉਹਨਾਂ ਦੇ ਬਾਰੇ ਗਵਾਹੀ ਦੇਵੇ। ਯਿਸ਼ੂ ਜਾਣਦੇ ਸਨ ਕਿ ਮਨੁੱਖ ਦੇ ਅੰਦਰ ਕੀ ਹੈ।</verse>
			</chapter>
			<chapter number="3">
				<verse number="1">ਨਿਕੋਦੇਮਾਸ ਨਾਮਕ ਇੱਕ ਫ਼ਰੀਸੀ, ਜੋ ਯਹੂਦੀਆਂ ਦੇ ਪ੍ਰਧਾਨਾਂ ਵਿੱਚੋਂ ਇੱਕ ਸੀ,</verse>
				<verse number="2">ਉਹ ਰਾਤ ਦੇ ਸਮੇਂ ਯਿਸ਼ੂ ਦੇ ਕੋਲ ਆਇਆ ਅਤੇ ਯਿਸ਼ੂ ਨੂੰ ਕਿਹਾ, “ਰੱਬੀ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ਵਰ ਵੱਲੋਂ ਭੇਜੇ ਗਏ ਗੁਰੂ ਹੋ ਕਿਉਂਕਿ ਇਹ ਅਨੌਖੇ ਕੰਮ, ਜੋ ਤੁਸੀਂ ਕਰਦੇ ਹੋ, ਹੋਰ ਕੋਈ ਵੀ ਨਹੀਂ ਕਰ ਸਕਦਾ ਜਦੋਂ ਤੱਕ ਪਰਮੇਸ਼ਵਰ ਉਸ ਦੇ ਨਾਲ ਨਾ ਹੋਵੇ।”</verse>
				<verse number="3">ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਮੈਂ ਤੈਨੂੰ ਸੱਚ-ਸੱਚ ਆਖਦਾ ਹਾਂ ਕਿ ਕੋਈ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।”</verse>
				<verse number="4">ਨਿਕੋਦੇਮਾਸ ਨੇ ਯਿਸ਼ੂ ਨੂੰ ਪੁੱਛਿਆ, “ਜੇ ਕੋਈ ਵਿਅਕਤੀ ਪਹਿਲਾਂ ਤੋਂ ਹੀ ਬਜ਼ੁਰਗ ਹੋਵੇ ਤਾਂ ਦੁਬਾਰਾ ਜਨਮ ਕਿਵੇਂ ਲੈ ਸਕਦਾ ਹੈ, ਕੀ ਉਹ ਨਵਾਂ ਜਨਮ ਲੈਣ ਲਈ ਫੇਰ ਆਪਣੀ ਮਾਤਾ ਦੀ ਕੁੱਖ ਵਿੱਚ ਪਰਵੇਸ਼ ਕਰੇ?”</verse>
				<verse number="5">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਸੱਚ-ਸੱਚ ਆਖਦਾ ਹਾਂ, ਕੋਈ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ।</verse>
				<verse number="6">ਕਿਉਂਕਿ ਜੋ ਕੋਈ ਸਰੀਰ ਤੋਂ ਪੈਦਾ ਹੁੰਦਾ ਹੈ ਉਹ ਸਰੀਰਕ ਹੈ ਅਤੇ ਜੋ ਆਤਮਾ ਤੋਂ ਪੈਦਾ ਹੁੰਦਾ ਹੈ ਉਹ ਆਤਮਿਕ ਹੈ।</verse>
				<verse number="7">ਇਸ ਗੱਲ ਤੋਂ ਹੈਰਾਨ ਨਹੀਂ ਹੋਣਾ ਚਾਹੀਦਾ ਕਿ ਮੈਂ ਤੈਨੂੰ ਇਹ ਕਿਹਾ, ਕਿ ਤੈਨੂੰ, ‘ਨਵਾਂ ਜਨਮ,’ ਲੈਣਾ ਜ਼ਰੂਰੀ ਹੈ।</verse>
				<verse number="8">ਜਿਸ ਤਰ੍ਹਾਂ ਹਵਾ ਜਿਸ ਪਾਸੇ ਵੱਲ ਚਾਹੁੰਦੀ ਹੈ, ਉਸ ਵੱਲ ਵਗਦੀ ਹੈ। ਤੁਸੀਂ ਹਵਾ ਦੀ ਆਵਾਜ਼ ਤਾਂ ਸੁਣਦੇ ਹੋ ਪਰ ਇਹ ਨਹੀਂ ਦੱਸ ਸੱਕਦੇ ਕਿ ਉਹ ਕਿਸ ਪਾਸੇ ਵੱਲੋਂ ਆਉਂਦੀ ਅਤੇ ਕਿਸ ਪਾਸੇ ਨੂੰ ਜਾਂਦੀ ਹੈ। ਆਤਮਾ ਤੋਂ ਪੈਦਾ ਹੋਇਆ ਮਨੁੱਖ ਵੀ ਅਜਿਹਾ ਹੀ ਹੈ।”</verse>
				<verse number="9">ਨਿਕੋਦੇਮਾਸ ਨੇ ਪੁੱਛਿਆ, “ਇਹ ਸਭ ਕਿਵੇਂ ਹੋ ਸਕਦਾ ਹੈ?”</verse>
				<verse number="10">ਯਿਸ਼ੂ ਨੇ ਜਵਾਬ ਦਿੱਤਾ, “ਤੂੰ ਇਸਰਾਏਲ ਦਾ ਇੱਕ ਗੁਰੂ ਹੋ ਕੇ ਵੀ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਦਾ?”</verse>
				<verse number="11">ਮੈਂ ਤੈਨੂੰ ਸੱਚ-ਸੱਚ ਆਖਦਾ ਹਾਂ, ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਤੇ ਅਸੀਂ ਉਸ ਦੀ ਗਵਾਹੀ ਦਿੰਦੇ ਹਾਂ, ਜੋ ਅਸੀਂ ਵੇਖਿਆ ਹੈ, ਪਰ ਤੁਸੀਂ ਸਾਡੀ ਗਵਾਹੀ ਕਬੂਲ ਨਹੀਂ ਕਰਦੇ।</verse>
				<verse number="12">ਅਜੇ ਤਾਂ ਮੈਂ ਤੁਹਾਡੇ ਨਾਲ ਸਰੀਰਕ ਗੱਲਾਂ ਕਰਦਾ ਹਾਂ ਤਾਂ ਵੀ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ ਅਤੇ ਜੇ ਮੈਂ ਤੁਹਾਡੇ ਨਾਲ ਸਵਰਗ ਦੀਆਂ ਗੱਲਾਂ ਕਰਾ ਤਾਂ ਤੁਸੀਂ ਵਿਸ਼ਵਾਸ ਕਿਵੇਂ ਕਰੋਗੇ?</verse>
				<verse number="13">ਮਨੁੱਖ ਦੇ ਪੁੱਤਰ ਦੇ ਇਲਾਵਾ ਹੋਰ ਕੋਈ ਸਵਰਗ ਵਿੱਚ ਨਹੀਂ ਗਿਆ ਕਿਉਂਕਿ ਉਹੀ ਪਹਿਲਾਂ ਸਵਰਗ ਤੋਂ ਉੱਤਰਿਆ ਹੈ।</verse>
				<verse number="14">ਜਿਸ ਤਰ੍ਹਾਂ ਮੋਸ਼ੇਹ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਚੁੱਕਿਆ ਸੀ, ਉਸੇ ਪ੍ਰਕਾਰ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਵੀ ਉੱਚਾ ਚੁੱਕਿਆ ਜਾਵੇ,</verse>
				<verse number="15">ਕਿ ਹਰ ਇੱਕ ਮਨੁੱਖ ਉਹਨਾਂ ਤੇ ਵਿਸ਼ਵਾਸ ਕਰੇ ਅਤੇ ਅਨੰਤ ਜੀਵਨ ਪ੍ਰਾਪਤ ਕਰੇ।</verse>
				<verse number="16">ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਹਨਾਂ ਨੇ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਹਨਾਂ ਉੱਤੇ ਵਿਸ਼ਵਾਸ ਕਰਦਾ ਹੈ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।</verse>
				<verse number="17">ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।</verse>
				<verse number="18">ਹਰ ਇੱਕ ਮਨੁੱਖ ਜੋ ਪਰਮੇਸ਼ਵਰ ਦੇ ਪੁੱਤਰ ਤੇ ਵਿਸ਼ਵਾਸ ਕਰਦਾ ਹੈ, ਉਸ ਉੱਤੇ ਕਦੇ ਦੋਸ਼ ਨਹੀਂ ਲਗਾਇਆ ਜਾਂਦਾ; ਜੋ ਮਨੁੱਖ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਮੰਨਿਆ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ਵਰ ਦੇ ਨਾਮ ਅਤੇ ਉਸਦੇ ਇੱਕਲੌਤੇ ਪੁੱਤਰ ਤੇ ਵਿਸ਼ਵਾਸ ਨਹੀਂ ਕੀਤਾ।</verse>
				<verse number="19">ਉਹਨਾਂ ਦੇ ਦੋਸ਼ੀ ਠਹਿਰਨ ਦਾ ਕਾਰਨ ਇਹ ਹੈ: ਕਿ ਚਾਨਣ ਸੰਸਾਰ ਵਿੱਚ ਆਇਆ ਸੀ ਪਰ ਮਨੁੱਖਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਪਰ ਉਹਨਾਂ ਨੇ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ।</verse>
				<verse number="20">ਜਿਹੜਾ ਵਿਅਕਤੀ ਬੁਰੇ ਕੰਮ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਅਤੇ ਚਾਨਣ ਵਿੱਚ ਨਹੀਂ ਆਉਂਦਾ ਹੈ ਕਿ ਕਿਤੇ ਉਸ ਦੇ ਕੰਮ ਪ੍ਰਗਟ ਨਾ ਹੋਣ ਜਾਣ;</verse>
				<verse number="21">ਪਰ ਜਿਹੜਾ ਮਨੁੱਖ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਦੇ ਕੋਲ ਆਉਂਦਾ ਹੈ, ਜਿਸਦੇ ਨਾਲ ਇਹ ਪ੍ਰਗਟ ਹੋ ਜਾਵੇ ਕਿ ਉਸ ਦੇ ਕੰਮ ਪਰਮੇਸ਼ਵਰ ਦੇ ਵੱਲੋਂ ਹਨ।</verse>
				<verse number="22">ਇਸ ਦੇ ਬਾਅਦ ਯਿਸ਼ੂ ਅਤੇ ਉਹਨਾਂ ਦੇ ਚੇਲੇ ਯਹੂਦੀਆਂ ਦੇ ਇਲਾਕੇ ਵਿੱਚ ਆਏ, ਜਿੱਥੇ ਯਿਸ਼ੂ ਆਪਣੇ ਚੇਲਿਆਂ ਦੇ ਨਾਲ ਰਹਿ ਕੇ ਲੋਕਾਂ ਨੂੰ ਬਪਤਿਸਮਾ ਦਿੰਦੇ ਰਹੇ।</verse>
				<verse number="23">ਯੋਹਨ ਵੀ ਸ਼ਾਲੇਮ ਦੇ ਨੇੜੇ ਨਗਰ ਏਨੋਨ ਵਿੱਚ ਬਪਤਿਸਮਾ ਦਿੰਦੇ ਸਨ ਕਿਉਂਕਿ ਉੱਥੇ ਪਾਣੀ ਬਹੁਤ ਸੀ। ਲੋਕ ਉੱਥੇ ਬਪਤਿਸਮਾ ਲੈਣ ਜਾਂਦੇ ਸਨ।</verse>
				<verse number="24">ਇਹ ਗੱਲ ਯੋਹਨ ਦੇ ਕੈਦ ਹੋਣ ਤੋਂ ਪਹਿਲਾਂ ਦੀ ਹੈ।</verse>
				<verse number="25">ਯੋਹਨ ਦੇ ਚੇਲਿਆਂ ਦੀ ਇੱਕ ਯਹੂਦੀ ਨਾਲ ਸ਼ੁੱਧੀਕਰਣ ਦੇ ਵਿਸ਼ਾ ਵਿੱਚ ਬਹਿਸ ਛਿੜ ਪਈ।</verse>
				<verse number="26">ਇਸ ਲਈ ਚੇਲੇ ਯੋਹਨ ਦੇ ਕੋਲ ਆਏ ਅਤੇ ਉਹਨਾਂ ਨੂੰ ਕਿਹਾ, “ਰੱਬੀ, ਵੇਖੋ, ਯਰਦਨ ਨਦੀ ਦੇ ਪਾਰ ਉਹ ਵਿਅਕਤੀ ਜੋ ਤੁਹਾਡੇ ਨਾਲ ਸੀ ਅਤੇ ਤੁਸੀਂ ਜਿਸ ਦੀ ਗਵਾਹੀ ਦਿੰਦੇ ਸੀ, ਸਭ ਲੋਕ ਉਹਨਾਂ ਦੇ ਕੋਲ ਜਾ ਰਹੇ ਹਨ ਅਤੇ ਉਹ ਸਾਰੇ ਲੋਕ ਉਹਨਾਂ ਕੋਲੋਂ ਬਪਤਿਸਮਾ ਲੈ ਰਹੇ ਹਨ।”</verse>
				<verse number="27">ਯੋਹਨ ਨੇ ਉੱਤਰ ਦਿੱਤਾ, “ਕੋਈ ਵੀ ਵਿਅਕਤੀ ਸਿਰਫ ਉਨ੍ਹਾਂ ਹੀ ਪ੍ਰਾਪਤ ਕਰ ਸਕਦਾ ਹੈ ਜਿਨ੍ਹਾਂ ਉਸ ਨੂੰ ਸਵਰਗ ਵਿੱਚੋਂ ਦਿੱਤਾ ਜਾਵੇ।</verse>
				<verse number="28">ਤੁਸੀਂ ਆਪ ਮੇਰੇ ਗਵਾਹ ਹੋ ਕਿ ਮੈਂ ਕਿਹਾ ਸੀ, ‘ਮੈਂ ਮਸੀਹ ਨਹੀਂ ਪਰ ਮੈਂ ਮਸੀਹ ਦੇ ਅੱਗੇ ਘੱਲਿਆ ਗਿਆ ਹਾਂ।’</verse>
				<verse number="29">ਲਾੜੀ ਲਾੜੇ ਦੀ ਹੁੰਦੀ ਹੈ। ਪਰ ਲਾੜੇ ਦੇ ਨਾਲ ਉਸ ਦੇ ਮਿੱਤਰ ਉਸ ਦਾ ਸ਼ਬਦ ਸੁਣ ਕੇ ਬਹੁਤ ਆਨੰਦ ਹੁੰਦੇ ਹਨ। ਅਤੇ ਮੇਰਾ ਇਹ ਆਨੰਦ ਹੁਣ ਪੂਰਾ ਹੋ ਗਿਆ ਹੈ।</verse>
				<verse number="30">ਇਹ ਜ਼ਰੂਰੀ ਹੈ ਕਿ ਉਹ ਵੱਧਦੇ ਜਾਣ ਅਤੇ ਮੈਂ ਘੱਟਦਾ ਜਾਂਵਾਂ।”</verse>
				<verse number="31">ਯਿਸ਼ੂ ਜਿਹੜੇ ਉੱਪਰੋ ਆਉਂਦੇ ਹਨ ਬਾਕੀ ਸਾਰਿਆਂ ਤੋਂ ਮਹਾਨ ਹਨ। ਜੋ ਧਰਤੀ ਤੋਂ ਹੈ, ਉਹ ਧਰਤੀ ਦਾ ਹੀ ਹੈ ਅਤੇ ਧਰਤੀ ਦੀਆਂ ਹੀ ਗੱਲਾਂ ਕਰਦਾ ਹੈ। ਯਿਸ਼ੂ ਜੋ ਸਵਰਗ ਤੋਂ ਆਏ ਹਨ, ਉਹ ਸਭ ਤੋਂ ਮਹਾਨ ਹਨ।</verse>
				<verse number="32">ਯਿਸ਼ੂ ਉਹਨਾਂ ਗੱਲਾਂ ਬਾਰੇ ਦੱਸਦੇ ਹਨ ਜੋ ਉਹਨਾਂ ਨੇ ਵੇਖੀਆਂ ਅਤੇ ਸੁਣੀਆਂ ਹਨ। ਫਿਰ ਵੀ ਕੋਈ ਉਹਨਾਂ ਦੀ ਗਵਾਹੀ ਤੇ ਵਿਸ਼ਵਾਸ ਨਹੀਂ ਕਰਦਾ।</verse>
				<verse number="33">ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚੇ ਹਨ।</verse>
				<verse number="34">ਕਿਉਂਕਿ ਜੋ ਪਰਮੇਸ਼ਵਰ ਦੁਆਰਾ ਭੇਜੇ ਗਏ ਹਨ ਉਹ ਪਰਮੇਸ਼ਵਰ ਦੇ ਬਚਨਾਂ ਦਾ ਪ੍ਰਚਾਰ ਕਰਦੇ ਹਨ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਭਰਪੂਰੀ ਦਾ ਪਵਿੱਤਰ ਆਤਮਾ ਦਿੰਦੇ ਹਨ।</verse>
				<verse number="35">ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਾਰਾ ਅਧਿਕਾਰ ਦਿੱਤਾ ਹੈ।</verse>
				<verse number="36">ਉਹ ਜੋ ਪੁੱਤਰ ਤੇ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸੇ ਦਾ ਹੈ ਪਰ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਅਨੰਤ ਜੀਵਨ ਨਹੀਂ ਹੈ ਪਰ ਪਰਮੇਸ਼ਵਰ ਦਾ ਕ੍ਰੋਧ ਉਸ ਉੱਤੇ ਹੋਵੇਗਾ।</verse>
			</chapter>
			<chapter number="4">
				<verse number="1">ਯਿਸ਼ੂ ਨੂੰ ਇਹ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣਿਆ ਹੈ ਕਿ ਯਿਸ਼ੂ ਯੋਹਨ ਨਾਲੋਂ ਵੱਧ ਚੇਲੇ ਬਣਾ ਰਹੇ ਹਨ ਤੇ ਉਹ ਬਪਤਿਸਮਾ ਵੀ ਦਿੰਦੇ ਹਨ।</verse>
				<verse number="2">ਭਾਵੇਂ ਯਿਸ਼ੂ ਆਪ ਬਪਤਿਸਮਾ ਨਹੀਂ ਦੇ ਰਹੇ ਸਨ, ਸਗੋਂ ਉਹਨਾਂ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ।</verse>
				<verse number="3">ਫਿਰ ਯਿਸ਼ੂ ਯਹੂਦਿਯਾ ਨੂੰ ਛੱਡ ਕੇ ਮੁੜ ਗਲੀਲ ਦੇ ਸੂਬੇ ਨੂੰ ਚਲੇ ਗਏ।</verse>
				<verse number="4">ਗਲੀਲ ਨੂੰ ਜਾਂਦਿਆ ਯਿਸ਼ੂ ਦਾ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਜ਼ਰੂਰੀ ਸੀ।</verse>
				<verse number="5">ਯਿਸ਼ੂ ਸਾਮਰਿਯਾ ਦੇ ਇਲਾਕੇ ਸੁਖਾਰ ਨਗਰ ਕੋਲ ਆਏ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੋਬ ਨੇ ਆਪਣੇ ਪੁੱਤਰ ਯੋਸੇਫ਼ ਨੂੰ ਦਿੱਤੀ ਸੀ।</verse>
				<verse number="6">ਯਾਕੋਬ ਦਾ ਖੂਹ ਉੱਥੇ ਸੀ। ਯਿਸ਼ੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਏ ਅਤੇ ਉੱਥੇ ਬੈਠ ਗਏ। ਇਹ ਲਗਭਗ ਦੁਪਹਿਰ ਦਾ ਸਮਾਂ ਸੀ।</verse>
				<verse number="7">ਇੱਕ ਸਾਮਰਿਯਾ ਵਾਸੀ ਔਰਤ ਪਾਣੀ ਭਰਨ ਲਈ ਖੂਹ ਤੇ ਆਈ। ਯਿਸ਼ੂ ਨੇ ਉਸ ਨੂੰ ਕਿਹਾ, “ਕਿ ਤੂੰ ਮੈਨੂੰ ਪੀਣ ਲਈ ਪਾਣੀ ਦੇਵੇਗੀ।”</verse>
				<verse number="8">ਪਰ ਉਸ ਸਮੇਂ ਯਿਸ਼ੂ ਦੇ ਚੇਲੇ ਨਗਰ ਵਿੱਚੋਂ ਭੋਜਨ ਖਰੀਦਣ ਗਏ ਸਨ।</verse>
				<verse number="9">ਉਹ ਸਾਮਰਿਯਾ ਵਾਸੀ ਔਰਤ ਨੇ ਯਿਸ਼ੂ ਨੂੰ ਆਖਿਆ, “ਮੈਂ ਸ਼ਮਰਿਯਾ ਵਾਸੀ ਹਾਂ ਅਤੇ ਤੁਸੀਂ ਇੱਕ ਯਹੂਦੀ ਹੋ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ।” ਕਿਉਂਕਿ ਯਹੂਦੀ ਸ਼ਮਰਿਯਾ ਵਾਸੀਆਂ ਨਾਲ ਕੋਈ ਮੇਲ ਨਹੀਂ ਰੱਖਦੇ ਸਨ।</verse>
				<verse number="10">ਯਿਸ਼ੂ ਨੇ ਉਸ ਔਰਤ ਨੂੰ ਆਖਿਆ, “ਜੇ ਤੂੰ ਪਰਮੇਸ਼ਵਰ ਦੇ ਵਰਦਾਨ ਨੂੰ ਜਾਣਦੀ ਅਤੇ ਇਹ ਵੀ ਜਾਣਦੀ ਕਿ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ, ਉਹ ਕੌਣ ਹੈ ਤਾਂ ਤੂੰ ਉਸ ਕੋਲੋਂ ਪਾਣੀ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”</verse>
				<verse number="11">ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਤੁਹਾਡੇ ਕੋਲ ਕੋਈ ਬਰਤਨ ਵੀ ਨਹੀਂ ਅਤੇ ਖੂਹ ਬਹੁਤ ਡੂੰਘਾ ਹੈ। ਤੁਸੀਂ ਜੀਵਨ ਦਾ ਜਲ ਕਿੱਥੋਂ ਲਿਆਓਗੇ?</verse>
				<verse number="12">ਕਿ ਤੁਸੀਂ ਸਾਡੇ ਪਿਤਾ ਯਾਕੋਬ ਨਾਲੋਂ ਵੀ ਮਹਾਨ ਹੋ ਜਿਨ੍ਹਾਂ ਨੇ ਸਾਨੂੰ ਇਹ ਖੂਹ ਦਿੱਤਾ ਹੈ? ਉਹਨਾਂ ਨੇ ਆਪ ਅਤੇ ਉਹਨਾਂ ਦੇ ਪੁੱਤਰਾਂ ਅਤੇ ਉਹਨਾਂ ਦੇ ਡੰਗਰਾਂ ਨੇ ਵੀ ਇਸ ਤੋਂ ਪਾਣੀ ਪੀਤਾ ਸੀ।”</verse>
				<verse number="13">ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਕੋਈ ਵੀ ਇਸ ਖੂਹ ਦਾ ਪਾਣੀ ਪੀਵੇਗਾ ਉਹ ਦੁਬਾਰਾ ਪਿਆਸਾ ਹੋਵੇਗਾ।</verse>
				<verse number="14">ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦਿੰਦਾ ਹਾਂ ਉਹ ਕਦੇ ਪਿਆਸਾ ਨਹੀਂ ਹੋਵੇਗਾ ਅਤੇ ਉਹ ਪਾਣੀ ਜੋ ਮੈਂ ਦਿੰਦਾ ਹਾਂ ਉਸ ਦੇ ਅੰਦਰ ਅਨੰਤ ਕਾਲ ਦੇ ਜੀਵਨ ਤੱਕ ਪਾਣੀ ਦਾ ਚਸ਼ਮਾ ਬਣ ਜਾਵੇਗਾ।”</verse>
				<verse number="15">ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਮੈਨੂੰ ਇਹ ਪਾਣੀ ਦਿਓ ਤਾਂ ਜੋ ਮੈਨੂੰ ਪਿਆਸ ਨਾ ਲੱਗੇ ਅਤੇ ਮੈਂ ਫਿਰ ਇੱਥੇ ਪਾਣੀ ਭਰਨ ਨਾ ਆਵਾਂ।”</verse>
				<verse number="16">ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਜਾ ਅਤੇ ਆਪਣੇ ਪਤੀ ਨੂੰ ਇੱਥੇ ਸੱਦ।”</verse>
				<verse number="17">ਔਰਤ ਨੇ ਜਵਾਬ ਦਿੱਤਾ, “ਮੇਰਾ ਕੋਈ ਪਤੀ ਨਹੀਂ ਹੈ।” ਯਿਸ਼ੂ ਨੇ ਕਿਹਾ, “ਤੂੰ ਸੱਚ ਬੋਲਿਆ ਜਦੋਂ ਤੂੰ ਕਿਹਾ ਕਿ ਤੇਰਾ ਪਤੀ ਨਹੀਂ ਹੈ।”</verse>
				<verse number="18">ਸੱਚ ਤਾਂ ਇਹ ਹੈ ਕਿ ਤੇਰੇ ਪੰਜ ਪਤੀ ਸਨ ਅਤੇ ਹੁਣ ਉਹ ਆਦਮੀ ਜਿਸ ਨਾਲ ਤੂੰ ਰਹਿ ਰਹੀ ਹੈ ਉਹ ਵੀ ਤੇਰਾ ਪਤੀ ਨਹੀਂ ਹੈ। ਜੋ ਤੂੰ ਹੁਣੇ ਕਿਹਾ ਹੈ ਬਿਲਕੁਲ ਸਹੀ ਹੈ।</verse>
				<verse number="19">ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।</verse>
				<verse number="20">ਸਾਡੇ ਪਿਉ-ਦਾਦੇ ਇਸ ਪਹਾੜ ਉੱਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਜਿਸ ਸਥਾਨ ਤੇ ਅਰਾਧਨਾ ਕਰਨੀ ਚਾਹੀਦੀ ਹੈ ਉਹ ਯੇਰੂਸ਼ਲੇਮ ਹੈ।”</verse>
				<verse number="21">ਯਿਸ਼ੂ ਨੇ ਜਵਾਬ ਦਿੱਤਾ, “ਔਰਤ, ਮੇਰੇ ਤੇ ਵਿਸ਼ਵਾਸ ਕਰ, ਉਹ ਸਮਾਂ ਆ ਰਿਹਾ ਹੈ ਜਦੋਂ ਤੁਸੀਂ ਪਿਤਾ ਪਰਮੇਸ਼ਵਰ ਦੀ ਬੰਦਗੀ ਨਾ ਇਸ ਪਹਾੜ ਤੇ ਨਾ ਹੀ ਯੇਰੂਸ਼ਲੇਮ ਵਿੱਚ ਕਰੋਗੇ।</verse>
				<verse number="22">ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜਿਸ ਨੂੰ ਤੁਸੀਂ ਨਹੀਂ ਜਾਣਦੇ; ਅਸੀਂ ਉਸ ਦੀ ਬੰਦਗੀ ਕਰਦੇ ਹਾਂ ਜਿਸ ਨੂੰ ਅਸੀਂ ਜਾਣਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਵੱਲੋਂ ਹੈ।</verse>
				<verse number="23">ਉਹ ਸਮਾਂ ਆ ਰਿਹਾ ਹੈ ਅਤੇ ਸਗੋਂ ਆ ਚੁੱਕਾ ਹੈ ਜਦੋਂ ਸੱਚੇ ਭਗਤ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਕਿਉਂਕਿ ਪਰਮੇਸ਼ਵਰ ਅਜਿਹੇ ਭਗਤਾਂ ਨੂੰ ਭਾਲਦੇ ਹਨ।</verse>
				<verse number="24">ਪਰਮੇਸ਼ਵਰ ਆਤਮਾ ਹੈ, ਅਤੇ ਉਹਨਾਂ ਦੇ ਭਗਤਾਂ ਨੂੰ ਆਤਮਾ ਅਤੇ ਸੱਚਾਈ ਵਿੱਚ ਬੰਦਗੀ ਕਰਨੀ ਚਾਹੀਦੀ ਹੈ।”</verse>
				<verse number="25">ਉਸ ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹਾ (ਜਿਸ ਨੂੰ ਮਸੀਹ ਕਹਿੰਦੇ ਹਨ) ਆ ਰਹੇ ਹਨ। ਜਦੋਂ ਉਹ ਆਉਣਗੇ, ਉਹ ਸਾਨੂੰ ਸਭ ਕੁਝ ਦੱਸ ਦੇਣਗੇ।”</verse>
				<verse number="26">ਤਦ ਯਿਸ਼ੂ ਨੇ ਕਿਹਾ, “ਮੈਂ ਉਹੀ ਹਾਂ ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮੈਂ ਮਸੀਹ ਹਾਂ।”</verse>
				<verse number="27">ਤਦ ਯਿਸ਼ੂ ਦੇ ਚੇਲੇ ਵਾਪਸ ਆਏ ਅਤੇ ਉਹਨਾਂ ਨੂੰ ਔਰਤ ਨਾਲ ਗੱਲ ਕਰਦਿਆਂ ਵੇਖ ਕੇ ਹੈਰਾਨ ਹੋਏ। ਪਰ ਕਿਸੇ ਨੇ ਨਹੀਂ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ?” ਜਾਂ, “ਤੁਸੀਂ ਉਸ ਨਾਲ ਕਿਉਂ ਗੱਲ ਕਰ ਰਹੇ ਹੋ?”</verse>
				<verse number="28">ਪਰ ਉਹ ਔਰਤ ਆਪਣੇ ਘੜੇ ਨੂੰ ਛੱਡ ਕੇ ਵਾਪਸ ਸ਼ਹਿਰ ਵੱਲ ਗਈ ਅਤੇ ਲੋਕਾਂ ਨੂੰ ਕਿਹਾ,</verse>
				<verse number="29">“ਆਓ, ਇੱਕ ਆਦਮੀ ਨੂੰ ਵੇਖੋ ਜਿਸਨੇ ਮੈਨੂੰ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ। ਕਿਤੇ ਉਹ ਮਸੀਹ ਤਾਂ ਨਹੀਂ?”</verse>
				<verse number="30">ਤਦ ਲੋਕ ਸ਼ਹਿਰ ਵਿੱਚੋਂ ਬਾਹਰ ਆ ਗਏ ਅਤੇ ਯਿਸ਼ੂ ਵੱਲ ਚੱਲ ਪਏ।</verse>
				<verse number="31">ਇਸੇ ਦੌਰਾਨ ਉਹਨਾਂ ਦੇ ਚੇਲਿਆਂ ਨੇ ਉਹਨਾਂ ਨੂੰ ਬੇਨਤੀ ਕੀਤੀ, “ਰੱਬੀ ਕੁਝ ਖਾ ਲਓ।”</verse>
				<verse number="32">ਪਰ ਯਿਸ਼ੂ ਨੇ ਚੇਲਿਆਂ ਨੂੰ ਕਿਹਾ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਜਿਹਦੇ ਬਾਰੇ ਤੁਹਾਨੂੰ ਕੁਝ ਨਹੀਂ ਪਤਾ।”</verse>
				<verse number="33">ਤਦ ਉਹਨਾਂ ਦੇ ਚੇਲਿਆਂ ਨੇ ਇੱਕ-ਦੂਜੇ ਨੂੰ ਕਿਹਾ, “ਕਿ ਸ਼ਾਇਦ ਉਹਨਾਂ ਲਈ ਕਿਸੇ ਨੇ ਭੋਜਨ ਲਿਆਦਾਂ ਹੋਵੇ?”</verse>
				<verse number="34">ਯਿਸ਼ੂ ਨੇ ਕਿਹਾ, “ਮੇਰਾ ਭੋਜਨ ਪਰਮੇਸ਼ਵਰ ਦੀ ਇੱਛਾ ਪੂਰੀ ਕਰਨਾ ਅਤੇ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਅਤੇ ਉਹਨਾਂ ਦੇ ਕੰਮ ਸੰਪੂਰਨ ਕਰਨਾ ਹੈ।</verse>
				<verse number="35">ਕੀ ਤੁਸੀਂ ਇਸ ਤਰ੍ਹਾਂ ਨਹੀਂ ਆਖਦੇ, ‘ਫਸਲ ਹੋਣ ਤੱਕ ਅਜੇ ਚਾਰ ਮਹੀਨੇ ਹੋਰ ਹਨ,’ ਮੈਂ ਤੁਹਾਨੂੰ ਕਹਿੰਦਾ ਹਾਂ ਆਪਣੀਆਂ ਅੱਖਾਂ ਖੋਲ੍ਹੋ ਅਤੇ ਵੇਖੋ! ਉਹ ਖੇਤ ਫਸਲ ਲਈ ਪੱਕ ਗਏ ਹਨ।</verse>
				<verse number="36">ਹੁਣ ਉਹ ਜਿਹੜਾ ਫਸਲ ਵੱਢਦਾ ਹੈ ਉਹ ਆਪਣੀ ਮਜ਼ਦੂਰੀ ਲੈਂਦਾ ਹੈ ਅਤੇ ਅਨੰਤ ਜੀਵਨ ਲਈ ਫਸਲ ਇਕੱਠੀ ਕਰਦਾ ਹੈ ਤਾਂ ਜੋ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਇਕੱਠੇ ਖੁਸ਼ ਹੋ ਸਕਣ।</verse>
				<verse number="37">ਇਸ ਕਾਰਣ ਇਹ ਕਹਾਵਤ ਸੱਚ ਹੈ ਕਿ ਇੱਕ ਬੀਜਦਾ ਹੈ ਅਤੇ ਦੂਜਾ ਵੱਢਦਾ ਹੈ।</verse>
				<verse number="38">ਮੈਂ ਤੁਹਾਨੂੰ ਉਹ ਫਸਲ ਵੱਢਣ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ ਹੈ। ਹੋਰਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਅਤੇ ਤੁਸੀਂ ਉਹਨਾਂ ਦੀ ਮਿਹਨਤ ਦਾ ਲਾਭ ਪ੍ਰਾਪਤ ਕਰ ਰਹੇ ਹੋ।”</verse>
				<verse number="39">ਉਸ ਸ਼ਹਿਰ ਦੇ ਬਹੁਤ ਸਾਰੇ ਸਾਮਰਿਯਾ ਵਾਸੀਆਂ ਨੇ ਯਿਸ਼ੂ ਤੇ ਵਿਸ਼ਵਾਸ ਕੀਤਾ ਕਿਉਂਕਿ ਉਸ ਔਰਤ ਨੇ ਇਹ ਗਵਾਹੀ ਦਿੱਤੀ, “ਯਿਸ਼ੂ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ।”</verse>
				<verse number="40">ਜਦੋਂ ਸਾਮਰਿਯਾ ਵਾਸੀ ਯਿਸ਼ੂ ਕੋਲ ਆਏ, ਉਹਨਾਂ ਨੇ ਯਿਸ਼ੂ ਦੇ ਅੱਗੇ ਬੇਨਤੀ ਕੀਤੀ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਯਿਸ਼ੂ ਉੱਥੇ ਦੋ ਦਿਨ ਠਹਿਰੇ।</verse>
				<verse number="41">ਬਹੁਤ ਸਾਰੇ ਹੋਰ ਸਾਮਰੀ ਲੋਕਾਂ ਨੇ ਯਿਸ਼ੂ ਦੇ ਸ਼ਬਦਾਂ ਨੂੰ ਸੁਣ ਕੇ ਵਿਸ਼ਵਾਸ ਕੀਤਾ।</verse>
				<verse number="42">ਉਹਨਾਂ ਲੋਕਾਂ ਨੇ ਉਸ ਔਰਤ ਨੂੰ ਕਿਹਾ, “ਅਸੀਂ ਹੁਣ ਸਿਰਫ ਤੇਰੇ ਕਹਿਣ ਦੇ ਕਾਰਨ ਵਿਸ਼ਵਾਸ ਨਹੀਂ ਕਰਦੇ; ਹੁਣ ਅਸੀਂ ਆਪ ਉਹਨਾਂ ਨੂੰ ਸੁਣਿਆ ਹੈ, ਅਤੇ ਅਸੀਂ ਜਾਣਦੇ ਹਾਂ ਕਿ ਇਹ ਮਨੁੱਖ ਸੱਚ-ਮੁੱਚ ਹੀ ਸੰਸਾਰ ਦੇ ਮੁਕਤੀਦਾਤਾ ਹਨ।”</verse>
				<verse number="43">ਦੋ ਦਿਨਾਂ ਬਾਅਦ ਯਿਸ਼ੂ ਗਲੀਲ ਨੂੰ ਚਲੇ ਗਏ।</verse>
				<verse number="44">(ਹੁਣ ਯਿਸ਼ੂ ਨੇ ਆਪ ਵੇਖਿਆ ਸੀ ਕਿ ਕਿਸੇ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)</verse>
				<verse number="45">ਜਦੋਂ ਉਹ ਗਲੀਲ ਵਿੱਚ ਪਹੁੰਚੇ, ਤਾਂ ਗਲੀਲ ਵਾਸੀਆਂ ਨੇ ਉਹਨਾਂ ਦਾ ਸਵਾਗਤ ਕੀਤਾ। ਕਿਉਂਕਿ ਉਹਨਾਂ ਨੇ ਉਹ ਸਭ ਕੁਝ ਵੇਖਿਆ ਜੋ ਯਿਸ਼ੂ ਨੇ ਯੇਰੂਸ਼ਲੇਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤਾ ਸੀ, ਕਿਉਂਕਿ ਉਹ ਵੀ ਉੱਥੇ ਗਏ ਹੋਏ ਸਨ।</verse>
				<verse number="46">ਯਿਸ਼ੂ ਫੇਰ ਗਲੀਲ ਦੇ ਕਾਨਾ ਨਗਰ ਨੂੰ ਗਏ, ਜਿੱਥੇ ਉਹਨਾਂ ਨੇ ਪਾਣੀ ਨੂੰ ਦਾਖਰਸ ਵਿੱਚ ਬਦਲ ਦਿੱਤਾ ਸੀ। ਉੱਥੇ ਇੱਕ ਸਰਕਾਰੀ ਅਫ਼ਸਰ ਸੀ ਜਿਸ ਦਾ ਪੁੱਤਰ ਕਫ਼ਰਨਹੂਮ ਵਿੱਚ ਬਿਮਾਰ ਸੀ।</verse>
				<verse number="47">ਜਦੋਂ ਇਸ ਆਦਮੀ ਨੇ ਸੁਣਿਆ ਕਿ ਯਿਸ਼ੂ ਯਹੂਦਿਯਾ ਤੋਂ ਗਲੀਲ ਆਏ ਹਨ ਤਾਂ ਉਹ ਯਿਸ਼ੂ ਕੋਲ ਗਿਆ ਅਤੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਉਹ ਆਉਣ ਅਤੇ ਉਹਨਾਂ ਦੇ ਪੁੱਤਰ ਨੂੰ ਚੰਗਾ ਕਰ ਦੇਣ, ਉਸ ਦਾ ਪੁੱਤਰ ਮਰਨ ਵਾਲਾ ਸੀ।</verse>
				<verse number="48">ਯਿਸ਼ੂ ਨੇ ਉਸ ਨੂੰ ਕਿਹਾ, “ਜਦੋਂ ਤੱਕ ਤੁਸੀਂ ਲੋਕ ਚਿੰਨ੍ਹ ਅਤੇ ਚਮਤਕਾਰ ਨਹੀਂ ਦੇਖਦੇ, ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ।”</verse>
				<verse number="49">ਸਰਕਾਰੀ ਅਫ਼ਸਰ ਨੇ ਕਿਹਾ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”</verse>
				<verse number="50">ਯਿਸ਼ੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸ਼ੂ ਦੇ ਸ਼ਬਦਾਂ ਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ।</verse>
				<verse number="51">ਜਦੋਂ ਉਹ ਰਸਤੇ ਵਿੱਚ ਹੀ ਸੀ, ਉਸ ਦੇ ਨੌਕਰਾਂ ਨੇ ਉਸਨੂੰ ਇਹ ਖ਼ਬਰ ਦਿੱਤੀ ਕਿ ਉਸ ਦਾ ਪੁੱਤਰ ਚੰਗਾ ਹੋ ਗਿਆ ਹੈ।</verse>
				<verse number="52">ਜਦੋਂ ਉਸ ਨੇ ਪੁੱਛਿਆ ਕਿ ਕਿਸ ਸਮੇਂ ਉਸ ਦਾ ਪੁੱਤਰ ਠੀਕ ਹੋ ਗਿਆ, ਤਾਂ ਉਹਨਾਂ ਨੇ ਉਸਨੂੰ ਕਿਹਾ, “ਕੱਲ੍ਹ ਦੁਪਹਿਰ ਦੇ ਇੱਕ ਵਜੇ ਉਸ ਦਾ ਬੁਖਾਰ ਉੱਤਰ ਗਿਆ ਸੀ।”</verse>
				<verse number="53">ਤਦ ਪਿਤਾ ਨੂੰ ਪਤਾ ਚੱਲਿਆ ਕਿ ਇਹ ਉਹੀ ਸਮਾਂ ਸੀ ਜਦੋਂ ਯਿਸ਼ੂ ਨੇ ਉਸਨੂੰ ਕਿਹਾ ਸੀ, “ਤੇਰਾ ਪੁੱਤਰ ਜੀਵੇਗਾ।” ਇਸ ਲਈ ਉਸ ਨੇ ਅਤੇ ਉਸ ਦੇ ਸਾਰੇ ਘਰ ਵਾਲਿਆਂ ਨੇ ਵਿਸ਼ਵਾਸ ਕੀਤਾ।</verse>
				<verse number="54">ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਇਹ ਦੂਜਾ ਚਿੰਨ੍ਹ ਸੀ ਜੋ ਯਿਸ਼ੂ ਨੇ ਕੀਤਾ ਸੀ।</verse>
			</chapter>
			<chapter number="5">
				<verse number="1">ਇਸ ਤੋਂ ਬਾਅਦ ਯਿਸ਼ੂ ਯਹੂਦੀਆਂ ਦੇ ਇੱਕ ਤਿਉਹਾਰ ਲਈ ਯੇਰੂਸ਼ਲੇਮ ਗਏ।</verse>
				<verse number="2">ਯੇਰੂਸ਼ਲੇਮ ਵਿੱਚ ਭੇਡਾਂ ਦੇ ਦਰਵਾਜ਼ੇ ਕੋਲ ਇੱਕ ਤਲਾਬ ਸੀ। ਇਸ ਤਲਾਬ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਸਨ ਜਿਸਦੇ ਦੁਆਲੇ ਪੰਜ ਬਰਾਂਡੇ ਬਣੇ ਹੋਏ ਸਨ।</verse>
				<verse number="3">ਬਹੁਤ ਸਾਰੇ ਰੋਗੀ ਉਹਨਾਂ ਬਰਾਂਡਿਆਂ ਵਿੱਚ ਪਏ ਰਹਿੰਦੇ ਸਨ। ਉਹਨਾਂ ਵਿੱਚ ਕੁਝ ਅੰਨ੍ਹੇ, ਲੰਗੜੇ, ਅਤੇ ਲੂਲੇ ਸਨ।</verse>
				<verse number="4">ਪ੍ਰਭੂ ਦਾ ਇੱਕ ਦੂਤ ਠਹਿਰਾਏ ਸਮੇਂ ਤੇ ਆ ਕੇ ਪਾਣੀ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਤਲਾਬ ਵਿੱਚ ਵੜਦਾ ਸੀ ਉਹ ਹਰ ਰੋਗ ਤੋਂ ਚੰਗਾ ਹੋ ਜਾਦਾਂ ਸੀ।</verse>
				<verse number="5">ਉਹਨਾਂ ਵਿੱਚ ਇੱਕ ਰੋਗੀ ਸੀ ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।</verse>
				<verse number="6">ਯਿਸ਼ੂ ਨੇ ਉਸ ਰੋਗੀ ਨੂੰ ਲੇਟਿਆ ਵੇਖਿਆ। ਯਿਸ਼ੂ ਨੇ ਜਾਣਿਆ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਹੈ। ਇਸ ਲਈ ਯਿਸ਼ੂ ਨੇ ਉਸ ਨੂੰ ਪੁੱਛਿਆ, “ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈ?”</verse>
				<verse number="7">ਉਸ ਰੋਗੀ ਨੇ ਉੱਤਰ ਦਿੱਤਾ, “ਸ਼੍ਰੀਮਾਨ ਜੀ, ਮੇਰੇ ਕੋਲ ਕੋਈ ਆਦਮੀ ਨਹੀਂ ਹੈ ਜੋ ਮੈਨੂੰ ਤਲਾਬ ਵਿੱਚ ਜਾਣ ਲਈ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਹਿਲਾਇਆ ਜਾਦਾਂ ਹੈ। ਜਦੋਂ ਮੈਂ ਤਲਾਬ ਵਿੱਚ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਮੇਰੇ ਤੋਂ ਪਹਿਲਾਂ ਕੋਈ ਹੋਰ ਤਲਾਬ ਵਿੱਚ ਵੜ ਜਾਦਾਂ ਹੈ।”</verse>
				<verse number="8">ਫਿਰ ਯਿਸ਼ੂ ਨੇ ਉਸ ਰੋਗੀ ਨੂੰ ਆਖਿਆ, “ਉੱਠ, ਆਪਣੀ ਮੰਜੀ ਚੁੱਕ ਅਤੇ ਤੁਰ।”</verse>
				<verse number="9">ਉਹ ਰੋਗੀ ਤੁਰੰਤ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ। ਇਹ ਸਭ ਸਬਤ ਦੇ ਦਿਨ ਹੋਇਆ ਸੀ।</verse>
				<verse number="10">ਇਸ ਲਈ ਯਹੂਦੀ ਆਗੂਆਂ ਨੇ ਉਸ ਚੰਗੇ ਹੋਏ ਆਦਮੀ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਮੰਜੀ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”</verse>
				<verse number="11">ਪਰ ਉਸ ਨੇ ਆਖਿਆ, ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ, “ਉਸ ਨੇ ਮੈਨੂੰ ਆਖਿਆ ਕਿ ‘ਮੰਜੀ ਚੁੱਕ ਤੇ ਤੁਰ।’ ”</verse>
				<verse number="12">ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕੇ ਤੂੰ ਆਪਣੀ ਮੰਜੀ ਚੁੱਕ ਅਤੇ ਤੁਰ?”</verse>
				<verse number="13">ਉਹ ਆਦਮੀ ਜਿਹੜਾ ਚੰਗਾ ਹੋਇਆ ਸੀ ਉਹ ਨਹੀਂ ਸੀ ਜਾਣਦਾ ਕਿ ਉਸ ਨੂੰ ਚੰਗਾ ਕਰਨ ਵਾਲਾ ਕੌਣ ਸੀ, ਕਿਉਂਕਿ ਉੱਥੇ ਜ਼ਿਆਦਾ ਭੀੜ ਹੋਣ ਕਰਕੇ ਯਿਸ਼ੂ ਉੱਥੋਂ ਚਲੇ ਗਏ ਸਨ।</verse>
				<verse number="14">ਤਦ ਯਿਸ਼ੂ ਨੇ ਉਸਨੂੰ ਹੈਕਲ ਵਿੱਚ ਵੇਖਿਆ ਅਤੇ ਉਸਨੂੰ ਕਿਹਾ, “ਵੇਖ, ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰੇ ਨਾਲ ਇਸ ਤੋਂ ਵੀ ਕੁਝ ਬੁਰਾ ਹੋਵੇ।”</verse>
				<verse number="15">ਉਹ ਆਦਮੀ ਉੱਥੋਂ ਵਾਪਸ ਯਹੂਦੀ ਆਗੂਆਂ ਕੋਲ ਗਿਆ ਅਤੇ ਦੱਸਿਆ ਕਿ ਜਿਨ੍ਹਾਂ ਨੇ ਮੈਨੂੰ ਚੰਗਾ ਕੀਤਾ ਹੈ ਉਹ ਯਿਸ਼ੂ ਹਨ।</verse>
				<verse number="16">ਇਸ ਲਈ ਕਿਉਂਕਿ ਯਿਸ਼ੂ ਸਬਤ ਦੇ ਦਿਨ ਇਹ ਸਭ ਗੱਲਾਂ ਕਰ ਰਹੇ ਸੀ, ਇਸ ਲਈ ਯਹੂਦੀ ਆਗੂਵੇ ਉਹਨਾਂ ਦਾ ਵਿਰੋਧ ਕਰਨ ਲੱਗੇ।</verse>
				<verse number="17">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਪਿਤਾ ਹਮੇਸ਼ਾ ਕੰਮ ਕਰਦੇ ਹਨ, ਅਤੇ ਮੈਂ ਵੀ ਕੰਮ ਕਰ ਰਿਹਾ ਹਾਂ।”</verse>
				<verse number="18">ਇਸੇ ਕਾਰਣ ਯਹੂਦੀਆਂ ਨੇ ਯਿਸ਼ੂ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ। ਯਹੂਦੀਆਂ ਨੇ ਆਖਿਆ ਕਿ ਉਹ ਨਾ ਸਿਰਫ ਸਬਤ ਨੂੰ ਤੋੜ ਰਹੇ ਹਨ, ਬਲਕਿ ਉਹ ਪਰਮੇਸ਼ਵਰ ਨੂੰ ਆਪਣਾ ਪਿਤਾ ਵੀ ਕਹਿ ਰਹੇ ਹਨ, ਅਤੇ ਆਪਣੇ ਆਪ ਨੂੰ ਪਰਮੇਸ਼ਵਰ ਦੇ ਬਰਾਬਰ ਬਣਾ ਰਹੇ ਹਨ।</verse>
				<verse number="19">ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਉੱਤਰ ਦਿੱਤਾ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ; ਉਹ ਉਹੀ ਕਰ ਸਕਦਾ ਹੈ ਜੋ ਉਹ ਆਪਣੇ ਪਿਤਾ ਨੂੰ ਕਰਦਾ ਵੇਖਦਾ ਹੈ, ਕਿਉਂਕਿ ਜੋ ਕੁਝ ਪਿਤਾ ਕਰਦਾ ਹੈ ਉਹ ਪੁੱਤਰ ਵੀ ਕਰਦਾ ਹੈ।</verse>
				<verse number="20">ਕਿਉਂਕਿ ਪਿਤਾ ਪੁੱਤਰ ਨੂੰ ਪਿਆਰ ਕਰਦੇ ਹਨ ਅਤੇ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦੇ ਹਨ ਜੋ ਉਹ ਕਰਦੇ ਹਨ। ਹਾਂ, ਅਤੇ ਪਿਤਾ ਆਪਣੇ ਪੁੱਤਰ ਨੂੰ ਇਸ ਤੋਂ ਵੀ ਵੱਡੇ ਕੰਮ ਦਿਖਾਓਣਗੇ, ਤਾਂ ਜੋ ਤੁਸੀਂ ਸਭ ਹੈਰਾਨ ਹੋਵੋ।</verse>
				<verse number="21">ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਜਿਵਾ ਲੈਂਦੇ ਹਨ ਅਤੇ ਉਹਨਾਂ ਨੂੰ ਜੀਵਨ ਦਿੰਦੇ ਹਨ, ਉਵੇਂ ਹੀ ਪੁੱਤਰ ਉਹਨਾਂ ਨੂੰ ਜੀਵਨ ਦਿੰਦੇ ਹਨ, ਜਿਸ ਨੂੰ ਉਹ ਦੇਣਾ ਚਾਹੁੰਦੇ ਹਨ।</verse>
				<verse number="22">ਇਸ ਤੋਂ ਇਲਾਵਾ, ਪਿਤਾ ਕਿਸੇ ਦਾ ਨਿਆਂ ਨਹੀਂ ਕਰਦੇ, ਪਰ ਉਹਨਾਂ ਨੇ ਇਹ ਸਾਰਾ ਅਧਿਕਾਰ ਪੁੱਤਰ ਨੂੰ ਸੌਂਪਿਆ ਹੈ,</verse>
				<verse number="23">ਪਿਤਾ ਨੇ ਇਹ ਸਭ ਇਸ ਲਈ ਕੀਤਾ ਤਾਂ ਕਿ ਸਾਰੇ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਪੁੱਤਰ ਦਾ ਸਤਿਕਾਰ ਨਹੀਂ ਕਰਦਾ ਉਹ ਪਿਤਾ ਦਾ ਸਤਿਕਾਰ ਨਹੀਂ ਕਰਦਾ ਜਿਸ ਨੇ ਉਸਨੂੰ ਭੇਜਿਆ ਹੈ।</verse>
				<verse number="24">“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ।</verse>
				<verse number="25">ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।</verse>
				<verse number="26">ਪਿਤਾ ਹੀ ਜੀਵਨ ਦੇਣ ਵਾਲੇ ਹਨ ਇਸੇ ਤਰ੍ਹਾਂ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।</verse>
				<verse number="27">ਪਿਤਾ ਨੇ ਨਿਆਂ ਕਰਨ ਦਾ ਅਧਿਕਾਰ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।</verse>
				<verse number="28">“ਇਸ ਗੱਲ ਤੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਜਿਹੜੇ ਲੋਕ ਕਬਰਾਂ ਵਿੱਚ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਜੀਉਂਦੇ ਹੋ ਜਾਣਗੇ।</verse>
				<verse number="29">ਉਹ ਜਿੰਨ੍ਹਿਆਂ ਨੇ ਚੰਗੇ ਕੰਮ ਕੀਤੇ ਹਨ ਉਹ ਜੀਵਨ ਦੇ ਪੁਨਰ-ਉਥਾਨ ਦੇ ਲਈ ਉਠਾਏ ਜਾਣਗੇ, ਅਤੇ ਜਿਨ੍ਹਾਂ ਨੇ ਬੁਰੇ ਕੰਮ ਕੀਤੇ ਹਨ ਉਹ ਸਜ਼ਾ ਦੇ ਲਈ ਉਠਾਏ ਜਾਣਗੇ।</verse>
				<verse number="30">ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਹੀ ਨਿਆਂ ਕਰਦਾ ਹਾਂ ਜੋ ਮੈਂ ਸੁਣਦਾ ਹਾਂ, ਅਤੇ ਮੇਰਾ ਨਿਆਂ ਸਹੀ ਹੈ, ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਨਹੀਂ ਕਰਦਾ ਸਗੋਂ ਮੈਂ ਉਹਨਾਂ ਦੀ ਇੱਛਾ ਅਨੁਸਾਰ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।</verse>
				<verse number="31">“ਜੇ ਮੈਂ ਆਪਣੇ ਆਪ ਦੀ ਗਵਾਹੀ ਦੇਵਾਂ, ਮੇਰੀ ਗਵਾਹੀ ਸੱਚੀ ਨਹੀਂ।</verse>
				<verse number="32">ਪਰ ਜੇ ਕੋਈ ਹੋਰ ਮੇਰੇ ਹੱਕ ਵਿੱਚ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਉਸ ਦੀ ਗਵਾਹੀ ਸੱਚੀ ਹੈ।</verse>
				<verse number="33">“ਤੁਸੀਂ ਪੁੱਛ-ਗਿੱਛ ਲਈ ਲੋਕਾਂ ਨੂੰ ਯੋਹਨ ਕੋਲ ਭੇਜਿਆ ਹੈ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ ਹੈ।</verse>
				<verse number="34">ਇਹ ਨਹੀਂ ਕਿ ਮੈਂ ਮਨੁੱਖੀ ਗਵਾਹੀ ਨੂੰ ਸਵੀਕਾਰ ਕਰਦਾ ਹਾਂ; ਪਰ ਮੈਂ ਇਹ ਇਸ ਲਈ ਦੱਸਦਾ ਹਾਂ ਕਿ ਤੁਸੀਂ ਬਚਾਏ ਜਾ ਸਕੋ।</verse>
				<verse number="35">ਯੋਹਨ ਇੱਕ ਦੀਵੇ ਦੀ ਤਰ੍ਹਾਂ ਸੀ ਜੋ ਬਲਿਆ ਅਤੇ ਉਸਨੇ ਚਾਨਣ ਦਿੱਤਾ, ਅਤੇ ਤੁਸੀਂ ਕੁਝ ਸਮਾਂ ਉਸ ਚਾਨਣ ਦਾ ਆਨੰਦ ਲਿਆ।</verse>
				<verse number="36">“ਪਰ ਜਿਹੜੀ ਗਵਾਹੀ ਮੈਂ ਦਿੰਦਾ ਹੈ ਉਹ ਯੋਹਨ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਦਿੱਤੇ ਹਨ ਉਹ ਕੰਮ ਮੈਂ ਕਰ ਰਿਹਾਂ ਹਾਂ ਉਹੀ ਕੰਮ ਮੇਰੇ ਬਾਰੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ।</verse>
				<verse number="37">ਅਤੇ ਉਹ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਉਹਨਾਂ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਹਨਾਂ ਦੀ ਆਵਾਜ਼ ਨਹੀਂ ਸੁਣੀ ਅਤੇ ਨਾ ਹੀ ਉਹਨਾਂ ਦਾ ਰੂਪ ਦੇਖਿਆ।</verse>
				<verse number="38">ਅਤੇ ਨਾ ਹੀ ਉਹਨਾਂ ਦੇ ਬਚਨ ਤੁਹਾਡੇ ਵਿੱਚ ਵੱਸਦੇ ਹਨ, ਕਿਉਂਕਿ ਤੁਸੀਂ ਉਹਨਾਂ ਤੇ ਵਿਸ਼ਵਾਸ ਨਹੀਂ ਕਰਦੇ ਜਿਨ੍ਹਾਂ ਨੇ ਉਸਨੂੰ ਭੇਜਿਆ ਹੈ।</verse>
				<verse number="39">ਤੁਸੀਂ ਇਹ ਸੋਚ ਕੇ ਪਵਿੱਤਰ ਪੋਥੀਆਂ ਨੂੰ ਪੜ੍ਹਦੇ ਹੋ ਕਿ ਇਨ੍ਹਾਂ ਨਾਲ ਤੁਹਾਨੂੰ ਸਦੀਪਕ ਜੀਵਨ ਮਿਲਦਾ ਹੈ। ਪਰ ਇਹ ਸਭ ਪਵਿੱਤਰ ਪੋਥੀਆਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।</verse>
				<verse number="40">ਪਰ ਫਿਰ ਵੀ ਤੁਸੀਂ ਉਹ ਸਦੀਪਕ ਜੀਵਨ ਨੂੰ ਪਾਉਣ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।</verse>
				<verse number="41">“ਮੈਂ ਮਨੁੱਖਾਂ ਤੋਂ ਵਡਿਆਈ ਨਹੀਂ ਲੈਂਦਾ।</verse>
				<verse number="42">ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਪਰਮੇਸ਼ਵਰ ਦਾ ਪਿਆਰ ਤੁਹਾਡੇ ਅੰਦਰ ਨਹੀਂ ਹੈ।</verse>
				<verse number="43">ਮੈਂ ਆਪਣੇ ਪਿਤਾ ਦੇ ਨਾਮ ਵਿੱਚ ਆਇਆ ਹਾਂ ਅਤੇ ਫਿਰ ਵੀ ਤੁਸੀਂ ਮੈਨੂੰ ਕਬੂਲ ਨਹੀਂ ਕਰਦੇ। ਪਰ ਜੇ ਕੋਈ ਹੋਰ ਆਪਣੇ ਨਾਮ ਉੱਤੇ ਆਵੇ ਤਾਂ ਤੁਸੀਂ ਉਸ ਨੂੰ ਕਬੂਲ ਕਰ ਲਓਗੇ।</verse>
				<verse number="44">ਤੁਸੀਂ ਕਿਵੇਂ ਮੇਰੇ ਤੇ ਵਿਸ਼ਵਾਸ ਕਰ ਸਕਦੇ ਹੋ ਕਿਉਂਕਿ ਤੁਸੀਂ ਇੱਕ-ਦੂਜੇ ਤੋਂ ਵਡਿਆਈ ਦੀ ਇੱਛਾ ਰੱਖਦੇ ਹੋ, ਪਰ ਉਹ ਵਡਿਆਈ ਨਹੀਂ ਭਾਲਦੇ ਜੋ ਸਿਰਫ ਇੱਕ ਪਰਮੇਸ਼ਵਰ ਵੱਲੋਂ ਮਿਲਦੀ ਹੈ?</verse>
				<verse number="45">“ਇਹ ਨਾ ਸੋਚੋ ਕਿ ਮੈਂ ਤੁਹਾਨੂੰ ਪਿਤਾ ਦੇ ਸਾਹਮਣੇ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੋਸ਼ੇਹ ਹੈ। ਜਿਸ ਦੇ ਉੱਤੇ ਤੁਹਾਡੀ ਆਸ ਹੈ।</verse>
				<verse number="46">ਜੇ ਤੁਸੀਂ ਸੱਚਮੱਚ ਮੋਸ਼ੇਹ ਤੇ ਵਿਸ਼ਵਾਸ ਕੀਤਾ ਹੁੰਦਾ, ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਕਰਦੇ, ਕਿਉਂਕਿ ਉਹਨਾਂ ਨੇ ਮੇਰੇ ਬਾਰੇ ਲਿਖਿਆ ਹੈ।</verse>
				<verse number="47">ਪਰ ਤੁਸੀਂ ਤਾਂ ਉਹਨਾਂ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫਿਰ ਮੇਰੀਆਂ ਗੱਲਾਂ ਤੇ ਕਿਵੇਂ ਵਿਸ਼ਵਾਸ ਕਰੋਗੇ?”</verse>
			</chapter>
			<chapter number="6">
				<verse number="1">ਇਨ੍ਹਾਂ ਗੱਲਾਂ ਤੋਂ ਬਾਅਦ ਯਿਸ਼ੂ ਗਲੀਲ ਦੀ ਝੀਲ ਜੋ ਕਿ ਤਿਬੇਰਿਯਾਸ ਦੀ ਝੀਲ ਹੈ, ਉਸ ਦੇ ਪਾਰ ਗਏ।</verse>
				<verse number="2">ਅਤੇ ਬਹੁਤ ਸਾਰੇ ਲੋਕ ਉਹਨਾਂ ਦੇ ਨਾਲ ਗਏ ਕਿਉਂਕਿ ਉਹਨਾਂ ਨੇ ਯਿਸ਼ੂ ਦੇ ਰੋਗੀਆਂ ਨੂੰ ਚੰਗਾ ਕਰਨ ਦੇ ਚਮਤਕਾਰਾਂ ਨੂੰ ਦੇਖਿਆ ਸੀ।</verse>
				<verse number="3">ਫਿਰ ਯਿਸ਼ੂ ਪਹਾੜ ਉੱਤੇ ਚੜ੍ਹੇ ਅਤੇ ਆਪਣੇ ਚੇਲਿਆਂ ਨਾਲ ਬੈਠ ਗਏ।</verse>
				<verse number="4">ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।</verse>
				<verse number="5">ਜਦੋਂ ਯਿਸ਼ੂ ਨੇ ਇੱਕ ਵੱਡੀ ਭੀੜ ਆਪਣੇ ਵੱਲ ਆਉਂਦੀ ਵੇਖਿਆ ਤਾਂ ਉਹਨਾਂ ਨੇ ਫਿਲਿੱਪਾਸ ਨੂੰ ਪੁੱਛਿਆ, “ਅਸੀਂ ਇਨ੍ਹਾਂ ਲੋਕਾਂ ਦੇ ਖਾਣ ਲਈ ਰੋਟੀ ਕਿੱਥੋਂ ਖਰੀਦ ਸਕਦੇ ਹਾਂ?”</verse>
				<verse number="6">ਯਿਸ਼ੂ ਨੇ ਫਿਲਿੱਪਾਸ ਨੂੰ ਸਿਰਫ ਪਰਖਣ ਲਈ ਕਿਹਾ, ਕਿਉਂਕਿ ਯਿਸ਼ੂ ਦੇ ਮਨ ਵਿੱਚ ਪਹਿਲਾਂ ਹੀ ਸੀ ਕਿ ਉਹ ਕੀ ਕਰਨ ਵਾਲਾ ਹੈ।</verse>
				<verse number="7">ਫਿਲਿੱਪਾਸ ਨੇ ਉੱਤਰ ਦਿੱਤਾ, “ਦੋ ਸੌ ਦੀਨਾਰ ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਸਾਰਿਆਂ ਨੂੰ ਰੋਟੀ ਦਾ ਟੁਕੜਾ ਨਹੀਂ ਦੇ ਸਕਦੇ।”</verse>
				<verse number="8">ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਚੇਲਾ ਆਂਦਰੇਯਾਸ, ਜੋ ਕਿ ਸ਼ਿਮਓਨ ਪਤਰਸ ਦਾ ਭਰਾ ਸੀ, ਬੋਲਿਆ।</verse>
				<verse number="9">“ਇੱਥੇ ਇੱਕ ਛੋਟਾ ਬੱਚਾ ਹੈ ਜਿਸ ਕੋਲ ਪੰਜ ਛੋਟੀਆਂ ਜੌਂ ਦੀਆਂ ਰੋਟੀਆਂ ਅਤੇ ਦੋ ਛੋਟੀਆਂ ਮੱਛੀਆਂ ਹਨ, ਪਰ ਕੀ ਉਹ ਇੰਨੇ ਸਾਰੇ ਲੋਕਾਂ ਦੇ ਲਈ ਪੂਰੀਆਂ ਹੋਣਗੀਆਂ?”</verse>
				<verse number="10">ਯਿਸ਼ੂ ਨੇ ਕਿਹਾ, “ਲੋਕਾਂ ਨੂੰ ਬਿਠਾ ਦਿਓ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਅਤੇ ਉਹ ਬੈਠ ਗਏ (ਲਗਭਗ ਪੰਜ ਹਜ਼ਾਰ ਆਦਮੀ ਉੱਥੇ ਸਨ)।</verse>
				<verse number="11">ਤਦ ਯਿਸ਼ੂ ਨੇ ਰੋਟੀਆਂ ਅਤੇ ਮੱਛੀਆਂ ਲਈਆਂ, ਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਬੈਠੇ ਲੋਕਾਂ ਨੂੰ ਵੰਡ ਦਿੱਤੀਆਂ। ਯਿਸ਼ੂ ਨੇ ਲੋਕਾਂ ਨੂੰ ਦਿੱਤੀਆਂ ਜਿੰਨ੍ਹੀਆਂ ਉਹ ਚਾਹੁੰਦੇ ਸਨ।</verse>
				<verse number="12">ਜਦੋਂ ਉਹ ਸਾਰੇ ਲੋਕ ਰੱਜ ਗਏ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਬਚੇ ਹੋਏ ਟੁਕੜੇ ਇਕੱਠੇ ਕਰੋ। ਕੁਝ ਵੀ ਬਰਬਾਦ ਨਾ ਹੋਣ ਦਿਓ।”</verse>
				<verse number="13">ਇਸ ਲਈ ਚੇਲਿਆਂ ਨੇ ਰੋਟੀਆਂ ਨੂੰ ਇਕੱਠਾ ਕੀਤਾ। ਤਾਂ ਉਹ ਜੌਂ ਦੀਆਂ ਪੰਜ ਰੋਟੀਆਂ ਦੇ ਟੁਕੜੇ ਨਾਲ ਬਾਰਾਂ ਟੋਕਰੀਆਂ ਭਰ ਗਈਆਂ।</verse>
				<verse number="14">ਜਦੋਂ ਲੋਕਾਂ ਨੇ ਯਿਸ਼ੂ ਦੇ ਕੀਤੇ ਚਮਤਕਾਰ ਨੂੰ ਵੇਖਿਆ, ਤਾਂ ਉਹ ਕਹਿਣ ਲੱਗੇ, “ਸੱਚ-ਮੁੱਚ ਇਹ ਉਹ ਨਬੀ ਹੈ ਜੋ ਦੁਨੀਆਂ ਵਿੱਚ ਆਉਣ ਵਾਲਾ ਹੈ।”</verse>
				<verse number="15">ਯਿਸ਼ੂ ਨੂੰ ਇਹ ਪਤਾ ਲੱਗਾ ਕਿ ਲੋਕ ਉਹਨਾਂ ਨੂੰ ਜ਼ਬਰਦਸਤੀ ਰਾਜਾ ਬਣਾਉਣਾ ਚਾਹੁੰਦੇ ਹਨ, ਤਾਂ ਯਿਸ਼ੂ ਉੱਥੋਂ ਇਕੱਲੇ ਹੀ ਪਹਾੜ ਤੇ ਚਲੇ ਗਏ।</verse>
				<verse number="16">ਜਦੋਂ ਸ਼ਾਮ ਹੋਈ ਤਾਂ ਉਹਨਾਂ ਦੇ ਚੇਲੇ ਝੀਲ ਤੇ ਗਏ,</verse>
				<verse number="17">ਜਿੱਥੇ ਉਹ ਕਿਸ਼ਤੀ ਉੱਤੇ ਚੜ੍ਹੇ ਅਤੇ ਝੀਲ ਦੇ ਪਾਰ ਕਫ਼ਰਨਹੂਮ ਲਈ ਚੱਲੇ। ਉੱਥੇ ਅਜੇ ਹਨੇਰਾ ਸੀ, ਅਤੇ ਯਿਸ਼ੂ ਅਜੇ ਉਹਨਾਂ ਕੋਲ ਨਹੀਂ ਪਹੁੰਚੇ ਸਨ।</verse>
				<verse number="18">ਇੱਕ ਤੇਜ਼ ਹਵਾ ਚੱਲ ਰਹੀ ਸੀ ਅਤੇ ਝੀਲ ਵਿੱਚ ਲਹਿਰਾਂ ਉੱਠਣ ਲੱਗੀਆਂ।</verse>
				<verse number="19">ਜਦੋਂ ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਾਂ ਉਹਨਾਂ ਨੇ ਯਿਸ਼ੂ ਨੂੰ ਪਾਣੀ ਉੱਤੇ ਤੁਰਦਿਆਂ ਅਤੇ ਕਿਸ਼ਤੀ ਦੇ ਨੇੜੇ ਆਉਂਦੀਆਂ ਵੇਖਿਆ, ਅਤੇ ਉਹ ਸਾਰੇ ਡਰ ਗਏ।</verse>
				<verse number="20">ਪਰ ਯਿਸ਼ੂ ਨੇ ਚੇਲਿਆਂ ਨੂੰ ਆਖਿਆ, “ਡਰੋ ਨਾ, ਮੈਂ ਹਾਂ।”</verse>
				<verse number="21">ਤਦ ਚੇਲੇ ਯਿਸ਼ੂ ਨੂੰ ਕਿਸ਼ਤੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ, ਅਤੇ ਤੁਰੰਤ ਹੀ ਕਿਸ਼ਤੀ ਕਿਨਾਰੇ ਤੇ ਪਹੁੰਚ ਗਈ ਜਿੱਥੇ ਉਹ ਜਾ ਰਹੇ ਸਨ।</verse>
				<verse number="22">ਅਗਲੇ ਦਿਨ ਜੋ ਲੋਕ ਝੀਲ ਦੇ ਦੂਜੇ ਕੰਡੇ ਤੇ ਠਹਿਰੇ ਸਨ ਉਹਨਾਂ ਨੇ ਦੇਖਿਆ ਕਿ ਇੱਥੇ ਤਾਂ ਇੱਕ ਹੀ ਕਿਸ਼ਤੀ ਸੀ ਅਤੇ ਯਿਸ਼ੂ ਆਪਣੇ ਚੇਲਿਆਂ ਨਾਲ ਉਸ ਵਿੱਚ ਨਹੀਂ ਚੜ੍ਹੇ ਸੀ। ਪਰ ਉਹਨਾਂ ਦੇ ਚੇਲੇ ਹੀ ਉੱਥੋਂ ਇਕੱਲੇ ਚੱਲੇ ਗਏ ਸਨ।</verse>
				<verse number="23">ਤਦ ਤਿਬੇਰਿਯਾਸ ਦੀਆਂ ਕੁਝ ਕਿਸ਼ਤੀਆਂ ਉਸ ਜਗ੍ਹਾ ਦੇ ਕੋਲ ਪਹੁੰਚਿਆ ਜਿੱਥੇ ਲੋਕਾਂ ਨੇ ਪ੍ਰਭੂ ਦਾ ਧੰਨਵਾਦ ਕਰਨ ਤੋਂ ਬਾਅਦ ਰੋਟੀ ਖਾਧੀ ਸੀ।</verse>
				<verse number="24">ਜਦੋਂ ਲੋਕਾਂ ਨੂੰ ਪਤਾ ਚੱਲਿਆ ਕਿ ਯਿਸ਼ੂ ਅਤੇ ਉਹਨਾਂ ਦੇ ਚੇਲੇ ਉੱਥੇ ਨਹੀਂ ਹਨ, ਉਹ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸ਼ੂ ਦੀ ਭਾਲ ਕਰਨ ਲਈ ਕਫ਼ਰਨਹੂਮ ਗਏ।</verse>
				<verse number="25">ਜਦੋਂ ਲੋਕਾਂ ਨੇ ਯਿਸ਼ੂ ਨੂੰ ਝੀਲ ਦੇ ਦੂਜੇ ਪਾਸੇ ਪਾਇਆ ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਰੱਬੀ, ਤੁਸੀਂ ਇੱਥੇ ਕਦੋਂ ਆਏ ਸੀ?”</verse>
				<verse number="26">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਸੀਂ ਮੈਨੂੰ ਇਸ ਲਈ ਨਹੀਂ ਲੱਭ ਰਹੇ ਹੋ, ਕਿਉਂਕਿ ਤੁਸੀਂ ਉਹ ਚਮਤਕਾਰ ਵੇਖੇ ਜੋ ਮੈਂ ਕੀਤੇ ਹਨ। ਪਰ ਤੁਸੀਂ ਮੈਨੂੰ ਇਸ ਲਈ ਲੱਭ ਰਹੇ ਹੋ ਕਿਉਂਕਿ ਤੁਸੀਂ ਰੋਟੀਆਂ ਖਾਧੀਆਂ ਸਨ ਅਤੇ ਤੁਸੀਂ ਸਭ ਰੱਜ ਗਏ ਸੀ।</verse>
				<verse number="27">ਨਾਸ਼ਵਾਨ ਭੋਜਨ ਲਈ ਮਿਹਨਤ ਨਾ ਕਰੋ, ਪਰ ਉਸ ਭੋਜਨ ਲਈ ਮਿਹਨਤ ਕਰੋ ਜੋ ਸਦੀਪਕ ਜੀਵਨ ਤੱਕ ਰਹਿੰਦਾ ਹੈ, ਮਨੁੱਖ ਦਾ ਪੁੱਤਰ ਤੁਹਾਨੂੰ ਉਹ ਭੋਜਨ ਦੇਵੇਗਾ। ਕਿਉਂਕਿ ਪਰਮੇਸ਼ਵਰ ਪਿਤਾ ਨੇ ਉਸ ਉੱਤੇ ਆਪਣੀ ਮੋਹਰ ਲਗਾਈ ਹੈ।”</verse>
				<verse number="28">ਤਦ ਲੋਕਾਂ ਨੇ ਉਹਨਾਂ ਨੂੰ ਪੁੱਛਿਆ, “ਸਾਨੂੰ ਉਹ ਕੰਮ ਕਰਨ ਲਈ ਕੀ ਕਰਨਾ ਚਾਹੀਦਾ ਹੈ ਜੋ ਪਰਮੇਸ਼ਵਰ ਚਾਹੁੰਦੇ ਹਨ?”</verse>
				<verse number="29">ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦਾ ਕੰਮ ਇਹ ਹੈ: ਜਿਸ ਨੂੰ ਉਸ ਨੇ ਭੇਜਿਆ ਹੈ ਉਸ ਤੇ ਵਿਸ਼ਵਾਸ ਕਰੋ।”</verse>
				<verse number="30">ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਫਿਰ ਤੁਸੀਂ ਕਿਹੜਾ ਨਿਸ਼ਾਨ ਦੇਵੋਂਗੇ ਕਿ ਅਸੀਂ ਇਸ ਨੂੰ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੁਸੀਂ ਕੀ ਕਰੋਗੇ?</verse>
				<verse number="31">ਸਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ; ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੋਸ਼ੇਹ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਖਾਣ ਲਈ ਦਿੱਤੀ।’ ”</verse>
				<verse number="32">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਇਹ ਮੋਸ਼ੇਹ ਨਹੀਂ ਹੈ ਜਿਸਨੇ ਤੁਹਾਨੂੰ ਸਵਰਗ ਤੋਂ ਰੋਟੀ ਦਿੱਤੀ ਸੀ, ਪਰ ਇਹ ਮੇਰੇ ਪਿਤਾ ਹਨ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦੇ ਹਨ।</verse>
				<verse number="33">ਪਰਮੇਸ਼ਵਰ ਦੀ ਰੋਟੀ ਉਹ ਰੋਟੀ ਹੈ ਜੋ ਸਵਰਗ ਤੋਂ ਹੇਠਾਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”</verse>
				<verse number="34">“ਸ਼੍ਰੀਮਾਨ,” ਉਹਨਾਂ ਨੇ ਕਿਹਾ, “ਇਹ ਰੋਟੀ ਸਾਨੂੰ ਹਮੇਸ਼ਾ ਦਿਓ।”</verse>
				<verse number="35">ਤਦ ਯਿਸ਼ੂ ਨੇ ਕਿਹਾ, “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਵੀ ਮੇਰੇ ਕੋਲ ਆਵੇਗਾ ਉਹ ਕਦੀ ਭੁੱਖਾ ਨਹੀਂ ਰਹੇਗਾ, ਅਤੇ ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ ਕਦੇ ਪਿਆਸਾ ਨਹੀਂ ਰਹੇਗਾ।</verse>
				<verse number="36">ਪਰ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤੁਸੀਂ ਮੈਨੂੰ ਵੇਖਿਆ ਹੈ ਪਰ ਫਿਰ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।</verse>
				<verse number="37">ਕਿਉਂਕਿ ਉਹ ਸਭ ਲੋਕ ਜੋ ਪਿਤਾ ਮੈਨੂੰ ਦਿੰਦੇ ਹਨ ਮੇਰੇ ਕੋਲ ਆਉਣਗੇ, ਅਤੇ ਜੋ ਕੋਈ ਮੇਰੇ ਕੋਲ ਆਉਂਦਾ ਹੈ, ਮੈਂ ਉਸ ਨੂੰ ਕਦੇ ਵਾਪਸ ਨਹੀਂ ਘੱਲਾਂਗਾ।</verse>
				<verse number="38">ਕਿਉਂਕਿ ਮੈਂ ਸਵਰਗ ਤੋਂ ਆਪਣੀ ਇੱਛਾ ਪੂਰੀ ਕਰਨ ਲਈ ਨਹੀਂ ਆਇਆ, ਸਗੋਂ ਪਰਮੇਸ਼ਵਰ ਦੀ ਇੱਛਾ ਪੂਰੀ ਕਰਨ ਆਇਆ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।</verse>
				<verse number="39">ਅਤੇ ਉਹਨਾਂ ਦੀ ਇੱਛਾ ਇਹ ਹੈ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਕਿ ਮੈਂ ਉਹਨਾਂ ਸਭਨਾਂ ਵਿੱਚੋਂ ਇੱਕ ਵੀ ਨਹੀਂ ਗੁਆਵਾਂਗਾ ਜੋ ਉਹਨਾਂ ਨੇ ਮੈਨੂੰ ਦਿੱਤੇ ਹਨ, ਪਰ ਉਹਨਾਂ ਨੂੰ ਅੰਤ ਦੇ ਦਿਨ ਵਿੱਚ ਜ਼ਰੂਰ ਜਿਉਂਦਾ ਕਰਾਂਗਾ।</verse>
				<verse number="40">ਮੇਰੇ ਪਿਤਾ ਦੀ ਇੱਛਾ ਇਹ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਹੈ ਅਤੇ ਉਹਨਾਂ ਤੇ ਵਿਸ਼ਵਾਸ ਕਰਦਾ ਹੈ, ਉਹ ਸਦੀਪਕ ਜੀਵਨ ਪਾਵੇਗਾ, ਅਤੇ ਮੈਂ ਉਹਨਾਂ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”</verse>
				<verse number="41">ਫੇਰ ਯਹੂਦੀ ਉਹਨਾਂ ਤੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਹਨਾਂ ਨੇ ਆਖਿਆ, “ਮੈਂ ਹੀ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”</verse>
				<verse number="42">ਯਹੂਦੀਆਂ ਨੇ ਆਖਿਆ, “ਉਹ ਯਿਸ਼ੂ ਜੋ ਯੋਸੇਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ਮੈਂ ਸਵਰਗੋਂ ਉੱਤਰਿਆ ਹਾਂ।”</verse>
				<verse number="43">ਪਰ ਯਿਸ਼ੂ ਨੇ ਆਖਿਆ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।</verse>
				<verse number="44">ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਸਨੂੰ ਮੇਰੇ ਕੋਲ ਨਹੀਂ ਲਿਆਉਂਦੇ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।</verse>
				<verse number="45">ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਪਰਮੇਸ਼ਵਰ ਉਹਨਾਂ ਸਾਰਿਆਂ ਨੂੰ ਸਿਖਾਵੇਗਾ।’ ਹਰ ਕੋਈ ਜਿਹੜਾ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ ਮੇਰੇ ਕੋਲ ਆਉਂਦਾ ਹੈ।</verse>
				<verse number="46">ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ; ਕੇਵਲ ਉਹ ਇੱਕ, ਜਿਹੜਾ ਪਰਮੇਸ਼ਵਰ ਤੋਂ ਆਇਆ ਹੈ, ਉਸ ਨੇ ਪਿਤਾ ਨੂੰ ਵੇਖਿਆ ਹੈ।</verse>
				<verse number="47">ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ।</verse>
				<verse number="48">ਮੈਂ ਹੀ ਜੀਵਨ ਦੀ ਰੋਟੀ ਹਾਂ।</verse>
				<verse number="49">ਤੁਹਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ ਅਤੇ ਮਰ ਗਏ।</verse>
				<verse number="50">ਮੈਂ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜੇ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।</verse>
				<verse number="51">ਮੈਂ ਜੀਵਨ ਦੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜਿਹੜਾ ਵੀ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਵੇਗਾ। ਇਹ ਰੋਟੀ ਮੇਰਾ ਮਾਸ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਕਿ ਸੰਸਾਰ ਨੂੰ ਜੀਵਨ ਮਿਲੇ।”</verse>
				<verse number="52">ਫਿਰ ਯਹੂਦੀ ਆਪਸ ਵਿੱਚ ਬਹਿਸ ਕਰਨ ਲੱਗੇ ਕਿ, “ਇਹ ਆਦਮੀ ਸਾਨੂੰ ਆਪਣਾ ਮਾਸ ਖਾਣ ਲਈ ਕਿਵੇਂ ਦੇ ਸਕਦਾ ਹੈ?”</verse>
				<verse number="53">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਮਾਸ ਨਹੀਂ ਖਾਂਦੇ ਅਤੇ ਉਸ ਦਾ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।</verse>
				<verse number="54">ਜਿਹੜਾ ਕੋਈ ਵੀ ਮੇਰਾ ਮਾਸ ਖਾਂਦਾ ਹੈ ਅਤੇ ਮੇਰਾ ਲਹੂ ਪੀਂਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ, ਅਤੇ ਮੈਂ ਉਹਨਾਂ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।</verse>
				<verse number="55">ਕਿਉਂਕਿ ਮੇਰਾ ਮਾਸ ਅਸਲ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।</verse>
				<verse number="56">ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਮੈਂ ਉਸ ਵਿੱਚ ਰਹਿੰਦਾ ਹਾਂ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।</verse>
				<verse number="57">ਜਿਵੇਂ ਕਿ ਜੀਉਂਦੇ ਪਿਤਾ ਨੇ ਮੈਨੂੰ ਭੇਜਿਆ ਹੈ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ, ਇਸ ਲਈ ਜੋ ਕੋਈ ਮੈਨੂੰ ਖਾਂਦਾ ਹੈ ਉਹ ਮੇਰੇ ਕਾਰਨ ਜੀਵੇਗਾ।</verse>
				<verse number="58">ਇਹ ਉਹ ਰੋਟੀ ਹੈ ਜੋ ਸਵਰਗ ਤੋਂ ਹੇਠਾਂ ਆਉਂਦੀ ਹੈ। ਤੁਹਾਡੇ ਪਿਉ-ਦਾਦਿਆਂ ਨੇ ਮੰਨਾ ਖਾਧਾ ਅਤੇ ਮਰ ਗਏ, ਪਰ ਜਿਹੜਾ ਕੋਈ ਵੀ ਇਸ ਰੋਟੀ ਨੂੰ ਖਾਦਾਂ ਹੈ ਉਹ ਸਦਾ ਜੀਵੇਗਾ।”</verse>
				<verse number="59">ਯਿਸ਼ੂ ਨੇ ਇਹ ਗੱਲਾਂ ਕਫ਼ਰਨਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦਿੰਦੇ ਹੋਏ ਆਖੀਆਂ।</verse>
				<verse number="60">ਇਹ ਸੁਣ ਕੇ ਉਹਨਾਂ ਦੇ ਬਹੁਤ ਸਾਰੇ ਚੇਲਿਆਂ ਨੇ ਕਿਹਾ, “ਇਹ ਸਖ਼ਤ ਉਪਦੇਸ਼ ਹੈ। ਕੌਣ ਇਸ ਨੂੰ ਸਵੀਕਾਰ ਕਰ ਸਕਦਾ ਹੈ?”</verse>
				<verse number="61">ਯਿਸ਼ੂ ਨੂੰ ਇਹ ਪਤਾ ਲੱਗ ਗਿਆ ਕਿ ਉਹਨਾਂ ਦੇ ਚੇਲੇ ਇਹ ਸੁਣ ਕੇ ਬੁੜ-ਬੁੜ ਕਰ ਰਹੇ ਹਨ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਹਾਨੂੰ ਇਹ ਉਪਦੇਸ਼ ਪਰੇਸ਼ਾਨ ਕਰ ਰਿਹਾ ਹੈ?</verse>
				<verse number="62">ਫਿਰ ਤਾਂ ਤੁਸੀਂ ਹੋਰ ਵੀ ਪਰੇਸ਼ਾਨ ਹੋਵੋਂਗੇ ਜਦੋਂ ਮਨੁੱਖ ਦੇ ਪੁੱਤਰ ਨੂੰ ਸਵਰਗ ਜਾਂਦੀਆਂ ਵੇਖੋਂਗੇ ਜਿੱਥੇ ਉਹ ਪਹਿਲਾਂ ਸੀ!</verse>
				<verse number="63">ਕੇਵਲ ਆਤਮਾ ਹੀ ਸਦੀਪਕ ਜੀਵਨ ਦਿੰਦਾ ਹੈ। ਮਨੁੱਖੀ ਕੋਸ਼ਿਸ਼ ਕੁਝ ਵੀ ਨਹੀਂ ਕਰ ਸਕਦੀ ਅਤੇ ਜਿਹੜੀਆਂ ਗੱਲਾਂ ਮੈਂ ਤੁਹਾਡੇ ਨਾਲ ਬੋਲੀਆਂ ਹਨ ਉਹ ਆਤਮਾ ਅਤੇ ਜੀਵਨ ਹਨ।</verse>
				<verse number="64">ਪਰ ਤੁਹਾਡੇ ਵਿੱਚੋਂ ਕੁਝ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ।” ਕਿਉਂਕਿ ਯਿਸ਼ੂ ਸ਼ੁਰੂ ਤੋਂ ਜਾਣਦੇ ਸਨ ਕਿ ਕਿਹੜਾ ਉਹਨਾਂ ਉੱਤੇ ਵਿਸ਼ਵਾਸ ਨਹੀਂ ਕਰਦਾ, ਅਤੇ ਕੌਣ ਉਹਨਾਂ ਨੂੰ ਫੜ੍ਹਵਾਏਗਾ।</verse>
				<verse number="65">ਫੇਰ ਯਿਸ਼ੂ ਨੇ ਕਿਹਾ, “ਇਸੇ ਲਈ ਮੈਂ ਕਿਹਾ ਸੀ ਕਿ ਲੋਕ ਮੇਰੇ ਕੋਲ ਉਦੋਂ ਤੱਕ ਨਹੀਂ ਆ ਸਕਦੇ ਜਦੋਂ ਤੱਕ ਪਿਤਾ ਉਹਨਾਂ ਨੂੰ ਮੇਰੇ ਕੋਲ ਨਾ ਭੇਜੇ।”</verse>
				<verse number="66">ਇਸ ਤੋਂ ਪਿੱਛੋਂ ਯਿਸ਼ੂ ਦੇ ਬਹੁਤ ਸਾਰੇ ਚੇਲਿਆਂ ਨੇ ਉਹਨਾਂ ਦਾ ਸਾਥ ਛੱਡ ਦਿੱਤਾ। ਫਿਰ ਕਦੇ ਉਹ ਉਹਨਾਂ ਦੇ ਨਾਲ ਨਾ ਗਏ।</verse>
				<verse number="67">ਤਦ ਯਿਸ਼ੂ ਬਾਰਾਂ ਚੇਲਿਆਂ ਵੱਲ ਮੁੜੇ ਅਤੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਵੀ ਛੱਡ ਕੇ ਜਾਣਾ ਚਾਹੁੰਦੇ ਹੋ?”</verse>
				<verse number="68">ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਅਸੀਂ ਕਿਸ ਦੇ ਕੋਲ ਜਾਵਾਂਗੇ? ਤੁਹਾਡੇ ਕੋਲ ਬਚਨ ਹਨ ਜੋ ਸਦੀਪਕ ਜੀਵਨ ਦਿੰਦੇ ਹਨ।</verse>
				<verse number="69">ਅਸੀਂ ਵਿਸ਼ਵਾਸ ਕਰਦੇ ਹਾਂ, ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਹੀ ਪਰਮੇਸ਼ਵਰ ਦੇ ਪਵਿੱਤਰ ਮਨੁੱਖ ਹੋ।”</verse>
				<verse number="70">ਤਦ ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰਾਂ ਨੂੰ ਚੁਣਿਆ ਹੈ, ਪਰ ਫਿਰ ਵੀ ਤੁਹਾਡੇ ਵਿੱਚੋਂ ਇੱਕ ਦੁਸ਼ਟ ਹੈ।”</verse>
				<verse number="71">ਯਿਸ਼ੂ ਬਾਰਾਂ ਵਿੱਚੋਂ ਇੱਕ ਸ਼ਿਮਓਨ ਕਾਰਿਯੋਤ ਵਾਸੀ ਦੇ ਪੁੱਤਰ ਯਹੂਦਾਹ ਬਾਰੇ ਗੱਲ ਕਰ ਰਹੇ ਸੀ ਜੋ ਕਿ ਬਾਅਦ ਵਿੱਚ ਉਹਨਾਂ ਨੂੰ ਫੜ੍ਹਵਾਉਣ ਵਾਲਾ ਸੀ।</verse>
			</chapter>
			<chapter number="7">
				<verse number="1">ਇਸ ਤੋਂ ਬਾਅਦ, ਯਿਸ਼ੂ ਨੇ ਗਲੀਲ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਕਰਨਾ ਚਾਹੁੰਦੇ ਸਨ, ਕਿਉਂਕਿ ਉਸ ਇਲਾਕੇ ਦੇ ਯਹੂਦੀ ਆਗੂਵੇ ਉਹਨਾਂ ਨੂੰ ਮਾਰਨਾ ਚਾਹੁੰਦੇ ਸਨ।</verse>
				<verse number="2">ਪਰ ਯਹੂਦੀਆਂ ਦਾ ਤੰਬੂ ਦਾ ਤਿਉਹਾਰ ਨੇੜੇ ਸੀ,</verse>
				<verse number="3">ਅਤੇ ਯਿਸ਼ੂ ਦੇ ਭਰਾਵਾਂ ਨੇ ਉਹਨਾਂ ਨੂੰ ਕਿਹਾ, “ਹੁਣ ਤੁਸੀਂ ਇੱਥੋ ਚੱਲੋ ਅਤੇ ਯਹੂਦਿਯਾ ਨੂੰ ਜਾਓ, ਜਿੱਥੇ ਤੁਹਾਡੇ ਚੇਲੇ ਤੁਹਾਡੇ ਕੰਮ ਵੇਖਣ।</verse>
				<verse number="4">ਜੋ ਕੋਈ ਵੀ ਮਸ਼ਹੂਰ ਹੋਣ ਚਾਹੁੰਦਾ ਹੈ ਉਹ ਕਦੀ ਵੀ ਇਸ ਤਰ੍ਹਾਂ ਲੁਕ ਕੇ ਕੰਮ ਨਹੀਂ ਕਰਦਾ! ਜੇ ਤੁਸੀਂ ਇਹ ਕੰਮ ਕਰ ਰਹੇ ਹੋ ਤਾਂ ਆਪਣੇ ਆਪ ਨੂੰ ਦੁਨੀਆਂ ਨੂੰ ਦਿਖਾਓ!”</verse>
				<verse number="5">ਕਿਉਂਕਿ ਯਿਸ਼ੂ ਦੇ ਭਰਾਵਾਂ ਨੇ ਵੀ ਉਹਨਾਂ ਤੇ ਵਿਸ਼ਵਾਸ ਨਹੀਂ ਕੀਤਾ।</verse>
				<verse number="6">ਯਿਸ਼ੂ ਨੇ ਉੱਤਰ ਦਿੱਤਾ, “ਮੇਰਾ ਸਹੀ ਸਮਾਂ ਅਜੇ ਨਹੀਂ ਆਇਆ ਹੈ, ਪਰ ਤੁਹਾਡੇ ਲਈ ਸਮਾਂ ਸਹੀ ਹੈ।</verse>
				<verse number="7">ਸੰਸਾਰ ਤੁਹਾਨੂੰ ਨਫ਼ਰਤ ਨਹੀਂ ਕਰ ਸਕਦਾ, ਪਰ ਇਹ ਮੈਨੂੰ ਨਫ਼ਰਤ ਕਰਦਾ ਹੈ ਕਿਉਂਕਿ ਮੈਂ ਇਸ ਦੇ ਬੁਰੇ ਕੰਮ ਦੀ ਗਵਾਹੀ ਦਿੰਦਾ ਹੈ।</verse>
				<verse number="8">ਤੁਸੀਂ ਇਸ ਤਿਉਹਾਰ ਤੇ ਜਾਓ ਮੈਂ ਇਸ ਤਿਉਹਾਰ ਲਈ ਨਹੀਂ ਜਾ ਰਿਹਾ, ਕਿਉਂਕਿ ਮੇਰਾ ਸਮਾਂ ਅਜੇ ਪੂਰਾ ਨਹੀਂ ਹੋਇਆ।”</verse>
				<verse number="9">ਇਹ ਕਹਿਣ ਤੋਂ ਬਾਅਦ, ਯਿਸ਼ੂ ਗਲੀਲ ਵਿੱਚ ਹੀ ਰਹੇ।</verse>
				<verse number="10">ਜਦੋਂ ਯਿਸ਼ੂ ਦੇ ਭਰਾ ਤਿਉਹਾਰ ਲਈ ਚਲੇ ਗਏ ਉਹ ਵੀ ਗੁਪਤ ਰੂਪ ਵਿੱਚ ਤਿਉਹਾਰ ਲਈ ਗਏ ਪਰ ਉਹ ਖੁੱਲ੍ਹੇਆਮ ਤਿਉਹਾਰ ਵਿੱਚ ਨਹੀਂ ਗਏ।</verse>
				<verse number="11">ਤਿਉਹਾਰ ਦੇ ਸਮੇਂ, ਯਹੂਦੀ ਆਗੂਵੇ ਯਿਸ਼ੂ ਨੂੰ ਲੱਭ ਰਹੇ ਸਨ ਅਤੇ ਪੁੱਛ ਰਹੇ ਸਨ, “ਉਹ ਕਿੱਥੇ ਹੈ?”</verse>
				<verse number="12">ਭੀੜ ਵਿੱਚ ਬਹੁਤ ਸਾਰੇ ਲੋਕ ਉਹਨਾਂ ਦੇ ਬਾਰੇ ਗੱਲਾਂ ਕਰ ਰਹੇ ਸਨ। ਕਈ ਲੋਕਾਂ ਨੇ ਕਿਹਾ, “ਉਹ ਇੱਕ ਚੰਗੇ ਆਦਮੀ ਹਨ।” ਦੂਸਰੇ ਲੋਕਾਂ ਨੇ ਉੱਤਰ ਦਿੱਤਾ, “ਨਹੀਂ, ਉਹ ਲੋਕਾਂ ਨੂੰ ਧੋਖਾ ਦਿੰਦੇ ਹਨ।”</verse>
				<verse number="13">ਪਰ ਯਹੂਦੀ ਆਗੂਆਂ ਦੇ ਡਰ ਕਾਰਨ ਕੋਈ ਵੀ ਖੁੱਲ੍ਹੇਆਮ ਯਿਸ਼ੂ ਦੇ ਬਾਰੇ ਗੱਲਾਂ ਨਹੀਂ ਕਰ ਰਿਹਾ ਸੀ।</verse>
				<verse number="14">ਜਦੋਂ ਤਿਉਹਾਰ ਦਾ ਅੱਧ ਦਿਨ ਹੋਇਆ, ਤਾਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਪਦੇਸ਼ ਦੇਣਾ ਸ਼ੁਰੂ ਕੀਤਾ।</verse>
				<verse number="15">ਉੱਥੇ ਦੇ ਯਹੂਦੀ ਆਗੂਵਾਂ ਹੈਰਾਨ ਸਨ ਅਤੇ ਉਹਨਾਂ ਨੇ ਪੁੱਛਿਆ, “ਇਸ ਮਨੁੱਖ ਨੂੰ ਬਿਨਾਂ ਪੜ੍ਹੇ ਇਸ ਤਰ੍ਹਾਂ ਦੀ ਸਿੱਖਿਆ ਕਿਵੇਂ ਮਿਲੀ?”</verse>
				<verse number="16">ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।</verse>
				<verse number="17">ਜਿਹੜਾ ਵੀ ਵਿਅਕਤੀ ਪਰਮੇਸ਼ਵਰ ਦੀ ਇੱਛਾ ਪੂਰੀ ਕਰਦਾ ਹੈ ਉਹ ਜਾਣਦਾ ਹੈ ਕਿ ਮੇਰੀ ਸਿੱਖਿਆ ਪਰਮੇਸ਼ਵਰ ਵੱਲੋਂ ਹੈ ਜਾਂ ਸਿਰਫ ਮੇਰੇ ਆਪਣੇ ਵੱਲੋਂ ਹੈ।</verse>
				<verse number="18">ਜੋ ਕੋਈ ਵੀ ਆਪਣੇ ਵੱਲੋਂ ਬੋਲਦਾ ਹੈ ਉਹ ਸਿਰਫ ਆਪਣੀ ਵਡਿਆਈ ਚਾਹੁੰਦਾ ਹੈ, ਪਰ ਜਿਹੜਾ ਵਿਅਕਤੀ ਆਪਣੇ ਘੱਲਣ ਵਾਲੇ ਦੀ ਵਡਿਆਈ ਕਰਨਾ ਚਾਹੁੰਦਾ ਹੈ ਉਹ ਝੂਠ ਨਹੀਂ, ਸੱਚ ਬੋਲਦਾ ਹੈ।</verse>
				<verse number="19">ਕੀ ਮੋਸ਼ੇਹ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ, ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਦੀ ਪਾਲਣਾ ਨਹੀਂ ਕਰਦਾ! ਅਸਲ ਵਿੱਚ, ਤੁਸੀਂ ਮੈਨੂੰ ਕਿਉਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹੋ?”</verse>
				<verse number="20">ਲੋਕਾਂ ਨੇ ਉੱਤਰ ਦਿੱਤਾ, “ਤੁਹਾਡੇ ਅੰਦਰ ਭੂਤ ਹੈ, ਕੌਣ ਤੁਹਾਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”</verse>
				<verse number="21">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਇੱਕ ਚਮਤਕਾਰ ਕੀਤਾ ਤੇ ਤੁਸੀਂ ਹੈਰਾਨ ਹੋ ਗਏ।</verse>
				<verse number="22">ਮੋਸ਼ੇਹ ਨੇ ਤੁਹਾਨੂੰ ਸੁਨੰਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੋਸ਼ੇਹ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜਿਹੜੇ ਮੋਸ਼ੇਹ ਤੋਂ ਪਹਿਲਾਂ ਸਨ। ਇਸ ਲਈ ਤੁਸੀਂ ਵੀ ਸਬਤ ਦੇ ਦਿਨ ਸੁੰਨਤ ਕਰਦੇ ਹੋ।</verse>
				<verse number="23">ਜੇ ਸਬਤ ਦੇ ਦਿਨ ਕਿਸੇ ਦੀ ਸੁੰਨਤ ਕੀਤੀ ਜਾਂਦੀ ਹੈ ਇਹ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਮੋਸ਼ੇਹ ਦੀ ਬਿਵਸਥਾ ਨੂੰ ਤੋੜਿਆਂ ਨਾ ਜਾਵੇ, ਤੇ ਫਿਰ ਤੁਸੀਂ ਸਬਤ ਦੇ ਦਿਨ ਇੱਕ ਆਦਮੀ ਦੇ ਪੂਰੇ ਸਰੀਰ ਨੂੰ ਚੰਗਾ ਕਰਨ ਲਈ ਮੇਰੇ ਨਾਲ ਨਾਰਾਜ਼ ਕਿਉਂ ਹੋ?</verse>
				<verse number="24">ਕਿਸੇ ਦੇ ਬਾਹਰੀ ਰੂਪ ਤੇ ਨਿਆਂ ਨਾ ਕਰੋ, ਪਰ ਜੋ ਸਹੀ ਹੈ ਉਹ ਦੇ ਅਧਾਰ ਤੇ ਨਿਆਂ ਕਰੋ।”</verse>
				<verse number="25">ਫਿਰ ਉਸ ਸਮੇਂ ਯੇਰੂਸ਼ਲੇਮ ਦੇ ਲੋਕਾਂ ਨੇ ਇਹ ਪੁੱਛਣਾ ਸ਼ੁਰੂ ਕਰ ਦਿੱਤਾ ਕਿ, “ਇਹ ਉਹ ਮਨੁੱਖ ਹੈ ਜਿਨ੍ਹਾਂ ਨੂੰ ਉਹ ਯਹੂਦੀ ਆਗੂਵਾਂ ਮਾਰਨਾ ਚਾਹੁੰਦੇ ਹਨ।</verse>
				<verse number="26">ਪਰ ਉਹ ਖੁੱਲ੍ਹੇਆਮ ਬੋਲ ਰਹੇ ਹਨ ਅਤੇ ਕੋਈ ਵੀ ਉਹਨਾਂ ਨੂੰ ਕੁਝ ਨਹੀਂ ਕਹਿ ਰਿਹਾ। ਕੀ ਕਿਤੇ ਯਹੂਦੀ ਆਗੂਆਂ ਨੇ ਉਹਨਾਂ ਨੂੰ ਸੱਚ-ਮੁੱਚ ਮਸੀਹ ਤੇ ਨਹੀਂ ਮੰਨ ਲਿਆ?</verse>
				<verse number="27">ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿੱਥੋਂ ਆਇਆ ਹੈ; ਜਦੋਂ ਮਸੀਹਾ ਆਵੇਗਾ, ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਆਇਆ ਹੈ।”</verse>
				<verse number="28">ਤਦ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਉਪਦੇਸ਼ ਦੇ ਰਹੇ ਸੀ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਹਾਂ, ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਹਾਂ, ਪਰ ਜਿਨ੍ਹਾਂ ਨੇ ਮੈਨੂੰ ਭੇਜਿਆ ਉਹ ਸੱਚੇ ਹਨ। ਤੁਸੀਂ ਉਹਨਾਂ ਨੂੰ ਨਹੀਂ ਜਾਣਦੇ,</verse>
				<verse number="29">ਪਰ ਮੈਂ ਉਹਨਾਂ ਨੂੰ ਜਾਣਦਾ ਹਾਂ, ਕਿਉਂਕਿ ਮੈਂ ਉਹਨਾਂ ਵੱਲੋਂ ਹਾਂ ਅਤੇ ਉਹਨਾਂ ਨੇ ਮੈਨੂੰ ਭੇਜਿਆ ਹੈ।”</verse>
				<verse number="30">ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਨੇ ਵੀ ਉਹਨਾਂ ਨੂੰ ਹੱਥ ਨਹੀਂ ਪਾਇਆ ਕਿਉਂ ਜੋ ਅਜੇ ਤੱਕ ਉਹਨਾਂ ਦਾ ਸਮਾਂ ਨਹੀਂ ਆਇਆ ਸੀ।</verse>
				<verse number="31">ਪਰ ਭੀੜ ਵਿੱਚੋਂ ਕਈਆਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ। ਉਹਨਾਂ ਨੇ ਕਿਹਾ, “ਜਦੋਂ ਮਸੀਹਾ ਆਵੇਗਾ, ਕੀ ਉਹ ਇਸ ਆਦਮੀ ਨਾਲੋਂ ਵਧੇਰੇ ਕਰਾਮਾਤਾਂ ਕਰੇਗਾ?”</verse>
				<verse number="32">ਫ਼ਰੀਸੀਆਂ ਨੇ ਭੀੜ ਨੂੰ ਉਹਨਾਂ ਦੇ ਬਾਰੇ ਅਜਿਹੀਆਂ ਗੱਲਾਂ ਆਖਦਿਆਂ ਸੁਣਿਆ। ਤਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੈਕਲ ਦੇ ਪਹਿਰੇਦਾਰਾਂ ਨੂੰ ਭੇਜਿਆ।</verse>
				<verse number="33">ਯਿਸ਼ੂ ਨੇ ਦੱਸਿਆ, “ਮੈਂ ਤੁਹਾਡੇ ਨਾਲ ਥੋੜ੍ਹੇ ਸਮੇਂ ਲਈ ਹੀ ਹਾਂ, ਅਤੇ ਫਿਰ ਮੈਂ ਉਹਨਾਂ ਕੋਲ ਜਾ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।</verse>
				<verse number="34">ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ। ਅਤੇ ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”</verse>
				<verse number="35">ਯਹੂਦੀ ਆਗੂਵਾਂ ਨੇ ਇੱਕ-ਦੂਜੇ ਨੂੰ ਕਿਹਾ, “ਇਹ ਆਦਮੀ ਕਿੱਥੇ ਜਾਣਾ ਚਾਹੁੰਦਾ ਹੈ ਅਤੇ ਅਸੀਂ ਉਸ ਨੂੰ ਨਹੀਂ ਲੱਭ ਸਕਦੇ? ਕੀ ਇਹ ਉਹਨਾਂ ਸ਼ਹਿਰਾਂ ਵਿੱਚ ਜਾਏਗਾ ਜਿੱਥੇ ਸਾਡੇ ਵੀ ਲੋਕ ਰਹਿੰਦੇ ਹਨ ਅਤੇ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਵੇਗਾ?</verse>
				<verse number="36">ਉਸ ਦਾ ਕੀ ਮਤਲਬ ਸੀ ਜਦੋਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ,’ ਅਤੇ ‘ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ?’ ”</verse>
				<verse number="37">ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।</verse>
				<verse number="38">ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ, ਜਿਵੇਂ ਕਿ ਪੋਥੀ ਵਿੱਚ ਕਿਹਾ ਗਿਆ ਹੈ, ਉਹਨਾਂ ਦੇ ਅੰਦਰ ਜੀਵਨ ਦੇ ਪਾਣੀ ਦੀਆਂ ਨਦੀਆਂ ਵਗਣਗੀਆਂ।”</verse>
				<verse number="39">ਇਹ ਯਿਸ਼ੂ ਪਵਿੱਤਰ ਆਤਮਾ ਦੇ ਬਾਰੇ ਬੋਲ ਰਹੇ ਸੀ, ਕਿ ਜੋ ਕੋਈ ਉਹਨਾਂ ਤੇ ਵਿਸ਼ਵਾਸ ਕਰਦਾ ਹੈ ਉਹ ਪਵਿੱਤਰ ਆਤਮਾ ਪ੍ਰਾਪਤ ਕਰੇਗਾ। ਉਸ ਸਮੇਂ ਤੱਕ ਅਜੇ ਪਵਿੱਤਰ ਆਤਮਾ ਨਹੀਂ ਮਿਲਿਆ ਸੀ, ਕਿਉਂਕਿ ਅਜੇ ਯਿਸ਼ੂ ਦੀ ਮਹਿਮਾ ਨਹੀਂ ਹੋਈ ਸੀ।</verse>
				<verse number="40">ਉਹਨਾਂ ਦੇ ਸ਼ਬਦਾਂ ਨੂੰ ਸੁਣਦਿਆਂ, ਕੁਝ ਲੋਕਾਂ ਨੇ ਕਿਹਾ, “ਸੱਚ-ਮੁੱਚ ਇਹ ਆਦਮੀ ਨਬੀ ਹੈ।”</verse>
				<verse number="41">ਹੋਰਾਂ ਨੇ ਕਿਹਾ, “ਉਹ ਮਸੀਹਾ ਹੈ।” ਦੂਜੇ ਲੋਕਾਂ ਨੇ ਪੁੱਛਿਆ, “ਮਸੀਹਾ ਗਲੀਲ ਤੋਂ ਕਿਵੇਂ ਆ ਸਕਦਾ ਹੈ?</verse>
				<verse number="42">ਕੀ ਪੋਥੀ ਇਹ ਨਹੀਂ ਕਹਿੰਦੀ ਕਿ ਮਸੀਹਾ ਦਾਵੀਦ ਦੇ ਪਰਿਵਾਰ ਅਤੇ ਬੇਥਲੇਹੇਮ ਤੋਂ ਆਵੇਗਾ, ਜਿੱਥੇ ਦਾਵੀਦ ਰਹਿੰਦਾ ਸੀ? ”</verse>
				<verse number="43">ਯਿਸ਼ੂ ਦੇ ਕਾਰਨ ਲੋਕ ਆਪਸ ਵਿੱਚ ਵੰਡੇ ਗਏ ਸਨ।</verse>
				<verse number="44">ਕੁਝ ਲੋਕ ਉਹਨਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਹਨਾਂ ਨੂੰ ਹੱਥ ਨਹੀਂ ਪਾਇਆ।</verse>
				<verse number="45">ਆਖਰਕਾਰ ਹੈਕਲ ਦੇ ਪਹਿਰੇਦਾਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲ ਵਾਪਸ ਚੱਲੇ ਗਏ, ਉਹਨਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਉਸ ਨੂੰ ਅੰਦਰ ਕਿਉਂ ਨਹੀਂ ਲੈ ਕੇ ਆਏ?”</verse>
				<verse number="46">ਪਹਿਰੇਦਾਰਾਂ ਨੇ ਉੱਤਰ ਦਿੱਤਾ, “ਕੋਈ ਵੀ ਇਸ ਤਰ੍ਹਾਂ ਨਹੀਂ ਬੋਲਦਾ ਜਿਸ ਤਰ੍ਹਾਂ ਇਹ ਮਨੁੱਖ ਬੋਲਦਾ ਹੈ।”</verse>
				<verse number="47">ਫ਼ਰੀਸੀਆਂ ਨੇ ਉਹਨਾਂ ਨੂੰ ਕਿਹਾ, “ਤੁਹਾਡਾ ਮਤਲਬ ਹੈ ਕਿ ਉਸ ਨੇ ਵੀ ਤੁਹਾਨੂੰ ਧੋਖਾ ਦਿੱਤਾ ਹੈ?</verse>
				<verse number="48">ਕੀ ਕਿਸੇ ਵੀ ਅਧਿਕਾਰੀ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ?</verse>
				<verse number="49">ਨਹੀਂ! ਪਰ ਇਹ ਭੀੜ ਜੋ ਬਿਵਸਥਾ ਬਾਰੇ ਕੁਝ ਵੀ ਨਹੀਂ ਜਾਣਦੀ ਉਹਨਾਂ ਲਈ ਇੱਕ ਸਰਾਪ ਹੈ।”</verse>
				<verse number="50">ਪਰ ਨਿਕੋਦੇਮਾਸ, ਜੋ ਪਹਿਲਾਂ ਯਿਸ਼ੂ ਕੋਲ ਗਿਆ ਸੀ ਅਤੇ ਉਹ ਉਹਨਾਂ ਵਿੱਚੋਂ ਇੱਕ ਸੀ ਉਹ ਉਹਨਾਂ ਨੂੰ ਬੋਲਿਆ,</verse>
				<verse number="51">“ਕੀ ਸਾਡੀ ਬਿਵਸਥਾ ਕਿਸੇ ਵਿਅਕਤੀ ਤੇ ਦੋਸ਼ ਲਗਾਉਂਦੀ ਹੈ ਉਸ ਨੂੰ ਬਿਨਾਂ ਸੁਣੇ ਜਾਂ ਬਿਨਾਂ ਜਾਣੇ ਕਿ ਉਹ ਕੀ ਕਰ ਰਿਹਾ ਹੈ?”</verse>
				<verse number="52">ਯਹੂਦੀ ਆਗੂਆਂ ਨੇ ਉੱਤਰ ਦਿੱਤਾ, “ਕੀ ਤੁਸੀਂ ਵੀ ਗਲੀਲ ਤੋਂ ਹੋ? ਇਸ ਵੱਲ ਧਿਆਨ ਕਰੋ ਤਾਂ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਇਆ ਹੈ।”</verse>
				<verse number="53">ਉਹ ਸਾਰੇ ਆਪਣੇ-ਆਪਣੇ ਘਰ ਚੱਲੇ ਗਏ।</verse>
			</chapter>
			<chapter number="8">
				<verse number="1">ਅਤੇ ਯਿਸ਼ੂ ਜ਼ੈਤੂਨ ਦੇ ਪਹਾੜ ਤੇ ਚੱਲੇ ਗਏ।</verse>
				<verse number="2">ਅਗਲੇ ਦਿਨ ਸਵੇਰ ਨੂੰ ਯਿਸ਼ੂ ਫਿਰ ਹੈਕਲ ਵਿੱਚ ਗਏ। ਬਹੁਤ ਸਾਰੇ ਲੋਕ ਉੱਥੇ ਇਕੱਠੇ ਹੋ ਗਏ, ਯਿਸ਼ੂ ਉਹਨਾਂ ਨੂੰ ਉਪਦੇਸ਼ ਦੇਣ ਲੱਗੇ।</verse>
				<verse number="3">ਜਦੋਂ ਉਹ ਬੋਲ ਰਹੇ ਸੀ, ਧਰਮ ਗ੍ਰੰਥੀ ਅਤੇ ਫ਼ਰੀਸੀ ਇੱਕ ਔਰਤ ਨੂੰ ਲਿਆਏ ਜੋ ਕਿ ਵਿਭਚਾਰ ਕਰਦੀ ਫੜੀ ਗਈ ਸੀ। ਉਹਨਾਂ ਨੇ ਉਸ ਔਰਤ ਨੂੰ ਭੀੜ ਦੇ ਵਿੱਚਕਾਰ ਖੜ੍ਹੀ ਕਰ ਦਿੱਤਾ।</verse>
				<verse number="4">ਅਤੇ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਇਹ ਔਰਤ ਵਿਭਚਾਰ ਕਰਦੀ ਫੜੀ ਗਈ ਹੈ।</verse>
				<verse number="5">ਬਿਵਸਥਾ ਵਿੱਚ ਮੋਸ਼ੇਹ ਨੇ ਸਾਨੂੰ ਇਹ ਆਗਿਆ ਦਿੱਤੀ ਸੀ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਨਾਲ ਮਾਰ ਦਿੱਤਾ ਜਾਵੇ। ਪਰ ਹੁਣ ਤੁਸੀਂ ਕੀ ਕਹਿੰਦੇ ਹੋ?”</verse>
				<verse number="6">ਧਰਮ ਗ੍ਰੰਥੀ ਅਤੇ ਫ਼ਰੀਸੀ ਯਿਸ਼ੂ ਨੂੰ ਇਹ ਸਵਾਲ ਇਸ ਲਈ ਪੁੱਛ ਰਹੇ ਸਨ ਤਾਂ ਕਿ ਉਹ ਉਹਨਾਂ ਉੱਤੇ ਦੋਸ਼ ਲਾਉਣ। ਪਰ ਯਿਸ਼ੂ ਝੁਕੇ ਅਤੇ ਉਹਨਾਂ ਨੇ ਆਪਣੀ ਉਂਗਲ ਨਾਲ ਜ਼ਮੀਨ ਤੇ ਲਿਖਣਾ ਸ਼ੁਰੂ ਕਰ ਦਿੱਤਾ।</verse>
				<verse number="7">ਜਦੋਂ ਚੇਲੇ ਉਹਨਾਂ ਨੂੰ ਪੁੱਛ ਰਹੇ ਸਨ ਤਾਂ ਯਿਸ਼ੂ ਸਿੱਧੇ ਖੜ੍ਹੇ ਹੋ ਗਏ ਅਤੇ ਉਹਨਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਕੋਈ ਵੀ ਜੋ ਪਾਪ ਤੋਂ ਬਿਨਾਂ ਹੈ ਉਸਨੂੰ ਪਹਿਲਾਂ ਪੱਥਰ ਮਾਰੇ।”</verse>
				<verse number="8">ਉਹ ਫਿਰ ਹੇਠਾਂ ਝੁਕੇ ਅਤੇ ਜ਼ਮੀਨ ਤੇ ਲਿਖਣ ਲੱਗੇ।</verse>
				<verse number="9">ਜਦੋਂ ਉਹਨਾਂ ਨੇ ਇਹ ਸੁਣਿਆ ਤਾਂ ਉਹ ਇੱਕ-ਇੱਕ ਕਰਕੇ ਸਾਰੇ ਚੱਲੇ ਗਏ, ਉਹਨਾਂ ਵਿੱਚੋਂ ਬਜ਼ੁਰਗ ਪਹਿਲਾਂ ਗਏ। ਕੇਵਲ ਯਿਸ਼ੂ ਅਤੇ ਉਹ ਔਰਤ ਉੱਥੇ ਰਹਿ ਗਏ।</verse>
				<verse number="10">ਯਿਸ਼ੂ ਨੇ ਸਿੱਧਾ ਹੋ ਕੇ ਉਸ ਔਰਤ ਨੂੰ ਪੁੱਛਿਆ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਇਆ?”</verse>
				<verse number="11">ਔਰਤ ਨੇ ਕਿਹਾ, “ਕਿਸੇ ਨੇ ਵੀ ਨਹੀਂ ਸ਼੍ਰੀਮਾਨ ਜੀ।” ਯਿਸ਼ੂ ਨੇ ਆਖਿਆ ਮੈਂ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਵਾਂਗਾ। “ਹੁਣ ਜਾਂ ਅਤੇ ਫਿਰ ਪਾਪ ਨਾ ਕਰੀ।”</verse>
				<verse number="12">ਯਿਸ਼ੂ ਨੇ ਇੱਕ ਵਾਰ ਫਿਰ ਲੋਕਾਂ ਨੂੰ ਕਿਹਾ, “ਮੈਂ ਜਗਤ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਪਿੱਛੇ ਆਉਂਦਾ ਹੈ ਉਹ ਕਦੀ ਹਨੇਰੇ ਵਿੱਚ ਨਹੀਂ ਚੱਲੇਗਾ, ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”</verse>
				<verse number="13">ਫ਼ਰੀਸੀਆਂ ਨੇ ਜਵਾਬ ਦਿੱਤਾ, “ਤੁਸੀਂ ਆਪਣੇ ਬਾਰੇ ਇਹ ਗਵਾਹੀ ਦੇ ਰਹੇ ਹੋ! ਅਜਿਹੀ ਗਵਾਹੀ ਸੱਚੀ ਨਹੀਂ ਹੈ।”</verse>
				<verse number="14">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਮੈਂ ਆਪਣੀ ਗਵਾਹੀ ਆਪ ਦਿੰਦਾ ਹਾਂ ਫਿਰ ਵੀ ਮੇਰੀ ਗਵਾਹੀ ਸੱਚੀ ਹੈ। ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਅਤੇ ਮੈਂ ਕਿੱਥੇ ਜਾ ਰਿਹਾ ਹਾਂ, ਪਰ ਤੁਸੀਂ ਮੇਰੇ ਬਾਰੇ ਇਹ ਨਹੀਂ ਜਾਣਦੇ।</verse>
				<verse number="15">ਤੁਸੀਂ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।</verse>
				<verse number="16">ਅਤੇ ਜੇ ਮੈਂ ਕਿਸੇ ਦਾ ਨਿਆਂ ਕਰਾ ਤਾਂ ਮੇਰਾ ਨਿਆਂ ਸੱਚਾ ਹੋਵੇਗਾ। ਕਿਉਂਕਿ ਮੈਂ ਇਕੱਲਾ ਨਹੀਂ ਹਾਂ। ਉਹ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਮੇਰੇ ਨਾਲ ਹਨ।</verse>
				<verse number="17">ਤੁਹਾਡੀ ਆਪਣੀ ਬਿਵਸਥਾ ਕਹਿੰਦੀ ਹੈ ਕਿ ਜੇ ਦੋ ਲੋਕ ਕਿਸੇ ਗੱਲ ਬਾਰੇ ਸਹਿਮਤ ਹੋਣ ਤਾਂ ਉਹਨਾਂ ਦੀ ਗਵਾਹੀ ਨੂੰ ਸੱਚ ਮੰਨ ਲਿਆ ਜਾਂਦਾ ਹੈ।</verse>
				<verse number="18">ਮੈਂ ਇੱਕ ਗਵਾਹ ਹਾਂ ਅਤੇ ਮੇਰਾ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਉਹ ਮੇਰੀ ਗਵਾਹੀ ਦਿੰਦੇ ਹਨ।”</verse>
				<verse number="19">ਉਹਨਾਂ ਨੇ ਪੁੱਛਿਆ, “ਤੁਹਾਡਾ ਪਿਤਾ ਕਿੱਥੇ ਹਨ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਨਾ ਮੈਨੂੰ ਜਾਣਦੇ ਹੋ ਅਤੇ ਨਾ ਮੇਰੇ ਪਿਤਾ ਨੂੰ। ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”</verse>
				<verse number="20">ਯਿਸ਼ੂ ਨੇ ਇਹ ਗੱਲਾਂ ਉਸ ਸਮੇਂ ਆਖੀਆਂ ਜਦੋਂ ਉਹ ਮੰਦਰ ਵਿੱਚ ਉਪਦੇਸ਼ ਦੇ ਰਹੇ ਸੀ ਉਸ ਜਗ੍ਹਾ ਦੇ ਨੇੜੇ, ਜਿੱਥੇ ਚੜ੍ਹਾਵੇ ਚੜਾਏ ਜਾਂਦੇ ਸਨ। ਪਰ ਫਿਰ ਵੀ ਉਹਨਾਂ ਨੂੰ ਕੋਈ ਗ੍ਰਿਫ਼ਤਾਰ ਨਹੀਂ ਕਰ ਸਕਿਆ, ਕਿਉਂਕਿ ਉਹਨਾਂ ਦਾ ਸਮਾਂ ਅਜੇ ਨਹੀਂ ਆਇਆ ਸੀ।</verse>
				<verse number="21">ਇੱਕ ਵਾਰੀ ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾ ਰਿਹਾ ਹਾਂ, ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪ ਵਿੱਚ ਮਰ ਜਾਵੋਂਗੇ। ਜਿੱਥੇ ਮੈਂ ਜਾਂਦਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”</verse>
				<verse number="22">ਯਹੂਦੀ ਅਧਿਕਾਰੀਆਂ ਨੇ ਇਹ ਪੁੱਛਿਆ, “ਕੀ ਉਹ ਆਪਣੇ ਆਪ ਨੂੰ ਮਾਰ ਦੇਵੇਗਾ? ਕੀ ਇਹੀ ਕਾਰਨ ਹੈ ਕਿ ਉਹ ਕਹਿੰਦਾ ਹੈ, ‘ਜਿੱਥੇ ਮੈਂ ਜਾਂਦਾ ਹਾਂ, ਤੁਸੀਂ ਨਹੀਂ ਆ ਸਕਦੇ?’ ”</verse>
				<verse number="23">ਪਰ ਯਿਸ਼ੂ ਨੇ ਕਿਹਾ, “ਤੁਸੀਂ ਹੇਠਾਂ ਦੇ ਹੋ; ਪਰ ਮੈਂ ਉੱਪਰ ਦਾ ਹਾਂ ਤੁਸੀਂ ਇਸ ਦੁਨੀਆਂ ਦੇ ਹੋ; ਮੈਂ ਇਸ ਦੁਨੀਆਂ ਦਾ ਨਹੀਂ ਹਾਂ।</verse>
				<verse number="24">ਮੈਂ ਤੁਹਾਨੂੰ ਦੱਸਿਆ ਹੈ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਜੇ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਉਹੀ ਹਾਂ, ਤਾਂ ਤੁਸੀਂ ਸੱਚ-ਮੁੱਚ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”</verse>
				<verse number="25">ਫਿਰ ਉਹਨਾਂ ਨੇ ਪੁੱਛਿਆ। “ਤੁਸੀਂ ਕੌਣ ਹੋ?” ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸ਼ੁਰੂ ਤੋਂ ਕੀ ਆਖਦਾ ਆ ਰਿਹਾ ਹਾਂ?</verse>
				<verse number="26">ਮੇਰੇ ਕੋਲ ਬਹੁਤ ਕੁਝ ਹੈ ਤੁਹਾਡੇ ਬਾਰੇ ਵਿੱਚ ਕਹਿਣ ਲਈ ਅਤੇ ਨਿਆਂ ਕਰਨ ਲਈ। ਪਰ ਉਹ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਭਰੋਸੇਯੋਗ ਹਨ, ਅਤੇ ਜੋ ਮੈਂ ਉਹਨਾਂ ਕੋਲੋਂ ਸੁਣਿਆ ਹੈ, ਉਹ ਮੈਂ ਦੁਨੀਆਂ ਨੂੰ ਦੱਸਦਾ ਹਾਂ।”</verse>
				<verse number="27">ਚੇਲੇ ਇਹ ਨਾ ਸਮਝ ਸਕੇ ਕਿ ਉਹ ਉਹਨਾਂ ਨੂੰ ਆਪਣੇ ਪਿਤਾ ਬਾਰੇ ਦੱਸ ਰਹੇ ਸੀ।</verse>
				<verse number="28">ਤਦ ਯਿਸ਼ੂ ਨੇ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਲੀਬ ਤੇ ਉੱਚਾ ਚੁੱਕੋਗੇ, ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਹਾਂ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜੋ ਕੁਝ ਪਿਤਾ ਨੇ ਮੈਨੂੰ ਸਿਖਾਇਆ ਹੈ ਉਹੀ ਬੋਲਦਾ ਹਾਂ।</verse>
				<verse number="29">ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਹ ਮੇਰੇ ਨਾਲ ਹਨ। ਉਹਨਾਂ ਨੇ ਮੈਨੂੰ ਇਕੱਲਾ ਨਹੀਂ ਛੱਡਿਆ, ਕਿਉਂਕਿ ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹਨਾਂ ਨੂੰ ਪਸੰਦ ਹੈ।”</verse>
				<verse number="30">ਜਦੋਂ ਉਹ ਬੋਲ ਰਹੇ ਸੀ, ਬਹੁਤ ਸਾਰੇ ਲੋਕਾਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ।</verse>
				<verse number="31">ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ ਸੀ ਕਿਹਾ, “ਜੇ ਤੁਸੀਂ ਮੇਰੀ ਸਿੱਖਿਆ ਨੂੰ ਮੰਨੋਂਗੇ, ਤਾਂ ਤੁਸੀਂ ਸੱਚ-ਮੁੱਚ ਮੇਰੇ ਚੇਲੇ ਹੋ।</verse>
				<verse number="32">ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਸੱਚ ਤੁਹਾਨੂੰ ਅਜ਼ਾਦ ਕਰ ਦੇਵੇਗਾ।”</verse>
				<verse number="33">ਉਹਨਾਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਔਲਾਦ ਹਾਂ ਅਤੇ ਕਦੇ ਕਿਸੇ ਦੇ ਗੁਲਾਮ ਨਹੀਂ ਰਹੇ। ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਸਾਨੂੰ ਅਜ਼ਾਦ ਕਰ ਦਿੱਤਾ ਜਾਵੇਗਾ?”</verse>
				<verse number="34">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿਹੜਾ ਵੀ ਵਿਅਕਤੀ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।</verse>
				<verse number="35">ਇੱਕ ਨੌਕਰ ਦਾ ਹਮੇਸ਼ਾ ਪਰਿਵਾਰ ਵਿੱਚ ਕੋਈ ਸਥਾਨ ਨਹੀਂ ਹੁੰਦਾ, ਪਰ ਇੱਕ ਪੁੱਤਰ ਸਦਾ ਲਈ ਰਹਿੰਦਾ ਹੈ।</verse>
				<verse number="36">ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।</verse>
				<verse number="37">ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਔਲਾਦ ਹੋ। ਫਿਰ ਵੀ ਤੁਸੀਂ ਮੈਨੂੰ ਮਾਰਨ ਦਾ ਰਾਹ ਲੱਭ ਰਹੇ ਹੋ, ਕਿਉਂਕਿ ਤੁਹਾਡੇ ਕੋਲ ਮੇਰੇ ਉਪਦੇਸ਼ ਲਈ ਕੋਈ ਜਗ੍ਹਾ ਨਹੀਂ ਹੈ।</verse>
				<verse number="38">ਮੈਂ ਤੁਹਾਨੂੰ ਦੱਸਦਾ ਹਾਂ ਕਿ ਜੋ ਕੁਝ ਮੈਂ ਆਪਣੇ ਪਿਤਾ ਦੀ ਹਾਜ਼ਰੀ ਵਿੱਚ ਵੇਖਿਆ ਹੈ, ਮੈਂ ਉਹੀ ਕਰ ਰਿਹਾ ਹਾਂ ਅਤੇ ਤੁਸੀਂ ਉਹ ਕਰ ਰਹੇ ਹੋ ਜੋ ਕੁਝ ਤੁਸੀਂ ਆਪਣੇ ਪਿਤਾ ਕੋਲੋਂ ਸੁਣਿਆ ਹੈ।”</verse>
				<verse number="39">ਉਹਨਾਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸ਼ੂ ਨੇ ਕਿਹਾ, “ਜੇ ਤੁਸੀਂ ਅਬਰਾਹਾਮ ਦੀ ਔਲਾਦ ਹੁੰਦੇ ਤਾਂ ਤੁਸੀਂ ਉਹੀ ਕਰਦੇ ਜੋ ਅਬਰਾਹਾਮ ਨੇ ਕੀਤਾ।</verse>
				<verse number="40">ਤੁਸੀਂ ਤਾਂ ਮੈਨੂੰ ਮਾਰਨ ਲਈ ਲੱਭ ਰਹੇ ਹੋ ਕਿਉਂਕਿ ਮੈਂ ਤੁਹਾਨੂੰ ਸੱਚ ਦੱਸਿਆ ਹੈ, ਜੋ ਮੈਂ ਪਰਮੇਸ਼ਵਰ ਵੱਲੋਂ ਸੁਣਿਆ ਹੈ। ਅਬਰਾਹਾਮ ਨੇ ਅਜਿਹੀਆਂ ਚੀਜ਼ਾਂ ਕਦੇ ਨਹੀਂ ਕੀਤੀਆਂ।</verse>
				<verse number="41">ਤੁਸੀਂ ਆਪਣੇ ਪਿਤਾ ਦੇ ਕੰਮ ਕਰ ਰਹੇ ਹੋ।” ਇਸ ਲਈ ਉਹਨਾਂ ਨੇ ਵਿਰੋਧ ਕੀਤਾ, “ਅਸੀਂ ਨਾਜਾਇਜ਼ ਬੱਚੇ ਨਹੀਂ ਹਾਂ। ਸਾਡਾ ਇੱਕ ਹੀ ਪਿਤਾ ਹੈ ਉਹ ਆਪ ਪਰਮੇਸ਼ਵਰ ਹੈ।”</verse>
				<verse number="42">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਪਰਮੇਸ਼ਵਰ ਤੁਹਾਡੇ ਪਿਤਾ ਹੁੰਦੇ ਤਾਂ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ਵਰ ਵੱਲੋਂ ਆਇਆ ਹਾਂ। ਮੈਂ ਆਪਣੇ ਆਪ ਨਹੀਂ ਆਇਆ; ਪਰਮੇਸ਼ਵਰ ਨੇ ਮੈਨੂੰ ਭੇਜਿਆ ਹੈ।</verse>
				<verse number="43">ਤੁਸੀਂ ਮੇਰੀਆਂ ਗੱਲਾਂ ਨੂੰ ਕਿਉਂ ਨਹੀਂ ਸਮਝਦੇ ਹੋ? ਕਿਉਂਕਿ ਤੁਸੀਂ ਉਹ ਸੁਣਨ ਦੇ ਯੋਗ ਨਹੀਂ ਹੋ ਜੋ ਮੈਂ ਕਹਿੰਦਾ ਹਾਂ।</verse>
				<verse number="44">ਤੁਸੀਂ ਆਪਣੇ ਪਿਤਾ ਦੁਸ਼ਟ ਦੇ ਹੋ, ਅਤੇ ਤੁਸੀਂ ਆਪਣੇ ਪਿਤਾ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਚਾਹੁੰਦੇ ਹੋ। ਕਿਉਂਕਿ ਉਹ ਸ਼ੁਰੂ ਤੋਂ ਹੀ ਕਾਤਲ ਸੀ ਅਤੇ ਉਸ ਸੱਚਾਈ ਤੇ ਖੜ੍ਹਾ ਨਹੀਂ ਰਹਿੰਦਾ। ਕਿਉਂਕਿ ਉਸ ਵਿੱਚ ਸੱਚਾਈ ਨਹੀਂ ਹੈ। ਜਦੋਂ ਉਹ ਝੂਠ ਬੋਲਦਾ ਹੈ, ਤਾਂ ਉਹ ਆਪਣੇ ਸੁਭਾਉ ਦੇ ਕਾਰਨ ਬੋਲਦਾ ਹੈ, ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਤਾ ਹੈ।</verse>
				<verse number="45">ਕਿਉਂਕਿ ਮੈਂ ਸੱਚ ਆਖਦਾ ਹਾਂ, ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ!</verse>
				<verse number="46">ਕੀ ਤੁਹਾਡੇ ਵਿੱਚੋਂ ਕੋਈ ਮੈਨੂੰ ਪਾਪੀ ਸਾਬਤ ਕਰ ਸਕਦਾ ਹੈ? ਜੇ ਮੈਂ ਸੱਚ ਦੱਸ ਰਿਹਾ ਹਾਂ, ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?</verse>
				<verse number="47">ਜਿਹੜਾ ਵਿਅਕਤੀ ਪਰਮੇਸ਼ਵਰ ਦਾ ਹੈ ਉਹ ਬਚਨ ਸੁਣਦਾ ਹੈ ਜੋ ਕੁਝ ਪਰਮੇਸ਼ਵਰ ਆਖਦਾ ਹੈ। ਤੁਸੀਂ ਇਸ ਲਈ ਬਚਨ ਨਹੀਂ ਸੁਣਦੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਨਹੀਂ ਹੋ।”</verse>
				<verse number="48">ਯਹੂਦੀਆਂ ਨੇ ਉੱਤਰ ਦਿੱਤਾ, “ਕੀ ਅਸੀਂ ਇਹ ਸਹੀ ਨਹੀਂ ਕਹਿ ਰਹੇ ਕਿ ਤੁਸੀਂ ਸਾਮਰਿਯਾ ਵਾਸੀ ਹੋ ਅਤੇ ਤੁਹਾਡੇ ਵਿੱਚ ਇੱਕ ਭੂਤ ਹੈ?”</verse>
				<verse number="49">ਯਿਸ਼ੂ ਨੇ ਕਿਹਾ, “ਮੇਰੇ ਵਿੱਚ ਕੋਈ ਭੂਤ ਨਹੀਂ ਹੈ ਪਰ ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।</verse>
				<verse number="50">ਮੈਂ ਆਪਣੀ ਵਡਿਆਈ ਨਹੀਂ ਕਰਨਾ ਚਾਹੁੰਦਾ; ਪਰ ਇੱਕ ਹੈ ਜੋ ਉਸਨੂੰ ਭਾਲਦਾ ਹੈ, ਅਤੇ ਉਹ ਨਿਆਂ ਕਰਦਾ ਹੈ।</verse>
				<verse number="51">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿਹੜਾ ਵੀ ਮੇਰੇ ਬਚਨਾਂ ਤੇ ਚੱਲਦਾ ਹੈ ਉਹ ਕਦੀ ਵੀ ਨਹੀਂ ਮਰੇਗਾ।”</verse>
				<verse number="52">ਯਹੂਦੀਆਂ ਨੇ ਕਿਹਾ, “ਹੁਣ ਸਾਨੂੰ ਪਤਾ ਹੈ ਕਿ ਤੁਹਾਡੇ ਵਿੱਚ ਭੂਤ ਹੈ! ਅਬਰਾਹਾਮ ਮਰ ਗਏ ਅਤੇ ਇਸੇ ਤਰ੍ਹਾਂ ਨਬੀ ਵੀ, ਪਰ ਤੁਸੀਂ ਕਹਿੰਦੇ ਹੋ ਕਿ ਜਿਹੜਾ ਵੀ ਮੇਰੇ ਬਚਨਾਂ ਤੇ ਚਲਦਾ ਹੈ ਉਹ ਕਦੀ ਵੀ ਨਹੀਂ ਮਰੇਗਾ।</verse>
				<verse number="53">ਕੀ ਤੁਸੀਂ ਸਾਡੇ ਪਿਤਾ ਅਬਰਾਹਾਮ ਤੋਂ ਵੱਡੇ ਹੋ? ਉਹ ਮਰ ਗਏ, ਅਤੇ ਇਸੇ ਤਰ੍ਹਾਂ ਨਬੀ ਵੀ। ਤੁਸੀਂ ਆਪਣੇ ਆਪ ਨੂੰ ਕੀ ਸਮਝਦੇ ਹੋ?”</verse>
				<verse number="54">ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਆਪਣੀ ਵਡਿਆਈ ਕਰਦਾ ਹਾਂ, ਤਾਂ ਮੇਰੀ ਵਡਿਆਈ ਕੁਝ ਵੀ ਨਹੀਂ। ਮੇਰੇ ਪਿਤਾ, ਜਿਨ੍ਹਾਂ ਨੂੰ ਤੁਸੀਂ ਆਪਣਾ ਪਰਮੇਸ਼ਵਰ ਆਖਦੇ ਹੋ, ਉਹ ਮੇਰੀ ਵਡਿਆਈ ਕਰਦੇ ਹਨ।</verse>
				<verse number="55">ਪਰ ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਮੈਂ ਉਹਨਾਂ ਨੂੰ ਜਾਣਦਾ ਹਾਂ। ਜੇ ਮੈਂ ਕਿਹਾ ਕਿ ਮੈਂ ਉਹਨਾਂ ਨੂੰ ਨਹੀਂ ਜਾਣਦਾ, ਤਾਂ ਮੈਂ ਤੁਹਾਡੇ ਤਰ੍ਹਾਂ ਝੂਠਾ ਠਹਿਰਾਂਗਾ, ਪਰ ਮੈਂ ਉਹਨਾਂ ਨੂੰ ਜਾਣਦਾ ਹਾਂ ਅਤੇ ਉਹਨਾਂ ਦੇ ਬਚਨਾਂ ਨੂੰ ਮੰਨਦਾ ਹਾਂ।</verse>
				<verse number="56">ਤੁਹਾਡੇ ਪਿਤਾ ਅਬਰਾਹਾਮ ਮੇਰਾ ਦਿਨ ਵੇਖਣ ਬਾਰੇ ਸੋਚ ਕੇ ਖੁਸ਼ ਸੀ; ਉਹਨਾਂ ਨੇ ਇਹ ਵੇਖਿਆ ਅਤੇ ਖੁਸ਼ ਹੋਏ।”</verse>
				<verse number="57">ਯਹੂਦੀਆਂ ਨੇ ਯਿਸ਼ੂ ਨੂੰ ਕਿਹਾ, “ਤੂੰ ਅਜੇ ਪੰਜਾਹ ਸਾਲਾਂ ਦਾ ਵੀ ਨਹੀਂ ਹੋਇਆ, ਅਤੇ ਤੂੰ ਅਬਰਾਹਾਮ ਨੂੰ ਵੇਖਿਆ ਹੈ!”</verse>
				<verse number="58">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ!”</verse>
				<verse number="59">ਇਹ ਸੁਣ ਕੇ ਉਹਨਾਂ ਨੇ ਯਿਸ਼ੂ ਨੂੰ ਮਾਰਨ ਲਈ ਪੱਥਰ ਚੁੱਕੇ। ਪਰ ਯਿਸ਼ੂ ਆਪਣੇ ਆਪ ਨੂੰ ਬਚਾਉਂਦੇ ਹੋਏ ਹੈਕਲ ਵਿੱਚੋਂ ਬਾਹਰ ਆ ਗਏ।</verse>
			</chapter>
			<chapter number="9">
				<verse number="1">ਜਦੋਂ ਯਿਸ਼ੂ ਜਾ ਰਹੇ ਸੀ ਤਾਂ ਉਹਨਾਂ ਨੇ ਇੱਕ ਆਦਮੀ ਨੂੰ ਵੇਖਿਆ ਜਿਹੜਾ ਜਨਮ ਤੋਂ ਅੰਨ੍ਹਾ ਸੀ।</verse>
				<verse number="2">ਉਹਨਾਂ ਦੇ ਚੇਲਿਆਂ ਨੇ ਯਿਸ਼ੂ ਨੂੰ ਪੁੱਛਿਆ, “ਰੱਬੀ, ਕਿਸ ਨੇ ਪਾਪ ਕੀਤਾ ਹੈ, ਇਹ ਆਦਮੀ ਨੇ ਜਾਂ ਉਸ ਦੇ ਮਾਤਾ-ਪਿਤਾ ਨੇ ਜੋ ਉਹ ਅੰਨ੍ਹਾ ਪੈਦਾ ਹੋਇਆ ਸੀ?”</verse>
				<verse number="3">ਯਿਸ਼ੂ ਨੇ ਉੱਤਰ ਦਿੱਤਾ, “ਨਾ ਹੀ ਇਸ ਦੇ ਮਾਤਾ-ਪਿਤਾ ਨੇ ਤੇ ਨਾ ਹੀ ਉਸ ਨੇ ਪਾਪ ਕੀਤਾ ਹੈ। ਪਰ ਇਸ ਲਈ ਹੋਇਆ ਤਾਂ ਜੋ ਪਰਮੇਸ਼ਵਰ ਦੀ ਮਹਿਮਾ ਪ੍ਰਗਟ ਹੋਵੇ।</verse>
				<verse number="4">ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਹਨਾਂ ਦੇ ਕੰਮ ਕਰਨੇ ਚਾਹੀਦੇ ਹਨ ਜਿਨ੍ਹਾ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।</verse>
				<verse number="5">ਜਦੋਂ ਤੱਕ ਮੈਂ ਇਸ ਦੁਨੀਆਂ ਵਿੱਚ ਹਾਂ, ਮੈਂ ਇਸ ਦੁਨੀਆਂ ਦਾ ਚਾਨਣ ਹਾਂ।”</verse>
				<verse number="6">ਇਹ ਕਹਿਣ ਤੋਂ ਬਾਅਦ, ਉਹਨਾਂ ਨੇ ਜ਼ਮੀਨ ਤੇ ਥੁੱਕਿਆ ਅਤੇ ਉਸ ਥੁੱਕ ਨਾਲ ਥੋੜ੍ਹਾ ਜਿਹਾ ਮਿੱਟੀ ਦਾ ਲੇਪ ਬਣਾਇਆ ਅਤੇ ਉਸ ਦੀਆਂ ਅੱਖਾਂ ਤੇ ਲਾ ਦਿੱਤਾ।</verse>
				<verse number="7">ਯਿਸ਼ੂ ਨੇ ਉਸਨੂੰ ਕਿਹਾ, “ਜਾਓ ਅਤੇ ਸਿਲੋਅਮ ਦੇ ਤਲਾਬ ਵਿੱਚ ਧੋਵੋ” (ਇਸ ਸ਼ਬਦ ਦਾ ਅਰਥ ਹੈ ਭੇਜਿਆ)। ਤਾਂ ਉਹ ਆਦਮੀ ਚੱਲਿਆ ਗਿਆ ਅਤੇ ਉੱਥੇ ਉਸ ਨੇ ਆਪਣੀਆਂ ਅੱਖਾਂ ਨੂੰ ਧੋਤਾ ਅਤੇ ਵੇਖਦਿਆਂ ਘਰ ਆਇਆ।</verse>
				<verse number="8">ਉਸ ਦੇ ਗੁਆਂਢੀਆਂ ਅਤੇ ਉਹਨਾਂ ਲੋਕਾਂ ਨੇ, ਜਿਨ੍ਹਾਂ ਨੇ ਪਹਿਲਾਂ ਉਸ ਨੂੰ ਭੀਖ ਮੰਗਦਾ ਵੇਖਿਆ ਸੀ, ਪੁੱਛਿਆ, “ਕੀ ਇਹ ਉਹ ਮਨੁੱਖ ਨਹੀਂ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ?”</verse>
				<verse number="9">ਕਈ ਲੋਕਾਂ ਨੇ ਕਿਹਾ ਕਿ ਇਹ ਉਹੀ ਹੈ ਅਤੇ ਕਈਆਂ ਨੇ ਕਿਹਾ। “ਨਹੀਂ, ਇਹ ਮਨੁੱਖ ਉਹ ਨਹੀਂ ਹੈ ਸਿਰਫ ਇਹ ਉਸ ਵਰਗਾ ਦਿੱਖਦਾ ਹੈ।” ਪਰ ਉਸ ਮਨੁੱਖ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”</verse>
				<verse number="10">ਲੋਕਾਂ ਨੇ ਉਸ ਨੂੰ ਪੁੱਛਿਆ, “ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”</verse>
				<verse number="11">ਉਸ ਨੇ ਉੱਤਰ ਦਿੱਤਾ, “ਜਿਸ ਆਦਮੀ ਨੂੰ ਉਹ ਯਿਸ਼ੂ ਕਹਿੰਦੇ ਹਨ ਉਹਨਾਂ ਨੇ ਕੁਝ ਮਿੱਟੀ ਦਾ ਲੇਪ ਬਣਾਇਆ ਅਤੇ ਮੇਰੀ ਅੱਖਾਂ ਤੇ ਲਾਇਆ। ਉਹਨਾਂ ਨੇ ਮੈਨੂੰ ਸਿਲੋਅਮ ਦੇ ਤਾਲਬ ਵਿੱਚੋਂ ਜਾ ਕੇ ਧੋਣ ਲਈ ਕਿਹਾ। ਮੈਂ ਗਿਆ ਅਤੇ ਧੋ ਲਿਆ ਅਤੇ ਫਿਰ ਮੈਂ ਵੇਖ ਸਕਿਆ।”</verse>
				<verse number="12">ਉਹਨਾਂ ਨੇ ਪੁੱਛਿਆ, “ਇਹ ਆਦਮੀ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ। “ਮੈਂ ਨਹੀਂ ਜਾਣਦਾ।”</verse>
				<verse number="13">ਫਿਰ ਲੋਕ ਉਸ ਵਿਅਕਤੀ ਨੂੰ ਜਿਹੜਾ ਅੰਨ੍ਹਾ ਸੀ, ਫ਼ਰੀਸੀਆਂ ਦੇ ਕੋਲ ਲਿਆਏ।</verse>
				<verse number="14">ਜਿਸ ਦਿਨ ਯਿਸ਼ੂ ਨੇ ਮਿੱਟੀ ਗਿੱਲੀ ਕੀਤੀ ਅਤੇ ਉਸ ਅੰਨ੍ਹੇ ਦੀਆਂ ਅੱਖੀਆਂ ਖੋਲ੍ਹਿਆ ਸਨ ਉਹ ਦਿਨ ਸਬਤ ਦਾ ਸੀ।</verse>
				<verse number="15">ਇਸ ਲਈ ਫ਼ਰੀਸੀਆਂ ਨੇ ਫਿਰ ਉਸ ਨੂੰ ਪੁੱਛਿਆ, “ਤੈਨੂੰ ਰੋਸ਼ਨੀ ਕਿਵੇਂ ਮਿਲੀ?” ਉਸ ਮਨੁੱਖ ਨੇ ਉੱਤਰ ਦਿੱਤਾ, “ਉਹਨਾਂ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਅਤੇ ਮੈਂ ਧੋ ਲਿਆ ਤੇ ਹੁਣ ਮੈਂ ਦੇਖ ਸਕਦਾ ਹਾਂ।”</verse>
				<verse number="16">ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ਵਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਨੂੰ ਨਹੀਂ ਮੰਨਦਾ।” ਪਰ ਦੂਸਰੇ ਲੋਕਾਂ ਨੇ ਪੁੱਛਿਆ, “ਇੱਕ ਪਾਪੀ ਅਜਿਹੇ ਚਮਤਕਾਰ ਕਿਵੇਂ ਕਰ ਸਕਦਾ ਹੈ?” ਇਸ ਲਈ ਉਹ ਆਪਸ ਵਿੱਚ ਸਹਿਮਤ ਨਹੀਂ ਸਨ।</verse>
				<verse number="17">ਤਾਂ ਫਿਰ ਉਹ ਸਾਰੇ ਫ਼ਰੀਸੀ ਉਸ ਅੰਨ੍ਹੇ ਆਦਮੀ ਕੋਲ ਗਏ ਅਤੇ ਪੁੱਛਿਆ, “ਤੂੰ ਇਸ ਆਦਮੀ ਬਾਰੇ ਕੀ ਕਹੇਗਾ? ਜਿਸ ਨੇ ਤੇਰੀਆਂ ਅੱਖਾਂ ਖੋਲ੍ਹੀਆਂ ਸਨ।” ਉਸ ਆਦਮੀ ਨੇ ਉੱਤਰ ਦਿੱਤਾ, “ਉਹ ਇੱਕ ਨਬੀ ਹੈ।”</verse>
				<verse number="18">ਉਹਨਾਂ ਯਹੂਦੀ ਅਧਿਕਾਰੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਅੰਨ੍ਹਾ ਸੀ ਅਤੇ ਉਹ ਚੰਗਾ ਹੋ ਚੁੱਕਾ ਹੈ ਜਦੋਂ ਤੱਕ ਉਹਨਾਂ ਆਦਮੀ ਦੇ ਮਾਤਾ-ਪਿਤਾ ਨੂੰ ਨਹੀਂ ਸੱਦਿਆ।</verse>
				<verse number="19">ਉਹਨਾਂ ਨੇ ਉਸ ਦੇ ਮਾਤਾ-ਪਿਤਾ ਪੁੱਛਿਆ, ਕੀ ਇਹ ਤੁਹਾਡਾ ਪੁੱਤਰ ਹੈ? “ਕੀ ਇਹ ਉਹੀ ਵਿਅਕਤੀ ਹੈ ਜਿਹੜਾ ਅੰਨ੍ਹਾ ਪੈਦਾ ਹੋਇਆ ਸੀ? ਹੁਣ ਉਹ ਕਿਵੇਂ ਵੇਖ ਸਕਦਾ ਹੈ?”</verse>
				<verse number="20">ਉਸ ਦੇ ਮਾਤਾ-ਪਿਤਾ ਨੇ ਜਵਾਬ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਹ ਅੰਨ੍ਹਾ ਪੈਦਾ ਹੋਇਆ ਸੀ।</verse>
				<verse number="21">ਪਰ ਉਹ ਹੁਣ ਕਿਵੇਂ ਵੇਖ ਸਕਦਾ ਹੈ, ਅਤੇ ਕਿਸ ਨੇ ਉਸ ਦੀਆਂ ਅੱਖਾਂ ਨੂੰ ਖੋਲ੍ਹਿਆ ਹੈ, ਸਾਨੂੰ ਨਹੀਂ ਪਤਾ। ਉਸ ਨੂੰ ਪੁੱਛੋ, ਕਿਉਂਕਿ ਉਹ ਉਮਰ ਦਾ ਸਿਆਣਾ ਹੈ; ਉਹ ਆਪੇ ਹੀ ਤੁਹਾਨੂੰ ਦੱਸੇਗਾ।”</verse>
				<verse number="22">ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ, ਕਿਉਂਕਿ ਉਹਨਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਸਵੀਕਾਰ ਕਰਦਾ ਹੈ ਕਿ ਯਿਸ਼ੂ ਮਸੀਹਾ ਹੈ, ਉਸਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ।</verse>
				<verse number="23">ਇਸੇ ਕਾਰਨ ਉਸ ਦੇ ਮਾਤਾ-ਪਿਤਾ ਨੇ ਕਿਹਾ, “ਉਹ ਉਮਰ ਦਾ ਸਿਆਣਾ ਹੈ; ਉਸਨੂੰ ਪੁੱਛੋ।”</verse>
				<verse number="24">ਉਹਨਾਂ ਨੇ ਦੂਸਰੀ ਵਾਰ ਉਸ ਆਦਮੀ ਨੂੰ ਸੱਦਿਆ ਜੋ ਅੰਨ੍ਹਾ ਸੀ। ਉਹਨਾਂ ਨੇ ਕਿਹਾ, “ਸੱਚ ਬੋਲ ਕੇ ਤੂੰ ਪਰਮੇਸ਼ਵਰ ਦੀ ਵਡਿਆਈ ਕਰ। ਅਸੀਂ ਜਾਣਦੇ ਹਾਂ ਕਿ ਇਹ ਆਦਮੀ ਪਾਪੀ ਹੈ।”</verse>
				<verse number="25">ਉਸ ਨੇ ਜਵਾਬ ਦਿੱਤਾ, “ਭਾਵੇਂ ਉਹ ਪਾਪੀ ਹੈ ਜਾਂ ਨਹੀਂ, ਮੈਨੂੰ ਨਹੀਂ ਪਤਾ। ਇੱਕ ਚੀਜ਼ ਜੋ ਮੈਂ ਜਾਣਦਾ ਹਾਂ, ਮੈਂ ਅੰਨ੍ਹਾ ਸੀ ਪਰ ਹੁਣ ਮੈਂ ਵੇਖਦਾ ਹਾਂ!”</verse>
				<verse number="26">ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਤੇਰੀਆਂ ਅੱਖਾਂ ਕਿਵੇਂ ਖੋਲ੍ਹੀਆਂ?”</verse>
				<verse number="27">ਉਸ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕਿਆ ਹਾਂ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਇਸ ਨੂੰ ਦੁਬਾਰਾ ਕਿਉਂ ਸੁਣਨਾ ਚਾਹੁੰਦੇ ਹੋ? ਕੀ ਤੁਸੀਂ ਵੀ ਉਹਨਾਂ ਦੇ ਚੇਲੇ ਬਣਨਾ ਚਾਹੁੰਦੇ ਹੋ?”</verse>
				<verse number="28">ਤਦ ਯਹੂਦੀਆਂ ਨੂੰ ਉਸ ਉੱਪਰ ਗੁੱਸਾ ਆਇਆ ਅਤੇ ਬੁਰਾ ਭਲਾ ਕਿਹਾ ਅਤੇ ਬੋਲੇ, “ਤੂੰ ਹੀ ਉਸ ਦਾ ਚੇਲਾ ਹੈ ਪਰ ਅਸੀਂ ਮੋਸ਼ੇਹ ਦੇ ਚੇਲੇ ਹਾਂ</verse>
				<verse number="29">ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਨੇ ਮੋਸ਼ੇਹ ਨਾਲ ਗੱਲਾਂ ਕੀਤੀਆਂ। ਪਰ ਇਹ ਆਦਮੀ ਕਿੱਥੋਂ ਆਉਂਦਾ ਹੈ, ਅਸੀਂ ਨਹੀਂ ਜਾਣਦੇ।”</verse>
				<verse number="30">ਉਸ ਆਦਮੀ ਨੇ ਜਵਾਬ ਦਿੱਤਾ, “ਹੁਣ ਇਹ ਕਮਾਲ ਦੀ ਗੱਲ ਹੈ! ਤੁਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ, ਫਿਰ ਵੀ ਉਹਨਾਂ ਨੇ ਮੇਰੀਆਂ ਅੱਖਾਂ ਖੋਲ੍ਹੀਆਂ।</verse>
				<verse number="31">ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਪਾਪੀਆਂ ਦੀ ਨਹੀਂ ਸੁਣਦਾ। ਉਹ ਉਸ ਧਰਮੀ ਵਿਅਕਤੀ ਦੀ ਗੱਲ ਸੁਣਦਾ ਹੈ ਜੋ ਉਸ ਦੀ ਇੱਛਾ ਪੂਰੀ ਕਰਦਾ ਹੈ।</verse>
				<verse number="32">ਕਿਸੇ ਨੇ ਕਦੇ ਵੀ ਅੰਨ੍ਹੇ ਹੋਏ ਆਦਮੀ ਦੀਆਂ ਅੱਖਾਂ ਖੋਲ੍ਹਣ ਬਾਰੇ ਨਹੀਂ ਸੁਣਿਆ ਹੈ।</verse>
				<verse number="33">ਜੇ ਇਹ ਮਨੁੱਖ ਪਰਮੇਸ਼ਵਰ ਵੱਲੋਂ ਨਾ ਹੁੰਦੇ ਤਾਂ ਉਹ ਕੁਝ ਨਾ ਕਰ ਸਕਦੇ।”</verse>
				<verse number="34">ਉਹਨਾਂ ਨੇ ਉੱਤਰ ਦਿੱਤਾ, “ਤੂੰ ਜਨਮ ਵੇਲੇ ਪਾਪ ਵਿੱਚ ਡੁੱਬਿਆ ਹੋਇਆ ਸੀ; ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ!” ਅਤੇ ਉਹਨਾਂ ਨੇ ਉਸਨੂੰ ਬਾਹਰ ਸੁੱਟ ਦਿੱਤਾ।</verse>
				<verse number="35">ਯਿਸ਼ੂ ਨੇ ਸੁਣਿਆ ਕਿ ਉਹਨਾਂ ਯਹੂਦੀਆਂ ਨੇ ਉਸਨੂੰ ਬਾਹਰ ਕੱਢ ਦਿੱਤਾ ਹੈ, ਅਤੇ ਯਿਸ਼ੂ ਨੇ ਉਸਨੂੰ ਲੱਭਿਆ, ਤਾਂ ਉਸਨੂੰ ਕਿਹਾ, “ਕੀ ਤੂੰ ਮਨੁੱਖ ਦੇ ਪੁੱਤਰ ਤੇ ਵਿਸ਼ਵਾਸ ਕਰਦਾ ਹੈ?”</verse>
				<verse number="36">ਆਦਮੀ ਨੇ ਪੁੱਛਿਆ, “ਹੇ ਸ਼੍ਰੀਮਾਨ ਜੀ ਉਹ ਕੌਣ ਹੈ? ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”</verse>
				<verse number="37">ਯਿਸ਼ੂ ਨੇ ਕਿਹਾ, “ਤੂੰ ਹੁਣ ਉਸਨੂੰ ਵੇਖ ਲਿਆ ਹੈ; ਅਸਲ ਵਿੱਚ ਜੋ ਤੇਰੇ ਨਾਲ ਗੱਲ ਕਰ ਰਿਹਾ ਹੈ ਉਹ ਮਨੁੱਖ ਦਾ ਪੁੱਤਰ ਹੈ।”</verse>
				<verse number="38">ਤਦ ਉਸ ਆਦਮੀ ਨੇ ਕਿਹਾ, “ਪ੍ਰਭੂ, ਮੈਂ ਵਿਸ਼ਵਾਸ ਕਰਦਾ ਹੈ!” ਅਤੇ ਉਸ ਨੇ ਯਿਸ਼ੂ ਦੀ ਅਰਾਧਨਾ ਕੀਤੀ।</verse>
				<verse number="39">ਯਿਸ਼ੂ ਨੇ ਕਿਹਾ, “ਮੈਂ ਇਸ ਦੁਨੀਆਂ ਵਿੱਚ ਨਿਆਂ ਕਰਨ ਲਈ ਆਇਆ ਹਾਂ, ਤਾਂ ਜੋ ਅੰਨ੍ਹੇ ਵੇਖਣਗੇ ਅਤੇ ਜਿਹੜੇ ਲੋਕ ਵੇਖਦੇ ਹਨ ਉਹ ਅੰਨ੍ਹੇ ਹੋ ਜਾਣਗੇ।”</verse>
				<verse number="40">ਉਸ ਦੇ ਨਾਲ ਕੁਝ ਫ਼ਰੀਸੀਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ ਅਤੇ ਪੁੱਛਿਆ, “ਕੀ ਅਸੀਂ ਵੀ ਅੰਨ੍ਹੇ ਹਾਂ?”</verse>
				<verse number="41">ਯਿਸ਼ੂ ਨੇ ਕਿਹਾ, “ਜੇ ਤੁਸੀਂ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ; ਪਰ ਹੁਣ ਜਦੋਂ ਤੁਸੀਂ ਆਖਦੇ ਹੋ ਕਿ ਤੁਸੀਂ ਵੇਖ ਸਕਦੇ ਹੋ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”</verse>
			</chapter>
			<chapter number="10">
				<verse number="1">“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਫ਼ਰੀਸੀਓ, ਜਿਹੜਾ ਵੀ ਦਰਵਾਜ਼ੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਨਹੀਂ ਆਉਂਦਾ, ਪਰ ਕਿਸੇ ਹੋਰ ਤਰੀਕੇ ਨਾਲ ਆਉਂਦਾ ਹੈ, ਉਹ ਚੋਰ ਅਤੇ ਡਾਕੂ ਹੈ।</verse>
				<verse number="2">ਜਿਹੜਾ ਦਰਵਾਜ਼ੇ ਰਾਹੀਂ ਪ੍ਰਵੇਸ਼ ਹੁੰਦਾ ਹੈ ਉਹ ਭੇਡਾਂ ਦਾ ਚਰਵਾਹਾ ਹੈ।</verse>
				<verse number="3">ਦਰਬਾਨ ਉਸ ਲਈ ਦਰਵਾਜ਼ਾ ਖੋਲ੍ਹਦਾ ਹੈ, ਅਤੇ ਭੇਡਾਂ ਉਸ ਦੀ ਆਵਾਜ਼ ਸੁਣਦੀਆਂ ਹਨ। ਉਹ ਆਪਣੀਆਂ ਭੇਡਾਂ ਨੂੰ ਨਾਮ ਲੈ ਕੇ ਬੁਲਾਉਂਦਾ ਹੈ ਅਤੇ ਉਹਨਾਂ ਦੀ ਅਗਵਾਈ ਕਰਦਾ ਹੈ।</verse>
				<verse number="4">ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਲੈ ਕੇ ਜਾਂਦਾ ਹੈ, ਤਾਂ ਉਹ ਭੇਡਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਉਸ ਦੀਆਂ ਭੇਡਾਂ ਉਸ ਦਾ ਪਿੱਛਾ ਕਰਦਿਆਂ ਹਨ ਕਿਉਂਕਿ ਉਹ ਉਸ ਦੀ ਆਵਾਜ਼ ਨੂੰ ਪਛਾਣਦੀਆਂ ਹਨ।</verse>
				<verse number="5">ਪਰ ਉਹ ਕਦੇ ਵੀ ਕਿਸੇ ਅਜਨਬੀ ਦੇ ਪਿੱਛੇ ਨਹੀਂ ਚੱਲਦੀਆਂ; ਅਸਲ ਵਿੱਚ, ਭੇਡਾਂ ਉਸ ਤੋਂ ਭੱਜ ਜਾਂਦੀਆਂ ਹਨ ਕਿਉਂਕਿ ਉਹ ਕਿਸੇ ਅਜਨਬੀ ਦੀ ਆਵਾਜ਼ ਨੂੰ ਨਹੀਂ ਪਛਾਣਦੀਆਂ।”</verse>
				<verse number="6">ਯਿਸ਼ੂ ਨੇ ਇਹ ਸ਼ਬਦ ਉਦਾਹਰਣ ਵੱਜੋ ਬੋਲੇ, ਪਰ ਫ਼ਰੀਸੀਆਂ ਨੂੰ ਸਮਝ ਨਾ ਆਈ ਕਿ ਉਹ ਉਹਨਾਂ ਨੂੰ ਕੀ ਕਹਿ ਰਹੇ ਸੀ।</verse>
				<verse number="7">ਤਦ ਯਿਸ਼ੂ ਨੇ ਫਿਰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਭੇਡਾਂ ਦਾ ਦਰਵਾਜ਼ਾ ਹਾਂ।</verse>
				<verse number="8">ਉਹ ਸਾਰੇ ਜੋ ਮੇਰੇ ਤੋਂ ਪਹਿਲਾਂ ਆਏ ਸਨ ਚੋਰ ਅਤੇ ਡਾਕੂ ਸਨ, ਪਰ ਭੇਡਾਂ ਨੇ ਉਹਨਾਂ ਦੀ ਨਹੀਂ ਸੁਣੀ।</verse>
				<verse number="9">ਮੈਂ ਦਰਵਾਜ਼ਾ ਹਾਂ; ਉਹ ਜੋ ਵੀ ਮੇਰੇ ਰਾਹੀਂ ਪਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆ ਜਾ ਸਕਣਗੇ, ਅਤੇ ਉਹਨਾਂ ਨੂੰ ਚਾਰਾ ਮਿਲੇਗਾ।</verse>
				<verse number="10">ਚੋਰ, ਚੋਰੀ ਕਰਨ, ਮਾਰਨ ਅਤੇ ਨਾਸ਼ ਕਰਨ ਲਈ ਹੀ ਆਉਂਦਾ ਹੈ; ਮੈਂ ਇਸ ਲਈ ਆਇਆ ਹਾਂ ਕਿ ਉਹਨਾਂ ਨੂੰ ਜੀਵਨ ਮਿਲੇ ਸਗੋਂ ਬੁਹਮੁੱਲਾ ਜੀਵਨ ਮਿਲੇ।</verse>
				<verse number="11">“ਮੈਂ ਚੰਗਾ ਚਰਵਾਹਾ ਹਾਂ। ਇੱਕ ਚੰਗਾ ਚਰਵਾਹਾ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।</verse>
				<verse number="12">ਜੋ ਕਾਮਾ ਹੈ ਉਹ ਚਰਵਾਹਾ ਨਹੀਂ ਹੁੰਦਾ ਅਤੇ ਭੇਡਾਂ ਦਾ ਮਾਲਕ ਨਹੀਂ ਹੁੰਦਾ। ਇਸ ਲਈ ਜਦੋਂ ਉਹ ਬਘਿਆੜ ਨੂੰ ਆਉਂਦਾ ਵੇਖਦਾ ਹੈ, ਤਾਂ ਉਹ ਭੇਡਾਂ ਨੂੰ ਛੱਡ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਫਿਰ ਬਘਿਆੜ ਭੇਡਾਂ ਉੱਤੇ ਹਮਲਾ ਕਰਦਾ ਹੈ ਅਤੇ ਸਾਰੀਆਂ ਭੇਡਾਂ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ।</verse>
				<verse number="13">ਉਹ ਕਾਮਾ ਭੱਜ ਜਾਂਦਾ ਹੈ ਕਿਉਂਕਿ ਉਹ ਇੱਕ ਮਜ਼ਦੂਰ ਹੈ ਅਤੇ ਭੇਡਾਂ ਦੀ ਪਰਵਾਹ ਨਹੀਂ ਕਰਦਾ।</verse>
				<verse number="14">“ਮੈਂ ਚੰਗਾ ਚਰਵਾਹਾ ਹਾਂ; ਅਤੇ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ।</verse>
				<verse number="15">ਜਿਵੇਂ ਕਿ ਪਿਤਾ ਮੈਨੂੰ ਜਾਣਦੇ ਹਨ, ਅਤੇ ਮੈਂ ਪਿਤਾ ਨੂੰ ਜਾਣਦਾ ਹਾਂ, ਅਤੇ ਮੈਂ ਆਪਣੀਆਂ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।</verse>
				<verse number="16">ਮੇਰੇ ਕੋਲ ਹੋਰ ਭੇਡਾਂ ਹਨ ਜੋ ਇਸ ਵਾੜੇ ਦੀਆਂ ਨਹੀਂ ਹਨ। ਮੇਰਾ ਉਹਨਾਂ ਨੂੰ ਲਿਆਉਣਾ ਜ਼ਰੂਰੀ ਹੈ। ਉਹ ਵੀ ਮੇਰੀ ਆਵਾਜ਼ ਸੁਣਨਗੇ ਅਤੇ ਇੱਕ ਹੀ ਇੱਜੜ ਅਤੇ ਇੱਕ ਹੀ ਚਰਵਾਹਾ ਹੋਵੇਗਾ।</verse>
				<verse number="17">ਮੇਰੇ ਪਿਤਾ ਮੈਨੂੰ ਪਿਆਰ ਕਰਦੇ ਹਨ ਕਿਉਂਕਿ ਮੈਂ ਆਪਣਾ ਜੀਵਨ ਦਿੰਦਾ ਹਾਂ, ਪਰ ਮੈਂ ਇਸ ਨੂੰ ਦੁਬਾਰਾ ਜੀਉਂਦਾ ਕਰ ਸਕਦਾ ਹਾਂ।</verse>
				<verse number="18">ਕੋਈ ਵੀ ਮੇਰੇ ਤੋਂ ਜਾਨ ਨਹੀਂ ਲੈਂਦਾ, ਪਰ ਮੈਂ ਇਸ ਨੂੰ ਆਪਣੀ ਮਰਜ਼ੀ ਅਨੁਸਾਰ ਦਿੰਦਾ ਹਾਂ। ਮੇਰੇ ਕੋਲ ਇਸ ਨੂੰ ਰੱਖਣ ਦਾ ਅਧਿਕਾਰ ਅਤੇ ਇਸ ਨੂੰ ਦੁਬਾਰਾ ਲੈਣ ਦਾ ਅਧਿਕਾਰ ਵੀ ਹੈ। ਇਹ ਹੁਕਮ ਮੈਨੂੰ ਮੇਰੇ ਪਿਤਾ ਵੱਲੋਂ ਮਿਲਿਆ ਹੈ।”</verse>
				<verse number="19">ਜਿਹੜੇ ਯਹੂਦੀ ਇਹ ਸ਼ਬਦ ਸੁਣ ਰਹੇ ਸਨ ਉਹ ਦੁਬਾਰਾ ਆਪਸ ਵਿੱਚ ਸਹਿਮਤ ਨਹੀਂ ਸਨ।</verse>
				<verse number="20">ਉਹਨਾਂ ਵਿੱਚੋਂ ਕਈਆਂ ਨੇ ਕਿਹਾ, “ਇਸ ਵਿੱਚ ਭੂਤ ਹੈ ਅਤੇ ਇਹ ਪਾਗਲ ਹੈ। ਉਸਨੂੰ ਕਿਉਂ ਸੁਣਦੇ ਹੋ?”</verse>
				<verse number="21">ਪਰ ਕੁਝ ਹੋਰਾਂ ਨੇ ਕਿਹਾ, “ਇਹ ਬਚਨ ਭੂਤ ਚਿੰਬੜੇ ਆਦਮੀ ਦੇ ਨਹੀਂ ਹਨ। ਕੀ ਕੋਈ ਭੂਤ ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸਕਦਾ ਹੈ?”</verse>
				<verse number="22">ਫਿਰ ਯੇਰੂਸ਼ਲੇਮ ਵਿੱਚ ਹੈਕਲ ਦਾ ਸਮਰਪਣ ਕਰਨ ਦਾ ਤਿਉਹਾਰ ਆਇਆ। ਇਹ ਸਰਦੀਆਂ ਦੀ ਰੁੱਤ ਸੀ,</verse>
				<verse number="23">ਅਤੇ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਸ਼ਲੋਮੋਨ ਦੀ ਡਿਉਢੀ ਵਿੱਚ ਸੀ।</verse>
				<verse number="24">ਯਹੂਦੀ ਜਿਹੜੇ ਉਹਨਾਂ ਦੇ ਆਸ-ਪਾਸ ਇਕੱਠੇ ਹੋਏ ਸਨ ਕਹਿਣ ਲੱਗੇ, “ਤੁਸੀਂ ਸਾਨੂੰ ਕਦੋਂ ਤੱਕ ਦੁਬਿਧਾ ਵਿੱਚ ਰੱਖੋਂਗੇ? ਜੇ ਤੁਸੀਂ ਮਸੀਹਾ ਹੋ, ਤਾਂ ਸਾਨੂੰ ਸਾਫ਼-ਸਾਫ਼ ਦੱਸੋ।”</verse>
				<verse number="25">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਾ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਮੇਰੇ ਪਿਤਾ ਦੇ ਨਾਮ ਤੇ ਮੈਂ ਉਹ ਕੰਮ ਕਰਦਾ ਹਾਂ ਕਿਉਂ ਜੋ ਉਹ ਮੇਰੇ ਗਵਾਹ ਹਨ,</verse>
				<verse number="26">ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।</verse>
				<verse number="27">ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।</verse>
				<verse number="28">ਮੈਂ ਉਹਨਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ, ਅਤੇ ਉਹ ਕਦੇ ਨਹੀਂ ਮਰਨਗੀਆਂ। ਕੋਈ ਵੀ ਉਹਨਾਂ ਨੂੰ ਮੇਰੇ ਹੱਥੋਂ ਨਹੀਂ ਖੋਹ ਸਕਦਾ।</verse>
				<verse number="29">ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹਨਾਂ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ।</verse>
				<verse number="30">ਮੈਂ ਅਤੇ ਪਿਤਾ ਇੱਕ ਹਾਂ।”</verse>
				<verse number="31">ਇਸ ਗੱਲ ਤੇ ਫਿਰ ਉਹਨਾਂ ਦੇ ਵਿਰੋਧੀ ਯਹੂਦੀਆਂ ਨੇ ਉਹਨਾਂ ਨੂੰ ਮਾਰਨ ਲਈ ਪੱਥਰ ਚੁੱਕੇ,</verse>
				<verse number="32">ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਸਾਰੇ ਚੰਗੇ ਕੰਮ ਦਿਖਾਏ ਹਨ। ਇਨ੍ਹਾਂ ਵਿੱਚੋਂ ਕਿਸ ਕੰਮ ਲਈ ਤੁਸੀਂ ਮੈਨੂੰ ਪੱਥਰ ਮਾਰਦੇ ਹੋ?”</verse>
				<verse number="33">ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹਾਂ।”</verse>
				<verse number="34">ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਇਹ ਤੁਹਾਡੀ ਬਿਵਸਥਾ ਵਿੱਚ ਨਹੀਂ ਲਿਖਿਆ: ਮੈਂ ਕਿਹਾ ਕਿ ਤੁਸੀਂ ਪਰਮੇਸ਼ਵਰ ਹੋ?</verse>
				<verse number="35">ਜੇ ਪਰਮੇਸ਼ਵਰ ਨੇ ਉਹਨਾਂ ਨੂੰ ‘ਪਰਮੇਸ਼ਵਰ,’ ਆਖਿਆ ਜਿਨ੍ਹਾਂ ਦੇ ਲਈ ਇਹ ਬਿਵਸਥਾ ਆਈ ਸੀ। ਇਸ ਲਈ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।</verse>
				<verse number="36">ਇਸ ਲਈ ਜਿਸ ਪਿਤਾ ਨੇ ਮੈਨੂੰ ਆਪਣੀ ਮਰਜ਼ੀ ਨਾਲ ਚੁਣਿਆ ਹੈ ਅਤੇ ਦੁਨੀਆਂ ਵਿੱਚ ਭੇਜਿਆ? ਤਾਂ ਫਿਰ ਤੁਸੀਂ ਮੇਰੇ ਉੱਤੇ ਕੁਫ਼ਰ ਬੋਲਣ ਦਾ ਦੋਸ਼ ਕਿਉਂ ਲਗਾਉਂਦੇ ਹੋ ਕਿਉਂਕਿ ਮੈਂ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ’?</verse>
				<verse number="37">ਮੇਰੇ ਤੇ ਵਿਸ਼ਵਾਸ ਨਾ ਕਰੋ ਜੇ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ।</verse>
				<verse number="38">ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਜਾਣ ਸਕੋਂ ਅਤੇ ਸਮਝੋ ਕਿ ਪਿਤਾ ਮੇਰੇ ਵਿੱਚ ਹਨ ਅਤੇ ਮੈਂ ਪਿਤਾ ਵਿੱਚ ਹਾਂ।”</verse>
				<verse number="39">ਉਹਨਾਂ ਫਿਰ ਯਿਸ਼ੂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਹਨਾਂ ਦੇ ਕੋਲੋਂ ਚਲੇ ਗਏ।</verse>
				<verse number="40">ਯਿਸ਼ੂ ਫਿਰ ਯਰਦਨ ਨਦੀ ਦੇ ਪਾਰ ਉਸ ਥਾਂ ਨੂੰ ਚਲੇ ਗਏ ਜਿੱਥੇ ਯੋਹਨ ਬਪਤਿਸਮਾ ਦਿੰਦਾ ਸੀ। ਉਹ ਉੱਥੇ ਠਹਿਰੇ,</verse>
				<verse number="41">ਅਤੇ ਬਹੁਤ ਸਾਰੇ ਲੋਕ ਉਹਨਾਂ ਕੋਲ ਆਏ। ਉਹਨਾਂ ਕਿਹਾ, “ਹਾਲਾਂਕਿ ਯੋਹਨ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੋਹਨ ਨੇ ਇਸ ਆਦਮੀ ਬਾਰੇ ਕਿਹਾ ਉਹ ਸੱਚ ਸੀ।”</verse>
				<verse number="42">ਉੱਥੇ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਕੀਤਾ।</verse>
			</chapter>
			<chapter number="11">
				<verse number="1">ਲਾਜ਼ਰਾਸ ਨਾਮ ਦਾ ਇੱਕ ਆਦਮੀ ਬਿਮਾਰ ਸੀ। ਉਹ ਬੈਥਨੀਆ ਪਿੰਡ ਦਾ ਰਹਿਣ ਵਾਲਾ ਸੀ ਜਿੱਥੇ ਉਸ ਦੀਆਂ ਭੈਣਾਂ ਮਰਿਯਮ ਅਤੇ ਮਾਰਥਾ ਰਹਿੰਦੀਆਂ ਸਨ।</verse>
				<verse number="2">ਇਹ ਉਹ ਮਰਿਯਮ ਹੈ ਜਿਸਨੇ ਬਾਅਦ ਵਿੱਚ ਪ੍ਰਭੂ ਦੇ ਪੈਰਾਂ ਉੱਤੇ ਮਹਿੰਗਾ ਅਤਰ ਮਲਿਆ ਸੀ ਅਤੇ ਆਪਣੇ ਵਾਲਾਂ ਨਾਲ ਉਸਨੂੰ ਪੂੰਝਿਆ, ਉਸ ਦਾ ਭਰਾ ਲਾਜ਼ਰਾਸ ਬਿਮਾਰ ਸੀ।</verse>
				<verse number="3">ਤਦ ਉਹਨਾਂ ਦੋਹਾਂ ਭੈਣਾਂ ਨੇ ਯਿਸ਼ੂ ਨੂੰ ਇੱਕ ਸੁਨੇਹਾ ਭੇਜਿਆ, “ਹੇ ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਬਹੁਤ ਬਿਮਾਰ ਹੈ।”</verse>
				<verse number="4">ਪਰ ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਇਸ ਬਿਮਾਰੀ ਦਾ ਅੰਤ ਮੌਤ ਨਹੀਂ ਹੈ। ਪਰ ਇਹ ਪਰਮੇਸ਼ਵਰ ਦੀ ਵਡਿਆਈ ਲਈ ਹੈ ਤਾਂ ਜੋ ਪਰਮੇਸ਼ਵਰ ਦੇ ਪੁੱਤਰ ਦੀ ਇਸ ਤੋਂ ਵਡਿਆਈ ਹੋ ਸਕੇ।”</verse>
				<verse number="5">ਭਾਵੇਂ ਯਿਸ਼ੂ ਮਾਰਥਾ ਅਤੇ ਉਸਦੀ ਭੈਣ ਮਰਿਯਮ ਅਤੇ ਲਾਜ਼ਰਾਸ ਨੂੰ ਪਿਆਰ ਕਰਦੇ ਸਨ।</verse>
				<verse number="6">ਪਰ ਜਦੋਂ ਯਿਸ਼ੂ ਨੇ ਸੁਣਿਆ ਕਿ ਲਾਜ਼ਰਾਸ ਬਿਮਾਰ ਹੈ ਉਹ ਉਸ ਥਾਂ ਤੇ ਜਿੱਥੇ ਉਹ ਸੀ ਅਗਲੇ ਹੋਰ ਦੋ ਦਿਨਾਂ ਲਈ ਉੱਥੇ ਹੀ ਠਹਿਰੇ।</verse>
				<verse number="7">ਅਖੀਰ ਵਿੱਚ, ਉਹਨਾਂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਅਸੀਂ ਯਹੂਦਿਯਾ ਨੂੰ ਵਾਪਸ ਚੱਲੇ ਜਾਈਏ।”</verse>
				<verse number="8">ਪਰ ਉਹਨਾਂ ਦੇ ਚੇਲਿਆਂ ਨੇ ਇਤਰਾਜ਼ ਜਤਾਇਆ ਅਤੇ ਉਹਨਾਂ ਨੇ ਕਿਹਾ, “ਰੱਬੀ, ਕੁਝ ਦਿਨ ਪਹਿਲਾਂ ਯਹੂਦਿਯਾ ਵਿੱਚ ਲੋਕ ਤੁਹਾਨੂੰ ਪੱਥਰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਕੀ ਤੁਸੀਂ ਦੁਬਾਰਾ ਉੱਥੇ ਜਾ ਰਹੇ ਹੋ?”</verse>
				<verse number="9">ਯਿਸ਼ੂ ਨੇ ਜਵਾਬ ਦਿੱਤਾ, “ਕੀ ਇੱਕ ਦਿਨ ਵਿੱਚ ਬਾਰਾਂ ਘੰਟੇ ਹੁੰਦੇ ਹਨ? ਜਿਹੜਾਂ ਦਿਨ ਦੇ ਦੌਰਾਨ ਚੱਲਦਾ ਹੈ ਉਹ ਠੋਕਰ ਨਹੀਂ ਖਾਂਦਾ, ਕਿਉਂਕਿ ਉਸਦੇ ਕੋਲ ਇਸ ਸੰਸਾਰ ਦੀ ਰੋਸ਼ਨੀ ਹੁੰਦੀ ਹੈ।</verse>
				<verse number="10">ਪਰ ਜਿਹੜਾ ਰਾਤ ਦੇ ਦੌਰਾਨ ਚੱਲਦਾ ਹੈ ਉਹ ਠੋਕਰ ਖਾਂਦਾ ਹੈ ਕਿਉਂਕਿ ਉਸ ਕੋਲ ਰੋਸ਼ਨੀ ਨਹੀਂ ਹੁੰਦੀ।”</verse>
				<verse number="11">ਇਸ ਤੋਂ ਬਾਅਦ ਯਿਸ਼ੂ ਨੇ ਕਿਹਾ, “ਸਾਡਾ ਮਿੱਤਰ ਲਾਜ਼ਰਾਸ ਸੌ ਗਿਆ ਹੈ, ਪਰ ਹੁਣ ਮੈਂ ਜਾਵਾਂਗਾ ਅਤੇ ਉਸਨੂੰ ਜਗਾਵਾਂਗਾ।”</verse>
				<verse number="12">ਚੇਲਿਆਂ ਨੇ ਕਿਹਾ, “ਪ੍ਰਭੂ, ਜੇ ਉਹ ਸੌ ਰਿਹਾ ਹੈ, ਤਾਂ ਉਹ ਜਲਦੀ ਠੀਕ ਹੋ ਜਾਵੇਗਾ।”</verse>
				<verse number="13">ਉਹਨਾਂ ਨੇ ਸੋਚਿਆ ਕਿ ਯਿਸ਼ੂ ਦਾ ਮਤਲਬ ਸੀ ਕਿ ਲਾਜ਼ਰਾਸ ਸੌ ਰਿਹਾ ਸੀ, ਪਰ ਯਿਸ਼ੂ ਦਾ ਮਤਲਬ ਸੀ ਲਾਜ਼ਰਾਸ ਮਰ ਗਿਆ ਹੈ।</verse>
				<verse number="14">ਤਾਂ ਯਿਸ਼ੂ ਨੇ ਉਹਨਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰਾਸ ਮਰ ਗਿਆ ਹੈ।</verse>
				<verse number="15">ਅਤੇ ਤੁਹਾਡੇ ਲਈ ਮੈਨੂੰ ਖੁਸ਼ੀ ਹੈ ਕਿ ਮੈਂ ਉੱਥੇ ਨਹੀਂ ਸੀ, ਕਿਉਂਕਿ ਹੁਣ ਤੁਸੀਂ ਸੱਚ-ਮੁੱਚ ਵਿਸ਼ਵਾਸ ਕਰੋਗੇ। ਆਓ ਅਸੀਂ ਉਸ ਕੋਲ ਚੱਲੀਏ।”</verse>
				<verse number="16">ਥੋਮਸ, (ਜਿਸ ਦਾ ਨਾਮ ਦਿਦੂਮੁਸ ਸੀ) ਨੇ ਆਪਣੇ ਨਾਲ ਦੇ ਚੇਲਿਆਂ ਨੂੰ ਕਿਹਾ, “ਆਓ, ਅਸੀਂ ਵੀ ਚੱਲੀਏ ਤਾਂ ਜੋ ਅਸੀਂ ਵੀ ਇਨ੍ਹਾਂ ਦੇ ਨਾਲ ਮਰੀਏ।”</verse>
				<verse number="17">ਜਦੋਂ ਯਿਸ਼ੂ ਬੈਥਨੀਆ ਪਹੁੰਚੇ, ਉਹਨਾਂ ਨੂੰ ਦੱਸਿਆ ਗਿਆ ਕਿ ਲਾਜ਼ਰਾਸ ਨੂੰ ਕਬਰ ਵਿੱਚ ਪਏ ਨੂੰ ਪਹਿਲਾਂ ਹੀ ਚਾਰ ਦਿਨ ਹੋ ਗਏ ਹਨ।</verse>
				<verse number="18">ਬੈਥਨੀਆ ਯੇਰੂਸ਼ਲੇਮ ਤੋਂ ਕੁਝ ਮੀਲ ਦੀ ਦੂਰੀ ਤੇ ਸੀ,</verse>
				<verse number="19">ਅਤੇ ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਨੂੰ ਉਹਨਾਂ ਦੇ ਭਰਾ ਮਰੇ ਤੇ ਦਿਲਾਸਾ ਦੇਣ ਲਈ ਆਏ ਸਨ।</verse>
				<verse number="20">ਜਦੋਂ ਮਾਰਥਾ ਨੂੰ ਪਤਾ ਲੱਗਾ ਕਿ ਯਿਸ਼ੂ ਆ ਰਹੇ ਹਨ, ਤਾਂ ਉਹ ਉਹਨਾਂ ਨੂੰ ਮਿਲਣ ਗਈ। ਪਰ ਮਰਿਯਮ ਘਰ ਵਿੱਚ ਹੀ ਰਹੀ।</verse>
				<verse number="21">ਮਾਰਥਾ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਜੇ ਸੱਚ-ਮੁੱਚ ਤੁਸੀਂ ਇੱਥੇ ਹੁੰਦੇ ਤਾਂ ਮੇਰਾ ਭਰਾ ਨਾ ਮਰਦਾ।</verse>
				<verse number="22">ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ ਜੋ ਕੁਝ ਪਰਮੇਸ਼ਵਰ ਤੋਂ ਮੰਗੋ ਉਹ ਤੁਹਾਨੂੰ ਦੇਵੇਗਾ।”</verse>
				<verse number="23">ਯਿਸ਼ੂ ਨੇ ਉਸਨੂੰ ਕਿਹਾ, “ਤੇਰਾ ਭਰਾ ਫਿਰ ਜੀ ਉੱਠੇਗਾ।”</verse>
				<verse number="24">ਮਾਰਥਾ ਨੇ ਉੱਤਰ ਦਿੱਤਾ, “ਮੈਂ ਜਾਣਦੀ ਹਾਂ ਕਿ ਉਹ ਪੁਨਰ-ਉਥਾਨ ਦੇ ਦਿਨ ਜੀਵੇਗਾ।”</verse>
				<verse number="25">ਯਿਸ਼ੂ ਨੇ ਉਸਨੂੰ ਕਿਹਾ, “ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ;</verse>
				<verse number="26">ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਕੇ ਜਿਉਂਦਾ ਹੈ ਉਹ ਕਦੇ ਨਹੀਂ ਮਰੇਗਾ। ਕੀ ਤੂੰ ਇਸ ਤੇ ਵਿਸ਼ਵਾਸ ਕਰਦੀ ਹੈ?”</verse>
				<verse number="27">ਉਸ ਨੇ ਉੱਤਰ ਦਿੱਤਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੁਸੀਂ ਹੀ ਮਸੀਹ ਹੋ, ਪਰਮੇਸ਼ਵਰ ਦੇ ਪੁੱਤਰ ਹੋ, ਜੋ ਇਸ ਦੁਨੀਆਂ ਤੇ ਆਉਣ ਵਾਲਾ ਹੈ।”</verse>
				<verse number="28">ਜਦੋਂ ਉਸ ਨੇ ਇਹ ਕਿਹਾ ਤਾਂ ਉਹ ਵਾਪਸ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਗੁਰੂ ਜੀ ਇੱਥੇ ਹਨ,” ਉਸ ਨੇ ਕਿਹਾ, “ਅਤੇ ਤੇਰੇ ਬਾਰੇ ਪੁੱਛ ਰਹੇ ਹਨ।”</verse>
				<verse number="29">ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਇੱਕ ਦਮ ਉੱਠ ਖੜ੍ਹੀ ਹੋਈ ਅਤੇ ਯਿਸ਼ੂ ਕੋਲ ਗਈ।</verse>
				<verse number="30">ਅਜੇ ਯਿਸ਼ੂ ਪਿੰਡ ਵਿੱਚ ਵੜੇ ਨਹੀਂ ਸੀ, ਪਰ ਉਹ ਅਜੇ ਵੀ ਉਸ ਥਾਂ ਤੇ ਸੀ ਜਿੱਥੇ ਮਾਰਥਾ ਉਹਨਾਂ ਨੂੰ ਮਿਲੀ ਸੀ।</verse>
				<verse number="31">ਕੁਝ ਯਹੂਦੀ ਮਰਿਯਮ ਦੇ ਘਰ ਉਸ ਨੂੰ ਦਿਲਾਸਾ ਦੇਣ ਆਏ ਸਨ, ਉਹਨਾਂ ਨੇ ਵੇਖਿਆ ਕਿ ਉਹ ਕਿੰਨੀ ਜਲਦੀ ਉੱਠ ਕੇ ਬਾਹਰ ਚੱਲੀ ਗਈ ਹੈ, ਉਹ ਸਾਰੇ ਉਸਦੇ ਪਿੱਛੇ ਗਏ। ਉਹਨਾਂ ਨੇ ਸੋਚਿਆ ਕਿ ਉਹ ਕਬਰ ਉੱਤੇ ਸੋਗ ਕਰਨ ਜਾ ਰਹੀ ਹੈ।</verse>
				<verse number="32">ਜਦੋਂ ਮਰਿਯਮ ਉੱਥੇ ਪਹੁੰਚੀ ਜਿੱਥੇ ਯਿਸ਼ੂ ਸੀ ਅਤੇ ਉਸਨੂੰ ਵੇਖਿਆ ਤਾਂ ਉਹ ਉਹਨਾਂ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਪ੍ਰਭੂ ਜੀ, ਜੇ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”</verse>
				<verse number="33">ਜਦੋਂ ਯਿਸ਼ੂ ਨੇ ਉਸ ਔਰਤ ਨੂੰ ਰੋਂਦਿਆ ਵੇਖਿਆ, ਅਤੇ ਜੋ ਯਹੂਦੀ ਉਸ ਦੇ ਨਾਲ ਆਏ ਸਨ, ਉਹ ਵੀ ਰੋ ਰਹੇ ਸਨ ਉਹਨਾਂ ਨੂੰ ਦੇਖ ਕਿ ਯਿਸ਼ੂ ਦਾ ਦਿਲ ਭਰ ਗਿਆ ਅਤੇ ਉਹ ਵੀ ਬਹੁਤ ਦੁੱਖੀ ਹੋਏ।</verse>
				<verse number="34">“ਤੁਸੀਂ ਉਸਨੂੰ ਕਿੱਥੇ ਰੱਖਿਆ ਹੈ?” ਉਹਨਾਂ ਨੇ ਪੁੱਛਿਆ। ਉਹਨਾਂ ਨੇ ਉੱਤਰ ਦਿੱਤਾ। “ਪ੍ਰਭੂ, ਆਓ ਅਤੇ ਵੇਖੋ।”</verse>
				<verse number="35">ਯਿਸ਼ੂ ਰੋਏ।</verse>
				<verse number="36">ਤਦ ਯਹੂਦੀਆਂ ਨੇ ਕਿਹਾ, “ਵੇਖੋ ਉਹ ਉਸ ਨੂੰ ਕਿੰਨ੍ਹਾ ਪਿਆਰ ਕਰਦਾ ਸੀ!”</verse>
				<verse number="37">ਪਰ ਉਹਨਾਂ ਵਿੱਚੋਂ ਕਈਆਂ ਨੇ ਕਿਹਾ, “ਉਹ ਜਿਨ੍ਹਾਂ ਨੇ ਅੰਨ੍ਹੇ ਆਦਮੀ ਦੀਆਂ ਅੱਖਾਂ ਖੋਲ੍ਹੀਆਂ, ਕੀ ਇਹ ਲਾਜ਼ਰਾਸ ਨੂੰ ਮਰਨ ਤੋਂ ਨਹੀਂ ਬਚਾ ਸਕਦੇ ਸੀ?”</verse>
				<verse number="38">ਯਿਸ਼ੂ ਦਾ ਦਿਲ ਇੱਕ ਵਾਰ ਫਿਰ ਭਰ ਆਇਆ ਅਤੇ ਉਹ ਕਬਰ ਤੇ ਆਏ ਅਤੇ ਕਬਰ ਇੱਕ ਗੁਫਾ ਵਾਂਗ ਸੀ ਜਿਸ ਦੇ ਮੂੰਹ ਤੇ ਇੱਕ ਪੱਥਰ ਰੱਖਿਆ ਸੀ।</verse>
				<verse number="39">ਯਿਸ਼ੂ ਨੇ ਹੁਕਮ ਦਿੱਤਾ, “ਪੱਥਰ ਨੂੰ ਹਟਾ ਦੇਵੋ।” ਲਾਜ਼ਰਾਸ ਦੀ ਭੈਣ ਮਾਰਥਾ ਨੇ ਕਿਹਾ, “ਪਰ ਹੇ ਪ੍ਰਭੂ ਇਸ ਵੇਲੇ ਤਾਂ ਉਸ ਤੋਂ ਬਦਬੂ ਆ ਰਹੀ ਹੋਵੇਗੀ, ਕਿਉਂਕਿ ਲਾਜ਼ਰਾਸ ਚਾਰ ਦਿਨ ਤੋਂ ਕਬਰ ਵਿੱਚ ਹੈ।”</verse>
				<verse number="40">ਤਦ ਯਿਸ਼ੂ ਨੇ ਕਿਹਾ, “ਕੀ ਮੈਂ ਤੁਹਾਨੂੰ ਨਹੀਂ ਕਿਹਾ ਕਿ ਜੇ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਪਰਮੇਸ਼ਵਰ ਦੀ ਮਹਿਮਾ ਵੇਖੋਂਗੇ?”</verse>
				<verse number="41">ਇਸ ਲਈ ਉਹਨਾਂ ਨੇ ਪੱਥਰ ਨੂੰ ਹਟਾ ਦਿੱਤਾ। ਤਦ ਯਿਸ਼ੂ ਨੇ ਉੱਪਰ ਵੇਖਿਆ ਅਤੇ ਕਿਹਾ, “ਪਿਤਾ ਜੀ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਮੇਰੀ ਸੁਣ ਲਈ ਹੈ।</verse>
				<verse number="42">ਮੈਂ ਜਾਣਦਾ ਹਾਂ ਕਿ ਤੁਸੀਂ ਹਮੇਸ਼ਾ ਮੇਰੀ ਸੁਣਦੇ ਹੋ, ਪਰ ਮੈਂ ਇਹ ਸਭ ਇੱਥੇ ਖੜ੍ਹੇ ਲੋਕਾਂ ਦੇ ਭਲੇ ਲਈ ਕਿਹਾ ਹੈ ਤਾਂ ਜੋ ਉਹ ਵਿਸ਼ਵਾਸ ਕਰ ਸਕਣ ਕਿ ਤੁਸੀਂ ਮੈਨੂੰ ਭੇਜਿਆ ਹੈ।”</verse>
				<verse number="43">ਜਦੋਂ ਉਸ ਨੇ ਇਹ ਕਿਹਾ ਤਾਂ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਲਾਜ਼ਰਾਸ ਬਾਹਰ ਆ ਜਾ!”</verse>
				<verse number="44">ਉਹ ਮੁਰਦਾ ਲਾਜ਼ਰਾਸ ਬਾਹਰ ਆਇਆ, ਉਸ ਦੇ ਹੱਥ ਅਤੇ ਪੈਰ ਲਿਨਨ ਦੇ ਕੱਪੜੇ ਨਾਲ ਲਪੇਟੇ ਹੋਏ ਸਨ ਅਤੇ ਉਸ ਦੇ ਚਿਹਰੇ ਤੇ ਇੱਕ ਕੱਪੜਾ ਸੀ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਨੂੰ ਖੋਲ੍ਹ ਦਿਓ ਅਤੇ ਜਾਣ ਦਿਓ।”</verse>
				<verse number="45">ਇਸ ਲਈ, ਬਹੁਤ ਸਾਰੇ ਯਹੂਦੀ ਜੋ ਮਰਿਯਮ ਨੂੰ ਮਿਲਣ ਲਈ ਆਏ ਹੋਏ ਸਨ, ਅਤੇ ਉਹਨਾਂ ਨੇ ਉਹ ਸਭ ਵੇਖਿਆ ਜੋ ਯਿਸ਼ੂ ਨੇ ਕੀਤਾ ਸੀ, ਉਹਨਾਂ ਨੇ ਉਸ ਤੇ ਵਿਸ਼ਵਾਸ ਕੀਤਾ।</verse>
				<verse number="46">ਪਰ ਉਹਨਾਂ ਵਿੱਚੋਂ ਕੁਝ ਲੋਕ ਫ਼ਰੀਸੀਆਂ ਕੋਲ ਗਏ ਅਤੇ ਉਹਨਾਂ ਨੂੰ ਉਹ ਦੱਸਿਆ ਜੋ ਕੁਝ ਯਿਸ਼ੂ ਨੇ ਕੀਤਾ ਸੀ।</verse>
				<verse number="47">ਤਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਮਹਾਂਸਭਾ ਦੀ ਇੱਕ ਸਭਾ ਬੁਲਾਈ। ਉਹਨਾਂ ਨੇ ਪੁੱਛਿਆ, “ਅਸੀਂ ਕੀ ਕਰ ਰਹੇ ਹਾਂ?” ਉਹਨਾਂ ਨੇ ਕਿਹਾ, “ਅਸੀਂ ਇਸ ਵਿਅਕਤੀ ਦਾ ਕੀ ਕਰੀਏ? ਇਹ ਤਾਂ ਬਹੁਤ ਚਿੰਨ੍ਹ ਦਿਖਾ ਰਿਹਾ ਹੈ।</verse>
				<verse number="48">ਜੇ ਅਸੀਂ ਇਸ ਵਿਅਕਤੀ ਨੂੰ ਇਸ ਤਰ੍ਹਾਂ ਕਰਨ ਦਿੱਤਾ ਤਾਂ ਹਰ ਕੋਈ ਉਸ ਤੇ ਵਿਸ਼ਵਾਸ ਕਰੇਗਾ ਅਤੇ ਫਿਰ ਰੋਮੀ ਅਧਿਕਾਰੀ ਆਉਣਗੇ ਅਤੇ ਸਾਡੇ ਹੈਕਲ ਅਤੇ ਸਾਡੇ ਰਾਸ਼ਟਰ ਨੂੰ ਨਾਸ਼ ਕਰ ਦੇਣਗੇ।”</verse>
				<verse number="49">ਤਦ ਉਹਨਾਂ ਵਿੱਚੋਂ ਇੱਕ ਜਿਸ ਦਾ ਨਾਮ ਕਯਾਫ਼ਾਸ ਸੀ ਜੋ ਉਸ ਸਾਲ ਉਹਨਾਂ ਦਾ ਮਹਾਂ ਜਾਜਕ ਸੀ, ਬੋਲਿਆ, “ਤੁਹਾਨੂੰ ਕੁਝ ਵੀ ਨਹੀਂ ਪਤਾ!</verse>
				<verse number="50">ਤੁਸੀਂ ਨਹੀਂ ਜਾਣਦੇ ਕਿ ਤੁਹਾਡੇ ਲਈ ਇਹ ਚੰਗਾ ਹੈ ਕਿ ਸਾਰੇ ਲੋਕਾਂ ਦੇ ਮਰਨ ਨਾਲੋਂ ਇੱਕ ਮਨੁੱਖ ਮਰ ਜਾਵੇ।”</verse>
				<verse number="51">ਉਸ ਨੇ ਇਹ ਆਪਣੇ ਆਪ ਨਹੀਂ ਕਿਹਾ, ਪਰ ਉਸ ਸਾਲ ਮਹਾਂ ਜਾਜਕ ਹੋਣ ਦੇ ਨਾਤੇ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸ਼ੂ ਯਹੂਦੀ ਲੋਕਾਂ ਲਈ ਮਰੇਗਾ,</verse>
				<verse number="52">ਅਤੇ ਨਾ ਸਿਰਫ ਯਹੂਦੀ ਲੋਕਾਂ ਲਈ, ਬਲਕਿ ਪਰਮੇਸ਼ਵਰ ਦੇ ਖਿੱਲਰੇ ਹੋਏ ਬੱਚਿਆਂ ਲਈ ਵੀ, ਉਹ ਉਹਨਾਂ ਨੂੰ ਇਕੱਠੇ ਕਰੇਗਾ ਅਤੇ ਉਹਨਾਂ ਨੂੰ ਇੱਕ ਕਰੇਗਾ।</verse>
				<verse number="53">ਉਸ ਦਿਨ ਤੋਂ ਯਹੂਦੀ ਅਧਿਕਾਰੀਆਂ ਨੇ ਯਿਸ਼ੂ ਨੂੰ ਜਾਨੋਂ ਮਾਰਨ ਦੀ ਯੋਜਨਾ ਬਣਾਈ।</verse>
				<verse number="54">ਇਸ ਲਈ ਯਿਸ਼ੂ ਹੁਣ ਯਹੂਦਿਯਾ ਦੇ ਲੋਕਾਂ ਵਿੱਚ ਖੁੱਲ੍ਹੇਆਮ ਨਹੀਂ ਚੱਲਦੇ ਸੀ। ਇਸ ਦੀ ਬਜਾਏ, ਉਹ ਉਜਾੜ ਦੇ ਨੇੜਲੇ ਇੱਕ ਇਲਾਕੇ, ਇਫ਼ਰਾਈਮ ਨਾਮ ਦੇ ਇੱਕ ਪਿੰਡ ਵੱਲ ਚਲੇ ਗਏ, ਜਿੱਥੇ ਉਹ ਆਪਣੇ ਚੇਲਿਆਂ ਨਾਲ ਰਹੇ।</verse>
				<verse number="55">ਜਦੋਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਆ ਰਿਹਾ ਸੀ, ਬਹੁਤ ਸਾਰੇ ਲੋਕ ਆਪਣੇ ਆਪ ਨੂੰ ਸ਼ੁੱਧ ਕਰਨ ਦੀ ਰਸਮ ਲਈ ਪਿੰਡਾਂ ਤੋਂ ਯੇਰੂਸ਼ਲੇਮ ਗਏ।</verse>
				<verse number="56">ਉਹ ਯਿਸ਼ੂ ਨੂੰ ਲੱਭ ਰਹੇ ਸਨ ਅਤੇ ਉਹ ਹੈਕਲ ਦੇ ਵਿਹੜੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ-ਦੂਜੇ ਨੂੰ ਪੁੱਛਿਆ, “ਤੁਸੀਂ ਕੀ ਸੋਚਦੇ ਹੋ? ਕੀ ਉਹ ਤਿਉਹਾਰ ਤੇ ਨਹੀਂ ਆਵੇਗਾ?”</verse>
				<verse number="57">ਪਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਆਦੇਸ਼ ਦਿੱਤਾ ਸੀ ਕਿ ਜੇ ਕਿਸੇ ਨੂੰ ਵੀ ਪਤਾ ਲੱਗੇ ਕਿ ਯਿਸ਼ੂ ਕਿੱਥੇ ਹੈ, ਉਸ ਵਿਅਕਤੀ ਨੂੰ ਇਸ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਉਹ ਉਸਨੂੰ ਫੜ ਸਕਣ।</verse>
			</chapter>
			<chapter number="12">
				<verse number="1">ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸ਼ੂ ਬੈਥਨੀਆ ਆਏ, ਜਿੱਥੇ ਲਾਜ਼ਰਾਸ ਰਹਿੰਦਾ ਸੀ, ਜਿਸ ਨੂੰ ਯਿਸ਼ੂ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ।</verse>
				<verse number="2">ਇੱਥੇ ਉਹਨਾਂ ਯਿਸ਼ੂ ਦੇ ਲਈ ਰਾਤ ਦਾ ਭੋਜਨ ਤਿਆਰ ਕੀਤਾ। ਮਾਰਥਾ ਨੇ ਭੋਜਨ ਨੂੰ ਵਰਤਾਇਆ ਅਤੇ ਲਾਜ਼ਰਾਸ ਉਹਨਾਂ ਦੇ ਨਾਲ ਮੇਜ਼ ਤੇ ਬੈਠਾ ਹੋਇਆ ਸੀ।</verse>
				<verse number="3">ਫਿਰ ਮਰਿਯਮ ਨੇ ਅੱਧਾ ਕਿੱਲੋ ਸ਼ੁੱਧ ਜਟਾਮਾਸੀ ਦਾ ਇੱਕ ਮਹਿੰਗਾ ਅਤਰ ਲਿਆ; ਉਸ ਨੇ ਯਿਸ਼ੂ ਦੇ ਪੈਰਾਂ ਉੱਤੇ ਡੋਲ੍ਹਿਆ ਅਤੇ ਉਸ ਦੇ ਪੈਰ ਆਪਣੇ ਵਾਲਾਂ ਨਾਲ ਪੂੰਝੇ। ਉਸ ਅਤਰ ਦੀ ਖੁਸ਼ਬੂ ਨਾਲ ਸਾਰਾ ਘਰ ਭਰ ਗਿਆ।</verse>
				<verse number="4">ਪਰ ਉਸ ਦੇ ਚੇਲਿਆਂ ਵਿੱਚੋਂ ਇੱਕ, ਕਾਰਿਯੋਤ ਵਾਸੀ ਯਹੂਦਾਹ ਨੇ ਬੋਲਿਆ, ਜੋ ਬਾਅਦ ਵਿੱਚ ਯਿਸ਼ੂ ਨੂੰ ਗ੍ਰਿਫ਼ਤਾਰ ਕਰਵਾਉਣ ਵਾਲਾ ਸੀ,</verse>
				<verse number="5">“ਇਹ ਅਤਰ ਨੂੰ ਤਿੰਨ ਸੌ ਦੀਨਾਰ ਦਾ ਕਿਉਂ ਨਹੀਂ ਵੇਚਿਆ ਗਿਆ ਅਤੇ ਪੈਸੇ ਗਰੀਬਾਂ ਨੂੰ ਕਿਉਂ ਨਹੀਂ ਦਿੱਤੇ ਗਏ? ਇਹ ਇੱਕ ਸਾਲ ਦੀ ਤਨਖਾਹ ਦੀ ਕੀਮਤ ਸੀ।”</verse>
				<verse number="6">ਉਸ ਨੇ ਇਹ ਇਸ ਲਈ ਨਹੀਂ ਕਿਹਾ ਕਿਉਂਕਿ ਉਹ ਗਰੀਬਾਂ ਦੀ ਪਰਵਾਹ ਕਰਦਾ ਸੀ ਪਰ ਕਿਉਂਕਿ ਉਹ ਚੋਰ ਸੀ। ਕਿਉਂਕਿ ਪੈਸੇ ਵਾਲੀ ਥੈਲੀ ਉਸ ਕੋਲ ਰਹਿੰਦੀ ਸੀ। ਉਸ ਵਿੱਚ ਜੋ ਕੁਝ ਪਾਇਆ ਜਾਂਦਾ ਸੀ ਉਹ ਉਸ ਵਿੱਚੋਂ ਕੱਢ ਲੈਂਦਾ ਸੀ।</verse>
				<verse number="7">ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਉਸਨੂੰ ਇਕੱਲੇ ਰਹਿਣ ਦਿਓ। ਇਹ ਇਰਾਦਾ ਸੀ ਕਿ ਉਹ ਇਹ ਅਤਰ ਨੂੰ ਮੇਰੇ ਦਫ਼ਨਾਉਣ ਵਾਲੇ ਦਿਨ ਲਈ ਬਚਾ ਲਵੇ।</verse>
				<verse number="8">ਤੁਹਾਡੇ ਕੋਲ ਹਮੇਸ਼ਾ ਗਰੀਬ ਰਹਿਣਗੇ, ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਹੋਵੇਗਾ।”</verse>
				<verse number="9">ਇਸੇ ਦੇ ਦੌਰਾਨ, ਯਹੂਦੀਆਂ ਦੀ ਇੱਕ ਵੱਡੀ ਭੀੜ ਨੂੰ ਪਤਾ ਚੱਲਿਆ ਕਿ ਯਿਸ਼ੂ ਬੈਥਨੀਆ ਵਿੱਚ ਹੈ। ਉਹ ਸਾਰੇ ਯਹੂਦੀ ਯਿਸ਼ੂ ਤੇ ਲਾਜ਼ਰਾਸ ਨੂੰ ਵੇਖਣ ਲਈ ਆਏ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ।</verse>
				<verse number="10">ਇਸ ਲਈ ਮੁੱਖ ਜਾਜਕਾਂ ਨੇ ਲਾਜ਼ਰਾਸ ਨੂੰ ਮਾਰਨ ਦੀ ਯੋਜਨਾ ਬਣਾਈ।</verse>
				<verse number="11">ਕਿਉਂਕਿ ਇਸ ਦੇ ਕਾਰਨ ਬਹੁਤ ਸਾਰੇ ਯਹੂਦੀ ਯਿਸ਼ੂ ਕੋਲ ਗਏ ਅਤੇ ਉਹਨਾਂ ਤੇ ਵਿਸ਼ਵਾਸ ਕੀਤਾ।</verse>
				<verse number="12">ਅਗਲੇ ਦਿਨ ਇੱਕ ਵੱਡੀ ਭੀੜ ਨੇ ਸੁਣਿਆ ਜੋ ਕਿ ਤਿਉਹਾਰ ਤੇ ਆਈ ਸੀ ਕਿ ਯਿਸ਼ੂ ਯੇਰੂਸ਼ਲੇਮ ਜਾ ਰਹੇ ਹਨ।</verse>
				<verse number="13">ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸ਼ੂ ਨੂੰ ਮਿਲਣ ਲਈ ਬਾਹਰ ਆਏ, ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ! ” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਮੁਬਾਰਕ ਹੈ ਇਸਰਾਏਲ ਦਾ ਰਾਜਾ!”</verse>
				<verse number="14">ਯਿਸ਼ੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ, ਜਿਵੇਂ ਕਿ ਇਹ ਲਿਖਿਆ ਹੋਇਆ ਹੈ:</verse>
				<verse number="15">“ਸੀਯੋਨ ਦੀ ਬੇਟੀ ਨਾ ਡਰ! ਵੇਖੋ, ਤੁਹਾਡਾ ਰਾਜਾ ਇੱਕ ਗਧੀ ਦੇ ਬੱਚੇ ਤੇ ਬੈਠਾ ਹੋਇਆ ਆ ਰਿਹਾ ਹੈ।”</verse>
				<verse number="16">ਪਹਿਲਾਂ ਉਹਨਾਂ ਦੇ ਚੇਲੇ ਇਹ ਸਭ ਸਮਝ ਨਹੀਂ ਸਕੇ। ਯਿਸ਼ੂ ਦੀ ਮਹਿਮਾ ਹੋਣ ਤੋਂ ਬਾਅਦ ਹੀ ਉਹਨਾਂ ਨੂੰ ਅਹਿਸਾਸ ਹੋਇਆ ਕਿ ਇਹ ਗੱਲਾਂ ਉਹਨਾਂ ਬਾਰੇ ਲਿਖੀਆਂ ਗਈਆਂ ਸਨ ਅਤੇ ਇਹ ਸਭ ਉਹਨਾਂ ਨਾਲ ਕੀਤਾ ਗਿਆ ਸੀ।</verse>
				<verse number="17">ਹੁਣ ਉਹ ਭੀੜ ਜਿਹੜੀ ਉਹਨਾਂ ਦੇ ਨਾਲ ਸੀ ਜਦੋਂ ਉਹਨਾਂ ਨੇ ਲਾਜ਼ਰਾਸ ਨੂੰ ਕਬਰ ਤੋਂ ਬੁਲਾਇਆ ਅਤੇ ਜਿਸ ਨੂੰ ਮੁਰਦਿਆਂ ਤੋਂ ਜਿਵਾਲਿਆ, ਇਹ ਗਵਾਹੀ ਉਹ ਹੋਰਨਾਂ ਲੋਕਾਂ ਨੂੰ ਦੱਸ ਰਹੇ ਸਨ।</verse>
				<verse number="18">ਬਹੁਤ ਸਾਰੇ ਲੋਕ ਯਿਸ਼ੂ ਨੂੰ ਮਿਲਣ ਲਈ ਆਏ ਕਿਉਂਕਿ ਉਹਨਾਂ ਨੇ ਇਸ ਚਮਤਕਾਰ ਬਾਰੇ ਸੁਣਿਆ ਸੀ।</verse>
				<verse number="19">ਇਸ ਲਈ ਫ਼ਰੀਸੀਆਂ ਨੇ ਇੱਕ-ਦੂਜੇ ਨੂੰ ਆਖਿਆ, “ਵੇਖੋ, ਤੁਹਾਡੇ ਕੋਲੋਂ ਕੁਝ ਵੀ ਨਹੀਂ ਹੋ ਰਿਹਾ। ਵੇਖੋ ਸਾਰੀ ਦੁਨੀਆਂ ਉਸ ਦੇ ਮਗਰ ਲੱਗ ਰਹੀ ਹੈ!”</verse>
				<verse number="20">ਹੁਣ ਉਹਨਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ ਜੋ ਤਿਉਹਾਰ ਤੇ ਅਰਾਧਨਾ ਕਰਨ ਲਈ ਆਏ ਸਨ।</verse>
				<verse number="21">ਉਹ ਯੂਨਾਨੀ ਲੋਕ ਫਿਲਿੱਪਾਸ ਕੋਲ ਆਏ ਜੋ ਗਲੀਲ ਦੇ ਬੈਥਸੈਦਾ ਤੋਂ ਸੀ। ਉਹਨਾਂ ਨੇ ਬੇਨਤੀ ਕੀਤੀ, “ਸ਼੍ਰੀਮਾਨ ਜੀ, ਅਸੀਂ ਯਿਸ਼ੂ ਨੂੰ ਵੇਖਣਾ ਚਾਹੁੰਦੇ ਹਾਂ।”</verse>
				<verse number="22">ਫਿਲਿੱਪਾਸ ਨੇ ਜਾ ਕੇ ਆਂਦਰੇਯਾਸ ਨੂੰ ਦੱਸਿਆ। ਆਂਦਰੇਯਾਸ ਅਤੇ ਫਿਲਿੱਪਾਸ ਯਿਸ਼ੂ ਕੋਲ ਦੱਸਣ ਆਏ।</verse>
				<verse number="23">ਯਿਸ਼ੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਵੇਲਾ ਆ ਗਿਆ ਹੈ।</verse>
				<verse number="24">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਡਿੱਗ ਕੇ ਮਰ ਨਾ ਜਾਵੇ, ਅਤੇ ਇਕੱਲਾ ਨਾ ਰਹੇ ਉਹ ਸਿਰਫ ਇੱਕ ਬੀਜ ਹੀ ਰਹਿ ਜਾਵੇਗਾ। ਪਰ ਜੇ ਉਹ ਮਰ ਜਾਂਦਾ ਹੈ ਤਾਂ ਉਹ ਬਹੁਤ ਸਾਰੇ ਬੀਜ ਪੈਦਾ ਕਰਦਾ ਹੈ।</verse>
				<verse number="25">ਜਿਹੜਾ ਵੀ ਆਪਣੀ ਜ਼ਿੰਦਗੀ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ, ਪਰ ਜਿਹੜਾ ਕੋਈ ਇਸ ਦੁਨੀਆਂ ਵਿੱਚ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹੈ ਉਹ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।</verse>
				<verse number="26">ਜੋ ਕੋਈ ਮੇਰੀ ਸੇਵਾ ਕਰਦਾ ਹੈ ਉਹ ਮੇਰੇ ਮਗਰ ਆਵੇ; ਅਤੇ ਜਿੱਥੇ ਮੈਂ ਹਾਂ ਉੱਥੇ ਮੇਰਾ ਸੇਵਕ ਵੀ ਹੋਵੇਗਾ। ਮੇਰਾ ਪਿਤਾ ਉਸ ਦੀ ਇੱਜ਼ਤ ਕਰੇਗਾ ਜੋ ਮੇਰੀ ਸੇਵਾ ਕਰਦਾ ਹੈ।</verse>
				<verse number="27">“ਹੁਣ ਮੇਰੀ ਆਤਮਾ ਦੁੱਖੀ ਹੈ, ਮੈਂ ਹੁਣ ਕੀ ਆਖਾਂ? ਹੇ ਪਿਤਾ ਜੀ, ਮੈਨੂੰ ਇਸ ਘੜੀ ਤੋਂ ਬਚਾਓ? ਨਹੀਂ, ਪਰ ਮੈਂ ਸਗੋਂ ਇਸ ਘੜੀ ਲਈ ਆਇਆ ਹਾਂ।</verse>
				<verse number="28">ਹੇ ਪਿਤਾ, ਆਪਣੇ ਨਾਮ ਦੀ ਵਡਿਆਈ ਕਰੋ!” ਤਦ ਸਵਰਗ ਤੋਂ ਇੱਕ ਆਵਾਜ਼ ਆਈ, “ਮੈਂ ਇਸ ਦੀ ਵਡਿਆਈ ਕੀਤੀ ਹੈ, ਅਤੇ ਮੈਂ ਇਸਦੀ ਇੱਕ ਵਾਰ ਫਿਰ ਵਡਿਆਈ ਕਰਾਂਗਾ।”</verse>
				<verse number="29">ਜਿਹੜੀ ਭੀੜ ਉੱਥੇ ਸੀ ਉਹਨਾਂ ਨੇ ਸੁਣਿਆ ਅਤੇ ਉਹਨਾਂ ਵਿੱਚੋਂ ਕਈਆਂ ਨੇ ਕਿਹਾ ਕਿ, “ਬੱਦਲ ਗਰਜਿਆ ਹੈ,” ਅਤੇ ਕਈਆਂ ਨੇ ਕਿਹਾ, “ਇੱਕ ਸਵਰਗਦੂਤ ਉਸ ਨਾਲ ਗੱਲ ਕਰ ਰਿਹਾ ਸੀ।”</verse>
				<verse number="30">ਯਿਸ਼ੂ ਨੇ ਕਿਹਾ, “ਇਹ ਆਵਾਜ਼ ਮੇਰੇ ਲਈ ਨਹੀਂ ਸਗੋਂ ਤੁਹਾਡੇ ਭਲੇ ਲਈ ਹੈ।</verse>
				<verse number="31">ਹੁਣ ਇਸ ਦੁਨੀਆਂ ਉੱਤੇ ਨਿਆਂ ਦਾ ਸਮਾਂ ਆ ਗਿਆ ਹੈ; ਹੁਣ ਇਸ ਦੁਨੀਆਂ ਦੇ ਸਰਦਾਰ ਨੂੰ ਬਾਹਰ ਕੱਢ ਦਿੱਤਾ ਜਾਵੇਗਾ।</verse>
				<verse number="32">ਅਤੇ ਜਦੋਂ ਮੈਂ ਧਰਤੀ ਤੋਂ ਉੱਪਰ ਚੁੱਕਿਆ ਜਾਵਾਂਗਾ, ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”</verse>
				<verse number="33">ਇਹ ਕਹਿੰਦਿਆਂ ਯਿਸ਼ੂ ਨੇ ਇਹ ਦੱਸਿਆ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰਨ ਵਾਲਾ ਹੈ।</verse>
				<verse number="34">ਭੀੜ ਨੇ ਕਿਹਾ, “ਅਸੀਂ ਬਿਵਸਥਾ ਤੋਂ ਸੁਣਿਆ ਹੈ ਕਿ ਮਸੀਹਾ ਸਦਾ ਲਈ ਰਹੇਗਾ, ਤਾਂ ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮਨੁੱਖ ਦੇ ਪੁੱਤਰ ਨੂੰ ਉੱਪਰ ਚੁੱਕਿਆ ਜਾਵੇਗਾ? ਇਹ ਮਨੁੱਖ ਦਾ ਪੁੱਤਰ ਕੌਣ ਹੈ?”</verse>
				<verse number="35">ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੀ ਰੋਸ਼ਨੀ ਥੋੜ੍ਹੀ ਦੇਰ ਲਈ ਤੁਹਾਡੇ ਤੇ ਪਵੇਗੀ। ਰੋਸ਼ਨੀ ਵਿੱਚ ਚੱਲੋ ਇਸ ਤੋਂ ਪਹਿਲਾਂ ਕਿ ਹਨੇਰਾ ਹੋ ਜਾਵੇ। ਜਿਹੜਾ ਵੀ ਹਨੇਰੇ ਵਿੱਚ ਚੱਲਦਾ ਹੈ ਉਸਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਜਾ ਰਿਹਾ ਹੈ।</verse>
				<verse number="36">ਜਦੋਂ ਤੱਕ ਤੁਹਾਡੇ ਕੋਲ ਰੋਸ਼ਨੀ ਹੈ ਇਸ ਤੇ ਵਿਸ਼ਵਾਸ ਕਰੋ; ਤਾਂ ਜੋ ਤੁਸੀਂ ਰੋਸ਼ਨੀ ਦੇ ਬੱਚੇ ਹੋਵੋਗੇ।” ਜਦੋਂ ਉਸ ਨੇ ਬੋਲਣਾ ਬੰਦ ਕਰ ਦਿੱਤਾ, ਤਾਂ ਯਿਸ਼ੂ ਉਹਨਾਂ ਤੋਂ ਅਲੱਗ ਹੋ ਗਏ ਅਤੇ ਆਪਣੇ ਆਪ ਨੂੰ ਲੁਕਾ ਲਿਆ।</verse>
				<verse number="37">ਜਦੋਂ ਯਿਸ਼ੂ ਨੇ ਉਹਨਾਂ ਦੇ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ ਤਾਂ ਵੀ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਨਹੀਂ ਕੀਤਾ।</verse>
				<verse number="38">ਇਹ ਯਸ਼ਾਯਾਹ ਨਬੀ ਦੇ ਬਚਨ ਨੂੰ ਪੂਰਾ ਕਰਨਾ ਸੀ: “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਦੀ ਸ਼ਕਤੀ ਕਿਸ ਤੇ ਪ੍ਰਗਟ ਹੋਈ ਹੈ?”</verse>
				<verse number="39">ਉਹ ਇਸ ਲਈ ਵਿਸ਼ਵਾਸ ਨਹੀਂ ਕਰ ਸਕੇ, ਕਿਉਂਕਿ ਜਿਵੇਂ ਯਸ਼ਾਯਾਹ ਨੇ ਇਹ ਵੀ ਕਿਹਾ:</verse>
				<verse number="40">“ਪਰਮੇਸ਼ਵਰ ਨੇ ਉਹਨਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦਿੱਤਾ, ਤਾਂ ਜੋ ਉਹ ਨਾ ਤਾਂ ਉਹਨਾਂ ਅੱਖਾਂ ਨਾਲ ਵੇਖ ਸਕਣ, ਤੇ ਨਾ ਉਹਨਾਂ ਦੇ ਦਿਲ ਸਮਝ ਸਕਣ, ਨਾ ਹੀ ਮੁੜ ਆਉਣ, ਤਾਂ ਕਿ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।”</verse>
				<verse number="41">ਯਸ਼ਾਯਾਹ ਨੇ ਇਹ ਇਸ ਲਈ ਕਿਹਾ ਕਿਉਂਕਿ ਉਸ ਨੇ ਯਿਸ਼ੂ ਦੀ ਮਹਿਮਾ ਵੇਖੀ ਅਤੇ ਉਸ ਦੇ ਬਾਰੇ ਗੱਲ ਕੀਤੀ।</verse>
				<verse number="42">ਉਸੇ ਵੇਲੇ ਬਹੁਤ ਸਾਰੇ ਲੋਕਾਂ ਅਤੇ ਅਧਿਕਾਰੀਆਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ। ਪਰ ਫ਼ਰੀਸੀਆਂ ਦੇ ਕਾਰਨ ਉਹ ਖੁੱਲ੍ਹੇਆਮ ਆਪਣੇ ਵਿਸ਼ਵਾਸ ਨੂੰ ਸਵੀਕਾਰ ਨਹੀਂ ਕਰਦੇ ਸਨ ਕਿਉਂਕਿ ਉਹਨਾਂ ਨੂੰ ਡਰ ਸੀ ਕਿ ਫ਼ਰੀਸੀ ਉਹਨਾਂ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦੇਣਗੇ;</verse>
				<verse number="43">ਕਿਉਂਕਿ ਉਹ ਮਨੁੱਖਾਂ ਦੇ ਆਦਰ ਨੂੰ ਪਰਮੇਸ਼ਵਰ ਦੇ ਆਦਰ ਨਾਲੋਂ ਜ਼ਿਆਦਾ ਪਸੰਦ ਕਰਦੇ ਸਨ।</verse>
				<verse number="44">ਤਦ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਸਿਰਫ ਉਹ ਮੇਰੇ ਵਿੱਚ ਨਹੀਂ ਸਗੋਂ ਉਹ ਪਰਮੇਸ਼ਵਰ ਤੇ ਵਿਸ਼ਵਾਸ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।</verse>
				<verse number="45">ਜਿਹੜਾ ਮਨੁੱਖ ਮੈਨੂੰ ਵੇਖਦਾ ਹੈ ਉਹ ਪਰਮੇਸ਼ਵਰ ਨੂੰ ਵੀ ਵੇਖ ਰਿਹਾ ਹੈ ਜਿਸਨੇ ਮੈਨੂੰ ਭੇਜਿਆ ਹੈ।</verse>
				<verse number="46">ਮੈਂ ਇਸ ਦੁਨੀਆਂ ਵਿੱਚ ਇੱਕ ਰੋਸ਼ਨੀ ਬਣ ਕੇ ਆਇਆ ਹਾਂ ਤਾਂ ਜੋ ਕੋਈ ਵੀ ਜੋ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਹਨੇਰੇ ਵਿੱਚ ਨਹੀਂ ਰਹੇਗਾ।</verse>
				<verse number="47">“ਜੇ ਕੋਈ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਉਸਨੂੰ ਮੰਨਦਾ ਨਹੀਂ, ਤਾਂ ਮੈਂ ਉਸ ਵਿਅਕਤੀ ਦਾ ਨਿਆਂ ਨਹੀਂ ਕਰਦਾ। ਮੈਂ ਸੰਸਾਰ ਦਾ ਨਿਆਂ ਕਰਨ ਨਹੀਂ ਆਇਆ, ਪਰ ਸੰਸਾਰ ਨੂੰ ਬਚਾਉਣ ਆਇਆ ਹਾਂ।</verse>
				<verse number="48">ਇਸ ਲਈ ਜੋ ਕੋਈ ਮੈਨੂੰ ਅਤੇ ਮੇਰੇ ਬਚਨਾਂ ਨੂੰ ਨਹੀਂ ਮੰਨਦਾ; ਜੋ ਬਚਨ ਮੈਂ ਬੋਲਦਾ ਹਾਂ ਉਸ ਦਾ ਆਖਰੀ ਦਿਨ ਵਿੱਚ ਨਿਆਂ ਕੀਤਾ ਜਾਵੇਗਾ।</verse>
				<verse number="49">ਕਿਉਂਕਿ ਮੈਂ ਆਪਣੇ ਆਪ ਤੋਂ ਨਹੀਂ ਬੋਲਦਾ, ਪਰ ਜਿਸ ਪਿਤਾ ਨੇ ਮੈਨੂੰ ਭੇਜਿਆ ਉਸ ਨੇ ਮੈਨੂੰ ਇਹ ਆਗਿਆ ਦਿੱਤੀ ਹੈ ਇਹ ਸਭ ਕੁਝ ਬੋਲਣ ਲਈ।</verse>
				<verse number="50">ਮੈਂ ਜਾਣਦਾ ਹਾਂ ਕਿ ਉਸ ਦਾ ਹੁਕਮ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਇਸ ਲਈ ਜੋ ਵੀ ਮੈਂ ਕਹਿੰਦਾ ਹਾਂ ਉਹ ਪਿਤਾ ਨੇ ਮੈਨੂੰ ਕਹਿਣ ਦੀ ਆਗਿਆ ਦਿੱਤੀ ਹੈ।”</verse>
			</chapter>
			<chapter number="13">
				<verse number="1">ਪਸਾਹ ਦੇ ਤਿਉਹਾਰ ਤੋਂ ਪਹਿਲਾਂ, ਯਿਸ਼ੂ ਜਾਣਦੇ ਸੀ ਕਿ ਉਹਨਾਂ ਦਾ ਸਮਾਂ ਆ ਗਿਆ ਹੈ ਕਿ ਉਹ ਇਸ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਣ। ਉਹਨਾਂ ਨੇ ਧਰਤੀ ਉੱਤੇ ਆਪਣੀ ਸੇਵਕਾਈ ਦੌਰਾਨ ਆਪਣੇ ਚੇਲਿਆਂ ਨੂੰ ਸਦਾ ਪਿਆਰ ਕੀਤਾ ਸੀ, ਅਤੇ ਉਹਨਾਂ ਨੇ ਚੇਲਿਆਂ ਨੂੰ ਅੰਤ ਤੱਕ ਪਿਆਰ ਕੀਤਾ।</verse>
				<verse number="2">ਰਾਤ ਦੇ ਭੋਜਨ ਦਾ ਸਮਾਂ ਆ ਗਿਆ ਸੀ, ਅਤੇ ਦੁਸ਼ਟ ਨੇ ਪਹਿਲਾਂ ਹੀ ਸ਼ਿਮਓਨ ਦੇ ਪੁੱਤਰ ਕਾਰਿਯੋਤ ਵਾਸੀ ਯਹੂਦਾਹ ਦੇ ਮਨ ਵਿੱਚ ਪਾ ਦਿੱਤਾ ਸੀ ਕਿ ਉਹ ਯਿਸ਼ੂ ਨੂੰ ਧੋਖਾ ਦੇਵੇ।</verse>
				<verse number="3">ਯਿਸ਼ੂ ਜਾਣਦੇ ਸੀ ਕਿ ਪਿਤਾ ਨੇ ਉਹਨਾਂ ਨੂੰ ਹਰ ਚੀਜ਼ ਉੱਤੇ ਅਧਿਕਾਰ ਦਿੱਤਾ ਹੋਇਆ ਹੈ ਅਤੇ ਉਹ ਪਰਮੇਸ਼ਵਰ ਵੱਲੋਂ ਆਏ ਸੀ ਅਤੇ ਪਰਮੇਸ਼ਵਰ ਕੋਲ ਵਾਪਸ ਜਾਣਗੇ।</verse>
				<verse number="4">ਇਸ ਲਈ ਉਹ ਭੋਜਨ ਵਾਲੇ ਮੇਜ਼ ਤੋਂ ਉੱਠੇ ਅਤੇ ਆਪਣਾ ਚੋਲਾ ਉੱਤਾਰਿਆ, ਆਪਣੀ ਕਮਰ ਦੇ ਦੁਆਲੇ ਤੌਲੀਆ ਲਪੇਟਿਆ।</verse>
				<verse number="5">ਅਤੇ ਇੱਕ ਭਾਂਡੇ ਵਿੱਚ ਪਾਣੀ ਪਾਇਆ। ਤਦ ਉਹਨਾਂ ਨੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ ਅਤੇ ਤੌਲੀਏ ਨਾਲ ਉਹਨਾਂ ਦੇ ਪੈਰਾਂ ਨੂੰ ਸਾਫ਼ ਕੀਤਾ।</verse>
				<verse number="6">ਜਦੋਂ ਯਿਸ਼ੂ ਸ਼ਿਮਓਨ ਪਤਰਸ ਕੋਲ ਆਏ, ਪਤਰਸ ਨੇ ਉਹਨਾਂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”</verse>
				<verse number="7">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਜੋ ਕੁਝ ਕਰ ਰਿਹਾ ਹਾਂ ਤੈਨੂੰ ਹੁਣ ਸਮਝ ਨਹੀਂ ਆ ਰਿਹਾ, ਪਰ ਬਾਅਦ ਵਿੱਚ ਤੂੰ ਸਮਝੇਗਾ।”</verse>
				<verse number="8">ਪਤਰਸ ਨੇ ਕਿਹਾ, “ਨਹੀਂ ਤੁਸੀਂ ਕਦੇ ਮੇਰੇ ਪੈਰ ਨਹੀਂ ਧੋਵੋਂਗੇ!” ਯਿਸ਼ੂ ਨੇ ਜਵਾਬ ਦਿੱਤਾ, “ਜਦ ਤੱਕ ਮੈਂ ਤੁਹਾਨੂੰ ਧੋ ਨਾ ਲਵਾਂ, ਤੁਸੀਂ ਮੇਰੇ ਨਹੀਂ ਹੋਵੋਂਗੇ।”</verse>
				<verse number="9">ਸ਼ਿਮਓਨ ਪਤਰਸ ਨੇ ਕਿਹਾ, “ਹੇ ਮੇਰੇ ਪ੍ਰਭੂ! ਸਿਰਫ ਮੇਰੇ ਪੈਰ ਹੀ ਨਹੀਂ, ਮੇਰੇ ਹੱਥ ਅਤੇ ਮੇਰਾ ਸਿਰ ਵੀ ਧੋ ਦੇਵੋ।”</verse>
				<verse number="10">ਯਿਸ਼ੂ ਨੇ ਉੱਤਰ ਦਿੱਤਾ, “ਉਹ ਮਨੁੱਖ ਜਿਸਨੇ ਨਹਾ ਲਿਆ ਹੈ ਉਸ ਨੂੰ ਸਿਰਫ ਪੈਰ ਧੋਣ ਦੀ ਜ਼ਰੂਰਤ ਹੈ। ਤੁਸੀਂ ਚੇਲੇ ਸਾਫ਼ ਹੋ, ਪਰ ਸਾਰੇ ਨਹੀਂ।”</verse>
				<verse number="11">ਕਿਉਂਕਿ ਯਿਸ਼ੂ ਜਾਣਦੇ ਸੀ ਕਿ ਉਹਨਾਂ ਨਾਲ ਕੌਣ ਵਿਸ਼ਵਾਸਘਾਤ ਕਰੇਗਾ। ਇਸ ਲਈ ਜਦੋਂ ਉਹਨਾਂ ਨੇ ਕਿਹਾ, “ਕਿ ਤੁਸੀਂ ਸਾਰੇ ਸਾਫ਼ ਨਹੀਂ ਹੋ।”</verse>
				<verse number="12">ਯਿਸ਼ੂ ਨੇ ਉਹਨਾਂ ਦੇ ਪੈਰ ਧੋਣ ਤੋਂ ਬਾਅਦ ਆਪਣੇ ਕੱਪੜੇ ਦੁਬਾਰਾ ਪਾ ਲਏ ਅਤੇ ਬੈਠ ਗਏ ਅਤੇ ਪੁੱਛਿਆ, “ਕੀ ਤੁਸੀਂ ਜਾਣਦੇ ਹੋ ਕਿ ਮੈਂ ਕੀ ਕਰ ਰਿਹਾ ਸੀ?</verse>
				<verse number="13">ਤੁਸੀਂ ਮੈਨੂੰ ‘ਗੁਰੂ,’ ਅਤੇ ‘ਪ੍ਰਭੂ,’ ਕਹਿੰਦੇ ਹੋ, ਅਤੇ ਤੁਸੀਂ ਸਹੀ ਹੋ, ਕਿਉਂਕਿ ਮੈਂ ਉਹੀ ਹਾਂ।</verse>
				<verse number="14">ਮੈਂ ਤੁਹਾਡਾ ਪ੍ਰਭੂ ਅਤੇ ਗੁਰੂ ਹਾਂ ਅਤੇ ਮੈਂ ਤੁਹਾਡੇ ਪੈਰ ਧੋਤੇ ਹਨ। ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।</verse>
				<verse number="15">ਮੈਂ ਤੁਹਾਨੂੰ ਇੱਕ ਉਦਾਹਰਣ ਦਿੱਤੀ ਹੈ ਜਿਸ ਦੀ ਤੁਹਾਨੂੰ ਪਾਲਣਾ ਕਰਨੀ ਚਾਹੀਦੀ ਹੈ। ਤੁਸੀਂ ਵੀ ਇਸ ਤਰ੍ਹਾਂ ਕਰੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।</verse>
				<verse number="16">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਸੇਵਕ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਨਾ ਹੀ ਭੇਜਿਆ ਹੋਇਆ ਆਪਣੇ ਭੇਜਨ ਵਾਲੇ ਤੋਂ ਵੱਡਾ ਹੁੰਦਾ।</verse>
				<verse number="17">ਹੁਣ ਤੁਸੀਂ ਇਹ ਗੱਲਾਂ ਜਾਣਦੇ ਹੋ, ਅਤੇ ਜੇ ਤੁਸੀਂ ਕਰਦੇ ਹੋ ਤਾਂ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ।</verse>
				<verse number="18">“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਮੈਂ ਉਹਨਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਜਿਹੜਾ ਮੇਰਾ ਭੋਜਨ ਖਾਂਦਾ ਹੈ ਉਹ ਮੇਰੇ ਵਿਰੁੱਧ ਹੋ ਗਿਆ ਹੈ।’</verse>
				<verse number="19">“ਮੈਂ ਤੁਹਾਨੂੰ ਇਹ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਇਸ ਲਈ ਜਦੋਂ ਇਹ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ ਕਿ ਜੋ ਮੈਂ ਹਾਂ ਉਹੋ ਹਾਂ।</verse>
				<verse number="20">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਨ੍ਹਾਂ ਮੈਨੂੰ ਭੇਜਿਆ ਹੈ।”</verse>
				<verse number="21">ਇਸ ਤੋਂ ਬਾਅਦ ਯਿਸ਼ੂ ਆਤਮਾ ਵਿੱਚ ਬਹੁਤ ਪਰੇਸ਼ਾਨ ਹੋਏ, ਅਤੇ ਉਹਨਾਂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ!”</verse>
				<verse number="22">ਉਹਨਾਂ ਦੇ ਚੇਲੇ ਇੱਕ ਦੂਸਰੇ ਵੱਲ ਵੇਖ ਰਹੇ ਸਨ ਅਤੇ ਇਹ ਵੇਖ ਕੇ ਉਹ ਹੈਰਾਨ ਸਨ ਕਿ ਯਿਸ਼ੂ ਨੇ ਕਿਸ ਦੇ ਬਾਰੇ ਵਿੱਚ ਗੱਲ ਕੀਤੀ ਹੈ।</verse>
				<verse number="23">ਚੇਲਿਆਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸ਼ੂ ਬਹੁਤ ਪਿਆਰ ਕਰਦੇ ਸੀ ਉਹ ਮੇਜ਼ ਤੇ ਯਿਸ਼ੂ ਦੇ ਕੋਲ ਬੈਠਾ ਹੋਇਆ ਸੀ।</verse>
				<verse number="24">ਸ਼ਿਮਓਨ ਪਤਰਸ ਨੇ ਇਸ਼ਾਰਾ ਕੀਤਾ ਅਤੇ ਪੁੱਛਿਆ, “ਉਹ ਕਿਸ ਬਾਰੇ ਗੱਲ ਕਰ ਰਹੇ ਹਨ?”</verse>
				<verse number="25">ਤਾਂ ਉਹ ਚੇਲਾ ਯਿਸ਼ੂ ਦੇ ਹੋਰ ਨੇੜੇ ਆਇਆ ਅਤੇ ਪੁੱਛਿਆ, “ਪ੍ਰਭੂ, ਉਹ ਕੌਣ ਹੈ?”</verse>
				<verse number="26">ਯਿਸ਼ੂ ਨੇ ਉੱਤਰ ਦਿੱਤਾ, “ਇਹ ਉਹੀ ਮਨੁੱਖ ਹੈ ਜਿਸ ਨੂੰ ਮੈਂ ਕਟੋਰੇ ਵਿੱਚ ਰੋਟੀ ਡੋਬ ਕੇ ਦੇਵਾਂਗਾ। ਫਿਰ ਉਹਨਾਂ ਨੇ ਰੋਟੀ ਲਈ ਤੇ ਕਟੋਰੇ ਵਿੱਚ ਡੋਬ ਕੇ ਸ਼ਿਮਓਨ ਦੇ ਪੁੱਤਰ ਕਾਰਿਯੋਤ ਵਾਸੀ ਯਹੂਦਾਹ ਨੂੰ ਦਿੱਤੀ।</verse>
				<verse number="27">ਜਦੋਂ ਯਹੂਦਾਹ ਨੇ ਰੋਟੀ ਖਾਧੀ ਤਾਂ ਸ਼ੈਤਾਨ ਉਸ ਦੇ ਅੰਦਰ ਆਇਆ। ਤਦ ਯਿਸ਼ੂ ਨੇ ਉਸਨੂੰ ਕਿਹਾ। “ਜੋ ਤੂੰ ਕਰਨਾ ਹੈ ਉਹ ਛੇਤੀ ਕਰ।”</verse>
				<verse number="28">ਮੇਜ਼ ਤੇ ਬੈਠੇ ਕਿਸੇ ਵੀ ਮਨੁੱਖ ਨੂੰ ਸਮਝ ਨਹੀਂ ਆਇਆ ਕਿ ਯਿਸ਼ੂ ਨੇ ਇਹ ਉਸਨੂੰ ਕਿਉਂ ਕਿਹਾ ਸੀ।</verse>
				<verse number="29">ਕੁਝ ਲੋਕਾਂ ਨੇ ਸੋਚਿਆ ਕਿ ਯਹੂਦਾਹ ਕੋਲ ਪੈਸੇ ਵਾਲੀ ਥੈਲੀ ਰਹਿੰਦੀ ਹੈ ਅਤੇ ਯਿਸ਼ੂ ਨੇ ਉਸਨੂੰ ਕਿਹਾ ਹੈ ਕਿ ਤਿਉਹਾਰ ਦੇ ਲਈ ਜੋ ਕੁਝ ਚਾਹੀਦਾ ਹੈ ਉਹ ਖਰੀਦੇ ਜਾਂ ਗਰੀਬਾਂ ਨੂੰ ਕੁਝ ਪੈਸੇ ਦੇਣ ਨੂੰ ਕਿਹਾ ਸੀ।</verse>
				<verse number="30">ਯਹੂਦਾਹ ਰੋਟੀ ਲੈਣ ਤੋਂ ਬਾਅਦ ਬਾਹਰ ਚੱਲਿਆ ਗਿਆ। ਉਹ ਰਾਤ ਦਾ ਸਮਾਂ ਸੀ।</verse>
				<verse number="31">ਜਦੋਂ ਯਹੂਦਾਹ ਚਲਾ ਗਿਆ ਤਾਂ ਯਿਸ਼ੂ ਨੇ ਕਿਹਾ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਹੋਈ ਹੈ ਅਤੇ ਉਸ ਵਿੱਚ ਪਰਮੇਸ਼ਵਰ ਦੀ ਵੀ ਵਡਿਆਈ ਹੋਈ ਹੈ।</verse>
				<verse number="32">ਜੇ ਪਰਮੇਸ਼ਵਰ ਦੀ ਉਸ ਵਿੱਚ ਵਡਿਆਈ ਹੁੰਦੀ ਹੈ, ਤਾਂ ਪਰਮੇਸ਼ਵਰ ਆਪਣੇ ਪੁੱਤਰ ਦੀ ਵਡਿਆਈ ਕਰੇਗਾ ਅਤੇ ਉਹ ਜਲਦੀ ਹੀ ਉਸ ਦੀ ਵਡਿਆਈ ਕਰੇਗਾ।”</verse>
				<verse number="33">ਯਿਸ਼ੂ ਨੇ ਕਿਹਾ, “ਮੇਰੇ ਬੱਚਿਓ, ਮੈਂ ਤੁਹਾਡੇ ਨਾਲ ਥੋੜ੍ਹਾ ਹੋਰ ਸਮੇਂ ਲਈ ਰਹਾਂਗਾ। ਤੁਸੀਂ ਮੈਨੂੰ ਲੱਭੋਗੇ ਪਰ ਜਿਵੇਂ ਮੈਂ ਯਹੂਦੀਆਂ ਆਗੂਵਾਂ ਨੂੰ ਕਿਹਾ ਸੀ, ਇਸੇ ਤਰ੍ਹਾਂ ਹੁਣ ਮੈਂ ਤੁਹਾਨੂੰ ਦੱਸਦਾ ਹਾਂ: ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੇ ਨਹੀਂ ਆ ਸਕਦੇ।</verse>
				<verse number="34">“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ, ਇੱਕ ਦੂਸਰੇ ਨੂੰ ਪਿਆਰ ਕਰੋ। ਜਿਵੇਂ ਕਿ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।</verse>
				<verse number="35">ਜੇ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹੋ ਤਾਂ ਇਹ ਸਭ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”</verse>
				<verse number="36">ਸ਼ਿਮਓਨ ਪਤਰਸ ਨੇ ਉਹਨਾਂ ਪੁੱਛਿਆ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸ਼ੂ ਨੇ ਉੱਤਰ ਦਿੱਤਾ, “ਜਿੱਥੇ ਮੈਂ ਜਾ ਰਿਹਾ ਹਾਂ, ਹੁਣ ਤੁਸੀਂ ਉੱਥੇ ਨਹੀਂ ਜਾ ਸਕਦੇ, ਪਰ ਬਾਅਦ ਵਿੱਚ ਤੁਸੀਂ ਜਾਵੋਂਗੇ।”</verse>
				<verse number="37">ਪਤਰਸ ਨੇ ਪੁੱਛਿਆ, “ਪ੍ਰਭੂ, ਮੈਂ ਹੁਣ ਤੁਹਾਡੇ ਪਿੱਛੇ ਕਿਉਂ ਨਹੀਂ ਆ ਸਕਦਾ? ਮੈਂ ਤੁਹਾਡੇ ਲਈ ਆਪਣੀ ਜਾਨ ਵੀ ਦੇ ਦੇਵਾਂਗਾ।”</verse>
				<verse number="38">ਤਦ ਯਿਸ਼ੂ ਨੇ ਉੱਤਰ ਦਿੱਤਾ, “ਕੀ ਤੂੰ ਸੱਚ-ਮੁੱਚ ਮੇਰੇ ਲਈ ਆਪਣੀ ਜਾਨ ਦੇ ਦੇਵੇਗਾ? ਮੈਂ ਤੈਨੂੰ ਸੱਚ ਦੱਸਦਾ ਹਾਂ, ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ!”</verse>
			</chapter>
			<chapter number="14">
				<verse number="1">ਯਿਸ਼ੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਵਰ ਤੇ ਵਿਸ਼ਵਾਸ ਕਰੋ ਅਤੇ ਮੇਰੇ ਤੇ ਵੀ ਵਿਸ਼ਵਾਸ ਕਰੋ।</verse>
				<verse number="2">ਮੇਰੇ ਪਿਤਾ ਜੀ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ; ਜੇ ਇਹ ਨਾ ਹੁੰਦਾ, ਤਾਂ ਮੈਂ ਤੁਹਾਨੂੰ ਦੱਸ ਦਿੰਦਾ ਕਿ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ?</verse>
				<verse number="3">ਅਤੇ ਜੇ ਮੈਂ ਜਾਵਾਂਗਾ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂਗਾ, ਤਾਂ ਮੈਂ ਵਾਪਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ ਤਾਂ ਜੋ ਜਿੱਥੇ ਮੈਂ ਹਾਂ ਤੁਸੀਂ ਵੀ ਉੱਥੇ ਹੋਵੋ।</verse>
				<verse number="4">ਤੁਸੀਂ ਉਸ ਜਗ੍ਹਾ ਦਾ ਰਾਹ ਜਾਣਦੇ ਹੋ ਜਿੱਥੇ ਮੈਂ ਜਾ ਰਿਹਾ ਹਾਂ।”</verse>
				<verse number="5">ਥੋਮਸ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਸਾਨੂੰ ਨਹੀਂ ਪਤਾ ਕਿ ਤੁਸੀਂ ਕਿੱਥੇ ਜਾ ਰਹੇ ਹੋ, ਤਾਂ ਅਸੀਂ ਉਸ ਰਸਤੇ ਨੂੰ ਕਿਵੇਂ ਜਾਣ ਸਕਦੇ ਹਾਂ?”</verse>
				<verse number="6">ਯਿਸ਼ੂ ਨੇ ਉੱਤਰ ਦਿੱਤਾ, “ਮੈਂ ਹੀ ਰਾਹ, ਸੱਚ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।</verse>
				<verse number="7">ਜੇ ਤੁਸੀਂ ਸੱਚ-ਮੁੱਚ ਮੈਨੂੰ ਜਾਣਦੇ ਹੋ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਵੋਂਗੇ। ਹੁਣ ਤੁਸੀਂ ਉਸਨੂੰ ਜਾਣਦੇ ਹੋ, ਅਤੇ ਉਸਨੂੰ ਵੇਖਿਆ ਹੈ।”</verse>
				<verse number="8">ਫਿਲਿੱਪਾਸ ਨੇ ਕਿਹਾ, “ਹੇ ਪ੍ਰਭੂ, ਸਾਨੂੰ ਪਿਤਾ ਜੀ ਦੇ ਦਰਸ਼ਨ ਕਰਵਾਓ, ਉਹ ਸਾਡੇ ਲਈ ਕਾਫ਼ੀ ਹੋਵੇਗਾ।”</verse>
				<verse number="9">ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?</verse>
				<verse number="10">ਕੀ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਪਿਤਾ ਵਿੱਚ ਹਾਂ ਅਤੇ ਪਿਤਾ ਮੇਰੇ ਵਿੱਚ ਹੈ? ਉਹ ਸ਼ਬਦ ਜੋ ਮੈਂ ਤੁਹਾਨੂੰ ਕਹਿੰਦਾ ਹਾਂ ਮੈਂ ਆਪਣੇ ਅਧਿਕਾਰ ਨਾਲ ਨਹੀਂ ਬੋਲਦਾ। ਸਗੋਂ ਇਹ ਪਿਤਾ ਹੈ ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਜੋ ਆਪਣਾ ਕੰਮ ਕਰ ਰਿਹਾ ਹੈ।</verse>
				<verse number="11">ਮੇਰੇ ਤੇ ਵਿਸ਼ਵਾਸ ਕਰੋ ਜਦੋਂ ਮੈਂ ਕਹਿੰਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ। ਨਹੀਂ ਤਾਂ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ।</verse>
				<verse number="12">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਕੋਈ ਵੀ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਕੰਮ ਕਰਦਾ ਹੈ ਜਿਹੜਾ ਮੈਂ ਕਰਦਾ ਹਾਂ, ਅਤੇ ਉਹ ਇਨ੍ਹਾਂ ਨਾਲੋਂ ਵੀ ਵੱਡੇ ਕੰਮ ਕਰਨਗੇ, ਕਿਉਂਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ।</verse>
				<verse number="13">ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ।</verse>
				<verse number="14">ਤੁਸੀਂ ਮੇਰੇ ਨਾਮ ਤੇ ਕੁਝ ਵੀ ਮੰਗੋਂਗੇ ਤਾਂ ਮੈਂ ਉਹ ਕਰਾਂਗਾ।”</verse>
				<verse number="15">ਯਿਸ਼ੂ ਨੇ ਕਿਹਾ, “ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਣਾ ਕਰੋ।</verse>
				<verse number="16">ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ।</verse>
				<verse number="17">ਉਹ ਸੱਚ ਦਾ ਆਤਮਾ ਹੈ। ਸੰਸਾਰ ਉਸਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸਨੂੰ ਵੇਖ ਨਹੀਂ ਸਕਦਾ ਅਤੇ ਨਾ ਉਸਨੂੰ ਜਾਣਦਾ ਹੈ। ਪਰ ਤੁਸੀਂ ਉਸਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।</verse>
				<verse number="18">ਮੈਂ ਤੁਹਾਨੂੰ ਇਕੱਲਾ ਨਹੀਂ ਛੱਡਾਂਗਾ; ਮੈਂ ਤੁਹਾਡੇ ਕੋਲ ਆਵਾਂਗਾ।</verse>
				<verse number="19">ਥੋੜ੍ਹਾ ਸਮਾਂ ਹੋਰ ਹੈ, ਫਿਰ ਸੰਸਾਰ ਮੈਨੂੰ ਨਹੀਂ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਂਗੇ। ਕਿਉਂਕਿ ਮੈਂ ਜਿਉਂਦਾ ਹਾਂ ਇਸ ਲਈ ਤੁਸੀਂ ਵੀ ਜੀਵੋਗੇ।</verse>
				<verse number="20">ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ।</verse>
				<verse number="21">ਜਿਸ ਕਿਸੇ ਕੋਲ ਮੇਰੀਆਂ ਆਗਿਆਵਾਂ ਹਨ ਅਤੇ ਉਹਨਾਂ ਨੂੰ ਮੰਨਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਮੈਨੂੰ ਪਿਆਰ ਕਰਦਾ ਹੈ। ਜੋ ਕੋਈ ਮੈਨੂੰ ਪਿਆਰ ਕਰਦਾ ਉਹ ਮੇਰੇ ਪਿਤਾ ਨੂੰ ਪਿਆਰ ਕਰਦਾ, ਅਤੇ ਮੈਂ ਵੀ ਉਹਨਾਂ ਨਾਲ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਹਨਾਂ ਤੇ ਪ੍ਰਗਟ ਕਰਾਂਗਾ।”</verse>
				<verse number="22">ਫਿਰ ਯਹੂਦਾਹ (ਯਹੂਦਾਹ ਕਾਰਿਯੋਤ ਵਾਸੀ ਨਹੀਂ) ਨੇ ਕਿਹਾ, “ਪਰ ਹੇ ਪ੍ਰਭੂ, ਤੁਸੀਂ ਆਪਣੇ ਆਪ ਨੂੰ ਸਾਡੇ ਤੇ ਪ੍ਰਗਟ ਕਰਨਾ ਚਾਹੁੰਦੇ ਹੋ ਅਤੇ ਫਿਰ ਸੰਸਾਰ ਤੇ ਕਿਉਂ ਨਹੀਂ?”</verse>
				<verse number="23">ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੀ ਆ ਗਿਆ ਨੂੰ ਮੰਨੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।</verse>
				<verse number="24">ਜਿਹੜਾ ਮਨੁੱਖ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੀ ਆ ਗਿਆ ਨੂੰ ਨਹੀਂ ਮੰਨਦਾ। ਇਹ ਸ਼ਬਦ ਜੋ ਤੁਸੀਂ ਸੁਣਦੇ ਹੋ ਮੇਰੇ ਆਪਣੇ ਨਹੀਂ ਹਨ ਪਰ ਉਹ ਪਿਤਾ ਦੇ ਹਨ ਜਿਸਨੇ ਮੈਨੂੰ ਭੇਜਿਆ ਹੈ।</verse>
				<verse number="25">“ਤੁਹਾਡੇ ਨਾਲ ਰਹਿੰਦਿਆਂ ਮੈਂ ਤੁਹਾਨੂੰ ਇਹ ਸਭ ਗੱਲਾਂ ਦੱਸੀਆਂ ਹਨ।</verse>
				<verse number="26">ਪਰ ਫਿਰ ਮਦਦਗਾਰ ਜੋ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜਦਾ ਹੈ, ਉਹ ਤੁਹਾਨੂੰ ਸਭ ਕੁਝ ਸਿਖਾਏਗਾ ਅਤੇ ਉਹ ਸਭ ਕੁਝ ਚੇਤੇ ਕਰਾਵੇਗਾ ਜੋ ਮੈਂ ਤੁਹਾਨੂੰ ਕਿਹਾ ਹੈ।</verse>
				<verse number="27">ਮੈਂ ਸ਼ਾਤੀ ਤੁਹਾਨੂੰ ਦੇ ਰਿਹਾ ਹਾਂ। ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਉਵੇਂ ਨਹੀਂ ਦਿੰਦਾ ਜਿਸ ਤਰ੍ਹਾਂ ਸੰਸਾਰ ਦਿੰਦਾ ਹੈ। ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਤੁਸੀਂ ਡਰਨਾ।</verse>
				<verse number="28">“ਤੁਸੀਂ ਮੈਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਵਾਪਸ ਆ ਰਿਹਾ ਹਾਂ।’ ਜੇ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਤੁਹਾਨੂੰ ਖੁਸ਼ੀ ਹੋਵੇਗੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹੈ।</verse>
				<verse number="29">ਇਹ ਸਭ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਇਸ ਲਈ ਜਦੋਂ ਇਹ ਸਭ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ।</verse>
				<verse number="30">ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।</verse>
				<verse number="31">ਪਰ ਉਹ ਆਉਂਦਾ ਹੈ ਤਾਂ ਜੋ ਸੰਸਾਰ ਇਹ ਸਿੱਖੇ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਉਹਨਾਂ ਦੀ ਆਗਿਆ ਨੂੰ ਮੰਨਦਾ ਹਾਂ।” ਉੱਠੋ, “ਹੁਣ ਇੱਥੋ ਚੱਲੀਏ।”</verse>
			</chapter>
			<chapter number="15">
				<verse number="1">ਯਿਸ਼ੂ ਨੇ ਕਿਹਾ, “ਮੈਂ ਅੰਗੂਰਾਂ ਦੀ ਸੱਚੀ ਵੇਲ ਹਾਂ, ਅਤੇ ਮੇਰੇ ਪਿਤਾ ਬਾਗ ਦੇ ਮਾਲੀ ਹਨ।</verse>
				<verse number="2">ਉਹ ਹਰ ਟਹਿਣੀ ਨੂੰ ਵੱਢ ਸੁੱਟਦਾ ਹੈ ਜਿਹੜੀ ਫਲ ਨਹੀਂ ਦਿੰਦੀ, ਅਤੇ ਜਿਹੜੀ ਟਹਿਣੀ ਫਲ ਦਿੰਦੀ ਹੈ ਉਸਨੂੰ ਛਾਂਗਦਾ ਹੈ ਤਾਂ ਜੋ ਉਹ ਹੋਰ ਵੀ ਫਲਦਾਰ ਬਣੇ।</verse>
				<verse number="3">ਤੁਸੀਂ ਉਹਨਾਂ ਸ਼ਬਦਾਂ ਕਾਰਨ ਪਹਿਲਾਂ ਹੀ ਸਾਫ਼ ਹੋ ਜੋ ਮੈਂ ਤੁਹਾਨੂੰ ਕਹੇ ਹਨ।</verse>
				<verse number="4">ਮੇਰੇ ਵਿੱਚ ਬਣੇ ਰਹੋ ਜਿਵੇਂ ਕਿ ਮੈਂ ਤੁਹਾਡੇ ਵਿੱਚ ਹਾਂ। ਕੋਈ ਵੀ ਟਹਿਣੀ ਆਪਣੇ ਆਪ ਫਲ ਨਹੀਂ ਦੇ ਸਕਦੀ ਜੇ ਉਹ ਵੇਲ ਵਿੱਚ ਨਾ ਬਣੀ ਰਹੇ। ਇਸ ਤਰ੍ਹਾਂ ਤੁਸੀਂ ਕਦੇ ਫਲ ਨਹੀਂ ਦੇ ਸਕਦੇ ਜਦੋਂ ਤੱਕ ਤੁਸੀਂ ਮੇਰੇ ਵਿੱਚ ਬਣੇ ਨਾ ਰਹੋ।</verse>
				<verse number="5">“ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂ ਤਾਂ ਤੁਸੀਂ ਬਹੁਤਾ ਫਲ ਦਿਓਗੇ। ਮੇਰੇ ਤੋਂ ਇਲਾਵਾ ਤੁਸੀਂ ਕੁਝ ਨਹੀਂ ਕਰ ਸਕਦੇ।</verse>
				<verse number="6">ਜੇ ਤੁਸੀਂ ਮੇਰੇ ਵਿੱਚ ਨਾ ਰਹੋ ਤਾਂ ਤੁਸੀਂ ਉਸ ਟਹਿਣੀ ਵਰਗੇ ਹੋ ਜਿਸ ਨੂੰ ਬਾਹਰ ਸੁੱਟਿਆ ਜਾਂਦਾ ਹੈ ਅਤੇ ਉਹ ਸੁੱਕ ਜਾਂਦੀ ਹੈ। ਅਜਿਹੀਆਂ ਟਹਿਣੀਆਂ ਚੁੱਕ ਕੇ ਅੱਗ ਵਿੱਚ ਸੁੱਟੀਆਂ ਜਾਂਦੀਆਂ ਹਨ।</verse>
				<verse number="7">ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਤੁਸੀਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਕੀਤਾ ਜਾਵੇਗਾ।</verse>
				<verse number="8">ਇਸ ਤੋਂ ਮੇਰੇ ਪਿਤਾ ਦੀ ਵਡਿਆਈ ਹੁੰਦੀ ਹੈ ਕਿ ਤੁਸੀਂ ਬਹੁਤਾ ਫਲ ਦੇਵੋ। ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਂਗੇ।</verse>
				<verse number="9">“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਹੈ, ਮੈਂ ਤੁਹਾਨੂੰ ਪਿਆਰ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋ।</verse>
				<verse number="10">ਜੇ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਵੇਂ ਕਿ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪਿਆਰ ਵਿੱਚ ਬਣਿਆ ਰਿਹਾ ਹਾਂ।</verse>
				<verse number="11">ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਰਹੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।</verse>
				<verse number="12">ਮੇਰਾ ਆਦੇਸ਼ ਇਹ ਹੈ: ਕਿ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ।</verse>
				<verse number="13">ਇਸ ਤੋਂ ਵੱਡਾ ਪਿਆਰ ਕਿਸੇ ਦਾ ਨਹੀਂ: ਕਿ ਜੇ ਕੋਈ ਆਪਣੇ ਦੋਸਤ ਲਈ ਆਪਣੀ ਜਾਨ ਦੇਵੇ।</verse>
				<verse number="14">ਤੁਸੀਂ ਮੇਰੇ ਦੋਸਤ ਹੋ ਜੇ ਤੁਸੀਂ ਉਹ ਕਰੋ ਜੋ ਮੈਂ ਤੁਹਾਨੂੰ ਆਗਿਆ ਦਿੰਦਾ ਹਾਂ।</verse>
				<verse number="15">ਫਿਰ ਮੈਂ ਤੁਹਾਨੂੰ ਨੌਕਰ ਨਹੀਂ ਬੁਲਾਉਂਦਾ ਕਿਉਂਕਿ ਇੱਕ ਨੌਕਰ ਆਪਣੇ ਮਾਲਕ ਦੇ ਕੰਮ ਬਾਰੇ ਨਹੀਂ ਜਾਣਦਾ। ਇਸ ਲਈ ਮੈਂ ਤੁਹਾਨੂੰ ਦੋਸਤ ਬੁਲਾਉਂਦਾ ਹਾਂ। ਜੋ ਕੁਝ ਮੈਂ ਆਪਣੇ ਪਿਤਾ ਤੋਂ ਸਿੱਖਿਆ ਹੈ ਅਤੇ ਉਹ ਸਭ ਮੈਂ ਤੁਹਾਨੂੰ ਦੱਸਦਾ ਹਾਂ।</verse>
				<verse number="16">ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਇਸ ਲਈ ਚੁਣਿਆ ਹੈ ਤਾਂ ਜੋ ਤੁਸੀਂ ਫਲ ਦੇ ਸਕੋ ਅਤੇ ਇਹ ਫਲ ਸਦਾ ਰਹੇਗਾ। ਫਿਰ ਜੋ ਕੁਝ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਪਿਤਾ ਤੁਹਾਨੂੰ ਦੇਵੇਗਾ।</verse>
				<verse number="17">ਮੇਰੀ ਇਹ ਆਗਿਆ ਹੈ: ਕਿ ਤੁਸੀਂ ਇੱਕ ਦੂਸਰੇ ਨੂੰ ਪਿਆਰ ਕਰੋ।</verse>
				<verse number="18">“ਜੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ ਤਾਂ ਯਾਦ ਰੱਖੋ ਕਿ ਉਸ ਨੇ ਪਹਿਲਾਂ ਮੈਨੂੰ ਨਫ਼ਰਤ ਕੀਤੀ ਹੈ।</verse>
				<verse number="19">ਜੇ ਤੁਸੀਂ ਸੰਸਾਰ ਦੇ ਹੁੰਦੇ ਤਾਂ ਸੰਸਾਰ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦਾ। ਪਰ ਤੁਸੀਂ ਇਸ ਸੰਸਾਰ ਦੇ ਨਹੀਂ ਹੋ। ਪਰ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ। ਇਸੇ ਕਰਕੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ।</verse>
				<verse number="20">ਯਾਦ ਰੱਖੋ ਕਿ ਮੈਂ ਤੁਹਾਨੂੰ ਕੀ ਕਿਹਾ ਸੀ, ‘ਇੱਕ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ।’ ਜੇ ਉਹਨਾਂ ਨੇ ਮੈਨੂੰ ਸਤਾਇਆ ਤਾਂ ਉਹ ਤੁਹਾਨੂੰ ਵੀ ਸਤਾਉਣਗੇ। ਜੇ ਉਹਨਾਂ ਨੇ ਮੇਰੇ ਬਚਨਾਂ ਨੂੰ ਮੰਨਿਆ ਤਾਂ ਉਹ ਤੁਹਾਡੇ ਬਚਨਾਂ ਦੀ ਵੀ ਪਾਲਣਾ ਕਰਨਗੇ।</verse>
				<verse number="21">ਮੇਰੇ ਨਾਮ ਦੇ ਕਾਰਨ ਲੋਕ ਤੁਹਾਡੇ ਨਾਲ ਇਹ ਸਭ ਕਰਨਗੇ ਕਿਉਂਕਿ ਲੋਕ ਉਸਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।</verse>
				<verse number="22">ਜੇ ਮੈਂ ਇਸ ਸੰਸਾਰ ਵਿੱਚ ਨਾ ਆਇਆ ਹੁੰਦਾ ਅਤੇ ਉਹਨਾਂ ਨਾਲ ਗੱਲਾਂ ਨਾ ਕੀਤੀਆਂ ਹੁੰਦੀਆਂ ਤਾਂ ਉਹ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਹਨਾਂ ਕੋਲ ਆਪਣੇ ਪਾਪਾਂ ਦਾ ਕੋਈ ਬਹਾਨਾ ਨਹੀਂ ਹੈ।</verse>
				<verse number="23">ਜਿਹੜਾ ਮੈਨੂੰ ਨਫ਼ਰਤ ਕਰਦਾ ਹੈ ਉਹ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।</verse>
				<verse number="24">ਜੇ ਮੈਂ ਉਹਨਾਂ ਵਿੱਚਕਾਰ ਉਹ ਕੰਮ ਨਾ ਕੀਤੇ ਹੁੰਦੇ ਜੋ ਕਿਸੇ ਹੋਰ ਨੇ ਨਹੀਂ ਕੀਤੇ ਤਾਂ ਉਹ ਪਾਪ ਲਈ ਦੋਸ਼ੀ ਨਹੀਂ ਹੁੰਦੇ। ਪਰ ਉਹਨਾਂ ਨੇ ਵੇਖਿਆ ਹੈ ਅਤੇ ਫਿਰ ਵੀ ਉਹਨਾਂ ਨੇ ਮੈਨੂੰ ਅਤੇ ਮੇਰੇ ਪਿਤਾ ਨੂੰ ਨਫ਼ਰਤ ਕੀਤੀ ਹੈ।</verse>
				<verse number="25">ਪਰ ਜੋ ਉਹਨਾਂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਉਹ ਪੂਰਾ ਹੋਇਆ ਹੈ: ‘ਉਹਨਾਂ ਨੇ ਬਿਨਾਂ ਕਾਰਨ ਮੈਨੂੰ ਨਫ਼ਰਤ ਕੀਤੀ।’ ”</verse>
				<verse number="26">ਯਿਸ਼ੂ ਨੇ ਕਿਹਾ, “ਜਦੋਂ ਮਦਦਗਾਰ ਆਏਗਾ ਜਿਸ ਨੂੰ ਮੈਂ ਪਿਤਾ ਦੁਆਰਾ ਤੁਹਾਡੇ ਕੋਲ ਭੇਜਾਂਗਾ। ਉਹ ਸੱਚ ਦਾ ਆਤਮਾ ਜੋ ਪਿਤਾ ਤੋਂ ਆਵੇਗਾ ਉਹ ਮੇਰੇ ਬਾਰੇ ਗਵਾਹੀ ਦੇਵੇਗਾ।</verse>
				<verse number="27">ਅਤੇ ਤੁਹਾਨੂੰ ਵੀ ਗਵਾਹੀ ਦੇਣੀ ਚਾਹੀਦੀ ਹੈ, ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।”</verse>
			</chapter>
			<chapter number="16">
				<verse number="1">ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਇਹ ਸਭ ਕੁਝ ਕਿਹਾ ਹੈ ਤਾਂ ਜੋ ਤੁਸੀਂ ਠੋਕਰ ਨਾ ਖਾਓ।</verse>
				<verse number="2">ਉਹ ਤੁਹਾਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢਣਗੇ। ਦਰਅਸਲ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਮਾਰਨਗੇ ਅਤੇ ਉਹ ਸੋਚਣਗੇ ਕਿ ਉਹ ਪਰਮੇਸ਼ਵਰ ਦੀ ਸੇਵਾ ਕਰ ਰਹੇ ਹਨ।</verse>
				<verse number="3">ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਲੋਕ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।</verse>
				<verse number="4">ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ, ਕਿ ਜਦੋਂ ਉਹ ਸਮਾਂ ਆਵੇਗਾ ਤਾਂ ਤੁਸੀਂ ਯਾਦ ਕਰੋਗੇ ਕਿ ਮੈਂ ਤੁਹਾਨੂੰ ਉਹਨਾਂ ਬਾਰੇ ਚੇਤਾਵਨੀ ਦਿੱਤੀ ਸੀ। ਮੈਂ ਇਹ ਤੁਹਾਨੂੰ ਸ਼ੁਰੂ ਵਿੱਚ ਨਹੀਂ ਸੀ ਦੱਸਿਆ ਕਿਉਂਕਿ ਉਸ ਸਮੇਂ ਮੈਂ ਤੁਹਾਡੇ ਨਾਲ ਸੀ।</verse>
				<verse number="5">ਪਰ ਹੁਣ ਮੈਂ ਉਹਨਾਂ ਕੋਲ ਜਾ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਮੈਨੂੰ ਨਹੀਂ ਪੁੱਛਦਾ, ‘ਤੁਸੀਂ ਕਿੱਥੇ ਜਾ ਰਹੇ ਹੋ’?</verse>
				<verse number="6">ਪਰ ਤੁਸੀਂ ਸੋਗ ਨਾਲ ਭਰ ਗਏ ਹੋ ਕਿਉਂਕਿ ਮੈਂ ਇਹ ਗੱਲਾਂ ਆਖੀਆਂ ਹਨ।</verse>
				<verse number="7">ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਹ ਤੁਹਾਡੇ ਭਲੇ ਲਈ ਹੈ ਜੋ ਮੈਂ ਤੁਹਾਡੇ ਤੋਂ ਦੂਰ ਜਾ ਰਿਹਾ ਹਾਂ। ਜਦ ਤੱਕ ਮੈਂ ਨਹੀਂ ਜਾਂਦਾ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ। ਪਰ ਜੇ ਮੈਂ ਜਾਂਦਾ ਹਾਂ ਤਾਂ ਮੈਂ ਉਸਨੂੰ ਤੁਹਾਡੇ ਕੋਲ ਭੇਜਾਂਗਾ।</verse>
				<verse number="8">ਜਦੋਂ ਉਹ ਆਵੇਗਾ ਉਹ ਸੰਸਾਰ ਨੂੰ ਪਾਪ ਦੇ ਬਾਰੇ, ਧਾਰਮਿਕਤਾ ਦੇ ਬਾਰੇ, ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਗਾ।</verse>
				<verse number="9">ਪਾਪ ਬਾਰੇ ਇਸ ਲਈ ਕਿਉਂਕਿ ਲੋਕ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ।</verse>
				<verse number="10">ਧਾਰਮਿਕਤਾ ਬਾਰੇ ਇਸ ਲਈ ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ, ਜਿੱਥੇ ਤੁਸੀਂ ਮੈਨੂੰ ਨਹੀਂ ਵੇਖ ਸਕੋਂਗੇ।</verse>
				<verse number="11">ਅਤੇ ਨਿਆਂ ਬਾਰੇ ਇਸ ਲਈ ਕਿਉਂਕਿ ਇਸ ਸੰਸਾਰ ਦਾ ਰਾਜਕੁਮਾਰ ਹੁਣ ਦੋਸ਼ੀ ਠਹਿਰਾਇਆ ਗਿਆ ਹੈ।</verse>
				<verse number="12">“ਮੈਂ ਤੁਹਾਨੂੰ ਹੋਰ ਵੀ ਬਹੁਤ ਕੁਝ ਕਹਿਣਾ ਹੈ ਪਰ ਇਸ ਸਮੇਂ ਤੁਸੀਂ ਇਸ ਨੂੰ ਸਹਿਣ ਨਹੀਂ ਕਰ ਸਕਦੇ ਹੋ।</verse>
				<verse number="13">ਪਰ ਜਦੋਂ ਉਹ ਸੱਚ ਦਾ ਆਤਮਾ ਆਵੇਗਾ। ਉਹ ਤੁਹਾਡੀ ਸੱਚਾਈ ਵਿੱਚ ਅਗਵਾਈ ਕਰੇਗਾ। ਉਹ ਆਪਣੇ ਆਪ ਨਹੀਂ ਬੋਲੇਗਾ, ਉਹ ਉਹੀ ਬੋਲੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ ਹੋਣ ਵਾਲੀਆਂ ਗੱਲਾਂ ਦੱਸੇਗਾ।</verse>
				<verse number="14">ਉਹ ਮੇਰੀ ਵਡਿਆਈ ਕਰੇਗਾ ਕਿਉਂਕਿ ਉਹ ਤੁਹਾਨੂੰ ਉਹ ਸਭ ਦੱਸੇਗਾ ਜੋ ਕੁਝ ਉਹ ਮੇਰੇ ਕੋਲੋਂ ਪ੍ਰਾਪਤ ਕਰੇਗਾ।</verse>
				<verse number="15">ਜੋ ਕੁਝ ਪਿਤਾ ਦਾ ਹੈ ਉਹ ਮੇਰਾ ਹੈ। ਇਸੇ ਲਈ ਮੈਂ ਕਿਹਾ ਹੈ ਕਿ ਪਵਿੱਤਰ ਆਤਮਾ ਤੁਹਾਨੂੰ ਉਹ ਦੱਸੇਗਾ ਜੋ ਕੁਝ ਉਹ ਮੇਰੇ ਕੋਲੋਂ ਪ੍ਰਾਪਤ ਕਰੇਗਾ।”</verse>
				<verse number="16">ਯਿਸ਼ੂ ਨੇ ਫਿਰ ਕਿਹਾ, “ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ, ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਵੇਖੋਂਗੇ।”</verse>
				<verse number="17">ਇਸ ਤੇ ਕੁਝ ਚੇਲਿਆਂ ਨੇ ਇੱਕ-ਦੂਜੇ ਨੂੰ ਕਿਹਾ, “ਇਸਦਾ ਕੀ ਅਰਥ ਹੈ ਕਿ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਵੇਖੋਂਗੇ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’ ”</verse>
				<verse number="18">ਉਹ ਪੁੱਛਦੇ ਰਹੇ, “ਕਿ ‘ਉਹ ਥੋੜ੍ਹੀ ਦੇਰ,’ ਤੋਂ ਕੀ ਭਾਵ ਹੈ? ਅਸੀਂ ਸਮਝ ਨਹੀਂ ਪਾਉਂਦੇ ਕਿ ਉਹ ਕੀ ਕਹਿ ਰਹੇ ਹਨ।”</verse>
				<verse number="19">ਯਿਸ਼ੂ ਨੇ ਜਾਣ ਲਿਆ ਕਿ ਚੇਲੇ ਉਹਨਾਂ ਨੂੰ ਇਸ ਬਾਰੇ ਪੁੱਛਣਾ ਚਾਹੁੰਦੇ ਹਨ। ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਇੱਕ-ਦੂਜੇ ਨੂੰ ਪੁੱਛ ਰਹੇ ਹੋ ਮੇਰੇ ਕਹਿਣ ਦਾ ਕੀ ਮਤਲਬ ਸੀ ਜਦੋਂ ਮੈਂ ਇਹ ਕਿਹਾ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਦੇਖੋਗੇ’?</verse>
				<verse number="20">ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਸੀਂ ਰੋਂਵੋਗੇ ਅਤੇ ਸੋਗ ਕਰੋਗੇ, ਜਦ ਕਿ ਸੰਸਾਰ ਖੁਸ਼ ਹੋਵੇਗਾ। ਤੁਸੀਂ ਸੋਗ ਕਰੋਗੇ, ਪਰ ਤੁਹਾਡਾ ਸੋਗ ਆਨੰਦ ਵਿੱਚ ਬਦਲ ਜਾਵੇਗਾ।</verse>
				<verse number="21">ਜਦੋਂ ਔਰਤ ਆਪਣੇ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ ਤਾਂ ਉਸ ਦਰਦ ਨੂੰ ਸਹਿਣ ਕਰ ਰਹੀ ਹੁੰਦੀ ਹੈ ਕਿਉਂਕਿ ਉਸ ਦਾ ਸਮਾਂ ਆ ਗਿਆ ਹੁੰਦਾ ਹੈ। ਪਰ ਜਦੋਂ ਉਸ ਦਾ ਬੱਚਾ ਪੈਦਾ ਹੁੰਦਾ ਹੈ ਤਾਂ ਉਹ ਆਪਣੀ ਖੁਸ਼ੀ ਦੇ ਕਰਕੇ ਦਰਦ ਨੂੰ ਭੁੱਲ ਜਾਂਦੀ ਹੈ ਕਿਉਂਕਿ ਬੱਚਾ ਦੁਨੀਆਂ ਵਿੱਚ ਪੈਦਾ ਹੋਇਆ ਹੈ।</verse>
				<verse number="22">ਇਸੇ ਤਰ੍ਹਾਂ ਤੁਹਾਡੇ ਨਾਲ ਹੋਵੇਗਾ: ਹੁਣ ਤੁਹਾਡਾ ਸੋਗ ਦਾ ਸਮਾਂ ਆ ਗਿਆ ਹੈ। ਪਰ ਮੈਂ ਤੁਹਾਨੂੰ ਫਿਰ ਮਿਲਾਂਗਾ ਅਤੇ ਤੁਸੀਂ ਖੁਸ਼ ਹੋਵੋਂਗੇ ਅਤੇ ਕੋਈ ਵੀ ਤੁਹਾਡੀ ਖੁਸ਼ੀ ਨੂੰ ਨਹੀਂ ਖੋਹ ਸਕਦਾ।</verse>
				<verse number="23">ਉਸ ਦਿਨ ਤੁਸੀਂ ਮੈਨੂੰ ਕੁਝ ਨਹੀਂ ਪੁੱਛੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਮੇਰਾ ਪਿਤਾ ਤੁਹਾਨੂੰ ਉਹ ਸਭ ਦੇਵੇਗਾ ਜੋ ਤੁਸੀਂ ਮੇਰੇ ਨਾਮ ਤੇ ਮੰਗੋਂਗੇ।</verse>
				<verse number="24">ਹੁਣ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ। ਮੰਗੋ ਅਤੇ ਤੁਹਾਨੂੰ ਮਿਲ ਜਾਵੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।</verse>
				<verse number="25">“ਭਾਵੇਂ ਕਿ ਮੈਂ ਬੁਝਾਰਤਾਂ ਵਿੱਚ ਬੋਲ ਰਿਹਾ ਹਾਂ ਪਰ ਇੱਕ ਸਮਾਂ ਆ ਰਿਹਾ ਹੈ ਜਦੋਂ ਮੈਂ ਇਸ ਤਰ੍ਹਾਂ ਦੀ ਭਾਸ਼ਾ ਨਹੀਂ ਵਰਤਾਂਗਾ। ਪਰ ਤੁਹਾਨੂੰ ਆਪਣੇ ਪਿਤਾ ਬਾਰੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।</verse>
				<verse number="26">ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ। ਅਤੇ ਮੈਂ ਤੁਹਾਨੂੰ ਦੱਸਦਾ ਹੈ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।</verse>
				<verse number="27">ਪਿਤਾ ਆਪ ਤੁਹਾਨੂੰ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ ਅਤੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ਵਰ ਵੱਲੋਂ ਆਇਆ ਹਾਂ।</verse>
				<verse number="28">ਮੈਂ ਪਿਤਾ ਵੱਲੋਂ ਇਸ ਸੰਸਾਰ ਤੇ ਆਇਆ। ਹੁਣ ਮੈਂ ਇਸ ਦੁਨੀਆਂ ਨੂੰ ਛੱਡ ਰਿਹਾ ਹਾਂ ਅਤੇ ਵਾਪਸ ਪਿਤਾ ਕੋਲ ਜਾ ਰਿਹਾ ਹਾਂ।”</verse>
				<verse number="29">ਤਦ ਯਿਸ਼ੂ ਦੇ ਚੇਲਿਆਂ ਨੇ ਕਿਹਾ, “ਹੁਣ ਤੁਸੀਂ ਸਾਫ਼ ਬੋਲ ਰਹੇ ਹੋ ਅਤੇ ਕੋਈ ਬੁਝਾਰਤ ਵਿੱਚ ਨਹੀਂ ਬੋਲ ਰਹੇ ਹੋ।</verse>
				<verse number="30">ਹੁਣ ਅਸੀਂ ਜਾਣਦੇ ਹਾਂ ਕਿ ਤੁਹਾਨੂੰ ਸਭ ਕੁਝ ਪਤਾ ਹੈ ਅਤੇ ਇਹ ਜ਼ਰੂਰਤ ਨਹੀਂ ਕਿ ਤੁਹਾਨੂੰ ਕੋਈ ਕੁਝ ਪੁੱਛੇ। ਇਸ ਲਈ ਸਾਨੂੰ ਵਿਸ਼ਵਾਸ ਹੈ ਕਿ ਤੁਸੀਂ ਪਰਮੇਸ਼ਵਰ ਵੱਲੋਂ ਆਏ ਹੋ।”</verse>
				<verse number="31">ਯਿਸ਼ੂ ਨੇ ਜਵਾਬ ਦਿੱਤਾ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?</verse>
				<verse number="32">ਇੱਕ ਸਮਾਂ ਆਵੇਗਾ ਜਦੋਂ ਤੁਸੀਂ ਖਿੱਲਰ ਜਾਵੋਂਗੇ ਅਤੇ ਹਰ ਕੋਈ ਆਪਣੇ ਘਰ ਨੂੰ ਮੁੜ ਜਾਵੇਗਾ। ਤੁਸੀਂ ਮੈਨੂੰ ਇਕੱਲੇ ਨੂੰ ਛੱਡ ਦੇਵੋਂਗੇ। ਪਰ ਮੈਂ ਇਕੱਲਾ ਨਹੀਂ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਨਾਲ ਹੈ।</verse>
				<verse number="33">“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ। ਇਸ ਸੰਸਾਰ ਵਿੱਚ ਤੁਹਾਡੇ ਤੇ ਕਸ਼ਟ ਆਉਣਗੇ। ਪਰ ਹੌਸਲਾ ਰੱਖੋ! ਮੈਂ ਸੰਸਾਰ ਨੂੰ ਜਿੱਤ ਲਿਆ ਹੈ।”</verse>
			</chapter>
			<chapter number="17">
				<verse number="1">ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਉਹਨਾਂ ਨੇ ਸਵਰਗ ਵੱਲ ਵੇਖਦੇ ਹੋਏ ਪ੍ਰਾਰਥਨਾ ਕੀਤੀ: “ਹੇ ਪਿਤਾ, ਓਹ ਸਮਾਂ ਆ ਗਿਆ ਹੈ। ਆਪਣੇ ਪੁੱਤਰ ਦੀ ਮਹਿਮਾ ਕਰੋ ਤਾਂ ਜੋ ਤੁਹਾਡਾ ਪੁੱਤਰ ਤੁਹਾਡੀ ਮਹਿਮਾ ਕਰੇ।</verse>
				<verse number="2">ਕਿਉਂਕਿ ਤੁਸੀਂ ਉਸਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਹੈ ਤਾਂ ਜੋ ਉਹ ਉਹਨਾਂ ਸਾਰਿਆਂ ਨੂੰ ਸਦੀਪਕ ਜੀਵਨ ਦੇਵੇ ਜੋ ਲੋਕ ਤੁਸੀਂ ਉਸਨੂੰ ਦਿੱਤੇ ਹਨ।</verse>
				<verse number="3">ਹੁਣ ਇਹ ਸਦੀਪਕ ਜੀਵਨ ਹੈ: ਕਿ ਉਹ ਤੁਹਾਨੂੰ, ਇੱਕੋ ਸੱਚੇ ਪਰਮੇਸ਼ਵਰ ਅਤੇ ਯਿਸ਼ੂ ਮਸੀਹ ਨੂੰ ਜਾਣਦੇ ਹਨ, ਜਿਸ ਨੂੰ ਤੁਸੀਂ ਭੇਜਿਆ ਹੈ।</verse>
				<verse number="4">ਮੈਂ ਉਹ ਕੰਮ ਪੂਰਾ ਕਰਕੇ ਜੋ ਤੁਸੀਂ ਮੈਨੂੰ ਦਿੱਤਾ ਸੀ, ਧਰਤੀ ਉੱਤੇ ਤੁਹਾਡੀ ਮਹਿਮਾ ਕੀਤੀ ਹੈ।</verse>
				<verse number="5">ਅਤੇ ਹੁਣ ਪਿਤਾ, ਆਪਣੀ ਮੌਜੂਦਗੀ ਵਿੱਚ ਮੇਰੀ ਉਸ ਮਹਿਮਾ ਨੂੰ ਪ੍ਰਗਟ ਕਰੋ, ਜੋ ਇਸ ਜਗਤ ਦੀ ਸ਼ੁਰੂਆਤ ਤੋਂ ਪਹਿਲਾਂ ਮੇਰੀ ਮਹਿਮਾ ਤੁਹਾਡੇ ਨਾਲ ਸੀ।</verse>
				<verse number="6">“ਮੈਂ ਤੁਹਾਨੂੰ ਉਹਨਾਂ ਲੋਕਾਂ ਉੱਤੇ ਪ੍ਰਗਟ ਕੀਤਾ ਜੋ ਤੁਸੀਂ ਮੈਨੂੰ ਜਗਤ ਵਿੱਚੋਂ ਅਲੱਗ ਕਰਕੇ ਦਿੱਤੇ ਸੀ। ਉਹ ਤੁਹਾਡੇ ਸਨ; ਤੁਸੀਂ ਉਹਨਾਂ ਨੂੰ ਮੈਨੂੰ ਦਿੱਤਾ ਅਤੇ ਉਹਨਾਂ ਨੇ ਤੁਹਾਡੇ ਉਪਦੇਸ਼ ਦੀ ਪਾਲਣਾ ਕੀਤੀ।</verse>
				<verse number="7">ਹੁਣ ਉਹ ਜਾਣਦੇ ਹਨ ਕਿ ਜੋ ਕੁਝ ਤੁਸੀਂ ਮੈਨੂੰ ਦਿੱਤਾ ਹੈ ਉਹ ਤੁਹਾਡੇ ਵੱਲੋਂ ਆਇਆ ਹੈ।</verse>
				<verse number="8">ਮੈਂ ਉਹਨਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੁਸੀਂ ਮੈਨੂੰ ਦਿੱਤੇ ਸਨ ਅਤੇ ਉਹਨਾਂ ਨੇ ਉਹਨਾਂ ਨੂੰ ਸਵੀਕਾਰ ਕੀਤਾ। ਉਹ ਸੱਚ-ਮੁੱਚ ਜਾਣਦੇ ਸਨ ਕਿ ਮੈਂ ਤੁਹਾਡੇ ਤੋਂ ਆਇਆ ਹਾਂ, ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਤੁਸੀਂ ਮੈਨੂੰ ਭੇਜਿਆ ਹੈ।</verse>
				<verse number="9">ਮੈਂ ਉਹਨਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਲਈ ਪ੍ਰਾਰਥਨਾ ਨਹੀਂ ਕਰ ਰਿਹਾ, ਪਰ ਮੈਂ ਉਹਨਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੁਸੀਂ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੁਹਾਡੇ ਹੀ ਹਨ।</verse>
				<verse number="10">ਉਹ ਜੋ ਸਭ ਮੇਰਾ ਹੈ ਉਹ ਤੁਹਾਡਾ ਹੈ, ਅਤੇ ਜੋ ਤੁਹਾਡਾ ਹੈ ਉਹ ਸਾਰਾ ਮੇਰਾ ਹੈ। ਅਤੇ ਉਹਨਾਂ ਦੇ ਰਾਹੀਂ ਮੈਨੂੰ ਮਹਿਮਾ ਮਿਲੀ ਹੈ।</verse>
				<verse number="11">ਹੁਣ ਮੈਂ ਜਗਤ ਵਿੱਚ ਨਹੀਂ ਰਹਾਂਗਾ, ਪਰ ਉਹ ਅਜੇ ਵੀ ਦੁਨੀਆਂ ਵਿੱਚ ਹਨ, ਅਤੇ ਮੈਂ ਤੁਹਾਡੇ ਕੋਲ ਆ ਰਿਹਾ ਹਾਂ। ਪਵਿੱਤਰ ਪਿਤਾ, ਆਪਣੇ ਨਾਮ ਦੀ ਸ਼ਕਤੀ ਨਾਲ ਉਹਨਾਂ ਦੀ ਰੱਖਿਆ ਕਰੋ, ਉਹ ਨਾਮ ਜੋ ਤੁਸੀਂ ਮੈਨੂੰ ਦਿੱਤਾ ਸੀ ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ।</verse>
				<verse number="12">ਜਦੋਂ ਮੈਂ ਉਹਨਾਂ ਦੇ ਨਾਲ ਸੀ, ਮੈਂ ਉਹਨਾਂ ਦੀ ਰੱਖਿਆ ਕੀਤੀ ਅਤੇ ਉਹਨਾਂ ਨੂੰ ਤੁਹਾਡੇ ਨਾਮ ਦੁਆਰਾ ਜੋ ਤੁਸੀਂ ਮੈਨੂੰ ਦਿੱਤਾ ਹੈ ਬਚਾ ਕੇ ਰੱਖਿਆ। ਅਤੇ ਇੱਕ ਨੂੰ ਛੱਡ ਕੋਈ ਵੀ ਨਾਸ਼ ਨਹੀਂ ਹੋਇਆ ਤਾਂ ਕਿ ਬਚਨ ਦਾ ਲਿਖਿਆ ਪੂਰਾ ਹੋ ਸਕੇ।</verse>
				<verse number="13">“ਹੁਣ ਮੈਂ ਤੁਹਾਡੇ ਕੋਲ ਆ ਰਿਹਾ ਹਾਂ, ਪਰ ਮੈਂ ਇਹ ਗੱਲਾਂ ਉਦੋਂ ਆਖਦਾ ਹਾਂ ਜਦੋਂ ਮੈਂ ਅਜੇ ਵੀ ਦੁਨੀਆਂ ਵਿੱਚ ਹਾਂ, ਤਾਂ ਜੋ ਉਹ ਪੂਰੀ ਤਰ੍ਹਾਂ ਤੇ ਖੁਸ਼ੀ ਨਾਲ ਭਰ ਸਕਣ।</verse>
				<verse number="14">ਮੈਂ ਉਹਨਾਂ ਨੂੰ ਤੁਹਾਡਾ ਬਚਨ ਦਿੱਤਾ ਹੈ ਅਤੇ ਦੁਨੀਆਂ ਨੇ ਉਹਨਾਂ ਨਾਲ ਵੈਰ ਕੀਤਾ ਹੈ, ਕਿਉਂਕਿ ਉਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ।</verse>
				<verse number="15">ਮੇਰੀ ਪ੍ਰਾਰਥਨਾ ਇਹ ਨਹੀਂ ਹੈ ਕਿ ਤੁਸੀਂ ਉਹਨਾਂ ਨੂੰ ਦੁਨੀਆਂ ਤੋਂ ਬਾਹਰ ਲੈ ਜਾਓ ਪਰ ਤੁਸੀਂ ਉਹਨਾਂ ਨੂੰ ਦੁਸ਼ਟ ਤੋਂ ਬਚਾਓ।</verse>
				<verse number="16">ਉਹ ਜਗਤ ਦੇ ਨਹੀਂ ਹਨ, ਜਿਵੇਂ ਕਿ ਮੈਂ ਵੀ ਜਗਤ ਦਾ ਨਹੀਂ ਹਾਂ।</verse>
				<verse number="17">ਉਹਨਾਂ ਨੂੰ ਸਚਿਆਈ ਦੁਆਰਾ ਪਵਿੱਤਰ ਕਰੋ; ਤੁਹਾਡਾ ਬਚਨ ਸੱਚਾ ਹੈ।</verse>
				<verse number="18">ਜਿਵੇਂ ਕਿ ਤੁਸੀਂ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਉਹਨਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ।</verse>
				<verse number="19">ਉਹਨਾਂ ਲਈ ਮੈਂ ਆਪਣੇ ਆਪ ਨੂੰ ਪਵਿੱਤਰ ਬਣਾਉਂਦਾ ਹਾਂ, ਤਾਂ ਜੋ ਉਹ ਵੀ ਸੱਚ-ਮੁੱਚ ਪਵਿੱਤਰ ਹੋ ਸਕਣ।</verse>
				<verse number="20">“ਮੇਰੀ ਪ੍ਰਾਰਥਨਾ ਇਕੱਲੇ ਉਹਨਾਂ ਦੇ ਲਈ ਨਹੀਂ ਹੈ। ਮੈਂ ਉਹਨਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜਿਹੜੇ ਉਹਨਾਂ ਦੇ ਸੰਦੇਸ਼ ਦੁਆਰਾ ਮੇਰੇ ਉੱਤੇ ਵਿਸ਼ਵਾਸ ਕਰਨਗੇ,</verse>
				<verse number="21">ਹੇ ਪਿਤਾ, ਉਹ ਸਾਰੇ ਇੱਕ ਹੋ ਜਾਣ, ਜਿਵੇਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ। ਉਹ ਵੀ ਸਾਡੇ ਵਿੱਚ ਰਹਿਣ ਤਾਂ ਜੋ ਦੁਨੀਆਂ ਵਿਸ਼ਵਾਸ ਕਰੇ ਕਿ ਤੁਸੀਂ ਮੈਨੂੰ ਭੇਜਿਆ ਹੈ।</verse>
				<verse number="22">ਮੈਂ ਉਹਨਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੁਸੀਂ ਮੈਨੂੰ ਦਿੱਤੀ ਹੈ, ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ।</verse>
				<verse number="23">ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਤਾਂ ਜੋ ਉਹਨਾਂ ਨੂੰ ਪੂਰੀ ਏਕਤਾ ਵਿੱਚ ਲਿਆਇਆ ਜਾ ਸਕੇ। ਤਦ ਸੰਸਾਰ ਜਾਣ ਜਾਵੇਗਾ ਕਿ ਤੁਸੀਂ ਮੈਨੂੰ ਭੇਜਿਆ ਹੈ ਅਤੇ ਉਹਨਾਂ ਨੂੰ ਉਵੇਂ ਪਿਆਰ ਕੀਤਾ ਹੈ ਜਿਵੇਂ ਤੁਸੀਂ ਮੈਨੂੰ ਪਿਆਰ ਕੀਤਾ ਹੈ।</verse>
				<verse number="24">“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੁਸੀਂ ਮੈਨੂੰ ਦਿੱਤੇ ਹਨ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਣ ਅਤੇ ਓਹ ਮੇਰੀ ਮਹਿਮਾ ਜੋ ਤੁਸੀਂ ਮੈਨੂੰ ਦਿੱਤੀ ਹੈ ਵੇਖਣ, ਕਿਉਂਕਿ ਤੁਸੀਂ ਜਗਤ ਦੇ ਬਣਾਉਣ ਤੋਂ ਪਹਿਲਾਂ ਮੈਨੂੰ ਪਿਆਰ ਕਰਦੇ ਸੀ।</verse>
				<verse number="25">“ਧਰਮੀ ਪਿਤਾ, ਹਾਲਾਂਕਿ ਜਗਤ ਤੁਹਾਨੂੰ ਨਹੀਂ ਜਾਣਦਾ, ਮੈਂ ਤੁਹਾਨੂੰ ਜਾਣਦਾ ਹਾਂ, ਅਤੇ ਇਹ ਚੇਲੇ ਜਾਣਦੇ ਹਨ ਕਿ ਤੁਸੀਂ ਮੈਨੂੰ ਭੇਜਿਆ ਹੈ।</verse>
				<verse number="26">ਮੈਂ ਤੁਹਾਨੂੰ ਉਹਨਾਂ ਉੱਤੇ ਜਾਹਿਰ ਕੀਤਾ ਹੈ, ਅਤੇ ਕਰਾਂਗਾ ਤਾਂ ਜੋ ਜਿਸ ਪ੍ਰੇਮ ਨਾਲ ਤੁਸੀਂ ਮੈਨੂੰ ਪਿਆਰ ਕੀਤਾ ਹੈ ਓਹੀ ਉਹਨਾਂ ਵਿੱਚ ਹੋਵੇ ਅਤੇ ਮੈਂ ਉਹਨਾਂ ਵਿੱਚ ਹੋਵਾਂਗਾ।”</verse>
			</chapter>
			<chapter number="18">
				<verse number="1">ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਸਨ, ਤਾਂ ਯਿਸ਼ੂ ਆਪਣੇ ਚੇਲਿਆਂ ਨਾਲ ਕਿਦਰੋਨ ਘਾਟੀ ਨੂੰ ਪਾਰ ਕਰ ਇੱਕ ਬਾਗ ਵਿੱਚ ਗਏ।</verse>
				<verse number="2">ਹੁਣ ਯਹੂਦਾਹ, ਜਿਸ ਨੇ ਉਹਨਾਂ ਨੂੰ ਧੋਖਾ ਦਿੱਤਾ ਸੀ, ਉਸ ਜਗ੍ਹਾ ਬਾਰੇ ਜਾਣਦਾ ਸੀ, ਕਿਉਂਕਿ ਯਿਸ਼ੂ ਅਕਸਰ ਆਪਣੇ ਚੇਲਿਆਂ ਨਾਲ ਉੱਥੇ ਮਿਲਦੇ ਸਨ।</verse>
				<verse number="3">ਇਸ ਲਈ ਯਹੂਦਾਹ ਬਾਗ ਵਿੱਚ ਆਇਆ ਅਤੇ ਉਸ ਨਾਲ ਸਿਪਾਹੀਆਂ ਦਾ ਇੱਕ ਕਾਫ਼ਲਾ ਅਤੇ ਕੁਝ ਅਧਿਕਾਰੀ ਮੁੱਖ ਜਾਜਕਾਂ ਵੱਲੋਂ ਅਤੇ ਕੁਝ ਫ਼ਰੀਸੀ ਸਨ। ਉਹ ਦੀਵਿਆਂ, ਮਸ਼ਾਲਾਂ ਅਤੇ ਹਥਿਆਰਾਂ ਨੂੰ ਲੈ ਕੇ ਆਏ ਸਨ।</verse>
				<verse number="4">ਯਿਸ਼ੂ ਜਾਣਦੇ ਸੀ ਕਿ ਉਹਨਾਂ ਨਾਲ ਜੋ ਵਾਪਰਨ ਵਾਲਾ ਸੀ, ਉਹ ਬਾਹਰ ਆਏ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?”</verse>
				<verse number="5">ਉਹਨਾਂ ਨੇ ਜਵਾਬ ਦਿੱਤਾ, “ਯਿਸ਼ੂ ਨਾਸਰੀ ਨੂੰ।” ਯਿਸ਼ੂ ਨੇ ਕਿਹਾ, “ਉਹ ਮੈਂ ਹਾਂ।” (ਅਤੇ ਗੱਦਾਰ ਯਹੂਦਾਹ ਉੱਥੇ ਉਹਨਾਂ ਦੇ ਨਾਲ ਖੜ੍ਹਾ ਸੀ)।</verse>
				<verse number="6">ਜਦੋਂ ਯਿਸ਼ੂ ਨੇ ਕਿਹਾ, “ਮੈਂ ਉਹ ਹਾਂ,” ਤਾਂ ਉਹ ਪਿੱਛੇ ਹਟ ਗਏ ਅਤੇ ਧਰਤੀ ਤੇ ਡਿੱਗ ਪਏ।</verse>
				<verse number="7">ਯਿਸ਼ੂ ਨੇ ਉਹਨਾਂ ਨੂੰ ਦੁਬਾਰਾ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?” ਉਹਨਾਂ ਨੇ ਕਿਹਾ, “ਯਿਸ਼ੂ ਨਾਸਰੀ ਨੂੰ।”</verse>
				<verse number="8">ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਦੱਸਿਆ ਹੈ ਕਿ ਮੈਂ ਉਹ ਹਾਂ। ਜੇ ਤੁਸੀਂ ਮੈਨੂੰ ਲੱਭ ਰਹੇ ਹੋ, ਤਾਂ ਇਨ੍ਹਾਂ ਚੇਲਿਆਂ ਨੂੰ ਜਾਣ ਦਿਓ।”</verse>
				<verse number="9">ਇਹ ਇਸ ਲਈ ਹੋਇਆ ਸੀ ਕਿ ਯਿਸ਼ੂ ਦੇ ਸ਼ਬਦ ਪੂਰੇ ਹੋ ਜਾਣ: “ਮੈਂ ਉਹਨਾਂ ਵਿੱਚੋਂ ਇੱਕ ਨੂੰ ਵੀ ਨਹੀਂ ਗੁਆਇਆ ਜੋ ਤੁਸੀਂ ਮੈਨੂੰ ਦਿੱਤੇ ਹਨ।”</verse>
				<verse number="10">ਤਦ ਸ਼ਿਮਓਨ ਪਤਰਸ ਨੇ ਤਲਵਾਰ ਨੂੰ ਜੋ ਉਸ ਕੋਲ ਸੀ, ਖਿੱਚਿਆ ਅਤੇ ਮਹਾਂ ਜਾਜਕ ਦੇ ਨੌਕਰ ਨੂੰ ਮਾਰਿਆ ਅਤੇ ਉਸ ਦਾ ਸੱਜਾ ਕੰਨ ਵੱਢ ਸੁੱਟਿਆ। ਨੌਕਰ ਦਾ ਨਾਮ ਮਾਲਖਾਸ ਸੀ।</verse>
				<verse number="11">ਯਿਸ਼ੂ ਨੇ ਪਤਰਸ ਨੂੰ ਹੁਕਮ ਦਿੱਤਾ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ! ਕੀ ਮੈਂ ਉਹ ਪਿਆਲਾ ਨਾ ਪੀਵਾਂ ਜੋ ਪਿਤਾ ਨੇ ਮੈਨੂੰ ਦਿੱਤਾ ਹੈ?”</verse>
				<verse number="12">ਤਦ ਸਿਪਾਹੀਆਂ ਨੇ ਅਤੇ ਫ਼ੌਜ ਦੇ ਸਰਦਾਰ ਅਤੇ ਯਹੂਦੀ ਅਧਿਕਾਰੀਆਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ। ਉਹਨਾਂ ਨੇ ਉਸ ਨੂੰ ਬੰਨ ਲਿਆ,</verse>
				<verse number="13">ਅਤੇ ਉਸਨੂੰ ਪਹਿਲਾਂ ਹੰਨਾ ਦੇ ਕੋਲ ਲੈ ਗਏ, ਜਿਹੜਾ ਉਸ ਸਾਲ ਦਾ ਮਹਾਂ ਜਾਜਕ ਕਯਾਫ਼ਾਸ ਦਾ ਸਹੁਰਾ ਸੀ।</verse>
				<verse number="14">ਕਯਾਫ਼ਾਸ ਉਹ ਸੀ ਜਿਸਨੇ ਯਹੂਦੀ ਆਗੂਆਂ ਨੂੰ ਸਲਾਹ ਦਿੱਤੀ ਸੀ ਕਿ ਚੰਗਾ ਹੋਵੇਗਾ ਜੇ ਇੱਕ ਮਨੁੱਖ ਲੋਕਾਂ ਦੇ ਬਦਲੇ ਮਰ ਜਾਵੇ।</verse>
				<verse number="15">ਸ਼ਿਮਓਨ ਪਤਰਸ ਅਤੇ ਇੱਕ ਹੋਰ ਚੇਲਾ ਯਿਸ਼ੂ ਦਾ ਪਿੱਛਾ ਕਰ ਰਹੇ ਸਨ। ਕਿਉਂਕਿ ਇਹ ਚੇਲਾ ਮਹਾਂ ਜਾਜਕ ਨੂੰ ਜਾਣਦਾ ਸੀ, ਉਹ ਯਿਸ਼ੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਵਿੱਚ ਗਿਆ,</verse>
				<verse number="16">ਪਰ ਪਤਰਸ ਨੂੰ ਬਾਹਰ ਦਰਵਾਜ਼ੇ ਤੇ ਇੰਤਜ਼ਾਰ ਕਰਨਾ ਪਿਆ। ਦੂਸਰਾ ਚੇਲਾ, ਜਿਹੜਾ ਮਹਾਂ ਜਾਜਕ ਨੂੰ ਜਾਣਦਾ ਸੀ, ਵਾਪਸ ਆਇਆ, ਉੱਥੇ ਕੰਮ ਕਰਦੀ ਨੌਕਰ ਲੜਕੀ ਨਾਲ ਗੱਲ ਕੀਤੀ ਅਤੇ ਪਤਰਸ ਨੂੰ ਅੰਦਰ ਲੈ ਆਇਆ।</verse>
				<verse number="17">ਉਸ ਦਾਸੀ ਨੇ ਪਤਰਸ ਨੂੰ ਪੁੱਛਿਆ, “ਕੀ ਤੂੰ ਵੀ ਇਸ ਆਦਮੀ ਦਾ ਚੇਲਾ ਨਹੀਂ ਹੈ, ਕੀ ਤੁਸੀਂ ਹੈ?” ਪਤਰਸ ਨੇ ਜਵਾਬ ਦਿੱਤਾ, “ਮੈਂ ਨਹੀਂ ਹਾਂ।”</verse>
				<verse number="18">ਠੰਡ ਹੋਣ ਕਾਰਣ ਸੇਵਕ ਅਤੇ ਅਧਿਕਾਰੀ ਅੱਗ ਦੇ ਦੁਆਲੇ ਖੜ੍ਹੇ, ਅੱਗ ਸੇਕ ਰਹੇ ਸਨ ਅਤੇ ਪਤਰਸ ਵੀ ਉਹਨਾਂ ਨਾਲ ਖੜ੍ਹਾ ਆਪਣੇ ਆਪ ਨੂੰ ਗਰਮ ਰੱਖਣ ਲਈ ਅੱਗ ਸੇਕਣ ਲੱਗਾ।</verse>
				<verse number="19">ਇਸੇ ਦੌਰਾਨ, ਮਹਾਂ ਜਾਜਕ ਨੇ ਯਿਸ਼ੂ ਨੂੰ ਉਸ ਦੇ ਚੇਲਿਆਂ ਅਤੇ ਉਸ ਦੀ ਸਿੱਖਿਆ ਬਾਰੇ ਪੁੱਛ-ਗਿੱਛ ਕੀਤੀ।</verse>
				<verse number="20">“ਮੈਂ ਦੁਨੀਆਂ ਨਾਲ ਖੁੱਲ੍ਹ ਕੇ ਬੋਲਿਆ,” ਯਿਸ਼ੂ ਨੇ ਜਵਾਬ ਦਿੱਤਾ। “ਮੈਂ ਹਮੇਸ਼ਾ ਪ੍ਰਾਰਥਨਾ ਸਥਾਨਾਂ ਜਾਂ ਹੈਕਲ ਵਿੱਚ ਉਪਦੇਸ਼ ਦਿੱਤਾ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਗੁਪਤ ਰੂਪ ਵਿੱਚ ਕੁਝ ਨਹੀਂ ਕਿਹਾ।</verse>
				<verse number="21">ਮੇਰੇ ਤੋਂ ਪ੍ਰਸ਼ਨ ਕਿਉਂ? ਉਹਨਾਂ ਨੂੰ ਪੁੱਛੋ ਜਿਨ੍ਹਾਂ ਨੇ ਮੈਨੂੰ ਸੁਣਿਆ ਹੈ। ਯਕੀਨਣ ਉਹ ਜਾਣਦੇ ਹਨ ਕਿ ਮੈਂ ਕੀ ਕਿਹਾ ਹੈ।”</verse>
				<verse number="22">ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਨੇੜੇ ਖੜ੍ਹੇ ਇੱਕ ਅਧਿਕਾਰੀ ਨੇ ਉਹਨਾਂ ਦੇ ਮੂੰਹ ਤੇ ਥੱਪੜ ਮਾਰ ਦਿੱਤਾ। “ਕੀ ਮਹਾਂ ਜਾਜਕ ਨੂੰ ਜਵਾਬ ਦੇਣ ਦਾ ਇਹ ਸਹੀ ਤਰੀਕਾ ਹੈ?” ਉਸ ਨੇ ਪੁੱਛਿਆ।</verse>
				<verse number="23">ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਕੁਝ ਗਲਤ ਕਿਹਾ ਤਾਂ ਗਵਾਹੀ ਦੇਵੋ ਕਿ ਕੀ ਗਲਤ ਹੈ। ਪਰ ਜੇ ਮੈਂ ਸੱਚ ਬੋਲਦਾ ਹਾਂ, ਤਾਂ ਤੁਸੀਂ ਮੈਨੂੰ ਕਿਉਂ ਕੁੱਟਿਆ?”</verse>
				<verse number="24">ਤਦ ਹੰਨਾ ਨੇ ਯਿਸ਼ੂ ਨੂੰ ਬੰਨ ਕੇ ਕਯਾਫ਼ਾਸ ਮਹਾਂ ਜਾਜਕ ਕੋਲ ਭੇਜ ਦਿੱਤਾ।</verse>
				<verse number="25">ਇਸ ਦੌਰਾਨ, ਸ਼ਿਮਓਨ ਪਤਰਸ ਅਜੇ ਵੀ ਉੱਥੇ ਅੱਗ ਸੇਕ ਰਿਹਾ ਸੀ। ਤਾਂ ਹੋਰਾਂ ਨੇ ਜੋ ਉੱਥੇ ਖੜ੍ਹੇ ਸਨ ਉਸ ਨੂੰ ਪੁੱਛਿਆ, “ਕੀ ਤੂੰ ਵੀ ਕਿਤੇ ਉਸ ਦਾ ਚੇਲਾ ਤਾਂ ਨਹੀਂ?” ਉਸ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ, “ਮੈਂ ਨਹੀਂ ਹਾਂ।”</verse>
				<verse number="26">ਮਹਾਂ ਜਾਜਕ ਦੇ ਇੱਕ ਸੇਵਕ ਨੇ ਜੋ ਉਸ ਆਦਮੀ ਦਾ ਰਿਸ਼ਤੇਦਾਰ ਸੀ, ਜਿਸ ਦਾ ਕੰਨ ਪਤਰਸ ਨੇ ਵੱਢਿਆ ਸੀ, ਨੇ ਉਸਨੂੰ ਲਲਕਾਰਿਆ, “ਕੀ ਮੈਂ ਤੈਨੂੰ ਉਸ ਨਾਲ ਬਗੀਚੇ ਵਿੱਚ ਨਹੀਂ ਸੀ ਵੇਖਿਆ?”</verse>
				<verse number="27">ਫਿਰ ਪਤਰਸ ਨੇ ਇਸ ਤੋਂ ਇਨਕਾਰ ਕਰ ਦਿੱਤਾ, ਅਤੇ ਉਸੇ ਵੇਲੇ ਕੁੱਕੜ ਨੇ ਬਾਂਗ ਦੇ ਦਿੱਤੀ।</verse>
				<verse number="28">ਤਦ ਯਹੂਦੀ ਆਗੂਵੇ ਯਿਸ਼ੂ ਨੂੰ ਕਯਾਫ਼ਾਸ ਤੋਂ ਰੋਮੀ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਇਹ ਤੜਕੇ ਸਵੇਰ ਦਾ ਵੇਲਾ ਸੀ, ਅਤੇ ਰਸਮੀ ਅਸ਼ੁੱਧਤਾ ਤੋਂ ਬਚਣ ਲਈ ਉਹ ਮਹਿਲ ਵਿੱਚ ਦਾਖਲ ਨਹੀਂ ਹੋਏ, ਕਿਉਂਕਿ ਉਹ ਪਸਾਹ ਦਾ ਭੋਜਨ ਖਾਣ ਦੇ ਯੋਗ ਹੋਣਾ ਚਾਹੁੰਦੇ ਸਨ।</verse>
				<verse number="29">ਇਸ ਲਈ ਪਿਲਾਤੁਸ ਉਹਨਾਂ ਕੋਲ ਆਇਆ ਅਤੇ ਪੁੱਛਿਆ, “ਤੁਸੀਂ ਇਸ ਆਦਮੀ ਦੇ ਵਿਰੁੱਧ ਕੀ ਦੋਸ਼ ਲਾ ਰਹੇ ਹੋ?”</verse>
				<verse number="30">ਉਹਨਾਂ ਨੇ ਉੱਤਰ ਦਿੱਤਾ, “ਜੇ ਉਹ ਅਪਰਾਧੀ ਨਾ ਹੁੰਦਾ, ਤਾਂ ਅਸੀਂ ਉਸਨੂੰ ਤੁਹਾਡੇ ਹਵਾਲੇ ਨਹੀਂ ਕਰਦੇ।”</verse>
				<verse number="31">ਪਿਲਾਤੁਸ ਨੇ ਕਿਹਾ, “ਤੁਸੀਂ ਉਸਨੂੰ ਲੈ ਜਾਓ ਅਤੇ ਆਪਣੇ ਨਿਯਮਾਂ ਅਨੁਸਾਰ ਉਸ ਦਾ ਨਿਆਂ ਕਰੋ।” “ਪਰ ਸਾਨੂੰ ਕਿਸੇ ਨੂੰ ਮਾਰਨ ਦਾ ਅਧਿਕਾਰ ਨਹੀਂ ਹੈ,” ਯਹੂਦੀਆਂ ਨੇ ਇਤਰਾਜ਼ ਜਤਾਇਆ।</verse>
				<verse number="32">ਇਹ ਉਸ ਗੱਲ ਨੂੰ ਪੂਰਾ ਕਰਨ ਲਈ ਵਾਪਰਿਆ ਜਿਸ ਬਾਰੇ ਯਿਸ਼ੂ ਨੇ ਕਿਹਾ ਸੀ ਕਿ ਉਸ ਦੀ ਮੌਤ ਕਿਸ ਤਰ੍ਹਾਂ ਦੀ ਹੋਵੇਗੀ।</verse>
				<verse number="33">ਪਿਲਾਤੁਸ ਫਿਰ ਮਹਿਲ ਦੇ ਅੰਦਰ ਵਾਪਸ ਗਿਆ, ਯਿਸ਼ੂ ਨੂੰ ਬੁਲਾਇਆ ਅਤੇ ਉਸਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?”</verse>
				<verse number="34">ਯਿਸ਼ੂ ਨੇ ਪੁੱਛਿਆ, “ਕੀ ਇਹ ਤੁਹਾਡਾ ਆਪਣਾ ਵਿਚਾਰ ਹੈ, ਜਾਂ ਹੋਰਾਂ ਨੇ ਮੇਰੇ ਬਾਰੇ ਤੁਹਾਡੇ ਨਾਲ ਗੱਲ ਕੀਤੀ?”</verse>
				<verse number="35">ਪਿਲਾਤੁਸ ਨੇ ਜਵਾਬ ਦਿੱਤਾ, “ਕੀ ਮੈਂ ਇੱਕ ਯਹੂਦੀ ਹਾਂ? ਤੁਹਾਡੇ ਆਪਣੇ ਲੋਕਾਂ ਅਤੇ ਮੁੱਖ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੂੰ ਅਜਿਹਾ ਕੀ ਕੀਤਾ ਹੈ?”</verse>
				<verse number="36">ਯਿਸ਼ੂ ਨੇ ਕਿਹਾ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇ ਅਜਿਹਾ ਹੁੰਦਾ ਤਾਂ ਮੇਰੇ ਸੇਵਕ ਯਹੂਦੀ ਅਧਿਕਾਰੀਆਂ ਦੁਆਰਾ ਮੇਰੀ ਗ੍ਰਿਫ਼ਤਾਰੀ ਨੂੰ ਰੋਕਣ ਲਈ ਲੜਦੇ। ਪਰ ਹੁਣ ਮੇਰਾ ਰਾਜ ਇੱਕ ਹੋਰ ਜਗ੍ਹਾ ਤੋਂ ਹੈ।”</verse>
				<verse number="37">ਪਿਲਾਤੁਸ ਨੇ ਕਿਹਾ, “ਤਾਂ ਤੂੰ ਇੱਕ ਰਾਜਾ ਹੋ!” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਕਹਿੰਦੇ ਹੋ ਕਿ ਮੈਂ ਰਾਜਾ ਹਾਂ। ਅਸਲ ਵਿੱਚ, ਮੇਰਾ ਜਨਮ ਅਤੇ ਸੰਸਾਰ ਵਿੱਚ ਆਉਣ ਦਾ ਕਾਰਨ ਸੱਚ ਦੀ ਗਵਾਹੀ ਦੇਣਾ ਹੈ। ਹਰ ਕੋਈ ਜੋ ਸੱਚਾਈ ਦੇ ਪੱਖ ਵਿੱਚ ਹੈ ਉਹ ਮੇਰੀ ਸੁਣਦਾ ਹੈ।”</verse>
				<verse number="38">ਪਿਲਾਤੁਸ ਨੇ ਪੁੱਛਿਆ, “ਸੱਚ ਕੀ ਹੈ?” ਫਿਰ ਉਹ ਉੱਥੇ ਇਕੱਠੇ ਹੋਏ ਯਹੂਦੀਆਂ ਕੋਲ ਗਿਆ ਅਤੇ ਕਿਹਾ, “ਮੈਨੂੰ ਉਸ ਦੇ ਵਿਰੁੱਧ ਦੋਸ਼ ਦਾ ਕੋਈ ਅਧਾਰ ਨਹੀਂ ਮਿਲਿਆ।</verse>
				<verse number="39">ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਪਸਾਹ ਦੇ ਤਿਉਹਾਰ ਵੇਲੇ ਤੁਹਾਡੇ ਲਈ ਇੱਕ ਕੈਦੀ ਨੂੰ ਰਿਹਾ ਕੀਤਾ ਜਾਵੇ। ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ‘ਯਹੂਦੀਆਂ ਦੇ ਰਾਜੇ,’ ਨੂੰ ਛੱਡ ਦੇਵਾਂ?”</verse>
				<verse number="40">ਉਹ ਫਿਰ ਚੀਕਣ ਲੱਗੇ, “ਨਹੀਂ, ਉਸਨੂੰ ਨਹੀਂ! ਸਾਨੂੰ ਬਾਰ-ਅੱਬਾਸ ਦੇ ਦਿਓ!” ਅਤੇ ਬਾਰ-ਅੱਬਾਸ ਇੱਕ ਵਿਦਰੋਹੀ ਸੀ।</verse>
			</chapter>
			<chapter number="19">
				<verse number="1">ਤਦ ਪਿਲਾਤੁਸ ਨੇ ਯਿਸ਼ੂ ਨੂੰ ਫੜ ਕੇ ਉਸਨੂੰ ਕੌੜੇ ਮਰਵਾਏ।</verse>
				<verse number="2">ਸਿਪਾਹੀਆਂ ਨੇ ਕੰਡਿਆ ਦਾ ਤਾਜ ਬਣਵਾ ਕੇ ਉਸ ਦੇ ਸਿਰ ਉੱਤੇ ਪਾਇਆ ਅਤੇ ਉਸਨੂੰ ਬੈਂਗਣੀ ਚੋਲਾ ਪਹਿਨਾਇਆ।</verse>
				<verse number="3">ਤਾਂ ਸਿਪਾਹੀ ਬਾਰ-ਬਾਰ ਯਿਸ਼ੂ ਕੋਲ ਆ ਕੇ ਉਹਨਾਂ ਦਾ ਮ਼ਜਾਕ ਉਡੋਣ ਲੱਗੇ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!” ਅਤੇ ਉਹਨਾਂ ਨੇ ਯਿਸ਼ੂ ਦੇ ਮੂੰਹ ਤੇ ਥੱਪੜ ਮਾਰੇ।</verse>
				<verse number="4">ਪਿਲਾਤੁਸ ਨੇ ਫਿਰ ਬਾਹਰ ਨਿਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ ਤਾਂ ਜੋ ਤੁਸੀਂ ਜਾਣੋਂ ਮੈਂ ਉਸ ਦੇ ਵਿੱਚ ਕੋਈ ਦੋਸ਼ ਨਹੀਂ ਪਾਇਆ।”</verse>
				<verse number="5">ਜਦੋਂ ਯਿਸ਼ੂ ਬਾਹਰ ਆਏ, ਤਾਂ ਉਹਨਾਂ ਦੇ ਸਿਰ ਉੱਤੇ ਕੰਡਿਆਂ ਦਾ ਤਾਜ ਅਤੇ ਉਹਨਾਂ ਨੂੰ ਬੈਂਗਣੀ ਚੋਲਾ ਪਹਿਨਾਇਆ ਹੋਇਆ ਸੀ, ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ!”</verse>
				<verse number="6">ਜਿਵੇਂ ਹੀ ਮੁੱਖ ਜਾਜਕਾਂ ਅਤੇ ਉਹਨਾਂ ਦੇ ਅਧਿਕਾਰੀਆਂ ਨੇ ਉਸਨੂੰ ਵੇਖਿਆ, ਉਹ ਚੀਕਣ ਲੱਗੇ, “ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਇਸ ਨੂੰ ਲੈ ਜਾਵੋਂ ਅਤੇ ਸਲੀਬ ਦਿਓ ਮੈਨੂੰ ਇਸ ਵਿੱਚ ਕੋਈ ਦੋਸ਼ ਨਹੀਂ ਮਿਲਿਆ।”</verse>
				<verse number="7">ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਕਾਨੂੰਨ ਹੈ ਅਤੇ ਉਸ ਕਾਨੂੰਨ ਅਨੁਸਾਰ ਉਸਨੂੰ ਮਰਨਾ ਪਵੇਗਾ, ਕਿਉਂਕਿ ਉਸ ਨੇ ਪਰਮੇਸ਼ਵਰ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ ਸੀ।”</verse>
				<verse number="8">ਜਦੋਂ ਪਿਲਾਤੁਸ ਨੇ ਇਹ ਸੁਣਿਆ ਤਾਂ ਉਹ ਹੋਰ ਵੀ ਡਰ ਗਿਆ।</verse>
				<verse number="9">ਉਹ ਵਾਪਸ ਫਿਰ ਮਹਿਲ ਦੇ ਅੰਦਰ ਚਲਾ ਗਿਆ, “ਅਤੇ ਉਸ ਨੇ ਯਿਸ਼ੂ ਨੂੰ ਪੁੱਛਿਆ, ਤੂੰ ਕਿੱਥੋਂ ਆਇਆ ਹੈ?” ਪਰ ਯਿਸ਼ੂ ਨੇ ਉਸਨੂੰ ਕੋਈ ਜਵਾਬ ਨਹੀਂ ਦਿੱਤਾ।</verse>
				<verse number="10">ਪਿਲਾਤੁਸ ਨੇ ਉਸਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਦੀ ਅਤੇ ਸਲੀਬ ਦੇਣ ਦੀ?”</verse>
				<verse number="11">ਯਿਸ਼ੂ ਨੇ ਉੱਤਰ ਦਿੱਤਾ, “ਤੇਰਾ ਮੇਰੇ ਉੱਤੇ ਕੋਈ ਅਧਿਕਾਰ ਨਾ ਹੁੰਦਾ ਜੇ ਇਹ ਤੈਨੂੰ ਉੱਪਰੋ ਨਾ ਮਿਲਦਾ, ਇਸ ਲਈ ਜਿਸਨੇ ਮੈਨੂੰ ਤੇਰੇ ਹਵਾਲੇ ਕਰ ਦਿੱਤਾ ਹੈ, ਉਹ ਇੱਕ ਵੱਡੇ ਪਾਪ ਦਾ ਦੋਸ਼ੀ ਹੈ।”</verse>
				<verse number="12">ਇਸ ਤੋਂ ਬਾਅਦ ਪਿਲਾਤੁਸ ਨੇ ਯਿਸ਼ੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਯਹੂਦੀ ਆਗੂਵੇ ਰੌਲਾ ਪਾ ਰਹੇ ਸਨ, “ਜੇ ਤੁਸੀਂ ਇਸ ਆਦਮੀ ਨੂੰ ਛੱਡੋਗੇ ਤਾਂ ਇਸ ਦਾ ਮਤਲਬ ਤੁਸੀਂ ਕੈਸਰ ਦੇ ਮਿੱਤਰ ਨਹੀਂ ਹੋ, ਜਿਹੜਾ ਵੀ ਵਿਅਕਤੀ ਰਾਜਾ ਹੋਣ ਦਾ ਦਾਅਵਾ ਕਰਦਾ ਹੈ ਉਹ ਕੈਸਰ ਦਾ ਵਿਰੋਧ ਕਰਦਾ ਹੈ।”</verse>
				<verse number="13">ਜਦੋਂ ਪਿਲਾਤੁਸ ਨੇ ਇਹ ਸੁਣਿਆ, ਤਾਂ ਉਹ ਯਿਸ਼ੂ ਨੂੰ ਬਾਹਰ ਲੈ ਆਇਆ, ਅਤੇ ਨਿਆਉਂ ਆਸਨ ਤੇ ਬੈਠ ਗਿਆ ਜਿਸ ਨੂੰ ਪੱਥਰ ਦਾ ਰਸਤਾ ਕਿਹਾ ਜਾਂਦਾ ਹੈ (ਇਸ ਨੂੰ ਇਬਰਾਨੀ ਭਾਸ਼ਾ ਵਿੱਚ ਗੱਬਥਾ ਆਖਿਆ ਜਾਂਦਾ ਹੈ)।</verse>
				<verse number="14">ਇਹ ਲਗਭਗ ਦੁਪਹਿਰ ਦਾ ਵੇਲਾ ਸੀ ਅਤੇ ਪਸਾਹ ਦੇ ਤਿਉਹਾਰ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ।”</verse>
				<verse number="15">ਯਹੂਦੀਆਂ ਨੇ ਚਿਲਾਉਣਾ ਸ਼ੁਰੂ ਕਰ ਦਿੱਤਾ, “ਇਸ ਨੂੰ ਲੈ ਜਾਓ! ਇਸ ਨੂੰ ਲੈ ਜਾਓ! ਇਸ ਨੂੰ ਸਲੀਬ ਦਿਓ!” ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਕੀ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਉੱਤਰ ਦਿੱਤਾ, “ਸਾਡਾ ਸਿਰਫ ਇੱਕ ਹੀ ਰਾਜਾ ਹੈ, ਕੈਸਰ।”</verse>
				<verse number="16">ਫਿਰ ਅੰਤ ਵਿੱਚ ਪਿਲਾਤੁਸ ਨੇ ਯਿਸ਼ੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਫਿਰ ਸੈਨਿਕ ਯਿਸ਼ੂ ਨੂੰ ਲੈ ਗਏ।</verse>
				<verse number="17">ਆਪਣੀ ਸਲੀਬ ਆਪ ਚੁੱਕ ਕੇ ਯਿਸ਼ੂ ਗੋਲਗੋਥਾ ਨੂੰ ਗਏ (ਇਬਰਾਨੀ ਵਿੱਚ ਜਿਸ ਦਾ ਅਰਥ ਹੈ ਖੋ਼ਪਰੀ ਦਾ ਸਥਾਨ)।</verse>
				<verse number="18">ਉੱਥੇ ਉਹਨਾਂ ਨੇ ਯਿਸ਼ੂ ਨੂੰ ਸਲੀਬ ਦਿੱਤੀ, ਉੱਥੇ ਦੋ ਮਨੁੱਖ ਹੋਰ ਵੀ ਸਨ ਜਿਨ੍ਹਾਂ ਨੂੰ ਯਿਸ਼ੂ ਦੇ ਨਾਲ ਸਲੀਬ ਦਿੱਤੀ ਗਈ, ਇੱਕ ਮਨੁੱਖ ਉਹਨਾਂ ਦੇ ਇੱਕ ਪਾਸੇ ਅਤੇ ਦੂਸਰੇ ਉਹਨਾਂ ਦੇ ਦੂਸਰੇ ਪਾਸੇ ਅਤੇ ਯਿਸ਼ੂ ਵਿੱਚਕਾਰ ਸਨ।</verse>
				<verse number="19">ਪਿਲਾਤੁਸ ਨੇ ਇੱਕ ਪੱਤਰ ਲਿਖਵਾ ਕੇ ਸਲੀਬ ਉੱਪਰ ਲਗਾਇਆ, ਜਿਸ ਉੱਤੇ ਲਿਖਿਆ ਹੋਇਆ ਸੀ, ਯਿਸ਼ੂ ਨਾਸਰੀ, ਯਹੂਦੀਆਂ ਦਾ ਰਾਜਾ।</verse>
				<verse number="20">ਇਹ ਪੱਤਰ ਇਬਰਾਨੀ, ਲਾਤੀਨੀ ਅਤੇ ਯੂਨਾਨੀ ਵਿੱਚ ਲਿਖਿਆ ਗਿਆ ਸੀ, ਅਤੇ ਬਹੁਤ ਸਾਰੇ ਯਹੂਦੀਆਂ ਨੇ ਇਸ ਪੱਤਰ ਨੂੰ ਪੜ੍ਹਿਆ, ਕਿਉਂਕਿ ਉਹ ਜਗ੍ਹਾ ਜਿੱਥੇ ਯਿਸ਼ੂ ਨੂੰ ਸਲੀਬ ਦਿੱਤੀ ਗਈ ਸੀ ਸ਼ਹਿਰ ਦੇ ਨੇੜੇ ਸੀ।</verse>
				<verse number="21">ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, “ਯਹੂਦੀਆਂ ਦਾ ਰਾਜਾ ਨਾ ਲਿਖੋ, ਪਰ ਇਹ ਲਿਖੋ ਕਿ, ਉਸ ਨੇ ਆਖਿਆ, ‘ਮੈਂ ਯਹੂਦੀਆਂ ਦਾ ਰਾਜਾ ਹਾਂ।’ ”</verse>
				<verse number="22">ਪਿਲਾਤੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਜੋ ਮੈਂ ਲਿਖ ਦਿੱਤਾ, ਉਹ ਲਿਖ ਦਿੱਤਾ।”</verse>
				<verse number="23">ਜਦੋਂ ਸਿਪਾਹੀਆਂ ਨੇ ਯਿਸ਼ੂ ਨੂੰ ਸਲੀਬ ਦਿੱਤੀ ਉਹਨਾਂ ਨੇ ਉਸ ਦੇ ਕੱਪੜੇ ਰੱਖ ਕੇ ਉਹਨਾਂ ਨੂੰ ਚਾਰ ਹਿੱਸਿਆ ਵਿੱਚ ਵੰਡਿਆ, ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ ਸੀ, ਉਹਨਾਂ ਨੇ ਉਸ ਦਾ ਕੁੜਤਾ ਵੀ ਲੈ ਲਿਆ, ਇਹ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਇੱਕੋ ਹੀ ਕੱਪੜੇ ਦਾ ਬਣਿਆ ਹੋਇਆ ਸੀ।</verse>
				<verse number="24">ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਪਾੜਨਾ ਨਹੀਂ ਚਾਹੀਦਾ, ਆਓ ਅਸੀਂ ਆਪਣੇ ਵਿੱਚ ਪਰਚੀਆਂ ਪਾ ਕੇ ਇਹ ਫੈਸਲਾ ਕਰੀਏ ਕਿ ਇਸ ਨੂੰ ਕੌਣ ਪ੍ਰਾਪਤ ਕਰੇਗਾ।” ਇਹ ਇਸ ਲਈ ਹੋਇਆ ਤਾਂ ਜੋ ਇਹ ਬਚਨ ਪੂਰਾ ਹੋਵੇ, “ਉਹਨਾਂ ਨੇ ਮੇਰੇ ਕੱਪੜੇ ਆਪਸ ਵਿੱਚ ਵੰਡ ਲਏ, ਅਤੇ ਮੇਰੇ ਪਹਿਰਾਵੇ ਉੱਤੇ ਪਰਚੀਆਂ ਸੁੱਟ ਦੇ ਹਨ।” ਇਹ ਸਭ ਜੋ ਸਿਪਾਹੀਆਂ ਨੇ ਕੀਤਾ।</verse>
				<verse number="25">ਯਿਸ਼ੂ ਦੀ ਮਾਤਾ ਉਹਨਾਂ ਦੀ ਸਲੀਬ ਦੇ ਕੋਲ ਖੜ੍ਹੀ ਸੀ, ਉਹਨਾਂ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਗਦਲਾ ਵਾਸੀ ਮਰਿਯਮ ਵੀ ਉੱਥੇ ਖੜ੍ਹੀਆਂ ਸਨ।</verse>
				<verse number="26">ਜਦੋਂ ਯਿਸ਼ੂ ਨੇ ਆਪਣੀ ਮਾਤਾ ਨੂੰ ਵੇਖਿਆ, ਅਤੇ ਉਹ ਚੇਲਾ ਜਿਸ ਨੂੰ ਉਹ ਬਹੁਤ ਪਿਆਰ ਕਰਦੇ ਸਨ ਨੇੜੇ ਖੜ੍ਹਾ ਸੀ, ਯਿਸ਼ੂ ਨੇ ਉਸ ਨੂੰ ਕਿਹਾ, “ਹੇ ਮਾਤਾ ਇਹ ਹੈ ਤੇਰਾ ਪੁੱਤਰ।”</verse>
				<verse number="27">ਤਦ ਯਿਸ਼ੂ ਨੇ ਆਪਣੇ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ, ਉਸੇ ਸਮੇਂ ਉਹ ਚੇਲਾ ਯਿਸ਼ੂ ਦੀ ਮਾਤਾ ਨੂੰ ਘਰ ਲੈ ਗਿਆ।”</verse>
				<verse number="28">ਇਹ ਜਾਣਦੇ ਹੋਏ ਕਿ ਹੁਣ ਸਭ ਕੁਝ ਪੂਰਾ ਹੋ ਚੁੱਕਾ ਹੈ, ਅਤੇ ਇਸ ਲਈ ਜੋ ਬਚਨ ਪੂਰਾ ਹੋਵੇ, ਯਿਸ਼ੂ ਨੇ ਕਿਹਾ, “ਮੈਂ ਪਿਆਸਾ ਹਾਂ।”</verse>
				<verse number="29">ਉੱਥੇ ਇੱਕ ਸਿਰਕੇ ਦਾ ਭਰਿਆ ਹੋਇਆ ਬਰਤਨ ਸੀ। ਉਹਨਾਂ ਨੇ ਇੱਕ ਸਪੰਜ ਨੂੰ ਉਸ ਸਿਰਕੇ ਵਿੱਚ ਭਿਉਂ ਕੇ ਇੱਕ ਜ਼ੈਫ਼ੇ ਦੇ ਨੇਜ਼ੇ ਨਾਲ ਲਾ ਕੇ ਯਿਸ਼ੂ ਦੇ ਮੂੰਹ ਨੂੰ ਲਾਇਆ।</verse>
				<verse number="30">ਜਦੋਂ ਯਿਸ਼ੂ ਨੇ ਸਿਰਕੇ ਨੂੰ ਲਿਆ ਤਾਂ ਉਸ ਨੇ ਆਖਿਆ, “ਪੂਰਾ ਹੋਇਆ,” ਅਤੇ ਆਪਣਾ ਸਿਰ ਝੁਕਾ ਕੇ ਆਪਣੀ ਆਤਮਾ ਛੱਡ ਦਿੱਤੀ।</verse>
				<verse number="31">ਇਹ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਇੱਕ ਖਾਸ ਸਬਤ ਦਾ ਦਿਨ ਹੋਣਾ ਸੀ, ਅਤੇ ਯਹੂਦੀ ਆਗੂਵੇ ਇਹ ਨਹੀਂ ਸਨ ਚਾਹੁੰਦੇ, ਕਿ ਲਾਸ਼ਾਂ ਸਲੀਬ ਦੇ ਉੱਪਰ ਹੀ ਰਹਿਣ, ਉਹਨਾਂ ਨੇ ਪਿਲਾਤੁਸ ਨੂੰ ਕਿਹਾ ਕਿ ਉਹਨਾਂ ਦੀਆਂ ਲੱਤਾਂ ਤੋੜ ਦਿੱਤੀਆਂ ਜਾਣ ਅਤੇ ਲਾਸ਼ਾਂ ਨੂੰ ਹੇਠਾਂ ਉੱਤਰਿਆ ਜਾਵੇ।</verse>
				<verse number="32">ਤਦ ਸਿਪਾਹੀਆਂ ਨੇ ਆਣ ਕੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸ਼ੂ ਨਾਲ ਸਲੀਬ ਦਿੱਤੀ ਗਈ ਸੀ ਫਿਰ ਦੂਸਰੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ।</verse>
				<verse number="33">ਪਰ ਜਦੋਂ ਉਹ ਯਿਸ਼ੂ ਕੋਲ ਆਏ ਤਾਂ ਵੇਖਿਆ ਕਿ ਯਿਸ਼ੂ ਮਰ ਚੁੱਕੇ ਹਨ, ਇਸ ਲਈ ਉਹਨਾਂ ਨੇ ਯਿਸ਼ੂ ਦੀਆਂ ਲੱਤਾਂ ਨਾ ਤੋੜੀਆਂ।</verse>
				<verse number="34">ਉਹਨਾਂ ਵਿੱਚੋਂ ਇੱਕ ਸਿਪਾਹੀ ਨੇ ਯਿਸ਼ੂ ਦੀ ਵੱਖੀ ਵਿੱਚ ਬਰਛਾ ਮਾਰਿਆ ਉਸੇ ਵਕਤ ਉਸ ਵਿੱਚੋਂ ਲਹੂ ਅਤੇ ਪਾਣੀ ਬਾਹਰ ਆਇਆ।</verse>
				<verse number="35">ਜਿਸ ਵਿਅਕਤੀ ਨੇ ਇਹ ਵੇਖਿਆ ਉਸ ਨੇ ਗਵਾਹੀ ਦਿੱਤੀ, ਅਤੇ ਉਸ ਦੀ ਗਵਾਹੀ ਸੱਚੀ ਹੈ। ਉਹ ਜਾਣਦਾ ਹੈ ਕਿ ਉਹ ਸੱਚ ਬੋਲਦਾ ਹੈ, ਅਤੇ ਉਹ ਗਵਾਹੀ ਦਿੰਦਾ ਹੈ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ।</verse>
				<verse number="36">ਇਹ ਇਸ ਲਈ ਹੋਇਆ ਤਾਂ ਜੋ ਬਚਨ ਪੂਰਾ ਹੋਵੇ, “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”</verse>
				<verse number="37">ਅਤੇ ਦੂਸਰਾ ਬਚਨ ਆਖਦਾ ਹੈ, “ਉਹ ਵੇਖਣਗੇ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ।”</verse>
				<verse number="38">ਇਸ ਤੋਂ ਬਾਅਦ ਅਰਿਮਥਿਆ ਵਾਸੀ ਦੇ ਯੋਸੇਫ਼ ਨੇ ਪਿਲਾਤੁਸ ਨੂੰ ਯਿਸ਼ੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ, ਕਿਉਂਕਿ ਯੋਸੇਫ਼ ਯਹੂਦੀਆਂ ਤੋਂ ਡਰਦਾ ਸੀ ਉਹ ਯਿਸ਼ੂ ਦਾ ਗੁਪਤ ਚੇਲਾ ਸੀ, ਪਿਲਾਤੁਸ ਨੇ ਉਸ ਨੂੰ ਯਿਸ਼ੂ ਦਾ ਸਰੀਰ ਲੈ ਜਾਣ ਦੀ ਆਗਿਆ ਦਿੱਤੀ ਤਾਂ ਯੋਸੇਫ਼ ਆਇਆ ਅਤੇ ਯਿਸ਼ੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।</verse>
				<verse number="39">ਨਿਕੋਦੇਮਾਸ ਯੋਸੇਫ਼ ਦੇ ਨਾਲ ਗਿਆ, ਨਿਕੋਦੇਮਾਸ ਉਹੀ ਸੀ, ਜਿਹੜਾ ਇੱਕ ਵਾਰ ਰਾਤ ਨੂੰ ਯਿਸ਼ੂ ਕੋਲ ਗਿਆ ਸੀ। ਉਹ ਲਗਭਗ ਪੈਂਤੀ ਕਿੱਲੋ ਗੰਧਰਸ ਅਤੇ ਇੱਕ ਲਿਲੀ ਵਰਗੇ ਪੌਦੇ ਦਾ ਮਿਸ਼ਰਨ ਲਿਆਏ।</verse>
				<verse number="40">ਫਿਰ ਉਹਨਾਂ ਨੇ ਯਿਸ਼ੂ ਦੇ ਸਰੀਰ ਨੂੰ ਲੈ ਕੇ ਉਸਨੂੰ ਸੁਗੰਧ ਨਾਲ ਵਧੀਆ ਕੱਪੜਿਆਂ ਵਿੱਚ ਲਪੇਟਿਆ ਜਿਵੇਂ ਯਹੂਦੀਆਂ ਦੇ ਦਫ਼ਨਾਉਣ ਦੀ ਰੀਤ ਸੀ।</verse>
				<verse number="41">ਜਿਸ ਜਗ੍ਹਾ ਤੇ ਯਿਸ਼ੂ ਨੂੰ ਸਲੀਬ ਦਿੱਤੀ ਗਈ ਸੀ, ਉੱਥੇ ਇੱਕ ਬਾਗ ਸੀ, ਅਤੇ ਬਾਗ ਵਿੱਚ ਇੱਕ ਨਵੀਂ ਕਬਰ ਸੀ, ਜਿਸ ਵਿੱਚ ਕਦੇ ਕਿਸੇ ਨੂੰ ਨਹੀਂ ਰੱਖਿਆ ਗਿਆ ਸੀ।</verse>
				<verse number="42">ਕਿਉਂਕਿ ਇਹ ਯਹੂਦੀਆਂ ਦੇ ਤਿਆਰੀ ਦਾ ਦਿਨ ਸੀ ਅਤੇ ਕਬਰ ਨੇੜੇ ਸੀ, ਇਸ ਲਈ ਉਹਨਾਂ ਨੇ ਯਿਸ਼ੂ ਨੂੰ ਉੱਥੇ ਰੱਖਿਆ।</verse>
			</chapter>
			<chapter number="20">
				<verse number="1">ਹਫ਼ਤੇ ਦੇ ਪਹਿਲੇ ਦਿਨ ਸਵੇਰੇ, ਜਦੋਂ ਅਜੇ ਹਨੇਰਾ ਸੀ, ਮਗਦਲਾ ਵਾਸੀ ਮਰਿਯਮ ਕਬਰ ਤੇ ਗਈ ਅਤੇ ਵੇਖਿਆ ਕਿ ਜਿਸ ਪੱਥਰ ਨਾਲ ਕਬਰ ਬੰਦ ਸੀ, ਉਹ ਹਟਿਆ ਹੋਇਆ ਸੀ।</verse>
				<verse number="2">ਤਾਂ ਮਰਿਯਮ ਦੋੜਦੀ ਹੋਈ ਸ਼ਿਮਓਨ ਪਤਰਸ ਅਤੇ ਦੂਸਰੇ ਚੇਲੇ ਜਿਸ ਨੂੰ ਯਿਸ਼ੂ ਪਿਆਰ ਕਰਦੇ ਸਨ, ਕੋਲ ਜਾ ਕੇ ਆਖਿਆ, “ਉਹਨਾਂ ਨੇ ਪ੍ਰਭੂ ਯਿਸ਼ੂ ਨੂੰ ਕਬਰ ਵਿੱਚੋਂ ਬਾਹਰ ਕੱਢ ਲਿਆ ਹੈ, ਅਤੇ ਅਸੀਂ ਨਹੀਂ ਜਾਣਦੇ ਕਿ ਉਹਨਾਂ ਨੇ ਯਿਸ਼ੂ ਨੂੰ ਕਿੱਥੇ ਰੱਖਿਆ ਹੋਇਆ ਹੈ।”</verse>
				<verse number="3">ਤਾਂ ਪਤਰਸ ਅਤੇ ਦੂਸਰਾ ਚੇਲਾ ਕਬਰ ਵੱਲ ਗਏ।</verse>
				<verse number="4">ਉਹ ਦੋਵੇਂ ਭੱਜ ਰਹੇ ਸਨ ਪਰ ਦੂਸਰਾ ਚੇਲਾ ਪਤਰਸ ਨਾਲੋਂ ਤੇਜ਼ ਭੱਜ ਰਿਹਾ ਸੀ, ਅਤੇ ਉਹ ਕਬਰ ਦੇ ਕੋਲ ਪਹਿਲਾਂ ਪਹੁੰਚ ਗਿਆ।</verse>
				<verse number="5">ਉਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ, ਤਾਂ ਉਸ ਨੇ ਯਿਸ਼ੂ ਦੇ ਕਫ਼ਨ ਦਾ ਕੱਪੜਾ ਪਿਆ ਹੋਇਆ ਵੇਖਿਆ, ਪਰ ਉਹ ਅੰਦਰ ਨਾ ਗਿਆ।</verse>
				<verse number="6">ਤਦ ਸ਼ਿਮਓਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਿਆ ਅਤੇ ਉਹ ਕਬਰ ਦੇ ਅੰਦਰ ਚਲਾ ਗਿਆ, ਉਸ ਨੇ ਵੀ ਉੱਥੇ ਕਫ਼ਨ ਦਾ ਕੱਪੜਾ ਪਿਆ ਵੇਖਿਆ,</verse>
				<verse number="7">ਅਤੇ ਉਹ ਕੱਪੜਾ ਜੋ ਯਿਸ਼ੂ ਦੇ ਸਿਰ ਦੁਆਲੇ ਲਪੇਟਿਆ ਹੋਇਆ ਸੀ, ਉਹ ਕੱਪੜਾ ਉਸ ਕਫ਼ਨ ਤੋਂ ਅਲੱਗ ਇੱਕ ਪਾਸੇ ਪਿਆ ਹੋਇਆ ਸੀ।</verse>
				<verse number="8">ਫਿਰ ਦੂਸਰਾ ਚੇਲਾ ਵੀ ਅੰਦਰ ਗਿਆ, ਇਹ ਉਹ ਚੇਲਾ ਸੀ ਜਿਹੜਾ ਕਿ ਪਤਰਸ ਨਾਲੋਂ ਕਬਰ ਉੱਤੇ ਪਹਿਲਾਂ ਪਹੁੰਚਿਆ ਸੀ, ਜਦ ਉਸ ਨੇ ਇਹ ਸਭ ਵੇਖਿਆ ਤਾਂ ਉਸ ਨੇ ਵਿਸ਼ਵਾਸ ਕੀਤਾ।</verse>
				<verse number="9">ਓਹ ਅਜੇ ਵੀ ਬਚਨ ਤੋਂ ਇਹ ਨਹੀਂ ਸਮਝ ਸਕੇ, ਕਿ ਯਿਸ਼ੂ ਨੇ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ।</verse>
				<verse number="10">ਫਿਰ ਚੇਲੇ ਆਪਣੇ ਘਰ ਨੂੰ ਵਾਪਸ ਚੱਲੇ ਗਏ।</verse>
				<verse number="11">ਪਰ ਮਰਿਯਮ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ, ਜਦੋਂ ਉਹ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ।</verse>
				<verse number="12">ਤਾਂ ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ, ਜਿੱਥੇ ਯਿਸ਼ੂ ਦਾ ਸਰੀਰ ਰੱਖਿਆ ਹੋਇਆ ਸੀ, ਇੱਕ ਦੂਤ ਉਸ ਦੇ ਸਿਰ ਵਾਲੇ ਪਾਸੇ ਸੀ, ਅਤੇ ਦੂਸਰਾ ਉਸ ਦੇ ਪੈਰਾਂ ਵਾਲੇ ਪਾਸੇ ਸੀ।</verse>
				<verse number="13">ਉਹਨਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ ਤੂੰ ਕਿਉਂ ਰੋ ਰਹੀ ਹੈ?” ਉਸ ਨੇ ਉੱਤਰ ਦਿੱਤਾ, “ਉਹ ਮੇਰੇ ਪ੍ਰਭੂ ਨੂੰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਹਨਾਂ ਨੇ ਯਿਸ਼ੂ ਕਿੱਥੇ ਰੱਖਿਆ ਹੈ।”</verse>
				<verse number="14">ਇਹ ਆਖ ਕੇ ਉਹ ਵਾਪਸ ਮੁੜੀ, ਤਾਂ ਉੱਥੇ ਉਸ ਨੇ ਯਿਸ਼ੂ ਨੂੰ ਖੜ੍ਹਿਆ ਵੇਖਿਆ, ਪਰ ਉਹ ਇਹ ਨਹੀਂ ਜਾਣਦੀ ਸੀ ਕਿ ਇਹ ਯਿਸ਼ੂ ਹੀ ਹਨ।</verse>
				<verse number="15">ਪ੍ਰਭੂ ਯਿਸ਼ੂ ਨੇ ਉਸਨੂੰ ਪੁੱਛਿਆ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸਨੂੰ ਲੱਭਦੀ ਹੈ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਕਿਹਾ, “ਜੇ ਤੁਸੀਂ ਯਿਸ਼ੂ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਉਸਨੂੰ ਕਿੱਥੇ ਰੱਖਿਆ ਹੈ, ਤਾਂ ਕਿ ਮੈਂ ਉਹਨਾਂ ਨੂੰ ਲੈ ਜਾਵਾਂ।”</verse>
				<verse number="16">ਯਿਸ਼ੂ ਨੇ ਉਸਨੂੰ ਕਿਹਾ, “ਹੇ ਮਰਿਯਮ।” ਤਾਂ ਉਸ ਨੇ ਮੁੜ ਕੇ ਯਿਸ਼ੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਆਖਿਆ, “ਰਬੂਨੀ” ਜਿਸ ਦਾ ਅਰਥ ਹੈ ਗੁਰੂ।</verse>
				<verse number="17">ਯਿਸ਼ੂ ਨੇ ਉਸਨੂੰ ਆਖਿਆ, “ਮੈਨੂੰ ਨਾ ਛੋਹ, ਕਿਉਂਕਿ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ ਹਾਂ, ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਇਹ ਦੱਸ, ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ, ਅਤੇ ਆਪਣੇ ਪਰਮੇਸ਼ਵਰ ਅਤੇ ਤੁਹਾਡੇ ਪਰਮੇਸ਼ਵਰ ਕੋਲ।”</verse>
				<verse number="18">ਮਗਦਲਾ ਵਾਸੀ ਮਰਿਯਮ ਚੇਲਿਆਂ ਕੋਲ ਗਈ ਅਤੇ ਉਹਨਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ,” ਉਸ ਨੇ ਉਹਨਾਂ ਨੂੰ ਉਹ ਸਭ ਕੁਝ ਦੱਸਿਆ ਜੋ ਯਿਸ਼ੂ ਨੇ ਉਸਨੂੰ ਕਿਹਾ ਸੀ।</verse>
				<verse number="19">ਉਸੇ ਦਿਨ, ਸ਼ਾਮ ਵੇਲੇ, ਜਦੋਂ ਹਫ਼ਤੇ ਦਾ ਪਹਿਲੇ ਦਿਨ ਸੀ, ਜਦੋਂ ਸਾਰੇ ਚੇਲੇ ਇਕੱਠੇ ਸਨ, ਉਹਨਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ, ਕਿਉਂਕਿ ਉਹ ਯਹੂਦੀਆਂ ਆਗੂਆਂ ਤੋਂ ਡਰਦੇ ਸਨ, ਤਦ ਯਿਸ਼ੂ ਉਹਨਾਂ ਦੇ ਵਿੱਚ ਆ ਕੇ ਖੜ੍ਹੇ ਹੋ ਗਏ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”</verse>
				<verse number="20">ਜਦੋਂ ਯਿਸ਼ੂ ਨੇ ਇਹ ਆਖਿਆ, ਤਾਂ ਉਹਨਾਂ ਨੇ ਆਪਣਿਆਂ ਚੇਲਿਆਂ ਨੂੰ ਆਪਣੇ ਹੱਥ ਅਤੇ ਵੱਖੀ ਵਿਖਾਈ, ਤਾਂ ਪ੍ਰਭੂ ਨੂੰ ਵੇਖ ਕੇ ਚੇਲੇ ਬਹੁਤ ਖੁਸ਼ ਹੋਏ।</verse>
				<verse number="21">ਤਦ ਯਿਸ਼ੂ ਨੇ ਫਿਰ ਉਹਨਾਂ ਨੂੰ ਦੁਬਾਰਾ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਜਿਵੇਂ ਪਿਤਾ ਨੇ ਮੈਨੂੰ ਭੇਜਿਆ, ਮੈਂ ਤੁਹਾਨੂੰ ਭੇਜ ਰਿਹਾ ਹਾਂ।”</verse>
				<verse number="22">ਯਿਸ਼ੂ ਨੇ ਇਹ ਆਖ ਕੇ, ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਆਖਿਆ, “ਪਵਿੱਤਰ ਆਤਮਾ ਲਵੋ।</verse>
				<verse number="23">ਜੇ ਤੁਸੀਂ ਕਿਸੇ ਦੇ ਪਾਪ ਮਾਫ਼ ਕਰੋਗੇ, ਤਾਂ ਉਹਨਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਜੇ ਤੁਸੀਂ ਉਹਨਾਂ ਦੇ ਪਾਪ ਮਾਫ਼ ਨਾ ਕਰੋ ਤਾਂ ਉਹਨਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”</verse>
				<verse number="24">ਜਦ ਯਿਸ਼ੂ ਉਹਨਾਂ ਕੋਲ ਆਏ ਤਾਂ ਥੋਮਸ (ਜਿਸ ਨੂੰ ਦਿਦੂਮੁਸ ਵੀ ਕਹਿੰਦੇ ਸਨ), ਉੱਥੇ ਚੇਲਿਆਂ ਵਿੱਚ ਨਹੀਂ ਸੀ, ਥੋਮਸ ਉਹਨਾਂ ਬਾਰਾਂ ਚੇਲਿਆਂ ਵਿੱਚੋਂ ਇੱਕ ਸੀ।</verse>
				<verse number="25">ਦੂਸਰੇ ਚੇਲਿਆਂ ਨੇ ਉਸਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ ਹੈ।” ਪਰ ਥੋਮਸ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ, ਜਦੋਂ ਤੱਕ ਮੈਂ ਉਹਨਾਂ ਦੇ ਹੱਥਾਂ ਵਿੱਚ ਕਿੱਲਾ ਵਾਲੇ ਨਿਸ਼ਾਨ ਤੇ ਛੇਦ ਨਾ ਵੇਖ ਲਵਾਂ, ਅਤੇ ਆਪਣੀ ਉਂਗਲ ਉਹਨਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ, ਜਿੱਥੇ ਕਿੱਲ ਠੋਕੇ ਸਨ, ਅਤੇ ਆਪਣਾ ਹੱਥ ਉਹਨਾਂ ਦੀ ਵੱਖੀ ਵਿੱਚ ਨਾ ਪਾਵਾਂ।”</verse>
				<verse number="26">ਅੱਠਾ ਦਿਨਾਂ ਦੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ, ਥੋਮਸ ਵੀ ਉਹਨਾਂ ਦੇ ਨਾਲ ਸੀ, ਦਰਵਾਜ਼ੇ ਬੰਦ ਸਨ ਪਰ ਯਿਸ਼ੂ ਉਹਨਾਂ ਵਿੱਚ ਫਿਰ ਆ ਕੇ ਖੜ੍ਹੇ ਹੋ ਗਏ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”</verse>
				<verse number="27">ਤਦ ਯਿਸ਼ੂ ਨੇ ਥੋਮਸ ਨੂੰ ਕਿਹਾ, “ਆਪਣੀ ਉਂਗਲ ਇਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ, ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ, ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”</verse>
				<verse number="28">ਥੋਮਸ ਨੇ ਯਿਸ਼ੂ ਨੂੰ ਕਿਹਾ, “ਮੇਰੇ ਪ੍ਰਭੂ ਮੇਰੇ ਪਰਮੇਸ਼ਵਰ।”</verse>
				<verse number="29">ਯਿਸ਼ੂ ਨੇ ਥੋਮਸ ਨੂੰ ਕਿਹਾ, “ਕਿਉਂਕਿ ਤੂੰ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ, ਮੁਬਾਰਕ ਉਹ ਜਿਹੜੇ ਮੈਨੂੰ ਬਿਨਾਂ ਵੇਖਿਆ ਵਿਸ਼ਵਾਸ ਕਰਦੇ ਹਨ।”</verse>
				<verse number="30">ਯਿਸ਼ੂ ਨੇ ਹੋਰ ਵੀ ਕਈ ਚਮਤਕਾਰ ਕੀਤੇ, ਜਿਹੜੇ ਉਹਨਾਂ ਦੇ ਚੇਲਿਆਂ ਨੇ ਵੇਖੇ, ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।</verse>
				<verse number="31">ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ, ਕਿ ਯਿਸ਼ੂ ਮਸੀਹ ਹੀ ਪਰਮੇਸ਼ਵਰ ਦੇ ਪੁੱਤਰ ਹਨ, ਅਤੇ ਵਿਸ਼ਵਾਸ ਕਰਕੇ ਉਹਨਾਂ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।</verse>
			</chapter>
			<chapter number="21">
				<verse number="1">ਇਸ ਤੋਂ ਬਾਅਦ ਤਿਬੇਰਿਯਾਸ ਝੀਲ ਦੇ ਕੰਢੇ ਤੇ ਮਸੀਹ ਯਿਸ਼ੂ ਨੇ ਆਪਣੇ ਆਪ ਨੂੰ ਚੇਲਿਆਂ ਤੇ ਪ੍ਰਗਟ ਕੀਤਾ। ਇਹ ਇਸ ਤਰ੍ਹਾਂ ਹੋਇਆ:</verse>
				<verse number="2">ਸ਼ਿਮਓਨ ਪਤਰਸ, ਥੋਮਸ, ਜਿਸ ਦਾ ਨਾਮ ਦਿਦੂਮੁਸ ਹੈ, ਗਲੀਲ ਦੇ ਕਾਨਾ ਤੋਂ ਨਾਥਾਨਇਲ, ਜ਼ਬਦੀ ਦੇ ਪੁੱਤਰ ਅਤੇ ਯਿਸ਼ੂ ਦੇ ਦੋ ਹੋਰ ਚੇਲੇ ਇਕੱਠੇ ਸਨ।</verse>
				<verse number="3">ਸ਼ਿਮਓਨ ਪਤਰਸ ਨੇ ਉਹਨਾਂ ਨੂੰ ਕਿਹਾ, “ਮੈਂ ਫਿਰ ਤੋਂ ਮੱਛੀਆਂ ਫੜਨ ਦਾ ਕੰਮ ਸ਼ੁਰੂ ਕਰ ਰਿਹਾ ਹਾਂ।” ਬਾਕੀ ਸਾਰਿਆਂ ਨੇ ਕਿਹਾ, “ਚੱਲੋ ਅਸੀਂ ਵੀ ਤੁਹਾਡੇ ਨਾਲ ਚੱਲਦੇ ਹਾਂ।” ਫਿਰ ਉਹ ਉੱਥੋਂ ਤੁਰ ਪਏ ਅਤੇ ਕਿਸ਼ਤੀ ਵਿੱਚ ਚੜ੍ਹ ਗਏ। ਉਸ ਰਾਤ ਉਹ ਇੱਕ ਵੀ ਮੱਛੀ ਨਾ ਫੜ ਸਕੇ।</verse>
				<verse number="4">ਸੂਰਜ ਚੜ੍ਹ ਰਿਹਾ ਸੀ ਅਤੇ ਯਿਸ਼ੂ ਝੀਲ ਦੇ ਕੰਢੇ ਤੇ ਖੜ੍ਹੇ ਸੀ, ਪਰ ਚੇਲੇ ਪਛਾਣ ਨਾ ਸਕੇ ਕਿ ਉਹ ਯਿਸ਼ੂ ਹਨ।</verse>
				<verse number="5">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨੌਜਵਾਨੋ, ਕੀ ਤੁਸੀਂ ਕੋਈ ਮੱਛੀ ਨਹੀਂ ਫੜੀ?” “ਨਹੀਂ,” ਚੇਲਿਆਂ ਨੇ ਜਵਾਬ ਦਿੱਤਾ।</verse>
				<verse number="6">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਤੁਸੀਂ ਕਿਸ਼ਤੀ ਦੇ ਸੱਜੇ ਪਾਸੇ ਜਾਲ ਸੁੱਟੋਗੇ ਤਾਂ ਤੁਹਾਨੂੰ ਮੱਛੀਆਂ ਮਿਲਣਗੀਆਂ।” ਉਹਨਾਂ ਨੇ ਜਾਲ ਸੁੱਟਿਆ ਅਤੇ ਉਹਨਾਂ ਕੋਲ ਇੰਨੀਆਂ ਮੱਛੀਆਂ ਆਈਆਂ ਕਿ ਉਹ ਜਾਲ ਖਿੱਚ ਨਾ ਸਕੇ।</verse>
				<verse number="7">ਯਿਸ਼ੂ ਦੇ ਉਸ ਪਿਆਰੇ ਚੇਲੇ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹਨ!” ਇਹ ਸੁਣਦੇ ਹੀ ਕਿ ਉਹ ਪ੍ਰਭੂ ਹੈ, ਸ਼ਿਮਓਨ ਪਤਰਸ ਨੇ ਆਪਣਾ ਬਾਹਰੀ ਕੱਪੜਾ ਲਪੇਟਿਆ ਅਤੇ ਝੀਲ ਵਿੱਚ ਛਾਲ ਮਾਰ ਦਿੱਤੀ ਕਿਉਂਕਿ ਉਸ ਸਮੇਂ ਉਹ ਅੱਧੇ ਕੱਪੜਿਆਂ ਵਿੱਚ ਸੀ।</verse>
				<verse number="8">ਪਰ ਬਾਕੀ ਚੇਲੇ ਮੱਛੀਆਂ ਨਾਲ ਭਰੇ ਹੋਏ ਜਾਲ ਨੂੰ ਖਿੱਚ ਕੇ ਕਿਸ਼ਤੀ ਤੇ ਕਿਨਾਰੇ ਉੱਤੇ ਆਏ। ਉਹ ਧਰਤੀ ਤੋਂ ਬਹੁਤ ਜ਼ਿਆਦਾ ਨਹੀਂ ਸਿਰਫ ਸੌ ਗਜ਼ ਦੂਰ ਸਨ।</verse>
				<verse number="9">ਕੰਢੇ ਉੱਤੇ ਪਹੁੰਚ ਕੇ ਉਹਨਾਂ ਨੇ ਵੇਖਿਆ ਕਿ ਮੱਛੀ ਪਹਿਲਾਂ ਹੀ ਕੋਲੇ ਦੀ ਅੱਗ ਤੇ ਰੱਖੀ ਹੋਈ ਸੀ ਅਤੇ ਨੇੜੇ ਹੀ ਰੋਟੀ ਵੀ ਸੀ।</verse>
				<verse number="10">ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਮੱਛੀਆਂ ਤੁਸੀਂ ਹੁਣੇ ਫੜੀਆਂ ਹਨ, ਉਹਨਾਂ ਵਿੱਚੋਂ ਕੁਝ ਇੱਥੇ ਲਿਆਓ।”</verse>
				<verse number="11">ਸ਼ਿਮਓਨ ਪਤਰਸ ਨੇ ਕਿਸ਼ਤੀ ਉੱਤੇ ਚੜ੍ਹ ਕੇ ਜਾਲ ਕਿਨਾਰੇ ਵੱਲ ਖਿੱਚ ਲਿਆ, ਜੋ ਕੀ ਇੱਕ ਸੌ ਤਰਵੰਜਾ ਵੱਡੀਆਂ ਮੱਛੀਆਂ ਨਾਲ ਭਰੀਆਂ ਹੋਈਆਂ ਸੀ। ਬਹੁਤ ਸਾਰੀਆਂ ਮੱਛੀਆਂ ਹੋਣ ਦੇ ਬਾਵਜੂਦ ਵੀ ਜਾਲ ਪਾਟਿਆ ਨਹੀਂ।</verse>
				<verse number="12">ਯਿਸ਼ੂ ਨੇ ਉਹਨਾਂ ਨੂੰ ਬੁਲਾਇਆ, “ਆਓ, ਖਾਣਾ ਖਾ ਲਓ।” ਇਸ ਗੱਲ ਦਾ ਅਹਿਸਾਸ ਹੋਣ ਦੇ ਬਾਅਦ ਵੀ ਕਿ ਉਹ ਪ੍ਰਭੂ ਹਨ, ਕਿਸੇ ਵੀ ਚੇਲੇ ਨੇ ਉਹਨਾਂ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਕੀਤੀ ਕਿ ਤੁਸੀਂ ਕੌਣ ਹੋ।</verse>
				<verse number="13">ਯਿਸ਼ੂ ਨੇ ਅੱਗੇ ਜਾ ਕੇ ਰੋਟੀ ਚੁੱਕੀ ਅਤੇ ਉਹਨਾਂ ਨੂੰ ਦਿੱਤੀ ਅਤੇ ਫਿਰ ਮੱਛੀ ਵੀ ਉਹਨਾਂ ਨੂੰ ਦਿੱਤੀ।</verse>
				<verse number="14">ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਸਰੀ ਵਾਰ ਸੀ ਜਦੋਂ ਯਿਸ਼ੂ ਚੇਲਿਆਂ ਦੇ ਸਾਹਮਣੇ ਪ੍ਰਗਟ ਹੋਏ ਸੀ।</verse>
				<verse number="15">ਖਾਣੇ ਤੋਂ ਬਾਅਦ, ਯਿਸ਼ੂ ਨੇ ਸ਼ਿਮਓਨ ਪਤਰਸ ਨੂੰ ਪੁੱਛਿਆ, “ਯੋਹਨ ਦੇ ਪੁੱਤਰ ਸ਼ਿਮਓਨ ਪਤਰਸ, ਕੀ ਤੂੰ ਮੈਨੂੰ ਇਨ੍ਹਾਂ ਸਾਰਿਆਂ ਤੋਂ ਵੱਧ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੇ ਮੇਮਣਿਆਂ ਨੂੰ ਚਰਾ।”</verse>
				<verse number="16">ਯਿਸ਼ੂ ਨੇ ਦੂਸਰੀ ਵਾਰ ਉਸ ਨੂੰ ਪੁੱਛਿਆ, “ਸ਼ਿਮਓਨ ਪਤਰਸ, ਯੋਹਨ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਦੀ ਦੇਖਭਾਲ ਕਰ।”</verse>
				<verse number="17">ਯਿਸ਼ੂ ਨੇ ਤੀਜੀ ਵਾਰ ਪੁੱਛਿਆ, “ਯੋਹਨ ਦੇ ਪੁੱਤਰ ਸ਼ਿਮਓਨ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਪਤਰਸ ਇਹ ਸੁਣ ਕੇ ਦੁੱਖੀ ਹੋ ਗਿਆ ਕਿ ਯਿਸ਼ੂ ਨੇ ਉਸ ਨੂੰ ਤੀਜੀ ਵਾਰ ਪੁੱਛਿਆ, “ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਇਸ ਦੇ ਜਵਾਬ ਵਿੱਚ, ਉਸ ਨੇ ਯਿਸ਼ੂ ਨੂੰ ਕਿਹਾ, “ਹੇ ਪ੍ਰਭੂ, ਤੁਸੀਂ ਸਾਰਾ ਕੁਝ ਜਾਣਦੇ ਹੋ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਨੂੰ ਚਰਾ।</verse>
				<verse number="18">ਮੈਂ ਤੈਨੂੰ ਸੱਚ ਦੱਸ ਰਿਹਾ ਹਾਂ: ਜਦੋਂ ਤੂੰ ਜਵਾਨ ਸੀ, ਤੂੰ ਤਿਆਰ ਹੋ ਕੇ ਆਪਣੀ ਮਰਜ਼ੀ ਅਨੁਸਾਰ ਜਿੱਥੇ ਵੀ ਜਾਣਾ ਚਾਹੁੰਦਾ ਸੀ ਉੱਥੇ ਜਾਂਦਾ ਸੀ; ਪਰ ਜਦੋਂ ਤੂੰ ਬੁੱਢਾ ਹੋਵੋਂਗੇ, ਤੂੰ ਆਪਣੇ ਹੱਥ ਅੱਗੇ ਵਧਾਵੇਗਾ ਅਤੇ ਕੋਈ ਹੋਰ ਤੈਨੂੰ ਕੱਪੜੇ ਪਹਿਨਾਵੇਗਾ ਅਤੇ ਜਿੱਥੇ ਤੂੰ ਨਹੀਂ ਜਾਣਾ ਚਾਹੁੰਦਾ ਉੱਥੇ ਲੈ ਜਾਵੇਗਾ।”</verse>
				<verse number="19">ਇਸ ਕਥਨ ਦੇ ਦੁਆਰਾ ਯਿਸ਼ੂ ਨੇ ਸੰਕੇਤ ਦਿੱਤਾ ਕਿ ਪਤਰਸ ਕਿਸ ਕਿਸਮ ਦੀ ਮੌਤ ਦੁਆਰਾ ਪਰਮੇਸ਼ਵਰ ਦੀ ਵਡਿਆਈ ਕਰੇਗਾ। ਫਿਰ ਯਿਸ਼ੂ ਨੇ ਪਤਰਸ ਨੂੰ ਕਿਹਾ, “ਮੇਰੇ ਮਗਰ ਚੱਲ।”</verse>
				<verse number="20">ਪਤਰਸ ਨੇ ਮੁੜ ਕੇ ਵੇਖਿਆ ਕਿ ਪ੍ਰਭੂ ਯਿਸ਼ੂ ਦਾ ਪਿਆਰਾ ਚੇਲਾ ਵਾਪਸ ਆ ਰਿਹਾ ਹੈ, ਮਤਲਬ ਉਹ ਜਿਹੜਾ ਪਸਾਹ ਦੇ ਤਿਉਹਾਰ ਤੇ ਯਿਸ਼ੂ ਦੇ ਬਹੁਤ ਨੇੜੇ ਬੈਠਾ ਸੀ ਅਤੇ ਜਿਸ ਨੇ ਪ੍ਰਸ਼ਨ ਕੀਤਾ ਸੀ, “ਉਹ ਕੌਣ ਹੈ ਜੋ ਤੁਹਾਡੇ ਨਾਲ ਧੋਖਾ ਕਰ ਰਿਹਾ ਹੈ?”</verse>
				<verse number="21">ਜਦੋਂ ਪਤਰਸ ਨੇ ਉਸ ਨੂੰ ਵੇਖਿਆ ਤਾਂ ਯਿਸ਼ੂ ਨੂੰ ਪੁੱਛਿਆ, “ਪ੍ਰਭੂ, ਇਸਦਾ ਕੀ ਹੋਵੇਗਾ?”</verse>
				<verse number="22">ਯਿਸ਼ੂ ਨੇ ਉਸ ਨੂੰ ਕਿਹਾ, “ਜੇ ਮੈਂ ਚਾਹੁੰਦਾ ਹਾਂ ਕਿ ਉਹ ਮੇਰੇ ਆਉਣ ਤੱਕ ਰਹੇ, ਤਾਂ ਤੈਨੂੰ ਇਸ ਨਾਲ ਕੀ? ਤੂੰ ਮੇਰੇ ਮਗਰ ਚੱਲ।”</verse>
				<verse number="23">ਇਸ ਲਈ ਚੇਲੇ ਭਾਈਚਾਰੇ ਵਿੱਚ ਇਹ ਗੱਲ ਫੈਲ ਗਈ ਕਿ ਉਹ ਚੇਲਾ ਨਹੀਂ ਮਰੇਗਾ। ਪਰ ਮਸੀਹ ਯਿਸ਼ੂ ਨੇ ਉਹਨਾਂ ਨੂੰ ਇਹ ਨਹੀਂ ਕਿਹਾ ਸੀ ਕਿ ਉਹ ਨਹੀਂ ਮਰੇਗਾ। ਉਹਨਾਂ ਨੇ ਸਿਰਫ ਇਹ ਕਿਹਾ ਸੀ, “ਜੇ ਮੈਂ ਚਾਹੁੰਦਾ ਹਾਂ ਕਿ ਉਹ ਮੇਰੇ ਆਉਣ ਤੱਕ ਰਹੇ, ਤਾਂ ਤੁਹਾਨੂੰ ਇਸ ਨਾਲ ਕੀ?”</verse>
				<verse number="24">ਇਹ ਉਹੀ ਚੇਲਾ ਹੈ ਜੋ ਇਨ੍ਹਾਂ ਸਾਰੀਆਂ ਘਟਨਾਵਾਂ ਦਾ ਗਵਾਹ ਹੈ ਅਤੇ ਜਿਸਨੇ ਇਹ ਗੱਲਾਂ ਲਿਖੀਆਂ ਹਨ। ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।</verse>
				<verse number="25">ਯਿਸ਼ੂ ਨੇ ਇਨ੍ਹਾਂ ਤੋਂ ਇਲਾਵਾ ਹੋਰ ਵੀ ਕਈ ਕੰਮ ਕੀਤੇ। ਜੇ ਹਰ ਇੱਕ ਨੂੰ ਵਿਸਤਾਰ ਵਿੱਚ ਦੱਸਿਆ ਜਾਂਦਾ, ਤਾਂ ਮੇਰੇ ਵਿਚਾਰ ਵਿੱਚ, ਸਾਰੀ ਦੁਨੀਆਂ ਵਿੱਚ ਕਿਤਾਬਾਂ ਰੱਖਣ ਲਈ ਜਗ੍ਹਾ ਨਹੀਂ ਹੋਣੀ ਸੀ।</verse>
			</chapter>
		</book>
		<book number="44">
			<chapter number="1">
				<verse number="1">ਸਾਡੇ ਬਹੁਤ ਹੀ ਆਦਰਯੋਗ ਥਿਯੋਫਿਲਾਸ, ਜੋ ਮੈਂ ਪਿਛਲੀ ਕਿਤਾਬ ਲਿਖੀ ਸੀ, ਉਸ ਵਿੱਚ ਉਹ ਸਭ ਗੱਲਾਂ ਦਾ ਜ਼ਿਕਰ ਕੀਤਾ ਜੋ ਯਿਸ਼ੂ ਨੇ ਕੰਮ ਕੀਤੇ ਅਤੇ ਸਿਖਾਉਣਾ ਸ਼ੁਰੂ ਕੀਤਾ ਸੀ</verse>
				<verse number="2">ਉਸ ਦਿਨ ਤੱਕ ਜਦੋਂ ਉਹ ਸਵਰਗ ਵਿੱਚ ਉਠਾਇਆ ਗਿਆ ਸੀ, ਉਸ ਤੋਂ ਪਹਿਲਾਂ ਉਸਨੇ ਪਵਿੱਤਰ ਆਤਮਾ ਰਾਹੀਂ ਰਸੂਲਾਂ ਨੂੰ ਹੁਕਮ ਦਿੱਤਾ ਜਿਹਨਾਂ ਨੂੰ ਉਸਨੇ ਚੁਣਿਆ ਸੀ।</verse>
				<verse number="3">ਉਸਨੇ ਆਪਣੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਬਹੁਤ ਸਾਰੇ ਸਬੂਤਾ ਦੇ ਜ਼ਰੀਏ ਆਪਣੇ ਆਪ ਨੂੰ ਜ਼ਿੰਦਾ ਦਿਖਾਇਆ। ਉਸਨੇ ਉਨ੍ਹਾਂ ਨੂੰ 40 ਦਿਨਾਂ ਤੱਕ ਵਿਖਾਲੀ ਦਿੱਤਾ ਅਤੇ ਪਰਮੇਸ਼ਵਰ ਦੇ ਰਾਜ ਨਾਲ ਸੰਬੰਧਿਤ ਗੱਲਾਂ ਬਾਰੇ ਦੱਸਿਆ।</verse>
				<verse number="4">ਇੱਕ ਮੌਕੇ ਤੇ, ਉਹ ਜਦੋਂ ਉਨ੍ਹਾਂ ਨਾਲ ਭੋਜਨ ਖਾ ਰਿਹਾ ਸੀ, ਉਸਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸਦੇ ਬਾਰੇ ਸੁਣਿਆ ਹੈ।</verse>
				<verse number="5">ਯੋਹਨ ਨੇ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਹੁਣ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”</verse>
				<verse number="6">ਤਦ ਰਸੂਲ ਸਾਰੇ ਯਿਸ਼ੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਉਸਨੂੰ ਪੁੱਛਿਆ, “ਪ੍ਰਭੂ ਜੀ, ਕੀ ਹੁਣ ਤੁਸੀਂ ਇਸਰਾਏਲ ਨੂੰ ਰਾਜ ਵਾਪਸ ਦੇਣ ਜਾ ਰਹੇ ਹੋ?”</verse>
				<verse number="7">ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।</verse>
				<verse number="8">ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ; ਤੁਸੀਂ ਮੇਰੇ ਗਵਾਹ ਹੋਵੋਗੇ ਯੇਰੂਸ਼ਲੇਮ, ਅਤੇ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਸਗੋਂ ਧਰਤੀ ਦੇ ਆਖਰੀ ਕੋਨੇ-ਕੋਨੇ ਤੱਕ।”</verse>
				<verse number="9">ਇਹ ਕਹਿਣ ਤੋਂ ਬਾਅਦ, ਉਹ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਠਾਇਆ ਗਿਆ, ਅਤੇ ਇੱਕ ਬੱਦਲ ਨੇ ਉਸਨੂੰ ਉਨ੍ਹਾਂ ਦੀ ਨਜ਼ਰ ਤੋਂ ਓਹਲੇ ਕਰ ਦਿੱਤਾ।</verse>
				<verse number="10">ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।</verse>
				<verse number="11">ਉਨ੍ਹਾਂ ਦੋ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ, “ਹੇ ਗਲੀਲੀ ਮਨੁੱਖੋ, ਤੁਸੀਂ ਉੱਪਰ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਹੀ ਯਿਸ਼ੂ, ਜੋ ਤੁਹਾਡੇ ਕੋਲੋਂ ਸਵਰਗ ਵਿੱਚ ਉਠਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਉਹ ਵਾਪਸ ਵੀ ਆਵੇਗਾ ਜਿਸ ਤਰ੍ਹਾਂ ਤੁਸੀਂ ਉਸਨੂੰ ਸਵਰਗ ਵਿੱਚ ਜਾਂਦੇ ਵੇਖ ਰਹੇ ਹੋ।”</verse>
				<verse number="12">ਤਦ ਰਸੂਲ ਉਸ ਜ਼ੈਤੂਨ ਦੇ ਪਹਾੜ ਤੋਂ ਜੋ ਯੇਰੂਸ਼ਲੇਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯੇਰੂਸ਼ਲੇਮ ਸ਼ਹਿਰ ਨੂੰ ਵਾਪਸ ਮੁੜੇ।</verse>
				<verse number="13">ਅਤੇ ਜਦੋਂ ਉਹ ਪਹੁੰਚੇ, ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਰਹਿ ਰਹੇ ਸਨ। ਉਹ ਇਹ ਹਨ ਜੋ ਉੱਥੇ ਮੌਜੂਦ ਸਨ ਅਰਥਾਤ: ਪਤਰਸ, ਯੋਹਨ, ਯਾਕੋਬ ਅਤੇ ਆਂਦਰੇਯਾਸ; ਫਿਲਿੱਪਾਸ ਅਤੇ ਥੋਮਸ; ਬਾਰਥੋਲੋਮੇਯਾਸ ਅਤੇ ਮੱਤੀਯਾਹ; ਹਲਫੇਯਾਸ ਦਾ ਪੁੱਤਰ ਯਾਕੋਬ, ਸ਼ਿਮਓਨ ਰਾਸ਼ਟਰਵਾਦੀ ਅਤੇ ਯਾਕੋਬ ਦਾ ਪੁੱਤਰ ਯਹੂਦਾਹ ਸਨ।</verse>
				<verse number="14">ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸ਼ੂ ਦੀ ਮਾਤਾ ਮਰਿਯਮ ਅਤੇ ਉਸਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।</verse>
				<verse number="15">ਉਨ੍ਹਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿੱਚਕਾਰ ਖੜੇ ਹੋ ਕੇ ਬੋਲਿਆ, (ਜੋ ਸਾਰੇ ਮਿਲ ਕੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ)</verse>
				<verse number="16">ਅਤੇ ਕਿਹਾ, “ਹੇ ਭਰਾਵੋ ਅਤੇ ਭੈਣੋ, ਪਵਿੱਤਰ ਸ਼ਾਸਤਰ ਵਿੱਚ ਕੀ ਲਿਖਿਆ ਹੈ ਜੋ ਪੂਰਾ ਹੋਣਾ ਜ਼ਰੂਰੀ ਸੀ ਪਵਿੱਤਰ ਆਤਮਾ ਨੇ ਦਾਵੀਦ ਦੀ ਜ਼ਬਾਨੀ ਯਹੂਦਾਹ ਦੇ ਬਾਰੇ ਪਹਿਲਾਂ ਤੋਂ ਹੀ ਆਖਿਆ ਸੀ, ਜਿਹੜਾ ਯਿਸ਼ੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ।</verse>
				<verse number="17">ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।”</verse>
				<verse number="18">ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰਿਆਂ ਆਂਦਰਾਂ ਬਾਹਰ ਆ ਗਈਆਂ।</verse>
				<verse number="19">ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਐਰਮੇਇਕ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ।</verse>
				<verse number="20">ਪਤਰਸ ਨੇ ਅੱਗੇ ਹੋਰ ਵੀ ਆਖਿਆ, “ਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ ‘ਕਿ ਉਸਦਾ ਘਰ ਉੱਜੜ ਜਾਵੇ; ਉਸਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ,’ ਅਤੇ, “ ‘ਉਸਦਾ ਅਹੁਦਾ ਕੋਈ ਹੋਰ ਲਵੇ।’</verse>
				<verse number="21">ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ ਜਦੋਂ ਪ੍ਰਭੂ ਯਿਸ਼ੂ ਸਾਡੇ ਵਿਚਕਾਰ ਰਿਹਾ ਸੀ,</verse>
				<verse number="22">ਯੋਹਨ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਯਿਸ਼ੂ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ ਸੀ, ਚੰਗਾ ਹੋਵੇਗਾ ਕਿ ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸਦੇ ਪੁਨਰ-ਉਥਾਨ ਦਾ ਗਵਾਹ ਹੋਵੇ।”</verse>
				<verse number="23">ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ: ਇੱਕ ਯੂਸੁਫ਼ ਜਿਹੜਾ ਬਰਸਬਾਸ ਅਖਵਾਉਂਦਾ ਸੀ (ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ) ਅਤੇ ਦੂਜਾ ਮੱਥਿਯਾਸ।</verse>
				<verse number="24">ਫਿਰ ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ। ਸਾਨੂੰ ਇਹ ਦਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ</verse>
				<verse number="25">ਇਸ ਰਸੂਲਾਂ ਦੀ ਸੇਵਕਾਈ ਨੂੰ ਸੰਭਾਲਣ ਲਈ, ਜਿਸ ਨੂੰ ਯਹੂਦਾਹ ਨੇ ਛੱਡ ਦਿੱਤਾ ਤੇ ਉਹ ਉਸ ਸਜ਼ਾ ਦੀ ਜਗ੍ਹਾ ਗਿਆ ਜਿਥੇ ਦਾ ਉਹ ਹੈ।”</verse>
				<verse number="26">ਫਿਰ ਉਨ੍ਹਾਂ ਨੇ ਪਰਚੀਆਂ ਪਾਈਆਂ, ਅਤੇ ਪਰਚੀ ਮੱਥਿਯਾਸ ਦੇ ਨਾਮ ਤੇ ਨਿੱਕਲੀ; ਇਸ ਲਈ ਉਹ ਗਿਆਰਾਂ ਰਸੂਲਾਂ ਵਿੱਚ ਸ਼ਾਮਲ ਹੋ ਗਿਆ।</verse>
			</chapter>
			<chapter number="2">
				<verse number="1">ਜਦੋਂ ਪੰਤੇਕੁਸਤ ਦਾ ਦਿਨ ਆਇਆ, ਸਾਰੇ ਵਿਸ਼ਵਾਸੀ ਇੱਕ ਜਗ੍ਹਾ ਇਕੱਠੇ ਸਨ।</verse>
				<verse number="2">ਇਕਦਮ ਅਕਾਸ਼ ਵਿੱਚੋਂ ਇੱਕ ਆਵਾਜ਼ ਆਈ ਜਿਵੇਂ ਇੱਕ ਤੇਜ਼ ਹਵਾ ਦੇ ਵਗਣ ਦੀ ਵਰਗੀ ਹੁੰਦੀ ਹੈ ਅਤੇ ਸਾਰਾ ਘਰ ਭਰ ਗਿਆ ਜਿੱਥੇ ਉਹ ਬੈਠੇ ਸਨ।</verse>
				<verse number="3">ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਇਹ ਅੱਗ ਦੀਆਂ ਜੀਭਾਂ ਇੱਕ-ਦੂਜੇ ਤੋਂ ਵੱਖ ਹੋ ਗਈਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਨਿਹਚਾਵਾਨ ਦੇ ਸਿਰ ਤੇ ਆ ਗਈਆਂ।</verse>
				<verse number="4">ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾਵਾਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੇ ਯੋਗ ਬਣਾਇਆ।</verse>
				<verse number="5">ਹੁਣ ਯੇਰੂਸ਼ਲੇਮ ਵਿੱਚ ਸਵਰਗ ਦੇ ਅਧੀਨ ਹਰ ਕੌਮ ਦੇ ਪਰਮੇਸ਼ਵਰ ਤੋਂ ਡਰਨ ਵਾਲੇ ਯਹੂਦੀ ਰਹਿ ਰਹੇ ਸਨ।</verse>
				<verse number="6">ਜਦੋਂ ਉਨ੍ਹਾਂ ਨੇ ਇਹ ਆਵਾਜ਼ ਸੁਣੀ, ਤਾਂ ਭੀੜ ਦੇ ਲੋਕ ਹੈਰਾਨ ਹੋ ਗਏ, ਕਿਉਂਕਿ ਹਰ ਇੱਕ ਨੇ ਆਪਣੀ ਖੁਦ ਦੀ ਭਾਸ਼ਾ ਬੋਲਦੇ ਸੁਣਿਆ।</verse>
				<verse number="7">ਬਹੁਤ ਹੈਰਾਨ, ਹੋ ਕੇ ਉਨ੍ਹਾਂ ਨੇ ਇੱਕ-ਦੂਜੇ ਤੋਂ ਪੁੱਛਿਆ: “ਕੀ ਇਹ ਸਾਰੇ ਗਲੀਲੀ ਨਹੀਂ ਜੋ ਬੋਲ ਰਹੇ ਹਨ?</verse>
				<verse number="8">ਫਿਰ ਇਹ ਕਿਵੇਂ ਹੈ ਕਿ ਸਾਡੇ ਵਿੱਚੋਂ ਹਰ ਕੋਈ ਉਨ੍ਹਾਂ ਨੂੰ ਆਪਣੀ ਹੀ ਮਾਂ ਭਾਸ਼ਾ ਵਿੱਚ ਬੋਲਦੇ ਸੁਣ ਰਿਹਾ ਹੈ?</verse>
				<verse number="9">ਪਾਰਥੀ, ਮੇਦੀ ਅਤੇ ਇਲਾਮੀ; ਮੈਸੋਪਟਾਮਿਆ ਦੇ ਰਹਿਣ ਵਾਲੇ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ,</verse>
				<verse number="10">ਫ਼ਰੂਗਿਯਾ ਅਤੇ ਪੈਮਫੀਲੀਆ, ਮਿਸਰ ਅਤੇ ਲਿਬੀਆ ਦੇ ਕੁਝ ਹਿੱਸੇ ਜੋ ਕੁਰੇਨੇ ਦੇ ਨੇੜੇ ਹੈ; ਰੋਮ ਤੋਂ ਯਾਤਰੀ</verse>
				<verse number="11">ਦੋਵੇਂ ਯਹੂਦੀ ਅਤੇ ਯਹੂਦੀ ਧਰਮ ਵਿੱਚ ਤਬਦੀਲ ਹੋਏ ਲੋਕ ਸਨ; ਕਰੇਤੀ ਅਤੇ ਅਰਬੀ, ਅਸੀਂ ਉਨ੍ਹਾਂ ਨੂੰ ਆਪਣੀਆਂ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਪਰਮੇਸ਼ਵਰ ਦੇ ਚਮਤਕਾਰਾਂ ਬਾਰੇ ਦੱਸਦੇ ਸੁਣਿਆ ਹੈ!”</verse>
				<verse number="12">ਹੈਰਾਨ ਅਤੇ ਅਚਰਜ਼ ਹੋ ਕੇ, ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਸਦਾ ਕੀ ਅਰਥ ਹੈ?”</verse>
				<verse number="13">ਹਾਲਾਂਕਿ, ਕੁਝ ਦੂਸਰੇ ਲੋਕਾਂ ਨੇ ਵਿਸ਼ਵਾਸੀਆਂ ਦਾ ਮਜ਼ਾਕ ਉਡਾਉਂਦਿਆਂ ਕਿਹਾ, “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”</verse>
				<verse number="14">ਤਦ ਪਤਰਸ ਦੂਸਰੇ ਗਿਆਰਾਂ ਰਸੂਲਾਂ ਦੇ ਨਾਲ ਖੜਾ ਹੋਇਆ, ਉਸਨੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਭੀੜ ਨੂੰ ਬੋਲਦਿਆਂ ਕਿਹਾ: “ਹੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਯਹੂਦੀਓ, ਮੈਂ ਤੁਹਾਨੂੰ ਇਹ ਦੱਸਣਾ ਚਾਉਂਦਾ ਹਾਂ; ਜੋ ਮੈਂ ਕਹਿਣ ਜਾ ਰਿਹਾ ਹਾਂ ਤੁਸੀਂ ਬੜੇ ਧਿਆਨ ਨਾਲ ਮੇਰੀ ਸੁਣਨਾ।</verse>
				<verse number="15">ਇਹ ਲੋਕ ਸ਼ਰਾਬੀ ਨਹੀਂ ਹਨ, ਜਿਵੇਂ ਤੁਸੀਂ ਸੋਚਦੇ ਹੋ। ਕਿਉਂ ਜੋ ਅਜੇ ਤਾਂ ਸਵੇਰੇ ਦੇ ਨੌਂ ਹੀ ਵਜੇ ਹਨ!</verse>
				<verse number="16">ਨਹੀਂ, ਇਹ ਉਹ ਬਚਨ ਹੈ ਜੋ ਨਬੀ ਯੋਏਲ ਦੁਆਰਾ ਕਿਹਾ ਗਿਆ ਸੀ:</verse>
				<verse number="17">“ ‘ਅੰਤ ਦੇ ਦਿਨਾਂ ਵਿੱਚ, ਪਰਮੇਸ਼ਵਰ ਆਖਦਾ ਹੈ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।</verse>
				<verse number="18">ਇੱਥੋ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ।</verse>
				<verse number="19">ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।</verse>
				<verse number="20">ਸੂਰਜ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ।</verse>
				<verse number="21">ਅਤੇ ਹਰੇਕ ਜਿਹੜਾ ਵੀ ਪ੍ਰਭੂ ਦੇ ਨਾਮ ਨੂੰ ਪੁਕਾਰੇਗਾ ਸੋ ਉਹ ਬਚਾਇਆ ਜਾਵੇਗਾ।’</verse>
				<verse number="22">“ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਕਿ ਯਿਸ਼ੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ਵਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨਾ ਨਾਲ ਤੁਹਾਨੂੰ ਦਿੱਤੇ, ਜੋ ਪਰਮੇਸ਼ਵਰ ਨੇ ਯਿਸ਼ੂ ਦੇ ਰਾਹੀਂ ਵਿਖਾਏ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।</verse>
				<verse number="23">ਇਹ ਯਿਸ਼ੂ ਜੋ ਪਰਮੇਸ਼ਵਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ; ਅਤੇ ਤੁਸੀਂ, ਦੁਸ਼ਟ ਮਨੁੱਖਾਂ ਦੀ ਸਹਾਇਤਾ ਨਾਲ, ਉਸਨੂੰ ਸਲੀਬ ਤੇ ਕਿੱਲਾ ਨਾਲ ਟੰਗ ਕੇ ਮਾਰ ਦਿੱਤਾ।</verse>
				<verse number="24">ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਉਸਨੂੰ ਮੌਤ ਦੇ ਕਸ਼ਟ ਤੋਂ ਮੁਕਤ ਕਰ ਦਿੱਤਾ, ਕਿਉਂਕਿ ਇਹ ਮੌਤ ਲਈ ਮੁਸ਼ਕਲ ਹੋਇਆ ਕਿ ਉਸਨੂੰ ਆਪਣੇ ਵੱਸ ਵਿੱਚ ਰੱਖ ਸਕੇ।</verse>
				<verse number="25">ਇਸ ਲਈ ਦਾਵੀਦ ਰਾਜੇ ਨੇ ਜੋ ਉਸਦੇ ਬਾਰੇ ਕਿਹਾ ਹੈ: “ ‘ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ ਹੈ। ਕਿਉਂਕਿ ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।</verse>
				<verse number="26">ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਆਨੰਦ ਹੋਈ; ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,</verse>
				<verse number="27">ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।</verse>
				<verse number="28">ਤੂੰ ਮੈਨੂੰ ਜ਼ਿੰਦਗੀ ਦੇ ਰਾਹ ਦੱਸੇ ਹਨ; ਤੂੰ ਮੈਨੂੰ ਆਪਣੀ ਉਪਸਥਿਤੀ ਵਿੱਚ ਖੁਸ਼ੀ ਨਾਲ ਭਰਪੂਰ ਕਰੇਗਾ।’</verse>
				<verse number="29">“ਹੇ ਇਸਰਾਏਲੀ ਭਾਈਉ, ਮੈਂ ਸਾਡੇ ਪੁਰਖ ਦਾਵੀਦ ਰਾਜਾ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ, ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।</verse>
				<verse number="30">ਪਰ ਉਹ ਇੱਕ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ਵਰ ਨੇ ਮੇਰੇ ਨਾਲ ਵਾਇਦੇ ਦੀ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।</verse>
				<verse number="31">ਉਸ ਨੇ ਉਹ ਪਹਿਲਾਂ ਹੀ ਵੇਖਿਆ ਜੋ ਵਾਪਰਨਾ ਸੀ, ਉਸ ਨੇ ਮਸੀਹ ਦੇ ਪੁਨਰ-ਉਥਾਨ ਬਾਰੇ ਗੱਲ ਕੀਤੀ, ਕਿ ਨਾ ਉਹ ਪਤਾਲ ਵਿੱਚ ਛੱਡਿਆ ਜਾਵੇਗਾ, ਅਤੇ ਨਾ ਉਸ ਦਾ ਸਰੀਰ ਸੜਨ ਦੇਵੇਂਗਾ।</verse>
				<verse number="32">ਉਸ ਯਿਸ਼ੂ ਨੂੰ ਪਰਮੇਸ਼ਵਰ ਨੇ ਜਿਉਂਦਾ ਉਠਾਇਆ, ਅਤੇ ਜਿਸ ਦੇ ਅਸੀਂ ਸਭ ਗਵਾਹ ਹਾਂ।</verse>
				<verse number="33">ਉਹ ਪਰਮੇਸ਼ਵਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਅਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਤੁਹਾਡੇ ਉੱਤੇ ਵਹਾ ਦਿੱਤਾ।</verse>
				<verse number="34">ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਪਰ ਉਹ ਕਹਿੰਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ</verse>
				<verse number="35">ਜਦੋਂ ਤੱਕ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’</verse>
				<verse number="36">“ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।”</verse>
				<verse number="37">ਜਦੋਂ ਲੋਕਾਂ ਨੇ ਇਹ ਸੁਣਿਆ, ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਨ੍ਹਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਹੇ ਭਾਈਉ ਅਸੀਂ ਕੀ ਕਰੀਏ?”</verse>
				<verse number="38">ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ।</verse>
				<verse number="39">ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਲਈ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ਵਰ ਆਪਣੇ ਕੋਲ ਬੁਲਾਵੇਗਾ।”</verse>
				<verse number="40">ਹੋਰ ਬਹੁਤ ਸਾਰੇ ਸ਼ਬਦਾਂ ਨਾਲ ਉਸਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ; ਅਤੇ ਉਸਨੇ ਉਨ੍ਹਾਂ ਨੂੰ ਬੇਨਤੀ ਵੀ ਕੀਤੀ, “ਆਪਣੇ ਆਪ ਨੂੰ ਇਸ ਭ੍ਰਿਸ਼ਟ ਪੀੜ੍ਹੀ ਤੋਂ ਬਚਾਓ।”</verse>
				<verse number="41">ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ, ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿਸ਼ਵਾਸੀਆਂ ਦੇ ਨਾਲ ਮਿਲ ਗਏ।</verse>
				<verse number="42">ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।</verse>
				<verse number="43">ਰਸੂਲਾਂ ਦੁਆਰਾ ਕੀਤੇ ਗਏ ਬਹੁਤ ਸਾਰੇ ਚਮਤਕਾਰਾਂ ਅਤੇ ਕਰਾਮਾਤਾਂ ਤੇ ਹਰ ਕੋਈ ਹੈਰਾਨ ਹੋ ਗਿਆ।</verse>
				<verse number="44">ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।</verse>
				<verse number="45">ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।</verse>
				<verse number="46">ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ</verse>
				<verse number="47">ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ। ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।</verse>
			</chapter>
			<chapter number="3">
				<verse number="1">ਇੱਕ ਦਿਨ ਪਤਰਸ ਅਤੇ ਯੋਹਨ ਪ੍ਰਾਰਥਨਾ ਦੇ ਸਮੇਂ ਹੈਕਲ ਨੂੰ ਦੁਪਹਿਰ ਦੇ ਤੀਜੇ ਪਹਿਰ ਜਾ ਰਹੇ ਸਨ।</verse>
				<verse number="2">ਹੁਣ ਇੱਕ ਜਨਮ ਤੋਂ ਲੰਗੜਾ ਆਦਮੀ ਹੈਕਲ ਦੇ ਦਰਵਾਜ਼ੇ ਕੋਲ ਜੋ ਖੂਬਸੂਰਤ ਨਾਮ ਤੇ ਅਖਵਾਉਂਦਾ ਹੈ, ਜਿੱਥੇ ਉਸਨੂੰ ਹਰ ਰੋਜ਼ ਹੈਕਲ ਦੇ ਵਿਹੜੇ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗਵਾਈ ਜਾਂਦੀ ਸੀ।</verse>
				<verse number="3">ਜਦੋਂ ਉਸਨੇ ਪਤਰਸ ਅਤੇ ਯੋਹਨ ਨੂੰ ਹੈਕਲ ਦੇ ਅੰਦਰ ਵੜਦਿਆਂ ਵੇਖਿਆ, ਤਾਂ ਉਸਨੇ ਉਨ੍ਹਾਂ ਤੋਂ ਪੈਸੇ ਮੰਗੇ।</verse>
				<verse number="4">ਪਤਰਸ ਨੇ ਸਿੱਧਾ ਉਸ ਵੱਲ ਵੇਖਿਆ, ਤਿਵੇਂ ਯੋਹਨ ਨੇ ਵੀ ਵੇਖਿਆ। ਤਦ ਪਤਰਸ ਨੇ ਉਸਨੂੰ ਕਿਹਾ, “ਸਾਨੂੰ ਵੇਖ!”</verse>
				<verse number="5">ਇਸ ਲਈ ਆਦਮੀ ਨੇ ਆਪਣਾ ਧਿਆਨ ਉਨ੍ਹਾਂ ਵੱਲ ਦਿੱਤਾ, ਉਨ੍ਹਾਂ ਤੋਂ ਕੁਝ ਪ੍ਰਾਪਤ ਕਰਨ ਦੀ ਵੀ ਉਮੀਦ ਰੱਖੀ।</verse>
				<verse number="6">ਤਦ ਪਤਰਸ ਨੇ ਕਿਹਾ, “ਮੇਰੇ ਕੋਲ ਚਾਂਦੀ ਤੇ ਸੋਨਾ ਤਾਂ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ। ਨਾਸਰੀ ਯਿਸ਼ੂ ਮਸੀਹ ਦੇ ਨਾਮ ਵਿੱਚ, ਚੱਲ ਫਿਰ।”</verse>
				<verse number="7">ਪਤਰਸ ਨੇ ਉਸਨੂੰ ਸੱਜੇ ਹੱਥ ਨਾਲ ਫੜ ਲਿਆ, ਅਤੇ ਉਸਦੀ ਸਹਾਇਤਾ ਕੀਤੀ, ਅਤੇ ਉਸੇ ਵੇਲੇ ਹੀ ਆਦਮੀ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।</verse>
				<verse number="8">ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਉਨ੍ਹਾਂ ਨਾਲ ਹੈਕਲ ਦੇ ਵਿਹੜੇ ਵਿੱਚ ਗਿਆ, ਚਲਦਿਆਂ ਅਤੇ ਛਾਲਾਂ ਮਾਰਦੀਆਂ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ।</verse>
				<verse number="9">ਜਦੋਂ ਸਾਰੇ ਲੋਕਾਂ ਨੇ ਉਸਨੂੰ ਤੁਰਦੇ ਅਤੇ ਪਰਮੇਸ਼ਵਰ ਦੀ ਮਹਿਮਾ ਕਰਦਿਆਂ ਵੇਖਿਆ,</verse>
				<verse number="10">ਉਨ੍ਹਾਂ ਨੇ ਉਸਨੂੰ ਉਹੀ ਵਿਅਕਤੀ ਵਜੋਂ ਪਛਾਣਿਆ ਜੋ ਹੈਕਲ ਦੇ ਦਰਵਾਜ਼ੇ ਤੇ ਜੋ ਖੂਬਸੂਰਤ ਨਾਮ ਤੇ ਅਖਵਾਉਂਦਾ ਭੀਖ ਮੰਗਣ ਲਈ ਬੈਠਾ ਹੁੰਦਾ ਸੀ, ਅਤੇ ਉਸ ਨਾਲ ਜੋ ਵਾਪਰਿਆ ਵੇਖ ਕੇ ਉਹ ਸਭ ਹੈਰਾਨ ਅਤੇ ਅਚਰਜ਼ ਹੋ ਗਏ ਸਨ।</verse>
				<verse number="11">ਜਦੋਂ ਉਹ ਆਦਮੀ ਪਤਰਸ ਅਤੇ ਯੋਹਨ ਨੂੰ ਵੇਖ ਰਿਹਾ ਸੀ, ਸਾਰੇ ਲੋਕ ਹੈਰਾਨ ਹੋ ਗਏ ਅਤੇ ਉਨ੍ਹਾਂ ਕੋਲ ਭੱਜ ਕੇ ਉੱਥੇ ਆਏ ਜੋ ਸ਼ਲੋਮੋਨ ਦੀ ਬਸਤੀ ਅਖਵਾਉਂਦਾ।</verse>
				<verse number="12">ਜਦੋਂ ਪਤਰਸ ਨੇ ਇਹ ਵੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਇਸਰਾਏਲੀਓ, ਇਹ ਗੱਲ ਤੁਹਾਨੂੰ ਹੈਰਾਨ ਕਿਉਂ ਕਰਦੀ ਹੈ? ਤੁਸੀਂ ਸਾਨੂੰ ਕਿਉਂ ਵੇਖਦੇ ਹੋ ਜਿਵੇਂ ਕਿ ਸਾਡੀ ਆਪਣੀ ਤਾਕਤ ਜਾਂ ਭਗਤੀ ਦੁਆਰਾ ਅਸੀਂ ਇਸ ਆਦਮੀ ਨੂੰ ਤੋਰਿਆ ਹੋਵੇ?</verse>
				<verse number="13">ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ, ਜੋ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ਵਰ ਨੇ, ਆਪਣੇ ਸੇਵਕ ਯਿਸ਼ੂ ਦੀ ਵਡਿਆਈ ਕੀਤੀ। ਤੁਸੀਂ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ, ਅਤੇ ਤੁਸੀਂ ਉਸਨੂੰ ਪਿਲਾਤੁਸ ਦੇ ਸਾਹਮਣੇ ਠੁਕਰਾ ਦਿੱਤਾ, ਹਾਲਾਂਕਿ ਉਸਨੇ ਉਸਨੂੰ ਜਾਣ ਦੇਣ ਦਾ ਫ਼ੈਸਲਾ ਕੀਤਾ ਸੀ।</verse>
				<verse number="14">ਤੁਸੀਂ ਪਵਿੱਤਰ ਅਤੇ ਧਰਮੀ ਨੂੰ ਠੁਕਰਾਇਆ ਅਤੇ ਮੰਗ ਕੀਤੀ ਕਿ ਇੱਕ ਕਾਤਲ ਤੁਹਾਡੇ ਕੋਲ ਰਿਹਾ ਕੀਤਾ ਜਾਵੇ।</verse>
				<verse number="15">ਤੁਸੀਂ ਜੀਵਨ ਦੇ ਮਾਲਿਕ ਨੂੰ ਮਾਰ ਦਿੱਤਾ, ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। ਅਸੀਂ ਇਸ ਦੇ ਗਵਾਹ ਹਾਂ।</verse>
				<verse number="16">ਯਿਸ਼ੂ ਦੇ ਨਾਮ ਉੱਤੇ ਵਿਸ਼ਵਾਸ ਨਾਲ, ਇਹ ਆਦਮੀ ਜਿਸਨੂੰ ਤੁਸੀਂ ਵੇਖਦੇ ਹੋ ਅਤੇ ਜਾਣਦੇ ਵੀ ਹੋ ਉਹ ਤਕੜਾ ਕੀਤਾ ਗਿਆ। ਇਹ ਉਸ ਵਿਸ਼ਵਾਸ ਨੇ ਜਿਹੜਾ ਯਿਸ਼ੂ ਦੇ ਨਾਮ ਰਾਹੀਂ ਹੈ, ਉਸਨੂੰ ਪੂਰੀ ਤਰਾ ਚੰਗਾ ਕਰ ਦਿੱਤਾ ਹੈ, ਜਿਵੇਂ ਕਿ ਤੁਸੀਂ ਸਾਰੇ ਦੇਖ ਸਕਦੇ ਹੋ।</verse>
				<verse number="17">“ਹੁਣ, ਹੇ ਭਾਈਬੰਦ ਇਸਰਾਏਲੀਓ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ, ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।</verse>
				<verse number="18">ਪਰ ਪਰਮੇਸ਼ਵਰ ਨੇ ਇਹ ਇਸ ਤਰ੍ਹਾਂ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ਜੋ ਉਸਨੇ ਸਾਰੇ ਨਬੀਆਂ ਦੁਆਰਾ ਭਵਿੱਖਬਾਣੀਆਂ ਕੀਤੀਆਂ ਸਨ, ਉਸਨੇ ਕਿਹਾ ਕਿ ਉਸਦੇ ਮਸੀਹਾ ਨੂੰ ਦੁੱਖ ਸਹਿਣੇ ਪੈਣਗੇ।</verse>
				<verse number="19">ਤੌਬਾ ਕਰੋ, ਅਤੇ ਪਰਮੇਸ਼ਵਰ ਦੇ ਵੱਲ ਮੁੜੋ, ਤਾਂ ਜੋ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਤੁਹਾਡੇ ਲਈ ਸੁੱਖ ਦੇ ਦਿਨ ਆਉਣ,</verse>
				<verse number="20">ਅਤੇ ਤਾਂ ਜੋ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਚੁਣਿਆ ਗਿਆ ਹੈ, ਯਿਸ਼ੂ ਨੂੰ ਭੇਜ ਦੇਵੇ।</verse>
				<verse number="21">ਜੋ ਉਹ ਸਵਰਗ ਵਿੱਚ ਰਹੇ, ਕਿ ਜਦੋਂ ਤੱਕ ਪਰਮੇਸ਼ਵਰ ਦਾ ਹਰ ਚੀਜ਼ ਨੂੰ ਬਹਾਲ ਕਰਨ ਦਾ ਸਮਾਂ ਨਾ ਜਾਵੇ, ਜਿਵੇਂ ਉਸਨੇ ਬਹੁਤ ਪਹਿਲਾਂ ਤੋਂ ਹੀ ਆਪਣੇ ਪਵਿੱਤਰ ਨਬੀਆਂ ਰਾਹੀਂ ਵਾਅਦਾ ਕੀਤਾ ਸੀ।”</verse>
				<verse number="22">ਤਾਂ ਮੋਸ਼ੇਹ ਨੇ ਆਖਿਆ, “ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾਵਾਂ ਵਿੱਚੋਂ ਖੜ੍ਹਾ ਕਰੇਗਾ, ਜੋ ਕੁਝ ਉਹ ਤੁਹਾਨੂੰ ਆਖੇ ਤੁਸੀਂ ਉਸ ਦੀ ਸੁਣਨਾ।” </verse>
				<verse number="23">ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇਗਾ ਉਹ ਆਪਣੇ ਲੋਕਾਂ ਵਿੱਚੋਂ ਪੂਰੀ ਤਰਾ ਨਾਸ਼ ਕੀਤਾ ਜਾਵੇਗਾ।</verse>
				<verse number="24">“ਦਰਅਸਲ, ਸਮੂਏਲ ਤੋਂ ਸ਼ੁਰੂ ਕਰਦਿਆਂ ਹੋਈਆਂ, ਸਾਰੇ ਨਬੀਆਂ ਜਿਨ੍ਹਾਂ ਨੇ ਇਨ੍ਹਾਂ ਹੀ ਦਿਨਾਂ ਬਾਰੇ ਭਵਿੱਖਬਾਣੀ ਕਰਕੇ ਦੱਸਿਆ।</verse>
				<verse number="25">ਅਤੇ ਤੁਸੀਂ ਉਹ ਨਬੀਆਂ ਦੇ ਅਤੇ ਉਸ ਪ੍ਰਤਿੱਗਿਆ ਦੇ ਵਾਰਸ ਹੋ ਜੋ ਪਰਮੇਸ਼ਵਰ ਨੇ ਤੁਹਾਡੇ ਪੁਰਖਾ ਨਾਲ ਕੀਤਾ ਸੀ। ਉਸਨੇ ਅਬਰਾਹਾਮ ਨੂੰ ਕਿਹਾ, ‘ਤੇਰੀ ਵੰਸ਼ ਦੇ ਜ਼ਰੀਏ ਧਰਤੀ ਦੇ ਸਾਰੇ ਲੋਕਾਂ ਨੂੰ ਅਸੀਸ ਮਿਲੇਗੀ।’</verse>
				<verse number="26">ਜਦੋਂ ਪਰਮੇਸ਼ਵਰ ਨੇ ਆਪਣੇ ਸੇਵਕ ਨੂੰ ਖੜ੍ਹਾ ਕੀਤਾ, ਤਾਂ ਉਸਨੇ ਉਸਨੂੰ ਸਭ ਤੋਂ ਪਹਿਲਾਂ ਤੁਹਾਡੇ ਕੋਲ ਭੇਜਿਆ ਤਾਂ ਜੋ ਤੁਹਾਨੂੰ ਹਰ ਇੱਕ ਨੂੰ ਆਪਣੇ ਭੈੜੇ ਕੰਮਾਂ ਤੋਂ ਦੂਰ ਕਰਕੇ ਅਸੀਸ ਦੇਵੇ।”</verse>
			</chapter>
			<chapter number="4">
				<verse number="1">ਜਾਜਕ ਅਤੇ ਕੁਝ ਸਦੂਕੀ ਅਤੇ ਹੈਕਲ ਦੇ ਗਾਰਡਾਂ ਦਾ ਕਪਤਾਨ ਪਤਰਸ ਅਤੇ ਯੋਹਨ ਕੋਲ ਆਏ ਜਿਸ ਵਕਤ ਉਹ ਲੋਕਾਂ ਨਾਲ ਗੱਲਾਂ ਕਰ ਰਹੇ ਸਨ।</verse>
				<verse number="2">ਉਹ ਬਹੁਤ ਪਰੇਸ਼ਾਨ ਹੋਏ ਕਿਉਂਕਿ ਰਸੂਲ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ, ਯਿਸ਼ੂ ਵਿੱਚ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ।</verse>
				<verse number="3">ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਫੜ ਲਿਆ, ਕਿਉਂਕਿ ਸ਼ਾਮ ਚੁੱਕੀ ਸੀ, ਇਸ ਕਰਕੇ ਉਨ੍ਹਾਂ ਨੇ ਅਗਲੇ ਦਿਨ ਦੀ ਸਵੇਰ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ।</verse>
				<verse number="4">ਪਰ ਬਹੁਤ ਸਾਰੇ ਲੋਕਾਂ ਜਿਨ੍ਹਾਂ ਨੇ ਬਚਨ ਨੂੰ ਸੁਣ ਕੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ; ਤਾਂ ਇਸ ਕਰਕੇ ਵਿਸ਼ਵਾਸ ਕਰਨ ਵਾਲੇ ਮਰਦਾਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ।</verse>
				<verse number="5">ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ।</verse>
				<verse number="6">ਹੰਨਾ ਮਹਾਂ ਜਾਜਕ, ਕਯਾਫ਼ਾਸ, ਯੋਹਨ, ਅਲੇਕਜ਼ੈਂਡਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।</verse>
				<verse number="7">ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਮ੍ਹਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?”</verse>
				<verse number="8">ਫਿਰ ਪਤਰਸ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਨ੍ਹਾਂ ਨੂੰ ਜਵਾਬ ਦਿੱਤਾ: “ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ!</verse>
				<verse number="9">ਫਿਰ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛ-ਗਿੱਛ ਕਰਦੇ ਹੋ ਜਿਹੜਾ ਇੱਕ ਲੰਗੜੇ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।”</verse>
				<verse number="10">ਤਾਂ ਫਿਰ ਇਹ ਜਾਣੋ, ਤੁਸੀਂ ਅਤੇ ਸਾਰੇ ਇਸਰਾਏਲ ਦੇ ਲੋਕੋ: ਇਹ ਯਿਸ਼ੂ ਮਸੀਹ ਨਾਸਰੀ ਦੇ ਨਾਮ ਨਾਲ ਹੋਈਆ ਹੈ, ਜਿਸਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਕਿ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।</verse>
				<verse number="11">ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’</verse>
				<verse number="12">ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਸਾਰੇ ਸੰਸਾਰ ਦੇ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।”</verse>
				<verse number="13">ਜਦੋਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਦੀ ਹਿੰਮਤ ਵੇਖੀ ਅਤੇ ਮਹਿਸੂਸ ਕੀਤਾ ਕਿ ਉਹ ਅਨਪੜ, ਸਧਾਰਨ ਆਦਮੀ ਸਨ, ਤਾਂ ਉਹ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਪਛਾਣਿਆ ਕਿ ਇਹ ਆਦਮੀ ਯਿਸ਼ੂ ਦੇ ਨਾਲ ਸਨ।</verse>
				<verse number="14">ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਹੋਇਆ ਵੇਖ ਕੇ, ਉੱਥੇ ਉਹ ਉਸ ਦੇ ਵਿਰੁੱਧ ਕੁਝ ਵੀ ਨਾ ਕਹਿ ਸਕੇ।</verse>
				<verse number="15">ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਮਹਾਂਸਭਾ ਤੋਂ ਵਾਪਸ ਜਾਣ ਦੀ ਆਗਿਆ ਦਿੱਤੀ ਅਤੇ ਫਿਰ ਇਕੱਠੇ ਮਿਲ ਕੇ ਪੇਸ਼ ਕੀਤੇ ਗਏ।</verse>
				<verse number="16">“ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨ ਜਾ ਰਹੇ ਹਾਂ?” ਉਨ੍ਹਾਂ ਨੇ ਇੱਕ ਦੂਸਰੇ ਤੋਂ ਪੁੱਛਿਆ। “ਯੇਰੂਸ਼ਲੇਮ ਵਿੱਚ ਰਹਿਣ ਵਾਲਾ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੇ ਇੱਕ ਕਮਾਲ ਦਾ ਚਮਤਕਾਰ ਕੀਤਾ ਹੈ, ਅਤੇ ਅਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ।</verse>
				<verse number="17">ਪਰ ਲੋਕਾਂ ਵਿੱਚ ਇਸ ਕੰਮ ਨੂੰ ਹੋਰ ਫੈਲਣ ਤੋਂ ਰੋਕਣ ਲਈ, ਸਾਨੂੰ ਉਨ੍ਹਾਂ ਨੂੰ ਧਮਕੀ ਦੇਣੀ ਚਾਹੀਦੀ ਹੈ ਕਿ ਉਹ ਹੁਣ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ।”</verse>
				<verse number="18">ਫਿਰ ਉਨ੍ਹਾਂ ਨੇ ਦੋ ਚੇਲਿਆਂ ਨੂੰ ਦੁਬਾਰਾ ਸਭਾ ਵਿੱਚ ਬੁਲਾਇਆ ਅਤੇ ਹੁਕਮ ਦਿੱਤਾ ਕਿ ਉਹ ਯਿਸ਼ੂ ਦੇ ਨਾਮ ਉੱਤੇ ਨਾ ਕੋਈ ਚਰਚਾ ਕਰਨ ਅਤੇ ਨਾ ਹੀ ਸਿੱਖਿਆ ਦੇਣ।</verse>
				<verse number="19">ਪਰ ਪਤਰਸ ਅਤੇ ਯੋਹਨ ਨੇ ਉੱਤਰ ਦਿੱਤਾ, ਪਰਮੇਸ਼ਵਰ ਦੀ ਨਿਗਾਹ ਵਿੱਚ ਕਿਹੜਾ ਸਹੀ ਹੈ: “ਤੈਨੂੰ ਸੁਣਈਏ ਜਾਂ ਉਸਨੂੰ ਸੁਣਈਏ? ਤੁਸੀਂ ਇਸ ਗੱਲ ਦਾ ਨਿਆਂ ਕਰੋ!</verse>
				<verse number="20">ਸਾਡੇ ਲਈ, ਇਹ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।”</verse>
				<verse number="21">ਹੋਰ ਧਮਕੀਆਂ ਤੋਂ ਬਾਅਦ ਉਨ੍ਹਾਂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਉਹ ਫੈਸਲਾ ਨਹੀਂ ਕਰ ਸਕੇ ਕਿ ਉਨ੍ਹਾਂ ਨੂੰ ਸਜ਼ਾ ਕਿਵੇਂ ਦਿੱਤੀ ਜਾਵੇ, ਇਸ ਲਈ ਸਾਰੇ ਲੋਕ ਪਰਮੇਸ਼ਵਰ ਦੀ ਮਹਿਮਾ ਕਰ ਰਹੇ ਸਨ ਜੋ ਵਾਪਰਿਆ ਸੀ।</verse>
				<verse number="22">ਕਿਉਂ ਜੋ ਉਹ ਮਨੁੱਖ ਜਿਸ ਦੇ ਜੀਵਨ ਵਿੱਚ ਚੰਗਾਈ ਦਾ ਚਮਤਕਾਰ ਹੋਈਆਂ ਸੀ ਉਹ ਚਾਲ੍ਹੀ ਸਾਲ ਤੋਂ ਜ਼ਿਆਦਾ ਉਮਰ ਦਾ ਸੀ।</verse>
				<verse number="23">ਫਿਰ ਜਦੋਂ ਪਤਰਸ ਅਤੇ ਯੋਹਨ ਨੂੰ ਛੱਡ ਦਿੱਤਾ, ਤਾਂ ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਆਖਿਆ ਸੀ ਸਭ ਕੁਝ ਦੱਸ ਦਿੱਤਾ।</verse>
				<verse number="24">ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਨ੍ਹਾਂ ਨੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਿਆਂ ਇਕੱਠੀਆਂ ਆਪਣੀ ਆਵਾਜ਼ ਬੁਲੰਦ ਕੀਤੀ। ਉਹਨਾਂ ਨੇ ਕਿਹਾ, “ਸਰਵ ਸ਼ਕਤੀਮਾਨ ਪ੍ਰਭੂ,” ਤੁਸੀਂ ਹੀ ਅਕਾਸ਼ ਅਤੇ ਧਰਤੀ ਅਤੇ ਸਮੁੰਦਰ, ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ।</verse>
				<verse number="25">ਤੁਸੀਂ ਪਵਿੱਤਰ ਆਤਮਾ ਦੁਆਰਾ ਆਪਣੇ ਸੇਵਕ ਸਾਡੇ ਪਿਤਾ ਦਾਵੀਦ ਦੇ ਮੂੰਹ ਰਾਹੀਂ ਗੱਲ ਕੀਤੀ: “ ‘ਗ਼ੈਰ-ਯਹੂਦੀਆਂ ਕਿਉਂ ਡੰਡ ਪਾਈ ਹੈ ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?</verse>
				<verse number="26">ਧਰਤੀ ਦੇ ਰਾਜੇ ਉੱਠੇ ਅਤੇ ਹਾਕਮ ਇੱਕਠੇ ਹੋ ਗਏ ਪ੍ਰਭੂ ਦੇ ਵਿਰੁੱਧ ਅਤੇ ਉਸਦੇ ਮਸਹ ਕੀਤੇ ਹੋਏ ਦੇ ਵਿਰੁੱਧ। ’ ”</verse>
				<verse number="27">ਦਰਅਸਲ ਹੇਰੋਦੇਸ ਅਤੇ ਪੋਂਨਤੀਯਾਸ ਪਿਲਾਤੁਸ ਨੇ ਇਸ ਯੇਰੂਸ਼ਲਮ ਸ਼ਹਿਰ ਵਿੱਚ ਗ਼ੈਰ-ਯਹੂਦੀਆਂ ਅਤੇ ਇਸਰਾਏਲ ਦੇ ਲੋਕਾਂ ਨਾਲ ਮਿਲ ਕੇ ਤੁਹਾਡੇ ਪਵਿੱਤਰ ਸੇਵਕ ਯਿਸ਼ੂ ਦੇ ਵਿਰੁੱਧ ਸਾਜਿਸ਼ ਬਣਾਈ, ਜਿਸ ਨੂੰ ਤੁਸੀਂ ਮਸਹ ਕੀਤਾ ਸੀ।</verse>
				<verse number="28">ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।</verse>
				<verse number="29">ਹੁਣ, “ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਤੇ ਵਿਚਾਰ ਕਰੋ ਅਤੇ ਆਪਣੇ ਸੇਵਕਾਂ ਨੂੰ ਬੜੀ ਦਲੇਰੀ ਨਾਲ ਤੁਹਾਡਾ ਬਚਨ ਬੋਲਣ ਦੇ ਯੋਗ ਬਣਾਓ।</verse>
				<verse number="30">ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਅਤੇ ਤੇਰੇ ਪਵਿੱਤਰ ਸੇਵਕ ਯਿਸ਼ੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।”</verse>
				<verse number="31">ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।</verse>
				<verse number="32">ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਜਾਇਦਾਦ ਆਪਣੀ ਸੀ, ਪਰ ਉਨ੍ਹਾਂ ਨੇ ਆਪਣਾ ਸਭ ਕੁਝ ਸਾਂਝਾ ਕੀਤਾ।</verse>
				<verse number="33">ਵੱਡੀ ਸ਼ਕਤੀ ਨਾਲ ਰਸੂਲ ਪ੍ਰਭੂ ਯਿਸ਼ੂ ਦੇ ਪੁਨਰ-ਉਥਾਨ ਦੀ ਗਵਾਹੀ ਦਿੰਦੇ ਰਹੇ। ਅਤੇ ਉਨ੍ਹਾਂ ਸਾਰਿਆਂ ਵਿੱਚ ਪਰਮੇਸ਼ਵਰ ਦੀ ਕਿਰਪਾ ਬੜੀ ਸ਼ਕਤੀਸ਼ਾਲੀ ਨਾਲ ਕੰਮ ਕਰਦੀ ਸੀ</verse>
				<verse number="34">ਉਨ੍ਹਾਂ ਵਿੱਚੋਂ ਕੋਈ ਵੀ ਜ਼ਰੂਰਤ ਮੰਦ ਨਹੀਂ ਸੀ। ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ, ਵਿਕੀਆਂ ਹੋਈਆਂ ਵਸਤਾਂ ਦੇ ਪੈਸੇ ਲਿਆਉਂਦੇ</verse>
				<verse number="35">ਅਤੇ ਉਨ੍ਹਾਂ ਨੇ ਪੈਸੇ ਰਸੂਲਾਂ ਨੂੰ ਦੇ ਦਿੱਤੇ, ਅਤੇ ਉਹ ਹਰੇਕ ਨੂੰ ਉਸਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।</verse>
				<verse number="36">ਯੂਸੁਫ਼, ਜਿਹੜਾ ਇੱਕ ਲੇਵੀ ਅਤੇ ਸਾਈਪ੍ਰਸ ਟਾਪੂ ਦਾ ਰਹਿਣ ਵਾਲਾ ਸੀ, ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਜਿਸ ਦਾ ਅਰਥ, “ਹੌਂਸਲਾ ਅਫ਼ਜ਼ਾਈ ਦਾ ਪੁੱਤਰ,” ਨਾਮ ਰੱਖਿਆ ਸੀ,</verse>
				<verse number="37">ਉਸਨੇ ਆਪਣਾ ਇੱਕ ਖੇਤ ਵੇਚ ਦਿੱਤਾ ਅਤੇ ਪੈਸੇ ਲਿਆਂਦੇ ਅਤੇ ਪੈਸੇ ਰਸੂਲਾਂ ਨੂੰ ਦੇ ਦਿੱਤੇ।</verse>
			</chapter>
			<chapter number="5">
				<verse number="1">ਹਨਾਨਿਯਾਹ ਨਾਮ ਦੇ ਇੱਕ ਆਦਮੀ ਨੇ, ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ, ਜ਼ਮੀਨ ਦਾ ਇੱਕ ਟੁਕੜਾ ਵੇਚਿਆ।</verse>
				<verse number="2">ਆਪਣੀ ਪਤਨੀ ਦੀ ਪੂਰੀ ਜਾਣਕਾਰੀ ਨਾਲ ਉਸਨੇ ਪੈਸੇ ਦਾ ਕੁਝ ਹਿੱਸਾ ਆਪਣੇ ਲਈ ਰੱਖ ਲਿਆ, ਪਰ ਬਾਕੀ ਬਚਿਆ ਪੈਸਾ ਰਸੂਲਾਂ ਨੂੰ ਦੇ ਦਿੱਤਾ।</verse>
				<verse number="3">ਤਦ ਪਤਰਸ ਨੇ ਆਖਿਆ, “ਹਨਾਨਿਯਾਹ, ਸ਼ੈਤਾਨ ਨੇ ਤੇਰੇ ਮਨ ਨੂੰ ਕਿਉਂ ਭਰ ਦਿੱਤਾ ਹੈ ਕਿ ਤੁਸੀਂ ਪਵਿੱਤਰ ਆਤਮਾ ਨਾਲ ਝੂਠ ਬੋਲੋ ਅਤੇ ਉਸ ਜ਼ਮੀਨ ਦੇ ਮੁੱਲ ਵਿੱਚੋਂ ਤੁਸੀਂ ਆਪਣੇ ਲਈ ਰੱਖਿਆ ਹੈ?</verse>
				<verse number="4">ਕੀ ਉਹ ਜ਼ਮੀਨ ਵੇਚਣ ਤੋਂ ਪਹਿਲਾਂ ਤੁਹਾਡੀ ਨਹੀਂ ਸੀ? ਅਤੇ ਇਸ ਨੂੰ ਵੇਚਣ ਤੋਂ ਬਾਅਦ, ਕੀ ਤੁਹਾਡੇ ਕੋਲ ਪੈਸੇ ਨਹੀਂ ਸਨ? ਕਿਹੜੀ ਚੀਜ਼ ਨੇ ਤੁਹਾਨੂੰ ਅਜਿਹਾ ਸੋਚਣ ਲਈ ਮਜਬੂਰ ਕੀਤਾ? ਤੁਸੀਂ ਕੇਵਲ ਇਨਸਾਨਾਂ ਨਾਲ ਨਹੀਂ, ਪਰ ਪਰਮੇਸ਼ਵਰ ਨਾਲ ਝੂਠ ਬੋਲਿਆ ਹੈ।”</verse>
				<verse number="5">ਜਦੋਂ ਹਨਾਨਿਯਾਹ ਨੇ ਇਹ ਗੱਲਾਂ ਸੁਣਿਆ, ਤਾਂ ਉਹ ਡਿੱਗ ਪਿਆ ਅਤੇ ਮਰ ਗਿਆ। ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।</verse>
				<verse number="6">ਅਤੇ ਕੁਝ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ, ਅਤੇ ਬਾਹਰ ਲੈ ਜਾ ਕੇ ਦਫਨਾ ਦਿੱਤਾ।</verse>
				<verse number="7">ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਕਮਰੇ ਅੰਦਰ ਆਈ ਜਿਸ ਵਿੱਚ ਪਤਰਸ ਸੀ, ਪਰ ਉਸਨੂੰ ਪਤਾ ਨਹੀਂ ਸੀ ਕਿ ਉੱਥੇ ਕਿ ਵਾਪਰਿਆ ਸੀ।</verse>
				<verse number="8">ਪਤਰਸ ਨੇ ਉਸ ਨੂੰ ਪੁੱਛਿਆ, ਮੈਨੂੰ ਦੱਸੋ, ਕੀ ਤੁਸੀਂ ਅਤੇ ਹਨਾਨਿਯਾਹ ਨੇ ਉਹ ਖੇਤ ਐਨੇ ਹੀ ਪੈਸਇਆ ਵਿੱਚ ਹੀ ਵੇਚਿਆ ਹੈ? “ਹਾਂ,” ਉਸਨੇ ਜਵਾਬ ਦਿੱਤਾ, “ਐਨੇ ਨੂੰ ਹੀ ਵੇਚਿਆ ਹੈ।”</verse>
				<verse number="9">ਪਤਰਸ ਨੇ ਉਸਨੂੰ ਕਿਹਾ, “ਤੁਸੀਂ ਪ੍ਰਭੂ ਦੇ ਆਤਮਾ ਦੀ ਪਰਖ ਕਰਨ ਦੀ ਯੋਜਨਾ ਕਿਵੇਂ ਬਣਾ ਸਕਦੇ ਹੋ? ਸੁਣ! ਤੇਰੇ ਪਤੀ ਦੇ ਦਫ਼ਨਾਉਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ, ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ।”</verse>
				<verse number="10">ਉਸੇ ਵਕਤ ਉਹ ਪਤਰਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਮਰ ਗਈ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਆਣ ਕੇ, ਉਸਨੂੰ ਮਰਿਆ ਹੋਇਆ ਵੇਖਿਆ, ਉਸਨੂੰ ਬਾਹਰ ਲੈ ਗਏ ਅਤੇ ਉਸਦੇ ਪਤੀ ਦੇ ਨਾਲ ਦਫ਼ਨਾ ਦਿੱਤਾ।</verse>
				<verse number="11">ਸਾਰੀ ਕਲੀਸਿਆ ਅਤੇ ਜਿਨ੍ਹਾਂ ਨੇ ਵੀ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।</verse>
				<verse number="12">ਰਸੂਲਾਂ ਨੇ ਲੋਕਾਂ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਅਚੰਭੇ ਕੰਮ ਕੀਤੇ। ਅਤੇ ਸਾਰੇ ਵਿਸ਼ਵਾਸੀ ਸ਼ਲੋਮੋਨ ਦੀ ਬਸਤੀ ਵਿੱਚ ਇਕੱਠੇ ਹੁੰਦੇ ਸਨ।</verse>
				<verse number="13">ਕਿਸੇ ਗ਼ੈਰ ਵਿਸ਼ਵਾਸੀ ਨੇ ਵੀ ਉਨ੍ਹਾਂ ਨਾਲ ਸ਼ਾਮਲ ਹੋਣ ਦੀ ਹਿੰਮਤ ਨਹੀਂ ਕੀਤੀ, ਭਾਵੇਂ ਕਿ ਦੂਸਰੇ ਸਾਰੇ ਲੋਕ ਵਿਸ਼ਵਾਸੀਆਂ ਦਾ ਬਹੁਤ ਸਤਿਕਾਰ ਕਰਦੇ ਸਨ।</verse>
				<verse number="14">ਫਿਰ ਵੀ, ਵੱਧ ਤੋਂ ਵੱਧ ਆਦਮੀ ਅਤੇ ਔਰਤਾਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਦੀ ਸੰਖਿਆ ਵਿੱਚ ਸ਼ਾਮਲ ਹੋ ਗਏ।</verse>
				<verse number="15">ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਪਾ ਕੇ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਸਨ, ਇਸ ਲਈ ਕਿ ਜਦੋਂ ਪਤਰਸ ਉਨ੍ਹਾਂ ਰੋਗੀਆਂ ਕੋਲੋ ਗੁਜਰੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।</verse>
				<verse number="16">ਭੀੜ ਵੀ ਯੇਰੂਸ਼ਲੇਮ ਦੇ ਆਸ-ਪਾਸ ਦੇ ਨਗਰਾਂ ਤੋਂ ਇਕੱਠੀ ਹੋ ਕੇ ਆਉਂਦੀ, ਅਤੇ ਆਪਣੇ ਬਿਮਾਰ ਲੋਕਾਂ ਨੂੰ ਲਿਆਉਂਦੇ ਅਤੇ ਜਿਹੜੇ ਦੁਸ਼ਟ ਆਤਮਾਵਾਂ ਦੇ ਸਤਾਏ ਹੋਏ ਸਨ, ਅਤੇ ਉਹ ਸਾਰੇ ਚੰਗੇ ਹੋ ਕੇ ਜਾਦੇ ਸਨ।</verse>
				<verse number="17">ਤਦ ਮਹਾਂ ਜਾਜਕ ਅਤੇ ਉਸਦੇ ਸਾਰੇ ਸਾਥੀ, ਜੋ ਸਦੂਕੀ ਪੰਥ ਦੇ ਮੈਂਬਰ ਸਨ, ਉਹ ਸਭ ਈਰਖਾ ਨਾਲ ਭਰ ਗਏ।</verse>
				<verse number="18">ਉਨ੍ਹਾਂ ਨੇ ਰਸੂਲਾਂ ਨੂੰ ਗਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਜਨਤਕ ਜੇਲ੍ਹ ਵਿੱਚ ਬੰਦ ਕਰ ਦਿੱਤਾ।</verse>
				<verse number="19">ਪਰ ਰਾਤ ਵੇਲੇ ਪ੍ਰਭੂ ਦੇ ਇੱਕ ਸਵਰਗਦੂਤ ਨੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਲੈ ਗਿਆ।</verse>
				<verse number="20">“ਜਾਓ, ਅਤੇ ਹੈਕਲ ਦੇ ਦਰਬਾਰਾਂ ਵਿੱਚ ਖਲੋਵੋ,” ਉਸ ਨੇ ਕਿਹਾ, “ਅਤੇ ਲੋਕਾਂ ਨੂੰ ਇਸ ਨਵੀਂ ਜ਼ਿੰਦਗੀ ਬਾਰੇ ਦੱਸੋ।”</verse>
				<verse number="21">ਸਵੇਰ ਵੇਲੇ ਉਹ ਹੈਕਲ ਦੇ ਵਿਹੜੇ ਵਿੱਚ ਗਏ, ਜਿਵੇਂ ਕਿ ਉਹਨਾਂ ਨੂੰ ਕਿਹਾ ਗਿਆ ਸੀ, ਅਤੇ ਉਨ੍ਹਾਂ ਨੇ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। ਜਦੋਂ ਮਹਾਂ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਪਹੁੰਚੇ, ਤਾਂ ਮਹਾਂਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਉਹਨਾਂ ਨੂੰ ਰਸੂਲਾਂ ਲਈ ਜੇਲ੍ਹ ਭੇਜਿਆ।</verse>
				<verse number="22">ਪਰ ਜੇਲ੍ਹ ਪਹੁੰਚਣ, ਤੇ ਸਿਪਾਹੀਆਂ ਨੇ ਉਨ੍ਹਾਂ ਨੂੰ ਉੱਥੇ ਨਾ ਦੇਖਿਆ। ਸੋ ਉਹ ਵਾਪਸ ਗਏ ਅਤੇ ਦੱਸਿਆ,</verse>
				<verse number="23">“ਅਸੀਂ ਜੇਲ੍ਹ ਨੂੰ ਸੁਰੱਖਿਅਤ ਤਾਲੇ ਲੱਗੇ, ਅਤੇ ਫਾਟਕਾਂ ਉੱਤੇ ਪਹਿਰੇਦਾਰ ਖੜੇ ਹੋਏ ਵੇਖੇ; ਪਰ ਜਦੋਂ ਅਸੀਂ ਉਨ੍ਹਾਂ ਨੂੰ ਖੋਲ੍ਹਿਆ, ਤਾਂ ਸਾਨੂੰ ਅੰਦਰ ਕੋਈ ਨਹੀਂ ਮਿਲਿਆ।”</verse>
				<verse number="24">ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਗਾਰਡਾਂ ਦਾ ਕਪਤਾਨ ਅਤੇ ਮੁੱਖ ਜਾਜਕਾਂ ਉਹ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ।</verse>
				<verse number="25">ਤਦ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, “ਕਿ ਵੇਖੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਜੇਲ੍ਹ ਵਿੱਚ ਪਾ ਦਿੱਤਾ ਸੀ ਉਹ ਹੈਕਲ ਦੇ ਵਿਹੜੇ ਵਿੱਚ ਖੜੇ ਹੋ ਕੇ ਲੋਕਾਂ ਨੂੰ ਸਿੱਖਿਆ ਦੇ ਰਹੇ ਹਨ।”</verse>
				<verse number="26">ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਗਾਰਡਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।</verse>
				<verse number="27">ਰਸੂਲਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜੇ ਕੀਤਾ ਗਿਆ ਤਾਂ ਜੋ ਮਹਾਂ ਜਾਜਕ ਕੋਲੋ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ।</verse>
				<verse number="28">“ਅਸੀਂ ਤਾਂ ਤੁਹਾਨੂੰ ਸਖ਼ਤ ਹੁਕਮ ਦਿੱਤੇ ਸਨ ਜੋ ਇਸ ਨਾਮ ਦੀ ਸਿੱਖਿਆ ਨਾ ਦੇਣਾ,” ਉਸ ਨੇ ਕਿਹਾ, “ਫਿਰ ਵੀ ਤੁਸੀਂ ਯੇਰੂਸ਼ਲੇਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਅਤੇ ਸਾਨੂੰ ਤੁਸੀਂ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।”</verse>
				<verse number="29">ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: “ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!”</verse>
				<verse number="30">ਸਾਡੇ ਬਾਪ ਦਾਦਿਆਂ ਦੇ ਪਰਮੇਸ਼ਵਰ ਨੇ ਯਿਸ਼ੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।</verse>
				<verse number="31">ਉਸ ਨੂੰ ਪਰਮੇਸ਼ਵਰ ਨੇ ਆਪਣੇ ਸੱਜੇ ਹੱਥ ਨਾਲ ਉੱਚਾ ਚੁੱਕ ਕੇ ਸਾਡਾ ਰਾਜਾ ਅਤੇ ਮੁਕਤੀਦਾਤਾ ਠਹਿਰਾਇਆ ਹੈ। ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।</verse>
				<verse number="32">ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ, ਅਤੇ ਇਸ ਤਰਾ ਪਵਿੱਤਰ ਆਤਮਾ ਵੀ ਹੈ, “ਜਿਸਨੂੰ ਪਰਮੇਸ਼ਵਰ ਨੇ ਉਨ੍ਹਾਂ ਨੂੰ ਦਿੱਤਾ ਜੋ ਉਨ੍ਹਾਂ ਦਾ ਕਹਿਣਾ ਮੰਨਦੇ ਹਨ।”</verse>
				<verse number="33">ਜਦੋਂ ਉਹਨਾਂ ਨੇ ਇਹ ਸੁਣਿਆ, ਉਹ ਗੁੱਸੇ ਨਾਲ ਭਰ ਗਏ ਅਤੇ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾਈ।</verse>
				<verse number="34">ਪਰ ਗਮਲੀਏਲ ਨਾਮ ਦਾ ਇੱਕ ਫ਼ਰੀਸੀ, ਜੋ ਬਿਵਸਥਾ ਦਾ ਸਿਖਾਉਣ ਵਾਲਾ ਸੀ, ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ।</verse>
				<verse number="35">ਫਿਰ ਉਸ ਨੇ ਮਹਾਸਭਾ ਨੂੰ ਸੰਬੋਧਨ ਕੀਤਾ: “ਹੇ ਇਸਰਾਏਲੀ ਦੇ ਮਨੁੱਖੋ, ਧਿਆਨ ਨਾਲ ਸੋਚੋ ਕਿ ਤੁਸੀਂ ਇਨ੍ਹਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ।”</verse>
				<verse number="36">ਕਿਉਂ ਜੋ ਕੁਝ ਸਾਲ ਪਹਿਲਾਂ ਥੇਉਦਾਸ ਉੱਠਿਆ, ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ, ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਸਦੇ ਨਾਲ ਮਿਲ ਗਏ। ਅਤੇ ਉਹ ਮਾਰਿਆ ਗਿਆ, ਅਤੇ ਸਭ ਜੋ ਉਹ ਨੂੰ ਮੰਨਦੇ ਸਨ ਖਿੱਲਰ ਗਏ, ਅਤੇ ਬੇ ਠਿਕਾਣੇ ਹੋ ਗਏ।</verse>
				<verse number="37">ਉਸਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ।</verse>
				<verse number="38">ਇਸ ਲਈ, ਮੌਜੂਦਾ ਸਥਿਤੀ ਵਿੱਚ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: “ਇਨ੍ਹਾਂ ਆਦਮੀਆਂ ਨੂੰ ਇਕੱਲੇ ਛੱਡ ਦੇਵੋ! ਉਨ੍ਹਾਂ ਨੂੰ ਜਾਣ ਦਿਓ! ਕਿਉਂਕਿ ਜੇ ਉਨ੍ਹਾਂ ਦਾ ਉਦੇਸ਼ ਜਾਂ ਕਿਰਿਆ ਮਨੁੱਖੀ ਮੂਲ ਅਧਾਰਿਤ ਹੈ, ਤਾਂ ਇਹ ਅਸਫ਼ਲ ਹੋ ਜਾਣਗੇ।</verse>
				<verse number="39">ਪਰ ਜੇ ਪਰਮੇਸ਼ਵਰ ਵੱਲੋਂ ਹੈ, ਤਾਂ ਤੁਸੀਂ ਉਨ੍ਹਾਂ ਨੂੰ ਰੋਕ ਨਹੀਂ ਕਰ ਸਕੋਗੇ; ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ਵਰ ਨਾਲ ਵੀ ਲੜਨ ਵਾਲੇ ਠਹਿਰੋਂ।”</verse>
				<verse number="40">ਉਸਦੇ ਭਾਸ਼ਣ ਨੇ ਉਨ੍ਹਾਂ ਨੂੰ ਪ੍ਰੇਰਿਆ। ਉਨ੍ਹਾਂ ਨੇ ਰਸੂਲਾਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਉਨ੍ਹਾਂ ਨੂੰ ਹੁਕਮ ਦਿੱਤਾ ਜੋ ਯਿਸ਼ੂ ਦੇ ਨਾਮ ਦਾ ਪ੍ਰਚਾਰ ਨਾ ਕਰਨਾ, ਫਿਰ ਉਨ੍ਹਾਂ ਨੂੰ ਛੱਡ ਦਿੱਤਾ।</verse>
				<verse number="41">ਰਸੂਲ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ, ਇਸ ਗੱਲ ਤੋਂ ਆਨੰਦ ਹੋਏ ਜੋ ਅਸੀਂ ਯਿਸ਼ੂ ਦੇ ਨਾਮ ਦੇ ਖ਼ਾਤਰ ਬੇਇੱਜ਼ਤ ਹੋਣ ਦੇ ਯੋਗ ਗਿਣੇ ਗਏ।</verse>
				<verse number="42">ਦਿਨ ਪ੍ਰਤੀ ਦਿਨ, ਹੈਕਲ ਦੇ ਵਿਹੜੇ ਅਤੇ ਘਰ-ਘਰ ਜਾ ਕੇ, ਉਨ੍ਹਾਂ ਨੇ ਕਦੇ ਵੀ ਉਪਦੇਸ਼ ਦੇਣਾ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨਾ ਨਹੀਂ ਛੱਡਿਆ ਕਿ ਯਿਸ਼ੂ ਹੀ ਮਸੀਹਾ ਹੈ।</verse>
			</chapter>
			<chapter number="6">
				<verse number="1">ਉਨ੍ਹਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ, ਤਾਂ ਯੂਨਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀ ਇਬਰਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀਆਂ ਉੱਤੇ ਸ਼ਿਕਾਇਤ ਕਰਨ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੀ ਸੇਵਾ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਅਣਦੇਖਾ ਕਰਦੇ ਸਨ।</verse>
				<verse number="2">ਤਦ ਉਨ੍ਹਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, “ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ਵਰ ਦਾ ਬਚਨ ਸਿਖਾਉਣਾ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।</verse>
				<verse number="3">ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ। ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ</verse>
				<verse number="4">ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”</verse>
				<verse number="5">ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ। ਅਤੇ ਉਨ੍ਹਾਂ ਨੇ ਸਟੀਫਨ ਨੂੰ ਚੁਣਿਆ, ਉਹ ਆਦਮੀ ਜੋ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ; ਅਤੇ ਫਿਲਿਪ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਸ਼ਹਿਰ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।</verse>
				<verse number="6">ਸੰਗਤ ਨੇ ਉਨ੍ਹਾਂ ਚੁਣੇ ਹੋਏ ਆਦਮੀਆਂ ਨੂੰ ਰਸੂਲਾਂ ਦੇ ਸਾਮ੍ਹਣੇ ਪੇਸ਼ ਕੀਤਾ, ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਨ੍ਹਾਂ ਉੱਤੇ ਹੱਥ ਰੱਖੇ।</verse>
				<verse number="7">ਇਸ ਤਰਾ ਪਰਮੇਸ਼ਵਰ ਦਾ ਬਚਨ ਫੈਲਦਾ ਗਿਆ। ਯੇਰੂਸ਼ਲੇਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਗਈ, ਅਤੇ ਵੱਡੀ ਗਿਣਤੀ ਵਿੱਚ ਯਹੂਦੀ ਜਾਜਕ ਨਿਹਚਾ ਵਿੱਚ ਆਗਿਆਕਾਰ ਹੋ ਗਏ।</verse>
				<verse number="8">ਹੁਣ ਸਟੀਫਨ, ਇੱਕ ਪਰਮੇਸ਼ਵਰ ਦਾ ਬੰਦਾ ਜੋ ਉਸਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਉਸਨੇ ਲੋਕਾਂ ਵਿੱਚ ਨਿਸ਼ਾਨ ਅਤੇ ਵੱਡੇ ਅਚਰਜ਼ ਕੰਮ ਕੀਤੇ।</verse>
				<verse number="9">ਹਾਲਾਂਕਿ, ਵਿਰੋਧ ਹੋਈਆ, ਉਸ ਪ੍ਰਾਰਥਨਾ ਸਥਾਨ ਵਿੱਚੋਂ ਜੋ ਲਿਬਰਤੀਨੀਆਂ ਦਾ ਕਹਾਉਂਦਾ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਆ ਅਤੇ ਏਸ਼ੀਆ ਪ੍ਰਾਂਤ ਤੋਂ ਆਏ ਯਹੂਦੀ ਸਨ, ਕਈ ਆਦਮੀ ਉੱਠ ਕੇ ਸਟੀਫਨ ਨਾਲ ਬਹਿਸ ਕਰਨ ਲੱਗੇ।</verse>
				<verse number="10">ਪਰ ਉਹ ਉਸ ਦੀ ਬੁੱਧ ਅਤੇ ਪਵਿੱਤਰ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸਕੇ।</verse>
				<verse number="11">ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, “ਕਿ ਅਸੀਂ ਇਹ ਨੂੰ ਮੋਸ਼ੇਹ ਅਤੇ ਪਰਮੇਸ਼ਵਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।”</verse>
				<verse number="12">ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਬਿਵਸਥਾ ਦੇ ਸਿਖਾਉਣ ਵਾਲੀਆਂ ਨੂੰ ਭੜਕਾਇਆ। ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂਸਭਾ ਵਿੱਚ ਲੈ ਗਏ।</verse>
				<verse number="13">ਉਨ੍ਹਾਂ ਨੇ ਝੂਠੇ ਗਵਾਹ ਪੇਸ਼ ਕੀਤੇ, ਜਿਨ੍ਹਾਂ ਨੇ ਗਵਾਹੀ ਦਿੱਤੀ, “ਇਹ ਵਿਅਕਤੀ ਕਦੇ ਵੀ ਇਸ ਪਵਿੱਤਰ ਅਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਟਲਦਾ।</verse>
				<verse number="14">ਕਿਉਂ ਜੋ ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ ਹੈ ਕਿ ਯਿਸ਼ੂ ਨਾਸਰੀ ਇਸ ਜਗ੍ਹਾ ਨੂੰ ਨਸ਼ਟ ਕਰ ਦੇਵੇਗਾ ਅਤੇ ਮੋਸ਼ੇਹ ਨੇ ਜੋ ਸਾਨੂੰ ਰੀਤੀ ਰਿਵਾਜ਼ ਦਿੱਤੇ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।”</verse>
				<verse number="15">ਜਦੋਂ ਉਨ੍ਹਾਂ ਸਾਰਿਆ ਲੋਕਾਂ ਨੇ ਜਿਹੜੇ ਮਹਾਂਸਭਾ ਵਿੱਚ ਬੈਠੇ ਸਨ, ਸਟੀਫਨ ਦੀ ਵੱਲ ਬੜੇ ਧਿਆਨ ਨਾਲ ਵੇਖਿਆ, ਤਾਂ ਉਹ ਦਾ ਚਿਹਰਾ ਸਵਰਗਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।</verse>
			</chapter>
			<chapter number="7">
				<verse number="1">ਤਦ ਮਹਾਂ ਜਾਜਕ ਨੇ ਸਟੀਫਨ ਨੂੰ ਪੁੱਛਿਆ, “ਕੀ ਇਹ ਇਲਜ਼ਾਮ ਸੱਚੇ ਹਨ?”</verse>
				<verse number="2">ਇਸ ਬਾਰੇ ਉਸਨੇ ਜਵਾਬ ਦਿੱਤਾ: “ਭਾਈਉ ਅਤੇ ਬਜ਼ੁਰਗੋ, ਮੇਰੀ ਗੱਲ ਸੁਣੋ! ਮਹਿਮਾ ਦਾ ਪਰਮੇਸ਼ਵਰ ਸਾਡੇ ਪੂਰਵਜ ਅਬਰਾਹਾਮ ਉੱਤੇ ਉਸ ਸਮੇਂ ਪ੍ਰਗਟ ਹੋਈਆ ਜਦੋਂ ਉਹ ਮੈਸੋਪਟਾਮਿਆ ਦੇਸ਼ ਵਿੱਚ ਰਹਿੰਦਾ ਸੀ, ਹਾਰਾਨ ਪਿੰਡ ਵਿੱਚ ਵੱਸਣ ਤੋਂ ਪਹਿਲਾਂ।</verse>
				<verse number="3">‘ਤੂੰ ਆਪਣਾ ਦੇਸ਼ ਅਤੇ ਆਪਣੇ ਲੋਕਾਂ ਨੂੰ ਛੱਡ,’ ਪਰਮੇਸ਼ਵਰ ਨੇ ਕਿਹਾ, ‘ਅਤੇ ਉਸ ਭੂਮੀ ਵੱਲ ਜਾ ਜੋ ਮੈਂ ਤੁਹਾਨੂੰ ਦਿਖਾਵਾਂਗਾ।’</verse>
				<verse number="4">“ਸੋ ਅਬਰਾਹਾਮ ਕਸਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ। ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ, ਪਰਮੇਸ਼ਵਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।</verse>
				<verse number="5">ਉਸਨੇ ਉਸਨੂੰ ਇੱਥੇ ਕੋਈ ਵਿਰਾਸਤ ਨਹੀਂ ਦਿੱਤੀ, ਇੱਥੋ ਤੱਕ ਉਸਦੇ ਪੈਰ ਰੱਖਣ ਦੇ ਲਈ ਕਾਫ਼ੀ ਜ਼ਮੀਨ ਵੀ ਨਹੀਂ ਸੀ। ਪਰ ਪਰਮੇਸ਼ਵਰ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ ਅਤੇ ਉਸ ਦੇ ਬਾਅਦ ਉਸਦੀ ਅੰਸ ਜ਼ਮੀਨ ਉੱਤੇ ਕਬਜ਼ਾ ਕਰੇਗੀ, ਹਾਲਾਂਕਿ ਉਸ ਸਮੇਂ ਅਬਰਾਹਾਮ ਕੋਲ ਕੋਈ ਔਲਾਦ ਨਹੀਂ ਸੀ।</verse>
				<verse number="6">ਪਰਮੇਸ਼ਵਰ ਨੇ ਉਸਨੂੰ ਇਸ ਤਰ੍ਹਾਂ ਆਖਿਆ: ‘ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ, ਅਤੇ ਉਹ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।</verse>
				<verse number="7">ਪਰ ਮੈਂ ਉਸ ਕੌਮ ਨੂੰ ਜਿਨ੍ਹਾਂ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ,’ ਪਰਮੇਸ਼ਵਰ ਨੇ ਆਖਿਆ, ‘ਅਤੇ ਉਸ ਤੋਂ ਬਾਅਦ ਤੇਰਾ ਵੰਸ਼ ਛੁੱਟ ਜਾਵੇਗਾ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।’</verse>
				<verse number="8">ਫਿਰ ਉਸਨੇ ਅਬਰਾਹਾਮ ਨੂੰ ਸੁੰਨਤ ਦਾ ਇਕਰਾਰਨਾਮਾ ਦਿੱਤਾ। ਅਤੇ ਅਬਰਾਹਾਮ ਦੇ ਘਰ ਇਸਹਾਕ ਹੋਇਆ ਅਤੇ ਉਸਦੇ ਜਨਮ ਤੋਂ ਅੱਠ ਦਿਨਾਂ ਬਾਅਦ ਉਸਦੀ ਸੁੰਨਤ ਕੀਤੀ ਗਈ। ਬਾਅਦ ਵਿੱਚ ਇਸਹਾਕ ਦੇ ਘਰ ਯਾਕੋਬ ਜੰਮਿਆ, ਅਤੇ ਯਾਕੋਬ ਸਾਡੇ ਬਾਰ੍ਹਾਂ ਗੋਤਾਂ ਦੇ ਪੁਰਖਿਆਂ ਦਾ ਪਿਤਾ ਹੋਇਆ।</verse>
				<verse number="9">“ਕਿਉਂਕਿ ਯੋਸੇਫ਼ ਦੇ ਆਪਣੇ ਭਰਾਵਾਂ ਨੇ ਉਸ ਨਾਲ ਈਰਖਾ ਕੀਤੀ, ਇਸ ਲਈ ਉਨ੍ਹਾਂ ਨੇ ਉਸਨੂੰ ਮਿਸਰ ਵਿੱਚ ਇੱਕ ਗੁਲਾਮ ਵਜੋਂ ਵੇਚ ਦਿੱਤਾ। ਪਰ ਪਰਮੇਸ਼ਵਰ ਉਸ ਦੇ ਨਾਲ ਸੀ</verse>
				<verse number="10">ਅਤੇ ਪਰਮੇਸ਼ਵਰ ਨੇ ਉਸਨੂੰ ਉਸ ਦੀਆਂ ਸਾਰਿਆਂ ਮੁਸੀਬਤਾਂ ਤੋਂ ਬਚਾ ਲਿਆ। ਉਸਨੇ ਯੋਸੇਫ਼ ਨੂੰ ਬੁੱਧ ਦਿੱਤੀ ਅਤੇ ਉਸਨੂੰ ਮਿਸਰ ਦੇ ਰਾਜਾ ਫ਼ਿਰਓਨ ਦੀ ਸਦਭਾਵਨਾ ਪ੍ਰਾਪਤ ਕਰਨ ਦੇ ਯੋਗ ਬਣਾਇਆ। ਇਸ ਲਈ ਫ਼ਿਰ ਫ਼ਿਰਓਨ ਪਾਤਸ਼ਾਹ ਨੇ ਉਸਨੂੰ ਮਿਸਰ ਅਤੇ ਉਸਦੇ ਸਾਰੇ ਮਹਿਲ ਉੱਤੇ ਹਾਕਮ ਬਣਾਇਆ।</verse>
				<verse number="11">“ਫਿਰ ਸਾਰੇ ਮਿਸਰ ਅਤੇ ਕਨਾਨ ਦੇਸ਼ ਵਿੱਚ ਕਾਲ ਆਇਆ, ਬੜਾ ਵੱਡਾ ਕਸ਼ਟ ਹੋਇਆ, ਅਤੇ ਸਾਡੇ ਪੂਰਵਜਾਂ ਨੂੰ ਅਨਾਜ ਨਾ ਮਿਲਿਆ।</verse>
				<verse number="12">ਜਦੋਂ ਯਾਕੋਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਹੈ, ਤਾਂ ਉਸਨੇ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।</verse>
				<verse number="13">ਆਪਣੇ ਦੂਸਰੇ ਦੌਰੇ ਤੇ, ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ ਕਿ ਉਹ ਕੌਣ ਹੈ, ਅਤੇ ਫ਼ਿਰਓਨ ਨੇ ਯੋਸੇਫ਼ ਦੇ ਪਰਿਵਾਰ ਬਾਰੇ ਜਾਣ ਲਿਆ।</verse>
				<verse number="14">ਇਸ ਤੋਂ ਬਾਅਦ, ਯੋਸੇਫ਼ ਨੇ ਆਪਣੇ ਪਿਤਾ ਯਾਕੋਬ ਅਤੇ ਆਪਣੇ ਸਾਰੇ ਘਰਾਣੇ ਸਮੇਤ, ਜੋ ਪੰਝੱਤਰ ਜਣੇ ਸਨ ਮਿਸਰ ਆਉਣ ਲਈ ਬੁਲਾਇਆ।</verse>
				<verse number="15">ਫਿਰ ਯਾਕੋਬ ਮਿਸਰ ਨੂੰ ਚਲਾ ਗਿਆ, ਅਤੇ ਉਸ ਦੀ ਮੌਤ ਹੋ ਗਈ ਜਿੱਥੇ ਸਾਡੇ ਪਿਉ-ਦਾਦਿਆਂ ਦੀ ਵੀ ਮੌਤ ਹੋਈ ਸੀ।</verse>
				<verse number="16">ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਵਾਪਸ ਸ਼ਕਮ ਵਿੱਚ ਲਿਆਂਦਾ ਗਿਆ ਅਤੇ ਉਸ ਕਬਰਸਤਾਨ ਵਿੱਚ ਦਫ਼ਨਾ ਦਿੱਤਾ ਗਿਆ ਜੋ ਅਬਰਾਹਾਮ ਨੇ ਸ਼ਕਮ ਵਿਖੇ ਹਮੋਰ ਦੇ ਪੁੱਤਰਾਂ ਤੋਂ ਇੱਕ ਤੈਅ ਰਕਮ ਤੇ ਖਰੀਦੀ ਸੀ।</verse>
				<verse number="17">“ਜਦੋਂ ਪਰਮੇਸ਼ਵਰ ਦਾ ਅਬਰਾਹਾਮ ਨਾਲ ਕੀਤਾ ਆਪਣਾ ਵਾਇਦਾ ਪੂਰਾ ਕਰਨ ਦਾ ਸਮਾਂ ਨੇੜੇ ਆਇਆ, ਮਿਸਰ ਵਿੱਚ ਸਾਡੇ ਲੋਕਾਂ ਦੀ ਗਿਣਤੀ ਬਹੁਤ ਵਧ ਗਈ ਸੀ।</verse>
				<verse number="18">ਫਿਰ ‘ਇੱਕ ਨਵਾਂ ਰਾਜਾ ਬਣਿਆ, ਜਿਹੜਾ ਯੋਸੇਫ਼ ਨੂੰ ਨਹੀਂ ਜਾਣਦਾ ਸੀ, ਉਹ ਮਿਸਰ ਵਿੱਚ ਸੱਤਾ ਵਿੱਚ ਆਇਆ।’</verse>
				<verse number="19">ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।</verse>
				<verse number="20">“ਉਸ ਸਮੇਂ ਮੋਸ਼ੇਹ ਦਾ ਜਨਮ ਹੋਇਆ, ਅਤੇ ਉਹ ਪਰਮੇਸ਼ਵਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਤਿੰਨ ਮਹੀਨਿਆਂ ਤੱਕ ਉਸਦੀ ਉਸਦੇ ਪਰਿਵਾਰ ਦੁਆਰਾ ਦੇਖਭਾਲ ਕੀਤੀ ਗਈ।</verse>
				<verse number="21">ਜਦੋਂ ਮੋਸ਼ੇਹ ਨੂੰ ਉਸਦੇ ਘਰ ਤੋਂ ਬਾਹਰ ਰੱਖ ਦਿੱਤਾ ਗਿਆ ਸੀ, ਤਾਂ ਫ਼ਿਰਓਨ ਦੀ ਧੀ ਉਹ ਨੂੰ ਲੈ ਗਈ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।</verse>
				<verse number="22">ਮੋਸ਼ੇਹ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥਾ ਸੀ।</verse>
				<verse number="23">“ਜਦੋਂ ਮੋਸ਼ੇਹ ਚਾਲ੍ਹੀ ਸਾਲਾਂ ਦਾ ਹੋਇਆ ਸੀ, ਉਸਨੇ ਆਪਣੇ ਮਨ ਵਿੱਚ ਲੋਕਾਂ ਇਸਰਾਏਲੀਆਂ ਨੂੰ ਮਿਲਣ ਦਾ ਫ਼ੈਸਲਾ ਕੀਤਾ।</verse>
				<verse number="24">ਇੱਕ ਦਿਨ ਉਸਨੇ ਇੱਕ ਮਿਸਰੀ ਨੂੰ ਉਨ੍ਹਾਂ ਵਿੱਚੋਂ ਇੱਕ ਨਾਲ ਬੇਇਨਸਾਫ਼ੀ ਕਰਦੇ ਵੇਖਿਆ, ਇਸ ਲਈ ਉਸਦੇ ਬਚਾਉਣ ਲਈ ਗਿਆ ਅਤੇ ਮਿਸਰੀ ਦਾ ਕਤਲ ਕਰਕੇ ਉਸਦਾ ਬਦਲਾ ਲਿਆ।</verse>
				<verse number="25">ਮੋਸ਼ੇਹ ਨੇ ਸੋਚਿਆ ਕਿ ਉਸਦੇ ਆਪਣੇ ਭਾਈਬੰਦ-ਇਸਰਾਏਲੀ ਲੋਕ ਸਮਝ ਲੈਣਗੇ ਕਿ ਪਰਮੇਸ਼ਵਰ ਉਨ੍ਹਾਂ ਨੂੰ ਬਚਾਉਣ ਲਈ ਉਸ ਨੂੰ ਇਸਤੇਮਾਲ ਕਰ ਰਿਹਾ ਹੈ, ਪਰ ਉਹ ਅਜਿਹਾ ਨਾ ਸਮਝੇ।</verse>
				<verse number="26">ਅਗਲੇ ਹੀ ਦਿਨ ਮੋਸ਼ੇਹ ਨੇ ਦੋ ਇਸਰਾਏਲੀਆਂ ਨੂੰ ਆਪਸ ਵਿੱਚ ਲੜਦੇ ਵੇਖਿਆ। ਅਤੇ ਉਨ੍ਹਾਂ ਵਿੱਚ ਮੇਲ-ਮਿਲਾਪ ਕਰਾਉਣਾ ਚਾਹਿਆ ਇਹ ਕਹਿ ਕੇ, ‘ਹੇ ਪੁਰਖੋ, ਤੁਸੀਂ ਤਾਂ ਆਪਸ ਵਿੱਚ ਭਰਾ ਹੋ; ਫਿਰ ਕਿਉਂ ਇੱਕ-ਦੂਜੇ ਨੂੰ ਨਸ਼ਟ ਕਰਨਾ ਚਾਉਦੇ ਹੋ?’</verse>
				<verse number="27">“ਪਰ ਦੂਸਰੇ ਨਾਲ ਬੇਇਨਸਾਫ਼ੀ ਕਰਨ ਵਾਲੇ ਆਦਮੀ ਨੇ ਮੋਸ਼ੇਹ ਨੂੰ ਇੱਕ ਪਾਸੇ ਧੱਕਾ ਮਾਰਿਆਂ ਅਤੇ ਕਿਹਾ, ‘ਤੈਨੂੰ ਕਿਸ ਨੇ ਸਾਡੇ ਉੱਤੇ ਹਾਕਮ ਅਤੇ ਨਿਆਂਕਾਰ ਬਣਾਇਆ?</verse>
				<verse number="28">ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?’</verse>
				<verse number="29">ਜਦੋਂ ਮੋਸ਼ੇਹ ਨੇ ਇਹ ਸੁਣਿਆ, ਤਾਂ ਉਹ ਮਿਦਯਾਨ ਦੇਸ਼ ਵੱਲ ਨੂੰ ਭੱਜ ਗਿਆ, ਅਤੇ ਜਿੱਥੇ ਉਹ ਇੱਕ ਪਰਦੇਸੀ ਹੋ ਕੇ ਰਹਿਣ ਲੱਗਾ ਅਤੇ ਉੱਥੇ ਉਹ ਦੇ ਦੋ ਪੁੱਤਰ ਹੋਏ।</verse>
				<verse number="30">“ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ, ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਸਵਰਗਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਮੋਸ਼ੇਹ ਨੂੰ ਵਿਖਾਈ ਦਿੱਤਾ।</verse>
				<verse number="31">ਜਦੋਂ ਮੋਸ਼ੇਹ ਨੇ ਇਹ ਵੇਖਿਆ, ਤਾਂ ਉਹ ਵੇਖ ਕੇ ਹੈਰਾਨ ਰਹਿ ਗਿਆ। ਜਦੋਂ ਉਹ ਨੇੜਿਓਂ ਦੇਖਣ ਲਈ ਗਿਆ, ਉਸਨੇ ਪ੍ਰਭੂ ਨੂੰ ਇਹ ਕਹਿੰਦੇ ਸੁਣਿਆ:</verse>
				<verse number="32">‘ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।’ ਤਦ ਮੋਸ਼ੇਹ ਡਰ ਦੇ ਮਾਰੇ ਕੰਬ ਉੱਠਿਆ ਅਤੇ ਦੇਖਣ ਦਾ ਹੌਸਲਾ ਨਾ ਕਰ ਸਕਿਆ।</verse>
				<verse number="33">“ਤਦ ਪ੍ਰਭੂ ਨੇ ਉਹ ਨੂੰ ਆਖਿਆ, ‘ਤੂੰ ਆਪਣੇ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਪਵਿੱਤਰ ਜਗ੍ਹਾ ਹੈ।</verse>
				<verse number="34">ਮੈਂ ਸੱਚ-ਮੁੱਚ ਮਿਸਰ ਵਿੱਚ ਆਪਣੇ ਲੋਕਾਂ ਉੱਤੇ ਜ਼ੁਲਮ ਵੇਖੇ ਹਨ। ਮੈਂ ਉਨ੍ਹਾਂ ਦੇ ਹੌਂਕੇ ਸੁਣੇ ਹਨ ਅਤੇ ਉਨ੍ਹਾਂ ਨੂੰ ਅਜ਼ਾਦ ਕਰਨ ਲਈ ਉਤਰ ਆਇਆ ਹਾਂ। ਸੋ ਹੁਣ ਤੂੰ ਆ, ਅਤੇ ਮੈਂ ਤੈਨੂੰ ਮਿਸਰ ਵਿੱਚ ਵਾਪਸ ਭੇਜਾਂਗਾ।’</verse>
				<verse number="35">“ਇਹ ਉਹੀ ਮੋਸ਼ੇਹ ਹੈ ਜਿਸਦਾ ਇਸਰਾਏਲੀਆਂ ਨੇ ਇਨਕਾਰ ਕਰਕੇ ਕਿਹਾ, ‘ਤੈਨੂੰ ਕਿਸ ਨੇ ਸਾਡੇ ਉੱਤੇ ਹਾਕਮ ਅਤੇ ਨਿਆਂਕਾਰ ਬਣਾਇਆ?’ ਉਸਨੂੰ ਪਰਮੇਸ਼ਵਰ ਨੇ ਉਸ ਸਵਰਗਦੂਤ ਦੇ ਰਾਹੀ ਜੋ ਉਸ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਅਜ਼ਾਦੀ ਦੇਣ ਵਾਲਾ ਕਰਕੇ ਭੇਜਿਆ।</verse>
				<verse number="36">ਉਹ ਨੇ ਉਨ੍ਹਾਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਮਿਸਰ ਵਿੱਚ, ਲਾਲ ਸਾਗਰ ਵਿੱਚ ਅਤੇ ਚਾਲੀ ਸਾਲ ਜੰਗਲ ਵਿੱਚ ਅਚਰਜ਼ ਕੰਮ ਅਤੇ ਚਿੰਨ੍ਹ ਵਿਖੇ।</verse>
				<verse number="37">“ਇਹ ਮੋਸ਼ੇਹ ਹੈ ਜਿਸ ਨੇ ਇਸਰਾਏਲੀਆਂ ਨੂੰ ਕਿਹਾ, ‘ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾਵਾਂ ਵਿੱਚੋਂ ਖੜ੍ਹਾ ਕਰੇਗਾ।’</verse>
				<verse number="38">ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ, ਉਸ ਸਵਰਗਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ, ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ; ਅਤੇ ਉਸ ਨੇ ਪਰਮੇਸ਼ਵਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।</verse>
				<verse number="39">“ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ। ਸਗੋਂ, ਉਹ ਨੂੰ ਠੁਕਰਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।</verse>
				<verse number="40">ਅਤੇ ਉਨ੍ਹਾਂ ਨੇ ਹਾਰੋਨ ਨੂੰ ਆਖਿਆ, ‘ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਉਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ!’</verse>
				<verse number="41">ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੇ ਵੱਛੇ ਦੇ ਰੂਪ ਵਿੱਚ ਇੱਕ ਮੂਰਤੀ ਬਣਾਈ। ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।</verse>
				<verse number="42">ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ: “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”</verse>
				<verse number="43">ਅਤੇ ਤੁਸੀਂ ਮੋਲੋਕ ਦੀ ਮੂਰਤੀ ਦੇ ਤੰਬੂ ਨੂੰ ਚੁੱਕ ਲਿਆ ਹੈ, ਅਤੇ ਤੁਹਾਡਾ ਤਾਰੇ ਦਾ ਦੇਵਤਾ ਰਿਫ਼ਾਨ, ਅਰਥਾਤ ਤੁਸੀਂ ਆਪਣੇ ਪੂਜਣ ਲਈ ਉਨ੍ਹਾਂ ਮੂਰਤਾਂ ਨੂੰ ਬਣਾਇਆ। ਅਤੇ ਮੈਂ ਤੁਹਾਨੂੰ ਕੱਢ ਕੇ ਬਾਬੇਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।</verse>
				<verse number="44">“ਸਾਡੇ ਪੂਰਵਜਾਂ ਕੋਲ ਉਜਾੜ ਵਿੱਚ ਕਾਨੂੰਨ ਦੇ ਨੇਮ ਦਾ ਤੰਬੂ ਸੀ। ਇਹ ਉਸ ਰੂਪ ਵਿੱਚ ਬਣਾਇਆ ਗਿਆ ਜਿਵੇਂ ਪਰਮੇਸ਼ਵਰ ਨੇ ਮੋਸ਼ੇਹ ਨੂੰ ਨਿਰਦੇਸ਼ ਦਿੱਤੇ ਸੀ, ਉਸ ਨਮੂਨੇ ਦੇ ਅਨੁਸਾਰ ਜੋ ਉਸਨੇ ਵੇਖਿਆ ਸੀ।</verse>
				<verse number="45">ਡੇਰਾ ਪ੍ਰਾਪਤ ਕਰਨ ਤੋਂ ਬਾਅਦ, ਸਾਡੇ ਪੂਰਵਜਾਂ ਤੋਂ ਲੈ ਕੇ ਯੇਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ। ਅਤੇ ਉਹ ਡੇਰਾ ਰਾਜਾ ਦਾਵੀਦ ਦੇ ਦਿਨਾਂ ਤੱਕ ਰਿਹਾ,</verse>
				<verse number="46">ਦਾਵੀਦ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਤਾਂ ਦਾਵੀਦ ਨੇ ਪ੍ਰਾਰਥਨਾ ਕੀਤੀ ਕਿ ਉਹ ਯਾਕੋਬ ਦੇ ਪਰਮੇਸ਼ਵਰ ਦੇ ਲਈ ਇੱਕ ਡੇਰਾ ਬਣਾਵੇ।</verse>
				<verse number="47">ਪਰ ਉਹ ਸ਼ਲੋਮੋਨ ਰਾਜਾ ਹੀ ਸੀ ਜਿਸਨੇ ਉਸ ਦੇ ਲਈ ਇੱਕ ਭਵਨ ਬਣਾਇਆ।</verse>
				<verse number="48">“ਪਰ, ਅੱਤ ਮਹਾਨ ਪਰਮੇਸ਼ਵਰ ਮਨੁੱਖਾਂ ਦੇ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ।” ਜਿਸ ਤਰ੍ਹਾਂ ਨਬੀ ਕਹਿੰਦਾ ਹੈ:</verse>
				<verse number="49">“ ‘ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ। ਅਤੇ ਮੇਰੀ ਆਰਾਮ ਜਗ੍ਹਾ ਕਿੱਥੇ ਹੋਵੇਗੀ?</verse>
				<verse number="50">ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਇਆ?’</verse>
				<verse number="51">“ਹੇ ਕਠੋਰ ਦਿਲ ਵਾਲੇ ਲੋਕੋ! ਤੁਸੀਂ ਜੋ ਪਰਮੇਸ਼ਵਰ ਦੇ ਸੰਦੇਸ਼ ਨੂੰ ਨਹੀਂ ਸੁਣਿਆ। ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ: ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ!</verse>
				<verse number="52">ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦਾਸ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ। ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।</verse>
				<verse number="53">ਤੁਸੀਂ ਬਿਵਸਥਾ ਨੂੰ ਜਿਹੜੀ ਸਵਰਗਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।”</verse>
				<verse number="54">ਜਦੋਂ ਮਹਾਸਭਾ ਦੇ ਮੈਂਬਰਾਂ ਨੇ ਇਹ ਸੁਣਿਆ, ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉਹ ਉਸਦੇ ਵਿਰੁੱਧ ਆਪਣੇ ਦੰਦ ਪੀਹਣ ਲੱਗੇ।</verse>
				<verse number="55">ਪਰ ਸਟੀਫਨ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਅਕਾਸ਼ ਦੀ ਵੱਲ ਦੇਖਿਆ ਅਤੇ ਪਰਮੇਸ਼ਵਰ ਦੀ ਮਹਿਮਾ, ਅਤੇ ਯਿਸ਼ੂ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਿਆ।</verse>
				<verse number="56">“ਵੇਖੋ,” ਉਸਨੇ ਕਿਹਾ, “ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ।”</verse>
				<verse number="57">ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।</verse>
				<verse number="58">ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।</verse>
				<verse number="59">ਜਦੋਂ ਉਹ ਉਸਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।”</verse>
				<verse number="60">ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ, “ਹੇ ਪ੍ਰਭੂ, ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ।” ਅਤੇ ਇਹ ਕਹਿ ਕੇ, ਉਹ ਮਰ ਗਿਆ।</verse>
			</chapter>
			<chapter number="8">
				<verse number="1">ਅਤੇ ਸੌਲੁਸ ਨੇ ਸਟੀਫਨ ਨੂੰ ਮਾਰਨ ਦੀ ਮਨਜ਼ੂਰੀ ਦਿੱਤੀ। ਉਸ ਦਿਨ ਯੇਰੂਸ਼ਲੇਮ ਦੀ ਕਲੀਸਿਆ ਉੱਤੇ ਬਹੁਤ ਵੱਡਾ ਸਤਾਵ ਹੋਇਆ, ਅਤੇ ਰਸੂਲਾਂ ਨੂੰ ਛੱਡ ਕੇ ਬਾਕੀ ਸਾਰੇ ਯਹੂਦਿਯਾ ਅਤੇ ਸਾਮਰਿਯਾ ਦੇ ਪ੍ਰਾਂਤਾਂ ਵਿੱਚ ਖਿੰਡ ਗਏ।</verse>
				<verse number="2">ਧਰਮੀ ਲੋਕਾਂ ਨੇ ਸਟੀਫਨ ਨੂੰ ਦਫ਼ਨਾਇਆ ਅਤੇ ਉਹ ਦੇ ਲਈ ਵੱਡਾ ਸੋਗ ਕੀਤਾ।</verse>
				<verse number="3">ਪਰ ਸੌਲੁਸ ਨੇ ਕਲੀਸਿਆ ਨੂੰ ਨਾਸ਼ ਕਰਨਾ ਸ਼ੁਰੂ ਕਰ ਦਿੱਤਾ। ਉਹ ਘਰ-ਘਰ ਵਿੱਚ ਜਾ ਕੇ, ਆਦਮੀ ਅਤੇ ਔਰਤਾਂ ਦੋਵਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।</verse>
				<verse number="4">ਜਿਹੜੇ ਵਿਸ਼ਵਾਸੀ ਖਿੰਡੇ ਹੋਏ ਸਨ ਉਹ ਜਿੱਥੇ ਕਿਤੇ ਵੀ ਗਏ, ਉਨ੍ਹਾਂ ਨੇ ਬਚਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।</verse>
				<verse number="5">ਫਿਲਿਪ ਸਾਮਰਿਯਾ ਪ੍ਰਾਂਤ ਦੇ ਇੱਕ ਸ਼ਹਿਰ ਵਿੱਚ ਗਿਆ, ਅਤੇ ਉੱਥੇ ਮਸੀਹਾ ਦਾ ਪ੍ਰਚਾਰ ਕੀਤਾ।</verse>
				<verse number="6">ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਫਿਲਿਪ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਉਹ ਦੀਆਂ ਗੱਲਾਂ ਉੱਤੇ ਮਨ ਲਾਇਆ।</verse>
				<verse number="7">ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਹੋਈਆਂ, ਬਹੁਤਿਆਂ ਵਿੱਚੋਂ ਅਸ਼ੁੱਧ ਆਤਮਾਵਾਂ ਨਿੱਕਲਿਆ, ਅਤੇ ਬਹੁਤ ਸਾਰੇ ਅਧਰੰਗੀ ਅਤੇ ਲੰਗੜੇ ਚੰਗੇ ਕੀਤੇ ਗਏ।</verse>
				<verse number="8">ਅਤੇ ਉਸ ਸ਼ਹਿਰ ਸਾਮਰਿਯਾ ਵਿੱਚ ਬਹੁਤ ਵੱਡਾ ਆਨੰਦ ਹੋਇਆ।</verse>
				<verse number="9">ਪਰ ਸ਼ਿਮਓਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ। ਅਤੇ ਉਸਨੇ ਸ਼ੇਖੀ ਮਾਰੀ ਕਿ ਉਹ ਕੋਈ ਮਹਾਨ ਸੀ,</verse>
				<verse number="10">ਅਤੇ ਸਾਰੇ ਲੋਕ, ਛੋਟੇ ਤੋਂ ਲੈ ਕੇ ਵੱਡੇ, ਸਭ ਨੇ ਉਹ ਦੀ ਵੱਲ ਆਪਣਾ ਧਿਆਨ ਦਿੱਤਾ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਇਸ ਮਨੁੱਖ ਨੂੰ ਪਰਮੇਸ਼ਵਰ ਦੀ ਮਹਾਨ ਸ਼ਕਤੀ ਕਿਹਾ ਜਾਂਦਾ ਹੈ।”</verse>
				<verse number="11">ਉਹ ਉਸ ਦੇ ਪਿੱਛੇ ਚੱਲ ਰਹੇ ਸਨ ਕਿਉਂਕਿ ਉਸਨੇ ਆਪਣੇ ਜਾਦੂ ਨਾਲ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਹੈਰਾਨ ਕੀਤਾ ਹੋਇਆ ਸੀ।</verse>
				<verse number="12">ਪਰ ਜਦੋਂ ਉਨ੍ਹਾਂ ਨੇ ਫਿਲਿਪ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ਵਰ ਦੇ ਰਾਜ ਅਤੇ ਯਿਸ਼ੂ ਮਸੀਹ ਦੇ ਨਾਮ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।</verse>
				<verse number="13">ਅਤੇ ਸ਼ਿਮਓਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ, ਫਿਲਿਪ ਦੇ ਨਾਲ ਹਰ ਇੱਕ ਜਗ੍ਹਾ ਉਸਦੇ ਪਿੱਛੇ ਜਾਣ ਲੱਗਾ, ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।</verse>
				<verse number="14">ਜਦੋਂ ਯੇਰੂਸ਼ਲੇਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਵਰ ਦਾ ਬਚਨ ਮੰਨ ਲਿਆ ਹੈ, ਤਾਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਵਿੱਚ ਸਾਮਰਿਯਾ ਭੇਜਿਆ।</verse>
				<verse number="15">ਜਦੋਂ ਉਹ ਪਹੁੰਚੇ, ਤਾਂ ਉਨ੍ਹਾਂ ਨੇ ਉੱਥੇ ਨਵੇਂ ਵਿਸ਼ਵਾਸੀ ਲੋਕਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ।</verse>
				<verse number="16">ਕਿਉਂਕਿ ਪਵਿੱਤਰ ਆਤਮਾ ਅਜੇ ਉਨ੍ਹਾਂ ਵਿੱਚੋਂ ਕਿਸੇ ਉੱਤੇ ਨਹੀਂ ਆਇਆ ਸੀ; ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਤੇ ਬਪਤਿਸਮਾ ਲਿਆ ਸੀ।</verse>
				<verse number="17">ਤਦ ਪਤਰਸ ਅਤੇ ਯੋਹਨ ਨੇ ਉਨ੍ਹਾਂ ਤੇ ਆਪਣੇ ਹੱਥ ਰੱਖੇ, ਅਤੇ ਉਨ੍ਹਾਂ ਨੇ ਪਵਿੱਤਰ ਆਤਮਾ ਪ੍ਰਾਪਤ ਕੀਤਾ।</verse>
				<verse number="18">ਜਦੋਂ ਸ਼ਿਮਓਨ ਨੇ ਵੇਖਿਆ ਕਿ ਰਸੂਲਾਂ ਦੇ ਹੱਥ ਰੱਖਣ ਤੇ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ, ਤਾਂ ਉਸਨੇ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ</verse>
				<verse number="19">ਅਤੇ ਕਿਹਾ, “ਮੈਨੂੰ ਵੀ ਇਹ ਯੋਗਤਾ ਦਿਓ ਤਾਂ ਜੋ ਹਰੇਕ ਜਿਸ ਉੱਤੇ ਮੈਂ ਆਪਣੇ ਹੱਥ ਰੱਖਾ, ਉਹ ਵੀ ਪਵਿੱਤਰ ਆਤਮਾ ਪ੍ਰਾਪਤ ਕਰ ਲਵੇ।”</verse>
				<verse number="20">ਪਤਰਸ ਨੇ ਜਵਾਬ ਦਿੱਤਾ, “ਤੇਰਾ ਪੈਸਾ ਤੇਰੇ ਨਾਲ ਨਾਸ਼ ਹੋ ਜਾਵੇ, ਕਿਉਂਕਿ ਤੂੰ ਸੋਚਿਆ, ਕਿ ਤੂੰ ਪਰਮੇਸ਼ਵਰ ਦੀ ਦਾਤ ਨੂੰ ਪੈਸੇ ਨਾਲ ਖਰੀਦ ਸਕਦਾ!</verse>
				<verse number="21">ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ਵਰ ਦੇ ਅੱਗੇ ਸਿੱਧਾ ਨਹੀਂ ਹੈ।</verse>
				<verse number="22">ਇਸ ਦੁਸ਼ਟਤਾ ਤੋਂ ਤੌਬਾ ਕਰ ਅਤੇ ਪ੍ਰਭੂ ਦੇ ਅੱਗੇ ਅਰਦਾਸ ਕਰ ਕਿ ਉਹ ਤੇਰੇ ਦਿਲ ਵਿੱਚ ਅਜਿਹਾ ਵਿਚਾਰ ਰੱਖਣ ਕਰਕੇ ਤੈਨੂੰ ਮਾਫ਼ ਕਰੇ।</verse>
				<verse number="23">ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪੂਰੀ ਕੁੜੱਤਣ ਨਾਲ ਭਰਿਆ ਹੋਇਆ ਅਤੇ ਪਾਪ ਦਾ ਗ਼ੁਲਾਮ ਹੈ।”</verse>
				<verse number="24">ਫਿਰ ਸ਼ਿਮਓਨ ਨੇ ਉੱਤਰ ਦਿੱਤਾ, “ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਅਰਦਾਸ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਦੱਸਿਆ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।”</verse>
				<verse number="25">ਜਦੋਂ ਪਤਰਸ ਅਤੇ ਯੋਹਨ ਨੇ ਅੱਗੇ ਪ੍ਰਭੂ ਦੇ ਬਚਨ ਦਾ ਪ੍ਰਚਾਰ ਕੀਤਾ ਅਤੇ ਯਿਸ਼ੂ ਬਾਰੇ ਗਵਾਹੀ ਦਿੱਤੀ, ਤਾਂ ਪਤਰਸ ਅਤੇ ਯੋਹਨ ਬਹੁਤ ਸਾਰੇ ਸਾਮਰਿਯਾ ਪਿੰਡਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਯੇਰੂਸ਼ਲੇਮ ਨੂੰ ਵਾਪਸ ਪਰਤੇ।</verse>
				<verse number="26">ਇੱਕ ਦਿਨ ਪ੍ਰਭੂ ਦੇ ਇੱਕ ਸਵਰਗਦੂਤ ਨੇ ਫਿਲਿਪ ਨੂੰ ਕਿਹਾ, “ਦੱਖਣ ਵੱਲ ਜਾਂਦੀ ਸੜਕ, ਜਿਹੜੀ ਉਜਾੜ ਵਾਲੀ ਸੜਕ ਹੈ, ਜੋ ਯੇਰੂਸ਼ਲੇਮ ਤੋਂ ਗਾਜ਼ਾ ਸ਼ਹਿਰ ਨੂੰ ਜਾਂਦੀ ਹੈ।”</verse>
				<verse number="27">ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਈਥੋਪੀਆ ਦੇਸ਼ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਉਹ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੀ ਬੰਦਗੀ ਕਰਨ ਲਈ ਆਇਆ ਸੀ,</verse>
				<verse number="28">ਉਹ ਆਪਣੇ ਘਰ ਵਾਪਸ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸ਼ਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।</verse>
				<verse number="29">ਤਦ ਪਵਿੱਤਰ ਆਤਮਾ ਨੇ ਫਿਲਿਪ ਨੂੰ ਕਿਹਾ, “ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।”</verse>
				<verse number="30">ਤਦ ਫਿਲਿਪ ਰੱਥ ਵੱਲ ਭੱਜ ਕੇ ਨੇੜੇ ਗਿਆ ਤੇ ਉਸ ਨੂੰ ਯਸ਼ਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ। ਅਤੇ ਫਿਲਿਪ ਨੇ ਪੁੱਛਿਆ, “ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?”</verse>
				<verse number="31">“ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ,” ਉਸ ਅਧਿਕਾਰੀ ਨੇ ਆਖਿਆ, “ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ?” ਫੇਰ ਉਸ ਨੇ ਫਿਲਿਪ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।</verse>
				<verse number="32">ਪਵਿੱਤਰ ਸ਼ਾਸਤਰ ਦਾ ਇਹ ਹਿੱਸਾ ਜੋ ਉਹ ਪੜ੍ਹ ਰਿਹਾ ਸੀ: “ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ।</verse>
				<verse number="33">ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।”</verse>
				<verse number="34">ਤਾਂ ਉਸ ਅਧਿਕਾਰੀ ਨੇ ਅੱਗੋਂ ਫਿਲਿਪ ਨੂੰ ਆਖਿਆ, “ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?”</verse>
				<verse number="35">ਫਿਰ ਫਿਲਿਪ ਨੇ ਉਸ ਲਿਖਤ ਦੇ ਹਵਾਲੇ ਨਾਲ ਸ਼ੁਰੂ ਕੀਤਾ ਅਤੇ ਉਸਨੂੰ ਯਿਸ਼ੂ ਬਾਰੇ ਖੁਸ਼ਖ਼ਬਰੀ ਸੁਣਾਈ।</verse>
				<verse number="36">ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਅਧਿਕਾਰੀ ਨੇ ਕਿਹਾ, “ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”</verse>
				<verse number="37">ਫਿਲਿਪ ਨੇ ਕਿਹਾ, “ਜੇ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸ਼ੂ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ।”</verse>
				<verse number="38">ਅਤੇ ਤਦ ਅਧਿਕਾਰੀ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ। ਫਿਰ ਫਿਲਿਪ ਅਤੇ ਉਹ ਅਧਿਕਾਰੀ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਫਿਲਿਪ ਨੇ ਉਸ ਨੂੰ ਬਪਤਿਸਮਾ ਦਿੱਤਾ।</verse>
				<verse number="39">ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ, ਤਦ ਪ੍ਰਭੂ ਦਾ ਆਤਮਾ ਫਿਲਿਪ ਨੂੰ ਉਸੇ ਵੇਲੇ ਲੈ ਗਿਆ, ਅਤੇ ਉਸ ਅਧਿਕਾਰੀ ਨੇ ਉਹ ਨੂੰ ਫੇਰ ਨਾ ਵੇਖਿਆ, ਅਤੇ ਉਹ ਆਨੰਦ ਨਾਲ ਆਪਣੇ ਰਾਹ ਚੱਲਿਆ ਗਿਆ।</verse>
				<verse number="40">ਫਿਲਿਪ, ਹਾਲਾਂਕਿ, ਅਜ਼ੋਤੁਸ ਸ਼ਹਿਰ ਵਿੱਚ ਮਿਲਿਆ, ਅਤੇ ਜਦੋਂ ਤੱਕ ਕੈਸਰਿਆ ਸ਼ਹਿਰ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖ਼ਬਰੀ ਸੁਣਾਉਂਦਾ ਗਿਆ।</verse>
			</chapter>
			<chapter number="9">
				<verse number="1">ਇਸ ਦੌਰਾਨ, ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਵਿਰੁੱਧ ਕਤਲ ਕਰਨ ਦੀਆ ਧਮਕੀਆਂ ਦੇ ਰਿਹਾ ਸੀ। ਉਹ ਮਹਾਂ ਜਾਜਕ ਕੋਲ ਗਿਆ।</verse>
				<verse number="2">ਅਤੇ ਉਸ ਦੇ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨ ਦੇ ਨਾਮ ਤੇ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹ ਉਨ੍ਹਾਂ ਨੂੰ ਯੇਰੂਸ਼ਲੇਮ ਵਿੱਚ ਕੈਦੀਆਂ ਵਜੋਂ ਲਿਆਵੇ।</verse>
				<verse number="3">ਜਦੋਂ ਉਹ ਆਪਣੀ ਯਾਤਰਾ ਦੌਰਾਨ ਦੰਮਿਸ਼ਕ ਦੇ ਨਜ਼ਦੀਕ ਆਇਆ, ਤਾਂ ਅਚਾਨਕ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਉਸਦੇ ਆਲੇ-ਦੁਆਲੇ ਚਮਕੀ।</verse>
				<verse number="4">ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸਨੂੰ ਇੱਕ ਆਵਾਜ਼ ਸੁਣਾਈ ਦਿੱਤੀ, “ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈ?”</verse>
				<verse number="5">“ਪ੍ਰਭੂ ਜੀ, ਤੁਸੀਂ ਕੌਣ ਹੋ?” ਸੌਲੁਸ ਨੇ ਪੁੱਛਿਆ। ਪ੍ਰਭੂ ਨੇ ਜਵਾਬ ਦਿੱਤਾ, “ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।</verse>
				<verse number="6">ਹੁਣ ਉੱਠ ਅਤੇ ਦੰਮਿਸ਼ਕ ਸ਼ਹਿਰ ਵੱਲ ਜਾ ਅਤੇ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹੈ, ਤੈਨੂੰ ਉਹ ਸਭ ਦੱਸਿਆ ਜਾਵੇਗਾ।”</verse>
				<verse number="7">ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ ਉਹ ਚੁੱਪ-ਚਾਪ ਖੜੇ ਰਹੇ; ਕਿ ਉਨ੍ਹਾਂ ਆਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।</verse>
				<verse number="8">ਸੌਲੁਸ ਜ਼ਮੀਨ ਤੋਂ ਉੱਠਿਆ, ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਇਸ ਲਈ ਉਹ ਉਸ ਦਾ ਹੱਥ ਫੜ੍ਹ ਕੇ ਦੰਮਿਸ਼ਕ ਸ਼ਹਿਰ ਵਿੱਚ ਲੈ ਗਏ। ਉਹ ਉਸਨੂੰ ਹੱਥ ਨਾਲ ਦੰਮਿਸ਼ਕ ਵਿੱਚ ਲੈ ਗਏ।</verse>
				<verse number="9">ਅਤੇ ਉਹ ਤਿੰਨ ਦਿਨ ਤੱਕ ਕੁਝ ਵੀ ਵੇਖ ਨਾ ਸਕਿਆ, ਅਤੇ ਨਾ ਕੁਝ ਖਾਧਾ ਨਾ ਪੀਤਾ।</verse>
				<verse number="10">ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, “ਹਨਾਨਿਯਾਹ!” “ਹਾਂ, ਪ੍ਰਭੂ ਜੀ,” ਉਸਨੇ ਜਵਾਬ ਦਿੱਤਾ।</verse>
				<verse number="11">ਪ੍ਰਭੂ ਨੇ ਉਸਨੂੰ ਕਿਹਾ, “ਸਿੱਧੀ ਸੜਕ ਤੇ ਯਹੂਦਾ ਦੇ ਘਰ ਜਾ ਅਤੇ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।</verse>
				<verse number="12">ਦਰਸ਼ਨ ਵਿੱਚ ਉਸਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”</verse>
				<verse number="13">“ਹੇ ਪ੍ਰਭੂ,” ਹਨਾਨਿਯਾਹ ਨੇ ਜਵਾਬ ਦਿੱਤਾ, “ਮੈਂ ਇਸ ਆਦਮੀ ਬਾਰੇ ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਪਵਿੱਤਰ ਲੋਕਾਂ ਨਾਲ ਹੋਣ ਵਾਲੇ ਸਾਰੇ ਨੁਕਸਾਨ ਬਾਰੇ ਬਹੁਤ ਸਾਰਿਆਂ ਖਬਰਾਂ ਸੁਣੀਆਂ ਹਨ।</verse>
				<verse number="14">ਅਤੇ ਉਹ ਇੱਥੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਲੈ ਕੇ ਆਇਆ ਹੈ ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਫੜ ਲਵੇ ਜੋ ਤੁਹਾਡਾ ਨਾਮ ਲੈ ਕੇ ਪੁਕਾਰਦੇ ਹਨ।”</verse>
				<verse number="15">ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਚੱਲਿਆ ਜਾ! ਕਿਉਂ ਜੋ ਇਹ ਆਦਮੀ ਗ਼ੈਰ-ਯਹੂਦੀਆਂ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਇਸਰਾਏਲ ਦੇ ਲੋਕਾਂ ਲਈ ਮੇਰੇ ਨਾਮ ਦਾ ਐਲਾਨ ਕਰਨ ਲਈ ਮੇਰਾ ਚੁਣਿਆ ਹੋਇਆ ਵਸੀਲਾ ਪ੍ਰਭੂ ਦੇ ਸੇਵਕ ਵਜੋਂ ਹੈ।</verse>
				<verse number="16">ਮੈਂ ਉਸਨੂੰ ਦਿਖਾਵਾਂਗਾ ਕਿ ਉਸਨੂੰ ਮੇਰੇ ਨਾਮ ਲਈ ਕਿੰਨਾ ਦੁੱਖ ਝੱਲਣਾ ਪੈਣਾ ਹੈ।”</verse>
				<verse number="17">ਫਿਰ ਹਨਾਨਿਯਾਹ ਘਰ ਗਿਆ ਅਤੇ ਉਸ ਵਿੱਚ ਦਾਖਲ ਹੋਇਆ। ਉਸਨੇ ਸੌਲੁਸ ਤੇ ਆਪਣਾ ਹੱਥ ਰੱਖਦਿਆਂ ਹੋਏ, ਉਹ ਨੇ ਕਿਹਾ, “ਹੇ ਭਰਾ ਸੌਲੁਸ, ਪ੍ਰਭੂ ਅਰਥਾਤ ਯਿਸ਼ੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।”</verse>
				<verse number="18">ਉਸੇ ਘੜੀ, ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਵੇਖਣ ਲੱਗ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ।</verse>
				<verse number="19">ਅਤੇ ਕੁਝ ਖਾਣਾ ਖਾਣ ਤੋਂ ਬਾਅਦ, ਉਸਦੇ ਸਰੀਰ ਵਿੱਚ ਮੁੜ ਤਾਕਤ ਆ ਗਈ। ਫੇਰ ਸੌਲੁਸ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।</verse>
				<verse number="20">ਤੁਰੰਤ ਹੀ ਉਸਨੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।</verse>
				<verse number="21">ਸਾਰੇ ਲੋਕ ਉਸਨੂੰ ਸੁਣ ਕੇ ਹੈਰਾਨ ਹੋ ਗਏ ਅਤੇ ਪੁੱਛਿਆ, “ਕੀ ਇਹ ਉਹ ਆਦਮੀ ਨਹੀਂ ਜਿਸਨੇ ਯੇਰੂਸ਼ਲੇਮ ਵਿੱਚ ਇਸ ਨਾਮ ਨੂੰ ਪੁਕਾਰਨ ਵਾਲਿਆਂ ਵਿੱਚ ਤਬਾਹੀ ਮਚਾ ਦਿੱਤੀ? ਅਤੇ ਕੀ ਉਹ ਉਨ੍ਹਾਂ ਨੂੰ ਕੈਦੀਆਂ ਵਜੋਂ ਮੁੱਖ ਜਾਜਕਾਂ ਕੋਲ ਲਿਜਾਣ ਲਈ ਇੱਥੇ ਨਹੀਂ ਆਇਆ?”</verse>
				<verse number="22">ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਯਿਸ਼ੂ ਹੀ ਮਸੀਹ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।</verse>
				<verse number="23">ਜਦੋਂ ਬਹੁਤ ਦਿਨ ਬੀਤ ਗਏ, ਤਾਂ ਕੁਝ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ,</verse>
				<verse number="24">ਪਰ ਉਨ੍ਹਾਂ ਦੀ ਯੋਜਨਾ ਸੌਲੁਸ ਨੂੰ ਪਤਾ ਲੱਗ ਗਈ। ਅਤੇ ਉਨਾਂ ਨੇ ਰਾਤ-ਦਿਨ ਸ਼ਹਿਰ ਦੇ ਦਰਵਾਜ਼ਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।</verse>
				<verse number="25">ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੀ ਦੀਵਾਰ ਹੇਠਾਂ ਉਤਾਰ ਦਿੱਤਾ।</verse>
				<verse number="26">ਜਦੋਂ ਉਹ ਯੇਰੂਸ਼ਲੇਮ ਆਇਆ, ਤਾਂ ਉਸਨੇ ਆਪਣੇ ਚੇਲਿਆਂ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੇ ਉਸ ਤੋਂ ਡਰ ਦੇ ਸਨ, ਪਰ ਉਹ ਵਿਸ਼ਵਾਸ ਨਹੀਂ ਕਰਦੇ ਸੀ ਕਿ ਉਹ ਸੱਚ-ਮੁੱਚ ਚੇਲਾ ਹੈ।</verse>
				<verse number="27">ਪਰ ਬਰਨਬਾਸ ਉਸਨੂੰ ਲੈ ਗਿਆ ਅਤੇ ਉਸਨੂੰ ਰਸੂਲਾਂ ਕੋਲ ਲੈ ਕੇ ਆਇਆ। ਉਸਨੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਆਪਣੀ ਯਾਤਰਾ ਦੌਰਾਨ ਕਿਵੇਂ ਪ੍ਰਭੂ ਨੂੰ ਵੇਖਿਆ ਸੀ ਅਤੇ ਇਹ ਵੀ ਕਿ ਪ੍ਰਭੂ ਨੇ ਉਸ ਨਾਲ ਗੱਲ ਕੀਤੀ ਸੀ, ਅਤੇ ਦੰਮਿਸ਼ਕ ਵਿੱਚ ਉਸਨੇ ਯਿਸ਼ੂ ਦੇ ਨਾਮ ਉੱਤੇ ਨਿਡਰਤਾ ਨਾਲ ਪ੍ਰਚਾਰ ਕੀਤਾ ਸੀ।</verse>
				<verse number="28">ਇਸ ਲਈ ਸੌਲੁਸ ਉਨ੍ਹਾਂ ਨਾਲ ਰਿਹਾ ਅਤੇ ਖੁਲ੍ਹੇ ਦਿਲ ਨਾਲ ਪ੍ਰਭੂ ਦੇ ਨਾਮ ਉੱਤੇ ਪ੍ਰਚਾਰ ਕਰਦਿਆਂ ਯੇਰੂਸ਼ਲੇਮ ਵਿੱਚ ਫਿਰਿਆ।</verse>
				<verse number="29">ਉਹ ਯੂਨਾਨੀ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ, ਪਰ ਉਨ੍ਹਾਂ ਨੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ।</verse>
				<verse number="30">ਜਦੋਂ ਵਿਸ਼ਵਾਸੀਆਂ ਨੂੰ ਇਸ ਬਾਰੇ ਪਤਾ ਲੱਗਾ, ਉਹ ਉਸਨੂੰ ਕੈਸਰਿਆ ਲੈ ਗਏ ਅਤੇ ਤਰਸੁਸ ਨੂੰ ਭੇਜ ਦਿੱਤਾ।</verse>
				<verse number="31">ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਦੇ ਪ੍ਰਾਂਤਾਂ ਵਿੱਚ ਕਲੀਸਿਆ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਆਨੰਦ ਲਿਆ ਅਤੇ ਕਲੀਸਿਆ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਸਲੇ ਵਿੱਚ ਵਧਦੀ ਗਈ।</verse>
				<verse number="32">ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਤੁਰਦਾ ਫਿਰਦਾ ਉਨ੍ਹਾਂ ਪਵਿੱਤਰ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਕਸਬੇ ਵਿੱਚ ਰਹਿੰਦੇ ਸਨ।</verse>
				<verse number="33">ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।</verse>
				<verse number="34">ਪਤਰਸ ਨੇ ਉਸਨੂੰ ਕਿਹਾ, “ਐਨਿਯਾਸ,” ਯਿਸ਼ੂ ਮਸੀਹ ਤੁਹਾਨੂੰ ਚੰਗਾ ਕਰਦਾ ਹੈ। “ਉੱਠ ਅਤੇ ਆਪਣੀ ਬਿਸਤਰੇ ਨੂੰ ਵਲ੍ਹੇਟ।” ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ।</verse>
				<verse number="35">ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਕਸਬੇ ਦੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।</verse>
				<verse number="36">ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਯੂਨਾਨੀ ਵਿੱਚ ਉਸਦਾ ਨਾਮ ਡੌਰਕਸ ਸੀ; ਉਹ ਹਮੇਸ਼ਾ ਚੰਗੇ ਕੰਮ ਕਰਦੀ ਅਤੇ ਗਰੀਬਾਂ ਦੀ ਸਹਾਇਤਾ ਕਰਨ ਵਿੱਚ ਲੱਗੀ ਰਹਿੰਦੀ ਸੀ।</verse>
				<verse number="37">ਤਕਰੀਬਨ ਉਸੇ ਸਮੇਂ ਦੌਰਾਨ ਉਹ ਬਿਮਾਰ ਹੋ ਗਈ ਅਤੇ ਮਰ ਗਈ, ਅਤੇ ਉਸਦੇ ਸਰੀਰ ਨੂੰ ਧੋ ਦਿੱਤਾ ਗਿਆ ਅਤੇ ਉੱਪਰਲੇ ਕਮਰੇ ਵਿੱਚ ਰੱਖਿਆ ਗਿਆ।</verse>
				<verse number="38">ਲੁੱਦਾ ਯਾਪਾ ਦੇ ਨੇੜੇ ਸੀ, ਇਸ ਲਈ ਜਦੋਂ ਨਿਹਚਾਵਾਨਾਂ ਨੇ ਸੁਣਿਆ ਕਿ ਪਤਰਸ ਅਜੇ ਲੁੱਦਾ ਵਿੱਚ ਹੈ, ਤਾਂ ਉਨ੍ਹਾਂ ਨੇ ਪਤਰਸ ਕੋਲ ਦੋ ਆਦਮੀ ਭੇਜੇ। ਜਦੋਂ ਉਹ ਪਹੁੰਚੇ ਜਿੱਥੇ ਪਤਰਸ ਸੀ, ਉਨ੍ਹਾਂ ਨੇ ਵਾਰ-ਵਾਰ ਬੇਨਤੀ ਕੀਤੀ, “ਕਿਰਪਾ ਕਰਕੇ ਹੁਣੇ ਸਾਡੇ ਨਾਲ ਯਾਪਾ ਆਉ!”</verse>
				<verse number="39">ਤਾਂ ਉਸੇ ਵੇਲੇ ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਨਾਲ ਚਲਾ ਗਿਆ। ਜਦੋਂ ਉਹ ਯਾਪਾ ਵਿੱਚ ਉਸਦੇ ਘਰ ਪਹੁੰਚੇ, ਤਾਂ ਉਹ ਦੋਵੇਂ ਆਦਮੀ ਪਤਰਸ ਨੂੰ ਉੱਪਰਲੇ ਕਮਰੇ ਵਿੱਚ ਲੈ ਗਏ ਜਿੱਥੇ ਡੌਰਕਸ ਦੀ ਲਾਸ਼ ਪਈ ਸੀ। ਸਭ ਵਿਧਵਾਂ ਪਤਰਸ ਦੇ ਕੋਲ ਖੜ੍ਹੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਨ੍ਹਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।</verse>
				<verse number="40">ਪਰ ਪਤਰਸ ਨੇ ਉਨ੍ਹਾਂ ਸਾਰਿਆਂ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ। ਤਦ ਉਹ ਆਪਣੇ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਮਰੀ ਹੋਈ ਤਬਿਥਾ ਦੇ ਸਰੀਰ ਵੱਲ ਮੁੜਦਿਆਂ ਉਸਨੇ ਕਿਹਾ, “ਹੇ ਤਬਿਥਾ, ਉੱਠ!” ਝੱਟ ਪਟ ਵਿੱਚ ਹੀ ਉਸਨੇ ਆਪਣੀਆਂ ਅੱਖਾਂ ਖੋਲ੍ਹੀਆਂ ਅਤੇ ਜਦੋਂ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਖੜ੍ਹੀ ਹੋ ਗਈ।</verse>
				<verse number="41">ਉਸਨੇ ਉਸਦਾ ਇੱਕ ਹੱਥ ਫੜ ਲਿਆ, ਅਤੇ ਉਸਦੀ ਉੱਠਣ ਵਿੱਚ ਸਹਾਇਤਾ ਕੀਤੀ, ਜਦੋਂ ਉਸਨੇ ਪਵਿੱਤਰ ਸੰਤਾਂ ਅਤੇ ਖ਼ਾਸ ਕਰ ਵਿਧਵਾਵਾਂ ਨੂੰ ਅੰਦਰ ਆਉਣ ਲਈ ਬੁਲਾਇਆ, ਤਾਂ ਉਸਨੇ ਉਨ੍ਹਾਂ ਦੇ ਅੱਗੇ ਫਿਰ ਤੋਂ ਤਬਿਥਾ ਨੂੰ ਜਿਉਂਦੀ ਹਾਜ਼ਰ ਕੀਤਾ।</verse>
				<verse number="42">ਇਹ ਸਾਰੇ ਯਾਪਾ ਵਿੱਚ ਮਸ਼ਹੂਰ ਹੋਇਆ, ਅਤੇ ਬਹੁਤ ਸਾਰੇ ਲੋਕਾਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।</verse>
				<verse number="43">ਪਤਰਸ ਕਾਫ਼ੀ ਦਿਨ ਯਾਪਾ ਸ਼ਹਿਰ ਵਿੱਚ ਸ਼ਿਮਓਨ ਨਾਮ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।</verse>
			</chapter>
			<chapter number="10">
				<verse number="1">ਕੈਸਰਿਆ ਸ਼ਹਿਰ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਆਦਮੀ ਰਹਿੰਦਾ ਸੀ, ਉਹ ਇੱਕ ਸੂਬੇਦਾਰ ਸੀ ਜਿਸ ਨੂੰ ਇਤਾਲਵੀ ਰੈਜੀਮੈਂਟ ਵਜੋਂ ਜਾਣਿਆ ਜਾਂਦਾ ਸੀ।</verse>
				<verse number="2">ਉਹ ਅਤੇ ਉਸ ਦਾ ਸਾਰਾ ਪਰਿਵਾਰ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਸੀ; ਅਤੇ ਉਸਨੇ ਲੋੜਵੰਦਾਂ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦਿੱਤਾ ਅਤੇ ਨਿਯਮਿਤ ਤੌਰ ਤੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਸੀ।</verse>
				<verse number="3">ਇੱਕ ਦਿਨ ਦੁਪਹਿਰ ਦੇ ਤਿੰਨ ਵਜੇ ਉਸ ਨੇ ਇੱਕ ਦਰਸ਼ਨ ਦੇਖਿਆ। ਉਸਨੇ ਸਪੱਸ਼ਟ ਤੌਰ ਤੇ ਪਰਮੇਸ਼ਵਰ ਦਾ ਇੱਕ ਸਵਰਗਦੂਤ ਵੇਖਿਆ, ਜੋ ਉਸ ਕੋਲ ਆਇਆ ਅਤੇ ਕਿਹਾ, “ਹੇ ਕੁਰਨੇਲਿਯੁਸ!”</verse>
				<verse number="4">ਕੁਰਨੇਲਿਯੁਸ ਨੇ ਸਵਰਗਦੂਤ ਵੱਲ ਵੇਖਿਆ ਅਤੇ ਘਬਰਾ ਗਿਆ ਫਿਰ ਉਸਨੇ ਡਰ ਦੇ ਹੋਏ ਪੁੱਛਿਆ, “ਪ੍ਰਭੂ ਜੀ, ਤੁਸੀਂ ਕੀ ਚਾਹੁੰਦੇ ਹੋ?” ਸਵਰਗਦੂਤ ਨੇ ਉੱਤਰ ਦਿੱਤਾ, “ਤੁਹਾਡੀਆਂ ਪ੍ਰਾਰਥਨਾਵਾਂ ਅਤੇ ਗਰੀਬਾਂ ਨੂੰ ਦਿੱਤੀਆਂ ਦਾਤਾਂ ਪਰਮੇਸ਼ਵਰ ਦੇ ਅੱਗੇ ਯਾਦਗਾਰੀ ਭੇਟ ਵਜੋਂ ਪਹੁੰਚੇ ਹਨ।”</verse>
				<verse number="5">ਇਸ ਲਈ, ਹੁਣ ਕੁਝ ਆਦਮੀਆਂ ਨੂੰ ਯਾਪਾ ਸ਼ਹਿਰ ਜਾਣ ਲਈ ਆਦੇਸ਼ ਦੇ ਕਿ ਉਹ ਸ਼ਿਮਓਨ ਨਾਮ ਦੇ ਇੱਕ ਆਦਮੀ ਨੂੰ ਵਾਪਸ ਬੁਲਾ ਕੇ ਲਿਆਉਣ, ਜਿਹੜਾ ਪਤਰਸ ਕਹਾਉਂਦਾ ਹੈ।</verse>
				<verse number="6">ਉਹ ਇੱਕ ਆਦਮੀ ਦੇ ਨਾਲ ਰਹਿ ਰਿਹਾ ਹੈ, ਜਿਸਦਾ ਨਾਮ ਵੀ ਸ਼ਿਮਓਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।</verse>
				<verse number="7">ਜਦੋਂ ਸਵਰਗਦੂਤ ਕੁਰਨੇਲਿਯੁਸ ਨਾਲ ਗੱਲ ਕਰ ਚੁੱਕਾ, ਤਾਂ ਉਸ ਕੋਲੋ ਚੱਲਿਆ ਗਿਆ, ਤਾਂ ਕੁਰਨੇਲਿਯੁਸ ਨੇ ਆਪਣੇ ਦੋ ਘਰੇਲੂ ਨੌਕਰਾਂ ਅਤੇ ਇੱਕ ਸਿਪਾਹੀ ਨੂੰ ਬੁਲਾਇਆ ਜੋ ਉਸਦੀ ਸੇਵਾ ਕਰਦੇ ਸਨ, ਇੱਕ ਉਹ ਸੀ ਜੋ ਪਰਮੇਸ਼ਵਰ ਦੀ ਬੰਦਗੀ ਵੀ ਕਰਦਾ ਸੀ।</verse>
				<verse number="8">ਉਸਨੇ ਉਨ੍ਹਾਂ ਨੂੰ ਉਹ ਸਭ ਕੁਝ ਦੱਸਿਆ ਜੋ ਵਾਪਰਿਆ ਸੀ ਅਤੇ ਉਨ੍ਹਾਂ ਨੂੰ ਯਾਪਾ ਭੇਜ ਦਿੱਤਾ।</verse>
				<verse number="9">ਅਗਲੇ ਦਿਨ ਦੁਪਿਹਰ ਵੇਲੇ ਜਦੋਂ ਉਹ ਯਾਤਰਾ ਕਰਦੇ ਹੋਏ ਸ਼ਹਿਰ ਵੱਲ ਜਾ ਰਹੇ ਸਨ, ਪਤਰਸ ਪ੍ਰਾਰਥਨਾ ਕਰਨ ਲਈ ਛੱਤ ਦੇ ਉੱਪਰ ਗਿਆ।</verse>
				<verse number="10">ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਿਹਾ ਸੀ ਉਹ ਬੇਸੁਧ ਹੋ ਗਿਆ।</verse>
				<verse number="11">ਉਸਨੇ ਅਕਾਸ਼ ਖੁੱਲ੍ਹਾ ਵੇਖਿਆ ਅਤੇ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਮੇਰੇ ਕੋਲ ਹੇਠਾਂ ਉਤਾਰਿਆ ਗਿਆ। ਜਿਸ ਦੀਆ ਚਾਰ ਨੁੱਕਰਾਂ ਸਨ।</verse>
				<verse number="12">ਇਸ ਵਿੱਚ ਚਾਰ-ਪੈਰਾਂ ਵਾਲੇ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਸਨ।</verse>
				<verse number="13">ਫਿਰ ਇੱਕ ਆਵਾਜ਼ ਨੇ ਉਸਨੂੰ ਕਿਹਾ, “ਹੇ ਪਤਰਸ ਉੱਠ, ਮਾਰ ਅਤੇ ਖਾ!”</verse>
				<verse number="14">ਕਦੇ ਵੀ ਨਹੀਂ, ਪ੍ਰਭੂ ਜੀ! ਪਤਰਸ ਨੇ ਜਵਾਬ ਦਿੱਤਾ, ਮੈਂ ਕਦੇ ਕੋਈ ਅਸ਼ੁੱਧ ਜਾਂ ਅਪਵਿੱਤਰ ਨਹੀਂ ਖਾਧਾ।</verse>
				<verse number="15">ਆਵਾਜ਼ ਨੇ ਉਸ ਨਾਲ ਦੂਜੀ ਵਾਰ ਗੱਲ ਕੀਤੀ, “ਕਿ ਜੋ ਕੁਝ ਪਰਮੇਸ਼ਵਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।”</verse>
				<verse number="16">ਇਸੇ ਤਰਾ ਤਿੰਨ ਵਾਰ ਹੋਇਆ, ਅਤੇ ਤੁਰੰਤ ਹੀ ਚਾਦਰ ਅਕਾਸ਼ ਵੱਲ ਵਾਪਸ ਉੱਤੇ ਚੁੱਕੀ ਗਈ।</verse>
				<verse number="17">ਜਦੋਂ ਪਤਰਸ ਦਰਸ਼ਨ ਦਾ ਅਰਥ ਸਮਝਣ ਬਾਰੇ ਹੈਰਾਨ ਹੋ ਰਿਹਾ ਸੀ, ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਿਮਓਨ ਦਾ ਘਰ ਪੁੱਛਦੇ ਹੋਏ ਬੂਹੇ ਦੇ ਸਾਮ੍ਹਣੇ ਆ ਰੁਕੇ।</verse>
				<verse number="18">ਉਨ੍ਹਾਂ ਨੇ ਆਵਾਜ਼ ਦੇ ਕੇ ਬੁਲਾਇਆ ਅਤੇ ਪੁੱਛਿਆ ਕਿ ਸ਼ਿਮਓਨ ਜਿਹਦਾ ਨਾਮ ਪਤਰਸ ਵਜੋਂ ਵੀ ਜਾਣਿਆ ਜਾਂਦਾ ਹੈ ਕਿ ਉਹ ਇੱਥੇ ਹੀ ਹੈ।</verse>
				<verse number="19">ਜਦੋਂ ਪਤਰਸ ਅਜੇ ਇਹ ਸਮਝਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਦਰਸ਼ਨ ਦਾ ਅਰਥ ਕੀ ਸੀ, ਪਵਿੱਤਰ ਆਤਮਾ ਨੇ ਉਸਨੂੰ ਕਿਹਾ, “ਤਿੰਨ ਆਦਮੀ ਇੱਥੇ ਹਨ ਜੋ ਤੈਨੂੰ ਲੱਭ ਰਹੇ ਹਨ।</verse>
				<verse number="20">ਸੋ ਉੱਠ ਅਤੇ ਹੇਠਾਂ ਜਾ, ਉਨ੍ਹਾਂ ਨਾਲ ਜਾਣ ਤੋਂ ਸੰਕੋਚ ਨਾ ਕਰ, ਕਿਉਂਕਿ ਮੈਂ ਉਨ੍ਹਾਂ ਨੂੰ ਭੇਜਿਆ ਹੈ।”</verse>
				<verse number="21">ਤਾਂ ਪਤਰਸ ਉਨ੍ਹਾਂ ਆਦਮੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਕਿਹਾ, “ਮੈਂ ਉਹ ਆਦਮੀ ਹਾਂ ਜਿਸ ਦੀ ਤੁਸੀਂ ਭਾਲ ਕਰ ਰਹੇ ਹੋ। ਤੁਸੀਂ ਕਿਉਂ ਆਏ ਹੋ?”</verse>
				<verse number="22">ਉਨ੍ਹਾਂ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਸਾਨੂੰ ਕੁਰਨੇਲਿਯੁਸ ਸੂਬੇਦਾਰ ਨੇ ਇੱਥੇ ਭੇਜਿਆ ਹੈ। ਉਹ ਇੱਕ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਆਦਮੀ ਹੈ, ਜਿਸਦਾ ਸਾਰੇ ਯਹੂਦੀ ਲੋਕਾਂ ਦੁਆਰਾ ਸਤਿਕਾਰ ਕੀਤਾ ਜਾਂਦਾ ਹੈ। ਇੱਕ ਪਵਿੱਤਰ ਸਵਰਗਦੂਤ ਨੇ ਉਸਨੂੰ ਕਿਹਾ, ਕਿ ਉਹ ਤੁਹਾਨੂੰ ਉਸਦੇ ਘਰ ਆਉਣ ਲਈ ਬੁਲਾਵੇ ਤਾਂ ਜੋ ਉਹ ਸੁਣ ਸਕੇ ਜੋ ਤੁਸੀਂ ਆਖਣਾ ਹੈ।”</verse>
				<verse number="23">ਤਦ ਪਤਰਸ ਨੇ ਆਦਮੀਆਂ ਨੂੰ ਉਸ ਦੇ ਮਹਿਮਾਨ ਬਣਨ ਲਈ ਘਰ ਦੇ ਅੰਦਰ ਬੁਲਾਇਆ। ਅਗਲੇ ਦਿਨ ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਆਦਮੀਆਂ ਨਾਲ ਚਲਾ ਗਿਆ। ਯਾਪਾ ਸ਼ਹਿਰ ਦੇ ਕਈ ਭਰਾ ਉਸਦੇ ਨਾਲ ਗਏ।</verse>
				<verse number="24">ਅਗਲੇ ਦਿਨ ਉਹ ਕੈਸਰਿਆ ਪਹੁੰਚੇ। ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਆਪਣੇ ਰਿਸ਼ਤੇਦਾਰਾਂ ਅਤੇ ਨੇੜਲੇ ਦੋਸਤਾਂ ਨੂੰ ਵੀ ਆਪਣੇ ਘਰ ਆਉਣ ਲਈ ਬੁਲਾਇਆ ਸੀ, ਇਸ ਲਈ ਉਹ ਵੀ ਉੱਥੇ ਸਨ।</verse>
				<verse number="25">ਜਦੋਂ ਪਤਰਸ ਘਰ ਦੇ ਅੰਦਰ ਵੜਿਆ, ਕੁਰਨੇਲਿਯੁਸ ਉਸਨੂੰ ਮਿਲਿਆ ਅਤੇ ਆਦਰ ਨਾਲ ਉਸਦੇ ਪੈਰਾਂ ਤੇ ਡਿੱਗ ਪਿਆ।</verse>
				<verse number="26">ਪਰ ਪਤਰਸ ਨੇ ਉਸਨੂੰ ਉਠਾਇਆ। “ਉੱਠ ਖੜ੍ਹਾ ਹੋ,” ਉਸਨੇ ਕਿਹਾ, “ਮੈਂ ਤਾਂ ਸਿਰਫ ਇੱਕ ਆਦਮੀ ਹੀ ਹਾਂ।”</verse>
				<verse number="27">ਜਦੋਂ ਉਹ ਉਸ ਨਾਲ ਗੱਲ ਕਰ ਰਿਹਾ ਸੀ, ਤਾਂ ਪਤਰਸ ਅੰਦਰ ਗਿਆ ਅਤੇ ਉਸਨੇ ਲੋਕਾਂ ਦਾ ਇੱਕ ਵੱਡਾ ਸਮੂਹ ਵੇਖਿਆ।</verse>
				<verse number="28">ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਜੋ ਕਿ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਅਤੇ ਸਾਡੇ ਕਾਨੂੰਨ ਦੇ ਵਿਰੁੱਧ ਹੈ। ਪਰ ਪਰਮੇਸ਼ਵਰ ਨੇ ਮੈਨੂੰ ਦਿਖਾਇਆ ਹੈ ਕਿ ਮੈਨੂੰ ਕਿਸੇ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।</verse>
				<verse number="29">ਇਸ ਲਈ ਜਦੋਂ ਮੈਨੂੰ ਬੁਲਾਇਆ ਗਿਆ, ਤਾਂ ਮੈਂ ਉਸੇ ਵੇਲੇ ਬਿਨਾਂ ਕੋਈ ਇਤਰਾਜ਼ ਦੇ ਉੱਠ ਕੇ ਚਲਾ ਆਇਆ। ਕੀ ਮੈਂ ਤੁਹਾਨੂੰ ਪੁੱਛ ਸਕਦਾ ਹਾਂ ਕਿ ਤੁਸੀਂ ਮੈਨੂੰ ਕਿਉਂ ਬੁਲਾਇਆ?”</verse>
				<verse number="30">ਕੁਰਨੇਲਿਯੁਸ ਨੇ ਜਵਾਬ ਦਿੱਤਾ, “ਤਿੰਨ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਦੁਪਹਿਰ ਦੇ ਤਿੰਨ ਵਜੇ ਪ੍ਰਾਰਥਨਾ ਕਰ ਰਿਹਾ ਸੀ। ਅਚਾਨਕ ਚਮਕਦੇ ਕੱਪੜਿਆਂ ਵਿੱਚ ਇੱਕ ਆਦਮੀ ਮੇਰੇ ਸਾਮ੍ਹਣੇ ਆਣ ਖੜੋਤਾ।</verse>
				<verse number="31">ਅਤੇ ਉਸਨੇ ਮੈਨੂੰ ਕਿਹਾ, ‘ਹੇ ਕੁਰਨੇਲਿਯੁਸ, ਪਰਮੇਸ਼ਵਰ ਨੇ ਤੇਰੀਆਂ ਪ੍ਰਾਰਥਨਾਵਾਂ ਸੁਣੀਆਂ ਹਨ ਅਤੇ ਤੇਰੀਆਂ ਗਰੀਬਾਂ ਨੂੰ ਦਿੱਤੀਆਂ ਦਾਤਾਂ ਵੀ ਯਾਦ ਕੀਤੀਆਂ ਹਨ।</verse>
				<verse number="32">ਯਾਪਾ ਵਿੱਚ ਸ਼ਿਮਓਨ ਕੋਲ ਭੇਜ ਜਿਹੜਾ ਪਤਰਸ ਕਹਾਉਂਦਾ ਹੈ। ਉਹ ਸ਼ਿਮਓਨ ਦੇ ਘਰ ਮਹਿਮਾਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।’</verse>
				<verse number="33">ਇਸ ਲਈ ਮੈਂ ਉਸੇ ਵੇਲੇ ਕੁਝ ਆਦਮੀਆਂ ਨੂੰ ਤੁਹਾਡੇ ਕੋਲ ਭੇਜਿਆ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਾਰੇ ਇੱਥੇ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਇਕੱਠੇ ਹੋਏ ਹਾਂ ਉਹ ਸਾਰਿਆਂ ਗੱਲਾਂ ਸੁਣਨ ਲਈ ਜਿਹੜੀਆਂ ਪ੍ਰਭੂ ਨੇ ਤੈਨੂੰ ਆਦੇਸ਼ ਕੀਤੀਆਂ ਸਾਨੂੰ ਸੁਣਾਉਣ ਲਈ।”</verse>
				<verse number="34">ਫਿਰ ਪਤਰਸ ਨੇ ਬੋਲਣਾ ਸ਼ੁਰੂ ਕੀਤਾ: “ਮੈਨੂੰ ਹੁਣ ਅਹਿਸਾਸ ਹੋਇਆ ਕਿ ਇਹ ਕਿੰਨਾ ਸੱਚ ਹੈ, ਕਿ ਪਰਮੇਸ਼ਵਰ ਪੱਖਪਾਤ ਨਹੀਂ ਕਰਦਾ ਹੈ।</verse>
				<verse number="35">ਪਰ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਸਹੀ ਕੰਮ ਕਰਦਾ ਹੈ ਉਹ ਉਸ ਵਿਅਕਤੀ ਨੂੰ ਸਵੀਕਾਰਦਾ ਹੈ</verse>
				<verse number="36">ਤੁਸੀਂ ਜਾਣਦੇ ਹੋ ਕਿ ਜਿਹੜਾ ਬਚਨ ਪਰਮੇਸ਼ਵਰ ਨੇ ਇਸਰਾਏਲ ਦੇ ਲੋਕਾਂ ਨੂੰ ਭੇਜਿਆ, ਜਦੋਂ ਯਿਸ਼ੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖ਼ਬਰੀ ਸੁਣਾਈ।</verse>
				<verse number="37">ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੋਹਨ ਬਪਤਿਸਮਾ ਦੇਣ ਵਾਲੇ ਦੇ ਪ੍ਰਚਾਰ ਤੋਂ ਬਾਅਦ, ਗਲੀਲੀ ਪ੍ਰਾਂਤ ਤੋਂ ਲੈ ਕੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ ਫੈਲ ਗਿਆ।</verse>
				<verse number="38">ਤੁਸੀਂ ਨਾਜ਼ਰੇਥ ਦੇ ਯਿਸ਼ੂ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ਵਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਦੁਸ਼ਟ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ਵਰ ਉਹ ਦੇ ਨਾਲ ਸੀ।</verse>
				<verse number="39">“ਅਸੀਂ ਉਸ ਹਰ ਕੰਮ ਦੇ ਗਵਾਹ ਹਾਂ ਜੋ ਉਸਨੇ ਯਹੂਦੀਆਂ ਦੇ ਦੇਸ਼ ਅਤੇ ਯੇਰੂਸ਼ਲੇਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਸਨੂੰ ਸਲੀਬ ਤੇ ਲਟਕਾਅ ਕੇ ਮਾਰ ਦਿੱਤਾ।</verse>
				<verse number="40">ਪਰ, ਪਰਮੇਸ਼ਵਰ ਨੇ ਉਸਨੂੰ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸਨੂੰ ਪਰਗਟ ਕੀਤਾ।</verse>
				<verse number="41">ਸਾਰਿਆਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ਵਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।</verse>
				<verse number="42">ਉਸ ਨੇ ਸਾਨੂੰ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਗਵਾਹੀ ਦੇਣ ਦਾ ਹੁਕਮ ਦਿੱਤਾ ਕਿ ਯਿਸ਼ੂ ਉਹੀ ਹੈ ਜਿਸ ਨੂੰ ਪਰਮੇਸ਼ਵਰ ਨੇ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਨਿਯੁਕਤ ਕੀਤਾ ਹੋਇਆ ਹੈ।</verse>
				<verse number="43">ਸਾਰੇ ਨਬੀਆਂ ਨੇ ਯਿਸ਼ੂ ਬਾਰੇ ਗਵਾਹੀ ਦਿੱਤੀ ਕਿ ਹਰੇਕ ਜਿਹੜਾ ਕੋਈ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਸਦੇ ਨਾਮ ਰਾਹੀਂ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਦਾ ਹੈ।”</verse>
				<verse number="44">ਜਦੋਂ ਪਤਰਸ ਅਜੇ ਇਹ ਬਚਨ ਬੋਲ ਹੀ ਰਿਹਾ ਸੀ, ਕਿ ਪਵਿੱਤਰ ਆਤਮਾ ਉਨ੍ਹਾਂ ਸਾਰਿਆਂ ਉੱਤੇ ਉਤਰਿਆ, ਜੋ ਬਚਨ ਨੂੰ ਸੁਣਦੇ ਸਨ।</verse>
				<verse number="45">ਸੁੰਨਤ ਕੀਤੇ ਹੋਏ ਵਿਸ਼ਵਾਸਯੋਗ ਜੋ ਪਤਰਸ ਦੇ ਨਾਲ ਆਏ ਸਨ, ਹੈਰਾਨ ਸਨ ਕਿ ਪਵਿੱਤਰ ਆਤਮਾ ਦੀ ਦਾਤ ਗ਼ੈਰ-ਯਹੂਦੀਆਂ ਉੱਤੇ ਵੀ ਵਹਾਇਆ ਗਿਆ ਹੈ।</verse>
				<verse number="46">ਕਿਉਂਕਿ ਉਨ੍ਹਾਂ ਨੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਦੇ ਅਤੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਸੁਣਿਆ। ਫਿਰ ਪਤਰਸ ਨੇ ਘੋਸ਼ਿਤ ਕੀਤਾ,</verse>
				<verse number="47">“ਨਿਸ਼ਚਿਤ ਤੌਰ ਤੇ ਕੋਈ ਵੀ ਉਨ੍ਹਾਂ ਨੂੰ ਪਾਣੀ ਨਾਲ ਬਪਤਿਸਮਾ ਲੈਣ ਤੋਂ ਰੋਕ ਨਹੀਂ ਸਕਦਾ, ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ ਹੈ, ਜਿਵੇਂ ਕਿ ਸਾਡੇ ਕੋਲ ਹੈ।”</verse>
				<verse number="48">ਇਸ ਲਈ ਉਸਨੇ ਹੁਕਮ ਦਿੱਤਾ ਕਿ ਉਹ ਯਿਸ਼ੂ ਮਸੀਹ ਦੇ ਨਾਮ ਤੇ ਬਪਤਿਸਮਾ ਲੈਣ। ਤਦ ਉਨ੍ਹਾਂ ਨੇ ਪਤਰਸ ਨੂੰ ਕੁਝ ਦਿਨ ਹੋਰ ਉਨ੍ਹਾਂ ਨਾਲ ਰਹਿਣ ਲਈ ਬੇਨਤੀ ਕੀਤੀ।</verse>
			</chapter>
			<chapter number="11">
				<verse number="1">ਰਸੂਲਾਂ ਅਤੇ ਹੋਰ ਵਿਸ਼ਵਾਸੀਆਂ ਨੇ ਜਿਹੜੇ ਯਹੂਦਿਯਾ ਸੂਬੇ ਦੇ ਵੱਖ-ਵੱਖ ਕਸਬਿਆਂ ਵਿੱਚ ਰਹਿੰਦੇ ਸਨ ਅਤੇ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਕਿ ਕੁਝ ਗ਼ੈਰ-ਯਹੂਦੀ ਲੋਕਾਂ ਨੇ ਪਰਮੇਸ਼ਵਰ ਦੇ ਬਚਨ ਤੇ ਵਿਸ਼ਵਾਸ ਕਰ ਲਿਆ ਹੈ।</verse>
				<verse number="2">ਇਸ ਲਈ ਜਦੋਂ ਪਤਰਸ ਯੇਰੂਸ਼ਲੇਮ ਵਾਪਸ ਆਇਆ, ਤਾਂ ਸੁੰਨਤ ਕੀਤੇ ਹੋਏ ਵਿਸ਼ਵਾਸੀ ਉਸ ਦੀ ਆਲੋਚਨਾ ਕਰਨ ਲੱਗੇ।</verse>
				<verse number="3">ਅਤੇ ਕਿਹਾ, “ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!”</verse>
				<verse number="4">ਇਸ ਲਈ ਪਤਰਸ ਨੇ ਉਨ੍ਹਾਂ ਨੂੰ ਸਮਝਾਉਣਾ ਸ਼ੁਰੂ ਕਰ ਦਿੱਤਾ ਕਿ ਕੁਰਨੇਲਿਯੁਸ ਬਾਰੇ ਕੀ ਹੋਇਆ ਸੀ:</verse>
				<verse number="5">“ਉਸਨੇ ਕਿਹਾ, ਮੈਂ ਯਾਪਾ ਸ਼ਹਿਰ ਵਿੱਚ ਇਕੱਲਾ ਪ੍ਰਾਰਥਨਾ ਕਰ ਰਿਹਾ ਸੀ ਅਤੇ ਛੱਤ ਦੇ ਉੱਪਰ ਮੈਂ ਇੱਕ ਦਰਸ਼ਨ ਦੇਖਿਆ, ਕਿ ਕੋਈ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਮੇਰੇ ਕੋਲ ਹੇਠਾਂ ਉਤਾਰਿਆ ਗਿਆ। ਜਿੱਥੇ ਮੈਂ ਬੈਠਾ ਹੋਇਆ ਸੀ, ਅਤੇ ਜਿਸ ਦੀਆ ਚਾਰ ਨੁੱਕਰਾਂ ਸਨ।</verse>
				<verse number="6">ਮੈਂ ਉਸ ਵਿੱਚ ਝਾਤੀ ਮਾਰੀ ਅਤੇ ਧਰਤੀ ਦੇ ਚਾਰ-ਪੈਰਾਂ ਵਾਲੇ ਜੰਗਲੀ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਵੇਖੇ।</verse>
				<verse number="7">ਫੇਰ ਮੈਂ ਇੱਕ ਆਵਾਜ਼ ਸੁਣੀ ਜੋ ਮੈਨੂੰ ਕਹਿੰਦੀ ਸੀ, ‘ਹੇ ਪਤਰਸ ਉੱਠ, ਮਾਰ ਅਤੇ ਖਾ।’</verse>
				<verse number="8">“ਮੈਂ ਜਵਾਬ ਦਿੱਤਾ, ‘ਕਦੇ ਵੀ ਨਹੀਂ, ਪ੍ਰਭੂ ਜੀ! ਮੇਰੇ ਮੂੰਹ ਵਿੱਚ ਕਦੇ ਵੀ ਕੋਈ ਅਸ਼ੁੱਧ ਜਾਂ ਅਪਵਿੱਤਰ ਚੀਜ਼ ਨਹੀਂ ਗਈ।’</verse>
				<verse number="9">“ਅਕਾਸ਼ ਵਿੱਚੋਂ ਆਵਾਜ਼ ਨੇ ਉਸ ਨਾਲ ਦੂਜੀ ਵਾਰ ਗੱਲ ਕੀਤੀ, ‘ਕਿ ਜੋ ਕੁਝ ਪਰਮੇਸ਼ਵਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।’ ”</verse>
				<verse number="10">ਇਸ ਤਰ੍ਹਾਂ ਤਿੰਨ ਵਾਰ ਹੋਇਆ ਅਤੇ ਫੇਰ ਉਹ ਸਭ ਕੁਝ ਮੁੜ ਕੇ ਅਕਾਸ਼ ਵੱਲ ਖਿੱਚਿਆ ਗਿਆ।</verse>
				<verse number="11">“ਉਸੇ ਵਕਤ ਹੀ, ਉਹ ਤਿੰਨ ਆਦਮੀ, ਜਿਨ੍ਹਾਂ ਨੂੰ ਕੁਰਨੇਲਿਯੁਸ ਨੇ ਕੈਸਰਿਆ ਤੋਂ ਭੇਜਿਆ ਸੀ, ਉਸ ਘਰ ਦੇ ਸਾਮ੍ਹਣੇ ਆ ਰੁਕੇ ਜਿੱਥੇ ਮੈਂ ਰਹਿ ਰਿਹਾ ਸੀ।</verse>
				<verse number="12">ਪਵਿੱਤਰ ਆਤਮਾ ਨੇ ਮੈਨੂੰ ਕਿਹਾ ਕਿ ਤੈਨੂੰ ਉਨ੍ਹਾਂ ਨਾਲ ਜਾਣ ਲਈ ਤਿਆਰ ਹੋਣਾ ਚਾਹੀਦਾ ਹੈ ਭਾਵੇਂ ਉਹ ਯਹੂਦੀ ਨਾ ਹੋਣ। ਯਾਪਾ ਦੇ ਇਹ ਛੇ ਭਾਈਬੰਦ ਵਿਸ਼ਵਾਸੀ ਮੇਰੇ ਨਾਲ ਕੈਸਰਿਆ ਗਏ ਅਤੇ ਫ਼ਿਰ ਅਸੀਂ ਉਸ ਗ਼ੈਰ-ਯਹੂਦੀ ਆਦਮੀ ਦੇ ਘਰ ਗਏ।</verse>
				<verse number="13">ਕੁਰਨੇਲਿਯੁਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸਨੇ ਆਪਣੇ ਘਰ ਵਿੱਚ ਇੱਕ ਪਵਿੱਤਰ ਸਵਰਗਦੂਤ ਪ੍ਰਗਟ ਹੁੰਦਾ ਵੇਖਿਆ ਅਤੇ ਜਿਸਨੇ ਕਿਹਾ, ‘ਯਾਪਾ ਵਿੱਚ ਸ਼ਿਮਓਨ ਜਿਹੜਾ ਪਤਰਸ ਕਹਾਉਂਦਾ ਹੈ, ਆਪਣੇ ਘਰ ਲਿਆਉਣ ਲਈ ਸੱਦਾ ਭੇਜ।</verse>
				<verse number="14">ਉਹ ਤੁਹਾਡੇ ਲਈ ਇੱਕ ਬਚਨ ਲੈ ਕੇ ਆਵੇਗਾ, ਜਿਸ ਦੇ ਜ਼ਰੀਏ ਤੂੰ ਅਤੇ ਤੇਰਾ ਸਾਰਾ ਪਰਿਵਾਰ ਬਚਾਇਆ ਜਾਵੇਗਾ।’</verse>
				<verse number="15">“ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਪਵਿੱਤਰ ਆਤਮਾ ਉਨ੍ਹਾਂ ਉੱਤੇ ਉਤਰਿਆ ਜਿਵੇਂ ਉਹ ਸ਼ੁਰੂ ਵਿੱਚ ਸਾਡੇ ਤੇ ਆਇਆ ਸੀ।</verse>
				<verse number="16">ਫਿਰ ਮੈਨੂੰ ਉਹ ਬਚਨ ਯਾਦ ਆਇਆ ਜੋ ਪ੍ਰਭੂ ਨੇ ਕਿਹਾ ਸੀ: ‘ਕਿ ਯੋਹਨ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’</verse>
				<verse number="17">ਪਰਮੇਸ਼ਵਰ ਨੇ ਉਨ੍ਹਾਂ ਗ਼ੈਰ-ਯਹੂਦੀਆਂ ਨੂੰ ਉਹੀ ਪਵਿੱਤਰ ਆਤਮਾ ਦਿੱਤਾ ਜੋ ਉਸਨੇ ਸਾਨੂੰ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਤੋਂ ਬਾਅਦ ਦਿੱਤਾ, ਮੈਂ ਪਰਮੇਸ਼ਵਰ ਨੂੰ ਕਿਵੇਂ ਕਹਿ ਸਕਦਾ ਹਾਂ ਕਿ ਉਸਨੇ ਗਲਤ ਕੀਤਾ ਹੈ ਜਦੋਂ ਉਸਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦਿੱਤੀ?”</verse>
				<verse number="18">ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਾ ਹੋਇਆ ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਕਿਹਾ, “ਤਾਂ ਫਿਰ, ਪਰਾਈਆਂ ਕੌਮਾਂ ਨੂੰ ਵੀ ਪਰਮੇਸ਼ਵਰ ਨੇ ਤੋਬਾ ਕਰਨ ਦੀ ਦਾਤ ਬਖਸ਼ੀ ਜਿਹੜੀ ਜ਼ਿੰਦਗੀ ਵੱਲ ਨੂੰ ਲੈ ਜਾਂਦੀ ਹੈ।”</verse>
				<verse number="19">ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜਦ ਸਟੀਫਨ ਮਾਰਿਆ ਗਿਆ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ ਪ੍ਰਾਂਤ, ਸਾਈਪ੍ਰਸ ਟਾਪੂ ਅਤੇ ਅੰਤਾਕਿਆ ਸ਼ਹਿਰ ਤੱਕ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ਸਨ।</verse>
				<verse number="20">ਪਰ ਉਨ੍ਹਾਂ ਵਿੱਚੋਂ ਕੁਝ ਸਾਈਪ੍ਰਸ ਅਤੇ ਕੁਰੇਨੀਆਂ ਦੇ ਆਦਮੀ ਅੰਤਾਕਿਆ ਗਏ ਅਤੇ ਯੂਨਾਨੀਆਂ ਨਾਲ ਵੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਪ੍ਰਭੂ ਯਿਸ਼ੂ ਬਾਰੇ ਖੁਸ਼ਖ਼ਬਰੀ ਸੁਣਾਈ।</verse>
				<verse number="21">ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ, ਅਤੇ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਯਿਸ਼ੂ ਨੂੰ ਸਵੀਕਾਰ ਕੀਤਾ।</verse>
				<verse number="22">ਇਸ ਦੀ ਖ਼ਬਰ ਯੇਰੂਸ਼ਲੇਮ ਦੀ ਕਲੀਸਿਆ ਤੱਕ ਪਹੁੰਚੀ ਅਤੇ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਆ ਭੇਜਿਆ।</verse>
				<verse number="23">ਜਦੋਂ ਉਹ ਉੱਥੇ ਪਹੁੰਚਿਆ, ਤਾਂ ਉਸਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਵਿਸ਼ਵਾਸ ਕਰਨ ਵਾਲਿਆਂ ਉੱਤੇ ਬੜੀ ਵੱਡੀ ਕਿਰਪਾ ਕੀਤੀ। ਇਸ ਲਈ ਉਹ ਬਹੁਤ ਖੁਸ਼ ਸੀ, ਅਤੇ ਉਸਨੇ ਲਗਾਤਾਰ ਸਾਰੇ ਵਿਸ਼ਵਾਸੀਆਂ ਨੂੰ ਪ੍ਰਭੂ ਯਿਸ਼ੂ ਉੱਤੇ ਦਿਲ ਤੋਂ ਵਿਸ਼ਵਾਸ ਰੱਖਣ ਲਈ ਉਤਸ਼ਾਹਿਤ ਕੀਤਾ।</verse>
				<verse number="24">ਉਹ ਇੱਕ ਚੰਗਾ ਆਦਮੀ ਸੀ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ, ਅਤੇ ਬਹੁਤ ਸਾਰੇ ਲੋਕਾਂ ਨੇ ਪ੍ਰਭੂ ਯਿਸ਼ੂ ਦੇ ਉੱਤੇ ਵਿਸ਼ਵਾਸ ਕੀਤਾ।</verse>
				<verse number="25">ਫਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।</verse>
				<verse number="26">ਉਸਨੂੰ ਲੱਭਣ ਤੋਂ ਬਾਅਦ, ਬਰਨਬਾਸ ਉਸਨੂੰ ਵਿਸ਼ਵਾਸੀਆਂ ਨੂੰ ਸਿਖਾਉਣ ਲਈ ਵਾਪਸ ਅੰਤਾਕਿਆ ਲੈ ਆਇਆ, ਇਸ ਲਈ ਇੱਕ ਪੂਰੇ ਸਾਲ ਦੌਰਾਨ ਬਰਨਬਾਸ ਅਤੇ ਸੌਲੁਸ ਉੱਥੇ ਦੀ ਕਲੀਸਿਆ ਨਾਲ ਬਾਕਾਇਦਾ ਮਿਲਦੇ ਰਹੇ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੂੰ ਯਿਸ਼ੂ ਬਾਰੇ ਸਿਖਾਇਆ, ਅਤੇ ਅੰਤਾਕਿਆ ਵਿਖੇ ਹੀ ਵਿਸ਼ਵਾਸੀ ਪਹਿਲਾਂ ਮਸੀਹ ਅਖਵਾਏ।</verse>
				<verse number="27">ਜਦੋਂ ਬਰਨਬਾਸ ਅਤੇ ਸੌਲੁਸ ਅੰਤਾਕਿਆ ਵਿੱਚ ਸਨ, ਅਤੇ ਕੁਝ ਨਿਹਚਾਵਾਨ ਜੋ ਨਬੀ ਸਨ ਉਹ ਯੇਰੂਸ਼ਲੇਮ ਤੋਂ ਉੱਥੇ ਪਹੁੰਚੇ।</verse>
				<verse number="28">ਉਨ੍ਹਾਂ ਵਿੱਚੋਂ ਇੱਕ, ਜਿਸ ਦਾ ਨਾਮ ਆਗਬੁਸ ਸੀ, ਖੜ੍ਹਾ ਹੋ ਗਿਆ ਅਤੇ ਆਤਮਾ ਦੁਆਰਾ ਭਵਿੱਖਬਾਣੀ ਕੀਤੀ ਕਿ ਪੂਰੇ ਸੰਸਾਰ ਵਿੱਚ ਇੱਕ ਭਿਆਨਕ ਅਕਾਲ ਪੈ ਜਾਵੇਗਾ ਜਿਹੜਾ ਰੋਮ ਦੇ ਪਾਤਸ਼ਾਹ ਕਲੌਦਿਯੁਸ ਦੇ ਰਾਜ ਦੌਰਾਨ ਹੋਇਆ ਸੀ।</verse>
				<verse number="29">ਜਦੋਂ ਉੱਥੋਂ ਦੇ ਚੇਲਿਆਂ ਨੇ ਆਗਬੁਸ ਦੀ ਗੱਲ ਸੁਣੀ, ਤਾਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਅਤੇ ਭੈਣਾਂ ਦੀ ਮਦਦ ਕਰਨ ਲਈ ਫੈਸਲਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ।</verse>
				<verse number="30">ਉਨ੍ਹਾਂ ਨੇ ਉਹ ਪੈਸੇ ਇਕੱਠੇ ਕੀਤੇ ਅਤੇ ਬਰਨਬਾਸ ਅਤੇ ਸੌਲੁਸ ਦੇ ਹੱਥੀਂ ਯੇਰੂਸ਼ਲੇਮ ਦੀ ਕਲੀਸਿਆ ਦੇ ਆਗੂਆਂ ਨੂੰ ਭੇਜ ਦਿੱਤੇ।</verse>
			</chapter>
			<chapter number="12">
				<verse number="1">ਉਸ ਸਮੇਂ ਰਾਜਾ ਹੇਰੋਦੇਸ ਅਗ੍ਰਿੱਪਾ ਨੇ ਯੇਰੂਸ਼ਲੇਮ ਵਿੱਚ ਕਲੀਸਿਆ ਦੇ ਕੁਝ ਵਿਸ਼ਵਾਸੀਆ ਨੂੰ ਸਤਾਉਣਾ ਸ਼ੁਰੂ ਕੀਤਾ।</verse>
				<verse number="2">ਉਸ ਨੇ ਯੋਹਨ ਦੇ ਛੋਟੇ ਭਰਾ ਯਾਕੋਬ ਨੂੰ ਤਲਵਾਰ ਨਾਲ ਮਰਵਾ ਦਿੱਤਾ।</verse>
				<verse number="3">ਜਦੋਂ ਹੇਰੋਦੇਸ ਦੇਖਿਆ ਕਿ ਉਸਨੇ ਅਜਿਹਾ ਕਰਕੇ ਯਹੂਦੀ ਆਗੂਆਂ ਨੂੰ ਖੁਸ਼ ਕੀਤਾ ਹੈ, ਤਾਂ ਉਸਨੇ ਸਿਪਾਹੀਆਂ ਨੂੰ ਹੁਕਮ ਕਿ ਉਹ ਪਤਰਸ ਨੂੰ ਵੀ ਗਰਿਫ਼ਤਾਰ ਕਰ ਲਿਆਉਣ ਤਾਂ ਜੋ ਉਹ ਉਸਨੂੰ ਵੀ ਜਾਨੋਂ ਮਾਰ ਦੇਵੇ। ਇਹ ਤਿਉਹਾਰ ਦੇ ਸਮੇਂ ਹੋਇਆ ਜਦੋਂ ਯਹੂਦੀ ਲੋਕ ਬਿਨਾਂ ਖਮੀਰ ਤੋਂ ਰੋਟੀ ਖਾਧੇ ਸਨ।</verse>
				<verse number="4">ਇਸ ਲਈ ਉਨ੍ਹਾਂ ਨੇ ਪਤਰਸ ਨੂੰ ਫੜ੍ਹ ਕੇ ਜੇਲ੍ਹ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।</verse>
				<verse number="5">ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਕਲੀਸਿਆ ਦਿਲੋਂ ਉਸ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰ ਰਹੀ ਸੀ।</verse>
				<verse number="6">ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਬੰਨ੍ਹਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰਾ ਦੇਣ ਵਾਲੇ ਜੇਲ੍ਹ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।</verse>
				<verse number="7">ਅਚਾਨਕ ਪ੍ਰਭੂ ਦਾ ਇੱਕ ਸਵਰਗਦੂਤ ਪ੍ਰਗਟ ਹੋਇਆ ਅਤੇ ਜ਼ੇਲ ਦੀ ਕੋਠੜੀ ਵਿੱਚ ਇੱਕ ਚਾਨਣ ਚਮਕਿਆ। ਉਸਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ। ਉਸਨੇ ਕਿਹਾ, “ਜਲਦੀ, ਉੱਠ!” ਅਤੇ ਜੰਜ਼ੀਰਾਂ ਪਤਰਸ ਦੀਆਂ ਗੁੱਟਾਂ ਤੋਂ ਡਿੱਗ ਪਈਆਂ।</verse>
				<verse number="8">ਤਦ ਸਵਰਗਦੂਤ ਨੇ ਉਸਨੂੰ ਕਿਹਾ, “ਆਪਣੇ ਕੱਪੜੇ ਅਤੇ ਜੁੱਤੀ ਪਾ।” ਅਤੇ ਪਤਰਸ ਨੇ ਉਸੇ ਤਰ੍ਹਾ ਹੀ ਕੀਤਾ। ਸਵਰਗਦੂਤ ਨੇ ਉਸਨੂੰ ਕਿਹਾ, “ਆਪਣੀ ਚਾਦਰ ਆਪਣੇ ਲੱਕ ਦੁਆਲੇ ਬੰਨ੍ਹ ਅਤੇ ਮੇਰੇ ਮਗਰ ਚੱਲ।”</verse>
				<verse number="9">ਪਤਰਸ ਜੇਲ੍ਹ ਦੇ ਬਾਹਰ ਵੀ ਉਸਦੇ ਪਿੱਛੇ-ਪਿੱਛੇ ਚਲਦਾ ਰਿਹਾ, ਪਰ ਉਸਨੂੰ ਨਹੀਂ ਪਤਾ ਸੀ ਕਿ ਇਹ ਸਭ ਜੋ ਸਵਰਗਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।</verse>
				<verse number="10">ਪਤਰਸ ਅਤੇ ਸਵਰਗਦੂਤ ਉਨ੍ਹਾਂ ਸਿਪਾਹੀਆਂ ਦੇ ਕੋਲੋ ਲੰਘ ਗਏ, ਜਿਹੜੇ ਦੋ ਦਰਵਾਜ਼ਿਆਂ ਦੀ ਰਾਖੀ ਕਰ ਰਹੇ ਸਨ, ਪਰ ਸਿਪਾਹੀਆਂ ਨੇ ਉਨ੍ਹਾਂ ਨੂੰ ਨਹੀਂ ਵੇਖਿਆ। ਫਿਰ ਉਹ ਇੱਕ ਲੋਹੇ ਦੇ ਫ਼ਾਟਕ ਕੋਲ ਆਏ ਜਿਹੜਾ ਸ਼ਹਿਰ ਵਿੱਚ ਦਾਖਲ ਹੋਣ ਨੂੰ ਜਾਦਾਂ ਸੀ। ਦਰਵਾਜ਼ਾ ਆਪਣੇ ਆਪ ਹੀ ਉਨ੍ਹਾਂ ਲਈ ਖੁੱਲ੍ਹ ਗਿਆ, ਅਤੇ ਪਤਰਸ ਅਤੇ ਸਵਰਗਦੂਤ ਜ਼ੇਲ ਵਿੱਚੋਂ ਬਾਹਰ ਆ ਗਏ। ਜਦੋਂ ਉਹ ਇੱਕ ਗਲੀ ਦੇ ਰਸਤੇ ਵਿੱਚ ਤੁਰੇ ਜਾਂਦੇ ਸਨ, ਤਾਂ ਵੇਖੋ ਅਚਾਨਕ ਉਹ ਸਵਰਗਦੂਤ ਛੱਡ ਕੇ ਚਲਾ ਗਿਆ।</verse>
				<verse number="11">ਤਦ ਪਤਰਸ ਆਪਣੇ ਆਪ ਵਿੱਚ ਆਇਆ ਅਤੇ ਕਹਿਣ ਲੱਗਾ, “ਹੁਣ ਮੈਨੂੰ ਬਿਨਾਂ ਸ਼ੱਕ ਪਤਾ ਹੈ ਕਿ ਪ੍ਰਭੂ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਹੇਰੋਦੇਸ ਦੀ ਪਕੜ ਤੋਂ ਅਤੇ ਸਭ ਕੁਝ ਜੋ ਯਹੂਦੀ ਲੋਕਾਂ ਦੀ ਉਮੀਦ ਸੀ ਜੋ ਵਾਪਰੇਗਾ, ਇਹਨਾਂ ਸਭਨਾਂ ਤੋਂ ਮੈਨੂੰ ਬਚਾਈਆ ਹੈ।”</verse>
				<verse number="12">ਜਦੋਂ ਪਤਰਸ ਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਉਸ ਨੂੰ ਛੁਡਾਇਆ ਹੈ, ਤਾਂ ਉਹ ਯੋਹਨ ਦੀ ਮਾਂ ਮਰਿਯਮ ਦੇ ਘਰ ਚਲਾ ਗਿਆ। ਜਿਸਦਾ ਦੂਸਰਾ ਨਾਮ ਮਾਰਕਸ ਸੀ, ਅਤੇ ਬਹੁਤ ਸਾਰੇ ਵਿਸ਼ਵਾਸੀ ਉੱਥੇ ਇਕੱਠੇ ਹੋਏ ਸਨ, ਅਤੇ ਉਹ ਪ੍ਰਾਰਥਨਾ ਕਰ ਰਹੇ ਸਨ ਕਿ ਪਰਮੇਸ਼ਵਰ ਕਿਸੇ ਤਰ੍ਹਾਂ ਪਤਰਸ ਦੀ ਸਹਾਇਤਾ ਕਰੇ।</verse>
				<verse number="13">ਜਦੋਂ ਪਤਰਸ ਨੇ ਬਾਹਰਲੇ ਦਰਵਾਜ਼ੇ ਤੇ ਦਸਤਕ ਕੀਤੀ, ਤਾਂ ਰੋਦੇ ਨਾਮ ਦੀ ਇੱਕ ਨੌਕਰ ਲੜਕੀ ਇਹ ਪਤਾ ਕਰਨ ਲਈ ਆਈ ਕਿ ਦਰਵਾਜ਼ੇ ਦੇ ਬਾਹਰ ਕੌਣ ਸੀ।</verse>
				<verse number="14">ਅਤੇ ਪਤਰਸ ਦੀ ਆਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ, “ਕਿ ਪਤਰਸ ਬਾਹਰਲੇ ਦਰਵਾਜ਼ੇ ਦੇ ਅੱਗੇ ਖੜ੍ਹਾ ਹੈ!”</verse>
				<verse number="15">ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਆਪਣੇ ਦਿਮਾਗ ਤੋਂ ਬਾਹਰ ਹੋ ਗਈਏ।” ਫਿਰ ਵੀ ਉਹ ਵਾਰ-ਵਾਰ ਉਸ ਗੱਲ ਤੇ ਜ਼ੋਰ ਦਿੰਦੀ ਰਹੀ ਕਿ ਇਹ ਇਸ ਤਰ੍ਹਾਂ ਹੈ, ਫਿਰ ਉਨ੍ਹਾਂ ਨੇ ਕਿਹਾ, “ਉਹ ਉਸ ਦਾ ਸਵਰਗਦੂਤ ਹੋ ਸਕਦਾ।”</verse>
				<verse number="16">ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ ਅਤੇ ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਅਤੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ।</verse>
				<verse number="17">ਪਤਰਸ ਨੇ ਉਨ੍ਹਾਂ ਨੂੰ ਸ਼ਾਂਤ ਰਹਿਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ ਅਤੇ ਦੱਸਿਆ ਕਿ ਕਿਸ ਤਰੀਕੇ ਨਾਲ ਪ੍ਰਭੂ ਨੇ ਮੈਨੂੰ ਉਸ ਜੇਲ੍ਹ ਵਿੱਚੋਂ ਬਾਹਰ ਕੱਢ ਲਿਆਂਦਾ ਹੈ। ਉਸ ਨੇ ਕਿਹਾ, “ਕਿ ਯਾਕੋਬ ਅਤੇ ਹੋਰ ਭਾਈਬੰਦ ਵਿਸ਼ਵਾਸੀਆ ਨੂੰ ਵੀ ਇਸ ਬਾਰੇ ਦੱਸੋ,” ਅਤੇ ਫਿਰ ਉਹ ਕਿਸੇ ਹੋਰ ਜਗ੍ਹਾ ਚਲਾ ਗਿਆ।</verse>
				<verse number="18">ਅਗਲੀ ਸਵੇਰ ਉਹ ਸਿਪਾਹੀ ਜੋ ਪਤਰਸ ਦੀ ਰਾਖੀ ਕਰ ਰਹੇ ਸਨ, ਬਹੁਤ ਜ਼ਿਆਦਾ ਘਬਰਾ ਗਏ ਕਿਉਂਕਿ ਉਹ ਨਹੀਂ ਜਾਣਦੇ ਸਨ ਕਿ ਪਤਰਸ ਕਿੱਥੇ ਗਿਆ?</verse>
				<verse number="19">ਜਦੋਂ ਹੇਰੋਦੇਸ ਨੇ ਉਸਦੀ ਪੂਰੀ ਤਰਾ ਛਾਣ-ਬੀਣ ਕੀਤੀ ਪਰ ਉਹ ਉਸਨੂੰ ਨਾ ਮਿਲਿਆ, ਤਾਂ ਉਸਨੇ ਪਹਿਰੇਦਾਰਾਂ ਦੀ ਬਰੀਕੀ ਨਾਲ ਪੁੱਛ-ਪੜਤਾਲ ਕੀਤੀ ਅਤੇ ਉਨ੍ਹਾਂ ਨੂੰ ਮਾਰ ਦੇਣ ਹੁਕਮ ਦਿੱਤਾ ਗਿਆ। ਫ਼ਿਰ ਹੇਰੋਦੇਸ ਯਹੂਦਿਯਾ ਪ੍ਰਾਂਤ ਤੋਂ ਕੈਸਰਿਆ ਸ਼ਹਿਰ ਵੱਲ ਨੂੰ ਚਲਾ ਗਿਆ ਅਤੇ ਉੱਥੇ ਕੁਝ ਸਮੇਂ ਲਈ ਠਹਿਰਿਆ। ਅਤੇ ਇਸ ਤੋਂ ਬਾਅਦ ਹੇਰੋਦੇਸ ਯਹੂਦਿਯਾ ਸੂਬੇ ਤੋਂ ਕੈਸਰਿਆ ਨੂੰ ਗਿਆ ਜਿੱਥੇ ਉਹ ਕੁਝ ਸਮੇਂ ਲਈ ਠਹਿਰਿਆ।</verse>
				<verse number="20">ਉਨ੍ਹਾਂ ਦਿਨਾਂ ਵਿੱਚ ਹੇਰੋਦੇਸ ਸੋਰ ਅਤੇ ਸਿਦੋਨ ਸ਼ਹਿਰ ਦੇ ਲੋਕਾਂ ਨਾਲ ਝਗੜਾ ਕਰ ਰਿਹਾ ਸੀ ਜਿਹੜੇ ਉਨ੍ਹਾਂ ਸ਼ਹਿਰਾਂ ਵਿੱਚ ਰਹਿੰਦੇ ਸਨ। ਤਦ ਉਹ ਇੱਕ ਮਨ ਹੋ ਕੇ ਉਸ ਦੇ ਕੋਲ ਆਏ ਅਤੇ ਰਾਜੇ ਦਾ ਭਰੋਸੇਯੋਗ ਨਿੱਜੀ ਨੌਕਰ ਬਲਾਸਤੁਸ ਦਾ ਸਮਰਥਨ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਸ਼ਾਂਤੀ ਦੀ ਮੰਗ ਕੀਤੀ, ਕਿਉਂਕਿ ਉਹ ਆਪਣੀ ਭੋਜਨ ਦੀ ਪੂਰਤੀ ਲਈ ਰਾਜੇ ਦੇ ਦੇਸ਼ ਤੇ ਨਿਰਭਰ ਹੁੰਦੇ ਸਨ।</verse>
				<verse number="21">ਨਿਰਧਾਰਤ ਦਿਨ ਹੇਰੋਦੇਸ ਨੇ ਆਪਣਾ ਸ਼ਾਹੀ ਚੋਲਾ ਪਾ ਕੇ, ਆਪਣੇ ਤਖਤ ਤੇ ਬਿਰਾਜਮਾਨ ਹੋਇਆ ਅਤੇ ਲੋਕਾਂ ਨੂੰ ਜਨਤਕ ਭਾਸ਼ਣ ਦਿੱਤਾ।</verse>
				<verse number="22">ਲੋਕ ਉੱਚੀ ਰੌਲਾ ਪਾਉਂਦੇ ਰਹੇ, “ਇਹ ਕਿਸੇ ਦੇਵਤੇ ਦੀ ਆਵਾਜ਼ ਹੈ, ਕਿਸੇ ਮਨੁੱਖ ਦੀ ਨਹੀਂ।”</verse>
				<verse number="23">ਉਸੇ ਸਮੇਂ, ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸਨੂੰ ਕੁਚਲ ਦਿੱਤਾ ਅਤੇ ਉਹ ਕੀੜੇ-ਮਕੌੜੇ ਖਾਣ ਲੱਗਾ ਅਤੇ ਮਰ ਗਿਆ ਕਿਉਂਕਿ ਹੇਰੋਦੇਸ ਨੇ ਪਰਮੇਸ਼ਵਰ ਦੀ ਵਡਿਆਈ ਨਹੀਂ ਕੀਤੀ ਸੀ।</verse>
				<verse number="24">ਪਰ ਪਰਮੇਸ਼ਵਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।</verse>
				<verse number="25">ਜਦੋਂ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਦਾ ਕੰਮ ਪੂਰਾ ਕਰ ਚੁੱਕੇ, ਤਾਂ ਉਨ੍ਹਾਂ ਨੇ ਯੇਰੂਸ਼ਲੇਮ ਛੱਡ ਦਿੱਤਾ ਅਤੇ ਉਨ੍ਹਾਂ ਦੇ ਨਾਲ ਯੋਹਨ ਨੇ ਵੀ ਜਿਸਨੂੰ ਮਾਰਕਸ ਵੀ ਕਿਹਾ ਜਾਦਾਂ ਹੈ।</verse>
			</chapter>
			<chapter number="13">
				<verse number="1">ਅੰਤਾਕਿਆ ਸ਼ਹਿਰ ਦੀ ਕਲੀਸਿਆ ਦੇ ਲੋਕਾਂ ਵਿੱਚ ਨਬੀ ਅਤੇ ਉਪਦੇਸ਼ਕ ਸਨ: ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੀਆਂ ਦਾ ਇੱਕ ਮਨੁੱਖ, ਮਨਏਨ ਜਿਸਦਾ ਰਾਜਾ ਹੇਰੋਦੇਸ ਦੇ ਨਾਲ ਪਾਲਣ-ਪੋਸਣ ਹੋਈਆਂ ਸੀ ਅਤੇ ਸੌਲੁਸ।</verse>
				<verse number="2">ਇੱਕ ਦਿਨ ਜਦੋਂ ਉਹ ਪ੍ਰਭੂ ਦੀ ਬੰਦਗੀ ਵਰਤ ਰੱਖ ਕਰ ਰਹੇ ਸਨ, ਤੇ ਪਵਿੱਤਰ ਆਤਮਾ ਨੇ ਕਿਹਾ, “ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਵੱਖਰਾ ਕਰੋ ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”</verse>
				<verse number="3">ਇਸ ਲਈ ਜਦੋਂ ਉਨ੍ਹਾਂ ਨੇ ਵਰਤ ਰੱਖਿਆ ਅਤੇ ਪ੍ਰਾਰਥਨਾ ਕੀਤੀ, ਤਾਂ ਫਿਰ ਬਰਨਬਾਸ ਅਤੇ ਸੌਲੁਸ ਨੇ ਆਪਣੇ ਹੱਥ ਉਨ੍ਹਾਂ ਤੇ ਰੱਖੇ ਅਤੇ ਉਨ੍ਹਾਂ ਨੂੰ ਭੇਜ ਦਿੱਤਾ।</verse>
				<verse number="4">ਉਹ ਦੋਨੋਂ, ਪਵਿੱਤਰ ਆਤਮਾ ਦੀ ਅਗਵਾਈ ਹੇਠ, ਸਿਲੂਸੀਆ ਸ਼ਹਿਰ ਗਏ ਅਤੇ ਉੱਥੋਂ ਉਹ ਸਾਈਪ੍ਰਸ ਵੱਲ ਚਲੇ ਗਏ।</verse>
				<verse number="5">ਅਤੇ ਜਦੋਂ ਉਹ ਸਲਾਮੀਜ਼ ਸ਼ਹਿਰ ਵਿੱਚ ਪਹੁੰਚੇ, ਉੱਥੇ ਉਨ੍ਹਾਂ ਨੇ ਯਹੂਦੀ ਪ੍ਰਾਰਥਨਾ ਸਥਾਨਾਂ ਵਿੱਚ ਪਰਮੇਸ਼ਵਰ ਦੇ ਬਚਨ ਦਾ ਪ੍ਰਚਾਰ ਕੀਤਾ। ਯੋਹਨ ਮਰਕੁਸ ਉਨ੍ਹਾਂ ਦੇ ਨਾਲ ਗਿਆ ਅਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ।</verse>
				<verse number="6">ਉਹ ਪੂਰੇ ਟਾਪੂ ਵਿੱਚੋਂ ਲੰਘੇ ਜਦ ਤੱਕ ਉਹ ਪਾਫ਼ੁਸ ਸ਼ਹਿਰ ਨਾ ਆਏ। ਉੱਥੇ ਉਨ੍ਹਾਂ ਨੂੰ ਇੱਕ ਯਹੂਦੀ ਜਾਦੂ-ਟੂਣਾ ਕਰਨ ਵਾਲਾ ਅਤੇ ਝੂਠਾ ਨਬੀ ਮਿਲਿਆਂ ਜਿਸਦਾ ਨਾਮ ਬਾਰ-ਯਿਸ਼ੂ ਸੀ,</verse>
				<verse number="7">ਉਹ ਅਕਸਰ ਟਾਪੂ ਦੇ ਹਾਕਮ ਸਰਗੀਅਸ ਪੌਲੁਸ ਦੇ ਸੰਗ ਜਾਂਦਾ ਸੀ, ਜੋ ਇੱਕ ਬੁੱਧੀਮਾਨ ਆਦਮੀ ਸੀ। ਰਾਜਪਾਲ ਨੇ ਬਰਨਬਾਸ ਅਤੇ ਸੌਲੁਸ ਨੂੰ ਉਸ ਕੋਲ ਆਉਣ ਲਈ ਸੁਨੇਹਾ ਭੇਜਿਆ, ਕਿਉਂਕਿ ਉਹ ਪਰਮੇਸ਼ਵਰ ਦਾ ਬਚਨ ਸੁਣਨਾ ਚਾਹੁੰਦਾ ਸੀ।</verse>
				<verse number="8">ਪਰ ਐਲਿਮਾਸ ਜਾਦੂਗਰ (ਇਸ ਲਈ ਉਸਦੇ ਨਾਮ ਦਾ ਅਰਥ ਹੈ) ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਬਾਰ-ਬਾਰ ਹਾਕਮ ਨੂੰ ਵਿਸ਼ਵਾਸ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ।</verse>
				<verse number="9">ਤਦ ਸੌਲੁਸ, ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਸਨੇ ਜਾਦੂਗਰ ਵੱਲ ਸਿੱਧਾ ਵੇਖਿਆ ਅਤੇ ਕਿਹਾ,</verse>
				<verse number="10">“ਤੂੰ ਦੁਸ਼ਟ ਦਾ ਬੱਚਾ ਹੈ ਅਤੇ ਤੂੰ ਉਸ ਹਰ ਚੀਜ਼ ਦਾ ਵਿਰੋਧ ਕਰਦਾ ਜੋ ਚੰਗੀ ਹੈ! ਤੂੰ ਹਮੇਸ਼ਾ ਲੋਕਾਂ ਨਾਲ ਝੂਠ ਬੋਲਦਾ ਅਤੇ ਬਹੁਤਿਆਂ ਦਾ ਮਾੜਾ ਕਰਦਾ। ਤੂੰ ਪ੍ਰਭੂ ਦੀ ਸੱਚਾਈ ਨੂੰ ਬਦਲਣਾ ਅਤੇ ਉਸ ਦੀ ਸੱਚਾਈ ਬਾਰੇ ਝੂਠ ਬੋਲਣਾ ਕਦੋਂ ਬੰਦ ਕਰੇਗਾ?</verse>
				<verse number="11">ਹੁਣ ਪਰਮੇਸ਼ਵਰ ਦਾ ਹੱਥ ਤੇਰੇ ਖਿਲਾਫ਼ ਹੈ। ਕੁਝ ਸਮੇਂ ਲਈ ਤੂੰ ਅੰਨ੍ਹਾ ਹੋ ਜਾਵੇਗਾ, ਅਤੇ ਸੂਰਜ ਦੀ ਰੌਸ਼ਨੀ ਵੀ ਨਹੀਂ ਵੇਖ ਸਕੇਗਾ।” ਅਚਾਨਕ ਉਸ ਦੀਆ ਅੱਖਾਂ ਤੇ ਧੁੰਦਲਾਪਨ ਅਤੇ ਹਨੇਰਾ ਆ ਗਿਆ, ਅਤੇ ਉਹ ਭੜਕ ਉੱਠਿਆ, ਅਤੇ ਉਹ ਅੰਨ੍ਹੀਆਂ ਵਾਂਗ ਟੋਲਦਾ ਫਿਰਿਆ, ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।</verse>
				<verse number="12">ਜਦੋਂ ਹਾਕਮ ਨੇ ਵੇਖਿਆ ਕਿ ਐਲਿਮਾਸ ਨਾਲ ਕੀ ਹੋਇਆ, ਤਾਂ ਉਸਨੇ ਵਿਸ਼ਵਾਸ ਕੀਤਾ, ਤਾਂ ਉਹ ਹੈਰਾਨ ਰਹਿ ਗਿਆ ਪ੍ਰਭੂ ਦੇ ਬਾਰੇ ਬਚਨ ਸੁਣ ਕੇ।</verse>
				<verse number="13">ਪਾਫ਼ੁਸ ਤੋਂ, ਪੌਲੁਸ ਅਤੇ ਉਸ ਦੇ ਸਾਥੀ ਪੈਮਫੀਲੀਆ ਪ੍ਰਾਂਤ ਦੇ ਪਰਗਾ ਸ਼ਹਿਰ ਲਈ ਰਵਾਨਾ ਹੋਏ, ਜਿੱਥੇ ਯੋਹਨ ਮਰਕੁਸ ਉਨ੍ਹਾਂ ਨੂੰ ਛੱਡ ਕੇ ਯੇਰੂਸ਼ਲੇਮ ਵਿੱਚ ਆਪਣੇ ਘਰ ਵਾਪਸ ਚਲਾ ਗਿਆ।</verse>
				<verse number="14">ਪਰਗਾ ਤੋਂ ਉਹ ਪਿਸਿਦਿਯਾ ਪ੍ਰਾਂਤ ਦੇ ਅੰਤਾਕਿਆ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਬੈਠ ਗਏ।</verse>
				<verse number="15">ਬਿਵਸਥਾ ਅਤੇ ਨਬੀਆਂ ਦੀ ਲਿਖਤ ਪੜ੍ਹਨ ਤੋਂ ਬਾਅਦ, ਹੈਕਲ ਦੇ ਆਗੂਆਂ ਨੇ ਉਨ੍ਹਾਂ ਨੂੰ ਇੱਕ ਸੁਨੇਹਾ ਭੇਜਿਆ, “ਭਾਈਉ, ਅਗਰ ਤੁਹਾਡੇ ਕੋਲ ਲੋਕਾਂ ਲਈ ਕੋਈ ਉਪਦੇਸ਼ ਹੈ, ਤਾਂ ਕਿਰਪਾ ਕਰਕੇ ਸੁਣਾਓ।”</verse>
				<verse number="16">ਪੌਲੁਸ ਨੇ ਖੜੇ ਹੋ ਕੇ, ਆਪਣੇ ਹੱਥ ਨਾਲ ਇਸ਼ਾਰਾ ਕੀਤਾ ਅਤੇ ਕਿਹਾ: “ਹੇ ਇਸਰਾਏਲੀਓ ਅਤੇ ਤੁਸੀਂ ਗ਼ੈਰ-ਯਹੂਦੀਓ ਜੋ ਪਰਮੇਸ਼ਵਰ ਦੀ ਬੰਦਗੀ ਕਰਦੇ ਹੋ, ਮੇਰੀ ਗੱਲ ਸੁਣੋ!”</verse>
				<verse number="17">ਇਸਰਾਏਲ ਦੇ ਲੋਕਾਂ ਦੇ ਪਰਮੇਸ਼ਵਰ ਨੇ ਸਾਡੇ ਪੂਰਵਜਾਂ ਨੂੰ ਚੁਣਿਆ; ਉਸਨੇ ਮਿਸਰ ਵਿੱਚ ਰਹਿਣ ਦੇ ਦੌਰਾਨ ਲੋਕਾਂ ਨੂੰ ਖੁਸ਼ਹਾਲ ਬਣਾਇਆ; ਉਸਨੇ ਆਪਣੀ ਸ਼ਕਤੀ ਨਾਲ ਉਨ੍ਹਾਂ ਨੂੰ ਉਸੇ ਦੇਸ਼ ਵਿੱਚੋਂ ਬਾਹਰ ਕੱਢ ਲਿਆਂਦਾ;</verse>
				<verse number="18">ਮੋਸ਼ੇਹ ਚਾਲੀ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੇ ਚਾਲ-ਚਲਣ ਨੂੰ ਸਹਿਣ ਕੀਤਾ;</verse>
				<verse number="19">ਅਤੇ ਉਸਨੇ ਕਨਾਨ ਵਿੱਚ ਸੱਤ ਕੌਮਾਂ ਨੂੰ ਹਰਾ ਦਿੱਤਾ, ਅਤੇ ਉਨ੍ਹਾਂ ਦੀ ਜ਼ਮੀਨ ਆਪਣੇ ਲੋਕਾਂ ਨੂੰ ਵਿਰਾਸਤ ਵਜੋਂ ਕੋਲ ਰੱਖਣ ਲਈ ਦੇ ਦਿੱਤੀ।</verse>
				<verse number="20">ਇਸ ਸਭ ਨੂੰ ਲਗਭਗ 450 ਸਾਲ ਲੱਗ ਗਏ। “ਇਸ ਤੋਂ ਬਾਅਦ, ਪਰਮੇਸ਼ਵਰ ਨੇ ਨਬੀ ਸਮੂਏਲ ਦੇ ਸਮੇਂ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।</verse>
				<verse number="21">ਤਦ ਇਸਰਾਏਲ ਦੇ ਲੋਕਾਂ ਨੇ ਸਮੂਏਲ ਦੁਆਰਾ ਪਰਮੇਸ਼ਵਰ ਕੋਲੋ ਇੱਕ ਪਾਤਸ਼ਾਹ ਦੀ ਮੰਗ ਕੀਤੀ, ਅਤੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਬਿਨਯਾਮੀਨ ਦੀ ਗੋਤ, ਦੇ ਕਿਸ਼ ਦਾ ਪੁੱਤਰ ਸੌਲੁਸ ਰਾਜਾ ਹੋਣ ਲਈ ਦਿੱਤਾ, ਜਿਸ ਨੇ ਚਾਲੀ ਸਾਲ ਰਾਜ ਕੀਤਾ।</verse>
				<verse number="22">ਫੇਰ ਸ਼ਾਊਲ ਨੂੰ ਹਟਾਉਣ ਤੋਂ ਬਾਅਦ, ਦਾਵੀਦ ਨੂੰ ਉਨ੍ਹਾਂ ਦਾ ਪਾਤਸ਼ਾਹ ਹੋਣ ਲਈ ਖੜ੍ਹਾ ਕੀਤਾ। ਜਿਸ ਦੇ ਹੱਕ ਵਿੱਚ ਪਰਮੇਸ਼ਵਰ ਨੇ ਗਵਾਹੀ ਦੇ ਕੇ ਆਖਿਆ: ‘ਕਿ ਮੈਂ ਯੱਸੀ ਦੇ ਪੁੱਤਰ ਦਾਵੀਦ ਲੱਭਿਆ, ਜੋ ਮਨੁੱਖ ਮੇਰੇ ਮਨ ਨੂੰ ਭਾਉਂਦਾ; ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।’</verse>
				<verse number="23">“ਇਸ ਮਨੁੱਖ ਦੇ ਵੰਸ਼ ਵਿੱਚੋਂ ਪਰਮੇਸ਼ਵਰ ਨੇ ਇਸਰਾਏਲ ਲਈ ਇੱਕ ਮੁਕਤੀਦਾਤਾ ਯਿਸ਼ੂ ਭੇਜਿਆ, ਜਿਵੇਂ ਉਸਨੇ ਵਾਇਦਾ ਕੀਤਾ ਸੀ।</verse>
				<verse number="24">ਯਿਸ਼ੂ ਦੇ ਆਉਣ ਤੋਂ ਪਹਿਲਾਂ, ਯੋਹਨ ਨੇ ਤੋਬਾ ਦਾ ਪ੍ਰਚਾਰ ਕੀਤਾ ਅਤੇ ਇਸਰਾਏਲ ਦੇ ਲੋਕਾਂ ਸਾਰੇ ਨੂੰ ਬਪਤਿਸਮਾ ਦਿੱਤਾ।</verse>
				<verse number="25">ਜਦੋਂ ਯੋਹਨ ਆਪਣਾ ਕੰਮ ਪੂਰਾ ਕਰ ਰਿਹਾ ਸੀ, ਉਸਨੇ ਲੋਕਾਂ ਨੂੰ ਕਿਹਾ: ‘ਤੁਸੀਂ ਕੀ ਮੰਨਦੇ ਹੋ ਕਿ ਮੈਂ ਕੌਣ ਹਾਂ? ਮੈਂ ਉਹ ਨਹੀਂ ਜਿਸ ਨੂੰ ਤੁਸੀਂ ਲੱਭ ਰਹੇ ਹੋ। ਪਰ ਮੇਰੇ ਤੋਂ ਬਾਅਦ ਇੱਕ ਅਜਿਹਾ ਆ ਰਿਹਾ ਹੈ ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’</verse>
				<verse number="26">“ਹੇ ਭਾਈਓ ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਸੀਂ ਵੀ ਗ਼ੈਰ-ਯਹੂਦੀ ਜਿਹੜੇ ਪਰਮੇਸ਼ਵਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਹ ਮੁਕਤੀ ਦਾ ਸੰਦੇਸ਼ ਭੇਜਿਆ ਗਿਆ ਹੈ।</verse>
				<verse number="27">ਯੇਰੂਸ਼ਲੇਮ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਾਸਕਾਂ ਨੇ ਯਿਸ਼ੂ ਨੂੰ ਨਹੀਂ ਪਛਾਣਿਆ, ਫਿਰ ਵੀ ਉਸ ਦੀ ਨਿੰਦਾ ਕਰਦਿਆਂ ਉਨ੍ਹਾਂ ਨਬੀਆਂ ਦੇ ਬਚਨਾ ਨੂੰ ਪੂਰਾ ਕਰਦੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ।</verse>
				<verse number="28">ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ, ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਸਨੂੰ ਜਾਨੋਂ ਮਾਰਿਆ ਜਾਵੇ।</verse>
				<verse number="29">ਜਦੋਂ ਉਨ੍ਹਾਂ ਨੇ ਉਹ ਸਭ ਕੁਝ ਕੀਤਾ ਜੋ ਉਸਦੇ ਬਾਰੇ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਸੀ, ਉਨ੍ਹਾਂ ਨੇ ਉਸਨੂੰ ਸਲੀਬ ਤੋਂ ਹੇਠਾਂ ਉਤਾਰਿਆ ਅਤੇ ਉਸਨੂੰ ਕਬਰ ਵਿੱਚ ਰੱਖ ਦਿੱਤਾ।</verse>
				<verse number="30">ਪਰ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ,</verse>
				<verse number="31">ਅਤੇ ਬਹੁਤ ਦਿਨਾਂ ਤੱਕ ਉਹ ਬਾਰ-ਬਾਰ ਆਪਣੇ ਚੇਲਿਆਂ ਨੂੰ ਪ੍ਰਗਟ ਹੋਇਆ ਜੋ ਗਲੀਲੀ ਸੂਬੇ ਤੋਂ ਯੇਰੂਸ਼ਲੇਮ ਵਿੱਚ ਉਸਦੇ ਨਾਲ ਆਏ ਸਨ। ਉਹ ਹੁਣ ਸਾਡੇ ਲੋਕਾਂ ਲਈ ਉਸਦੇ ਗਵਾਹ ਹਨ।”</verse>
				<verse number="32">ਅਸੀਂ ਤੁਹਾਨੂੰ ਖੁਸ਼ਖ਼ਬਰੀ ਦੱਸਦੇ ਹਾਂ: ਜੋ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀ ਵਾਇਦਾ ਕੀਤੀ ਸੀ</verse>
				<verse number="33">ਕਿ ਪਰਮੇਸ਼ਵਰ ਨੇ ਯਿਸ਼ੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ। ਜਿਵੇਂ ਕਿ ਇਹ ਦੂਸਰੇ ਜ਼ਬੂਰ ਵਿੱਚ ਲਿਖਿਆ ਗਿਆ ਹੈ: “ ‘ਕਿ ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।’ ”</verse>
				<verse number="34">ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ। ਪਰਮੇਸ਼ਵਰ ਨੇ ਇਸ ਤਰ੍ਹਾਂ ਆਖਿਆ ਹੈ, “ਜੋ ਮੈਂ ਦਾਵੀਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।”</verse>
				<verse number="35">ਇਸ ਲਈ ਇਹ ਕਿਤੇ ਹੋਰ ਵੀ ਦੱਸਿਆ ਗਿਆ ਹੈ: “ ‘ਕਿ ਤੂੰ ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।’</verse>
				<verse number="36">“ਹੁਣ ਜਦੋਂ ਦਾਵੀਦ ਆਪਣੀ ਪੀੜ੍ਹੀ ਵਿੱਚ ਪਰਮੇਸ਼ਵਰ ਦੇ ਮਕਸਦ ਦੀ ਸੇਵਾ ਕਰ ਚੁੱਕਿਆ, ਤਾਂ ਉਹ ਚਲਾਣਾ ਕਰ ਗਿਆ; ਉਸਨੂੰ ਆਪਣੇ ਪਿਉ-ਦਾਦਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦਾ ਸਰੀਰ ਸੜ ਗਿਆ।</verse>
				<verse number="37">ਪਰ ਜਿਸਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸਦਾ ਸਰੀਰ ਨਾ ਸੜੀਆਂ।</verse>
				<verse number="38">“ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ।</verse>
				<verse number="39">ਉਸਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।</verse>
				<verse number="40">ਸੋ ਤੁਸੀਂ ਸਾਵਧਾਨ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ:</verse>
				<verse number="41">“ ‘ਵੇਖੋ, ਤੁਸੀਂ ਮਖੌਲ ਜਾਣਨ ਵਾਲਿਓ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ, ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਕੁਝ ਅਜਿਹਾ ਕਰਨ ਜਾ ਰਿਹਾ ਹਾਂ ਜਿਸ ਉੱਤੇ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇ।’ ”</verse>
				<verse number="42">ਜਦੋਂ ਪੌਲੁਸ ਅਤੇ ਬਰਨਬਾਸ ਪ੍ਰਾਰਥਨਾ ਸਥਾਨ ਤੋਂ ਬਾਹਰ ਜਾ ਰਹੇ ਸਨ, ਫਿਰ ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਲਈ ਇਨ੍ਹਾਂ ਗੱਲਾਂ ਬਾਰੇ ਹੋਰ ਬੋਲਣ ਲਈ ਸੱਦਾ ਦਿੱਤਾ।</verse>
				<verse number="43">ਜਦੋਂ ਪ੍ਰਾਰਥਨਾ ਸਥਾਨ ਦੀ ਸਭਾ ਨੂੰ ਸਮਾਪਤ ਕਰ ਦਿੱਤਾ ਗਿਆ, ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤਾਂ ਨੇ ਪੌਲੁਸ ਅਤੇ ਬਰਨਬਾਸ ਦੀ ਪਾਲਣਾ ਕੀਤੀ, ਉਹ ਉਨ੍ਹਾਂ ਨਾਲ ਗੱਲਾਂ ਕਰਦੇ ਰਹੇ ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦੀ ਕਿਰਪਾ ਵਿੱਚ ਬਣੇ ਰਹਿਣ ਦੀ ਅਪੀਲ ਕੀਤੀ।</verse>
				<verse number="44">ਅਗਲੇ ਸਬਤ ਦੇ ਦਿਨ ਤਕਰੀਬਨ ਸਾਰਾ ਸ਼ਹਿਰ ਪ੍ਰਭੂ ਦਾ ਬਚਨ ਸੁਣਨ ਲਈ ਇਕੱਤਰ ਹੋ ਗਿਆ।</verse>
				<verse number="45">ਜਦੋਂ ਯਹੂਦੀਆਂ ਨੇ ਭੀੜ ਨੂੰ ਵੇਖਿਆ, ਤਾਂ ਉਹ ਈਰਖਾ ਨਾਲ ਭਰੇ ਹੋਏ ਸਨ। ਉਨ੍ਹਾਂ ਨੇ ਪੌਲੁਸ ਦੀਆਂ ਗੱਲਾਂ ਦਾ ਖੰਡਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਬਦਸਲੂਕੀ ਕੀਤੀ।</verse>
				<verse number="46">ਫਿਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਦਲੇਰੀ ਨਾਲ ਜਵਾਬ ਦਿੱਤਾ: “ਸਾਨੂੰ ਪਹਿਲਾਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਦੱਸਣਾ ਜ਼ਰੂਰੀ ਸੀ। ਕਿਉਂਕਿ ਤੁਸੀਂ ਇਸ ਨੂੰ ਰੱਦ ਕੀਤਾ ਅਤੇ ਆਪਣੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝੀਆ, ਇਸ ਲਈ ਅਸੀਂ ਹੁਣ ਗ਼ੈਰ-ਯਹੂਦੀਆਂ ਕੌਮਾਂ ਵੱਲ ਮੁੜਦੇ ਹਾਂ।</verse>
				<verse number="47">ਕਿਉਂ ਇਹ ਜੋ ਪ੍ਰਭੂ ਨੇ ਸਾਨੂੰ ਆਦੇਸ਼ ਦਿੱਤਾ ਹੈ: “ ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ, ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’ ”</verse>
				<verse number="48">ਜਦੋਂ ਗ਼ੈਰ-ਯਹੂਦੀਆਂ ਨੇ ਇਹ ਸੁਣਿਆ, ਤਾਂ ਉਹ ਖੁਸ਼ ਹੋਏ ਅਤੇ ਉਨ੍ਹਾਂ ਨੇ ਪ੍ਰਭੂ ਦੇ ਬਚਨ ਦੀ ਵਡਿਆਈ ਕੀਤੀ; ਅਤੇ ਉਨ੍ਹਾਂ ਸਾਰਿਆਂ ਨੇ ਵਿਸ਼ਵਾਸ ਕੀਤਾ ਜਿਹੜੇ ਸਦੀਪਕ ਜੀਵਨ ਲਈ ਨਿਯੁਕਤ ਕੀਤੇ ਗਏ ਸਨ।</verse>
				<verse number="49">ਪ੍ਰਭੂ ਦਾ ਬਚਨ ਸਾਰੇ ਖੇਤਰ ਵਿੱਚ ਫੈਲ ਗਿਆ।</verse>
				<verse number="50">ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਸ਼ਹਿਰ ਦੇ ਪ੍ਰਮੁੱਖ ਆਦਮੀਆਂ ਨੂੰ ਭੜਕਾਉਂਦੇ ਸਨ। ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ, ਅਤੇ ਉਨ੍ਹਾਂ ਨੂੰ ਆਪਣੇ ਖੇਤਰ ਚੋਂ ਬਾਹਰ ਕੱਢ ਦਿੱਤਾ।</verse>
				<verse number="51">ਇਸ ਲਈ ਉਨ੍ਹਾਂ ਨੇ ਉਨ੍ਹਾਂ ਦੇ ਚੇਤਾਵਨੀ ਵਜੋਂ ਆਪਣੇ ਪੈਰਾਂ ਦੀ ਧੂੜ ਝਾੜ ਦਿੱਤੀ ਅਤੇ ਇਕੋਨਿਯਮ ਸ਼ਹਿਰ ਚਲੇ ਗਏ।</verse>
				<verse number="52">ਅੰਤਾਕਿਆ ਸ਼ਹਿਰ ਵਿੱਚ ਚੇਲੇ ਆਨੰਦ ਨਾਲ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।</verse>
			</chapter>
			<chapter number="14">
				<verse number="1">ਇਕੋਨਿਯਮ ਸ਼ਹਿਰ ਵਿਖੇ ਪੌਲੁਸ ਅਤੇ ਬਰਨਬਾਸ ਹਮੇਸ਼ਾ ਦੀ ਤਰ੍ਹਾਂ ਯਹੂਦੀ ਦੇ ਪ੍ਰਾਰਥਨਾ ਸਥਾਨਾਂ ਵਿੱਚ ਗਏ। ਉੱਥੇ ਉਹ ਇੰਨੇ ਪ੍ਰਭਾਵਸ਼ਾਲੀ ਢੰਗ ਨਾਲ ਬੋਲੇ ਕਿ ਬਹੁਤ ਸਾਰੇ ਯਹੂਦੀ ਅਤੇ ਯੂਨਾਨੀਆਂ ਨੇ ਵਿਸ਼ਵਾਸ ਕੀਤਾ।</verse>
				<verse number="2">ਪਰ ਜਿਨ੍ਹਾਂ ਯਹੂਦੀਆਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ ਉਨ੍ਹਾਂ ਨੇ ਹੋਰ ਗ਼ੈਰ-ਯਹੂਦੀਆਂ ਨੂੰ ਭੜਕਾਇਆ ਅਤੇ ਉਨ੍ਹਾਂ ਨੇ ਭਰਾਵਾਂ ਦੇ ਮਨਾਂ ਵਿਰੁੱਧ ਜ਼ਹਿਰ ਘੋਲਿਆ।</verse>
				<verse number="3">ਇਸ ਲਈ ਪੌਲੁਸ ਅਤੇ ਬਰਨਬਾਸ ਨੇ ਉੱਥੇ ਕਾਫ਼ੀ ਸਮਾਂ ਬਿਤਾਇਆ, ਪ੍ਰਭੂ ਲਈ ਦਲੇਰੀ ਨਾਲ ਬੋਲਦੇ ਰਹੇ, ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।</verse>
				<verse number="4">ਸ਼ਹਿਰ ਦੇ ਲੋਕ ਵੰਡੇ ਹੋਏ ਸਨ; ਕੁਝ ਯਹੂਦੀਆਂ ਦਾ ਸਾਥ ਦਿੰਦੇ ਸਨ, ਅਤੇ ਕੁਝ ਰਸੂਲਾਂ ਦੇ ਨਾਲ ਸਨ।</verse>
				<verse number="5">ਜਦੋਂ ਗ਼ੈਰ-ਯਹੂਦੀਆਂ ਦੇ ਲੋਕਾਂ ਅਤੇ ਯਹੂਦੀਆਂ ਨੇ, ਆਪਣੇ ਆਗੂਆਂ ਦੇ ਨਾਲ, ਪੌਲੁਸ ਅਤੇ ਬਰਨਬਾਸ ਦੀ ਬੇਇੱਜ਼ਤੀ ਅਤੇ ਉਨ੍ਹਾਂ ਨੂੰ ਪੱਥਰ ਮਾਰਨ ਦੀ ਸਾਜਿਸ਼ ਬਣਾਈ ਸੀ।</verse>
				<verse number="6">ਪਰ ਉਨ੍ਹਾਂ ਨੂੰ ਇਸ ਬਾਰੇ ਪਤਾ ਚੱਲਿਆ ਅਤੇ ਉਹ ਲੀਕਾਓਨੀਆ ਖੇਤਰ ਦੇ ਸ਼ਹਿਰਾਂ ਲੁਸਤ੍ਰਾ ਅਤੇ ਦਰਬੇ ਅਤੇ ਆਸ-ਪਾਸ ਦੇ ਦੇਸ਼ ਨੂੰ ਭੱਜ ਗਏ।</verse>
				<verse number="7">ਜਿੱਥੇ ਉਹ ਲਗਾਤਾਰ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਰਹੇ।</verse>
				<verse number="8">ਲੁਸਤ੍ਰਾ ਸ਼ਹਿਰ ਵਿੱਚ ਇੱਕ ਆਦਮੀ ਬੈਠਾ ਹੋਇਆ ਸੀ ਜੋ ਲੰਗੜਾ ਸੀ। ਉਹ ਜਨਮ ਤੋਂ ਹੀ ਇਸ ਤਰ੍ਹਾਂ ਸੀ ਅਤੇ ਉਸਨੇ ਕਦੇ ਤੁਰ ਨਹੀਂ ਸੀ ਵੇਖਿਆ।</verse>
				<verse number="9">ਉਸਨੇ ਸੁਣਿਆ ਜਿਵੇਂ ਪੌਲੁਸ ਪ੍ਰਭੂ ਯਿਸ਼ੂ ਬਾਰੇ ਬੋਲ ਰਿਹਾ ਸੀ। ਪੌਲੁਸ ਨੇ ਉਸ ਵੱਲ ਸਿੱਧਾ ਵੇਖਿਆ, ਉਸਨੇ ਵੇਖਿਆ ਕਿ ਉਸਨੂੰ ਚੰਗਾ ਹੋਣ ਦਾ ਵਿਸ਼ਵਾਸ ਹੈ।</verse>
				<verse number="10">ਪੌਲੁਸ ਨੇ ਉਸਨੂੰ ਬੁਲਾਇਆ ਤੇ ਕਿਹਾਂ, “ਆਪਣੇ ਪੈਰਾਂ ਉੱਤੇ ਖੜਾ ਹੋ ਜਾ!” ਉਸੇ ਵੇਲੇ, ਉਹ ਆਦਮੀ ਕੁੱਦਣ ਅਤੇ ਤੁਰਨ ਲੱਗ ਪਿਆ।</verse>
				<verse number="11">ਜਦੋਂ ਭੀੜ ਨੇ ਪੌਲੁਸ ਦੇ ਕੰਮ ਨੂੰ ਵੇਖਿਆ, ਤਾਂ ਉਹ ਲੀਕਾਓਨੀਆ ਭਾਸ਼ਾ ਵਿੱਚ ਉੱਚੀ ਬੋਲੇ, “ਦੇਵਤੇ ਮਨੁੱਖਾਂ ਦੇ ਰੂਪ ਵਿੱਚ ਸਾਡੇ ਕੋਲ ਆਏ ਹਨ।”</verse>
				<verse number="12">ਬਰਨਬਾਸ ਨੂੰ ਉਨ੍ਹਾਂ ਨੇ ਜ਼ੀਅਸ ਬੁਲਾਇਆ, ਅਤੇ ਪੌਲੁਸ ਨੂੰ ਉਨ੍ਹਾਂ ਨੇ ਹਰਮੇਸ ਬੁਲਾਇਆ ਕਿਉਂਕਿ ਉਹ ਮੁੱਖ ਵਕਤਾ ਸੀ।</verse>
				<verse number="13">ਜ਼ੀਅਸ ਦਾ ਪੁਜਾਰੀ, ਜਿਸਦਾ ਹੈਕਲ ਬਿਲਕੁਲ ਸ਼ਹਿਰ ਦੇ ਬਿਲਕੁਲ ਬਾਹਰ ਸੀ, ਉਹ ਸ਼ਹਿਰ ਦੇ ਦਰਵਾਜ਼ੇ ਬਲਦਾਂ ਦੇ ਗਲੇ ਦੁਆਲੇ ਫੁੱਲ ਮਾਲਾਵਾਂ ਲੈ ਕੇ ਆਇਆ ਕਿਉਂਕਿ ਉਸਦੇ ਨਾਲ ਭੀੜ ਉਨ੍ਹਾਂ ਦੇ ਲਈ ਬਲੀ ਚੜ੍ਹਾਉਣ ਚਾਉਂਦੀ ਸੀ।</verse>
				<verse number="14">ਪਰ ਜਦੋਂ ਰਸੂਲ ਬਰਨਬਾਸ ਅਤੇ ਪੌਲੁਸ ਨੇ ਇਹ ਸੁਣਿਆ, ਤਾਂ ਉਨ੍ਹਾਂ ਨੇ ਵਿਰੋਧ ਵਿੱਚ ਆਪਣੇ ਕੱਪੜੇ ਪਾੜੇ ਅਤੇ ਭੀੜ ਵਿੱਚੋਂ ਭੱਜੇ ਨਿਕਲੇ, ਅਤੇ ਚੀਕਦੇ ਹੋਏ ਬੋਲੇ:</verse>
				<verse number="15">“ਦੋਸਤੋ, ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? ਅਸੀਂ ਵੀ ਕੇਵਲ ਤੁਹਾਡੇ ਵਾਂਗ, ਮਨੁੱਖ ਹਾਂ। ਅਸੀਂ ਤਾਂ ਤੁਹਾਡੇ ਲਈ ਖੁਸ਼ਖ਼ਬਰੀ ਲੈ ਕੇ ਆਏ ਹਾਂ, ਤੁਹਾਨੂੰ ਇਹ ਵਿਅਰਥ ਚੀਜ਼ਾਂ ਤੋਂ ਜੀਉਂਦੇ ਪਰਮੇਸ਼ਵਰ ਵੱਲ ਮੁੜ੍ਹਨ ਲਈ ਆਖ ਰਹੇ ਹਾਂ, ਜਿਸ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ।</verse>
				<verse number="16">ਅਤੀਤ ਵਿੱਚ, ਉਸਨੇ ਸਾਰਿਆਂ ਕੌਮਾਂ ਨੂੰ ਆਪੋ-ਆਪਣੇ ਰਾਹ ਚੱਲਣ ਦਿੱਤਾ।</verse>
				<verse number="17">ਫਿਰ ਵੀ ਪਰਮੇਸ਼ਵਰ ਨੇ ਆਪਣੇ ਆਪ ਨੂੰ ਬਿਨਾਂ ਕਿਸੇ ਗਵਾਹੀ ਦੇ ਨਹੀਂ ਛੱਡਿਆ: ਉਸਨੇ ਤੁਹਾਨੂੰ ਅਕਾਸ਼ ਤੋਂ ਬਾਰਸ਼ ਅਤੇ ਹਰ ਮੌਸਮ ਵਿੱਚ ਫਸਲਾਂ ਦੇ ਕੇ ਦਯਾ ਕੀਤੀ ਹੈ; ਉਹ ਤੁਹਾਨੂੰ ਬਹੁਤ ਸਾਰਾ ਭੋਜਨ ਦਿੰਦਾ ਹੈ ਅਤੇ ਤੁਹਾਡੇ ਦਿਲਾਂ ਨੂੰ ਖੁਸ਼ੀ ਨਾਲ ਭਰ ਦਿੰਦਾ ਹੈ।”</verse>
				<verse number="18">ਇਨ੍ਹਾਂ ਸ਼ਬਦਾਂ ਦੇ ਨਾਲ ਵੀ, ਭੀੜ ਨੂੰ ਬਲੀ ਚੜ੍ਹਾਉਣ ਤੋਂ ਰੋਕਣ ਵਿੱਚ ਉਨ੍ਹਾਂ ਨੂੰ ਮੁਸ਼ਕਲ ਆਈ।</verse>
				<verse number="19">ਫਿਰ ਕੁਝ ਯਹੂਦੀ ਅੰਤਾਕਿਆ ਅਤੇ ਇਕੋਨਿਯਮ ਤੋਂ ਆਏ ਅਤੇ ਉਨ੍ਹਾਂ ਨੇ ਭੀੜ ਨੂੰ ਜਿੱਤ ਲਿਆ। ਉਨ੍ਹਾਂ ਨੇ ਪੌਲੁਸ ਨੂੰ ਪੱਥਰ ਮਾਰੇ ਅਤੇ ਉਸਨੂੰ ਸ਼ਹਿਰੋਂ ਬਾਹਰ ਘਸੀਟ ਕੇ ਲੈ ਆਏ, ਤੇ ਸੋਚਿਆ ਕਿ ਉਹ ਮਰ ਗਿਆ ਹੈ।</verse>
				<verse number="20">ਜਦੋਂ ਚੇਲੇ ਉਸਦੇ ਆਸ-ਪਾਸ ਇਕੱਠੇ ਹੋਏ, ਤਾਂ ਉਹ ਉੱਠਿਆ ਅਤੇ ਵਾਪਸ ਸ਼ਹਿਰ ਨੂੰ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਲਈ ਰਵਾਨਾ ਹੋ ਗਏ।</verse>
				<verse number="21">ਪੌਲੁਸ ਅਤੇ ਬਰਨਬਾਸ ਨੇ ਉਸ ਸ਼ਹਿਰ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਵੱਡੀ ਗਿਣਤੀ ਵਿੱਚ ਚੇਲੇ ਬਣਾਏ। ਫੇਰ ਉਹ ਲੁਸਤ੍ਰਾ, ਇਕੋਨਿਯਮ ਅਤੇ ਅੰਤਾਕਿਆ ਨੂੰ ਪਰਤੇ,</verse>
				<verse number="22">ਚੇਲਿਆਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਪ੍ਰਤੀ ਸੱਚੇ ਰਹਿਣ ਲਈ ਉਤਸ਼ਾਹਿਤ ਕੀਤਾ। “ਸਾਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੜਨ ਲਈ ਬਹੁਤ ਸਾਰਿਆਂ ਮੁਸ਼ਕਲਾਂ ਵਿੱਚੋਂ ਲੰਘਣਾ ਪਵੇਗਾ,” ਉਨ੍ਹਾਂ ਨੇ ਕਿਹਾ।</verse>
				<verse number="23">ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਲਈ ਹਰੇਕ ਕਲੀਸਿਆ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕੀਤਾ ਅਤੇ, ਪ੍ਰਾਰਥਨਾ ਅਤੇ ਵਰਤ ਨਾਲ, ਉਨ੍ਹਾਂ ਨੂੰ ਪ੍ਰਭੂ ਦੇ ਹੱਥੀਂ ਸੌਂਪ ਦਿੱਤਾ, ਜਿਸ ਉੱਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਸੀ।</verse>
				<verse number="24">ਪਿਸਿਦਿਯਾ ਖੇਤਰ ਵਿੱਚੋਂ ਲੰਘਣ ਤੋਂ ਬਾਅਦ, ਉਹ ਪੈਮਫੀਲੀਆ ਖੇਤਰ ਵਿੱਚ ਆਏ,</verse>
				<verse number="25">ਅਤੇ ਜਦੋਂ ਉਹ ਪਰਗਾ ਸ਼ਹਿਰ ਵਿੱਚ ਬਚਨ ਸੁਣਾ ਚੁੱਕੇ, ਤਾਂ ਫਿਰ ਉਹ ਹੇਠਾਂ ਅਟਾਲੀਆ ਸ਼ਹਿਰ ਚਲੇ ਗਏ।</verse>
				<verse number="26">ਅਟਾਲੀਆ ਜਹਾਜ਼ ਤੇ ਚੜ੍ਹ ਕੇ ਅੰਤਾਕਿਆ ਨੂੰ ਚੱਲੇ ਆਏ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ਵਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।</verse>
				<verse number="27">ਉੱਥੇ ਪਹੁੰਚਣ ਤੇ, ਉਨ੍ਹਾਂ ਨੇ ਕਲੀਸਿਆ ਨੂੰ ਇੱਕਠੇ ਕੀਤਾ ਅਤੇ ਉਨ੍ਹਾਂ ਸਭ ਨੂੰ ਦੱਸਿਆ ਜੋ ਪਰਮੇਸ਼ਵਰ ਨੇ ਉਨ੍ਹਾਂ ਰਾਹੀਂ ਕੀਤਾ ਸੀ ਅਤੇ ਕਿਵੇਂ ਉਸ ਨੇ ਗ਼ੈਰ-ਯਹੂਦੀਆਂ ਲਈ ਨਿਹਚਾ ਦਾ ਦਰਵਾਜ਼ਾ ਖੋਲ੍ਹਿਆ ਸੀ।</verse>
				<verse number="28">ਅਤੇ ਉੱਥੇ ਉਹ ਕਈ ਮਹੀਨਿਆਂ ਤੱਕ ਚੇਲਿਆਂ ਦੇ ਨਾਲ ਰਹੇ।</verse>
			</chapter>
			<chapter number="15">
				<verse number="1">ਉਸ ਤੋਂ ਬਾਅਦ ਲੋਕ ਯਹੂਦਿਯਾ ਪ੍ਰਾਂਤ ਤੋਂ ਅੰਤਾਕਿਆ ਵਿੱਚ ਆਏ ਅਤੇ ਉਹ ਵਿਸ਼ਵਾਸੀਆਂ ਨੂੰ ਇਹ ਸਿੱਖਿਆ ਦੇ ਰਹੇ ਸਨ: “ਕਿ ਜਦੋਂ ਤੱਕ ਤੁਸੀਂ ਸੁੰਨਤ ਨਹੀਂ ਕਰਾਉਦੇ, ਮੋਸ਼ੇਹ ਦੁਆਰਾ ਸਿਖਾਏ ਗਏ ਰਿਵਾਜ ਅਨੁਸਾਰ, ਉਦੋਂ ਤੱਕ ਤੁਸੀਂ ਬਚਾਏ ਨਹੀਂ ਜਾ ਸਕਦੇ।”</verse>
				<verse number="2">ਇਸ ਤੇ ਪੌਲੁਸ ਅਤੇ ਬਰਨਬਾਸ ਉਨ੍ਹਾਂ ਨਾਲ ਤਿੱਖੇ ਵਾਦ-ਵਿਵਾਦ ਅਤੇ ਬਹਿਸ ਕਰਨ ਲੱਗੇ। ਤਦੇ ਹੀ ਪੌਲੁਸ ਅਤੇ ਬਰਨਬਾਸ ਨਿਯੁਕਤ ਕੀਤੇ ਗਏ, ਕੁਝ ਹੋਰ ਵਿਸ਼ਵਾਸੀਆਂ ਸਮੇਤ, ਯੇਰੂਸ਼ਲੇਮ ਜਾਣ ਲਈ ਭਾਈ ਰਸੂਲਾਂ ਅਤੇ ਬਜ਼ੁਰਗਾਂ ਨਾਲ ਮਿਲ ਕੇ ਇਸ ਮਸਲੇ ਬਾਰੇ ਵਿਚਾਰ-ਵਟਾਂਦਰਾ ਕਰ ਸਕਣ।</verse>
				<verse number="3">ਕਲੀਸਿਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਰਾਹ ਤੇ ਭੇਜਿਆ, ਅਤੇ ਜਦੋਂ ਉਹ ਫ਼ੈਨੀਕੇ ਅਤੇ ਸਾਮਰਿਯਾ ਪ੍ਰਾਂਤ ਦੇ ਵਿੱਚੋਂ ਹੋ ਕੇ ਜਾ ਰਹੇ ਸਨ, ਤਾਂ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਪਰਾਈਆਂ ਕੌਮਾਂ ਦੇ ਲੋਕ ਵਿਸ਼ਵਾਸ ਵਿੱਚ ਆ ਰਹੇ ਹਨ। ਇਹ ਖ਼ਬਰ ਸੁਣ ਕੇ ਸਾਰੇ ਵਿਸ਼ਵਾਸੀਆਂ ਨੂੰ ਬਹੁਤ ਖੁਸ਼ੀ ਹੋਈ।</verse>
				<verse number="4">ਜਦੋਂ ਉਹ ਯੇਰੂਸ਼ਲੇਮ ਆਏ, ਤਾਂ ਉਨ੍ਹਾਂ ਦਾ ਕਲੀਸਿਆ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਸਵਾਗਤ ਕੀਤਾ, ਅਤੇ ਉਨ੍ਹਾਂ ਨੂੰ ਉਹ ਸਭ ਕੁਝ ਦੱਸਿਆ ਜੋ ਪਰਮੇਸ਼ਵਰ ਨੇ ਉਨ੍ਹਾਂ ਰਾਹੀਂ ਕੀਤਾ ਸੀ।</verse>
				<verse number="5">ਫ਼ਰੀਸੀਆਂ ਦੀ ਸਭਾ ਨਾਲ ਸੰਬੰਧਿਤ ਕੁਝ ਨਿਹਚਾਵਾਨ ਖੜੇ ਹੋ ਗਏ ਅਤੇ ਕਹਿਣ ਲੱਗੇ, “ਗ਼ੈਰ-ਯਹੂਦੀਆਂ ਦੀ ਸੁੰਨਤ ਕਰਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਮੋਸ਼ੇਹ ਦੀ ਬਿਵਸਥਾ ਦੀ ਪਾਲਣਾ ਕਰਨ ਦੀ ਜ਼ਰੂਰਤ ਵੀ ਹੈ।”</verse>
				<verse number="6">ਤਦ ਰਸੂਲ ਅਤੇ ਹੋਰ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਮਸਲੇ ਬਾਰੇ ਗੱਲ ਕਰਨ।</verse>
				<verse number="7">ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ, ਪਤਰਸ ਉੱਠਿਆ ਅਤੇ ਉਨ੍ਹਾਂ ਨੂੰ ਸੰਬੋਧਿਤ ਕੀਤਾ: “ਭਾਈਉ, ਤੁਸੀਂ ਜਾਣਦੇ ਹੋ ਕਿ ਕੁਝ ਸਮਾਂ ਪਹਿਲਾਂ ਪਰਮੇਸ਼ਵਰ ਨੇ ਤੁਹਾਡੇ ਵਿੱਚਕਾਰ ਅਜਿਹਾ ਵਿਕਲਪ ਚੁਣਿਆ ਸੀ ਤਾਂ ਜੋ ਗ਼ੈਰ-ਯਹੂਦੀ ਮੇਰੇ ਬੁੱਲ੍ਹਾਂ ਤੋਂ ਖੁਸ਼ਖ਼ਬਰੀ ਦਾ ਸੰਦੇਸ਼ ਸੁਣ ਸਕਣ ਅਤੇ ਵਿਸ਼ਵਾਸ ਕਰਨ।</verse>
				<verse number="8">ਪਰਮੇਸ਼ਵਰ, ਜਿਹੜਾ ਦਿਲਾਂ ਨੂੰ ਜਾਣਦਾ ਹੈ, ਅਤੇ ਉਸਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇ ਕੇ ਦਿਖਾਇਆ ਕਿ ਉਸਨੇ ਉਨ੍ਹਾਂ ਨੂੰ ਸਵੀਕਾਰ ਕੀਤਾ, ਜਿਵੇਂ ਉਸਨੇ ਸਾਡੇ ਨਾਲ ਵੀ ਕੀਤਾ।</verse>
				<verse number="9">ਪਰਮੇਸ਼ਵਰ ਨੇ ਸਾਡੇ ਅਤੇ ਉਨ੍ਹਾਂ ਵਿੱਚਕਾਰ ਕੋਈ ਵਿਤਕਰਾ ਨਹੀਂ ਕੀਤਾ, ਕਿਉਂਕਿ ਉਸਨੇ ਨਿਹਚਾ ਨਾਲ ਉਨ੍ਹਾਂ ਦੇ ਦਿਲਾਂ ਨੂੰ ਸ਼ੁੱਧ ਕੀਤਾ।</verse>
				<verse number="10">ਹੁਣ ਫਿਰ, ਤੁਸੀਂ ਗ਼ੈਰ-ਯਹੂਦੀਆਂ ਦੀ ਗਰਦਨ ਨੂੰ ਅਜਿਹਾ ਜੂਲਾ ਪਾ ਕੇ ਕਿਉਂ ਪਰਮੇਸ਼ਵਰ ਨੂੰ ਪਰਖਣ ਦੀ ਕੋਸ਼ਿਸ਼ ਕਰਦੇ ਹੋ ਜਿਸ ਨੂੰ ਨਾ ਸਾਡੇ ਪੂਰਵਜ ਨਾ ਅਸੀਂ ਚੁੱਕ ਸਕੇ?</verse>
				<verse number="11">ਨਹੀਂ! ਅਸੀਂ ਵਿਸ਼ਵਾਸ ਕਰਦੇ ਹਾਂ ਕਿ ਇਹ ਸਾਡੇ ਪ੍ਰਭੂ ਯਿਸ਼ੂ ਦੀ ਕਿਰਪਾ ਦੇ ਦੁਆਰਾ ਹੀ ਅਸੀਂ ਬਚਾਏ ਗਏ ਹਾਂ, ਜਿਵੇਂ ਕਿ ਉਹ ਵੀ ਬਚਾਏ ਗਏ ਹਨ।”</verse>
				<verse number="12">ਜਦੋਂ ਉਨ੍ਹਾਂ ਨੇ ਬਰਨਬਾਸ ਅਤੇ ਪੌਲੁਸ ਨੂੰ ਇਹ ਦੱਸਦਿਆਂ ਸੁਣਿਆ ਤੇ ਸਾਰੇ ਲੋਕ ਚੁੱਪ ਹੋ ਗਏ ਤਾਂ ਉਨ੍ਹਾਂ ਨੇ ਨਿਸ਼ਾਨ ਅਤੇ ਅਚੰਭਿਆਂ ਕੰਮਾਂ ਬਾਰੇ ਦੱਸਿਆ ਜੋ ਪਰਮੇਸ਼ਵਰ ਨੇ ਉਨ੍ਹਾਂ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤੇ ਸਨ।</verse>
				<verse number="13">ਜਦੋਂ ਉਹ ਬੋਲ ਹਟੇ, ਫਿਰ ਯਾਕੋਬ ਬੋਲਿਆ। “ਭਾਈਉ,” ਉਸਨੇ ਕਿਹਾ, “ਹੁਣ ਮੇਰੀ ਸੁਣੋ।</verse>
				<verse number="14">ਸ਼ਿਮਓਨ ਪਤਰਸ ਨੇ ਸਾਨੂੰ ਦੱਸਿਆ ਹੈ ਕਿ ਕਿਵੇਂ ਪਰਮੇਸ਼ਵਰ ਨੇ ਸਭ ਤੋਂ ਪਹਿਲਾਂ ਗ਼ੈਰ-ਯਹੂਦੀਆਂ ਉੱਤੇ ਨਿਗਾਹ ਕੀਤੀ ਤਾਂ ਜੋ ਉਨ੍ਹਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ।</verse>
				<verse number="15">ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ,” ਜਿਵੇਂ ਲਿਖਿਆ ਹੈ:</verse>
				<verse number="16">ਪਰਮੇਸ਼ਵਰ ਕਹਿੰਦਾ ਹੈ, “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ ਅਤੇ ਦਾਵੀਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ। ਅਤੇ ਉਹ ਦੇ ਖੰਡਰ ਨੂੰ ਮੈਂ ਦੁਬਾਰਾ ਬਣਾਵਾਂਗਾ, ਅਤੇ ਮੈਂ ਉਸਨੂੰ ਫਿਰ ਬਹਾਲ ਕਰਾਂਗਾ,</verse>
				<verse number="17">ਤਾਂ ਜੋ ਬਾਕੀ ਸਾਰੇ ਲੋਕ ਪ੍ਰਭੂ ਨੂੰ ਪੁਕਾਰਦੇ ਹਨ, ਇੱਥੋ ਤੱਕ ਸਾਰੇ ਗ਼ੈਰ-ਯਹੂਦੀ ਜੋ ਮੇਰੇ ਨਾਮ ਉੱਤੇ ਵਿਸ਼ਵਾਸ ਕਰਦੇ ਹਨ, ਪ੍ਰਭੂ ਆਖਦਾ ਹੈ, ਜੋ ਇਹ ਗੱਲਾਂ ਪੂਰਾ ਕਰਦਾ ਹੈ।”</verse>
				<verse number="18">ਦੁਨੀਆਂ ਦੇ ਮੁੱਢ ਤੋਂ ਇਨ੍ਹਾਂ ਚੀਜ਼ਾਂ ਦੀਆਂ ਖ਼ਬਰਾਂ ਪਰਗਟ ਕਰਦਾ ਆਇਆ ਹੈ।</verse>
				<verse number="19">ਯਾਕੋਬ ਨੇ ਅੱਗੇ ਕਿਹਾ, “ਇਸ ਲਈ ਇਹ ਮੇਰਾ ਨਿਆਂ ਹੈ, ਕਿ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਲਈ ਮੁਸ਼ਕਲ ਪੈਦਾ ਨਹੀਂ ਕਰਨੀ ਚਾਹੀਦੀ ਜਿਹੜੇ ਪਰਮੇਸ਼ਵਰ ਵੱਲ ਮੁੜ ਰਹੇ ਹਨ।</verse>
				<verse number="20">ਇਸ ਦੀ ਬਜਾਏ ਸਾਨੂੰ ਉਨ੍ਹਾਂ ਨੂੰ ਲਿਖਣਾ ਚਾਹੀਦਾ ਹੈ, ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਜਿਨਸੀ ਅਨੈਤਿਕਤਾ, ਗਲਾ ਘੁੱਟੇ ਜਾਨਵਰਾਂ ਦੇ ਮਾਸ ਅਤੇ ਲਹੂ ਤੋਂ ਦੂਰ ਰਹਿਣਾ ਚਾਹੀਦਾ ਹੈ।</verse>
				<verse number="21">ਕਿਉਂ ਜੋ ਮੁੱਢ ਤੋਂ ਹੀ ਹਰ ਸ਼ਹਿਰ ਵਿੱਚ ਮੋਸ਼ੇਹ ਦੀ ਬਿਵਸਥਾ ਦਾ ਪ੍ਰਚਾਰ ਕੀਤਾ ਗਿਆ ਹੈ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾਂ ਵਿੱਚ ਉਸਦਾ ਬਚਨ ਪੜ੍ਹਿਆ ਜਾਂਦਾ ਹੈ।”</verse>
				<verse number="22">ਤਦ ਰਸੂਲਾਂ ਅਤੇ ਬਜ਼ੁਰਗਾਂ, ਅਤੇ ਸਾਰੀ ਕਲੀਸਿਆ ਨੂੰ, ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਕੁਝ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਆ ਨੂੰ ਭੇਜੀਏ। ਉਨ੍ਹਾਂ ਨੇ ਯਹੂਦਾ (ਜਿਸ ਨੂੰ ਬਰਸਬਾਸ ਕਿਹਾ ਜਾਂਦਾ ਹੈ) ਅਤੇ ਸੀਲਾਸ ਨੂੰ ਚੁਣਿਆ, ਉਹ ਮਨੁੱਖ ਜਿਹੜੇ ਵਿਸ਼ਵਾਸੀਆਂ ਵਿੱਚ ਆਗੂ ਸਨ।</verse>
				<verse number="23">ਅਤੇ ਉਨ੍ਹਾਂ ਦੇ ਹੱਥ ਇਹ ਪੱਤਰ ਲਿਖ ਭੇਜਿਆ: ਰਸੂਲਾਂ ਅਤੇ ਬਜ਼ੁਰਗਾਂ, ਤੁਹਾਡੇ ਭਰਾਵਾਂ, ਅੰਤਾਕਿਆ ਦੇ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਲਈ, ਸੀਰੀਆ ਅਤੇ ਕਿਲਕਿਆ: ਨਮਸਕਾਰ।</verse>
				<verse number="24">ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਦਿੱਤਾ।</verse>
				<verse number="25">ਇਸ ਲਈ ਅਸੀਂ ਸਾਰੇ ਕੁਝ ਬੰਦਿਆਂ ਨੂੰ ਚੁਣ ਕੇ ਉਨ੍ਹਾਂ ਨੂੰ ਆਪਣੇ ਪਿਆਰੇ ਮਿੱਤਰ ਬਰਨਬਾਸ ਅਤੇ ਪੌਲੁਸ ਨਾਲ ਤੁਹਾਡੇ ਕੋਲ ਭੇਜਣ ਲਈ ਸਹਿਮਤ ਹੋਏ,</verse>
				<verse number="26">ਆਦਮੀ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਚੁੱਕੇ ਹਨ।</verse>
				<verse number="27">ਇਸ ਲਈ ਅਸੀਂ ਯਹੂਦਾ ਅਤੇ ਸੀਲਾਸ ਨੂੰ ਤੁਹਾਡੇ ਕੋਲ ਭੇਜਣ ਲਈ ਚੁਣਿਆ ਹੈ। ਉਹ ਤੁਹਾਨੂੰ ਉਹੀ ਗੱਲਾਂ ਦੱਸਣਗੇ ਜੋ ਅਸੀਂ ਲਿਖ ਰਹੇ ਹਾਂ।</verse>
				<verse number="28">ਇਹ ਪਵਿੱਤਰ ਆਤਮਾ ਅਤੇ ਸਾਨੂੰ ਚੰਗਾ ਲੱਗਾ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ:</verse>
				<verse number="29">ਤੁਹਾਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਲਹੂ ਤੋਂ, ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਵਿਦਾਈ।</verse>
				<verse number="30">ਇਸ ਲਈ ਉਨ੍ਹਾਂ ਚਾਰ ਆਦਮੀਆਂ ਨੂੰ ਭੇਜ ਦਿੱਤਾ ਗਿਆ ਅਤੇ ਉਹ ਅੰਤਾਕਿਆ ਗਏ, ਜਿੱਥੇ ਉਨ੍ਹਾਂ ਨੇ ਕਲੀਸਿਆ ਨੂੰ ਇੱਕਠੇ ਕੀਤਾ ਅਤੇ ਪੱਤਰ ਦੇ ਦਿੱਤੀ।</verse>
				<verse number="31">ਕਲੀਸਿਆ ਦੇ ਲੋਕ ਉਸ ਸੰਦੇਸ਼ ਨੂੰ ਪੜ੍ਹ ਕੇ ਉਤਸ਼ਾਹਿਤ ਅਤੇ ਖੁਸ਼ ਹੋਏ।</verse>
				<verse number="32">ਯਹੂਦਾ ਅਤੇ ਸੀਲਾਸ, ਜੋ ਆਪ ਵੀ ਨਬੀ ਸਨ, ਉਨ੍ਹਾਂ ਨੇ ਭਰਾਵਾਂ ਨੂੰ ਉਤਸ਼ਾਹਿਤ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਬਹੁਤ ਸਾਰਿਆਂ ਗੱਲਾਂ ਨਾਲ ਉਪਦੇਸ਼ ਦੇ ਕੇ ਵਿਸ਼ਵਾਸ ਵਿੱਚ ਤਕੜੇ ਕੀਤਾ।</verse>
				<verse number="33">ਉੱਥੇ ਕਈ ਹਫ਼ਤੇ ਬਿਤਾਉਣ ਤੋਂ ਬਾਅਦ, ਉਨ੍ਹਾਂ ਨੂੰ ਵਿਸ਼ਵਾਸੀਆਂ ਨੇ ਸ਼ਾਂਤੀ ਦੀ ਬਰਕਤ ਨਾਲ ਉਨ੍ਹਾਂ ਕੋਲ ਵਾਪਸ ਭੇਜਿਆ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ।</verse>
				<verse number="34">ਪਰ ਸੀਲਾਸ ਨੇ ਉੱਥੇ ਰਹਿਣ ਦਾ ਫ਼ੈਸਲਾ ਕੀਤਾ।</verse>
				<verse number="35">ਪਰ ਪੌਲੁਸ ਅਤੇ ਬਰਨਬਾਸ ਅੰਤਾਕਿਆ ਵਿੱਚ ਹੀ ਰਹੇ, ਜਿੱਥੇ ਉਨ੍ਹਾਂ ਅਤੇ ਹੋਰ ਬਹੁਤ ਸਾਰਿਆਂ ਨੇ ਪ੍ਰਭੂ ਦੇ ਬਚਨ ਦੀ ਸਿੱਖਿਆ ਦਿੱਤੀ ਅਤੇ ਬਚਨ ਦਾ ਪ੍ਰਚਾਰ ਕੀਤਾ।</verse>
				<verse number="36">ਕੁਝ ਦਿਨਾਂ ਬਾਅਦ, ਪੌਲੁਸ ਨੇ ਬਰਨਬਾਸ ਨੂੰ ਕਿਹਾ, “ਆਓ ਆਪਾਂ ਵਾਪਸ ਉਨ੍ਹਾਂ ਸਾਰੇ ਸ਼ਹਿਰਾਂ ਦੇ ਵਿਸ਼ਵਾਸੀਆਂ ਨੂੰ ਵੇਖਣ ਲਈ ਚੱਲਿਏ ਜਿੱਥੇ ਅਸੀਂ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ ਫਿਰ ਜਾ ਕੇ ਵਿਸ਼ਵਾਸੀਆਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।”</verse>
				<verse number="37">ਬਰਨਬਾਸ ਯੋਹਨ ਨੂੰ ਨਾਲ ਲੈ ਕੇ ਜਾਣਾ ਚਾਉਂਦਾ ਸੀ, ਜਿਸਨੂੰ ਮਾਰਕਸ ਦੇ ਨਾਮ ਨਾਲ ਵੀ ਬੁਲਾਇਆ, ਜਾਦਾਂ ਹੈ,</verse>
				<verse number="38">ਪਰ ਪੌਲੁਸ ਨੇ ਉਸ ਨੂੰ ਨਾਲ ਲਿਜਾਣਾ ਸਮਝਦਾਰੀ ਨਹੀਂ ਸਮਝੀ, ਕਿਉਂਕਿ ਉਸਨੇ ਉਨ੍ਹਾਂ ਨੂੰ ਪੈਮਫੀਲੀਆ ਵਿੱਚ ਛੱਡ ਦਿੱਤਾ ਸੀ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।</verse>
				<verse number="39">ਉਹ ਇਸ ਬਾਰੇ ਇੱਕ ਦੂਸਰੇ ਨਾਲ ਸਹਿਮਤ ਨਹੀਂ ਸਨ ਇਸ ਲਈ ਉਹ ਵੱਖ ਹੋ ਗਏ। ਬਰਨਬਾਸ ਮਾਰਕਸ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਇੱਕ ਜਹਾਜ਼ ਤੇ ਚੜ੍ਹੇ ਅਤੇ ਸਾਈਪ੍ਰਸ ਟਾਪੂ ਚਲੇ ਗਏ,</verse>
				<verse number="40">ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਤੁਰ ਪਿਆ, ਵਿਸ਼ਵਾਸੀਆਂ ਨੇ ਉਨ੍ਹਾਂ ਨੂੰ ਪਰਮੇਸ਼ਵਰ ਦੀ ਕਿਰਪਾ ਵਿੱਚ ਸੌਂਪਿਆ।</verse>
				<verse number="41">ਉਹ ਸੀਰੀਆ ਅਤੇ ਕਿਲਕਿਆ ਦੇ ਪ੍ਰਾਂਤਾਂ ਵਿੱਚ ਯਾਤਰਾ ਕਰਦਾ ਹੋਇਆ, ਉਸ ਨੇ ਕਲੀਸਿਆਵਾਂ ਨੂੰ ਮਜ਼ਬੂਤ ਕੀਤਾ।</verse>
			</chapter>
			<chapter number="16">
				<verse number="1">ਉਸ ਤੋਂ ਬਾਅਦ ਪੌਲੁਸ ਦਰਬੇ ਸ਼ਹਿਰ ਨੂੰ ਆਇਆ ਅਤੇ ਫਿਰ ਉਸ ਤੋਂ ਬਾਅਦ ਉਹ ਲੁਸਤ੍ਰਾ ਸ਼ਹਿਰ ਵੱਲ ਚਲਾ ਗਿਆ, ਇੱਕ ਚੇਲਾ ਜਿਸਦਾ ਨਾਮ ਤਿਮੋਥਿਉਸ ਸੀ ਅਤੇ ਉਹ ਉੱਥੋਂ ਦਾ ਵਸਨੀਕ ਸੀ, ਉਸਦੀ ਮਾਂ ਪ੍ਰਭੂ ਯਿਸ਼ੂ ਮਸੀਹ ਦੇ ਵਿੱਚ ਇੱਕ ਵਿਸ਼ਵਾਸਯੋਗ ਯਹੂਦੀ ਵਿਸ਼ਵਾਸੀ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।</verse>
				<verse number="2">ਲੁਸਤ੍ਰਾ ਅਤੇ ਇਕੋਨਿਯਮ ਦੇ ਵਿਸ਼ਵਾਸੀ ਉਸਦੇ ਬਾਰੇ ਚੰਗੀਆਂ ਗੱਲਾਂ ਬੋਲੇ।</verse>
				<verse number="3">ਪੌਲੁਸ ਉਸ ਨੂੰ ਆਪਣੀ ਯਾਤਰਾ ਦੌਰਾਨ ਨਾਲ ਲੈ ਕੇ ਜਾਣਾ ਚਾਹੁੰਦਾ ਸੀ, ਇਸ ਲਈ ਉਸਨੇ ਉਸਦੀ ਦੀ ਸੁੰਨਤ ਕਰਵਾਈ। ਕਿਉਂਕਿ ਯਹੂਦੀ ਉਸ ਜਗ੍ਹਾ ਤੇ ਰਹਿੰਦੇ ਸਨ, ਉਹ ਸਾਰੇ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ।</verse>
				<verse number="4">ਜਦੋਂ ਪੌਲੁਸ, ਸੀਲਾਸ ਅਤੇ ਤਿਮੋਥਿਉਸ ਨਗਰਾਂ ਤੋਂ ਨਗਰਾਂ ਦੀ ਯਾਤਰਾ ਕਰ ਰਹੇ ਸਨ, ਤਾਂ ਉਹ ਹੁਕਮ ਜਿਹੜੇ ਯੇਰੂਸ਼ਲੇਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਨ੍ਹਾਂ ਨੂੰ ਮੰਨਣ ਲਈ ਵਿਸ਼ਵਾਸੀਆ ਨੂੰ ਸੌਂਪ ਦੇਵੇ।</verse>
				<verse number="5">ਇਸ ਲਈ ਕਲੀਸਿਆ ਦੀ ਨਿਹਚਾ ਵਿੱਚ ਮਜ਼ਬੂਤੀ ਆਈ ਅਤੇ ਰੋਜ਼ ਵਿਸ਼ਵਾਸ ਕਰਨ ਵਾਲੀਆਂ ਦੀ ਗਿਣਤੀ ਵਧਦੀ ਦੀ ਗਈ।</verse>
				<verse number="6">ਪੌਲੁਸ ਅਤੇ ਉਸਦੇ ਸਾਥੀ ਫ਼ਰੂਗਿਯਾ ਅਤੇ ਗਲਾਤਿਆ ਪ੍ਰਾਂਤ ਦੇ ਸਾਰੇ ਇਲਾਕਿਆਂ ਵਿੱਚ ਗਏ, ਜਦੋਂ ਕਿ ਪਵਿੱਤਰ ਆਤਮਾ ਨੇ ਏਸ਼ੀਆ ਦੇ ਪ੍ਰਾਂਤ ਵਿੱਚ ਬਚਨ ਦਾ ਪ੍ਰਚਾਰ ਕਰਨ ਤੋਂ ਰੋਕਿਆ ਹੋਇਆ ਸੀ।</verse>
				<verse number="7">ਜਦੋਂ ਉਹ ਮੁਸਿਯਾ ਖੇਤਰ ਦੀ ਸਰਹੱਦ ਤੇ ਪਹੁੰਚੇ, ਉਨ੍ਹਾਂ ਨੇ ਬਿਥੁਨਿਆ ਪ੍ਰਾਂਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਯਿਸ਼ੂ ਦੀ ਆਤਮਾ ਨੇ ਉਨ੍ਹਾਂ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ।</verse>
				<verse number="8">ਇਸ ਲਈ ਉਹ ਮੁਸਿਯਾ ਦੇ ਕੋਲੋਂ ਲੰਘੇ ਅਤੇ ਹੇਠਾਂ ਤ੍ਰੋਆਸ ਸ਼ਹਿਰ ਵਿੱਚ ਗਏ।</verse>
				<verse number="9">ਰਾਤ ਨੂੰ ਪੌਲੁਸ ਨੇ ਇੱਕ ਦਰਸ਼ਨ ਵਿੱਚ ਮਕਦੂਨਿਯਾ ਪ੍ਰਾਂਤ ਦਾ ਇੱਕ ਆਦਮੀ ਵੇਖਿਆ ਅਤੇ ਜੋ ਉਸ ਅੱਗੇ ਅਰਜੋਈ ਕਰ ਰਿਹਾ ਸੀ, “ਮੈਸੇਡੋਨੀਆ ਆਓ ਅਤੇ ਸਾਡੀ ਸਹਾਇਤਾ ਕਰੋ।”</verse>
				<verse number="10">ਪੌਲੁਸ ਦੇ ਇਹ ਦਰਸ਼ਨ ਵੇਖਣ ਤੋਂ ਬਾਅਦ, ਅਸੀਂ ਤੁਰੰਤ ਮਕਦੂਨਿਯਾ ਚਲੇ ਜਾਣ ਦੀ ਤਿਆਰ ਕੀਤੀ, ਸਿੱਟੇ ਵਜੋਂ ਕਿ ਪਰਮੇਸ਼ਵਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਬੁਲਾਇਆ ਹੈ।</verse>
				<verse number="11">ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੋਥਰੇਸ ਟਾਪੂ ਨੂੰ ਆਏ, ਅਤੇ ਦੂਜੇ ਦਿਨ ਨੀਆਪੋਲਿਸ ਸ਼ਹਿਰ ਵੱਲ ਚਲੇ ਗਏ।</verse>
				<verse number="12">ਫਿਰ ਉੱਥੋਂ ਅਸੀਂ ਫ਼ਿਲਿੱਪੀ ਸ਼ਹਿਰ ਵੱਲ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ। ਇੱਕ ਰੋਮੀ ਬਸਤੀ ਅਤੇ ਮਕਦੂਨਿਯਾ ਦੇ ਉਸ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਸੀ। ਅਤੇ ਅਸੀਂ ਉੱਥੇ ਕਈ ਦਿਨ ਰਹੇ।</verse>
				<verse number="13">ਸਬਤ ਦੇ ਦਿਨ ਅਸੀਂ ਸ਼ਹਿਰ ਦੇ ਦਰਵਾਜ਼ੇ ਤੋਂ ਬਾਹਰ ਦਰਿਆ ਦੇ ਕੰਢੇ ਵੱਲ ਚਲੇ ਗਏ, ਜਿੱਥੇ ਸਾਨੂੰ ਉਮੀਦ ਸੀ ਕਿ ਸਾਨੂੰ ਇੱਕ ਪ੍ਰਾਰਥਨਾ ਕਰਨ ਦਾ ਸਥਾਨ ਮਿਲੇਗਾ। ਅਸੀਂ ਉੱਥੇ ਬੈਠ ਗਏ ਅਤੇ ਉਨ੍ਹਾਂ ਔਰਤਾਂ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਜੋ ਉੱਥੇ ਇਕੱਤਰ ਹੋਈਆਂ ਸਨ।</verse>
				<verse number="14">ਉਨ੍ਹਾਂ ਸੁਣਨ ਵਾਲਿਆਂ ਵਿੱਚੋਂ ਇੱਕ ਥੂਆਤੀਰੇ ਸ਼ਹਿਰ ਦੀ ਇੱਕ ਔਰਤ ਸੀ ਜਿਸਦਾ ਨਾਮ ਲੀਡੀਆ ਸੀ, ਜੋ ਕਿ ਜਾਮਨੀ ਰੰਗ ਦੇ ਕੱਪੜੇ ਦਾ ਵਪਾਰ ਕਰਨ ਵਾਲੀ ਸੀ। ਉਹ ਪਰਮੇਸ਼ਵਰ ਦੀ ਉਪਾਸਕ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਜੋ ਉਹ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।</verse>
				<verse number="15">ਜਦੋਂ ਲੀਡੀਆ ਅਤੇ ਉਸਦੇ ਘਰ ਦੇ ਮੈਂਬਰਾਂ ਨੇ ਬਪਤਿਸਮਾ ਲਿਆ, ਉਸਨੇ ਸਾਨੂੰ ਆਪਣੇ ਘਰ ਬੁਲਾਉਣ ਲਈ ਸੱਦਾ ਦਿੱਤਾ। “ਜੇ ਤੁਸੀਂ ਮੈਨੂੰ ਪ੍ਰਭੂ ਵਿੱਚ ਵਿਸ਼ਵਾਸਯੋਗ ਮੰਨਦੇ ਹੋ,” ਉਸਨੇ ਕਿਹਾ, ਤੇ ਫਿਰ, “ਆਓ ਅਤੇ ਮੇਰੇ ਘਰ ਰਹੋ।” ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।</verse>
				<verse number="16">ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ, ਤਾਂ ਸਾਨੂੰ ਇੱਕ ਨੌਕਰਾਣੀ ਮਿਲੀ ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ। ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਪੈਸੇ ਕਮਾ ਲਿਆਉਂਦੀ ਸੀ।</verse>
				<verse number="17">ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ, ਅਤੇ ਕਹਿੰਦੀ ਸੀ, “ਕਿ ਇਹ ਲੋਕ ਅੱਤ ਮਹਾਨ ਪਰਮੇਸ਼ਵਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ।”</verse>
				<verse number="18">ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ। ਆਖਰ ਕਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, “ਮੈਂ ਤੈਨੂੰ ਯਿਸ਼ੂ ਮਸੀਹ ਦੇ ਨਾਮ ਨਾਲ ਹੁਕਮ ਦਿੰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ!” ਅਤੇ ਉਸੇ ਸਮੇਂ ਉਹ ਦੁਸ਼ਟ ਆਤਮਾ ਨਿੱਕਲ ਗਈ।</verse>
				<verse number="19">ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਉਮੀਦ ਖ਼ਤਮ ਹੋ ਗਈ, ਤਾਂ ਉਹ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।</verse>
				<verse number="20">ਉਹ ਉਨ੍ਹਾਂ ਨੂੰ ਦੰਡ ਰੋਮੀ ਅਧਿਕਾਰੀ ਸਾਮ੍ਹਣੇ ਲਿਆਏ ਅਤੇ ਕਹਿਣ ਲੱਗੇ, “ਇਹ ਲੋਕ ਯਹੂਦੀ ਹਨ, ਅਤੇ ਸਾਡੇ ਸ਼ਹਿਰ ਨੂੰ ਬਹੁਤ ਪਰੇਸ਼ਾਨ ਕਰ ਰਹੇ ਹਨ</verse>
				<verse number="21">ਅਤੇ ਸਾਨੂੰ ਅਜਿਹੀਆਂ ਗ਼ੈਰ ਕਾਨੂੰਨੀ ਰੀਤੀ ਰਿਵਾਜਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਅਭਿਆਸ ਕਰਨ ਦੇ ਯੋਗ ਨਹੀਂ।”</verse>
				<verse number="22">ਤਦ ਲੋਕ ਮਿਲ ਕੇ ਪੌਲੁਸ ਅਤੇ ਸੀਲਾਸ ਦੇ ਵਿਰੁੱਧ ਉੱਠੇ, ਅਤੇ ਦੰਡ ਰੋਮੀ ਅਧਿਕਾਰੀ ਨੇ ਸਿਪਾਹੀਆਂ ਨੂੰ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਆਦੇਸ਼ ਦਿੱਤਾ।</verse>
				<verse number="23">ਉਨ੍ਹਾਂ ਨੂੰ ਬੇਰਹਮੀ ਨਾਲ ਕੁੱਟਣ ਤੋਂ ਬਾਅਦ, ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ, ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਉਨ੍ਹਾਂ ਦੀ ਸਾਵਧਾਨੀ ਨਾਲ ਨਿਗਰਾਨੀ ਕਰਨ ਦਾ ਆਦੇਸ਼ ਦਿੱਤਾ ਗਿਆ।</verse>
				<verse number="24">ਜਦੋਂ ਉਸਨੂੰ ਇਹ ਆਦੇਸ਼ ਮਿਲੇ, ਤਾਂ ਉਸਨੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।</verse>
				<verse number="25">ਅੱਧੀ ਰਾਤ ਦੇ ਕਰੀਬ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ਵਰ ਦੇ ਭਜਨ ਗਾ ਰਹੇ ਸਨ, ਅਤੇ ਦੂਜੇ ਕੈਦੀ ਉਨ੍ਹਾਂ ਨੂੰ ਸੁਣ ਰਹੇ ਸਨ।</verse>
				<verse number="26">ਅਚਾਨਕ ਇੱਕ ਅਜਿਹਾ ਭਿਆਨਕ ਭੁਚਾਲ ਆਇਆ ਕਿ ਜਿਸ ਦੇ ਨਾਲ ਜੇਲ ਦੀਆਂ ਨੀਂਹਾਂ ਹਿੱਲ ਗਈਆਂ। ਇੱਕੋ ਵੇਲੇ ਜੇਲ੍ਹ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰਿਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।</verse>
				<verse number="27">ਦਰੋਗਾ ਜਾਗਿਆ, ਅਤੇ ਜਦੋਂ ਉਸਨੇ ਜੇਲ੍ਹ ਦੇ ਦਰਵਾਜ਼ੇ ਖੁੱਲ੍ਹੇ ਵੇਖੇ ਤਾਂ ਉਸਨੇ ਆਪਣੀ ਤਲਵਾਰ ਕੱਢ ਲਈ ਅਤੇ ਆਪਣੇ ਆਪ ਨੂੰ ਮਾਰਨ ਜਾ ਰਿਹਾ ਸੀ ਕਿਉਂਕਿ ਉਸਨੇ ਸੋਚਿਆ ਸੀ ਕਿ ਸਾਰੇ ਕੈਦੀ ਭੱਜ ਗਏ ਹੋਣਗੇ।</verse>
				<verse number="28">ਪਰ ਪੌਲੁਸ ਨੇ ਜ਼ੋਰ ਨਾਲ ਬੋਲ ਕੇ ਆਖਿਆ, “ਤੂੰ ਆਪਣੇ ਆਪ ਨੂੰ ਕੋਈ ਨੁਕਸਾਨ ਨਾ ਪਹੁੰਚਾ! ਅਸੀਂ ਸਾਰੇ ਇੱਥੇ ਹਾਂ!”</verse>
				<verse number="29">ਜੇਲ੍ਹਰ ਨੇ ਰੋਸ਼ਨੀ ਜਗਾਉਣ ਲਈ ਕਿਹਾ, ਅਤੇ ਫਿਰ ਉਹ ਭੱਜ ਕੇ ਪੌਲੁਸ ਅਤੇ ਸੀਲਾਸ ਦੇ ਅੱਗੇ ਕੰਬਦਾ ਹੋਇਆ ਡਿੱਗ ਪਿਆ।</verse>
				<verse number="30">ਤਦ ਉਸਨੇ ਉਨ੍ਹਾਂ ਨੂੰ ਬਾਹਰ ਲਿਆ ਕੇ ਪੁੱਛਿਆ, “ਸ਼੍ਰੀਮਾਨ ਜੀ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?”</verse>
				<verse number="31">ਉਨ੍ਹਾਂ ਨੇ ਉੱਤਰ ਦਿੱਤਾ, “ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਕਰ, ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।”</verse>
				<verse number="32">ਤਦ ਉਨ੍ਹਾਂ ਨੇ ਉਸ ਨੂੰ ਅਤੇ ਉਸਦੇ ਘਰ ਦੇ ਸਾਰੇ ਹੋਰ ਲੋਕਾਂ ਨੂੰ ਪ੍ਰਭੂ ਦਾ ਬਚਨ ਸੁਣਾਈਆਂ।</verse>
				<verse number="33">ਰਾਤ ਦੇ ਉਸ ਸਮੇਂ ਦਰੋਗਾ ਉਨ੍ਹਾਂ ਨੂੰ ਲੈ ਗਿਆ ਅਤੇ ਉਨ੍ਹਾਂ ਦੇ ਜ਼ਖਮ ਧੋਤੇ; ਤਦ ਉਸੇ ਵੇਲੇ ਹੀ ਉਸਨੇ ਅਤੇ ਉਸਦੇ ਘਰ ਦੇ ਸਾਰੇ ਲੋਕਾਂ ਨੇ ਬਪਤਿਸਮਾ ਲੈ ਲਿਆ।</verse>
				<verse number="34">ਦਰੋਗਾ ਉਨ੍ਹਾਂ ਨੂੰ ਆਪਣੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਭੋਜਨ ਸ਼ਕਾਈਆ; ਅਤੇ ਉਸ ਨੇ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।</verse>
				<verse number="35">ਜਦੋਂ ਸਵੇਰ ਹੋਈ, ਤਾਂ ਹਾਕਮ ਨੇ ਆਪਣੇ ਸਿਪਾਹੀਆਂ ਨੂੰ ਹੁਕਮ ਦੇ ਨਾਲ ਦਰੋਗਾ ਕੋਲ ਭੇਜਿਆ: “ਕਿ ਉਨ੍ਹਾਂ ਆਦਮੀਆਂ ਨੂੰ ਰਿਹਾ ਕਰ ਦੇਣਾ।”</verse>
				<verse number="36">ਦਰੋਗੇ ਨੇ ਪੌਲੁਸ ਨੂੰ ਕਿਹਾ, “ਦੰਡ ਅਧਿਕਾਰੀ ਨੇ ਆਦੇਸ਼ ਦਿੱਤਾ ਹੈ ਕਿ ਤੈਨੂੰ ਅਤੇ ਸੀਲਾਸ ਨੂੰ ਰਿਹਾਈ ਦਿੱਤੀ ਜਾਵੇ। ਹੁਣ ਤੁਸੀਂ ਜਾ ਸਕਦੇ ਹੋ। ਸ਼ਾਂਤੀ ਨਾਲ ਜਾਓ।”</verse>
				<verse number="37">ਪਰ ਪੌਲੁਸ ਨੇ ਅਧਿਕਾਰੀਆਂ ਨੂੰ ਕਿਹਾ: “ਉਨ੍ਹਾਂ ਨੇ ਬਿਨਾਂ ਕਿਸੇ ਮੁਕੱਦਮੇ ਦੇ ਸਾਨੂੰ ਸਾਰਿਆਂ ਨੂੰ ਕੁੱਟਿਆ, ਇੱਥੋ ਤੱਕ ਅਸੀਂ ਰੋਮੀ ਨਾਗਰਿਕ ਹਾਂ, ਅਤੇ ਸਾਨੂੰ ਜੇਲ੍ਹ ਵਿੱਚ ਸੁੱਟ ਦਿੱਤਾ। ਅਤੇ ਹੁਣ ਕੀ ਉਹ ਸਾਨੂੰ ਚੁੱਪ-ਚਾਪ ਕਰਕੇ ਕਿਉਂ ਛੱਡ ਰਹੇ ਹਨ? ਨਹੀਂ! ਸਗੋਂ ਉਹ ਆਪ ਆ ਜਾਣ ਅਤੇ ਸਾਨੂੰ ਬਾਹਰ ਕੱਢ ਦੇਣ।”</verse>
				<verse number="38">ਸਿਪਾਹੀਆਂ ਨੇ ਇਸ ਬਾਰੇ ਦੰਡ ਅਧਿਕਾਰੀ ਨੂੰ ਦੱਸਿਆ, ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪੌਲੁਸ ਅਤੇ ਸੀਲਾਸ ਰੋਮੀ ਨਾਗਰਿਕ ਹਨ, ਤਾਂ ਉਹ ਡਰ ਗਏ।</verse>
				<verse number="39">ਉਹ ਉਨ੍ਹਾਂ ਨੂੰ ਮਨਾਉਣ ਲਈ ਆਏ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਿਕਲਣ, ਅਤੇ ਸ਼ਹਿਰ ਛੱਡ ਜਾਣ ਦੀ ਬੇਨਤੀ ਕੀਤੀ।</verse>
				<verse number="40">ਪੌਲੁਸ ਅਤੇ ਸੀਲਾਸ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਉਹ ਲੀਡੀਆ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਵਿਸ਼ਵਾਸੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਫਿਰ ਉਹ ਚਲੇ ਗਏ।</verse>
			</chapter>
			<chapter number="17">
				<verse number="1">ਜਦੋਂ ਪੌਲੁਸ ਅਤੇ ਸੀਲਾਸ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘੇ, ਫਿਰ ਉਹ ਥੱਸਲੁਨੀਕਾ ਸ਼ਹਿਰ ਆਏ, ਜਿੱਥੇ ਇੱਕ ਯਹੂਦੀ ਪ੍ਰਾਰਥਨਾ ਸਥਾਨ ਸੀ।</verse>
				<verse number="2">ਜਿਸ ਤਰਾ ਉਸ ਦੀ ਰੀਤੀ ਸੀ ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ, ਅਤੇ ਸਬਤ ਦੇ ਤਿੰਨ ਦਿਨਾਂ ਤੱਕ ਉਸਨੇ ਉਨ੍ਹਾਂ ਨਾਲ ਪਵਿੱਤਰ ਸ਼ਾਸਤਰ ਵਿੱਚੋਂ ਬਹਿਸ ਕੀਤੀ,</verse>
				<verse number="3">ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ, “ਇਹ ਯਿਸ਼ੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ,” ਉਸ ਨੇ ਆਖਿਆ।</verse>
				<verse number="4">ਕੁਝ ਯਹੂਦੀ ਕਾਇਲ ਹੋ ਗਏ ਸਨ ਅਤੇ ਫਿਰ ਪੌਲੁਸ ਅਤੇ ਸੀਲਾਸ ਨਾਲ ਮਿਲ ਗਏ, ਜਿਵੇਂ ਕਿ ਵੱਡੀ ਗਿਣਤੀ ਵਿੱਚ ਪਰਮੇਸ਼ਵਰ ਤੋਂ ਡਰਨ ਵਾਲੇ ਯੂਨਾਨੀ ਅਤੇ ਕਾਫ਼ੀ ਸਾਰੀਆਂ ਪ੍ਰਮੁੱਖ ਮਹਿਲਾਵਾਂ ਰਲ ਗਈਆਂ ਸਨ।</verse>
				<verse number="5">ਪਰ ਦੂਸਰੇ ਯਹੂਦੀ ਈਰਖਾ ਕਰਦੇ ਸਨ; ਇਸ ਲਈ ਉਹਨਾਂ ਨੇ ਬਜ਼ਾਰਾਂ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ, ਅਤੇ ਭੀੜ ਇਕੱਠੀ ਕਰਕੇ ਅਤੇ ਸ਼ਹਿਰ ਵਿੱਚ ਦੰਗੇ ਕਰਵਾਉਣੇ ਸ਼ੁਰੂ ਕਰ ਦਿੱਤੇ। ਅਤੇ ਉਹ ਪੌਲੁਸ ਅਤੇ ਸੀਲਾਸ ਦੀ ਭਾਲ ਵਿੱਚ ਜੇਸਨ ਨਾਮ ਦੇ ਇੱਕ ਆਦਮੀ ਦੇ ਘਰ ਪਹੁੰਚੇ ਤਾਂ ਜੋ ਉਹ ਉਨ੍ਹਾਂ ਨੂੰ ਬਾਹਰ ਭੀੜ ਵਿੱਚ ਲਿਆ ਸਕਣ।</verse>
				<verse number="6">ਪਰ ਜਦੋਂ ਉਹ ਉਨ੍ਹਾਂ ਨੂੰ ਲੱਭ ਨਾ ਸਕੇ, ਤਾਂ ਉਹ ਸ਼ਹਿਰ ਦੇ ਅਧਿਕਾਰੀਆਂ ਸਾਹਮਣੇ ਜੇਸਨ ਅਤੇ ਕੁਝ ਹੋਰ ਵਿਸ਼ਵਾਸੀਆਂ ਨੂੰ ਖਿੱਚ ਕੇ ਲਿਆਏ, ਫਿਰ ਜ਼ੋਰ ਆਵਾਜ਼ ਨਾਲ ਬੋਲੇ: “ਇਹ ਲੋਕ ਜਿਨ੍ਹਾਂ ਨੇ ਪੂਰੀ ਦੁਨੀਆਂ ਵਿੱਚ ਮੁਸੀਬਤ ਖੜ੍ਹੀ ਕੀਤੀ ਹੈ, ਉਹ ਹੁਣ ਇੱਥੇ ਆ ਗਏ ਹਨ,</verse>
				<verse number="7">ਅਤੇ ਇਸ ਇਨਸਾਨ ਜੇਸਨ ਨੇ ਉਨ੍ਹਾਂ ਨੂੰ ਆਪਣੇ ਘਰ ਰਹਿਣ ਲਈ ਸੱਦਾ ਦਿੱਤਾ। ਇਸ ਪੰਥ ਦੇ ਸਾਰੇ ਲੋਕ ਉਸ ਗੱਲ ਦਾ ਵਿਰੋਧ ਕਰਦੇ ਹਨ ਜੋ ਸਾਡੇ ਪਾਤਸ਼ਾਹ ਕੈਸਰ ਨੇ ਫਰਮਾਇਆ ਹੈ। ਉਹ ਕਹਿੰਦੇ ਹਨ ਕਿ ਇੱਕ ਹੋਰ ਵਿਅਕਤੀ, ਜਿਸਦਾ ਨਾਮ ਯਿਸ਼ੂ ਹੈ, ਅਸਲ ਰਾਜਾ ਹੈ!”</verse>
				<verse number="8">ਜਦੋਂ ਲੋਕਾਂ ਦੀ ਭੀੜ ਜੋ ਇਕੱਠੀ ਹੋ ਗਈ ਸੀ ਅਤੇ ਸ਼ਹਿਰ ਦੇ ਅਧਿਕਾਰੀਆਂ ਨੇ ਇਹ ਸੁਣਿਆ, ਤਾਂ ਉਹ ਬਹੁਤ ਗੁੱਸੇ ਅਤੇ ਹਰਕਤ ਵਿੱਚ ਹੋ ਗਏ।</verse>
				<verse number="9">ਫਿਰ ਉਹਨਾਂ ਨੇ ਜੇਸਨ ਅਤੇ ਦੂਸਰੇ ਵਿਸ਼ਵਾਸੀਆ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।</verse>
				<verse number="10">ਉਸੇ ਰਾਤ ਵਿਸ਼ਵਾਸੀਆਂ ਨੇ ਪੌਲੁਸ ਅਤੇ ਸੀਲਾਸ ਨੂੰ ਥੱਸਲੁਨੀਕੇ ਤੋਂ ਬੇਰੀਆ ਸ਼ਹਿਰ ਭੇਜਿਆ। ਜਦੋਂ ਪੌਲੁਸ ਅਤੇ ਸੀਲਾਸ ਉੱਥੇ ਪਹੁੰਚੇ, ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਗਏ, ਜਿਸ ਦਿਨ ਲੋਕ ਇਕੱਠੇ ਹੋਏ ਸਨ।</verse>
				<verse number="11">ਬੇਰੀਆ ਦੇ ਲੋਕ ਥੱਸਲੁਨੀਕਾ ਸ਼ਹਿਰ ਦੇ ਯਹੂਦੀ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਉਨ੍ਹਾਂ ਨੇ ਬੜੀ ਦਿਲਚਸਪੀ ਅਤੇ ਲਗਨ ਨਾਲ ਬਚਨ ਨੂੰ ਸੁਣਿਆ। ਅਤੇ ਹਰ ਰੋਜ਼ ਪਵਿੱਤਰ ਸ਼ਾਸਤਰ ਵਿੱਚ ਲੱਭਦੇ ਰਹਿੰਦੇ ਸਨ ਕਿ ਪੌਲੁਸ ਨੇ ਮਸੀਹ ਬਾਰੇ ਜੋ ਕਿਹਾ ਸੀ ਉਹ ਸੱਚ ਹੈ ਜਾਂ ਨਹੀਂ।</verse>
				<verse number="12">ਨਤੀਜੇ ਵਜੋਂ, ਉਨ੍ਹਾਂ ਵਿੱਚੋਂ ਕਈਆਂ ਨੇ ਵਿਸ਼ਵਾਸ ਕੀਤਾ, ਜਿਵੇਂ ਕਿ ਬਹੁਤ ਸਾਰਿਆਂ ਪਤਵੰਤੀ ਯੂਨਾਨੀ ਔਰਤਾਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਕੀਤਾ।</verse>
				<verse number="13">ਪਰ ਫੇਰ ਥੱਸਲੁਨੀਕਾ ਦੇ ਯਹੂਦੀਆਂ ਨੇ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਕਿ ਪੌਲੁਸ ਬੇਰੀਆ ਵਿੱਚ ਪਰਮੇਸ਼ਵਰ ਦੇ ਬਚਨ ਪ੍ਰਚਾਰ ਕਰ ਰਿਹਾ ਸੀ। ਇਸ ਲਈ ਉਹ ਬੇਰੀਆ ਗਏ ਅਤੇ ਉੱਥੋਂ ਦੇ ਲੋਕਾਂ ਨੂੰ ਦੱਸਿਆ ਕਿ ਜੋ ਪੌਲੁਸ ਸਿਖਾ ਰਿਹਾ ਸੀ ਉਹ ਸੱਚ ਨਹੀਂ ਸੀ। ਇਸ ਤਰ੍ਹਾਂ, ਉਨ੍ਹਾਂ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਭੜਕਾਇਆ।</verse>
				<verse number="14">ਇਸ ਲਈ ਬੇਰੀਆ ਦੇ ਕਈ ਵਿਸ਼ਵਾਸੀਆਂ ਪੌਲੁਸ ਨੂੰ ਇੱਕ ਹੋਰ ਸੂਬੇ ਜਾਣ ਲਈ ਸਮੁੰਦਰੀ ਕੰਢੇ ਤੇ ਲੈ ਗਏ। ਪਰ ਸੀਲਾਸ ਅਤੇ ਤਿਮੋਥਿਉਸ ਬੇਰੀਆ ਵਿੱਚ ਹੀ ਰਹੇ।</verse>
				<verse number="15">ਜਿਨ੍ਹਾਂ ਨੇ ਪੌਲੁਸ ਨੂੰ ਭਜਾ ਲਿਆਦਾਂ ਸੀ ਉਹ ਉਸਨੂੰ ਅਥੇਨੈ ਸ਼ਹਿਰ ਲੈ ਆਏ ਅਤੇ ਫਿਰ ਸੀਲਾਸ ਅਤੇ ਤਿਮੋਥਿਉਸ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲਦੀ ਤੋਂ ਜਲਦੀ ਉਸਦੇ ਕੋਲ ਆਉਣ।</verse>
				<verse number="16">ਅਥੇਨੈ ਵਿੱਚ, ਪੌਲੁਸ ਜਦੋਂ ਸੀਲਾਸ ਅਤੇ ਤਿਮੋਥਿਉਸ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਤੇ ਇਸ ਦੌਰਾਨ, ਉਹ ਸ਼ਹਿਰ ਵਿੱਚ ਘੁੰਮਦਾ ਰਿਹਾ। ਉਹ ਬਹੁਤ ਦੁਖੀ ਹੋਇਆ ਕਿਉਂਕਿ ਉਸਨੇ ਵੇਖਿਆ ਕਿ ਸਾਰੇ ਸ਼ਹਿਰ ਵਿੱਚ ਬਹੁਤ ਸਾਰਿਆਂ ਮੂਰਤੀਆਂ ਸਨ।</verse>
				<verse number="17">ਫਿਰ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਵਿੱਚ ਗਿਆ। ਅਤੇ ਉਸਨੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਵੀ ਜਿਨ੍ਹਾਂ ਨੇ ਯਹੂਦੀਆਂ ਦੇ ਵਿਸ਼ਵਾਸ ਨੂੰ ਮੰਨ ਲਿਆ ਸੀ ਯਿਸ਼ੂ ਬਾਰੇ ਪ੍ਰਚਾਰ ਕੀਤਾ। ਉਹ ਹਰ ਰੋਜ਼ ਬਜ਼ਾਰਾਂ ਵਿੱਚ ਵੀ ਜਾਂਦਾ ਸੀ ਅਤੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਾ ਜਿਹੜੇ ਉਹ ਨੂੰ ਉੱਥੇ ਮਿਲਦੇ ਸੀ।</verse>
				<verse number="18">ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਗਲਾਧੜ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।</verse>
				<verse number="19">ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?</verse>
				<verse number="20">ਤੁਸੀਂ ਸਾਡੇ ਕੰਨਾਂ ਤੇ ਕੁਝ ਅਜੀਬ ਵਿਚਾਰਾਂ ਨੂੰ ਲਿਆ ਰਹੇ ਹੋ, ਅਤੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਦਾ ਕੀ ਅਰਥ ਹੈ।”</verse>
				<verse number="21">ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।</verse>
				<verse number="22">ਫਿਰ ਪੌਲੁਸ ਅਰਿਯੁਪਗੁਸ ਦੀ ਸਭਾ ਵਿੱਚ ਖੜ੍ਹਾ ਹੋਇਆ ਅਤੇ ਕਿਹਾ, “ਅਥੇਨੀ ਦੇ ਲੋਕੋ! ਮੈਂ ਵੇਖਦਾ ਹਾਂ ਕਿ ਤੁਸੀਂ ਹਰ ਪੱਖੋ ਬਹੁਤ ਧਾਰਮਿਕ ਹੋ।</verse>
				<verse number="23">ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਮੈ ਇੱਕ ਸ਼ਿਲਾਲੇਖ ਵਾਲੀ ਇੱਕ ਜਗਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ: ਅਣਜਾਣੇ ਦੇਵਤੇ ਲਈ। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।</verse>
				<verse number="24">“ਉਹ ਪਰਮੇਸ਼ਵਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਹਰ ਚੀਜ਼ ਬਣਾਈ ਹੈ। ਕਿਉਂਕਿ ਉਹ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੇ ਜੀਵਾਂ ਉੱਤੇ ਰਾਜ ਕਰਦਾ ਹੈ ਇਸ ਲਈ ਉਹ ਇਨਸਾਨ ਦੇ ਬਣਾਏ ਹੋਏ ਹੈਕਲ ਵਿੱਚ ਨਹੀਂ ਰਹਿੰਦਾ ਹੈ।</verse>
				<verse number="25">ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।</verse>
				<verse number="26">ਪਰਮੇਸ਼ਵਰ ਨੇ ਇੱਕ ਮਨੁੱਖ ਤੋਂ ਸਾਰਿਆਂ ਕੌਮਾਂ ਨੂੰ ਬਣਾਇਆ, ਤਾਂ ਜੋ ਉਹ ਸਾਰੀ ਧਰਤੀ ਵਿੱਚ ਵੱਸਣ; ਅਤੇ ਉਸਨੇ ਇਤਿਹਾਸ ਵਿੱਚ ਉਨ੍ਹਾਂ ਦੇ ਨਿਰਧਾਰਤ ਸਮੇਂ ਅਤੇ ਉਨ੍ਹਾਂ ਦੀਆਂ ਧਰਤੀ ਉੱਤੇ ਹੱਦਾਂ ਤੈਅ ਕੀਤੀਆਂ ਹਨ।</verse>
				<verse number="27">ਉਹ ਚਾਹੁੰਦਾ ਹੈ ਕਿ ਲੋਕ ਮਹਿਸੂਸ ਕਰਨ ਕਿ ਉਨ੍ਹਾਂ ਨੂੰ ਉਸਦੀ ਲੋੜ ਹੈ। ਤਦ ਉਹ ਉਸਦੀ ਭਾਲ ਕਰਨਗੇ ਅਤੇ ਉਸਨੂੰ ਲੱਭ ਲੈਣਗੇ। ਪਰਮੇਸ਼ਵਰ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਭਾਲ ਸਕੀਏ, ਹਾਲਾਂਕਿ ਉਹ ਅਸਲ ਵਿੱਚ ਸਾਡੇ ਸਾਰਿਆਂ ਦੇ ਨੇੜੇ ਹੈ।</verse>
				<verse number="28">ਉਸ ਲਈ ਅਸੀਂ ਉਸਦੇ ਵਿੱਚ ਜੀਉਂਦੇ ਅਤੇ ਚਲਦੇ ਹਾਂ ਅਤੇ ਆਪਣਾ ਹੋਂਦ ਰੱਖਦੇ ਹਾਂ। ਜਿਵੇਂ ਤੁਹਾਡੇ ਆਪਣੇ ਕੁਝ ਕਵੀਆਂ ਨੇ ਕਿਹਾ ਹੈ, ‘ਕਿ ਅਸੀਂ ਉਸ ਦੀ ਸੰਤਾਨ ਹਾਂ।’</verse>
				<verse number="29">“ਇਸ ਲਈ ਕਿਉਂਕਿ ਅਸੀਂ ਪਰਮੇਸ਼ਵਰ ਦੀ ਵੰਸ਼ ਹਾਂ,” ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਵਰ ਸੋਨੇ, ਚਾਂਦੀ ਜਾਂ ਪੱਥਰ ਵਰਗਾ ਹੈ, ਯਾਂ ਫਿਰ ਮਨੁੱਖੀ ਕਲਾ ਅਤੇ ਕੁਸ਼ਲਤਾ ਦੁਆਰਾ ਬਣਾਇਆ ਚਿੱਤਰ ਹੈ।</verse>
				<verse number="30">ਪਰਮੇਸ਼ਵਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਾਰਿਆ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।</verse>
				<verse number="31">ਕਿਉਂ ਜੋ ਉਸ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਦੁਨੀਆਂ ਤੇ ਸਾਡੇ ਸਾਰਿਆਂ ਲੋਕਾਂ ਦਾ ਨਿਆਂ ਕਰਨ ਜਾ ਰਿਹਾ ਹੈ। ਉਸਨੇ ਸਾਡੇ ਲਈ ਨਿਆਂ ਕਰਨ ਲਈ ਇੱਕ ਆਦਮੀ ਨੂੰ ਨਿਯੁਕਤ ਕੀਤਾ ਹੈ, ਅਤੇ ਉਹ ਆਦਮੀ ਸਾਡੇ ਸਾਰਿਆਂ ਦਾ ਨਿਰਪੱਖਤਾ ਨਾਲ ਨਿਆਂ ਕਰੇਗਾ। “ਪਰਮੇਸ਼ਵਰ ਨੇ ਇਸ ਗੱਲ ਦਾ ਸਬੂਤ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਭ ਨੂੰ ਦਿੱਤਾ ਹੈ।”</verse>
				<verse number="32">ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਦੁਬਾਰਾ ਪੁਨਰ-ਉਥਾਨ ਬਾਰੇ ਸੁਣਿਆ, ਉਨ੍ਹਾਂ ਵਿੱਚੋਂ ਕਈਆਂ ਨੇ ਉਸਦਾ ਮਜ਼ਾਕ ਉਡਾਇਆਂ, ਪਰ ਕਈਆਂ ਨੇ ਕਿਹਾ, “ਅਸੀਂ ਤੇਰੇ ਕੋਲੋ ਇਸ ਵਿਸ਼ੇ ਤੇ ਫਿਰ ਦੁਬਾਰਾ ਸੁਣਨਾ ਚਾਹੁੰਦੇ ਹਾਂ।”</verse>
				<verse number="33">ਉਸੇ ਵੇਲੇ, ਪੌਲੁਸ ਨੇ ਸਭਾ ਛੱਡ ਦਿੱਤੀ।</verse>
				<verse number="34">ਕੁਝ ਲੋਕ ਪੌਲੁਸ ਦੇ ਚੇਲੇ ਬਣ ਗਏ ਅਤੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ, ਜੋ ਅਰਿਯੁਪਗੁਸ ਦਾ ਇੱਕ ਮੈਂਬਰ ਸੀ, ਇਸ ਦੇ ਨਾਲ ਦਮਾਰਿਸ ਨਾਮ ਦੀ ਇੱਕ ਮਹਿਲਾ ਅਤੇ ਕਈ ਹੋਰ ਸਨ।</verse>
			</chapter>
			<chapter number="18">
				<verse number="1">ਇਸ ਤੋਂ ਬਾਅਦ, ਪੌਲੁਸ ਅਥੇਨੈ ਸ਼ਹਿਰ ਛੱਡ ਗਿਆ ਅਤੇ ਕੁਰਿੰਥੁਸ ਸ਼ਹਿਰ ਚਲਾ ਗਿਆ।</verse>
				<verse number="2">ਉੱਥੇ ਉਸਦੀ ਮੁਲਾਕਾਤ ਇੱਕ ਯਹੂਦੀ ਨਾਲ ਹੋਈ ਜਿਸਦਾ ਨਾਮ ਅਕੂਲਾ ਸੀ, ਜੋ ਪੁੰਤੁਸ ਪ੍ਰਾਂਤ ਦਾ ਵਸਨੀਕ ਸੀ, ਅਕੂਲਾ ਅਤੇ ਉਸ ਦੀ ਪਤਨੀ ਪਰਿਸਕਾ ਹਾਲ ਹੀ ਵਿੱਚ ਇਟਲੀ ਦੇਸ਼ ਦੇ ਰੋਮ ਤੋਂ ਵਾਪਸ ਆਏ ਸਨ, ਕਿਉਂਕਿ ਰੋਮੀ ਬਾਦਸ਼ਾਹ ਕਲੌਦਿਯੁਸ ਨੇ ਆਦੇਸ਼ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਸ਼ਹਿਰ ਤੋਂ ਨਿੱਕਲ ਜਾਣ। ਪੌਲੁਸ ਬਾਅਦ ਵਿੱਚ ਉਹਨਾਂ ਨੂੰ ਮਿਲਣ ਗਿਆ,</verse>
				<verse number="3">ਅਤੇ ਕਿਉਂਕਿ ਉਹ ਤੰਬੂ ਬਣਾਉਣ ਵਾਲਾ ਸੀ ਜਿਵੇਂ ਕਿ ਉਹ ਵੀ ਤੰਬੂ ਬਣਾਉਣ ਦਾ ਕੰਮ ਕਰਦੇ ਸਨ, ਉਹ ਉਨ੍ਹਾਂ ਰਿਹਾ ਅਤੇ ਮਿਲ ਕੇ ਉਨ੍ਹਾਂ ਨਾਲ ਕੰਮ ਕੀਤਾ।</verse>
				<verse number="4">ਉਹ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਵਾਦ-ਵਿਵਾਦ ਕਰਦਾ, ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਸੀ।</verse>
				<verse number="5">ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਕੁਰਿੰਥੁਸ ਸ਼ਹਿਰ ਵਿੱਚ ਆਏ ਸਨ, ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ, ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ ਕਿ ਯਿਸ਼ੂ ਹੀ ਮਸੀਹ ਹੈ।</verse>
				<verse number="6">ਜਦੋਂ ਯਹੂਦੀ ਪੌਲੁਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ, ਤਾਂ ਵਿਰੋਧ ਵਿੱਚ ਉਸ ਨੇ ਆਪਣੇ ਕੱਪੜੇ ਝਾੜੇ ਅਤੇ ਉਨ੍ਹਾਂ ਨੂੰ ਆਖਿਆ, “ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ। ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।”</verse>
				<verse number="7">ਤਦ ਪੌਲੁਸ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਿਆ ਅਤੇ ਤੀਤੁਸ ਯੂਸਤੁਸ ਦੇ ਅਗਲੇ ਘਰ ਵਿੱਚ ਚਲਾ ਗਿਆ, ਜੋ ਪਰਮੇਸ਼ਵਰ ਦਾ ਭਗਤ ਸੀ।</verse>
				<verse number="8">ਕ੍ਰਿਸਪਸ, ਪ੍ਰਾਰਥਨਾ ਸਥਾਨ ਦਾ ਆਗੂ, ਅਤੇ ਉਸਦੇ ਸਾਰੇ ਟੰਬਰ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ; ਪੌਲੁਸ ਨੂੰ ਜਿਹਨਾਂ ਬਹੁਤ ਸਾਰੇ ਕੁਰਿੰਥੁਸ ਦੇ ਲੋਕਾਂ ਨੇ ਸੁਣਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।</verse>
				<verse number="9">ਇੱਕ ਰਾਤ ਪ੍ਰਭੂ ਨੇ ਪੌਲੁਸ ਨਾਲ ਦਰਸ਼ਣ ਵਿੱਚ ਗੱਲ ਕੀਤੀ: “ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।</verse>
				<verse number="10">ਇਸ ਲਈ ਜੋ ਮੈਂ ਤੇਰੇ ਨਾਲ ਹਾਂ, ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”</verse>
				<verse number="11">ਇਸ ਲਈ ਪੌਲੁਸ ਡੇਢ ਸਾਲ ਕੁਰਿੰਥੁਸ ਵਿੱਚ ਰਿਹਾ, ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦਾ ਬਚਨ ਸਿਖਾਉਂਦਾ ਰਿਹਾ।</verse>
				<verse number="12">ਜਦੋਂ ਗੈਲੀਓ ਅਖਾਯਾ ਪ੍ਰਾਂਤ ਦਾ ਰੋਮੀ ਹਾਕਮ ਸੀ, ਤਾਂ ਕੁਰਿੰਥੁਸ ਦੇ ਯਹੂਦੀਆਂ ਨੇ ਪੌਲੁਸ ਉੱਤੇ ਇਕਮੁੱਠ ਹਮਲਾ ਬੋਲਿਆ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ।</verse>
				<verse number="13">“ਇਹ ਆਦਮੀ,” ਉਨ੍ਹਾਂ ਨੇ ਦੋਸ਼ ਲਾਇਆ, “ਬਿਵਸਥਾ ਦੇ ਉਲਟ ਲੋਕਾਂ ਨੂੰ ਪਰਮੇਸ਼ਵਰ ਦੀ ਪੂਜਾ ਕਰਨ ਲਈ ਉਕਸਾ ਰਿਹਾ ਹੈ।”</verse>
				<verse number="14">ਜਿਵੇਂ ਪੌਲੁਸ ਬੋਲਣ ਜਾ ਰਿਹਾ ਸੀ, ਗੈਲੀਓ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਯਹੂਦੀ ਕਿਸੇ ਗ਼ਲਤ ਕੰਮ ਜਾਂ ਗੰਭੀਰ ਅਪਰਾਧ ਬਾਰੇ ਸ਼ਿਕਾਇਤ ਕਰ ਰਹੇ ਹੁੰਦੇ, ਤਾਂ ਇਹ ਤੁਹਾਡੀ ਗੱਲ ਸੁਣਨਾ ਮੇਰੇ ਲਈ ਉਚਿਤ ਹੁੰਦਾ।</verse>
				<verse number="15">ਪਰ ਤੁਸੀਂ ਸਿਰਫ ਸ਼ਬਦਾਂ ਅਤੇ ਨਾਮਾਂ ਅਤੇ ਆਪਣੇ ਖੁਦ ਦੇ ਯਹੂਦੀ ਕਾਨੂੰਨਾਂ ਬਾਰੇ ਬਹਿਸ ਕਰ ਰਹੇ ਹੋ ਇਸ ਲਈ ਤੁਹਾਨੂੰ ਖੁਦ ਇਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ। ਮੈਂ ਇਨ੍ਹਾਂ ਗੱਲਾਂ ਦਾ ਨਿਆਂ ਕਰਨ ਤੋਂ ਇਨਕਾਰ ਕਰਦਾ ਹਾਂ।”</verse>
				<verse number="16">ਇਸ ਲਈ ਉਸਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਭਜਾ ਦਿੱਤਾ।</verse>
				<verse number="17">ਫਿਰ ਭੀੜ ਨੇ ਪ੍ਰਾਰਥਨਾ ਸਥਾਨ ਦੇ ਆਗੂ ਸੋਸਥਨੇਸ ਨੂੰ ਫੜ ਲਿਆ ਅਤੇ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਵਿਹੜੇ ਸਾਮ੍ਹਣੇ ਕੁੱਟਿਆ; ਪਰ ਗੈਲੀਓ ਨੇ ਇਸ ਬਾਰੇ ਕੁਝ ਨਹੀਂ ਕੀਤਾ।</verse>
				<verse number="18">ਪੌਲੁਸ ਬਹੁਤ ਦਿਨਾਂ ਲਈ ਕੁਰਿੰਥੁਸ ਵਿੱਚ ਰਿਹਾ। ਫਿਰ ਉਹ ਭਰਾਵਾਂ ਅਤੇ ਭੈਣਾਂ ਨੂੰ ਛੱਡ ਕੇ ਪਰਿਸਕਾ ਅਤੇ ਅਕੂਲਾ ਦੇ ਨਾਲ ਸੀਰੀਆ ਪ੍ਰਾਂਤ ਲਈ ਰਵਾਨਾ ਹੋਇਆ। ਯਾਤਰਾ ਕਰਨ ਤੋਂ ਪਹਿਲਾਂ, ਉਸਨੇ ਕੰਖਰਿਯਾ ਸ਼ਹਿਰ ਵਿਖੇ ਆਪਣੇ ਵਾਲ ਕਟਵਾਏ ਸਨ ਕਿਉਂਕਿ ਉਸਨੇ ਇੱਕ ਸੁੱਖਣਾ ਸੁੱਖੀ ਸੀ।</verse>
				<verse number="19">ਉਹ ਅਫ਼ਸੀਆਂ ਸ਼ਹਿਰ ਪਹੁੰਚੇ, ਜਿੱਥੇ ਪੌਲੁਸ ਨੇ ਪ੍ਰਿਸਕਿੱਲਾ ਅਤੇ ਅਕੂਲਾ ਨੂੰ ਛੱਡ ਦਿੱਤਾ। ਉਹ ਖੁਦ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਉਸਨੇ ਉੱਥੇ ਯਹੂਦੀਆਂ ਨਾਲ ਬਹਿਸ ਕੀਤੀ।</verse>
				<verse number="20">ਜਦੋਂ ਉਨ੍ਹਾਂ ਨੇ ਪੌਲੁਸ ਨੂੰ ਉਨ੍ਹਾਂ ਨਾਲ ਕੁਝ ਦਿਨ ਬਿਤਾਉਣ ਲਈ ਕਿਹਾ, ਤਾਂ ਉਸਨੇ ਇਨਕਾਰ ਕਰ ਦਿੱਤਾ।</verse>
				<verse number="21">ਪਰ ਜਦੋਂ ਉਹ ਉਨ੍ਹਾਂ ਕੋਲੋ ਚਲਾ ਜਾਣ ਲੱਗਾ ਸੀ, ਤਾਂ ਉਸਨੇ ਵਾਅਦਾ ਕੀਤਾ, “ਭਾਈ ਜੇ ਪਰਮੇਸ਼ਵਰ ਦੀ ਮਰਜ਼ੀ ਹੋਈ ਤਾਂ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਅਤੇ ਫਿਰ ਉਹ ਜਹਾਜ਼ ਤੇ ਚੜ੍ਹ ਕੇ ਅਫ਼ਸੀਆਂ ਤੋਂ ਚੱਲਿਆ ਗਿਆ।</verse>
				<verse number="22">ਜਦੋਂ ਉਹ ਕੈਸਰਿਆ ਵਿਖੇ ਪਹੁੰਚਿਆ, ਉਹ ਯੇਰੂਸ਼ਲੇਮ ਗਿਆ ਅਤੇ ਕਲੀਸਿਆ ਨੂੰ ਨਮਸਕਾਰ ਕੀਤਾ ਅਤੇ ਫਿਰ ਅੰਤਾਕਿਆ ਨੂੰ ਚਲਾ ਗਿਆ।</verse>
				<verse number="23">ਅੰਤਾਕਿਆ ਵਿੱਚ ਕੁਝ ਦਿਨ ਬਿਤਾਉਣ ਤੋਂ ਬਾਅਦ, ਪੌਲੁਸ ਉਸ ਥਾਂ ਤੋਂ ਚਲਿਆ ਗਿਆ ਅਤੇ ਗਲਾਤਿਆ ਅਤੇ ਫ਼ਰੂਗਿਯਾ ਦੇ ਖੇਤਰ ਵਿੱਚ ਥਾਂ-ਥਾਂ ਯਾਤਰਾ ਕੀਤੀ, ਅਤੇ ਸਾਰੇ ਚੇਲਿਆਂ ਨੂੰ ਤਕੜਾ ਕੀਤਾ।</verse>
				<verse number="24">ਇਸੇ ਦੌਰਾਨ ਅਪੁੱਲੋਸ ਨਾਂ ਦਾ ਇੱਕ ਯਹੂਦੀ, ਜੋ ਸਿਕੰਦਰਿਯਾ ਸ਼ਹਿਰ ਦਾ ਵਸਨੀਕ ਸੀ, ਅਫ਼ਸੀਆਂ ਆਇਆ। ਉਹ ਇੱਕ ਵਿਦਵਾਨ ਆਦਮੀ ਸੀ, ਅਤੇ ਪਵਿੱਤਰ ਸ਼ਾਸਤਰਾਂ ਦਾ ਮਾਹਿਰ ਸੀ।</verse>
				<verse number="25">ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ, ਅਤੇ ਆਤਮਿਕ ਉਤਸ਼ਾਹ ਨਾਲ ਯਿਸ਼ੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ, ਹਾਲਾਂਕਿ ਉਹ ਸਿਰਫ ਯੋਹਨ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।</verse>
				<verse number="26">ਉਹ ਪ੍ਰਾਰਥਨਾ ਸਥਾਨ ਵਿੱਚ ਬੇਧੜਕ ਬੋਲਣ ਲੱਗਾ। ਪਰ ਜਦੋਂ ਪਰਿਸਕਾ ਅਤੇ ਅਕੂਲਾ ਨੇ ਉਹ ਨੂੰ ਸੁਣੀਆਂ, ਤਾਂ ਉਸ ਨੂੰ ਆਪਣੇ ਘਰ ਲਿਆਦਾਂ ਅਤੇ ਉਸ ਨੂੰ ਪਰਮੇਸ਼ਵਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।</verse>
				<verse number="27">ਜਦੋਂ ਅਪੁੱਲੋਸ ਅਖਾਯਾ ਪ੍ਰਾਂਤ ਜਾਣਾ ਚਾਹੁੰਦਾ ਸੀ, ਤਾਂ ਵਿਸ਼ਵਾਸੀਆ ਨੇ ਉਸ ਨੂੰ ਉਤਸ਼ਾਹਿਤ ਕੀਤਾ ਅਤੇ ਉੱਥੇ ਦੇ ਚੇਲਿਆਂ ਨੇ ਉਸਦਾ ਸਵਾਗਤ ਕਰਨ ਲਈ ਪੱਤਰ ਲਿਖਿਆ। ਜਦੋਂ ਉਹ ਪਹੁੰਚੇ, ਉਹ ਉਨ੍ਹਾਂ ਲਈ ਵੱਡੀ ਸਹਾਇਤਾ ਹੋਈਆਂ ਜਿਨ੍ਹਾਂ ਨੇ ਕਿਰਪਾ ਦੁਆਰਾ ਵਿਸ਼ਵਾਸ ਕੀਤਾ ਸੀ।</verse>
				<verse number="28">ਅਪੁੱਲੋਸ ਜ਼ਬਰਦਸਤੀ ਯਹੂਦੀਆਂ ਆਗੂਆਂ ਦੇ ਨਾਲ ਜਨਤਕ ਤੌਰ ਤੇ ਬਹਿਸ ਕਰ ਰਿਹਾ ਸੀ, ਪਵਿੱਤਰ ਸ਼ਾਸਤਰਾਂ ਦਾ ਹਵਾਲਾ ਦੇ ਕੇ ਉਸਨੇ ਲੋਕਾਂ ਨੂੰ ਸਾਬਤ ਕੀਤਾ ਕਿ ਯਿਸ਼ੂ ਮਸੀਹਾ ਸੀ।</verse>
			</chapter>
			<chapter number="19">
				<verse number="1">ਜਦੋਂ ਅਪੁੱਲੋਸ ਕੁਰਿੰਥੁਸ ਵਿੱਚ ਸੀ, ਪੌਲੁਸ ਅੰਦਰਲੇ ਰਸਤੇ ਵਿੱਚੋਂ ਦੀ ਹੋ ਕੇ ਅਫ਼ਸੀਆਂ ਪਹੁੰਚਿਆ। ਉੱਥੇ ਉਸਨੂੰ ਕੁਝ ਚੇਲੇ ਮਿਲੇ</verse>
				<verse number="2">ਅਤੇ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ ਜਦੋਂ ਤੁਸੀਂ ਵਿਸ਼ਵਾਸ ਕੀਤਾ ਸੀ?” ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ, ਇੱਥੋ ਤੱਕ ਕਿ ਅਸੀਂ ਤਾਂ ਇਹ ਵੀ ਨਹੀਂ ਸੁਣਿਆ ਕਿ ਇੱਕ ਪਵਿੱਤਰ ਆਤਮਾ ਹੈ।”</verse>
				<verse number="3">ਫਿਰ ਪੌਲੁਸ ਨੇ ਪੁੱਛਿਆ, “ਤਾਂ ਤੁਸੀਂ ਕਿਹੜਾ ਬਪਤਿਸਮਾ ਲਿਆ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਯੋਹਨ ਦਾ ਬਪਤਿਸਮਾ ਲਿਆ।”</verse>
				<verse number="4">ਪੌਲੁਸ ਨੇ ਕਿਹਾ, “ਯੋਹਨ ਨੇ ਤਾਂ ਤੋਬਾ ਦਾ ਬਪਤਿਸਮਾ ਦਿੱਤਾ। ਉਸਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਇੱਕ ਆਉਣ ਵਾਲਾ ਹੈ, ਅਰਥਾਤ, ਯਿਸ਼ੂ ਉੱਤੇ ਵਿਸ਼ਵਾਸ ਕਰੋ।”</verse>
				<verse number="5">ਇਹ ਸੁਣਦਿਆਂ ਹੀ, ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬਪਤਿਸਮਾ ਲਿਆ।</verse>
				<verse number="6">ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ, ਉਨ੍ਹਾਂ ਉੱਤੇ ਪਵਿੱਤਰ ਆਤਮਾ ਉਤਰਿਆ, ਅਤੇ ਉਹ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।</verse>
				<verse number="7">ਸਾਰੇ ਤਕਰੀਬਨ ਕੁੱਲ ਮਿਲਾ ਕੇ ਬਾਰਾਂ ਆਦਮੀ ਸਨ।</verse>
				<verse number="8">ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਉੱਥੇ ਤਿੰਨ ਮਹੀਨਿਆਂ ਤੱਕ ਦਲੇਰੀ ਨਾਲ ਬਚਨ ਸਿਖਾਉਂਦਾ ਰਿਹਾ, ਅਤੇ ਪਰਮੇਸ਼ਵਰ ਦੇ ਰਾਜ ਬਾਰੇ ਦ੍ਰਿੜਤਾ ਨਾਲ ਵਾਦ-ਵਿਵਾਦ ਕਰਦਾ ਰਿਹਾ।</verse>
				<verse number="9">ਪਰ ਉਨ੍ਹਾਂ ਵਿੱਚੋਂ ਕੁਝ ਜ਼ਿੱਦੀ ਬਣ ਗਏ; ਤਾਂ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਨਤਕ ਤਰੀਕੇ ਨਾਲ ਭਾਈਚਾਰੇ ਨੂੰ ਬੁਰਾ ਕਹਿਣ ਲੱਗੇ। ਇਸ ਲਈ ਪੌਲੁਸ ਨੇ ਉਨ੍ਹਾਂ ਨੂੰ ਛੱਡ ਦਿੱਤਾ। ਉਹ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਅਲੱਗ ਹੋ ਗਿਆ ਅਤੇ ਟਾਇਰਨੁਸ ਨਾਮ ਦੇ ਭਾਸ਼ਣ ਹਾਲ ਵਿੱਚ ਹਰ ਰੋਜ਼ ਬਚਨ ਸੁਣਾਉਂਦਾ ਤੇ ਵਿਚਾਰ-ਵਟਾਂਦਰੇ ਕਰਦੇ ਰਹੇ।</verse>
				<verse number="10">ਇਹ ਕੰਮ ਦੋ ਸਾਲਾਂ ਤੱਕ ਚਲਦਾ ਰਿਹਾ, ਇਸ ਲਈ ਏਸ਼ੀਆ ਦੇ ਪ੍ਰਾਂਤ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀਆਂ ਨੇ ਪ੍ਰਭੂ ਦਾ ਬਚਨ ਸੁਣਿਆ।</verse>
				<verse number="11">ਪਰਮੇਸ਼ਵਰ ਨੇ ਪੌਲੁਸ ਦੁਆਰਾ ਅਨੋਖੇ ਚਮਤਕਾਰ ਕੀਤੇ,</verse>
				<verse number="12">ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।</verse>
				<verse number="13">ਕੁਝ ਯਹੂਦੀ ਪਿੰਡਾਂ ਵਿੱਚ ਘੁੰਮਦੇ ਅਤੇ ਦੁਸ਼ਟ ਆਤਮਾਵਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਉਹਨਾਂ ਵਿਚੋਂ ਜਿਹੜੇ ਲੋਕ ਭੂਤਾਂ ਦੇ ਚਿੰਬੜੇ ਹੋਏ ਸਨ ਉਹ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬੇਨਤੀ ਕਰਦੇ। ਉਹ ਕਹਿੰਦੇ ਸਨ, “ਕਿ ਯਿਸ਼ੂ ਦੇ ਨਾਮ ਵਿੱਚ ਜਿਸਦਾ ਪੌਲੁਸ ਪ੍ਰਚਾਰ ਕਰਦਾ, ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਬਾਹਰ ਨਿਕਲ ਆਓ।”</verse>
				<verse number="14">ਸਕੇਵਾ ਨਾਮ ਦਾ ਯਹੂਦੀ ਮੁੱਖ ਜਾਜਕ, ਦੇ ਸੱਤ ਪੁੱਤਰ ਇਹੋ ਕੰਮ ਕਰ ਰਹੇ ਸਨ।</verse>
				<verse number="15">ਇੱਕ ਦਿਨ ਦੁਸ਼ਟ ਆਤਮਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਯਿਸ਼ੂ ਨੂੰ ਮੈਂ ਜਾਣਦੀ ਹਾਂ, ਅਤੇ ਮੈਂ ਪੌਲੁਸ ਨੂੰ ਵੀ ਜਾਣਦੀ ਹਾਂ, ਪਰ ਤੁਸੀਂ ਕੌਣ ਹੋ?”</verse>
				<verse number="16">ਫਿਰ ਉਹ ਆਦਮੀ ਜਿਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਸ ਨੇ ਉਨ੍ਹਾਂ ਦੇ ਉੱਤੇ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਸਾਰਿਆਂ ਨੂੰ ਵੱਸ ਵਿੱਚ ਕਰ ਲਿਆ। ਉਸਨੇ ਉਨ੍ਹਾਂ ਨਾਲ ਅਜਿਹੀ ਕੁੱਟਮਾਰ ਕੀਤੀ ਕਿ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।</verse>
				<verse number="17">ਜਦੋਂ ਇਹ ਗੱਲ ਅਫ਼ਸੀਆਂ ਵਿੱਚ ਰਹਿੰਦੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਪਤਾ ਲੱਗੀ, ਤਾਂ ਉਹ ਸਾਰੇ ਲੋਕ ਡਰ ਨਾਲ ਭਰ ਗਏ ਸਨ, ਅਤੇ ਉਨ੍ਹਾਂ ਨੇ ਪ੍ਰਭੂ ਯਿਸ਼ੂ ਦੀ ਵਡਿਆਈ ਕੀਤੀ ਕਿਉਂਕਿ ਉਜਾਗਰ ਹੋ ਗਏ ਸਨ ਕਿ ਉਹ ਬਹੁਤ ਸ਼ਕਤੀਸ਼ਾਲੀ ਸੀ।</verse>
				<verse number="18">ਹੁਣ ਪ੍ਰਭੂ ਉੱਤੇ ਵਿਸ਼ਵਾਸ ਕਰਨ ਵਾਲੇ ਬਹੁਤ ਸਾਰੇ ਆਏ ਅਤੇ ਖੁਲ੍ਹ ਕੇ ਉਨ੍ਹਾਂ ਨੇ ਆਪਣੇ ਪਾਪਾਂ ਨੂੰ ਕਬੂਲ ਕੀਤਾ।</verse>
				<verse number="19">ਬਹੁਤ ਸਾਰੇ ਜਿਨ੍ਹਾਂ ਨੇ ਜਾਦੂ-ਟੂਣਾ ਕਰਨ ਦਾ ਅਭਿਆਸ ਕੀਤਾ ਸੀ, ਆਪਣੀਆਂ ਪੋਥੀਆਂ ਨੂੰ ਇਕੱਠੀਆਂ ਕਰਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਸਾੜ ਦਿੱਤਾ। ਜਦੋਂ ਉਨ੍ਹਾਂ ਨੇ ਪੋਥੀਆਂ ਦੀ ਕੀਮਤ ਦਾ ਜੋੜ ਕੀਤਾ, ਤਾਂ ਕੁਲ ਮਿਲਾ ਕੇ ਪੰਜਾਹ ਹਜ਼ਾਰ ਰੁਪਿਆ ਹੋਇਆ।</verse>
				<verse number="20">ਇਸ ਤਰ੍ਹਾਂ ਪ੍ਰਭੂ ਦਾ ਬਚਨ ਵਿਆਪਕ ਤੌਰ ਤੇ ਫੈਲਿਆ ਅਤੇ ਸ਼ਕਤੀ ਵਿੱਚ ਵਧਦਾ ਗਿਆ।</verse>
				<verse number="21">ਇਹ ਸਭ ਵਾਪਰਨ ਤੋਂ ਬਾਅਦ, ਪੌਲੁਸ ਨੇ ਯੇਰੂਸ਼ਲੇਮ ਜਾਣ ਦਾ ਫ਼ੈਸਲਾ ਕੀਤਾ, ਮਕਦੂਨਿਯਾ ਅਤੇ ਅਖਾਯਾ ਪ੍ਰਾਂਤਾਂ ਵਿੱਚੋਂ ਦੀ ਲੰਘਦਿਆਂ। “ਮੈਂ ਉੱਥੇ ਜਾਣ ਤੋਂ ਬਾਅਦ,” ਉਸਨੇ ਕਿਹਾ, “ਮੈਨੂੰ ਜ਼ਰੂਰ ਰੋਮ ਸ਼ਹਿਰ ਵੀ ਜਾਣਾ ਚਾਹੀਦਾ।”</verse>
				<verse number="22">ਉਸਨੇ ਆਪਣੇ ਦੋ ਸਹਾਇਕ ਤਿਮੋਥਿਉਸ ਅਤੇ ਇਰਾਸਤੁਸ ਨੂੰ ਮਕਦੂਨਿਯਾ ਭੇਜਿਆ, ਜਦੋਂ ਕਿ ਉਹ ਏਸ਼ੀਆ ਦੇ ਪ੍ਰਾਂਤ ਵਿੱਚ ਥੋੜਾ ਸਮਾਂ ਰਿਹਾ।</verse>
				<verse number="23">ਉਸ ਸਮੇਂ ਪ੍ਰਭੂ ਦੇ ਰਸਤੇ ਬਾਰੇ ਵਿੱਚ ਇੱਕ ਬਹੁਤ ਵੱਡਾ ਹੰਗਾਮਾ ਅਫ਼ਸੁਸ ਸ਼ਹਿਰ ਵਿੱਚ ਹੋਇਆ।</verse>
				<verse number="24">ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।</verse>
				<verse number="25">ਦੇਮੇਤ੍ਰਿਯੁਸ ਨੇ ਆਪਣੇ ਕਾਮਿਆਂ ਅਤੇ ਉਨ੍ਹਾਂ ਹੋਰਾਂ ਦੀ ਵੀ ਇੱਕ ਮੀਟਿੰਗ ਸੱਦੀ ਜਿਨ੍ਹਾਂ ਨੇ ਚਾਂਦੀ ਦੀਆਂ ਛੋਟੀਆਂ ਮੂਰਤੀਆਂ ਬਣਾਇਆ। ਉਸਨੇ ਉਨ੍ਹਾਂ ਨੂੰ ਕਿਹਾ, “ਮੇਰੇ ਦੋਸਤੋ, ਤੁਸੀਂ ਜਾਣਦੇ ਹੋ ਕਿ ਅਸੀਂ ਆਪਣੇ ਇਸ ਕਿਸਮ ਦੇ ਕੰਮ ਕਰਕੇ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।</verse>
				<verse number="26">ਨਾਲ ਹੀ, ਤੁਸੀਂ ਜਾਣਦੇ ਹੋ ਕਿ ਕਿਵੇਂ ਇਸ ਪੌਲੁਸ ਨੇ ਇੱਥੇ ਅਫ਼ਸੀਆਂ ਵਿੱਚ ਅਤੇ ਅਸਲ ਵਿੱਚ ਪੂਰੇ ਏਸ਼ੀਆ ਪ੍ਰਾਂਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਯਕੀਨ ਦਿਵਾਇਆ ਅਤੇ ਗੁਮਰਾਹ ਕੀਤਾ ਹੋਈਆਂ। ਉਹ ਕਹਿੰਦਾ ਹੈ ਕਿ ਮਨੁੱਖ ਦੇ ਹੱਥਾਂ ਦੁਆਰਾ ਬਣਾਏ ਦੇਵਤੇ ਕੋਈ ਵੀ ਦੇਵਤਾ ਨਹੀਂ ਹਨ।</verse>
				<verse number="27">ਇੱਥੇ ਸਿਰਫ ਇਹ ਖ਼ਤਰਾ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਨ ਦੇਵੀ ਅਰਤਿਮਿਸ ਦੇ ਹੈਕਲ ਨੂੰ ਬਦਨਾਮ ਕੀਤਾ ਜਾਵੇਗਾ; ਜਿਸਦੀ ਪੂਜਾ ਏਸ਼ੀਆ ਅਤੇ ਦੁਨੀਆਂ ਭਰ ਵਿੱਚ ਕੀਤੀ ਜਾਂਦੀ ਹੈ, ਉਸ ਦੀ ਖਾਸ ਮਹਿਮਾ ਜਾਂਦੀ ਰਹੇਗੀ।”</verse>
				<verse number="28">ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉੱਚੀ ਆਵਾਜ਼ ਨਾਲ ਬੋਲਣ ਲੱਗੇ, “ਅਫ਼ਸੀਆਂ ਦੀ ਮਹਾਨ ਹੈ ਅਰਤਿਮਿਸ!”</verse>
				<verse number="29">ਉਸੇ ਵੇਲੇ ਹੀ ਸਾਰੇ ਸ਼ਹਿਰ ਵਿੱਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਮਕਦੂਨਿਯਾ ਦੇ ਵਸਨੀਕ ਜੋ ਪੌਲੁਸ ਦੇ ਯਾਤਰਾ ਕਰਨ ਵਾਲੇ ਸਾਥੀ ਗਾਯੁਸ ਅਤੇ ਅਰਿਸਤਰਖੁਸ ਨੂੰ ਕਾਬੂ ਕਰ ਲਿਆ ਅਤੇ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।</verse>
				<verse number="30">ਜਦੋਂ ਪੌਲੁਸ ਭੀੜ ਦੇ ਸਾਮ੍ਹਣੇ ਪੇਸ਼ ਹੋਣਾ ਚਾਹੁੰਦਾ ਸੀ, ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।</verse>
				<verse number="31">ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਚੇਤਾਵਨੀ ਦੇ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ।</verse>
				<verse number="32">ਸਭਾ ਉਲਝਣ ਵਿੱਚ ਪਈ ਹੋਈ ਸੀ: ਕੋਈ ਇੱਕ ਗੱਲ ਦਾ ਰੌਲਾ ਪਾ ਰਿਹਾ ਸੀ, ਅਤੇ ਕੁਝ ਦੂਸਰੀ। ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਉੱਥੇ ਕਿਉਂ ਆਏ ਸਨ।</verse>
				<verse number="33">ਉਥੋਂ ਦੇ ਇੱਕ ਯਹੂਦੀ ਦਾ ਨਾਂ ਅਲੇਕਜ਼ੈਂਡਰ ਸੀ। ਕੁਝ ਯਹੂਦੀਆਂ ਨੇ ਭੀੜ ਵਿਚੋਂ ਉਸ ਨੂੰ ਮੋਰਚੇ ਦੇ ਸਾਹਮਣੇ ਵੱਲ ਧੱਕ ਦਿੱਤਾ, ਤਾਂ ਜੋ ਉਹ ਲੋਕਾਂ ਦੀ ਭੀੜ ਨਾਲ ਗੱਲ ਕਰ ਸਕੇ। ਤਾਂ ਅਲੇਕਜ਼ੈਂਡਰ ਨੇ ਹੱਥ ਨਾਲ ਇਸ਼ਾਰਾ ਕਰਕੇ ਆਪਣੇ ਬਚਾਉ ਲਈ ਲੋਕਾਂ ਨੂੰ ਚੁੱਪ ਰਹਿਣ ਲਈ ਪ੍ਰੇਰਿਆ।</verse>
				<verse number="34">ਪਰ ਜਦੋਂ ਲੋਕਾਂ ਦੀ ਭੀੜ ਨੂੰ ਅਹਿਸਾਸ ਹੋਇਆ ਕਿ ਉਹ ਇੱਕ ਯਹੂਦੀ ਸੀ, ਤਾਂ ਉਨ੍ਹਾਂ ਸਾਰਿਆਂ ਨੇ ਲਗਭਗ ਦੋ ਘੰਟੇ ਇਕੱਠੇ ਹੋ ਕੇ ਰੌਲਾ ਪਾਇਆ, “ਅਫ਼ਸੀਆਂ ਦਾ ਅਰਤਿਮਿਸ ਮਹਾਨ ਹੈ!”</verse>
				<verse number="35">ਸ਼ਹਿਰ ਦੇ ਮੁਨਸ਼ੀ ਨੇ ਜਦੋਂ ਨੂੰ ਭੀੜ ਨੂੰ ਸ਼ਾਂਤ ਕਰਦਿਆਂ ਕਿਹਾ, “ਹੇ ਅਫ਼ਸੀਆਂ ਦੇ ਲੋਕੋ, ਕੀ ਸਾਰੇ ਸੰਸਾਰ ਨੂੰ ਨਹੀਂ ਪਤਾ ਕਿ ਅਫ਼ਸੀਆਂ ਸ਼ਹਿਰ ਮਹਾਨ ਅਰਤਿਮਿਸ ਅਤੇ ਉਸ ਦੀ ਮੂਰਤੀ ਦਾ ਰਾਖਾ ਹੈ ਜੋ ਸਵਰਗ ਤੋਂ ਡਿੱਗਿਆ ਸੀ?</verse>
				<verse number="36">ਇਸ ਲਈ, ਕਿਉਂਕਿ ਇਹ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਤੁਹਾਨੂੰ ਸ਼ਾਂਤ ਹੋਣਾ ਚਾਹੀਦਾ ਹੈ ਅਤੇ ਕੁਝ ਵੀ ਜਲਦਬਾਜ਼ੀ ਵਿੱਚ ਨਹੀਂ ਕਰਨਾ ਚਾਹੀਦਾ।</verse>
				<verse number="37">ਤੁਸੀਂ ਇਨ੍ਹਾਂ ਮਨੁੱਖਾਂ ਨੂੰ ਇੱਥੇ ਲਿਆਏ ਹੋ, ਹਾਲਾਂਕਿ ਉਨ੍ਹਾਂ ਨੇ ਨਾ ਤਾਂ ਹੈਕਲ ਲੁੱਟੇ ਹਨ ਅਤੇ ਨਾ ਹੀ ਸਾਡੀ ਦੇਵੀਂ ਦੀ ਬੇਇੱਜ਼ਤੀ ਕੀਤੀ ਹੈ।</verse>
				<verse number="38">ਜੇ, ਤਾਂ ਦੇਮੇਤ੍ਰਿਯੁਸ ਅਤੇ ਉਸਦੇ ਸਾਥੀ ਕਾਰੀਗਰਾਂ ਨੂੰ ਕਿਸੇ ਵਿਰੁੱਧ ਸ਼ਿਕਾਇਤ ਹੈ, ਤਾਂ ਅਦਾਲਤ ਖੁੱਲੀਆਂ ਹਨ ਅਤੇ ਸਰਕਾਰੀ ਵਕੀਲ ਵੀ ਹਨ। ਤੁਸੀਂ ਉੱਥੇ ਕਿਸੇ ਨੂੰ ਵੀ ਦੋਸ਼ੀ ਠਹਿਰਾ ਸਕਦੇ ਹੋ।</verse>
				<verse number="39">ਪਰ ਜੇ ਤੁਸੀਂ ਕਿਸੇ ਹੋਰ ਚੀਜ਼ ਬਾਰੇ ਪੁੱਛਣਾ ਚਾਹੁੰਦੇ ਹੋ, ਤਾਂ ਤੁਹਾਨੂੰ ਹੋਰ ਅਧਿਕਾਰੀਆਂ ਨੂੰ ਇਸ ਨੂੰ ਹੱਲ ਕਰਨ ਲਈ ਕਹਿਣਾ ਚਾਹੀਦਾ ਹੈ ਜਦੋਂ ਉਹ ਅਧਿਕਾਰੀ ਕਾਨੂੰਨੀ ਤੌਰ ਤੇ ਇਕੱਠੇ ਹੁੰਦੇ ਹਨ।</verse>
				<verse number="40">ਜਿਵੇਂ ਕਿ ਇਹ ਹੈ, ਅੱਜ ਜੋ ਵਾਪਰਿਆ ਹੈ ਉਸ ਕਾਰਨ ਸਾਡੇ ਉੱਤੇ ਦੰਗੇ ਕਰਨ ਦੇ ਦੋਸ਼ ਲੱਗਣ ਦਾ ਖ਼ਤਰਾ ਹੈ। ਅਜਿਹੀ ਸਥਿਤੀ ਵਿੱਚ ਅਸੀਂ ਇਸ ਹੰਗਾਮੇ ਦਾ ਲੇਖਾ ਨਹੀਂ ਦੇ ਸਕਾਂਗੇ, ਕਿਉਂਕਿ ਇਸਦਾ ਕੋਈ ਕਾਰਨ ਨਹੀਂ ਹੈ।”</verse>
				<verse number="41">ਉਸਨੇ ਇਹ ਕਹਿਣ ਤੋਂ ਬਾਅਦ ਸਭਾ ਨੂੰ ਸਮਾਪਤ ਕਰ ਦਿੱਤਾ।</verse>
			</chapter>
			<chapter number="20">
				<verse number="1">ਜਦੋਂ ਦੰਗੇ ਖ਼ਤਮ ਹੋ ਗਏ, ਤਾਂ ਪੌਲੁਸ ਨੇ ਉਨ੍ਹਾਂ ਦੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਤੋਂ ਬਾਅਦ, ਉਸਨੇ ਉਨ੍ਹਾਂ ਨੂੰ ਅਲਵਿਦਾ ਕਹਿ ਦਿੱਤਾ ਅਤੇ ਮਕਦੂਨਿਯਾ ਵੱਲ ਨੂੰ ਚਲਾ ਗਿਆ।</verse>
				<verse number="2">ਉਹ ਉਸ ਖੇਤਰ ਵਿੱਚ ਦੀ ਯਾਤਰਾ ਕਰਦਾ ਰਿਹਾ, ਲੋਕਾਂ ਨੂੰ ਉਤਸ਼ਾਹ ਦੇ ਬਹੁਤ ਸਾਰੇ ਸ਼ਬਦ ਬੋਲਦਾ ਰਿਹਾ, ਅਤੇ ਅੰਤ ਵਿੱਚ ਉਹ ਗ੍ਰੀਸ ਪ੍ਰਾਂਤ ਪਹੁੰਚਿਆ,</verse>
				<verse number="3">ਉਹ ਉੱਥੇ ਤਿੰਨ ਮਹੀਨੇ ਰਿਹਾ। ਤਦ ਉਸਨੇ ਜਹਾਜ਼ ਰਾਹੀਂ ਸੀਰੀਆ ਪਰਤਣ ਦੀ ਯੋਜਨਾ ਬਣਾਈ, ਪਰ ਉਸਨੇ ਸੁਣਿਆ ਕਿ ਉਸ ਇਲਾਕੇ ਦੇ ਕੁਝ ਯਹੂਦੀ ਉਸਦੀ ਯਾਤਰਾ ਦੌਰਾਨ ਉਸਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਅਤੇ ਉਹ ਫਿਰ ਮਕਦੂਨਿਯਾ ਦੇ ਰਾਹ ਤੁਰ ਪਿਆ।</verse>
				<verse number="4">ਉਸਦੇ ਨਾਲ ਬੇਰੀਅਨ ਤੋਂ ਪੁੱਰਸ ਦਾ ਪੁੱਤਰ ਸੋਪਤਰੁਸ, ਥੱਸਲੁਨੀਕੀਆਂ ਸ਼ਹਿਰ ਤੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਤੋਂ ਗਾਯੁਸ, ਤਿਮੋਥਿਉਸ, ਅਤੇ ਏਸ਼ੀਆ ਦੇ ਪ੍ਰਾਂਤ ਤੋਂ ਤੁਖਿਕੁਸ ਅਤੇ ਟ੍ਰੋਫਿਮਸ ਵੀ ਉਸਦੇ ਨਾਲ ਗਏ ਸਨ।</verse>
				<verse number="5">ਇਹ ਆਦਮੀ ਪਹਿਲਾਂ ਗਏ ਅਤੇ ਤ੍ਰੋਆਸ ਵਿਖੇ ਸਾਡਾ ਇੰਤਜ਼ਾਰ ਕੀਤਾ।</verse>
				<verse number="6">ਪਰ ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ ਫ਼ਿਲਿੱਪੀ ਤੋਂ ਸਫ਼ਰ ਕੀਤਾ ਅਤੇ ਪੰਜ ਦਿਨਾਂ ਬਾਅਦ ਤ੍ਰੋਆਸ ਵਿਖੇ ਉਨ੍ਹਾਂ ਦੇ ਕੋਲ ਪਹੁੰਚੇ, ਜਿੱਥੇ ਅਸੀਂ ਸੱਤ ਦਿਨ ਰਹੇ।</verse>
				<verse number="7">ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਦਾ ਇਰਾਦਾ ਕੀਤਾ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।</verse>
				<verse number="8">ਉੱਪਰਲੇ ਕਮਰੇ ਵਿੱਚ ਬਹੁਤ ਸਾਰਿਆਂ ਮਸ਼ਾਲਾਂ ਸਨ ਜਿੱਥੇ ਅਸੀਂ ਇਕੱਠੇ ਹੋਏ ਸੀ।</verse>
				<verse number="9">ਇੱਕ ਖਿੜਕੀ ਵਿੱਚ ਯੂਟੀਕੁਸ ਨਾਮ ਦਾ ਇੱਕ ਨੌਜਵਾਨ ਬੈਠਾ ਹੋਇਆ ਸੀ, ਜੋ ਡੂੰਘੀ ਨੀਂਦ ਵਿੱਚ ਝੂਟੇ ਲੈ ਰਿਹਾ ਸੀ ਜਿਵੇਂ-ਜਿਵੇਂ ਪੌਲੁਸ ਗੱਲਾਂ ਅਤੇ ਗੱਲਾਂ ਕਰ ਰਿਹਾ ਸੀ। ਜਦੋਂ ਉਹ ਗਹਿਰੀ ਨੀਂਦ ਵਿੱਚ ਸੌਂ ਗਿਆ ਸੀ, ਤਾਂ ਉਹ ਤੀਜੀ ਮੰਜਿਲ ਤੋਂ ਜ਼ਮੀਨ ਤੇ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।</verse>
				<verse number="10">ਪੌਲੁਸ ਵੀ ਹੇਠਾਂ ਉਤਰ ਆਇਆ। ਉਹ ਨੂੰ ਜੱਫੇ ਵਿੱਚ ਲਿਆ ਅਤੇ ਜਵਾਨ ਆਦਮੀ ਨੂੰ ਆਪਣੀਆਂ ਬਾਹਾਂ ਵਿੱਚ ਲੈ ਕੇ ਗਲ਼ ਨਾਲ ਲਾ ਲਿਆ। ਤਦ ਉਸਨੇ ਆਸੇ-ਪਾਸੇ ਖੜ੍ਹੇ ਲੋਕਾਂ ਨੂੰ ਕਿਹਾ, “ਚਿੰਤਾ ਨਾ ਕਰੋ,” ਉਸ ਨੇ ਕਿਹਾ। “ਉਹ ਜੀਉਂਦਾ ਹੈ!”</verse>
				<verse number="11">ਫਿਰ ਉਹ ਉੱਪਰ ਦੀ ਮੰਜ਼ਲ ਉੱਤੇ ਚਲਾ ਗਿਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।</verse>
				<verse number="12">ਲੋਕ ਨੌਜਵਾਨ ਨੂੰ ਜ਼ਿੰਦਾ ਘਰ ਲੈ ਗਏ ਅਤੇ ਉਨ੍ਹਾਂ ਨੂੰ ਬਹੁਤ ਦਿਲਾਸਾ ਮਿਲਿਆ। ਕਿਉਂਕਿ ਉਹ ਦੁਬਾਰਾ ਜੋ ਜ਼ਿੰਦਾ ਹੋਈਆਂ ਸੀ।</verse>
				<verse number="13">ਅਸੀਂ ਜਹਾਜ਼ ਵੱਲ ਵਧੇ ਅਤੇ ਅੱਸੁਸ ਲਈ ਰਵਾਨਾ ਹੋਏ, ਜਿੱਥੇ ਅਸੀਂ ਪੌਲੁਸ ਨੂੰ ਜਹਾਜ਼ ਵਿੱਚ ਲਿਜਾਣ ਜਾ ਰਹੇ ਸੀ। ਉਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਸੀ ਕਿਉਂਕਿ ਉਹ ਪੈਦਲ ਉੱਥੇ ਜਾ ਰਿਹਾ ਸੀ।</verse>
				<verse number="14">ਜਦੋਂ ਉਹ ਸਾਨੂੰ ਅੱਸੁਸ ਵਿਖੇ ਮਿਲਿਆ, ਤਾਂ ਅਸੀਂ ਉਸ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਟੀਲੀਨ ਨੂੰ ਆਏ।</verse>
				<verse number="15">ਅਗਲੇ ਦਿਨ ਅਸੀਂ ਉੱਥੋਂ ਜਹਾਜ਼ ਦੁਆਰਾ ਰਵਾਨਾ ਹੋਏ ਅਤੇ ਚਿਓਸ ਉਤਰ ਗਏ। ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਅਤੇ ਫਿਰ ਉਸੇ ਦਿਨ ਮਿਲੇਟਸ ਨੂੰ ਆਏ।</verse>
				<verse number="16">ਪੌਲੁਸ ਨੇ ਏਸ਼ੀਆ ਦੇ ਪ੍ਰਾਂਤ ਵਿੱਚ ਸਮਾਂ ਗੁਜ਼ਾਰਨ ਤੋਂ ਬਚਣ ਲਈ ਪਿੱਛੇ ਅਫ਼ਸੀਆਂ ਨੂੰ ਸਫ਼ਰ ਕਰਨ ਦਾ ਫ਼ੈਸਲਾ ਕੀਤਾ ਸੀ, ਕਿਉਂਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਤੋਂ ਪਹਿਲਾਂ ਯੇਰੂਸ਼ਲੇਮ ਵਿੱਚ ਜਲਦੀ ਪਹੁੰਚ ਜਾਂਵਾਂ।</verse>
				<verse number="17">ਮਿਲੇਟਸ ਤੋਂ, ਪੌਲੁਸ ਨੇ ਕਲੀਸਿਆ ਦੇ ਬਜ਼ੁਰਗਾਂ ਨੂੰ ਅਫ਼ਸੀਆਂ ਭੇਜਿਆ।</verse>
				<verse number="18">ਜਦੋਂ ਉਹ ਉਸ ਦੇ ਕੋਲ ਪਹੁੰਚੇ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਖੁਦ ਨਿੱਜੀ ਤੌਰ ਤੇ ਜਾਣਦੇ ਹੋ ਕਿ ਜਿਸ ਵੇਲੇ ਮੈਂ ਤੁਹਾਡੇ ਨਾਲ ਸੀ ਤਾਂ ਮੇਰਾ ਰਵੱਈਆ ਤੁਹਾਡੇ ਪ੍ਰਤੀ ਕਿਵੇਂ ਦਾ ਸੀ, ਪਹਿਲੇ ਦਿਨ ਤੋਂ ਜਦੋਂ ਮੈਂ ਏਸ਼ੀਆ ਪ੍ਰਾਂਤ ਵਿੱਚ ਆਇਆ।</verse>
				<verse number="19">ਮੈਂ ਪ੍ਰਭੂ ਦੀ ਸੇਵਾ ਬਹੁਤ ਨਿਮਰਤਾ ਅਤੇ ਹੰਝੂਆਂ ਨਾਲ ਅਤੇ ਆਪਣੇ ਯਹੂਦੀ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦੁਆਰਾ ਸਖ਼ਤ ਅਜ਼ਮਾਇਸ਼ਾਂ ਦੌਰਾਨ ਕੀਤੀ।</verse>
				<verse number="20">ਤੁਸੀਂ ਜਾਣਦੇ ਹੋ ਕਿ ਮੈਂ ਪ੍ਰਚਾਰ ਕਰਨ ਦੀ ਅਜਿਹੀ ਕਿਸੇ ਵੀ ਚੀਜ਼ ਤੋਂ ਸੰਕੋਚ ਨਹੀਂ ਕੀਤਾ ਜੋ ਤੁਹਾਡੇ ਲਈ ਮਦਦਗਾਰ ਹੋਵੇ ਪਰ ਤੁਹਾਨੂੰ ਜਨਤਕ ਤੌਰ ਤੇ ਅਤੇ ਘਰ-ਘਰ ਜਾ ਕੇ ਸਿਖਾਇਆ।</verse>
				<verse number="21">ਮੈਂ ਯਹੂਦੀਆਂ ਅਤੇ ਯੂਨਾਨੀਆਂ ਦੋਵਾਂ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਤੋਬਾ ਕਰਕੇ ਪਰਮੇਸ਼ਵਰ ਵੱਲ ਮੁੜਨਾ ਚਾਹੀਦਾ ਹੈ ਅਤੇ ਸਾਡੇ ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।</verse>
				<verse number="22">“ਅਤੇ ਹੁਣ, ਪਵਿੱਤਰ ਆਤਮਾ ਦੁਆਰਾ ਮਜਬੂਰ ਹੋ ਕੇ, ਮੈਂ ਯੇਰੂਸ਼ਲੇਮ ਜਾ ਰਿਹਾ ਹਾਂ, ਪਰ ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਵਾਪਰੇਗਾ।</verse>
				<verse number="23">ਮੈਂ ਸਿਰਫ ਇਹ ਜਾਣਦਾ ਹਾਂ ਕਿ ਹਰ ਸ਼ਹਿਰ ਵਿੱਚ ਪਵਿੱਤਰ ਆਤਮਾ ਮੈਨੂੰ ਚੇਤਾਵਨੀ ਦਿੰਦੀ ਹੈ ਕਿ ਜੇਲ੍ਹ ਅਤੇ ਮੁਸ਼ਕਿਲਾਂ ਮੇਰੇ ਸਾਹਮਣੇ ਆ ਰਹੀਆਂ ਹਨ।</verse>
				<verse number="24">ਫਿਰ ਵੀ, ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ਵਰ ਦੀ ਕਿਰਪਾ ਦੀ ਖੁਸ਼ਖ਼ਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸ਼ੂ ਤੋਂ ਪਾਈ ਸੀ।</verse>
				<verse number="25">“ਹੁਣ ਮੈਂ ਜਾਣਦਾ ਹਾਂ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਸਨੂੰ ਮੈਂ ਪਰਮੇਸ਼ਵਰ ਦਾ ਰਾਜ ਦਾ ਪ੍ਰਚਾਰ ਕੀਤਾ ਉਹ ਕਦੇ ਵੀ ਮੈਨੂੰ ਨਹੀਂ ਵੇਖਣਗੇ।”</verse>
				<verse number="26">ਇਸ ਲਈ, ਮੈਂ ਅੱਜ ਤੁਹਾਨੂੰ ਬਿਆਨ ਕਰਦਾ ਹਾਂ ਕਿ ਮੈਂ ਤੁਹਾਡੇ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।</verse>
				<verse number="27">ਕਿਉਂਕਿ ਮੈਂ ਤੁਹਾਨੂੰ ਪਰਮੇਸ਼ਵਰ ਦੀ ਸਾਰੀ ਇੱਛਾ ਦੱਸਣ ਤੋਂ ਝਿਜਕਿਆ ਨਹੀਂ ਹੈ।</verse>
				<verse number="28">ਆਪਣੇ ਆਪ ਤੇ ਨਜ਼ਰ ਰੱਖੋ ਅਤੇ ਨਾਲੇ ਸਾਰੇ ਝੁੰਡ ਤੇ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ। ਜੋ ਪਰਮੇਸ਼ਵਰ ਦੀ ਕਲੀਸਿਆ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।</verse>
				<verse number="29">ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ, ਜੰਗਲੀ ਬਘਿਆੜ ਤੁਹਾਡੇ ਵਿਚਕਾਰ ਆਉਣਗੇ ਅਤੇ ਝੁੰਡ ਨੂੰ ਨਹੀਂ ਛੱਡਣਗੇ।</verse>
				<verse number="30">ਇੱਥੋ ਤੱਕ ਕਿ ਤੁਹਾਡੇ ਆਪਣੇ ਵਿੱਚੋਂ ਵੀ ਆਦਮੀ ਉੱਠਣਗੇ ਅਤੇ ਉਨ੍ਹਾਂ ਦੇ ਮਗਰ ਜਾਣ ਵਾਲੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।</verse>
				<verse number="31">ਇਸ ਲਈ ਆਪਣੀ ਪਹਿਰੇਦਾਰੀ ਕਰੋ! ਯਾਦ ਰੱਖੋ ਕਿ ਤਿੰਨ ਸਾਲਾਂ ਤੋਂ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਹੰਝੂਆਂ ਨਾਲ ਰਾਤ ਅਤੇ ਦਿਨ ਚੇਤਾਵਨੀ ਦੇਣ ਤੋਂ ਕਦੇ ਨਹੀਂ ਰੁਕਿਆ।</verse>
				<verse number="32">“ਹੁਣ ਮੈਂ ਤੁਹਾਨੂੰ ਪਰਮੇਸ਼ਵਰ ਅਤੇ ਉਸ ਦੀ ਕਿਰਪਾ ਦੇ ਬਚਨ ਪ੍ਰਤੀ ਬਚਨਬੱਧ ਕਰਦਾ ਹਾਂ,” ਜੋ ਤੁਹਾਨੂੰ ਉਸਾਰ ਸਕਦਾ ਹੈ ਅਤੇ ਤੁਹਾਨੂੰ ਉਨ੍ਹਾਂ ਸਾਰੇ ਲੋਕਾਂ ਵਿੱਚ ਵਿਰਾਸਤ ਦੇ ਸਕਦਾ ਹੈ ਜੋ ਪਵਿੱਤਰ ਹਨ।</verse>
				<verse number="33">ਮੈਂ ਕਿਸੇ ਦੀ ਕਦੇ ਚਾਂਦੀ ਜਾਂ ਸੋਨਾ ਜਾਂ ਕੱਪੜੇ ਦੀ ਲਾਲਸਾ ਨਹੀਂ ਕੀਤੀ।</verse>
				<verse number="34">ਤੁਸੀਂ ਖੁਦ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੱਥਾਂ ਨੇ ਮੇਰੀਆਂ ਆਪਣੀਆਂ ਜ਼ਰੂਰਤਾਂ ਅਤੇ ਮੇਰੇ ਸਾਥੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਹੈ।</verse>
				<verse number="35">ਮੈਂ ਜੋ ਕੁਝ ਵੀ ਕੀਤਾ, ਉਸ ਵਿੱਚ ਮੈਂ ਤੁਹਾਨੂੰ ਦਿਖਾਇਆ ਕਿ ਇਸ ਤਰ੍ਹਾਂ ਦੀ ਮਿਹਨਤ ਨਾਲ ਸਾਨੂੰ ਕਮਜ਼ੋਰਾਂ ਦੀ ਮਦਦ ਕਰਨੀ ਚਾਹੀਦੀ ਹੈ, ਪ੍ਰਭੂ ਯਿਸ਼ੂ ਨੇ ਖੁਦ ਜੋ ਸ਼ਬਦ ਕਹੇ ਸਨ, ਉਨ੍ਹਾਂ ਨੂੰ ਯਾਦ ਕਰਦੇ ਹੋਏ: “ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।”</verse>
				<verse number="36">ਪਰ ਜਦੋਂ ਪੌਲੁਸ ਬੋਲਣ ਤੋਂ ਹਟਿਆ, ਉਸਨੇ ਉਨ੍ਹਾਂ ਸਾਰਿਆਂ ਸਾਹਮਣੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।</verse>
				<verse number="37">ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।</verse>
				<verse number="38">ਉਨ੍ਹਾਂ ਨੂੰ ਸਭ ਤੋਂ ਵੱਧ ਦੁਖੀ ਕਰਨ ਵਾਲੀ ਗੱਲ ਇਹ ਸੀ ਕਿ ਉਹ ਉਸ ਦਾ ਚਿਹਰਾ ਦੁਬਾਰਾ ਕਦੇ ਨਹੀਂ ਦੇਖਣਗੇ, ਫਿਰ ਉਹ ਉਸ ਦੇ ਨਾਲ ਜਹਾਜ਼ ਚੜਾਉਣ ਲਈ ਗਏ।</verse>
			</chapter>
			<chapter number="21">
				<verse number="1">ਜਦੋਂ ਅਸੀਂ ਆਪਣੇ ਆਪ ਨੂੰ ਅਫ਼ਸੁਸ ਦੇ ਬਜ਼ੁਰਗਾਂ ਤੋਂ ਅਲੱਗ ਕਰ ਲਿਆ, ਤਾਂ ਅਸੀਂ ਸਮੁੰਦਰੀ ਜਹਾਜ਼ ਦੁਆਰਾ ਸਿੱਧੇ ਕੋਸ ਟਾਪੂ ਨੂੰ ਗਏ। ਅਗਲੇ ਦਿਨ ਅਸੀਂ ਰੋਦੁਸ ਗਏ ਅਤੇ ਉੱਥੋਂ ਪਤਾਰਾ ਸ਼ਹਿਰ ਨੂੰ ਗਏ।</verse>
				<verse number="2">ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਦੇਸ਼ ਵੱਲ ਨੂੰ ਜਾ ਰਿਹਾ ਸੀ, ਅਸੀਂ ਜਹਾਜ਼ ਤੇ ਚੜ੍ਹੇ ਅਤੇ ਯਾਤਰਾ ਲਈ ਤੁਰ ਪਏ।</verse>
				<verse number="3">ਸਾਈਪ੍ਰਸ ਨੂੰ ਵੇਖਣ ਅਤੇ ਇਸ ਦੇ ਦੱਖਣ ਵੱਲ ਜਾਣ ਤੋਂ ਬਾਅਦ, ਅਸੀਂ ਸੀਰੀਆ ਵੱਲ ਨੂੰ ਤੁਰ ਪਏ ਅਤੇ ਸੋਰ ਸ਼ਹਿਰ ਤੇ ਉਤਰੇ, ਜਿੱਥੇ ਸਾਡੇ ਸਮੁੰਦਰੀ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।</verse>
				<verse number="4">ਅਸੀਂ ਚੇਲਿਆਂ ਨੂੰ ਉੱਥੇ ਲੱਭਿਆ ਅਤੇ ਉਨ੍ਹਾਂ ਨਾਲ ਸੱਤ ਦਿਨ ਰਹੇ। ਪਵਿੱਤਰ ਆਤਮਾ ਦੁਆਰਾ ਉਨ੍ਹਾਂ ਨੇ ਪੌਲੁਸ ਨੂੰ ਯੇਰੂਸ਼ਲੇਮ ਨੂੰ ਨਾ ਜਾਣ ਦੀ ਬੇਨਤੀ ਕੀਤੀ।</verse>
				<verse number="5">ਜਦੋਂ ਸਾਡੇ ਜਾਣ ਦਾ ਸਮਾਂ ਸੀ ਤਾਂ ਅਸੀਂ ਤੁਰ ਪਏ ਅਤੇ ਉਹ ਆਪਣੀਆਂ, ਪਤਨੀਆਂ ਅਤੇ ਬੱਚਿਆਂ ਸਮੇਤ, ਸਾਡੇ ਨਾਲ ਸ਼ਹਿਰ ਤੋਂ ਬਾਹਰ ਆਏ, ਅਤੇ ਉੱਥੇ ਸਮੁੰਦਰ ਦੇ ਕੰਢੇ ਉੱਤੇ ਅਸੀਂ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।</verse>
				<verse number="6">ਇੱਕ-ਦੂਜੇ ਨੂੰ ਅਲਵਿਦਾ ਕਹਿਣ ਤੋਂ ਬਾਅਦ, ਅਸੀਂ ਜਹਾਜ਼ ਉੱਤੇ ਚੜ੍ਹੇ, ਅਤੇ ਉਹ ਸਾਰੇ ਆਪਣੇ-ਆਪਣੇ ਘਰ ਵਾਪਸ ਚਲੇ ਗਏ।</verse>
				<verse number="7">ਅਸੀਂ ਸੋਰ ਤੋਂ ਆਪਣੀ ਯਾਤਰਾ ਜਾਰੀ ਰੱਖੀ ਅਤੇ ਟੋਲਮਾਇਸ ਸ਼ਹਿਰ ਪਹੁੰਚੇ ਜਿੱਥੇ ਅਸੀਂ ਵਿਸ਼ਵਾਸੀਆ ਦੀ ਸੁੱਖ-ਸਾਂਦ ਪੁੱਛੀ ਅਤੇ ਇੱਕ ਦਿਨ ਉਨ੍ਹਾਂ ਦੇ ਨਾਲ ਰਹੇ।</verse>
				<verse number="8">ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਆ ਸ਼ਹਿਰ ਵਿੱਚ ਪਹੁੰਚੇ ਅਤੇ ਫਿਲਿਪ ਦੇ ਘਰ ਠਹਿਰੇ ਜਿਹੜਾ ਇੰਜੀਲ ਦਾ ਪ੍ਰਚਾਰਕ ਸੀ।</verse>
				<verse number="9">ਉਸ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦਿਆਂ ਸਨ।</verse>
				<verse number="10">ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਰਹੇ ਤਾਂ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਪ੍ਰਾਂਤ ਤੋਂ ਆਇਆ।</verse>
				<verse number="11">ਸਾਡੇ ਕੋਲ ਆ ਕੇ, ਉਸਨੇ ਪੌਲੁਸ ਦੀ ਕਮਰਬੰਧ ਨਾਲ ਆਪਣੇ ਹੱਥ ਅਤੇ ਪੈਰਾਂ ਨੂੰ ਬੰਨ੍ਹਿਆ ਅਤੇ ਕਿਹਾ, “ਪਵਿੱਤਰ ਆਤਮਾ ਕਹਿੰਦਾ ਹੈ, ਇਸ ਤਰ੍ਹਾਂ ਯੇਰੂਸ਼ਲੇਮ ਵਿੱਚ ਯਹੂਦੀ ਆਗੂ ਵੀ ਕਮਰਬੰਧ ਦੇ ਮਾਲਕ ਨੂੰ ਬੰਨ੍ਹਣਗੇ ਅਤੇ ਉਸ ਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਸੌਂਪ ਦੇਣਗੇ।”</verse>
				<verse number="12">ਜਦੋਂ ਅਸੀਂ ਇਹ ਸੁਣਿਆ, ਤਾਂ ਅਸੀਂ ਅਤੇ ਉੱਥੋਂ ਦੇ ਲੋਕਾਂ ਨੇ ਪੌਲੁਸ ਨੂੰ ਬੇਨਤੀ ਕੀਤੀ ਕਿ ਉਹ ਯੇਰੂਸ਼ਲੇਮ ਨਾ ਜਾਵੇ।</verse>
				<verse number="13">ਤਦ ਪੌਲੁਸ ਨੇ ਉੱਤਰ ਦਿੱਤਾ, “ਤੁਸੀਂ ਕਿਉਂ ਰੋ ਰਹੇ ਹੋ ਅਤੇ ਮੇਰਾ ਦਿਲ ਕਿਉਂ ਤੋੜ ਰਹੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸ਼ੂ ਦੇ ਨਾਮ ਦੇ ਲਈ ਯੇਰੂਸ਼ਲੇਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।”</verse>
				<verse number="14">ਜਦੋਂ ਉਹ ਨਾ ਮੰਨਿਆ, ਅਸੀਂ ਇਹ ਕਹਿ ਕੇ ਚੁੱਪ ਹੋ ਗਏ ਅਤੇ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”</verse>
				<verse number="15">ਇਸ ਤੋਂ ਬਾਅਦ, ਅਸੀਂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।</verse>
				<verse number="16">ਕੈਸਰਿਆ ਤੋਂ ਕੁਝ ਚੇਲੇ ਸਾਡੇ ਨਾਲ ਆਏ ਅਤੇ ਸਾਨੂੰ ਮਨਾਸੋਨ ਦੇ ਘਰ ਲੈ ਆਏ, ਜਿੱਥੇ ਅਸੀਂ ਠਹਿਰਨਾ ਸੀ। ਉਹ ਸਾਈਪ੍ਰਸ ਦਾ ਇੱਕ ਵਸਨੀਕ ਆਦਮੀ ਸੀ ਅਤੇ ਪਹਿਲੇ ਚੇਲਿਆਂ ਵਿੱਚੋਂ ਇੱਕ ਚੇਲਾ ਸੀ।</verse>
				<verse number="17">ਜਦੋਂ ਅਸੀਂ ਯੇਰੂਸ਼ਲੇਮ ਪਹੁੰਚੇ, ਤਾਂ ਵਿਸ਼ਵਾਸੀਆਂ ਨੇ ਸਾਡਾ ਨਿੱਘਾ ਸੁਆਗਤ ਕੀਤਾ।</verse>
				<verse number="18">ਅਗਲੇ ਦਿਨ ਪੌਲੁਸ ਅਤੇ ਸਾਡੇ ਨਾਲ ਦੇ ਸਾਰੇ ਯਾਕੋਬ ਨੂੰ ਮਿਲਣ ਲਈ, ਸਾਰੇ ਬਜ਼ੁਰਗ ਮੌਜੂਦ ਸਨ।</verse>
				<verse number="19">ਪੌਲੁਸ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸਥਾਰ ਨਾਲ ਦੱਸਿਆ ਕਿ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਦੇ ਵਿੱਚ ਕੀ ਕੰਮ ਕੀਤੇ ਸਨ।</verse>
				<verse number="20">ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ਵਰ ਦੀ ਵਡਿਆਈ ਕੀਤੀ। ਤਦ ਉਨ੍ਹਾਂ ਨੇ ਪੌਲੁਸ ਨੂੰ ਕਿਹਾ: “ਭਰਾ ਤੁਸੀਂ ਦੇਖੋ ਕਿ ਹਜ਼ਾਰਾਂ ਹੀ ਯਹੂਦੀਆਂ ਨੇ ਵਿਸ਼ਵਾਸ ਕੀਤਾ ਹੈ, ਅਤੇ ਉਹ ਸਾਰੇ ਮੋਸ਼ੇਹ ਦੀ ਬਿਵਸਥਾ ਦੇ ਲਈ ਜੋਸ਼ੀਲੇ ਹਨ।</verse>
				<verse number="21">ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਵਿੱਚ ਰਹਿੰਦੇ ਸਾਰੇ ਯਹੂਦੀਆਂ ਨੂੰ ਮੋਸ਼ੇਹ ਤੋਂ ਮੂੰਹ ਮੋੜਨਾ ਸਿਖਾਉਂਦੇ ਹੋ, ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਸੁੰਨਤ ਕਰਾਉਣ ਜਾਂ ਸਾਡੇ ਰੀਤੀ ਰਿਵਾਜਾਂ ਅਨੁਸਾਰ ਜੀਣ ਦੀ ਸਿੱਖਿਆ ਨਹੀਂ ਦਿੰਦੇ ਹੋ।</verse>
				<verse number="22">ਅਸੀਂ ਕੀ ਕਰਾਂਗੇ? ਉਹ ਜ਼ਰੂਰ ਸੁਣਨਗੇ ਕਿ ਤੁਸੀਂ ਆਏ ਹੋ।</verse>
				<verse number="23">ਤਾਂ ਉਹੀ ਕਰੋ ਜੋ ਅਸੀਂ ਤੁਹਾਨੂੰ ਕਹਿੰਦੇ ਹਾਂ। ਸਾਡੇ ਨਾਲ ਚਾਰ ਆਦਮੀ ਹਨ ਜਿਨ੍ਹਾਂ ਨੇ ਸੁੱਖਣਾ ਸੁੱਖੀ ਹੈ।</verse>
				<verse number="24">ਇਨ੍ਹਾਂ ਆਦਮੀਆਂ ਨੂੰ ਲੈ ਜਾਉ, ਉਨ੍ਹਾਂ ਦੇ ਸ਼ੁੱਧ ਕਰਨ ਦੀਆਂ ਰਸਮਾਂ ਵਿੱਚ ਸ਼ਾਮਲ ਹੋਵੋ ਅਤੇ ਉਨ੍ਹਾਂ ਨੂੰ ਪੈਸੇ ਦੇਣਾ, ਤਾਂ ਜੋ ਉਹ ਆਪਣੇ ਸਿਰ ਦੇ ਵਾਲ ਕਟਵਾ ਸਕਣ। ਤਦ ਹਰ ਕੋਈ ਜਾਣੇਗਾ ਕਿ ਤੇਰੇ ਬਾਰੇ ਜੋ ਕੁਝ ਉਨ੍ਹਾਂ ਨੂੰ ਦੱਸਿਆ ਗਿਆ ਹੈ ਉਹ ਸਭ ਝੂਠ ਹੈ ਅਤੇ ਤੂੰ ਖੁਦ ਬਿਵਸਥਾ ਦੀ ਪਾਲਣਾ ਕਰਨ ਵਾਲਾ ਹੈ।</verse>
				<verse number="25">ਪਰ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਨੂੰ ਅਸੀਂ ਪਹਿਲਾਂ ਹੀ ਪੱਤਰ ਭੇਜ ਦਿੱਤਾ ਹੈ ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ ਅਤੇ ਲਹੂ ਤੋਂ ਅਤੇ ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ।”</verse>
				<verse number="26">ਅਗਲੇ ਦਿਨ ਪੌਲੁਸ ਨੇ ਉਨ੍ਹਾਂ ਚਾਰ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਂਟ ਚੜ੍ਹਾਈ ਨਾ ਗਈ।</verse>
				<verse number="27">ਜਦੋਂ ਸੱਤ ਦਿਨ ਦੀ ਰਸਮ ਖਤਮ ਹੋਣ ਲੱਗੀ, ਤਾਂ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀਆਂ ਨੇ ਪੌਲੁਸ ਨੂੰ ਹੈਕਲ ਵਿੱਚ ਵੇਖਿਆ। ਉਨ੍ਹਾਂ ਨੇ ਸਾਰੀ ਭੀੜ ਨੂੰ ਭੜਕਾਇਆ ਅਤੇ ਉਸਨੂੰ ਫੜ ਲਿਆ,</verse>
				<verse number="28">ਉੱਚੀ ਆਵਾਜ਼ ਵਿੱਚ ਕਿਹਾ, “ਹੇ ਭਾਈਬੰਦ ਇਸਰਾਏਲੀਓ, ਸਾਡੀ ਮਦਦ ਕਰੋ! ਇਹ ਉਹ ਆਦਮੀ ਹੈ ਜੋ ਹਰ ਜਗ੍ਹਾ ਸਾਡੇ ਲੋਕਾਂ ਅਤੇ ਸਾਡੇ ਕਾਨੂੰਨ ਅਤੇ ਇਸ ਜਗ੍ਹਾ ਦੇ ਵਿਰੁੱਧ ਸਿਖਾਉਂਦਾ ਹੈ, ਅਤੇ ਇਸ ਤੋਂ ਇਲਾਵਾ, ਉਹ ਯੂਨਾਨੀਆਂ ਨੂੰ ਹੈਕਲ ਵਿੱਚ ਲਿਆਇਆ ਅਤੇ ਇਸ ਪਵਿੱਤਰ ਸਥਾਨ ਨੂੰ ਅਸ਼ੁੱਧ ਕੀਤਾ।”</verse>
				<verse number="29">ਉਨ੍ਹਾਂ ਨੇ ਪਹਿਲਾਂ ਟ੍ਰੋਫਿਮਸ ਨੂੰ ਅਫ਼ਸੀਆਂ ਸ਼ਹਿਰ ਵਿੱਚ ਪੌਲੁਸ ਨਾਲ ਵੇਖਿਆ ਸੀ ਅਤੇ ਮੰਨਿਆ ਸੀ ਕਿ ਪੌਲੁਸ ਉਸਨੂੰ ਹੈਕਲ ਵਿੱਚ ਲਿਆਇਆ ਹੈ।</verse>
				<verse number="30">ਸਾਰੇ ਯੇਰੂਸ਼ਲੇਮ ਸ਼ਹਿਰ ਵਿੱਚ ਰੌਲਾ ਪੈ ਗਿਆ, ਅਤੇ ਲੋਕ ਦੀ ਇੱਕ ਵੱਡੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਪੌਲੁਸ ਨੂੰ ਫੜ੍ਹ ਲਿਆ ਅਤੇ ਉਸਨੂੰ ਹੈਕਲ ਤੋਂ ਬਾਹਰ ਖਿੱਚ ਲਿਆਏ ਅਤੇ ਉਸੇ ਵੇਲੇ ਦਰਵਾਜ਼ੇ ਬੰਦ ਕਰ ਦਿੱਤੇ ਗਏ।</verse>
				<verse number="31">ਜਦੋਂ ਉਹ ਉਸਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ, ਰੋਮੀ ਫ਼ੌਜਾਂ ਦੇ ਸੈਨਾਪਤੀ ਨੂੰ ਖ਼ਬਰ ਮਿਲੀ ਕਿ ਯੇਰੂਸ਼ਲੇਮ ਦੇ ਪੂਰੇ ਸ਼ਹਿਰ ਵਿੱਚ ਰੌਲਾ-ਰੱਪਾ ਪੈ ਗਿਆ।</verse>
				<verse number="32">ਉਹ ਤੁਰੰਤ ਹੀ ਕੁਝ ਸੂਬੇਦਾਰਾਂ ਅਤੇ ਸਿਪਾਹੀਆਂ ਨੂੰ ਨਾਲ ਲੈ ਕੇ ਭੀੜ ਵੱਲ ਭੱਜੇ। ਜਦੋਂ ਦੰਗਾਕਾਰੀਆਂ ਨੇ ਸੈਨਾਪਤੀ ਅਤੇ ਉਸਦੇ ਸਿਪਾਹੀਆਂ ਨੂੰ ਵੇਖਿਆ ਤਾਂ ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।</verse>
				<verse number="33">ਤਦ ਸੈਨਾਪਤੀ ਨੇੜੇ ਆਇਆ ਅਤੇ ਪੌਲੁਸ ਨੂੰ ਗਰਿਫ਼ਤਾਰ ਕਰ ਲਿਆ ਅਤੇ ਉਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹਣ ਦਾ ਆਦੇਸ਼ ਦਿੱਤਾ। ਫਿਰ ਉਸਨੇ ਪੁੱਛਿਆ ਕਿ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ।</verse>
				<verse number="34">ਭੀੜ ਵਿੱਚੋਂ ਲੋਕ ਕੋਈ ਇੱਕ ਗੱਲ ਦਾ ਰੌਲਾ ਪਾ ਰਿਹਾ ਸੀ, ਅਤੇ ਕੁਝ ਦੂਸਰੀ। ਰੌਲੇ ਦੇ ਕਾਰਨ ਸੈਨਾਪਤੀ ਸੱਚਾਈ ਦੀ ਪਹਿਚਾਣ ਨਾ ਕਰ ਸਕਿਆ, ਇਸ ਲਈ ਉਸਨੇ ਮੁਕੱਰਰ ਕੀਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ।</verse>
				<verse number="35">ਜਦੋਂ ਪੌਲੁਸ ਪੌੜੀਆਂ ਚੜ੍ਹਿਆ, ਭੀੜ ਦੀ ਹਿੰਸਾ ਇੰਨੀ ਜ਼ਿਆਦਾ ਸੀ ਕਿ ਉਸਨੂੰ ਸਿਪਾਹੀਆਂ ਦੁਆਰਾ ਚੁੱਕਣਾ ਪਿਆ।</verse>
				<verse number="36">ਭੀੜ ਜਿਹੜੀ ਉਸਦੇ ਮਗਰ ਲੱਗੀ ਸੀ ਉਨ੍ਹਾਂ ਉੱਚੀ ਪੁਕਾਰ ਕੇ ਕਹਿ, “ਉਸ ਨੂੰ ਮਾਰ ਦਿਓ।”</verse>
				<verse number="37">ਜਿਵੇਂ ਹੀ ਸਿਪਾਹੀ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾ ਰਹੇ ਸਨ, ਉਸਨੇ ਸੈਨਾਪਤੀ ਨੂੰ ਪੁੱਛਿਆ, “ਕੀ ਮੈਂ ਤੁਹਾਨੂੰ ਕੁਝ ਦੱਸ ਸਕਦਾ ਹਾਂ?” “ਕੀ ਤੁਸੀਂ ਯੂਨਾਨੀ ਬੋਲਦੇ ਹੋ?” ਉਸਨੇ ਜਵਾਬ ਦਿੱਤਾ।</verse>
				<verse number="38">“ਕੀ ਤੁਸੀਂ ਉਹ ਮਿਸਰੀ ਹੋ ਜਿਸਨੇ ਕੁਝ ਸਮੇਂ ਪਹਿਲਾਂ ਬਗਾਵਤ ਸ਼ੁਰੂ ਕੀਤੀ ਸੀ ਅਤੇ ਚਾਰ ਹਜ਼ਾਰ ਅੱਤਵਾਦੀਆਂ ਨੂੰ ਉਜਾੜ ਵਿੱਚ ਲੈ ਕੇ ਗਿਆ ਸੀ?”</verse>
				<verse number="39">ਪੌਲੁਸ ਨੇ ਜਵਾਬ ਦਿੱਤਾ, “ਮੈਂ ਇੱਕ ਯਹੂਦੀ ਹਾਂ, ਅਤੇ ਕਿਲਕਿਆ ਪ੍ਰਾਂਤ ਦੇ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹਾਂ, ਨਾ ਕਿ ਕਿਸੇ ਆਮ ਸ਼ਹਿਰ ਦਾ ਨਾਗਰਿਕ ਹਾਂ। ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਗੱਲ ਕਰਨ ਦਿਓ।”</verse>
				<verse number="40">ਸੈਨਾਪਤੀ ਦੀ ਇਜਾਜ਼ਤ ਮਿਲਣ ਤੋਂ ਬਾਅਦ, ਪੌਲੁਸ ਪੌੜੀਆਂ ਉੱਤੇ ਖੜ੍ਹਾ ਹੋ ਗਿਆ ਅਤੇ ਭੀੜ ਨੂੰ ਇਸ਼ਾਰਾ ਕੀਤਾ। ਜਦੋਂ ਉਹ ਸਾਰੇ ਚੁੱਪ ਹੋ ਗਏ, ਤਾਂ ਉਸਨੇ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨੂੰ ਕਿਹਾ:</verse>
			</chapter>
			<chapter number="22">
				<verse number="1">“ਭਰਾਵੋ ਅਤੇ ਪਿਤਾਓ, ਹੁਣ ਮੇਰੀ ਸਫ਼ਾਈ ਨੂੰ ਸੁਣੋ।”</verse>
				<verse number="2">ਜਦੋਂ ਉਨ੍ਹਾਂ ਨੇ ਉਸਨੂੰ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨਾਲ ਗੱਲ ਕਰਦਿਆਂ ਸੁਣਿਆ, ਤਾਂ ਉਹ ਹੋਰ ਵੀ ਚੁੱਪ ਹੋ ਗਏ। ਤਦ ਪੌਲੁਸ ਨੇ ਕਿਹਾ:</verse>
				<verse number="3">ਮੈਂ ਇੱਕ ਯਹੂਦੀ ਹਾਂ। ਜੋ ਕਿ ਕਿਲਕਿਆ ਪ੍ਰਾਂਤ ਦੇ ਤਰਸੁਸ ਸ਼ਹਿਰ ਵਿੱਚ ਮੇਰਾ ਜਨਮ ਹੋਇਆ ਹਾਂ, ਪਰ ਮੈਂ ਇਸ ਸ਼ਹਿਰ ਵਿੱਚ ਪਲਿਆ ਹਾਂ। ਮੈਂ ਗਮਲੀਏਲ ਦੇ ਅਧੀਨ ਪੜ੍ਹਾਈ ਕੀਤੀ ਅਤੇ ਸਾਡੇ ਪਿਉ-ਦਾਦਿਆਂ ਦੇ ਬਿਵਸਥਾ ਦੀ ਚੰਗੀ ਤਰ੍ਹਾਂ ਸਿੱਖਿਆ ਪਾਈ। ਮੈਂ ਪਰਮੇਸ਼ਵਰ ਲਈ ਉਨਾ ਹੀ ਜੋਸ਼ੀਲਾ ਸੀ ਜਿੰਨੇ ਅੱਜ ਤੁਸੀਂ ਹੋ।</verse>
				<verse number="4">ਮੈਂ ਇਸ ਰਾਹ ਤੇ ਚਲਣ ਵਾਲੇ ਲੋਕਾਂ ਨੂੰ ਮੌਤ ਤੱਕ ਸਤਾਇਆ, ਵਿਸ਼ਵਾਸੀ ਆਦਮੀ ਅਤੇ ਔਰਤਾਂ ਦੋਵਾਂ ਨੂੰ ਗਰਿਫ਼ਤਾਰ ਕੀਤਾ ਅਤੇ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੰਦਾ।</verse>
				<verse number="5">ਜਿਵੇਂ ਮਹਾਂ ਜਾਜਕ ਅਤੇ ਸਾਰੀ ਕੌਂਸਲ ਮੇਰੇ ਲਈ ਗਵਾਹੀ ਦਿੰਦੀ ਹੈ। ਮੈਂ ਉਨ੍ਹਾਂ ਕੋਲੋਂ ਭਾਈਬੰਦ ਯਹੂਦੀਆ ਦੇ ਨਾਮ ਦੀਆਂ ਚਿੱਠੀਆਂ ਪ੍ਰਾਪਤ ਕਰਕੇ ਦੰਮਿਸ਼ਕ ਵਿੱਚ ਉਨ੍ਹਾਂ ਵਿਸ਼ਵਾਸੀਆ ਨੂੰ ਸਜ਼ਾ ਦੇਣ ਲਈ ਯੇਰੂਸ਼ਲੇਮ ਵਿੱਚ ਕੈਦੀਆਂ ਵਜੋਂ ਲਿਆਉਣ ਲਈ ਉੱਥੇ ਗਿਆ।</verse>
				<verse number="6">“ਦੁਪਹਿਰ ਦੇ ਵੇਲੇ, ਜਦੋਂ ਮੈਂ ਦੰਮਿਸ਼ਕ ਦੇ ਨੇੜੇ ਪਹੁੰਚਿਆ, ਤਾਂ ਅਚਾਨਕ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਮੇਰੇ ਆਲੇ-ਦੁਆਲੇ ਚਮਕੀ।</verse>
				<verse number="7">ਮੈਂ ਜ਼ਮੀਨ ਤੇ ਡਿੱਗ ਪਿਆ ਅਤੇ ਇੱਕ ਆਵਾਜ਼ ਮੈਨੂੰ ਆਖਦੀ ਸੁਣੀ, ‘ਹੇ ਸੌਲੁਸ! ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈ?’</verse>
				<verse number="8">“ ‘ਮੈਂ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ?’ ਉਸਨੇ ਜਵਾਬ ਦਿੱਤਾ, “ ‘ਮੈਂ ਯਿਸ਼ੂ ਨਾਸਰੀ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।’</verse>
				<verse number="9">ਮੇਰੇ ਸਾਥੀਆਂ ਨੇ ਚਾਨਣ ਤਾਂ ਵੇਖਿਆ, ਪਰ ਉਹ ਉਸਦੀ ਆਵਾਜ਼ ਨੂੰ ਨਹੀਂ ਸਮਝ ਸਕੇ ਜੋ ਮੇਰੇ ਨਾਲ ਗੱਲ ਕਰ ਰਹੀ ਸੀ।</verse>
				<verse number="10">“ਫਿਰ ਮੈਂ ਕੀ ਕਰਾਂ, ਪ੍ਰਭੂ?” ਮੈਂ ਪੁੱਛਿਆ। “ਹੁਣ ਉੱਠ,” ਪ੍ਰਭੂ ਨੇ ਕਿਹਾ, “ਅਤੇ ਦੰਮਿਸ਼ਕ ਸ਼ਹਿਰ ਵੱਲ ਜਾ। ਉੱਥੇ ਤੈਨੂੰ ਉਹ ਸਭ ਦੱਸਿਆ ਜਾਵੇਗਾ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ।”</verse>
				<verse number="11">ਮੇਰੇ ਸਾਥੀਆਂ ਨੇ ਮੇਰਾ ਹੱਥ ਫੜ੍ਹ ਕੇ ਮੈਨੂੰ ਦੰਮਿਸ਼ਕ ਸ਼ਹਿਰ ਲੈ ਗਏ, ਕਿਉਂਕਿ ਚਾਨਣ ਦੀ ਚਮਕ ਨੇ ਮੈਨੂੰ ਅੰਨ੍ਹਾ ਕਰ ਦਿੱਤਾ ਸੀ।</verse>
				<verse number="12">ਉਸ ਸ਼ਹਿਰ ਵਿੱਚ ਹਨਾਨਿਯਾਹ ਨਾਮ ਦਾ ਇੱਕ ਆਦਮੀ ਮੈਨੂੰ ਮਿਲਣ ਆਇਆ। ਉਹ ਬਿਵਸਥਾ ਦਾ ਸ਼ਰਧਾਲੂ ਸੀ ਅਤੇ ਉੱਥੇ ਰਹਿੰਦੇ ਸਾਰੇ ਯਹੂਦੀ ਉਸ ਦਾ ਬਹੁਤ ਸਤਿਕਾਰ ਕਰਦੇ ਸਨ।</verse>
				<verse number="13">ਉਹ ਮੇਰੇ ਕੋਲ ਖੜ੍ਹਾ ਹੋਇਆ ਅਤੇ ਉਹ ਨੇ ਕਿਹਾ, “ਹੇ ਭਰਾ ਸੌਲੁਸ, ਆਪਣੀ ਨਿਗਾਹ ਪ੍ਰਾਪਤ ਕਰ!” ਅਤੇ ਉਸੇ ਵੇਲੇ ਮੈਂ ਉਸ ਨੂੰ ਵੇਖਣ ਦੇ ਯੋਗ ਹੋ ਗਿਆ।</verse>
				<verse number="14">“ਫਿਰ ਉਸ ਨੇ ਕਿਹਾ: ‘ਸਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੈਨੂੰ ਉਸਦੀ ਇੱਛਾ ਜਾਣਨ, ਅਤੇ ਧਰਮੀ ਨੂੰ ਵੇਖਣ ਅਤੇ ਉਸ ਦੇ ਮੂੰਹੋਂ ਸ਼ਬਦ ਸੁਣਨ ਲਈ ਚੁਣਿਆ ਹੈ।</verse>
				<verse number="15">ਤੂੰ ਸਾਰੇ ਲੋਕਾਂ ਵਿੱਚ ਪਰਮੇਸ਼ਵਰ ਦਾ ਗਵਾਹ ਹੋਵੇਗਾ ਜੋ ਤੂੰ ਵੇਖਿਆ ਅਤੇ ਸੁਣਿਆ ਹੈ।</verse>
				<verse number="16">ਅਤੇ ਹੁਣ ਤੂੰ ਕਿਸ ਲਈ ਉਡੀਕ ਕਰ ਰਿਹਾ? ਉੱਠ, ਬਪਤਿਸਮਾ ਲੈ ਅਤੇ ਉਸ ਦੇ ਨਾਮ ਨੂੰ ਪੁਕਾਰਦੇ ਹੋਏ, ਆਪਣੇ ਪਾਪਾਂ ਨੂੰ ਧੋ।’</verse>
				<verse number="17">“ਉਸ ਤੋਂ ਬਾਅਦ, ਜਦੋਂ ਮੈਂ ਯੇਰੂਸ਼ਲੇਮ ਵਾਪਸ ਆਇਆ ਅਤੇ ਹੈਕਲ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਅੰਤਰਲੀਨਤਾ ਦੀ ਅਵਸਥਾ ਵਿੱਚ ਡਿੱਗ ਗਿਆ।</verse>
				<verse number="18">ਅਤੇ ਵੇਖਿਆ ਜੋ ਪ੍ਰਭੂ ਮੇਰੇ ਨਾਲ ਬੋਲ ਰਿਹਾ ਸੀ। ‘ਜਲਦੀ!’ ਉਸਨੇ ਕਿਹਾ, ‘ਯੇਰੂਸ਼ਲੇਮ ਨੂੰ ਇਸੇ ਵੇਲੇ ਛੱਡ,’ ਕਿਉਂਕਿ ਇੱਥੋ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।</verse>
				<verse number="19">“ਮੈਂ ਜਵਾਬ ਦਿੱਤਾ, ‘ਪ੍ਰਭੂ,’ ਇਹ ਲੋਕ ਜਾਣਦੇ ਹਨ ਕਿ ਮੈਂ ਇੱਕ ਪ੍ਰਾਰਥਨਾ ਸਥਾਨ ਤੋਂ ਦੂਸਰੇ ਵਿੱਚ ਜਾਦਾਂ ਸੀ। ਤਾਂ ਜੋ ਤੇਰੇ ਉੱਤੇ ਵਿਸ਼ਵਾਸ ਕਰਨ ਵਾਲੀਆਂ ਨੂੰ ਮੈ ਕੈਦ ਵਿੱਚ ਪਾਉਂਦਾ ਅਤੇ ਉਨ੍ਹਾਂ ਨੂੰ ਕੁੱਟਦਾ ਸੀ।</verse>
				<verse number="20">ਅਤੇ ਜਦੋਂ ਤੇਰੇ ਸ਼ਹੀਦ ਸਟੀਫਨ ਦਾ ਲਹੂ ਵਹਾਇਆ ਗਿਆ ਸੀ, ਮੈਂ ਉਦੋਂ ਉੱਥੇ ਖੜ੍ਹਾ ਹੋ ਕੇ ਆਪਣੀ ਪ੍ਰਵਾਨਗੀ ਦੇ ਰਿਹਾ ਸੀ ਅਤੇ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।</verse>
				<verse number="21">“ਫਿਰ ਪ੍ਰਭੂ ਨੇ ਮੈਨੂੰ ਕਿਹਾ, ‘ਜਾ; ਮੈਂ ਤੈਨੂੰ ਦੂਰ ਗ਼ੈਰ-ਯਹੂਦੀਆਂ ਵੱਲ ਭੇਜਾਂਗਾ।’ ”</verse>
				<verse number="22">ਭੀੜ ਨੇ ਪੌਲੁਸ ਦੀ ਗੱਲ ਉਦੋਂ ਤੱਕ ਸੁਣੀ, ਜਦੋਂ ਤੱਕ ਉਸ ਨੇ ਇਹ ਨਾ ਕਿਹਾ। ਤਦ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ! ਕਿਉਂ ਜੋ ਉਹ ਜੀਉਣ ਦੇ ਹੀ ਯੋਗ ਨਹੀਂ!”</verse>
				<verse number="23">ਜਿਵੇਂ ਉਹ ਚੀਕ ਰਹੇ ਸਨ ਅਤੇ ਆਪਣੇ ਕੱਪੜੇ ਸੁੱਟ ਰਹੇ ਸਨ ਅਤੇ ਹਵਾ ਵਿੱਚ ਮਿੱਟੀ ਵੀ ਉੱਡਾ ਰਹੇ ਸਨ,</verse>
				<verse number="24">ਸੈਨਾਪਤੀ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ। ਉਸਨੇ ਹਦਾਇਤ ਕੀਤੀ ਕਿ ਉਸਨੂੰ ਕੋਰੜੇ ਮਾਰੇ ਜਾਣ ਤਾਂ ਜੋ ਉਸ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਲੋਕ ਉਸ ਉੱਤੇ ਇਸ ਤਰ੍ਹਾਂ ਕਿਉਂ ਰੌਲਾ ਪਾ ਰਹੇ ਸਨ।</verse>
				<verse number="25">ਜਦੋਂ ਉਨ੍ਹਾਂ ਨੇ ਉਸ ਨੂੰ ਖਿੱਚਿਆ ਕਿ ਉਸਨੂੰ ਕੋੜੇ ਮਾਰੇ ਜਾਣ, ਤਾਂ ਪੌਲੁਸ ਨੇ ਉੱਥੇ ਖੜ੍ਹੇ ਸੂਬੇਦਾਰ ਨੂੰ ਕਿਹਾ, “ਕੀ ਇਹ ਤੁਹਾਡੇ ਲਈ ਕਾਨੂੰਨੀ ਹੈ ਕਿ ਕਿਸੇ ਰੋਮੀ ਨਾਗਰਿਕ ਨੂੰ ਕੋੜੇ ਮਾਰੇ ਜਾਣ ਹਾਲਾਂਕਿ ਕਿ ਉਹ ਦੋਸ਼ੀ ਵੀ ਨਾ ਹੋਵੇ?”</verse>
				<verse number="26">ਜਦੋਂ ਸੂਬੇਦਾਰ ਨੇ ਇਹ ਸੁਣਿਆ, ਤਾਂ ਉਹ ਸੈਨਾਪਤੀ ਕੋਲ ਗਿਆ ਅਤੇ ਉਸਨੇ ਇਸ ਬਾਰੇ ਦੱਸਿਆ। “ਤੁਸੀਂ ਕੀ ਕਰਨ ਜਾ ਰਹੇ ਹੋ?” ਉਸਨੇ ਪੁੱਛਿਆ। “ਇਹ ਆਦਮੀ ਰੋਮੀ ਦਾ ਨਾਗਰਿਕ ਹੈ।”</verse>
				<verse number="27">ਸੈਨਾਪਤੀ ਪੌਲੁਸ ਕੋਲ ਗਿਆ ਅਤੇ ਪੁੱਛਿਆ, “ਮੈਨੂੰ ਦੱਸੋ, ਕੀ ਤੂੰ ਰੋਮੀ ਹੈ?” “ਹਾਂ, ਮੈਂ ਹਾਂ,” ਉਸਨੇ ਜਵਾਬ ਦਿੱਤਾ।</verse>
				<verse number="28">ਤਦ ਸੈਨਾਪਤੀ ਨੇ ਕਿਹਾ, “ਮੈਨੂੰ ਆਪਣੀ ਨਾਗਰਿਕਤਾ ਲਈ ਬਹੁਤ ਸਾਰਾ ਪੈਸਾ ਖ਼ਰਚ ਕੀਤਾ।” “ਪਰ ਮੈਂ ਇੱਕ ਨਾਗਰਿਕ ਪੈਦਾ ਹੋਇਆ ਸੀ,” ਪੌਲੁਸ ਨੇ ਜਵਾਬ ਦਿੱਤਾ।</verse>
				<verse number="29">ਜਿਹੜੇ ਲੋਕ ਉਸ ਤੋਂ ਪੁੱਛ-ਗਿੱਛ ਕਰਨ ਜਾ ਰਹੇ ਸਨ, ਉਹ ਤੁਰੰਤ ਵਾਪਸ ਚਲੇ ਗਏ। ਸੈਨਾਪਤੀ ਖੁਦ ਡਰ ਗਿਆ ਜਦੋਂ ਉਸਨੂੰ ਪਤਾ ਲੱਗਾ ਕਿ ਉਸਨੇ ਰੋਮ ਦੇ ਨਾਗਰਿਕ, ਪੌਲੁਸ ਨੂੰ ਜੰਜ਼ੀਰਾਂ ਵਿੱਚ ਬੰਨ੍ਹਿਆ ਹੋਇਆ।</verse>
				<verse number="30">ਸੈਨਾਪਤੀ ਇਹ ਪਤਾ ਲਗਾਉਣਾ ਚਾਹੁੰਦਾ ਸੀ ਕਿ ਪੌਲੁਸ ਨੂੰ ਯਹੂਦੀਆਂ ਦੁਆਰਾ ਦੋਸ਼ੀ ਕਿਉਂ ਠਹਿਰਾਇਆ ਗਿਆ ਸੀ। ਅਗਲੇ ਦਿਨ, ਉਸਨੇ ਉਸਨੂੰ ਰਿਹਾ ਕਰ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਮਹਾਂਸਭਾ ਵਿੱਚ ਸਾਰੇ ਮੈਂਬਰਾਂ ਨੂੰ ਇਕੱਠਾ ਹੋਣ ਲਈ ਆਦੇਸ਼ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।</verse>
			</chapter>
			<chapter number="23">
				<verse number="1">ਪੌਲੁਸ ਨੇ ਮਹਾਂਸਭਾ ਵੱਲ ਸਿੱਧਾ ਵੇਖਿਆ ਅਤੇ ਕਿਹਾ, “ਮੇਰੇ ਭਰਾਵੋ, ਮੈਂ ਆਪਣੀ ਪੂਰੀ ਜ਼ਿੰਦਗੀ ਦੌਰਾਨ ਕੀ ਕੀਤਾ ਹੈ।” ਅੱਜ ਤੱਕ ਮੈਂ ਪਰਮੇਸ਼ਵਰ ਪ੍ਰਤੀ ਆਪਣੇ ਚੰਗੇ ਜ਼ਮੀਰ ਨਾਮ ਫ਼ਰਜ਼ ਨਿਭਾਇਆ ਹੈ।</verse>
				<verse number="2">ਇਸ ਤੇ ਮਹਾਂ ਜਾਜਕ ਹਨਾਨਿਯਾਹ ਨੇ ਪੌਲੁਸ ਦੇ ਕੋਲ ਖੜ੍ਹੇ ਲੋਕਾਂ ਨੂੰ ਉਸ ਦੇ ਮੂੰਹ ਤੇ ਵਾਰ ਕਰਨ ਦਾ ਹੁਕਮ ਦਿੱਤਾ।</verse>
				<verse number="3">ਤਦ ਪੌਲੁਸ ਨੇ ਉਸਨੂੰ ਕਿਹਾ, “ਹੇ ਸਫ਼ੇਦ ਫੇਰੀ ਹੋਈ ਕੰਧ, ਪਰਮੇਸ਼ਵਰ ਤੈਨੂੰ ਮਾਰੇਗਾ! ਤੁਸੀਂ ਉੱਥੇ ਬਿਵਸਥਾ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠੇ ਹੋ, ਪਰ ਤੁਸੀਂ ਖੁਦ ਇਹ ਹੁਕਮ ਦੇ ਕੇ ਕਾਨੂੰਨ ਦੀ ਉਲੰਘਣਾ ਕੀਤੀ ਕਿ ਮੈਨੂੰ ਮਾਰਿਆ ਜਾਵੇ!”</verse>
				<verse number="4">ਜਿਹੜੇ ਲੋਕ ਪੌਲੁਸ ਦੇ ਨੇੜੇ ਖੜ੍ਹੇ ਸਨ, ਉਨ੍ਹਾਂ ਨੇ ਉਸਨੂੰ ਕਿਹਾ, “ਤੂੰ ਪਰਮੇਸ਼ਵਰ ਦੇ ਮਹਾਂ ਜਾਜਕ ਦੀ ਬੇਇੱਜ਼ਤੀ ਕਰਨ ਦੀ ਹਿੰਮਤ ਕਿਵੇਂ ਕੀਤੀ!”</verse>
				<verse number="5">ਪੌਲੁਸ ਨੇ ਜਵਾਬ ਦਿੱਤਾ, “ਭਰਾਵੋ, ਮੈਨੂੰ ਇਹ ਪਤਾ ਨਹੀਂ ਸੀ ਜੋ ਇਹ ਮਹਾਂ ਜਾਜਕ ਹੈ; ਕਿਉਂ ਜੋ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ਤੂੰ ਆਪਣੇ ਲੋਕਾਂ ਦੇ ਹਾਕਮ ਬਾਰੇ ਬੁਰਾ ਨਾ ਬੋਲ ।”</verse>
				<verse number="6">ਤਦ ਪੌਲੁਸ ਨੂੰ, ਇਹ ਪਤਾ ਲੱਗਾ ਕਿ ਉਨ੍ਹਾਂ ਵਿੱਚੋਂ ਕੁਝ ਸਦੂਕੀ ਅਤੇ ਕਈ ਫ਼ਰੀਸੀ ਸਨ, ਜਿਨ੍ਹਾਂ ਨੂੰ ਮਹਾਂਸਭਾ ਵਿੱਚ ਬੁਲਾਇਆ ਗਿਆ, “ਹੇ ਮੇਰੇ ਭਰਾਵੋ, ਮੈਂ ਇੱਕ ਫ਼ਰੀਸੀ ਹਾਂ, ਫ਼ਰੀਸੀਆਂ ਦੀ ਵੰਸ਼ ਵਿਚੋਂ ਹਾਂ। ਮੈਂ ਮਰੇ ਹੋਏ ਲੋਕਾਂ ਦੇ ਪੁਨਰ-ਉਥਾਨ ਦੀ ਉਮੀਦ ਕਾਰਨ ਅਜ਼ਮਾਇਸ਼ ਤੇ ਖੜ੍ਹਾ ਹਾਂ।”</verse>
				<verse number="7">ਜਦੋਂ ਉਸਨੇ ਇਹ ਕਿਹਾ, ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚਕਾਰ ਝਗੜਾ ਹੋ ਗਿਆ ਅਤੇ ਸਭਾ ਵਿੱਚ ਫੁੱਟ ਪੈ ਗਈ।</verse>
				<verse number="8">ਸਦੂਕੀ ਕਹਿੰਦੇ ਸਨ ਕਿ ਕੋਈ ਪੁਨਰ-ਉਥਾਨ ਨਹੀਂ ਹੈ, ਅਤੇ ਨਾ ਤਾਂ ਸਵਰਗਦੂਤ ਹਨ ਅਤੇ ਨਾ ਹੀ ਆਤਮਾ ਹੈ, ਪਰ ਫ਼ਰੀਸੀ ਇਨ੍ਹਾਂ ਸਭ ਗੱਲਾਂ ਵਿੱਚ ਵਿਸ਼ਵਾਸ ਕਰਦੇ ਹਨ।</verse>
				<verse number="9">ਫਿਰ ਬਹੁਤ ਹੰਗਾਮਾ ਹੋਇਆ, ਅਤੇ ਕੁਝ ਨੇਮ ਦੇ ਉਪਦੇਸ਼ਕ ਜਿਹੜੇ ਫ਼ਰੀਸੀ ਸਨ ਉਹ ਖੜ੍ਹੇ ਹੋ ਗਏ ਅਤੇ ਜ਼ੋਰ ਨਾਲ ਬਹਿਸ ਕਰਨ ਲੱਗ ਪਏ। “ਸਾਨੂੰ ਇਸ ਆਦਮੀ ਵਿੱਚ ਕੋਈ ਗਲਤੀ ਨਹੀਂ ਲੱਭਦੀ ਹੈ,” ਉਨ੍ਹਾਂ ਨੇ ਕਿਹਾ। “ਫੇਰ ਕੀ ਹੋਇਆ ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੈ?”</verse>
				<verse number="10">ਵਿਵਾਦ ਇੰਨਾ ਹਿੰਸਕ ਹੋ ਗਿਆ ਅਤੇ ਕਮਾਂਡਰ ਨੂੰ ਡਰ ਸੀ ਕਿ ਕਿਤੇ ਉਹ ਪੌਲੁਸ ਦੇ ਟੁਕੜੇ ਨਾ ਕਰ ਦੇਣ। ਉਸਨੇ ਸਿਪਾਹੀਆਂ ਨੂੰ ਆਦੇਸ਼ ਦਿੱਤਾ ਕਿ ਉਹ ਹੇਠਾਂ ਜਾਣ ਅਤੇ ਉਸਨੂੰ ਜ਼ਬਰਦਸਤੀ ਉਨ੍ਹਾਂ ਤੋਂ ਦੂਰ ਕਰ ਦੇਣ ਅਤੇ ਉਸਨੂੰ ਸੈਨਿਕਾਂ ਦੀ ਛਾਉਣੀ ਅੰਦਰ ਲੈ ਜਾਓ।</verse>
				<verse number="11">ਅਗਲੀ ਰਾਤ ਪ੍ਰਭੂ ਪੌਲੁਸ ਦੇ ਕੋਲ ਖਲੋ ਗਿਆ ਅਤੇ ਬੋਲਿਆ, “ਹੌਸਲਾ ਰੱਖ! ਜਿਵੇਂ ਤੂੰ ਯੇਰੂਸ਼ਲੇਮ ਵਿੱਚ ਮੇਰੇ ਬਾਰੇ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਸ਼ਹਿਰ ਵਿੱਚ ਵੀ ਗਵਾਹੀ ਦੇਣੀ ਪਵੇਗੀ।”</verse>
				<verse number="12">ਅਗਲੀ ਸਵੇਰ ਕੁਝ ਯਹੂਦੀਆਂ ਨੇ ਇੱਕ ਸਾਜਿਸ਼ ਰਚੀ ਅਤੇ ਉਨ੍ਹਾਂ ਨੇ ਆਪਸ ਵਿੱਚ ਸਹੁੰ ਖਾਧੀ ਕਿ ਜਦ ਤੱਕ ਅਸੀਂ ਪੌਲੁਸ ਨੂੰ ਮਾਰ ਨਹੀਂ ਦਿੰਦੇ, ਉਦੋਂ ਤੱਕ ਨਾ ਕੁਝ ਖਾਵਾਂਗੇ ਤੇ ਨਾ ਕੁਝ ਪੀਵਾਂਗੇ।</verse>
				<verse number="13">ਇਸ ਸਾਜਿਸ਼ ਵਿੱਚ ਚਾਲੀ ਤੋਂ ਵੱਧ ਆਦਮੀ ਸ਼ਾਮਲ ਸਨ।</verse>
				<verse number="14">ਉਹ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਗਏ ਅਤੇ ਕਿਹਾ, “ਅਸੀਂ ਸਹੁੰ ਖਾਧੀ ਹੈ ਕਿ ਜਦ ਤੱਕ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ ਉਦੋਂ ਤੱਕ ਅਸੀਂ ਕੁਝ ਵੀ ਨਾ ਖਾਵਾਂਗੇ।</verse>
				<verse number="15">ਤਾਂ ਹੁਣ, ਤੁਸੀਂ ਅਤੇ ਮਹਾਂਸਭਾ ਨੇ ਸੈਨਾਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ਉਸ ਦੇ ਮੁਕੱਦਮਾ ਬਾਰੇ ਵਧੇਰੇ ਸਹੀ ਜਾਣਕਾਰੀ ਦੀ ਇੱਛਾ ਦੇ ਬਹਾਨੇ ਉਸਨੂੰ ਤੁਹਾਡੇ ਸਾਹਮਣੇ ਲਿਆਵੇ। ਉਸਦੇ ਇੱਥੇ ਆਉਣ ਤੋਂ ਪਹਿਲਾਂ ਅਸੀਂ ਉਸਨੂੰ ਮਾਰਨ ਲਈ ਤਿਆਰ ਹਾਂ।”</verse>
				<verse number="16">ਪਰ ਜਦੋਂ ਪੌਲੁਸ ਦੀ ਭੈਣ ਦੇ ਪੁੱਤਰ ਨੇ ਇਸ ਸਾਜਿਸ਼ ਬਾਰੇ ਸੁਣਿਆ, ਤਾਂ ਉਹ ਸੈਨਿਕਾਂ ਦੀ ਛਾਉਣੀ ਵਿੱਚ ਗਿਆ ਅਤੇ ਪੌਲੁਸ ਨੂੰ ਦੱਸ ਦਿੱਤਾ।</verse>
				<verse number="17">ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਬੁਲਾਇਆ ਅਤੇ ਕਿਹਾ, “ਇਸ ਨੌਜਵਾਨ ਨੂੰ ਸੈਨਾਪਤੀ ਕੋਲ ਲੈ ਜਾਉ; ਉਸਦੇ ਕੋਲ ਕੁਝ ਦੱਸਣ ਲਈ ਹੈ।”</verse>
				<verse number="18">ਇਸ ਲਈ ਉਹ ਉਸਨੂੰ ਸੈਨਾਪਤੀ ਕੋਲ ਲੈ ਗਏ। ਸੂਬੇਦਾਰ ਨੇ ਕਿਹਾ, “ਪੌਲੁਸ, ਜੋ ਕੈਦੀ ਹੈ ਨੇ ਮੈਨੂੰ ਬੁਲਾਇਆ ਅਤੇ ਮੈਨੂੰ ਇਸ ਨੌਜਵਾਨ ਨੂੰ ਤੁਹਾਡੇ ਕੋਲ ਲਿਆਉਣ ਲਈ ਕਿਹਾ ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਉਂਦਾ ਹੈ।”</verse>
				<verse number="19">ਸੈਨਾਪਤੀ ਨੇ ਉਸ ਨੌਜਵਾਨ ਦਾ ਹੱਥ ਫੜ ਲਿਆ ਅਤੇ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਪੁੱਛਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”</verse>
				<verse number="20">ਪੌਲੁਸ ਦੇ ਭਣੇਵਾਂ ਨੇ ਕਿਹਾ: “ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਕੱਲ੍ਹ ਪੌਲੁਸ ਨੂੰ ਮਹਾਂਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।</verse>
				<verse number="21">ਤੁਸੀਂ ਪੌਲੁਸ ਨੂੰ ਉਨ੍ਹਾਂ ਦੇ ਹਵਾਲੇ ਨਾ ਕਰਨਾ, ਕਿਉਂਕਿ ਉਨ੍ਹਾਂ ਵਿੱਚੋਂ ਚਾਲੀ ਤੋਂ ਵੱਧ ਉਸ ਦੇ ਉੱਤੇ ਹਮਲਾ ਕਰਨ ਦੀ ਉਡੀਕ ਕਰ ਰਹੇ ਹਨ। ਉਹਨਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਕੁਝ ਖਾਵਾਂਗੇ ਨਾ ਹੀ ਕੁਝ ਪੀਵਾਂਗੇ। ਉਹ ਹੁਣ ਤਿਆਰ ਹਨ, ਉਨ੍ਹਾਂ ਦੀ ਬੇਨਤੀ ਹੈ ਕਿ ਤੁਹਾਡੀ ਸਹਿਮਤੀ ਦੀ ਜ਼ਰੂਰਤ ਹੈ।”</verse>
				<verse number="22">ਫਿਰ ਸੈਨਾਪਤੀ ਨੇ ਉਸ ਨੌਜਵਾਨ ਨੂੰ ਇਸ ਚੇਤਾਵਨੀ ਨਾਲ ਖਾਰਜ ਕਰ ਦਿੱਤਾ: “ਇਹ ਗੱਲ ਕਿਸੇ ਹੋਰ ਨੂੰ ਨਾ ਪਤਾ ਲੱਗੇ ਕਿ ਤੂੰ ਇਹ ਗੱਲ ਮੈਨੂੰ ਦੱਸੀਂ ਹੈ।”</verse>
				<verse number="23">ਇਸ ਤੋਂ ਬਾਅਦ, ਉਸਨੇ ਆਪਣੇ ਦੋ ਸੂਬੇਦਾਰਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਅੱਜ ਰਾਤ ਨੌਂ ਵਜੇ ਕੈਸਰਿਆ ਸ਼ਹਿਰ ਜਾਣ ਲਈ ਦੋ ਸੌ ਸਿਪਾਹੀ, ਸੱਤਰ ਘੋੜਸਵਾਰ ਅਤੇ ਦੋ ਸੌ ਬਰਛੇ ਚੁੱਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।</verse>
				<verse number="24">ਪੌਲੁਸ ਲਈ ਘੋੜੇ ਮੁਹੱਈਆ ਕਰਵਾਓ ਤਾਂ ਜੋ ਉਹ ਸੁਰੱਖਿਅਤ ਰਾਜਪਾਲ ਫੇਲਿਕ੍ਸ ਕੋਲ ਜਾ ਸਕਣ।”</verse>
				<verse number="25">ਸੈਨਾਪਤੀ ਨੇ ਹੇਠ ਲਿਖਿਆਂ ਇੱਕ ਪੱਤਰ ਲਿਖਿਆ:</verse>
				<verse number="26">ਕਲਾਉਡੀਅਸ ਲਸੀਅਸ, ਮਹਾਨ, ਰਾਜਪਾਲ ਫੇਲਿਕ੍ਸ: ਪਰਨਾਮ।</verse>
				<verse number="27">ਇਸ ਆਦਮੀ ਨੂੰ ਜਦੋਂ ਕੁਝ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ, ਤਾਂ ਮੈਂ ਇਹ ਪਤਾ ਕੀਤਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਫਿਰ ਮੈ ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।</verse>
				<verse number="28">ਮੈਂ ਜਾਣਨਾ ਚਾਹੁੰਦਾ ਸੀ ਕਿ ਉਹ ਉਸ ਤੇ ਇਲਜ਼ਾਮ ਕਿਉਂ ਲਗਾ ਰਹੇ ਸਨ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਮਹਾਂਸਭਾ ਵਿੱਚ ਲੈ ਆਇਆ।</verse>
				<verse number="29">ਮੈਂ ਪਾਇਆ ਕਿ ਇਹ ਦੋਸ਼ ਉਨ੍ਹਾਂ ਦੇ ਕਾਨੂੰਨ ਬਾਰੇ ਪ੍ਰਸ਼ਨਾਂ ਨਾਲ ਜੁੜਿਆ ਹੋਇਆ ਸੀ, ਪਰ ਉਸ ਵਿਰੁੱਧ ਕੋਈ ਦੋਸ਼ ਨਹੀਂ ਸੀ ਜਿਹੜਾ ਉਹ ਦੇ ਮੌਤ ਜਾਂ ਕੈਦ ਵਿੱਚ ਪਾਉਣ ਦੇ ਲਾਇਕ ਹੋਵੇ।</verse>
				<verse number="30">ਜਦੋਂ ਮੈਨੂੰ ਉਸ ਆਦਮੀ ਦੇ ਵਿਰੁੱਧ ਸਾਜਿਸ਼ ਰਚਣ ਦੀ ਖ਼ਬਰ ਮਿਲੀ, ਤਾਂ ਮੈਂ ਉਸਨੂੰ ਤੁਰੰਤ ਤੁਹਾਡੇ ਕੋਲ ਭੇਜ ਦਿੱਤਾ। ਮੈਂ ਉਸਦੇ ਦੋਸ਼ੀਆਂ ਨੂੰ ਉਸਦੇ ਵਿਰੁੱਧ ਆਪਣਾ ਮੁਕੱਦਮਾ ਤੁਹਾਡੇ ਅੱਗੇ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਹਨ।</verse>
				<verse number="31">ਇਸ ਲਈ ਸਿਪਾਹੀ, ਉਨ੍ਹਾਂ ਦੇ ਆਦੇਸ਼ਾਂ ਨੂੰ ਮੰਨਦੇ ਹੋਏ, ਰਾਤ ਨੂੰ ਪੌਲੁਸ ਨੂੰ ਨਾਲ ਲੈ ਗਏ ਅਤੇ ਉਸਨੂੰ ਅੰਤਿਪਤ੍ਰਿਸ ਕਸਬੇ ਵਿੱਚ ਪਹੁੰਚਾਇਆ।</verse>
				<verse number="32">ਅਗਲੇ ਦਿਨ ਉਨ੍ਹਾਂ ਨੇ ਘੋੜਸਵਾਰ ਨੂੰ ਉਸ ਨਾਲ ਜਾਣ ਦਿੱਤਾ, ਜਦਕਿ ਉਹ ਸੈਨਿਕਾਂ ਦੀ ਛਾਉਣੀ ਵਿੱਚ ਵਾਪਸ ਚਲੇ ਗਏ</verse>
				<verse number="33">ਜਦੋਂ ਘੋੜਸਵਾਰ ਕੈਸਰਿਆ ਵਿੱਚ ਪਹੁੰਚੇ, ਉਨ੍ਹਾਂ ਨੇ ਰਾਜਪਾਲ ਨੂੰ ਪੱਤਰ ਸੌਂਪ ਦਿੱਤਾ ਅਤੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।</verse>
				<verse number="34">ਰਾਜਪਾਲ ਨੇ ਪੱਤਰ ਨੂੰ ਪੜ੍ਹਿਆ ਅਤੇ ਪੁੱਛਿਆ ਕਿ ਉਹ ਕਿਹੜੇ ਪ੍ਰਦੇਸ਼ ਦਾ ਹੈ। ਜਦੋਂ ਇਹ ਜਾਣਿਆ ਕਿ ਉਹ ਕਿਲਕਿਆ ਦਾ ਰਹਿਣ ਵਾਲਾ ਹੈ,</verse>
				<verse number="35">ਰਾਜਪਾਲ ਨੇ ਪੌਲੁਸ ਨੂੰ ਕਿਹਾ, “ਜਦੋਂ ਤੁਹਾਡੇ ਦੋਸ਼ੀ ਇੱਥੇ ਆਉਣਗੇ ਤਾਂ ਮੈਂ ਤੁਹਾਡਾ ਮੁਕੱਦਮਾ ਸੁਣਾਂਗਾ।” ਤਦ ਉਸਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇ।</verse>
			</chapter>
			<chapter number="24">
				<verse number="1">ਪੰਜ ਦਿਨਾਂ ਬਾਅਦ ਮਹਾਂ ਜਾਜਕ ਹਨਾਨਿਯਾਹ ਕੁਝ ਬਜ਼ੁਰਗਾਂ ਅਤੇ ਟਰਟੁਲੁਸ ਨਾਂ ਦੇ ਵਕੀਲ ਨਾਲ ਕੈਸਰਿਆ ਨੂੰ ਗਿਆ, ਅਤੇ ਉਨ੍ਹਾਂ ਨੇ ਰਾਜਪਾਲ ਅੱਗੇ ਪੌਲੁਸ ਖ਼ਿਲਾਫ਼ ਦੋਸ਼ ਲਾਏ।</verse>
				<verse number="2">ਅਤੇ ਜਦੋਂ ਪੌਲੁਸ ਬੁਲਾਇਆ ਗਿਆ, ਤਾਂ ਟਰਟੁਲੁਸ ਨੇ ਆਪਣਾ ਮੁਕੱਦਮਾ ਫੇਲਿਕ੍ਸ ਦੇ ਸਾਹਮਣੇ ਪੇਸ਼ ਕੀਤਾ: “ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ, ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।</verse>
				<verse number="3">ਹਰ ਜਗ੍ਹਾ ਅਤੇ ਹਰ ਤਰੀਕੇ ਨਾਲ, ਸਭ ਤੋਂ ਵਧ ਕੇ ਸ੍ਰੇਸ਼ਠ ਫੇਲਿਕ੍ਸ, ਅਸੀਂ ਇਸ ਨੂੰ ਡੂੰਘੇ ਸ਼ੁਕਰਗੁਜ਼ਾਰ ਨਾਲ ਮੰਨਦੇ ਹਾਂ।</verse>
				<verse number="4">ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ, ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।</verse>
				<verse number="5">“ਸਾਨੂੰ ਇਹ ਆਦਮੀ ਪਰੇਸ਼ਾਨੀ ਕਰਨ ਵਾਲਾ ਲੱਗਿਆ ਹੈ, ਜਿਸ ਨੇ ਸਾਰੀ ਦੁਨੀਆਂ ਦੇ ਯਹੂਦੀਆਂ ਵਿੱਚ ਦੰਗੇ ਭੜਕਾਏ ਸਨ। ਨਾਸਰੀਆਂ ਪੰਥ ਦਾ ਇੱਕ ਆਗੂ ਹੈ।</verse>
				<verse number="6">ਅਤੇ ਉਸਨੇ ਹੈਕਲ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਵੀ ਕੀਤੀ; ਇਸ ਲਈ ਅਸੀਂ ਉਸ ਨੂੰ ਫੜ ਲਿਆ।</verse>
				<verse number="7">ਉਸ ਨੂੰ, ਅਤੇ ਅਸੀਂ ਉਸਦਾ ਸਾਡੀ ਬਿਵਸਥਾ ਅਨੁਸਾਰ ਨਿਆਂ ਕੀਤਾ ਹੁੰਦਾ। ਪਰ ਸੈਨਾਪਤੀ ਲਾਇਸੀਅਸ ਆਇਆ ਅਤੇ ਉਸਨੂੰ ਬਹੁਤ ਹਿੰਸਾ ਨਾਲ ਸਾਡੇ ਕੋਲ ਲੈ ਗਿਆ,</verse>
				<verse number="8">ਉਸਦੀ ਖੁਦ ਜਾਂਚ ਕਰਕੇ ਤੁਸੀਂ ਉਨ੍ਹਾਂ ਸਾਰੇ ਦੋਸ਼ਾਂ ਦੀ ਸੱਚਾਈ ਜਾਣ ਜਾਓਗੇ ਜੋ ਅਸੀਂ ਉਸਦੇ ਖਿਲਾਫ ਲਾ ਰਹੇ ਹਾਂ। ”</verse>
				<verse number="9">ਫਿਰ ਦੂਸਰੇ ਯਹੂਦੀਆਂ ਨੇ ਵੀ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਅਤੇ ਦਾਅਵਾ ਕਰਨ ਲੱਗੇ ਕਿ ਇਹ ਸਾਰੇ ਦੋਸ਼ ਸੱਚ ਹਨ।</verse>
				<verse number="10">ਜਦੋਂ ਰਾਜਪਾਲ ਨੇ ਉਸ ਨੂੰ ਬੋਲਣ ਲਈ ਪ੍ਰੇਰਿਤ ਕੀਤਾ, ਤਾਂ ਪੌਲੁਸ ਨੇ ਜਵਾਬ ਦਿੱਤਾ: “ਮੈਂ ਜਾਣਦਾ ਹਾਂ ਕਿ ਤੁਸੀਂ ਕਈ ਸਾਲਾਂ ਤੋਂ ਇਸ ਕੌਮ ਦੇ ਨਿਆਂ ਅਧਿਕਾਰੀ ਰਹੇ ਹੋ; ਇਸ ਲਈ ਮੈਂ ਖੁਸ਼ੀ ਨਾਲ ਆਪਣੀ ਸਫ਼ਾਈ ਦਿੰਦਾ ਹਾਂ।</verse>
				<verse number="11">ਤੁਸੀਂ ਇਸ ਸੱਚਾਈ ਦੀ ਪੁਸ਼ਟੀ ਕਰ ਸਕਦੇ ਹੋ ਕਿ ਮੈਂ ਸਿਰਫ ਬਾਰ੍ਹਾਂ ਦਿਨ ਪਹਿਲਾਂ ਯੇਰੂਸ਼ਲੇਮ ਵਿੱਚ ਬੰਦਗੀ ਕਰਨ ਲਈ ਗਿਆ ਸੀ।</verse>
				<verse number="12">ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਸਥਾਨ ਵਿੱਚ, ਨਾ ਹੀ ਸ਼ਹਿਰ ਵਿੱਚ।</verse>
				<verse number="13">ਉਹ ਤੁਹਾਨੂੰ ਸਾਬਤ ਨਹੀਂ ਕਰ ਸਕਦੇ ਉਹ ਇਲਜ਼ਾਮ ਜਿਹੜੇ ਮੇਰੇ ਤੇ ਲਗਾਏ ਜਾ ਰਹੇ ਹਨ।</verse>
				<verse number="14">ਹਾਲਾਂਕਿ, ਮੈਂ ਸਵੀਕਾਰ ਕਰਦਾ ਹਾਂ ਕਿ ਮੈਂ ਆਪਣੇ ਪੂਰਵਜਾਂ ਦੇ ਪਰਮੇਸ਼ਵਰ ਦੀ ਉਸ ਰਸਤੇ ਦੇ ਪੈਰੋਕਾਰ ਵਜੋਂ ਬੰਦਗੀ ਕਰਦਾ ਹਾਂ, ਜਿਸ ਨੂੰ ਉਹ ਇੱਕ ਸੰਪਰਦਾ ਕਹਿੰਦੇ ਹਨ। ਮੈਂ ਉਹ ਸਭ ਕੁਝ ਮੰਨਦਾ ਹਾਂ ਜੋ ਬਿਵਸਥਾ ਦੇ ਅਨੁਸਾਰ ਹੈ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ,</verse>
				<verse number="15">ਅਤੇ ਮੈਨੂੰ ਪਰਮੇਸ਼ਵਰ ਵਿੱਚ ਉਹੀ ਉਮੀਦ ਹੈ ਜਿੰਨੀ ਇਨ੍ਹਾਂ ਆਦਮੀਆਂ ਨੇ ਆਪ ਕੀਤੀ ਹੈ, ਕਿ ਧਰਮੀ ਅਤੇ ਕੁਧਰਮੀ ਦੋਹਾਂ ਦਾ ਦੁਬਾਰਾ ਪੁਨਰ-ਉਥਾਨ ਹੋਵੇਗਾ।</verse>
				<verse number="16">ਇਸ ਲਈ ਮੈਂ ਹਮੇਸ਼ਾ ਕੋਸ਼ਿਸ਼ ਕਰਦਾ ਹਾਂ ਕਿ ਮੈਂ ਆਪਣੇ ਜ਼ਮੀਰ ਨੂੰ ਪਰਮੇਸ਼ਵਰ ਅਤੇ ਮਨੁੱਖ ਦੇ ਸਾਮ੍ਹਣੇ ਸਪੱਸ਼ਟ ਰੱਖਾਂ।</verse>
				<verse number="17">“ਕਈ ਸਾਲਾਂ ਦੀ ਗ਼ੈਰਹਾਜ਼ਰੀ ਤੋਂ ਬਾਅਦ, ਮੈਂ ਯੇਰੂਸ਼ਲੇਮ ਆਇਆ ਕਿ ਆਪਣੇ ਗਰੀਬ ਲੋਕਾਂ ਲਈ ਤੋਹਫ਼ੇ ਲੈ ਕੇ ਅਤੇ ਭੇਟਾਂ ਦੇਣ ਆਇਆ।</verse>
				<verse number="18">ਮੈਂ ਰਸਮੀ ਤੌਰ ਤੇ ਸ਼ੁੱਧ ਸੀ ਜਦੋਂ ਉਨ੍ਹਾਂ ਨੇ ਮੈਨੂੰ ਹੈਕਲ ਦੀਆਂ ਕਚਹਿਰੀਆਂ ਵਿੱਚ ਅਜਿਹਾ ਕਰਦਿਆਂ ਪਾਇਆ। ਮੇਰੇ ਨਾਲ ਕੋਈ ਭੀੜ ਨਹੀਂ ਸੀ, ਅਤੇ ਨਾ ਹੀ ਮੈਂ ਕਿਸੇ ਹੰਗਾਮੇ ਵਿੱਚ ਸ਼ਾਮਲ ਸੀ।</verse>
				<verse number="19">ਪਰ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀ ਹਨ, ਜਿਨ੍ਹਾਂ ਨੂੰ ਤੁਹਾਡੇ ਸਾਮ੍ਹਣੇ ਇੱਥੇ ਹੋਣਾ ਚਾਹੀਦਾ ਹੈ ਅਤੇ ਦੋਸ਼ ਲਾਉਣਾ ਚਾਹੀਦਾ ਹੈ ਜੇ ਉਨ੍ਹਾਂ ਦੇ ਕੋਲ ਮੇਰੇ ਵਿਰੁੱਧ ਕੁਝ ਹੈ।</verse>
				<verse number="20">ਜਾਂ ਇਹ ਜਿਹੜੇ ਇੱਥੇ ਹਨ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਮਹਾਂਸਭਾ ਦੇ ਅੱਗੇ ਖੜ੍ਹੇ ਹੁੰਦੇ ਸਨ ਉਨ੍ਹਾਂ ਨੇ ਮੇਰੇ ਵਿੱਚ ਕਿਹੜਾ ਅਪਰਾਧ ਪਾਇਆ ਸੀ</verse>
				<verse number="21">ਬਿਨ੍ਹਾਂ ਇਸ ਇੱਕ ਗੱਲ ਦੇ ਉਹਨਾਂ ਦੇ ਵਿੱਚਕਾਰ ਖੜ੍ਹੇ ਹੋ ਕੇ ਮੈ ਜ਼ੋਰ ਦੀ ਆਵਾਜ਼ ਨਾਲ ਆਖੀ ਸੀ: ‘ਕਿ ਮੁਰਦਿਆਂ ਦੇ ਪੁਨਰ-ਉਥਾਨ ਦੇ ਬਾਰੇ ਜੋ ਮੈ ਅੱਜ ਅਜ਼ਮਾਇਸ਼ ਤੇ ਖੜ੍ਹਾ ਹਾਂ।’ ”</verse>
				<verse number="22">ਪਰ ਫੇਲਿਕ੍ਸ, ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾ ਜਾਣਦਾ ਸੀ, ਇਹ ਕਹਿ ਕੇ ਉਹਨਾਂ ਨੂੰ ਟਾਲ ਦਿੱਤਾ। “ਜਦੋਂ ਲਸੀਅਸ ਸੈਨਾਪਤੀ ਆਵੇਗਾ,” ਉਸਨੇ ਕਿਹਾ, “ਮੈਂ ਤੁਹਾਡੇ ਮੁਕੱਦਮੇ ਦਾ ਫੈਸਲਾ ਕਰਾਂਗਾ।”</verse>
				<verse number="23">ਉਸਨੇ ਸੂਬੇਦਾਰ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਪਹਿਰਾ ਦੇਵੇ ਪਰ ਉਸਨੂੰ ਕੁਝ ਅਜ਼ਾਦੀ ਵੀ ਦੇਵੇ ਅਤੇ ਉਸਦੇ ਦੋਸਤਾਂ ਨੂੰ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਤੋਂ ਨਾ ਰੋਕੋ।</verse>
				<verse number="24">ਕਈ ਦਿਨਾਂ ਬਾਅਦ ਫੇਲਿਕ੍ਸ ਆਪਣੀ ਪਤਨੀ ਡਸਿੱਲਾ ਨਾਲ ਆਇਆ, ਜੋ ਕਿ ਯਹੂਦੀ ਸੀ। ਉਸਨੇ ਪੌਲੁਸ ਨੂੰ ਬੁਲਾਇਆ ਅਤੇ ਉਸਨੂੰ ਸੁਣਿਆ ਜਿਵੇਂ ਉਸਨੇ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਬਾਰੇ ਗੱਲ ਕੀਤੀ ਸੀ।</verse>
				<verse number="25">ਜਿਵੇਂ ਕਿ ਪੌਲੁਸ ਨੇ ਧਾਰਮਿਕਤਾ, ਸੰਜਮ ਅਤੇ ਆਉਣ ਵਾਲੇ ਨਿਆਂ ਬਾਰੇ ਗੱਲ ਕੀਤੀ, ਫੇਲਿਕ੍ਸ ਡਰ ਗਿਆ ਅਤੇ ਕਿਹਾ, “ਹੁਣ ਲਈ ਇਹ ਕਾਫ਼ੀ ਹੈ! ਤੂੰ ਜਾ ਸਕਦਾ। ਫਿਰ ਜਦੋਂ ਮੇਰੇ ਲਈ ਉਚਿਤ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।”</verse>
				<verse number="26">ਉਸੇ ਸਮੇਂ ਉਹ ਆਸ ਕਰ ਰਿਹਾ ਸੀ ਕਿ ਪੌਲੁਸ ਉਸ ਨੂੰ ਰਿਸ਼ਵਤ ਦੇਵੇਗਾ, ਇਸ ਲਈ ਉਸਨੇ ਅਕਸਰ ਉਸ ਨੂੰ ਬੁਲਾਇਆ ਅਤੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।</verse>
				<verse number="27">ਜਦੋਂ ਦੋ ਸਾਲ ਬੀਤ ਗਏ, ਫੇਲਿਕ੍ਸ ਦੀ ਜਗ੍ਹਾ ਪੋਰਸੀਅਸ ਫੇਸਤੁਸ ਹਾਕਮ ਬਣ ਕੇ ਆਇਆ, ਪਰ ਕਿਉਂਕਿ ਫੇਲਿਕ੍ਸ ਯਹੂਦੀਆਂ ਉੱਤੇ ਕਿਰਪਾ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਛੱਡ ਦਿੱਤਾ।</verse>
			</chapter>
			<chapter number="25">
				<verse number="1">ਫੇਸਤੁਸ ਦੇ ਪ੍ਰਾਂਤ ਵਿੱਚ ਪਹੁੰਚਣ ਤੋਂ ਤਿੰਨ ਦਿਨ ਬਾਅਦ, ਉਹ ਕੈਸਰਿਆ ਤੋਂ ਯੇਰੂਸ਼ਲੇਮ ਗਿਆ।</verse>
				<verse number="2">ਜਿੱਥੇ ਮੁੱਖ ਜਾਜਕਾਂ ਅਤੇ ਯਹੂਦੀ ਆਗੂ ਉਸ ਦੇ ਸਾਮ੍ਹਣੇ ਆਏ ਅਤੇ ਪੌਲੁਸ ਖ਼ਿਲਾਫ਼ ਦੋਸ਼ ਪੇਸ਼ ਕੀਤੇ।</verse>
				<verse number="3">ਉਨ੍ਹਾਂ ਨੇ ਫੇਸਤੁਸ ਨੂੰ ਬੇਨਤੀ ਕੀਤੀ, ਕਿ ਪੌਲੁਸ ਨੂੰ ਯੇਰੂਸ਼ਲੇਮ ਭੇਜ ਦਿੱਤਾ ਜਾਵੇ, ਕਿਉਂਕਿ ਉਹ ਰਸਤੇ ਵਿੱਚ ਉਸ ਨੂੰ ਮਾਰਨ ਲਈ ਇੱਕ ਹਮਲਾ ਕਰਨ ਦੀ ਤਿਆਰੀ ਵਿੱਚ ਸਨ।</verse>
				<verse number="4">ਫੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਆ ਵਿਖੇ ਕੈਦ ਵਿੱਚ ਰੱਖਿਆ ਗਿਆ ਹੈ, ਅਤੇ ਮੈਂ ਖ਼ੁਦ ਜਲਦੀ ਹੀ ਉੱਥੇ ਜਾ ਰਿਹਾ ਹਾਂ।</verse>
				<verse number="5">ਤੁਹਾਡੇ ਕੁਝ ਆਗੂ ਮੇਰੇ ਨਾਲ ਆਉਣ, ਅਤੇ ਅਗਰ ਜੇ ਉਸ ਆਦਮੀ ਨੇ ਕੁਝ ਗਲਤ ਕੀਤਾ ਹੈ, ਤਾਂ ਉਹ ਉੱਥੇ ਉਸ ਉੱਤੇ ਇਲਜ਼ਾਮ ਲਾ ਸਕਦੇ ਹਨ।”</verse>
				<verse number="6">ਉਨ੍ਹਾਂ ਨਾਲ ਅੱਠ-ਦਸ ਦਿਨ ਯੇਰੂਸ਼ਲੇਮ ਵਿੱਚ ਬਿਤਾਉਣ ਤੋਂ ਬਾਅਦ, ਫੇਸਤੁਸ ਕੈਸਰਿਆ ਵੱਲ ਨੂੰ ਚਲਾ ਗਿਆ। ਅਗਲੇ ਦਿਨ ਉਸਨੇ ਅਦਾਲਤ ਨੂੰ ਬੁਲਾਇਆ ਅਤੇ ਪੌਲੁਸ ਨੂੰ ਉਸਦੇ ਸਾਮ੍ਹਣੇ ਲਿਆਉਣ ਦਾ ਆਦੇਸ਼ ਦਿੱਤਾ।</verse>
				<verse number="7">ਜਦੋਂ ਪੌਲੁਸ ਅੰਦਰ ਆਇਆ, ਤਾਂ ਯੇਰੂਸ਼ਲੇਮ ਤੋਂ ਆਏ ਯਹੂਦੀ ਆਗੂ ਉਸਦੇ ਆਸ-ਪਾਸ ਖੜੇ ਹੋ ਗਏ। ਉਨ੍ਹਾਂ ਨੇ ਉਸ ਦੇ ਵਿਰੁੱਧ ਕਈ ਗੰਭੀਰ ਦੋਸ਼ ਲਾਏ, ਪਰ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।</verse>
				<verse number="8">ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ: “ਕਿ ਮੈਂ ਯਹੂਦੀ ਬਿਵਸਥਾ ਜਾਂ ਹੈਕਲ ਦੇ ਵਿਰੁੱਧ ਜਾਂ ਰੋਮਨ ਪਾਤਸ਼ਾਹ ਕੈਸਰ ਦੇ ਵਿਰੁੱਧ ਕੋਈ ਗਲਤ ਨਹੀਂ ਕੀਤਾ ਹੈ।”</verse>
				<verse number="9">ਫੇਸਤੁਸ ਨੇ, ਯਹੂਦੀਆਂ ਦਾ ਪੱਖ ਪੂਰਨ ਦੀ ਇੱਛਾ ਕਰਦਿਆਂ, ਪੌਲੁਸ ਨੂੰ ਕਿਹਾ, “ਕੀ ਤੂੰ ਯੇਰੂਸ਼ਲੇਮ ਜਾ ਕੇ ਇਨ੍ਹਾਂ ਦੋਸ਼ਾਂ ਉੱਤੇ ਮੇਰੇ ਸਾਹਮਣੇ ਮੁਕੱਦਮਾ ਖੜਾ ਕਰਨਾ ਚਾਹੁੰਦਾ?”</verse>
				<verse number="10">ਪੌਲੁਸ ਨੇ ਜਵਾਬ ਦਿੱਤਾ: “ਮੈਂ ਹੁਣ ਕੈਸਰ ਦੀ ਅਦਾਲਤ ਵਿੱਚ ਖੜ੍ਹਾ ਹਾਂ, ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਨਾਲ ਕੋਈ ਬੇਇਨਸਾਫ਼ੀ ਨਹੀਂ ਕੀਤੀ, ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।</verse>
				<verse number="11">ਅਗਰ, ਫਿਰ ਵੀ, ਮੈਂ ਮੌਤ ਦੇ ਯੋਗ ਕੁਝ ਵੀ ਕਰਨ ਲਈ ਦੋਸ਼ੀ ਹਾਂ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਦਾ। ਪਰ ਜੇ ਮੇਰੇ ਉੱਤੇ ਇਹ ਯਹੂਦੀਆਂ ਦੁਆਰਾ ਲਾਏ ਦੋਸ਼ ਸਹੀ ਨਹੀਂ ਹਨ, ਤਾਂ ਕਿਸੇ ਨੂੰ ਵੀ ਮੈਨੂੰ ਉਨ੍ਹਾਂ ਦੇ ਹਵਾਲੇ ਕਰਨ ਦਾ ਅਧਿਕਾਰ ਨਹੀਂ ਹੈ। ਮੈਂ ਰੋਮਨ ਪਾਤਸ਼ਾਹ ਕੈਸਰ ਨੂੰ ਅਪੀਲ ਕਰਦਾ ਹਾਂ!”</verse>
				<verse number="12">ਫੇਸਤੁਸ ਨੇ ਆਪਣੀ ਸਭਾ ਨਾਲ ਗੱਲਬਾਤ ਕਰਨ ਤੋਂ ਬਾਅਦ, ਉਸ ਨੇ ਐਲਾਨ ਕੀਤਾ: “ਤੁਸੀਂ ਰੋਮਨ ਪਾਤਸ਼ਾਹ ਕੈਸਰ ਨੂੰ ਬੇਨਤੀ ਕੀਤੀ ਹੈ। ਤੂੰ ਰੋਮਨ ਪਾਤਸ਼ਾਹ ਦੇ ਹੀ ਕੋਲ ਜਾਵੇਂਗਾ!”</verse>
				<verse number="13">ਕੁਝ ਦਿਨਾਂ ਬਾਅਦ ਰਾਜਾ ਅਗ੍ਰਿੱਪਾ ਅਤੇ ਬਰਨੀਸ ਫੇਸਤੁਸ ਨੂੰ ਮਿਲਣ ਲਈ ਕੈਸਰਿਆ ਪਹੁੰਚੇ।</verse>
				<verse number="14">ਕਿਉਂਕਿ ਉਹ ਉੱਥੇ ਬਹੁਤ ਸਾਰੇ ਦਿਨ ਬਿਤਾ ਰਹੇ ਸਨ, ਫੇਸਤੁਸ ਨੇ ਰਾਜੇ ਨਾਲ ਪੌਲੁਸ ਦੇ ਮੁਕੱਦਮਾ ਦੀ ਚਰਚਾ ਕੀਤੀ। ਉਸ ਨੇ ਕਿਹਾ: “ਇੱਥੇ ਇੱਕ ਆਦਮੀ ਹੈ ਜਿਸ ਨੂੰ ਫੇਲਿਕ੍ਸ ਕੈਦੀ ਬਣਾ ਕੇ ਛੱਡ ਗਿਆ।</verse>
				<verse number="15">ਜਦੋਂ ਮੈਂ ਯੇਰੂਸ਼ਲੇਮ ਗਿਆ, ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਸ ਦੇ ਖਿਲਾਫ਼ ਦੋਸ਼ ਲਿਆਂਦੇ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।</verse>
				<verse number="16">“ਮੈਂ ਉਨ੍ਹਾਂ ਨੂੰ ਕਿਹਾ ਕਿ ਰੋਮੀਆਂ ਦਾ ਇਹ ਰਿਵਾਜ ਨਹੀਂ ਹੈ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।</verse>
				<verse number="17">ਜਦੋਂ ਉਸ ਦੇ ਦੋਸ਼ੀ ਮੇਰੇ ਨਾਲ ਇੱਥੇ ਆਏ, ਮੈਂ ਮੁਕੱਦਮੇ ਵਿੱਚ ਦੇਰੀ ਨਹੀਂ ਕੀਤੀ, ਪਰ ਅਗਲੇ ਹੀ ਦਿਨ ਅਦਾਲਤ ਵਿੱਚ ਬੁਲਾਇਆ ਅਤੇ ਉਸ ਆਦਮੀ ਨੂੰ ਅੰਦਰ ਲਿਆਉਣ ਦਾ ਆਦੇਸ਼ ਦਿੱਤਾ।</verse>
				<verse number="18">ਜਦੋਂ ਉਸ ਦੇ ਦੋਸ਼ੀ ਬੋਲਣ ਲਈ ਉੱਠੇ, ਤਾਂ ਉਨ੍ਹਾਂ ਨੇ ਉਸ ਉੱਤੇ ਕਿਸੇ ਜੁਰਮ ਦਾ ਦੋਸ਼ ਨਹੀਂ ਲਗਾਇਆ ਜਿਸ ਦੀ ਮੈਂ ਉਮੀਦ ਕੀਤੀ ਸੀ।</verse>
				<verse number="19">ਇਸ ਦੀ ਬਜਾਏ, ਉਨ੍ਹਾਂ ਨਾਲ ਉਸ ਦੇ ਆਪਣੇ ਧਰਮ ਅਤੇ ਯਿਸ਼ੂ ਨਾਮ ਦੇ ਇੱਕ ਮਰੇ ਹੋਏ ਆਦਮੀ ਬਾਰੇ ਝਗੜਾ ਹੋਇਆ ਜਿਸ ਬਾਰੇ ਪੌਲੁਸ ਆਖਦਾ ਸੀ ਕਿ ਉਹ ਜੀਉਂਦਾ ਹੈ।</verse>
				<verse number="20">ਮੈਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ ਸੀ ਕਿ ਅਜਿਹੇ ਮਾਮਲਿਆਂ ਦੀ ਜਾਂਚ ਕਿਵੇਂ ਕੀਤੀ ਜਾਏ; ਇਸ ਲਈ ਮੈਂ ਉਸ ਨੂੰ ਪੁੱਛਿਆ ਕਿ ਉਹ ਯੇਰੂਸ਼ਲੇਮ ਜਾ ਕੇ ਇਹਨਾਂ ਦੋਸ਼ਾਂ ਉੱਤੇ ਮੁਕੱਦਮਾ ਖੜ੍ਹੇ ਕਰਨਾ ਚਾਹੇਗਾ।</verse>
				<verse number="21">ਪਰ ਜਦੋਂ ਪੌਲੁਸ ਨੇ ਆਪਣੀ ਅਪੀਲ ਪਾਤਸ਼ਾਹ ਦੇ ਫ਼ੈਸਲੇ ਲਈ ਰੱਖੀ, ਤਾਂ ਮੈਂ ਉਸ ਨੂੰ ਉਦੋਂ ਤੱਕ ਕੈਦ ਵਿੱਚ ਰੱਖਣ ਦਾ ਆਦੇਸ਼ ਦਿੱਤਾ ਜਦੋਂ ਤੱਕ ਮੈਂ ਉਸਨੂੰ ਕੈਸਰ ਪਾਤਸ਼ਾਹ ਕੋਲ ਨਾ ਭੇਜਾਂ।”</verse>
				<verse number="22">ਤਦ ਅਗ੍ਰਿੱਪਾ ਨੇ ਫੇਸਤੁਸ ਨੂੰ ਕਿਹਾ, “ਮੈਂ ਇਸ ਆਦਮੀ ਨੂੰ ਆਪ ਵੀ ਸੁਣਨਾ ਚਾਹੁੰਦਾ ਹਾਂ।” ਉਸਨੇ ਜਵਾਬ ਦਿੱਤਾ, “ਕੱਲ੍ਹ ਤੁਸੀਂ ਉਸਨੂੰ ਸੁਣੋਗੇ।”</verse>
				<verse number="23">ਅਗਲੇ ਹੀ ਦਿਨ ਅਗ੍ਰਿੱਪਾ ਅਤੇ ਬਰਨੀਸ ਬਹੁਤ ਸ਼ੌਕ ਨਾਲ ਆਏ ਅਤੇ ਸ਼ਹਿਰ ਦੇ ਉੱਚ-ਦਰਜੇ ਦੇ ਫੌਜੀ ਅਧਿਕਾਰੀਆਂ ਅਤੇ ਪ੍ਰਮੁੱਖ ਆਦਮੀਆਂ ਨਾਲ ਕਚਿਹਰੀ ਵਿੱਚ ਦਾਖਲ ਹੋਏ। ਫੇਸਤੁਸ ਦੇ ਹੁਕਮ ਤੇ, ਪੌਲੁਸ ਨੂੰ ਅੰਦਰ ਲਿਆਂਦਾ ਗਿਆ।</verse>
				<verse number="24">ਫੇਸਤੁਸ ਨੇ ਕਿਹਾ: “ਰਾਜਾ ਅਗ੍ਰਿੱਪਾ, ਜੋ ਸਾਡੇ ਨਾਲ ਮੌਜੂਦ ਹਨ, ਤੁਸੀਂ ਇਸ ਆਦਮੀ ਨੂੰ ਦੇਖਦੇ ਹੋ! ਸਾਰੇ ਯਹੂਦੀ ਲੋਕਾਂ ਨੇ ਮੇਰੇ ਅੱਗੇ ਉਸ ਬਾਰੇ ਯੇਰੂਸ਼ਲੇਮ ਵਿੱਚ ਅਤੇ ਇੱਥੇ ਕੈਸਰਿਆ ਵਿੱਚ ਦਰਖ਼ਾਸਤ ਕੀਤੀ, ਅਤੇ ਇਹ ਰੌਲ਼ਾ ਪਾਉਂਦੇ ਹਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।</verse>
				<verse number="25">ਮੈਂ ਪਾਇਆ ਕਿ ਇਸ ਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ, ਪਰ ਕਿਉਂਕਿ ਇਸ ਨੇ ਸਮਰਾਟ ਅੱਗੇ ਆਪਣੀ ਅਪੀਲ ਕੀਤੀ ਮੈਂ ਉਸਨੂੰ ਰੋਮ ਭੇਜਣ ਦਾ ਫ਼ੈਸਲਾ ਕੀਤਾ।</verse>
				<verse number="26">ਪਰ ਮੇਰੇ ਕੋਲ ਉਸ ਰਾਜ ਪ੍ਰਤਾਪ ਨੂੰ ਲਿਖਣ ਲਈ ਕੁਝ ਨਿਸ਼ਚਤ ਨਹੀਂ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਸਾਰਿਆਂ ਦੇ ਸਾਹਮਣੇ ਲਿਆਇਆ ਹਾਂ, ਅਤੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਤਾਂ ਜੋ ਇਸ ਜਾਂਚ-ਪੜਤਾਲ ਦੇ ਨਤੀਜੇ ਵਜੋਂ ਮੈਨੂੰ ਕੁਝ ਲਿਖਣ ਲਈ ਮਿਲ ਸਕੇ।</verse>
				<verse number="27">ਕਿਉਂਕਿ ਇਹ ਗੱਲ ਮੈਨੂੰ ਸਿਆਣੀ ਨਹੀਂ ਸੁੱਝਦੀ ਕਿ ਇੱਕ ਕੈਦੀ ਨੂੰ ਉਸ ਵਿਰੁੱਧ ਲਾਏ ਦੋਸ਼ਾਂ ਦੀ ਜਾਣਕਾਰੀ ਦਿੱਤੇ ਬਗ਼ੈਰ ਰੋਮ ਵਿੱਚ ਭੇਜ ਦਿੱਤਾ ਜਾਵੇ।”</verse>
			</chapter>
			<chapter number="26">
				<verse number="1">ਅਗ੍ਰਿੱਪਾ ਨੇ ਪੌਲੁਸ ਨੂੰ ਕਿਹਾ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਇਸ ਲਈ ਪੌਲੁਸ ਨੇ ਆਪਣੇ ਹੱਥ ਨਾਲ ਇਸ਼ਾਰਾ ਕੀਤਾ ਅਤੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ:</verse>
				<verse number="2">“ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਅੱਜ ਤੁਹਾਡੇ ਸਾਮ੍ਹਣੇ ਮੁਬਾਰਕ ਸਮਝਦਾ ਹਾਂ ਕਿਉਂਕਿ ਮੈਂ ਯਹੂਦੀਆਂ ਆਗੂਆਂ ਦੇ ਲਾਏ ਸਾਰੇ ਦੋਸ਼ਾਂ ਵਿਰੁੱਧ ਆਪਣੇ ਬਚਾਅ ਦੀ ਸਫ਼ਾਈ ਦਿੰਦਾ ਹਾਂ,</verse>
				<verse number="3">ਅਤੇ ਖ਼ਾਸ ਕਰ ਇਸ ਲਈ ਕਿਉਂਕਿ ਤੁਸੀਂ ਸਾਰੇ ਯਹੂਦੀ ਰੀਤੀ ਰਿਵਾਜਾਂ ਅਤੇ ਵਿਵਾਦਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ। ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਬਰ ਨਾਲ ਮੇਰੀ ਗੱਲ ਸੁਣੋ।</verse>
				<verse number="4">“ਸਾਰੇ ਯਹੂਦੀ ਲੋਕ ਜਾਣਦੇ ਹਨ ਕਿ ਮੈਂ ਬਚਪਨ ਤੋਂ ਹੀ ਆਪਣਾ ਜੀਵਨ ਕਿਵੇਂ ਬਤੀਤ ਕਰ ਰਿਹਾ ਹਾਂ, ਆਪਣੀ ਜ਼ਿੰਦਗੀ ਦੇ ਅਰੰਭ ਤੋਂ ਹੀ ਮੇਰੇ ਆਪਣੇ ਦੇਸ਼, ਅਤੇ ਯੇਰੂਸ਼ਲੇਮ ਵਿੱਚ ਪੌਲੁਸ ਦੇ ਆਪਣੇ ਦੇਸ਼, ਜੋ ਕਿ ਕਿਲਕਿਆ ਹੈ।”</verse>
				<verse number="5">ਉਨ੍ਹਾਂ ਨੇ ਮੈਨੂੰ ਲੰਬੇ ਸਮੇਂ ਤੋਂ ਜਾਣਿਆ ਹੈ ਅਤੇ ਗਵਾਹੀ ਦੇ ਸਕਦੇ ਹਨ, ਜੇ ਉਹ ਚਾਹੁੰਦੇ ਹਨ, ਤਾਂ ਮੈਂ ਆਪਣੇ ਧਰਮ ਦੇ ਸਭ ਤੋਂ ਸਖ਼ਤ ਪੰਥ ਦੇ ਅਨੁਸਾਰ, ਇੱਕ ਫ਼ਰੀਸੀ ਵਜੋਂ ਜੀ ਰਿਹਾ ਹਾਂ।</verse>
				<verse number="6">ਅਤੇ ਹੁਣ ਇਹ ਉਸ ਲਈ ਕਿਉਂਕਿ ਮੇਰੀ ਉਮੀਦ ਹੈ ਜੋ ਪਰਮੇਸ਼ਵਰ ਨੇ ਸਾਡੇ ਪੂਰਵਜਾਂ ਨਾਲ ਵਾਇਦਾ ਕੀਤਾ ਸੀ ਕਿ ਮੈਂ ਅੱਜ ਮੁਕੱਦਮੇ ਵਿੱਚ ਹਾਂ।</verse>
				<verse number="7">ਇਹ ਉਹ ਵਾਅਦਾ ਹੈ ਜੋ ਸਾਡੇ ਬਾਰ੍ਹਾਂ ਗੋਤ ਪੂਰੇ ਹੋਣ ਦੀ ਉਮੀਦ ਕਰ ਰਹੇ ਹਨ ਕਿਉਂਕਿ ਉਹ ਦਿਨ-ਰਾਤ ਦਿਲੋਂ ਪਰਮੇਸ਼ਵਰ ਦੀ ਸੇਵਾ ਕਰਦੇ ਹਨ। ਰਾਜਾ ਅਗ੍ਰਿੱਪਾ, ਇਸ ਉਸ ਉਮੀਦ ਕਾਰਨ ਹੀ ਇਹ ਯਹੂਦੀ ਮੇਰੇ ਉੱਤੇ ਦੋਸ਼ ਲਗਾ ਰਹੇ ਹਨ।</verse>
				<verse number="8">ਤੁਹਾਡੇ ਵਿੱਚੋਂ ਕੋਈ ਵੀ ਇਸ ਗੱਲ ਨੂੰ ਕਿਉਂ ਅਸੰਭਵ ਮੰਨਦਾ ਹੈ ਕਿ ਪਰਮੇਸ਼ਵਰ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ?</verse>
				<verse number="9">“ਮੈਨੂੰ ਵੀ ਪੂਰਾ ਨਿਸ਼ਚਾ ਸੀ ਕਿ ਮੈਨੂੰ ਉਹ ਸਭ ਕਰਨਾ ਚਾਹੀਦਾ ਹੈ ਜੋ ਨਾਸਰੀ ਯਿਸ਼ੂ ਦੇ ਨਾਮ ਦਾ ਵਿਰੋਧ ਕਰਨ ਲਈ ਸੰਭਵ ਹੋਵੇ।</verse>
				<verse number="10">ਅਤੇ ਇਹ ਉਹੀ ਕੁਝ ਹੈ ਜੋ ਮੈਂ ਯੇਰੂਸ਼ਲੇਮ ਵਿੱਚ ਕੀਤਾ ਸੀ। ਮੁੱਖ ਜਾਜਕਾਂ ਕੋਲੋਂ ਅਧਿਕਾਰ ਪ੍ਰਾਪਤ ਕਰਕੇ ਮੈਂ ਪ੍ਰਭੂ ਦੇ ਬਹੁਤ ਸਾਰੇ ਪਵਿੱਤਰ ਲੋਕਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ ਅਤੇ ਜਦੋਂ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਜਾਂਦਾ ਸੀ, ਤਾਂ ਮੈਂ ਉਨ੍ਹਾਂ ਦੇ ਵਿਰੁੱਧ ਆਪਣੀ ਮੱਤ ਦਿੰਦਾ ਸੀ।</verse>
				<verse number="11">ਕਈ ਵਾਰ ਮੈਂ ਇੱਕ ਪ੍ਰਾਰਥਨਾ ਸਥਾਨ ਤੋਂ ਦੂਸਰੀ ਜਗ੍ਹਾ ਜਾਂਦਾ ਸੀ ਤਾਂ ਜੋ ਮੈਂ ਉਨ੍ਹਾਂ ਨੂੰ ਸਜ਼ਾ ਦੇ ਸਕਾਂ, ਅਤੇ ਮੈਂ ਉਨ੍ਹਾਂ ਨੂੰ ਮਜਬੂਰ ਕਰਨ ਦੀ ਕੋਸ਼ਿਸ਼ ਕੀਤੀ ਕਿ ਯਿਸ਼ੂ ਦੇ ਵਿਰੁੱਧ ਗਲਤ ਬੋਲਣ। ਮੈਂ ਉਨ੍ਹਾਂ ਨੂੰ ਸਤਾਉਣ ਵਿੱਚ ਇੰਨਾ ਸ਼ੁਦਾਈ ਹੋ ਜਾਂਦਾ ਸੀ ਕਿ ਮੈਂ ਉਨ੍ਹਾਂ ਨੂੰ ਪਰਦੇਸੀ ਸ਼ਹਿਰਾਂ ਵਿੱਚ ਜਾ ਕੇ ਵੀ ਸਤਾਉਂਦਾ ਸੀ।</verse>
				<verse number="12">“ਇਨ੍ਹਾਂ ਯਾਤਰਾਵਾਂ ਵਿੱਚੋਂ ਇੱਕ ਵੇਲੇ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਪ੍ਰਾਪਤ ਕਰਕੇ ਮੈਂ ਦੰਮਿਸ਼ਕ ਸ਼ਹਿਰ ਵੱਲ ਜਾ ਰਿਹਾ ਸੀ।</verse>
				<verse number="13">ਦੁਪਿਹਰ ਦੇ ਵੇਲੇ, ਰਾਜਾ ਅਗ੍ਰਿੱਪਾ, ਜਦੋਂ ਮੈਂ ਸੜਕ ਤੇ ਯਾਤਰਾ ਕਰ ਰਿਹਾ ਸੀ, ਤਾਂ ਮੈਂ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਵੇਖੀ, ਜੋ ਸੂਰਜ ਨਾਲੋਂ ਵੀ ਕਿਤੇ ਤੇਜਵਾਨ ਸੀ, ਉਹ ਰੋਸ਼ਨੀ ਮੇਰੇ ਅਤੇ ਮੇਰੇ ਸਾਥੀਆਂ ਦੇ ਆਲੇ-ਦੁਆਲੇ ਚਮਕੀ।</verse>
				<verse number="14">ਅਸੀਂ ਸਾਰੇ ਜ਼ਮੀਨ ਤੇ ਡਿੱਗ ਪਏ, ਅਤੇ ਮੈਨੂੰ ਇਬਰਾਨੀ ਭਾਸ਼ਾ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ।’</verse>
				<verse number="15">“ਫਿਰ ਮੈਂ ਪੁੱਛਿਆ, ‘ਪ੍ਰਭੂ ਜੀ, ਤੁਸੀਂ ਕੌਣ ਹੋ?’ “ਪ੍ਰਭੂ ਨੇ ਜਵਾਬ ਦਿੱਤਾ, ‘ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।</verse>
				<verse number="16">ਹੁਣ ਉੱਠ ਅਤੇ ਆਪਣੇ ਪੈਰਾਂ ਤੇ ਖਲੋ। ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਮੈਂ ਤੈਨੂੰ ਸੇਵਕ ਅਤੇ ਗਵਾਹ ਨਿਯੁਕਤ ਕਰਾਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਤੂੰ ਵੇਖਿਆ ਅਤੇ ਜਿਹੜੀਆਂ ਮੈਂ ਤੈਨੂੰ ਵਿਖਾਵਾਂਗਾ।</verse>
				<verse number="17">ਮੈਂ ਤੈਨੂੰ ਤੇਰੇ ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਤੋਂ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਦੇ ਕੋਲ ਭੇਜ ਰਿਹਾ ਹਾਂ</verse>
				<verse number="18">ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ, ਅਤੇ ਸ਼ੈਤਾਨ ਤੋਂ ਪਰਮੇਸ਼ਵਰ ਦੀ ਵੱਲ ਮੁੜਨ, ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰਕੇ ਪਵਿੱਤਰ ਹੋਏ ਹਨ।’</verse>
				<verse number="19">“ਤਾਂ ਫਿਰ, ਰਾਜਾ ਅਗ੍ਰਿੱਪਾ, ਮੈਂ ਸਵਰਗ ਦੇ ਦਰਸ਼ਨ ਤੋਂ ਅਣ-ਆਗਿਆਕਾਰੀ ਨਹੀਂ ਸੀ।”</verse>
				<verse number="20">ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯੇਰੂਸ਼ਲੇਮ ਵਿੱਚ ਅਤੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ, ਅਤੇ ਫਿਰ ਗ਼ੈਰ-ਯਹੂਦੀਆਂ ਨੂੰ, ਮੈਂ ਪ੍ਰਚਾਰ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ਵਰ ਦੀ ਵੱਲ ਮੁੜੋ ਅਤੇ ਤੌਬਾ ਦੇ ਯੋਗ ਕੰਮ ਕਰੋ।</verse>
				<verse number="21">ਇਸੇ ਕਰਕੇ ਕੁਝ ਯਹੂਦੀਆਂ ਨੇ ਮੈਨੂੰ ਹੈਕਲ ਦੀਆਂ ਦਰਬਾਰਾਂ ਵਿੱਚ ਫੜ ਲਿਆ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।</verse>
				<verse number="22">ਪਰ ਪਰਮੇਸ਼ਵਰ ਨੇ ਅੱਜ ਤੱਕ ਮੇਰੀ ਸਹਾਇਤਾ ਕੀਤੀ ਹੈ; ਇਸ ਲਈ ਮੈਂ ਇੱਥੇ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ। ਮੈਂ ਉਸ ਤੋਂ ਪਰੇ ਕੁਝ ਹੋਰ ਸਾਖੀ ਨਹੀਂ ਦੇ ਰਿਹਾ ਜੋ ਨਬੀਆਂ ਅਤੇ ਮੋਸ਼ੇਹ ਨੇ ਕਿਹਾ ਸੀ ਜੋ ਵਾਪਰੇਗਾ</verse>
				<verse number="23">ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, “ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।”</verse>
				<verse number="24">ਇਸ ਸਮੇਂ ਜਦੋਂ ਪੌਲੁਸ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫੇਸਤੁਸ ਵਿਘਨ ਪਾਇਆ। “ਪੌਲੁਸ, ਤੂੰ ਆਪਣੇ ਦਿਮਾਗ ਤੋਂ ਬਾਹਰ ਹੋ ਗਿਆ!” ਉਹ ਉੱਚੀ ਆਵਾਜ਼ ਵਿੱਚ ਬੋਲਿਆ। “ਤੇਰੀ ਬਹੁਤ ਜ਼ਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।”</verse>
				<verse number="25">ਜਿਵੇਂ ਕਿ ਪੌਲੁਸ ਨੇ ਇਸ ਤਰ੍ਹਾਂ ਆਪਣੀ ਸਫ਼ਾਈ ਦਿੰਦੇ ਹੋਏ ਉੱਤਰ ਦਿੱਤਾ, “ਮੈਂ ਪਾਗਲ ਨਹੀਂ ਹਾਂ, ਸਭ ਤੋਂ ਸ੍ਰੇਸ਼ਠ ਫੇਸਤੁਸ, ਜੋ ਮੈਂ ਕਹਿ ਰਿਹਾ ਹਾਂ ਉਹ ਸਹੀ ਅਤੇ ਵਾਜਬ ਹੈ।</verse>
				<verse number="26">ਰਾਜਾ ਤੁਸੀਂ ਇਨ੍ਹਾਂ ਚੀਜ਼ਾਂ ਬਾਰੇ ਜਾਣਦੇ ਹੋ, ਅਤੇ ਮੈਂ ਉਸ ਨਾਲ ਖੁੱਲ੍ਹ ਕੇ ਬੋਲ ਸਕਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।</verse>
				<verse number="27">ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ।”</verse>
				<verse number="28">ਤਦ ਅਗ੍ਰਿੱਪਾ ਨੇ ਪੌਲੁਸ ਨੂੰ ਕਿਹਾ, “ਕੀ ਤੁਹਾਨੂੰ ਲਗਦਾ ਹੈ ਕਿ ਇੰਨੇ ਘੱਟ ਸਮੇਂ ਵਿੱਚ ਤੁਸੀਂ ਮੈਨੂੰ ਇੱਕ ਮਸੀਹ ਬਣਨ ਲਈ ਪ੍ਰੇਰਿਤ ਕਰ ਸਕਦੇ ਹੋ?”</verse>
				<verse number="29">ਪੌਲੁਸ ਨੇ ਜਵਾਬ ਦਿੱਤਾ, “ਥੋੜ੍ਹੇ ਸਮੇਂ ਜਾਂ ਲੰਮੇ ਸਮੇਂ ਵਿੱਚ, ਮੈਂ ਪਰਮੇਸ਼ਵਰ ਅੱਗੇ ਅਰਦਾਸ ਕਰਦਾ ਹਾਂ ਕਿ ਨਾ ਸਿਰਫ ਤੁਸੀਂ, ਬਲਕਿ ਤੁਸੀਂ ਅਤੇ ਸਾਰੇ ਜੋ ਅੱਜ ਮੈਨੂੰ ਸੁਣ ਰਹੇ ਹਨ, ਇਨ੍ਹਾਂ ਜੰਜ਼ੀਰਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ।”</verse>
				<verse number="30">ਜਦੋਂ ਪੌਲੁਸ ਅਜੇ ਆਪਣੇ ਲਈ ਬੋਲ ਹੀ ਰਿਹਾ ਸੀ, ਤਾਂ ਰਾਜਾ ਉੱਠਿਆ, ਅਤੇ ਉਸਦੇ ਨਾਲ ਰਾਜਪਾਲ, ਬਰਨੀਸ ਅਤੇ ਉਨ੍ਹਾਂ ਦੇ ਨਾਲ ਬੈਠੇ ਲੋਕ ਉੱਠ ਖੜੇ ਹੋਏ।</verse>
				<verse number="31">ਜਦੋਂ ਉਹ ਕਮਰੇ ਵਿੱਚੋਂ ਬਾਹਰ ਚਲੇ ਗਏ, ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, “ਇਹ ਆਦਮੀ ਅਜਿਹਾ ਕੁਝ ਨਹੀਂ ਕਰ ਰਿਹਾ ਜੋ ਮੌਤ ਜਾਂ ਕੈਦ ਦਾ ਹੱਕਦਾਰ ਹੋਵੇ।”</verse>
				<verse number="32">ਅਗ੍ਰਿੱਪਾ ਨੇ ਫੇਸਤੁਸ ਨੂੰ ਕਿਹਾ, “ਇਹ ਆਦਮੀ ਜੇ ਕੈਸਰ ਕੋਲ ਅਪੀਲ ਨਾ ਕਰਦਾ ਤਾਂ ਉਸਨੂੰ ਰਿਹਾ ਕੀਤਾ ਜਾ ਸਕਦਾ ਸੀ।”</verse>
			</chapter>
			<chapter number="27">
				<verse number="1">ਜਦੋਂ ਫੇਸਤੁਸ ਨੇ ਫ਼ੈਸਲਾ ਲਿਆ ਕਿ ਅਸੀਂ ਇਟਲੀ ਦੇਸ਼ ਲਈ ਰਵਾਨਾ ਹੋਵਾਂਗੇ, ਤਾਂ ਪੌਲੁਸ ਅਤੇ ਕੁਝ ਹੋਰ ਕੈਦੀਆਂ ਨੂੰ ਜੂਲੀਅਸ ਨਾਂ ਦੇ ਸੂਬੇਦਾਰ ਦੇ ਹਵਾਲੇ ਕਰ ਦਿੱਤਾ ਗਿਆ, ਜੋ ਪਾਤਸ਼ਾਹੀ ਪਲਟਣ ਨਾਲ ਸਬੰਧਤ ਸੀ।</verse>
				<verse number="2">ਅਸੀਂ ਅਦ੍ਰਮੁਤਿਯੁਮ ਸ਼ਹਿਰ ਤੋਂ ਇੱਕ ਜਹਾਜ਼ ਤੇ ਚੜ੍ਹੇ ਜੋ ਕਿ ਏਸ਼ੀਆ ਦੇ ਪ੍ਰਾਂਤ ਦੇ ਤੱਟ ਦੇ ਨਾਲ ਬੰਦਰਗਾਹਾਂ ਦੇ ਵੱਲ ਰਵਾਨਾ ਹੋਣ ਜਾ ਰਹੇ ਸੀ, ਅਤੇ ਅਸੀਂ ਸਮੁੰਦਰ ਵਿੱਚ ਸਵਾਰ ਹੋ ਕੇ ਚਲੇ ਗਏ। ਅਰਿਸਤਰਖੁਸ ਥੱਸਲੁਨੀਕੀਆਂ ਸ਼ਹਿਰ ਦਾ ਇੱਕ ਮਕਦੂਨਿਯਾ ਪ੍ਰਾਂਤ ਦਾ ਵਸਨੀਕ ਜੋ ਸਾਡੇ ਨਾਲ ਸੀ।</verse>
				<verse number="3">ਅਗਲੇ ਦਿਨ ਅਸੀਂ ਸਿਦੋਨ ਸ਼ਹਿਰ ਪਹੁੰਚੇ; ਅਤੇ ਜੂਲੀਅਸ, ਪੌਲੁਸ ਤੇ ਮਿਹਰਬਾਨ ਹੋਇਆ, ਉਸਨੇ ਉਸਨੂੰ ਆਪਣੇ ਦੋਸਤਾਂ ਕੋਲ ਜਾਣ ਦੀ ਆਗਿਆ ਦਿੱਤੀ ਤਾਂ ਜੋ ਉਹ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ।</verse>
				<verse number="4">ਅਸੀਂ ਫਿਰ ਸਮੁੰਦਰ ਵੱਲ ਚਲੇ ਗਏ ਅਤੇ ਉਥੋਂ ਅਸੀਂ ਸਾਈਪ੍ਰਸ ਟਾਪੂ ਦੀ ਝੀਲ ਵਿੱਚ ਚਲ ਪਏ ਕਿਉਂ ਜੋ ਹਵਾ ਸਾਹਮਣੀ ਸੀ।</verse>
				<verse number="5">ਜਦੋਂ ਅਸੀਂ ਕਿਲਕਿਆ ਅਤੇ ਪੈਮਫੀਲੀਆ ਦੇ ਤੱਟ ਦੇ ਬਾਹਰ ਸਮੁੰਦਰ ਤੋਂ ਪਾਰ ਲੰਘੇ, ਤਾਂ ਅਸੀਂ ਲਿਸਿਯਾ ਦੇ ਮਾਈਰਾ ਪਹੁੰਚੇ।</verse>
				<verse number="6">ਉੱਥੇ ਸੂਬੇਦਾਰ ਨੂੰ ਇੱਕ ਸਿਕੰਦਰੀਆ ਦਾ ਜਹਾਜ਼ ਮਿਲਿਆ ਜੋ ਇਟਲੀ ਦੇ ਲਈ ਰਵਾਨਾ ਹੋ ਰਿਹਾ ਸੀ ਅਤੇ ਸਾਨੂੰ ਜਹਾਜ਼ ਵਿੱਚ ਬਿਠਾ ਦਿੱਤਾ।</verse>
				<verse number="7">ਅਸੀਂ ਕਈ ਦਿਨਾਂ ਤੋਂ ਹੌਲੀ-ਹੌਲੀ ਅੱਗੇ ਵਧੇ ਅਤੇ ਕਨੀਡਸ ਸ਼ਹਿਰ ਪਹੁੰਚਣ ਵਿੱਚ ਮੁਸ਼ਕਲ ਆਈ। ਜਦੋਂ ਤੇਜ਼ ਹਵਾ ਨੇ ਸਾਨੂੰ ਅੱਗੇ ਵਧਣ ਨਹੀਂ ਦਿੱਤਾ, ਤਾਂ ਅਸੀਂ ਸੈਲਮੋਨੀ ਸ਼ਹਿਰ ਦੇ ਬਿਲਕੁਲ ਉਲਟ, ਕਰੇਤ ਟਾਪੂ ਦੀ ਝੀਲ ਵੱਲ ਚਲੇ ਗਏ।</verse>
				<verse number="8">ਅਤੇ ਮੁਸ਼ਕਿਲ ਨਾਲ ਸਮੁੰਦਰੀ ਕੰਢੇ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੋਂ ਲਿਸਿਯਾ ਨਗਰ ਨੇੜੇ ਹੀ ਸੀ।</verse>
				<verse number="9">ਬਹੁਤ ਸਾਰੇ ਦਿਨ ਖਰਾਬ ਹੋ ਗਏ ਸਨ, ਅਤੇ ਯਾਤਰਾ ਪਹਿਲਾਂ ਹੀ ਖ਼ਤਰਨਾਕ ਹੋ ਚੁੱਕੀ ਸੀ ਕਿਉਂਕਿ ਹੁਣ ਇਹ ਪ੍ਰਾਸਚਿਤ ਦੇ ਦਿਨ ਤੋਂ ਬਾਅਦ ਸੀ। ਇਸ ਲਈ ਪੌਲੁਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ,</verse>
				<verse number="10">“ਹੇ ਆਦਮੀਓ, ਮੈਂ ਵੇਖ ਸਕਦਾ ਹਾਂ ਕਿ ਸਾਡੀ ਸਮੁੰਦਰ ਦੀ ਯਾਤਰਾ ਅਨਰਥਕਾਰੀ ਹੋਣ ਵਾਲੀ ਹੈ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੀਆਂ ਆਪਣੀਆਂ ਜਾਨਾਂ ਦਾ ਵੀ।”</verse>
				<verse number="11">ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨੂੰ ਸੁਣਨ ਦੀ ਬਜਾਏ ਮਲਾਹਾਂ ਅਤੇ ਜਹਾਜ਼ ਦੇ ਮਾਲਕ ਦੀ ਸਲਾਹ ਮੰਨ ਲਈ।</verse>
				<verse number="12">ਅਤੇ ਇਸ ਲਈ ਕਿ ਉਹ ਬੰਦਰਗਾਹ ਸਿਆਲ ਕੱਟਣ ਲਈ ਚੰਗੀ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇੱਥੋ ਆਪਾਂ ਚੱਲੇ ਚੱਲੀਏ ਜਿਵੇਂ ਵੀ ਹੋ ਸਕੇ ਤਾਂ ਫ਼ਿਨਿਕਸ ਸ਼ਹਿਰ ਵਿੱਚ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦੀ ਇੱਕ ਬੰਦਰਗਾਹ ਸੀ ਜਿਹੜੀ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ!</verse>
				<verse number="13">ਜਦੋਂ ਇੱਕ ਕੋਮਲ ਦੱਖਣੀ ਹਵਾ ਵਗਣ ਲੱਗੀ, ਉਨ੍ਹਾਂ ਨੇ ਆਪਣਾ ਮੌਕਾ ਵੇਖਿਆ; ਇਸ ਲਈ ਉਨ੍ਹਾਂ ਨੇ ਲੰਗਰ ਤੋਲਿਆ ਅਤੇ ਕਰੇਤ ਟਾਪੂ ਦੇ ਕੰਢੇ ਵੱਲ ਚੱਲ ਪਏ!</verse>
				<verse number="14">ਬਹੁਤ ਲੰਬੇ ਸਮੇਂ ਤੋਂ ਪਹਿਲਾਂ, ਤੂਫ਼ਾਨ ਦੀ ਇੱਕ ਹਵਾ, ਜਿਸ ਨੂੰ ਉੱਤਰ ਪੱਛਮੀ ਕਿਹਾ ਜਾਂਦਾ ਹੈ, ਟਾਪੂ ਤੋਂ ਹੇਠਾਂ ਵੱਲ ਗਈ।</verse>
				<verse number="15">ਸਮੁੰਦਰੀ ਜਹਾਜ਼ ਨੂੰ ਤੂਫ਼ਾਨ ਨੇ ਵੱਸ ਵਿੱਚ ਕਰ ਲਿਆ ਅਤੇ ਉਹ ਹਵਾ ਵੱਲ ਨਹੀਂ ਜਾ ਸਕਿਆ; ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ।</verse>
				<verse number="16">ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਗੀ ਨੂੰ ਕਾਬੂ ਵਿੱਚ ਕੀਤਾ,</verse>
				<verse number="17">ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!</verse>
				<verse number="18">ਅਸੀਂ ਤੂਫ਼ਾਨ ਦੇ ਕਾਰਨ ਬਹੁਤ ਹਿਚਕੋਲੇ ਖਾਧੇ ਤਾਂ ਅਗਲੇ ਦਿਨ ਉਨ੍ਹਾਂ ਨੇ ਜਹਾਜ਼ ਦਾ ਕੁਝ ਮਾਲ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ।</verse>
				<verse number="19">ਅਤੇ ਤੀਜੇ ਦਿਨ, ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ।</verse>
				<verse number="20">ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਦਿਖਾਈ ਦਿੱਤੇ ਅਤੇ ਤੇਜ਼ ਤੂਫ਼ਾਨ ਚਲਦਾ ਰਿਹਾ, ਅਖੀਰ ਵਿੱਚ ਸਾਡੇ ਬਚਣ ਦੀ ਸਾਰੀ ਉਮੀਦ ਖ਼ਤਮ ਹੋ ਗਈ।</verse>
				<verse number="21">ਲੰਬਾ ਸਮਾਂ ਬਿਨਾਂ ਕੁਝ ਖਾਣਾ ਖਾਂਦੇ ਰਹਿਣ ਤੋਂ ਬਗੈਰ, ਪੌਲੁਸ ਉਨ੍ਹਾਂ ਦੇ ਸਾਮ੍ਹਣੇ ਖੜਾ ਹੋ ਗਿਆ ਅਤੇ ਕਿਹਾ: “ਹੇ ਆਦਮੀਓ, ਤੁਹਾਨੂੰ ਮੇਰੀ ਸਲਾਹ ਲੈਣੀ ਚਾਹੀਦੀ ਸੀ ਕਰੇਤ ਤੋਂ ਜਹਾਜ਼ ਨਾ ਚਲਾਉਂਦੇ; ਫਿਰ ਤੁਸੀਂ ਆਪਣੇ ਆਪ ਨੂੰ ਇਸ ਹਾਨੀ ਅਤੇ ਨੁਕਸਾਨ ਤੋਂ ਬਚਾ ਲੈਂਦੇ।</verse>
				<verse number="22">ਪਰ ਹੁਣ ਮੈਂ ਤੁਹਾਨੂੰ ਹੌਸਲਾ ਜਾਰੀ ਰੱਖਣ ਦੀ ਤਾਕੀਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ; ਸਿਰਫ ਜਹਾਜ਼ ਨਸ਼ਟ ਹੋ ਜਾਵੇਗਾ।</verse>
				<verse number="23">ਕੱਲ੍ਹ ਰਾਤ ਉਸ ਪਰਮੇਸ਼ਵਰ ਦਾ ਸਵਰਗਦੂਤ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ ਮੇਰੇ ਕੋਲ ਖੜ੍ਹਾ ਹੋ ਗਿਆ</verse>
				<verse number="24">ਅਤੇ ਕਿਹਾ, ‘ਪੌਲੁਸ, ਨਾ ਡਰ! ਤੈਨੂੰ ਲਾਜ਼ਮੀ ਹੈ ਕਿ ਤੂੰ ਰੋਮਨ ਪਾਤਸ਼ਾਹ ਕੈਸਰ ਦੇ ਸਾਮ੍ਹਣੇ ਖੜ੍ਹਾ ਹੋਵੇਗਾ; ਅਤੇ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਤੁਹਾਨੂੰ ਉਨ੍ਹਾਂ ਸਾਰਿਆਂ ਦੀਆਂ ਜ਼ਿੰਦਗੀਆਂ ਦਿੱਤੀਆਂ ਹਨ ਜੋ ਤੇਰੇ ਨਾਲ ਜਹਾਜ਼ ਵਿੱਚ ਹਨ।’</verse>
				<verse number="25">ਇਸ ਲਈ, ਹੇ ਦੋਸਤੋ, ਹੌਸਲਾ ਰੱਖੋ, ਕਿਉਂਕਿ ਮੈਨੂੰ ਪਰਮੇਸ਼ਵਰ ਉੱਤੇ ਵਿਸ਼ਵਾਸ ਹੈ ਕਿ ਇਹ ਉਵੇਂ ਹੀ ਵਾਪਰੇਗਾ ਜਿਵੇਂ ਉਸਨੇ ਮੈਨੂੰ ਕਿਹਾ ਸੀ।</verse>
				<verse number="26">ਫਿਰ ਵੀ, ਸਾਨੂੰ ਜ਼ਰੂਰ ਕਿਸੇ ਟਾਪੂ ਵੱਲ ਦੌੜਨਾ ਪਏਗਾ।”</verse>
				<verse number="27">ਤੂਫਾਨ ਸ਼ੁਰੂ ਹੋਣ ਤੋਂ ਬਾਅਦ ਚੌਦਾਂਵੀਂ ਰਾਤ ਨੂੰ ਅਸੀਂ ਅਜੇ ਵੀ ਐਡਰੈਟਿਕ ਸਮੁੰਦਰ ਦੇ ਵਿੱਚ ਇਧਰ-ਉਧਰ ਰੁੜ੍ਹਦੇ ਜਾ ਰਹੇ ਸੀ, ਜਦੋਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਮਹਿਸੂਸ ਕੀਤਾ ਕਿ ਉਹ ਜ਼ਮੀਨ ਦੇ ਨੇੜੇ ਪਹੁੰਚ ਗਏ ਹਨ।</verse>
				<verse number="28">ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਇੱਕ ਸੌ ਵੀਹ ਫੁੱਟ ਨਿੱਕਲਿਆ। ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਨੱਬੇ ਫੁੱਟ ਨਿੱਕਲਿਆ।</verse>
				<verse number="29">ਡਰ ਦੇ ਮਾਰੇ ਕਿ ਅਸੀਂ ਕਿਤੇ ਚੱਟਾਨਾਂ ਵਾਲੇ ਥਾਂ ਨਾ ਜਾ ਪਈਏ, ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਦਿਨ ਦੀ ਰੌਸ਼ਨੀ ਲਈ ਪ੍ਰਾਰਥਨਾ ਕੀਤੀ।</verse>
				<verse number="30">ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਗੀ ਨੂੰ ਸਮੁੰਦਰ ਵਿੱਚ ਉਤਾਰਿਆ।</verse>
				<verse number="31">ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, “ਜਦ ਤੱਕ ਇਹ ਆਦਮੀ ਜਹਾਜ਼ ਉੱਤੇ ਨਾ ਰਹਿਣ, ਤਾਂ ਤੁਸੀਂ ਬਚ ਨਹੀਂ ਸਕਦੇ।”</verse>
				<verse number="32">ਤਦ ਸਿਪਾਹੀਆਂ ਨੇ ਢੋਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ।</verse>
				<verse number="33">ਸਵੇਰ ਹੋਣ ਤੋਂ ਪਹਿਲਾਂ ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਖਾਣ ਦੀ ਤਾਕੀਦ ਕੀਤੀ। “ਪਿਛਲੇ ਚੌਦਾਂ ਦਿਨਾਂ ਤੋਂ,” ਉਸਨੇ ਕਿਹਾ, “ਤੁਸੀਂ ਲਗਾਤਾਰ ਦੁਬਿਧਾ ਵਿੱਚ ਰਹੇ ਅਤੇ ਬਿਨਾਂ ਭੋਜਨ ਦੇ ਗਏ, ਤੁਸੀਂ ਕੁਝ ਨਹੀਂ ਖਾਧਾ ਸੀ।</verse>
				<verse number="34">ਹੁਣ ਮੈਂ ਤੁਹਾਨੂੰ ਕੁਝ ਖਾਣ ਦੀ ਤਾਕੀਦ ਕਰਦਾ ਹਾਂ। ਤੁਹਾਨੂੰ ਬਚਣ ਲਈ ਇਸਦੀ ਜ਼ਰੂਰਤ ਹੈ। ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ।”</verse>
				<verse number="35">ਇਹ ਕਹਿਣ ਤੋਂ ਬਾਅਦ, ਉਸਨੇ ਕੁਝ ਰੋਟੀ ਲਈ ਅਤੇ ਉਨ੍ਹਾਂ ਸਾਰਿਆਂ ਦੇ ਅੱਗੇ ਪਰਮੇਸ਼ਵਰ ਦਾ ਧੰਨਵਾਦ ਕੀਤਾ। ਫਿਰ ਉਸਨੇ ਰੋਟੀ ਤੋੜੀ ਅਤੇ ਖਾਣਾ ਸ਼ੁਰੂ ਕੀਤਾ।</verse>
				<verse number="36">ਉਹ ਸਾਰੇ ਬਹੁਤ ਉਤਸ਼ਾਹਿਤ ਹੋਏ ਅਤੇ ਕੁਝ ਖਾਣਾ ਖੁਦ ਖਾਧਾ।</verse>
				<verse number="37">ਕੁੱਲ ਮਿਲਾ ਕੇ ਸਾਡੇ ਵਿੱਚੋਂ 276 ਲੋਕ ਜਹਾਜ਼ ਵਿੱਚ ਸਵਾਰ ਸਨ।</verse>
				<verse number="38">ਜਦੋਂ ਉਹ ਆਪਣੀ ਮਰਜ਼ੀ ਅਨੁਸਾਰ ਭੋਜਨ ਖਾ ਕੇ ਰੱਜ ਗਏ, ਉਨ੍ਹਾਂ ਨੇ ਅਨਾਜ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕੀਤਾ।</verse>
				<verse number="39">ਜਦੋਂ ਦਿਨ ਦੀ ਰੋਸ਼ਨੀ ਆਈ, ਤਾਂ ਉਨ੍ਹਾਂ ਨੇ ਜ਼ਮੀਨ ਨੂੰ ਨਾ ਪਛਾਣਿਆ, ਪਰ ਉਨ੍ਹਾਂ ਨੇ ਰੇਤਲੇ ਸਮੁੰਦਰੀ ਕੰਢੇ ਵਾਲੀ ਖਾੜੀ ਵੇਖੀ, ਜਿੱਥੇ ਉਨ੍ਹਾਂ ਨੇ ਜਹਾਜ਼ ਨੂੰ ਜ਼ਮੀਨ ਤੇ ਚਲਾਉਣ ਦਾ ਫੈਸਲਾ ਕੀਤਾ ਜੇ ਉਹ ਕਰ ਸਕਦੇ ਸਨ।</verse>
				<verse number="40">ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ।</verse>
				<verse number="41">ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਜਹਾਜ਼ ਦਾ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ।</verse>
				<verse number="42">ਸਿਪਾਹੀਆਂ ਨੇ ਕੈਦੀਆਂ ਨੂੰ ਮਾਰਨ ਦੀ ਯੋਜਨਾ ਬਣਾਈ ਤਾਂ ਜੋ ਉਨ੍ਹਾਂ ਵਿੱਚੋਂ ਕਿਤੇ ਕੋਈ ਤੈਰ ਕੇ ਨਾ ਭੱਜ ਜਾਵੇ।</verse>
				<verse number="43">ਪਰ ਸੂਬੇਦਾਰ ਪੌਲੁਸ ਦੀ ਜਾਨ ਬਚਾਉਣਾ ਚਾਹੁੰਦਾ ਸੀ ਅਤੇ ਉਨ੍ਹਾਂ ਨੂੰ ਆਪਣੀ ਯੋਜਨਾ ਨੂੰ ਪੂਰਾ ਕਰਨ ਤੋਂ ਰੋਕ ਦਿੱਤਾ। ਉਸਨੇ ਉਨ੍ਹਾਂ ਨੂੰ ਹੁਕਮ ਦਿੱਤਾ ਜੋ ਤੈਰ ਸਕਦੇ ਸਨ ਉਹ ਪਹਿਲਾਂ ਜਹਾਜ਼ ਚੋਂ ਛਾਲ ਮਾਰ ਕੇ ਧਰਤੀ ਤੇ ਜਾ ਪਹੁੰਚਣ।</verse>
				<verse number="44">ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ ਬੈਠੇ। ਇਸ ਤਰ੍ਹਾਂ ਹਰ ਕੋਈ ਸੁਰੱਖਿਅਤ ਧਰਤੀ ਤੇ ਪਹੁੰਚ ਗਿਆ।</verse>
			</chapter>
			<chapter number="28">
				<verse number="1">ਇੱਕ ਵਾਰ ਜਦੋਂ ਅਸੀਂ ਸੁਰੱਖਿਅਤ ਕਿਨਾਰੇ ਤੇ ਪਹੁੰਚੇ, ਸਾਨੂੰ ਪਤਾ ਚਲਿਆ ਕਿ ਇਸ ਟਾਪੂ ਦਾ ਨਾਮ ਮਾਲਟਾ ਹੈ।</verse>
				<verse number="2">ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।</verse>
				<verse number="3">ਅਤੇ ਜਦੋਂ ਪੌਲੁਸ ਨੇ ਬਹੁਤ ਸਾਰਿਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਤਾਅ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।</verse>
				<verse number="4">ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਦੇਵੀਂ ਜਸਟਿਸ ਇਸ ਨੂੰ ਜਿਉਂਣ ਦੀ ਆਗਿਆ ਨਹੀਂ ਦੇ ਰਹੀ।”</verse>
				<verse number="5">ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।</verse>
				<verse number="6">ਉਸ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।</verse>
				<verse number="7">ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਮੁੱਖ ਅਧਿਕਾਰੀ ਪਬਲੀਅਸ ਦੀ ਜ਼ਮੀਨ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨ ਦਿਨਾਂ ਤੱਕ ਸਾਡੀ ਖੁੱਲ੍ਹੇ ਦਿਲ ਨਾਲ ਪਰਾਹੁਣਚਾਰੀ ਕੀਤੀ।</verse>
				<verse number="8">ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਣ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।</verse>
				<verse number="9">ਜਦੋਂ ਇਹ ਹੋਇਆ, ਤਾਂ ਜਿਹੜੇ ਉਸ ਟਾਪੂ ਉੱਤੇ ਰਹਿੰਦੇ ਬਾਕੀ ਦੇ ਲੋਕ ਜੋ ਬਿਮਾਰ ਸਨ ਆਏ ਅਤੇ ਚੰਗੇ ਕੀਤੇ ਗਏ।</verse>
				<verse number="10">ਉਸ ਟਾਪੂ ਦੇ ਲੋਕਾਂ ਨੇ ਬਹੁਤ ਸਾਰੇ ਤਰੀਕਿਆਂ ਨਾਲ ਸਾਡਾ ਸਨਮਾਨ ਕੀਤਾ; ਅਤੇ ਜਦੋਂ ਅਸੀਂ ਸਫ਼ਰ ਕਰਨ ਲਈ ਤਿਆਰ ਹੋਏ, ਉਨ੍ਹਾਂ ਨੇ ਸਾਨੂੰ ਲੋੜੀਂਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ।</verse>
				<verse number="11">ਤਿੰਨ ਮਹੀਨਿਆਂ ਬਾਅਦ ਅਸੀਂ ਇੱਕ ਸਮੁੰਦਰੀ ਜਹਾਜ਼ ਵਿੱਚ ਚੜ੍ਹ ਕੇ ਰਵਾਨਾ ਹੋਏ ਅਤੇ ਉਸ ਟਾਪੂ ਵਿੱਚ ਸਰਦੀ ਸੀ, ਇਹ ਇੱਕ ਸਿਕੰਦਰੀਆ ਸਮੁੰਦਰੀ ਜਹਾਜ਼ ਸੀ ਜੋ ਕਿ ਦੋਵਾਂ ਦੇਵਤਿਆਂ, ਕੈਸਟਰ ਅਤੇ ਪੋਲੈਕਸ ਦੇ ਬੁੱਤ ਵਾਲਾ ਸੀ।</verse>
				<verse number="12">ਅਸੀਂ ਸੈਰਾਕੁਸ ਸ਼ਹਿਰ ਵਿੱਚ ਉਤਰ ਕੇ, ਉੱਥੇ ਤਿੰਨ ਦਿਨ ਰਹੇ।</verse>
				<verse number="13">ਅਸੀਂ ਉੱਥੋਂ ਜਹਾਜ਼ ਤੇ ਚੜ੍ਹੇ ਅਤੇ ਰੈਗਿਯਮ ਟਾਪੂ ਪਹੁੰਚੇ। ਅਗਲੇ ਦਿਨ ਦੱਖਣੀ ਹਵਾ ਚੱਲੀ ਅਤੇ ਦੂਜੇ ਦਿਨ ਅਸੀਂ ਪੇਟੋਲੀ ਸ਼ਹਿਰ ਪਹੁੰਚੇ।</verse>
				<verse number="14">ਉੱਥੇ ਅਸੀਂ ਕੁਝ ਵਿਸ਼ਵਾਸੀਆ ਨੂੰ ਮਿਲੇ ਜਿਨ੍ਹਾਂ ਨੇ ਸਾਨੂੰ ਉਨ੍ਹਾਂ ਨਾਲ ਇੱਕ ਹਫ਼ਤਾ ਬਿਤਾਉਣ ਲਈ ਸੱਦਾ ਦਿੱਤਾ ਸੀ। ਅਤੇ ਇਸੇ ਤਰ੍ਹਾਂ ਅਸੀਂ ਰੋਮ ਸ਼ਹਿਰ ਆ ਪਹੁੰਚੇ।</verse>
				<verse number="15">ਉੱਥੋਂ ਦੇ ਵਿਸ਼ਵਾਸੀਆ ਨੇ ਸੁਣਿਆ ਸੀ ਕਿ ਅਸੀਂ ਆ ਰਹੇ ਹਾਂ, ਅਤੇ ਉਹ ਸਾਡੇ ਨਾਲ ਮਿਲਣ ਲਈ ਅੱਪੀਫੋਰੁਮ ਦੇ ਬਜ਼ਾਰ ਅਤੇ ਤਿੰਨ ਸਰਾਵਾਂ ਤੱਕ ਸਫ਼ਰ ਕਰਕੇ ਆਏ। ਇਨ੍ਹਾਂ ਲੋਕਾਂ ਦੀ ਨਜ਼ਰ ਵਿੱਚ ਪੌਲੁਸ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਹੌਸਲਾ ਵਧਿਆ।</verse>
				<verse number="16">ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ।</verse>
				<verse number="17">ਪੌਲੁਸ ਦੇ ਆਉਣ ਤੋਂ ਤਿੰਨ ਦਿਨ ਬਾਅਦ, ਉਸਨੇ ਸਥਾਨਕ ਯਹੂਦੀ ਆਗੂਆਂ ਨੂੰ ਇਕੱਠੀਆਂ ਕੀਤਾ। ਜਦੋਂ ਉਹ ਇਕੱਠੇ ਹੋਏ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਹੇ ਮੇਰੇ ਭਰਾਵੋ, ਹਾਲਾਂਕਿ ਮੈਂ ਆਪਣੇ ਲੋਕਾਂ ਜਾਂ ਆਪਣੇ ਪੁਰਖਿਆਂ ਦੇ ਰਿਵਾਜ ਦੇ ਵਿਰੁੱਧ ਕੁਝ ਗਲਤ ਨਹੀਂ ਕੀਤਾ, ਪਰ ਮੈਨੂੰ ਯੇਰੂਸ਼ਲੇਮ ਤੋਂ ਗਰਿਫ਼ਤਾਰ ਕੀਤਾ ਗਿਆ ਅਤੇ ਰੋਮ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ।</verse>
				<verse number="18">ਉਨ੍ਹਾਂ ਨੇ ਮੇਰੀ ਜਾਂਚ ਕੀਤੀ ਅਤੇ ਮੈਨੂੰ ਰਿਹਾ ਕਰਨਾ ਚਾਹੁੰਦੇ ਸਨ, ਕਿਉਂਕਿ ਮੈਂ ਮੌਤ ਦੇ ਯੋਗ ਕਿਸੇ ਵੀ ਅਪਰਾਧ ਲਈ ਦੋਸ਼ੀ ਨਹੀਂ ਸੀ।</verse>
				<verse number="19">ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।</verse>
				<verse number="20">ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਇਸਰਾਏਲ ਦੀ ਉਮੀਦ ਸਦਕਾ ਹੀ ਮੈਂ ਇਸ ਸੰਗਲ ਨਾਲ ਬੰਨ੍ਹਿਆ ਹੋਇਆ ਹਾਂ।”</verse>
				<verse number="21">ਉਨ੍ਹਾਂ ਉਸ ਨੂੰ ਆਖਿਆ, “ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਪੱਤਰ ਮਿਲਿਆ, ਨਾ ਹੀ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ।</verse>
				<verse number="22">ਪਰ ਅਸੀਂ ਸੁਣਨਾ ਚਾਹੁੰਦੇ ਹਾਂ ਕਿ ਤੁਹਾਡੇ ਵਿਚਾਰ ਕੀ ਹਨ, ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰ ਜਗ੍ਹਾ ਲੋਕ ਇਸ ਸੰਪਰਦਾ ਦੇ ਵਿਰੁੱਧ ਗੱਲਾਂ ਕਰ ਰਹੇ ਹਨ।”</verse>
				<verse number="23">ਉਨ੍ਹਾਂ ਨੇ ਇੱਕ ਖਾਸ ਦਿਨ ਪੌਲੁਸ ਨੂੰ ਮਿਲਣ ਨੂੰ ਠਹਿਰਾਇਆ, ਅਤੇ ਉਹ ਵੱਡੀ ਗਿਣਤੀ ਵਿੱਚ ਉਸ ਜਗ੍ਹਾ ਪਹੁੰਚੇ ਜਿੱਥੇ ਉਹ ਠਹਿਰ ਰਿਹਾ ਸੀ। ਉਸਨੇ ਉਨ੍ਹਾਂ ਨੂੰ ਸਵੇਰ ਤੋਂ ਸ਼ਾਮ ਤੱਕ ਪਰਮੇਸ਼ਵਰ ਦੇ ਰਾਜ ਬਾਰੇ ਗਵਾਹੀ ਦੇ ਕੇ ਅਤੇ ਮੋਸ਼ੇਹ ਦੀ ਬਿਵਸਥਾ ਅਤੇ ਨਬੀਆਂ ਤੋਂ ਵੀ ਸਮਝਾਉਂਦੇ ਹੋਏ ਯਿਸ਼ੂ ਬਾਰੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਦਾ ਰਿਹਾ।</verse>
				<verse number="24">ਕੁਝ ਲੋਕਾਂ ਨੇ ਉਸ ਦੀਆਂ ਗੱਲਾਂ ਤੇ ਯਕੀਨ ਕੀਤਾ, ਪਰ ਦੂਸਰਿਆ ਨੇ ਵਿਸ਼ਵਾਸ ਨਾ ਕੀਤਾ।</verse>
				<verse number="25">ਉਹ ਆਪਸ ਵਿੱਚ ਅਸਹਿਮਤ ਹੋਏ ਅਤੇ ਪੌਲੁਸ ਦੁਆਰਾ ਇਹ ਅੰਤਿਮ ਬਿਆਨ ਦੇਣ ਤੋਂ ਬਾਅਦ ਚਲੇ ਜਾਣ ਲੱਗੇ: “ਕਿ ਪਵਿੱਤਰ ਆਤਮਾ ਤੁਹਾਡੇ ਪੁਰਖਿਆਂ ਨੂੰ ਸੱਚ ਬੋਲਿਆ ਜਦੋਂ ਉਸਨੇ ਯਸ਼ਾਯਾਹ ਨਬੀ ਰਾਹੀਂ ਕਿਹਾ:</verse>
				<verse number="26">“ ‘ਇਸ ਲੋਕਾਂ ਦੇ ਕੋਲ ਜਾ ਅਤੇ ਆਖ, “ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ।”</verse>
				<verse number="27">ਕਿਉਂ ਜੋ ਇਸ ਲੋਕਾਂ ਦਾ ਦਿਲ ਕਠੋਰ ਹੋਇਆ ਗਿਆ ਹੈ; ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’</verse>
				<verse number="28">“ਇਸ ਲਈ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਪਰਮੇਸ਼ਵਰ ਦੀ ਮੁਕਤੀ ਗ਼ੈਰ-ਯਹੂਦੀਆਂ ਨੂੰ ਭੇਜੀ ਗਈ ਹੈ, ਅਤੇ ਉਹ ਸੁਣਨਗੇ!”</verse>
				<verse number="29">ਜਦੋਂ ਉਸਨੇ ਇਹ ਆਖਿਆ ਤਾਂ ਯਹੂਦੀ ਲੋਕ ਆਪਸ ਵਿੱਚ ਵਾਦ-ਵਿਵਾਦ ਕਰਨ ਲੱਗੇ, ਅਤੇ ਉਸ ਜਗਾ ਤੋਂ ਚਲੇ ਗਏ।</verse>
				<verse number="30">ਪੌਲੁਸ ਉੱਥੇ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਮਕਾਨ ਵਿੱਚ ਰਿਹਾ। ਉਸਨੇ ਪੂਰੇ ਦਿਲ ਨਾਲ ਉਨ੍ਹਾਂ ਸਭਨਾਂ ਦਾ ਨਿੱਘਾ ਸਵਾਗਤ ਕਰਦਾ ਜੋ ਉਸਨੂੰ ਮਿਲਣ ਲਈ ਆਉਂਦੇ ਸਨ।</verse>
				<verse number="31">ਉਸਨੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕੀਤਾ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਬਾਰੇ ਸਿਖਾਉਂਦਾ ਪੂਰੀ ਦਲੇਰੀ ਅਤੇ ਬਿਨਾਂ ਕਿਸੇ ਰੁਕਾਵਟ ਦੇ!</verse>
			</chapter>
		</book>
		<book number="45">
			<chapter number="1">
				<verse number="1">ਇਹ ਪੱਤਰ ਪੌਲੁਸ ਦੇ ਵੱਲੋਂ, ਜੋ ਮਸੀਹ ਯਿਸ਼ੂ ਦਾ ਦਾਸ ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ਵਰ ਦੇ ਦੁਆਰਾ ਉਸਦੀ ਖੁਸ਼ਖ਼ਬਰੀ ਲਈ ਵੱਖਰਾ ਕੀਤਾ ਗਿਆ।</verse>
				<verse number="2">ਖੁਸ਼ਖ਼ਬਰੀ ਜਿਸਦਾ ਪਰਮੇਸ਼ਵਰ ਨੇ ਪਹਿਲਾਂ ਹੀ ਨਬੀਆਂ ਦੁਆਰਾ ਪਵਿੱਤਰ ਪੋਥੀਆਂ ਵਿੱਚ ਵਾਅਦਾ ਕੀਤਾ ਸੀ।</verse>
				<verse number="3">ਇਹ ਖੁਸ਼ਖ਼ਬਰੀ ਉਸ ਦੇ ਪੁੱਤਰ ਦੇ ਬਾਰੇ ਜੋ ਸਰੀਰਕ ਤੌਰ ਤੇ ਦਾਵੀਦ ਦੀ ਵੰਸ਼ ਤੋਂ ਪੈਦਾ ਹੋਏ।</verse>
				<verse number="4">ਅਤੇ ਜਦੋਂ ਉਹਨਾਂ ਨੂੰ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ, ਅਤੇ ਉਹਨਾਂ ਨੂੰ ਪਰਮੇਸ਼ਵਰ ਦਾ ਪੁੱਤਰ ਨਿਯੁਕਤ ਕੀਤਾ ਗਿਆ ਸੀ। ਉਹ ਯਿਸ਼ੂ ਮਸੀਹ ਹੈ ਅਤੇ ਸਾਡਾ ਪ੍ਰਭੂ ਹੈ।</verse>
				<verse number="5">ਪਰਮੇਸ਼ਵਰ ਨੇ ਉਸਦੇ ਰਾਹੀਂ ਸਾਨੂੰ ਕਿਰਪਾ ਅਤੇ ਰਸੂਲ ਦੀ ਪਦਵੀ ਦਿੱਤੀ ਤਾਂ ਜੋ ਸਾਰੀਆਂ ਪਰਾਈਆਂ ਕੌਮਾਂ ਨੂੰ ਉਸ ਆਗਿਆਕਾਰੀ ਵੱਲ ਬੁਲਾਉਣ ਲਈ ਆਇਆ ਜੋ ਉਸਦੇ ਨਾਮ ਦੀ ਖਾਤਿਰ ਵਿਸ਼ਵਾਸ ਦੁਆਰਾ ਆਉਂਦੀ ਹੈ।</verse>
				<verse number="6">ਅਤੇ ਤੁਸੀਂ ਵੀ ਉਹਨਾਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਹੋ ਜੋ ਯਿਸ਼ੂ ਮਸੀਹ ਦੇ ਹੋਣ ਲਈ ਸੱਦੇ ਗਏ ਹੋ।</verse>
				<verse number="7">ਰੋਮ ਦੇ ਉਹਨਾਂ ਸਾਰਿਆਂ ਲੋਕਾਂ ਲਈ ਜਿਹੜੇ ਪਰਮੇਸ਼ਵਰ ਦੇ ਪਿਆਰੇ ਅਤੇ ਸੰਤ ਹੋਣ ਲਈ ਬੁਲਾਏ ਗਏ ਹਨ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।</verse>
				<verse number="8">ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਲਈ ਯਿਸ਼ੂ ਮਸੀਹ ਦੇ ਰਾਹੀਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੀ ਨਿਹਚਾ ਦੀ ਗੱਲ ਸਾਰੇ ਸੰਸਾਰ ਵਿੱਚ ਕੀਤੀ ਜਾਂਦੀ ਹੈ।</verse>
				<verse number="9">ਪਰਮੇਸ਼ਵਰ, ਜਿਸਦੀ ਮੈਂ ਆਪਣੀ ਆਤਮਾ ਨਾਲ ਉਸਦੇ ਪੁੱਤਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਵਿੱਚ ਸੇਵਾ ਕਰਦਾ ਹਾਂ, ਮੇਰਾ ਗਵਾਹ ਹੈ ਕਿ ਮੈਂ ਤੁਹਾਨੂੰ ਹਰ ਵੇਲੇ ਯਾਦ ਕਰਦਾ ਹਾਂ,</verse>
				<verse number="10">ਮੇਰੀਆਂ ਪ੍ਰਾਰਥਨਾਵਾਂ ਵਿੱਚ ਹਰ ਸਮੇਂ; ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਹੁਣ ਪਰਮੇਸ਼ਵਰ ਦੀ ਮਰਜ਼ੀ ਅਨੁਸਾਰ ਮੇਰੇ ਲਈ ਤੁਹਾਡੇ ਕੋਲ ਆਉਣ ਦਾ ਰਾਹ ਖੁੱਲ੍ਹ ਜਾਵੇ।</verse>
				<verse number="11">ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ।</verse>
				<verse number="12">ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ।</verse>
				<verse number="13">ਭਰਾਵੋ ਅਤੇ ਭੈਣੋ ਮੈਂ ਨਹੀਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਤੋਂ ਅਣਜਾਣ ਹੋਵੋ, ਕਿ ਮੈਂ ਤੁਹਾਡੇ ਕੋਲ ਆਉਣ ਦੀ ਕਈ ਵਾਰ ਯੋਜਨਾ ਬਣਾਈ ਸੀ (ਪਰ ਹੁਣ ਤੱਕ ਕਿਸੇ ਨਾ ਕਿਸੇ ਕਾਰਨ ਤੋਂ ਰੋਕਿਆ ਰਿਹਾ) ਤਾਂ ਜੋ ਮੈਂ ਤੁਹਾਡੇ ਵਿੱਚ ਇੱਕ ਫ਼ਲ ਪ੍ਰਾਪਤ ਕਰ ਸਕਾਂ, ਜਿਵੇਂ ਮੈ ਪਰਾਈਆਂ ਕੌਮਾਂ ਵਿੱਚ ਪ੍ਰਾਪਤ ਕੀਤਾ ਹੈ।</verse>
				<verse number="14">ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ।</verse>
				<verse number="15">ਇਹੀ ਕਾਰਣ ਹੈ ਕਿ ਮੈਂ ਤੁਹਾਡੇ ਲਈ ਵੀ ਜਿਹੜੇ ਰੋਮ ਵਿੱਚ ਰਹਿਦੇ ਹਨ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਚਾਹਵਾਨ ਹਾਂ।</verse>
				<verse number="16">ਮੈਂ ਖੁਸ਼ਖ਼ਬਰੀ ਤੋਂ ਸ਼ਰਮਿੰਦਾ ਨਹੀਂ ਹਾਂ ਕਿਉਂਕਿ ਇਹ ਪਰਮੇਸ਼ਵਰ ਦੀ ਸ਼ਕਤੀ ਹੈ ਜੋ ਵਿਸ਼ਵਾਸ ਕਰਨ ਵਾਲੇ ਹਰੇਕ ਨੂੰ ਮੁਕਤੀ ਦਿੰਦੀ ਹੈ: ਪਹਿਲਾਂ ਯਹੂਦੀ ਨੂੰ ਅਤੇ ਫਿਰ ਗ਼ੈਰ-ਯਹੂਦੀ ਨੂੰ।</verse>
				<verse number="17">ਕਿਉਂ ਜੋ ਖੁਸ਼ਖ਼ਬਰੀ ਵਿੱਚ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਕੀਤੀ ਗਈ ਹੈ। ਧਾਰਮਿਕਤਾ ਜੋ ਨਿਹਚਾ ਨਾਲ ਸ਼ੁਰੂ ਤੋਂ ਅੰਤ ਤੱਕ ਹੈ, ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ। ”</verse>
				<verse number="18">ਸਵਰਗ ਤੋਂ ਉਹਨਾਂ ਲੋਕਾਂ ਦੀਆਂ ਸਾਰੀਆਂ ਕੁਧਰਮੀਆਂ ਅਤੇ ਬੁਰਾਈਆਂ ਵਿਰੁੱਧ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਕੀਤਾ ਜਾ ਰਿਹਾ ਹੈ, ਜੋ ਆਪਣੀ ਬੁਰਾਈ ਨਾਲ ਸੱਚ ਨੂੰ ਦਬਾਉਂਦੇ ਹਨ।</verse>
				<verse number="19">ਕਿਉਂਕਿ ਜੋ ਕੁਝ ਪਰਮੇਸ਼ਵਰ ਦੇ ਬਾਰੇ ਜਾਣਿਆ ਜਾ ਸਕਦਾ ਹੈ ਉਹ ਸਪੱਸ਼ਟ ਹੈ ਕਿਉਂਕਿ ਪਰਮੇਸ਼ਵਰ ਨੇ ਆਪ ਉਹਨਾਂ ਨੂੰ ਇਹ ਸਪੱਸ਼ਟ ਕੀਤਾ ਹੈ।</verse>
				<verse number="20">ਜਦੋਂ ਤੋਂ ਇਹ ਸੰਸਾਰ ਬਣਾਇਆ ਗਿਆ ਹੈ, ਲੋਕਾਂ ਨੇ ਧਰਤੀ ਅਤੇ ਅਕਾਸ਼ ਨੂੰ ਵੇਖਿਆ ਹੈ। ਹਰ ਚੀਜ਼ ਦੁਆਰਾ ਜੋ ਪਰਮੇਸ਼ਵਰ ਨੇ ਬਣਾਇਆ ਹੈ, ਉਹ ਉਸਦੇ ਅਦਿੱਖ ਗੁਣਾਂ ਅਤੇ ਉਸਦੀ ਸਦੀਪਕ ਸ਼ਕਤੀ ਅਤੇ ਪਰਮੇਸ਼ਵਰੀ ਸੁਭਾਉ ਨੂੰ ਸਪੱਸ਼ਟ ਤੌਰ ਤੇ ਵੇਖ ਸਕਦੇ ਹਨ। ਇਸ ਲਈ ਉਹਨਾਂ ਕੋਲ ਪਰਮੇਸ਼ਵਰ ਨੂੰ ਨਾ ਜਾਣਨ ਦਾ ਕੋਈ ਬਹਾਨਾ ਨਹੀਂ ਹੈ।</verse>
				<verse number="21">ਭਾਵੇਂ ਉਹ ਸਭ ਪਰਮੇਸ਼ਵਰ ਨੂੰ ਜਾਣਦੇ ਸਨ, ਉਹਨਾਂ ਨੇ ਨਾ ਤਾਂ ਉਸ ਨੂੰ ਪਰਮੇਸ਼ਵਰ ਹੋਣ ਦੀ ਮਹਿਮਾ ਦਿੱਤੀ ਅਤੇ ਨਾ ਹੀ ਉਸਦਾ ਧੰਨਵਾਦ ਕੀਤਾ, ਪਰ ਉਹਨਾਂ ਦੀ ਸੋਚ ਵਿਅਰਥ ਹੋ ਗਈ ਅਤੇ ਉਹਨਾਂ ਦੇ ਮੂਰਖ ਦਿਲ ਹਨੇਰਾ ਹੋ ਗਏ।</verse>
				<verse number="22">ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ।</verse>
				<verse number="23">ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੀ ਮਹਿਮਾ ਦਿੱਤੀ।</verse>
				<verse number="24">ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ।</verse>
				<verse number="25">ਉਹਨਾਂ ਨੇ ਝੂਠ ਲਈ ਪਰਮੇਸ਼ਵਰ ਦੀ ਸੱਚਾਈ ਨੂੰ ਬਦਲ ਦਿੱਤਾ, ਅਤੇ ਉਹਨਾਂ ਨੇ ਸ਼੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਨਾ ਕਿ ਸ਼੍ਰਿਸ਼ਟੀਕਰਤਾ ਦੀ, ਜੋ ਸਦਾ ਵਡਿਆਈ ਦੇ ਯੋਗ ਹੈ, ਆਮੀਨ।</verse>
				<verse number="26">ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ।</verse>
				<verse number="27">ਇਸੇ ਤਰ੍ਹਾਂ ਆਦਮੀਆਂ ਨੇ ਵੀ ਔਰਤਾਂ ਨਾਲ ਕੁਦਰਤੀ ਸੰਭੋਗ ਨੂੰ ਤਿਆਗ ਦਿੱਤਾ ਅਤੇ ਇੱਕ-ਦੂਜੇ ਨਾਲ ਕਾਮਨਾਵਾਂ ਵਿੱਚ ਜਲਨ ਲੱਗੇ। ਆਦਮੀਆਂ ਨੇ ਦੂਸਰੇ ਆਦਮੀਆਂ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਇਸ ਕਰਕੇ ਆਦਮੀਆਂ ਇਸ ਸ਼ਰਮਨਾਕ ਕੰਮ ਕਾਰਨ ਬਣਦੀ ਸਜ਼ਾ ਪਾਈ।</verse>
				<verse number="28">ਇਸ ਤੋਂ ਇਲਾਵਾ, ਜਿਵੇਂ ਕਿ ਉਹਨਾਂ ਨੇ ਪਰਮੇਸ਼ਵਰ ਦੇ ਗਿਆਨ ਨੂੰ ਲੈਣਾ ਲਾਭਦਾਇਕ ਨਹੀਂ ਸਮਝਿਆ, ਉਸੇ ਤਰ੍ਹਾਂ ਪਰਮੇਸ਼ਵਰ ਨੇ ਉਹਨਾਂ ਨੂੰ ਵਿਗੜਿਆ ਮਨ ਦੇ ਹਵਾਲੇ ਕਰ ਦਿੱਤਾ, ਤਾਂ ਜੋ ਉਹ ਅਜਿਹਾ ਕਰਨ ਜੋ ਉਹਨਾਂ ਨੂੰ ਨਹੀਂ ਕਰਨਾ ਚਾਹੀਦਾ।</verse>
				<verse number="29">ਉਹ ਹਰ ਕਿਸਮ ਦੀ ਬਦੀ, ਬੁਰਾਈ, ਲਾਲਚ ਅਤੇ ਭ੍ਰਿਸ਼ਟ ਸੋਚਾਂ ਨਾਲ ਭਰੇ ਹੋਏ ਹਨ। ਉਹ ਈਰਖਾ, ਕਤਲ, ਝਗੜੇ, ਧੋਖੇ ਅਤੇ ਦੁਸ਼ਮਣੀ ਨਾਲ ਭਰੇ ਹੋਏ ਹਨ। ਉਹ ਫੋਕੀਆਂ ਗੱਲਾਂ ਕਰਦੇ ਹਨ।</verse>
				<verse number="30">ਉਹ ਬਦਨਾਮੀ ਕਰਨ ਵਾਲੇ, ਪਰਮੇਸ਼ਵਰ ਨੂੰ ਨਫ਼ਰਤ ਕਰਨ ਵਾਲੇ, ਜ਼ਾਲਮ, ਘਮੰਡੀ ਅਤੇ ਹੰਕਾਰੀ; ਉਹ ਬੁਰਾਈਆਂ ਕਰਨ ਦੇ ਨਵੇਂ-ਨਵੇਂ ਤਰੀਕਿਆਂ ਨੂੰ ਲੱਭਦੇ ਹਨ; ਉਹ ਆਪਣੇ ਮਾਪਿਆਂ ਦਾ ਕਹਿਣਾ ਨਹੀਂ ਮੰਨਦੇ।</verse>
				<verse number="31">ਉਹਨਾਂ ਕੋਲ ਨਾ ਸਮਝ ਹੈ, ਨਾ ਵਫ਼ਾਦਾਰੀ, ਨਾ ਪਿਆਰ, ਨਾ ਦਯਾ।</verse>
				<verse number="32">ਹਾਲਾਂਕਿ ਉਹ ਪਰਮੇਸ਼ਵਰ ਦੇ ਧਰਮੀ ਆਦੇਸ਼ ਨੂੰ ਜਾਣਦੇ ਹਨ ਕਿ ਜੋ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਉਹ ਮੌਤ ਦੇ ਯੋਗ ਹਨ, ਉਹ ਅਜਿਹੇ ਕੰਮ ਨਾ ਸਿਰਫ ਖ਼ੁਦ ਕਰਦੇ ਹਨ, ਸਗੋਂ ਉਨ੍ਹਾਂ ਦੇ ਪਿੱਛੇ ਚੱਲਣ ਵਾਲਿਆਂ ਨੂੰ ਵੀ ਪੂਰਾ ਸਹਿਯੋਗ ਦਿੰਦੇ ਹਨ।</verse>
			</chapter>
			<chapter number="2">
				<verse number="1">ਇਸ ਲਈ, ਤੁਹਾਡੇ ਕੋਲ ਕੋਈ ਬਹਾਨਾ ਨਹੀਂ ਹੈ ਜੋ ਤੁਸੀਂ ਕਿਸੇ ਹੋਰ ਉੱਤੇ ਦੋਸ਼ ਲਾਉਂਦੇ ਹੋ, ਕਿਉਂਕਿ ਜਦੋਂ ਤੁਸੀਂ ਕਿਸੇ ਦੂਸਰੇ ਦਾ ਦੋਸ਼ ਲਾਉਂਦੇ ਹੋ, ਤਾਂ ਤੁਸੀਂ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦੇ ਹੋ, ਕਿਉਂਕਿ ਤੁਸੀਂ ਜੋ ਦੋਸ਼ ਲਾਉਂਦੇ ਹੋ ਉਹੀ ਗੱਲਾਂ ਨੂੰ ਕਰਦੇ ਹੋ।</verse>
				<verse number="2">ਹੁਣ ਅਸੀਂ ਜਾਣਦੇ ਹਾਂ ਕਿ ਅਜਿਹੀਆਂ ਗੱਲਾਂ ਕਰਨ ਵਾਲਿਆਂ ਦੇ ਵਿਰੁੱਧ ਪਰਮੇਸ਼ਵਰ ਦਾ ਨਿਆਂ ਸੱਚਾਈ ਦੇ ਅਧਾਰ ਉੱਤੇ ਆਉਂਦਾ ਹੈ।</verse>
				<verse number="3">ਇਸ ਲਈ ਜਦੋਂ ਤੁਸੀਂ, ਇੱਕ ਇਨਸਾਨ ਹੁੰਦੇ ਹੋਏ ਉਹਨਾਂ ਉੱਤੇ ਦੋਸ਼ ਲਓ ਅਤੇ ਫਿਰ ਵੀ ਇਹੋ ਕੰਮ ਕਰਦੇ ਹੋ, ਤੁਹਾਨੂੰ ਕੀ ਲਗਦਾ ਹੈ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਤੋਂ ਬਚ ਜਾਓਗੇ?</verse>
				<verse number="4">ਜਾਂ ਕੀ ਤੁਸੀਂ ਪਰਮੇਸ਼ਵਰ ਦੀ ਦਯਾ, ਧੀਰਜ ਅਤੇ ਸਬਰ ਦੀ ਦੌਲਤ ਦਾ ਅਪਮਾਨ ਕਰਦੇ ਹੋ, ਇਹ ਨਹੀਂ ਸਮਝਦੇ ਹੋ ਕਿ ਪਰਮੇਸ਼ਵਰ ਦੀ ਦਇਆ ਤੁਹਾਨੂੰ ਤੋਬਾ ਕਰਨ ਵੱਲ ਲੈ ਜਾਂਦੀ ਹੈ?</verse>
				<verse number="5">ਪਰ ਤੁਸੀਂ ਆਪਣੀ ਕਠੋਰਤਾਈ ਅਤੇ ਆਪਣੇ ਅਪਸ਼ਚਾਤਾਪੀ ਦਿਲ ਦੇ ਕਾਰਨ, ਉਸ ਦਿਨ ਦੇ ਲਈ ਤੁਸੀਂ ਪਰਮੇਸ਼ਵਰ ਦੇ ਕ੍ਰੋਧ ਨੂੰ ਆਪਣੇ ਵਿਰੁੱਧ ਸੰਭਾਲ ਰਿਹੇ ਹੋ ਜਿਸ ਦਿਨ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਹੋਵੇਗਾ ਅਤੇ ਉਹਨਾਂ ਦਾ ਧਰਮੀ ਨਿਆਂ ਵੀ ਪ੍ਰਗਟ ਹੋਵੇਗਾ।</verse>
				<verse number="6">“ਪਰਮੇਸ਼ਵਰ ਹਰੇਕ ਵਿਅਕਤੀ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਣਗੇ। ”</verse>
				<verse number="7">ਉਹਨਾਂ ਲੋਕਾਂ ਲਈ ਜਿਹੜੇ ਚੰਗੇ ਕੰਮ ਕਰਨ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਸਤਿਕਾਰ ਅਤੇ ਅਮਰਤਾ ਦੀ ਭਾਲ ਕਰਦੇ ਹਨ, ਪਰਮੇਸ਼ਵਰ ਉਹਨਾਂ ਨੂੰ ਸਦੀਪਕ ਜੀਵਨ ਦੇਣਗੇ।</verse>
				<verse number="8">ਪਰ ਉਹਨਾਂ ਦੇ ਲਈ ਪਰਮੇਸ਼ਵਰ ਦਾ ਗੁੱਸਾ ਅਤੇ ਕ੍ਰੋਧ ਹੋਵੇਗਾ ਜੋ ਮਤਲਬੀ ਹਨ ਅਤੇ ਜੋ ਸੱਚ ਨੂੰ ਨਹੀਂ ਮੰਨਦੇ ਸਗੋਂ ਬੁਰਾਈ ਦੀ ਪਾਲਣਾ ਕਰਦੇ ਹਨ।</verse>
				<verse number="9">ਹਰ ਇੱਕ ਮਨੁੱਖ ਲਈ ਕਸ਼ਟ ਅਤੇ ਬਿਪਤਾ ਹੋਵੇਗੀ: ਜਿਹੜਾ ਬੁਰਾਈ ਕਰਦਾ ਹੈ, ਪਹਿਲਾਂ ਯਹੂਦੀ ਲਈ ਅਤੇ ਫਿਰ ਗ਼ੈਰ-ਯਹੂਦੀ ਲਈ।</verse>
				<verse number="10">ਪਰ ਹਰ ਉਹ ਵਿਅਕਤੀ ਲਈ ਜੋ ਭਲਾਈ ਕਰਦਾ ਹੈ ਉਹ ਮਹਿਮਾ, ਸਤਿਕਾਰ ਅਤੇ ਸ਼ਾਂਤੀ ਪ੍ਰਾਪਤ ਕਰੇਗਾ: ਪਹਿਲਾਂ ਯਹੂਦੀ ਲਈ, ਫਿਰ ਗ਼ੈਰ-ਯਹੂਦੀ ਲਈ।</verse>
				<verse number="11">ਕਿਉਂਕਿ ਪਰਮੇਸ਼ਵਰ ਪੱਖਪਾਤ ਨਹੀਂ ਕਰਦੇ ਹਨ।</verse>
				<verse number="12">ਹਰ ਕੋਈ ਜੋ ਬਿਵਸਥਾ ਤੋਂ ਬਿਨ੍ਹਾ ਪਾਪ ਕਰਦਾ ਹੈ, ਉਹ ਵੀ ਬਿਵਸਥਾ ਤੋਂ ਬਿਨ੍ਹਾ ਹੀ ਨਾਸ਼ ਹੋ ਜਾਵੇਗਾ, ਅਤੇ ਹਰ ਉਹ ਵਿਅਕਤੀ ਜੋ ਬਿਵਸਥਾ ਦੇ ਅਧੀਨ ਪਾਪ ਕਰਦਾ ਹੈ, ਬਿਵਸਥਾ ਦੁਆਰਾ ਉਸ ਦਾ ਨਿਆਂ ਕੀਤਾ ਜਾਵੇਗਾ।</verse>
				<verse number="13">ਇਹ ਉਹ ਲੋਕ ਨਹੀਂ ਹਨ ਜੋ ਬਿਵਸਥਾ ਨੂੰ ਸੁਣਦੇ ਹਨ, ਜਿਹੜੇ ਪਰਮੇਸ਼ਵਰ ਦੀ ਨਿਹਚਾ ਵਿੱਚ ਧਰਮੀ ਹਨ, ਪਰ ਇਹ ਉਹ ਲੋਕ ਹਨ ਜੋ ਨੇਮ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੂੰ ਧਰਮੀ ਠਹਿਰਾਇਆ ਜਾਂਦਾ ਹੈ।</verse>
				<verse number="14">ਜਦ ਕਿ ਪਰਾਈਆਂ ਕੌਮਾਂ ਕੋਲ ਬਿਵਸਥਾ ਨਹੀਂ ਹੈ, ਪਰ ਉਹ ਕੁਦਰਤੀ ਤੌਰ ਤੇ ਉਹ ਕੰਮ ਕਰਦੇ ਹਨ ਜੋ ਬਿਵਸਥਾ ਵਿੱਚ ਹਨ, ਭਾਵੇਂ ਉਹਨਾਂ ਕੋਲ ਬਿਵਸਥਾ ਨਹੀਂ ਹੈ ਉਹ ਆਪਣੇ ਆਪ ਵਿੱਚ ਇੱਕ ਬਿਵਸਥਾ ਹਨ।</verse>
				<verse number="15">ਇਸ ਦੇ ਦੁਆਰਾ ਇਹ ਪ੍ਰਗਟ ਹੁੰਦਾ ਹੈ ਕਿ ਬਿਵਸਥਾ ਉਹਨਾਂ ਦੇ ਦਿਲਾਂ ਤੇ ਲਿਖੀ ਹੋਈ ਹੈ, ਉਹਨਾਂ ਦੇ ਜ਼ਮੀਰ ਵੀ ਗਵਾਹੀ ਦਿੰਦੇ ਹਨ, ਅਤੇ ਉਹਨਾਂ ਦੇ ਵਿਚਾਰ ਕਈ ਵਾਰ ਉਹਨਾਂ ਨੂੰ ਕਈ ਵਾਰ ਦੋਸ਼ੀ ਠਹਿਰਾਉਂਦੇ ਹਨ ਅਤੇ ਕਈ ਵਾਰ ਉਹਨਾਂ ਨੂੰ ਨਿਰਦੋਸ਼ੀ।</verse>
				<verse number="16">ਇਹ ਉਸ ਦਿਨ ਹੋਵੇਗਾ ਜਦੋਂ ਪਰਮੇਸ਼ਵਰ ਮੇਰੀ ਖੁਸ਼ਖ਼ਬਰੀ ਅਨੁਸਾਰ ਯਿਸ਼ੂ ਮਸੀਹ ਦੇ ਰਾਹੀਂ ਲੋਕਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।</verse>
				<verse number="17">ਹੁਣ ਜੇ ਤੁਸੀਂ ਆਪਣੇ ਆਪ ਨੂੰ ਯਹੂਦੀ ਕਹਿੰਦੇ; ਅਤੇ ਜੇ ਤੁਸੀਂ ਬਿਵਸਥਾ ਤੇ ਭਰੋਸਾ ਅਤੇ ਪਰਮੇਸ਼ਵਰ ਤੇ ਘਮੰਡ ਕਰਦੇ ਹੋ;</verse>
				<verse number="18">ਜੇ ਤੁਸੀਂ ਪਰਮੇਸ਼ਵਰ ਦੀ ਇੱਛਾ ਨੂੰ ਅਤੇ ਚੰਗੀਆਂ ਗੱਲਾਂ ਨੂੰ ਜਾਣਦੇ ਹੋ ਕਿਉਂਕਿ ਤੁਹਾਨੂੰ ਇਹ ਦੀ ਸਿੱਖਿਆ ਬਿਵਸਥਾ ਦੁਆਰਾ ਮਿਲੀ ਹੈ;</verse>
				<verse number="19">ਅਗਰ ਤੁਹਾਨੂੰ ਯਕੀਨ ਹੈ ਕਿ ਤੁਸੀਂ ਅੰਨ੍ਹੀਆਂ ਲਈ ਮਾਰਗ ਦਰਸ਼ਕ ਹੋ ਅਤੇ ਹਨੇਰੇ ਵਿੱਚ ਗੁੰਮ ਚੁੱਕੇ ਲੋਕਾਂ ਲਈ ਚਾਨਣ ਹੋ।</verse>
				<verse number="20">ਤੁਸੀਂ ਸੋਚਦੇ ਹੋ ਕਿ ਤੁਸੀਂ ਅਣਜਾਣ ਲੋਕਾਂ ਨੂੰ ਸਿਖਾ ਸਕਦੇ ਹੋ ਅਤੇ ਬੱਚਿਆਂ ਨੂੰ ਪਰਮੇਸ਼ਵਰ ਦੇ ਮਾਰਗ ਦੱਸ ਸਕਦੇ ਹੋ। ਕਿਉਂਕਿ ਤੁਸੀਂ ਨਿਸ਼ਚਤ ਹੋ ਕਿ ਪਰਮੇਸ਼ਵਰ ਦੀ ਬਿਵਸਥਾ ਤੁਹਾਨੂੰ ਪੂਰਾ ਗਿਆਨ ਅਤੇ ਸੱਚਾਈ ਦਿੰਦੀ ਹੈ।</verse>
				<verse number="21">ਤੁਸੀਂ, ਫਿਰ ਜੋ ਦੂਜਿਆਂ ਨੂੰ ਸਿਖਾਉਂਦਾ ਹੈ, ਕੀ ਤੁਸੀਂ ਆਪਣੇ ਆਪ ਨੂੰ ਨਹੀਂ ਸਿਖਾਉਂਦੇ? ਤੁਸੀਂ ਜੋ ਚੋਰੀ ਦੇ ਵਿਰੁੱਧ ਪ੍ਰਚਾਰ ਕਰਦੇ ਹੋ, ਕੀ ਤੁਸੀਂ ਚੋਰੀ ਕਰਦੇ ਹੋ?</verse>
				<verse number="22">ਤੁਸੀਂ ਜੋ ਕਹਿੰਦੇ ਹੋ ਕਿ ਲੋਕਾਂ ਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਕੀ ਤੁਸੀਂ ਵਿਭਚਾਰ ਕਰਦੇ ਹੋ? ਤੁਸੀਂ ਮੂਰਤੀਆਂ ਨੂੰ ਨਫ਼ਰਤ ਕਰਦੇ ਹੋ, ਕੀ ਤੁਸੀਂ ਮੰਦਰਾਂ ਨੂੰ ਲੁੱਟਦੇ ਹੋ?</verse>
				<verse number="23">ਤੁਸੀਂ ਲੋਕ ਜੋ ਬਿਵਸਥਾ ਉੱਤੇ ਘਮੰਡ ਕਰਦੇ ਹੋ, ਪਰ ਕੀ ਤੁਸੀਂ ਬਿਵਸਥਾ ਨੂੰ ਤੋੜਦੇ ਹੋ ਅਤੇ ਪਰਮੇਸ਼ਵਰ ਦੀ ਬੇਅਦਬੀ ਕਰਦੇ ਹੋ?</verse>
				<verse number="24">ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਪਰਾਈਆਂ ਕੌਮਾਂ ਵਿੱਚ ਤੁਹਾਡੇ ਕਾਰਣ ਪਰਮੇਸ਼ਵਰ ਦੇ ਨਾਮ ਦੀ ਆਲੋਚਨਾ ਹੁੰਦੀ ਹੈ। ”</verse>
				<verse number="25">ਜੇ ਤੁਸੀਂ ਬਿਵਸਥਾ ਦੀ ਪਾਲਣਾ ਕਰਦੇ ਹੋ ਤਾਂ ਸੁੰਨਤ ਦੀ ਬਹੁਤ ਮਹੱਤਤਾ ਹੈ, ਪਰ ਜੇ ਤੁਸੀਂ ਬਿਵਸਥਾ ਨੂੰ ਤੋੜਦੇ ਹੋ, ਤਾਂ ਤੁਹਾਡੀ ਸੁੰਨਤ ਨਾ ਹੋਣ ਦੇ ਬਰਾਬਰ ਹੈ।</verse>
				<verse number="26">ਤਾਂ ਫਿਰ, ਜੇ ਜਿਨ੍ਹਾਂ ਦੀ ਸੁੰਨਤ ਨਹੀਂ ਕੀਤੀ ਜਾਂਦੀ ਉਹ ਬਿਵਸਥਾ ਦੀਆਂ ਸ਼ਰਤਾਂ ਨੂੰ ਮੰਨਦੇ ਹਨ, ਤਾਂ ਕੀ ਉਹਨਾਂ ਦੀ ਸੁੰਨਤ ਨਾ ਹੋਣ ਸੁੰਨਤ ਹੋਣ ਦੇ ਬਰਾਬਰ ਨਹੀਂ ਗਿਣਿਆ ਜਾਵੇਗਾ?</verse>
				<verse number="27">ਜਿਸਦਾ ਸਰੀਰਕ ਤੌਰ ਤੇ ਸੁੰਨਤ ਨਹੀਂ ਕੀਤਾ ਜਾਂਦਾ ਅਤੇ ਫਿਰ ਵੀ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਤੁਹਾਨੂੰ ਦੋਸ਼ੀ ਠਹਿਰਾਵੇਗਾ ਕਿਉਂ ਜੋ ਤੁਹਾਡੇ ਕੋਲ ਬਿਵਸਥਾ ਹੋਣ ਅਤੇ ਸੁੰਨਤ ਹੋਣ ਦੇ ਬਾਵਜੂਦ ਵੀ ਬਿਵਸਥਾ ਨੂੰ ਤੋੜਦੇ ਹੋ।</verse>
				<verse number="28">ਕਿਉਂਕਿ ਯਹੂਦੀ ਉਹ ਨਹੀਂ ਜੋ ਸਿਰਫ ਬਾਹਰੀ ਤੌਰ ਤੇ ਹੁੰਦਾ ਹੈ, ਅਤੇ ਨਾ ਹੀ ਸੁੰਨਤ ਉਹ ਹੈ ਜੋ ਸਿਰਫ ਬਾਹਰੀ ਅਤੇ ਸਰੀਰਕ ਹੁੰਦੀ ਹੈ।</verse>
				<verse number="29">ਬਲਕਿ, ਇੱਕ ਸੱਚਾ ਯਹੂਦੀ ਉਹ ਹੈ ਜਿਸਦਾ ਦਿਲ ਪਰਮੇਸ਼ਵਰ ਨਾਲ ਸਹੀ ਹੈ, ਅਤੇ ਸੱਚੀ ਸੁੰਨਤ ਸਿਰਫ ਬਿਵਸਥਾ ਦੀ ਪਾਲਣਾ ਕਰਨ ਨਹੀਂ ਹੈ; ਇਸ ਦੀ ਬਜਾਇ, ਇਹ ਦਿਲ ਦੀ ਤਬਦੀਲੀ ਹੈ ਜੋ ਪਰਮੇਸ਼ਵਰ ਦੀ ਆਤਮਾ ਦੁਆਰਾ ਹੁੰਦੀ ਹੈ। ਅਤੇ ਜਿਸ ਵਿਅਕਤੀ ਦਾ ਦਿਲ ਬਦਲਿਆ ਹੁੰਦਾ ਹੈ ਉਸਦੀ ਵਡਿਆਈ ਲੋਕ ਨਹੀਂ ਕਰਦੇ ਸਗੋਂ ਪਰਮੇਸ਼ਵਰ ਕਰਦੇ ਹਨ।</verse>
			</chapter>
			<chapter number="3">
				<verse number="1">ਤਾਂ ਫਿਰ ਯਹੂਦੀ ਹੋਣ ਦਾ ਕੀ ਫ਼ਾਇਦਾ ਹੈ ਜਾਂ ਸੁੰਨਤ ਦਾ ਕੀ ਲਾਭ ਹੈ?</verse>
				<verse number="2">ਹਰ ਤਰੀਕੇ ਨਾਲ ਬਹੁਤ ਸਾਰੇ ਫਾਇਦੇ ਹਨ! ਸਭ ਤੋਂ ਪਹਿਲਾਂ, ਯਹੂਦੀਆਂ ਨੂੰ ਪਰਮੇਸ਼ਵਰ ਦਾ ਵਚਨ ਦਿੱਤੇ ਗਏ ਹਨ।</verse>
				<verse number="3">ਇਹ ਸੱਚ ਹੈ ਕਿ ਉਹਨਾਂ ਵਿਚੋਂ ਕੁਝ ਯਹੂਦੀਆਂ ਨੇ ਵਿਸ਼ਵਾਸ ਨਹੀਂ ਕੀਤਾ; ਪਰ ਜੇ ਉਹ ਅਵਿਸ਼ਵਾਸੀ ਸਨ, ਕੀ ਇਸਦਾ ਮਤਲਬ ਇਹ ਹੈ ਕਿ ਪਰਮੇਸ਼ਵਰ ਵੀ ਵਫ਼ਾਦਾਰ ਨਹੀਂ ਹੋਣਗੇ?</verse>
				<verse number="4">ਬਿਲਕੁਲ ਨਹੀਂ! ਪਰਮੇਸ਼ਵਰ ਸੱਚੇ ਹੋਣ, ਅਤੇ ਹਰ ਇਨਸਾਨ ਝੂਠਾ ਹੋਵੇ। ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਗਿਆ ਹੈ: “ਤਾਂ ਜੋ ਤੁਸੀਂ ਬੋਲਣ ਵੇਲੇ ਸਹੀ ਸਿੱਧ ਹੋ ਸਕੋ ਅਤੇ ਜਦੋਂ ਤੁਸੀਂ ਨਿਆਂ ਕਰੋ ਤਾਂ ਜਿੱਤ ਪ੍ਰਾਪਤ ਕਰੋ।”</verse>
				<verse number="5">ਪਰ ਜੇ ਸਾਡੀ ਬੁਰਾਈ ਪਰਮੇਸ਼ਵਰ ਦੀ ਧਾਰਮਿਕਤਾ ਨੂੰ ਪ੍ਰਗਟ ਕਰਦੀ, ਤਾਂ ਅਸੀਂ ਕੀ ਕਹਾਂਗੇ? ਕੀ ਪਰਮੇਸ਼ਵਰ ਸਾਡੇ ਉੱਤੇ ਆਪਣਾ ਕ੍ਰੋਧ ਲਿਆਉਣ ਵਿੱਚ ਅਧਰਮੀ ਹੈ (ਮੈਂ ਮਨੁੱਖੀ ਨਜ਼ਰੀਏ ਨਾਲ ਗੱਲ ਕਰ ਰਿਹਾ ਹਾਂ।)</verse>
				<verse number="6">ਬਿਲਕੁਲ ਨਹੀਂ! ਜੇ ਅਜਿਹਾ ਹੁੰਦਾ ਤਾਂ ਪਰਮੇਸ਼ਵਰ ਦੁਨੀਆਂ ਦਾ ਨਿਆਂ ਕਿਵੇਂ ਕਰ ਸਕਦੇ ਹੈ?</verse>
				<verse number="7">ਕੋਈ ਸ਼ਾਇਦ ਬਹਿਸ ਕਰ ਸਕਦਾ ਹੈ, “ਜੇ ਮੇਰਾ ਝੂਠ ਪਰਮੇਸ਼ਵਰ ਦੀ ਸੱਚਾਈ ਨੂੰ ਵਧਾਉਂਦਾ ਹੈ ਅਤੇ ਇਸ ਤਰ੍ਹਾਂ ਉਹਨਾਂ ਦੀ ਮਹਿਮਾ ਨੂੰ ਵਧਾਉਂਦਾ ਹੈ, ਤਾਂ ਮੈਨੂੰ ਅਜੇ ਵੀ ਪਾਪੀ ਸਮਝ ਕੇ ਨਿੰਦਿਆ ਕਿਉਂ ਜਾਂਦਾ ਹੈ?”</verse>
				<verse number="8">ਅਤੇ ਕੁਝ ਲੋਕ ਇਹ ਕਹਿੰਦੇ ਹੋਏ ਵੀ ਸਾਡੀ ਨਿੰਦਿਆ ਕਰਦੇ ਹਨ ਕਿ ਅਸੀਂ ਕਹਿੰਦੇ ਹਾਂ, “ਜਿੰਨਾ ਅਸੀਂ ਪਾਪ ਕਰਦੇ ਹਾਂ ਉੱਨਾ ਹੀ ਚੰਗਾ!” ਜੋ ਲੋਕ ਅਜਿਹੀਆਂ ਗੱਲਾਂ ਕਹਿੰਦੇ ਹਨ ਉਹਨਾਂ ਦੇ ਲਈ ਸਜ਼ਾ ਹੀ ਠੀਕ ਹੈ।</verse>
				<verse number="9">ਇਸ ਦਾ ਅਰਥ ਕੀ ਹੋਇਆ ਫਿਰ? ਕੀ ਅਸੀਂ ਯਹੂਦੀ ਦੂਜਿਆਂ ਨਾਲੋਂ ਚੰਗੇ ਹਾਂ? ਨਹੀਂ ਬਿਲਕੁਲ ਵੀ ਨਹੀਂ! ਅਸੀਂ ਪਹਿਲਾਂ ਹੀ ਦੱਸਿਆ ਹੈ ਕਿ ਸਾਰੇ ਲੋਕ, ਚਾਹੇ ਯਹੂਦੀ ਹੋਣ ਜਾਂ ਗ਼ੈਰ-ਯਹੂਦੀ, ਸਭ ਪਾਪ ਦੇ ਅਧੀਨ ਹਨ।</verse>
				<verse number="10">ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: ਕੋਈ ਵੀ ਧਰਮੀ ਨਹੀਂ, ਇੱਕ ਵੀ ਨਹੀਂ;</verse>
				<verse number="11">ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ।</verse>
				<verse number="12">ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਓਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।</verse>
				<verse number="13">“ਉਹਨਾਂ ਦੇ ਗਲੇ ਖੁੱਲ੍ਹੇ ਕਬਰ ਹਨ; ਉਹਨਾਂ ਦੀ ਜੀਭ ਝੂਠ ਨਾਲ ਭਰੀ ਹੈ।” “ਸੱਪ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਵਿੱਚੋਂ ਨਿਕਲਦਾ ਹੈ।”</verse>
				<verse number="14">“ਉਹਨਾਂ ਦੇ ਮੂੰਹ ਸਰਾਪ ਅਤੇ ਕੌੜਾਪਣ ਨਾਲ ਭਰੇ ਹੋਏ ਹਨ।”</verse>
				<verse number="15">“ਉਨ੍ਹਾਂ ਦੇ ਪੈਰ ਖੂਨ ਵਹਾਉਣ ਲਈ ਤੇਜ਼ ਹਨ।</verse>
				<verse number="16">ਤਬਾਹੀ ਅਤੇ ਦੁੱਖ ਹਮੇਸ਼ਾ ਉਹਨਾਂ ਦਾ ਪਿੱਛਾ ਕਰਦੇ ਹਨ।</verse>
				<verse number="17">ਅਤੇ ਸ਼ਾਂਤੀ ਦੇ ਰਾਹ ਨੂੰ ਉਹ ਨਹੀਂ ਜਾਣਦੇ।”</verse>
				<verse number="18">“ਉਹਨਾਂ ਨੂੰ ਪਰਮੇਸ਼ਵਰ ਦਾ ਕੋਈ ਡਰ ਨਹੀਂ ਹੈ।”</verse>
				<verse number="19">ਹੁਣ ਅਸੀਂ ਜਾਣਦੇ ਹਾਂ ਜੋ ਵੀ ਬਿਵਸਥਾ ਕਹਿੰਦੀ ਹੈ, ਪਰ ਇਹ ਉਹਨਾਂ ਲੋਕਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂ ਜੋ ਹਰੇਕ ਮੂੰਹ ਚੁੱਪ ਹੋ ਜਾਵੇ ਅਤੇ ਸਾਰੀ ਦੁਨੀਆਂ ਪਰਮੇਸ਼ਵਰ ਦੇ ਨਿਆਉਂ ਦੇ ਹੇਠ ਆ ਜਾਵੇਗੀ।</verse>
				<verse number="20">ਇਸ ਲਈ, ਕੋਈ ਵੀ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਨਹੀਂ ਠਹਿਰਾਇਆ ਜਾਵੇਗਾ; ਇਸ ਦੀ ਬਜਾਇ, ਬਿਵਸਥਾ ਦੁਆਰਾ ਅਸੀਂ ਆਪਣੇ ਪਾਪ ਬਾਰੇ ਜਾਣੂ ਹੁੰਦੇ ਹਾਂ।</verse>
				<verse number="21">ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ।</verse>
				<verse number="22">ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ,</verse>
				<verse number="23">ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ,</verse>
				<verse number="24">ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰਾ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ।</verse>
				<verse number="25">ਪਰਮੇਸ਼ਵਰ ਨੇ ਯਿਸ਼ੂ ਨੂੰ ਪਾਪ ਦੀ ਬਲੀ ਵਜੋਂ ਪੇਸ਼ ਕੀਤਾ। ਜਦੋਂ ਲੋਕ ਵਿਸ਼ਵਾਸ ਕਰਦੇ ਹਨ ਕਿ ਯਿਸ਼ੂ ਨੇ ਆਪਣਾ ਜੀਵਨ ਕੁਰਬਾਨ ਕੀਤਾ, ਅਤੇ ਆਪਣਾ ਲਹੂ ਵਹਾਇਆ ਤਾਂ ਲੋਕ ਪਰਮੇਸ਼ਵਰ ਨਾਲ ਸੱਚੇ ਬਣ ਜਾਂਦੇ ਹਨ। ਇਹ ਕੁਰਬਾਨੀ ਦਰਸਾਉਂਦੀ ਹੈ ਕਿ ਪਰਮੇਸ਼ਵਰ ਸਹੀ ਸੀ, ਜਦੋਂ ਉਹ ਪਿੱਛੇ ਹਟਿਆ ਅਤੇ ਉਹਨਾਂ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਪਾਪ ਕੀਤੇ ਸਨ।</verse>
				<verse number="26">ਪਰਮੇਸ਼ਵਰ ਨੇ ਇਹ ਧਾਰਮਿਕਤਾ ਨੂੰ ਇਸ ਸਮੇਂ ਵਿੱਚ ਦੇਖਾਉਣ ਲਈ ਕੀਤਾ, ਤਾਂ ਜੋ ਉਹ ਵਿਅਕਤੀ ਜੋ ਯਿਸ਼ੂ ਵਿੱਚ ਵਿਸ਼ਵਾਸ ਰੱਖਦਾ ਹੈ ਪਰਮੇਸ਼ਵਰ ਉਸ ਨੂੰ ਧਰਮੀ ਠਹਿਰਾਉਂਦਾ ਹੈ।</verse>
				<verse number="27">ਤਾਂ ਕੀ ਫਿਰ ਅਸੀਂ ਕਿਸੇ ਤੇ ਘਮੰਡ ਕਰ ਸਕਦੇ ਹਾਂ? ਕਿਸੇ ਤੇ ਵੀ ਨਹੀਂ। ਬਿਵਸਥਾ ਦੇ ਅਨੁਸਾਰ ਕਰਮ ਜ਼ਰੂਰੀ ਹੈ? ਨਹੀਂ, ਸਗੋਂ ਬਿਵਸਥਾ ਤਾਂ ਵਿਸ਼ਵਾਸ ਦੀ ਮੰਗ ਕਰਦੀ ਹੈ।</verse>
				<verse number="28">ਕਿਉਂ ਜੋ ਅਸੀਂ ਮੰਨਦੇ ਹਾਂ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਤੋਂ ਇਲਾਵਾ ਵਿਸ਼ਵਾਸ ਦੁਆਰਾ ਧਰਮੀ ਬਣਾਇਆ ਜਾਦਾਂ ਹੈ।</verse>
				<verse number="29">ਕੀ ਪਰਮੇਸ਼ਵਰ ਸਿਰਫ ਯਹੂਦੀਆਂ ਦੇ ਪਰਮੇਸ਼ਵਰ ਹੈ? ਕੀ ਉਹ ਪਰਾਈਆਂ ਕੌਮਾਂ ਦੇ ਵੀ ਪਰਮੇਸ਼ਵਰ ਨਹੀਂ ਹੈ? ਹਾਂ, ਉਹ ਪਰਾਈਆਂ ਕੌਮਾਂ ਦਾ ਵੀ ਪਰਮੇਸ਼ਵਰ ਹੈ।</verse>
				<verse number="30">ਸਿਰਫ ਇੱਕ ਹੀ ਪਰਮੇਸ਼ਵਰ ਹੈ, ਜੋ ਸੁੰਨਤ ਵਾਲਿਆਂ ਨੂੰ ਵੀ ਨਿਹਚਾ ਦੁਆਰਾ ਧਰਮੀ ਠਹਿਰਾਵੇਗਾ ਅਤੇ ਅਸੁੰਨਤ ਕੀਤੇ ਹੋਏ ਨੂੰ ਵੀ ਉਸੇ ਨਿਹਚਾ ਦੁਆਰਾ।</verse>
				<verse number="31">ਤਾਂ ਫਿਰ ਕੀ ਅਸੀਂ ਇਸ ਨਿਹਚਾ ਦੁਆਰਾ ਬਿਵਸਥਾ ਨੂੰ ਖਤਮ ਕਰ ਦਿੰਦੇ ਹਾਂ? ਬਿਲਕੁਲ ਨਹੀਂ! ਇਸ ਦੀ ਬਜਾਇ, ਅਸੀਂ ਬਿਵਸਥਾ ਦੀ ਪਾਲਣਾ ਕਰਦੇ ਹਾਂ।</verse>
			</chapter>
			<chapter number="4">
				<verse number="1">ਸੋ ਹੁਣ ਅਸੀਂ ਅਬਰਾਹਾਮ ਬਾਰੇ ਕੀ ਕਹਾਂਗੇ ਜੋ ਸਾਡਾ ਸਰੀਰਕ ਪਿਤਾ ਹੈ ਉਸ ਨੂੰ ਕੀ ਮਿਲਿਆ ਸੀ?</verse>
				<verse number="2">ਅਗਰ ਅਬਰਾਹਾਮ ਕੰਮਾਂ ਦੇ ਦੁਆਰਾ ਧਰਮੀ ਠਹਿਰਾਇਆ ਗਿਆ ਸੀ, ਤੇ ਫਿਰ ਉਸਨੂੰ ਘਮੰਡ ਹੋਣਾ ਸੀ, ਪਰ ਪਰਮੇਸ਼ਵਰ ਦੇ ਸਾਹਮਣੇ ਨਹੀਂ।</verse>
				<verse number="3">ਬਿਵਸਥਾ ਕੀ ਕਹਿੰਦੀ ਹੈ? “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।”</verse>
				<verse number="4">ਹੁਣ ਜੋ ਕੋਈ ਵੀ ਕੰਮ ਕਰਦਾ ਹੈ, ਉਸਨੂੰ ਮਜ਼ਦੂਰੀ ਤੋਹਫ਼ੇ ਦੇ ਵਜੋਂ ਨਹੀਂ ਬਲਕਿ ਉਸਦੇ ਹੱਕ ਕਾਰਨ ਮਿਲਦੀ ਹੈ।</verse>
				<verse number="5">ਹਾਲਾਂਕਿ, ਉਹ ਵਿਅਕਤੀ ਜੋ ਕੰਮ ਨਹੀਂ ਕਰਦਾ, ਪਰ ਉਹ ਪਰਮੇਸ਼ਵਰ ਤੇ ਭਰੋਸਾ ਕਰਦਾ ਹੈ ਅਤੇ ਜੋ ਦੁਸ਼ਟ ਨੂੰ ਨਿਰਦੋਸ਼ ਘੋਸ਼ਿਤ ਕਰਦਾ ਹੈ, ਇਸ ਵਿਸ਼ਵਾਸ ਦੁਆਰਾ ਉਹ ਧਰਮੀ ਮੰਨਿਆ ਜਾਂਦਾ ਹੈ।</verse>
				<verse number="6">ਦਾਵੀਦ ਵੀ ਇਹ ਗੱਲ ਕਹਿੰਦੇ ਹਨ ਕਿ ਧੰਨ ਹੈ ਉਹ ਮਨੁੱਖ ਜਿਸਨੂੰ ਪਰਮੇਸ਼ਵਰ ਨੇ ਕੰਮਾਂ ਤੋਂ ਇਲਾਵਾ ਧਰਮੀ ਠਹਿਰਾਇਆ ਹੈ:</verse>
				<verse number="7">“ਮੁਬਾਰਕ ਹੈ ਉਹ ਜਿਸ ਦੇ ਅਪਰਾਧ ਮਾਫ਼ ਹੋ ਗਏ ਜਿਸ ਦੇ ਪਾਪ ਢੱਕੇ ਗਏ ਹਨ।</verse>
				<verse number="8">ਮੁਬਾਰਕ ਹੈ ਉਹ ਜਿਸ ਦੇ ਪਾਪਾਂ ਦਾ ਹਿਸਾਬ ਪਰਮੇਸ਼ਵਰ ਕਦੇ ਨਹੀਂ ਕਰਦੇ।”</verse>
				<verse number="9">ਕੀ ਇਹ ਬਰਕਤ ਸਿਰਫ ਸੁੰਨਤੀਆਂ ਦੇ ਲਈ ਹੀ ਹੈ, ਜਾਂ ਅਸੁੰਨਤ ਲੋਕਾਂ ਦੇ ਲਈ ਵੀ? ਅਸੀਂ ਕਹਿੰਦੇ ਆ ਰਹੇ ਹਾਂ ਕਿ ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।</verse>
				<verse number="10">ਫਿਰ ਇਹ ਕਿਵੇਂ ਹੋ ਸਕਦਾ ਕਿ ਅਬਰਾਹਾਮ ਸੁੰਨਤ ਕਰਾਉਣ ਤੋਂ ਪਹਿਲਾਂ ਹੀ ਧਰਮੀ ਠਹਿਰਿਆ ਗਿਆ ਸੀ ਜਾਂ ਬਾਅਦ ਵਿੱਚ? ਪਰ ਇਹ ਗੱਲ ਸਾਫ਼ ਹੈ ਕਿ ਪਰਮੇਸ਼ਵਰ ਨੇ ਅਬਰਾਹਾਮ ਨੂੰ ਸੁੰਨਤ ਕਰਾਉਣ ਤੋਂ ਪਹਿਲਾਂ ਹੀ ਸਵੀਕਾਰ ਲਿਆ ਸੀ!</verse>
				<verse number="11">ਅਤੇ ਅਬਰਾਹਾਮ ਦੀ ਸੁੰਨਤ ਇੱਕ ਨਿਸ਼ਾਨੀ ਸੀ ਅਤੇ ਧਾਰਮਿਕਤਾ ਦੀ ਮੋਹਰ ਵਜੋਂ ਹੋਈ, ਕਿ ਅਬਰਾਹਾਮ ਪਹਿਲਾਂ ਹੀ ਨਿਹਚਾ ਕਰਦਾ ਸੀ ਇਸ ਲਈ ਅਬਰਾਹਾਮ ਉਹਨਾਂ ਲੋਕਾਂ ਦਾ ਆਤਮਿਕ ਪਿਤਾ ਹੈ ਜਿਨ੍ਹਾਂ ਦਾ ਵਿਸ਼ਵਾਸ ਪਰਮੇਸ਼ਵਰ ਉੱਤੇ ਹੈ ਪਰ ਸੁੰਨਤ ਨਹੀਂ ਕੀਤੀ ਗਈ ਤਾਂ ਜੋ ਉਹ ਉਹਨਾਂ ਨੂੰ ਧਰਮੀ ਠਹਿਰਾ ਸਕਣ।</verse>
				<verse number="12">ਅਤੇ ਅਬਰਾਹਾਮ ਉਹਨਾਂ ਲੋਕਾਂ ਦੇ ਆਤਮਿਕ ਪਿਤਾ ਵੀ ਹਨ ਜਿਨ੍ਹਾਂ ਦੀ ਸੁੰਨਤ ਕੀਤੀ ਗਈ ਹੈ, ਪਰ ਸਿਰਫ ਤਾਂ ਹੀ ਜੇ ਉਹ ਅਬਰਾਹਾਮ ਦੀ ਸੁੰਨਤ ਤੋਂ ਪਹਿਲਾਂ ਉਸ ਤਰ੍ਹਾਂ ਦਾ ਵਿਸ਼ਵਾਸ ਰੱਖਦੇ ਹਨ ਜਿਵੇਂ ਅਬਰਾਹਾਮ ਨੇ ਰੱਖਿਆ ਸੀ।</verse>
				<verse number="13">ਉਸ ਵਾਅਦੇ ਦੇ ਅਧਾਰ ਤੇ ਪਰਮੇਸ਼ਵਰ ਨੇ ਅਬਰਾਹਾਮ ਅਤੇ ਉਸਦੀ ਸੰਤਾਨ ਨਾਲ ਇਹ ਵਾਅਦਾ ਕੀਤਾ ਕਿ ਉਹ ਦੁਨੀਆਂ ਦੇ ਵਾਰਸ ਬਣਨਗੇ, ਪਰ ਇਹ ਵਾਅਦਾ ਅਬਰਾਹਾਮ ਦੇ ਬਿਵਸਥਾ ਨੂੰ ਮੰਨਣ ਨਾਲ ਨਹੀਂ, ਸਗੋਂ ਵਿਸ਼ਵਾਸ ਦੁਆਰਾ ਆਉਂਦੀ ਧਾਰਮਿਕਤਾ ਦੇ ਨਾਲ ਪੂਰਾ ਹੋਇਆ ਹੈ।</verse>
				<verse number="14">ਜੇ ਪਰਮੇਸ਼ਵਰ ਦਾ ਵਾਅਦਾ ਸਿਰਫ ਉਹਨਾਂ ਲੋਕਾਂ ਲਈ ਹੈ ਜੋ ਬਿਵਸਥਾ ਦੀ ਪਾਲਣਾ ਕਰਦੇ ਹਨ, ਤਾਂ ਵਿਸ਼ਵਾਸ ਵਿਅਰਥ ਹੈ ਅਤੇ ਵਾਅਦਾ ਬੇਕਾਰ ਹੈ।</verse>
				<verse number="15">ਕਿਉਂਕਿ ਬਿਵਸਥਾ ਪਰਮੇਸ਼ਵਰ ਦੇ ਕ੍ਰੋਧ ਲਿਆਉਂਦੀ ਹੈ। ਅਤੇ ਜਿੱਥੇ ਕੋਈ ਕਾਨੂੰਨ ਨਹੀਂ ਹੁੰਦਾ ਉੱਥੇ ਕੋਈ ਅਪਰਾਧ ਨਹੀਂ ਹੁੰਦਾ।</verse>
				<verse number="16">ਇਸ ਲਈ ਨਿਹਚਾ ਦੁਆਰਾ ਵਾਅਦਾ ਕੀਤਾ ਗਿਆ ਹੈ। ਇਹ ਕਿਰਪਾ ਦੇ ਕਾਰਨ ਦਿੱਤਾ ਗਿਆ ਹੈ, ਜੇ ਅਸੀਂ ਅਬਰਾਹਾਮ ਦੀ ਤਰ੍ਹਾਂ ਵਿਸ਼ਵਾਸ ਕਰਦੇ ਹਾਂ, ਤਾਂ ਅਸੀਂ ਸਾਰੇ ਮੂਸਾ ਦੀ ਬਿਵਸਥਾ ਦੇ ਅਨੁਸਾਰ ਜਿਉਂਦੇ ਹਾਂ ਜਾਂ ਨਹੀਂ, ਇਹ ਪ੍ਰਾਪਤ ਕਰ ਸਕਦੇ ਹਾਂ, ਕਿਉਂਕਿ ਅਬਰਾਹਾਮ ਉਹਨਾਂ ਸਾਰਿਆਂ ਦਾ ਪਿਤਾ ਹੈ ਜੋ ਵਿਸ਼ਵਾਸ ਕਰਦੇ ਹਨ।</verse>
				<verse number="17">ਜਿਵੇਂ ਕਿ ਇਹ ਲਿਖਿਆ ਹੈ: ਕਿ ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਉਹ ਸਾਡਾ ਵੀ ਪਿਤਾ ਹੈ ਕਿਉਂਕਿ ਅਬਰਾਹਾਮ ਨੇ ਉਸ ਪਰਮੇਸ਼ਵਰ ਤੇ ਵਿਸ਼ਵਾਸ ਕੀਤਾ ਜੋ ਮੁਰਦਿਆਂ ਨੂੰ ਦੁਬਾਰਾ ਜ਼ਿੰਦਾ ਕਰਦਾ ਹੈ ਅਤੇ ਉਹ ਨਵੀਆਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਉਹਨਾਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਜੋ ਨਹੀਂ ਸਨ।</verse>
				<verse number="18">ਜਦੋਂ ਉਮੀਦ ਦਾ ਕੋਈ ਕਾਰਨ ਨਹੀਂ ਸੀ, ਤਾਂ ਵੀ ਅਬਰਾਹਾਮ ਆਸ ਕਰਦਾ ਰਿਹਾ ਕਿ ਉਹ ਵਿਸ਼ਵਾਸ ਕਰਦਾ ਸੀ ਕਿ ਉਹ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣ ਜਾਵੇਗਾ। ਕਿਉਂਕਿ ਪਰਮੇਸ਼ਵਰ ਨੇ ਉਸਨੂੰ ਕਿਹਾ ਸੀ, “ਤੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਹੋਵੇਗਾ!”</verse>
				<verse number="19">ਅਤੇ ਅਬਰਾਹਾਮ ਦੀ ਨਿਹਚਾ ਕਮਜ਼ੋਰ ਨਹੀਂ ਹੋਈ, ਹਾਲਾਂਕਿ ਉਹ ਸੋ ਸਾਲ ਦੀ ਉਮਰ ਦਾ ਸੀ ਉਸਨੇ ਸਮਝਿਆ ਕਿ ਉਸਦਾ ਸਰੀਰ ਮਰਿਆ ਵਾਂਗ ਸੀ, ਅਤੇ ਸਾਰਾਹ ਦੀ ਕੁੱਖ ਵੀ ਇਸੇ ਤਰ੍ਹਾਂ ਸੀ।</verse>
				<verse number="20">ਅਬਰਾਹਾਮ ਨੇ ਪਰਮੇਸ਼ਵਰ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਤੋਂ ਭਟਕਣ ਦੀ ਬਜਾਏ, ਵਿਸ਼ਵਾਸ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੁਆਰਾ ਪਰਮੇਸ਼ਵਰ ਦੀ ਵਡਿਆਈ ਕੀਤੀ।</verse>
				<verse number="21">ਉਸਨੂੰ ਪੂਰਾ ਯਕੀਨ ਸੀ ਕਿ ਪਰਮੇਸ਼ਵਰ ਜੋ ਕੁਝ ਵੀ ਉਸਨੇ ਵਾਅਦਾ ਕੀਤਾ ਹੈ ਉਹ ਕਰ ਸਕਦਾ ਹੈ।</verse>
				<verse number="22">ਇਸੇ ਕਰਕੇ, “ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।”</verse>
				<verse number="23">ਪਰਮੇਸ਼ਵਰ ਨੇ ਉਸਨੂੰ ਧਰਮੀ ਗਿਣਿਆ, ਇਹ ਸ਼ਬਦ ਸਿਰਫ ਅਬਰਾਹਾਮ ਦੇ ਲਈ ਨਹੀਂ ਸੀ।</verse>
				<verse number="24">ਪਰ ਇਹ ਸਾਡੇ ਲਈ ਵੀ ਸਨ ਜਿਹਨਾਂ ਨੂੰ ਪਰਮੇਸ਼ਵਰ ਧਰਮੀ ਗਿਣਦਾ ਹੈ। ਜੇ ਅਸੀਂ ਪਰਮੇਸ਼ਵਰ ਵਿੱਚ ਵਿਸ਼ਵਾਸ ਕਰਦੇ ਹਾਂ, ਜਿਸਨੇ ਸਾਡੇ ਪ੍ਰਭੂ ਯਿਸ਼ੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।</verse>
				<verse number="25">ਯਿਸ਼ੂ ਸਾਡੇ ਗੁਨਾਹ ਦੇ ਕਾਰਨ ਮਰਨ ਲਈ ਸੌਂਪ ਦਿੱਤਾ ਗਿਆ ਸੀ, ਅਤੇ ਪਰਮੇਸ਼ਵਰ ਦੁਆਰਾ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀ ਉੱਠਿਆ।</verse>
			</chapter>
			<chapter number="5">
				<verse number="1">ਇਸ ਲਈ, ਜਦੋਂ ਅਸੀਂ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਏ ਗਏ ਹਾਂ, ਅਤੇ ਸਾਡੇ ਆਪਣੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਪਰਮੇਸ਼ਵਰ ਨਾਲ ਸ਼ਾਂਤੀ ਹੈ।</verse>
				<verse number="2">ਵਿਸ਼ਵਾਸ ਦੇ ਦੁਆਰਾ ਅਸੀਂ ਉਸ ਕਿਰਪਾ ਤੱਕ ਪਹੁੰਚੇ ਹਾਂ ਜਿਸ ਵਿੱਚ ਅਸੀਂ ਹੁਣ ਖੜੇ ਹਾਂ। ਹੁਣ ਅਸੀਂ ਪਰਮੇਸ਼ਵਰ ਦੀ ਮਹਿਮਾ ਦੀ ਉਮੀਦ ਵਿੱਚ ਖੁਸ਼ ਹਾਂ।</verse>
				<verse number="3">ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਦੁੱਖਾਂ ਵਿੱਚ ਵੀ ਪ੍ਰਸੰਨ ਰਹਿੰਦੇ ਹਾਂ। ਅਸੀਂ ਜਾਣਦੇ ਹਾਂ ਕਿ ਦੁੱਖਾਂ ਵਿੱਚੋਂ ਧੀਰਜ ਪੈਦਾ ਹੁੰਦਾ ਹੈ;</verse>
				<verse number="4">ਧੀਰਜ ਤੋਂ ਸੁਭਾਉ ਅਤੇ ਸੁਭਾਉ ਤੋਂ ਉਮੀਦ ਪੈਦਾ ਹੁੰਦੀ ਹੈ।</verse>
				<verse number="5">ਅਤੇ ਉਮੀਦ ਕਦੇ ਸ਼ਰਮਿੰਦਾ ਨਹੀਂ ਹੋਣ ਦਿੰਦੀ, ਕਿਉਂਕਿ ਪਵਿੱਤਰ ਆਤਮਾ ਜਿਹੜਾ ਸਾਨੂੰ ਦਿੱਤਾ ਗਿਆ ਹੈ ਉਸ ਦੇ ਦੁਆਰਾ ਪਰਮੇਸ਼ਵਰ ਦਾ ਪਿਆਰ ਸਾਡੇ ਦਿਲਾਂ ਵਿੱਚ ਡੋਲ੍ਹਿਆ ਗਿਆ ਹੈ।</verse>
				<verse number="6">ਜਦੋਂ ਅਸੀਂ ਬਿਲਕੁਲ ਬੇਵੱਸ ਸੀ, ਮਸੀਹ ਸਹੀ ਸਮੇਂ ਤੇ ਆਇਆ ਅਤੇ ਸਾਡੇ ਪਾਪੀਆਂ ਲਈ ਮਰਿਆ।</verse>
				<verse number="7">ਇਹ ਬਹੁਤ ਔਖੀ ਗੱਲ ਹੈ ਕਿ ਕੋਈ ਕਿਸੇ ਧਰਮੀ ਵਿਅਕਤੀ ਦੇ ਲਈ ਮਰੇ, ਇਹ ਹੋ ਸਕਦਾ ਹੈ ਕਿ ਇੱਕ ਭਲੇ ਵਿਅਕਤੀ ਲਈ ਸ਼ਾਇਦ ਕੋਈ ਮਰਨ ਦੀ ਹਿੰਮਤ ਕਰੇ।</verse>
				<verse number="8">ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।</verse>
				<verse number="9">ਹੁਣ ਅਸੀਂ ਉਸਦੇ ਲਹੂ ਨਾਲ ਧਰਮੀ ਠਹਿਰਾਏ ਗਏ, ਇਸ ਨਾਲੋਂ ਵੀ ਵੱਧ ਕੇ ਅਸੀਂ ਮਸੀਹ ਦੇ ਰਾਹੀਂ ਪਰਮੇਸ਼ਵਰ ਦੇ ਕ੍ਰੋਧ ਤੋਂ ਬਚਾਏ ਜਾਂਵਾਗੇ।</verse>
				<verse number="10">ਕਿਉਂਕਿ ਜਦੋਂ ਅਸੀਂ ਪਰਮੇਸ਼ਵਰ ਦੇ ਵੈਰੀ ਸੀ, ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਦੀ ਮੌਤ ਦੇ ਦੁਆਰਾ ਉਸਦੇ ਨਾਲ ਮੇਲ-ਮਿਲਾਪ ਕੀਤਾ, ਤਾਂ ਫਿਰ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਮੇਲ-ਮਿਲਾਪ ਹੋਣ ਦੇ ਕਾਰਨ ਅਸੀਂ ਮਸੀਹ ਦੇ ਜੀਵਨ ਦੁਆਰਾ ਬਚ ਜਾਵਾਂਗੇ।</verse>
				<verse number="11">ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਤੇ ਮਾਣ ਕਰਦੇ ਹਾਂ, ਜਿਸ ਰਾਹੀਂ ਹੁਣ ਸਾਨੂੰ ਮੇਲ ਪ੍ਰਾਪਤ ਹੋਇਆ ਹੈ।</verse>
				<verse number="12">ਇਸ ਲਈ, ਜਿਵੇਂ ਕਿ ਪਾਪ ਇੱਕ ਆਦਮੀ ਦੁਆਰਾ ਸੰਸਾਰ ਵਿੱਚ ਆਇਆ ਸੀ, ਅਤੇ ਪਾਪ ਦੁਆਰਾ ਮੌਤ ਆਈ, ਅਤੇ ਇਸ ਤਰ੍ਹਾਂ ਮੌਤ ਸਾਰੇ ਲੋਕਾਂ ਵਿੱਚ ਆਈ, ਕਿਉਂਕਿ ਸਾਰਿਆਂ ਨੇ ਪਾਪ ਕੀਤਾ।</verse>
				<verse number="13">ਬਿਵਸਥਾ ਦੇ ਆਉਣ ਤੋਂ ਪਹਿਲਾਂ ਹੀ ਪਾਪ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਦਾ ਲੇਖਾ ਨਹੀਂ ਹੁੰਦਾ।</verse>
				<verse number="14">ਪਰ ਫਿਰ ਵੀ, ਆਦਮ ਦੇ ਸਮੇਂ ਤੋਂ ਲੈ ਕੇ ਮੋਸ਼ੇਹ ਦੇ ਸਮੇਂ ਤੱਕ ਮੌਤ ਨੇ ਰਾਜ ਕੀਤਾ, ਇੱਥੋ ਤੱਕ ਕਿ ਉਹਨਾਂ ਲੋਕਾਂ ਉੱਤੇ ਵੀ ਜਿਨ੍ਹਾਂ ਨੇ ਹੁਕਮ ਤੋੜ ਕੇ ਪਾਪ ਨਹੀਂ ਕੀਤਾ, ਜਿਵੇਂ ਕਿ ਆਦਮ, ਜੋ ਆਉਣ ਵਾਲਾ ਇੱਕ ਨਮੂਨਾ ਹੈ।</verse>
				<verse number="15">ਪਰ ਵਰਦਾਨ ਪਾਪ ਵਰਗਾ ਨਹੀਂ ਹੈ ਕਿਉਂਕਿ ਜੇ ਬਹੁਤ ਸਾਰੇ ਲੋਕ ਇੱਕ ਆਦਮੀ ਦੇ ਪਾਪ ਕਾਰਣ ਮਰ ਗਏ, ਤਾਂ ਪਰਮੇਸ਼ਵਰ ਦੀ ਕਿਰਪਾ, ਜਿਹੜੀ ਇੱਕ ਆਦਮੀ, ਯਿਸ਼ੂ ਮਸੀਹ, ਦੀ ਕਿਰਪਾ ਦੁਆਰਾ ਪ੍ਰਾਪਤ ਹੋਈ, ਬਹੁਤ ਸਾਰੇ ਲੋਕਾਂ ਤੇ ਪਰਗਟ ਹੋਈ।</verse>
				<verse number="16">ਨਾ ਹੀ ਪਰਮੇਸ਼ਵਰ ਦਾ ਵਰਦਾਨ ਇੱਕ ਆਦਮੀ ਦੇ ਪਾਪ ਦੇ ਨਤੀਜੇ ਦੇ ਨਾਲ ਤੁਲਿਆ ਜਾ ਸਕਦਾ ਹੈ: ਇੱਕ ਪਾਪ ਦੇ ਕਾਰਨ ਨਿਆਂ ਅਤੇ ਨਿੰਦਾ ਆਈ, ਪਰ ਇਹ ਵਰਦਾਨ ਬਹੁਤ ਸਾਰੇ ਗੁਨਾਹਾਂ ਦੇ ਬਾਅਦ ਆਇਆ ਅਤੇ ਜਿਸ ਨੇ ਧਰਮੀ ਠਹਿਰਾਇਆ ਹੈ।</verse>
				<verse number="17">ਜੇ ਇੱਕ ਆਦਮੀ ਦੇ ਪਾਪ ਕਰਨ ਦੁਆਰਾ ਮੌਤ ਦਾ ਰਾਜ ਹੋ ਗਿਆ, ਤਾਂ ਉਹ ਲੋਕ ਜਿਹੜੇ ਪਰਮੇਸ਼ਵਰ ਦੀ ਕਿਰਪਾ ਅਤੇ ਧਰਮੀ ਹੋਣ ਦੇ ਵਰਦਾਨ ਨੂੰ ਪ੍ਰਾਪਤ ਕਰਦੇ ਹਨ, ਇੱਕ ਆਦਮੀ, ਯਿਸ਼ੂ ਮਸੀਹ ਦੇ ਰਾਹੀਂ ਜੀਉਣਗੇ।</verse>
				<verse number="18">ਇਸ ਲਈ ਜਿਵੇਂ ਕਿ ਇੱਕ ਗੁਨਾਹ ਸਾਰੇ ਲੋਕਾਂ ਲਈ ਨਿੰਦਿਆ ਦਾ ਨਤੀਜਾ ਹੈ, ਇਸੇ ਤਰ੍ਹਾਂ ਇੱਕ ਧਰਮੀ ਕੰਮ ਦੇ ਕਰਕੇ ਸਾਰੇ ਲੋਕਾਂ ਨੂੰ ਧਰਮੀ ਠਹਿਰਾਇਆ ਗਿਆ ਅਤੇ ਸਭ ਨੂੰ ਜ਼ਿੰਦਗੀ ਮਿਲੀ।</verse>
				<verse number="19">ਜਿਸ ਤਰ੍ਹਾਂ ਇੱਕ ਆਦਮੀ ਦੀ ਅਣ-ਆਗਿਆਕਾਰੀ ਕਰਕੇ ਬਹੁਤ ਸਾਰੇ ਲੋਕ ਪਾਪੀ ਬਣਾਏ ਗਏ, ਉਸੇ ਤਰ੍ਹਾਂ ਇੱਕ ਆਦਮੀ ਦੀ ਆਗਿਆਕਾਰੀ ਦੁਆਰਾ ਵੀ ਬਹੁਤ ਸਾਰੇ ਲੋਕ ਧਰਮੀ ਬਣਾਏ ਜਾਣਗੇ।</verse>
				<verse number="20">ਬਿਵਸਥਾ ਇਸ ਲਈ ਦਿੱਤੀ ਗਈ ਸੀ ਤਾਂ ਜੋ ਸਾਰੇ ਲੋਕ ਵੇਖ ਸਕਣ ਕਿ ਉਹ ਕਿੰਨੇ ਪਾਪੀ ਸਨ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ਵਰ ਦੀ ਅਦਭੁਤ ਕਿਰਪਾ ਹੋਰ ਵਧੇਰੇ ਹੁੰਦੀ ਗਈ।</verse>
				<verse number="21">ਇਸ ਲਈ, ਜਿਵੇਂ ਪਾਪ ਨੇ ਮੌਤ ਰਾਹੀਂ ਰਾਜ ਕੀਤਾ, ਉਸੇ ਤਰ੍ਹਾਂ ਪਰਮੇਸ਼ਵਰ ਦੀ ਕਿਰਪਾ ਨੇ ਧਾਰਮਿਕਤਾ ਦੁਆਰਾ ਰਾਜ ਕੀਤਾ ਤਾਂ ਜੋ ਯਿਸ਼ੂ ਮਸੀਹ ਰਾਹੀਂ ਸਦੀਪਕ ਜੀਵਨ ਮਿਲੇ ਸਕੇ।</verse>
			</chapter>
			<chapter number="6">
				<verse number="1">ਤਾਂ ਫਿਰ ਅਸੀਂ ਕੀ ਕਹਾਂਗੇ? ਕੀ ਅਸੀਂ ਪਾਪ ਕਰਦੇ ਰਹਾਂਗੇ ਤਾਂ ਜੋ ਕਿਰਪਾ ਵਧੇ?</verse>
				<verse number="2">ਬਿਲਕੁਲ ਨਹੀਂ! ਅਸੀਂ ਉਹ ਹਾਂ ਜਿਹੜੇ ਪਾਪ ਦੇ ਲਈ ਮਰੇ ਹਾਂ; ਅਸੀਂ ਹੋਰ ਕਿਵੇਂ ਪਾਪ ਵਿੱਚ ਰਹਿ ਸਕਦੇ ਹਾਂ?</verse>
				<verse number="3">ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ?</verse>
				<verse number="4">ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।</verse>
				<verse number="5">ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਹਨਾਂ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਹਨਾਂ ਦੇ ਨਾਲ ਇੱਕਜੁੱਟ ਹੋਵਾਂਗੇ।</verse>
				<verse number="6">ਕਿਉਂ ਜੋ ਅਸੀਂ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਯਿਸ਼ੂ ਦੇ ਨਾਲ ਸਲੀਬ ਤੇ ਚੜ੍ਹਾਈ ਗਈ ਹੈ ਤਾਂ ਜੋ ਪਾਪ ਦਾ ਸਰੀਰ ਖਤਮ ਹੋ ਸਕੇ, ਅਤੇ ਇਸ ਤੋਂ ਅੱਗੇ ਅਸੀਂ ਪਾਪ ਦੇ ਗੁਲਾਮ ਨਾ ਰਹੀਏ।</verse>
				<verse number="7">ਕਿਉਂਕਿ ਜਦੋਂ ਅਸੀਂ ਮਸੀਹ ਦੇ ਨਾਲ ਮਰ ਗਏ ਤਾਂ ਅਸੀਂ ਪਾਪ ਦੀ ਸ਼ਕਤੀ ਤੋਂ ਮੁਕਤ ਹੋ ਗਏ।</verse>
				<verse number="8">ਹੁਣ ਜੇ ਅਸੀਂ ਮਸੀਹ ਨਾਲ ਮਰੇ, ਤਾਂ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਅਸੀਂ ਵੀ ਉਹਨਾਂ ਦੇ ਨਾਲ ਜੀਵਾਂਗੇ।</verse>
				<verse number="9">ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਮੁਰਦਿਆਂ ਚੋਂ ਜਿਵਾਲੇ ਗਏ ਸੀ, ਉਹ ਫਿਰ ਨਹੀਂ ਮਰ ਸਕਦੇ; ਮੌਤ ਦਾ ਉਹਨਾਂ ਉੱਤੇ ਹੁਣ ਕੋਈ ਕਾਬੂ ਨਹੀਂ ਹੈ।</verse>
				<verse number="10">ਜਿਹੜੀ ਮੌਤ ਯਿਸ਼ੂ ਮਸੀਹ ਮਰਿਆ ਉਹ ਪਾਪ ਦੇ ਲਈ ਇੱਕੋ ਵਾਰ ਮਰਿਆ; ਪਰ ਉਹ ਜ਼ਿੰਦਗੀ ਜਿਹੜੀ ਉਹ ਜਿਉਂਦਾ ਹੈ, ਉਹ ਪਰਮੇਸ਼ਵਰ ਲਈ ਜਿਉਂਦਾ ਹੈ।</verse>
				<verse number="11">ਇਸੇ ਤਰ੍ਹਾਂ, ਤੁਸੀਂ ਆਪਣੇ ਆਪ ਨੂੰ ਪਾਪ ਲਈ ਮਰੇ ਹੋਏ ਸਮਝੋ ਪਰ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਲਈ ਜਿਉਂਦੇ ਹੋ।</verse>
				<verse number="12">ਇਸ ਲਈ ਆਪਣੇ ਮਰਨਹਾਰ ਸਰੀਰ ਤੇ ਪਾਪ ਨੂੰ ਰਾਜ ਨਾ ਕਰਨ ਦਿਓ ਤਾਂ ਜੋ ਤੁਸੀਂ ਇਸ ਦੀਆਂ ਭੈੜੀਆਂ ਇੱਛਾਵਾਂ ਦਾ ਪਾਲਣ ਕਰੋ।</verse>
				<verse number="13">ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ਵਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ਵਰ ਨੂੰ ਸੌਂਪ ਦਿਓ।</verse>
				<verse number="14">ਪਾਪ ਹੁਣ ਤੁਹਾਡਾ ਮਾਲਕ ਨਹੀਂ ਹੋਵੇਗਾ, ਕਿਉਂਕਿ ਤੁਸੀਂ ਬਿਵਸਥਾ ਦੇ ਹੇਠ ਨਹੀਂ, ਪਰ ਪਰਮੇਸ਼ਵਰ ਕਿਰਪਾ ਦੇ ਹੇਠ ਹੋ।</verse>
				<verse number="15">ਫਿਰ ਕਿ? ਕੀ ਅਸੀਂ ਪਾਪ ਕਰਾਂਗੇ ਕਿਉਂਕਿ ਅਸੀਂ ਬਿਵਸਥਾ ਦੇ ਅਧੀਨ ਨਹੀਂ ਪਰ ਕਿਰਪਾ ਅਧੀਨ ਹਾਂ? ਕਦੇ ਵੀ ਨਹੀਂ!</verse>
				<verse number="16">ਕੀ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਵੀ ਆਪਣੇ ਆਪ ਨੂੰ ਆਗਿਆਕਾਰੀ ਗੁਲਾਮ ਵਜੋਂ ਸੌਂਪੋ ਦੇ ਹੋ, ਤਾਂ ਤੁਸੀਂ ਉਸ ਦੇ ਗੁਲਾਮ ਹੋ ਜਿਸ ਦੀ ਤੁਸੀਂ ਆਗਿਆ ਨੂੰ ਮੰਨਦੇ ਹੋ, ਭਾਵੇਂ ਤੁਸੀਂ ਪਾਪ ਦੇ ਗੁਲਾਮ ਹੋ, ਜੋ ਮੌਤ ਵੱਲ ਜਾਂਦਾ ਹੈ, ਜਾਂ ਆਗਿਆਕਾਰਤਾ ਦੇ ਗੁਲਾਮ ਹੋ, ਜੋ ਧਾਰਮਿਕਤਾ ਵੱਲ ਜਾਂਦੀ ਹੈ?</verse>
				<verse number="17">ਪਰ ਪਰਮੇਸ਼ਵਰ ਦਾ ਧੰਨਵਾਦ ਹੈ ਕਿ ਭਾਵੇਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਪਰ ਹੁਣ ਤੁਸੀਂ ਆਪਣੇ ਦਿਲੋਂ ਉਸ ਸਿੱਖਿਆ ਨੂੰ ਮੰਨ ਲਿਆ ਹੈ ਜਿਹੜੀ ਸਿੱਖਿਆ ਤੁਹਾਨੂੰ ਦਿੱਤੀ ਗਈ ਹੈ।</verse>
				<verse number="18">ਹੁਣ ਤੁਹਾਨੂੰ ਪਾਪ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਧਾਰਮਿਕਤਾ ਦੇ ਗੁਲਾਮ ਬਣਾ ਦਿੱਤਾ ਗਿਆ ਹੈ।</verse>
				<verse number="19">ਮੈਂ ਤੁਹਾਡੀਆਂ ਮਨੁੱਖੀ ਕਮੀਆਂ ਕਰਕੇ ਹਰ ਰੋਜ਼ ਦੀ ਜ਼ਿੰਦਗੀ ਦੀ ਉਦਾਹਰਣ ਦੀ ਵਰਤੋਂ ਕਰ ਰਿਹਾ ਹਾਂ। ਜਿਵੇਂ ਤੁਸੀਂ ਆਪਣੇ ਆਪ ਨੂੰ ਅਸ਼ੁੱਧਤਾ ਅਤੇ ਲਗਾਤਾਰ ਵਧ ਰਹੀ ਬੁਰਾਈ ਦੇ ਗੁਲਾਮ ਵਜੋਂ ਪੇਸ਼ ਕਰਦੇ ਸੀ, ਉਸੇ ਤਰ੍ਹਾਂ ਹੁਣ ਆਪਣੇ ਆਪ ਨੂੰ ਧਾਰਮਿਕਤਾ ਦੇ ਗੁਲਾਮ ਵਜੋਂ ਪੇਸ਼ ਕਰੋ ਜੋ ਪਵਿੱਤਰਤਾਈ ਵੱਲ ਜਾਂਦਾ ਹੈ।</verse>
				<verse number="20">ਜਦੋਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਤਾਂ ਤੁਸੀਂ ਧਾਰਮਿਕਤਾ ਤੋਂ ਅਜ਼ਾਦ ਹੁੰਦੇ ਸੀ।</verse>
				<verse number="21">ਉਸ ਸਮੇਂ ਤੁਸੀਂ ਉਹਨਾਂ ਚੀਜ਼ਾਂ ਦਾ ਕੀ ਲਾਭ ਪ੍ਰਾਪਤ ਕੀਤਾ ਜੋ ਜਿਸ ਤੋਂ ਤੁਸੀਂ ਹੁਣ ਸ਼ਰਮਿੰਦੇ ਹੋ? ਉਹਨਾਂ ਚੀਜ਼ਾਂ ਦਾ ਨਤੀਜਾ ਮੌਤ ਹੁੰਦੀ ਹੈ!</verse>
				<verse number="22">ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।</verse>
				<verse number="23">ਕਿਉਂਕਿ ਪਾਪ ਦੀ ਮਜ਼ਦੂਰੀ ਮੌਤ ਹੈ, ਪਰੰਤੂ ਪਰਮੇਸ਼ਵਰ ਦੀ ਦਾਤ ਸਦਾ ਦਾ ਜੀਵਨ ਹੈ, ਸਾਡੇ ਪ੍ਰਭੂ ਮਸੀਹ ਯਿਸ਼ੂ ਦੁਆਰਾ।</verse>
			</chapter>
			<chapter number="7">
				<verse number="1">ਭਰਾਵੋ ਅਤੇ ਭੈਣੋ, ਤੁਸੀਂ ਜਿਹੜੇ ਬਿਵਸਥਾ ਨੂੰ ਜਾਣਦੇ ਹੋ, ਕੀ ਤੁਹਾਨੂੰ ਨਹੀਂ ਪਤਾ ਕਿ ਕੋਈ ਤੇ ਬਿਵਸਥਾ ਦਾ ਅਧਿਕਾਰ ਉਦੋਂ ਤੱਕ ਹੈ ਜਦੋਂ ਤੱਕ ਉਹ ਵਿਅਕਤੀ ਜਿਉਂਦਾ ਹੈ?</verse>
				<verse number="2">ਉਦਾਹਰਣ ਦੇ ਲਈ, ਬਿਵਸਥਾ ਦੁਆਰਾ ਇੱਕ ਵਿਆਹੀ ਔਰਤ ਜਿੰਨੀ ਦੇਰ ਤੱਕ ਉਸਦਾ ਪਤੀ ਜਿੰਦਾ ਹੈ ਉਸ ਬਿਵਸਥਾ ਦੇ ਬੰਧਨ ਵਿੱਚ ਹੈ, ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਔਰਤ ਉਸ ਬਿਵਸਥਾ ਤੋਂ ਮੁਕਤ ਹੋ ਜਾਂਦੀ ਹੈ ਜਿਸ ਦੁਆਰਾ ਉਹ ਆਪਣੇ ਪਤੀ ਦੇ ਬੰਧਨ ਵਿੱਚ ਸੀ।</verse>
				<verse number="3">ਇਸ ਲਈ, ਜੇ ਉਸਦਾ ਪਤੀ ਜਿਉਂਦਾ ਹੈ, ਅਤੇ ਉਹ ਔਰਤ ਕਿਸੇ ਹੋਰ ਆਦਮੀ ਨਾਲ ਰਹੇ ਤਾਂ ਵਿਭਚਾਰਨ ਅਖਵਾਏਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਬਿਵਸਥਾ ਤੋਂ ਮੁਕਤ ਹੈ ਅਤੇ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵਿਭਚਾਰਨ ਨਹੀਂ ਹੈ।</verse>
				<verse number="4">ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਮਸੀਹ ਦੇ ਸਰੀਰ ਰਾਹੀਂ ਬਿਵਸਥਾ ਦੇ ਵੱਲੋਂ ਮਰ ਗਏ ਤਾਂ ਜੋ ਤੁਸੀਂ ਇੱਕ-ਦੂਜੇ ਦੇ ਹੋ ਸਕੋ ਅਰਥਾਤ ਉਸ ਦੇ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਤਾਂ ਜੋ ਅਸੀਂ ਪਰਮੇਸ਼ਵਰ ਲਈ ਫਲ ਦੇ ਸਕੀਏ।</verse>
				<verse number="5">ਕਿਉਂਕਿ ਜਦੋਂ ਅਸੀਂ ਪਾਪੀ ਸੁਭਾਅ ਦੇ ਅੰਦਰ ਸੀ, ਪਾਪੀ ਇੱਛਾਵਾਂ ਜੋ ਬਿਵਸਥਾ ਦੇ ਦੁਆਰਾ ਸਾਡੇ ਅੰਗਾਂ ਨੂੰ ਪ੍ਰੇਰਨਾ ਕਰਦੀਆਂ ਸਨ ਸੀ ਕਿ ਅਸੀਂ ਮੌਤ ਦੇ ਲਈ ਫਲ ਲਿਆ ਸਕੀਏ।</verse>
				<verse number="6">ਪਰ ਹੁਣ ਸਾਨੂੰ ਬਿਵਸਥਾ ਤੋਂ ਮੁਕਤ ਕਰ ਦਿੱਤਾ ਗਿਆ ਹੈ, ਕਿਉਂਕਿ ਅਸੀਂ ਇਸਦੇ ਲਈ ਮਰ ਗਏ ਹਾਂ ਅਤੇ ਹੁਣ ਅਸੀਂ ਬਿਵਸਥਾ ਦੇ ਗੁਲਾਮ ਨਹੀਂ ਹਾਂ। ਇਸ ਲਈ ਅਸੀਂ ਪਵਿੱਤਰ ਆਤਮਾ ਦੇ ਨਵੇਂ ਤਰੀਕੇ ਨਾਲ ਸੇਵਾ ਕਰੀਏ, ਨਾ ਕਿ ਬਿਵਸਥਾ ਦੇ ਪੁਰਾਣੇ ਤਰੀਕੇ ਦੇ ਅਨੁਸਾਰ।</verse>
				<verse number="7">ਤਾਂ ਫਿਰ ਅਸੀਂ ਕੀ ਕਹਾਂਗੇ? ਕੀ ਬਿਵਸਥਾ ਪਾਪ ਹੈ? ਬਿਲਕੁੱਲ ਨਹੀਂ! ਪਰ, ਜੇ ਮੈਂ ਬਿਵਸਥਾ ਤੋਂ ਬਿਨਾਂ ਮੈਨੂੰ ਇਹ ਨਾ ਪਤਾ ਹੁੰਦਾ ਕਿ ਪਾਪ ਕੀ ਸੀ। ਕਿਉਂਕਿ ਮੈਂ ਇਹ ਨਹੀਂ ਜਾਣਦਾ ਸੀ ਕਿ ਅਸਲ ਵਿੱਚ ਲਾਲਚ ਕੀ ਹੈ ਜੇ ਬਿਵਸਥਾ ਇਹ ਨਾ ਕਹਿੰਦੀ ਕਿ, “ਤੁਸੀਂ ਲੋਭ ਨਾ ਕਰੋ।”</verse>
				<verse number="8">ਪਰ ਪਾਪ ਨੇ ਇਸ ਹੁਕਮ ਦੀ ਵਰਤੋਂ ਕਰਕੇ ਮੇਰੇ ਅੰਦਰ ਹਰ ਕਿਸਮ ਦੀਆਂ ਲੋਭੀਆਂ ਇੱਛਾਵਾਂ ਨੂੰ ਪੈਦਾ ਕੀਤੀਆਂ। ਕਿਉਂਕਿ ਬਿਵਸਥਾ ਤੋਂ ਬਿਨਾਂ ਪਾਪ ਮੁਰਦਾ ਹੈ।</verse>
				<verse number="9">ਇੱਕ ਵਾਰ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ; ਪਰ ਜਦੋਂ ਆਗਿਆ ਆਈ ਤਾਂ ਪਾਪ ਜੀ ਪਿਆ ਅਤੇ ਮੈਂ ਮਰ ਗਿਆ।</verse>
				<verse number="10">ਮੈਂ ਇਹ ਪਾਇਆ ਕਿ ਜਿਹੜਾ ਹੁਕਮਨਾਮਾ ਜੀਵਨ ਸੀ ਅਸਲ ਵਿੱਚ ਉਹ ਮੇਰੇ ਲਈ ਮੌਤ ਲੈ ਕੇ ਆਇਆ।</verse>
				<verse number="11">ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਦੁਆਰਾ ਮੈਨੂੰ ਧੋਖਾ ਦਿੱਤਾ, ਅਤੇ ਹੁਕਮ ਨੇ ਮੈਨੂੰ ਮੌਤ ਦੇ ਘਾਟ ਉਤਾਰ ਦਿੱਤਾ।</verse>
				<verse number="12">ਇਸ ਲਈ, ਬਿਵਸਥਾ ਪਵਿੱਤਰ ਹੈ ਅਤੇ ਇਸਦੇ ਹੁਕਮ ਵੀ ਪਵਿੱਤਰ, ਧਰਮੀ ਅਤੇ ਚੰਗੇ ਹਨ।</verse>
				<verse number="13">ਪਰ ਇਹ ਕਿਵੇਂ ਹੋ ਸਕਦਾ ਹੈ? ਕੀ ਬਿਵਸਥਾ, ਜੋ ਭਲੀ ਹੈ, ਮੇਰੀ ਮੌਤ ਦਾ ਕਾਰਨ ਬਣੀ? ਬਿਲਕੁੱਲ ਨਹੀਂ! ਇਹ ਪਾਪ ਸੀ ਜਿਸਨੇ ਭਲਾਈ ਦੀ ਵਰਤੋਂ ਕੀਤੀ ਅਤੇ ਮੇਰੇ ਲਈ ਮੌਤ ਲਿਆਂਦੀ ਕਿ ਪਾਪ ਦਾ ਅਸਲੀ ਸੁਭਾਉ ਪ੍ਰਗਟ ਹੋ ਸਕੇ। ਅਤੇ ਇਸ ਲਈ, ਹੁਕਮ ਦੁਆਰਾ ਪਾਪ ਨੂੰ ਹੋਰ ਵੀ ਭਿਆਨਕ ਦਿਖਾਇਆ ਗਿਆ ਹੈ।</verse>
				<verse number="14">ਅਸੀਂ ਜਾਣਦੇ ਹਾਂ ਕਿ ਬਿਵਸਥਾ ਆਤਮਿਕ ਹੈ; ਪਰ ਮੈਂ ਸਰੀਰਕ ਹਾਂ ਅਤੇ ਮੈਂ ਪਾਪ ਦੇ ਗੁਲਾਮ ਵਜੋਂ ਵੇਚਿਆ ਗਿਆ ਹਾਂ।</verse>
				<verse number="15">ਮੈਂ ਨਹੀਂ ਜਾਣਦਾ ਕਿ ਮੈਂ ਕੀ ਕਰਾਂ। ਜੋ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ, ਪਰ ਜਿਸ ਤੋਂ ਮੈਂ ਨਫ਼ਰਤ ਕਰਦਾ ਹਾਂ ਉਹ ਕਰਦਾ ਹਾਂ।</verse>
				<verse number="16">ਅਤੇ ਜੇ ਮੈਂ ਉਹ ਕਰਦਾ ਹਾਂ ਜੋ ਮੈਂ ਨਹੀਂ ਕਰਨਾ ਚਾਹੁੰਦਾ, ਤਾਂ ਮੈਂ ਸਹਿਮਤ ਹਾਂ ਕਿ ਬਿਵਸਥਾ ਚੰਗੀ ਹੈ।</verse>
				<verse number="17">ਇਸ ਲਈ ਹੁਣ ਇਹ ਕੰਮ ਮੈਂ ਨਹੀਂ ਕਰਦਾ ਪਰ ਮੇਰੇ ਅੰਦਰ ਵੱਸਦਾ ਪਾਪ ਕਰਦਾ ਹੈ।</verse>
				<verse number="18">ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਨਹੀਂ ਹੈ, ਭਾਵ ਇਹ ਮੇਰੇ ਪਾਪੀ ਸੁਭਾਅ ਵਿੱਚ ਹੁੰਦਾ ਹੈ। ਕਿਉਂਕਿ ਮੈਂ ਭਲਾ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲੋਂ ਹੁੰਦਾ ਨਹੀਂ।</verse>
				<verse number="19">ਕਿਉਂਕਿ ਮੈਂ ਉਹ ਭਲਾ ਨਹੀਂ ਕਰਦਾ ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਜੋ ਬੁਰਾਈ ਮੈਂ ਨਹੀਂ ਕਰਨਾ ਚਾਹੁੰਦਾ ਇਹ ਮੈਂ ਕਰਦਾ ਰਹਿੰਦਾ ਹਾਂ।</verse>
				<verse number="20">ਜੇ ਹੁਣ ਮੈਂ ਉਹ ਕਰਦਾ ਹਾਂ ਜੋ ਮੈਨੂੰ ਨਹੀਂ ਕਰਨਾ ਚਾਹੀਦਾ, ਤਾਂ ਇਹ ਮੈਂ ਨਹੀਂ ਜੋ ਕਰਦਾ ਹਾਂ, ਪਰ ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਇਹ ਕਰਦਾ ਹੈ।</verse>
				<verse number="21">ਇਸ ਲਈ ਮੈਨੂੰ ਇਸ ਸੱਚ ਦਾ ਅਹਿਸਾਸ ਹੈ ਕਿ ਜਿੱਥੇ ਮੈਂ ਭਲਾਈ ਕਰਨਾ ਚਾਹੁੰਦਾ ਹਾਂ, ਉੱਥੇ ਮੇਰੇ ਕੋਲ ਬੁਰਾਈ ਹੁੰਦੀ ਹੈ।</verse>
				<verse number="22">ਕਿਉਂਕਿ ਮੇਰਾ ਮਨ ਪਰਮੇਸ਼ਵਰ ਦੀ ਬਿਵਸਥਾ ਵਿੱਚ ਪ੍ਰਸੰਨ ਹੁੰਦਾ ਹਾਂ;</verse>
				<verse number="23">ਪਰ ਮੈਂ ਆਪਣੇ ਮਨ ਦੇ ਅੰਦਰ ਇੱਕ ਹੋਰ ਕਾਨੂੰਨ ਕੰਮ ਕਰਦਾ ਦੇਖਦਾ ਹੈ, ਜੋ ਮੇਰੇ ਮਨ ਦੀ ਬਿਵਸਥਾ ਵਿਰੁੱਧ ਲੜਦਾ ਹੈ ਅਤੇ ਇਹ ਮੈਨੂੰ ਪਾਪ ਦਾ ਕੈਦੀ ਬਣਾ ਰਿਹਾ ਹੈ ਜੋ ਮੇਰੇ ਅੰਦਰ ਕੰਮ ਕਰਦਾ ਹੈ।</verse>
				<verse number="24">ਮੈਂ ਕਿੰਨਾ ਮੰਦਭਾਗੀ ਮਨੁੱਖ ਹਾਂ! ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੌਤ ਦੇ ਅਧੀਨ ਹੈ?</verse>
				<verse number="25">ਪਰਮੇਸ਼ਵਰ ਦਾ ਧੰਨਵਾਦ ਕਰੋ, ਜਿਹੜਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਸਾਨੂੰ ਬਚਾਉਂਦਾ ਹੈ! ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ਵਰ ਦੀ ਬਿਵਸਥਾ ਦਾ ਇੱਕ ਗੁਲਾਮ ਹਾਂ, ਪਰ ਮੇਰੇ ਪਾਪੀ ਸਰੀਰ ਵਿੱਚ ਮੈਂ ਪਾਪ ਦੇ ਨੇਮ ਦਾ ਗੁਲਾਮ ਹਾਂ।</verse>
			</chapter>
			<chapter number="8">
				<verse number="1">ਇਸ ਲਈ, ਹੁਣ ਉਹਨਾਂ ਲੋਕਾਂ ਲਈ ਸਜ਼ਾ ਦਾ ਹੁਕਮ ਨਹੀਂ ਜਿਹੜੇ ਮਸੀਹ ਯਿਸ਼ੂ ਵਿੱਚ ਹਨ,</verse>
				<verse number="2">ਕਿਉਂਕਿ ਜੀਵਨ ਦੀ ਆਤਮਾ ਦੀ ਬਿਵਸਥਾ ਨੇ ਮਸੀਹ ਯਿਸ਼ੂ ਦੇ ਰਾਹੀਂ ਤੁਹਾਨੂੰ ਪਾਪ ਅਤੇ ਮੌਤ ਦੇ ਕਾਨੂੰਨ ਤੋਂ ਮੁਕਤ ਕੀਤਾ ਹੈ।</verse>
				<verse number="3">ਕਿਉਂ ਬਿਵਸਥਾ ਲਈ ਇਹ ਕਰਨ ਦੇ ਯੋਗ ਨਹੀਂ ਸੀ ਕਿਉਂਕਿ ਇਹ ਸਰੀਰ ਦੁਆਰਾ ਕਮਜ਼ੋਰ ਸੀ ਜੋ ਮਨੁੱਖੀ ਸੁਭਾਉ ਦੀ ਕਮਜ਼ੋਰੀ ਕਾਰਨ ਬਿਵਸਥਾ ਕੋਲੋਂ ਉਹ ਨਾ ਹੋ ਸਕਿਆ। ਪਰ ਪਰਮੇਸ਼ਵਰ ਨੇ ਆਪਣੇ ਪੁੱਤਰ ਯਿਸ਼ੂ ਨੂੰ ਪਾਪੀ ਸਰੀਰ ਦੀ ਤਰ੍ਹਾਂ ਪਾਪ ਦੀ ਭੇਟ ਵਜੋਂ ਭੇਜ ਕੇ ਕੀਤਾ ਸੀ ਅਤੇ ਇਸ ਲਈ ਉਸਨੇ ਸਰੀਰ ਵਿੱਚ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।</verse>
				<verse number="4">ਇਸ ਲਈ ਕਿ ਕਾਨੂੰਨ ਦੀ ਧਰਮੀ ਲੋੜ ਸਾਡੇ ਵਿੱਚ ਪੂਰੀ ਤਰ੍ਹਾਂ ਪੂਰੀ ਹੋਵੇ, ਜੋ ਸਰੀਰ ਦੇ ਅਨੁਸਾਰ ਨਹੀਂ ਬਲਕਿ ਪਵਿੱਤਰ ਆਤਮਾ ਦੇ ਅਨੁਸਾਰ ਜੀਉਂਦੇ ਹਨ।</verse>
				<verse number="5">ਉਹ ਜਿਹੜੇ ਆਪਣੇ ਸਰੀਰਕ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। ਪਰ ਉਹ ਜਿਹੜੇ ਆਤਮਾ ਦੇ ਅਨੁਸਾਰ ਜੀਉਂਦੇ ਹਨ ਉਹਨਾਂ ਦੇ ਮਨ ਉਸ ਗੱਲਾਂ ਤੇ ਉੱਤੇ ਮਨ ਲਾਉਂਦੇ ਹਨ ਜੋ ਪਵਿੱਤਰ ਆਤਮਾ ਚਾਹੁੰਦਾ ਹੈ।</verse>
				<verse number="6">ਇਸ ਲਈ ਮਨ ਨੂੰ ਪਾਪੀ ਸੁਭਾਅ ਉੱਤੇ ਲਾਉਣਾ ਮੌਤ ਵੱਲ ਲੈ ਜਾਂਦਾ ਹੈ, ਪਰ ਪਵਿੱਤਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।</verse>
				<verse number="7">ਕਿਉਂਕਿ ਪਾਪੀ ਸੁਭਾਅ ਹਮੇਸ਼ਾ ਪਰਮੇਸ਼ਵਰ ਦਾ ਵੈਰੀ ਹੁੰਦਾ ਹੈ। ਇਹ ਪਰਮੇਸ਼ਵਰ ਦੇ ਬਿਵਸਥਾ ਦੇ ਅਧੀਨ ਨਹੀਂ ਹੁੰਦਾ ਅਤੇ ਨਾ ਹੀ ਇਹ ਕਰ ਸਕਦਾ ਹੈ।</verse>
				<verse number="8">ਉਹ ਜਿਹੜੇ ਆਪਣੇ ਪਾਪੀ ਸੁਭਾਅ ਦੇ ਅੰਦਰ ਰਹਿੰਦੇ ਹਨ ਉਹ ਪਰਮੇਸ਼ਵਰ ਨੂੰ ਪ੍ਰਸੰਨ ਨਹੀਂ ਕਰ ਸਕਦੇ।</verse>
				<verse number="9">ਪਰ ਤੁਸੀਂ ਪਾਪੀ ਸੁਭਾਅ ਦੇ ਦੁਆਰਾ ਨਹੀਂ ਚੱਲਦੇ ਸਗੋਂ ਆਤਮਾ ਦੁਆਰਾ ਚੱਲਦੇ ਹੋ, ਜੇ ਸੱਚ-ਮੁੱਚ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ਅਤੇ ਜੇ ਕਿਸੇ ਕੋਲ ਮਸੀਹ ਦਾ ਪਵਿੱਤਰ ਆਤਮਾ ਨਹੀਂ ਹੈ, ਤਾਂ ਉਹ ਮਸੀਹ ਦਾ ਨਹੀਂ।</verse>
				<verse number="10">ਪਰ ਜੇ ਮਸੀਹ ਤੁਹਾਡੇ ਵਿੱਚ ਹੈ, ਤਾਂ ਭਾਵੇਂ ਤੁਹਾਡਾ ਸਰੀਰ ਪਾਪ ਕਾਰਨ ਮੌਤ ਦੇ ਅਧੀਨ ਹੈ, ਪਰ ਪਵਿੱਤਰ ਆਤਮਾ ਧਰਮ ਦੇ ਕਾਰਨ ਜੀਵਤ ਹੈ।</verse>
				<verse number="11">ਅਤੇ ਜੇ ਉਸ ਆਤਮਾ ਨੇ ਯਿਸ਼ੂ ਨੂੰ ਮੁਰਦੇ ਤੋਂ ਜਿਵਾਲਿਆ ਅਤੇ ਉਹ ਤੁਹਾਡੇ ਅੰਦਰ ਵੱਸਦਾ ਹੈ, ਤਾਂ ਉਹ ਜਿਸਨੇ ਮਸੀਹ ਨੂੰ ਮੁਰਦਿਆਂ ਵਿਚੋਂ ਜਿਵਾਲਿਆ, ਉਹ ਤੁਹਾਡੇ ਮਰਨਹਾਰ ਸਰੀਰ ਨੂੰ ਵੀ ਜੀਵਨ ਦੇਵੇਗਾ, ਕਿਉਂਕਿ ਉਸਦਾ ਆਤਮਾ ਤੁਹਾਡੇ ਅੰਦਰ ਰਹਿੰਦਾ ਹੈ।</verse>
				<verse number="12">ਇਸ ਲਈ, ਭਰਾਵੋ ਅਤੇ ਭੈਣੋ, ਸਾਡਾ ਆਪਣਾ ਫ਼ਰਜ਼ ਬਣਦਾ ਹੈ, ਕਿ ਅਸੀਂ ਪਾਪੀ ਸੁਭਾਅ ਦੇ ਅਨੁਸਾਰ ਜੀਵਨ ਨਾ ਗੁਜ਼ਰੀਏ।</verse>
				<verse number="13">ਜੇ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹੋ ਤਾਂ ਤੁਸੀਂ ਮਰ ਜਾਵੋਂਗੇ; ਪਰ ਜੇ ਤੁਸੀਂ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਸਰੀਰ ਦੇ ਪਾਪਾਂ ਨੂੰ ਮਾਰ ਦਿੰਦੇ ਹੋ, ਤਾਂ ਤੁਸੀਂ ਜਿਉਂਦੇ ਹੋਵੋਂਗੇ।</verse>
				<verse number="14">ਕਿਉਂ ਜੋ ਉਹ ਲੋਕ ਜੋ ਪਰਮੇਸ਼ਵਰ ਦੀ ਆਤਮਾ ਦੀ ਅਗਵਾਈ ਅਧੀਨ ਹਨ ਪਰਮੇਸ਼ਵਰ ਦੇ ਬੱਚੇ ਹਨ।</verse>
				<verse number="15">ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਤੁਸੀਂ ਦੁਬਾਰਾ ਡਰ ਵਿੱਚ ਜੀਵੋ; ਸਗੋਂ ਤੁਹਾਨੂੰ ਪਰਮੇਸ਼ਵਰ ਦਾ ਆਤਮਾ ਮਿਲਿਆ ਹੈ ਜਿਸ ਕਰਕੇ ਅਸੀਂ, “ਅੱਬਾ, ਹੇ ਪਿਤਾ!” ਪੁਕਾਰਦੇ ਹਾਂ।</verse>
				<verse number="16">ਉਹ ਪਵਿੱਤਰ ਆਤਮਾ ਆਪ ਹੀ ਸਾਡੀ ਆਤਮਾ ਨਾਲ ਗਵਾਹੀ ਦਿੰਦਾ ਹੈ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ।</verse>
				<verse number="17">ਹੁਣ ਜੇ ਅਸੀਂ ਬੱਚੇ ਹਾਂ, ਤਾਂ ਅਸੀਂ ਪਰਮੇਸ਼ਵਰ ਦੇ ਵਾਰਸ ਹਾਂ ਅਤੇ ਮਸੀਹ ਨਾਲ ਸਾਂਝੇ ਵਾਰਸ ਹਾਂ, ਜੇ ਅਸੀਂ ਸੱਚੀਂ ਉਸ ਦੇ ਦੁੱਖਾਂ ਵਿੱਚ ਸਾਂਝੇ ਹੁੰਦੇ ਹਾਂ ਤਾਂ ਜੋ ਅਸੀਂ ਵੀ ਉਸ ਦੀ ਮਹਿਮਾ ਵਿੱਚ ਹਿੱਸਾ ਪਾ ਸਕੀਏ।</verse>
				<verse number="18">ਮੈਂ ਮੰਨਦਾ ਹਾਂ ਕਿ ਸਾਡੇ ਵਰਤਮਾਨ ਦੁੱਖਾਂ ਦੀ ਉਸ ਮਹਿਮਾ ਨਾਲ ਤੁਲਨਾ ਕਰਨ ਯੋਗ ਨਹੀਂ ਹੈ ਜੋ ਸਾਡੇ ਵਿੱਚ ਪ੍ਰਗਟ ਹੋਵੇਗੀ।</verse>
				<verse number="19">ਕਿਉਂਕਿ ਸ੍ਰਿਸ਼ਟੀ ਪਰਮੇਸ਼ਵਰ ਦੇ ਬੱਚਿਆਂ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ।</verse>
				<verse number="20">ਕਿਉਂਕਿ ਸਾਰੀ ਸ੍ਰਿਸ਼ਟੀ ਨਿਰਾਸ਼ਾ ਦੇ ਅਧੀਨ ਹੋਈ, ਸਗੋਂ ਆਪਣੀ ਇੱਛਾ ਨਾਲ ਨਹੀਂ, ਬਲਕਿ ਉਸ ਦੀ ਇੱਛਾ ਦੇ ਅਨੁਸਾਰ ਹੋਇਆ ਹੈ ਜਿਨ੍ਹਾਂ ਨੇ ਉਸਨੂੰ ਇਸ ਉਮੀਦ ਦੇ ਅਧੀਨ ਕੀਤਾ ਹੈ।</verse>
				<verse number="21">ਇਸ ਲਈ ਸ੍ਰਿਸ਼ਟੀ ਵੀ ਵਿਨਾਸ਼ ਦੇ ਬੰਧਨ ਤੋਂ ਛੁਟਕਾਰਾ ਪਾਉਣ ਅਤੇ ਪਰਮੇਸ਼ਵਰ ਦੇ ਬੱਚਿਆਂ ਦੀ ਸ਼ਾਨਦਾਰ ਅਜ਼ਾਦੀ ਪ੍ਰਾਪਤ ਕਰਨ ਦੇ ਦਿਨ ਦੀ ਉਡੀਕ ਕਰ ਰਹੀ ਹੈ।</verse>
				<verse number="22">ਅਸੀਂ ਜਾਣਦੇ ਹਾਂ ਕਿ ਸਮੁੱਚ ਸ੍ਰਿਸ਼ਟੀ ਅੱਜ ਦੇ ਸਮੇਂ ਤੱਕ ਜਣੇਪੇ ਦੇ ਦੁੱਖਾਂ ਵਾਂਗ ਸਹਿਣ ਕਰ ਰਹੀ ਹੈ।</verse>
				<verse number="23">ਸਿਰਫ ਇਹੀ ਨਹੀਂ, ਪਰ ਅਸੀਂ ਆਪਣੇ ਆਪ ਵਿੱਚ ਹੀ, ਜਿਨ੍ਹਾਂ ਕੋਲ ਪਵਿੱਤਰ ਆਤਮਾ ਦਾ ਪਹਿਲਾਂ ਫਲ ਹੈ, ਉਹ ਅੰਦਰੂਨੀ ਤੌਰ ਤੇ ਕੁਰਲਾ ਰਹੇ ਹਨ ਕਿਉਂਕਿ ਅਸੀਂ ਪੁੱਤਰ ਦੀ ਇੱਛਾ ਨਾਲ, ਸਾਡੇ ਸਰੀਰ ਦੇ ਛੁਟਕਾਰੇ ਲਈ ਇੰਤਜ਼ਾਰ ਨਾਲ ਉਡੀਕ ਕਰਦੇ ਹਾਂ।</verse>
				<verse number="24">ਕਿਉਂ ਜੋ ਇਸ ਆਸ ਵਿੱਚ ਅਸੀਂ ਬਚ ਗਏ ਹਾਂ। ਪਰ ਜਿਹੜੀ ਆਸ ਦੇਖਦੀ ਹੈ ਉਹ ਆਸ ਨਹੀਂ ਹੈ। ਕਿਉਂਕਿ ਜਿਹੜੀ ਵਸਤੂ ਕੋਈ ਵੇਖਦਾ ਹੈ ਉਹ ਉਸਦੀ ਆਸ ਕਿਉਂ ਰੱਖੇਗਾਂ?</verse>
				<verse number="25">ਪਰ ਜੇ ਅਸੀਂ ਉਸ ਚੀਜ਼ ਦੀ ਆਸ ਕਰਦੇ ਹਾਂ ਜੋ ਸਾਡੇ ਕੋਲ ਨਹੀਂ ਹੈ, ਤਾਂ ਅਸੀਂ ਧੀਰਜ ਨਾਲ ਇਸ ਦੀ ਉਡੀਕ ਕਰਦੇ ਹਾਂ।</verse>
				<verse number="26">ਇਸੇ ਤਰ੍ਹਾਂ, ਪਵਿੱਤਰ ਆਤਮਾ ਸਾਡੀ ਕਮਜ਼ੋਰੀ ਵਿੱਚ ਸਾਡੀ ਸਹਾਇਤਾ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਗੱਲ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਪਵਿੱਤਰ ਆਤਮਾ ਖੁਦ ਸਾਡੇ ਲਈ ਅਕੱਥ ਹਾਹੁਕੇ ਭਰ ਕੇ ਪ੍ਰਾਰਥਨਾ ਕਰਦਾ ਹੈ।</verse>
				<verse number="27">ਅਤੇ ਉਹ ਜਿਹੜਾ ਸਾਡੇ ਦਿਲਾਂ ਨੂੰ ਖੋਜਦਾ ਹੈ ਉਹ ਪਵਿੱਤਰ ਆਤਮਾ ਦੇ ਦਿਮਾਗ ਨੂੰ ਜਾਣਦਾ ਹੈ, ਕਿਉਂਕਿ ਪਵਿੱਤਰ ਆਤਮਾ ਪਰਮੇਸ਼ਵਰ ਦੇ ਲੋਕਾਂ ਦੀ ਸਹਾਇਤਾ ਪਰਮੇਸ਼ਵਰ ਦੀ ਇੱਛਾ ਅਨੁਸਾਰ ਕਰਦਾ ਹੈ।</verse>
				<verse number="28">ਅਤੇ ਅਸੀਂ ਜਾਣਦੇ ਹਾਂ ਕਿ ਹਰ ਚੀਜ਼ ਵਿੱਚ ਪਰਮੇਸ਼ਵਰ ਉਹਨਾਂ ਲੋਕਾਂ ਦੇ ਭਲੇ ਲਈ ਕੰਮ ਕਰਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ, ਜਿਨ੍ਹਾਂ ਨੂੰ ਉਸ ਦੇ ਉਦੇਸ਼ ਅਨੁਸਾਰ ਬੁਲਾਇਆ ਗਿਆ ਹੈ।</verse>
				<verse number="29">ਉਹਨਾਂ ਲੋਕਾਂ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਪਹਿਲਾਂ ਹੀ ਜਾਣਿਆ ਸੀ, ਉਸਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ ਉਹ ਆਪਣੇ ਪੁੱਤਰ ਦੇ ਸਰੂਪ ਦੇ ਅਨੁਸਾਰ ਬਣੇਗਾ ਤਾਂ ਜੋ ਉਹ ਬਹੁਤ ਸਾਰੇ ਭੈਣ-ਭਰਾਵਾਂ ਵਿੱਚੋਂ ਜੇਠਾ ਹੋ ਜਾਵੇ।</verse>
				<verse number="30">ਅਤੇ ਜਿਨ੍ਹਾਂ ਨੂੰ ਉਸਨੇ ਪਹਿਲਾਂ ਦੱਸਿਆ ਸੀ, ਉਸਨੇ ਵੀ ਬੁਲਾਇਆ; ਜਿਨ੍ਹਾਂ ਨੂੰ ਉਸਨੇ ਬੁਲਾਇਆ, ਉਸਨੇ ਵੀ ਧਰਮੀ ਠਹਿਰਾਇਆ; ਜਿਨ੍ਹਾਂ ਨੂੰ ਉਸਨੇ ਧਰਮੀ ਠਹਿਰਾਇਆ, ਉਸਨੇ ਉਹਨਾਂ ਨੂੰ ਮਹਿਮਾ ਵੀ ਦਿੱਤੀ।</verse>
				<verse number="31">ਤਦ, ਅਸੀਂ ਇਨ੍ਹਾਂ ਗੱਲਾਂ ਦੇ ਜਵਾਬ ਵਿੱਚ ਕੀ ਕਹਾਂਗੇ? ਜੇ ਪਰਮੇਸ਼ਵਰ ਸਾਡੇ ਲਈ ਹੈ, ਤਾਂ ਕੌਣ ਸਾਡੇ ਵਿਰੁੱਧ ਹੋ ਸਕਦਾ ਹੈ?</verse>
				<verse number="32">ਜਿਸਨੇ ਆਪਣੇ ਖੁਦ ਦੇ ਪੁੱਤਰ ਨੂੰ ਨਹੀਂ ਬਖਸ਼ਿਆ, ਪਰ ਸਾਡੇ ਸਭਨਾਂ ਦੇ ਲਈ ਉਸ ਨੇ ਆਪਣੇ ਪੁੱਤਰ ਨੂੰ ਦੇ ਦਿੱਤਾ। ਫਿਰ ਕਿਵੇਂ ਨਹੀਂ ਉਹ ਉਸਦੇ ਪੁੱਤਰ ਨਾਲ ਸਾਡੇ ਤੇ ਸਭ ਕੁਝ ਮਿਹਰਬਾਨ ਕਰੇਗਾ?</verse>
				<verse number="33">ਉਹਨਾਂ ਲੋਕਾਂ ਵਿਰੁੱਧ ਕੌਣ ਕੋਈ ਦੋਸ਼ ਲਾਵੇਗਾ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਚੁਣਿਆ ਹੈ? ਇਹ ਪਰਮੇਸ਼ਵਰ ਹੈ ਜੋ ਧਰਮੀ ਠਹਿਰਾਉਂਦਾ ਹੈ।</verse>
				<verse number="34">ਫ਼ਿਰ ਉਹ ਕੌਣ ਹੈ ਜੋ ਉਹਨਾਂ ਨੂੰ ਦੋਸ਼ੀ ਕਰਾਰ ਦਿੰਦਾ ਹੈ? ਕੋਈ ਵੀ ਨਹੀਂ। ਮਸੀਹ ਯਿਸ਼ੂ ਉਹ ਹੈ ਜੋ ਮਰ ਗਿਆ, ਪਰ ਇਸ ਤੋਂ ਵੀ ਵੱਧ, ਉਸ ਨੂੰ ਮੁਰਦਿਆਂ ਵਿੱਚ ਜਿਵਾਲਿਆ ਗਿਆ। ਉਹ ਪਰਮੇਸ਼ਵਰ ਦੇ ਸੱਜੇ ਹੱਥ ਹੈ ਅਤੇ ਉਹ ਸਾਡੇ ਲਈ ਵੀ ਬੇਨਤੀ ਕਰ ਰਿਹਾ ਹੈ।</verse>
				<verse number="35">ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਮੁਸੀਬਤ ਜਾਂ ਕਠਿਨਾਈ ਜਾਂ ਅੱਤਿਆਚਾਰ, ਕਾਲ ਜਾਂ ਨੰਗਾਪਨ ਜਾਂ ਖ਼ਤਰੇ ਜਾਂ ਤਲਵਾਰ ਖੜੀ ਹੋਵੇਗੀ?</verse>
				<verse number="36">ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਤੇਰੇ ਕਾਰਨ ਅਸੀਂ ਹਰ ਦਿਨ ਮੌਤ ਦਾ ਸਾਹਮਣਾ ਕਰਦੇ ਹਾਂ; ਸਾਨੂੰ ਕਤਲ ਕੀਤੇ ਜਾਣ ਵਾਲੀਆਂ ਭੇਡਾਂ ਮੰਨਿਆ ਜਾਂਦਾ ਹੈ।”</verse>
				<verse number="37">ਫਿਰ ਵੀ ਇਨ੍ਹਾਂ ਸਭ ਗੱਲਾਂ ਵਿੱਚ ਅਸੀਂ ਉਸ ਰਾਹੀਂ ਜਿੱਤ ਪ੍ਰਾਪਤ ਕਰਨ ਵਾਲੇ ਨਾਲੋਂ ਵੱਧ ਹਾਂ ਜਿਸਨੇ ਸਾਨੂੰ ਪਿਆਰ ਕੀਤਾ।</verse>
				<verse number="38">ਕਿਉਂਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਾ ਤਾਂ ਮੌਤ, ਨਾ ਹੀ ਜ਼ਿੰਦਗੀ, ਨਾ ਹੀ ਦੂਤ, ਨਾ ਹੀ ਭੂਤ, ਨਾ ਹੀ ਵਰਤਮਾਨ, ਭਵਿੱਖ ਅਤੇ ਨਾ ਹੀ ਕੋਈ ਰਾਜ,</verse>
				<verse number="39">ਨਾ ਹੀ ਉਚਾਈ, ਨਾ ਡੂੰਘਾਈ, ਨਾ ਹੀ ਸਾਰੀ ਸ੍ਰਿਸ਼ਟੀ ਦੀ ਕੋਈ ਚੀਜ਼ ਸਾਨੂੰ ਉਸ ਪਰਮੇਸ਼ਵਰ ਦੇ ਪਿਆਰ ਤੋਂ ਵੱਖ ਕਰ ਸਕਦੀ ਹੈ ਜੋ ਸਾਡੇ ਪ੍ਰਭੂ ਮਸੀਹ ਯਿਸ਼ੂ ਵਿੱਚ ਹੈ।</verse>
			</chapter>
			<chapter number="9">
				<verse number="1">ਮੈਂ ਮਸੀਹ ਵਿੱਚ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲ ਰਿਹਾ, ਮੇਰਾ ਮਨ ਪਵਿੱਤਰ ਆਤਮਾ ਦੁਆਰਾ ਮੇਰਾ ਗਵਾਹ ਹੈ।</verse>
				<verse number="2">ਕਿ ਮੇਰਾ ਦਿਲ ਬਹੁਤ ਦੁੱਖੀ ਹੈ ਅਤੇ ਇਸ ਵਿੱਚ ਬੇਅੰਤ ਦੁੱਖ ਹੈ।</verse>
				<verse number="3">ਮੈਂ ਆਪਣੇ ਯਹੂਦੀ ਭਰਾਵਾਂ ਅਤੇ ਭੈਣਾਂ ਲਈ ਮੈਂ ਸਰੀਰ ਵਿੱਚ ਸਦਾ ਲਈ ਸਰਾਪਿਆ ਜਾਣਾ ਚਾਹਾਂਗਾ ਅਤੇ ਮਸੀਹ ਤੋਂ ਅਲੱਗ ਹੋਵੇਗਾ ਜੇ ਇਹ ਉਹਨਾਂ ਨੂੰ ਬਚਾਏਗਾ।</verse>
				<verse number="4">ਉਹ ਇਸਰਾਏਲੀ ਹਨ ਜੋ ਪਰਮੇਸ਼ਵਰ ਦੇ ਗੋਦ ਲਏ ਪੁੱਤਰ ਹਨ। ਪ੍ਰਤਾਪ, ਨੇਮ, ਬਿਵਸਥਾ, ਹੈਕਲ ਸੇਵਾ ਅਤੇ ਵਾਅਦੇ ਉਹਨਾਂ ਦੇ ਹਨ।</verse>
				<verse number="5">ਨਾਲੇ ਉਹਨਾਂ ਦੇ ਪਿਉ-ਦਾਦਿਆਂ ਵਿੱਚੋਂ ਮਸੀਹ ਦੀ ਮਨੁੱਖੀ ਵੰਸ਼ ਵਿੱਚ ਹੋਇਆ, ਜੋ ਸਾਰਿਆਂ ਉੱਤੇ ਪਰਮੇਸ਼ਵਰ ਹੈ, ਅਤੇ ਸਦਾ ਪ੍ਰਸ਼ੰਸਾ ਦੇ ਯੋਗ ਹੈ! ਆਮੀਨ!</verse>
				<verse number="6">ਇਹ ਇਸ ਤਰ੍ਹਾਂ ਨਹੀਂ ਹੈ ਕਿ ਪਰਮੇਸ਼ਵਰ ਬਚਨ ਅਸਫ਼ਲ ਹੋ ਗਿਆ ਸੀ। ਸਾਰੇ ਲੋਕ ਜੋ ਇਸਰਾਏਲ ਤੋਂ ਆਏ ਹਨ ਇਸਰਾਏਲੀ ਨਹੀਂ ਹਨ।</verse>
				<verse number="7">ਕੇਵਲ ਅਬਰਾਹਾਮ ਦੀ ਸੰਤਾਨ ਹੋਣ ਹੀ ਉਹਨਾਂ ਨੂੰ ਅਸਲ ਵਿੱਚ ਅਬਰਾਹਾਮ ਦੇ ਬੱਚੇ ਨਹੀਂ ਬਣਾਉਂਦਾ। ਕਿਉਂਕਿ ਬਚਨ ਕਹਿੰਦੇ ਹੈ, “ਇਸਹਾਕ ਉਹ ਪੁੱਤਰ ਹੈ ਜਿਸ ਦੁਆਰਾ ਤੇਰੀ ਸੰਤਾਨ ਗਿਣੀ ਜਾਵੇਗੀ,” ਹਾਲਾਂਕਿ ਅਬਰਾਹਾਮ ਦੇ ਹੋਰ ਬੱਚੇ ਵੀ ਸਨ।</verse>
				<verse number="8">ਇਸਦਾ ਅਰਥ ਇਹ ਹੈ ਕਿ ਅਬਰਾਹਾਮ ਦੀ ਸਰੀਰਕ ਔਲਾਦ ਜ਼ਰੂਰੀ ਨਹੀਂ ਹੈ ਕਿ ਉਹ ਪਰਮੇਸ਼ਵਰ ਬੱਚੇ ਹਨ। ਪਰ ਇਹ ਵਾਅਦੇ ਦੇ ਬੱਚੇ ਹਨ ਜਿਨ੍ਹਾਂ ਨੂੰ ਅਬਰਾਹਾਮ ਦੀ ਸੰਤਾਨ ਮੰਨਿਆ ਜਾਂਦਾ ਹੈ।</verse>
				<verse number="9">ਪਰ ਪਰਮੇਸ਼ਵਰ ਨੇ ਵਾਅਦਾ ਇਸ ਤਰ੍ਹਾਂ ਕੀਤਾ ਸੀ: “ਮਿੱਥੇ ਸਮੇਂ ਤੇ ਮੈਂ ਵਾਪਸ ਆਵਾਂਗਾ, ਅਤੇ ਸਾਰਾਹ ਦਾ ਇੱਕ ਪੁੱਤਰ ਹੋਏਗਾ।”</verse>
				<verse number="10">ਸਿਰਫ ਇਹੀ ਨਹੀਂ, ਪਰ ਜਦੋਂ ਰਿਬਕਾਹ ਇਸਹਾਕ ਦੇ ਦੁਆਰਾ ਗਰਭਵਤੀ ਹੋਈ।</verse>
				<verse number="11">ਭਾਵੇਂ ਜੁੜਵੇ ਬੱਚੇ ਅਜੇ ਜੰਮੇ ਨਹੀਂ ਸਨ ਅਤੇ ਨਾ ਕੁਝ ਭਲਾ ਬੁਰਾ ਕੀਤਾ ਸੀ। ਪਰ ਫਿਰ ਵੀ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਪਰਮੇਸ਼ਵਰ ਦਾ ਚੋਣ ਦਾ ਮਕਸਦ ਪੂਰਾ ਹੋਇਆ:</verse>
				<verse number="12">ਇਹ ਕੰਮਾਂ ਦੁਆਰਾ ਨਹੀਂ, ਪਰ ਜਿਸ ਨੇ ਬੁਲਾਇਆ ਸੀ, ਉਸਨੂੰ ਕਿਹਾ ਗਿਆ ਸੀ, “ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”</verse>
				<verse number="13">ਜਿਵੇਂ ਕਿ ਇਹ ਲਿਖਿਆ ਹੋਇਆ ਹੈ: “ਮੈਂ ਯਾਕੋਬ ਨੂੰ ਪਿਆਰ ਕੀਤਾ ਪਰ ਏਸਾਓ ਨੂੰ ਮੈਂ ਨਫ਼ਰਤ ਕਰਦਾ ਸੀ।”</verse>
				<verse number="14">ਫਿਰ ਅਸੀਂ ਕੀ ਆਖੀਏ? ਕੀ ਪਰਮੇਸ਼ਵਰ ਨੇ ਬੇਇਨਸਾਫ਼ੀ ਕੀਤੀ ਹੈ? ਬਿਲਕੁਲ ਨਹੀਂ!</verse>
				<verse number="15">ਕਿਉਂਕਿ ਪਰਮੇਸ਼ਵਰ ਮੋਸ਼ੇਹ ਨੂੰ ਕਹਿੰਦਾ ਹੈ, “ਮੈਂ ਉਸ ਉੱਤੇ ਦਯਾ ਕਰਾਂਗਾ ਜਿਸ ਉੱਤੇ ਮੈਂ ਦਯਾ ਕੀਤੀ ਹੈ, ਅਤੇ ਮੈਂ ਉਸ ਉੱਤੇ ਤਰਸ ਕਰਾਂਗਾ ਜਿਸ ਉੱਤੇ ਮੈਨੂੰ ਤਰਸ ਆਉਂਦਾ ਹੈ।”</verse>
				<verse number="16">ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।</verse>
				<verse number="17">ਪਵਿੱਤਰ ਸ਼ਾਸਤਰ ਵਿੱਚ ਫ਼ਿਰਓਨ ਦੇ ਬਾਰੇ ਇਸ ਤਰ੍ਹਾ ਲਿਖਿਆ ਹੋਏ ਹੈ: ਕਿਉਂ ਜੋ ਬਚਨ ਫ਼ਿਰਓਨ ਨੂੰ ਇਸ ਤਰਾਂ ਕਹਿੰਦਾ ਹੈ: “ਮੈਂ ਤੈਨੂੰ ਇਸ ਉਦੇਸ਼ ਦੇ ਲਈ ਨਿਯੁਕਤ ਕੀਤਾ ਤਾਂ ਜੋ ਮੈਂ ਤੇਰੇ ਵਿੱਚ ਆਪਣੀ ਸ਼ਕਤੀ ਪ੍ਰਦਰਸ਼ਿਤ ਕਰ ਸਕਾਂ ਅਤੇ ਮੇਰਾ ਨਾਮ ਸਾਰੀ ਧਰਤੀ ਵਿੱਚ ਸੁਣਾਇਆ ਜਾਵਾਂ।”</verse>
				<verse number="18">ਇਸ ਲਈ ਪਰਮੇਸ਼ਵਰ ਆਪਣੀ ਇੱਛਾ ਦੇ ਅਨੁਸਾਰ ਆਪਣੇ ਚੁਣੇ ਹੋਇਆ ਤੇ ਆਪਣੀ ਦਯਾ ਕਰਦਾ ਹੈ ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।</verse>
				<verse number="19">ਤੁਹਾਡੇ ਵਿੱਚੋਂ ਕੋਈ ਮੈਨੂੰ ਕਹੇਗਾ: “ਕਿ ਫਿਰ ਪਰਮੇਸ਼ਵਰ ਸਾਡੇ ਉੱਤੇ ਦੋਸ਼ ਕਿਉਂ ਲਾਉਂਦਾ ਹੈ? ਕਿਉਂਕਿ ਕੌਣ ਪਰਮੇਸ਼ਵਰ ਦੀ ਇੱਛਾ ਦਾ ਵਿਰੋਧ ਕਰਨ ਦੇ ਯੋਗ ਹੈ?”</verse>
				<verse number="20">ਤੁਸੀਂ ਕੌਣ ਹੋ ਜੋ ਪਰਮੇਸ਼ਵਰ ਨਾਲ ਬਹਿਸ ਕਰਨ ਦੀ ਹਿੰਮਤ ਕਰੋ? ਕੀ ਕੋਈ ਚੀਜ਼ ਕਦੇ ਆਪਣੇ ਸਿਰਜਣਹਾਰ ਨੂੰ ਪੁੱਛ ਸਕਦੀ ਹੈ, “ਤੂੰ ਮੈਨੂੰ ਇਸ ਤਰ੍ਹਾਂ ਕਿਉਂ ਬਣਾਇਆ ਹੈ?”</verse>
				<verse number="21">ਕੀ ਘੁਮਿਆਰ ਨੂੰ ਇਹ ਨਹੀਂ ਅਧਿਕਾਰ ਹੈ ਕਿ ਇੱਕੋ ਮਿੱਟੀ ਵਿਚੋਂ ਕੁਝ ਬਰਤਨ ਖਾਸ ਮਕਸਦ ਲਈ ਬਣਾਉਂਦਾ ਹੈ ਅਤੇ ਕੁਝ ਆਮ ਵਰਤੋਂ ਲਈ?</verse>
				<verse number="22">ਅਤੇ ਕੀ ਹੋਇਆ ਜੇ ਪਰਮੇਸ਼ਵਰ ਨੇ ਇਹ ਚਾਹਿਆ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਜਿਹੜੇ ਭਾਂਡੇ ਕ੍ਰੋਧ ਦੇ ਲਈ ਹਨ ਅਤੇ ਜਿਹਨਾਂ ਨੂੰ ਨਾਸ ਹੋਣ ਦੇ ਲਈ ਤਿਆਰ ਕੀਤਾ ਹੈ, ਵੱਡੇ ਧੀਰਜ ਨਾਲ ਸਹਾਰਿਆ?</verse>
				<verse number="23">ਜੇ ਪਰਮੇਸ਼ਵਰ ਨੇ ਅਜਿਹਾ ਕੀਤਾ ਹੈ ਤਾਂ ਉਹ ਆਪਣੀ ਮਹਿਮਾ ਦੇ ਧਨ ਨੂੰ ਉਹਨਾਂ ਦਯਾ ਦੇ ਭਾਂਡਿਆਂ ਉੱਤੇ ਪ੍ਰਗਟ ਕਰ ਸਕੇ, ਜਿਸ ਨੂੰ ਉਸਨੇ ਮਹਿਮਾ ਲਈ ਪਹਿਲਾਂ ਤੋਂ ਤਿਆਰ ਕੀਤਾ ਸੀ।</verse>
				<verse number="24">ਸਾਨੂੰ ਵੀ ਜਿਸ ਨੂੰ ਉਸਨੇ ਵੀ ਬੁਲਾਇਆ ਸੀ, ਨਾ ਸਿਰਫ ਯਹੂਦੀਆਂ ਵਿੱਚੋਂ ਹੀ ਨਹੀਂ, ਪਰ ਗ਼ੈਰ-ਯਹੂਦੀਆਂ ਵਿੱਚੋਂ ਵੀ?</verse>
				<verse number="25">ਜਿਵੇਂ ਕਿ ਉਹ ਹੋਸ਼ੇਆ ਵਿੱਚ ਕਹਿੰਦਾ ਹੈ: “ਮੈਂ ਉਹਨਾਂ ਨੂੰ ‘ਮੇਰੇ ਲੋਕ’ ਕਹਾਂਗਾ ਜੋ ਮੇਰੇ ਲੋਕ ਨਹੀਂ ਹਨ; ਅਤੇ ਮੈਂ ਉਸ ਨੂੰ ਮੇਰਾ ਪਿਆਰਾ ਕਹਾਂਗਾ ਜੋ ਮੇਰਾ ਪਿਆਰਾ ਨਹੀਂ ਹੈ।”</verse>
				<verse number="26">ਅਤੇ, “ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ,’ ਉੱਥੇ ਉਹਨਾਂ ਨੂੰ ‘ਜੀਉਂਦੇ ਪਰਮੇਸ਼ਵਰ ਦੇ ਬੱਚੇ’ ਕਿਹਾ ਜਾਵੇਗਾ।”</verse>
				<verse number="27">ਯਸ਼ਾਯਾਹ ਨੇ ਇਸਰਾਏਲ ਬਾਰੇ ਦੁਹਾਈ ਦਿੱਤੀ: “ਹਾਲਾਂਕਿ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੇ ਰੇਤ ਵਰਗੀ ਸੀ, ਸਿਰਫ ਚੁਣੇ ਬਚਾਏ ਜਾਣਗੇ।</verse>
				<verse number="28">ਕਿਉਂਕਿ ਪ੍ਰਭੂ ਧਰਤੀ ਉੱਤੇ ਆਪਣੀ ਸਜ਼ਾ ਦੀ ਗਤੀ ਅਤੇ ਅੰਤ ਨੂੰ ਪੂਰਾ ਕਰੇਗਾ।”</verse>
				<verse number="29">ਇਹ ਉਵੇਂ ਹੀ ਯਸ਼ਾਯਾਹ ਨੇ ਪਹਿਲਾਂ ਕਿਹਾ ਸੀ: “ਜਦ ਤੱਕ ਸਰਵ ਸ਼ਕਤੀਮਾਨ ਪਰਮੇਸ਼ਵਰ ਸਾਡੇ ਲਈ ਅੰਸ ਨੂੰ ਨਾ ਛੱਡਦਾ, ਤਾਂ ਅਸੀਂ ਸੋਦੋਮ ਵਰਗੇ ਹੋ ਜਾਂਦੇ, ਅਤੇ ਅਮੂਰਾਹ ਜਿਹੇ ਬਣ ਜਾਂਦੇ।”</verse>
				<verse number="30">ਤਾਂ ਫਿਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ, ਉਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਉਹ ਧਰਮ ਨੂੰ ਜੋ ਵਿਸ਼ਵਾਸ ਦੁਆਰਾ ਹੈ।</verse>
				<verse number="31">ਪਰ ਇਸਰਾਏਲ ਦੇ ਲੋਕ, ਜਿਨ੍ਹਾਂ ਨੇ ਧਾਰਮਿਕਤਾ ਦੀ ਬਿਵਸਥਾ ਦਾ ਪਿੱਛਾ ਕੀਤਾ ਪਰ ਫਿਰ ਵੀ ਉਹ ਅਸਫ਼ਲ ਰਿਹੇ।</verse>
				<verse number="32">ਇਸ ਦਾ ਕੀ ਕਾਰਨ ਹੈ? ਕਿਉਂਕਿ ਉਹਨਾਂ ਨੇ ਇਸ ਦੀ ਪਾਲਣ ਨਿਹਚਾ ਨਾਲ ਨਹੀਂ ਕੀਤੀ, ਪਰ ਉਹਨਾਂ ਇਹ ਕੰਮਾਂ ਦੁਆਰਾ ਕੀਤੀ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।</verse>
				<verse number="33">ਜਿਵੇਂ ਕਿ ਪਵਿੱਤਰ ਸ਼ਾਸਤਰ ਵਿੱਚ ਇਸ ਤਰਾ ਲਿਖਿਆ ਹੋਈਆਂ ਹੈ: “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜੋ ਉਹਨਾਂ ਨੂੰ ਡੇਗਦੀ ਰੱਖਿਆ ਹੋਇਆ ਹੈ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।”</verse>
			</chapter>
			<chapter number="10">
				<verse number="1">ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਇਸਰਾਏਲੀਆਂ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਬਚਾਏ ਜਾਣ।</verse>
				<verse number="2">ਕਿਉਂਕਿ ਮੈਂ ਉਹਨਾਂ ਬਾਰੇ ਗਵਾਹੀ ਦੇ ਸਕਦਾ ਹਾਂ ਕਿ ਉਹ ਪਰਮੇਸ਼ਵਰ ਦੇ ਲਈ ਜੋਸ਼ੀਲੇ ਹਨ, ਪਰ ਉਹਨਾਂ ਦਾ ਜੋਸ਼ ਗਿਆਨ ਦੇ ਅਨੁਸਾਰ ਨਹੀਂ ਹੈ।</verse>
				<verse number="3">ਉਹ ਪਰਮੇਸ਼ਵਰ ਦੀ ਧਾਰਮਿਕਤਾ ਨੂੰ ਨਹੀਂ ਜਾਣਦੇ ਸਨ ਅਤੇ ਆਪਣੀ ਧਾਰਮਿਕਤਾ ਨੂੰ ਆਪਣੇ ਆਪ ਸਥਾਪਤ ਕਰਨ ਦੀ ਕੋਸ਼ਿਸ਼ ਕਰਦੇ ਸਨ, ਉਹ ਪਰਮੇਸ਼ਵਰ ਦੀ ਧਾਰਮਿਕਤਾ ਦੇ ਅਧੀਨ ਨਹੀਂ ਹੋਏ।</verse>
				<verse number="4">ਕਿਉਂਕਿ ਮਸੀਹ ਬਿਵਸਥਾ ਦੇ ਮਕਸਦ ਨੂੰ ਪੂਰਾ ਕਰ ਚੁੱਕਾ ਹੈ ਜਿਸ ਲਈ ਬਿਵਸਥਾ ਦਿੱਤੀ ਗਈ ਸੀ। ਇਸ ਲਈ ਜੋ ਕੋਈ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਧਰਮੀ ਬਣ ਗਿਆ ਹੈ।</verse>
				<verse number="5">ਮੋਸ਼ੇਹ ਨੇ ਇਹ ਉਸ ਧਾਰਮਿਕਤਾ ਬਾਰੇ ਲਿਖਿਆ ਜੋ ਬਿਵਸਥਾ ਅਨੁਸਾਰ ਹੈ: “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”</verse>
				<verse number="6">ਪਰ ਧਾਰਮਿਕਤਾ ਜੋ ਵਿਸ਼ਵਾਸ ਦੁਆਰਾ ਹੈ ਕਹਿੰਦੀ ਹੈ: “ਆਪਣੇ ਮਨ ਵਿੱਚ ਇਹ ਨਾ ਕਹੋ, ‘ਸਵਰਗ ਵਿੱਚ ਕੌਣ ਚੜ੍ਹੇਗਾ?’ ” ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ।</verse>
				<verse number="7">ਜਾਂ ਕੌਣ ਪਤਾਲ ਵਿੱਚ ਉਤਰੇਗਾ? ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈ।</verse>
				<verse number="8">ਅਸਲ ਵਿੱਚ ਇਹ ਕਹਿਣਾ ਹੈ ਕਿ ਪਰਮੇਸ਼ਵਰ ਦੇ ਬਚਨ ਤੁਹਾਡੇ ਨੇੜੇ ਹੈ; ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹੈ, “ਅਰਥਾਤ, ਇਹ ਵਿਸ਼ਵਾਸ ਹੈ ਜੋ ਅਸੀਂ ਪ੍ਰਚਾਰ ਕਰਦੇ ਹਾਂ:</verse>
				<verse number="9">ਜੇ ਤੁਸੀਂ ਆਪਣੇ ਮੂੰਹ ਨਾਲ ਇਹ ਐਲਾਨ ਕਰਦੇ ਹੋ।” ਯਿਸ਼ੂ ਪ੍ਰਭੂ ਹੈ ਅਤੇ ਆਪਣੇ ਦਿਲ ਵਿੱਚ ਵਿਸ਼ਵਾਸ ਕਰੋ ਕਿ ਪਰਮੇਸ਼ਵਰ ਨੇ ਉਸਨੂੰ ਮੁਰਦੇ ਤੋਂ ਜਿਵਾਲਿਆ, ਤਾਂ ਤੁਸੀਂ ਬਚਾਏ ਜਾਓਗੇ।</verse>
				<verse number="10">ਇਹ ਤੁਹਾਡੇ ਦਿਲ ਨਾਲ ਹੈ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਅਤੇ ਧਰਮੀ ਠਹਿਰਾਉਂਦੇ ਹੋ, ਅਤੇ ਇਹ ਤੁਹਾਡੇ ਮੂੰਹ ਨਾਲ ਹੈ ਕਿ ਤੁਸੀਂ ਆਪਣੀ ਨਿਹਚਾ ਦਾ ਦਾਅਵਾ ਕਰਦੇ ਹੋ ਅਤੇ ਬਚਾਏ ਜਾਂਦੇ ਹੋ।</verse>
				<verse number="11">ਜਿਵੇਂ ਕਿ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵਿਅਕਤੀ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।”</verse>
				<verse number="12">ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ। ਉਹੀ ਪ੍ਰਭੂ ਸਾਰਿਆਂ ਦਾ ਮਾਲਕ ਹੈ ਅਤੇ ਜੋ ਉਸ ਨੂੰ ਪੁਕਾਰਦਾ ਹੈ ਉਹਨਾਂ ਨੂੰ ਅਸੀਸਾਂ ਦਿੰਦਾ ਹੈ।</verse>
				<verse number="13">ਕਿਉਂਕਿ, “ਹਰੇਕ ਜਿਹੜਾ ਵੀ ਪ੍ਰਭੂ ਦੇ ਨਾਮ ਨੂੰ ਪੁਕਾਰੇਗਾ ਸੋ ਉਹ ਬਚਾਇਆ ਜਾਵੇਗਾ।”</verse>
				<verse number="14">ਤਾਂ ਫਿਰ, ਉਹ ਪ੍ਰਭੂ ਨੂੰ ਕਿਵੇਂ ਪੁਕਾਰ ਸਕਦੇ ਹਨ ਜਿਸ ਤੇ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ? ਅਤੇ ਉਹ ਉਸ ਉੱਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ ਜਿਸ ਦੇ ਬਾਰੇ ਉਹਨਾਂ ਸੁਣਿਆ ਹੀ ਨਹੀਂ? ਅਤੇ ਉਹ ਉਹਨਾਂ ਨੂੰ ਕਿਵੇਂ ਸੁਣ ਸਕਦੇ ਹਨ ਜਦੋਂ ਕੋਈ ਉਹਨਾਂ ਨੂੰ ਪ੍ਰਚਾਰ ਨਹੀਂ ਕਰਦਾ?</verse>
				<verse number="15">ਅਤੇ ਜੇ ਕੋਈ ਭੇਜੇ ਨਾ ਜਾਣ ਤਾਂ ਕੋਈ ਪ੍ਰਚਾਰ ਕਿਵੇਂ ਕਰ ਸਕਦਾ ਹੈ? ਜਿਵੇਂ ਕਿ ਇਹ ਲਿਖਿਆ ਗਿਆ ਹੈ: “ਉਹਨਾਂ ਲੋਕਾਂ ਦੇ ਪੈਰ ਕਿੰਨੇ ਸੋਹਣੇ ਹਨ ਜਿਹੜੇ ਚੰਗੀ ਖੁਸ਼ਖ਼ਬਰੀ ਲਿਆਉਂਦੇ ਹਨ।”</verse>
				<verse number="16">ਪਰ ਸਾਰੇ ਇਸਰਾਏਲੀਆਂ ਨੇ ਖੁਸ਼ਖ਼ਬਰੀ ਨੂੰ ਸਵੀਕਾਰ ਨਹੀਂ ਕੀਤਾ। ਕਿਉਂਕਿ ਯਸ਼ਾਯਾਹ ਕਹਿੰਦਾ ਹੈ, “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ?”</verse>
				<verse number="17">ਨਤੀਜੇ ਵਜੋਂ, ਨਿਹਚਾ ਖੁਸ਼ਖ਼ਬਰੀ ਸੁਣਨ ਤੋਂ ਆਉਂਦੀ ਹੈ, ਅਤੇ ਇਹ ਖੁਸ਼ਖ਼ਬਰੀ ਮਸੀਹ ਦੇ ਬਚਨ ਰਾਹੀਂ ਸੁਣਿਆ ਜਾਂਦਾ ਹੈ।</verse>
				<verse number="18">ਪਰ ਮੈਂ ਪੁੱਛਦਾ ਹਾਂ: ਕੀ ਇਸਰਾਏਲੀਆਂ ਨੇ ਖੁਸ਼ਖ਼ਬਰੀ ਨਹੀਂ ਸੁਣੀ? ਪਰ ਉਹਨਾਂ ਨੇ ਸੁਣਿਆ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਆ ਗਈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ।”</verse>
				<verse number="19">ਮੈਂ ਫਿਰ ਪੁੱਛਦਾ ਹਾਂ: ਕੀ ਇਸਰਾਏਲੀਆਂ ਨੂੰ ਸਮਝ ਨਹੀਂ ਆਇਆ? ਪਹਿਲਾਂ, ਮੋਸ਼ੇਹ ਕਹਿੰਦਾ ਹੈ, “ਮੈਂ ਤੁਹਾਡੇ ਮਨ ਵਿੱਚ ਉਹਨਾਂ ਲੋਕਾਂ ਦੇ ਲਈ ਈਰਖਾ ਪੈਦਾ ਕਰਾਂਗਾ ਜੋ ਅਸਲ ਵਿੱਚ ਕੌਮ ਨਹੀਂ ਹਨ; ਮੈਂ ਤੁਹਾਨੂੰ ਅਜਿਹੀ ਕੌਮ ਦੁਆਰਾ ਨਾਰਾਜ਼ ਕਰਾਂਗਾ ਜਿਸਦੀ ਕੋਈ ਸਮਝ ਨਹੀਂ ਹੈ।”</verse>
				<verse number="20">ਅਤੇ ਯਸ਼ਾਯਾਹ ਨੇ ਦਲੇਰੀ ਨਾਲ ਕਿਹਾ, “ਮੈਂ ਉਹਨਾਂ ਲੋਕਾਂ ਦੁਆਰਾ ਪਾਇਆ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ; ਮੈਂ ਆਪਣੇ ਆਪ ਨੂੰ ਉਹਨਾਂ ਲੋਕਾਂ ਨੂੰ ਪ੍ਰਗਟ ਕੀਤਾ ਜਿਨ੍ਹਾਂ ਨੇ ਮੈਨੂੰ ਨਹੀਂ ਕਿਹਾ।”</verse>
				<verse number="21">ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, “ਸਾਰਾ ਦਿਨ ਮੈਂ ਇੱਕ ਅਣ-ਆਗਿਆਕਾਰੀ ਅਤੇ ਰੁਕਾਵਟ ਲੋਕਾਂ ਦੇ ਹੱਥ ਫੜਿਆ ਰਿਹਾ।”</verse>
			</chapter>
			<chapter number="11">
				<verse number="1">ਮੈਂ ਪੁੱਛਦਾ ਹਾਂ, ਤਾਂ ਕੀ ਪਰਮੇਸ਼ਵਰ ਨੇ ਆਪਣੇ ਲੋਕਾਂ, ਇਸਰਾਏਲੀ ਕੌਮ ਨੂੰ ਰੱਦ ਕਰ ਦਿੱਤਾ ਹੈ? ਬਿਲਕੁੱਲ ਨਹੀਂ! ਮੈਂ ਖ਼ੁਦ ਇੱਕ ਇਸਰਾਏਲੀ, ਅਬਰਾਹਾਮ ਦੀ ਅੰਸ ਅਤੇ ਬਿਨਯਾਮੀਨ ਦੀ ਗੋਤ ਵਿਚੋਂ ਹਾਂ।</verse>
				<verse number="2">ਨਹੀਂ, ਪਰਮੇਸ਼ਵਰ ਨੇ ਇਸਰਾਏਲੀ ਲੋਕਾਂ ਨੂੰ ਤਿਆਗਿਆ ਨਹੀਂ, ਜਿਸ ਨੂੰ ਉਸਨੇ ਸ਼ੁਰੂ ਤੋਂ ਹੀ ਚੁਣਿਆ ਹੈ। ਕੀ ਤੁਹਾਨੂੰ ਪਤਾ ਹੈ ਕਿ ਇਸ ਬਾਰੇ ਪਵਿੱਤਰ ਸ਼ਾਸਤਰ ਕੀ ਕਹਿੰਦਾ ਹੈ? ਏਲੀਯਾਹ ਨਬੀ ਨੇ ਇਸਰਾਏਲ ਦੇ ਲੋਕਾਂ ਬਾਰੇ ਪਰਮੇਸ਼ਵਰ ਨੂੰ ਸ਼ਿਕਾਇਤ ਕੀਤੀ ਅਤੇ ਕਿਹਾ,</verse>
				<verse number="3">“ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਮਾਰਿਆ ਅਤੇ ਤੁਹਾਡੀਆਂ ਜਗਵੇਦੀਆਂ ਢਾਹ ਦਿੱਤੀਆਂ। ਮੈਂ ਇਕੱਲਾ ਬਚਿਆ ਹਾਂ, ਅਤੇ ਹੁਣ ਉਹ ਮੇਰੀ ਜਾਨ ਲੈਣ ਦੀ ਵੀ ਕੋਸ਼ਿਸ਼ ਕਰ ਰਹੇ ਹਨ।”</verse>
				<verse number="4">ਅਤੇ ਪਰਮੇਸ਼ਵਰ ਦਾ ਉਸਨੂੰ ਕੀ ਜਵਾਬ ਸੀ? “ਮੈਂ ਆਪਣੇ ਲਈ ਸੱਤ ਹਜ਼ਾਰ ਲੋਕ ਰੱਖੇ ਹਨ ਜਿਨ੍ਹਾਂ ਨੇ ਬਆਲ ਅੱਗੇ ਗੋਡੇ ਟੇਕਿਆ ਨਹੀਂ।”</verse>
				<verse number="5">ਹੁਣ ਵੀ ਇਸ ਤਰ੍ਹਾ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਬਚੇ ਲੋਕਾਂ ਦੀ ਚੋਣ ਕੀਤੀ ਹੈ।</verse>
				<verse number="6">ਅਤੇ ਜੇ ਇਹ ਕਿਰਪਾ ਦੁਆਰਾ ਹੈ ਤਾਂ ਇਹ ਕੰਮਾਂ ਤੇ ਦੁਆਰਾ ਨਹੀਂ ਹੈ; ਜੇ ਇਹ ਕੰਮਾਂ ਦੁਆਰਾ ਹੁੰਦਾ ਤਾਂ ਕਿਰਪਾ ਫਿਰ ਕਿਰਪਾ ਨਹੀਂ ਹੁੰਦੀ।</verse>
				<verse number="7">ਤਾਂ ਫਿਰ ਕਿ? ਇਸਰਾਏਲੀਆਂ ਦੇ ਲੋਕਾਂ ਨੂੰ ਉਹ ਪ੍ਰਾਪਤ ਨਹੀਂ ਹੋਇਆ ਜਿਸ ਨੂੰ ਉਹ ਇੰਨੇ ਦਿਲੋਂ ਭਾਲ ਰਹੇ ਹਨ। ਪਰ ਚੁਣੇ ਹੋਏ ਲੋਕਾਂ ਨੇ ਪ੍ਰਾਪਤ ਕੀਤਾ, ਪਰ ਦੂਜਿਆਂ ਨੇ ਆਪਣੇ ਦਿਲ ਸਖ਼ਤ ਕਰ ਲਏ।</verse>
				<verse number="8">ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਪਰਮੇਸ਼ਵਰ ਨੇ ਉਹਨਾਂ ਨੂੰ ਮੂਰਖਤਾ ਦੀ ਆਤਮਾ ਦਿੱਤੀ, ਅੱਜ ਵੀ ਉਹਨਾਂ ਦੀਆਂ ਅੱਖਾਂ ਵੇਖ ਨਹੀਂ ਸਕਦੀਆਂ ਅਤੇ ਉਹਨਾਂ ਦੇ ਕੰਨ ਜੋ ਸੁਣ ਨਹੀਂ ਸਕਦੇ।”</verse>
				<verse number="9">ਅਤੇ ਦਾਵੀਦ ਕਹਿੰਦਾ ਹੈ: “ਉਹਨਾਂ ਦੀ ਮੇਜ਼ ਉਹਨਾਂ ਲਈ ਇੱਕ ਫੰਦਾ ਅਤੇ ਇੱਕ ਜਾਲ, ਇੱਕ ਠੋਕਰ ਅਤੇ ਬਦਲਾ ਬਣ ਜਾਵੇਗਾ।”</verse>
				<verse number="10">ਉਹਨਾਂ ਦੀਆਂ ਅੱਖਾਂ ਹਨੇਰਾ ਹੋ ਜਾਣ ਤਾਂ ਜੋ ਉਹ ਵੇਖ ਨਾ ਸਕਣ ਅਤੇ ਉਹਨਾਂ ਦੀ ਪਿੱਠ ਸਦਾ ਲਈ ਝੁਕ ਜਾਵੇਗੀ।</verse>
				<verse number="11">ਦੁਬਾਰਾ ਮੈਂ ਪੁੱਛਦਾ ਹਾਂ: ਕੀ ਉਹਨਾਂ ਨੂੰ ਇਹ ਠੋਕਰ ਇਸ ਲਈ ਲੱਗੀ ਕਿ ਉਹ ਉੱਠ ਨਾ ਸਕਣ? ਬਿਲਕੁਲ ਨਹੀਂ! ਪਰ ਇਹ ਉਹਨਾਂ ਦੇ ਪਾਪ ਕਰਕੇ ਹੋਇਆ। ਇਸਰਾਏਲ ਨੂੰ ਈਰਖਾ ਕਰਨ ਲਈ ਗ਼ੈਰ-ਯਹੂਦੀਆਂ ਨੂੰ ਮੁਕਤੀ ਮਿਲੀ ਹੈ।</verse>
				<verse number="12">ਪਰ ਜੇ ਇਸਰਾਏਲ ਦਾ ਪਾਪ ਸੰਸਾਰ ਦੇ ਲਈ ਧਨ ਹੈ, ਅਤੇ ਫਿਰ ਉਹਨਾਂ ਦੀ ਗਿਰਾਵਟ ਗ਼ੈਰ-ਯਹੂਦੀਆਂ ਲਈ ਧਨ ਹੈ, ਤਾਂ ਫਿਰ ਇਸਰਾਏਲ ਕੌਮ ਦਾ ਪੂਰਨ ਤੌਰ ਤੇ ਵਾਪਸ ਮੁੜਨਾ ਕਿੰਨੀ ਵੱਡੀ ਅਮੀਰੀ ਹੈ।</verse>
				<verse number="13">ਹੁਣ ਮੈਂ ਤੁਹਾਡੀ ਗੱਲ ਕਰਦਾ ਹਾਂ, ਜੋ ਗ਼ੈਰ-ਯਹੂਦੀ ਹੋ। ਮੈਂ ਗ਼ੈਰ-ਯਹੂਦੀਆਂ ਦਾ ਰਸੂਲ ਹਾਂ, ਇਸ ਲਈ ਮੈਂ ਆਪਣੀ ਸੇਵਕਾਈ ਵਿੱਚ ਮਾਣ ਮਹਿਸੂਸ ਕਰਦਾ ਹਾਂ।</verse>
				<verse number="14">ਇਸ ਉਮੀਦ ਵਿੱਚ ਕਿ ਮੈਂ ਕਿਸੇ ਤਰ੍ਹਾਂ ਮੈਂ ਆਪਣੇ ਲੋਕਾਂ ਨੂੰ ਅਣਖੀ ਬਣਾਵਾਂ ਅਤੇ ਉਹਨਾਂ ਵਿੱਚੋਂ ਕੁਝ ਨੂੰ ਬਚਾਵਾਂ।</verse>
				<verse number="15">ਜੇ ਉਹਨਾਂ ਦੇ ਨਾ ਮਨਜ਼ੂਰ ਹੋਣ ਨਾਲ ਦੁਨੀਆਂ ਵਿੱਚ ਮੇਲ-ਮਿਲਾਪ ਹੋਇਆ, ਤਾਂ ਉਹਨਾਂ ਦੀ ਪ੍ਰਵਾਨਗੀ ਮੁਰਦਿਆਂ ਤੋਂ ਜੀਵਨ ਤੋਂ ਇਲਾਵਾ ਕੀ ਹੋਵੇਗੀ?</verse>
				<verse number="16">ਜੇ ਆਟੇ ਦੇ ਪਹਿਲੇ ਹਿੱਸੇ ਵਜੋਂ ਚੜ੍ਹਾਏ ਜਾਣ ਵਾਲੇ ਹਿੱਸੇ ਦਾ ਪਵਿੱਤਰ ਹਿੱਸਾ ਹੈ, ਤਾਂ ਸਾਰਾ ਜੱਥਾ ਪਵਿੱਤਰ ਹੈ; ਜੇ ਜੜ੍ਹ ਪਵਿੱਤਰ ਹੈ, ਤਾਂ ਸ਼ਾਖਾਵਾਂ ਵੀ ਹਨ।</verse>
				<verse number="17">ਪਰ ਜੇ ਕੁਝ ਟਹਿਣੀਆਂ ਤੋੜੀਆਂ ਗਈਆਂ ਹਨ ਅਤੇ ਤੁਸੀਂ, ਇੱਕ ਜੰਗਲੀ ਜ਼ੈਤੂਨ ਹੋਣ ਦੇ ਨਾਤੇ, ਉਹਨਾਂ ਵਿੱਚ ਅਤੇ ਉਹਨਾਂ ਦੇ ਨਾਲ, ਜ਼ੈਤੂਨ ਦੇ ਦਰੱਖਤ ਦੀ ਜੜ੍ਹ ਦਾ ਹਿੱਸਾ ਬਣ ਗਏ ਹੋ, ਤਾਂ ਤੁਸੀਂ ਪੌਸ਼ਟਿਕ ਤੱਤ ਦੇ ਹਿੱਸੇਦਾਰ ਬਣ ਗਏ ਹੋ।</verse>
				<verse number="18">ਇਸ ਲਈ ਉਹਨਾਂ ਟਹਿਣੀਆਂ ਉੱਤੇ ਮਾਣ ਨਾ ਕਰੋ। ਜੇ ਤੁਸੀਂ ਮਾਣ ਕਰਨਾ ਹੈ ਤਾਂ ਇੱਕ ਗੱਲ ਯਾਦ ਰੱਖੋ ਕਿ ਤੁਸੀਂ ਜੜ੍ਹ ਨਹੀਂ ਹੋ ਜੋ ਪਾਲਣਹਾਰ ਹੈ, ਪਰ ਇਹ ਉਹ ਜੜ੍ਹ ਹੈ ਜੋ ਤੁਹਾਡੀ ਪਾਲਣ ਪੋਸ਼ਣ ਕਰਦੀ ਹੈ।</verse>
				<verse number="19">ਤਦ ਤੁਸੀਂ ਕਹੋਗੇ, “ਟਹਿਣੀਆਂ ਤੋੜ ਦਿੱਤੀਆਂ ਗਈਆਂ ਸਨ ਤਾਂ ਜੋ ਮੈਂ ਦਰੱਖਤ ਬਣ ਸਕਾਂ।”</verse>
				<verse number="20">ਇਹ ਠੀਕ ਹੈ ਉਹ ਅਵਿਸ਼ਵਾਸ ਕਰਕੇ ਤੋੜੀਆਂ ਗਈਆਂ ਪਰ ਤੁਸੀਂ ਵਿਸ਼ਵਾਸ ਵਿੱਚ ਖੜੇ ਹੋ। ਇਸ ਲਈ ਹੰਕਾਰੀ ਨਾ ਬਣੋ, ਸਗੋਂ ਡਰੋਂ।</verse>
				<verse number="21">ਜੇ ਪਰਮੇਸ਼ਵਰ ਕੁਦਰਤੀ ਟਹਿਣੀਆਂ ਨੂੰ ਬਖ਼ਸ਼ਦਾ ਨਹੀਂ, ਤਾਂ ਉਹ ਤੁਹਾਨੂੰ ਵੀ ਨਹੀਂ ਬਖ਼ਸ਼ੇਗਾ।</verse>
				<verse number="22">ਇਸ ਲਈ ਪਰਮੇਸ਼ਵਰ ਦੀ ਦਯਾ ਅਤੇ ਕਠੋਰਤਾ ਤੇ ਵਿਚਾਰ ਕਰੋ। ਡਿੱਗਣ ਵਾਲਿਆਂ ਲਈ ਪਰਮੇਸ਼ਵਰ ਦੀ ਕਠੋਰਤਾ, ਪਰ ਤੁਹਾਡੇ ਉੱਤੇ ਦਯਾ ਹੋਈ ਹੈ। ਇਸ ਲਈ ਤੁਸੀਂ ਲਗਾਤਾਰ ਉਸਦੀ ਦਯਾ ਵਿੱਚ ਬਣੇ ਰਹੋ। ਨਹੀਂ ਤਾਂ ਤੁਹਾਨੂੰ ਵੀ ਕੱਟ ਦਿੱਤਾ ਜਾਵੇਗਾ।</verse>
				<verse number="23">ਅਤੇ ਜੇ ਇਸਰਾਏਲੀ ਅਵਿਸ਼ਵਾਸ ਨੂੰ ਛੱਡ ਦੇਣ ਤਾਂ ਪਰਮੇਸ਼ਵਰ ਫਿਰ ਉਹਨਾਂ ਨੂੰ ਉਹੀ ਸਾਥਨ ਦੇਵੇਗਾ। ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਦੁਬਾਰਾ ਉਹੀ ਸਾਥਨ ਦੇਣ ਦੇ ਯੋਗ ਹੈ।</verse>
				<verse number="24">ਇਸ ਤਰ੍ਹਾਂ ਜੇ ਤੁਸੀਂ ਉਸ ਜ਼ੈਤੂਨ ਦੇ ਰੁੱਖ ਨਾਲੋਂ ਕੱਟੇ ਗਏ ਜੋ ਕਿ ਕੁਦਰਤ ਸੁਭਾਉ ਤੇ ਜੰਗਲੀ ਹੈ ਅਤੇ ਚੰਗੇ ਜ਼ੈਤੂਨ ਦਾ ਹਿੱਸਾ ਬਣ ਗਏ ਜੋ ਕਿ ਕੁਦਰਤ ਦੇ ਵਿਰੁੱਧ ਹੈ। ਫਿਰ ਕਿੰਨੀ ਅਸਾਨੀ ਨਾਲ ਉਹ ਟਹਿਣੀਆਂ, ਜੋ ਕੁਦਰਤੀ ਹਨ ਆਪਣੇ ਅਸਲੀ ਜ਼ੈਤੂਨ ਦੇ ਰੁੱਖ ਨਾਲ ਜੋੜੀਆ ਜਾਣਗੀਆਂ।</verse>
				<verse number="25">ਭੈਣੋ ਅਤੇ ਭਰਾਵੋ, ਮੈਂ ਤੁਹਾਨੂੰ ਨਹੀਂ ਚਾਹੁੰਦਾ ਕਿ ਤੁਸੀਂ ਇਸ ਭੇਤ ਤੋਂ ਅਣਜਾਣ ਹੋਵੋ। ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਤੇ ਹੰਕਾਰ ਕਰੋ: ਇਸਰਾਏਲ ਨੇ ਕੁਝ ਹੱਦ ਤੱਕ ਕਠੋਰਤਾ ਦਾ ਅਨੁਭਵ ਕੀਤਾ ਹੈ ਜਦੋਂ ਤੱਕ ਗ਼ੈਰ-ਯਹੂਦੀ ਲੋਕ ਪੂਰੀ ਸੰਖਿਆ ਮਸੀਹ ਵਿੱਚ ਨਾ ਆ ਜਾਣ।</verse>
				<verse number="26">ਅਤੇ ਇਸ ਤਰ੍ਹਾਂ ਸਾਰੇ ਇਸਰਾਏਲ ਨੂੰ ਬਚਾਇਆ ਜਾਵੇਗਾ। ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਛੁਡਾਉਣ ਵਾਲਾ ਸੀਯੋਨ ਤੋਂ ਆਵੇਗਾ; ਉਹ ਯਾਕੋਬ ਤੋਂ ਅਧਰਮੀ ਦੂਰ ਕਰੇਗਾ।”</verse>
				<verse number="27">ਅਤੇ ਇਹ ਉਹਨਾਂ ਨਾਲ ਮੇਰਾ ਇਕਰਾਰਨਾਮਾ ਹੈ ਜਦੋਂ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰਾਂਗਾ।</verse>
				<verse number="28">ਜਿੱਥੋਂ ਤੱਕ ਖੁਸ਼ਖ਼ਬਰੀ ਦਾ ਪ੍ਰਸ਼ਨ ਹੈ, ਇਸਰਾਏਲ ਦੇ ਲੋਕ ਤੁਹਾਡੇ ਕਾਰਨ ਪਰਮੇਸ਼ਵਰ ਦੇ ਦੁਸ਼ਮਣ ਹਨ; ਪਰ ਜਿੱਥੋਂ ਤੱਕ ਚੋਣ ਦਾ ਪ੍ਰਸ਼ਨ ਹੈ, ਪਰਮੇਸ਼ਵਰ ਅਜੇ ਵੀ ਉਹਨਾਂ ਨੂੰ ਉਹਨਾਂ ਦੇ ਪਿਉ-ਦਾਦਿਆਂ ਕਰਕੇ ਪਿਆਰ ਕਰਦਾ ਹੈ।</verse>
				<verse number="29">ਕਿਉਂਕਿ ਪਰਮੇਸ਼ਵਰ ਦੀਆਂ ਦਾਤਾਂ ਅਤੇ ਉਸ ਦਾ ਸੱਦਾ ਅਟੱਲ ਹੈ।</verse>
				<verse number="30">ਜਿਵੇਂ ਕਿ ਤੁਸੀਂ ਇੱਕ ਸਮੇਂ ਪਰਮੇਸ਼ਵਰ ਦੀ ਅਣ-ਆਗਿਆਕਾਰੀ ਕੀਤੀ ਸੀ, ਹੁਣ ਉਹਨਾਂ ਦੀ ਅਣ-ਆਗਿਆਕਾਰੀ ਕਰਕੇ ਮਿਹਰ ਪ੍ਰਾਪਤ ਕੀਤੀ ਹੈ।</verse>
				<verse number="31">ਇਸ ਲਈ ਉਹ ਹੁਣ ਅਣ-ਆਗਿਆਕਾਰੀ ਹੋ ਗਏ ਹਨ ਤਾਂ ਜੋ ਉਹ ਵੀ ਹੁਣ ਤੁਹਾਡੇ ਤੇ ਪਰਮੇਸ਼ਵਰ ਦੀ ਮਿਹਰ ਦੇ ਨਤੀਜੇ ਵਜੋਂ ਦਇਆ ਪ੍ਰਾਪਤ ਕਰ ਸਕਣ।</verse>
				<verse number="32">ਕਿਉਂਕਿ ਪਰਮੇਸ਼ਵਰ ਨੇ ਹਰ ਕਿਸੇ ਨੂੰ ਅਣ-ਆਗਿਆਕਾਰੀ ਦੀ ਸੀਮਾ ਦੇ ਅੰਦਰ ਰੱਖਿਆ ਹੈ ਤਾਂ ਜੋ ਉਹ ਹਰ ਕਿਸੇ ਤੇ ਦਯਾ ਕਰ ਸਕੇ।</verse>
				<verse number="33">ਵਾਹ, ਕਿੰਨਾ ਵਧੀਆ ਹੈ, ਪਰਮੇਸ਼ਵਰ ਦੀ ਬੁੱਧ ਅਤੇ ਗਿਆਨ ਦੇ ਧਨ ਦੀ ਡੂੰਘਾਈ! ਉਸਦੇ ਨਿਆਂਉ ਖੋਜਣ ਦੇ ਯੋਗ ਨਹੀਂ ਅਤੇ ਉਸ ਦੇ ਰਸਤੇ ਲੱਭਣ ਤੋਂ ਪਰੇ ਹਨ!</verse>
				<verse number="34">“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਜਾਂ ਉਸਦਾ ਸਲਾਹਕਾਰ ਕੌਣ ਹੈ?”</verse>
				<verse number="35">“ਕੀ ਕਦੇ ਕਿਸੇ ਨੇ ਪਰਮੇਸ਼ਵਰ ਨੂੰ ਕੁਝ ਦਿੱਤਾ ਹੈ ਕਿ ਪਰਮੇਸ਼ਵਰ ਉਸਨੂੰ ਵਾਪਸ ਕਰ ਦੇਵੇ?”</verse>
				<verse number="36">ਕਿਉਂਕਿ ਉਸ ਦੀ ਵੱਲੋਂ ਅਤੇ ਉਸ ਦੇ ਰਾਹੀਂ ਅਤੇ ਉਸ ਦੇ ਲਈ ਹੀ ਸਭ ਕੁਝ ਹੈ। ਉਸਦੀ ਸਦਾ ਲਈ ਮਹਿਮਾ ਹੋਵੇ! ਆਮੀਨ।</verse>
			</chapter>
			<chapter number="12">
				<verse number="1">ਇਸ ਲਈ, ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ਵਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰਾਂ ਨੂੰ ਇੱਕ ਜਿਉਂਦੇ ਅਤੇ ਪਵਿੱਤਰ ਅਤੇ ਪਰਮੇਸ਼ਵਰ ਨੂੰ ਮਨ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਸੱਚੀ ਅਤੇ ਰੂਹਾਨੀ ਬੰਦਗੀ ਹੈ।</verse>
				<verse number="2">ਇਸ ਸੰਸਾਰ ਦੇ ਰੂਪ ਵਰਗੇ ਨਾ ਬਣਾਉ, ਪਰ ਆਪਣੇ ਮਨ ਨੂੰ ਨਵੇਂ ਹੋਣ ਦੇ ਕਾਰਨ ਬਦਲੋ। ਤਦ ਤੁਸੀਂ ਪਰਖ ਅਤੇ ਸਮਝ ਸਕਦੇ ਹੋ ਕਿ ਪਰਮੇਸ਼ਵਰ ਦੀ ਮਰਜ਼ੀ ਕੀ ਹੈ। ਉਸਦੀ ਚੰਗੀ, ਮਨਭਾਉਂਦੀ ਅਤੇ ਸੰਪੂਰਨ ਇੱਛਾ ਕੀ ਹੈ।</verse>
				<verse number="3">ਕਿਉਂਕਿ ਮੈਨੂੰ ਦਿੱਤੀ ਗਈ ਕਿਰਪਾ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਕਹਿੰਦਾ ਹਾਂ: ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੋ, ਬਲਕਿ ਆਪਣੇ ਆਪ ਨੂੰ ਸਮਝੇ ਕਿ ਪਰਮੇਸ਼ਵਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ।</verse>
				<verse number="4">ਜਿਵੇਂ ਕਿ ਸਾਡੇ ਵਿੱਚੋਂ ਹਰ ਇੱਕ ਦਾ ਇੱਕ ਸਰੀਰ ਬਹੁਤ ਸਾਰੇ ਅੰਗਾਂ ਨਾਲ ਹੁੰਦਾ ਹੈ, ਅਤੇ ਇਹ ਸਾਰੇ ਅੰਗ ਇੱਕੋ ਜਿਹੇ ਨਹੀਂ ਹੁੰਦੇ,</verse>
				<verse number="5">ਇਸ ਲਈ ਮਸੀਹ ਵਿੱਚ, ਹਾਲਾਂਕਿ ਅਸੀਂ ਬਹੁਤ ਸਾਰੇ ਹਾਂ ਪਰ ਅਸੀਂ ਸਭ ਮਿਲ ਕੇ ਇੱਕ ਸਰੀਰ ਬਣਾਉਂਦੇ ਹਾਂ ਅਤੇ ਇੱਕ-ਦੂਜੇ ਦੇ ਅੰਗ ਹਾਂ।</verse>
				<verse number="6">ਇਸ ਲਈ ਸਾਨੂੰ ਦਿੱਤੀ ਗਈ ਕਿਰਪਾ ਦੇ ਅਨੁਸਾਰ ਸਭ ਕੋਲ ਵੱਖੋ ਵੱਖਰੇ ਵਰਦਾਨ ਹਨ। ਜੇ ਤੁਹਾਡਾ ਵਰਦਾਨ ਅਗੰਮ ਵਾਕ ਕਰਨਾ ਹੈ, ਤਾਂ ਆਪਣੇ ਵਿਸ਼ਵਾਸ ਦੇ ਅਨੁਸਾਰ ਅਗੰਮ ਵਾਕ ਕਰੋ;</verse>
				<verse number="7">ਜੇ ਇਹ ਸੇਵਾ ਕਰਨਾ ਹੈ, ਫਿਰ ਸੇਵਾ ਕਰੋ; ਜੇ ਸਿਖਾਉਣ ਵਾਲਾ ਹੋਵੇ, ਤਾਂ ਸਿਖਾਓ;</verse>
				<verse number="8">ਜੇ ਇਹ ਉਤਸ਼ਾਹਤ ਕਰਨਾ ਹੈ, ਤਾਂ ਉਤਸ਼ਾਹ ਕਰੋ; ਜੇ ਦਾਨ ਦੇਣ ਕਰਨ ਵਾਲਾ ਹੋਵੇ, ਤਾਂ ਖੁੱਲ੍ਹ ਕੇ ਕਰੋ; ਜੇ ਇਹ ਅਗਵਾਈ ਕਰਨੀ ਹੈ, ਤਾਂ ਇਸ ਨੂੰ ਲਗਨ ਨਾਲ ਕਰੋ; ਜੇ ਇਹ ਰਹਿਮ ਕਰਨਾ ਹੈ, ਇਸ ਨੂੰ ਖ਼ੁਸ਼ੀ ਨਾਲ ਕਰੋ।</verse>
				<verse number="9">ਪਿਆਰ ਸੱਚਾ ਹੋਣਾ ਚਾਹੀਦਾ ਹੈ। ਬੁਰਾਈ ਤੋਂ ਨਫ਼ਰਤ ਕਰੋ; ਜੋ ਚੰਗਾ ਹੈ ਉਸ ਨਾਲ ਜੁੜੇ ਰਹੋ।</verse>
				<verse number="10">ਪਿਆਰ ਵਿੱਚ ਇੱਕ ਦੂਸਰੇ ਨੂੰ ਸਮਰਪਿਤ ਰਹੋ। ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।</verse>
				<verse number="11">ਜੋਸ਼ ਵਿੱਚ ਕਦੀ ਵੀ ਘਾਟ ਨਾ ਹੋਵੇ, ਪਰ ਆਪਣੇ ਆਤਮਿਕ ਭਾਵਨਾ ਨੂੰ ਕਾਇਮ ਰੱਖੋ ਅਤੇ ਪ੍ਰਭੂ ਦੀ ਸੇਵਾ ਕਰੋ।</verse>
				<verse number="12">ਉਮੀਦ ਵਿੱਚ ਖੁਸ਼ ਰਹੋ, ਕਸ਼ਟ ਵਿੱਚ ਸਬਰ ਰੱਖੋ ਅਤੇ ਪ੍ਰਾਰਥਨਾ ਵਿੱਚ ਵਫ਼ਾਦਾਰ ਬਣੋ।</verse>
				<verse number="13">ਪ੍ਰਭੂ ਦੇ ਉਹਨਾਂ ਪਵਿੱਤਰ ਲੋਕਾਂ ਨਾਲ ਸਾਂਝਾ ਕਰੋ ਜਿਹੜੇ ਲੋੜਵੰਦ ਹਨ। ਪ੍ਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।</verse>
				<verse number="14">ਉਹਨਾਂ ਲੋਕਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਤਾਉਂਦੇ ਹਨ; ਅਸੀਸ ਦਿਓ ਅਤੇ ਸਰਾਪ ਨਾ ਦਿਓ।</verse>
				<verse number="15">ਆਨੰਦ ਨਾਲ ਆਨੰਦ ਕਰੋ; ਸੋਗ ਮਨਾਉਣ ਵਾਲਿਆਂ ਨਾਲ ਸੋਗ ਮਨਾਉ।</verse>
				<verse number="16">ਇੱਕ ਦੂਸਰੇ ਦੇ ਨਾਲ ਮੇਲ ਰੱਖੋ। ਹੰਕਾਰ ਨਾ ਕਰੋ, ਪਰ ਨੀਵੇਂ ਸਥਾਨ ਵਾਲੇ ਲੋਕਾਂ ਨਾਲ ਸੰਗਤ ਕਰਨ ਲਈ ਤਿਆਰ ਰਹੋ। ਘਮੰਡ ਨਾ ਕਰੋ।</verse>
				<verse number="17">ਕਿਸੇ ਨੂੰ ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਹਰ ਇੱਕ ਦੀ ਨਜ਼ਰ ਵਿੱਚ ਸਹੀ ਕਰਨ ਲਈ ਸਾਵਧਾਨ ਰਹੋ।</verse>
				<verse number="18">ਜੇ ਇਹ ਸੰਭਵ ਹੈ, ਜਿੱਥੋਂ ਤੱਕ ਇਹ ਤੁਹਾਡੇ ਤੇ ਨਿਰਭਰ ਕਰਦਾ ਹੈ, ਸਾਰਿਆਂ ਨਾਲ ਸ਼ਾਂਤੀ ਨਾਲ ਰਹੋ।</verse>
				<verse number="19">ਹੇ ਮੇਰੇ ਪਿਆਰੇ ਮਿੱਤਰੋ, ਬਦਲਾ ਨਾ ਲਓ, ਪਰ ਪਰਮੇਸ਼ਵਰ ਦੇ ਕ੍ਰੋਧ ਲਈ ਜਗ੍ਹਾ ਛੱਡੋ, ਕਿਉਂਕਿ ਇਹ ਲਿਖਿਆ ਹੋਇਆ ਹੈ: “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਪ੍ਰਭੂ ਕਹਿੰਦਾ ਹੈ।</verse>
				<verse number="20">ਇਸਦੇ ਉਲਟ: “ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਤਾਂ ਉਸਨੂੰ ਖੁਆਓ; ਜੇ ਉਹ ਪਿਆਸਾ ਹੈ, ਤਾਂ ਉਸਨੂੰ ਕੁਝ ਪੀਣ ਲਈ ਦਿਓ; ਅਜਿਹਾ ਕਰਨ ਨਾਲ ਤੁਸੀਂ ਉਸ ਦੇ ਸਿਰ ਉੱਤੇ ਬਲਦੇ ਕੋਲਿਆਂ ਨੂੰ ਰੱਖਦੇ ਹੋ।”</verse>
				<verse number="21">ਬੁਰਿਆਈ ਨਾਲ ਨਾ ਜਿੱਤੋ, ਪਰ ਚੰਗਿਆਈ ਨਾਲ ਬੁਰਾਈ ਉੱਤੇ ਕਾਬੂ ਪਾਓ।</verse>
			</chapter>
			<chapter number="13">
				<verse number="1">ਹਰ ਕੋਈ ਸਰਕਾਰੀ ਅਧਿਕਾਰੀਆਂ ਦੇ ਅਧੀਨ ਹੋਵੇ, ਕਿਉਂਕਿ ਇਸ ਤੋਂ ਇਲਾਵਾ ਕੋਈ ਅਧਿਕਾਰ ਨਹੀਂ ਹੈ ਜੋ ਪਰਮੇਸ਼ਵਰ ਦੁਆਰਾ ਸਥਾਪਤ ਕੀਤਾ ਗਿਆ ਹੈ। ਜਿਹੜੇ ਅਧਿਕਾਰੀ ਮੌਜੂਦ ਹਨ ਉਹ ਪਰਮੇਸ਼ਵਰ ਦੁਆਰਾ ਸਥਾਪਤ ਕੀਤੇ ਗਏ ਹਨ।</verse>
				<verse number="2">ਨਤੀਜੇ ਵਜੋਂ, ਜਿਹੜਾ ਵੀ ਅਧਿਕਾਰੀ ਦੇ ਵਿਰੁੱਧ ਬਗਾਵਤ ਕਰਦਾ ਹੈ, ਉਹ ਉਸ ਦੀ ਬਗਾਵਤ ਕਰ ਰਿਹਾ ਹੈ ਜੋ ਪਰਮੇਸ਼ਵਰ ਨੇ ਕਾਇਮ ਕੀਤਾ ਹੈ, ਅਤੇ ਜੋ ਅਜਿਹਾ ਕਰਦੇ ਹਨ ਉਹ ਆਪਣੇ ਆਪ ਉੱਤੇ ਨਿਆਂ ਲਿਆਉਣਗੇ।</verse>
				<verse number="3">ਕਿਉਂਕਿ ਸਰਕਾਰੀ ਅਧਿਕਾਰੀ ਸਹੀ ਕੰਮ ਕਰਨ ਵਾਲਿਆਂ ਲਈ ਦੇ ਡਰ ਦੇ ਲਈ ਨਹੀਂ ਹਨ, ਬਲਕਿ ਗਲਤ ਕਰਨ ਵਾਲਿਆਂ ਦੇ ਲਈ ਡਰ ਦੇ ਲਈ ਹਨ। ਕੀ ਤੁਸੀਂ ਅਧਿਕਾਰੀ ਦੇ ਡਰ ਤੋਂ ਮੁਕਤ ਹੋਣਾ ਚਾਹੁੰਦੇ ਹੋ? ਫਿਰ ਉਹ ਕਰੋ ਜੋ ਸਹੀ ਹੈ ਅਤੇ ਤੁਹਾਡੀ ਤਾਰੀਫ਼ ਹੋਵੇਗੀ।</verse>
				<verse number="4">ਕਿਉਂਕਿ ਅਧਿਕਾਰੀ ਅਧਿਕਾਰ ਵਿੱਚ ਤੁਹਾਡੇ ਭਲੇ ਦੇ ਲਈ ਪਰਮੇਸ਼ਵਰ ਦੇ ਸੇਵਕ ਹਨ। ਪਰ ਜੇ ਤੁਸੀਂ ਗਲਤ ਕਰਦੇ ਹੋ, ਤਾਂ ਡਰੋ, ਕਿਉਂਕਿ ਅਧਿਕਾਰੀ ਬਿਨਾਂ ਕਾਰਨ ਤਲਵਾਰ ਨਹੀਂ ਚੁੱਕਦੇ। ਉਹ ਪਰਮੇਸ਼ਵਰ ਦੇ ਸੇਵਕ ਹਨ, ਗਲਤੀ ਕਰਨ ਵਾਲੇ ਨੂੰ ਸਜ਼ਾ ਦਿਵਾਉਣ ਲਈ ਕ੍ਰੋਧ ਦੇ ਮੁਖਤਾਰ ਹਨ।</verse>
				<verse number="5">ਇਸੇ ਲਈ ਇਹ ਸਹੀ ਹੈ ਕਿ ਨਾ ਸਿਰਫ ਸਜ਼ਾ ਦੇ ਡਰ ਕਾਰਨ, ਬਲਕਿ ਜ਼ਮੀਰ ਦੇ ਹਿੱਤ ਵਿੱਚ ਵੀ ਅਧੀਨ ਹੋਣਾ ਚਾਹੀਦਾ ਹੈ।</verse>
				<verse number="6">ਇਹੀ ਕਾਰਨ ਹੈ ਕਿ ਤੁਸੀਂ ਟੈਕਸ ਦਿੰਦੇ ਹੋ, ਕਿਉਂਕਿ ਅਧਿਕਾਰੀ ਪਰਮੇਸ਼ਵਰ ਦੇ ਸੇਵਕ ਹੁੰਦੇ ਹਨ, ਜੋ ਸ਼ਾਸਨ ਕਰਨ ਲਈ ਆਪਣਾ ਪੂਰਾ ਸਮਾਂ ਦਿੰਦੇ ਹਨ।</verse>
				<verse number="7">ਹਰ ਕਿਸੇ ਨੂੰ ਉਹ ਦਿਓ ਜੋ ਤੁਸੀਂ ਉਹਨਾਂ ਦੇ ਦੇਣਦਾਰ ਹੋ: ਜੇ ਤੁਸੀਂ ਟੈਕਸਾਂ ਦੇ ਦੇਣਦਾਰ ਹੋ, ਤਾਂ ਟੈਕਸ ਦਿਓ; ਜੇ ਆਮਦਨੀ, ਫਿਰ ਆਮਦਨੀ; ਉਨ੍ਹਾਂ ਤੋਂ ਡਰੋ ਜਿਨ੍ਹਾਂ ਤੋਂ ਡਰਨਾ ਹੈ ਅਤੇ ਉਨ੍ਹਾਂ ਦਾ ਆਦਰ ਕਰੋ ਜੋ ਆਦਰ ਦੇ ਹੱਕਦਾਰ ਹਨ।</verse>
				<verse number="8">ਇੱਕ-ਦੂਜੇ ਨਾਲ ਪਿਆਰ ਕਰਨ ਤੋਂ ਇਲਾਵਾ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ, ਕਿਉਂਕਿ ਜਿਹੜਾ ਵਿਅਕਤੀ ਦੂਜਿਆਂ ਨੂੰ ਪਿਆਰ ਕਰਦਾ ਹੈ ਉਸਨੇ ਬਿਵਸਥਾ ਨੂੰ ਪੂਰਾ ਕੀਤਾ ਹੈ।</verse>
				<verse number="9">ਕਿਉਂਕਿ ਹੁਕਮ ਆਖਦੇ ਹਨ, “ਤੁਸੀਂ ਵਿਭਚਾਰ ਨਾ ਕਰੋ,” “ਤੁਸੀਂ ਕਤਲ ਨਾ ਕਰੋ,” “ਤੁਸੀਂ ਚੋਰੀ ਨਾ ਕਰੋ,” “ਤੁਸੀਂ ਲੋਭ ਨਾ ਕਰੋ,” ਅਤੇ ਹੋਰ ਵੀ ਹੁਕਮ ਹੋ ਸਕਦੇ ਹਨ। ਪਰ ਇਹਨਾਂ ਸਾਰੇ ਹੁਕਮਾਂ ਦਾ ਨਿਚੋੜ ਇੱਕ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”</verse>
				<verse number="10">ਪਿਆਰ ਕਿਸੇ ਗੁਆਂਢੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ।</verse>
				<verse number="11">ਅਤੇ ਇਹ ਕਰੋ, ਵਰਤਮਾਨ ਸਮੇਂ ਨੂੰ ਸਮਝੋ: ਸਮਾਂ ਆ ਗਿਆ ਹੈ ਕਿ ਤੁਸੀਂ ਆਪਣੀ ਨੀਂਦ ਤੋਂ ਜਾਗੋ, ਕਿਉਂਕਿ ਸਾਡੀ ਮੁਕਤੀ ਹੁਣ ਉਸ ਸਮੇਂ ਦੇ ਨਾਲੋਂ ਨੇੜੇ ਹੈ ਜਦੋਂ ਅਸੀਂ ਪਹਿਲਾਂ ਵਿਸ਼ਵਾਸ ਕੀਤਾ ਸੀ।</verse>
				<verse number="12">ਰਾਤ ਖ਼ਤਮ ਹੋ ਵਾਲੀ ਹੈ; ਦਿਨ ਲਗਭਗ ਚੜਨ ਵਾਲਾ ਹੈ। ਇਸ ਲਈ ਅਸੀਂ ਹਨੇਰੇ ਦੇ ਕੰਮਾਂ ਨੂੰ ਪਾਸੇ ਰੱਖੀਏ ਅਤੇ ਚਾਨਣ ਦੇ ਸ਼ਸਤ੍ਰ ਪਹਿਨ ਲਈਏ।</verse>
				<verse number="13">ਸਾਡੇ ਸੁਭਾਅ ਚਾਨਣ ਦੇ ਅਨੁਸਾਰ ਹੋਣ ਚਾਹੀਦਾ ਹੈ, ਨਾ ਕਿ ਰੰਗ-ਰਲੀਆਂ, ਨਾ ਸ਼ਰਾਬੀ ਹੋਣ, ਨਾ ਵਿਭਚਾਰ ਅਤੇ ਨਾ ਬਦਚਲਣੀ, ਨਾ ਝਗੜੇ ਅਤੇ ਈਰਖਾ ਨਾਲ ਨਾ ਦੇ ਅਨੁਸਾਰ ਹੋਣ।</verse>
				<verse number="14">ਪਰ ਪ੍ਰਭੂ ਯਿਸ਼ੂ ਮਸੀਹ ਨੂੰ ਪਹਿਨੋ ਅਤੇ ਸਰੀਰ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਇੱਛਾ ਨਾ ਰੱਖੋ।</verse>
			</chapter>
			<chapter number="14">
				<verse number="1">ਜੋ ਕੋਈ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਸ ਨੂੰ ਆਪਣੀ ਸੰਗਤ ਵਿੱਚ ਰਲਾ ਲਵੋ ਪਰ ਉਸ ਨਾਲ ਕਿਸੇ ਵੀ ਵਿਵਾਦੀ ਵਿਸ਼ਿਆਂ ਉੱਤੇ ਬਹਿਸ ਨਾ ਕਰੋ।</verse>
				<verse number="2">ਉਦਾਹਰਣ ਦੇ ਲਈ, ਇੱਕ ਵਿਅਕਤੀ ਦਾ ਮੰਨਣਾ ਹੈ ਕਿ ਸਭ ਕੁਝ ਖਾਣਾ ਠੀਕ ਹੈ। ਪਰ ਦੂਜਾ ਵਿਅਕਤੀ ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ ਸਿਰਫ ਸਬਜ਼ੀਆਂ ਹੀ ਖਾਏ।</verse>
				<verse number="3">ਉਹ ਜੋ ਸਭ ਕੁਝ ਖਾਂਦਾ ਹੈ, ਉਸਨੂੰ ਨੀਵਾਂ ਨਾ ਸਮਝੇ ਜੋ ਸਭ ਕੁਝ ਨਹੀਂ ਖਾਂਦਾ; ਇਸੇ ਤਰ੍ਹਾਂ, ਜੋ ਸਭ ਕੁਝ ਨਹੀਂ ਖਾਂਦਾ, ਉਸ ਨੂੰ ਦੋਸ਼ ਨਾ ਲਾਉ ਜੋ ਸਭ ਕੁਝ ਖਾਂਦਾ ਹੈ ਕਿਉਂਕਿ ਪਰਮੇਸ਼ਵਰ ਨੇ ਉਸਨੂੰ ਪਹਿਲਾਂ ਹੀ ਸਵੀਕਾਰ ਕਰ ਲਿਆ ਹੈ।</verse>
				<verse number="4">ਤੂੰ ਕਿਸੇ ਹੋਰ ਦੇ ਨੌਕਰਾਂ ਦੀ ਨਿੰਦਾ ਕਰਨ ਵਾਲਾ ਕੌਣ ਹੈ? ਉਹਨਾਂ ਦਾ ਆਪਣਾ ਮਾਲਕ ਨਿਆਂ ਕਰੇਗਾ ਕਿ ਉਹ ਖੜ੍ਹੇ ਹਨ ਜਾਂ ਡਿੱਗਦੇ ਹਨ ਅਤੇ ਪ੍ਰਭੂ ਦੀ ਸਹਾਇਤਾ ਨਾਲ, ਉਹ ਖੜੇ ਹੋਣਗੇ ਅਤੇ ਉਸਦੀ ਪ੍ਰਵਾਨਗੀ ਪ੍ਰਾਪਤ ਕਰਨਗੇ।</verse>
				<verse number="5">ਕੋਈ ਲੋਕ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਵਧੇਰੇ ਪਵਿੱਤਰ ਸਮਝਦਾ ਹੈ; ਦੂਜੇ ਲੋਕ ਸੋਚਦੇ ਹਨ ਕਿ ਹਰ ਦਿਨ ਇੱਕੋ ਜਿਹਾ ਹੁੰਦਾ ਹੈ। ਉਹਨਾਂ ਵਿੱਚੋਂ ਹਰ ਇੱਕ ਨੂੰ ਆਪਣੇ ਮਨ ਵਿੱਚ ਪੂਰੀ ਤਰ੍ਹਾਂ ਵਿਸ਼ਵਾਸ ਹੋਣਾ ਚਾਹੀਦਾ ਹੈ।</verse>
				<verse number="6">ਜਿਹੜਾ ਵੀ ਇੱਕ ਦਿਨ ਨੂੰ ਖਾਸ ਮੰਨਦਾ ਹੈ ਉਹ ਪ੍ਰਭੂ ਦੇ ਲਈ ਅਜਿਹਾ ਮੰਨਦਾ ਹੈ। ਇਸ ਤਰ੍ਹਾਂ ਜਿਹੜਾ ਵੀ ਮਾਸ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ, ਕਿਉਂਕਿ ਉਹ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਨ; ਅਤੇ ਜੋ ਕੋਈ ਇਸ ਤੋਂ ਦੂਰ ਰਹਿੰਦਾ ਹੈ ਉਹ ਪ੍ਰਭੂ ਦੇ ਲਈ ਕਰਦਾ ਹੈ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹੈ।</verse>
				<verse number="7">ਕਿਉਂਕਿ ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਇਕੱਲਾ ਨਹੀਂ ਜਿਉਂਦਾ, ਅਤੇ ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਇਕੱਲਾ ਨਹੀਂ ਮਰਦਾ।</verse>
				<verse number="8">ਜੇ ਅਸੀਂ ਜੀਉਂਦੇ ਹਾਂ, ਅਸੀਂ ਪ੍ਰਭੂ ਲਈ ਜੀਉਂਦੇ ਹਾਂ; ਅਤੇ ਜੇ ਅਸੀਂ ਮਰਦੇ ਹਾਂ, ਅਸੀਂ ਪ੍ਰਭੂ ਲਈ ਮਰਦੇ ਹਾਂ। ਇਸ ਲਈ, ਭਾਵੇਂ ਅਸੀਂ ਜਿਉਂਦੇ ਹਾਂ ਜਾਂ ਮਰਦੇ ਹਾਂ, ਅਸੀਂ ਪ੍ਰਭੂ ਦੇ ਹਾਂ।</verse>
				<verse number="9">ਇਸੇ ਕਾਰਨ ਕਰਕੇ, ਮਸੀਹ ਮਰ ਗਿਆ ਅਤੇ ਜੀਉਂਦਾ ਹੋਇਆ ਤਾਂ ਜੋ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਵਾਂ ਦਾ ਪ੍ਰਭੂ ਹੋਵੇ।</verse>
				<verse number="10">ਤਾਂ ਫਿਰ, ਤੁਸੀਂ ਆਪਣੇ ਭਰਾ ਜਾਂ ਭੈਣ ਦਾ ਨਿਆਂ ਕਿਉਂ ਕਰਦੇ ਹੋ? ਜਾਂ ਤੁਸੀਂ ਉਹਨਾਂ ਨਾਲ ਨਫ਼ਰਤ ਕਿਉਂ ਕਰਦੇ ਹੋ? ਕਿਉਂਕਿ ਅਸੀਂ ਸਾਰੇ ਪਰਮੇਸ਼ਵਰ ਦੇ ਨਿਆਂ ਆਸਨ ਦੇ ਸਾਮ੍ਹਣੇ ਖੜ੍ਹੇ ਹੋਵਾਂਗੇ।</verse>
				<verse number="11">ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਵੇਂ ਕਿ ਮੈਂ ਜਿਉਂਦਾ ਹਾਂ, ਪ੍ਰਭੂ ਕਹਿੰਦਾ ਹੈ, ਹਰ ਗੋਡਾ ਮੇਰੇ ਅੱਗੇ ਝੁਕੇਗਾ; ਹਰ ਜੀਭ ਪਰਮੇਸ਼ਵਰ ਨੂੰ ਮੰਨ ਲਵੇਗੀ।”</verse>
				<verse number="12">ਤਾਂ ਫਿਰ, ਸਾਡੇ ਵਿੱਚੋਂ ਹਰ ਕੋਈ ਪਰਮੇਸ਼ਵਰ ਨੂੰ ਆਪਣਾ ਲੇਖਾ ਦੇਵੇਗਾ।</verse>
				<verse number="13">ਇਸ ਲਈ ਆਓ ਆਪਾਂ ਇੱਕ-ਦੂਜੇ ਉੱਤੇ ਦੋਸ਼ ਲਾਉਣਾ ਬੰਦ ਕਰੀਏ। ਇਸ ਦੀ ਬਜਾਏ, ਕਿਸੇ ਵੀ ਭਰਾ ਜਾਂ ਭੈਣ ਦੇ ਰਾਹ ਵਿੱਚ ਕੋਈ ਠੋਕਰ ਜਾਂ ਰੁਕਾਵਟ ਦਾ ਕਾਰਨ ਨਾ ਬਣੀਏ।</verse>
				<verse number="14">ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸ਼ੂ ਵਿੱਚ ਮੈਨੂੰ ਪੂਰੀ ਤਰ੍ਹਾਂ ਯਕੀਨ ਹੈ ਕਿ ਕੁਝ ਵੀ ਆਪਣੇ ਆਪ ਵਿੱਚ ਅਸ਼ੁੱਧ ਨਹੀਂ ਹੈ। ਪਰ ਜੇ ਕੋਈ ਕਿਸੇ ਚੀਜ਼ ਨੂੰ ਅਸ਼ੁੱਧ ਸਮਝਦਾ ਹੈ, ਤਾਂ ਉਸ ਵਿਅਕਤੀ ਲਈ ਉਹ ਅਸ਼ੁੱਧ ਹੈ।</verse>
				<verse number="15">ਜੇ ਤੁਹਾਡਾ ਭਰਾ ਜਾਂ ਭੈਣ ਤੁਹਾਡੇ ਖਾਣ ਦੇ ਕਾਰਨ ਦੁੱਖੀ ਹੈ, ਤਾਂ ਤੁਸੀਂ ਹੁਣ ਪਿਆਰ ਦੇ ਅਨੁਸਾਰ ਕੰਮ ਨਹੀਂ ਕਰ ਰਹੇ ਹੋ। ਆਪਣੇ ਖਾਣ ਨਾਲ ਕਿਸੇ ਅਜਿਹੇ ਵਿਅਕਤੀ ਦਾ ਨਾਸ਼ ਨਾ ਕਰੋ ਜਿਸਦੇ ਲਈ ਮਸੀਹ ਮਰਿਆ ਸੀ।</verse>
				<verse number="16">ਇਸ ਲਈ ਜਿਹੜੀ ਚੰਗੀ ਚੀਜ਼ ਤੁਸੀਂ ਜਾਣਦੇ ਹੋ ਉਸ ਨੂੰ ਅਪਮਾਨ ਨਾ ਕਰੋ।</verse>
				<verse number="17">ਕਿਉਂਕਿ ਪਰਮੇਸ਼ਵਰ ਦਾ ਰਾਜ ਖਾਣ-ਪੀਣ ਦਾ ਵਿਸ਼ਾ ਨਹੀਂ ਹੈ, ਪਰ ਪਵਿੱਤਰ ਆਤਮਾ ਵਿੱਚ ਧਾਰਮਿਕਤਾ, ਸ਼ਾਂਤੀ ਅਤੇ ਆਨੰਦ ਦਾ ਵਿਸ਼ਾ ਹੈ,</verse>
				<verse number="18">ਕਿਉਂਕਿ ਜੋ ਕੋਈ ਵੀ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ਵਰ ਨੂੰ ਪ੍ਰਸੰਨ ਕਰਦਾ ਹੈ ਅਤੇ ਮਨੁੱਖ ਦੀ ਵਡਿਆਈ ਪ੍ਰਾਪਤ ਕਰਦਾ ਹੈ।</verse>
				<verse number="19">ਇਸ ਲਈ ਆਓ ਅਸੀਂ ਉਹ ਕਰਨ ਦੀ ਹਰ ਕੋਸ਼ਿਸ਼ ਕਰੀਏ ਜੋ ਸ਼ਾਂਤੀ ਅਤੇ ਆਪਸੀ ਸੁਧਾਰ ਵੱਲ ਲੈ ਜਾਂਦੀ ਹੈ।</verse>
				<verse number="20">ਭੋਜਨ ਦੀ ਖ਼ਾਤਰ ਪਰਮੇਸ਼ਵਰ ਦੇ ਕੰਮ ਨੂੰ ਨਾਸ਼ ਨਾ ਕਰੋ। ਸਾਰਾ ਭੋਜਨ ਸਾਫ਼ ਹੁੰਦਾ ਹੈ, ਪਰ ਕਿਸੇ ਵਿਅਕਤੀ ਦੁਆਰਾ ਕੁਝ ਵੀ ਖਾਣਾ ਗਲਤ ਹੈ ਜਿਸ ਕਾਰਨ ਕਿਸੇ ਹੋਰ ਨੂੰ ਠੋਕਰ ਲੱਗਦੀ ਹੈ।</verse>
				<verse number="21">ਇਹ ਬਿਹਤਰ ਹੈ ਕਿ ਮਾਸ ਨਾ ਖਾਵਾਂ ਜਾਂ ਮੈਂ ਨਾ ਪੀਵਾਂ ਜਾਂ ਕੋਈ ਹੋਰ ਅਜਿਹਾ ਕੰਮ ਨਾ ਕਰਾਂ ਜਿਸ ਨਾਲ ਤੁਹਾਡੇ ਭਰਾ ਜਾਂ ਭੈਣ ਠੋਕਰ ਨਾ ਲੱਗੇ।</verse>
				<verse number="22">ਇਸ ਲਈ ਜੋ ਵੀ ਤੁਸੀਂ ਇਨ੍ਹਾਂ ਚੀਜ਼ਾਂ ਬਾਰੇ ਵਿਸ਼ਵਾਸ ਕਰਦੇ ਹੋ ਉਹ ਆਪਣੇ ਅਤੇ ਪਰਮੇਸ਼ਵਰ ਦੇ ਵਿੱਚ ਰੱਖੋ। ਧੰਨ ਹੈ ਉਹ ਜੋ ਆਪਣੀ ਜਾਂਚ ਕਰਦਾ ਹੈ ਅਤੇ ਆਪਣੀ ਨਿੰਦਾ ਨਹੀਂ ਕਰਦਾ।</verse>
				<verse number="23">ਪਰ ਜਿਸ ਕਿਸੇ ਨੂੰ ਸ਼ੱਕ ਹੈ ਉਹ ਨਿੰਦਾ ਕਰਦਾ ਹੈ ਜੇ ਉਹ ਖਾਂਦੇ ਹਨ, ਕਿਉਂਕਿ ਉਹਨਾਂ ਦਾ ਖਾਣਾ ਵਿਸ਼ਵਾਸ ਤੋਂ ਨਹੀਂ ਹੈ; ਅਤੇ ਹਰ ਉਹ ਚੀਜ਼ ਜੋ ਵਿਸ਼ਵਾਸ ਤੋਂ ਨਹੀਂ ਆਉਂਦੀ ਪਾਪ ਹੈ।</verse>
			</chapter>
			<chapter number="15">
				<verse number="1">ਅਸੀਂ ਜੋ ਵਿਸ਼ਵਾਸ ਵਿੱਚ ਮਜ਼ਬੂਤ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ ਨਾ ਕਿ ਸਾਨੂੰ ਉਹਨਾਂ ਦੇ ਖੁਸ਼ ਹੋਣ ਚਾਹੀਦਾ ਹੈ।</verse>
				<verse number="2">ਸਾਡੇ ਵਿੱਚੋਂ ਹਰ ਇੱਕ ਨੂੰ ਆਪਣੇ ਗੁਆਂਡੀਆਂ ਨੂੰ ਉਹਨਾਂ ਦੇ ਭਲੇ ਲਈ, ਉਹਨਾਂ ਦੇ ਨਿਰਮਾਣ ਲਈ ਖੁਸ਼ ਕਰਨਾ ਚਾਹੀਦਾ ਹੈ।</verse>
				<verse number="3">ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ, ਪਰ ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹਨਾਂ ਲੋਕਾਂ ਦਾ ਅਪਮਾਨ ਜੋ ਤੁਹਾਨੂੰ ਬੇਇੱਜ਼ਤ ਕਰਦੇ ਹਨ ਮੇਰੇ ਉੱਤੇ ਡਿੱਗ ਪਏ ਹਨ।”</verse>
				<verse number="4">ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਉਹ ਜੋ ਉਤਸ਼ਾਹ ਦਿੰਦੇ ਹਨ ਉਹ ਸਾਨੂੰ ਉਮੀਦ ਕਰ ਸਕਦੇ ਹਨ।</verse>
				<verse number="5">ਪਰਮੇਸ਼ਵਰ ਜੋ ਧੀਰਜ ਅਤੇ ਹੌਸਲਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ,</verse>
				<verse number="6">ਤਾਂ ਜੋ ਇੱਕ ਮਨ ਅਤੇ ਇੱਕ ਆਵਾਜ਼ ਨਾਲ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਵਡਿਆਈ ਕਰ ਸਕੋ।</verse>
				<verse number="7">ਇੱਕ-ਦੂਜੇ ਨੂੰ ਸਵੀਕਾਰ ਕਰੋ, ਜਿਵੇਂ ਕਿ ਮਸੀਹ ਨੇ ਤੁਹਾਨੂੰ ਸਵੀਕਾਰ ਕੀਤਾ ਹੈ, ਤਾਂ ਜੋ ਪਰਮੇਸ਼ਵਰ ਦੀ ਉਸਤਤ ਹੋਵੇ।</verse>
				<verse number="8">ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਸੁੰਨਤ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।</verse>
				<verse number="9">ਅਤੇ ਇਸ ਤੋਂ ਇਲਾਵਾ, ਪਰਾਈਆਂ ਕੌਮਾਂ ਉਸਦੀ ਦਯਾ ਲਈ ਪਰਮੇਸ਼ਵਰ ਦੀ ਵਡਿਆਈ ਕਰਨ ਜਿਵੇਂ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਇਸ ਲਈ ਮੈਂ ਪਰਾਈਆਂ ਕੌਮਾਂ ਦੇ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੁਹਾਡੇ ਨਾਮ ਦੀ ਉਸਤਤ ਗਾਵਾਂਗਾ।”</verse>
				<verse number="10">ਫਿਰ, ਬਚਨ ਕਹਿੰਦਾ ਹੈ, “ਤੁਸੀਂ ਗ਼ੈਰ-ਯਹੂਦੀਓ, ਉਸਦੇ ਲੋਕਾਂ ਨਾਲ ਖੁਸ਼ ਹੋਵੋ।”</verse>
				<verse number="11">ਅਤੇ ਦੁਬਾਰਾ ਫਿਰ ਕਹਿੰਦਾ ਹੈ, “ਸਾਰੇ ਗ਼ੈਰ-ਯਹੂਦੀਓ, ਪ੍ਰਭੂ ਦੀ ਉਸਤਤ ਕਰੋ; ਸਾਰੇ ਲੋਕ ਉਸ ਦੀ ਵਡਿਆਈ ਕਰਨ।”</verse>
				<verse number="12">ਅਤੇ ਯਸ਼ਾਯਾਹ ਫਿਰ ਕਹਿੰਦਾ ਹੈ, “ਯੱਸੀ ਦੀ ਜੜ੍ਹ ਉੱਭਰੇਗੀ, ਉਹ ਜੋ ਕੌਮਾਂ ਉੱਤੇ ਰਾਜ ਕਰਨ ਲਈ ਉੱਠੇਗਾ; ਉਸ ਵਿੱਚ ਪਰਾਈਆਂ ਕੌਮਾਂ ਆਸ ਰੱਖਣਗੀਆਂ।”</verse>
				<verse number="13">ਉਮੀਦ ਦਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਸਾਰੀ ਖੁਸ਼ੀ ਅਤੇ ਸ਼ਾਂਤੀ ਨਾਲ ਭਰ ਦੇਵੇ, ਤਾਂ ਜੋ ਤੁਸੀਂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਮੀਦ ਨਾਲ ਭਰਪੂਰ ਹੋ ਸਕੋ।</verse>
				<verse number="14">ਹੇ ਮੇਰੇ ਭਰਾਵੋ ਅਤੇ ਭੈਣੋ, ਮੈਨੂੰ ਖੁਦ ਯਕੀਨ ਹੈ ਕਿ ਤੁਸੀਂ ਖੁਦ ਭਲਾਈ ਨਾਲ ਭਰੇ ਹੋਏ ਹੋ, ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ-ਦੂਜੇ ਨੂੰ ਸਿੱਖਿਆ ਦੇਣ ਦੇ ਯੋਗ ਹੋ।</verse>
				<verse number="15">ਫਿਰ ਵੀ, ਮੈਂ ਤੁਹਾਨੂੰ ਦੁਬਾਰਾ ਯਾਦ ਕਰਾਉਣ ਲਈ ਕੁਝ ਵਿਸ਼ਿਆਂ ਉੱਤੇ ਹਿੰਮਤ ਨਾਲ ਲਿਖਿਆ ਹੈ। ਇਹ ਇਸ ਲਈ ਹੈ ਕਿਉਂਕਿ ਮੈਨੂੰ ਪਰਮੇਸ਼ਵਰ ਦੁਆਰਾ ਕਿਰਪਾ ਦਿੱਤੀ ਗਈ ਹੈ</verse>
				<verse number="16">ਕਿ ਮੈਂ ਪਰਮੇਸ਼ਵਰ ਦੀ ਬ੍ਰਹਮ ਖੁਸ਼ਖ਼ਬਰੀ ਦੇ ਪੁਜਾਰੀ ਦੇ ਤੌਰ ਉੱਤੇ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਸੇਵਕ ਹੋ ਸਕਦਾ ਹਾਂ ਕਿ ਪਰਾਈਆਂ ਕੌਮਾਂ ਪਵਿੱਤਰ ਆਤਮਾ ਦੁਆਰਾ ਵੱਖ ਹੋਣ ਤੋਂ ਬਾਅਦ ਪਰਮੇਸ਼ਵਰ ਨੂੰ ਪ੍ਰਾਪਤ ਕਰਨ ਲਈ ਇੱਕ ਯੋਗ ਤੋਹਫ਼ਾ ਬਣ ਸਕਦੀਆਂ ਹਨ।</verse>
				<verse number="17">ਇਸ ਲਈ ਮੈਂ ਪਰਮੇਸ਼ਵਰ ਦੀ ਸੇਵਾ ਵਿੱਚ ਮਸੀਹ ਯਿਸ਼ੂ ਵਿੱਚ ਅਭਮਾਨ ਕਰਦਾ ਹਾਂ।</verse>
				<verse number="18">ਮੈਂ ਇਸ ਤੋਂ ਇਲਾਵਾ ਹੋਰ ਕੁਝ ਨਹੀਂ ਬੋਲਾਂਗਾ ਕਿ ਮਸੀਹ ਯਿਸ਼ੂ ਨੇ ਮੈਨੂੰ ਗ਼ੈਰ-ਯਹੂਦੀਆਂ ਦੇ ਲਈ ਚੁਣਿਆ ਹੈ ਤਾਂ ਜੋ ਮੇਰੇ ਪ੍ਰਚਾਰ ਦੁਆਰਾ ਮੈਂ ਗ਼ੈਰ-ਯਹੂਦੀਆਂ ਨੂੰ ਪਰਮੇਸ਼ਵਰ ਦੀ ਆਗਿਆ ਵਿੱਚ ਲੈ ਕੇ ਆਵਾਂ।</verse>
				<verse number="19">ਇਹ ਸਭ ਚਿੰਨ੍ਹ ਅਤੇ ਚਮਤਕਾਰਾਂ ਨਾਲ ਜੋ ਪਰਮੇਸ਼ਵਰ ਦੇ ਆਤਮਾ ਦੀ ਸ਼ਕਤੀ ਦੁਆਰਾ ਹੈ। ਇਸ ਲਈ ਯੇਰੂਸ਼ਲੇਮ ਤੋਂ ਲੈ ਕੇ ਇੱਲੁਰਿਕੁਨ ਤੱਕ, ਮੈਂ ਮਸੀਹ ਦੀ ਖੁਸ਼ਖ਼ਬਰੀ ਦਾ ਪੂਰੀ ਤਰ੍ਹਾਂ ਐਲਾਨ ਕੀਤਾ ਹੈ।</verse>
				<verse number="20">ਮੇਰੀ ਹਮੇਸ਼ਾ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦੀ ਇੱਛਾ ਰਹੀ ਹੈ ਜਿੱਥੇ ਮਸੀਹ ਨੂੰ ਨਹੀਂ ਜਾਣਿਆ ਜਾਂਦਾ ਸੀ, ਤਾਂ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਨਿਰਮਾਣ ਨਾ ਕਰਾਂ।</verse>
				<verse number="21">ਸਗੋਂ, ਜਿਵੇਂ ਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਨ੍ਹਾਂ ਨੂੰ ਉਸਦੇ ਬਾਰੇ ਨਹੀਂ ਦੱਸਿਆ ਗਿਆ ਸੀ ਉਹ ਵੇਖਣਗੇ, ਅਤੇ ਜਿਨ੍ਹਾਂ ਨੇ ਨਹੀਂ ਸੁਣਿਆ ਉਹ ਸਮਝਣਗੇ।”</verse>
				<verse number="22">ਇਸੇ ਕਰਕੇ ਮੈਨੂੰ ਤੁਹਾਡੇ ਕੋਲ ਆਉਣ ਤੋਂ ਅਕਸਰ ਰੋਕਿਆ ਜਾਂਦਾ ਰਿਹਾ ਹੈ।</verse>
				<verse number="23">ਪਰ ਹੁਣ ਜਦੋਂ ਕਿ ਇਨ੍ਹਾਂ ਖੇਤਰਾਂ ਵਿੱਚ ਮੇਰੇ ਲਈ ਕੰਮ ਕਰਨ ਲਈ ਕੋਈ ਹੋਰ ਜਗ੍ਹਾ ਨਹੀਂ ਹੈ, ਅਤੇ ਜਦੋਂ ਕਿ ਮੈਂ ਤੁਹਾਨੂੰ ਮਿਲਣ ਲਈ ਕਈ ਸਾਲਾਂ ਤੋਂ ਤਰਸ ਰਿਹਾ ਹਾਂ।</verse>
				<verse number="24">ਇਹ ਮੇਰੇ ਲਈ ਸੰਭਵ ਹੋਵੇਗਾ ਜਦੋਂ ਮੈਂ ਸਪੇਨ ਜਾਵਾਂਗਾ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਜਾਂਦੇ ਸਮੇਂ ਮਿਲੋਗੇ ਅਤੇ ਕੁਝ ਸਮੇਂ ਲਈ ਤੁਹਾਡੀ ਸੰਗਤੀ ਦਾ ਆਨੰਦ ਲਵਾਂਗਾ ਅਤੇ ਤੁਹਾਡੀ ਸਹਾਇਤਾ ਪ੍ਰਾਪਤ ਕਰਾਂਗਾ।</verse>
				<verse number="25">ਪਰ ਹੁਣ, ਮੈਂ ਯੇਰੂਸ਼ਲੇਮ ਨੂੰ ਜਾ ਰਿਹਾ ਹਾਂ, ਉੱਥੇ ਪ੍ਰਭੂ ਦੇ ਸੰਤਾਂ ਦੀ ਸੇਵਾ ਕਰਨ ਲਈ ਜਾਂਦਾ ਹਾਂ।</verse>
				<verse number="26">ਕਿਉਂਕਿ ਮਕਦੂਨਿਯਾ ਅਤੇ ਅਖਾਯਾ ਦੀ ਕਲੀਸਿਆ ਨੇ ਯੇਰੂਸ਼ਲੇਮ ਵਿੱਚ ਪ੍ਰਭੂ ਦੇ ਸੰਤਾਂ ਦੇ ਲਈ ਜੋ ਗਰੀਬ ਸਨ ਯੋਗਦਾਨ ਪਾ ਕੇ ਖੁਸ਼ ਸਨ।</verse>
				<verse number="27">ਉਹ ਇਸ ਨੂੰ ਕਰਨ ਵਿੱਚ ਖੁਸ਼ ਸਨ, ਅਤੇ ਸੱਚ-ਮੁੱਚ ਉਹ ਉਹਨਾਂ ਦੇ ਕਰਜ਼ਦਾਰ ਹਨ। ਕਿਉਂਕਿ ਜੇ ਗ਼ੈਰ-ਯਹੂਦੀਆਂ ਨੇ ਯਹੂਦੀਆਂ ਦੀਆਂ ਆਤਮਿਕ ਬਰਕਤਾਂ ਵਿੱਚ ਹਿੱਸਾ ਲਿਆ ਹੈ, ਤਾਂ ਉਹ ਯਹੂਦੀਆਂ ਦੇ ਉਹਨਾਂ ਦੇ ਸਰੀਰਕ ਬਰਕਤਾਂ ਵਿੱਚ ਸਾਂਝੇ ਕਰਨ ਦੇ ਜ਼ਿੰਮੇਵਾਰ ਹਨ।</verse>
				<verse number="28">ਜਿਵੇਂ ਹੀ ਮੈਂ ਇਹ ਦਾਨ ਦੇ ਦਿੱਤਾ ਅਤੇ ਉਹਨਾਂ ਦਾ ਇਹ ਨੇਕ ਕੰਮ ਪੂਰਾ ਕਰ ਲਿਆ, ਮੈਂ ਸਪੇਨ ਜਾਂਦੇ ਹੋਏ ਤੁਹਾਨੂੰ ਮਿਲਣ ਆਵਾਂਗਾ।</verse>
				<verse number="29">ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ, ਮੈਂ ਮਸੀਹ ਦੀ ਬਰਕਤ ਦੇ ਪੂਰੇ ਪੈਮਾਨੇ ਦੇ ਨਾਲ ਆਵਾਂਗਾ।</verse>
				<verse number="30">ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੁਆਰਾ, ਮੇਰੇ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਕੇ ਮੇਰੇ ਨਾਲ ਸੰਘਰਸ਼ ਵਿੱਚ ਸ਼ਾਮਲ ਹੋਵੋ।</verse>
				<verse number="31">ਪ੍ਰਾਰਥਨਾ ਕਰੋ ਕਿ ਮੈਨੂੰ ਯਹੂਦਿਯਾ ਦੇ ਅਵਿਸ਼ਵਾਸੀਆਂ ਤੋਂ ਸੁਰੱਖਿਅਤ ਰੱਖਿਆ ਜਾਵੇ ਅਤੇ ਜੋ ਯੇਰੂਸ਼ਲੇਮ ਵਿੱਚ ਮੈਂ ਯੋਗਦਾਨ ਪਾਉਂਦਾ ਹਾਂ ਉਹ ਪ੍ਰਭੂ ਦੇ ਸੰਤਾਂ ਦੁਆਰਾ ਉੱਥੇ ਪ੍ਰਾਪਤ ਕੀਤਾ ਜਾ ਸਕੇ,</verse>
				<verse number="32">ਤਾਂ ਜੋ ਮੈਂ ਖੁਸ਼ੀ ਨਾਲ, ਪਰਮੇਸ਼ਵਰ ਦੀ ਇੱਛਾ ਨਾਲ ਤੁਹਾਡੇ ਕੋਲ ਆ ਸਕਾਂ, ਅਤੇ ਤੁਹਾਡੀ ਸੰਗਤ ਵਿੱਚ ਆਰਾਮ ਕਰ ਸਕਾਂ।</verse>
				<verse number="33">ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।</verse>
			</chapter>
			<chapter number="16">
				<verse number="1">ਮੈਂ ਸਾਡੀ ਭੈਣ ਫੋਬੀ ਦੀ ਤਾਰੀਫ਼ ਕਰਦਾ ਹਾਂ, ਜੋ ਕਿ ਜੋ ਕੰਖਰਿਯਾ ਕਲੀਸਿਆ ਵਿੱਚ ਸੇਵਿਕਾ ਹੈ।</verse>
				<verse number="2">ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸਨੂੰ ਪ੍ਰਭੂ ਵਿੱਚ ਸਵੀਕਾਰ ਕਰੋ ਜਿਵੇਂ ਸੰਤਾਂ ਦੇ ਕਰਨ ਦੇ ਜੋਗ ਹੈ। ਉਸਦੀ ਹਰ ਤਰ੍ਹਾਂ ਦੇ ਨਾਲ ਮਦਦ ਕਰੋ, ਕਿਉਂਕਿ ਉਸਨੇ ਮੇਰੇ ਸਮੇਤ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ।</verse>
				<verse number="3">ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਜੋ ਮਸੀਹ ਯਿਸ਼ੂ ਵਿੱਚ ਮੇਰੇ ਸਹਿ-ਕਰਮੀ ਹਨ।</verse>
				<verse number="4">ਉਹਨਾਂ ਨੇ ਮੇਰੇ ਲਈ ਆਪਣੀ ਜਾਨ ਜੋਖਮ ਵਿੱਚ ਪਾਈ ਨਾ ਸਿਰਫ ਮੈਂ ਬਲਕਿ ਗ਼ੈਰ-ਯਹੂਦੀਆਂ ਦੀ ਸਾਰੀਆਂ ਕਲੀਸਿਆ ਉਹਨਾਂ ਦੇ ਧੰਨਵਾਦੀ ਹਨ।</verse>
				<verse number="5">ਉਸ ਕਲੀਸਿਆ ਨੂੰ ਵੀ ਸੁੱਖ-ਸਾਂਦ ਜੋ ਉਹਨਾਂ ਦੇ ਘਰ ਮਿਲਦੇ ਹਨ। ਮੇਰੇ ਪਿਆਰੇ ਮਿੱਤਰ ਇਪੈਨੇਤੁਸ ਨੂੰ ਨਮਸਕਾਰ ਕਰੋ, ਜੋ ਏਸ਼ੀਆ ਦੇ ਪ੍ਰਾਂਤ ਵਿੱਚ ਮਸੀਹ ਵਿੱਚ ਆਉਣ ਵਾਲਾ ਪਹਿਲਾਂ ਵਿਅਕਤੀ ਸੀ।</verse>
				<verse number="6">ਮਰਿਯਮ ਨੂੰ ਸੁੱਖ-ਸਾਂਦ, ਜਿਸਨੇ ਤੁਹਾਡੇ ਲਈ ਬਹੁਤ ਸਖ਼ਤ ਮਿਹਨਤ ਕੀਤੀ ਹੈ।</verse>
				<verse number="7">ਅੰਦਰੁਨਿਕੁਸ ਅਤੇ ਯੂਨਿਆਸ ਨੂੰ ਸੁੱਖ-ਸਾਂਦ, ਮੇਰੇ ਸਾਥੀ ਯਹੂਦੀ ਜੋ ਮੇਰੇ ਨਾਲ ਜੇਲ੍ਹ ਵਿੱਚ ਹਨ। ਉਹ ਰਸੂਲਾਂ ਵਿੱਚ ਉੱਤਮ ਹਨ, ਅਤੇ ਉਹ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਸਨ।</verse>
				<verse number="8">ਅੰਪਲਿਯਾਤੁਸ ਨੂੰ ਸੁੱਖ-ਸਾਂਦ, ਪ੍ਰਭੂ ਵਿੱਚ ਮੇਰੇ ਪਿਆਰੇ ਮਿੱਤਰ ਨੂੰ।</verse>
				<verse number="9">ਉਰਬਾਨੁਸ, ਮਸੀਹ ਵਿੱਚ ਸਾਡੇ ਸਹਿ-ਕਰਮੀ ਅਤੇ ਮੇਰੇ ਪਿਆਰੇ ਮਿੱਤਰ ਸਤਾਖੁਸ ਨੂੰ ਸੁੱਖ-ਸਾਂਦ।</verse>
				<verse number="10">ਅਪਿੱਲੇਸ ਨੂੰ ਸੁੱਖ-ਸਾਂਦ, ਜਿਨ੍ਹਾਂ ਦੀ ਮਸੀਹ ਪ੍ਰਤੀ ਵਫ਼ਾਦਾਰੀ ਪਰਖੀ ਗਈ ਹੈ। ਉਹਨਾਂ ਲੋਕਾਂ ਨੂੰ ਸੁੱਖ-ਸਾਂਦ ਜੋ ਅਰਿਸਤੁਬੂਲੁਸ ਦੇ ਪਰਿਵਾਰ ਨਾਲ ਸੰਬੰਧਿਤ ਹਨ।</verse>
				<verse number="11">ਹੇਰੋਦੀਅਨ, ਮੇਰੇ ਸਾਥੀ ਯਹੂਦੀ ਨੂੰ ਸੁੱਖ-ਸਾਂਦ। ਨਰਕਿੱਸੁਸ ਦੇ ਘਰ ਦੇ ਉਹਨਾਂ ਲੋਕਾਂ ਨੂੰ ਸੁੱਖ-ਸਾਂਦ ਜੋ ਪ੍ਰਭੂ ਵਿੱਚ ਹਨ।</verse>
				<verse number="12">ਤਰੁਫ਼ੈਨਾ ਅਤੇ ਤਰੁਫੋਸਾ ਨੂੰ ਸੁੱਖ-ਸਾਂਦ, ਉਹਨਾਂ ਔਰਤਾਂ ਨੂੰ ਜੋ ਪ੍ਰਭੂ ਵਿੱਚ ਸਖ਼ਤ ਮਿਹਨਤ ਕਰਦੀਆਂ ਹਨ। ਮੇਰੇ ਪਿਆਰੇ ਦੋਸਤ ਪਰਸੀਸ ਨੂੰ ਸੁੱਖ-ਸਾਂਦ, ਉਹ ਔਰਤ ਜਿਸਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ ਹੈ।</verse>
				<verse number="13">ਰੂਫ਼ੁਸ ਨੂੰ, ਜਿਹੜਾ ਪ੍ਰਭੂ ਵਿੱਚ ਚੁਣਿਆ ਗਿਆ ਹੈ, ਅਤੇ ਉਸਦੀ ਮਾਂ ਨੂੰ ਵੀ ਸੁੱਖ-ਸਾਂਦ, ਜੋ ਮੇਰੀ ਵੀ ਮਾਂ ਰਹੀ ਹੈ।</verse>
				<verse number="14">ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ ਅਤੇ ਹਰਮੇਸ ਅਤੇ ਉਹਨਾਂ ਦੇ ਨਾਲ ਦੇ ਹੋਰ ਭਰਾਵਾਂ ਅਤੇ ਭੈਣਾਂ ਨੂੰ ਸੁੱਖ-ਸਾਂਦ।</verse>
				<verse number="15">ਫਿਲੁਲੁਗੁਸ, ਜੂਲੀਆ, ਨੇਰਿਯੁਸ ਅਤੇ ਉਸਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।</verse>
				<verse number="16">ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਆਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।</verse>
				<verse number="17">ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਹਨਾਂ ਲੋਕਾਂ ਦਾ ਧਿਆਨ ਰੱਖੋ ਜੋ ਫੁੱਟ ਪਾਉਂਦੇ ਹਨ ਅਤੇ ਤੁਹਾਡੇ ਰਾਹ ਵਿੱਚ ਰੁਕਾਵਟਾਂ ਪਾਉਂਦੇ ਹਨ ਜੋ ਤੁਹਾਨੂੰ ਸਿੱਖਿਆ ਮਿਲੀ ਹੈ ਉਹ ਉਸਦੇ ਉਲਟ ਹਨ। ਉਹਨਾਂ ਤੋਂ ਦੂਰ ਰਹੋ।</verse>
				<verse number="18">ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰ ਰਹੇ, ਬਲਕਿ ਆਪਣੇ ਢਿੱਡ ਦੀ ਸੇਵਾ ਕਰਦੇ ਹਨ। ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।</verse>
				<verse number="19">ਹਰ ਕਿਸੇ ਨੇ ਤੁਹਾਡੀ ਆਗਿਆਕਾਰੀ ਬਾਰੇ ਸੁਣਿਆ ਹੈ, ਇਸ ਲਈ ਮੈਂ ਤੁਹਾਡੇ ਕਾਰਨ ਖੁਸ਼ ਹਾਂ; ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਚੰਗੇ ਬਾਰੇ ਬੁੱਧੀਮਾਨ ਬਣੋ, ਅਤੇ ਬੁਰਾਈ ਤੋਂ ਨਿਰਦੋਸ਼ ਰਹੋ।</verse>
				<verse number="20">ਸ਼ਾਂਤੀ ਦਾ ਪਰਮੇਸ਼ਵਰ ਜਲਦੀ ਹੀ ਸ਼ੈਤਾਨ ਨੂੰ ਤੁਹਾਡੇ ਪੈਰਾਂ ਹੇਠ ਕੁਚਲ ਦੇਵੇਗਾ। ਸਾਡੇ ਪ੍ਰਭੂ ਯਿਸ਼ੂ ਦੀ ਕਿਰਪਾ ਤੁਹਾਡੇ ਨਾਲ ਹੋਵੇ।</verse>
				<verse number="21">ਤਿਮੋਥਿਉਸ, ਮੇਰਾ ਸਹਿ-ਕਰਮਚਾਰੀ, ਮੇਰੇ ਸਾਥੀ ਯਹੂਦੀਆਂ, ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਵਾਂਗ ਤੁਹਾਡੀ ਵੀ ਸੁੱਖ-ਸਾਂਦ ਪੁੱਛਦੇ ਹਨ।</verse>
				<verse number="22">ਮੈਂ ਤਰਤਿਯੁਸ ਜਿਸਨੇ ਇਹ ਪੱਤਰ ਲਿਖਿਆ ਹੈ, ਪ੍ਰਭੂ ਵਿੱਚ ਤੁਹਾਨੂੰ ਸੁੱਖ-ਸਾਂਦ ਆਖਦਾ ਹਾਂ।</verse>
				<verse number="23">ਗਾਯੁਸ, ਜਿਨ੍ਹਾਂ ਦੀ ਪਰਾਹੁਣਚਾਰੀ ਦਾ ਮੈਂ ਅਤੇ ਇੱਥੋ ਦੀ ਸਾਰੀ ਕਲੀਸਿਆ ਆਨੰਦ ਮਾਣਦੀ ਹੈ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹਾਂ। ਇਰਾਸਤੁਸ, ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ, ਅਤੇ ਸਾਡਾ ਭਰਾ ਕੁਆਰਤੁਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।</verse>
				<verse number="24">ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। ਆਮੀਨ।</verse>
				<verse number="25">ਹੁਣ ਪਰਮੇਸ਼ਵਰ ਨੂੰ ਜੋ ਮੇਰੀ ਖੁਸ਼ਖ਼ਬਰੀ ਅਤੇ ਯਿਸ਼ੂ ਮਸੀਹ ਦਾ ਪ੍ਰਚਾਰ ਕਰਕੇ ਤੁਹਾਨੂੰ ਹੋਰ ਮਜ਼ਬੂਤ ਕਰ ਸਕਦਾ ਹੈ, ਭੇਦ ਦੇ ਖੁਲਾਸੇ ਦੇ ਅਨੁਸਾਰ, ਜੋ ਕਿ ਸਦੀਵੀ ਤੋਂ ਲੁਕਿਆ ਹੋਇਆ ਸੀ।</verse>
				<verse number="26">ਪਰ ਹੁਣ ਇਹ ਭੇਦ ਅਟੱਲ ਪਰਮੇਸ਼ਵਰ ਦੇ ਹੁਕਮ ਅਨੁਸਾਰ ਅਤੇ ਨਬੀਆਂ ਦੀਆਂ ਭਵਿੱਖਬਾਣੀਆਂ ਦੁਆਰਾ ਸਾਰੀਆਂ ਕੌਮਾਂ ਤੇ ਪ੍ਰਗਟ ਕੀਤਾ ਗਿਆ ਹੈ, ਤਾਂ ਜੋ ਇਸ ਦੁਆਰਾ ਉਹ ਵਿਸ਼ਵਾਸ ਦੀ ਆਗਿਆਕਾਰੀ ਵੱਲ ਅੱਗੇ ਵਧ ਸਕਣ।</verse>
				<verse number="27">ਸਿਰਫ ਇੱਕੋ ਬੁੱਧੀਮਾਨ ਪਰਮੇਸ਼ਵਰ ਦੀ ਯਿਸ਼ੂ ਮਸੀਹ ਦੁਆਰਾ ਸਦਾ ਲਈ ਮਹਿਮਾ ਹੋਵੇ! ਆਮੀਨ।</verse>
			</chapter>
		</book>
		<book number="46">
			<chapter number="1">
				<verse number="1">ਪੌਲੁਸ, ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਮਸੀਹ ਯਿਸ਼ੂ ਦਾ ਰਸੂਲ ਹੋਣ ਲਈ ਬੁਲਾਇਆ ਗਿਆ ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,</verse>
				<verse number="2">ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਰਥਾਤ ਉਹ ਜਿਹੜੇ ਮਸੀਹ ਯਿਸ਼ੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਉਸਦੇ ਪਵਿੱਤਰ ਲੋਕ ਹੋਣ ਲਈ ਬੁਲਾਏ ਗਏ ਹਨ, ਉਹਨਾਂ ਸਭਨਾਂ ਨਾਲ ਜਿਹੜੇ ਹਰੇਕ ਜਗ੍ਹਾ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਹਨਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ:</verse>
				<verse number="3">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="4">ਮੈਂ ਤੁਹਾਡੇ ਲਈ ਮੇਰੇ ਪਰਮੇਸ਼ਵਰ ਦਾ ਲਗਾਤਾਰ ਧੰਨਵਾਦ ਕਰਦਾ ਹਾਂ, ਉਸਦੀ ਕਿਰਪਾ ਦੇ ਲਈ ਜਿਹੜੀ ਤੁਹਾਨੂੰ ਮਸੀਹ ਯਿਸ਼ੂ ਵਿੱਚ ਦਿੱਤੀ ਗਈ ਹੈ।</verse>
				<verse number="5">ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ।</verse>
				<verse number="6">ਜਿਵੇਂ ਮਸੀਹ ਯਿਸ਼ੂ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ ਹੈ।</verse>
				<verse number="7">ਇਸ ਲਈ ਤੁਹਾਨੂੰ ਕਿਸੇ ਆਤਮਿਕ ਵਰਦਾਨ ਦੀ ਕਮੀ ਨਹੀਂ ਹੈ, ਜਿਵੇਂ ਕਿ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।</verse>
				<verse number="8">ਮਸੀਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਿਸ ਆਉਣ ਦੇ ਦਿਨ ਨਿਰਦੋਸ਼ ਪਾਏ ਜਾਓ।</verse>
				<verse number="9">ਪਰਮੇਸ਼ਵਰ ਵਫ਼ਾਦਾਰ ਹੈ, ਜਿਸਨੇ ਤੁਹਾਨੂੰ ਆਪਣੇ ਪੁੱਤਰ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸੰਗਤੀ ਵਿੱਚ ਬੁਲਾਇਆ ਹੈ।</verse>
				<verse number="10">ਮੇਰੇ ਭਰਾਵੋ ਅਤੇ ਭੈਣੋ, ਮੈਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਸਾਰੇ ਜੋ ਬੋਲਦੇ ਹੋ ਉਸ ਵਿੱਚ ਇੱਕ ਦੂਸਰੇ ਨਾਲ ਸਹਿਮਤ ਹੋਵੋ ਤੁਹਾਡੇ ਵਿੱਚਕਾਰ ਨਾ ਕੋਈ ਵੰਡ ਹੋਵੇ, ਪਰ ਤੁਸੀਂ ਸਾਰੇ ਇੱਕ ਮਨ ਅਤੇ ਇੱਕ ਸੋਚ ਵਿੱਚ ਹੋਵੋ।</verse>
				<verse number="11">ਕਿਉਂਕਿ ਹੇ ਮੇਰੇ ਭਰਾਵੋ ਅਤੇ ਭੈਣੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।</verse>
				<verse number="12">ਮੇਰੇ ਕਹਿਣ ਦਾ ਮਤਲਬ ਇਹ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦੇ ਪਿੱਛੇ ਚੱਲਦਾ ਹਾਂ,” ਅਤੇ ਕੋਈ, “ਅਪੁੱਲੋਸ ਦੇ,” ਤੇ ਕੋਈ, “ਕੈਫ਼ਾਸ ਦੇ,” ਅਤੇ ਕੋਈ ਕਹਿੰਦਾ, “ਮੈਂ ਮਸੀਹ ਦੇ ਪਿੱਛੇ ਚੱਲਦਾ ਹਾਂ।”</verse>
				<verse number="13">ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਤੇ ਚੜ੍ਹਾਇਆ ਗਿਆ ਸੀ? ਜਾਂ ਕੀ ਤੁਹਾਨੂੰ ਪੌਲੁਸ ਦੇ ਨਾਮ ਤੇ ਬਪਤਿਸਮਾ ਦਿੱਤਾ ਗਿਆ ਸੀ, ਬਿਲਕੁੱਲ ਨਹੀਂ?</verse>
				<verse number="14">ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜੋ ਕ੍ਰਿਸਪਸ ਅਤੇ ਗਾਯੁਸ ਤੋਂ ਬਿਨ੍ਹਾਂ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।</verse>
				<verse number="15">ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।</verse>
				<verse number="16">(ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।)</verse>
				<verse number="17">ਕਿਉਂਕਿ ਮਸੀਹ ਯਿਸ਼ੂ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਪਰ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ ਹੈ, ਉਹ ਵੀ ਸ਼ਬਦਾ ਦੇ ਗਿਆਨ ਅਨੁਸਾਰ ਨਹੀਂ, ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।</verse>
				<verse number="18">ਸਲੀਬ ਦਾ ਸੰਦੇਸ਼ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ, ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਗਏ ਹਾਂ ਉਹ ਪਰਮੇਸ਼ਵਰ ਦੀ ਸਮਰੱਥ ਹੈ।</verse>
				<verse number="19">ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ: “ਮੈਂ ਬੁੱਧਵਾਨਾਂ ਦੀ ਬੁੱਧ ਨੂੰ ਨਾਸ਼ ਕਰਾਂਗਾ; ਅਤੇ ਸਮਝਦਾਰਾ ਦੀ ਸਮਝ ਨੂੰ ਰੱਦ ਕਰਾਂਗਾ।”</verse>
				<verse number="20">ਕਿੱਥੇ ਹਨ ਗਿਆਨੀ? ਕਿੱਥੇ ਹਨ ਕਾਨੂੰਨ ਦੇ ਸਿਖਾਉਣ ਵਾਲੇ? ਕਿੱਥੇ ਹਨ ਇਸ ਯੁੱਗ ਦੇ ਵਿਵਾਦੀ? ਕੀ ਪਰਮੇਸ਼ਵਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾ ਨਹੀਂ ਠਹਿਰਾਇਆ?</verse>
				<verse number="21">ਇਸ ਲਈ ਕਿ ਜਦੋਂ ਪਰਮੇਸ਼ਵਰ ਦੀ ਬੁੱਧ ਤੋਂ ਇਸ ਤਰ੍ਹਾਂ ਹੋਇਆ ਜੋ ਸੰਸਾਰ ਨੇ ਆਪਣੀ ਬੁੱਧ ਦੇ ਕਾਰਨ ਪਰਮੇਸ਼ਵਰ ਨੂੰ ਨਾ ਜਾਣਿਆ, ਤਦ ਪਰਮੇਸ਼ਵਰ ਨੂੰ ਇਹ ਚੰਗਾ ਲੱਗਾ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆ ਨੂੰ ਬਚਾਵੇ।</verse>
				<verse number="22">ਯਹੂਦੀ ਤਾਂ ਸਬੂਤ ਦੇ ਲਈ ਚਿੰਨ੍ਹਾ ਦੀ ਮੰਗ ਕਰਦੇ ਹਨ ਅਤੇ ਯੂਨਾਨੀ ਬੁੱਧ ਲੱਭਦੇ ਹਨ।</verse>
				<verse number="23">ਪਰ ਅਸੀਂ ਸਲੀਬ ਦਿੱਤੇ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ: ਜੋ ਯਹੂਦਿਆਂ ਲਈ ਠੋਕਰ ਦਾ ਕਾਰਨ ਅਤੇ ਗ਼ੈਰ-ਯਹੂਦੀਆਂ ਦੇ ਲਈ ਮੂਰਖਤਾਈ ਹੈ।</verse>
				<verse number="24">ਪਰ ਜਿਨ੍ਹਾ ਨੂੰ ਪਰਮੇਸ਼ਵਰ ਨੇ ਮੁਕਤੀ ਲਈ ਬੁਲਾਇਆ ਹੈ, ਦੋਨੇ ਯਹੂਦੀ ਅਤੇ ਯੂਨਾਨੀ ਮਸੀਹ ਪਰਮੇਸ਼ਵਰ ਦੀ ਸਮਰੱਥਾ ਅਤੇ ਪਰਮੇਸ਼ਵਰ ਦਾ ਗਿਆਨ ਹੈ।</verse>
				<verse number="25">ਕਿਉਂਕਿ ਪਰਮੇਸ਼ਵਰ ਦੀ ਮੂਰਖਤਾ ਮਨੁੱਖਾਂ ਦੀ ਬੁੱਧ ਨਾਲੋਂ ਕਿਤੇ ਜ਼ਿਆਦਾ ਬੁੱਧਵਾਨ ਹੈ ਅਤੇ ਪਰਮੇਸ਼ਵਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਕਿਤੇ ਜ਼ਿਆਦਾ ਬਲਵੰਤ ਹੈ।</verse>
				<verse number="26">ਭਰਾਵੋ ਅਤੇ ਭੈਣੋ, ਸੋਚੋ ਉਸ ਵਕਤ ਤੁਸੀਂ ਕੀ ਸੀ ਜਦੋਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਸੀ। ਤੁਹਾਡੇ ਵਿੱਚੋਂ ਬਹੁਤ ਸਾਰੇ ਮਨੁੱਖੀ ਆਦਰਸ਼ ਦੇ ਅਨੁਸਾਰ ਸਮਝਦਾਰ ਨਹੀਂ ਸਨ; ਬਹੁਤ ਸਾਰੇ ਪ੍ਰਭਾਵਸ਼ਾਲੀ ਨਹੀਂ ਸਨ; ਅਤੇ ਨਾ ਹੀ ਬਹੁਤ ਸਾਰੇ ਸੁੱਭ ਜਨਮੇ ਸਨ।</verse>
				<verse number="27">ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ।</verse>
				<verse number="28">ਪਰਮੇਸ਼ਵਰ ਨੇ ਇਸ ਸੰਸਾਰ ਦੇ ਨਿਮਾਣੇ ਜਿਹਿਆਂ ਅਤੇ ਤਿਆਗੇ ਹੋਇਆ ਨੂੰ ਅਤੇ ਉਹਨਾਂ ਨੂੰ ਜਿਹੜੇ ਹੈ ਹੀ ਨਹੀਂ ਚੁਣ ਲਿਆ ਤਾਕਿ ਉਹਨਾਂ ਜਿਹੜੇ ਹਨ ਵਿਅਰਥ ਕਰ।</verse>
				<verse number="29">ਤਾਂ ਜੋ ਕੋਈ ਵੀ ਮਨੁੱਖ ਪਰਮੇਸ਼ਵਰ ਅੱਗੇ ਘਮੰਡ ਨਾ ਕਰੇ।</verse>
				<verse number="30">ਇਹ ਪਰਮੇਸ਼ਵਰ ਦੇ ਦੁਆਰਾ ਹੋਇਆ ਕਿ ਤੁਸੀਂ ਮਸੀਹ ਯਿਸ਼ੂ ਵਿੱਚ ਹੋ, ਜਿਹੜਾ ਪਰਮੇਸ਼ਵਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ, ਅਤੇ ਛੁਟਕਾਰਾ ਬਣ ਗਿਆ।</verse>
				<verse number="31">ਇਸ ਲਈ, ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”</verse>
			</chapter>
			<chapter number="2">
				<verse number="1">ਭਰਾਵੋ ਅਤੇ ਭੈਣੋ, ਇਸ ਤਰ੍ਹਾ ਹੈ ਜਦੋਂ ਮੈਂ ਤੁਹਾਡੇ ਕੋਲ ਆਇਆ ਸੀ, ਮੈਂ ਗੱਲਾਂ ਦੀ ਚਤਰਾਈ ਜਾਂ ਮਨੁੱਖੀ ਬੁੱਧੀ ਨਾਲ ਨਹੀਂ ਪਰ ਮੈਂ ਤਹਾਡੇ ਕੋਲ ਪਰਮੇਸ਼ਵਰ ਦੇ ਸੱਚੇ ਭੇਦਾ ਬਾਰੇ ਗਵਾਹੀ ਦੇਣ ਆਇਆ ਸੀ।</verse>
				<verse number="2">ਕਿਉਂਕਿ ਮੈਂ ਤੁਹਾਡੇ ਵਿੱਚ ਇਹ ਫ਼ੈਸਲਾ ਕਰਕੇ ਆਇਆ ਕਿ ਯਿਸ਼ੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਹੋਰ ਕਿਸੇ ਗੱਲ ਨੂੰ ਨਾ ਜਾਣਾ।</verse>
				<verse number="3">ਮੈਂ ਤੁਹਾਡੇ ਕੋਲ ਨਿਰਬਲਤਾਈ ਵੱਡੇ ਡਰ ਅਤੇ ਕੰਬਦਾ ਹੋਇਆ ਆਇਆ।</verse>
				<verse number="4">ਮੇਰਾ ਬਚਨ ਅਤੇ ਪ੍ਰਚਾਰ ਮਨੁੱਖਾਂ ਦੇ ਗਿਆਨ ਭਰੇ ਸ਼ਬਦਾ ਦਾ ਨਹੀਂ ਪਰ ਪਰਮੇਸ਼ਵਰ ਦੇ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ।</verse>
				<verse number="5">ਤਾਂ ਜੋ ਤੁਹਾਡਾ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥਾ ਉੱਤੇ ਠਹਿਰੇ।</verse>
				<verse number="6">ਹਾਲਾਂਕਿ, ਅਸੀਂ ਸਿਆਣਿਆ ਲੋਕਾਂ ਨੂੰ ਗਿਆਨ ਦਾ ਸੰਦੇਸ਼ ਸੁਣਾਉਂਦੇ ਹਾਂ, ਪਰ ਇਹ ਗਿਆਨ ਨਾ ਇਸ ਯੁੱਗ ਦਾ ਅਤੇ ਨਾ ਇਸ ਯੁੱਗ ਦੇ ਸ਼ਾਸਕਾਂ ਦਾ ਹੈ, ਜਿਹੜੇ ਨਾਸ਼ ਹੋ ਰਹੇ ਹਨ।</verse>
				<verse number="7">ਸਗੋਂ ਅਸੀਂ ਪਰਮੇਸ਼ਵਰ ਦੇ ਗਿਆਨ ਦੇ ਭੇਤ ਨਾਲ ਸੁਣਾਉਂਦੇ ਹਾਂ, ਜਿਸ ਨੂੰ ਪਰਮੇਸ਼ਵਰ ਨੇ ਸੰਸਾਰ ਦੇ ਬਣਾਉਣ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ਸੀ।</verse>
				<verse number="8">ਇਸ ਬੁੱਧ ਨੂੰ ਇਸ ਯੁੱਗ ਦੇ ਕਿਸੇ ਵੀ ਹਾਕਮ ਨੇ ਨਹੀਂ ਜਾਣਿਆ, ਕਿਉਂਕਿ ਜੇ ਉਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚੜ੍ਹਾਉਂਦੇ।</verse>
				<verse number="9">ਪਰੰਤੂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹ ਵਸਤਾਂ ਜਿਹੜੀਆਂ ਨਾ ਕਦੇ ਅੱਖਾਂ ਨਾਲ ਵੇਖੀਆਂ, ਨਾ ਕਦੇ ਕੰਨਾ ਨਾਲ ਸੁਣੀਆਂ, ਅਤੇ ਨਾ ਹੀ ਕਦੇ ਮਨੁੱਖ ਦੇ ਮਨ ਵਿੱਚ ਆਈਆਂ,” ਜਿਹੜੀਆਂ ਪਰਮੇਸ਼ਵਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।</verse>
				<verse number="10">ਇਹ ਸਭ ਪਰਮੇਸ਼ਵਰ ਨੇ ਆਪਣੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਹੈ। ਕਿਉਂ ਜੋ ਪਰਮੇਸ਼ਵਰ ਦਾ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ਵਰ ਦੀਆਂ ਡੂੰਗੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।</verse>
				<verse number="11">ਮਨੁੱਖ ਦੇ ਆਤਮਾ ਦੇ ਬਿਨ੍ਹਾ ਜੋ ਉਸਦੇ ਅੰਦਰ ਹੈ, ਮਨੁੱਖ ਦੇ ਵਿਚਾਰਾ ਨੂੰ ਕੌਣ ਜਾਣ ਸਕਦਾ ਹੈ? ਇਸੇ ਪ੍ਰਕਾਰ ਪਰਮੇਸ਼ਵਰ ਦੇ ਆਤਮਾ ਤੋਂ ਬਿਨ੍ਹਾ ਪਰਮੇਸ਼ਵਰ ਦੀਆ ਗੱਲਾਂ ਕੋਈ ਵੀ ਨਹੀਂ ਜਾਣ ਸਕਦਾ ਹੈ।</verse>
				<verse number="12">ਸਾਨੂੰ ਸੰਸਾਰ ਦਾ ਆਤਮਾ ਨਹੀਂ, ਪਰ ਉਹ ਆਤਮਾ ਮਿਲਿਆ ਹੈ ਜਿਹੜਾ ਪਰਮੇਸ਼ਵਰ ਤੋਂ ਹੈ, ਤਾਂ ਕਿ ਅਸੀਂ ਸਮਝ ਸਕੀਏ ਜੋ ਪਰਮੇਸ਼ਵਰ ਨੇ ਸਾਨੂੰ ਮੁ਼ਫ਼ਤ ਵਿੱਚ ਕੀ ਦਿੱਤਾ ਹੈ।</verse>
				<verse number="13">ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।</verse>
				<verse number="14">ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।</verse>
				<verse number="15">ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ,</verse>
				<verse number="16">ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ਕਿ ਉਹ ਨੂੰ ਸਮਝਾਵੇ?” ਪਰ ਮਸੀਹ ਦੀ ਬੁੱਧ ਸਾਡੇ ਵਿੱਚ ਹੈ।</verse>
			</chapter>
			<chapter number="3">
				<verse number="1">ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਨਾਲ ਉਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਕੀਤੀ ਜਾਂਦੀ ਹੈ, ਪਰ ਮੈ ਤੁਹਾਡੇ ਨਾਲ ਇਵੇਂ ਗੱਲ ਕਰਦਾ ਹਾਂ ਜਿਵੇਂ ਸਰੀਰਕ ਲੋਕਾਂ ਨਾਲ ਕੀਤੀ ਜਾਂਦੀ ਹੈ ਜੋ ਅਜੇ ਮਸੀਹ ਵਿੱਚ ਨਿਆਣੇ ਹਨ।</verse>
				<verse number="2">ਮੈਂ ਤੁਹਾਨੂੰ ਦੁੱਧ ਦਿੱਤਾ, ਨਾ ਕਿ ਠੋਸ ਭੋਜਨ, ਕਿਉਂਕਿ ਤੁਸੀਂ ਅਜੇ ਇਸ ਦੇ ਯੋਗ ਨਹੀਂ ਸੀ। ਦਰਅਸਲ, ਤੁਸੀਂ ਅਜੇ ਵੀ ਇਸ ਲਈ ਤਿਆਰ ਨਹੀਂ ਹੋ।</verse>
				<verse number="3">ਤੁਸੀਂ ਹੁਣ ਤੱਕ ਸਰੀਰਕ ਹੋ। ਕਿਉਂਕਿ ਤੁਹਾਡੇ ਵਿੱਚ ਜਲਣ ਅਤੇ ਝਗੜੇ ਹਨ, ਤਾਂ ਕੀ ਤੁਸੀਂ ਸੰਸਾਰਿਕ ਨਹੀਂ ਹੋ? ਅਤੇ ਕੀ ਤੁਸੀਂ ਸਰੀਰਕ ਚਾਲ ਨਹੀਂ ਚਲਦੇ?</verse>
				<verse number="4">ਕਿਉਂਕਿ ਤੁਹਾਡੇ ਵਿੱਚੋਂ ਇੱਕ ਕਹਿੰਦਾ ਹੈ ਕਿ, “ਮੈਂ ਪੌਲੁਸ ਦਾ ਹਾਂ,” ਅਤੇ ਦੂਸਰਾ, “ਮੈ ਅਪੁੱਲੋਸ ਦਾ ਹਾਂ,” ਤਾਂ ਕੀ ਤੁਸੀਂ ਸਰੀਰਕ ਨਹੀਂ ਹੋ?</verse>
				<verse number="5">ਫਿਰ, ਅਪੁੱਲੋਸ ਕੀ ਹੈ? ਅਤੇ ਪੌਲੁਸ ਕੀ ਹੈ? ਸਿਰਫ ਸੇਵਾਦਾਰ ਹੈ, ਜਿਸਦੇ ਦੁਆਰਾ ਤੁਸੀਂ ਸਾਰੇ ਵਿਸ਼ਵਾਸ ਵਿੱਚ ਆਏ, ਜਿਵੇਂ ਕਿ ਪ੍ਰਭੂ ਨੇ ਹਰੇਕ ਨੂੰ ਆਪਣਾ ਕੰਮ ਸੌਂਪਿਆ।</verse>
				<verse number="6">ਮੈਂ ਤਾਂ ਬੀਜ ਬੀਜਿਆ, ਅਪੁੱਲੋਸ ਨੇ ਪਾਣੀ ਦਿੱਤਾ, ਪਰ ਸਿਰਫ ਪਰਮੇਸ਼ਵਰ ਨੇ ਇਸਨੂੰ ਵਧਾਇਆ।</verse>
				<verse number="7">ਸੋ ਨਾ ਤਾਂ ਬੀਜਣ ਵਾਲਾ ਕੁਝ ਹੈ ਅਤੇ ਨਾ ਹੀ ਪਾਣੀ ਦੇਣ ਵਾਲਾ, ਪਰ ਸਿਰਫ ਪਰਮੇਸ਼ਵਰ ਹੀ ਹੈ ਜੋ ਵਧਾਉਣ ਵਾਲਾ ਹੈ।</verse>
				<verse number="8">ਬੀਜਣ ਵਾਲਾ ਅਤੇ ਪਾਣੀ ਦੇਣ ਵਾਲਾ ਦੋਵੇਂ ਇੱਕ ਉਦੇਸ਼ ਲਈ ਕੰਮ ਕਰਦੇ ਹਨ, ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪਣਾ ਫਲ ਪ੍ਰਾਪਤ ਕਰੇਗਾ।</verse>
				<verse number="9">ਕਿਉਂਕਿ ਅਸੀਂ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮੀ ਹਾਂ; ਅਤੇ ਤੁਸੀਂ ਪਰਮੇਸ਼ਵਰ ਦੇ ਖੇਤ, ਅਤੇ ਪਰਮੇਸ਼ਵਰ ਦੇ ਭਵਨ ਹੋ।</verse>
				<verse number="10">ਪਰਮੇਸ਼ਵਰ ਦੀ ਉਸ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਿੱਤੀ ਗਈ, ਮੈਂ ਸਿਆਣੇ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ, ਅਤੇ ਦੂਸਰਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਜੋ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।</verse>
				<verse number="11">ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੈ ਕੋਈ ਦੂਸਰੀ ਨਹੀਂ ਰੱਖ ਸਕਦਾ ਅਤੇ ਇਹ ਯਿਸ਼ੂ ਮਸੀਹ ਹੈ।</verse>
				<verse number="12">ਅਗਰ ਕੋਈ ਇਸ ਨੀਂਹ ਉੱਤੇ ਸੋਨੇ, ਚਾਂਦੀ ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।</verse>
				<verse number="13">ਹਰੇਕ ਦੇ ਕੰਮ ਪ੍ਰਗਟ ਹੋਣਗੇ ਕਿਉਂਕਿ ਉਹ ਨਿਆਂ ਦੇ ਦਿਨ ਉਸਨੂੰ ਪ੍ਰਕਾਸ਼ ਵਿੱਚ ਲਿਆਵੇਗਾ। ਇਹ ਅੱਗ ਨਾਲ ਉਸਨੂੰ ਸਾਬਤ ਕਰੇਗਾ, ਅਤੇ ਅੱਗ ਆਪ ਹਰੇਕ ਆਦਮੀ ਦੇ ਕੰਮ ਪਰਖ ਦੇਵੇਗੀ ਕਿ ਉਹ ਕਿਸ ਪ੍ਰਕਾਰ ਦੇ ਹਨ।</verse>
				<verse number="14">ਜੇ ਕਿਸੇ ਦਾ ਕੰਮ ਜੋ ਉਸ ਨੇ ਬਣਾਇਆ ਸੀ ਟਿਕਿਆਂ ਰਹੇਗਾ ਤਾਂ ਉਸ ਨੂੰ ਇਨਾਮ ਮਿਲੇਗਾ।</verse>
				<verse number="15">ਜੇ ਕਿਸੇ ਦਾ ਕੰਮ ਸੜ ਜਾਵੇ, ਤਾਂ ਉਸਦੀ ਹਾਨੀ ਹੋ ਜਾਵੇਗੀ ਪਰ ਉਹ ਆਪ ਬਚਾਇਆ ਜਾਵੇਗਾ ਜਿਵੇਂ ਕਿ ਉਹ ਅੱਗ ਦੁਆਰਾ ਬਚਾਇਆ ਗਿਆ ਹੋਵੇ।</verse>
				<verse number="16">ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੇ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ?</verse>
				<verse number="17">ਜੇ ਕੋਈ ਪਰਮੇਸ਼ਵਰ ਦੇ ਹੈਕਲ ਦਾ ਨਾਸ ਕਰਦਾ ਹੈ, ਤਾਂ ਪਰਮੇਸ਼ਵਰ ਵੀ ਉਸ ਵਿਅਕਤੀ ਦਾ ਨਾਸ ਕਰੇਗਾ; ਕਿਉਂਕਿ ਪਰਮੇਸ਼ਵਰ ਦਾ ਹੈਕਲ ਪਵਿੱਤਰ ਹੈ, ਅਤੇ ਇਹ ਹੈਕਲ ਤੁਸੀਂ ਹੋ।</verse>
				<verse number="18">ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਕਿ ਤੁਸੀਂ ਬੁੱਧਵਾਨ ਬਣ ਸਕੋਂ।</verse>
				<verse number="19">ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਵਰ ਦੇ ਸਾਮ੍ਹਣੇ ਮੂਰਖਤਾ ਹੈ। ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ,”</verse>
				<verse number="20">ਅਤੇ ਫਿਰ, “ਪਰਮੇਸ਼ਵਰ ਗਿਆਨਵਾਨ ਮਨੁੱਖਾਂ ਦੀਆ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ।”</verse>
				<verse number="21">ਇਸ ਲਈ ਕੋਈ ਵੀ ਮਨੁੱਖਾਂ ਉੱਤੇ ਅਭਮਾਨ ਨਾ ਕਰੇ! ਕਿਉਂਕਿ ਸਾਰੀਆਂ ਵਸਤਾਂ ਤੁਹਾਡੀਆਂ ਹਨ।</verse>
				<verse number="22">ਚਾਹੇ ਪੌਲੁਸ ਜਾ ਅਪੁੱਲੋਸ ਜਾ ਕੈਫ਼ਾਸ ਜਾ ਸੰਸਾਰਕ ਜੀਵਨ ਜਾ ਮੌਤ ਜਾ ਵਰਤਮਾਨ ਅਤੇ ਭਵਿੱਖ ਸਭ ਕੁਝ ਤੁਹਾਡਾ ਹੈ</verse>
				<verse number="23">ਅਤੇ ਤੁਸੀਂ ਮਸੀਹ ਦੇ ਹੋ, ਅਤੇ ਮਸੀਹ ਪਰਮੇਸ਼ਵਰ ਦਾ ਹੈ।</verse>
			</chapter>
			<chapter number="4">
				<verse number="1">ਤੁਹਾਨੂੰ ਸਾਡੇ ਬਾਰੇ ਮਸੀਹ ਦੇ ਸੇਵਕਾਂ ਵਜੋਂ ਸੋਚਣਾ ਚਾਹੀਦਾ ਹੈ, ਜਿਨ੍ਹਾਂ ਨੂੰ ਪਰਮੇਸ਼ਵਰ ਦੀਆ ਗੁਪਤ ਸੱਚਾਈਆਂ ਦੱਸਣ ਦੀ ਜ਼ਿੰਮੇਵਾਰ ਦਿੱਤੀ ਗਈ ਹੈ।</verse>
				<verse number="2">ਹੁਣ ਇਹ ਜ਼ਰੂਰੀ ਹੈ ਕਿ ਜਿਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਵਫ਼ਾਦਾਰ ਸਾਬਤ ਹੋਣ।</verse>
				<verse number="3">ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਮੇਰੀ ਪਰਖ ਤੁਹਾਡੇ ਦੁਆਰਾ ਜਾ ਕਿਸੇ ਅਦਾਲਤ ਤੋਂ ਕੀਤੀ ਜਾਵੇ; ਸੱਚ ਤਾਂ ਇਹ ਹੈ ਕਿ ਮੈਂ ਆਪ ਵੀ ਆਪਣੀ ਪਰਖ ਨਹੀਂ ਕਰਦਾ।</verse>
				<verse number="4">ਮੇਰਾ ਵਿਵੇਕ ਮੈਨੂੰ ਦੋਸ਼ੀ ਨਹੀਂ ਠਹਿਰਾਉਂਦਾ, ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ। ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੀ ਹੈ।</verse>
				<verse number="5">ਇਸ ਲਈ ਸਮੇਂ ਤੋਂ ਪਹਿਲਾਂ ਅਰਥਾਤ ਪ੍ਰਭੂ ਦੇ ਆਗਮਨ ਤੱਕ ਕੋਈ ਕਿਸੇ ਦਾ ਨਿਆਂ ਨਾ ਕਰੇ; ਉਹ ਆਪ ਹਨ੍ਹੇਰੇ ਵਿੱਚ ਛਿਪੀਆ ਗੱਲਾਂ ਨੂੰ ਪ੍ਰਕਾਸ਼ ਕਰੇਗਾ ਅਤੇ ਦਿਲਾਂ ਵਿੱਚ ਲੁਕੇ ਉਦੇਸ਼ਾ ਨੂੰ ਬੇਨਕਾਬ ਕਰੇਗਾ। ਉਸ ਸਮੇਂ ਹਰ ਕਿਸੇ ਨੂੰ ਪਰਮੇਸ਼ਵਰ ਵੱਲੋਂ ਵਡਿਆਈ ਮਿਲੇਗੀ।</verse>
				<verse number="6">ਭਰਾਵੋ ਅਤੇ ਭੈਣੋ, ਮੈਂ ਤੁਹਾਡੀ ਖਾਤਰ ਇਹ ਸਭ ਕੁਝ ਅਪੁੱਲੋਸ ਅਤੇ ਆਪਣੇ ਆਪ ਤੇ ਲਾਗੂ ਕੀਤਾ, ਤਾਂ ਜੋ ਤੁਸੀਂ ਸਾਡੇ ਤੋਂ ਇਸ ਉਪਦੇਸ਼ ਦਾ ਅਰਥ ਸਿੱਖ ਸਕੋ, “ਉਸ ਤੋਂ ਪਰੇ ਨਾ ਜਾਓ ਜੋ ਲਿਖਿਆ ਹੋਇਆ ਹੈ।” ਕਿਤੇ ਅਜਿਹਾ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਇੱਕ ਦਾ ਪੱਖ ਕਰਕੇ ਅਤੇ ਦੂਸਰੇ ਦੇ ਵਿਰੁੱਧ ਹੋ ਜਾਵੇ।</verse>
				<verse number="7">ਕਿਉਂ ਜੋ ਕੌਣ ਤੁਹਾਨੂੰ ਕਿਸੇ ਤੋਂ ਵੱਖਰਾ ਬਣਾਉਂਦਾ ਹੈ? ਤੁਹਾਡੇ ਕੋਲ ਕੀ ਹੈ, ਜੋ ਤੁਸੀਂ ਪ੍ਰਾਪਤ ਨਹੀਂ ਕੀਤਾ? ਅਤੇ ਜੇ ਪ੍ਰਾਪਤ ਕਰ ਲਿਆ ਹੀ ਹੈ, ਤਾਂ ਘਮੰਡ ਕਿਉਂ ਕਰਦੇ ਹੋ ਜਿਵੇਂ ਮਿਲਿਆ ਹੀ ਨਾ ਹੋਵੇ?</verse>
				<verse number="8">ਪਹਿਲਾਂ ਹੀ ਤੁਹਾਡੇ ਕੋਲ ਸਭ ਹੈ ਜੋ ਤੁਸੀਂ ਚਾਹੁੰਦੇ ਹੋ! ਤੁਸੀਂ ਤਾਂ ਪਹਿਲਾਂ ਹੀ ਅਮੀਰ ਹੋ! ਅਤੇ ਤੁਸੀਂ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ ਉਹ ਵੀ ਸਾਡੇ ਤੋਂ ਬਿਨ੍ਹਾਂ! ਇਹੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!</verse>
				<verse number="9">ਕਿਉਂ ਜੋ ਮੈਨੂੰ ਤਾਂ ਇਸ ਤਰ੍ਹਾ ਲੱਗਦਾ ਹੈ ਕਿ ਪਰਮੇਸ਼ਵਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਆਖਿਰ ਤੇ ਪ੍ਰਦਰਸ਼ਿਤ ਕੀਤਾ ਹੈ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।</verse>
				<verse number="10">ਅਸੀਂ ਮਸੀਹ ਦੇ ਕਾਰਨ ਮੂਰਖ ਹਾਂ, ਪਰ ਤੁਸੀਂ ਮਸੀਹ ਵਿੱਚ ਬੁੱਧਵਾਨ ਹੋ! ਅਸੀਂ ਨਿਰਬਲ ਹਾਂ, ਪਰ ਤੁਸੀਂ ਬਲਵੰਤ ਹੋ! ਤੁਹਾਨੂੰ ਆਦਰ ਮਿਲਦਾ ਹੈ, ਪਰ ਸਾਨੂੰ ਨਿਰਾਦਰ!</verse>
				<verse number="11">ਇਸ ਸਮੇਂ ਤੱਕ ਅਸੀਂ ਭੁੱਖੇ, ਪਿਆਸੇ ਅਤੇ ਬਿਨ੍ਹਾ ਕੱਪੜਿਆ ਦੇ ਹਾਂ, ਸਤਾਏ ਜਾਂਦੇ, ਅਤੇ ਸਾਡੇ ਨਾਲ ਬੇਰਹਿਮੀ ਨਾਲ ਵਰਤਾਓ ਕੀਤਾ ਜਾਂਦਾ ਹੈ, ਅਸੀਂ ਬਿਨ੍ਹਾਂ ਘਰ ਤੋਂ ਹਾਂ।</verse>
				<verse number="12">ਅਸੀਂ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰਕੇ ਮਿਹਨਤ ਕਰਦੇ ਹਾਂ। ਜਦੋਂ ਸਾਨੂੰ ਸਰਾਪ ਮਿਲਦੇ ਹਨ, ਤਾਂ ਅਸੀਂ ਅਸੀਸ ਦਿੰਦੇ ਹਾਂ; ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿਣ ਕਰਦੇ ਹਾਂ।</verse>
				<verse number="13">ਜਦੋਂ ਸਾਡੀ ਨਿੰਦਿਆ ਕੀਤੀ ਜਾਂਦੀ ਹੈ, ਤਾਂ ਅਸੀਂ ਨਿਮਰਤਾ ਨਾਲ ਉੱਤਰ ਦਿੰਦੇ ਹਾਂ। ਇਸ ਪਲ ਤੱਕ ਅਸੀਂ ਸੰਸਾਰ ਦੀ ਮੈਲ ਅਤੇ ਸਭਨਾਂ ਲਈ ਕੂੜਾ ਕਰਕਟ ਬਣੇ ਹੋਏ ਹਾਂ।</verse>
				<verse number="14">ਇਹ ਗੱਲਾਂ ਮੈਂ ਤੁਹਾਨੂੰ ਸਰਮਿੰਦਾ ਕਰਨ ਲਈ ਨਹੀਂ ਪਰ ਆਪਣੇ ਪਿਆਰੇ ਬਾਲਕਾਂ ਦੀ ਤਰ੍ਹਾ ਸਮਝਾਉਣ ਲਈ ਲਿਖ ਰਿਹਾ ਹਾਂ।</verse>
				<verse number="15">ਭਾਵੇਂ ਮਸੀਹ ਵਿੱਚ ਤੁਹਾਡੇ ਦਸ ਹਜ਼ਾਰ ਉਸਤਾਦ ਹੋਣ, ਪਰ ਪਿਤਾ ਬਹੁਤੇ ਨਹੀਂ ਹਨ, ਮਸੀਹ ਯਿਸ਼ੂ ਦੇ ਵਿੱਚ ਖੁਸ਼ਖ਼ਬਰੀ ਦੇ ਵਸੀਲੇ ਨਾਲ ਮੈਂ ਹੀ ਤੁਹਾਡਾ ਪਿਤਾ ਹਾਂ।</verse>
				<verse number="16">ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਤੁਸੀਂ ਮੇਰੀ ਰੀਸ ਕਰੋ।</verse>
				<verse number="17">ਇਸ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ, ਵਿਸ਼ਵਾਸਯੋਗ ਪੁੱਤਰ ਹੈ। ਉਹ ਤੁਹਾਨੂੰ ਮਸੀਹ ਯਿਸ਼ੂ ਵਿੱਚ ਮੇਰੇ ਜੀਵਨ ਦੇ ਤੌਰ ਤਰੀਕੇ ਨੂੰ ਯਾਦ ਕਰਾਵੇਗਾ, ਜੋ ਇਸ ਗੱਲ ਵਿੱਚ ਸਹਿਮਤ ਹੈ ਮੈਂ ਹਰ ਇੱਕ ਕਲੀਸਿਆ ਵਿੱਚ ਅਤੇ ਹਰ ਜਗ੍ਹਾ ਵਿੱਚ ਕੀ ਸਿਖਾਉਂਦਾ ਹਾਂ।</verse>
				<verse number="18">ਕਈ ਤੁਹਾਡੇ ਵਿੱਚੋਂ ਹੰਕਾਰੀ ਬਣ ਗਏ ਹਨ, ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।</verse>
				<verse number="19">ਪਰ ਮੈਂ ਤੁਹਾਡੇ ਕੋਲ ਜਲਦੀ ਹੀ ਆਵਾਂਗਾ, ਅਗਰ ਪ੍ਰਭੂ ਦੀ ਇੱਛਾ ਹੋਈ, ਅਤੇ ਫਿਰ ਮੈਂ ਇਹਨਾਂ ਹੰਕਾਰੀਆਂ ਹੋਇਆ ਲੋਕਾਂ ਦੀਆ ਗੱਲਾਂ ਨੂੰ ਨਹੀਂ ਸਗੋਂ ਇਹ ਵੀ ਪਤਾ ਲਗਾਵਾਂਗਾ, ਕਿ ਇਹਨਾਂ ਕੋਲ ਕਿਹੜੀ ਸ਼ਕਤੀ ਹੈ।</verse>
				<verse number="20">ਕਿਉਂਕਿ ਪਰਮੇਸ਼ਵਰ ਦਾ ਰਾਜ ਗੱਲਾਂ ਵਿੱਚ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥ ਵਿੱਚ ਹੈ।</verse>
				<verse number="21">ਤੁਸੀਂ ਕੀ ਚਾਹੁੰਦੇ ਹੋ? ਕਿ ਮੈਂ ਤੁਹਾਡੇ ਕੋਲ ਸੋਟੀ ਫੜ੍ਹ ਕੇ ਆਵਾਂ, ਜਾਂ ਪਿਆਰ ਅਤੇ ਨਮਰ ਆਤਮਾ ਨਾਲ?</verse>
			</chapter>
			<chapter number="5">
				<verse number="1">ਇਸ ਗੱਲ ਦੀ ਪੱਕੀ ਖ਼ਬਰ ਮਿਲੀ ਹੈ ਕਿ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ: ਇੱਕ ਆਦਮੀ ਆਪਣੀ ਮਤਰੇਈ ਮਾਂ ਨਾਲ ਸੌ ਰਿਹਾ ਹੈ।</verse>
				<verse number="2">ਅਤੇ ਤੁਸੀਂ ਆਪਣੇ ਆਪ ਵਿੱਚ ਹੰਕਾਰ ਕਰਦੇ ਹੋ! ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ? ਅਤੇ ਜਿਸ ਨੇ ਤੁਹਾਡੇ ਵਿੱਚ ਅਜਿਹਾ ਕੰਮ ਕੀਤਾ ਹੈ ਉਸਨੂੰ ਤੁਹਾਡੀ ਸੰਗਤੀ ਵਿੱਚੋਂ ਤਿਆਗ ਦਿੱਤਾ ਜਾਵੇ।</verse>
				<verse number="3">ਭਾਵੇਂ ਮੈਂ ਸਰੀਰਕ ਤੌਰ ਤੁਹਾਡੇ ਵਿੱਚ ਮੌਜੂਦ ਨਹੀਂ ਹਾਂ, ਪਰ ਮੈਂ ਆਤਮਾ ਵਿੱਚ ਤੁਹਾਡੇ ਵਿਚਕਾਰ ਮੌਜੂਦ ਹਾਂ। ਅਤੇ ਮੈਂ ਸਾਡੇ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਉਸ ਬੁਰਾ ਕੰਮ ਕਰਨ ਵਾਲੇ ਆਦਮੀ ਉੱਤੇ ਆਪਣਾ ਫ਼ੈਸਲਾ ਦੇ ਚੁੱਕਾ ਹਾਂ।</verse>
				<verse number="4">ਜਦੋਂ ਤੁਸੀਂ ਪ੍ਰਭੂ ਦੇ ਨਾਮ ਉੱਤੇ ਇਕੱਠੇ ਹੁੰਦੇ ਹੋ ਤਾਂ ਮੈਂ ਆਤਮਾ ਵਿੱਚ ਤੁਹਾਡੇ ਨਾਲ ਹੁੰਦਾ ਹਾਂ, ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸ਼ਕਤੀ ਸਾਡੇ ਨਾਲ ਮੌਜੂਦ ਹੁੰਦੀ ਹੈ,</verse>
				<verse number="5">ਤਦ ਇਸ ਤਰ੍ਹਾਂ ਦੇ ਆਦਮੀ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰ ਦਿਓ, ਤਾਂ ਕਿ ਉਸਦਾ ਆਤਮਾ ਪ੍ਰਭੂ ਦੇ ਨਿਆਂ ਦਿਨ ਬਚ ਜਾਵੇਂ।</verse>
				<verse number="6">ਤੁਹਾਡਾ ਘਮੰਡ ਕਰਨਾ ਚੰਗਾ ਨਹੀਂ ਹੈ। ਕੀ ਤੁਸੀਂ ਇਸ ਗੱਲ ਨੂੰ ਨਹੀਂ ਜਾਣਦੇ ਕਿ ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?</verse>
				<verse number="7">ਪਾਪ ਦੇ ਪੁਰਾਣੇ ਖਮੀਰ ਨੂੰ ਕੱਢ ਕੇ ਸੁੱਟ ਦਿਓ, ਤਾਂ ਜੋ ਤੁਸੀਂ ਪੂਰੀ ਤਰ੍ਹਾਂ ਸ਼ੁੱਧ ਹੋ ਸਕੋ। ਕਿਉਂਕਿ ਸਾਡੇ ਪਸਾਹ ਦੇ ਤਿਉਹਾਰ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ਹੈ।</verse>
				<verse number="8">ਇਸ ਲਈ ਆਓ ਅਸੀਂ ਆਪਣੇ ਪਸਾਹ ਦੇ ਤਿਉਹਾਰ ਨੂੰ ਮਨਾਈਏ, ਪਰ ਇਸ ਪੁਰਾਣੇ ਖਮੀਰ ਨਾਲ ਨਹੀਂ, ਨਾਂ ਬੁਰਾਈ ਅਤੇ ਦੁਸ਼ਟਪੁਣੇ ਦੇ ਖਮੀਰ ਨਾਲ, ਬਲਕਿ ਸ਼ੁੱਧਤਾ ਅਤੇ ਸੱਚਾਈ ਦੀ ਪਤੀਰੀ ਰੋਟੀ ਨਾਲ।</verse>
				<verse number="9">ਮੈਂ ਆਪਣੇ ਪੱਤਰ ਵਿੱਚ ਤੁਹਾਨੂੰ ਇਹ ਲਿਖਿਆ ਕਿ ਵਿਭਚਾਰ ਕਰਨ ਵਾਲੇ ਲੋਕਾਂ ਨਾਲ ਸੰਗਤ ਨਾ ਕਰੋ।</verse>
				<verse number="10">ਮੇਰਾ ਮਤਲਬ ਇਹ ਬਿਲਕੁਲ ਨਹੀਂ ਸੀ, ਕਿ ਤੁਸੀਂ ਸੰਸਾਰ ਦੇ ਉਹਨਾਂ ਸਾਰੇ ਮਨੁੱਖਾਂ ਤੋਂ, ਜੋ ਬੁਰੇ ਕੰਮ ਕਰਨ ਵਾਲੇ, ਲੋਭੀ, ਠੱਗ ਜਾਂ ਮੂਰਤੀ ਪੂਜਕ ਹਨ, ਕੋਈ ਸੰਬੰਧ ਨਾ ਰੱਖਣਾ, ਨਹੀਂ ਤਾਂ ਤੁਹਾਨੂੰ ਇਸ ਸੰਸਾਰ ਤੋਂ ਹੀ ਬਾਹਰ ਜਾਣਾ ਪੈਂਦਾ।</verse>
				<verse number="11">ਪਰ ਹੁਣ ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿ ਤੁਹਾਨੂੰ ਉਸ ਵਿਅਕਤੀ ਨਾਲ ਸੰਗਤ ਨਹੀਂ ਕਰਨੀ ਚਾਹੀਦੀ ਜੋ ਆਪਣੇ ਆਪ ਨੂੰ ਵਿਸ਼ਵਾਸੀ ਕਹਿੰਦਾ ਹੈ ਪਰ ਵਿਭਚਾਰੀ, ਲਾਲਚੀ ਮੂਰਤੀ ਪੂਜਕ, ਨਿੰਦਕ, ਸ਼ਰਾਬੀ ਅਤੇ ਚੋਰ ਹੋਵੇ। ਅਜਿਹੇ ਵਿਅਕਤੀ ਨਾਲ ਰੋਟੀ ਤੱਕ ਨਾ ਖਾਣਾ।</verse>
				<verse number="12">ਕਿਉਂਕਿ ਮੈਨੂੰ ਕੀ ਲੋੜ ਹੈ ਜੋ ਕਲੀਸਿਆ ਦੇ ਨਹੀਂ ਹਨ ਉਹਨਾਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਆ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?</verse>
				<verse number="13">ਪਰਮੇਸ਼ਵਰ ਉਹਨਾਂ ਦਾ ਨਿਆਂ ਕਰੇਗਾ ਜਿਹੜੇ ਮਸੀਹੀ ਨਹੀਂ ਹਨ। ਜਿਵੇਂ ਪਵਿੱਤਰ ਸ਼ਾਸਤਰ ਕਹਿੰਦਾ ਹੈ, “ਦੁਸ਼ਟ ਵਿਅਕਤੀ ਨੂੰ ਆਪਣੇ ਵਿੱਚੋਂ ਬਾਹਰ ਕੱਢ ਦਿਓ।”</verse>
			</chapter>
			<chapter number="6">
				<verse number="1">ਅਗਰ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਤਾਂ ਕੀ ਤੁਸੀਂ ਉਸ ਨੂੰ ਪ੍ਰਭੂ ਦੇ ਲੋਕਾਂ ਅੱਗੇ ਨਿਆਂ ਕਰਨ ਦੀ ਬਜਾਏ ਅਧਰਮੀਆਂ ਅੱਗੇ ਜਾਣ ਦੀ ਹਿੰਮਤ ਕਰਦੇ ਹੋ?</verse>
				<verse number="2">ਕੀ ਤੁਸੀਂ ਨਹੀਂ ਜਾਣਦੇ ਜੋ ਪ੍ਰਭੂ ਦੇ ਲੋਕ ਇਸ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਤੁਸੀਂ ਦੁਨੀਆਂ ਦਾ ਨਿਆਂ ਕਰਨਾ ਹੈ, ਤਾਂ ਕੀ ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਿਆਂ ਕਰਨ ਦੇ ਯੋਗ ਨਹੀਂ ਹੋ।</verse>
				<verse number="3">ਕੀ ਤੁਸੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਤਾਂ ਫਿਰ ਇਸਦੀ ਤੁਲਨਾ ਵਿੱਚ ਸੰਸਾਰਕ ਝਗੜੇ ਕੀ ਹਨ?</verse>
				<verse number="4">ਇਸ ਲਈ, ਜੇ ਤੁਹਾਨੂੰ ਸੰਸਾਰਕ ਗੱਲਾਂ ਦਾ ਨਿਆਂ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਆ ਵਿੱਚ ਕੁਝ ਨਹੀਂ ਗਿਣੇ ਜਾਂਦੇ ਹਨ ਕੀ ਤੁਸੀਂ ਉਹਨਾਂ ਨੂੰ ਠਹਿਰਾਉਂਦੇ?</verse>
				<verse number="5">ਮੈਂ ਇਹ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਕੀ ਇਹ ਸੰਭਵ ਹੈ ਕਿ ਤੁਹਾਡੇ ਵਿੱਚੋਂ ਇੱਕ ਵੀ ਇੰਨਾ ਸਮਝਦਾਰ ਵਿਅਕਤੀ ਨਹੀਂ ਹੈ ਜੋ ਵਿਸ਼ਵਾਸੀਆ ਦਾ ਝਗੜਾ ਨਬੇੜ ਸਕੇ?</verse>
				<verse number="6">ਪਰ ਸਗੋਂ ਇੱਕ ਵਿਸ਼ਵਾਸੀ ਦੂਸਰੇ ਵਿਸ਼ਵਾਸੀ ਉੱਤੇ ਮੁਕੱਦਮਾ ਕਰਕੇ ਉਸਨੂੰ ਅਦਾਲਤ ਲੈ ਜਾਂਦਾ ਹੈ, ਉਹ ਵੀ ਗੈਰ-ਵਿਸ਼ਵਾਸੀ ਦੇ ਸਾਹਮਣੇ!</verse>
				<verse number="7">ਤੁਹਾਡੇ ਵਿੱਚ ਮੁਕੱਦਮੇ ਚੱਲਣ ਦਾ ਮਤਲਬ ਇਹ ਹੈ ਕੀ ਤੁਸੀਂ ਪੂਰੀ ਤਰ੍ਹਾ ਹਾਰ ਚੁੱਕੇ ਹੋ। ਤੁਸੀਂ ਬੇਇਨਸਾਫ਼ੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਠੱਗੀ ਕਿਉਂ ਨਹੀਂ ਸਹਾਰਦੇ?</verse>
				<verse number="8">ਪਰ ਤੁਸੀਂ ਆਪੇ ਹੀ ਬੇਇਨਸਾਫ਼ੀ ਅਤੇ ਠੱਗੀ ਕਰਦੇ ਹੋ, ਉਹ ਵੀ ਆਪਣੇ ਭਰਾਵਾਂ ਨਾਲ।</verse>
				<verse number="9">ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ।</verse>
				<verse number="10">ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ।</verse>
				<verse number="11">ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾ ਦੇ ਹਨ। ਪਰ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।</verse>
				<verse number="12">“ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। “ਮੈਨੂੰ ਸਭ ਕੁਝ ਕਰਨ ਦਾ ਅਧਿਕਾਰ,” ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।</verse>
				<verse number="13">ਕੁਝ ਕਹਿੰਦੇ ਹਨ, “ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ, ਪਰ ਪਰਮੇਸ਼ਵਰ ਦੋਨਾਂ ਨੂੰ ਹੀ ਨਾਸ ਕਰੇਗਾ।” ਅਤੇ ਸਰੀਰ ਹਰਾਮਕਾਰੀਆ ਲਈ ਨਹੀਂ, ਪਰ ਪ੍ਰਭੂ ਦੇ ਲਈ ਹੈ, ਅਤੇ ਪ੍ਰਭੂ ਸਰੀਰ ਦੇ ਲਈ।</verse>
				<verse number="14">ਅਤੇ ਪਰਮੇਸ਼ਵਰ ਨੇ ਆਪਣੀ ਸ਼ਕਤੀ ਨਾਲ ਨਾ ਕੇਵਲ ਪ੍ਰਭੂ ਨੂੰ ਜੀਵਤ ਕੀਤਾ, ਉਹ ਸਾਨੂੰ ਵੀ ਜੀਵਤ ਕਰੇਗਾ।</verse>
				<verse number="15">ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਨੂੰ ਵੇਸਵਾ ਦੇ ਅੰਗ ਬਣਾਵਾਂ? ਕਦੇ ਨਹੀਂ!</verse>
				<verse number="16">ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜਿਹੜਾ ਵੇਸਵਾ ਨਾਲ ਸੰਗ ਕਰਦਾ ਹੈ ਉਹ ਉਸ ਨਾਲ ਇੱਕ ਸਰੀਰ ਹੋ ਜਾਂਦਾ ਹੈ? ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਇਹ ਕਿਹਾ ਗਿਆ ਸੀ, “ਉਹ ਦੋਵੇਂ ਇੱਕ ਸਰੀਰ ਹੋਣਗੇ।”</verse>
				<verse number="17">ਪਰ ਜਿਹੜਾ ਵਿਅਕਤੀ ਪ੍ਰਭੂ ਨਾਲ ਜੁੜ ਜਾਂਦਾ ਹੈ, ਉਹ ਆਤਮਿਕ ਤੌਰ ਤੇ ਉਸ ਨਾਲ ਇੱਕ ਹੋ ਜਾਂਦਾ ਹੈ।</verse>
				<verse number="18">ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ।</verse>
				<verse number="19">ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ;</verse>
				<verse number="20">ਤੁਸੀਂ ਕੀਮਤ ਦੇ ਖਰੀਦੇ ਗਏ ਹੋ, ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।</verse>
			</chapter>
			<chapter number="7">
				<verse number="1">ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ: “ਆਦਮੀ ਦੇ ਲਈ ਇਹ ਚੰਗਾ ਹੈ ਜੋ ਉਹ ਔਰਤ ਨੂੰ ਨਾ ਹੀ ਛੂਹੇ।</verse>
				<verse number="2">ਪਰੰਤੂ ਵਿਭਚਾਰ ਤੋਂ ਬਚਨ ਲਈ ਹਰ ਇੱਕ ਪੁਰਸ਼ ਆਪਣੀ ਹੀ ਪਤਨੀ ਨੂੰ ਅਤੇ ਹਰ ਇੱਕ ਔਰਤ ਆਪਣੇ ਹੀ ਪਤੀ ਨੂੰ ਰੱਖੇ।”</verse>
				<verse number="3">ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ।</verse>
				<verse number="4">ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ।</verse>
				<verse number="5">ਤੁਸੀਂ ਇੱਕ ਦੂਸਰੇ ਤੋਂ ਅਲੱਗ ਨਾ ਹੋਵੇ, ਪਰ ਥੋੜੇ ਸਮੇਂ ਲਈ ਇਹ ਵੀ ਉਦੋਂ ਜਦੋਂ ਦੋਨਾਂ ਦੀ ਆਪਸੀ ਸਲਾਹ ਹੋਵੇ ਤਾਂ ਜੋ ਤੁਸੀਂ ਆਪਣੇ ਆਪ ਨੂੰ ਪ੍ਰਾਰਥਨਾ ਲਈ ਸਮਰਪਿਤ ਕਰ ਸਕੋ। ਅਤੇ ਫਿਰ ਇਕੱਠੇ ਹੋ ਜਾਓ ਤਾਂ ਜੋ ਸ਼ੈਤਾਨ ਤੁਹਾਨੂੰ ਤੁਹਾਡੇ ਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।</verse>
				<verse number="6">ਪਰ ਮੈਂ ਇਹ ਤੁਹਾਨੂੰ ਰਿਆਇਤ ਦੇ ਤੌਰ ਤੇ ਬੋਲ ਰਿਹਾ, ਹੁਕਮ ਦੇ ਤੌਰ ਤੇ ਨਹੀਂ।</verse>
				<verse number="7">ਮੈਂ ਤਾਂ ਇਹ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਇਹੋ ਜਿਹੇ ਹੋਵੋ ਜਿਵੇਂ ਮੈਂ ਆਪ ਹਾਂ। ਪਰ ਅਸੀਂ ਸਾਰਿਆ ਨੇ ਆਪਣਾ-ਆਪਣਾ ਦਾਨ ਪਰਮੇਸ਼ਵਰ ਤੋਂ ਪ੍ਰਾਪਤ ਕੀਤਾ ਹੈ; ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਉਸ ਪ੍ਰਕਾਰ ਦਾ।</verse>
				<verse number="8">ਹੁਣ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹੇ ਰਹਿਣ ਅਜਿਹਾ ਮੈਂ ਹਾਂ।</verse>
				<verse number="9">ਪਰ ਅਗਰ ਉਹਨਾਂ ਵਿੱਚ ਸੰਜਮ ਨਹੀਂ ਹੈ, ਤਾਂ ਕਿਉਂ ਹੋ ਵਾਸਨਾ ਵਿੱਚ ਜਲਣ ਨਾਲੋਂ ਵਿਆਹ ਕਰਾਉਣਾ ਚੰਗਾ ਹੈ।</verse>
				<verse number="10">ਪਰ ਵਿਆਹਿਆ ਹੋਇਆ ਨੂੰ ਮੈਂ ਇਹ ਆਗਿਆ ਦਿੰਦਾ ਹਾਂ, (ਮੈਂ ਨਹੀਂ ਸਗੋਂ ਪ੍ਰਭੂ): ਇੱਕ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।</verse>
				<verse number="11">ਅਗਰ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਿਹੇ ਜਾਂ ਆਪਣੇ ਪਤੀ ਨਾਲ ਮੇਲ-ਮਿਲਾਪ ਕਰ ਲਵੇ। ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।</verse>
				<verse number="12">ਪਰ ਬਾਕੀ ਸਭ ਨੂੰ ਮੈਂ ਇਹ ਕਹਿੰਦਾ ਹਾਂ (ਪ੍ਰਭੂ ਨਹੀਂ ਸਗੋਂ, ਮੈਂ): ਜੇ ਕਿਸੇ ਵਿਸ਼ਵਾਸੀ ਦੀ ਪਤਨੀ ਵਿਸ਼ਵਾਸ ਵਿੱਚ ਨਾ ਹੋਵੇ ਅਤੇ ਉਹ ਉਸ ਨਾਲ ਰਹਿਣਾ ਚਾਹੁੰਦਾ ਹੋਵੇ, ਤਾਂ ਉਹ ਆਪਣੇ ਪਤਨੀ ਨੂੰ ਤਲਾਕ ਨਾ ਦੇਵੇ।</verse>
				<verse number="13">ਅਤੇ ਜਿਸ ਕਿਸੇ ਵਿਸ਼ਵਾਸੀ ਪਤਨੀ ਦਾ ਪਤੀ ਵਿਸ਼ਵਾਸ ਵਿੱਚ ਨਾ ਹੋਵੇ ਅਤੇ ਉਹ ਉਸ ਨਾਲ ਰਹਿਣਾ ਚਾਹੁੰਦੀ ਹੋਵੇ, ਤਾਂ ਉਹ ਆਪਣੇ ਪਤੀ ਨੂੰ ਤਲਾਕ ਨਾ ਦੇਵੇ।</verse>
				<verse number="14">ਕਿਉਂਕਿ ਨਾ ਵਿਸ਼ਵਾਸ ਕਰਨ ਵਾਲਾ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਹੈ, ਅਤੇ ਇਸੇ ਤਰ੍ਹਾਂ ਨਾ ਵਿਸ਼ਵਾਸ ਕਰਨ ਵਾਲੀ ਪਤਨੀ ਆਪਣੇ ਪਤੀ ਦੇ ਕਾਰਨ ਪਵਿੱਤਰ ਹੋਈ ਹੈ। ਨਹੀਂ ਤਾਂ ਤੁਹਾਡੇ ਬੱਚੇ ਅਸ਼ੁੱਧ ਹੋਣਗੇ, ਪਰ ਹੁਣ ਤਾਂ ਪਵਿੱਤਰ ਹਨ।</verse>
				<verse number="15">ਪਰ ਫਿਰ ਵੀ ਅਗਰ ਉਹ ਅਵਿਸ਼ਵਾਸੀ ਅਲੱਗ ਹੋਣਾ ਚਾਹੇ, ਤਾਂ ਉਸਨੂੰ ਹੋਣ ਦਿਓ। ਕੋਈ ਵੀ ਵਿਸ਼ਵਾਸੀ ਭਰਾਂ ਜਾਂ ਭੈਣ ਇਸ ਤਰ੍ਹਾਂ ਦੀ ਗੁਲਾਮੀ ਵਿੱਚ ਬੱਧੇ ਨਾ ਰਹਿਣ। ਪਰ ਪਰਮੇਸ਼ਵਰ ਨੇ ਸਾਨੂੰ ਸ਼ਾਂਤੀ ਨਾਲ ਰਹਿਣ ਲਈ ਬੁਲਾਇਆ ਹੈ।</verse>
				<verse number="16">ਪਤਨੀ ਤੂੰ ਕਿਵੇਂ ਜਾਣਦੀ ਹੈ, ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਹੇ ਪਤੀ ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਗਾ?</verse>
				<verse number="17">ਤੁਹਾਡੇ ਵਿੱਚ ਹਰ ਇੱਕ ਵਿਸ਼ਵਾਸੀ ਜਿਹੜੀ ਵੀ ਸਥਿਤੀ ਵਿੱਚ ਹੈ ਉਸੇ ਤਰ੍ਹਾ ਹੀ ਬਣੇ ਰਹੇ, ਜਿਵੇਂ ਪਰਮੇਸ਼ਵਰ ਨੇ ਤੁਹਾਨੂੰ ਬੁਲਾਇਆ ਹੈ, ਅਤੇ ਉਸੇ ਪ੍ਰਕਾਰ ਹੀ ਚਾਲ ਚੱਲੋ। ਅਤੇ ਸਾਰੀਆਂ ਕਲੀਸਿਆ ਦੇ ਲਈ ਮੇਰਾ ਇਹੀ ਨਿਰਦੇਸ਼ ਹੈ।</verse>
				<verse number="18">ਕੀ ਕਿਸੇ ਅਜਿਹੇ ਵਿਅਕਤੀ ਨੂੰ ਬੁਲਾਇਆ ਗਿਆ ਜਿਸਦੀ ਸੁੰਨਤ ਨਾ ਹੋਈ ਹੋਵੇ? ਉਹ ਅਸੁੰਨਤੀ ਨਾ ਬਣੇ ਰਹੇ। ਕੀ ਕੋਈ ਅਸੁੰਨਤੀ ਬੁਲਾਇਆ ਗਿਆ ਹੈ? ਤਾਂ ਉਸਦੀ ਸੁੰਨਤ ਨਾ ਕੀਤੀ ਜਾਵੇਂ।</verse>
				<verse number="19">ਸੁੰਨਤ ਕੁਝ ਨਹੀਂ ਹੈ ਅਤੇ ਅਸੁੰਨਤ ਵੀ ਕੁਝ ਨਹੀਂ ਹੈ। ਪਰ ਪਰਮੇਸ਼ਵਰ ਦੇ ਹੁਕਮਾ ਦੀ ਪਾਲਣਾ ਕਰਨਾ ਸਭ ਕੁਝ ਹੈ।</verse>
				<verse number="20">ਤੁਹਾਡੇ ਵਿੱਚੋਂ ਹਰ ਕੋਈ ਉਸੇ ਹੀ ਹਲਾਤ ਵਿੱਚ ਬਣਿਆ ਰਹੇ, ਜਿਸ ਵਿੱਚ ਪਰਮੇਸ਼ਵਰ ਨੇ ਤੁਹਾਨੂੰ ਬੁਲਾਇਆ ਸੀ।</verse>
				<verse number="21">ਜਿਸ ਸਮੇਂ ਤੁਸੀਂ ਬੁਲਾਏ ਗਏ, ਕੀ ਤੁਸੀਂ ਗੁਲਾਮ ਸੀ? ਤਾਂ ਫਿਰ ਇਹ ਤੁਹਾਡੇ ਲਈ ਚਿੰਤਾ ਦਾ ਵਿਸ਼ਾ ਨਾ ਹੋਵੇ, ਆਪਣੀ ਅਜ਼ਾਦੀ ਪ੍ਰਾਪਤ ਕਰਨ ਦਾ ਜਤਨ ਕਰੋ।</verse>
				<verse number="22">ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਬੁਲਾਇਆ ਗਿਆ ਹੈ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ; ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਬੁਲਾਇਆ ਗਿਆ ਹੈ, ਉਹ ਮਸੀਹ ਦਾ ਗੁਲਾਮ ਹੈ।</verse>
				<verse number="23">ਤੁਹਾਨੂੰ ਪਰਮੇਸ਼ਵਰ ਦੁਆਰਾ ਇੱਕ ਕੀਮਤ ਦੇ ਕੇ ਖਰੀਦਿਆ ਗਿਆ ਹੈ, ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ।</verse>
				<verse number="24">ਭਰਾਵੋ ਅਤੇ ਭੈਣੋ, ਹਰ ਇੱਕ ਵਿਅਕਤੀ ਜਿਸ ਹਲਾਤ ਵਿੱਚ ਬੁਲਾਇਆ ਗਿਆ ਉਸੇ ਸਥਿਤੀ ਵਿੱਚ ਪਰਮੇਸ਼ਵਰ ਦੇ ਅੱਗੇ ਰਹੇ।</verse>
				<verse number="25">ਹੁਣ ਕੁਵਾਰੀਆਂ ਦੇ ਬਾਰੇ: ਮੈਨੂੰ ਪ੍ਰਭੂ ਵੱਲੋਂ ਕੋਈ ਆਗਿਆ ਨਹੀਂ ਹੈ, ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਕਿਰਪਾ ਪ੍ਰਭੂ ਵੱਲੋਂ ਮਿਲੀ ਹੈ ਉਸੇ ਤਰ੍ਹਾਂ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ।</verse>
				<verse number="26">ਕਿਉਂਕਿ ਵਰਤਮਾਨ ਕਸ਼ਟ ਦੇ ਕਾਰਨ ਮੇਰੇ ਵਿਚਾਰ ਇਹ ਹਨ, ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਹ ਜਿਸ ਸਥਿਤੀ ਵਿੱਚ ਹੈ ਉਸੇ ਵਿੱਚ ਹੀ ਬਣਿਆ ਰਹੇ।</verse>
				<verse number="27">ਕੀ ਤੂੰ ਪਤਨੀ ਨਾਲ ਬੰਧਨ ਵਿੱਚ ਬੰਨ੍ਹਿਆ ਹੋਇਆ ਹੈ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈ? ਤਾਂ ਪਤਨੀ ਦੀ ਭਾਲ ਨਾ ਕਰ।</verse>
				<verse number="28">ਪਰ ਜੇ ਤੂੰ ਵਿਆਹ ਕਰ ਲਵੇ, ਤਾਂ ਪਾਪ ਨਹੀਂ ਕਰਦਾ; ਅਤੇ ਜੇ ਕੁਆਰੀ ਵਿਆਹ ਕਰਾ ਲਵੇ, ਉਹ ਵੀ ਪਾਪ ਨਹੀਂ ਕਰਦੀ। ਪਰ ਕਿਹੜੇ ਲੋਕ ਵਿਆਹ ਕਰਵਾ ਲੈਣਗੇ ਉਹ ਜੀਵਨ ਵਿੱਚ ਦੁੱਖ ਭੋਗਣੇ, ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।</verse>
				<verse number="29">ਮੇਰੇ ਭਰਾਵੋ ਅਤੇ ਭੈਣੋ, ਮੇਰਾ ਇਹ ਮਤਲਬ ਹੈ, ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਹਨਾਂ ਦੀਆਂ ਪਤਨੀਆਂ ਨਹੀਂ ਹਨ;</verse>
				<verse number="30">ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ; ਜਿਹੜੇ ਖੁਸ਼ੀ ਕਰਦੇ ਹਨ, ਅਜਿਹੇ ਹੋਣ ਜਿਵੇਂ ਖੁਸ਼ੀ ਨਹੀਂ ਕਰਦੇ; ਅਤੇ ਖਰੀਦਣ ਵਾਲੇ ਵੀ ਜਿਵੇਂ ਕਿ ਉਹਨਾਂ ਦੇ ਕੋਲ ਕੁਝ ਵੀ ਨਹੀਂ ਹੈ;</verse>
				<verse number="31">ਅਤੇ ਜਿਨ੍ਹਾਂ ਦਾ ਲੈਣ ਦੇਣ ਸੰਸਾਰਕ ਚੀਜ਼ਾ ਨਾਲ ਹੈ, ਉਹ ਉਹਨਾਂ ਵਿੱਚ ਲੀਨ ਨਾ ਹੋ ਜਾਣਾ। ਕਿਉਂਕਿ ਇਸ ਵਰਤਮਾਨ ਸੰਸਾਰ ਦਾ ਨਾਸ ਹੁੰਦਾ ਜਾ ਰਿਹਾ ਹੈ।</verse>
				<verse number="32">ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਇੱਕ ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਪ੍ਰਭੂ ਨੂੰ ਕਿਵੇਂ ਪਰਸੰਨ ਕਰਾ।</verse>
				<verse number="33">ਪਰ ਇੱਕ ਵਿਆਹਿਆ ਆਦਮੀ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਖੁਸ਼ ਰੱਖੇ।</verse>
				<verse number="34">ਅਤੇ ਦੁਬਦਾ ਵਿੱਚ ਪਿਆ ਰਹਿੰਦਾ ਹੈ। ਅਤੇ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆ ਗੱਲਾਂ ਦੀ ਚਿੰਤਾ ਕਰਦੀ ਹੈ: ਕਿ ਉਹ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਹੋਵੇ। ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ।</verse>
				<verse number="35">ਅਤੇ ਮੈਂ ਤੁਹਾਡੇ ਭਲੇ ਲਈ ਇਹ ਬੋਲ ਰਿਹਾ ਹਾਂ, ਨਾ ਕਿ ਤੁਹਾਡੇ ਉੱਤੇ ਕੋਈ ਪਾਬੰਦੀ ਲਗਾ ਰਿਹਾ ਹਾਂ, ਪਰ ਇਸ ਲਈ ਜੋ ਤੁਸੀਂ ਸਹੀ ਢੰਗ ਅਤੇ ਪ੍ਰਭੂ ਦੀ ਸੇਵਾ ਵਿੱਚ ਜੀਵਨ ਬਤੀਤ ਕਰ ਸਕੋ।</verse>
				<verse number="36">ਜੇ ਕਿਸੇ ਨੂੰ ਇਹ ਚਿੰਤਾ ਹੁੰਦੀ ਹੈ ਕਿ ਸ਼ਾਇਦ ਉਸ ਕੁਆਰੀ ਨਾਲ ਜਿਸ ਨਾਲ ਉਸਦੀ ਮੰਗਣੀ ਹੋਈ ਹੈ, ਉਸਦਾ ਵਰਤਾਓ ਸਹੀ ਨਹੀਂ ਹੈ, ਅਤੇ ਜੇ ਉਸ ਦੀਆਂ ਭਾਵਨਾਵਾਂ ਜ਼ਿਆਦਾ ਸਖ਼ਤ ਹਨ ਅਤੇ ਉਸ ਨੂੰ ਲੱਗਦਾ ਹੈ ਕਿ ਉਹਨਾਂ ਨੂੰ ਵਿਆਹ ਕਰਨਾ ਚਾਹੀਦਾ ਹੈ, ਤਾਂ ਉਹ ਉਵੇਂ ਹੀ ਕਰ ਲਵੇ ਜਿਵੇਂ ਉਹ ਚਾਹੁੰਦਾ ਹੈ। ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰਵਾ ਲੈਣ।</verse>
				<verse number="37">ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਸ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਕਿ ਮੈਂ ਉਸਨੂੰ ਆਪਣੀ ਕੁਆਰੀ ਹੀ ਰੱਖਾਗਾ, ਤਾਂ ਉਹ ਚੰਗਾ ਕਰਦਾ ਹੈ।</verse>
				<verse number="38">ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਚੰਗਾ ਕਰਦਾ ਹੈ।</verse>
				<verse number="39">ਪਤਨੀ ਉਦੋਂ ਤੱਕ ਆਪਣੇ ਪਤੀ ਨਾਲ ਜੁੜੀ ਰਹਿੰਦੀ ਜਦੋਂ ਤੱਕ ਉਹ ਜਿਉਂਦਾ ਹੈ। ਪਰ ਜਦੋਂ ਉਸਦਾ ਪਤੀ ਮਰ ਜਾਂਦਾ ਹੈ ਤਾਂ ਉਹ ਅਜ਼ਾਦ ਹੈ ਅਤੇ ਜਿਸ ਕਿਸੇ ਨਾਲ ਚਾਹੇ ਵਿਆਹ ਕਰ ਲਵੇ, ਪਰ ਕੇਵਲ ਪ੍ਰਭੂ ਵਿੱਚ।</verse>
				<verse number="40">ਪਰ ਜੇ ਉਹ ਉਸੇ ਤਰ੍ਹਾ ਰਹੇ ਤਾਂ ਮੇਰੀ ਜਾਂਚ ਵਿੱਚ ਉਹ ਹੋਰ ਵੀ ਚੰਗਾ ਹੈ, ਅਤੇ ਮੈਂ ਸੋਚਦਾ ਹਾਂ ਕਿ ਪਰਮੇਸ਼ਵਰ ਦਾ ਆਤਮਾ ਮੇਰੇ ਵਿੱਚ ਵਾਸ ਕਰਦਾ ਹੈ।</verse>
			</chapter>
			<chapter number="8">
				<verse number="1">ਹੁਣ ਮੂਰਤੀਆਂ ਦੇ ਚੜ੍ਹਾਵੇ ਬਾਰੇ: ਅਸੀਂ ਸਾਰੇ ਜਾਣਦੇ ਹਾਂ, “ਸਾਨੂੰ ਸਭਨਾਂ ਨੂੰ ਗਿਆਨ ਹੈ।” ਪਰ ਗਿਆਨ ਫੈਲਾਉਂਦਾ ਹੈ ਅਤੇ ਪਿਆਰ ਬਣਾਉਂਦਾ ਹੈ।</verse>
				<verse number="2">ਜਿਹੜੇ ਇਹ ਸੋਚਦੇ ਹਨ ਅਸੀਂ ਸਭ ਕੁਝ ਜਾਣਦੇ ਹਾਂ ਤਾਂ ਜਿਸ ਤਰ੍ਹਾਂ ਜਾਨਣਾ ਚਾਹੀਦਾ ਹੈ ਉਸ ਤਰ੍ਹਾ ਅਜੇ ਤੱਕ ਨਹੀਂ ਜਾਣਦੇ।</verse>
				<verse number="3">ਪਰ ਜਿਹੜਾ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਨੂੰ ਜਾਣਦਾ ਹੈ।</verse>
				<verse number="4">ਤਾਂ ਫਿਰ, ਮੂਰਤੀਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਖਾਣ ਬਾਰੇ: ਅਸੀਂ ਜਾਣਦੇ ਹਾਂ, “ਸੰਸਾਰ ਵਿੱਚ ਇੱਕ ਮੂਰਤੀ ਕੁਝ ਵੀ ਨਹੀਂ ਹੈ” ਅਤੇ, “ਇੱਕ ਪਰਮੇਸ਼ਵਰ ਤੋਂ ਇਲਾਵਾ ਦੂਸਰਾ ਕੋਈ ਦੇਵਤਾ ਨਹੀਂ ਹੈ।”</verse>
				<verse number="5">ਭਾਵੇਂ ਇੱਥੇ ਬਹੁਤ ਸਾਰੇ ਦੇਵਤੇ ਹਨ, ਜਾਂ ਸਵਰਗ ਵਿੱਚ ਹੋਣ ਜਾਂ ਧਰਤੀ ਉੱਤੇ (ਸੱਚ-ਮੁੱਚ ਇੱਥੇ ਬਹੁਤ ਸਾਰੇ, “ਦੇਵਤੇ” ਅਤੇ ਬਹੁਤ ਸਾਰੇ, “ਸੁਆਮੀ” ਹਨ),</verse>
				<verse number="6">ਪਰ ਸਾਡੇ ਲਈ ਇੱਕ ਪਰਮੇਸ਼ਵਰ ਹੈ, ਜੋ ਪਿਤਾ ਹੈ, ਜਿਸ ਤੋਂ ਸਭ ਚੀਜ਼ਾ ਰਚੀਆਂ ਗਈਆ ਅਤੇ ਅਸੀਂ ਉਸੇ ਲਈ ਹੈ; ਅਤੇ ਇੱਕੋ ਹੀ ਪ੍ਰਭੂ ਹੈ ਜੋ ਯਿਸ਼ੂ ਮਸੀਹ ਹੈ, ਜਿਸ ਦੁਆਰਾ ਸਭ ਕੁਝ ਰਚਿਆ ਗਿਆ ਅਤੇ ਉਸਦੇ ਦੁਆਰਾ ਅਸੀਂ ਜਿਉਂਦੇ ਹਾਂ।</verse>
				<verse number="7">ਪਰ ਹਰ ਕਿਸੇ ਨੂੰ ਇਸ ਦਾ ਗਿਆਨ ਨਹੀਂ ਹੈ। ਕੁਝ ਲੋਕ ਅਜੇ ਵੀ ਮੂਰਤੀਆਂ ਦੇ ਇੰਨੇ ਆਦੀ ਹਨ ਕਿ ਜਦੋਂ ਉਹ ਮੂਰਤੀ ਦੇ ਚੜ੍ਹਾਏ ਗਏ ਭੋਜਨ ਨੂੰ ਖਾਂਦੇ ਹਨ, ਤਾਂ ਉਹ ਇਸ ਨੂੰ ਕਿਸੇ ਦੇਵਤੇ ਦੀ ਚੜ੍ਹਾਈ ਹੋਈ ਬਲੀ ਜਾਣ ਸਮਝਦੇ ਹਨ, ਕਿਉਂਕਿ ਉਹਨਾਂ ਦਾ ਜ਼ਮੀਰ ਕਮਜ਼ੋਰ ਹੈ, ਇਸ ਲਈ ਉਹ ਅਸ਼ੁੱਧ ਹੋ ਗਏ ਹਨ।</verse>
				<verse number="8">ਪਰ ਭੋਜਨ ਸਾਨੂੰ ਪਰਮੇਸ਼ਵਰ ਦੇ ਕੋਲ ਨਹੀਂ ਲੈ ਕੇ ਜਾਂਦਾ; ਪਰ ਭੋਜਨ ਖਾਣ ਤੋਂ ਨਾ ਸਾਨੂੰ ਕੁਝ ਘਾਟਾ ਹੈ ਅਤੇ ਨਾ ਕੁਝ ਲਾਭ ਹੈ।</verse>
				<verse number="9">ਪਰ ਸਾਵਧਾਨ, ਤੁਹਾਡਾ ਇਹ ਕਰਨਾ ਕਿਤੇ ਉਹਨਾਂ ਲਈ ਜਿਹੜੇ ਵਿਸ਼ਵਾਸ ਵਿੱਚ ਕਮਜ਼ੋਰ ਹਨ ਠੋਕਰ ਦਾ ਕਾਰਨ ਨਾ ਬਣੇ।</verse>
				<verse number="10">ਕਿਉਂਕਿ ਜਿਹੜਾ ਕੋਈ ਗਿਆਨ ਰੱਖਦਾ ਹੈ ਅਤੇ ਮੂਰਤੀ ਦੇ ਮੰਦਰ ਵਿੱਚ ਤੁਹਾਨੂੰ ਬੈਠਾ ਹੋਇਆ ਅਤੇ ਭੋਜਨ ਖਾਂਦਾ ਵੇਖੇ ਜੇ ਉਸਦਾ ਵਿਵੇਕ ਕਮਜ਼ੋਰ ਹੈ ਕਿ ਉਹ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?</verse>
				<verse number="11">ਇਸ ਲਈ ਇਹ ਮਸੀਹੀ ਭਰਾਂ ਅਤੇ ਭੈਣਾਂ ਜਿਨ੍ਹਾ ਦਾ ਵਿਸ਼ਵਾਸ ਕਮਜ਼ੋਰ ਹੈ, ਜਿਨ੍ਹਾ ਲਈ ਮਸੀਹ ਮਰਿਆ, ਤੁਹਾਡੇ ਗਿਆਨ ਕਾਰਨ ਨਾਸ਼ ਹੁੰਦੇ ਹਨ।</verse>
				<verse number="12">ਜਦੋਂ ਤੁਸੀਂ ਇਸ ਤਰ੍ਹਾਂ ਆਪਣੇ ਭਰਾਵਾਂ ਦੇ ਪ੍ਰਤੀ ਕਰਕੇ ਅਤੇ ਉਹਨਾਂ ਦੇ ਕਮਜ਼ੋਰ ਵਿਵੇਕ ਨੂੰ ਜ਼ਖਮੀ ਕਰਦੇ ਹੋ, ਤਾਂ ਤੁਸੀਂ ਮਸੀਹ ਦੇ ਵਿਰੁੱਧ ਪਾਪ ਕਰਦੇ ਹੋ।</verse>
				<verse number="13">ਇਸ ਕਰਕੇ, ਅਗਰ ਇਹ ਭੋਜਨ ਮੇਰੇ ਭਰਾਵਾਂ ਅਤੇ ਭੈਣਾਂ ਲਈ ਪਾਪ ਦਾ ਕਾਰਨ ਬਣੇ, ਤਾਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਜੋ ਮੈ ਉਹਨਾਂ ਨੂੰ ਕਦੇ ਠੋਕਰ ਨਾ ਖਵਾਵਾਂ।</verse>
			</chapter>
			<chapter number="9">
				<verse number="1">ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸ਼ੂ ਸਾਡੇ ਪ੍ਰਭੂ ਨੂੰ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰੇ ਕੰਮ ਦਾ ਨਤੀਜਾ ਨਹੀਂ ਹੋ?</verse>
				<verse number="2">ਭਾਵੇਂ ਕਿ ਮੈਂ ਹੋਰਨਾ ਲਈ ਰਸੂਲ ਨਹੀਂ ਹਾਂ, ਪਰ ਤੁਹਾਡੇ ਲਈ ਹਾਂ ਕਿਉਂਕਿ ਤੁਸੀਂ ਪ੍ਰਭੂ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।</verse>
				<verse number="3">ਉਹਨਾਂ ਲਈ ਜਿਹੜੇ ਮੇਰੇ ਉੱਤੇ ਦੋਸ਼ ਲਾਉਂਦੇ ਹਨ, ਇਹੋ ਮੇਰਾ ਉੱਤਰ ਹੈ।</verse>
				<verse number="4">ਕੀ ਸਾਨੂੰ ਖਾਣ ਜਾਂ ਪੀਣ ਦਾ ਹੱਕ ਨਹੀਂ ਹੈ।</verse>
				<verse number="5">ਕੀ ਸਾਨੂੰ ਇਹ ਅਧਿਕਾਰ ਨਹੀਂ ਜੋਂ ਕਿਸੇ ਵਿਸ਼ਵਾਸੀ ਨਾਲ ਵਿਆਹ ਕਰਵਾ ਕੇ ਆਪਣੇ ਨਾਲ ਲੈ ਕੇ ਜਾ ਸਕੀਏ, ਜਿਸ ਤਰ੍ਹਾ ਦੂਸਰੇ ਰਸੂਲ, ਕੈਫ਼ਾਸ ਅਤੇ ਪ੍ਰਭੂ ਦੇ ਭਰਾਂ ਕਰਦੇ ਹਨ?</verse>
				<verse number="6">ਅਥਵਾ ਕੀ ਸਿਰਫ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਜੋ ਸਾਡੇ ਜਿਉਂਣ ਲਈ ਮਿਹਨਤ ਕਰਨੀ ਛੱਡ ਦੇਈਏ?</verse>
				<verse number="7">ਆਪਣੇ ਕੋਲੋਂ ਖਰਚਾ ਕਰਕੇ ਕੌਣ ਫੌਜ਼ ਦੀ ਨੌਕਰੀ ਕਰਦਾ ਹੈ? ਕੌਣ ਹੈ ਜੋਂ ਅੰਗੂਰੀ ਬਾਗ਼ ਲਾ ਕੇ ਉਸਦਾ ਫਲ ਨਹੀਂ ਖਾਂਦਾ? ਅਤੇ ਕੌਣ ਹੈ ਜੋ ਆਪਣੇ ਪਸ਼ੂ ਪਾਲ ਕੇ ਉਹਨਾਂ ਦਾ ਦੁੱਧ ਨਹੀਂ ਪੀਂਦਾ?</verse>
				<verse number="8">ਕੀ ਮੈਂ ਇਹ ਮਨੁੱਖਾਂ ਦੇ ਨਿਯਮ ਅਨੁਸਾਰ ਆਖਦਾ ਹਾਂ? ਅਤੇ ਕੀ ਬਿਵਸਥਾ ਇਹ ਨਹੀਂ ਕਹਿੰਦੀ?</verse>
				<verse number="9">ਕਿਉਂਕਿ ਮੋਸ਼ੇਹ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ: “ਤੂੰ ਹਲ ਚਲਾਉਂਦੇ ਸਮੇਂ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈ।” ਕੀ ਪਰਮੇਸ਼ਵਰ ਬਲਦਾਂ ਦੀ ਹੀ ਚਿੰਤਾ ਕਰਦਾ ਹੈ?</verse>
				<verse number="10">ਕਿ ਸਾਡੇ ਲਈ ਉਹ ਇਹ ਨਹੀਂ ਆਖਦਾ ਹੈ? ਸਾਡੇ ਲਈ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ, ਕਿਉਂਕਿ ਚਾਹੀਦਾ ਹੈ ਕਿ ਜਿਹੜਾ ਆਸ ਨਾਲ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਵੱਢਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਵੱਢੇ।</verse>
				<verse number="11">ਜੇ ਅਸੀਂ ਤੁਹਾਡੇ ਵਿੱਚ ਆਤਮਿਕ ਬੀਜ ਬੀਜੇ ਹਨ, ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਤੁਹਾਡੇ ਦੁਆਰਾ ਦੁਨਿਆਵੀ ਪਦਾਰਥ ਪ੍ਰਾਪਤ ਕਰੀਏ?</verse>
				<verse number="12">ਜੇ ਦੂਸਰਿਆ ਰਸੂਲਾਂ ਨੂੰ ਤੁਹਾਡੇ ਉੱਤੇ ਅਧਿਕਾਰ ਹੈ ਤਾਂ ਕੀ ਸਾਡਾ ਅਧਿਕਾਰ ਉਹਨਾਂ ਨਾਲੋਂ ਵੱਧ ਕੇ ਤੁਹਾਡੇ ਉੱਤੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਨਹੀਂ ਵਰਤਿਆ। ਪਰੰਤੂ ਇਸ ਦੇ ਬਾਵਜੂਦ ਵੀ ਅਸੀਂ ਸਭ ਕੁਝ ਸਹਾਰਦੇ ਰਹੇ, ਤਾਂ ਜੋ ਮਸੀਹ ਦੀ ਖੁਸ਼ਖ਼ਬਰੀ ਵਿੱਚ ਕੋਈ ਰੁਕਾਵਟ ਨਾ ਆਵੇ।</verse>
				<verse number="13">ਕੀ ਤੁਸੀਂ ਇਹ ਨਹੀਂ ਜਾਣਦੇ ਜਿਹੜੇ ਹੈਕਲ ਵਿੱਚ ਕੰਮ ਕਰਦੇ ਹਨ ਉਹ ਭੋਜਨ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ, ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦੇ ਹਿੱਸੇਦਾਰ ਹੁੰਦੇ ਹਨ।</verse>
				<verse number="14">ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖ਼ਬਰੀ ਦੇ ਪ੍ਰਚਾਰਕਾਂ ਨੂੰ ਵੀ ਆਗਿਆ ਦਿੱਤੀ ਹੈ ਜੋ ਉਹ ਖੁਸ਼ਖ਼ਬਰੀ ਤੋਂ ਹੀ ਆਪਣਾ ਗੁਜਾਰਾ ਕਰਨ।</verse>
				<verse number="15">ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚ ਕੋਈ ਵੀ ਨਹੀਂ ਵਰਤਿਆ। ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖ ਰਿਹਾ ਤਾਂ ਜੋ ਮੇਰੇ ਨਾਲ ਇਸ ਤਰ੍ਹਾ ਕੁਝ ਹੋਵੇ, ਕਿਉਂ ਮੇਰੇ ਲਈ ਮਰਨਾ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।</verse>
				<verse number="16">ਜਦੋਂ ਮੈ ਤੁਹਾਨੂੰ ਖੁਸ਼ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਹੈ, ਕਿਉਂਕਿ ਮੈਂ ਇਹ ਕਰਨ ਦੇ ਆਦੇਸ਼ ਦੇ ਅਧੀਨ ਹਾਂ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖ਼ਬਰੀ ਦਾ ਪ੍ਰਚਾਰ ਨਾ ਕਰਾ!</verse>
				<verse number="17">ਅਗਰ ਮੈਂ ਆਪਣੀ ਇੱਛਾ ਨਾਲ ਪ੍ਰਚਾਰ ਕਰਾ, ਤਾਂ ਮੇਰੇ ਲਈ ਇਨਾਮ ਹੈ, ਅਗਰ ਆਪਣੀ ਇੱਛਾ ਤੋਂ ਬਿਨ੍ਹਾ ਤਾਂ ਜ਼ਿੰਮੇਵਾਰ ਮੈਨੂੰ ਸੌਪੀ ਗਈ ਹੈ।</verse>
				<verse number="18">ਤਾਂ ਮੇਰੇ ਲਈ ਕੀ ਇਨਾਮ ਹੈ? ਕਿ ਇਹ: ਜੋ ਮੈਂ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਮੁ਼ਫ਼ਤ ਵਿੱਚ ਕਰਦਾ ਰਹਾਂ, ਅਤੇ ਇਸ ਲਈ ਖੁਸ਼ਖ਼ਬਰੀ ਦੇ ਪ੍ਰਚਾਰਕ ਵਜੋਂ ਮੈਂ ਆਪਣੇ ਅਧਿਕਾਰ ਦੀ ਪੂਰੀ ਵਰਤੋਂ ਨਾ ਕਰਾਂ।</verse>
				<verse number="19">ਭਾਵੇਂ ਕਿ ਮੈਂ ਅਜ਼ਾਦ ਹਾਂ, ਤਾਂ ਵੀ ਮੈਂ ਆਪਣੇ ਆਪ ਨੂੰ ਸਭਨਾਂ ਦਾ ਦਾਸ ਬਣਾਇਆ, ਤਾਂ ਜੋ ਬਹੁਤ ਸਾਰਿਆ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।</verse>
				<verse number="20">ਯਹੂਦਿਆਂ ਲਈ ਮੈਂ ਯਹੂਦਿਆਂ ਵਰਗਾ ਬਣਿਆ, ਤਾਂ ਜੋ ਉਹਨਾਂ ਨੂੰ ਪ੍ਰਭੂ ਲਈ ਜਿੱਤ ਸਕਾ। ਭਾਵੇਂ ਮੈਂ ਬਿਵਸਥਾ ਦੇ ਅਧੀਨ ਨਹੀਂ ਹਾਂ, ਤਾਂ ਵੀ ਮੈਂ ਉਹਨਾਂ ਵਰਗਾ ਬਣਿਆ ਜਿਹੜੇ ਬਿਵਸਥਾ ਦੇ ਅਧੀਨ ਹਨ, ਤਾਕਿ ਮੈਂ ਉਹਨਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ।</verse>
				<verse number="21">ਜਿਹੜੇ ਬਿਵਸਥਾ ਅਧੀਨ ਨਹੀਂ ਹਨ ਮੈਂ ਉਹਨਾਂ ਵਰਗਾ ਬਣਿਆ, (ਜਦਕਿ ਮੈਂ ਖੁਦ ਪਰਮੇਸ਼ਵਰ ਦੀ ਬਿਵਸਥਾ ਦੇ ਅਧੀਨ ਹਾਂ, ਪਰ ਮੈਂ ਮਸੀਹ ਦੀ ਬਿਵਸਥਾ ਦੇ ਅਧੀਨ ਵੀ ਹਾਂ), ਤਾਂ ਜੋ ਬਿਵਸਥਾ ਹੀਣਾ ਨੂੰ ਵੀ ਪ੍ਰਭੂ ਲਈ ਜਿੱਤ ਸਕਾ।</verse>
				<verse number="22">ਮੈਂ ਕਮਜ਼ੋਰ ਵਿਸ਼ਵਾਸ ਵਾਲਿਆ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ। ਮੈਂ ਸਾਰੇ ਲੋਕਾਂ ਲਈ ਸਭ ਕੁਝ ਬਣਿਆ ਤਾਂ ਜੋ ਹਰ ਇੱਕ ਨੂੰ ਮੈਂ ਕਿਸੇ ਨਾ ਕਿਸੇ ਤਰੀਕੇ ਨਾਲ ਮੁਕਤੀ ਲਈ ਜਿੱਤ ਸਕਾ।</verse>
				<verse number="23">ਅਤੇ ਮੈਂ ਇਹ ਸਭ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਕਰਕੇ ਕਰਦਾ ਹਾਂ, ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਇਸ ਵਿੱਚ ਭਾਗੀਦਾਰ ਹੋ ਜਾਂਵਾ।</verse>
				<verse number="24">ਕੀ ਤੁਸੀਂ ਨਹੀਂ ਜਾਣਦੇ ਦੌੜ ਵਿੱਚ ਤਾਂ ਸਾਰੇ ਦੌੜਦੇ ਹਨ, ਪਰ ਇਨਾਮ ਇੱਕ ਨੂੰ ਹੀ ਮਿਲਦਾ ਹੈ? ਇਸ ਲਈ ਤੁਸੀਂ ਇਸ ਤਰ੍ਹਾਂ ਦੋੜੌ ਤਾਂ ਕਿ ਇਨਾਮ ਪ੍ਰਾਪਤ ਕਰ ਸਕੋ।</verse>
				<verse number="25">ਹਰ ਕੋਈ ਖੇਡਾਂ ਵਿੱਚ ਹਿੱਸਾ ਲੈਣ ਵਾਲਾ ਸਖ਼ਤ ਸਿਖਲਾਈ ਵਿੱਚੋਂ ਹੋ ਕੇ ਲੰਘਦਾ ਹੈ। ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਨਾਸ਼ਵਾਨ ਮੁਕਟ ਨੂੰ ਪ੍ਰਾਪਤ ਸਕਣ, ਪਰ ਅਸੀਂ ਅਜਿਹਾ ਮੁਕਟ ਪ੍ਰਾਪਤ ਕਰਨ ਲਈ ਕਰਦੇ ਹਾਂ ਜੋ ਨਾਸ਼ਵਾਨ ਨਹੀਂ ਪਰ ਹਮੇਸ਼ਾ ਵਾਲਾ।</verse>
				<verse number="26">ਇਸ ਲਈ ਮੈਂ ਇਸ ਤਰ੍ਹਾਂ ਨਹੀਂ ਦੌੜਦਾ ਜਿਸ ਤਰ੍ਹਾ ਕੋਈ ਬਿਨ੍ਹਾਂ ਮਕਸਦ ਦੌੜਦਾ ਹੈ; ਮੈਂ ਇਸ ਤਰ੍ਹਾਂ ਨਹੀਂ ਲੜਦਾ ਜਿਵੇਂ ਕੋਈ ਹਵਾ ਵਿੱਚ ਮੁੱਕੇ ਮਾਰਦਾ ਹੋਵੇ।</verse>
				<verse number="27">ਮੈਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਆਪਣੇ ਵੱਸ ਵਿੱਚ ਰੱਖਦਾ ਹਾਂ ਤਾਂ ਜੋ ਮੈਂ ਦੂਸਰਿਆ ਨੂੰ ਪ੍ਰਚਾਰ ਕਰਨ ਤੋਂ ਬਾਅਦ, ਕਿਤੇ ਆਪਣੇ ਆਪ ਨੂੰ ਉਸ ਇਨਾਮ ਤੋਂ ਅਯੋਗ ਨਾ ਬਣਾ ਲਵਾ।</verse>
			</chapter>
			<chapter number="10">
				<verse number="1">ਭਰਾਵੋ ਅਤੇ ਭੈਣੋ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠਾਂ ਸਨ ਅਤੇ ਉਹ ਸਾਰੇ ਲਾਲ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।</verse>
				<verse number="2">ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੋਸ਼ੇਹ ਦਾ ਬਪਤਿਸਮਾ ਮਿਲਿਆ।</verse>
				<verse number="3">ਅਤੇ ਉਹਨਾਂ ਸਾਰਿਆ ਨੇ ਇੱਕੋ ਹੀ ਆਤਮਿਕ ਭੋਜਨ ਖਾਧਾ।</verse>
				<verse number="4">ਅਤੇ ਸਾਰਿਆ ਨੇ ਇੱਕੋ ਹੀ ਆਤਮਿਕ ਜਲ ਪੀਤਾ, ਅਤੇ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ ਜਿਹੜਾ ਉਹਨਾਂ ਦੇ ਨਾਲ, ਨਾਲ ਚਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।</verse>
				<verse number="5">ਪਰੰਤੂ ਉਹਨਾਂ ਵਿੱਚੋਂ ਬਹੁਤਿਆਂ ਨਾਲ ਪਰਮੇਸ਼ਵਰ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਾਰੇ ਗਏ।</verse>
				<verse number="6">ਹੁਣ ਇਹ ਸਾਰੀਆਂ ਗੱਲਾਂ ਸਾਡੇ ਲਈ ਉਦਾਹਰਣ ਹਨ ਤਾਂ ਕਿ ਅਸੀਂ ਬੁਰੀਆਂ ਚੀਜ਼ਾ ਦੀ ਇੱਛਾ ਨਾ ਰੱਖੀਏ ਜਿਵੇਂ ਉਹਨਾਂ ਨੇ ਕੀਤੀ ਸੀ।</verse>
				<verse number="7">ਤੁਸੀਂ ਮੂਰਤੀ ਪੂਜਕਾਂ ਵਰਗੇ ਨਾ ਬਣੋ, ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ; ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹ ਖਾਣ-ਪੀਣ ਬੈਠ ਗਏ ਅਤੇ ਖੜ੍ਹੇ ਹੋ ਕੇ ਹੱਸਣ ਖੇਡਣ ਲੱਗੇ।”</verse>
				<verse number="8">ਸਾਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਕੀਤੀ ਸੀ ਅਤੇ ਇੱਕ ਦਿਨ ਵਿੱਚ ਉਹਨਾਂ ਵਿੱਚੋਂ 23 ਹਜ਼ਾਰ ਦੀ ਮੌਤ ਹੋ ਗਈ।</verse>
				<verse number="9">ਅਤੇ ਸਾਨੂੰ ਮਸੀਹ ਨੂੰ ਪਰਖਣਾ ਨਹੀਂ ਚਾਹੀਦਾ, ਜਿਵੇਂ ਉਹਨਾਂ ਵਿੱਚੋਂ ਕਈ ਨੇ ਕੀਤਾ ਸੀ, ਅਤੇ ਸੱਪਾ ਦੇ ਡੰਗਣ ਤੋਂ ਨਾਸ ਹੋ ਗਏ।</verse>
				<verse number="10">ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆ ਨੇ ਕੀਤਾ ਅਤੇ ਨਾਸ ਕਰਨ ਵਾਲੇ ਦੇ ਦੁਆਰਾ ਨਾਸ ਕੀਤੇ ਗਏ।</verse>
				<verse number="11">ਇਹ ਗੱਲਾਂ ਉਹਨਾਂ ਲਈ ਇੱਕ ਉਦਾਹਰਣ ਵਜੋਂ ਵਾਪਰੀਆਂ ਅਤੇ ਚੇਤਾਵਨੀ ਦੇਣ ਲਈ ਸਾਡੇ ਵਾਸਤੇ ਲਿਖੀਆਂ ਗਈਆਂ, ਇਸ ਸੰਸਾਰ ਦਾ ਅੰਤ ਆ ਗਿਆ ਹੈ।</verse>
				<verse number="12">ਇਸ ਲਈ ਜੇ ਕੋਈ ਆਪਣੇ ਆਪ ਨੂੰ ਪਰਤਾਵਿਆ ਲਈ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਕਿ ਉਹ ਕਿਤੇ ਡਿੱਗ ਨਾ ਜਾਵੇਂ।</verse>
				<verse number="13">ਤੁਹਾਡੇ ਉੱਤੇ ਇਹੋ ਜਿਹੀ ਕੋਈ ਪਰਿਖਿਆ ਨਹੀਂ ਆਈ, ਜਿਹੜੀ ਸਭ ਮਨੁੱਖਾਂ ਤੋਂ ਸਹਿਣ ਨਾ ਹੋ ਸਕੇ। ਪਰਮੇਸ਼ਵਰ ਵਫ਼ਾਦਾਰ ਹੈ; ਉਹ ਤੁਹਾਨੂੰ ਕਿਸੇ ਵੀ ਇਸ ਤਰ੍ਹਾਂ ਦੀ ਪਰਿਖਿਆ ਵਿੱਚ ਨਹੀਂ ਪੈਣ ਦੇਵੇਗਾ ਜਿਹੜੀ ਤੁਹਾਡੇ ਸਹਿਣ ਤੋਂ ਬਾਹਰ ਹੋਵੇ ਸਗੋਂ ਤੁਹਾਨੂੰ ਪਰਿਖਿਆ ਦੇ ਨਾਲ-ਨਾਲ ਬਚਣ ਦਾ ਰਾਸਤਾ ਵੀ ਦੱਸੇਗਾ ਤਾਂ ਜੋ ਤੁਸੀਂ ਬਚ ਸਕੋ।</verse>
				<verse number="14">ਇਸ ਲਈ ਮੇਰੇ ਪਿਆਰੇ ਮਿੱਤਰੋ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।</verse>
				<verse number="15">ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਇਹ ਬੋਲਦਾ ਹਾਂ; ਆਪਣੇ ਆਪ ਵਿੱਚ ਇਸਦੀ ਪਰਖ ਕਰੋ ਜੋ ਮੈਂ ਆਖਦਾ ਹਾਂ।</verse>
				<verse number="16">ਕੀ ਉਹ ਧੰਨਵਾਦ ਦਾ ਪਿਆਲਾ ਨਹੀਂ ਜਿਸ ਵਿੱਚ ਅਸੀਂ ਮਸੀਹ ਦੇ ਲਹੂ ਵਿੱਚ ਸ਼ਾਮਲ ਹੁੰਦੇ ਹਾਂ? ਅਤੇ ਕੀ ਉਹ ਰੋਟੀ ਨਹੀਂ ਜਿਹੜੀ ਅਸੀਂ ਮਸੀਹ ਦੇ ਸਰੀਰ ਵਿੱਚ ਭਾਗੀਦਾਰ ਹੋ ਕੇ ਤੋੜਦੇ ਹਾਂ?</verse>
				<verse number="17">ਕਿਉਂਕਿ ਰੋਟੀ ਇੱਕੋ ਹੈ, ਅਸੀਂ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ, ਕਿਉਂਕਿ ਅਸੀਂ ਸਾਰੇ ਇੱਕ ਵਿੱਚ ਭਾਗੀਦਾਰ ਹੋਏ ਹਾਂ।</verse>
				<verse number="18">ਇਸਰਾਏਲ ਦੇ ਲੋਕਾਂ ਬਾਰੇ ਸੋਚੋ: ਉਹ ਜਗਵੇਦੀ ਉੱਤੇ ਚੜ੍ਹਾਈ ਹੋਈ ਬਲੀ ਵਿੱਚੋਂ ਖਾਂਦੇ ਹਨ, ਕੀ ਇਸ ਦੇ ਦੁਆਰਾ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਜਾਂਦੇ?</verse>
				<verse number="19">ਸੋ ਕੀ ਮੇਰੇ ਕਹਿਣ ਦਾ ਮਤਲਬ ਇਹ ਹੈ ਮੂਰਤੀ ਤੇ ਚੜਾਈ ਗਈ ਵਸਤੂ ਕੁਝ ਹੈ ਜਾਂ ਉਹ ਮੂਰਤੀ ਕੁਝ ਹੈ?</verse>
				<verse number="20">ਨਹੀਂ, ਮੇਰਾ ਕਹਿਣ ਦਾ ਮਤਲਬ ਇਹ ਹੈ ਜੋ ਜਿਹੜੀਆਂ ਵਸਤਾਂ ਦੇ ਗ਼ੈਰ-ਯਹੂਦੀ ਚੜ੍ਹਾਵੇ ਚੜ੍ਹਾਉਂਦੇ ਹਨ ਉਹ ਦੁਸ਼ਟ ਆਤਮਾ ਲਈ ਚੜ੍ਹਾਉਂਦੇ ਹਨ ਪਰਮੇਸ਼ਵਰ ਲਈ ਨਹੀਂ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਦੁਸ਼ਟ ਆਤਮਾ ਦੇ ਭਾਗੀਦਾਰ ਬਣੋ।</verse>
				<verse number="21">ਤੁਸੀਂ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ ਨਾਲੇ ਹੀ ਦੁਸ਼ਟ ਆਤਮਾ ਦੇ ਪਿਆਲੇ ਵਿੱਚੋਂ ਨਹੀਂ ਪੀ ਸਕਦੇ; ਅਤੇ ਇਸੇ ਤਰ੍ਹਾਂ ਤੁਸੀਂ ਪ੍ਰਭੂ ਦੇ ਮੇਜ਼ ਵਿੱਚ ਅਤੇ ਦੁਸ਼ਟ ਆਤਮਾ ਦੇ ਮੇਜ਼ ਦੋਨਾਂ ਵਿੱਚ ਹੀ ਸ਼ਾਮਲ ਨਹੀਂ ਹੋ ਸਕਦੇ।</verse>
				<verse number="22">ਕੀ ਅਸੀਂ ਪ੍ਰਭੂ ਦੇ ਗੁੱਸੇ ਨੂੰ ਜਗਾਉਂਣ ਦੀ ਕੋਸਿਸ ਕਰ ਰਹੇ ਹਾਂ? ਕੀ ਅਸੀਂ ਉਸ ਨਾਲੋਂ ਜ਼ਿਆਦਾ ਤਾਕਤਵਰ ਹਾਂ?</verse>
				<verse number="23">ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, “ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਸਾਰੀਆਂ ਚੀਜ਼ਾ ਭਲੇ ਲਈ ਨਹੀਂ ਹਨ। “ਮੇਰੇ ਕੋਲ ਸਭ ਕੁਝ ਕਰਨ ਅਧਿਕਾਰ ਹੈ,” ਪਰ ਸਾਰੀਆਂ ਗੁਣਕਾਰ ਨਹੀਂ ਹਨ।</verse>
				<verse number="24">ਤੁਹਾਡੇ ਵਿੱਚੋਂ ਹਰ ਕੋਈ ਆਪਣੇ ਹੀ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਵੀ ਜਤਨ ਕਰੋ।</verse>
				<verse number="25">ਸਭ ਖਾਓ ਜੋ ਕੁਝ ਵੀ ਮੀਟ ਮਾਰਕਿਟ ਵਿੱਚੋਂ ਮਿਲਦਾ ਹੈ ਬਿਨ੍ਹਾ ਆਪਣੇ ਵਿਵੇਕ ਤੇ ਪ੍ਰਸ਼ਨ ਕੀਤੇ।</verse>
				<verse number="26">ਕਿਉਂ ਜੋ, “ਧਰਤੀ ਅਤੇ ਜੋ ਕੁਝ ਵੀ ਇਸ ਉੱਤੇ ਹੈ ਸਭ ਕੁਝ ਪ੍ਰਭੂ ਦਾ ਹੈ।”</verse>
				<verse number="27">ਅਗਰ ਕੋਈ ਅਵਿਸ਼ਵਾਸੀ ਤੁਹਾਨੂੰ ਖਾਣੇ ਤੇ ਬੁਲਾਉਂਦਾ ਹੈ ਅਤੇ ਤੁਸੀਂ ਜਾਣ ਦਾ ਫੈਸਲਾ ਕਰਦੇ ਹੋ, ਤਾਂ ਜੋ ਕੁਝ ਵੀ ਤੁਹਾਡੇ ਅੱਗੇ ਰੱਖਿਆ ਜਾਵੇ ਉਹ ਖਾ ਲਓ ਬਿਨ੍ਹਾ ਆਪਣੇ ਵਿਵੇਕ ਤੇ ਪ੍ਰਸ਼ਨ ਕੀਤੇ।</verse>
				<verse number="28">ਪਰ ਅਗਰ ਕੋਈ ਤੁਹਾਨੂੰ ਕਹੇ ਕਿ, “ਇਹ ਮੂਰਤੀ ਤੇ ਚੜ੍ਹਾਈ ਹੋਈ ਭੇਟ ਹੈ,” ਤਾਂ ਤੁਸੀਂ ਉਸ ਭੋਜਨ ਨੂੰ ਉਸ ਵਿਅਕਤੀ ਦੇ ਕਾਰਨ ਜਿਸਨੇ ਤੁਹਾਨੂੰ ਦੱਸਿਆ ਉਸਦੇ ਵਿਵੇਕ ਕਰਕੇ ਨਾ ਖਾਓ।</verse>
				<verse number="29">ਮੇਰਾ ਮਤਲਬ ਤੁਹਾਡੇ ਆਪਣੇ ਵਿਵੇਕ ਦੇ ਲਈ ਨਹੀਂ ਪਰ ਦੂਸਰੇ ਵਿਅਕਤੀ ਤੋਂ ਹੈ, ਮੇਰੀ ਅਜ਼ਾਦੀ ਦਾ ਕਿਉਂ ਦੂਸਰੇ ਦੇ ਵਿਵੇਕ ਦੁਆਰਾ ਨਿਆਂ ਕੀਤਾ ਜਾਵੇ?</verse>
				<verse number="30">ਜੇ ਮੈਂ ਪਰਮੇਸ਼ਵਰ ਦਾ ਧੰਨਵਾਦ ਕਰਕੇ ਭੋਜਨ ਵਿੱਚ ਹਿੱਸਾ ਲੈਂਦਾ ਹਾਂ, ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?</verse>
				<verse number="31">ਇਸ ਲਈ ਭਾਵੇਂ ਤੁਸੀਂ ਜੋ ਕੁਝ ਵੀ ਕਰੋ ਚਾਹੇ ਖਾਓ ਚਾਹੇ ਪੀਓ, ਇਹ ਸਭ ਪਰਮੇਸ਼ਵਰ ਦੀ ਮਹਿਮਾ ਲਈ ਕਰੋ।</verse>
				<verse number="32">ਤੁਸੀਂ ਨਾ ਯਹੂਦਿਆ, ਨਾ ਯੂਨਾਨੀਆਂ, ਨਾ ਪਰਮੇਸ਼ਵਰ ਦੀ ਕਲੀਸਿਆ ਦੇ ਲਈ ਠੋਕਰ ਕਾਰਨ ਬਣੋ।</verse>
				<verse number="33">ਜਿਵੇਂ ਮੈਂ ਸਭਨਾਂ ਨੂੰ ਹਰ ਇੱਕ ਗੱਲ ਵਿੱਚ ਪਰਸੰਨ ਕਰਨ ਦੀ ਕੋਸਿਸ ਕਰਦਾ ਹਾਂ। ਮੈਂ ਆਪਣੇ ਖੁਦ ਦੇ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਬਾਰੇ ਸੋਚਦਾ ਹਾਂ, ਤਾਂ ਜੋ ਉਹ ਸਾਰੇ ਹੀ ਬਚਾਏ ਜਾਣ।</verse>
			</chapter>
			<chapter number="11">
				<verse number="1">ਤੁਸੀਂ ਮੇਰੀ ਰੀਸ ਕਰੋ, ਜਿਸ ਤਰ੍ਹਾਂ ਮੈਂ ਮਸੀਹ ਦੀ ਰੀਸ ਕਰਦਾ ਹਾਂ।</verse>
				<verse number="2">ਮੈਨੂੰ ਹਰ ਇੱਕ ਚੀਜ਼ ਵਿੱਚ ਯਾਦ ਰੱਖਣ ਲਈ ਮੈਂ ਤੁਹਾਡੀ ਹਰ ਗੱਲ ਵਿੱਚ ਪ੍ਰਸ਼ੰਸਾ ਕਰਦਾ ਹਾਂ ਅਤੇ ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਤੁਸੀਂ ਮਜ਼ਬੂਤੀ ਨਾਲ ਉਸਨੂੰ ਫੜ੍ਹੀ ਰੱਖਿਆ।</verse>
				<verse number="3">ਪਰ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਨੂੰ ਸਮਝ ਲਓ ਕਿ ਹਰ ਮਨੁੱਖ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ਵਰ ਹੈ।</verse>
				<verse number="4">ਹਰ ਇੱਕ ਆਦਮੀ ਜਿਹੜਾ ਸਿਰ ਢੱਕ ਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।</verse>
				<verse number="5">ਪਰ ਹਰ ਇੱਕ ਔਰਤ ਜੋ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ, ਇਹ ਕੁਝ ਇਸ ਤਰ੍ਹਾਂ ਹੈ ਜਿਵੇਂ ਉਸਨੇ ਆਪਣੇ ਸਿਰ ਦੇ ਵਾਲ ਕਟਾਵੇ ਹੋਣ।</verse>
				<verse number="6">ਕਿਉਂਕਿ ਜੇ ਔਰਤ ਸਿਰ ਨਾ ਢੱਕੇ, ਤਾਂ ਆਪਣੇ ਵਾਲ਼ ਕਟਵਾ ਲਵੇ; ਜੇ ਔਰਤ ਨੂੰ ਵਾਲ ਕਟਵਾਉਣ ਵਿੱਚ ਸ਼ਰਮ ਆਉਂਦੀ ਹੈ ਤਾਂ ਸਿਰ ਢੱਕ ਲਵੇ।</verse>
				<verse number="7">ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂਕਿ ਉਹ ਪਰਮੇਸ਼ਵਰ ਦਾ ਸਰੂਪ ਅਤੇ ਮਹਿਮਾ ਹੈ; ਪਰ ਔਰਤ ਆਦਮੀ ਦੀ ਮਹਿਮਾ ਦਰਸਾਉਂਦੀ ਹੈ।</verse>
				<verse number="8">ਕਿਉਂਕਿ ਆਦਮੀ ਔਰਤ ਤੋਂ ਨਹੀਂ ਪਰ ਔਰਤ ਆਦਮੀ ਤੋਂ ਹੋਈ ਹੈ।</verse>
				<verse number="9">ਅਤੇ ਨਾ ਹੀ ਔਰਤ ਆਦਮੀ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।</verse>
				<verse number="10">ਇਸੇ ਕਾਰਨ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਰੱਖੇ।</verse>
				<verse number="11">ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਨਾ ਆਦਮੀ ਔਰਤ ਤੋਂ ਅਲੱਗ ਹੈ।</verse>
				<verse number="12">ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ ਉਸੇ ਪ੍ਰਕਾਰ ਆਦਮੀ ਔਰਤ ਰਾਹੀ ਹੈ, ਪਰ ਸਭ ਕੁਝ ਪਰਮੇਸ਼ਵਰ ਤੋਂ ਹੈ।</verse>
				<verse number="13">ਤੁਸੀਂ ਆਪ ਹੀ ਫ਼ੈਸਲਾ ਕਰੋ: ਕੀ ਇਹ ਚੰਗਾ ਲੱਗਦਾ ਹੈ ਜੋ ਔਰਤ ਬਿਨ੍ਹਾਂ ਸਿਰ ਢੱਕੇ ਪਰਮੇਸ਼ਵਰ ਦੇ ਅੱਗੇ ਪ੍ਰਾਰਥਨਾ ਕਰੇ।</verse>
				<verse number="14">ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਕਿ ਜੇ ਆਦਮੀ ਦੇ ਸਿਰ ਦੇ ਵਾਲ ਲੰਮੇ ਹਨ, ਤਾਂ ਇਹ ਉਸਦੇ ਲਈ ਨਿਰਾਦਰ ਹੈ?</verse>
				<verse number="15">ਪਰ ਜੇ ਔਰਤ ਦੇ ਵਾਲ ਲੰਮੇ ਹਨ, ਤਾਂ ਉਸਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ ਉਸ ਨੂੰ ਪੜਦੇ ਦੇ ਲਈ ਦਿੱਤੇ ਗਏ ਹਨ।</verse>
				<verse number="16">ਜੇ ਕੋਈ ਇਸ ਵਿਸ਼ੇ ਬਾਰੇ ਵਿਵਾਦ ਕਰਨਾ ਚਾਹੁੰਦਾ ਹੋਵੇ, ਤਾਂ ਸਾਡੇ ਕੋਲ ਹੋਰ ਕੋਈ ਰੀਤੀ ਰਿਵਾਜ ਨਹੀਂ ਹੈ ਅਤੇ ਨਾ ਹੀ ਪਰਮੇਸ਼ਵਰ ਦੀਆਂ ਕਲੀਸਿਆਵਾਂ ਦਾ।</verse>
				<verse number="17">ਹੁਣ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਾਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।</verse>
				<verse number="18">ਸਭ ਤੋਂ ਪਹਿਲਾਂ ਤਾਂ ਇਹ ਹੈ: ਮੈਂ ਸੁਣਿਆ ਸੀ ਕਿ ਜਿਸ ਵੇਲੇ ਤੁਸੀਂ ਕਲੀਸਿਆ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਦਾ ਹੁੰਦੇ ਹਨ ਅਤੇ ਮੈਂ ਇਸਨੂੰ ਥੋੜ੍ਹਾ ਬਹੁਤਾ ਸੱਚ ਵੀ ਮੰਨਦਾ ਹਾਂ।</verse>
				<verse number="19">ਹਾਂ ਇਹ ਸੱਚ ਹੈ ਕਿ ਤੁਹਾਡੇ ਵਿੱਚ ਫੁੱਟ ਵੀ ਹੋਣੀ ਜ਼ਰੂਰੀ ਹੈ ਤਾਂ ਜੋ ਉਹ ਜਿਹੜੇ ਪਰਮੇਸ਼ਵਰ ਦੁਆਰਾ ਚੁਣੇ ਗਏ ਹਨ ਪ੍ਰਕਾਸ਼ ਹੋ ਜਾਣ।</verse>
				<verse number="20">ਇਸ ਲਈ, ਜਦੋਂ ਤੁਸੀਂ ਇੱਕ ਜਗ੍ਹਾ ਇਕੱਠੇ ਹੁੰਦੇ ਹੋ, ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ।</verse>
				<verse number="21">ਕਿਉਂਕਿ ਜਦੋਂ ਤੁਸੀਂ ਖਾਂਦੇ ਹੋ, ਤੁਹਾਡੇ ਵਿਚੋਂ ਕੁਝ ਆਪਣੇ ਖੁਦ ਦੇ ਨਿੱਜੀ ਭੋਜਨ ਵਿੱਚੋਂ ਖਾਂਦੇ ਹਨ। ਅਤੇ ਬਾਅਦ ਵਿੱਚ, ਇੱਕ ਵਿਅਕਤੀ ਭੁੱਖਾ ਰਹਿੰਦਾ ਹੈ ਅਤੇ ਦੂਜਾ ਸ਼ਰਾਬੀ ਪੀ ਕੇ ਮਤਵਾਲਾ ਹੋ ਜਾਂਦਾ ਹੈ।</verse>
				<verse number="22">ਕੀ ਖਾਣ-ਪੀਣ ਨੂੰ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ਵਰ ਦੀ ਕਲੀਸਿਆ ਨੂੰ ਤੁੱਛ ਸਮਝਦੇ ਹੋ ਅਤੇ ਜਿਨ੍ਹਾਂ ਦੇ ਕੋਲ ਕੁਝ ਨਹੀਂ ਹੈ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਕਿਹਾ? ਕੀ ਇਸ ਵਿੱਚ ਮੈਂ ਤੁਹਾਡੀ ਵਡਿਆਈ ਕਰਾਂ? ਬਿਲਕੁਲ ਨਹੀਂ!</verse>
				<verse number="23">ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ: ਜਿਸ ਰਾਤ ਪ੍ਰਭੂ ਯਿਸ਼ੂ ਨੂੰ ਫੜਵਾਇਆ ਗਿਆ ਸੀ, ਉਸ ਨੇ ਰੋਟੀ ਲਈ,</verse>
				<verse number="24">ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”</verse>
				<verse number="25">ਇਸੇ ਤਰ੍ਹਾਂ, ਭੋਜਨ ਤੋਂ ਬਾਅਦ ਉਸ ਨੇ ਪਿਆਲਾ ਵੀ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ; ਜਦੋਂ ਵੀ ਕਦੇ ਤੁਸੀਂ ਇਹ ਪੀਓ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”</verse>
				<verse number="26">ਕਿਉਂਕਿ ਜਦ ਕਦੇ ਵੀ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਪਿਆਲਾ ਪੀਂਦੇ ਹੋ, ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਹੋ ਜਦੋਂ ਤੱਕ ਉਹ ਵਾਪਸ ਨਹੀਂ ਆ ਜਾਂਦਾ।</verse>
				<verse number="27">ਇਸ ਕਰਕੇ, ਜੇ ਕੋਈ ਬਿਨ੍ਹਾਂ ਯੋਗਤਾ ਦੇ ਇਹ ਰੋਟੀ ਖਾਵੇ ਹੈ ਅਤੇ ਇਹ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।</verse>
				<verse number="28">ਹਰ ਕੋਈ ਪਹਿਲਾਂ ਆਪਣੇ ਆਪ ਨੂੰ ਪਰਖੇ ਅਤੇ ਫਿਰ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ।</verse>
				<verse number="29">ਉਹਨਾਂ ਲਈ ਜਿਹੜੇ ਖਾਂਦੇ ਅਤੇ ਪੀਂਦੇ ਹਨ ਜੇ ਉਹ ਸਰੀਰ ਦੀ ਜਾਂਚ ਨਹੀਂ ਕਰਦੇ ਤਾਂ ਆਪਣੇ ਉੱਤੇ ਪਰਮੇਸ਼ਵਰ ਦੀ ਸਜ਼ਾ ਲਾ ਕੇ ਖਾਂਦੇ ਅਤੇ ਪੀਂਦੇ ਹਨ।</verse>
				<verse number="30">ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮੌਤ ਵਿੱਚ ਸੁੱਤੇ ਪਏ ਹਨ।</verse>
				<verse number="31">ਪਰ ਜੇ ਅਸੀਂ ਆਪਣੇ ਆਪ ਦੀ ਚੰਗੀ ਤਰ੍ਹਾਂ ਜਾਂਚ ਕਰਦੇ ਤਾਂ ਅਸੀਂ ਅਜਿਹੇ ਪਰਮੇਸ਼ਵਰ ਦੇ ਨਿਆਂ ਦੇ ਅਧੀਨ ਨਾ ਆਉਂਦੇ।</verse>
				<verse number="32">ਇਸ ਦੇ ਬਾਵਜੂਦ, ਜਦੋਂ ਪ੍ਰਭੂ ਦੁਆਰਾ ਸਾਡੇ ਨਾਲ ਇਸ ਤਰ੍ਹਾਂ ਨਿਆਂ ਕੀਤਾ ਜਾਂਦਾ ਹੈ, ਤਾਂ ਸਾਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ ਤਾਂ ਜੋ ਅੰਤ ਵਿੱਚ ਸੰਸਾਰ ਨਾਲ ਅਸੀਂ ਦੋਸ਼ੀ ਨਾ ਠਹਿਰਾਏ ਜਾਈਏ।</verse>
				<verse number="33">ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਜਦੋਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਸਰੇ ਦੀ ਉਡੀਕ ਕਰੋ।</verse>
				<verse number="34">ਅਗਰ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ, ਤਾਂ ਜੋ ਤੁਸੀਂ ਇਕੱਠੇ ਹੋਣ ਤੋਂ ਦੋਸ਼ੀ ਨਾ ਠਹਿਰਾਏ ਜਾਓ। ਅਤੇ ਰਹਿੰਦੀਆਂ ਗੱਲਾਂ ਦਾ ਜਦੋਂ ਮੈਂ ਆਵਾਂਗਾ ਤਦ ਨਿਰਦੇਸ਼ ਦੇਵਾਂਗਾ।</verse>
			</chapter>
			<chapter number="12">
				<verse number="1">ਭਰਾਵੋ ਅਤੇ ਭੈਣੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਤੋਂ ਅਣਜਾਣ ਰਹੋ।</verse>
				<verse number="2">ਕੀ ਤੁਹਾਨੂੰ ਯਾਦ ਹੈ ਜਦੋਂ ਤੁਸੀਂ ਮਸੀਹ ਵਿੱਚ ਅਵਿਸ਼ਵਾਸੀ ਸੀ ਤਦ ਗੂੰਗੀਆਂ ਮੂਰਤੀਆਂ ਦੇ ਪਿੱਛੇ ਤੁਹਾਨੂੰ ਕੁਰਾਹੇ ਪਾ ਦਿੱਤਾ ਜਾਂਦਾ ਸੀ।</verse>
				<verse number="3">ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਪਰਮੇਸ਼ਵਰ ਦੇ ਆਤਮਾ ਦੇ ਰਾਹੀ ਇਹ ਬੋਲ ਕੇ ਨਹੀਂ ਆਖ ਸਕਦਾ, ਕਿ, “ਯਿਸ਼ੂ ਸਰਾਪਤ ਹੈ,” ਅਤੇ ਕੋਈ ਨਹੀਂ ਕਹਿ ਸਕਦਾ, “ਯਿਸ਼ੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀ।</verse>
				<verse number="4">ਆਤਮਿਕ ਵਰਦਾਨ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਦਾ ਆਤਮਾ ਇੱਕੋ ਹੈ।</verse>
				<verse number="5">ਸੇਵਾ ਕਈ ਪ੍ਰਕਾਰ ਦੀਆਂ ਹਨ, ਪਰ ਪ੍ਰਭੂ ਇੱਕ ਹੈ।</verse>
				<verse number="6">ਅਤੇ ਕੰਮ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਇੱਕੋ ਹੈ ਜੋ ਇਹਨਾਂ ਸਭਨਾਂ ਵਿੱਚ ਕੰਮਾਂ ਕਰਦਾ ਹੈ।</verse>
				<verse number="7">ਪਰ ਪਰਮੇਸ਼ਵਰ ਦੇ ਆਤਮਾ ਦਾ ਪ੍ਰਕਾਸ਼ ਜੋ ਸਭਨਾਂ ਦੇ ਭਲੇ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।</verse>
				<verse number="8">ਇੱਕ ਨੂੰ ਤਾਂ ਪਰਮੇਸ਼ਵਰ ਦੇ ਆਤਮਾ ਰਾਹੀ ਬੁੱਧ ਦੀ ਗੱਲ ਪ੍ਰਪਾਤ ਹੁੰਦੀ ਹੈ, ਅਤੇ ਦੂਸਰੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਗਿਆਨ ਨਾਲ ਭਰੇ ਸੰਦੇਸ਼ ਪ੍ਰਾਪਤ ਹੁੰਦਾ ਹੈ।</verse>
				<verse number="9">ਕਿਸੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਵਿਸ਼ਵਾਸ, ਕਿਸੇ ਨੂੰ ਪਰਮੇਸ਼ਵਰ ਦੇ ਆਤਮਾ ਤੋਂ ਚੰਗਾ ਕਰਨ ਦਾ ਵਰਦਾਨ,</verse>
				<verse number="10">ਕਿਸੇ ਨੂੰ ਚਮਤਕਾਰ ਕਰਨ ਦੀ ਸ਼ਕਤੀ, ਕਿਸੇ ਨੂੰ ਭਵਿੱਖਬਾਣੀ ਕਰਨ ਦੀ, ਕਿਸੇ ਨੂੰ ਪਰਮੇਸ਼ਵਰ ਦਾ ਆਤਮਾ ਪਰਖਣ ਦੀ, ਕਿਸੇ ਨੂੰ ਗ਼ੈਰ-ਭਾਸ਼ਾ ਬੋਲਣ ਅਤੇ ਹੋਰ ਕਿਸੇ ਨੂੰ ਗ਼ੈਰ-ਭਾਸ਼ਾ ਦਾ ਅਨੁਵਾਦ ਕਰਨ ਦੀ।</verse>
				<verse number="11">ਇਹ ਸਾਰੇ ਵਰਦਾਨ ਪਰਮੇਸ਼ਵਰ ਆਤਮਾ ਦੁਆਰਾ ਮਿਲਦੇ ਹਨ, ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।</verse>
				<verse number="12">ਜਿਵੇਂ ਕਿ ਸਰੀਰ ਇੱਕ ਹੈ, ਅਤੇ ਇਸਦੇ ਅੰਗ ਬਹੁਤ ਹਨ, ਭਾਵੇਂ ਬਹੁਤ ਅੰਗ ਹਨ ਪਰ ਮਿਲ ਕੇ ਇੱਕ ਸਰੀਰ ਹੀ ਹੈ, ਇਸੇ ਤਰ੍ਹਾਂ ਮਸੀਹ ਵੀ ਹੈ।</verse>
				<verse number="13">ਕਿਉਂਕਿ ਸਾਨੂੰ ਸਾਰਿਆ ਨੂੰ ਭਾਵੇਂ ਅਸੀਂ ਯਹੂਦੀ ਜਾਂ ਗ਼ੈਰ-ਯਹੂਦੀ, ਜਾਂ ਗੁਲਾਮ ਜਾਂ ਅਜ਼ਾਦ, ਇੱਕ ਸਰੀਰ ਹੋਣ ਲਈ ਇੱਕੋ ਹੀ ਪਰਮੇਸ਼ਵਰ ਦੇ ਆਤਮਾ ਦੁਆਰਾ ਸਾਡਾ ਬਪਤਿਸਮਾ ਹੋਇਆ ਹੈ ਅਤੇ ਇੱਕੋ ਆਤਮਾ ਹੀ ਸਾਰਿਆ ਨੂੰ ਪੀਣ ਨੂੰ ਦਿੱਤਾ ਗਿਆ।</verse>
				<verse number="14">ਇਸੇ ਤਰ੍ਹਾਂ ਸਰੀਰ ਇੱਕ ਅੰਗ ਨਹੀਂ, ਸਗੋਂ ਅਨੇਕ ਅੰਗ ਹਨ।</verse>
				<verse number="15">ਜੇ ਪੈਰ ਆਖੇ, “ਕਿ ਮੈਂ ਹੱਥ ਨਹੀਂ ਇਸ ਲਈ ਮੈਂ ਸਰੀਰ ਦਾ ਨਹੀਂ ਹਾਂ,” ਕੀ ਉਸਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?</verse>
				<verse number="16">ਅਗਰ ਕੰਨ ਇਹ ਆਖੇ, “ਮੈਂ ਅੱਖ ਨਹੀਂ ਹਾਂ, ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ,” ਤਾਂ ਕੀ ਉਸਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?</verse>
				<verse number="17">ਅਗਰ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿਸ ਨਾਲ ਸੀ? ਅਗਰ ਸਾਰਾ ਸਰੀਰ ਕੰਨ ਹੀ ਹੁੰਦਾ, ਤਾਂ ਸੁੰਘਣਾ ਕਿਸ ਤਰ੍ਹਾਂ ਸੀ।</verse>
				<verse number="18">ਪਰ ਹੁਣ ਪਰਮੇਸ਼ਵਰ ਜਿਸ ਪ੍ਰਕਾਰ ਉਸਨੂੰ ਚੰਗਾ ਲਗਦਾ ਸੀ, ਅੰਗਾਂ ਨੂੰ ਸਰੀਰ ਵਿੱਚ ਇੱਕ-ਇੱਕ ਕਰਕੇ ਨਿਯੁਕਤ ਕੀਤਾ।</verse>
				<verse number="19">ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?</verse>
				<verse number="20">ਜਿਸ ਤਰ੍ਹਾਂ ਅੰਗ ਬਹੁਤ ਹਨ, ਪਰ ਸਰੀਰ ਇੱਕ ਹੀ ਹੈ।</verse>
				<verse number="21">ਅੱਖ ਹੱਥ ਨੂੰ ਨਹੀਂ ਕਹਿ ਸਕਦੀ, “ਕਿ ਮੈਨੂੰ ਤੇਰੀ ਜ਼ਰੂਰਤ ਨਹੀਂ ਹੈ!” ਅਤੇ ਹੱਥ ਪੈਰ ਨੂੰ ਨਹੀਂ ਕਹਿ ਸਕਦਾ, “ਮੈਨੂੰ ਤੇਰੀ ਜ਼ਰੂਰਤ ਨਹੀਂ ਹੈ!”</verse>
				<verse number="22">ਇਸੇ ਤਰ੍ਹਾਂ ਸਰੀਰ ਦੇ ਉਹ ਅੰਗ ਜਿਹੜੇ ਦੂਸਰਿਆ ਅੰਗਾਂ ਨਾਲੋਂ ਕਮਜ਼ੋਰ ਦਿਸਦੇ ਹਨ, ਉਹ ਵੀ ਬਹੁਤ ਜ਼ਰੂਰੀ ਹਨ।</verse>
				<verse number="23">ਅਤੇ ਸਰੀਰ ਦੇ ਜਿਨ੍ਹਾਂ ਅੰਗਾਂ ਨੂੰ ਅਸੀਂ ਬਹੁਤ ਜ਼ਿਆਦਾ ਮਹੱਤਵਪੂਰਨ ਨਹੀਂ ਸਮਝਦੇ ਹਾਂ, ਉਹਨਾਂ ਨਾਲ ਹੀ ਅਸੀਂ ਵਧੇਰੇ ਧਿਆਨ ਨਾਲ ਪੇਸ਼ ਆਉਂਦੇ ਹਾਂ। ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ।</verse>
				<verse number="24">ਜਦੋਂ ਕਿ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰ ਜਿਨ੍ਹਾਂ ਅੰਗਾਂ ਨੂੰ ਕੁਝ ਘਾਟ ਸੀ, ਉਹਨਾਂ ਨੂੰ ਪਰਮੇਸ਼ਵਰ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।</verse>
				<verse number="25">ਤਾਂ ਜੋ ਸਰੀਰ ਵਿੱਚ ਕੋਈ ਫੁੱਟ ਨਾ ਪਵੇ, ਸਗੋਂ ਇੱਕ ਦੂਸਰੇ ਲਈ ਇੱਕ ਸਮਾਨ ਚਿੰਤਾ ਕਰਨ।</verse>
				<verse number="26">ਇਸ ਲਈ ਇੱਕ ਅੰਗ ਦੁਖੀ ਹੋਵੇ, ਤਾਂ ਸਾਰੇ ਅੰਗ ਉਸ ਨਾਲ ਦੁਖੀ ਹੁੰਦੇ ਹਨ; ਜੇ ਇੱਕ ਅੰਗ ਦਾ ਆਦਰ ਹੁੰਦਾ ਹੈ ਤਾਂ ਸਾਰੇ ਉਸ ਨਾਲ ਖੁਸ਼ੀ ਮਨਾਉਂਦੇ ਹਨ।</verse>
				<verse number="27">ਹੁਣ ਤੁਸੀਂ ਮਸੀਹ ਦੇ ਸਰੀਰ ਹੋ, ਅਤੇ ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ।</verse>
				<verse number="28">ਕਲੀਸਿਆ ਵਿੱਚ ਪਰਮੇਸ਼ਵਰ ਨੇ ਸਭ ਤੋਂ ਪਹਿਲਾਂ ਰਸੂਲਾਂ ਨੂੰ, ਦੂਸਰਾ ਨਬੀਆਂ ਨੂੰ, ਤੀਸਰਾ ਉਪਦੇਸ਼ਕਾ ਨੂੰ, ਫਿਰ ਕਰਾਮਾਤਾਂ ਕਰਨ ਵਾਲਿਆ ਨੂੰ, ਫਿਰ ਉਹਨਾਂ ਨੂੰ ਜਿਨ੍ਹਾਂ ਕੋਲ ਚੰਗਾ ਕਰਨ ਵਾਲੇ ਵਰਦਾਨ ਹਨ, ਭਲਾ ਕਰਨ ਵਾਲਿਆਂ ਨੂੰ, ਹਾਕਮਾ ਨੂੰ, ਅਤੇ ਅਨੇਕ ਪ੍ਰਕਾਰ ਦਾ ਭਾਸ਼ਣ ਬੋਲਣ ਵਾਲਿਆ ਨੂੰ।</verse>
				<verse number="29">ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਕਰਾਮਾਤਾਂ ਕਰਨ ਵਾਲੇ ਹਨ।</verse>
				<verse number="30">ਕੀ ਸਾਰਿਆ ਕੋਲ ਚੰਗਾ ਕਰਨ ਵਾਲੇ ਵਰਦਾਨ ਹਨ? ਕੀ ਸਾਰੇ ਗ਼ੈਰ-ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਦੱਸਦੇ ਹਨ?</verse>
				<verse number="31">ਪਰ ਤੁਸੀਂ ਚੰਗੇ ਵਰਦਾਨ ਦੀ ਇੱਛਾ ਰੱਖੋ। ਮੈਂ ਤੁਹਾਨੂੰ ਇੱਕ ਸਭ ਤੋਂ ਉੱਤਮ ਮਾਰਗ ਦੱਸਦਾ ਹਾਂ।</verse>
			</chapter>
			<chapter number="13">
				<verse number="1">ਭਾਵੇਂ ਮੈਂ ਮਨੁੱਖਾਂ ਜਾਂ ਸਵਰਗਦੂਤਾਂ ਦੀਆਂ ਭਾਸ਼ਾਵਾਂ ਕਿਉਂ ਨਾ ਬੋਲਾਂ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਸਿਰਫ ਇੱਕ ਗੂੰਜ ਕਰਨ ਵਾਲੀ ਘੜਿਆਲ ਜਾਂ ਇੱਕ ਛਣ-ਛਣ ਕਰਦੇ ਛੈਣੇ ਦੀ ਤਰਾਂ ਹਾਂ</verse>
				<verse number="2">ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰੇ ਭੇਦਾ ਅਤੇ ਸਾਰੇ ਗਿਆਨ ਨੂੰ ਸਮਝ ਵਾਲਾ ਹੋਵਾ, ਅਤੇ ਮੇਰਾ ਵਿਸ਼ਵਾਸ ਅਜਿਹਾ ਹੋਵੇ ਜੋ ਪਹਾੜਾਂ ਨੂੰ ਹਟਾ ਦੇਵੇ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਕੁਝ ਵੀ ਨਹੀਂ ਹਾਂ।</verse>
				<verse number="3">ਭਾਵੇਂ ਮੈਂ ਆਪਣਾ ਸਾਰਾ ਮਾਲ ਧੰਨ ਗਰੀਬਾਂ ਨੂੰ ਵੰਡ ਦੋਵਾਂ ਅਤੇ ਆਪਣਾ ਸਰੀਰ ਬਲੀਦਾਨ ਲਈ ਦੇ ਦੋਵਾਂ ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਕੁਝ ਵੀ ਲਾਭ ਨਹੀਂ ਹੈ।</verse>
				<verse number="4">ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ।</verse>
				<verse number="5">ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।</verse>
				<verse number="6">ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ।</verse>
				<verse number="7">ਇਹ ਹਮੇਸ਼ਾ ਸੁਰੱਖਿਆ ਪ੍ਰਦਾਨ ਕਰਦਾ ਹੈ, ਭਰੋਸਾ ਰੱਖਦਾ ਹੈ, ਆਸ ਰੱਖਦਾ ਹਾਂ, ਅਤੇ ਸਬਰ ਕਰਦਾ ਹੈ।</verse>
				<verse number="8">ਪਿਆਰ ਅਸਫ਼ਲ ਨਹੀਂ ਹੁੰਦਾ, ਜਿੱਥੋ ਤੱਕ ਭਵਿੱਖਬਾਣੀਆ ਦਾ ਸਵਾਲ ਹੈ, ਉਹ ਥੋੜੇ ਸਮੇਂ ਲਈ ਹਨ। ਭਾਸ਼ਾ ਉਹ ਖਤਮ ਹੋ ਜਾਣਗੀਆਂ ਗਿਆਨ ਮਿਟ ਜਾਏਗਾ।</verse>
				<verse number="9">ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਹਿੱਸੇ ਤੱਕ ਭਵਿੱਖਬਾਣੀ ਕਰਦੇ ਹਾਂ,</verse>
				<verse number="10">ਪਰ ਜਦੋਂ ਸੰਪੂਰਨਤਾ ਆਉਂਦੀ ਹੈ, ਜੋ ਅਧੂਰਾ ਹੈ ਉਹ ਮਿਟ ਜਾਂਦਾ ਹੈ।</verse>
				<verse number="11">ਜਦੋਂ ਮੈਂ ਬੱਚਾ ਸੀ, ਉਦੋਂ ਮੈਂ ਬੱਚਿਆਂ ਵਾਂਗ ਬੋਲਦਾ ਸੀ, ਬੱਚਿਆਂ ਦੀ ਤਰ੍ਹਾ ਸੋਚਦਾ ਅਤੇ ਬੱਚਿਆਂ ਦੀ ਤਰ੍ਹਾ ਵਾਦ-ਵਿਵਾਦ ਕਰਦਾ ਸੀ। ਪਰ ਜਦੋਂ ਮੈਂ ਸਿਆਣਾ ਹੋ ਗਿਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਪਿੱਛੇ ਛੱਡ ਦਿੱਤੀਆਂ।</verse>
				<verse number="12">ਹੁਣ ਤਾਂ ਸਾਨੂੰ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਦਿਖਦਾ ਹੈ; ਪਰ ਉਸ ਸਮੇਂ ਆਹਮੋ-ਸਾਹਮਣੇ ਵੇਖਾਂਗੇ। ਹੁਣ ਮੇਰਾ ਗਿਆਨ ਘੱਟ ਹੈ ਪਰ ਉਸ ਵੇਲੇ ਮੇਰਾ ਗਿਆਨ ਅਜਿਹਾ ਹੋਵੇਗਾ ਜਿਸ ਤਰ੍ਹਾਂ ਦਾ ਮੈਂ ਜਾਣਿਆ ਗਿਆ ਹਾਂ।</verse>
				<verse number="13">ਇਸ ਦੌਰਾਨ ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨ ਬਣੇ ਰਹਿੰਦੇ ਹਨ। ਪਰ ਇਹਨਾਂ ਵਿੱਚੋਂ ਪਿਆਰ ਉੱਤਮ ਹੈ।</verse>
			</chapter>
			<chapter number="14">
				<verse number="1">ਪਿਆਰ ਵਿੱਚ ਚੱਲੋ ਅਤੇ ਆਤਮਿਕ ਵਰਦਾਨਾ ਦੀ ਇੱਛਾ ਰੱਖੋ, ਖਾਸ ਕਰਕੇ ਭਵਿੱਖਬਾਣੀਆ ਦੀ।</verse>
				<verse number="2">ਜਿਹੜਾ ਗ਼ੈਰ-ਭਾਸ਼ਾ ਬੋਲਦਾ ਹੈ ਉਹ ਮਨੁੱਖਾਂ ਨਾਲ ਸਗੋਂ ਪਰਮੇਸ਼ਵਰ ਨਾਲ ਗੱਲਾਂ ਕਰਦਾ ਹੈ। ਇਸ ਲਈ ਕੋਈ ਨਹੀਂ ਸਮਝਦਾ ਪਰ ਪਵਿੱਤਰ ਆਤਮਾ ਵਿੱਚ ਭੇਤ ਦੀਆ ਗੱਲਾਂ ਕਰਦਾ ਹੈ।</verse>
				<verse number="3">ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਲੋਕਾਂ ਨਾਲ ਲਾਭ ਅਤੇ ਉਪਦੇਸ਼, ਤਸੱਲੀ ਦੀਆਂ ਗੱਲਾਂ ਕਰਦਾ ਹੈ।</verse>
				<verse number="4">ਜਿਹੜਾ ਗ਼ੈਰ-ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਸਾਰੀ ਕਲੀਸਿਆ ਨੂੰ ਵੀ ਮਜ਼ਬੂਤ ਬਣਾਉਂਦਾ ਹੈ।</verse>
				<verse number="5">ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਗ਼ੈਰ-ਭਾਸ਼ਾ ਬੋਲੋ, ਪਰ ਇਸ ਤੋਂ ਵਧੀਆ ਤੇ ਇਹ ਹੋਵੇਗਾ, ਕਿ ਤੁਸੀਂ ਭਵਿੱਖਬਾਣੀਆ ਕਰੋ। ਜਿਹੜਾ ਗ਼ੈਰ-ਭਾਸ਼ਾ ਬੋਲਣ ਵਾਲਾ ਹੈ ਜੇ ਉਹ ਅਰਥ ਨਾ ਦੱਸੇ, ਜਿਸ ਤੋਂ ਸਾਰੀ ਕਲੀਸਿਆ ਮਜ਼ਬੂਤ ਹੋਵੇ ਤਾਂ ਭਵਿੱਖਬਾਣੀਆ ਕਰਨ ਵਾਲਾ ਉਸ ਨਾਲੋਂ ਉੱਤਮ ਹੈ।</verse>
				<verse number="6">ਹੁਣ ਭਰਾਵੋ ਅਤੇ ਭੈਣੋ, ਜੇ ਗ਼ੈਰ-ਭਾਸ਼ਾ ਬੋਲਦਾ ਹੋਇਆ ਮੈਂ ਤੁਹਾਡੇ ਕੋਲ ਆਵਾਂ, ਅਤੇ ਪ੍ਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?</verse>
				<verse number="7">ਉਹ ਵਸਤਾਂ ਜਿਨ੍ਹਾ ਦੇ ਵਿੱਚ ਜਾਨ ਨਹੀਂ ਹੈ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਬੰਸਰੀ ਭਾਵੇਂ ਸਿਤਾਰ ਜੇ ਉਹਨਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕਿਵੇਂ ਪਤਾ ਲੱਗੇਗਾ ਜੋ ਕੀ ਵਜਾਇਆ ਜਾਂਦਾ ਹੈ?</verse>
				<verse number="8">ਜੇ ਤੁਰ੍ਹੀ ਬੇ ਟਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਤਿਆਰ ਹੋਵੇਗਾ?</verse>
				<verse number="9">ਇਸੇ ਤਰ੍ਹਾਂ ਤੁਹਾਡੇ ਨਾਲ ਵੀ, ਜੇ ਤੁਸੀਂ ਸਾਫ਼ ਗੱਲ ਆਪਣੀ ਜ਼ੁਬਾਨ ਤੋਂ ਨਾ ਬੋਲੋ, ਤਾਂ ਕਿਵੇਂ ਸਮਝਿਆ ਜਾਵੇਗਾ ਜੋ ਤੁਸੀਂ ਕੀ ਬੋਲ ਰਿਹੇ ਹੋ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੇਗੇ।</verse>
				<verse number="10">ਸੰਸਾਰ ਵਿੱਚ ਬਹੁਤ ਸਾਰੀਆਂ ਵੱਖਰੀਆਂ ਭਾਸ਼ਾਵਾਂ ਹਨ, ਅਤੇ ਉਹਨਾਂ ਵਿੱਚੋਂ ਕੋਈ ਵੀ ਬਿਨ੍ਹਾਂ ਮਤਲਬ ਦੇ ਨਹੀਂ ਹਨ।</verse>
				<verse number="11">ਪਰ ਜੇ ਮੈਂ ਉਸ ਭਾਸ਼ਾ ਨੂੰ ਨਹੀਂ ਸਮਝਦਾ ਜਿਹੜੀ ਬੋਲੀ ਜਾ ਰਹੀ ਹੈ, ਤਾਂ ਮੈਂ ਬੋਲਣ ਵਾਲੇ ਲਈ ਅਜੀਬ ਹੋਵਾਗਾ, ਅਤੇ ਬੋਲਣ ਵਾਲਾ ਮੇਰੇ ਲਈ ਅਜੀਬ ਹੋਵਾਗਾ।</verse>
				<verse number="12">ਇਸੇ ਤਰ੍ਹਾਂ ਤੁਹਾਡੇ ਨਾਲ ਵੀ ਹੈ, ਜਦੋਂ ਤੁਸੀਂ ਆਤਮਿਕ ਵਰਦਾਨਾ ਦੀ ਭਾਲ ਕਰਦੇ ਹੋ, ਤਾਂ ਜਤਨ ਕਰੋ ਜੋ ਸਾਰੀ ਕਲੀਸਿਆ ਦੀ ਮਜ਼ਬੂਤੀ ਦੇ ਲਈ ਹੋਵੇ।</verse>
				<verse number="13">ਇਸ ਲਈ ਜੋ ਗ਼ੈਰ-ਭਾਸ਼ਾ ਬੋਲਦਾ ਹੈ ਪ੍ਰਾਰਥਨਾ ਕਰੇ ਤਾਂ ਜੋ ਇਸਦਾ ਅਨੁਵਾਦ ਹੋ ਸਕੇ ਜੋ ਉਹ ਕੀ ਬੋਲਦਾ ਹੈ।</verse>
				<verse number="14">ਜੇ ਮੈਂ ਗ਼ੈਰ-ਭਾਸ਼ਾ ਵਿੱਚ ਪ੍ਰਾਰਥਨਾ ਕਰਾ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।</verse>
				<verse number="15">ਤਾਂ ਮੈਂ ਕੀ ਕਰਾਂਗਾ? ਮੈਂ ਆਤਮਾ ਵਿੱਚ ਪ੍ਰਾਰਥਨਾ ਕਰਾਂਗਾ, ਪਰ ਮੈਂ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ; ਮੈਂ ਆਪਣੀ ਆਤਮਾ ਨਾਲ ਗਾਵਾਂਗਾ, ਪਰ ਮੈਂ ਸਮਝ ਨਾਲ ਵੀ ਗਾਵਾਂਗਾ।</verse>
				<verse number="16">ਨਹੀਂ ਤਾਂ ਜਦੋਂ ਤੁਸੀਂ ਆਤਮਾ ਵਿੱਚ ਉਸਤਤ ਕਰਦੇ ਹੋ, ਤਾਂ ਜਿਹੜਾ ਅਣਜਾਣ ਤੁਹਾਡੇ ਕੋਲ ਬੈਠਾ ਹੋਇਆ ਹੈ, ਜਦੋਂ ਉਹ ਨਹੀਂ ਜਾਣਦਾ ਜੋ ਤੁਸੀਂ ਕੀ ਬੋਲ ਰਿਹੇ ਹੋ ਤਾਂ ਉਹ ਤੁਹਾਡੇ ਧੰਨਵਾਦ ਕਰਨ ਤੇ, “ਆਮੀਨ” ਕਿਵੇਂ ਆਖੇਗਾ?</verse>
				<verse number="17">ਤੁਸੀਂ ਤਾਂ ਧੰਨਵਾਦ ਚੰਗੀ ਤਰ੍ਹਾ ਨਾਲ ਕਰਦੇ ਹੋ, ਪਰ ਦੂਸਰੇ ਦੀ ਕੋਈ ਮਜ਼ਬੂਤ ਨਹੀਂ ਹੁੰਦੀ।</verse>
				<verse number="18">ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਕਿ ਤੁਹਾਡੇ ਸਾਰਿਆ ਨਾਲੋਂ ਜ਼ਿਆਦਾ ਗ਼ੈਰ-ਭਾਸ਼ਾ ਬੋਲਦਾ ਹਾਂ।</verse>
				<verse number="19">ਫਿਰ ਵੀ ਪੰਜ ਗੱਲਾਂ ਕਲੀਸਿਆ ਵਿੱਚ ਆਪਣੀ ਸਮਝ ਨਾਲ ਬੋਲਦਾ ਹਾਂ ਤਾਂ ਕਿ ਹੋਰਨਾ ਨੂੰ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਜ਼ਿਆਦਾ ਪਸੰਦ ਹੈ ਜੋ ਦਸ ਹਜ਼ਾਰ ਗੱਲਾਂ ਗ਼ੈਰ-ਭਾਸ਼ਾ ਵਿੱਚ ਬੋਲਾਂ।</verse>
				<verse number="20">ਭਰਾਵੋ ਅਤੇ ਭੈਣੋ, ਬੱਚਿਆਂ ਵਾਂਗ ਸੋਚਣਾ ਬੰਦ ਕਰ ਦਿਓ। ਬੁਰਿਆਈ ਵਿੱਚ ਬੱਚੇ ਹੀ ਬਣੇ ਰਹੋ, ਪਰ ਬੁੱਧ ਵਿੱਚ ਸਿਆਣੇ ਬਣ ਕੇ ਰਹੋ।</verse>
				<verse number="21">ਬਿਵਸਥਾ ਵਿੱਚ ਲਿਖਿਆ ਹੋਇਆ ਹੈ: “ਮੈਂ ਗ਼ੈਰ-ਭਾਸ਼ਾ ਬੋਲਣ ਵਾਲੇ ਅਤੇ ਅਣਜਾਣ ਲੋਕਾਂ ਦੇ ਬੁੱਲ੍ਹਾਂ ਦੇ ਦੁਆਰਾ ਇਨ੍ਹਾਂ ਲੋਕਾਂ ਨਾਲ ਬੋਲਾਂਗਾ, ਪਰ ਉਹ ਮੇਰੀ ਨਾ ਸੁਣਨਗੇ, ਇਹ ਪ੍ਰਭੂ ਦਾ ਵਚਨ ਹੈ।”</verse>
				<verse number="22">ਗ਼ੈਰ-ਭਾਸ਼ਾ, ਵਿਸ਼ਵਾਸੀਆ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਲਈ ਇੱਕ ਨਿਸ਼ਾਨੀ ਹੈ; ਭਵਿੱਖਬਾਣੀ ਅਵਿਸ਼ਵਾਸੀਆਂ ਲਈ ਨਹੀਂ ਸਗੋਂ ਵਿਸ਼ਵਾਸੀਆ ਲਈ ਹੈ।</verse>
				<verse number="23">ਇਸ ਲਈ ਸਾਰੀ ਕਲੀਸਿਆ ਇੱਕ ਜਗ੍ਹਾਂ ਇਕੱਠੀ ਹੋ ਜਾਵੇ ਅਤੇ ਸਾਰੇ ਗ਼ੈਰ-ਭਾਸ਼ਾ ਬੋਲਣ, ਜੇ ਉਸ ਜਗ੍ਹਾ ਅਵਿਸ਼ਵਾਸੀ ਅੰਦਰ ਆ ਜਾਣ ਤਾਂ ਕੀ ਉਹ ਇਹ ਨਹੀਂ ਆਖਣਗੇ ਤੁਸੀਂ ਪਾਗਲ ਹੋ ਗਏ ਹੋ।</verse>
				<verse number="24">ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਕੋਈ ਅਜਨਬੀ ਅੰਦਰ ਆ ਜਾਵੇਂ, ਤਾਂ ਉਹਨਾਂ ਨੂੰ ਪਾਪ ਦਾ ਦੋਸ਼ੀ ਠਹਿਰਾਇਆ ਜਾਵੇਗਾ ਅਤੇ ਤੁਹਾਡੀ ਗੱਲ ਦੁਆਰਾ ਉਸਦਾ ਨਿਆਂ ਕੀਤਾ ਜਾਵੇਗਾ।</verse>
				<verse number="25">ਉਹਨਾਂ ਦੇ ਮਨਾ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ। ਅਤੇ ਉਹ ਝੁਕ ਕੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨਗੇ, ਅਤੇ ਆਖਣਗੇ, “ਪਰਮੇਸ਼ਵਰ ਸੱਚ-ਮੁੱਚ ਤੁਹਾਡੇ ਵਿੱਚ ਹੈ!”</verse>
				<verse number="26">ਭਰਾਵੋ ਅਤੇ ਭੈਣੋ ਅਸੀਂ ਕੀ ਆਖੀਏ? ਜਦੋਂ ਤੁਸੀਂ ਕਲੀਸਿਆ ਵਿੱਚ ਅਰਾਧਨਾ ਲਈ ਇਕੱਠੇ ਹੁੰਦੇ ਹੋ, ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਕੋਲ ਪ੍ਰਕਾਸ਼ਨ, ਕਿਸੇ ਕੋਲ ਗ਼ੈਰ-ਭਾਸ਼ਾ, ਕਿਸੇ ਕੋਲੋ ਗ਼ੈਰ-ਭਾਸ਼ਾ ਦਾ ਅਨੁਵਾਦ ਹੈ। ਇਹ ਸਭ ਕੁਝ ਹੋਵੇ ਤਾਂ ਜੋ ਕਲੀਸਿਆ ਮਜ਼ਬੂਤ ਹੋ ਸਕੇ।</verse>
				<verse number="27">ਜੇ ਕੋਈ ਗ਼ੈਰ-ਭਾਸ਼ਾ ਬੋਲੇ ਤਾਂ ਦੋ ਜਾਂ ਵੱਧ ਤੋਂ ਵੱਧ ਤਿੰਨ ਵਿਅਕਤੀ ਹੀ ਬੋਲਣ ਅਤੇ ਇੱਕ ਵਿਅਕਤੀ ਇਸਦਾ ਅਨੁਵਾਦ ਕਰੇ।</verse>
				<verse number="28">ਪਰ ਜੇ ਕੋਈ ਇਸਦਾ ਅਨੁਵਾਦ ਕਰਨ ਵਾਲਾ ਨਾ ਹੋਵੇ, ਤਾਂ ਕਲੀਸਿਆ ਵਿੱਚ ਬੋਲਣ ਵਾਲਾ ਚੁੱਪ ਹੀ ਰਹੇ, ਅਤੇ ਉਹ ਆਪਣੇ ਅਤੇ ਪਰਮੇਸ਼ਵਰ ਨਾਲ ਬੋਲੇ।</verse>
				<verse number="29">ਨਬੀਆਂ ਵਿੱਚੋਂ ਦੋ ਜਾਂ ਤਿੰਨ ਵਿਅਕਤੀ ਬੋਲਣ, ਅਤੇ ਬਾਕੀ ਪਰਖ ਕਰਨ ਜੋ ਕੀ ਬੋਲਦੇ ਹਨ।</verse>
				<verse number="30">ਅਤੇ ਜੇ ਕਿਸੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਪ੍ਰਕਾਸ਼ਨ ਹੋਵੇ, ਤਾਂ ਪਹਿਲਾਂ ਬੋਲਣ ਵਾਲਾ ਚੁੱਪ ਹੀ ਰਹੇ।</verse>
				<verse number="31">ਕਿਉਂ ਜੋ ਤੁਸੀਂ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।</verse>
				<verse number="32">ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।</verse>
				<verse number="33">ਕਿਉਂਕਿ ਪਰਮੇਸ਼ਵਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ਵਰ ਹੈ। ਜਿਵੇਂ ਕਿ ਪ੍ਰਭੂ ਦੀਆ ਸਾਰੀਆਂ ਪਵਿੱਤਰ ਕਲੀਸਿਆ ਵਿੱਚ ਹੈ।</verse>
				<verse number="34">ਔਰਤਾਂ ਕਲੀਸਿਆ ਵਿੱਚ ਚੁੱਪ ਰਹਿਣ। ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ, ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।</verse>
				<verse number="35">ਅਤੇ ਜੇ ਉਹ ਕੁਝ ਪੁੱਛਣਾ ਚਾਹੁੰਦਿਆਂ ਹਨ, ਤਾਂ ਘਰ ਵਿੱਚ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਆ ਵਿੱਚ ਇੱਕ ਦੂਸਰੇ ਨੂੰ ਬੋਲਣਾ ਸਹੀ ਨਹੀਂ ਹੈ।</verse>
				<verse number="36">ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚੋਂ ਨਿੱਕਲਿਆ? ਜਾਂ ਫਿਰ ਤੁਸੀਂ ਹੀ ਉਹ ਲੋਕ ਹੋ ਜਿਨ੍ਹਾ ਤੱਕ ਪਹੁੰਚਿਆ?</verse>
				<verse number="37">ਜੇ ਕੋਈ ਆਪਣੇ ਆਪ ਨੂੰ ਨਬੀ ਸਮਝੇ ਜਾਂ ਆਤਮਿਕ ਸਮਝੇ ਤਾਂ, ਤਾਂ ਉਹ ਇਹ ਜਾਣ ਲਵੇ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਪ੍ਰਭੂ ਦਾ ਹੁਕਮ ਹੈ।</verse>
				<verse number="38">ਪਰ ਜੇ ਕੋਈ ਇਨ੍ਹਾਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰੇ, ਤਾਂ ਉਹਨਾਂ ਨਾਲ ਵੀ ਇਸ ਤਰ੍ਹਾ ਹੋਵੇਗਾ।</verse>
				<verse number="39">ਇਸ ਲਈ ਮੇਰੇ ਭਰਾਵੋ ਤੇ ਭੈਣੋ ਭਵਿੱਖਬਾਣੀ ਕਰਨ ਦੀ ਇੱਛਾ ਰੱਖੋ, ਅਤੇ ਗ਼ੈਰ-ਭਾਸ਼ਾ ਬੋਲਣ ਤੋਂ ਨਾ ਰੁਕੋ।</verse>
				<verse number="40">ਪਰ ਸਭ ਕੁਝ ਢੰਗ ਅਤੇ ਤਰੀਕੇ ਨਾਲ ਕੀਤਾ ਜਾਣਾ ਚਾਹੀਦਾ ਹੈ।</verse>
			</chapter>
			<chapter number="15">
				<verse number="1">ਹੁਣ ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਸ ਖੁਸ਼ਖ਼ਬਰੀ ਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਮਜ਼ਬੂਤੀ ਨਾਲ ਫੜੀ ਵੀ ਰੱਖਿਆ।</verse>
				<verse number="2">ਇਸ ਖੁਸ਼ਖ਼ਬਰੀ ਦੇ ਰਾਹੀ ਤੁਸੀਂ ਬਚਾਏ ਗਏ ਹੋ, ਜੇ ਤੁਸੀਂ ਇਸ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਹੈ।</verse>
				<verse number="3">ਜੋ ਕੁਝ ਮੈਂ ਪ੍ਰਾਪਤ ਕੀਤਾ ਸਭ ਤੋਂ ਪਹਿਲਾਂ ਤੁਹਾਨੂੰ ਦਿੱਤਾ ਜੋ ਮਹੱਤਵਪੂਰਨ ਹੈ: ਮਸੀਹ ਸਾਡੇ ਪਾਪਾਂ ਦੇ ਮਰਿਆ ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ।</verse>
				<verse number="4">ਪਵਿੱਤਰ ਸ਼ਾਸਤਰ ਦੇ ਅਨੁਸਾਰ ਉਹ ਦਫ਼ਨਾਇਆ ਗਿਆ ਅਤੇ ਤੀਸਰੇ ਦਿਨ ਫਿਰ ਜੀ ਉੱਠਿਆ।</verse>
				<verse number="5">ਅਤੇ ਉਹ ਕੈਫ਼ਾਸ ਨੂੰ ਇਸ ਤੋਂ ਬਾਅਦ ਬਾਕੀ ਦੇ ਸਾਰੇ ਬਾਰ੍ਹਾ ਚੇਲਿਆਂ ਨੂੰ ਦਰਸ਼ਨ ਦਿੱਤਾ।</verse>
				<verse number="6">ਅਤੇ ਇਸ ਤੋਂ ਬਾਅਦ, ਪੰਜ ਸੌ ਤੋਂ ਜ਼ਿਆਦਾ ਭੈਣ-ਭਰਾਵਾਂ ਨੂੰ ਦਰਸ਼ਨ ਦਿੱਤਾ, ਅਤੇ ਉਹਨਾਂ ਵਿੱਚੋਂ ਕਈ ਤਾਂ ਜਿਉਂਦੇ ਹਨ ਪਰ ਕਈ ਮਰ ਚੁੱਕੇ ਹਨ।</verse>
				<verse number="7">ਇਸ ਤੋਂ ਬਾਅਦ ਯਾਕੋਬ ਨੂੰ ਦਰਸ਼ਨ ਦਿੱਤਾ, ਫਿਰ ਸਾਰਿਆ ਰਸੂਲਾਂ ਨੂੰ।</verse>
				<verse number="8">ਅਤੇ ਸਭ ਤੋਂ ਅਖੀਰ ਵਿੱਚ ਉਸਨੇ ਮੈਨੂੰ ਵੀ ਦਰਸ਼ਨ ਦਿੱਤਾ, ਜਿਵੇਂ ਕਿ ਇੱਕ ਅਸਧਾਰਨ ਤੌਰ ਤੇ ਪੈਦਾ ਹੋਇਆ।</verse>
				<verse number="9">ਮੈਂ ਰਸੂਲਾਂ ਵਿੱਚੋਂ ਸਭ ਤੋਂ ਛੋਟਾ ਹਾਂ, ਅਤੇ ਰਸੂਲ ਕਹਾਉਣ ਦੇ ਲਾਇਕ ਵੀ ਨਹੀਂ ਹਾਂ, ਕਿਉਂਕਿ ਮੈਂ ਪਰਮੇਸ਼ਵਰ ਦੀ ਕਲੀਸਿਆ ਨੂੰ ਸਤਾਉਂਦਾ ਸੀ।</verse>
				<verse number="10">ਪਰ ਮੈਂ ਜੋ ਕੁਝ ਵੀ ਹਾਂ ਪਰਮੇਸ਼ਵਰ ਦੀ ਕਿਰਪਾ ਦੇ ਨਾਲ ਹਾਂ, ਅਤੇ ਉਸਦੀ ਕਿਰਪਾ ਜਿਹੜੀ ਮੇਰੇ ਉੱਤੇ ਹੋਈ ਉਹ ਵਿਅਰਥ ਸਾਬਤ ਨਹੀਂ ਹੋਈ, ਅਤੇ ਮੈਂ ਉਹਨਾਂ ਸਾਰੇ ਰਸੂਲਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਨਹੀਂ ਸਗੋਂ ਪਰਮੇਸ਼ਵਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।</verse>
				<verse number="11">ਭਾਵੇਂ ਪ੍ਰਚਾਰ ਮੈਂ ਕੀਤਾ, ਜਾ ਉਹਨਾਂ ਨੇ, ਅਤੇ ਇਹੀ ਉਹ ਹੈ ਜਿਸ ਤੇ ਤੁਸੀਂ ਵਿਸ਼ਵਾਸ ਕੀਤਾ ਸੀ।</verse>
				<verse number="12">ਪਰ ਜੇ ਇਹ ਪ੍ਰਚਾਰ ਕੀਤਾ ਗਿਆ ਕਿ ਮਸੀਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਤਾਂ ਫਿਰ ਤੁਹਾਡੇ ਵਿੱਚੋਂ ਕੋਈ ਇਹ ਕਿਵੇਂ ਕਹਿ ਸਕਦਾ ਹੈ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ।</verse>
				<verse number="13">ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ, ਤਾਂ ਫਿਰ ਮਸੀਹ ਵੀ ਨਹੀਂ ਜੀ ਉੱਠਿਆ।</verse>
				<verse number="14">ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਵਿਅਰਥ ਹੈ ਸਾਡਾ ਪ੍ਰਚਾਰ ਕਰਨਾ ਅਤੇ ਤੁਹਾਡਾ ਵਿਸ਼ਵਾਸ ਵੀ ਵਿਅਰਥ ਹੈ।</verse>
				<verse number="15">ਅਤੇ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਅਸੀਂ ਮਸੀਹ ਦੇ ਝੂਠੇ ਗਵਾਹ ਸਾਬਤ ਹੁੰਦੇ ਹਾਂ, ਅਸੀਂ ਪਰਮੇਸ਼ਵਰ ਦੇ ਬਾਰੇ ਗਵਾਹੀ ਦਿੱਤੀ ਕਿ ਉਸਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ। ਪਰ ਜੇ ਪਰਮੇਸ਼ਵਰ ਨੇ ਮਸੀਹ ਨੂੰ ਜਿਉਂਦਾ ਨਹੀਂ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।</verse>
				<verse number="16">ਜੇ ਮੁਰਦੇ ਨਹੀਂ ਜੀ ਉੱਠਦੇ, ਤਾਂ ਫਿਰ ਮਸੀਹ ਵੀ ਨਹੀਂ ਜੀ ਉੱਠਿਆ ਹੈ।</verse>
				<verse number="17">ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਤੁਹਾਡਾ ਵਿਸ਼ਵਾਸ ਵਿਅਰਥ ਹੈ; ਅਤੇ ਤੁਸੀਂ ਅਜੇ ਵੀ ਆਪਣੇ ਪਾਪ ਵਿੱਚ ਹੋ।</verse>
				<verse number="18">ਤਦ ਵਿਸ਼ਵਾਸੀ ਜਿਹੜੇ ਮਸੀਹ ਵਿੱਚ ਹੋ ਕੇ ਮਰ ਚੁੱਕੇ ਹਨ ਉਹ ਵੀ ਨਾਸ ਹੋ ਚੁੱਕੇ।</verse>
				<verse number="19">ਜੇ ਸਿਰਫ ਇਸ ਜੀਵਨ ਲਈ ਸਾਨੂੰ ਮਸੀਹ ਵਿੱਚ ਉਮੀਦ ਹੈ, ਤਾਂ ਅਸੀਂ ਦੁਨੀਆਂ ਦੇ ਕਿਸੇ ਵੀ ਵਿਅਕਤੀ ਨਾਲੋਂ ਵਧੇਰੇ ਤਰਸਯੋਗ ਹੋਵਾਂਗੇ।</verse>
				<verse number="20">ਪਰ ਮਸੀਹ ਸੱਚ-ਮੁੱਚ ਹੀ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਜੋ ਮੌਤ ਦੀ ਨੀਂਦ ਵਿੱਚ ਸੌ ਗਏ ਹਨ ਉਹਨਾਂ ਦਾ ਪਹਿਲਾਂ ਫਲ ਹੈ।</verse>
				<verse number="21">ਜਿਸ ਪ੍ਰਕਾਰ ਮਨੁੱਖ ਦੇ ਰਾਹੀ ਮੌਤ ਆਈ, ਉਸੇ ਪ੍ਰਕਾਰ ਮਨੁੱਖ ਦੇ ਹੀ ਰਾਹੀ ਮਰੇ ਹੋਇਆ ਦਾ ਪੁਨਰ-ਉਥਾਨ ਵੀ ਆਇਆ।</verse>
				<verse number="22">ਜਿਸ ਤਰ੍ਹਾਂ ਆਦਮ ਵਿੱਚੋਂ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ।</verse>
				<verse number="23">ਪਰ ਹਰ ਇੱਕ ਆਪੋ-ਆਪਣੀ ਵਾਰੀ ਨਾਲ; ਪਹਿਲਾਂ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਵਾਪਸ ਆਉਣ ਤੱਕ ਉਸਦੇ ਵਿੱਚ ਅਸਥਿਰ ਬਣੇ ਰਹਿਣਗੇ।</verse>
				<verse number="24">ਫਿਰ ਸੰਸਾਰ ਦਾ ਅੰਤ ਆਵੇਗਾ, ਜਦ ਮਸੀਹ ਸਾਰੀਆਂ ਪਾਤਸ਼ਾਹੀਆਂ, ਅਧਿਕਾਰਾਂ, ਸਮਰੱਥਾ ਨੂੰ ਨਾਸ ਕਰੇਗਾ ਅਤੇ ਉਹ ਰਾਜ ਨੂੰ ਪਰਮੇਸ਼ਵਰ ਪਿਤਾ ਦੇ ਹੱਥ ਵਿੱਚ ਸੌਂਪ ਦੇਵੇਗਾ।</verse>
				<verse number="25">ਕਿਉਂਕਿ ਜਿੰਨ੍ਹਾਂ ਚਿਰ ਪਰਮੇਸ਼ਵਰ ਉਸਦੇ ਸਾਰੇ ਵੈਰੀਆਂ ਨੂੰ ਉਸਦੇ ਪੈਰਾਂ ਹੇਠਾਂ ਨਾ ਕਰ ਲਵੇ ਉਦੋਂ ਤੱਕ ਮਸੀਹ ਨੇ ਰਾਜ ਕਰਨਾ ਹੈ।</verse>
				<verse number="26">ਆਖਰੀ ਦੁਸ਼ਮਣ ਜਿਸ ਦਾ ਨਾਸ ਹੋਣਾ ਹੈ ਉਹ ਮੌਤ ਹੈ।</verse>
				<verse number="27">ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪਰਮੇਸ਼ਵਰ ਨੇ ਸਭ ਕੁਝ ਮਸੀਹ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਹੁਣ ਜਦੋਂ ਉਹ ਕਹਿੰਦੇ ਹਨ ਕਿ, “ਸਭ ਕੁਝ” ਉਸਦੇ ਅਧੀਨ ਕਰ ਦਿੱਤਾ ਗਿਆ ਹੈ, ਤਾਂ ਇਹ ਸਪੱਸ਼ਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠਾਂ ਕਰ ਦਿੱਤਾ ਉਹ ਆਪ ਹੇਠਾਂ ਹੋਣ ਤੋਂ ਰਹਿਤ ਹੈ।</verse>
				<verse number="28">ਅਤੇ ਜਦ ਸਭ ਕੁਝ ਮਸੀਹ ਦੇ ਅਧੀਨ ਕਰ ਦਿੱਤਾ ਗਿਆ ਹੋਵੇਗਾ ਤਾਂ ਫਿਰ ਪੁੱਤਰ ਵੀ ਪਰਮੇਸ਼ਵਰ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਸਦੇ ਅਧੀਨ ਕਰ ਦਿੱਤਾ, ਕਿਉਂ ਜੋ ਪਰਮੇਸ਼ਵਰ ਸਭਨਾਂ ਵਿੱਚ ਸਭ ਕੁਝ ਹੈ।</verse>
				<verse number="29">ਜੇ ਪੁਨਰ-ਉਥਾਨ ਨਹੀਂ ਹੈ, ਤਾਂ ਉਹ ਕੀ ਕਰਨਗੇ ਜੋ ਮੁਰਦਿਆਂ ਲਈ ਬਪਤਿਸਮਾ ਲੈਂਦੇ ਹਨ? ਜੇ ਮੁਰਦੇ ਬਿਲਕੁਲ ਨਹੀਂ ਜੀ ਉੱਠਦੇ, ਤਾਂ ਲੋਕ ਉਹਨਾਂ ਲਈ ਬਪਤਿਸਮਾ ਕਿਉਂ ਲੈਂਦੇ ਹਨ?</verse>
				<verse number="30">ਅਤੇ ਫਿਰ ਅਸੀਂ ਹਰ ਸਮੇਂ ਆਪਣੇ ਆਪ ਨੂੰ ਖਤਰੇ ਵਿੱਚ ਕਿਉਂ ਪਾਈ ਰੱਖਦੇ ਹਾਂ?</verse>
				<verse number="31">ਮੈਂ ਹਰ ਰੋਜ਼ ਮੌਤ ਦਾ ਸਾਮ੍ਹਣਾ ਕਰਦਾ ਹਾਂ, ਹਾਂ, ਬਿਲਕੁਲ ਉਸੇ ਤਰ੍ਹਾਂ ਜਿਵੇਂ ਮੈਂ ਤੁਹਾਡੇ ਬਾਰੇ ਪ੍ਰਭੂ ਮਸੀਹ ਯਿਸ਼ੂ ਵਿੱਚ ਮਾਣ ਕਰਦਾ ਹਾਂ।</verse>
				<verse number="32">ਜੇ ਮੈਂ ਅਫ਼ਸੁਸ ਸ਼ਹਿਰ ਵਿੱਚ ਜੰਗਲੀ ਜਾਨਵਰਾਂ ਨਾਲ ਮਨੁੱਖੀ ਉਮੀਦਾਂ ਤੋਂ ਬਿਨਾਂ ਲੜਿਆ, ਤਾਂ ਮੈਨੂੰ ਕੀ ਲਾਭ? ਜੇ ਮੁਰਦੇ ਨਹੀਂ ਜੀ ਉੱਠਦੇ ਹਨ, “ਤਾਂ ਫਿਰ ਆਓ ਅਸੀਂ ਖਾਈਏ ਅਤੇ ਪੀਵੀਏ, ਕਿਉਂ ਜੋ ਕੱਲ ਨੂੰ ਤਾਂ ਅਸੀਂ ਮਰਨਾ ਹੀ ਹੈ।”</verse>
				<verse number="33">ਧੋਖਾ ਨਾ ਖਾਓ: “ਬੁਰੀ ਸੰਗਤ ਚੰਗੇ ਚਰਿੱਤਰ ਨੂੰ ਵਿਗਾੜ ਦਿੰਦੀ ਹੈ।”</verse>
				<verse number="34">ਆਪਣੀ ਹੋਸ਼ ਵਿੱਚ ਵਾਪਸ ਆਓ ਜਿਵੇਂ ਤੁਹਾਨੂੰ ਚਾਹੀਦਾ ਹੈ, ਅਤੇ ਪਾਪ ਕਰਨਾ ਛੱਡ ਦਿਓ; ਕਿਉਂਕਿ ਤੁਹਾਡੇ ਵਿੱਚੋਂ ਕੁਝ ਪਰਮੇਸ਼ਵਰ ਨੂੰ ਨਹੀਂ ਜਾਣਦੇ ਮੈਂ ਇਹ ਤੁਹਾਨੂੰ ਸ਼ਰਮਿੰਦਾ ਕਰਨ ਲਈ ਨਹੀਂ ਆਖਦਾ ਹਾਂ।</verse>
				<verse number="35">ਪਰ ਕੋਈ ਪੁੱਛੇਗਾ, “ਮੁਰਦੇ ਕਿਵੇਂ ਜੀ ਉੱਠਦੇ ਹਨ? ਅਤੇ ਕਿਸ ਤਰ੍ਹਾਂ ਦੇ ਸਰੀਰ ਨਾਲ ਆਉਣਗੇ?”</verse>
				<verse number="36">ਕਿੰਨਾਂ ਮੂਰਖ! ਜੋ ਕੁਝ ਤੁਸੀਂ ਬੀਜਦੇ ਹੋ ਜਦੋਂ ਤੱਕ ਉਹ ਮਰ ਨਹੀਂ ਜਾਂਦਾ ਉਹ ਜੀਵਨ ਵਿੱਚ ਨਹੀਂ ਆਉਂਦਾ।</verse>
				<verse number="37">ਜਦੋਂ ਤੁਸੀਂ ਬੀਜਦੇ ਹੋ, ਤਾਂ ਉਸ ਸਰੀਰ ਨੂੰ ਨਹੀਂ ਬੀਜਦੇ ਜੋ ਹੋਵੇਗਾ, ਪਰ ਸਿਰਫ ਇੱਕ ਬੀਜ ਨੂੰ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।</verse>
				<verse number="38">ਪਰ ਪਰਮੇਸ਼ਵਰ ਜਿਵੇਂ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਸਰੀਰ ਦਿੰਦਾ ਹੈ, ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪਣਾ ਸਹੀ ਸਰੀਰ ਦਿੰਦਾ ਹੈ।</verse>
				<verse number="39">ਸਭ ਮਾਸ ਇੱਕੋ ਜਿਹੇ ਨਹੀਂ ਹੁੰਦੇ: ਲੋਕਾਂ ਦਾ ਇੱਕ ਕਿਸਮ ਦਾ ਮਾਸ ਹੁੰਦਾ ਹੈ, ਜਾਨਵਰਾਂ ਦਾ ਅਲੱਗ, ਪੰਛੀਆਂ ਦਾ ਅਲੱਗ, ਅਤੇ ਮੱਛੀ ਦਾ ਅਲੱਗ ਪ੍ਰਕਾਰ ਦਾ ਹੁੰਦਾ ਹੈ।</verse>
				<verse number="40">ਅਤੇ ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਹਨ; ਪਰ ਸਵਰਗੀ ਸਰੀਰ ਦਾ ਪ੍ਰਤਾਪ ਕੁਝ ਹੋਰ ਤਰ੍ਹਾਂ ਹੈ, ਜ਼ਮੀਨੀ ਸਰੀਰ ਦਾ ਪ੍ਰਤਾਪ ਕੁਝ ਹੋਰ ਤਰ੍ਹਾਂ ਦਾ ਹੈ।</verse>
				<verse number="41">ਸੂਰਜ ਦਾ ਪ੍ਰਤਾਪ ਕੁਝ ਹੋਰ ਹੈ, ਅਤੇ ਚੰਦਰਮਾ ਅਤੇ ਤਾਰਿਆ ਦਾ ਹੋਰ; ਅਤੇ ਪ੍ਰਤਾਪ ਵਿੱਚ ਇੱਕ ਤਾਰਾਂ ਦੂਸਰੇ ਤਾਰੇ ਨਾਲੋਂ ਅਲੱਗ ਹੈ।</verse>
				<verse number="42">ਇਸੇ ਤਰ੍ਹਾਂ ਪੁਨਰ-ਉਥਾਨ ਵੀ ਹੈ। ਉਹ ਸਰੀਰ ਜਿਹੜਾ ਨਾਸ਼ਵਾਨ ਬੀਜਿਆ ਜਾਂਦਾ ਹੈ ਉਹ ਅਵਿਨਾਸ਼ੀ ਉੱਠਦਾ ਹੈ;</verse>
				<verse number="43">ਉਹ ਨਿਰਾਦਰ ਬੀਜਿਆ ਜਾਂਦਾ ਹੈ ਅਤੇ ਮਹਿਮਾ ਵਿੱਚ ਜੀ ਉੱਠਦਾ ਹੈ; ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ;</verse>
				<verse number="44">ਉਹ ਸਧਾਰਨ ਸਰੀਰ ਹੋ ਕੇ ਬੀਜਿਆ ਜਾਂਦਾ ਹੈ, ਪਰ ਉਹ ਆਤਮਿਕ ਸਰੀਰ ਹੋ ਕੇ ਜੀ ਉੱਠਦਾ ਹੈ। ਅਗਰ ਸਧਾਰਨ ਸਰੀਰ ਹੈ, ਤਾਂ ਆਤਮਿਕ ਸਰੀਰ ਵੀ ਹੈ।</verse>
				<verse number="45">ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ, “ਪਹਿਲਾਂ ਮਨੁੱਖ ਆਦਮ ਜਿਉਂਦਾ ਪ੍ਰਾਣੀ ਹੋਇਆ, ਪਰ ਆਖਰੀ ਆਦਮ ਜੀਵਨ ਦੇਣ ਵਾਲਾ ਆਤਮਾ ਹੋਇਆ।”</verse>
				<verse number="46">ਪਹਿਲਾਂ ਉਹ ਨਹੀਂ ਜੋ ਆਤਮਿਕ ਹੈ, ਪਰ ਉਹ ਜੋ ਸਧਾਰਨ, ਅਤੇ ਬਾਅਦ ਵਿੱਚ ਆਤਮਿਕ।</verse>
				<verse number="47">ਪਹਿਲਾਂ ਮਨੁੱਖ ਮਿੱਟੀ ਦਾ ਬਣਿਆ; ਦੂਸਰਾ ਮਨੁੱਖ ਸਵਰਗ ਤੋਂ ਹੈ।</verse>
				<verse number="48">ਜਿਵੇਂ ਉਹ ਧਰਤੀ ਦਾ ਮਨੁੱਖ ਸੀ, ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਧਰਤੀ ਦੇ ਹਨ; ਅਤੇ ਜਿਵੇਂ ਉਹ ਸਵਰਗੀ ਮਨੁੱਖ ਹੈ, ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਸਵਰਗ ਦੇ ਹਨ।</verse>
				<verse number="49">ਅਤੇ ਜਿਸ ਤਰ੍ਹਾਂ ਅਸੀਂ ਧਰਤੀ ਦੇ ਮਨੁੱਖ ਦੇ ਚਿੱਤਰ ਵਿੱਚ ਜਨਮ ਲਿਆ ਹੈ, ਉਸੇ ਤਰ੍ਹਾਂ ਅਸੀਂ ਸਵਰਗੀ ਮਨੁੱਖ ਦੇ ਸਰੂਪ ਨੂੰ ਵੀ ਧਾਰਨ ਕਰਾਂਗੇ।</verse>
				<verse number="50">ਹੁਣ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸ ਦੇਣਾ ਚਾਹੁੰਦਾ ਹੈ, ਮਾਸ ਅਤੇ ਲਹੂ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।</verse>
				<verse number="51">ਸੁਣੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ; ਅਸੀਂ ਸਾਰੇ ਨਹੀਂ ਸੌਂਵਾਗੇ, ਪਰ ਸਾਡੇ ਸਾਰਿਆ ਦਾ ਸਰੂਪ ਬਦਲ ਜਾਵੇਗਾ।</verse>
				<verse number="52">ਇੱਕ ਪਲ ਵਿੱਚ, ਇੱਕ ਅੱਖ ਦੀ ਝਮਕ ਵਿੱਚ, ਆਖਰੀ ਤੁਰ੍ਹੀ ਫੂਕਦਿਆ। ਕਿਉਂਕਿ ਤੁਰ੍ਹੀ ਵਜਾਈ ਜਾਵੇਗੀ, ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ, ਅਤੇ ਅਸੀਂ ਬਦਲੇ ਜਾਵਾਂਗੇ।</verse>
				<verse number="53">ਕਿਉਂ ਜੋ ਜ਼ਰੂਰੀ ਹੈ ਕਿ ਨਾਸ਼ਵਾਨ ਅਵਿਨਾਸ਼ ਕੱਪੜੇ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।</verse>
				<verse number="54">ਜਦੋਂ ਨਾਸ਼ਵਾਨ ਅਵਿਨਾਸ਼ੀ ਨੂੰ, ਅਤੇ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ, ਤਾਂ ਇਹ ਗੱਲ ਜਿਹੜੀ ਪਵਿੱਤਰ ਸ਼ਾਸਤਰ ਵਿੱਚ ਲਿਖੀ ਹੈ ਸੱਚ ਹੋ ਜਾਵੇਗੀ: “ਮੌਤ ਜਿੱਤ ਦੀ ਬੁਰਕੀ ਹੋ ਗਈ।”</verse>
				<verse number="55">“ਹੇ ਮੌਤ, ਕਿੱਥੇ ਹੈ, ਤੇਰੀ ਜਿੱਤ? ਹੇ ਮੌਤ, ਕਿੱਥੇ ਹੈ, ਤੇਰਾ ਡੰਗ?”</verse>
				<verse number="56">ਮੌਤ ਦਾ ਡੰਗ ਪਾਪ ਹੈ, ਅਤੇ ਪਾਪ ਦੀ ਸ਼ਕਤੀ ਬਿਵਸਥਾ ਹੈ।</verse>
				<verse number="57">ਪਰ ਧੰਨਵਾਦ ਹੈ ਪਰਮੇਸ਼ਵਰ ਦਾ! ਉਹ ਸਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਦੁਆਰਾ ਜਿੱਤ ਦਿੰਦਾ ਹੈ।</verse>
				<verse number="58">ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਸੀਂ ਸਥਿਰ ਰਹੋ। ਕੋਈ ਵੀ ਚੀਜ਼ ਤੁਹਾਨੂੰ ਹਿਲਾ ਨਾ ਸਕੇ। ਆਪਣੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕੰਮ ਲਈ ਦੇ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।</verse>
			</chapter>
			<chapter number="16">
				<verse number="1">ਹੁਣ ਉਹ ਦਾਨ ਜਿਹੜਾ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਲਈ ਹੈ: ਜਿਸ ਤਰ੍ਹਾਂ ਮੈਂ ਗਲਾਤੀਆਂ ਪ੍ਰਦੇਸ਼ ਦੀ ਕਲੀਸਿਆ ਨੂੰ ਆਗਿਆ ਦਿੱਤੀ ਸੀ, ਉਸ ਤਰ੍ਹਾਂ ਤੁਸੀਂ ਵੀ ਕਰੋ।</verse>
				<verse number="2">ਹਰ ਹਫ਼ਤੇ ਦੇ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰੇਕ ਆਪਣੀ ਆਮਦਨ ਵਿੱਚੋਂ ਕੁਝ ਪੈਸੇ ਬਚਾ ਕੇ ਰੱਖ ਲਵੇ ਤਾਂ ਜੋ ਜਦੋਂ ਮੈਂ ਆਵਾਂ ਤਾਂ ਕੋਈ ਸੰਗ੍ਰਹਿ ਨਾ ਕਰਨਾ ਪਵੇ।</verse>
				<verse number="3">ਫਿਰ, ਜਦੋਂ ਮੈਂ ਆਵਾਂਗਾ, ਜਿਨ੍ਹਾਂ ਨੂੰ ਤੁਸੀਂ ਮਨਜ਼ੂਰ ਕਰਦੇ ਹੋ ਮੈਂ ਉਹਨਾਂ ਆਦਮੀਆਂ ਨੂੰ ਜਾਣ-ਪਛਾਣ ਦੇ ਪੱਤਰ ਦੇਵਾਂਗਾ ਤਾਂ ਜੋ ਤੋਹਫ਼ੇ ਅਤੇ ਦਾਨ ਯੇਰੂਸ਼ਲੇਮ ਪਹੁੰਚਾ ਦੇਣ।</verse>
				<verse number="4">ਜੇ ਮੇਰਾ ਜਾਣਾ ਉੱਚਿਤ ਹੋਇਆ, ਤਾਂ ਉਹ ਮੇਰੇ ਨਾਲ ਜਾਣਗੇ।</verse>
				<verse number="5">ਮੈਸੇਡੋਨੀਆ ਪ੍ਰਦੇਸ਼ ਦੀ ਯਾਤਰਾ ਤੋਂ ਬਾਅਦ ਮੈਂ ਤੁਹਾਡੇ ਕੋਲ ਆਵਾਂਗਾ, ਕਿਉਂਕਿ ਮੈਂ ਮਕਦੂਨਿਯਾ ਪ੍ਰਦੇਸ਼ ਰਾਹੀ ਲੰਘਣਾ ਹੈ।</verse>
				<verse number="6">ਸ਼ਾਇਦ ਮੈਂ ਤੁਹਾਡੇ ਨਾਲ ਕੁਝ ਸਮੇਂ ਲਈ ਰਹਾਂ, ਜਾਂ ਹੋ ਸਕੇ ਤਾਂ ਸਰਦੀਆਂ ਵੀ ਬਿਤਾਵਾਂਗਾ, ਤਾਂ ਜੋ ਤੁਸੀਂ ਮੇਰੀ ਯਾਤਰਾ ਲਈ ਮੇਰੀ ਸਹਾਇਤਾ ਕਰ ਸਕੋ, ਮੈਂ ਜਿੱਥੇ ਵੀ ਜਾਵਾਂ।</verse>
				<verse number="7">ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਾਸਤੇ ਵਿੱਚ ਹੀ ਮਿਲਾ, ਕਿਉਂ ਜੋ ਮੇਰੀ ਆਸ ਹੈ ਜੇ ਪ੍ਰਭੂ ਦੀ ਆਗਿਆ ਹੋਈ ਤਾਂ ਕੁਝ ਸਮਾਂ ਤੁਹਾਡੇ ਕੋਲ ਠਹਿਰਾ।</verse>
				<verse number="8">ਪਰ ਪੰਤੇਕੁਸਤ ਦੇ ਤਿਉਹਾਰ ਤੱਕ ਮੈਂ ਅਫ਼ਸੁਸ ਸ਼ਹਿਰ ਵਿੱਚ ਹੀ ਠਹਿਰਾਂਗਾ।</verse>
				<verse number="9">ਕਿਉਂਕਿ ਪ੍ਰਭਾਵਸ਼ਾਲੀ ਕੰਮ ਦੇ ਲਈ ਇੱਕ ਵੱਡਾ ਦਰਵਾਜ਼ਾ ਮੇਰੇ ਲਈ ਖੁੱਲ੍ਹਿਆ ਹੈ, ਅਤੇ ਉੱਥੇ ਬਹੁਤ ਸਾਰੇ ਹਨ ਜੋ ਮੇਰਾ ਵਿਰੋਧ ਕਰਦੇ ਹਨ।</verse>
				<verse number="10">ਜਦੋਂ ਤਿਮੋਥਿਉਸ ਆਵੇ, ਤਾਂ ਵੇਖਣਾ ਕਿ ਉਹ ਤੁਹਾਡੇ ਕੋਲ ਨਿਸ਼ਚਿਤ ਰਹੇ, ਕਿਉਂ ਜੋ ਉਹ ਵੀ ਪ੍ਰਭੂ ਦਾ ਕੰਮ ਕਰਦਾ ਹੈ ਜਿਵੇਂ ਮੈਂ ਕਰਦਾ ਹਾਂ।</verse>
				<verse number="11">ਸੋ ਕੋਈ ਵੀ, ਉਸ ਨੂੰ ਤੁੱਛ ਨਾ ਸਮਝੇ, ਸਗੋਂ ਉਸਨੂੰ ਸ਼ਾਂਤੀ ਨਾਲ ਅੱਗੇ ਭੇਜ ਦੇਣਾ ਤਾਂ ਜੋ ਉਹ ਮੇਰੇ ਕੋਲ ਆਵੇ। ਕਿਉਂਕਿ ਮੈਂ ਉਸਨੂੰ ਦੂਸਰੇ ਭਰਾਵਾਂ ਦੇ ਨਾਲ ਉਡੀਕਦਾ ਹਾਂ।</verse>
				<verse number="12">ਹੁਣ ਸਾਡੇ ਭਰਾ ਅਪੁੱਲੋਸ ਦੇ ਬਾਰੇ: ਮੈਂ ਉਸਦੇ ਅੱਗੇ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਆਵੇ। ਅਤੇ ਹੁਣ ਉਸਦਾ ਮਨ ਆਉਣ ਨੂੰ ਅਜੇ ਤਿਆਰ ਨਹੀਂ ਹੈ, ਪਰ ਜਦ ਕਦੇ ਉਸਨੂੰ ਮੌਕਾ ਮਿਲੇਗਾ ਤਾਂ ਉਹ ਆਵੇਗਾ।</verse>
				<verse number="13">ਜਾਗਦੇ ਰਹੋ; ਵਿਸ਼ਵਾਸ ਵਿੱਚ ਮਜ਼ਬੂਤ ਰਹੋ; ਹੌਸਲਾ ਰੱਖੋ, ਤਕੜੇ ਹੋਵੋ।</verse>
				<verse number="14">ਸਾਰੇ ਕੰਮ ਪਿਆਰ ਨਾਲ ਕਰੋ।</verse>
				<verse number="15">ਤੁਸੀਂ ਜਾਣਦੇ ਹੋ ਕਿ ਸਤਫ਼ਨਾਸ ਦਾ ਪਰਿਵਾਰ ਅਖਾਯਾ ਪ੍ਰਦੇਸ਼ ਵਿੱਚ ਸਭ ਤੋਂ ਪਹਿਲੇ ਵਿਸ਼ਵਾਸ ਕਰਨ ਲੱਗਾ, ਅਤੇ ਉਹਨਾਂ ਨੇ ਆਪਣੇ ਆਪ ਨੂੰ ਪ੍ਰਭੂ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਭਰਾਵੋ ਅਤੇ ਭੈਣੋ,</verse>
				<verse number="16">ਤੁਸੀਂ ਅਜਿਹੇ ਵਿਅਕਤੀ ਦੇ ਅਧੀਨ ਰਹੋ, ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ।</verse>
				<verse number="17">ਅਤੇ ਮੈਂ ਸਤਫ਼ਨਾਸ, ਫੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਆਨੰਦ ਹਾਂ, ਕਿਉਂ ਜੋ ਉਹਨਾਂ ਦੇ ਦੁਆਰਾ ਜੋ ਕੁਝ ਵੀ ਤੁਹਾਡੇ ਵਿੱਚ ਘਾਟ ਸੀ ਪੂਰੀ ਕਰ ਕੀਤੀ।</verse>
				<verse number="18">ਕਿਉਂਕਿ ਉਹਨਾਂ ਨੇ ਮੇਰੀ ਅਤੇ ਤੁਹਾਡੀ ਆਤਮਾ ਨੂੰ ਤਾਜ਼ਗੀ ਦਿੱਤੀ, ਇਸ ਕਰਕੇ ਉਹਨਾਂ ਦੀ ਗੱਲ ਮੰਨੋ।</verse>
				<verse number="19">ਏਸ਼ੀਆ ਪ੍ਰਦੇਸ਼ ਦੀਆਂ ਕਲੀਸਿਆ ਵੱਲੋ ਤੁਹਾਨੂੰ ਸ਼ੁਭਕਾਮਨਾ। ਅਕੂਲਾ ਅਤੇ ਪਰਿਸਕਾ ਉਸ ਕਲੀਸਿਆ ਦੀ ਵੱਲੋ, ਜੋ ਉਹਨਾਂ ਦੇ ਘਰ ਵਿੱਚ ਆਰਧਨਾ ਕਰਦੇ ਹਨ, ਪ੍ਰਭੂ ਵਿੱਚ ਨਾਮ ਵਿੱਚ ਸ਼ੁਭਕਾਮਨਾ।</verse>
				<verse number="20">ਸਾਰੇ ਭਰਾ ਅਤੇ ਭੈਣਾਂ ਵੱਲੋ ਤੁਹਾਨੂੰ ਸ਼ੁਭਕਾਮਨਾ। ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ।</verse>
				<verse number="21">ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ।</verse>
				<verse number="22">ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਕਰਦਾ, ਉਹ ਵਿਅਕਤੀ ਸਰਾਪਤ ਹੋਵੇ! ਸਾਡੇ ਪ੍ਰਭੂ ਆ!</verse>
				<verse number="23">ਪ੍ਰਭੂ ਯਿਸ਼ੂ ਦੀ ਕਿਰਪਾ ਤੁਹਾਡੇ ਨਾਲ ਹੋਵੇ।</verse>
				<verse number="24">ਮਸੀਹ ਯਿਸ਼ੂ ਵਿੱਚ ਤੁਹਾਨੂੰ ਸਾਰਿਆ ਨੂੰ ਪਿਆਰ। ਆਮੀਨ।</verse>
			</chapter>
		</book>
		<book number="47">
			<chapter number="1">
				<verse number="1">ਪੌਲੁਸ, ਜਿਹੜਾ ਪਰਮੇਸ਼ਵਰ ਦੀ ਮਰਜ਼ੀ ਨਾਲ ਪ੍ਰਭੂ ਮਸੀਹ ਯਿਸ਼ੂ ਦਾ ਰਸੂਲ ਅਤੇ ਸਾਡਾ ਭਰਾ ਤਿਮੋਥਿਉਸ, ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਤੇ ਉਹਨਾਂ ਸਾਰੇ ਪਵਿੱਤਰ ਲੋਕਾਂ ਨਾਲ ਜਿਹੜੇ ਅਖਾਯਾ ਪ੍ਰਦੇਸ਼ ਵਿੱਚ ਹਨ ਪੌਲੁਸ ਨੇ ਇਹ ਪੱਤਰ ਲਿਖਿਆ:</verse>
				<verse number="2">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="3">ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ।</verse>
				<verse number="4">ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ।</verse>
				<verse number="5">ਜਿਸ ਤਰ੍ਹਾ ਮਸੀਹ ਦੇ ਦੁੱਖਾਂ ਵਿੱਚ ਸਾਡਾ ਹਿੱਸਾ ਹੈ, ਉਸੇ ਤਰ੍ਹਾਂ ਮਸੀਹ ਦੇ ਦੁਆਰਾ ਸਾਡਾ ਦਿਲਾਸਾ ਵੀ ਬਹੁਤ ਹੈ।</verse>
				<verse number="6">ਜੇ ਅਸੀਂ ਦੁੱਖ ਝੱਲਦੇ ਹਾਂ, ਤੇ ਇਹ ਤੁਹਾਡੇ ਆਰਾਮ ਅਤੇ ਮੁਕਤੀ ਲਈ ਹੈ; ਅਗਰ ਅਸੀਂ ਆਰਾਮ ਪਾਉਂਦੇ ਹਾਂ ਤਾਂ ਇਹ ਜਿਹੜਾ ਉਹਨਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜਿਹੜੇ ਦੁੱਖ ਅਸੀਂ ਝੱਲਦੇ ਹਾਂ।</verse>
				<verse number="7">ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ, ਕਿਉਂਕਿ ਅਸੀਂ ਜਾਣਦੇ ਹਾਂ ਜਿਸ ਤਰ੍ਹਾਂ ਤੁਸੀਂ ਸਾਡੇ ਦੁੱਖਾ ਵਿੱਚ ਸਾਂਝੀ ਹੋਵੇ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ।</verse>
				<verse number="8">ਭਰਾਵੋ ਅਤੇ ਭੈਣੋ ਅਸੀਂ ਇਹ ਨਹੀਂ ਚਾਹੁੰਦੇ, ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਏਸ਼ੀਆ ਵਿੱਚ ਸਾਡੇ ਉੱਤੇ ਆ ਪਈ ਸੀ। ਅਸੀਂ ਬੜੇ ਵੱਡੇ ਦਬਾਅ ਦੇ ਥੱਲੇ ਸੀ, ਜੋ ਸਾਡੀ ਸਹਿਣਸ਼ੀਲਤਾ ਤੋਂ ਬਾਹਰ ਸੀ, ਇੱਥੋ ਤੱਕ ਅਸੀਂ ਜੀਵਨ ਦੀ ਆਸ ਤੱਕ ਖੋ ਦਿੱਤੀ ਸੀ।</verse>
				<verse number="9">ਦਰਅਸਲ, ਅਸੀਂ ਇਹ ਮਹਿਸੂਸ ਕੀਤਾ ਕਿ ਜਿਵੇਂ ਸਾਨੂੰ ਮੌਤ ਦੀ ਸਜ਼ਾ ਮਿਲ ਗਈ ਹੈ। ਪਰ ਇਹ ਇਸ ਲਈ ਹੋਇਆ ਤਾਂ ਕਿ ਅਸੀਂ ਆਪਣੇ ਉੱਤੇ ਨਹੀਂ ਸਗੋਂ ਪਰਮੇਸ਼ਵਰ ਉੱਤੇ ਭਰੋਸਾ ਕਰੀਏ, ਜੋ ਮੁਰਦਿਆਂ ਨੂੰ ਜੀਉਂਦਾ ਕਰਦਾ ਹੈ।</verse>
				<verse number="10">ਪਰਮੇਸ਼ਵਰ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ, ਅਤੇ ਛੁਡਾਵੇਗਾ ਵੀ। ਕਿਉਂ ਜੋ ਉਸਦੇ ਉੱਪਰ ਅਸੀਂ ਆਪਣੀ ਆਸ ਰੱਖੀ ਹੈ ਉਹ ਫਿਰ ਸਾਨੂੰ ਛੁਡਾਵੇਗਾ।</verse>
				<verse number="11">ਤੁਸੀਂ ਆਪਣੀ ਪ੍ਰਾਰਥਨਾ ਨਾਲ ਸਾਡੀ ਸਹਾਇਤਾ ਕਰੋ। ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।</verse>
				<verse number="12">ਸਾਨੂੰ ਇਸ ਗੱਲ ਤੇ ਮਾਣ ਹੈ: ਸਾਡਾ ਜ਼ਮੀਰ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਅਸੀਂ ਆਪਣੇ ਆਪ ਨੂੰ ਸੰਸਾਰ ਵਿੱਚ, ਅਤੇ ਖਾਸ ਕਰਕੇ ਤੁਹਾਡੇ ਨਾਲ ਸਾਡੇ ਸੰਬੰਧਾਂ ਵਿੱਚ, ਇਮਾਨਦਾਰੀ ਅਤੇ ਈਸ਼ਵਰੀ ਇਮਾਨਦਾਰੀ ਨਾਲ ਚਲਾਇਆ ਹੈ। ਅਸੀਂ ਅਜਿਹਾ ਦੁਨਿਆਵੀ ਬੁੱਧੀ ਤੇ ਨਹੀਂ ਬਲਕਿ ਪਰਮੇਸ਼ਵਰ ਦੀ ਕਿਰਪਾ ਤੇ ਨਿਰਭਰ ਹੋ ਕੇ ਕੀਤਾ।</verse>
				<verse number="13">ਕਿਉਂਕਿ ਅਸੀਂ ਤੁਹਾਨੂੰ ਅਜਿਹਾ ਕੁਝ ਨਹੀਂ ਲਿਖਦੇ ਜੋ ਤੁਸੀਂ ਪੜ੍ਹ ਜਾ ਸਮਝ ਨਾ ਸਕੋ। ਅਤੇ ਤੁਸੀਂ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ ਵੀ,</verse>
				<verse number="14">ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ, ਅਤੇ ਤੁਸੀਂ ਸਮਝ ਵੀ ਜਾਓਗੇ ਜਿਵੇਂ ਸਾਡੇ ਪ੍ਰਭੂ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਅਸੀਂ ਤੁਹਾਡਾ ਮਾਣ ਹਾਂ ਤੇ ਤੁਸੀਂ ਸਾਡਾ ਵੀ ਹੋ।</verse>
				<verse number="15">ਕਿਉਂਕਿ ਮੈਨੂੰ ਇਸ ਬਾਰੇ ਭਰੋਸਾ ਸੀ, ਮੈਂ ਪਹਿਲਾਂ ਤੁਹਾਡੇ ਕੋਲ ਆਵਾਂ ਤਾਂ ਜੋ ਤੁਹਾਨੂੰ ਦੂਸਰੀ ਵਾਰ ਕਿਰਪਾ ਹੋ ਸਕੇ।</verse>
				<verse number="16">ਅਤੇ ਤੁਹਾਡੇ ਕੋਲੋਂ ਹੋ ਕੇ ਮੈਸੇਡੋਨੀਆ ਪ੍ਰਦੇਸ਼ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਹੋ ਕੇ ਤੁਹਾਡੇ ਕੋਲ ਆਵਾਂ ਅਤੇ ਇਸ ਤੋਂ ਤੁਹਾਡੇ ਕੋਲੋਂ ਯਹੂਦਿਯਾ ਪ੍ਰਦੇਸ਼ ਵੱਲ ਪਹੁੰਚਾਇਆ ਜਾਂਵਾਂ।</verse>
				<verse number="17">ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਕੀ ਮੈਂ ਸਰੀਰ ਅਨੁਸਾਰ ਆਪਣੀਆਂ ਯੋਜਨਾਵਾਂ ਬਣਾਉਂਦਾ ਹਾਂ ਤਾਂ ਜੋ ਮੇਰੇ ਸਾਹਾ ਵਿੱਚੋਂ ਦੋਵੇਂ, “ਹਾਂ ਦੀ ਹਾਂ ਹੋਵੇ, ਅਤੇ ਨਾਂਹ ਦੀ ਨਾਂਹ ਹੋਵੇ”?</verse>
				<verse number="18">ਪਰ ਜਿਸ ਤਰ੍ਹਾਂ ਪਰਮੇਸ਼ਵਰ ਵਫ਼ਾਦਾਰ ਹੈ, ਉਸੇ ਤਰ੍ਹਾਂ ਸਾਡਾ ਬਚਨ ਤੁਹਾਡੇ ਨਾਲ, “ਹਾਂ ਅਤੇ ਨਾਂਹ,” ਦੋਨੋਂ ਨਹੀਂ ਹਨ।</verse>
				<verse number="19">ਕਿਉਂ ਜੋ ਪਰਮੇਸ਼ਵਰ ਦਾ ਪੁੱਤਰ, ਯਿਸ਼ੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ, “ਹਾਂ ਅਤੇ ਨਾਂਹ ਨਹੀਂ,” ਪਰ ਉਸ ਵਿੱਚ “ਹਾਂ ਹੀ ਹਾਂ,” ਹੋਈ।</verse>
				<verse number="20">ਪਰਮੇਸ਼ਵਰ ਦੇ ਵਾਅਦੇ ਭਾਵੇਂ ਕਿਨ੍ਹੇ ਹੀ ਹੋਣ, ਉਹ ਮਸੀਹ ਦੇ ਵਿੱਚ “ਹਾਂ” ਹੀ ਹਨ। ਅਤੇ ਇਸ ਲਈ ਉਸ ਦੇ ਰਾਹੀ “ਆਮੀਨ” ਬੋਲਣ ਨਾਲ ਸਾਡੇ ਦੁਆਰਾ ਪਰਮੇਸ਼ਵਰ ਦੀ ਵਡਿਆਈ ਵੀ ਹੋਵੇ।</verse>
				<verse number="21">ਹੁਣ ਇਹ ਪਰਮੇਸ਼ਵਰ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਦੋਨਾ ਨੂੰ ਮਸੀਹ ਵਿੱਚ ਕਾਇਮ ਕਰਦਾ ਹੈ। ਅਤੇ ਉਸਨੇ ਮਸਹ ਕੀਤਾ,</verse>
				<verse number="22">ਅਤੇ ਉਸਨੇ ਸਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਗਾਈ, ਅਤੇ ਆਪਣੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਇੱਕ ਜਮ੍ਹਾਂ ਕੀਤੀ ਹੋਈ ਰਾਸ਼ੀ ਦੇ ਰੂਪ ਵਿੱਚ ਪਾਇਆ, ਤਾਂ ਜੋ ਆਉਣ ਵਾਲੇ ਸਮੇਂ ਦੀ ਗਰੰਟੀ ਹੋਵੇ।</verse>
				<verse number="23">ਮੈਂ ਪਰਮੇਸ਼ਵਰ ਨੂੰ ਆਪਣਾ ਗਵਾਹ ਕਹਿੰਦਾ ਹਾਂ, ਅਤੇ ਮੈਂ ਇਸ ਉੱਤੇ ਆਪਣੀ ਜਾਨ ਦਾਅ ਤੇ ਲਾਉਂਦਾ ਹਾਂ, ਇਹ ਤੁਹਾਨੂੰ ਬਚਾਉਣ ਲਈ ਸੀ ਕਿ ਮੈਂ ਹੁਣ ਤੱਕ ਕੁਰਿੰਥੁਸ ਸ਼ਹਿਰ ਵਾਪਸ ਨਹੀਂ ਆਇਆ।</verse>
				<verse number="24">ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ, ਪਰ ਤੁਹਾਡੇ ਆਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।</verse>
			</chapter>
			<chapter number="2">
				<verse number="1">ਮੈਂ ਆਪਣੇ ਆਪ ਵਿੱਚ ਮਜ਼ਬੂਤ ਫ਼ੈਸਲਾ ਕਰ ਲਿਆ ਹੈ ਕਿ ਤੁਹਾਡੇ ਕੋਲ ਫਿਰ ਦੁੱਖ ਨਾਲ ਨਹੀਂ ਆਵਾਂਗਾ।</verse>
				<verse number="2">ਕਿਉਂਕਿ ਅਗਰ ਮੈਂ ਤੁਹਾਨੂੰ ਦੁਖੀ ਕਰਾ, ਤਾਂ ਮੈਨੂੰ ਖੁਸ਼ ਕਰਨ ਲਈ ਕੌਣ ਬਚਿਆ ਹੈ ਪਰ ਤੁਸੀਂ ਜਿਸਨੂੰ ਮੈਂ ਦੁਖੀ ਕੀਤਾ ਹੈ?</verse>
				<verse number="3">ਮੈਂ ਇਹ ਪਿਛਲੇ ਪੱਤਰ ਵਿੱਚ ਵੀ ਲਿਖਿਆ ਜਿਵੇਂ ਮੈਂ ਕੀਤਾ ਸੀ, ਤਾਂ ਜੋ ਜਦੋਂ ਮੈਂ ਆਵਾਂ ਤਾਂ ਮੈਂ ਉਹਨਾਂ ਕੋਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਨੂੰ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਸੀ। ਮੈਨੂੰ ਤੁਹਾਡੇ ਸਾਰਿਆਂ ਤੇ ਵਿਸ਼ਵਾਸ ਸੀ, ਕਿ ਮੇਰਾ ਆਨੰਦ ਤੁਹਾਡਾ ਸਾਰਿਆ ਦਾ ਆਨੰਦ ਹੈ।</verse>
				<verse number="4">ਕਿਉਂਕਿ ਮੈਂ ਵੱਡੇ ਦੁੱਖ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਵਹਾ-ਵਹਾ ਕੇ ਤੁਹਾਨੂੰ ਲਿਖਿਆ, ਇਸ ਲਈ ਨਹੀਂ ਜੋ ਤੁਹਾਨੂੰ ਦੁਖੀ ਕਰਾ ਪਰ ਤਾਂ ਜੋ ਤੁਸੀਂ ਉਸ ਪਿਆਰ ਦੀ ਡੂੰਘਾਈ ਨੂੰ ਸਮਝ ਸਕੋ ਜੋ ਮੈਂ ਤੁਹਾਡੇ ਨਾਲ ਕਰਦਾ ਹਾਂ।</verse>
				<verse number="5">ਜੇ ਕਿਸੇ ਨੇ ਦੁਖੀ ਕੀਤਾ ਹੈ, ਤਾਂ ਉਸਨੇ ਮੈਨੂੰ ਇੰਨਾ ਦੁਖੀ ਨਹੀਂ ਕੀਤਾ ਜਿੰਨਾ ਉਸਨੇ ਤੁਹਾਡੇ ਸਾਰਿਆਂ ਨੂੰ ਕੁਝ ਹੱਦ ਤੱਕ ਦੁਖੀ ਕੀਤਾ ਹੈ, ਇਸ ਨੂੰ ਬਹੁਤ ਗੰਭੀਰਤਾ ਨਾਲ ਹੋਰ ਕੁਝ ਨਹੀਂ ਕਹਿਣਾ ਚਾਹੁੰਦਾ।</verse>
				<verse number="6">ਅਜਿਹੇ ਵਿਅਕਤੀ ਨੂੰ ਬਹੁਗਿਣਤੀ ਦੁਆਰਾ ਦਿੱਤੀ ਗਈ ਸਜ਼ਾ ਕਾਫ਼ੀ ਹੈ।</verse>
				<verse number="7">ਸਗੋਂ ਹੁਣ ਤੁਹਾਨੂੰ ਚਾਹੀਦਾ ਹੈ ਅਜਿਹੇ ਵਿਅਕਤੀ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਤੋਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਉਹ ਬਹੁਤ ਜ਼ਿਆਦਾ ਦੁੱਖ ਵਿੱਚ ਡੁੱਬ ਜਾਵੇ।</verse>
				<verse number="8">ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ।</verse>
				<verse number="9">ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ।</verse>
				<verse number="10">ਜਿਸ ਕਿਸੇ ਨੂੰ ਤੁਸੀਂ ਮਾਫ਼ ਕਰਦੇ ਹੋ, ਮੈਂ ਵੀ ਮਾਫ ਕਰਦਾ ਹਾਂ। ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ,</verse>
				<verse number="11">ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਹਾਂ।</verse>
				<verse number="12">ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ,</verse>
				<verse number="13">ਜਦੋਂ ਆਪਣੇ ਭਰਾ ਤੀਤੁਸ ਨੂੰ ਉੱਥੇ ਨਾ ਵੇਖਿਆ ਤਾਂ ਮੇਰੀ ਆਤਮਾ ਵਿਆਕੁਲ ਹੋਈ। ਅਤੇ ਮੈਂ ਉਹਨਾਂ ਤੋਂ ਵਿੱਦਿਆ ਹੋ ਕੇ ਮਕਦੂਨਿਯਾ ਪ੍ਰਦੇਸ਼ ਨੂੰ ਚਲਾ ਗਿਆ।</verse>
				<verse number="14">ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ।</verse>
				<verse number="15">ਕਿਉਂਕਿ ਅਸੀਂ ਪਰਮੇਸ਼ਵਰ ਦੇ ਲਈ ਉਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਮਸੀਹ ਖੁਸ਼ਬੂ ਹਾਂ।</verse>
				<verse number="16">ਕਿਸੇ ਦੇ ਲਈ ਅਸੀਂ ਇੱਕ ਖੁਸ਼ਬੂ ਹਾਂ ਜੋ ਮੌਤ ਲਿਆਉਂਦੀ ਹੈ; ਦੂਸਰੇ ਲਈ, ਇੱਕ ਖੁਸ਼ਬੂ ਜੋ ਜੀਵਨ ਲਿਆਉਂਦੀ ਹੈ। ਅਤੇ ਇਹਨਾਂ ਗੱਲਾਂ ਦੇ ਯੋਗ ਕੌਣ ਹੈ?</verse>
				<verse number="17">ਬਹੁਤ ਸਾਰੇ ਲੋਕਾਂ ਦੀ ਤਰ੍ਹਾਂ, ਅਸੀਂ ਫਾਇਦੇ ਲਈ ਪਰਮੇਸ਼ਵਰ ਦੇ ਬਚਨ ਨੂੰ ਅੱਗੇ ਨਹੀਂ ਵਧਾਉਂਦੇ। ਪਰ ਮਸੀਹ ਵਿੱਚ ਅਸੀਂ ਪਰਮੇਸ਼ਵਰ ਦੇ ਅੱਗੇ ਨਿਸ਼ਕਪਟਤਾ ਦੇ ਨਾਲ ਬੋਲਦੇ ਹਾਂ, ਜਿਵੇਂ ਪਰਮੇਸ਼ਵਰ ਦੁਆਰਾ ਭੇਜੇ ਗਏ।</verse>
			</chapter>
			<chapter number="3">
				<verse number="1">ਕੀ ਅਸੀਂ ਦੁਬਾਰਾ ਆਪਣੀ ਸ਼ਲਾਘਾ ਕਰਨੀ ਸ਼ੁਰੂ ਕਰ ਰਹੇ ਹਾਂ? ਜਾਂ ਕੀ ਸਾਨੂੰ ਕੁਝ ਲੋਕਾਂ ਵਾਂਗ, ਤੁਹਾਨੂੰ ਜਾਂ ਤੁਹਾਡੇ ਵੱਲੋਂ ਸਿਫਾਰਸ਼ ਪੱਤਰ ਦੀ ਜ਼ਰੂਰਤ ਹੈ?</verse>
				<verse number="2">ਤੁਸੀਂ ਤਾਂ ਆਪ ਪੱਤਰ ਹੋ, ਜਿਹੜੇ ਸਾਡੇ ਦਿਲਾਂ ਉੱਤੇ ਲਿਖੇ ਹੋਵੇ ਹਨ, ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।</verse>
				<verse number="3">ਇਹ ਸੱਚ ਹੈ ਕਿ ਤੁਸੀਂ ਮਸੀਹ ਦੇ ਪੱਤਰ ਹੋ, ਜਿਹੜਾ ਸੇਵਕਾਈ ਦੇ ਰਾਹੀ ਸਿਆਹੀ ਨਾਲ ਨਹੀਂ ਸਗੋਂ ਜਿਉਂਦੇ ਪਰਮੇਸ਼ਵਰ ਦੇ ਆਤਮਾ ਨਾਲ ਲਿਖਿਆ ਹੋਈਆ ਹੈ ਜੋ ਪੱਥਰ ਦੀਆਂ ਤੱਖ਼ਤੀਆ ਉੱਤੇ ਨਹੀਂ ਸਗੋਂ ਦਿਲਾਂ ਦੀਆਂ ਤੱਖ਼ਤੀਆ ਉੱਤੇ ਲਿਖਿਆ ਹੋਇਆ ਹੈ।</verse>
				<verse number="4">ਅਜਿਹਾ ਭਰੋਸਾ ਅਸੀਂ ਮਸੀਹ ਦੇ ਦੁਆਰਾ ਪਰਮੇਸ਼ਵਰ ਉੱਤੇ ਰੱਖਦੇ ਹਾਂ।</verse>
				<verse number="5">ਇਹ ਨਹੀਂ ਕਿ ਅਸੀਂ ਆਪਣੇ ਆਪ ਵਿੱਚ ਆਪਣੇ ਲਈ ਕੁਝ ਵੀ ਦਾਅਵਾ ਕਰਨ ਦੇ ਕਾਬਲ ਹਾਂ, ਪਰ ਸਾਡੀ ਯੋਗਤਾ ਪਰਮੇਸ਼ਵਰ ਵੱਲੋਂ ਹੈ।</verse>
				<verse number="6">ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ ਪਰ ਲਿਖੀ ਗਈ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਹੈ ਪਰ ਪਵਿੱਤਰ ਆਤਮਾ ਜੀਵਨ ਦਿੰਦਾ ਹੈ।</verse>
				<verse number="7">ਹੁਣ ਜੇ ਉਹ ਸੇਵਕਾਈ ਜੋ ਮੌਤ ਲਿਆਉਂਦੀ ਹੈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਲਿਖੀ ਹੋਈ ਸੀ, ਮਹਿਮਾ ਲੈ ਕੇ ਆਈ, ਜੋ ਇਸਰਾਏਲ ਦੇ ਲੋਕ ਮੋਸ਼ੇਹ ਦੇ ਚਿਹਰੇ ਵੱਲ ਵੇਖ ਨਾ ਸਕੇ ਕਿਉਂਕਿ ਨੂਰ ਇਨ੍ਹਾਂ ਜ਼ਿਆਦਾ ਸੀ, ਹਾਲਾਂਕਿ ਇਹ ਹੋਲੀ-ਹੋਲੀ ਘੱਟਦਾ ਗਿਆ।</verse>
				<verse number="8">ਤਾਂ ਕੀ ਪਵਿੱਤਰ ਆਤਮਾ ਦੀ ਸੇਵਕਾਈ ਇਸ ਨਾਲੋਂ ਹੋਰ ਵੀ ਸ਼ਾਨਦਾਰ ਨਹੀਂ ਹੋਵੇਗੀ?</verse>
				<verse number="9">ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੀ ਸੇਵਕਾਈ ਏਨੀ ਸ਼ਾਨਦਾਰ ਸੀ, ਤਾਂ ਧਾਰਮਿਕਤਾ ਦੀ ਸੇਵਕਾਈ ਹੋਰ ਕਿੰਨ੍ਹੀ ਵਧੀਕ ਅਤੇ ਸ਼ਾਨਦਾਰ ਹੋਵੇਗੀ।</verse>
				<verse number="10">ਕਿਉਂਕਿ ਉਹ ਚਮਕਦਾਰ ਮਹਿਮਾ ਜਿਹੜੀ ਪਹਿਲਾਂ ਸੀ ਉਹ ਸ਼ਾਨਦਾਰ ਮਹਿਮਾ ਹੁਣ ਖਤਮ ਹੋ ਗਈ ਹੈ।</verse>
				<verse number="11">ਜੇ ਉਹ ਮਹਿਮਾ ਇਸ ਤਰ੍ਹਾਂ ਦਾ ਸੀ, ਜੋ ਲਗਾਤਾਰ ਘਟਦਾ ਗਈ, ਤਾਂ ਉਹ ਮਹਿਮਾ, ਜੋ ਹਮੇਸ਼ਾ ਸਥਿਰ ਰਹਿਣ ਵਾਲਾ ਹੈ ਇਸ ਤੋਂ ਕਿੰਨ੍ਹਾ ਵਧੀਕ ਹੋਵੇਗਾ!</verse>
				<verse number="12">ਇਸ ਲਈ, ਜਦੋਂ ਸਾਡੀ ਅਜਿਹੀ ਆਸ ਹੈ, ਤਾਂ ਅਸੀਂ ਨਿਡਰ ਹਾਂ।</verse>
				<verse number="13">ਅਸੀਂ ਮੋਸ਼ੇਹ ਵਰਗੇ ਨਹੀਂ, ਜਿਸ ਨੇ ਆਪਣੇ ਚਿਹਰੇ ਉੱਤੇ ਪਰਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।</verse>
				<verse number="14">ਪਰ ਇਸਰਾਏਲੀਆਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਹਨਾਂ ਦੇ ਦਿਲਾਂ ਤੇ ਉਹੀ ਪਰਦਾ ਰਹਿੰਦਾ ਹੈ। ਅਤੇ ਚੁੱਕਿਆ ਨਹੀਂ ਜਾਂਦਾ, ਕਿਉਂਕਿ ਉਹ ਪੜਦਾ ਸਿਰਫ ਮਸੀਹ ਵਿੱਚ ਹੀ ਹਟਾਇਆ ਜਾਂਦਾ ਹੈ।</verse>
				<verse number="15">ਅੱਜ ਤੱਕ ਜਦੋਂ ਕਦੇ ਉਹ ਮੋਸ਼ੇਹ ਦੀ ਬਿਵਸਥਾ ਨੂੰ ਲੋਕਾਂ ਵਿੱਚ ਪੜ੍ਹਦੇ ਹਨ, ਤਾਂ ਪਰਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।</verse>
				<verse number="16">ਪਰ ਜਦੋਂ ਕੋਈ ਪ੍ਰਭੂ ਵੱਲ ਆਪਣਾ ਮਨ ਫੇਰਾਗਾ, ਤਾਂ ਉਹ ਪਰਦਾ ਉਸ ਉੱਤੋਂ ਚੁੱਕ ਲਿਆ ਜਾਵੇਗਾ।</verse>
				<verse number="17">ਹੁਣ ਪ੍ਰਭੂ ਆਤਮਾ ਹੈ, ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ, ਉੱਥੇ ਅਜ਼ਾਦੀ ਹੈ।</verse>
				<verse number="18">ਪਰ ਅਸੀਂ ਜੋ ਅਣਕੱਜੇ ਚਿਹਰੇ ਨਾਲ ਪ੍ਰਭੂ ਦੀ ਮਹਿਮਾ ਨੂੰ ਪ੍ਰਤੀਬਿੰਬਤ ਕਰਦੇ ਹਾਂ, ਹੋਲੀ-ਹੋਲੀ ਵੱਧਦੀ ਹੋਈ ਮਹਿਮਾ ਦੇ ਨਾਲ ਉਸਦੇ ਸਰੂਪ ਵਿੱਚ ਬਦਲਦੇ ਜਾਂਦੇ ਹਾਂ। ਇਹ ਮਹਿਮਾ ਪ੍ਰਭੂ ਤੋਂ ਨਿਕਲਦੀ ਹੈ, ਜੋ ਆਤਮਾ ਹੈ।</verse>
			</chapter>
			<chapter number="4">
				<verse number="1">ਇਸ ਲਈ, ਇਹ ਸੇਵਕਾਈ ਸਾਨੂੰ ਪਰਮੇਸ਼ਵਰ ਦੀ ਦਯਾ ਦੇ ਕਾਰਨ ਪਾਈ, ਅਸੀਂ ਹਿੰਮਤ ਨਹੀਂ ਹਾਰਦੇ।</verse>
				<verse number="2">ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਤਿਆਗ ਦਿੱਤਾ; ਅਤੇ ਨਾ ਅਸੀਂ ਚਤਰਾਈ ਦੀ ਚਾਲ ਚਲਦੇ, ਨਾ ਪਰਮੇਸ਼ਵਰ ਦੇ ਬਚਨਾ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਦੱਸਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ਵਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।</verse>
				<verse number="3">ਅਤੇ ਜੇ ਖੁਸ਼ਖ਼ਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ ਉਸ ਤੇ ਪਰਦਾ ਪਿਆ ਹੋਇਆ ਹੇ, ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਹਨਾਂ ਲਈ ਹੈ।</verse>
				<verse number="4">ਇਸ ਯੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਹੈ, ਤਾਂ ਜੋ ਉਹ ਖੁਸ਼ਖ਼ਬਰੀ ਦੇ ਚਾਨਣ ਨੂੰ ਨਾ ਵੇਖ ਸਕਣ ਜੋ ਮਸੀਹ ਦੀ ਮਹਿਮਾ ਨੂੰ ਪ੍ਰਗਟ ਕਰਦਾ ਹੈ, ਅਤੇ ਜੋ ਪਰਮੇਸ਼ਵਰ ਦਾ ਸਰੂਪ ਹੈ।</verse>
				<verse number="5">ਕਿਉਂਕਿ ਜੋ ਕੁਝ ਅਸੀਂ ਪ੍ਰਚਾਰ ਕਰਦੇ ਹਾਂ ਆਪਣਾ ਨਹੀਂ ਸਗੋਂ ਮਸੀਹ ਯਿਸ਼ੂ ਦਾ ਪ੍ਰਚਾਰ ਕਰਦੇ ਹਾਂ, ਕਿਉਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸ਼ੂ ਮਸੀਹ ਦੇ ਕਾਰਨ ਤੁਹਾਡੇ ਦਾਸ ਹਾਂ।</verse>
				<verse number="6">ਪਰਮੇਸ਼ਵਰ ਨੇ ਕਿਹਾ ਸੀ, “ਚਾਨਣ ਹਨ੍ਹੇਰੇ ਵਿੱਚ ਚਮਕੇ,” ਉਸਦਾ ਚਾਨਣ ਸਾਡੇ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ਵਰ ਦੀ ਮਹਿਮਾ ਦਾ ਗਿਆਨ ਮਸੀਹ ਯਿਸ਼ੂ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।</verse>
				<verse number="7">ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਜੋ ਇਹ ਦਰਸਾਉਂਦਾ ਹੈ ਕਿ ਇਹ ਸਾਰੀ ਸਮਰੱਥਾ ਸਾਡੀ ਨਹੀਂ ਪਰ ਪਰਮੇਸ਼ਵਰ ਵੱਲੋਂ ਹੈ।</verse>
				<verse number="8">ਅਸੀਂ ਸਾਰੇ ਪਾਸਿਓ ਕਸ਼ਟ ਵਿੱਚ ਹਾਂ, ਪਰ ਮਿੱਧੇ ਨਹੀਂ ਜਾਂਦੇ; ਪਰੇਸ਼ਾਨੀ ਵਿੱਚ ਹਾਂ, ਪਰ ਨਿਰਾਸ਼ ਨਹੀਂ ਹੁੰਦੇ;</verse>
				<verse number="9">ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।</verse>
				<verse number="10">ਅਸੀਂ ਹਮੇਸ਼ਾ ਆਪਣੇ ਸਰੀਰ ਵਿੱਚ ਯਿਸ਼ੂ ਦੀ ਮੌਤ ਨੂੰ ਨਾਲ ਲਈ ਫਿਰਦੇ ਹਾਂ, ਤਾਂ ਜੋ ਯਿਸ਼ੂ ਮਸੀਹ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।</verse>
				<verse number="11">ਕਿਉਂਕਿ ਅਸੀਂ ਜਿਉਂਦੇ ਹਾਂ ਸੋ ਹਮੇਸ਼ਾ ਯਿਸ਼ੂ ਦੀ ਖਾਤਰ ਮੌਤ ਦੇ ਹਵਾਲੇ ਕੀਤੇ ਜਾਂਦੇ ਹਾਂ, ਤਾਂ ਜੋ ਯਿਸ਼ੂ ਦਾ ਜੀਵਨ ਦਾ ਸਾਡੇ ਮਰਨਹਾਰ ਸਰੀਰ ਵਿੱਚ ਪ੍ਰਗਟ ਹੋਵੇ।</verse>
				<verse number="12">ਤਾਂ ਫਿਰ, ਮੌਤ ਸਾਡੇ ਵਿੱਚ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹਾਂ।</verse>
				<verse number="13">ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ: “ਮੈ ਵਿਸ਼ਵਾਸ ਕੀਤਾ; ਇਸ ਲਈ ਮੈਂ ਬੋਲਿਆ।” ਇਸ ਲਈ ਜੋ ਸਾਡੇ ਕੋਲ ਉਹੀ ਵਿਸ਼ਵਾਸ ਦਾ ਆਤਮਾ ਹੈ, ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।</verse>
				<verse number="14">ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸ਼ੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸ਼ੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੀ ਹਜ਼ੂਰ ਖੜ੍ਹਾ ਕਰੇਗਾ।</verse>
				<verse number="15">ਕਿਉਂਕਿ ਸਭ ਕੁਝ ਤੁਹਾਡੇ ਲਈ ਫਾਇਦੇ ਲਈ ਹੈ, ਤਾਂ ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ਵਰ ਦੀ ਵਡਿਆਈ ਲਈ ਧੰਨਵਾਦਾ ਨੂੰ ਬਹੁਤ ਹੀ ਵਧਾਵੇ।</verse>
				<verse number="16">ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ।</verse>
				<verse number="17">ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲ ਦਾ ਹੀ ਹੈ, ਸਾਡੇ ਲਈ ਅੱਤ ਭਾਰੀ ਅਤੇ ਸਦੀਪਕ ਮਹਿਮਾ ਨੂੰ ਤਿਆਰ ਕਰਦਾ ਹੈ ਜਿਸ ਦੀ ਤੁਲਨਾ ਵੀ ਨਹੀਂ ਕਰ ਸਕਦੇ।</verse>
				<verse number="18">ਇਸ ਲਈ ਅਸੀਂ ਆਪਣਾ ਧਿਆਨ ਦਿੱਸਣ ਵਾਲੀਆਂ ਵਸਤਾਂ ਤੇ ਨਹੀਂ ਸਗੋਂ ਨਾ ਦਿੱਸਣ ਵਾਲੀਆਂ ਵੱਲ ਕਰਦੇ ਹਾਂ, ਕਿਉਂਕਿ ਜੋ ਕੁਝ ਦਿਖਦਾ ਹੈ ਕੁਝ ਸਮੇਂ ਲਈ ਹੈ, ਪਰ ਨਾ ਦਿੱਸਣ ਵਾਲੀਆਂ ਵਸਤਾਂ ਸਦੀਪਕ ਹਨ।</verse>
			</chapter>
			<chapter number="5">
				<verse number="1">ਕਿਉਂ ਜੋ ਅਸੀਂ ਜਾਣਦੇ ਹਾਂ ਜੇ ਸਾਡਾ ਤੰਬੂ ਜਿਹਾ ਘਰ ਜਿਹੜਾ ਧਰਤੀ ਤੇ ਹੈ ਡਿੱਗ ਜਾਵੇਂ, ਤਾਂ ਪਰਮੇਸ਼ਵਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਹੈ ਅਤੇ ਸਵਰਗ ਵਿੱਚ ਬਣਿਆ ਹੋਇਆ ਹੈ।</verse>
				<verse number="2">ਕਿਉਂਕਿ ਇਸ ਵਿੱਚ ਅਸੀਂ ਹਾਉਂਕੇ ਭਰਦੇ ਹਾਂ ਅਤੇ ਤਰਸਦੇ ਹਾਂ, ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋ ਹੈ ਪਹਿਨ ਲਈਏ,</verse>
				<verse number="3">ਤਾਂ ਜੋ ਉਸਨੂੰ ਪਹਿਨਣ ਤੋਂ ਬਾਅਦ, ਅਸੀਂ ਨੰਗੇ ਨਾ ਪਾਏ ਜਾਈਏ ।</verse>
				<verse number="4">ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ, ਅਸੀਂ ਹਾਉਂਕੇ ਭਰਦੇ ਅਤੇ ਭਾਰ ਹੇਠ ਦੱਬੇ ਹੋਏ ਹਾਂ, ਕਿਉਂਕਿ ਅਸੀਂ ਇਹ ਤਾਂ ਨਹੀਂ ਚਾਹੁੰਦੇ ਕਿ ਅਸੀਂ ਬਿਨ੍ਹਾ ਕੱਪੜਿਆ ਰਹੀਏ, ਪਰ ਇਹ ਜੋ ਇਸ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀ ਨਿਗਲ ਲਿਆ ਜਾਵੇਂ।</verse>
				<verse number="5">ਅਤੇ ਜਿਸ ਨੇ ਸਾਨੂੰ ਇਸ ਉਦੇਸ਼ ਲਈ ਤਿਆਰ ਕੀਤਾ ਉਹ ਪਰਮੇਸ਼ਵਰ ਹੈ, ਜਿਸ ਨੇ ਸਾਨੂੰ ਆਤਮਾ ਬਿਆਨੇ ਦੇ ਰੂਪ ਵਿੱਚ ਦਿੱਤਾ ਹੈ।</verse>
				<verse number="6">ਇਸ ਲਈ ਅਸੀਂ ਹੌਸਲਾ ਰੱਖਦੇ ਅਤੇ ਜਾਣਦੇ ਹਾਂ, ਕਿ ਜਦੋਂ ਤੱਕ ਅਸੀਂ ਸਰੀਰ ਦੇ ਘਰ ਵਿੱਚ ਉਦੋਂ ਤੱਕ ਅਸੀਂ ਪ੍ਰਭੂ ਤੋਂ ਵਿੱਛੜੇ ਹੋਏ ਹਾਂ।</verse>
				<verse number="7">ਕਿਉ ਜੋ ਅਸੀਂ ਵੇਖਣ ਨਾਲ ਨਹੀਂ, ਪਰ ਵਿਸ਼ਵਾਸ ਨਾਲ ਜਿਉਂਦੇ ਹਾਂ।</verse>
				<verse number="8">ਅਸੀਂ ਹੌਸਲਾ ਰੱਖਦੇ, ਅਤੇ ਇਹ ਇੱਛਾ ਰੱਖਦੇ ਹਾਂ, ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।</verse>
				<verse number="9">ਇਸ ਲਈ ਸਾਡਾ ਉਪਦੇਸ਼ ਇਹ ਹੈ ਕਿ ਭਾਂਵੇ ਅਸੀਂ ਦੇਸ਼ ਹੋਈਏ ਭਾਵੇਂ ਪ੍ਰਦੇਸ਼, ਪਰ ਉਸਨੂੰ ਭਾਉਂਦੇ ਰਹੀਏ।</verse>
				<verse number="10">ਕਿਉਂਕਿ ਅਸੀਂ ਸਾਰਿਆ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ, ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਚਾਹੇ ਚੰਗਾ ਚਾਹੇ ਬੁਰਾ ਅਸੀਂ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਪ੍ਰਾਪਤ ਕਰਾਂਗੇ।</verse>
				<verse number="11">ਕਿਉਂ ਜੋ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦਾ ਡਰ ਕੀ ਹੈ, ਇਸ ਲਈ ਅਸੀਂ ਦੂਸਰਿਆ ਨੂੰ ਸਮਝਾਉਣ ਦਾ ਜਤਨ ਕਰਦੇ ਹਾਂ। ਪਰ ਅਸੀਂ ਪਰਮੇਸ਼ਵਰ ਦੇ ਅੱਗੇ ਪ੍ਰਗਟ ਹੋਏ ਹਾਂ। ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪ੍ਰਗਟ ਹੋਏ ਹਾਂ।</verse>
				<verse number="12">ਅਸੀਂ ਫਿਰ ਆਪਣੀ ਪ੍ਰਸ਼ੰਸਾ ਤੁਹਾਡੇ ਸਾਹਮਣੇ ਨਹੀਂ ਕਰਦੇ, ਪਰ ਤੁਹਾਨੂੰ ਸਾਡੇ ਉੱਤੇ ਮਾਣ ਕਰਨ ਦਾ ਮੌਕਾ ਦਿੰਦੇ ਹਾਂ, ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ ਜਵਾਬ ਦੇ ਸਕੋ ਜੋ ਦਿਲ ਦੀਆਂ ਤੇ ਨਹੀਂ ਸਗੋਂ ਬਾਹਰ ਦੀਆਂ ਤੇ ਮਾਣ ਕਰਦੇ ਹਨ।</verse>
				<verse number="13">ਜੇ, “ਅਸੀਂ ਬੇਸੁਰਤ ਹਾਂ,” ਤਾਂ ਪਰਮੇਸ਼ਵਰ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।</verse>
				<verse number="14">ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ, ਕਿਉਂਕਿ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।</verse>
				<verse number="15">ਅਤੇ ਉਹ ਸਭਨਾਂ ਦੇ ਲਈ ਮਰਿਆ, ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਪਰ ਉਸਦੇ ਲਈ ਜੀਉਣ, ਜਿਹੜਾ ਉਹਨਾਂ ਦੇ ਮਰਿਆ ਅਤੇ ਫਿਰ ਜੀ ਉੱਠਿਆ।</verse>
				<verse number="16">ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।</verse>
				<verse number="17">ਇਸ ਲਈ, ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ: ਪੁਰਾਣੀਆ ਗੱਲਾਂ ਬੀਤ ਗਈਆਂ, ਉਹ ਹੁਣ ਨਵੀਆਂ ਹੋ ਗਈਆਂ।</verse>
				<verse number="18">ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।</verse>
				<verse number="19">ਅਰਥਾਤ ਪਰਮੇਸ਼ਵਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ, ਅਤੇ ਮਨੁੱਖਾਂ ਦੇ ਪਾਪਾਂ ਦੀ ਗਿਣਤੀ ਨਹੀਂ ਕਰਦਾ। ਅਤੇ ਉਸਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।</verse>
				<verse number="20">ਅਸੀਂ ਮਸੀਹ ਦੇ ਰਾਜਦੂਤ ਹਾਂ, ਅਤੇ ਤੁਸੀਂ ਸਮਝੋ ਪਰਮੇਸ਼ਵਰ ਸਾਡੇ ਰਾਹੀ ਬੇਨਤੀ ਕਰ ਕਰਦਾ ਹੈ। ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ: ਜੋ ਤੁਸੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਕਰ ਲਓ।</verse>
				<verse number="21">ਪਰਮੇਸ਼ਵਰ ਨੇ ਯਿਸ਼ੂ ਨੂੰ ਜੋ ਪਾਪ ਨੂੰ ਜਾਣਦੇ ਵੀ ਨਹੀਂ ਸਨ, ਸਾਡੀ ਖਾਤਰ ਪਾਪੀ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ਵਰ ਦੀ ਧਾਰਮਿਕਤਾ ਬਣੀਏ।</verse>
			</chapter>
			<chapter number="6">
				<verse number="1">ਪਰਮੇਸ਼ਵਰ ਦੇ ਸਹਿ-ਕਰਮੀ ਹੋਣ ਦੇ ਕਾਰਨ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਪਰਮੇਸ਼ਵਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।</verse>
				<verse number="2">ਕਿਉਂਕਿ ਪਰਮੇਸ਼ਵਰ ਆਖਦੇ ਹਨ, “ਮਨਭਾਉਂਦੇ ਸਮੇਂ ਵਿੱਚ ਮੈਂ ਤੁਹਾਡੀ ਪੁਕਾਰ ਸੁਣੀ, ਅਤੇ ਮੁਕਤੀ ਦੇ ਦਿਨ ਮੈਂ ਤੁਹਾਡੀ ਮਦਦ ਕੀਤੀ।” ਮੈਂ ਤੁਹਾਨੂੰ ਦੱਸਦਾ ਹਾਂ, ਹੁਣ ਹੀ ਕਿਰਪਾ ਦਾ ਸਮਾਂ ਹੈ, ਹੁਣ ਹੀ ਮੁਕਤੀ ਦਾ ਦਿਨ ਹੈ।</verse>
				<verse number="3">ਅਸੀਂ ਕਿਸੇ ਰਾਹ ਵਿੱਚ ਰੁਕਾਵਟ ਨਹੀਂ ਬਣਦੇ, ਤਾਂ ਕਿ ਕਿਤੇ ਸਾਡੀ ਸੇਵਕਾਈ ਉੱਤੇ ਕੋਈ ਦੋਸ਼ ਨਾ ਆਵੇ।</verse>
				<verse number="4">ਇਸ ਦੀ ਬਜਾਏ, ਪਰਮੇਸ਼ਵਰ ਦੇ ਸੇਵਕ ਹੋਣ ਦੇ ਨਾਤੇ ਅਸੀਂ ਆਪਣੇ ਆਪ ਨੂੰ ਹਰ ਤਰੀਕੇ ਨਾਲ ਪ੍ਰਮਾਣ ਦਿੰਦੇ ਹਾਂ: ਅਰਥਾਤ ਵੱਡੇ ਸਹਾਰੇ ਤੋਂ; ਮੁਸ਼ਕਲਾਂ ਮੁਸੀਬਤਾਂ ਤੋਂ; ਜ਼ਰੂਰਤਾਂ ਤੋਂ; ਅਤੇ ਤੰਗੀਆਂ ਤੋਂ,</verse>
				<verse number="5">ਕੋਰੜੇ ਖਾਣ ਤੋਂ, ਕੈਦ ਤੋਂ, ਦੰਗੇ ਫਸਾਦਾ ਤੋਂ; ਅਣਥੱਕ ਮਿਹਨਤ ਤੋਂ, ਉਨੀਂਦਰੀ ਰਾਤਾ ਤੋਂ, ਅਤੇ ਵਰਤ ਤੋਂ;</verse>
				<verse number="6">ਸ਼ੁੱਧਤਾ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ;</verse>
				<verse number="7">ਸੱਚਿਆਈ ਦੇ ਬਚਨ ਤੋਂ, ਪਰਮੇਸ਼ਵਰ ਦੀ ਸਮਰੱਥਾ ਤੋਂ, ਧਾਰਮਿਕਤਾ ਦੇ ਹਥਿਆਰਾਂ ਨਾਲ ਸੱਜੇ ਖੱਬੇ ਹਨ;</verse>
				<verse number="8">ਆਦਰ ਅਤੇ ਨਿਰਾਦਰ ਨਾਲ, ਪ੍ਰਸ਼ੰਸਾ ਅਤੇ ਨਿੰਦਾ ਨਾਲ, ਛਲ ਕਰਨ ਵਾਲੇ ਜਿਹੇ ਸਮਝੇ ਜਾਂਦੇ, ਫਿਰ ਵੀ ਸੱਚੇ ਹਾਂ;</verse>
				<verse number="9">ਅਸੀਂ ਤੁੱਛ ਸਮਝੇ ਜਾਂਦੇ ਹਾਂ ਫਿਰ ਵੀ ਉਜਾਗਰ ਹਾਂ; ਮਰੇ ਹੋਏ ਸਮਝੇ ਜਾਂਦੇ ਹਾਂ ਵੇਖੋ ਫਿਰ ਵੀ ਜਿਉਂਦੇ ਹਾਂ; ਸਜ਼ਾ ਦਿੱਤੀ ਜਾਂਦੀ ਹੈ ਪਰ ਜਾਨੋਂ ਨਹੀਂ ਮਾਰੇ ਜਾਂਦੇ;</verse>
				<verse number="10">ਦੁਖੀ ਜਿਹੇ ਹਾਂ, ਪਰ ਫਿਰ ਵੀ ਆਨੰਦ ਕਰਦੇ ਹਾਂ; ਗਰੀਬ ਹਾਂ, ਪਰ ਦੂਸਰਿਆ ਨੂੰ ਧਨੀ ਬਣਾਉਂਦੇ ਹਾਂ; ਕੰਗਾਲਾਂ ਵਰਗੇ ਹਾਂ ਪਰ ਸਭ ਕੁਝ ਦੇ ਮਾਲਕ ਹਾਂ।</verse>
				<verse number="11">ਹੇ ਕੁਰਿੰਥੁਸ ਵਾਸੀਓ, ਅਸੀਂ ਖੁੱਲ ਕੇ ਤੁਹਾਡੇ ਨਾਲ ਗੱਲਾਂ ਕੀਤੀਆਂ ਹਨ, ਅਤੇ ਆਪਣੇ ਦਿਲਾਂ ਨੂੰ ਖੋਲ੍ਹ ਕੇ ਰੱਖ ਦਿੱਤਾ।</verse>
				<verse number="12">ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।</verse>
				<verse number="13">ਜਿਵੇਂ ਮੈ ਬੱਚਿਆਂ ਵਾਂਗ ਕਹਿ ਰਿਹਾ ਹਾਂ ਇਸ ਦੇ ਬਦਲੇ ਤੁਸੀਂ ਵੀ ਆਪਣੇ ਦਿਲ ਸਾਡੇ ਲਈ ਖੋਲ੍ਹ ਦਿਓ।</verse>
				<verse number="14">ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?</verse>
				<verse number="15">ਅਤੇ ਮਸੀਹ ਦਾ ਬਲਿਆਲ ਨਾਲ ਕੀ ਮਿਲਾਪ ਹੈ? ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?</verse>
				<verse number="16">ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ ਹਾਂ: “ਮੈਂ ਉਹਨਾਂ ਦੇ ਨਾਲ ਰਹਾਂਗਾ ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ, ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।”</verse>
				<verse number="17">ਇਸ ਲਈ, “ਉਹਨਾਂ ਵਿੱਚੋਂ ਬਾਹਰ ਨਿੱਕਲ ਆਓ, ਅਤੇ ਵੱਖਰੇ ਹੋ ਜਾਓ, ਪ੍ਰਭੂ ਆਖਦੇ ਹਨ। ਅਸ਼ੁੱਧ ਵਸਤੂਆ ਨੂੰ ਹੱਥ ਨਾ ਲਗਾਓ, ਅਤੇ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”</verse>
				<verse number="18">ਅਤੇ, “ਮੈਂ ਤੁਹਾਡਾ ਪਿਤਾ ਬਣਾਗਾ, ਅਤੇ ਤੁਸੀਂ ਮੇਰੇ ਧੀਆਂ ਅਤੇ ਪੁੱਤਰ ਹੋਵੇਗੇ, ਇਹ ਬਚਨ ਸਰਵ ਸ਼ਕਤੀਮਾਨ ਪ੍ਰਭੂ ਦਾ ਹੈ।”</verse>
			</chapter>
			<chapter number="7">
				<verse number="1">ਇਸ ਲਈ, ਪਿਆਰੇ ਮਿੱਤਰੋ, ਜਦੋਂ ਇਹ ਵਾਅਦੇ ਸਾਨੂੰ ਦਿੱਤੇ ਗਏ, ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰਕੇ ਪਰਮੇਸ਼ਵਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।</verse>
				<verse number="2">ਆਪਣੇ ਦਿਲਾਂ ਵਿੱਚ ਸਾਨੂੰ ਜਗ੍ਹਾਂ ਦਿਓ। ਅਸੀਂ ਕਿਸੇ ਨਾਲ ਵੀ ਗਲਤ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।</verse>
				<verse number="3">ਮੈਂ ਇਹ ਤੁਹਾਡੇ ਉੱਤੇ ਦੋਸ਼ ਲਾਉਣ ਨੂੰ ਨਹੀਂ ਆਖਦਾ; ਕਿਉਂ ਜੋ ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਉਣਾ ਇਕੱਠਾ ਹੈ।</verse>
				<verse number="4">ਮੇਰਾ ਤੁਹਾਡੇ ਉੱਤੇ ਬਹੁਤ ਭਰੋਸਾ ਹੈ; ਅਤੇ ਤੁਹਾਡੇ ਉੱਤੇ ਬਹੁਤ ਮਾਣ ਵੀ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ; ਅਤੇ ਸਾਡੇ ਸਾਰੇ ਕਸ਼ਟਾਂ ਵਿੱਚ ਵੀ ਆਨੰਦ ਨਾਲ ਭਰਿਆ ਰਹਿੰਦਾ ਹਾਂ।</verse>
				<verse number="5">ਜਦੋਂ ਅਸੀਂ ਮਕਦੂਨਿਯਾ ਪ੍ਰਦੇਸ਼ ਵਿੱਚ ਆਏ, ਤਦ ਸਾਡੇ ਸਰੀਰ ਵਿੱਚ ਬਿਲਕੁਲ ਆਰਾਮ ਨਹੀਂ, ਸਗੋਂ ਅਸੀਂ ਚਾਰੇ ਪਾਸਿਓ ਕਸ਼ਟ ਵਿੱਚ ਸੀ, ਬਾਹਰੋਂ ਝਗੜੇ ਅੰਦਰੋਂ ਡਰ ਦੀਆਂ ਗੱਲਾਂ।</verse>
				<verse number="6">ਪਰ ਪਰਮੇਸ਼ਵਰ, ਜਿਹੜਾ ਅਧੀਨਾ ਨੂੰ ਦਿਲਾਸਾ ਦੇਣ ਵਾਲਾ ਹੈ, ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।</verse>
				<verse number="7">ਕੇਵਲ ਉਸਦੇ ਆਉਣ ਨਾਲ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸਨੂੰ ਤੁਸੀਂ ਦਿੱਤਾ। ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਦੁੱਖ, ਤੁਹਾਡੀ ਅਣਖ ਜਿਹੜੀ ਮੇਰੇ ਲਈ ਹੈ ਸਮਾਚਾਰ ਦੱਸਿਆ, ਜਿਸ ਕਰਕੇ ਮੈਂ ਹੋਰ ਵੀ ਆਨੰਦ ਹੋਇਆ।</verse>
				<verse number="8">ਭਾਵੇਂ ਮੈਂ ਆਪਣੇ ਪੱਤਰ ਨਾਲ ਜਿਹੜਾ ਤੁਹਾਨੂੰ ਪਹਿਲਾਂ ਭੇਜਿਆ ਦੁਖੀ ਕੀਤਾ, ਤਾਂ ਵੀ ਮੈਨੂੰ ਇਸਦਾ ਪਛਤਾਵਾ ਨਹੀਂ ਹੈ। ਹਾਲਾਂਕਿ ਪਹਿਲਾਂ ਮੈਨੂੰ ਪਛਤਾਵਾ ਸੀ ਕਿਉਂਕਿ ਮੈਂ ਦੇਖਦਾ ਹਾਂ ਉਸ ਪੱਤਰੀ ਨੇ ਤੁਹਾਨੂੰ ਉਦਾਸ ਕੀਤਾ ਸੀ, ਪਰ ਥੋੜ੍ਹੇ ਸਮੇਂ ਲਈ ਹੀ।</verse>
				<verse number="9">ਹੁਣ ਮੈਂ ਖੁਸ਼ ਹਾਂ, ਇਸ ਲਈ ਨਹੀਂ ਜੋ ਤੁਸੀਂ ਦੁਖੀ ਹੋਏ ਹੋ, ਪਰ ਇਸ ਲਈ ਕਿਉਂਕਿ ਤੁਹਾਡੇ ਦੁੱਖਾ ਨੇ ਤੁਹਾਨੂੰ ਪਛਤਾਵੇ ਵੱਲ ਮੋੜਿਆ ਹੈ। ਕਿਉਂ ਜੋ ਤੁਸੀਂ ਦੁਖੀ ਹੋਵੇ ਜਿਵੇਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਸੀ ਤਾਂ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋਵੇ।</verse>
				<verse number="10">ਕਿਉਂਕਿ ਜਿਹੜਾ ਦੁੱਖ ਪਰਮੇਸ਼ਵਰ ਵੱਲੋਂ ਹੈ ਉਹ ਪਛਤਾਵਾ ਲਿਆਉਂਦਾ ਹੈ ਅਤੇ ਸਾਨੂੰ ਮੁਕਤੀ ਵੱਲ ਲੈ ਕੇ ਜਾਂਦਾ ਹੈ ਅਤੇ ਉਸ ਨਾਲ ਕੋਈ ਅਫ਼ਸੋਸ ਨਹੀਂ ਹੁੰਦਾ, ਪਰ ਸੰਸਾਰਕ ਦੁੱਖ ਮੌਤ ਨੂੰ ਲੈ ਕੇ ਆਉਂਦੇ ਹਨ।</verse>
				<verse number="11">ਵੇਖੋ, ਉਹ ਜੋ ਪਰਮੇਸ਼ਵਰ ਵੱਲੋਂ ਆਏ ਦੁੱਖ ਨੇ: ਤੁਹਾਡੇ ਵਿੱਚ ਉਤਸ਼ਾਹ ਪੈਦਾ ਕੀਤਾ ਹੈ, ਅਤੇ ਆਪਣੇ ਆਪ ਨੂੰ ਸਾਫ਼ ਕਰਨ ਦੀ ਉਤਸੁਕਤਾ, ਕੀ ਗੁੱਸਾ, ਕੀ ਡਰ, ਕੀ ਚਾਹਤ, ਕੀ ਅਣਖ, ਕੀ ਲਗਨ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਨ੍ਹਾਂ ਗੱਲਾਂ ਵਿੱਚ ਸਾਫ਼ ਹਾਂ।</verse>
				<verse number="12">ਭਾਵੇਂ ਕਿ ਮੈਂ ਇਹ ਪੱਤਰ ਤੁਹਾਨੂੰ ਲਿਖਿਆ ਹੈ, ਇਸ ਲਈ ਨਹੀਂ ਉਸ ਵਿਅਕਤੀ ਦੇ ਕਾਰਨ ਜੋ ਗਲਤ ਹੈ ਜਾਂ ਜਿਸ ਨੇ ਗਲਤ ਕੀਤਾ ਹੈ, ਸਗੋਂ ਇਸ ਲਈ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ਵਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ।</verse>
				<verse number="13">ਇਸ ਦੇ ਕਾਰਨ ਸਾਨੂੰ ਦਿਲਾਸਾ ਮਿਲਦਾ ਹੈ। ਅਤੇ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੀ ਖੁਸ਼ੀ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਖੁਸ਼ ਹੋਵੇ ਹਾਂ, ਕਿਉਂਕਿ ਉਸਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।</verse>
				<verse number="14">ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕੋਈ ਮਾਣ ਕੀਤਾ, ਤਾਂ ਤੁਸੀਂ ਮੈਨੂੰ ਸ਼ਰਮਿੰਦਾ ਨਹੀਂ ਕੀਤਾ। ਪਰ ਜੋ ਕੁਝ ਮੈਂ ਤੁਹਾਨੂੰ ਆਖਿਆ ਸਭ ਕੁਝ ਸੱਚ ਆਖਿਆ ਹੈ, ਇਸੇ ਤਰ੍ਹਾਂ ਤੀਤੁਸ ਦੇ ਸਾਹਮਣੇ ਸਾਡਾ ਮਾਣ ਵੀ ਸਹੀ ਸਾਬਤ ਹੋਇਆ।</verse>
				<verse number="15">ਅਤੇ ਤੁਹਾਡੇ ਲਈ ਉਸਦਾ ਪਿਆਰ ਸਭ ਤੋਂ ਵੱਧ ਹੁੰਦਾ ਹੈ ਜਦੋਂ ਉਹ ਤੁਹਾਡੇ ਸਾਰਿਆ ਦੀ ਆਗਿਆਕਾਰੀ ਨੂੰ ਯਾਦ ਕਰਦਾ ਹੈ, ਤੁਸੀਂ ਡਰਦੇ ਅਤੇ ਕੰਬਦੇ ਹੋਏ ਉਸ ਨੂੰ ਕਬੂਲ ਕੀਤਾ ਸੀ।</verse>
				<verse number="16">ਮੈਂ ਆਨੰਦ ਹਾਂ ਜੋ ਹਰੇਕ ਗੱਲ ਵਿੱਚ ਮੈਨੂੰ ਤੁਹਾਡੇ ਉੱਤੇ ਭਰੋਸਾ ਹੈ।</verse>
			</chapter>
			<chapter number="8">
				<verse number="1">ਭਰਾਵੋ ਅਤੇ ਭੈਣੋ, ਅਸੀਂ ਚਾਹੁੰਦੇ ਹਾਂ ਕਿ ਤੁਸੀਂ ਪਰਮੇਸ਼ਵਰ ਦੀ ਉਸ ਕਿਰਪਾ ਨੂੰ ਜਾਣੋ ਜਿਹੜੀ ਮਕਦੂਨਿਯਾ ਦੀ ਕਲੀਸਿਆ ਉੱਤੇ ਹੋਈ ਹੈ।</verse>
				<verse number="2">ਇੱਕ ਬਹੁਤ ਹੀ ਸਖ਼ਤ ਅਜ਼ਮਾਇਸ਼ ਦੇ ਦੌਰਾਨ, ਉਹਨਾਂ ਦੀ ਬਹੁਤ ਜ਼ਿਆਦਾ ਖੁਸ਼ੀ ਅਤੇ ਉਹਨਾਂ ਦੀ ਭਾਰੀ ਗਰੀਬੀ ਨੇ ਉਹਨਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।</verse>
				<verse number="3">ਕਿਉਂਕਿ ਮੈਂ ਗਵਾਹੀ ਦਿੰਦਾ ਹਾਂ ਕਿ ਉਹਨਾਂ ਨੇ ਆਪਣੀ ਸਾਮਰਥ ਦੇ ਅਨੁਸਾਰ, ਇੱਥੋ ਤੱਕ ਕਿ ਆਪਣੀ ਯੋਗਤਾ ਤੋਂ ਵੀ ਵੱਧ ਕੇ ਦਾਨ ਦਿੱਤਾ ਅਤੇ ਇਹ ਉਹਨਾਂ ਨੇ ਆਪਣੀ ਇੱਛਾ ਨਾਲ ਦਿੱਤਾ।</verse>
				<verse number="4">ਅਤੇ ਉਹਨਾਂ ਨੇ ਵੱਡੀ ਮਿੰਨਤਾ ਨਾਲ ਸਾਡੇ ਅੱਗੇ ਬੇਨਤੀ ਕੀਤੀ, ਅਸੀਂ ਵੀ ਉਸ ਕਿਰਪਾ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਪਰਮੇਸ਼ਵਰ ਦੇ ਲੋਕਾਂ ਲਈ ਹੈ ਸਹਾਇਤਾ ਕਰਨ ਲਈ ਭਾਗੀਦਾਰ ਹੋਈਏ।</verse>
				<verse number="5">ਅਤੇ ਜਿਵੇਂ ਸਾਨੂੰ ਆਸ ਸੀ ਉਸ ਤਰ੍ਹਾਂ ਨਹੀਂ ਸਗੋਂ ਇਸ ਤੋਂ ਵੀ ਵੱਧ ਕੇ ਪਹਿਲਾਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਆਪਣੇ ਆਪ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਅਤੇ ਫਿਰ ਪ੍ਰਭੂ ਦੀ ਮਰਜ਼ੀ ਨਾਲ ਸਾਨੂੰ ਵੀ।</verse>
				<verse number="6">ਇਸ ਲਈ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ, ਜਿਸ ਤਰ੍ਹਾਂ ਉਸਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਕਿਰਪਾ ਦੇ ਕੰਮ ਨੂੰ ਪੂਰਾ ਕਰੇ।</verse>
				<verse number="7">ਪਰ ਜਿਵੇਂ ਤੁਸੀਂ ਵਿਸ਼ਵਾਸ, ਬਚਨ, ਗਿਆਨ, ਉਤਸ਼ਾਹ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾ ਤੁਸੀਂ ਇਸ ਦਾਨ ਦੀ ਕਿਰਪਾ ਦੇ ਕੰਮ ਵਿੱਚ ਵੀ ਵੱਧਦੇ ਜਾਓ।</verse>
				<verse number="8">ਮੈਂ ਤੁਹਾਨੂੰ ਇਹ ਹੁਕਮ ਦੇ ਤੌਰ ਨਹੀਂ ਕਹਿ ਰਿਹਾ, ਪਰ ਦੂਸਰਿਆ ਦੇ ਉਤਸ਼ਾਹ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।</verse>
				<verse number="9">ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ, ਭਾਵੇਂ ਕਿ ਉਹ ਧਨੀ ਸੀ, ਪਰ ਫਿਰ ਵੀ ਤੁਹਾਡੇ ਲਈ ਗਰੀਬ ਬਣਿਆ, ਤਾਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਬਣ ਜਾਓ।</verse>
				<verse number="10">ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਚੰਗਾ ਹੈ, ਪਿਛਲੇ ਸਾਲ ਤੁਸੀਂ ਦੇਣ ਲਈ ਹੀ ਨਹੀਂ ਪਰ ਅਜਿਹਾ ਕਰਨ ਦੀ ਇੱਛਾ ਰੱਖਣ ਵਿੱਚ ਵੀ ਪਹਿਲੇ ਸੀ।</verse>
				<verse number="11">ਇਸ ਲਈ ਜੋ ਕੰਮ ਸ਼ੁਰੂ ਕੀਤਾ ਹੈ ਉਸਨੂੰ ਪੂਰਾ ਕਰੋ, ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਸਿਰੇ ਵੀ ਚਾੜਨਾ ਵੀ ਹੋਵੇ।</verse>
				<verse number="12">ਜੇ ਕਿਸੇ ਕੋਲ ਦਾਨ ਦੇਣ ਇੱਛਾ ਹੈ, ਤਾਂ ਜੋ ਕੁਝ ਉਸਦੇ ਕੋਲ ਹੈ, ਉਸਦੇ ਅਨੁਸਾਰ ਉਸਦਾ ਦਾ ਦਾਨ ਪਰਵਾਨ ਹੁੰਦਾ ਹੈ, ਨਾ ਉਸਦੇ ਅਨੁਸਾਰ ਜੋ ਉਸਦੇ ਕੋਲ ਨਹੀਂ ਹੈ।</verse>
				<verse number="13">ਕਿਉਂ ਜੋ ਸਾਡੀ ਇੱਛਾ ਇਹ ਨਹੀਂ ਹੈ ਕਿ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ, ਪਰ ਇਹ ਕਿ ਸਮਾਨਤਾ ਹੋ ਸਕੇ।</verse>
				<verse number="14">ਵਰਤਮਾਨ ਸਮੇਂ ਵਿੱਚ ਤੁਹਾਡਾ ਬਹੁਤ ਸਾਰਾ ਉਹਨਾਂ ਦੀ ਜ਼ਰੂਰਤ ਪੂਰੀ ਕਰ ਸਕੇ, ਤਾਂ ਜੋ ਬਦਲੇ ਵਿੱਚ ਉਹਨਾਂ ਦੀ ਬਹੁਤਾਤ ਤੁਹਾਡੀ ਜ਼ਰੂਰਤ ਨੂੰ ਪੂਰਾ ਕਰੇ। ਤਾਕਿ ਦੋਨੋ ਹੀ ਬਰਾਬਰ ਹੋ ਸਕਣ,</verse>
				<verse number="15">ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਜਿਸ ਨੇ ਵੱਧ ਇਕੱਠਾ ਕੀਤਾ ਸੀ ਉਸਦਾ ਵੱਧ ਨਾ ਨਿੱਕਲਿਆ, ਅਤੇ ਜਿਸ ਨੇ ਘੱਟ ਲਿਆ ਸੀ ਉਸਦਾ ਘੱਟ ਨਾ ਨਿੱਕਲਿਆ।”</verse>
				<verse number="16">ਧੰਨਵਾਦ ਹੈ ਪਰਮੇਸ਼ਵਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਇਹੋ ਜਿਹਾ ਉਤਸ਼ਾਹ ਪਾਉਂਦਾ ਹੈ।</verse>
				<verse number="17">ਕਿਉਂਕਿ ਉਸਨੇ ਸਿਰਫ ਸਾਡੀ ਬੇਨਤੀ ਹੀ ਨਹੀਂ ਸਵੀਕਾਰ ਕੀਤੀ, ਸਗੋਂ ਉਹ ਵੱਡੇ ਉਤਸ਼ਾਹ ਨਾਲ ਆਪਣੇ ਆਪ ਹੀ ਤੁਹਾਡੇ ਕੋਲ ਆਉਣ ਨੂੰ ਬਹੁਤ ਕਾਹਲਾ ਹੈ।</verse>
				<verse number="18">ਅਤੇ ਉਸਦੇ ਨਾਲ ਉਸ ਭਰਾਂ ਨੂੰ ਭੇਜ ਰਿਹੇ ਹਾਂ ਜਿਸ ਦਾ ਮਾਣ ਖੁਸ਼ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਆ ਵਿੱਚ ਹੁੰਦਾ ਹੈ।</verse>
				<verse number="19">ਪਰ ਕੇਵਲ ਇਹੋ ਨਹੀਂ, ਉਸਨੂੰ ਕਲੀਸਿਆ ਦੁਆਰਾ ਚੁਣਿਆ ਗਿਆ ਸੀ ਤਾਕਿ ਉਹ ਸਾਡੇ ਨਾਲ ਇਸ ਨੇਕ ਕਾਰਜ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰ ਸਕੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।</verse>
				<verse number="20">ਕਿਉਂਕਿ ਅਸੀਂ ਸਾਵਧਾਨ ਰਹਿੰਦੇ ਹਾਂ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।</verse>
				<verse number="21">ਕਿਉਂ ਜੋ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆ ਹਨ ਅਸੀਂ ਉਹਨਾਂ ਦਾ ਧਿਆਨ ਰੱਖਦੇ ਹਾਂ।</verse>
				<verse number="22">ਇਸ ਤੋਂ ਇਲਾਵਾ, ਅਸੀਂ ਉਹਨਾਂ ਦੇ ਨਾਲ ਆਪਣੇ ਭਰਾ ਨੂੰ ਭੇਜ ਰਹੇ ਹਾਂ ਜਿਸ ਨੂੰ ਅਕਸਰ ਅਸੀਂ ਬਹੁਤ ਸਾਰਿਆ ਗੱਲਾਂ ਵਿੱਚ ਪਰਖਿਆ ਅਤੇ ਉਸਨੂੰ ਉੱਦਮੀ ਵੇਖਿਆ ਹੈ, ਅਤੇ ਹੁਣ ਉਸ ਵੱਡੇ ਭਰੋਸੇ ਦੇ ਕਾਰਨ ਜਿਹੜਾ ਉਸਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।</verse>
				<verse number="23">ਜੇ ਕੋਈ ਤੀਤੁਸ ਬਾਰੇ ਪੁੱਛੇ, ਉਹ ਤੁਹਾਡੀ ਸੇਵਾ ਵਿੱਚ ਮੇਰਾ ਸਾਥੀ ਅਤੇ ਸਹਿ-ਕਰਮੀ ਹੈ; ਅਤੇ ਸਾਡੇ ਬਾਕੀ ਭਰਾ, ਉਹ ਕਲੀਸਿਆ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।</verse>
				<verse number="24">ਇਸ ਲਈ ਤੁਸੀਂ ਕਲੀਸਿਆ ਦੇ ਸਾਹਮਣੇ ਇਹਨਾਂ ਮਨੁੱਖਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਓ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਨਾਲ ਕਰਦੇ ਹਾਂ।</verse>
			</chapter>
			<chapter number="9">
				<verse number="1">ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਪਰਮੇਸ਼ਵਰ ਦੇ ਲੋਕਾਂ ਲਈ ਹੈ, ਮੇਰੇ ਵੱਲੋਂ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ।</verse>
				<verse number="2">ਕਿਉਂ ਜੋ ਮੈਂ ਤੁਹਾਡੀ ਮਦਦ ਕਰਨ ਦੀ ਉਤਸੁਕਤਾ ਨੂੰ ਜਾਣਦਾ ਹਾਂ, ਜਿਸ ਦੇ ਲਈ ਮੈਂ ਮਕਦੂਨਿਯਾ ਪ੍ਰਦੇਸ਼ ਦੇ ਵਸਨੀਕਾ ਦੇ ਅੱਗੇ ਮਾਣ ਕਰਦਾ ਵੀ ਕਰਦਾ ਹਾਂ, ਕਿ ਅਖਾਯਾ ਪ੍ਰਦੇਸ਼ ਦੇ ਲੋਕ ਪਿਛਲੇ ਸਾਲ ਤੋਂ ਹੀ ਇਸਦੇ ਲਈ ਤਿਆਰ ਹਨ, ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤ ਸਾਰਿਆ ਨੂੰ ਪ੍ਰੇਰਨਾ ਵੀ ਦਿੱਤੀ।</verse>
				<verse number="3">ਪਰ ਤੀਤੁਸ ਅਤੇ ਦੋ ਹੋਰ ਭਰਾਵਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।</verse>
				<verse number="4">ਕਿਤੇ ਇਸ ਤਰ੍ਹਾਂ ਨਾ ਹੋਵੇ ਜਦ ਕੋਈ ਮਕਦੂਨਿਯਾ ਦੇ ਵਿਸ਼ਵਾਸੀ ਮੇਰੇ ਨਾਲ ਆਵੇ ਅਤੇ ਤੁਹਾਨੂੰ ਤਿਆਰ ਨਾ ਵੇਖੇ ਤਾਂ ਅਸੀਂ ਉਸ ਪੱਕੇ ਭਰੋਸੇ ਤੋਂ ਉਹਨਾਂ ਅੱਗੇ ਲੱਜਿਆਵਾਨ ਹੋਵਾਗਾ।</verse>
				<verse number="5">ਇਸ ਕਾਰਨ ਮੈਂ ਭਰਾਵਾਂ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਪਹਿਲਾਂ ਹੀ ਤੁਸੀਂ ਵਾਅਦਾ ਕੀਤਾ ਸੀ। ਪਹਿਲਾਂ ਹੀ ਤਿਆਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ, ਨਾ ਕਿ ਬੰਦਿਸ਼ ਦੇ ਦਾਨ ਵਰਗਾ।</verse>
				<verse number="6">ਯਾਦ ਰੱਖਣਾ: ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਵੱਢੇਗਾ।</verse>
				<verse number="7">ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।</verse>
				<verse number="8">ਅਤੇ ਪਰਮੇਸ਼ਵਰ ਤੁਹਾਨੂੰ ਭਰਭੂਰ ਬਰਕਤ ਦੇਣ ਦੀ ਸਾਮਰਥ ਰੱਖਦਾ ਹੈ, ਤਾਂ ਜੋ ਹਰ ਇੱਕ ਵਸਤੂ ਹਰ ਸਮੇਂ ਉਹ ਸਭ ਕੁਝ ਤੁਹਾਡੇ ਕੋਲ ਹੋਵੇ ਜਿਸਦੀ ਤੁਹਾਨੂੰ ਜ਼ਰੂਰਤ ਹੈ, ਤਾਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਨਾਲ ਹੋਵੇ।</verse>
				<verse number="9">ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹਨਾਂ ਨੇ ਖੁੱਲ੍ਹੇ ਦਿਲ ਗਰੀਬਾਂ ਨੂੰ ਦਿੱਤਾ; ਅਤੇ ਉਹਨਾਂ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।”</verse>
				<verse number="10">ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।</verse>
				<verse number="11">ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।</verse>
				<verse number="12">ਕਿਉਂਕਿ ਇਹ ਸੇਵਕਾਈ ਨਾ ਸਿਰਫ ਪਰਮੇਸ਼ਵਰ ਦੇ ਲੋਕਾਂ ਦੀਆ ਜ਼ਰੂਰਤਾਂ ਨੂੰ ਪੂਰਾ ਕਰਨਾ, ਸਗੋਂ ਪਰਮੇਸ਼ਵਰ ਦਾ ਧੰਨਵਾਦ ਕਰਨ ਲਈ ਬਹੁਤ ਸਾਰੇ ਪ੍ਰਗਟਾਵਿਆਂ ਵਿੱਚ ਭਰਭੂਰ ਹੈ।</verse>
				<verse number="13">ਤੁਹਾਡੀ ਇਸ ਸੇਵਕਾਈ ਦਾ ਪ੍ਰਮਾਣ ਪਾ ਕੇ ਉਹ ਪਰਮੇਸ਼ਵਰ ਦੀ ਮਹਿਮਾ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖ਼ਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਹਨਾਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।</verse>
				<verse number="14">ਤੁਹਾਡੇ ਉੱਤੇ ਪਰਮੇਸ਼ਵਰ ਦੀ ਵੱਡੀ ਕਿਰਪਾ ਦੇਖ ਕੇ, ਉਹ ਬਹੁਤ ਲਗਨ ਨਾਲ ਤੁਹਾਡੇ ਲਈ ਪ੍ਰਾਰਥਨਾ ਕਰਨਗੇ।</verse>
				<verse number="15">ਪਰਮੇਸ਼ਵਰ ਦਾ ਧੰਨਵਾਦ ਉਸਦੇ ਦਿੱਤੇ ਹੋਵੇ ਵਰਦਾਨ ਦੇ ਲਈ!</verse>
			</chapter>
			<chapter number="10">
				<verse number="1">ਮੈਂ ਪੌਲੁਸ, ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਤੁਹਾਡੇ ਸਾਹਮਣੇ “ਨਿਮਰ” ਅਤੇ ਜਦੋਂ ਤੁਹਾਡੇ ਕੋਲੋ ਦੂਰ ਉਦੋਂ “ਦਲੇਰ” ਹਾਂ!</verse>
				<verse number="2">ਮੇਰੀ ਤੁਹਾਡੇ ਅੱਗੇ ਇਹ ਬੇਨਤੀ ਹੈ ਜਦੋਂ ਮੈਂ ਉੱਥੇ ਆਵਾਂ ਤਾਂ ਮੈਨੂੰ ਉਸ ਤਰ੍ਹਾਂ ਦਲੇਰ ਨਾ ਹੋਣਾ ਪਵੇ ਜਿੰਨ੍ਹਾ ਮੈਂ ਕੁਝ ਲੋਕਾਂ ਦੇ ਪ੍ਰਤੀ ਦਲੇਰ ਹੋਣ ਦੀ ਉਮੀਦ ਕਰਦਾ ਹਾਂ ਜਿਹੜੇ ਸੋਚਦੇ ਹਨ ਕਿ ਅਸੀਂ ਇਸ ਸੰਸਾਰ ਦੇ ਅਨੁਸਾਰ ਜੀਵਨ ਜੀਉਂਦੇ ਹਾਂ।</verse>
				<verse number="3">ਭਾਵੇਂ ਅਸੀਂ ਸਰੀਰ ਦੇ ਵਿੱਚ ਜਿਉਂਦੇ ਹਾਂ, ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।</verse>
				<verse number="4">ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ।</verse>
				<verse number="5">ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ਵਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਤਾਂ ਜੋ ਉਸ ਮਸੀਹ ਦੇ ਆਗਿਆਕਾਰੀ ਹੋਈਏ।</verse>
				<verse number="6">ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੇ ਅਣ-ਆਗਿਆਕਾਰੀ ਨੂੰ ਸਜ਼ਾ ਦੇਣ ਲਈ ਤਿਆਰ ਹਾਂ।</verse>
				<verse number="7">ਤੁਸੀਂ ਉਹਨਾਂ ਗੱਲਾਂ ਨੂੰ ਜੋ ਸਾਹਮਣੇ ਹਨ, ਬਾਹਰੋਂ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਕਿ ਉਹ ਆਪ ਮਸੀਹ ਦੇ ਹਨ, ਤਾਂ ਉਹ ਫਿਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।</verse>
				<verse number="8">ਜੇ ਮੈਂ ਉਸ ਅਧਿਕਾਰ ਦਾ ਕੁਝ ਜ਼ਿਆਦਾ ਮਾਣ ਕਰਾ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਂਣ ਲਈ ਦਿੱਤਾ ਹੈ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਗਾ।</verse>
				<verse number="9">ਮੈਂ ਨਹੀਂ ਚਾਹੁੰਦਾ ਕਿ ਤੁਹਾਨੂੰ ਇਸ ਤਰ੍ਹਾ ਲੱਗੇ ਕਿ ਮੈਂ ਆਪਣੀਆਂ ਪੱਤਰੀਆ ਨਾਲ ਤੁਹਾਨੂੰ ਡਰਾਉਂਣ ਦੀ ਕੋਸਿਸ ਕਰ ਰਿਹਾ ਹਾਂ।</verse>
				<verse number="10">ਕਿਉਂਕਿ ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, “ਉਸ ਦੀਆਂ ਪੱਤਰੀਆਂ ਭਾਰੀਆਂ ਅਤੇ ਪ੍ਰਭਾਵਸ਼ਾਲੀ ਹਨ, ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸਦਾ ਬੋਲਣਾ ਵੀ ਕੁਝ ਨਹੀਂ ਹੈ।”</verse>
				<verse number="11">ਇੰਝ ਕਹਿਣ ਵਾਲੇ ਲੋਕ ਇਹ ਸਮਝ ਲੈਣ ਕਿ ਅਸੀਂ ਜੋ ਦੂਰ ਪੱਤਰਾਂ ਵਿੱਚ ਲਿਖਦੇ ਹਾਂ, ਉਹ ਤੁਹਾਡੇ ਵਿੱਚ ਹਾਜ਼ਰ ਹੋ ਕੇ ਕਰਾਂਗੇ ਵੀ।</verse>
				<verse number="12">ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਹਨਾਂ ਨਾਲ ਵਿੱਚੋਂ ਕਈਆ ਨਾਲ ਤੁਲਨਾ ਕਰੀਏ। ਜਦੋਂ ਉਹ ਆਪਣੇ ਆਪ ਨੂੰ ਆਪਣੇ ਦੁਆਰਾ ਮਾਪਦੇ ਹਨ ਅਤੇ ਆਪਣੀ ਤੁਲਨਾ ਆਪਣੇ ਆਪ ਨਾਲ ਹੀ ਕਰਦੇ ਹਨ, ਤਾਂ ਉਹ ਬੁੱਧੀਮਾਨ ਨਹੀਂ ਹੁੰਦੇ।</verse>
				<verse number="13">ਪਰ ਅਸੀਂ, ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ, ਜੋ ਪਰਮੇਸ਼ਵਰ ਨੇ ਸਾਨੂੰ ਵੰਡ ਕੇ ਦਿੱਤਾ ਹੈ, ਉਹ ਨਾਪ ਤੁਹਾਡੇ ਤੱਕ ਪਹੁੰਚਦਾ ਹੈ।</verse>
				<verse number="14">ਅਸੀਂ ਆਪਣੇ ਆਪ ਨੂੰ ਜ਼ਿਆਦਾ ਨਹੀਂ ਵਧਾ ਰਹੇ, ਜਿਵੇਂ ਕਿ ਅਸੀਂ ਤੁਹਾਡੇ ਕੋਲ ਪਹੁੰਚੇ, ਅਸੀਂ ਸਭ ਤੋਂ ਪਹਿਲਾਂ ਤੁਹਾਡੇ ਕੋਲ ਮਸੀਹ ਦੀ ਖੁਸ਼ਖ਼ਬਰੀ ਲੈ ਕੇ ਆਏ ਸੀ।</verse>
				<verse number="15">ਨਾ ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਕਰਦੇ ਹਾਂ। ਸਾਡੀ ਆਸ ਇਹ ਹੈ ਕਿ ਜਿਵੇਂ ਤੁਹਾਡਾ ਵਿਸ਼ਵਾਸ ਵੱਧਦਾ ਜਾਵੇਂ, ਤਿਵੇਂ ਅਸੀਂ ਵੀ ਆਪਣੇ ਖੇਤਰ ਵਿੱਚ ਵਧਾਏ ਜਾਵਾਂਗੇ।</verse>
				<verse number="16">ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਖੇਤਰਾ ਵਿੱਚ ਸੁਣਾਈਏ। ਕਿਉਂਕਿ ਅਸੀਂ ਨਹੀਂ ਚਾਹੁੰਦੇ ਹੋਰਨਾਂ ਦੇ ਖੇਤਰਾਂ ਵਿੱਚ ਉਹਨਾਂ ਕੰਮਾਂ ਦੇ ਲਈ ਜਿਹੜੇ ਪਹਿਲੇ ਹੀ ਕੀਤੇ ਹੋਏ ਹਨ ਮਾਣ ਕਰੀਏ।</verse>
				<verse number="17">ਪਰ, “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”</verse>
				<verse number="18">ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ, ਉਹ ਪਰਵਾਨ ਨਹੀਂ ਹੁੰਦਾ ਹੈ ਪਰ ਉਹ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।</verse>
			</chapter>
			<chapter number="11">
				<verse number="1">ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਜ਼ਰੂਰ ਸਹਿਣ ਕਰੋ!</verse>
				<verse number="2">ਤੁਹਾਡੇ ਲਈ ਮੇਰੀ ਅਣਖ ਪਰਮੇਸ਼ਵਰ ਵਰਗੀ ਅਣਖ ਹੈ। ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗ ਮਸੀਹ ਲਈ ਅਰਪਣ ਕਰਾਂ।</verse>
				<verse number="3">ਪਰ ਮੈਂ ਡਰਦਾ ਹਾਂ ਕਿ ਜਿਵੇਂ ਹੱਵਾਹ ਨੂੰ ਸੱਪ ਨੇ ਚਲਾਕੀ ਨਾਲ ਭਰਮਾ ਕੇ ਧੋਖਾ ਦਿੱਤਾ ਸੀ, ਉਸੇ ਤਰ੍ਹਾਂ ਤੁਹਾਡੇ ਮਨ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।</verse>
				<verse number="4">ਕਿਉਂਕਿ ਜੇ ਕੋਈ ਤੁਹਾਡੇ ਕੋਲ ਆਵੇ ਅਤੇ ਉਸ ਯਿਸ਼ੂ ਤੋਂ ਇਲਾਵਾ ਕਿਸੇ ਹੋਰ ਯਿਸ਼ੂ ਦਾ ਪ੍ਰਚਾਰ ਕਰੇ ਜਿਸਦਾ ਅਸੀਂ ਉਪਦੇਸ਼ ਤੁਹਾਨੂੰ ਦਿੱਤਾ ਸੀ, ਜਾਂ ਤੁਹਾਨੂੰ ਕੋਈ ਹੋਰ ਵੱਖਰਾ ਆਤਮਾ ਪ੍ਰਾਪਤ ਹੋਵੇ ਜਿਹੜਾ ਤੁਹਾਨੂੰ ਨਹੀਂ ਮਿਲਿਆ, ਜਾਂ ਤੁਸੀਂ ਕਿਸੇ ਹੋਰ ਖੁਸ਼ਖ਼ਬਰੀ ਨੂੰ ਮੰਨਦੇ ਹੋ ਜਿਸ ਨੂੰ ਤੁਸੀਂ ਪਹਿਲਾਂ ਨਹੀਂ ਸੀ ਮੰਨਿਆ, ਤਾਂ ਤੁਸੀਂ ਉਸਨੂੰ ਜਲਦੀ ਨਾਲ ਹੀ ਸਵੀਕਾਰ ਕਰ ਲੈਂਦੇ।</verse>
				<verse number="5">ਕਿਉਂ ਜੋ ਮੈਂ ਉਹਨਾਂ “ਮਹਾਨ ਰਸੂਲਾਂ” ਵਿੱਚੋਂ ਆਪਣੇ ਆਪ ਨੂੰ ਕਿਸੇ ਨਾਲੋਂ ਘੱਟ ਨਹੀਂ ਸਮਝਦਾ ਹਾਂ।</verse>
				<verse number="6">ਭਾਂਵੇ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾ, ਪਰ ਮੇਰੇ ਕੋਲ ਗਿਆਨ ਘੱਟ ਨਹੀਂ। ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।</verse>
				<verse number="7">ਕੀ ਤੁਹਾਨੂੰ ਮੁ਼ਫ਼ਤ ਵਿੱਚ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਕੇ ਤੁਹਾਨੂੰ ਉੱਚਾ ਕਰਨ ਲਈ ਆਪਣੇ ਆਪ ਨੂੰ ਨੀਵਾਂ ਕਰਨਾ ਮੇਰੇ ਲਈ ਪਾਪ ਸੀ?</verse>
				<verse number="8">ਤੁਹਾਡੀ ਸੇਵਾ ਕਰਨ ਲਈ ਮੈਂ ਦੂਸਰਿਆ ਕਲੀਸਿਆ ਕੋਲੋਂ ਮਦਦ ਲੈ ਕੇ ਉਹਨਾਂ ਨੂੰ ਲੁੱਟਿਆ।</verse>
				<verse number="9">ਅਤੇ ਜਦੋਂ ਮੈਂ ਤੁਹਾਡੇ ਕੋਲ ਸੀ ਸੱਚ-ਮੁੱਚ, ਤਾਂ ਮੈਂ ਕਿਸੇ ਉੱਤੇ ਬੋਝ ਨਹੀਂ ਬਣਿਆ, ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਪ੍ਰਦੇਸ਼ ਤੋਂ ਆ ਕੇ ਮੇਰੀਆਂ ਜ਼ਰੂਰਤਾਂ ਪੂਰੀਆਂ ਕੀਤੀਆ। ਅਤੇ ਆਪਣੇ ਆਪ ਨੂੰ ਤੁਹਾਡੇ ਲਈ ਬੋਝ ਬਣਨ ਤੋਂ ਰੋਕਿਆ ਅਤੇ ਲਗਾਤਾਰ ਇਸੇ ਤਰ੍ਹਾਂ ਹੀ ਕਰਾਗਾਂ।</verse>
				<verse number="10">ਜੇ ਮਸੀਹ ਦੀ ਸੱਚਿਆਈ ਮੇਰੇ ਵਿੱਚ ਹੈ, ਤਾਂ ਅਖਾਯਾ ਪ੍ਰਦੇਸ਼ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।</verse>
				<verse number="11">ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਕਰਦਾ? ਪਰਮੇਸ਼ਵਰ ਜਾਣਦਾ ਹੈ।</verse>
				<verse number="12">ਮੈਂ ਜੋ ਕੁਝ ਕਰ ਰਿਹਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਉਹਨਾਂ ਲੋਕਾਂ ਨੂੰ ਕੋਈ ਮੌਕਾ ਨਾ ਦਿੱਤਾ ਜਾਵੇ ਜੋ ਆਪਣੇ ਆਪ ਨੂੰ ਉਹਨਾਂ ਗੱਲਾਂ ਵਿੱਚ ਸਾਡੇ ਬਰਾਬਰ ਮੰਨੇ ਜਾਣ ਦਾ ਮੌਕਾ ਲੱਭਦੇ ਹਨ, ਜਿਨ੍ਹਾ ਬਾਰੇ ਅਸੀਂ ਮਾਣ ਕਰਦੇ ਹਾਂ।</verse>
				<verse number="13">ਕਿਉਂ ਜੋ ਇਸ ਤਰ੍ਹਾ ਦੇ ਲੋਕ ਝੂਠੇ ਰਸੂਲ, ਅਤੇ ਛਲ ਕਰਨ ਵਾਲੇ ਹਨ, ਜੋ ਮਸੀਹ ਦੇ ਰਸੂਲ ਹੋਣ ਦਾ ਦਿਖਾਵਾ ਕਰਦੇ ਹਨ।</verse>
				<verse number="14">ਅਤੇ ਇਹ ਕੋਈ ਵੱਡੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਆਪ ਚਾਨਣ ਦਾ ਦੂਤ ਹੋਣ ਦਾ ਨਾਟਕ ਕਰਦਾ ਹੈ।</verse>
				<verse number="15">ਇਸ ਲਈ ਇਹ ਕੋਈ ਵੱਡੀ ਗੱਲ ਨਹੀਂ, ਜੇ ਉਸਦੇ ਸੇਵਕ ਵੀ ਧਾਰਮਿਕਤਾ ਦੇ ਸੇਵਕ ਹੋਣ ਦਾ ਨਾਟਕ ਕਰਦੇ ਹਨ। ਜਿਨ੍ਹਾ ਦਾ ਅੰਤ ਉਹਨਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।</verse>
				<verse number="16">ਮੈਂ ਫਿਰ ਆਖਦਾ ਹਾਂ: ਕਿ ਕੋਈ ਮੈਨੂੰ ਮੂਰਖ ਨਾ ਸਮਝੇ। ਪਰ ਜੇ ਤੁਸੀਂ ਮੈਨੂੰ ਇਸ ਤਰ੍ਹਾਂ ਦਾ ਹੀ ਸਮਝਦੇ ਹੋ ਤਾਂ ਮੈਨੂੰ ਮੂਰਖ ਦੇ ਰੂਪ ਵਿੱਚ ਹੀ ਸਵੀਕਾਰ ਕਰ ਲਵੋਂ। ਤੋਂ ਜੋ ਮੈਂ ਥੋੜ੍ਹਾ ਮਾਣ ਕਰ ਲਵਾਂ।</verse>
				<verse number="17">ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ, ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।</verse>
				<verse number="18">ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ, ਮੈਂ ਵੀ ਮਾਣ ਕਰਾਂਗਾ।</verse>
				<verse number="19">ਤੁਸੀਂ ਤਾਂ ਖੁਦ ਬੁੱਧਵਾਨ ਹੋ, ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ।</verse>
				<verse number="20">ਦਰਅਸਲ, ਤੁਸੀਂ ਸਹਾਰ ਲੈਂਦੇ ਹੋ, ਜਦੋਂ ਤੁਹਾਨੂੰ ਕੋਈ ਗੁਲਾਮ ਬਣਾਉਂਦਾ ਹੈ, ਜਾਂ ਤੁਹਾਡਾ ਸੋਸ਼ਣ ਕਰਦਾ ਹੈ, ਜਾਂ ਤੁਹਾਡਾ ਫ਼ਾਇਦਾ ਉਠਾਉਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਤੇ ਚਪੇੜਾਂ ਮਾਰਦਾ ਹੈ।</verse>
				<verse number="21">ਮੈਨੂੰ ਸਰਮਿੰਦਾ ਹੋ ਕੇ ਕਹਿਣਾ ਪੈ ਰਿਹਾ ਹੈ, ਅਸੀਂ ਬਹੁਤ ਕਮਜ਼ੋਰ ਸੀ! ਕੋਈ ਕਿਸੇ ਵੀ ਵਿਸ਼ੇ ਦਾ ਮਾਣ ਕਰਨ ਦਾ ਹੌਸਲਾ ਕਰੇ, ਮੈਂ ਇਸ ਮੂਰਖਤਾਈ ਨਾਲ ਬੋਲ ਰਿਹਾ ਹਾਂ, ਮੈ ਵੀ ਇਸ ਪ੍ਰਕਾਰ ਦਾ ਅਭਿਮਾਨ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹਾਂ।</verse>
				<verse number="22">ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਵਿੱਚੋਂ ਹਨ? ਮੈਂ ਵੀ ਹਾਂ।</verse>
				<verse number="23">ਕੀ ਉਹ ਮਸੀਹ ਦੇ ਸੇਵਕ ਹਨ? (ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ।) ਮੈਂ ਉਹਨਾਂ ਨਾਲੋਂ ਵਧੀਕ ਹਾਂ। ਅਰਥਾਤ ਸਖ਼ਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।</verse>
				<verse number="24">ਮੈਂ ਪੰਜ ਵਾਰ ਯਹੂਦਿਆਂ ਦੇ ਹੱਥੋ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।</verse>
				<verse number="25">ਤਿੰਨ ਵਾਰ ਬੈਂਤਾ ਨਾਲ ਕੁੱਟਿਆ ਗਿਆ, ਇੱਕ ਪਥਰਾਓ ਹੋਇਆ, ਤਿੰਨ ਵਾਰ ਕਿਸ਼ਤੀ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਦਿਨ ਅਤੇ ਰਾਤ ਖੁਲ੍ਹੇ ਸਮੁੰਦਰ ਵਿੱਚ ਕੱਟਿਆ।</verse>
				<verse number="26">ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਖਤਰਿਆ ਵਿੱਚ, ਡਾਕੂਆਂ ਦੇ ਖਤਰਿਆ ਵਿੱਚ, ਯਹੂਦਿਆ ਦੇ ਵੱਲੋਂ ਖਤਰੇ, ਗ਼ੈਰ-ਯਹੂਦੀਆਂ ਦੇ ਵੱਲੋ ਖਤਰੇ; ਸ਼ਹਿਰ ਦੇ ਖਤਰਿਆ ਵਿੱਚ, ਉਜਾੜ ਦੇ ਖਤਰਿਆ ਵਿੱਚ, ਅਤੇ ਝੂਠੇ ਵਿਸ਼ਵਾਸੀ ਦੇ ਖਤਰੇ ਦਾ ਵੀ ਸਾਹਮਣਾ ਕਰਨਾ ਪਿਆ।</verse>
				<verse number="27">ਮੈਂ ਮਿਹਨਤ ਅਤੇ ਕਸ਼ਟ ਵਿੱਚ, ਅਤੇ ਕਈ ਰਾਤਾ ਜਾਗ ਕੇ; ਭੁੱਖੇ ਪਿਆਸੇ, ਅਕਸਰ ਵਰਤ ਵਿੱਚ; ਪੂਰੇ ਕੱਪੜਿਆ ਦੇ ਬਿਨ੍ਹਾਂ ਠੰਡ ਵਿੱਚ ਰਹਿ ਕੇ ਮੁਸ਼ਕਲਾਂ ਨੂੰ ਝੱਲਿਆ।</verse>
				<verse number="28">ਅਤੇ ਸਭ ਸਮੱਸਿਆਵਾ ਤੋਂ ਇਲਾਵਾ, ਸਾਰੀਆਂ ਕਲੀਸਿਆਵਾਂ ਦੀ ਚਿੰਤਾ ਮੈਨੂੰ ਹਰ ਰੋਜ਼ ਸਤਾਉਂਦੀ ਹੈ।</verse>
				<verse number="29">ਕੌਣ ਕਮਜ਼ੋਰ ਹੈ, ਜਿਸਦੀ ਕਮਜ਼ੋਰੀ ਦਾ ਅਹਿਸਾਸ ਮੈਨੂੰ ਨਹੀਂ ਹੁੰਦਾ? ਕੌਣ ਪਾਪ ਵੱਲ ਜਾਂਦਾ ਹੈ, ਤੇ ਮੇਰਾ ਜੀ ਨਹੀਂ ਜਲਦਾ?</verse>
				<verse number="30">ਜੇ ਮੈਨੂੰ ਮਾਣ ਕਰਨਾ ਹੀ ਪਵੇਂ, ਤਾਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।</verse>
				<verse number="31">ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।</verse>
				<verse number="32">ਜਦੋਂ ਮੈਂ ਦੰਮਿਸ਼ਕ ਸ਼ਹਿਰ ਦੇ ਵਿੱਚ ਸੀ ਰਾਜਾ ਅਰੇਤਾਸ ਦੇ ਰਾਜਪਾਲ ਨੇ ਮੈਨੂੰ ਗਿਫ੍ਰਤਾਰ ਕਰਨ ਲਈ ਦੰਮਿਸ਼ਕ ਸ਼ਹਿਰ ਵਿੱਚ ਉੱਤੇ ਪਹਿਰਾ ਬੈਠਾ ਦਿੱਤਾ।</verse>
				<verse number="33">ਪਰ ਮੈਂ ਦੀਵਾਰ ਦੀ ਇੱਕ ਖਿੜਕੀ ਤੋਂ ਇੱਕ ਟੋਕਰੇ ਵਿੱਚ ਹੇਠਾਂ ਉਤਾਰ ਦਿੱਤਾ ਗਿਆ ਸੀ ਅਤੇ ਇਸ ਤਰ੍ਹਾਂ ਮੈਂ ਉਸਦੇ ਹੱਥੋ ਬਚ ਨਿੱਕਲਿਆ।</verse>
			</chapter>
			<chapter number="12">
				<verse number="1">ਮੈਂ ਤਾਂ ਮਾਣ ਕਰਨਾ ਹੀ ਹੈ: ਭਾਵੇਂ ਇਸ ਤੋਂ ਕੋਈ ਲਾਭ ਨਹੀਂ ਹੈ, ਮੈਂ ਪ੍ਰਭੂ ਦੁਆਰਾ ਦਿੱਤੇ ਗਏ ਦਰਸ਼ਨਾਂ ਅਤੇ ਪ੍ਰਕਾਸ਼ਨਾ ਦੇ ਵੱਲ ਵੱਧਦਾ ਜਾਵਾਂਗਾ।</verse>
				<verse number="2">ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਸਰੇ ਸਵਰਗ ਉੱਤੇ ਉੱਠਾਇਆ ਗਿਆ। ਸਰੀਰ ਦੇ ਨਾਲ ਜਾਂ ਬਿਨ੍ਹਾ ਸਰੀਰ ਦੇ ਇਹ ਮੈਂ ਨਹੀਂ ਜਾਣਦਾ, ਪਰ ਪਰਮੇਸ਼ਵਰ ਜਾਣਦੇ ਹਨ।</verse>
				<verse number="3">ਅਤੇ ਮੈ ਅਜਿਹੇ ਵਿਅਕਤੀ ਨੂੰ ਜਾਣਦਾ ਹਾਂ, ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ਵਰ ਜਾਣਦੇ ਹਨ।</verse>
				<verse number="4">ਉਹ ਸਵਰਗ ਉੱਤੇ ਉਠਾਇਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿੰਨ੍ਹਾਂ ਦਾ ਬੋਲਣਾ ਮਨੁੱਖ ਲਈ ਸੰਭਵ ਹੈ।</verse>
				<verse number="5">ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ, ਪਰ ਮੈਂ ਆਪਣੇ ਉੱਤੇ ਆਪਣੀਆਂ ਕਮਜ਼ੋਰੀਆਂ ਉੱਤੇ ਮਾਣ ਨਹੀਂ ਕਰਾਂਗਾ।</verse>
				<verse number="6">ਜੇ ਮੈਂ ਮਾਣ ਕਰਨਾ ਚਾਹਾਂ, ਤਾਂ ਵੀ ਮੂਰਖ ਨਾ ਬਣਾਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਦੇਖਦੇ ਜਾਂ ਮੇਰੇ ਕੋਲੋਂ ਸੁਣਦੇ ਹਨ।</verse>
				<verse number="7">ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ, ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਮੈਨੂੰ ਕਸ਼ਟ ਦਿੰਦਾ ਰਹਿੰਦਾ ਹੈ।</verse>
				<verse number="8">ਇਸ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।</verse>
				<verse number="9">ਉਸਨੇ ਮੈਨੂੰ ਆਖਿਆ ਹੈ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।” ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।</verse>
				<verse number="10">ਇਸ ਲਈ ਮੈਂ ਮਸੀਹ ਦੇ ਕਾਰਨ, ਕਮਜ਼ੋਰੀਆਂ ਵਿੱਚ, ਬੇਇਜ਼ਤੀ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਮੁਸ਼ਕਲਾਂ ਵਿੱਚ ਆਨੰਦ ਹਾਂ। ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।</verse>
				<verse number="11">ਮੈਂ ਆਪਣੇ ਆਪ ਮੂਰਖ ਬਣਿਆ ਹਾਂ, ਪਰ ਤੁਸੀਂ ਮਜ਼ਬੂਰ ਕੀਤਾ। ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰਦੇ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ “ਮਹਾਨ ਰਸੂਲਾਂ,” ਤੋਂ ਕੁਝ ਘੱਟ ਨਹੀਂ ਹਾਂ।</verse>
				<verse number="12">ਤੁਹਾਡੇ ਵਿੱਚ ਰਹਿੰਦੇ ਹੋਏ ਮੈਂ ਇੱਕ ਸੱਚੇ ਰਸੂਲ ਦੇ ਚਿੰਨ੍ਹ, ਪੂਰੇ ਧੀਰਜ ਨਾਲ ਨਿਸ਼ਾਨੀਆਂ ਅਤੇ ਕਰਾਮਾਤਾਂ ਅਤੇ ਚਮਤਕਾਰ ਤੁਹਾਡੇ ਵਿੱਚ ਵਿਖਾਏ।</verse>
				<verse number="13">ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਆ ਨਾਲੋਂ ਘੱਟ ਹੋ, ਇਸ ਤੋਂ ਇਲਾਵਾ ਕਿ ਮੈਂ ਆਪ ਤੁਹਾਡੇ ਲਈ ਬੋਝ ਨਾ ਬਣਿਆ? ਤੁਸੀਂ ਮੇਰੀਆਂ ਗਲਤੀਆਂ ਨੂੰ ਮਾਫ਼ ਕਰੋ!</verse>
				<verse number="14">ਹੁਣ, ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ, ਅਤੇ ਤੁਹਾਡੇ ਲਈ ਬੋਝ ਨਾ ਬਣਾ, ਕਿਉਂਕਿ ਮੈਂ ਤੁਹਾਡੇ ਧਨ ਨੂੰ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਇਸ ਸੰਬੰਧ ਵਿੱਚ, ਬੱਚੇ ਆਪਣੇ ਮਾਤਾ-ਪਿਤਾ ਲਈ ਧਨ ਨਹੀਂ ਜੋੜਦੇ ਸਗੋਂ ਮਾਤਾ-ਪਿਤਾ ਆਪਣੇ ਬੱਚਿਆਂ ਲਈ ਜੋੜਦੇ।</verse>
				<verse number="15">ਮੈਂ ਤੁਹਾਡੇ ਆਤਮਾ ਲਈ ਬਹੁਤ ਖੁਸ਼ੀ ਨਾਲ ਖਰਚ ਕਰਾਂਗਾ ਅਤੇ ਆਪਣੇ ਆਪ ਨੂੰ ਹੀ ਤੁਹਾਡੇ ਲਈ ਖ਼ਰਚ ਕਰ ਦੇਵੇਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਕੀ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?</verse>
				<verse number="16">ਭਲਾ, ਇਹ ਹੋ ਸਕਦਾ ਹੈ, ਮੈਂ ਆਪ ਹੀ ਤੁਹਾਡੇ ਲਈ ਬੋਝ ਨਹੀਂ ਬਣਿਆ, ਪਰ ਕੋਈ ਕਹੇ ਮੈਂ ਚਲਾਕ ਸੀ, ਅਤੇ ਮੈਂ ਛਲ ਨਾਲ ਤੁਹਾਨੂੰ ਫੜਿਆ!</verse>
				<verse number="17">ਜਿਨ੍ਹਾਂ ਨੂੰ ਵੀ ਮੈਂ ਤੁਹਾਡੇ ਕੋਲ ਭੇਜਿਆ, ਕੀ ਉਹਨਾਂ ਵਿੱਚੋਂ ਕਿਸੇ ਦੇ ਰਾਹੀ ਮੈਂ ਤੁਹਾਡੇ ਕੋਲੋਂ ਕੋਈ ਲਾਭ ਉਠਾਇਆ?</verse>
				<verse number="18">ਮੈਂ ਤੀਤੁਸ ਨੂੰ ਬੇਨਤੀ ਕੀਤੀ ਕਿ ਤੁਹਾਡੇ ਕੋਲ ਜਾਵੇ ਅਤੇ ਉਸ ਦੇ ਨਾਲ ਸਾਡੇ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਅਤੇ ਮੈਂ ਤੁਹਾਡੇ ਕੋਲੋ ਲਾਭ ਉਠਾਇਆ? ਕੀ ਤੀਤੁਸ ਅਤੇ ਮੈਂ ਇੱਕੋ ਆਤਮਾ ਦੁਆਰਾ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?</verse>
				<verse number="19">ਕੀ ਤੁਸੀਂ ਅਜੇ ਤੱਕ ਸੋਚਦੇ ਹੋ ਕਿ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ਵਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ; ਅਤੇ ਸਭ ਕੁਝ ਜੋ ਅਸੀਂ ਕਰਦੇ ਹਾਂ, ਪਿਆਰੇ ਦੋਸਤੋ ਇਹ ਤੁਹਾਡੀ ਮਜ਼ਬੂਤੀ ਲਈ ਹੈ।</verse>
				<verse number="20">ਕਿਉਂਕਿ ਮੈਂ ਡਰਦਾ ਹਾਂ ਕਿਤੇ ਇਹ ਨਾ ਹੋਵੇ ਜਦੋਂ ਮੈਂ ਆਵਾਂ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾ, ਅਤੇ ਤੁਸੀਂ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ। ਮੈਨੂੰ ਡਰ ਹੈ ਕਿ ਉੱਥੇ ਝਗੜੇ, ਈਰਖਾ, ਗੁੱਸਾ, ਸੁਆਰਥੀ ਇੱਛਾਵਾਂ, ਚੁਗਲੀਆਂ, ਵਿਰੋਧ, ਹੰਕਾਰ, ਵਿਕਾਰ ਹੋ ਸਕਦੇ ਹਨ।</verse>
				<verse number="21">ਮੈਂ ਡਰਦਾ ਹਾਂ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ਵਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ, ਅਤੇ ਮੈਂ ਉਹਨਾਂ ਵਿੱਚੋਂ ਬਹੁਤਿਆਂ ਲਈ ਦੁਖੀ ਹੋਵਾਂਗਾ, ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਹੈ, ਅਤੇ ਮੁੜ ਆਪਣੀ ਅਸ਼ੁੱਧਤਾ ਅਤੇ ਹਰਾਮਕਾਰੀਆ ਅਤੇ ਲੁੱਚ-ਪੁਣੇ ਤੋਂ ਤੋਬਾ ਨਾ ਕੀਤੀ।</verse>
			</chapter>
			<chapter number="13">
				<verse number="1">ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। “ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।”</verse>
				<verse number="2">ਜਦੋਂ ਮੈਂ ਦੂਸਰੀ ਵਾਰ ਤੁਹਾਡੇ ਨਾਲ ਸੀ, ਮੈਂ ਪਹਿਲਾਂ ਹੀ ਤੁਹਾਨੂੰ ਚੇਤਾਵਨੀ ਦਿੱਤੀ ਸੀ। ਹੁਣ ਮੈਂ ਇਸਨੂੰ ਮੇਰੀ ਗੈਰਹਾਜ਼ਰੀ ਵਿੱਚ ਦੁਹਰਾਉਂਦਾ ਹਾਂ: ਅਤੇ ਮੇਰੀ ਵਾਪਸੀ ਤੇ ਉਹਨਾਂ ਨੂੰ ਨਹੀਂ ਬਖ਼ਸ਼ਾਗਾ ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਹੈ ਅਤੇ ਦੂਸਰਿਆ ਨੂੰ ਵੀ।</verse>
				<verse number="3">ਇਸ ਲਈ ਜੋ ਤੁਸੀਂ ਇਸਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ। ਉਹ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਸਮਰੱਥੀ ਹੈ।</verse>
				<verse number="4">ਮਸੀਹ ਤਾਂ ਕਮਜ਼ੋਰੀ ਦੇ ਕਾਰਨ ਸਲੀਬ ਉੱਥੇ ਚੜ੍ਹਾਇਆ ਗਿਆ, ਫਿਰ ਵੀ ਉਹ ਪਰਮੇਸ਼ਵਰ ਦੀ ਸਮਰੱਥਾ ਕਰਕੇ ਜਿਉਂਦਾ ਹੈ। ਜਿਵੇਂ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ, ਪਰ ਉਸ ਦੇ ਨਾਲ ਪਰਮੇਸ਼ਵਰ ਦੀ ਸਮਰੱਥਾ ਦੇ ਕਰਕੇ ਜਿਉਂਦੇ ਰਹਾਂਗੇ ਜਿਹੜੀ ਸਾਰਿਆ ਦੇ ਲਈ ਹੈ।</verse>
				<verse number="5">ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਜਾਣਦੇ ਹੋ ਜੋ ਮਸੀਹ ਯਿਸ਼ੂ ਤੁਹਾਡੇ ਵਿੱਚ ਹੈ? ਅਗਰ ਨਹੀਂ, ਤਾਂ ਤੁਸੀਂ ਪਰੀਖਿਆ ਵਿੱਚੋਂ ਰਹਿ ਜਾਵੋਗੇ।</verse>
				<verse number="6">ਅਤੇ ਮੈਨੂੰ ਆਸ ਹੈ ਜੋ ਤੁਸੀਂ ਜਾਣ ਜਾਓਗੇ, ਕਿ ਅਸੀਂ ਪਰੀਖਿਆ ਵਿੱਚ ਅਸਫ਼ਲ ਨਹੀਂ ਹੋਵੇਗੇ।</verse>
				<verse number="7">ਹੁਣ ਅਸੀਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਬੁਰਾ ਕੰਮ ਨਾ ਕਰੋ, ਇਸ ਲਈ ਨਹੀਂ ਕਿ ਅਸੀਂ ਭਲੇ ਦਿਖਾਈ ਦੇਈਏ ਪਰ ਇਸ ਲਈ ਜੋ ਤੁਸੀਂ ਚੰਗੇ ਕੰਮ ਕਰੋ ਅਸੀਂ ਨਿਕੰਮੇ ਵਰਗੇ ਵੀ ਕਿਉ ਨਾ ਹੋਈਏ।</verse>
				<verse number="8">ਅਸੀਂ ਸੱਚਿਆਈ ਦੇ ਖਿਲਾਫ ਕੁਝ ਨਹੀਂ ਕਰ ਸਕਦੇ, ਪਰ ਸਚਿਆਈ ਲਈ ਤਾਂ ਕੁਝ ਕਰ ਸਕਦੇ ਹਾਂ।</verse>
				<verse number="9">ਅਸੀਂ ਖੁਸ਼ ਹੁੰਦੇ ਹਾਂ ਜਦ ਅਸੀਂ ਕਮਜ਼ੋਰ ਅਤੇ ਤੁਸੀਂ ਬਲਵੰਤ ਹੁੰਦੇ ਹੋ; ਅਤੇ ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।</verse>
				<verse number="10">ਇਸ ਲਈ ਤੁਹਾਡੇ ਕੋਲ ਨਾ ਹੁੰਦਿਆ ਹੋਇਆ ਵੀ ਮੈਂ ਇਹਨਾਂ ਗੱਲਾਂ ਨੂੰ ਇਸ ਪੱਤਰ ਵਿੱਚ ਲਿਖ ਰਿਹਾ ਹਾਂ, ਕਿ ਤੁਹਾਡੇ ਕੋਲ ਹਾਜ਼ਰ ਹੋਣ ਤੇ ਮੈਨੂੰ ਪ੍ਰਭੂ ਦੁਆਰਾ ਦਿੱਤੇ ਗਏ ਅਧਿਕਾਰ ਦਾ ਪ੍ਰਯੋਗ ਕਠੋਰਤਾ ਨਾਲ ਨਾ ਕਰਨਾ ਪਵੇਂ, ਸਗੋਂ ਇਸ ਅਧਿਕਾਰ ਦੀ ਵਰਤੋਂ ਤੁਹਾਨੂੰ ਬਣਾਉਂਣ ਲਈ ਕਰਾਂ, ਨਾ ਕਿ ਨਾਸ ਕਰਨ ਲਈ।</verse>
				<verse number="11">ਅੰਤ ਵਿੱਚ, ਪਿਆਰੇ ਭਰਾਵੋ ਅਤੇ ਭੈਣੋ, ਖੁਸ਼ ਰਹੋ, ਆਪਣਾ ਸੁਭਾਅ ਸਾਫ਼ ਰੱਖੋ, ਇੱਕ ਦੂਸਰੇ ਨੂੰ ਉਤਸ਼ਾਹਿਤ ਕਰੋ, ਇੱਕ ਮਨ ਹੋਵੋ, ਸ਼ਾਂਤੀ ਨਾਲ ਵੱਸੋ। ਪਰਮੇਸ਼ਵਰ ਦਾ ਪਿਆਰ ਅਤੇ ਸ਼ਾਤੀ ਤੁਹਾਡੇ ਨਾਲ ਹੋਵੇ।</verse>
				<verse number="12">ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ।</verse>
				<verse number="13">ਸਾਰੇ ਪਰਮੇਸ਼ਵਰ ਦੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ।</verse>
				<verse number="14">ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ, ਪਰਮੇਸ਼ਵਰ ਦਾ ਪਿਆਰ, ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।</verse>
			</chapter>
		</book>
		<book number="48">
			<chapter number="1">
				<verse number="1">ਪੌਲੁਸ ਜਿਹੜਾ ਇੱਕ ਰਸੂਲ ਹੈ ਜੋ ਮਨੁੱਖਾਂ ਜਾਂ ਕਿਸੇ ਮਨੁੱਖ ਦੁਆਰਾ ਨਹੀਂ, ਬਲਕਿ ਯਿਸ਼ੂ ਮਸੀਹ ਅਤੇ ਪਰਮੇਸ਼ਵਰ ਪਿਤਾ ਦੁਆਰਾ ਰਸੂਲ ਹਾਂ, ਜਿਸਨੇ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ।</verse>
				<verse number="2">ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਅਤੇ ਗਲਾਤੀਆਂ ਦੀਆਂ ਕਲੀਸਿਆਵਾਂ ਨੂੰ ਪੱਤਰ ਲਿਖਿਆ ਗਿਆ:</verse>
				<verse number="3">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="4">ਜਿਸਨੇ ਆਪਣੇ ਆਪ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ,</verse>
				<verse number="5">ਪਰਮੇਸ਼ਵਰ ਦੀ ਸਦਾ ਅਤੇ ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।</verse>
				<verse number="6">ਮੈਂ ਹੈਰਾਨ ਹਾਂ ਕਿ ਤੁਸੀਂ ਉਸ ਨੂੰ ਇੰਨੀ ਜਲਦੀ ਛੱਡ ਰਹੇ ਹੋ ਜਿਸਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਰਹਿਣ ਲਈ ਬੁਲਾਇਆ ਹੈ ਅਤੇ ਤੁਸੀਂ ਇੱਕ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ</verse>
				<verse number="7">ਜਦ ਕਿ ਅਸਲ ਵਿੱਚ ਕੋਈ ਦੂਸਰੀ ਖੁਸ਼ਖ਼ਬਰੀ ਨਹੀਂ ਹੈ। ਬਲਕਿ ਉਹ ਲੋਕ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।</verse>
				<verse number="8">ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!</verse>
				<verse number="9">ਜਿਵੇਂ ਕਿ ਅਸੀਂ ਪਹਿਲਾਂ ਹੀ ਕਿਹਾ ਹੈ, ਉਸੇ ਤਰ੍ਹਾਂ ਹੁਣ ਮੈਂ ਦੁਬਾਰਾ ਕਹਿੰਦਾ ਹਾਂ: ਜੇ ਕੋਈ ਉਸ ਖੁਸ਼ਖ਼ਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।</verse>
				<verse number="10">ਕੀ ਮੈਂ ਹੁਣ ਮਨੁੱਖਾਂ ਨੂੰ ਸਾਬਤ ਕਰਨਾ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਾਂ ਪਰਮੇਸ਼ਵਰ ਨੂੰ? ਜਾਂ ਕੀ ਮੈਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਅਜੇ ਵੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੁੰਦਾ, ਤਾਂ ਮੈਂ ਮਸੀਹ ਦਾ ਸੇਵਕ ਨਾ ਹੁੰਦਾ।</verse>
				<verse number="11">ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਉਹ ਮਨੁੱਖਾਂ ਦੇ ਵਲੋਂ ਨਹੀਂ ਹੈ।</verse>
				<verse number="12">ਮੈਨੂੰ ਉਹ ਕਿਸੇ ਵੀ ਆਦਮੀ ਤੋਂ ਪ੍ਰਾਪਤ ਨਹੀਂ ਹੋਈ, ਨਾ ਹੀ ਮੈਨੂੰ ਇਹ ਸਿਖਾਈ ਗਈ ਸੀ; ਸਗੋਂ ਇਹ ਮੈਨੂੰ ਯਿਸ਼ੂ ਮਸੀਹ ਦੇ ਪ੍ਰਕਾਸ਼ ਦੇ ਰਾਹੀਂ ਪ੍ਰਾਪਤ ਹੋਈ।</verse>
				<verse number="13">ਕਿਉਂਕਿ ਤੁਸੀਂ ਯਹੂਦੀ ਧਰਮ ਵਿੱਚ ਮੇਰੀ ਪਿਛਲੀ ਜੀਵਨ ਸ਼ੈਲੀ ਬਾਰੇ ਸੁਣਿਆ ਹੈ, ਮੈਂ ਪਰਮੇਸ਼ਵਰ ਦੀ ਕਲੀਸਿਆ ਨੂੰ ਕਿੰਨਾ ਸਤਾਇਆ ਅਤੇ ਇਸਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ।</verse>
				<verse number="14">ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਬਹੁਤ ਸਾਰੇ ਲੋਕਾਂ ਤੋਂ ਅੱਗੇ ਵਧ ਰਿਹਾ ਸੀ ਅਤੇ ਮੇਰੇ ਪੁਰਖਿਆਂ ਦੀਆਂ ਪਰੰਪਰਾਵਾਂ ਲਈ ਬਹੁਤ ਜੋਸ਼ੀਲਾ ਸੀ।</verse>
				<verse number="15">ਪਰ ਜਦੋਂ ਪਰਮੇਸ਼ਵਰ, ਜਿਸਨੇ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਅਲੱਗ ਕੀਤਾ ਅਤੇ ਆਪਣੀ ਕਿਰਪਾ ਨਾਲ ਮੈਨੂੰ ਬੁਲਾਇਆ, ਇਹ ਖੁਸ਼ੀ ਦੀ ਗੱਲ ਹੈ</verse>
				<verse number="16">ਕਿ ਆਪਣੇ ਪੁੱਤਰ ਨੂੰ ਮੇਰੇ ਵਿੱਚ ਪ੍ਰਗਟ ਕਰੇ ਤਾਂ ਜੋ ਮੈਂ ਉਸ ਦਾ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਕਰ ਸਕਾਂ, ਮੇਰਾ ਤੁਰੰਤ ਜਵਾਬ ਕਿਸੇ ਮਨੁੱਖ ਨਾਲ ਸਲਾਹ ਕਰਨਾ ਨਹੀਂ ਸੀ।</verse>
				<verse number="17">ਮੈਂ ਉਨ੍ਹਾਂ ਲੋਕਾਂ ਨੂੰ ਦੇਖਣ ਲਈ ਯੇਰੂਸ਼ਲੇਮ ਨਹੀਂ ਗਿਆ ਜੋ ਮੇਰੇ ਤੋਂ ਪਹਿਲਾਂ ਰਸੂਲ ਸਨ, ਪਰ ਮੈਂ ਅਰਬ ਦੇਸ਼ ਗਿਆ। ਅਤੇ ਬਾਅਦ ਵਿੱਚ ਮੈਂ ਦੰਮਿਸ਼ਕ ਸ਼ਹਿਰ ਵਾਪਸ ਆ ਗਿਆ।</verse>
				<verse number="18">ਫਿਰ ਤਿੰਨ ਸਾਲਾਂ ਬਾਅਦ, ਮੈਂ ਕੈਫ਼ਾਸ ਨਾਲ ਮੁਲਾਕਾਤ ਕਰਨ ਲਈ ਯੇਰੂਸ਼ਲੇਮ ਗਿਆ ਅਤੇ ਉਸਦੇ ਨਾਲ ਪੰਦਰਾਂ ਦਿਨ ਰਿਹਾ।</verse>
				<verse number="19">ਪਰ ਪ੍ਰਭੂ ਦੇ ਭਰਾ ਯਾਕੋਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।</verse>
				<verse number="20">ਮੈਂ ਤੁਹਾਨੂੰ ਪਰਮੇਸ਼ਵਰ ਅੱਗੇ ਭਰੋਸਾ ਦਿਵਾਉਂਦਾ ਹਾਂ ਕਿ ਜੋ ਮੈਂ ਤੁਹਾਨੂੰ ਇਸ ਪੱਤਰੀ ਵਿੱਚ ਲਿਖ ਰਿਹਾ ਹਾਂ ਉਹ ਝੂਠ ਨਹੀਂ ਹੈ।</verse>
				<verse number="21">ਫਿਰ ਮੈਂ ਸੀਰੀਆ ਪ੍ਰਾਂਤ ਅਤੇ ਕਿਲਕਿਆ ਵਿੱਚ ਗਿਆ।</verse>
				<verse number="22">ਅਤੇ ਮੈਂ ਨਿੱਜੀ ਤੌਰ ਤੇ ਯਹੂਦਿਯਾ ਪ੍ਰਾਂਤ ਦੀਆਂ ਕਲੀਸਿਆ ਵਿੱਚ ਅਣਜਾਣ ਸੀ ਜੋ ਮਸੀਹ ਵਿੱਚ ਸਨ।</verse>
				<verse number="23">ਉਨ੍ਹਾਂ ਨੇ ਸਿਰਫ ਖ਼ਬਰ ਸੁਣੀ ਸੀ: “ਕਿ ਉਹ ਆਦਮੀ ਜਿਸਨੇ ਪਹਿਲਾਂ ਸਾਨੂੰ ਸਤਾਇਆ ਸੀ ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸਨੂੰ ਉਸਨੇ ਇੱਕ ਵਾਰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ।”</verse>
				<verse number="24">ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕੀਤੀ ਕਿਉਂਕਿ ਉਸਨੇ ਮੇਰੇ ਰਾਹੀਂ ਜੋ ਕੰਮ ਕੀਤੇ ਸੀ।</verse>
			</chapter>
			<chapter number="2">
				<verse number="1">ਫਿਰ ਚੌਦਾਂ ਸਾਲਾਂ ਬਾਅਦ, ਮੈਂ ਦੁਬਾਰਾ ਯੇਰੂਸ਼ਲੇਮ ਗਿਆ, ਇਸ ਵਾਰ ਮੈਂ ਬਰਨਬਾਸ ਅਤੇ ਤੀਤੁਸ ਨੂੰ ਵੀ ਆਪਣੇ ਨਾਲ ਲੈ ਕੇ ਗਿਆ।</verse>
				<verse number="2">ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ਵਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖ਼ਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪ੍ਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜੋ ਕਲੀਸਿਆ ਦੇ ਆਗੂ ਸਨ, ਗੁਪਤ ਵਿੱਚ ਪ੍ਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ।</verse>
				<verse number="3">ਫਿਰ ਵੀ ਤੀਤੁਸ, ਜੋ ਮੇਰੇ ਨਾਲ ਸੀ, ਉਸ ਨੂੰ ਵੀ ਸੁੰਨਤ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਗਿਆ, ਭਾਵੇਂ ਉਹ ਯੂਨਾਨੀ ਸੀ।</verse>
				<verse number="4">ਇਹ ਮਾਮਲਾ ਇਸ ਲਈ ਉੱਠਿਆ ਕਿਉਂਕਿ ਕੁਝ ਝੂਠੇ ਵਿਸ਼ਵਾਸੀਆਂ ਕੁਝ ਝੂਠੇ ਵਿਸ਼ਵਾਸੀਆਂ ਨੇ ਮਸੀਹ ਯਿਸ਼ੂ ਵਿੱਚ ਸਾਡੀ ਅਜ਼ਾਦੀ ਦੀ ਜਾਸੂਸੀ ਕਰਨ ਲਈ ਸਾਡੇ ਦਰਜੇ ਵਿੱਚ ਚੋਰੀ ਵੜ ਆਏ ਤਾਂ ਕਿ ਸਾਨੂੰ ਫਿਰ ਤੋਂ ਗੁਲਾਮ ਬਣਾਉਣ।</verse>
				<verse number="5">ਅਸੀਂ ਇੱਕ ਪਲ ਲਈ ਵੀ ਉਨ੍ਹਾਂ ਦੇ ਅੱਗੇ ਨਹੀਂ ਝੁਕੇ, ਤਾਂ ਜੋ ਖੁਸ਼ਖ਼ਬਰੀ ਦੀ ਸੱਚਾਈ ਤੁਹਾਡੇ ਲਈ ਸੁਰੱਖਿਅਤ ਰੱਖੀ ਜਾ ਸਕੇ।</verse>
				<verse number="6">ਉਹ ਕਲੀਸਿਆ ਦੇ ਆਗੂ ਜਿਨ੍ਹਾਂ ਨੂੰ ਉੱਚ ਆਦਰ ਵਿੱਚ ਰੱਖਿਆ ਗਿਆ ਸੀ। ਉਹ ਜੋ ਵੀ ਸਨ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ; ਪਰਮੇਸ਼ਵਰ ਪੱਖਪਾਤ ਨਹੀਂ ਦਿਖਾਉਂਦਾ। ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।</verse>
				<verse number="7">ਇਸ ਦੇ ਉਲਟ, ਉਨ੍ਹਾਂ ਨੇ ਪਛਾਣ ਲਿਆ ਕਿ ਮੈਨੂੰ ਅਸੁੰਨਤ ਲੋਕਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦਾ ਕੰਮ ਸੌਂਪਿਆ ਗਿਆ ਸੀ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।</verse>
				<verse number="8">ਕਿਉਂਕਿ ਪਰਮੇਸ਼ਵਰ, ਜੋ ਪਤਰਸ ਨੂੰ ਸੁੰਨਤੀਆਂ ਵਿੱਚ ਇੱਕ ਰਸੂਲ ਵਜੋਂ ਇਸਤੇਮਾਲ ਕਰਦਾ ਸੀ, ਗ਼ੈਰ-ਯਹੂਦੀ ਲੋਕਾਂ ਵਿੱਚ ਮੈਨੂੰ ਵੀ ਇੱਕ ਰਸੂਲ ਵਜੋਂ ਇਸਤੇਮਾਲ ਕਰ ਰਿਹਾ ਹੈ।</verse>
				<verse number="9">ਯਾਕੋਬ, ਕੈਫ਼ਾਸ ਅਤੇ ਯੋਹਨ, ਜਿਨ੍ਹਾਂ ਨੂੰ ਥੰਮ੍ਹਾਂ ਵਜੋਂ ਸਤਿਕਾਰਿਆ ਜਾਂਦਾ ਹੈ, ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਸੰਗਤ ਦਾ ਸੱਜਾ ਹੱਥ ਦਿੱਤਾ ਜਦੋਂ ਉਨ੍ਹਾਂ ਨੇ ਮੈਨੂੰ ਮੇਰੇ ਉੱਤੇ ਹੋਈ ਕਿਰਪਾ ਨੂੰ ਪਛਾਣਿਆ। ਉਹ ਮੰਨ ਗਏ ਕਿ ਸਾਨੂੰ ਪਰਾਈਆਂ ਕੌਮਾਂ ਦੇ ਕੋਲ ਜਾਣਾ ਚਾਹੀਦਾ ਹੈ, ਅਤੇ ਉਨ੍ਹਾਂ ਨੂੰ ਸੁੰਨਤੀਆਂ ਦੇ ਕੋਲ।</verse>
				<verse number="10">ਉਨ੍ਹਾਂ ਨੇ ਸਿਰਫ ਇਹ ਦੱਸਿਆ ਸੀ ਕਿ ਸਾਨੂੰ ਗਰੀਬਾਂ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਸ ਚੀਜ਼ ਨੂੰ ਮੈਂ ਹਰ ਸਮੇਂ ਕਰਨ ਲਈ ਉਤਸੁਕ ਸੀ।</verse>
				<verse number="11">ਜਦੋਂ ਕੈਫ਼ਾਸ ਅੰਤਾਕਿਆ ਸ਼ਹਿਰ ਵਿੱਚ ਆਇਆ, ਮੈਂ ਉਸਦੇ ਚਿਹਰੇ ਤੇ ਉਸਦਾ ਵਿਰੋਧ ਕੀਤਾ, ਕਿਉਂਕਿ ਉਹ ਤਾਂ ਦੋਸ਼ੀ ਠਹਿਰਿਆ ਸੀ।</verse>
				<verse number="12">ਕਿਉਂਕਿ ਯਾਕੋਬ ਕੋਲੋ ਕੁਝ ਮਨੁੱਖ ਆਉਣ ਤੋਂ ਪਹਿਲਾਂ, ਉਹ ਗ਼ੈਰ-ਯਹੂਦੀ ਲੋਕਾਂ ਨਾਲ ਖਾਂਦਾ ਹੁੰਦਾ ਸੀ। ਪਰ ਜਦੋਂ ਉਹ ਪਹੁੰਚੇ, ਤਾਂ ਉਹ ਪਿੱਛੇ ਹਟਣ ਲੱਗਾ ਅਤੇ ਆਪਣੇ ਆਪ ਨੂੰ ਗ਼ੈਰ-ਯਹੂਦੀ ਭਰਾਵਾਂ ਤੋਂ ਵੱਖ ਕਰਨ ਲੱਗਾ ਕਿਉਂਕਿ ਉਹ ਸੁੰਨਤ ਸਮੂਹ ਦੇ ਲੋਕਾਂ ਤੋਂ ਡਰਦਾ ਸੀ।</verse>
				<verse number="13">ਬਾਕੀ ਯਹੂਦੀ ਵਿਸ਼ਵਾਸੀ ਉਸ ਦੇ ਪਖੰਡ ਵਿੱਚ ਸ਼ਾਮਲ ਹੋ ਗਏ, ਬਰਨਬਾਸ ਵੀ ਉਨ੍ਹਾਂ ਦੇ ਪਖੰਡ ਦੇ ਕਾਰਨ ਕੁਰਾਹੇ ਪੈ ਗਿਆ।</verse>
				<verse number="14">ਜਦੋਂ ਮੈਂ ਵੇਖਿਆ ਕਿ ਉਹ ਖੁਸ਼ਖ਼ਬਰੀ ਦੀ ਸੱਚਾਈ ਦੇ ਅਨੁਸਾਰ ਨਹੀਂ ਚੱਲ ਰਹੇ ਸਨ, ਮੈਂ ਉਨ੍ਹਾਂ ਸਾਰਿਆਂ ਦੇ ਸਾਮ੍ਹਣੇ ਕੈਫ਼ਾਸ ਨੂੰ ਕਿਹਾ, “ਤੁਸੀਂ ਇੱਕ ਯਹੂਦੀ ਹੋ, ਫਿਰ ਵੀ ਤੁਸੀਂ ਇੱਕ ਗੈਰ ਯਹੂਦੀ ਵਾਂਗ ਰਹਿੰਦੇ ਹੋ ਅਤੇ ਨਾ ਕਿ ਇੱਕ ਯਹੂਦੀ ਵਾਂਗ। ਤਾਂ ਫਿਰ, ਇਹ ਕਿਵੇਂ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਨੂੰ ਯਹੂਦੀ ਰੀਤੀ ਰਿਵਾਜਾਂ ਦੀ ਪਾਲਣਾ ਕਰਨ ਲਈ ਮਜਬੂਰ ਕਰਦੇ ਹੋ?</verse>
				<verse number="15">“ਅਸੀਂ ਜੋ ਜਨਮ ਤੋਂ ਯਹੂਦੀ ਹਾਂ ਅਤੇ ਪਾਪੀ ਗ਼ੈਰ-ਯਹੂਦੀ ਨਹੀਂ ਹਾਂ</verse>
				<verse number="16">ਤੁਸੀਂ ਜਾਣਦੇ ਹੋ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਧਰਮੀ ਨਹੀਂ ਠਹਿਰਾਇਆ ਜਾਂਦਾ ਹੈ, ਪਰ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਠਹਿਰਦਾ ਹੈ। ਇਸ ਲਈ, ਅਸੀਂ ਵੀ, ਮਸੀਹ ਯਿਸ਼ੂ ਉੱਤੇ ਆਪਣਾ ਵਿਸ਼ਵਾਸ ਰੱਖਿਆ ਹੈ ਕਿ ਅਸੀਂ ਮਸੀਹ ਵਿੱਚ ਵਿਸ਼ਵਾਸ ਦੁਆਰਾ ਧਰਮੀ ਠਹਿਰਾਏ ਗਏ ਹਾਂ ਨਾ ਕਿ ਬਿਵਸਥਾ ਦੇ ਕੰਮਾਂ ਦੁਆਰਾ, ਕਿਉਂਕਿ ਬਿਵਸਥਾ ਦੇ ਕੰਮਾਂ ਦੁਆਰਾ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾ ਸਕਦਾ।</verse>
				<verse number="17">“ਪਰ ਜੇ, ਮਸੀਹ ਵਿੱਚ ਧਰਮੀ ਹੋਣ ਦੀ ਭਾਲ ਵਿੱਚ, ਅਸੀਂ ਯਹੂਦੀ ਆਪਣੇ ਆਪ ਨੂੰ ਵੀ ਪਾਪੀਆਂ ਵਿੱਚ ਪਾਉਂਦੇ ਹਾਂ, ਤਾਂ ਕੀ ਇਸ ਦਾ ਇਹ ਮਤਲਬ ਨਹੀਂ ਕਿ ਮਸੀਹ ਪਾਪ ਦਾ ਸੇਵਾਦਾਰ ਹੋਇਆ? ਬਿਲਕੁਲ ਨਹੀਂ!</verse>
				<verse number="18">ਜੇ ਮੈਂ ਉਸ ਚੀਜ਼ ਨੂੰ ਦੁਬਾਰਾ ਬਣਾਉਂਦਾ ਹਾਂ ਜੋ ਮੈਂ ਤਬਾਹ ਕੀਤੀ, ਤਾਂ ਮੈਂ ਸੱਚ-ਮੁੱਚ ਬਿਵਸਥਾ ਦੀ ਪ੍ਰਣਾਲੀ ਤੋੜਨ ਵਾਲਾ ਹੋਵਾਂਗਾ।</verse>
				<verse number="19">“ਕਿਉਂਕਿ ਬਿਵਸਥਾ ਦੁਆਰਾ ਮੈਂ ਬਿਵਸਥਾ ਲਈ ਮਸੀਹ ਨਾਲ ਸਲੀਬ ਉੱਤੇ ਮਰਿਆ ਤਾਂ ਜੋ ਮੈਂ ਪਰਮੇਸ਼ਵਰ ਲਈ ਜੀ ਸਕਾਂ।</verse>
				<verse number="20">ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।</verse>
				<verse number="21">ਮੈਂ ਪਰਮੇਸ਼ਵਰ ਦੀ ਕਿਰਪਾ ਨੂੰ ਪਾਸੇ ਨਹੀਂ ਰੱਖਦਾ, ਕਿਉਂਕਿ ਜੇ ਬਿਵਸਥਾ ਦੁਆਰਾ ਧਾਰਮਿਕਤਾ ਪ੍ਰਾਪਤ ਹੋ ਸਕਦੀ ਹੁੰਦੀ, ਤਾਂ ਫਿਰ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ!”</verse>
			</chapter>
			<chapter number="3">
				<verse number="1">ਹੇ ਮੂਰਖ ਗਲਾਤੀਓ! ਕਿਸ ਨੇ ਤੁਹਾਨੂੰ ਭਰਮਾ ਲਿਆ? ਤੁਹਾਡੀਆਂ ਅੱਖਾਂ ਦੇ ਸਾਹਮਣੇ ਯਿਸ਼ੂ ਮਸੀਹ ਨੂੰ ਸਪਸ਼ਟ ਤੌਰ ਤੇ ਸਲੀਬ ਉੱਤੇ ਚੜ੍ਹਾਇਆ ਗਿਆ ਸੀ।</verse>
				<verse number="2">ਮੈਂ ਤੁਹਾਡੇ ਤੋਂ ਸਿਰਫ ਇੱਕ ਗੱਲ ਸਿੱਖਣਾ ਚਾਹੁੰਦਾ ਹਾਂ: ਕੀ ਤੁਸੀਂ ਪਰਮੇਸ਼ਵਰ ਦੀ ਆਤਮਾ ਨੂੰ ਬਿਵਸਥਾ ਦੇ ਕੰਮਾਂ ਦੁਆਰਾ ਪ੍ਰਾਪਤ ਕੀਤਾ, ਜਾਂ ਜੋ ਤੁਸੀਂ ਸੁਣਿਆ ਉਸ ਉੱਤੇ ਵਿਸ਼ਵਾਸ ਕਰਕੇ?</verse>
				<verse number="3">ਕੀ ਤੁਸੀਂ ਇੰਨੇ ਮੂਰਖ ਹੋ? ਪਰਮੇਸ਼ਵਰ ਦੀ ਆਤਮਾ ਤੋਂ ਸ਼ੁਰੂਆਤ ਕਰਕੇ, ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ?</verse>
				<verse number="4">ਕੀ ਤੁਸੀਂ ਵਿਅਰਥ ਵਿੱਚ ਹੀ ਬਹੁਤ ਸਾਰੇ ਦੁੱਖਾਂ ਨੂੰ ਝੱਲਿਆ, ਜੇ ਉਹ ਸੱਚ-ਮੁੱਚ ਵਿਅਰਥ ਹੀ ਸੀ?</verse>
				<verse number="5">ਇਸ ਲਈ ਮੈਂ ਫਿਰ ਪੁੱਛਦਾ ਹਾਂ, ਕੀ ਪਰਮੇਸ਼ਵਰ ਨੇ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੱਤਾ ਹੈ ਅਤੇ ਬਿਵਸਥਾ ਦੇ ਕੰਮਾਂ ਦੁਆਰਾ ਤੁਹਾਡੇ ਵਿੱਚ ਚਮਤਕਾਰ ਕਰਦਾ ਹੈ, ਜਾਂ ਤੁਹਾਡੇ ਵਿਸ਼ਵਾਸ ਦੁਆਰਾ ਜੋ ਤੁਸੀਂ ਸੁਣਿਆ ਹੈ?</verse>
				<verse number="6">ਇਸੇ ਤਰ੍ਹਾਂ ਅਬਰਾਹਾਮ ਨੇ “ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।”</verse>
				<verse number="7">ਤਾਂ ਸਮਝ ਲਵੋ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਅਬਰਾਹਾਮ ਦੀ ਸੰਤਾਨ ਹਨ।</verse>
				<verse number="8">ਪਵਿੱਤਰ ਸ਼ਾਸਤਰ ਨੇ ਪਹਿਲਾਂ ਹੀ ਵੇਖਿਆ ਸੀ ਕਿ ਪਰਮੇਸ਼ਵਰ ਗ਼ੈਰ-ਯਹੂਦੀਆਂ ਨੂੰ ਵਿਸ਼ਵਾਸ ਦੁਆਰਾ ਧਰਮੀ ਠਹਿਰਾਵੇਗਾ, ਅਤੇ ਅਬਰਾਹਾਮ ਨੂੰ ਪਹਿਲਾਂ ਹੀ ਖੁਸ਼ਖ਼ਬਰੀ ਦਾ ਐਲਾਨ ਕੀਤਾ: “ਸਾਰੀਆਂ ਕੌਮਾਂ ਤੇਰੇ ਦੁਆਰਾ ਮੁਬਾਰਕ ਹੋਣਗੀਆਂ।”</verse>
				<verse number="9">ਇਸ ਲਈ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ, ਉਹ ਅਬਰਾਹਾਮ, ਵਿਸ਼ਵਾਸ ਦੇ ਆਦਮੀ ਦੇ ਨਾਲ ਬਰਕਤ ਪਾਉਂਦੇ ਹਨ।</verse>
				<verse number="10">ਉਨ੍ਹਾਂ ਸਾਰਿਆਂ ਲਈ ਜੋ ਬਿਵਸਥਾ ਦੇ ਕੰਮਾਂ ਤੇ ਨਿਰਭਰ ਰਹਿਦੇ ਹਨ ਉਹ ਸਰਾਪ ਦੇ ਹੇਠਾਂ ਹਨ, ਜਿਵੇਂ ਕਿ ਲਿਖਿਆ ਹੋਇਆ ਹੈ: “ਸਰਾਪੀ ਹੈ ਉਹ ਹਰ ਕੋਈ ਜੋ ਬਿਵਸਥਾ ਦੀ ਕਿਤਾਬ ਵਿੱਚ ਲਿਖੀ ਹੋਈ ਹਰ ਗੱਲ ਦੀ ਪਾਲਣਾ ਨਹੀਂ ਕਰਦਾ।”</verse>
				<verse number="11">ਸਪੱਸ਼ਟ ਹੈ ਕਿ ਜੋ ਕੋਈ ਵੀ ਬਿਵਸਥਾ ਉੱਤੇ ਭਰੋਸਾ ਰੱਖਦਾ ਹੈ ਉਹ ਪਰਮੇਸ਼ਵਰ ਦੇ ਅੱਗੇ ਧਰਮੀ ਨਹੀਂ ਹੈ, ਕਿਉਂਕਿ “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” ਇਹ ਸ਼ਾਸਤਰਾਂ ਵਿੱਚ ਲਿਖਿਆ ਹੈ,</verse>
				<verse number="12">ਬਿਵਸਥਾ ਵਿਸ਼ਵਾਸ ਤੇ ਅਧਾਰਤ ਨਹੀਂ ਹੈ; ਇਸ ਦੇ ਉਲਟ, ਇਹ ਆਖਦੀ ਹੈ, “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”</verse>
				<verse number="13">ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”</verse>
				<verse number="14">ਉਸਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।</verse>
				<verse number="15">ਹੇ ਭਰਾਵੋ ਅਤੇ ਭੈਣੋ, ਮੈਨੂੰ ਰੋਜ਼ਾਨਾ ਜ਼ਿੰਦਗੀ ਤੋਂ ਇੱਕ ਉਦਾਹਰਣ ਲੈਣ ਦਿਓ। ਜਿਵੇਂ ਕਿ ਕੋਈ ਵੀ ਮਨੁੱਖ ਦਾ ਇਕਰਾਰਨਾਮਾ ਹੋਵੇ ਜਦੋਂ ਉਹ ਪੱਕਾ ਹੋ ਜਾਵੇ ਤਾਂ ਕੋਈ ਵੀ ਉਸ ਨੂੰ ਟਾਲ ਨਹੀਂ ਸਕਦਾ, ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ। ਇਹ ਗੱਲ ਵੀ ਇਸੇ ਤਰ੍ਹਾਂ ਹੈ।</verse>
				<verse number="16">ਵਾਇਦੇ ਅਬਰਾਹਾਮ ਅਤੇ ਉਸਦੀ ਸੰਤਾਨ ਨਾਲ ਕੀਤੇ ਗਏ ਸਨ। ਪਵਿੱਤਰ ਸ਼ਾਸਤਰ ਇਹ ਨਹੀਂ ਕਹਿੰਦਾ, “ਅੰਸਾਂ ਨੂੰ,” ਜਿਸਦਾ ਅਰਥ ਬਹੁਤ ਸਾਰੇ ਲੋਕ ਹਨ, ਪਰ ਅਰਥਾਤ “ਤੇਰੀ ਅੰਸ ਨੂੰ,” ਭਾਵ ਇੱਕ ਵਿਅਕਤੀ, ਜੋ ਮਸੀਹ ਹੈ।</verse>
				<verse number="17">ਪਰ ਮੈਂ ਇਹ ਆਖਦਾ ਹਾਂ: ਕਿ ਬਿਵਸਥਾ ਉਸ ਨੇਮ ਨੂੰ ਟਾਲ ਨਹੀਂ ਸਕਦੀ ਜੋ ਪਰਮੇਸ਼ਵਰ ਨੇ ਪਹਿਲਾਂ ਤੋਂ ਚਾਰ ਸੌ ਤੀਹ ਸਾਲਾਂ ਬਾਅਦ ਬੰਨ੍ਹਿਆ ਸੀ, ਤਾਂ ਜੋ ਉਹ ਵਾਇਦਾ ਕਿਤੇ ਵਿਅਰਥ ਹੋ ਜਾਵੇ।</verse>
				<verse number="18">ਕਿਉਂਕਿ ਜੇ ਵਿਰਾਸਤ ਬਿਵਸਥਾ ਦੁਆਰਾ ਹੈ, ਤਾਂ ਵਾਅਦੇ ਦੁਆਰਾ ਨਹੀਂ, ਪਰ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਅਬਰਾਹਾਮ ਨੂੰ ਇੱਕ ਵਾਇਦੇ ਰਾਹੀਂ ਦਿੱਤਾ।</verse>
				<verse number="19">ਤਾਂ ਫਿਰ, ਬਿਵਸਥਾ ਹੀ ਕਿਉਂ ਦਿੱਤੀ ਗਈ? ਇਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਸੀ ਜਦੋਂ ਤੱਕ ਉਹ ਅੰਸ ਜਿਹ ਨੂੰ ਵਾਅਦਾ ਦਿੱਤਾ ਹੋਇਆ ਹੈ ਨਾ ਆਵੇ। ਬਿਵਸਥਾ ਦੂਤਾਂ ਰਾਹੀਂ ਦਿੱਤੀ ਗਈ ਅਤੇ ਇੱਕ ਵਿਚੋਲੇ ਨੂੰ ਸੌਂਪੀ ਗਈ ਸੀ।</verse>
				<verse number="20">ਹਾਲਾਂਕਿ, ਵਿਚੋਲਾ ਇੱਕ ਧਿਰ ਦਾ ਨਹੀਂ ਹੁੰਦਾ ਹੈ; ਪਰ ਪਰਮੇਸ਼ਵਰ ਇੱਕ ਹੈ।</verse>
				<verse number="21">ਇਸ ਲਈ, ਕੀ ਬਿਵਸਥਾ, ਪਰਮੇਸ਼ਵਰ ਦੇ ਵਾਅਦਿਆਂ ਦੇ ਵਿਰੁੱਧ ਹੈ? ਬਿਲਕੁਲ ਨਹੀਂ! ਕਿਉਂਕਿ ਜੇ ਅਜਿਹੀ ਬਿਵਸਥਾ ਦਿੱਤੀ ਜਾਂਦੀ ਜੋ ਜੀਵਨ ਦੇ ਸਕਦੀ ਹੁੰਦੀ, ਤਾਂ ਨਿਸ਼ਚਤ ਤੌਰ ਤੇ ਬਿਵਸਥਾ ਦੁਆਰਾ ਧਾਰਮਿਕਤਾ ਆਉਂਦੀ।</verse>
				<verse number="22">ਪਰ ਪਵਿੱਤਰ ਸ਼ਾਸਤਰ ਨੇ ਹਰ ਕਿਸੇ ਨੂੰ ਪਾਪ ਦੇ ਅਧੀਨ ਕੀਤਾ, ਤਾਂ ਉਹ ਜੋ ਵਾਇਦਾ ਕੀਤਾ ਗਿਆ ਸੀ, ਜੋ ਯਿਸ਼ੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।</verse>
				<verse number="23">ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ, ਸਾਨੂੰ ਬਿਵਸਥਾ ਦੇ ਅਧੀਨ ਹਿਰਾਸਤ ਵਿੱਚ ਰੱਖਿਆ ਗਿਆ ਸੀ, ਜਦੋਂ ਤੱਕ ਆਉਣ ਵਾਲਾ ਵਿਸ਼ਵਾਸ ਪ੍ਰਗਟ ਨਹੀਂ ਹੋ ਜਾਂਦਾ, ਉਦੋਂ ਤੱਕ ਬੰਦ ਕਰ ਦਿੱਤਾ ਗਿਆ ਸੀ।</verse>
				<verse number="24">ਇਸ ਲਈ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।</verse>
				<verse number="25">ਹੁਣ ਜਦੋਂ ਇਹ ਵਿਸ਼ਵਾਸ ਆ ਚੁੱਕਿਆ, ਤਾਂ ਅਸੀਂ ਹੁਣ ਕਿਸੇ ਨਿਗਾਹਬਾਨ ਦੇ ਅਧੀਨ ਨਹੀਂ ਹਾਂ।</verse>
				<verse number="26">ਇਸ ਲਈ ਮਸੀਹ ਯਿਸ਼ੂ ਵਿੱਚ ਤੁਸੀਂ ਵਿਸ਼ਵਾਸ ਦੁਆਰਾ ਸਾਰੇ ਪਰਮੇਸ਼ਵਰ ਦੇ ਬੱਚੇ ਹੋ,</verse>
				<verse number="27">ਕਿਉਂਕਿ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾਂ ਨੇ ਮਸੀਹ ਨੂੰ ਪਹਿਨ ਲਿਆ।</verse>
				<verse number="28">ਇੱਥੇ ਨਾ ਤਾਂ ਕੋਈ ਯਹੂਦੀ ਹੈ ਅਤੇ ਨਾ ਹੀ ਗ਼ੈਰ-ਯਹੂਦੀ, ਨਾ ਹੀ ਗੁਲਾਮ ਅਤੇ ਨਾ ਹੀ ਅਜ਼ਾਦ, ਅਤੇ ਨਾ ਹੀ ਕੋਈ ਮਰਦ ਅਤੇ ਨਾ ਹੀ ਔਰਤ ਹੈ, ਕਿਉਂਕਿ ਤੁਸੀਂ ਸਾਰੇ ਮਸੀਹ ਯਿਸ਼ੂ ਵਿੱਚ ਇੱਕ ਹੋ।</verse>
				<verse number="29">ਜੇ ਤੁਸੀਂ ਮਸੀਹ ਦੇ ਹੋ, ਤਾਂ ਤੁਸੀਂ ਅਬਰਾਹਾਮ ਦੀ ਅੰਸ ਹੋ, ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।</verse>
			</chapter>
			<chapter number="4">
				<verse number="1">ਮੈਂ ਜੋ ਕਹਿ ਰਿਹਾ ਹਾਂ ਉਹ ਇਹ ਹੈ ਕਿ ਜਦੋਂ ਤੱਕ ਇੱਕ ਵਾਰਸ ਨਾਬਾਲਗ ਹੈ, ਉਸ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ, ਭਾਵੇਂ ਉਹ ਸਾਰੀ ਜਾਇਦਾਦ ਦਾ ਮਾਲਕ ਹੈ।</verse>
				<verse number="2">ਵਾਰਸ ਉਸਦੇ ਪਿਤਾ ਦੁਆਰਾ ਨਿਰਧਾਰਤ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।</verse>
				<verse number="3">ਇਸੇ ਤਰ੍ਹਾਂ, ਇਸ ਤੋਂ ਪਹਿਲਾਂ ਕਿ ਅਸੀਂ ਪੂਰੀ ਤਰ੍ਹਾਂ ਸਮਝ ਸਕਦੇ, ਅਸੀਂ ਸੰਸਾਰ ਦੀਆਂ ਮੁੱਢਲੀਆਂ ਬ੍ਰਹਿਮੰਡ ਦੀਆਂ ਸ਼ਾਸਕ ਆਤਮਾਵਾਂ ਦੀਆਂ ਗੁਲਾਮ ਸੀ।</verse>
				<verse number="4">ਪਰ ਜਦੋਂ ਸਹੀ ਸਮਾਂ ਪੂਰਾ ਹੋ ਗਿਆ ਸੀ, ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਭੇਜਿਆ, ਜੋ ਕਿ ਇੱਕ ਔਰਤ ਤੋਂ ਪੈਦਾ ਹੋਇਆ, ਅਤੇ ਬਿਵਸਥਾ ਦੇ ਅਧੀਨ ਪੈਦਾ ਹੋਇਆ,</verse>
				<verse number="5">ਬਿਵਸਥਾ ਦੇ ਅਧੀਨ ਉਨ੍ਹਾਂ ਨੂੰ ਛੁਡਾਵੇ ਲਵੇ, ਤਾਂ ਜੋ ਅਸੀਂ ਲੇਪਾਲਕ ਪੁੱਤਰ ਹੋਣ ਲਈ ਗੋਦ ਲਏ ਜਾ ਸਕੀਏ।</verse>
				<verse number="6">ਕਿਉਂਕਿ ਤੁਸੀਂ ਉਸਦੇ ਪੁੱਤਰ ਹੋ, ਪਰਮੇਸ਼ਵਰ ਨੇ ਆਪਣੇ ਪੁੱਤਰ ਦੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜਿਆ, ਉਹ ਆਤਮਾ ਜਿਹੜਾ, “ਅੱਬਾ, ਹੇ ਪਿਤਾ” ਪੁਕਾਰਦਾ ਹੈ।</verse>
				<verse number="7">ਇਸ ਲਈ ਤੁਸੀਂ ਹੁਣ ਗੁਲਾਮ ਨਹੀਂ ਹੋ, ਪਰ ਪਰਮੇਸ਼ਵਰ ਦੇ ਬੱਚੇ ਹੋ; ਅਤੇ ਕਿਉਂਕਿ ਤੁਸੀਂ ਉਸਦੇ ਬੱਚੇ ਹੋ, ਪਰਮੇਸ਼ਵਰ ਨੇ ਤੁਹਾਨੂੰ ਇੱਕ ਵਾਰਸ ਵੀ ਬਣਾਇਆ ਹੈ।</verse>
				<verse number="8">ਪਹਿਲਾਂ, ਜਦੋਂ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਨਹੀਂ ਕਰਦੇ ਸੀ, ਤੁਸੀਂ ਉਨ੍ਹਾਂ ਦੇ ਗੁਲਾਮ ਸੀ ਜੋ ਕੁਦਰਤ ਦੁਆਰਾ ਦੇਵਤੇ ਨਹੀਂ ਹਨ।</verse>
				<verse number="9">ਪਰ ਹੁਣ ਜਦੋਂ ਤੁਸੀਂ ਪਰਮੇਸ਼ਵਰ ਨੂੰ ਜਾਣਦੇ ਹੋ ਜਾਂ ਸਗੋਂ ਪਰਮੇਸ਼ਵਰ ਨੇ ਤੁਹਾਨੂੰ ਜਾਣ ਲਿਆ ਹੈ ਇਹ ਕਿਵੇਂ ਹੈ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਰਹੇ ਹੋ? ਕੀ ਤੁਸੀਂ ਉਨ੍ਹਾਂ ਵਿੱਚ ਫਿਰ ਦੁਬਾਰਾ ਗੁਲਾਮ ਬਣਨਾ ਚਾਹੁੰਦੇ ਹੋ?</verse>
				<verse number="10">ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!</verse>
				<verse number="11">ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।</verse>
				<verse number="12">ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਮੇਰੇ ਵਰਗੇ ਬਣੋ, ਕਿਉਂਕਿ ਮੈਂ ਤੁਹਾਡੇ ਵਰਗਾ ਬਣ ਗਿਆ ਹਾਂ। ਤੁਸੀਂ ਮੇਰੇ ਨਾਲ ਕੋਈ ਗਲਤ ਨਹੀਂ ਕੀਤਾ।</verse>
				<verse number="13">ਜਿਵੇਂ ਕਿ ਤੁਸੀਂ ਜਾਣਦੇ ਹੋ, ਜੋ ਮੈਂ ਸਰੀਰ ਦੀ ਕਮਜ਼ੋਰੀ ਹੋਣ ਕਰਕੇ ਵੀ, ਮੈਂ ਪਹਿਲੀ ਵਾਰ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ,</verse>
				<verse number="14">ਅਤੇ ਭਾਵੇਂ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਅਜ਼ਮਾਇਸ਼ ਸੀ, ਤੁਸੀਂ ਮੇਰੇ ਨਾਲ ਨਫ਼ਰਤ ਜਾਂ ਘਿਣਾਉਣਾ ਵਿਹਾਰ ਨਹੀਂ ਕੀਤਾ। ਇਸਦੀ ਬਜਾਏ, ਤੁਸੀਂ ਮੇਰਾ ਸਵਾਗਤ ਕੀਤਾ ਜਿਵੇਂ ਮੈਂ ਪਰਮੇਸ਼ਵਰ ਦਾ ਇੱਕ ਸਵਰਗਦੂਤ ਹਾਂ, ਜਿਵੇਂ ਕਿ ਮੈਂ ਖੁਦ ਮਸੀਹ ਯਿਸ਼ੂ ਹਾਂ।</verse>
				<verse number="15">ਤਾਂ ਫਿਰ, ਹੁਣ ਮੇਰੇ ਤੇ ਤੁਹਾਡਾ ਆਸ਼ੀਰਵਾਦ ਕਿੱਥੇ ਹੈ? ਮੈਂ ਇਸ ਗੱਲ ਦੀ ਗਵਾਹੀ ਦੇ ਸਕਦਾ ਹਾਂ ਕਿ, ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ।</verse>
				<verse number="16">ਕੀ ਮੈਂ ਹੁਣ ਤੁਹਾਨੂੰ ਸੱਚ ਦੱਸ ਕੇ ਤੁਹਾਡਾ ਦੁਸ਼ਮਣ ਬਣ ਗਿਆ ਹਾਂ?</verse>
				<verse number="17">ਉਹ ਲੋਕ ਜਿਹੜੇ ਅਲੱਗ ਖੁਸ਼ਖ਼ਬਰੀ ਸੁਣ ਕੇ ਤੁਹਾਨੂੰ ਜਿੱਤਣ ਲਈ ਜੋਸ਼ੀਲੇ ਹਨ, ਪਰ ਕਿਸੇ ਭਲੇ ਲਈ ਨਹੀਂ। ਉਹ ਜੋ ਚਾਹੁੰਦੇ ਹਨ ਕਿ ਉਹ ਤੁਹਾਨੂੰ ਸਾਡੇ ਤੋਂ ਦੂਰ ਕਰਨ, ਤਾਂ ਜੋ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।</verse>
				<verse number="18">ਪਰ ਜੋਸ਼ੀਲੇ ਰਹਿਣਾ, ਹਰ ਸਮੇਂ ਚੰਗੀਆਂ ਗੱਲਾਂ ਲਈ ਸਮਰਪਿਤ ਹੋਣਾ ਚੰਗਾ ਹੈ, ਅਤੇ ਸਿਰਫ ਉਦੋਂ ਨਹੀਂ ਜਦੋਂ ਮੈਂ ਤੁਹਾਡੇ ਨਾਲ ਹਾਂ।</verse>
				<verse number="19">ਮੇਰੇ ਪਿਆਰੇ ਬੱਚਿਓ, ਜਿਨ੍ਹਾਂ ਦੇ ਲਈ ਮੈਂ ਦੁਬਾਰਾ ਜਣੇਪੇ ਦੇ ਦੁੱਖਾਂ ਵਿੱਚ ਹਾਂ ਜਦੋਂ ਤੱਕ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ,</verse>
				<verse number="20">ਮੈਂ ਕਿਵੇਂ ਚਾਹੁੰਦਾ ਹਾਂ ਕਿ ਮੈਂ ਹੁਣ ਤੁਹਾਡੇ ਨਾਲ ਹੋਵਾਂ ਅਤੇ ਆਪਣੀ ਸੁਰ ਬਦਲ ਲਵਾਂ, ਕਿਉਂਕਿ ਮੈਂ ਤੁਹਾਡੇ ਬਾਰੇ ਪਰੇਸ਼ਾਨ ਹਾਂ!</verse>
				<verse number="21">ਮੈਨੂੰ ਦੱਸੋ, ਤੁਸੀਂ ਜੋ ਬਿਵਸਥਾ ਦੇ ਅਧੀਨ ਰਹਿਣਾ ਚਾਹੁੰਦੇ ਹੋ, ਕੀ ਤੁਹਾਨੂੰ ਪਤਾ ਨਹੀਂ ਹੈ ਕਿ ਬਿਵਸਥਾ ਕੀ ਕਹਿੰਦਾ ਹੈ?</verse>
				<verse number="22">ਕਿਉਂਕਿ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ ਕਿ ਅਬਰਾਹਾਮ ਦੇ ਦੋ ਪੁੱਤਰ ਸਨ, ਇੱਕ ਦਾਸੀ ਦੁਆਰਾ ਅਤੇ ਦੂਜਾ ਅਜ਼ਾਦ ਔਰਤ ਦੁਆਰਾ।</verse>
				<verse number="23">ਦਾਸੀ ਦੁਆਰਾ ਉਸਦੇ ਪੁੱਤਰ ਦਾ ਜਨਮ ਸਰੀਰ ਅਨੁਸਾਰ ਹੋਇਆ ਸੀ, ਪਰ ਅਜ਼ਾਦ ਔਰਤ ਦੁਆਰਾ ਉਸਦੇ ਪੁੱਤਰ ਦਾ ਜਨਮ ਇੱਕ ਬ੍ਰਹਮ ਵਾਇਦੇ ਦੇ ਨਤੀਜੇ ਵਜੋਂ ਹੋਇਆ ਸੀ।</verse>
				<verse number="24">ਇਹ ਗੱਲਾਂ ਅਲੰਕਾਰਿਕ ਤੌਰ ਤੇ ਲਈਆਂ ਜਾ ਰਹੀਆਂ ਹਨ: ਔਰਤਾਂ ਦੋ ਇਕਰਾਰਨਾਮੇ ਦੀ ਪ੍ਰਤੀਨਿਧਤਾ ਕਰਦੀਆਂ ਹਨ। ਇੱਕ ਇਕਰਾਰਨਾਮਾ ਸੀਨਈ ਦੇ ਪਹਾੜ ਤੋਂ ਹੈ ਅਤੇ ਉਨ੍ਹਾਂ ਬੱਚਿਆਂ ਨੂੰ ਜਨਮ ਦਿੰਦਾ ਹੈ ਜਿਨ੍ਹਾਂ ਨੂੰ ਗੁਲਾਮ ਹੋਣਾ ਚਾਹੀਦਾ ਹੈ: ਇਹ ਹਾਗਾਰ ਹੈ।</verse>
				<verse number="25">ਹੁਣ ਹਾਗਾਰ ਅਰਬ ਦੇ ਸੀਨਈ ਦੇ ਪਹਾੜ ਲਈ ਖੜ੍ਹੀ ਹੈ ਅਤੇ ਮੌਜੂਦਾ ਯੇਰੂਸ਼ਲੇਮ ਸ਼ਹਿਰ ਨਾਲ ਮੇਲ ਖਾਂਦੀ ਹੈ, ਕਿਉਂਕਿ ਉਹ ਆਪਣੇ ਬੱਚਿਆਂ ਨਾਲ ਗੁਲਾਮੀ ਵਿੱਚ ਹੈ।</verse>
				<verse number="26">ਪਰ ਯੇਰੂਸ਼ਲੇਮ ਜੋ ਉੱਪਰ ਹੈ ਉਹ ਅਜ਼ਾਦ ਹੈ, ਅਤੇ ਉਹ ਸਾਡੀ ਮਾਂ ਹੈ।</verse>
				<verse number="27">ਕਿਉਂ ਜੋ ਸ਼ਾਸਤਰਾਂ ਲਿਖਿਆ ਹੋਇਆ ਹੈ: “ਹੇ ਬਾਂਝ ਔਰਤ, ਖੁਸ਼ ਹੋ, ਤੂੰ ਜਿਸ ਨੇ ਕਦੇ ਬੱਚਾ ਨਹੀਂ ਜਣਿਆ; ਖੁਸ਼ੀ ਨਾਲ ਖੁੱਲ੍ਹ ਕੇ ਗਾ ਅਤੇ ਉੱਚੀ-ਉੱਚੀ ਕੁਰਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਵੱਧ ਹਨ ਸੁਹਾਗਣ ਨਾਲੋਂ ਜਿਸ ਦਾ ਪਤੀ ਹੈ।”</verse>
				<verse number="28">ਹੁਣ ਤੁਸੀਂ, ਹੇ ਭਰਾਵੋ ਅਤੇ ਭੈਣੋ, ਇਸਹਾਕ ਵਾਂਗ, ਵਾਇਦੇ ਦੇ ਬੱਚੇ ਹੋ।</verse>
				<verse number="29">ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆ ਉਹ ਨੂੰ ਸਤਾਉਂਦਾ ਸੀ ਜਿਹੜਾ ਪਰਮੇਸ਼ਵਰ ਦੇ ਆਤਮਾ ਅਨੁਸਾਰ ਜੰਮਿਆ ਸੀ, ਤਿਵੇਂ ਹੁਣ ਵੀ ਹੁੰਦਾ ਹੈ।</verse>
				<verse number="30">ਪਰ ਪਵਿੱਤਰ ਸ਼ਾਸਤਰ ਕੀ ਕਹਿੰਦਾ ਹੈ? “ਦਾਸੀ ਔਰਤ ਅਤੇ ਉਸ ਦੇ ਪੁੱਤਰ ਨੂੰ ਭੇਜ ਦੇ, ਕਿਉਂਕਿ ਦਾਸੀ ਔਰਤ ਦਾ ਪੁੱਤਰ ਕਦੇ ਵੀ ਅਜ਼ਾਦ ਔਰਤ ਦੇ ਪੁੱਤਰ ਨਾਲ ਵਿਰਾਸਤ ਵਿੱਚ ਹਿੱਸਾ ਨਹੀਂ ਲਵੇਗਾ।”</verse>
				<verse number="31">ਇਸ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਦਾਸੀ ਔਰਤ ਦੇ ਬੱਚੇ ਨਹੀਂ, ਬਲਕਿ ਅਜ਼ਾਦ ਔਰਤ ਦੇ ਬੱਚੇ ਹਾਂ।</verse>
			</chapter>
			<chapter number="5">
				<verse number="1">ਇਹ ਅਜ਼ਾਦੀ ਲਈ ਹੈ ਕਿ ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਦ੍ਰਿੜ੍ਹ ਰਹੋ, ਅਤੇ ਆਪਣੇ ਆਪ ਨੂੰ ਗੁਲਾਮੀ ਦੇ ਜੂਲੇ ਹੇਠਾਂ ਦੁਬਾਰਾ ਬੋਝ ਨਾ ਬਣਨ ਦਿਓ।</verse>
				<verse number="2">ਮੇਰੇ ਸ਼ਬਦਾਂ ਨੂੰ ਧਿਆਨ ਵਿੱਚ ਰੱਖਣਾ! ਮੈਂ, ਪੌਲੁਸ, ਤੁਹਾਨੂੰ ਦੱਸਦਾ ਹਾਂ ਕਿ ਜੇ ਤੁਸੀਂ ਆਪਣੀ ਸੁੰਨਤ ਕਰਾਉਂਦੇ ਹੋ, ਤਾਂ ਮਸੀਹ ਤੁਹਾਡੇ ਲਈ ਬਿਲਕੁਲ ਵੀ ਮਹੱਤਵਪੂਰਣ ਨਹੀਂ ਹੋਵੇਗਾ।</verse>
				<verse number="3">ਦੁਬਾਰਾ ਫਿਰ ਮੈਂ ਹਰ ਉਸ ਆਦਮੀ ਨੂੰ ਕਹਿੰਦਾ ਹਾਂ ਜੋ ਆਪਣੇ ਆਪ ਦੀ ਸੁੰਨਤ ਕਰਵਾਉਂਦਾ ਹੈ ਕਿ ਉਸ ਨੂੰ ਪੂਰੀ ਬਿਵਸਥਾ ਦੀ ਪਾਲਣਾ ਕਰਨ ਦੀ ਜ਼ਿੰਮੇਵਾਰ ਸਮਝਣੀ ਪਵੇਗੀ।</verse>
				<verse number="4">ਤੁਸੀਂ ਜੋ ਬਿਵਸਥਾ ਦੁਆਰਾ ਧਰਮੀ ਬਣਨਾ ਚਾਹੁੰਦੇ ਹੋ, ਮਸੀਹ ਅਤੇ ਪਰਮੇਸ਼ਵਰ ਦੀ ਕਿਰਪਾ ਤੋਂ ਵੱਖ ਹੋ ਗਏ ਹੋ।</verse>
				<verse number="5">ਕਿਉਂਕਿ ਅਸੀਂ ਪਰਮੇਸ਼ਵਰ ਦੇ ਆਤਮਾ ਰਾਹੀਂ ਨਿਹਚਾ ਨਾਲ ਉਸ ਧਾਰਮਿਕਤਾ ਦੀ ਉਤਸੁਕਤਾ ਨਾਲ ਉਡੀਕ ਕਰਦੇ ਹਾਂ ਜਿਸ ਦੀ ਅਸੀਂ ਆਸ ਰੱਖਦੇ ਹਾਂ।</verse>
				<verse number="6">ਕਿਉਂਕਿ ਮਸੀਹ ਯਿਸ਼ੂ ਵਿੱਚ ਨਾ ਤਾਂ ਸੁੰਨਤ ਅਤੇ ਨਾ ਹੀ ਅਸੁੰਨਤ ਦੀ ਕੋਈ ਕੀਮਤ ਹੈ। ਇੱਕੋ ਇੱਕ ਚੀਜ਼ ਜੋ ਯੋਗ ਹੈ ਉਹ ਇਹ ਹੈ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।</verse>
				<verse number="7">ਤੁਸੀਂ ਚੰਗੀ ਦੌੜ ਲਗਾ ਰਹੇ ਸੀ। ਤੁਹਾਨੂੰ ਸੱਚ ਦੀ ਪਾਲਣਾ ਕਰਨ ਤੋਂ ਕਿਸ ਨੇ ਰੋਕਿਆ?</verse>
				<verse number="8">ਇਸ ਤਰ੍ਹਾਂ ਦੀ ਪ੍ਰੇਰਣਾ ਤੁਹਾਡੇ ਸੱਦਣ ਵਾਲੇ ਪਰਮੇਸ਼ਵਰ ਦੀ ਵੱਲੋਂ ਨਹੀਂ।</verse>
				<verse number="9">“ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ।”</verse>
				<verse number="10">ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਕੋਈ ਹੋਰ ਵਿਚਾਰ ਨਹੀਂ ਕਰੋਗੇ। ਜਿਹੜਾ ਤੁਹਾਨੂੰ ਉਲਝਣ ਵਿੱਚ ਪਾ ਰਿਹਾ ਹੈ, ਉਹ ਜੋ ਵੀ ਹੋਵੇ, ਉਸਨੂੰ ਜੁਰਮਾਨਾ ਭਰਨਾ ਪਏਗਾ।</verse>
				<verse number="11">ਹੇ ਭਰਾਵੋ ਅਤੇ ਭੈਣੋ, ਭਰਾਵੋ, ਜੇ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰਦਾ ਹਾਂ, ਤਾਂ ਵੀ ਮੈਨੂੰ ਕਿਉਂ ਸਤਾਇਆ ਜਾਂਦਾ ਹੈ? ਫਿਰ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।</verse>
				<verse number="12">ਜਿੱਥੋਂ ਤੱਕ ਉਨ੍ਹਾਂ ਅੰਦੋਲਨਕਾਰੀਆਂ ਲਈ, ਮੈਂ ਚਾਹੁੰਦਾ ਹਾਂ ਕਿ ਉਹ ਪੂਰੇ ਤਰੀਕੇ ਨਾਲ ਜਾਣ ਅਤੇ ਆਪਣੇ ਆਪ ਦਾ ਅੰਗ ਵੱਢ ਲੈਣ!</verse>
				<verse number="13">ਮੇਰੇ ਭਰਾਵੋ ਅਤੇ ਭੈਣੋ, ਤੁਹਾਨੂੰ ਅਜ਼ਾਦ ਹੋਣ ਲਈ ਬੁਲਾਇਆ ਗਿਆ ਸੀ। ਪਰ ਆਪਣੀ ਸੁਤੰਤਰਤਾ ਦੀ ਵਰਤੋਂ ਸਰੀਰ ਨੂੰ ਭਰਮਾਉਣ ਲਈ ਨਾ ਕਰੋ; ਇਸ ਦੀ ਬਜਾਏ, ਪਿਆਰ ਨਾਲ ਇੱਕ-ਦੂਜੇ ਦੀ ਨਿਮਰਤਾ ਨਾਲ ਸੇਵਾ ਕਰੋ।</verse>
				<verse number="14">ਕਿਉਂਕਿ ਸਾਰੀ ਬਿਵਸਥਾ ਇਸ ਹੁਕਮ ਨੂੰ ਪੂਰਾ ਕਰਨ ਵਿੱਚ ਹੁੰਦੀ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”</verse>
				<verse number="15">ਪਰ ਜੇ ਤੁਸੀਂ ਇੱਕ-ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ-ਦੂਜੇ ਦਾ ਨਾਸ ਨਾ ਕਰ ਦੇਵੋ।</verse>
				<verse number="16">ਇਸ ਲਈ ਮੈਂ ਕਹਿੰਦਾ ਹਾਂ, ਪਵਿੱਤਰ ਆਤਮਾ ਦੁਆਰਾ ਜ਼ਿੰਦਗੀ ਬਤੀਤ ਕਰੋ, ਅਤੇ ਤੁਸੀਂ ਸਰੀਰ ਦੀਆਂ ਇੱਛਾਵਾਂ ਨੂੰ ਸੰਤੁਸ਼ਟ ਨਹੀਂ ਕਰੋਗੇ।</verse>
				<verse number="17">ਕਿਉਂਕਿ ਸਰੀਰ ਉਹ ਚਾਹੁੰਦਾ ਹੈ ਜੋ ਪਵਿੱਤਰ ਆਤਮਾ ਦੇ ਵਿਰੁੱਧ ਹੈ, ਅਤੇ ਪਵਿੱਤਰ ਆਤਮਾ ਜੋ ਸਰੀਰ ਦੇ ਵਿਰੁੱਧ ਹੈ। ਉਹ ਇੱਕ-ਦੂਜੇ ਨਾਲ ਟਕਰਾਉਂਦੇ ਹਨ, ਤਾਂ ਜੋ ਤੁਸੀਂ ਉਹ ਨਾ ਕਰੋ ਜੋ ਤੁਸੀਂ ਚਾਹੁੰਦੇ ਹੋ।</verse>
				<verse number="18">ਪਰ ਜੇ ਤੁਸੀਂ ਪਵਿੱਤਰ ਆਤਮਾ ਦੀ ਅਗਵਾਈ ਵਿੱਚ ਚੱਲ ਰਹੇ ਹੋ, ਤਾਂ ਫਿਰ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਹੋ।</verse>
				<verse number="19">ਸਰੀਰ ਦੇ ਕੰਮ ਸਪੱਸ਼ਟ ਹਨ: ਜਿਨਸੀ ਅਨੈਤਿਕਤਾ, ਗੰਦ-ਮੰਦ, ਅਤੇ ਲੁੱਚਪੁਣਾ;</verse>
				<verse number="20">ਮੂਰਤੀ ਪੂਜਾ ਅਤੇ ਜਾਦੂ-ਟੂਣਾ; ਨਫ਼ਰਤ, ਝਗੜੇ, ਈਰਖਾ, ਗੁੱਸਾ, ਵਿਰੋਧ, ਫੁੱਟਾਂ, ਬਿਦਤਾਂ,</verse>
				<verse number="21">ਅਤੇ ਖਾਰ; ਨਸ਼ੇ, ਬਦਮਸਤੀਆਂ, ਅਤੇ ਇਸ ਤਰ੍ਹਾਂ ਦੇ ਹੋਰ ਵੀ ਹਨ। ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ, ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ, ਕਿ ਜਿਹੜੇ ਇਸ ਤਰ੍ਹਾਂ ਜੀਉਂਦੇ ਹਨ ਉਹ ਪਰਮੇਸ਼ਵਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ।</verse>
				<verse number="22">ਪਰ ਪਵਿੱਤਰ ਆਤਮਾ ਦਾ ਫਲ ਪਿਆਰ, ਆਨੰਦ, ਸ਼ਾਂਤੀ, ਸਹਿਣਸ਼ੀਲਤਾ, ਦਿਆਲਤਾ, ਭਲਾਈ, ਵਫ਼ਾਦਾਰੀ ਹੈ,</verse>
				<verse number="23">ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।</verse>
				<verse number="24">ਅਤੇ ਜਿਹੜੇ ਮਸੀਹ ਯਿਸ਼ੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।</verse>
				<verse number="25">ਜੇ ਅਸੀਂ ਪਵਿੱਤਰ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।</verse>
				<verse number="26">ਅਸੀਂ ਘਮੰਡੀ ਹੋ ਕੇ ਨਾ ਇੱਕ-ਦੂਜੇ ਨੂੰ ਖਿਝਾਈਏ ਅਤੇ ਨਾ ਇੱਕ-ਦੂਜੇ ਨਾਲ ਖਾਰ ਰੱਖੀਏ।</verse>
			</chapter>
			<chapter number="6">
				<verse number="1">ਹੇ ਭਰਾਵੋ ਅਤੇ ਭੈਣੋ, ਜੇ ਕੋਈ ਪਾਪ ਵਿੱਚ ਫੜਿਆ ਵੀ ਜਾਵੇ, ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਉਸਦਾ ਸੁਧਾਰ ਕਰੋ। ਪਰ ਆਪਣੇ ਆਪ ਨੂੰ ਵੇਖੋ, ਜਾਂ ਤੁਸੀਂ ਵੀ ਅਜਿਹਾ ਕਰਨ ਲਈ ਪਰਤਾਏ ਗਏ।</verse>
				<verse number="2">ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੇ ਬਿਵਸਥਾ ਨੂੰ ਪੂਰਾ ਕਰੋਗੇ।</verse>
				<verse number="3">ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।</verse>
				<verse number="4">ਹਰ ਇੱਕ ਨੂੰ ਆਪਣੇ ਕੰਮਾਂ ਦੀ ਪਰਖ ਕਰਨੀ ਚਾਹੀਦੀ ਹੈ। ਫਿਰ ਉਹ ਕਿਸੇ ਹੋਰ ਨਾਲ ਆਪਣੀ ਤੁਲਨਾ ਕੀਤੇ ਬਗੈਰ, ਇਕੱਲੇ ਆਪਣੇ ਆਪ ਤੇ ਮਾਣ ਕਰ ਸਕਦੇ ਹਨ,</verse>
				<verse number="5">ਕਿਉਂਕਿ ਹਰੇਕ ਨੂੰ ਆਪਣਾ ਭਾਰ ਚੁੱਕਣਾ ਚਾਹੀਦਾ ਹੈ।</verse>
				<verse number="6">ਪਰ ਜਿਹੜਾ ਪਰਮੇਸ਼ਵਰ ਦੇ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰੇ ਚੰਗੇ ਪਦਾਰਥਾਂ ਵਿੱਚ ਸਾਂਝੀ ਕਰੇ।</verse>
				<verse number="7">ਧੋਖਾ ਨਾ ਖਾਓ: ਪਰਮੇਸ਼ਵਰ ਦਾ ਮਜ਼ਾਕ ਨਹੀਂ ਉਡਾਇਆ ਜਾਂਦਾ। ਮਨੁੱਖ ਜੋ ਬੀਜਦਾ ਹੈ ਉਹੀ ਵੱਢਦਾ ਹੈ।</verse>
				<verse number="8">ਜੋ ਕੋਈ ਵੀ ਆਪਣੇ ਸਰੀਰ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਸਰੀਰ ਤੋਂ ਵਿਨਾਸ਼ ਦੀ ਵਾਢੀ ਵੱਢੇਗਾ; ਜਿਹੜਾ ਵੀ ਪਵਿੱਤਰ ਆਤਮਾ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਪਵਿੱਤਰ ਆਤਮਾ ਤੋਂ ਸਦੀਵੀ ਜੀਵਨ ਵਾਢੀ ਵੱਢੇਗਾ।</verse>
				<verse number="9">ਆਓ ਅਸੀਂ ਚੰਗੇ ਕੰਮ ਕਰਨ ਵਿੱਚ ਥੱਕ ਨਾ ਜਾਈਏ, ਕਿਉਂਕਿ ਜੇ ਅਸੀਂ ਹਾਰ ਨਾ ਮੰਨੀਏ ਤਾਂ ਸਹੀ ਸਮੇਂ ਤੇ ਅਸੀਂ ਵਾਢੀ ਵੱਢਾਗੇ।</verse>
				<verse number="10">ਇਸ ਲਈ, ਜਿਵੇਂ ਕਿ ਸਾਡੇ ਕੋਲ ਮੌਕਾ ਹੈ, ਆਓ ਅਸੀਂ ਸਾਰੇ ਲੋਕਾਂ ਦਾ ਭਲਾ ਕਰੀਏ, ਖ਼ਾਸ ਕਰ ਉਨ੍ਹਾਂ ਲਈ ਜੋ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸਬੰਧਤ ਹਨ।</verse>
				<verse number="11">ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ!</verse>
				<verse number="12">ਜਿਹੜੇ ਲੋਕ ਸਰੀਰ ਦੁਆਰਾ ਲੋਕਾਂ ਨੂੰ ਪ੍ਰਭਾਵਤ ਕਰਨਾ ਚਾਹੁੰਦੇ ਹਨ ਉਹ ਤੁਹਾਨੂੰ ਸੁੰਨਤ ਕਰਵਾਉਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਕਰਨ ਦਾ ਇੱਕੋ ਇੱਕ ਕਾਰਨ ਮਸੀਹ ਦੀ ਸਲੀਬ ਲਈ ਸਤਾਏ ਜਾਣ ਤੋਂ ਬਚਣਾ ਚਾਹੁੰਦੇ ਹਨ।</verse>
				<verse number="13">ਸੁੰਨਤ ਕੀਤੇ ਹੋਏ ਲੋਕ ਵੀ ਬਿਵਸਥਾ ਦੀ ਪਾਲਣਾ ਨਹੀਂ ਕਰਦੇ, ਫਿਰ ਵੀ ਉਹ ਚਾਹੁੰਦੇ ਹਨ ਕਿ ਤੁਹਾਡੀ ਸੁੰਨਤ ਕੀਤੀ ਜਾਵੇ ਤਾਂ ਜੋ ਉਹ ਸਰੀਰ ਵਿੱਚ ਤੁਹਾਡੀ ਸੁੰਨਤ ਬਾਰੇ ਸ਼ੇਖੀ ਮਾਰ ਸਕਣ।</verse>
				<verse number="14">ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।</verse>
				<verse number="15">ਨਾ ਤਾਂ ਸੁੰਨਤ ਅਤੇ ਨਾ ਹੀ ਅਸੁੰਨਤ ਦਾ ਕੁਝ ਮਤਲਬ ਵੀ ਹੈ; ਸਗੋਂ ਨਵੀਂ ਸ੍ਰਿਸ਼ਟੀ ਹੈ।</verse>
				<verse number="16">ਇਸ ਨਿਯਮ ਦੀ ਪਾਲਣਾ ਕਰਨ ਵਾਲੇ ਸਾਰਿਆਂ ਲਈ ਸ਼ਾਂਤੀ ਅਤੇ ਦਯਾ ਪ੍ਰਾਪਤ ਹੁੰਦੀ ਰਹੇ, ਨਾਲੇ ਪਰਮੇਸ਼ਵਰ ਦੇ ਇਸਰਾਏਲ ਨੂੰ।</verse>
				<verse number="17">ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਸਰੀਰ ਉੱਤੇ ਯਿਸ਼ੂ ਦੇ ਨਿਸ਼ਾਨਾ ਨੂੰ ਲਈ ਫਿਰਦਾ ਹਾਂ।</verse>
				<verse number="18">ਹੇ ਭਰਾਵੋ ਅਤੇ ਭੈਣਾਂ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਹੋਵੇ। ਆਮੀਨ।</verse>
			</chapter>
		</book>
		<book number="49">
			<chapter number="1">
				<verse number="1">ਪੌਲੁਸ ਜੋ ਪਰਮੇਸ਼ਵਰ ਦੀ ਇੱਛਾ ਦੁਆਰਾ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ। ਅਫ਼ਸੁਸ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨੂੰ, ਜੋ ਮਸੀਹ ਯਿਸ਼ੂ ਵਿੱਚ ਵਫ਼ਾਦਾਰ ਹਨ:</verse>
				<verse number="2">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="3">ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ।</verse>
				<verse number="4">ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ।</verse>
				<verse number="5">ਉਸਨੇ ਸਾਨੂੰ ਉਸਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸਦੇ ਬੱਚੇ ਬਣਨ ਦੇ ਲਈ ਠਹਿਰਾਇਆ।</verse>
				<verse number="6">ਉਸ ਦੀ ਮਹਾਨ ਕਿਰਪਾ ਦੀ ਉਸਤਤ ਹੋਵੇ, ਜੋ ਉਸਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਡੇ ਉੱਤੇ ਮੁਫ਼ਤ ਵਿੱਚ ਬਖ਼ਸ਼ ਦਿੱਤੀ ਹੈ।</verse>
				<verse number="7">ਅਤੇ ਉਸ ਵਿੱਚ ਸਾਨੂੰ ਉਸਦੀ ਮਹਾਨ ਕਿਰਪਾ ਦੇ ਅਨੁਸਾਰ, ਉਸ ਦੇ ਲਹੂ ਦੁਆਰਾ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਮਿਲਦੀ ਹੈ।</verse>
				<verse number="8">ਇਹ ਕਿਰਪਾ ਉਸਨੇ ਆਪਣੀ ਸਾਰੀ ਬੁੱਧੀ ਅਤੇ ਜ਼ਮੀਰ ਨਾਲ ਸਾਡੇ ਉੱਤੇ ਭਰਪੂਰ ਰੂਪ ਵਿੱਚ ਦਿੱਤੀ ਹੈ।</verse>
				<verse number="9">ਉਸ ਦੇ ਚੰਗੇ ਮਕਸਦ ਦੇ ਅਨੁਸਾਰ ਉਸ ਦੀ ਇੱਛਾ ਦਾ ਭੇਤ ਸਾਨੂੰ ਪ੍ਰਗਟ ਕੀਤਾ, ਜਿਸ ਨੂੰ ਉਸ ਨੇ ਮਸੀਹ ਵਿੱਚ ਸਥਾਪਿਤ ਕੀਤਾ।</verse>
				<verse number="10">ਸਮਾਂ ਪੂਰਾ ਹੋਣ ਤੇ ਉਹ ਆਪ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੀਆਂ ਚੀਜ਼ਾਂ ਨੂੰ ਮਸੀਹ ਵਿੱਚ ਇਕੱਠਾ ਕਰੇ।</verse>
				<verse number="11">ਉਸ ਵਿੱਚ ਅਸੀਂ ਵੀ ਚੁਣੇ ਗਏ ਹਾਂ, ਅਤੇ ਉਸ ਦੀ ਯੋਜਨਾ ਦੇ ਅਨੁਸਾਰ ਪਹਿਲਾਂ ਤੋਂ ਨਿਰਧਾਰਤ ਕੀਤਾ ਗਿਆ ਸੀ ਜੋ ਉਸਦੀ ਇੱਛਾ ਦੇ ਉਦੇਸ਼ ਦੇ ਅਨੁਸਾਰ ਸਭ ਕੁਝ ਕਰਦਾ ਹੈ,</verse>
				<verse number="12">ਇਸ ਲਈ ਕਿ ਅਸੀਂ ਜਿਨਾਂ ਨੇ ਮਸੀਹ ਵਿੱਚ ਸਭ ਤੋਂ ਪਹਿਲਾਂ ਉਮੀਦ ਰੱਖੀ, ਉਸਦੀ ਮਹਿਮਾ ਦੀ ਉਸਤਤ ਹਾਂ।</verse>
				<verse number="13">ਅਤੇ ਜਦੋਂ ਤੁਸੀਂ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦੀ ਖੁਸ਼ਖ਼ਬਰੀ ਹੈ ਤਾਂ ਤੁਸੀਂ ਵੀ ਮਸੀਹ ਵਿੱਚ ਸ਼ਾਮਲ ਹੋ ਗਏ। ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਤੁਹਾਡੇ ਉੱਤੇ ਪਵਿੱਤਰ ਆਤਮਾ ਦੁਆਰਾ ਵਾਅਦਾ ਦੀ ਇੱਕ ਮੋਹਰ ਲਗਾਈ ਗਈ।</verse>
				<verse number="14">ਇਹ ਸਾਨੂੰ ਸਾਡੀ ਵਿਰਾਸਤ ਲਈ, ਪਰਮੇਸ਼ਵਰ ਦੇ ਆਪਣੇ ਲੋਕਾਂ ਦੇ ਰੂਪ ਵਿੱਚ ਛੁਟਕਾਰਾ, ਅਤੇ ਉਸਦੀ ਮਹਿਮਾ ਦੀ ਉਸਤਤ ਲਈ ਇੱਕ ਕਮਾਈ ਦੇ ਰੂਪ ਵਿੱਚ ਦਿੱਤੇ ਗਏ ਹਨ।</verse>
				<verse number="15">ਇਸ ਕਾਰਨ, ਜਦੋਂ ਤੋਂ ਮੈਂ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੇ ਬਾਰੇ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਸੁਣਿਆ ਹੈ,</verse>
				<verse number="16">ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ।</verse>
				<verse number="17">ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸਨੂੰ ਚੰਗੀ ਤਰਾਂ ਜਾਣ ਸਕੋ।</verse>
				<verse number="18">ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਜਾਣ ਸਕੋ ਕਿ ਉਸਦੇ ਬੁਲਾਉਣ ਦੀ ਉਮੀਦ ਅਤੇ ਉਸਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ।</verse>
				<verse number="19">ਅਤੇ ਸਾਡੇ ਵਿਸ਼ਵਾਸੀਆਂ ਲਈ ਉਸਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।</verse>
				<verse number="20">ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਰਾਜਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,</verse>
				<verse number="21">ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ।</verse>
				<verse number="22">ਅਤੇ ਪਰਮੇਸ਼ਵਰ ਨੇ ਸਭ ਕੁਝ ਉਸਦੇ ਪੈਰਾਂ ਹੇਠ ਰੱਖਿਆ ਅਤੇ ਉਸਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁਖੀ ਠਹਿਰਾਇਆ।</verse>
				<verse number="23">ਕਲੀਸਿਆ, ਜੋ ਉਸਦਾ ਸਰੀਰ ਹੈ, ਉਸਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ।</verse>
			</chapter>
			<chapter number="2">
				<verse number="1">ਇੱਕ ਵਾਰ, ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮਰੇ ਹੋਏ ਸੀ,</verse>
				<verse number="2">ਉਸੇ ਸਮੇਂ ਤੁਸੀਂ ਇਸ ਸੰਸਾਰ ਦੇ ਤਰੀਕਿਆਂ ਨਾਲ ਚੱਲਦੇ ਸੀ ਅਤੇ ਸ਼ੈਤਾਨ ਦੇ ਅਧਿਕਾਰੀ ਸੀ। ਉਹ ਆਤਮਾ ਜੋ ਹੁਣ ਅਣ-ਆਗਿਆਕਾਰ ਲੋਕਾਂ ਵਿੱਚ ਕੰਮ ਕਰ ਰਹੀ ਹੈ।</verse>
				<verse number="3">ਅਸੀਂ ਸਾਰੇ ਇੱਕ ਸਮੇਂ ਉਨ੍ਹਾਂ ਦੇ ਵਿੱਚ ਰਹਿੰਦੇ ਸੀ, ਆਪਣੇ ਸਰੀਰ ਦੀ ਲਾਲਸਾ ਨੂੰ ਸੰਤੁਸ਼ਟ ਕਰਦੇ ਸੀ ਅਤੇ ਮਨ ਦੀਆਂ ਇੱਛਾਵਾਂ ਅਤੇ ਕਾਮਨਾਵਾਂ ਦੀ ਪਾਲਣ ਕਰਦੇ ਸੀ। ਬਾਕੀ ਲੋਕਾਂ ਵਾਂਗ, ਅਸੀਂ ਸੁਭਾਅ ਦੁਆਰਾ ਪਰਮੇਸ਼ਵਰ ਦੇ ਕ੍ਰੋਧ ਦੇ ਹੱਕਦਾਰ ਸੀ।</verse>
				<verse number="4">ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ</verse>
				<verse number="5">ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।</verse>
				<verse number="6">ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ,</verse>
				<verse number="7">ਇਸ ਲਈ ਕਿ ਆਉਣ ਵਾਲੇ ਯੁੱਗਾਂ ਵਿੱਚ ਉਹ ਆਪਣੀ ਦਇਆ ਦੀ ਬੇਮਿਸਾਲ ਦੌਲਤ ਦਿਖਾਵੇ, ਜੋ ਮਸੀਹ ਯਿਸ਼ੂ ਵਿੱਚ ਸਾਡੇ ਉੱਤੇ ਆਪਣੀ ਦਿਆਲਗੀ ਨਾਲ ਪ੍ਰਗਟ ਕੀਤੀ ਗਈ ਹੈ।</verse>
				<verse number="8">ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੀ ਵੱਲੋਂ ਦਾਤ ਹੈ</verse>
				<verse number="9">ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ।</verse>
				<verse number="10">ਕਿਉਂਕਿ ਅਸੀਂ ਪਰਮੇਸ਼ਵਰ ਦੁਆਰਾ ਨਿਯੁਕਤ ਕੀਤੇ ਚੰਗੇ ਕੰਮਾਂ ਲਈ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੀ ਰਚਨਾ ਹਾਂ।</verse>
				<verse number="11">ਇਸ ਲਈ, ਯਾਦ ਰੱਖੋ ਕਿ ਜੋ ਤੁਸੀਂ ਜਨਮ ਤੋਂ ਗ਼ੈਰ-ਯਹੂਦੀ ਹੋ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ।</verse>
				<verse number="12">ਯਾਦ ਰੱਖੋ ਕਿ ਉਸ ਸਮੇਂ ਤੁਸੀਂ ਸੰਸਾਰ ਵਿੱਚ ਮਸੀਹ ਤੋਂ ਵੱਖਰੇ ਸੀ, ਅਤੇ ਨਾ ਹੀ ਇਸਰਾਏਲ ਦੇ ਨਾਗਰਿਕਾਂ ਸੀ, ਅਤੇ ਬਿਨਾਂ ਵਾਅਦੇ ਅਤੇ ਬਿਨਾਂ ਆਸ ਅਤੇ ਬਿਨਾਂ ਪਰਮੇਸ਼ਵਰ ਦੇ ਸੀ।</verse>
				<verse number="13">ਪਰ ਹੁਣ ਮਸੀਹ ਯਿਸ਼ੂ ਵਿੱਚ ਤੁਸੀਂ ਜੋ ਕਦੇ ਦੂਰ ਹੋ ਗਏ ਸੀ, ਮਸੀਹ ਦੇ ਲਹੂ ਦੁਆਰਾ ਨੇੜੇ ਲਿਆਏ ਗਏ ਹੋ।</verse>
				<verse number="14">ਕਿਉਂਕਿ ਮਸੀਹ ਆਪ ਹੀ ਸਾਡੀ ਸ਼ਾਂਤੀ ਹੈ, ਜਿਸਨੇ ਦੋਹਾਂ ਸਮੂਹਾਂ ਦੇ ਸਰੀਰ ਵਿੱਚ ਦੀ ਦੁਸ਼ਮਣੀ ਦੀ ਵੰਡਣ ਵਾਲੀ ਕੰਧ ਨੂੰ ਢਾਹ ਦਿੱਤਾ ਅਤੇ ਉਹਨਾਂ ਨੂੰ ਇੱਕ ਬਣਾ ਦਿੱਤਾ ਹੈ</verse>
				<verse number="15">ਆਪਣੇ ਸਰੀਰ ਵਿੱਚ ਬਿਵਸਥਾ ਨੂੰ ਬਿਧੀਆਂ ਅਤੇ ਕਾਨੂੰਨਾਂ ਸਮੇਤ ਇੱਕ ਪਾਸੇ ਰੱਖ ਕੇ। ਉਸਦਾ ਉਦੇਸ਼ ਆਪਣੇ ਆਪ ਵਿੱਚ ਦੋਵਾਂ ਵਿੱਚੋਂ ਇੱਕ ਨਵੀਂ ਮਨੁੱਖਤਾ ਪੈਦਾ ਕਰਨਾ ਸੀ, ਇਸ ਤਰ੍ਹਾਂ ਸ਼ਾਂਤੀ ਬਣਾਉਣਾ ਸੀ।</verse>
				<verse number="16">ਅਤੇ ਇੱਕ ਸਰੀਰ ਵਿੱਚ ਉਨ੍ਹਾਂ ਦੋਹਾਂ ਨੂੰ ਸਲੀਬ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ ਕਰਨ ਲਈ, ਜਿਸ ਦੁਆਰਾ ਉਸਨੇ ਉਨ੍ਹਾਂ ਦੀ ਦੁਸ਼ਮਣੀ ਨੂੰ ਮਾਰ ਦਿੱਤਾ।</verse>
				<verse number="17">ਅਤੇ ਮਸੀਹ ਨੇ ਆ ਕੇ ਦੋਹਾਂ ਨੂੰ ਜਿਹੜੇ ਦੂਰ ਸਨ ਅਤੇ ਨੇੜੇ ਸਨ, ਸ਼ਾਂਤੀ ਦੀ ਖੁਸ਼ਖ਼ਬਰੀ ਸੁਣਾਈ।</verse>
				<verse number="18">ਉਸਦੇ ਰਾਹੀਂ ਅਸੀਂ ਦੋਵੇਂ ਇੱਕ ਆਤਮਾ ਦੁਆਰਾ ਪਿਤਾ ਤੱਕ ਪਹੁੰਚ ਕਰ ਸਕਦੇ ਹਾਂ।</verse>
				<verse number="19">ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ।</verse>
				<verse number="20">ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ।</verse>
				<verse number="21">ਉਸ ਵਿੱਚ ਸਾਰੀ ਇਮਾਰਤ ਜੁੜ ਜਾਂਦੀ ਹੈ ਅਤੇ ਇਕੱਠੇ ਹੋ ਕੇ ਪ੍ਰਭੂ ਲਈ ਪਵਿੱਤਰ ਮੰਦਰ ਬਣ ਜਾਂਦੀ ਹੈ।</verse>
				<verse number="22">ਅਤੇ ਉਸ ਵਿੱਚ ਤੁਸੀਂ ਵੀ ਇੱਕ ਨਿਵਾਸ ਸਥਾਨ ਬਣਨ ਲਈ ਇਕੱਠੇ ਕੀਤੇ ਗਏ ਹੋ, ਜਿਸ ਵਿੱਚ ਪਰਮੇਸ਼ਵਰ ਆਪਣੀ ਆਤਮਾ ਦੁਆਰਾ ਵਾਸ ਕਰਦਾ ਹੈ।</verse>
			</chapter>
			<chapter number="3">
				<verse number="1">ਇਸ ਕਾਰਨ ਕਰਕੇ ਮੈਂ, ਪੌਲੁਸ, ਤੁਹਾਡੇ ਲਈ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਕੈਦੀ ਹਾਂ।</verse>
				<verse number="2">ਯਕੀਨਨ ਤੁਸੀਂ ਪਰਮੇਸ਼ਵਰ ਦੀ ਕਿਰਪਾ ਦੇ ਪ੍ਰਬੰਧ ਬਾਰੇ ਸੁਣਿਆ ਹੋਵੇਗਾ ਜੋ ਤੁਹਾਡੇ ਲਈ ਮੈਨੂੰ ਦਿੱਤੀ ਗਈ ਸੀ,</verse>
				<verse number="3">ਇਹ ਹੈ, ਭੇਤ ਮੇਰੇ ਤੇ ਪ੍ਰਕਾਸ਼ ਦੁਆਰਾ ਪ੍ਰਗਟ ਹੋਇਆ ਹੈ, ਜਿਵੇਂ ਕਿ ਮੈਂ ਪਹਿਲਾਂ ਹੀ ਸੰਖੇਪ ਵਿੱਚ ਲਿਖਿਆ ਹੈ।</verse>
				<verse number="4">ਇਸ ਨੂੰ ਪੜ੍ਹ ਕੇ ਤੁਸੀਂ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ।</verse>
				<verse number="5">ਇਹ ਭੇਤ ਪਿਛਲੀਆਂ ਪੀੜ੍ਹੀਆਂ ਤੇ ਪ੍ਰਗਟ ਨਹੀਂ ਹੋਇਆ ਜਿਵੇਂ ਕਿ ਇਹ ਪਵਿੱਤਰ ਆਤਮਾ ਦੁਆਰਾ ਪਰਮੇਸ਼ਵਰ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪ੍ਰਗਟ ਕੀਤਾ ਗਿਆ ਹੈ।</verse>
				<verse number="6">ਇਹ ਭੇਤ ਇਹ ਹੈ ਕਿ ਖੁਸ਼ਖ਼ਬਰੀ ਦੁਆਰਾ ਗ਼ੈਰ-ਯਹੂਦੀ ਇਸਰਾਏਲ ਦੇ ਨਾਲ ਵਾਰਸ ਹਨ, ਇੱਕ ਸਰੀਰ ਦੇ ਅੰਗ ਹਨ, ਅਤੇ ਮਸੀਹ ਯਿਸ਼ੂ ਵਿੱਚ ਵਾਅਦੇ ਵਿੱਚ ਇਕੱਠੇ ਹਿੱਸੇਦਾਰ ਹਨ।</verse>
				<verse number="7">ਪਰਮੇਸ਼ਵਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣ ਗਿਆ।</verse>
				<verse number="8">ਹਾਲਾਂਕਿ ਮੈਂ ਸਾਰੇ ਪ੍ਰਭੂ ਦੇ ਲੋਕਾਂ ਨਾਲੋਂ ਸਭ ਤੋਂ ਛੋਟਾ ਹਾਂ, ਫਿਰ ਵੀ ਇਹ ਕਿਰਪਾ ਮੈਨੂੰ ਦਿੱਤੀ ਗਈ ਕਿ ਮੈਂ ਗ਼ੈਰ-ਯਹੂਦੀਆਂ ਨੂੰ ਮਸੀਹ ਦੀ ਬੇਅੰਤ ਖਜ਼ਾਨੇ ਦਾ ਪ੍ਰਚਾਰ ਕਰ ਸਕਾਂ,</verse>
				<verse number="9">ਅਤੇ ਸਾਰਿਆਂ ਨੂੰ ਇਹ ਭੇਤ ਪ੍ਰਗਟ ਕਰ ਸਕਾਂ ਜੋ ਪਿਛਲੇ ਯੁੱਗਾਂ ਤੋਂ ਪਰਮੇਸ਼ਵਰ ਵਿੱਚ ਲੁਕਿਆ ਹੋਇਆ ਸੀ ਜਿਸਨੇ ਸਭ ਕੁਝ ਬਣਾਇਆ ਹੈ।</verse>
				<verse number="10">ਤਾਂ ਜੋ ਪਰਮੇਸ਼ਵਰ ਦੇ ਕਈ ਪ੍ਰਕਾਰ ਦਾ ਗਿਆਨ ਹੁਣ ਕਲੀਸਿਆ ਦੁਆਰਾ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪ੍ਰਗਟ ਕੀਤਾ ਜਾ ਸਕੇ,</verse>
				<verse number="11">ਇਹ ਸਦੀਪਕ ਯੋਜਨਾ ਸੀ ਜੋ ਪਰਮੇਸ਼ਵਰ ਨੇ ਮਸੀਹ ਯਿਸ਼ੂ ਸਾਡੇ ਪ੍ਰਭੂ ਵਿੱਚ ਪੂਰਾ ਕੀਤੀ।</verse>
				<verse number="12">ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ।</verse>
				<verse number="13">ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਤੁਹਾਡੇ ਦੁੱਖਾਂ ਦੇ ਕਾਰਨ ਨਿਰਾਸ਼ ਨਾ ਹੋਵੋ, ਜੋ ਤੁਹਾਡੀ ਮਹਿਮਾ ਹਨ।</verse>
				<verse number="14">ਇਸੇ ਕਾਰਨ ਮੈਂ ਪਿਤਾ ਦੇ ਅੱਗੇ ਗੋਡੇ ਟੇਕਦਾ ਹਾਂ,</verse>
				<verse number="15">ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ।</verse>
				<verse number="16">ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ,</verse>
				<verse number="17">ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ,</verse>
				<verse number="18">ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ,</verse>
				<verse number="19">ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ।</verse>
				<verse number="20">ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥਾ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਹ ਸਮਰੱਥਾ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ।</verse>
				<verse number="21">ਉਸਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ।</verse>
			</chapter>
			<chapter number="4">
				<verse number="1">ਪ੍ਰਭੂ ਲਈ ਕੈਦੀ ਹੋਣ ਦੇ ਨਾਤੇ, ਫਿਰ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪ੍ਰਾਪਤ ਹੋਈ ਬੁਲਾਹਟ ਦੇ ਯੋਗ ਜੀਵਨ ਜੀਓ।</verse>
				<verse number="2">ਪੂਰੀ ਤਰ੍ਹਾਂ ਨਿਮਰ ਅਤੇ ਕੋਮਲ ਬਣੋ; ਧੀਰਜ ਰੱਖੋ, ਪਿਆਰ ਵਿੱਚ ਇੱਕ-ਦੂਜੇ ਨਾਲ ਸਹਿਣ ਕਰੋ।</verse>
				<verse number="3">ਸ਼ਾਂਤੀ ਦੇ ਬੰਧਨ ਦੁਆਰਾ ਆਤਮਾ ਦੀ ਏਕਤਾ ਬਣਾਈ ਰੱਖਣ ਦੀ ਹਰ ਕੋਸ਼ਿਸ਼ ਕਰੋ।</verse>
				<verse number="4">ਇੱਕ ਸਰੀਰ ਅਤੇ ਇੱਕ ਆਤਮਾ ਹੈ, ਇਸ ਲਈ ਤੁਹਾਨੂੰ ਜਦੋਂ ਤੁਹਾਨੂੰ ਬੁਲਾਇਆ ਗਿਆ ਸੀ ਤਾਂ ਇੱਕੋ ਆਸ ਲਈ ਬੁਲਾਇਆ ਗਿਆ ਸੀ;</verse>
				<verse number="5">ਇੱਕ ਪ੍ਰਭੂ, ਇੱਕ ਵਿਸ਼ਵਾਸ, ਇੱਕ ਬਪਤਿਸਮਾ;</verse>
				<verse number="6">ਇੱਕ ਪਰਮੇਸ਼ਵਰ ਜੋ ਸਾਰਿਆਂ ਦਾ ਪਿਤਾ, ਸਾਰਿਆਂ ਉੱਤੇ ਅਤੇ ਸਾਰਿਆਂ ਦੇ ਦੁਆਰਾ ਅਤੇ ਸਾਰਿਆਂ ਵਿੱਚ ਹੈ।</verse>
				<verse number="7">ਪਰ ਸਾਡੇ ਵਿੱਚੋਂ ਹਰ ਇੱਕ ਨੂੰ ਕਿਰਪਾ ਦਿੱਤੀ ਗਈ ਹੈ ਜਿਵੇਂ ਕਿ ਮਸੀਹ ਨੇ ਇਸਨੂੰ ਵੰਡਿਆ ਹੈ।</verse>
				<verse number="8">ਇਹੀ ਕਾਰਨ ਹੈ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਕਹਿ ਗਿਆ ਸੀ: “ਜਦੋਂ ਉਹ ਉੱਚੇ ਉੱਤੇ ਚੜ੍ਹਿਆ, ਉਸਨੇ ਬਹੁਤ ਸਾਰੇ ਬੰਦੀਆਂ ਨੂੰ ਲਿਆ ਅਤੇ ਆਪਣੇ ਲੋਕਾਂ ਨੂੰ ਤੋਹਫ਼ੇ ਦਿੱਤੇ।”</verse>
				<verse number="9">“ਉਹ ਚੜ੍ਹਿਆ” ਦਾ ਕੀ ਮਤਲਬ ਹੈ, ਇਸ ਤੋਂ ਇਲਾਵਾ ਮਸੀਹ ਧਰਤੀ ਦੇ ਹੇਠਲੇ, ਥਾਵਾਂ ਵਿੱਚ ਵੀ ਉੱਤਰਿਆ ਸੀ?</verse>
				<verse number="10">ਉਹ, ਜੋ ਉਤਰਦਾ ਹੈ, ਉਹ ਹੈ ਜੋ ਸਾਰੀ ਸ੍ਰਿਸ਼ਟੀ ਨੂੰ ਭਰਨ ਲਈ ਅਕਾਸ਼ ਤੋਂ ਉੱਚੇ ਸਥਾਨ ਤੇ ਚੜ੍ਹਦਾ ਹੈ।</verse>
				<verse number="11">ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ,</verse>
				<verse number="12">ਤਾਂ ਜੋ ਆਪਣੇ ਸੰਤਾਂ ਨੂੰ ਸੇਵਾ ਦੇ ਕੰਮਾਂ ਲਈ ਤਿਆਰ ਕਰਨ, ਤਾਂ ਜੋ ਮਸੀਹ ਦਾ ਸਰੀਰ ਤਿਆਰ ਕੀਤਾ ਜਾ ਸਕੇ।</verse>
				<verse number="13">ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਅਤੇ ਪਰਮੇਸ਼ਵਰ ਦੇ ਪੁੱਤਰ ਦੇ ਗਿਆਨ ਵਿੱਚ ਏਕਤਾ ਪ੍ਰਾਪਤ ਨਹੀਂ ਕਰਦੇ ਅਤੇ ਸਿਆਣੇ ਨਹੀਂ ਹੋ ਜਾਂਦੇ ਹਾਂ, ਮਸੀਹ ਦੀ ਸੰਪੂਰਨਤਾ ਵਿੱਚ ਪੂਰੇ ਨਾ ਹੋ ਸਕੀਏ।</verse>
				<verse number="14">ਫਿਰ ਅਸੀਂ ਹੁਣ ਬੱਚੇ ਨਹੀਂ ਹੋਵਾਂਗੇ ਅਤੇ ਨਾ ਹੀ ਸਮੁੰਦਰ ਦੀਆਂ ਲਹਿਰਾਂ ਵਾਂਗ ਇਧਰ-ਉਧਰ ਉਛਾਲੇ ਜਾਵੇਗਾ। ਅਤੇ ਮਨੁੱਖ ਦੀ ਧੋਖੇਬਾਜ਼ ਬੁੱਧੀ ਅਤੇ ਮਨੁੱਖ ਦੀ ਚਲਾਕੀ ਦੇ ਤੂਫਾਨ ਤੋਂ ਦੂਰ ਰਹਿ ਸਕੀਏ।</verse>
				<verse number="15">ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ।</verse>
				<verse number="16">ਜਿਸ ਦੁਆਰਾ ਪੂਰਾ ਸਰੀਰ ਜੁੜਦਾ ਅਤੇ ਬਣਦਾ ਹੈ ਅਤੇ ਪਿਆਰ ਨਾਲ ਵਧਦਾ ਹੈ ਕਿਉਂਕਿ ਹਰੇਕ ਅੰਗ ਆਪਣਾ ਕੰਮ ਸਹੀ ਢੰਗ ਨਾਲ ਕਰਦਾ ਰਹਿੰਦਾ ਹੈ।</verse>
				<verse number="17">ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ, ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ।</verse>
				<verse number="18">ਉਹ ਆਪਣੀ ਸਮਝ ਵਿੱਚ ਹਨੇਰਾ ਹੋ ਗਏ ਹਨ ਅਤੇ ਉਨ੍ਹਾਂ ਦੇ ਦਿਲਾਂ ਦੇ ਕਠੋਰ ਹੋਣ ਦੇ ਕਾਰਨ ਉਨ੍ਹਾਂ ਵਿੱਚ ਅਗਿਆਨਤਾ ਦੇ ਕਾਰਨ ਪਰਮੇਸ਼ਵਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ।</verse>
				<verse number="19">ਉਹਨਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚ-ਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ-ਮੰਦੇ ਕੰਮ ਕਰਨ।</verse>
				<verse number="20">ਤੁਹਾਨੂੰ ਇਸ ਤਰ੍ਹਾਂ ਮਸੀਹ ਬਾਰੇ ਨਹੀਂ ਸਿਖਾਇਆ ਗਿਆ ਸੀ।</verse>
				<verse number="21">ਜੇ ਤੁਸੀਂ ਸੱਚ-ਮੁੱਚ ਉਸ ਬਾਰੇ ਸੁਣਿਆ ਹੈ ਅਤੇ ਉਸ ਦੀ ਸਿੱਖਿਆ ਨੂੰ ਪ੍ਰਾਪਤ ਕੀਤਾ ਹੈ, ਜੋ ਮਸੀਹ ਯਿਸ਼ੂ ਵਿੱਚ ਸੱਚਾਈ ਦੇ ਅਨੁਸਾਰ ਹੈ।</verse>
				<verse number="22">ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ।</verse>
				<verse number="23">ਆਪਣੇ ਮਨਾਂ ਦੇ ਵਰਤਾਉ ਵਿੱਚ ਨਵੇਂ ਬਣਨ ਲਈ;</verse>
				<verse number="24">ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।</verse>
				<verse number="25">ਇਸ ਲਈ ਤੁਹਾਡੇ ਵਿੱਚੋਂ ਹਰੇਕ ਨੂੰ ਝੂਠ ਨੂੰ ਤਿਆਗਣਾ ਚਾਹੀਦਾ ਹੈ ਅਤੇ ਆਪਣੇ ਗੁਆਂਢੀ ਨਾਲ ਸੱਚ ਬੋਲਣਾ ਚਾਹੀਦਾ ਹੈ, ਕਿਉਂਕਿ ਅਸੀਂ ਸਾਰੇ ਇੱਕ ਸਰੀਰ ਦੇ ਅੰਗ ਹਾਂ।</verse>
				<verse number="26">“ਆਪਣੇ ਗੁੱਸੇ ਵਿੱਚ ਪਾਪ ਨਾ ਕਰੋ,” ਜਦੋਂ ਤੁਸੀਂ ਗੁੱਸਾ ਕਰੋ ਤਾਂ ਸੂਰਜ ਨੂੰ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ,</verse>
				<verse number="27">ਦੁਸ਼ਟ ਨੂੰ ਕੋਈ ਮੌਕਾ ਨਾ ਦਿਓ।</verse>
				<verse number="28">ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ।</verse>
				<verse number="29">ਆਪਣੇ ਮੂੰਹੋਂ ਕੋਈ ਵੀ ਗੰਦੀ ਗੱਲ ਨਾ ਨਿਕਲਣ ਦਿਓ, ਸਗੋਂ ਦੂਜਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਕਿਰਪਾ ਦੇ ਕਾਰਨ ਉਸਾਰਨ ਵਿੱਚ ਮਦਦਗਾਰ ਬਣੋ ਤਾਂ ਜੋ ਸੁਣਨ ਵਾਲਿਆਂ ਨੂੰ ਲਾਭ ਹੋ ਸਕੇ।</verse>
				<verse number="30">ਅਤੇ ਪਰਮੇਸ਼ਵਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸਦੇ ਨਾਲ ਤੁਹਾਨੂੰ ਛੁਟਕਾਰੇ ਦੇ ਦਿਨ ਲਈ ਸੀਲ ਕੀਤਾ ਗਿਆ ਸੀ।</verse>
				<verse number="31">ਆਪਣੇ ਅੰਦਰੋਂ ਕੁੜੱਤਣ, ਕ੍ਰੋਧ, ਕੋਪ, ਝਗੜਾ, ਨਿੰਦਾ, ਨਰਾਜ਼ਗੀ ਅਤੇ ਦੁਸ਼ਮਣੀ ਵਰਗੀਆਂ ਸਾਰੀਆਂ ਗੱਲਾਂ ਤੋਂ ਦੂਰ ਰਹੋ।</verse>
				<verse number="32">ਇੱਕ-ਦੂਜੇ ਨਾਲ ਦਿਆਲੂ ਅਤੇ ਤਰਸਵਾਨ ਬਣੋ, ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਵਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ਹੈ।</verse>
			</chapter>
			<chapter number="5">
				<verse number="1">ਪਰਮੇਸ਼ਵਰ ਦੇ ਪਿਆਰੇ ਬੱਚੇ ਹੋਣ ਦੇ ਨਾਤੇ, ਪਰਮੇਸ਼ਵਰ ਦੇ ਚੇਲੇ ਬਣੋ।</verse>
				<verse number="2">ਤੁਹਾਡਾ ਸੁਭਾਅ ਪਿਆਰ ਵਾਲਾ ਹੋਵੇ, ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ ਹੈ। ਉਹ ਖੁਦ ਸਾਡੇ ਲਈ ਪਰਮੇਸ਼ਵਰ ਅੱਗੇ ਇੱਕ ਪਿਆਰੀ ਸੁਗੰਧੀ ਭੇਟ ਅਤੇ ਬਲੀਦਾਨ ਬਣ ਗਿਆ।</verse>
				<verse number="3">ਪਰ ਤੁਹਾਡੇ ਵਿੱਚ ਕੋਈ ਵੀ ਵਿਭਚਾਰ, ਜਾਂ ਕਿਸੇ ਕਿਸਮ ਦੀ ਅਸ਼ੁੱਧਤਾ, ਜਾਂ ਲਾਲਚੀ ਨਹੀਂ ਹੋਣਾ ਚਾਹੀਦਾ, ਕਿਉਂਕਿ ਇਹ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਲਈ ਅਣਉਚਿਤ ਹੈ।</verse>
				<verse number="4">ਅਤੇ ਤੁਹਾਡੇ ਵਿਚਕਾਰ ਕੋਈ ਬੇਸ਼ਰਮੀ ਅਤੇ ਮੂਰਖਤਾ ਭਰੀ ਗੱਲ ਜਾਂ ਗੰਦਾ ਮਜ਼ਾਕ ਨਾ ਹੋਵੇ ਜੋ ਹਮੇਸ਼ਾ ਵਿਅਰਥ ਹਨ। ਬਲਕਿ ਤੁਹਾਨੂੰ ਧੰਨਵਾਦ ਕਰਨਾ ਚਾਹੀਦਾ ਹੈ।</verse>
				<verse number="5">ਕਿਉਂ ਜੋ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਵਿਭਚਾਰੀ, ਅਸ਼ੁੱਧ ਜਾਂ ਲਾਲਚੀ ਵਿਅਕਤੀ, ਮੂਰਤੀ ਪੂਜਕ, ਮਸੀਹ ਅਤੇ ਪਰਮੇਸ਼ਵਰ ਦੇ ਰਾਜ ਦੇ ਵਾਰਿਸ ਨਹੀਂ ਬਣ ਸਕਦੇ।</verse>
				<verse number="6">ਕੋਈ ਵੀ ਫੋਕੀਆਂ ਗੱਲਾਂ ਦੇ ਜਾਲ ਵਿੱਚ ਨਾ ਫਸੇ ਕਿਉਂਕਿ ਪਰਮੇਸ਼ਵਰ ਦਾ ਕ੍ਰੋਧ ਉਨ੍ਹਾਂ ਲੋਕਾਂ ਉੱਤੇ ਆਉਂਦਾ ਹੈ ਜੋ ਅਣ-ਆਗਿਆਕਾਰ ਹਨ।</verse>
				<verse number="7">ਇਸ ਲਈ ਉਨ੍ਹਾਂ ਦਾ ਹਿੱਸਾ ਨਾ ਬਣੋ।</verse>
				<verse number="8">ਕਿਉਂਕਿ ਤੁਸੀਂ ਪਹਿਲਾਂ ਹਨੇਰਾ ਸੀ, ਪਰ ਹੁਣ ਤੁਸੀਂ ਪ੍ਰਭੂ ਵਿੱਚ ਚਾਨਣ ਹੋ। ਚਾਨਣ ਦੇ ਬੱਚਿਆਂ ਵਾਂਗ ਜੀਓ।</verse>
				<verse number="9">(ਕਿਉਂਕਿ ਚਾਨਣ ਦੇ ਫਲ ਵਿੱਚ ਸਾਰੀ ਭਲਾਈ, ਧਾਰਮਿਕਤਾ ਅਤੇ ਸੱਚਾਈ ਸ਼ਾਮਲ ਹੁੰਦੀ ਹੈ)</verse>
				<verse number="10">ਅਤੇ ਇਹ ਸਮਝੋ ਕਿ ਪ੍ਰਭੂ ਨੂੰ ਕੀ ਪਸੰਦ ਹੈ।</verse>
				<verse number="11">ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਸਗੋਂ ਝਿਜਕਦੇ ਹੋਏ ਬੇਨਕਾਬ ਕਰੋ।</verse>
				<verse number="12">ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ।</verse>
				<verse number="13">ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ।</verse>
				<verse number="14">ਇਹ ਕਿਹਾ ਗਿਆ ਹੈ: “ਹੇ ਸੋਣ ਵਾਲਿਆ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।”</verse>
				<verse number="15">ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ,</verse>
				<verse number="16">ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।</verse>
				<verse number="17">ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।</verse>
				<verse number="18">ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ, ਪਵਿੱਤਰ ਆਤਮਾ ਨਾਲ ਭਰੋ,</verse>
				<verse number="19">ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤਾਂ ਗਾਉ,</verse>
				<verse number="20">ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।</verse>
				<verse number="21">ਮਸੀਹ ਵਿੱਚ ਆਦਰ ਦੇ ਨਾਲ ਇੱਕ-ਦੂਜੇ ਦੇ ਅਧੀਨ ਰਹੋ।</verse>
				<verse number="22">ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।</verse>
				<verse number="23">ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ, ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ।</verse>
				<verse number="24">ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ।</verse>
				<verse number="25">ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ।</verse>
				<verse number="26">ਤਾਂ ਜੋ ਉਸ ਨੂੰ ਜਲ ਦੀ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।</verse>
				<verse number="27">ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ।</verse>
				<verse number="28">ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ।</verse>
				<verse number="29">ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਕਰਦਾ ਹੈ।</verse>
				<verse number="30">ਕਿਉਂਕਿ ਅਸੀਂ ਉਸਦੇ ਸਰੀਰ ਦੇ ਅੰਗ ਹਾਂ।</verse>
				<verse number="31">“ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”</verse>
				<verse number="32">ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ।</verse>
				<verse number="33">ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ, ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।</verse>
			</chapter>
			<chapter number="6">
				<verse number="1">ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।</verse>
				<verse number="2">“ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾਂ ਹੁਕਮ ਹੈ।</verse>
				<verse number="3">“ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।”</verse>
				<verse number="4">ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਰ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।</verse>
				<verse number="5">ਹੇ ਨੌਕਰੋ, ਤੁਸੀਂ ਉਹਨਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਡਰ ਨਾਲ ਅਤੇ ਦਿਲ ਦੀ ਇਮਾਨਦਾਰੀ ਨਾਲ ਪਾਲਣਾ ਕਰੋ, ਜਿਵੇਂ ਤੁਸੀਂ ਮਸੀਹ ਦੀ।</verse>
				<verse number="6">ਇਹ ਸਭ ਕੁਝ ਸਿਰਫ ਦਿਖਾਵੇ ਲਈ ਅਤੇ ਉਨ੍ਹਾਂ ਨੂੰ ਖੁਸ਼ ਕਰਨ ਲਈ ਨਹੀਂ, ਪਰ ਮਸੀਹ ਦੇ ਸੇਵਕ ਹੋਣ ਦੇ ਨਾਤੇ, ਦਿਲੋਂ ਪਰਮੇਸ਼ਵਰ ਦੀ ਇੱਛਾ ਪੂਰੀ ਕਰਨੀ ਹੈ।</verse>
				<verse number="7">ਤੁਸੀਂ ਪੂਰੇ ਦਿਲ ਨਾਲ ਸੇਵਾ ਕਰੋ, ਜਿਵੇਂ ਕਿ ਤੁਸੀਂ ਲੋਕਾਂ ਦੀ ਨਹੀਂ, ਪ੍ਰਭੂ ਦੀ ਸੇਵਾ ਕਰ ਰਹੇ ਹੋ,</verse>
				<verse number="8">ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਹਰ ਇੱਕ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਦਾ ਇਨਾਮ ਦੇਵੇਗਾ, ਚਾਹੇ ਉਹ ਗੁਲਾਮ ਹੋਣ ਜਾਂ ਅਜ਼ਾਦ।</verse>
				<verse number="9">ਅਤੇ ਹੇ ਮਾਲਕੋ ਆਪਣੇ ਨੌਕਰਾਂ ਨਾਲ ਉਸੇ ਤਰ੍ਹਾਂ ਵਿਵਹਾਰ ਕਰੋ। ਉਨ੍ਹਾਂ ਨੂੰ ਧਮਕੀ ਨਾ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦਾ ਮਾਲਕ ਅਤੇ ਤੁਹਾਡਾ ਦੋਵਾਂ ਦਾ ਮਾਲਕ ਜੋ ਸਵਰਗ ਵਿੱਚ ਹੈ, ਅਤੇ ਉਹ ਕਿਸੇ ਦਾ ਪੱਖਪਾਤ ਨਹੀਂ ਕਰਦਾ।</verse>
				<verse number="10">ਇਸ ਲਈ ਪ੍ਰਭੂ ਅਤੇ ਉਸਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ।</verse>
				<verse number="11">ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ।</verse>
				<verse number="12">ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।</verse>
				<verse number="13">ਇਸ ਲਈ ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਲੈ ਲਵੋ ਤਾਂ ਜੋ ਤੁਸੀਂ ਬੁਰਾਈ ਦੇ ਸਮੇਂ ਦੁਸ਼ਮਣ ਦਾ ਮੁਕਾਬਲਾ ਕਰ ਸਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ।</verse>
				<verse number="14">ਸੋ ਤੁਸੀਂ ਆਪਣੀ ਕਰਮ ਸੱਚਾਈ ਕੱਸ ਕੇ ਅਤੇ ਪਰਮੇਸ਼ਵਰ ਦੀ ਧਾਰਮਿਕਤਾ ਦੀ ਸੰਜੋ ਪਹਿਨ ਕੇ।</verse>
				<verse number="15">ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।</verse>
				<verse number="16">ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ।</verse>
				<verse number="17">ਅਤੇ ਮੁਕਤੀ ਦਾ ਟੋਪ, ਅਤੇ ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ।</verse>
				<verse number="18">ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪ੍ਰਭੂ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।</verse>
				<verse number="19">ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ।</verse>
				<verse number="20">ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣ ਚਾਹੀਦਾ ਹੈ।</verse>
				<verse number="21">ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ।</verse>
				<verse number="22">ਮੈਂ ਉਸਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।</verse>
				<verse number="23">ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ।</verse>
				<verse number="24">ਪਰਮੇਸ਼ਵਰ ਦੀ ਕਿਰਪਾ ਉਨ੍ਹਾਂ ਸਾਰਿਆਂ ਉੱਤੇ ਸਦਾ ਰਹੇ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਨੂੰ ਪਿਆਰ ਕਰਦੇ ਹਨ।</verse>
			</chapter>
		</book>
		<book number="50">
			<chapter number="1">
				<verse number="1">ਇਹ ਪੱਤਰ ਪੌਲੁਸ ਦੇ ਵੱਲੋਂ, ਅਤੇ ਤਿਮੋਥਿਉਸ, ਮਸੀਹ ਯਿਸ਼ੂ ਦਾ ਸੇਵਕ, ਫ਼ਿਲਿੱਪੀ ਸ਼ਹਿਰ ਵਿਖੇ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ, ਨਿਗਾਹਬਾਨਾਂ ਅਤੇ ਸੇਵਕਾਂ ਸਣੇ:</verse>
				<verse number="2">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="3">ਜਦੋਂ ਵੀ ਮੈਂ ਤੁਹਾਨੂੰ ਯਾਦ ਕਰਦਾ ਹਾਂ ਤਦ ਮੈਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ।</verse>
				<verse number="4">ਤੁਹਾਡੇ ਸਾਰਿਆਂ ਲਈ ਮੇਰੀਆਂ ਸਾਰੀਆਂ ਪ੍ਰਾਰਥਨਾਵਾਂ ਵਿੱਚ, ਮੈਂ ਲਗਾਤਾਰ ਖੁਸ਼ੀ ਨਾਲ ਪ੍ਰਾਰਥਨਾ ਕਰਦਾ ਹਾਂ।</verse>
				<verse number="5">ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ,</verse>
				<verse number="6">ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।</verse>
				<verse number="7">ਤੁਹਾਡੇ ਸਾਰਿਆਂ ਬਾਰੇ ਇਸ ਤਰ੍ਹਾਂ ਮਹਿਸੂਸ ਕਰਨਾ ਮੇਰੇ ਲਈ ਸਹੀ ਹੈ, ਕਿਉਂਕਿ ਮੇਰੇ ਮਨ ਵਿੱਚ ਤੁਸੀਂ ਹੋ, ਅਤੇ ਭਾਵੇਂ ਮੈਂ ਕੈਦ ਵਿੱਚ ਹਾਂ ਜਾਂ ਖੁਸ਼ਖ਼ਬਰੀ ਦਾ ਬਚਾਅ ਅਤੇ ਪੁਸ਼ਟੀ ਕਰ ਰਿਹਾ ਹਾਂ, ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ਵਰ ਦੀ ਕਿਰਪਾ ਵਿੱਚ ਸਾਂਝੇ ਹੋ।</verse>
				<verse number="8">ਪਰਮੇਸ਼ਵਰ ਗਵਾਹੀ ਦੇ ਸਕਦਾ ਹੈ ਕਿ ਮੈਂ ਤੁਹਾਡੇ ਸਾਰਿਆਂ ਲਈ ਮਸੀਹ ਯਿਸ਼ੂ ਦੇ ਪਿਆਰ ਨਾਲ ਕਿਵੇਂ ਲੋਚਦਾ ਹਾਂ।</verse>
				<verse number="9">ਅਤੇ ਇਹ ਮੇਰੀ ਪ੍ਰਾਰਥਨਾ ਹੈ: ਕਿ ਤੁਹਾਡਾ ਪਿਆਰ ਗਿਆਨ ਅਤੇ ਸੂਝ ਦੀ ਡੂੰਘਾਈ ਵਿੱਚ ਵੱਧ ਤੋਂ ਵੱਧ ਹੋਵੇ,</verse>
				<verse number="10">ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਸ਼ੁੱਧ ਅਤੇ ਨਿਰਦੋਸ਼ ਹੋ ਸਕਦਾ ਹੈ,</verse>
				<verse number="11">ਧਰਮ ਦੇ ਫਲ ਨਾਲ ਭਰਿਆ ਹੋਇਆ ਜੋ ਯਿਸ਼ੂ ਮਸੀਹ ਦੁਆਰਾ ਆਉਂਦਾ ਹੈ ਪਰਮੇਸ਼ਵਰ ਦੀ ਮਹਿਮਾ ਅਤੇ ਉਸਤਤ ਹੋਵੇ।</verse>
				<verse number="12">ਹੁਣ ਮੈਂ ਚਾਹੁੰਦਾ ਹਾਂ ਕਿ ਹੇ ਭਰਾਵੋ ਅਤੇ ਭੈਣੋ, ਜੋ ਮੇਰੇ ਨਾਲ ਵਾਪਰਿਆ ਹੈ ਉਹ ਅਸਲ ਵਿੱਚ ਖੁਸ਼ਖ਼ਬਰੀ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਦਾ ਕਾਰਨ ਹੋਈਆਂ ਹੈ।</verse>
				<verse number="13">ਇੱਥੋ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ।</verse>
				<verse number="14">ਅਤੇ ਮੇਰੇ ਕੈਦ ਦੇ ਕਾਰਨ, ਬਹੁਤ ਸਾਰੇ ਮਸੀਹ ਭੈਣ-ਭਰਾ ਪ੍ਰਭੂ ਵਿੱਚ ਦਲੇਰ ਹੋ ਗਏ ਹਨ ਅਤੇ ਬਿਨਾਂ ਕਿਸੇ ਡਰ ਦੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦੀ ਹਿੰਮਤ ਕਰਦੇ ਹਨ।</verse>
				<verse number="15">ਇਹ ਸੱਚ ਹੈ ਕਿ ਕੁਝ ਈਰਖਾ ਅਤੇ ਦੁਸ਼ਮਣੀ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਦੂਸਰੇ ਸਦਭਾਵਨਾ ਦੇ ਕਾਰਨ।</verse>
				<verse number="16">ਇਹ ਤਾਂ ਪਿਆਰ ਨਾਲ ਕਰਦੇ ਹਨ, ਇਹ ਜਾਣਦੇ ਹੋਏ ਕਿ ਮੈਨੂੰ ਇੱਥੇ ਖੁਸ਼ਖ਼ਬਰੀ ਦੀ ਰੱਖਿਆ ਲਈ ਰੱਖਿਆ ਗਿਆ ਹੈ।</verse>
				<verse number="17">ਪਰ ਓਹ ਮਸੀਹ ਦਾ ਇਮਾਨਦਾਰੀ ਨਾਲ ਨਹੀਂ, ਸਗੋਂ ਸੁਆਰਥ ਨਾਲ ਪ੍ਰਚਾਰ ਕਰਦੇ ਹਨ, ਇਹ ਮੰਨ ਕੇ ਕਿ ਉਹ ਮੇਰੇ ਲਈ ਮੁਸੀਬਤਾਂ ਪੈਦਾ ਕਰ ਸਕਦੇ ਹਨ ਜਦੋਂ ਮੈਂ ਕੈਦ ਵਿੱਚ ਹਾਂ।</verse>
				<verse number="18">ਪਰ ਇਸ ਨਾਲ ਕੀ ਫ਼ਰਕ ਪੈਂਦਾ ਹੈ? ਖਾਸ ਗੱਲ ਤਾਂ ਇਹ ਹੈ ਕਿ ਹਰ ਤਰੀਕੇ ਨਾਲ, ਚਾਹੇ ਝੂਠੇ ਇਰਾਦਿਆਂ ਤੋਂ ਹੋਵੇ ਜਾਂ ਸੱਚੇ, ਮਸੀਹ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਅਤੇ ਇਸ ਕਾਰਨ ਮੈਂ ਖੁਸ਼ ਹਾਂ। ਹਾਂ, ਮੈਂ ਲਗਾਤਾਰ ਖੁਸ਼ ਰਹਾਂਗਾਂ,</verse>
				<verse number="19">ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ, ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ।</verse>
				<verse number="20">ਮੈਂ ਉਤਸੁਕਤਾ ਨਾਲ ਉਮੀਦ ਕਰਦਾ ਹਾਂ ਕਿ ਮੈਂ ਕਿਸੇ ਵੀ ਤਰ੍ਹਾਂ ਸ਼ਰਮਿੰਦਾ ਨਹੀਂ ਹੋਵਾਂਗਾ, ਪਰ ਮੇਰੇ ਵਿੱਚ ਕਾਫ਼ੀ ਹਿੰਮਤ ਹੋਵੇਗੀ ਤਾਂ ਜੋ ਹੁਣ ਹਮੇਸ਼ਾ ਦੀ ਤਰ੍ਹਾਂ ਮਸੀਹ ਮੇਰੇ ਸਰੀਰ ਵਿੱਚ ਉੱਚਾ ਹੋਵੇ, ਭਾਵੇਂ ਜੀਵਨ ਦੁਆਰਾ ਜਾਂ ਮੌਤ ਦੁਆਰਾ ਹੋਵੇ।</verse>
				<verse number="21">ਮੇਰੇ ਲਈ, ਜੀਉਣਾ ਮਸੀਹ ਹੈ ਅਤੇ ਮਰਨਾ ਲਾਭ ਹੈ।</verse>
				<verse number="22">ਜੇ ਮੈਂ ਸਰੀਰ ਵਿੱਚ ਰਹਿਣਾ ਚਾਹੁੰਦਾ ਹਾਂ, ਤਾਂ ਇਸਦਾ ਅਰਥ ਇਹ ਹੈ ਕਿ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ। ਫਿਰ ਵੀ ਮੈਂ ਕੀ ਚੁਣਾਂ? ਮੈ ਨਹੀਂ ਜਾਣਦਾ!</verse>
				<verse number="23">ਮੈਂ ਦੋਹਾਂ ਦੇ ਵਿੱਚ ਫਸਿਆ ਹੋਇਆ ਹਾਂ: ਮੈਂ ਵਿਦਾ ਹੋਣਾ ਅਤੇ ਮਸੀਹ ਦੇ ਨਾਲ ਹੋਣਾ ਚਾਹੁੰਦਾ ਹਾਂ, ਜੋ ਕਿ ਹੁਣ ਤੱਕ ਬਿਹਤਰ ਹੈ;</verse>
				<verse number="24">ਪਰ ਇਹ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ ਕਿ ਮੈਂ ਸਰੀਰ ਵਿੱਚ ਰਹਾਂ।</verse>
				<verse number="25">ਇਸ ਬਾਰੇ ਯਕੀਨ ਦਿਵਾਉਂਦੇ ਹੋਏ, ਮੈਂ ਜਾਣਦਾ ਹਾਂ ਕਿ ਮੈਂ ਕਾਇਮ ਰਹਾਂਗਾ, ਅਤੇ ਮੈਂ ਤੁਹਾਡੇ ਸਾਰਿਆਂ ਦੇ ਨਾਲ ਤੁਹਾਡੀ ਤਰੱਕੀ ਅਤੇ ਵਿਸ਼ਵਾਸ ਵਿੱਚ ਖੁਸ਼ੀ ਲਈ ਜਾਰੀ ਰੱਖਾਂਗਾ,</verse>
				<verse number="26">ਤਾਂ ਜੋ ਮਸੀਹ ਯਿਸ਼ੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।</verse>
				<verse number="27">ਜੋ ਵੀ ਹੋ ਜਾਵੇ, ਤੁਸੀਂ ਆਪਣੇ ਆਪ ਨੂੰ ਮਸੀਹ ਦੀ ਖੁਸ਼ਖ਼ਬਰੀ ਦੇ ਯੋਗ ਚਾਲ ਵਿੱਚ ਚੱਲੋ। ਫਿਰ, ਭਾਵੇਂ ਮੈਂ ਆਵਾਂ ਅਤੇ ਤੁਹਾਨੂੰ ਵੇਖਾਂ ਜਾਂ ਮੇਰੀ ਗੈਰਹਾਜ਼ਰੀ ਵਿੱਚ ਸਿਰਫ ਤੁਹਾਡੇ ਬਾਰੇ ਸੁਣਾਂ, ਅਤੇ ਮੈਂ ਜਾਣਾ ਕਿ ਤੁਸੀਂ ਇੱਕ ਪਵਿੱਤਰ ਆਤਮਾ ਵਿੱਚ ਦ੍ਰਿੜ੍ਹ ਹੋ, ਇੱਕੋ ਮਨ ਹੋ ਕੇ ਖੁਸ਼ਖ਼ਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।</verse>
				<verse number="28">ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ। ਇਹ ਉਨ੍ਹਾਂ ਲਈ ਇੱਕ ਨਿਸ਼ਾਨੀ ਹੈ ਕਿ ਉਹ ਤਬਾਹ ਹੋ ਜਾਣਗੇ, ਪਰ ਤੁਸੀਂ ਮੁਕਤੀ ਪਾਉਗੇ, ਜੋ ਪਰਮੇਸ਼ਵਰ ਦੀ ਵੱਲੋਂ ਹੈ।</verse>
				<verse number="29">ਕਿਉਂਕਿ ਇਹ ਤੁਹਾਨੂੰ ਮਸੀਹ ਦੀ ਵੱਲੋ ਦਿੱਤਾ ਗਿਆ ਹੈ ਕਿ ਨਾ ਸਿਰਫ ਤੁਸੀਂ ਉਸ ਉੱਤੇ ਵਿਸ਼ਵਾਸ ਕਰੋ, ਬਲਕਿ ਉਸਦੇ ਲਈ ਦੁੱਖ ਵੀ ਝੱਲੋ,</verse>
				<verse number="30">ਕਿਉਂਕਿ ਤੁਸੀਂ ਉਸੇ ਸੰਘਰਸ਼ ਵਿੱਚੋਂ ਲੰਘ ਰਹੇ ਹੋ ਜੋ ਤੁਸੀਂ ਮੇਰੇ ਉੱਤੇ ਵੇਖਿਆ ਸੀ, ਅਤੇ ਹੁਣ ਸੁਣੋ ਕਿ ਮੇਰੇ ਕੋਲ ਅਜੇ ਵੀ ਹੈ।</verse>
			</chapter>
			<chapter number="2">
				<verse number="1">ਜੇ ਤੁਹਾਨੂੰ ਮਸੀਹ ਦੇ ਨਾਲ ਏਕਤਾ ਵਿੱਚ ਰਹਿਣ ਲਈ ਕੋਈ ਉਤਸ਼ਾਹ ਹੈ, ਜੇ ਉਸਦੇ ਪਿਆਰ ਤੋਂ ਕੋਈ ਦਿਲਾਸਾ, ਜੇ ਪਵਿੱਤਰ ਆਤਮਾ ਵਿੱਚ ਕੋਈ ਸਾਂਝੀ ਸਾਂਝ, ਜੇ ਕੋਈ ਕੋਮਲਤਾ ਅਤੇ ਹਮਦਰਦੀ ਹੈ,</verse>
				<verse number="2">ਤਾਂ ਮੇਰੇ ਆਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।</verse>
				<verse number="3">ਸੁਆਰਥੀ ਇੱਛਾ ਜਾਂ ਵਿਅਰਥ ਹੰਕਾਰ ਤੋਂ ਬਾਹਰ ਕੁਝ ਨਾ ਕਰੋ। ਇਸ ਦੀ ਬਜਾਏ, ਨਿਮਰਤਾ ਵਿੱਚ ਦੂਜਿਆਂ ਨੂੰ ਆਪਣੇ ਤੋਂ ਉੱਪਰ ਰੱਖੋ,</verse>
				<verse number="4">ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ।</verse>
				<verse number="5">ਇੱਕ-ਦੂਜੇ ਨਾਲ ਆਪਣੇ ਸੰਬੰਧਾਂ ਵਿੱਚ, ਮਸੀਹ ਯਿਸ਼ੂ ਵਰਗੀ ਮਾਨਸਿਕਤਾ ਰੱਖੋ:</verse>
				<verse number="6">ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।</verse>
				<verse number="7">ਇਸ ਦੀ ਬਜਾਏ, ਉਸਨੇ ਆਪਣੇ ਆਪ ਨੂੰ ਕੁਝ ਨਾ ਸਮਝੀਆ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।</verse>
				<verse number="8">ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਆਗਿਆਕਾਰੀ ਬਣਿਆ ਮੌਤ ਤੱਕ। ਸਲੀਬ ਤੇ ਉਸ ਦੀ ਮੌਤ ਤੱਕ!</verse>
				<verse number="9">ਇਸ ਲਈ ਪਰਮੇਸ਼ਵਰ ਨੇ ਉਸਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ,</verse>
				<verse number="10">ਕਿ ਯਿਸ਼ੂ ਦੇ ਨਾਮ ਦੇ ਅੱਗੇ ਹਰ ਗੋਡਾ ਨਿਵੇਗਾ, ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ,</verse>
				<verse number="11">ਅਤੇ ਹਰ ਜੀਭ ਮੰਨ ਲਵੇਂਗੀ ਹੈ ਕਿ ਯਿਸ਼ੂ ਮਸੀਹ ਹੀ ਪ੍ਰਭੂ ਹੈ, ਪਰਮੇਸ਼ਵਰ ਪਿਤਾ ਦੀ ਮਹਿਮਾ ਲਈ।</verse>
				<verse number="12">ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਸੀਂ ਹਮੇਸ਼ਾ ਆਗਿਆਕਾਰੀਤਾ ਕੀਤੀ ਹੈ ਨਾ ਸਿਰਫ ਮੇਰੀ ਮੌਜੂਦਗੀ ਵਿੱਚ, ਬਲਕਿ ਹੁਣ ਮੇਰੀ ਗੈਰਹਾਜ਼ਰੀ ਵਿੱਚ ਹੋਰ ਵੀ ਬਹੁਤ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।</verse>
				<verse number="13">ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ।</verse>
				<verse number="14">ਬਿਨਾਂ ਕਿਸੇ ਬੁੜ-ਬੁੜਾਏ ਜਾਂ ਬਹਿਸ ਦੇ ਸਭ ਕੁਝ ਕਰੋ,</verse>
				<verse number="15">ਤਾਂ ਜੋ ਤੁਸੀਂ ਨਿਰਦੋਸ਼ ਅਤੇ ਸ਼ੁੱਧ ਬਣ ਸਕੋ, “ਇੱਕ ਖਰਾਬ ਅਤੇ ਵਿੰਗੀ ਪੀੜ੍ਹੀ ਵਿੱਚ ਬਿਨਾਂ ਕਸੂਰ ਦੇ ਪਰਮੇਸ਼ਵਰ ਦੇ ਬੱਚੇ ਬਣ ਜਾਵੋ।” ਫਿਰ ਤੁਸੀਂ ਇਸ ਸੰਸਾਰ ਦੇ ਲੋਕਾਂ ਵਿੱਚ ਅਕਾਸ਼ ਦੇ ਤਾਰਿਆਂ ਵਾਂਗ ਚਮਕੋਗੇ</verse>
				<verse number="16">ਜਿਵੇਂ ਕਿ ਤੁਸੀਂ ਜੀਵਨ ਦੇ ਬਚਨ ਨੂੰ ਦ੍ਰਿੜਤਾ ਨਾਲ ਫੜੀ ਰੱਖਦੇ ਹੋ। ਅਤੇ ਫਿਰ ਮੈਂ ਮਸੀਹ ਦੇ ਦਿਨ ਤੇ ਮਾਣ ਕਰ ਸਕਾਂਗਾ ਕਿ ਮੈਂ ਭੱਜਿਆ ਨਹੀਂ ਜਾਂ ਵਿਅਰਥ ਮਿਹਨਤ ਨਹੀਂ ਕੀਤੀ।</verse>
				<verse number="17">ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਤੋਂ ਆਉਣ ਵਾਲੀ ਬਲੀ ਅਤੇ ਸੇਵਾ ਉੱਤੇ ਪੀਣ ਦੀ ਭੇਟ ਵਾਂਗ ਵਹਾਇਆ ਜਾਣਾ ਪਵੇ, ਫਿਰ ਵੀ ਮੈਂ ਤੁਹਾਡੇ ਸਾਰਿਆਂ ਨਾਲ ਖੁਸ਼ ਹਾਂ ਅਤੇ ਆਨੰਦ ਵਿੱਚ ਹਾਂ।</verse>
				<verse number="18">ਇਸ ਲਈ ਤੁਹਾਨੂੰ ਵੀ ਖੁਸ਼ ਹੋਣਾ ਚਾਹੀਦਾ ਹੈ ਅਤੇ ਮੇਰੇ ਨਾਲ ਆਨੰਦ ਕਰਨਾ ਚਾਹੀਦਾ ਹੈ।</verse>
				<verse number="19">ਮੈਂ ਪ੍ਰਭੂ ਯਿਸ਼ੂ ਵਿੱਚ ਉਮੀਦ ਕਰਦਾ ਹਾਂ ਕਿ ਛੇਤੀ ਹੀ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਾਂ, ਤਾਂ ਜੋ ਜਦੋਂ ਮੈਨੂੰ ਤੁਹਾਡੇ ਬਾਰੇ ਖ਼ਬਰ ਮਿਲੇ ਤਾਂ ਮੈਂ ਵੀ ਖੁਸ਼ ਹੋਵਾਂ।</verse>
				<verse number="20">ਮੇਰੇ ਕੋਲ ਉਸਦੇ ਵਰਗਾ ਹੋਰ ਕੋਈ ਨਹੀਂ ਹੈ, ਜੋ ਤੁਹਾਡੀ ਭਲਾਈ ਲਈ ਸੱਚੀ ਚਿੰਤਾ ਦਿਖਾਏ।</verse>
				<verse number="21">ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ।</verse>
				<verse number="22">ਪਰ ਤੁਸੀਂ ਜਾਣਦੇ ਹੋ ਕਿ ਤਿਮੋਥਿਉਸ ਨੇ ਆਪਣੇ ਆਪ ਨੂੰ ਸਾਬਤ ਕਰ ਦਿੱਤਾ ਹੈ, ਕਿਉਂਕਿ ਆਪਣੇ ਪਿਤਾ ਦੇ ਨਾਲ ਇੱਕ ਪੁੱਤਰ ਵਜੋਂ ਉਸਨੇ ਮੇਰੇ ਨਾਲ ਖੁਸ਼ਖ਼ਬਰੀ ਦੇ ਕੰਮ ਵਿੱਚ ਸੇਵਾ ਕੀਤੀ ਹੈ।</verse>
				<verse number="23">ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਜਿਵੇਂ ਹੀ ਮੈਂ ਵੇਖਾਂਗਾ ਕਿ ਹਾਲਾਤ ਮੇਰੇ ਨਾਲ ਕਿਵੇਂ ਚਲਦੇ ਹਨ ਮੈਂ ਉਸਨੂੰ ਭੇਜ ਦੇਵਾਂਗਾ।</verse>
				<verse number="24">ਅਤੇ ਮੈਨੂੰ ਪ੍ਰਭੂ ਵਿੱਚ ਭਰੋਸਾ ਹੈ ਕਿ ਮੈਂ ਖੁਦ ਜਲਦੀ ਹੀ ਤੁਹਾਡੇ ਕੋਲ ਆ ਆਵਾਂਗਾ।</verse>
				<verse number="25">ਪਰ ਮੈਂ ਸੋਚਦਾ ਹਾਂ ਕਿ ਇਪਾਫ਼ਰੋਦੀਤੁਸ ਆਪਣੇ ਭਰਾ ਨੂੰ ਤੁਹਾਡੇ ਕੋਲ ਵਾਪਸ ਭੇਜਣਾ ਜ਼ਰੂਰੀ ਹੈ, ਜੋ ਮੇਰਾ ਸਾਥੀ-ਵਿਸ਼ਵਾਸੀ, ਸਹਿ-ਕਰਮੀ ਅਤੇ ਸਾਥੀ ਸਿਪਾਹੀ, ਜੋ ਤੁਹਾਡਾ ਸੰਦੇਸ਼ਵਾਹਕ ਵੀ ਹੈ, ਜਿਸ ਨੂੰ ਤੁਸੀਂ ਮੇਰੀਆਂ ਜ਼ਰੂਰਤਾਂ ਦੀ ਦੇਖਭਾਲ ਲਈ ਭੇਜਿਆ ਸੀ।</verse>
				<verse number="26">ਕਿਉਂ ਜੋ ਇਪਾਫ਼ਰੋਦੀਤੁਸ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਅਤੇ ਉਦਾਸ ਰਹਿੰਦਾ ਸੀ ਕਿਉਂਕਿ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਸੀ।</verse>
				<verse number="27">ਦਰਅਸਲ ਉਹ ਬਿਮਾਰ ਸੀ, ਅਤੇ ਲਗਭਗ ਮਰਨ ਵਾਲਾ ਹੋ ਗਿਆ ਸੀ। ਪਰ ਪਰਮੇਸ਼ਵਰ ਨੇ ਉਸ ਉੱਤੇ ਦਯਾ ਕੀਤੀ, ਅਤੇ ਨਾ ਸਿਰਫ ਉਸ ਉੱਤੇ ਬਲਕਿ ਮੇਰੇ ਉੱਤੇ ਵੀ, ਮਤੇ ਮੈਨੂੰ ਦੁੱਖ ਤੇ ਦੁੱਖ ਨਾ ਹੋਵੇ।</verse>
				<verse number="28">ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਵਾਪਸ ਭੇਜਣ ਲਈ ਵਧੇਰੇ ਉਤਸੁਕ ਹਾਂ, ਤਾਂ ਜੋ ਜਦੋਂ ਤੁਸੀਂ ਉਸਨੂੰ ਦੁਬਾਰਾ ਵੇਖੋਗੇ ਤਾਂ ਤੁਸੀਂ ਖੁਸ਼ ਹੋਵੋਗੇ ਅਤੇ ਮੇਰੀ ਚਿੰਤਾ ਘੱਟ ਜਾਵੇਗੀ।</verse>
				<verse number="29">ਤਾਂ ਫਿਰ, ਉਸਦਾ ਪ੍ਰਭੂ ਵਿੱਚ ਬਹੁਤ ਖੁਸ਼ੀ ਨਾਲ ਸਵਾਗਤ ਕਰੋ, ਅਤੇ ਅਜਿਹੇ ਪਰਮੇਸ਼ਵਰ ਦੇ ਸੇਵਕਾਂ ਦਾ ਆਦਰ ਕਰੋ,</verse>
				<verse number="30">ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ।</verse>
			</chapter>
			<chapter number="3">
				<verse number="1">ਅੱਗੇ ਤੋਂ, ਹੇ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਆਨੰਦ ਕਰੋ! ਤੁਹਾਡੇ ਲਈ ਉਹੀ ਗੱਲਾਂ ਦੁਬਾਰਾ ਲਿਖਣਾ ਮੇਰੇ ਲਈ ਕੋਈ ਮੁਸ਼ਕਲ ਨਹੀਂ ਹੈ, ਅਤੇ ਇਹ ਤੁਹਾਡੇ ਲਈ ਸੁਰੱਖਿਆ ਹੈ।</verse>
				<verse number="2">ਕੁੱਤਿਆਂ ਤੋਂ ਚੋਕਸ ਰਹੋ, ਜਿਹੜੇ ਦੁਸ਼ਟ ਹਨ, ਅਤੇ ਉਹ ਮਾਸ ਦੇ ਵਿਗਾੜਣ ਵਾਲੇ ਹਨ।</verse>
				<verse number="3">ਕਿਉਂਕਿ ਅਸੀਂ ਹੀ ਸੁੰਨਤ ਹਾਂ, ਅਸੀਂ ਉਸਦੀ ਆਤਮਾ ਦੁਆਰਾ ਪਰਮੇਸ਼ਵਰ ਦੀ ਸੇਵਾ ਕਰਦੇ ਹਾਂ, ਜੋ ਮਸੀਹ ਯਿਸ਼ੂ ਦੇ ਉੱਤੇ ਅਭਮਾਨ ਕਰਦੇ ਹਾਂ, ਅਤੇ ਸਰੀਰ ਉੱਤੇ ਭਰੋਸਾ ਨਹੀਂ ਰੱਖਦੇ।</verse>
				<verse number="4">ਹਾਲਾਂਕਿ ਮੇਰੇ ਕੋਲ ਆਪਣੇ ਆਪ ਵਿੱਚ ਅਜਿਹੇ ਵਿਸ਼ਵਾਸ ਦੇ ਕਾਰਨ ਹਨ। ਜੇ ਕੋਈ ਹੋਰ ਸੋਚਦਾ ਹੈ ਕਿ ਉਨ੍ਹਾਂ ਕੋਲ ਸਰੀਰ ਵਿੱਚ ਵਿਸ਼ਵਾਸ ਰੱਖਣ ਦੇ ਕਾਰਨ ਹਨ, ਤਾਂ ਮੇਰੇ ਕੋਲ ਹੋਰ ਵੀ ਹਨ:</verse>
				<verse number="5">ਜਦੋਂ ਮੈਂ ਇੱਕ ਹਫ਼ਤੇ ਦਾ ਸੀ ਤਾਂ ਮੇਰੀ ਸੁੰਨਤ ਕੀਤੀ ਗਈ ਸੀ, ਮੈਂ ਇਸਰਾਏਲ ਦੇ ਲੋਕਾਂ, ਬਿਨਯਾਮੀਨ ਦੇ ਗੋਤ ਵਿੱਚੋਂ, ਇੱਕ ਇਬਰਾਨੀ ਵਿੱਚੋਂ ਇਬਰਾਨੀ ਹਾਂ; ਯਹੂਦੀ ਬਿਵਸਥਾ ਦੇ ਸੰਬੰਧ ਵਿੱਚ, ਇੱਕ ਫ਼ਰੀਸੀ ਹਾਂ;</verse>
				<verse number="6">ਅਣਖ ਦੀ ਪੁੱਛੋਂ, ਤਾਂ ਕਲੀਸਿਆ ਦਾ ਸਤਾਉਣ ਵਾਲਾ; ਬਿਵਸਥਾ ਦੀ ਧਾਰਮਿਕਤਾ ਤੇ ਅਧਾਰ ਤੇ ਨਿਰਦੋਸ਼।</verse>
				<verse number="7">ਪਰ ਜੋ ਵੀ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਹੁਣ ਮਸੀਹ ਦੇ ਖ਼ਾਤਰ ਨੁਕਸਾਨ ਦੀਆਂ ਸਮਝਿਆ ਹਾਂ।</verse>
				<verse number="8">ਹੋਰ ਕੀ ਹੈ, ਮੈਂ ਹਰ ਚੀਜ਼ ਨੂੰ ਨੁਕਸਾਨ ਸਮਝਦਾ ਹਾਂ ਕਿਉਂਕਿ ਮੇਰੇ ਪ੍ਰਭੂ ਮਸੀਹ ਯਿਸ਼ੂ ਨੂੰ ਜਾਣਨ ਦੀ ਉੱਤਮ ਕੀਮਤ ਦੇ ਕਾਰਨ, ਜਿਸਦੇ ਲਈ ਮੈਂ ਸਭ ਕੁਝ ਗੁਆ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ, ਤਾਂ ਜੋ ਮੈਂ ਮਸੀਹ ਨੂੰ ਪ੍ਰਾਪਤ ਕਰ ਲਵਾਂ</verse>
				<verse number="9">ਅਤੇ ਮੈ ਉਸ ਵਿੱਚ ਪਾਇਆ ਜਾਵਾਂ, ਮੇਰੀ ਆਪਣੀ ਧਾਰਮਿਕਤਾ ਨਾ ਹੋਵੇ ਜੋ ਬਿਵਸਥਾ ਤੋਂ ਆਉਂਦੀ ਹੈ, ਪਰ ਉਹ ਜੋ ਮਸੀਹ ਵਿੱਚ ਵਿਸ਼ਵਾਸ ਦੁਆਰਾ ਮਿਲਦੀ ਹੈ। ਉਹ ਧਾਰਮਿਕਤਾ ਜੋ ਵਿਸ਼ਵਾਸ ਦੇ ਅਧਾਰ ਤੇ ਪਰਮੇਸ਼ਵਰ ਵੱਲੋ ਪ੍ਰਾਪਤ ਹੁੰਦੀ ਹੈ।</verse>
				<verse number="10">ਮੈਂ ਮਸੀਹ ਨੂੰ ਜਾਣਨਾ ਚਾਹੁੰਦਾ ਹਾਂ, ਹਾਂ ਮੈਂ ਉਸਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਸਦੇ ਦੁੱਖਾਂ ਵਿੱਚ ਭਾਗੀਦਾਰੀਤਾ ਨੂੰ ਜਾਣ ਲਵਾਂ, ਉਸਦੀ ਮੌਤ ਵਿੱਚ ਉਸਦੇ ਵਰਗਾ ਬਣਾ,</verse>
				<verse number="11">ਅਤੇ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪ੍ਰਾਪਤੀ ਕਰ ਜਾਂਵਾਂ।</verse>
				<verse number="12">ਇਹ ਨਹੀਂ ਕਿ ਮੈਂ ਪਹਿਲਾਂ ਹੀ ਇਹ ਸਭ ਪ੍ਰਾਪਤ ਕਰ ਲਿਆ ਹੈ, ਜਾਂ ਪਹਿਲਾਂ ਹੀ ਮੈਂ ਉਸ ਨਿਸ਼ਾਨੇ ਤੇ ਪਹੁੰਚ ਗਿਆ ਹਾਂ, ਪਰ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹਦੇ ਲਈ ਮਸੀਹ ਯਿਸ਼ੂ ਨੇ ਮੈਨੂੰ ਵੀ ਹੱਥ ਪਾਇਆ ਸੀ।</verse>
				<verse number="13">ਹੇ ਭਰਾਵੋ ਅਤੇ ਭੈਣੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਇੱਕ ਗੱਲ ਜੋ ਮੈਂ ਕਰਦਾ ਹਾਂ: ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਅੱਗੇ ਕੀ ਹੈ, ਇਸ ਵੱਲ ਧਿਆਨ ਦਿੰਦਾ ਹਾਂ,</verse>
				<verse number="14">ਮੈਂ ਉਸ ਇਨਾਮ ਨੂੰ ਜਿੱਤਣ ਲਈ ਨਿਸ਼ਾਨੇ ਵੱਲ ਅੱਗੇ ਵਧਦਾ ਜਾ ਰਿਹਾ ਹਾਂ ਜਿਸਦੇ ਲਈ ਪਰਮੇਸ਼ਵਰ ਨੇ ਮੈਨੂੰ ਮਸੀਹ ਯਿਸ਼ੂ ਵਿੱਚ ਸਵਰਗ ਵੱਲ ਬੁਲਾਇਆ ਹੈ।</verse>
				<verse number="15">ਸਾਡੇ ਸਾਰਿਆਂ ਨੂੰ, ਫਿਰ, ਜੋ ਸਿਆਣੇ ਹਨ ਉਨ੍ਹਾਂ ਨੂੰ ਚੀਜ਼ਾਂ ਬਾਰੇ ਅਜਿਹਾ ਨਜ਼ਰੀਆ ਲੈਣਾ ਚਾਹੀਦਾ ਹੈ। ਅਤੇ ਜੇ ਕਿਸੇ ਸਮੇਂ ਤੁਸੀਂ ਵੱਖਰੇ ਢੰਗ ਨਾਲ ਸੋਚਦੇ ਹੋ, ਤਾਂ ਉਹ ਵੀ ਪਰਮੇਸ਼ਵਰ ਤੁਹਾਨੂੰ ਸਪਸ਼ਟ ਕਰ ਦੇਵੇਗਾ।</verse>
				<verse number="16">ਸਿਰਫ ਸਾਨੂੰ ਉਸੇ ਦੇ ਅਨੁਸਾਰ ਚੱਲਣ ਦਿਓ ਜੋ ਅਸੀਂ ਪਹਿਲਾਂ ਪ੍ਰਾਪਤ ਕਰ ਚੁੱਕੇ ਹਾਂ।</verse>
				<verse number="17">ਹੇ ਭਰਾਵੋ ਅਤੇ ਭੈਣੋ, ਤੁਸੀਂ ਰਲ ਕੇ ਮੇਰੀ ਰੀਸ ਕਰੋ, ਅਤੇ ਜਿਵੇਂ ਅਸੀਂ ਤੁਹਾਡੇ ਲਈ ਇੱਕ ਨਮੂਨੇ ਦੇ ਰੂਪ ਵਿੱਚ ਹਾਂ, ਉਨ੍ਹਾਂ ਲੋਕਾਂ ਵੱਲ ਆਪਣਾ ਧਿਆਨ ਦਿਓ ਜੋ ਸਾਡੇ ਵਾਂਗ ਜੀਉਂਦੇ ਹਨ।</verse>
				<verse number="18">ਕਿਉਂਕਿ, ਜਿਵੇਂ ਕਿ ਮੈਂ ਤੁਹਾਨੂੰ ਪਹਿਲਾਂ ਵੀ ਕਈ ਵਾਰ ਦੱਸ ਚੁੱਕਾ ਹਾਂ ਅਤੇ ਹੁਣ ਤੁਹਾਨੂੰ ਦੁਬਾਰਾ ਹੰਝੂਆਂ ਨਾਲ ਵੀ ਦੱਸਦਾ ਹਾਂ, ਬਹੁਤ ਸਾਰੇ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਜੋਂ ਰਹਿੰਦੇ ਹਨ।</verse>
				<verse number="19">ਉਨ੍ਹਾਂ ਦਾ ਲੇਖ ਤਬਾਹੀ ਹੈ, ਉਨ੍ਹਾਂ ਦਾ ਦੇਵਤਾ ਉਨ੍ਹਾਂ ਦਾ ਪੇਟ ਹੈ, ਅਤੇ ਉਨ੍ਹਾਂ ਦੀ ਮਹਿਮਾ ਉਨ੍ਹਾਂ ਦੀ ਸ਼ਰਮ ਵਿੱਚ ਹੈ। ਉਨ੍ਹਾਂ ਦਾ ਮਨ ਧਰਤੀ ਦੀਆਂ ਵਸਤੂਆਂ ਤੇ ਟਿਕਿਆਂ ਹੋਇਆ ਹੈ।</verse>
				<verse number="20">ਪਰ ਸਾਡੀ ਨਾਗਰਿਕਤਾ ਸਵਰਗ ਵਿੱਚ ਹੈ। ਅਤੇ ਸਾਡੇ ਮੁਕਤੀਦਾਤਾ, ਪ੍ਰਭੂ ਯਿਸ਼ੂ ਮਸੀਹ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।</verse>
				<verse number="21">ਜੋ, ਉਸ ਸ਼ਕਤੀ ਦੁਆਰਾ ਜੋ ਉਸਨੂੰ ਹਰ ਚੀਜ਼ ਨੂੰ ਆਪਣੇ ਨਿਯੰਤਰਣ ਵਿੱਚ ਲਿਆਉਣ ਦੇ ਯੋਗ ਬਣਾਉਂਦਾ ਹੈ, ਸਾਡੇ ਨਿਮਾਣੇ ਸਰੀਰ ਨੂੰ ਬਦਲ ਦੇਵੇਗਾ ਤਾਂ ਜੋ ਉਹ ਆਪਣੇ ਮਹਿਮਾ ਦੇ ਸਰੀਰ ਦੀ ਵਰਗਾ ਬਣਾਵੇਗਾ।</verse>
			</chapter>
			<chapter number="4">
				<verse number="1">ਹੇ ਮੇਰੇ ਭਰਾਵੋ ਅਤੇ ਭੈਣੋ, ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੇਰੀ ਖੁਸ਼ੀ ਅਤੇ ਤਾਜ ਦੀ ਇੱਛਾ ਰੱਖਦਾ ਹਾਂ, ਹੇ ਪਿਆਰੇ ਮਿੱਤਰੋ, ਇਸ ਤਰੀਕੇ ਨਾਲ ਪ੍ਰਭੂ ਵਿੱਚ ਦ੍ਰਿੜ ਰਹੋ!</verse>
				<verse number="2">ਮੈਂ ਯੂਓਦਿਆ ਅੱਗੇ ਬੇਨਤੀ ਕਰਦਾ ਹਾਂ ਅਤੇ ਮੈਂ ਸੁੰਤੁਖੇ ਅੱਗੇ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਭੈਣਾਂ ਦੇ ਰੂਪ ਵਿੱਚ ਇੱਕ ਮਨ ਹੋਣ।</verse>
				<verse number="3">ਹਾਂ, ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਹੇ ਮੇਰੇ ਸੱਚੇ ਸਾਥੀ, ਇਨ੍ਹਾਂ ਔਰਤਾਂ ਦੀ ਮਦਦ ਕਰੋ ਕਿਉਂਕਿ ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿ-ਕਰਮੀਆਂ ਸਣੇ ਖੁਸ਼ਖ਼ਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੀ ਕਿਤਾਬ ਵਿੱਚ ਲਿਖੇ ਹੋਏ ਹਨ।</verse>
				<verse number="4">ਪ੍ਰਭੂ ਵਿੱਚ ਸਦਾ ਆਨੰਦ ਕਰੋ। ਮੈਂ ਇਸਨੂੰ ਦੁਬਾਰਾ ਕਹਾਂਗਾ: ਆਨੰਦ ਕਰੋ!</verse>
				<verse number="5">ਤੁਹਾਡੀ ਕੋਮਲਤਾ ਸਾਰਿਆਂ ਲਈ ਸਪੱਸ਼ਟ ਹੋਵੇ। ਪ੍ਰਭੂ ਨੇੜੇ ਹੈ।</verse>
				<verse number="6">ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ।</verse>
				<verse number="7">ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।</verse>
				<verse number="8">ਅੰਤ ਵਿੱਚ, ਹੇ ਭਰਾਵੋ ਅਤੇ ਭੈਣੋ, ਜੋ ਵੀ ਸੱਚ ਹੈ, ਜੋ ਵੀ ਨੇਕ ਹੈ, ਜੋ ਵੀ ਸਹੀ ਹੈ, ਜੋ ਵੀ ਸ਼ੁੱਧ ਹੈ, ਜੋ ਵੀ ਪਿਆਰਾ ਹੈ, ਜੋ ਵੀ ਪ੍ਰਸ਼ੰਸਾਯੋਗ ਹੈ, ਜੇ ਕੁਝ ਵੀ ਉੱਤਮ ਜਾਂ ਪ੍ਰਸ਼ੰਸਾਯੋਗ ਹੈ, ਅਜਿਹੀਆਂ ਗੱਲਾਂ ਬਾਰੇ ਸੋਚੋ।</verse>
				<verse number="9">ਜੋ ਵੀ ਤੁਸੀਂ ਮੇਰੇ ਤੋਂ ਸਿੱਖਿਆ ਹੈ ਜਾਂ ਪ੍ਰਾਪਤ ਕੀਤਾ ਜਾਂ ਸੁਣਿਆ ਹੈ, ਜਾਂ ਮੇਰੇ ਵਿੱਚ ਵੇਖੀ ਹੈ, ਉਸਨੂੰ ਅਮਲ ਵਿੱਚ ਲਿਆਉ। ਅਤੇ ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਨਾਲ ਹੋਵੇਗਾ।</verse>
				<verse number="10">ਮੈਂ ਪ੍ਰਭੂ ਵਿੱਚ ਬਹੁਤ ਖੁਸ਼ ਹਾਂ ਕਿ ਆਖਰਕਾਰ ਤੁਸੀਂ ਮੇਰੇ ਲਈ ਆਪਣੀ ਚਿੰਤਾ ਨੂੰ ਨਵਾਂ ਕੀਤਾ। ਦਰਅਸਲ, ਤੁਸੀਂ ਚਿੰਤਤ ਸੀ, ਪਰ ਤੁਹਾਡੇ ਕੋਲ ਇਸ ਨੂੰ ਦਿਖਾਉਣ ਦਾ ਕੋਈ ਮੌਕਾ ਨਹੀਂ ਸੀ।</verse>
				<verse number="11">ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ।</verse>
				<verse number="12">ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।</verse>
				<verse number="13">ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ।</verse>
				<verse number="14">ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਮੁਸੀਬਤਾਂ ਵਿੱਚ ਮੇਰੇ ਸਾਂਝੀ ਹੋਏ।</verse>
				<verse number="15">ਇਸ ਤੋਂ ਇਲਾਵਾ, ਹੇ ਮੇਰੇ ਫਿਲਿੱਪੀਓ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ, ਖੁਸ਼ਖ਼ਬਰੀ ਦੇ ਨਾਲ ਤੁਹਾਡੀ ਜਾਣ-ਪਛਾਣ ਦੇ ਸ਼ੁਰੂਆਤੀ ਦਿਨਾਂ ਵਿੱਚ, ਜਦੋਂ ਮੈਂ ਮਕਦੂਨਿਯਾ ਪ੍ਰਾਂਤ ਤੋਂ ਨਿੱਕਲ ਆਇਆ, ਸਿਰਫ ਤੁਹਾਨੂੰ ਛੱਡ ਕੇ, ਕਿਸੇ ਕਲੀਸਿਆ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਹੀਂ ਦਿੱਤਾ ਸੀ;</verse>
				<verse number="16">ਇੱਥੋ ਤੱਕ ਕਿ ਜਦੋਂ ਮੈਂ ਥੱਸਲੁਨੀਕਾ ਸ਼ਹਿਰ ਵਿੱਚ ਸੀ, ਤੁਸੀਂ ਮੈਨੂੰ ਇੱਕ ਤੋਂ ਵੱਧ ਵਾਰ ਸਹਾਇਤਾ ਭੇਜੀ ਜਦੋਂ ਮੈਨੂੰ ਲੋੜ ਸੀ।</verse>
				<verse number="17">ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।</verse>
				<verse number="18">ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਅਤੇ ਮੇਰੇ ਕੋਲ ਕਾਫ਼ੀ ਜ਼ਿਆਦਾ ਹੈ। ਮੈਂ ਬਹੁਤ ਜ਼ਿਆਦਾ ਭਰਪੂਰ ਹਾਂ, ਹੁਣ ਜਦੋਂ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ। ਉਹ ਇੱਕ ਖੁਸ਼ਬੂਦਾਰ ਭੇਟ, ਇੱਕ ਪ੍ਰਵਾਨਤ ਬਲੀਦਾਨ, ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੇ ਹਨ।</verse>
				<verse number="19">ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।</verse>
				<verse number="20">ਪਰਮੇਸ਼ਵਰ ਅਰਥਾਤ ਸਾਡੇ ਪਿਤਾ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।</verse>
				<verse number="21">ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ ਨੂੰ ਨਮਸਕਾਰ ਕਰੋ। ਮੇਰੇ ਸਾਥੀ ਭੈਣ-ਭਰਾਵਾਂ ਵਿਸ਼ਵਾਸੀਆਂ ਦੀ ਵਲੋਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹਾਂ।</verse>
				<verse number="22">ਇੱਥੇ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ, ਖ਼ਾਸ ਕਰ ਉਹ ਜਿਹੜੇ ਕੈਸਰ ਦੇ ਘਰ ਦੇ ਹਨ।</verse>
				<verse number="23">ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।</verse>
			</chapter>
		</book>
		<book number="51">
			<chapter number="1">
				<verse number="1">ਪੌਲੁਸ, ਪਰਮੇਸ਼ਵਰ ਦੀ ਇੱਛਾ ਨਾਲ ਯਿਸ਼ੂ ਮਸੀਹ ਦਾ ਇੱਕ ਰਸੂਲ, ਅਤੇ ਸਾਡਾ ਭਰਾ ਤਿਮੋਥਿਉਸ।</verse>
				<verse number="2">ਕੁਲੁੱਸੀਆਂ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਅਤੇ ਮਸੀਹ ਵਿੱਚ ਵਫ਼ਾਦਾਰ ਭਰਾਵਾਂ ਅਤੇ ਭੈਣਾਂ ਨੂੰ: ਸਾਡੇ ਪਿਤਾ ਪਰਮੇਸ਼ਵਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="3">ਜਦੋਂ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਅਸੀਂ ਲਗਾਤਾਰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ,</verse>
				<verse number="4">ਕਿਉਂਕਿ ਅਸੀਂ ਮਸੀਹ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਖ਼ਬਰ ਸੁਣੀ ਹੈ।</verse>
				<verse number="5">ਉਹਨਾਂ ਦਾ ਅਧਾਰ ਨਿਹਚਾ ਅਤੇ ਪਿਆਰ ਹੈ ਜੋ ਤੁਹਾਡੇ ਲਈ ਸਵਰਗ ਵਿੱਚਲੀ ਉਮੀਦ ਤੋਂ ਪੈਦਾ ਹੁੰਦਾ ਹੈ ਅਤੇ ਜਿਸ ਬਾਰੇ ਤੁਸੀਂ ਖੁਸ਼ਖ਼ਬਰੀ ਦੇ ਸੱਚੇ ਸੰਦੇਸ਼ ਵਿੱਚ ਪਹਿਲਾਂ ਹੀ ਸੁਣਿਆ ਹੈ।</verse>
				<verse number="6">ਜੋ ਤੁਸੀਂ ਪ੍ਰਾਪਤ ਕੀਤਾ ਹੈ, ਉਸੇ ਤਰ੍ਹਾਂ, ਖੁਸ਼ਖ਼ਬਰੀ ਫਲ ਲੈ ਕੇ ਆ ਰਹੀ ਹੈ ਅਤੇ ਸਾਰੇ ਸੰਸਾਰ ਵਿੱਚ ਫੈਲ ਰਹੀ ਹੈ ਅਤੇ ਵਧ ਰਹੀ ਹੈ, ਠੀਕ ਉਸੇ ਤਰ੍ਹਾਂ ਜਿਵੇਂ ਤੁਹਾਡੇ ਅੰਦਰ ਹੋਂ ਰਿਹਾ ਹੈ ਜਦੋਂ ਤੋਂ ਤੁਸੀਂ ਸੁਣਿਆ ਹੈ ਅਤੇ ਸੱਚ-ਮੁੱਚ ਪਰਮੇਸ਼ਵਰ ਦੀ ਕਿਰਪਾ ਨੂੰ ਸਮਝਿਆ ਹੈ।</verse>
				<verse number="7">ਤੁਸੀਂ ਇਸਨੂੰ ਸਾਡੇ ਪਿਆਰੇ ਸਾਥੀ ਸੇਵਕ, ਇਪਫ੍ਰਾਸ ਤੋਂ ਸਿੱਖਿਆ ਸੀ, ਜੋ ਸਾਡੀ ਸਹਾਇਤਾ ਲਈ ਮਸੀਹ ਦਾ ਇੱਕ ਵਫ਼ਾਦਾਰ ਸੇਵਕ ਹੈ।</verse>
				<verse number="8">ਅਤੇ ਜਿਸਨੇ ਸਾਨੂੰ ਆਤਮਾ ਵਿੱਚ ਤੁਹਾਡੇ ਪਿਆਰ ਬਾਰੇ ਦੱਸਿਆ ਹੈ।</verse>
				<verse number="9">ਇਸ ਕਾਰਨ ਕਰਕੇ, ਜਦੋਂ ਤੋਂ ਅਸੀਂ ਤੁਹਾਡੇ ਬਾਰੇ ਸੁਣਿਆ ਹੈ, ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਬੰਦ ਨਹੀਂ ਕੀਤੀ। ਅਸੀਂ ਲਗਾਤਾਰ ਪਰਮੇਸ਼ਵਰ ਅੱਗੇ ਬੇਨਤੀ ਕਰਦੇ ਹਾਂ ਕਿ ਉਹ ਤੁਹਾਨੂੰ ਆਪਣੀ ਇੱਛਾ ਦੇ ਸਾਰੇ ਗਿਆਨ ਵਿੱਚ ਪੂਰੀ ਬੁੱਧ ਅਤੇ ਸਮਝ ਨਾਲ ਭਰੇ ਜੋ ਪਵਿੱਤਰ ਆਤਮਾ ਦਿੰਦਾ ਹੈ,</verse>
				<verse number="10">ਤਾਂ ਜੋ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ ਅਤੇ ਉਹਨਾਂ ਨੂੰ ਹਰ ਤਰੀਕੇ ਨਾਲ ਖੁਸ਼ ਕਰੋ, ਹਰ ਚੰਗੇ ਕੰਮ ਵਿੱਚ ਤੁਸੀਂ ਫਲ ਪੈਦਾ ਕਰਦੇ ਹੋਏ ਅਤੇ ਪਰਮੇਸ਼ਵਰ ਦੇ ਗਿਆਨ ਵਿੱਚ ਵੱਧਦੇ ਹੋਏ,</verse>
				<verse number="11">ਉਹਨਾਂ ਦੀ ਮਹਿਮਾ ਦੇ ਅਨੁਸਾਰ ਹਰ ਸ਼ਕਤੀ ਨਾਲ ਤੁਹਾਨੂੰ ਤਕੜਾ ਕੀਤਾ ਜਾ ਰਿਹਾ ਹੈ ਤਾਂ ਜੋ ਤੁਸੀਂ ਖੁਸ਼ੀ ਨਾਲ ਸਬਰ ਰੱਖ ਸਕੋਂ।</verse>
				<verse number="12">ਅਤੇ ਪਿਤਾ ਪਰਮੇਸ਼ਵਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਰਹੋ, ਜਿਹਨਾਂ ਨੇ ਤੁਹਾਨੂੰ ਪ੍ਰਕਾਸ਼ ਦੇ ਰਾਜ ਵਿੱਚ ਆਪਣੇ ਪਵਿੱਤਰ ਲੋਕਾਂ ਦੀ ਵਿਰਾਸਤ ਵਿੱਚ ਹਿੱਸਾ ਪਾਉਣ ਲਈ ਯੋਗ ਬਣਾਇਆ ਹੈ।</verse>
				<verse number="13">ਉਹਨਾਂ ਨੇ ਸਾਨੂੰ ਹਨੇਰੇ ਦੇ ਰਾਜ ਤੋਂ ਛੁਟਕਾਰਾ ਦਿੱਤਾ ਅਤੇ ਸਾਨੂੰ ਉਸ ਪੁੱਤਰ ਦੇ ਰਾਜ ਵਿੱਚ ਲੈ ਆਏ ਜਿਸ ਨੂੰ ਉਹ ਪਿਆਰ ਕਰਦੇ ਹਨ।</verse>
				<verse number="14">ਉਸ ਦੇ ਵਿੱਚ ਸਾਨੂੰ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਹੈ।</verse>
				<verse number="15">ਪੁੱਤਰ ਅਦਿੱਖ ਪਰਮੇਸ਼ਵਰ ਦਾ ਸਰੂਪ ਹਨ, ਉਹ ਸਾਰੀ ਸ੍ਰਿਸ਼ਟੀ ਦੇ ਜੇਠੇ ਪੁੱਤਰ ਹਨ।</verse>
				<verse number="16">ਉਹਨਾਂ ਵਿੱਚ ਸਾਰੀਆਂ ਚੀਜ਼ਾਂ ਸਾਜੀਆਂ ਗਈਆਂ ਸਨ: ਸਵਰਗ ਅਤੇ ਧਰਤੀ ਦੀਆਂ ਚੀਜ਼ਾਂ, ਦ੍ਰਿਸ਼ਮਾਨ ਅਤੇ ਅਦਿੱਖ, ਸਿੰਘਾਸਣਾਂ ਅਤੇ ਸ਼ਕਤੀਆਂ, ਹਾਕਮ ਜਾਂ ਅਧਿਕਾਰੀ, ਸਭ ਕੁਝ ਉਹਨਾਂ ਦੁਆਰਾ ਅਤੇ ਉਹਨਾਂ ਲਈ ਬਣਾਇਆ ਗਿਆ ਹੈ।</verse>
				<verse number="17">ਸਾਰੀ ਸ੍ਰਿਸ਼ਟੀ ਵਿੱਚ ਉਹ ਪਹਿਲੇ ਹਨ ਅਤੇ ਸਾਰੀ ਸ੍ਰਿਸ਼ਟੀ ਉਹਨਾਂ ਵਿੱਚ ਟਿਕੀ ਹੋਈ ਹੈ।</verse>
				<verse number="18">ਅਤੇ ਉਹ ਸਰੀਰ, ਅਰਥਾਤ ਕਲੀਸਿਆ ਦਾ ਸਿਰ ਹੈ; ਉਹ ਸ਼ੁਰੂਆਤ ਅਤੇ ਮੁਰਦਿਆਂ ਵਿੱਚੋਂ ਜੇਠੇ ਹੈ, ਤਾਂ ਕਿ ਹਰ ਚੀਜ਼ ਵਿੱਚ ਉਹ ਸਰਬੋਤਮ ਹੋਣ।</verse>
				<verse number="19">ਕਿਉਂਕਿ ਪਰਮੇਸ਼ਵਰ ਆਪਣੀ ਸਾਰੀ ਸੰਪੂਰਨਤਾ ਵਿੱਚ ਉਹਨਾਂ ਵਿੱਚ ਵੱਸਣ ਲਈ ਪ੍ਰਸੰਨ ਸੀ।</verse>
				<verse number="20">ਅਤੇ ਉਸ ਦੇ ਦੁਆਰਾ ਸਾਰੀਆਂ ਚੀਜ਼ਾਂ ਨੂੰ ਆਪਣੇ ਨਾਲ ਮੇਲ ਕਰਨ ਲਈ, ਚਾਹੇ ਧਰਤੀ ਉੱਤੇ ਚੀਜ਼ਾਂ ਹੋਣ ਜਾਂ ਸਵਰਗ ਵਿੱਚ, ਉਸ ਦਾ ਲਹੂ ਸਲੀਬ ਉੱਤੇ ਵਹਾਇਆ ਗਿਆ ਤਾਂ ਕਿ ਸ਼ਾਂਤੀ ਦੀ ਸਥਾਪਨਾ ਹੋ ਸਕੇ।</verse>
				<verse number="21">ਇੱਕ ਵਾਰ ਤੁਸੀਂ ਪਰਮੇਸ਼ਵਰ ਤੋਂ ਅਲੱਗ ਹੋ ਗਏ ਸੀ ਅਤੇ ਤੁਹਾਡੇ ਦੁਸ਼ਟ ਵਿਵਹਾਰ ਕਾਰਨ ਤੁਹਾਡੇ ਮਨ ਵਿੱਚ ਦੁਸ਼ਮਣੀ ਸੀ।</verse>
				<verse number="22">ਪਰ ਹੁਣ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਸਰੀਰਕ ਸਰੀਰ ਦੁਆਰਾ ਮੌਤ ਦੇ ਜ਼ਰੀਏ ਤੁਹਾਡੇ ਨਾਲ ਮੇਲ ਕੀਤਾ ਹੈ ਤਾਂ ਜੋ ਤੁਹਾਨੂੰ ਉਹਨਾਂ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਅਤੇ ਦੋਸ਼ ਰਹਿਤ ਪੇਸ਼ ਕਰ ਸਕੇ।</verse>
				<verse number="23">ਜੇ ਤੁਸੀਂ ਆਪਣੀ ਨਿਹਚਾ ਵਿੱਚ ਸਥਾਪਤ ਅਤੇ ਦ੍ਰਿੜ ਹੋ, ਅਤੇ ਇਸ ਤੋਂ ਨਾ ਹਟੋ ਉਮੀਦ ਖੁਸ਼ਖ਼ਬਰੀ ਵਿੱਚ ਬਾਹਰ ਆਯੋਜਿਤ। ਇਹੀ ਖੁਸ਼ਖ਼ਬਰੀ ਹੈ ਜੋ ਤੁਸੀਂ ਸੁਣੀ ਹੈ ਅਤੇ ਇਹ ਸਵਰਗ ਦੇ ਹੇਠ ਹਰ ਜੀਵਿਤ ਨੂੰ ਸੁਣਾਇਆ ਗਿਆ ਹੈ, ਅਤੇ ਮੈਂ, ਪੌਲੁਸ ਇੱਕ ਸੇਵਕ ਬਣ ਗਿਆ ਹਾਂ।</verse>
				<verse number="24">ਹੁਣ ਮੈਂ ਉਸ ਲਈ ਖੁਸ਼ ਹਾਂ ਜੋ ਮੈਂ ਤੁਹਾਡੇ ਲਈ ਦੁੱਖ ਝੱਲ ਰਿਹਾ ਹਾਂ, ਅਤੇ ਮੈਂ ਆਪਣੇ ਸਰੀਰ ਵਿੱਚ ਉਹ ਚੀਜ਼ਾਂ ਭਰਦਾ ਹਾਂ ਜੋ ਮਸੀਹ ਦੇ ਦੁੱਖਾਂ ਦੇ ਸੰਬੰਧ ਵਿੱਚ ਅਜੇ ਵੀ ਕਮੀ ਮਹਿਸੂਸ ਕਰ ਰਿਹਾ ਹੈ, ਉਸਦੇ ਸਰੀਰ ਲਈ, ਜੋ ਕਲੀਸਿਆ ਹੈ।</verse>
				<verse number="25">ਇਸ ਕਲੀਸਿਆ ਲਈ ਮੈਨੂੰ ਪਰਮੇਸ਼ਵਰ ਦੁਆਰਾ ਸੌਂਪੀ ਗਈ ਸੇਵਾ ਲਈ ਇੱਕ ਸੇਵਕ ਵਜੋਂ ਚੁਣਿਆ ਗਿਆ ਹੈ, ਤਾਂ ਜੋ ਮੈਂ ਪੂਰੀ ਤਰ੍ਹਾਂ ਪਰਮੇਸ਼ਵਰ ਦੇ ਹੁਕਮ ਦਾ ਪ੍ਰਚਾਰ ਕਰ ਸਕਾਂ।</verse>
				<verse number="26">ਉਹ ਭੇਤ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਛੁਪਿਆ ਹੋਇਆ ਹੈ, ਪਰ ਹੁਣ ਪ੍ਰਭੂ ਦੇ ਲੋਕਾਂ ਨੂੰ ਪ੍ਰਗਟ ਕੀਤਾ ਗਿਆ ਹੈ।</verse>
				<verse number="27">ਉਹਨਾਂ ਨੂੰ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਵਿੱਚ ਇਸ ਭੇਤ ਦੀ ਸ਼ਾਨਦਾਰ ਧਨ ਬਾਰੇ ਜਾਣਨਾ ਚੁਣਿਆ ਹੈ, ਜੋ ਤੁਹਾਡੇ ਵਿੱਚ ਮਸੀਹ ਹੈ, ਮਹਿਮਾ ਦੀ ਉਮੀਦ ਹੈ।</verse>
				<verse number="28">ਮਸੀਹ ਹੈ ਜਿਸਦਾ ਅਸੀਂ ਐਲਾਨ ਕਰਦੇ ਹਾਂ, ਹਰ ਇੱਕ ਨੂੰ ਸਲਾਹ ਦਿੰਦੇ ਅਤੇ ਸਾਰੀ ਬੁੱਧ ਨਾਲ ਸਿਖਾਉਂਦੇ ਹਾਂ, ਤਾਂ ਜੋ ਅਸੀਂ ਹਰੇਕ ਨੂੰ ਮਸੀਹ ਵਿੱਚ ਪੂਰਨ ਤੌਰ ਤੇ ਪਰਿਪੱਕ ਹੋ ਸਕੀਏ।</verse>
				<verse number="29">ਇਸ ਲਈ ਮੈਂ ਮਸੀਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਂਦਾ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।</verse>
			</chapter>
			<chapter number="2">
				<verse number="1">ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਤੁਹਾਡੇ ਲਈ ਅਤੇ ਲਾਉਦਿਕੀਆ ਦੇ ਲੋਕਾਂ ਲਈ, ਅਤੇ ਉਹਨਾਂ ਸਾਰਿਆਂ ਲਈ ਜੋ ਮੈਨੂੰ ਨਿੱਜੀ ਤੌਰ ਉੱਤੇ ਨਹੀਂ ਮਿਲੇ ਹਨ ਲਈ ਕਿੰਨੀ ਮੁਸ਼ਕਲ ਨਾਲ ਮੁਕਾਬਲਾ ਕਰ ਰਿਹਾ ਹਾਂ। ਮੇਰਾ ਟੀਚਾ ਇਹ</verse>
				<verse number="2">ਹੈ ਕਿ ਉਹਨਾਂ ਨੂੰ ਦਿਲੋਂ ਹੌਸਲਾ ਮਿਲੇ ਅਤੇ ਪਿਆਰ ਵਿੱਚ ਏਕਤਾ ਹੋਵੇ, ਤਾਂ ਜੋ ਉਹਨਾਂ ਨੂੰ ਪੂਰੀ ਸਮਝ ਦੀ ਪੂਰੀ ਦੌਲਤ ਮਿਲ ਸਕੇ, ਤਾਂ ਜੋ ਉਹ ਪਰਮੇਸ਼ਵਰ ਦੇ ਭੇਤ ਨੂੰ ਜਾਣ ਸਕਣ, ਅਰਥਾਤ, ਮਸੀਹ</verse>
				<verse number="3">ਜਿਸ ਵਿੱਚ ਸਿਆਣਪ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਛੁਪੇ ਹੋਏ ਹਨ।</verse>
				<verse number="4">ਮੈਂ ਤੁਹਾਨੂੰ ਇਹ ਇਸ ਲਈ ਦੱਸਦਾ ਹਾਂ ਤਾਂ ਜੋ ਕੋਈ ਵੀ ਤੁਹਾਨੂੰ ਸਹੀ-ਸਹੀ ਬਹਿਸ ਕਰਕੇ ਧੋਖਾ ਨਾ ਦੇ ਸਕੇ।</verse>
				<verse number="5">ਕਿਉਂਕਿ ਭਾਵੇਂ ਮੈਂ ਸਰੀਰ ਵਿੱਚ ਤੁਹਾਡੇ ਤੋਂ ਗ਼ੈਰਹਾਜ਼ਰ ਹਾਂ, ਪਰ ਮੈਂ ਤੁਹਾਡੇ ਨਾਲ ਆਤਮਾ ਅਤੇ ਪ੍ਰਸੰਨਤਾ ਨਾਲ ਤੁਹਾਡੇ ਨਾਲ ਹਾਜ਼ਰੀ ਭਰਦਾ ਹਾਂ ਕਿ ਤੁਸੀਂ ਕਿੰਨੇ ਅਨੁਸ਼ਾਸਿਤ ਹੋ ਅਤੇ ਮਸੀਹ ਵਿੱਚ ਪੱਕੇ ਹੋ।</verse>
				<verse number="6">ਇਸ ਲਈ, ਜਿਸ ਤਰ੍ਹਾਂ ਤੁਸੀਂ ਮਸੀਹ ਯਿਸ਼ੂ ਨੂੰ ਪ੍ਰਭੂ ਦੇ ਤੌਰ ਤੇ ਪ੍ਰਾਪਤ ਕੀਤਾ, ਉਸੇ ਤਰ੍ਹਾਂ ਆਪਣੀ ਜ਼ਿੰਦਗੀ ਉਸ ਵਿੱਚ ਜੀਉਂਦੇ ਰਹੋ,</verse>
				<verse number="7">ਜੜ੍ਹੋਂ ਬਣੀ ਹੋਈ ਹੈ ਅਤੇ ਉਸ ਵਿੱਚ ਸਥਿਰ ਹੋਈ, ਨਿਹਚਾ ਵਿੱਚ ਮਜ਼ਬੂਤ ਹੋਈ ਜਿਵੇਂ ਤੁਸੀਂ ਸਿਖਾਇਆ ਗਿਆ ਹੈ, ਅਤੇ ਧੰਨਵਾਦ ਨਾਲ ਭਰਪੂਰ ਹੋ।</verse>
				<verse number="8">ਇਸ ਨੂੰ ਵੇਖੋ ਕਿ ਕੋਈ ਵੀ ਤੁਹਾਨੂੰ ਖੋਖਲੇ ਅਤੇ ਧੋਖੇਬਾਜ਼ ਸਿੱਖਿਆ ਰਾਹੀਂ ਗ਼ੁਲਾਮ ਨਹੀਂ ਬਣਾਉਂਦਾ, ਜੋ ਮਨੁੱਖੀ ਪਰੰਪਰਾ ਅਤੇ ਮਸੀਹ ਦੀ ਬਜਾਏ ਇਸ ਸੰਸਾਰ ਦੇ ਮੂਲ ਅਧਿਆਤਮਿਕ ਸ਼ਕਤੀਆਂ ਤੇ ਨਿਰਭਰ ਕਰਦਾ ਹੈ।</verse>
				<verse number="9">ਕਿਉਂਕਿ ਮਸੀਹ ਵਿੱਚ ਪਰਮੇਸ਼ਵਰ ਦੀ ਸਾਰੀ ਪੂਰਨਤਾ ਉਹਨਾਂ ਦੇ ਸਰੀਰ ਵਿੱਚ ਵੱਸਦੀ ਹੈ।</verse>
				<verse number="10">ਅਤੇ ਮਸੀਹ ਵਿੱਚ ਤੁਹਾਨੂੰ ਪੂਰਨਤਾ ਦਿੱਤੀ ਗਈ ਹੈ। ਉਹ ਹਰ ਸ਼ਕਤੀ ਅਤੇ ਅਧਿਕਾਰ ਦਾ ਸਿਰ ਹੈ।</verse>
				<verse number="11">ਉਸ ਵਿੱਚ ਤੁਹਾਡੀ ਸੁੰਨਤ ਵੀ ਇੱਕ ਸੁੰਨਤ ਨਾਲ ਹੋਈ ਜੋ ਮਨੁੱਖੀ ਹੱਥਾਂ ਦੁਆਰਾ ਨਹੀਂ ਕੀਤੀ ਗਈ ਸੀ। ਤੁਹਾਡਾ ਸਾਰਾ ਸਰੀਰ ਆਪ ਦੁਆਰਾ ਤਿਆਗਿਆ ਗਿਆ ਸੀ ਜਦੋਂ ਤੁਸੀਂ ਮਸੀਹ ਦੁਆਰਾ ਸੁੰਨਤ ਕੀਤੇ ਗਏ ਸਨ,</verse>
				<verse number="12">ਉਸ ਨਾਲ ਬਪਤਿਸਮੇ ਵਿੱਚ ਉਸਦੇ ਨਾਲ ਦਫ਼ਨਾਇਆ ਗਿਆ ਸੀ, ਜਿਸ ਵਿੱਚ ਤੁਸੀਂ ਵੀ ਪਰਮੇਸ਼ਵਰ ਦੇ ਕੰਮ ਵਿੱਚ ਵਿਸ਼ਵਾਸ ਦੁਆਰਾ ਉਸ ਨਾਲ ਜਿਵਾਲੇ ਗਏ ਹੋ।</verse>
				<verse number="13">ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ,</verse>
				<verse number="14">ਸਾਡੇ ਕਾਨੂੰਨੀ ਰਿਣ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਇਸਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।</verse>
				<verse number="15">ਅਤੇ ਸ਼ਕਤੀਆਂ ਅਤੇ ਅਧਿਕਾਰੀਆਂ ਨੂੰ ਹਥਿਆਰਬੰਦ ਕਰ ਦੇਣ ਤੋਂ ਬਾਅਦ, ਉਸਨੇ ਉਹਨਾਂ ਦਾ ਇੱਕ ਜਨਤਕ ਤਮਾਸ਼ਾ ਬਣਾਇਆ ਅਤੇ ਸਲੀਬ ਦੁਆਰਾ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ।</verse>
				<verse number="16">ਇਸ ਲਈ ਕਿਸੇ ਨੂੰ ਤੁਹਾਡੇ ਦੁਆਰਾ ਖਾਣ-ਪੀਣ, ਜਾਂ ਕਿਸੇ ਧਾਰਮਿਕ ਤਿਉਹਾਰ, ਨਵੇਂ ਚੰਦਰਮਾ ਦੇ ਜਸ਼ਨ ਜਾਂ ਸਬਤ ਦੇ ਦਿਨ ਦੇ ਅਧਾਰ ਤੇ ਤੁਹਾਡਾ ਨਿਆਂ ਨਾ ਕਰਨ ਦਿਓ।</verse>
				<verse number="17">ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ।</verse>
				<verse number="18">ਕੋਈ ਵੀ, ਜੋ ਨਿਮਰਤਾ ਦੇ ਪ੍ਰਦਰਸ਼ਨ ਅਤੇ ਦੂਤਾਂ ਦੀ ਪੂਜਾ ਵਿੱਚ ਲੀਨ ਹੈ, ਤੁਹਾਨੂੰ ਤੁਹਾਡੇ ਇਨਾਮ ਤੋਂ ਦੂਰ ਨਾ ਕਰੇ। ਅਜਿਹਾ ਵਿਅਕਤੀ ਆਪਣੇ ਦੇਖੇ ਹੋਏ ਬ੍ਰਹਮ ਦਰਸ਼ਨਾਂ ਦਾ ਵਿਸਥਾਰ ਨਾਲ ਵਰਣਨ ਕਰਦਾ ਹੈ ਅਤੇ ਖੋਖਲੀ ਦੁਨਿਆਵੀ ਸਮਝ ਨਾਲ ਫੁੱਲਿਆ ਹੋਇਆ ਹੈ।</verse>
				<verse number="19">ਇਹ ਵਿਅਕਤੀ ਸਿਰ ਨੂੰ ਮਜ਼ਬੂਤੀ ਨਾਲ ਨਹੀਂ ਫੜਦਾ ਜਿਸ ਤੋਂ ਸਾਰਾ ਸਰੀਰ ਪੋਸ਼ਣ ਅਤੇ ਜੋੜਾਂ ਅਤੇ ਸਾਹ ਲੈਣ ਵਾਲੇ ਅੰਗਾਂ ਦੁਆਰਾ ਜੁੜਿਆ ਹੁੰਦਾ ਹੈ ਅਤੇ ਪਰਮੇਸ਼ਵਰ ਦੁਆਰਾ ਕੀਤੇ ਵਿਕਾਸ ਦੁਆਰਾ ਵਧਦਾ ਜਾਂਦਾ ਹੈ।</verse>
				<verse number="20">ਕਿਉਂਕਿ ਤੁਸੀਂ ਮਸੀਹ ਦੇ ਨਾਲ ਇਸ ਸੰਸਾਰ ਦੀਆਂ ਰੂਹਾਨੀ ਸ਼ਕਤੀਆਂ ਦੇ ਲਈ ਮਰ ਗਏ, ਇਸ ਲਈ, ਜਿਵੇਂ ਕਿ ਤੁਸੀਂ ਅਜੇ ਵੀ ਸੰਸਾਰ ਨਾਲ ਸੰਬੰਧਿਤ ਹੋ, ਤਾਂ ਤੁਸੀਂ ਇਸ ਦੇ ਨਿਯਮਾਂ ਨੂੰ ਮੰਨਦੇ ਹੋ।</verse>
				<verse number="21">“ਸੰਭਾਲੋ ਨਾ! ਸੁਆਦ ਨਾ ਚੱਖੋ! ਹੱਥ ਨਾ ਲਾੳ”?</verse>
				<verse number="22">ਇਹ ਨਿਯਮ, ਜਿਹੜੀਆਂ ਉਹਨਾਂ ਚੀਜ਼ਾਂ ਨਾਲ ਕਰਨੀਆਂ ਹਨ ਜੋ ਸਾਰੀਆਂ ਚੀਜ਼ਾਂ ਦੀ ਵਰਤੋਂ ਨਾਲ ਖਤਮ ਹੋਣ ਵਾਲੀਆਂ ਹਨ, ਸਿਰਫ ਮਨੁੱਖੀ ਆਦੇਸ਼ਾਂ ਅਤੇ ਸਿੱਖਿਆਵਾਂ ਤੇ ਅਧਾਰਤ ਹਨ।</verse>
				<verse number="23">ਅਜਿਹੇ ਨਿਯਮਾਂ ਵਿੱਚ ਸੱਚ-ਮੁੱਚ ਬੁੱਧੀ ਦੀ ਇੱਕ ਦਿੱਖ ਹੁੰਦੀ ਹੈ, ਉਹ ਮਨ ਮਰਜ਼ੀ ਦੀ ਪੂਜਾ, ਉਹਨਾਂ ਦੀ ਝੂਠੀ ਨਿਮਰਤਾ ਅਤੇ ਸਰੀਰ ਨਾਲ ਸਖ਼ਤ ਸਲੂਕ ਦੇ ਨਾਲ, ਪਰ ਉਹਨਾਂ ਦਾ ਅਨੁਭਵ ਭੋਗ ਨੂੰ ਰੋਕਣ ਵਿੱਚ ਕੋਈ ਕਮੀ ਨਹੀਂ ਹੁੰਦੀ।</verse>
			</chapter>
			<chapter number="3">
				<verse number="1">ਇਸ ਲਈ, ਕਿਉਂਕਿ ਤੁਸੀਂ ਮਸੀਹ ਦੇ ਨਾਲ ਜਿਵਾਲੇ ਗਏ ਹੋ, ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਬਾਰੇ ਸੋਚੋ, ਜਿਥੇ ਮਸੀਹ ਹੈ, ਪਰਮੇਸ਼ਵਰ ਦੇ ਸੱਜੇ ਹੱਥ ਬਿਰਾਜਮਾਨ ਹੈ।</verse>
				<verse number="2">ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਉੱਤੇ ਲਾਓ, ਧਰਤੀ ਦੀਆਂ ਚੀਜ਼ਾਂ ਉੱਤੇ ਨਹੀਂ।</verse>
				<verse number="3">ਕਿਉਂ ਜੋ ਤੁਸੀਂ ਮਰ ਗਏ, ਅਤੇ ਤੁਹਾਡੀ ਜ਼ਿੰਦਗੀ ਹੁਣ ਮਸੀਹ ਵਿੱਚ ਪਰਮੇਸ਼ਵਰ ਵਿੱਚ ਲੁਕੀ ਹੋਈ ਹੈ।</verse>
				<verse number="4">ਜਦੋਂ ਮਸੀਹ, ਜਿਹੜਾ ਤੁਹਾਡਾ ਜੀਵਨ ਹੈ, ਪ੍ਰਗਟ ਹੁੰਦਾ ਹੈ, ਤਾਂ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪ੍ਰਗਟ ਹੋਵੋਗੇ।</verse>
				<verse number="5">ਇਸ ਲਈ ਜੋ ਵੀ ਤੁਹਾਡੇ ਧਰਤੀ ਦੇ ਸੁਭਾਅ ਨਾਲ ਸੰਬੰਧਿਤ ਹੈ ਨੂੰ ਮਾਰ ਦਿਓ: ਜਿਨਸੀ ਅਨੈਤਿਕਤਾ, ਅਪਵਿੱਤਰਤਾ, ਵਾਸਨਾ, ਬੁਰਾਈਆਂ ਦੀਆਂ ਇੱਛਾਵਾਂ ਅਤੇ ਲਾਲਚ, ਜੋ ਮੂਰਤੀ ਪੂਜਾ ਹੈ।</verse>
				<verse number="6">ਇਨ੍ਹਾਂ ਦੇ ਕਾਰਨ, ਪਰਮੇਸ਼ਵਰ ਦਾ ਕ੍ਰੋਧ ਆ ਰਿਹਾ ਹੈ।</verse>
				<verse number="7">ਤੁਸੀਂ ਉਹਨਾਂ ਤਰੀਕਿਆਂ ਨਾਲ ਚੱਲਦੇ ਸੀ, ਜਿਸ ਜੀਵਨ ਵਿੱਚ ਤੁਸੀਂ ਪਹਿਲਾਂ ਜੀਉਂਦੇ ਸੀ।</verse>
				<verse number="8">ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹੋ, ਅਰਥਾਤ: ਗੁੱਸਾ, ਕ੍ਰੋਧ, ਬਦਨੀਤੀ, ਬਦਨਾਮੀ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਨੂੰ ਵੀ ਛੱਡ ਦਿਓ।</verse>
				<verse number="9">ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆ ਕਰਨੀਆਂ ਸਮੇਤ ਛੱਡ ਦਿੱਤਾ ਹੈ।</verse>
				<verse number="10">ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ।</verse>
				<verse number="11">ਇੱਥੇ ਕੋਈ ਗ਼ੈਰ-ਯਹੂਦੀ, ਯਹੂਦੀ, ਸੁੰਨਤ ਕੀਤੇ ਜਾਂ ਅਸੁੰਨਤੇ, ਵਹਿਸ਼ੀ, ਸਿਥੀਅਨ, ਗੁਲਾਮ ਜਾਂ ਅਜ਼ਾਦ ਨਹੀਂ ਹਨ, ਪਰ ਮਸੀਹ ਸਭ ਕੁਝ ਹੈ, ਅਤੇ ਸਭ ਵਿੱਚ ਹੈ।</verse>
				<verse number="12">ਇਸ ਲਈ, ਜਿਵੇਂ ਕਿ ਪਰਮੇਸ਼ਵਰ ਦੇ ਚੁਣੇ ਹੋਏ ਲੋਕ, ਪਵਿੱਤਰ ਅਤੇ ਪਿਆਰੇ ਤੌਰ ਤੇ ਪਿਆਰ ਕਰਦੇ ਹਨ, ਆਪਣੇ ਆਪ ਨੂੰ ਦਿਆਲੂ, ਦਯਾ, ਨਿਮਰਤਾ, ਨਰਮਾਈ ਅਤੇ ਸਬਰ ਨਾਲ ਪਹਿਨੋ।</verse>
				<verse number="13">ਇੱਕ-ਦੂਜੇ ਨਾਲ ਸਹਿਣਸ਼ੀਲਤਾ ਰੱਖੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਨਾਲ ਸ਼ਿਕਾਇਤ ਹੈ। ਮਾਫ ਕਰ ਦਿਓ ਜਿਵੇਂ ਪ੍ਰਭੂ ਨੇ ਤੁਹਾਨੂੰ ਮਾਫ ਕੀਤਾ ਹੈ।</verse>
				<verse number="14">ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।</verse>
				<verse number="15">ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰੋ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।</verse>
				<verse number="16">ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ।</verse>
				<verse number="17">ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।</verse>
				<verse number="18">ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।</verse>
				<verse number="19">ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।</verse>
				<verse number="20">ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਹਰ ਗੱਲ ਵਿੱਚ ਕਹਿਣਾ ਮੰਨੋ, ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।</verse>
				<verse number="21">ਪਿਤਾਓ, ਸੀ ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ।</verse>
				<verse number="22">ਹੇ ਗੁਲਾਮੋ, ਹਰ ਗੱਲ ਵਿੱਚ ਆਪਣੇ ਧਰਤੀ ਦੇ ਮਾਲਕਾਂ ਦੀ ਆਗਿਆ ਮੰਨੋ; ਅਤੇ ਇਹ ਕਰੋ, ਨਾ ਸਿਰਫ ਦਿਖਾਵੇ ਲਈ ਉਹਨਾਂ ਦੀ ਮਿਹਰਬਾਨੀ ਕਰੀਏ, ਬਲਕਿ ਪੂਰੇ ਦਿਲ ਨਾਲ ਅਤੇ ਪ੍ਰਭੂ ਲਈ ਸਤਿਕਾਰ ਨਾਲ।</verse>
				<verse number="23">ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ,</verse>
				<verse number="24">ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਇਨਾਮ ਵਜੋਂ ਪ੍ਰਭੂ ਤੋਂ ਵਿਰਾਸਤ ਮਿਲੇਗੀ। ਇਹ ਉਹ ਪ੍ਰਭੂ ਮਸੀਹ ਹੈ ਜਿਸਦੀ ਤੁਸੀਂ ਸੇਵਾ ਕਰ ਰਹੇ ਹੋ।</verse>
				<verse number="25">ਜਿਹੜਾ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਹਨਾਂ ਦੀਆਂ ਗਲਤੀਆਂ ਦਾ ਭੁਗਤਾਨ ਕੀਤਾ ਜਾਵੇਗਾ, ਅਤੇ ਕੋਈ ਪੱਖਪਾਤ ਨਹੀਂ ਹੁੰਦਾ।</verse>
			</chapter>
			<chapter number="4">
				<verse number="1">ਹੇ ਮਾਲਕੋ, ਆਪਣੇ ਨੌਕਰਾਂ ਨਾਲ ਇਹੋ ਜਿਹਾ ਵਿਵਹਾਰ ਕਰੋ ਜਿਹੜਾ ਠੀਕ ਅਤੇ ਸਹੀ ਹੋਵੇ, ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਸਵਰਗ ਵਿੱਚ ਵੀ ਮਾਲਕ ਹੈ।</verse>
				<verse number="2">ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ।</verse>
				<verse number="3">ਅਤੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਵਰ ਸਾਡੇ ਸੰਦੇਸ਼ ਲਈ ਇੱਕ ਦਰਵਾਜ਼ਾ ਖੋਲ੍ਹ ਦੇਵੇ, ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਪ੍ਰਚਾਰ ਕਰ ਸਕੀਏ, ਜਿਸ ਲਈ ਮੈਂ ਜੰਜ਼ੀਰਾਂ ਵਿੱਚ ਹਾਂ।</verse>
				<verse number="4">ਪ੍ਰਾਰਥਨਾ ਕਰੋ ਕਿ ਮੈਂ ਇਸ ਦਾ ਸਪੱਸ਼ਟ ਤੌਰ ਤੇ ਐਲਾਨ ਕਰ ਸਕਾਂ, ਜਿਵੇਂ ਕਿ ਮੈਨੂੰ ਚਾਹੀਦਾ ਹੈ।</verse>
				<verse number="5">ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ।</verse>
				<verse number="6">ਆਪਣੀ ਗੱਲਬਾਤ ਨੂੰ ਹਮੇਸ਼ਾ ਕਿਰਪਾ ਨਾਲ ਭਰਪੂਰ ਹੋਣ ਦਿਓ, ਨਮਕ ਦੇ ਨਾਲ ਮਿੱਟੀ ਵਾਲਾ, ਤਾਂ ਜੋ ਤੁਸੀਂ ਜਾਣ ਸਕੋ ਕਿ ਸਾਰਿਆਂ ਨੂੰ ਕਿਵੇਂ ਜਵਾਬ ਦੇਣਾ ਹੈ।</verse>
				<verse number="7">ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੱਸੇਗਾ। ਉਹ ਪਿਆਰਾ ਭਰਾ, ਇੱਕ ਵਫ਼ਾਦਾਰ ਸੇਵਕ ਅਤੇ ਪ੍ਰਭੂ ਵਿੱਚ ਸਾਥੀ ਦਾਸ ਹੈ।</verse>
				<verse number="8">ਮੈਂ ਉਸਨੂੰ ਤੁਹਾਡੇ ਕੋਲ ਸਪਸ਼ਟ ਮਕਸਦ ਲਈ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਜੋ ਤੁਸੀਂ ਸਾਡੇ ਹਾਲਾਤਾਂ ਬਾਰੇ ਜਾਣ ਸਕੋ ਅਤੇ ਉਹ ਤੁਹਾਡੇ ਦਿਲਾਂ ਨੂੰ ਉਤਸ਼ਾਹ ਦੇ ਸਕੇ।</verse>
				<verse number="9">ਉਹ ਸਾਡੇ ਵਫ਼ਾਦਾਰ ਅਤੇ ਪਿਆਰੇ ਭਰਾ ਓਨੇਸਿਮੁਸ ਨਾਲ ਆ ਰਿਹਾ ਹੈ, ਜੋ ਤੁਹਾਡੇ ਵਿੱਚੋਂ ਇੱਕ ਹੈ। ਉਹ ਤੁਹਾਨੂੰ ਉਹ ਸਭ ਕੁਝ ਦੱਸਣਗੇ ਜੋ ਇੱਥੇ ਹੋ ਰਿਹਾ ਹੈ।</verse>
				<verse number="10">ਮੇਰਾ ਸਾਥੀ ਕੈਦੀ ਅਰਿਸਤਰਖੁਸ ਤੁਹਾਡੇ ਨਾਲ ਨਮਸਕਾਰ ਭੇਜਦਾ ਹੈ, ਜਿਵੇਂ ਕਿ ਬਰਨਬਾਸ ਦਾ ਚਚੇਰਾ ਭਰਾ ਮਾਰਕਸ। (ਤੁਹਾਨੂੰ ਉਸਦੇ ਬਾਰੇ ਹਦਾਇਤਾਂ ਮਿਲੀਆਂ ਹਨ; ਜੇ ਉਹ ਤੁਹਾਡੇ ਕੋਲ ਆਉਂਦਾ ਹੈ ਤਾਂ ਉਸਦਾ ਸਵਾਗਤ ਕਰੋ।)</verse>
				<verse number="11">ਯਿਸ਼ੂ, ਜਿਸ ਨੂੰ ਜਸਟਸ ਕਿਹਾ ਜਾਂਦਾ ਹੈ, ਉਹ ਵੀ ਨਮਸਕਾਰ ਭੇਜਦਾ ਹੈ। ਇਹ ਪਰਮੇਸ਼ਵਰ ਦੇ ਰਾਜ ਲਈ ਮੇਰੇ ਸਹਿ-ਕਰਮਚਾਰੀਆਂ ਵਿੱਚੋਂ ਇੱਕੋ ਇੱਕ ਸੁੰਨਤੀ ਹੈ, ਅਤੇ ਇਹ ਮੇਰੇ ਲਈ ਦਿਲਾਸੇ ਦਾ ਕਾਰਨ ਬਣੇ।</verse>
				<verse number="12">ਇਪਫ੍ਰਾਸ, ਜਿਹੜਾ ਤੁਹਾਡੇ ਵਿੱਚੋਂ ਇੱਕ ਹੈ ਅਤੇ ਮਸੀਹ ਯਿਸ਼ੂ ਦਾ ਇੱਕ ਸੇਵਕ ਹੈ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਹ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਵਿੱਚ ਲੜ ਰਿਹਾ ਹੈ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਸਾਰੀ ਇੱਛਾ ਵਿੱਚ ਦ੍ਰਿੜ ਹੋਵੋ, ਪਰਿਪੱਕ ਅਤੇ ਪੂਰਾ ਭਰੋਸਾ ਰੱਖੋ।</verse>
				<verse number="13">ਮੈਂ ਉਸ ਲਈ ਵਾਅਦਾ ਕਰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਲਾਉਦਿਕੀਆ ਅਤੇ ਹੀਰਾਪੋਲਿਸ ਵਿਖੇ ਉਹਨਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੈਂ ਇਸਦਾ ਗਵਾਹ ਹਾਂ।</verse>
				<verse number="14">ਸਾਡਾ ਪਿਆਰਾ ਮਿੱਤਰ ਲੂਕਸ, ਡਾਕਟਰ ਅਤੇ ਦੇਮਾਸ ਨਮਸਕਾਰ ਭੇਜਦਾ ਹੈ।</verse>
				<verse number="15">ਲਾਉਦਿਕੀਆ ਵਿਖੇ ਭੈਣਾਂ-ਭਰਾਵਾਂ ਅਤੇ ਨੂਮਫੇ਼ ਅਤੇ ਉਸ ਦੇ ਘਰ ਦੀ ਕਲੀਸਿਆ ਨੂੰ ਮੇਰੀਆਂ ਸ਼ੁਭਕਾਮਨਾਵਾਂ।</verse>
				<verse number="16">ਇਹ ਪੱਤਰ ਪੜ੍ਹਨ ਤੋਂ ਬਾਅਦ, ਤੁਸੀਂ ਵੇਖੋ ਕਿ ਇਹ ਲਾਉਦਿਕੀਆ ਦੀ ਕਲੀਸਿਆ ਵਿੱਚ ਵੀ ਪੜ੍ਹਿਆ ਜਾਂਦਾ ਹੈ ਅਤੇ ਤੁਸੀਂ ਬਦਲੇ ਵਿੱਚ ਲਾਉਦਿਕੀਆ ਦਾ ਪੱਤਰ ਪੜ੍ਹੋਗੇ।</verse>
				<verse number="17">ਅਰਖਿੱਪੁਸ ਨੂੰ ਕਹੋ: “ਧਿਆਨ ਰੱਖੋ ਕਿ ਤੁਸੀਂ ਜੋ ਸੇਵਕਾਈ ਉਸਨੂੰ ਪ੍ਰਭੂ ਵਿੱਚ ਸੌਪੀਂ ਗਈ ਹੈ, ਉਸਨੂੰ ਪੂਰਾ ਕਰੋ।”</verse>
				<verse number="18">ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੀਆਂ ਜੰਜ਼ੀਰਾਂ ਯਾਦ ਰੱਖੋ। ਕਿਰਪਾ ਤੁਹਾਡੇ ਨਾਲ ਹੋਵੇ।</verse>
			</chapter>
		</book>
		<book number="52">
			<chapter number="1">
				<verse number="1">ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ: ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="2">ਅਸੀਂ ਲਗਾਤਾਰ ਤੁਹਾਡੇ ਸਾਰਿਆਂ ਲਈ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਨਿਰੰਤਰ ਤੁਹਾਡਾ ਜ਼ਿਕਰ ਕਰਦੇ ਹਾਂ।</verse>
				<verse number="3">ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।</verse>
				<verse number="4">ਹੇ ਭਰਾਵੋ ਅਤੇ ਭੈਣ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸਨੇ ਤੁਹਾਨੂੰ ਚੁਣਿਆ ਹੋਈਆ ਹੈ,</verse>
				<verse number="5">ਕਿਉਂਕਿ ਅਸੀਂ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਤੁਹਾਡੇ ਕੋਲ ਸਿਰਫ ਸ਼ਬਦਾਂ ਨਾਲ ਨਹੀਂ ਬਲਕਿ ਸ਼ਕਤੀ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਆਈ ਹੈ। ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਲਈ ਤੁਹਾਡੇ ਵਿੱਚ ਕਿਵੇਂ ਰਹੇ।</verse>
				<verse number="6">ਤੁਸੀਂ ਸਾਡੀ ਅਤੇ ਪ੍ਰਭੂ ਦੀ ਰੀਸ ਕਰਦੇ ਹੋ, ਕਿਉਂਕਿ ਤੁਸੀਂ ਪਵਿੱਤਰ ਆਤਮਾ ਦੁਆਰਾ ਦਿੱਤੀ ਖੁਸ਼ੀ ਦੇ ਨਾਲ ਗੰਭੀਰ ਦੁੱਖਾਂ ਦੇ ਵਿੱਚ ਸੰਦੇਸ਼ ਦਾ ਸਵਾਗਤ ਕੀਤਾ ਹੈ।</verse>
				<verse number="7">ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ।</verse>
				<verse number="8">ਪ੍ਰਭੂ ਦਾ ਸੰਦੇਸ਼ ਤੁਹਾਡੇ ਦੁਆਰਾ ਸਿਰਫ ਮਕਦੂਨਿਯਾ ਅਤੇ ਅਖਾਯਾ ਵਿੱਚ ਹੀ ਨਹੀਂ ਆਇਆ, ਪਰਮੇਸ਼ਵਰ ਵਿੱਚ ਤੁਹਾਡੀ ਵਿਸ਼ਵਾਸ ਹਰ ਜਗ੍ਹਾ ਜਾਣੀ ਜਾਂਦੀ ਹੈ। ਇਸ ਲਈ ਸਾਨੂੰ ਇਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ,</verse>
				<verse number="9">ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ।</verse>
				<verse number="10">ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸਨੂੰ ਉਸਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।</verse>
			</chapter>
			<chapter number="2">
				<verse number="1">ਹੇ ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਸਾਡੀ ਤੁਹਾਡੀ ਨਾਲ ਮੁਲਾਕਾਤ ਕਰਨਾ ਵਿਅਰਥ ਵਿੱਚ ਨਹੀਂ ਗਿਆ।</verse>
				<verse number="2">ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਪਹਿਲਾਂ ਫ਼ਿਲਿੱਪੀ ਸ਼ਹਿਰ ਵਿੱਚ ਦੁੱਖ ਝੱਲੇ ਸੀ ਅਤੇ ਸਾਡੇ ਉੱਤੇ ਅੱਤਿਆਚਾਰ ਹੋਈਆ, ਪਰ ਸਾਡੇ ਪਰਮੇਸ਼ਵਰ ਦੀ ਸਹਾਇਤਾ ਨਾਲ ਅਸੀਂ ਸਖ਼ਤ ਵਿਰੋਧ ਦੇ ਬਾਵਜੂਦ ਤੁਹਾਨੂੰ ਉਸਦੀ ਖੁਸ਼ਖ਼ਬਰੀ ਦੱਸਣ ਦੀ ਹਿੰਮਤ ਕੀਤੀ।</verse>
				<verse number="3">ਅਸੀਂ ਜੋ ਅਪੀਲ ਕਰਦੇ ਹਾਂ ਉਹ ਗਲਤੀ ਜਾਂ ਅਸ਼ੁੱਧ ਇਰਾਦਿਆਂ ਤੋਂ ਉਤਪੰਨ ਨਹੀਂ ਹੋਈ, ਨਾ ਹੀ ਅਸੀਂ ਤੁਹਾਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।</verse>
				<verse number="4">ਇਸ ਦੇ ਉਲਟ, ਅਸੀਂ ਉਨ੍ਹਾਂ ਲੋਕਾਂ ਵਜੋਂ ਬੋਲਦੇ ਹਾਂ ਜਿਨ੍ਹਾਂ ਨੂੰ ਪਰਮੇਸ਼ਵਰ ਦੁਆਰਾ ਖੁਸ਼ਖ਼ਬਰੀ ਸੌਂਪੀ ਗਈ ਹੈ। ਅਸੀਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਪਰ ਪਰਮੇਸ਼ਵਰ ਜੋ ਸਾਡੇ ਦਿਲਾਂ ਨੂੰ ਜਾਂਚਦਾ ਹੈ।</verse>
				<verse number="5">ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਚਾਪਲੂਸੀ ਦੀ ਵਰਤੋਂ ਨਹੀਂ ਕੀਤੀ, ਨਾ ਹੀ ਅਸੀਂ ਲਾਲਚ ਨੂੰ ਲੁਕਾਉਣ ਲਈ ਪਰਦਾ ਪਾਇਆ, ਪਰਮੇਸ਼ਵਰ ਸਾਡਾ ਗਵਾਹ ਹੈ।</verse>
				<verse number="6">ਅਸੀਂ ਲੋਕਾਂ ਤੋਂ ਪ੍ਰਸ਼ੰਸਾ ਦੀ ਭਾਲ ਨਹੀਂ ਕੀਤੀ, ਨਾ ਕਿ ਤੁਹਾਡੇ ਤੋਂ ਜਾਂ ਕਿਸੇ ਹੋਰ ਤੋਂ, ਭਾਵੇਂ ਕਿ ਮਸੀਹ ਦੇ ਰਸੂਲ ਹੋਣ ਦੇ ਨਾਤੇ ਅਸੀਂ ਆਪਣੇ ਅਧਿਕਾਰ ਦਾ ਦਾਅਵਾ ਕਰ ਸਕਦੇ ਸੀ।</verse>
				<verse number="7">ਇਸ ਦੀ ਬਜਾਇ, ਅਸੀਂ ਸੰਦੇਸ਼ਵਾਹਕ ਤੁਹਾਡੇ ਵਿਚਕਾਰ ਛੋਟੇ ਬੱਚਿਆਂ ਵਰਗੇ ਸੀ। ਜਿਵੇਂ ਇੱਕ ਨਰਸਿੰਗ ਮਾਂ ਦੀ ਤਰਾ ਮਸੀਹ ਆਪਣੇ ਬੱਚਿਆਂ ਦੀ ਦੇਖਭਾਲ ਕਰਦਾ ਹੈ,</verse>
				<verse number="8">ਇਸ ਲਈ ਅਸੀਂ ਤੁਹਾਡੀ ਦੇਖਭਾਲ ਕੀਤੀ। ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ, ਅਸੀਂ ਨਾ ਸਿਰਫ ਤੁਹਾਡੇ ਨਾਲ ਪਰਮੇਸ਼ਵਰ ਦੀ ਖੁਸ਼ਖ਼ਬਰੀ ਸਾਂਝੀ ਕੀਤੀ, ਬਲਕਿ ਸਾਡੀ ਜ਼ਿੰਦਗੀ ਵੀ ਤੁਹਾਡੇ ਨਾਲ ਸਾਂਝੀ ਕਰਦਿਆਂ ਖੁਸ਼ ਹੋਏ।</verse>
				<verse number="9">ਹੇ ਭਰਾਵੋ ਅਤੇ ਭੈਣੋ, ਯਕੀਨਨ ਤੁਹਾਨੂੰ ਯਾਦ ਹੋਵੇਗਾ, ਸਾਡੀ ਮਿਹਨਤ ਅਤੇ ਮੁਸ਼ਕਲ; ਅਸੀਂ ਤੁਹਾਡੇ ਲਈ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ ਕਿਸੇ ਉੱਤੇ ਬੋਝ ਨਾ ਬਣਨ ਲਈ ਦਿਨ-ਰਾਤ ਮਿਹਨਤ ਕੀਤੀ।</verse>
				<verse number="10">ਤੁਸੀਂ ਗਵਾਹ ਹੋ, ਅਤੇ ਪਰਮੇਸ਼ਵਰ ਵੀ, ਇਸ ਲਈ ਕਿ ਅਸੀਂ ਤੁਹਾਡੇ ਵਿੱਚ ਵਿਸ਼ਵਾਸ ਕਰਨ ਵਾਲੇ ਕਿੰਨੇ ਪਵਿੱਤਰ, ਧਰਮੀ ਅਤੇ ਨਿਰਦੋਸ਼ ਸੀ।</verse>
				<verse number="11">ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚੋਂ ਹਰ ਇੱਕ ਨਾਲ ਉਸੇ ਤਰ੍ਹਾਂ ਪੇਸ਼ ਆਉਂਦੇ ਹਾਂ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਨਾਲ ਪੇਸ਼ ਆਉਂਦਾ ਹੈ,</verse>
				<verse number="12">ਤੁਹਾਨੂੰ ਉਤਸ਼ਾਹਿਤ, ਦਿਲਾਸਾ ਅਤੇ ਪਰਮੇਸ਼ਵਰ ਦੇ ਯੋਗ ਜੀਵਨ ਬਤੀਤ ਕਰਨ ਦੀ ਬੇਨਤੀ ਕਰਦੇ ਹਾਂ, ਜੋ ਤੁਹਾਨੂੰ ਉਸਦੇ ਰਾਜ ਅਤੇ ਮਹਿਮਾ ਵਿੱਚ ਬੁਲਾਉਂਦਾ ਹੈ।</verse>
				<verse number="13">ਅਤੇ ਅਸੀਂ ਪਰਮੇਸ਼ਵਰ ਦਾ ਨਿਰੰਤਰ ਧੰਨਵਾਦ ਵੀ ਕਰਦੇ ਹਾਂ ਕਿਉਂਕਿ, ਜਦੋਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਸਾਡੇ ਕੋਲੋਂ ਮਿਲਿਆ, ਜੋ ਤੁਸੀਂ ਸਾਡੇ ਤੋਂ ਸੁਣਿਆ, ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ਵਰ ਦਾ ਬਚਨ ਹੈ ਮੰਨ ਕੇ ਸਵੀਕਾਰ ਕੀਤਾ, ਜੋ ਸੱਚ-ਮੁੱਚ ਤੁਹਾਡੇ ਵਿਸ਼ਵਾਸੀਆ ਵਿੱਚ ਕੰਮ ਕਰ ਰਿਹਾ ਹੈ।</verse>
				<verse number="14">ਹੇ ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ਵਰ ਦੀਆਂ ਉਹਨਾਂ ਕਲੀਸਿਆਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸ਼ੂ ਦੀਆਂ ਯਹੂਦਿਯਾ ਪ੍ਰਾਂਤ ਵਿੱਚ ਹਨ: ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਉਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।</verse>
				<verse number="15">ਜਿਹਨਾਂ ਯਹੂਦੀਆਂ ਨੇ ਪ੍ਰਭੂ ਯਿਸ਼ੂ ਅਤੇ ਨਬੀਆਂ ਨੂੰ ਮਾਰਿਆ ਅਤੇ ਸਾਨੂੰ ਬਾਹਰ ਕੱਢ ਦਿੱਤਾ। ਉਹ ਪਰਮੇਸ਼ਵਰ ਨੂੰ ਨਾਰਾਜ਼ ਕਰਦੇ ਹਨ ਅਤੇ ਹਰ ਕਿਸੇ ਨਾਲ ਵੈਰ ਰੱਖਦੇ ਹਨ।</verse>
				<verse number="16">ਉਹ ਸਾਨੂੰ ਗ਼ੈਰ-ਯਹੂਦੀਆਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ। ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ਆਖਰਕਾਰ ਉਨ੍ਹਾਂ ਉੱਤੇ ਪਰਮੇਸ਼ਵਰ ਦਾ ਕ੍ਰੋਧ ਆ ਗਿਆ ਹੈ।</verse>
				<verse number="17">ਪਰ, ਹੇ ਭਰਾਵੋ ਅਤੇ ਭੈਣੋ, ਜਦੋਂ ਅਸੀਂ ਥੋੜੇ ਸਮੇਂ ਲਈ (ਵਿਅਕਤੀਗਤ ਰੂਪ ਵਿੱਚ, ਸੋਚ ਵਿੱਚ ਨਹੀਂ), ਤੁਹਾਡੇ ਤੋਂ ਵਿਛੜ ਕੇ ਅਨਾਥ ਹੋ ਗਏ ਸੀ, ਸਾਡੀ ਤੀਬਰ ਇੱਛਾ ਦੇ ਕਾਰਨ ਅਸੀਂ ਤੁਹਾਨੂੰ ਮਿਲਣ ਦੀ ਹਰ ਕੋਸ਼ਿਸ਼ ਕੀਤੀ।</verse>
				<verse number="18">ਕਿਉਂਕਿ ਅਸੀਂ ਤੁਹਾਡੇ ਕੋਲ ਵਾਪਸ ਆਉਣਾ ਚਾਹੁੰਦੇ ਸੀ, ਯਕੀਨਨ ਮੈਂ, ਪੌਲੁਸ ਨੇ, ਬਾਰ-ਬਾਰ ਆਉਣ ਦਾ ਯਤਨ ਕੀਤਾ। ਪਰ ਸ਼ੈਤਾਨ ਨੇ ਸਾਡਾ ਰਸਤਾ ਰੋਕ ਰੱਖਿਆ ਸੀ।</verse>
				<verse number="19">ਕਿਉਂਕਿ ਸਾਡੀ ਉਮੀਦ, ਸਾਡਾ ਅਨੰਦ, ਜਾਂ ਉਹ ਤਾਜ ਕੀ ਹੈ ਜਿਸ ਵਿੱਚ ਅਸੀਂ ਆਪਣੇ ਪ੍ਰਭੂ ਯਿਸ਼ੂ ਦੇ ਵਾਪਸ ਆਉਣ ਤੇ ਉਸਦੀ ਹਜ਼ੂਰੀ ਵਿੱਚ ਮਹਿਮਾ ਕਰਾਂਗੇ? ਕੀ ਇਹ ਤੁਸੀਂ ਨਹੀਂ?</verse>
				<verse number="20">ਦਰਅਸਲ, ਤੁਸੀਂ ਸਾਡੀ ਮਹਿਮਾ ਅਤੇ ਅਨੰਦ ਹੋ।</verse>
			</chapter>
			<chapter number="3">
				<verse number="1">ਅਸੀਂ ਤੁਹਾਨੂੰ ਨਾ ਦੇਖ ਕੇ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਸ਼ਹਿਰ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।</verse>
				<verse number="2">ਅਸੀਂ ਤਿਮੋਥਿਉਸ ਨੂੰ ਉਤਸ਼ਾਹਤ ਕਰਨ ਲਈ ਭੇਜਿਆ, ਜੋ ਕਿ ਮਸੀਹ ਦੀ ਖੁਸ਼ਖ਼ਬਰੀ ਨੂੰ ਫੈਲਾਉਣ ਵਿੱਚ ਸਾਡਾ ਭਰਾ ਅਤੇ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮਚਾਰੀ ਹੈ, ਤੁਹਾਡੀ ਨਿਹਚਾ ਵਿੱਚ ਤੁਹਾਨੂੰ ਮਜ਼ਬੂਤ ਅਤੇ ਉਤਸ਼ਾਹਤ ਕਰੇ,</verse>
				<verse number="3">ਤਾਂ ਜੋ ਕੋਈ ਵੀ ਇਨ੍ਹਾਂ ਅਜ਼ਮਾਇਸ਼ਾਂ ਤੋਂ ਪਰੇਸ਼ਾਨ ਨਾ ਹੋਵੇ। ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।</verse>
				<verse number="4">ਦਰਅਸਲ, ਜਦੋਂ ਅਸੀਂ ਤੁਹਾਡੇ ਨਾਲ ਹੁੰਦੇ ਸੀ, ਅਸੀਂ ਤੁਹਾਨੂੰ ਦੱਸਦੇ ਰਹਿੰਦੇ ਸੀ ਕਿ ਸਾਨੂੰ ਸਤਾਇਆ ਜਾਵੇਗਾ। ਅਤੇ ਇਹ ਇਸ ਤਰ੍ਹਾਂ ਹੋਇਆ, ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ।</verse>
				<verse number="5">ਇਸ ਕਾਰਨ ਕਰਕੇ, ਜਦੋਂ ਮੈਂ ਇਸਨੂੰ ਹੋਰ ਖੜਾ ਨਹੀਂ ਕਰ ਸਕਦਾ, ਮੈਂ ਤੁਹਾਡੇ ਵਿਸ਼ਵਾਸ ਬਾਰੇ ਪਤਾ ਲਗਾਉਣ ਲਈ ਭੇਜਿਆ। ਮੈਨੂੰ ਡਰ ਸੀ ਕਿ ਕਿਸੇ ਤਰੀਕੇ ਨਾਲ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਸੀ ਅਤੇ ਸ਼ਾਇਦ ਸਾਡੀ ਮਿਹਨਤ ਵਿਅਰਥ ਗਈ ਹੋਵੇ।</verse>
				<verse number="6">ਪਰ ਤਿਮੋਥਿਉਸ ਹੁਣੇ ਹੀ ਤੁਹਾਡੇ ਤੋਂ ਸਾਡੇ ਕੋਲ ਆਇਆ ਹੈ ਅਤੇ ਤੁਹਾਡੇ ਵਿਸ਼ਵਾਸ ਅਤੇ ਪਿਆਰ ਬਾਰੇ ਖੁਸ਼ਖ਼ਬਰੀ ਲੈ ਕੇ ਆਇਆ ਹੈ। ਉਸਨੇ ਸਾਨੂੰ ਦੱਸਿਆ ਹੈ ਕਿ ਤੁਹਾਡੀਆਂ ਹਮੇਸ਼ਾ ਸਾਡੇ ਬਾਰੇ ਸੁਹਾਵਣੀਆਂ ਯਾਦਾਂ ਹਨ ਅਤੇ ਤੁਸੀਂ ਸਾਨੂੰ ਵੇਖਣਾ ਚਾਹੁੰਦੇ ਹੋ, ਜਿਵੇਂ ਅਸੀਂ ਵੀ ਤੁਹਾਨੂੰ ਵੇਖਣਾ ਚਾਹੁੰਦੇ ਹਾਂ।</verse>
				<verse number="7">ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡੇ ਸਾਰੇ ਦੁੱਖਾਂ ਅਤੇ ਕਸ਼ਟਾਂ ਵਿੱਚ ਸਾਨੂੰ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਦੇ ਕਾਰਨ ਉਤਸ਼ਾਹਤ ਹੋ ਗਏ।</verse>
				<verse number="8">ਫਿਲਹਾਲ ਸਾਡੀ ਸੱਚ-ਮੁੱਚ ਜਾਨ ਵਿੱਚ ਜਾਨ ਪੈ ਗਈ, ਕਿਉਂਕਿ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਹੋ।</verse>
				<verse number="9">ਅਸੀਂ ਤੁਹਾਡੇ ਲਈ ਸਾਡੇ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਜੋ ਖੁਸ਼ੀ ਪ੍ਰਾਪਤ ਕਰਦੇ ਹਾਂ ਉਸਦੇ ਬਦਲੇ ਵਿੱਚ ਅਸੀਂ ਤੁਹਾਡੇ ਲਈ ਪਰਮੇਸ਼ਵਰ ਦਾ ਕਾਫ਼ੀ ਧੰਨਵਾਦ ਕਿਵੇਂ ਕਰ ਸਕਦੇ ਹਾਂ?</verse>
				<verse number="10">ਰਾਤ ਅਤੇ ਦਿਨ ਅਸੀਂ ਬਹੁਤ ਹੀ ਦਿਲੋਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਤੁਹਾਨੂੰ ਦੁਬਾਰਾ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਘਾਟ ਹੈ ਉਸਨੂੰ ਪ੍ਰਦਾਨ ਕਰੀਏ।</verse>
				<verse number="11">ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਦਾ ਰਸਤਾ ਸਾਫ਼ ਕਰੇ।</verse>
				<verse number="12">ਪ੍ਰਭੂ ਤੁਹਾਡੇ ਪਿਆਰ ਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।</verse>
				<verse number="13">ਉਹ ਤੁਹਾਡੇ ਦਿਲਾਂ ਨੂੰ ਮਜ਼ਬੂਤ ਕਰੇ ਤਾਂ ਜੋ ਤੁਸੀਂ ਸਾਡੇ ਪਰਮੇਸ਼ਵਰ ਅਤੇ ਪਿਤਾ ਦੀ ਮੌਜੂਦਗੀ ਵਿੱਚ ਨਿਰਦੋਸ਼ ਅਤੇ ਪਵਿੱਤਰ ਹੋਵੋ ਜਦੋਂ ਸੱਚ-ਮੁੱਚ ਸਾਡਾ ਪ੍ਰਭੂ ਯਿਸ਼ੂ ਆਪਣੇ ਸਾਰੇ ਪਵਿੱਤਰ ਲੋਕਾਂ ਦੇ ਨਾਲ ਵਾਪਸ ਆਵੇਗਾ।</verse>
			</chapter>
			<chapter number="4">
				<verse number="1">ਦੂਸਰੇ ਮਾਮਲਿਆਂ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਦਾਇਤ ਕੀਤੀ ਹੈ ਕਿ ਪਰਮੇਸ਼ਵਰ ਨੂੰ ਖੁਸ਼ ਕਰਨ ਲਈ ਕਿਵੇਂ ਜੀਉਣਾ ਹੈ, ਜਿਵੇਂ ਕਿ ਅਸਲ ਵਿੱਚ ਤੁਸੀਂ ਜੀ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸ਼ੂ ਵਿੱਚ ਬੇਨਤੀ ਕਰਦੇ ਹਾਂ ਕਿ ਇਸ ਨੂੰ ਵੱਧ ਤੋਂ ਵੱਧ ਕਰੋ।</verse>
				<verse number="2">ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਨੂੰ ਪ੍ਰਭੂ ਯਿਸ਼ੂ ਦੇ ਅਧਿਕਾਰ ਦੁਆਰਾ ਕੀ ਨਿਰਦੇਸ਼ ਦਿੱਤੇ ਹਨ।</verse>
				<verse number="3">ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਜਿਨਸੀ ਅਨੈਤਿਕਤਾ ਤੋਂ ਬਚਣਾ ਚਾਹੀਦਾ ਹੈ;</verse>
				<verse number="4">ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਨਿਯੰਤਰਿਤ ਕਰਨਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ,</verse>
				<verse number="5">ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ;</verse>
				<verse number="6">ਅਤੇ ਇਹ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਗਲਤ ਨਹੀਂ ਕਰਨਾ ਚਾਹੀਦਾ ਜਾਂ ਕਿਸੇ ਭਰਾ ਜਾਂ ਭੈਣ ਦਾ ਲਾਭ ਨਹੀਂ ਲੈਣਾ ਚਾਹੀਦਾ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ।</verse>
				<verse number="7">ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ।</verse>
				<verse number="8">ਇਸ ਲਈ, ਜੋ ਕੋਈ ਵੀ ਇਸ ਹਦਾਇਤ ਨੂੰ ਰੱਦ ਕਰਦਾ ਹੈ ਉਹ ਮਨੁੱਖ ਨੂੰ ਨਹੀਂ, ਪਰਮੇਸ਼ਵਰ ਨੂੰ ਰੱਦ ਕਰਦਾ ਹੈ, ਉਹੀ ਪਰਮੇਸ਼ਵਰ ਜੋ ਤੁਹਾਨੂੰ ਆਪਣੀ ਪਵਿੱਤਰ ਆਤਮਾ ਦਿੰਦਾ ਹੈ।</verse>
				<verse number="9">ਹੁਣ ਇੱਕ-ਦੂਜੇ ਲਈ ਤੁਹਾਡੇ ਪਿਆਰ ਬਾਰੇ ਸਾਨੂੰ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਤੁਹਾਨੂੰ ਖੁਦ ਪਰਮੇਸ਼ਵਰ ਨੇ ਇੱਕ-ਦੂਜੇ ਨੂੰ ਪਿਆਰ ਕਰਨਾ ਸਿਖਾਇਆ ਹੈ।</verse>
				<verse number="10">ਅਤੇ ਅਸਲ ਵਿੱਚ, ਤੁਸੀਂ ਪੂਰੇ ਮਕਦੂਨਿਯਾ ਪ੍ਰਾਂਤ ਵਿੱਚ ਪਰਮੇਸ਼ਵਰ ਦੇ ਸਾਰੇ ਪਰਿਵਾਰ ਨੂੰ ਪਿਆਰ ਕਰਦੇ ਹੋ। ਫਿਰ ਵੀ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਭਰਾਵੋ ਅਤੇ ਭੈਣਾਂ, ਕਿ ਤੁਸੀਂ ਹੋਰ ਵੀ ਵੱਧਦੇ ਜਾਓ।</verse>
				<verse number="11">ਜਿਵੇਂ ਅਸੀਂ ਤੁਹਾਨੂੰ ਦੱਸਿਆ ਸੀ, ਕਿ ਸ਼ਾਂਤ ਜੀਵਨ ਜੀਉਣ ਦੀ ਆਪਣੀ ਇੱਛਾ ਬਣਾਉ: ਤੁਹਾਨੂੰ ਆਪੋ-ਆਪਣੇ ਕੰਮ-ਧੰਦੇ ਕਰਨੇ ਚਾਹੀਦੇ ਹਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ,</verse>
				<verse number="12">ਤਾਂ ਜੋ ਤੁਹਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ।</verse>
				<verse number="13">ਹੇ ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਅਣਜਾਣ ਹੋਵੋ ਜਿਹੜੇ ਮੌਤ ਦੀ ਨੀਂਦ ਸੌਂਦੇ ਹਨ, ਤਾਂ ਜੋ ਤੁਸੀਂ ਬਾਕੀ ਮਨੁੱਖਜਾਤੀ ਵਾਂਗ ਉਦਾਸ ਨਾ ਹੋਵੋ, ਜਿਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ।</verse>
				<verse number="14">ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਯਿਸ਼ੂ ਦੇ ਨਾਲ ਲਿਆਏਗਾ ਜੋ ਉਸ ਵਿੱਚ ਸੌਂ ਗਏ ਹਨ।</verse>
				<verse number="15">ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿੰਦਾ ਹਾਂ, ਜੋ ਪ੍ਰਭੂ ਦੇ ਵਾਪਸ ਆਉਣ ਤੱਕ ਬਚੇ ਹੋਏ ਹਨ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਮਰ ਗਏ ਹਨ।</verse>
				<verse number="16">ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।</verse>
				<verse number="17">ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਨ੍ਹਾਂ ਦੇ ਨਾਲ ਬੱਦਲਾਂ ਵਿੱਚ ਹਵਾ ਵਿੱਚ ਪ੍ਰਭੂ ਨੂੰ ਮਿਲਣ ਲਈ ਇਕੱਠੇ ਹੋ ਜਾਵਾਂਗੇ। ਅਤੇ ਇਸ ਲਈ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।</verse>
				<verse number="18">ਇਸ ਲਈ ਇਨ੍ਹਾਂ ਸ਼ਬਦਾਂ ਨਾਲ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ।</verse>
			</chapter>
			<chapter number="5">
				<verse number="1">ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਜਦੋਂ ਇਹ ਗੱਲਾਂ ਵਾਪਰਨਗੀਆਂ ਸਾਨੂੰ ਤੁਹਾਨੂੰ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ ਹੈ,</verse>
				<verse number="2">ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰਾ ਹੋਵੇਗਾ ਜਿਵੇਂ ਚੋਰ ਦੇ ਰਾਤ ਨੂੰ ਆਉਣ ਵਾਂਗ ਹੁੰਦਾ।</verse>
				<verse number="3">ਜਦੋਂ ਲੋਕ ਕਹਿ ਰਹੇ ਹਨ, “ਸ਼ਾਂਤੀ ਅਤੇ ਸੁਰੱਖਿਆ ਹੈ,” ਤਦ ਜਿਵੇਂ ਗਰਭਵਤੀ ਔਰਤ ਦੀ ਜਣੇਪੇ ਦੇ ਦਰਦ ਦੇ ਰੂਪ ਵਿੱਚ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।</verse>
				<verse number="4">ਪਰ ਤੁਸੀਂ, ਹੇ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਹੋ ਤਾਂ ਜੋ ਇਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਕਰ ਦੇਵੇ।</verse>
				<verse number="5">ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਬੱਚੇ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸਬੰਧਤ ਨਹੀਂ ਹਾਂ।</verse>
				<verse number="6">ਤਾਂ ਫਿਰ, ਆਓ ਅਸੀਂ ਦੂਜਿਆਂ ਵਰਗੇ ਨਾ ਹੋਈਏ, ਜੋ ਸੁੱਤੇ ਪਏ ਹਨ, ਪਰ ਆਓ ਅਸੀਂ ਜਾਗਦੇ ਅਤੇ ਸੁਚੇਤ ਰਹੀਏ।</verse>
				<verse number="7">ਉਨ੍ਹਾਂ ਲਈ ਜੋ ਸੌਂਦੇ ਹਨ, ਰਾਤ ਨੂੰ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ।</verse>
				<verse number="8">ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।</verse>
				<verse number="9">ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਸਹਿਣ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ।</verse>
				<verse number="10">ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸਦੇ ਨਾਲ ਇਕੱਠੇ ਰਹਿ ਸਕੀਏ।</verse>
				<verse number="11">ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ।</verse>
				<verse number="12">ਹੇ ਭਰਾਵੋ ਅਤੇ ਭੈਣੋ, ਹੁਣ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ।</verse>
				<verse number="13">ਉਨ੍ਹਾਂ ਦੇ ਕੰਮ ਦੇ ਕਾਰਨ ਉਨ੍ਹਾਂ ਨੂੰ ਪਿਆਰ ਵਿੱਚ ਸਭ ਤੋਂ ਵੱਧ ਸਤਿਕਾਰ ਦਿਓ। ਇੱਕ-ਦੂਜੇ ਨਾਲ ਸ਼ਾਂਤੀ ਨਾਲ ਜੀਓ।</verse>
				<verse number="14">ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿਓ ਜੋ ਵਿਹਲੇ ਅਤੇ ਵਿਘਨ ਪਾਉਣ ਵਾਲੇ ਹਨ, ਨਿਰਾਸ਼ ਲੋਕਾਂ ਨੂੰ ਉਤਸ਼ਾਹਤ ਕਰੋ, ਕਮਜ਼ੋਰਾਂ ਦੀ ਸਹਾਇਤਾ ਕਰਦੇ ਰਹੋ, ਹਰ ਕਿਸੇ ਨਾਲ ਧੀਰਜ ਰੱਖੋ।</verse>
				<verse number="15">ਇਹ ਸੁਨਿਸ਼ਚਿਤ ਕਰੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।</verse>
				<verse number="16">ਹਮੇਸ਼ਾ ਖੁਸ਼ ਰਹੋ,</verse>
				<verse number="17">ਲਗਾਤਾਰ ਪ੍ਰਾਰਥਨਾ ਕਰੋ,</verse>
				<verse number="18">ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।</verse>
				<verse number="19">ਪਵਿੱਤਰ ਆਤਮਾ ਨੂੰ ਨਾ ਬੁਝਾਓ।</verse>
				<verse number="20">ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।</verse>
				<verse number="21">ਪਰ ਉਨ੍ਹਾਂ ਸਾਰਿਆਂ ਦੀ ਜਾਂਚ ਕਰੋ; ਖਰੀਆਂ ਨੂੰ ਫੜ੍ਹੀ ਰੱਖੋ।</verse>
				<verse number="22">ਹਰ ਕਿਸਮ ਦੀ ਬੁਰਾਈ ਤੋਂ ਦੂਰ ਰਹੋ।</verse>
				<verse number="23">ਸ਼ਾਂਤੀ ਦਾ ਪਰਮੇਸ਼ਵਰ, ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ। ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਦੇ ਵੇਲੇ ਤੁਹਾਡੀ ਸਾਰੀ ਆਤਮਾ, ਜੀਵ ਅਤੇ ਸਰੀਰ ਨਿਰਦੋਸ਼ ਰਹੇ।</verse>
				<verse number="24">ਜਿਹੜਾ ਤੁਹਾਨੂੰ ਬੁਲਾਉਂਦਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ, ਅਤੇ ਉਹ ਅਜਿਹਾ ਕਰੇਗਾ।</verse>
				<verse number="25">ਹੇ ਭਰਾਵੋ ਅਤੇ ਭੈਣੋ, ਸਾਡੇ ਲਈ ਪ੍ਰਾਰਥਨਾ ਕਰੋ।</verse>
				<verse number="26">ਤੁਸੀਂ ਪਵਿੱਤਰ ਹੱਥ ਮਿਲਾ ਕੇ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।</verse>
				<verse number="27">ਮੈਂ ਤੁਹਾਨੂੰ ਪ੍ਰਭੂ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਸਾਥੀ-ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਨੂੰ ਪੜ੍ਹਿਆ ਜਾਵੇ।</verse>
				<verse number="28">ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।</verse>
			</chapter>
		</book>
		<book number="53">
			<chapter number="1">
				<verse number="1">ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ ਪੱਤਰ ਲਿਖਿਆ ਗਿਆ ਜਿਹੜੀ ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਹੈ:</verse>
				<verse number="2">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="3">ਹੇ ਭਰਾਵੋ ਅਤੇ ਭੈਣੋਂ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵੱਧਦਾ ਜਾ ਰਿਹਾ ਹੈ, ਅਤੇ ਤੁਹਾਡੇ ਸਾਰਿਆਂ ਦਾ ਇੱਕ-ਦੂਜੇ ਨਾਲ ਪਿਆਰ ਵੀ ਵਧਦਾ ਜਾ ਰਿਹਾ ਹੈ।</verse>
				<verse number="4">ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ਵਰ ਦੀਆਂ ਸਾਰੀਆਂ ਕਲੀਸਿਆਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।</verse>
				<verse number="5">ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸਦੇ ਲਈ ਤੁਸੀਂ ਦੁਖੀ ਝੱਲ ਰਹੇ ਹੋ।</verse>
				<verse number="6">ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।</verse>
				<verse number="7">ਅਤੇ ਤੁਹਾਨੂੰ ਜੋ ਦੁੱਖ ਭੋਗਦੇ ਹੋ, ਅਤੇ ਸਾਨੂੰ ਵੀ ਸੁੱਖ ਦਿਓ। ਇਹ ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।</verse>
				<verse number="8">ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।</verse>
				<verse number="9">ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ।</verse>
				<verse number="10">ਇਹ ਉਹ ਦਿਨ ਹੋਵੇਗਾ ਜਦੋਂ ਉਹ ਆਪਣੇ ਪਵਿੱਤਰ ਲੋਕਾਂ ਵਿੱਚ ਵਾਪਸ ਆ ਕੇ ਮਹਿਮਾ ਪ੍ਰਾਪਤ ਕਰੇਗਾ, ਅਤੇ ਵਿਸ਼ਵਾਸ ਕਰਨ ਵਾਲੇ ਸਾਰੇ ਲੋਕਾਂ ਲਈ ਹੈਰਾਨੀ ਦਾ ਕਾਰਨ ਬਣ ਜਾਵੇਗਾ; ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।</verse>
				<verse number="11">ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਨਿਰੰਤਰ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਕਿ ਸਾਡਾ ਪਰਮੇਸ਼ਵਰ ਤੁਹਾਨੂੰ ਉਸ ਦੇ ਬੁਲਾਉਣ ਦੇ ਯੋਗ ਬਣਾਵੇ, ਅਤੇ ਇਹ ਕਿ ਉਸਦੀ ਸ਼ਕਤੀ ਦੁਆਰਾ ਉਹ ਤੁਹਾਡੀ ਭਲਾਈ ਦੀ ਹਰ ਇੱਛਾ ਅਤੇ ਵਿਸ਼ਵਾਸ ਦੁਆਰਾ ਪ੍ਰੇਰਿਤ ਤੁਹਾਡੇ ਹਰ ਕਾਰਜ ਨੂੰ ਸਫਲ ਬਣਾ ਸਕਦਾ ਹੈ।</verse>
				<verse number="12">ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਤਾਂ ਜੋ ਸਾਡੇ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ, ਸਾਡੇ ਪ੍ਰਭੂ ਯਿਸ਼ੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ ਹੋ।</verse>
			</chapter>
			<chapter number="2">
				<verse number="1">ਹੇ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਅਤੇ ਸਾਡੇ ਉਸ ਦੇ ਕੋਲ ਇਕੱਠੇ ਹੋਣ ਦੇ ਸੰਬੰਧ ਵਿੱਚ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ,</verse>
				<verse number="2">ਸਾਡੇ ਦੁਆਰਾ ਕਥਿਤ ਤੌਰ ਤੇ ਦਿੱਤੀ ਗਈ ਸਿੱਖਿਆ ਦੁਆਰਾ ਅਸਾਨੀ ਨਾਲ ਅਸੰਤੁਸ਼ਟ ਜਾਂ ਚਿੰਤਤ ਨਾ ਹੋਵੋ ਭਾਵੇਂ ਭਵਿੱਖਬਾਣੀ ਦੁਆਰਾ ਜਾਂ ਮੂੰਹ ਰਾਹੀਂ ਜਾਂ ਚਿੱਠੀ ਦੁਆਰਾ, ਇਹ ਦਾਅਵਾ ਕਰਦੇ ਹੋਏ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਪਹਿਲਾਂ ਹੀ ਆ ਗਿਆ ਹੈ।</verse>
				<verse number="3">ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਧੋਖਾ ਨਾ ਦੇਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।</verse>
				<verse number="4">ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੇ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ।</verse>
				<verse number="5">ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਥੱਸਲੁਨੀਕਾ ਸ਼ਹਿਰ ਵਿੱਚ ਸੀ ਤਾਂ ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹੁੰਦਾ ਸੀ?</verse>
				<verse number="6">ਅਤੇ ਹੁਣ ਤੁਸੀਂ ਜਾਣਦੇ ਹੋ ਕਿ ਉਸਨੂੰ ਕੀ ਰੋਕ ਰਿਹਾ ਹੈ, ਤਾਂ ਜੋ ਉਸਨੂੰ ਸਹੀ ਸਮੇਂ ਤੇ ਪ੍ਰਗਟ ਕੀਤਾ ਜਾ ਸਕੇ।</verse>
				<verse number="7">ਕਿਉਂਕਿ ਕੁਧਰਮ ਦੀ ਗੁਪਤ ਸ਼ਕਤੀ ਪਹਿਲਾਂ ਤੋਂ ਹੀ ਕੰਮ ਤੇ ਹੈ; ਪਰ ਜਿਹੜਾ ਹੁਣ ਉਸ ਨੂੰ ਰੋਕਦਾ ਹੈ ਉਹ ਅਜਿਹਾ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਉਸਨੂੰ ਰਸਤੇ ਤੋਂ ਬਾਹਰ ਨਹੀਂ ਕੱਢਿਆ ਜਾਂਦਾ।</verse>
				<verse number="8">ਅਤੇ ਫਿਰ ਉਹ ਕੁਧਰਮੀ ਪ੍ਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸ਼ੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਦੇਵੇਗਾ ਅਤੇ ਆਪਣੇ ਵਾਪਸ ਆਉਣ ਦੇ ਪ੍ਰਕਾਸ਼ ਨਾਲ ਨਸ਼ਟ ਕਰ ਦੇਵੇਗਾ।</verse>
				<verse number="9">ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮ ਕਰਨ ਦੇ ਤਰੀਕੇ ਦੇ ਅਨੁਸਾਰ ਹੋਵੇਗਾ। ਉਹ ਝੂਠ ਦੀ ਪੂਰਤੀ ਕਰਨ ਵਾਲੇ ਚਿੰਨ੍ਹ ਅਤੇ ਅਚੰਭਿਆਂ ਦੁਆਰਾ ਸ਼ਕਤੀ ਦੇ ਸਾਰੇ ਪ੍ਰਕਾਰ ਦੇ ਪ੍ਰਦਰਸ਼ਨਾਂ ਦੀ ਵਰਤੋਂ ਕਰੇਗਾ,</verse>
				<verse number="10">ਅਤੇ ਉਹ ਜੋ ਹਰ ਪ੍ਰਕਾਰ ਦੇ ਦੁਸ਼ਟਤਾਈ ਦੇ ਧੋਖੇ ਨਾਲ ਨਾਸ਼ ਹੋ ਰਹੇ ਹਨ। ਉਹ ਇਸ ਲਈ ਨਾਸ਼ ਹੋ ਗਏ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤੋਂ ਉਹ ਬਚਾਏ ਜਾ ਸਕਦੇ ਸੀ।</verse>
				<verse number="11">ਇਸ ਕਾਰਨ ਕਰਕੇ ਪਰਮੇਸ਼ਵਰ ਉਨ੍ਹਾਂ ਉੱਤੇ ਇੱਕ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।</verse>
				<verse number="12">ਅਤੇ ਇਸ ਲਈ ਉਹ ਸਾਰੇ ਦੋਸ਼ੀ ਠਹਿਰਾਏ ਜਾਣਗੇ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਪਰ ਜੋ ਦੁਸ਼ਟਤਾ ਵਿੱਚ ਖੁਸ਼ ਹੋਏ।</verse>
				<verse number="13">ਹੇ ਭਰਾਵੋ ਅਤੇ ਭੈਣੋਂ, ਪ੍ਰਭੂ ਦੇ ਪਿਆਰਿਓ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਪਰਮੇਸ਼ਵਰ ਨੇ ਤੁਹਾਨੂੰ ਪਵਿੱਤਰ ਆਤਮਾ ਦੇ ਪਵਿੱਤਰ ਕਾਰਜ ਦੁਆਰਾ ਅਤੇ ਸੱਚ ਵਿੱਚ ਵਿਸ਼ਵਾਸ ਦੁਆਰਾ ਬਚਾਏ ਜਾਣ ਲਈ ਪਹਿਲੇ ਫਲ ਵਜੋਂ ਚੁਣਿਆ ਹੈ।</verse>
				<verse number="14">ਪਰਮੇਸ਼ਵਰ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੁਆਰਾ ਇਸ ਲਈ ਬੁਲਾਇਆ ਹੈ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਮਹਿਮਾ ਵਿੱਚ ਹਿੱਸਾ ਪਾ ਸਕੋ।</verse>
				<verse number="15">ਹੇ ਭਰਾਵੋ ਅਤੇ ਭੈਣੋ, ਇਸ ਲਈ ਫਿਰ, ਦ੍ਰਿੜ ਰਹੋ ਅਤੇ ਉਨ੍ਹਾਂ ਸਿੱਖਿਆਵਾਂ ਨੂੰ ਫੜੀ ਰੱਖੋ ਜੋ ਅਸੀਂ ਤੁਹਾਨੂੰ ਦਿੱਤੀਆਂ ਹਨ, ਭਾਵੇਂ ਤੁਸੀਂ ਜ਼ੁਬਾਨੀ ਜਾ ਫਿਰ ਸਾਡੀ ਪੱਤ੍ਰੀ ਤੋਂ ਸਿੱਖਿਆ ਫੜ੍ਹੀ ਰੱਖੋ।</verse>
				<verse number="16">ਸਾਡਾ ਪ੍ਰਭੂ ਯਿਸ਼ੂ ਮਸੀਹ ਖੁਦ ਅਤੇ ਸਾਡੇ ਪਿਤਾ ਪਰਮੇਸ਼ਵਰ, ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੀ ਕਿਰਪਾ ਨਾਲ ਸਾਨੂੰ ਸਦੀਵੀ ਉਤਸ਼ਾਹ ਅਤੇ ਚੰਗੀ ਉਮੀਦ ਦਿੱਤੀ,</verse>
				<verse number="17">ਤੁਹਾਡੇ ਦਿਲਾਂ ਨੂੰ ਉਤਸ਼ਾਹਤ ਕਰੋ ਅਤੇ ਹਰ ਚੰਗੇ ਕੰਮ ਅਤੇ ਬਚਨ ਵਿੱਚ ਤੁਹਾਨੂੰ ਮਜ਼ਬੂਤ ਕਰੇ।</verse>
			</chapter>
			<chapter number="3">
				<verse number="1">ਹੇ ਭਰਾਵੋ ਅਤੇ ਭੈਣੋ, ਦੂਸਰੇ ਮਾਮਲਿਆਂ ਲਈ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਸੰਦੇਸ਼ ਤੇਜ਼ੀ ਨਾਲ ਫੈਲ ਜਾਵੇ ਅਤੇ ਆਦਰ ਕੀਤਾ ਜਾਵੇ, ਜਿਵੇਂ ਕਿ ਇਹ ਤੁਹਾਡੇ ਵਿੱਚ ਹੋਇਆ ਸੀ।</verse>
				<verse number="2">ਅਤੇ ਪ੍ਰਾਰਥਨਾ ਕਰੋ ਕਿ ਅਸੀਂ ਦੁਸ਼ਟ ਅਤੇ ਬੁਰੇ ਲੋਕਾਂ ਤੋਂ ਬਚੇ ਰਹੀਏ, ਕਿਉਂਕਿ ਹਰ ਕਿਸੇ ਕੋਲ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਨਹੀਂ ਹੁੰਦਾ।</verse>
				<verse number="3">ਪਰ ਪ੍ਰਭੂ ਵਫ਼ਾਦਾਰ ਹੈ, ਅਤੇ ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਸ਼ੈਤਾਨ ਤੋਂ ਬਚਾਵੇਗਾ।</verse>
				<verse number="4">ਸਾਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਅਤੇ ਜੋ ਅਸੀਂ ਤੁਹਾਨੂੰ ਹੁਕਮ ਦਿੱਤਾ ਅਤੇ ਉਹ ਗੱਲਾਂ ਨੂੰ ਤੁਸੀਂ ਲਗਾਤਾਰ ਕਰਦੇ ਰਹੋਗੇ।</verse>
				<verse number="5">ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੀ ਲਗਨ ਵੱਲ ਸੇਧ ਦੇਵੇ।</verse>
				<verse number="6">ਹੇ ਭਰਾਵੋ ਅਤੇ ਭੈਣੋ, ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਅਸੀਂ ਤੁਹਾਨੂੰ ਹੁਕਮ ਦਿੰਦੇ ਹਾਂ ਕਿ ਹਰ ਇੱਕ ਵਿਸ਼ਵਾਸੀ ਤੋਂ ਦੂਰ ਰਹੋ ਜੋ ਆਲਸੀ ਅਤੇ ਵਿਘਨ ਪਾਉਣ ਵਾਲਾ ਹੈ ਅਤੇ ਸਾਡੇ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ।</verse>
				<verse number="7">ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ,</verse>
				<verse number="8">ਨਾ ਹੀ ਅਸੀਂ ਕਿਸੇ ਦਾ ਖਾਣਾ ਉਸਦੀ ਅਦਾਇਗੀ ਕੀਤੇ ਬਿਨਾਂ ਖਾਧਾ। ਇਸ ਦੇ ਉਲਟ, ਅਸੀਂ ਦਿਨ-ਰਾਤ ਮਿਹਨਤ ਅਤੇ ਮਜਦੂਰੀ ਕਰਦੇ ਰਹੇ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣ ਸਕੀਏ।</verse>
				<verse number="9">ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਸਾਡੇ ਕੋਲ ਅਜਿਹੀ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਬਲਕਿ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।</verse>
				<verse number="10">ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਪੁਰਸ਼ ਕੰਮ ਕਰਨ ਨੂੰ ਤਿਆਰ ਨਹੀਂ ਫਿਰ ਉਹ ਭੋਜਨ ਵੀ ਨਾ ਖਾਵੇ।”</verse>
				<verse number="11">ਅਸੀਂ ਸੁਣਦੇ ਹਾਂ, ਤੁਹਾਡੇ ਵਿੱਚ ਕਿੰਨੇ ਲੋਕ ਆਲਸੀ ਜੀਵਨ ਜੀਉਂਦੇ ਹਨ; ਅਤੇ ਕੁਝ ਕੰਮ ਨਹੀਂ ਕਰਦੇ, ਪਰ ਦੂਜਿਆਂ ਦੇ ਕੰਮ ਵਿੱਚ ਵੀ ਵਿਘਨ ਪਾਉਂਦੇ ਹਨ।</verse>
				<verse number="12">ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਵਸਣ ਅਤੇ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।</verse>
				<verse number="13">ਹੇ ਭਰਾਵੋ ਅਤੇ ਭੈਣੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।</verse>
				<verse number="14">ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕਣ।</verse>
				<verse number="15">ਫਿਰ ਵੀ ਉਨ੍ਹਾਂ ਨੂੰ ਦੁਸ਼ਮਣ ਨਾ ਸਮਝੋ, ਪਰ ਉਨ੍ਹਾਂ ਨੂੰ ਚੇਤਾਵਨੀ ਦਿਓ ਜਿਵੇਂ ਤੁਸੀਂ ਇੱਕ ਸਾਥੀ-ਵਿਸ਼ਵਾਸੀ ਹੋ।</verse>
				<verse number="16">ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਰ ਸਮੇਂ ਅਤੇ ਹਰ ਤਰੀਕੇ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਵੇ।</verse>
				<verse number="17">ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ, ਜੋ ਕਿ ਮੇਰੇ ਸਾਰੇ ਪੱਤਰਾਂ ਵਿੱਚ ਵੱਖਰਾ ਚਿੰਨ੍ਹ ਹੈ। ਇਸ ਤਰ੍ਹਾਂ ਹੀ ਮੈਂ ਲਿਖਦਾ ਹਾਂ।</verse>
				<verse number="18">ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।</verse>
			</chapter>
		</book>
		<book number="54">
			<chapter number="1">
				<verse number="1">ਪਰਮੇਸ਼ਵਰ ਸਾਡੇ ਮੁਕਤੀਦਾਤਾ ਅਤੇ ਮਸੀਹ ਯਿਸ਼ੂ ਸਾਡੀ ਆਸ ਦੀ ਆਗਿਆ ਅਨੁਸਾਰ ਮਸੀਹ ਯਿਸ਼ੂ ਦੇ ਰਸੂਲ ਪੌਲੁਸ ਵਲੋਂ,</verse>
				<verse number="2">ਵਿਸ਼ਵਾਸ ਵਿੱਚ ਮੇਰੇ ਸੱਚੇ ਪੁੱਤਰ ਤਿਮੋਥਿਉਸ ਨੂੰ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਮਸੀਹ ਯਿਸ਼ੂ ਦੀ ਵੱਲੋਂ ਤੁਹਾਨੂੰ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="3">ਜਿਵੇਂ ਮੈਂ ਤੈਨੂੰ ਮਕਦੂਨਿਯਾ ਪ੍ਰਦੇਸ਼ ਜਾਣ ਵੇਲੇ ਅਫ਼ਸੁਸ ਸ਼ਹਿਰ ਵਿੱਚ ਰੁਕਣ ਲਈ ਜੋਰ ਪਇਆ ਸੀ, ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਆਗਿਆ ਦੇ ਸਕੇ ਕੀ ਉਹ ਝੂਠੀ ਸਿੱਖਿਆ ਨਾ ਦੇਣ। ਓਹ ਨਾ ਤੇ ਝੂਠੀ ਸਿੱਖਿਆ ਦੇਣ</verse>
				<verse number="4">ਜਾਂ ਆਪਣੇ ਆਪ ਨੂੰ ਕਲਪਿਤ ਕਥਾ ਅਤੇ ਅਨੰਤ ਬੰਸਾਵਲੀਆਂ ਵਿੱਚ ਅਰਪਣ ਕਰਨ। ਇਹ ਚੀਜ਼ਾਂ ਪਰਮੇਸ਼ਵਰ ਦੇ ਪ੍ਰਬੰਧ ਨੂੰ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ ਨਹੀਂ ਪਰ ਸਵਾਲਾਂ ਨੂੰ ਵਧਾਉਂਦੀਆ ਹਨ।</verse>
				<verse number="5">ਇਸ ਆਗਿਆ ਦਾ ਉਦੇਸ਼ ਪ੍ਰੇਮ ਹੈ, ਜਿਹੜਾ ਸ਼ੁੱਧ ਮਨ ਅਤੇ ਸਾਫ਼ ਜ਼ਮੀਰ ਅਤੇ ਇੱਕ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।</verse>
				<verse number="6">ਕੁਝ ਝੂਠੇ ਸਿੱਖਿਅਕ ਇਹਨਾਂ ਸਿੱਖਿਆ ਤੋਂ ਹਟ ਗਏ ਹਨ ਅਤੇ ਅਰਥਹੀਣ ਗੱਲਾਂ ਵੱਲ ਮੁੜ ਗਏ ਹਨ।</verse>
				<verse number="7">ਉਹ ਕਾਨੂੰਨ ਦੇ ਸਿੱਖਿਅਕ ਬਣਨਾ ਚਾਹੁੰਦੇ ਹਨ, ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਜਾਂ ਕਿਸ ਬਾਰੇ ਉਹ ਪੂਰੇ ਭਰੋਸੇ ਨਾਲ ਪੁਸ਼ਟੀ ਕਰਦੇ ਹਨ।</verse>
				<verse number="8">ਅਸੀਂ ਜਾਣਦੇ ਹਾਂ ਕਿ ਕਾਨੂੰਨ ਚੰਗਾ ਹੈ ਜੇ ਕੋਈ ਇਸਦੀ ਵਰਤੋਂ ਸਹੀ ਢੰਗ ਨਾਲ ਕਰਦਾ ਹੈ।</verse>
				<verse number="9">ਅਸੀਂ ਇਹ ਵੀ ਜਾਣਦੇ ਹਾਂ ਕਿ ਕਾਨੂੰਨ ਧਰਮੀ ਦੇ ਲਈ ਨਹੀਂ ਬਣਾਇਆ ਗਿਆ ਹੈ, ਬਲਕਿ ਕਾਨੂੰਨ ਤੋੜਣ ਵਾਲੇ ਅਤੇ ਵਿਦਰੋਹੀਆਂ, ਵਿਭਚਾਰੀਆਂ ਅਤੇ ਪਾਪੀਆਂ, ਅਸ਼ੁੱਧਾਂ ਅਤੇ ਅਧਰਮੀਆਂ ਲਈ, ਉਹਨਾਂ ਲਈ ਜੋ ਆਪਣੇ ਪਿਤਾ ਜਾਂ ਮਾਂਵਾਂ ਨੂੰ ਮਾਰਦੇ ਹਨ, ਕਾਤਲਾਂ,</verse>
				<verse number="10">ਹਰਾਮਕਾਰਾਂ, ਸਮਲਿੰਗੀ ਸੰਬੰਧਾਂ ਦਾ ਪਾਲਣ ਕਰਨ ਵਾਲਿਆਂ ਲਈ, ਗੁਲਾਮ ਵਪਾਰੀਆਂ ਅਤੇ ਝੂਠ ਬੋਲਣ ਵਾਲਿਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਅਤੇ ਹੋਰ ਕਿਸੇ ਵੀ ਚੀਜ਼ ਲਈ ਜੋ ਕਿ ਸਹੀ ਸਿਧਾਂਤ ਦੇ ਵਿਰੁੱਧ ਹੈ</verse>
				<verse number="11">ਇਹ ਉਸ ਖੁਸ਼ਖ਼ਬਰੀ ਨੂੰ ਜੋ ਧੰਨ ਪਰਮੇਸ਼ਵਰ ਦੀ ਮਹਿਮਾ ਬਾਰੇ ਦੱਸਦੀ ਹੈ ਜਿਹੜੀ ਉਹਨਾਂ ਨੇ ਮੈਨੂੰ ਸੌਂਪੀ ਹੈ।</verse>
				<verse number="12">ਮੈਂ ਸਾਡੇ ਪ੍ਰਭੂ ਮਸੀਹ ਯਿਸ਼ੂ ਦਾ ਧੰਨਵਾਦ ਕਰਦਾ ਹਾਂ, ਜਿਸਨੇ ਮੈਨੂੰ ਤਾਕਤ ਦਿੱਤੀ, ਉਸਨੇ ਮੈਨੂੰ ਭਰੋਸੇਯੋਗ ਸਮਝਿਆ ਅਤੇ ਮੈਨੂੰ ਆਪਣੀ ਸੇਵਾ ਵਿੱਚ ਨਿਯੁਕਤ ਕੀਤਾ।</verse>
				<verse number="13">ਭਾਵੇਂ ਇੱਕ ਸਮਾਂ ਸੀ ਜਦੋਂ ਮੈਂ ਮਸੀਹ ਦੀ ਨਿੰਦਾ ਕਰਨ ਵਾਲਾ ਅਤੇ ਉਸਦੇ ਲੋਕਾਂ ਨੂੰ ਸਤਾਉਣ ਵਾਲਾ ਅਤੇ ਹਿੰਸਕ ਆਦਮੀ ਸੀ, ਪਰ ਮੇਰੇ ਉੱਤੇ ਰਹਿਮ ਕੀਤਾ ਗਿਆ ਕਿਉਂਕਿ ਮੈਂ ਅਗਿਆਨਤਾ ਅਤੇ ਅਵਿਸ਼ਵਾਸ ਵਿੱਚ ਕੰਮ ਕੀਤਾ ਸੀ।</verse>
				<verse number="14">ਮਸੀਹ ਯਿਸ਼ੂ ਵਿੱਚ ਸਾਡੇ ਪ੍ਰਭੂ ਦੀ ਵੱਡੀ ਕਿਰਪਾ, ਵਿਸ਼ਵਾਸ ਅਤੇ ਪਿਆਰ ਮੇਰੇ ਉੱਤੇ ਹੋਇਆ।</verse>
				<verse number="15">ਇਹ ਗੱਲ ਸੱਚ ਹੈ, ਜੋ ਪੂਰੀ ਤਰ੍ਹਾ ਮੰਨਣ ਯੋਗ ਹੈ ਕਿ ਮਸੀਹ ਯਿਸ਼ੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ ਸੀ ਜਿਨ੍ਹਾਂ ਵਿੱਚੋਂ ਮੈਂ ਸਭ ਤੋਂ ਵੱਡਾ ਪਾਪੀ ਮੈਂ ਹਾਂ।</verse>
				<verse number="16">ਪਰ ਇਸ ਲਈ ਮੇਰੇ ਉੱਤੇ ਪਰਮੇਸ਼ਵਰ ਦੀ ਦਯਾ ਹੋਈ ਤਾਂ ਜੋ ਮੇਰੇ ਵਿੱਚ ਜੋ ਕਿ ਸਭ ਤੋਂ ਵੱਡਾ ਪਾਪੀ ਹੈ, ਮਸੀਹ ਯਿਸ਼ੂ ਉਹਨਾਂ ਦੇ ਲਈ ਇੱਕ ਬੇਮਿਸਾਲ ਧੀਰਜ ਪ੍ਰਗਟ ਕਰ ਸਕਣ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਹ ਅਨੰਤ ਜੀਵਨ ਪ੍ਰਾਪਤ ਕਰਨਗੇ।</verse>
				<verse number="17">ਹੁਣ ਸਦੀਵੀ ਰਾਜਾ, ਅਵਿਨਾਸ਼, ਅਦਿੱਖ, ਇੱਕੋ ਪਰਮੇਸ਼ਵਰ ਦਾ ਸਦਾ ਅਤੇ ਸਦਾ ਲਈ ਆਦਰ ਅਤੇ ਮਹਿਮਾ ਹੋਵੇ। ਆਮੀਨ।</verse>
				<verse number="18">ਮੇਰੇ ਪੁੱਤਰ ਤਿਮੋਥਿਉਸ, ਮੈ ਉਹਨਾਂ ਭਵਿੱਖਬਾਣੀਆ ਦੇ ਅਨੁਸਾਰ ਜਿਹੜੀਆਂ ਪਹਿਲਾਂ ਤੋਂ ਹੀ ਤੇਰੇ ਬਾਰੇ ਕੀਤੀਆਂ ਗਈਆ ਸਨ ਹੁਕਮ ਦਿੰਦਾ ਹਾਂ, ਤਾਂ ਜੋ ਉਹਨਾਂ ਨੂੰ ਯਾਦ ਕਰਕੇ ਤੂੰ ਚੰਗੀ ਤਰ੍ਹਾਂ ਝੂਠੀ ਸਿੱਖਿਆ ਦੇ ਵਿਰੋਧ ਇੱਕ ਲੜਾਈ ਨੂੰ ਲੜ ਸਕੇ,</verse>
				<verse number="19">ਵਿਸ਼ਵਾਸ ਅਤੇ ਚੰਗੇ ਜ਼ਮੀਰ ਨੂੰ ਫੜੀ ਰੱਖੀਂ, ਜਿਸ ਨੂੰ ਕਈਆਂ ਨੇ ਛੱਡ ਕੇ ਆਪਣੇ ਵਿਸ਼ਵਾਸ ਦਾ ਜਹਾਜ਼ ਡੋਬ ਦਿੱਤਾ ਹੈ।</verse>
				<verse number="20">ਉਹਨਾਂ ਵਿਚੋਂ ਹਿਮੇਨੇਆਸ ਅਤੇ ਅਲੇਕਜ਼ੈਂਡਰ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ਵਰ ਦੀ ਨਿੰਦਾ ਦੀ ਸਿੱਖਿਆ ਨਾ ਦੇਣ।</verse>
			</chapter>
			<chapter number="2">
				<verse number="1">ਸੋ ਮੈਂ ਸਭ ਤੋਂ ਪਹਿਲਾਂ ਇਹ ਬੇਨਤੀ ਕਰਦਾ ਹਾਂ ਕਿ ਪਰਮੇਸ਼ਵਰ ਅੱਗੇ ਸਭ ਲੋਕਾਂ ਲਈ ਬੇਨਤੀਆਂ, ਪ੍ਰਾਰਥਨਾਵਾਂ, ਅਰਦਾਸਾਂ ਅਤੇ ਧੰਨਵਾਦ ਕੀਤੇ ਜਾਣ।</verse>
				<verse number="2">ਰਾਜਿਆਂ ਅਤੇ ਉਹਨਾਂ ਸਾਰੇ ਅਧਿਕਾਰੀਆਂ ਲਈ, ਤਾਂ ਜੋ ਅਸੀਂ ਪੂਰੀ ਭਗਤੀ ਅਤੇ ਪਵਿੱਤਰਤਾ ਵਿੱਚ ਸ਼ਾਂਤੀ ਅਤੇ ਚੈਨ ਨਾਲ ਜੀਵਨ ਜੀ ਸਕੀਏ।</verse>
				<verse number="3">ਇਸ ਤਰ੍ਹਾ ਦੀ ਪ੍ਰਾਰਥਨਾ ਸਾਡੇ ਮੁਕਤੀਦਾਤਾ ਪਰਮੇਸ਼ਵਰ ਨੂੰ ਭਲੀ ਅਤੇ ਚੰਗੀ ਲੱਗਦੀ ਹੈ,</verse>
				<verse number="4">ਪਰਮੇਸ਼ਵਰ ਚਾਹੁੰਦੇ ਹਨ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸਭ ਸੱਚ ਦੇ ਗਿਆਨ ਤੱਕ ਪੁੱਜ ਸੱਕਣ।</verse>
				<verse number="5">ਕਿਉਂ ਜੋ ਪਰਮੇਸ਼ਵਰ ਇੱਕੋ ਹੈ ਅਤੇ ਪਰਮੇਸ਼ਵਰ ਤੇ ਮਨੁੱਖ ਦੇ ਵਿੱਚਕਾਰ ਇੱਕੋ ਵਿਚੋਲਾ ਹੈ, ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸ਼ੂ,</verse>
				<verse number="6">ਜਿਸਨੇ ਆਪਣੇ ਆਪ ਨੂੰ ਸਾਰੇ ਲੋਕਾਂ ਲਈ ਰਿਹਾਈ ਦੀ ਕੀਮਤ ਵਜੋਂ ਦੇ ਦਿੱਤਾ। ਹੁਣ ਉਸਦੀ ਗਵਾਹੀ ਆਪਣੇ ਸਹੀ ਸਮੇਂ ਤੇ ਵੇਖੀ ਗਈ ਹੈ।</verse>
				<verse number="7">ਇਸ ਮਕਸਦ ਲਈ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਜੋ ਗ਼ੈਰ-ਯਹੂਦੀਆਂ ਦਾ ਇੱਕ ਸੱਚਾ ਅਤੇ ਵਫ਼ਾਦਾਰ ਉਪਦੇਸ਼ਕ ਨਿਯੁਕਤ ਕੀਤਾ ਗਿਆ ਅਤੇ ਇਹ ਮੈਂ ਸੱਚ ਬੋਲ ਰਿਹਾ ਹਾਂ ਝੂਠ ਨਹੀਂ।</verse>
				<verse number="8">ਇਸ ਲਈ ਮੈਂ ਚਾਹੁੰਦਾ ਹਾਂ ਕਿ ਆਦਮੀ ਅਰਾਧਨਾ ਦੀ ਹਰ ਜਗ੍ਹਾ ਬਿਨ੍ਹਾਂ ਗੁੱਸੇ ਜਾਂ ਵਿਵਾਦ ਦੇ ਆਪਣੇ ਪਵਿੱਤਰ ਹੱਥਾਂ ਨੂੰ ਉਠਾਵੇ ਤੇ ਪ੍ਰਾਰਥਨਾ ਕਰੇ।</verse>
				<verse number="9">ਇਸੇ ਤਰ੍ਹਾਂ ਮੈਂ ਚਾਹੁੰਦਾ ਹਾਂ ਕਿ ਔਰਤਾਂ ਸੱਭਿਅਤਾ ਨਾਲ ਅਤੇ ਮਰਯਾਦਾ ਵਿੱਚ ਆਪਣੇ ਆਪ ਨੂੰ ਸੋਹਣੀ ਪੁਸ਼ਾਕੀ ਨਾਲ ਸੁਆਰਨ, ਨਾ ਕਿ ਸਿਰਫ ਵਾਲਾਂ ਦੀ ਸਜਾਵਟ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਕੱਪੜਿਆਂ ਨਾਲ,</verse>
				<verse number="10">ਸਗੋਂ ਚੰਗੇ ਕੰਮਾਂ ਨਾਲ, ਕਿਉਂਕਿ ਉਹਨਾਂ ਔਰਤਾਂ ਨੂੰ ਇਹ ਫੱਬਦਾ ਹੈ ਜੋ ਪਰਮੇਸ਼ਵਰ ਦੀ ਭਗਤੀ ਕਰਨ ਦਾ ਦਾਅਵਾ ਕਰਦੀਆਂ ਹਨ।</verse>
				<verse number="11">ਇੱਕ ਔਰਤ ਨੂੰ ਚੁੱਪ ਰਹਿ ਕੇ ਅਤੇ ਪੂਰੀ ਅਧੀਨਗੀ ਵਿੱਚ ਸਿੱਖਣਾ ਚਾਹੀਦਾ ਹੈ।</verse>
				<verse number="12">ਮੈਂ ਔਰਤ ਨੂੰ ਸਿੱਖਿਆ ਦੇਣ ਜਾਂ ਆਦਮੀ ਉੱਤੇ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ ਸਗੋਂ ਉਹ ਅਰਾਧਨਾ ਵਿੱਚ ਚੁੱਪ ਰਹੇ।</verse>
				<verse number="13">ਕਿਉਂਕਿ ਪਹਿਲਾਂ ਆਦਮ ਨੂੰ ਬਣਾਇਆ ਗਿਆ, ਫਿਰ ਹੱਵਾਹ ਨੂੰ।</verse>
				<verse number="14">ਅਤੇ ਆਦਮ ਨੇ ਧੋਖਾ ਨਹੀਂ ਖਾਧਾ ਬਲਕਿ ਔਰਤ ਸ਼ੈਤਾਨ ਦੁਆਰਾ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।</verse>
				<verse number="15">ਤਾਂ ਵੀ ਔਰਤ ਬੱਚੇ ਪੈਦਾ ਕਰਨ ਦੁਆਰਾ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ ਅਤੇ ਪਵਿੱਤਰਤਾਈ ਵਿੱਚ ਬਣੀ ਰਹੇ।</verse>
			</chapter>
			<chapter number="3">
				<verse number="1">ਇਹ ਇੱਕ ਭਰੋਸੇਯੋਗ ਗੱਲ ਹੈ: ਜਿਹੜਾ ਵੀ ਵਿਅਕਤੀ ਨਿਗਾਹਬਾਨ ਬਣਨ ਦੀ ਇੱਛਾ ਰੱਖਦਾ ਹੈ ਉਹ ਇੱਕ ਨੇਕ ਕੰਮ ਦੀ ਇੱਛਾ ਰੱਖਦਾ ਹੈ।</verse>
				<verse number="2">ਹੁਣ ਨਿਗਾਹਬਾਨ ਬਦਨਾਮੀ ਤੋਂ ਉੱਚਾ ਹੋਣਾ ਚਾਹੀਦਾ ਹੈ, ਆਪਣੀ ਪਤਨੀ ਪ੍ਰਤੀ ਵਫ਼ਾਦਾਰ, ਸੁਸ਼ੀਲ, ਸਵੈ-ਕਾਬੂ, ਸਤਿਕਾਰਯੋਗ, ਪਰਾਹੁਣਚਾਰ, ਸਿਖਾਉਣ ਦੇ ਯੋਗ,</verse>
				<verse number="3">ਨਾ ਸ਼ਰਾਬੀ, ਨਾ ਹਿੰਸਕ, ਸਗੋਂ ਕੋਮਲ ਸੁਭਾਉ ਹੋਵੇ, ਨਾ ਝਗੜਾਲੂ, ਨਾ ਪੈਸੇ ਦਾ ਪ੍ਰੇਮੀ।</verse>
				<verse number="4">ਉਹ ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ ਹੋਵੇ ਅਤੇ ਉਸਨੂੰ ਇਹ ਵੇਖਣਾ ਚਾਹੀਦਾ ਹੈ ਕਿ ਉਸਦੇ ਬੱਚੇ ਉਸਦੀ ਪਾਲਣਾ ਕਰਦੇ ਹਨ, ਅਤੇ ਇਹ ਵੇਖਣਾ ਚਾਹੀਦਾ ਹੈ ਕਿ ਉਸਦੇ ਬੱਚੇ ਉਸਦੀ ਪਾਲਣਾ ਕਰਦੇ ਹਨ ਅਤੇ ਉਸਨੂੰ ਅਜਿਹਾ ਕੰਮ ਪੂਰੇ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ।</verse>
				<verse number="5">ਜੇ ਕੋਈ ਵਿਅਕਤੀ ਆਪਣੇ ਪਰਿਵਾਰ ਦਾ ਪ੍ਰਬੰਧ ਕਰਨਾ ਨਹੀਂ ਜਾਣਦਾ ਤਾਂ ਉਹ ਪਰਮੇਸ਼ਵਰ ਦੀ ਕਲੀਸਿਆ ਦੀ ਦੇਖਭਾਲ ਕਿਵੇਂ ਕਰ ਸਕਦਾ ਹੈ?</verse>
				<verse number="6">ਉਹ ਨਵਾਂ ਚੇਲਾ ਨਾ ਹੋਵੇ ਤਾਂ ਜੋ ਉਹ ਘਮੰਡ ਵਿੱਚ ਆ ਕੇ ਦੁਸ਼ਟ ਦੀ ਤਰ੍ਹਾਂ ਸਜ਼ਾ ਦਾ ਭਾਗੀ ਨਾ ਹੋ ਜਾਵੇ।</verse>
				<verse number="7">ਉਸ ਦਾ ਬਾਹਰਲੇ ਲੋਕਾਂ ਵਿੱਚ ਵੀ ਚੰਗਾ ਮਾਣ ਹੋਣਾ ਜ਼ਰੂਰੀ ਹੈ, ਤਾਂ ਜੋ ਉਹ ਬਦਨਾਮੀ ਅਤੇ ਦੁਸ਼ਟ ਦੇ ਜਾਲ ਵਿੱਚ ਨਾ ਪਵੇ।</verse>
				<verse number="8">ਇਸੇ ਤਰ੍ਹਾਂ, ਸੇਵਕਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਨੇਕ ਦਿਲ ਹੋਣ, ਨਾ ਕੀ ਬਹੁਤ ਦਾਖਰਸ ਪੀਣ ਵਾਲੇ ਅਤੇ ਨਾ ਹੀ ਬੇਈਮਾਨੀ ਦੀ ਕਮਾਈ ਦੇ ਲਾਲਚੀ ਹੋਣ।</verse>
				<verse number="9">ਉਹ ਵਿਸ਼ਵਾਸ ਦੀਆਂ ਡੂੰਘੀਆਂ ਸੱਚਾਈਆਂ ਨੂੰ ਇੱਕ ਸਪੱਸ਼ਟ ਜ਼ਮੀਰ ਨਾਲ ਫੜ ਕੇ ਰੱਖਣ।</verse>
				<verse number="10">ਉਹਨਾਂ ਸੇਵਕਾਂ ਨੂੰ ਪਹਿਲਾਂ ਪਰਖਿਆ ਜਾਣਾ ਚਾਹੀਦਾ ਹੈ ਅਤੇ ਫਿਰ ਜੇ ਉਹ ਨਿਰਦੋਸ਼ ਨਿੱਕਲਣ ਤਾਂ ਸੇਵਕਾਈ ਕਰਨ।</verse>
				<verse number="11">ਇਸੇ ਤਰ੍ਹਾਂ, ਔਰਤਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਗ਼ਲਤ ਗੱਲਾਂ ਕਰਨ ਵਾਲੇ ਨਹੀਂ ਬਲਕਿ ਸੁਸ਼ੀਲ ਅਤੇ ਹਰ ਚੀਜ਼ ਵਿੱਚ ਵਿਸ਼ਵਾਸਯੋਗ ਹੋਣ।</verse>
				<verse number="12">ਸੇਵਕ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ ਅਤੇ ਉਸਨੂੰ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨਾ ਚਾਹੀਦਾ ਹੈ।</verse>
				<verse number="13">ਜਿਨ੍ਹਾਂ ਨੇ ਚੰਗੀ ਸੇਵਾ ਕੀਤੀ ਹੈ ਉਹਨਾਂ ਨੇ ਮਸੀਹ ਯਿਸ਼ੂ ਵਿੱਚ ਆਪਣੇ ਵਿਸ਼ਵਾਸ ਦੀ ਸ਼ਾਨਦਾਰ ਸਥਾਪਨਾ ਅਤੇ ਮਹਾਨ ਭਰੋਸਾ ਪ੍ਰਾਪਤ ਕੀਤਾ ਹੈ।</verse>
				<verse number="14">ਹਾਲਾਂਕਿ ਮੈਨੂੰ ਤੁਹਾਡੇ ਕੋਲ ਜਲਦੀ ਆਉਣ ਦੀ ਉਮੀਦ ਹੈ ਤਦ ਵੀ ਮੈਂ ਤੁਹਾਨੂੰ ਇਹ ਨਿਰਦੇਸ਼ ਲਿਖ ਰਿਹਾ ਹਾਂ ਤਾਂ ਜੋ,</verse>
				<verse number="15">ਜੇ ਮੈਨੂੰ ਕੁਝ ਦੇਰ ਹੋ ਜਾਵੇ, ਤਾਂ ਤੁਸੀਂ ਸਮਝ ਜਾਣਾ ਕਿ ਲੋਕੀ ਆਪਣੇ ਆਪ ਨੂੰ ਪਰਮੇਸ਼ਵਰ ਦੇ ਘਰ ਵਿੱਚ ਜਿਹੜਾ ਜੀਵਤ ਪਰਮੇਸ਼ਵਰ ਦੀ ਕਲੀਸਿਆ ਹੈ, ਸੱਚ ਦਾ ਥੰਮ੍ਹ ਅਤੇ ਨੀਂਹ ਹੈ ਕਿਸ ਪ੍ਰਕਾਰ ਵਰਤਣ।</verse>
				<verse number="16">ਸਾਰੇ ਪ੍ਰਸ਼ਨਾਂ ਤੋਂ ਇਲਾਵਾ, ਇਹ ਭੇਤ ਜਿਸ ਤੋਂ ਸੱਚੀ ਭਗਤੀ ਉੱਭਰਦੀ ਹੈ ਮਹਾਨ ਹੈ: ਉਹ ਸਰੀਰ ਵਿੱਚ ਪ੍ਰਗਟ ਹੋਏ ਪਵਿੱਤਰ ਆਤਮਾ ਦੁਆਰਾ ਸਿੱਧ ਕੀਤੇ ਗਏ, ਸਵਰਗਦੂਤਾਂ ਦੁਆਰਾ ਵੇਖੇ ਗਏ, ਰਾਸ਼ਟਰਾਂ ਵਿੱਚ ਉਹਨਾਂ ਬਾਰੇ ਪ੍ਰਚਾਰ ਕੀਤਾ ਗਿਆ, ਦੁਨੀਆਂ ਵਿੱਚ ਉਹਨਾਂ ਉੱਤੇ ਵਿਸ਼ਵਾਸ ਕੀਤਾ ਗਿਆ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।</verse>
			</chapter>
			<chapter number="4">
				<verse number="1">ਪਵਿੱਤਰ ਆਤਮਾ ਸਪੱਸ਼ਟ ਤੌਰ ਤੇ ਕਹਿੰਦਾ ਹੈ ਕਿ ਆਉਣ ਵਾਲਿਆਂ ਸਮਿਆਂ ਵਿੱਚ ਕੁਝ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਧੋਖਾ ਦੇਣ ਵਾਲੀਆਂ ਆਤਮਾਵਾਂ ਅਤੇ ਭੂਤਾਂ ਦੁਆਰਾ ਦਿੱਤੀ ਗਈ ਸਿੱਖਿਆ ਵੱਲ ਚਿੱਤ ਲਾਉਂਣਗੇ।</verse>
				<verse number="2">ਅਜਿਹੀਆਂ ਸਿੱਖਿਆਵਾਂ ਝੂਠੇ ਪਖੰਡੀਆਂ ਦੇ ਦੁਆਰਾ ਆਉਂਦੀਆਂ ਹਨ ਜਿਨ੍ਹਾਂ ਦੇ ਜ਼ਮੀਰ ਨੂੰ ਗਰਮ ਲੋਹੇ ਨਾਲ ਦਾਗਿਆ ਗਿਆ ਹੋਵੇ।</verse>
				<verse number="3">ਉਹ ਲੋਕਾਂ ਨੂੰ ਵਿਆਹ ਕਰਾਉਣ ਤੋਂ ਰੋਕਦੇ ਹਨ ਅਤੇ ਉਹਨਾਂ ਨੂੰ ਕੁਝ ਖਾਣ-ਪੀਣ ਦੀ ਚੀਜ਼ਾਂ ਤੋਂ ਪਰਹੇਜ਼ ਕਰਨ ਲਈ ਆਖਦੇ ਹਨ, ਜਿਨ੍ਹਾਂ ਨੂੰ ਪਰਮੇਸ਼ਵਰ ਨੇ ਵਿਸ਼ਵਾਸੀਆਂ ਅਤੇ ਸੱਚ ਨੂੰ ਜਾਨਣ ਵਾਲਿਆਂ ਦੀ ਭਲਾਈ ਲਈ ਬਣਾਇਆ ਹੈ ਤਾਂ ਜੋ ਉਹ ਧੰਨਵਾਦ ਦੇ ਨਾਲ ਖਾ ਸਕਣ।</verse>
				<verse number="4">ਕਿਉਂਕਿ ਜਿਹੜੀ ਚੀਜ਼ ਪਰਮੇਸ਼ਵਰ ਦੁਆਰਾ ਬਣਾਈ ਗਈ ਹੈ ਉਹ ਚੰਗੀ ਹੈ ਅਤੇ ਕੁਝ ਵੀ ਰੱਦ ਨਹੀਂ ਕੀਤਾ ਜਾ ਸਕਦਾ ਜੇ ਉਹ ਧੰਨਵਾਦ ਨਾਲ ਪ੍ਰਾਪਤ ਕੀਤਾ ਜਾਏ।</verse>
				<verse number="5">ਕਿਉਂਕਿ ਇਹ ਪਰਮੇਸ਼ਵਰ ਦੇ ਬਚਨ ਅਤੇ ਪ੍ਰਾਰਥਨਾ ਦੁਆਰਾ ਪਵਿੱਤਰ ਕੀਤਾ ਜਾਂਦਾ ਹੈ।</verse>
				<verse number="6">ਜੇ ਤੂੰ ਇਹਨਾਂ ਗੱਲਾਂ ਬਾਰੇ ਭੈਣਾਂ-ਭਰਾਵਾਂ ਨੂੰ ਸਿਖਾਵੇ, ਤਾਂ ਤੂੰ ਮਸੀਹ ਯਿਸ਼ੂ ਦਾ ਚੰਗਾ ਸੇਵਕ ਬਣੇਗਾ, ਜਿਹੜਾ ਵਿਸ਼ਵਾਸ ਦੀਆਂ ਸੱਚਾਈਆਂ ਅਤੇ ਚੰਗੀ ਸਿੱਖਿਆ ਦੇ ਨਾਲ ਪੋਸ਼ਿਤ ਹੈ, ਜਿਸਦਾ ਤੂੰ ਪਾਲਣ ਵੀ ਕਰਦਾ ਆਇਆ ਹੈ।</verse>
				<verse number="7">ਮਨਘੜਤ ਕਥਾਵਾਂ ਅਤੇ ਪੁਰਾਣੀਆਂ ਬੁਢੀਆਂ ਦੀਆਂ ਕਹਾਣੀਆਂ ਨਾਲ ਕੁਝ ਵਾਸਤਾ ਨਾ ਰੱਖਣਾ; ਇਸ ਦੀ ਬਜਾਏ, ਆਪਣੇ ਆਪ ਨੂੰ ਪਰਮੇਸ਼ਵਰ ਦੀ ਭਗਤੀ ਲਈ ਤਿਆਰ ਕਰ।</verse>
				<verse number="8">ਸਰੀਰਕ ਸਾਧਨਾਂ ਤੋਂ ਲਾਭ ਥੋੜ੍ਹਾ ਹੈ, ਪਰ ਪਰਮੇਸ਼ਵਰ ਦੀ ਭਗਤੀ ਸਭਨਾਂ ਗੱਲਾਂ ਲਈ ਲਾਭਦਾਇਕ ਹੈ, ਕਿਉਂਕਿ ਇਹ ਹੁਣ ਦੇ ਜੀਵਨ ਅਤੇ ਆਉਣ ਵਾਲਾ ਜੀਵਨ ਦੋਨਾਂ ਦਾ ਵਾਅਦਾ ਉਹ ਦੇ ਨਾਲ ਹੈ।</verse>
				<verse number="9">ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਦੇ ਯੋਗ ਹੈ।</verse>
				<verse number="10">ਇਸ ਲਈ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ, ਕਿਉਂਕਿ ਅਸੀਂ ਜੀਵਤ ਪਰਮੇਸ਼ਵਰ ਉੱਤੇ ਆਪਣੀ ਉਮੀਦ ਰੱਖੀ ਹੈ, ਜੋ ਸਾਰੇ ਲੋਕਾਂ ਦਾ ਮੁਕਤੀਦਾਤਾ ਹੈ ਖ਼ਾਸ ਕਰਕੇ ਉਹਨਾਂ ਲਈ ਜੋ ਵਿਸ਼ਵਾਸ ਕਰਦੇ ਹਨ।</verse>
				<verse number="11">ਇਨ੍ਹਾਂ ਗੱਲਾਂ ਦਾ ਹੁਕਮ ਕਰ ਅਤੇ ਸਿਖਾ।</verse>
				<verse number="12">ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਵਿਸ਼ਵਾਸੀਆਂ ਲਈ ਬੋਲਣ ਵਿੱਚ, ਵਿਹਾਰ ਵਿੱਚ, ਪਿਆਰ ਵਿੱਚ, ਵਿਸ਼ਵਾਸ ਵਿੱਚ ਅਤੇ ਪਵਿੱਤਰਤਾਈ ਵਿੱਚ ਇੱਕ ਉਦਾਹਰਣ ਬਣ।</verse>
				<verse number="13">ਜਦੋਂ ਤੱਕ ਮੈਂ ਨਾ ਆਵਾਂ, ਉਦੋਂ ਤੱਕ ਆਪਣੇ ਆਪ ਨੂੰ ਲੋਕਾਂ ਵਿੱਚ ਬਚਨ ਪੜ੍ਹਨ, ਪ੍ਰਚਾਰ ਕਰਨ ਅਤੇ ਸਿਖਾਉਣ ਵਿੱਚ ਲੱਗਾ ਰਹੀ।</verse>
				<verse number="14">ਆਪਣੇ ਪਵਿੱਤਰ ਵਰਦਾਨ ਦੀ ਬੇਪਰਵਾਹੀ ਨਾ ਕਰ, ਜੋ ਕਿ ਤੈਨੂੰ ਬਜ਼ੁਰਗਾਂ ਦੀ ਭਵਿੱਖਬਾਣੀ ਦੁਆਰਾ ਦਿੱਤਾ ਗਿਆ ਸੀ ਜਦੋਂ ਉਹਨਾਂ ਨੇ ਤੇਰੇ ਉੱਪਰ ਆਪਣੇ ਹੱਥ ਰੱਖੇ ਸਨ।</verse>
				<verse number="15">ਇਨ੍ਹਾਂ ਗੱਲਾਂ ਤੇ ਵਿਸ਼ੇਸ਼ ਧਿਆਨ ਦੇ ਅਤੇ ਇਸੇ ਵਿੱਚ ਆਪਣੇ ਆਪ ਨੂੰ ਲਾਈ ਰੱਖ ਤਾਂ ਜੋ ਹਰ ਕੋਈ ਤੇਰੀ ਤਰੱਕੀ ਵੇਖ ਸਕੇ।</verse>
				<verse number="16">ਆਪਣੇ ਜੀਵਨ ਅਤੇ ਸਿੱਖਿਆ ਦੀ ਰਾਖੀ ਕਰ। ਕਿਉਂਕਿ ਜੇ ਤੂੰ ਅਜਿਹਾ ਕਰੇ ਤਾਂ ਤੂੰ ਆਪਣੇ ਆਪ ਨੂੰ ਅਤੇ ਆਪਣੇ ਸੁਣਨ ਵਾਲਿਆਂ ਨੂੰ ਬਚਾ ਸਕਦਾ ਹੈ।</verse>
			</chapter>
			<chapter number="5">
				<verse number="1">ਕਿਸੇ ਬਜ਼ੁਰਗ ਆਦਮੀ ਨੂੰ ਸਖਤੀ ਨਾਲ ਨਾ ਝਿੜਕੀਂ, ਸਗੋਂ ਉਸਨੂੰ ਪਿਤਾ ਵਾਂਗਰ ਸਮਝਾਵੀਂ ਅਤੇ ਜੁਆਨਾਂ ਨੂੰ ਭਰਾਵਾਂ ਵਾਂਗ,</verse>
				<verse number="2">ਬਜ਼ੁਰਗ ਔਰਤਾਂ ਨੂੰ ਮਾਵਾਂ ਵਾਂਗ ਅਤੇ ਜਵਾਨ ਮੁਟਿਆਰਾਂ ਨੂੰ ਭੈਣਾਂ ਵਾਂਗ, ਪੂਰੀ ਪਵਿੱਤਰਤਾਈ ਨਾਲ ਸਮਝਾਵੀਂ।</verse>
				<verse number="3">ਉਹਨਾਂ ਵਿਧਵਾਵਾਂ ਦਾ ਆਦਰ ਕਰਨਾ ਜੋ ਸੱਚ-ਮੁੱਚ ਲੋੜਵੰਦ ਹੋਣ।</verse>
				<verse number="4">ਪਰ ਜੇ ਕਿਸੇ ਵਿਧਵਾ ਦੇ ਬੱਚੇ ਜਾਂ ਪੋਤਰੇ ਹੋਣ ਤਾਂ ਸਭ ਤੋਂ ਪਹਿਲਾਂ ਉਹਨਾਂ ਨੂੰ ਆਪਣੇ ਪਰਿਵਾਰ ਪ੍ਰਤੀ ਆਪਣਾ ਧਾਰਮਿਕ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਦਾ ਹੱਕ ਅਦਾ ਕਰਨਾ ਚਾਹੀਦਾ ਹੈ, ਕਿਉਂਕਿ ਇਹ ਪਰਮੇਸ਼ਵਰ ਨੂੰ ਚੰਗਾ ਲੱਗਦਾ ਹੈ।</verse>
				<verse number="5">ਉਹ ਵਿਧਵਾ ਜਿਹੜੀ ਸੱਚ-ਮੁੱਚ ਲੋੜਵੰਦ ਹੈ ਅਤੇ ਇਕੱਲੇ ਰਹਿ ਗਈ ਹੈ, ਉਹ ਪਰਮੇਸ਼ਵਰ ਵਿੱਚ ਆਪਣੀ ਉਮੀਦ ਰੱਖਦੀ ਹੈ ਅਤੇ ਦਿਨ-ਰਾਤ ਪ੍ਰਾਰਥਨਾ ਕਰਦੀ ਰਹਿੰਦੀ ਹੈ ਅਤੇ ਪਰਮੇਸ਼ਵਰ ਕੋਲੋਂ ਮਦਦ ਮੰਗਦੀ ਹੈ।</verse>
				<verse number="6">ਪਰ ਉਹ ਵਿਧਵਾ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਜਿਉਂਦੀ ਹੀ ਮਰੀ ਹੋਈ ਹੈ।</verse>
				<verse number="7">ਲੋਕਾਂ ਨੂੰ ਇਹ ਨਿਰਦੇਸ਼ ਦਿਓ ਤਾਂ ਜੋ ਉਹ ਨਿਰਦੋਸ਼ ਰਹਿਣ।</verse>
				<verse number="8">ਜਿਹੜਾ ਵੀ ਵਿਅਕਤੀ ਆਪਣੇ ਰਿਸ਼ਤੇਦਾਰਾਂ ਅਤੇ ਖ਼ਾਸ ਕਰ ਆਪਣੇ ਪਰਿਵਾਰ ਲਈ ਕੋਈ ਪ੍ਰਬੰਧ ਨਹੀਂ ਕਰਦਾ, ਉਸ ਨੇ ਵਿਸ਼ਵਾਸ ਤੋਂ ਇਨਕਾਰ ਕੀਤਾ ਹੈ ਅਤੇ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।</verse>
				<verse number="9">ਕਿਸੇ ਵੀ ਵਿਧਵਾ ਨੂੰ ਵਿਧਵਾਵਾਂ ਦੀ ਸੂਚੀ ਵਿੱਚ ਨਾ ਲਿਆਂਦਾ ਜਾਵੇ ਜਦ ਤੱਕ ਉਹ ਸੱਠ ਸਾਲਾਂ ਤੋਂ ਵੱਧ ਨਾ ਹੋਵੇ ਅਤੇ ਆਪਣੇ ਪਤੀ ਪ੍ਰਤੀ ਵਫ਼ਾਦਾਰ ਰਹੀ ਹੋਵੇ,</verse>
				<verse number="10">ਅਤੇ ਆਪਣੇ ਭਲੇ ਕੰਮਾਂ ਲਈ ਮਸ਼ਹੂਰ ਹੋਵੇ, ਜਿਵੇਂ ਕਿ ਬੱਚਿਆਂ ਦੀ ਪਾਲਣ-ਪੋਸਣ, ਮਹਿਮਾਨਾਂ ਦੀ ਆਉ ਭਗਤ ਵਿੱਚ, ਪ੍ਰਭੂ ਦੇ ਲੋਕਾਂ ਦੇ ਪੈਰ ਧੋਤੇ ਹੋਣ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ ਅਤੇ ਹਰ ਕਿਸਮ ਦੇ ਚੰਗੇ ਕੰਮਾਂ ਦੇ ਮਗਰ ਲੱਗੀ ਰਹੀ ਹੋਵੇ।</verse>
				<verse number="11">ਜੋ ਘੱਟ ਉਮਰ ਦੀਆਂ ਵਿਧਵਾਵਾਂ ਹਨ, ਉਹਨਾਂ ਨੂੰ ਅਜਿਹੀ ਸੂਚੀ ਵਿੱਚ ਨਾ ਪਾਓ। ਕਿਉਂਕਿ ਉਹਨਾਂ ਦੀਆਂ ਲਿੰਗੀ ਇੱਛਾਵਾਂ ਉਹਨਾਂ ਨੂੰ ਮਸੀਹ ਤੋਂ ਦੂਰ ਕਰ ਦਿੰਦੀਆਂ ਹਨ, ਤਾਂ ਉਹ ਵਿਆਹ ਕਰਨਾ ਚਾਹੁੰਦਿਆਂ ਹਨ।</verse>
				<verse number="12">ਇਸ ਤਰ੍ਹਾਂ ਉਹ ਆਪਣੇ ਆਪ ਤੇ ਦੋਸ਼ ਲੈ ਆਉਂਦੀਆਂ ਹਨ, ਕਿਉਂਕਿ ਉਹਨਾਂ ਨੇ ਆਪਣਾ ਪਹਿਲਾਂ ਵਾਅਦਾ ਤੋੜਿਆ ਹੈ।</verse>
				<verse number="13">ਇਸ ਤੋਂ ਇਲਾਵਾ, ਉਹ ਘਰ-ਘਰ ਫਿਰ ਕੇ ਆਲਸਣਾਂ ਦੀ ਆਦਤ ਪਾ ਲੈਂਦਿਆਂ ਹਨ ਅਤੇ ਇਹ ਨਾ ਸਿਰਫ ਆਲਸਣਾਂ ਬਣ ਜਾਂਦੀਆਂ ਹਨ, ਬਲਕਿ ਉਹ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਈਆਂ ਕੰਮਾਂ ਵਿੱਚ ਆਪਣੀ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।</verse>
				<verse number="14">ਇਸ ਲਈ ਘੱਟ ਉਮਰ ਦੀਆਂ ਵਿਧਵਾਵਾਂ ਨੂੰ ਵਿਆਹ ਕਰਾਉਣ, ਬੱਚੇ ਪੈਦਾ ਕਰਨ, ਆਪਣੇ ਘਰਾਂ ਦਾ ਪ੍ਰਬੰਧ ਕਰਨ ਦੀ ਸਲਾਹ ਦਿੰਦਾ ਹਾਂ ਅਤੇ ਤਦ ਸਾਡੇ ਦੁਸ਼ਮਣਾਂ ਨੂੰ ਬਦਨਾਮੀ ਕਰਨ ਦਾ ਕੋਈ ਮੌਕਾ ਨਹੀਂ ਮਿਲੇਗਾ।</verse>
				<verse number="15">ਕੁਝ ਵਿਧਵਾਵਾਂ ਹੁਣ ਵੀ ਸ਼ੈਤਾਨ ਦੇ ਮਗਰ ਲੱਗ ਪਈਆਂ ਹਨ।</verse>
				<verse number="16">ਜੇ ਕਿਸੇ ਵਿਸ਼ਵਾਸੀ ਔਰਤ ਦੇ ਘਰ ਵਿਧਵਾਵਾਂ ਹੋਣ, ਤਾਂ ਉਹ ਹੀ ਉਹਨਾਂ ਦੀ ਸਹਾਇਤਾ ਕਰਨਾ ਜਾਰੀ ਰੱਖੇ ਅਤੇ ਉਹਨਾਂ ਨੂੰ ਕਲੀਸਿਆ ਤੇ ਬੋਝ ਨਾ ਪਾਉਣ ਦੇਵੇ ਤਾਂ ਜੋ ਕਲੀਸਿਆ ਉਹਨਾਂ ਵਿਧਵਾਵਾਂ ਦੀ ਮਦਦ ਕਰ ਸਕੇ ਜੋ ਸੱਚ-ਮੁੱਚ ਲੋੜਵੰਦ ਹਨ।</verse>
				<verse number="17">ਬਜ਼ੁਰਗ ਜੋ ਕਲੀਸਿਆ ਦੇ ਕੰਮਾਂ ਦਾ ਭਾਰ ਚੰਗੀ ਤਰ੍ਹਾਂ ਚੱਕਦੇ ਹਨ ਉਹ ਦੁਗਣੇ ਸਤਿਕਾਰ ਦੇ ਯੋਗ ਹਨ, ਖ਼ਾਸ ਕਰ ਉਹ ਜਿਨ੍ਹਾਂ ਦਾ ਕੰਮ ਪ੍ਰਚਾਰ ਕਰਨਾ ਅਤੇ ਉਪਦੇਸ਼ ਦੇਣਾ ਹੈ।</verse>
				<verse number="18">ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਤੂੰ ਹਲ ਚਲਾਉਂਦੇ ਸਮੇਂ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈ,” ਅਤੇ “ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।”</verse>
				<verse number="19">ਬਜ਼ੁਰਗ ਦੇ ਖ਼ਿਲਾਫ਼ ਕੋਈ ਇਲਜ਼ਾਮ ਉਦੋਂ ਤੱਕ ਕਬੂਲ ਨਾ ਕਰੀ ਜਦੋਂ ਤੱਕ ਇਸਦੇ ਦੋ ਜਾਂ ਤਿੰਨ੍ਹ ਗਵਾਹ ਨਾ ਹੋਣ।</verse>
				<verse number="20">ਪਰ ਜਿਹੜੇ ਬਜ਼ੁਰਗ ਪਾਪ ਕਰ ਰਹੇ ਹਨ ਉਹਨਾਂ ਨੂੰ ਸਾਰਿਆਂ ਅੱਗੇ ਝਿੜਕਣਾ ਚਾਹੀਦਾ ਹੈ, ਤਾਂ ਜੋ ਦੂਸਰੇ ਵੀ ਚੇਤਾਵਨੀ ਲੈ ਸਕਣ।</verse>
				<verse number="21">ਮੈਂ ਤੈਨੂੰ ਪਰਮੇਸ਼ਵਰ ਅਤੇ ਮਸੀਹ ਯਿਸ਼ੂ ਅਤੇ ਚੁਣੇ ਹੋਏ ਦੂਤਾਂ ਦੀ ਨਿਗਾਹ ਵਿੱਚ ਇਹ ਹੁਕਮ ਦਿੰਦਾ ਹਾਂ ਕਿ ਤੂੰ ਬਿਨ੍ਹਾ ਕਿਸੇ ਪੱਖਪਾਤ ਦੇ ਇਨ੍ਹਾਂ ਹਿਦਾਇਤਾਂ ਨੂੰ ਮੰਨਣ ਅਤੇ ਬਿਨ੍ਹਾ ਕਿਸੇ ਪੱਖ ਦੇ ਕੰਮ ਕਰਨ ਦੀ ਕੋਸ਼ਿਸ਼ ਕਰ।</verse>
				<verse number="22">ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾ ਦੇ ਪਾਪਾਂ ਦਾ ਭਾਗੀਦਾਰ ਨਾ ਬਣਨਾ। ਆਪਣੇ ਆਪ ਨੂੰ ਸ਼ੁੱਧ ਰੱਖੋ।</verse>
				<verse number="23">ਸਿਰਫ ਪਾਣੀ ਪੀਣਾ ਬੰਦ ਕਰ, ਅਤੇ ਥੋੜ੍ਹੀ ਜਿਹੀ ਦਾਖਰਸ ਤੇਰੇ ਪੇਟ ਲਈ ਹਾਜ਼ਮੇ ਵਾਸਤੇ ਅਤੇ ਤੇਰੀਆਂ ਲਗਾਤਾਰ ਹੋਣ ਵਾਲੀਆਂ ਬਿਮਾਰੀਆਂ ਦੇ ਕਾਰਨ ਵਰਤ ਲਿਆ ਕਰ।</verse>
				<verse number="24">ਕੁਝ ਮਨੁੱਖਾਂ ਦੇ ਪਾਪ ਪ੍ਰਗਟ ਹਨ, ਉਹਨਾਂ ਤੋਂ ਪਹਿਲਾਂ ਹੀ ਨਿਆਂ ਵਾਲੀ ਜਗ੍ਹਾ ਤੇ ਪਹੁੰਚ ਜਾਂਦੇ ਹਨ ਪਰ ਦੂਜਿਆਂ ਦੇ ਪਾਪ ਉਹਨਾਂ ਦੇ ਪਿੱਛੇ-ਪਿੱਛੇ ਆਉਂਦੇ ਹਨ।</verse>
				<verse number="25">ਇਸੇ ਤਰ੍ਹਾਂ, ਚੰਗੇ ਕੰਮ ਵੀ ਪ੍ਰਗਟ ਹਨ ਅਤੇ ਜੋ ਨਹੀਂ ਹਨ ਉਹ ਵੀ ਸਦਾ ਲਈ ਲੁਕਾਏ ਨਹੀਂ ਜਾ ਸਕਦੇ।</verse>
			</chapter>
			<chapter number="6">
				<verse number="1">ਸਾਰੇ ਜੋ ਦਾਸ ਦੇ ਜੂਲੇ ਹੇਠ ਹਨ ਆਪਣੇ ਮਾਲਕਾਂ ਨੂੰ ਪੂਰੇ ਸਤਿਕਾਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ਵਰ ਦੇ ਨਾਮ ਅਤੇ ਸਾਡੀ ਸਿੱਖਿਆ ਦੀ ਬਦਨਾਮੀ ਨਾ ਹੋਵੇ।</verse>
				<verse number="2">ਜਿਨ੍ਹਾਂ ਦੇ ਮਾਲਕ ਵਿਸ਼ਵਾਸੀ ਹਨ ਉਹ ਆਪਣੇ ਮਾਲਕਾਂ ਦਾ ਇਸ ਕਾਰਨ ਨਿਰਾਦਰ ਨਾ ਕਰਨ ਕੀ ਉਹ ਉਹਨਾਂ ਦੇ ਸਾਥੀ-ਵਿਸ਼ਵਾਸੀ ਹਨ। ਇਸ ਦੀ ਬਜਾਏ, ਉਹਨਾਂ ਦੀ ਹੋਰ ਵੀ ਚੰਗੀ ਤਰ੍ਹਾ ਸੇਵਾ ਕਰਨੀ ਚਾਹੀਦੀ ਹੈ ਕਿਉਂਕਿ ਜਿਹੜੇ ਉਹਨਾਂ ਦੇ ਮਾਲਕ ਹਨ ਉਹ ਉਹਨਾਂ ਦੇ ਸਾਥੀ-ਵਿਸ਼ਵਾਸੀ ਹੋਣ ਕਾਰਨ ਪਿਆਰੇ ਹਨ ਅਤੇ ਆਪਣੇ ਦਾਸਾਂ ਦੀ ਭਲਾਈ ਲਈ ਸਮਰਪਿਤ ਹਨ। ਇਨ੍ਹਾਂ ਗੱਲਾਂ ਨੂੰ ਤੂੰ ਸਿਖਾ ਅਤੇ ਇਨ੍ਹਾਂ ਤੇ ਤੂੰ ਜ਼ੋਰ ਦੇ।</verse>
				<verse number="3">ਜੇ ਕੋਈ ਕੁਝ ਹੋਰ ਅਲੱਗ ਤਰ੍ਹਾ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਸਿਧਾਂਤਾਂ ਅਤੇ ਪਰਮੇਸ਼ਵਰ ਦੀ ਭਗਤੀ ਨਾਲ ਸਹਿਮਤ ਨਹੀਂ ਹੈ,</verse>
				<verse number="4">ਉਹ ਹੰਕਾਰੀ ਹੈ ਅਤੇ ਕੁਝ ਵੀ ਨਹੀਂ ਸਮਝਦਾ। ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਹੈ ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ</verse>
				<verse number="5">ਅਤੇ ਵਿਗੜੀ ਹੋਈ ਬੁੱਧੀ ਅਤੇ ਸੱਚ ਤੋਂ ਅਲੱਗ ਮਨੁੱਖਾਂ ਵਿੱਚ ਲਗਾਤਾਰ ਝਗੜੇ ਹੁੰਦੇ ਹਨ, ਅਤੇ ਜੋ ਸੋਚਦੇ ਹਨ ਕਿ ਭਗਤੀ ਲਾਭ ਦਾ ਇੱਕ ਸਾਧਨ ਹੈ।</verse>
				<verse number="6">ਪਰ ਸਬਰ ਨਾਲ ਭਗਤੀ ਕਰਨਾ ਬਹੁਤ ਵੱਡਾ ਲਾਭ ਹੈ।</verse>
				<verse number="7">ਕਿਉਂਕਿ ਅਸੀਂ ਸੰਸਾਰ ਵਿੱਚ ਕੁਝ ਨਹੀਂ ਲਿਆਂਦਾ, ਅਤੇ ਨਾ ਹੀ ਕੁਝ ਵੀ ਲੈ ਕੇ ਜਾ ਸਕਦੇ ਹਾਂ।</verse>
				<verse number="8">ਪਰ ਜੇ ਸਾਡੇ ਕੋਲ ਭੋਜਨ ਅਤੇ ਕੱਪੜੇ ਹਨ, ਤਾਂ ਅਸੀਂ ਇਸ ਨਾਲ ਸੰਤੁਸ਼ਟ ਹੋਵਾਂਗੇ।</verse>
				<verse number="9">ਉਹ ਜੋ ਅਮੀਰ ਹੋਣਾ ਚਾਹੁੰਦੇ ਹਨ ਪਰਤਾਵੇ ਅਤੇ ਇੱਕ ਜਾਲ ਵਿੱਚ ਫਸ ਜਾਂਦੇ ਹਨ ਅਤੇ ਬਹੁਤ ਸਾਰੀਆਂ ਮੂਰਖਤਾ ਅਤੇ ਨੁਕਸਾਨ ਕਰਨ ਵਾਲਿਆ ਇੱਛਾਵਾਂ ਵਿੱਚ ਫਸ ਜਾਂਦੇ ਹਨ ਜੋ ਲੋਕਾਂ ਨੂੰ ਬਰਬਾਦ ਅਤੇ ਤਬਾਹੀ ਵਿੱਚ ਡੋਬ ਦਿੰਦੀਆਂ ਹਨ।</verse>
				<verse number="10">ਕਿਉਂਕਿ ਪੈਸੇ ਦਾ ਪਿਆਰ ਸਾਰੀ ਬੁਰਾਈਆਂ ਦੀ ਜੜ੍ਹ ਹੈ। ਕੁਝ ਲੋਕ, ਪੈਸੇ ਦੀ ਚਾਹ ਕਾਰਨ, ਵਿਸ਼ਵਾਸ ਤੋਂ ਭਟਕ ਗਏ ਅਤੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਨਾਲ ਵਿੰਨ੍ਹਿਆ ਹੈ।</verse>
				<verse number="11">ਪਰ ਤੁਸੀਂ, ਪਰਮੇਸ਼ਵਰ ਦੇ ਜਨ ਹੋ, ਇਨ੍ਹਾਂ ਗੱਲਾਂ ਤੋਂ ਭੱਜੋ ਅਤੇ ਧਾਰਮਿਕਤਾ, ਭਗਤੀ, ਵਿਸ਼ਵਾਸ, ਪਿਆਰ, ਸਬਰ ਅਤੇ ਨਰਮਾਈ ਦਾ ਪਿੱਛਾ ਕਰੋ।</verse>
				<verse number="12">ਵਿਸ਼ਵਾਸ ਦੀ ਚੰਗੀ ਲੜਾਈ ਲੜੋ। ਸਦੀਪਕ ਜੀਵਨ ਨੂੰ ਫੜੇ ਰੱਖੋ ਜਿਸ ਲਈ ਪਰਮੇਸ਼ਵਰ ਨੇ ਤੁਹਾਨੂੰ ਬੁਲਾਇਆ ਸੀ ਜਦੋਂ ਤੁਸੀਂ ਬਹੁਤ ਸਾਰੇ ਗਵਾਹਾਂ ਦੀ ਹਾਜ਼ਰੀ ਵਿੱਚ ਆਪਣਾ ਪੱਕਾ ਇਕਰਾਰ ਕੀਤਾ ਸੀ।</verse>
				<verse number="13">ਪਰਮੇਸ਼ਵਰ ਦੇ ਸਾਮ੍ਹਣੇ, ਜਿਹੜਾ ਹਰ ਚੀਜ਼ ਨੂੰ ਜੀਵਨ ਦਿੰਦਾ ਹੈ ਅਤੇ ਮਸੀਹ ਯਿਸ਼ੂ ਬਾਰੇ, ਜੋ ਪੋਂਨਤੀਯਾਸ ਪਿਲਾਤੁਸ ਦੇ ਸਾਮ੍ਹਣੇ ਗਵਾਹੀ ਦੇਣ ਵੇਲੇ, ਮੈਂ ਤੁਹਾਨੂੰ ਇਕਰਾਰ ਕਰਦਾ ਹਾਂ।</verse>
				<verse number="14">ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਤੱਕ ਇਸ ਹੁਕਮ ਨੂੰ ਬੇਦਾਗ ਅਤੇ ਨਿਰਦੋਸ਼ ਰੱਖ,</verse>
				<verse number="15">ਜਿਸ ਨੂੰ ਪਰਮੇਸ਼ਵਰ ਆਪਣੇ ਸਮੇਂ ਵਿੱਚ ਲਿਆਵੇਗਾ ਉਹ ਪਰਮੇਸ਼ਵਰ, ਧੰਨ ਅਤੇ ਇੱਕੋ ਇੱਕ ਸ਼ਾਸਕ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ,</verse>
				<verse number="16">ਜਿਹੜਾ ਇਕੱਲਾ ਅਮਰ ਹੈ ਅਤੇ ਅਪਹੁੰਚ ਚਾਨਣ ਵਿੱਚ ਰਹਿੰਦਾ ਹੈ, ਜਿਸ ਨੂੰ ਕਿਸੇ ਨੇ ਨਹੀਂ ਵੇਖਿਆ ਅਤੇ ਨਾ ਹੀ ਵੇਖ ਸਕਦਾ ਹੈ। ਉਸਦਾ ਆਦਰ ਅਤੇ ਮਹਿਮਾ ਸਦਾ ਲਈ ਹੋਵੇ। ਆਮੀਨ।</verse>
				<verse number="17">ਜਿਹੜੇ ਲੋਕ ਇਸ ਸੰਸਾਰ ਵਿੱਚ ਅਮੀਰ ਹਨ ਉਹਨਾਂ ਨੂੰ ਹੁਕਮ ਦੇ ਕਿ ਉਹ ਹੰਕਾਰੀ ਨਾ ਬਨਣ ਅਤੇ ਆਪਣੀ ਆਸ ਅਨਿਸ਼ਚਿਤ ਦੌਲਤ ਉੱਤੇ ਨਾ ਲਗਾਉਣ, ਪਰ ਆਪਣੀ ਆਸ ਪਰਮੇਸ਼ਵਰ ਤੇ ਲਗਾਉਣ ਜੋ ਸਾਡੇ ਭੋਗ ਲਈ ਸਾਨੂੰ ਸਭ ਕੁਝ ਦਿੰਦਾ ਹੈ।</verse>
				<verse number="18">ਉਹਨਾਂ ਨੂੰ ਚੰਗੇ ਕੰਮ ਕਰਨ, ਚੰਗੇ ਕੰਮਾਂ ਵਿੱਚ ਅਮੀਰ ਹੋਣ, ਅਤੇ ਖੁੱਲ੍ਹੇ ਦਿਲ ਵਾਲੇ ਅਤੇ ਦੇਣ ਲਈ ਤਿਆਰ ਰਹਿਣ ਦਾ ਆਦੇਸ਼ ਦਿਓ।</verse>
				<verse number="19">ਇਸ ਤਰੀਕੇ ਨਾਲ ਉਹ ਆਉਣ ਵਾਲੇ ਸਮੇਂ ਦੀ ਇੱਕ ਪੱਕੀ ਨੀਂਹ ਦੇ ਤੌਰ ਤੇ ਆਪਣੇ ਲਈ ਖਜ਼ਾਨਾ ਰੱਖ ਲੈਣਗੇ, ਤਾਂ ਜੋ ਉਹ ਉਸ ਜੀਵਨ ਨੂੰ ਫੜ ਸਕਣ ਜਿਹੜਾ ਸੱਚ-ਮੁੱਚ ਜੀਵਨ ਹੈ।</verse>
				<verse number="20">ਤਿਮੋਥਿਉਸ, ਜੋ ਤੈਨੂੰ ਸੌਂਪਿਆ ਗਿਆ ਹੈ ਉਸ ਦੀ ਰਾਖੀ ਕਰ। ਸੰਸਾਰਿਕ ਅਤੇ ਝੂਠੇ ਗਿਆਨ ਦੀ ਗੱਲਾਂ ਤੋਂ ਮੂੰਹ ਫੇਰ,</verse>
				<verse number="21">ਕੁਝ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਭਟਕ ਗਏ ਹਨ। ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।</verse>
			</chapter>
		</book>
		<book number="55">
			<chapter number="1">
				<verse number="1">ਪੌਲੁਸ, ਜਿਹੜਾ ਉਸ ਜੀਵਨ ਦੇ ਵਾਅਦੇ ਅਨੁਸਾਰ ਜੋ ਮਸੀਹ ਯਿਸ਼ੂ ਵਿੱਚ ਹੈ, ਪਰਮੇਸ਼ਵਰ ਦੀ ਇੱਛਾ ਨਾਲ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ,</verse>
				<verse number="2">ਤਿਮੋਥਿਉਸ ਨੂੰ ਜਿਹੜਾ ਮੇਰਾ ਪਿਆਰਾ ਪੁੱਤਰ ਹੈ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਮਸੀਹ ਯਿਸ਼ੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲੇ।</verse>
				<verse number="3">ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ, ਜਿਵੇਂ ਕਿ ਮੇਰੇ ਪੁਰਖਿਆਂ ਨੇ ਵੀ ਇੱਕ ਸ਼ੁੱਧ ਜ਼ਮੀਰ ਨਾਲ ਕੀਤਾ ਸੀ, ਜਿਵੇਂ ਕਿ ਦਿਨ-ਰਾਤ ਮੈਂ ਆਪਣਿਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।</verse>
				<verse number="4">ਤੇਰਿਆਂ ਹੰਝੂਆਂ ਨੂੰ ਯਾਦ ਕਰਦਿਆਂ, ਮੈ ਤੈਨੂੰ ਵੇਖਣ ਨੂੰ ਤਰਸਦਾ ਹਾਂ, ਤਾਂ ਜੋ ਮੈ ਆਨੰਦ ਨਾਲ ਭਰ ਜਾਵਾਂ।</verse>
				<verse number="5">ਮੈਨੂੰ ਤੇਰੇ ਨਿਸ਼ਕਪਟ ਵਿਸ਼ਵਾਸ ਦੀ ਯਾਦ ਆਉਂਦੀ ਹੈ, ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਂ ਯੂਨਿਸ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਜੋ ਹੁਣ ਤੇਰੇ ਵਿੱਚ ਵੀ ਹੈ।</verse>
				<verse number="6">ਇਸ ਕਾਰਨ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਵਰ ਦੇ ਉਸ ਵਰਦਾਨ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲਿਆ ਸੀ ਉਸ ਵਰਦਾਨ ਨੂੰ ਚਮਕਾ।</verse>
				<verse number="7">ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ।</verse>
				<verse number="8">ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖ ਵਿੱਚ ਮੇਰੇ ਨਾਲ ਸਾਂਝੀ ਹੋਵੀਂ।</verse>
				<verse number="9">ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ।</verse>
				<verse number="10">ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ।</verse>
				<verse number="11">ਅਤੇ ਇਸ ਖੁਸ਼ਖ਼ਬਰੀ ਦਾ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਅਤੇ ਇੱਕ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।</verse>
				<verse number="12">ਇਹੀ ਕਾਰਨ ਹੈ ਕਿ ਮੈਂ ਜਿਵੇਂ ਦੁੱਖ ਝੱਲਦਾ ਹਾਂ। ਫਿਰ ਵੀ ਇਹ ਸ਼ਰਮਿੰਦਾ ਹੋਣ ਦਾ ਕਾਰਨ ਨਹੀਂ ਹੈ, ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਉਸ ਦਿਨ ਦੀ ਰੱਖਿਆ ਕਰ ਸਕਦਾ ਹੈ ਜੋ ਮੈਂ ਉਸ ਨੂੰ ਸੌਂਪਿਆ ਹੈ।</verse>
				<verse number="13">ਜੋ ਤੁਸੀਂ ਮੇਰੇ ਕੋਲੋਂ ਸੁਣਿਆ ਹੈ, ਚੰਗੇ ਉਪਦੇਸ਼ ਦੇ ਨਮੂਨੇ ਵਜੋਂ ਆਪਣੇ ਆਪ ਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਅਤੇ ਪਿਆਰ ਨਾਲ ਰੱਖੋ।</verse>
				<verse number="14">ਪਵਿੱਤਰ ਆਤਮਾ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ, ਉਸ ਚੰਗੀ ਅਮਾਨਤ ਦੀ ਰਾਖੀ ਕਰ ਜੋ ਤੈਨੂੰ ਸੌਂਪੀ ਗਈ ਹੈ।</verse>
				<verse number="15">ਤੁਸੀਂ ਜਾਣਦੇ ਹੋ ਕਿ ਏਸ਼ੀਆ ਪ੍ਰਦੇਸ਼ ਦੇ ਹਰ ਵਿਅਕਤੀ ਨੇ ਮੈਨੂੰ ਤਿਆਗ ਦਿੱਤਾ ਹੈ, ਫਿਗੇਲਸ ਅਤੇ ਹਰਮੋਗੇਨੇਸ ਸਮੇਤ।</verse>
				<verse number="16">ਪ੍ਰਭੂ ਓਨੇਸਿਫੋਰਸ ਦੇ ਘਰ ਵਾਲਿਆਂ ਤੇ ਮਿਹਰ ਕਰੇ, ਕਿਉਂਕਿ ਉਹ ਅਕਸਰ ਮੈਨੂੰ ਤਾਜ਼ਗੀ ਦਿੰਦਾ ਹੈ ਅਤੇ ਮੇਰੀ ਜੰਜ਼ੀਰਾਂ ਤੋਂ ਸ਼ਰਮਿੰਦਾ ਨਹੀਂ ਸੀ।</verse>
				<verse number="17">ਇਸਦੇ ਉਲਟ, ਜਦੋਂ ਉਹ ਰੋਮ ਸ਼ਹਿਰ ਵਿੱਚ ਸੀ, ਉਸਨੇ ਮੇਰੀ ਸਖ਼ਤ ਤਲਾਸ਼ ਕੀਤੀ ਜਦੋਂ ਤੱਕ ਉਸਨੇ ਮੈਨੂੰ ਲੱਭ ਨਹੀਂ ਲਿਆ।</verse>
				<verse number="18">ਪ੍ਰਭੂ ਬਖ਼ਸ਼ੇ ਕਿ ਉਸ ਦਿਨ ਪ੍ਰਭੂ ਦੀ ਮਿਹਰ ਉਸ ਉੱਤੇ ਹੋਏ! ਤੁਸੀਂ ਜਾਣਦੇ ਹੋ ਕਿ ਅਫ਼ਸੁਸ ਸ਼ਹਿਰ ਵਿੱਚ ਉਸਨੇ ਕਿੰਨੇ ਤਰੀਕਿਆਂ ਨਾਲ ਮੇਰੀ ਸਹਾਇਤਾ ਕੀਤੀ ਸੀ।</verse>
			</chapter>
			<chapter number="2">
				<verse number="1">ਤਾਂ ਹੇ ਮੇਰੇ ਪੁੱਤਰ, ਮਸੀਹ ਯਿਸ਼ੂ ਦੁਆਰਾ ਮਿਲੀ ਉਸ ਕਿਰਪਾ ਵਿੱਚ ਤਕੜਾ ਹੋ ਜਾ।</verse>
				<verse number="2">ਅਤੇ ਜਿਹੜੀਆਂ ਗੱਲਾਂ ਤੂੰ ਬਹੁਤ ਸਾਰੇ ਗਵਾਹਾਂ ਦੀ ਹਾਜ਼ਰੀ ਵਿੱਚ ਮੈਥੋਂ ਸੁਣੀਆਂ ਹਨ ਉਹ ਭਰੋਸੇਮੰਦ ਲੋਕਾਂ ਨੂੰ ਸੌਂਪ ਦੇ ਜੋ ਦੂਜਿਆਂ ਨੂੰ ਵੀ ਸਿਖਾਉਣ ਦੇ ਯੋਗ ਹੋਣ।</verse>
				<verse number="3">ਮਸੀਹ ਯਿਸ਼ੂ ਦੇ ਇੱਕ ਚੰਗੇ ਸਿਪਾਹੀ ਵਾਂਗ ਦੁੱਖ ਵਿੱਚ ਮੇਰੇ ਨਾਲ ਸ਼ਾਮਲ ਹੋ।</verse>
				<verse number="4">ਕੋਈ ਵੀ ਸਿਪਾਹੀ ਯੁੱਧ ਵਿੱਚ ਆਪਣੇ ਆਪ ਨੂੰ ਸੰਸਾਰ ਦੇ ਮਾਮਲਿਆਂ ਵਿੱਚ ਨਹੀਂ ਫਸਾਉਂਦਾ, ਬਲਕਿ ਆਪਣੇ ਉੱਚ ਅਫ਼ਸਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ।</verse>
				<verse number="5">ਇਸੇ ਤਰ੍ਹਾਂ, ਕੋਈ ਵੀ ਜੋ ਖਿਡਾਰੀ ਵਜੋਂ ਮੁਕਾਬਲਾ ਕਰਦਾ ਹੈ ਜੇ ਉਹ ਨਿਯਮਾਂ ਅਨੁਸਾਰ ਮੁਕਾਬਲਾ ਨਹੀਂ ਕਰਦਾ ਉਸਨੂੰ ਜਿੱਤ ਦਾ ਤਾਜ ਪ੍ਰਾਪਤ ਨਹੀਂ ਹੁੰਦਾ।</verse>
				<verse number="6">ਕਿਸਾਨ ਜਿਹੜਾ ਮਿਹਨਤ ਕਰਦਾ ਹੈ ਉਸ ਨੂੰ ਫ਼ਸਲ ਵਿੱਚੋਂ ਪਹਿਲਾਂ ਹਿੱਸਾ ਮਿਲਣਾ ਚਹੀਦਾ ਹੈ। ਮਿਹਨਤੀ ਕਿਸਾਨ ਫਸਲਾਂ ਦਾ ਸਭ ਤੋਂ ਪਹਿਲਾਂ ਹਿੱਸਾ ਪ੍ਰਾਪਤ ਕਰਨ ਵਾਲਾ ਹੋਣਾ ਚਾਹੀਦਾ ਹੈ।</verse>
				<verse number="7">ਜੋ ਕੁਝ ਮੈਂ ਕਹਿ ਰਿਹਾ ਹਾਂ ਉਸ ਬਾਰੇ ਸੋਚੋ, ਕਿਉਂਕਿ ਪ੍ਰਭੂ ਤੁਹਾਨੂੰ ਇਨ੍ਹਾਂ ਸਭ ਗੱਲਾਂ ਦੀ ਸਮਝ ਦੇਵੇਗਾ।</verse>
				<verse number="8">ਯਿਸ਼ੂ ਮਸੀਹ ਨੂੰ ਯਾਦ ਕਰੋ ਜੋ ਦਾਵੀਦ ਦੇ ਵੰਸ਼ ਵਿੱਚੋਂ ਹੈ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਖੁਸ਼ਖ਼ਬਰੀ ਦਾ ਮੈ ਪ੍ਰਚਾਰ ਕਰਦਾ ਹਾਂ,</verse>
				<verse number="9">ਜਿਸਦੇ ਲਈ ਮੈਂ ਇੱਕ ਅਪਰਾਧੀ ਦੀ ਤਰ੍ਹਾਂ ਬੰਧਨਾਂ ਤੱਕ ਦਾ ਵੀ ਦੁੱਖ ਭੋਗ ਰਿਹਾ ਹਾਂ। ਪਰ ਪਰਮੇਸ਼ਵਰ ਦਾ ਬਚਨ ਕੈਦ ਨਹੀਂ ਕੀਤਾ ਜਾ ਸੱਕਦਾ।</verse>
				<verse number="10">ਇਸ ਲਈ ਮੈਂ ਪਰਮੇਸ਼ਵਰ ਦੇ ਹਰ ਚੁਣੇ ਹੋਏ ਜਨ ਲਈ ਸਹਾਰਦਾ ਹਾਂ, ਤਾਂ ਜੋ ਉਹ ਵੀ ਮੁਕਤੀ ਪ੍ਰਾਪਤ ਕਰ ਸਕਣ ਜੋ ਸਦੀਪਕ ਮਹਿਮਾ ਨਾਲ ਮਸੀਹ ਯਿਸ਼ੂ ਵਿੱਚ ਹੈ।</verse>
				<verse number="11">ਇਹ ਇੱਕ ਭਰੋਸੇਮੰਦ ਬਚਨ ਹੈ: ਜੇ ਅਸੀਂ ਉਸਦੇ ਨਾਲ ਮਰੇ, ਤਾਂ ਅਸੀਂ ਉਸਦੇ ਨਾਲ ਜੀਵਾਂਗੇ ਵੀ;</verse>
				<verse number="12">ਜੇ ਅਸੀਂ ਸਹਿਣ ਕਰੀਏ ਤਾਂ ਅਸੀਂ ਉਸਦੇ ਨਾਲ ਰਾਜ ਵੀ ਕਰਾਂਗੇ। ਜੇ ਅਸੀਂ ਉਸਦਾ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ,</verse>
				<verse number="13">ਭਾਵੇਂ ਅਸੀਂ ਬੇਵਫ਼ਾ ਹੋਈਏ, ਤਾਂ ਵੀ ਮਸੀਹ ਵਫ਼ਾਦਾਰ ਰਹੇਗਾ, ਕਿਉਂਕਿ ਉਹ ਆਪਣੇ ਆਪ ਤੋਂ ਇਨਕਾਰ ਨਹੀਂ ਕਰ ਸਕਦਾ।</verse>
				<verse number="14">ਪਰਮੇਸ਼ਵਰ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਯਾਦ ਕਰਵਾਉਂਦਾ ਰਹੀਂ। ਉਹਨਾਂ ਨੂੰ ਪਰਮੇਸ਼ਵਰ ਅੱਗੇ ਸ਼ਬਦਾ ਦੇ ਵਿਰੁੱਧ ਝਗੜਾ ਨਾ ਕਰਨ ਦੀ ਚੇਤਾਵਨੀ ਦੇ। ਇਸ ਤੋਂ ਕੁਝ ਲਾਭ ਨਹੀਂ ਹੁੰਦਾ, ਅਤੇ ਸੁਨਣ ਵਾਲਿਆਂ ਨੂੰ ਬਰਬਾਦ ਕਰ ਦਿੰਦਾ ਹੈ।</verse>
				<verse number="15">ਆਪਣੇ ਆਪ ਨੂੰ ਪਰਮੇਸ਼ਵਰ ਅੱਗੇ ਪ੍ਰਵਾਨ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ, ਇੱਕ ਅਜਿਹਾ ਕਰਮਚਾਰੀ ਜਿਸਨੂੰ ਸ਼ਰਮਿੰਦਾ ਹੋਣ ਦੀ ਜ਼ਰੂਰਤ ਨਹੀਂ ਅਤੇ ਜੋ ਸੱਚ ਦੇ ਬਚਨ ਨੂੰ ਸਹੀ ਤਰ੍ਹਾਂ ਸੰਭਾਲਦਾ ਹੈ।</verse>
				<verse number="16">ਸੰਸਾਰਿਕ ਗੱਲਾਂ ਤੋਂ ਬਚੋ, ਕਿਉਂਕਿ ਇਹ ਲੋਕਾਂ ਨੂੰ ਜੋ ਇਸ ਵਿੱਚ ਉਲਝਦੇ ਹਨ ਅਗਾਹਾਂ ਹੀ ਅਗਾਹਾਂ ਅਭਗਤੀ ਵਿੱਚ ਲੈ ਜਾਵੇਗੀ।</verse>
				<verse number="17">ਉਹਨਾਂ ਦੀ ਸਿੱਖਿਆ ਸੜੇ ਹੋਏ ਜ਼ਖਮ ਵਾਂਗ ਫੈਲ ਜਾਵੇਗੀ। ਉਹਨਾਂ ਵਿਚੋਂ ਹਿਮੇਨੇਆਸ ਅਤੇ ਫਿਲੇਟਸ ਹਨ,</verse>
				<verse number="18">ਜਿਹੜੇ ਸੱਚ ਤੋਂ ਵਿਦਾ ਹੋ ਗਏ ਹਨ। ਉਹ ਕਹਿੰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਉਹਨਾਂ ਨੇ ਕੁਝ ਲੋਕਾਂ ਦੇ ਵਿਸ਼ਵਾਸ ਨੂੰ ਖਤਮ ਕਰ ਦਿੱਤਾ ਹੈ।</verse>
				<verse number="19">ਫਿਰ ਵੀ, ਪਰਮੇਸ਼ਵਰ ਦੀ ਰੱਖੀ ਹੋਈ ਪੱਕੀ ਨੀਂਹ ਅੱਟਲ ਰਹਿੰਦੀ ਹੈ ਜਿਹਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਕਿ, “ਪਰਮੇਸ਼ਵਰ ਉਹਨਾਂ ਨੂੰ ਜਾਣਦਾ ਹੈ ਜੋ ਉਸ ਦੇ ਹਨ,” ਅਤੇ, “ਹਰੇਕ ਜਿਹੜਾ ਪਰਮੇਸ਼ਵਰ ਦੇ ਨਾਮ ਨੂੰ ਮੰਨਦਾ ਹੈ, ਬੁਰਾਈ ਤੋਂ ਦੂਰ ਹੋਣਾ ਚਾਹੀਦਾ ਹੈ।”</verse>
				<verse number="20">ਇੱਕ ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਬਰਤਨ ਨਹੀਂ ਸਗੋਂ ਲੱਕੜ ਅਤੇ ਮਿੱਟੀ ਦੇ ਵੀ ਕੁਝ ਬਰਤਨ ਹੁੰਦੇ ਹਨ ਅਤੇ ਕੁਝ ਖਾਸ ਮਕਸਦ ਲਈ ਬਣਾਏ ਜਾਂਦੇ ਹਨ ਅਤੇ ਕੁਝ ਆਮ ਵਰਤੋਂ ਲਈ।</verse>
				<verse number="21">ਜਿਹੜੇ ਲੋਕ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰਦੇ ਹਨ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤੇ ਹੋਏ ਮਾਲਕ ਦੇ ਵਰਤਣ ਯੋਗ ਅਤੇ ਹਰੇਕ ਚੰਗੇ ਕੰਮ ਕਰਨ ਲਈ ਤਿਆਰ ਹੋਣਗੇ।</verse>
				<verse number="22">ਜਵਾਨੀ ਦੀਆਂ ਭੈੜੀਆਂ ਇੱਛਾਵਾਂ ਤੋਂ ਭੱਜੋ ਅਤੇ ਉਹਨਾਂ ਨਾਲ ਰਲ ਕੇ, ਧਰਮ, ਵਿਸ਼ਵਾਸ, ਪਿਆਰ ਅਤੇ ਸ਼ਾਂਤੀ ਦਾ ਪਿੱਛਾ ਕਰੋ ਜੋ ਪ੍ਰਭੂ ਨੂੰ ਸੱਚੇ ਦਿਲੋਂ ਪੁਕਾਰਦੇ ਹਨ।</verse>
				<verse number="23">ਪਰ ਮੂਰਖਾਂ ਅਤੇ ਬੇਵਕੂਫ਼ੀ ਭਰੀਆਂ ਬਹਿਸਾਂ ਤੋਂ ਮੂੰਹ ਮੋੜ ਕਿਉਂਕਿ ਤੂੰ ਜਾਣਦਾ ਹੈ ਕਿ ਉਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ।</verse>
				<verse number="24">ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।</verse>
				<verse number="25">ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਦੇਣੀ ਚਾਹੀਦੀ ਹੈ, ਇਸ ਉਮੀਦ ਵਿੱਚ ਕਿ ਪਰਮੇਸ਼ਵਰ ਉਹਨਾਂ ਨੂੰ ਤੋਬਾ ਵੱਲ ਮੋੜਨ ਤਾਂ ਜੋ ਸੱਚਾਈ ਦਾ ਗਿਆਨ ਪ੍ਰਾਪਤ ਕਰਨ,</verse>
				<verse number="26">ਉਹ ਹੋਸ਼ ਵਿੱਚ ਆਉਣਗੇ ਅਤੇ ਦੁਸ਼ਟ ਦੇ ਜਾਲ ਤੋਂ ਬਚ ਜਾਣਗੇ, ਜਿਸਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਲਈ ਗ਼ੁਲਾਮ ਬਣਾਇਆ ਹੈ।</verse>
			</chapter>
			<chapter number="3">
				<verse number="1">ਇਹ ਜਾਣ ਲੈ ਕਿ: ਆਖਰੀ ਦਿਨਾਂ ਵਿੱਚ ਬਹੁਤ ਭਿਆਨਕ ਸਮੇਂ ਆਉਣਗੇ।</verse>
				<verse number="2">ਲੋਕ ਆਪਣੇ ਆਪ ਨੂੰ ਪਿਆਰ ਕਰਨ ਵਾਲੇ, ਪੈਸਿਆਂ ਦੇ ਪ੍ਰੇਮੀ, ਸ਼ੇਖੀ ਮਾਰਨ ਵਾਲੇ, ਹੰਕਾਰੀ, ਬਦਸਲੂਕੀ, ਆਪਣੇ ਮਾਤਾ-ਪਿਤਾ ਦੇ ਅਣ-ਆਗਿਆਕਾਰੀ, ਨਾਸ਼ੁਕਰੇ, ਅਪਵਿੱਤਰ,</verse>
				<verse number="3">ਬਿਨ੍ਹਾਂ ਪਿਆਰ, ਮਾਫ ਨਾ ਕਰਨ ਵਾਲੇ, ਬਦਨਾਮੀ ਕਰਨ ਵਾਲੇ, ਸੰਜਮ ਤੋਂ ਬਿਨ੍ਹਾਂ, ਸਖ਼ਤ ਸੁਭਾਅ, ਨੇਕੀ ਦੇ ਵੈਰੀ,</verse>
				<verse number="4">ਧੋਖੇਬਾਜ਼, ਹਠੀ, ਹੰਕਾਰੀ, ਪਰਮੇਸ਼ਵਰ ਦੇ ਪ੍ਰੇਮੀ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ।</verse>
				<verse number="5">ਭਗਤੀ ਦਾ ਇੱਕ ਰੂਪ ਰੱਖਦੇ ਹੋਏ ਵੀ, ਉਸਦੀ ਸ਼ਕਤੀ ਨੂੰ ਇਨਕਾਰ ਕਰਨਗੇ। ਅਜਿਹੇ ਲੋਕਾਂ ਨਾਲ ਕੁਝ ਲੈਣਾ-ਦੇਣਾ ਨਾ ਰੱਖਣਾ।</verse>
				<verse number="6">ਇਹ ਅਜਿਹੀ ਕਿਸਮ ਦੇ ਲੋਕ ਹਨ ਜੋ ਘਰਾਂ ਵਿੱਚ ਦਾਖਲ ਹੋ ਜਾਂਦੇ ਹਨ ਅਤੇ ਉਹਨਾਂ ਦੁਰਬੱਲ ਔਰਤਾਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਹਰ ਕਿਸਮ ਦੀਆਂ ਭੈੜੀਆਂ ਇੱਛਾਵਾਂ ਪਿੱਛੇ ਚੱਲਦੀਆਂ ਹਨ,</verse>
				<verse number="7">ਹਮੇਸ਼ਾ ਸਿੱਖਦੀਆਂ ਹਨ ਪਰ ਕਦੇ ਵੀ ਸੱਚ ਦੇ ਗਿਆਨ ਤੱਕ ਨਹੀਂ ਪਹੁੰਚ ਦਿਆਂ।</verse>
				<verse number="8">ਜਿਵੇਂ ਯਾਨੇਸ ਅਤੇ ਜੈਂਬਰੇਸ ਨੇ ਮੋਸ਼ੇਹ ਦਾ ਵਿਰੋਧ ਕੀਤਾ ਸੀ, ਉਸੇ ਤਰ੍ਹਾਂ ਇਹ ਝੂਠੇ ਉਪਦੇਸ਼ਕ ਵੀ ਸੱਚਾਈ ਦਾ ਵਿਰੋਧ ਕਰਦੇ ਹਨ। ਇਹਨਾਂ ਦੀ ਬੁੱਧ ਭ੍ਰਿਸ਼ਟ ਹੋ ਗਈ ਹੈ, ਇਹ ਵਿਸ਼ਵਾਸ ਵਿੱਚ ਨਿਕੰਮੇ ਹਨ।</verse>
				<verse number="9">ਪਰ ਇਹ ਵਥੇਰੇ ਅੱਗੇ ਨਾ ਵਥੇਰੇ ਉਹਨਾਂ ਦੋਵਾਂ ਦੇ ਸਮਾਨ, ਇਹਨਾਂ ਦੀ ਮੂਰਖਤਾ ਵੀ ਸਭ ਲੋਕਾਂ ਅੱਗੇ ਪ੍ਰਕਾਸ਼ ਹੋ ਜਾਵੇਗੀ।</verse>
				<verse number="10">ਹਾਲਾਂਕਿ, ਤੂੰ ਮੇਰੇ ਬਾਰੇ ਸਭ ਜਾਣਦਾ ਹੈ ਜਿਵੇਂ ਮੇਰਾ ਉਪਦੇਸ਼, ਮੇਰੇ ਜੀਵਨ ਬਾਰੇ, ਮੇਰੇ ਉਦੇਸ਼, ਵਿਸ਼ਵਾਸ, ਸਬਰ, ਪਿਆਰ, ਧੀਰਜ,</verse>
				<verse number="11">ਸਤਾਏ ਜਾਣ ਅਤੇ ਦੁੱਖ ਸਹਿਣ ਬਾਰੇ ਅਤੇ ਅੰਤਾਕਿਆ, ਇਕੋਨਿਯਮ ਅਤੇ ਲੁਸਤ੍ਰਾ ਦੇ ਸ਼ਹਿਰਾਂ ਵਿੱਚ ਮੇਰੇ ਨਾਲ ਕੀ ਘਟਨਾਵਾਂ ਵਾਪਰੀਆਂ, ਕਿਵੇਂ ਮੈਂ ਸਤਾਵ ਸਿਹਾ। ਫਿਰ ਵੀ ਪਰਮੇਸ਼ਵਰ ਨੇ ਮੈਨੂੰ ਉਹਨਾਂ ਸਾਰਿਆਂ ਤੋਂ ਬਚਾਇਆ।</verse>
				<verse number="12">ਅਸਲ ਵਿੱਚ, ਹਰ ਉਹ ਵਿਅਕਤੀ ਜਿਹੜਾ ਮਸੀਹ ਯਿਸ਼ੂ ਵਿੱਚ ਇੱਕ ਧਰਮੀ ਜੀਵਨ ਜਿਉਣਾ ਚਾਹੁੰਦਾ ਹੈ, ਸਤਾਇਆ ਜਾਏਗਾ,</verse>
				<verse number="13">ਜਦ ਕਿ ਦੁਸ਼ਟ ਅਤੇ ਧੋਖਾ ਦੇਣ ਵਾਲੇ ਭੈੜੇ ਤੋਂ ਬਦਤਰ ਹੁੰਦੇ ਜਾਣਗੇ, ਧੋਖਾ ਦਿੰਦੇ ਅਤੇ ਧੋਖਾ ਖਾਂਦੇ ਰਹਿਣਗੇ।</verse>
				<verse number="14">ਪਰ ਤੂੰ ਉਹਨਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖਿਆਂ ਅਤੇ ਸੱਚ ਮੰਨਿਆ ਟਿਕਿਆਂ ਰਹਿ ਕਿਉਂਕਿ ਤੂੰ ਜਾਣਦਾ ਹੈ ਕਿ ਕਿੰਨ੍ਹਾ ਕੋਲੋ ਸਿੱਖੀਆਂ ਹਨ,</verse>
				<verse number="15">ਅਤੇ ਬਚਪਨ ਤੋਂ ਹੀ ਤੂੰ ਪਵਿੱਤਰ ਬਚਨਾਂ ਨੂੰ ਜਾਣਦਾ ਹੈ, ਜੋ ਤੈਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਦੁਆਰਾ ਮੁਕਤੀ ਲਈ ਬੁੱਧੀਮਾਨ ਬਣਾਉਣ ਦੇ ਯੋਗ ਹਨ,</verse>
				<verse number="16">ਸਾਰਾ ਪਵਿੱਤਰ ਸ਼ਾਸਤਰ ਪਰਮੇਸ਼ਵਰ ਦੇ ਆਤਮਾ ਦੁਆਰਾ ਰਚਿਆ ਗਿਆ ਹੈ ਅਤੇ ਧਾਰਮਿਕਤਾ ਦੀ ਸਿੱਖਿਆ, ਝਿੜਕਣ, ਸੁਧਾਰਨ ਅਤੇ ਸਿਖਲਾਈ ਲਈ ਲਾਭਦਾਇਕ ਹੈ,</verse>
				<verse number="17">ਤਾਂ ਕਿ ਪਰਮੇਸ਼ਵਰ ਦਾ ਸੇਵਕ ਹਰ ਚੰਗੇ ਕੰਮ ਲਈ ਚੰਗੀ ਤਰ੍ਹਾਂ ਤਿਆਰ ਹੋ ਸਕੇ।</verse>
			</chapter>
			<chapter number="4">
				<verse number="1">ਮੈਂ ਪਰਮੇਸ਼ਵਰ ਅਤੇ ਮਸੀਹ ਯਿਸ਼ੂ ਦੀ ਹਜ਼ੂਰੀ ਵਿੱਚ ਹਾਂ, ਜਿਹੜਾ ਜੀਉਂਦੇ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਅਤੇ ਉਸਦੇ ਪ੍ਰਗਟ ਹੋਣ ਅਤੇ ਉਸਦੇ ਰਾਜ ਦੇ ਕਾਰਣ, ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ:</verse>
				<verse number="2">ਬਚਨ ਦਾ ਪ੍ਰਚਾਰ ਕਰ; ਸਮੇਂ-ਅਸਮੇਂ ਤਿਆਰ ਰਹਿ; ਬਹੁਤ ਹੀ ਸਬਰ ਅਤੇ ਸਾਵਧਾਨੀ ਨਾਲ ਨਿਰਦੇਸ਼ ਦੇ ਕੇ ਸੁਧਾਰ, ਝਿੜਕਣ ਅਤੇ ਉਤਸ਼ਾਹਿਤ ਕਰ।</verse>
				<verse number="3">ਉਹ ਸਮਾਂ ਆਵੇਗਾ ਜਦੋਂ ਲੋਕ ਸਹੀ ਸਿੱਖਿਆ ਨੂੰ ਨਾ ਸਹਿਣਗੇ। ਇਸ ਦੀ ਬਜਾਏ, ਆਪਣੀਆਂ ਇੱਛਾਵਾਂ ਦੇ ਅਨੁਸਾਰ ਹੋਣ ਲਈ, ਉਹ ਆਪਣੇ ਆਲੇ-ਦੁਆਲੇ ਬਹੁਤ ਸਾਰੇ ਸਿੱਖਿਅਕ ਇਕੱਠੇ ਕਰਨਗੇ ਕਿ ਜੋ ਉਹਨਾਂ ਦੇ ਕੰਨਾ ਨੂੰ ਸੁਣਨਾ ਚੰਗਾ ਲਗਦਾ ਹੈ ਅਜਿਹਾ ਉਪਦੇਸ਼ ਉਹਨਾਂ ਨੂੰ ਸੁਣਾਉਣ।</verse>
				<verse number="4">ਉਹ ਆਪਣੇ ਕੰਨ ਨੂੰ ਸੱਚ ਤੋਂ ਹਟਾ ਕੇ ਅਤੇ ਕਲਪਿਤ ਕਥਾਵਾਂ ਵੱਲ ਆਪਣਾ ਮਨ ਲਗਾਉਣਗੇ।</verse>
				<verse number="5">ਪਰ ਤੂੰ, ਸਾਰੀਆਂ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਸਹਿਣ ਕਰੀ, ਪ੍ਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਦੇ ਸਾਰੇ ਫਰਜ਼ ਨਿਭਾਈਂ।</verse>
				<verse number="6">ਕਿਉਂਕਿ ਮੈਨੂੰ ਪਹਿਲਾਂ ਹੀ ਇੱਕ ਪਿਆਲੇ ਦੀ ਭੇਟ ਵਾਂਗ ਡੋਲ੍ਹਿਆ ਗਿਆ ਹੈ, ਅਤੇ ਮੇਰੇ ਜਾਣ ਦਾ ਸਮਾਂ ਨੇੜੇ ਹੈ।</verse>
				<verse number="7">ਮੈਂ ਚੰਗੀ ਲੜਾਈ ਲੜੀ ਹੈ, ਮੈਂ ਦੌੜ ਖ਼ਤਮ ਕਰ ਲਈ ਹੈ, ਮੈਂ ਵਿਸ਼ਵਾਸ ਕਾਇਮ ਰੱਖਿਆ ਹੈ।</verse>
				<verse number="8">ਮੇਰੇ ਲਈ ਧਾਰਮਿਕਤਾ ਦਾ ਤਾਜ ਰੱਖਿਆ ਹੋਇਆ ਹੈ, ਜਿਹੜਾ ਕਿ ਧਰਮੀ ਨਿਆਂਕਾਰ, ਪ੍ਰਭੂ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ, ਬਲਕਿ ਉਹਨਾਂ ਸਾਰਿਆਂ ਨੂੰ ਵੀ, ਜੋ ਉਸਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।</verse>
				<verse number="9">ਮੇਰੇ ਕੋਲ ਜਲਦੀ ਆਉਣ ਦੀ ਪੂਰੀ ਕੋਸ਼ਿਸ਼ ਕਰ,</verse>
				<verse number="10">ਦੇਮਾਸ ਲਈ, ਕਿਉਂਕਿ ਉਹ ਇਸ ਦੁਨੀਆਂ ਨੂੰ ਪਿਆਰ ਕਰਦਾ ਸੀ, ਮੈਨੂੰ ਛੱਡ ਕੇ ਥੱਸਲੁਨੀਕਾ ਸ਼ਹਿਰ ਚਲਾ ਗਿਆ ਹੈ। ਕ੍ਰੇਸੈਂਸ ਗਲਾਤੀਆਂ ਦੇ ਇਲਾਕੇ, ਅਤੇ ਤੀਤੁਸ ਡਾਲਮਤੀਆ ਨਗਰ ਵਿੱਚ ਚਲਾ ਗਿਆ।</verse>
				<verse number="11">ਕੇਵਲ ਲੂਕਸ ਹੀ ਮੇਰੇ ਨਾਲ ਹੈ। ਮਾਰਕਸ ਨੂੰ ਆਪਣੇ ਨਾਲ ਲੈ ਕੇ ਆ ਵੀਂ, ਕਿਉਂਕਿ ਉਹ ਮੇਰੀ ਸੇਵਕਾਈ ਵਿੱਚ ਮੇਰੇ ਲਈ ਮਦਦਗਾਰ ਹੈ।</verse>
				<verse number="12">ਮੈਂ ਤੁਖਿਕੁਸ ਨੂੰ ਅਫ਼ਸੁਸ ਸ਼ਹਿਰ ਭੇਜਿਆ।</verse>
				<verse number="13">ਜਦੋਂ ਤੁਸੀਂ ਆਉਂਦੇ ਹੋ, ਤਾਂ ਉਹ ਚੋਲਾ ਜੋ ਮੈਂ ਕਾਰਪੁਸ ਨਾਲ ਤ੍ਰੋਆਸ ਸ਼ਹਿਰ ਵਿੱਚ ਛੱਡਿਆ ਸੀ, ਅਤੇ ਮੇਰੀਆਂ ਪੋਥੀਆਂ, ਖ਼ਾਸ ਕਰਕੇ ਉਹ ਚਮੜੇ ਦੇ ਪੱਤਰੇ ਲਿਆਓ।</verse>
				<verse number="14">ਅਲੇਕਜ਼ੈਂਡਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ। ਪ੍ਰਭੂ ਉਸ ਨੂੰ ਉਸਦੇ ਕੀਤੇ ਕੰਮਾਂ ਦਾ ਫਲ ਦੇਵੇਗਾ।</verse>
				<verse number="15">ਤੁਹਾਨੂੰ ਵੀ ਉਸ ਦੇ ਵਿਰੁੱਧ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਉਸਨੇ ਸਾਡੇ ਸੰਦੇਸ਼ ਦਾ ਸਖ਼ਤ ਵਿਰੋਧ ਕੀਤਾ ਸੀ।</verse>
				<verse number="16">ਮੇਰੇ ਪਹਿਲੀ ਸੁਣਵਾਈ ਦੇ ਵੇਲੇ, ਕੋਈ ਵੀ ਮੇਰੇ ਨਾਲ ਨਹੀਂ ਸੀ, ਪਰ ਸਾਰਿਆਂ ਨੇ ਮੈਨੂੰ ਛੱਡ ਦਿੱਤਾ। ਇਹ ਉਹਨਾਂ ਦੇ ਖਿਲਾਫ ਨਾ ਹੋਵੇ।</verse>
				<verse number="17">ਪਰ ਪਰਮੇਸ਼ਵਰ ਮੇਰੇ ਨਾਲ ਖੜ੍ਹੇ ਅਤੇ ਮੈਨੂੰ ਤਾਕਤ ਦਿੱਤੀ, ਤਾਂ ਜੋ ਮੇਰੇ ਰਾਹੀਂ ਪ੍ਰਚਾਰ ਦਾ ਪੂਰਾ ਐਲਾਨ ਹੋ ਸਕੇ ਅਤੇ ਪਰਾਈਆਂ ਕੌਮਾਂ ਇਸ ਨੂੰ ਸੁਣ ਸਕਣ। ਅਤੇ ਮੈ ਸ਼ੇਰ ਦੇ ਮੂੰਹ ਤੋਂ ਛੁਡਾਇਆ ਗਿਆ ਸੀ।</verse>
				<verse number="18">ਪਰਮੇਸ਼ਵਰ ਮੈਨੂੰ ਹਰ ਬੁਰੇ ਹਮਲੇ ਤੋਂ ਬਚਾਉਣਗੇ ਅਤੇ ਮੈਨੂੰ ਉਸ ਦੇ ਸਵਰਗੀ ਰਾਜ ਵਿੱਚ ਸੁਰੱਖਿਅਕ ਢੰਗ ਨਾਲ ਲਿਜਾਉਣਗੇ। ਉਸਦੀ ਮਹਿਮਾ ਸਦਾ ਅਤੇ ਸਦਾ ਲਈ ਹੋਵੇ। ਆਮੀਨ।</verse>
				<verse number="19">ਪਰਿਸਕਾ ਅਤੇ ਅਕੂਲਾ ਅਤੇ ਓਨੇਸਿਫੋਰਸ ਦੇ ਘਰ ਨੂੰ ਸਲਾਮ।</verse>
				<verse number="20">ਇਰਾਸਤੁਸ ਕੁਰਿੰਥੁਸ ਸ਼ਹਿਰ ਵਿੱਚ ਰਿਹਾ ਅਤੇ ਮੈਂ ਟ੍ਰੋਫਿਮਸ ਨੂੰ ਮਿਲੇਟਸ ਸ਼ਹਿਰ ਵਿੱਚ ਬਿਮਾਰ ਛੱਡ ਆਇਆ।</verse>
				<verse number="21">ਸਰਦੀਆਂ ਤੋਂ ਪਹਿਲਾਂ ਇੱਥੇ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰਨਾ। ਯੂਬੁਲਸ ਤੈਨੂੰ ਸ਼ੁਭਕਾਮਨਾਵਾਂ ਦਿੰਦਾ ਹੈ, ਅਤੇ ਇਸੇ ਤਰ੍ਹਾਂ ਪੁਦੇਂਸ, ਲੀਨੋਸ, ਕਲੌਦਿਆ ਅਤੇ ਸਾਰੇ ਭੈਣ-ਭਰਾਵਾਂ।</verse>
				<verse number="22">ਪਰਮੇਸ਼ਵਰ ਤੁਹਾਡੀ ਆਤਮਾ ਦੇ ਨਾਲ ਹੋਵੇ। ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।</verse>
			</chapter>
		</book>
		<book number="56">
			<chapter number="1">
				<verse number="1">ਪੌਲੁਸ, ਪਰਮੇਸ਼ਵਰ ਦੇ ਸੇਵਕ ਅਤੇ ਯਿਸ਼ੂ ਮਸੀਹ ਦਾ ਰਸੂਲ, ਪਰਮੇਸ਼ਵਰ ਦੇ ਚੁਣੇ ਹੋਏ ਲੋਕਾਂ ਦੀ ਨਿਹਚਾ ਅਤੇ ਉਨ੍ਹਾਂ ਦੀ ਸੱਚਾਈ ਦੇ ਗਿਆਨ ਨੂੰ ਅੱਗੇ ਵਧਾਉਣ ਲਈ ਜੋ ਭਗਤੀ ਵੱਲ ਲੈ ਜਾਂਦਾ ਹੈ।</verse>
				<verse number="2">ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ,</verse>
				<verse number="3">ਅਤੇ ਜੋ ਹੁਣ ਉਸ ਨੇ ਆਪਣੇ ਨਿਰਧਾਰਿਤ ਸਮੇਂ ਉੱਤੇ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੇ ਹੁਕਮ ਦੁਆਰਾ ਮੈਨੂੰ ਸੌਂਪੇ ਗਏ ਪ੍ਰਚਾਰ ਦੁਆਰਾ ਪ੍ਰਕਾਸ਼ਤ ਕੀਤਾ ਹੈ,</verse>
				<verse number="4">ਇਹ ਪੱਤਰ ਤੀਤੁਸ ਨੂੰ, ਜੋ ਸਾਡੇ ਸਾਂਝੇ ਵਿਸ਼ਵਾਸ ਵਿੱਚ ਮੇਰਾ ਅਸਲ ਪੁੱਤਰ ਹੈ: ਸਾਡੇ ਪਿਤਾ ਪਰਮੇਸ਼ਵਰ ਅਤੇ ਮੁਕਤੀਦਾਤਾ ਮਸੀਹ ਯਿਸ਼ੂ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="5">ਮੈਂ ਤੈਨੂੰ ਇਸ ਕਰਕੇ ਕਰੇਤ ਟਾਪੂ ਵਿੱਚ ਛੱਡ ਦਿੱਤਾ ਸੀ ਕਿ ਜੋ ਗੱਲਾਂ ਅਧੂਰੀਆਂ ਰਹਿ ਗਈਆਂ ਸਨ ਤੂੰ ਉਹਨਾਂ ਪੂਰਾ ਕਰੇ ਅਤੇ ਹਰ ਕਸਬੇ ਵਿੱਚ ਕਲੀਸਿਆ ਦੇ ਬਜ਼ੁਰਗਾਂ ਦੀ ਨਿਯੁਕਤੀ ਕਰੇ, ਜਿਵੇਂ ਕਿ ਮੈਂ ਤੈਨੂੰ ਨਿਰਦੇਸ਼ ਦਿੱਤਾ ਸੀ।</verse>
				<verse number="6">ਇੱਕ ਬਜ਼ੁਰਗ ਨਿਰਦੋਸ਼ ਅਤੇ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ, ਅਤੇ ਉਹ ਆਦਮੀ ਜਿਸ ਦੇ ਬੱਚੇ ਵਿਸ਼ਵਾਸ ਕਰਦੇ ਹੋਣ ਅਤੇ ਬੇਕਾਬੂ ਅਤੇ ਅਣ-ਆਗਿਆਕਾਰੀ ਹੋਣ ਦੇ ਦੋਸ਼ ਵਿੱਚ ਖੁੱਲ੍ਹੇ ਨਾ ਹੋਣ।</verse>
				<verse number="7">ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਨਾਲ ਲਾਭ ਪ੍ਰਾਪਤ ਕਰਨ ਵਾਲਾ ਹੋਵੇ।</verse>
				<verse number="8">ਇਸ ਦੀ ਬਜਾਇ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਜੋ ਨੇਕੀ ਨੂੰ ਪਿਆਰ ਕਰਦਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ।</verse>
				<verse number="9">ਉਸਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।</verse>
				<verse number="10">ਕਿਉਂਕਿ ਬਹੁਤ ਸਾਰੇ ਵਿਦਰੋਹੀ ਲੋਕ ਹਨ, ਜੋ ਅਰਥਹੀਣ ਗੱਲਾਂ ਅਤੇ ਧੋਖੇਬਾਜ਼ ਹਨ, ਖਾਸ ਕਰਕੇ ਵਿਸ਼ਵਾਸੀ ਸੁੰਨਤੀ ਯਹੂਦੀ ਭਰਾਵਾਂ ਵਿੱਚੋਂ ਹਨ।</verse>
				<verse number="11">ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ।</verse>
				<verse number="12">ਕਰੇਤ ਦੇ ਆਪਣੇ ਨਬੀਆਂ ਵਿੱਚੋਂ ਇੱਕ ਨੇ ਇਹ ਕਿਹਾ ਹੈ: “ਕਿ ਕਰੇਤੀ ਟਾਪੂ ਦੇ ਲੋਕ ਹਮੇਸ਼ਾ ਝੂਠੇ, ਦੁਸ਼ਟ ਵਹਿਸ਼ੀ, ਆਲਸੀ ਪੇਟੂ ਹੁੰਦੇ ਹਨ।”</verse>
				<verse number="13">ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।</verse>
				<verse number="14">ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣਾ ਜੋ ਸੱਚ ਨੂੰ ਰੱਦ ਕਰਦੇ ਹਨ।</verse>
				<verse number="15">ਜੋ ਮਨ ਦੇ ਸ਼ੁੱਧ ਹਨ, ਉਹਨਾਂ ਲਈ ਸਾਰੀਆਂ ਚੀਜ਼ਾਂ ਸ਼ੁੱਧ ਹਨ, ਪਰ ਉਨ੍ਹਾਂ ਲਈ ਜੋ ਭ੍ਰਿਸ਼ਟ ਹਨ ਅਤੇ ਵਿਸ਼ਵਾਸ ਨਹੀਂ ਕਰਦੇ, ਕੁਝ ਵੀ ਸ਼ੁੱਧ ਨਹੀਂ ਹੈ। ਦਰਅਸਲ, ਉਨ੍ਹਾਂ ਦੇ ਦਿਮਾਗ ਅਤੇ ਜ਼ਮੀਰ ਦੋਵੇਂ ਭ੍ਰਿਸ਼ਟ ਹਨ।</verse>
				<verse number="16">ਉਹ ਪਰਮੇਸ਼ਵਰ ਨੂੰ ਜਾਣਦੇ ਹੋਣ ਦਾ ਦਾਅਵਾ ਕਰਦੇ ਹਨ, ਪਰ ਆਪਣੇ ਕੰਮਾਂ ਦੁਆਰਾ ਉਹ ਉਸਦਾ ਇਨਕਾਰ ਕਰਦੇ ਹਨ। ਉਹ ਘਿਣਾਉਣੇ, ਅਣ-ਆਗਿਆਕਾਰ ਅਤੇ ਕੁਝ ਵੀ ਚੰਗਾ ਕਰਨ ਲਈ ਅਯੋਗ ਹਨ।</verse>
			</chapter>
			<chapter number="2">
				<verse number="1">ਤੂੰ ਉਹ ਬਚਨ ਸਿਖਾ ਜੋ ਖਰੀ ਸਿੱਖਿਆ ਸਿਖਾਉਣਾ ਲਈ ਉਚਿਤ ਹੋਵੇ।</verse>
				<verse number="2">ਭਾਵ, ਬਜ਼ੁਰਗਾਂ ਨੂੰ ਸੁਚੇਤ ਅਤੇ ਗੰਭੀਰ ਅਤੇ ਸੰਜਮ ਰੱਖਣਾ ਚਾਹੀਦਾ ਹੈ, ਅਤੇ ਉਨ੍ਹਾਂ ਦਾ ਵਿਸ਼ਵਾਸ ਅਤੇ ਪਿਆਰ ਅਤੇ ਧੀਰਜ ਪੱਕਾ ਹੋਣਾ ਚਾਹੀਦਾ ਹੈ।</verse>
				<verse number="3">ਇਸੇ ਤਰ੍ਹਾਂ, ਬਜ਼ੁਰਗ ਔਰਤਾਂ ਦਾ ਆਚਰਣ ਗੁਲਾਮ ਵਾਲੇ ਲੋਕਾਂ ਵਰਗਾ ਹੋਣਾ ਚਾਹੀਦਾ ਹੈ, ਉਹ ਦੋਸ਼ੀ ਜਾਂ ਦਾਖਰਸ ਪੀਣ ਦੀਆਂ ਆਦੀ ਨਾ ਹੋਣ; ਪਰ ਚੰਗੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ।</verse>
				<verse number="4">ਫਿਰ ਉਹ ਜਵਾਨ ਔਰਤਾਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ,</verse>
				<verse number="5">ਸਵੈ-ਨਿਯੰਤ੍ਰਿਤ ਅਤੇ ਪਵਿੱਤਰ, ਘਰ ਸੰਭਾਲਣ ਵਾਲੀਆਂ, ਦਿਆਲੂ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ, ਤਾਂ ਜੋ ਕੋਈ ਵੀ ਪਰਮੇਸ਼ਵਰ ਦੇ ਬਚਨ ਨੂੰ ਬਦਨਾਮ ਨਾ ਕਰੇ।</verse>
				<verse number="6">ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ।</verse>
				<verse number="7">ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।</verse>
				<verse number="8">ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।</verse>
				<verse number="9">ਨੌਕਰਾਂ ਨੂੰ ਹਰ ਗੱਲ ਵਿੱਚ ਆਪਣੇ ਮਾਲਕਾਂ ਦੇ ਅਧੀਨ ਰਹਿਣਾ ਸਿਖਾ, ਉਹਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨ, ਅਤੇ ਉਹਨਾਂ ਨੂੰ ਵਾਪਸ ਜਵਾਬ ਨਾ ਦੇਣ,</verse>
				<verse number="10">ਅਤੇ ਉਨ੍ਹਾਂ ਦੇ ਮਾਲਕਾਂ ਤੋਂ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਕਿ ਉਨ੍ਹਾਂ ਤੇ ਪੂਰਾ ਭਰੋਸਾ ਕੀਤਾ ਜਾ ਸਕੇ, ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।</verse>
				<verse number="11">ਕਿਉਂਕਿ ਪਰਮੇਸ਼ਵਰ ਦੀ ਕਿਰਪਾ ਪ੍ਰਗਟ ਹੋਈ ਹੈ ਜੋ ਸਾਰੇ ਲੋਕਾਂ ਨੂੰ ਮੁਕਤੀ ਪ੍ਰਦਾਨ ਕਰਦੀ ਹੈ।</verse>
				<verse number="12">ਇਹ ਸਾਨੂੰ ਸਿਖਾਉਂਦਾ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਜੀਉਣਾ,</verse>
				<verse number="13">ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਮਹਿਮਾ ਦੇ ਦੁਬਾਰਾ ਵਾਪਸ ਪਰਗਟ ਹੋਣ ਦੀ ਉਡੀਕ ਕਰੀਏ।</verse>
				<verse number="14">ਮਸੀਹ ਯਿਸ਼ੂ ਨੇ ਆਪਣੇ ਆਪ ਨੂੰ ਸਾਡੇ ਲਈ ਸਾਨੂੰ ਸਾਰੀ ਬੁਰਾਈ ਤੋਂ ਛੁਟਕਾਰਾ ਦੇਣ ਅਤੇ ਆਪਣੇ ਲਈ ਇੱਕ ਅਜਿਹੇ ਲੋਕਾਂ ਨੂੰ ਸ਼ੁੱਧ ਕਰਨ ਲਈ ਦਿੱਤਾ, ਜੋ ਉਸ ਦੇ ਆਪਣੇ ਹਨ, ਜੋ ਭਲਾ ਕਰਨ ਲਈ ਉਤਸੁਕ ਹਨ।</verse>
				<verse number="15">ਫਿਰ, ਇਹਨਾਂ ਨੂੰ ਬਚਨਾਂ ਜੋ ਤੈਨੂੰ ਕਲੀਸਿਆ ਨੂੰ ਸਿਖਾਉਣਾ ਚਾਹੀਦਾ ਹੈ। ਉਤਸ਼ਾਹਿਤ ਕਰ ਅਤੇ ਸਾਰੇ ਅਧਿਕਾਰ ਨਾਲ ਝਿੜਕ। ਕੋਈ ਤੈਨੂੰ ਤੁਛ ਨਾ ਜਾਣੇ।</verse>
			</chapter>
			<chapter number="3">
				<verse number="1">ਲੋਕ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ, ਆਗਿਆਕਾਰੀ ਬਣੇ ਰਹਿਣ, ਹਰੇਕ ਭਲੇ ਕੰਮ ਲਈ ਹਮੇਸ਼ਾ ਤਿਆਰ ਰਹਿਣ ਲਈ ਕਲੀਸਿਆ ਨੂੰ ਸਿਖਾ,</verse>
				<verse number="2">ਕਿਸੇ ਦੀ ਵੀ ਨਿੰਦਿਆ ਨਾ ਕਰਨ, ਸ਼ਾਂਤੀਪੂਰਨ ਅਤੇ ਵਿਚਾਰਸ਼ੀਲ ਹੋਣ, ਅਤੇ ਹਮੇਸ਼ਾ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।</verse>
				<verse number="3">ਮਸੀਹ ਨੂੰ ਸਵੀਕਾਰ ਕਰਨ ਤੋਂ ਪਹਿਲਾਂ ਅਸੀਂ ਵੀ ਮੂਰਖ, ਪਰਮੇਸ਼ਵਰ ਦੇ ਅਣ-ਆਗਿਆਕਾਰ, ਧੋਖੇਬਾਜ਼ ਸੀ ਅਤੇ ਹਰ ਪ੍ਰਕਾਰ ਦੀਆਂ ਲਾਲਸਾਵਾਂ ਅਤੇ ਸੁੱਖਾਂ ਦੇ ਗੁਲਾਮ ਸੀ। ਅਸੀਂ ਨਫ਼ਰਤ ਅਤੇ ਈਰਖਾ ਵਿੱਚ ਰਹਿੰਦੇ ਸੀ, ਨਫ਼ਰਤ ਕੀਤੇ ਜਾਂਦੇ ਅਤੇ ਇੱਕ-ਦੂਜੇ ਨਾਲ ਨਫ਼ਰਤ ਕਰਦੇ ਸੀ।</verse>
				<verse number="4">ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ,</verse>
				<verse number="5">ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।</verse>
				<verse number="6">ਜਿਸਨੂੰ ਉਸਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ,</verse>
				<verse number="7">ਤਾਂ ਜੋ, ਉਸਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ।</verse>
				<verse number="8">ਇਹ ਇੱਕ ਭਰੋਸੇਯੋਗ ਕਹਾਵਤ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਤੇ ਜ਼ੋਰ ਦਿਓ, ਤਾਂ ਜੋ ਉਹ ਲੋਕ ਜਿਨ੍ਹਾਂ ਨੇ ਪਰਮੇਸ਼ਵਰ ਤੇ ਭਰੋਸਾ ਕੀਤਾ ਹੈ ਉਹ ਆਪਣੇ ਆਪ ਨੂੰ ਭਲੇ ਕੰਮਾਂ ਲਈ ਸਮਰਪਿਤ ਕਰਨ ਲਈ ਸਾਵਧਾਨ ਰਹਿਣ। ਇਹ ਗੱਲਾਂ ਭਲੀਆਂ ਅਤੇ ਹਰ ਮਨੁੱਖ ਦੇ ਲਈ ਲਾਭਦਾਇਕ ਹਨ।</verse>
				<verse number="9">ਪਰ ਬਿਵਸਥਾ ਦੇ ਬਾਰੇ ਹੋਣ ਵਾਲੇ ਮੂਰਖ ਵਿਵਾਦਾਂ ਅਤੇ ਵੰਸ਼ਾਵਲੀ ਅਤੇ ਦਲੀਲਾਂ ਅਤੇ ਝਗੜਿਆਂ ਤੋਂ ਬਚੋ, ਕਿਉਂਕਿ ਇਹ ਲਾਭਹੀਣ ਅਤੇ ਬੇਕਾਰ ਹਨ।</verse>
				<verse number="10">ਵਿਭਾਜਕ ਲੋਕਾਂ ਨੂੰ ਘੱਟੋ-ਘੱਟ ਦੋ ਵਾਰ ਚੇਤਾਵਨੀ ਦਿਓ, ਜੇ ਉਹ ਨਹੀਂ ਬਦਲਦੇ, ਤਾਂ ਉਨ੍ਹਾਂ ਨਾਲ ਹੋਰ ਕੋਈ ਲੈਣਾ-ਦੇਣਾ ਨਾ ਰੱਖੋ।</verse>
				<verse number="11">ਕਿਉਂ ਜੋ ਤੂੰ ਜਾਣਦਾ ਹੈ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।</verse>
				<verse number="12">ਜਿਵੇਂ ਹੀ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਸ਼ਹਿਰ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।</verse>
				<verse number="13">ਵਕੀਲ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।</verse>
				<verse number="14">ਸਾਡੇ ਵਿਸ਼ਵਾਸੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਚੰਗੇ ਕੰਮ ਕਰਨ ਲਈ ਸਮਰਪਿਤ ਕਰਨਾ ਸਿੱਖਣ, ਤਾਂ ਜੋ ਜ਼ਰੂਰੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ ਅਤੇ ਤਾਂ ਜੋ ਉਹ ਬੇਫ਼ਲ ਨਾ ਰਹਿਣ।</verse>
				<verse number="15">ਮੇਰੇ ਨਾਲ ਹਰ ਕੋਈ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਨ੍ਹਾਂ ਲੋਕਾਂ ਨੂੰ ਨਮਸਕਾਰ ਕਰੋ ਜੋ ਸਾਨੂੰ ਵਿਸ਼ਵਾਸ ਵਿੱਚ ਪਿਆਰ ਕਰਦੇ ਹਨ। ਤੁਹਾਡੇ ਸਭਨਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਹੁੰਦੀ ਰਹੇ।</verse>
			</chapter>
		</book>
		<book number="57">
			<chapter number="1">
				<verse number="1">ਪੌਲੁਸ ਦੀ ਵੱਲੋਂ, ਜੋ ਮਸੀਹ ਯਿਸ਼ੂ ਦੀ ਸੇਵਾ ਖ਼ਾਤਰ ਕੈਦ ਵਿੱਚ ਹੈ, ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ। ਇਹ ਪੱਤਰ ਸਾਡੇ ਪਿਆਰੇ ਮਿੱਤਰ ਅਤੇ ਖੁਸ਼ਖ਼ਬਰੀ ਦੇ ਕੰਮ ਵਿੱਚ ਸਾਥੀ-ਕਰਮਚਾਰੀ ਫਿਲੇਮੋਨ ਨੂੰ।</verse>
				<verse number="2">ਸਾਡੀ ਭੈਣ ਅਰਫੀਪੁਸ ਅਤੇ ਸਾਡੇ ਸਾਥੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਆ ਨੂੰ ਵੀ ਜੋ ਤੁਹਾਡੇ ਘਰ ਵਿੱਚ ਸੰਗਤ ਕਰਦੀ ਹੈ:</verse>
				<verse number="3">ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।</verse>
				<verse number="4">ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ,</verse>
				<verse number="5">ਕਿਉਂਕਿ ਮੈਂ ਉਸਦੇ ਸਾਰੇ ਪਵਿੱਤਰ ਲੋਕਾਂ ਲਈ ਤੁਹਾਡੇ ਪਿਆਰ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਬਾਰੇ ਸੁਣਿਆ ਹੈ।</verse>
				<verse number="6">ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੀ ਨਿਹਚਾ ਵਿੱਚ ਤੁਹਾਡੀ ਭਾਈਵਾਲੀ ਮਸੀਹ ਦੀ ਖ਼ਾਤਰ ਜਿਹੜੀਆਂ ਵੀ ਅਸੀਂ ਚੰਗੀਆਂ ਗੱਲਾਂ ਸਾਂਝੀਆਂ ਕਰਦੇ ਹਾਂ ਉਸ ਬਾਰੇ ਤੁਹਾਡੀ ਸਮਝ ਨੂੰ ਡੂੰਘਾ ਕਰਨ ਵਿੱਚ ਪ੍ਰਭਾਵਸ਼ਾਲੀ ਹੋਵੇ।</verse>
				<verse number="7">ਕਿਉਂਕਿ ਹੇ ਭਰਾ, ਤੇਰੇ ਪਿਆਰ ਨੇ ਮੈਨੂੰ ਬਹੁਤ ਖੁਸ਼ੀ ਅਤੇ ਹੌਸਲਾ ਦਿੱਤਾ ਹੈ, ਅਤੇ ਤੂੰ ਪ੍ਰਭੂ ਦੇ ਲੋਕਾਂ ਦੇ ਦਿਲਾਂ ਨੂੰ ਤਾਜ਼ਗੀ ਦਿੱਤੀ ਹੈ।</verse>
				<verse number="8">ਇਸ ਲਈ, ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਅਤੇ ਤੈਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ ਜੋ ਤੈਨੂੰ ਕਰਨਾ ਚਾਹੀਦਾ ਹੈ,</verse>
				<verse number="9">ਫਿਰ ਵੀ ਮੈਂ ਤੈਨੂੰ ਪਿਆਰ ਦੇ ਅਧਾਰ ਤੇ ਅਪੀਲ ਕਰਨਾ ਪਸੰਦ ਕਰਦਾ ਹਾਂ। ਇਹ ਪੌਲੁਸ ਤੋਂ ਇਲਾਵਾ ਹੋਰ ਕੋਈ ਨਹੀਂ ਹੈ ਜੋ ਇੱਕ ਬੁੱਢਾ ਆਦਮੀ ਅਤੇ ਹੁਣ ਮਸੀਹ ਯਿਸ਼ੂ ਦਾ ਕੈਦੀ ਵੀ ਹਾਂ।</verse>
				<verse number="10">ਕਿ ਮੈਂ ਤੈਨੂੰ ਮੇਰੇ ਆਤਮਿਕ ਪੁੱਤਰ ਓਨੇਸਿਮੁਸ ਲਈ ਅਪੀਲ ਕਰਦਾ ਹਾਂ, ਜੋ ਮੇਰਾ ਬੇਟਾ ਬਣ ਗਿਆ ਜਦੋਂ ਮੈਂ ਕੈਦ ਵਿੱਚ ਸੀ।</verse>
				<verse number="11">ਪਹਿਲਾਂ ਉਹ ਤੇਰੇ ਲਈ ਬੇਕਾਰ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਲਈ ਲਾਭਦਾਇਕ ਹੋ ਗਿਆ ਹੈ।</verse>
				<verse number="12">ਮੈਂ ਉਸਨੂੰ ਜਿਹੜਾ ਮੇਰੇ ਕਲੇਜੇ ਦਾ ਟੁੱਕੜਾ ਹੈ, ਤੇਰੇ ਕੋਲ ਵਾਪਸ ਭੇਜ ਰਿਹਾ ਹਾਂ।</verse>
				<verse number="13">ਮੈਂ ਉਸ ਨੂੰ ਆਪਣੇ ਨਾਲ ਰੱਖਣਾ ਪਸੰਦ ਕਰਾਂਗਾ ਤਾਂ ਕਿ ਉਹ ਮੇਰੀ ਸਹਾਇਤਾ ਕਰਨ ਵਿੱਚ ਤੇਰੀ ਥਾਂ ਲੈ ਸਕੇ ਜਦੋਂ ਕਿ ਮੈਂ ਖੁਸ਼ਖ਼ਬਰੀ ਲਈ ਜ਼ੰਜੀਰਾਂ ਵਿੱਚ ਹਾਂ।</verse>
				<verse number="14">ਪਰ ਮੈਂ ਤੇਰੀ ਸਹਿਮਤੀ ਤੋਂ ਬਗੈਰ ਕੁਝ ਵੀ ਨਹੀਂ ਕਰਨਾ ਚਾਹੁੰਦਾ, ਤਾਂ ਜੋ ਤੇਰੀ ਕੋਈ ਵੀ ਭਲਾਈ ਮਜ਼ਬੂਰੀ ਨਾਲ ਨਹੀਂ, ਪਰ ਸਵੈ ਇੱਛਾ ਨਾਲ ਹੋਵੇ।</verse>
				<verse number="15">ਸ਼ਾਇਦ ਇਸਦਾ ਕਾਰਨ ਕਿ ਉਹ ਤੇਰੇ ਕੋਲੋ ਥੋੜੇ ਸਮੇਂ ਲਈ ਵੱਖ ਹੋ ਗਿਆ ਸੀ ਕਿ ਉਹ ਸਦਾ ਤੇਰੇ ਨਜ਼ਦੀਕ ਰਹੇ।</verse>
				<verse number="16">ਹੁਣ ਅੱਗੇ ਨੂੰ ਇੱਕ ਗੁਲਾਮ ਵਾਂਗੂੰ ਨਹੀਂ ਸਗੋਂ ਗੁਲਾਮ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ ਰੱਖ। ਉਹ ਮੇਰੇ ਲਈ ਬਹੁਤ ਪਿਆਰਾ ਹੈ, ਇੱਥੋ ਤੱਕ ਕਿ ਤੇਰੇ ਲਈ ਵੀ ਉਹ ਪਿਆਰਾ ਹੋਵੇ, ਜਿਵੇਂ ਕਿ ਸਾਡਾ ਇੱਕ ਸਾਥੀ ਮਨੁੱਖ ਅਤੇ ਪ੍ਰਭੂ ਵਿੱਚ ਇੱਕ ਭਰਾ ਵਾਂਗ ਹੈ।</verse>
				<verse number="17">ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ।</verse>
				<verse number="18">ਜੇ ਉਸਨੇ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਤੇਰਾ ਕੋਈ ਰਿਣੀ ਹੈ, ਤਾਂ ਉਹ ਨੂੰ ਮੇਰੇ ਖ਼ਾਤੇ ਲਿਖ ਲਵੀਂ।</verse>
				<verse number="19">ਮੈਂ, ਪੌਲੁਸ, ਆਪਣੇ ਇਹ ਹੱਥੀਂ ਲਿਖ ਰਿਹਾ ਹਾਂ। ਮੈਂ ਇਸਦਾ ਭੁਗਤਾਨ ਕਰਾਂਗਾ। ਇਹ ਦੱਸਣ ਲਈ ਨਹੀਂ ਕਿ ਤੁਸੀਂ ਮੇਰੇ ਲਈ ਆਪਣੇ ਆਪ ਨੂੰ ਦੇਣਦਾਰ ਹੋ।</verse>
				<verse number="20">ਹੇ ਭਰਾਵਾਂ, ਮੈਂ ਚਾਹੁੰਦਾ ਹਾਂ ਕਿ ਮੈਨੂੰ ਪ੍ਰਭੂ ਵਿੱਚ ਤੁਹਾਥੋਂ ਕੁਝ ਲਾਭ ਪ੍ਰਾਪਤ ਹੋਵੇ; ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।</verse>
				<verse number="21">ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ।</verse>
				<verse number="22">ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ।</verse>
				<verse number="23">ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।</verse>
				<verse number="24">ਅਤੇ ਇਸੇ ਤਰ੍ਹਾਂ ਮਾਰਕਸ, ਅਰਿਸਤਰਖੁਸ, ਦੇਮਾਸ ਅਤੇ ਲੂਕਸ, ਜੋ ਮੇਰੇ ਨਾਲ ਦੇ ਸਹਿ-ਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।</verse>
				<verse number="25">ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਸਾਰੀਆਂ ਦੇ ਆਤਮਾ ਦੇ ਨਾਲ ਹੋਵੇ।</verse>
			</chapter>
		</book>
		<book number="58">
			<chapter number="1">
				<verse number="1">ਅਤੀਤ ਵਿੱਚ ਪਰਮੇਸ਼ਵਰ ਨੇ ਸਾਡੇ ਪੁਰਖਿਆਂ ਨਾਲ ਨਬੀਆਂ ਦੁਆਰਾ ਕਈ ਵਾਰ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ,</verse>
				<verse number="2">ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ਵਰ ਨੇ ਸਾਡੇ ਨਾਲ ਆਪਣੇ ਪੁੱਤਰ ਦੁਆਰਾ ਗੱਲ ਕੀਤੀ, ਜਿਸਨੂੰ ਉਸਨੇ ਸਾਰੀਆਂ ਚੀਜ਼ਾਂ ਦਾ ਵਾਰਸ ਨਿਯੁਕਤ ਕੀਤਾ ਅਤੇ ਜਿਸ ਦੁਆਰਾ ਉਸਨੇ ਸੰਸਾਰ ਨੂੰ ਬਣਾਇਆ।</verse>
				<verse number="3">ਪੁੱਤਰ ਹੀ ਪਰਮੇਸ਼ਵਰ ਦੀ ਮਹਿਮਾ ਦੀ ਰੌਸ਼ਨੀ ਅਤੇ ਉਸਦੇ ਵਜੂਦ ਦਾ ਸਹੀ ਵਰਣਨ ਹੈ, ਉਸਨੇ ਸ਼ਕਤੀਸ਼ਾਲੀ ਸ਼ਬਦ ਦੁਆਰਾ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਜਦੋਂ ਉਸਨੇ ਪਾਪਾਂ ਲਈ ਸ਼ੁੱਧਤਾ ਪ੍ਰਦਾਨ ਕੀਤੀ, ਉਹ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਿਆ।</verse>
				<verse number="4">ਇਸ ਲਈ ਉਹ ਸਵਰਗਦੂਤਾਂ ਨਾਲੋਂ ਉੱਨ੍ਹੇ ਹੀ ਉੱਤਮ ਬਣ ਗਏ ਜਿੰਨਾ ਉਹਨਾਂ ਨੂੰ ਵਿਰਾਸਤ ਵਿੱਚ ਪ੍ਰਾਪਤ ਹੋਇਆ ਨਾਮ ਉਹਨਾਂ ਨਾਲੋਂ ਉੱਤਮ ਹੈ।</verse>
				<verse number="5">ਕੀ ਪਰਮੇਸ਼ਵਰ ਨੇ ਕਦੀ ਸਵਰਗਦੂਤਾਂ ਵਿੱਚੋਂ ਕਿਸੇ ਨੂੰ ਇਹ ਕਿਹਾ ਸੀ ਕਿ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ?” ਅਤੇ ਫਿਰ, “ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?”</verse>
				<verse number="6">ਅਤੇ ਜਦੋਂ ਪਰਮੇਸ਼ਵਰ ਆਪਣੇ ਜੇਠੇ ਨੂੰ ਸੰਸਾਰ ਵਿੱਚ ਲਿਆਉਂਦੇ ਹਨ, ਉਦੋਂ ਉਹ ਕਹਿੰਦੇ ਹਨ, “ਸਾਰੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਉਸਦੀ ਅਰਾਧਨਾ ਕਰਨ ਦਿਓ।”</verse>
				<verse number="7">ਸਵਰਗਦੂਤਾਂ ਦੀ ਗੱਲ ਕਰਦਿਆਂ ਪਰਮੇਸ਼ਵਰ ਕਹਿੰਦੇ ਹਨ, “ਉਹ ਆਪਣੇ ਸਵਰਗਦੂਤਾਂ ਨੂੰ ਆਤਮਾ ਬਣਾਉਂਦੇ ਹਨ, ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦੇ ਹਨ।”</verse>
				<verse number="8">ਪਰ ਪੁੱਤਰ ਬਾਰੇ ਉਹ ਕਹਿੰਦਾ ਹੈ, “ਹੇ ਪਰਮੇਸ਼ਵਰ, ਤੁਹਾਡਾ ਸਿੰਘਾਸਣ ਸਦਾ ਅਤੇ ਸਦਾ ਲਈ ਕਾਇਮ ਰਹੇਗਾ; ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ।</verse>
				<verse number="9">ਤੁਸੀਂ ਧਰਮ ਨੂੰ ਪਿਆਰ ਕੀਤਾ ਹੈ ਅਤੇ ਦੁਸ਼ਟਤਾ ਨੂੰ ਨਫ਼ਰਤ ਕੀਤੀ ਹੈ; ਇਸ ਲਈ ਪਰਮੇਸ਼ਵਰ, ਤੁਹਾਡੇ ਪਰਮੇਸ਼ਵਰ, ਨੇ ਤੁਹਾਨੂੰ ਖੁਸ਼ੀ ਦੇ ਤੇਲ ਨਾਲ ਮਸਹ ਕਰਕੇ ਤੁਹਾਡੇ ਸਾਥੀਆਂ ਤੋਂ ਉੱਪਰ ਰੱਖਿਆ ਹੈ।”</verse>
				<verse number="10">ਉਹ ਇਹ ਵੀ ਕਹਿੰਦਾ ਹੈ, “ਸ਼ੁਰੂ ਵਿੱਚ, ਪਰਮੇਸ਼ਵਰ, ਤੁਸੀਂ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੁਹਾਡੇ ਹੱਥਾਂ ਦੀ ਕਾਰੀਗਰੀ ਹੈ।</verse>
				<verse number="11">ਉਹ ਨਾਸ਼ ਹੋ ਜਾਣਗੇ, ਪਰ ਤੁਸੀਂ ਅਟੱਲ ਰਹੋਗੇ; ਉਹ ਸਾਰੇ ਇੱਕ ਕੱਪੜੇ ਵਾਂਗ ਬਦਲ ਜਾਣਗੇ।</verse>
				<verse number="12">ਤੁਸੀਂ ਉਹਨਾਂ ਨੂੰ ਚੋਗੇ ਵਾਂਗ ਲਪੇਟ ਦੇਵੋਗੇ; ਕੱਪੜੇ ਵਾਂਗ ਉਹ ਬਦਲ ਜਾਣਗੇ। ਪਰ ਤੁਸੀਂ ਉਹੀ ਹੋ, ਅਤੇ ਤੁਹਾਡੇ ਸਾਲ ਕਦੇ ਖਤਮ ਨਹੀਂ ਹੋਣਗੇ।”</verse>
				<verse number="13">ਪਰਮੇਸ਼ਵਰ ਨੇ ਕਿਸ ਸਵਰਗਦੂਤ ਨੂੰ ਕਦੋਂ ਕਿਹਾ, “ਮੇਰੇ ਸੱਜੇ ਪਾਸੇ ਬੈਠੋ ਜਦੋਂ ਤੱਕ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ?”</verse>
				<verse number="14">ਕੀ ਸਾਰੇ ਸਵਰਗਦੂਤ ਸੇਵਾ ਕਰਨ ਲਈ ਭੇਜੀ ਗਈ ਆਤਮਾਵਾਂ ਨਹੀਂ ਹਨ ਕੀ ਉਹ ਉਹਨਾਂ ਲੋਕਾਂ ਦੀ ਸੇਵਾ ਕਰਨ ਜੋ ਮੁਕਤੀ ਦੇ ਵਾਰਸ ਹੋਣਗੇ?</verse>
			</chapter>
			<chapter number="2">
				<verse number="1">ਇਸ ਲਈ ਜ਼ਰੂਰੀ ਹੈ ਕਿ ਜੋ ਸੱਚ ਅਸੀਂ ਸੁਣਿਆ ਹੈ, ਉਸ ਵੱਲ ਧਿਆਨ ਲਾਈਏ ਤਾਂ ਜੋ ਅਸੀਂ ਕਿਤੇ ਉਸ ਤੋਂ ਦੂਰ ਨਾ ਹੋ ਜਾਈਏ।</verse>
				<verse number="2">ਕਿਉਂਕਿ ਜਦੋਂ ਦੂਤਾਂ ਦੁਆਰਾ ਸਾਡੇ ਬਜ਼ੁਰਗਾਂ ਨੂੰ ਬੋਲਿਆ ਗਿਆ ਸੰਦੇਸ਼ ਦ੍ਰਿੜ੍ਹ ਠਹਿਰਿਆ ਅਤੇ ਹਰ ਉਲੰਘਣਾ ਅਤੇ ਅਣ-ਆਗਿਆਕਾਰੀ ਨੂੰ ਇਸਦੀ ਸਹੀ ਸਜ਼ਾ ਮਿਲੀ,</verse>
				<verse number="3">ਜੇ ਅਸੀਂ ਇਨ੍ਹੀ ਵੱਡੀ ਮੁਕਤੀ ਨੂੰ ਨਜ਼ਰ ਅੰਦਾਜ਼ ਕਰਦੇ ਹਾਂ ਤਾਂ ਅਸੀਂ ਕਿਵੇਂ ਬਚਾਂਗੇ? ਇਹ ਮੁਕਤੀ ਜਿਸਦੀ ਪਹਿਲੀ ਵਾਰ ਪ੍ਰਭੂ ਦੁਆਰਾ ਘੋਸ਼ਣਾ ਕੀਤੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਇਸਦੀ ਪੁਸ਼ਟੀ ਕੀਤੀ ਗਈ ਸੀ।</verse>
				<verse number="4">ਪਰਮੇਸ਼ਵਰ ਨੇ ਨਿਸ਼ਾਨੀਆਂ, ਅਚੰਭਿਆਂ ਅਤੇ ਵੱਖੋ ਵੱਖਰੇ ਚਮਤਕਾਰਾਂ ਦੁਆਰਾ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੁਆਰਾ ਉਸਦੀ ਇੱਛਾ ਅਨੁਸਾਰ ਇਸਦੀ ਗਵਾਹੀ ਦਿੱਤੀ।</verse>
				<verse number="5">ਪਰਮੇਸ਼ਵਰ ਨੇ ਆਉਣ ਵਾਲੇ ਸੰਸਾਰ ਨੂੰ ਜਿਸ ਬਾਰੇ ਅਸੀਂ ਗੱਲ ਕਰ ਰਹੇ ਹਾਂ ਸਵਰਗਦੂਤਾਂ ਦੇ ਅਧੀਨ ਨਹੀਂ ਕੀਤਾ ਹੈ।</verse>
				<verse number="6">ਪਰ ਬਚਨ ਨੇ ਇਸ ਪ੍ਰਕਾਰ ਗਵਾਹੀ ਦਿੱਤੀ ਹੈ: “ਮਨੁੱਖ ਹੈ ਹੀ ਕੀ ਜੋ ਤੁਸੀਂ ਉਹਨਾਂ ਨੂੰ ਯਾਦ ਰੱਖਦੇ ਹੋ, ਮਨੁੱਖ ਦਾ ਪੁੱਤਰ ਹੈ ਹੀ ਕਿ ਜੋ ਤੁਸੀਂ ਉਸਦੀ ਚਿੰਤਾਂ ਕਰਦੇ ਹੋ?</verse>
				<verse number="7">ਤੁਸੀਂ ਉਸ ਨੂੰ ਦੂਤਾਂ ਨਾਲੋਂ ਥੋੜ੍ਹੇ ਸਮੇਂ ਵਾਸਤੇ ਥੋੜ੍ਹਾ ਨੀਵਾਂ ਕਰ ਦਿੱਤਾ ਹੈ; ਤੁਸੀਂ ਉਸ ਨੂੰ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਹੈ।</verse>
				<verse number="8">ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਪਰਮੇਸ਼ਵਰ ਨੇ ਅਜਿਹਾ ਕੁਝ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਹੋਵੇ। ਪਰ ਹੁਣ ਤੱਕ ਅਸੀਂ ਹਰ ਚੀਜ਼ ਨੂੰ ਉਸ ਦੇ ਅਧੀਨ ਨਹੀਂ ਵੇਖਦੇ।</verse>
				<verse number="9">ਪਰ ਅਸੀਂ ਯਿਸ਼ੂ ਨੂੰ ਵੇਖਦੇ ਹਾਂ, ਜਿਸਨੂੰ ਥੋੜੇ ਸਮੇਂ ਲਈ ਦੂਤਾਂ ਨਾਲੋਂ ਨੀਵਾਂ ਬਣਾਇਆ ਗਿਆ ਸੀ, ਹੁਣ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਗਿਆ ਹੈ ਕਿਉਂਕਿ ਉਸਨੇ ਮੌਤ ਦਾ ਸਾਮ੍ਹਣਾ ਕੀਤਾ ਸੀ, ਤਾਂ ਜੋ ਪਰਮੇਸ਼ਵਰ ਦੀ ਕਿਰਪਾ ਨਾਲ ਉਹ ਸਾਰਿਆਂ ਲਈ ਮੌਤ ਦਾ ਸਵਾਦ ਚੱਖ ਸਕੇ।</verse>
				<verse number="10">ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸਦੇ ਲਈ ਅਤੇ ਜਿਸਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ।</verse>
				<verse number="11">ਉਹ ਦੋਵੇਂ ਜੋ ਲੋਕਾਂ ਨੂੰ ਪਵਿੱਤਰ ਬਣਾਉਂਦੇ ਹਨ ਅਤੇ ਜਿਹੜੇ ਪਵਿੱਤਰ ਬਣਾਏ ਗਏ ਹਨ ਉਹ ਇੱਕੋ ਪਰਿਵਾਰ ਦੇ ਹਨ। ਇਸ ਲਈ ਯਿਸ਼ੂ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮਿੰਦਾ ਨਹੀਂ ਹੈ।</verse>
				<verse number="12">ਯਿਸ਼ੂ ਪਰਮੇਸ਼ਵਰ ਨੂੰ ਕਹਿੰਦੇ ਹਨ, “ਮੈਂ ਤੁਹਾਡੇ ਭਰਾਵਾਂ ਅਤੇ ਭੈਣਾਂ ਨੂੰ ਤੁਹਾਡਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।”</verse>
				<verse number="13">ਅਤੇ ਫਿਰ, “ਮੈਂ ਪਰਮੇਸ਼ਵਰ ਤੇ ਆਪਣਾ ਭਰੋਸਾ ਰੱਖਾਂਗਾ।” ਅਤੇ ਫਿਰ ਉਹ ਕਹਿੰਦਾ ਹੈ, “ਇਹ ਮੈਂ ਹਾਂ, ਅਤੇ ਉਹ ਬੱਚੇ ਜੋ ਪਰਮੇਸ਼ਵਰ ਨੇ ਮੈਨੂੰ ਦਿੱਤੇ ਹਨ।”</verse>
				<verse number="14">ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸਦੀ ਮੌਤ ਨਾਲ ਉਹ ਉਸਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ,</verse>
				<verse number="15">ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੋ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਰਹੇ ਸਨ।</verse>
				<verse number="16">ਯਕੀਨਨ ਉਹ ਸਵਰਗਦੂਤਾਂ ਦੀ ਨਹੀਂ ਪਰ ਅਬਰਾਹਾਮ ਦੇ ਵੰਸ਼ ਦੀ ਸਹਾਇਤਾ ਕਰਦਾ ਹੈ।</verse>
				<verse number="17">ਇਸ ਕਾਰਨ ਕਰਕੇ ਉਸਨੂੰ ਉਹਨਾਂ ਵਾਂਗ, ਹਰ ਤਰ੍ਹਾਂ ਨਾਲ ਪੂਰੀ ਤਰ੍ਹਾਂ ਮਨੁੱਖ ਬਣਨਾ ਪਿਆ, ਤਾਂ ਜੋ ਉਹ ਪਰਮੇਸ਼ਵਰ ਦੀ ਸੇਵਾ ਵਿੱਚ ਦਿਆਲੂ ਅਤੇ ਵਫ਼ਾਦਾਰ ਮਹਾਂ ਜਾਜਕ ਬਣ ਸਕੇ, ਅਤੇ ਉਹ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ।</verse>
				<verse number="18">ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।</verse>
			</chapter>
			<chapter number="3">
				<verse number="1">ਇਸ ਲਈ, ਪਵਿੱਤਰ ਭਰਾਵੋ ਅਤੇ ਭੈਣੋ, ਜੋ ਸਵਰਗੀ ਸੱਦੇ ਵਿੱਚ ਹਿੱਸਾ ਲੈਂਦੇ ਹੋ, ਯਿਸ਼ੂ ਬਾਰੇ ਆਪਣੇ ਵਿਚਾਰਾਂ ਨੂੰ ਠੀਕ ਕਰੋ, ਜਿਸਨੂੰ ਅਸੀਂ ਆਪਣੇ ਰਸੂਲ ਅਤੇ ਮਹਾਂ ਜਾਜਕ ਵਜੋਂ ਸਵੀਕਾਰ ਕਰਦੇ ਹਾਂ।</verse>
				<verse number="2">ਉਹ ਉਸ ਵਿਅਕਤੀ ਪ੍ਰਤੀ ਵਫ਼ਾਦਾਰ ਸੀ ਜਿਸਨੇ ਉਸਨੂੰ ਨਿਯੁਕਤ ਕੀਤਾ ਸੀ, ਜਿਵੇਂ ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਵਫ਼ਾਦਾਰ ਸੀ।</verse>
				<verse number="3">ਯਿਸ਼ੂ ਨੂੰ ਮੋਸ਼ੇਹ ਨਾਲੋਂ ਵਧੇਰੇ ਸਨਮਾਨ ਦੇ ਯੋਗ ਪਾਇਆ ਗਿਆ ਹੈ, ਜਿਵੇਂ ਕਿ ਘਰ ਬਣਾਉਣ ਵਾਲੇ ਨੂੰ ਘਰ ਨਾਲੋਂ ਵੱਡਾ ਆਦਰ ਦਿੱਤਾ ਜਾਂਦਾ ਹੈ।</verse>
				<verse number="4">ਕਿਉਂਕਿ ਹਰ ਘਰ ਕਿਸੇ ਨਾ ਕਿਸੇ ਨੇ ਬਣਾਇਆ ਹੈ, ਪਰ ਪਰਮੇਸ਼ਵਰ ਨੇ ਸਭ ਕੁਝ ਬਣਾਇਆ ਹੈ।</verse>
				<verse number="5">“ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਇੱਕ ਸੇਵਕ ਦੀ ਨਿਆਈਂ ਵਫ਼ਾਦਾਰ ਸੀ,” ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।</verse>
				<verse number="6">ਪਰ ਮਸੀਹ ਪੁੱਤਰ ਦੀ ਨਿਆਈਂ ਪਰਮੇਸ਼ਵਰ ਦੇ ਪਰਿਵਾਰ ਉੱਤੇ ਵਫ਼ਾਦਾਰ ਹਨ ਅਤੇ ਅਸੀਂ ਉਸਦਾ ਪਰਿਵਾਰ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਵਿਸ਼ਵਾਸ ਅਤੇ ਉਮੀਦ ਨੂੰ ਪੱਕੇ ਤੌਰ ਤੇ ਫੜੀ ਰੱਖਦੇ ਹਾਂ ਜਿਸ ਵਿੱਚ ਅਸੀਂ ਮਾਣ ਕਰਦੇ ਹਾਂ।</verse>
				<verse number="7">ਇਸ ਲਈ, ਜਿਵੇਂ ਪਵਿੱਤਰ ਆਤਮਾ ਕਹਿੰਦਾ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ,</verse>
				<verse number="8">ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ,</verse>
				<verse number="9">ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ।</verse>
				<verse number="10">ਇਸੇ ਕਰਕੇ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ; ਮੈਂ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਕੁਰਾਹੇ ਪੈ ਜਾਂਦੇ ਹਨ, ਅਤੇ ਉਹਨਾਂ ਨੂੰ ਮੇਰੇ ਰਾਹਾਂ ਦਾ ਨਹੀਂ ਪਤਾ।’</verse>
				<verse number="11">ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ”</verse>
				<verse number="12">ਭਰਾਵੋ ਅਤੇ ਭੈਣੋ, ਇਸ ਵੱਲ ਧਿਆਨ ਦਿਓ ਕਿ ਤੁਹਾਡੇ ਵਿੱਚੋਂ ਕਿਸੇ ਦਾ ਵੀ ਪਾਪੀ, ਜਾਂ ਅਵਿਸ਼ਵਾਸੀ ਦਿਲ ਨਾ ਹੋਵੇ ਤਾਂ ਜੋ ਤੁਸੀਂ ਜਿਉਂਦੇ ਪਰਮੇਸ਼ਵਰ ਤੋਂ ਦੂਰ ਨਾ ਹੋ ਜਾਵੋ।</verse>
				<verse number="13">ਪਰ ਰੋਜ਼ਾਨਾ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ, ਜਿੰਨਾ ਚਿਰ ਇਸਨੂੰ “ਅੱਜ” ਦਾ ਦਿਨ ਕਿਹਾ ਜਾਂਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਪਾਪ ਦੇ ਧੋਖੇ ਨਾਲ ਕਠੋਰ ਨਾ ਹੋਵੇ।</verse>
				<verse number="14">ਅਸੀਂ ਮਸੀਹ ਵਿੱਚ ਸਾਂਝੇ ਕਰਨ ਲਈ ਆਏ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਅਸਲ ਵਿਸ਼ਵਾਸ ਨੂੰ ਅਖੀਰ ਤੱਕ ਦ੍ਰਿੜ ਕਰੀ ਰੱਖੀਏ।</verse>
				<verse number="15">ਜਿਵੇਂ ਬਚਨ ਵਿੱਚ ਕਿਹਾ ਗਿਆ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਬਗਾਵਤ ਵਿੱਚ ਕੀਤਾ ਸੀ।”</verse>
				<verse number="16">ਉਹ ਕੌਣ ਸਨ ਜਿਨ੍ਹਾਂ ਨੇ ਸੁਣਿਆ ਅਤੇ ਬਗਾਵਤ ਕੀਤੀ? ਕੀ ਉਹ ਸਾਰੇ ਇਸਰਾਏਲੀ ਨਹੀਂ ਸਨ ਜਿਨ੍ਹਾਂ ਨੂੰ ਮੋਸ਼ੇਹ ਨੇ ਮਿਸਰ ਦੇਸ਼ ਵਿੱਚੋਂ ਬਾਹਰ ਕੱਢਿਆ ਸੀ?</verse>
				<verse number="17">ਅਤੇ ਉਹ ਕਿਸ ਨਾਲ ਚਾਲੀ ਸਾਲਾਂ ਤੋਂ ਗੁੱਸੇ ਸੀ? ਕੀ ਉਹਨਾਂ ਲੋਕਾਂ ਨਾਲ ਨਹੀਂ ਜਿਨ੍ਹਾਂ ਨੇ ਪਾਪ ਕੀਤਾ ਸੀ, ਜਿਨ੍ਹਾਂ ਦੇ ਸਰੀਰ ਉਜਾੜ ਵਿੱਚ ਨਾਸ਼ ਹੋ ਗਏ?</verse>
				<verse number="18">ਅਤੇ ਪਰਮੇਸ਼ਵਰ ਨੇ ਕਿਸ ਦੇ ਨਾਲ ਸਹੁੰ ਖਾਧੀ ਸੀ ਕਿ ਉਹ ਪਰਮੇਸ਼ਵਰ ਦੇ ਆਰਾਮ ਵਿੱਚ ਕਦੇ ਨਹੀਂ ਦਾਖਲ ਹੋਣਗੇ ਉਹਨਾਂ ਨਾਲ ਜਿਹੜੇ ਅਣ-ਆਗਿਆਕਾਰੀ ਸਨ?</verse>
				<verse number="19">ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਉਹਨਾਂ ਦੇ ਅਵਿਸ਼ਵਾਸ ਦੇ ਕਾਰਨ ਆਰਾਮ ਦੀ ਜਗ੍ਹਾ ਦਾਖ਼ਲ ਨਾ ਹੋ ਸਕੇ।</verse>
			</chapter>
			<chapter number="4">
				<verse number="1">ਇਸ ਲਈ, ਕਿਉਂਕਿ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੋਣ ਦਾ ਵਾਅਦਾ ਅਜੇ ਵੀ ਕਾਇਮ ਹੈ, ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਉਸ ਤੋਂ ਰਹਿ ਨਾਂ ਜਾਵੇ।</verse>
				<verse number="2">ਕਿਉਂਕਿ ਸਾਨੂੰ ਵੀ ਉਸੇ ਤਰ੍ਹਾਂ ਖੁਸ਼ਖ਼ਬਰੀ ਸੁਣਾਈ ਗਈ, ਜਿਵੇਂ ਉਹਨਾਂ ਨੂੰ; ਪਰ ਉਹਨਾਂ ਨੇ ਜਿਹੜਾ ਸੰਦੇਸ਼ ਸੁਣਾਇਆ ਉਹ ਉਹਨਾਂ ਲਈ ਕੋਈ ਮੁੱਲ ਨਹੀਂ ਰੱਖਦਾ ਸੀ, ਕਿਉਂਕਿ ਉਹਨਾਂ ਨੇ ਉਹਨਾਂ ਲੋਕਾਂ ਦਾ ਵਿਸ਼ਵਾਸ ਸਾਂਝਾ ਨਹੀਂ ਕੀਤਾ ਜਿਹੜੇ ਆਗਿਆਕਾਰੀ ਰਹੇ।</verse>
				<verse number="3">ਹੁਣ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਹ ਉਸ ਆਰਾਮ ਵਿੱਚ ਦਾਖਲ ਹੁੰਦੇ ਹਾਂ, ਜਿਵੇਂ ਪਰਮੇਸ਼ਵਰ ਨੇ ਕਿਹਾ ਹੈ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ” ਅਤੇ ਫਿਰ ਵੀ ਸੰਸਾਰ ਦੀ ਸ੍ਰਿਸ਼ਟੀ ਤੋਂ ਬਾਅਦ ਉਸਦੇ ਕੰਮ ਪੂਰੇ ਹੋ ਗਏ ਹਨ।</verse>
				<verse number="4">ਬਚਨ ਵਿੱਚ ਪਰਮੇਸ਼ਵਰ ਨੇ ਸੱਤਵੇਂ ਦਿਨ ਬਾਰੇ ਇਨ੍ਹਾਂ ਸ਼ਬਦਾਂ ਵਿੱਚ ਗੱਲ ਕੀਤੀ ਹੈ: “ਸੱਤਵੇਂ ਦਿਨ ਪਰਮੇਸ਼ਵਰ ਨੇ ਆਪਣੇ ਸਾਰੇ ਕੰਮਾਂ ਤੋਂ ਆਰਾਮ ਕੀਤਾ।”</verse>
				<verse number="5">ਅਤੇ ਦੁਬਾਰਾ ਉਪਰੋਕਤ ਹਵਾਲੇ ਵਿੱਚ ਉਹ ਕਹਿੰਦਾ ਹੈ, “ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।”</verse>
				<verse number="6">ਇਸ ਲਈ ਕਿਉਂਕਿ ਅਜੇ ਵੀ ਕੁਝ ਲੋਕਾਂ ਲਈ ਉਸ ਆਰਾਮ ਵਿੱਚ ਦਾਖਲ ਹੋਣ ਦਾ ਸੱਦਾ ਖੁਲਿਆ ਹੋਇਆ ਹੈ, ਕਿਉਂਕਿ ਜਿਨ੍ਹਾਂ ਨੂੰ ਪਹਿਲਾਂ ਖੁਸ਼ਖ਼ਬਰੀ ਸੁਣਾਈ ਗਈ ਸੀ ਉਹ ਆਪਣੀ ਅਣ-ਆਗਿਆਕਾਰੀਤਾ ਦੇ ਕਾਰਨ ਦਾਖਲ ਨਾ ਹੋ ਸਕੇ,</verse>
				<verse number="7">ਪਰਮੇਸ਼ਵਰ ਨੇ ਫਿਰ ਇੱਕ ਪੱਕਾ ਦਿਨ ਨਿਰਧਾਰਤ ਕੀਤਾ, ਇਸਨੂੰ “ਅੱਜ” ਕਿਹਾ। ਇਹ ਉਸਨੇ ਉਦੋਂ ਕੀਤਾ ਜਦੋਂ ਇੱਕ ਲੰਮੇ ਸਮੇਂ ਬਾਅਦ ਉਸਨੇ ਦਾਵੀਦ ਦੁਆਰਾ ਗੱਲ ਕੀਤੀ, ਜਿਵੇਂ ਕਿ ਪਹਿਲਾਂ ਹੀ ਹਵਾਲਾ ਦਿੱਤਾ ਗਿਆ ਸੀ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”</verse>
				<verse number="8">ਕਿਉਂਕਿ ਜੇ ਯਹੋਸ਼ੂ ਯੇਹੋਸ਼ੁਆ ਨੇ ਉਹਨਾਂ ਨੂੰ ਆਰਾਮ ਦਿੱਤਾ ਹੁੰਦਾ, ਤਾਂ ਪਰਮੇਸ਼ਵਰ ਨੇ ਬਾਅਦ ਵਿੱਚ ਕਿਸੇ ਹੋਰ ਦਿਨ ਬਾਰੇ ਗੱਲ ਨਾ ਕੀਤੀ ਹੁੰਦੀ।</verse>
				<verse number="9">ਤਾਂ ਫਿਰ, ਪਰਮੇਸ਼ਵਰ ਦੇ ਲੋਕਾਂ ਲਈ ਇੱਕ ਸਬਤ ਦਾ ਆਰਾਮ ਬਾਕੀ ਹੈ;</verse>
				<verse number="10">ਕਿਉਂਕਿ ਜਿਹੜਾ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੁੰਦਾ ਹੈ ਉਹ ਆਪਣੇ ਕੰਮਾਂ ਤੋਂ ਵੀ ਆਰਾਮ ਕਰਦਾ ਹੈ, ਜਿਵੇਂ ਕਿ ਪਰਮੇਸ਼ਵਰ ਨੇ ਆਪਣੇ ਕੰਮਾਂ ਤੋਂ ਆਰਾਮ ਕੀਤਾ ਸੀ।</verse>
				<verse number="11">ਇਸ ਲਈ, ਆਓ, ਅਸੀਂ ਉਸ ਆਰਾਮ ਵਿੱਚ ਦਾਖਲ ਹੋਣ ਦੀ ਹਰ ਕੋਸ਼ਿਸ਼ ਕਰੀਏ, ਤਾਂ ਜੋ ਕੋਈ ਵੀ ਉਹਨਾਂ ਦੀ ਅਣ-ਆਗਿਆਕਾਰੀਤਾ ਦੀ ਉਦਾਹਰਣ ਤੇ ਚੱਲ ਕੇ ਨਾਸ਼ ਨਾ ਹੋਵੇ।</verse>
				<verse number="12">ਕਿਉਂਕਿ ਪਰਮੇਸ਼ਵਰ ਦਾ ਬਚਨ ਜੀਉਂਦਾ ਅਤੇ ਕਿਰਿਆਸ਼ੀਲ ਹੈ। ਕਿਸੇ ਵੀ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ, ਇਹ ਪ੍ਰਾਣ ਅਤੇ ਆਤਮਾ, ਜੋੜ ਅਤੇ ਗੁੱਦੇ ਨੂੰ ਅੱਡੋ ਅੱਡ ਕਰਕੇ ਵਿੰਨ੍ਹ ਸੁੱਟਦਾ ਹੈ; ਇਹ ਦਿਲ ਦੇ ਵਿਚਾਰਾਂ ਅਤੇ ਰਵੱਈਏ ਨੂੰ ਜਾਣ ਲੈਂਦਾ ਹੈ।</verse>
				<verse number="13">ਸਾਰੀ ਸਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਮ੍ਹਣੇ ਖੁੱਲੀ ਪਈ ਹੈ ਜਿਸਦਾ ਸਾਨੂੰ ਲੇਖਾ ਦੇਣਾ ਚਾਹੀਦਾ ਹੈ।</verse>
				<verse number="14">ਇਸ ਲਈ, ਸਾਡੇ ਕੋਲ ਇੱਕ ਮਹਾਨ ਮਹਾਂ ਜਾਜਕ ਹੈ ਜੋ ਸਵਰਗ ਵਿੱਚ ਉੱਠਾਇਆ ਗਿਆ, ਜੇ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਓ ਅਸੀਂ ਉਸ ਵਿਸ਼ਵਾਸ ਨੂੰ ਦ੍ਰਿੜਤਾ ਨਾਲ ਫੜੀਏ ਜਿਸਦਾ ਅਸੀਂ ਦਾਅਵਾ ਕਰਦੇ ਹਾਂ।</verse>
				<verse number="15">ਕਿਉਂਕਿ ਸਾਡੇ ਕੋਲ ਕੋਈ ਮਹਾਂ ਜਾਜਕ ਨਹੀਂ ਹੈ ਜੋ ਸਾਡੀਆਂ ਕਮਜ਼ੋਰੀਆਂ ਨਾਲ ਹਮਦਰਦੀ ਰੱਖਣ ਵਿੱਚ ਅਸਮਰੱਥ ਹੋਵੇ, ਪਰ ਸਾਡੇ ਕੋਲ ਇੱਕ ਅਜਿਹਾ ਹੈ ਜਿਸਨੂੰ ਹਰ ਤਰੀਕੇ ਨਾਲ ਸਾਡੇ ਵਾਂਗ ਪਰਖਿਆ ਗਿਆ ਹੈ, ਫਿਰ ਵੀ ਉਹਨਾਂ ਨੇ ਪਾਪ ਨਾ ਕੀਤਾ।</verse>
				<verse number="16">ਆਓ ਫਿਰ ਅਸੀਂ ਪਰਮੇਸ਼ਵਰ ਦੀ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਪਹੁੰਚੀਏ, ਤਾਂ ਜੋ ਅਸੀਂ ਦਯਾ ਪ੍ਰਾਪਤ ਕਰ ਸਕੀਏ ਅਤੇ ਲੋੜ ਦੇ ਸਮੇਂ ਸਾਡੀ ਮਦਦ ਕਰਨ ਲਈ ਕਿਰਪਾ ਪਾ ਸਕੀਏ।</verse>
			</chapter>
			<chapter number="5">
				<verse number="1">ਹਰ ਮਹਾਂ ਜਾਜਕ ਨੂੰ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ ਅਤੇ ਪਰਮੇਸ਼ਵਰ ਨਾਲ ਜੁੜੇ ਮਾਮਲਿਆਂ ਵਿੱਚ ਲੋਕਾਂ ਦੇ ਲਈ ਨਿਯੁਕਤ ਕੀਤਾ ਜਾਂਦਾ ਹੈ ਕਿ ਉਹ ਪਾਪਾਂ ਲਈ ਭੇਂਟਾਂ ਅਤੇ ਬਲੀਆਂ ਚੜ੍ਹਾਉਣ।</verse>
				<verse number="2">ਉਹ ਉਹਨਾਂ ਲੋਕਾਂ ਨਾਲ ਨਰਮੀ ਨਾਲ ਪੇਸ਼ ਆਉਣ ਦੇ ਯੋਗ ਹੈ ਜੋ ਅਗਿਆਨੀ ਹਨ ਅਤੇ ਕੁਰਾਹੇ ਪੈ ਰਹੇ ਹਨ, ਕਿਉਂਕਿ ਉਹ ਖੁਦ ਕਮਜ਼ੋਰੀਆਂ ਦੇ ਅਧੀਨ ਹਨ।</verse>
				<verse number="3">ਇਹੀ ਕਾਰਨ ਹੈ ਕਿ ਉਸਨੂੰ ਆਪਣੇ ਪਾਪਾਂ ਦੇ ਨਾਲ-ਨਾਲ ਲੋਕਾਂ ਦੇ ਪਾਪਾਂ ਲਈ ਵੀ ਬਲੀਦਾਨ ਚੜ੍ਹਾਉਣੇ ਪੈਂਦੇ ਹਨ।</verse>
				<verse number="4">ਅਤੇ ਕੋਈ ਵੀ ਇਹ ਸਨਮਾਨ ਆਪਣੇ ਆਪ ਹਾਸ਼ਲ ਨਹੀਂ ਕਰ ਸਕਦਾ, ਪਰ ਜਦੋਂ ਉਹ ਹਾਰੋਨ ਵਾਂਗ ਪਰਮੇਸ਼ਵਰ ਦੁਆਰਾ ਬੁਲਾਇਆ ਜਾਂਦਾ ਹੈ ਤਾਂ ਉਹ ਇਸ ਨੂੰ ਪ੍ਰਾਪਤ ਕਰਦਾ ਹੈ।</verse>
				<verse number="5">ਇਸੇ ਤਰ੍ਹਾਂ, ਮਸੀਹ ਨੇ ਆਪਣੇ ਆਪ ਲਈ ਮਹਾਂ ਜਾਜਕ ਬਣਨ ਦੀ ਵਡਿਆਈ ਨਹੀਂ ਲਈ। ਪਰ ਪਰਮੇਸ਼ਵਰ ਨੇ ਉਸਨੂੰ ਕਿਹਾ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।”</verse>
				<verse number="6">ਅਤੇ ਪਰਮੇਸ਼ਵਰ ਬਚਨ ਵਿੱਚ ਇੱਕ ਦੂਸਰੀ ਥਾਂ ਤੇ ਆਖਦਾ ਹੈ, “ਤੁਸੀਂ ਮਲਕਿਸਿਦੇਕ ਦੇ ਕ੍ਰਮ ਦੇ ਅਨੁਸਾਰ, ਸਦਾ ਲਈ ਇੱਕ ਜਾਜਕ ਹੋ।”</verse>
				<verse number="7">ਧਰਤੀ ਉੱਤੇ ਸਰੀਰ ਵਿੱਚ ਰਹਿੰਦੇ ਹੋਏ ਯਿਸ਼ੂ ਨੇ ਉਸ ਅੱਗੇ ਜ਼ੋਰਦਾਰ ਸ਼ਬਦਾ ਵਿੱਚ ਹੰਝੂਆਂ ਨਾਲ ਪ੍ਰਾਰਥਨਾਵਾਂ ਅਤੇ ਬੇਨਤੀਆਂ ਕੀਤੀਆਂ ਜੋ ਯਿਸ਼ੂ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਉਸਦੀ ਪਰਮੇਸ਼ਵਰ ਦੇ ਲਈ ਭਗਤੀ ਕਾਰਨ ਉਸਨੂੰ ਸੁਣਿਆ ਗਿਆ।</verse>
				<verse number="8">ਭਾਵੇਂ ਉਹ ਪਰਮੇਸ਼ਵਰ ਦਾ ਪੁੱਤਰ ਸੀ, ਯਿਸ਼ੂ ਨੇ ਆਪਣੇ ਦੁੱਖ ਉਠਾਉਂਣ ਤੋਂ ਵੀ ਆਗਿਆਕਾਰਤਾ ਸਿੱਖੀ।</verse>
				<verse number="9">ਅਤੇ, ਇੱਕੋ ਵਾਰ ਸੰਪੂਰਨ ਹੋ ਜਾਣ ਤੇ, ਯਿਸ਼ੂ ਉਹਨਾਂ ਸਾਰਿਆਂ ਲਈ ਸਦੀਵੀ ਮੁਕਤੀ ਦਾ ਸਰੋਤ ਬਣ ਗਿਆ ਜੋ ਉਸਦੀ ਆਗਿਆ ਦਾ ਪਾਲਣ ਕਰਦੇ ਹਨ।</verse>
				<verse number="10">ਅਤੇ ਉਹ ਪਰਮੇਸ਼ਵਰ ਦੀ ਵੱਲੋਂ ਮਲਕਿਸਿਦੇਕ ਦੇ ਕ੍ਰਮ ਦੇ ਅਨੁਸਾਰ ਮਹਾਂ ਜਾਜਕ ਕਰਕੇ ਨਿਯੁਕਤ ਕੀਤਾ ਗਿਆ ਸੀ।</verse>
				<verse number="11">ਸਾਡੇ ਕੋਲ ਇਸ ਬਾਰੇ ਕਹਿਣ ਲਈ ਬਹੁਤ ਕੁਝ ਹੈ, ਪਰ ਤੁਹਾਡੇ ਲਈ ਇਸ ਨੂੰ ਸਪਸ਼ਟ ਕਰਨਾ ਮੁਸ਼ਕਲ ਹੈ ਕਿਉਂਕਿ ਤੁਸੀਂ ਹੁਣ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ।</verse>
				<verse number="12">ਕਿਉਂ ਜੋ ਇਸ ਸਮੇਂ ਤੱਕ ਤੁਹਾਨੂੰ ਉਪਦੇਸ਼ਕ ਬਣ ਜਾਣਾ ਚਾਹੀਦਾ ਸੀ, ਪਰ ਤੁਹਾਨੂੰ ਅਜੇ ਵੀ ਕਿਸੇ ਦੀ ਲੋੜ ਹੈ ਜੋ ਤੁਹਾਨੂੰ ਦੁਬਾਰਾ ਪਰਮੇਸ਼ਵਰ ਦੇ ਬਚਨ ਦੀਆਂ ਮੁੱਢਲੀਆਂ ਸੱਚਾਈਆਂ ਸਿਖਾਏ। ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਭੋਜਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!</verse>
				<verse number="13">ਕੋਈ ਵੀ ਜੋ ਦੁੱਧ ਉੱਤੇ ਰਹਿੰਦਾ ਹੈ, ਅਜੇ ਵੀ ਇੱਕ ਬਾਲਕ ਹੈ, ਧਾਰਮਿਕਤਾ ਦੇ ਉਪਦੇਸ਼ ਤੋਂ ਜਾਣੂ ਨਹੀਂ ਹੈ।</verse>
				<verse number="14">ਪਰ ਠੋਸ ਭੋਜਨ ਉਹਨਾਂ ਸਿਆਣਿਆਂ ਲਈ ਹੈ, ਜਿਨ੍ਹਾਂ ਨੇ ਨਿਰੰਤਰ ਵਰਤੋਂ ਦੁਆਰਾ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਨੂੰ ਵੱਖ ਕਰਨ ਦੀ ਸਿਖਲਾਈ ਦਿੱਤੀ ਹੈ।</verse>
			</chapter>
			<chapter number="6">
				<verse number="1">ਇਸ ਲਈ ਆਓ ਅਸੀਂ ਮਸੀਹ ਬਾਰੇ ਮੁੱਢਲੀਆਂ ਸਿੱਖਿਆਵਾਂ ਛੱਡ ਕੇ ਸਿਆਣਪੁਣੇ ਵੱਲ ਅੱਗੇ ਵੱਧਦੇ ਜਾਈਏ, ਉਹਨਾਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਨਾ ਰੱਖੀਏ ਜੋ ਮੌਤ ਵੱਲ ਲੈ ਜਾਂਦੇ ਹਨ ਅਤੇ ਪਰਮੇਸ਼ਵਰ ਵਿੱਚ ਵਿਸ਼ਵਾਸ ਦੀ ਅਗਵਾਈ ਕਰਦੇ ਹਨ,</verse>
				<verse number="2">ਸ਼ੁੱਧ ਕਰਨ ਦੇ ਸੰਸਕਾਰਾਂ ਬਾਰੇ ਨਿਰਦੇਸ਼, ਹੱਥ ਰੱਖਣੇ, ਮੁਰਦਿਆਂ ਦਾ ਜੀ ਉੱਠਣਾ ਅਤੇ ਸਦੀਵੀ ਨਿਆਂ।</verse>
				<verse number="3">ਜੇ ਪਰਮੇਸ਼ਵਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।</verse>
				<verse number="4">ਇਹ ਉਹਨਾਂ ਲਈ ਅਸੰਭਵ ਹੈ ਜੋ ਇੱਕ ਵਾਰ ਪ੍ਰਕਾਸ਼ਵਾਨ ਹੋ ਗਏ ਹਨ, ਜਿਨ੍ਹਾਂ ਨੇ ਸਵਰਗੀ ਵਰਦਾਨ ਦਾ ਸਵਾਦ ਚੱਖਿਆ ਹੈ, ਜਿਨ੍ਹਾਂ ਨੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ।</verse>
				<verse number="5">ਜਿਨ੍ਹਾਂ ਨੇ ਪਰਮੇਸ਼ਵਰ ਦੇ ਭਲੇ ਬਚਨ ਅਤੇ ਆਉਣ ਵਾਲੇ ਯੁੱਗ ਦੀਆਂ ਸ਼ਕਤੀਆਂ ਦਾ ਸਵਾਦ ਚੱਖਿਆ ਹੈ।</verse>
				<verse number="6">ਅਤੇ ਜੇ ਉਹ ਭਟਕ ਗਏ ਹਨ, ਉਹਨਾਂ ਨੂੰ ਦੁਬਾਰਾ ਤੋਬਾ ਕਰਾਉਣਾ ਅਣਹੋਣਾ ਹੈ ਕਿਉਂਕਿ ਉਹ ਪਰਮੇਸ਼ਵਰ ਦੇ ਪੁੱਤਰ ਨੂੰ ਆਪਣੇ ਵੱਲੋਂ ਦੂਸਰੀ ਵਾਰ ਸਲੀਬ ਤੇ ਚਾੜ੍ਹਦੇ ਹਨ ਅਤੇ ਉਹਨਾਂ ਨੂੰ ਜਨਤਕ ਬਦਨਾਮੀ ਦੇ ਅਧੀਨ ਕਰਦੇ ਹਨ।</verse>
				<verse number="7">ਉਹ ਜ਼ਮੀਨ ਜਿਹੜੀ ਬਾਰਸ਼ ਦੇ ਪਾਣੀ ਨੂੰ ਅਕਸਰ ਸੋਕ ਲੈਂਦੀ ਹੈ ਅਤੇ ਕਿਸਾਨ ਲਈ ਉਪਯੋਗੀ ਫਸਲ ਪੈਦਾ ਕਰਦੀ ਹੈ ਉਹ ਪਰਮੇਸ਼ਵਰ ਦੀ ਅਸੀਸ ਪ੍ਰਾਪਤ ਕਰਦੀ ਹੈ।</verse>
				<verse number="8">ਪਰ ਜਿਹੜੀ ਜ਼ਮੀਨ ਕੰਡੇ ਅਤੇ ਕੰਡਿਆਲੀ ਝਾੜੀਆਂ ਪੈਦਾ ਕਰਦੀ ਹੈ ਉਹ ਵਿਅਰਥ ਹੈ ਅਤੇ ਪਰਮੇਸ਼ਵਰ ਦੁਆਰਾ ਸਰਾਪੇ ਜਾਣ ਦੇ ਖਤਰੇ ਵਿੱਚ ਹੈ। ਅੰਤ ਵਿੱਚ ਇਸਨੂੰ ਸਾੜ ਦਿੱਤਾ ਜਾਵੇਗਾ।</verse>
				<verse number="9">ਭਾਵੇਂ ਅਸੀਂ ਇਸ ਤਰ੍ਹਾਂ ਬੋਲਦੇ ਹਾਂ, ਪਿਆਰੇ ਦੋਸਤੋ, ਅਸੀਂ ਤੁਹਾਡੇ ਮਾਮਲੇ ਵਿੱਚ ਬਿਹਤਰ ਚੀਜ਼ਾਂ ਦੇ ਲਈ ਯਕੀਨ ਰੱਖਦੇ ਹਾਂ ਉਹ ਚੀਜ਼ਾਂ ਜਿਨ੍ਹਾਂ ਦਾ ਮੁਕਤੀ ਨਾਲ ਸੰਬੰਧ ਹੈ।</verse>
				<verse number="10">ਪਰਮੇਸ਼ਵਰ ਅਨਿਆਈ ਨਹੀਂ ਹੈ; ਉਹ ਤੁਹਾਡੇ ਕੰਮ ਅਤੇ ਉਸ ਪਿਆਰ ਨੂੰ ਨਹੀਂ ਭੁੱਲੇਗਾ ਜੋ ਤੁਸੀਂ ਉਸਨੂੰ ਦਿਖਾਇਆ ਹੈ ਜਿਵੇਂ ਕਿ ਤੁਸੀਂ ਉਸਦੇ ਸੰਤਾਂ ਦੀ ਸਹਾਇਤਾ ਕੀਤੀ ਹੈ ਅਤੇ ਉਹਨਾਂ ਦੀ ਸਹਾਇਤਾ ਕਰਦੇ ਰਹੋ।</verse>
				<verse number="11">ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਵਿੱਚੋਂ ਹਰ ਕੋਈ ਅੰਤ ਤੱਕ ਇਹੀ ਉਤਸੁਕਤਾ ਦਿਖਾਵੇ, ਤਾਂ ਜੋ ਤੁਸੀਂ ਜਿਸਦੀ ਉਮੀਦ ਕਰਦੇ ਹੋ ਉਹ ਪੂਰੀ ਤਰ੍ਹਾਂ ਸਾਕਾਰ ਹੋ ਜਾਵੇ।</verse>
				<verse number="12">ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ, ਪਰ ਉਹਨਾਂ ਦੀ ਨਕਲ ਕਰੋ ਜੋ ਵਿਸ਼ਵਾਸ ਅਤੇ ਸਬਰ ਦੁਆਰਾ ਉਹਨਾਂ ਚੀਜ਼ਾਂ ਦੇ ਵਾਰਸ ਹੁੰਦੇ ਹਨ ਜਿਨ੍ਹਾਂ ਦਾ ਵਾਅਦਾ ਕੀਤਾ ਗਿਆ ਸੀ।</verse>
				<verse number="13">ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨਾਲ ਆਪਣਾ ਵਾਅਦਾ ਕੀਤਾ, ਕਿਉਂਕਿ ਉਸਦੇ ਲਈ ਸਹੁੰ ਚੁੱਕਣ ਵਾਲਾ ਕੋਈ ਵੱਡਾ ਨਹੀਂ ਸੀ, ਉਸਨੇ ਆਪਣੇ ਆਪ ਦੀ ਸਹੁੰ ਖਾਧੀ,</verse>
				<verse number="14">ਕਹਿੰਦਾ ਹੈ, “ਮੈਂ ਤੁਹਾਨੂੰ ਅਸੀਸ ਦੇਵਾਂਗਾ ਅਤੇ ਤੁਹਾਡੇ ਅੰਸ ਨੂੰ ਵਧਾਵਾਂਗਾ।”</verse>
				<verse number="15">ਅਤੇ ਇਸ ਲਈ ਧੀਰਜ ਨਾਲ ਉਡੀਕ ਕਰਨ ਤੋਂ ਬਾਅਦ, ਅਬਰਾਹਾਮ ਨੂੰ ਉਹ ਮਿਲਿਆ ਜੋ ਉਸ ਨਾਲ ਵਾਅਦਾ ਕੀਤਾ ਗਿਆ ਸੀ।</verse>
				<verse number="16">ਲੋਕ ਕਿਸੇ ਆਪਣੇ ਤੋਂ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਸਹੁੰ ਉਹਨਾਂ ਦੇ ਝਗੜੇ ਦਾ ਫ਼ੈਸਲਾ ਕਰਦੀ ਹੈ ਜੋ ਕਿਹਾ ਜਾਂਦਾ ਹੈ ਸਾਰੀਆਂ ਦਲੀਲਾਂ ਖਤਮ ਹੋ ਜਾਂਦੀਆਂ ਹਨ।</verse>
				<verse number="17">ਕਿਉਂਕਿ ਪਰਮੇਸ਼ਵਰ ਆਪਣੇ ਉਦੇਸ਼ ਦੇ ਨਾ ਬਦਲਣ ਵਾਲੇ ਸੁਭਾਅ ਨੂੰ ਬਹੁਤ ਸਪੱਸ਼ਟ ਕਰਨਾ ਚਾਹੁੰਦੇ ਸੀ, ਉਸਨੇ ਸਹੁੰ ਨਾਲ ਇਸਦੀ ਪੁਸ਼ਟੀ ਕੀਤੀ।</verse>
				<verse number="18">ਪਰਮੇਸ਼ਵਰ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ, ਦੋਵੇਂ ਬਦਲਣ ਯੋਗ ਚੀਜ਼ਾਂ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ਵਰ ਲਈ ਝੂਠ ਬੋਲਣਾ ਅਸੰਭਵ ਹੈ, ਅਸੀਂ ਜੋ ਸਾਡੇ ਸਾਹਮਣੇ ਰੱਖੀ ਉਮੀਦ ਨੂੰ ਫੜਨ ਲਈ ਭੱਜ ਗਏ ਹਾਂ, ਨੂੰ ਬਹੁਤ ਉਤਸ਼ਾਹਿਤ ਕੀਤਾ ਜਾ ਸਕਦਾ ਹੈ।</verse>
				<verse number="19">ਸਾਨੂੰ ਆਤਮਾ, ਪੱਕੇ ਅਤੇ ਸੁਰੱਖਿਅਤ ਲਈ ਇੱਕ ਲੰਗਰ ਵਜੋਂ ਇਹ ਉਮੀਦ ਹੈ। ਇਹ ਸੁਰਗੀ ਹੈਕਲ ਦੇ ਪਰਦੇ ਦੇ ਪਿੱਛੇ ਅੰਦਰੂਨੀ ਅਸਥਾਨ ਵਿੱਚ ਪ੍ਰਵੇਸ਼ ਕਰਦਾ ਹੈ,</verse>
				<verse number="20">ਜਿੱਥੇ ਸਾਡੇ ਅੱਗੇ-ਅੱਗੇ ਆਉਣ ਵਾਲਾ ਯਿਸ਼ੂ, ਸਾਡੀ ਤਰਫੋਂ ਦਾਖਲ ਹੋਇਆ ਹੈ। ਉਹ ਮਲਕਿਸਿਦੇਕ ਦੇ ਕ੍ਰਮ ਵਿੱਚ ਸਦਾ ਲਈ ਮਹਾਂ ਜਾਜਕ ਬਣ ਗਿਆ ਹੈ।</verse>
			</chapter>
			<chapter number="7">
				<verse number="1">ਇਹ ਮਲਕਿਸਿਦੇਕ ਸ਼ਾਲੇਮ ਨਗਰ ਦਾ ਰਾਜਾ ਸੀ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਜਾਜਕ ਸੀ। ਉਹ ਅਬਰਾਹਾਮ ਨੂੰ ਉਦੋਂ ਮਿਲਿਆ ਅਤੇ ਉਸਨੂੰ ਅਸੀਸ ਵੀ ਦਿੱਤੀ ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਲੌਟ ਰਿਹਾ ਸੀ,</verse>
				<verse number="2">ਅਤੇ ਅਬਰਾਹਾਮ ਨੇ ਮਲਕਿਸਿਦੇਕ ਨੂੰ ਸਾਰੀਆਂ ਚੀਜ਼ਾਂ ਦਾ ਦਸਵਾਂ ਹਿੱਸਾ ਦਿੱਤਾ। ਮਲਕਿਸਿਦੇਕ ਨਾਮ ਦਾ ਪਹਿਲਾਂ ਅਰਥ, “ਧਰਮ ਦਾ ਰਾਜਾ” ਹੈ; ਅਤੇ ਦੂਸਰਾ ਅਰਥ “ਸ਼ਾਂਤੀ ਦਾ ਰਾਜਾ” ਕਿਉਂਕਿ ਉਹ “ਸ਼ਾਲੇਮ ਦਾ ਰਾਜਾ ਸੀ।”</verse>
				<verse number="3">ਮਲਕਿਸਿਦੇਕ ਦੀ ਵੰਸ਼ਾਵਲੀ ਬਾਰੇ ਕੋਈ ਵੀ ਕੁਝ ਨਹੀਂ ਜਾਣਦਾ, ਜਿਸਦਾ ਨਾ ਤਾਂ ਪਿਤਾ ਨਾ ਹੀ ਮਾਤਾ ਦਾ ਅਤੇ ਨਾ ਹੀ ਵੰਸ਼ਾਵਲੀ ਦਾ ਪਤਾ ਹੈ, ਜਿਸਦਾ ਨਾ ਤਾਂ ਦਿਨਾਂ ਦਾ ਅਰੰਭ ਹੈ ਅਤੇ ਨਾ ਹੀ ਜੀਵਨ ਦਾ ਅੰਤ, ਉਹ ਪਰਮੇਸ਼ਵਰ ਦੇ ਪੁੱਤਰ ਦੀ ਤਰ੍ਹਾਂ ਸਦਾ ਦਾ ਜਾਜਕ ਹੈ।</verse>
				<verse number="4">ਜ਼ਰਾ ਸੋਚੋ ਕਿ ਮਲਕਿਸਿਦੇਕ ਕਿੰਨਾ ਮਹਾਨ ਸੀ: ਇੱਥੋ ਤੱਕ ਕਿ ਕੁਲਪਤੀ ਅਬਰਾਹਾਮ ਨੇ ਵੀ ਉਸਨੂੰ ਲੁੱਟ ਦੇ ਮਾਲ ਦਾ ਦਸਵਾਂ ਹਿੱਸਾ ਦਿੱਤਾ ਸੀ!</verse>
				<verse number="5">ਮੋਸ਼ੇਹ ਦੁਆਰਾ ਪੇਸ਼ ਕੀਤੇ ਗਏ ਕਾਨੂੰਨ ਵਿੱਚ, ਲੇਵੀ ਦੇ ਉੱਤਰਾਧਿਕਾਰੀ, ਜਿਨ੍ਹਾਂ ਨੂੰ ਜਾਜਕਾਂ ਦੇ ਯੋਗ ਚੁਣਿਆ ਗਿਆ ਹੈ, ਉਹਨਾਂ ਨੂੰ ਇਸਰਾਏਲੀ ਲੋਕਾਂ ਤੋਂ ਦਸਵਾਂ ਹਿੱਸਾ ਲੈਣ ਦਾ ਹੁਕਮ ਹੈ, ਅਰਥਾਤ ਉਹਨਾਂ ਲੋਕਾਂ ਤੋਂ ਜੋ ਅਬਰਾਹਾਮ ਦੇ ਅੰਸ ਤੋਂ ਸਨ।</verse>
				<verse number="6">ਹਾਲਾਂਕਿ, ਮਲਕਿਸਿਦੇਕ ਦੇ ਵੰਸ਼ ਦਾ ਕਿਸੇ ਨੂੰ ਨਹੀਂ ਪਤਾ, ਫਿਰ ਵੀ ਉਸਨੇ ਅਬਰਾਹਾਮ ਤੋਂ ਦਸਵਾਂ ਹਿੱਸਾ ਲਿੱਤਾ ਅਤੇ ਉਸ ਨੂੰ ਅਸੀਸ ਦਿੱਤੀ ਜਿਸਦੇ ਵਾਅਦੇ ਕੀਤੇ ਗਏ ਸਨ।</verse>
				<verse number="7">ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਛੋਟੇ ਨੂੰ ਵੱਡੇ ਦੁਆਰਾ ਅਸੀਸ ਦਿੱਤੀ ਜਾਂਦੀ ਹੈ।</verse>
				<verse number="8">ਇੱਕ ਤਰਫ, ਦਸਵਾਂ ਹਿੱਸਾ ਉਹਨਾਂ ਲੋਕਾਂ ਦੁਆਰਾ ਇਕੱਠਾ ਕੀਤਾ ਜਾਂਦਾ ਹੈ ਜੋ ਮਰਨ ਵਾਲੇ ਹੋਣ; ਪਰ ਦੂਸਰੀ ਤਰਫ, ਮਲਕਿਸਿਦੇਕ ਦੁਆਰਾ ਜਿਸਨੂੰ ਜੀਵਤ ਘੋਸ਼ਿਤ ਕੀਤਾ ਗਿਆ ਹੈ।</verse>
				<verse number="9">ਕੋਈ ਇਹ ਵੀ ਕਹਿ ਸਕਦਾ ਹੈ ਕਿ ਲੇਵੀ ਨੇ ਵੀ, ਜੋ ਦਸਵਾਂ ਹਿੱਸਾ ਇਕੱਠਾ ਕਰਦਾ ਹੈ, ਨੇ ਅਬਰਾਹਾਮ ਦੇ ਦੁਆਰਾ ਦਸਵੰਧ ਦਿੱਤਾ,</verse>
				<verse number="10">ਕਿਉਂਕਿ ਜਦੋਂ ਮਲਕਿਸਿਦੇਕ ਅਬਰਾਹਾਮ ਨੂੰ ਮਿਲਿਆ, ਲੇਵੀ ਅਜੇ ਵੀ ਆਪਣੇ ਪੂਰਵਜ ਅਬਰਾਹਾਮ ਦੇ ਸਰੀਰ ਵਿੱਚ ਸੀ।</verse>
				<verse number="11">ਜੇ ਸੰਪੂਰਨਤਾ ਲੇਵੀਆਂ ਦੀ ਜਾਜਕਤਾ ਦੁਆਰਾ ਪ੍ਰਾਪਤ ਕੀਤੀ ਜਾ ਸਕਦੀ ਸੀ ਅਤੇ ਜਿਸ ਦੇ ਹੁੰਦਿਆ ਲੋਕਾਂ ਨੂੰ ਬਿਵਸਥਾ ਮਿਲੀ ਸੀ ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦੇਕ ਦੇ ਕ੍ਰਮ ਤੋਂ ਕੋਈ ਹੋਰ ਜਾਜਕ ਆਉਂਦਾ ਅਤੇ ਜੋ ਹਾਰੋਨ ਦੇ ਕ੍ਰਮ ਵਿੱਚ ਨਾ ਗਿਣਿਆ ਜਾਂਦਾ?</verse>
				<verse number="12">ਕਿਉਂਕਿ ਜਦੋਂ ਜਾਜਕ ਦਾ ਪਦ ਬਦਲਿਆ ਜਾਂਦਾ ਹੈ, ਤਾਂ ਬਿਵਸਥਾ ਬਦਲਣਾ ਵੀ ਜ਼ਰੂਰੀ ਹੈ।</verse>
				<verse number="13">ਉਹ ਜਿਸਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ ਪ੍ਰਭੂ ਇੱਕ ਵੱਖਰੇ ਗੋਤ ਨਾਲ ਸਬੰਧਤ ਹੈ, ਅਤੇ ਉਸ ਗੋਤ ਦੇ ਕਿਸੇ ਨੇ ਵੀ ਕਦੇ ਵੀ ਵੇਦੀ ਤੇ ਸੇਵਾ ਨਹੀਂ ਕੀਤੀ।</verse>
				<verse number="14">ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਗੋਤ ਤੋਂ ਆਇਆ ਸੀ, ਅਤੇ ਉਸ ਗੋਤ ਦੇ ਸੰਬੰਧ ਵਿੱਚ ਮੋਸ਼ੇਹ ਨੇ ਜਾਜਕਾਂ ਬਾਰੇ ਕੁਝ ਨਹੀਂ ਸੀ ਕਿਹਾ।</verse>
				<verse number="15">ਅਤੇ ਜੋ ਅਸੀਂ ਕਿਹਾ ਹੈ ਉਹ ਹੋਰ ਵੀ ਸਪੱਸ਼ਟ ਹੈ ਜੇ ਮਲਕਿਸਿਦੇਕ ਵਰਗਾ ਕੋਈ ਹੋਰ ਜਾਜਕ ਪ੍ਰਗਟ ਹੁੰਦਾ ਹੈ,</verse>
				<verse number="16">ਉਹ ਜੋ ਇੱਕ ਜਾਜਕ ਬਣ ਗਿਆ ਹੈ ਆਪਣੇ ਸਰੀਰ ਦੇ ਨਿਯਮਾਂ ਦੇ ਅਧਾਰ ਤੇ ਨਹੀਂ ਬਲਕਿ ਇੱਕ ਅਵਿਨਾਸ਼ੀ ਜੀਵਨ ਦੀ ਸ਼ਕਤੀ ਦੇ ਅਧਾਰ ਤੇ।</verse>
				<verse number="17">ਕਿਉਂਕਿ ਇਹ ਬਚਨ ਵਿੱਚ ਘੋਸ਼ਿਤ ਕੀਤਾ ਗਿਆ ਹੈ: “ਤੁਸੀਂ ਮਲਕਿਸਿਦੇਕ ਦੇ ਕ੍ਰਮ ਵਿੱਚ, ਸਦਾ ਲਈ ਜਾਜਕ ਹੋ।”</verse>
				<verse number="18">ਪਿਹਲੇ ਨਿਯਮਾਂ ਨੂੰ ਇਸ ਲਈ ਰੱਦ ਕੀਤਾ ਗਿਆ ਹੈ ਕਿਉਂਕਿ ਇਹ ਕਮਜ਼ੋਰ ਅਤੇ ਨਿਸ਼ਫਲ ਸੀ।</verse>
				<verse number="19">(ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਬਣਾਇਆ), ਅਤੇ ਉਸਦੀ ਜਗ੍ਹਾ ਇੱਕ ਬਿਹਤਰ ਉਮੀਦ ਰੱਖੀ ਗਈ ਹੈ, ਜਿਸ ਦੁਆਰਾ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ।</verse>
				<verse number="20">ਅਤੇ ਇਹ ਸਹੁੰ ਤੋਂ ਬਿਨ੍ਹਾਂ ਨਹੀਂ ਹੋਇਆ ਸੀ! ਦੂਸਰੇ ਬਿਨ੍ਹਾਂ ਕਿਸੇ ਸਹੁੰ ਦੇ ਜਾਜਕ ਬਣ ਗਏ,</verse>
				<verse number="21">ਪਰ ਯਿਸ਼ੂ ਸਹੁੰ ਖਾ ਕੇ ਜਾਜਕ ਬਣ ਗਿਆ ਜਦੋਂ ਪਰਮੇਸ਼ਵਰ ਨੇ ਉਸਨੂੰ ਕਿਹਾ: “ਪ੍ਰਭੂ ਨੇ ਸਹੁੰ ਖਾਧੀ ਹੈ ਅਤੇ ਉਹ ਆਪਣਾ ਮਨ ਨਹੀਂ ਬਦਲਣਗੇ: ‘ਤੁਸੀਂ ਸਦਾ ਲਈ ਇੱਕ ਜਾਜਕ ਹੋ।’ ”</verse>
				<verse number="22">ਇਸ ਸਹੁੰ ਦੇ ਕਾਰਨ, ਯਿਸ਼ੂ ਇੱਕ ਬਿਹਤਰ ਵਾਚਾ ਦਾ ਜ਼ਿੰਮੇਵਾਰ ਬਣ ਗਿਆ ਹੈ।</verse>
				<verse number="23">ਹੁਣ ਉਹਨਾਂ ਵਿੱਚੋਂ ਬਹੁਤ ਸਾਰੇ ਜਾਜਕ ਹੋ ਗਏ ਹਨ, ਕਿਉਂਕਿ ਮੌਤ ਨੇ ਉਹਨਾਂ ਨੂੰ ਅਹੁਦੇ ਉੱਤੇ ਬਣੇ ਰਹਿਣ ਤੋਂ ਰੋਕਿਆ;</verse>
				<verse number="24">ਪਰ ਕਿਉਂਕਿ ਯਿਸ਼ੂ ਸਦਾ ਲਈ ਜੀਉਂਦਾ ਹੈ, ਉਸਦਾ ਇੱਕ ਅਟੱਲ ਜਾਜਕ ਪਦ ਹੈ।</verse>
				<verse number="25">ਇਸ ਲਈ ਉਹ ਉਹਨਾਂ ਲੋਕਾਂ ਨੂੰ ਪੂਰੀ ਤਰ੍ਹਾਂ ਬਚਾਉਣ ਦੇ ਯੋਗ ਹੈ ਜੋ ਉਸਦੇ ਦੁਆਰਾ ਪਰਮੇਸ਼ਵਰ ਕੋਲ ਆਉਂਦੇ ਹਨ, ਕਿਉਂਕਿ ਉਹ ਹਮੇਸ਼ਾ ਉਹਨਾਂ ਲਈ ਵਿਚੋਲਗੀ ਕਰਨ ਲਈ ਜੀਉਂਦਾ ਹੈ।</verse>
				<verse number="26">ਅਜਿਹਾ ਮਹਾਂ ਜਾਜਕ ਸੱਚ-ਮੁੱਚ ਸਾਡੀ ਜ਼ਰੂਰਤ ਨੂੰ ਪੂਰਾ ਕਰਦਾ ਹੈ ਯਿਸ਼ੂ ਜੋ ਪਵਿੱਤਰ, ਨਿਰਦੋਸ਼, ਸ਼ੁੱਧ, ਪਾਪੀਆਂ ਤੋਂ ਅਲੱਗ, ਸਵਰਗ ਤੋਂ ਉੱਚਾ ਹੈ।</verse>
				<verse number="27">ਦੂਜੇ ਮੁੱਖ ਜਾਜਕਾਂ ਦੇ ਉਲਟ, ਉਸਨੂੰ ਦਿਨ ਪ੍ਰਤੀ ਦਿਨ ਬਲੀਆਂ ਚੜ੍ਹਾਉਣ ਦੀ ਜ਼ਰੂਰਤ ਨਹੀਂ, ਪਹਿਲਾਂ ਆਪਣੇ ਪਾਪਾਂ ਲਈ, ਅਤੇ ਫਿਰ ਲੋਕਾਂ ਦੇ ਪਾਪਾਂ ਲਈ। ਉਸਨੇ ਉਹਨਾਂ ਦੇ ਪਾਪਾਂ ਲਈ ਇੱਕ ਵਾਰ ਸਾਰਿਆਂ ਲਈ ਬਲੀਦਾਨ ਚੜ੍ਹਾ ਦਿੱਤਾ ਜਦੋਂ ਉਸਨੇ ਆਪਣੇ ਆਪ ਨੂੰ ਭੇਟ ਕੀਤਾ।</verse>
				<verse number="28">ਕਿਉਂਕਿ ਮੋਹਸ਼ੇ ਦਾ ਕਾਨੂੰਨ ਉਹਨਾਂ ਦੀ ਸਾਰੀ ਕਮਜ਼ੋਰੀ ਵਿੱਚ ਮਹਾਂ ਜਾਜਕਾਂ ਵਜੋਂ ਨਿਯੁਕਤ ਕਰਦਾ ਹੈ; ਪਰ ਸਹੁੰ, ਜੋ ਬਿਵਸਥਾ ਦੇ ਬਾਅਦ ਆਈ ਸੀ, ਨੇ ਪੁੱਤਰ ਨੂੰ ਨਿਯੁਕਤ ਕੀਤਾ, ਜੋ ਸਦਾ ਲਈ ਸੰਪੂਰਣ ਬਣਾਇਆ ਗਿਆ ਹੈ।</verse>
			</chapter>
			<chapter number="8">
				<verse number="1">ਹੁਣ ਜੋ ਅਸੀਂ ਕਹਿ ਰਹੇ ਹਾਂ, ਉਹਨਾਂ ਵਿੱਚੋਂ ਮੁੱਖ ਗੱਲ ਇਹ ਹੈ: ਸਾਡੇ ਕੋਲ ਅਜਿਹਾ ਮਹਾਂ ਜਾਜਕ ਹੈ, ਜੋ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਸਿੰਘਾਸਣ ਦੇ ਸੱਜੇ ਹੱਥ ਪਾਸੇ ਬੈਠਾ ਹੈ,</verse>
				<verse number="2">ਅਤੇ ਜੋ ਪਵਿੱਤਰ ਸਥਾਨ ਵਿੱਚ ਸੇਵਾ ਕਰਦਾ ਹੈ, ਉਸ ਸੱਚੇ ਤੰਬੂ ਦੀ ਸਥਾਪਨਾ ਸਿਰਫ ਮਨੁੱਖ ਦੁਆਰਾ ਨਹੀਂ ਬਲਕਿ ਪ੍ਰਭੂ ਦੁਆਰਾ ਕੀਤੀ ਗਈ ਹੈ।</verse>
				<verse number="3">ਹਰ ਮਹਾਂ ਜਾਜਕ ਨੂੰ ਭੇਂਟਾਂ ਅਤੇ ਬਲੀਦਾਨ ਚੜਾਨ ਲਈ ਨਿਯੁਕਤ ਕੀਤਾ ਜਾਂਦਾ ਹੈ। ਇਸ ਲਈ ਜ਼ਰੂਰੀ ਸੀ ਕਿ ਇਸ ਵਿਅਕਤੀ ਕੋਲ ਵੀ ਪਰਮੇਸ਼ਵਰ ਨੂੰ ਕੁਝ ਚੜ੍ਹਾਉਣ ਲਈ ਹੋਵੇ।</verse>
				<verse number="4">ਜੇ ਮਸੀਹ ਧਰਤੀ ਉੱਤੇ ਹੁੰਦਾ, ਤਾਂ ਉਹ ਜਾਜਕ ਨਹੀਂ ਹੁੰਦਾ, ਕਿਉਂਕਿ ਪਹਿਲਾਂ ਤੋਂ ਹੀ ਜਾਜਕ ਹਨ ਜੋ ਬਿਵਸਥਾ ਅਨੁਸਾਰ ਭੇਂਟ ਚੜ੍ਹਾਉਣ ਲਈ ਨਿਯੁਕਤ ਕੀਤੇ ਗਏ ਹਨ।</verse>
				<verse number="5">ਉਹ ਇੱਕ ਪਵਿੱਤਰ ਅਸਥਾਨ ਤੇ ਸੇਵਾ ਕਰਦੇ ਹਨ ਜਿਸਦੀ ਨਕਲ ਅਤੇ ਪਰਛਾਵਾਂ ਸਵਰਗ ਵਿੱਚ ਹੈ। ਇਸੇ ਲਈ ਮੋਸ਼ੇਹ ਨੂੰ ਚੇਤਾਵਨੀ ਦਿੱਤੀ ਗਈ ਸੀ ਜਦੋਂ ਉਹ ਤੰਬੂ ਬਣਾਉਣ ਲੱਗਾ ਸੀ: “ਧਿਆਨ ਰੱਖ ਕਿ ਤੁਸੀਂ ਪਹਾੜ ਉੱਤੇ ਦਿਖਾਏ ਗਏ ਨਮੂਨੇ ਦੇ ਅਨੁਸਾਰ ਹਰ ਚੀਜ਼ ਬਣਾਉ।”</verse>
				<verse number="6">ਪਰ ਹੁਣ ਯਿਸ਼ੂ ਨੇ ਉਹਨਾਂ ਜਾਜਕਾਂ ਨਾਲੋਂ ਉੱਤਮ ਸੇਵਕਾਈ ਨੂੰ ਪ੍ਰਾਪਤ ਕਰ ਲਿਆ ਹੈ ਜਿੰਨਾ ਉਸ ਨੇਮ ਜਿਸਦਾ ਉਹ ਵਿਚੋਲਾ ਹੈ ਪੁਰਾਣੇ ਨਾਲੋਂ ਉੱਤਮ ਹੈ, ਕਿਉਂਕਿ ਨਵਾਂ ਨੇਮ ਬਿਹਤਰ ਵਾਅਦਿਆਂ ਉੱਤੇ ਸਥਾਪਤ ਕੀਤਾ ਗਿਆ ਹੈ।</verse>
				<verse number="7">ਕਿਉਂਕਿ ਜੇ ਉਸ ਪਹਿਲੀ ਵਾਚਾ ਵਿੱਚ ਕੁਝ ਗਲਤ ਨਾ ਹੁੰਦਾ, ਤਾਂ ਕਿਸੇ ਦੂਸਰੀ ਵਾਚਾ ਦੀ ਭਾਲ ਨਹੀਂ ਕੀਤੀ ਜਾਣੀ ਸੀ।</verse>
				<verse number="8">ਪਰ ਪਰਮੇਸ਼ਵਰ ਨੇ ਆਪਣੇ ਲੋਕਾਂ ਵਿੱਚ ਦੋਸ਼ ਪਾਇਆ ਅਤੇ ਉਹਨਾਂ ਨੂੰ ਕਿਹਾ: “ਉਹ ਦਿਨ ਆ ਰਹੇ ਹਨ, ਪ੍ਰਭੂ ਦਾ ਇਹ ਵਾਕ ਹੈ, ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵੀਂ ਵਾਚਾ ਸਥਾਪਤ ਕਰਾਂਗਾ।</verse>
				<verse number="9">ਇਹ ਉਸ ਵਾਚਾ ਵਰਗਾ ਨਹੀਂ ਹੋਵੇਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤਾ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਉਣ ਲਈ ਉਹਨਾਂ ਦਾ ਹੱਥ ਫੜਿਆ ਸੀ, ਕਿਉਂਕਿ ਉਹ ਮੇਰੇ ਨੇਮ ਦੇ ਪ੍ਰਤੀ ਵਫ਼ਾਦਾਰ ਨਹੀਂ ਰਹੇ, ਅਤੇ ਮੈਂ ਉਹਨਾਂ ਤੋਂ ਮੂੰਹ ਮੋੜ ਲਿਆ, ਇਹ ਪ੍ਰਭੂ ਦਾ ਕਹਿਣਾ ਹੈ।</verse>
				<verse number="10">ਪਰਮੇਸ਼ਵਰ ਨੇ ਕਿਹਾ ਇਹ ਵਾਚਾ ਹੈ ਜੋ ਮੈਂ ਇਸਰਾਏਲ ਦੇ ਲੋਕਾਂ ਨਾਲ ਉਸ ਸਮੇਂ ਤੋਂ ਬਾਅਦ ਸਥਾਪਿਤ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।</verse>
				<verse number="11">ਉਹ ਹੁਣ ਆਪਣੇ ਗੁਆਂਢੀਆਂ ਨੂੰ ਨਹੀਂ ਸਿਖਾਉਣਗੇ, ਜਾਂ ਇੱਕ-ਦੂਜੇ ਨੂੰ ਕਹਿਣਗੇ, ‘ਪ੍ਰਭੂ ਨੂੰ ਜਾਣੋ,’ ਕਿਉਂਕਿ ਉਹ ਸਾਰੇ ਮੈਨੂੰ ਜਾਣ ਲੈਣਗੇ, ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ।</verse>
				<verse number="12">ਕਿਉਂਕਿ ਮੈਂ ਉਹਨਾਂ ਦੀ ਬੁਰਾਈ ਨੂੰ ਮਾਫ਼ ਕਰ ਦਿਆਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”</verse>
				<verse number="13">ਇਸ ਵਾਚਾ ਨੂੰ “ਨਵਾਂ” ਕਹਿ ਕੇ, ਉਸਨੇ ਪਹਿਲੇ ਨੂੰ ਪੁਰਾਣਾ ਬਣਾ ਦਿੱਤਾ ਹੈ; ਅਤੇ ਜੋ ਪੁਰਾਣਾ ਹੈ ਉਹ ਜਲਦੀ ਹੀ ਅਲੋਪ ਹੋ ਜਾਵੇਗਾ।</verse>
			</chapter>
			<chapter number="9">
				<verse number="1">ਪਹਿਲੀ ਵਾਚਾ ਵਿੱਚ ਪਰਮੇਸ਼ਵਰ ਦੀ ਅਰਾਧਨਾ ਅਤੇ ਸੰਸਾਰਿਕ ਪਵਿੱਤਰ ਸਥਾਨ ਵਾਸਤੇ ਨਿਯਮ ਦਿੱਤੇ ਗਏ ਸਨ।</verse>
				<verse number="2">ਇੱਕ ਤੰਬੂ ਬਣਾਇਆ ਗਿਆ ਸੀ। ਜਿਸਦੇ ਪਹਿਲੇ ਕਮਰੇ ਵਿੱਚ ਸ਼ਮਾਦਾਨ ਅਤੇ ਪਵਿੱਤਰ ਰੋਟੀ ਦਾ ਮੇਜ਼ ਰੱਖਿਆ ਜਾਂਦਾ ਸੀ। ਇਸ ਤੰਬੂ ਨੂੰ ਪਵਿੱਤਰ ਸਥਾਨ ਕਿਹਾ ਜਾਂਦਾ ਸੀ।</verse>
				<verse number="3">ਦੂਸਰੇ ਪਰਦੇ ਦੇ ਪਿੱਛੇ ਇੱਕ ਕਮਰਾ ਸੀ ਜੋ ਅੱਤ ਪਵਿੱਤਰ ਸਥਾਨ ਕਹਾਉਂਦਾ ਸੀ,</verse>
				<verse number="4">ਜਿੱਥੇ ਧੂਪ ਲਈ ਸੋਨੇ ਦੀ ਵੇਦੀ ਸੀ ਅਤੇ ਸੋਨੇ ਨਾਲ ਬਣਿਆ ਵਾਚਾ ਦਾ ਸੰਦੂਕ ਸੀ। ਇਸ ਵਾਚਾ ਦੇ ਸੰਦੂਕ ਵਿੱਚ ਸੋਨੇ ਦਾ ਬਰਤਨ ਮਨ੍ਨੇ ਨਾਲ ਭਰਿਆ ਹੋਇਆ, ਹਾਰੋਨ ਦੀ ਲਾਠੀ ਜਿਹੜੀ ਹਮੇਸ਼ਾ ਕੋਮਲ ਪੱਤਿਆਂ ਨਾਲ ਭਰੀ ਰਹਿੰਦੀ ਹੈ ਅਤੇ ਪੱਥਰ ਨਾਲ ਬਣਿਆ ਵਾਚਾ ਦੀ ਪੱਟੀਆਂ ਸਨ।</verse>
				<verse number="5">ਸੰਦੂਕ ਦੇ ਉੱਪਰ ਤੇਜ ਨਾਲ ਭਰੇ ਹੋਏ ਕਰੂਬ ਸਨ ਜਿਹੜੇ ਕਿਰਪਾ ਦੇ ਆਸਨ ਨੂੰ ਢੱਕ ਕੇ ਰੱਖਦੇ ਸੀ। ਪਰ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਵਿਸਤਾਰ ਵਿੱਚ ਬਿਆਨ ਕਰਨ ਦਾ ਹੁਣ ਸਮਾਂ ਨਹੀਂ ਹੈ।</verse>
				<verse number="6">ਸਾਰੀਆਂ ਚੀਜ਼ਾਂ ਨੂੰ ਇਸ ਪ੍ਰਕਾਰ ਪ੍ਰਬੰਧ ਕਰਨ ਤੋਂ ਬਾਅਦ ਜਦੋਂ ਜਾਜਕ ਹਰ ਸਮੇਂ ਬਾਹਰੀ ਤੰਬੂ ਵਿੱਚ ਆਪਣੀ ਸੇਵਕਾਈ ਲਈ ਪ੍ਰਵੇਸ਼ ਕਰਦਾ ਸੀ।</verse>
				<verse number="7">ਪਰ ਕੇਵਲ ਮਹਾਂ ਜਾਜਕ ਹੀ ਬਲੀ ਕੀਤੇ ਜਾਨਵਰ ਦਾ ਲਹੂ ਲੈ ਕੇ ਅੰਦਰੂਨੀ ਕਮਰੇ ਵਿੱਚ ਪ੍ਰਵੇਸ਼ ਕਰਦਾ ਸੀ ਅਤੇ ਉਹ ਵੀ ਸਿਰਫ ਸਾਲ ਵਿੱਚ ਇੱਕ ਹੀ ਵਾਰ, ਆਪਣੇ ਆਪ ਲਈ ਅਤੇ ਹੋਰ ਲੋਕਾਂ ਦੇ ਪਾਪਾਂ ਲਈ ਜੋ ਅਗਿਆਨਤਾ ਵਿੱਚ ਕੀਤੇ ਗਏ ਹੋਣ।</verse>
				<verse number="8">ਇਸ ਦੇ ਦੁਆਰਾ ਪਵਿੱਤਰ ਆਤਮਾ ਇਹ ਸਪਸ਼ਟ ਕਰਦਾ ਹੈ ਕਿ ਜਦੋਂ ਤੱਕ ਪਹਿਲਾਂ ਤੰਬੂ ਕਿਰਿਆਸ਼ੀਲ ਹੈ ਉਦੋਂ ਤੱਕ ਮੁੱਖ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਦਾ ਰਸਤਾ ਬੰਦ ਹੈ।</verse>
				<verse number="9">ਇਹ ਬਾਹਰੀ ਤੰਬੂ ਵਰਤਮਾਨ ਸਮੇਂ ਲਈ ਉਧਾਰਨ ਦੇ ਕੇ ਇਹ ਦਰਸਾਉਂਦਾ ਹੈ ਕਿ ਭੇਂਟਾਂ ਤੇ ਬਲੀਆਂ ਜੋ ਜਾਜਕ ਦੁਆਰਾ ਚੜਾਈਆਂ ਜਾਂਦੀਆਂ ਸਨ, ਉਹ ਅਰਾਧਕ ਦੇ ਜ਼ਮੀਰ ਨੂੰ ਸ਼ੁੱਧ ਨਹੀਂ ਕਰ ਸਕਦੀ।</verse>
				<verse number="10">ਇਹ ਸਿਰਫ ਖਾਣ-ਪੀਣ ਅਤੇ ਵੱਖੋ ਵੱਖਰੇ ਰਸਮੀ ਧੋਣ ਦੇ ਮਾਮਲੇ ਹਨ ਇਹ ਸਰੀਰ ਸੰਬਧੀ ਨਿਯਮ ਨਵੇਂ ਆਦੇਸ਼ ਦੇ ਲਾਗੂ ਹੋਣ ਤੱਕ ਹੀ ਜਾਰੀ ਸਨ।</verse>
				<verse number="11">ਪਰ ਜਦੋਂ ਮਸੀਹ ਉਹਨਾਂ ਚੰਗੀਆਂ ਚੀਜ਼ਾਂ ਦੇ ਮਹਾਂ ਜਾਜਕ ਵਜੋਂ ਆਇਆ ਜੋ ਪਹਿਲਾਂ ਹੀ ਇੱਥੇ ਹਨ, ਉਹ ਇੱਕ ਵਿਸ਼ਾਲ ਅਤੇ ਵਧੇਰੇ ਸੰਪੂਰਨ ਡੇਰੇ ਵਿੱਚੋਂ ਲੰਘਿਆ ਜੋ ਮਨੁੱਖੀ ਹੱਥਾਂ ਨਾਲ ਨਹੀਂ ਬਣਾਇਆ ਗਿਆ, ਅਰਥਾਤ ਇਸ ਸ੍ਰਿਸ਼ਟੀ ਦਾ ਹਿੱਸਾ ਨਹੀਂ ਹੈ।</verse>
				<verse number="12">ਉਹ ਬੱਕਰੇਆਂ ਅਤੇ ਵੱਛਿਆਂ ਦੇ ਲਹੂ ਰਾਹੀਂ ਦਾਖਲ ਨਹੀਂ ਹੋਇਆ; ਪਰ ਉਹ ਆਪਣੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਵਾਰ ਦਾਖਲ ਹੋਇਆ, ਇਸ ਤਰ੍ਹਾਂ ਸਦੀਪਕ ਛੁਟਕਾਰਾ ਪ੍ਰਾਪਤ ਹੋਇਆ।</verse>
				<verse number="13">ਬੱਕਰੇਆਂ ਅਤੇ ਬਲਦਾਂ ਦਾ ਖੂਨ ਅਤੇ ਇੱਕ ਵੱਛੀ ਦੀ ਸੁਆਹ ਉਹਨਾਂ ਉੱਤੇ ਛਿੜਕਾਈ ਜਾਂਦੀ ਹੈ ਜੋ ਰਸਮੀ ਤੌਰ ਤੇ ਅਸ਼ੁੱਧ ਹਨ ਉਹਨਾਂ ਨੂੰ ਪਵਿੱਤਰ ਕਰਦੇ ਹਨ ਤਾਂ ਜੋ ਉਹ ਬਾਹਰੋਂ ਸ਼ੁੱਧ ਹੋ ਜਾਣ।</verse>
				<verse number="14">ਤਾਂ ਫਿਰ, ਮਸੀਹ ਦਾ ਲਹੂ ਕਿੰਨਾ ਵੱਧ ਨਿਰਦੋਸ਼ ਹੋਵੇਗਾ, ਜਿਸ ਨੇ ਸਦੀਪਕ ਆਤਮਾ ਦੁਆਰਾ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਅੱਗੇ ਪੇਸ਼ ਕੀਤਾ, ਕਿ ਸਾਡੇ ਜ਼ਮੀਰ ਨੂੰ ਉਹਨਾਂ ਕੰਮਾਂ ਤੋਂ ਸ਼ੁੱਧ ਕਰੇ ਜੋ ਮੌਤ ਵੱਲ ਲੈ ਜਾਂਦੇ ਹਨ, ਤਾਂ ਜੋ ਅਸੀਂ ਜੀਉਂਦੇ ਪਰਮੇਸ਼ਵਰ ਦੀ ਸੇਵਾ ਕਰ ਸਕੀਏ!</verse>
				<verse number="15">ਇਸ ਕਾਰਨ ਕਰਕੇ ਮਸੀਹ ਇੱਕ ਨਵੀਂ ਵਾਚਾ ਦਾ ਵਿਚੋਲਾ ਹੈ, ਤਾਂ ਕਿ ਜਿਹੜੇ ਬੁਲਾਏ ਗਏ ਹਨ ਉਹ ਵਾਅਦਾ ਕੀਤੀ ਗਈ ਸਦੀਪਕ ਵਿਰਾਸਤ ਨੂੰ ਪ੍ਰਾਪਤ ਕਰ ਸਕਣ ਹੁਣ ਜਦੋਂ ਉਹ ਉਹਨਾਂ ਨੂੰ ਪਹਿਲੀ ਵਾਚਾ ਦੇ ਅਧੀਨ ਕੀਤੇ ਗਏ ਪਾਪਾਂ ਤੋਂ ਮੁਕਤ ਕਰਨ ਲਈ ਰਿਹਾਈ ਦੀ ਕੀਮਤ ਕਾਰਨ ਮਰਿਆ ਹੈ।</verse>
				<verse number="16">ਵਸੀਅਤ ਦੇ ਮਾਮਲੇ ਵਿੱਚ, ਇਸ ਨੂੰ ਬਣਾਉਣ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਜ਼ਰੂਰੀ ਹੈ।</verse>
				<verse number="17">ਕਿਉਂਕਿ ਵਸੀਅਤ ਉਦੋਂ ਹੀ ਲਾਗੂ ਹੁੰਦੀ ਹੈ ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ; ਇਹ ਕਦੇ ਪ੍ਰਭਾਵਸ਼ਾਲੀ ਨਹੀਂ ਹੁੰਦਾ ਜਦੋਂ ਕਿ ਜਿਸਨੇ ਇਸਨੂੰ ਬਣਾਇਆ ਹੈ ਉਹ ਜੀਉਂਦਾ ਹੈ।</verse>
				<verse number="18">ਇਹੀ ਕਾਰਨ ਹੈ ਕਿ ਪਹਿਲੀ ਵਾਚਾ ਖੂਨ ਦੇ ਬਿਨ੍ਹਾਂ ਪ੍ਰਭਾਵ ਨਹੀਂ ਪਾ ਸਕੀ।</verse>
				<verse number="19">ਜਦੋਂ ਮੋਸ਼ੇਹ ਨੇ ਸਾਰੇ ਲੋਕਾਂ ਨੂੰ ਬਿਵਸਥਾ ਦੇ ਹਰ ਨਿਯਮ ਦਾ ਐਲਾਨ ਕਰ ਦਿੱਤਾ, ਉਸਨੇ ਵੱਛਿਆਂ ਅਤੇ ਬੱਕਰੇਆਂ ਦਾ ਲਹੂ ਲਿਆ ਜਿਸਨੂੰ ਪਾਣੀ ਅਤੇ ਲਾਲ ਰੰਗ ਦੀ ਉੱਨ ਅਤੇ ਜ਼ੈਫ਼ੇ ਦੀਆਂ ਟਹਿਣੀਆਂ ਦੇ ਨਾਲ, ਸਾਰੇ ਲੋਕਾਂ ਉੱਤੇ ਛਿੜਕਿਆ।</verse>
				<verse number="20">ਮੋਸ਼ੇਹ ਨੇ ਲੋਕਾਂ ਨੂੰ ਕਿਹਾ, “ਇਹ ਉਸ ਵਾਚਾ ਦਾ ਲਹੂ ਹੈ, ਜਿਸਨੂੰ ਪਰਮੇਸ਼ਵਰ ਨੇ ਤੁਹਾਨੂੰ ਮੰਨਣ ਦਾ ਹੁਕਮ ਦਿੱਤਾ ਹੈ।”</verse>
				<verse number="21">ਇਸੇ ਤਰ੍ਹਾਂ, ਉਸ ਨੇ ਤੰਬੂ ਅਤੇ ਇਸ ਦੀਆਂ ਰਸਮਾਂ ਵਿੱਚ ਵਰਤੀ ਜਾਣ ਵਾਲੀ ਹਰ ਚੀਜ਼ ਉੱਤੇ ਲਹੂ ਛਿੜਕਿਆ।</verse>
				<verse number="22">ਦਰਅਸਲ, ਕਾਨੂੰਨ ਦੀ ਮੰਗ ਹੈ ਕਿ ਲਗਭਗ ਹਰ ਚੀਜ਼ ਨੂੰ ਖੂਨ ਨਾਲ ਸ਼ੁੱਧ ਕੀਤਾ ਜਾਵੇ, ਅਤੇ ਖੂਨ ਵਹਾਏ ਬਗੈਰ ਕੋਈ ਮਾਫ਼ੀ ਨਹੀਂ ਹੈ।</verse>
				<verse number="23">ਇਹ ਜ਼ਰੂਰੀ ਸੀ ਕਿ ਸਵਰਗੀ ਚੀਜ਼ਾਂ ਦੇ ਨਮੂਨਿਆਂ ਨੂੰ ਇਨ੍ਹਾਂ ਬਲੀਦਾਨਾਂ ਨਾਲ ਸ਼ੁੱਧ ਕੀਤਾ ਜਾਏ, ਪਰ ਸਵਰਗੀ ਚੀਜ਼ਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨ ਨਾਲ ਸ਼ੁੱਧ ਕੀਤੀਆਂ ਜਾਣ।</verse>
				<verse number="24">ਕਿਉਂਕਿ ਮਸੀਹ ਮਨੁੱਖੀ ਹੱਥਾਂ ਨਾਲ ਬਣੇ ਪਵਿੱਤਰ ਅਸਥਾਨ ਵਿੱਚ ਦਾਖਲ ਨਹੀਂ ਹੋਇਆ ਜੋ ਅਸਲ ਦੀ ਨਕਲ ਸੀ; ਸਗੋਂ ਸਵਰਗ ਵਿੱਚ ਗਿਆ ਕਿ ਸਾਡੇ ਲਈ ਪਰਮੇਸ਼ਵਰ ਦੇ ਅੱਗੇ ਪੇਸ਼ ਹੋਵੇ।</verse>
				<verse number="25">ਨਾ ਹੀ ਮਸੀਹ ਆਪਣੇ ਆਪ ਨੂੰ ਵਾਰ-ਵਾਰ ਪੇਸ਼ ਕਰਨ ਲਈ ਸਵਰਗ ਵਿੱਚ ਦਾਖਲ ਹੋਇਆ, ਜਿਸ ਤਰ੍ਹਾਂ ਮਹਾਂ ਜਾਜਕ ਹਰ ਸਾਲ ਅੱਤ ਪਵਿੱਤਰ ਸਥਾਨ ਵਿੱਚ ਖੂਨ ਲੈ ਕੇ ਦਾਖਲ ਹੁੰਦਾ ਹੈ ਜੋ ਉਸਦਾ ਆਪਣਾ ਨਹੀਂ ਹੁੰਦਾ ਸੀ।</verse>
				<verse number="26">ਨਹੀਂ ਤਾਂ ਮਸੀਹ ਨੂੰ ਸੰਸਾਰ ਦੇ ਸਿਰਜਣ ਤੋਂ ਲੈ ਕੇ ਕਈ ਵਾਰ ਦੁੱਖ ਝੱਲਣੇ ਪੈਂਦੇ। ਪਰ ਹੁਣ ਯੁੱਗਾਂ ਦੇ ਅੰਤ ਵਿੱਚ ਮਸੀਹ ਇੱਕੋ ਵਾਰ ਪ੍ਰਗਟ ਹੋਇਆ ਹੈ ਕਿ ਆਪਣੇ ਆਪ ਨੂੰ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।</verse>
				<verse number="27">ਜਿਸ ਤਰ੍ਹਾਂ ਲੋਕਾਂ ਦਾ ਇੱਕ ਵਾਰ ਮਰਨਾ ਅਤੇ ਉਸ ਤੋਂ ਬਾਅਦ ਉਸਦਾ ਨਿਆਂ ਹੋਣਾ ਠਹਿਰਾਇਆ ਹੋਇਆ ਹੈ,</verse>
				<verse number="28">ਇਸ ਲਈ ਬਹੁਤ ਸਾਰੇ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਮਸੀਹ ਨੂੰ ਇੱਕੋ ਵਾਰ ਬਲੀਦਾਨ ਹੋਣਾ ਪਿਆ; ਅਤੇ ਉਹ ਦੂਜੀ ਵਾਰ ਪ੍ਰਗਟ ਹੋਵੇਗਾ, ਪਾਪ ਦੂਰ ਕਰਨ ਲਈ ਨਹੀਂ, ਬਲਕਿ ਉਹਨਾਂ ਦੀ ਮੁਕਤੀ ਲਈ ਜੋ ਉਸਦੀ ਉਡੀਕ ਕਰ ਰਹੇ ਹਨ।</verse>
			</chapter>
			<chapter number="10">
				<verse number="1">ਬਿਵਸਥਾ ਸਿਰਫ ਉਹਨਾਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੈ ਜੋ ਹੋ ਰਹੀਆਂ ਹਨ ਪਰ ਇਹਨਾਂ ਵਸਤਾਂ ਦਾ ਅਸਲੀ ਸਰੂਪ ਨਹੀਂ। ਇਸ ਕਾਰਨ ਇਹ ਕਦੇ ਵੀ, ਉਸੇ ਕੁਰਬਾਨੀਆਂ ਦੁਆਰਾ ਸਾਲ ਦਰ ਸਾਲ ਦੁਹਰਾਇਆ ਜਾ ਸਕਦਾ ਹੈ, ਉਹਨਾਂ ਨੂੰ ਸੰਪੂਰਨ ਨਹੀਂ ਬਣਾ ਸਕਦਾ ਜੋ ਅਰਾਧਨਾ ਦੇ ਨੇੜੇ ਆਉਂਦੇ ਹਨ।</verse>
				<verse number="2">ਨਹੀਂ ਤਾਂ, ਉਹ ਭੇਂਟ ਦੇਣਾ ਬੰਦ ਨਾ ਕਰਦੇ? ਕਿਉਂਕਿ ਇੱਕੋ ਵਾਰ ਸ਼ੁੱਧ ਹੋ ਜਾਣ ਤੋਂ ਬਾਦ ਅਰਾਧਕਾਂ ਵਿੱਚ ਉਹਨਾਂ ਦੇ ਪਾਪਾਂ ਲਈ ਕੋਈ ਦੋਸ਼ ਮਹਿਸੂਸ ਕਰਨ ਦਾ ਕਾਰਨ ਹੀ ਨਹੀਂ ਰਹਿ ਜਾਂਦਾ।</verse>
				<verse number="3">ਪਰ ਇਨ੍ਹਾਂ ਬਲੀਦਾਨਾਂ ਦੁਆਰਾ ਲੋਕਾਂ ਨੂੰ ਪਾਪਾਂ ਦਾ ਸਾਲਾਨਾ ਯਾਦ ਕਰਵਾਉਂਦੇ ਹਨ।</verse>
				<verse number="4">ਕਿਉਂ ਜੋ ਇਹ ਅਣਹੋਣਾ ਹੈ ਜੋ ਬਲਦਾਂ ਅਤੇ ਬੱਕਰੇਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।</verse>
				<verse number="5">ਇਸ ਲਈ, ਜਦੋਂ ਮਸੀਹ ਸੰਸਾਰ ਵਿੱਚ ਆਇਆ, ਉਸਨੇ ਪਰਮੇਸ਼ਵਰ ਨੂੰ ਕਿਹਾ: “ਬਲੀਦਾਨ ਅਤੇ ਭੇਂਟ ਤੁਸੀਂ ਨਾ ਚਾਹੇ, ਬਲਕਿ ਇੱਕ ਸਰੀਰ ਜਿਸਨੂੰ ਤੁਸੀਂ ਮੇਰੇ ਲਈ ਤਿਆਰ ਕੀਤਾ ਸੀ;</verse>
				<verse number="6">ਹੋਮ ਦੀਆਂ ਭੇਂਟਾਂ ਅਤੇ ਪਾਪ ਬਲੀਆਂ ਭੇਟਾਂ ਨਾਲ ਤੁਸੀਂ ਤੁਸੀਂ ਖੁਸ਼ ਨਹੀਂ ਹੁੰਦੇ।</verse>
				<verse number="7">ਫਿਰ ਮਸੀਹ ਨੇ ਪਰਮੇਸ਼ਵਰ ਨੂੰ ਕਿਹਾ, ‘ਮੈਂ ਇੱਥੇ ਹਾਂ ਇਹ ਮੇਰੇ ਬਾਰੇ ਪੋਥੀ ਵਿੱਚ ਲਿਖਿਆ ਹੋਇਆ ਹੈ ਮੇਰੇ ਪਰਮੇਸ਼ਵਰ ਮੈਂ ਤੁਹਾਡੀ ਇੱਛਾ ਪੂਰੀ ਕਰਨ ਆਇਆ ਹਾਂ।’ ”</verse>
				<verse number="8">ਪਹਿਲਾਂ ਮਸੀਹ ਨੇ ਪਰਮੇਸ਼ਵਰ ਨੂੰ ਕਿਹਾ, “ਬਲੀਦਾਨ ਅਤੇ ਭੇਂਟਾਂ, ਹੋਮ ਦੀਆਂ ਭੇਂਟਾਂ ਅਤੇ ਪਾਪ ਬਲੀਆਂ ਭੇਟਾਂ ਜਿਨ੍ਹਾਂ ਦੀ ਤੁਸੀਂ ਇੱਛਾ ਨਹੀਂ ਕੀਤੀ ਸੀ ਅਤੇ ਨਾ ਹੀ ਤੁਸੀਂ ਉਹਨਾਂ ਤੋਂ ਖੁਸ਼ ਸੀ,” ਹਾਲਾਂਕਿ ਉਹ ਕਾਨੂੰਨ ਦੇ ਅਨੁਸਾਰ ਭੇਟ ਕੀਤੇ ਗਏ ਸਨ।</verse>
				<verse number="9">ਫਿਰ ਉਸਨੇ ਕਿਹਾ, “ਮੈਂ ਇੱਥੇ ਹਾਂ, ਮੈਂ ਤੁਹਾਡੀ ਇੱਛਾ ਪੂਰੀ ਕਰਨ ਆਇਆ ਹਾਂ।” ਪਰਮੇਸ਼ਵਰ ਦੂਜੇ ਨੂੰ ਸਥਾਪਤ ਕਰਨ ਲਈ ਪਹਿਲੇ ਨੂੰ ਪਾਸੇ ਰੱਖਦਾ ਹੈ।</verse>
				<verse number="10">ਅਤੇ ਇਸ ਇੱਛਾ ਦੁਆਰਾ, ਸਾਨੂੰ ਯਿਸ਼ੂ ਮਸੀਹ ਦੇ ਸਰੀਰ ਦੇ ਬਲੀਦਾਨ ਦੁਆਰਾ ਪਵਿੱਤਰ ਕੀਤਾ ਗਿਆ ਹੈ।</verse>
				<verse number="11">ਹਰ ਇੱਕ ਦਿਨ ਜਾਜਕ ਖੜ੍ਹਾ ਹੁੰਦਾ ਹੈ ਅਤੇ ਆਪਣੇ ਧਾਰਮਿਕ ਫਰਜ਼ ਨਿਭਾਉਂਦਾ ਹੈ; ਬਾਰ-ਬਾਰ ਜਾਜਕ ਉਹੀ ਬਲੀਆਂ ਚੜ੍ਹਾਉਂਦਾ ਹੈ, ਜੋ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਲੈ ਜਾ ਸਕਦੀਆਂ।</verse>
				<verse number="12">ਪਰ ਜਦੋਂ ਮਸੀਹ ਨੇ ਹਰ ਸਮੇਂ ਦੇ ਪਾਪਾਂ ਲਈ ਇੱਕ ਬਲੀਦਾਨ ਚੜ੍ਹਾ ਕੇ, ਉਹ ਪਰਮੇਸ਼ਵਰ ਦੇ ਸੱਜੇ ਪਾਸੇ ਬੈਠ ਗਿਆ,</verse>
				<verse number="13">ਅਤੇ ਉਸ ਸਮੇਂ ਤੋਂ ਉਹ ਉਡੀਕ ਕਰਦਾ ਹੈ ਕਿ ਕੱਦ ਉਸਦੇ ਦੁਸ਼ਮਣ ਉਸਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।</verse>
				<verse number="14">ਕਿਉਂਕਿ ਇੱਕ ਕੁਰਬਾਨੀ ਦੁਆਰਾ ਉਸਨੇ ਉਹਨਾਂ ਨੂੰ ਸਦਾ ਲਈ ਸੰਪੂਰਨ ਬਣਾ ਦਿੱਤਾ ਹੈ ਜਿਹੜੇ ਪਵਿੱਤਰ ਕੀਤੇ ਗਏ ਹਨ।</verse>
				<verse number="15">ਪਵਿੱਤਰ ਆਤਮਾ ਵੀ ਸਾਨੂੰ ਇਸ ਬਾਰੇ ਗਵਾਹੀ ਦਿੰਦਾ ਹੈ। ਪਹਿਲਾਂ ਉਹ ਕਹਿੰਦਾ ਹੈ:</verse>
				<verse number="16">“ਇਹ ਵਾਚਾ ਹੈ ਜੋ ਮੈਂ ਉਸ ਸਮੇਂ ਤੋਂ ਬਾਅਦ ਉਹਨਾਂ ਨਾਲ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਮੈਂ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ।”</verse>
				<verse number="17">ਫਿਰ ਉਹ ਅੱਗੇ ਕਹਿੰਦਾ ਹੈ: “ਮੈਂ ਉਹਨਾਂ ਦੇ ਪਾਪਾਂ ਅਤੇ ਅਧਰਮ ਦੇ ਕੰਮਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”</verse>
				<verse number="18">ਅਤੇ ਜਿਥੇ ਇਨ੍ਹਾਂ ਨੂੰ ਮਾਫ਼ ਕਰ ਦਿੱਤਾ ਗਿਆ ਹੈ, ਉੱਥੇ ਪਾਪਾਂ ਲਈ ਬਲੀਦਾਨ ਦੀ ਹੁਣ ਲੋੜ ਨਹੀਂ ਹੈ।</verse>
				<verse number="19">ਇਸ ਲਈ, ਭਰਾਵੋ ਅਤੇ ਭੈਣੋ, ਕਿਉਂਕਿ ਸਾਨੂੰ ਯਿਸ਼ੂ ਦੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਦਾਖਲ ਹੋਣ ਦਾ ਵਿਸ਼ਵਾਸ ਹੈ।</verse>
				<verse number="20">ਇੱਕ ਨਵੇਂ ਅਤੇ ਜਿਉਂਦੇ ਰਾਹ ਰਾਹੀ, ਜੋ ਉਸ ਨੇ ਪਰਦੇ ਵਿੱਚ ਦੀ ਆਪਣੇ ਸਰੀਰ ਦੇ ਦੁਆਰਾ ਸਾਡੇ ਲਈ ਖੋਲ੍ਹ ਦਿੱਤਾ,</verse>
				<verse number="21">ਅਤੇ ਕਿਉਂਕਿ ਸਾਡੇ ਕੋਲ ਪਰਮੇਸ਼ਵਰ ਦੇ ਘਰ ਦਾ ਇੱਕ ਮਹਾਨ ਜਾਜਕ ਹੈ।</verse>
				<verse number="22">ਆਓ ਅਸੀਂ ਸੱਚੇ ਦਿਲ ਨਾਲ ਅਤੇ ਪੂਰੇ ਭਰੋਸੇ ਨਾਲ ਪਰਮੇਸ਼ਵਰ ਦੇ ਨੇੜੇ ਜਾਈਏ, ਜੋ ਵਿਸ਼ਵਾਸ ਲਿਆਉਂਦਾ ਹੈ, ਸਾਡੇ ਦਿਲਾਂ ਨੂੰ ਇੱਕ ਦੋਸ਼ੀ ਜ਼ਮੀਰ ਤੋਂ ਸ਼ੁੱਧ ਕਰਨ ਅਤੇ ਸਾਡੇ ਸਰੀਰ ਨੂੰ ਸ਼ੁੱਧ ਪਾਣੀ ਨਾਲ ਧੋਣ ਲਈ ਛਿੜਕਿਆ ਜਾਂਦਾ ਹੈ।</verse>
				<verse number="23">ਆਓ ਅਸੀਂ ਉਸ ਆਸ ਦੇ ਸੱਚੇ ਇਕਰਾਰ ਨੂੰ ਫੜੀ ਰੱਖੀਏ ਜਿਸਦਾ ਅਸੀਂ ਦਾਅਵਾ ਕਰਦੇ ਹਾਂ, ਕਿਉਂਕਿ ਜਿਸਨੇ ਵਾਅਦਾ ਕੀਤਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ।</verse>
				<verse number="24">ਅਤੇ ਆਓ ਵਿਚਾਰ ਕਰੀਏ ਕਿ ਅਸੀਂ ਇੱਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮਾਂ ਲਈ ਕਿਵੇਂ ਉਤਸ਼ਾਹਤ ਕਰ ਸਕਦੇ ਹਾਂ,</verse>
				<verse number="25">ਇਕੱਠੇ ਹੋਣਾ ਨਾ ਛੱਡੋ, ਜਿਵੇਂ ਕਿ ਕਈਆਂ ਦੀ ਆਦਤ ਹੈ, ਪਰ ਇੱਕ-ਦੂਜੇ ਨੂੰ ਉਤਸ਼ਾਹਤ ਕਰਦੇ ਰਹੋ ਅਤੇ ਹੋਰ ਵੀ ਜਿਵੇਂ ਤੁਸੀਂ ਪਰਮੇਸ਼ਵਰ ਦੇ ਦਿਨ ਨੇੜੇ ਆਉਂਦੇ ਵੇਖਦੇ ਹੋ।</verse>
				<verse number="26">ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ,</verse>
				<verse number="27">ਪਰ ਸਿਰਫ ਨਿਆਂ ਅਤੇ ਭਿਆਨਕ ਅੱਗ ਦੀ ਇੱਕ ਡਰਾਉਣੀ ਉਡੀਕ ਜੋ ਪਰਮੇਸ਼ਵਰ ਦੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।</verse>
				<verse number="28">ਜਿਹੜਾ ਵੀ ਮੋਸ਼ੇਹ ਦੇ ਕਾਨੂੰਨ ਨੂੰ ਨਹੀਂ ਮੰਨਦਾ, ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੇ ਬਿਨ੍ਹਾਂ ਰਹਿਮ ਕੀਤੀਆਂ ਮਾਰਿਆ ਜਾਂਦਾ ਹੈ।</verse>
				<verse number="29">ਤਾਂ ਤੁਸੀਂ ਫਿਰ ਸੋਚੋ, ਕਿੰਨ੍ਹੀ ਜ਼ਿਆਦਾ ਬੁਰੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸਨੇ ਪਰਮੇਸ਼ਵਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਹੈ, ਜਿਸ ਨੇ ਉਹਨਾਂ ਦੇ ਨੇਮ ਦੇ ਖੂਨ ਨੂੰ ਅਪਵਿੱਤਰ ਸਮਝਿਆ ਹੈ ਜਿਸ ਨੇ ਉਹਨਾਂ ਨੂੰ ਪਵਿੱਤਰ ਕੀਤਾ ਹੈ, ਅਤੇ ਕਿਸ ਨੇ ਕਿਰਪਾ ਦੀ ਆਤਮਾ ਦਾ ਅਪਮਾਨ ਕੀਤਾ ਹੈ?</verse>
				<verse number="30">ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸਨੇ ਕਿਹਾ ਸੀ, “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫਿਰ ਇਹ, “ਕਿ ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”</verse>
				<verse number="31">ਜੀਉਂਦੇ ਪਰਮੇਸ਼ਵਰ ਦੇ ਹੱਥਾਂ ਵਿੱਚ ਪੈਣਾ ਇੱਕ ਭਿਆਨਕ ਗੱਲ ਹੈ।</verse>
				<verse number="32">ਪਰ ਦੁੱਖਾਂ ਦੇ ਪਹਿਲਿਆ ਦਿਨਾਂ ਨੂੰ ਯਾਦ ਕਰੋ ਜਦੋਂ ਤੁਸੀਂ ਰੋਸ਼ਨ ਕੀਤੇ ਜਾਣ ਤੋਂ ਬਾਅਦ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿਣ ਕੀਤਾ</verse>
				<verse number="33">ਕਈ ਵਾਰ ਤੁਹਾਨੂੰ ਜਨਤਕ ਤੌਰ ਤੇ ਅਪਮਾਨ ਅਤੇ ਅੱਤਿਆਚਾਰ ਦਾ ਸਾਹਮਣਾ ਕਰਨਾ ਪਿਆ; ਕਿਸੇ ਹੋਰ ਸਮੇਂ ਤੁਸੀਂ ਉਹਨਾਂ ਦੇ ਨਾਲ ਖੜ੍ਹੇ ਹੁੰਦੇ ਸੀ ਜਿਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਸੀ।</verse>
				<verse number="34">ਤੁਸੀਂ ਜੇਲ੍ਹ ਵਿੱਚ ਬੰਦ ਲੋਕਾਂ ਦੇ ਨਾਲ ਦੁੱਖ ਝੱਲਿਆ ਅਤੇ ਆਪਣੇ ਧਨ ਦੇ ਲੁੱਟ ਜਾਣ ਨੂੰ ਆਨੰਦ ਮੰਨ ਲਿਆ, ਕਿਉਂਕਿ ਤੁਸੀਂ ਜਾਣਦੇ ਸੀ ਕਿ ਸਾਡੇ ਕੋਲ ਬਿਹਤਰ ਅਤੇ ਅਟੱਲ ਧਨ ਹੈ।</verse>
				<verse number="35">ਇਸ ਲਈ ਆਪਣਾ ਵਿਸ਼ਵਾਸ ਨਾ ਛੱਡੋ; ਇਸ ਦਾ ਇੱਕ ਵੱਡਾ ਇਨਾਮ ਹੈ।</verse>
				<verse number="36">ਤੁਹਾਨੂੰ ਦ੍ਰਿੜ ਰਹਿਣ ਦੀ ਜ਼ਰੂਰਤ ਹੈ ਤਾਂ ਜੋ ਜਦੋਂ ਤੁਸੀਂ ਪਰਮੇਸ਼ਵਰ ਦੀ ਇੱਛਾ ਪੂਰੀ ਕਰ ਲਓ, ਤੁਹਾਨੂੰ ਉਹ ਮਿਲੇਗਾ ਜੋ ਉਸਨੇ ਵਾਅਦਾ ਕੀਤਾ ਸੀ।</verse>
				<verse number="37">ਜਿਵੇਂ ਬਚਨ ਕਹਿੰਦਾ ਹੈ, ਕੁਝ ਹੀ ਸਮੇਂ ਵਿੱਚ, “ਜੋ ਆਉਣ ਵਾਲਾ ਹੈ ਉਹ ਪ੍ਰਭੂ ਆਵੇਗਾ ਅਤੇ ਦੇਰੀ ਨਹੀਂ ਕਰੇਗਾ।”</verse>
				<verse number="38">ਪਰ, “ਮੇਰਾ ਧਰਮੀ ਵਿਅਕਤੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ। ਅਤੇ ਮੇਰਾ ਮਨ ਉਸ ਵਿਅਕਤੀ ਤੋਂ ਖੁਸ਼ ਨਹੀਂ ਹੁੰਦਾ ਜੋ ਪਿੱਛੇ ਹਟ ਜਾਂਦਾ ਹੈ।”</verse>
				<verse number="39">ਅਤੇ ਤਬਾਹ ਹੋ ਜਾਂਦੇ ਹਨ, ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰਕੇ ਜਾਨ ਬਚਾ ਲੈਦੇ ਹਨ।</verse>
			</chapter>
			<chapter number="11">
				<verse number="1">ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਨਾ ਦਿਸਣ ਵਾਲੀਆਂ ਵਸਤੂਆਂ ਦਾ ਸਬੂਤ ਹੈ।</verse>
				<verse number="2">ਅਤੇ ਵਿਸ਼ਵਾਸ ਦੇ ਹੀ ਕਾਰਨ ਸਾਡੇ ਪ੍ਰਾਚੀਨ ਦੀ ਪ੍ਰਸ਼ੰਸਾ ਕੀਤੀ ਗਈ।</verse>
				<verse number="3">ਵਿਸ਼ਵਾਸ ਦੁਆਰਾ ਅਸੀਂ ਜਾਣਦੇ ਹਾਂ ਕਿ ਪੂਰੇ ਵਿਸ਼ਵ ਦਾ ਨਿਰਮਾਣ ਪਰਮੇਸ਼ਵਰ ਦੇ ਹੁਕਮ ਨਾਲ ਹੋਇਆ ਹੈ, ਇਸ ਲਈ ਜੋ ਵਿਖਦਾ ਹੈ ਉਹ ਉਸ ਤੋਂ ਬਣਿਆ ਹੈ ਜਿਸ ਨੂੰ ਵੇਖਿਆ ਨਹੀਂ ਜਾ ਸਕਦਾ।</verse>
				<verse number="4">ਵਿਸ਼ਵਾਸ ਨਾਲ ਹੀ ਹਾਬਿਲ ਪਰਮੇਸ਼ਵਰ ਅੱਗੇ ਕਾਇਨ ਨਾਲੋਂ ਉੱਤਮ ਭੇਂਟ ਲੈ ਕੇ ਆਇਆ। ਅਤੇ ਵਿਸ਼ਵਾਸ ਨਾਲ ਹੀ ਉਹ ਧਰਮੀ ਮੰਨਿਆ ਗਿਆ, ਜਦੋਂ ਪਰਮੇਸ਼ਵਰ ਨੇ ਉਸਦੀ ਭੇਂਟਾਂ ਬਾਰੇ ਵਧੀਆ ਗੱਲ ਕੀਤੀ ਅਤੇ ਵਿਸ਼ਵਾਸ ਦੁਆਰਾ ਹਾਬਿਲ ਅਜੇ ਵੀ ਬੋਲਦਾ ਹੈ, ਭਾਵੇਂ ਉਹ ਮਰ ਗਿਆ ਹੈ।</verse>
				<verse number="5">ਵਿਸ਼ਵਾਸ ਦੁਆਰਾ ਹਨੋਖ ਨੂੰ ਪਰਮੇਸ਼ਵਰ ਦੁਆਰਾ ਉੱਪਰ ਉੱਠਾਇਆ ਗਿਆ ਸੀ, ਤਾਂ ਜੋ ਉਸਨੂੰ ਮੌਤ ਦਾ ਅਨੁਭਵ ਨਾ ਹੋਵੇ: “ਅਤੇ ਉਸਦਾ ਪਤਾ ਨਾਂ ਲੱਗਾ ਕਿਉਂਕਿ ਪਰਮੇਸ਼ਵਰ ਨੇ ਉਸਨੂੰ ਉੱਪਰ ਉੱਠਾ ਲਿਆਂ।” ਕਿਉਂਕਿ ਉਸਦੇ ਉੱਪਰ ਉੱਠਾਏ ਜਾਣ ਤੋਂ ਪਹਿਲਾਂ, ਉਸਦੀ ਪ੍ਰਸ਼ੰਸਾ ਕੀਤੀ ਗਈ ਜਿਸਨੇ ਪਰਮੇਸ਼ਵਰ ਨੂੰ ਖੁਸ਼ ਕੀਤਾ ਸੀ।</verse>
				<verse number="6">ਅਤੇ ਵਿਸ਼ਵਾਸ ਤੋਂ ਬਿਨ੍ਹਾਂ ਪਰਮੇਸ਼ਵਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜੋ ਕੋਈ ਵੀ ਪਰਮੇਸ਼ਵਰ ਕੋਲ ਆਉਂਦਾ ਹੈ ਉਸਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਮੌਜੂਦ ਹੈ ਅਤੇ ਉਹ ਉਹਨਾਂ ਨੂੰ ਇਨਾਮ ਦਿੰਦਾ ਹੈ ਜੋ ਦਿਲੋਂ ਉਸਦੀ ਭਾਲ ਕਰਦੇ ਹਨ।</verse>
				<verse number="7">ਵਿਸ਼ਵਾਸ ਦੁਆਰਾ ਨੋਹਾ ਨੇ, ਨਾ ਦਿਸਣ ਵਾਲੀਆਂ ਚੀਜ਼ਾਂ ਬਾਰੇ ਪਰਮੇਸ਼ਵਰ ਕੋਲੋ ਚੇਤਾਵਨੀ ਪਾ ਕੇ, ਪਵਿੱਤਰ ਡਰ ਨਾਲ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਕਿਸ਼ਤੀ ਬਣਾਈ। ਆਪਣੇ ਵਿਸ਼ਵਾਸ ਦੁਆਰਾ ਉਸਨੇ ਸੰਸਾਰ ਦੀ ਨਿੰਦਾ ਕੀਤੀ ਅਤੇ ਧਾਰਮਿਕਤਾ ਦੇ ਵਾਰਸ ਬਣ ਗਏ ਜੋ ਵਿਸ਼ਵਾਸ ਦੇ ਅਨੁਸਾਰ ਹੈ।</verse>
				<verse number="8">ਵਿਸ਼ਵਾਸ ਨਾਲ ਹੀ ਅਬਰਾਹਾਮ ਨੂੰ ਜਦੋਂ ਕਿਸੇ ਜਗ੍ਹਾ ਤੇ ਪਰਮੇਸ਼ਵਰ ਦੁਆਰਾ ਜਾਣ ਲਈ ਬੁਲਾਇਆ ਗਿਆ ਸੀ ਤਾਂ ਉਸਨੇ ਹੁਕਮ ਮੰਨਿਆ ਅਤੇ ਚਲਾ ਗਿਆ, ਜਦ ਕੀ ਉਸਨੂੰ ਨਹੀਂ ਪਤਾ ਸੀ ਕਿ ਉਹ ਕਿੱਥੇ ਜਾ ਰਿਹਾ ਸੀ ਜਿਸ ਕਾਰਨ ਉਸਨੂੰ ਬਾਅਦ ਵਿੱਚ ਉਹੀ ਜਗ੍ਹਾ ਵਿਰਾਸਤ ਕਰਕੇ ਪ੍ਰਾਪਤ ਹੁੰਦਾ ਸੀ।</verse>
				<verse number="9">ਵਿਸ਼ਵਾਸ ਦੁਆਰਾ ਉਸਨੇ ਵਾਅਦਾ ਕੀਤੇ ਹੋਏ ਦੇਸ਼ ਵਿੱਚ ਆਪਣਾ ਘਰ ਕਿਸੇ ਇੱਕ ਅਜਨਬੀ ਵਾਂਗ ਬਣਾਇਆ ਜੋ ਵਿਦੇਸ਼ੀ ਦੇਸ਼ ਵਿੱਚ ਹੋਵੇ; ਉਹ ਤੰਬੂਆਂ ਵਿੱਚ ਰਹਿੰਦਾ ਸੀ, ਜਿਵੇਂ ਕਿ ਇਸਹਾਕ ਅਤੇ ਯਾਕੋਬ, ਜੋ ਉਸਦੇ ਨਾਲ ਉਸੇ ਵਾਅਦੇ ਦੇ ਵਾਰਸ ਸਨ।</verse>
				<verse number="10">ਕਿਉਂਕਿ ਉਹ ਬੁਨਿਆਦ ਵਾਲੇ ਸ਼ਹਿਰ ਦੀ ਉਡੀਕ ਕਰ ਰਿਹਾ ਸੀ, ਜਿਸਨੂੰ ਬਣਾਉਂਣ ਵਾਲਾ ਅਤੇ ਨਿਰਮਾਤਾ ਪਰਮੇਸ਼ਵਰ ਹੈ।</verse>
				<verse number="11">ਅਤੇ ਵਿਸ਼ਵਾਸ ਦੁਆਰਾ ਇੱਥੋ ਤੱਕ ਕਿ ਸਾਰਾਹ, ਜੋ ਕਿ ਬੱਚੇ ਪੈਦਾ ਕਰਨ ਦੀ ਉਮਰ ਤੋਂ ਪਾਰ ਹੋ ਗਈ ਸੀ, ਉਸਨੂੰ ਬੱਚੇ ਪੈਦਾ ਕਰਨ ਦੇ ਯੋਗ ਬਣਾਇਆ ਗਿਆ ਸੀ ਕਿਉਂਕਿ ਉਸਨੇ ਵਾਅਦਾ ਕਰਨ ਵਾਲੇ ਪਰਮੇਸ਼ਵਰ ਨੂੰ ਵਫ਼ਾਦਾਰ ਮੰਨਿਆ ਸੀ।</verse>
				<verse number="12">ਅਤੇ ਇਸ ਲਈ ਇੱਕ ਅਬਰਾਹਮ ਤੋਂ ਜੋ ਮਰੇ ਹੋਇਆ ਜਿਹਾ ਸੀ, ਇੰਨੀ ਸੰਤਾਨ ਪੈਦਾ ਹੋਈ ਜੋ ਅਕਾਸ਼ ਦੇ ਤਾਰਿਆਂ ਜਿੰਨੇ ਅਤੇ ਸਮੁੰਦਰ ਦੇ ਕਿਨਾਰੇ ਦੀ ਰੇਤ ਜਿੰਨੇ ਅਣਗਿਣਤ ਹਨ।</verse>
				<verse number="13">ਵਿਸ਼ਵਾਸ ਵਿੱਚ ਰਹਿੰਦੇ ਹੋਇਆ ਹੀ ਇਹ ਸਾਰੇ ਮਰ ਗਏ। ਉਹਨਾਂ ਨੂੰ ਵਾਅਦਾ ਕੀਤੀਆਂ ਚੀਜ਼ਾਂ ਪ੍ਰਾਪਤ ਨਹੀਂ ਹੋਈਆਂ; ਉਹਨਾਂ ਨੇ ਸਿਰਫ ਉਹਨਾਂ ਨੂੰ ਵੇਖਿਆ ਅਤੇ ਦੂਰੋਂ ਉਹਨਾਂ ਦਾ ਸਵਾਗਤ ਕੀਤਾ ਅਤੇ ਮੰਨਿਆ ਕਿ ਉਹ ਧਰਤੀ ਉੱਤੇ ਵਿਦੇਸ਼ੀ ਅਤੇ ਅਜਨਬੀ ਸਨ।</verse>
				<verse number="14">ਜੋ ਲੋਕ ਅਜਿਹੀਆਂ ਗੱਲਾਂ ਕਹਿੰਦੇ ਹਨ ਉਹ ਦਿਖਾਉਂਦੇ ਹਨ ਕਿ ਉਹ ਆਪਣੇ ਖੁਦ ਦੇ ਦੇਸ਼ ਦੀ ਤਲਾਸ਼ ਕਰ ਰਹੇ ਹਨ।</verse>
				<verse number="15">ਜੇ ਉਹ ਉਸ ਦੇਸ਼ ਬਾਰੇ ਸੋਚ ਰਹੇ ਹੁੰਦੇ ਜੋ ਉਹ ਛੱਡ ਗਏ ਸਨ, ਤਾਂ ਉਹਨਾਂ ਕੋਲ ਵਾਪਸ ਆਉਣ ਦਾ ਮੌਕਾ ਵੀ ਹੁੰਦਾ।</verse>
				<verse number="16">ਇਸ ਦੀ ਬਜਾਏ, ਉਹ ਇੱਕ ਬਿਹਤਰ ਦੇਸ਼ ਇੱਕ ਸਵਰਗੀ ਦੇਸ਼ ਲਈ ਤਰਸਦੇ ਸਨ। ਇਸ ਲਈ ਪਰਮੇਸ਼ਵਰ ਉਹਨਾਂ ਦਾ ਪਰਮੇਸ਼ਵਰ ਅਖਵਾਣ ਤੋਂ ਸ਼ਰਮਿੰਦਾ ਨਹੀਂ ਹੁੰਦਾ, ਕਿਉਂਕਿ ਉਸਨੇ ਉਹਨਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।</verse>
				<verse number="17">ਵਿਸ਼ਵਾਸ ਦੁਆਰਾ ਅਬਰਾਹਾਮ ਨੇ ਇਸਹਾਕ ਨੂੰ ਬਲੀ ਵਜੋਂ ਭੇਟ ਕੀਤਾ ਜਦੋਂ ਪਰਮੇਸ਼ਵਰ ਨੇ ਉਸਨੂੰ ਪਰਖਿਆ। ਜਿਸ ਨੂੰ ਵਾਅਦੇ ਦਿੱਤੇ ਗਏ ਸਨ ਉਹ ਆਪਣੇ ਇੱਕਲੌਤੇ ਪੁੱਤਰ ਦੀ ਕੁਰਬਾਨੀ ਦੇਣ ਵਾਲਾ ਸੀ,</verse>
				<verse number="18">ਭਾਵੇਂ ਕਿ ਪਰਮੇਸ਼ਵਰ ਨੇ ਉਸਨੂੰ ਕਿਹਾ ਸੀ, ਕਿ, “ਇਸਹਾਕ ਉਹ ਪੁੱਤਰ ਹੈ ਜਿਸ ਦੁਆਰਾ ਤੇਰੀ ਸੰਤਾਨ ਗਿਣੀ ਜਾਵੇਗੀ।”</verse>
				<verse number="19">ਅਬਰਾਹਾਮ ਨੇ ਇਹ ਸੋਚ ਕੇ ਕਿ ਪਰਮੇਸ਼ਵਰ ਮੁਰਦਿਆਂ ਨੂੰ ਵੀ ਜੀਉਂਦਾ ਕਰ ਸਕਦਾ ਹੈ, ਅਤੇ ਇਸ ਤਰ੍ਹਾਂ ਬੋਲਣ ਦੇ ਢੰਗ ਨਾਲ ਉਸਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕੀਤਾ।</verse>
				<verse number="20">ਵਿਸ਼ਵਾਸ ਨਾਲ ਹੀ ਇਸਹਾਕ ਨੇ ਯਾਕੋਬ ਅਤੇ ਏਸਾਓ ਨੂੰ ਉਹਨਾਂ ਦੇ ਭਵਿੱਖ ਦੇ ਸੰਬੰਧ ਵਿੱਚ ਅਸੀਸ ਦਿੱਤੀ।</verse>
				<verse number="21">ਵਿਸ਼ਵਾਸ ਨਾਲ ਯਾਕੋਬ, ਜਦੋਂ ਉਹ ਮਰ ਰਿਹਾ ਸੀ, ਯੋਸੇਫ਼ ਦੇ ਹਰੇਕ ਪੁੱਤਰ ਨੂੰ ਅਸ਼ੀਰਵਾਦ ਦਿੱਤਾ, ਅਤੇ ਉਪਾਸਨਾ ਕੀਤੀ ਜਦੋਂ ਉਹ ਆਪਣੀ ਸੋਟੀ ਦੇ ਸਹਾਰੇ ਝੁਕਿਆ ਹੋਇਆ ਸੀ।</verse>
				<verse number="22">ਵਿਸ਼ਵਾਸ ਨਾਲ ਯੋਸੇਫ਼ ਨੇ, ਜਦੋਂ ਉਸ ਦਾ ਅੰਤ ਨੇੜੇ ਸੀ, ਮਿਸਰ ਤੋਂ ਇਸਰਾਏਲੀਆਂ ਦੇ ਕੂਚ ਦੇ ਬਾਰੇ ਗੱਲ ਕੀਤੀ ਅਤੇ ਉਸ ਦੀਆਂ ਹੱਡੀਆਂ ਨੂੰ ਦਫ਼ਨਾਉਣ ਸੰਬੰਧੀ ਆਦੇਸ਼ ਦਿੱਤੇ।</verse>
				<verse number="23">ਵਿਸ਼ਵਾਸ ਨਾਲ ਮੋਸ਼ੇਹ ਦੇ ਮਾਪਿਆਂ ਨੇ ਉਸ ਦੇ ਜਨਮ ਤੋਂ ਬਾਅਦ ਤਿੰਨ ਮਹੀਨਿਆਂ ਤੱਕ ਉਸ ਨੂੰ ਛੁਪਾ ਕੇ ਰੱਖਿਆ, ਕਿਉਂਕਿ ਉਹਨਾਂ ਨੇ ਵੇਖਿਆ ਕਿ ਉਹ ਕੋਈ ਆਮ ਬੱਚਾ ਨਹੀਂ ਸੀ, ਅਤੇ ਉਹ ਰਾਜੇ ਦੇ ਹੁਕਮ ਤੋਂ ਨਹੀਂ ਡਰੇ।</verse>
				<verse number="24">ਵਿਸ਼ਵਾਸ ਨਾਲ ਮੋਸ਼ੇਹ ਨੇ, ਜਦੋਂ ਉਹ ਵੱਡਾ ਹੋ ਗਿਆ ਸੀ, ਮਿਸਰੀ ਦੇ ਰਾਜਾ ਫ਼ਿਰਓਨ ਦੀ ਧੀ ਦਾ ਪੁੱਤਰ ਅਖਵਾਉਂਣ ਤੋਂ ਇਨਕਾਰ ਕਰ ਦਿੱਤਾ।</verse>
				<verse number="25">ਉਸ ਨੇ ਪਾਪ ਦੇ ਅਸਥਾਈ ਸੁੱਖਾਂ ਦਾ ਆਨੰਦ ਲੈਣ ਦੀ ਬਜਾਏ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਦੁੱਖ ਸਹਿਣ ਨੂੰ ਚੁਣਿਆ।</verse>
				<verse number="26">ਉਹ ਮਸੀਹ ਦੀ ਖ਼ਾਤਰ ਬੇਇੱਜ਼ਤੀ ਨੂੰ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵਧੇਰਾ ਕੀਮਤੀ ਸਮਝਦਾ ਸੀ, ਕਿਉਂਕਿ ਉਹ ਆਪਣੇ ਸਵਰਗੀ ਇਨਾਮ ਦੀ ਉਡੀਕ ਕਰ ਰਿਹਾ ਸੀ।</verse>
				<verse number="27">ਵਿਸ਼ਵਾਸ ਨਾਲ ਉਸਨੇ ਰਾਜੇ ਦੇ ਗੁੱਸੇ ਤੋਂ ਡਰਦਿਆਂ ਮਿਸਰ ਛੱਡ ਦਿੱਤਾ; ਉਹ ਦ੍ਰਿੜ ਰਿਹਾ ਕਿਉਂਕਿ ਉਸਨੇ ਉਸਨੂੰ ਵੇਖਿਆ ਜੋ ਅਦਿੱਖ ਪਰਮੇਸ਼ਵਰ ਹੈ।</verse>
				<verse number="28">ਵਿਸ਼ਵਾਸ ਦੁਆਰਾ ਉਸਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ, ਤਾਂ ਜੋ ਜੇਠੇ ਪੁੱਤਰਾਂ ਨੂੰ ਨਾਸ਼ ਕਰਨ ਵਾਲਾ ਮੌਤ ਦਾ ਦੂਤ ਇਸਰਾਏਲ ਦੇ ਜੇਠੇ ਪੁੱਤਰਾਂ ਨੂੰ ਨਾ ਛੂਹੇ।</verse>
				<verse number="29">ਵਿਸ਼ਵਾਸ ਦੁਆਰਾ ਇਸਰਾਏਲੀਆਂ ਨੇ ਲਾਲ ਸਮੁੰਦਰ ਵਿੱਚੋਂ ਲੰਘਦੇ ਹੋਏ ਸੁੱਕੀ ਜ਼ਮੀਨ ਤੇ ਗਏ; ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ, ਉਹ ਡੁੱਬ ਗਏ।</verse>
				<verse number="30">ਵਿਸ਼ਵਾਸ ਦੁਆਰਾ ਯੇਰੀਖ਼ੋ ਸ਼ਹਿਰ ਦੀਆਂ ਕੰਧਾਂ ਢਹਿ ਗਈਆਂ, ਜਦੋਂ ਇਸਰਾਏਲੀਆਂ ਨੇ ਸੱਤ ਦਿਨਾਂ ਤੱਕ ਉਸਦੇ ਦੁਆਲੇ ਚੱਕਰ ਲਗਾਏ ਸੀ।</verse>
				<verse number="31">ਵਿਸ਼ਵਾਸ ਦੁਆਰਾ ਵੇਸਵਾ ਰਾਹਾਬ, ਕਿਉਂਕਿ ਉਸਨੇ ਜਾਸੂਸਾਂ ਦਾ ਸਵਾਗਤ ਕੀਤਾ ਸੀ, ਉਹਨਾਂ ਲੋਕਾਂ ਦੇ ਨਾਲ ਨਹੀਂ ਮਾਰੀ ਗਈ ਜੋ ਅਣ-ਆਗਿਆਕਾਰੀ ਸਨ।</verse>
				<verse number="32">ਅਤੇ ਮੈਂ ਹੋਰ ਕੀ ਕਹਾਂ? ਮੇਰੇ ਕੋਲ ਗਿਦੌਨ, ਬਾਰਾਕ, ਸ਼ਿਮਸ਼ੋਨ, ਯਿਫ਼ਤਾਹ, ਦਾਵੀਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਦਾ ਸਮਾਂ ਨਹੀਂ ਹੈ,</verse>
				<verse number="33">ਜਿਸਨੇ ਵਿਸ਼ਵਾਸ ਦੁਆਰਾ ਰਾਜਿਆਂ ਨੂੰ ਜਿੱਤਿਆ, ਧਾਰਮਿਕ ਕੰਮ ਕੀਤੇ ਅਤੇ ਉਹਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪ੍ਰਾਪਤ ਕੀਤਾ; ਜਿਨ੍ਹਾਂ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ,</verse>
				<verse number="34">ਅੱਗ ਦੇ ਕਹਿਰ ਨੂੰ ਬੁਝਾਇਆ ਅਤੇ ਤਲਵਾਰ ਦੀ ਧਾਰ ਤੋਂ ਬਚ ਗਏ; ਜਿਸਦੀ ਕਮਜ਼ੋਰੀ ਤਾਕਤ ਵਿੱਚ ਬਦਲ ਗਈ ਸੀ; ਅਤੇ ਜੋ ਲੜਾਈ ਵਿੱਚ ਸ਼ਕਤੀਸ਼ਾਲੀ ਬਣ ਗਿਆ ਅਤੇ ਵਿਦੇਸ਼ੀ ਫੌਜਾਂ ਨੂੰ ਹਰਾ ਦਿੱਤਾ।</verse>
				<verse number="35">ਵਿਸ਼ਵਾਸ ਦੁਆਰਾ ਔਰਤਾਂ ਨੇ ਆਪਣੇ ਮੁਰਦੇ ਵਾਪਸ ਪ੍ਰਾਪਤ ਕੀਤੇ ਜੋ ਦੁਬਾਰਾ ਜੀਉਂਦੇ ਕੀਤੇ ਗਏ। ਕੁਝ ਹੋਰ ਵੀ ਸਨ ਜਿਨ੍ਹਾਂ ਨੂੰ ਤਸੀਹੇ ਦਿੱਤੇ ਗਏ, ਉਹਨਾਂ ਨੇ ਰਿਹਾਈ ਤੋਂ ਇਨਕਾਰ ਕਰ ਦਿੱਤਾ ਤਾਂ ਜੋ ਉਹਨਾਂ ਨੂੰ ਹੋਰ ਵੀ ਵਧੀਆ ਪੁਨਰ-ਉਥਾਨ ਮਿਲ ਸਕੇ।</verse>
				<verse number="36">ਕਈਆਂ ਨੂੰ ਮਖੌਲ, ਕੋਰੜਿਆਂ, ਜ਼ੰਜੀਰਾਂ ਅਤੇ ਕੈਦ ਦਾ ਵੀ ਸਾਹਮਣਾ ਕਰਨਾ ਪਿਆ।</verse>
				<verse number="37">ਉਹਨਾਂ ਵਿੱਚੋਂ ਕੁਝ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ; ਉਹ ਤਲਵਾਰ ਨਾਲ ਮਾਰੇ ਗਏ ਸਨ। ਉਹ ਭੇਡਾਂ ਦੀਆਂ ਖੱਲਾਂ ਅਤੇ ਬੱਕਰੀਆਂ ਦੀਆਂ ਖੱਲਾਂ ਵਿੱਚ ਮੁੜ ਦਿੱਤੇ ਗਏ, ਬੇਸਹਾਰਾ, ਸਤਾਏ ਅਤੇ ਬਦਸਲੂਕੀ ਕੀਤੀ ਗਈ।</verse>
				<verse number="38">ਦੁਨੀਆਂ ਉਹਨਾਂ ਦੇ ਲਾਇਕ ਨਹੀਂ ਸੀ। ਉਹ ਉਜਾੜਾਂ ਅਤੇ ਪਹਾੜਾਂ ਵਿੱਚ ਭਟਕਦੇ ਸਨ, ਗੁਫਾਵਾਂ ਵਿੱਚ ਅਤੇ ਧਰਤੀ ਦੀਆਂ ਖੁੱਢਾ ਵਿੱਚ ਰਹਿੰਦੇ ਸਨ।</verse>
				<verse number="39">ਇਨ੍ਹਾਂ ਸਾਰਿਆਂ ਦੀ ਇਨ੍ਹਾਂ ਦੇ ਵਿਸ਼ਵਾਸ ਲਈ ਪ੍ਰਸ਼ੰਸਾ ਕੀਤੀ ਗਈ ਸੀ, ਫਿਰ ਵੀ ਇਨ੍ਹਾਂ ਵਿੱਚੋਂ ਕਿਸੇ ਨੂੰ ਉਹ ਨਹੀਂ ਮਿਲਿਆ ਜਿਸਦਾ ਪਰਮੇਸ਼ਵਰ ਦੁਆਰਾ ਵਾਅਦਾ ਕੀਤਾ ਗਿਆ ਸੀ,</verse>
				<verse number="40">ਕਿਉਂਕਿ ਪਰਮੇਸ਼ਵਰ ਨੇ ਸਾਡੇ ਲਈ ਕੁਝ ਬਿਹਤਰ ਯੋਜਨਾ ਬਣਾਈ ਸੀ ਤਾਂ ਜੋ ਸਿਰਫ ਸਾਡੇ ਨਾਲ ਹੀ ਉਹਨਾਂ ਨੂੰ ਸੰਪੂਰਨ ਬਣਾਇਆ ਜਾ ਸਕੇ।</verse>
			</chapter>
			<chapter number="12">
				<verse number="1">ਇਸ ਲਈ, ਕਿਉਂਕਿ ਅਸੀਂ ਗਵਾਹਾਂ ਦੇ ਇੰਨੇ ਵੱਡੇ ਬੱਦਲ ਨਾਲ ਘਿਰੇ ਹੋਏ ਹਾਂ, ਆਓ ਅਸੀਂ ਹਰ ਉਹ ਚੀਜ਼ ਸੁੱਟ ਦੇਈਏ ਜੋ ਰੁਕਾਵਟ ਪਾਉਂਦੀ ਹੈ ਅਤੇ ਉਹ ਪਾਪ ਜੋ ਅਸਾਨੀ ਨਾਲ ਫਸਾ ਲੈਂਦਾ ਹੈ। ਅਤੇ ਆਓ ਅਸੀਂ ਜੋ ਸਾਡੇ ਲਈ ਨਿਰਧਾਰਤ ਦੌੜ ਹੈ ਉਸਨੂੰ ਦ੍ਰਿੜਤਾ ਨਾਲ ਦੌੜਦੇ ਰਹੀਏ।</verse>
				<verse number="2">ਯਿਸ਼ੂ ਵੱਲ ਤੱਕਦੇ ਰਹੀਏ, ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ। ਜਿਸ ਨੇ ਸਾਹਮਣੇ ਰੱਖੀ ਖੁਸ਼ੀ ਨੂੰ ਛੱਡ ਕੇ ਸਲੀਬ ਦੇ ਦੁੱਖ ਨੂੰ ਸਹਿਣ ਕੀਤਾ, ਇਸਦੀ ਸ਼ਰਮ ਨੂੰ ਝੰਜੋੜਦਿਆਂ, ਅਤੇ ਪਰਮੇਸ਼ਵਰ ਦੇ ਸਿੰਘਾਸਣ ਦੇ ਸੱਜੇ ਹੱਥ ਪਾਸੇ ਬੈਠ ਗਿਆ।</verse>
				<verse number="3">ਉਸ ਉੱਤੇ ਵਿਚਾਰ ਕਰੋ ਜਿਸਨੇ ਪਾਪੀਆਂ ਦੇ ਅਜਿਹੇ ਵਿਰੋਧ ਦਾ ਸਾਮ੍ਹਣਾ ਕੀਤਾ, ਤਾਂ ਜੋ ਤੁਸੀਂ ਥੱਕ ਕੇ ਹੌਂਸਲਾ ਨਾ ਹਾਰੋ।</verse>
				<verse number="4">ਪਾਪ ਨਾਲ ਲੜਦੇ ਹੋਏ, ਯਿਸ਼ੂ ਵੱਲ ਤੱਕਦੇ ਰਹੀਏ, ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ। ਤੁਸੀਂ ਅਜੇ ਤੱਕ ਆਪਣਾ ਲਹੂ ਵਹਾਉਣ ਦੀ ਸਥਿਤੀ ਦਾ ਵਿਰੋਧ ਨਹੀਂ ਕੀਤਾ ਹੈ।</verse>
				<verse number="5">ਅਤੇ ਕੀ ਤੁਸੀਂ ਉਤਸ਼ਾਹਿਤ ਕਰਨ ਵਾਲੇ ਇਨ੍ਹਾਂ ਸ਼ਬਦਾ ਨੂੰ ਪੂਰੀ ਤਰ੍ਹਾਂ ਭੁੱਲ ਗਏ ਹੋ ਜੋ ਤੁਹਾਨੂੰ ਆਪਣੇ ਪਿਤਾ ਦੇ ਪੁੱਤਰ ਦੇ ਰੂਪ ਵਿੱਚ ਸੰਬੋਧਿਤ ਕਰਦਾ ਹੈ? ਇਹ ਕਹਿੰਦਾ ਹੈ, “ਹੇ ਮੇਰੇ ਪੁੱਤਰ, ਪ੍ਰਭੂ ਅਨੁਸ਼ਾਸਨ ਦੀ ਅਣਗਹਿਲੀ ਨਾ ਕਰਨਾ, ਅਤੇ ਜਦੋਂ ਉਹ ਤੁਹਾਨੂੰ ਝਿੜਕੇ ਤਾਂ ਹੌਂਸਲਾ ਨਾ ਹਾਰੋ,</verse>
				<verse number="6">ਕਿਉਂਕਿ ਪ੍ਰਭੂ ਉਸ ਨੂੰ ਤਾੜਦਾ ਹੈ ਜਿਸਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਉਹਨਾਂ ਸਾਰਿਆਂ ਨੂੰ ਤਾੜਦਾ ਹੈ ਜਿਨ੍ਹਾਂ ਨੂੰ ਉਹ ਆਪਣੇ ਪੁੱਤਰ ਦੇ ਰੂਪ ਵਿੱਚ ਸਵੀਕਾਰ ਕਰਦਾ ਹੈ।”</verse>
				<verse number="7">ਮੁਸ਼ਕਲਾਂ ਨੂੰ ਅਨੁਸ਼ਾਸਨ ਸਮਝ ਕੇ ਸਹਿਣਾ; ਪਰਮੇਸ਼ਵਰ ਤੁਹਾਡੇ ਨਾਲ ਆਪਣੇ ਬੱਚਿਆਂ ਵਾਂਗ ਵਿਵਹਾਰ ਕਰਦਾ ਹੈ। ਕਿ ਭਲਾ ਬੱਚਿਆਂ ਨੂੰ ਉਹਨਾਂ ਦੇ ਪਿਤਾ ਦੁਆਰਾ ਅਨੁਸ਼ਾਸਿਤ ਨਹੀਂ ਕੀਤਾ ਜਾਂਦਾ?</verse>
				<verse number="8">ਜੇ ਤੁਸੀਂ ਅਨੁਸ਼ਾਸਿਤ ਨਹੀਂ ਹੋ ਅਤੇ ਹਰ ਕੋਈ ਅਨੁਸ਼ਾਸਨ ਵਿੱਚੋਂ ਲੰਘਦਾ ਹੈ ਤਾਂ ਤੁਸੀਂ ਜਾਇਜ਼ ਨਹੀਂ ਹੋ, ਸੱਚੇ ਪੁੱਤਰ ਅਤੇ ਧੀਆਂ ਬਿਲਕੁਲ ਨਹੀਂ।</verse>
				<verse number="9">ਇਸ ਤੋਂ ਇਲਾਵਾ, ਸਾਡੇ ਸਾਰਿਆਂ ਦੇ ਮਨੁੱਖੀ ਪਿਤਾ ਹਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ ਅਤੇ ਅਸੀਂ ਇਸਦੇ ਲਈ ਉਹਨਾਂ ਦਾ ਆਦਰ ਕਰਦੇ ਹਾਂ। ਸਾਨੂੰ ਆਤਮਾਵਾਂ ਦੇ ਪਿਤਾ ਦੇ ਅੱਗੇ ਕਿੰਨਾ ਜ਼ਿਆਦਾ ਅਧੀਨ ਹੋਣਾ ਚਾਹੀਦਾ ਹੈ ਅਤੇ ਜੀਉਣਾ ਚਾਹੀਦਾ ਹੈ!</verse>
				<verse number="10">ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।</verse>
				<verse number="11">ਕੋਈ ਵੀ ਅਨੁਸ਼ਾਸਨ ਉਸ ਸਮੇਂ ਚੰਗਾ ਨਹੀਂ ਲਗਦਾ, ਪਰ ਦੁਖਦਾਈ ਲੱਗਦਾ ਹੈ। ਬਾਅਦ ਵਿੱਚ, ਹਾਲਾਂਕਿ, ਇਹ ਉਹਨਾਂ ਲਈ ਧਾਰਮਿਕਤਾ ਅਤੇ ਸ਼ਾਂਤੀ ਦੀ ਉਪਜ ਪੈਦਾ ਕਰਦਾ ਹੈ ਜਿਨ੍ਹਾਂ ਨੂੰ ਇਸ ਦੁਆਰਾ ਸਿਖਾਇਆ ਗਿਆ ਹੈ।</verse>
				<verse number="12">ਇਸ ਲਈ, ਆਪਣੀਆਂ ਕਮਜ਼ੋਰ ਬਾਹਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।</verse>
				<verse number="13">“ਆਪਣੇ ਪੈਰਾਂ ਲਈ ਸਿੱਧਾ ਮਾਰਗ ਬਣਾਉ,” ਤਾਂ ਜੋ ਲੰਗੜਾ ਅਪਾਹਜ ਨਾ ਹੋਵੇ, ਬਲਕਿ ਚੰਗਾ ਹੋ ਜਾਵੇ।</verse>
				<verse number="14">ਸਾਰਿਆਂ ਦੇ ਨਾਲ ਸ਼ਾਂਤੀ ਨਾਲ ਰਹਿਣ ਅਤੇ ਪਵਿੱਤਰ ਹੋਣ ਦੀ ਹਰ ਕੋਸ਼ਿਸ਼ ਕਰੋ; ਪਵਿੱਤਰਤਾਈ ਤੋਂ ਬਿਨ੍ਹਾਂ ਕੋਈ ਵੀ ਪ੍ਰਭੂ ਨੂੰ ਨਹੀਂ ਵੇਖੇਗਾ।</verse>
				<verse number="15">ਇਸ ਵੱਲ ਧਿਆਨ ਦਿਓ ਕਿ ਕੋਈ ਵੀ ਪਰਮੇਸ਼ਵਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਕੌੜੀ ਜੜ੍ਹ ਉੱਗ ਕੇ ਮੁਸੀਬਤਾਂ ਦਾ ਕਾਰਨ ਨਾ ਬਣੇ ਅਤੇ ਬਹੁਤਿਆਂ ਨੂੰ ਅਸ਼ੁੱਧ ਕਰੇ।</verse>
				<verse number="16">ਵੇਖੋ ਕਿ ਕੋਈ ਵੀ ਵਿਭਚਾਰੀ ਨਾ ਹੋਵੇ, ਜਾਂ ਏਸਾਓ ਵਰਗਾ ਅਧਰਮੀ ਨਾ ਹੋਵੇ, ਜਿਸਨੇ ਇੱਕ ਰੋਟੀ ਲਈ ਆਪਣੇ ਜੇਠੇ ਪੁੱਤਰ ਹੋਣ ਵਜੋਂ ਵਿਰਾਸਤ ਦੇ ਅਧਿਕਾਰ ਨੂੰ ਵੇਚ ਦਿੱਤਾ।</verse>
				<verse number="17">ਬਾਅਦ ਵਿੱਚ, ਜਿਵੇਂ ਕਿ ਤੁਸੀਂ ਜਾਣਦੇ ਹੋ, ਜਦੋਂ ਏਸਾਓ ਇਸ ਅਸੀਸ ਦਾ ਵਾਰਸ ਬਣਨਾ ਚਾਹੁੰਦਾ ਸੀ, ਉਸਨੂੰ ਰੱਦ ਕਰ ਦਿੱਤਾ ਗਿਆ। ਭਾਵੇਂ ਉਸ ਨੇ ਹੰਝੂਆਂ ਨਾਲ ਆਸ਼ੀਰਵਾਦ ਮੰਗਿਆ, ਉਹ ਆਪਣੇ ਕੀਤੇ ਨੂੰ ਨਹੀਂ ਬਦਲ ਸਕਿਆ।</verse>
				<verse number="18">ਤੁਸੀਂ ਉਸ ਪਹਾੜ ਤੇ ਨਹੀਂ ਆਏ ਜਿਸਨੂੰ ਛੋਹਿਆ ਜਾ ਸਕੇ ਅਤੇ ਜੋ ਅੱਗ ਨਾਲ ਸੜ ਰਿਹਾ ਹੋਵੇ; ਹਨੇਰੇ, ਕਾਲੀ ਘਟਾ ਅਤੇ ਤੂਫਾਨ ਲਈ;</verse>
				<verse number="19">ਤੁਰ੍ਹੀ ਵਜਾਉਣ ਜਾਂ ਅਜਿਹੀ ਆਵਾਜ਼ ਬੋਲਣ ਵਾਲੇ ਸ਼ਬਦਾਂ ਲਈ ਜਿਨ੍ਹਾਂ ਇਸਰਾਏਲੀਆਂ ਨੇ ਇਹ ਸੁਣਿਆ ਉਹਨਾਂ ਨੇ ਬੇਨਤੀ ਕੀਤੀ ਕਿ ਉਹਨਾਂ ਨੂੰ ਹੋਰ ਕੋਈ ਸ਼ਬਦ ਨਾ ਬੋਲਿਆ ਜਾਵੇ,</verse>
				<verse number="20">ਕਿਉਂਕਿ ਉਹਨਾਂ ਲਈ ਪਰਮੇਸ਼ਵਰ ਦੀ ਇਹ ਆਗਿਆ ਸਹਿਣ ਜੋਗ ਨਹੀਂ ਸੀ: “ਕਿ ਜੇ ਕੋਈ ਪਸ਼ੂ ਵੀ ਪਹਾੜ ਨੂੰ ਛੂਹੇ, ਤਾਂ ਉਸਨੂੰ ਪੱਥਰਾਂ ਨਾਲ ਮਾਰ ਦਿੱਤਾ ਜਾਵੇ।”</verse>
				<verse number="21">ਇਹ ਦ੍ਰਿਸ਼ ਇੰਨਾ ਭਿਆਨਕ ਸੀ ਕਿ ਮੋਸ਼ੇਹ ਨੇ ਕਿਹਾ, “ਮੈਂ ਡਰ ਨਾਲ ਕੰਬ ਰਿਹਾ ਹਾਂ।”</verse>
				<verse number="22">ਪਰ ਤੁਸੀਂ ਸੀਯੋਨ ਪਹਾੜ ਉੱਤੇ, ਜੀਉਂਦੇ ਪਰਮੇਸ਼ਵਰ ਦੇ ਸ਼ਹਿਰ, ਸਵਰਗੀ ਯੇਰੂਸ਼ਲੇਮ, ਵਿੱਚ ਹਜ਼ਾਰੋਂ ਸਵਰਗਦੂਤਾਂ ਦੇ ਨਾਲ ਖੁਸ਼ੀ ਭਰੀ ਸਭਾ ਵਿੱਚ,</verse>
				<verse number="23">ਪਰਮੇਸ਼ਵਰ ਦੇ ਜੇਠੇ ਬੱਚਿਆਂ ਦੀ ਕਲੀਸਿਆ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਸਾਰਿਆਂ ਦਾ ਨਿਆਈਂ ਪਰਮੇਸ਼ਵਰ ਦੇ ਕੋਲ ਆਏ ਹੋ। ਸਿੱਧ ਕਰ ਦਿੱਤੇ ਗਏ ਧਰਮੀਆਂ ਦੀਆਂ ਆਤਮਾਵਾਂ ਨੂੰ,</verse>
				<verse number="24">ਇੱਕ ਨਵੇਂ ਨੇਮ ਦੇ ਵਿਚੋਲੇ ਯਿਸ਼ੂ ਲਈ ਅਤੇ ਛਿੜਕੇ ਹੋਏ ਲਹੂ ਲਈ ਜੋ ਹਾਬਿਲ ਦੇ ਲਹੂ ਨਾਲੋਂ ਵਧੀਆ ਸ਼ਬਦ ਬੋਲਦਾ ਹੈ।</verse>
				<verse number="25">ਇਸਦਾ ਧਿਆਨ ਰੱਖੋ ਕਿ ਤੁਸੀਂ ਉਸ ਬੋਲਣ ਵਾਲੇ ਤੋਂ ਮੂੰਹ ਨਾ ਫੇਰੋ। ਕਿਉਂਕਿ ਜਦੋਂ ਉਹ ਲੋਕ ਧਰਤੀ ਤੇ ਚੇਤਾਵਨੀ ਦੇਣ ਵਾਲਿਆਂ ਤੋਂ ਮੂੰਹ ਮੋੜ ਕੇ ਨਾ ਬਚ ਸਕੇ ਤਾਂ ਅਸੀਂ, ਤਾਂ ਅਸੀਂ ਸਵਰਗ ਤੋਂ ਚੇਤਾਵਨੀ ਦੇਣ ਵਾਲੇ ਤੋਂ ਮੂੰਹ ਮੋੜ ਕੇ ਕਿਵੇਂ ਬੱਚ ਸਕਾਂਗੇ?</verse>
				<verse number="26">ਉਸ ਸਮੇਂ ਪਰਮੇਸ਼ਵਰ ਦੀ ਆਵਾਜ਼ ਨੇ ਧਰਤੀ ਨੂੰ ਹਿਲਾ ਦਿੱਤਾ ਸੀ, ਪਰ ਹੁਣ ਉਸਨੇ ਵਾਅਦਾ ਕੀਤਾ ਹੈ, “ਇੱਕ ਵਾਰ ਫਿਰ ਮੈਂ ਸਿਰਫ ਧਰਤੀ ਨੂੰ ਹੀ ਨਹੀਂ, ਬਲਕਿ ਅਕਾਸ਼ ਨੂੰ ਵੀ ਹਿਲਾ ਦੇਵਾਂਗਾ।”</verse>
				<verse number="27">ਇੱਕ ਵਾਰ ਫਿਰ ਇਹ ਸ਼ਬਦ ਇਸ ਗੱਲ ਨੂੰ ਪ੍ਰਗਟ ਕਰਦੇ ਹਨ ਕਿ ਜੋ ਚੀਜ਼ਾ ਹਿਲਾਈਆਂ ਜਾ ਸਕਦੀਆਂ ਹਨ ਉਹ ਸਿਰਜੀਆਂ ਚੀਜ਼ਾਂ ਹੋਣ ਦੇ ਕਾਰਨ ਟਲ ਜਾਣਗੀਆਂ, ਤਾਂ ਕੇ ਜੋ ਚੀਜ਼ਾਂ ਹਿਲਾਇਆਂ ਨਹੀਂ ਜਾਂਦਿਆਂ ਉਹ ਸਦਾ ਲਈ ਬਣਿਆਂ ਰਹਿਣ।</verse>
				<verse number="28">ਇਸ ਲਈ, ਕਿਉਂਕਿ ਅਸੀਂ ਇੱਕ ਅਜਿਹਾ ਰਾਜ ਪ੍ਰਾਪਤ ਕਰ ਰਹੇ ਹਾਂ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ, ਆਓ ਅਸੀਂ ਪਰਮੇਸ਼ਵਰ ਦੇ ਧੰਨਵਾਦੀ ਹੋਈਏ, ਅਤੇ ਇਸ ਲਈ ਸ਼ਰਧਾ ਅਤੇ ਭੈ ਨਾਲ ਪਰਮੇਸ਼ਵਰ ਦੀ ਸਵੀਕਾਰ ਜੋਗ ਅਰਾਧਨਾ ਕਰੀਏ,</verse>
				<verse number="29">ਕਿਉਂਕਿ ਸਾਡਾ “ਪਰਮੇਸ਼ਵਰ ਭਸਮ ਕਰਨ ਵਾਲੀ ਅੱਗ ਹੈ।”</verse>
			</chapter>
			<chapter number="13">
				<verse number="1">ਇੱਕ-ਦੂਜੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰਦੇ ਰਹੋ।</verse>
				<verse number="2">ਅਜਨਬੀਆਂ ਦੀ ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਕੁਝ ਲੋਕਾਂ ਨੇ ਬਿਨ੍ਹਾਂ ਜਾਣੇ ਦੂਤਾਂ ਦੀ ਪਰਾਹੁਣਚਾਰੀ ਕੀਤੀ ਹੈ।</verse>
				<verse number="3">ਜੇਲ੍ਹ ਵਿੱਚ ਬੰਦ ਲੋਕਾਂ ਨੂੰ ਇਸ ਤਰ੍ਹਾਂ ਯਾਦ ਰੱਖਣਾ ਜਾਰੀ ਰੱਖੋ ਜਿਵੇਂ ਕਿ ਤੁਸੀਂ ਉਹਨਾਂ ਦੇ ਨਾਲ ਜੇਲ੍ਹ ਵਿੱਚ ਹੋ, ਅਤੇ ਜਿਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਜਿਵੇਂ ਕਿ ਤੁਸੀਂ ਖੁਦ ਦੁੱਖ ਝੱਲ ਰਹੇ ਹੋ।</verse>
				<verse number="4">ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ ਚਾਹੀਦਾ ਹੈ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।</verse>
				<verse number="5">ਆਪਣੀ ਜ਼ਿੰਦਗੀ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚ ਸੰਤੁਸ਼ਟ ਰਹੋ, ਕਿਉਂਕਿ ਪਰਮੇਸ਼ਵਰ ਨੇ ਕਿਹਾ ਹੈ, “ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ; ਮੈਂ ਤੈਨੂੰ ਕਦੇ ਨਹੀਂ ਛੱਡਾਂਗਾ।”</verse>
				<verse number="6">ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ, “ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਸਕਦਾ ਹੈ?”</verse>
				<verse number="7">ਆਪਣੇ ਆਤਮਿਕ ਆਗੂਆਂ ਨੂੰ ਯਾਦ ਰੱਖੋ, ਜਿਨ੍ਹਾਂ ਨੇ ਤੁਹਾਨੂੰ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ। ਉਹਨਾਂ ਦੇ ਜੀਵਨ ਦੇ ਢੰਗ ਦੇ ਨਤੀਜਿਆਂ ਉੱਤੇ ਗੌਰ ਕਰੋ ਅਤੇ ਉਹਨਾਂ ਦੇ ਵਿਸ਼ਵਾਸ ਦੀ ਨਕਲ ਕਰੋ।</verse>
				<verse number="8">ਯਿਸ਼ੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ-ਜੁੱਗ ਲਈ ਇੱਕੋ ਜਿਹਾ ਹੈ।</verse>
				<verse number="9">ਤੁਸੀਂ ਹਰ ਤਰ੍ਹਾਂ ਦੀਆਂ ਓਪਰਿਆਂ ਸਿੱਖਿਆਂਵਾਂ ਦੇ ਭਰਮਾਵੇ ਵਿੱਚ ਨਾ ਆਓ। ਕਿਉਂ ਜੋ ਇਹ ਚੰਗਾ ਹੈ ਕਿ ਮਨ ਪਰਮੇਸ਼ਵਰ ਦੀ ਕਿਰਪਾ ਨਾਲ ਤਕੜਾ ਕੀਤਾ ਜਾਵੇ, ਰਸਮੀ ਭੋਜਨ ਖਾਣ ਨਾਲ ਨਹੀਂ, ਜੋ ਅਜਿਹਾ ਕਰਨ ਵਾਲਿਆਂ ਲਈ ਕੋਈ ਲਾਭ ਨਹੀਂ ਹੈ।</verse>
				<verse number="10">ਸਾਡੇ ਕੋਲ ਇੱਕ ਜਗਵੇਦੀ ਹੈ ਜਿਸ ਤੋਂ ਯਹੂਦੀ ਤੰਬੂ ਵਿੱਚ ਸੇਵਾ ਕਰਨ ਵਾਲਿਆਂ ਨੂੰ ਖਾਣ ਦਾ ਕੋਈ ਅਧਿਕਾਰ ਨਹੀਂ ਹੈ।</verse>
				<verse number="11">ਯਹੂਦੀ ਮਹਾਂ ਜਾਜਕ ਪਾਪ ਦੀ ਭੇਂਟ ਵਜੋਂ ਜਾਨਵਰਾਂ ਦਾ ਖੂਨ ਅੱਤ ਪਵਿੱਤਰ ਸਥਾਨ ਤੇ ਲੈ ਕੇ ਜਾਂਦਾ ਹੈ, ਪਰ ਲਾਸ਼ਾਂ ਨੂੰ ਡੇਰੇ ਦੇ ਬਾਹਰ ਸਾੜ ਦਿੱਤਾ ਜਾਂਦਾ ਹੈ।</verse>
				<verse number="12">ਅਤੇ ਇਸ ਲਈ ਯਿਸ਼ੂ ਨੇ ਵੀ ਆਪਣੇ ਲਹੂ ਰਾਹੀਂ ਲੋਕਾਂ ਨੂੰ ਪਵਿੱਤਰ ਬਣਾਉਣ ਲਈ ਸ਼ਹਿਰ ਦੇ ਦਰਵਾਜ਼ੇ ਦੇ ਬਾਹਰ ਦੁੱਖ ਝੱਲਿਆ ਅਤੇ ਮਰ ਗਏ।</verse>
				<verse number="13">ਆਓ, ਅਸੀਂ ਵੀ ਉਸ ਦੇ ਸਮਾਨ ਨਿੰਦਿਆ ਸਹਿੰਦੇ ਹੋਏ ਡੇਰੇ ਦੇ ਬਾਹਰ ਉਸ ਕੋਲ ਚਲੀਏ।</verse>
				<verse number="14">ਕਿਉਂਕਿ ਇਸ ਧਰਤੀ ਤੇ ਸਾਡੇ ਕੋਲ ਸਥਿਰ ਸ਼ਹਿਰ ਨਹੀਂ ਹੈ, ਪਰ ਅਸੀਂ ਉਸ ਸ਼ਹਿਰ ਦੀ ਭਾਲ ਕਰ ਰਹੇ ਹਾਂ ਜੋ ਆਉਣ ਵਾਲਾ ਹੈ।</verse>
				<verse number="15">ਇਸ ਲਈ, ਯਿਸ਼ੂ ਦੁਆਰਾ, ਆਓ ਅਸੀਂ ਨਿਰੰਤਰ ਪਰਮੇਸ਼ਵਰ ਨੂੰ ਅਰਾਧਨਾ ਦਾ ਬਲੀਦਾਨ ਚੜ੍ਹਾਈਏ ਬੁੱਲ੍ਹਾਂ ਦਾ ਫਲ ਜੋ ਖੁੱਲ੍ਹੇਆਮ ਪਰਮੇਸ਼ਵਰ ਦੇ ਨਾਮ ਦਾ ਵਾਅਦਾ ਕਰਦੇ ਹਨ।</verse>
				<verse number="16">ਅਤੇ ਭਲਾ ਕਰਨਾ ਅਤੇ ਦੂਜਿਆਂ ਨਾਲ ਲੈਣ ਦੇਣ ਕਰਨਾ ਨਾ ਭੁੱਲੋ, ਕਿਉਂਕਿ ਅਜਿਹੀਆਂ ਕੁਰਬਾਨੀਆਂ ਨਾਲ ਪਰਮੇਸ਼ਵਰ ਪ੍ਰਸੰਨ ਹੁੰਦਾ ਹੈ।</verse>
				<verse number="17">ਆਪਣੇ ਆਗੂਆਂ ਉੱਤੇ ਭਰੋਸਾ ਰੱਖੋ ਅਤੇ ਉਹਨਾਂ ਦੇ ਅਧਿਕਾਰ ਦੇ ਅਧੀਨ ਰਹੋ, ਕਿਉਂਕਿ ਉਹ ਤੁਹਾਡੇ ਉੱਤੇ ਉਹਨਾਂ ਵਾਂਗੂ ਜਿਨ੍ਹਾਂ ਨੇ ਲੇਖਾ ਦੇਣਾ ਹੋਵੇ ਨਜ਼ਰ ਰੱਖਦੇ ਹਨ। ਅਜਿਹਾ ਇਸ ਲਈ ਕਰੋ ਤਾਂ ਜੋ ਉਹਨਾਂ ਦਾ ਕੰਮ ਖੁਸ਼ੀ ਦਾ ਹੋਵੇ, ਬੋਝ ਦਾ ਨਹੀਂ, ਕਿਉਂਕਿ ਇਸਦਾ ਤੁਹਾਡੇ ਲਈ ਕੋਈ ਲਾਭ ਨਹੀਂ ਹੋਵੇਗਾ।</verse>
				<verse number="18">ਸਾਡੇ ਲਈ ਪ੍ਰਾਰਥਨਾ ਕਰੋ। ਸਾਨੂੰ ਯਕੀਨ ਹੈ ਕਿ ਸਾਡੀ ਸਪਸ਼ਟ ਜ਼ਮੀਰ ਹੈ ਅਤੇ ਹਰ ਤਰੀਕੇ ਨਾਲ ਆਦਰ ਜੋਗ ਜੀਉਣ ਦੀ ਇੱਛਾ ਹੈ।</verse>
				<verse number="19">ਮੈਂ ਖਾਸ ਤੌਰ ਤੇ ਤੁਹਾਨੂੰ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਨ ਦੀ ਬੇਨਤੀ ਕਰਦਾ ਹਾਂ ਤਾਂ ਜੋ ਮੈਂ ਜਲਦੀ ਤੁਹਾਡੇ ਕੋਲ ਵਾਪਸ ਆ ਸਕਾਂ।</verse>
				<verse number="20">ਹੁਣ ਸ਼ਾਂਤੀ ਦਾ ਪਰਮੇਸ਼ਵਰ, ਜਿਹੜਾ ਸਦੀਵੀ ਵਾਚਾ ਦੇ ਲਹੂ ਰਾਹੀਂ ਸਾਡੇ ਪ੍ਰਭੂ ਯਿਸ਼ੂ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਇਆ, ਭੇਡਾਂ ਦਾ ਉਹ ਮਹਾਨ ਚਰਵਾਹਾ,</verse>
				<verse number="21">ਤੁਹਾਨੂੰ ਹਰੇਕ ਚੰਗੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਸਦੀ ਮਰਜ਼ੀ ਨੂੰ ਪੂਰਾ ਕਰੋ, ਅਤੇ ਉਹ ਸਾਡੇ ਵਿੱਚ ਉਹ ਕੰਮ ਕਰੇ ਜੋ ਉਸਨੂੰ ਚੰਗਾ ਲੱਗਦਾ ਹੈ, ਯਿਸ਼ੂ ਮਸੀਹ ਦੁਆਰਾ, ਜਿਸਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।</verse>
				<verse number="22">ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਇਸ ਪੱਤਰ ਦੇ ਉਪਦੇਸ਼ ਦੇ ਸ਼ਬਦਾਂ ਨੂੰ ਸਹਿਣ ਕਰੋ, ਕਿਉਂਕਿ ਅਸਲ ਵਿੱਚ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।</verse>
				<verse number="23">ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸਦੇ ਨਾਲ ਆਵਾਂਗਾ।</verse>
				<verse number="24">ਆਪਣੇ ਸਾਰੇ ਆਗੂਆਂ ਅਤੇ ਪ੍ਰਭੂ ਦੇ ਲੋਕਾਂ ਨੂੰ ਨਮਸਕਾਰ। ਇਟਲੀ ਦਾ ਦੇਸ਼ ਤੋਂ ਆਏ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ।</verse>
				<verse number="25">ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ।</verse>
			</chapter>
		</book>
		<book number="59">
			<chapter number="1">
				<verse number="1">ਯਾਕੋਬ, ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਸੇਵਕ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਕੌਮਾਂ ਵਿੱਚ ਖਿੰਡੇ ਹੋਏ ਹਨ: ਨਮਸਕਾਰ।</verse>
				<verse number="2">ਹੇ ਮੇਰੇ ਭਰਾਵੋ ਅਤੇ ਭੈਣੋ, ਇਸ ਨੂੰ ਸ਼ੁੱਧ ਖੁਸ਼ੀ ਸਮਝੋ, ਜਦੋਂ ਵੀ ਤੁਹਾਨੂੰ ਬਹੁਤ ਸਾਰੀਆਂ ਕਿਸਮਾਂ ਦੀਆਂ ਅਜ਼ਮਾਇਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ,</verse>
				<verse number="3">ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।</verse>
				<verse number="4">ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂ ਜੋ ਤੁਸੀਂ ਪਰਿਪੱਕ ਅਤੇ ਸੰਪੂਰਨ ਬਣ ਸਕੋ, ਤੁਹਾਨੂੰ ਕਿਸੇ ਵੀ ਗੱਲ ਦੀ ਘਾਟ ਨਾ ਹੋਵੇ।</verse>
				<verse number="5">ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦਾ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤਾ ਜਾਵੇਗਾ।</verse>
				<verse number="6">ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ।</verse>
				<verse number="7">ਉਸ ਵਿਅਕਤੀ ਨੂੰ ਪ੍ਰਭੂ ਤੋਂ ਕੁਝ ਪ੍ਰਾਪਤ ਕਰਨ ਦੀ ਉਮੀਦ ਨਹੀਂ ਕਰਨੀ ਚਾਹੀਦੀ।</verse>
				<verse number="8">ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ।</verse>
				<verse number="9">ਗਰੀਬੀ ਦੇ ਮਾੜੇ ਹਾਲਾਤਾਂ ਵਿੱਚ ਮਸੀਹੀ ਵਿਸ਼ਵਾਸੀਆਂ ਨੂੰ ਆਪਣੇ ਉੱਚੇ ਅਹੁਦੇ ਤੇ ਮਾਣ ਕਰਨਾ ਚਾਹੀਦਾ ਹੈ।</verse>
				<verse number="10">ਪਰ ਅਮੀਰਾਂ ਨੂੰ ਆਪਣੀ ਬੇਇੱਜ਼ਤੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਉਹ ਇੱਕ ਜੰਗਲੀ ਫੁੱਲ ਵਾਂਗ ਮਰ ਜਾਣਗੇ।</verse>
				<verse number="11">ਕਿਉਂਕਿ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਫੁੱਲ ਨੂੰ ਮੁਰਝਾ ਦਿੰਦੀ ਹੈ; ਉਸ ਦਾ ਖਿੜਣਾ ਬੰਦ ਹੋ ਜਾਂਦਾ ਹੈ ਅਤੇ ਉਸਦੀ ਸੁੰਦਰਤਾ ਨਸ਼ਟ ਹੋ ਜਾਂਦੀ ਹੈ। ਜਿਵੇਂ ਕਿ ਅਮੀਰ ਵੀ ਆਪਣੇ ਰੋਜ਼ਾਨਾ ਦੇ ਕੰਮ ਕਰਦੇ ਹੋਏ ਕੁਮਲਾ ਜਾਣਗੇ।</verse>
				<verse number="12">ਮੁਬਾਰਕ ਉਹ ਹੈ ਜੋ ਅਜ਼ਮਾਇਸ਼ਾਂ ਦੇ ਦੌਰਾਨ ਸਬਰ ਕਰਦਾ ਹੈ ਕਿਉਂਕਿ, ਪਰੀਖਿਆ ਵਿੱਚ ਖੜ੍ਹੇ ਹੋਣ ਤੇ, ਉਹ ਵਿਅਕਤੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ ਜਿਸਦਾ ਪ੍ਰਭੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।</verse>
				<verse number="13">ਜਦੋਂ ਕੋਈ ਪਰਤਾਇਆ ਜਾਂਦਾ ਹੈ, ਤਾਂ ਉਹ ਨੂੰ ਇਹ ਨਹੀਂ ਕਹਿਣਾ ਚਾਹੀਦਾ, “ਪਰਮੇਸ਼ਵਰ ਮੈਨੂੰ ਪਰਤਾ ਰਿਹਾ ਹੈ।” ਕਿਉਂਕਿ ਪਰਮੇਸ਼ਵਰ ਬੁਰਾਈ ਨਾਲ ਪਰਤਾਇਆ ਨਹੀਂ ਜਾਂਦਾ, ਨਾ ਹੀ ਉਹ ਕਿਸੇ ਨੂੰ ਪਰਤਾਉਂਦਾ ਹੈ;</verse>
				<verse number="14">ਪਰ ਹਰੇਕ ਵਿਅਕਤੀ ਪਰਤਾਇਆ ਜਾਂਦਾ ਹੈ ਜਦਕਿ ਉਹ ਆਪਣੀਆਂ ਹੀ ਬੁਰੀਆਂ ਇੱਛਾਵਾਂ ਦੁਆਰਾ ਖਿੱਚੇ ਅਤੇ ਭਰਮਾਏ ਜਾਂਦੇ ਹਨ।</verse>
				<verse number="15">ਫਿਰ, ਇੱਛਾ ਦੇ ਗਰਭ ਧਾਰਨ ਤੋਂ ਬਾਅਦ, ਇਹ ਪਾਪ ਨੂੰ ਜਨਮ ਦਿੰਦੀ ਹੈ; ਅਤੇ ਪਾਪ ਜਦੋਂ ਵੱਧ ਜਾਂਦਾ ਹੈ, ਉਹ ਮੌਤ ਨੂੰ ਜਨਮ ਦਿੰਦਾ ਹੈ।</verse>
				<verse number="16">ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਧੋਖਾ ਨਾ ਖਾਓ।</verse>
				<verse number="17">ਹਰ ਇੱਕ ਚੰਗਾ ਅਤੇ ਸੰਪੂਰਨ ਤੋਹਫ਼ਾ ਉੱਪਰ ਤੋਂ ਹੈ, ਸਵਰਗੀ ਰੌਸ਼ਨੀ ਦੇ ਪਿਤਾ ਵੱਲੋਂ ਮਿਲਦਾ ਹੈ, ਜੋ ਪਰਛਾਵੇਂ ਬਦਲਣ ਵਾਂਗ ਨਹੀਂ ਬਦਲਦਾ।</verse>
				<verse number="18">ਪਰਮੇਸ਼ਵਰ ਨੇ ਸਾਨੂੰ ਸੱਚ ਦੇ ਬਚਨ ਦੁਆਰਾ ਜਨਮ ਦੇਣ ਦੀ ਚੋਣ ਕੀਤੀ, ਤਾਂ ਜੋ ਅਸੀਂ ਉਸ ਦੁਆਰਾ ਬਣਾਏ ਗਏ ਸਭ ਤੋਂ ਪਹਿਲੇ ਫਲ ਦੇ ਰੂਪ ਵਿੱਚ ਹੋ ਸਕੀਏ।</verse>
				<verse number="19">ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਕਿਸੇ ਨੂੰ ਸੁਣਨ ਵਿੱਚ ਤੇਜ਼, ਬੋਲਣ ਵਿੱਚ ਹੌਲੀ ਅਤੇ ਗੁੱਸਾ ਕਰਨ ਵਿੱਚ ਧੀਮਾ ਹੋਣਾ ਚਾਹੀਦਾ ਹੈ,</verse>
				<verse number="20">ਕਿਉਂਕਿ ਮਨੁੱਖੀ ਗੁੱਸਾ ਪਰਮੇਸ਼ਵਰ ਦੀ ਧਾਰਮਿਕਤਾ ਪੈਦਾ ਨਹੀਂ ਕਰਦਾ ਜਿਸਨੂੰ ਉਹ ਚਾਹੁੰਦਾ ਹੈ।</verse>
				<verse number="21">ਇਸ ਲਈ, ਸਾਰੀ ਗੰਦਗੀ ਅਤੇ ਵਧ ਰਹੇ ਵੈਰ-ਵਿਰੋਧ ਨੂੰ ਦੂਰ ਕਰਕੇ, ਨਿਮਰਤਾ ਨਾਲ ਉਸ ਬਚਨ ਨੂੰ ਸਵੀਕਾਰ ਕਰੋ ਜੋ ਤੁਹਾਡੇ ਦਿਲ ਵਿੱਚ ਬੀਜਿਆ ਗਿਆ ਹੈ ਅਤੇ ਜੋ ਤੁਹਾਡੀ ਜ਼ਿੰਦਗੀ ਨੂੰ ਬਚਾ ਸਕਦਾ ਹੈ।</verse>
				<verse number="22">ਸਿਰਫ ਬਚਨ ਨੂੰ ਨਾ ਸੁਣੋ, ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਉਹੀ ਕਰੋ ਜੋ ਬਚਨ ਕਹਿੰਦਾ ਹੈ।</verse>
				<verse number="23">ਕੋਈ ਵੀ ਜੋ ਬਚਨ ਨੂੰ ਸੁਣਦਾ ਹੈ ਪਰ ਜੋ ਬਚਨ ਕਹਿੰਦਾ ਹੈ ਉਹ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜੋ ਉਸਦੇ ਚਿਹਰੇ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।</verse>
				<verse number="24">ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ।</verse>
				<verse number="25">ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਨੂੰ ਜਾਰੀ ਰੱਖਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਉਸਨੂੰ ਨਾ ਭੁੱਲੋ, ਬਲਕਿ ਇਸ ਨੂੰ ਕਰਦੇ ਹੋਏ। ਉਹ ਜੋ ਕਰਦੇ ਹਨ ਉਸ ਵਿੱਚ ਉਨ੍ਹਾਂ ਨੂੰ ਅਸੀਸ ਮਿਲੇਗੀ।</verse>
				<verse number="26">ਜੋ ਆਪਣੇ ਆਪ ਨੂੰ ਧਾਰਮਿਕ ਸਮਝਦੇ ਹਨ ਅਤੇ ਫਿਰ ਵੀ ਆਪਣੀ ਜੀਭਾਂ ਤੇ ਲਗਾਮ ਨਹੀਂ ਲਗਾਉਂਦੇ ਉਹ ਆਪਣੇ ਆਪ ਨੂੰ ਧੋਖਾ ਦਿੰਦੇ ਹਨ, ਅਤੇ ਉਨ੍ਹਾਂ ਦਾ ਧਰਮ ਵਿਅਰਥ ਹੈ।</verse>
				<verse number="27">ਉਹ ਧਰਮ ਜਿਸਨੂੰ ਸਾਡਾ ਪਿਤਾ ਪਰਮੇਸ਼ਵਰ ਸ਼ੁੱਧ ਅਤੇ ਨਿਰਦੋਸ਼ ਮੰਨਦਾ ਹੈ ਉਹ ਇਹ ਹੈ: ਅਨਾਥਾਂ ਅਤੇ ਵਿਧਵਾਵਾਂ ਦੀ ਉਨ੍ਹਾਂ ਦੀ ਮੁਸੀਬਤ ਵਿੱਚ ਦੇਖਭਾਲ ਕਰਨਾ ਅਤੇ ਆਪਣੇ ਆਪ ਨੂੰ ਸੰਸਾਰ ਦੁਆਰਾ ਬੇਦਾਗ ਹੋਣ ਤੋਂ ਬਚਾਏ ਰੱਖਣਾ।</verse>
			</chapter>
			<chapter number="2">
				<verse number="1">ਹੇ ਮੇਰੇ ਭਰਾਵੋ ਅਤੇ ਭੈਣੋ, ਸਾਡੇ ਸ਼ਾਨਦਾਰ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਪੱਖਪਾਤ ਨਹੀਂ ਦਿਖਾਉਣਾ ਚਾਹੀਦਾ।</verse>
				<verse number="2">ਮੰਨ ਲਓ ਕਿ ਇੱਕ ਆਦਮੀ ਸੋਨੇ ਦੀ ਮੁੰਦਰੀ ਅਤੇ ਵਧੀਆ ਕੱਪੜੇ ਪਾ ਕੇ ਤੁਹਾਡੇ ਪ੍ਰਾਰਥਨਾ ਸਥਾਨ ਵਿੱਚ ਆਉਂਦਾ ਹੈ, ਅਤੇ ਇੱਕ ਗਰੀਬ ਆਦਮੀ ਗੰਦੇ ਪੁਰਾਣੇ ਕੱਪੜਿਆਂ ਵਿੱਚ ਵੀ ਆਉਂਦਾ ਹੈ।</verse>
				<verse number="3">ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,”</verse>
				<verse number="4">ਕੀ ਤੁਸੀਂ ਆਪਸ ਵਿੱਚ ਭੇਦ-ਭਾਵ ਨਹੀਂ ਕੀਤਾ ਅਤੇ ਭੈੜੇ ਵਿਚਾਰਾਂ ਨਾਲ ਨਿਆਈਂ ਨਹੀਂ ਬਣ ਗਏ?</verse>
				<verse number="5">ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ: ਸੁਣੋ, ਕੀ ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਚੁਣਿਆ ਜੋ ਦੁਨੀਆਂ ਦੀ ਨਜ਼ਰ ਵਿੱਚ ਗਰੀਬ ਹਨ ਅਤੇ ਕਿ ਉਹ ਵਿਸ਼ਵਾਸ ਵਿੱਚ ਅਮੀਰ ਹੋਣ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?</verse>
				<verse number="6">ਪਰ ਤੁਸੀਂ ਗਰੀਬਾਂ ਦਾ ਨਿਰਾਦਰ ਕੀਤਾ ਹੈ। ਕੀ ਇਹ ਅਮੀਰ ਨਹੀਂ ਹਨ ਜੋ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?</verse>
				<verse number="7">ਕੀ ਇਹ ਉਹ ਨਹੀਂ ਹਨ ਜੋ ਉਸ ਦੇ ਉੱਤਮ ਨਾਮ ਦੀ ਨਿੰਦਿਆ ਕਰ ਰਹੇ ਹਨ ਜਿਸ ਨਾਲ ਤੁਸੀਂ ਸੰਬੰਧਿਤ ਹੋ?</verse>
				<verse number="8">ਜੇ ਤੁਸੀਂ ਸੱਚ-ਮੁੱਚ ਪਵਿੱਤਰ ਸ਼ਾਸਤਰ ਵਿੱਚ ਪਾਏ ਗਏ ਸ਼ਾਹੀ ਕਾਨੂੰਨ ਨੂੰ ਮੰਨਦੇ ਹੋ, “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ,” ਤੁਸੀਂ ਸਹੀ ਕਰ ਰਹੇ ਹੋ।</verse>
				<verse number="9">ਪਰ ਜੇ ਤੁਸੀਂ ਪੱਖਪਾਤ ਕਰਦੇ ਹੋ, ਤਾਂ ਤੁਸੀਂ ਪਾਪ ਕਰਦੇ ਹੋ ਅਤੇ ਕਾਨੂੰਨ ਦੁਆਰਾ ਕਾਨੂੰਨ ਤੋੜਨ ਵਾਲੇ ਵਜੋਂ ਦੋਸ਼ੀ ਠਹਿਰਾਏ ਜਾਂਦੇ ਹੋ।</verse>
				<verse number="10">ਕਿਉਂਕਿ ਜੋ ਕੋਈ ਵੀ ਪੂਰੇ ਕਾਨੂੰਨ ਦੀ ਪਾਲਣਾ ਕਰਦਾ ਹੈ ਅਤੇ ਫਿਰ ਵੀ ਸਿਰਫ ਇੱਕ ਬਿੰਦੂ ਤੇ ਠੋਕਰ ਖਾਂਦਾ ਹੈ ਉਹ ਇਸ ਨੂੰ ਤੋੜਨ ਦਾ ਦੋਸ਼ੀ ਹੈ।</verse>
				<verse number="11">ਕਿਉਂਕਿ ਜਿਸਨੇ ਕਿਹਾ ਸੀ, “ਤੂੰ ਵਿਭਚਾਰ ਨਾ ਕਰ,” ਇਹ ਵੀ ਕਿਹਾ ਗਿਆ ਸੀ, “ਤੂੰ ਕਤਲ ਨਾ ਕਰ।” ਜੇ ਤੁਸੀਂ ਵਿਭਚਾਰ ਨਹੀਂ ਕਰਦੇ ਪਰ ਕਤਲ ਕਰਦੇ ਹੋ, ਤਾਂ ਤੁਸੀਂ ਬਿਵਸਥਾ ਤੋੜਨ ਵਾਲੇ ਬਣ ਗਏ ਹੋ।</verse>
				<verse number="12">ਬੋਲੋ ਅਤੇ ਉਨ੍ਹਾਂ ਦੇ ਤੌਰ ਤੇ ਕੰਮ ਕਰੋ ਜਿਨ੍ਹਾਂ ਦਾ ਨਿਆਂ ਕਾਨੂੰਨ ਦੁਆਰਾ ਕੀਤਾ ਜਾਵੇਗਾ ਜੋ ਅਜ਼ਾਦੀ ਦਿੰਦਾ ਹੈ,</verse>
				<verse number="13">ਕਿਉਂਕਿ ਰਹਿਮ ਤੋਂ ਬਿਨਾਂ ਨਿਆਂ ਕਿਸੇ ਵੀ ਵਿਅਕਤੀ ਨੂੰ ਦਿਖਾਇਆ ਜਾਵੇਗਾ ਜੋ ਦਯਾਵਾਨ ਨਹੀਂ ਰਿਹਾ। ਨਿਆਂ ਉੱਤੇ ਦਇਆ ਦੀ ਜਿੱਤ ਹੁੰਦੀ ਹੈ।</verse>
				<verse number="14">ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਕੋਈ ਵਿਸ਼ਵਾਸ ਕਰਨ ਦਾ ਦਾਅਵਾ ਕਰਦਾ ਹੈ, ਪਰ ਕੋਈ ਕਰਮ ਨਹੀਂ ਕਰਦਾ ਤਾਂ ਇਸਦਾ ਕੀ ਲਾਭ ਹੈ? ਕੀ ਅਜਿਹਾ ਵਿਸ਼ਵਾਸ ਉਨ੍ਹਾਂ ਨੂੰ ਬਚਾ ਸਕਦਾ ਹੈ?</verse>
				<verse number="15">ਮੰਨ ਲਓ ਕਿ ਕੋਈ ਭਰਾ ਜਾਂ ਭੈਣ ਬਿਨਾਂ ਕੱਪੜਿਆਂ ਅਤੇ ਰੋਜ਼ਾਨਾ ਭੋਜਨ ਦੇ ਹੈ।</verse>
				<verse number="16">ਜੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਕਹੇ, “ਸ਼ਾਂਤੀ ਨਾਲ ਚਲੇ ਜਾਓ; ਨਿੱਘੇ ਅਤੇ ਰੱਜੇ ਪੁੱਜੇ ਰਹੋ,” ਪਰ ਉਨ੍ਹਾਂ ਦੀਆਂ ਸਰੀਰਕ ਜ਼ਰੂਰਤਾਂ ਬਾਰੇ ਕੁਝ ਨਹੀਂ ਕਰਦਾ, ਇਹ ਕੀ ਚੰਗਾ ਹੈ?</verse>
				<verse number="17">ਇਸੇ ਤਰ੍ਹਾਂ, ਆਪਣੇ ਆਪ ਵਿੱਚ ਵਿਸ਼ਵਾਸ, ਜੇ ਕਾਰਵਾਈ ਅਨੁਸਾਰ ਨਹੀਂ ਹੈ, ਤਾਂ ਉਹ ਮਰ ਹੋਈਆਂ ਹੈ।</verse>
				<verse number="18">ਪਰ ਜੇ ਕੋਈ ਕਹੇ, “ਤੇਰੇ ਕੋਲ ਵਿਸ਼ਵਾਸ ਹੈ; ਮੇਰੇ ਕੋਲ ਕਰਮ ਹਨ।” ਮੈਨੂੰ ਬਿਨਾਂ ਕਰਮਾਂ ਦੇ ਆਪਣਾ ਵਿਸ਼ਵਾਸ ਦਿਖਾਓ, ਅਤੇ ਮੈਂ ਤੈਨੂੰ ਆਪਣੇ ਕਰਮਾਂ ਦੁਆਰਾ ਆਪਣਾ ਵਿਸ਼ਵਾਸ ਦਿਖਾਵਾਂਗਾ।</verse>
				<verse number="19">ਤੂੰ ਵਿਸ਼ਵਾਸ ਕਰਦਾ ਹੈ ਕਿ ਪਰਮੇਸ਼ਵਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।</verse>
				<verse number="20">ਤੂੰ ਮੂਰਖ ਵਿਅਕਤੀ, ਕੀ ਤੂੰ ਸਬੂਤ ਚਾਹੁੰਦਾ ਕਿ ਕਰਮ ਤੋਂ ਬਿਨਾਂ ਵਿਸ਼ਵਾਸ ਵਿਅਰਥ ਹੈ?</verse>
				<verse number="21">ਕੀ ਸਾਡੇ ਪੂਰਵਜ ਪਿਤਾ ਅਬਰਾਹਾਮ ਨੂੰ ਉਸ ਕੰਮ ਲਈ ਧਰਮੀ ਨਹੀਂ ਸਮਝਿਆ ਗਿਆ ਸੀ ਜਦੋਂ ਉਸਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਤੇ ਚੜ੍ਹਾਇਆ ਸੀ?</verse>
				<verse number="22">ਤੁਸੀਂ ਵੇਖਦੇ ਹੋ ਕਿ ਉਸਦੀ ਨਿਹਚਾ ਅਤੇ ਉਸਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਉਸਦੀ ਨਿਹਚਾ ਉਸਦੇ ਕੀਤੇ ਦੁਆਰਾ ਸੰਪੂਰਨ ਕੀਤੀ ਗਈ ਸੀ।</verse>
				<verse number="23">ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ,” ਅਤੇ ਉਸਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।</verse>
				<verse number="24">ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।</verse>
				<verse number="25">ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਵੀ ਕਰਮਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਸ ਨੇ ਜਾਸੂਸਾਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?</verse>
				<verse number="26">ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ।</verse>
			</chapter>
			<chapter number="3">
				<verse number="1">ਹੇ ਮੇਰੇ ਸਾਥੀ ਵਿਸ਼ਵਾਸੀਓ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਬਣਨ, ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਜੋ ਸਿਖਾਉਂਦੇ ਹਾਂ, “ਉਪਦੇਸ਼ਕਾ ਦਾ ਦੂਜਿਆਂ ਨਾਲੋਂ ਸਖ਼ਤ ਨਿਆਂ ਕੀਤਾ ਜਾਵੇਗਾ,”</verse>
				<verse number="2">ਅਸੀਂ ਸਾਰੇ ਕਈ ਤਰੀਕਿਆਂ ਨਾਲ ਠੋਕਰ ਖਾਂਦੇ ਹਾਂ। ਕੋਈ ਵੀ ਜਿਹੜਾ ਕਦੀ ਵੀ ਕਸੂਰਵਾਰ ਨਹੀਂ ਹੁੰਦਾ ਕਿ ਉਹ ਜੋ ਕਹਿੰਦਾ ਹੈ ਉਹ ਸੰਪੂਰਨ ਹੁੰਦਾ ਹੈ, ਆਪਣੇ ਪੂਰੇ ਸਰੀਰ ਨੂੰ ਠੱਲ੍ਹ ਪਾਉਣ ਦੇ ਯੋਗ ਹੁੰਦਾ ਹੈ।</verse>
				<verse number="3">ਜਦੋਂ ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਜੋ ਉਹ ਸਾਡੇ ਵੱਸ ਵਿੱਚ ਰਹਿਣ, ਤੇ ਅਸੀਂ ਪੂਰੇ ਜਾਨਵਰ ਦੇ ਸਰੀਰ ਨੂੰ ਮੋੜ ਸਕਦੇ ਹਾਂ।</verse>
				<verse number="4">ਜਾਂ ਜਹਾਜ਼ਾਂ ਨੂੰ ਉਦਾਹਰਣ ਵਜੋਂ ਵੇਖੀਏ। ਹਾਲਾਂਕਿ ਉਹ ਇੰਨੇ ਵੱਡੇ ਹੁੰਦੇ ਹਨ ਅਤੇ ਤੇਜ਼ ਹਵਾਵਾਂ ਨਾਲ ਚਲਾਏ ਜਾਂਦੇ ਹਨ, ਉਨ੍ਹਾਂ ਨੂੰ ਚਾਲਕ ਇੱਕ ਬਹੁਤ ਹੀ ਛੋਟੀ ਜਿਹੀ ਪਤਵਾਰ ਨਾਲ ਜਿੱਥੇ ਵੀ ਲੈ ਜਾਣਾ ਚਾਹੁੰਦਾ ਮੋੜ ਲੈਦਾ ਹੈ।</verse>
				<verse number="5">ਇਸੇ ਤਰ੍ਹਾਂ, ਜੀਭ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਬਹੁਤ ਸ਼ੇਖੀ ਮਾਰਦੀ ਹੈ। ਵਿਚਾਰ ਕਰੋ ਕਿ ਇੱਕ ਛੋਟੀ ਜਿਹੀ ਚੰਗਿਆੜੀ ਨਾਲ ਕਿੰਨੇ ਵੱਡੇ ਜੰਗਲ ਨੂੰ ਅੱਗ ਲੱਗ ਜਾਂਦੀ ਹੈ।</verse>
				<verse number="6">ਜੀਭ ਵੀ ਅੱਗ ਵਰਗੀ ਹੈ, ਸਰੀਰ ਦੇ ਅੰਗਾਂ ਵਿੱਚ ਬੁਰਾਈ ਦੀ ਦੁਨੀਆਂ ਜੀਭ ਹੈ, ਇਹ ਸਾਰੇ ਸਰੀਰ ਨੂੰ ਭ੍ਰਿਸ਼ਟ ਕਰਦੀ ਹੈ, ਆਪਣੇ ਜੀਵਨ-ਚੱਕਰ ਦੇ ਪੂਰੇ ਰਾਹ ਨੂੰ ਅੱਗ ਲਗਾਉਂਦਾ ਹੈ, ਅਤੇ ਖੁਦ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ।</verse>
				<verse number="7">ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਮਨੁੱਖਜਾਤੀ ਦੁਆਰਾ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ,</verse>
				<verse number="8">ਪਰ ਕੋਈ ਵੀ ਮਨੁੱਖ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਇੱਕ ਚੰਚਲ ਬੁਰਾਈ ਹੈ, ਜੋ ਮਾਰੂ ਜ਼ਹਿਰ ਨਾਲ ਭਰੀ ਹੋਈ ਹੈ।</verse>
				<verse number="9">ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਰੂਪ ਵਿੱਚ ਬਣਾਏ ਗਏ ਹਨ।</verse>
				<verse number="10">ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ।</verse>
				<verse number="11">ਕੀ ਇੱਕ ਹੀ ਝਰਨੇ ਤੋਂ ਤਾਜ਼ਾ ਪਾਣੀ ਅਤੇ ਖਾਰਾ ਪਾਣੀ ਦੋਵੇਂ ਵਹਿ ਸਕਦੇ ਹਨ?</verse>
				<verse number="12">ਹੇ ਮੇਰੇ ਭਰਾਵੋ ਅਤੇ ਭੈਣੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।</verse>
				<verse number="13">ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।</verse>
				<verse number="14">ਪਰ ਜੇ ਤੁਸੀਂ ਆਪਣੇ ਦਿਲਾਂ ਵਿੱਚ ਕੌੜੀ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਤਾਂ ਇਸ ਬਾਰੇ ਸ਼ੇਖੀ ਨਾ ਮਾਰੋ ਜਾਂ ਸੱਚਾਈ ਤੋਂ ਇਨਕਾਰ ਨਾ ਕਰੋ।</verse>
				<verse number="15">ਅਜਿਹੀ “ਬੁੱਧੀ” ਸਵਰਗ ਤੋਂ ਨਹੀਂ ਉਤਰਦੀ ਬਲਕਿ ਧਰਤੀ ਉੱਤੇ, ਬੁੱਧੀਹੀਣ, ਸ਼ੈਤਾਨੀ ਹੈ।</verse>
				<verse number="16">ਕਿਉਂਕਿ ਜਿੱਥੇ ਤੁਸੀਂ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਉੱਥੇ ਤੁਹਾਨੂੰ ਵਿਕਾਰ ਅਤੇ ਹਰ ਭੈੜੀ ਆਦਤ ਮਿਲਦੀ ਹੈ।</verse>
				<verse number="17">ਪਰ ਜਿਹੜੀ ਬੁੱਧ ਸਵਰਗ ਤੋਂ ਆਉਂਦੀ ਹੈ ਉਹ ਸਭ ਤੋਂ ਪਹਿਲਾਂ ਸ਼ੁੱਧ ਹੁੰਦੀ ਹੈ; ਫਿਰ ਸ਼ਾਂਤੀ-ਪਸੰਦ, ਵਿਚਾਰਸ਼ੀਲ, ਅਧੀਨ, ਦਯਾ ਅਤੇ ਚੰਗੇ ਫਲ ਨਾਲ ਭਰਪੂਰ, ਨਿਰਪੱਖ ਅਤੇ ਸੁਹਿਰਦ ਹੁੰਦੀ ਹੈ।</verse>
				<verse number="18">ਸ਼ਾਂਤੀ ਨਾਲ ਬੀਜਣ ਵਾਲੇ ਸ਼ਾਂਤੀ ਨਿਰਮਾਤਾ ਧਾਰਮਿਕਤਾ ਦੀ ਉਪਜ ਪ੍ਰਾਪਤ ਕਰਦੇ ਹਨ।</verse>
			</chapter>
			<chapter number="4">
				<verse number="1">ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਦਾ ਕਾਰਨ ਕੀ ਹੈ? ਕੀ ਉਹ ਤੁਹਾਡੀਆਂ ਇੱਛਾਵਾਂ ਤੋਂ ਨਹੀਂ ਆਉਂਦੇ ਜੋ ਤੁਹਾਡੇ ਅੰਦਰ ਲੜਦੇ ਹਨ?</verse>
				<verse number="2">ਤੁਹਾਡੀ ਇੱਛਾ ਹੈ ਪਰ ਤੁਹਾਡੇ ਕੋਲ ਨਹੀਂ ਹੈ, ਇਸ ਲਈ ਤੁਸੀਂ ਮਾਰ ਦਿੰਦੇ ਹੋ। ਤੁਸੀਂ ਲੋਭ ਕਰਦੇ ਹੋ ਪਰ ਜੋ ਤੁਸੀਂ ਚਾਹੁੰਦੇ ਹੋ ਉਹ ਪ੍ਰਾਪਤ ਨਹੀਂ ਕਰ ਸਕਦੇ, ਇਸ ਲਈ ਤੁਸੀਂ ਝਗੜਾ ਅਤੇ ਲੜਦੇ ਕਰਦੇ ਹੋ। ਤੁਹਾਡੇ ਕੋਲ ਨਹੀਂ ਹੈ ਕਿਉਂਕਿ ਤੁਸੀਂ ਪਰਮੇਸ਼ਵਰ ਤੋਂ ਨਹੀਂ ਮੰਗਦੇ।</verse>
				<verse number="3">ਜਦੋਂ ਤੁਸੀਂ ਪਰਮੇਸ਼ਵਰ ਕੋਲੋ ਮੰਗਦੇ ਹੋ, ਤੁਹਾਨੂੰ ਪ੍ਰਾਪਤ ਨਹੀਂ ਹੁੰਦਾ, ਕਿਉਂਕਿ ਤੁਸੀਂ ਗਲਤ ਮਨੋਰਥਾਂ ਨਾਲ ਮੰਗਦੇ ਹੋ, ਤਾਂ ਜੋ ਤੁਸੀਂ ਪ੍ਰਾਪਤ ਕਰੋ ਉਸਨੂੰ ਆਪਣੇ ਸੁੱਖਾਂ ਬਿਲਾਸਾਂ ਤੇ ਖਰਚ ਕਰ ਸਕੋ।</verse>
				<verse number="4">ਹੇ ਬੇਵਫ਼ਾ ਲੋਕੋ, ਕੀ ਤੁਸੀਂ ਨਹੀਂ ਜਾਣਦੇ ਕਿ ਦੁਨੀਆਂ ਨਾਲ ਦੋਸਤੀ ਦਾ ਅਰਥ ਹੈ ਪਰਮੇਸ਼ਵਰ ਨਾਲ ਦੁਸ਼ਮਣੀ? ਇਸ ਲਈ, ਜੋ ਕੋਈ ਵੀ ਸੰਸਾਰ ਦਾ ਦੋਸਤ ਬਣਨ ਦੀ ਚੋਣ ਕਰਦਾ ਹੈ ਉਹ ਪਰਮੇਸ਼ਵਰ ਦਾ ਦੁਸ਼ਮਣ ਬਣ ਜਾਂਦਾ ਹੈ।</verse>
				<verse number="5">ਜਾਂ ਕੀ ਤੁਸੀਂ ਸੋਚਦੇ ਹੋ ਕਿ ਪਵਿੱਤਰ ਸ਼ਾਸਤਰ ਬਿਨਾਂ ਕਿਸੇ ਕਾਰਨ ਦੇ ਕਹਿੰਦਾ ਹੈ ਕਿ ਉਹ ਈਰਖਾ ਨਾਲ ਉਸ ਪਵਿੱਤਰ ਆਤਮਾ ਦੀ ਇੱਛਾ ਰੱਖਦਾ ਹੈ ਜਿਸਦੀ ਉਸ ਨੇ ਸਾਡੇ ਵਿੱਚ ਨਿਵਾਸ ਕੀਤਾ ਹੈ?</verse>
				<verse number="6">ਪਰ ਪਰਮੇਸ਼ਵਰ ਸਾਨੂੰ ਵਧੇਰੇ ਕਿਰਪਾ ਦਿੰਦਾ ਹੈ। ਇਸੇ ਲਈ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”</verse>
				<verse number="7">ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਤੋਂ ਭੱਜ ਜਾਵੇਗਾ।</verse>
				<verse number="8">ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ</verse>
				<verse number="9">ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਆਪਣੇ ਹਾਸੇ ਨੂੰ ਸੋਗ ਅਤੇ ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲੋ।</verse>
				<verse number="10">ਆਪਣੇ ਆਪ ਨੂੰ ਪ੍ਰਭੂ ਦੇ ਅੱਗੇ ਨੀਵਾਂ ਕਰੋ, ਅਤੇ ਉਹ ਤੁਹਾਨੂੰ ਉੱਚਾ ਕਰੇਗਾ।</verse>
				<verse number="11">ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੀ ਨਿੰਦਿਆ ਨਾ ਕਰੋ। ਜਿਹੜਾ ਵੀ ਕੋਈ ਆਪਣੇ ਭਰਾ ਜਾਂ ਭੈਣ ਦੇ ਵਿਰੁੱਧ ਬੋਲਦਾ ਹੈ ਉਹ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਉਸ ਤੇ ਦੋਸ਼ ਲਾਉਂਦਾ ਹੈ। ਜਦੋਂ ਤੁਸੀਂ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ ਤਾਂ ਤੁਸੀਂ ਬਿਵਸਥਾ ਉੱਤੇ ਚੱਲਣ ਵਾਲੇ ਨਹੀਂ ਸਗੋਂ ਦੋਸ਼ ਲਾਉਣ ਵਾਲੇ ਬਣੇ।</verse>
				<verse number="12">ਇੱਥੇ ਸਿਰਫ ਇੱਕ ਬਿਵਸਥਾ ਦੇਣ ਵਾਲਾ ਅਤੇ ਨਿਆਈਂ ਹੈ, ਪਰਮੇਸ਼ਵਰ ਹੈ ਜੋ ਬਚਾਉਂਦਾ ਅਤੇ ਨਸ਼ਟ ਕਰਨ ਦੇ ਯੋਗ ਹੈ। ਪਰ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰਨ ਵਾਲੇ ਕੌਣ ਹੋ?</verse>
				<verse number="13">ਹੁਣ ਸੁਣੋ, ਤੁਸੀਂ ਜੋ ਕਹਿੰਦੇ ਹੋ, “ਅੱਜ ਜਾਂ ਕੱਲ੍ਹ ਅਸੀਂ ਇਸ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ, ਉੱਥੇ ਇੱਕ ਸਾਲ ਬਿਤਾਵਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ।”</verse>
				<verse number="14">ਕਿਉਂ ਜੋ ਤੁਹਾਨੂੰ ਇਹ ਵੀ ਨਹੀਂ ਪਤਾ ਕਿ ਕੱਲ੍ਹ ਨੂੰ ਕੀ ਹੋਵੇਗਾ। ਤੁਹਾਡੀ ਜ਼ਿੰਦਗੀ ਕੀ ਹੈ? ਤੁਸੀਂ ਇੱਕ ਧੁੰਦ ਹੋ ਜੋ ਥੋੜ੍ਹੀ ਦੇਰ ਲਈ ਪ੍ਰਗਟ ਹੁੰਦੀ ਹੈ ਅਤੇ ਫਿਰ ਅਲੋਪ ਹੋ ਜਾਂਦੀ ਹੈ।</verse>
				<verse number="15">ਇਸ ਦੀ ਬਜਾਏ, ਤੁਹਾਨੂੰ ਇਹ ਕਹਿਣਾ ਚਾਹੀਦਾ ਹੈ, “ਜੇ ਇਹ ਪ੍ਰਭੂ ਦੀ ਇੱਛਾ ਹੈ, ਤਾਂ ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”</verse>
				<verse number="16">ਜਿਵੇਂ ਕਿ ਇਹ ਹੈ, ਤੁਸੀਂ ਆਪਣੀਆਂ ਹੰਕਾਰੀ ਯੋਜਨਾਵਾਂ ਵਿੱਚ ਸ਼ੇਖੀ ਮਾਰਦੇ ਹੋ। ਅਜਿਹੀਆਂ ਸਾਰੀਆਂ ਸ਼ੇਖੀ ਮਾਰਨੀਆਂ ਬੁਰਾਈ ਹੈ।</verse>
				<verse number="17">ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।</verse>
			</chapter>
			<chapter number="5">
				<verse number="1">ਹੁਣ ਸੁਣੋ, ਅਮੀਰ ਲੋਕੋ, ਤੁਹਾਡੇ ਉੱਤੇ ਆਉਣ ਵਾਲੇ ਦੁੱਖਾਂ ਦੇ ਕਾਰਨ ਰੋਵੋ ਅਤੇ ਕੁਰਲਾਉ।</verse>
				<verse number="2">ਤੁਹਾਡੀ ਦੌਲਤ ਖਰਾਬ ਹੋ ਗਈ, ਅਤੇ ਪਤੰਗਿਆਂ ਨੇ ਤੁਹਾਡੇ ਕੱਪੜੇ ਖਾ ਲਏ ਹਨ।</verse>
				<verse number="3">ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ। ਉਨ੍ਹਾਂ ਦਾ ਜੰਗਾਲ ਤੁਹਾਡੇ ਵਿਰੁੱਧ ਗਵਾਹੀ ਦੇਵੇਗਾ ਅਤੇ ਤੁਹਾਡਾ ਮਾਸ ਅੱਗ ਵਾਂਗ ਖਾ ਲਵੇਗਾ। ਤੁਸੀਂ ਆਖਰੀ ਦਿਨਾਂ ਵਿੱਚ ਧਨ-ਦੌਲਤ ਇਕੱਠੀ ਕੀਤੀ ਹੈ।</verse>
				<verse number="4">ਦੇਖੋ! ਜਿਹੜੀ ਮਜ਼ਦੂਰੀ ਤੁਸੀਂ ਉਨ੍ਹਾਂ ਖੇਤਾਂ ਨੂੰ ਕੱਟਣ ਵਾਲੇ ਕਾਮਿਆਂ ਨੂੰ ਦੇਣ ਵਿੱਚ ਅਸਫ਼ਲ ਰਹੇ ਹੋ ਉਹ ਤੁਹਾਡੇ ਵਿਰੁੱਧ ਵਿਲਕ ਰਹੀ ਹੈ। ਵਾਢਿਆਂ ਦੀ ਦੁਹਾਈ ਸਰਵ ਸ਼ਕਤੀਮਾਨ ਪ੍ਰਭੂ ਦੇ ਕੰਨਾਂ ਤੱਕ ਪਹੁੰਚ ਗਈ ਹੈ।</verse>
				<verse number="5">ਤੁਸੀਂ ਧਰਤੀ ਉੱਤੇ ਐਸ਼-ਪ੍ਰਸਤੀ ਅਤੇ ਸਵੈ-ਭੋਗ ਵਿੱਚ ਰਹਿੰਦੇ ਹੋ। ਤੁਸੀਂ ਕਤਲੇਆਮ ਦੇ ਦਿਨ ਆਪਣੇ ਆਪ ਨੂੰ ਮੋਟਾ ਕੀਤਾ ਹੈ।</verse>
				<verse number="6">ਤੁਸੀਂ ਉਸ ਨਿਰਦੋਸ਼ ਦੀ ਨਿੰਦਾ ਅਤੇ ਉਸਦੀ ਹੱਤਿਆ ਕੀਤੀ ਹੈ, ਜੋ ਤੁਹਾਡਾ ਵਿਰੋਧ ਨਹੀਂ ਕਰ ਰਿਹਾ ਸੀ।</verse>
				<verse number="7">ਹੇ ਭਰਾਵੋ ਅਤੇ ਭੈਣੋ, ਫਿਰ ਪ੍ਰਭੂ ਦੇ ਵਾਪਸ ਆਉਣ ਤੱਕ ਧੀਰਜ ਰੱਖੋ। ਵੇਖੋ ਕਿਵੇਂ ਕਿਸਾਨ ਆਪਣੀ ਜ਼ਮੀਨ ਵਿੱਚ ਉੱਤਮ ਫਸਲ ਦੀ ਉਪਜ ਦਾ ਇੰਤਜ਼ਾਰ ਕਰਦਾ ਹੈ, ਧੀਰਜ ਨਾਲ ਪਤਝੜ ਅਤੇ ਬਸੰਤ ਦੇ ਮੀਂਹ ਦੀ ਉਡੀਕ ਕਰਦਾ ਹੈ।</verse>
				<verse number="8">ਤੁਸੀਂ ਵੀ, ਧੀਰਜ ਰੱਖੋ ਅਤੇ ਦ੍ਰਿੜ੍ਹ ਰਹੋ, ਕਿਉਂਕਿ ਪ੍ਰਭੂ ਦਾ ਵਾਪਸ ਆਉਣਾ ਨੇੜੇ ਹੈ।</verse>
				<verse number="9">ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ, ਨਹੀਂ ਤਾਂ ਤੁਹਾਡਾ ਨਿਆਂ ਕੀਤਾ ਜਾਵੇਗਾ। ਨਿਆਈਂ ਦਰਵਾਜ਼ੇ ਤੇ ਖੜ੍ਹਾ ਹੈ!</verse>
				<verse number="10">ਹੇ ਭਰਾਵੋ ਅਤੇ ਭੈਣੋ, ਦੁੱਖਾਂ ਦੇ ਸਮੇਂ ਧੀਰਜ ਦੀ ਉਦਾਹਰਣ ਦੇ ਤੌਰ ਤੇ, ਉਨ੍ਹਾਂ ਨਬੀਆਂ ਨੂੰ ਲਓ ਜੋ ਪ੍ਰਭੂ ਦੇ ਨਾਮ ਤੇ ਬੋਲਦੇ ਸਨ।</verse>
				<verse number="11">ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।</verse>
				<verse number="12">ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।</verse>
				<verse number="13">ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਕੀ ਕੋਈ ਖੁਸ਼ ਹੈ? ਉਨ੍ਹਾਂ ਨੂੰ ਉਸਤਤ ਦੇ ਗੀਤ ਗਾਉਣ ਦਿਓ।</verse>
				<verse number="14">ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਉਨ੍ਹਾਂ ਨੂੰ ਕਲੀਸਿਆ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ ਲਈ ਬੁਲਾਉਣ ਸੱਦਾ ਦਿਓ।</verse>
				<verse number="15">ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।</verse>
				<verse number="16">ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।</verse>
				<verse number="17">ਏਲੀਯਾਹ ਇੱਕ ਮਨੁੱਖ ਸੀ, ਜਿਵੇਂ ਕਿ ਅਸੀਂ ਹਾਂ। ਉਸਨੇ ਦਿਲੋਂ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ, ਅਤੇ ਸਾਢੇ ਤਿੰਨ ਸਾਲਾਂ ਤੋਂ ਜ਼ਮੀਨ ਤੇ ਮੀਂਹ ਨਹੀਂ ਪਿਆ।</verse>
				<verse number="18">ਫੇਰ ਉਸਨੇ ਪ੍ਰਾਰਥਨਾ ਕੀਤੀ, ਅਤੇ ਅਕਾਸ਼ ਨੇ ਮੀਂਹ ਪਾਇਆ, ਅਤੇ ਧਰਤੀ ਨੇ ਆਪਣੀਆਂ ਫਸਲਾਂ ਪੈਦਾ ਕੀਤੀਆਂ।</verse>
				<verse number="19">ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਗਿਆ ਹੈ ਅਤੇ ਕੋਈ ਵਿਅਕਤੀ ਉਸ ਨੂੰ ਵਾਪਸ ਮੋੜ ਲਿਆਵੇ,</verse>
				<verse number="20">ਇਸ ਨੂੰ ਯਾਦ ਰੱਖੋ: ਕਿ ਜੇ ਕੋਈ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।</verse>
			</chapter>
		</book>
		<book number="60">
			<chapter number="1">
				<verse number="1">ਪਤਰਸ, ਯਿਸ਼ੂ ਮਸੀਹ ਦੇ ਇੱਕ ਰਸੂਲ ਦੀ ਵੱਲੋਂ, ਇਹ ਪੱਤਰ ਉਹਨਾਂ ਪਰਮੇਸ਼ਵਰ ਦੇ ਚੁਣੇ ਹੋਏ ਲੋਕਾਂ ਨੂੰ, ਜਿਹੜੇ ਪੁੰਤੁਸ, ਗਲਾਤੀਆਂ, ਕੱਪਦੁਕਿਯਾ, ਏਸ਼ੀਆ ਅਤੇ ਬਿਥੁਨਿਆ ਦੇ ਪ੍ਰਾਂਤਾਂ ਵਿੱਚ ਸ਼ਰਨਾਰਥੀ ਤਿੱਤਰ-ਬਿੱਤਰ ਹੋਏ ਹਨ,</verse>
				<verse number="2">ਜਿਹੜੇ ਪਿਤਾ ਪਰਮੇਸ਼ਵਰ ਦੇ ਪੂਰਵ-ਗਿਆਨ ਦੇ ਅਨੁਸਾਰ, ਪਵਿੱਤਰ ਆਤਮਾ ਦੇ ਕਾਰਜਾਂ ਦੁਆਰਾ ਪਵਿੱਤਰ ਹੋਣ ਲਈ ਚੁਣੇ ਗਏ, ਕਿ ਯਿਸ਼ੂ ਮਸੀਹ ਦੇ ਆਗਿਆਕਾਰ ਹੋਣ ਅਤੇ ਉਸਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ: ਕਿਰਪਾ ਅਤੇ ਸ਼ਾਂਤੀ ਤੁਹਾਡੇ ਉੱਤੇ ਬਹੁਤਾਤ ਨਾਲ ਹੋਵੇ।</verse>
				<verse number="3">ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,</verse>
				<verse number="4">ਇਹ ਉਹ ਇੱਕ ਵਿਰਾਸਤ ਵਿਖੇ ਜਿਹੜੀ ਅਵਿਨਾਸ਼ੀ, ਅਪਵਿੱਤਰ, ਜਾਂ ਮੁਰਝਾ ਨਹੀਂ ਸਕਦੀ। ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿੱਚ ਰੱਖੀ ਗਈ ਹੈ,</verse>
				<verse number="5">ਜਿਹੜੇ ਵਿਸ਼ਵਾਸ ਨਾਲ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਬਚਾਏ ਜਾਂਦੇ ਹਨ ਮੁਕਤੀ ਦੇ ਆਉਣ ਤੱਕ ਜੋ ਆਖਰੀ ਦਿਨਾਂ ਵਿੱਚ ਪ੍ਰਗਟ ਹੋਣ ਲਈ ਤਿਆਰ ਹੈ।</verse>
				<verse number="6">ਇਸ ਸਭ ਵਿੱਚ ਤੁਸੀਂ ਬਹੁਤ ਖੁਸ਼ ਹੋਵੋ, ਹਾਲਾਂਕਿ ਹੁਣ ਥੋੜੇ ਸਮੇਂ ਲਈ ਤੁਹਾਨੂੰ ਹਰ ਤਰ੍ਹਾਂ ਦੀਆਂ ਅਜ਼ਮਾਇਸ਼ਾਂ ਵਿੱਚ ਸੋਗ ਸਹਿਣਾ ਪੈ ਸਕਦਾ ਹੈ।</verse>
				<verse number="7">ਇਹ ਇਸ ਲਈ ਆਉਂਦੀਆਂ ਹਨ ਤਾਂ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਸਾਬਤ ਹੋ ਸਕੇ। ਜੋ ਸੋਨੇ ਨਾਲੋਂ ਕਿਤੇ ਵੱਧ ਮੁੱਲ ਦੀ ਹੈ, ਇੱਥੋ ਤੱਕ ਕਿ ਜਿਹੜਾ ਅੱਗ ਨਾਲ ਸ਼ੁੱਧ ਹੋਣ ਤੇ ਵੀ ਨਸ਼ਟ ਹੋ ਜਾਂਦਾ ਹੈ, ਜਿਸ ਦਿਨ ਯਿਸ਼ੂ ਮਸੀਹ ਵਾਪਸ ਆਵੇਗਾ ਤਾਂ ਉਸਤਤ, ਵਡਿਆਈ ਅਤੇ ਆਦਰ ਦੇ ਯੋਗ ਨਿੱਕਲੋ।</verse>
				<verse number="8">ਹਾਲਾਂਕਿ ਤੁਸੀਂ ਉਸਨੂੰ ਨਹੀਂ ਵੇਖਿਆ, ਤੁਸੀਂ ਉਸਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਤੁਸੀਂ ਹੁਣ ਉਸਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਆਨੰਦ ਨਾਲ ਭਰੇ ਹੋਏ ਹੋ,</verse>
				<verse number="9">ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ।</verse>
				<verse number="10">ਇਸ ਮੁਕਤੀ ਦੇ ਸੰਬੰਧ ਵਿੱਚ, ਨਬੀ ਉਸ ਕਿਰਪਾ ਦੀ ਭਵਿੱਖਬਾਣੀ ਕਰਦੇ ਸਨ ਜੋ ਤੁਹਾਡੇ ਤੇ ਆਉਣ ਵਾਲੀ ਸੀ, ਜਿਸ ਦੇ ਵਿਖੇ ਉਹ ਤੱਕਦੇ ਅਤੇ ਬਹੁਤ ਧਿਆਨ ਨਾਲ ਭਾਲ ਕਰਦੇ ਸਨ,</verse>
				<verse number="11">ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਿਹੜੀ ਉਨ੍ਹਾਂ ਵਿੱਚ ਮਸੀਹ ਦੀ ਆਤਮਾ ਇਸ਼ਾਰਾ ਕਰ ਰਹੀ ਸੀ ਜਦੋਂ ਉਸਨੇ ਮਸੀਹ ਦੇ ਦੁੱਖਾਂ ਅਤੇ ਉਸ ਦੀ ਮਹਿਮਾ ਬਾਰੇ ਭਵਿੱਖਬਾਣੀ ਕੀਤੀ ਸੀ।</verse>
				<verse number="12">ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ।</verse>
				<verse number="13">ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ।</verse>
				<verse number="14">ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ।</verse>
				<verse number="15">ਪਰ ਜਿਸ ਤਰਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ।</verse>
				<verse number="16">ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”</verse>
				<verse number="17">ਕਿਉਂ ਜੋ ਤੁਸੀਂ ਹੇ ਪਿਤਾ ਪਰਮੇਸ਼ਵਰ ਕਰਕੇ ਉਸ ਨੂੰ ਪੁਕਾਰਦੇ ਹੋ ਜੋ ਹਰੇਕ ਵਿਅਕਤੀ ਦੇ ਨਿਰਪੱਖ ਕੰਮ ਦਾ ਨਿਆਂ ਕਰਦਾ ਹੈ, ਇੱਥੇ ਆਪਣੀ ਮੁਸਾਫ਼ਰੀ ਵਿਦੇਸ਼ੀ ਹੋਣ ਦੇ ਨਾਤੇ ਸ਼ਰਧਾ ਦੇ ਡਰ ਨਾਲ ਜੀਓ।</verse>
				<verse number="18">ਤੁਸੀਂ ਜਾਣਦੇ ਹੋ ਕਿ ਇਹ ਚਾਂਦੀ ਜਾਂ ਸੋਨਾ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਸੀ ਜੋ ਤੁਹਾਨੂੰ ਤੁਹਾਡੇ ਪੂਰਵਜਾਂ ਦੁਆਰਾ ਰਵਾਇਤੀ ਜੀਵਨ ਦੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਦਿੱਤਾ ਗਿਆ,</verse>
				<verse number="19">ਪਰ ਮਸੀਹ ਦੇ ਕੀਮਤੀ ਲਹੂ ਨਾਲ ਪਾਇਆ, ਇੱਕ ਲੇਲਾ ਜਿਹੜਾ ਬਿਨਾਂ ਕਿਸੇ ਦਾਗ ਜਾਂ ਖ਼ਾਮੀ ਦੇ ਸੀ।</verse>
				<verse number="20">ਮਸੀਹ ਸੰਸਾਰ ਦੀ ਸਿਰਜਣਾ ਤੋਂ ਪਹਿਲਾਂ ਪਰਮੇਸ਼ਵਰ ਦੁਆਰਾ ਚੁਣਿਆ ਗਿਆ ਸੀ, ਪਰ ਇਹ ਤੁਹਾਡੇ ਲਈ ਅੰਤ ਸਮੇਂ ਵਿੱਚ ਪ੍ਰਗਟ ਹੋਇਆ ਸੀ।</verse>
				<verse number="21">ਉਸਦੇ ਦੁਆਰਾ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਜਿਸਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਨੂੰ ਮਹਿਮਾ ਦਿੱਤੀ, ਅਤੇ ਇਸੇ ਤਰਾਂ ਤੁਹਾਡਾ ਵਿਸ਼ਵਾਸ ਅਤੇ ਉਮੀਦ ਪਰਮੇਸ਼ਵਰ ਉੱਤੇ ਹੋਵੇ।</verse>
				<verse number="22">ਹੁਣ ਤੁਸੀਂ ਸੱਚ ਨੂੰ ਮੰਨ ਕੇ ਆਪਣੇ ਆਪ ਨੂੰ ਸ਼ੁੱਧ ਕਰ ਚੁੱਕੇ ਹੋ ਤਾਂ ਜੋ ਤੁਹਾਡੇ ਕੋਲ ਇੱਕ ਦੂਸਰੇ ਲਈ ਖ਼ਰਾ ਪਿਆਰ ਹੋਵੇ, ਇੱਕ ਦੂਸਰੇ ਨਾਲ ਤਨੋਂ ਮਨੋਂ ਗੂੜ੍ਹਾ ਪਿਆਰ ਕਰੋ।</verse>
				<verse number="23">ਕਿਉਂ ਜੋ ਤੁਸੀਂ ਨਵਾਂ ਜਨਮ ਪਾਇਆ ਹੈ, ਨਾਸ਼ਵਾਨ ਬੀਜ ਤੋਂ ਨਹੀਂ, ਪਰ ਅਵਿਨਾਸ਼ੀ ਵਾਲਾ ਹੈ ਜਿਹੜਾ ਪਰਮੇਸ਼ਵਰ ਦੇ ਬਚਨ ਦੁਆਰਾ ਹੈ ਜੋ ਜਿਉਂਦਾ ਅਤੇ ਸਥਿਰ ਹੈ।</verse>
				<verse number="24">ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, ਕਿ, “ਸਾਰੇ ਲੋਕ ਘਾਹ ਦੇ ਸਮਾਨ ਹਨ, ਅਤੇ ਉਨ੍ਹਾਂ ਦੀ ਸਾਰੀ ਮਹਿਮਾ ਖੇਤ ਦੇ ਫੁੱਲਾਂ ਵਰਗੀ ਹੈ; ਘਾਹ ਸੁੱਕ ਜਾਂਦੇ ਅਤੇ ਫੁੱਲ ਡਿੱਗ ਜਾਂਦੇ ਹਨ,</verse>
				<verse number="25">ਪਰ ਪ੍ਰਭੂ ਦਾ ਬਚਨ ਸਦਾ ਕਾਇਮ ਰਹਿੰਦਾ ਹੈ।” ਅਤੇ ਇਹ ਉਹ ਬਚਨ ਹੈ ਜਿਸ ਦਾ ਤੁਹਾਨੂੰ ਪ੍ਰਚਾਰ ਕੀਤਾ ਗਿਆ ਸੀ।</verse>
			</chapter>
			<chapter number="2">
				<verse number="1">ਇਸ ਲਈ, ਤੁਸੀਂ ਆਪਣੇ ਆਪ ਨੂੰ ਸਾਰੀ ਈਰਖਾ ਅਤੇ ਸਾਰੀ ਮੱਕਾਰੀ, ਪਖੰਡ, ਅਤੇ ਹਰ ਕਿਸਮ ਦੀ ਨਿੰਦਿਆ ਨੂੰ ਛੱਡ ਦਿਓ।</verse>
				<verse number="2">ਨਵ-ਜੰਮੇ ਬੱਚਿਆਂ ਦੀ ਤਰ੍ਹਾਂ, ਸ਼ੁੱਧ ਆਤਮਿਕ ਦੁੱਧ ਦੀ ਪਿਆਸ ਰੱਖਿਆ ਕਰੋ, ਤਾਂ ਜੋ ਇਸ ਦੁਆਰਾ ਤੁਸੀਂ ਆਪਣੀ ਮੁਕਤੀ ਵਿੱਚ ਵੱਧਦੇ ਜਾ ਸਕੋ,</verse>
				<verse number="3">ਹੁਣ ਜਦੋਂ ਤੁਸੀਂ ਚੱਖਿਆ ਹੈ ਕਿ ਪ੍ਰਭੂ ਚੰਗਾ ਹੈ।</verse>
				<verse number="4">ਜਿਹੜਾ ਜਿਉਂਦਾ ਪੱਥਰ ਮਨੁੱਖਾਂ ਦੁਆਰਾ ਰੱਦ ਦਿੱਤਾ ਗਿਆ ਪਰ ਪਰਮੇਸ਼ਵਰ ਦੁਆਰਾ ਚੁਣਿਆ ਹੋਇਆ ਅਤੇ ਕੀਮਤੀ ਹੈ।</verse>
				<verse number="5">ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ, ਇੱਕ ਪਵਿੱਤਰ ਜਾਜਕਾਂ ਦਾ ਇੱਕ ਆਤਮਿਕ ਘਰ ਦਾ ਨਿਰਮਾਣ ਕਰ ਰਹੇ ਹੋ, ਅਤੇ ਯਿਸ਼ੂ ਮਸੀਹ ਦੁਆਰਾ ਪਰਮੇਸ਼ਵਰ ਨੂੰ ਮਨਭਾਉਂਦੀ ਆਤਮਿਕ ਬਲੀਦਾਨ ਚੜ੍ਹਾ ਰਹੇ ਹੋ।</verse>
				<verse number="6">ਪਵਿੱਤਰ ਸ਼ਾਸਤਰ ਇਹ ਆਖਦਾ ਹੈ: “ਦੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਿਆ, ਇੱਕ ਚੁਣਿਆ ਅਤੇ ਕੀਮਤੀ ਨੀਂਹ ਪੱਥਰ, ਅਤੇ ਉਹ ਇੱਕ ਜਿਹੜਾ ਉਸ ਉੱਤੇ ਭਰੋਸਾ ਰੱਖਦਾ ਹੈ ਕਦੇ ਸ਼ਰਮਿੰਦਾ ਨਾ ਹੋਵੇਗਾ।”</verse>
				<verse number="7">ਹੁਣ ਤੁਹਾਡੇ ਵਿਚੋਂ ਜਿਹੜੇ ਵਿਸ਼ਵਾਸ ਕਰਦੇ ਹਨ, ਉਹਨਾਂ ਲਈ ਇਹ ਪੱਥਰ ਕੀਮਤੀ ਹੈ। ਪਰ ਜਿਹੜੇ ਵਿਸ਼ਵਾਸੀ ਕਰਦੇ, “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ,”</verse>
				<verse number="8">ਅਤੇ, “ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜੋ ਉਹਨਾਂ ਨੂੰ ਡੇਗਦੀ ਹੈ।” ਉਹ ਠੋਕਰ ਖਾਣਗੇ ਕਿਉਂਕਿ ਉਹ ਬਚਨ ਦੀ ਉਲੰਘਣਾ ਕਰਦੇ ਹਨ, ਜੋ ਉਹ ਵੀ ਹੈ ਜਿਸਦੇ ਲਈ ਉਹ ਨਿਰਧਾਰਤ ਕੀਤੇ ਗਏ ਸਨ।</verse>
				<verse number="9">ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦਾ ਵਿਸ਼ੇਸ਼ ਅਧਿਕਾਰ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।</verse>
				<verse number="10">ਪਹਿਲਾਂ ਤਾਂ ਤੁਸੀਂ ਪਰਜਾ ਹੀ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ਵਰ ਦੀ ਪਰਜਾ ਬਣ ਗਏ ਹੋ; ਇੱਕ ਵਾਰ ਤੁਹਾਡੇ ਉੱਤੇ ਤਰਸ ਨਹੀਂ ਕੀਤਾ ਗਿਆ ਸੀ ਪਰ ਹੁਣ ਤੁਹਾਡੇ ਉੱਤੇ ਦਯਾ ਕੀਤੀ ਗਈ ਹੈ।</verse>
				<verse number="11">ਹੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਵਿਦੇਸ਼ੀ ਅਤੇ ਗ਼ੁਲਾਮ ਹੋਣ ਦੇ ਨਾਤੇ ਤੁਹਾਨੂੰ ਉਨ੍ਹਾਂ ਪਾਪੀ ਇੱਛਾਵਾਂ ਤੋਂ ਦੂਰ ਰਹਿਣ ਦੀ ਬੇਨਤੀ ਕਰਦਾ ਹਾਂ, ਜਿਹੜੀਆਂ ਤੁਹਾਡੇ ਪ੍ਰਾਣਾਂ ਦੇ ਵਿਰੁੱਧ ਲੜਦੀਆਂ ਹਨ।</verse>
				<verse number="12">ਪਰਾਈਆਂ ਕੌਮਾਂ ਵਿੱਚ ਅਜਿਹੀ ਚੰਗੀ ਜ਼ਿੰਦਗੀ ਜੀਓ, ਹਾਲਾਂਕਿ ਉਹ ਤੁਹਾਡੇ ਉੱਤੇ ਗਲਤ ਕੰਮ ਕਰਨ ਦਾ ਇਲਜ਼ਾਮ ਲਾਉਂਦੇ ਹਨ, ਉਹ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਪਰਮੇਸ਼ਵਰ ਦੀ ਉਸਤਤ ਕਰਦੇ ਹੋਣ ਜਦੋਂ ਉਹ ਸੰਸਾਰ ਦਾ ਨਿਆਂ ਕਰਨ ਲਈ ਆਵੇਗਾ।</verse>
				<verse number="13">ਆਪਣੇ ਆਪ ਨੂੰ ਹਰ ਮਨੁੱਖੀ ਅਧਿਕਾਰ ਦੇ ਅਧੀਨ ਪ੍ਰਭੂ ਦੀ ਆਗਿਆ ਲਈ ਸਮਰਪਿਤ ਕਰੋ: ਭਾਵੇਂ ਪਾਤਸ਼ਾਹ, ਸਰਵ ਉੱਚ ਅਧਿਕਾਰੀ ਹੋਣ ਦੇ ਨਾਤੇ,</verse>
				<verse number="14">ਜਾਂ ਰਾਜਪਾਲਾਂ ਨੂੰ, ਜਿਹੜੇ ਉਸ ਦੁਆਰਾ ਭੇਜੇ ਗਏ ਹਨ ਕਿ ਗ਼ਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਸਹੀ ਕੰਮ ਕਰਨ ਵਾਲਿਆਂ ਦੀ ਪ੍ਰਸ਼ੰਸਾ ਕਰਨ।</verse>
				<verse number="15">ਕਿਉਂਕਿ ਪਰਮੇਸ਼ਵਰ ਦੀ ਇੱਛਾ ਹੈ ਕਿ ਚੰਗੇ ਕੰਮ ਕਰਨ ਦੁਆਰਾ ਤੁਸੀਂ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।</verse>
				<verse number="16">ਅਜ਼ਾਦ ਲੋਕਾਂ ਵਾਂਗ ਜੀਓ, ਪਰ ਆਪਣੀ ਸੁਤੰਤਰਤਾ ਨੂੰ ਬੁਰਾਈ ਢੱਕਣ ਵਜੋਂ ਨਾ ਵਰਤੋਂ; ਪਰਮੇਸ਼ਵਰ ਦੇ ਗੁਲਾਮ ਬਣ ਕੇ ਜੀਓ।</verse>
				<verse number="17">ਸਾਰਿਆਂ ਨੂੰ ਸਹੀ ਸਤਿਕਾਰ ਦਿਓ, ਸਾਥੀ-ਵਿਸ਼ਵਾਸੀ ਨਾਲ ਪਿਆਰ ਕਰੋ, ਪਰਮੇਸ਼ਵਰ ਤੋਂ ਡਰੋ, ਪਾਤਸ਼ਾਹ ਦਾ ਸਨਮਾਨ ਕਰੋ।</verse>
				<verse number="18">ਹੇ ਗੁਲਾਮਓ, ਪਰਮੇਸ਼ਵਰ ਦਾ ਭੈ ਰੱਖ ਕੇ ਆਪਣੇ ਮਾਲਕਾਂ ਦੇ ਅਧੀਨ ਹੋਵੋ, ਨਾ ਸਿਰਫ ਉਨ੍ਹਾਂ ਲੋਕਾਂ ਦੇ ਅਧੀਨ ਜੋ ਚੰਗੇ ਅਤੇ ਵਿਚਾਰਸ਼ੀਲ ਹਨ, ਪਰ ਉਨ੍ਹਾਂ ਦੇ ਵੀ ਜੋ ਕਠੋਰ ਅਤੇ ਸਖ਼ਤ ਸੁਭਾਅ ਵਾਲੇ ਹਨ।</verse>
				<verse number="19">ਕਿਉਂਕਿ ਇਹ ਪ੍ਰਸ਼ੰਸਾਯੋਗ ਹੈ ਜੇ ਕੋਈ ਵਿਅਕਤੀ ਦਯਾ ਕਰਕੇ ਬੇਇਨਸਾਫ਼ੀ ਦੇ ਦੁੱਖ ਨੂੰ ਸਹਿ ਲੈਂਦਾ ਹੈ ਤਾਂ ਉਹ ਪਰਮੇਸ਼ਵਰ ਦੇ ਸੋਝੀਵਾਨ ਹਨ।</verse>
				<verse number="20">ਪਰ ਜੇ ਤੁਸੀਂ ਗਲਤ ਕੰਮਾਂ ਦੇ ਕਾਰਨ ਕੁੱਟਮਾਰ ਖਾ ਕੇ ਧੀਰਜ ਕਰੋ ਤਾਂ ਇਸ ਦੇ ਵਿੱਚ ਤੁਹਾਡੀ ਕੀ ਵਡਿਆਈ ਹੈ? ਪਰ ਜੇ ਤੁਸੀਂ ਚੰਗੇ ਕੰਮ ਕਰਨ ਲਈ ਦੁੱਖ ਸਹਿਣ ਕਰਦੇ ਅਤੇ ਧੀਰਜ ਕਰੋ, ਤਾਂ ਇਹ ਪਰਮੇਸ਼ਵਰ ਅੱਗੇ ਪ੍ਰਸ਼ੰਸਾਯੋਗ ਹੈ।</verse>
				<verse number="21">ਇਸ ਲਈ ਤੁਸੀਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ, ਤੁਹਾਡੇ ਲਈ ਇੱਕ ਨਮੂਨਾ ਛੱਡ ਗਿਆ, ਤਾਂ ਜੋ ਤੁਸੀਂ ਉਸਦੇ ਕਦਮਾਂ ਤੇ ਚੱਲੋ।</verse>
				<verse number="22">“ਮਸੀਹ ਨੇ ਕੋਈ ਪਾਪ ਨਹੀਂ ਕੀਤਾ, ਅਤੇ ਉਸਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਾ ਨਿੱਕਲੀ।”</verse>
				<verse number="23">ਜਦੋਂ ਉਨ੍ਹਾਂ ਨੇ ਉਸਦੀ ਬੇਇੱਜ਼ਤੀ ਕੀਤੀ, ਤਾਂ ਉਸਨੇ ਬਦਲਾ ਨਹੀਂ ਲਿਆ; ਦੁੱਖ ਝੱਲਦੇ ਹੋਏ ਵੀ ਉਸਨੇ ਕੋਈ ਧਮਕੀ ਨਹੀਂ ਦਿੱਤੀ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਸੌਂਪ ਦਿੱਤਾ ਜੋ ਨਿਰਪੱਖਤਾ ਨਾਲ ਨਿਆਂ ਕਰਦਾ ਹੈ।</verse>
				<verse number="24">“ਉਸਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਉੱਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਸਕੀਏ ਅਤੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗਾ ਕੀਤੇ ਗਏ।”</verse>
				<verse number="25">ਕਿਉਂਕਿ “ਤੁਸੀਂ ਭੇਡਾਂ ਵਾਂਗ ਭਟਕਦੇ ਫਿਰਦੇ ਸੀ,” ਪਰ ਹੁਣ ਤੁਸੀਂ ਆਪਣੀ ਜਾਨ ਦੇ ਚਰਵਾਹੇ ਅਤੇ ਨਿਗਾਹਬਾਨ ਕੋਲ ਵਾਪਸ ਆ ਗਏ ਹੋ।</verse>
			</chapter>
			<chapter number="3">
				<verse number="1">ਹੇ ਪਤਨੀਓ, ਇਸੇ ਤਰ੍ਹਾਂ ਤੁਸੀਂ ਆਪਣੇ ਪਤੀਆਂ ਦੇ ਅਧੀਨ ਹੋਵੋ ਤਾਂ ਜੇ ਕੋਈ ਉਨ੍ਹਾਂ ਵਿੱਚੋਂ ਪਰਮੇਸ਼ਵਰ ਦੇ ਬਚਨ ਉੱਤੇ ਵਿਸ਼ਵਾਸ ਨਾ ਕਰੇ, ਤਾਂ ਉਹ ਆਪਣੀਆਂ ਪਤਨੀਆਂ ਦੇ ਵਿਵਹਾਰ ਦੁਆਰਾ ਬਿਨਾਂ ਸ਼ਬਦਾਂ ਵਿੱਚ ਜਿੱਤ ਪ੍ਰਾਪਤ ਕਰ ਸਕਦੇ ਹਨ,</verse>
				<verse number="2">ਜਦੋਂ ਉਹ ਤੁਹਾਡੇ ਜੀਵਨ ਦੀ ਸ਼ੁੱਧਤਾ ਅਤੇ ਜ਼ਿੰਦਗੀ ਦੀ ਅਦਬ ਨੂੰ ਦੇਖਦੇ ਹਨ।</verse>
				<verse number="3">ਤੁਹਾਡੀ ਸੁੰਦਰਤਾ ਬਾਹਰੀ ਸਜਾਵਟ ਤੋਂ ਨਹੀਂ ਆਉਂਦੀ, ਜਿਵੇਂ ਕਿ ਵਿਸਤ੍ਰਿਤ ਵਾਲਾਂ ਦੇ ਸਟਾਈਲ ਬਨਾਓਣ ਅਤੇ ਸੋਨੇ ਦੇ ਗਹਿਣਿਆਂ ਪਾਉਣ ਜਾਂ ਵਧੀਆ ਕੱਪੜੇ ਪਹਿਨਣਾ ਦੇ ਨਾਲ ਦਿਖਾਵਟੀ ਨਾ ਹੋਵੇ।</verse>
				<verse number="4">ਇਸ ਦੀ ਬਜਾਏ, ਇਹ ਤੁਹਾਡੀ ਅੰਦਰੂਨੀ ਸਵੈ ਸੁੰਦਰਤਾ ਹੋਣੀ ਚਾਹੀਦੀ ਹੈ, ਇੱਕ ਕੋਮਲ ਅਤੇ ਸ਼ਾਂਤ ਆਤਮਾ ਦੀ ਅਟੁੱਟ ਸੁੰਦਰਤਾ, ਜੋ ਕਿ ਪਰਮੇਸ਼ਵਰ ਦੀ ਨਜ਼ਰ ਵਿੱਚ ਬਹੁਤ ਹੀ ਵੱਡੇ ਮੁੱਲ ਦੀ ਹੈ।</verse>
				<verse number="5">ਇਸ ਲਈ ਪਿਛਲੇ ਸਮੇਂ ਦੀਆਂ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ਵਰ ਵਿੱਚ ਆਪਣੀ ਉਮੀਦ ਰੱਖਦੀਆਂ ਅਤੇ ਆਪਣੇ ਆਪ ਨੂੰ ਇਸੇ ਤਰਾ ਸ਼ਿੰਗਾਰਦੀਆਂ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਆਪਣੇ ਪਤੀਆਂ ਦੇ ਅਧੀਨ ਕੀਤਾ,</verse>
				<verse number="6">ਸਾਰਾਹ ਵਾਂਗ, ਜੋ ਅਬਰਾਹਾਮ ਦੀ ਗੱਲ ਮੰਨ ਦੀ ਅਤੇ ਉਸਨੂੰ ਆਪਣਾ ਮਾਲਕ ਆਖਦੀ ਸੀ। ਤੁਸੀਂ ਉਸ ਦੀਆਂ ਧੀਆਂ ਹੋ ਜੇ ਤੁਸੀਂ ਸਹੀ ਕੰਮ ਕਰੋ ਅਤੇ ਡਰ ਨੂੰ ਆਪਣੀ ਜ਼ਿੰਦਗੀ ਵਿੱਚ ਰਾਹ ਨਾ ਦਿਓ।</verse>
				<verse number="7">ਹੇ ਪਤੀਓ, ਇਸ ਤਰ੍ਹਾਂ ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇਂ ਜੀਵਨ ਦੀ ਕਿਰਪਾ ਦੇ ਦਾਤ ਦੇ ਸਾਂਝੇ ਅਧਿਕਾਰੀ ਹੋ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ।</verse>
				<verse number="8">ਅੰਤ ਵਿੱਚ, ਤੁਸੀਂ ਸਾਰੇ ਇੱਕ ਜਿਹੇ ਸੋਚ ਵਾਲੇ ਹੋਵੋ, ਹਮਦਰਦ ਬਣੋ, ਇੱਕ-ਦੂਜੇ ਨਾਲ ਪਿਆਰ ਕਰੋ, ਦਇਆਵਾਨ ਅਤੇ ਨਿਮਰ ਬਣੋ।</verse>
				<verse number="9">ਬੁਰਾਈ ਦਾ ਬਦਲਾ ਬੁਰਾਈ ਨਾਲ ਨਾ ਲਵੋ ਜਾਂ ਬਦਨਾਮੀ ਬਦਲੇ ਬਦਨਾਮੀ ਨਾ ਕਰੋ। ਇਸ ਦੇ ਬਦਲੇ, ਬੁਰਾਈ ਦਾ ਬਦਲਾ ਬਰਕਤ ਦੇ ਕੇ ਕਰੋ, ਕਿਉਂਕਿ ਤੁਹਾਨੂੰ ਇਸ ਲਈ ਬੁਲਾਇਆ ਗਿਆ ਤਾਂ ਜੋ ਤੁਸੀਂ ਬਰਕਤ ਦੇ ਵਾਰਸ ਬਣੋ।</verse>
				<verse number="10">ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵੀ ਜ਼ਿੰਦਗੀ ਨੂੰ ਪਿਆਰ ਕਰੇਗਾ ਅਤੇ ਭਲੇ ਦਿਨ ਦੇਖਣਾ ਚਾਹੁੰਦਾ ਹੈ ਉਹ ਆਪਣੀ ਜੀਭ ਨੂੰ ਬੁਰਾਈ ਤੋਂ ਬਚਾਏ ਰੱਖੇ ਅਤੇ ਆਪਣੇ ਬੁੱਲ੍ਹਾਂ ਨੂੰ ਛੱਲ-ਕਪਟ ਬੋਲਣ ਤੋਂ ਰੋਕ ਲਵੇ।</verse>
				<verse number="11">ਉਨ੍ਹਾਂ ਨੂੰ ਬੁਰਾਈ ਤੋਂ ਮੁੜਨਾ ਅਤੇ ਚੰਗੇ ਕੰਮ ਕਰਨੇ ਚਾਹੀਦੇ ਹਨ; ਉਨ੍ਹਾਂ ਨੂੰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ ਅਤੇ ਇਸ ਦਾ ਪਿੱਛਾ ਕਰਨਾ ਚਾਹੀਦਾ ਹੈ।</verse>
				<verse number="12">ਕਿਉਂ ਜੋ ਪ੍ਰਭੂ ਦੀ ਨਜ਼ਰ ਧਰਮੀ ਲੋਕਾਂ ਉੱਤੇ ਹੈ ਅਤੇ ਉਸਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਹੋਏ ਹਨ, ਪਰ ਪ੍ਰਭੂ ਦਾ ਮੂੰਹ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਮੰਦੇ ਕੰਮ ਕਰਦੇ ਹਨ।”</verse>
				<verse number="13">ਕੌਣ ਤੁਹਾਡਾ ਨੁਕਸਾਨ ਕਰ ਸਕਦਾ ਜੇ ਤੁਸੀਂ ਚੰਗੇ ਕੰਮ ਕਰਨ ਲਈ ਚਾਹਵਾਨ ਹੋ?</verse>
				<verse number="14">ਪਰ ਭਾਵੇਂ ਤੁਹਾਨੂੰ ਸਹੀ ਲਈ ਦੁੱਖ ਝੱਲਣਾ ਪਏ, ਤੁਸੀਂ ਧੰਨ ਹੋ। “ਉਨ੍ਹਾਂ ਦੀਆਂ ਧਮਕੀਆਂ ਤੋਂ ਨਾ ਡਰੋ; ਅਤੇ ਨਾ ਹੀ ਘਬਰਾਓ।”</verse>
				<verse number="15">ਪਰ ਆਪਣੇ ਦਿਲਾਂ ਵਿੱਚ ਮਸੀਹ ਨੂੰ ਪ੍ਰਭੂ ਵਜੋਂ ਪਵਿੱਤਰ ਮੰਨੋ। ਹਰ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹੋ ਜੋ ਤੁਹਾਨੂੰ ਉਸ ਉਮੀਦ ਦਾ ਕਾਰਨ ਦੇਣ ਲਈ ਪੁੱਛਦਾ ਹੈ ਜੋ ਤੁਹਾਡੇ ਕੋਲ ਹੈ। ਪਰ ਇਹ ਨਰਮਾਈ ਅਤੇ ਆਦਰ ਨਾਲ ਕਰੋ,</verse>
				<verse number="16">ਆਪਣੀ ਜ਼ਮੀਰ ਨੂੰ ਸਾਫ਼ ਰੱਖੋ, ਤਾਂ ਜੋ ਉਹ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਵਿਵਹਾਰ ਦੇ ਵਿਰੁੱਧ ਗਲਤ ਬੋਲਦੇ ਹਨ ਆਪਣੀ ਨਿੰਦਿਆ ਤੋਂ ਸ਼ਰਮਿੰਦਾ ਹੋਣ।</verse>
				<verse number="17">ਕਿਉਂਕਿ ਜੇ ਪਰਮੇਸ਼ਵਰ ਦੀ ਮਰਜ਼ੀ ਹੋਵੇ, ਬੁਰਾਈ ਕਰਨ ਨਾਲੋਂ ਭਲਿਆਈ ਕਰਨ ਲਈ ਦੁੱਖ ਝੱਲਣਾ ਬਿਹਤਰ ਹੈ।</verse>
				<verse number="18">ਕਿਉਂਕਿ ਮਸੀਹ ਨੇ ਵੀ ਇੱਕ ਵਾਰ ਪਾਪਾਂ ਲਈ ਦੁੱਖ ਝੱਲਿਆ, ਧਰਮੀ ਨੇ ਕੁਧਰਮੀਆਂ ਲਈ, ਤੁਹਾਨੂੰ ਪਰਮੇਸ਼ਵਰ ਕੋਲ ਲਿਆਉਣ ਲਈ। ਉਹ ਸਰੀਰ ਵਿੱਚ ਮਾਰਿਆ ਗਿਆ ਪਰ ਆਤਮਾ ਵਿੱਚ ਜਿਉਂਦਾ ਕੀਤਾ ਗਿਆ।</verse>
				<verse number="19">ਜ਼ਿੰਦਾ ਹੋਣ ਤੋਂ ਬਾਅਦ, ਉਸਨੇ ਜਾ ਕੇ ਕੈਦੀਆਂ ਆਤਮਾਵਾਂ ਨੂੰ ਪ੍ਰਚਾਰ ਕੀਤਾ</verse>
				<verse number="20">ਉਨ੍ਹਾਂ ਲੋਕਾਂ ਲਈ ਜੋ ਬਹੁਤ ਪਹਿਲਾਂ ਅਣ-ਆਗਿਆਕਾਰ ਸਨ ਜਦੋਂ ਪਰਮੇਸ਼ਵਰ ਨੋਹਾ ਦੇ ਦਿਨਾਂ ਵਿੱਚ ਸਬਰ ਨਾਲ ਉਡੀਕ ਕਰਦਾ ਸੀ। ਜਿਸ ਵੇਲੇ ਕਿਸ਼ਤੀ ਬਣਾਈ ਜਾ ਰਹੀ ਸੀ ਜਿਸ ਦੇ ਵਿੱਚ ਸਿਰਫ ਅੱਠ ਲੋਕ ਸਨ, ਜੋ ਪਾਣੀ ਤੋਂ ਬਚ ਗਏ ਸਨ,</verse>
				<verse number="21">ਅਤੇ ਇਹ ਪਾਣੀ ਬਪਤਿਸਮੇ ਦਾ ਪ੍ਰਤੀਕ ਹੈ ਜੋ ਹੁਣ ਤੁਹਾਨੂੰ ਵੀ ਬਚਾਉਂਦਾ ਹੈ ਇਹ ਸਰੀਰ ਦੀ ਮੈਲ਼ ਧੋਣਾ ਨਹੀਂ, ਪਰ ਪਰਮੇਸ਼ਵਰ ਪ੍ਰਤੀ ਸਾਫ਼ ਜ਼ਮੀਰ ਦੀ ਵਚਨਬੱਧਤਾ ਹੈ। ਇਹ ਤੁਹਾਨੂੰ ਯਿਸ਼ੂ ਮਸੀਹ ਦੇ ਪੁਨਰ-ਉਥਾਨ ਦੁਆਰਾ ਬਚਾਉਂਦਾ ਹੈ,</verse>
				<verse number="22">ਜਿਹੜਾ ਸਵਰਗ ਵਿੱਚ ਜਾ ਕੇ ਪਰਮੇਸ਼ਵਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।</verse>
			</chapter>
			<chapter number="4">
				<verse number="1">ਇਸ ਲਈ, ਕਿਉਂਕਿ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ, ਇਸ ਲਈ ਤੁਹਾਨੂੰ ਵੀ ਉਸੇ ਮਨ ਨੂੰ ਹਥਿਆਰ ਵਾਂਗ ਧਾਰਣਾ ਚਾਹੀਦਾ ਹੈ, ਕਿਉਂਕਿ ਜਿਹੜਾ ਵੀ ਸਰੀਰ ਵਿੱਚ ਦੁੱਖ ਝੱਲਦਾ ਹੈ ਉਹ ਪਾਪ ਤੋਂ ਮੁਕਤ ਹੁੰਦਾ ਹੈ,</verse>
				<verse number="2">ਤਾਂ ਜੋ ਤੁਸੀਂ ਅਗਾਹਾਂ ਨੂੰ ਆਪਣੀ ਬਾਕੀ ਦੀ ਸਰੀਰਕ ਜ਼ਿੰਦਗੀ ਮਨੁੱਖਾਂ ਦੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਨਹੀਂ ਬਲਕਿ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਬਤੀਤ ਕਰੀਏ।</verse>
				<verse number="3">ਕਿਉਂਕਿ ਤੁਸੀਂ ਪਿਛਲੇ ਸਮੇਂ ਵਿੱਚ ਉਹ ਸਾਰਾ ਕੁਝ ਕੀਤਾ, ਜੋ ਪਰਾਈਆਂ ਕੌਮਾਂ ਨੇ ਕਰਨਾ ਪਸੰਦ ਕੀਤਾ ਹੈ ਬੇਵਕੂਫ਼ੀ, ਵਾਸਨਾ, ਸ਼ਰਾਬੀ, ਨਸ਼ਾ, ਰੰਗ-ਰਲੀਆਂ ਅਤੇ ਘ੍ਰਿਣਾਯੋਗ ਮੂਰਤੀ ਪੂਜਾ ਵਿੱਚ ਜੀਣਾ।</verse>
				<verse number="4">ਤੁਹਾਡੇ ਪਿਛਲੀਆਂ ਕੌਮਾਂ ਵਿੱਚੋਂ ਦੋਸਤ ਹੈਰਾਨ ਹਨ ਕਿ ਤੁਸੀਂ ਉਨ੍ਹਾਂ ਦੇ ਲਾਪਰਵਾਹੀ, ਜੰਗਲੀ ਜੀਵਨ ਵਿੱਚ ਉਨ੍ਹਾਂ ਨਾਲ ਸ਼ਾਮਲ ਨਹੀਂ ਹੁੰਦੇ, ਅਤੇ ਇਸੇ ਕਰਕੇ ਉਹ ਤੁਹਾਡੀ ਆਲੋਚਨਾ ਕਰਦੇ ਹਨ।</verse>
				<verse number="5">ਪਰ ਉਨ੍ਹਾਂ ਲੋਕਾਂ ਨੂੰ ਪਰਮੇਸ਼ਵਰ ਨੂੰ ਲੇਖਾ ਦੇਣਾ ਪਏਗਾ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਤਿਆਰ ਹੈ</verse>
				<verse number="6">ਇਹੀ ਕਾਰਣ ਹੈ ਕਿ ਖੁਸ਼ਖ਼ਬਰੀ ਦਾ ਪ੍ਰਚਾਰ ਉਨ੍ਹਾਂ ਲੋਕਾਂ ਨੂੰ ਵੀ ਕੀਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ, ਤਾਂ ਜੋ ਉਨ੍ਹਾਂ ਦਾ ਸਰੀਰ ਦੇ ਸੰਬੰਧ ਵਿੱਚ ਮਨੁੱਖੀ ਮਾਪਦੰਡ ਅਨੁਸਾਰ ਨਿਆਂ ਕੀਤਾ ਜਾ ਸਕੇ, ਪਰ ਆਤਮਾ ਦੇ ਸੰਬੰਧ ਵਿੱਚ ਪਰਮੇਸ਼ਵਰ ਦੇ ਅਨੁਸਾਰ ਜੀਓੁ।</verse>
				<verse number="7">ਸਾਰੀਆਂ ਵਸਤਾਂ ਦਾ ਅੰਤ ਨੇੜੇ ਹੈ। ਇਸ ਲਈ ਸੁਚੇਤ ਅਤੇ ਸੰਜਮੀ ਮਨ ਬਣੋ ਤਾਂ ਜੋ ਤੁਸੀਂ ਪ੍ਰਾਰਥਨਾ ਕਰ ਸਕੋ।</verse>
				<verse number="8">ਸਭ ਤੋਂ ਵੱਡੀ ਗੱਲ, ਇੱਕ-ਦੂਜੇ ਨਾਲ ਡੂੰਘਾ ਪਿਆਰ ਕਰੋ, ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਦਿੰਦਾ ਹੈ।</verse>
				<verse number="9">ਇੱਕ-ਦੂਜੇ ਨੂੰ ਬੁੜ-ਬੁੜ ਕੀਤੇ ਬਗੈਰ ਪ੍ਰਾਹੁਣਚਾਰੀ ਦੀ ਪੇਸ਼ਕਸ਼ ਕਰੋ।</verse>
				<verse number="10">ਤੁਹਾਡੇ ਵਿੱਚੋਂ ਹਰੇਕ ਨੂੰ ਦੂਜਿਆਂ ਦੀ ਸੇਵਾ ਕਰਨ ਲਈ ਜੋ ਵੀ ਉਪਹਾਰ ਪ੍ਰਾਪਤ ਹੋਇਆ ਹੈ, ਉਸਦੀ ਵਰਤੋਂ ਕਰਨੀ ਚਾਹੀਦੀ ਹੈ, ਜਿਵੇਂ ਕਿ ਪਰਮੇਸ਼ਵਰ ਦੀ ਕਿਰਪਾ ਦੇ ਵਫ਼ਾਦਾਰ ਸੇਵਕ ਨੂੰ ਵੱਖ-ਵੱਖ ਰੂਪਾਂ ਵਿੱਚ ਉੱਚਿਤ ਹੈ</verse>
				<verse number="11">ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ਵਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ਵਰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਦੀ ਉਸਤਤ ਕੀਤੀ ਜਾ ਸਕੇ। ਜਿਸ ਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੈ। ਆਮੀਨ।</verse>
				<verse number="12">ਪਿਆਰੇ ਮਿੱਤਰੋ, ਤੁਹਾਡੀ ਅਗਨੀ ਪ੍ਰੀਖਿਆ ਤੇ ਹੈਰਾਨ ਨਾ ਹੋਵੋ ਜੋ ਤੁਹਾਡੀ ਪਰਖ ਕਰਨ ਲਈ ਆਈ ਹੈ, ਜਿਵੇਂ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।</verse>
				<verse number="13">ਪਰ ਜਿੰਨਾ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਹਿੱਸਾ ਲੈਂਦੇ ਹੋ ਉਸ ਵਿੱਚ ਆਨੰਦ ਹੋਵੋ, ਤਾਂ ਜੋ ਉਸਦੀ ਮਹਿਮਾ ਪ੍ਰਗਟ ਹੋਣ ਤੇ ਤੁਸੀਂ ਬਹੁਤ ਖੁਸ਼ ਹੋਵੋ।</verse>
				<verse number="14">ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਡੀ ਬੇਇੱਜ਼ਤੀ ਕੀਤੀ ਜਾਂਦੀ ਹੈ, ਤਾਂ ਤੁਸੀਂ ਧੰਨ ਹੋ, ਕਿਉਂਕਿ ਮਹਿਮਾ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਉੱਤੇ ਟਿਕਿਆਂ ਹੋਇਆ ਹੈ।</verse>
				<verse number="15">ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਕਾਤਲ ਜਾਂ ਚੋਰ ਜਾਂ ਕਿਸੇ ਹੋਰ ਕਿਸਮ ਦੇ ਅਪਰਾਧ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ</verse>
				<verse number="16">ਹਾਲਾਂਕਿ, ਜੇ ਤੁਸੀਂ ਇੱਕ ਮਸੀਹ ਹੋਣ ਦੇ ਕਾਰਨ ਦੁੱਖ ਝੱਲ ਰਹੇ ਹੋ, ਤਾਂ ਸ਼ਰਮਿੰਦਾ ਨਾ ਹੋਵੋ, ਪਰ ਇਸ ਨਾਮ ਦੇ ਕਾਰਨ ਪਰਮੇਸ਼ਵਰ ਦੀ ਉਸਤਤ ਕਰੋ।</verse>
				<verse number="17">ਕਿਉਂਕਿ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ਵਰ ਦੇ ਘਰਾਣੇ ਤੋਂ ਨਿਆਂ ਸ਼ੁਰੂ ਹੋਵੇ; ਅਤੇ ਜੇ ਇਹ ਸਾਡੇ ਤੋਂ ਸ਼ੁਰੂ ਹੁੰਦਾ ਹੈ, ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜੋ ਪਰਮੇਸ਼ਵਰ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ?</verse>
				<verse number="18">ਅਤੇ ਜਿਵੇਂ ਕਿ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਜੇ ਧਰਮੀ ਲਈ ਬਚਣਾ ਮੁਸ਼ਕਲ ਹੈ, ਤਾਂ ਅਧਰਮੀ ਅਤੇ ਪਾਪੀ ਦਾ ਕੀ ਬਣੇਗਾ?”</verse>
				<verse number="19">ਇਸ ਲਈ ਫਿਰ, ਜਿਹੜੇ ਲੋਕ ਪਰਮੇਸ਼ਵਰ ਦੇ ਅਨੁਸਾਰ ਦੁੱਖ ਝੱਲਦੇ ਹਨ ਉਨ੍ਹਾਂ ਨੂੰ ਆਪਣੇ ਵਫ਼ਾਦਾਰ ਸਿਰਜਣਹਾਰ ਦੇ ਪ੍ਰਤੀ ਸਮਰਪਣ ਕਰਨਾ ਚਾਹੀਦਾ ਹੈ ਅਤੇ ਚੰਗੇ ਕੰਮ ਕਰਦੇ ਰਹਿਣਾ ਚਾਹੀਦਾ ਹੈ।</verse>
			</chapter>
			<chapter number="5">
				<verse number="1">ਤੁਹਾਡੇ ਵਿੱਚੋਂ ਬਜ਼ੁਰਗਾਂ ਨੂੰ, ਮੈਂ ਇੱਕ ਸਹਿਯੋਗੀ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਹੋਣ ਵਜੋਂ ਅਪੀਲ ਕਰਦਾ ਹਾਂ ਜੋ ਪ੍ਰਗਟ ਹੋਣ ਵਾਲੀ ਮਹਿਮਾ ਵਿੱਚ ਵੀ ਸਾਂਝੀ ਹਾਂ:</verse>
				<verse number="2">ਪਰਮੇਸ਼ਵਰ ਦੇ ਝੁੰਡ ਦੇ ਚਰਵਾਹੇ ਬਣੋ ਜੋ ਤੁਹਾਡੀ ਦੇਖ-ਰੇਖ ਵਿੱਚ ਹੈ, ਉਨ੍ਹਾਂ ਦੀ ਨਿਗਰਾਨੀ ਕਰੋ। ਇਸ ਲਈ ਨਹੀਂ ਕਿ ਤੁਹਾਨੂੰ ਚਾਹੀਦਾ ਹੈ, ਪਰ ਕਿਉਂਕਿ ਤੁਸੀਂ ਚਾਹੁੰਦੇ ਹੋ, ਜਿਵੇਂ ਕਿ ਪਰਮੇਸ਼ਵਰ ਚਾਹੁੰਦਾ ਹੈ ਕਿ ਤੁਸੀਂ ਬਣੋ; ਬੇਈਮਾਨੀ ਦੀ ਕਮਾਈ ਦਾ ਪਿੱਛਾ ਨਹੀਂ ਕਰ ਰਿਹਾ, ਪਰ ਸੇਵਾ ਕਰਨ ਲਈ ਉਤਸੁਕ ਹੈ;</verse>
				<verse number="3">ਇਸ ਨੂੰ ਤੁਹਾਡੇ ਉੱਤੇ ਸੌਂਪੇ ਗਏ ਵਿਸ਼ਵਾਸੀ ਲੋਕਾਂ ਸਮੂਹ ਦੇ ਉੱਤੇ ਨਹੀਂ, ਬਲਕਿ ਇੱਜੜ ਲਈ ਉਦਾਹਰਣ ਬਣਨਾ।</verse>
				<verse number="4">ਅਤੇ ਜਦੋਂ ਮੁੱਖ ਚਰਵਾਹਾ ਮਸੀਹ ਪ੍ਰਗਟ ਹੋਵੇਗਾ, ਉਸ ਵੇਲੇ ਤੁਹਾਨੂੰ ਮਹਿਮਾ ਦਾ ਤਾਜ ਮਿਲੇਗਾ ਜੋ ਕਦੇ ਵੀ ਅਲੋਪ ਨਹੀਂ ਹੋਵੇਗਾ।</verse>
				<verse number="5">ਇਸੇ ਤਰ੍ਹਾਂ, ਤੁਸੀਂ ਜਿਹੜੇ ਛੋਟੇ ਹੋ, ਆਪਣੇ ਆਪ ਨੂੰ ਆਪਣੇ ਬਜ਼ੁਰਗਾਂ ਦੇ ਅਧੀਨ ਕਰੋ। ਤੁਸੀਂ ਸਾਰੇ, ਇੱਕ-ਦੂਜੇ ਦੇ ਅੱਗੇ ਨਿਮਰਤਾ ਦੇ ਕੱਪੜੇ ਪਾਓ, ਕਿਉਂਕਿ, “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”</verse>
				<verse number="6">ਇਸ ਲਈ, ਆਪਣੇ ਆਪ ਨੂੰ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹੱਥ ਦੇ ਹੇਠ ਨੀਵਾਂ ਕਰੋ, ਤਾਂ ਜੋ ਉਹ ਤੁਹਾਨੂੰ ਸਮੇਂ ਸਿਰ ਉੱਚਾ ਕਰੇਗਾ।</verse>
				<verse number="7">ਆਪਣੀ ਸਾਰੀ ਚਿੰਤਾ ਪਰਮੇਸ਼ਵਰ ਉੱਤੇ ਪਾਉ ਕਿਉਂਕਿ ਉਹ ਤੁਹਾਡਾ ਫ਼ਿਕਰ ਕਰਦਾ ਹੈ।</verse>
				<verse number="8">ਚੌਕਸ ਹੋਵੋ ਅਤੇ ਸੁਚੇਤ ਦਿਮਾਗ ਦੇ ਰਹੋ। ਤੁਹਾਡਾ ਦੁਸ਼ਮਣ ਦੁਸ਼ਟ ਗਰਜਦੇ ਸ਼ੇਰ ਵਾਂਗ ਇਧਰ-ਉਧਰ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵੇ।</verse>
				<verse number="9">ਵਿਸ਼ਵਾਸ ਵਿੱਚ ਦ੍ਰਿੜ ਹੋ ਕੇ ਖੜ੍ਹੇ ਰਹੋ, ਉਸ ਦਾ ਸਾਹਮਣਾ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਵਿਸ਼ਵ ਭਰ ਵਿੱਚ ਵਿਸ਼ਵਾਸੀਆਂ ਦਾ ਪਰਿਵਾਰ ਉਸੇ ਤਰ੍ਹਾਂ ਦੇ ਦੁੱਖਾਂ ਵਿੱਚੋਂ ਲੰਘ ਰਿਹਾ ਹੈ।</verse>
				<verse number="10">ਅਤੇ ਸਾਰੀ ਕਿਰਪਾ ਦਾ ਪਰਮੇਸ਼ਵਰ, ਜਿਸਨੇ ਤੁਹਾਨੂੰ ਥੋੜ੍ਹੇ ਸਮੇਂ ਲਈ ਦੁੱਖ ਝੱਲਣ ਤੋਂ ਬਾਅਦ, ਮਸੀਹ ਯਿਸ਼ੂ ਵਿੱਚ ਆਪਣੀ ਸਦੀਵੀ ਮਹਿਮਾ ਲਈ ਬੁਲਾਇਆ, ਉਹ ਖੁਦ ਤੁਹਾਨੂੰ ਬਹਾਲ ਕਰੇਗਾ ਅਤੇ ਤੁਹਾਨੂੰ ਮਜ਼ਬੂਤ, ਦ੍ਰਿੜ ਅਤੇ ਅਡੋਲ ਬਣਾਵੇਗਾ।</verse>
				<verse number="11">ਸ਼ਕਤੀ ਸਦਾ ਅਤੇ ਸਦਾ ਲਈ ਪਰਮੇਸ਼ਵਰ ਦਾ ਹੈ। ਆਮੀਨ।</verse>
				<verse number="12">ਸਿਲਵਾਨੁਸ ਦੀ ਸਹਾਇਤਾ ਨਾਲ, ਜਿਸਨੂੰ ਮੈਂ ਇੱਕ ਵਫ਼ਾਦਾਰ ਭਰਾ ਮੰਨਦਾ ਹਾਂ, ਮੈਂ ਤੁਹਾਨੂੰ ਸੰਖੇਪ ਵਿੱਚ ਲਿਖਿਆ, ਤੁਹਾਨੂੰ ਉਤਸ਼ਾਹਿਤ ਕੀਤਾ ਅਤੇ ਗਵਾਹੀ ਦਿੱਤੀ ਕਿ ਇਹ ਪਰਮੇਸ਼ਵਰ ਦੀ ਸੱਚੀ ਕਿਰਪਾ ਹੈ। ਉਸ ਦੇ ਉੱਤੇ ਤੁਸੀਂ ਦ੍ਰਿੜ੍ਹਤਾ ਨਾਲ ਖੜ੍ਹੇ ਰਹੋ।</verse>
				<verse number="13">ਉਹ ਕਲੀਸਿਆ ਜੋ ਬਾਬੇਲ ਵਿੱਚ ਹੈ ਜਿਹੜੀ ਤੁਹਾਡੇ ਨਾਲ ਵਾਂਗ ਪਰਮੇਸ਼ਵਰ ਦੁਆਰਾ ਚੁਣੀ ਹੋਈ ਹੈ ਅਤੇ ਮਾਰਕਸ, ਜੋ ਮੇਰੇ ਪੁੱਤਰ ਵਰਗਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।</verse>
				<verse number="14">ਪਿਆਰ ਨਾਲ ਹੱਥ ਜੋੜ ਕੇ ਇੱਕ-ਦੂਜੇ ਦਾ ਸਵਾਗਤ ਕਰੋ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ ਮਿਲਦੀ ਰਹੇ ਜੋ ਮਸੀਹ ਵਿੱਚ ਹਨ।</verse>
			</chapter>
		</book>
		<book number="61">
			<chapter number="1">
				<verse number="1">ਸ਼ਿਮਓਨ ਪਤਰਸ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਉਸ ਦਾ ਰਸੂਲ ਹਾਂ। ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੇ ਸਾਡੇ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਧਾਰਮਿਕਤਾ ਦੁਆਰਾ ਸਾਡੇ ਵਰਗਾ ਕੀਮਤੀ ਵਿਸ਼ਵਾਸ ਪ੍ਰਾਪਤ ਕੀਤਾ ਹੈ।</verse>
				<verse number="2">ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਦੇ ਗਿਆਨ ਦੁਆਰਾ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਬਹੁਤਾਤ ਨਾਲ ਮਿਲਦੀ ਰਹੇ।</verse>
				<verse number="3">ਉਸਦੀ ਬ੍ਰਹਮ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜਿਸਦੀ ਸਾਨੂੰ ਇੱਕ ਈਸ਼ਵਰੀ ਜੀਵਨ ਲਈ ਜ਼ਰੂਰਤ ਹੈ ਉਸਦੇ ਗਿਆਨ ਦੁਆਰਾ ਜਿਸਨੇ ਸਾਨੂੰ ਆਪਣੀ ਮਹਿਮਾ ਅਤੇ ਭਲਾਈ ਦੁਆਰਾ ਬੁਲਾਇਆ ਹੈ।</verse>
				<verse number="4">ਇਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਉਹਨਾਂ ਦੁਆਰਾ ਤੁਸੀਂ ਬ੍ਰਹਮ ਸੁਭਾਅ ਵਿੱਚ ਹਿੱਸਾ ਲੈ ਸਕੋ, ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਵਿੱਚ ਭ੍ਰਿਸ਼ਟਾਚਾਰ ਤੋਂ ਬਚ ਸਕੋ।</verse>
				<verse number="5">ਇਸੇ ਕਾਰਨ ਕਰਕੇ, ਆਪਣੇ ਵਿਸ਼ਵਾਸ ਨਾਲ ਭਲਾਈ ਨੂੰ ਜੋੜਨ ਦੀ ਹਰ ਕੋਸ਼ਿਸ਼ ਕਰੋ; ਅਤੇ ਭਲਾਈ ਨਾਲ ਗਿਆਨ;</verse>
				<verse number="6">ਅਤੇ ਗਿਆਨ ਨਾਲ ਸਵੈ-ਨਿਯੰਤਰਣ; ਅਤੇ ਸਵੈ-ਨਿਯੰਤਰਣ ਨਾਲ ਧੀਰਜ; ਅਤੇ ਧੀਰਜ ਨਾਲ ਭਗਤੀ;</verse>
				<verse number="7">ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ।</verse>
				<verse number="8">ਕਿਉਂਕਿ ਜੇ ਤੁਹਾਡੇ ਕੋਲ ਇਹ ਗੁਣ ਵਧਦੇ ਹੋਏ ਹਨ, ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਗਿਆਨ ਵਿੱਚ ਪ੍ਰਭਾਵਹੀਣ ਅਤੇ ਗੈਰ-ਲਾਭਕਾਰੀ ਹੋਣ ਤੋਂ ਬਚਾਉਣਗੇ।</verse>
				<verse number="9">ਪਰ ਜਿਸ ਕੋਲ ਇਹ ਗੁਣ ਨਹੀਂ ਹੈ ਉਹ ਅੰਨ੍ਹਾ ਅਤੇ ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ, ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ।</verse>
				<verse number="10">ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ,</verse>
				<verse number="11">ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ।</verse>
				<verse number="12">ਇਸ ਲਈ ਮੈਂ ਹਮੇਸ਼ਾ ਤੁਹਾਨੂੰ ਇਨ੍ਹਾਂ ਗੱਲਾਂ ਦੀ ਯਾਦ ਦਿਵਾਉਂਦਾ ਰਹਾਂਗਾ, ਭਾਵੇਂ ਤੁਸੀਂ ਉਨ੍ਹਾਂ ਨੂੰ ਜਾਣਦੇ ਹੋ ਅਤੇ ਉਸ ਸੱਚਿਆਈ ਉੱਤੇ ਜਿਹੜੀ ਹੁਣ ਤੁਹਾਡੇ ਕੋਲ ਹੈ, ਪੱਕੇ ਤੌਰ ਸਥਿਰ ਕੀਤੇ ਹੋਏ ਹੋ।</verse>
				<verse number="13">ਮੈ ਸੋਚਦਾ ਹਾਂ ਇਹ ਸਹੀ ਹੋਵੇਗਾ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ, ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਰਹਿੰਦਾ ਹਾਂ,</verse>
				<verse number="14">ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਸਪੱਸ਼ਟ ਕਰ ਦਿੱਤਾ ਹੈ।</verse>
				<verse number="15">ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ।</verse>
				<verse number="16">ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।</verse>
				<verse number="17">ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ਵਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਦੋਂ ਉਸ ਨੂੰ ਪਰਤਾਪੀ ਮਹਿਮਾ ਤੋਂ ਆਵਾਜ਼ ਆਈ, ਉਸਨੇ ਕਿਹਾ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਉਸ ਤੋਂ ਮੈਂ ਬਹੁਤ ਖੁਸ਼ ਹਾਂ।”</verse>
				<verse number="18">ਅਸੀਂ ਖੁਦ ਇਸ ਆਵਾਜ਼ ਨੂੰ ਸੁਣਿਆ ਜੋ ਸਵਰਗ ਤੋਂ ਆਈ ਸੀ ਜਦੋਂ ਅਸੀਂ ਪਵਿੱਤਰ ਪਹਾੜ ਤੇ ਉਸਦੇ ਨਾਲ ਸੀ।</verse>
				<verse number="19">ਸਾਡੇ ਕੋਲ ਭਵਿੱਖਬਾਣੀ ਦਾ ਬਚਨ ਵੀ ਹੈ ਜੋ ਪੂਰੀ ਤਰ੍ਹਾਂ ਭਰੋਸੇਯੋਗ ਹੈ, ਅਤੇ ਤੁਸੀਂ ਇਸ ਵੱਲ ਧਿਆਨ ਦੇਣਾ ਚੰਗਾ ਸਮਝੋਗੇ, ਜਿਵੇਂ ਕਿ ਇੱਕ ਹਨੇਰੀ ਜਗ੍ਹਾ ਵਿੱਚ ਇੱਕ ਰੌਸ਼ਨੀ ਚਮਕਦੀ ਹੈ, ਜਦੋਂ ਤੱਕ ਦਿਨ ਚੜ੍ਹਦਾ ਹੈ ਅਤੇ ਸਵੇਰ ਦਾ ਤਾਰਾ ਤੁਹਾਡੇ ਦਿਲਾਂ ਵਿੱਚ ਨਾ ਚੜ੍ਹ ਆਵੇ।</verse>
				<verse number="20">ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦੀ ਵਿਆਖਿਆ ਨਬੀ ਦੇ ਆਪਣੇ ਯਤਨ ਨਾਲ ਨਹੀਂ ਹੋਈ।</verse>
				<verse number="21">ਕਿਉਂਕਿ ਭਵਿੱਖਬਾਣੀ ਦੀ ਸ਼ੁਰੂਆਤ ਕਦੇ ਵੀ ਮਨੁੱਖੀ ਇੱਛਾ ਨਾਲ ਨਹੀਂ ਹੋਈ ਸੀ, ਪਰ ਨਬੀ, ਭਾਵੇਂ ਮਨੁੱਖ ਸਨ, ਉਹ ਪਰਮੇਸ਼ਵਰ ਦੀ ਵੱਲੋਂ ਬੋਲਦੇ ਸਨ ਜਿਵੇਂ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰੇਰਨਾ ਕਰਦਾ ਸੀ।</verse>
			</chapter>
			<chapter number="2">
				<verse number="1">ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ।</verse>
				<verse number="2">ਬਹੁਤ ਸਾਰੇ ਉਨ੍ਹਾਂ ਦੇ ਘਟੀਆ ਚਾਲ-ਚਲਣ ਦੀ ਪਾਲਣਾ ਕਰਨਗੇ ਅਤੇ ਸੱਚ ਦੇ ਰਾਹ ਨੂੰ ਬਦਨਾਮ ਕਰਨਗੇ।</verse>
				<verse number="3">ਆਪਣੇ ਲਾਲਚ ਵਿੱਚ ਇਹ ਝੂਠੇ ਉਪਦੇਸ਼ਕ ਮਨਘੜਤ ਕਹਾਣੀਆਂ ਨਾਲ ਤੁਹਾਡਾ ਸ਼ੋਸ਼ਣ ਕਰਨਗੇ। ਉਨ੍ਹਾਂ ਦੀ ਨਿੰਦਾ ਲੰਮੇ ਸਮੇਂ ਤੋਂ ਉਨ੍ਹਾਂ ਉੱਤੇ ਲਟਕ ਰਹੀ ਹੈ, ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।</verse>
				<verse number="4">ਕਿਉਂਕਿ ਜੇ ਪਰਮੇਸ਼ਵਰ ਨੇ ਦੂਤਾਂ ਨੂੰ ਬਖਸ਼ਿਆ ਨਹੀਂ ਜਦੋਂ ਉਨ੍ਹਾਂ ਨੇ ਪਾਪ ਕੀਤਾ, ਸਗੋਂ ਉਨ੍ਹਾਂ ਨੂੰ ਨਰਕ ਵਿੱਚ ਭੇਜਿਆ, ਉਨ੍ਹਾਂ ਨੂੰ ਹਨੇਰੇ ਦੀਆਂ ਜ਼ੰਜੀਰਾਂ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ;</verse>
				<verse number="5">ਜੇ ਉਸਨੇ ਪ੍ਰਾਚੀਨ ਸੰਸਾਰ ਨੂੰ ਨਹੀਂ ਬਖਸ਼ਿਆ ਜਦੋਂ ਉਸ ਨੇ ਅਧਰਮੀ ਲੋਕਾਂ ਉੱਤੇ ਹੜ੍ਹ ਲਿਆਂਦਾ, ਪਰ ਨੋਹਾ, ਧਰਮ ਦੇ ਪ੍ਰਚਾਰਕ ਅਤੇ ਸੱਤ ਹੋਰਾਂ ਦੀ ਰੱਖਿਆ ਕੀਤੀ;</verse>
				<verse number="6">ਜੇ ਉਸਨੇ ਸੋਦੋਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਅਧਰਮੀ ਲੋਕਾਂ ਲਈ ਇੱਕ ਉਦਾਹਰਣ ਬਣਾਇਆ ਹੈ;</verse>
				<verse number="7">ਅਤੇ ਜੇ ਉਸਨੇ ਲੋਤ ਨੂੰ ਬਚਾਇਆ, ਜਿਹੜਾ ਇੱਕ ਧਰਮੀ ਆਦਮੀ ਸੀ, ਅਤੇ ਜੋ ਕੁਧਰਮ ਦੇ ਘਟੀਆ ਚਾਲ-ਚਲਣ ਤੋਂ ਦੁੱਖੀ ਹੁੰਦਾ ਸੀ</verse>
				<verse number="8">(ਕਿਉਂ ਜੋ ਉਹ ਧਰਮੀ ਮਨੁੱਖ ਉਨ੍ਹਾਂ ਦੇ ਵਿੱਚ ਰਹਿੰਦਾ ਸੀ, ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨ-ਬੇ-ਦਿਨ ਆਪਣੀ ਧਰਮੀ ਆਤਮਾ ਨੂੰ ਦੁੱਖ ਦਿੰਦਾ ਸੀ)</verse>
				<verse number="9">ਜੇ ਅਜਿਹਾ ਹੈ, ਤਾਂ ਪ੍ਰਭੂ ਜਾਣਦਾ ਹੈ ਕਿ ਧਰਮੀ ਨੂੰ ਅਜ਼ਮਾਇਸ਼ਾਂ ਤੋਂ ਕਿਵੇਂ ਬਚਾਇਆ ਜਾਵੇ ਅਤੇ ਨਿਆਂ ਦੇ ਦਿਨ ਕੁਧਰਮੀ ਲੋਕਾਂ ਨੂੰ ਸਜ਼ਾ ਦੇ ਹੇਠ ਕਿਵੇਂ ਰੱਖਣਾ ਜਾਣਦਾ ਹੈ।</verse>
				<verse number="10">ਇਹ ਖ਼ਾਸ ਕਰ ਉਨ੍ਹਾਂ ਲਈ ਸੱਚ ਹੈ ਜੋ ਸਰੀਰ ਦੀ ਭ੍ਰਿਸ਼ਟ ਇੱਛਾ ਦੀ ਪਾਲਣ ਕਰਦੇ ਹਨ ਅਤੇ ਪਰਮੇਸ਼ਵਰ ਦੀ ਹਕੂਮਤ ਨੂੰ ਤੁੱਛ ਜਾਣਦੇ ਹਨ। ਉਹ ਢੀਠ ਅਤੇ ਹੰਕਾਰੀ ਹਨ, ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ;</verse>
				<verse number="11">ਫਿਰ ਵੀ ਦੂਤ, ਹਾਲਾਂਕਿ ਉਹ ਇਨ੍ਹਾਂ ਝੂਠੇ ਉਪਦੇਸ਼ਕਾ ਨਾਲੋਂ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ, ਪਰੰਤੂ ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।</verse>
				<verse number="12">ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਮਾਮਲਿਆਂ ਵਿੱਚ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ। ਉਹ ਗੈਰ ਵਾਜਬ ਜਾਨਵਰਾਂ, ਸੁਭਾਅ ਦੇ ਜੀਵਾਂ ਵਰਗੇ ਹਨ, ਸਿਰਫ ਫੜੇ ਜਾਣ ਅਤੇ ਨਸ਼ਟ ਹੋਣ ਲਈ ਪੈਦਾ ਹੋਏ ਹਨ, ਅਤੇ ਜਾਨਵਰਾਂ ਦੀ ਤਰ੍ਹਾਂ ਉਹ ਵੀ ਮਰ ਜਾਣਗੇ।</verse>
				<verse number="13">ਉਨ੍ਹਾਂ ਨੂੰ ਕੀਤੇ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ ਜੋ ਨੁਕਸਾਨ ਉਨ੍ਹਾਂ ਨੇ ਕੀਤਾ ਹੈ। ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਧੱਬੇ ਅਤੇ ਦਾਗੇ ਹੋਏ ਹਨ, ਜਦੋਂ ਉਹ ਤੁਹਾਡੇ ਨਾਲ ਤਿਉਹਾਰ ਮਨਾਉਂਦੇ ਹਨ ਤਾਂ ਉਹ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।</verse>
				<verse number="14">ਵਿਭਚਾਰ ਨਾਲ ਭਰੀਆਂ ਅੱਖਾਂ ਨਾਲ, ਉਹ ਕਦੇ ਵੀ ਪਾਪ ਕਰਨਾ ਬੰਦ ਨਹੀਂ ਕਰਦੇ; ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ; ਉਹ ਲਾਲਚ ਕਰਨ ਦੇ ਮਾਹਿਰ ਹਨ ਇੱਕ ਸਰਾਪਿਆ ਹੋਇਆ ਦੇ ਬੱਚੇ ਹਨ!</verse>
				<verse number="15">ਉਨ੍ਹਾਂ ਨੇ ਸਿੱਧਾ ਰਾਹ ਛੱਡ ਦਿੱਤਾ ਹੈ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਤੇ ਚੱਲਣ ਲਈ ਭਟਕ ਗਏ ਹਨ, ਜੋ ਦੁਸ਼ਟਤਾ ਦੀ ਮਜ਼ਦੂਰੀ ਨੂੰ ਪਿਆਰ ਕਰਦਾ ਸੀ।</verse>
				<verse number="16">ਪਰ ਉਸ ਨੂੰ ਇੱਕ ਗਧੇ ਦੁਆਰਾ ਉਸ ਦੇ ਗਲਤ ਕੰਮ ਲਈ ਝਿੜਕ ਮਿਲੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।</verse>
				<verse number="17">ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਘੁੱਪ ਹਨੇਰਾ ਰੱਖਿਆ ਹੋਇਆ ਹੈ।</verse>
				<verse number="18">ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਆਕਰਸ਼ਤ ਕਰਕੇ, ਉਹ ਉਨ੍ਹਾਂ ਲੋਕਾਂ ਨੂੰ ਭਰਮਾਉਂਦੇ ਹਨ।</verse>
				<verse number="19">ਉਹ ਉਨ੍ਹਾਂ ਨੂੰ ਅਜ਼ਾਦੀ ਦਾ ਵਾਅਦਾ ਕਰਦੇ ਹਨ, ਜਦੋਂ ਕਿ ਉਹ ਖੁਦ ਭ੍ਰਿਸ਼ਟਾਚਾਰ ਦੇ ਗੁਲਾਮ ਹੁੰਦੇ ਹਨ। ਕਿਉਂਕਿ “ਲੋਕ ਉਨ੍ਹਾਂ ਦੇ ਗ਼ੁਲਾਮ ਹੁੰਦੇ ਹਨ ਜੋ ਉਨ੍ਹਾਂ ਵਿੱਚ ਮੁਹਾਰਤ ਰੱਖਦੇ ਹਨ।”</verse>
				<verse number="20">ਜੇ ਉਹ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਨੂੰ ਜਾਣ ਕੇ ਦੁਨੀਆਂ ਦੇ ਭ੍ਰਿਸ਼ਟਾਚਾਰ ਤੋਂ ਬਚ ਗਏ ਹਨ ਅਤੇ ਦੁਬਾਰਾ ਫਿਰ ਇਸ ਵਿੱਚ ਉਲਝ ਗਏ ਹਨ ਅਤੇ ਅਧੀਨ ਹੋ ਗਏ ਹਨ, ਤਾਂ ਉਹ ਅੰਤ ਵਿੱਚ ਉਨ੍ਹਾਂ ਦੇ ਹਾਲ ਪਹਿਲਾਂ ਨਾਲੋਂ ਬਦਤਰ ਹੋ ਜਾਣਗੇ।</verse>
				<verse number="21">ਉਨ੍ਹਾਂ ਲਈ ਇਹ ਚੰਗਾ ਹੁੰਦਾ ਕਿ ਉਹ ਧਾਰਮਿਕਤਾ ਦੇ ਰਾਹ ਨੂੰ ਨਾ ਜਾਣਦੇ, ਇਸ ਨੂੰ ਜਾਣਨਾ ਅਤੇ ਫਿਰ ਉਨ੍ਹਾਂ ਨੂੰ ਦਿੱਤੇ ਗਏ ਪਵਿੱਤਰ ਹੁਕਮ ਤੋਂ ਮੂੰਹ ਮੋੜ ਲੈਂਦੇ।</verse>
				<verse number="22">ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ, “ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ,” ਅਤੇ, “ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।”</verse>
			</chapter>
			<chapter number="3">
				<verse number="1">ਹੇ ਮੇਰੇ ਪਿਆਰੇ ਮਿੱਤਰੋ, ਇਹ ਹੁਣ ਤੁਹਾਡੇ ਲਈ ਮੇਰੀ ਦੂਜੀ ਚਿੱਠੀ ਹੈ। ਮੈਂ ਉਨ੍ਹਾਂ ਦੋਹਾਂ ਵਿੱਚ ਤੁਹਾਨੂੰ ਸਿਹਤਮੰਦ ਸੋਚ ਲਈ ਉਤਸ਼ਾਹਤ ਕਰਨ ਲਈ ਯਾਦ ਪੱਤਰ ਵਜੋਂ ਲਿਖਿਆ ਹੈ।</verse>
				<verse number="2">ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।</verse>
				<verse number="3">ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ।</verse>
				<verse number="4">ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”</verse>
				<verse number="5">ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਹੋਂਦ ਵਿੱਚ ਆਏ ਸਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।</verse>
				<verse number="6">ਇਨ੍ਹਾਂ ਪਾਣੀਆਂ ਦੁਆਰਾ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਤਬਾਹ ਹੋ ਗਿਆ ਸੀ।</verse>
				<verse number="7">ਉਸੇ ਸ਼ਬਦ ਦੁਆਰਾ ਵਰਤਮਾਨ ਅਕਾਸ਼ ਅਤੇ ਧਰਤੀ ਅੱਗ ਲਈ ਰੱਖੇ ਗਏ ਹਨ, ਅਤੇ ਨਿਆਂ ਦੇ ਦਿਨ ਅਤੇ ਅਧਰਮੀਆਂ ਦੇ ਵਿਨਾਸ਼ ਲਈ ਰੱਖੇ ਗਏ ਹਨ।</verse>
				<verse number="8">ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਨਾਲ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ।</verse>
				<verse number="9">ਪ੍ਰਭੂ ਆਪਣੇ ਵਾਅਦੇ ਨੂੰ ਨਿਭਾਉਣ ਵਿੱਚ ਹੌਲੀ ਨਹੀਂ ਹੈ, ਜਿਵੇਂ ਕਿ ਕੁਝ ਲੋਕ ਉਸ ਦੇ ਹੌਲੀ ਹੋਣ ਦਾ ਭਰਮ ਕਰਦੇ ਹਨ। ਇਸ ਦੀ ਬਜਾਏ ਉਹ ਤੁਹਾਡੇ ਨਾਲ ਧੀਰਜ ਰੱਖਦਾ ਹੈ, ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਪਰ ਹਰ ਕੋਈ ਤੋਬਾ ਕਰੇ।</verse>
				<verse number="10">ਪਰ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਚੋਰ ਵਾਂਗ ਆਵੇਗਾ। ਅਕਾਸ਼ ਇੱਕ ਗਰਜ ਨਾਲ ਅਲੋਪ ਹੋ ਜਾਣਗੇ; ਹਰੇਕ ਤੱਤ ਅੱਗ ਦੁਆਰਾ ਨਸ਼ਟ ਹੋ ਜਾਵੇਗਾ, ਅਤੇ ਧਰਤੀ ਅਤੇ ਇਸ ਵਿੱਚ ਜੋ ਕੀਤਾ ਗਿਆ ਹਰ ਚੀਜ਼ ਬੇਪੜ੍ਹਦ ਹੋ ਜਾਵੇਗੀ।</verse>
				<verse number="11">ਕਿਉਂਕਿ ਹਰ ਚੀਜ਼ ਇਸ ਤਰੀਕੇ ਨਾਲ ਤਬਾਹ ਹੋ ਜਾਵੇਗੀ, ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਪਵਿੱਤਰ ਅਤੇ ਈਸ਼ਵਰੀ ਜੀਵਨ ਬਤੀਤ ਕਰਨਾ ਚਾਹੀਦਾ ਹੈ।</verse>
				<verse number="12">ਜਿਵੇਂ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਦੇ ਦਿਨ ਦੀ ਉਡੀਕ ਕਰਦੇ ਅਤੇ ਲੋਚਦੇ ਹੋ, ਉਹ ਦਿਨ ਅੱਗ ਦੁਆਰਾ ਅਕਾਸ਼ ਦਾ ਵਿਨਾਸ਼ ਲਿਆਏਗਾ, ਅਤੇ ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ</verse>
				<verse number="13">ਪਰ ਉਸਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ।</verse>
				<verse number="14">ਇਸ ਲਈ ਫਿਰ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਸ ਦੀ ਉਡੀਕ ਕਰ ਰਹੇ ਹੋ, ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।</verse>
				<verse number="15">ਯਾਦ ਰੱਖੋ ਕਿ ਸਾਡੇ ਪ੍ਰਭੂ ਦੇ ਧੀਰਜ ਦਾ ਮਤਲਬ ਮੁਕਤੀ ਹੈ, ਜਿਵੇਂ ਸਾਡੇ ਪਿਆਰੇ ਭਰਾ ਪੌਲੁਸ ਨੇ ਵੀ ਤੁਹਾਨੂੰ ਉਸ ਸਿਆਣਪ ਨਾਲ ਆਪਣੇ ਪੱਤਰ ਵਿੱਚ ਲਿਖਿਆ ਸੀ ਜੋ ਪਰਮੇਸ਼ਵਰ ਨੇ ਉਸਨੂੰ ਦਿੱਤੀ ਸੀ।</verse>
				<verse number="16">ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜ ਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਸ਼ਾਸਤਰਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।</verse>
				<verse number="17">ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ, ਤਾਂ ਜੋ ਤੁਸੀਂ ਆਪਣੀ ਚੌਕਸ ਕਰੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।</verse>
				<verse number="18">ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਸ ਦੀ ਮਹਿਮਾ ਹੁਣ ਤੋਂ ਲੈ ਕੇ ਸਦਾ ਤੱਕ ਹੁੰਦੀ ਰਹੇ! ਆਮੀਨ।</verse>
			</chapter>
		</book>
		<book number="62">
			<chapter number="1">
				<verse number="1">ਉਹ ਜੋ ਰਚਨਾ ਦੇ ਮੁੱਢ ਤੋਂ ਸੀ, ਜਿਸਨੂੰ ਅਸੀਂ ਸੁਣਿਆ ਹੈ, ਜਿਸਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸਨੂੰ ਅਸੀਂ ਵੇਖਿਆ ਹੈ ਅਤੇ ਆਪਣਿਆਂ ਹੱਥਾਂ ਨਾਲ ਛੋਹਿਆ ਹੈ ਇਹ ਅਸੀਂ ਜੀਵਨ ਦੇ ਬਚਨ ਦੇ ਬਾਰੇ ਐਲਾਨ ਕਰਦੇ ਹਾਂ।</verse>
				<verse number="2">ਜੀਵਨ ਪ੍ਰਗਟ ਹੋਇਆ; ਅਸੀਂ ਇਸਨੂੰ ਵੇਖਿਆ ਹੈ ਅਤੇ ਇਸਦੀ ਗਵਾਹੀ ਦਿੰਦੇ ਹਾਂ ਅਤੇ ਅਸੀਂ ਤੁਹਾਨੂੰ ਸਦੀਵੀ ਜੀਵਨ ਦੀ ਘੋਸ਼ਣਾ ਕਰਦੇ ਹਾਂ, ਜੋ ਪਿਤਾ ਦੇ ਨਾਲ ਸੀ ਅਤੇ ਸਾਨੂੰ ਪ੍ਰਗਟ ਹੋਇਆ ਹੈ।</verse>
				<verse number="3">ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ।</verse>
				<verse number="4">ਅਸੀਂ ਇਸਨੂੰ ਸਾਡੀ ਖੁਸ਼ੀ ਨੂੰ ਸੰਪੂਰਨ ਬਣਾਉਣ ਲਈ ਲਿਖਦੇ ਹਾਂ।</verse>
				<verse number="5">ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨੇਰਾ ਨਹੀਂ ਹੈ।</verse>
				<verse number="6">ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰਦੇ ਹਾਂ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਤੋਂ ਬਾਹਰ ਨਹੀਂ ਰਹਿੰਦੇ।</verse>
				<verse number="7">ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸਦੇ ਪੁੱਤਰ, ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।</verse>
				<verse number="8">ਜੇ ਅਸੀਂ ਪਾਪ ਤੋਂ ਰਹਿਤ ਹੋਣ ਦਾ ਦਾਅਵਾ ਕਰਦੇ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ।</verse>
				<verse number="9">ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।</verse>
				<verse number="10">ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸਦਾ ਬਚਨ ਸਾਡੇ ਵਿੱਚ ਨਹੀਂ ਹੈ।</verse>
			</chapter>
			<chapter number="2">
				<verse number="1">ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਇਸ ਲਈ ਲਿਖ ਰਿਹਾ ਹਾਂ ਤਾਂ ਜੋ ਤੁਸੀਂ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਦੇ ਕੋਲ ਸਾਡੇ ਲਈ ਇੱਕ ਵਕੀਲ ਹੈ ਯਿਸ਼ੂ ਮਸੀਹ, ਜੋ ਧਰਮੀ ਹੈ।</verse>
				<verse number="2">ਉਹ ਸਾਡੇ ਪਾਪਾਂ ਲਈ ਪ੍ਰਾਸਚਿਤ ਬਲੀਦਾਨ ਹੈ ਅਤੇ ਨਾ ਸਿਰਫ ਸਾਡੇ ਲਈ ਬਲਕਿ ਸਾਰੇ ਸੰਸਾਰ ਦੇ ਪਾਪਾਂ ਲਈ ਵੀ।</verse>
				<verse number="3">ਅਤੇ ਜੇਕਰ ਅਸੀਂ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।</verse>
				<verse number="4">ਜੋ ਕੋਈ ਕਹਿੰਦਾ ਹੈ, “ਮੈਂ ਉਸਨੂੰ ਜਾਣਦਾ ਹਾਂ,” ਪਰ ਉਹਨਾਂ ਦੇ ਆਦੇਸ਼ਾਂ ਨੂੰ ਨਹੀਂ ਮੰਨਦਾ ਉਹ ਝੂਠਾ ਹੈ ਅਤੇ ਸੱਚਾਈ ਉਸ ਵਿਅਕਤੀ ਵਿੱਚ ਨਹੀਂ ਹੈ।</verse>
				<verse number="5">ਪਰ ਜੇ ਕੋਈ ਉਸ ਦੇ ਬਚਨ ਦੀ ਪਾਲਨਾ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ਵਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ:</verse>
				<verse number="6">ਜਿਹੜਾ ਵੀ ਉਸ ਵਿੱਚ ਰਹਿਣ ਦਾ ਦਾਅਵਾ ਕਰਦਾ ਹੈ ਉਸਨੂੰ ਯਿਸ਼ੂ ਵਾਂਗ ਜੀਉਣਾ ਚਾਹੀਦਾ ਹੈ।</verse>
				<verse number="7">ਪਿਆਰੇ ਦੋਸਤੋ, ਮੈਂ ਤੁਹਾਨੂੰ ਕੋਈ ਨਵਾਂ ਆਦੇਸ਼ ਨਹੀਂ ਲਿਖ ਰਿਹਾ ਸਗੋਂ ਇੱਕ ਪੁਰਾਣੀ ਆਗਿਆ ਲਿਖ ਰਿਹਾ ਹਾਂ, ਜੋ ਕਿ ਤੁਹਾਨੂੰ ਸ਼ੁਰੂ ਤੋਂ ਹੀ ਮਿਲੀ ਹੈ। ਇਹ ਪੁਰਾਣੀ ਆਗਿਆ ਉਹ ਸੁਨੇਹਾ ਹੈ ਜੋ ਤੁਸੀਂ ਸੁਣਿਆ ਹੈ।</verse>
				<verse number="8">ਫਿਰ ਵੀ ਮੈਂ ਤੁਹਾਨੂੰ ਇੱਕ ਨਵਾਂ ਹੁਕਮ ਲਿਖ ਰਿਹਾ ਹਾਂ; ਇਸਦੀ ਸੱਚਾਈ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਦਿਖਾਈ ਦਿੰਦੀ ਹੈ, ਕਿਉਂਕਿ ਹਨੇਰਾ ਲੰਘ ਰਿਹਾ ਹੈ ਅਤੇ ਸੱਚੀ ਰੌਸ਼ਨੀ ਪਹਿਲਾਂ ਹੀ ਚਮਕ ਰਹੀ ਹੈ।</verse>
				<verse number="9">ਕੋਈ ਵੀ ਜੋ ਰੌਸ਼ਨੀ ਵਿੱਚ ਹੋਣ ਦਾ ਦਾਅਵਾ ਕਰਦਾ ਹੈ ਪਰ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਅਜੇ ਵੀ ਹਨੇਰੇ ਵਿੱਚ ਹੈ।</verse>
				<verse number="10">ਕੋਈ ਵੀ ਜੋ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿੰਦਾ ਹੈ ਅਤੇ ਉਹਨਾਂ ਵਿੱਚ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ ਜਿਸ ਨਾਲ ਉਹ ਠੋਕਰ ਖਾਉਂਣ।</verse>
				<verse number="11">ਪਰ ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਹਨੇਰੇ ਵਿੱਚ ਹੈ ਅਤੇ ਹਨੇਰੇ ਵਿੱਚ ਚੱਲਦਾ ਹੈ। ਉਹ ਨਹੀਂ ਜਾਣਦੇ ਕਿ ਉਹ ਕਿੱਥੇ ਜਾ ਰਹੇ ਹਨ, ਕਿਉਂਕਿ ਹਨੇਰੇ ਨੇ ਉਹਨਾਂ ਨੂੰ ਅੰਨ੍ਹਾ ਕਰ ਦਿੱਤਾ ਹੈ।</verse>
				<verse number="12">ਪਿਆਰੇ ਬੱਚਿਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਮਸੀਹ ਯਿਸ਼ੂ ਦੇ ਨਾਮ ਦੇ ਕਾਰਨ ਤੁਹਾਡੇ ਪਾਪ ਮਾਫ਼ ਕੀਤੇ ਗਏ ਹਨ।</verse>
				<verse number="13">ਪਿਤਾਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।</verse>
				<verse number="14">ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਤਾਕਤਵਰ ਹੋ, ਅਤੇ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।</verse>
				<verse number="15">ਦੁਨੀਆਂ ਜਾਂ ਦੁਨੀਆਂ ਦੀ ਕਿਸੇ ਵੀ ਚੀਜ਼ ਨੂੰ ਪਿਆਰ ਨਾ ਕਰੋ। ਜੇ ਕੋਈ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਪਿਤਾ ਲਈ ਉਹਨਾਂ ਵਿੱਚ ਪਿਆਰ ਨਹੀਂ ਹੈ।</verse>
				<verse number="16">ਸੰਸਾਰ ਦੀ ਹਰ ਚੀਜ਼ ਲਈ ਸਰੀਰ ਦੀ ਲਾਲਸਾ, ਅੱਖਾਂ ਦੀ ਲਾਲਸਾ, ਅਤੇ ਜੀਵਨ ਦਾ ਹੰਕਾਰ ਪਿਤਾ ਦੁਆਰਾ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।</verse>
				<verse number="17">ਸੰਸਾਰ ਅਤੇ ਇਸ ਦੀਆਂ ਇੱਛਾਵਾਂ ਖਤਮ ਹੋ ਜਾਂਦੀਆਂ ਹਨ, ਪਰ ਜੋ ਵੀ ਪਰਮੇਸ਼ਵਰ ਦੀ ਇੱਛਾ ਕਰਦਾ ਹੈ ਉਹ ਸਦਾ ਲਈ ਜੀਉਂਦਾ ਹੈ।</verse>
				<verse number="18">ਹੇ ਪਿਆਰੇ ਬੱਚਿਓ, ਇਹ ਆਖਰੀ ਸਮਾਂ ਹੈ; ਅਤੇ ਜਿਵੇਂ ਕਿ ਤੁਸੀਂ ਸੁਣਿਆ ਹੈ ਕਿ ਮਸੀਹ ਵਿਰੋਧੀ ਆ ਰਿਹਾ ਹੈ, ਹੁਣ ਵੀ ਬਹੁਤ ਸਾਰੇ ਮਸੀਹ ਵਿਰੋਧੀ ਆ ਗਏ ਹਨ। ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਇਹ ਆਖਰੀ ਸਮਾਂ ਹੈ।</verse>
				<verse number="19">ਉਹ ਸਾਡੇ ਵਿੱਚੋਂ ਬਾਹਰ ਚਲੇ ਗਏ, ਪਰ ਉਹ ਅਸਲ ਵਿੱਚ ਸਾਡੇ ਨਹੀਂ ਸਨ। ਕਿਉਂਕਿ ਜੇ ਉਹ ਸਾਡੇ ਹੁੰਦੇ, ਤਾਂ ਉਹ ਸਾਡੇ ਨਾਲ ਰਹਿੰਦੇ; ਪਰ ਉਹਨਾਂ ਦੇ ਜਾਣ ਨੇ ਦਿਖਾਇਆ ਕਿ ਉਹਨਾਂ ਵਿੱਚੋਂ ਕੋਈ ਵੀ ਸਾਡਾ ਨਹੀਂ ਸੀ।</verse>
				<verse number="20">ਪਰ ਤੁਹਾਡੇ ਕੋਲ ਪਵਿੱਤਰ ਪੁਰਖ ਦੁਆਰਾ ਇੱਕ ਮਸਹ ਹੈ ਅਤੇ ਤੁਸੀਂ ਸਾਰੇ ਸੱਚ ਜਾਣਦੇ ਹੋ।</verse>
				<verse number="21">ਮੈਂ ਤੁਹਾਨੂੰ ਇਸ ਲਈ ਨਹੀਂ ਲਿਖ ਰਿਹਾ ਕਿਉਂਕਿ ਤੁਸੀਂ ਸੱਚ ਨੂੰ ਨਹੀਂ ਜਾਣਦੇ, ਪਰ ਕਿਉਂਕਿ ਤੁਸੀਂ ਇਸ ਨੂੰ ਜਾਣਦੇ ਹੋ ਅਤੇ ਕਿਉਂਕਿ ਕੋਈ ਝੂਠ ਸੱਚ ਤੋਂ ਨਹੀਂ ਆਉਂਦਾ।</verse>
				<verse number="22">ਝੂਠਾ ਕੌਣ ਹੈ? ਇਹ ਉਹ ਹੈ ਜੋ ਇਨਕਾਰ ਕਰਦਾ ਹੈ ਕਿ ਯਿਸ਼ੂ ਹੀ ਮਸੀਹ ਹੈ। ਅਜਿਹਾ ਵਿਅਕਤੀ ਮਸੀਹ ਵਿਰੋਧੀ ਹੈ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।</verse>
				<verse number="23">ਪੁੱਤਰ ਦਾ ਇਨਕਾਰ ਕਰਨ ਵਾਲਾ ਕੋਈ ਵੀ ਪਿਤਾ ਨਹੀਂ ਹੈ; ਜਿਹੜਾ ਵੀ ਪੁੱਤਰ ਨੂੰ ਸਵੀਕਾਰ ਕਰਦਾ ਹੈ ਉਸਦਾ ਪਿਤਾ ਵੀ ਹੁੰਦਾ ਹੈ।</verse>
				<verse number="24">ਜਿਵੇਂ ਕਿ ਤੁਹਾਡੇ ਲਈ, ਵੇਖੋ ਕਿ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ ਉਹ ਤੁਹਾਡੇ ਵਿੱਚ ਰਹਿੰਦਾ ਹੈ। ਜੇ ਅਜਿਹਾ ਹੁੰਦਾ ਹੈ, ਤਾਂ ਤੁਸੀਂ ਪੁੱਤਰ ਅਤੇ ਪਿਤਾ ਵਿੱਚ ਵੀ ਰਹੋਗੇ।</verse>
				<verse number="25">ਅਤੇ ਇਹੀ ਹੈ ਜੋ ਮਸੀਹ ਸਾਡੇ ਨਾਲ ਵਾਅਦਾ ਕੀਤਾ ਸੀ ਸਦੀਵੀ ਜੀਵਨ।</verse>
				<verse number="26">ਮੈਂ ਤੁਹਾਨੂੰ ਇਹ ਗੱਲਾਂ ਉਹਨਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜੋ ਤੁਹਾਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।</verse>
				<verse number="27">ਜਿਵੇਂ ਕਿ ਤੁਹਾਡੇ ਲਈ, ਉਸ ਦੁਆਰਾ ਪ੍ਰਾਪਤ ਕੀਤਾ ਗਿਆ ਮਸਹ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਹਾਨੂੰ ਸਿਖਾਉਣ ਲਈ ਕਿਸੇ ਦੀ ਜ਼ਰੂਰਤ ਨਹੀਂ ਹੈ। ਪਰ ਜਿਵੇਂ ਕਿ ਉਸਦਾ ਮਸਹ ਕਰਨਾ ਤੁਹਾਨੂੰ ਸਾਰੀਆਂ ਚੀਜ਼ਾਂ ਬਾਰੇ ਸਿਖਾਉਂਦਾ ਹੈ ਅਤੇ ਜਿਵੇਂ ਕਿ ਇਹ ਮਸਹ ਕਰਨਾ ਅਸਲੀ ਹੈ, ਨਕਲੀ ਨਹੀਂ। ਜਿਵੇਂ ਕਿ ਇਸ ਨੇ ਤੁਹਾਨੂੰ ਸਿਖਾਇਆ ਹੈ, ਉਸੇ ਵਿੱਚ ਰਹੋ।</verse>
				<verse number="28">ਅਤੇ ਹੁਣ, ਪਿਆਰੇ ਬੱਚਿਓ, ਉਸ ਵਿੱਚ ਬਣੇ ਰਹੋ, ਤਾਂ ਜਦੋਂ ਉਹ ਪ੍ਰਗਟ ਹੁੰਦਾ ਹੈ ਤੁਸੀਂ ਦਿਲੇਰੀ ਨਾਲ ਅਤੇ ਬਿਨਾ ਨਿਰਾਸ਼ ਹੋਏ ਉਸਦੇ ਅੱਗੇ ਖਲੋ ਸਕੋ।</verse>
				<verse number="29">ਜੇ ਤੁਸੀਂ ਜਾਣਦੇ ਹੋ ਕਿ ਉਹ ਧਰਮੀ ਹੈ, ਤਾਂ ਤੁਸੀਂ ਜਾਣਦੇ ਹੋ ਕਿ ਹਰ ਕੋਈ ਜੋ ਸਹੀ ਕੰਮ ਕਰਦਾ ਹੈ ਉਸ ਤੋਂ ਪੈਦਾ ਹੋਇਆ ਹੈ।</verse>
			</chapter>
			<chapter number="3">
				<verse number="1">ਵੇਖੋ ਕਿ ਪਿਤਾ ਨੇ ਸਾਡੇ ਉੱਤੇ ਕਿੰਨਾ ਪਿਆਰ ਕੀਤਾ ਹੈ, ਕਿ ਅਸੀਂ ਪਰਮੇਸ਼ਵਰ ਦੇ ਬੱਚੇ ਅਖਵਾਏ ਜਾਈਏ! ਅਤੇ ਇਹੀ ਉਹ ਹੈ ਜੋ ਅਸੀਂ ਹਾਂ! ਦੁਨੀਆਂ ਦਾ ਸਾਨੂੰ ਨਾ ਜਾਣਨ ਦਾ ਕਾਰਨ ਇਹ ਹੈ ਕਿਉਂਕਿ ਇਹ ਪਰਮੇਸ਼ਵਰ ਨੂੰ ਨਹੀਂ ਜਾਣਦੇ ਸੀ।</verse>
				<verse number="2">ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਅਸੀਂ ਕੀ ਹੋਵਾਂਗੇ ਇਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ।</verse>
				<verse number="3">ਉਹ ਸਾਰੇ ਜਿਨ੍ਹਾਂ ਨੂੰ ਮਸੀਹ ਵਿੱਚ ਇਹ ਉਮੀਦ ਹੈ ਉਹ ਆਪਣੇ ਆਪ ਨੂੰ ਸ਼ੁੱਧ ਕਰਦੇ ਹਨ, ਜਿਵੇਂ ਉਹ ਸ਼ੁੱਧ ਹੈ।</verse>
				<verse number="4">ਹਰ ਕੋਈ ਜੋ ਪਾਪ ਕਰਦਾ ਹੈ ਕਾਨੂੰਨ ਨੂੰ ਤੋੜਦਾ ਹੈ; ਅਸਲ ਵਿੱਚ, ਪਾਪ ਕੁਧਰਮ ਹੈ।</verse>
				<verse number="5">ਪਰ ਤੁਸੀਂ ਜਾਣਦੇ ਹੋ ਕਿ ਉਹ ਇਸ ਲਈ ਪ੍ਰਗਟ ਹੋਇਆ ਤਾਂ ਜੋ ਉਹ ਸਾਡੇ ਪਾਪਾਂ ਨੂੰ ਦੂਰ ਕਰ ਸਕੇ ਅਤੇ ਉਸ ਵਿੱਚ ਕੋਈ ਪਾਪ ਨਹੀਂ ਹੈ।</verse>
				<verse number="6">ਕੋਈ ਵੀ ਜੋ ਮਸੀਹ ਵਿੱਚ ਰਹਿੰਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਕੋਈ ਵੀ ਜਿਹੜਾ ਪਾਪ ਕਰਦਾ ਰਹਿੰਦਾ ਹੈ ਉਸਨੇ ਨਾ ਤਾਂ ਉਸ ਨੂੰ ਵੇਖਿਆ ਹੈ ਅਤੇ ਨਾ ਹੀ ਜਾਣਿਆ ਹੈ।</verse>
				<verse number="7">ਪਿਆਰੇ ਬੱਚਿਓ, ਕਿਸੇ ਨੂੰ ਵੀ ਤੁਹਾਨੂੰ ਕੁਰਾਹੇ ਨਾ ਪਾਉਣ ਦਿਓ। ਜਿਹੜਾ ਸਹੀ ਕੰਮ ਕਰਦਾ ਹੈ ਉਹ ਧਰਮੀ ਹੈ, ਜਿਵੇਂ ਮਸੀਹ ਧਰਮੀ ਹੈ।</verse>
				<verse number="8">ਉਹ ਜੋ ਪਾਪ ਕਰਦਾ ਹੈ ਉਹ ਦੁਸ਼ਟ ਦਾ ਹੈ, ਕਿਉਂਕਿ ਦੁਸ਼ਟ ਸ਼ੁਰੂ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਵਰ ਦੇ ਪੁੱਤਰ ਦੇ ਪ੍ਰਗਟ ਹੋਣ ਦਾ ਕਾਰਨ ਦੁਸ਼ਟ ਦੇ ਕੰਮ ਨੂੰ ਨਸ਼ਟ ਕਰਨਾ ਸੀ।</verse>
				<verse number="9">ਕੋਈ ਵੀ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖੇਗਾ, ਕਿਉਂਕਿ ਉਹਨਾਂ ਵਿੱਚ ਪਰਮੇਸ਼ਵਰ ਦਾ ਬੀਜ ਰਹਿੰਦਾ ਹੈ; ਉਹ ਪਾਪ ਕਰਦੇ ਨਹੀਂ ਜਾ ਸਕਦੇ, ਕਿਉਂਕਿ ਉਹ ਪਰਮੇਸ਼ਵਰ ਤੋਂ ਪੈਦਾ ਹੋਏ ਹਨ।</verse>
				<verse number="10">ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਸਹੀ ਕੰਮ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ, ਅਤੇ ਨਾ ਹੀ ਕੋਈ ਵੀ ਜੋ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ।</verse>
				<verse number="11">ਕਿਉਂਕਿ ਇਹ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ: ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।</verse>
				<verse number="12">ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸਨੇ ਉਸਨੂੰ ਕਿਉਂ ਮਾਰਿਆ? ਕਿਉਂਕਿ ਉਸਦੇ ਆਪਣੇ ਕੰਮ ਬੁਰੇ ਸਨ ਅਤੇ ਉਸਦਾ ਭਰਾ ਧਰਮੀ ਸੀ।</verse>
				<verse number="13">ਜੇ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਮੇਰੇ ਭਰਾਵੋ ਅਤੇ ਭੈਣੋ ਹੈਰਾਨ ਨਾ ਹੋਵੋ।</verse>
				<verse number="14">ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਜੀਵਨ ਵੱਲ ਲੰਘ ਗਏ ਹਾਂ, ਕਿਉਂਕਿ ਅਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹਾਂ। ਜੋ ਕੋਈ ਪਿਆਰ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ।</verse>
				<verse number="15">ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਇੱਕ ਕਾਤਲ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਵੀ ਕਾਤਲ ਦੇ ਵਿੱਚ ਸਦੀਵੀ ਜੀਵਨ ਨਹੀਂ ਹੈ।</verse>
				<verse number="16">ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਿਆਰ ਕੀ ਹੈ: ਯਿਸ਼ੂ ਮਸੀਹ ਨੇ ਸਾਡੇ ਲਈ ਆਪਣੀ ਜਾਨ ਦਿੱਤੀ। ਅਤੇ ਸਾਨੂੰ ਆਪਣੇ ਭਰਾਵਾਂ ਅਤੇ ਭੈਣਾਂ ਲਈ ਆਪਣੀ ਜਾਨ ਦੇਣੀ ਚਾਹੀਦੀ ਹੈ।</verse>
				<verse number="17">ਜੇ ਕਿਸੇ ਕੋਲ ਪਦਾਰਥਕ ਜਾਇਦਾਦ ਹੈ ਅਤੇ ਉਹ ਕਿਸੇ ਭਰਾ ਜਾਂ ਭੈਣ ਨੂੰ ਲੋੜਵੰਦ ਵੇਖਦਾ ਹੈ ਪਰ ਉਹਨਾਂ ਉੱਤੇ ਕੋਈ ਤਰਸ ਨਹੀਂ ਕਰਦਾ, ਤਾਂ ਉਸ ਵਿਅਕਤੀ ਵਿੱਚ ਪਰਮੇਸ਼ਵਰ ਦਾ ਪਿਆਰ ਕਿਵੇਂ ਹੋ ਸਕਦਾ ਹੈ?</verse>
				<verse number="18">ਪਿਆਰੇ ਬੱਚਿਓ, ਆਓ ਅਸੀਂ ਸ਼ਬਦਾਂ ਜਾਂ ਬੋਲੀ ਨਾਲ ਨਹੀਂ ਬਲਕਿ ਕਾਰਜਾਂ ਅਤੇ ਸੱਚਾਈ ਨਾਲ ਪਿਆਰ ਕਰੀਏ।</verse>
				<verse number="19">ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਸੱਚਾਈ ਨਾਲ ਸੰਬੰਧਿਤ ਹਾਂ ਅਤੇ ਅਸੀਂ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਆਪਣੇ ਦਿਲਾਂ ਨੂੰ ਕਿਵੇਂ ਸ਼ਾਂਤ ਕਰਦੇ ਹਾਂ:</verse>
				<verse number="20">ਜੇ ਸਾਡਾ ਦਿਲ ਸਾਡੀ ਨਿੰਦਾ ਕਰਦਾ ਹੈ, ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੇ ਦਿਲਾਂ ਨਾਲੋਂ ਵੱਡਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।</verse>
				<verse number="21">ਪਿਆਰੇ ਦੋਸਤੋ, ਜੇ ਸਾਡਾ ਦਿਲ ਸਾਡੀ ਨਿੰਦਾ ਨਹੀਂ ਕਰਦਾ, ਤਾਂ ਸਾਨੂੰ ਪਰਮੇਸ਼ਵਰ ਦੇ ਅੱਗੇ ਦਿਲੇਰੀ ਹੁੰਦੀ ਹੈ</verse>
				<verse number="22">ਅਤੇ ਪਰਮੇਸ਼ਵਰ ਤੋਂ ਜੋ ਵੀ ਅਸੀਂ ਮੰਗਦੇ ਹਾਂ ਉਹ ਪ੍ਰਾਪਤ ਕਰਦੇ ਹਾਂ, ਕਿਉਂਕਿ ਅਸੀਂ ਉਸਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਾਂ ਅਤੇ ਉਹ ਕਰਦੇ ਹਾਂ ਜੋ ਉਸਨੂੰ ਪ੍ਰਸੰਨ ਕਰਦਾ ਹੈ।</verse>
				<verse number="23">ਅਤੇ ਇਹ ਉਸਦਾ ਆਦੇਸ਼ ਹੈ: ਉਸਦੇ ਪੁੱਤਰ, ਯਿਸ਼ੂ ਮਸੀਹ ਦੇ ਨਾਮ ਤੇ ਵਿਸ਼ਵਾਸ ਕਰਨਾ ਅਤੇ ਇੱਕ-ਦੂਜੇ ਨਾਲ ਪਿਆਰ ਕਰਨਾ ਜਿਵੇਂ ਉਸਨੇ ਸਾਨੂੰ ਹੁਕਮ ਦਿੱਤਾ ਸੀ।</verse>
				<verse number="24">ਜਿਹੜਾ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ਉਹ ਪਰਮੇਸ਼ਵਰ ਵਿੱਚ ਰਹਿੰਦਾ ਹੈ, ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦੇ ਹੈ। ਅਤੇ ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ: ਅਸੀਂ ਇਸਨੂੰ ਉਸ ਆਤਮਾ ਦੁਆਰਾ ਜਾਣਦੇ ਹਾਂ ਜੋ ਉਸਨੇ ਸਾਨੂੰ ਦਿੱਤਾ ਹੈ।</verse>
			</chapter>
			<chapter number="4">
				<verse number="1">ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹਨ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ।</verse>
				<verse number="2">ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰਦੀ ਹੈ ਕਿ ਯਿਸ਼ੂ ਮਸੀਹ ਸਰੀਰ ਦੇ ਅਵਤਾਰ ਵਿੱਚ ਆਏ ਹਨ ਉਹ ਪਰਮੇਸ਼ਵਰ ਦੁਆਰਾ ਹੈ,</verse>
				<verse number="3">ਪਰ ਹਰ ਆਤਮਾ ਜੋ ਯਿਸ਼ੂ ਨੂੰ ਨਹੀਂ ਮੰਨਦੀ ਉਹ ਪਰਮੇਸ਼ਵਰ ਵੱਲੋਂ ਨਹੀਂ ਹੈ। ਇਹ ਮਸੀਹ ਵਿਰੋਧੀ ਦੀ ਆਤਮਾ ਹੈ, ਜਿਸ ਬਾਰੇ ਤੁਸੀਂ ਸੁਣਿਆ ਹੈ ਕਿ ਉਹ ਆ ਰਿਹਾ ਹੈ ਅਤੇ ਹੁਣ ਵੀ ਦੁਨੀਆਂ ਵਿੱਚ ਪਹਿਲਾਂ ਤੋਂ ਹੀ ਹੈ।</verse>
				<verse number="4">ਪਿਆਰੇ ਬੱਚਿਓ, ਤੁਸੀਂ ਪਰਮੇਸ਼ਵਰ ਤੋਂ ਹੋ ਅਤੇ ਤੁਸੀਂ ਝੂਠੇ ਨਬੀਆਂ ਨੂੰ ਹਰਾ ਦਿੱਤਾ ਹੈ, ਕਿਉਂਕਿ ਜੋ ਤੁਹਾਡੇ ਵਿੱਚ ਹੈ ਉਹ ਉਸ ਨਾਲੋਂ ਵੱਡਾ ਹੈ ਜੋ ਦੁਨੀਆਂ ਵਿੱਚ ਹੈ।</verse>
				<verse number="5">ਉਹ ਸੰਸਾਰ ਤੋਂ ਹਨ ਅਤੇ ਇਸ ਲਈ ਸੰਸਾਰ ਦੇ ਨਜ਼ਰੀਏ ਤੋਂ ਬੋਲਦੇ ਹਨ ਅਤੇ ਸੰਸਾਰ ਉਹਨਾਂ ਨੂੰ ਸੁਣਦਾ ਹੈ।</verse>
				<verse number="6">ਅਸੀਂ ਪਰਮੇਸ਼ਵਰ ਤੋਂ ਹਾਂ ਅਤੇ ਜੋ ਵੀ ਪਰਮੇਸ਼ਵਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ; ਪਰ ਜਿਹੜਾ ਵੀ ਪਰਮੇਸ਼ਵਰ ਤੋਂ ਨਹੀਂ ਹੈ ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸੱਚਾਈ ਦੇ ਆਤਮਾ ਅਤੇ ਝੂਠ ਦੇ ਆਤਮਾ ਨੂੰ ਪਛਾਣ ਲੈਂਦੇ ਹਾਂ।</verse>
				<verse number="7">ਪਿਆਰੇ ਦੋਸਤੋ, ਆਪਾਂ ਇੱਕ-ਦੂਜੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਦੁਆਰਾ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।</verse>
				<verse number="8">ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ਵਰ ਪਿਆਰ ਹੈ।</verse>
				<verse number="9">ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸਦੇ ਦੁਆਰਾ ਜੀ ਸਕੀਏ।</verse>
				<verse number="10">ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਬਲੀ ਵਜੋਂ ਭੇਜਿਆ।</verse>
				<verse number="11">ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।</verse>
				<verse number="12">ਪਰਮੇਸ਼ਵਰ ਨੂੰ ਕਿਸੇ ਨੇ ਕਦੇ ਨਹੀਂ ਵੇਖਿਆ; ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ, ਪਰਮੇਸ਼ਵਰ ਸਾਡੇ ਵਿੱਚ ਰਹਿੰਦੇ ਹਨ ਅਤੇ ਉਹਨਾਂ ਦਾ ਪਿਆਰ ਸਾਡੇ ਵਿੱਚ ਸੰਪੂਰਨ ਹੋ ਗਿਆ ਹੈ।</verse>
				<verse number="13">ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਉਸ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ, ਉਸ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।</verse>
				<verse number="14">ਅਤੇ ਅਸੀਂ ਵੇਖਿਆ ਅਤੇ ਗਵਾਹੀ ਦਿੱਤੀ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ।</verse>
				<verse number="15">ਜੇ ਕੋਈ ਮੰਨਦਾ ਹੈ ਕਿ ਯਿਸ਼ੂ ਪਰਮੇਸ਼ਵਰ ਦੇ ਪੁੱਤਰ ਹਨ ਤਾਂ ਪਰਮੇਸ਼ਵਰ ਉਹਨਾਂ ਵਿੱਚ ਰਹਿੰਦੇ ਹਨ ਅਤੇ ਉਹ ਪਰਮੇਸ਼ਵਰ ਵਿੱਚ।</verse>
				<verse number="16">ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਹ ਸਾਡੇ ਨਾਲ ਰੱਖਦੇ ਹਨ। ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।</verse>
				<verse number="17">ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਉਂ ਦੇ ਦਿਨ ਵਿਸ਼ਵਾਸ ਮਿਲੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।</verse>
				<verse number="18">ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।</verse>
				<verse number="19">ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਉਹਨਾਂ ਨੇ ਪਹਿਲਾਂ ਪਿਆਰ ਕੀਤਾ ਸੀ।</verse>
				<verse number="20">ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਕਿਸੇ ਭਰਾ ਜਾਂ ਭੈਣ ਨਾਲ ਨਫ਼ਰਤ ਕਰਦਾ ਹੈ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਉਹ ਪਰਮੇਸ਼ਵਰ ਨੂੰ ਪਿਆਰ ਨਹੀਂ ਕਰ ਸਕਦਾ, ਜਿਸਨੂੰ ਉਸ ਨੇ ਨਹੀਂ ਵੇਖਿਆ।</verse>
				<verse number="21">ਅਤੇ ਉਸਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: ਜੋ ਕੋਈ ਵੀ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾ ਅਤੇ ਭੈਣ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।</verse>
			</chapter>
			<chapter number="5">
				<verse number="1">ਹਰ ਕੋਈ ਜੋ ਵਿਸ਼ਵਾਸ ਕਰਦਾ ਹੈ ਕਿ ਯਿਸ਼ੂ ਹੀ ਮਸੀਹ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਅਤੇ ਹਰ ਕੋਈ ਜੋ ਪਿਤਾ ਨੂੰ ਪਿਆਰ ਕਰਦਾ ਹੈ ਆਪਣੇ ਬੱਚੇ ਨੂੰ ਵੀ ਪਿਆਰ ਕਰਦਾ ਹੈ।</verse>
				<verse number="2">ਜਦੋਂ ਅਸੀਂ ਪਰਮੇਸ਼ਵਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।</verse>
				<verse number="3">ਦਰਅਸਲ, ਉਸਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸਦੇ ਆਦੇਸ਼ ਬੋਝ ਨਹੀਂ ਹਨ,</verse>
				<verse number="4">ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।</verse>
				<verse number="5">ਕੌਣ ਹੈ ਉਹ ਜੋ ਸੰਸਾਰ ਉੱਤੇ ਜਿੱਤ ਪਾਉਂਦਾ ਹੈ? ਕੇਵਲ ਉਹੀ ਹੈ ਜੋ ਵਿਸ਼ਵਾਸ ਕਰਦਾ ਹੈ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।</verse>
				<verse number="6">ਇਹ ਉਹੀ ਹੈ ਜੋ ਪਾਣੀ ਅਤੇ ਖੂਨ ਦੁਆਰਾ ਆਇਆ ਸੀ ਯਿਸ਼ੂ ਮਸੀਹ। ਉਹ ਸਿਰਫ ਪਾਣੀ ਨਾਲ ਨਹੀਂ ਆਇਆ, ਬਲਕਿ ਪਾਣੀ ਅਤੇ ਖੂਨ ਦੁਆਰਾ ਆਇਆ ਸੀ। ਅਤੇ ਇਹ ਪਵਿੱਤਰ ਆਤਮਾ ਹੈ ਜੋ ਗਵਾਹੀ ਦਿੰਦਾ ਹੈ, ਕਿਉਂਕਿ ਪਵਿੱਤਰ ਆਤਮਾ ਸੱਚ ਹੈ।</verse>
				<verse number="7">ਕਿਉਂਕਿ ਇੱਥੇ ਤਿੰਨ ਹਨ ਜੋ ਗਵਾਹੀ ਦਿੰਦੇ ਹਨ:</verse>
				<verse number="8">ਆਤਮਾ, ਪਾਣੀ ਅਤੇ ਖੂਨ; ਅਤੇ ਤਿੰਨ ਸਹਿਮਤੀ ਵਿੱਚ ਹਨ।</verse>
				<verse number="9">ਅਸੀਂ ਮਨੁੱਖੀ ਗਵਾਹੀ ਨੂੰ ਸਵੀਕਾਰ ਕਰਦੇ ਹਾਂ, ਪਰ ਪਰਮੇਸ਼ਵਰ ਦੀ ਗਵਾਹੀ ਵੱਡੀ ਹੈ ਕਿਉਂਕਿ ਇਹ ਪਰਮੇਸ਼ਵਰ ਦੀ ਗਵਾਹੀ ਹੈ, ਜੋ ਉਸਨੇ ਆਪਣੇ ਪੁੱਤਰ ਬਾਰੇ ਦਿੱਤੀ ਹੈ।</verse>
				<verse number="10">ਜੋ ਕੋਈ ਵੀ ਪਰਮੇਸ਼ਵਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਇਸ ਗਵਾਹੀ ਨੂੰ ਸਵੀਕਾਰ ਕਰਦਾ ਹੈ। ਜਿਹੜਾ ਵੀ ਪਰਮੇਸ਼ਵਰ ਨੂੰ ਨਹੀਂ ਮੰਨਦਾ ਉਸ ਨੇ ਪਰਮੇਸ਼ਵਰ ਨੂੰ ਝੂਠਾ ਕਰਾਰ ਦਿੱਤਾ ਹੈ, ਕਿਉਂਕਿ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ ਕਿ ਪਰਮੇਸ਼ਵਰ ਨੇ ਉਸਦੇ ਪੁੱਤਰ ਬਾਰੇ ਗਵਾਹੀ ਦਿੱਤੀ।</verse>
				<verse number="11">ਅਤੇ ਇਹ ਗਵਾਹੀ ਹੈ: ਪਰਮੇਸ਼ਵਰ ਨੇ ਸਾਨੂੰ ਸਦੀਵੀ ਜੀਵਨ ਦਿੱਤਾ ਹੈ ਅਤੇ ਇਹ ਜੀਵਨ ਉਸਦੇ ਪੁੱਤਰ ਵਿੱਚ ਹੈ।</verse>
				<verse number="12">ਜਿਸ ਕੋਲ ਪੁੱਤਰ ਹੈ ਉਸ ਕੋਲ ਜੀਵਨ ਹੈ; ਜਿਸ ਕੋਲ ਪਰਮੇਸ਼ਵਰ ਦਾ ਪੁੱਤਰ ਨਹੀਂ ਹੈ ਉਸ ਕੋਲ ਜੀਵਨ ਨਹੀਂ ਹੈ।</verse>
				<verse number="13">ਮੈਂ ਇਹ ਗੱਲਾਂ ਤੁਹਾਡੇ ਲਈ ਲਿਖ ਰਿਹਾ ਹਾਂ ਜੋ ਪਰਮੇਸ਼ਵਰ ਦੇ ਪੁੱਤਰ ਦੇ ਨਾਮ ਤੇ ਵਿਸ਼ਵਾਸ ਕਰਦੇ ਹਨ ਤਾਂ ਜੋ ਤੁਸੀਂ ਜਾਣ ਸਕੋ ਕਿ ਸਦੀਵੀ ਜੀਵਨ ਤੁਹਾਡਾ ਹੈ।</verse>
				<verse number="14">ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।</verse>
				<verse number="15">ਅਤੇ ਜੇ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੀ ਸੁਣਦਾ ਹੈ ਤਾਂ ਜੋ ਵੀ ਅਸੀਂ ਮੰਗਦੇ ਹਾਂ, ਅਸੀਂ ਜਾਣਦੇ ਹਾਂ ਕਿ ਸਾਡੇ ਕੋਲ ਉਹ ਹੈ ਜੋ ਅਸੀਂ ਉਸ ਤੋਂ ਮੰਗਿਆ ਹੈ।</verse>
				<verse number="16">ਜੇ ਤੁਸੀਂ ਕਿਸੇ ਭਰਾ ਜਾਂ ਭੈਣ ਨੂੰ ਅਜਿਹਾ ਪਾਪ ਕਰਦੇ ਵੇਖਦੇ ਹੋ ਜਿਸ ਨਾਲ ਮੌਤ ਨਹੀਂ ਹੁੰਦੀ, ਤਾਂ ਤੁਹਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਪਰਮੇਸ਼ਵਰ ਉਹਨਾਂ ਨੂੰ ਜੀਵਨ ਦੇਵੇਗਾ। ਮੈਂ ਉਹਨਾਂ ਦਾ ਹਵਾਲਾ ਦਿੰਦਾ ਹਾਂ ਜਿਨ੍ਹਾਂ ਦੇ ਪਾਪ ਕਾਰਨ ਮੌਤ ਨਹੀਂ ਹੁੰਦੀ। ਇੱਕ ਪਾਪ ਹੈ ਜੋ ਮੌਤ ਵੱਲ ਲੈ ਜਾਂਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਤੁਹਾਨੂੰ ਇਸ ਬਾਰੇ ਪਰਮੇਸ਼ਵਰ ਤੋਂ ਪ੍ਰਾਰਥਨਾ ਕਰਨੀ ਚਾਹੀਦੀ ਹੈ।</verse>
				<verse number="17">ਸਾਰੇ ਗਲਤ ਕੰਮ ਪਾਪ ਹਨ, ਅਤੇ ਅਜਿਹਾ ਪਾਪ ਹੈ ਜਿਸ ਨਾਲ ਮੌਤ ਨਹੀਂ ਹੁੰਦੀ।</verse>
				<verse number="18">ਅਸੀਂ ਜਾਣਦੇ ਹਾਂ ਕਿ ਜਿਹੜਾ ਵੀ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਉਹ ਪਾਪ ਨਹੀਂ ਕਰਦਾ; ਸਗੋਂ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਉਹ ਉਹਨਾਂ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ ਉਹਨਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ।</verse>
				<verse number="19">ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ, ਅਤੇ ਇਹ ਕਿ ਸਾਰਾ ਸੰਸਾਰ ਦੁਸ਼ਟ ਦੇ ਅਧੀਨ ਹੈ।</verse>
				<verse number="20">ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ਵਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ, ਤਾਂ ਜੋ ਅਸੀਂ ਉਸ ਨੂੰ ਜਾਣ ਸਕੀਏ ਜੋ ਸੱਚਾ ਹੈ। ਅਤੇ ਅਸੀਂ ਉਸ ਵਿੱਚ ਹਾਂ ਜੋ ਉਸਦੇ ਪੁੱਤਰ ਯਿਸ਼ੂ ਮਸੀਹ ਵਿੱਚ ਹੋਣ ਦੁਆਰਾ ਸੱਚਾ ਹੈ। ਉਹ ਸੱਚਾ ਪਰਮੇਸ਼ਵਰ ਅਤੇ ਸਦੀਵੀ ਜੀਵਨ ਹੈ।</verse>
				<verse number="21">ਪਿਆਰੇ ਬੱਚਿਓ, ਆਪਣੇ ਆਪ ਨੂੰ ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰੱਖੋ।</verse>
			</chapter>
		</book>
		<book number="63">
			<chapter number="1">
				<verse number="1">ਬਜ਼ੁਰਗ ਵੱਲੋਂ, ਪਰਮੇਸ਼ਵਰ ਦੁਆਰਾ ਚੁਣੀ ਗਈ ਔਰਤ ਅਤੇ ਉਸਦੇ ਬੱਚਿਆਂ ਲਈ, ਜਿਨ੍ਹਾਂ ਨੂੰ ਮੈਂ ਅਸਲ ਵਿੱਚ ਪਿਆਰ ਕਰਦਾ ਹਾਂ ਅਤੇ ਮੈਂ ਹੀ ਨਹੀਂ, ਬਲਕਿ ਉਹ ਸਾਰੇ ਵੀ ਜੋ ਸੱਚ ਨੂੰ ਜਾਣਦੇ ਹਨ।</verse>
				<verse number="2">ਉਸ ਸੱਚ ਦੇ ਕਾਰਨ, ਜੋ ਸਾਡੇ ਵਿੱਚ ਵਾਸ ਕਰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ:</verse>
				<verse number="3">ਪਿਤਾ ਪਰਮੇਸ਼ਵਰ ਅਤੇ ਪਿਤਾ ਦੇ ਪੁੱਤਰ ਯਿਸ਼ੂ ਮਸੀਹ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਨਾਲ ਸੱਚਾਈ ਅਤੇ ਪਿਆਰ ਵਿੱਚ ਬਣੀ ਰਹੇਗੀ।</verse>
				<verse number="4">ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੈ ਕਿ ਉਹ ਸੱਚਿਆਈ ਵਿੱਚ ਠੀਕ ਉਵੇਂ ਚੱਲ ਰਹੇ ਹਨ ਜਿਵੇਂ ਪਿਤਾ ਨੇ ਸਾਨੂੰ ਆਦੇਸ਼ ਦਿੱਤਾ ਸੀ।</verse>
				<verse number="5">ਅਤੇ ਹੁਣ, ਪਿਆਰੀ ਔਰਤ, ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹਿਦਾ ਹੈ। ਇਹ ਮੈ ਕੋਈ ਨਵੀਂ ਆਗਿਆ ਨਹੀਂ ਲਿਖ ਰਿਹਾ, ਪਰ ਓਹੀ ਜੋ ਸ਼ੁਰੂ ਤੋਂ ਸਾਨੂੰ ਮਿਲੀ ਹੈ।</verse>
				<verse number="6">ਅਤੇ ਇਹ ਪਿਆਰ ਹੈ: ਕਿ ਅਸੀਂ ਉਸਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੱਲੀਏ। ਜਿਵੇਂ ਕਿ ਤੁਸੀਂ ਸ਼ੁਰੂ ਤੋਂ ਸੁਣਿਆ ਹੈ, ਉਸਦਾ ਆਦੇਸ਼ ਹੈ ਕਿ ਤੁਸੀਂ ਪਿਆਰ ਨਾਲ ਚੱਲੋ।</verse>
				<verse number="7">ਮੈਂ ਇਹ ਇਸ ਲਈ ਕਹਿੰਦਾ ਹਾਂ ਕਿਉਂਕਿ ਬਹੁਤ ਸਾਰੇ ਧੋਖੇਬਾਜ਼ ਇਸ ਜਗਤ ਵਿੱਚ ਨਿਕਲ ਆਏ ਹਨ, ਜੋ ਇਹ ਨਹੀਂ ਮੰਨਦੇ ਕਿ ਯਿਸ਼ੂ ਮਸੀਹ ਨੂੰ ਸਰੀਰ ਵਿੱਚ ਆਏ। ਅਜਿਹਾ ਕੋਈ ਵੀ ਵਿਅਕਤੀ ਧੋਖੇਬਾਜ਼ ਅਤੇ ਮਸੀਹ ਵਿਰੋਧੀ ਹੈ।</verse>
				<verse number="8">ਧਿਆਨ ਰੱਖੋ ਕਿ ਤੁਸੀਂ ਉਸ ਚੀਜ਼ ਨੂੰ ਨਾ ਗੁਆਓ ਜਿਸ ਲਈ ਅਸੀਂ ਕੰਮ ਕੀਤਾ ਹੈ, ਪਰ ਇਸਦਾ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸਕਦਾ ਹੈ।</verse>
				<verse number="9">ਜਿਹੜਾ ਵਿਅਕਤੀ ਅੱਗੇ ਵੱਧਦਾ ਹੈ ਅਤੇ ਮਸੀਹ ਦੀ ਸਿੱਖਿਆ ਨੂੰ ਜਾਰੀ ਨਹੀਂ ਰੱਖਦਾ ਉਸ ਕੋਲ ਪਰਮੇਸ਼ਵਰ ਨਹੀਂ ਹੁੰਦਾ; ਜਿਹੜਾ ਵੀ ਉਪਦੇਸ਼ ਜਾਰੀ ਰੱਖਦਾ ਹੈ ਉਸਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।</verse>
				<verse number="10">ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਲਿਆਉਂਦਾ, ਤਾਂ ਉਹਨਾਂ ਨੂੰ ਆਪਣੇ ਘਰ ਨਾ ਲੈ ਕੇ ਜਾਓ ਜਾਂ ਉਹਨਾਂ ਦਾ ਸਵਾਗਤ ਨਾ ਕਰੋ।</verse>
				<verse number="11">ਜੋ ਵੀ ਉਹਨਾਂ ਦਾ ਸਵਾਗਤ ਕਰਦਾ ਹੈ ਉਹ ਉਹਨਾਂ ਦੇ ਦੁਸ਼ਟ ਕੰਮਾਂ ਵਿੱਚ ਹਿੱਸਾ ਲੈਂਦਾ ਹੈ।</verse>
				<verse number="12">ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਾਗ਼ਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। ਇਸਦੀ ਬਜਾਏ, ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਤੁਹਾਡੇ ਨਾਲ ਆਹਮਣੇ-ਸਾਹਮਣੇ ਗੱਲ ਕਰਨ ਦੀ ਉਮੀਦ ਕਰਦਾ ਹਾਂ, ਤਾਂ ਜੋ ਸਾਡੀ ਖੁਸ਼ੀ ਸੰਪੂਰਨ ਹੋ ਸਕੇ।</verse>
				<verse number="13">ਤੁਹਾਡੀ ਚੁਣੀ ਹੋਈ ਭੈਣ ਦਾ ਬੱਚਾ ਤੁਹਾਨੂੰ ਨਮਸਕਾਰ ਕਰਦਾ ਹੈ।</verse>
			</chapter>
		</book>
		<book number="64">
			<chapter number="1">
				<verse number="1">ਬਜ਼ੁਰਗ, ਮੇਰੇ ਪਿਆਰੇ ਮਿੱਤਰ ਗਾਯੁਸ ਨੂੰ, ਜਿਸਨੂੰ ਮੈਂ ਸੱਚਾਈ ਵਿੱਚ ਪਿਆਰ ਕਰਦਾ ਹਾਂ।</verse>
				<verse number="2">ਹੇ ਪਿਆਰੇ ਮਿੱਤਰ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ ਅਤੇ ਇਹ ਕਿ ਤੁਹਾਡੇ ਨਾਲ ਸਭ ਕੁਝ ਠੀਕ ਰਹੇ, ਭਾਵੇਂ ਤੁਹਾਡੀ ਆਤਮਾ ਚੰਗੀ ਹੋ ਰਹੀ ਹੈ।</verse>
				<verse number="3">ਇਸ ਨੇ ਮੈਨੂੰ ਬਹੁਤ ਖੁਸ਼ੀ ਦਿੱਤੀ ਜਦੋਂ ਕੁਝ ਵਿਸ਼ਵਾਸੀ ਆਏ ਅਤੇ ਸੱਚ ਪ੍ਰਤੀ ਤੁਹਾਡੀ ਵਫ਼ਾਦਾਰੀ ਬਾਰੇ ਗਵਾਹੀ ਦਿੱਤੀ, ਇਹ ਦੱਸਦੇ ਹੋਏ ਕਿ ਤੁਸੀਂ ਇਸ ਦੇ ਅਨੁਸਾਰ ਕਿਵੇਂ ਚੱਲਦੇ ਹੋ।</verse>
				<verse number="4">ਮੈਨੂੰ ਇਹ ਸੁਣ ਕੇ ਕੋਈ ਵੱਡੀ ਖੁਸ਼ੀ ਨਹੀਂ ਹੋਈ ਕਿ ਮੇਰੇ ਬੱਚੇ ਸੱਚਾਈ ਤੇ ਚੱਲ ਰਹੇ ਹਨ।</verse>
				<verse number="5">ਪਿਆਰੇ ਮਿੱਤਰੋ, ਤੁਸੀਂ ਆਪਣੇ ਭੈਣਾਂ-ਭਰਾਵਾਂ ਲਈ ਜੋ ਕਰ ਰਹੇ ਹੋ ਉਸ ਵਿੱਚ ਵਫ਼ਾਦਾਰ ਹੋ, ਭਾਵੇਂ ਉਹ ਤੁਹਾਡੇ ਲਈ ਅਜਨਬੀ ਹੋਣ।</verse>
				<verse number="6">ਉਹਨਾਂ ਨੇ ਕਲੀਸਿਆ ਨੂੰ ਤੁਹਾਡੇ ਪਿਆਰ ਬਾਰੇ ਗਵਾਹੀ ਦਿੱਤੀ ਹੈ। ਕਿਰਪਾ ਕਰਕੇ ਉਹਨਾਂ ਨੂੰ ਉਹਨਾਂ ਦੇ ਰਸਤੇ ਤੇ ਇਸ ਤਰੀਕੇ ਨਾਲ ਭੇਜੋ ਜੋ ਪਰਮੇਸ਼ਵਰ ਦਾ ਆਦਰ ਕਰੇ।</verse>
				<verse number="7">ਇਹ ਨਾਮ ਦੀ ਖ਼ਾਤਰ ਸੀ ਕਿ ਉਹ ਬਾਹਰ ਗਏ, ਗ਼ੈਰ-ਯਹੂਦੀ ਲੋਕਾਂ ਤੋਂ ਕੋਈ ਸਹਾਇਤਾ ਪ੍ਰਾਪਤ ਨਹੀਂ ਕੀਤੀ।</verse>
				<verse number="8">ਇਸ ਲਈ ਸਾਨੂੰ ਅਜਿਹੇ ਲੋਕਾਂ ਦੀ ਪਰਾਹੁਣਚਾਰੀ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸੱਚਾਈ ਲਈ ਮਿਲ ਕੇ ਕੰਮ ਕਰ ਸਕੀਏ।</verse>
				<verse number="9">ਮੈਂ ਕਲੀਸਿਆ ਨੂੰ ਲਿਖਿਆ, ਪਰ ਡਿਓਟ੍ਰਿਫੇਸ, ਜੋ ਪਹਿਲਾਂ ਬਣਨਾ ਪਸੰਦ ਕਰਦਾ ਹੈ, ਸਾਡਾ ਸਵਾਗਤ ਨਹੀਂ ਕਰੇਗਾ।</verse>
				<verse number="10">ਇਸ ਲਈ ਜਦੋਂ ਮੈਂ ਆਵਾਂਗਾ, ਮੈਂ ਧਿਆਨ ਦੇਵਾਂਗਾ ਕਿ ਉਹ ਕੀ ਕਰ ਰਿਹਾ ਹੈ, ਸਾਡੇ ਬਾਰੇ ਭੈੜੀ ਬਕਵਾਸ ਫੈਲਾ ਰਿਹਾ ਹੈ। ਇਸ ਤੋਂ ਸੰਤੁਸ਼ਟ ਨਹੀਂ, ਉਹ ਹੋਰ ਵਿਸ਼ਵਾਸੀਆਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰ ਦਿੰਦਾ ਹੈ। ਉਹ ਉਹਨਾਂ ਨੂੰ ਵੀ ਰੋਕਦਾ ਹੈ ਜੋ ਅਜਿਹਾ ਕਰਨਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਕਲੀਸਿਆ ਤੋਂ ਬਾਹਰ ਕੱਦੇ ਹਨ।</verse>
				<verse number="11">ਪਿਆਰੇ ਮਿੱਤਰੋ, ਬੁਰਾਈ ਦੀ ਨਕਲ ਨਾ ਕਰੋ ਪਰ ਜੋ ਚੰਗਾ ਹੈ। ਕੋਈ ਵੀ ਜੋ ਚੰਗਾ ਕਰਦਾ ਹੈ ਉਹ ਪਰਮੇਸ਼ਵਰ ਤੋਂ ਹੁੰਦਾ ਹੈ। ਕੋਈ ਵੀ ਜੋ ਬੁਰਿਆਈ ਕਰਦਾ ਹੈ ਉਸਨੇ ਪਰਮੇਸ਼ਵਰ ਨੂੰ ਨਹੀਂ ਵੇਖਿਆ।</verse>
				<verse number="12">ਡੇਮੇਟ੍ਰਿਅਸ ਹਰ ਕਿਸੇ ਦੁਆਰਾ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ ਅਤੇ ਇੱਥੋ ਤੱਕ ਕਿ ਸੱਚਾਈ ਦੁਆਰਾ ਵੀ। ਅਸੀਂ ਉਸਦੇ ਬਾਰੇ ਵੀ ਵਧੀਆ ਬੋਲਦੇ ਹਾਂ, ਅਤੇ ਤੁਸੀਂ ਜਾਣਦੇ ਹੋ ਕਿ ਸਾਡੀ ਗਵਾਹੀ ਸੱਚ ਹੈ।</verse>
				<verse number="13">ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਲਮ ਅਤੇ ਸਿਆਹੀ ਨਾਲ ਅਜਿਹਾ ਨਹੀਂ ਕਰਨਾ ਚਾਹੁੰਦਾ।</verse>
				<verse number="14">ਮੈਂ ਤੁਹਾਨੂੰ ਜਲਦੀ ਮਿਲਣ ਦੀ ਉਮੀਦ ਕਰਦਾ ਹਾਂ, ਅਤੇ ਅਸੀਂ ਆਹਮਣੇ-ਸਾਹਮਣੇ ਗੱਲ ਕਰਾਂਗੇ।</verse>
				<verse number="15">ਤੁਹਾਨੂੰ ਸ਼ਾਂਤੀ। ਇੱਥੇ ਦੇ ਦੋਸਤ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ। ਉੱਥੇ ਦੇ ਦੋਸਤਾਂ ਨੂੰ ਨਾਮ ਦੇ ਕੇ ਨਮਸਕਾਰ ਕਰੋ।</verse>
			</chapter>
		</book>
		<book number="65">
			<chapter number="1">
				<verse number="1">ਯਹੂਦਾਹ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਯਾਕੋਬ ਦਾ ਛੋਟਾ ਭਰਾ ਹਾਂ। ਉਨ੍ਹਾਂ ਲੋਕਾਂ ਲਈ ਇਹ ਪੱਤਰ ਜਿਹੜੇ ਬੁਲਾਏ ਗਏ ਅਤੇ ਜਿਹੜੇ ਸਾਡੇ ਪਰਮੇਸ਼ਵਰ ਪਿਤਾ ਵਿੱਚ ਪਿਆਰੇ ਹਨ ਅਤੇ ਯਿਸ਼ੂ ਮਸੀਹ ਵਿੱਚ ਬਚਾਏ ਗਏ ਹਨ:</verse>
				<verse number="2">ਦਯਾ, ਸ਼ਾਂਤੀ ਅਤੇ ਪਿਆਰ ਤੁਹਾਨੂੰ ਬਹੁਤਾਤ ਨਾਲ ਮਿਲਦਾ ਰਹੇ।</verse>
				<verse number="3">ਹੇ ਪਿਆਰੇ ਦੋਸਤੋ, ਜਦੋਂ ਮੈਂ ਤੁਹਾਨੂੰ ਮੁਕਤੀ ਬਾਰੇ ਲਿਖਣ ਦੀ ਬਹੁਤ ਲਗਨ ਨਾਲ ਕੋਸ਼ਿਸ਼ ਕਰ ਰਿਹਾ ਸੀ ਜਿਸ ਵਿੱਚ ਅਸੀਂ ਸਾਰੇ ਸਾਂਝੇ ਹਾਂ; ਇਸ ਲਈ ਮੈਂ ਤੁਹਾਨੂੰ ਇਹ ਸਮਝਾਉਣਾ ਜ਼ਰੂਰੀ ਸਮਝਿਆ ਕਿ ਤੁਹਾਨੂੰ ਉਹ ਵਿਸ਼ਵਾਸ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਕਦੇ ਪਵਿੱਤਰ ਲੋਕਾਂ ਨੂੰ ਸੌਂਪਿਆ ਗਿਆ ਸੀ।</verse>
				<verse number="4">ਕੁਝ ਵਿਅਕਤੀਆਂ ਲਈ ਜਿਨ੍ਹਾਂ ਦੀ ਨਿੰਦਿਆ ਬਹੁਤ ਪਹਿਲਾਂ ਬਚਨ ਵਿੱਚ ਲਿਖੀ ਗਈ ਸੀ, ਉਹ ਗੁਪਤ ਰੂਪ ਵਿੱਚ ਤੁਹਾਡੇ ਵਿਚਕਾਰ ਆ ਗਏ ਹਨ। ਉਹ ਸ਼ਤਾਨੀ ਲੋਕ ਹਨ, ਜਿਹੜੇ ਸਾਡੇ ਪਰਮੇਸ਼ਵਰ ਦੀ ਕਿਰਪਾ ਨੂੰ ਅਨੈਤਿਕਤਾ ਦੇ ਲਸੰਸ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਯਿਸ਼ੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।</verse>
				<verse number="5">ਹਾਲਾਂਕਿ ਤੁਸੀਂ ਪਹਿਲਾਂ ਹੀ ਇਹ ਸਭ ਜਾਣਦੇ ਹੋ, ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇੱਕ ਸਮੇਂ ਪ੍ਰਭੂ ਯਿਸ਼ੂ ਨੇ ਆਪਣੇ ਲੋਕਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢਿਆ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਦਾ ਨਾਸ਼ ਕਰ ਦਿੱਤਾ ਜਿਹੜੇ ਵਿਸ਼ਵਾਸ ਨਹੀਂ ਕਰਦੇ ਸਨ।</verse>
				<verse number="6">ਅਤੇ ਪਰਮੇਸ਼ਵਰ ਨੇ ਦੂਤਾਂ ਨੂੰ ਜਿਨ੍ਹਾਂ ਨੇ ਆਪਣਾ ਅਹੁਦਾ ਕਾਇਮ ਨਹੀਂ ਰੱਖਿਆ ਬਲਕਿ ਉਨ੍ਹਾਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਸੀ। ਇਨ੍ਹਾਂ ਨੂੰ ਉਸਨੇ ਘੁੱਪ ਹਨੇਰੇ ਵਿੱਚ ਰੱਖਿਆ ਹੈ, ਅਤੇ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਦੇ ਲਈ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ।</verse>
				<verse number="7">ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਉਹ ਉਨ੍ਹਾਂ ਦੇ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਵੀ ਅੱਗ ਦੀ ਸਜ਼ਾ ਭੁਗਤਣ ਗਏ ਹਨ।</verse>
				<verse number="8">ਇਸੇ ਤਰ੍ਹਾਂ, ਆਪਣੇ ਸੁਪਨਿਆਂ ਦੇ ਜ਼ੋਰ ਤੇ, ਇਹ ਅਧਰਮੀ ਲੋਕ ਆਪਣੇ ਸਰੀਰ ਨੂੰ ਭਰਿਸ਼ਟ ਕਰਦੇ ਹਨ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।</verse>
				<verse number="9">ਪਰ ਪਰਮੇਸ਼ਵਰ ਦਾ ਇੱਕ ਮਹਾਂ ਦੂਤ ਮਿਕਾਏਲ, ਜਦੋਂ ਉਹ ਦੁਸ਼ਟ ਨਾਲ ਮੋਸ਼ੇਹ ਦੀ ਲਾਸ਼ ਬਾਰੇ ਵਿਵਾਦ ਕਰ ਰਿਹਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ, ਪਰ ਇਹ ਕਿਹਾ, “ਪ੍ਰਭੂ ਤੈਨੂੰ ਆਪ ਝਿੜਕੇ!”</verse>
				<verse number="10">ਫਿਰ ਵੀ ਇਹ ਲੋਕ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ, ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।</verse>
				<verse number="11">ਉਨ੍ਹਾਂ ਉੱਤੇ ਹਾਏ! ਉਨ੍ਹਾਂ ਨੇ ਕਾਇਨ ਦਾ ਰਸਤਾ ਅਪਣਾਇਆ ਹੈ; ਮੁਨਾਫ਼ੇ ਦੇ ਲਈ ਉਹ ਬਿਲਆਮ ਦੇ ਭਰਮ ਵਿੱਚ ਭੱਜੇ ਹਨ; ਉਹ ਕੋਰਾਹ ਦੀ ਬਗਾਵਤ ਵਿੱਚ ਤਬਾਹ ਹੋ ਗਏ ਸਨ।</verse>
				<verse number="12">ਇਹ ਲੋਕ ਤੁਹਾਡੇ ਪਿਆਰ ਦੀ ਦਾਵਤ ਦੇ ਭੋਜਨ ਤੇ ਦਾਗ਼ ਹਨ, ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹਨ, ਇਹ ਚਰਵਾਹੇ ਜੋ ਸਿਰਫ ਆਪਣੇ ਆਪ ਦੇ ਢਿੱਡ ਭਰਦੇ ਹਨ। ਉਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਉਹ ਪੱਤਝੜ ਦੇ ਰੁੱਤ ਦੇ ਦਰੱਖ਼ਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।</verse>
				<verse number="13">ਉਹ ਸਮੁੰਦਰ ਦੀਆਂ ਜੰਗਲੀ ਲਹਿਰਾਂ ਦੇ ਸਮਾਨ ਹਨ, ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੇ ਹਨ; ਇਹ ਭਟਕਣ ਵਾਲੇ ਤਾਰੇ ਹਨ, ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।</verse>
				<verse number="14">ਹਨੋਖ, ਆਦਮ ਤੋਂ ਸੱਤਵੀਂ ਪੀਹੜੀ ਦਾ ਸੀ, ਜਿਸਨੇ ਉਨ੍ਹਾਂ ਬਾਰੇ ਭਵਿੱਖਬਾਣੀ ਕੀਤੀ ਸੀ: “ਕਿ ਵੇਖੋ, ਪ੍ਰਭੂ ਆਪਣੇ ਲੱਖਾਂ ਪਵਿੱਤਰ ਲੋਕਾਂ ਨਾਲ ਆ ਰਿਹਾ ਹੈ।</verse>
				<verse number="15">ਸਾਰਿਆਂ ਜ਼ਿੰਦਗੀਆਂ ਦਾ ਨਿਆਂ ਕਰਨ ਲਈ, ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਪਰਮੇਸ਼ਵਰ ਦੇ ਵਿਰੁੱਧ ਬੋਲਿਆ ਸਨ, ਦੋਸ਼ੀ ਠਹਿਰਾਵੇ।”</verse>
				<verse number="16">ਇਹ ਲੋਕ ਬੁੜ-ਬੁੜ ਕਰਨ ਅਤੇ ਕਸੂਰ ਲੱਭਣ ਵਾਲੇ ਹਨ; ਉਹ ਆਪਣੀਆਂ ਬੁਰੀਆਂ ਇੱਛਾਵਾਂ ਦੇ ਪਿੱਛੇ ਚੱਲਦੇ ਹਨ; ਉਹ ਆਪਣੇ ਮੂੰਹੋਂ ਵਿੱਚੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।</verse>
				<verse number="17">ਪਰ ਹੇ ਪਿਆਰੇ ਮਿੱਤਰੋ, ਯਾਦ ਰੱਖੋ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਦੱਸਿਆ।</verse>
				<verse number="18">ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, “ਕਿ ਅੰਤ ਦੇ ਸਮੇਂ ਵਿੱਚ ਮਖੌਲ ਕਰਨ ਵਾਲੇ ਹੋਣਗੇ ਜੋ ਆਪਣੀਆਂ ਖੁਦ ਦੀਆਂ ਦੁਸ਼ਟ ਇੱਛਾਵਾਂ ਦੇ ਅਨੁਸਾਰ ਚੱਲਣਗੇ।”</verse>
				<verse number="19">ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿੰਨ੍ਹਾ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ।</verse>
				<verse number="20">ਹੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।</verse>
				<verse number="21">ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਹੋ।</verse>
				<verse number="22">ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ;</verse>
				<verse number="23">ਦੂਜਿਆਂ ਨੂੰ ਅੱਗ ਤੋਂ ਖੋਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।</verse>
				<verse number="24">ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸਦੀ ਸ਼ਾਨਦਾਰ ਮੌਜੂਦਗੀ ਸਾਮ੍ਹਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ।</verse>
				<verse number="25">ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।</verse>
			</chapter>
		</book>
		<book number="66">
			<chapter number="1">
				<verse number="1">ਯਿਸ਼ੂ ਮਸੀਹ ਦਾ ਪ੍ਰਕਾਸ਼, ਜੋ ਪਰਮੇਸ਼ਵਰ ਨੇ ਆਪਣੇ ਦਾਸਾਂ ਉੱਤੇ ਪ੍ਰਗਟ ਕਰਨ ਲਈ ਦਿੱਤਾ, ਓਹ ਗੱਲਾਂ ਜਿਹੜੀਆਂ ਜਲਦੀ ਹੀ ਹੋਣ ਵਾਲੀਆਂ ਹਨ। ਉਸ ਨੇ ਆਪਣੇ ਦਾਸ ਯੋਹਨ ਨੂੰ ਆਪਣਾ ਦੂਤ ਭੇਜ ਕੇ ਇਹ ਗੱਲਾਂ ਪ੍ਰਗਟ ਕੀਤੀਆਂ।</verse>
				<verse number="2">ਇਸ ਲਈ ਯੋਹਨ ਨੇ ਪਰਮੇਸ਼ਵਰ ਦਾ ਬਚਨ ਅਤੇ ਯਿਸ਼ੂ ਮਸੀਹ ਦੀ ਗਵਾਹੀ ਦੇਖ ਕੇ ਉਹਨਾਂ ਬਾਰੇ ਗਵਾਹੀ ਦਿੱਤੀ।</verse>
				<verse number="3">ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ।</verse>
				<verse number="4">ਯੋਹਨ ਦੇ ਵੱਲੋਂ, ਉਹਨਾਂ ਸੱਤ ਕਲੀਸਿਆਵਾਂ ਨੂੰ ਜਿਹੜੀਆਂ ਏਸ਼ੀਆ ਪ੍ਰਦੇਸ਼ ਵਿੱਚ ਹਨ। ਉਸ ਵੱਲੋਂ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਹੋਵੇ, ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਅਤੇ ਨਾਲੇ ਸੱਤ ਆਤਮਾਵਾਂ ਵੱਲੋਂ ਜਿਹੜੀਆਂ ਉਸ ਦੇ ਸਿੰਘਾਸਣ ਦੇ ਅੱਗੇ ਹਨ।</verse>
				<verse number="5">ਅਤੇ ਯਿਸ਼ੂ ਮਸੀਹ ਵੱਲੋ, ਜੋ ਵਫ਼ਾਦਾਰ ਗਵਾਹ, ਮਰੇ ਹੋਇਆ ਵਿੱਚੋਂ ਜੀ ਉੱਠਣ ਵਾਲਾ ਪਲੌਠਾ ਅਤੇ ਧਰਤੀ ਦੇ ਰਾਜਿਆਂ ਦੇ ਹਾਕਮ ਹੈ। ਜੋ ਹਮੇਸ਼ਾ ਪ੍ਰੇਮ ਕਰਦਾ ਹੈ ਅਤੇ ਜਿਸਨੇ ਆਪਣੇ ਲਹੂ ਦੇ ਬਲੀਦਾਨ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕੀਤਾ ਹੈ।</verse>
				<verse number="6">ਅਤੇ ਮਸੀਹ ਨੇ ਸਾਨੂੰ ਆਪਣੀ ਪਰਜਾ ਅਤੇ ਪਿਤਾ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਜਾਜਕ ਬਣਾਇਆ ਹੈ, ਉਸਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੋਵੇ! ਆਮੀਨ।</verse>
				<verse number="7">“ਵੇਖੋ, ਉਹ ਬੱਦਲਾਂ ਦੇ ਨਾਲ ਆ ਰਿਹਾ ਹੈ,” ਅਤੇ “ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ।” ਅਤੇ ਧਰਤੀ ਦੇ ਸਾਰੇ ਲੋਕ “ਉਸ ਦੇ ਕਾਰਨ ਸੋਗ ਮਨਾਉਣਗੇ।” ਇਸ ਤਰ੍ਹਾਂ ਹੀ ਹੋਵੇਗਾ! ਆਮੀਨ।</verse>
				<verse number="8">ਪ੍ਰਭੂ ਪਰਮੇਸ਼ਵਰ ਕਹਿੰਦਾ ਹੈ, “ਮੈਂ ਅਲਫਾ ਅਤੇ ਓਮੇਗਾ ਹਾਂ, ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”</verse>
				<verse number="9">ਮੈਂ ਯੋਹਨ, ਮਸੀਹ ਵਿੱਚ ਤੁਹਾਡਾ ਭਰਾ ਅਤੇ ਮਸੀਹ ਯਿਸ਼ੂ ਲਈ ਦੁੱਖ ਝੱਲਣ ਵਿੱਚ ਅਤੇ ਪਰਮੇਸ਼ਵਰ ਦੇ ਰਾਜ ਵਿੱਚ ਅਤੇ ਸਬਰ ਵਿੱਚ ਤੁਹਾਡਾ ਸਾਥੀ ਹੈ, ਮੈ ਪਰਮੇਸ਼ਵਰ ਦੇ ਬਚਨ ਦੇ ਕਾਰਨ ਅਤੇ ਮਸੀਹ ਯਿਸ਼ੂ ਦੇ ਗਵਾਹ ਦੀ ਵਜੋਂ ਪਾਤਮੁਸ ਟਾਪੂ ਉੱਤੇ ਭੇਜਿਆ ਗਿਆ ਸੀ।</verse>
				<verse number="10">ਪ੍ਰਭੂ ਦੇ ਦਿਨ ਮੈਂ ਆਤਮਾ ਵਿੱਚ ਸੀ, ਅਤੇ ਮੈਂ ਆਪਣੇ ਪਿੱਛੇ ਇੱਕ ਤੁਰ੍ਹੀ ਦੀ ਉੱਚੀ ਆਵਾਜ਼ ਸੁਣੀ,</verse>
				<verse number="11">ਜਿਸ ਨੇ ਮੈਨੂੰ ਆਖਿਆ, “ਜੋ ਕੁਝ ਤੂੰ ਦੇਖ ਰਿਹਾ ਹੈ ਉਸ ਨੂੰ ਇੱਕ ਪੋਥੀ ਵਿੱਚ ਲਿਖ ਲੈ, ਅਤੇ ਸੱਤ ਕਲੀਸਿਆਵਾਂ ਨੂੰ ਭੇਜਦੇ; ਅਰਥਾਤ ਅਫ਼ਸੁਸ ਦੇ ਇਹਨਾਂ ਸਾਰੇ ਸ਼ਹਿਰਾਂ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ।”</verse>
				<verse number="12">ਫਿਰ ਮੈਂ ਇਹ ਵੇਖਣ ਲਈ ਪਿੱਛੇ ਮੁੜਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਪਿੱਛੇ ਮੁੜਦੇ ਹੀ ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ,</verse>
				<verse number="13">ਅਤੇ ਸ਼ਮਾਦਾਨਾਂ ਦੇ ਵਿੱਚ ਮਨੁੱਖ ਦੇ ਪੁੱਤਰ ਵਰਗਾ ਕੋਈ ਵਿਅਕਤੀ ਸੀ, ਜਿਸ ਨੇ ਇੱਕ ਚੋਗਾ ਪਹਿਨਿਆ ਹੋਇਆ ਸੀ ਜੋ ਉਸ ਦੇ ਪੈਰਾਂ ਤੱਕ ਪਹੁੰਚਦਾ ਸੀ ਅਤੇ ਉਹਨਾਂ ਦੀ ਛਾਤੀ ਦੇ ਦੁਆਲੇ ਇੱਕ ਸੋਨੇ ਦੀ ਚਾਦਰ ਸੀ।</verse>
				<verse number="14">ਉਸ ਦੇ ਸਿਰ ਦੇ ਵਾਲ ਉੱਨ ਵਰਗੇ ਅਤੇ ਬਰਫ਼ ਵਰਗੇ ਚਿੱਟੇ ਸਨ, ਅਤੇ ਉਸ ਦੀਆਂ ਅੱਖਾਂ ਬਲਦੀ ਅੱਗ ਵਰਗੀਆਂ ਸਨ।</verse>
				<verse number="15">ਉਸ ਦੇ ਪੈਰ ਭੱਠੀ ਵਿੱਚ ਚਮਕਦੇ ਪਿੱਤਲ ਵਰਗੇ ਸਨ, ਅਤੇ ਉਸ ਦੀ ਆਵਾਜ਼ ਤੇਜ਼ ਪਾਣੀ ਦੀ ਆਵਾਜ਼ ਵਰਗੀ ਸੀ।</verse>
				<verse number="16">ਉਸ ਦੇ ਸੱਜੇ ਹੱਥ ਵਿੱਚ ਉਸ ਨੇ ਸੱਤ ਤਾਰੇ ਫੜੇ ਹੋਏ ਸਨ, ਅਤੇ ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਅਤੇ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਸ ਦਾ ਚਿਹਰਾ ਸੂਰਜ ਵਰਗਾ ਸੀ ਜੋ ਆਪਣੇ ਤੇਜ਼ ਨਾਲ ਚਮਕ ਰਿਹਾ ਸੀ।</verse>
				<verse number="17">ਜਦੋਂ ਮੈਂ ਉਸ ਨੂੰ ਵੇਖਿਆ, ਮੈਂ ਉਸ ਦੇ ਪੈਰਾਂ ਵਿੱਚ ਡਿੱਗਿਆ ਜਿਵੇਂ ਕਿ ਮੈਂ ਮਰ ਗਿਆ ਹੋਵਾਂ। ਫਿਰ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ: “ਨਾ ਡਰ। ਮੈਂ ਪਹਿਲਾਂ ਅਤੇ ਆਖਰੀ ਹਾਂ।</verse>
				<verse number="18">ਮੈਂ ਜੀਉਂਦਾ ਹਾਂ; ਮੈਂ ਮਰ ਗਿਆ ਸੀ, ਅਤੇ ਹੁਣ ਵੇਖ, ਮੈਂ ਸਦਾ ਲਈ ਜੀਉਂਦਾ ਹਾਂ! ਅਤੇ ਮੇਰੇ ਕੋਲ ਮੌਤ ਅਤੇ ਪਤਾਲ ਦੀਆਂ ਚਾਬੀਆਂ ਹਨ।</verse>
				<verse number="19">“ਇਸ ਲਈ, ਜੋ ਕੁਝ ਤੂੰ ਵੇਖਿਆ ਹੈ ਉਸ ਨੂੰ ਲਿਖ, ਜੋ ਕੁਝ ਹੋ ਰਿਹਾ ਹੈ ਅਤੇ ਜੋ ਕੁਝ ਇਸ ਤੋਂ ਬਾਅਦ ਵਿੱਚ ਹੋਣ ਵਾਲਾ ਹੈ।</verse>
				<verse number="20">ਸੱਤ ਤਾਰੇ ਜੋ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਅਤੇ ਸੱਤ ਸੋਨੇ ਦੇ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤ ਕਲੀਸਿਆਵਾਂ ਦੇ ਦੂਤ ਹਨ, ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ।</verse>
			</chapter>
			<chapter number="2">
				<verse number="1">“ਅਫ਼ਸੁਸ ਨਗਰ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜ੍ਹੇ ਹੋਏ ਹਨ ਅਤੇ ਜੋ ਸੱਤ ਸੋਨੇ ਦੇ ਸ਼ਮਾਦਾਨਾਂ ਦੇ ਵਿੱਚ ਚਲਦਾ ਹੈ।</verse>
				<verse number="2">ਮੈਂ ਤੁਹਾਡੇ ਕੰਮਾਂ, ਤੁਹਾਡੀ ਮਿਹਨਤ ਅਤੇ ਤੁਹਾਡੀ ਲਗਨ ਨੂੰ ਜਾਣਦਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਦੁਸ਼ਟ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਕਿ ਤੁਸੀਂ ਉਹਨਾਂ ਨੂੰ ਪਰਖਿਆ ਹੈ ਜੋ ਰਸੂਲ ਹੋਣ ਦਾ ਦਾਅਵਾ ਕਰਦੇ ਹਨ ਪਰ ਉਹ ਰਸੂਲ ਨਹੀਂ ਹਨ, ਅਤੇ ਉਹ ਝੂਠੇ ਹਨ।</verse>
				<verse number="3">ਤੁਸੀਂ ਧੀਰਜ ਰੱਖਿਆ ਅਤੇ ਮੇਰੇ ਨਾਮ ਵਿੱਚ ਦੁੱਖ ਸਹਿਣ ਤੋਂ ਨਹੀਂ ਥੱਕੇ।</verse>
				<verse number="4">ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਕਿ ਤੁਸੀਂ ਆਪਣਾ ਪਹਿਲਾਂ ਪਿਆਰ ਛੱਡ ਦਿੱਤਾ ਹੈ।</verse>
				<verse number="5">ਯਾਦ ਕਰੋ ਕਿ ਤੁਸੀਂ ਕਿੱਥੋਂ ਡਿੱਗੇ ਹੋ! ਤੋਬਾ ਕਰੋ ਅਤੇ ਉਹ ਕੰਮ ਕਰੋ ਜੋ ਤੁਸੀਂ ਪਹਿਲਾਂ ਕੀਤਾ ਸੀ। ਜੇ ਤੁਸੀਂ ਤੋਬਾ ਨਹੀਂ ਕੀਤੀ, ਤਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਡੇ ਸ਼ਮਾਦਾਨ ਨੂੰ ਉਸਦੀ ਜਗ੍ਹਾਂ ਤੋਂ ਹਟਾ ਦੇਵਾਂਗਾ।</verse>
				<verse number="6">ਪਰ ਇਹ ਤੁਹਾਡੇ ਪੱਖ ਵਿੱਚ ਹੈ: ਤੁਸੀਂ ਨਿਕੁਲਾਈਆਂ ਦੇ ਭੈੜੇ ਕੰਮਾਂ ਤੋਂ ਨਫ਼ਰਤ ਕਰਦੇ ਹੋ, ਜਿਵੇਂ ਮੈਂ ਕਰਦਾ ਹਾਂ।</verse>
				<verse number="7">ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਹਰੇਕ ਜਿੱਤਣ ਵਾਲੇ ਨੂੰ ਮੈਂ ਜੀਵਨ ਦੇ ਰੁੱਖ ਤੋਂ ਫਲ ਦੇਵਾਂਗਾ ਜੋ ਪਰਮੇਸ਼ਵਰ ਦੇ ਫ਼ਿਰਦੌਸ ਵਿੱਚ ਹੈ।</verse>
				<verse number="8">“ਸਮੁਰਨੇ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਹੜਾ ਪਹਿਲਾਂ ਅਤੇ ਅਖੀਰ ਹੈ, ਜਿਹੜਾ ਮਰ ਗਿਆ ਸੀ ਪਰ ਹੁਣ ਜੀਉਂਦਾ ਹੈ।</verse>
				<verse number="9">ਮੈਂ ਤੁਹਾਡੇ ਦੁੱਖਾਂ ਅਤੇ ਤੁਹਾਡੀ ਗਰੀਬੀ ਨੂੰ ਜਾਣਦਾ ਹਾਂ, ਫਿਰ ਵੀ ਤੁਸੀਂ ਅਮੀਰ ਹੋ! ਮੈਂ ਉਹਨਾਂ ਲੋਕਾਂ ਦੀ ਬਦਨਾਮੀ ਬਾਰੇ ਜਾਣਦਾ ਹਾਂ ਜੋ ਕਹਿੰਦੇ ਹਨ ਕਿ ਉਹ ਯਹੂਦੀ ਹਨ ਅਤੇ ਦਰਅਸਲ ਵਿੱਚ ਉਹ ਨਹੀਂ ਹਨ, ਸਗੋਂ ਉਹ ਸ਼ੈਤਾਨ ਦੀ ਮੰਡਲੀ ਹਨ।</verse>
				<verse number="10">ਉਸ ਦੁੱਖ ਤੋਂ ਨਾ ਡਰੋ ਜਿਹੜਾ ਤੁਸੀਂ ਸਹਿਣ ਵਾਲੇ ਹੋ। ਮੈਂ ਤੁਹਾਨੂੰ ਦੱਸਦਾ ਹਾਂ, ਦੁਸ਼ਟ ਤੁਹਾਡੇ ਵਿੱਚੋਂ ਕਈਆਂ ਨੂੰ ਪਰਖਣ ਲਈ ਜੇਲ੍ਹ ਵਿੱਚ ਪਾ ਦੇਵੇਗਾ, ਅਤੇ ਤੁਹਾਨੂੰ ਦਸ ਦਿਨਾਂ ਤੱਕ ਅੱਤਿਆਚਾਰ ਸਹਿਣੇ ਪੈਣਗੇ। ਪਰ ਤੁਸੀਂ ਮੌਤ ਤੱਕ ਵੀ ਵਫ਼ਾਦਾਰ ਰਹੋ, ਅਤੇ ਮੈਂ ਤੁਹਾਨੂੰ ਜੀਵਨ ਦਾ ਮੁਕਟ ਦਿਆਂਗਾ।</verse>
				<verse number="11">ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਸ ਉੱਪਰ ਦੂਜੀ ਮੌਤ ਦਾ ਕੋਈ ਅਸਰ ਨਹੀਂ ਹੋਵੇਗਾ।</verse>
				<verse number="12">“ਪਰਗਮੁਮ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਦੇ ਕੋਲ ਤਿੱਖੀ ਦੋ ਧਾਰੀ ਤਲਵਾਰ ਹੈ।</verse>
				<verse number="13">ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ, ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ। ਫਿਰ ਵੀ ਤੁਸੀਂ ਮੇਰੇ ਨਾਮ ਪ੍ਰਤੀ ਸੱਚੇ ਹੋ। ਤੁਸੀਂ ਮੇਰੇ ਵਿੱਚ ਆਪਣੀ ਨਿਹਚਾ ਨੂੰ ਨਹੀਂ ਛੱਡਿਆ, ਇੱਥੋਂ ਤੱਕ ਕਿ ਅੰਤਿਪਾਸ ਦੇ ਦਿਨਾਂ ਵਿੱਚ ਵੀ ਨਹੀਂ ਛੱਡਿਆ। ਮੇਰਾ ਵਫ਼ਾਦਾਰ ਗਵਾਹ, ਜਿਸ ਨੂੰ ਤੁਹਾਡੇ ਸ਼ਹਿਰ ਵਿੱਚ ਮਾਰ ਦਿੱਤਾ ਗਿਆ ਸੀ, ਜਿੱਥੇ ਸ਼ੈਤਾਨ ਰਹਿੰਦਾ ਹੈ।</verse>
				<verse number="14">ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ, ਤੁਹਾਡੇ ਵਿੱਚੋਂ ਕੁਝ ਅਜਿਹੇ ਹਨ ਜੋ ਬਿਲਆਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸਨੇ ਰਾਜਾ ਬਾਲਾਕ ਨੂੰ ਇਸਰਾਏਲ ਨੂੰ ਪਾਪ ਕਰਨ ਲਈ ਭਰਮਾਉਣਾ ਸਿਖਾਇਆ ਤਾਂ ਜੋ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਜਿਨਸੀ ਹਰਾਮਕਾਰੀ ਕਰਨ।</verse>
				<verse number="15">ਇਸੇ ਤਰ੍ਹਾਂ, ਤੁਹਾਡੇ ਵਿੱਚ ਉਹ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਮੰਨਦੇ ਹਨ।</verse>
				<verse number="16">ਇਸ ਲਈ ਤੋਬਾ ਕਰੋ! ਨਹੀਂ ਤਾਂ, ਮੈਂ ਛੇਤੀ ਹੀ ਤੁਹਾਡੇ ਕੋਲ ਆਵਾਂਗਾ ਅਤੇ ਉਹਨਾਂ ਦੇ ਵਿਰੁੱਧ ਮੇਰੇ ਮੂੰਹ ਦੀ ਤਲਵਾਰ ਨਾਲ ਲੜਾਂਗਾ।</verse>
				<verse number="17">ਜਿਸ ਦੇ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਮੈਂ ਉਸ ਨੂੰ ਗੁਪਤ ਮੰਨੇ ਵਿੱਚੋਂ ਦੇਵਾਂਗਾ। ਮੈਂ ਉਸ ਵਿਅਕਤੀ ਨੂੰ ਇੱਕ ਚਿੱਟਾ ਪੱਥਰ ਵੀ ਦੇਵਾਂਗਾ ਜਿਸ ਉੱਤੇ ਨਵਾਂ ਨਾਮ ਲਿਖਿਆ ਹੋਵੇਗਾ, ਜੋ ਇਸਨੂੰ ਪ੍ਰਾਪਤ ਕਰੇਗਾ ਕੇਵਲ ਉਹ ਹੀ ਉਸ ਨੂੰ ਜਾਣੇਗਾ।</verse>
				<verse number="18">“ਥੂਆਤੀਰੇ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਪਰਮੇਸ਼ਵਰ ਦੇ ਪੁੱਤਰ ਦੇ ਸ਼ਬਦ ਹਨ, ਜਿਸ ਦੀਆਂ ਅੱਖਾਂ ਬਲਦੀ ਹੋਈ ਅੱਗ ਵਰਗੀਆਂ ਹਨ ਅਤੇ ਜਿਸ ਦੇ ਪੈਰ ਬਲਦੇ ਹੋਏ ਪਿੱਤਲ ਵਰਗੇ ਹਨ।</verse>
				<verse number="19">ਮੈਂ ਤੁਹਾਡੇ ਕੰਮਾਂ, ਤੁਹਾਡੇ ਪਿਆਰ ਅਤੇ ਵਿਸ਼ਵਾਸ, ਤੁਹਾਡੀ ਸੇਵਾ ਅਤੇ ਲਗਨ ਨੂੰ ਜਾਣਦਾ ਹਾਂ, ਅਤੇ ਇਹ ਕਿ ਤੁਸੀਂ ਹੁਣ ਪਹਿਲਾਂ ਨਾਲੋਂ ਜ਼ਿਆਦਾ ਕਰ ਰਹੇ ਹੋ।</verse>
				<verse number="20">ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਤੁਸੀਂ ਉਸ ਔਰਤ ਈਜ਼ਬਲ ਨੂੰ ਬਰਦਾਸ਼ਤ ਕਰਦੇ ਹੋ, ਜੋ ਆਪਣੇ ਆਪ ਨੂੰ ਨਬੀ ਕਹਿੰਦੀ ਹੈ। ਉਸਦੇ ਉਪਦੇਸ਼ ਦੁਆਰਾ ਉਹ ਮੇਰੇ ਸੇਵਕਾਂ ਨੂੰ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ਲਈ ਗੁਮਰਾਹ ਕਰਦੀ ਹੈ।</verse>
				<verse number="21">ਮੈਂ ਅਜੇ ਉਸਨੂੰ ਸਮਾਂ ਦਿੱਤਾ ਹੈ ਕਿ ਉਹ ਆਪਣੀ ਬਦਚਲਣੀ ਤੋਂ ਤੋਬਾ ਕਰੇ। ਪਰ ਉਹ ਤੋਬਾ ਕਰਨ ਲਈ ਤਿਆਰ ਨਹੀਂ ਹੈ।</verse>
				<verse number="22">ਇਸ ਲਈ ਮੈਂ ਉਸਨੂੰ ਦੁੱਖਾਂ ਦੇ ਬਿਸਤਰੇ ਤੇ ਸੁੱਟ ਦਿਆਂਗਾ, ਅਤੇ ਮੈਂ ਉਸ ਨਾਲ ਵਿਭਚਾਰ ਕਰਨ ਵਾਲਿਆਂ ਨੂੰ ਸਖ਼ਤ ਦੁੱਖ ਦੇਵਾਂਗਾ, ਜਦੋਂ ਤੱਕ ਉਹ ਉਸਦੇ ਤਰੀਕਿਆਂ ਤੋਂ ਤੋਬਾ ਨਹੀਂ ਕਰਦੇ।</verse>
				<verse number="23">ਮੈਂ ਉਸਦੇ ਬੱਚਿਆਂ ਨੂੰ ਮਾਰ ਦਿਆਂਗਾ। ਤਦ ਸਾਰੀਆਂ ਕਲੀਸਿਆਵਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਹ ਹਾਂ ਜੋ ਦਿਲਾਂ ਅਤੇ ਦਿਮਾਗਾਂ ਦੀ ਖੋਜ ਕਰਦਾ ਹਾਂ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।</verse>
				<verse number="24">ਹੁਣ ਮੈਂ ਥੂਆਤੀਰੇ ਵਿੱਚ ਤੁਹਾਡੇ ਬਾਕੀ ਲੋਕਾਂ ਨੂੰ ਕਹਿੰਦਾ ਹਾਂ, ਜੋ ਤੁਸੀਂ ਉਸਦੀ ਸਿੱਖਿਆ ਨੂੰ ਨਹੀਂ ਮੰਨਦੇ ਅਤੇ ਸ਼ੈਤਾਨ ਦੇ ਡੂੰਘੇ ਭੇਦ ਨਹੀਂ ਸਿੱਖੇ, ‘ਮੈਂ ਤੁਹਾਡੇ ਤੇ ਕੋਈ ਹੋਰ ਬੋਝ ਨਹੀਂ ਪਾਵਾਂਗਾ।</verse>
				<verse number="25">ਮੇਰੇ ਆਉਣ ਤੱਕ ਤੁਹਾਡੇ ਕੋਲ ਜੋ ਕੁਝ ਹੈ, ਉਸਨੂੰ ਫੜ੍ਹੀ ਰੱਖੋ।’</verse>
				<verse number="26">ਜਿਹੜਾ ਜਿੱਤਣ ਵਾਲਾ ਹੈ, ਅਤੇ ਅੰਤ ਤੱਕ ਮੇਰੀ ਇੱਛਾ ਪੂਰੀ ਕਰਦਾ ਹੈ, ਮੈਂ ਉਸ ਨੂੰ ਕੌਮਾਂ ਉੱਤੇ ਅਧਿਕਾਰ ਦੇਵਾਂਗਾ।</verse>
				<verse number="27">ਉਹ ‘ਲੋਹੇ ਦੇ ਇੱਕ ਸ਼ਾਹੀ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ ਅਤੇ ਉਹਨਾਂ ਨੂੰ ਮਿੱਟੀ ਦੇ ਭਾਂਡਿਆਂ ਵਾਂਗ ਟੁਕੜਿਆਂ ਵਿੱਚ ਤੋੜ ਦੇਵੇਗਾ।’ ਜਿਵੇਂ ਕਿ ਮੈਨੂੰ ਮੇਰੇ ਪਿਤਾ ਤੋਂ ਅਧਿਕਾਰ ਪ੍ਰਾਪਤ ਹੋਇਆ ਹੈ।</verse>
				<verse number="28">ਮੈਂ ਉਸ ਨੂੰ ਇੱਕ ਸਵੇਰ ਦਾ ਤਾਰਾ ਦੇਵਾਂਗਾ।</verse>
				<verse number="29">ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।</verse>
			</chapter>
			<chapter number="3">
				<verse number="1">“ਸਾਰਦੀਸ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਕੋਲ ਪਰਮੇਸ਼ਵਰ ਦੀਆਂ ਸੱਤ ਆਤਮਾਵਾਂ ਅਤੇ ਸੱਤ ਤਾਰੇ ਹਨ। ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ; ਤੁਸੀਂ ਜਿਉਂਦੇ ਅਖਵਾਉਂਦੇ ਹੋ, ਪਰ ਤੁਸੀਂ ਮਰੇ ਹੋਏ ਹੋ।</verse>
				<verse number="2">ਜਾਗੋ! ਜੋ ਕੁਝ ਰਹਿ ਗਿਆ ਹੈ ਅਤੇ ਜੋ ਮਰਨ ਵਾਲਾ ਹੈ ਉਸਨੂੰ ਮਜ਼ਬੂਤ ਕਰੋ, ਕਿਉਂਕਿ ਮੈਂ ਤੁਹਾਡੇ ਕੰਮਾਂ ਨੂੰ ਮੇਰੇ ਪਰਮੇਸ਼ਵਰ ਦੀ ਨਜ਼ਰ ਵਿੱਚ ਅਧੂਰਾ ਪਾਇਆ ਹੈ।</verse>
				<verse number="3">ਇਸ ਲਈ ਯਾਦ ਰੱਖੋ, ਜੋ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ; ਇਸਨੂੰ ਫੜ੍ਹੀ ਰੱਖੋ ਅਤੇ ਤੋਬਾ ਕਰੋ। ਪਰ ਜੇ ਤੁਸੀਂ ਨਾ ਜਾਗੇ, ਤਾਂ ਮੈਂ ਇੱਕੋਦਮ ਚੋਰ ਵਾਂਗ ਆਵਾਂਗਾ, ਅਤੇ ਤੁਹਾਨੂੰ ਨਹੀਂ ਪਤਾ ਹੋਵੇਗਾ ਕਿ ਮੈਂ ਕਿਸ ਸਮੇਂ ਤੁਹਾਡੇ ਕੋਲ ਆਵਾਂਗਾ।</verse>
				<verse number="4">ਫਿਰ ਵੀ ਸਾਰਦੀਸ ਵਿੱਚ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜੇ ਮੈਲੇ ਨਹੀਂ ਕੀਤੇ। ਉਹ ਮੇਰੇ ਨਾਲ ਚੱਲਣਗੇ, ਚਿੱਟੇ ਕੱਪੜੇ ਪਹਿਨੇ ਹੋਏ, ਕਿਉਂਕਿ ਉਹ ਯੋਗ ਹਨ।</verse>
				<verse number="5">ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਉਹਨਾਂ ਵਾਂਗ ਚਿੱਟੇ ਕੱਪੜੇ ਦੇਵਾਂਗਾ। ਮੈਂ ਉਸ ਵਿਅਕਤੀ ਦਾ ਨਾਮ ਜੀਵਨ ਦੀ ਕਿਤਾਬ ਵਿੱਚੋਂ ਕਦੇ ਨਹੀਂ ਮਿਟਾਵਾਂਗਾ, ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਾਹਮਣੇ ਉਸ ਦੇ ਨਾਮ ਦਾ ਐਲਾਨ ਕਰਾਂਗਾ ਕਿ ਉਹ ਮੇਰੇ ਹੈ।</verse>
				<verse number="6">ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।</verse>
				<verse number="7">“ਫ਼ਿਲਦਲਫ਼ੀਏ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜੋ ਪਵਿੱਤਰ ਅਤੇ ਸੱਚਾ ਹੈ, ਜਿਸ ਦੇ ਕੋਲ ਦਾਵੀਦ ਦੀ ਕੁੰਜੀ ਹੈ। ਜੋ ਉਹ ਖੋਲ੍ਹਦਾ ਹੈ ਕੋਈ ਵੀ ਬੰਦ ਨਹੀਂ ਕਰ ਸਕਦਾ, ਅਤੇ ਜੋ ਉਹ ਬੰਦ ਕਰਦਾ ਹੈ ਕੋਈ ਨਹੀਂ ਖੋਲ੍ਹ ਸਕਦਾ।</verse>
				<verse number="8">ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ। ਵੇਖੋ, ਮੈਂ ਤੁਹਾਡੇ ਸਾਹਮਣੇ ਇੱਕ ਖੁੱਲ੍ਹਾ ਦਰਵਾਜ਼ਾ ਰੱਖਿਆ ਹੈ ਜਿਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਘੱਟ ਤਾਕਤ ਹੈ, ਫਿਰ ਵੀ ਤੁਸੀਂ ਮੇਰੇ ਬਚਨ ਦੀ ਪਾਲਣਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ ਹੈ।</verse>
				<verse number="9">ਜਿਹੜੇ ਸ਼ੈਤਾਨ ਦੀ ਮੰਡਲੀ ਦੇ ਹਨ ਅਤੇ ਆਪਣੇ ਆਪ ਨੂੰ ਯਹੂਦੀ ਹੋਣ ਦਾ ਦਾਅਵਾ ਕਰਦੇ ਹਨ ਹਾਲਾਂਕਿ ਉਹ ਨਹੀਂ ਹਨ, ਪਰ ਝੂਠੇ ਹਨ, ਮੈਂ ਉਹਨਾਂ ਨੂੰ ਮਜਬੂਰ ਕਰਾਂਗਾ ਕਿ ਤੁਹਾਡੇ ਪੈਰਾਂ ਤੇ ਮੱਥਾ ਟੇਕਣ ਅਤੇ ਇਹ ਜਾਣ ਲੈਣ ਕਿ ਮੈਂ ਤੁਹਾਨੂੰ ਪਿਆਰ ਕੀਤਾ ਹੈ।</verse>
				<verse number="10">ਇਸ ਲਈ ਕਿ ਤੁਸੀਂ ਧੀਰਜ ਰੱਖ ਕੇ ਮੇਰੇ ਆਦੇਸ਼ ਦੀ ਪਾਲਣਾ ਕੀਤੀ ਹੈ, ਮੈਂ ਪ੍ਰੀਖਿਆ ਦੇ ਸਮੇਂ ਤੁਹਾਡੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਉੱਤੇ ਆਉਣ ਵਾਲਾ ਹੈ।</verse>
				<verse number="11">ਮੈਂ ਜਲਦੀ ਹੀ ਆ ਰਿਹਾ ਹਾਂ। ਤੁਹਾਡੇ ਕੋਲ ਜੋ ਕੁਝ ਹੈ, ਉਸਨੂੰ ਫੜ੍ਹੀ ਰੱਖੋ, ਤਾਂ ਜੋ ਕੋਈ ਵੀ ਤੁਹਾਡੀ ਜਿੱਤ ਦਾ ਮੁਕਟ ਨਾ ਲੈ ਸਕੇ।</verse>
				<verse number="12">ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ਵਰ ਦੇ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ। ਉਹ ਫਿਰ ਕਦੇ ਵੀ ਇਸ ਨੂੰ ਨਹੀਂ ਛੱਡਣਗੇ। ਮੈਂ ਉਹਨਾਂ ਉੱਤੇ ਆਪਣੇ ਪਰਮੇਸ਼ਵਰ ਦਾ ਨਾਮ ਅਤੇ ਮੇਰੇ ਪਰਮੇਸ਼ਵਰ ਦੇ ਸ਼ਹਿਰ, ਨਵੇਂ ਯੇਰੂਸ਼ਲੇਮ ਦਾ ਨਾਮ ਲਿਖਾਂਗਾ, ਜੋ ਮੇਰੇ ਪਰਮੇਸ਼ਵਰ ਵੱਲੋਂ ਸਵਰਗ ਤੋਂ ਹੇਠਾਂ ਆ ਰਿਹਾ ਹੈ; ਅਤੇ ਮੈਂ ਉਹਨਾਂ ਉੱਤੇ ਆਪਣਾ ਨਵਾਂ ਨਾਮ ਵੀ ਲਿਖਾਂਗਾ।</verse>
				<verse number="13">ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।</verse>
				<verse number="14">“ਲਾਉਦਿਕੀਏ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਸ਼ਬਦ ਉਸ ਦੇ ਵੱਲੋ ਹਨ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ਵਰ ਦੀ ਸ੍ਰਿਸ਼ਟੀ ਦਾ ਮੁੱਢ ਹੈ, ਉਹ ਇਹ ਆਖਦਾ ਹੈ।</verse>
				<verse number="15">ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ, ਕਿ ਤੁਸੀਂ ਨਾ ਤਾਂ ਠੰਡੇ ਹੋ ਅਤੇ ਨਾ ਹੀ ਗਰਮ। ਮੈਂ ਚਾਹੁੰਦਾ ਸੀ ਜਾਂ ਤੁਸੀਂ ਗਰਮ ਜਾਂ ਠੰਡੇ ਹੁੰਦੇ!</verse>
				<verse number="16">ਪਰ ਤੁਸੀਂ ਤਾਂ ਸੀਲ ਗਰਮ ਹੋ, ਨਾ ਤਾਂ ਗਰਮ ਅਤੇ ਨਾ ਹੀ ਠੰਡੇ, ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਤੋਂ ਉਗਲ ਸੁੱਟਾਂਗਾ।</verse>
				<verse number="17">ਤੁਸੀਂ ਕਹਿੰਦੇ ਹੋ, ਮੈਂ ਅਮੀਰ ਹਾਂ: ‘ਮੈਂ ਦੌਲਤ ਹਾਸਲ ਕਰ ਲਈ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਜ਼ਰੂਰਤ ਨਹੀਂ ਹੈ।’ ਪਰ ਤੁਹਾਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਤੁਸੀਂ ਦੁਖੀ, ਤਰਸਯੋਗ, ਗਰੀਬ, ਅੰਨ੍ਹੇ ਅਤੇ ਨੰਗੇ ਹੋ।</verse>
				<verse number="18">ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਮੇਰੇ ਕੋਲੋਂ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ ਖਰੀਦੋ, ਤਾਂ ਜੋ ਤੁਸੀਂ ਅਮੀਰ ਬਣ ਸਕੋ; ਅਤੇ ਪਹਿਨਣ ਲਈ ਚਿੱਟੇ ਕੱਪੜੇ, ਤਾਂ ਜੋ ਤੁਸੀਂ ਆਪਣੀ ਸ਼ਰਮਨਾਕ ਨੰਗੇਜ਼ ਨੂੰ ਢੱਕ ਸਕੋ; ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਸੁਰਮਾ, ਤਾਂ ਜੋ ਤੁਸੀਂ ਵੇਖ ਸਕੋ।</verse>
				<verse number="19">ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਉਹਨਾਂ ਨੂੰ ਮੈਂ ਝਿੜਕਦਾ ਹਾਂ ਅਤੇ ਤਾੜਦਾ ਹਾਂ। ਇਸ ਲਈ ਇਮਾਨਦਾਰ ਬਣੋ ਅਤੇ ਤੋਬਾ ਕਰੋ।</verse>
				<verse number="20">ਵੇਖੋ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਆਵਾਜ਼ ਸੁਣਦਾ ਹੈ ਅਤੇ ਦਰਵਾਜ਼ਾ ਖੋਲ੍ਹਦਾ ਹੈ, ਮੈਂ ਅੰਦਰ ਆਵਾਂਗਾ ਅਤੇ ਉਸ ਵਿਅਕਤੀ ਦੇ ਨਾਲ ਖਾਵਾਂਗਾ, ਅਤੇ ਉਹ ਮੇਰੇ ਨਾਲ ਖਾਵੇਗਾ।</verse>
				<verse number="21">ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬੈਠਣ ਦਾ ਹੱਕ ਦੇਵਾਂਗਾ, ਜਿਵੇਂ ਮੈਂ ਜਿੱਤ ਕੇ ਆਪਣੇ ਪਿਤਾ ਦੇ ਨਾਲ ਉਸ ਦੇ ਸਿੰਘਾਸਣ ਉੱਤੇ ਬੈਠਾ ਸੀ।</verse>
				<verse number="22">ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।”</verse>
			</chapter>
			<chapter number="4">
				<verse number="1">ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਸਵਰਗ ਵਿੱਚ ਇੱਕ ਦਰਵਾਜ਼ਾ ਖੁੱਲ੍ਹਾ ਸੀ। ਅਤੇ ਉਹੀ ਜਿਸਨੂੰ ਮੈਂ ਪਹਿਲਾਂ ਤੁਰ੍ਹੀ ਦੀ ਆਵਾਜ਼ ਤੋਂ ਮੇਰੇ ਨਾਲ ਗੱਲ ਕਰਦਿਆਂ ਸੁਣਿਆ ਸੀ, ਉਸ ਨੇ ਮੈਨੂੰ ਇਸ ਤਰਾਂ ਕਿਹਾ, “ਇੱਥੇ ਉੱਪਰ ਆ, ਅਤੇ ਮੈਂ ਤੁਹਾਨੂੰ ਉਹ ਗੱਲਾਂ ਦਿਖਾਵਾਂਗਾ ਜੋ ਇਸ ਤੋਂ ਬਾਅਦ ਕੀ ਹੋਣ ਵਾਲੀਆਂ ਹਨ।”</verse>
				<verse number="2">ਉਸੇ ਵੇਲੇ ਪਰਮੇਸ਼ਵਰ ਦੇ ਆਤਮਾ ਨੇ ਮੇਰੇ ਉੱਪਰ ਅਧਿਕਾਰ ਲੈ ਲਿਆ, ਅਤੇ ਸਵਰਗ ਵਿੱਚ ਮੇਰੇ ਸਾਹਮਣੇ ਇੱਕ ਸਿੰਘਾਸਣ ਸੀ ਜਿਸਦੇ ਉੱਤੇ ਕੋਈ ਬੈਠਾ ਸੀ।</verse>
				<verse number="3">ਅਤੇ ਜੋ ਉਸ ਸਿੰਘਾਸਣ ਤੇ ਬੈਠਾ ਸੀ ਉਹ ਵੇਖਣ ਵਿੱਚ ਹੀਰੇ ਅਤੇ ਲਾਲ ਅਕੀਕ ਵਰਗਾ ਸੀ ਅਤੇ ਉਹ ਦੀ ਚਮਕ ਸਿੰਘਾਸਣ ਦੇ ਦੁਆਲੇ ਇੱਕ ਸਤਰੰਗੀ ਪੀਂਘ ਦੀ ਤਰ੍ਹਾਂ ਚਮਕ ਰਹੀ ਸੀ।</verse>
				<verse number="4">ਸਿੰਘਾਸਣ ਦੇ ਦੁਆਲੇ ਚੌਵੀਂ ਹੋਰ ਸਿੰਘਾਸਣ ਸਨ, ਅਤੇ ਉਹਨਾਂ ਉੱਤੇ ਚੌਵੀਂ ਬਜ਼ੁਰਗ ਬੈਠੇ ਸਨ। ਉਹਨਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੇ ਸਿਰਾਂ ਉੱਤੇ ਸੋਨੇ ਦੇ ਮੁਕਟ ਸਨ।</verse>
				<verse number="5">ਸਿੰਘਾਸਣ ਤੋਂ ਬਿਜਲੀ ਦੀਆਂ ਲਿਸ਼ਕਾਂ, ਗੜਗੜਾਹਟ ਅਤੇ ਬੱਦਲ ਦੇ ਗਰਜਣ ਦੀ ਆਵਾਜ਼ ਆ ਰਹੀ ਸੀ। ਸਿੰਘਾਸਣ ਦੇ ਸਾਹਮਣੇ, ਸੱਤ ਦੀਵੇ ਬਲ ਰਹੇ ਸਨ। ਇਹ ਪਰਮੇਸ਼ਵਰ ਦੀਆਂ ਸੱਤ ਆਤਮਾਵਾਂ ਹਨ।</verse>
				<verse number="6">ਸਿੰਘਾਸਣ ਦੇ ਸਾਹਮਣੇ ਇੱਕ ਸਮੁੰਦਰ ਜੋ ਸ਼ੀਸ਼ੇ ਵਰਗਾ ਦਿਖਾਈ ਦਿੰਦਾ ਸੀ, ਜੋ ਕਿ ਬਲੌਰ ਵਰਗਾ ਸਾਫ਼ ਸੀ। ਸਿੰਘਾਸਣ ਦੇ ਵਿੱਚ ਅਤੇ ਆਲੇ-ਦੁਆਲੇ, ਚਾਰ ਜੀਵਤ ਪ੍ਰਾਣੀ ਸਨ, ਅਤੇ ਜਿਹੜੇ ਅੱਗੋਂ ਅਤੇ ਪਿੱਛੋਂ ਅੱਖਾਂ ਨਾਲ ਭਰੇ ਹੋਏ ਸਨ।</verse>
				<verse number="7">ਪਹਿਲਾਂ ਪ੍ਰਾਣੀ ਸ਼ੇਰ ਵਰਗਾ ਸੀ, ਦੂਜਾ ਬਲਦ ਵਰਗਾ ਸੀ, ਤੀਜੇ ਦਾ ਚਿਹਰਾ ਮਨੁੱਖ ਵਰਗਾ ਸੀ, ਚੌਥਾ ਇੱਕ ਉੱਡਦੇ ਉਕਾਬ ਵਰਗਾ ਸੀ।</verse>
				<verse number="8">ਚਾਰਾਂ ਜੀਵਾਂ ਵਿੱਚੋਂ ਹਰੇਕ ਦੇ ਛੇ ਖੰਭ ਸਨ ਅਤੇ ਉਹ ਚਾਰੇ ਪਾਸੇ ਅੱਖਾਂ ਨਾਲ ਭਰੇ ਹੋਏ ਸੀ, ਇੱਥੋਂ ਤੱਕ ਕਿ ਖੰਭਾਂ ਦੇ ਹੇਠਾਂ ਵੀ ਅੱਖਾਂ ਸਨ। ਉਹ ਦਿਨ-ਰਾਤ ਇਹ ਕਹਿੰਦੇ ਨਹੀਂ ਥੱਕਦੇ ਸਨ: “ ‘ਪਵਿੱਤਰ, ਪਵਿੱਤਰ, ਪਵਿੱਤਰ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ,’ ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”</verse>
				<verse number="9">ਜਦੋਂ ਵੀ ਜੀਵਤ ਪ੍ਰਾਣੀ ਉਹਨਾਂ ਨੂੰ ਮਹਿਮਾ, ਸਨਮਾਨ ਅਤੇ ਧੰਨਵਾਦ ਦਿੰਦੇ ਹਨ ਜੋ ਸਿੰਘਾਸਣ ਤੇ ਬੈਠਦੇ ਹਨ ਅਤੇ ਜੋ ਸਦਾ ਅਤੇ ਸਦਾ ਲਈ ਰਹਿੰਦੇ ਹਨ,</verse>
				<verse number="10">ਚੌਵੀ ਬਜ਼ੁਰਗ ਉਸ ਦੇ ਅੱਗੇ ਝੁਕਦੇ ਹਨ ਜੋ ਸਿੰਘਾਸਣ ਉੱਤੇ ਬੈਠਾ ਹੈ ਅਤੇ ਉਸ ਦੀ ਅਰਾਧਨਾ ਕਰਦੇ ਹਨ ਜੋ ਸਦਾ ਲਈ ਜੀਉਂਦਾ ਹੈ। ਉਹ ਸਿੰਘਾਸਣ ਦੇ ਅੱਗੇ ਆਪਣਾ ਤਾਜ ਰੱਖਦੇ ਹਨ ਅਤੇ ਕਹਿੰਦੇ ਹਨ। ਉਹ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਰੱਖਦੇ ਹਨ ਅਤੇ ਕਹਿੰਦੇ ਹਨ:</verse>
				<verse number="11">“ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ਵਰ, ਤੁਸੀਂ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੋ, ਕਿਉਂਕਿ ਤੁਸੀਂ ਸਭ ਕੁਝ ਬਣਾਇਆ, ਅਤੇ ਤੁਹਾਡੀ ਮਰਜ਼ੀ ਨਾਲ ਉਹ ਸਭ ਬਣਿਆ ਹੈ, ਅਤੇ ਉਹ ਰਚੀਆਂ ਗਈਆਂ ਹਨ।”</verse>
			</chapter>
			<chapter number="5">
				<verse number="1">ਤਦ ਮੈਂ ਸਿੰਘਾਸਣ ਉੱਤੇ ਬੈਠਣ ਵਾਲੇ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਦੇਖੀ ਜਿਸ ਦੇ ਦੋਵੇਂ ਪਾਸੇ ਲਿਖਿਆ ਹੋਇਆ ਸੀ ਅਤੇ ਉਹ ਸੱਤ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।</verse>
				<verse number="2">ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਨੂੰ ਉੱਚੀ ਆਵਾਜ਼ ਵਿੱਚ ਇਹ ਐਲਾਨ ਕਰਦਿਆਂ ਵੇਖਿਆ, “ਮੋਹਰਾਂ ਤੋੜਨ ਅਤੇ ਪੋਥੀ ਖੋਲ੍ਹਣ ਦੇ ਯੋਗ ਕੌਣ ਹੈ?”</verse>
				<verse number="3">ਪਰ ਸਵਰਗ ਵਿੱਚ ਜਾਂ ਧਰਤੀ ਉੱਤੇ ਜਾਂ ਧਰਤੀ ਦੇ ਹੇਠਾਂ ਕੋਈ ਵੀ ਇਸ ਕਿਤਾਬ ਨੂੰ ਖੋਲ੍ਹਣ ਜਾਂ ਉਸ ਨੂੰ ਵੇਖਣ ਦੇ ਯੋਗ ਕੋਈ ਨਹੀਂ ਸੀ।</verse>
				<verse number="4">ਮੈਂ ਬਹੁਤ ਰੋਇਆ ਕਿਉਂਕਿ ਕੋਈ ਵੀ ਅਜਿਹਾ ਨਹੀਂ ਮਿਲਿਆ ਜੋ ਪੋਥੀ ਖੋਲ੍ਹਣ ਜਾਂ ਅੰਦਰ ਵੇਖਣ ਦੇ ਯੋਗ ਹੋਵੇ।</verse>
				<verse number="5">ਤਦ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, “ਨਾ ਰੋ! ਦੇਖੋ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ, ਦਾਵੀਦ ਦੀ ਅੰਸ ਵਿਚੋਂ ਹੈ ਅਤੇ ਜਿਸ ਨੇ ਜਿੱਤ ਪ੍ਰਾਪਤ ਕੀਤੀ ਹੈ। ਉਹ ਪੋਥੀ ਅਤੇ ਇਸ ਦੀਆਂ ਸੱਤ ਮੋਹਰਾਂ ਖੋਲ੍ਹਣ ਦੇ ਯੋਗ ਹੈ।”</verse>
				<verse number="6">ਤਦ ਮੈਂ ਇੱਕ ਲੇਲੇ ਨੂੰ ਵੇਖਿਆ, ਜਿਵੇਂ ਕਿ ਇਹ ਮਾਰਿਆ ਗਿਆ ਹੋਵੇ, ਉਹ ਸਿੰਘਾਸਣ ਦੇ ਵਿਚਕਾਰ ਖੜ੍ਹਾ, ਚਾਰ ਜੀਵਾਂ ਅਤੇ ਬਜ਼ੁਰਗਾਂ ਦੁਆਰਾ ਘਿਰਿਆ ਹੋਇਆ ਹੈ। ਲੇਲੇ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ, ਜੋ ਕਿ ਪਰਮੇਸ਼ਵਰ ਦੀਆਂ ਸੱਤ ਆਤਮਾ ਹਨ ਜੋ ਸਾਰੀ ਧਰਤੀ ਵਿੱਚ ਭੇਜੀਆਂ ਗਈਆਂ ਹਨ।</verse>
				<verse number="7">ਉਹ ਗਿਆ ਅਤੇ ਜੋ ਸਿੰਘਾਸਣ ਉੱਤੇ ਬੈਠੇ ਸੀ ਉਹਨਾਂ ਦੇ ਸੱਜੇ ਹੱਥ ਤੋਂ ਪੋਥੀ ਲੈ ਲਈ।</verse>
				<verse number="8">ਅਤੇ ਜਦੋਂ ਉਸ ਨੇ ਪੋਥੀ ਨੂੰ ਲੈ ਲਿਆ, ਤਾਂ ਚਾਰੇ ਜੀਵ ਅਤੇ ਚੌਵੀਂ ਬਜ਼ੁਰਗ ਲੇਲੇ ਦੇ ਸਾਹਮਣੇ ਡਿੱਗ ਕੇ ਅਰਾਧਨਾ ਕਰਨ ਲੱਗੇ। ਹਰ ਇੱਕ ਕੋਲ ਇੱਕ ਸਿਤਾਰ ਵਰਗਾ ਸਾਜ਼ ਅਤੇ ਉਹਨਾਂ ਕੋਲ ਧੂਪ ਨਾਲ ਭਰੇ ਸੋਨੇ ਦੇ ਕਟੋਰੇ ਸਨ, ਜੋ ਕਿ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਹਨ।</verse>
				<verse number="9">ਅਤੇ ਉਹਨਾਂ ਨੇ ਇਹ ਕਹਿੰਦੇ ਹੋਏ ਇੱਕ ਨਵਾਂ ਗੀਤ ਗਾਇਆ: “ਤੁਸੀਂ ਪੋਥੀ ਲੈਣ ਅਤੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੋ, ਕਿਉਂਕਿ ਤੁਸੀਂ ਬਲੀਦਾਨ ਕੀਤੇ ਗਏ ਸੀ, ਅਤੇ ਆਪਣੇ ਖੂਨ ਨਾਲ ਪਰਮੇਸ਼ਵਰ ਲਈ ਹਰ ਕਬੀਲੇ ਅਤੇ ਭਾਸ਼ਾ ਅਤੇ ਲੋਕਾਂ ਅਤੇ ਕੌਮ ਨੂੰ ਖਰੀਦਿਆ ਹੈ।</verse>
				<verse number="10">ਤੁਸੀਂ ਉਹਨਾਂ ਨੂੰ ਸਾਡੇ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਰਾਜ ਅਤੇ ਜਾਜਕ ਬਣਾਇਆ ਹੈ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।”</verse>
				<verse number="11">ਫਿਰ ਮੈਂ ਵੇਖਿਆ ਅਤੇ ਬਹੁਤ ਸਾਰੇ ਦੂਤਾਂ ਦੀ ਆਵਾਜ਼ ਸੁਣੀ, ਜਿਨ੍ਹਾਂ ਦੀ ਗਿਣਤੀ ਹਜ਼ਾਰਾਂ ਤੇ ਹਜ਼ਾਰਾਂ ਅਤੇ ਦਸ ਹਜ਼ਾਰ ਦੇ ਦਸ ਹਜ਼ਾਰ ਗੁਣਾ ਸੀ। ਉਹਨਾਂ ਨੇ ਸਿੰਘਾਸਣ ਅਤੇ ਜੀਵਤ ਪ੍ਰਾਣੀਆਂ ਅਤੇ ਬਜ਼ੁਰਗਾਂ ਨੂੰ ਘੇਰ ਲਿਆ।</verse>
				<verse number="12">ਇੱਕ ਉੱਚੀ ਆਵਾਜ਼ ਵਿੱਚ ਉਹ ਇਹ ਗੀਤ ਗਾ ਰਹੇ ਸਨ: “ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸਮਰੱਥ ਅਤੇ ਦੌਲਤ, ਬੁੱਧੀ ਅਤੇ ਤਾਕਤ ਅਤੇ ਸਨਮਾਨ ਅਤੇ ਮਹਿਮਾ ਅਤੇ ਪ੍ਰਸ਼ੰਸਾ ਪ੍ਰਾਪਤ ਕਰਨ ਦੇ ਯੋਗ ਹੈ।”</verse>
				<verse number="13">ਫਿਰ ਮੈਂ ਸਵਰਗ, ਧਰਤੀ ਅਤੇ ਧਰਤੀ ਦੇ ਹੇਠਾਂ ਅਤੇ ਸਮੁੰਦਰ ਦੇ ਵਿੱਚ ਅਤੇ ਉਹਨਾਂ ਵਿੱਚ ਜੋ ਕੁਝ ਵੀ ਹੈ, ਹਰ ਪ੍ਰਾਣੀ ਨੂੰ ਇਹ ਕਹਿੰਦੇ ਹੋਏ ਸੁਣਿਆ: “ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਦੀ ਉਸਤਤ ਅਤੇ ਸਨਮਾਨ ਅਤੇ ਮਹਿਮਾ ਅਤੇ ਸ਼ਕਤੀ, ਸਦਾ ਅਤੇ ਸਦਾ ਲਈ ਹੋਵੇ।”</verse>
				<verse number="14">ਚਾਰਾਂ ਜੀਵਾਂ ਨੇ, “ਆਮੀਨ,” ਕਿਹਾ, ਅਤੇ ਬਜ਼ੁਰਗਾਂ ਨੇ ਹੇਠਾਂ ਡਿੱਗ ਕੇ ਅਰਾਧਨਾ ਕੀਤੀ।</verse>
			</chapter>
			<chapter number="6">
				<verse number="1">ਮੈਂ ਦੇਖਿਆ ਜਦੋਂ ਲੇਲੇ ਨੇ ਸੱਤ ਮੋਹਰਾਂ ਵਿੱਚੋਂ ਪਹਿਲੀ ਖੋਲ੍ਹੀ। ਫਿਰ ਮੈਂ ਚਾਰ ਜੀਵਤ ਪ੍ਰਾਣੀਆਂ ਵਿੱਚੋਂ ਇੱਕ ਨੂੰ ਗਰਜ ਵਰਗੀ ਆਵਾਜ਼ ਵਿੱਚ ਇਹ ਕਹਿੰਦੇ ਸੁਣਿਆ, “ਆਓ!”</verse>
				<verse number="2">ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ! ਇਸ ਦੇ ਸਵਾਰ ਨੇ ਇੱਕ ਧਨੁਸ਼ ਫੜਿਆ ਹੋਇਆ ਸੀ, ਅਤੇ ਉਸਨੂੰ ਇੱਕ ਮੁਕਟ ਦਿੱਤਾ ਗਿਆ ਸੀ, ਅਤੇ ਉਹ ਇੱਕ ਵਿਜੇਤਾ ਦੇ ਰੂਪ ਵਿੱਚ ਸਵਾਰ ਹੋ ਕੇ ਜਿੱਤ ਪ੍ਰਾਪਤ ਕਰਨ ਨਿਕਲ ਗਿਆ।</verse>
				<verse number="3">ਜਦੋਂ ਲੇਲੇ ਨੇ ਦੂਜੀ ਮੋਹਰ ਖੋਲ੍ਹੀ, ਮੈਂ ਦੂਜੇ ਜੀਵਤ ਪ੍ਰਾਣੀ ਨੂੰ ਇਹ ਕਹਿੰਦੇ ਸੁਣਿਆ, “ਆਓ!”</verse>
				<verse number="4">ਤਦ ਇੱਕ ਹੋਰ ਘੋੜਾ ਨਿੱਕਲਿਆ, ਇੱਕ ਲਾਲ ਅੱਗ ਵਾਲਾ। ਇਸਦੇ ਸਵਾਰ ਨੂੰ ਧਰਤੀ ਤੋਂ ਸ਼ਾਂਤੀ ਲੈਣ ਅਤੇ ਲੋਕਾਂ ਨੂੰ ਇੱਕ-ਦੂਜੇ ਨੂੰ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ। ਉਸਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।</verse>
				<verse number="5">ਜਦੋਂ ਲੇਲੇ ਨੇ ਤੀਜੀ ਮੋਹਰ ਖੋਲ੍ਹੀ, ਮੈਂ ਤੀਜੇ ਜੀਵਤ ਪ੍ਰਾਣੀ ਨੂੰ ਇਹ ਕਹਿੰਦੇ ਸੁਣਿਆ, “ਆਓ!” ਮੈਂ ਦੇਖਿਆ, ਅਤੇ ਮੇਰੇ ਸਾਹਮਣੇ ਇੱਕ ਕਾਲਾ ਘੋੜਾ ਸੀ! ਇਸ ਦੇ ਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫੜ੍ਹੀ ਹੋਈ ਸੀ।</verse>
				<verse number="6">ਫਿਰ ਮੈਂ ਸੁਣਿਆ ਜੋ ਚਾਰ ਜੀਵਾਂ ਵਿੱਚ ਇੱਕ ਆਵਾਜ਼ ਇਹ ਆਖਦੇ ਸੁਣੀ ਕਿ, “ਇੱਕ ਦਿਨ ਦੀ ਮਜ਼ਦੂਰੀ ਦੇ ਲਈ ਦੋ ਦੀਨਾਰ ਕਣਕ, ਇੱਕ ਦਿਨ ਦੀ ਮਜ਼ਦੂਰੀ ਲਈ ਛੇ ਦੀਨਾਰ ਜੌਂ, ਅਤੇ ਤੇਲ ਅਤੇ ਦਾਖਰਸ ਦਾ ਨੁਕਸਾਨ ਨਾ ਕਰਨਾ!”</verse>
				<verse number="7">ਜਦੋਂ ਲੇਲੇ ਨੇ ਚੌਥੀ ਮੋਹਰ ਖੋਲ੍ਹੀ, ਮੈਂ ਚੌਥੇ ਜੀਵਤ ਪ੍ਰਾਣੀ ਦੀ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਆਓ!”</verse>
				<verse number="8">ਮੈਂ ਵੇਖਿਆ, ਅਤੇ ਮੇਰੇ ਅੱਗੇ ਇੱਕ ਫਿੱਕਾ ਘੋੜਾ ਸੀ! ਇਸ ਤੇ ਸਵਾਰ ਦਾ ਨਾਂ ਮੌਤ ਰੱਖਿਆ ਗਿਆ ਸੀ, ਅਤੇ ਪਤਾਲ ਉਸਦੇ ਪਿੱਛੇ ਆ ਰਿਹਾ ਸੀ। ਉਹਨਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਤੇ ਤਲਵਾਰ, ਕਾਲ, ਮਰੀ ਅਤੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।</verse>
				<verse number="9">ਜਦੋਂ ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ, ਮੈਂ ਜਗਵੇਦੀ ਦੇ ਹੇਠਾਂ ਉਹਨਾਂ ਲੋਕਾਂ ਦੀਆਂ ਰੂਹਾਂ ਨੂੰ ਵੇਖਿਆ ਜੋ ਪਰਮੇਸ਼ਵਰ ਦੇ ਬਚਨ ਅਤੇ ਉਸ ਦੀ ਗਵਾਹੀ ਦੇ ਕਾਰਨ ਜੋ ਉਹਨਾਂ ਨੇ ਦਿੱਤੀ ਸੀ, ਵੱਢੇ ਗਏ ਸਨ।</verse>
				<verse number="10">ਉਹਨਾਂ ਆਤਮਾਵਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਹੇ ਪ੍ਰਭੂ, ਪਵਿੱਤਰ ਅਤੇ ਸੱਚੇ, ਕਿੰਨਾ ਚਿਰ, ਜਦੋਂ ਤੱਕ ਤੁਸੀਂ ਧਰਤੀ ਦੇ ਵਾਸੀਆਂ ਦਾ ਨਿਆਂ ਨਹੀਂ ਕਰਦੇ ਅਤੇ ਸਾਡੇ ਲਹੂ ਦਾ ਬਦਲਾ ਨਹੀਂ ਲੈਂਦੇ?”</verse>
				<verse number="11">ਤਦ ਉਹਨਾਂ ਵਿੱਚੋਂ ਹਰੇਕ ਨੂੰ ਇੱਕ ਚਿੱਟਾ ਚੋਗਾ ਦਿੱਤਾ ਗਿਆ, ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਹਾਡੇ ਦੇ ਸਾਥੀ ਨੌਕਰਾਂ, ਤੁਹਾਡੇ ਦੇ ਭਰਾਵਾਂ ਅਤੇ ਭੈਣਾਂ ਦੀ ਪੂਰੀ ਸੰਖਿਆ ਨੂੰ ਉਵੇਂ ਹੀ ਮਾਰੇ ਜਾਣ ਤੱਕ ਥੋੜੀ ਦੇਰ ਹੋਰ ਉਡੀਕ ਕਰੋ।</verse>
				<verse number="12">ਮੈਂ ਵੇਖਿਆ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਇੱਕ ਬਹੁਤ ਵੱਡਾ ਭੂਚਾਲ ਆਇਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਤੱਪੜ ਦੀ ਤਰ੍ਹਾਂ ਕਾਲਾ ਹੋ ਗਿਆ, ਪੂਰਾ ਚੰਦਰਮਾ ਲਹੂ ਜਿਹਾ ਲਾਲ ਹੋ ਗਿਆ,</verse>
				<verse number="13">ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਵੇਂ ਇੱਕ ਹਵਾ ਨਾਲ ਹਿਲਾਏ ਜਾਣ ਤੇ ਹੰਜ਼ੀਰ ਦੇ ਦਰੱਖਤ ਤੋਂ ਹੰਜ਼ੀਰ ਡਿੱਗਦੇ ਹਨ।</verse>
				<verse number="14">ਅਕਾਸ਼ ਇੱਕ ਪੋਥੀ ਵਾਂਗ ਲਪੇਟਿਆ ਗਿਆ, ਅਤੇ ਹਰ ਪਹਾੜ ਅਤੇ ਟਾਪੂ ਨੂੰ ਉਸਦੀ ਜਗ੍ਹਾ ਤੋਂ ਹਟਾ ਦਿੱਤਾ ਗਿਆ।</verse>
				<verse number="15">ਤਦ ਧਰਤੀ ਦੇ ਰਾਜੇ, ਰਾਜਕੁਮਾਰ, ਫੌਜ ਦੇ ਸਰਦਾਰ, ਅਮੀਰ, ਸ਼ਕਤੀਸ਼ਾਲੀ ਅਤੇ ਹੋਰ ਸਾਰੇ, ਗੁਲਾਮ ਅਤੇ ਅਜ਼ਾਦ, ਗੁਫ਼ਾਵਾਂ ਅਤੇ ਪਹਾੜਾਂ ਦੀਆਂ ਚਟਾਨਾਂ ਦੇ ਵਿੱਚ ਲੁਕ ਗਏ।</verse>
				<verse number="16">ਉਹਨਾਂ ਨੇ ਪਹਾੜਾਂ ਅਤੇ ਚਟਾਨਾਂ ਨੂੰ ਪੁਕਾਰਿਆ ਅਤੇ ਕਿਹਾ, “ਸਾਡੇ ਉੱਤੇ ਡਿੱਗੋ ਅਤੇ ਸਾਨੂੰ ਉਸ ਦੇ ਚਿਹਰੇ ਤੋਂ ਜੋ ਸਿੰਘਾਸਣ ਉੱਤੇ ਬੈਠਾ ਹੈ ਅਤੇ ਲੇਲੇ ਦੇ ਕ੍ਰੋਧ ਤੋਂ ਲੁਕਾ ਲਓ!</verse>
				<verse number="17">ਕਿਉਂਕਿ ਪਰਮੇਸ਼ਵਰ ਅਤੇ ਲੇਲੇ ਦੇ ਗੁੱਸੇ ਦਾ ਮਹਾਨ ਦਿਨ ਆ ਗਿਆ ਹੈ, ਅਤੇ ਕੌਣ ਇਸਦਾ ਸਾਹਮਣਾ ਕਰ ਸਕਦਾ ਹੈ?”</verse>
			</chapter>
			<chapter number="7">
				<verse number="1">ਇਸ ਤੋਂ ਬਾਅਦ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚਾਰਾਂ ਕੋਨਿਆਂ ਉੱਤੇ ਖੜ੍ਹੇ ਵੇਖਿਆ, ਉਹਨਾਂ ਨੇ ਧਰਤੀ ਦੀਆਂ ਚਾਰ ਹਵਾਵਾਂ ਨੂੰ ਰੋਕਿਆ ਤਾਂ ਜੋ ਜ਼ਮੀਨ ਜਾਂ ਸਮੁੰਦਰ ਜਾਂ ਕਿਸੇ ਦਰੱਖ਼ਤ ਉੱਤੇ ਕਿਸੇ ਵੀ ਹਵਾ ਨੂੰ ਵਗਣ ਤੋਂ ਰੋਕਿਆ ਜਾ ਸਕੇ।</verse>
				<verse number="2">ਫਿਰ ਮੈਂ ਇੱਕ ਹੋਰ ਦੂਤ ਨੂੰ ਪੂਰਬ ਤੋਂ ਉੱਪਰ ਆਉਂਦੇ ਵੇਖਿਆ, ਜਿਸ ਉੱਤੇ ਜੀਉਂਦੇ ਪਰਮੇਸ਼ਵਰ ਦੀ ਮੋਹਰ ਲੱਗੀ ਹੋਈ ਸੀ। ਉਸਨੇ ਉੱਚੀ ਆਵਾਜ਼ ਵਿੱਚ ਉਹਨਾਂ ਚਾਰ ਦੂਤਾਂ ਨੂੰ ਪੁਕਾਰਿਆ ਜਿਨ੍ਹਾਂ ਨੂੰ ਜ਼ਮੀਨ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਕਤੀ ਦਿੱਤੀ ਗਈ ਸੀ:</verse>
				<verse number="3">“ਜਦੋਂ ਤੱਕ ਅਸੀਂ ਸਾਡੇ ਪਰਮੇਸ਼ਵਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਹੀਂ ਲਗਾਉਂਦੇ, ਜ਼ਮੀਨ ਜਾਂ ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਓ।”</verse>
				<verse number="4">ਤਦ ਮੈਂ ਉਹਨਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਉੱਤੇ ਮੋਹਰ ਲੱਗੀ ਹੋਈ ਸੀ: 1,44,000, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ।</verse>
				<verse number="5">ਯਹੂਦਾਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਰਬੇਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਗਾਦ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,</verse>
				<verse number="6">ਅਸ਼ੇਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਨਫ਼ਤਾਲੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਮਨੱਸ਼ੇਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,</verse>
				<verse number="7">ਸ਼ਿਮਓਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਲੇਵੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਇੱਸਾਕਾਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,</verse>
				<verse number="8">ਜ਼ਬੁਲੂਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਯੋਸੇਫ਼ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਬਿਨਯਾਮੀਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ।</verse>
				<verse number="9">ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਬਹੁਤ ਵੱਡੀ ਭੀੜ ਸੀ ਜਿਸ ਨੂੰ ਸਿੰਘਾਸਣ ਦੇ ਅੱਗੇ ਅਤੇ ਲੇਲੇ ਦੇ ਸਾਹਮਣੇ ਖੜ੍ਹੇ ਹਰ ਕੌਮ, ਕਬੀਲੇ, ਲੋਕਾਂ ਅਤੇ ਭਾਸ਼ਾ ਵਿੱਚੋਂ ਕੋਈ ਵੀ ਨਹੀਂ ਗਿਣ ਸਕਦਾ ਸੀ। ਉਹਨਾਂ ਨੇ ਚਿੱਟੇ ਚੋਲੇ ਪਾਏ ਹੋਏ ਸਨ ਅਤੇ ਹੱਥਾਂ ਵਿੱਚ ਖਜ਼ੂਰ ਦੀਆਂ ਟਹਿਣੀਆਂ ਫੜ੍ਹੀਆਂ ਹੋਈਆਂ ਸਨ।</verse>
				<verse number="10">ਅਤੇ ਉਹਨਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ: “ਮੁਕਤੀ ਸਾਡੇ ਪਰਮੇਸ਼ਵਰ ਵੱਲੋ ਹੈ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਲਈ ਜੈਕਾਰੇ ਲਾਓ।”</verse>
				<verse number="11">ਸਾਰੇ ਦੂਤ ਸਿੰਘਾਸਣ ਦੇ ਦੁਆਲੇ ਅਤੇ ਬਜ਼ੁਰਗਾਂ ਅਤੇ ਚਾਰ ਜੀਵਾਂ ਦੇ ਦੁਆਲੇ ਖੜ੍ਹੇ ਸਨ। ਉਹ ਸਿੰਘਾਸਣ ਦੇ ਸਾਹਮਣੇ ਆਪਣੇ ਚਿਹਰੇ ਭਾਰ ਡਿੱਗ ਪਏ ਅਤੇ ਪਰਮੇਸ਼ਵਰ ਦੀ ਅਰਾਧਨਾ ਕਰਨ ਲੱਗੇ,</verse>
				<verse number="12">ਇਹ ਕਹਿ ਕੇ: “ਆਮੀਨ! ਪ੍ਰਸ਼ੰਸਾ ਅਤੇ ਮਹਿਮਾ ਅਤੇ ਬੁੱਧੀ ਅਤੇ ਧੰਨਵਾਦ ਅਤੇ ਸਨਮਾਨ ਅਤੇ ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਲਈ ਸਾਡੇ ਪਰਮੇਸ਼ਵਰ ਦੀ ਹੈ। ਆਮੀਨ!”</verse>
				<verse number="13">ਫਿਰ ਇੱਕ ਬਜ਼ੁਰਗ ਨੇ ਮੈਨੂੰ ਪੁੱਛਿਆ, “ਜਿਹਨਾਂ ਨੇ ਚਿੱਟੇ ਚੋਗੇ ਪਹਿਨੇ ਹੋਏ ਹਨ, ਉਹ ਕੌਣ ਹਨ, ਅਤੇ ਇਹ ਕਿੱਥੋਂ ਆਏ ਹਨ?”</verse>
				<verse number="14">ਮੈਂ ਜਵਾਬ ਦਿੱਤਾ, “ਸ੍ਰੀਮਾਨ ਜੀ, ਤੁਸੀਂ ਜਾਣਦੇ ਹੋ।” ਅਤੇ ਉਸ ਨੇ ਕਿਹਾ, “ਇਹ ਉਹ ਹਨ ਜੋ ਵੱਡੀ ਬਿਪਤਾ ਵਿੱਚੋਂ ਬਾਹਰ ਆਏ ਹਨ; ਉਹਨਾਂ ਨੇ ਆਪਣੇ ਚੋਗੇ ਲੇਲੇ ਦੇ ਲਹੂ ਨਾਲ ਧੋਕੇ ਚਿੱਟੇ ਕੀਤੇ ਹਨ।</verse>
				<verse number="15">ਇਸ ਲਈ, “ਉਹ ਪਰਮੇਸ਼ਵਰ ਦੇ ਸਿੰਘਾਸਣ ਦੇ ਸਾਹਮਣੇ ਹਨ। ਅਤੇ ਉਹਨਾਂ ਦੀ ਹੈਕਲ ਵਿੱਚ ਦਿਨ-ਰਾਤ ਉਹਨਾਂ ਦੀ ਸੇਵਾ ਕਰਦੇ ਹਨ; ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬੈਠੇ ਹਨ। ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।</verse>
				<verse number="16">‘ਉਹ ਫਿਰ ਕਦੇ ਭੁੱਖੇ ਨਹੀਂ ਰਹਿਣਗੇ; ਉਹ ਫਿਰ ਕਦੇ ਵੀ ਪਿਆਸੇ ਨਹੀਂ ਹੋਣਗੇ। ਅਤੇ ਨਾ ਹੀ ਸੂਰਜ ਦੀ ਧੁੱਪ,’ ਅਤੇ ਨਾ ਹੀ ਤਪਦੀ ਗਰਮੀ ਦੀ ਕੋਈ ਲੂ ਉਨ੍ਹਾਂ ਉੱਤੇ ਪਵੇਗੀ।</verse>
				<verse number="17">ਕਿਉਂਕਿ ਸਿੰਘਾਸਣ ਦੇ ਵਿਚਕਾਰ ਲੇਲਾ ਉਹਨਾਂ ਦਾ ਚਰਵਾਹਾ ਹੋਵੇਗਾ; ‘ਉਹ ਉਹਨਾਂ ਨੂੰ ਜੀਉਂਦੇ ਪਾਣੀ ਦੇ ਚਸ਼ਮੇ ਵੱਲ ਲੈ ਜਾਵੇਗਾ।’ ‘ਅਤੇ ਪਰਮੇਸ਼ਵਰ ਉਹਨਾਂ ਦੀਆਂ ਅੱਖਾਂ ਤੋਂ ਹਰ ਹੰਝੂ ਨੂੰ ਪੂੰਝੇਗਾ।’ ”</verse>
			</chapter>
			<chapter number="8">
				<verse number="1">ਜਦੋਂ ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ, ਸਵਰਗ ਵਿੱਚ ਲਗਭਗ ਅੱਧੇ ਘੰਟੇ ਲਈ ਸੱਨਾਟਾ ਛਾ ਗਿਆ।</verse>
				<verse number="2">ਅਤੇ ਮੈਂ ਉਹਨਾਂ ਸੱਤ ਦੂਤਾਂ ਨੂੰ ਵੇਖਿਆ ਜੋ ਪਰਮੇਸ਼ਵਰ ਦੇ ਸਾਹਮਣੇ ਖੜ੍ਹੇ ਰਹਿੰਦੇ ਹਨ ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਦਿੱਤੀਆਂ ਗਈਆਂ।</verse>
				<verse number="3">ਇੱਕ ਹੋਰ ਦੂਤ, ਜਿਸ ਕੋਲ ਇੱਕ ਸੋਨੇ ਦਾ ਸੁਨਹਿਰੀ ਧੂਪਦਾਨ ਸੀ, ਆ ਕੇ ਜਗਵੇਦੀ ਤੇ ਖੜ੍ਹਾ ਹੋ ਗਿਆ। ਉਸਨੂੰ ਬਹੁਤ ਧੂਪ ਦਿੱਤੀ ਗਈ ਕਿ ਉਹ ਪਰਮੇਸ਼ਵਰ ਦੇ ਲੋਕਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ ਸੋਨੇ ਦੀ ਜਗਵੇਦੀ ਉੱਤੇ ਜੋ ਸਿੰਘਾਸਣ ਦੇ ਸਾਹਮਣੇ ਸੀ ਚੜ੍ਹਾਵੇ।</verse>
				<verse number="4">ਧੂਪ ਦਾ ਧੂੰਆਂ ਪਰਮੇਸ਼ਵਰ ਦੇ ਲੋਕਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ, ਦੂਤ ਦੇ ਹੱਥੋਂ ਪਰਮੇਸ਼ਵਰ ਦੇ ਅੱਗੇ ਉੱਪਰ ਪਹੁੰਚ ਗਿਆ।</verse>
				<verse number="5">ਤਦ ਦੂਤ ਨੇ ਧੂਪਦਾਨ ਲਿਆ, ਉਸ ਨੂੰ ਜਗਵੇਦੀ ਦੀ ਅੱਗ ਨਾਲ ਭਰ ਕੇ ਧਰਤੀ ਉੱਤੇ ਸੁੱਟ ਦਿੱਤਾ; ਅਤੇ ਉੱਥੇ ਗਰਜਾਂ, ਗੜਗੜਾਹਟ, ਬਿਜਲੀ ਦੀਆਂ ਲਪਟਾਂ ਅਤੇ ਭੂਚਾਲ ਆ ਗਿਆ।</verse>
				<verse number="6">ਤਦ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।</verse>
				<verse number="7">ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਤਾਂ ਉੱਥੇ ਲਹੂ ਨਾਲ ਰਲੇ ਹੋਏ ਗੜੇ ਅਤੇ ਅੱਗ ਪ੍ਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ। ਧਰਤੀ ਦਾ ਇੱਕ ਤਿਹਾਈ ਹਿੱਸਾ ਸੜ ਗਿਆ, ਇੱਕ ਤਿਹਾਈ ਰੁੱਖ ਸੜ ਗਏ, ਅਤੇ ਸਾਰਾ ਹਰਾ ਘਾਹ ਸੜ ਗਿਆ।</verse>
				<verse number="8">ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਇੱਕ ਵਿਸ਼ਾਲ ਪਹਾੜ ਵਰਗੀ ਚੀਜ਼ ਅੱਗ ਨਾਲ ਬਲਦੀ ਹੋਈ ਸਮੁੰਦਰ ਵਿੱਚ ਸੁੱਟ ਦਿੱਤੀ ਗਈ। ਸਮੁੰਦਰ ਦਾ ਇੱਕ ਤਿਹਾਈ ਹਿੱਸਾ ਖੂਨ ਵਿੱਚ ਬਦਲ ਗਿਆ,</verse>
				<verse number="9">ਸਮੁੰਦਰ ਵਿੱਚ ਰਹਿਣ ਵਾਲੇ ਜੀਵਾਂ ਦਾ ਇੱਕ ਤਿਹਾਈ ਹਿੱਸਾ ਮਰ ਗਿਆ ਅਤੇ ਇੱਕ ਤਿਹਾਈ ਜਹਾਜ਼ ਤਬਾਹ ਹੋ ਗਏ।</verse>
				<verse number="10">ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਤਾਂ ਇੱਕ ਮਹਾਨ ਤਾਰਾ, ਇੱਕ ਮਸ਼ਾਲ ਵਾਂਗ ਬਲਦਾ ਹੋਇਆ, ਅਸਮਾਨ ਤੋਂ ਇੱਕ ਤਿਹਾਈ ਨਦੀਆਂ ਅਤੇ ਪਾਣੀ ਦੇ ਚਸ਼ਮਿਆਂ ਤੇ ਡਿੱਗ ਪਿਆ।</verse>
				<verse number="11">ਤਾਰੇ ਦਾ ਨਾਮ ਨਾਗਦਉਣਾ ਹੈ। ਪਾਣੀ ਦਾ ਇੱਕ ਤਿਹਾਈ ਹਿੱਸਾ ਕੌੜਾ ਹੋ ਗਿਆ, ਅਤੇ ਬਹੁਤ ਸਾਰੇ ਲੋਕ ਉਸ ਕੌੜੇ ਪਾਣੀ ਨੂੰ ਪੀਣ ਕਾਰਨ ਮਰ ਗਏ।</verse>
				<verse number="12">ਚੌਥੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਸੂਰਜ ਦਾ ਇੱਕ ਤਿਹਾਈ ਹਿੱਸਾ, ਚੰਦਰਮਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਮਾਰਿਆ ਗਿਆ, ਤਾਂ ਉਹਨਾਂ ਵਿੱਚੋਂ ਇੱਕ ਤਿਹਾਈ ਹਨੇਰਾ ਹੋ ਗਿਆ। ਦਿਨ ਦਾ ਇੱਕ ਤਿਹਾਈ ਹਿੱਸਾ ਰੌਸ਼ਨੀ ਤੋਂ ਰਹਿਤ ਹੋ ਗਿਆ ਅਤੇ ਉਵੇਂ ਹੀ ਰਾਤ ਦਾ ਇੱਕ ਤਿਹਾਈ ਹਿੱਸਾ ਵੀ।</verse>
				<verse number="13">ਜਿਵੇਂ ਮੈਂ ਇਹ ਸਭ ਵੇਖ ਹੀ ਰਿਹਾ ਸੀ, ਮੈਂ ਇੱਕ ਉਕਾਬ ਨੂੰ ਉੱਚੀ ਆਵਾਜ਼ ਵਿੱਚ ਜੋ ਹਵਾ ਦੇ ਅੱਧ ਵਿਚਕਾਰ ਉੱਡ ਰਿਹਾ ਸੀ ਇਹ ਪੁਕਾਰਦੇ ਹੋਇਆ ਸੁਣਿਆ: “ਹਾਏ! ਹਾਏ! ਹਾਏ ਧਰਤੀ ਦੇ ਵਸਨੀਕਾਂ ਲਈ ਲਾਹਨਤ, ਕਿਉਂਕਿ ਹੋਰ ਤਿੰਨ ਦੂਤਾਂ ਦੁਆਰਾ ਤੁਰ੍ਹੀ ਵਜਾਈ ਜਾ ਰਹੀ ਹੈ!”</verse>
			</chapter>
			<chapter number="9">
				<verse number="1">ਪੰਜਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਮੈਂ ਇੱਕ ਤਾਰਾ ਵੇਖਿਆ ਜੋ ਅਸਮਾਨ ਤੋਂ ਧਰਤੀ ਉੱਤੇ ਡਿੱਗ ਪਿਆ ਸੀ। ਤਾਰੇ ਨੂੰ ਅਥਾਹ ਕੁੰਡ ਦੀ ਚਾਬੀ ਦਿੱਤੀ ਗਈ ਸੀ।</verse>
				<verse number="2">ਜਦੋਂ ਉਸਨੇ ਅਥਾਹ ਕੁੰਡ ਨੂੰ ਖੋਲ੍ਹਿਆ, ਇਸ ਵਿੱਚੋਂ ਧੂੰਆਂ ਉੱਠਿਆ ਜਿਵੇਂ ਇੱਕ ਵਿਸ਼ਾਲ ਭੱਠੀ ਵਿੱਚੋਂ ਧੂੰਆਂ ਨਿਕਲਦਾ ਹੈ। ਅਥਾਹ ਕੁੰਡ ਦੇ ਧੂੰਏਂ ਨਾਲ ਸੂਰਜ ਅਤੇ ਅਸਮਾਨ ਹਨੇਰਾ ਹੋ ਗਿਆ ਸੀ।</verse>
				<verse number="3">ਅਤੇ ਧੂੰਏਂ ਵਿੱਚੋਂ ਟਿੱਡੀਆਂ ਧਰਤੀ ਉੱਤੇ ਉਤਰ ਆਈਆਂ ਅਤੇ ਉਹਨਾਂ ਨੂੰ ਧਰਤੀ ਦੇ ਬਿੱਛੂਆਂ ਦੀ ਤਰ੍ਹਾਂ ਸ਼ਕਤੀ ਦਿੱਤੀ ਗਈ।</verse>
				<verse number="4">ਉਹਨਾਂ ਨੂੰ ਪਰਮੇਸ਼ਵਰ ਨੇ ਆਗਿਆ ਦਿੱਤੀ ਕਿ ਉਹ ਧਰਤੀ ਦੇ ਘਾਹ ਜਾਂ ਕਿਸੇ ਪੌਦੇ ਜਾਂ ਰੁੱਖ ਨੂੰ ਨੁਕਸਾਨ ਨਾ ਪਹੁੰਚਾਉਣ, ਬਲਕਿ ਸਿਰਫ ਉਹ ਲੋਕਾਂ ਨੂੰ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ਵਰ ਦੀ ਮੋਹਰ ਨਹੀਂ ਸੀ।</verse>
				<verse number="5">ਉਹਨਾਂ ਨੂੰ ਕਿਸੇ ਨੂੰ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਬਲਕਿ ਉਹਨਾਂ ਨੂੰ ਸਿਰਫ ਪੰਜ ਮਹੀਨਿਆਂ ਤੱਕ ਤਸੀਹੇ ਦੇਣ ਦੀ ਆਗਿਆ ਸੀ। ਅਤੇ ਉਹਨਾਂ ਨੇ ਜੋ ਤਕਲੀਫ ਝੱਲਨੀ ਸੀ ਉਹ ਬਿੱਛੂ ਦੇ ਡੰਗ ਮਾਰਨ ਵਰਗੀ ਸੀ।</verse>
				<verse number="6">ਉਹਨਾਂ ਦਿਨਾਂ ਦੇ ਦੌਰਾਨ ਲੋਕ ਮੌਤ ਦੀ ਭਾਲ ਕਰਨਗੇ ਪਰ ਇਸਨੂੰ ਨਹੀਂ ਲੱਭਣਗੇ; ਉਹ ਮਰਨ ਦੀ ਇੱਛਾ ਰੱਖਣਗੇ, ਪਰ ਮੌਤ ਉਹਨਾਂ ਨੂੰ ਛੱਡ ਦੇਵੇਗੀ।</verse>
				<verse number="7">ਟਿੱਡੀਆਂ ਲੜਾਈ ਲਈ ਤਿਆਰ ਘੋੜਿਆਂ ਵਾਂਗ ਦਿਖਾਈ ਦਿੱਤੀਆਂ। ਉਹਨਾਂ ਦੇ ਸਿਰਾਂ ਤੇ ਉਹਨਾਂ ਨੇ ਸੋਨੇ ਦੇ ਮੁਕਟ ਵਰਗਾ ਕੁਝ ਪਾਇਆ ਹੋਇਆ ਸੀ, ਅਤੇ ਉਹਨਾਂ ਦੇ ਚਿਹਰੇ ਮਨੁੱਖੀ ਚਿਹਰਿਆਂ ਵਰਗੇ ਲੱਗਦੇ ਸਨ।</verse>
				<verse number="8">ਉਹਨਾਂ ਦੇ ਵਾਲ ਔਰਤਾਂ ਦੇ ਵਾਲਾਂ ਵਰਗੇ ਸਨ ਅਤੇ ਉਹਨਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ।</verse>
				<verse number="9">ਉਹਨਾਂ ਦੀ ਛਾਤੀਆਂ ਲੋਹੇ ਦੀਆਂ ਪੱਤੀਆਂ ਵਾਂਗ ਸਨ ਅਤੇ ਉਹਨਾਂ ਦੇ ਖੰਭਾਂ ਦੀ ਆਵਾਜ਼ ਲੜਾਈ ਵਿੱਚ ਭੱਜ ਰਹੇ ਬਹੁਤ ਸਾਰੇ ਘੋੜਿਆਂ ਅਤੇ ਰੱਥਾਂ ਦੀ ਗਰਜ ਵਾਂਗ ਸੀ।</verse>
				<verse number="10">ਉਹਨਾਂ ਕੋਲ ਬਿੱਛੂਆਂ ਦੀ ਤਰ੍ਹਾਂ ਡੰਗ ਮਾਰਨ ਵਾਲੀਆਂ ਪੂਛਾਂ ਸਨ ਅਤੇ ਉਹਨਾਂ ਦੀਆਂ ਪੂਛਾਂ ਵਿੱਚ ਪੰਜ ਮਹੀਨਿਆਂ ਤੱਕ ਲੋਕਾਂ ਨੂੰ ਤਸੀਹੇ ਦੇਣ ਦੀ ਸ਼ਕਤੀ ਸੀ।</verse>
				<verse number="11">ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਸੀ। ਜਿਸਦਾ ਇਬਰਾਨੀ ਵਿੱਚ ਨਾਮ ਅਬਾਦੋਨ ਹੈ ਅਤੇ ਯੂਨਾਨੀ ਵਿੱਚ ਅਪੋਲਿਓਨ (ਅਰਥਾਤ ਵਿਨਾਸ਼ਕਾਰੀ) ਹੈ।</verse>
				<verse number="12">ਪਹਿਲੀ ਮੁਸੀਬਤ ਬੀਤ ਗਈ ਹੈ; ਦੋ ਹੋਰ ਮੁਸੀਬਤਾਂ ਅਜੇ ਆਉਣੀਆਂ ਹਨ।</verse>
				<verse number="13">ਫਿਰ ਛੇਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ, ਅਤੇ ਮੈਂ ਸੋਨੇ ਦੀ ਜਗਵੇਦੀ ਦੇ ਚਾਰ ਸਿੰਗਾਂ ਵਿੱਚੋਂ ਇੱਕ ਆਵਾਜ਼ ਸੁਣੀ ਜੋ ਪਰਮੇਸ਼ਵਰ ਦੇ ਸਾਹਮਣੇ ਹੈ।</verse>
				<verse number="14">ਇਸ ਨੇ ਛੇਵੇਂ ਦੂਤ ਨੂੰ ਕਿਹਾ ਜਿਸ ਕੋਲ ਤੁਰ੍ਹੀ ਸੀ, “ਉਹਨਾਂ ਚਾਰ ਦੂਤਾਂ ਨੂੰ ਛੱਡ ਦਿਓ ਜਿਹੜੇ ਮਹਾਨ ਫ਼ਰਾਤ ਨਦੀ ਉੱਤੇ ਬੰਨ੍ਹੇ ਹੋਏ ਹਨ।”</verse>
				<verse number="15">ਅਤੇ ਉਹ ਚਾਰ ਦੂਤ ਜਿਨ੍ਹਾਂ ਨੂੰ ਇਸ ਘੰਟੇ ਅਤੇ ਦਿਨ ਅਤੇ ਮਹੀਨੇ ਅਤੇ ਸਾਲ ਲਈ ਤਿਆਰ ਰੱਖਿਆ ਗਿਆ ਸੀ ਮਨੁੱਖਜਾਤੀ ਦੇ ਇੱਕ ਤਿਹਾਈ ਹਿੱਸੇ ਨੂੰ ਮਾਰਨ ਲਈ ਰਿਹਾ ਕੀਤੇ ਗਏ ਸਨ।</verse>
				<verse number="16">ਤਾਇਨਾਤ ਫ਼ੌਜਾਂ ਦੀ ਗਿਣਤੀ 20 ਕਰੋੜ ਸੀ। ਮੈਂ ਉਹਨਾਂ ਦੀ ਗਿਣਤੀ ਸੁਣੀ।</verse>
				<verse number="17">ਜਿਨ੍ਹਾਂ ਘੋੜਿਆਂ ਅਤੇ ਸਵਾਰਾਂ ਨੂੰ ਮੈਂ ਆਪਣੇ ਦਰਸ਼ਨ ਵਿੱਚ ਵੇਖਿਆ ਸੀ ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ: ਉਹਨਾਂ ਦੀਆਂ ਛਾਤੀਆਂ ਦੇ ਪੱਤੇ ਅੱਗ ਦੀ ਤਰ੍ਹਾਂ ਲਾਲ, ਗੂੜ੍ਹੇ ਨੀਲੇ ਅਤੇ ਗੰਧਕ ਦੇ ਰੂਪ ਵਿੱਚ ਪੀਲੇ ਸਨ। ਘੋੜਿਆਂ ਦੇ ਸਿਰ ਸ਼ੇਰਾਂ ਦੇ ਸਿਰਾਂ ਵਰਗੇ ਸਨ ਅਤੇ ਉਹਨਾਂ ਦੇ ਮੂੰਹਾ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿਕਲਦੀ ਸੀ।</verse>
				<verse number="18">ਮਨੁੱਖਾਂ ਦਾ ਇੱਕ ਤਿਹਾਈ ਹਿੱਸਾ ਅੱਗ, ਧੂੰਆਂ ਅਤੇ ਗੰਧਕ ਦੀਆਂ ਤਿੰਨ ਬਿਪਤਾਵਾਂ ਦੁਆਰਾ ਮਾਰਿਆ ਗਿਆ ਜੋ ਉਹਨਾਂ ਦੇ ਮੂੰਹੋਂ ਨਿਕਲੇ।</verse>
				<verse number="19">ਘੋੜਿਆਂ ਦੀ ਤਾਕਤ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂਛਾਂ ਵਿੱਚ ਸੀ; ਉਹਨਾਂ ਦੀਆਂ ਪੂਛਾਂ ਸੱਪਾਂ ਵਰਗੀਆਂ ਸਨ, ਜਿਨ੍ਹਾਂ ਦੇ ਸਿਰਾਂ ਨਾਲ ਉਹ ਸੱਟ ਮਾਰਦੇ ਸਨ।</verse>
				<verse number="20">ਬਾਕੀ ਮਨੁੱਖਜਾਤੀ ਜੋ ਇਨ੍ਹਾਂ ਬਿਪਤਾਵਾਂ ਦੁਆਰਾ ਨਹੀਂ ਮਾਰੀ ਗਈ ਸੀ, ਉਹਨਾਂ ਨੇ ਅਜੇ ਵੀ ਆਪਣੇ ਹੱਥਾਂ ਦੇ ਕੰਮ ਤੋਂ ਤੋਬਾ ਨਹੀਂ ਕੀਤੀ; ਉਹਨਾਂ ਨੇ ਭੂਤਾਂ ਅਤੇ ਸੋਨੇ, ਚਾਂਦੀ, ਕਾਂਸੀ, ਪੱਥਰ ਅਤੇ ਲੱਕੜ ਦੀਆਂ ਮੂਰਤੀਆਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ ਉਹ ਮੂਰਤੀਆਂ ਜੋ ਵੇਖ ਜਾਂ ਸੁਣ ਜਾਂ ਚੱਲ ਨਹੀਂ ਸਕਦੀਆਂ।</verse>
				<verse number="21">ਨਾ ਹੀ ਉਹਨਾਂ ਨੇ ਆਪਣੇ ਕਤਲ, ਉਹਨਾਂ ਦੀਆਂ ਜਾਦੂਈ ਕਲਾਵਾਂ, ਉਹਨਾਂ ਦੀ ਜਿਨਸੀ ਅਨੈਤਿਕਤਾ ਜਾਂ ਉਹਨਾਂ ਦੀ ਚੋਰੀ ਤੋਂ ਤੋਬਾ ਕੀਤੀ।</verse>
			</chapter>
			<chapter number="10">
				<verse number="1">ਇਸ ਤੋਂ ਬਾਅਦ ਮੈਂ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜੋ ਬੱਦਲ ਨੂੰ ਕੱਪੜੇ ਦੀ ਤਰ੍ਹਾ ਲਪੇਟੇ ਹੋਏ ਸੀ, ਉਸਦੇ ਸਿਰ ਦੇ ਉੱਪਰ ਇੱਕ ਇੰਦਰਧਨੁਸ਼ ਸੀ; ਉਸਦਾ ਚਿਹਰਾ ਸੂਰਜ ਵਰਗਾ ਸੀ ਅਤੇ ਉਸਦੇ ਪੈਰ ਅੱਗ ਦੇ ਥੰਮ੍ਹਾਂ ਵਰਗੇ ਸਨ।</verse>
				<verse number="2">ਉਸਨੇ ਇੱਕ ਛੋਟੀ ਜਿਹੀ ਪੋਥੀ ਫੜ੍ਹੀ ਹੋਈ ਸੀ, ਜੋ ਉਸਦੇ ਹੱਥ ਵਿੱਚ ਖੁੱਲ੍ਹੀ ਸੀ। ਉਸਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਅਤੇ ਖੱਬਾ ਪੈਰ ਜ਼ਮੀਨ ਤੇ ਰੱਖਿਆ,</verse>
				<verse number="3">ਅਤੇ ਉਸਨੇ ਸ਼ੇਰ ਦੀ ਗਰਜ ਵਾਂਗ ਉੱਚੀ ਆਵਾਜ਼ ਦਿੱਤੀ। ਜਦੋਂ ਉਸਨੇ ਪੁਕਾਰਿਆ ਤਾਂ ਸੱਤ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।</verse>
				<verse number="4">ਅਤੇ ਜਦੋਂ ਸੱਤ ਗਰਜਾਂ ਬੋਲੀਆਂ, ਮੈਂ ਲਿਖਣ ਵਾਲਾ ਸੀ; ਪਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਸੱਤਾਂ ਗਰਜਾਂ ਨੇ ਜੋ ਕਿਹਾ ਹੈ ਉਸ ਉੱਤੇ ਮੋਹਰ ਲਗਾ ਅਤੇ ਇਸਨੂੰ ਨਾ ਲਿਖ।”</verse>
				<verse number="5">ਫਿਰ ਜਿਸ ਦੂਤ ਨੂੰ ਮੈਂ ਸਮੁੰਦਰ ਅਤੇ ਜ਼ਮੀਨ ਤੇ ਖੜ੍ਹਾ ਵੇਖਿਆ ਸੀ ਉਸਨੇ ਆਪਣਾ ਸੱਜਾ ਹੱਥ ਸਵਰਗ ਵੱਲ ਉਠਾਇਆ।</verse>
				<verse number="6">ਅਤੇ ਉਸਨੇ ਪਰਮੇਸ਼ਵਰ ਦੀ ਸਹੁੰ ਖਾਧੀ ਜੋ ਸਦਾ ਅਤੇ ਸਦਾ ਲਈ ਜੀਉਂਦੇ ਹਨ, ਜਿਨ੍ਹਾਂ ਨੇ ਅਕਾਸ਼ ਅਤੇ ਉਹਨਾਂ ਵਿੱਚ ਜੋ ਕੁਝ ਹੈ, ਧਰਤੀ ਅਤੇ ਜੋ ਕੁਝ ਇਸ ਵਿੱਚ ਹੈ ਅਤੇ ਸਮੁੰਦਰ ਅਤੇ ਜੋ ਕੁਝ ਇਸ ਵਿੱਚ ਹੈ, ਬਣਾਇਆ ਅਤੇ ਕਿਹਾ, “ਹੁਣ ਹੋਰ ਦੇਰੀ ਨਹੀਂ ਹੋਵੇਗੀ!</verse>
				<verse number="7">ਪਰ ਜਿਨ੍ਹਾਂ ਦਿਨਾਂ ਵਿੱਚ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਉਣ ਵਾਲਾ ਹੈ, ਪਰਮੇਸ਼ਵਰ ਦਾ ਭੇਤ ਪੂਰਾ ਹੋ ਜਾਵੇਗਾ, ਜਿਵੇਂ ਉਹਨਾਂ ਨੇ ਆਪਣੇ ਸੇਵਕਾਂ ਨਬੀਆਂ ਨੂੰ ਦੱਸਿਆ ਸੀ।”</verse>
				<verse number="8">ਫਿਰ ਉਹ ਆਵਾਜ਼ ਜੋ ਮੈਂ ਸਵਰਗ ਤੋਂ ਸੁਣੀ ਸੀ ਮੇਰੇ ਨਾਲ ਇੱਕ ਵਾਰ ਫਿਰ ਬੋਲੀ: “ਜਾਓ, ਉਹ ਪੱਤਰੀ ਲਵੋ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਹੋਈ ਹੈ ਜੋ ਸਮੁੰਦਰ ਅਤੇ ਜ਼ਮੀਨ ਉੱਤੇ ਖੜ੍ਹਾ ਹੈ।”</verse>
				<verse number="9">ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਕਿਹਾ ਕਿ ਮੈਨੂੰ ਛੋਟੀ ਪੋਥੀ ਦੇ ਦਿਓ। ਉਸਨੇ ਮੈਨੂੰ ਕਿਹਾ, “ਇਸਨੂੰ ਲੈ ਅਤੇ ਇਸਨੂੰ ਖਾ। ਇਹ ਤੇਰੇ ਪੇਟ ਨੂੰ ਖੱਟਾ ਕਰ ਦੇਵੇਗੀ, ਪਰ ‘ਤੇਰੇ ਮੂੰਹ ਵਿੱਚ ਇਹ ਸ਼ਹਿਦ ਦੀ ਤਰ੍ਹਾਂ ਮਿੱਠੀ ਹੋਵੇਗੀ।’ ”</verse>
				<verse number="10">ਮੈਂ ਦੂਤ ਦੇ ਹੱਥ ਤੋਂ ਛੋਟੀ ਪੋਥੀ ਲੈ ਲਈ ਅਤੇ ਇਸਨੂੰ ਖਾ ਲਿਆ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਸੀ, ਪਰ ਜਦੋਂ ਮੈਂ ਇਸਨੂੰ ਖਾ ਲਿਆ, ਮੇਰਾ ਪੇਟ ਖੱਟਾ ਹੋ ਗਿਆ।</verse>
				<verse number="11">ਫਿਰ ਮੈਨੂੰ ਦੂਤ ਨੇ ਕਿਹਾ, “ਤੁਹਾਨੂੰ ਬਹੁਤ ਸਾਰੇ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਦੁਬਾਰਾ ਭਵਿੱਖਬਾਣੀ ਕਰਨੀ ਚਾਹੀਦੀ ਹੈ।”</verse>
			</chapter>
			<chapter number="11">
				<verse number="1">ਇਸ ਤੋਂ ਬਾਅਦ ਮੈਨੂੰ ਮਾਪਣ ਵਾਲੇ ਡੰਡੇ ਵਰਗਾ ਇੱਕ ਕਾਨਾ ਦਿੱਤਾ ਗਿਆ ਅਤੇ ਮੈਨੂੰ ਕਿਹਾ ਗਿਆ, “ਜਾਓ ਅਤੇ ਪਰਮੇਸ਼ਵਰ ਦੇ ਹੈਕਲ ਅਤੇ ਜਗਵੇਦੀ ਨੂੰ ਇਸਦੇ ਉਪਾਸਕਾਂ ਦੇ ਨਾਲ ਮਾਪੋ।</verse>
				<verse number="2">ਪਰ ਬਾਹਰੀ ਵਿਹੜੇ ਨੂੰ ਛੱਡੋ; ਇਸ ਨੂੰ ਨਾ ਨਾਪੋ, ਕਿਉਂਕਿ ਇਹ ਗ਼ੈਰ-ਯਹੂਦੀਆਂ ਨੂੰ ਦਿੱਤਾ ਗਿਆ ਹੈ। ਉਹ ਬਤਾਲੀਆਂ ਮਹੀਨਿਆਂ ਲਈ ਮਤਲਬ ਸਾਢੇ ਤਿੰਨ ਸਾਲਾਂ ਲਈ ਪਵਿੱਤਰ ਸ਼ਹਿਰ ਨੂੰ ਲਤਾੜਨਗੀਆਂ।</verse>
				<verse number="3">ਅਤੇ ਮੈਂ ਆਪਣੇ ਦੋ ਗਵਾਹਾਂ ਨੂੰ ਨਿਯੁਕਤ ਕਰਾਂਗਾ, ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਸਾਢੇ ਤਿੰਨ ਸਾਲਾਂ ਲਈ ਤੱਪੜ ਪਹਿਨੇ ਹੋਏ ਭਵਿੱਖਬਾਣੀ ਕਰਨਗੇ।”</verse>
				<verse number="4">ਇਹ ਉਹ, “ਦੋ ਜ਼ੈਤੂਨ ਦੇ ਰੁੱਖ” ਅਤੇ ਦੋ ਸ਼ਮਾਦਾਨ ਹਨ ਅਤੇ, “ਉਹ ਧਰਤੀ ਦੇ ਪ੍ਰਭੂ ਦੇ ਸਾਹਮਣੇ ਖੜ੍ਹੇ ਹਨ।”</verse>
				<verse number="5">ਜੇ ਕੋਈ ਉਹਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹਨਾਂ ਦੇ ਮੂੰਹ ਵਿੱਚੋਂ ਅੱਗ ਆਉਂਦੀ ਹੈ ਅਤੇ ਉਹਨਾਂ ਦੇ ਦੁਸ਼ਮਣਾਂ ਨੂੰ ਖਾ ਜਾਂਦੀ ਹੈ। ਇਸ ਤਰ੍ਹਾਂ ਜੋ ਕੋਈ ਵੀ ਉਹਨਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ ਉਸਦਾ ਮਰਨਾ ਤੈਅ ਹੈ।</verse>
				<verse number="6">ਉਹਨਾਂ ਕੋਲ ਅਕਾਸ਼ ਨੂੰ ਬੰਦ ਕਰਨ ਦੀ ਸ਼ਕਤੀ ਹੈ ਤਾਂ ਜੋ ਉਹਨਾਂ ਦੇ ਭਵਿੱਖਬਾਣੀ ਕਰਨ ਦੌਰਾਨ ਮੀਂਹ ਨਾ ਪਵੇ; ਅਤੇ ਉਹਨਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਅਤੇ ਧਰਤੀ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਮਹਾਂਮਾਰੀ ਨਾਲ ਜਿੰਨੀ ਵਾਰ ਉਹ ਚਾਹੇ ਮਾਰਨ ਦੀ ਸ਼ਕਤੀ ਹੈ।</verse>
				<verse number="7">ਹੁਣ ਜਦੋਂ ਉਹਨਾਂ ਨੇ ਆਪਣੀ ਗਵਾਹੀ ਖਤਮ ਕਰ ਲਈ ਹੈ, ਅਥਾਹ ਕੁੰਡ ਤੋਂ ਆਉਣ ਵਾਲਾ ਦਰਿੰਦਾ ਉਹਨਾਂ ਉੱਤੇ ਹਮਲਾ ਕਰੇਗਾ ਅਤੇ ਉਹਨਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।</verse>
				<verse number="8">ਉਹਨਾਂ ਦੀਆਂ ਲਾਸ਼ਾਂ ਮਹਾਨ ਸ਼ਹਿਰ ਦੇ ਜਨਤਕ ਚੌਂਕ ਵਿੱਚ ਪਈਆਂ ਹੋਣਗੀਆਂ, ਜਿਸਨੂੰ ਸੰਕੇਤ ਦੇ ਤੌਰ ਤੇ ਸੋਦੋਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦੇ ਪ੍ਰਭੂ ਨੂੰ ਵੀ ਸਲੀਬ ਦਿੱਤੀ ਗਈ ਸੀ।</verse>
				<verse number="9">ਸਾਢੇ ਤਿੰਨ ਦਿਨਾਂ ਤੱਕ ਹਰੇਕ, ਕਬੀਲੇ, ਭਾਸ਼ਾ ਅਤੇ ਕੌਮ ਵਿੱਚੋਂ ਕੁਝ ਲੋਕ ਉਹਨਾਂ ਦੇ ਸਰੀਰਾਂ ਵੱਲ ਵੇਖਣਗੇ ਅਤੇ ਉਹਨਾਂ ਨੂੰ ਦਫ਼ਨਾਉਣ ਤੋਂ ਇਨਕਾਰ ਕਰ ਦੇਣਗੇ।</verse>
				<verse number="10">ਧਰਤੀ ਦੇ ਵਾਸੀ ਉਹਨਾਂ ਦੀ ਮੌਤ ਤੇ ਖੁਸ਼ ਹੋਣਗੇ ਅਤੇ ਇੱਕ-ਦੂਜੇ ਨੂੰ ਤੋਹਫ਼ੇ ਭੇਜ ਕੇ ਜਸ਼ਨ ਮਨਾਉਣਗੇ, ਕਿਉਂਕਿ ਇਨ੍ਹਾਂ ਦੋ ਨਬੀਆਂ ਨੇ ਧਰਤੀ ਉੱਤੇ ਰਹਿਣ ਵਾਲਿਆਂ ਨੂੰ ਤਸੀਹੇ ਦਿੱਤੇ ਸਨ।</verse>
				<verse number="11">ਪਰ ਸਾਡੇ ਤਿੰਨ ਦਿਨਾਂ ਬਾਅਦ ਪਰਮੇਸ਼ਵਰ ਵੱਲੋਂ ਜੀਵਨ ਦਾ ਸਾਹ ਉਹਨਾਂ ਵਿੱਚ ਦਾਖਲ ਹੋਇਆ, ਅਤੇ ਉਹ ਆਪਣੇ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਉਹਨਾਂ ਨੂੰ ਵੇਖਣ ਵਾਲਿਆਂ ਵਿੱਚ ਦਹਿਸ਼ਤ ਫੈਲ ਗਈ।</verse>
				<verse number="12">ਤਦ ਉਹਨਾਂ ਨੇ ਸਵਰਗ ਤੋਂ ਇੱਕ ਉੱਚੀ ਆਵਾਜ਼ ਉਹਨਾਂ ਨੂੰ ਇਹ ਕਹਿੰਦੇ ਸੁਣਾਈ ਦਿੱਤੀ, “ਇੱਥੇ ਆ ਜਾਓ।” ਅਤੇ ਉਹ ਆਪਣੇ ਦੁਸ਼ਮਣਾਂ ਦੇ ਵੇਖਦਿਆਂ ਇੱਕ ਬੱਦਲ ਵਿੱਚ ਸਵਰਗ ਨੂੰ ਚਲੇ ਗਏ।</verse>
				<verse number="13">ਉਸੇ ਘੰਟੇ ਤੇ ਇੱਕ ਗੰਭੀਰ ਭੂਚਾਲ ਆਇਆ ਅਤੇ ਸ਼ਹਿਰ ਦਾ ਦਸਵਾਂ ਹਿੱਸਾ ਨਾਸ਼ ਹੋ ਗਿਆ। ਭੂਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ ਅਤੇ ਬਚੇ ਲੋਕ ਘਬਰਾ ਗਏ ਅਤੇ ਸਵਰਗ ਦੇ ਪਰਮੇਸ਼ਵਰ ਦੀ ਮਹਿਮਾ ਕੀਤੀ।</verse>
				<verse number="14">ਦੂਜੀ ਮੁਸੀਬਤ ਲੰਘ ਗਈ ਹੈ; ਤੀਜੀ ਮੁਸੀਬਤ ਜਲਦੀ ਆ ਰਹੀ ਹੈ।</verse>
				<verse number="15">ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਸਵਰਗ ਵਿੱਚ ਉੱਚੀਆਂ ਅਵਾਜ਼ਾਂ ਆਈਆਂ, ਜਿਸ ਨੇ ਕਿਹਾ: “ਸੰਸਾਰ ਦਾ ਰਾਜ ਸਾਡੇ ਪ੍ਰਭੂ ਅਤੇ ਉਹਨਾਂ ਦੇ ਮਸੀਹਾ ਦਾ ਰਾਜ ਬਣ ਗਿਆ ਹੈ, ਅਤੇ ਉਹ ਸਦਾ ਅਤੇ ਸਦਾ ਲਈ ਰਾਜ ਕਰਣਗੇ।”</verse>
				<verse number="16">ਅਤੇ ਚੌਵੀਂ ਬਜ਼ੁਰਗ, ਜੋ ਪਰਮੇਸ਼ਵਰ ਦੇ ਸਾਹਮਣੇ ਆਪਣੇ ਸਿੰਘਾਸਣਾ ਤੇ ਬਿਰਾਜਮਾਨ ਸਨ, ਉਹ ਆਪਣੇ ਚਿਹਰੇ ਭਾਰ ਡਿੱਗ ਪਏ ਅਤੇ ਪਰਮੇਸ਼ਵਰ ਦੀ ਅਰਾਧਨਾ ਕੀਤੀ,</verse>
				<verse number="17">ਇਹ ਕਹਿੰਦੇ ਹਨ: “ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ, ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ, ਉਹ ਜਿਹੜਾ ਹੈ ਅਤੇ ਜਿਹੜਾ ਸੀ, ਕਿਉਂਕਿ ਤੁਸੀਂ ਆਪਣੀ ਮਹਾਨ ਸ਼ਕਤੀ ਲੈ ਲਈ ਹੈ ਅਤੇ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ।</verse>
				<verse number="18">ਰਾਸ਼ਟਰ ਗੁੱਸੇ ਵਿੱਚ ਸਨ, ਅਤੇ ਤੁਹਾਡਾ ਕ੍ਰੋਧ ਆ ਗਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਮੁਰਦਿਆਂ ਦਾ ਨਿਆਂ ਕੀਤਾ ਜਾਵੇ, ਅਤੇ ਤੁਹਾਡੇ ਸੇਵਕਾਂ ਨਬੀਆਂ ਨੂੰ ਪ੍ਰਤੀਫਲ ਅਤੇ ਤੁਹਾਡੇ ਪਵਿੱਤਰ ਲੋਕਾਂ ਨੂੰ ਜੋ ਤੁਹਾਡੇ ਨਾਮ ਦਾ ਸਤਿਕਾਰ ਕਰਦੇ ਹਨ, ਦੋਵੇਂ ਵੱਡੇ ਅਤੇ ਛੋਟੇ ਅਤੇ ਉਹਨਾਂ ਨੂੰ ਤਬਾਹ ਕਰਨ ਲਈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”</verse>
				<verse number="19">ਤਦ ਉਸ ਵੇਲੇ ਸਵਰਗ ਵਿੱਚ ਪਰਮੇਸ਼ਵਰ ਦਾ ਹੈਕਲ ਖੋਲ੍ਹਿਆ ਗਿਆ, ਅਤੇ ਉਹਨਾਂ ਦੇ ਹੈਕਲ ਦੇ ਅੰਦਰ ਉਹਨਾਂ ਦੇ ਨੇਮ ਦਾ ਸੰਦੂਕ ਵੇਖਿਆ। ਅਤੇ ਬਿਜਲੀ ਦੀਆਂ ਲਪਟਾਂ, ਗੜਗੜਾਹਟ, ਗਰਜ ਹੀ ਗਰਜ, ਇੱਕ ਭੂਚਾਲ ਅਤੇ ਇੱਕ ਗੰਭੀਰ ਗੜੇਮਾਰੀ ਆਈ।</verse>
			</chapter>
			<chapter number="12">
				<verse number="1">ਸਵਰਗ ਵਿੱਚ ਇੱਕ ਮਹਾਨ ਨਿਸ਼ਾਨੀ ਪ੍ਰਗਟ ਹੋਈ: ਇੱਕ ਔਰਤ ਜਿਸਦੇ ਕੱਪੜੇ ਸੂਰਜ ਸੀ, ਉਸਦੇ ਪੈਰਾਂ ਹੇਠ ਚੰਦਰਮਾ ਸੀ ਅਤੇ ਉਸਦੇ ਸਿਰ ਤੇ ਬਾਰਾਂ ਤਾਰਿਆਂ ਦਾ ਮੁਕਟ ਸੀ।</verse>
				<verse number="2">ਉਹ ਔਰਤ ਗਰਭਵਤੀ ਸੀ ਅਤੇ ਦਰਦ ਨਾਲ ਚੀਕ ਰਹੀ ਸੀ ਕਿਉਂਕਿ ਉਹ ਜਨਮ ਦੇਣ ਵਾਲੀ ਸੀ।</verse>
				<verse number="3">ਫਿਰ ਇੱਕ ਹੋਰ ਨਿਸ਼ਾਨ ਸਵਰਗ ਵਿੱਚ ਪ੍ਰਗਟ ਹੋਇਆ: ਇੱਕ ਬਹੁਤ ਵੱਡਾ ਲਾਲ ਅਜਗਰ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਅਤੇ ਇਸਦੇ ਸੱਤ ਸਿਰਾਂ ਤੇ ਸੱਤ ਮੁਕਟ ਸਨ।</verse>
				<verse number="4">ਇਸ ਦੀ ਪੂਛ ਨੇ ਤਾਰੇ ਦਾ ਇੱਕ ਤਿਹਾਈ ਹਿੱਸਾ ਅਕਾਸ਼ ਵਿੱਚੋਂ ਡਿੱਗਾ ਕੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਉਸ ਔਰਤ ਦੇ ਸਾਹਮਣੇ ਖੜ੍ਹਾ ਸੀ ਜੋ ਜਨਮ ਦੇਣ ਵਾਲੀ ਸੀ, ਤਾਂ ਜੋ ਇਹ ਉਸ ਦੇ ਬੱਚੇ ਨੂੰ ਉਸ ਦੇ ਜਨਮ ਲੈਣ ਸਾਰ ਹੀ ਖਾ ਲਵੇ।</verse>
				<verse number="5">ਉਸਨੇ ਇੱਕ ਪੁੱਤਰ, ਇੱਕ ਨਰ ਬੱਚੇ ਨੂੰ ਜਨਮ ਦਿੱਤਾ, “ਜੋ ਲੋਹੇ ਦੇ ਰਾਜਡੰਡੇ ਨਾਲ ਸਾਰੀਆਂ ਕੌਮਾਂ ਉੱਤੇ ਰਾਜ ਕਰੇਗਾ।” ਅਤੇ ਉਸ ਬੱਚੇ ਨੂੰ ਤੁਰੰਤ ਹੀ ਪਰਮੇਸ਼ਵਰ ਅਤੇ ਉਹਨਾਂ ਦੇ ਸਿੰਘਾਸਣ ਦੇ ਕੋਲ ਪਹੁੰਚਾ ਦਿੱਤਾ ਗਿਆ।</verse>
				<verse number="6">ਉਹ ਔਰਤ ਉਜਾੜ ਵਿੱਚ ਭੱਜ ਕੇ ਉਸ ਜਗ੍ਹਾ ਤੇ ਚਲੀ ਗਈ ਜੋ ਪਰਮੇਸ਼ਵਰ ਦੁਆਰਾ ਉਸਦੇ ਲਈ ਤਿਆਰ ਕੀਤੀ ਗਈ ਸੀ, ਜਿੱਥੇ ਉਸਦੀ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਦੇਖਭਾਲ ਕੀਤੀ ਜਾ ਸਕੇ।</verse>
				<verse number="7">ਫਿਰ ਸਵਰਗ ਵਿੱਚ ਯੁੱਧ ਛਿੜ ਗਿਆ। ਮਿਕਾਏਲ ਅਤੇ ਉਸਦੇ ਦੂਤਾਂ ਨੇ ਅਜਗਰ ਦੇ ਵਿਰੁੱਧ ਲੜਾਈ ਕੀਤੀ, ਅਤੇ ਅਜਗਰ ਅਤੇ ਉਸਦੇ ਦੂਤਾਂ ਨੇ ਵਾਪਸ ਉਹਨਾਂ ਦੇ ਵਿਰੁੱਧ ਲੜਾਈ ਕੀਤੀ।</verse>
				<verse number="8">ਪਰ ਉਹ ਇੰਨਾ ਮਜ਼ਬੂਤ ਨਹੀਂ ਸੀ ਅਤੇ ਉਹਨਾਂ ਨੇ ਸਵਰਗ ਵਿੱਚ ਆਪਣਾ ਸਥਾਨ ਗੁਆ ਦਿੱਤਾ।</verse>
				<verse number="9">ਮਹਾਨ ਅਜਗਰ ਨੂੰ ਹੇਠਾਂ ਸੁੱਟ ਦਿੱਤਾ ਗਿਆ, ਉਹ ਪੁਰਾਣਾ ਸੱਪ ਜਿਸਨੂੰ ਦੁਸ਼ਟ ਕਿਹਾ ਜਾਂਦਾ ਹੈ, ਜਾਂ ਸ਼ੈਤਾਨ, ਜੋ ਸਾਰੀ ਦੁਨੀਆਂ ਨੂੰ ਕੁਰਾਹੇ ਪਾਉਂਦਾ ਹੈ। ਉਸਨੂੰ ਧਰਤੀ ਤੇ ਉਸਦੇ ਦੂਤਾਂ ਨਾਲ ਸੁੱਟਿਆ ਗਿਆ।</verse>
				<verse number="10">ਫਿਰ ਮੈਂ ਸਵਰਗ ਵਿੱਚ ਇੱਕ ਉੱਚੀ ਆਵਾਜ਼ ਨੂੰ ਇਹ ਕਹਿੰਦੇ ਸੁਣਿਆ: “ਹੁਣ ਮੁਕਤੀ ਅਤੇ ਸ਼ਕਤੀ ਆ ਗਈ ਹੈ ਅਤੇ ਸਾਡੇ ਪਰਮੇਸ਼ਵਰ ਦਾ ਰਾਜ, ਅਤੇ ਉਸਦੇ ਮਸੀਹਾ ਦਾ ਅਧਿਕਾਰ। ਸਾਡੇ ਭਰਾਵਾਂ ਅਤੇ ਭੈਣਾਂ ਦੇ ਦੋਸ਼ ਲਗਾਉਣ ਵਾਲੇ ਲਈ, ਜੋ ਦਿਨ-ਰਾਤ ਸਾਡੇ ਪਰਮੇਸ਼ਵਰ ਅੱਗੇ ਉਹਨਾਂ ਉੱਤੇ ਦੋਸ਼ ਲਾਉਂਦੇ ਹਨ, ਉਹਨਾਂ ਨੂੰ ਹੇਠਾਂ ਸੁੱਟ ਦਿੱਤਾ ਗਿਆ ਹੈ।</verse>
				<verse number="11">ਉਹਨਾਂ ਨੇ ਸ਼ੈਤਾਨ ਉੱਤੇ ਜਿੱਤ ਪ੍ਰਾਪਤ ਕੀਤੀ ਲੇਲੇ ਦੇ ਖੂਨ ਦੁਆਰਾ ਅਤੇ ਉਹਨਾਂ ਦੀ ਗਵਾਹੀ ਦੇ ਸ਼ਬਦ ਦੁਆਰਾ; ਜਿਵੇਂ ਕਿ ਆਖਰੀ ਸਾਹ ਤੱਕ ਉਹਨਾਂ ਨੇ ਆਪਣੀ ਜ਼ਿੰਦਗੀ ਨੂੰ ਇੰਨਾ ਪਿਆਰ ਨਹੀਂ ਕੀਤਾ।</verse>
				<verse number="12">ਇਸ ਲਈ ਖੁਸ਼ ਹੋਵੋ, ਤੁਸੀਂ ਸਵਰਗ ਅਤੇ ਤੁਸੀਂ ਜੋ ਉਹਨਾਂ ਵਿੱਚ ਰਹਿੰਦੇ ਹੋ! ਪਰ ਧਰਤੀ ਅਤੇ ਸਮੁੰਦਰ ਲਈ ਅਫ਼ਸੋਸ, ਕਿਉਂਕਿ ਦੁਸ਼ਟ ਤੁਹਾਡੇ ਵੱਲ ਉੱਤਰ ਗਿਆ ਹੈ! ਉਹ ਗੁੱਸੇ ਨਾਲ ਭਰਿਆ ਹੋਇਆ ਹੈ, ਕਿਉਂਕਿ ਉਹ ਜਾਣਦਾ ਹੈ ਕਿ ਉਸਦਾ ਸਮਾਂ ਘੱਟ ਹੈ।”</verse>
				<verse number="13">ਜਦੋਂ ਅਜਗਰ ਨੇ ਵੇਖਿਆ ਕਿ ਉਸਨੂੰ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।</verse>
				<verse number="14">ਔਰਤ ਨੂੰ ਇੱਕ ਮਹਾਨ ਉਕਾਬ ਦੇ ਦੋ ਖੰਭ ਦਿੱਤੇ ਗਏ ਸਨ, ਤਾਂ ਜੋ ਉਹ ਉਜਾੜ ਵਿੱਚ ਉਸ ਲਈ ਤਿਆਰ ਕੀਤੀ ਜਗ੍ਹਾ ਤੇ ਉਡਾਣ ਭਰ ਸਕੇ, ਜਿੱਥੇ ਸੱਪ ਦੀ ਪਹੁੰਚ ਤੋਂ ਬਾਹਰ, ਕੁਝ ਸਮੇਂ ਤਕਰੀਬਨ ਸਾਢੇ ਤਿੰਨ ਸਾਲ ਲਈ ਅਤੇ ਅੱਧੇ ਸਮੇਂ ਲਈ ਉਸਦੀ ਦੇਖਭਾਲ ਕੀਤੀ ਜਾਏਗੀ।</verse>
				<verse number="15">ਫਿਰ ਸੱਪ ਨੇ ਆਪਣੇ ਮੂੰਹ ਵਿੱਚੋਂ ਇੱਕ ਨਦੀ ਵਾਂਗ ਪਾਣੀ ਕੱਢਿਆ, ਤਾਂ ਕਿ ਔਰਤ ਨੂੰ ਪਛਾੜਿਆ ਜਾ ਸਕੇ ਅਤੇ ਉਸ ਨੂੰ ਪਾਣੀ ਦੇ ਬਹਾਅ ਨਾਲ ਦੂਰ ਕੀਤਾ ਜਾ ਸਕੇ। 1</verse>
				<verse number="16">ਪਰ ਉਸ ਔਰਤ ਦੀ ਮਦਦ ਲਈ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਅਜਗਰ ਦੁਆਰਾ ਬਹਾਈ ਗਈ ਨਦੀ ਨੂੰ ਨਿਗਲਣ ਲਿਆ ਜੋ ਅਜਗਰ ਨੇ ਆਪਣੇ ਮੂੰਹ ਵਿੱਚੋਂ ਕੱਢੀ ਸੀ।</verse>
				<verse number="17">ਫਿਰ ਅਜਗਰ ਔਰਤ ਉੱਤੇ ਗੁੱਸੇ ਹੋ ਗਿਆ ਅਤੇ ਉਸਦੀ ਬਾਕੀ ਔਲਾਦ ਦੇ ਵਿਰੁੱਧ ਯੁੱਧ ਛੇੜ ਦਿੱਤਾ, ਉਹ ਜੋ ਪਰਮੇਸ਼ਵਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਬਾਰੇ ਆਪਣੀ ਗਵਾਹੀ ਨੂੰ ਪੱਕਾ ਰੱਖਦੇ ਹਨ।</verse>
			</chapter>
			<chapter number="13">
				<verse number="1">ਇਸ ਦੇ ਬਾਅਦ ਅਜਗਰ ਸਮੁੰਦਰ ਦੇ ਕੰਢੇ ਤੇ ਖੜ੍ਹਾ ਸੀ ਅਤੇ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦੇ ਵੇਖਿਆ। ਇਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ, ਇਸਦੇ ਸਿੰਗਾਂ ਉੱਤੇ ਦਸ ਮੁਕਟ ਸਨ ਅਤੇ ਹਰੇਕ ਸਿਰ ਉੱਤੇ ਇੱਕ ਕੁਫ਼ਰ ਦਾ ਨਾਮ ਸੀ।</verse>
				<verse number="2">ਜਿਸ ਜਾਨਵਰ ਨੂੰ ਮੈਂ ਵੇਖਿਆ ਉਹ ਚੀਤੇ ਵਰਗਾ ਸੀ, ਪਰ ਉਸ ਦੇ ਪੈਰ ਰਿੱਛ ਵਰਗੇ ਸਨ ਅਤੇ ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਦਰਿੰਦੇ ਨੂੰ ਉਸਦੀ ਸ਼ਕਤੀ ਅਤੇ ਉਸਦੀ ਸਿੰਘਾਸਣ ਅਤੇ ਮਹਾਨ ਅਧਿਕਾਰ ਦਿੱਤਾ।</verse>
				<verse number="3">ਦਰਿੰਦੇ ਦੇ ਸਿਰਾਂ ਵਿੱਚੋਂ ਇੱਕ ਨੂੰ ਘਾਤਕ ਜ਼ਖਮ ਲੱਗਿਆ ਸੀ, ਪਰ ਘਾਤਕ ਜ਼ਖਮ ਚੰਗਾ ਹੋ ਗਿਆ ਸੀ। ਸਾਰਾ ਸੰਸਾਰ ਅਚੰਭੇ ਨਾਲ ਭਰਿਆ ਹੋਇਆ ਸੀ ਅਤੇ ਉਸ ਦਰਿੰਦੇ ਦਾ ਪਿੱਛਾ ਕਰ ਰਿਹਾ ਸੀ।</verse>
				<verse number="4">ਲੋਕ ਅਜਗਰ ਦੀ ਪੂਜਾ ਕਰਦੇ ਸਨ ਕਿਉਂਕਿ ਉਸਨੇ ਜਾਨਵਰ ਨੂੰ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਜਾਨਵਰ ਦੀ ਪੂਜਾ ਵੀ ਕੀਤੀ ਅਤੇ ਕਹਿਣ ਲੱਗੇ, “ਇਸ ਜਾਨਵਰ ਵਰਗਾ ਕੌਣ ਹੈ? ਕੌਣ ਇਸ ਦੇ ਵਿਰੁੱਧ ਜੰਗ ਛੇੜ ਸਕਦਾ ਹੈ?”</verse>
				<verse number="5">ਦਰਿੰਦੇ ਨੂੰ ਘੁਮੰਡੀ ਸ਼ਬਦਾਂ ਅਤੇ ਕੁਫ਼ਰ ਬੋਲਣ ਅਤੇ ਬਤਾਲੀ ਮਹੀਨਿਆਂ ਤੱਕ ਮਤਲਬ ਸਾਢੇ ਤਿੰਨ ਸਾਲਾਂ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇੱਕ ਮੂੰਹ ਦਿੱਤਾ ਗਿਆ ਸੀ।</verse>
				<verse number="6">ਇਸ ਨੇ ਆਪਣਾ ਮੂੰਹ ਪਰਮੇਸ਼ਵਰ ਦੀ ਨਿੰਦਿਆ ਕਰਨ ਅਤੇ ਉਹਨਾਂ ਦੇ ਨਾਮ ਅਤੇ ਉਹਨਾਂ ਦੇ ਨਿਵਾਸ ਸਥਾਨ ਅਤੇ ਸਵਰਗ ਵਿੱਚ ਰਹਿਣ ਵਾਲਿਆਂ ਦੀ ਬਦਨਾਮੀ ਕਰਨ ਲਈ ਖੋਲ੍ਹਿਆ।</verse>
				<verse number="7">ਇਸ ਨੂੰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਵਿਰੁੱਧ ਲੜਾਈ ਲੜਨ ਅਤੇ ਉਹਨਾਂ ਨੂੰ ਜਿੱਤਣ ਦੀ ਸ਼ਕਤੀ ਦਿੱਤੀ ਗਈ ਸੀ। ਅਤੇ ਇਸਨੂੰ ਹਰ ਕਬੀਲੇ, ਲੋਕਾਂ, ਭਾਸ਼ਾ ਅਤੇ ਕੌਮ ਉੱਤੇ ਅਧਿਕਾਰ ਦਿੱਤਾ ਗਿਆ ਸੀ।</verse>
				<verse number="8">ਅਤੇ ਧਰਤੀ ਦੇ ਸਾਰੇ ਵਸਨੀਕ ਜਾਨਵਰ ਦੀ ਪੂਜਾ ਕਰਨਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸੰਸਾਰ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।</verse>
				<verse number="9">ਜਿਸ ਦੇ ਵੀ ਕੰਨ ਹਨ, ਉਹ ਸੁਣ ਲਵੇ।</verse>
				<verse number="10">“ਜੇ ਕਿਸੇ ਨੂੰ ਕੈਦ ਵਿੱਚ ਜਾਣਾ ਹੈ, ਤੇ ਕੈਦ ਵਿੱਚ ਉਹ ਜਾਣਗੇ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਤੇ ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ।” ਇਸ ਲਈ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਅਤੇ ਵਫ਼ਾਦਾਰੀ ਦੀ ਮੰਗ ਕੀਤੀ ਜਾਂਦੀ ਹੈ।</verse>
				<verse number="11">ਫਿਰ ਮੈਂ ਇੱਕ ਦੂਸਰਾ ਦਰਿੰਦਾ ਦੇਖਿਆ, ਜੋ ਧਰਤੀ ਤੋਂ ਬਾਹਰ ਆ ਰਿਹਾ ਸੀ। ਇਸ ਦੇ ਲੇਲੇ ਵਰਗੇ ਦੋ ਸਿੰਗ ਸਨ, ਪਰ ਇਹ ਅਜਗਰ ਵਾਂਗ ਬੋਲਦਾ ਸੀ।</verse>
				<verse number="12">ਇਸ ਨੇ ਪਹਿਲੇ ਜਾਨਵਰ ਦੇ ਸਾਰੇ ਅਧਿਕਾਰਾਂ ਦੀ ਵਰਤੋਂ ਆਪਣੀ ਤਰਫੋਂ ਕੀਤੀ ਅਤੇ ਧਰਤੀ ਅਤੇ ਇਸਦੇ ਵਾਸੀਆਂ ਨੂੰ ਪਹਿਲੇ ਜਾਨਵਰ ਦੀ ਪੂਜਾ ਕਰਨ ਲਈ ਮਜਬੂਰ ਕੀਤਾ, ਜਿਸਦਾ ਘਾਤਕ ਜ਼ਖਮ ਭਰ ਗਿਆ ਸੀ।</verse>
				<verse number="13">ਅਤੇ ਇਸ ਨੇ ਮਹਾਨ ਸੰਕੇਤ ਦਿੱਤੇ, ਇੱਥੋਂ ਤੱਕ ਕਿ ਲੋਕਾਂ ਦੇ ਦੇਖਦੇ ਹੀ ਉਹ ਸਵਰਗ ਤੋਂ ਧਰਤੀ ਤੇ ਅੱਗ ਬਰਸਾ ਦਿੰਦਾ ਸੀ।</verse>
				<verse number="14">ਚਿੰਨ੍ਹਾਂ ਦੇ ਕਾਰਨ ਇਸ ਨੂੰ ਪਹਿਲੇ ਜਾਨਵਰ ਦੀ ਤਰਫੋਂ ਪ੍ਰਦਰਸ਼ਨ ਕਰਨ ਦੀ ਸ਼ਕਤੀ ਦਿੱਤੀ ਗਈ ਸੀ, ਇਸ ਨੇ ਧਰਤੀ ਦੇ ਵਾਸੀਆਂ ਨੂੰ ਧੋਖਾ ਦਿੱਤਾ। ਇਸ ਨੇ ਉਹਨਾਂ ਨੂੰ ਉਸ ਦਰਿੰਦੇ ਦੇ ਸਨਮਾਨ ਵਿੱਚ ਇੱਕ ਚਿੱਤਰ ਸਥਾਪਤ ਕਰਨ ਦਾ ਆਦੇਸ਼ ਦਿੱਤਾ ਜੋ ਤਲਵਾਰ ਨਾਲ ਜ਼ਖਮੀ ਹੋਇਆ ਸੀ ਅਤੇ ਫਿਰ ਵੀ ਜੀਉਂਦਾ ਰਿਹਾ।</verse>
				<verse number="15">ਦੂਜੇ ਦਰਿੰਦੇ ਨੂੰ ਪਹਿਲੇ ਦਰਿੰਦੇ ਦੇ ਚਿੱਤਰ ਨੂੰ ਸਾਹ ਦੇਣ ਦੀ ਸ਼ਕਤੀ ਦਿੱਤੀ ਗਈ ਸੀ, ਤਾਂ ਜੋ ਇਹ ਮੂਰਤ ਬੋਲ ਸਕੇ ਅਤੇ ਉਹਨਾਂ ਸਾਰਿਆਂ ਨੂੰ ਮਾਰੇ ਜਾਣ ਦਾ ਕਾਰਨ ਬਣ ਸਕੇ ਜਿਨ੍ਹਾਂ ਨੇ ਮੂਰਤੀ ਦੀ ਪੂਜਾ ਕਰਨ ਤੋਂ ਇਨਕਾਰ ਕੀਤਾ ਸੀ।</verse>
				<verse number="16">ਇਸ ਨੇ ਸਾਰੇ ਲੋਕਾਂ, ਵੱਡੇ ਅਤੇ ਛੋਟੇ, ਅਮੀਰ ਅਤੇ ਗਰੀਬ, ਅਜ਼ਾਦ ਅਤੇ ਗੁਲਾਮ, ਨੂੰ ਆਪਣੇ ਸੱਜੇ ਹੱਥਾਂ ਜਾਂ ਮੱਥੇ ਉੱਤੇ ਨਿਸ਼ਾਨ ਪ੍ਰਾਪਤ ਕਰਨ ਲਈ ਮਜਬੂਰ ਕੀਤਾ।</verse>
				<verse number="17">ਤਾਂ ਜੋ ਉਹ ਉਦੋਂ ਤੱਕ ਖਰੀਦ ਜਾਂ ਵੇਚ ਨਾ ਸਕਣ ਜਦੋਂ ਤੱਕ ਉਹਨਾਂ ਦੇ ਕੋਲ ਨਿਸ਼ਾਨ ਨਾ ਹੋਵੇ, ਜੋ ਕਿ ਜਾਨਵਰ ਦਾ ਨਾਮ ਹੈ ਜਾਂ ਇਸਦੇ ਨਾਮ ਦੀ ਸੰਖਿਆ ਹੈ।</verse>
				<verse number="18">ਇਹ ਬੁੱਧੀ ਦੀ ਮੰਗ ਕਰਦਾ ਹੈ। ਜਿਸ ਵਿਅਕਤੀ ਨੂੰ ਸੂਝ ਹੈ ਉਸ ਨੂੰ ਦਰਿੰਦੇ ਦੀ ਗਿਣਤੀ ਦਾ ਹਿਸਾਬ ਲਗਾਉਣ ਦਿਓ, ਕਿਉਂਕਿ ਇਹ ਸੰਖਿਆ ਮਨੁੱਖ ਦੇ ਨਾਮ ਦੀ ਹੈ, ਇਹ ਗਿਣਤੀ ਦਾ ਜੋੜ 666 ਹੈ।</verse>
			</chapter>
			<chapter number="14">
				<verse number="1">ਫਿਰ ਮੈਂ ਵੇਖਿਆ ਮੇਰੇ ਸਾਹਮਣੇ ਲੇਲਾ ਸੀ ਅਤੇ ਉਹ ਸੀਯੋਨ ਪਰਬਤ ਤੇ ਖੜ੍ਹਾ ਸੀ ਅਤੇ ਉਸਦੇ ਨਾਲ ਇੱਕ ਲੱਖ ਚਤਾਲੀ ਹਜ਼ਾਰ ਲੋਕ ਸਨ ਜਿਨ੍ਹਾਂ ਦੇ ਮੱਥੇ ਉੱਤੇ ਉਸਦਾ ਅਤੇ ਉਸਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।</verse>
				<verse number="2">ਅਤੇ ਮੈਂ ਸਵਰਗ ਤੋਂ ਆਵਾਜ਼ ਸੁਣੀ ਜਿਵੇਂ ਤੇਜ਼ ਵਹਿਦੇ ਪਾਣੀ ਦੀ ਆਵਾਜ਼ ਜਿਹੀ ਅਤੇ ਗਰਜ ਦੀ ਉੱਚੀ ਆਵਾਜ਼ ਵਰਗੀ। ਮੈਂ ਜੋ ਆਵਾਜ਼ ਸੁਣੀ, ਉਹ ਉਸ ਤਰ੍ਹਾਂ ਦੀ ਸੀ ਜਿਵੇਂ ਵਾਜੇ ਵਜਾਉਣ ਵਾਲੇ ਆਪਣੀ ਬੀਣਾ ਵਜਾਉਂਦੇ ਹੋਣ।</verse>
				<verse number="3">ਅਤੇ ਉਹਨਾਂ ਨੇ ਸਿੰਘਾਸਣ ਦੇ ਅੱਗੇ ਅਤੇ ਚਾਰ ਜੀਵਾਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗਾਣਾ ਗਾਇਆ। ਧਰਤੀ ਤੋਂ ਛੁਡਾਏ ਗਏ ਇੱਕ ਲੱਖ ਚਤਾਲੀ ਹਜ਼ਾਰ ਲੋਕਾਂ ਨੂੰ ਛੱਡ ਕੇ ਕੋਈ ਵੀ ਇਹ ਗਾਣਾ ਨਹੀਂ ਸਿੱਖ ਸਕਿਆ।</verse>
				<verse number="4">ਇਹ ਉਹ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਔਰਤਾਂ ਨਾਲ ਅਪਵਿੱਤਰ ਨਹੀਂ ਕੀਤਾ, ਕਿਉਂਕਿ ਉਹ ਕੁਆਰੇ ਰਹੇ। ਉਹ ਜਿੱਥੇ ਵੀ ਲੇਲਾ ਜਾਂਦਾ ਹੈ ਉਸਦੇ ਮਗਰ ਚੱਲਦੇ ਸਨ। ਉਹ ਮਨੁੱਖਜਾਤੀ ਵਿੱਚੋਂ ਖਰੀਦੇ ਗਏ ਸਨ, ਉਹ ਪਰਮੇਸ਼ਵਰ ਅਤੇ ਲੇਲੇ ਨੂੰ ਪਹਿਲੇ ਫਲ ਵਜੋਂ ਭੇਟ ਕੀਤੇ ਗਏ ਸਨ।</verse>
				<verse number="5">ਉਹਨਾਂ ਦੇ ਮੂੰਹ ਵਿੱਚ ਕੋਈ ਝੂਠ ਨਹੀਂ ਪਾਇਆ ਗਿਆ; ਉਹ ਨਿਰਦੋਸ਼ ਹਨ।</verse>
				<verse number="6">ਫਿਰ ਮੈਂ ਇੱਕ ਹੋਰ ਦੂਤ ਨੂੰ ਅਕਾਸ਼ ਵਿੱਚ ਉੱਡਦਿਆਂ ਵੇਖਿਆ ਅਤੇ ਉਸ ਕੋਲ ਸਦੀਵੀ ਖੁਸ਼ਖ਼ਬਰੀ ਸੀ ਜੋ ਧਰਤੀ ਉੱਤੇ ਰਹਿਣ ਵਾਲੇ ਹਰ ਕੌਮ, ਕਬੀਲੇ, ਭਾਸ਼ਾ ਅਤੇ ਲੋਕਾਂ ਨੂੰ ਸੁਣਾਉਣ ਲਈ ਸੀ।</verse>
				<verse number="7">ਉਸ ਦੂਤ ਨੇ ਉੱਚੀ ਆਵਾਜ਼ ਵਿੱਚ ਕਿਹਾ, “ਪਰਮੇਸ਼ਵਰ ਤੋਂ ਡਰੋ ਅਤੇ ਉਹਨਾਂ ਦੀ ਮਹਿਮਾ ਕਰੋ, ਕਿਉਂਕਿ ਉਹਨਾਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਉਹਨਾਂ ਦੀ ਅਰਾਧਨਾ ਕਰੋ ਜਿਨ੍ਹਾਂ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ।”</verse>
				<verse number="8">ਇੱਕ ਦੂਜਾ ਦੂਤ ਉਸ ਦੇ ਪਿੱਛੇ ਇਹ ਕਹਿੰਦੇ ਆਇਆ, “ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ, ‘ਜਿਸਨੇ ਆਪਣੀ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ ਸੀ।’ ”</verse>
				<verse number="9">ਇੱਕ ਤੀਜਾ ਦੂਤ ਨੇ ਉਹਨਾਂ ਦੇ ਮਗਰ ਆਇਆ ਅਤੇ ਉਸ ਨੇ ਉੱਚੀ ਆਵਾਜ਼ ਵਿੱਚ ਕਿਹਾ: “ਜੇ ਕੋਈ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਉਹਨਾਂ ਦੇ ਮੱਥੇ ਜਾਂ ਹੱਥ ਉੱਤੇ ਇਸ ਦਾ ਨਿਸ਼ਾਨ ਪਾਉਂਦਾ ਹੈ,</verse>
				<verse number="10">ਉਹ ਵੀ, ਪਰਮੇਸ਼ਵਰ ਦੇ ਕਹਿਰ ਦਾ ਦਾਖਰਸ ਪੀਣਗੇ, ਜੋ ਉਸਦੇ ਕ੍ਰੋਧ ਦੇ ਪਿਆਲੇ ਵਿੱਚ ਪੂਰੀ ਤਾਕਤ ਪਾ ਦਿੱਤੀ ਗਈ ਹੈ। ਪਵਿੱਤਰ ਦੂਤਾਂ ਅਤੇ ਲੇਲੇ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਬਲਦੀ ਗੰਧਕ ਨਾਲ ਤਸੀਹੇ ਦਿੱਤੇ ਜਾਣਗੇ।</verse>
				<verse number="11">ਅਤੇ ਉਹਨਾਂ ਦੇ ਕਸ਼ਟ ਦਾ ਧੂੰਆਂ ਸਦਾ ਅਤੇ ਸਦਾ ਲਈ ਉੱਠੇਗਾ। ਉਹਨਾਂ ਲੋਕਾਂ ਲਈ ਦਿਨ ਜਾਂ ਰਾਤ ਕੋਈ ਆਰਾਮ ਨਹੀਂ ਹੋਵੇਗਾ ਜੋ ਜਾਨਵਰ ਅਤੇ ਇਸਦੇ ਚਿੱਤਰ ਦੀ ਪੂਜਾ ਕਰਦੇ ਹਨ, ਜਾਂ ਕਿਸੇ ਵੀ ਵਿਅਕਤੀ ਲਈ ਜੋ ਇਸਦੇ ਨਾਮ ਦਾ ਨਿਸ਼ਾਨ ਪ੍ਰਾਪਤ ਕਰਦਾ ਹੈ।”</verse>
				<verse number="12">ਇਹ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਦੀ ਮੰਗ ਕਰਦਾ ਹੈ ਜੋ ਉਸਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਦੇ ਪ੍ਰਤੀ ਵਫ਼ਾਦਾਰ ਰਹਿੰਦੇ ਹਨ।</verse>
				<verse number="13">ਫਿਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਇਸ ਨੂੰ ਲਿਖ: ਧੰਨ ਹਨ ਉਹ ਮੁਰਦੇ ਜੋ ਹੁਣ ਤੋਂ ਪ੍ਰਭੂ ਵਿੱਚ ਮਰਦੇ ਹਨ।” ਪਰਮੇਸ਼ਵਰ ਦਾ ਆਤਮਾ ਕਹਿੰਦਾ ਹੈ, “ਹਾਂ, ਉਹ ਆਪਣੀ ਮਿਹਨਤ ਤੋਂ ਆਰਾਮ ਕਰਨਗੇ, ਕਿਉਂਕਿ ਉਹਨਾਂ ਦੇ ਕੰਮ ਉਹਨਾਂ ਦੇ ਪਿੱਛੇ ਚੱਲਣਗੇ।”</verse>
				<verse number="14">ਮੈਂ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਬੱਦਲ ਸੀ ਅਤੇ ਉਸ ਬੱਦਲ ਉੱਤੇ ਇੱਕ ਮਨੁੱਖ ਦੇ ਪੁੱਤਰ ਵਰਗਾ ਬੈਠਾ ਸੀ ਜਿਸਦੇ ਸਿਰ ਤੇ ਸੋਨੇ ਦਾ ਮੁਕਟ ਸੀ ਅਤੇ ਉਸਦੇ ਹੱਥ ਵਿੱਚ ਇੱਕ ਤਿੱਖੀ ਦਾਤਰੀ ਸੀ।</verse>
				<verse number="15">ਤਦ ਇੱਕ ਹੋਰ ਦੂਤ ਹੈਕਲ ਵਿੱਚੋਂ ਬਾਹਰ ਆਇਆ ਅਤੇ ਜੋ ਬੱਦਲ ਉੱਤੇ ਬੈਠਾ ਸੀ ਉੱਚੀ ਆਵਾਜ਼ ਵਿੱਚ ਉਸਨੂੰ ਕਿਹਾ, “ਆਪਣੀ ਦਾਤਰੀ ਲੈ ਅਤੇ ਵੱਢ, ਕਿਉਂਕਿ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫਸਲ ਪੱਕੀ ਹੈ।”</verse>
				<verse number="16">ਇਸ ਲਈ ਜਿਹੜਾ ਬੱਦਲ ਉੱਤੇ ਬੈਠਾ ਸੀ, ਉਸਨੇ ਆਪਣੀ ਦਾਤਰੀ ਧਰਤੀ ਉੱਤੇ ਘੁੰਮਾਈ ਅਤੇ ਧਰਤੀ ਦੀ ਵਾਢੀ ਕੀਤੀ ਗਈ।</verse>
				<verse number="17">ਇੱਕ ਹੋਰ ਸਵਰਗਦੂਤ ਉਸ ਹੈਕਲ ਵਿੱਚੋਂ ਜੋ ਸਵਰਗ ਵਿੱਚ ਹੈ ਬਾਹਰ ਆਇਆ, ਅਤੇ ਉਸ ਕੋਲ ਵੀ ਇੱਕ ਤਿੱਖੀ ਦਾਤਰੀ ਸੀ।</verse>
				<verse number="18">ਫਿਰ ਵੀ ਇੱਕ ਹੋਰ ਦੂਤ, ਜਿਸ ਕੋਲ ਅੱਗ ਦੀ ਜੁੰਮੇਵਾਰੀ ਸੀ, ਜਗਵੇਦੀ ਤੋਂ ਆਇਆ ਅਤੇ ਉੱਚੀ ਆਵਾਜ਼ ਵਿੱਚ ਉਸ ਨੂੰ ਬੋਲਿਆ ਜਿਸ ਕੋਲ ਤਿੱਖੀ ਦਾਤਰੀ ਸੀ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੀ ਅੰਗੂਰੀ ਵੇਲ ਵਿੱਚੋਂ ਅੰਗੂਰਾਂ ਦੇ ਝੁੰਡ ਇਕੱਠੇ ਕਰੋ, ਕਿਉਂਕਿ ਇਸ ਦੇ ਅੰਗੂਰ ਪੱਕੇ ਹੋਏ ਹਨ।”</verse>
				<verse number="19">ਦੂਤ ਨੇ ਧਰਤੀ ਉੱਤੇ ਆਪਣੀ ਦਾਤਰੀ ਘੁੰਮਾਈ, ਇਸਦੇ ਅੰਗੂਰ ਇਕੱਠੇ ਕੀਤੇ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਕ੍ਰੋਧ ਦੇ ਮਹਾਨ ਦਾਖ ਵਿੱਚ ਸੁੱਟ ਦਿੱਤਾ।</verse>
				<verse number="20">ਉਹਨਾਂ ਨੂੰ ਯੇਰੂਸ਼ਲੇਮ ਸ਼ਹਿਰ ਦੇ ਬਾਹਰ ਦਾਖ ਵਿੱਚ ਲਤਾੜਿਆ ਗਿਆ ਸੀ ਅਤੇ ਰਸਕੁੰਢ ਵਿੱਚੋਂ ਖੂਨ ਵਹਿ ਰਿਹਾ ਸੀ, ਜੋ ਕਿ ਤਿੰਨ ਸੌ ਕਿਲੋਮੀਟਰ ਦੀ ਦੂਰੀ ਤੱਕ ਘੋੜਿਆਂ ਦੀਆਂ ਲਗਾਮਾਂ ਦੇ ਬਰਾਬਰ ਉੱਚਾ ਉੱਠ ਰਿਹਾ ਸੀ।</verse>
			</chapter>
			<chapter number="15">
				<verse number="1">ਇਸ ਤੋਂ ਬਾਅਦ ਮੈਂ ਸਵਰਗ ਵਿੱਚ ਇੱਕ ਹੋਰ ਮਹਾਨ ਅਤੇ ਸ਼ਾਨਦਾਰ ਚਿੰਨ੍ਹ ਵੇਖਿਆ: ਸੱਤ ਦੂਤ ਸੱਤ ਆਖਰੀ ਬਿਪਤਾਵਾਂ ਦੇ ਨਾਲ, ਕਿਉਂਕਿ ਉਹਨਾਂ ਨਾਲ ਪਰਮੇਸ਼ਵਰ ਦਾ ਕ੍ਰੋਧ ਪੂਰਾ ਹੋ ਗਿਆ ਹੈ।</verse>
				<verse number="2">ਅਤੇ ਮੈਂ ਉਹ ਵੇਖਿਆ ਜੋ ਸ਼ੀਸ਼ੇ ਦੇ ਸਮੁੰਦਰ ਵਰਗਾ ਦਿਖਾਈ ਦਿੰਦਾ ਸੀ ਜੋ ਅੱਗ ਨਾਲ ਚਮਕ ਰਿਹਾ ਸੀ ਅਤੇ ਸਮੁੰਦਰ ਦੇ ਕੋਲ ਉਹ ਖੜ੍ਹੇ ਸਨ, ਉਹ ਜਿਹੜੇ ਦਰਿੰਦੇ ਅਤੇ ਇਸਦੇ ਚਿੱਤਰ ਅਤੇ ਇਸਦੇ ਨਾਮ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਸਕੇ। ਉਹਨਾਂ ਨੇ ਪਰਮੇਸ਼ਵਰ ਦੁਆਰਾ ਦਿੱਤੀ ਗਈ ਬਰਬਤ ਫੜ੍ਹੀ ਹੋਈ ਸੀ</verse>
				<verse number="3">ਅਤੇ ਪਰਮੇਸ਼ਵਰ ਦੇ ਸੇਵਕ ਮੋਸ਼ੇਹ ਅਤੇ ਲੇਲੇ ਦਾ ਗੀਤ ਗਾਇਆ: “ਤੁਹਾਡੇ ਕੰਮ ਮਹਾਨ ਅਤੇ ਅਦਭੁਤ ਹਨ, ਸਰਵ ਸ਼ਕਤੀਮਾਨ ਪ੍ਰਭੂ। ਤੁਹਾਡੇ ਰਾਹ ਸਹੀ ਅਤੇ ਸੱਚੇ ਹਨ, ਕੌਮਾਂ ਦੇ ਰਾਜੇ।</verse>
				<verse number="4">ਹੇ ਪ੍ਰਭੂ, ਤੁਹਾਡੇ ਤੋਂ ਕੌਣ ਨਹੀਂ ਡਰੇਗਾ, ਅਤੇ ਤੁਹਾਡੇ ਨਾਮ ਦੀ ਮਹਿਮਾ ਨਹੀਂ ਕਰੇਗਾ? ਕੇਵਲ ਤੁਸੀਂ ਹੀ ਪਵਿੱਤਰ ਹੋ। ਸਾਰੀਆਂ ਕੌਮਾਂ ਆਉਣਗੀਆਂ ਅਤੇ ਤੁਹਾਡੀ ਆਰਧਨਾ ਕਰਨਗੀਆਂ, ਕਿਉਂਕਿ ਤੁਹਾਡੇ ਧਰਮੀ ਕੰਮਾਂ ਦਾ ਖੁਲਾਸਾ ਹੋਇਆ ਹੈ।”</verse>
				<verse number="5">ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੈਂ ਸਵਰਗ ਵਿੱਚ ਹੈਕਲ ਨੂੰ ਵੇਖਿਆ ਅਰਥਾਤ ਨਵੇਂ ਨੇਮ ਦਾ ਤੰਬੂ ਅਤੇ ਇਸਨੂੰ ਖੋਲ੍ਹ ਦਿੱਤਾ ਗਿਆ।</verse>
				<verse number="6">ਹੈਕਲ ਦੇ ਬਾਹਰੋਂ ਸੱਤ ਦੂਤ ਸੱਤ ਬਿਪਤਾਵਾਂ ਦੇ ਨਾਲ ਆਏ। ਉਹਨਾਂ ਨੇ ਸਾਫ਼, ਚਮਕਦਾਰ ਮਲਮਲ ਦੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੀਆਂ ਛਾਤੀਆਂ ਦੇ ਦੁਆਲੇ ਸੁਨਹਿਰੀ ਪੱਟੀਆਂ ਬੰਨ੍ਹਿਆ ਹੋਈਆਂ ਸਨ।</verse>
				<verse number="7">ਫਿਰ ਚਾਰ ਜੀਵਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੱਤ ਸੋਨੇ ਦੇ ਕਟੋਰੇ ਦਿੱਤੇ ਜੋ ਪਰਮੇਸ਼ਵਰ ਦੇ ਕ੍ਰੋਧ ਨਾਲ ਭਰੇ ਹੋਏ ਸਨ, ਜੋ ਸਦਾ ਅਤੇ ਸਦਾ ਲਈ ਜੀਉਂਦਾ ਹੈ।</verse>
				<verse number="8">ਅਤੇ ਹੈਕਲ ਪਰਮੇਸ਼ਵਰ ਦੀ ਮਹਿਮਾ ਅਤੇ ਉਹਨਾਂ ਦੀ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ ਅਤੇ ਕੋਈ ਵੀ ਹੈਕਲ ਵਿੱਚ ਦਾਖਲ ਨਹੀਂ ਹੋ ਸਕਦਾ ਜਦੋਂ ਤੱਕ ਸੱਤ ਦੂਤਾਂ ਦੀਆਂ ਸੱਤ ਬਿਪਤਾਵਾਂ ਪੂਰੀਆਂ ਨਹੀਂ ਹੋ ਜਾਂਦੀਆਂ।</verse>
			</chapter>
			<chapter number="16">
				<verse number="1">ਫਿਰ ਮੈਂ ਹੈਕਲ ਵਿੱਚੋਂ ਇੱਕ ਵੱਡੀ ਆਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੀ ਸੁਣੀ, “ਜਾਓ, ਪਰਮੇਸ਼ਵਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ।”</verse>
				<verse number="2">ਪਹਿਲਾਂ ਦੂਤ ਗਿਆ ਅਤੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹਿਆ ਅਤੇ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦੀ ਮੋਹਰ ਸੀ ਅਤੇ ਜਿਨ੍ਹਾਂ ਨੇ ਉਸ ਦੀ ਮੂਰਤੀ ਦੀ ਪੂਜਾ ਕੀਤੀ ਸੀ ਉਹਨਾਂ ਉੱਤੇ ਬੁਰੇ ਅਤੇ ਦੁੱਖਦਾਇਕ ਫੋੜੇ ਨਿਕਲ ਆਏ।</verse>
				<verse number="3">ਦੂਸਰੇ ਦੂਤ ਨੇ ਜਦ ਆਪਣਾ ਕਟੋਰਾ ਸਮੁੰਦਰ ਵਿੱਚ ਡੋਲ੍ਹਿਆ, ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ, ਅਤੇ ਹਰ ਇੱਕ ਜਿਉਂਦੀ ਜਾਨ ਸਮੁੰਦਰ ਵਿੱਚ ਮਰ ਗਈ।</verse>
				<verse number="4">ਤੀਸਰੇ ਦੂਤ ਨੇ ਆਪਣਾ ਕਟੋਰਾ ਨਦੀਆਂ ਅਤੇ ਪਾਣੀਆਂ ਦੇ ਚਸ਼ਮੇ ਉੱਤੇ ਡੋਲ੍ਹਿਆ, ਤਾਂ ਉਹ ਲਹੂ ਬਣ ਗਿਆ।</verse>
				<verse number="5">ਤਦ ਮੈਂ ਪਾਣੀਆਂ ਦੇ ਅਧਕਾਰੀ ਦੂਤ ਨੂੰ ਇਹ ਆਖਦੇ ਸੁਣਿਆ: “ਹੇ ਪਵਿੱਤਰ ਪੁਰਖ, ਤੂੰ ਜੋ ਹੈ, ਜੋ ਸੀ, ਤੂੰ ਧਰਮੀ ਹੈ, ਅਤੇ ਸਹੀ ਨਿਆਂ ਕੀਤੇ;</verse>
				<verse number="6">ਕਿਉਂਕਿ ਉਹਨਾਂ ਨੇ ਤੁਹਾਡੇ ਨਬੀਆਂ ਅਤੇ ਪਵਿੱਤਰ ਲੋਕਾਂ ਦਾ ਲਹੂ ਵਹਾਇਆ, ਅਤੇ ਤੁਸੀਂ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਉਹ ਇਸੇ ਦੇ ਯੋਗ ਸਨ।”</verse>
				<verse number="7">ਅਤੇ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ: “ਹਾਂ, ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ, ਤੁਹਾਡੇ ਫੈਸਲੇ ਸੱਚੇ ਅਤੇ ਨਿਆਈਂ ਹਨ।”</verse>
				<verse number="8">ਚੌਥੇ ਦੂਤ ਨੇ ਜਦ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹਿਆ, ਤਾਂ ਸੂਰਜ ਨੂੰ ਇਹ ਆਗਿਆ ਦਿੱਤੀ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸਾ ਦੇਵੇ।</verse>
				<verse number="9">ਮਨੁੱਖ ਵੱਡੀ ਅੱਗ ਨਾਲ ਝੁਲਸ ਗਏ ਅਤੇ ਪਰਮੇਸ਼ਵਰ ਦੇ ਨਾਮ ਦੀ ਨਿੰਦਿਆ ਕੀਤੀ, ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ, ਪਰ ਉਹਨਾਂ ਤੋਬਾ ਨਾ ਕੀਤੀ ਜੋ ਪਰਮੇਸ਼ਵਰ ਦੀ ਮਹਿਮਾ ਕਰਨ।</verse>
				<verse number="10">ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੇ ਸਿੰਘਾਸਣ ਉੱਤੇ ਡੋਲ ਦਿੱਤਾ, ਅਤੇ ਉਸਦਾ ਰਾਜ ਹਨੇਰਾ ਹੋ ਗਿਆ। ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।</verse>
				<verse number="11">ਅਤੇ ਆਪਣੇ ਦੁੱਖਾਂ ਅਤੇ ਜਖ਼ਮਾ ਦੇ ਕਾਰਨ ਸਵਰਗ ਦੇ ਪਰਮੇਸ਼ਵਰ ਦੀ ਨਿੰਦਿਆ ਕੀਤੀ, ਅਤੇ ਆਪਣੇ ਬੁਰੇ ਕੰਮਾਂ ਤੋਂ ਤੋਬਾ ਨਾ ਕੀਤੀ।</verse>
				<verse number="12">ਛੇਵੇਂ ਦੂਤ ਨੇ ਜਦ ਆਪਣਾ ਕਟੋਰਾ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹਿਆ, ਅਤੇ ਉਸਦਾ ਪਾਣੀ ਸੁੱਕ ਗਿਆ ਤਾਂ ਜੋ ਪੂਰਬ ਤੋਂ ਆਉਣ ਵਾਲਿਆ ਰਾਜਿਆਂ ਲਈ ਰਾਸਤਾ ਤਿਆਰ ਹੋਵੇ।</verse>
				<verse number="13">ਤਦ ਮੈਂ ਤਿੰਨ ਡੱਡੂਆਂ ਵਰਗੀਆਂ ਅਸ਼ੁੱਧ ਆਤਮਾਵਾਂ ਵੇਖੀਆ; ਉਹ ਅਜਗਰ ਦੇ ਮੂੰਹ ਵਿੱਚੋਂ, ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਨਿੱਕਲੀਆ।</verse>
				<verse number="14">ਕਿਉਂਕਿ ਉਹ ਚਮਤਕਾਰ ਵਿਖਾਉਣ ਵਾਲੀਆਂ ਦੁਸ਼ਟ ਆਤਮਾ ਸਨ, ਅਤੇ ਉਹ ਸੰਸਾਰ ਦੇ ਰਾਜਿਆਂ ਕੋਲ ਗਈਆ, ਤਾਂ ਕਿ ਉਹਨਾਂ ਨੂੰ ਸਰਵ ਸ਼ਕਤੀਮਾਨ ਪਰਮੇਸ਼ਵਰ ਦੀ ਜਿੱਤ ਦੇ ਮਹਾਨ ਦਿਨ ਉੱਤੇ ਯੁੱਧ ਕਰਨ ਲਈ ਇਕੱਠਾ ਕਰਨ।</verse>
				<verse number="15">“ਵੇਖੋ, ਮੈਂ ਚੋਰ ਵਾਂਗ ਅਚਾਨਕ ਆਉਂਦਾ ਹਾਂ! ਮੁਬਾਰਕ ਉਹ ਜੋ ਜਾਗਦਾ ਅਤੇ ਆਪਣੇ ਕੱਪੜੇ ਪਹਿਨ ਕੇ ਰੱਖਦਾ ਹੈ, ਜੋ ਅਜਿਹਾ ਨਾ ਹੋਵੇ ਉਹ ਨੰਗਾ ਫਿਰੇ ਅਤੇ ਲੋਕ ਉਸਦੀ ਸ਼ਰਮ ਵੇਖਣ।”</verse>
				<verse number="16">ਤਦ ਉਹਨਾਂ ਦੁਸ਼ਟ ਆਤਮਾਵਾਂ ਨੇ ਰਾਜਿਆਂ ਨੂੰ ਉਸ ਥਾਂ ਜਿਸਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਆਖਦੇ ਹਨ ਇਕੱਠੀਆਂ ਕੀਤਾ।</verse>
				<verse number="17">ਸੱਤਵੇ ਦੂਤ ਨੇ ਆਪਣਾ ਕਟੋਰਾ ਹਵਾ ਵਿੱਚ ਡੋਲ੍ਹ ਦਿੱਤਾ, ਅਤੇ ਹੈਕਲ ਦੀ ਸਿੰਘਾਸਣ ਵਿੱਚੋਂ ਇੱਕ ਉੱਚੀ ਆਵਾਜ਼ ਆਈ, “ਪੂਰਾ ਹੋ ਚੁੱਕਾ ਹੈ!”</verse>
				<verse number="18">ਤਦ ਬਿਜਲੀ ਦੀਆਂ ਲਿਸ਼ਕਾਂ, ਗੜਗੜਾਹਟਾਂ, ਬੱਦਲਾਂ ਦਾ ਗਰਜਣਾ ਅਤੇ ਵੱਡਾ ਭੁਚਾਲ ਆਇਆ। ਅਜਿਹਾ ਵੱਡਾ ਭੂਚਾਲ ਕਿ ਜਦੋਂ ਤੋਂ ਮਨੁੱਖਾਂ ਦੀ ਰਚਨਾ ਧਰਤੀ ਤੇ ਹੋਈ ਕਦੀ ਨਹੀਂ ਆਇਆ।</verse>
				<verse number="19">ਉਹ ਬਾਬੇਲ ਦਾ ਵੱਡਾ ਸ਼ਹਿਰ ਤਿੰਨ ਹਿੱਸਿਆ ਵਿੱਚ ਪਾਟ ਗਿਆ, ਕੌਮਾਂ ਅਤੇ ਰਾਸ਼ਟਰ ਨਾਸ਼ ਹੋ ਗਏ। ਪਰਮੇਸ਼ਵਰ ਨੇ ਵੱਡੇ ਨਗਰ ਬਾਬੇਲ ਨੂੰ ਯਾਦ ਕੀਤਾ ਅਤੇ ਆਪਣੇ ਕ੍ਰੋਧ ਦੇ ਦਾਖਰਸ ਦਾ ਪਿਆਲਾ ਉਸਨੂੰ ਪਿਲਾਇਆ।</verse>
				<verse number="20">ਸਾਰੇ ਟਾਪੂ ਭੱਜ ਗਏ, ਪਹਾੜ ਅਲੋਪ ਹੋ ਗਏ।</verse>
				<verse number="21">ਅਕਾਸ਼ ਤੋਂ ਮਨੁੱਖਾਂ ਉੱਪਰ ਵੱਡੇ-ਵੱਡੇ ਗੜੇ ਪਏ ਇੱਕ ਗੜਾ ਲਗਭਗ 150 ਕਿੱਲੋ ਦਾ ਸੀ, ਅਤੇ ਇਸ ਆਫਤ ਕਾਰਨ ਲੋਕ ਪਰਮੇਸ਼ਵਰ ਦੀ ਨਿੰਦਿਆ ਕਰਨ ਲੱਗੇ ਕਿਉਂਕਿ ਉਹ ਮਹਾਂਮਾਰੀ ਬਹੁਤ ਭਿਆਨਕ ਸੀ।</verse>
			</chapter>
			<chapter number="17">
				<verse number="1">ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਨੇ ਕਟੋਰੇ ਫੜ੍ਹੇ ਸਨ, ਇੱਕ ਨੇ ਮੇਰੇ ਕੋਲ ਆ ਕੇ ਆਖਿਆ, “ਆ, ਮੈ ਤੈਨੂੰ ਉਸ ਵੱਡੀ ਵੇਸਵਾ ਦੀ ਸਜ਼ਾ ਵਿਖਾਵਾ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੈ।</verse>
				<verse number="2">ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਵਿਭਚਾਰ ਕੀਤਾ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਦਾਖਰਸ ਨਾਲ ਮਤਵਾਲੇ ਹੋਏ।”</verse>
				<verse number="3">ਤਦ ਦੂਤ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਹੋਏ ਵੇਖਿਆ ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।</verse>
				<verse number="4">ਉਸ ਔਰਤ ਨੇ ਬੈਂਗਣੀ ਅਤੇ ਲਾਲ ਰੰਗ ਦੇ ਕੱਪੜੇ ਪਹਿਨੇ ਸਨ, ਉਹ ਸੋਨੇ ਅਤੇ ਮਹਿੰਗੇ ਮੋਤੀਆਂ ਨਾਲ ਸ਼ਿੰਗਾਰੀ ਹੋਈ ਸੀ। ਉਸਨੇ ਆਪਣੇ ਹੱਥ ਵਿੱਚ ਸੋਨੇ ਦਾ ਕਟੋਰਾ ਫੜਿਆ ਹੋਇਆ ਸੀ, ਜੋ ਘਿਣਾਉਣੀਆਂ ਵਸਤਾ ਅਤੇ ਉਸਦੇ ਵਿਭਚਾਰ ਨਾਲ ਭਰਿਆ ਹੋਇਆ ਸੀ।</verse>
				<verse number="5">ਉਸਦੇ ਮੱਥੇ ਉੱਤੇ ਇੱਕ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ: ਮਹਾਨ ਬਾਬੇਲ ਵੇਸਵਾਵਾਂ ਦੀ ਮਾਤਾ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾ ਦੀ ਮਾਂ।</verse>
				<verse number="6">ਮੈ ਵੇਖਿਆ ਉਸ ਔਰਤ ਨੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਲਹੂ ਨੂੰ ਪੀਤਾ, ਅਤੇ ਜਿਨ੍ਹਾਂ ਨੇ ਯਿਸ਼ੂ ਮਸੀਹ ਦੀ ਗਵਾਹੀ ਦਿੱਤੀ। ਉਸਨੂੰ ਵੇਖ ਕੇ ਮੈ ਹੈਰਾਨ ਰਹਿ ਗਿਆ।</verse>
				<verse number="7">ਤਦ ਸਵਰਗਦੂਤ ਨੇ ਮੈਨੂੰ ਪੁੱਛਿਆ: “ਤੂੰ ਹੈਰਾਨ ਕਿਉ ਹੋ ਰਿਹਾ ਹੈ? ਮੈਂ ਤੈਨੂੰ ਉਸ ਔਰਤ ਅਤੇ ਉਸ ਦਰਿੰਦੇ ਬਾਰੇ ਦੱਸਾਂਗਾ, ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ, ਜਿਸ ਤੇ ਉਹ ਔਰਤ ਬੈਠੀ ਹੈ।</verse>
				<verse number="8">ਉਹ ਦਰਿੰਦਾ, ਜਿਹੜਾ ਤੂੰ ਵੇਖਿਆ ਪਹਿਲਾਂ ਹੈ ਸੀ, ਹੁਣ ਨਹੀਂ ਹੈ, ਅਤੇ ਉਹ ਜਲਦੀ ਹੀ ਅਥਾਹ ਕੁੰਡ ਵਿੱਚੋਂ ਨਿੱਕਲੇਗਾ ਅਤੇ ਉਸਦਾ ਨਾਸ਼ ਹੋ ਜਾਵੇਗਾ। ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਸੰਸਾਰ ਦੇ ਮੁੱਢੋਂ ਜੀਵਨ ਦੀ ਕਿਤਾਬ ਵਿੱਚ ਨਹੀਂ ਲਿਖਿਆ ਗਿਆ, ਉਸ ਦਰਿੰਦੇ ਨੂੰ ਵੇਖ ਕੇ, ਕਿ ਉਹ ਹੈ ਸੀ, ਅਤੇ ਹੁਣ ਨਹੀਂ ਹੈ ਅਤੇ ਦੁਬਾਰਾ ਆਵੇਗਾ, ਵੇਖ ਕੇ ਹੈਰਾਨ ਹੋ ਜਾਣਗੇ।</verse>
				<verse number="9">“ਇਸ ਨੂੰ ਸਮਝਣ ਲਈ ਬੁੱਧ ਮੰਗ ਕਰਦਾ ਹੈ। ਉਹ ਸੱਤ ਸਿਰ ਸੱਤ ਪਰਬਤ ਹਨ, ਜਿਨ੍ਹਾਂ ਤੇ ਉਹ ਔਰਤ ਬੈਠੀ ਹੈ ਅਤੇ ਉਹ ਸੱਤ ਰਾਜੇ ਵੀ ਹਨ।</verse>
				<verse number="10">ਪੰਜ ਤਾਂ ਡਿੱਗ ਪਏ ਹਨ, ਇੱਕ ਹੈ, ਅਤੇ ਇੱਕ ਅਜੇ ਆਇਆ ਨਹੀਂ ਹੈ; ਪਰ ਜਦੋਂ ਉਹ ਆਵੇਗਾ ਤਾਂ ਥੋੜ੍ਹੇ ਸਮੇਂ ਲਈ ਹੀ ਆਵੇਗਾ।</verse>
				<verse number="11">ਉਹ ਦਰਿੰਦਾ ਜਿਹੜਾ ਸੀ, ਅਤੇ ਹੁਣ ਨਹੀਂ ਹੈ, ਅੱਠਵਾਂ ਰਾਜਾ ਹੈ। ਉਹਨਾਂ ਸੱਤਾ ਵਿੱਚੋਂ ਹੈ ਅਤੇ ਨਸ਼ਟ ਹੋ ਜਾਵੇਗਾ।</verse>
				<verse number="12">“ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਤੱਕ ਰਾਜ ਨਹੀਂ ਮਿਲਿਆ, ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲੇਗਾ।</verse>
				<verse number="13">ਉਹਨਾਂ ਦੱਸ ਰਾਜਿਆਂ ਦਾ ਇੱਕੋ ਹੀ ਉਦੇਸ਼ ਹੈ ਅਤੇ ਉਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦੇਣਗੇ।</verse>
				<verse number="14">ਉਹ ਲੇਲੇ ਦੇ ਵਿਰੁੱਧ ਯੁੱਧ ਛੇੜਨਗੇ, ਪਰ ਲੇਲਾ ਉਹਨਾਂ ਉੱਤੇ ਜਿੱਤ ਪ੍ਰਾਪਤ ਕਰੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਸਦੇ ਨਾਲ ਜਿਹੜੇ ਬੁਲਾਏ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹੋਣਗੇ।”</verse>
				<verse number="15">ਤਦ ਸਵਰਗਦੂਤ ਨੇ ਮੈਨੂੰ ਆਖਿਆ, “ਜਿਹੜੇ ਪਾਣੀ ਤੂੰ ਵੇਖੇ ਸਨ, ਜਿੱਥੇ ਉਹ ਵੇਸਵਾ ਬੈਠੀ ਹੈ, ਉਹ ਲੋਕ, ਭੀੜਾ, ਕੌਮਾਂ ਅਤੇ ਭਾਸ਼ਾਵਾਂ ਹਨ।</verse>
				<verse number="16">ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ ਉਹ ਵੇਸਵਾ ਨੂੰ ਨਫ਼ਰਤ ਕਰਨਗੇ। ਉਹ ਉਸਨੂੰ ਉਜਾੜ ਵਿੱਚ ਲਿਆਉਣਗੇ ਅਤੇ ਬਿਨ੍ਹਾਂ ਕੱਪੜਿਆ ਦੇ ਛੱਡ ਦੇਣਗੇ; ਉਹ ਉਸਦੇ ਮਾਸ ਨੂੰ ਖਾਣਗੇ ਅਤੇ ਅੱਗ ਨਾਲ ਸਾੜ ਦੇਣਗੇ।</verse>
				<verse number="17">ਕਿਉਂਕਿ ਪਰਮੇਸ਼ਵਰ ਨੇ ਉਹਨਾਂ ਦੇ ਦਿਲਾਂ ਵਿੱਚ ਪਾਇਆ ਕਿ ਉਹ ਉਸਦੀ ਮਰਜ਼ੀ ਪੂਰੀ ਕਰਨ ਇੱਕੋ ਹੀ ਸਮਝ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਦੇ ਹੱਥ ਦੇ ਦੇਣ ਜਿਨ੍ਹਾਂ ਸਮਾਂ ਪਰਮੇਸ਼ਵਰ ਦੇ ਬਚਨ ਪੂਰੇ ਨਾ ਹੋ ਜਾਣ।</verse>
				<verse number="18">ਉਹ ਜਿਹੜੀ ਔਰਤ ਤੂੰ ਵੇਖੀ ਸੀ ਉਹ ਮਹਾਨ ਰੋਮ ਸ਼ਹਿਰ ਹੈ ਜੋ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।”</verse>
			</chapter>
			<chapter number="18">
				<verse number="1">ਇਹ ਘਟਨਾਵਾਂ ਹੋਣ ਤੋਂ ਬਾਅਦ ਮੈਂ ਇੱਕ ਹੋਰ ਸਵਰਗਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜਿਸ ਦੇ ਕੋਲ ਅਧਿਕਾਰ ਸੀ ਅਤੇ ਉਸਦੇ ਤੇਜ ਨਾਲ ਧਰਤੀ ਚਾਨਣ ਨਾਲ ਭਰ ਗਈ।</verse>
				<verse number="2">ਅਤੇ ਬਹੁਤ ਉੱਚੀ ਆਵਾਜ਼ ਵਿੱਚ ਪੁਕਾਰ ਕੇ ਉਸ ਨੇ ਆਖਿਆ: “ ‘ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ!’ ਉਹ ਦੁਸ਼ਟ ਆਤਮਾਵਾਂ ਦਾ ਘਰ ਬਣ ਗਿਆ ਅਤੇ ਹਰ ਦੁਸ਼ਟ ਆਤਮਾ ਦਾ ਅੱਡਾ, ਹਰ ਅਸ਼ੁੱਧ ਪੰਛੀ ਦਾ ਬਸੇਰਾ, ਅਰਥਾਤ ਹਰ ਅਸ਼ੁੱਧ ਅਤੇ ਘਿਣਾਉਣੇ ਜਾਨਵਰਾਂ ਦੇ ਰਹਿਣ ਦਾ ਸਥਾਨ।</verse>
				<verse number="3">ਕਿਉਂ ਜੋ ਉਸਨੇ ਆਪਣੇ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਵਿਭਚਾਰ ਕੀਤਾ, ਅਤੇ ਧਰਤੀ ਦੇ ਵਪਾਰੀ ਉਸਦੇ ਬਹੁਤ ਸਾਰੇ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।”</verse>
				<verse number="4">ਮੈਂ ਇੱਕ ਹੋਰ ਆਵਾਜ਼ ਸਵਰਗ ਤੋਂ ਇਹ ਆਖਦੀ ਸੁਣੀ: “ ‘ਮੇਰੇ ਲੋਕੋ ਉਸ ਨਗਰੀ ਵਿੱਚੋਂ ਨਿਕਲ ਆਓ,’ ਤਾਂ ਜੋ ਤੁਸੀਂ ਉਸਦੇ ਪਾਪਾਂ ਵਿੱਚ ਭਾਗੀਦਾਰ ਨਾ ਬਣੋ, ਅਤੇ ਤਾਂ ਜੋ ਤੁਸੀਂ ਉਸ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਨਾ ਹੋਵੋ;</verse>
				<verse number="5">ਕਿਉਂ ਜੋ ਉਸਦੇ ਪਾਪਾਂ ਦਾ ਢੇਰ ਸਵਰਗ ਤੱਕ ਲੱਗ ਚੁੱਕਾ ਹੈ, ਅਤੇ ਪਰਮੇਸ਼ਵਰ ਨੇ ਉਸਦੇ ਕੁਧਰਮ ਯਾਦ ਕੀਤੇ ਹਨ।</verse>
				<verse number="6">ਉਸਨੇ ਜਿਵੇਂ ਕੀਤਾ ਤੁਸੀਂ ਵੀ ਉਸ ਨਾਲ ਉਸੇ ਤਰ੍ਹਾਂ ਹੀ ਕਰੋ; ਸਗੋਂ ਉਸਦੇ ਕੰਮਾਂ ਦੇ ਅਨੁਸਾਰ ਉਸਨੂੰ ਦੁਗਣਾ ਬਦਲਾ ਦਿਓ। ਜਿਹੜਾ ਪਿਆਲਾ ਉਸਨੇ ਭਰਿਆ ਤੁਸੀਂ ਉਸੇ ਵਿੱਚੋਂ ਉਸਦੇ ਲਈ ਦੁਗਣਾ ਭਰੋ।</verse>
				<verse number="7">ਉਸਨੇ ਜਿੰਨ੍ਹੀ ਆਪਣੀ ਪ੍ਰਸੰਸਾ ਕੀਤੀ ਅਤੇ ਭੋਗ ਬਿਲਾਸ ਕੀਤਾ ਉਸਨੂੰ ਉਹਨਾਂ ਹੀ ਉਸਨੂੰ ਕਸ਼ਟ ਅਤੇ ਸੋਗ ਦਿਓ। ਕਿਉਂ ਜੋ ਆਪਣੇ ਮਨ ਵਿੱਚ ਉਹ ਆਖਦੀ ਹੈ, ‘ਮੈ ਤਾਂ ਰਾਣੀ ਦੇ ਸਮਾਨ ਬਿਰਾਜਮਾਨ ਹਾਂ, ਮੈਂ ਵਿਧਵਾ ਨਹੀਂ ਹਾਂ; ਮੈਂ ਕਦੇ ਸੋਗ ਨਹੀਂ ਕਰਾਂਗੀ।’</verse>
				<verse number="8">ਇਸ ਲਈ ਇੱਕ ਦਿਨ ਉਸ ਤੇ ਬਿਪਤਾਵਾਂ ਆ ਪੈਣਗੀਆਂ: ਮੌਤ, ਸੋਗ, ਅਤੇ ਕਾਲ। ਉਹ ਅੱਗ ਨਾਲ ਸਾੜੀ ਜਾਵੇਗੀ, ਕਿਉਂ ਜੋ ਸਾਮਰਥੀ ਹੈ ਪ੍ਰਭੂ ਪਰਮੇਸ਼ਵਰ ਜਿਹੜਾ ਉਸਦਾ ਨਿਆਂ ਕਰੇਗਾ।</verse>
				<verse number="9">“ਜਦੋਂ ਧਰਤੀ ਦੇ ਰਾਜੇ ਜਿਨ੍ਹਾਂ ਨੇ ਉਸ ਨਾਲ ਵਿਭਚਾਰ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਸਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਸ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ:</verse>
				<verse number="10">ਉਸਦੇ ਕਸ਼ਟ ਦੇ ਡਰ ਦੇ ਕਾਰਨ ਉਹ ਦੂਰ ਖੜ੍ਹ ਕੇ ਆਖਣਗੇ: “ ‘ਹਾਏ! ਹਾਏ ਤੇਰੇ ਉੱਤੇ ਮਹਾਨ ਸ਼ਹਿਰ, ਤੂੰ ਮਜ਼ਬੂਤ ਸ਼ਹਿਰ ਬਾਬੇਲ! ਇੱਕੋ ਘੰਟੇ ਵਿੱਚ ਤੇਰਾ ਤੇ ਪਰਮੇਸ਼ਵਰ ਦਾ ਨਿਆਂ ਆ ਜਾਵੇਗਾ!’</verse>
				<verse number="11">“ਧਰਤੀ ਦੇ ਵਪਾਰੀ ਉਸ ਤੇ ਰੋਣਗੇ ਅਤੇ ਕੁਰਲਾਉਂਣਗੇ ਕਿਉਂਕਿ ਉਹਨਾਂ ਦਾ ਮਾਲ ਕੋਈ ਨਹੀਂ ਖਰੀਦਦਾ।</verse>
				<verse number="12">ਸੋਨੇ ਦਾ ਮਾਲ, ਚਾਂਦੀ, ਕੀਮਤੀ ਪੱਥਰ ਅਤੇ ਮੋਤੀ; ਅਤੇ ਕਤਾਨ ਵਧੀਆ ਮਲਮਲ, ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ; ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ, ਹੱਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ;</verse>
				<verse number="13">ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਦਾਖਰਸ, ਤੇਲ, ਮੈਦਾ, ਕਣਕ, ਪਸ਼ੂ, ਧਨ, ਭੇਡਾਂ ਅਤੇ ਘੋੜੇ ਅਤੇ ਰੱਥ, ਗੁਲਾਮ ਅਰਥਾਤ ਮਨੁੱਖੀ ਸਰੀਰ ਅਤੇ ਜਾਨਾਂ ਨੂੰ ਕੋਈ ਨਹੀ ਖਰੀਦਦਾ।</verse>
				<verse number="14">“ਉਹ ਆਖਣਗੇ, ‘ਜਿਸ ਫਲ ਦੇ ਲਈ ਤੁਸੀਂ ਇੱਛਾ ਰੱਖਦੇ ਸੀ ਉਹ ਹੁਣ ਨਹੀਂ ਹੈ। ਤੁਹਾਡੀ ਸਾਰੀ ਦੌਲਤ ਅਤੇ ਸ਼ੋਹਰਤ ਖਤਮ ਹੋ ਗਈ ਹੈ, ਉਹ ਤੁਹਾਨੂੰ ਹੁਣ ਕਦੇ ਵਾਪਸ ਨਹੀਂ ਮਿਲੇਗੀ।’</verse>
				<verse number="15">ਇਨ੍ਹਾਂ ਵਸਤੂਆ ਦੇ ਵਪਾਰੀ ਜਿਹੜੇ ਉਸ ਰਾਹੀ ਧਨਵਾਨ ਹੋਏ ਹਨ, ਉਸ ਦੇ ਦੁੱਖ ਦੇ ਡਰ ਕਾਰਨ ਦੂਰ ਖੜ੍ਹੇ ਹੋ ਜਾਣਗੇ। ਰੌਦੇ ਅਤੇ ਸ਼ੋਗ ਕਰਦੇ ਆਖਣਗੇ:</verse>
				<verse number="16">“ ‘ਹਾਏ! ਹਾਏ ਤੇਰੇ ਉੱਤੇ ਵੱਡੇ ਸ਼ਹਿਰ, ਜਿਹੜੇ ਮਲਮਲ, ਬੈਗਣੀ ਅਤੇ ਲਾਲ ਬਸਤਰ ਪਹਿਨੇ ਸਨ, ਅਤੇ ਸੋਨੇ, ਕੀਮਤੀ ਪੱਥਰ ਅਤੇ ਮੋਤੀਆਂ ਨਾਲ ਚਮਕਦੀ ਸੀ!</verse>
				<verse number="17">ਅਤੇ ਇੱਕ ਘੰਟੇ ਵਿੱਚ ਉਹ ਸਾਰਾ ਧਨ ਬਰਬਾਦ ਕਰ ਦਿੱਤਾ!’ “ਸਾਰੇ ਸਮੁੰਦਰੀ ਜਹਾਜਾਂ ਦੇ ਕਪਤਾਨ ਅਤੇ ਸਾਰੇ ਯਾਤਰੀ, ਅਤੇ ਮਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਤੋਂ ਆਪਣੀ ਰੋਜੀ ਰੋਟੀ ਕਮਾਉਂਦੇ ਸਨ, ਦੂਰ ਖੜ੍ਹੇ ਹੋਣਗੇ।</verse>
				<verse number="18">ਅਤੇ ਉਸਦੇ ਸੜਨ ਦਾ ਧੂੰਆਂ ਵੇਖ ਕੇ ਉਹ ਚੀਕਾਂ ਮਾਰ ਕੇ ਕਹਿਣਗੇ, ‘ਭਈ ਇਸ ਵੱਡੇ ਸ਼ਹਿਰ ਵਰਗਾ ਕੋਈ ਹੋਰ ਸ਼ਹਿਰ ਹੈ?’</verse>
				<verse number="19">ਅਤੇ ਉਹ ਆਪਣੇ ਸਿਰ ਉੱਤੇ ਧੂੜ ਪੋਣਗੇ ਅਤੇ ਰੋਂਦਾ ਕੁਰਲਾਉਂਦੇ ਸ਼ੋਗ ਕਰਦੇ ਕਹਿਣਗੇ: “ ‘ਹਾਏ! ਹਾਏ ਤੇਰੇ ਉੱਤੇ, ਵੱਡੇ ਸ਼ਹਿਰ, ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਸ ਦੇ ਧਨ ਦੇ ਰਾਹੀ ਧਨੀ ਹੋ ਗਏ! ਅਤੇ ਇੱਕ ਘੰਟੇ ਵਿੱਚ ਹੀ ਉਹ ਬਰਬਾਦ ਹੋ ਗਈ ਹੈ!’</verse>
				<verse number="20">“ਹੇ ਸਵਰਗ, ਉਸ ਤੇ ਆਨੰਦ ਕਰੋ! ਪਰਮੇਸ਼ਵਰ ਦੇ ਲੋਕੋ ਆਨੰਦ ਕਰੋ! ਰਸੂਲੋ ਅਤੇ ਨਬੀਓ ਆਨੰਦ ਕਰੋ! ਕਿਉਂਕਿ ਪਰਮੇਸ਼ਵਰ ਨੇ ਉਸਦਾ ਨਿਆਂ ਕੀਤਾ ਹੈ ਅਤੇ ਤੁਹਾਡਾ ਬਦਲਾ ਉਸ ਤੋਂ ਲਿਆ।”</verse>
				<verse number="21">ਤਦ ਇੱਕ ਬਲਵਾਨ ਸਵਰਗਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜੇ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ, ਅਤੇ ਆਖਿਆ: “ਇਸੇ ਤਰ੍ਹਾ ਦੀ ਹਿੰਸਾ ਦੇ ਨਾਲ ਮਹਾਨ ਨਗਰ ਬਾਬੇਲ ਜੋਰ ਨਾਲ ਡੇਗੀ ਜਾਵੇਗੀ, ਅਤੇ ਫਿਰ ਕਦੇ ਉਸਦਾ ਪਤਾ ਨਹੀਂ ਲੱਗੇਗਾ।</verse>
				<verse number="22">ਬਰਬਤਾਂ ਅਤੇ ਗਾਇਕਾਂ ਬੰਸਰੀ ਅਤੇ ਤੁਰ੍ਹੀ ਵਜਾਉਣ ਵਾਲਿਆ ਦਾ ਸੰਗੀਤ, ਫਿਰ ਕਦੇ ਤੁਹਾਡੇ ਵਿੱਚ ਨਹੀਂ ਸੁਣਾਇਆ ਜਾਵੇਗਾ। ਕਿਸੇ ਵੀ ਕਾਰੀਗਰ ਦਾ ਕਾਮਾ ਤੁਹਾਡੇ ਵਿੱਚ ਫਿਰ ਕਦੇ ਨਾ ਲੱਭੇਗਾ। ਹੁਣ ਤੋਂ ਚੱਕੀ ਦੀ ਆਵਾਜ਼ ਫਿਰ ਕਦੇ ਨਾ ਸੁਣਾਈ ਜਾਵੇਗੀ</verse>
				<verse number="23">ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਫਿਰ ਕਦੇ ਨਾ ਚਮਕੇਗੀ, ਲਾੜੇ ਅਤੇ ਲਾੜੀ ਦੀ ਆਵਾਜ਼ ਤੁਹਾਡੇ ਵਿੱਚ ਫਿਰ ਕਦੇ ਨਾ ਸੁਣਾਈ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਸਨ। ਤੇਰੇ ਝੂਠੇ ਜਾਦੂ ਨਾਲ ਤੁਸੀਂ ਦੁਨੀਆਂ ਦੇ ਸਾਰੇ ਲੋਕਾਂ ਨੂੰ ਧੋਖਾ ਦਿੱਤਾ।</verse>
				<verse number="24">ਉਸ ਵਿੱਚੋਂ ਹੀ ਨਬੀਆਂ ਅਤੇ ਪਵਿੱਤਰ ਲੋਕਾਂ, ਜਿਹੜੇ ਧਰਤੀ ਉੱਤੇ ਮਾਰੇ ਉਹਨਾਂ ਸਭਨਾ ਦਾ ਲਹੂ ਪਾਇਆ ਗਿਆ।”</verse>
			</chapter>
			<chapter number="19">
				<verse number="1">ਇਹ ਤੋਂ ਬਾਅਦ ਮੈਂ ਸਵਰਗ ਵਿੱਚੋਂ ਵੱਡੀ ਭੀੜ ਦੀ ਆਵਾਜ਼ ਵਰਗੀ ਇਹ ਆਖਦੀ ਸੁਣੀ: “ਹਾਲੇਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ਵਰ ਦੀ ਹੈ,</verse>
				<verse number="2">ਉਹਨਾਂ ਦੇ ਨਿਆਂ ਸੱਚੇ ਅਤੇ ਠੀਕ ਹਨ, ਕਿਉਂਕਿ ਉਹਨਾਂ ਨੇ ਉਸ ਵੱਡੀ ਵੇਸਵਾ ਦਾ ਨਿਆਂ ਕੀਤਾ ਜਿਸਨੇ ਆਪਣੇ ਵਿਭਚਾਰ ਨਾਲ ਪੂਰੀ ਧਰਤੀ ਨੂੰ ਭ੍ਰਿਸ਼ਟ ਕੀਤਾ। ਉਹਨਾਂ ਨੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਸ ਤੋਂ ਲਿਆਂ।”</verse>
				<verse number="3">ਅਤੇ ਉਹ ਫਿਰ ਬੋਲੇ: “ਹਾਲੇਲੂਯਾਹ! ਉਸ ਦੇ ਮੱਚਦੇ ਸਰੀਰ ਦਾ ਧੂੰਆਂ ਜੁੱਗੋ-ਜੁੱਗੋ ਪਿਆ ਉੱਠਦਾ ਹੈ।”</verse>
				<verse number="4">ਤਾਂ ਉਹ ਚੌਵੀਂ ਬਜ਼ੁਰਗ ਅਤੇ ਚਾਰ ਜੀਵਤ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ਵਰ ਦੀ ਮਹਿਮਾ ਕੀਤੀ, ਜਿਹੜਾ ਸਿੰਘਾਸਣ ਉੱਤੇ ਬੈਠਿਆ ਹੋਇਆ ਸੀ। ਅਤੇ ਉਹ ਉੱਚੀ ਦੇ ਕੇ ਬੋਲੇ: “ਆਮੀਨ, ਹਾਲੇਲੂਯਾਹ!”</verse>
				<verse number="5">ਤਦ ਇੱਕ ਆਵਾਜ਼ ਸਿੰਘਾਸਣ ਵਿੱਚੋਂ ਇਹ ਆਖਦੀ ਆਈ: “ਪਰਮੇਸ਼ਵਰ ਦੀ ਮਹਿਮਾ ਕਰੋ, ਤੁਸੀਂ ਸਾਰੇ ਜੋ ਉਹਨਾਂ ਦੇ ਦਾਸ ਹੋ, ਤੁਸੀਂ ਜਿਹੜੇ ਉਹਨਾਂ ਤੋਂ ਡਰਦੇ ਹੋ, ਦੋਨੋ ਵੱਡੇ ਅਤੇ ਛੋਟੇ!”</verse>
				<verse number="6">ਤਦ ਮੈਂ ਵੱਡੀ ਭੀੜ ਦੀ ਆਵਾਜ਼, ਅਤੇ ਪਾਣੀਆਂ ਦੀਆਂ ਲਿਹਰਾਂ ਦੇ ਗਰਜਨ ਦੀ ਅਤੇ ਬੱਦਲਾਂ ਦੇ ਗਰਜਨ ਦੀ ਆਵਾਜ਼ ਦੇ ਵਾਂਗ ਇਹ ਕਹਿੰਦੇ ਹੋਈ ਸੁਣੀ: “ਹਾਲੇਲੂਯਾਹ! ਪ੍ਰਭੂ ਸਾਡੇ ਪਰਮੇਸ਼ਵਰ ਸਰਵ ਸ਼ਕਤੀਮਾਨ ਰਾਜ ਕਰਦੇ ਹਨ।</verse>
				<verse number="7">ਆਓ, ਅਸੀਂ ਖੁਸ਼ੀ ਮਨਾਈਏ ਅਤੇ ਆਨੰਦ ਕਰੀਏ! ਅਤੇ ਉਹਨਾਂ ਦੀ ਮਹਿਮਾ ਕਰੀਏ! ਕਿਉਂ ਜੋ ਲੇਲੇ ਦੇ ਵਿਆਹ ਦਾ ਦਿਨ ਆ ਗਿਆ ਹੈ, ਅਤੇ ਉਹਨਾਂ ਦੀ ਦੁਹਲਨ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।</verse>
				<verse number="8">ਉਸਨੂੰ ਸੁੰਦਰ ਅਤੇ ਸਾਫ਼ ਮਲਮਲ ਦੇ ਕੱਪੜੇ, ਪਹਿਨਨ ਲਈ ਦਿੱਤੇ ਗਏ।” (ਇਹ ਸਾਫ਼ ਮਲਮਲ ਹੈ ਪਵਿੱਤਰ ਲੋਕਾਂ ਦੇ ਧਰਮੀ ਕੰਮ।)</verse>
				<verse number="9">ਤਦ ਸਵਰਗਦੂਤ ਨੇ ਮੈਨੂੰ ਆਖਿਆ, “ਇਹ ਲਿਖ: ਮੁਬਾਰਕ ਹਨ ਉਹ ਜਿਹੜੇ ਲੇਲੇ ਦੇ ਵਿਆਹ ਵਿੱਚ ਬੁਲਾਏ ਗਏ ਹਨ!” ਅਤੇ ਮੈਨੂੰ ਕਿਹਾ, “ਇਹ ਪਰਮੇਸ਼ਵਰ ਦੇ ਸੱਚੇ ਸ਼ਬਦ ਹਨ।”</verse>
				<verse number="10">ਇਸ ਤੇ ਮੈਂ ਉਸਦੇ ਚਰਨਾਂ ਤੇ ਡਿੱਗ ਪਿਆ ਅਤੇ ਉਸਦੀ ਮਹਿਮਾ ਕੀਤੀ। ਪਰ ਉਸਨੇ ਮੈਨੂੰ ਆਖਿਆ, “ਇਸ ਤਰ੍ਹਾ ਨਾਂ ਕਰ! ਮੈਂ ਵੀ ਤੇਰੇ ਵਾਂਗ ਅਤੇ ਤੇਰੇ ਭਰਾਵਾਂ ਅਤੇ ਭੈਣਾਂ ਦੇ ਵਾਂਗ ਇੱਕ ਸੇਵਕ ਹਾਂ ਜੋ ਯਿਸ਼ੂ ਦਾ ਗਵਾਹ ਹਾਂ। ਪਰਮੇਸ਼ਵਰ ਦੀ ਮਹਿਮਾ ਕਰ! ਕਿਉਂਕਿ ਇਹ ਭਵਿੱਖਬਾਣੀ ਦੀ ਆਤਮਾ ਹੈ ਜੋ ਯਿਸ਼ੂ ਦੀ ਗਵਾਹੀ ਦਿੰਦੀ ਹੈ।”</verse>
				<verse number="11">ਤਾਂ ਮੈਂ ਸਵਰਗ ਖੁੱਲ੍ਹਿਆ ਹੋਇਆ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ, ਜਿਹੜਾ ਉਸ ਤੇ ਸਵਾਰ ਸੀ ਵਫ਼ਾਦਾਰ ਅਤੇ ਸੱਚਾ ਅਖਵਾਉਂਦਾ ਹੈ। ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।</verse>
				<verse number="12">ਉਸ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆ, ਅਤੇ ਉਸਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ। ਅਤੇ ਉਸਦੇ ਉੱਤੇ ਇੱਕ ਨਾਮ ਲਿਖਿਆਂ ਹੋਇਆ ਹੈ ਜਿਸ ਨੂੰ ਉਸ ਤੋਂ ਬਿਨ੍ਹਾ ਕੋਈ ਨਹੀਂ ਜਾਣਦਾ।</verse>
				<verse number="13">ਅਤੇ ਉਸਨੇ ਕੱਪੜੇ ਲਹੂ ਦੇ ਨਾਲ ਛਿੜਕੇ ਹੋਏ ਪਹਿਨੇ ਹੋਏ ਹਨ, ਅਤੇ ਉਸਦਾ ਨਾਮ ਪਰਮੇਸ਼ਵਰ ਦਾ ਸ਼ਬਦ ਹੈ।</verse>
				<verse number="14">ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹਨਾਂ ਨੇ ਚਿੱਟੇ ਅਤੇ ਸਾਫ਼ ਮਲਮਲ ਦੇ ਕੱਪੜੇ ਪਹਿਨੇ ਹੋਏ ਚਿੱਟੇ ਘੋੜਿਆਂ ਤੇ ਸਵਾਰ ਉਸਦੇ ਪਿੱਛੇ-ਪਿੱਛੇ ਚੱਲਦੇ ਸਨ।</verse>
				<verse number="15">ਉਸਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿਕਲਦੀ ਹੈ ਜਿਸ ਨਾਲ ਉਹ ਰਾਸ਼ਟਰਾ ਦਾ ਨਾਸ਼ ਕਰੇ। “ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ।” ਉਹ ਸਰਵ ਸ਼ਕਤੀਮਾਨ ਪਰਮੇਸ਼ਵਰ ਦੇ ਕ੍ਰੋਧ ਦੀ ਅੱਗ ਦੇ ਦਾਖਰਸ ਦੇ ਚੁਬੱਚੇ ਨੂੰ ਲਿਤਾੜੇਗਾ।</verse>
				<verse number="16">ਉਸਦੇ ਚੋਗੇ ਅਤੇ ਉਸਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ: ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।</verse>
				<verse number="17">ਇਸ ਤੋਂ ਬਾਅਦ ਮੈਂ ਸਵਰਗਦੂਤ ਨੂੰ ਸੂਰਜ ਵਿੱਚ ਖਲੋਤਾ ਹੋਇਆ ਵੇਖਿਆ, ਉਸਨੇ ਉੱਚੀ ਆਵਾਜ਼ ਨਾਲ ਸਾਰੇ ਅਕਾਸ਼ ਵਿੱਚ ਉੱਡਦੇ ਪੰਛੀਆਂ ਨੂੰ ਆਖਿਆ, “ਆਓ, ਮਹਾਨ ਪਰਮੇਸ਼ਵਰ ਦੇ ਵੱਡੇ ਭੋਜ ਲਈ ਇਕੱਠੇ ਹੋ ਜਾਓ,</verse>
				<verse number="18">ਤਾਂ ਕਿ ਤੁਸੀਂ ਰਾਜਿਆਂ ਦਾ ਮਾਸ, ਫ਼ੌਜਾਂ ਦੇ ਸਰਦਾਰਾ ਦਾ, ਮਹਾਂ ਬਲੀਆਂ ਦਾ, ਘੋੜਿਆਂ ਨਾਲੇ ਉਹਨਾਂ ਉੱਤੇ ਸਵਾਰਾ ਦਾ, ਅਤੇ ਸਾਰੇ ਲੋਕਾਂ ਦਾ ਮਾਸ, ਅਜ਼ਾਦ ਅਤੇ ਗੁਲਾਮ, ਛੋਟੇ ਅਤੇ ਵੱਡੇ ਸਾਰਿਆ ਦਾ ਮਾਸ ਖਾ ਸਕੋ।”</verse>
				<verse number="19">ਤਾਂ ਫਿਰ ਮੈਂ ਵੇਖਿਆ ਕਿ ਉਹ ਦਰਿੰਦਾ ਧਰਤੀ ਦੇ ਰਾਜੇ ਅਤੇ ਉਹਨਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆ ਤਾਂ ਕਿ ਉਹ ਉਸ ਨਾਲ ਅਤੇ ਉਸ ਦੀਆ ਫ਼ੌਜਾਂ ਨਾਲ ਯੁੱਧ ਕਰ ਸਕਣ ਜਿਹੜਾ ਘੋੜੇ ਉੱਤੇ ਸਵਾਰ ਸੀ।</verse>
				<verse number="20">ਤਾਂ ਉਸ ਦਰਿੰਦੇ ਨੂੰ ਫੜ ਲਿਆ ਗਿਆ, ਅਤੇ ਉਸ ਦੇ ਨਾਲ ਉਸ ਝੂਠੇ ਨਬੀ ਨੂੰ ਵੀ ਜਿਸਨੇ ਉਸਦੇ ਸਾਹਮਣੇ ਚਿੰਨ੍ਹ ਚਮਤਕਾਰ ਵਿਖਾਏ ਸਨ। ਅਤੇ ਇੰਨ੍ਹਾ ਚਿੰਨ੍ਹਾਂ ਨਾਲ ਉਸਨੇ ਉਹਨਾਂ ਨੂੰ ਭਰਮਾ ਲਿਆ ਅਤੇ ਜਿਨ੍ਹਾਂ ਨੇ ਉਸ ਦਰਿੰਦੇ ਦਾ ਨਿਸ਼ਾਨ ਲਗਾਇਆ ਨਾਲੇ ਉਹਨਾਂ ਨੂੰ ਜਿਹੜੇ ਉਸਦੀ ਮੂਰਤੀ ਦੀ ਪੂਜਾ ਕਰਦੇ ਸਨ। ਇਹਨਾਂ ਦੋਨਾਂ ਨੂੰ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਸੀ ਜਿਉਂਦੇ ਹੀ ਸੁੱਟ ਦਿੱਤਾ ਗਿਆ।</verse>
				<verse number="21">ਅਤੇ ਬਾਕੀ ਫੌਜ ਨੂੰ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜਿਹੜੀ ਉਸਦੇ ਮੂੰਹ ਵਿੱਚੋਂ ਨਿਕਲਦੀ ਸੀ ਮਾਰ ਸੁੱਟਿਆ, ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।</verse>
			</chapter>
			<chapter number="20">
				<verse number="1">ਅਤੇ ਮੈਂ ਇੱਕ ਸਵਰਗਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ, ਜਿਸਦੇ ਹੱਥ ਵਿੱਚ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਸੀ।</verse>
				<verse number="2">ਸਵਤਗਦੂਤ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਦੁਸ਼ਟ ਅਤੇ ਸ਼ੈਤਾਨ ਹੈ, ਫੜ੍ਹਿਆ ਅਤੇ ਹਜ਼ਾਰ ਸਾਲ ਤੱਕ ਬੰਨ੍ਹ ਦਿੱਤਾ।</verse>
				<verse number="3">ਅਤੇ ਉਸਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ, ਅਤੇ ਬੰਦ ਕਰਕੇ ਉਸ ਉੱਤੇ ਮੋਹਰ ਲਗਾਈ, ਤਾਂ ਜੋ ਉਹ ਕੌਮਾਂ ਨੂੰ ਨਾ ਭਰਮਾਵੇ, ਜਿਨ੍ਹਾਂ ਤੱਕ ਹਜ਼ਾਰ ਸਾਲ ਪੂਰਾ ਨਾ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਜੋ ਉਹ ਥੋੜੇ ਸਮੇਂ ਲਈ ਛੱਡਿਆ ਜਾਵੇ।</verse>
				<verse number="4">ਤਦ ਮੈਂ ਸਿੰਘਾਸਣ ਵੇਖੇ ਨਾਲੇ ਉਹਨਾਂ ਨੂੰ ਜਿਹੜੇ ਉਹਨਾਂ ਤੇ ਬੈਠੇ ਸਨ ਜਿੰਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਸੀ। ਤਦ ਮੈਂ ਉਹਨਾਂ ਆਤਮਾਵਾਂ ਨੂੰ ਵੇਖਿਆ ਜਿੰਨ੍ਹਾਂ ਦੇ ਸਿਰ ਪ੍ਰਭੂ ਯਿਸ਼ੂ ਦੀ ਗਵਾਹੀ ਦੇਣ ਕਾਰਨ ਅਤੇ ਪਰਮੇਸ਼ਵਰ ਦੇ ਬਚਨ ਦੇ ਕਾਰਨ ਵੱਡੇ ਗਏ ਸਨ। ਉਹਨਾਂ ਨੇ ਉਸ ਦਰਿੰਦੇ ਅਤੇ ਉਸ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਆਪਣੇ ਹੱਥਾਂ ਅਤੇ ਮੱਥੇ ਉੱਤੇ ਉਸਦਾ ਨਿਸ਼ਾਨ ਨਹੀਂ ਲਗਾਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਨਾਲ ਰਾਜ ਕਰਨ ਲੱਗੇ।</verse>
				<verse number="5">(ਅਤੇ ਬਾਕੀ ਦੇ ਮੁਰਦੇ ਹਜ਼ਾਰ ਸਾਲ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ।) ਇਹ ਪਹਿਲਾਂ ਮੁਰਦਿਆਂ ਦਾ ਜੀ ਉੱਠਣਾ ਹੈ।</verse>
				<verse number="6">ਮੁਬਾਰਕ ਅਤੇ ਪਵਿੱਤਰ ਹੈ ਉਹ ਜਿਹੜਾ ਪਹਿਲਾਂ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਲ ਹੁੰਦਾ ਹੈ। ਦੂਸਰੀ ਮੌਤ ਦਾ ਉਸ ਉੱਤੇ ਕੋਈ ਹੱਕ ਨਹੀਂ ਹੈ, ਪਰ ਉਹ ਪਰਮੇਸ਼ਵਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹਨਾਂ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।</verse>
				<verse number="7">ਜਦੋਂ ਹਜ਼ਾਰ ਸਾਲ ਪੂਰਾ ਹੋ ਜਾਵੇਗਾ, ਤਾਂ ਸ਼ੈਤਾਨ ਉਸਦੀ ਕੈਦ ਵਿੱਚੋਂ ਛੱਡ ਦਿੱਤਾ ਜਾਵੇਗਾ।</verse>
				<verse number="8">ਤਾਂ ਉਹ ਉਹਨਾਂ ਰਾਸ਼ਟਰਾ ਨੂੰ ਜਿਹੜੇ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਬਾਹਰ ਜਾਵੇਗਾ ਅਤੇ ਉਹਨਾਂ ਨੂੰ ਯੁੱਧ ਲਈ ਤਿਆਰ ਕਰੇਗਾ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨ੍ਹੀ ਹੈ।</verse>
				<verse number="9">ਉਹ ਸਾਰੀ ਧਰਤੀ ਉੱਤੇ ਚੜ੍ਹ ਗਏ ਅਤੇ ਪਰਮੇਸ਼ਵਰ ਦੇ ਲੋਕਾਂ ਦੇ ਡੇਰੇ, ਅਤੇ ਪਿਆਰੇ ਸ਼ਹਿਰ ਨੂੰ ਘੇਰਾ ਪਾ ਲਿਆ। ਪਰ ਸਵਰਗ ਤੋਂ ਅੱਗ ਉੱਤਰੀ ਅਤੇ ਉਹਨਾਂ ਨੂੰ ਭਸਮ ਕਰ ਦਿੱਤਾ।</verse>
				<verse number="10">ਅਤੇ ਦੁਸ਼ਟ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਅੱਗ ਵਿੱਚ ਸੁੱਟਿਆ ਗਿਆ, ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਸੁੱਟਿਆ ਗਿਆ ਸੀ। ਅਤੇ ਉਹ ਰਾਤ-ਦਿਨ ਅਤੇ ਯੁੱਗੋ-ਯੁੱਗ ਕਸ਼ਟ ਭੋਗਣਗੇ।</verse>
				<verse number="11">ਤਦ ਮੈਂ ਇੱਕ ਵੱਡਾ ਚਿੱਟਾ ਸਿੰਘਾਸਣ ਅਤੇ ਜੋ ਉਸ ਉੱਤੇ ਬੈਠੇ ਸੀ ਉਹਨਾਂ ਨੂੰ ਵੇਖਿਆ। ਉਹਨਾਂ ਦੇ ਸਾਹਮਣਿਓ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਨੂੰ ਕੋਈ ਜਗ੍ਹਾ ਨਾ ਮਿਲੀ।</verse>
				<verse number="12">ਅਤੇ ਮੈਂ ਮੁਰਦਿਆਂ ਨੂੰ ਵੱਡੇ ਅਤੇ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਕਿਤਾਬਾਂ ਖੋਲ੍ਹੀਆ ਗਈਆ। ਅਤੇ ਇੱਕ ਹੋਰ ਕਿਤਾਬ ਜਿਹੜੀ ਜੀਵਨ ਦੀ ਕਿਤਾਬ ਹੈ ਉਹ ਵੀ ਖੋਲ੍ਹੀ ਗਈ। ਅਤੇ ਮੁਰਦਿਆਂ ਦਾ ਨਿਆਂ ਉਹਨਾਂ ਕਿਤਾਬਾਂ ਵਿੱਚ ਲਿਖੀਆ ਹੋਈਆ ਗੱਲਾਂ ਅਤੇ ਉਹਨਾਂ ਦੇ ਕੰਮਾਂ ਅਨੁਸਾਰ ਕੀਤਾ ਗਿਆ।</verse>
				<verse number="13">ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਸ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਵੀ ਜਿਹੜੇ ਮੁਰਦੇ ਉਸ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਂ ਉਹਨਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।</verse>
				<verse number="14">ਤਦ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਸਰੀ ਮੌਤ ਹੈ ਅਰਥਾਤ ਅੱਗ ਦੀ ਝੀਲ।</verse>
				<verse number="15">ਅਤੇ ਜੇ ਕਿਸੇ ਦਾ ਵੀ ਨਾਮ ਉਸ ਜੀਵਨ ਦੀ ਕਿਤਾਬ ਵਿੱਚ ਲਿਖਿਆ ਨਾ ਮਿਲਿਆ, ਤਾਂ ਉਸ ਨੂੰ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।</verse>
			</chapter>
			<chapter number="21">
				<verse number="1">ਤਾਂ ਮੈਂ ਵੇਖਿਆ, “ਇੱਕ ਨਵਾਂ ਸਵਰਗ ਅਤੇ ਇੱਕ ਨਵੀਂ ਧਰਤੀ,” ਕਿਉਂ ਜੋ ਪਹਿਲਾਂ ਸਵਰਗ ਅਤੇ ਪਹਿਲੀ ਧਰਤੀ ਨਾ ਰਹੀ ਅਤੇ ਨਾ ਹੀ ਕੌਈ ਸਮੁੰਦਰ ਰਿਹਾ।</verse>
				<verse number="2">ਅਤੇ ਉਸ ਵੇਲੇ ਮੈ ਪਵਿੱਤਰ ਸ਼ਹਿਰ ਯੇਰੂਸ਼ਲੇਮ ਨੂੰ, ਪਰਮੇਸ਼ਵਰ ਦੇ ਕੋਲੋ ਸਵਰਗ ਵਿੱਚੋਂ ਉੱਤਰਦਾ ਹੋਇਆ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।</verse>
				<verse number="3">ਅਤੇ ਸਿੰਘਾਸਣ ਤੋਂ ਇੱਕ ਉੱਚੀ ਆਵਾਜ਼ ਇਹ ਆਖਦੀ ਹੋਈ ਸੁਣੀ, “ਵੇਖੋ! ਪਰਮੇਸ਼ਵਰ ਦੇ ਰਹਿਣ ਦੀ ਜਗ੍ਹਾ ਹੁਣ ਲੋਕਾਂ ਦੇ ਵਿੱਚਕਾਰ ਹੈ, ਅਤੇ ਪਰਮੇਸ਼ਵਰ ਉਹਨਾਂ ਦੇ ਨਾਲ ਰਹਿਣਗੇ। ਅਤੇ ਉਹ ਪਰਮੇਸ਼ਵਰ ਦੇ ਲੋਕ ਹੋਣਗੇ, ਅਤੇ ਪਰਮੇਸ਼ਵਰ ਆਪ ਉਹਨਾਂ ਦਾ ਪਰਮੇਸ਼ਵਰ ਹੋ ਕੇ ਉਹਨਾਂ ਦੇ ਨਾਲ ਰਹੇਗਾ।</verse>
				<verse number="4">ਅਤੇ ਉਹ ਉਹਨਾਂ ਦੀਆਂ ਅੱਖਾਂ ਵਿੱਚੋਂ ਸਾਰੇ ਹੰਝੂਆਂ ਨੂੰ ਸਾਫ਼ ਕਰੇਗਾ। ਅਤੇ ਅਗਾਹਾਂ ਨੂੰ ਮੌਤ ਨਾ ਹੋਵੇਗੀ ਅਤੇ ਨਾ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ, ਕਿਉਂਕਿ ਪੁਰਾਣੀਆਂ ਗੱਲਾਂ ਹੁਣ ਜਾਂਦੀਆਂ ਰਹੀਆ ਹਨ।”</verse>
				<verse number="5">ਪਰਮੇਸ਼ਵਰ ਜਿਹੜੇ ਸਿੰਘਾਸਣ ਤੇ ਬਿਰਾਜਮਾਨ ਹਨ ਬੋਲੇ, “ਵੇਖੋ, ਮੈਂ ਸਭ ਕੁਝ ਨਵਾਂ ਬਣਾ ਰਿਹਾ ਹਾਂ!” ਤਦ ਉਹਨਾਂ ਨੇ ਬੋਲਿਆਂ, “ਲਿਖ, ਕਿਉਂ ਜੋ ਇਹ ਸ਼ਬਦ ਵਿਸ਼ਵਾਸਯੋਗ ਅਤੇ ਸੱਚੇ ਹਨ।”</verse>
				<verse number="6">ਉਹਨਾਂ ਨੇ ਮੈਨੂੰ ਆਖਿਆ: “ਪੂਰਾ ਹੋਇਆ। ਮੈਂ ਅਲਫਾ ਅਤੇ ਓਮੇਗਾ ਹਾਂ, ਸ਼ੁਰੂਆਤ ਅਤੇ ਅੰਤ ਹਾਂ। ਮੈਂ ਪਿਆਸੇ ਨੂੰ ਜੀਵਨ ਜਲ ਦੇ ਸੋਤੇ ਵਿੱਚੋਂ ਮੁ਼ਫ਼ਤ ਪਿਆਵਾਂਗਾ।</verse>
				<verse number="7">ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਗਾ ਅਤੇ ਉਹ ਮੇਰੇ ਬੱਚੇ ਹੋਣਗੇ।</verse>
				<verse number="8">ਪਰ ਡਰਾਕਲਾਂ, ਅਤੇ ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਅਤੇ ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦੀ ਜਗ੍ਹਾ ਉਸ ਝੀਲ ਵਿੱਚ ਹੋਵੇਗੀ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਸਰੀ ਮੌਤ ਹੈ।”</verse>
				<verse number="9">ਇਸ ਤੋਂ ਬਾਅਦ ਸੱਤ ਸਵਰਗਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਅਤੇ ਜਿਹੜੇ ਸੱਤਾ ਮਹਾਂਮਾਰੀਆਂ ਨਾਲ ਭਰੇ ਹੋਏ ਸਨ ਉਹਨਾਂ ਵਿੱਚੋਂ ਇੱਕ ਨੇ ਮੇਰੇ ਕੋਲ ਆ ਕੇ ਮੈਨੂੰ ਕਿਹਾ, “ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।”</verse>
				<verse number="10">ਤਾਂ ਉਹ ਮੈਨੂੰ ਪਰਮੇਸ਼ਵਰ ਦੇ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ, ਅਤੇ ਉਸਨੇ ਮੈਨੂੰ ਪਵਿੱਤਰ ਸ਼ਹਿਰ ਯੇਰੂਸ਼ਲੇਮ ਜੋ ਪਰਮੇਸ਼ਵਰ ਕੋਲੋਂ ਸਵਰਗ ਤੋਂ ਉੱਤਰਦਾ ਹੈ ਵਿਖਾਇਆ, ਜਿਸ ਦੇ ਵਿੱਚ ਪਰਮੇਸ਼ਵਰ ਦਾ ਤੇਜ ਸੀ।</verse>
				<verse number="11">ਇਹ ਪਰਮੇਸ਼ਵਰ ਦੀ ਮਹਿਮਾ ਨਾਲ ਚਮਕਦਾ, ਅਤੇ ਇਸਦੀ ਚਮਕ ਬਹੁਤ ਕੀਮਤੀ ਗਹਿਣਿਆਂ ਵਰਗੀ ਸੀ, ਜਿਵੇਂ ਬਲੌਰ ਅਤੇ ਪੁਖਰਾਜ ਪੱਥਰ ਹੋਵੇ।</verse>
				<verse number="12">ਉਸ ਸ਼ਹਿਰ ਦੇ ਚਾਰੇ ਪਾਸੇ ਇੱਕ ਵੱਡੀ ਦੀਵਾਰ ਸੀ, ਅਤੇ ਬਾਰ੍ਹਾ ਦਰਵਾਜ਼ੇ ਸਨ ਅਤੇ ਉਹਨਾਂ ਦਰਵਾਜ਼ਿਆਂ ਉੱਤੇ ਬਾਰ੍ਹਾ ਸਵਰਗਦੂਤ ਪਹਿਰਾ ਦਿੰਦੇ ਸਨ। ਉਹਨਾਂ ਦਰਵਾਜ਼ਿਆਂ ਉੱਤੇ ਇਸਰਾਏਲ ਦੇ ਬਾਰ੍ਹਾ ਗੋਤਾ ਦੇ ਨਾਮ ਲਿਖੇ ਹੋਏ ਸਨ।</verse>
				<verse number="13">ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਉੱਤਰ ਵੱਲ ਵੀ ਤਿੰਨ ਦਰਵਾਜ਼ੇ ਸਨ।</verse>
				<verse number="14">ਸ਼ਹਿਰ ਦੀਆ ਦੀਵਾਰਾ ਦੇ ਬਾਰ੍ਹਾ ਨੀਂਹ ਪੱਥਰ ਸਨ, ਅਤੇ ਉਹਨਾਂ ਉੱਤੇ ਲੇਲੇ ਦੇ ਬਾਰ੍ਹਾ ਰਸੂਲਾਂ ਦੇ ਨਾਮ ਲਿਖੇ ਹੋਏ ਸਨ।</verse>
				<verse number="15">ਜਿਹੜਾ ਸਵਰਗਦੂਤ ਮੇਰੇ ਨਾਲ ਗੱਲਾਂ ਕਰਦਾ ਸੀ ਉਸ ਕੋਲ ਸ਼ਹਿਰ ਦੇ ਫਾਟਕ, ਅਤੇ ਉਸ ਦੀਆਂ ਦੀਵਾਰਾ ਮਾਪਣ ਦੇ ਲਈ, ਸੋਨੇ ਦਾ ਇੱਕ ਮਾਪਣ ਵਾਲਾ ਡੰਡਾ ਸੀ।</verse>
				<verse number="16">ਅਤੇ ਉਹ ਸ਼ਹਿਰ ਵਰਗਕਾਰ ਸੀ, ਜਿੰਨੀ ਹੀ ਉਸਦੀ ਲੰਬਾਈ ਓਨੀ ਉਸਦੀ ਚੌੜਾਈ ਸੀ। ਅਤੇ ਉਸਨੇ ਸ਼ਹਿਰ ਨੂੰ ਡੰਡੇ ਨਾਲ ਮਾਪਿਆ ਅਤੇ ਉਹ 2,400 ਕਿਲੋਮੀਟਰ ਲੰਬਾ ਸੀ, ਉਸਦੀ ਲੰਬਾਈ ਅਤੇ ਚੌੜਾਈ ਅਤੇ ਉਚਾਈ ਬਰਾਬਰ ਸੀ।</verse>
				<verse number="17">ਅਤੇ ਸਵਰਗਦੂਤ ਨੇ ਉਸਦੀ ਦੀਵਾਰ ਵੀ ਮਾਪੀ, ਉਹ ਮਨੁੱਖਾਂ ਦੇ ਨਾਪ ਦੇ ਅਨੁਸਾਰ, ਇੱਕ ਸੌ ਚੁਤਾਲੀ ਹੱਥ ਨਿੱਕਲੀ। ਇਹੀ ਮਾਪ ਸਵਰਗਦੂਤ ਦਾ ਸੀ।</verse>
				<verse number="18">ਅਤੇ ਉਸ ਦੀਆ ਦੀਵਾਰਾ ਯਸ਼ਬ ਦੀਆ ਬਣਿਆ ਹੋਈਆ ਸਨ, ਅਤੇ ਉਹ ਸ਼ਹਿਰ ਸਾਫ਼ ਸੀਸ਼ੇ ਅਤੇ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ।</verse>
				<verse number="19">ਅਤੇ ਉਸ ਸ਼ਹਿਰ ਦੀਆ ਦੀਵਾਰਾ ਹਰ ਪ੍ਰਕਾਰ ਦੀਆਂ ਵਧੀਆ ਅਤੇ ਕੀਮਤੀ ਪੱਥਰਾਂ ਨਾਲ ਸ਼ਿਗਾਰੀਆ ਹੋਈਆ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਸਰੀ ਨੀਲਮ ਦੀ, ਤੀਸਰੀ ਸੁਲੇਮਾਨੀ ਪੱਥਰ ਦੀ, ਚੌਥੀ ਪੰਨੇ ਦੀ,</verse>
				<verse number="20">ਪੰਜਵੀਂ ਸੁਲੇਮਾਨੀ ਸੰਗਮਰਮਰ, ਛੇਵਾਂ ਅਕੀਕ ਦੀ, ਸੱਤਵੀ ਜ਼ਬਰਜਦ ਦੀ, ਅੱਠਵੀ ਬੈਰੂਜ ਦੀ, ਨੌਵੀ ਸੁਨਹਿਲੇ ਦੀ, ਦਸਵੀ ਹਰੇ ਅਕੀਕ ਦੀ, ਗਿਆਰ੍ਹਵੀ ਜ਼ਰਕਨ ਦੀ, ਬਾਰ੍ਹਵੀ ਕਟਹਲੇ ਦੀ।</verse>
				<verse number="21">ਅਤੇ ਬਾਰ੍ਹਾ ਦਰਵਾਜ਼ੇ ਬਾਰ੍ਹਾ ਮੋਤੀ ਸਨ, ਅਤੇ ਹਰ ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ। ਅਤੇ ਉਸ ਸ਼ਹਿਰ ਦੇ ਰਾਸਤੇ ਸੋਨੇ ਅਤੇ ਨਿਰਮਲ ਸ਼ੀਸ਼ੇ ਦੇ ਬਣੇ ਹੋਏ ਸਨ।</verse>
				<verse number="22">ਅਤੇ ਮੈਂ ਉਸ ਸ਼ਹਿਰ ਵਿੱਚ ਹੈਕਲ ਨਹੀਂ ਵੇਖੀ, ਕਿਉਂਕਿ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ ਅਤੇ ਲੇਲਾ ਉਸਦੀ ਹੈਕਲ ਹੈ।</verse>
				<verse number="23">ਅਤੇ ਉਸ ਸ਼ਹਿਰ ਨੂੰ ਸੂਰਜ ਅਤੇ ਚੰਦਰਮਾ ਦੀ ਕੋਈ ਲੋੜ ਨਹੀਂ ਹੈ ਕਿ ਉਸ ਉੱਤੇ ਚਮਕਣ, ਕਿਉਂਕਿ ਪਰਮੇਸ਼ਵਰ ਦੀ ਮਹਿਮਾ ਨੇ ਇਸਨੂੰ ਚਾਨਣ ਕੀਤਾ, ਅਤੇ ਲੇਲਾ ਉਸਦਾ ਦੀਪ ਹੈ।</verse>
				<verse number="24">ਰਾਸ਼ਟਰ ਉਸਦੀ ਰੌਸ਼ਨੀ ਵਿੱਚ ਚੱਲਣਗੇ, ਅਤੇ ਧਰਤੀ ਦੇ ਰਾਜੇ ਆਪਣੀ ਸ਼ਾਨ ਨੂੰ ਇਸ ਵਿੱਚ ਲਿਆਉਣਗੇ।</verse>
				<verse number="25">ਉਸਦੇ ਦਰਵਾਜ਼ੇ ਕਦੇ ਬੰਦ ਨਾ ਹੋਣਗੇ, ਅਤੇ ਉੱਥੇ ਕਦੇ ਰਾਤ ਨਾ ਹੋਵੇਗੀ।</verse>
				<verse number="26">ਅਤੇ ਉਹ ਰਾਸ਼ਟਰਾ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।</verse>
				<verse number="27">ਕੋਈ ਵੀ ਅਸ਼ੁੱਧ ਵਸਤੂ ਜਾਂ ਘਿਣਾਉਣੇ ਕੰਮ ਕਰਨ ਵਾਲਾ ਝੂਠੇ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ, ਪਰ ਸਿਰਫ ਉਹ ਹੀ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਲਿਖੇ ਹੋਏ ਹਨ।</verse>
			</chapter>
			<chapter number="22">
				<verse number="1">ਤਦ ਸਵਰਗਦੂਤ ਨੇ ਮੈਨੂੰ ਜੀਵਨ ਦੇ ਜਲ ਦੀ ਨਦੀ ਵਿਖਾਈ, ਜੋ ਬਲੌਰ ਵਾਂਗ ਸਾਫ਼ ਅਤੇ ਜੋ ਪਰਮੇਸ਼ਵਰ ਅਤੇ ਲੇਲੇ ਦੇ ਸਿੰਘਾਸਣ ਦੇ ਵਿੱਚਕਾਰੋ ਨਿਕਲਦੀ ਸੀ,</verse>
				<verse number="2">ਉਸ ਨਦੀ ਦੇ ਦੋਨਾਂ ਕਿਨਾਰਿਆ ਉੱਤੇ ਜੀਵਨ ਦਾ ਦਰੱਖਤ ਹੈ। ਜਿਸ ਨੂੰ ਬਾਰ੍ਹਾ ਪ੍ਰਕਾਰ ਦੇ ਫਲ ਲੱਗਦੇ ਹਨ, ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸਦੇ ਪੱਤੇ ਰਾਸ਼ਟਰਾ ਦੇ ਇਲਾਜ ਲਈ ਹਨ।</verse>
				<verse number="3">ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ।</verse>
				<verse number="4">ਉਹ ਉਹਨਾਂ ਦਾ ਚਿਹਰਾ ਵੇਖਣਗੇ, ਅਤੇ ਪਰਮੇਸ਼ਵਰ ਦਾ ਨਾਮ ਉਹਨਾਂ ਦੇ ਮੱਥੇ ਤੇ ਹੋਵੇਗਾ।</verse>
				<verse number="5">ਅਤੇ ਅੱਗੇ ਤੋਂ ਉੱਥੇ ਰਾਤ ਨਾ ਹੋਵੇਗੀ। ਉਹਨਾਂ ਨੂੰ ਨਾ ਸੂਰਜ ਦੀ ਰੋਸ਼ਨੀ ਦੀ ਨਾ ਦੀਵੇ ਦੀ ਰੋਸ਼ਨੀ ਦੀ ਲੋੜ ਹੋਵੇਗੀ, ਕਿਉ ਜੋ ਪ੍ਰਭੂ ਪਰਮੇਸ਼ਵਰ ਉਹਨਾਂ ਨੂੰ ਰੋਸ਼ਨੀ ਦੇਵੇਗਾ। ਅਤੇ ਉਹ ਹਮੇਸ਼ਾ ਲਈ ਰਾਜ ਕਰਨਗੇ।</verse>
				<verse number="6">ਸਵਰਗਦੂਤ ਨੇ ਮੈਨੂੰ ਆਖਿਆ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ। ਪ੍ਰਭੂ, ਜੋ ਨਬੀਆਂ ਨੂੰ ਪ੍ਰੇਰਨਾ ਦਿੰਦਾ ਹੈ, ਉਹਨਾਂ ਨੇ ਆਪਣੇ ਸਵਰਗਦੂਤ ਨੂੰ ਭੇਜਿਆ, ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।”</verse>
				<verse number="7">“ਵੇਖ, ਮੈਂ ਛੇਤੀ ਆਉਂਦਾ ਹਾਂ! ਮੁਬਾਰਕ ਹੈ ਉਹ ਜਿਹੜਾ ਇਨ੍ਹਾਂ ਪੁਸਤਕ ਵਿੱਚ ਲਿਖੀਆ ਹੋਈਆ ਭਵਿੱਖਬਾਣੀਆ ਦੀਆ ਗੱਲਾਂ ਦੀ ਪਾਲਣਾ ਕਰਦਾ ਹੈ।”</verse>
				<verse number="8">ਮੈਂ ਯੋਹਨ ਉਹ ਹਾਂ, ਜਿਸ ਨੇ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ। ਅਤੇ ਜਦੋਂ ਮੈਂ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ, ਤਾਂ ਮੈਂ ਸਵਰਗਦੂਤ ਦੇ ਪੈਰੀ ਡਿੱਗ ਕੇ ਉਸਦੀ ਮਹਿਮਾ ਕਰਨ ਲੱਗਾ ਜਿਸ ਨੇ ਮੈਨੂੰ ਇਹ ਸਭ ਵਿਖਾਇਆ ਸੀ।</verse>
				<verse number="9">ਪਰ ਉਸਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾ ਕਰ! ਮੈਂ ਵੀ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਨ੍ਹਾਂ ਪੋਥੀ ਦੀਆ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ਵਰ ਦੀ ਮਹਿਮਾ ਕਰ!”</verse>
				<verse number="10">ਤਦ ਉਸਨੇ ਮੈਨੂੰ ਆਖਿਆ, “ਇਸ ਪੋਥੀ ਦੀ ਭਵਿੱਖਬਾਣੀਆ ਦੀਆ ਗੱਲਾਂ ਉੱਤੇ ਮੋਹਰ ਨਾ ਲਗਾ, ਕਿਉਂਕਿ ਸਮਾਂ ਨੇੜੇ ਹੈ।</verse>
				<verse number="11">ਜਿਹੜਾ ਗਲਤ ਕਰਦਾ ਹੈ ਉਹ ਅਗਾਹਾਂ ਨੂੰ ਗਲਤ ਹੀ ਕਰੀ ਜਾਵੇ; ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਵੇ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮੀ ਹੋਈ ਜਾਵੇ; ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਵੇ।”</verse>
				<verse number="12">“ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।</verse>
				<verse number="13">ਮੈਂ ਅਲਫਾ ਅਤੇ ਓਮੇਗਾ ਹਾਂ, ਅਤੇ ਪਹਿਲਾਂ ਅਤੇ ਪਿਛਲਾ, ਸ਼ੁਰੂਆਤ ਅਤੇ ਅੰਤ ਹਾਂ।</verse>
				<verse number="14">“ਮੁਬਾਰਕ ਹਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ, ਉਹਨਾਂ ਨੂੰ ਜੀਵਨ ਦੇ ਦਰੱਖਤ ਉੱਤੇ ਹੱਕ ਹੋਵੇ ਅਤੇ ਉਹ ਦਰਵਾਜ਼ਿਆਂ ਰਾਹੀ ਉਸ ਸ਼ਹਿਰ ਵਿੱਚ ਪਰਵੇਸ਼ ਕਰਨ।</verse>
				<verse number="15">ਬਾਹਰ ਕੁੱਤੇ ਹਨ, ਜਾਦੂਗਰ, ਵਿਭਚਾਰੀ, ਖੂਨੀ, ਮੂਰਤੀ ਪੂਜਕ, ਅਤੇ ਹਰ ਕੋਈ ਜਿਹੜਾ ਝੂਠ ਨੂੰ ਪਿਆਰ ਕਰਦਾ ਅਭਿਆਸ ਕਰਦਾ ਹੈ।</verse>
				<verse number="16">“ਮੈਂ, ਯਿਸ਼ੂ, ਆਪਣੇ ਦੂਤ ਨੂੰ ਕਲੀਸਿਆਵਾਂ ਦੇ ਕੋਲ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਭੇਜਿਆ ਹੈ। ਮੈਂ ਦਾਵੀਦ ਦੀ ਜੜ੍ਹ ਅਤੇ ਅੰਸ ਹਾਂ, ਅਤੇ ਸਵੇਰ ਦਾ ਚਮਕਦਾ ਹੋਇਆ ਤਾਰਾ।”</verse>
				<verse number="17">ਆਤਮਾ ਅਤੇ ਲਾੜੀ ਆਖਦੀ ਹੈ, “ਆਓ!” ਅਤੇ ਜਿਹੜਾ ਸੁਣਦਾ ਹੈ ਉਹ ਆਖੇ, “ਆਓ!” ਜਿਹੜਾ ਪਿਆਸਾ ਹੈ ਉਹ ਆਵੇ; ਅਤੇ ਜਿਹੜਾ ਚਾਹੇ ਉਹ ਜੀਵਨ ਜਲ ਮੁ਼ਫ਼ਤ ਲਵੇ।</verse>
				<verse number="18">ਮੈਂ ਹਰ ਇੱਕ ਨੂੰ ਜਿਹੜਾ ਇਸ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਨੂੰ ਸੁਣਦਾ ਹੈ: ਜੇ ਕੋਈ ਵੀ ਇਨ੍ਹਾਂ ਵਿੱਚ ਕੁਝ ਹੋਰ ਸ਼ਾਮਲ ਕਰੇ, ਤਾਂ ਪਰਮੇਸ਼ਵਰ ਉਹਨਾਂ ਮਹਾਂਮਾਰੀਆਂ ਨੂੰ ਜਿਨ੍ਹਾਂ ਦਾ ਵਰਣਨ ਇਸ ਵਿੱਚ ਕੀਤਾ ਗਿਆ ਹੈ ਉਸ ਉੱਤੇ ਲਿਆਵੇਗਾ।</verse>
				<verse number="19">ਜੇ ਕੋਈ ਇਨ੍ਹਾਂ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਵਿੱਚੋਂ ਕੁਝ ਘਟਾਵੇ, ਤਾਂ ਪਰਮੇਸ਼ਵਰ ਜੀਵਨ ਦੇ ਰੁੱਖ ਅਤੇ ਉਸ ਪਵਿੱਤਰ ਸ਼ਹਿਰ ਵਿੱਚੋਂ, ਜਿਸਦਾ ਵਰਣਨ ਇਸ ਅਭਿਲੇਖ ਵਿੱਚ ਕੀਤਾ ਗਿਆ ਹੈ ਉਸ ਮਨੁੱਖ ਦਾ ਹਿੱਸਾ ਘਟਾਵੇਗਾ।</verse>
				<verse number="20">ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, “ਹਾਂ, ਮੈਂ ਛੇਤੀ ਆਉਂਦਾ ਹਾਂ।” ਆਮੀਨ। ਪ੍ਰਭੂ ਯਿਸ਼ੂ, ਆਓ।</verse>
				<verse number="21">ਪ੍ਰਭੂ ਯਿਸ਼ੂ ਦੀ ਕਿਰਪਾ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਹੋਵੇ। ਆਮੀਨ।</verse>
			</chapter>
		</book>
	</testament>
</bible>